ਮਨੋਰੰਜਨ

Result You Searched: HARYANA-HIMACHAL

ਸਲਮਾਨ ਦੇ ਘਰ ਹਮਲਾ ਕਰਨ ਵਾਲੇ ਨੇਕੀਤੀ ਖੁਦਕੁਸ਼ੀ ਦੀ ਕੋਸਿ਼ਸ਼

ਸਲਮਾਨ ਦੇ ਘਰ ਹਮਲਾ ਕਰਨ ਵਾਲੇ ਨੇਕੀਤੀ ਖੁਦਕੁਸ਼ੀ ਦੀ ਕੋਸਿ਼ਸ਼ ਮੁੰਬਈ : ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਫਾਇਰਿੰਗ ਮਾਮਲੇ 'ਚ ਵੱਡਾ ਅਪਡੇਟ ਆਇਆ ਹੈ। ਗ੍ਰਿਫ਼ਤਾਰ ਮੁਲਜ਼ਮਾਂ ਵਿੱਚੋਂ ਇੱਕ ਅਨੁਜ ਥਾਪਨ ਨੇ ਪੁਲੀਸ ਹਿਰਾਸਤ ਵਿੱਚ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਫਿਲਹਾਲ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਅਨੁਜ ਨੂੰ ਪੁਲਿਸ ਨੇ ਗੋਲੀਬਾਰੀ ਦੇ ਦੋਸ਼ੀਆਂ ਨੂੰ ਹਥਿਆਰ ਸਪਲਾਈ ਕਰਨ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਸੀ।

Punjab Bani 01 May,2024
ਈਡੀ ਨੇ ਸਿ਼ਲਪਾ ਸ਼ੈਟੀ ਦੇ ਪਤੀ ਰਾਜ ਕੁੰਦਰਾ ਦੀ ਜਾਇਦਾਦ ਕੀਤੀ ਜਬਤ

ਈਡੀ ਨੇ ਸਿ਼ਲਪਾ ਸ਼ੈਟੀ ਦੇ ਪਤੀ ਰਾਜ ਕੁੰਦਰਾ ਦੀ ਜਾਇਦਾਦ ਕੀਤੀ ਜਬਤ ਨਵੀਂ ਦਿੱਲੀ : ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਇੱਕ ਵਾਰ ਫਿਰ ਮੀਡੀਆ ਦੀਆਂ ਸੁਰਖੀਆਂ ਵਿੱਚ ਆ ਗਏ ਹਨ। ਵੀਰਵਾਰ ਨੂੰ ਈਡੀ ਯਾਨੀ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਉਸ ਦੀ 97.79 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਇਨ੍ਹਾਂ 'ਚ ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਦਾ ਜੁਹੂ ਬੰਗਲਾ ਵੀ ਅਟੈਚ ਕੀਤਾ ਗਿਆ ਹੈ, ਜਿੱਥੇ ਇਹ ਜੋੜਾ ਪਰਿਵਾਰ ਨਾਲ ਰਹਿੰਦਾ ਹੈ। ਰਾਜ ਕੁੰਦਰਾ ਦਾ ਇਹ ਘਰ ਸ਼ਿਲਪਾ ਸ਼ੈੱਟੀ ਦੇ ਨਾਂ 'ਤੇ ਹੈ। ਈਡੀ ਮੁਤਾਬਕ ਰਾਜ ਕੁੰਦਰਾ ਖ਼ਿਲਾਫ਼ ਬਿਟਕੁਆਇਨ ਘੁਟਾਲੇ ਨਾਲ ਸਬੰਧਤ ਇੱਕ ਮਾਮਲੇ ਵਿੱਚ ਇਹ ਕਾਰਵਾਈ ਕੀਤੀ ਗਈ ਹੈ। ਰਾਜ ਕੁੰਦਰਾ ਨੂੰ ਸਭ ਤੋਂ ਅਮੀਰ ਕਾਰੋਬਾਰੀਆਂ ਵਿੱਚ ਗਿਣਿਆ ਜਾਂਦਾ ਹੈ। ਸਟੀਲ ਪਲਾਂਟ ਤੋਂ ਲੈ ਕੇ ਕੰਸਟ੍ਰਕਸ਼ਨ ਤੱਕ, ਉਸਨੇ ਕਈ ਕਾਰੋਬਾਰਾਂ ਵਿੱਚ ਆਪਣੇ ਆਪ ਨੂੰ ਸਥਾਪਿਤ ਕੀਤਾ ਹੈ।

Punjab Bani 18 April,2024
ਕਾਮੇਡੀ ਕਿੰਗ ਕਪਿਲ ਸ਼ਰਮਾ ਨੇ ਮਾਂ ਵੈਸ਼ਨੋ ਦੇਵੀ ਪਹੁੰਚ ਲਿਆ ਮਾਂ ਦਾ ਆ਼ਸੀਰਵਾਦ

ਕਾਮੇਡੀ ਕਿੰਗ ਕਪਿਲ ਸ਼ਰਮਾ ਨੇ ਮਾਂ ਵੈਸ਼ਨੋ ਦੇਵੀ ਪਹੁੰਚ ਲਿਆ ਮਾਂ ਦਾ ਆ਼ਸੀਰਵਾਦ ਜੰਮੂ- ਕਾਮੇਡੀ ਜਗਤ ਦੇ ਰਾਕਸਟਾਰ ਕਪਿਲ ਸ਼ਰਮਾ ਨਵਰਾਤਰੀ ਦੇ ਇਨ੍ਹਾਂ ਪਵਿੱਤਰ ਦਿਨਾਂ ਦੌਰਾਨ ਮਾਂ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਪਹੁੰਚੇ ਹਨ। ਕਪਿਲ ਸ਼ਰਮਾ ਨੇ ਮਾਂ ਦੇ ਦਰਬਾਰ ਵਿੱਚ ਮੱਥਾ ਟੇਕਿਆ ਅਤੇ ਅਸ਼ੀਰਵਾਦ ਵੀ ਲਿਆ। ਪੁਲਿਸ ਸੁਰੱਖਿਆ ਵਿਚਕਾਰ ਪਹੁੰਚੇ ਕਪਿਲ ਸ਼ਰਮਾ ਨੇ ਪ੍ਰਿੰਟਿਡ ਕੁੜਤਾ ਪਾਇਆ ਹੋਇਆ ਸੀ। ਕਪਿਲ ਸ਼ਰਮਾ ਨੂੰ ਦੇਖ ਕੇ ਮੰਦਰ ਦੇ ਵਿਹੜੇ ‘ਚ ਮੌਜੂਦ ਲੋਕ ਖੁਸ਼ ਹੋ ਗਏ। ਕਪਿਲ ਸ਼ਰਮਾ ਨੇ ਲੋਕਾਂ ਨਾਲ ਫਟਾਫਟ ਸੈਲਫੀ ਲੈ ਕੇ ਆਪਣੀ ਮਾਂ ਦੇ ਦਰਸ਼ਨ ਕੀਤੇ।

Punjab Bani 15 April,2024
ਅਮਰ ਸਿੰਘ ਚਮਕੀਲਾ ਫਿਲਮ ਹੋਈ ਰਿਲੀਜ

ਅਮਰ ਸਿੰਘ ਚਮਕੀਲਾ ਫਿਲਮ ਹੋਈ ਰਿਲੀਜ ਚੰਡੀਗੜ੍ਹ : ਨੈੱਟਫਲਿਕਸ ਫਿਲਮ ‘ਅਮਰ ਸਿੰਘ ਚਮਕੀਲਾ’ ਰਿਲੀਜ਼ ਹੋ ਚੁੱਕੀ ਹੈ। ਇਹ ਫਿਲਮ ਕਾਫੀ ਸਮੇਂ ਤੋਂ ਸੁਰਖੀਆਂ ‘ਚ ਰਹੀ ਸੀ। ਫਿਲਮ ਵਿੱਚ ਦਿਲਜੀਤ ਦੋਸਾਂਝ ਅਤੇ ਪਰਿਣੀਤੀ ਚੋਪੜਾ ਮੁੱਖ ਭੂਮਿਕਾਵਾਂ ਵਿੱਚ ਹਨ ਜਦੋਂਕਿ ਫਿਲਮ ਦਾ ਨਿਰਦੇਸ਼ਨ ਇਮਤਿਆਜ਼ ਅਲੀ ਨੇ ਕੀਤਾ ਹੈ।

Punjab Bani 12 April,2024
51 ਦੀ ਉਮਰ ਵਿੱਚ ਅਦਾਕਾਰਾ ਕੈਮਰਨ ਫਿਰ ਬਣੀ ਮਾਂ

51 ਦੀ ਉਮਰ ਵਿੱਚ ਅਦਾਕਾਰਾ ਕੈਮਰਨ ਫਿਰ ਬਣੀ ਮਾਂ ਨਵੀਂ ਦਿੱਲੀ : ਹਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਕੈਮਰਨ ਡਿਆਜ਼ ਦੇ ਘਰ ਇਕ ਵਾਰ ਮੁੜ ਖੁਸ਼ੀਆਂ ਆਈਆਂ ਹਨ। ਜੀ ਹਾਂ, ਕੈਮਰਨ ਫਿਰ ਤੋਂ ਮਾਂ ਬਣ ਗਈ ਹੈ। 1994 ਦੀ ਫਿਲਮ 'ਦਿ ਮਾਸਕ' ਲਈ ਮਸ਼ਹੂਰ ਕੈਮਰਨ ਡਿਆਜ਼ 51 ਸਾਲ ਦੀ ਉਮਰ 'ਚ ਇਕ ਵਾਰ ਫਿਰ ਮਾਂ ਬਣ ਗਈ ਹੈ। ਹਾਲੀਵੁੱਡ ਅਦਾਕਾਰ ਨੇ ਆਪਣੇ ਪ੍ਰਸ਼ੰਸਕਾਂ ਨੂੰ ਇੰਸਟਾਗ੍ਰਾਮ ਪੋਸਟ ਰਾਹੀਂ ਇਸ ਦੀ ਜਾਣਕਾਰੀ ਦਿੱਤੀ ਹੈ। ਕੈਮਰਨ ਡਿਆਜ਼ ਅਤੇ ਪਤੀ ਬੇਂਜੀ ਮੈਡੇਨ ਨੇ ਇਕ ਇੰਸਟਾਗ੍ਰਾਮ ਪੋਸਟ ਸ਼ੇਅਰ ਕੀਤੀ ਅਤੇ ਲਿਖਿਆ - ਅਸੀਂ ਆਪਣੇ ਬੇਟੇ ਕਾਰਡੀਨਲ ਮੈਡਨ ਦੇ ਜਨਮ ਦੀ ਘੋਸ਼ਣਾ ਕਰਦੇ ਹੋਏ ਮੁਬਾਰਕ ਅਤੇ ਉਤਸ਼ਾਹਿਤ ਹਾਂ।

Punjab Bani 26 March,2024
ਯੂਟਿਊਬਰ ਐਲਵਿਸ ਯਾਦਵ ਨੇ ਮਨਾਈ ਸੂਰਤ ਵਿੱਚ ਹੋਲੀ

ਯੂਟਿਊਬਰ ਐਲਵਿਸ ਯਾਦਵ ਨੇ ਮਨਾਈ ਸੂਰਤ ਵਿੱਚ ਹੋਲੀ ਨਵੀਂ ਦਿੱਲੀ : ਯੂਟਿਊਬਰ ਅਤੇ 'ਬਿੱਗ ਬੌਸ OTT 2' ਦੇ ਜੇਤੂ ਐਲਵਿਸ਼ ਯਾਦਵ ਨੇ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਐਲਵਿਸ਼ ਨੇ ਸੂਰਤ ਵਿਚ ਹੋਲੀ ਮਨਾਈ। ਇੱਥੋਂ ਉਸ ਦੀ ਵੀਡੀਓ ਵਾਇਰਲ ਹੋ ਰਹੀ ਹੈ। ਐਲਵਿਸ਼ ਯਾਦਵ ਐਤਵਾਰ ਨੂੰ ਗੁਜਰਾਤ ਦੇ ਸੂਰਤ ਪਹੁੰਚੇ, ਜਿੱਥੇ ਉਨ੍ਹਾਂ ਨੇ ਉਤਸ਼ਾਹ ਨਾਲ ਹੋਲੀ ਖੇਡੀ। ਏਅਰਪੋਰਟ 'ਤੇ ਹੀ ਉਨ੍ਹਾਂ ਨੂੰ ਦੇਖਣ ਤੋਂ ਬਾਅਦ ਸੈਲਫੀ ਲਈ ਪ੍ਰਸ਼ੰਸਕਾਂ ਦੀ ਭੀੜ ਇਕੱਠੀ ਹੋ ਗਈ। ਯੂਟਿਊਬਰ ਨੂੰ ਦੇਖ ਕੇ ਲੋਕ ਉਸ ਨਾਲ ਫੋਟੋ ਖਿਚਵਾਉਣ ਲਈ ਇਕੱਠੇ ਹੋ ਗਏ। ਐਲਵਿਸ਼ ਇੱਥੇ ਇਕ ਸਮਾਗਮ ਲਈ ਆਏ ਸਨ, ਜਿੱਥੇ ਉਨ੍ਹਾਂ ਨੇ ਬੜੇ ਉਤਸ਼ਾਹ ਨਾਲ ਹੋਲੀ ਖੇਡੀ।

Punjab Bani 26 March,2024
ਹੋਲੀ ਤੇ ਰਹੀ ਰੋਣਕ ਬਰਕਰਾਰ : ਅੰਕਿਤਾ ਲੋਖੰਡੇ ਨੇ ਕੀਤੀ ਪਾਰਟੀ

ਹੋਲੀ ਤੇ ਰਹੀ ਰੋਣਕ ਬਰਕਰਾਰ : ਅੰਕਿਤਾ ਲੋਖੰਡੇ ਨੇ ਕੀਤੀ ਪਾਰਟੀ ਨਵੀਂ ਦਿੱਲੀ : ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਹੋਲੀ ਦੇ ਤਿਉਹਾਰ ਦੀ ਰੌਣਕ ਬਰਕਰਾਰ ਰਹੀ। ਇਸ ਤਿਉਹਾਰ ਦਾ ਉਤਸ਼ਾਹ ਸਿਤਾਰਿਆਂ 'ਚ ਦੇਖਣ ਨੂੰ ਮਿਲਿਆ। ਫਿਲਮੀ ਸਿਤਾਰਿਆਂ ਦੇ ਨਾਲ-ਨਾਲ ਟੈਲੀਵਿਜ਼ਨ ਸਿਤਾਰਿਆਂ ਨੇ ਵੀ ਇਸ ਪਾਰਟੀ 'ਚ ਖੂਬ ਮਸਤੀ ਕੀਤੀ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਅੰਕਿਤਾ ਲੋਖੰਡੇ ਨੇ ਹੋਲੀ ਪਾਰਟੀ ਕੀਤੀ। ਅੰਕਿਤਾ ਲੋਖੰਡੇ ਦੀ ਹੋਲੀ ਪਾਰਟੀ 'ਚ ਟੈਲੀਵਿਜ਼ਨ ਇੰਡਸਟਰੀ ਦੇ ਕਈ ਸਿਤਾਰੇ ਸ਼ਾਮਲ ਹੋਏ। ਇੱਥੇ 'ਬਿੱਗ ਬੌਸ' ਦੀਆਂ ਮਸ਼ਹੂਰ ਹਸਤੀਆਂ ਦਾ ਇਕੱਠ ਅਤੇ ਮਸਤੀ ਵੀ ਦੇਖਣ ਨੂੰ ਮਿਲੀ। ਅੰਕਿਤਾ ਦੀ ਪਾਰਟੀ 'ਚ ਅਰਚਨਾ ਗੌਤਮ, ਸਮਰਥ ਜੁਰੇਲ, ਈਸ਼ਾ ਮਾਲਵੀਆ ਸਮੇਤ ਕਈ ਸਿਤਾਰੇ ਸ਼ਾਮਲ ਹੋਏ। 

Punjab Bani 26 March,2024
ਸੰਗਰੂਰ ਨਕਲੀ ਸ਼ਰਾਬ ਮਾਮਲਾ: ਮੁਲਜ਼ਮ ‘ਸ਼ਾਹੀ’ ਬਰਾਂਡ ਦੇ ਲੇਬਲ ਵਾਲੀ ਸ਼ਰਾਬ ਦੀਆਂ ਬੋਤਲਾਂ ------ ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਅੱਠ ਮੁਲਜ਼ਮਾਂ ਸਮੇਤ ਦੋ ਮਾਸਟਰਮਾਈਂਡਜ਼ ਨੂੰ ਕੀਤਾ ਗ੍ਰਿਫ਼ਤਾਰ ਵਿੱਚ ਵੇਚਦੇ ਸਨ ਘਾਤਕ ‘ਮਿਥੇਨੌਲ’

ਸੰਗਰੂਰ ਨਕਲੀ ਸ਼ਰਾਬ ਮਾਮਲਾ: ਮੁਲਜ਼ਮ ‘ਸ਼ਾਹੀ’ ਬਰਾਂਡ ਦੇ ਲੇਬਲ ਵਾਲੀ ਸ਼ਰਾਬ ਦੀਆਂ ਬੋਤਲਾਂ ਵਿੱਚ ਵੇਚਦੇ ਸਨ ਘਾਤਕ ‘ਮਿਥੇਨੌਲ’ - ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਅੱਠ ਮੁਲਜ਼ਮਾਂ ਸਮੇਤ ਦੋ ਮਾਸਟਰਮਾਈਂਡਜ਼ ਨੂੰ ਕੀਤਾ ਗ੍ਰਿਫ਼ਤਾਰ - ਅੱਧੀ ਕੀਮਤ ’ਤੇ ਨਕਲੀ ਸ਼ਰਾਬ ਵੇਚਣ ਲਈ ਮਾਸਟਰਮਾਈਂਡਜ਼ ਸਥਾਨਕ ਵਸਨੀਕਾਂ ਦਾ ਲੈਂਦੇ ਸਨ ਸਹਾਰਾ - ਪੰਜਾਬ ਪੁਲਿਸ ਨੇ ਆਬਕਾਰੀ ਐਕਟ ਦੀ ਸਖ਼ਤ ਧਾਰਾ 61-ਏ ਕੀਤੀ ਲਾਗੂ , ਜੋ ਉਮਰ ਕੈਦ ਜਾਂ ਮੌਤ ਦੀ ਸਜ਼ਾ ਨਾਲ ਹੈ ਸਬੰਧਤ: ਏਡੀਜੀਪੀ- ਕਮ- ਐਸਆਈਟੀ ਮੁਖੀ ਗੁਰਿੰਦਰ ਢਿੱਲੋਂ, ਆਈ.ਪੀ.ਐਸ. - ਪੁਲਿਸ ਟੀਮਾਂ ਨੇ ਨੋਇਡਾ-ਅਧਾਰਤ ਫੈਕਟਰੀ ਤੋਂ ਖਰੀਦੇ ਗਏ ਕੁੱਲ 300 ਲੀਟਰ ਮਿਥੇਨੌਲ ਵਿੱਚੋਂ 200 ਲੀਟਰ ਤੋਂ ਵੱਧ ਕੀਤਾ ਬਰਾਮਦ - ਏਡੀਜੀਪੀ ਗੁਰਿੰਦਰ ਢਿੱਲੋਂ ਨੇ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨੂੰ ਗੈਰ-ਅਧਿਕਾਰਤ ਸਰੋਤਾਂ ਤੋਂ ਖਰੀਦੀ ਸ਼ਰਾਬ ਦੇ ਸੇਵਨ ਤੋਂ ਗੁਰੇਜ਼ ਕਰਨ ਦੀ ਕੀਤੀ ਅਪੀਲ ਚੰਡੀਗੜ੍ਹ, 23 ਮਾਰਚ: ਸੰਗਰੂਰ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ 20 ਲੋਕਾਂ ਦੀ ਜਾਨ ਲੈਣ ਵਾਲੀ ਨਕਲੀ ਸ਼ਰਾਬ , ਦਰਅਸਲ ਮਿਥੇਨੌਲ ਸੀ- ਜੋ ਕਿ ਉਦਯੋਗਿਕ ਉਤਪਾਦਾਂ ਵਿੱਚ ਵਰਤਿਆ ਜਾਣ ਵਾਲਾ ਇੱਕ ਘਾਤਕ ਰਸਾਇਣ ਹੁੰਦਾ ਹੈ। ਦੋਸ਼ੀਆਂ ਨੇ ਇਹ ਰਸਾਇਣ ਨੋਇਡਾ ਦੀ ਇੱਕ ਫੈਕਟਰੀ ਤੋਂ ਉਦਯੋਗਿਕ ਕੰਮਾਂ ਲਈ ਵਰਤਣ ਦੇ ਬਹਾਨੇ ਖਰੀਦਿਆ ਸੀ। ਇਹ ਜਾਣਕਾਰੀ ਉਕਤ ਮਾਮਲੇ ਦੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੀ ਅਗਵਾਈ ਕਰ ਰਹੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਲਾਅ ਐਂਡ ਆਰਡਰ ਗੁਰਿੰਦਰ ਸਿੰਘ ਢਿੱਲੋਂ ਨੇ ਦਿੱਤੀ। ਏ.ਡੀ.ਜੀ.ਪੀ. ਢਿੱਲੋਂ , ਐਸ.ਐਸ.ਪੀ. ਸੰਗਰੂਰ- ਕਮ –ਐਸ.ਆਈ.ਟੀ. ਮੈਂਬਰ ਸਰਤਾਜ ਸਿੰਘ ਚਾਹਲ ਦੇ ਨਾਲ ਸ਼ਨੀਵਾਰ ਨੂੰ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ (ਪੀ.ਪੀ.ਐਚ.ਕਿਊ.) ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਸੰਗਰੂਰ ਪੁਲੀਸ ਨੇ ਇਸ ਮਾਮਲੇ ਵਿੱਚ ਤਿੰਨ ਵੱਖ ਵੱਖ ਥਾਣਿਆਂ- ਦਿੜ੍ਹਬਾ, ਸਿਟੀ ਸੁਨਾਮ ਅਤੇ ਚੀਮਾਂ ਵਿਖੇ ਤਿੰਨ ਵੱਖ-ਵੱਖ ਐਫ.ਆਈ.ਆਰਜ਼ ਦਰਜ ਕਰਕੇ ਨਾਮਜ਼ਦ ਕੀਤੇ 10 ਦੋਸ਼ੀਆਂ ਵਿਚੋਂ ਅੱਠ ਮੁਲਜ਼ਮਾਂ ਸਮੇਤ ਦੋ ਮਾਸਟਰ ਮਾਈਂਡਜ਼, ਜਿਨ੍ਹਾਂ ਦੀ ਪਛਾਣ ਗੁਰਲਾਲ ਸਿੰਘ ਵਾਸੀ ਪਿੰਡ ਉਭਾਵਾਲ, ਸੰਗਰੂਰ ਅਤੇ ਹਰਮਨਪ੍ਰੀਤ ਸਿੰਘ ਵਾਸੀ ਪਿੰਡ ਤਾਈਪੁਰ ਵਜੋਂ ਹੋਈ ਹੈ, ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਵਾਂ ਮਾਸਟਰਮਾਈਂਡਜ਼ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਸੰਗਰੂਰ ਜੇਲ੍ਹ ਵਿਚ ਇੱਕ-ਦੂਜੇ ਦੇ ਸੰਪਰਕ ਵਿੱਚ ਆਏ ਸਨ । ਗ੍ਰਿਫ਼ਤਾਰ ਕੀਤੇ ਗਏ ਹੋਰ ਛੇ ਮੁਲਜ਼ਮਾਂ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਮਨੀ ਅਤੇ ਸੁਖਵਿੰਦਰ ਸਿੰਘ ਉਰਫ਼ ਸੁੱਖੀ ਦੋਵੇਂ ਵਾਸੀ ਪਿੰਡ ਗੁੱਜਰਾਂ, ਦਿੜ੍ਹਬਾ ; ਸੋਮਾ ਕੌਰ, ਰਾਹੁਲ ਉਰਫ਼ ਸੰਜੂ ਅਤੇ ਪਰਦੀਪ ਸਿੰਘ ਉਰਫ਼ ਬੱਬੀ ਤਿੰਨੋਂ ਵਾਸੀ ਚੁਹਵਾਂ, ਚੀਮਾਂ ਅਤੇ ਅਰਸ਼ਦੀਪ ਸਿੰਘ ਉਰਫ ਅਰਸ਼ ਪਿੰਡ ਰੋਗਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ 200 ਲੀਟਰ ਮਿਥੇਨੌਲ ਕੈਮੀਕਲ, ਸ਼ਰਾਬ ਦੀਆਂ ਖਾਲੀ ਬੋਤਲਾਂ ਅਤੇ ਢੱਕਣ ਅਤੇ ਨਕਲੀ ਸ਼ਰਾਬ ਬਣਾਉਣ ਅਤੇ ਲੇਬÇਲੰਗ ਕਰਨ ਲਈ ਵਰਤਿਆ ਜਾਣ ਵਾਲਾ ਹੋਰ ਸਾਮਾਨ ਵੀ ਬਰਾਮਦ ਕੀਤਾ ਹੈ। ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਮੁਲਜ਼ਮ ਹਰਮਨਪ੍ਰੀਤ ਆਪਣੇ ਸਾਥੀ ਗੁਰਲਾਲ ਨਾਲ ਮਿਲ ਕੇ ਨੋਇਡਾ ਸਥਿਤ ਫੈਕਟਰੀ ਤੋਂ ਮਿਥੇਨੌਲ ਕੈਮੀਕਲ ਮੰਗਵਾਉਂਦਾ ਸੀ ਅਤੇ ਆਪਣੇ ਘਰ ਵਿੱਚ ਨਕਲੀ ਸ਼ਰਾਬ ਤਿਆਰ ਕਰਕੇ ‘ਸ਼ਾਹੀ’ ਮਾਰਕਾ ਲੇਬਲ ਵਾਲੀ ਸ਼ਰਾਬ ਦੀ ਬੋਤਲ ਵਿੱਚ ਪੈਕ ਕਰਕੇ ਵੇਚਦਾ ਸੀ। ਮੁਲਜ਼ਮ ਘਰ ਵਿੱਚ ਪ੍ਰਿੰਟਰ ਦੀ ਵਰਤੋਂ ਕਰਕੇ ਲੇਬਲ ਬਣਾ ਰਿਹਾ ਸੀ, ਜਦੋਂ ਕਿ ਂ ਬੋਤਲ ਕੈਪ ਲਗਾਉਣ ਦੀ ਮਸ਼ੀਨ ਉਸਨੇ ਲੁਧਿਆਣਾ ਤੋ ਮੰਗਵਾਈ ਸੀ। ਉਨ੍ਹਾਂ ਦੱਸਿਆ ਕਿ ਇਹ ਮਾਸਟਰ ਮਾਈਂਡ ਨਕਲੀ ਸ਼ਰਾਬ ਵੇਚਣ ਲਈ ਸਥਾਨਕ ਵਿਅਕਤੀ ਮਨਪ੍ਰੀਤ ਮਨੀ (ਗ੍ਰਿਫਤਾਰ) ਦੀ ਮਦਦ ਲੈਂਦੇ ਸਨ । ਉਨ੍ਹਾਂ ਦੱਸਿਆ ਕਿ ਮੁਲਜ਼ਮ ਅੱਧੀ ਕੀਮਤ ’ਤੇ ਨਕਲੀ ਸ਼ਰਾਬ ਵੇਚਣ ਲਈ ਮਜ਼ਦੂਰ ਵਰਗ ਦੇ ਲੋਕਾਂ ਨੂੰ ਨਿਸ਼ਾਨਾ ਬਣਾਉਂਦੇ ਸੀ। ਏਡੀਜੀਪੀ ਨੇ ਕਿਹਾ ਕਿ ਪੁਲਿਸ ਕੋਲ ਇਸ ਘਾਤਕ ਰਸਾਇਣ ਦੀ ਖਰੀਦ ਸਬੰਧੀ ਦਸਤਾਵੇਜ਼ ਹਨ ਅਤੇ ਪੁਲਿਸ ਵੱਲੋਂ ਉਨ੍ਹਾਂ ਫੈਕਟਰੀਆਂ, ਜਿੱਥੋਂ ਦੋਸ਼ੀਆਂ ਨੇ ਮਿਥੇਨੌਲ ਖਰੀਦਿਆ ਸੀ, ਦੀ ਭੂਮਿਕਾ ਦੀ ਜਾਂਚ ਕਰਨ ਲਈ ਭਾਰਤੀ ਆਈਪੀਸੀ ਦੀ ਧਾਰਾ 120-ਬੀ ਸਾਰੀਆਂ ਐਫਆਈਆਰਜ਼ ਵਿੱਚ ਜੋੜ ਦਿੱਤੀ ਗਈ ਹੈ । ਜਿਕਰਯੋਗ ਹੈ ਕਿ ਮੁਲਜ਼ਮਾਂ ਨੇ ਕੁੱਲ 300 ਲੀਟਰ ਮਿਥੇਨੌਲ ਕੈਮੀਕਲ ਖਰੀਦਿਆ ਸੀ। ਏਡੀਜੀਪੀ ਨੇ ਕਿਹਾ ਕਿ ਪੁਲਿਸ ਨੇ ਤਿੰਨੋਂ ਐਫਆਈਆਰਜ਼ ਵਿੱਚ ਆਬਕਾਰੀ ਐਕਟ ਦੀ ਸਖ਼ਤ ਧਾਰਾ 61-ਏ ਦੀ ਵੀ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਧਾਰਾ 61-ਏ ਉਮਰ ਕੈਦ ਜਾਂ ਮੌਤ ਦੀ ਸਜ਼ਾ ਨਾਲ ਸਬੰਧਤ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਜਾਂਚ ਨੂੰ ਤਰਕਪੂਰਨ ਸਿੱਟੇ ’ਤੇ ਪਹੁੰਚਾਉਣ ਲਈ ਐਸ.ਆਈ.ਟੀ ਸਾਰੇ ਪਹਿਲੂਆਂ ਤੋਂ ਬਾਰੀਕੀ ਨਾਲ ਜਾਂਚ ਕਰੇਗੀ ਅਤੇ ਸਮੇਂ ਸਿਰ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਐਸਆਈਟੀ ਮੁਖੀ ਨੇ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਅਣਅਧਿਕਾਰਤ ਸਰੋਤਾਂ ਤੋਂ ਖਰੀਦੀ ਗਈ ਸ਼ਰਾਬ ਦਾ ਸੇਵਨ ਕਰਨ ਤੋਂ ਗੁਰੇਜ਼ ਕਰਨ।

Punjab Bani 23 March,2024
ਅਦਾਕਾਰਾ ਪ੍ਰਿਅੰਕਾ ਚੋਪੜਾ ਪਤੀ ਤੇ ਬੇਟੀ ਸਣੇ ਪੁੱਜੀ ਸ੍ਰੀ ਰਾਮ ਦੀ ਧਰਤੀ ਅਧੋਧਿਆ

ਅਦਾਕਾਰਾ ਪ੍ਰਿਅੰਕਾ ਚੋਪੜਾ ਪਤੀ ਤੇ ਬੇਟੀ ਸਣੇ ਪੁੱਜੀ ਸ੍ਰੀ ਰਾਮ ਦੀ ਧਰਤੀ ਅਧੋਧਿਆ ਨਵੀਂ ਦਿੱਲੀ। ਬਾਲੀਵੁੱਡ ਤੋਂ ਲੈ ਕੇ ਹਾਲੀਵੁੱਡ ਤੱਕ ਹਲਚਲ ਮਚਾਉਣ ਵਾਲੀ ਅਦਾਕਾਰਾ ਪ੍ਰਿਅੰਕਾ ਚੋਪੜਾ ਹਾਲ ਹੀ ਵਿੱਚ ਇੱਕ ਇਵੈਂਟ ਵਿੱਚ ਸ਼ਾਮਲ ਹੋਣ ਲਈ ਭਾਰਤ ਆਈ ਹੈ। ਉਨ੍ਹਾਂ ਦੇ ਪਤੀ ਨਿਕ ਜੋਨਸ ਅਤੇ ਬੇਟੀ ਮਾਲਟੀ ਮੈਰੀ ਜੋਨਸ ਵੀ ਭਾਰਤ ਆ ਚੁੱਕੇ ਹਨ। ਇਸ ਦੌਰਾਨ 'ਦੇਸੀ ਗਰਲ' ਪ੍ਰਿਅੰਕਾ ਚੋਪੜਾ ਸਮਾਂ ਕੱਢ ਕੇ ਭਗਵਾਨ ਰਾਮ ਦੀ ਜਨਮ ਭੂਮੀ ਅਯੁੱਧਿਆ ਪਹੁੰਚ ਗਈ ਹੈ। ਜਿਥੇ ਉਨ੍ਹਾਂ ਦਰਸ਼ਨ ਕਰਕੇ ਮਥਾ ਟੇਕਿਆ।

Punjab Bani 21 March,2024
ਦਿੱਲੀ ਜਾਣ ਲਈ ਕਿਸਾਨ ਬਜਿੱਦ ; ਪੰਜਾਬ ਹਰਿਆਣਾ ਸਰਹੱਦ 'ਤੇ ਦੂਜੇ ਦਿਨ ਵੀ ਘਸਮਾਨ : ਨਹੀਂ ਟੁੱਟ ਸਕੇ ਬੈਰੀਗੇਟ

ਦਿੱਲੀ ਜਾਣ ਲਈ ਕਿਸਾਨ ਬਜਿੱਦ ; ਪੰਜਾਬ ਹਰਿਆਣਾ ਸਰਹੱਦ 'ਤੇ ਦੂਜੇ ਦਿਨ ਵੀ ਘਸਮਾਨ : ਨਹੀਂ ਟੁੱਟ ਸਕੇ ਬੈਰੀਗੇਟ - ਕਿਸਾਨਾਂ 'ਤੇ ਅੱਥਰੂ ਗੈਸ ਤੇ ਪਾਣੀ ਦੀਆਂ ਬੁਛਾਰਾਂ ਨਾਲ ਪੁਲਸ ਦੇ ਜੋਰਦਾਰ ਹਮਲੇ - ਅੱਜ ਫਿਰ ਕਿਸਾਨਾਂ 'ਤੇ ਜੋਰਦਾਰ ਰਬੜ ਦੀ ਗੋਲੀਆਂ ਦੀ ਫਾਇਰਿੰਗ - ਕਿਸਾਨਾਂ ਵੱਲੋਂ ਇਕ ਹੋਰ ਬੈਰੀਗੇਟ ਨੂੰ ਤੋੜਿਆ - ਦੇਰ ਸ਼ਾਮ ਪੰਜਾਬ ਸਰਕਾਰ ਨੇ ਸੱਦੀ ਕਿਸਾਨਾਂ ਦੀ ਮੀਟਿੰਗ ਪਟਿਆਲਾ 14 ਫਰਵਰੀ - ਕਿਸਾਨਾਂ ਵੱਲੋਂ ਅਰੰਭੇ ਸੰਘਰਸ਼ ਕਾਰਨ ਅੱਜ ਦੂਜੇ ਦਿਨ ਵੀ ਪੰਜਾਬ-ਹਰਿਅਣਾ ਸਰਹੱਦ 'ਤੇ ਪੂਰੇ ਦਿਨ ਘਸਮਾਨ ਮਚਿਆ ਰਿਹਾ ਪਰ ਹਰਿਆਣਾ ਪੁਲਸ ਵੱਲੋਂ ਕੀਤੀ ਗਈ ਬੈਰਿਗੇਟਿੰਗ ਕਿਸਾਨਾਂ ਵਲੋਂ ਤੋੜੀ ਨਹੀਂ ਗਈ, ਹਾਲਾਂਕਿ ਕਿਸਾਨ ਆਗੂਆਂ ਨੇ ਬੈਰੀਗੇਟਿੰਗ ਨੂੰ ਤੋੜਨ ਦਾ ਦਾਅਵਾ ਕੀਤਾ ਹੈ। ਦੂਜੇ ਪਾਸੇ ਪੁਲਸ ਅਤੇ ਪੈਰਾ ਮਿਲਟਰੀ ਫੋਰਸ ਵੱਲੋਂ ਕਿਸਾਨਾਂ 'ਤੇ ਦਰਜਨਾਂ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ, ਪਾਣੀ ਦੀਆਂ ਬੁਛਾੜਾਂ ਕੀਤੀਆਂ ਗਈਆਂ ਅਤੇ ਰਬੜ ਦੀ ਗੋਲੀਆਂ ਦੀ ਫਾਇਰਿੰਗ ਕੀਤੀ ਗਈ ਜਿਸ ਕਾਰਨ ਕਿਸਾਨਾਂ ਨੂੰ ਇਕ ਵਾਰ ਫਿਰ ਬੈਰੀਗੇਟਿੰਗ ਤੋਂ ਪਿੱਛੇ ਹਟਣਾ ਪਿਆ। ਅੱਜ ਵੀ ਦੋ ਦਰਜਨ ਤੋਂ ਵੱਧ ਕਿਸਾਨਾਂ ਦੇ ਜਖਮੀ ਹੋਣ ਦੀ ਸੂਚਨਾ ਹੈ। ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੀ ਅਗਵਾਈ ਵਿਚ ਕੇਂਦਰੀ ਮੰਤਰੀਆਂ ਅਤੇ ਕਿਸਾਨ ਆਗੂਆਂ ਦੀ ਗੱਲਬਾਤ ਟੁੱਟਣ ਤੋਂ ਬਾਅਦ ਇਹ ਸੰਘਰਸ਼ ਲੰਘੇ ਕੱਲ੍ਹ ਤੋਂ ਸ਼ੁਰੂ ਹੋਇਆ ਸੀ। ਇਸ ਵਕਤ ਪੰਜਾਬ-ਹਰਿਆਣਾ ਬਾਡਰ ਸ਼ੰਭੂ ਤੇ ਖਨੋਰੀ ਵਿਖੇ ਅੱਜ ਵੀ ਲਗਭਗ 50 ਹਜ਼ਾਰ ਕਿਸਾਨ ਮੌਜੂਦ ਹਨ ਤੇ ਕਈ ਟ੍ਰੈਕਟਰ ਟਰਾਲੀਆਂ ਖੜ੍ਹੇ ਹਨ। ਜੰਗ ਵਾਂਗ ਕਿਸਾਨ ਜਿੱਥੇ ਪੁਲਸ ਨਾਲ ਟੱਕਰ ਲੈ ਰਹੇ ਸਨ ਉਥੇ ਨੇੜਲੇ ਰਸਤਿਆਂ ਰਾਹੀਂ ਵੀ ਦਿੱਲੀ ਪੁੱਜਣ ਦੀਆਂ ਪੂਰੀਆਂ ਕੋਸ਼ਿਸ਼ਾਂ ਹਨ। ਕਿਸਾਨ ਨੇਤਾਵਾਂ ਨੇ ਐਲਾਨ ਕੀਤਾ ਹੈ ਕਿ ਐਮ.ਐਸ.ਪੀ ਸਮੇਤ ਲਗਭਗ 12 ਮੰਗਾਂ ਨੂੰ ਲੈ ਕੇ ਸ਼ੁਰੂ ਹੋਇਆ ਸੰਘਰਸ਼ ਸਿਰੇ ਲਗ ਕੇ ਰਹੇਗਾ। ਹੁਣ ਉਹ ਇਸ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੇ। ਕਿਸਾਨ ਆਗੂਆਂ ਦੇ ਸੰਘਰਸ਼ ਲਈ ਹੌਂਸਲੇ ਪੂਰੀ ਤਰ੍ਹਾਂ ਬੁਲੰਦ ਹਨ। ਦੇਰ ਸ਼ਾਮ ਰਾਜਪੁਰਾ ਵਿਖੇ ਕਿਸਾਨ ਆਗੂਆਂ ਦੀ ਏ.ਡੀ.ਜੀ.ਪੀ ਪੰਜਾਬ, ਡੀ.ਸੀ. ਪਟਿਆਲਾ, ਐਸ.ਐਸ.ਪੀ. ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਚੱਲ ਰਹੀ ਸੀ। ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿਚ ਦਿੱਲੀ 'ਤੋਂ ਕੇਂਦਰੀ ਮੰਤਰੀ ਅਤੇ ਕਈ ਅਧਿਕਾਰੀ ਵੀ ਕਾਨਫਰੰਸਿੰਗ ਰਾਹੀਂ ਜੁੜੇ ਹੋਏ ਹਨ। ਕਿਸਾਨ ਆਗੂ ਆਪਣੀਆਂ ਮੰਗਾਂ ਮਨਾਉਣ ਲਈ ਜਿੱਦ 'ਤੇ ਅੜੇ ਹੋਏ ਹਨ। ਪੰਜਾਬ ਸਰਕਾਰ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਵਿਚੋਲੇ ਦੀ ਭੂੁਮਿਕਾ ਨਿਭਾਉਣ ਦੀ ਕੋਸ਼ਿਸ਼ ਕਰ ਰਹੀ ਹੈ। - ਪੁਲਸ ਫੋਰਸ ਨੇ ਕਈ ਟ੍ਰੈਕਟਰ ਤੋੜੇ ਅੱਜ ਜਦੋਂ ਕਿਸਾਨ ਵੱਡੇ ਟ੍ਰੈਕਟਰਾਂ ਰਾਹੀਂ ਬੈਰੀਗੇਟਾਂ ਵੱਲ ਵਧਣ ਲੱਗੇ ਤਾਂ ਹਰਿਆਣਾ ਪੁਲਸ ਨੇ ਸਭ ਤੋਂ ਪਹਿਲਾਂ ਟ੍ਰੈਕਟਰਾਂ ਨੂੰ ਨਿਸ਼ਾਨਾ ਬਣਾਇਆ। ਟ੍ਰੈਕਟਰਾਂ ਦੇ ਟਾਇਰਾਂ ਵਿਚ ਪਲਾਸਟਿਕ ਦੀਆਂ ਗੋਲੀਆਂ ਮਾਰ ਕੇ ਉਨ੍ਹਾਂ ਨੂੰ ਭੰਨ੍ਹਿਆ ਗਿਆ ਅਤੇ ਬਾਕੀ ਟ੍ਰੈਕਟਰਾਂ 'ਤੇ ਵੀ ਬੰਬਨੁਮਾ ਗੋਲੇ ਸੁੱਟੇ ਗਏ ਜਿਸ ਨਾਲ ਟ੍ਰੈਕਟਰਾਂ ਦਾ ਬੇਹੱਦ ਨੁਕਸਾਨ ਹੋਇਆ। ਕਿਸਾਨਾਂ ਵੱਲੋਂ ਇਸ ਮੌਕੇ ਬਾਕੀ ਟ੍ਰੈਕਟਰਾਂ ਨੂੰ ਪਿੱਛੇ ਮੋੜ ਲਿਆ ਗਿਆ ਹੈ।

Punjab Bani 14 February,2024
ਯਾਮੀ ਗੌਤਮ ਦੀ ਫਿਲਮ 'ਆਰਟੀਕਲ 370' ਦਾ ਟ੍ਰੇਲਰ ਰਿਲੀਜ਼

ਯਾਮੀ ਗੌਤਮ ਦੀ ਫਿਲਮ 'ਆਰਟੀਕਲ 370' ਦਾ ਟ੍ਰੇਲਰ ਰਿਲੀਜ਼ - ਕਸ਼ਮੀਰ ਤੋਂ ਧਾਰਾ 370 ਹਟਾਉਣ ਦੀ ਕਹਾਣੀ ਨੂੰ ਦਰਸਾਏਗੀ ਮੁੰਬਈ : ਨਿਰਦੇਸ਼ਕ ਆਦਿਤਿਆ ਸੁਹਾਸ ਜੰਭਲੇ ਦੇ ਨਿਰਦੇਸ਼ਨ ’ਚ ਬਣ ਰਹੀ ਫਿਲਮ ਆਰਟੀਕਲ 370 ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਧਰਤੀ 'ਤੇ ਸਵਰਗ ਕਹੇ ਜਾਣ ਵਾਲੇ ਕਸ਼ਮੀਰ ਤੋਂ ਧਾਰਾ 370 ਹਟਾਉਣ ਦੀ ਕਹਾਣੀ ਨੂੰ ਦਰਸਾਏਗੀ। ਇਸ ਫਿਲਮ 'ਚ ਯਾਮੀ ਗੌਤਮ ਮੁੱਖ ਭੂਮਿਕਾ 'ਚ ਹੈ। ਯਾਮੀ ਦੀ ਇਸ ਆਉਣ ਵਾਲੀ ਫਿਲਮ ਦਾ ਨਾਂ ਲੰਬੇ ਸਮੇਂ ਤੋਂ ਲਗਾਤਾਰ ਸੁਰਖੀਆਂ 'ਚ ਹੈ।

Punjab Bani 11 February,2024
ਸਿੱਧੁ ਮੂਸੇਵਾਲਾ ਦਾ ਨਵਾਂ ਗੀਤ ਹੋਇਆ ਰਿਲੀਜ

ਸਿੱਧੁ ਮੂਸੇਵਾਲਾ ਦਾ ਨਵਾਂ ਗੀਤ ਹੋਇਆ ਰਿਲੀਜ ਚੰਡੀਗੜ੍ਹ :ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਡ੍ਰਿਪੀ ਰਿਲੀਜ਼ ਹੋ ਗਿਆ ਹੈ। ਇਸ ਦੇ ਰਿਲੀਜ਼ ਹੋਣ ਤੋਂ ਪਹਿਲਾਂ ਲਗਭਗ ਕਈ ਹਜ਼ਾਰ ਲੋਕ ਉਡੀਕ ਕਰ ਰਹੇ ਸਨ ਅਤੇ ਗੀਤ ਨੂੰ ਲੱਖਾਂ  ਵਿਊਜ਼ ਮਿਲ ਚੁੱਕੇ ਹਨ।  ਦੱਸ ਦਈਏ ਕਿ ਕੈਨੇਡਾ ਦੇ ਰੈਪਰ ਏ.ਆਰ. ਪੈਸਲੇ ਤੇ Mxrci ਨਾਲ ਡ੍ਰਿਪੀ ਨਾਲ ਗਾਣਾ ਆਇਆ ਹੈ। ਜੋ ਕਿ ਰਿਲੀਜ਼ ਹੁੰਦੇ ਹੀ ਯੂਟਿਊਬ ’ਤੇ ਛਾ ਗਿਆ।  ਹੁਣ ਤੱਕ ਕੁੱਲ 5 ਗੀਤ ਰਿਲੀਜ਼ ਹੋ ਚੁੱਕੇ ਹਨ। SYL ਗੀਤ 23 ਜੂਨ 2022 ਨੂੰ ਰਿਲੀਜ਼ ਹੋਇਆ ਸੀ। ਜਿਸ ਵਿੱਚ ਮੂਸੇਵਾਲਾ ਨੇ ਪੰਜਾਬ ਦੇ ਪਾਣੀਆਂ ਦਾ ਮੁੱਦਾ ਉਠਾਇਆ ਸੀ। ਇਸ ਗੀਤ ਨੂੰ 72 ਘੰਟਿਆਂ ਵਿੱਚ 2.7 ਕਰੋੜ ਵਿਊਜ਼ ਮਿਲ ਚੁੱਕੇ ਹਨ। ਜਿਸ ਤੋਂ ਬਾਅਦ ਇਸ ਗੀਤ ਨੂੰ ਭਾਰਤ ਵਿੱਚ ਬੈਨ ਕਰ ਦਿੱਤਾ ਗਿਆ ਸੀ। ਜਦਕਿ ਦੂਜਾ ਗੀਤ ਵਾਰ ਸੀ। ਜੋ ਪਿਛਲੇ ਸਾਲ 8 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰਿਲੀਜ਼ ਹੋਈ ਸੀ। ਇਹ ਗੀਤ ਅਸਲ ਵਿੱਚ ਇੱਕ 'ਵਾਰ' ਹੈ, ਜੋ ਪੰਜਾਬ ਦੇ ਬਹਾਦਰ ਯੋਧੇ ਨਾਇਕ ਹਰੀ ਸਿੰਘ ਨਲਵਾ ਲਈ ਗਾਇਆ ਗਿਆ ਸੀ। ਜਦਕਿ ਤੀਜਾ ਗੀਤ ਮੇਰਾ ਨਾਮ 7 ਅਪ੍ਰੈਲ 2023 ਨੂੰ ਰਿਲੀਜ਼ ਹੋਇਆ ਸੀ। ਚੌਥਾ ਗਾਣਾ ਚੋਰਨੀ ਰਿਲੀਜ਼ ਹੋਇਆ ਸੀ ਫਿਰ ਵਾਚ ਆਉਟ ਰਿਲੀਜ਼ ਹੋਇਆ ਸੀ ਜਿਸ ਨੂੰ ਉਨ੍ਹਾਂ ਦੇ ਪ੍ਰਸ਼ਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਗਿਆ। 

Punjab Bani 02 February,2024
ਅਦਾਕਾਰਾ ਸ਼ਹਿਨਾਜ ਗਿੱਲ ਨੇ ਮਨਾਇਆ ਆਪਣਾ 30ਵਾਂ ਜਨਮ ਦਿਨ

ਅਦਾਕਾਰਾ ਸ਼ਹਿਨਾਜ ਗਿੱਲ ਨੇ ਮਨਾਇਆ ਆਪਣਾ 30ਵਾਂ ਜਨਮ ਦਿਨ ਮੁੰਬਈ: ਅਦਾਕਾਰਾ ਸ਼ਹਿਨਾਜ਼ ਗਿੱਲ ਦੇ ਅੱਜ 30ਵੇਂ ਜਨਮ ਦਿਨ ਮੌਕੇ ਉਸ ਦੇ ਦੋਸਤਾਂ ਅਤੇ ਪ੍ਰਸ਼ੰਸਕਾਂ ਨੇ ਸੋਸ਼ਲ ਮੀਡੀਆ ’ਤੇ ਉਸ ਨੂੰ ਵਧਾਈ ਦਿੱਤੀ। ਅਲੀ ਗੋਨੀ, ਗੁਰੂ ਰੰਧਾਵਾ, ਕੁਸ਼ਾ ਕਪਿਲਾ, ਰੀਆ ਕਪੂਰ ਅਤੇ ਭਾਰਤੀ ਸਿੰਘ ਵਰਗੇ ਕਲਾਕਾਰਾਂ ਨੇ ਪੰਜਾਬੀ ਅਦਾਕਾਰਾ ਨੂੰ ਵਧਾਈ ਦਿੱਤੀ। 27 ਜਨਵਰੀ 1994 ਨੂੰ ਪੰਜਾਬ ਵਿੱਚ ਜਨਮੀ ਅਦਾਕਾਰਾ ਅਤੇ ਗਾਇਕਾ ਪੰਜਾਬੀ ਅਤੇ ਹਿੰਦੀ ਫਿਲਮਾਂ ਵਿੱਚ ਕੰਮ ਕਰ ਚੁੱਕੀ ਹੈ। ਇਸ ਦੌਰਾਨ ਸ਼ਹਿਨਾਜ਼ ਨੇ ਵੀ ਇੰਸਟਾਗ੍ਰਾਮ ’ਤੇ ਜਨਮ ਦਿਨ ਪਾਰਟੀ ਅਤੇ ਕੇਕ ਦੀਆਂ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕੀਤੀਆਂ।

