ਸਾਹਿਤ

pu

ਪੰਜਾਬੀ ਯੂਨੀਵਰਸਿਟੀ ਵਿਖੇ ਵਰਕਸ਼ਾਪ ਦੇ ਚੌਥੇ ਦਿਨ ਖੁੱਲ੍ਹੀਆਂ ਨਵੀਆਂ ਖੋਜ-ਪਰਤਾਂ

ਪਟਿਆਲਾ, 29 ਨਵੰਬਰ –  ਪ੍ਰੋਫ਼ੈਸਰ ਗੁਰਦਿਆਲ ਸਿੰਘ ਚੇਅਰ, ਪੰਜਾਬੀ ਯੂਨੀਵਰਸਿਟੀ ਵੱਲੋਂ ਪੰਜਾਬੀ ਵਿਭਾਗ ਦੇ ਸਹਿਯੋਗ ਨਾਲ (ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ) ‘ਨਵੀਨ ਖੋਜ-ਵਿਧੀਆਂ’ ਵਿਸ਼ੇ ‘ਤੇ ਚੱਲ ਰਹੀ ਸੱਤ-ਰੋਜ਼ਾ ਵਰਕਸ਼ਾਪ ਦੇ ਚੌਥੇ ਦਿਨ ਵਿੱਚ ਡਾ. ਭੁਪਿੰਦਰ ਸਿੰਘ ਖਹਿਰਾ ਅਤੇ ਡਾ. ਭੀਮਇੰਦਰ ਸਿੰਘ ਨੇ ਮੁੱਖ ਬੁਲਾਰਿਆਂ ਵਜੋਂ ਸ਼ਿਰਕਤ ਕੀਤੀ। ਡਾ. ਰਾਜਵੰਤ […]

ਪੰਜਾਬੀ ਯੂਨੀਵਰਸਿਟੀ ਵਿਖੇ ਵਰਕਸ਼ਾਪ ਦੇ ਚੌਥੇ ਦਿਨ ਖੁੱਲ੍ਹੀਆਂ ਨਵੀਆਂ ਖੋਜ-ਪਰਤਾਂ Read More »

