ਚੌਣਾਂ
Result You Searched: HARYANA-HIMACHAL

ਪਟਿਆਲਾ : ਵਧੀਕ ਜਿਲਾ ਮੈਜਿਸਟ੍ਰੇਟ ਪਟਿਆਲਾ ਨੇ ਅੱਜ ਇਕ ਹੁਕਮ ਜਾਰੀ ਕਰਦਿਆਂ ਦੱਸਿਆ ਕਿ ਮੁੱਖ ਚੋਣ ਕਮਿਸ਼ਨਰ ਅਧਿਕਾਰੀ ਪੰਜਾਬ ਚੰਡੀਗੜ੍ਹ ਵਲੋਂ ਜਾਰੀ ਹਦਾਇਤਾਂ ਅਨੁਸਾਰ ਜਿ਼ਲਾ ਪਟਿਆਲਾ ਦੇ ਬਲਾਕ ਸਨੌਰ ਵਿਚ 16 ਗ੍ਰਾਮ ਪੰਚਾਇਤਾਂ ਭੱਠਲਾਂ, ਬੀਰ ਬਹਾਦੁਰਗੜ੍ਹ, ਡੀਲਵਾਲ, ਫਾਰਮ ਬਹਾਦੁਰਗੜ੍ਹ, ਮਾਜਰੀ, ਪੀਰ ਕਾਲੋਨੀ, ਵਿਦਿਆ ਨਗਰ, ਹੀਰਾ ਕਾਲੋਨੀ, ਗੁਰੂ ਨਾਨਕ ਨਗਰ, ਹਰ ਗੋਬਿੰਦ ਕਾਲੋਨੀ, ਖੇੜੀ, ਕਸਬਾ ਰੁੜਕੀ, ਮਹਿਮਦਪੁਰ ਜੱਟਾਂ, ਨਵਾਂ ਮਹਿਮਦਪੁਰ ਜੱਟਾਂ, ਸ਼ਮਸਪੁਰ ਅਤੇ ਸ਼ੇਖਪੁਰ ਕੰਬੋਆਂ ਵਿਚ ਜੋ ਗ੍ਰਾਮ ਪੰਚਾਇਤਾਂ ਚੋਣਾਂ 30 ਮਾਰਚ ਦਿਨ ਐਤਵਾਰ ਨੂੰ ਹੋਣੀਆਂ ਹਨ ਵਿਚ ਸ਼ਰਾਬ ਦੀ ਚੋਰੀ ਅਤੇ ਲੀਕੇਜ਼ ਹੋਣ ਦਾ ਖਦਸਾ ਬਣੇ ਰਹਿਣ ਦੇ ਚਲਦਿਆਂ ਚੋਣਾਂ ਦੇਕੰਮ ਤੇ ਅਸਰ ਪੈ ਸਕਦਾ ਹੈ ਅਤੇ ਲੋਕਾਂ ਵਿਚ ਲੜਾਈ ਝਗੜਾ ਹੋਣ ਕਾਰਨ ਕਾਨੂੰਨੀ ਵਿਵਸਥਾ ਦੀ ਸਥਿਤੀ ਖਰਾਬ ਹੋਣ ਦਾ ਅੰਦੇਸ਼ ਵੀ ਬਣਿਆਂ ਰਹਿੰਦਾ ਹੈ, ਇਸ ਲਈ ਸ਼ਾਂਤਮਈ ਅਤੇ ਪਾਰਦਰਸ਼ੀ ਤਰੀਕੇ ਨਾਲ ਚੋਣਾਂ ਦਾ ਕੰਮ ਮੁਕੰਮਲ ਕਰਵਾਉਣ ਲਈ ਨਸ਼ਾਬੰਦੀ ਐਲਾਨ ਕੀਤੀ ਗਈ ਹੈਅਤੇ ਇਨ੍ਹਾਂ ਹੁਕਮਾਂ ਨੂੰ ਅਮਲੀ ਜਾਮਾ ਪਹਿਣਾਏ ਜਾਣ ਦੀ ਜਿੰਮੇਵਾਰੀ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਪਟਿਆਲਾ ਵਲੋਂ ਸਖ਼ਤੀ ਨਾਲ ਲਾਗੂ ਕਰਵਾਇਆ ਜਾਵੇਗਾ । ਵਧੀਕ ਜਿਲਾ ਮੈਜਿਸਟ੍ਰੇਟ ਪਟਿਆਲਾ ਦੇ ਜਾਰੀ ਹੁਕਮਾਂ ਨੂੰ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਪਟਿਆਲਾ ਕਰਵਾਉਣ ਗੇ ਲਾਗੂ ਵਧੀਕ ਜਿ਼ਲਾ ਮੈਜਿਸਟ੍ਰੇਟ ਪਟਿਆਲਾ ਈਸ਼ਾ ਸਿੰਗਲ ਨੇਜਾਰੀ ਹੁਕਮ ਵਿਚ ਦੱਸਿਆ ਕਿ ਜਿ਼ਲਾ ਪਟਿਆਲਾ ਅੰਦਰ ਗ੍ਰਾਮ ਪੰਚਾਇਤ ਚੋਣਾਂ 2024 ਸਬੰਧੀ ਪੰਜਾਬ ਆਬਕਾਰੀ ਐਕਟ, 1914 ਦੀ ਧਾਰਾ 54 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 30 ਮਾਰਚ ਨੂੰ ਤੇ31 ਮਾਰਚ ਨੂੰ ਸਵੇਰੇ 10 ਵਜੇ ਤੱਕ ਡਰਾਈ ਡੇਅ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਹੁਕਮ ਵਿਚ ਸਪੱਸ਼ਟ ਕੀਤਾ ਕਿ ਇਹ ਹੁਕਮ ਚੋਣਾਂ ਵਾਲੇ ਏਰੀਆ ਦੀ ਹਦੂਦ ਵਿਚ ਹੀ ਲਾਗੂ ਹੋਵੇਗਾ ਤੇ ਉਕਤ ਪਾਬੰਦੀ ਵਾਲੇ ਸਮੇਂ ਦੌਰਾਨ ਚੋਣਾਂ ਵਾਲੇ ਖੇਤਰ ਵਿਚ ਕਿਸੇ ਵੀ ਸ਼ਰਾਬ ਦੇ ਠੇਕੇ ਚਾਹੇ ਦੇਸੀ ਦਾ ਹੋਵੇ ਜਾਂ ਅੰਗ੍ਰੇਜ਼ੀ ਦਾ, ਹੋਟਲ, ਦੁਕਾਨ, ਰੈਸਟੋਰੈਂਟ, ਕਲੱਬ, ਬੀਅਰ ਬਾਰ, ਅਹਾਤੇ ਜਿਥੇ ਸ਼ਰਾਬ ਵੇਚਣ ਤੇ ਪੀਣ ਦੀ ਕਾਨੂੰਨੀ ਤੌਰ ਤੇ ਮਨਜ਼ੂਰੀ ਹੈ ਜਾਂ ਕਿਸੇ ਵੀ ਹੋਰ ਜਨਤਕ ਥਾਵਾਂ ਆਦਿ ਤੇ ਸ਼ਰਾਬ ਦੀ ਵਿਕਰੀ ਕਰਨ, ਵਰਤੋਂ ਕਰਨ, ਪੀਣ, ਪਿਲਾਉਣ, ਸਟੋਰ ਕਰਨ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਤੇ ਮੁਕੰਮਲ ਪਾਬੰਦੀ ਕੀਤੀ ਗਈ ਹੈ ।

ਪੰਜਾਬੀ ਯੂਨੀਵਰਸਿਟੀ ਦੇ ਵੱਖ ਵੱਖ ਵਿਭਾਗਾਂ ਵਿੱਚੋਂ ਬਾਗੜੀਆਂ ਗਰੁੱਪ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਗੈਰ-ਅਧਿਆਪਨ ਕਰਮਚਾਰੀਆਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ਤੇ ਕਰਾਂਗੇ ਹੱਲ : ਰਾਜਿੰਦਰ ਸਿੰਘ ਬਾਗੜੀਆਂ ਪਟਿਆਲਾ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਗੈਰ ਅਧਿਆਪਨ ਕਰਮਚਾਰੀ ਸੰਘ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ । ਰਜਿਸਟਰਾਰ ਵਲੋਂ ਨਿਯੁਕਤ ਕੀਤੇ ਗਏ ਚੋਣ ਕਮਿਸ਼ਨਰ ਅਧਿਕਾਰੀਆਂ ਵਲੋਂ ਚਾਰ ਮਾਰਚ ਨੂੰ ਚੋਣਾਂ ਕਰਵਾਉਣ ਦਾ ਪੱਤਰ ਜਾਰੀ ਕੀਤਾ ਗਿਆ ਹੈ। ਕਰਮਚਾਰੀ ਸੰਘ ਦੀਆਂ ਚੋਣਾਂ ਦਾ ਐਲਾਨ ਹੁੰਦੇ ਹੀ ਵੱਖ-ਵੱਖ ਕਰਮਚਾਰੀ ਸੰਗਠਨਾਂ ਵੱਲੋਂ ਚੋਣ ਪ੍ਰਚਾਰ ਸ਼ੂਰੁ ਕਰ ਦਿੱਤਾ ਗਿਆ ਹੈ। ਪਿਛਲੇ ਦੋ ਸਾਲਾਂ ਤੋਂ ਕਰਮਚਾਰੀ ਸੰਘ ਤੇ ਬਾਗੜੀਆਂ ਗਰੁੱਪ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਦਾ ਆ ਰਿਹਾ ਹੈ । ਯੂਨੀਵਰਸਿਟੀ ਦੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆਂ ਵਲੋਂ ਰਾਜਿੰਦਰ ਸਿੰਘ ਬਾਗੜੀਆਂ ਅਤੇ ਸਮੂਹ ਟੀਮ ਨੂੰ ਭਰਵਾਂ ਹੁੰਗਾਰਾ ਦਿੱਤਾ ਜਾਂ ਰਿਹਾ ਹੈ । ਪ੍ਰਧਾਨ ਰਾਜਿੰਦਰ ਸਿੰਘ ਬਾਗੜੀਆਂ ਨੇ ਕਰਮਚਾਰੀਆਂ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਇਮਾਨਦਾਰੀ ਨਾਲ ਮੋਜੂਦਾ ਸੰਘ ਨੇ ਗੈਰ ਅਧਿਆਪਨ ਕਰਮਚਾਰੀਆਂ ਦੇ ਮਸਲਿਆਂ ਨੂੰ ਹੱਲ ਕਰਵਾਇਆ ਹੈ, ਉਸੇ ਤਰ੍ਹਾਂ ਭਵਿੱਖ ਵਿੱਚ ਕਰਮਚਾਰੀਆਂ ਵਲੋਂ ਬਾਗੜੀਆਂ ਗਰੁੱਪ ਨੂੰ ਜਿੱਤਾ ਕੇ ਭੇਜਿਆ ਜਾਂਦਾ ਹੈ ਤਾਂ ਕਰਮਚਾਰੀ ਦੇ ਰਹਿੰਦੇ ਕੰਮਾਂ ਲਈ ਟੀਮ ਆਪਣਾ ਪੂਰਾ ਫਰਜ਼ ਨਿਭਾਵੇਗੀ । ਗੈਰ-ਅਧਿਆਪਨ ਕਰਮਚਾਰੀਆਂ ਦੀਆਂ ਤਰੱਕੀਆਂ, ਬਕਾਏ ਰਾਸ਼ੀ, ਪੇਅ ਸਕੇਲ, ਪ੍ਰੀਖਿਆ ਸ਼ਾਖਾ ਕਰਮਚਾਰੀਆਂ ਦੇ ਮਸਲਿਆਂ ਸਬੰਧੀ ਆਉਣ ਵਾਲੇ ਦਿਨਾਂ ਵਿੱਚ ਸੰਘ ਵਲੋਂ ਕੰਮ ਕੀਤਾ ਜਾਵੇਗਾ । ਬਾਗੜੀਆਂ ਨੇ ਭਰੋਸਾ ਦਿਵਾਇਆ ਕਿ ਵਾਇਸ ਚਾਂਸਲਰ ਨਿਯੁਕਤ ਹੋਣ ਉਪਰੰਤ ਕਰਮਚਾਰੀਆਂ ਦੀਆਂ ਰੁਕਿਆਂ ਹੋਇਆ ਫਾਇਲਾਂ ਨੂੰ ਯੂਨੀਵਰਸਿਟੀ ਪ੍ਰਸ਼ਾਸਨ ਅੱਗੇ ਰੱਖਿਆ ਜਾਵੇਗਾ । ਚੋਣ ਪ੍ਰਚਾਰ ਦੌਰਾਨ ਅਮਰਜੀਤ ਕੌਰ, ਪ੍ਰਕਾਸ਼ ਸਿੰਘ ਧਾਲੀਵਾਲ, ਗੁਰਪ੍ਰੀਤ ਸਿੰਘ ਜੋਨੀ, ਤੇਜਿੰਦਰ ਸਿੰਘ, ਨਵਦੀਪ ਸਿੰਘ ਉਂਕਾਰ ਸਿੰਘ, ਪ੍ਰਭਜੋਤ ਸਿੰਘ, ਮੋਹਮੰਦ ਜ਼ਹਿਰ, ਕਰਨੈਲ ਸਿੰਘ, ਗੁਰਪਿਆਰ ਸਿੰਘ, ਸੰਦੀਪ ਸਿੰਘ ਆਦਿ ਵੱਖ ਵੱਖ ਬੁਲਾਰਿਆਂ ਨੇ ਕਰਮਚਾਰੀ ਦੀਆਂ ਹੱਕੀ ਮੰਗਾਂ ਮਨਵਾਉਣ ਲਈ ਆਪਣੇ ਵਿਚਾਰ ਪੇਸ਼ ਕੀਤੇ ।

ਪੰਜਾਬੀ ਯੂਨੀਵਰਸਿਟੀ ਵਿਚ ਨਾਨ ਟੀਚਿੰਗ ਸੰਘ ਦੇ ਚੋਣ ਦੇ ਲਈ ਕਰਮਚਾਰੀਆਂ ਵਿਚ ਗਰਮਾਹਟ - ਬਾਗੜੀਆ ਅਤੇ ਬੱਬੀ ਗਰੁੱਪ ਵਿਚ ਮੁਕਾਬਲਾ - 25 ਫਰਵਰੀ ਨੂੰ ਉਮੀਦਵਾਰਾਂ ਦੇ ਨਾਮਜਦਗੀ ਪੱਤਰ ਜਾਣਗੇ ਭਰੇ ਪਟਿਆਲਾ : ਨਾਨ ਟੀਚਿੰਗ ਸੰਘ ਦੇ ਚੋਣ ਦੇ ਲਈ ਪੰਜਾਬੀ ਯੂਨੀਵਰਸਿਟੀ ਦੇ ਪਟਿਆਲਾ ਕਰਮਚੀਾਰਆਂ ਵਿਚ ਗਰਮਾਹਟ ਦਾ ਮਾਹੌਲ ਹੈ । ਇਸ ਵਾਰ ਵੀ ਸਿਧੇ ਤੌਰ 'ਤੇ ਬਾਗਡੀਆ ਅਤੇ ਬੱਬੀ ਗਰੁਪ ਵਿਚ ਮੁਕਾਬਲਾ ਹੈ ਅਤੇ ਸਰਗਰਮੀਆਂ ਤੇਜ ਹਨ। 4 ਮਾਰਚ ਨੂੰ ਹੋਣ ਵਾਲੇ ਇਸ ਚੋਣ ਦੇ ਲਈ ਕਰਮਚਾਰੀ ਪੂਰੀ ਤਰ੍ਹਾਂ ਚੋਣ ਪ੍ਰਚਾਰ ਵਿਚ ਜੁੜ ਚੁਕੇ ਹਨ । ਇਸ ਚੋਣ ਦੇ ਲਈ 25 ਫਰਵਰੀ ਨੂੰ ਪ੍ਰਧਾਨਗੀ ਅਹੁਦੇ ਦੇ ਉਮੀਦਵਾਰਾਂ ਵਲੋ ਨਾਮਾਂਕਨ ਪੱਤਰ ਭਰੇ ਜਾਣਗੇ ਅਤੇ ਇਸਦੇ ਬਾਅਦ 27 ਨੂੰ ਉਮੀਦਵਾਰ ਆਪਣੇ ਨਾਮਾਂਕਨ ਪੱਤਰ ਵਾਪਸ ਲੈ ਸਕਣਗੇ ਅਤੇ ਇਸ ਦਿਨ ਰਿਟਰਨਿੰਗ ਅਫਸਰ ਵਲੋ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਜਾਰੀ ਕੀਤੇ ਜਾਣਗੇ, ਜਿਸਦੇ ਬਾਅਦ ਇਸ ਦਿਨੀ ਉਮੀਦਵਾਰਾਂ ਨੂੰ ਅੰਤਿਮ ਸੂਚੀ ਜਾਰੀ ਕੀਤੀ ਜਾਵੇਗੀ । ਪ੍ਰਧਾਨਗੀ ਅਹੁਦੇ ਲਈ ਦੋਵੇ ਧੀਰਾਂ ਵਿਚ ਫਸਵਾਂ ਮੁਕਾਬਲਾ ਜਾਣਕਾਰੀ ਦੇ ਅਨੁਸਾਰ ਪੰਜਾਬੀ ਯੂਨੀਵਰਸਿਟੀ ਨਾਨ ਟੀਚਿੰਗ ਕਰਮਚਾਰੀ ਐਸੋਸੀਏਸਨ ਦੇ ਪ੍ਰਧਾਨਗੀ ਅਹੁਦੇਦ ੇ ਲਈ ਧਰਮਿੰਦਰ ੰਿਸਘ ਪਨੂੰ ਅਤੇ ਰਾਜਿੰਦਰ ਸਿੰਘ ਬਾਗੜੀਆ ਦੇ ਵਿਚ ਮੁਕਾਬਲਾ ਰਹੇਗਾ। ਦਸ ਦਈਏ ਕਿ ਧਰਮਿੰਦਰ ਸਿੰਘ ਪਨੂੰ ਇੰਪਲਾਈਜ ਡੈਮੋਕਰੇਟਿਕ ਤੋ ਹਨ ਅਤੇ ਬਾਗੜੀਆ ਗਰੁਪ ਤੋਂ ਰਾਜਿੰਦਰ ਸਿੰਘ ਬਾਗੜੀਆ ਪ੍ਰਧਾਨਗੀ ਅਹੁਦੇ ਨੂੰ ਲੈ ਕੇ ਚੋਣ ਮੈਣਾਨ ਵਿਚ ਹਨ। ਦਸ ਦਈਏ ਕਿ ਰਾਜਿੰਦਰ ਸਿੰਘ ਬਾਗੜੀਆ ਪਿਛਲੇ ਸਾਲ ਪ੍ਰਧਾਨ ਅਹੁਦੇ 'ਤੇ ਰਹਿ ਚੁਕੇ ਹਨ। ਉਧਰ ਧਰਮਿੰਦਰ ਸਿੰਘ ਪਨੂੰ ਨੂੰ ਏ ਕਲਾਸ ਆਫਿਸਰ ਐਸੋਸੀੲਸ਼ਨ ਦੇ ਸਾਬਕਾ ਪ੍ਰਧਾਨ ਗੁਰਿੰਦਰ ਪਾਲ ਸਿੰਘ ਬੱਬੀ ਦਾ ਸਮਥਰਨ ਹੈ । ਬੱਬੀ ਪਿਛਲੇ ਸਮੇ ਵਿਚ ਨਾਨ ਟੀਚਿੰਗ ਕਰਮਚਾਰੀ ਐਸੋਸੀਏਸ਼ਨ ਦੇ ਪ੍ਰਧਾਨ ਵੀ ਰਹਿ ਚੁਕੇ ਹਨ । ਯੂਨੀਵਰਸਿਟੀ ਦੇ ਕਰਮਚਾਰੀਆਂ ਦੀ ਬਿਹਤਰੀ ਲਈ ਚੋਣ ਲੜਾਂਗੇ : ਪਨੂੰ ਪ੍ਰਧਾਨਗੀ ਅਹੁਦੇ ਨੂੰ ਲੈ ਕੇ ਮੈਦਾਨ ਵਿਚ ਉਤਰੇ ਧਰਮਿੰਦਰ ਸਿੰਘ ਪਨੂੰ ਨੇ ਕਿਹਾ ਕਿ ਇੰਪਲਾਈਜ ਡੈਮੋਕ੍ਰੇਟਿਕ ਫਰੰਟ ਚੋਣ ਦੇ ਲਈ ਤਿਆਰ ਹਨ। ਪਨੂੰ ਨੇ ਕਿਹਾ ਕਿ ਇਸ ਵਾਰ ਐਸੋਸੀਏਸ਼ਨ ਦੇ ਚੋਣ ਅਲਗ ਰੰਗ ਲਿਆਉਣਗੇ । ਪਨੂੰ ਨੇ ਕਿਹਾ ਕਿ ਜੇਕਰ ਕਮਰਚਾਰੀ ਉਨ੍ਹਾ ਨੂੰ ਪ੍ਰਧਾਨ ਦੇ ਰੂਪ ਵਿਚ ਚੁਣਗੇ ਤਾਂ ਉਹ ਕਰਮਚਾਰੀਆਂ ਦੀ ਸਾਰੀ ਪੈੰਿਡਗ ਮੰਗਾਂ ਨੂੰ ਪੂਰਾ ਕਰਨ ਵਿਚ ਆਪਣਾ ਅਹਿਮ ਯੋਗਦਾਨ ਪਾਉਣਗੇ । ਇਸ ਵਾਰ ਵੀ ਚੋਣ ਜਿਤਾਂਗੇ : ਬਾਗੜੀਆ ਪ੍ਰਧਾਨਗੀ ਅਹੁਦੇ ਦੇ ਦਾਅਦੇਵਾਰ ਰਾਜਿੰਦਰ ਸਿੰਘ ਬਾਗੜੀਆ ਨੇ ਕਿਹਾ ਕਿ ਉਹ ਚੋਣ ਦੇ ਲਈ ਤਿਆਰ ਹਨ ਅਤੇ ਇਸ ਵਾਰ ਵੀ ਪ੍ਰਧਾਨ ਦਾ ਅਹੁਦੇ 'ਤੇ ਚੋਣ ਲੜਨਗੇ। ਉਨ੍ਹਾ ਕਿਹਾ ਕਿ ਉਨ੍ਹਾ ਨੇ ਪਿਛਲੇ ਸਾਲ ਵੀ ਕਰਮਚਾਰੀਆਂ ਦੀ ਮੰਗਾਂ ਨੂੰ ਪੂਰਾ ਕਰਵਾਉਣ ਦੀ ਕੋਸ਼ਿਸ਼ ਕੀਤੀ ਅਤੇ ਇਹ ਕੋਸ਼ਿਸ਼ ਅੱਗੇ ਵੀ ਜਾਰੀ ਰਹੇਗੀ। ਉਨ੍ਹਾ ਕਿਹਾ ਕਿ ਉਨ੍ਹਾ ਦੇ ਗਰੁਪ ਵਲੋ ਜਲਦ ਚੋਣ ਪ੍ਰਚਾਰ ਸ਼ੁਰੂ ਕਰਕੇ ਕਰਮਚਾਰੀਆਂ ਨੂੰ ਆਪਣੇ ਨਾਲ ਜੋੜਿਆ ਜਾਵੇਗਾ ।

ਬੀ ਕੇ ਯੂ ਰਾਜੇਵਾਲ ਜਥੇਬੰਦੀ ਦੀ ਘਨੌਰ ਬਲਾਕ ਦੀ ਹੋਈ ਚੋਣ - ਪ੍ਰਧਾਨ ਪਰਮਜੀਤ ਸਿੰਘ, ਜਨਰਲ ਸਕੱਤਰ ਕਰਨਦੀਪ ਸਿੰਘ, ਖਜਾਨਚੀ ਭੁਪਿੰਦਰ ਸਿੰਘ ਨੂੰ ਲਗਾਇਆ ਘਨੌਰ : ਅੱਜ ਗੁਰਦੁਆਰਾ ਦੀਵਾਨ ਹਾਲ ਘਨੌਰ ਵਿਖੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਘਨੌਰ ਦੀ ਮੀਟਿੰਗ ਜਿਲਾ ਪ੍ਰਧਾਨ ਨਰਿੰਦਰ ਸਿੰਘ ਲੇਹਲਾ ਦੀ ਪ੍ਰਧਾਨਗੀ ਹੇਠ ਹੋਈ । ਇਸ ਸਬੰਧੀ ਸੂਬਾ ਖਜਾਨਚੀ ਗੁਲਜ਼ਾਰ ਸਿੰਘ ਸਲੇਮਪੁਰ ਅਤੇ ਹਜੂਰਾ ਸਿੰਘ ਮਿਰਜ਼ਾਪੁਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਮੀਟਿੰਗ ਦਾ ਮੁੱਖ ਏਜੰਡਾ ਬਲਾਕ ਦੀ ਚੋਣ ਸਬੰਧੀ ਸੀ, ਜਿਸ ਵਿਚ ਸਰਬਸੰਮਤੀ ਨਾਲ ਐਡਹਾਕ ਕਮੇਟੀ ਦੀ ਚੋਣ ਕੀਤੀ ਗਈ, ਜਦੋਂ ਕਿ ਮੀਟਿੰਗ ਦੀ ਕਾਰਵਾਈ ਜਿਲਾ ਪ੍ਰਧਾਨ ਦੀ ਇਜਾਜਤ ਨਾਲ ਸ਼ੁਰੂ ਕੀਤੀ ਅਤੇ ਜਿਲਾ ਪ੍ਰਧਾਨ ਨਰਿੰਦਰ ਸਿੰਘ ਲੇਹਲਾ ਨੇ ਸੰਖੇਪ ਵਿੱਚ ਜਥੇਬੰਦੀ ਬਾਰੇ ਜਾਣਕਾਰੀ ਦਿੱਤੀ ਗਈ । ਉਸ ਤੋਂ ਬਾਅਦ ਹਰਦੀਪ ਸਿੰਘ ਘਨੁੜਕੀ ਸੂਬਾ ਸਕੱਤਰ ਨੇ ਕਿਸਾਨਾਂ ਨਾਲ ਵਿਚਾਰ ਸਾਂਝੇ ਕੀਤੇ । ਜਿਲਾ ਜਨਰਲ ਸਕੱਤਰ ਹਜੂਰਾ ਸਿੰਘ ਮਿਰਜਾਪੁਰ ਨੇ ਕਮੇਟੀ ਅਹੁਦੇਦਾਰਾਂ ਦੇ ਨਾਮ ਪੇਸ਼ ਕੀਤੇ, ਜਿਨ੍ਹਾਂ ਵਿੱਚ ਪਰਮਜੀਤ ਸਿੰਘ ਸੰਜਰਪੁਰ ਨੂੰ ਬਲਾਕ ਪ੍ਰਧਾਨ ਚੁਣਿਆ ਗਿਆ ਜਦੋਂ ਕਿ ਜਨਰਲ ਸਕੱਤਰ ਕਰਨਦੀਪ ਸਿੰਘ ਸੰਧਾਰਸੀ, ਖਜਾਨਚੀ ਭੁਪਿੰਦਰ ਸਿੰਘ ਪਿੰਡ ਰੁੜਕੀ, ਮੀਤ ਪ੍ਰਧਾਨ ਜਗਵਿੰਦਰ ਸਿੰਘ ਕਾਮੀ ਕਲਾ, ਮੀਤ ਪ੍ਰਧਾਨ ਜਸਪ੍ਰੀਤ ਸਿੰਘ ਪਿੰਡ ਮਰਦਾਪੁਰ, ਸਕੱਤਰ ਮੋਹਣ ਸਿੰਘ ਪਿੰਡ ਲਾਛੜੂ ਕਲਾਂ ਅਤੇ ਅਗਜੈਕਟਿਵ ਮੈਂਬਰ ਸੁਖਵਿੰਦਰ ਸਿੰਘ ਸਲੇਮਪੁਰ ਜੱਟਾਂ ਨੂੰ ਲਗਾਇਆ ਗਿਆ। ਇਸ ਮੌਕੇ ਚੁਣੇ ਗਏ ਨਵੇਂ ਉਕਤ ਮੈਂਬਰਾਂ ਨੂੰ ਕਮੇਟੀ ਦਾ ਵਿਸਥਾਰ ਕਰਨ ਲਈ ਅਧਿਕਾਰ ਦਿੱਤੇ ਗਏ । ਮੀਟਿੰਗ ਵਿਚ ਨਾਭਾ ਬਲਾਕ ਤੋਂ ਬਲਾਕ ਪ੍ਰਧਾਨ ਅੱਛਰ ਸਿੰਘ, ਅਵਤਾਰ ਸਿੰਘ ਕੈਦਪੁਰ, ਜਗਜੀਤ ਸਿੰਘ ਮੋਹਲ ਗੁਆਰਾ, ਅਵਤਾਰ ਸਿੰਘ ਬੰਧਨ ਬਲਾਕ ਭੁਨਰਹੇੜੀ ਅਤੇ ਗੁਰਚਰਨ ਸਿੰਘ ਪਰੋੜ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ । ਇਸ ਮੌਕੇ ਮਲਕੀਤ ਸਿੰਘ, ਲਾਭ ਸਿੰਘ, ਹਰੀ ਸਿੰਘ, ਹਰਵਿੰਦਰ ਸਿੰਘ, ਭਾਗ ਸਿੰਘ, ਬਾਲ ਸਿੰਘ, ਗੁਰਨਾਮ ਸਿੰਘ, ਜਰਨੈਲ ਸਿੰਘ, ਮਹਿੰਦਰ ਸਿੰਘ ਅਤੇ ਸਰਪੰਚ ਗੁਰਪ੍ਰੀਤ ਸਿੰਘ ਸੰਧਾਰਸੀ, ਮਨਜੀਤ ਸਿੰਘ ਸਰਪੰਚ ਪਿੰਡ ਪਿੱਪਲ ਮੰਗੋਲੀ, ਰਾਮ ਲਾਲ ਕਾਮੀਕਲਾਂ, ਗੁਰਦੀਪ ਸਿੰਘ ਪਿੰਡ ਕਾਮੀ ਖੁਰਦ, ਅੰਗਰੇਜ ਸਿੰਘ, ਲਖਮੀਰ ਸਿੰਘ, ਹਰਕੇਸ ਸਿੰਘ, ਸੁਰਿੰਦਰ ਸਿੰਘ ਸਲੇਮਪੁਰ ਜੱਟਾਂ, ਸਾਬਕਾ ਸਰਪੰਚ ਸੁਰਜੀਤ ਸਿੰਘ ਰੁੜਕੀ, ਦਰਸਨ ਸਿੰਘ ਰੁੜਕੀ, ਦਲੇਰ ਸਿੰਘ, ਜਸਵੰਤ ਸਿੰਘ, ਭੁਪਿੰਦਰ ਸਿੰਘ, ਹਰਮਨਦੀਪ ਸਿੰਘ ਸੱਜਰਪੁਰ ਤੋਂ ਇਲਾਵਾ ਪਿੰਡਾਂ ਦੇ ਕਈ ਮੋਹਤਬਰ ਵਿਅਕਤੀ ਮੌਜੂਦ ਸਨ ।

ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 31 ਮਈ ਤੋਂ ਪਹਿਲਾਂ ਕਰਵਾਉਣ ਦੇ ਹੁਕਮ ਚੰਡੀਗੜ੍ਹ : ਪੰਜਾਬ ਸਰਕਾਰ ਦੇ ਪੰਚਾਇਤ ਵਿਭਾਗ ਵੱਲੋਂ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 31 ਮਈ ਤੋਂ ਪਹਿਲਾਂ ਕਰਵਾਉਣ ਦਾ ਨਿਰਦੇਸ਼ ਦਿੱਤਾ ਗਿਆ ਹੈ।ਦੱਸਣਯੋਗ ਹੈ ਕਿ ਇਸ ਤੋ਼ ਪਹਿਲਾਂ ਨਗਰ ਨਿਗਮ, ਨਗਰ ਪੰਚਾਇਤ ਅਤੇ ਪੰਚਾਇਤੀ ਚੋਣਾਂ ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਚੁੱਕੀਆਂ ਹਨ ਤੇ ਹੁਣ ਇਨ੍ਹਾਂ ਚੋਣਾਂ ਦੀ ਵਾਰੀ ਹੈ ।