Punjab Bani 28 January,2024
ਰਣਬੀਰ ਦੀ ਐਨੀਮਲ ਨੈਟਫਲਿਕ ਤੇ ਹੋਈ ਰਿਲੀਜ

ਰਣਬੀਰ ਦੀ ਐਨੀਮਲ ਨੈਟਫਲਿਕ ਤੇ ਹੋਈ ਰਿਲੀਜ ਮੁੰਬਈ: ਅਦਾਕਾਰ ਰਣਬੀਰ ਕਪੂਰ ਦੀ ਫ਼ਿਲਮ ‘ਐਨੀਮਲ’ ਹੁਣ ਗਣਤੰਤਰ ਦਿਵਸ ’ਤੇ ਡਿਜੀਟਲ ਰੂਪ ਵਿੱਚ ਨੈਟਫਲਿਕਸ ’ਤੇ ਰਿਲੀਜ਼ ਹੋਵੇਗੀ। ਇਹ ਫ਼ਿਲਮ ਸੰਦੀਪ ਰੈੱਡੀ ਵਾਂਗਾ ਵੱਲੋਂ ਨਿਰਦੇਸ਼ਿਤ ਕੀਤੀ ਗਈ ਹੈ। ਫ਼ਿਲਮ ਵਿੱਚ ਰਣਬੀਰ ਨੇ ਰਣਵਿਜੈ ਅਤੇ ਅਜ਼ੀਜ਼ ਹੱਕ ਵਜੋਂ ਦੋਹਰੀ ਭੂਮਿਕਾ ਨਿਭਾਈ ਹੈ। ਫ਼ਿਲਮ ਵਿੱਚ ਅਨਿਲ ਕਪੂਰ ਨੇ ਰਣਬੀਰ ਦੇ ਪਿਤਾ ਦੀ ਭੂਮਿਕਾ ਅਦਾ ਕੀਤੀ ਹੈ। ਇਸੇ ਤਰ੍ਹਾਂ ਬੌਬੀ ਦਿਓਲ ਨੇ ਅਬਰਾਰ ਹੱਕ ਵਜੋਂ ਫਿਲਮ ਵਿਚ ਅਹਿਮ ਭੂਮਿਕਾ ਨਿਭਾਈ ਹੈ। ਰਣਬੀਰ ਦੀ ਪਤਨੀ ਦਾ ਕਿਰਦਾਰ ਰਸ਼ਮਿਕਾ ਮੰਦਾਨਾ ਨੇ ਨਿਭਾਇਆ ਹੈ। ਫ਼ਿਲਮ ਵਿੱਚ ਸ਼ਕਤੀ ਕਪੂਰ, ਪ੍ਰੇਮ ਚੋਪੜਾ ਤੇ ਸੁਰੇਸ਼ ਓਬਰਾਏ ਆਦਿ ਸ਼ਾਮਿਲ ਹਨ। ਓਟੀਟੀ ਪਲੈਟਫਾਰਮ ’ਤੇ ਫਿਲਮ ਦੇ ਰਿਲੀਜ਼ ਬਾਰੇ ਗੱਲਬਾਤ ਕਰਦਿਆਂ ਰਣਬੀਰ ਨੇ ਕਿਹਾ,‘‘ਅਸੀਂ ਸਿਨੇਮਾਘਰਾਂ ਵਿੱਚ ‘ਐਨੀਮਲ’ ਦੀ ਸਫ਼ਲਤਾ ਤੋਂ ਬਹੁਤ ਖੁਸ਼ ਹਾਂ ਅਤੇ ਹੁਣ ਦੁਨੀਆ ਭਰ ਦੇ ਦਰਸ਼ਕਾਂ ਨੂੰ ਘਰਾਂ ਵਿੱਚ ਇਹ ਫਿਲਮ ਦੇਖਣ ਦਾ ਮੌਕਾ ਮਿਲੇਗਾ। ਕਾਬਿਲੇਗੌਰ ਹੈ ਕਿ ਭੂਸ਼ਣ ਕੁਮਾਰ, ਪ੍ਰਨਾਏ ਰੈੱਡੀ ਵਾਂਗਾ, ਕ੍ਰਿਸ਼ਨ ਕੁਮਾਰ ਅਤੇ ਮੁਰਾਦ ਖੇਤਾਨੀ ਵੱਲੋਂ ਬਣਾਈ ਇਹ ਫ਼ਿਲਮ ਪਹਿਲੀ ਦਸੰਬਰ 2023 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ ਸੀ। ਫ਼ਿਲਮ ‘ਐਨੀਮਲ’ 26 ਜਨਵਰੀ ਨੂੰ ਨੈਟਫਲਿਕਸ ’ਤੇ ਹਿੰਦੀ, ਤੇਲਗੂ, ਮਲਿਆਲਮ ਅਤੇ ਕੰਨੜ ਭਾਸ਼ਾ ਵਿੱਚ ਰਿਲੀਜ਼ ਹੋਵੇਗੀ।

Punjab Bani 28 January,2024
ਅਦਾਕਾਰ ਵਿੱਕੀ ਕੌਸ਼ਲ ਨੇ ਫਿਲਮ ਛਾਵਾਦੀ ਸਾਂਝੀ ਕੀਤੀ ਤਸਵੀਰਾਂ

ਅਦਾਕਾਰ ਵਿੱਕੀ ਕੌਸ਼ਲ ਨੇ ਫਿਲਮ ਛਾਵਾਦੀ ਸਾਂਝੀ ਕੀਤੀ ਤਸਵੀਰਾਂ ਮੁੰਬਈ: ਅਦਾਕਾਰ ਵਿੱਕੀ ਕੌਸ਼ਲ ਨੇ ਹਾਲ ਹੀ ਵਿੱਚ ਆਪਣੀ ਨਵੀਂ ਐਕਸ਼ਨ ਫਿਲਮ ‘ਛਾਵਾ’ ਦੀ ਸ਼ੂਟਿੰਗ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਹ ਫਿਲਮ ਵਿੱਕੀ ਦੇ ਕਰੀਅਰ ਦੀ ਸਭ ਤੋਂ ਵੱਡੀ ਐਕਸ਼ਨ ਫਿਲਮ ਮੰਨੀ ਜਾ ਰਹੀ ਹੈ। ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਇੱਕ ਪੋਸਟ ਸਾਂਝੀ ਕਰਦਿਆਂ ਅਦਾਕਾਰ ਨੇ ਲਿਖਿਆ ਹੈ, ‘‘ਇਸ ਸਾਲ ਸੈੱਟ ’ਤੇ ਕੰਮ ਦਾ ਆਖਰੀ ਦਿਨ…ਮੇਰੇ ਕਰੀਅਰ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਐਕਸ਼ਨ ਫਿਲਮ ਦੀ ਸ਼ੂਟਿੰਗ ਮੁਕੰਮਲ…2023 ਦਾ ਵਰ੍ਹਾ ਮੇਰੇ ਲਈ ਸਹੀ ਅਰਥਾਂ ਵਿੱਚ ਖੁਸ਼ਗਵਾਰ ਰਿਹਾ ਹੈ…2024 ਵਿੱਚ ਦਾਖਲ ਹੋ ਰਿਹਾਂ…ਪਹਿਲਾਂ ਨਾਲੋਂ ਵੱਧ ਉਮੀਦਾਂ ਨਾਲ #ਛਾਵਾ।’’ ਸਾਂਝੀਆਂ ਕੀਤੀਆਂ ਤਸਵੀਰਾਂ ਵਿੱਚ ਵਿੱਕੀ ਭਰਵੀਂ ਦਾੜ੍ਹੀ ਵਿੱਚ ਦਿਖ ਰਿਹਾ ਹੈ। ਵਿੱਕੀ ਨੇ ਕਾਲੇ ਰੰਗ ਦੀ ਜੀਨਜ਼ ਨਾਲ ਕਾਲੇ ਰੰਗ ਦੀ ਟੀ-ਸ਼ਰਟ ਪਹਿਨੀ ਹੋਈ ਹੈ ਅਤੇ ਕਾਲੀ ਟੋਪੀ ਨਾਲ ਕਾਲੀਆਂ ਐਨਕਾਂ ਲਗਾਈਆਂ ਹੋਈਆਂ ਹਨ। ਇੱਕ ਹੋਰ ਤਸਵੀਰ ਵਿੱਚ ਅਦਾਕਾਰ ਫਿਲਮ ਦੇ ਨਿਰਦੇਸ਼ਕ ਲਕਸ਼ਮਣ ਉਤੇਕਰ ਨਾਲ ਗੱਲਬਾਤ ਕਰਦਾ ਦਿਖਾਈ ਦੇ ਰਿਹਾ ਹੈ। ਇਸ ਫਿਲਮ ਵਿੱਚ ਰਸ਼ਮਿਕਾ ਮੰਦਾਨਾ ਵਿੱਕੀ ਨਾਲ ਮੁੱਖ ਭੂਮਿਕਾ ਨਿਭਾਅ ਰਹੀ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਫਿਲਮ ‘ਛਾਵਾ’ ਅਗਲੇ ਸਾਲ 6 ਦਸੰਬਰ ਨੂੰ ਰਿਲੀਜ਼ ਹੋਵੇਗੀ। ਇਹ ਫਿਲਮ ਛਤਰਪਤੀ ਸ਼ਿਵਾਜੀ ਮਹਾਰਾਜ ਦੇ ਪੁੱਤਰ ਛਤਰਪਤੀ ਸਾਂਭਾਜੀ ਮਹਾਰਾਜ ਦੇ ਜੀਵਨ ’ਤੇ ਆਧਾਰਿਤ ਦੱਸੀ ਜਾ ਰਹੀ ਹੈ।

Punjab Bani 31 December,2023
ਅਰਬਾਜ ਤੇ ਸ਼ੂਰਾ ਨਵਾਂ ਸਾਲ ਮਨਾਉਣ ਲਈ ਵਿਦੇਸ਼ ਰਵਾਨਾ

ਅਰਬਾਜ ਤੇ ਸ਼ੂਰਾ ਨਵਾਂ ਸਾਲ ਮਨਾਉਣ ਲਈ ਵਿਦੇਸ਼ ਰਵਾਨਾ ਮੁੰਬਈ: ਨਵੇਂ ਵਿਆਹੇ ਜੋੜੇ ਅਰਬਾਜ਼ ਖਾਨ ਤੇ ਸ਼ੂਰਾ ਖਾਨ ਨੇ ਨਵੇਂ ਸਾਲ ਦੇ ਜਸ਼ਨ ਮਨਾਉਣ ਲਈ ਵਿਦੇਸ਼ ਦੀ ਉਡਾਣ ਫੜ ਲਈ ਹੈ। ਸ਼ਨਿਚਰਵਾਰ ਸਵੇਰੇ ਦੋਵੇਂ ਮੁੰਬਈ ਹਵਾਈਅੱਡੇ ’ਤੇ ਦੇਖੇ ਗਏ। ਇਸ ਮੌਕੇ ਅਰਬਾਜ਼ ਖਾਨ ਨੇ ਨੀਲੇ ਰੰਗ ਦੀ ਜੀਨ ਨਾਲ ਕਾਲੇ ਰੰਗ ਦੀ ਸਵੈੱਟਸ਼ਰਟ ਅਤੇ ਸ਼ੂਰਾ ਨੇ ਹਲਕੇ ਸੁਰਮੇ ਰੰਗ ਦੇ ਕੋ-ਓਰਡ ਸੈੱਟ ਨਾਲ ਕਾਲੇ ਰੰਗ ਦੀ ਟੋਪੀ ਪਹਿਨੀ ਹੋਈ ਸੀ। ਜ਼ਿਕਰਯੋਗ ਹੈ ਕਿ ਬੀਤੀ 24 ਦਸੰਬਰ ਨੂੰ ਦੋਹਾਂ ਨੇ ਅਰਬਾਜ਼ ਦੀ ਭੈਣ ਅਰਪਿਤਾ ਖਾਨ ਸ਼ਰਮਾ ਦੇ ਘਰ ਨਿਕਾਹ ਦੀਆਂ ਰਸਮਾਂ ਮੁਕੰਮਲ ਕੀਤੀਆਂ ਸਨ। ਇਸ ਸਬੰਧੀ ਜਾਣਕਾਰੀ ਅਰਬਾਜ਼ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਇਕ ਪੋਸਟ ਸਾਂਝੀ ਕਰ ਕੇ ਦਿੱਤੀ ਸੀ। ਇਸ ਨੋਟ ਵਿੱਚ ਲਿਖਿਆ ਸੀ, ‘‘ਆਪਣੇ ਚਹੇਤਿਆਂ ਦੀ ਹਾਜ਼ਰੀ ਵਿੱਚ ਮੈਂ ਤੇ ਮੇਰੀ ਜੀਵਨ ਸਾਥਣ ਨੇ ਅੱਜ ਤੋਂ ਉਮਰ ਭਰ ਲਈ ਪਿਆਰ ਭਰੇ ਸਾਥ ਦੀ ਸ਼ੁਰੂਆਤ ਕੀਤੀ ਹੈ। ਇਸ ਖ਼ਾਸ ਦਿਨ ’ਤੇ ਤੁਹਾਡੀਆਂ ਸਾਰਿਆਂ ਦੀਆਂ ਦੁਆਵਾਂ ਤੇ ਸ਼ੁਭਕਾਮਨਾਵਾਂ ਦੀ ਲੋੜ ਹੈ।

Punjab Bani 31 December,2023
ਐਕਟਰ ਰਣਬੀਰ ਕਪੂਰ ਤੇ ਆਲੀਆ ਭੱਟ ਆਪਣੀ ਬੇਟੀ ਨਾਲ ਆਏ ਨਜਰ

ਐਕਟਰ ਰਣਬੀਰ ਕਪੂਰ ਤੇ ਆਲੀਆ ਭੱਟ ਆਪਣੀ ਬੇਟੀ ਨਾਲ ਆਏ ਨਜਰ ਮੁੰਬਈ : ਅਦਾਕਾਰਾ ਆਲੀਆ ਭੱਟ ਅਤੇ ਰਣਬੀਰ ਕਪੂਰ ਨੇ ਆਪਣੇ ਪ੍ਰਸ਼ੰਸਕਾਂ ਨੂੰ ਕ੍ਰਿਸਮਸ ਦਾ ਵੱਡਾ ਤੋਹਫਾ ਦਿੱਤਾ ਹੈ। ਇਸ ਜੋੜੇ ਦੀ ਬੇਟੀ ਦੀ ਪਹਿਲੀ ਝਲਕ ਸਾਹਮਣੇ ਆਈ ਹੈ। ਰਾਹਾ ਦਾ ਵੀਡੀਓ ਸਾਹਮਣੇ ਆਉਂਦੇ ਹੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ। ਆਲੀਆ ਅਤੇ ਰਣਬੀਰ ਦੀ ਰਾਜਕੁਮਾਰੀ ਦੀ ਪਹਿਲੀ ਝਲਕ 'ਤੇ ਪ੍ਰਸ਼ੰਸਕਾਂ ਦੇ ਦਿਲ ਹਾਰ ਬੈਠੇ ਹਨ।  ਕਪੂਰ ਪਰਿਵਾਰ 'ਚ ਅੱਜ ਕ੍ਰਿਸਮਸ ਦਾ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਕਪੂਰ ਪਰਿਵਾਰ ਦੇ ਕ੍ਰਿਸਮਿਸ ਲੰਚ ਦੌਰਾਨ ਰਣਬੀਰ-ਆਲੀਆ ਨੇ ਬੇਟੀ ਰਾਹਾ ਨਾਲ ਪਾਪਰਾਜ਼ੀ ਲਈ ਪੋਜ਼ ਦਿੱਤਾ। ਇਸ ਜੋੜੇ ਨੇ ਪਹਿਲੀ ਵਾਰ ਆਪਣੀ ਧੀ ਦਾ ਚਿਹਰਾ ਜਨਤਕ ਤੌਰ 'ਤੇ ਦੁਨੀਆ ਸਾਹਮਣੇ ਪ੍ਰਗਟ ਕੀਤਾ ਹੈ। ਰਣਬੀਰ ਆਪਣੀ ਲਾਡਲੀ ਬੇਟੀ ਨੂੰ ਗੋਦ 'ਚ ਫੜੀ ਨਜ਼ਰ ਆਏ।

Punjab Bani 25 December,2023
ਐੱਨਜੈੱਡਸੀਸੀ ਦੇ ਵਿਹੜੇ ’ਚ ਚਾਰ ਰੋਜਾ ਪਟਿਆਲਾ ਸੰਗੀਤ ਸਮਾਰੋਹ ਦੀ ਹੋਈ ਸ਼ੁਰੂਆਤ

ਐੱਨਜੈੱਡਸੀਸੀ ਦੇ ਵਿਹੜੇ ’ਚ ਚਾਰ ਰੋਜਾ ਪਟਿਆਲਾ ਸੰਗੀਤ ਸਮਾਰੋਹ ਦੀ ਹੋਈ ਸ਼ੁਰੂਆਤ -ਪ੍ਰੋਫ਼ੈਸਰ ਅਮਨਦੀਪ ਦੇ ਦਿਲਰੁਬਾ ਵਾਦਨ ਅਤੇ ਅੰਜਨਾ ਨਾਥ ਦੀ ਗਾਇਕੀ ਨੇ ਕੀਲੇ ਸ਼ਰੋਤੇ ਪਟਿਆਲਾ- 22 ਦਸੰਬਰ - ਪਟਿਆਲਾ ਦੇ ਸੱਭਿਆਚਾਰਕ ਇਤਿਹਾਸ ਵਿੱਚ ਇੱਕ ਨਵਾਂ ਅਧਿਆਏ ਲਿਖਣ ਲਈ ਨਾਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ( ਐੱਨਜੈੱਡਸੀਸੀ) ਵੱਲੋਂ ਪਟਿਆਲਾ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਮੁੜ ਸੁਰਜੀਤ ਕਰਨ ਅਤੇ ਅੱਗੇ ਤੋਰਨ ਲਈ ਕਰਵਾਏ ਜਾ ਰਹੇ ਚਾਰ ਰੋਜ਼ਾ ਸ਼ਾਸਤਰੀ ਸੰਗੀਤ ਸਮਾਰੋਹ ਦੀ ਧੂਮਧਾਮ ਤੇ ਉਤਸ਼ਾਹ ਪੂਰਵਕ ਸ਼ੁਰੂਆਤ ਹੋਈ। ਇੱਥੇ ਕਾਲੀਦਾਸ ਆਡੀਟੋਰੀਅਮ ਵਿਰਸਾ ਵਿਹਾਰ ’ਚ ਸ਼ੁਰੂ ਹੋਏ ਚਾਰ ਰੋਜ਼ਾ ਸੰਗੀਤ ਉਤਸਵ ਦੇ ਪਹਿਲੇ ਦਿਨ ਦੀ ਸ਼ੁਰੂਆਤ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰੋਫੈਸਰ ਅਮਨਦੀਪ ਸਿੰਘ “ਦਿਲਰੁਬਾ” ਸਾਜ਼ ਦੀਆਂ ਸੰਗੀਤਕ ਤਰੰਗਾਂ ਨਾਲ ਹੋਈ, ਜਿਨ੍ਹਾਂ ਵੱਲੋਂ ਵੱਖ ਵੱਖ ਰਾਗਾਂ ਨਾਲ ਸਰੋਤਿਆਂ ਨੂੰ ਮੰਤਰ ਮੁਗਧ ਕੀਤਾ। ਉਪਰੰਤ ਦੂਜੇ ਸੈਸ਼ਨ ’ਚ ਪਟਿਆਲਾ ਘਰਾਣੇ ਦੀ ਪ੍ਰਸਿੱਧ ਗਾਇਕਾ ਅੰਜਨਾ ਨਾਥ ਨੇ ਆਪਣੀ ਗਾਇਕੀ ਨਾਲ ਪਟਿਆਲਾ ਵਾਸੀਆਂ ਨੂੰ ਆਪਣੇ ਵਿਰਸੇ ਨਾਲ ਜੋੜਿਆ। ਸ਼ਾਸਤਰੀ ਸੰਗੀਤ ਨੂੰ ਸਮਰਪਿਤ 25 ਦਸੰਬਰ ਤੱਕ ਚੱਲਣ ਵਾਲੇ ਚਾਰ ਰੋਜ਼ਾ ਸਮਾਰੋਹ ਦੇ ਉਦਘਾਟਨ ਮੌਕੇ ਨਾਰਥ ਜ਼ੋਨ ਕਲਚਰਲ ਸੈਂਟਰ ਦੇ ਡਾਇਰੈਕਟਰ ਫਰਕਾਨ ਖਾਨ ਨੇ ਦੱਸਿਆ ਕਿ ਪਟਿਆਲਾ ਦੀ ਸੰਗੀਤਕ ਵਿਰਾਸਤ ਬਹੁਤ ਅਮੀਰ ਵਿਰਾਸਤ ਹੈ ਜਿਸਨੂੰ ਸਾਂਭਣ ਦੇ ਉਦਮ ਸਦਕਾ ਐੱਨਜੈੱਡਸੀਸੀ ਵੱਲੋਂ ਉਪਰਾਲਾ ਕਰਦਿਆ ਸੰਗੀਤਕ ਉਤਸ਼ਵ ਦੀ ਸੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼ਾਸਤਰੀ ਸੰਗੀਤ ਪ੍ਰਤੀ ਦਰਸ਼ਕਾਂ ਦੀ ਰੂਚੀ ਨੇ ਸਾਬਤ ਕਰ ਦਿੱਤਾ ਹੈ ਕਿ ਪੁਰਾਣੇ ਸੰਗੀਤ ’ਚ ਹਾਲੇ ਵੀ ਵਿਅਕਤੀ ਦੀ ਰੂਹ ਨੂੰ ਸਾਂਤ ਕਰਨ ਦਾ ਬਲ ਹੈ। ਡਾਇਰੈਕਟਰ ਖਾਨ ਨੇ ਆਖਿਆ ਕਿ ਅੱਜ ਦੀ ਸੰਗੀਤਕ ਸ਼ਾਮ ਨਾਲ ਦਰਸਕਾਂ ਦੀ ਸੰਗੀਤ ਪ੍ਰਤੀ ਤ੍ਰਿਪਤਾ ਪੂਰੀ ਕਰਨ ਦਾ ਐੱਨਜੈੱਡਸੀਸੀ ਵੱਲੋਂ ਕੀਤੇ ਗਏ ਛੋਟੇ ਜਿਹੇ ਉਪਰਾਲੇ ਦੀ ਪਹਿਲੀ ਸ਼ੁਰੂਆਤ ਹੈ ਜੋ ਕਿ 4 ਦਿਨ ਲਗਾਤਾਰ ਚੱਲੇਗੀ। ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਗੁਰਮਤਿ ਸੰਗੀਤ ਦੇ ਪ੍ਰੋਫੈਸਰ ਪ੍ਰੋ: ਅਮਨਦੀਪ ਸਿੰਘ ‘‘ਦਿਲਰੁਬਾ’’ ਵੱਲੋਂ ਯਮਨ ਰਾਗ ਅਤੇ ਠੁਮਰੀ ਦੀ ਪੇਸ਼ਕਾਰੀ ਦੀ ਦਿੱਤੀ। ਪ੍ਰੋ ਅਮਨਦੀਪ ਨੇ ਦੱਸਿਆ ਕਿ ਯਮਨ ਰਾਗ ਨੂੰ ਰਾਤ ਦੇ ਮਧਿਅਮ ਪਹਿਰ ਤੇ ਸ਼ਾਮ ਨੂੰ ਬਜਾਇਆ ਜਾਂਦਾ ਹੈ। ਇਸ ਰਾਗ ਦੀ ਵਿਸ਼ੇਸ਼ਤਾ ਹੈ ਕਿ ਤੇਜ਼ ਮੱਧਮ ਦੀ ਵਰਤੋਂ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਵਿਭਿੰਨ ਭਾਵਨਾਵਾਂ ਨੂੰ ਪ੍ਰਗਟ ਕਰਨ ਵਾਲੀ ਸ਼ੈਲੀ ਹੈ।ਭਾਵ ਰਾਗ ਦੀ ਸ਼ੁੱਧਤਾ ਦੀ ਤੁਲਨਾ ਵਿੱਚ ਭਾਵਨਾਤਮਕਤਾ ਨੂੰ ਵਧੇਰੇ ਮਹੱਤਵਪੂਰਨ ਮੰਨਿਆ ਜਾਂਦਾ ਹੈ। ਪ੍ਰੋ: ਅਮਨਦੀਪ ਸਿੰਘ ਨੇ ਹਿੰਦੁਸਤਾਨੀ ਸੰਗੀਤ ਅਤੇ ਗੁਰਮਤਿ ਸੰਗੀਤ ਦੇ ਤੰਤੀ ਸਾਜ਼ ਵਜਾਉਣ ਦੀ ਪਰੰਪਰਾ ਨੂੰ ਸੁਰਜੀਤ ਕਰਨ ਵਿਚ ਅਹਿਮ ਭੂਮਿਕਾ ਨਿਭਾਈ ਹੈ। ਦੂਜੇ ਸ਼ੈਸਨ ’ਚ ਕੋਲਕਾਤਾ ਦੀ ਵਿਦਵਾਨ ਅੰਜਨਾ ਨਾਥ ਨੇ ਉਸਤਾਦ ਵੱਡੇ ਗੁਲਾਮ ਅਲੀ ਖਾਨ ਦੇ ਪੰਸੀਦਦਾ ‘‘ਰਾਗ ਜੈਜਾਵੰਤੀ’’ ’ਚ ਗਾਇਆ ਅਤੇ ‘‘ ਲਾਲ ਮੁਝਸੇ ਪ੍ਰੀਤ ਨਾ ਜਾਨੋਂ’’ ਨਾਲ ਦਰਸ਼ਕ ਕੀਲੇ ਅਤੇ ਪ੍ਰੋਗਰਾਮ ਦਾ ਅੰਤ ‘‘ਰਾਗ ਭੈਰਵੀ’’ ’ਚ ‘‘ਪ੍ਰੇਮ ਅਗਨ ਜਿਆਰਾ’’ ਗਾਇਆ। ਵਿਦਵਾਨ ਅੰਜਨਾ ਨਾਥ ਨੇ ਪੰਡਿਤ ਅਜੈ ਚੱਕਰਵਰਤੀ ਦੀ ਦੇਖ-ਰੇਖ ਵਿੱਚ ਆਪਣੇ ਆਪ ਨੂੰ ਪਟਿਆਲਾ ਘਰਾਣੇ ਦੀ ਇੱਕ ਸਥਾਪਿਤ ਗਾਇਕ ਵਜੋਂ ਸਥਾਪਿਤ ਕੀਤਾ ਤੇ ਕਈ ਅਵਾਰਡ ਜੇਤੂ ਹੈ। ਇਸ ਮੌਕੇ ਜਾਣਕਾਰੀ ਦਿੰਦਿਆ ਉੱਤਰ ਖੇਤਰ ਸੱਭਿਆਚਾਰਕ ਕੇਂਦਰ ਦੇ ਡਾਇਰੈਕਟਰ ਫੁਕਰਾਨ ਖਾਨ ਨੇ ਦੱਸਿਆ ਕਿ ਸ਼ਨੀਵਾਰ ਨੂੰ ਮਸ਼ਹੂਰ ਸਿਤਾਰ ਵਾਦਕ ਅਦਨਾਨ ਅਤੇ ਬਨਾਰਸ ਕੇ ਗਾਇਕ ਰਾਹੁਲ ਮਿਸ਼ਰਾ ਅਤੇ ਰੋਹਿਤਾ ਮਿਸ਼ਰਾ ਆਪਣੀ ਪੇਸ਼ਕਾਰੀ ਕਰਨਗੇ। 24 ਦਸੰਬਰ ਨੂੰ ਝਾਰਖੰਡ ਕੇਡੀਆ ਬੰਧੂ ਦੀ ਸਰੋਦ ਅਤੇ ਸਿਤਾਰ ਦੀ ਜੁਗਲਬੰਦੀ ਦੇ ਨਾਲ ਮਸ਼ਹੂਰ ਗਾਇਕ ਅਮਦਮਾਨ ਖਾਨ ਦੀ ਵੀ ਪੇਸ਼ਕਾਰੀ ਹੋਵੇਗੀ। ਸਮਾਰੋਹ ਦੇ ਅੰਤਮ ਦਿਨ 25 ਦਸੰਬਰ ਨੂੰ ਗਰਾਮੀ ਅਵਾਰਡ ਜੇਤੂ ਪਦਮਭੂਸ਼ਣ ਵਿਸ਼ਵ ਮੋਹਨ ਭੱਟ, ਮੋਹਨ ਵੀਣਾ ਅਤੇ ਪੰਡਿਤ ਸਲਿਲ ਭੱਟ ਸਾਤਵਿਕ ਵੀਣਾ ਦੀ ਜੁਗਲਬੰਦੀ ਪੇਸ਼ ਕਰਨਗੇ ਅਤੇ ਸਾਸਤਰੀਆ ਗਾਇਕ ਹਰੀਸ਼ ਤਿਵਾਰੀ ਪੇਸ਼ਕਾਰੀ ਦੇਣਗੇ।

Punjab Bani 22 December,2023
ਚਾਰ ਰੋਜਾ ਪਟਿਆਲਾ ਸੰਗੀਤ ਸਮਾਰੋਹ ਅੱਜ ਤੋਂ ਸ਼ੁਰੂ

ਚਾਰ ਰੋਜਾ ਪਟਿਆਲਾ ਸੰਗੀਤ ਸਮਾਰੋਹ ਅੱਜ ਤੋਂ ਸ਼ੁਰੂ ਸੰਗੀਤ ਮੇਲੇ ਦੇ ਪਹਿਲੇ ਦਿਨ ਪਟਿਆਲਾ ਘਰਾਣੇ ਦੀ ਵਿਦਵਾਨ ਅੰਜਨਾ ਨਾਥ ਦੀ ਗਾਇਕੀ ਅਤੇ ਪ੍ਰੋਫ਼ੈਸਰ ਅਮਨਦੀਪ ਦਾ ਦਿਲਰੁਬਾ ਵਾਦਨ ਹੋਵੇਗਾ ਪ੍ਰੋਗਰਾਮ ਦੀ ਸ਼ੁਰੂਆਤ ਸ਼ਾਮ 6 ਵਜੇ - ਦਾਖਲਾ ਮੁਫਤ ਪਟਿਆਲਾ- 21 ਦਸੰਬਰ - ਪਟਿਆਲਾ ਦੇ ਸੱਭਿਆਚਾਰਕ ਇਤਿਹਾਸ ਵਿੱਚ ਇੱਕ ਨਵਾਂ ਅਧਿਆਏ ਲਿਖਣ ਜਾ ਰਿਹਾ ਹੈ। ਨਾਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਵੱਲੋਂ ਪਟਿਆਲਾ ਘਰਾਣੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਮੁੜ ਸੁਰਜੀਤ ਕਰਨ ਅਤੇ ਅੱਗੇ ਲਿਜਾਣ ਲਈ ਚਾਰ ਰੋਜ਼ਾ ਸ਼ਾਸਤਰੀ ਸੰਗੀਤ ਉਤਸਵ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸਦੀ ਸ਼ੁਰੂਆਤ 22 ਦਸੰਬਰ ਸ਼ਾਮ ਨੂੰ 6 ਵਜੇ ਕਾਲੀਦਾਸ ਆਡੀਟੋਰੀਅਮ ਵਿੱਚ ਹੋਵੇਗੀ। ਜਸ਼ਨ ਦੇ ਪਹਿਲੇ ਦਿਨ ਦੀ ਸ਼ੁਰੂਆਤ ਮੌਕੇ ਪਟਿਆਲਾ ਦੇ ਪ੍ਰੋਫੈਸਰ ਅਮਨਦੀਪ ਸਿੰਘ “ਦਿਲਰੁਬਾ” ਸਾਜ਼ ਦੀਆਂ ਸੰਗੀਤਕ ਤਰੰਗਾਂ ਨਾਲ ਸਰੋਤਿਆਂ ਨੂੰ ਮੰਤਰ ਮੁਗਧ ਕਰਨਗੇ ਅਤੇ ਪਟਿਆਲਾ ਘਰਾਣੇ ਦੀ ਗਾਇਕਾ ਅੰਜਨਾ ਨਾਥ ਆਪਣੀ ਗਾਇਕੀ ਨਾਲ ਪਟਿਆਲਾ ਵਾਸੀਆਂ ਨੂੰ ਆਪਣੇ ਵਿਰਸੇ ‘ਤੇ ਮਾਣ ਕਰਨ ਦਾ ਮੌਕਾ ਪ੍ਰਦਾਨ ਕਰੇਗੀ। ਸ਼ਾਸਤਰੀ ਸੰਗੀਤ ਨੂੰ ਸਮਰਪਿਤ ਇਹ ਚਾਰ ਰੋਜ਼ਾ ਸਮਾਰੋਹ 25 ਦਸੰਬਰ ਤੱਕ ਚੱਲੇਗਾ ਅਤੇ ਸ਼ੁੱਕਰਵਾਰ ਨੂੰ ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਇਸ ਦਾ ਉਦਘਾਟਨ ਕੀਤਾ ਜਾਵੇਗਾ। ਸਮਾਗਮ ਸ਼ਾਮ 6 ਵਜੇ ਸ਼ੁਰੂ ਹੋਵੇਗਾ। ਉੱਤਰੀ ਜ਼ੋਨ ਕਲਚਰਲ ਸੈਂਟਰ ਦੇ ਡਾਇਰੈਕਟਰ ਨੇ ਦੱਸਿਆ ਕਿ ਸਮਾਗਮ ਵਿੱਚ ਦਾਖ਼ਲਾ ਮੁਫ਼ਤ ਹੈ ਅਤੇ ਪ੍ਰੋਗਰਾਮ ਸਮੇਂ ਸਿਰ ਸ਼ੁਰੂ ਹੋਵੇਗਾ। ਇਸ ਲਈ ਦਰਸ਼ਕ ਸਮੇਂ ਸਿਰ ਹਾਜ਼ਰ ਹੋ ਕੇ ਪ੍ਰੋਗਰਾਮ ਦਾ ਭਰਪੂਰ ਆਨੰਦ ਲੈਣ। ਉਨ੍ਹਾਂ ਦੱਸਿਆ ਕਿ ਇਸ ਚਾਰ ਰੋਜ਼ਾ ਪ੍ਰੋਗਰਾਮ ਦੌਰਾਨ ਹਰ ਰੋਜ ਦੋ ਕਲਾਕਾਰ ਆਪਣੀ ਕਲਾ ਦਾ ਮੁਜਾਹਰਾ ਕਰਨਗੇ। ਕਲਾਕਾਰ ਦੀ ਜਾਣ-ਪਛਾਣ ਵਿਦਵਾਨ ਅੰਜਨਾ ਨਾਥ ਪ੍ਰੋਗਰਾਮ ਦੇ ਪਹਿਲੇ ਦਿਨ ਕੋਲਕਾਤਾ ਦੀ ਵਿਦਵਾਨ ਅੰਜਨਾ ਨਾਥ ਦੀ ਪੇਸ਼ਕਾਰੀ ਹੋਵੇਗੀ, ਜਿਸ ਨੇ ਆਪਣੀ ਸ਼ੁਰੂਆਤੀ ਸਿਖਲਾਈ ਉਸਤਾਦ ਵੱਡੇ ਗੁਲਾਮ ਅਲੀ ਖਾਨ ਦੇ ਸਗਿਰਦ ਵਿਦਵਾਨ ਮੀਰਾ ਬੈਨਰਜੀ ਅਤੇ ਪੰਡਿਤ ਲਲਿਤ ਮੋਹਨ ਸਾਨਿਆਲ ਤੋਂ ਪ੍ਰਾਪਤ ਕੀਤੀ। ਬਾਅਦ ਵਿੱਚ ਪਟਿਆਲਾ ਘਰਾਣੇ ਦੇ ਪੰਡਿਤ ਅਜੈ ਚੱਕਰਵਰਤੀ ਦੀ ਦੇਖ-ਰੇਖ ਵਿੱਚ, ਉਸਨੇ ਆਪਣੀ ਮਿਹਨਤ ਅਤੇ ਲਗਨ ਨਾਲ ਆਪਣੇ ਆਪ ਨੂੰ ਪਟਿਆਲਾ ਘਰਾਣੇ ਦੀ ਇੱਕ ਸਥਾਪਿਤ ਗਾਇਕ ਵਜੋਂ ਸਥਾਪਿਤ ਕੀਤਾ। "ਗਿਰੀਜਾ ਦੇਵੀ ਅਵਾਰਡ" ਅਤੇ ਭਾਰਤ ਰਤਨ ਪੰਡਿਤ ਭੀਮਸੇਨ ਜੋਸ਼ੀ ਅਵਾਰਡ ਦੇ ਨਾਲ-ਨਾਲ ਅੰਜਨਾ ਨਾਥ ਨੂੰ ਭਾਰਤ ਸਰਕਾਰ ਵੱਲੋਂ ਵਜ਼ੀਫ਼ਾ ਵੀ ਦਿੱਤਾ ਗਿਆ ਹੈ। ਅੰਜਨਾ ਨਾਥ ਇੱਕ ਆਈਸੀਸੀਆਰ ਮਾਨਤਾ ਪ੍ਰਾਪਤ ਕਲਾਕਾਰ ਹੈ ਅਤੇ ਇੰਗਲੈਂਡ, ਸਪੇਨ, ਜਰਮਨੀ, ਕੈਨੇਡਾ ਅਤੇ ਸਵਿਟਜ਼ਰਲੈਂਡ ਵਿੱਚ ਵੀ ਪ੍ਰਦਰਸ਼ਨ ਕਰ ਚੁੱਕੇ ਹਨ। ਉਨ੍ਹਾਂ ਦਾ ਗਾਇਕੀ ਵਿੱਚ ਸ਼ੁੱਧ ਰਾਗਦਾਰੀ ਦੇ ਨਾਲ, ਤਾਲ ਅਤੇ ਸੁਰ ਵਿੱਚ ਨਿਵੇਕਲੇ ਪ੍ਰਯੋਗ ਵੀ ਗਾਇਕੀ ਨੂੰ ਵਿਸ਼ੇਸ਼ ਬਣਾਉਂਦੇ ਹਨ। ਪ੍ਰੋਫੈਸਰ ਅਮਨਦੀਪ ਸਿੰਘ - ਦਿਲਰੁਬਾ ਵਾਦਕ ਪਹਿਲੇ ਦਿਨ ਦਿਲਰੁਬਾ ਪੇਸ਼ ਕਰਨ ਵਾਲੇ ਪ੍ਰੋ: ਅਮਨਦੀਪ ਸਿੰਘ ਮੂਲ ਰੂਪ ਵਿਚ ਪੰਜਾਬੀ ਯੂਨੀਵਰਸਿਟੀ ਦੇ ਗੁਰਮਤਿ ਸੰਗੀਤ ਦੇ ਪ੍ਰੋਫੈਸਰ ਹਨ। ਪ੍ਰੋ: ਅਮਨਦੀਪ ਸਿੰਘ ਨੇ ਹਿੰਦੁਸਤਾਨੀ ਸੰਗੀਤ ਅਤੇ ਗੁਰਮਤਿ ਸੰਗੀਤ ਦੇ ਤੰਤੀ ਸਾਜ਼ ਵਜਾਉਣ ਦੀ ਪਰੰਪਰਾ ਨੂੰ ਸੁਰਜੀਤ ਕਰਨ ਵਿਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਨੇ ਨਵੀਂ ਪੀੜ੍ਹੀ ਨੂੰ ਤੰਤੀ ਸਾਜ਼ ਸਿਖਾਉਣ ਅਤੇ ਉਨ੍ਹਾਂ ਦੀ ਰੁਚੀ ਵਧਾਉਣ ਵਿਚ ਵੱਡਾ ਯੋਗਦਾਨ ਪਾਇਆ ਹੈ। ਆਪ ਨੂੰ ਕਈ ਅਵਾਰਡਾਂ ਅਤੇ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ ਹੈ ਅਤੇ ਦੇਸ਼ ਦੇ ਨਾਲ-ਨਾਲ ਵਿਦੇਸ਼ਾਂ ਵਿਚ ਵੀ ਵੱਖ-ਵੱਖ ਖੇਤਰਾਂ ਵਿਚ ਪੇਸ਼ਕਾਰੀਆਂ ਦਿੱਤੀਆਂ ਹਨ।

Punjab Bani 21 December,2023
ਰਾਜਨੀਤੀ ਵਿਚ ਆਵੇਗੀ ਕੰਗਨਾ ਰਣੌਤ : ਲੜੇਗੀ ਲੋਕ ਸਭਾ ਚੋਣਾਂ

ਰਾਜਨੀਤੀ ਵਿਚ ਆਵੇਗੀ ਕੰਗਨਾ ਰਣੌਤ : ਲੜੇਗੀ ਲੋਕ ਸਭਾ ਚੋਣਾਂ ਚੰਡੀਗੜ੍ਹ :  ਇਸ ਵਾਰ ਵੀ ਸਥਾਨਕ ਭਾਜਪਾ ਆਗੂਆਂ ਦੀ ਧੜੇਬੰਦੀ ਦਾ ਫਾਇਦਾ ਕਿਸੇ ਨਵੇਂ ਚਿਹਰੇ ਨੂੰ ਮਿਲ ਸਕਦਾ ਹੈ। ਚੰਡੀਗੜ੍ਹ ਸੀਟ ਲਈ ਕਈ ਵੱਡੇ ਚਿਹਰਿਆਂ ਦੀ ਚਰਚਾ ਹੋ ਰਹੀ ਹੈ। ਅਭਿਨੇਤਰੀ ਕੰਗਨਾ ਰਣੌਤ ਵੀ ਇਨ੍ਹਾਂ 'ਚੋਂ ਇਕ ਹੈ। ਤਿੰਨ ਦਿਨ ਪਹਿਲਾਂ ਅਦਾਕਾਰਾ ਕੰਗਨਾ ਰਣੌਤ ਨੇ ਹਿਮਾਚਲ ਪ੍ਰਦੇਸ਼ ਦੇ ਦੌਰੇ ਦੌਰਾਨ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਨਾਲ ਮੁਲਾਕਾਤ ਕੀਤੀ ਸੀ। ਇਸ ਮੁਲਾਕਾਤ ਤੋਂ ਬਾਅਦ ਉਨ੍ਹਾਂ ਦੇ ਪਿਤਾ ਅਮਰਦੀਪ ਰਣੌਤ ਨੇ ਖੁਦ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਕੰਗਨਾ 2024 ਦੀਆਂ ਲੋਕ ਸਭਾ ਚੋਣਾਂ ਭਾਜਪਾ ਦੀ ਟਿਕਟ 'ਤੇ ਲੜੇਗੀ। ਹਾਲਾਂਕਿ ਅਜੇ ਇਹ ਤੈਅ ਨਹੀਂ ਹੋਇਆ ਹੈ ਕਿ ਉਹ ਕਿਸ ਸੀਟ ਤੋਂ ਚੋਣ ਲੜੇਗੀ। ਕੰਗਨਾ ਦੇ ਪਿਤਾ ਦੇ ਇਸ ਬਿਆਨ ਨਾਲ ਸਿਆਸੀ ਹਲਕਿਆਂ 'ਚ ਮਾਹੌਲ ਫਿਰ ਗਰਮ ਹੋ ਗਿਆ ਹੈ। ਇਸ ਦੀ ਚਰਚਾ ਚੰਡੀਗੜ੍ਹ ਵਿੱਚ ਵੀ ਸ਼ੁਰੂ ਹੋ ਗਈ ਹੈ।

Punjab Bani 20 December,2023
ਬੌਲੀਵੁੱਡ ਅਦਾਕਾਰ ਸ਼੍ਰੇਅਸ ਤਲਪੜੇ ਨੂੰ ਦਿਲ ਦਾ ਦੌਰਾ ਪਿਆ : ਐਂਜੀਓਪਲਾਸਟੀ ਕੀਤੀ ਗਈ

ਬੌਲੀਵੁੱਡ ਅਦਾਕਾਰ ਸ਼੍ਰੇਅਸ ਤਲਪੜੇ ਨੂੰ ਦਿਲ ਦਾ ਦੌਰਾ ਪਿਆ : ਐਂਜੀਓਪਲਾਸਟੀ ਕੀਤੀ ਗਈ ਮੁੰਬਈ : ਬੌਲੀਵੁੱਡ ਅਦਾਕਾਰ ਸ਼੍ਰੇਅਸ ਤਲਪੜੇ ਨੂੰ ਦਿਲ ਦਾ ਦੌਰਾ ਪਿਆ ਹੈ। 47 ਸਾਲਾ ਅਦਾਕਾਰ ਹਸਪਤਾਲ ‘ਚ ਭਰਤੀ ਹੈ। ਜਿੱਥੇ ਉਸ ਦੀ ਐਂਜੀਓਪਲਾਸਟੀ ਕੀਤੀ ਗਈ। ਫਿਲਹਾਲ ਉਹ ਡਾਕਟਰਾਂ ਦੀ ਨਿਗਰਾਨੀ ‘ਚ ਹੈ ਅਤੇ ਹਾਲਤ ਕਾਫੀ ਸਥਿਰ ਦੱਸੀ ਜਾ ਰਹੀ ਹੈ। ‘ਵੈਲਕਮ 3’ ਦੀ ਸ਼ੂਟਿੰਗ ਤੋਂ ਵਾਪਸ ਆਉਣ ਤੋਂ ਬਾਅਦ ਸ਼੍ਰੇਅਸ ਦੀ ਹਾਲਤ ਵਿਗੜ ਗਈ ਸੀ। ਪ੍ਰਸ਼ੰਸਕ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਕਾਫੀ ਚਿੰਤਤ ਹਨ। ਸ਼੍ਰੇਅਸ ਵੀਰਵਾਰ ਸਵੇਰੇ ਫਿਲਮ ਦੀ ਸ਼ੂਟਿੰਗ ਲਈ ਰਵਾਨਾ ਹੋਏ। ਸਾਰਾ ਦਿਨ ਕੰਮ ਕਰਨ ਤੋਂ ਬਾਅਦ ਸ਼ਾਮ ਨੂੰ ਸ਼੍ਰੇਅਸ ਘਰ ਪਰਤਿਆ। ਘਰ ਪਰਤਣ ਤੋਂ ਬਾਅਦ ਸ਼੍ਰੇਅਸ ਨੇ ਦੱਸਿਆ ਕਿ ਉਹ ਥੋੜ੍ਹਾ ਬੀਮਾਰ ਮਹਿਸੂਸ ਕਰ ਰਿਹਾ ਸੀ। ਇਸ ਤੋਂ ਬਾਅਦ ਅਚਾਨਕ ਉਨ੍ਹਾਂ ਦੀ ਸਿਹਤ ਵਿਗੜਨ ਲੱਗੀ। ਜਿਸ ਤੋਂ ਬਾਅਦ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸ਼੍ਰੇਅਸ ਨੇ ਐਂਜੀਓਪਲਾਸਟੀ ਕਰਵਾਈ ਹੈ। ਜਿਸ ਵਿੱਚ ਉਸ ਦੀ ਹਾਲਤ ਵਿੱਚ ਵੀ ਸੁਧਾਰ ਦੱਸਿਆ ਜਾ ਰਿਹਾ ਹੈ।

Punjab Bani 15 December,2023
ਅਦਾਕਾਰਾ ਮੁਕਤੀ ਮੋਹਨ ਨੇ ਕਰਵਾਇਆ ਟੀਵੀ ਅਦਾਕਾਰ ਕੁਨਾਲ ਠਾਕੁਰ ਨਾਲ ਵਿਆਹ

ਅਦਾਕਾਰਾ ਮੁਕਤੀ ਮੋਹਨ ਨੇ ਕਰਵਾਇਆ ਟੀਵੀ ਅਦਾਕਾਰ ਕੁਨਾਲ ਠਾਕੁਰ ਨਾਲ ਵਿਆਹ ਨਵੀਂ ਦਿੱਲੀ:  ਬਾਲੀਵੁੱਡ ਦੀ ਪ੍ਰਸਿੱਧ ਡਾਂਸਰ ਅਤੇ ਅਦਾਕਾਰਾ ਮੁਕਤੀ ਮੋਹਨ ਨੇ ਆਪਣੇ ਬੁਆਏਫਰੈਂਡ ਅਤੇ ਟੀਵੀ ਅਦਾਕਾਰ ਕੁਨਾਲ ਠਾਕੁਰ ਨਾਲ 9 ਦਸੰਬਰ ਨੂੰ ਵਿਆਹ ਕਰਵਾਇਆ। ਸੋਸ਼ਲ ਮੀਡੀਆ 'ਤੇ ਇਸ ਜੋੜੇ ਨੇ ਆਪਣੇ ਵਿਆਹ ਦੀਆਂ ਤਸਵੀਰਾਂ ਸ਼ੇਅਰ ਕੀਕੀਤੀਆਂਹਨ। ਉੱਧਰ, ਕੁਨਾਲ ਵੀ ਮੈਚਿੰਗ ਸ਼ੇਰਵਾਨੀ 'ਚ ਨਜ਼ਰ ਆਏ। ਇਸ ਜੋੜੇ ਦੇ ਫੋਟੋ ਕੈਪਸ਼ਨ ਵਿੱਚ ਲਿਖਿਆ, ਤੁਹਾਡਾ ਸਾਥ, ਮਿਲਣ ਨੀਤੀ ਹੈ, ਭਗਵਾਨ, ਪਰਿਵਾਰ ਅਤੇ ਦੋਸਤਾਂ ਤੋਂ ਮਿਲੇ ਆਸ਼ੀਰਵਾਦ ਲਈ ਧੰਨਵਾਦੀ ਹਾਂ। ਸਾਡੇ ਪਰਿਵਾਰ ਖੁਸ਼ ਹਨ ਅਤੇ ਅਸੀਂ ਪਤੀ-ਪਤਨੀ ਦੇ ਰੂਪ ਵਿੱਚ ਸਾਡੀ ਅਗਲੀ ਯਾਤਰਾ ਲਈ ਤੁਹਾਡਾ ਆਸ਼ੀਰਵਾਦ ਚਾਹੁੰਦੇ ਹਾਂ।

Punjab Bani 10 December,2023
ਕਾਂਗਰਸ ਨੇਤਾ ਨਵਜੋਤ ਸਿੱਧੂ ਦੇ ਪੁੱਤਰ ਕਰਨ ਸਿੱਧੂ ਇਨਾਅਤ ਰੰਧਾਵਾ ਨਾਲ ਵਿਆਹ ਦੇ ਬੰਧਨ ਵਿੱਚ ਬੱਝੇ

ਕਾਂਗਰਸ ਨੇਤਾ ਨਵਜੋਤ ਸਿੱਧੂ ਦੇ ਪੁੱਤਰ ਕਰਨ ਸਿੱਧੂ ਇਨਾਅਤ ਰੰਧਾਵਾ ਨਾਲ ਵਿਆਹ ਦੇ ਬੰਧਨ ਵਿੱਚ ਬੱਝੇ - ਪਟਿਆਲਾ ਸਥਿਤ ਬਾਰਾਂਦਰੀ ਰਿਹਾਇਸ਼ ਵਿਖੇ ਹੋਇਆ ਦੋਵਾਂ ਦਾ ਵਿਆਹ : ਪੁੱਜੀਆਂ ਕਈ ਹਸਤੀਆਂ ਚੰਡੀਗੜ , 7 ਦਸੰਬਰ 2023 : ਸਾਬਕਾ ਕ੍ਰਿਕਟਰ ਅਤੇ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਦੇ ਬੇਟੇ ਕਰਨ ਸਿੱਧੂ ਵਿਆਹ ਦੇ ਬੰਧਨ 'ਚ ਬੱਝ ਗਏ ਹਨ। ਕਰਨ ਸਿੱਧੂ ਦਾ ਵਿਆਹ ਇਨਾਇਤ ਰੰਧਾਵਾ ਨਾਲ ਉਨ੍ਹਾਂ ਦੀ ਪਟਿਆਲਾ ਸਥਿਤ ਬਾਰਾਂਦਰੀ ਰਿਹਾਇਸ਼ 'ਤੇ ਹੋਇਆ। ਵੀਰਵਾਰ ਸ਼ਾਮ ਨੂੰ ਨਿਮਰਾਣਾ ਹੋਟਲ, ਪਟਿਆਲਾ ਵਿਖੇ ਰਿਸੈਪਸ਼ਨ ਪਾਰਟੀ ਰੱਖੀ ਗਈ ਹੈ। ਇਸ 'ਚ ਰਾਜਨੀਤੀ, ਫਿਲਮ ਅਤੇ ਕ੍ਰਿਕਟ ਜਗਤ ਦੀਆਂ ਕਈ ਹਸਤੀਆਂ ਸ਼ਾਮਲ ਹੋ ਸਕਦੀਆਂ ਹਨ।  ਨਵਜੋਤ ਸਿੰਘ ਸਿੱਧੂ ਦੀ ਨੂੰਹ ਇਨਾਇਤ ਰੰਧਾਵਾ ਵੀ ਪੰਜਾਬੀ ਹੈ ਅਤੇ ਪਟਿਆਲਾ ਵਿੱਚ ਹੀ ਰਹਿੰਦੀ ਹੈ। ਉਹ ਫੌਜੀ ਪਰਿਵਾਰ ਨਾਲ ਸਬੰਧ ਰੱਖਦੀ ਹੈ ਅਤੇ ਪਟਿਆਲਾ ਦੇ ਮਸ਼ਹੂਰ ਮਨਿੰਦਰ ਰੰਧਾਵਾ ਦੀ ਬੇਟੀ ਹੈ। ਇਨਾਇਤ ਦੇ ਪਿਤਾ ਮਨਿੰਦਰ ਰੰਧਾਵਾ ਇਸ ਸਮੇਂ ਪੰਜਾਬ ਰੱਖਿਆ ਸੇਵਾਵਾਂ ਭਲਾਈ ਵਿਭਾਗ ਵਿੱਚ ਡਿਪਟੀ ਡਾਇਰੈਕਟਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ।  ਸਿੱਧੂ ਦੇ ਬੇਟੇ ਕਰਨ ਦੀ ਗੱਲ ਕਰੀਏ ਤਾਂ ਸਾਲ 2018 ਵਿੱਚ ਕਰਨ ਸਿੱਧੂ ਨੂੰ ਪੰਜਾਬ ਸਰਕਾਰ ਵਿੱਚ ਅਸਿਸਟੈਂਟ ਐਡੀਸ਼ਨਲ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਸੀ।  ਪਰ ਵਿਰੋਧੀ ਪਾਰਟੀਆਂ ਦੇ ਨਾਂਹ-ਪੱਖੀ ਪ੍ਰਤੀਕਰਮ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਪਿੱਛੇ ਹਟ ਗਏ ਅਤੇ ਮੀਡੀਆ ਨੂੰ ਕਿਹਾ ਕਿ ਕਰਨ ਅਹੁਦਾ ਸਵੀਕਾਰ ਨਹੀਂ ਕਰਨਗੇ। ਐਮਿਟੀ ਯੂਨੀਵਰਸਿਟੀ ਤੋਂ ਐਲਐਲਬੀ ਕਰਨ ਤੋਂ ਬਾਅਦ, ਕਰਨ ਨੇ ਬੈਂਜਾਮਿਨ ਐਨ ਕਾਰਡੋਜ਼ੋ ਸਕੂਲ ਆਫ ਲਾਅ, ਨਿਊਯਾਰਕ ਤੋਂ ਕਾਨੂੰਨ ਦੀ ਡਿਗਰੀ ਪ੍ਰਾਪਤ ਕੀਤੀ ਅਤੇ ਉਹ ਇੱਕ ਵਕੀਲ ਹਨ।  ਆਪਣੇ ਮਾਤਾ-ਪਿਤਾ ਦੇ ਰਾਜਨੀਤੀ ਵਿੱਚ ਹੋਣ ਦੇ ਬਾਵਜੂਦ ਕਰਨ ਸਿੰਘ ਰਾਜਨੀਤੀ ਅਤੇ ਲਾਈਮ ਲਾਈਟ ਤੋਂ ਦੂਰ ਰਹਿੰਦੇ ਹਨ। ਫਿਲਹਾਲ, ਉਸ ਨੇ ਇੱਕ ਚੰਗਾ ਪੁੱਤਰ ਹੋਣ ਦਾ ਆਪਣਾ ਫਰਜ਼ ਨਿਭਾਇਆ ਹੈ ਅਤੇ ਆਪਣੀ ਮਾਂ ਦੇ ਜ਼ੋਰ ਪਾਉਣ 'ਤੇ ਵਿਆਹ ਕਰਨ ਲਈ ਰਾਜ਼ੀ ਹੋਏ ਹਨ।

Punjab Bani 07 December,2023
ਮਸ਼ਹੂਰ ਟੀਵੀ ਅਦਾਕਾਰ ਫਰੈਡਰਿਕਸ ਸੀਆਈਡੀ (ਦਿਨੇਸ਼) ਦੇ ਹੋਇਆ ਦੇਹਾਂਤ

ਮਸ਼ਹੂਰ ਟੀਵੀ ਅਦਾਕਾਰ ਫਰੈਡਰਿਕਸ ਸੀਆਈਡੀ (ਦਿਨੇਸ਼) ਦੇ ਹੋਇਆ ਦੇਹਾਂਤ ਚੰਡੀਗੜ੍ਹ, 5 ਦਸੰਬਰ ਮਸ਼ਹੂਰ ਟੈਲੀਵਿਜ਼ਨ ਸ਼ੋਅ ਸੀਆਈਡੀ ਵਿੱਚ ਫਰੈਡਰਿਕਸ ਦੀ ਭੂਮਿਕਾ ਲਈ ਜਾਣੇ ਜਾਂਦੇ ਅਭਿਨੇਤਾ ਦਿਨੇਸ਼ ਫੜਨੀਸ ਦਾ ਬੀਤੀ ਅੱਧੀ ਰਾਤ ਨੂੰ ਦੇਹਾਂਤ ਹੋ ਗਿਆ। ਉਹ 57 ਸਾਲ ਦੇ ਸਨ। ਫੜਨੀਸ ਦੇ ਸਹਿ-ਅਦਾਕਾਰ ਦਯਾਨੰਦ ਸ਼ੈਟੀ, ਜੋ ਸੀਆਈਡੀ ’ਚਤ ਦਯਾ ਦਾ ਕਿਰਦਾਰ ਨਿਭਾਉਣ ਲਈ ਮਸ਼ਹੂਰ ਹੈ, ਨੇ ਇਸ ਖ਼ਬਰ ਦੀ ਪੁਸ਼ਟੀ ਕੀਤੀ ਅਤੇ ਅਦਾਕਾਰ ਦੀ ਮੌਤ ਜਿਗਰ ਖਰਾਬ ਹੋਣ ਕਾਰਨ ਹੋਈ। ਇਸ ਤੋਂ ਪਹਿਲਾਂ ਅਜਿਹੇ ਦਾਅਵੇ ਸਨ ਕਿ ਫੜਨੀਸ ਨੂੰ ਦਿਲ ਦਾ ਦੌਰਾ ਪਿਆ ਪਰ ਸ਼ੈੱਟੀ ਨੇ ਇਨ੍ਹਾਂ ਦਾਅਵਿਆਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ। ਫੜਨੀਸ ਦੀ ਹਾਲਤ ਨਾਜ਼ੁਕ ਸੀ ਅਤੇ ਉਹ ਪਿਛਲੇ ਕੁਝ ਦਿਨਾਂ ਤੋਂ ਵੈਂਟੀਲੇਟਰ ‘ਤੇ ਸੀ।

Punjab Bani 05 December,2023
'ਕਨੇਡਾ ਦਾ ਲੱਡੂ' ਨਾਟਕ ਨਾਲ਼ ਪੰਜਾਬੀ ਯੂਨੀਵਰਸਿਟੀ ਵਿਖੇ ਥੀਏਟਰ ਫੈਸਟੀਵਲ ਸ਼ੁਰੂ

'ਕਨੇਡਾ ਦਾ ਲੱਡੂ' ਨਾਟਕ ਨਾਲ਼ ਪੰਜਾਬੀ ਯੂਨੀਵਰਸਿਟੀ ਵਿਖੇ ਥੀਏਟਰ ਫੈਸਟੀਵਲ ਸ਼ੁਰੂ - ਵਿਦੇਸ਼ ਵਸਦੇ ਪੰਜਾਬੀਆਂ ਦੇ ਜੀਵਨ ਨੂੰ ਦਰਸਾਉਂਦੇ ਨਾਟਕ ਦੀ ਪੇਸ਼ਕਾਰੀ ਨੇ ਦਰਸ਼ਕਾ ਨੂੰ ਭਾਵੁਕ ਕੀਤਾ ਪਟਿਆਲਾ - ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਯੁਵਕ ਭਲਾਈ ਵਿਭਾਗ, ਨੌਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਅਤੇ ਸਾਰਥਕ ਰੰਗਮੰਚ ਅਤੇ ਸੋਸ਼ਲ ਵੈਲਫੇਅਰ ਸੁਸਾਇਟੀ, ਪਟਿਆਲਾ ਵੱਲੋਂ ਕਰਵਾਏ ਜਾ ਰਹੇ '9ਵੇਂ ਨੋਰ੍ਹਾ ਰਿਚਰਡ ਥੀਏਟਰ ਫੈਸਟੀਵਲ' ਦਾ ਆਗਾਜ਼ ਸਾਰਥਕ ਰੰਗਮੰਚ ਪਟਿਆਲਾ ਵੱਲੋਂ ਨਾਹਰ ਸਿੰਘ ਔਜਲਾ ਦੇ ਲਿਖੇ ਅਤੇ ਡਾ. ਲੱਖਾ ਲਹਿਰੀ ਦੁਆਰਾ ਨਿਰਦੇਸ਼ਿਤ ਨਾਟਕ 'ਕਨੇਡਾ ਦਾ ਲੱਡੂ' ਨਾਲ ਹੋਇਆ। ਮੇਲੇ ਦਾ ਉਦਘਾਟਨ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਨੋਰ੍ਹਾ ਰਿਚਰਡਜ਼ ਵੱਲੋਂ ਪਾਈ ਪਿਰਤ ਨੂੰ ਅੱਗੇ ਤੋਰਨ ਦੇ ਯਤਨਾਂ ਦੇ ਸੰਦੇਸ਼ ਨਾਲ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬੀ ਨਾਟਕ ਦੀ ਨੱਕੜਦਾਦੀ ਨੋਰ੍ਹਾ ਜੀ ਦੀ ਪੰਜਾਬੀ ਰੰਗਮੰਚ ਨੂੰ ਬਹੁਤ ਵੱਡੀ ਦੇਣ ਹੈ। ਉਹਨਾਂ ਨੇ ਅੰਧਰੇਟਾ ਵਿਖੇ ਰਹਿ ਕੇ ਪੰਜਾਬੀ ਨਾਟਕ ਨੂੰ ਪ੍ਰਫੁਲਿਤ ਕੀਤਾ। ਉਹਨਾਂ ਦੀ ਯਾਦ ਵਿੱਚ ਨਾਟਕ ਮੇਲਾ ਕਰਵਾਉਣਾ ਉਹਨਾਂ ਨੂੰ ਸੱਚੀ ਸ਼ਰਧਾਂਜਲੀ ਹੈ। ਯੁਵਕ ਭਲਾਈ ਵਿਭਾਗ ਦੇ ਇੰਚਾਰਜ ਡਾ. ਗਗਨਦੀਪ ਥਾਪਾ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਦੱਸਿਆ ਕਿ ਇਹ ਮੇਲਾ ਸੱਤ ਦਿਨ ਲਈ ਕਰਵਾਇਆ ਜਾ ਰਿਹਾ ਹੈ। ਇਸ ਮੇਲੇ ਦੀ ਪਹਿਲੀ ਪੇਸ਼ਕਾਰੀ ਵਜੋਂ ਨਾਹਰ ਸਿੰਘ ਔਜਲਾ ਰਚਿਤ ਨਾਟਕ 'ਕੈਨੇਡਾ ਦਾ ਲੱਡੂ' ਕਲਾ ਭਵਨ ਦੇ ਮੰਚ ਉਪਰ ਲੱਖਾ ਲਹਿਰੀ ਦੀ ਨਿਰਦੇਸ਼ਨਾ ਅਧੀਨ ਪੇਸ਼ ਕੀਤਾ ਗਿਆ। ਨਾਟਕ ਰਾਹੀਂ ਪਰਵਾਸੀ ਜੀਵਨ ਦੀ ਹੱਡ ਭੰਨਵੀਂ ਕਮਾਈ ਨਾਲ ਦੋ ਦੋ ਸ਼ਿਫ਼ਟਾਂ ਲਾ ਕੇ ਦਿਖਾਵੇ ਲਈ ਵੱਡਾ ਘਰ ਲੈਣ ਅਤੇ ਲੋੜ ਵੇਲੇ ਬੱਚਿਆਂ ਵਲ ਧਿਆਨ ਨਾ ਦੇਣ ਕਾਰਣ ਕਹਾਣੀ ਵਿਚਲੀਆਂ ਤਿੰਨ ਪੀੜ੍ਹੀਆਂ ਵਲੋਂ ਹੰਢਾਏ ਜਾ ਰਹੇ ਸੰਤਾਪ ਨੂੰ ਕਲਾਤਮਿਕਤਾ ਅਤੇ ਸਾਰਥਕਤਾ ਨਾਲ਼ ਪੇਸ਼ ਕੀਤਾ ਗਿਆ। ਨਾਟਕ ਦੀ ਪੇਸ਼ਕਾਰੀ ਲਾਜਵਾਬ ਰਹੀ ਜਿਸ ਨੇ ਜਿੱਥੇ ਬਹੁਤ ਸਾਰੇ ਦ੍ਰਿਸ਼ਾਂ ਰਾਹੀਂ ਦਰਸ਼ਕਾਂ ਨੂੰ ਖੁੱਲ੍ਹ ਕੇ ਹਸਾਇਆ ਉੱਥੇ ਹੀ ਕੁਝ ਭਾਵਕ ਦ੍ਰਿਸ਼ਾਂ ਰਾਹੀਂ ਹਰ ਅੱਖ ਨੂੰ ਮੱਲੋਮੱਲੀ ਰੋਣ ਲਈ ਮਜਬੂਰ ਵੀ ਕੀਤਾ। ਇਸ ਨਾਟਕ ਨੇ ਬਾਹਰੋਂ ਦਿਸਦੀ ਜੀਵਨ ਦੀ ਚਮਕ ਅਤੇ ਸੁਨਹਿਰੀ ਦਿੱਖ ਪਿੱਛੇ ਭੋਗੇ ਜਾ ਰਹੇ ਕਰੂਰ ਸੰਤਾਪ ਨੂੰ ਨੰਗਿਆਂ ਕਰਕੇ ਸਮਾਜ ਨੂੰ ਇਧਰਲੇ ਪੰਜਾਬੀ ਜੀਵਨ ਅਤੇ ਪਰਵਾਸੀ ਜੀਵਨ ਦੇ ਪਾੜੇ ਸੰਬੰਧੀ ਪੇਸ਼ਕਾਰੀ ਰਾਹੀਂ ਬਹੁਤ ਹੀ ਮੁੱਲਵਾਨ ਸੰਦੇਸ਼ ਦਿੱਤਾ ਹੈ। ਸਾਰੇ ਕਲਾਕਾਰਾਂ ਨੇ ਆਪਣੀ ਨਾਟ ਕਲਾ ਰਾਹੀਂ ਨਾਟਕਕਾਰ ਦੇ ਵਾਰਤਾਲਾਪਾਂ ਦੀ ਗੰਭੀਰਤਾ ਅਤੇ ਕਿਤੇ ਕਿਤੇ ਹਾਸ ਰਸ ਰਾਹੀਂ ਭਰਪੂਰ ਵਾਹ-ਵਾਹ ਖੱਟੀ। ਨਾਟਕ ਰਾਹੀਂ ਇਹ ਸੁਨੇਹਾ ਦਿੱਤਾ ਗਿਆ ਹੈ ਕਿ ਡਾਲਰਾਂ ਦੀ ਦੌੜ ਪਿੱਛੇ ਤਿੰਨਾਂ ਪੀੜ੍ਹੀਆਂ ਦਾ ਜੀਵਨ ਸੱਚ ਵੇਖੇ ਜਾਣ ਦੀ ਲੋੜ। ਨਾਟਕ ਵਿੱਚ ਪੇਸ਼ ਕੀਤਾ ਗਿਆ ਸੱਚ ਪ੍ਰਵਾਸ ਭੋਗਦੇ ਇਹਨਾਂ ਲੋਕਾਂ ਦੇ ਬੁਣੇ ਸੁਪਨਿਆਂ, ਇੱਛਾਵਾਂ ਅਤੇ ਕਿਸੇ ਵੀ ਪੀੜ੍ਹੀ ਲਈ ਜੀਵਨ ਦੇ ਸੁਖਦ ਅਹਿਸਾਸ ਦੀ ਲੋਚਾ ਨੂੰ ਕੀਚ੍ਹਰਾਂ ਕੀਚ੍ਹਰਾ ਕਰ ਕੇ ਸਭ ਦੇ ਸਾਹਮਣੇ ਨੰਗਾ ਕਰ ਕੇ ਰੱਖ ਦਿੰਦਾ ਹੈ। ਇਹ ਪੰਜਾਬ ਦੇ ਘਰ-ਘਰ ਦੀ ਕਹਾਣੀ ਹੈ। ਬਜ਼ੁਰਗ ਮਾਪੇ ਜਿਵੇਂ ਉੱਥੇ ਜਾ ਕੇ ਪਿੰਜੇ ਜਾਂਦੇ ਹਨ ਇਹ ਨਾਟਕ ਬਹੁਤ ਦਿਲ ਟੁੰਬਵੇਂ ਕਲਾਤਮਿਕ ਰੂਪ ਵਿਚ ਪੇਸ਼ ਕਰਦਾ ਹੈ। ਰਵੀ ਨੰਦਨ ਦਾ ਪਿੱਠਵਰਤੀ ਸੰਗੀਤ,ਗਾਇਕੀ ਅਤੇ ਗਾਏ ਹੋਏ ਗੀਤ ਜੋ ਕਿ ਮਾਸਟਰ ਤਰਲੋਚਨ ਅਤੇ ਅਮੋਲਕ ਦੇ ਲਿਖੇ ਹੋਏ ਸਨ, ਬਹੁਤ ਹੀ ਸੰਜੀਦਾ ਅਤੇ ਪੂਰੀ ਤਰ੍ਹਾਂ ਢੁਕਵੇਂ ਰਹੇ। ਸੰਗੀਤ ਸੰਚਾਲਨ ਨੈਨਸੀ ਨੇ ਕੀਤਾ। ਕਲਾਕਾਰਾਂ ਵਿੱਚ ਮਨਦੀਪ ਸਿੰਘ, ਫਤਹਿ ਸੋਹੀ, ਕਰਮਨ ਸਿੱਧੂ, ਸਿਮਰਜੀਤ ਕੌਰ, ਟਾਪੁਰ ਸ਼ਰਮਾ ਨੇ ਆਪਣੇ ਪਾਤਰਾਂ ਨਾਲ ਇੱਕ ਮਿੱਕ ਹੋਕੇ ਦਰਸ਼ਕਾਂ ਨੂੰ ਪ੍ਰਭਾਵਿਤ ਕੀਤਾ। ਬਾਕੀ ਕਲਾਕਾਰਾਂ ਵਿੱਚ ਬਹਾਰ ਗਰੋਵਰ, ਉੱਤਮਜੋਤ, ਸਿਦਕ ਰੰਧਾਵਾ, ਸ਼ਿਫਾ ਕੰਬੋਜ, ਕੁਲਤਰਨ, ਲਵਪ੍ਰੀਤ ਸਿੰਘ ਲਵੀ ਤੇ ਨਵਨੀਤ ਕੌਰ ਨੇ ਵੀ ਆਪਣੇ ਕਿਰਦਾਰਾਂ ਨੂੰ ਬਾਖੂਬੀ ਨਿਭਾਇਆ। ਮਨਪ੍ਰੀਤ ਸਿੰਘ ਦੇ ਰੌਸ਼ਨੀ ਪ੍ਰਭਾਵਾਂ ਨੇ ਵੀ ਨਾਟਕ ਦੇ ਵਿਸ਼ੇ ਨੂੰ ਉਭਾਰਨ ਵਿੱਚ ਮਦਦ ਕੀਤੀ। ਨਾਟਕ ਦਾ ਸੈੱਟ ਬਲਵਿੰਦਰ ਸਿੰਘ ਵੱਲੋਂ ਤਿਆਰ ਕੀਤਾ ਗਿਆ। ਮੇਲੇ ਦਾ ਮੰਚ-ਸੰਚਾਲਨ ਡਾ. ਇੰਦਰਜੀਤ ਕੌਰ ਨੇ ਕੀਤਾ।

Punjab Bani 02 December,2023
ਅੰਕਿਤਾ ਲੋਖੰਡੇ ਨੇ ਆਪਣੇ ਪਤੀ ਵਿੱਕੀ ਜੈਨ ਨੁੰ ਮਾਰੀ ਚੱਪਲ

ਅੰਕਿਤਾ ਲੋਖੰਡੇ ਨੇ ਆਪਣੇ ਪਤੀ ਵਿੱਕੀ ਜੈਨ ਨੁੰ ਮਾਰੀ ਚੱਪਲ ਮੁੰਬਈ, 22 ਨਵੰਬਰ : ਅੰਕਿਤਾ ਲੋਖੰਡੇ ਅਤੇ ਉਨ੍ਹਾਂ ਦੇ ਪਤੀ ਵਿੱਕੀ ਜੈਨ ਨੂੰ ਇਨ੍ਹੀਂ ਦਿਨੀਂ ਬਿੱਗ ਬੌਸ 17 ਦੇ ਘਰ ਵਿੱਚ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਦੋਵਾਂ ਵਿਚਾਲੇ ਲਗਾਤਾਰ ਤਕਰਾਰ ਚੱਲ ਰਹੀ ਹੈ। ਦੋਵੇਂ ਇੱਕ ਦੂਜੇ ‘ਤੇ ਉੱਚੀ-ਉੱਚੀ ਚੀਕਦੇ ਨਜ਼ਰ ਆ ਰਹੇ ਹਨ। ਦੋਵਾਂ ਵਿਚਾਲੇ ਹੋਈ ਲੜਾਈ ਨੂੰ ਦੇਖ ਕੇ ਉਨ੍ਹਾਂ ਦੇ ਪ੍ਰਸ਼ੰਸਕ ਕਾਫੀ ਪਰੇਸ਼ਾਨ ਹਨ। ਕੁਝ ਨੇਟਿਜ਼ਨਸ ਦਾ ਕਹਿਣਾ ਹੈ ਕਿ ਸ਼ੋਅ ਕਾਰਨ ਉਨ੍ਹਾਂ ਦਾ ਵਿਆਹ ਖਤਰੇ ‘ਚ ਪੈ ਸਕਦਾ ਹੈ। ਹੁਣ ਇਸ ਸਭ ਦੇ ਵਿਚਕਾਰ ਅੰਕਿਤਾ ਦਾ ਇੱਕ ਹੋਰ ਭਿਆਨਕ ਰੂਪ ਸਾਹਮਣੇ ਆਇਆ ਹੈ। ਸ਼ੋਅ ‘ਚ ਅੰਕਿਤਾ ਆਪਣੇ ਪਤੀ ਤੋਂ ਇੰਨੀਨਾਰਾਜ਼ ਹੋ ਗਈ ਕਿ ਉਸ ਨੇ ਵਿੱਕੀ ‘ਤੇ ਚੱਪਲ ਸੁੱਟੀ। ਅਜਿਹਾ ਉਦੋਂ ਹੋਇਆ ਜਦੋਂ ਅੰਕਿਤਾ ਲੋਖੰਡੇ ਨੇ ਵਿੱਕੀ ਜੈਨ ਨੂੰ ਦੂਜੇ ਮੈਂਬਰਾਂ ਦੇ ਸਾਹਮਣੇ ਝੂਠ ਬੋਲਦੇ ਦੇਖਿਆ ਤਾਂ ਉਹ ਗੁੱਸੇ ਨਾਲ ਲਾਲ ਹੋ ਗਈ। ਇਹ ਸਭ ਉਦੋਂ ਸ਼ੁਰੂ ਹੋਇਆ ਜਦੋਂ ਮੁਨੱਵਰ ਫਾਰੂਕੀ ਨੇ ਸਵਾਲ ਕੀਤਾ ਕਿ ਕੀ ਸ਼ੋਅ ਦੇ ‘ਦਿਮਾਗ ਕਾ ਘਰ’ ਵਿੱਚ ਰਹਿਣ ਵਾਲੇ ਵਿੱਕੀ ਨੇ ਈਸ਼ਾ ਮਾਲਵੀਆ ਅਤੇ ਹੋਰਾਂ ਨਾਲ ਆਪਣਾ ਖਾਣਾ ਸਾਂਝਾ ਕੀਤਾ ਸੀ ਜਾਂ ਨਹੀਂ। ਇਸ ‘ਤੇ ਈਸ਼ਾ ਕਹਿੰਦੀ ਹੈ, ‘ਦਿਮਾਗ ਘਰ’ ‘ਚ ਖਾਨਜ਼ਾਦੀ ਨੇ ਸਭ ਤੋਂ ਪਹਿਲਾਂ ‘ਦਿਮਾਗ ਕਾ ਘਰ’ ਦੇ ਮੈਂਬਰਾਂ ਦਾ ਖਾਣਾ ਖਾਧਾ ਸੀ, ਹਾਲਾਂਕਿ ਵਿੱਕੀ ਅਤੇ ਖਾਨਜ਼ਾਦੀ ਨੇ ਈਸ਼ਾ ਦੇ ਦਾਅਵੇ ਨੂੰ ਨਕਾਰ ਦਿੰਦੇ ਹਨ। ਇਸ ਦੌਰਾਨ ਅੰਕਿਤਾ ਉੱਥੇ ਪਹੁੰਚਦੀ ਹੈ ਅਤੇ ਕਹਿੰਦੀ ਹੈ ਕਿ ਉਸ ਨੇ ਖੁਦ ਖਾਨਜ਼ਾਦੀ ਨੂੰ ‘ਦਿਮਾਗ ਕਾ ਘਰ’ ਦੇ ਮੈਂਬਰਾਂ ਦਾ ਖਾਣਾ ਖਾਂਦੇ ਦੇਖਿਆ ਸੀ। ਇਸ ਤੋਂ ਬਾਅਦ ਵਿੱਕੀ ਨੇ ਮਜ਼ਾਕ ਵਿਚ ਅੰਕਿਤਾ ਦੀ ਗਰਦਨ ਨੂੰ ਪਿੱਛੇ ਤੋਂ ਫੜ ਲਿਆ ਅਤੇ ਉਸ ਨੂੰ ਆਪਣੇ ਵੱਲ ਖਿੱਚ ਲਿਆ। ਜਦੋਂ ਅੰਕਿਤਾ ਨੇ ਉਸ ਨੂੰ ਧੱਕਾ ਦੇਣ ਦੀ ਕੋਸ਼ਿਸ਼ ਕੀਤੀ ਤਾਂ ਵਿੱਕੀ ਨੇ ਉਸ ਨੂੰ ਪਿੱਛੇ ਤੋਂ ਫੜ ਕੇ ਉਸ ਦਾ ਹੱਥ ਫੜ ਲਿਆ। ਇਸ ਝਗੜੇ ਦੌਰਾਨ ਅੰਕਿਤਾ ਵਿੱਕੀ ਨੂੰ ਮਾਰਨ ਲਈ ਉਸ ਦੇ ਪਿੱਛੇ ਭੱਜਦੀ ਹੈ, ਪਰ ਜਦੋਂ ਉਹ ਨਹੀਂ ਰੁਕਿਆ ਤਾਂ ਅੰਕਿਤਾ ਨੇ ਆਪਣੀ ਚੱਪਲ ਲਾਹ ਦਿੱਤੀ ਅਤੇ ਦੂਰੋਂ ਹੀ ਵਿੱਕੀ ਨੂੰ ਮਾਰਨ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਇਹ ਸਭ ਕੁਝ ਦੋਹਾਂ ਦੇ ਹਾਸੇ ਵਿਚਕਾਰ ਹੋਇਆ।

Punjab Bani 22 November,2023
ਫਿਲਮ 'ਧੂਮ' ਦੇ ਨਿਰਦੇਸ਼ਕ ਸੰਜੇ ਗੜਵੀ ਦਾ ਹੋਇਆ ਦੇਹਾਂਤ : ਤਿੰਨ ਦਿਨ ਬਾਅਦ  57ਵਾਂ ਜਨਮ ਦਿਨ ਮਨਾਉਣਾ ਸੀ

ਫਿਲਮ 'ਧੂਮ' ਦੇ ਨਿਰਦੇਸ਼ਕ ਸੰਜੇ ਗੜਵੀ ਦਾ ਹੋਇਆ ਦੇਹਾਂਤ : ਤਿੰਨ ਦਿਨ ਬਾਅਦ  57ਵਾਂ ਜਨਮ ਦਿਨ ਮਨਾਉਣਾ ਸੀ ਦਿੱਲੀ, 19 ਨਵੰਬਰ : ਫਿਲਮ 'ਧੂਮ' ਦੇ ਨਿਰਦੇਸ਼ਕ ਸੰਜੇ ਗੜਵੀ ਦਾ ਐਤਵਾਰ ਸਵੇਰੇ ਇੱਥੇ ਉਨ੍ਹਾਂ ਦੀ ਰਿਹਾਇਸ਼ 'ਤੇ ਦਿਹਾਂਤ ਹੋ ਗਿਆ। ਇਹ ਜਾਣਕਾਰੀ ਉਨ੍ਹਾਂ ਦੀ ਵੱਡੀ ਬੇਟੀ ਸੰਜੀਨਾ ਨੇ ਦਿੱਤੀ। ਉਹ 56 ਸਾਲ ਦੇ ਸਨ। ਗੜਵੀ ਨੇ ਤਿੰਨ ਦਿਨ ਬਾਅਦ  57ਵਾਂ ਜਨਮ ਦਿਨ ਮਨਾਉਣਾ ਸੀ। ਉਹ ਯਸ਼ਰਾਜ ਫਿਲਮਜ਼ ਦੀ ਧੂਮ ਸੀਰੀਜ਼ ਦੀਆਂ ਫਿਲਮਾਂ 'ਧੂਮ' (2004) ਅਤੇ 'ਧੂਮ 2' (2006) ਦੇ ਨਿਰਦੇਸ਼ਨ ਲਈ ਜਾਣੇ ਜਾਂਦੇ ਸਨ। ਗੜਵੀ ਦੀ ਬੇਟੀ ਮੁਤਾਬਕ ਨਿਰਦੇਸ਼ਕ 'ਪੂਰੀ ਤਰ੍ਹਾਂ ਨਾਲ ਸਿਹਤਮੰਦ' ਸੀ। ਸੰਜੀਨਾ ਨੇ ਮੀਡੀਆ ਨੂੰ ਦੱਸਿਆ ਕਿ ਅੱਜ ਸਵੇਰੇ 9.30 ਵਜੇ ਉਨ੍ਹਾਂ ਦੀ ਰਿਹਾਇਸ਼ 'ਤੇ ਉਨ੍ਹਾਂ ਦੇ ਪਿਤਾ ਦੀ ਮੌਤ ਹੋ ਗਈ। ਸਾਨੂੰ ਯਕੀਨ ਨਹੀਂ ਹੈ ਕਿ ਇਹ ਕਿਵੇਂ ਹੋਇਆ, ਪਰ ਇਸ ਦੀ ਜ਼ਿਆਦਾ ਸੰਭਾਵਨਾ ਹੈ ਕਿ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਹੋ ਸਕਦਾ ਹੈ। ਉਹ ਬਿਮਾਰ ਨਹੀਂ ਸੀ ਅਤੇ ਪੂਰੀ ਤਰ੍ਹਾਂ ਤੰਦਰੁਸਤ ਸੀ। 'ਹਮ ਤੁਮ' ਅਤੇ 'ਫਨਾ' ਫਿਲਮਾਂ ਦੇ ਨਿਰਦੇਸ਼ਕ ਕੁਨਾਲ ਕੋਹਲੀ ਸਮੇਤ ਕਈ ਫਿਲਮੀ ਹਸਤੀਆਂ ਨੇ ਸੋਸ਼ਲ ਮੀਡੀਆ 'ਤੇ ਗੜਵੀ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕੀਤਾ ਹੈ। ਕੋਹਲੀ ਨੇ 'ਐਕਸ' 'ਤੇ ਪੋਸਟ ਕੀਤਾ, "ਇਹ ਬਹੁਤ ਹੈਰਾਨ ਕਰਨ ਵਾਲਾ ਹੈ। ਸੰਜੇ ਗੜਵੀ  ਦੀ ਆਤਮਾ ਨੂੰ ਸ਼ਾਂਤੀ ਮਿਲੇ। ਮੈਂ ਕਦੇ ਨਹੀਂ ਸੋਚਿਆ ਸੀ ਕਿ ਮੈਨੂੰ ਤੁਹਾਡੀ ਮੌਤ ਦਾ ਸੰਦੇਸ਼ ਲਿਖਣਾ ਪਏਗਾ। ਕਈ ਸਾਲਾਂ ਤੋਂ YRF ਵਿਖੇ ਦਫਤਰ ਅਤੇ ਨਾਸ਼ਤਾ ਸਾਂਝਾ ਕੀਤਾ, ਵਿਚਾਰ ਵਟਾਂਦਰੇ ਕੀਤੇ। ਤੁਹਾਨੂੰ ਯਾਦ ਕਰੂੰਗਾ ਮੇਰੇ ਦੋਸਤ। ਇਸ ਨੂੰ ਸਵੀਕਾਰ ਕਰਨਾ ਬਹੁਤ ਔਖਾ ਹੈ।''  ਗੜਵੀ ਨੇ 2000 'ਚ ਫਿਲਮ 'ਤੇਰੇ ਲੀਏ' ਨਾਲ ਆਪਣੇ ਨਿਰਦੇਸ਼ਨ ਦੀ ਸ਼ੁਰੂਆਤ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ 2002 'ਚ 'ਮੇਰੇ ਯਾਰ ਕੀ ਸ਼ਾਦੀ ਹੈ' ਬਣਾਈ, ਜੋ ਯਸ਼ਰਾਜ ਫਿਲਮਜ਼ ਨਾਲ ਉਨ੍ਹਾਂ ਦੀ ਪਹਿਲੀ ਫਿਲਮ ਸੀ।

Punjab Bani 19 November,2023
ਟਾਈਗਰ-3 ਸ਼ੋਅ ਦੇ ਦੌਰਾਨ ਸਿਨੇਮਾਘਰ ਦੇ ਅੰਦਰ ਲੋਕਾਂ ਨੇ ਚਲਾਏ ਪਟਾਕੇ :ਮਾਮਲਾਦਰਜ

ਟਾਈਗਰ-3 ਸ਼ੋਅ ਦੇ ਦੌਰਾਨ ਸਿਨੇਮਾਘਰ ਦੇ ਅੰਦਰ ਲੋਕਾਂ ਨੇ ਚਲਾਏ ਪਟਾਕੇ :ਮਾਮਲਾਦਰਜ ਮਹਾਰਾਸ਼ਟਰ, 13 ਨਵੰਬਰ : ਮਹਾਰਾਸ਼ਟਰ ਦੇ ਮਾਲੇਗਾਓਂ 'ਚ ਬਾਲੀਵੁੱਡ ਸਟਾਰ ਸਲਮਾਨ ਖਾਨ ਦੀ ਫਿਲਮ 'ਟਾਈਗਰ-3' ਦੇ ਸ਼ੋਅ ਦੌਰਾਨ ਸਿਨੇਮਾਘਰ ਦੇ ਅੰਦਰ ਪਟਾਕੇ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਪਟਾਕੇ ਚਲਾਉਣ ਨਾਲ ਸਿਨੇਮਾ ਹਾਲ 'ਚ ਹਫੜਾ-ਦਫੜੀ ਮੱਚ ਗਈ। ਸਲਮਾਨ ਖਾਨ ਦੇ ਪ੍ਰਸ਼ੰਸਕਾਂ ਵੱਲੋਂ ਪਟਾਕੇ ਚਲਾਉਣ ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਮਾਲੇਗਾਓਂ ਪੁਲਿਸ ਨੇ ਮਹਾਰਾਸ਼ਟਰ ਪੁਲਿਸ ਐਕਟ ਦੀ ਧਾਰਾ 112 ਅਤੇ 117 ਦੇ ਤਹਿਤ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਲੋਕ ਕੁਰਸੀਆਂ ਦੇ ਉੱਪਰੋਂ ਕੁੱਦ ਕੇ ਭੱਜੇ।

Punjab Bani 13 November,2023
ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਿਆਹ ਦੇ ਬੰਧਨ 'ਚ ਬੱਝ ਗਏ

ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਿਆਹ ਦੇ ਬੰਧਨ 'ਚ ਬੱਝ ਗਏ - ਚੰਡੀਗੜ੍ਹ ਵਿਖੇ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ 'ਚ ਆਨੰਦ ਕਾਰਜ ਦੀ ਰਸਮ ਹੋਈ ਚੰਡੀਗੜ੍ਹ : ਆਮ ਆਦਮੀ ਪਾਰਟੀ ਸਰਕਾਰ (AAP Govt) ਦੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਤੀਜੇ ਮੰਤਰੀ ਹਨ ਜਿਹੜੇ ਵਿਆਹ ਦੇ ਬੰਧਨ 'ਚ ਬੱਝ ਗਏ ਹਨ। ਚੰਡੀਗੜ੍ਹ ਵਿਖੇ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ 'ਚ ਆਨੰਦ ਕਾਰਜ ਦੀ ਰਸਮ ਹੋਈ। ਵਿਆਹ ਦੀਆਂ ਰਸਮਾਂ ਬਹੁਤ ਹੀ ਸਾਦੇ ਢੰਗ ਨਾਲ ਹੋਈਆਂ। ਭਾਈ ਬਲਵਿੰਦਰ ਸਿੰਘ ਰੰਗੀਲਾ ਜੀ ਨੇ ਰਸਭਿੰਨਾ ਸ਼ਬਦ ਕੀਰਤਨ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਵਿਆਹ 'ਚ ਸ਼ਿਰਕਤ ਕੀਤੀ। ਕੈਬਨਿਟ ਮੰਤਰੀ ਹਰਪਾਲ ਚੀਮਾ ਤੇ ਲਾਲਜੀਤ ਭੁੱਲਰ ਵੀ ਵਿਆਹ ਸਮਾਗਮ 'ਚ ਪੁੱਜੇ। ਮੀਤ ਹੇਅਰ ਇਸ ਸਮੇਂ ਜਲ ਸਰੋਤ ਵਿਭਾਗ ਦੇ ਮੰਤਰੀ ਹਨ। ਡਾ. ਗੁਰਵੀਨ ਕੌਰ ਦੇ ਪਿਤਾ ਭੁਪਿੰਦਰ ਸਿੰਘ ਨੂੰ ਭਾਰਤੀ ਓਲੰਪਿਕ ਸੰਘ ਵੱਲੋਂ ਹਾਲ ਹੀ 'ਚ ਸੰਪੰਨ ਹੋਈਆਂ ਏਸ਼ਿਆਈ ਖੇਡਾਂ 'ਚ ਬਤੌਰ ਚੀਫ ਭੇਜਿਆ ਗਿਆ ਸੀ। ਭਾਰਤ-ਪਾਕਿ ਵੰਡ ਤੋਂ ਬਾਅਦ ਭੁਪਿੰਦਰ ਸਿੰਘ ਬਾਜਵਾ ਦਾ ਪਰਿਵਾਰ ਭਾਰਤ ਆ ਕੇ ਮੇਰਠ ਵੱਸ ਗਿਆ ਸੀ। ਡਾ. ਗੁਰਵੀਨ ਕੌਰ ਰੇਡੀਓਲੋਜਿਸਟ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਸਰਕਾਰ ਬਣਨ ਤੋਂ ਬਾਅਦ ਵਿਆਹ ਕਰਵਾ ਚੁੱਕੇ ਹਨ। ਭਗਵੰਤ ਮਾਨ ਦੀ ਕੈਬਨਿਟ 'ਚ ਹੁਣ ਅਨਮੋਲ ਗਗਨ ਮਾਨ ਹੀ ਅਜਿਹੇ ਮੰਤਰੀ ਰਹਿ ਗਏ ਹਨ ਜਿਨ੍ਹਾਂ ਦਾ ਅਜੇ ਤਕ ਵਿਆਹ ਨਹੀਂ ਹੋਇਆ ਹੈ।

Punjab Bani 07 November,2023
ਫੁੱਟਬਾਲ ਦੇ ਮਹਾਨ ਖਿਡਾਰੀ ਕ੍ਰਿਸਟੀਆਨੋ ਰੋਨਾਲਡੋ ਭਾਈਜਾਨ ਨੂੰ ਨਹੀਂ ਜਾਣਦੇ

ਬਾਲੀਵੁੱਡ ਦੇ 'ਗੌਡ ਫਾਦਰ' ਕਹੇ ਜਾਣ ਵਾਲੇ ਸਲਮਾਨ ਖਾਨ ਦੀ ਪੂਰੀ ਦੁਨੀਆ ਦੀਵਾਨੀ ਹੈ। ਉਹ ਜਿੱਥੇ ਵੀ ਜਾਂਦਾ ਹੈ, ਪ੍ਰਸ਼ੰਸਕ ਉਸ ਦੀ ਇੱਕ ਝਲਕ ਪਾਉਣ ਲਈ ਬੇਤਾਬ ਰਹਿੰਦੇ ਹਨ। ਪਰ ਸ਼ਾਇਦ ਫੁੱਟਬਾਲ ਦੇ ਮਹਾਨ ਖਿਡਾਰੀ ਕ੍ਰਿਸਟੀਆਨੋ ਰੋਨਾਲਡੋ ਭਾਈਜਾਨ ਨੂੰ ਨਹੀਂ ਜਾਣਦੇ ਹਨ।

Punjab Bani 31 October,2023
ਸੱਟੇਬਾਜ਼ੀ ਐਪ ਮਾਮਲੇ 'ਚ ਸੰਜੇ ਦੱਤ ਸਮੇਤ 40 ਸਿਤਾਰਿਆਂ 'ਤੇ ਦਰਜ ਐਫਆਈਆਰ

ਸੱਟੇਬਾਜ਼ੀ ਐਪ ਮਾਮਲੇ 'ਚ ਸੰਜੇ ਦੱਤ ਸਮੇਤ 40 ਸਿਤਾਰਿਆਂ 'ਤੇ ਦਰਜ ਐਫਆਈਆਰ ਮੁੰਬਈ , 31 ਅਕਤੂਬਰ 2023 : ਬਾਦਸ਼ਾਹ ਅਤੇ ਸੰਜੇ ਦੱਤ ਦੇ ਖਿਲਾਫ ਐਫਆਈਆਰ: ਹਾਲ ਹੀ ਵਿੱਚ, ਐਨਫੋਰਸਮੈਂਟ ਡਾਇਰੈਕਟੋਰੇਟ ਯਾਨੀ ਈਡੀ ਨੇ ਮਹਾਦੇਵ ਸੱਟੇਬਾਜ਼ੀ ਐਪ ਦੇ ਮਾਮਲੇ ਨੂੰ ਲੈ ਕੇ ਬਾਲੀਵੁੱਡ ਦੇ ਕਈ ਸਿਤਾਰਿਆਂ 'ਤੇ ਆਪਣੀ ਪਕੜ ਸਖਤ ਕੀਤੀ ਸੀ। ਇਸ ਮਾਮਲੇ 'ਚ ਰਣਬੀਰ ਕਪੂਰ, ਹੁਮਾ ਕੁਰੈਸ਼ੀ, ਕਪਿਲ ਸ਼ਰਮਾ, ਹਿਨਾ ਖਾਨ ਅਤੇ ਸ਼ਰਧਾ ਕਪੂਰ ਸਮੇਤ ਕਈ ਸਿਤਾਰਿਆਂ ਨੂੰ ਈਡੀ ਨੇ ਸੰਮਨ ਕੀਤਾ ਸੀ। ਹੁਣ ਖਬਰ ਆ ਰਹੀ ਹੈ ਕਿ ਰੈਪਰ ਅਤੇ ਗਾਇਕ ਬਾਦਸ਼ਾਹ ਅਤੇ ਬਾਲੀਵੁੱਡ ਅਭਿਨੇਤਾ ਸੰਜੇ ਦੱਤ ਦੇ ਖਿਲਾਫ ਇੰਡੀਅਨ ਪ੍ਰੀਮੀਅਰ ਲੀਗ ਯਾਨੀ ਆਈਪੀਐਲ ਨੂੰ ਫੇਅਰਪਲੇ 'ਤੇ ਪ੍ਰਮੋਟ ਕਰਨ ਲਈ ਐਫਆਈਆਰ ਦਰਜ ਕੀਤੀ ਗਈ ਹੈ, ਜੋ ਕਿ ਇਸੇ ਐਪ ਨਾਲ ਸਬੰਧਤ ਇੱਕ ਹੋਰ ਐਪ ਹੈ। ਬਾਦਸ਼ਾਹ ਨੂੰ 30 ਅਕਤੂਬਰ ਯਾਨੀ ਸੋਮਵਾਰ ਨੂੰ ਮਹਾਰਾਸ਼ਟਰ ਦੇ ਸਾਈਬਰ ਦਫ਼ਤਰ ਵਿੱਚ ਦੇਖਿਆ ਗਿਆ ਸੀ। ਆਓ ਜਾਣਦੇ ਹਾਂ ਕੀ ਹੈ ਪੂਰਾ ਮਾਮਲਾ। ਮੀਡੀਆ ਰਿਪੋਰਟਾਂ ਮੁਤਾਬਕ ਬਾਦਸ਼ਾਹ ਆਨਲਾਈਨ ਸੱਟੇਬਾਜ਼ੀ ਐਪ ਫੇਅਰਪਲੇ ਦੇ ਪ੍ਰਮੋਸ਼ਨ 'ਚ ਲੱਗੇ ਹੋਏ ਹਨ ਅਤੇ ਹੁਣ ਉਹ ਇਸ ਕਾਰਨ ਮੁਸੀਬਤ 'ਚ ਹਨ। ਬਾਦਸ਼ਾਹ ਨੂੰ ਸੱਟੇਬਾਜ਼ੀ ਏਬੀ ਮਾਮਲੇ 'ਚ ਪੁੱਛਗਿੱਛ ਲਈ ਸੰਮਨ ਕੀਤਾ ਗਿਆ ਸੀ। ਇਸ ਦੇ ਨਾਲ ਹੀ ਸੰਜੇ ਦੱਤ ਅਤੇ ਬਾਦਸ਼ਾਹ ਸਮੇਤ 40 ਸਿਤਾਰਿਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਰਿਪੋਰਟ 'ਚ ਦੱਸਿਆ ਜਾ ਰਿਹਾ ਹੈ ਕਿ ਫੇਅਰਪਲੇ ਐਪ ਆਈਪੀਐੱਲ ਨੂੰ ਦਿਖਾ ਰਿਹਾ ਸੀ ਹਾਲਾਂਕਿ ਉਸ ਕੋਲ ਇਸ ਤਰ੍ਹਾਂ ਦੀ ਸਟ੍ਰੀਮਿੰਗ ਦੀ ਇਜਾਜ਼ਤ ਨਹੀਂ ਸੀ। ਬਾਦਸ਼ਾਹ ਨੇ ਇਸ ਐਪ ਦਾ ਪ੍ਰਚਾਰ ਕੀਤਾ ਸੀ। ਇਸ ਮਾਮਲੇ 'ਚ ਮਹਾਰਾਸ਼ਟਰ ਪੁਲਸ ਦੇ ਸਾਈਬਰ ਸੈੱਲ ਨੇ ਬਾਦਸ਼ਾਹ ਨੂੰ ਸੰਮਨ ਭੇਜ ਕੇ ਪੁੱਛਗਿੱਛ ਲਈ ਬੁਲਾਇਆ ਸੀ। ਵਾਇਆਕਾਮ 18 ਕੋਲ ਆਈਪੀਐਲ ਕ੍ਰਿਕਟ ਮੈਚਾਂ ਨੂੰ ਸਟ੍ਰੀਮ ਕਰਨ ਲਈ ਆਈ.ਪੀ.ਆਰ. ਮੀਡੀਆ ਨੈੱਟਵਰਕ ਦਾ ਕਹਿਣਾ ਹੈ ਕਿ 40 ਸਟਾਰਸ ਨੇ ਫੇਅਰਪਲੇ ਐਪ 'ਤੇ ਟੂਰਨਾਮੈਂਟ ਦਾ ਪ੍ਰਚਾਰ ਕੀਤਾ ਸੀ। ਮੀਡੀਆ ਨੈੱਟਵਰਕ ਦੀ ਸ਼ਿਕਾਇਤ 'ਤੇ ਮਹਾਰਾਸ਼ਟਰ ਸਾਈਬਰ ਸੈੱਲ ਨੇ ਫੇਅਰਪਲੇ ਦੇ ਖਿਲਾਫ ਡਿਜੀਟਲ ਕਾਪੀਰਾਈਟ ਦਾ ਮਾਮਲਾ ਦਰਜ ਕੀਤਾ ਹੈ। ਧਿਆਨ ਯੋਗ ਹੈ ਕਿ ਫੇਅਰਪਲੇ ਐਪ ਬੇਟਿੰਗ ਐਪ ਮਹਾਦੇਵ ਨਾਲ ਜੁੜੀ ਹੋਈ ਹੈ। ਇਹ ਮਹਾਦੇਵ ਸੱਟੇਬਾਜ਼ੀ ਐਪ ਉਹੀ ਹੈ ਜਿਸ ਨੂੰ ਸੌਰਭ ਚੰਦਰਾਕਰ ਅਤੇ ਰਵੀ ਉੱਪਲ ਸਾਂਝੇ ਤੌਰ 'ਤੇ ਚਲਾਉਂਦੇ ਹਨ ਅਤੇ ਇਨ੍ਹਾਂ ਦੋਵਾਂ ਦਾ ਨਾਂ ਮਨੀ ਲਾਂਡਰਿੰਗ ਮਾਮਲੇ 'ਚ ਹੈ।