program

ਮਾਂ ਬੋਲੀ ਅਤੇ ਸਾਹਿਤ ਨਾਲ ਜੋੜਨ ਦਾ ਹੋਕਾ ਦਿੰਦਾ ਪੰਜਾਬੀ ਮਾਹ ਨੇਪਰੇ ਚੜ੍ਹਿਆ

ਪਟਿਆਲਾ 28 ਨਵੰਬਰ : ਪੰਜਾਬ ਸਰਕਾਰ ਦੀ ਅਗਵਾਈ ਵਿੱਚ ਭਾਸ਼ਾ ਵਿਭਾਗ ਪੰਜਾਬ ਵੱਲੋਂ ਮਨਾਏ ਗਏ ਪੰਜਾਬੀ ਮਾਹ-2025 ਦਾ ਵਿਦਾਇਗੀ ਸਮਾਰੋਹ ਅੱਜ ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ ਦੇ ਕਾਲੀਦਾਸ ਆਡੀਟੋਰੀਅਮ ’ਚ ਕਰਵਾਇਆ ਗਿਆ। ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ਵਿੱਚ ਹੋਏ ਇਸ ਸਮਾਗਮ ਦੌਰਾਨ ਸ਼੍ਰੋਮਣੀ ਹਿੰਦੀ ਸਾਹਿਤਕਾਰ ਸ੍ਰੀ ਮਾਧਵ ਕੌਸ਼ਿਕ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਸਮਾਗਮ ਦੀ ਪ੍ਰਧਾਨਗੀ ਸ਼੍ਰੋਮਣੀ ਪੰਜਾਬੀ ਗਿਆਨ ਸਾਹਿਤਕਾਰ ਪ੍ਰੋ. ਨਰਿੰਦਰ ਸਿੰਘ ਕਪੂਰ ਨੇ ਕੀਤੀ। ਇਸ ਮੌਕੇ ਹਿੰਦੀ ਅਤੇ ਉਰਦੂ ਦੇ ਸਰਵੋਤਮ ਪੁਸਤਕ ਪੁਰਸਕਾਰ ਵੀ ਪ੍ਰਦਾਨ ਕੀਤੇ ਗਏ। ਇਸ ਸਮਾਗਮ ਦੌਰਾਨ ਉੱਘੇ ਗਾਇਕ ਸੁਨੀਲ ਡੋਗਰਾ ਸਾਹਿਤਕ ਗਾਇਕੀ ਦੀਆਂ ਪੇਸ਼ਕਾਰੀਆਂ ਨਾਲ ਰੰਗ ਬੰਨ੍ਹਿਆ। ਇਸ ਮੌਕੇ ਪੁਸਤਕ ਮੇਲਾ ਵੀ ਲਗਾਇਆ ਗਿਆ। ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸਾਹਿਤ ਤੇ ਕਲਾ ਪ੍ਰੇਮੀ ਸ਼ਾਮਲ ਹੋਏ। ਇਸ ਮੌਕੇ ਸਵਾਗਤੀ ਭਾਸ਼ਣ ਵਿੱਚ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਨੇ ਕਿਹਾ ਕਿ ਹਰ ਭਾਸ਼ਾ ਸੰਚਾਰ ਦਾ ਸਾਧਨ ਹੁੰਦੀ ਹੈ। ਜਿਸ ਕਰਕੇ ਭਾਸ਼ਾਵਾਂ ਦਾ ਕੋਈ ਆਪਸੀ ਵਿਰੋਧ ਤੇ ਟਕਰਾਅ ਨਹੀਂ ਹੁੰਦਾ ਸਗੋਂ ਭਾਸ਼ਾਵਾਂ ਦਾ ਆਪਸੀ ਸਹਿਯੋਗ ਅਤੇ ਸਹਿਹੋਂਦ ਹੁੰਦੀ ਹੈ। ਇਸ ਧਾਰਨਾ ਤੇ ਚਲਦਿਆਂ ਭਾਸ਼ਾ ਵਿਭਾਗ ਵੱਲੋਂ ਪੰਜਾਬੀ ਮਾਹ ਦੀ ਸ਼ੁਰੂਆਤ ਪੰਜਾਬੀ ਭਾਸ਼ਾ ਦੇ ਪੁਰਸਕਾਰਾਂ ਦੀ ਵੰਡ ਨਾਲ ਕੀਤੀ ਜਾਂਦੀ ਹੈ ਅਤੇ ਸਮਾਪਤੀ ਹੋਰਨਾਂ ਭਾਸ਼ਾਵਾਂ ਦੇ ਸਾਹਿਤਕਾਰਾਂ ਨੂੰ ਦਿੱਤੇ ਜਾਣ ਵਾਲੇ ਪੁਰਸਕਾਰਾਂ ਨਾਲ ਕੀਤੀ ਜਾਂਦੀ ਹੈ। ਹਰ ਭਾਸ਼ਾ ਸਿੱਖਣ ਨਾਲ ਮਨੁੱਖ ਦੇ ਗਿਆਨ ਵਿੱਚ ਵਾਧਾ ਹੁੰਦਾ ਹੈ ਅਤੇ ਦੁਨੀਆ ਦੇ ਹੋਰਨਾਂ ਸੱਭਿਆਚਾਰਾਂ ਨੂੰ ਸਮਝਣ ਦਾ ਮੌਕਾ ਮਿਲਦਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਭਾਸ਼ਾ ਦੇ ਮਾਮਲੇ ਵਿੱਚ ਸਾਡੇ ਬਹੁਤ ਵੱਡੇ ਪ੍ਰੇਰਨਾ ਸਰੋਤ ਹਨ ਜਿਨ੍ਹਾਂ ਵਿੱਚ ਵੱਖ ਵੱਖ ਭਾਸ਼ਾਵਾਂ ਤੇ ਖਿੱਤਿਆਂ ਦੇ ਬਾਣੀਕਾਰਾਂ ਦੀ ਬਾਣੀ ਦਰਜ ਹੈ। ਇਸ ਕਰਕੇ ਸਾਨੂੰ ਹਰ ਭਾਸ਼ਾ ਦਾ ਸਤਿਕਾਰ ਕਰਨਾ ਚਾਹੀਦਾ ਹੈ। ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਪ੍ਰੋ. ਨਰਿੰਦਰ ਸਿੰਘ ਕਪੂਰ ਨੇ ਕਿਹਾ ਕਿ ਅਜੋਕੇ ਯੁੱਗ ਵਿੱਚ ਸਾਹਿਤ ਸਿਰਜਣਾ ਲਈ ਭਾਵਨਾਵਾਂ ਦੇ ਪ੍ਰਗਟਾਵੇ ਤੋਂ ਅਹਿਮ ਵਿਸ਼ਵ ਪੱਧਰ ਤੇ ਜੋ ਕੁੱਝ ਵਾਪਰ ਰਿਹੈ ਉਸ ਨੂੰ ਜਾਣਨਾ ਤੇ ਸਮਝਣਾ ਚਾਹੀਦਾ ਹੈ। ਜਿਸ ਸਦਕਾ ਹੀ ਹਰ ਭਾਸ਼ਾ ਦਾ ਸਾਹਿਤ ਵਿਸ਼ਵ ਪੱਧਰ ਦਾ ਬਣ ਸਕਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਵਿਗਿਆਨ ਦੇ ਯੁੱਗ ਵਿੱਚ ਸਾਹਿਤਕਾਰਾਂ ਨੂੰ ਨਵੇਂ ਤੇ ਵਿਸ਼ਵ ਵਿਆਪੀ ਅਨੁਭਵਾਂ ਤੇ ਆਧਾਰਿਤ ਸਾਹਿਤ ਦੀ ਰਚਨਾ ਕਰਨੀ ਚਾਹੀਦੀ ਹੈ। ਉਨ੍ਹਾਂ ਨਵੀਂ ਪੀੜ੍ਹੀ ਨੂੰ ਅਪੀਲ ਕੀਤੀ ਕਿ ਵਿਅਕਤੀ ਭਾਸ਼ਾ ਨੂੰ ਸਮਝਣਾ ਤੇ ਬੋਲਣਾ ਆਪਣੇ ਪਰਿਵਾਰ ਤੋਂ ਸਿੱਖਦਾ ਹੈ ਅਤੇ ਪੜ੍ਹਨਾ ਤੇ ਲਿਖਣਾ ਆਪਣੇ ਅਧਿਆਪਕਾਂ ਤੋਂ ਸਿੱਖਦਾ ਹੈ। ਪਰ ਇਨ੍ਹਾਂ ਚਾਰੇ ਕਲਾਵਾਂ ਵਿੱਚੋਂ ਸਭ ਤਂ ਅਹਿਮ ਕਲਾ ਲਿਖਣਾ ਹੈ ਭਾਵ ਅਸੀਂ ਜੋ ਵੀ ਪੜ੍ਹਦੇ ਹਾਂ ਉਸ ਵਿੱਚੋਂ ਜ਼ਰੂਰੀ ਤੇ ਅਹਿਮ ਤੱਥਾਂ ਨੂੰ ਲਿਖ ਕੇ ਰੱਖਣਾ ਲਾਜ਼ਮੀ ਹੈ। ਜਿਸ ਸਦਕਾ ਸਾਡੀ ਸ਼ਖ਼ਸੀਅਤ ਅਤੇ ਜਾਣਕਾਰੀ ਵਿੱਚ ਮਿਆਰੀ ਵਾਧਾ ਹੁੰਦਾ ਹੈ। ਮੁੱਖ ਮਹਿਮਾਨ ਡਾ. ਮਾਧਵ ਕੌਸ਼ਿਕ ਜੀ ਨੇ ਇਸ ਮੌਕੇ ਕਿਹਾ ਕਿ ਪੰਜਾਬ ਦੀ ਧਰਤੀ ਤੇ ਚਾਰ ਭਾਸ਼ਾਵਾਂ ਪੰਜਾਬੀ, ਹਿੰਦੀ, ਸੰਸਕ੍ਰਿਤ ਤੇ ਉਰਦੂ ਪ੍ਰਵਾਨ ਚੜ੍ਹੀਆਂ ਹਨ। ਜਿਸ ਕਰਕੇ ਬਾਹਰਲੇ ਲੋਕੀ ਇਸ ਨੂੰ ਵਡਭਾਗੀ ਧਰਤੀ ਮੰਨਦੇ ਹਨ ਪਰ ਅਫਸੋਸ ਦੀ ਗੱਲ ਹੈ ਕਿ ਅਸੀਂ ਆਪਣੀ ਅਮੀਰ ਵਿਰਾਸਤ ਨੂੰ ਨਜ਼ਰਅੰਦਾਜ਼ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਮਾਂ ਬੋਲੀ ਗਿਆਨ ਤੇ ਤਰੱਕੀ ਹਾਸਲ ਕਰਨ ਦਾ ਸਭ ਤੋਂ ਵੱਡਾ ਜ਼ਰੀਆ ਹੈ। ਅੱਜ ਦੇ ਯੁੱਗ ਵਿੱਚ ਹਰ ਭਾਸ਼ਾ ਦਾ ਆਪਣਾ ਮੀਡੀਆ ਹੈ ਅਤੇ ਹਰ ਭਾਸ਼ਾ ਦੇ ਸਾਹਿਤ, ਪੱਤਰਕਾਰਤਾ ਤੇ ਕਾਰੋਬਾਰਾਂ ਲਈ ਪੇਸ਼ੇਵਰ ਕਾਮਿਆਂ ਦੀ ਲੋੜ ਹੈ। ਇਸ ਕਰਕੇ ਹਰ ਮਾਂ ਬੋਲੀ ਇਸ ਯੁੱਗ ਵਿੱਚ ਅਹਿਮੀਅਤ ਰੱਖਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬੀ ਸੰਗੀਤ ਦੀਆਂ ਧੁਨਾਂ ਤੇ ਪੂਰੀ ਦੁਨੀਆ ਨੱਚ ਸਕਦੀ ਹੈ ਤਾਂ ਅਸੀਂ ਪੂਰੀ ਦੁਨੀਆ ਤੱਕ ਆਪਣਾ ਸਾਹਿਤ ਕਿਉਂ ਨਹੀਂ ਪਹੁੰਚਾ ਸਕਦੇ। ਡਿਪਟੀ ਡਾਇਰੈਕਟਰ ਚੰਦਨਦੀਪ ਕੌਰ ਨੇ ਸਭ ਦਾ ਧੰਨਵਾਦ ਕੀਤਾ। ਸਮਾਗਮ ਦਾ ਮੰਚ ਸੰਚਾਲਨ ਡਾ. ਸੁਖਦਰਸ਼ਨ ਸਿੰਘ ਚਹਿਲ ਨੇ ਕੀਤਾ। ਇਸ ਮੌਕੇ ਵਿਭਾਗ ਦੀ ਸਰਵੇ ਪੁਸਤਕ ਬਹਾਦਰਗੜ੍ਹ, ਤਕਨੀਕੀ ਸ਼ਬਦਾਵਲੀਆਂ (ਸਾਹਿਤ ਤੇ ਸੱਭਿਆਚਾਰਕ ਮਾਨਵ ਵਿਗਿਆਨ) ਤੇ ਆਧਾਰਿਤ ਦੋ ਪੁਸਤਕਾਂ ਲੋਕ ਅਰਪਣ ਕੀਤੀਆਂ ਗਈਆਂ। ਇਸ ਮੌਕੇ ਸ਼੍ਰੋਮਣੀ ਆਲੋਚਕ ਪ੍ਰੋ. ਸੁਰਜੀਤ ਸਿੰਘ ਭੱਟੀ, ਸ਼੍ਰੋਮਣੀ ਕਵੀ ਦਰਸ਼ਨ ਬੁੱਟਰ, ਪ੍ਰਿੰਸੀਪਲ ਡੀ.ਪੀ. ਸਿੰਘ ਸੈਣੀ ਸ਼੍ਰੋਮਣੀ ਬਾਲ ਸਾਹਿਤਕਾਰ ਡਾ. ਦਰਸ਼ਨ ਸਿੰਘ ਆਸ਼ਟ, ਡਾ. ਰਾਜਵੰਤ ਕੌਰ, ਵਿਭਾਗ ਦੇ ਸਾਬਕਾ ਅਧਿਕਾਰੀ ਸਤਨਾਮ ਸਿੰਘ ਤੇ ਧਰਮ ਕੰਮੇਆਣਾ, ਕਵੀ ਅਵਤਾਰਜੀਤ, ਨਵਦੀਪ ਸਿੰਘ ਮੁੰਡੀ, ਡਾ. ਲਕਸ਼ਮੀ ਨਰਾਇਣ ਭੀਖੀ, ਸਤਪਾਲ ਭੀਖੀ, ਇਕਬਾਲ ਸਰਪੰਚ, ਗੁਰਪ੍ਰੀਤ ਵਜੀਦਪੁਰ ਅਤੇ ਅਮਨਦੀਪ ਕਾਲਾਝਾੜ ਹਾਜ਼ਰ ਹੋਏ। ਸਮਾਗਮ ਦੀ ਸਫਲਤਾ ਲਈ ਡਿਪਟੀ ਡਾਇਰੈਕਟਰ ਚੰਦਨਦੀਪ ਕੌਰ ਤੇ ਆਲੋਕ ਚਾਵਲਾ ਅਤੇ ਸਹਾਇਕ ਡਾਇਰੈਕਟਰ ਸੁਖਪ੍ਰੀਤ ਕੌਰ, ਜਸਪ੍ਰੀਤ ਕੌਰ, ਸੁਰਿੰਦਰ ਕੌਰ, ਸ੍ਰੀਮਤੀ ਰਾਬੀਆ ਅਤੇ ਦਵਿੰਦਰ ਕੌਰ, ਖੋਜ ਅਫਸਰ ਸੁਖਦਰਸ਼ਨ ਸਿੰਘ ਚਹਿਲ, ਖੋਜ ਸਹਾਇਕ ਹਰਪ੍ਰੀਤ ਸਿੰਘ ਅਤੇ ਸਿਮਰਨਜੀਤ ਸਿੰਘ ਨੇ ਯੋਗਦਾਨ ਦਿੱਤਾ। ਦੱਸਣਯੋਗ ਹੈ ਕਿ ਭਾਸ਼ਾ ਵਿਭਾਗ ਵੱਲੋਂ ਇੱਕ ਨਵੰਬਰ ਨੂੰ ਪੰਜਾਬੀ ਮਾਹ-2025 ਦੇ ਸਮਾਗਮਾਂ ਦੀ ਸ਼ੁਰੂਆਤ ਕੀਤੀ ਸੀ। ਜਿਸ ਦੌਰਾਨ ਗੋਸ਼ਟੀ, ਰਾਜ ਪੱਧਰੀ ਪ੍ਰਸ਼ਨੋਤਰੀ ਮੁਕਾਬਲੇ, ਸਾਹਿਤ ਸਿਰਜਣ ਤੇ ਕਵਿਤਾ ਗਾਇਨ ਮੁਕਾਬਲੇ, ਕਵੀ ਦਰਬਾਰ ਤੇ ਹੋਰ ਸਮਾਗਮ ਕਰਵਾਏ ਜਾ ਚੁੱਕੇ ਹਨ। ਉਦਘਾਟਨੀ ਸਮਾਗਮ ਦੌਰਾਨ ਪੰਜਾਬੀ ਦੇ ਸਰਵੋਤਮ ਪੁਸਤਕ ਪੁਰਸਕਾਰ ਪ੍ਰਦਾਨ ਕੀਤੇ ਗਏ ਸਨ।