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ ਲਈ ਵੋਟਾਂ ਦੀ ਸੁਧਾਈ ਅਤੇ ਅਪਡੇਸ਼ਨ ਦਾ ਪ੍ਰੋਗਰਾਮ ਜਾਰੀ : ਅਨੁਪ੍ਰਿਤਾ ਜੌਹਲ -ਦਾਅਵੇ ਤੇ ਇਤਰਾਜ 11 ਫਰਵਰੀ ਤੋਂ 18 ਫਰਵਰੀ ਤੱਕ ਹੋਣਗੇ ਦਰਜ, ਇਤਰਾਜਾਂ ਦਾ ਨਿਪਟਾਰਾ 27 ਤੱਕ ਤੇ ਵੋਟਰ ਰੋਲ ਦੀ ਅੰਤਿਮ ਪ੍ਰਕਾਸ਼ਨਾ ਦੀ 3 ਮਾਰਚ ਨੂੰ : ਏ. ਡੀ. ਸੀ. ਜੌਹਲ ਪਟਿਆਲਾ, 10 ਫਰਵਰੀ : ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਅਨੁਪ੍ਰਿਤਾ ਜੌਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ-2025 ਲਈ ਯੋਗਤਾ ਮਿਤੀ 1 ਮਾਰਚ 2025 ਅਨੁਸਾਰ ਵੋਟਰ ਸੂਚੀਆਂ ਦੀ ਸੁਧਾਈ ਅਤੇ ਅਪਡੇਸ਼ਨ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ, ਜਿਸ ਦੇ ਅਨੁਸਾਰ ਡਰਾਫਟ ਵੋਟਰ ਰੋਲ ਦੀ ਪ੍ਰਕਾਸ਼ਨਾ ਅੱਜ ਮਿਤੀ 10 ਫਰਵਰੀ 2025 ਨੂੰ ਕਰ ਦਿੱਤੀ ਗਈ ਹੈ। ਅਨੁਪ੍ਰਿਤਾ ਜੌਹਲ ਨੇ ਇਸ ਸਬੰਧੀ ਅੱਜ ਸਮੂਹ ਐਸ. ਡੀ. ਐਮਜ-ਕਮ-ਮੰਡਲ ਚੋਣਕਾਰ ਅਫ਼ਸਰਾਂ ਨਾਲ ਇੱਕ ਆਨਲਾਈਨ ਮੀਟਿੰਗ ਕਰਦਿਆਂ ਦੱਸਿਆ ਕਿ ਦਾਅਵੇ/ ਇਤਰਾਜ ਦਰਜ਼ ਕਰਵਾਉਣ ਦੀ ਮਿਤੀ 11 ਫਰਵਰੀ ਤੋਂ 18 ਫਰਵਰੀ 2025 ਤੱਕ ਹੋਵੇਗੀ ਅਤੇ ਪ੍ਰਾਪਤ ਦਾਅਵੇ/ਇਤਰਾਜ ਦਾ ਨਿਪਟਾਰਾ ਮਿਤੀ 27 ਫਰਵਰੀ 2025 ਤੱਕ ਹੋਵੇਗਾ ਅਤੇ ਵੋਟਰ ਰੋਲ ਦੀ ਅੰਤਿਮ (ਫਾਈਨਲ) ਪ੍ਰਕਾਸ਼ਨਾ ਦੀ ਮਿਤੀ 03 ਮਾਰਚ 2025 ਨੂੰ ਕੀਤੀ ਜਾਵੇਗੀ । ਇਸ ਤੋਂ ਇਲਾਵਾ ਪਟਿਆਲਾ ਜ਼ਿਲ੍ਹੇ ਦੇ ਸਾਰੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ 14 ਫਰਵਰੀ 2025 ਦਿਨ ਸ਼ੁਕਰਵਾਰ ਅਤੇ 15 ਫਰਵਰੀ 2025 ਦਿਨ ਸ਼ਨੀਵਾਰ ਨੂੰ ਵਿਸ਼ੇਸ਼ ਕੈਂਪ ਪੇਂਡੂ ਖੇਤਰ ਦੇ ਪੋਲਿੰਗ ਬੂਥਾਂ ‘ਤੇ ਲਗਵਾਉਣਗੇ ਤਾਂ ਜੋ ਕਿ ਸੁਧਾਈ ਦਾ ਕੰਮ ਸੁਚਾਰੂ ਢੰਗ ਨਾਲ ਨੇਪਰੇ ਚੜ ਸਕੇ । ਏ. ਡੀ. ਸੀ. ਅਨੁਪ੍ਰਿਤਾ ਜੌਹਲ ਨੇ ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਬਲਾਕ ਸਬੰਧਿਤ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਨਾਲ ਤੁਰੰਤ ਸੰਪਰਕ ਕਰਨਗੇ, ਆਮ ਲੋਕਾਂ ਦੀ ਜਾਣਕਾਰੀ ਲਈ ਆਪਣੇ ਖੇਤਰ ਦੇ ਪਿੰਡਾਂ ਵਿਚ ਸੁਧਾਈ ਸਬੰਧੀ ਮੁਨਿਆਦੀ ਕਰਵਾਉਣਗੇ ਅਤੇ ਸੁਧਾਈ ਨਾਲ ਸਬੰਧਤ ਕੰਮਾਂ ਲਈ ਆਪਣਾ ਲਈ ਪੂਰਨ ਸਹਿਯੋਗ ਦੇਣਗੇ ।

ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੀਆਂ ਵੋਟਰ ਸੂਚੀਆਂ ਲਈ ਦਾਅਵੇ ਅਤੇ ਇਤਰਾਜ 11 ਤੋਂ 18 ਫਰਵਰੀ ਤੱਕ ਲਏ ਜਾਣਗੇ: ਚਰਨਜੋਤ ਸਿੰਘ ਵਾਲੀਆ ਪਿੰਡਾਂ ਵਿੱਚ ਵੋਟ ਬਣਾਉਣ ਲਈ 14-15 ਫਰਵਰੀ ਨੂੰ ਸਪੈਸ਼ਲ ਕੈਂਪ ਲਗਾਉਣ ਦੀ ਹਦਾਇਤ ਸੰਗਰੂਰ, 10 ਫਰਵਰੀ : ਚੋਣਕਾਰ ਰਜਿਸਟਰੇਸ਼ਨ ਅਫਸਰ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ -ਕਮ -ਉਪ ਮੰਡਲ ਮੈਜਿਸਟਰੇਟ ਸੰਗਰੂਰ ਚਰਨਜੋਤ ਸਿੰਘ ਵਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੀਆਂ ਵੋਟਰ ਸੂਚੀਆਂ ਲਈ ਦਾਅਵੇ ਅਤੇ ਇਤਰਾਜ 11 ਤੋਂ 18 ਫਰਵਰੀ ਤੱਕ ਲਏ ਜਾਣਗੇ । ਉਹਨਾਂ ਦੱਸਿਆ ਕਿ 30 ਅਗਸਤ 2024 ਦੀ ਯੋਗਤਾ ਅਨੁਸਾਰ ਵਿਧਾਨ ਸਭਾ ਹਲਕਾ -108 ਸੰਗਰੂਰ ਦੀ ਵਾਰਡ ਵਾਈਜ਼ ਫੋਟੋ ਵਾਲੀ ਵੋਟਰ ਸੂਚੀ ਤਿਆਰ ਕੀਤੀ ਗਈ ਹੈ, ਜਿਸ ਦੀ ਅੱਜ ਮਿਤੀ 10 ਫਰਵਰੀ ਨੂੰ ਮੁਢਲੀ ਪ੍ਰਕਾਸ਼ਨਾ ਕਰਵਾ ਦਿੱਤੀ ਗਈ ਹੈ । ਚੋਣਕਾਰ ਰਜਿਸਟਰੇਸ਼ਨ ਅਫਸਰ ਚਰਨਜੋਤ ਸਿੰਘ ਵਾਲੀਆ ਨੇ ਦੱਸਿਆ ਕਿ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 27 ਫਰਵਰੀ 2025 ਤੱਕ ਕੀਤਾ ਜਾਵੇਗਾ ਅਤੇ 3 ਮਾਰਚ 2025 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਹੋਵੇਗੀ । ਚੋਣਕਾਰ ਰਜਿਸਟਰੇਸ਼ਨ ਅਫਸਰ ਨੇ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਅਧੀਨ ਆਉਂਦੇ ਪਿੰਡਾਂ ਵਿੱਚ ਪੰਚਾਇਤ ਸਕੱਤਰਾਂ ਰਾਹੀਂ 14 ਫਰਵਰੀ ਅਤੇ 15 ਫਰਵਰੀ ਨੂੰ ਸਪੈਸ਼ਲ ਕੈਂਪ ਲਗਵਾਉਣ ਤਾਂ ਜੋ ਕੋਈ ਵੀ ਯੋਗ ਵੋਟਰ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ ।

ਦਿੱਲੀ ਵਿਧਾਨ ਸਭਾ ਚੋਣਾਂ ਵਿਚ ਭਾਜਪਾ 46 ਅਤੇ ਆਪ 24 ਸੀਟਾਂ ’ਤੇ ਅੱਗੇ ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਅੱਜ 12 ਵਜੇ ਤੱਕ ਹੋਈ ਵੋਟਾਂ ਦੀ ਗਿਣਤੀ ਵਿਚ ਭਾਜਪਾ 46 ਸੀਟਾਂ ’ਤੇ ਅੱਗੇ ਹੈ ਜਦੋਂ ਕਿ ਆਮ ਆਦਮੀ ਪਾਰਟੀ (ਆਪ) 24 ਸੀਟ ’ਤੇ ਅੱਗੇ ਹੈ । ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਪਿੱਛੇ ਚਲ ਰਹੇ ਹਨ । ਇਥੇ ਇਹ ਵੀ ਦੇਖਣਵਾਲੀ ਗੱਲ ਹੈ ਕਿ ਸਵੇਰ ਤੋਂ ਸ਼ੁਰੁ ਹੋਈ ਕਾਊਂਟਿੰਗ ਦੇ ਚਲਦਿਆਂ ਭਾਰਤੀ ਜਨਤਾ ਪਾਰਟੀ ਨੂੰ ਇਕ ਸੀਟ ਜਿੱਤ ਦੇ ਰੂਪ ਵਿਚ ਕਲੀਅਰ ਹੋ ਚੁੱਕੀ ਹੈ, ਜਿਸ ਤਹਿਤ ਕਸਤੂਰਬਾ ਨਗਰ ਸੀਟ ਤੋਂ ਭਾਜਪਾ ਦੇ ਨੀਰਜ ਬਸੋਇਆ ਚੋਣ ਜਿੱਤ ਗਏ ਹਨ ।

ਦਿੱਲੀ ਵਿਧਾਨ ਸਭਾ ਚੋਣਾਂ ਦੀ ਕਾਊਂਟਿੰਗ ਜਾਰੀ ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਲੀ ਦਿੱਲੀ ਵਿਖੇ ਹੋਈਆਂ ਵਿਧਾਨ ਸਭਾ ਚੋਣਾਂ ਦੀ ਅੱਜ ਹੋ ਰਹੀ ਕਾਊਂਟਿੰਗ ਦੇ ਚਲਦਿਆਂ ਕਦੇ ਭਾਰਤੀ ਜਨਤਾ ਪਾਰਟੀ ਤੇ ਕਦੇ ਆਮ ਆਦਮੀ ਪਾਰਟੀ ਦਾ ਉਮੀਦਵਾਰ ਜਿੱਤ ਪ੍ਰਾਪਤ ਕਰਦਾ ਹੈ ਤੇ ਦੋਵੇਂ ਪਾਰਟੀਆਂ ਇਕ ਦੂਸਰੇ ਦੇ ਉਮੀਦਵਾਰਾਂ ਦੇ ਜਿੱਤ ਹਾਰ ਦੇ ਮੁਕਾਬਲਿਆਂ ਦੇ ਆਲੇ ਦੁਆਲੇ ਘੁੰਮਦੇ ਦਿਖਾਈ ਦੇ ਰਹੇ ਹਨ। ਦੱਸਣਯੋਗ ਹੈ ਕਿ ਸਵੇਰ ਤੋਂ ਸ਼ੁਰੂ ਹੋਈ ਕਾਊਂਟਿੰਗ ਦੇ ਚਲਦਿਆਂ ਭਾਰਤੀ ਜਨਤਾ ਪਾਰਟੀ ਜਿਥੇ ਪਹਿਲਾਂ 70 ਸੀਟਾਂ ਵਿਚੋਂ 42 ਸੀਟਾਂ ਤੇ ਅਤੇ ਆਮ ਆਦਮੀ ਪਾਰਟੀ 27 ਸੀਟਾਂ ਪ੍ਰਾਪਤ ਕਰ ਗਈ, ਜਦੋਂ ਕਿ ਕਾਂਗਰਸ ਨੇ ਸਿਰਫ਼ ਇਕ ਸੀਟ ਹੀ ਪ੍ਰਾਪਤ ਕੀਤੀ। ਦੱਸਣਯੋਗ ਹੈ ਕਿ ਵਿਧਾਨ ਸਭਾ ਚੋਣਾਂ ਵਿਚ ਕਾਊਂਟਿੰਗ ਦੇ ਚਲਦਿਆਂ ਉਕਤ ਦਿੱਤੇ ਗਏ ਅੰਕੜਿਆਂ ਦੇ ਘਟਣ ਅਤੇ ਵਧਣ ਦਾ ਸਿਲਸਿਲਾ ਜਾਰੀ ਹੈ । ਜਿਕਰਯੋਗ ਹੈ ਕਿ ਕੌਮੀ ਰਾਜਧਾਨੀ ਦੀਆਂ 19 ਥਾਵਾਂ ‘ਤੇ ਸਖਤ ਸੁਰੱਖਿਆ ਵਿਚਕਾਰ ਵੋਟਾਂ ਦੀ ਜੋ ਗਿਣਤੀ ਸ਼ੁਰੂ ਹੋਈ ਹੈ ਸਬੰਧੀ ਜਾਣਕਾਰੀ ਦਿੰਦਿਆਂ ਦਿੱਲੀ ਦੇ ਮੁੱਖ ਚੋਣ ਅਧਿਕਾਰੀ ਐਲਿਸ ਵਾਜ਼ ਨੇ ਕਿਹਾ ਕਿ 5,000 ਕਰਮਚਾਰੀ ਜਿਨ੍ਹਾਂ ਵਿੱਚ ਗਿਣਤੀ ਸੁਪਰਵਾਈਜ਼ਰ ਅਤੇ ਸਹਾਇਕ, ਮਾਈਕ੍ਰੋ-ਆਬਜ਼ਰਵਰ ਅਤੇ ਪ੍ਰਕਿਰਿਆ ਲਈ ਸਿਖਲਾਈ ਪ੍ਰਾਪਤ ਸਹਾਇਕ ਸਟਾਫ ਸ਼ਾਮਲ ਹਨ, ਨੂੰ ਅਭਿਆਸ ਲਈ ਤਾਇਨਾਤ ਕੀਤਾ ਗਿਆ ।

ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ ਦੀਆਂ ਚੋਣਾਂ ਲਈ ਵਿੱਚ ਪ੍ਰੋਗ੍ਰੇਸਿਵ ਟੀਚਰਜ਼ ਫਰੰਟ ਵੱਲੋਂ ਚੋਣ ਪ੍ਰਚਾਰ ਸ਼ੁਰੂ ਪਟਿਆਲਾ : ਅੱਜ ਇੱਥੇ ਪ੍ਰੋਗਰੈਸਿਵ ਟੀਚਰਜ਼ ਫਰੰਟ ਨੇ 11 ਫਰਵਰੀ ਨੂੰ ਹੋਣ ਵਾਲੀਆਂ ਯੂਨੀਵਰਸਿਟੀ ਅਧਿਆਪਕ ਚੋਣਾਂ ਲਈ ਪੂਰੇ ਜੋਸ਼ ਨਾਲ਼ ਅਤੇ ਮੁੱਦਿਆਂ-ਅਧਾਰਿਤ ਮੁਹਿੰਮ ਚਲਾਈ ਹੈ । ਅਕਾਦਮਿਕ ਉੱਨਤੀ, ਅਧਿਆਪਕਾਂ ਦੇ ਅਧਿਕਾਰਾਂ ਅਤੇ ਸੰਸਥਾਗਤ ਸੁਧਾਰਾਂ ਪ੍ਰਤੀ ਵਚਨਬੱਧ ਹੋਣ ਕਰਕੇ, ਪ੍ਰੋਗਰੈਸਿਵ ਟੀਚਰਜ਼ ਫਰੰਟ, ਪੰਜਾਬੀ ਯੂਨੀਵਰਸਿਟੀ ਦੇ ਸਮੂਹ ਅਧਿਆਪਕਾਂ ਵੱਲੋਂ ਵਿਆਪਕ ਹਮਾਇਤ ਪ੍ਰਾਪਤ ਕਰ ਰਿਹਾ ਹੈ । ਅੱਜ ਇੱਕ ਪ੍ਰੈਸ ਨੋਟ ਜਾਰੀ ਕਰਦਿਆਂ ਅਤੇ ਚੋਣ ਪ੍ਰਚਾਰ ਕਰਨ ਸਮੇਂ, ਡੀ.ਟੀ ਸੀ ਅਤੇ ਪੀ. ਟੀ. ਸੀ. ਦੇ ਆਗੂਆਂ ਨੇ ਲੋਕਤਾਂਤਰਿਕ ਨੁਮਾਇੰਦਗੀ, ਪ੍ਰਸ਼ਾਸਨਿਕ ਪਾਰਦਰਸ਼ਤਾ ਅਤੇ ਅਧਿਆਪਕਾਂ ਲਈ ਵਧੀਆ ਕੰਮਕਾਜੀ ਹਾਲਾਤ ਦੀ ਲੋੜ ਉਤੇ ਜ਼ੋਰ ਦਿੱਤਾ। ਜ਼ਿਕਰਯੋਗ ਹੈ ਕਿ ਸਾਂਝੇ ਫਰੰਟ ਪੀ. ਟੀ. ਐਫ. ਵੱਲੋਂ ਪੂਟਾ ਦੇ ਪ੍ਰਧਾਨ ਲਈ ਬਾਟਨੀ ਵਿਭਾਗ ਦੇ ਡਾ. ਅਵਨੀਤਪਾਲ ਸਿੰਘ , ਸਕੱਤਰ ਦੇ ਅਹੁਦੇ ਲਈ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਦੇ ਸੁਖਜਿੰਦਰ ਸਿੰਘ ਬੁੱਟਰ, ਮੀਤ ਪ੍ਰਧਾਨ ਦੇ ਅਹੁਦੇ ਲਈ ਡਾ. ਗੁਰਪ੍ਰੀਤ ਸਿੰਘ (ਸਿਵਲ ਇੰਜੀਨੀਅਰਿੰਗ) ਅਤੇ ਜੋਆਇੰਟ ਸਕੱਤਰ ਲਈ ਡਾ ਗੁਰਪ੍ਰੀਤ ਕੌਰ ਬਰਾੜ ਮੈਦਾਨ ਵਿੱਚ ਹਨ, ਜਦੋਂ ਕਿ ਮੈਂਬਰ ਵਜੋਂ ਡਾ ਗੁਲਸ਼ਨ ਬਾਂਸਲ, ਡਾ ਗੌਰਵਦੀਪ, ਡਾ. ਅਮਰਪਰੀਤ ਸਿੰਘ ਅਤੇ ਡਾ. ਨਵਦੀਪ ਗੋਇਲ ਚੋਣ ਲੜ ਰਹੇ ਹਨ । ਅੱਜ ਕੈਂਪਸ ਵਿੱਚ ਕਾਨੂੰਨ ਵਿਭਾਗ ਤੋਂ ਸ਼ੁਰੂ ਕਰਕੇ ਯੂਨੀਵਰਸਿਟੀ ਦੇ ਸਾਰੇ ਆਰਟਸ ਬਲਾਕਾਂ ਵਿੱਚ ਸਾਰੇ ਅਧਿਆਪਕਾਂ ਨੂੰ ਮਿਲ ਕੇ ਅਤੇ ਚੋਣ ਸਬੰਧੀ ਪਰਚੇ ਵੰਡ ਕੇ ਚੋਣ ਪ੍ਰਚਾਰ ਕੀਤਾ ਗਿਆ ਅਤੇ ਪੀ. ਟੀ. ਐਫ. ਧੜੇ ਨੂੰ ਭਰਪੂਰ ਹੁੰਗਾਰਾ ਮਿਲਿਆ । ਇਸ ਸਮੇਂ ਆਪਣਾ ਚੋਣ ਮਨੋਰਥ ਪੱਤਰ ਵੰਡਦਿਆਂ, ਪੀ. ਟੀ. ਐਫ. ਦੇ ਅਧਿਆਪਕ ਆਗੂ ਡਾ ਨਿਸ਼ਾਨ ਸਿੰਘ ਦਿਓਲ (ਸਾਬਕਾ ਪੂਟਾ ਪ੍ਰਧਾਨ), ਡਾ. ਜਸਦੀਪ ਸਿੰਘ ਤੂਰ (ਸਾਬਕਾ ਪੂਟਾ ਸਕੱਤਰ), ਡਾ. ਗੁਰਮੁੱਖ ਸਿੰਘ, ਡਾ. ਪੂਨਮ ਪਤਿਆਰ ਨੇ ਆਖਿਆ ਕਿ ਅਧਿਆਪਕਾਂ ਦੀਆਂ ਬਹੁਤ ਸਾਰੀਆਂ ਮੰਗਾਂ ਜਿਵੇਂ ਕਿ CAS ਅਧੀਨ ਅਧਿਆਪਕਾਂ ਦੀਆਂ ਰੋਕੀਆਂ ਗਈਆਂ ਤਰੱਕੀਆਂ ਜਲਦ ਤੋਂ ਜਲਦ ਕਰਵਾਉਣੀਆਂ, ਅਧਿਆਪਕਾਂ ਦੇ 7ਵੇਂ ਪੇ ਸਕੇਲ ਅਨੁਸਾਰ ਤਰੱਕੀਆਂ ਦੇ ਬਣਦੇ ਉਚੇਰੇ ਤਨਖਾਹ ਸਕੇਲ ਅਤੇ ਇਸ ਨਾਲ ਸੰਬੰਧਤ ਪਿਛਲੇ ਸਾਰੇ ਬਕਾਏ ਤੁਰੰਤ ਜਾਰੀ ਕਰਵਾਉਣੇ, ਅਧਿਆਪਕਾਂ ਦੇ ਹੁਣ ਤੱਕ ਦੇ ਮਹਿੰਗਾਈ ਭੱਤੇ ਅਤੇ ਪੀ. ਐਚ. ਡੀ. ਇੰਨਕਰੀਮੈਂਟ ਆਦਿ ਦੇ ਬਾਕੀ ਰਹਿੰਦੇ ਬਕਾਏ ਤੁਰੰਤ ਜਾਰੀ ਕਰਵਾਉਣੇ, ਸਮੇਂ ਸਿਰ ਪੂਟਾ ਦੀ ਚੋਣ ਕਰਵਾਉਣੀ ਅਤੇ ਪੂਟਾ ਦੀ ਪ੍ਰੀਕ੍ਰਿਆ ਲੋਕਤਾਂਤਰਿਕ ਵਿਧੀ ਰਾਂਹੀ ਚਲਾਉਣੀ, ਯੂਨੀਵਰਸਿਟੀ ਵਿਖੇ ਪੱਕੇ ਵਾਈਸ ਚਾਂਸਲਰ ਦੀ ਨਿਯੁਕਤੀ ਕਰਵਾਉਣ ਲਈ ਸੰਘਰਸ਼ ਕਰਨਾ ਆਦਿ ਬਹੁਤ ਸਾਰੀਆਂ ਮੰਗਾਂ ਨੂੰ ਲੈ ਕੇ ਇਹ ਚੋਣ ਮਨੋਰਥ ਪੱਤਰ ਬਣਾਇਆ ਗਿਆ । ਉਹਨਾਂ ਆਖਿਆ ਕਿ ਉਹਨਾਂ ਨੂੰ ਪੂਰਨ ਵਿਸ਼ਵਾਸ ਹੈ ਕਿ ਪੀ. ਟੀ. ਐਫ. ਪੂਰੇ ਬਹੁਮਤ ਨਾਲ਼ ਪੂਟਾਂ ਦੀ ਚੋਣ ਜਿੱਤੇਗਾ ਅਤੇ ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਸਕਾਰਾਤਮਕ ਪਹੁੰਚ ਬਣਾਉਂਦੇ ਹੋਏ ਸਾਰੇ ਹੀ ਪੰਜਾਬੀ ਯੂਨੀਵਰਸਿਟੀ ਅਧਿਆਪਕਾਂ ਦੇ ਲਈ ਅੱਗੇ ਹੋ ਕੇ ਪੂਰੇ ਤਨਦੇਹੀ ਨਾਲ਼ ਕੰਮ ਕਰੇਗਾ । ਅੱਜ ਪ੍ਰਚਾਰ ਕਰਨ ਸਮੇਂ ਡਾ. ਗੁਰਸੇਵਕ ਲੰਬੀ, ਡਾ. ਮੋਹਨ ਤਿਆਗੀ, ਡਾ. ਗਗਨ ਥਾਪਾ, ਡਾ. ਖੁਸ਼ਦੀਪ ਗੋਇਲ, ਡਾ. ਦਵਿੰਦਰ ਸਿੰਘ, ਡਾ. ਪ੍ਰਵੀਨ ਲਤਾ, ਡਾ. ਰਾਜਦੀਪ ਸਿੰਘ, ਡਾ. ਹਰਵਿੰਦਰ ਸਿੰਘ ਧਾਲੀਵਾਲ ਅਤੇ ਡਾ. ਚਰਨਜੀਤ ਨੌਹਰਾ ਵੀ ਪ੍ਰਚਾਰ ਦੌਰਾਨ ਉਮੀਦਵਾਰਾਂ ਦੇ ਨਾਲ ਨਾਲ਼ ਹਾਜ਼ਰ ਰਹੇ ।

ਜਿ਼ਲਾ ਪਟਿਆਲਾ ਦੇ ਬਲਾਕ ਸਨੌਰ ਵਿਚ 30 ਨੂੰ ਹੋਣਗੀਆਂ 16 ਗ੍ਰਾਮ ਪੰਚਾਇਤਾਂ ਦੀਆਂ ਚੋਣਾਂ
ਪਟਿਆਲਾ : ਵਧੀਕ ਜਿਲਾ ਮੈਜਿਸਟ੍ਰੇਟ ਪਟਿਆਲਾ ਨੇ ਅੱਜ ਇਕ ਹੁਕਮ ਜਾਰੀ ਕਰਦਿਆਂ ਦੱਸਿਆ ਕਿ ਮੁੱਖ ਚੋਣ ਕਮਿਸ਼ਨਰ ਅਧਿਕਾਰੀ ਪੰਜਾਬ ਚੰਡੀਗੜ੍ਹ ਵਲੋਂ ਜਾਰੀ ਹਦਾਇਤਾਂ ਅਨੁਸਾਰ ਜਿ਼ਲਾ ਪਟਿਆਲਾ ਦੇ ਬਲਾਕ ਸਨੌਰ ਵਿਚ 16 ਗ੍ਰਾਮ ਪੰਚਾਇਤਾਂ ਭੱਠਲਾਂ, ਬੀਰ ਬਹਾਦੁਰਗੜ੍ਹ, ਡੀਲਵਾਲ, ਫਾਰਮ ਬਹਾਦੁਰਗੜ੍ਹ, ਮਾਜਰੀ, ਪੀਰ ਕਾਲੋਨੀ, ਵਿਦਿਆ ਨਗਰ, ਹੀਰਾ ਕਾਲੋਨੀ, ਗੁਰੂ ਨਾਨਕ ਨਗਰ, ਹਰ ਗੋਬਿੰਦ ਕਾਲੋਨੀ, ਖੇੜੀ, ਕਸਬਾ ਰੁੜਕੀ, ਮਹਿਮਦਪੁਰ ਜੱਟਾਂ, ਨਵਾਂ ਮਹਿਮਦਪੁਰ ਜੱਟਾਂ, ਸ਼ਮਸਪੁਰ ਅਤੇ ਸ਼ੇਖਪੁਰ ਕੰਬੋਆਂ ਵਿਚ ਜੋ ਗ੍ਰਾਮ ਪੰਚਾਇਤਾਂ ਚੋਣਾਂ 30 ਮਾਰਚ ਦਿਨ ਐਤਵਾਰ ਨੂੰ ਹੋਣੀਆਂ ਹਨ ਵਿਚ ਸ਼ਰਾਬ ਦੀ ਚੋਰੀ ਅਤੇ ਲੀਕੇਜ਼ ਹੋਣ ਦਾ ਖਦਸਾ ਬਣੇ ਰਹਿਣ ਦੇ ਚਲਦਿਆਂ ਚੋਣਾਂ ਦੇਕੰਮ ਤੇ ਅਸਰ ਪੈ ਸਕਦਾ ਹੈ ਅਤੇ ਲੋਕਾਂ ਵਿਚ ਲੜਾਈ ਝਗੜਾ ਹੋਣ ਕਾਰਨ ਕਾਨੂੰਨੀ ਵਿਵਸਥਾ ਦੀ ਸਥਿਤੀ ਖਰਾਬ ਹੋਣ ਦਾ ਅੰਦੇਸ਼ ਵੀ ਬਣਿਆਂ ਰਹਿੰਦਾ ਹੈ, ਇਸ ਲਈ ਸ਼ਾਂਤਮਈ ਅਤੇ ਪਾਰਦਰਸ਼ੀ ਤਰੀਕੇ ਨਾਲ ਚੋਣਾਂ ਦਾ ਕੰਮ ਮੁਕੰਮਲ ਕਰਵਾਉਣ ਲਈ ਨਸ਼ਾਬੰਦੀ ਐਲਾਨ ਕੀਤੀ ਗਈ ਹੈਅਤੇ ਇਨ੍ਹਾਂ ਹੁਕਮਾਂ ਨੂੰ ਅਮਲੀ ਜਾਮਾ ਪਹਿਣਾਏ ਜਾਣ ਦੀ ਜਿੰਮੇਵਾਰੀ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਪਟਿਆਲਾ ਵਲੋਂ ਸਖ਼ਤੀ ਨਾਲ ਲਾਗੂ ਕਰਵਾਇਆ ਜਾਵੇਗਾ । ਵਧੀਕ ਜਿਲਾ ਮੈਜਿਸਟ੍ਰੇਟ ਪਟਿਆਲਾ ਦੇ ਜਾਰੀ ਹੁਕਮਾਂ ਨੂੰ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਪਟਿਆਲਾ ਕਰਵਾਉਣ ਗੇ ਲਾਗੂ ਵਧੀਕ ਜਿ਼ਲਾ ਮੈਜਿਸਟ੍ਰੇਟ ਪਟਿਆਲਾ ਈਸ਼ਾ ਸਿੰਗਲ ਨੇਜਾਰੀ ਹੁਕਮ ਵਿਚ ਦੱਸਿਆ ਕਿ ਜਿ਼ਲਾ ਪਟਿਆਲਾ ਅੰਦਰ ਗ੍ਰਾਮ ਪੰਚਾਇਤ ਚੋਣਾਂ 2024 ਸਬੰਧੀ ਪੰਜਾਬ ਆਬਕਾਰੀ ਐਕਟ, 1914 ਦੀ ਧਾਰਾ 54 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 30 ਮਾਰਚ ਨੂੰ ਤੇ31 ਮਾਰਚ ਨੂੰ ਸਵੇਰੇ 10 ਵਜੇ ਤੱਕ ਡਰਾਈ ਡੇਅ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਹੁਕਮ ਵਿਚ ਸਪੱਸ਼ਟ ਕੀਤਾ ਕਿ ਇਹ ਹੁਕਮ ਚੋਣਾਂ ਵਾਲੇ ਏਰੀਆ ਦੀ ਹਦੂਦ ਵਿਚ ਹੀ ਲਾਗੂ ਹੋਵੇਗਾ ਤੇ ਉਕਤ ਪਾਬੰਦੀ ਵਾਲੇ ਸਮੇਂ ਦੌਰਾਨ ਚੋਣਾਂ ਵਾਲੇ ਖੇਤਰ ਵਿਚ ਕਿਸੇ ਵੀ ਸ਼ਰਾਬ ਦੇ ਠੇਕੇ ਚਾਹੇ ਦੇਸੀ ਦਾ ਹੋਵੇ ਜਾਂ ਅੰਗ੍ਰੇਜ਼ੀ ਦਾ, ਹੋਟਲ, ਦੁਕਾਨ, ਰੈਸਟੋਰੈਂਟ, ਕਲੱਬ, ਬੀਅਰ ਬਾਰ, ਅਹਾਤੇ ਜਿਥੇ ਸ਼ਰਾਬ ਵੇਚਣ ਤੇ ਪੀਣ ਦੀ ਕਾਨੂੰਨੀ ਤੌਰ ਤੇ ਮਨਜ਼ੂਰੀ ਹੈ ਜਾਂ ਕਿਸੇ ਵੀ ਹੋਰ ਜਨਤਕ ਥਾਵਾਂ ਆਦਿ ਤੇ ਸ਼ਰਾਬ ਦੀ ਵਿਕਰੀ ਕਰਨ, ਵਰਤੋਂ ਕਰਨ, ਪੀਣ, ਪਿਲਾਉਣ, ਸਟੋਰ ਕਰਨ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਤੇ ਮੁਕੰਮਲ ਪਾਬੰਦੀ ਕੀਤੀ ਗਈ ਹੈ ।
Punjab Bani 28 March,2025
ਪੰਜਾਬੀ ਯੂਨੀਵਰਸਿਟੀ ਦੇ ਵੱਖ ਵੱਖ ਵਿਭਾਗਾਂ ਵਿੱਚੋਂ ਬਾਗੜੀਆਂ ਗਰੁੱਪ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ
ਪੰਜਾਬੀ ਯੂਨੀਵਰਸਿਟੀ ਦੇ ਵੱਖ ਵੱਖ ਵਿਭਾਗਾਂ ਵਿੱਚੋਂ ਬਾਗੜੀਆਂ ਗਰੁੱਪ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਗੈਰ-ਅਧਿਆਪਨ ਕਰਮਚਾਰੀਆਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ਤੇ ਕਰਾਂਗੇ ਹੱਲ : ਰਾਜਿੰਦਰ ਸਿੰਘ ਬਾਗੜੀਆਂ ਪਟਿਆਲਾ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਗੈਰ ਅਧਿਆਪਨ ਕਰਮਚਾਰੀ ਸੰਘ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ । ਰਜਿਸਟਰਾਰ ਵਲੋਂ ਨਿਯੁਕਤ ਕੀਤੇ ਗਏ ਚੋਣ ਕਮਿਸ਼ਨਰ ਅਧਿਕਾਰੀਆਂ ਵਲੋਂ ਚਾਰ ਮਾਰਚ ਨੂੰ ਚੋਣਾਂ ਕਰਵਾਉਣ ਦਾ ਪੱਤਰ ਜਾਰੀ ਕੀਤਾ ਗਿਆ ਹੈ। ਕਰਮਚਾਰੀ ਸੰਘ ਦੀਆਂ ਚੋਣਾਂ ਦਾ ਐਲਾਨ ਹੁੰਦੇ ਹੀ ਵੱਖ-ਵੱਖ ਕਰਮਚਾਰੀ ਸੰਗਠਨਾਂ ਵੱਲੋਂ ਚੋਣ ਪ੍ਰਚਾਰ ਸ਼ੂਰੁ ਕਰ ਦਿੱਤਾ ਗਿਆ ਹੈ। ਪਿਛਲੇ ਦੋ ਸਾਲਾਂ ਤੋਂ ਕਰਮਚਾਰੀ ਸੰਘ ਤੇ ਬਾਗੜੀਆਂ ਗਰੁੱਪ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਦਾ ਆ ਰਿਹਾ ਹੈ । ਯੂਨੀਵਰਸਿਟੀ ਦੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆਂ ਵਲੋਂ ਰਾਜਿੰਦਰ ਸਿੰਘ ਬਾਗੜੀਆਂ ਅਤੇ ਸਮੂਹ ਟੀਮ ਨੂੰ ਭਰਵਾਂ ਹੁੰਗਾਰਾ ਦਿੱਤਾ ਜਾਂ ਰਿਹਾ ਹੈ । ਪ੍ਰਧਾਨ ਰਾਜਿੰਦਰ ਸਿੰਘ ਬਾਗੜੀਆਂ ਨੇ ਕਰਮਚਾਰੀਆਂ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਇਮਾਨਦਾਰੀ ਨਾਲ ਮੋਜੂਦਾ ਸੰਘ ਨੇ ਗੈਰ ਅਧਿਆਪਨ ਕਰਮਚਾਰੀਆਂ ਦੇ ਮਸਲਿਆਂ ਨੂੰ ਹੱਲ ਕਰਵਾਇਆ ਹੈ, ਉਸੇ ਤਰ੍ਹਾਂ ਭਵਿੱਖ ਵਿੱਚ ਕਰਮਚਾਰੀਆਂ ਵਲੋਂ ਬਾਗੜੀਆਂ ਗਰੁੱਪ ਨੂੰ ਜਿੱਤਾ ਕੇ ਭੇਜਿਆ ਜਾਂਦਾ ਹੈ ਤਾਂ ਕਰਮਚਾਰੀ ਦੇ ਰਹਿੰਦੇ ਕੰਮਾਂ ਲਈ ਟੀਮ ਆਪਣਾ ਪੂਰਾ ਫਰਜ਼ ਨਿਭਾਵੇਗੀ । ਗੈਰ-ਅਧਿਆਪਨ ਕਰਮਚਾਰੀਆਂ ਦੀਆਂ ਤਰੱਕੀਆਂ, ਬਕਾਏ ਰਾਸ਼ੀ, ਪੇਅ ਸਕੇਲ, ਪ੍ਰੀਖਿਆ ਸ਼ਾਖਾ ਕਰਮਚਾਰੀਆਂ ਦੇ ਮਸਲਿਆਂ ਸਬੰਧੀ ਆਉਣ ਵਾਲੇ ਦਿਨਾਂ ਵਿੱਚ ਸੰਘ ਵਲੋਂ ਕੰਮ ਕੀਤਾ ਜਾਵੇਗਾ । ਬਾਗੜੀਆਂ ਨੇ ਭਰੋਸਾ ਦਿਵਾਇਆ ਕਿ ਵਾਇਸ ਚਾਂਸਲਰ ਨਿਯੁਕਤ ਹੋਣ ਉਪਰੰਤ ਕਰਮਚਾਰੀਆਂ ਦੀਆਂ ਰੁਕਿਆਂ ਹੋਇਆ ਫਾਇਲਾਂ ਨੂੰ ਯੂਨੀਵਰਸਿਟੀ ਪ੍ਰਸ਼ਾਸਨ ਅੱਗੇ ਰੱਖਿਆ ਜਾਵੇਗਾ । ਚੋਣ ਪ੍ਰਚਾਰ ਦੌਰਾਨ ਅਮਰਜੀਤ ਕੌਰ, ਪ੍ਰਕਾਸ਼ ਸਿੰਘ ਧਾਲੀਵਾਲ, ਗੁਰਪ੍ਰੀਤ ਸਿੰਘ ਜੋਨੀ, ਤੇਜਿੰਦਰ ਸਿੰਘ, ਨਵਦੀਪ ਸਿੰਘ ਉਂਕਾਰ ਸਿੰਘ, ਪ੍ਰਭਜੋਤ ਸਿੰਘ, ਮੋਹਮੰਦ ਜ਼ਹਿਰ, ਕਰਨੈਲ ਸਿੰਘ, ਗੁਰਪਿਆਰ ਸਿੰਘ, ਸੰਦੀਪ ਸਿੰਘ ਆਦਿ ਵੱਖ ਵੱਖ ਬੁਲਾਰਿਆਂ ਨੇ ਕਰਮਚਾਰੀ ਦੀਆਂ ਹੱਕੀ ਮੰਗਾਂ ਮਨਵਾਉਣ ਲਈ ਆਪਣੇ ਵਿਚਾਰ ਪੇਸ਼ ਕੀਤੇ ।
Punjab Bani 21 February,2025
ਪੰਜਾਬੀ ਯੂਨੀਵਰਸਿਟੀ ਵਿਚ ਨਾਨ ਟੀਚਿੰਗ ਸੰਘ ਦੇ ਚੋਣ ਦੇ ਲਈ ਕਰਮਚਾਰੀਆਂ ਵਿਚ ਗਰਮਾਹਟ
ਪੰਜਾਬੀ ਯੂਨੀਵਰਸਿਟੀ ਵਿਚ ਨਾਨ ਟੀਚਿੰਗ ਸੰਘ ਦੇ ਚੋਣ ਦੇ ਲਈ ਕਰਮਚਾਰੀਆਂ ਵਿਚ ਗਰਮਾਹਟ - ਬਾਗੜੀਆ ਅਤੇ ਬੱਬੀ ਗਰੁੱਪ ਵਿਚ ਮੁਕਾਬਲਾ - 25 ਫਰਵਰੀ ਨੂੰ ਉਮੀਦਵਾਰਾਂ ਦੇ ਨਾਮਜਦਗੀ ਪੱਤਰ ਜਾਣਗੇ ਭਰੇ ਪਟਿਆਲਾ : ਨਾਨ ਟੀਚਿੰਗ ਸੰਘ ਦੇ ਚੋਣ ਦੇ ਲਈ ਪੰਜਾਬੀ ਯੂਨੀਵਰਸਿਟੀ ਦੇ ਪਟਿਆਲਾ ਕਰਮਚੀਾਰਆਂ ਵਿਚ ਗਰਮਾਹਟ ਦਾ ਮਾਹੌਲ ਹੈ । ਇਸ ਵਾਰ ਵੀ ਸਿਧੇ ਤੌਰ 'ਤੇ ਬਾਗਡੀਆ ਅਤੇ ਬੱਬੀ ਗਰੁਪ ਵਿਚ ਮੁਕਾਬਲਾ ਹੈ ਅਤੇ ਸਰਗਰਮੀਆਂ ਤੇਜ ਹਨ। 4 ਮਾਰਚ ਨੂੰ ਹੋਣ ਵਾਲੇ ਇਸ ਚੋਣ ਦੇ ਲਈ ਕਰਮਚਾਰੀ ਪੂਰੀ ਤਰ੍ਹਾਂ ਚੋਣ ਪ੍ਰਚਾਰ ਵਿਚ ਜੁੜ ਚੁਕੇ ਹਨ । ਇਸ ਚੋਣ ਦੇ ਲਈ 25 ਫਰਵਰੀ ਨੂੰ ਪ੍ਰਧਾਨਗੀ ਅਹੁਦੇ ਦੇ ਉਮੀਦਵਾਰਾਂ ਵਲੋ ਨਾਮਾਂਕਨ ਪੱਤਰ ਭਰੇ ਜਾਣਗੇ ਅਤੇ ਇਸਦੇ ਬਾਅਦ 27 ਨੂੰ ਉਮੀਦਵਾਰ ਆਪਣੇ ਨਾਮਾਂਕਨ ਪੱਤਰ ਵਾਪਸ ਲੈ ਸਕਣਗੇ ਅਤੇ ਇਸ ਦਿਨ ਰਿਟਰਨਿੰਗ ਅਫਸਰ ਵਲੋ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਜਾਰੀ ਕੀਤੇ ਜਾਣਗੇ, ਜਿਸਦੇ ਬਾਅਦ ਇਸ ਦਿਨੀ ਉਮੀਦਵਾਰਾਂ ਨੂੰ ਅੰਤਿਮ ਸੂਚੀ ਜਾਰੀ ਕੀਤੀ ਜਾਵੇਗੀ । ਪ੍ਰਧਾਨਗੀ ਅਹੁਦੇ ਲਈ ਦੋਵੇ ਧੀਰਾਂ ਵਿਚ ਫਸਵਾਂ ਮੁਕਾਬਲਾ ਜਾਣਕਾਰੀ ਦੇ ਅਨੁਸਾਰ ਪੰਜਾਬੀ ਯੂਨੀਵਰਸਿਟੀ ਨਾਨ ਟੀਚਿੰਗ ਕਰਮਚਾਰੀ ਐਸੋਸੀਏਸਨ ਦੇ ਪ੍ਰਧਾਨਗੀ ਅਹੁਦੇਦ ੇ ਲਈ ਧਰਮਿੰਦਰ ੰਿਸਘ ਪਨੂੰ ਅਤੇ ਰਾਜਿੰਦਰ ਸਿੰਘ ਬਾਗੜੀਆ ਦੇ ਵਿਚ ਮੁਕਾਬਲਾ ਰਹੇਗਾ। ਦਸ ਦਈਏ ਕਿ ਧਰਮਿੰਦਰ ਸਿੰਘ ਪਨੂੰ ਇੰਪਲਾਈਜ ਡੈਮੋਕਰੇਟਿਕ ਤੋ ਹਨ ਅਤੇ ਬਾਗੜੀਆ ਗਰੁਪ ਤੋਂ ਰਾਜਿੰਦਰ ਸਿੰਘ ਬਾਗੜੀਆ ਪ੍ਰਧਾਨਗੀ ਅਹੁਦੇ ਨੂੰ ਲੈ ਕੇ ਚੋਣ ਮੈਣਾਨ ਵਿਚ ਹਨ। ਦਸ ਦਈਏ ਕਿ ਰਾਜਿੰਦਰ ਸਿੰਘ ਬਾਗੜੀਆ ਪਿਛਲੇ ਸਾਲ ਪ੍ਰਧਾਨ ਅਹੁਦੇ 'ਤੇ ਰਹਿ ਚੁਕੇ ਹਨ। ਉਧਰ ਧਰਮਿੰਦਰ ਸਿੰਘ ਪਨੂੰ ਨੂੰ ਏ ਕਲਾਸ ਆਫਿਸਰ ਐਸੋਸੀੲਸ਼ਨ ਦੇ ਸਾਬਕਾ ਪ੍ਰਧਾਨ ਗੁਰਿੰਦਰ ਪਾਲ ਸਿੰਘ ਬੱਬੀ ਦਾ ਸਮਥਰਨ ਹੈ । ਬੱਬੀ ਪਿਛਲੇ ਸਮੇ ਵਿਚ ਨਾਨ ਟੀਚਿੰਗ ਕਰਮਚਾਰੀ ਐਸੋਸੀਏਸ਼ਨ ਦੇ ਪ੍ਰਧਾਨ ਵੀ ਰਹਿ ਚੁਕੇ ਹਨ । ਯੂਨੀਵਰਸਿਟੀ ਦੇ ਕਰਮਚਾਰੀਆਂ ਦੀ ਬਿਹਤਰੀ ਲਈ ਚੋਣ ਲੜਾਂਗੇ : ਪਨੂੰ ਪ੍ਰਧਾਨਗੀ ਅਹੁਦੇ ਨੂੰ ਲੈ ਕੇ ਮੈਦਾਨ ਵਿਚ ਉਤਰੇ ਧਰਮਿੰਦਰ ਸਿੰਘ ਪਨੂੰ ਨੇ ਕਿਹਾ ਕਿ ਇੰਪਲਾਈਜ ਡੈਮੋਕ੍ਰੇਟਿਕ ਫਰੰਟ ਚੋਣ ਦੇ ਲਈ ਤਿਆਰ ਹਨ। ਪਨੂੰ ਨੇ ਕਿਹਾ ਕਿ ਇਸ ਵਾਰ ਐਸੋਸੀਏਸ਼ਨ ਦੇ ਚੋਣ ਅਲਗ ਰੰਗ ਲਿਆਉਣਗੇ । ਪਨੂੰ ਨੇ ਕਿਹਾ ਕਿ ਜੇਕਰ ਕਮਰਚਾਰੀ ਉਨ੍ਹਾ ਨੂੰ ਪ੍ਰਧਾਨ ਦੇ ਰੂਪ ਵਿਚ ਚੁਣਗੇ ਤਾਂ ਉਹ ਕਰਮਚਾਰੀਆਂ ਦੀ ਸਾਰੀ ਪੈੰਿਡਗ ਮੰਗਾਂ ਨੂੰ ਪੂਰਾ ਕਰਨ ਵਿਚ ਆਪਣਾ ਅਹਿਮ ਯੋਗਦਾਨ ਪਾਉਣਗੇ । ਇਸ ਵਾਰ ਵੀ ਚੋਣ ਜਿਤਾਂਗੇ : ਬਾਗੜੀਆ ਪ੍ਰਧਾਨਗੀ ਅਹੁਦੇ ਦੇ ਦਾਅਦੇਵਾਰ ਰਾਜਿੰਦਰ ਸਿੰਘ ਬਾਗੜੀਆ ਨੇ ਕਿਹਾ ਕਿ ਉਹ ਚੋਣ ਦੇ ਲਈ ਤਿਆਰ ਹਨ ਅਤੇ ਇਸ ਵਾਰ ਵੀ ਪ੍ਰਧਾਨ ਦਾ ਅਹੁਦੇ 'ਤੇ ਚੋਣ ਲੜਨਗੇ। ਉਨ੍ਹਾ ਕਿਹਾ ਕਿ ਉਨ੍ਹਾ ਨੇ ਪਿਛਲੇ ਸਾਲ ਵੀ ਕਰਮਚਾਰੀਆਂ ਦੀ ਮੰਗਾਂ ਨੂੰ ਪੂਰਾ ਕਰਵਾਉਣ ਦੀ ਕੋਸ਼ਿਸ਼ ਕੀਤੀ ਅਤੇ ਇਹ ਕੋਸ਼ਿਸ਼ ਅੱਗੇ ਵੀ ਜਾਰੀ ਰਹੇਗੀ। ਉਨ੍ਹਾ ਕਿਹਾ ਕਿ ਉਨ੍ਹਾ ਦੇ ਗਰੁਪ ਵਲੋ ਜਲਦ ਚੋਣ ਪ੍ਰਚਾਰ ਸ਼ੁਰੂ ਕਰਕੇ ਕਰਮਚਾਰੀਆਂ ਨੂੰ ਆਪਣੇ ਨਾਲ ਜੋੜਿਆ ਜਾਵੇਗਾ ।
Punjab Bani 20 February,2025
ਬੀ ਕੇ ਯੂ ਰਾਜੇਵਾਲ ਜਥੇਬੰਦੀ ਦੀ ਘਨੌਰ ਬਲਾਕ ਦੀ ਹੋਈ ਚੋਣ