Punjab Bani 31 October,2023
'UT 69' ਦਾ ਟ੍ਰੇਲਰ ਹੋਇਆ ਰਿਲੀਜ਼;

'UT 69' ਦਾ ਟ੍ਰੇਲਰ ਹੋਇਆ ਰਿਲੀਜ਼; ਕੋਈ ਨਹੀਂ ਕਰਨਾ ਚਾਹੁੰਦਾ ਸੀ ਮੇਰੀ Biopic 'ਚ- ਕੰਮ-ਕੁੰਦਰਾ ਅੰਮ੍ਰਿਤਸਰ: ਅਭਿਨੇਤਰੀ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਫਿਲਮ 'ਯੂਟੀ 69' ਨਾਲ ਬਤੌਰ ਅਦਾਕਾਰ ਆਪਣੇ ਕਰੀਅਰ ਦੀ ਸ਼ੁਰੂਆਤ ਕਰ ਰਹੇ ਹਨ। ਇਸ ਫਿਲਮ ਦੀ ਕਹਾਣੀ ਰਾਜ ਕੁੰਦਰਾ ਦੇ ਆਰਥਰ ਰੋਡ ਜੇਲ 'ਚ ਬਿਤਾਏ 63 ਦਿਨਾਂ 'ਤੇ ਆਧਾਰਿਤ ਹੈ। ਜਿਸਦਾ ਬੀਤੀ ਸ਼ਾਮ ਟ੍ਰੇਲਰ ਲੌਂਚ ਹੋਇਆ ਹੈ। ਇਸ ਦੇ ਨਾਲ ਹੀ ਉਹ ਅੱਜ ਅੰਮ੍ਰਿਤਸਰ ਸਥਿਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ। ਲੰਘੇ ਕੱਲ੍ਹ ਮੁੰਬਈ 'ਚ ਇਸ ਫਿਲਮ ਦੇ ਟ੍ਰੇਲਰ ਲਾਂਚ ਦੌਰਾਨ ਰਾਜ ਕੁੰਦਰਾ ਕਾਫੀ ਭਾਵੁਕ ਨਜ਼ਰ ਆਏ। ਉਨ੍ਹਾਂ ਕਿਹਾ, "ਮੈਂ ਲੋਕਾਂ ਦੀਆਂ ਨਜ਼ਰਾਂ 'ਚ ਦੋਸ਼ੀ ਹੁੰਦਾ ਤਾਂ ਲੋਕ ਜੋ ਕਹਿਣਾ ਚਾਹੁੰਦੇ ਕਹਿ ਦਿੰਦੇ ਪਰ ਇਸ ਮਾਮਲੇ 'ਚ ਮੇਰੀ ਪਤਨੀ ਅਤੇ ਬੱਚਿਆਂ ਬਾਰੇ ਕੀਤੀਆਂ ਗਈਆਂ ਟਿੱਪਣੀਆਂ ਤੋਂ ਮੈਨੂੰ ਬਹੁਤ ਦੁੱਖ ਹੋਇਆ ਹੈ। ਮੇਰੇ ਪਰਿਵਾਰ ਅਤੇ ਬੱਚਿਆਂ ਨੂੰ ਇਸ ਮਾਮਲੇ ਵਿੱਚ ਨਹੀਂ ਘਸੀਟਣਾ ਚਾਹੀਦਾ ਸੀ।

Punjab Bani 19 October,2023
ਪੰਜਾਬੀ ਸਿਤਾਰੇ ਗਿੱਪੀ ਗਰੇਵਾਲ, ਬਿੰਨੂ ਢਿੱਲੋਂ, ਕਰਮਜੀਤ ਆਸ਼ੀਰਵਾਦ ਲੈਣ ਲਈ ਪਾਕਿਸਤਾਨ ਦੇ ਕਰਤਾਰਪੁਰ ਸਾਹਿਬ ਦੀ ਅਧਿਆਤਮਿਕ ਯਾਤਰਾ ਲਈ ਰਵਾਨਾ ਹੋਏ

ਪੰਜਾਬੀ ਸਿਤਾਰੇ ਗਿੱਪੀ ਗਰੇਵਾਲ, ਬਿੰਨੂ ਢਿੱਲੋਂ, ਕਰਮਜੀਤ ਆਸ਼ੀਰਵਾਦ ਲੈਣ ਲਈ ਪਾਕਿਸਤਾਨ ਦੇ ਕਰਤਾਰਪੁਰ ਸਾਹਿਬ ਦੀ ਅਧਿਆਤਮਿਕ ਯਾਤਰਾ ਲਈ ਰਵਾਨਾ ਹੋਏ Mojjan hi Mojjan Cast: ਏਕਤਾ ਅਤੇ ਅਧਿਆਤਮਿਕ ਸਤਿਕਾਰ ਦੇ ਇੱਕ ਦਿਲਕਸ਼ ਪ੍ਰਦਰਸ਼ਨ ਵਿੱਚ, ਮਸ਼ਹੂਰ ਪੰਜਾਬੀ ਸਿਤਾਰੇ ਗਿੱਪੀ ਗਰੇਵਾਲ, ਬਿੰਨੂ ਢਿੱਲੋਂ, ਕਰਮਜੀਤ ਅਨਮੋਲ, ਤਨੂ ਗਰੇਵਾਲ, ਹਸਨੀਨ ਚੌਹਾਨ ਅਤੇ ਜਿੰਮੀ ਸ਼ਰਮਾ ਆਸ਼ੀਰਵਾਦ ਲੈਣ ਲਈ ਪਾਕਿਸਤਾਨ ਦੇ ਕਰਤਾਰਪੁਰ ਸਾਹਿਬ ਦੀ ਅਧਿਆਤਮਿਕ ਯਾਤਰਾ ਲਈ ਰਵਾਨਾ ਹੋਏ। ਸ਼ਰਧਾ ਅਤੇ ਦੋਸਤੀ ਨਾਲ ਭਰਿਆ ਉਨ੍ਹਾਂ ਦਾ ਸਫ਼ਰ ਸਰਹੱਦਾਂ ਤੋਂ ਪਾਰ ਮਨੋਰੰਜਨ, ਪਿਆਰ ਅਤੇ ਸੰਗੀਤ ਦੀ ਮਿਸਾਲ ਹੈ। ਤਾਰਿਆਂ ਨਾਲ ਜੜੀ ਤੀਰਥ ਯਾਤਰਾ ਦਾ ਸਰੋਤਿਆਂ ਦੁਆਰਾ ਉਤਸ਼ਾਹ ਅਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ, ਜੋ ਸਾਂਝੇ ਸਭਿਆਚਾਰ ਅਤੇ ਵਿਸ਼ਵਾਸ ਦੀ ਸ਼ਕਤੀ ਨੂੰ ਦਰਸਾਉਂਦਾ ਹੈ। ਖੁੱਲ੍ਹੀਆਂ ਬਾਹਾਂ ਨਾਲ ਸਵਾਗਤ ਕੀਤਾ ਗਿਆ, ਸਤਿਕਾਰਤ ਕਲਾਕਾਰ ਅਤੇ ਉਸਦੇ ਪ੍ਰਸ਼ੰਸਕ ਏਕਤਾ ਦੇ ਜਸ਼ਨ ਵਿੱਚ ਇਕੱਠੇ ਹੋਏ, ਇਸ ਵਿਚਾਰ ਨੂੰ ਰੇਖਾਂਕਿਤ ਕਰਦੇ ਹੋਏ ਕਿ ਅਧਿਆਤਮਿਕਤਾ ਕੋਈ ਸੀਮਾਵਾਂ ਨਹੀਂ ਜਾਣਦੀ। ਇਹ ਮੁਲਾਕਾਤ ਭੂਗੋਲਿਕ ਸੀਮਾਵਾਂ ਤੋਂ ਪਾਰ ਸਬੰਧਾਂ ਨੂੰ ਵਧਾਉਣ ਵਿੱਚ ਕਲਾ ਅਤੇ ਸ਼ਰਧਾ ਦੇ ਡੂੰਘੇ ਪ੍ਰਭਾਵ ਦੇ ਪ੍ਰਮਾਣ ਵਜੋਂ ਖੜ੍ਹੀ ਹੈ। ਅਕਸਰ ਵੰਡੇ ਹੋਏ ਸੰਸਾਰ ਵਿੱਚ, ਕਰਤਾਰਪੁਰ ਸਾਹਿਬ ਦੀ ਯਾਤਰਾ ਸਦਭਾਵਨਾ ਦਾ ਪ੍ਰਤੀਕ ਬਣ ਗਈ, ਇਹ ਸਾਬਤ ਕਰਦੀ ਹੈ ਕਿ ਪਿਆਰ ਅਤੇ ਸ਼ਰਧਾ ਦੀ ਭਾਸ਼ਾ ਸਾਨੂੰ ਸਾਰਿਆਂ ਨੂੰ ਇਕਜੁੱਟ ਕਰਦੀ ਹੈ। ਨਿਰਮਾਤਾ ਅਮਰਦੀਪ ਗਰੇਵਾਲ ਨੇ ਕਿਹਾ, “ਸਾਡੀ ਫਿਲਮ ‘ਮੌਜਾਨ ਹੀ ਮੌਜਾਨ’ ਸਿਰਫ ਇੱਕ ਫਿਲਮ ਨਹੀਂ ਹੈ, ਇਹ ਦਰਸਾਉਂਦੀ ਹੈ ਕਿ ਮਨੋਰੰਜਨ ਅਤੇ ਪਿਆਰ ਦਾ ਜਸ਼ਨ ਮਨਾਉਣ ਦੀ ਕੋਈ ਸੀਮਾ ਨਹੀਂ ਹੁੰਦੀ ਹੈ।”

Punjab Bani 18 October,2023
ਮੋਹਾਲੀ ਪੁਲਿਸ ਵਲੋਂ ਪੰਜਾਬੀ ਗਾਇਕ ਸਿੱਪੀ ਗਿੱਲ ਖਿਲਾਫ਼ ਮਾਮਲਾ ਦਰਜ

ਮੋਹਾਲੀ ਪੁਲਿਸ ਵਲੋਂ ਪੰਜਾਬੀ ਗਾਇਕ ਸਿੱਪੀ ਗਿੱਲ ਖਿਲਾਫ਼ ਮਾਮਲਾ ਦਰਜ ਚੰਡੀਗੜ੍ਹ, 18 ਅਕਤੂਬਰ 2023- ਪੰਜਾਬੀ ਗਾਇਕ ਸਿੱਪੀ ਗਿੱਲ ਦੇ ਖਿਲਾਫ਼ ਮੋਹਾਲੀ ਪੁਲਿਸ ਦੇ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਇਹ ਹੈ ਕਿ, ਦਰਜ ਕੀਤੀ ਗਈ ਐਫ਼ਆਈਆਰ ਵਿਚ ਕੁੱਟਮਾਰ ਦਾ ਜਿਕਰ ਹੈ। ਜਾਣਕਾਰੀ ਮੁਤਾਬਿਕ, ਸਿੱਪੀ ਗਿੱਲ 'ਤੇ ਹੋਮਲੈਂਡ ਸੁਸਾਇਟੀ ਨੇੜੇ ਇਕ ਸ਼ਖ਼ਸ ਦੀ ਕੁੱਟਮਾਰ ਕਰਨ ਦੇ ਦੋਸ਼ ਹਨ। ਜਿਸ ਦੇ ਸਬੰਧ ਵਿਚ ਪੁਲਿਸ ਨੇ ਆਈਪੀਸੀ ਦੀ ਧਾਰਾ 323, 341, 148 ਅਤੇ 25-54-59 ਅਸਲਾ ਐਕਟ ਤਹਿਤ ਪੰਜ ਛੇ ਨਾਮਾਲੂਮ ਤੇ ਤਿੰਨ ਮੁਲਜ਼ਮਾਂ ਖਿਲਾਫ਼ ਬਾਇਨੇਮ ਕੇਸ ਦਰਜ ਕੀਤੀ ਹੈ।

Punjab Bani 18 October,2023
ਸੀ.ਐਮ. ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਰਾਘਵ-ਪ੍ਰਨੀਤੀ ਨੂੰ ਵਿਆਹ ਲਈ ਦਿੱਤੀਆਂ ਸ਼ੁਭਕਾਮਨਾਵਾਂ

ਸੀ.ਐਮ. ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਰਾਘਵ-ਪ੍ਰਨੀਤੀ ਨੂੰ ਵਿਆਹ ਲਈ ਦਿੱਤੀਆਂ ਸ਼ੁਭਕਾਮਨਾਵਾਂ ਉਦੇਪੁਰ, 25 ਸਤੰਬਰ : ਫੀਲਮ ਅਦਾਕਾਰ ਪ੍ਰਨੀਤੀ ਚੋਪੜਾ ਤੇ ਰਾਜਨੀਤਿਕ ਰਾਘਵ ਚੱਢਾ ਅੱਜ ਵਿਆਹ ਦੇ ਬੰਧਨ ਵਿੱਚ ਬੰਨ ਗਏ ਹਨ, ਜਿਨ੍ਹਾਂ ਦੇ ਵਿਆਹ ਸਮਾਰੋਹ ਵਿਖੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ੇਸ਼ ਤੌਰ 'ਤੇ ਹਾਜਰੀ ਲਵਾਕੇ ਉਨ੍ਹਾਂ ਨੂੰ ਵਿਆਹ ਲਈ ਸ਼ੁਭਕਾਮਨਾਵਾਂ ਦਿੱਤੀਆਂ ਹਨ। ਇਸ ਵਿਆਹ ਸਮਾਗਮ ਵਿੱਚ ਹੋਰ ਵੀ ਵੱਡੀਆਂ ਵੱਡੀਆਂ ਸਖ਼ਸ਼ੀਅਤਾਂ ਹਾਜਰ ਰਹੀਆਂ।

Punjab Bani 25 September,2023
ਦੇਖੋ : ਪਰਿਣੀਤੀ ਚੋਪੜਾ-ਰਾਘਵ ਚੱਢਾ ਵੱਲੋਂ ਸ਼ੇਅਰ ਕੀਤੀਆਂ ਵਿਆਹ ਦੀਆਂ ਖਾਸ ਤਸਵੀਰਾਂ

ਦੇਖੋ : ਪਰਿਣੀਤੀ ਚੋਪੜਾ-ਰਾਘਵ ਚੱਢਾ ਵੱਲੋਂ ਸ਼ੇਅਰ ਕੀਤੀਆਂ ਵਿਆਹ ਦੀਆਂ ਖਾਸ ਤਸਵੀਰਾਂ

Punjab Bani 25 September,2023
ਧੀ ਦਾ ਪਿਤਾ ਬਣਿਆ ਅਦਾਕਾਰ ਰਾਮ ਚਰਨ

ਉਪਾਸਨਾ ਨੇ 20 ਜੂਨ ਨੂੰ ਅਪੋਲੋ ਹਸਪਤਾਲ ਜੁਬਲੀ ਹਿੱਲਜ਼ ਹੈਦਰਾਬਾਦ ਵਿੱਚ ਬੱਚੀ ਨੂੰ ਜਨਮ ਦਿੱਤਾ ਹੈਦਰਾਬਾਦ: ਸੁਪਰਹਿੱਟ ਫ਼ਿਲਮ ‘ਆਰਆਰਆਰ’ ਦੇ ਅਦਾਕਾਰ ਰਾਮ ਚਰਨ (38) ਪਿਤਾ ਬਣ ਗਏ ਹਨ। ਉਸ ਦੀ ਪਤਨੀ ਉਪਾਸਨਾ ਕਾਮਿਨੇਨੀ (33) ਨੇ ਅੱਜ ਸਵੇਰੇ ਆਪਣੇ ਪਹਿਲੇ ਬੱਚੇ ਨੂੰ ਜਨਮ ਦਿੱਤਾ। ਉਪਾਸਨਾ ਨੂੰ ਸੋਮਵਾਰ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਹਸਪਤਾਲ ਦੇ ਮੈਡੀਕਲ ਬੁਲੇਟਿਨ ਦੇ ਅਨੁਸਾਰ, ‘ਉਪਾਸਨਾ ਨੇ 20 ਜੂਨ ਨੂੰ ਅਪੋਲੋ ਹਸਪਤਾਲ ਜੁਬਲੀ ਹਿੱਲਜ਼ ਹੈਦਰਾਬਾਦ ਵਿੱਚ ਬੱਚੀ ਨੂੰ ਜਨਮ ਦਿੱਤਾ। ਮਾਂ ਅਤੇ ਧੀ ਦੋਵੇਂ ਠੀਕ-ਠਾਕ ਹਨ।’ ਬਾਅਦ ਵਿੱਚ ਰਾਮ ਚਰਨ ਦੇ ਪਿਤਾ ਅਤੇ ਅਦਾਕਾਰ ਚਿਰੰਜੀਵੀ ਨੇ ਵੀ ਆਪਣੀ ਪੋਤੀ ਦੇ ਜਨਮ ਬਾਰੇ ਟਵੀਟ ਕੀਤਾ।

News 20 June,2023
ਪੰਜਾਬੀ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵੱਲੋਂ ਕਸ਼ਮੀਰ ਦੇ ਸ਼ਾਸਤਰੀ ਸੰਗੀਤ ਬਾਰੇ ਖੋਜ