ਮਾਂ ਬੋਲੀ ਅਤੇ ਸਾਹਿਤ ਨਾਲ ਜੋੜਨ ਦਾ ਹੋਕਾ ਦਿੰਦਾ ਪੰਜਾਬੀ ਮਾਹ ਨੇਪਰੇ ਚੜ੍ਹਿਆ Read More »

sahit

ਦੋ ਦਿਨ ਲਈ ਕਾਵਿਕ ਰੰਗ ਵਿੱਚ ਰੰਗੀ ਜਾਵੇਗੀ ਪੰਜਾਬੀ ਯੂਨੀਵਰਸਿਟੀ

ਪਟਿਆਲਾ, 27 ਨਵੰਬਰ – ਪੰਜਾਬੀ ਯੂਨੀਵਰਸਿਟੀ ਦਸੰਬਰ ਦੇ ਪਹਿਲੇ ਹਫ਼ਤੇ ਦੌਰਾਨ ਦੋ ਦਿਨ ਲਈ ਕਾਵਿਕ ਰੰਗ ਵਿੱਚ ਰੰਗੀ ਜਾਵੇਗੀ। 2 ਅਤੇ 3 ਦਸੰਬਰ ਨੂੰ ਅੰਤਰ-ਰਾਸ਼ਟਰੀ ਪੱਧਰ ਦੇ ਨਾਮਵਰ ਕਵੀ ਯੂਨੀਵਰਸਿਟੀ ਦੇ ਵਿਹੜੇ ਆਪਣਾ ਕਲਾਮ ਪੇਸ਼ ਕਰਨਗੇ। ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਅਤੇ ਐਜੂਕੇਸ਼ਨਲ ਮਲਟੀਮੀਡੀਆ ਰਿਸਰਚ ਸੈਂਟਰ (ਈ.ਐੱਮ.ਆਰ.ਸੀ.) ਦੇ ਸਹਿਯੋਗ ਨਾਲ ਸੰਗਤ ਪੰਜਾਬ, ਚੇਅਰ ਪੋਇਟਰੀ ਈਵਨਿੰਗਜ਼

