Breaking

ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ     10ਵੀ, 12ਵੀ ਦੇ ਨਤੀਜਿਆਂ ਨੂੰ ਲੈ ਕੇ ਸਿਖਿਆ ਮੰਤਰੀ ਨੇ ਕੀਤੀ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ
Monday, 29 Jun 2026 | 5:17 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਵਾਇਰਲ ਖਬਰਾਂ

maan

ਮੁੱਖ ਮੰਤਰੀ ਭਗਵੰਤ ਮਾਨ ਵਲੋ ਪਟਿਆਲਾ ਫਲਾਇੰਗ ਕਲਬ ਦਾ ਦੌਰਾ

ਪਟਿਆਲਾ, 20 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਹਵਾਬਾਜ਼ੀ ਖੇਤਰ ਵਿੱਚ ਪੰਜਾਬ ਧੁਰੇ ਵਜੋਂ ਉਭਰੇਗਾ ਕਿਉਂਕਿ ਸੂਬਾ ਸਰਕਾਰ ਹਵਾਬਾਜ਼ੀ ਉਦਯੋਗ ਦੀਆਂ ਜ਼ਰੂਰਤਾਂ ਅਨੁਸਾਰ ਨੌਜਵਾਨਾਂ ਨੂੰ ਕਿਫਾਇਤੀ ਅਤੇ ਵਿਸ਼ਵ ਪੱਧਰੀ ਸਿਖਲਾਈ ਦੇ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਉਡਾਣ ਦੇਣ ਵਿੱਚ ਵੱਡੇ ਉਪਰਾਲੇ ਕਰ ਰਹੀ ਹੈ। ਅੱਜ ਇੱਥੇ ਟਰੇਨੀ ਪਾਇਲਟਾਂ ਅਤੇ ਏਅਰਕ੍ਰਾਫਟ ਇੰਜੀਨੀਅਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਵੱਕਾਰੀ ਸੰਸਥਾ ਤੋਂ ਸਿਖਲਾਈ ਲੈ ਰਹੇ ਸਾਰੇ ਵਿਦਿਆਰਥੀਆਂ ਨਾਲ ਸੰਵਾਦ ਰਚਾਉਣ ਲਈ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਪਟਿਆਲਾ ਫਲਾਇੰਗ ਕਲੱਬ ਵਿਖੇ 32 ਸਿਖਿਆਰਥੀ ਪਾਇਲਟਾਂ ਅਤੇ ਪਟਿਆਲਾ ਏਅਰਕ੍ਰਾਫਟ ਮੇਨਟੇਨੈਂਸ ਇੰਜੀਨੀਅਰਿੰਗ ਕਾਲਜ ਦੇ 72 ਵਿਦਿਆਰਥੀਆਂ ਨਾਲ ਵਿਚਾਰ-ਚਰਚਾ ਸੈਸ਼ਨ ਵਿੱਚ ਸ਼ਾਮਲ ਹੋ ਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਹੋਈ ਹੈ। ਉਨ੍ਹਾਂ ਕਿਹਾ ਕਿ 32 ਸਿਖਿਆਰਥੀ ਪਾਇਲਟਾਂ (ਟਰੇਨੀ ਪਾਇਲਟਾਂ) ਵਿੱਚੋਂ ਜ਼ਿਆਦਾਤਰ ਆਪਣੇ ਪਰਿਵਾਰਾਂ ਦੀ ਪਹਿਲੀ ਪੀੜ੍ਹੀ ਹਨ ਜੋ ਹਵਾਬਾਜ਼ੀ ਖੇਤਰ ਵਿੱਚ ਪ੍ਰਵੇਸ਼ ਹੋ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਾਈਵੇਟ ਸੰਸਥਾਵਾਂ ਵਿੱਚ ਕਮਰਸ਼ੀਅਲ ਪਾਇਲਟ ਬਣਨ ਲਈ 40-45 ਲੱਖ ਰੁਪਏ ਖਰਚ ਆਉਂਦੇ ਹਨ, ਜਦੋਂ ਕਿ ਪਟਿਆਲਾ ਫਲਾਇੰਗ ਕਲੱਬ ਵਿੱਚ ਲਗਭਗ 50 ਫੀਸਦੀ ਸਬਸਿਡੀ ਦਿੱਤੀ ਜਾਂਦੀ ਹੈ, ਜਿਸ ਨਾਲ 22-25 ਲੱਖ ਫੀਸ ਰਹਿ ਜਾਂਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਫੀਸ ਵਿੱਚ ਲਗਭਗ 20 ਲੱਖ ਰੁਪਏ ਦੀ ਕਟੌਤੀ ਨਾਲ ਦੁਕਾਨਦਾਰ, ਅਧਿਆਪਕ, ਕਿਸਾਨ, ਕਲਰਕ ਅਤੇ ਸਧਾਰਨ ਘਰਾਂ ਦੇ ਹੋਰ ਨੌਜਵਾਨ ਹੁਣ ਪਾਇਲਟ ਬਣਨ ਦਾ ਸੁਪਨਾ ਦੇਖ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਟਿਆਲਾ ਏਵੀਏਸ਼ਨ ਕੰਪਲੈਕਸ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ‘ਏਵੀਏਸ਼ਨ ਮਿਊਜ਼ੀਅਮ’ ਸਥਾਪਤ ਕੀਤਾ ਜਾ ਰਿਹਾ ਹੈ ਅਤੇ ਇਹ ਅਜਾਇਬ ਘਰ ਮਿਗ ਜਹਾਜ਼, ਸੈਕੰਡ ਜਨਰੇਸ਼ਨ ਹੈਲੀਕਾਪਟਰ, ਸਿਮੂਲੇਟਰਾਂ ਅਤੇ ਏਵੀਏਸ਼ਨ ਵਿਰਾਸਤ ਨੂੰ ਪ੍ਰਦਰਸ਼ਿਤ ਕਰੇਗਾ, ਜੋ ਵਿਦਿਆਰਥੀਆਂ ਅਤੇ ਜਨਤਾ ਨੂੰ ਅਹਿਮ ਜਾਣਕਾਰੀ ਪ੍ਰਦਾਨ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਉਦੇਸ਼ ਸਕੂਲੀ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਹਵਾਬਾਜ਼ੀ ਖੇਤਰ ਲਈ ਪ੍ਰੇਰਿਤ ਕਰਨਾ ਹੈ।ਮੁੱਖ ਮੰਤਰੀ ਨੇ ਇਸ ਮੌਕੇ ਸਿਵਲ ਏਵੀਏਸ਼ਨ ਵਿਭਾਗ ਦੀ ਨਵੀਂ ਵੈੱਬਸਾਈਟ dca.punjab.gov.in ਵੀ ਲਾਂਚ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਪਟਿਆਲਾ ਸਟੇਟ ਏਵੀਏਸ਼ਨ ਕੌਂਸਲ, ਪੰਜਾਬ ਦਾ ਉਦੇਸ਼ ਹਰ ਬੱਚੇ ਨੂੰ ਅਸਮਾਨ ਵਿੱਚ ਉਡਾਣ ਭਰਨ ਦਾ ਸੁਪਨਾ ਪੂਰਾ ਕਰਨ ਦਾ ਮੌਕਾ ਦੇਣਾ ਹੈ। ਉਨ੍ਹਾਂ ਕਿਹਾ ਕਿ ਦਹਾਕਿਆਂ ਤੋਂ, ਪਾਇਲਟ ਬਣਨ ਦੀ ਸਿਖਲਾਈ ਸਿਰਫ ਬਹੁਤ ਅਮੀਰ ਲੋਕਾਂ ਲਈ ਹੀ ਸੰਭਵ ਸੀ, ਪਰ ਸਰਕਾਰ ਦੇ ਸਹਿਯੋਗ ਅਤੇ ਸਬਸਿਡੀ ਨਾਲ ਪੰਜਾਬ ਨੇ ਪਟਿਆਲਾ ਫਲਾਇੰਗ ਕਲੱਬ ਰਾਹੀਂ ਅਜਿਹੀਆਂ ਰੋਕਾਂ ਨੂੰ ਖਤਮ ਕਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਫਲਾਇੰਗ ਕਲੱਬ ਸਾਲ 1965 ਵਿੱਚ ਸਥਾਪਿਤ ਕੀਤਾ ਗਿਆ ਸੀ ਅਤੇ 253 ਏਕੜ ਵਿੱਚ ਫੈਲਿਆ ਹੋਇਆ ਹੈ, ਜਿਸ ਨਾਲ ਇਹ ਭਾਰਤ ਦੇ ਸਭ ਤੋਂ ਵੱਡੇ ਹਵਾਬਾਜ਼ੀ ਸਿਖਲਾਈ ਕੈਂਪਸਾਂ ਵਿੱਚੋਂ ਇੱਕ ਬਣ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਟਿਆਲਾ ਫਲਾਇੰਗ ਕਲੱਬ ਦੇਸ਼ ਭਰ ਵਿੱਚ ਸੱਤਵੇਂ ਸਥਾਨ ‘ਤੇ ਹੈ ਅਤੇ ਕਲੱਬ ਇਸ ਸਮੇਂ ਸੱਤ ਸਿਖਲਾਈ ਜਹਾਜ਼ ਚਲਾਉਂਦਾ ਹੈ ਜਿਸ ਵਿੱਚ ਪੰਜ ਸਿੰਗਲ-ਇੰਜਣ ਜਹਾਜ਼, ਦੋ ਮਲਟੀ-ਇੰਜਣ ਜਹਾਜ਼ ਅਤੇ ਇੱਕ ਟੈਕਨਾਮ ਪੀ2006ਟੀ (ਨਵਾਂ ਸ਼ਾਮਲ ਕੀਤਾ ਜਹਾਜ਼ ਜੋ ਇਟਲੀ ਤੋਂ 5 ਕਰੋੜ ਰੁਪਏ ਵਿੱਚ ਖਰੀਦਿਆ ਗਿਆ) ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸਹੂਲਤਾਂ ਵਿੱਚ ਪਟਿਆਲਾ ਏਅਰਫੀਲਡ ‘ਤੇ ਰਾਤ ਨੂੰ ਲੈਂਡਿੰਗ ਸਮਰੱਥਾ ਅਤੇ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸਿਖਲਾਈ ਦਾ ਤਜਰਬਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਹਵਾਬਾਜ਼ੀ ਸੈਕਟਰ ਵਿੱਚ ਕਰੀਅਰ ਸਿਰਫ ਪਾਇਲਟ ਬਣਨ ਤੱਕ ਸੀਮਿਤ ਨਹੀਂ ਹੈ ਕਿਉਂਕਿ ਬਹੁਤ ਸਾਰੇ ਵਿਦਿਆਰਥੀ ਹਵਾਬਾਜ਼ੀ ਸੈਕਟਰ ਵਿੱਚ ਕੰਮ ਕਰਨਾ ਚਾਹੁੰਦੇ ਹਨ ਪਰ ਜ਼ਰੂਰੀ ਨਹੀਂ ਕਿ ਪਾਇਲਟ ਵਜੋਂ ਕੰਮ ਕਰਨ ਦੀ ਇੱਛਾ ਰੱਖਦੇ ਹੋਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਪਟਿਆਲਾ ਏਅਰਕ੍ਰਾਫਟ ਮੇਨਟੇਨੈਂਸ ਇੰਜੀਨੀਅਰਿੰਗ (ਏਐਮਈ) ਕਾਲਜ ਵਿੱਚ ਕਿਫਾਇਤੀ ਤਕਨੀਕੀ ਸਿੱਖਿਆ ਪ੍ਰਦਾਨ ਕਰਦੀ ਹੈ, ਜੋ ਕਿ ਭਾਰਤ ਦੇ ਸਭ ਤੋਂ ਕਿਫਾਇਤੀ ਏ.ਐਮ.ਈ. ਤੇ ਬੀਐਸਸੀ (ਆਨਰਜ਼) ਪ੍ਰੋਗਰਾਮ ਚਲਾਉਂਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ 3 ਸਾਲਾ ਬੀਐਸਸੀ (ਆਨਰਜ਼) + 3 ਸਾਲਾ ਡੀਜੀਸੀਏ ਦੁਆਰਾ ਪ੍ਰਵਾਨਿਤ ਏ.ਐਮ.ਈ. ਪ੍ਰੋਗਰਾਮ ਦੀ ਕੁੱਲ ਫੀਸ ਸਿਰਫ 3 ਲੱਖ ਰੁਪਏ ਹੈ ਜਦੋਂ ਕਿ ਦੂਜੇ ਸੂਬਿਆਂ ਵਿੱਚ ਇਸੇ ਕੋਰਸ ਦੀ ਫੀਸ 5-8 ਲੱਖ ਰੁਪਏ ਹੈ। ਉਨ੍ਹਾਂ ਕਿਹਾ ਕਿ 33% ਸੀਟਾਂ ਐਸ.ਸੀ. ਤੇ ਬੀ.ਸੀ. ਵਿਦਿਆਰਥੀਆਂ ਲਈ ਰਾਖਵੀਆਂ ਹਨ ਜਿਸ ਨਾਲ ਇਹ ਯਕੀਨੀ ਬਣਾਇਆ ਜਾ ਸਕਦਾ ਹੈ ਕਿ ਇਸ ਖੇਤਰ ਵਿੱਚ ਆਮ ਘਰਾਂ ਦੇ ਬੱਚਿਆਂ ਨੂੰ ਵੀ ਮੌਕੇ ਹਾਸਲ ਹੋਣ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਤੱਸਲੀ ਵਾਲੀ ਗੱਲ ਹੈ ਕਿ ਪਟਿਆਲਾ ਫਲਾਇੰਗ ਕਲੱਬ ਅਤੇ ਕਾਲਜ ਦੇ 4,000 ਤੋਂ ਵੱਧ ਸਿਖਲਾਈ ਪ੍ਰਾਪਤ ਪੇਸ਼ੇਵਰ ਵੱਡੀਆਂ ਕੰਪਨੀਆਂ ਵਿੱਚ ਕੰਮ ਕਰ ਰਹੇ ਹਨ, ਜਿਨ੍ਹਾਂ ਨੂੰ ਪ੍ਰਤੀ ਮਹੀਨਾ ਔਸਤਨ 1.5 ਲੱਖ ਰੁਪਏ ਦੀ ਸ਼ੁਰੂਆਤੀ ਤਨਖਾਹ ਮਿਲਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇੰਡੀਗੋ, ਏਅਰ ਇੰਡੀਆ, ਏਅਰ ਇੰਡੀਆ ਐਕਸਪ੍ਰੈਸ, ਅਤੇ ਸਪਾਈਸਜੈੱਟ ਵਰਗੀਆਂ ਪ੍ਰਮੁੱਖ ਭਾਰਤੀ ਏਅਰਲਾਈਨਾਂ, ਟੈਕਨਾਮ, ਬੋਇੰਗ ਅਤੇ ਵੀਐਸਆਰ ਐਵੀਏਸ਼ਨ ਵਰਗੀਆਂ ਜਨਰਲ ਏਵੀਏਸ਼ਨ ਫਰਮਾਂ, ਚਾਰਟਰ ਕੰਪਨੀਆਂ ਅਤੇ ਐਮਆਰਓ ਸੰਸਥਾਵਾਂ ਅਤੇ ਹੋਰ ਫਲਾਇੰਗ ਕਲੱਬ, ਜਿੱਥੇ ਉਹ ਫਲਾਈਟ ਇੰਸਟ੍ਰਕਟਰ ਵਜੋਂ ਕੰਮ ਕਰਦੇ ਹਨ, ਇਸ ਵੱਕਾਰੀ ਸੰਸਥਾ ਦੇ ਵਿਦਿਆਰਥੀਆਂ ਨੂੰ ਰੋਜ਼ਗਾਰ ਮੁੱਹਈਆ ਕਰਵਾਉਂਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਧਿਆਨ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਨੌਕਰੀ ਲੱਭਣ ਵਾਲਿਆਂ ਦੀ ਬਜਾਏ ਨੌਕਰੀ ਦੇਣ ਵਾਲੇ ਬਣਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਦੀ ਸਰਗਰਮ ਸ਼ਮੂਲੀਅਤ ਦੁਆਰਾ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਬਣਾਉਣਾ ਸਮੇਂ ਦੀ ਲੋੜ ਹੈ। ਵਿਦਿਆਰਥੀਆਂ ਨੂੰ ਰੌਸ਼ਨ ਤੇ ਖੁਸ਼ਹਾਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦੇ ਹੋਏ ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਆਪਣੇ ਜੀਵਨ ਵਿੱਚ ਨਵੀਂਆਂ ਬੁਲੰਦੀਆਂ ਛੂਹਣਗੇ। ਉਨ੍ਹਾਂ ਨੇ ਨੌਜਵਾਨਾਂ ਨੂੰ ਜ਼ਮੀਨ ‘ਤੇ ਜੁੜੇ ਰਹਿਣ ਅਤੇ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਣ ਲਈ ਕਿਹਾ ਕਿਉਂਕਿ ਇਹੀ ਸਫਲਤਾ ਦੀ ਇੱਕੋ ਇੱਕ ਕੁੰਜੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਧਰਤੀ ‘ਤੇ ਤਰੱਕੀ ਅਤੇ ਖੁਸ਼ਹਾਲੀ ਦੀਆਂ ਅਥਾਹ ਸੰਭਾਵਨਾਵਾਂ ਹਨ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਆਪਣੀ ਵਿਲੱਖਣ ਪਛਾਣ ਕਾਇਮ ਕਰਨ ਅਤੇ ਸਮਾਜ ਵਿੱਚ ਆਪਣੀ ਛਾਪ ਛੱਡਣ ਲਈ ਸਿਰਤੋੜ ਯਤਨ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਆਪ ਦੇ ਸੂਬਾ ਜਨਰਲ ਸਕੱਤਰ ਬਲਤੇਜ ਪੰਨੂ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਚੇਤਨ ਸਿੰਘ ਜੌੜਾਮਾਜਰਾ, ਗੁਰਦੇਵ ਸਿੰਘ ਦੇਵ ਮਾਨ, ਪੀਆਰਟੀਸੀ ਚੇਅਰਮੈਨ ਰਣਜੋਧ ਸਿੰਘ ਹਡਾਣਾ, ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ, ਮੇਅਰ ਕੁੰਦਨ ਗੋਗੀਆ, ਡਿਪਟੀ ਮੇਅਰ ਜਗਦੀਪ ਸਿੰਘ ਜੱਗਾ, ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ, ਸਿਵਲ ਏਵੀਏਸ਼ਨ ਵਿਭਾਗ ਦੇ ਸਕੱਤਰ ਸੋਨਾਲੀ ਗਿਰੀ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ ਐਸ ਪੀ ਵਰੁਣ ਸ਼ਰਮਾ, ਨਗਰ ਨਿਗਮ ਕਮਿਸ਼ਨਰ ਪਰਮਜੀਤ ਸਿੰਘ ਅਤੇ ਪਟਿਆਲਾ ਫ਼ਲਾਇੰਗ ਕਲੱਬ ਦੇ ਟ੍ਰੇਨੀ ਪਾਇਲਟਾਂ ਸਮੇਤ ਏਅਰਕ੍ਰਾਫਟ ਮੈਂਟੀਨੈਂਸ ਇੰਜੀਨੀਅਰਿੰਗ ਕਾਲਜ ਦੇ ਵਿਦਿਆਰਥੀ ਤੇ ਇੰਸਟ੍ਰਕਟਰ ਵੀ ਮੌਜੂਦ ਸਨ।