ਕਸ਼ਮੀਰ ਦੇ ਸ਼ਾਸਤਰੀ ਸੰਗੀਤ ਵਿਚ ਘਮਕ, ਖਟਕਾ, ਸਰਗਮ ਅਤੇ ਤਾਨਾਂ ਆਦਿ ਦੀ ਵਰਤੋਂ ਨਹੀਂ ਹੁੰਦੀ -ਕਸ਼ਮੀਰੀ ਸੰਗੀਤ ਵਿੱਚ ਸਵਰਾਂ ਨਾਲ਼ੋਂ ਸ਼ਬਦਾਂ ਉੱਤੇ ਜਿ਼ਆਦਾ ਜ਼ੋਰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਕਸ਼ਮੀਰ ਦੇ ਸ਼ਾਸਤਰੀ ਸੰਗੀਤ ਵਿੱਚ ਸਵਰਾਂ ਨਾਲ਼ੋਂ ਸ਼ਬਦਾਂ ਉੱਤੇ ਜਿ਼ਆਦਾ ਜ਼ੋਰ ਦਿੱਤਾ ਜਾਂਦਾ ਹੈ। ਇਸ ਸੰਗੀਤ ਦੀ ਇੱਕ ਵਿਲੱਖਣਤਾ ਇਹ ਹੈ ਕਿ ਇਸ ਵਿੱਚ ਘਮਕ, ਖਟਕਾ, ਸਰਗਮ ਅਤੇ ਤਾਨਾਂ ਆਦਿ ਦੀ ਵਰਤੋਂ ਨਹੀਂ ਹੁੰਦੀ। ਪੰਜਾਬੀ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵੱਲੋਂ ਕੀਤੀ ਤਾਜ਼ਾ ਖੋਜ ਵਿੱਚ ਇਹ ਸਿੱਟੇ ਸਾਹਮਣੇ ਆਏ ਹਨ। ਇਹ ਖੋਜ ਡਾ. ਜਸਬੀਰ ਕੌਰ ਦੀ ਨਿਗਰਾਨੀ ਵਿੱਚ ਖੋਜਾਰਥੀ ਇਕਬਾਲ ਹੁਸੈਨ ਮੀਰ ਨੇ ਕੀਤੀ ਹੈ। ਇਸ ਖੋਜ-ਕਾਰਜ ਅਧੀਨ ਕਸ਼ਮੀਰ ਦੇ ਸ਼ਾਸਤਰੀ ਸੰਗੀਤ ਦਾ ਬਰੀਕੀ ਨਾਲ਼ ਅਧਿਐਨ ਕੀਤਾ ਗਿਆ ਹੈ। ਇਸ ਖੋਜ-ਪ੍ਰਬੰਧ ਵਿੱਚ ਦੱਸਿਆ ਗਿਆ ਕਿ ਕਸ਼ਮੀਰ ਦੇ ਸੂਫੀਆਨਾ ਕਲਾਮ ਨੂੰ ਕਲਾਸੀਕਲ ਸੰਗੀਤ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਕਸ਼ਮੀਰ ਦੇ ਵੱਖ-ਵੱਖ ਘਰਾਣੇ ਪੇਸ਼ੇਵਰ ਸੰਗੀਤਕਾਰਾਂ ਰਾਹੀਂ ਇਸ ਸੰਗੀਤ ਨੂੰ ਰਵਾਇਤੀ ਤੌਰ ਉੱਤੇ ਸਿੱਖਦੇ ਹਨ। ਇਹ ਸੰਗੀਤਕ ਰੂਪ ਸਦੀਆਂ ਤੋਂ ਚੱਲਿਆ ਆ ਰਿਹਾ ਹੈ ਜਿਸ ਦਾ ਵਿਕਾਸ ਵਿਦੇਸ਼ੀ ਅਤੇ ਦੇਸੀ ਤੱਤਾਂ ਦੇ ਆਪਸੀ ਮੇਲ ਰਾਹੀਂ ਹੋਇਆ ਹੈ। ਇਸ ਵਿੱਚ ਸੰਤੂਰ, ਸਾਜ਼-ਏ-ਕਸ਼ਮੀਰ, ਕਸ਼ਮੀਰੀ ਸਹਿਤਰ ਅਤੇ ਤਬਲੇ ਨੂੰ ਵਜਾਇਆ ਜਾਂਦਾ ਹੈ ਅਤੇ ਰਾਗ ਦੀ ਵਰਤੋਂ ਕੀਤੀ ਜਾਂਦੀ ਹੈ। ਇਹ ਸ਼ਾਸਤਰੀ ਸੰਗੀਤ ਵਿਧਾ ਮੱਧ ਏਸ਼ੀਆ, ਪਾਰਸੀ, ਤੁਰਕੀ ਅਤੇ ਭਾਰਤ ਦੇ ਸੰਗੀਤ ਦਾ ਸੁਮੇਲ ਹੈ। ਖੋਜਾਰਥੀ ਇਕਬਾਲ ਹੁਸੈਨ ਮੀਰ ਨੇ ਦੱਸਿਆ ਹੈ ਕਿ ਇਸ ਖੋਜ-ਕਾਰਜ ਵਿੱਚ ਹਿੰਦੁਸਤਾਨੀ ਸ਼ਾਸਤਰੀ ਸੰਗੀਤ ਅਤੇ ਕਸ਼ਮੀਰ ਦੇ ਸ਼ਾਸਤਰੀ ਸੰਗੀਤ ਦਾ ਤੁਲਨਾਤਮਕ ਅਧਿਐਨ ਵੀ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸ਼ੈਲੀ, ਬਣਤਰ ਅਤੇ ਪ੍ਰਦਰਸ਼ਨ ਦਾ ਵਿਸ਼ਲੇਸ਼ਣ ਇਹ ਦਰਸਾਉਂਦਾ ਹੈ ਕਿ ਭਾਰਤੀ ਸ਼ਾਸਤਰੀ ਸੰਗੀਤ ਦੀ ਪਰਿਭਾਸ਼ਾ ਅਨੁਸਾਰ ਕੇਵਲ ਕਸ਼ਮੀਰ ਦੇ ਸ਼ਾਸਤਰੀ ਸੰਗੀਤ ਵਿੱਚ ਵਰਤਮਾਨ ਸਮੇਂ ਤਿੰਨ ਕਿਸਮਾਂ ਦੀਆਂ ਜਾਤੀਆਂ ਦੀ ਵਰਤੋਂ ਕੀਤੀ ਜਾਂਦੀ ਹੈ: ਅਵਦਾ-ਸੰਪੂਰਨ, ਸ਼ੈਡੋ-ਸੰਪੂਰਨ ਅਤੇ ਸੰਪੂਰਣ। ਉਦਾਹਰਨ ਲਈ ਆਰੋਹ ਵਿੱਚ 5, 6 ਜਾਂ 7 ਸਵਰ ਹੋ ਸਕਦੇ ਹਨ ਪਰ ਅਵਰੋਹ ਹਮੇਸ਼ਾ ਹੁੰਦਾ ਹੈ। ਸਾਰੇ ਮਕਮਾਂ ਵਿੱਚ ਸੰਪੂਰਣ ਵਜੋਂ ਵਰਤਿਆ ਜਾਂਦਾ ਹੈ ਜਦੋਂ ਕਿ ਦੂਜੇ ਪਾਸੇ ਭਾਰਤੀ ਸ਼ਾਸਤਰੀ ਸੰਗੀਤ ਵਿੱਚ ਨੌਂ ਕਿਸਮਾਂ ਦੀਆਂ ਜਾਤੀਆਂ ਹਨ।ਉਨ੍ਹਾਂ ਦੱਸਿਆ ਕਿ ਖੋਜ ਵਿੱਚ ਸਾਹਮਣੇ ਆਇਆ ਕਿ ਕਸ਼ਮੀਰ ਦੇ ਸ਼ਾਸਤਰੀ ਸੰਗੀਤ ਨੂੰ ਇਕੱਲੇ ਪ੍ਰਦਰਸ਼ਨ ਵਜੋਂ ਪੇਸ਼ ਨਹੀਂ ਕੀਤਾ ਜਾ ਸਕਦਾ। ਇਹ ਕੱਵਾਲੀ ਵਰਗਾ ਹੈ ਜਿਸ ਨੂੰ ਗੀਤ ਦੀ ਪੇਸ਼ਕਾਰੀ ਲਈ ਲੋਕਾਂ ਦੇ ਸਮੂਹ ਦੀ ਲੋੜ ਹੁੰਦੀ ਹੈ ਅਤੇ ਇਸ ਤੋਂ ਇਲਾਵਾ ਸੰਗੀਤਕ ਸਾਜ਼ ਵਜਾਉਣ ਲਈ ਵਿਅਕਤੀਆਂ ਦੀ ਘੱਟੋ-ਘੱਟ ਗਿਣਤੀ ਦਾ ਸਮੂਹ ਪੰਜ ਅਤੇ ਵੱਧ ਤੋਂ ਵੱਧ ਬਾਰਾਂ ਤੱਕ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਬਰੀਕੀਆਂ ਇਸ ਖੋਜ ਕਾਰਜ ਰਾਹੀਂ ਉੱਭਰ ਕੇ ਸਾਹਮਣੇ ਆਈਆਂ ਹਨ। ਨਿਗਰਾਨ ਡਾ. ਜਸਬੀਰ ਕੌਰ ਨੇ ਦੱਸਿਆ ਹੈ ਕਿ ਆਧੁਨਿਕ ਯੁੱਗ ਵਿੱਚ ਸੱਭਿਆਚਾਰ ਅਤੇ ਪਰੰਪਰਾ ਦੀਆਂ ਜੜ੍ਹਾਂ ਜੋ ਰਵਾਇਤੀ ਕਲਾਸੀਕਲ ਦੀ ਵਿਸ਼ੇਸ਼ ਸ਼ਮੂਲੀਅਤ ਨਾਲ਼ ਬਣਦੀਆਂ ਹਨ, ਨੂੰ ਖੋਰਾ ਲੱਗ ਰਿਹਾ ਹੈ। ਰਵਾਇਤੀ ਕਿਸਮ ਦੇ ਸੰਗੀਤ, ਨਾਚ, ਭਾਸ਼ਾ ਆਦਿ ਦਿਨੋ-ਦਿਨ ਖਤਮ ਹੋ ਰਹੇ ਹਨ। ਪੱਛਮੀਕਰਨ, ਖਪਤਵਾਦ, ਪਦਾਰਥਵਾਦ ਅਤੇ ਅਖੌਤੀ ਉੱਚ ਜੀਵਨ ਸ਼ੈਲੀ ਵੱਲ ਝੁਕਾਅ ਆਦਿ ਕਾਰਨ ਬਹੁਤ ਸਾਰੇ ਬਦਲਾਅ ਆ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰਸੰਗ ਵਿੱਚ ਅਤੀਤ ਨੂੰ ਮੁੜ ਸੁਰਜੀਤ ਕਰਨ ਦੇ ਮਕਸਦ ਨਾਲ਼ ਕਸ਼ਮੀਰੀ ਸੰਗੀਤ ਦੀ ਪਰੰਪਰਾ ਬਾਰੇ ਇਹ ਖੋਜ ਮਹੱਤਵਪੂਰਨ ਸਾਬਤ ਹੋ ਸਕਦੀ ਹੈ। ਵਾਈਸ ਚਾਂਸਲਰ ਪ੍ਰੋ.ਅਰਵਿੰਦ ਵੱਲੋਂ ਇਸ ਖੋਜ ਕਾਰਜ ਦੀ ਸ਼ਲਾਘਾ ਕਰਦਿਆਂ ਨਿਗਰਾਨ ਅਤੇ ਖੋਜਾਰਥੀ ਨੂੰ ਵਿਸ਼ੇਸ਼ ਵਧਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਦੀ ਲੋੜ ਹੈ ਕਿ ਜਦੋਂ ਪੱਛਮ ਦੇ ਪ੍ਰਭਾਵ ਨਾਲ਼ ਸਾਡੀਆਂ ਆਪਣੀਆਂ ਵਿਰਾਸਤੀ ਕਲਾਵਾਂ ਖਤਰੇ ਵਿੱਚ ਹਨ ਤਾਂ ਸਾਨੂੰ ਇਨ੍ਹਾਂ ਦੀਆਂ ਵਿਲੱਖਣਤਾਵਾਂ ਨੂੰ ਉਜਾਗਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਖੋਜ-ਕਾਰਜ ਸੰਗੀਤ ਵਿੱਚ ਦਿਲਚਸਪੀ ਰੱਖਣ ਵਾਲੇ ਮਾਹਿਰਾਂ ਲਈ ਸਭਿਆਚਾਰ ਅਤੇ ਤੁਲਨਾਤਮਕ ਅਧਿਐਨ ਕਰਨ ਪੱਖੋਂ ਅਤੇ ਅਗਲੇਰੀਆਂ ਖੋਜਾਂ ਲਈ ਲਾਭਦਾਇਕ ਸਾਬਿਤ ਹੋਵੇਗਾ।

News 18 June,2023
ਗ਼ਦਰ 2 ਫਿਲਮ ਦੀ ਸਟਾਰ ਕਾਸਟ ਸ਼੍ਰੀ ਦਰਬਾਰ ਸਾਹਿਬ ਵਿਖੇ ਹੋਈ ਨਤਮਸਤਕ

ਮਨੀਸ਼ ਵਦਾਵਾ ਨੇ ਦੱਸਿਆ ਕਿ ਉਨ੍ਹਾਂ ਨੂੰ ਸਿੱਖਣ ਵਾਸਤੇ ਬਹੁਤ ਕੁਝ ਮਿਲਿਆ ਅੰਮ੍ਰਿਤਸਰ, 17 ਜੂਨ 2023 - ਬਾਲੀਵੁੱਡ ਤੇ ਧਮਾਲ ਮਚਾਉਣ ਵਾਲੀ ਗਦਰ ਫਿਲਮ ਦਾ ਗ਼ਦਰ 2 ਹੁਣ ਜਲਦ ਹੀ ਰਿਲੀਜ਼ ਹੋਣ ਜਾ ਰਿਹਾ ਹੈ ਉਥੇ ਹੀ ਗ਼ਦਰ 2 ਦੀ ਸਟਾਰ ਕਾਸਟ ਉਸ ਦੀ ਕਾਮਯਾਬੀ ਲਈ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਵਾਸਤੇ ਪਹੁੰਚੇ ਓਥੇ ਹੀ ਇਸ ਫਿਲਮ ਦੇ ਵਿਚ ਆਪਣਾ ਕਿਰਦਾਰ ਨਿਭਾਉਣ ਵਾਲੇ ਮਨੀਸ਼ ਵਦਾਵਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੋ ਗਦਰ ਫਿਲਮ ਦੇ ਵਿਚ ਸੰਨੀ ਦਿਓਲ ਵੱਲੋਂ ਕੰਮ ਕੀਤਾ ਗਿਆ ਸੀ ਉਨ੍ਹਾਂ ਤੋਂ ਉਨ੍ਹਾਂ ਨੂੰ ਸਿੱਖਣ ਵਾਸਤੇ ਬਹੁਤ ਕੁਝ ਮਿਲਿਆ ਹੈ। ਗਦਰ 2 ਦੀ ਸਟਾਰ ਕਾਸਟ ਅੱਜ ਸ੍ਰੀ ਦਰਬਾਰ ਸਾਹਿਬ ਉਸ ਦੀ ਕਾਮਯਾਬੀ ਲਈ ਅਰਦਾਸ ਕਰਨ ਪਹੁੰਚੇ ਉਥੇ ਹੀ ਮਨੀਸ਼ ਵਧਾਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਗ਼ਦਰ ਵਿੱਚ ਸੰਨੀ ਦਿਓਲ ਵੱਲੋਂ ਕੀਤਾ ਗਿਆ ਸੀ ਉਸ ਨੂੰ ਲੋਕਾਂ ਵੱਲੋਂ ਬਹੁਤ ਪਸੰਦ ਕੀਤਾ ਗਿਆ ਸੀ ਅਤੇ ਹੁਣ ਗ਼ਦਰ 2 ਆ ਰਹੀ ਹੈ ਉਸ ਨੂੰ ਲੋਕ ਹੋਰ ਵੀ ਪਸੰਦ ਕਰਨਗੇ ਕਿਉਂਕਿ ਉਹ ਕਹਾਣੀ ਅਤੇ ਇਸ ਕਹਾਣੀ ਦੇ ਵਿੱਚ ਬਹੁਤ ਅੰਤਰ ਹੈ ਦੱਸਿਆ ਗਿਆ ਹੈ ਅੱਗੇ ਬੋਲਦੇ ਉਨ੍ਹਾਂ ਕਿਹਾ ਕਿ ਜੋ ਉਹਨਾਂ ਨੂੰ ਇਸ ਫਿਲਮ ਦੇ ਵਿਚ ਕੰਮ ਕਰਨ ਨੂੰ ਮਿਲਿਆ ਸੀ ਉਹ ਅਮਰੀਸ਼ ਪੁਰੀ ਦੀ ਇਸ ਜਗਾ ਤੇ ਸੀ ਅਤੇ ਸੰਨੀ ਦਿਓਲ ਨਾਲ ਕੰਮ ਕਰਕੇ ਉਨ੍ਹਾਂ ਨੂੰ ਬਹੁਤ ਕੁਝ ਸਿੱਖਣ ਨੂੰ ਮਿਲਿਆ ਹੈ।

News 17 June,2023
ਪੰਜਾਬ ਦੇ 'ਸ਼ਾਨਦਾਰ ਵਿਰਸੇ, ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੇ ਵਿਸ਼ਵ ਭਰ ਵਿੱਚ ਸਫ਼ੀਰ ਬਣੋ; ਮੁੱਖ ਮੰਤਰੀ ਦੀ ਜੀ-20 ਸਿਖਰ ਸੰਮੇਲਨ ਦੇ ਪ੍ਰਤੀਨਿਧਾਂ ਨੂੰ ਅਪੀਲ

ਗੋਬਿੰਦਗੜ੍ਹ ਕਿਲ੍ਹੇ ਵਿੱਚ ਡੈਲੀਗੇਟਾਂ ਲਈ ਰਾਤ ਦੇ ਖਾਣੇ ਦਾ ਕੀਤਾ ਪ੍ਰਬੰਧ * ਦੇਸ਼ ਅਤੇ ਵਿਸ਼ਵ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸੂਬੇ ਦੇ ਬਹੁਮੁੱਲੇ ਯੋਗਦਾਨ ਨੂੰ ਦਰਸਾਇਆ ਅੰਮ੍ਰਿਤਸਰ, 18 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੀ-20 ਸੰਮੇਲਨ ਲਈ ਆਏ ਡੈਲੀਗੇਟਾਂ ਨੂੰ ਵਿਸ਼ਵ ਭਰ ਵਿੱਚ ਸੂਬੇ ਦੇ ਸ਼ਾਨਦਾਰ ਵਿਰਸੇ, ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਦੇ ਸਫ਼ੀਰ ਬਣਨ ਦਾ ਸੱਦਾ ਦਿੱਤਾ। ਗੋਬਿੰਦਗੜ੍ਹ ਕਿਲ੍ਹੇ ਵਿੱਚ ਡੈਲੀਗੇਟਾਂ ਲਈ ਰਾਤ ਦੇ ਖਾਣੇ ਦੀ ਮੇਜ਼ਬਾਨੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਖ਼ੁਸ਼ਕਿਸਮਤ ਹੈ ਕਿ ਜੀ-20 ਸੰਮੇਲਨ ਦੌਰਾਨ ਸੂਬੇ ਵਿੱਚ ਇਨ੍ਹਾਂ ਪਤਵੰਤਿਆਂ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਫੇਰੀ ਦੌਰਾਨ ਆਏ ਹੋਏ ਪਤਵੰਤਿਆਂ ਦੀ ਸੂਬੇ ਵਿੱਚ ਠਹਿਰ ਆਰਾਮਦਾਇਕ ਰਹੀ ਹੋਵੇਗੀ ਅਤੇ ਉਨ੍ਹਾਂ ਨੇ ਸੂਬੇ ਦੀ ਨਿੱਘੀ ਮਹਿਮਾਨਨਿਵਾਜ਼ੀ ਦਾ ਆਨੰਦ ਮਾਣਿਆ ਹੋਵੇਗਾ। ਭਗਵੰਤ ਮਾਨ ਨੇ ਪਤਵੰਤਿਆਂ ਨੂੰ ਵਿਸ਼ਵ ਦੇ ਕੋਨੇ-ਕੋਨੇ ਵਿੱਚ ਸੂਬੇ ਦੇ ‘ਸ਼ਾਨਦਾਰ ਵਿਰਸੇ, ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੇ ਸਫ਼ੀਰ’ ਬਣਨ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ, ਪੀਰਾਂ ਅਤੇ ਪੈਗੰਬਰਾਂ ਦੀ ਪਵਿੱਤਰ ਧਰਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸ਼ੁਰੂ ਤੋਂ ਹੀ ਭਾਰਤੀ ਸੱਭਿਅਤਾ ਅਤੇ ਸੱਭਿਆਚਾਰ ਦਾ ਪੰਘੂੜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰੀ ਕ੍ਰਾਂਤੀ ਦੇ ਯੁੱਗ ਦੀ ਸ਼ੁਰੂਆਤ ਤੋਂ ਲੈ ਕੇ ਦੇਸ਼ ਦੀਆਂ ਸਰਹੱਦਾਂ ਦੀ ਬਹਾਦਰੀ ਨਾਲ ਰਾਖੀ ਕਰਨ ਤੱਕ ਪੰਜਾਬੀਆਂ ਨੇ ਹਲੀਮੀ ਨਾਲ ਦੇਸ਼ ਦੀ ਸੇਵਾ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ। ਮੁੱਖ ਮੰਤਰੀ ਨੇ ਡੈਲੀਗੇਟਾਂ ਨੂੰ ਜਾਣੂੰ ਕਰਵਾਇਆ ਕਿ ਗੁਰੂਆਂ ਤੇ ਪੀਰਾਂ ਦੀ ਵਰੋਸਾਈ ਇਸ ਧਰਤੀ ਨੇ ਕਈ ਬਹਾਦਰ ਪੁੱਤਰ ਪੈਦਾ ਕੀਤੇ ਹਨ, ਜਿਨ੍ਹਾਂ ਨੇ ਆਪਣੀ ਸਖ਼ਤ ਮਿਹਨਤ ਅਤੇ ਲਗਨ ਨਾਲ ਹਰ ਖੇਤਰ ਵਿੱਚ ਵੱਖਰਾ ਮੁਕਾਮ ਕਾਇਮ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਅੰਨਦਾਤਾ ਹੋਣ ਦੇ ਨਾਲ-ਨਾਲ ਪੰਜਾਬ ਨੂੰ ਕਈ ਨਾਮੀ ਉੱਦਮੀ ਅਤੇ ਉਦਯੋਗਪਤੀ ਪੈਦਾ ਕਰਨ ਦਾ ਵੀ ਮਾਣ ਹਾਸਲ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਆਪਣੇ ਉੱਦਮੀ ਹੁਨਰ ਅਤੇ ਸੂਝ-ਬੂਝ ਲਈ ਵਿਸ਼ਵ ਭਰ ਵਿੱਚ ਜਾਣੇ ਜਾਂਦੇ ਮਿਹਨਤੀ ਪੰਜਾਬੀਆਂ ਨੇ ਨਾ ਸਿਰਫ਼ ਆਪਣੇ ਸੂਬੇ ਤੇ ਦੇਸ਼, ਸਗੋਂ ਵਿਸ਼ਵ ਪੱਧਰ 'ਤੇ ਸਮਾਜਿਕ ਆਰਥਿਕ ਵਿਕਾਸ ਵਿੱਚ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇੱਥੇ ਆਏ ਮੁਅੱਜਜ ਮਹਿਮਾਨਾਂ ਨੂੰ ਵਿਸ਼ਵ ਭਰ ਦੇ ਪੰਜਾਬੀਆਂ ਦੇ ਅਥਾਹ ਯੋਗਦਾਨ ਨੂੰ ਦਰਸਾਉਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਡੈਲੀਗੇਟਾਂ ਦੇ ਆਰਾਮਦਾਇਕ ਠਹਿਰਾਅ ਲਈ ਕੋਈ ਕਸਰ ਬਾਕੀ ਨਹੀਂ ਛੱਡੀ। ਉਨ੍ਹਾਂ ਆਸ ਪ੍ਰਗਟਾਈ ਕਿ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਦੇ ਲੋੜੀਂਦੇ ਨਤੀਜੇ ਸਾਹਮਣੇ ਆਏ ਹਨ ਅਤੇ ਡੈਲੀਗੇਟਾਂ ਨੇ ਸੂਬੇ ਦੀ ਨਿੱਘੀ ਮਹਿਮਾਨਨਿਵਾਜ਼ੀ ਦਾ ਆਨੰਦ ਮਾਣਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਡੈਲੀਗੇਟ ਆਪਣੇ ਨਾਲ ਪੰਜਾਬ ਫੇਰੀ ਦੀਆਂ ਤਾਜ਼ੀਆਂ ਯਾਦਾਂ ਨਾਲ ਲੈ ਕੇ ਜਾਣਗੇ, ਜੋ ਜੀਵਨ ਭਰ ਉਨ੍ਹਾਂ ਦੇ ਸਫ਼ਰ ਦਾ ਹਿੱਸਾ ਰਹਿਣਗੀਆਂ।

News 18 March,2023
ਜ਼ਿਲ੍ਹੇ ਦੀਆਂ ਵੱਖ ਵੱਖ ਖੇਤਰਾਂ 'ਚ ਨਾਮਣਾ ਖੱਟਣ ਵਾਲੀਆਂ ਮਹਿਲਾਵਾਂ ਨੂੰ ਕੀਤਾ ਸਨਮਾਨਤ

- ਸਰਕਾਰੀ ਮਹਿੰਦਰਾ ਕਾਲਜ ਤੇ ਗਰੀਨ ਸਪਰਸ਼ ਫਾਊਂਡੇਸ਼ਨ ਨੇ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਕਰਵਾਇਆ ਸਮਾਗਮ ਪਟਿਆਲਾ, 16 ਮਾਰਚ: ਸਰਕਾਰੀ ਮਹਿੰਦਰਾ ਕਾਲਜ ਵੱਲੋਂ ਗਰੀਨ ਸਪਰਸ਼ ਫਾਊਂਡੇਸ਼ਨ ਦੇ ਸਹਿਯੋਗ ਨਾਲ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਕਾਲਜ ਦੇ ਸੈਮੀਨਾਰ ਹਾਲ 'ਚ ਕਰਵਾਇਆ ਗਿਆ, ਇਸ ਦੌਰਾਨ ਜ਼ਿਲ੍ਹੇ ਦੀਆਂ ਮਹਿਲਾਵਾਂ ਨੂੰ ਆਪਣੇ ਆਪਣੇ ਖੇਤਰਾਂ 'ਚ ਪਾਏ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਸਮਾਗਮ 'ਚ ਮੁੱਖ ਮਹਿਮਾਨ ਵਜੋਂ ਪੁੱਜੇ ਐਸ.ਐਮ.ਓ. ਮਾਤਾ ਕੁਸ਼ੱਲਿਆ ਹਸਪਤਾਲ ਡਾ. ਵੈਨੂੰ ਗੋਇਲ ਨੇ ਗਰੀਨ ਸਪਰਸ਼ ਫਾਊਂਡੇਸ਼ਨ ਤੇ ਸਰਕਾਰੀ ਮਹਿੰਦਰਾ ਕਾਲਜ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਹਿਲਾਵਾਂ ਨੂੰ ਮਿਲਿਆਂ ਇਹ ਸਨਮਾਨ ਜਿਥੇ ਉਨ੍ਹਾਂ ਨੂੰ ਆਪਣੇ ਖੇਤਰ 'ਚ ਹੋਰ ਬਿਹਤਰ ਕੰਮ ਕਰਨ ਲਈ ਪ੍ਰੇਰਿਤ ਕਰੇਗਾ, ਉਥੇ ਹੀ ਨੌਜਵਾਨ ਲੜਕੀਆਂ ਨੂੰ ਸਮਾਜ 'ਚ ਚੰਗਾ ਕੰਮ ਕਰਨ ਲਈ ਪ੍ਰੇਰਿਤ ਕਰੇਗਾ। ਇਸ ਮੌਕੇ ਬਾਡੀ ਬਿਲਡਿੰਗ 'ਚ ਤਗਮਾ ਜਿੱਤਣ ਵਾਲੇ ਕੁਕੁਰਾਮ ਦੀ ਜੀਵਨ ਸਾਥੀ ਮੀਨੂੰ ਅਤੇ ਮੁਕੇਸ਼ ਕੁਮਾਰ ਦੀ ਧਰਮ ਪਤਨੀ ਰਾਜਵੰਤ ਕੌਰ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ। ਮੀਨੂੰ ਨੇ ਮਹਿਲਾਵਾਂ ਨੂੰ ਸੰਬੋਧਨ ਕਰਦਿਆਂ ਕਿਹਾ ਮਹਿਲਾਵਾਂ ਘਰ ਰਹਿ ਕੇ ਵੀ ਆਪਣੇ ਪਤੀ ਅਤੇ ਬੱਚਿਆਂ ਨੂੰ ਕਾਮਯਾਬ ਬਣਾਉਣ 'ਚ ਅਹਿਮ ਭੂਮਿਕਾ ਨਿਭਾਅ ਸਕਦੀਆਂ ਹਨ। ਇਸ ਮੌਕੇ ਸਨਮਾਨ ਪ੍ਰਾਪਤ ਕਰਨ ਵਾਲੀਆਂ ਸਾਰੀਆਂ ਮਹਿਲਾਵਾਂ ਨੇ ਆਪਣੇ ਸੰਘਰਸ਼ ਦੀ ਕਹਾਣੀ ਬਿਆਨ ਕੀਤੀ। ਸਮਾਗਮ ਦੌਰਾਨ ਪੁਲਿਸ ਅਧਿਕਾਰੀ ਸਰਬਜੀਤ ਕੌਰ, ਡਾ. ਵੇਨੂੰ ਗੋਇਲ, ਮੈਡੀਕਲ ਅਫ਼ਸਰ ਮਾਤਾ ਕੁਸ਼ੱਲਿਆ ਹਸਪਤਾਲ ਡਾ. ਭਵਨੀਤ ਕੌਰ, ਅਧਿਆਪਕ ਗਗਨਦੀਪ ਕੌਰ, ਵਾਇਸ ਪ੍ਰਿੰਸੀਪਲ ਪ੍ਰੋ. ਕਵਲਜੀਤ ਕੌਰ, ਅੰਸ਼ਿਕਾ, ਰਵੀ, ਮੰਜੂ ਰਾਣੀ ਅਤੇ ਰਾਜਵੰਤ ਕੌਰ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਅੰਤ 'ਚ ਗਰੀਨ ਸਪਰਸ਼ ਫਾਊਂਡੇਸ਼ਨ ਦੇ ਵਰਿੰਦਰ ਸਿੰਘ ਨੇ ਸਾਰਿਆਂ ਨੂੰ ਸਮਾਗਮ 'ਚ ਪੁੱਜਣ ਲਈ ਧੰਨਵਾਦ ਕੀਤਾ। ਕੈਪਸ਼ਨ : ਡਾ. ਵੇਨੂੰ ਗੋਇਲ ਮਹਿਲਾਵਾਂ ਨੂੰ ਸਨਮਾਨਤ ਕਰਦੇ ਹੋਏ।

News 16 March,2023
First
Last
Scroll to Top