ਦੋ ਦਿਨ ਲਈ ਕਾਵਿਕ ਰੰਗ ਵਿੱਚ ਰੰਗੀ ਜਾਵੇਗੀ ਪੰਜਾਬੀ ਯੂਨੀਵਰਸਿਟੀ Read More »

natak

ਸੱਤ ਦਿਨਾਂ ਕੌਮੀ ਨਾਟਕ ਮੇਲੇ ਦੀ “ਹਿੰਦ ਦੀ ਚਾਦਰ” ਨਾਟਕ ਦੇ ਨਾਲ ਹੋਈ ਸ਼ੁਰੂਆਤ

ਪਟਿਆਲਾ, 25 ਨਵੰਬਰ— ਉੱਤਰੀ ਭਾਰਤ ਦੀ ਪ੍ਰਸਿੱਧ  ਨਾਟਕ ਸੰਸਥਾ ਕਲਾਕ੍ਰਿਤੀ ਪਟਿਆਲਾ ਵੱਲੋਂ ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ (ਸੱਭਿਆਚਾਰਕ ਮੰਤਰਾਲਾ,ਭਾਰਤ ਸਰਕਾਰ) ਸਰਬਤ ਦਾ ਭਲਾ ਚੈਰੀਟੇਬਲ ਟਰਸਟ ਅਤੇ ਭਾਸ਼ਾ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਸਵਰਗੀ ਸ. ਪ੍ਰੀਤਮ ਸਿੰਘ ਉਬਰਾਏ ਦੀ ਯਾਦ ਵਿੱਚ ਹੋਣ ਵਾਲਾ ਸਲਾਨਾ ਕੌਮੀ ਨਾਟਕ ਮੇਲਾ ਅੱਜ ਕਾਲੀਦਾਸ ਆਡੀਟੋਰੀਅਮ, ਵਿਰਸਾ ਵਿਹਾਰ ਕੇਂਦਰ ਪਟਿਆਲਾ ਵਿਖੇ ਸ਼ਾਨਦਾਰ

ਸੱਤ ਦਿਨਾਂ ਕੌਮੀ ਨਾਟਕ ਮੇਲੇ ਦੀ “ਹਿੰਦ ਦੀ ਚਾਦਰ” ਨਾਟਕ ਦੇ ਨਾਲ ਹੋਈ ਸ਼ੁਰੂਆਤ Read More »

kultar

ਸਪੀਕਰ ਸੰਧਵਾਂ ਨੇ ਪ੍ਰਸਿੱਧ ਚਿੱਤਰਕਾਰ ਗੋਬਿੰਦਰ ਸੋਹਲ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਪਟਿਆਲਾ, 16 ਨਵੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੰਤਰਰਾਸ਼ਟਰੀ ਪੱਧਰ ‘ਤੇ ਪ੍ਰਸਿੱਧੀ ਪ੍ਰਾਪਤ ਚਿੱਤਰਕਾਰ ਗੋਬਿੰਦਰ ਸੋਹਲ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਦਾ ਬੀਤੇ ਦਿਨੀ 68 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਸੀ। ਸਪੀਕਰ ਸੰਧਵਾਂ ਨੇ ਸੋਗ ਵਿੱਚ ਡੁੱਬੇ ਪਰਿਵਾਰ ਦੇ ਨਿਵਾਸ ਸਥਾਨ ‘ਤੇ ਜਾ ਕੇ ਸੋਹਲ ਦੀ

ਸਪੀਕਰ ਸੰਧਵਾਂ ਨੇ ਪ੍ਰਸਿੱਧ ਚਿੱਤਰਕਾਰ ਗੋਬਿੰਦਰ ਸੋਹਲ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ Read More »

baljeet

ਪੰਜਾਬੀ ਯੂਨੀਵਰਸਿਟੀ ਵਿਖੇ 56ਵੀਂ ਪੰਜਾਬ ਇਤਿਹਾਸ ਕਾਨਫ਼ਰੰਸ ਆਰੰਭ

ਪਟਿਆਲਾ, 14 ਨਵੰਬਰ – ਪੰਜਾਬੀ ਯੂਨੀਵਰਸਿਟੀ ਦੇ ਇਤਿਹਾਸ ਅਤੇ ਪੰਜਾਬ ਇਤਿਹਾਸ ਅਧਿਐਨ ਵਿਭਾਗ ਵੱਲੋਂ ਕਰਵਾਈ ਜਾ ਰਹੀ 56ਵੀਂ ਪੰਜਾਬ ਇਤਿਹਾਸ ਕਾਨਫ਼ਰੰਸ ਅੱਜ ਆਰੰਭ ਹੋ ਗਈ ਹੈ। ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ 350ਵੇਂ ਦਿਹਾੜੇ ਨੂੰ ਸਮਰਪਿਤ ਇਸ ਕਾਨਫ਼ਰੰਸ ਦੇ ਉਦਘਾਟਨੀ ਸੈਸ਼ਨ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮਹਿਮਾਨ

ਪੰਜਾਬੀ ਯੂਨੀਵਰਸਿਟੀ ਵਿਖੇ 56ਵੀਂ ਪੰਜਾਬ ਇਤਿਹਾਸ ਕਾਨਫ਼ਰੰਸ ਆਰੰਭ Read More »

pu

ਸਕੌਟਿਸ਼ ਲੇਖਕ ਸੈਮ ਡੈਲਰਿੰਪਲ ਨੇ ਵਿਦਿਆਰਥੀਆਂ ਨਾਲ਼ ਸੰਵਾਦ ਰਚਾਇਆ

ਪਟਿਆਲਾ, 13 ਨਵੰਬਰ – ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਵੱਲੋਂ ਕਰਵਾਏ ਜਾ ਰਹੇ ਦੋ-ਰੋਜ਼ਾ ਪ੍ਰੋਗਰਾਮ ਲੜੀ ਦੇ ਹਿੱਸੇ ਵਜੋਂ ਉੱਘੇ ਸਕੌਟਿਸ਼ ਲੇਖਕ ਅਤੇ ਇਤਿਹਾਸਕਾਰ ਸੈਮ ਡੈਲਰਿੰਪਲ ਵੱਲੋਂ ਜਨਤਕ ਤੌਰ ਉੱਤੇ ਸੰਵਾਦ ਰਚਾਇਆ ਗਿਆ। ਜਿ਼ਕਰਯੋਗ ਹੈ ਕਿ ਉਹ ਇੱਕ ਦਿਨ ਪਹਿਲਾਂ ‘ਸਾਲਾਨਾ ਪ੍ਰੋਫੈਸਰ ਬੀ.ਆਰ. ਰਾਓ ਯਾਦਗਾਰੀ ਭਾਸ਼ਣ’ ਦੇਣ ਲਈ ਇੱਥੇ ਪੁੱਜੇ ਹੋਏ ਸਨ। ਸੈਮ ਡੈਲਰਿੰਪਲ ਨੇ

ਸਕੌਟਿਸ਼ ਲੇਖਕ ਸੈਮ ਡੈਲਰਿੰਪਲ ਨੇ ਵਿਦਿਆਰਥੀਆਂ ਨਾਲ਼ ਸੰਵਾਦ ਰਚਾਇਆ Read More »

pu-2

ਪੰਜਾਬੀ ਯੂਨੀਵਰਸਿਟੀ ਦੇ ਵੱਲੋਂ ਸ਼ਾਇਰ ਸ਼ਮੀਲ ਦੀ ਪੁਸਤਕ ‘ਤੇਗ’ ਉੱਪਰ ਕਰਵਾਈ  ਗੋਸ਼ਟੀ

ਪਟਿਆਲਾ, 12 ਨਵੰਬਰ – ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੀ ਸਾਹਿਤ ਸਭਾ ਵੱਲੋਂ ਪ੍ਰਸਿੱਧ ਪੰਜਾਬੀ ਸ਼ਾਇਰ ਸ਼ਮੀਲ ਦੀ ਨਵੀਂ ਕਾਵਿ-ਪੁਸਤਕ ‘ਤੇਗ’ ਦੇ ਅੰਗ–ਸੰਗ ਕੁਝ ਪਲ’ ਸਿਰਲੇਖ ਤਹਿਤ ਇੱਕ ਵਿਚਾਰ-ਗੋਸ਼ਟੀ ਕਰਵਾਈ ਗਈ। ਇਸ ਸਮਾਗਮ ਦੇ ਆਰੰਭ ਵਿੱਚ ਪੰਜਾਬੀ ਵਿਭਾਗ ਦੇ ਮੁਖੀ ਡਾ. ਰਾਜਵੰਤ ਕੌਰ ‘ਪੰਜਾਬੀ’ ਨੇ ਪੁੱਜੇ ਸਾਹਿਤਕਾਰਾਂ, ਅਧਿਆਪਕਾਂ,  ਖੋਜਾਰਥੀਆਂ ਅਤੇ ਵਿਦਿਆਰਥੀਆਂ ਦਾ ਸਵਾਗਤ ਕਰਦੇ ਹੋਏ