ਮੁੱਖ ਮੰਤਰੀ ਭਗਵੰਤ ਮਾਨ ਵਲੋ ਪਟਿਆਲਾ ਫਲਾਇੰਗ ਕਲਬ ਦਾ ਦੌਰਾ Read More »

currency

ਮੋਗਾ ’ਚ ਜਾਅਲੀ ਕਰੰਸੀ ਸਣੇ ਇਕ ਵਿਅਕਤੀ ਗ੍ਰਿਫਤਾਰ

ਮੋਗਾ, 20 ਦਸੰਬਰ : ਮੋਗਾ ਪੁਲਿਸ ਨੇ ਜਾਅਲੀ ਭਾਰਤੀ ਕਰੰਸੀ ਦੇ ਰੈਕੇਟ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ 52 ਹਜ਼ਾਰ ਰੁਪਏ ਦੇ ਨਕਲੀ ਨੋਟ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਪੁਲਸ ਅਧਿਕਾਰੀਆਂ ਨੇ ਦਸਿਆ ਕਿ ਪੁਲਿਸ ਵੱਲੋਂ ਕਾਬੂ ਕੀਤੇ ਗਏ ਦੋਸ਼ੀ ਦੀ ਪਹਿਚਾਣ ਗੁਰਦੀਪ ਸਿੰਘ ਉਰਫ਼

