ਤੇਜ ਰਫ਼ਤਾਰ ਨਾਲ ਮੋਟਰਸਾਈਕਲ ਲਿਆ ਕੇ ਮਾਰਨ ਤੇ ਕੇਸ ਦਰਜ

ਪਟਿਆਲਾ, 6 ਮਈ 2025 : Case registered for speeding motorcycle and killing : ਥਾਣਾ ਅਰਬਨ ਐਸਟੇਟ (Urban Estate Police Station) ਪਟਿਆਲਾ ਪੁਲਸ ਨੇ ਵੱਖ ਵੱਖ ਧਾਰਾਵਾਂ 279, 337, 427 ਆਈ. ਪੀ. ਸੀ. ਤਹਿਤ ਇਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਆਜਾਦ ਪੁੱਤਰ ਸਲਿਗ ਰਾਮ ਵਾਸੀ ਪੱਥਰ ਦੀ ਦੁਕਾਨ ਬੈਕਸਾਇਡ ਬਾਈਪਾਸ ਰੋਡ ਪਟਿਆਲਾ ਸ਼ਾਮਲ ਹੈ ।

ਮੋਟਰਸਾਈਕਲ ਤੇਜ਼ ਰਫ਼ਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਉਸ ਵਿਚ ਮਾਰਿਆ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਰਿੰਕੂ ਸਿੰਘ (Complainant Rinku Singh)  ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਹਰੀਗੜ੍ਹ ਥਾਣਾ ਘਨੌਰ ਨੇ ਦੱਸਿਆ ਕਿ 26 ਫਰਵਰੀ ਨੂੰ ਸ਼ਾਮ ਸਮੇਂ ਜਦੋਂ ਉਹ ਆਪਣੇ ਹੈਲਪਰ ਜੈ ਰਾਮ ਸਮੇਤ ਮੋਟਰਸਾਈਕਲ ਤੇ ਸਵਾਰ ਹੋ ਕੇ ਵਰਧਮਾਨ ਹਸਪਤਾਲ ਪਟਿਆਲਾ ਕੋਲ ਜਾ ਰਿਹਾ ਸੀ ਤਾਂ ਉਪਰੋਕਤ ਵਿਅਕਤੀ ਨੇ ਆਪਣਾ ਮੋਟਰਸਾਈਕਲ ਤੇਜ਼ ਰਫ਼ਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਉਸ ਵਿਚ ਮਾਰਿਆ, ਜਿਸ ਕਾਰਨ ਵਾਪਰੀ ਦੁਰਘਟਨਾ ਵਿਚ ਉਸਦੇ ਅਤੇ ਉਸਦੇ ਹੈਲਪਰ ਦੇ ਸੱਟਾਂ ਲੱਗੀਆਂ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਸਿਵਲ ਸਰਜਨ ਦਫਤਰ ਦੇ ਰਿਕਾਰਡ ਵਿੱਚ ਭੰਨਤੋੜ ਕਰਨ ਦੇ ਦੋਸ਼ਾਂ ਤਹਿਤ ਸੁਪਰਡੈਂਟ ਤੇ ਸੀਨੀਅਰ ਸਹਾਇਕ ਖਿਲਾਫ ਕੇਸ ਦਰਜ, ਸੁਪਰਡੈਂਟ ਨੂੰ ਕੀਤਾ ਗ੍ਰਿਫਤਾਰ

Leave a Comment

Your email address will not be published. Required fields are marked *

Scroll to Top