ਪੰਜਾਬੀ ਯੂਨੀਵਰਸਿਟੀ ਦੇ ਵੱਲੋਂ ਸ਼ਾਇਰ ਸ਼ਮੀਲ ਦੀ ਪੁਸਤਕ ‘ਤੇਗ’ ਉੱਪਰ ਕਰਵਾਈ  ਗੋਸ਼ਟੀ Read More »

pu

ਸਕੌਟਿਸ਼ ਲੇਖਕ ਅਤੇ ਇਤਿਹਾਸਕਾਰ ਸੈਮ ਡੈਲਰਿੰਪਲ ਨੇ ਦਿੱਤਾ ਭਾਸ਼ਣ

ਪਟਿਆਲਾ, 12 ਨਵੰਬਰ – ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਵੱਲੋਂ ਹਰ ਸਾਲ ਕਰਵਾਇਆ ਜਾਂਦਾ ‘ਪ੍ਰੋਫੈਸਰ ਬੀ.ਆਰ. ਰਾਓ ਯਾਦਗਾਰੀ ਭਾਸ਼ਣ’ ਇਸ ਵਾਰ ਪ੍ਰਸਿੱਧ ਸਕੌਟਿਸ਼ ਲੇਖਕ ਅਤੇ ਇਤਿਹਾਸਕਾਰ ਸੈਮ ਡੈਲਰਿੰਪਲ ਵੱਲੋਂ ਦਿੱਤਾ ਗਿਆ। ਸੈਮ ਡੈਲਰਿੰਪਲ ਨੇ ਆਪਣੇ ਭਾਸ਼ਣ ਰਾਹੀਂ ਭਾਰਤ ਦੀ ਵੰਡ ਬਾਰੇ ਬੋਲਦਿਆਂ ਅਹਿਮ ਵਿਚਾਰ ਪ੍ਰਗਟਾਏ। ਉਨ੍ਹਾਂ ਇਸ ਨੂੰ ਪੰਜ ਪ੍ਰਮੁੱਖ ਪੜਾਵਾਂ ਵਿੱਚ ਹੋਈ ਵੰਡ ਅਤੇ

ਸਕੌਟਿਸ਼ ਲੇਖਕ ਅਤੇ ਇਤਿਹਾਸਕਾਰ ਸੈਮ ਡੈਲਰਿੰਪਲ ਨੇ ਦਿੱਤਾ ਭਾਸ਼ਣ Read More »

sahit

ਪੰਜਾਬੀ ਸਾਹਿਤ ਸਭਾ ਪਟਿਆਲਾ ਵੱਲੋਂ 5 ਸਾਹਿਤਕਾਰਾਂ ਨੂੰ ਪੁਰਸਕਾਰ ਪ੍ਰਦਾਨ

ਪਟਿਆਲਾ, 9 ਨਵੰਬਰ- ਪੰਜਾਬੀ ਸਾਹਿਤ ਸਭਾ (ਰਜਿ.) ਪਟਿਆਲਾ ਵੱਲੋਂ  ਭਾਸ਼ਾ ਵਿਭਾਗ,ਪੰਜਾਬ,ਪਟਿਆਲਾ ਦੇ ਲੈਕਚਰ ਹਾਲ ਵਿਖੇ ਆਯੋਜਿਤ ਇਕ ਯਾਦਗਾਰੀ ਸਾਹਿਤਕ ਸਮਾਗਮ ਦੌਰਾਨ 80 ਸਾਲਾਂ ਤੋਂ ਵੱਧ ਉਮਰ ਦੇ ਪੰਜ ਸੀਨੀਅਰ ਲਿਖਾਰੀਆਂ ਨੂੰ ‘ਪੰਜਾਬੀ ਸਾਹਿਤ ਸਭਾ ਕਲਮਕਾਰ ਪੁਰਸਕਾਰ* ਪ੍ਰਦਾਨ ਕੀਤਾ ਗਿਆ।ਇਸ ਸਮਾਗਮ ਵਿਚ ਸਭਾ ਦੇ ਪ੍ਰਧਾਨ ਡਾ. ਦਰਸ਼ਨ ਸਿੰਘ ‘ਆਸ਼ਟ*, ਗਿਆਨ ਜਯੋਤੀ ਐਜੂਕੇਸ਼ਨਲ ਟਰੱਸਟ ਦੇ ਪ੍ਰਧਾਨ ਸ.

ਪੰਜਾਬੀ ਸਾਹਿਤ ਸਭਾ ਪਟਿਆਲਾ ਵੱਲੋਂ 5 ਸਾਹਿਤਕਾਰਾਂ ਨੂੰ ਪੁਰਸਕਾਰ ਪ੍ਰਦਾਨ Read More »

Scroll to Top