ਮੋਗਾ ’ਚ ਜਾਅਲੀ ਕਰੰਸੀ ਸਣੇ ਇਕ ਵਿਅਕਤੀ ਗ੍ਰਿਫਤਾਰ Read More »

raj

ਧੁੰਦ ਬਣੀ ਕਹਿਰ : ਅਦਾਕਾਰਾ ਰਾਜ ਧਾਲੀਵਾਲ ਹਾਦਸੇ ਦਾ ਹੋਈ ਸਿ਼ਕਾਰ

ਚੰਡੀਗੜ, 20 ਦਸੰਬਰ : ਪੰਜਾਬ ਅੰਦਰ ਜਿਥੇ ਠੰਡ ਨੇ ਆਪਣਾ ਕਹਿਰ ਵਰਪਾ ਦਿਤਾ ਹੈ, ਉਥੇ ਧੁੰਦ ਕਾਰਨ ਹਾਦਸਿਆਂ ਵਿਚ ਵੀ ਵਾਧਾ ਹੁੰਦਾ ਜਾ ਰਿਹਾ ਹੈ। ਹੁਣ ਤਾਜਾ ਮਾਮਲੇ ਵਿਚ ਧੁੰਦ ਕਾਰਨ ਪੰਜਾਬੀ ਅਦਾਕਾਰਾ ਰਾਜ ਧਾਲੀਵਾਲ ਦੀ ਗੱਡੀ ਹਾਦਸਾਗ੍ਰਸਤ ਹੋ ਗਈ, ਜਿਸ ਕਾਰਨ ਉਹ ਜਖਮੀ ਹੋ ਗਏ ਹਨ। ਦਸ ਦਈਏ ਕਿ ਹਾਦਸਾ ਇੰਨਾ ਗੰਭੀਰ ਸੀ ਕਿ

ਧੁੰਦ ਬਣੀ ਕਹਿਰ : ਅਦਾਕਾਰਾ ਰਾਜ ਧਾਲੀਵਾਲ ਹਾਦਸੇ ਦਾ ਹੋਈ ਸਿ਼ਕਾਰ Read More »

crime

ਏੇਅਰਪੋਰਟ ਤੇ ਯਾਤਰੀ ਨਾਲ ਮਾਰਕੁਟ ਕਰਨ ਤੇ ਪਾਇਲਟ ਮੁਅੱਤਲ

ਦਿਲੀ, 20 ਦਸੰਬਰ : ਦਿੱਲੀ ਦੇ ਇੰਦਿਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਇਕ ਯਾਤਰੀ ਦੇ ਨਾਲ ਮਾਰਕੁਟ ਕਰਨ ਦੇ ਮਾਮਲੇ ਵਿਚ ਇਕ ਪਾਇਲਟ ਨੂੰ ਮੁਅੱਤਲ ਕਰਨ ਦਾ ਸਮਾਚਾਰ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਸੂਤਰਾਂ ਮੁਤਾਬਕ, ਘਟਨਾ ਵੇਲੇ ਪਾਇਲਟ ਡਿਊਟੀ ’ਤੇ ਨਹੀਂ ਸੀ ਅਤੇ ਉਹ ਇੱਕ ਹੋਰ ਏਅਰਲਾਈਨ ਵਿੱਚ ਯਾਤਰੀ ਵਜੋਂ ਸਫ਼ਰ ਕਰ ਰਿਹਾ ਸੀ। ਦੋ

ਏੇਅਰਪੋਰਟ ਤੇ ਯਾਤਰੀ ਨਾਲ ਮਾਰਕੁਟ ਕਰਨ ਤੇ ਪਾਇਲਟ ਮੁਅੱਤਲ Read More »

imran

ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲਾ: ਇਮਰਾਨ ਖਾਨ ਤੇ ਬੁਸ਼ਰਾ ਬੀਬੀ ਨੂੰ ਸੁਣਾਈ ਸਜਾ

ਦਿਲੀ, 20 ਦਸੰਬਰ : ਪਾਕਿਸਤਾਨ ਦੀ ਇੱਕ ਵਿਸ਼ੇਸ਼ ਅਦਾਲਤ ਨੇ ਤੋਸ਼ਾਖਾਨਾ ਨਾਲ ਜੁੜੇ ਭ੍ਰਿਸ਼ਟਾਚਾਰ ਮਾਮਲੇ ਵਿੱਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਸਜਾ ਸੁਣਾਈ ਹੈ। ਦਸ ਦਈਏ ਕਿ ਇਹ ਮਾਮਲਾ ਜੁਲਾਈ 2024 ਵਿੱਚ ਦਰਜ ਕੀਤਾ ਗਿਆ ਸੀ। ਦੋਸ਼ਾਂ ਮੁਤਾਬਕ, ਜੋੜੇ ਨੇ ਮਹਿੰਗੀਆਂ ਘੜੀਆਂ, ਹੀਰੇ ਅਤੇ ਸੋਨੇ ਦੇ ਗਹਿਣਿਆਂ ਸਮੇਤ

ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲਾ: ਇਮਰਾਨ ਖਾਨ ਤੇ ਬੁਸ਼ਰਾ ਬੀਬੀ ਨੂੰ ਸੁਣਾਈ ਸਜਾ Read More »

crime

ਕੈਨੇਡਾ ਵਿਚ ਗੋਲੀਬਾਰੀ ਕਰਨ ਤੇ ਪੰਜਾਬੀ ਨੌਜਵਾਨ ਗ੍ਰਿਫਤਾਰ

ਦਿੱਲੀ, 20 ਦਸੰਬਰ : ਕੈਨੇਡਾ ਦੇ ਐਬਸਫੋਰਡ ਸ਼ਹਿਰ ਵਿੱਚ ਕਾਰੋਬਾਰੀਆਂ ਨੂੰ ਧਮਕਾਉਣ ਤੇ ਗੋਲੀਬਾਰੀ ਕਰਨ ਤੇਇਕ ਪੰਜਾਬੀ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦਸ ਦਈਏ ਕਿ ਪੁਲੀਸ ਨੇ ਦੱਸਿਆ ਕਿ ਗੁਰਸੇਵਕ ਸਿੰਘ ਖ਼ਿਲਾਫ਼ ਗੋਲੀਬਾਰੀ ਨਾਲ ਸਬੰਧਿਤ ਦੋਸ਼ ਆਇਦ ਕਰ ਦਿੱਤੇ ਗਏ ਹਨ ਅਤੇ ਉਸ ਨੂੰ 23 ਦਸੰਬਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਜਾਣਕਾਰੀ ਅਨੁਸਾਰ

ਕੈਨੇਡਾ ਵਿਚ ਗੋਲੀਬਾਰੀ ਕਰਨ ਤੇ ਪੰਜਾਬੀ ਨੌਜਵਾਨ ਗ੍ਰਿਫਤਾਰ Read More »

accident

ਕੈਨੇਡਾ ਦੇ ਸਸਕੈਚਵਨ ’ਚ ਤਿੰਨ ਟਰੱਕਾਂ ਦੀ ਭਿਆਨਕ ਟੱਕਰ, ਇਕ ਪੰਜਾਬੀ ਦੀ ਮੌਤ

ਦਿਲੀ, 20 ਦਸੰਬਰ : ਕੈਨੇਡਾ ਦੇ ਸਸਕੈਚਵਨ ਸੂਬੇ ਵਿੱਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਦੌਰਾਨ 33 ਸਾਲਾ ਪੰਜਾਬੀ ਨੌਜਵਾਨ ਦੀ ਮੌਤ ਹੋਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਬਰੌਡਵਿਊ ਆਰ.ਸੀ.ਐੱਮ.ਪੀ. ਮੁਤਾਬਕ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਪਹਿਲਾਂ ਦੋ ਟਰੱਕਾਂ ਦੀ ਆਪਸ ਵਿੱਚ ਟੱਕਰ ਹੋਈ, ਜਿਸ ਤੋਂ ਬਾਅਦ ਤੀਜਾ ਟਰੱਕ ਸੜਕ ਤੋਂ

ਕੈਨੇਡਾ ਦੇ ਸਸਕੈਚਵਨ ’ਚ ਤਿੰਨ ਟਰੱਕਾਂ ਦੀ ਭਿਆਨਕ ਟੱਕਰ, ਇਕ ਪੰਜਾਬੀ ਦੀ ਮੌਤ Read More »

accident

ਆਸਾਮ ਵਿੱਚ ਰਾਜਧਾਨੀ ਐਕਸਪ੍ਰੈਸ ਨਾਲ ਟੱਕਰ, 6 ਦੇ ਕਰੀਬ ਹਾਥੀਆਂ ਦੀ ਮੌਤ

ਅਸਾਮ, 20 ਦਸੰਬਰ : ਆਸਾਮ ਵਿੱਚ ਵਾਪਰੇ ਇਕ ਦਰਦਨਾਕ ਹਾਦਸੇ ਵਿਚ ਸਾਰਾਂਗ–ਨਵੀਂ ਦਿੱਲੀ ਰਾਜਧਾਨੀ ਐਕਸਪ੍ਰੈਸ ਰੇਲਗੱਡੀ ਹੇਠ ਆਉਣ ਕਾਰਨ 6 ਦੇ ਕਰੀਬ ਹਾਥੀਆਂ ਦੀ ਮੌਤ ਹੋ ਗਈ। ਇਸ ਹਾਦਸੇ ਕਾਰਨ ਹਾਥੀ ਰੇਲ ਟਰੈਕ ’ਤੇ ਫਸ ਗਏ, ਜਿਸ ਕਾਰਨ ਰੇਲਗੱਡੀ ਦੇ ਪੰਜ ਡੱਬੇ ਪਟੜੀ ਤੋਂ ਲੱਥ ਗਏ। ਇਸ ਨਾਲ ਕੁਝ ਸਮੇਂ ਲਈ ਰੇਲ ਆਵਾਜਾਈ ਵੀ ਪ੍ਰਭਾਵਿਤ

ਆਸਾਮ ਵਿੱਚ ਰਾਜਧਾਨੀ ਐਕਸਪ੍ਰੈਸ ਨਾਲ ਟੱਕਰ, 6 ਦੇ ਕਰੀਬ ਹਾਥੀਆਂ ਦੀ ਮੌਤ Read More »

ijlas

ਸੰਸਦ ਦਾ 19 ਦਿਨਾਂ ਦਾ ਇਜਲਾਸ ਸਮਾਪਤ, ਕਈ ਵਿਵਾਦਤ ਤੇ ਅਹਿਮ ਬਿੱਲ ਹੋਏ ਪਾਸ

ਨਵੀਂ ਦਿੱਲੀ, 20 ਦਸੰਬਰ : ਲੋਕ ਸਭਾ ਅਤੇ ਰਾਜ ਸਭਾ ਨੂੰ ਅੱਜ ਅਣਮਿੱਥੇ ਸਮੇਂ ਲਈ ਉਠਾਏ ਜਾਣ ਨਾਲ ਸੰਸਦ ਦਾ 19 ਦਿਨਾਂ ਦਾ ਸਰਦ ਰੁੱਤ ਇਜਲਾਸ ਸਰਕਾਰੀ ਤੌਰ ’ਤੇ ਸਮਾਪਤ ਹੋ ਗਿਆ, ਜਿਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਜਿਕਰਯੋਗ ਹੈ ਕਿ ਇਜਲਾਸ ਦੇ ਅੰਤ ਮੌਕੇ ਲੋਕ ਸਭਾ ਦੀ ਕਾਰਵਾਈ

ਸੰਸਦ ਦਾ 19 ਦਿਨਾਂ ਦਾ ਇਜਲਾਸ ਸਮਾਪਤ, ਕਈ ਵਿਵਾਦਤ ਤੇ ਅਹਿਮ ਬਿੱਲ ਹੋਏ ਪਾਸ Read More »

kharge

ਮਗਨਰੇਗਾ ਬਿੱਲ ਵਿਰੁੱਧ ਵਿਰੋਧੀ ਧਿਰ ਦਾ ਸੰਸਦ ਭਵਨ ’ਚ ਰੋਸ ਮਾਰਚ

ਦਿਲੀ, 19 ਦਸੰਬਰ : ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਸ਼ੁੱਕਰਵਾਰ ਨੂੰ ਸੰਸਦ ਭਵਨ ਕੰਪਲੈਕਸ ਵਿੱਚ ਤਜਵੀਜ਼ ਕੀਤੇ ‘ਜੀ ਰਾਮ ਜੀ’ ਬਿੱਲ ਦੇ ਵਿਰੋਧ ਵਿੱਚ ਰੋਸ ਮਾਰਚ ਕੀਤਾ। ਇਸ ਮੌਕੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਸਰਕਾਰ ਵੱਲੋਂ ਦੁਨੀਆ ਦੀ ਸਭ ਤੋਂ ਵੱਡੀ ਪੇਂਡੂ ਰੁਜ਼ਗਾਰ ਯੋਜਨਾ ਨੂੰ ਯੋਜਨਾਬੱਧ ਤਰੀਕੇ ਨਾਲ ਖਤਮ ਕਰਨ ਦੀ ਕੋਸ਼ਿਸ਼

ਮਗਨਰੇਗਾ ਬਿੱਲ ਵਿਰੁੱਧ ਵਿਰੋਧੀ ਧਿਰ ਦਾ ਸੰਸਦ ਭਵਨ ’ਚ ਰੋਸ ਮਾਰਚ Read More »

Scroll to Top