ਬੀ ਕੇ ਯੂ ਰਾਜੇਵਾਲ ਜਥੇਬੰਦੀ ਦੀ ਘਨੌਰ ਬਲਾਕ ਦੀ ਹੋਈ ਚੋਣ - ਪ੍ਰਧਾਨ ਪਰਮਜੀਤ ਸਿੰਘ, ਜਨਰਲ ਸਕੱਤਰ ਕਰਨਦੀਪ ਸਿੰਘ, ਖਜਾਨਚੀ ਭੁਪਿੰਦਰ ਸਿੰਘ ਨੂੰ ਲਗਾਇਆ ਘਨੌਰ : ਅੱਜ ਗੁਰਦੁਆਰਾ ਦੀਵਾਨ ਹਾਲ ਘਨੌਰ ਵਿਖੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਘਨੌਰ ਦੀ ਮੀਟਿੰਗ ਜਿਲਾ ਪ੍ਰਧਾਨ ਨਰਿੰਦਰ ਸਿੰਘ ਲੇਹਲਾ ਦੀ ਪ੍ਰਧਾਨਗੀ ਹੇਠ ਹੋਈ । ਇਸ ਸਬੰਧੀ ਸੂਬਾ ਖਜਾਨਚੀ ਗੁਲਜ਼ਾਰ ਸਿੰਘ ਸਲੇਮਪੁਰ ਅਤੇ ਹਜੂਰਾ ਸਿੰਘ ਮਿਰਜ਼ਾਪੁਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਮੀਟਿੰਗ ਦਾ ਮੁੱਖ ਏਜੰਡਾ ਬਲਾਕ ਦੀ ਚੋਣ ਸਬੰਧੀ ਸੀ, ਜਿਸ ਵਿਚ ਸਰਬਸੰਮਤੀ ਨਾਲ ਐਡਹਾਕ ਕਮੇਟੀ ਦੀ ਚੋਣ ਕੀਤੀ ਗਈ, ਜਦੋਂ ਕਿ ਮੀਟਿੰਗ ਦੀ ਕਾਰਵਾਈ ਜਿਲਾ ਪ੍ਰਧਾਨ ਦੀ ਇਜਾਜਤ ਨਾਲ ਸ਼ੁਰੂ ਕੀਤੀ ਅਤੇ ਜਿਲਾ ਪ੍ਰਧਾਨ ਨਰਿੰਦਰ ਸਿੰਘ ਲੇਹਲਾ ਨੇ ਸੰਖੇਪ ਵਿੱਚ ਜਥੇਬੰਦੀ ਬਾਰੇ ਜਾਣਕਾਰੀ ਦਿੱਤੀ ਗਈ । ਉਸ ਤੋਂ ਬਾਅਦ ਹਰਦੀਪ ਸਿੰਘ ਘਨੁੜਕੀ ਸੂਬਾ ਸਕੱਤਰ ਨੇ ਕਿਸਾਨਾਂ ਨਾਲ ਵਿਚਾਰ ਸਾਂਝੇ ਕੀਤੇ । ਜਿਲਾ ਜਨਰਲ ਸਕੱਤਰ ਹਜੂਰਾ ਸਿੰਘ ਮਿਰਜਾਪੁਰ ਨੇ ਕਮੇਟੀ ਅਹੁਦੇਦਾਰਾਂ ਦੇ ਨਾਮ ਪੇਸ਼ ਕੀਤੇ, ਜਿਨ੍ਹਾਂ ਵਿੱਚ ਪਰਮਜੀਤ ਸਿੰਘ ਸੰਜਰਪੁਰ ਨੂੰ ਬਲਾਕ ਪ੍ਰਧਾਨ ਚੁਣਿਆ ਗਿਆ ਜਦੋਂ ਕਿ ਜਨਰਲ ਸਕੱਤਰ ਕਰਨਦੀਪ ਸਿੰਘ ਸੰਧਾਰਸੀ, ਖਜਾਨਚੀ ਭੁਪਿੰਦਰ ਸਿੰਘ ਪਿੰਡ ਰੁੜਕੀ, ਮੀਤ ਪ੍ਰਧਾਨ ਜਗਵਿੰਦਰ ਸਿੰਘ ਕਾਮੀ ਕਲਾ, ਮੀਤ ਪ੍ਰਧਾਨ ਜਸਪ੍ਰੀਤ ਸਿੰਘ ਪਿੰਡ ਮਰਦਾਪੁਰ, ਸਕੱਤਰ ਮੋਹਣ ਸਿੰਘ ਪਿੰਡ ਲਾਛੜੂ ਕਲਾਂ ਅਤੇ ਅਗਜੈਕਟਿਵ ਮੈਂਬਰ ਸੁਖਵਿੰਦਰ ਸਿੰਘ ਸਲੇਮਪੁਰ ਜੱਟਾਂ ਨੂੰ ਲਗਾਇਆ ਗਿਆ। ਇਸ ਮੌਕੇ ਚੁਣੇ ਗਏ ਨਵੇਂ ਉਕਤ ਮੈਂਬਰਾਂ ਨੂੰ ਕਮੇਟੀ ਦਾ ਵਿਸਥਾਰ ਕਰਨ ਲਈ ਅਧਿਕਾਰ ਦਿੱਤੇ ਗਏ । ਮੀਟਿੰਗ ਵਿਚ ਨਾਭਾ ਬਲਾਕ ਤੋਂ ਬਲਾਕ ਪ੍ਰਧਾਨ ਅੱਛਰ ਸਿੰਘ, ਅਵਤਾਰ ਸਿੰਘ ਕੈਦਪੁਰ, ਜਗਜੀਤ ਸਿੰਘ ਮੋਹਲ ਗੁਆਰਾ, ਅਵਤਾਰ ਸਿੰਘ ਬੰਧਨ ਬਲਾਕ ਭੁਨਰਹੇੜੀ ਅਤੇ ਗੁਰਚਰਨ ਸਿੰਘ ਪਰੋੜ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ । ਇਸ ਮੌਕੇ ਮਲਕੀਤ ਸਿੰਘ, ਲਾਭ ਸਿੰਘ, ਹਰੀ ਸਿੰਘ, ਹਰਵਿੰਦਰ ਸਿੰਘ, ਭਾਗ ਸਿੰਘ, ਬਾਲ ਸਿੰਘ, ਗੁਰਨਾਮ ਸਿੰਘ, ਜਰਨੈਲ ਸਿੰਘ, ਮਹਿੰਦਰ ਸਿੰਘ ਅਤੇ ਸਰਪੰਚ ਗੁਰਪ੍ਰੀਤ ਸਿੰਘ ਸੰਧਾਰਸੀ, ਮਨਜੀਤ ਸਿੰਘ ਸਰਪੰਚ ਪਿੰਡ ਪਿੱਪਲ ਮੰਗੋਲੀ, ਰਾਮ ਲਾਲ ਕਾਮੀਕਲਾਂ, ਗੁਰਦੀਪ ਸਿੰਘ ਪਿੰਡ ਕਾਮੀ ਖੁਰਦ, ਅੰਗਰੇਜ ਸਿੰਘ, ਲਖਮੀਰ ਸਿੰਘ, ਹਰਕੇਸ ਸਿੰਘ, ਸੁਰਿੰਦਰ ਸਿੰਘ ਸਲੇਮਪੁਰ ਜੱਟਾਂ, ਸਾਬਕਾ ਸਰਪੰਚ ਸੁਰਜੀਤ ਸਿੰਘ ਰੁੜਕੀ, ਦਰਸਨ ਸਿੰਘ ਰੁੜਕੀ, ਦਲੇਰ ਸਿੰਘ, ਜਸਵੰਤ ਸਿੰਘ, ਭੁਪਿੰਦਰ ਸਿੰਘ, ਹਰਮਨਦੀਪ ਸਿੰਘ ਸੱਜਰਪੁਰ ਤੋਂ ਇਲਾਵਾ ਪਿੰਡਾਂ ਦੇ ਕਈ ਮੋਹਤਬਰ ਵਿਅਕਤੀ ਮੌਜੂਦ ਸਨ ।
Punjab Bani 19 February,2025
ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 31 ਮਈ ਤੋਂ ਪਹਿਲਾਂ ਕਰਵਾਉਣ ਦੇ ਹੁਕਮ
ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 31 ਮਈ ਤੋਂ ਪਹਿਲਾਂ ਕਰਵਾਉਣ ਦੇ ਹੁਕਮ ਚੰਡੀਗੜ੍ਹ : ਪੰਜਾਬ ਸਰਕਾਰ ਦੇ ਪੰਚਾਇਤ ਵਿਭਾਗ ਵੱਲੋਂ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 31 ਮਈ ਤੋਂ ਪਹਿਲਾਂ ਕਰਵਾਉਣ ਦਾ ਨਿਰਦੇਸ਼ ਦਿੱਤਾ ਗਿਆ ਹੈ।ਦੱਸਣਯੋਗ ਹੈ ਕਿ ਇਸ ਤੋ਼ ਪਹਿਲਾਂ ਨਗਰ ਨਿਗਮ, ਨਗਰ ਪੰਚਾਇਤ ਅਤੇ ਪੰਚਾਇਤੀ ਚੋਣਾਂ ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਚੁੱਕੀਆਂ ਹਨ ਤੇ ਹੁਣ ਇਨ੍ਹਾਂ ਚੋਣਾਂ ਦੀ ਵਾਰੀ ਹੈ ।
Punjab Bani 13 February,2025
ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ ਲਈ ਵੋਟਾਂ ਦੀ ਸੁਧਾਈ ਅਤੇ ਅਪਡੇਸ਼ਨ ਦਾ ਪ੍ਰੋਗਰਾਮ ਜਾਰੀ : ਅਨੁਪ੍ਰਿਤਾ ਜੌਹਲ
ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ ਲਈ ਵੋਟਾਂ ਦੀ ਸੁਧਾਈ ਅਤੇ ਅਪਡੇਸ਼ਨ ਦਾ ਪ੍ਰੋਗਰਾਮ ਜਾਰੀ : ਅਨੁਪ੍ਰਿਤਾ ਜੌਹਲ -ਦਾਅਵੇ ਤੇ ਇਤਰਾਜ 11 ਫਰਵਰੀ ਤੋਂ 18 ਫਰਵਰੀ ਤੱਕ ਹੋਣਗੇ ਦਰਜ, ਇਤਰਾਜਾਂ ਦਾ ਨਿਪਟਾਰਾ 27 ਤੱਕ ਤੇ ਵੋਟਰ ਰੋਲ ਦੀ ਅੰਤਿਮ ਪ੍ਰਕਾਸ਼ਨਾ ਦੀ 3 ਮਾਰਚ ਨੂੰ : ਏ. ਡੀ. ਸੀ. ਜੌਹਲ ਪਟਿਆਲਾ, 10 ਫਰਵਰੀ : ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਅਨੁਪ੍ਰਿਤਾ ਜੌਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ-2025 ਲਈ ਯੋਗਤਾ ਮਿਤੀ 1 ਮਾਰਚ 2025 ਅਨੁਸਾਰ ਵੋਟਰ ਸੂਚੀਆਂ ਦੀ ਸੁਧਾਈ ਅਤੇ ਅਪਡੇਸ਼ਨ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ, ਜਿਸ ਦੇ ਅਨੁਸਾਰ ਡਰਾਫਟ ਵੋਟਰ ਰੋਲ ਦੀ ਪ੍ਰਕਾਸ਼ਨਾ ਅੱਜ ਮਿਤੀ 10 ਫਰਵਰੀ 2025 ਨੂੰ ਕਰ ਦਿੱਤੀ ਗਈ ਹੈ। ਅਨੁਪ੍ਰਿਤਾ ਜੌਹਲ ਨੇ ਇਸ ਸਬੰਧੀ ਅੱਜ ਸਮੂਹ ਐਸ. ਡੀ. ਐਮਜ-ਕਮ-ਮੰਡਲ ਚੋਣਕਾਰ ਅਫ਼ਸਰਾਂ ਨਾਲ ਇੱਕ ਆਨਲਾਈਨ ਮੀਟਿੰਗ ਕਰਦਿਆਂ ਦੱਸਿਆ ਕਿ ਦਾਅਵੇ/ ਇਤਰਾਜ ਦਰਜ਼ ਕਰਵਾਉਣ ਦੀ ਮਿਤੀ 11 ਫਰਵਰੀ ਤੋਂ 18 ਫਰਵਰੀ 2025 ਤੱਕ ਹੋਵੇਗੀ ਅਤੇ ਪ੍ਰਾਪਤ ਦਾਅਵੇ/ਇਤਰਾਜ ਦਾ ਨਿਪਟਾਰਾ ਮਿਤੀ 27 ਫਰਵਰੀ 2025 ਤੱਕ ਹੋਵੇਗਾ ਅਤੇ ਵੋਟਰ ਰੋਲ ਦੀ ਅੰਤਿਮ (ਫਾਈਨਲ) ਪ੍ਰਕਾਸ਼ਨਾ ਦੀ ਮਿਤੀ 03 ਮਾਰਚ 2025 ਨੂੰ ਕੀਤੀ ਜਾਵੇਗੀ । ਇਸ ਤੋਂ ਇਲਾਵਾ ਪਟਿਆਲਾ ਜ਼ਿਲ੍ਹੇ ਦੇ ਸਾਰੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ 14 ਫਰਵਰੀ 2025 ਦਿਨ ਸ਼ੁਕਰਵਾਰ ਅਤੇ 15 ਫਰਵਰੀ 2025 ਦਿਨ ਸ਼ਨੀਵਾਰ ਨੂੰ ਵਿਸ਼ੇਸ਼ ਕੈਂਪ ਪੇਂਡੂ ਖੇਤਰ ਦੇ ਪੋਲਿੰਗ ਬੂਥਾਂ ‘ਤੇ ਲਗਵਾਉਣਗੇ ਤਾਂ ਜੋ ਕਿ ਸੁਧਾਈ ਦਾ ਕੰਮ ਸੁਚਾਰੂ ਢੰਗ ਨਾਲ ਨੇਪਰੇ ਚੜ ਸਕੇ । ਏ. ਡੀ. ਸੀ. ਅਨੁਪ੍ਰਿਤਾ ਜੌਹਲ ਨੇ ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਬਲਾਕ ਸਬੰਧਿਤ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਨਾਲ ਤੁਰੰਤ ਸੰਪਰਕ ਕਰਨਗੇ, ਆਮ ਲੋਕਾਂ ਦੀ ਜਾਣਕਾਰੀ ਲਈ ਆਪਣੇ ਖੇਤਰ ਦੇ ਪਿੰਡਾਂ ਵਿਚ ਸੁਧਾਈ ਸਬੰਧੀ ਮੁਨਿਆਦੀ ਕਰਵਾਉਣਗੇ ਅਤੇ ਸੁਧਾਈ ਨਾਲ ਸਬੰਧਤ ਕੰਮਾਂ ਲਈ ਆਪਣਾ ਲਈ ਪੂਰਨ ਸਹਿਯੋਗ ਦੇਣਗੇ ।
Punjab Bani 10 February,2025
ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੀਆਂ ਵੋਟਰ ਸੂਚੀਆਂ ਲਈ ਦਾਅਵੇ ਅਤੇ ਇਤਰਾਜ 11 ਤੋਂ 18 ਫਰਵਰੀ ਤੱਕ ਲਏ ਜਾਣਗੇ: ਚਰਨਜੋਤ ਸਿੰਘ ਵਾਲੀਆ
ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੀਆਂ ਵੋਟਰ ਸੂਚੀਆਂ ਲਈ ਦਾਅਵੇ ਅਤੇ ਇਤਰਾਜ 11 ਤੋਂ 18 ਫਰਵਰੀ ਤੱਕ ਲਏ ਜਾਣਗੇ: ਚਰਨਜੋਤ ਸਿੰਘ ਵਾਲੀਆ ਪਿੰਡਾਂ ਵਿੱਚ ਵੋਟ ਬਣਾਉਣ ਲਈ 14-15 ਫਰਵਰੀ ਨੂੰ ਸਪੈਸ਼ਲ ਕੈਂਪ ਲਗਾਉਣ ਦੀ ਹਦਾਇਤ ਸੰਗਰੂਰ, 10 ਫਰਵਰੀ : ਚੋਣਕਾਰ ਰਜਿਸਟਰੇਸ਼ਨ ਅਫਸਰ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ -ਕਮ -ਉਪ ਮੰਡਲ ਮੈਜਿਸਟਰੇਟ ਸੰਗਰੂਰ ਚਰਨਜੋਤ ਸਿੰਘ ਵਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੀਆਂ ਵੋਟਰ ਸੂਚੀਆਂ ਲਈ ਦਾਅਵੇ ਅਤੇ ਇਤਰਾਜ 11 ਤੋਂ 18 ਫਰਵਰੀ ਤੱਕ ਲਏ ਜਾਣਗੇ । ਉਹਨਾਂ ਦੱਸਿਆ ਕਿ 30 ਅਗਸਤ 2024 ਦੀ ਯੋਗਤਾ ਅਨੁਸਾਰ ਵਿਧਾਨ ਸਭਾ ਹਲਕਾ -108 ਸੰਗਰੂਰ ਦੀ ਵਾਰਡ ਵਾਈਜ਼ ਫੋਟੋ ਵਾਲੀ ਵੋਟਰ ਸੂਚੀ ਤਿਆਰ ਕੀਤੀ ਗਈ ਹੈ, ਜਿਸ ਦੀ ਅੱਜ ਮਿਤੀ 10 ਫਰਵਰੀ ਨੂੰ ਮੁਢਲੀ ਪ੍ਰਕਾਸ਼ਨਾ ਕਰਵਾ ਦਿੱਤੀ ਗਈ ਹੈ । ਚੋਣਕਾਰ ਰਜਿਸਟਰੇਸ਼ਨ ਅਫਸਰ ਚਰਨਜੋਤ ਸਿੰਘ ਵਾਲੀਆ ਨੇ ਦੱਸਿਆ ਕਿ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 27 ਫਰਵਰੀ 2025 ਤੱਕ ਕੀਤਾ ਜਾਵੇਗਾ ਅਤੇ 3 ਮਾਰਚ 2025 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਹੋਵੇਗੀ । ਚੋਣਕਾਰ ਰਜਿਸਟਰੇਸ਼ਨ ਅਫਸਰ ਨੇ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਅਧੀਨ ਆਉਂਦੇ ਪਿੰਡਾਂ ਵਿੱਚ ਪੰਚਾਇਤ ਸਕੱਤਰਾਂ ਰਾਹੀਂ 14 ਫਰਵਰੀ ਅਤੇ 15 ਫਰਵਰੀ ਨੂੰ ਸਪੈਸ਼ਲ ਕੈਂਪ ਲਗਵਾਉਣ ਤਾਂ ਜੋ ਕੋਈ ਵੀ ਯੋਗ ਵੋਟਰ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ ।
Punjab Bani 10 February,2025
ਦਿੱਲੀ ਵਿਧਾਨ ਸਭਾ ਚੋਣਾਂ ਵਿਚ ਭਾਜਪਾ 46 ਅਤੇ ਆਪ 24 ਸੀਟਾਂ ’ਤੇ ਅੱਗੇ
ਦਿੱਲੀ ਵਿਧਾਨ ਸਭਾ ਚੋਣਾਂ ਵਿਚ ਭਾਜਪਾ 46 ਅਤੇ ਆਪ 24 ਸੀਟਾਂ ’ਤੇ ਅੱਗੇ ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਅੱਜ 12 ਵਜੇ ਤੱਕ ਹੋਈ ਵੋਟਾਂ ਦੀ ਗਿਣਤੀ ਵਿਚ ਭਾਜਪਾ 46 ਸੀਟਾਂ ’ਤੇ ਅੱਗੇ ਹੈ ਜਦੋਂ ਕਿ ਆਮ ਆਦਮੀ ਪਾਰਟੀ (ਆਪ) 24 ਸੀਟ ’ਤੇ ਅੱਗੇ ਹੈ । ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਪਿੱਛੇ ਚਲ ਰਹੇ ਹਨ । ਇਥੇ ਇਹ ਵੀ ਦੇਖਣਵਾਲੀ ਗੱਲ ਹੈ ਕਿ ਸਵੇਰ ਤੋਂ ਸ਼ੁਰੁ ਹੋਈ ਕਾਊਂਟਿੰਗ ਦੇ ਚਲਦਿਆਂ ਭਾਰਤੀ ਜਨਤਾ ਪਾਰਟੀ ਨੂੰ ਇਕ ਸੀਟ ਜਿੱਤ ਦੇ ਰੂਪ ਵਿਚ ਕਲੀਅਰ ਹੋ ਚੁੱਕੀ ਹੈ, ਜਿਸ ਤਹਿਤ ਕਸਤੂਰਬਾ ਨਗਰ ਸੀਟ ਤੋਂ ਭਾਜਪਾ ਦੇ ਨੀਰਜ ਬਸੋਇਆ ਚੋਣ ਜਿੱਤ ਗਏ ਹਨ ।
Punjab Bani 08 February,2025
ਦਿੱਲੀ ਵਿਧਾਨ ਸਭਾ ਚੋਣਾਂ ਦੀ ਕਾਊਂਟਿੰਗ ਜਾਰੀ
ਦਿੱਲੀ ਵਿਧਾਨ ਸਭਾ ਚੋਣਾਂ ਦੀ ਕਾਊਂਟਿੰਗ ਜਾਰੀ ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਲੀ ਦਿੱਲੀ ਵਿਖੇ ਹੋਈਆਂ ਵਿਧਾਨ ਸਭਾ ਚੋਣਾਂ ਦੀ ਅੱਜ ਹੋ ਰਹੀ ਕਾਊਂਟਿੰਗ ਦੇ ਚਲਦਿਆਂ ਕਦੇ ਭਾਰਤੀ ਜਨਤਾ ਪਾਰਟੀ ਤੇ ਕਦੇ ਆਮ ਆਦਮੀ ਪਾਰਟੀ ਦਾ ਉਮੀਦਵਾਰ ਜਿੱਤ ਪ੍ਰਾਪਤ ਕਰਦਾ ਹੈ ਤੇ ਦੋਵੇਂ ਪਾਰਟੀਆਂ ਇਕ ਦੂਸਰੇ ਦੇ ਉਮੀਦਵਾਰਾਂ ਦੇ ਜਿੱਤ ਹਾਰ ਦੇ ਮੁਕਾਬਲਿਆਂ ਦੇ ਆਲੇ ਦੁਆਲੇ ਘੁੰਮਦੇ ਦਿਖਾਈ ਦੇ ਰਹੇ ਹਨ। ਦੱਸਣਯੋਗ ਹੈ ਕਿ ਸਵੇਰ ਤੋਂ ਸ਼ੁਰੂ ਹੋਈ ਕਾਊਂਟਿੰਗ ਦੇ ਚਲਦਿਆਂ ਭਾਰਤੀ ਜਨਤਾ ਪਾਰਟੀ ਜਿਥੇ ਪਹਿਲਾਂ 70 ਸੀਟਾਂ ਵਿਚੋਂ 42 ਸੀਟਾਂ ਤੇ ਅਤੇ ਆਮ ਆਦਮੀ ਪਾਰਟੀ 27 ਸੀਟਾਂ ਪ੍ਰਾਪਤ ਕਰ ਗਈ, ਜਦੋਂ ਕਿ ਕਾਂਗਰਸ ਨੇ ਸਿਰਫ਼ ਇਕ ਸੀਟ ਹੀ ਪ੍ਰਾਪਤ ਕੀਤੀ। ਦੱਸਣਯੋਗ ਹੈ ਕਿ ਵਿਧਾਨ ਸਭਾ ਚੋਣਾਂ ਵਿਚ ਕਾਊਂਟਿੰਗ ਦੇ ਚਲਦਿਆਂ ਉਕਤ ਦਿੱਤੇ ਗਏ ਅੰਕੜਿਆਂ ਦੇ ਘਟਣ ਅਤੇ ਵਧਣ ਦਾ ਸਿਲਸਿਲਾ ਜਾਰੀ ਹੈ । ਜਿਕਰਯੋਗ ਹੈ ਕਿ ਕੌਮੀ ਰਾਜਧਾਨੀ ਦੀਆਂ 19 ਥਾਵਾਂ ‘ਤੇ ਸਖਤ ਸੁਰੱਖਿਆ ਵਿਚਕਾਰ ਵੋਟਾਂ ਦੀ ਜੋ ਗਿਣਤੀ ਸ਼ੁਰੂ ਹੋਈ ਹੈ ਸਬੰਧੀ ਜਾਣਕਾਰੀ ਦਿੰਦਿਆਂ ਦਿੱਲੀ ਦੇ ਮੁੱਖ ਚੋਣ ਅਧਿਕਾਰੀ ਐਲਿਸ ਵਾਜ਼ ਨੇ ਕਿਹਾ ਕਿ 5,000 ਕਰਮਚਾਰੀ ਜਿਨ੍ਹਾਂ ਵਿੱਚ ਗਿਣਤੀ ਸੁਪਰਵਾਈਜ਼ਰ ਅਤੇ ਸਹਾਇਕ, ਮਾਈਕ੍ਰੋ-ਆਬਜ਼ਰਵਰ ਅਤੇ ਪ੍ਰਕਿਰਿਆ ਲਈ ਸਿਖਲਾਈ ਪ੍ਰਾਪਤ ਸਹਾਇਕ ਸਟਾਫ ਸ਼ਾਮਲ ਹਨ, ਨੂੰ ਅਭਿਆਸ ਲਈ ਤਾਇਨਾਤ ਕੀਤਾ ਗਿਆ ।
Punjab Bani 08 February,2025
ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ ਦੀਆਂ ਚੋਣਾਂ ਲਈ ਵਿੱਚ ਪ੍ਰੋਗ੍ਰੇਸਿਵ ਟੀਚਰਜ਼ ਫਰੰਟ ਵੱਲੋਂ ਚੋਣ ਪ੍ਰਚਾਰ ਸ਼ੁਰੂ
ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ ਦੀਆਂ ਚੋਣਾਂ ਲਈ ਵਿੱਚ ਪ੍ਰੋਗ੍ਰੇਸਿਵ ਟੀਚਰਜ਼ ਫਰੰਟ ਵੱਲੋਂ ਚੋਣ ਪ੍ਰਚਾਰ ਸ਼ੁਰੂ ਪਟਿਆਲਾ : ਅੱਜ ਇੱਥੇ ਪ੍ਰੋਗਰੈਸਿਵ ਟੀਚਰਜ਼ ਫਰੰਟ ਨੇ 11 ਫਰਵਰੀ ਨੂੰ ਹੋਣ ਵਾਲੀਆਂ ਯੂਨੀਵਰਸਿਟੀ ਅਧਿਆਪਕ ਚੋਣਾਂ ਲਈ ਪੂਰੇ ਜੋਸ਼ ਨਾਲ਼ ਅਤੇ ਮੁੱਦਿਆਂ-ਅਧਾਰਿਤ ਮੁਹਿੰਮ ਚਲਾਈ ਹੈ । ਅਕਾਦਮਿਕ ਉੱਨਤੀ, ਅਧਿਆਪਕਾਂ ਦੇ ਅਧਿਕਾਰਾਂ ਅਤੇ ਸੰਸਥਾਗਤ ਸੁਧਾਰਾਂ ਪ੍ਰਤੀ ਵਚਨਬੱਧ ਹੋਣ ਕਰਕੇ, ਪ੍ਰੋਗਰੈਸਿਵ ਟੀਚਰਜ਼ ਫਰੰਟ, ਪੰਜਾਬੀ ਯੂਨੀਵਰਸਿਟੀ ਦੇ ਸਮੂਹ ਅਧਿਆਪਕਾਂ ਵੱਲੋਂ ਵਿਆਪਕ ਹਮਾਇਤ ਪ੍ਰਾਪਤ ਕਰ ਰਿਹਾ ਹੈ । ਅੱਜ ਇੱਕ ਪ੍ਰੈਸ ਨੋਟ ਜਾਰੀ ਕਰਦਿਆਂ ਅਤੇ ਚੋਣ ਪ੍ਰਚਾਰ ਕਰਨ ਸਮੇਂ, ਡੀ.ਟੀ ਸੀ ਅਤੇ ਪੀ. ਟੀ. ਸੀ. ਦੇ ਆਗੂਆਂ ਨੇ ਲੋਕਤਾਂਤਰਿਕ ਨੁਮਾਇੰਦਗੀ, ਪ੍ਰਸ਼ਾਸਨਿਕ ਪਾਰਦਰਸ਼ਤਾ ਅਤੇ ਅਧਿਆਪਕਾਂ ਲਈ ਵਧੀਆ ਕੰਮਕਾਜੀ ਹਾਲਾਤ ਦੀ ਲੋੜ ਉਤੇ ਜ਼ੋਰ ਦਿੱਤਾ। ਜ਼ਿਕਰਯੋਗ ਹੈ ਕਿ ਸਾਂਝੇ ਫਰੰਟ ਪੀ. ਟੀ. ਐਫ. ਵੱਲੋਂ ਪੂਟਾ ਦੇ ਪ੍ਰਧਾਨ ਲਈ ਬਾਟਨੀ ਵਿਭਾਗ ਦੇ ਡਾ. ਅਵਨੀਤਪਾਲ ਸਿੰਘ , ਸਕੱਤਰ ਦੇ ਅਹੁਦੇ ਲਈ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਦੇ ਸੁਖਜਿੰਦਰ ਸਿੰਘ ਬੁੱਟਰ, ਮੀਤ ਪ੍ਰਧਾਨ ਦੇ ਅਹੁਦੇ ਲਈ ਡਾ. ਗੁਰਪ੍ਰੀਤ ਸਿੰਘ (ਸਿਵਲ ਇੰਜੀਨੀਅਰਿੰਗ) ਅਤੇ ਜੋਆਇੰਟ ਸਕੱਤਰ ਲਈ ਡਾ ਗੁਰਪ੍ਰੀਤ ਕੌਰ ਬਰਾੜ ਮੈਦਾਨ ਵਿੱਚ ਹਨ, ਜਦੋਂ ਕਿ ਮੈਂਬਰ ਵਜੋਂ ਡਾ ਗੁਲਸ਼ਨ ਬਾਂਸਲ, ਡਾ ਗੌਰਵਦੀਪ, ਡਾ. ਅਮਰਪਰੀਤ ਸਿੰਘ ਅਤੇ ਡਾ. ਨਵਦੀਪ ਗੋਇਲ ਚੋਣ ਲੜ ਰਹੇ ਹਨ । ਅੱਜ ਕੈਂਪਸ ਵਿੱਚ ਕਾਨੂੰਨ ਵਿਭਾਗ ਤੋਂ ਸ਼ੁਰੂ ਕਰਕੇ ਯੂਨੀਵਰਸਿਟੀ ਦੇ ਸਾਰੇ ਆਰਟਸ ਬਲਾਕਾਂ ਵਿੱਚ ਸਾਰੇ ਅਧਿਆਪਕਾਂ ਨੂੰ ਮਿਲ ਕੇ ਅਤੇ ਚੋਣ ਸਬੰਧੀ ਪਰਚੇ ਵੰਡ ਕੇ ਚੋਣ ਪ੍ਰਚਾਰ ਕੀਤਾ ਗਿਆ ਅਤੇ ਪੀ. ਟੀ. ਐਫ. ਧੜੇ ਨੂੰ ਭਰਪੂਰ ਹੁੰਗਾਰਾ ਮਿਲਿਆ । ਇਸ ਸਮੇਂ ਆਪਣਾ ਚੋਣ ਮਨੋਰਥ ਪੱਤਰ ਵੰਡਦਿਆਂ, ਪੀ. ਟੀ. ਐਫ. ਦੇ ਅਧਿਆਪਕ ਆਗੂ ਡਾ ਨਿਸ਼ਾਨ ਸਿੰਘ ਦਿਓਲ (ਸਾਬਕਾ ਪੂਟਾ ਪ੍ਰਧਾਨ), ਡਾ. ਜਸਦੀਪ ਸਿੰਘ ਤੂਰ (ਸਾਬਕਾ ਪੂਟਾ ਸਕੱਤਰ), ਡਾ. ਗੁਰਮੁੱਖ ਸਿੰਘ, ਡਾ. ਪੂਨਮ ਪਤਿਆਰ ਨੇ ਆਖਿਆ ਕਿ ਅਧਿਆਪਕਾਂ ਦੀਆਂ ਬਹੁਤ ਸਾਰੀਆਂ ਮੰਗਾਂ ਜਿਵੇਂ ਕਿ CAS ਅਧੀਨ ਅਧਿਆਪਕਾਂ ਦੀਆਂ ਰੋਕੀਆਂ ਗਈਆਂ ਤਰੱਕੀਆਂ ਜਲਦ ਤੋਂ ਜਲਦ ਕਰਵਾਉਣੀਆਂ, ਅਧਿਆਪਕਾਂ ਦੇ 7ਵੇਂ ਪੇ ਸਕੇਲ ਅਨੁਸਾਰ ਤਰੱਕੀਆਂ ਦੇ ਬਣਦੇ ਉਚੇਰੇ ਤਨਖਾਹ ਸਕੇਲ ਅਤੇ ਇਸ ਨਾਲ ਸੰਬੰਧਤ ਪਿਛਲੇ ਸਾਰੇ ਬਕਾਏ ਤੁਰੰਤ ਜਾਰੀ ਕਰਵਾਉਣੇ, ਅਧਿਆਪਕਾਂ ਦੇ ਹੁਣ ਤੱਕ ਦੇ ਮਹਿੰਗਾਈ ਭੱਤੇ ਅਤੇ ਪੀ. ਐਚ. ਡੀ. ਇੰਨਕਰੀਮੈਂਟ ਆਦਿ ਦੇ ਬਾਕੀ ਰਹਿੰਦੇ ਬਕਾਏ ਤੁਰੰਤ ਜਾਰੀ ਕਰਵਾਉਣੇ, ਸਮੇਂ ਸਿਰ ਪੂਟਾ ਦੀ ਚੋਣ ਕਰਵਾਉਣੀ ਅਤੇ ਪੂਟਾ ਦੀ ਪ੍ਰੀਕ੍ਰਿਆ ਲੋਕਤਾਂਤਰਿਕ ਵਿਧੀ ਰਾਂਹੀ ਚਲਾਉਣੀ, ਯੂਨੀਵਰਸਿਟੀ ਵਿਖੇ ਪੱਕੇ ਵਾਈਸ ਚਾਂਸਲਰ ਦੀ ਨਿਯੁਕਤੀ ਕਰਵਾਉਣ ਲਈ ਸੰਘਰਸ਼ ਕਰਨਾ ਆਦਿ ਬਹੁਤ ਸਾਰੀਆਂ ਮੰਗਾਂ ਨੂੰ ਲੈ ਕੇ ਇਹ ਚੋਣ ਮਨੋਰਥ ਪੱਤਰ ਬਣਾਇਆ ਗਿਆ । ਉਹਨਾਂ ਆਖਿਆ ਕਿ ਉਹਨਾਂ ਨੂੰ ਪੂਰਨ ਵਿਸ਼ਵਾਸ ਹੈ ਕਿ ਪੀ. ਟੀ. ਐਫ. ਪੂਰੇ ਬਹੁਮਤ ਨਾਲ਼ ਪੂਟਾਂ ਦੀ ਚੋਣ ਜਿੱਤੇਗਾ ਅਤੇ ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਸਕਾਰਾਤਮਕ ਪਹੁੰਚ ਬਣਾਉਂਦੇ ਹੋਏ ਸਾਰੇ ਹੀ ਪੰਜਾਬੀ ਯੂਨੀਵਰਸਿਟੀ ਅਧਿਆਪਕਾਂ ਦੇ ਲਈ ਅੱਗੇ ਹੋ ਕੇ ਪੂਰੇ ਤਨਦੇਹੀ ਨਾਲ਼ ਕੰਮ ਕਰੇਗਾ । ਅੱਜ ਪ੍ਰਚਾਰ ਕਰਨ ਸਮੇਂ ਡਾ. ਗੁਰਸੇਵਕ ਲੰਬੀ, ਡਾ. ਮੋਹਨ ਤਿਆਗੀ, ਡਾ. ਗਗਨ ਥਾਪਾ, ਡਾ. ਖੁਸ਼ਦੀਪ ਗੋਇਲ, ਡਾ. ਦਵਿੰਦਰ ਸਿੰਘ, ਡਾ. ਪ੍ਰਵੀਨ ਲਤਾ, ਡਾ. ਰਾਜਦੀਪ ਸਿੰਘ, ਡਾ. ਹਰਵਿੰਦਰ ਸਿੰਘ ਧਾਲੀਵਾਲ ਅਤੇ ਡਾ. ਚਰਨਜੀਤ ਨੌਹਰਾ ਵੀ ਪ੍ਰਚਾਰ ਦੌਰਾਨ ਉਮੀਦਵਾਰਾਂ ਦੇ ਨਾਲ ਨਾਲ਼ ਹਾਜ਼ਰ ਰਹੇ ।
Punjab Bani 05 February,2025
ਦਿੱਲੀ ਦੇ ਲੋਕਾਂ ਦਾ ਭਵਿਖ ਸਿਰਫ਼ ਤੇ ਸਿਰਫ਼ ਆਮ ਆਦਮੀ ਪਾਰਟੀ ਦੇ ਹੱਥਾਂ ਵਿੱਚ ਹੀ ਸੁਰਖਿਅਤ : ਅਜੀਤਪਾਲ ਕੋਹਲੀ
ਦਿੱਲੀ ਦੇ ਲੋਕਾਂ ਦਾ ਭਵਿਖ ਸਿਰਫ਼ ਤੇ ਸਿਰਫ਼ ਆਮ ਆਦਮੀ ਪਾਰਟੀ ਦੇ ਹੱਥਾਂ ਵਿੱਚ ਹੀ ਸੁਰਖਿਅਤ : ਅਜੀਤਪਾਲ ਕੋਹਲੀ - ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਕਰੇਗੀ ਵੱਡੀ ਜਿੱਤ ਪ੍ਰਾਪਤ, ਕੀਤਾ ਜੋਰਦਾਰ ਪ੍ਰਚਾਰ - ਲੋਕਾਂ ਦੀਆਂ ਸਮੱਸਿਆਵਾਂ ਨੂੰ ਹੋਰ ਗੰਭੀਰਤਾ ਨਾਲ ਹੱਲ ਕਰਾਂਗੇ ਪਟਿਆਲਾ : ਆਮ ਆਦਮੀ ਪਾਰਟੀ ਦੇ ਹਲਕਾ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਆਖਿਆ ਹੈ ਕਿ ਦਿੱਲੀ ਦਾ ਭਵਿਖ ਸਿਰਫ ਤੇ ਸਿਰਫ ਆਮ ਆਦਮੀ ਪਾਰਟੀ ਦੇ ਹੱਥਾਂ ਵਿੱਚ ਹੀ ਸੁਰਖਿਅਤ ਹੈ ਤੇ ਪਾਰਟੀ ਆਗਾਮੀ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਵੱਡੀ ਜਿੱਤ ਪ੍ਰਾਪਤ ਕਰੇਗੀ । ਕੋਹਲੀ ਨੇ ਇਨਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਵਿਖੇ ਜੋਰਦਾਰ ਪ੍ਰਚਾਰ ਦੌਰਾਨ ਕੀਤਾ । ਵਿਧਾਇਕ ਅਜੀਤਪਾਲ ਕੋਹਲੀ ਨੇ ਆਖਿਆ ਕਿ ਜਿਸ ਤਰ੍ਹਾਂ ਪੰਜਾਬ ਵਿੱਚ ਲੋਕ ਆਮ ਆਦਮੀ ਪਾਰਟੀ ਨੂੰ ਪਿਆਰ ਕਰਦੇ ਹਨ, ਉਸੇ ਤਰ੍ਹਾਂ ਦਿਲੀ ਅੰਦਰ ਵੀ ਲੋਕਾਂ ਦਾ ਪੂਰਾ ਸਹਿਯੋਗ ਤੇ ਸਾਥ ਆਪ ਦੇ ਨਾਲ ਹੈ । ਉਨ੍ਹਾਂ ਆਖਿਆ ਕਿ ਸੂਬੇ ਦੇ ਲੋਕਾਂ ਨੂੰ ਪਤਾ ਹੈ ਕਿ ਆਮ ਆਦਮੀ ਪਾਰਟੀ ਹੀ ਇੱਕ ਅਜਿਹੀ ਪਾਰਟੀ ਹੈ, ਜਿਸਨੇ ਸੂਬੇ ਦੇ ਲੋਕਾਂ ਦੀ ਹਰ ਮੰਗ ਨੂੰ ਪੂਰਾ ਕੀਤਾ ਹੈ । ਉਨ੍ਹਾਂ ਆਖਿਆ ਕਿ ਭਾਜਪਾ, ਅਕਾਲੀ ਦਲ ਅਤੇ ਕਾਂਗਰਸ ਨੇ ਕਦੇ ਵੀ ਸੂਬੇ ਦਾ ਭਲਾ ਨਹੀ ਸੋਚਿਆ । ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਲਗਾਤਾਰ ਅੱਗੇ ਵਧ ਰਿਹਾ ਹੈ। ਉਨ੍ਹਾਂ ਆਖਿਆ ਕਿ ਸੂਬੇ ਲਈ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਨਵੀ ਯੋਜਨਾਵਾਂ ਲੈ ਕੇ ਆ ਰਹੇ ਹਨ । ਲਾਅ ਤੇ ਆਰਡਰ ਦੀ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਹੇਠ ਹੈ। ਇਸੇ ਤਰ੍ਹਾਂ ਦਿਲੀ ਅੰਦਰ ਵੀ ਜਿੱਤ ਤੋਂ ਬਾਅਦ ਵਿਕਾਸ ਨੂੰ ਹੋਰ ਤੇਜੀ ਨਾਲ ਕੀਤਾ ਜਾਵੇਗਾ । ਉਨ੍ਹਾਂ ਆਖਿਆ ਕਿ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵੱਲੋ ਵੱਡੀ ਜਿੱਤ ਪ੍ਰਾਪਤ ਕੀਤੀ ਜਾਵੇਗੀ ਕਿਉਂਕਿ ਲੋਕ ਸਿਰਫ ਤੇ ਸਿਰਫ ਆਪ ਦੇ ਨਾਲ ਹਨ, ਇਸ ਲਈ ਲੋਕ ਭਾਜਪਾ, ਕਾਂਗਰਸ ਨੂੰ ਜਰਾ ਵੀ ਮੂੰਹ ਨਹੀ ਲਗਾਉਣਗੇ । ਉਨ੍ਹਾਂ ਕਿਹਾ ਕਿ ਜਿੱਤ ਤੋਂ ਬਾਅਦ ਪੂਰੀ ਮਿਹਨਤ ਨਾਲ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਾਂਗੇ । ਡਾ. ਗੁਰਪ੍ਰੀਤ ਕੌਰ ਅਤੇ ਵਿਧਾਇਕ ਕੋਹਲੀ ਨਾਲ ਗੁਰਜੀਤ ਸਾਹਨੀ ਨੇ ਕੀਤਾ ਚੋਣ ਪ੍ਰਚਾਰ ਪਟਿਆਲਾ, () : ਦਿਲੀ ਵਿਖੇ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਅਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਨਾਲ ਉੱਘੇ ਸਮਾਜ ਸੇਵੀ ਤੇ ਕੌਂਸਲਰ ਗੁਰਜੀਤ ਸਿੰਘ ਸਾਹਨੀ ਨੇ ਵੀ ਦਿੱਲੀ ਵਿਖੇ ਚੋਣ ਪ੍ਰਚਾਰ ਕੀਤਾ । ਗੁਰਜੀਤ ਸਾਹਨੀ ਨੇ ਇਸ ਮੌਕੇ ਆਖਿਆ ਕਿ ਡਾ. ਗੁਰਪ੍ਰੀਤ ਕੌਰ, ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਹੋਰ ਸਮੁਚੇ ਨੇਤਾਵਾਂ ਨੇ ਦਿਲੀ ਵਿਖੇ ਬਹੁਤ ਜਿਆਦਾ ਮਿਹਨਤ ਕੀਤੀ ਹੈ ਤੇ ਇਹ ਮਿਹਨਤ ਰੰਗ ਲਿਆਵੇਗੀ ਅਤੇ ਜਲਦ ਹੀ ਦਿਲੀ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ।
Punjab Bani 04 February,2025
ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨੀ ਤੈਅ : ਹਰਚੰਦ ਸਿੰਘ ਬਰਸਟ
ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨੀ ਤੈਅ : ਹਰਚੰਦ ਸਿੰਘ ਬਰਸਟ ਸੂਬਾ ਜਨਰਲ ਸਕੱਤਰ ਨੇ ਦਿੱਲੀ ਦੇ ਵਿਧਾਨਸਭਾ ਹਲਕਾ ਕਾਲਕਾਜੀ ਵਿੱਚ ਕੀਤਾ ਪ੍ਰਚਾਰ ਕਿਹਾ - ਲੋਕਾਂ ਵੱਲੋਂ 'ਆਪ' ਨੂੰ ਮਿਲ ਰਿਹਾ ਹੈ ਪਿਆਰ ਅਤੇ ਸਾਥ ਪਟਿਆਲਾ : ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਦਾਅਵਾ ਕੀਤਾ ਕਿ 5 ਫਰਵਰੀ ਨੂੰ ਹੋਣ ਵਾਲੀਆਂ ਦਿੱਲੀ ਵਿਧਾਨਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਭਾਰੀ ਬਹੁਮਤ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਨੀ ਤੈਅ ਹੈ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਭ੍ਰਿਸ਼ਟਾਚਾਰ ਮੁਕਤ ਸਾਫ਼-ਸੁਥਰਾ ਪ੍ਰਸ਼ਾਸਨ ਦੇ ਕੇ ਲੋਕਾਂ ਵਿੱਚ ਵਿਸ਼ਵਾਸ ਬਣਾਇਆ ਹੈ । ਸ. ਬਰਸਟ ਨੇ ਕਿਹਾ ਕਿ 'ਆਪ' ਨੂੰ ਲੋਕਾਂ ਵੱਲੋਂ ਮਿਲ ਰਿਹਾ ਪਿਆਰ ਅਤੇ ਸਾਥ ਇਹ ਦਰਸਾਉਂਦਾ ਹੈ ਕਿ 'ਆਪ' ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਨੇ ਅੱਜ ਤੱਕ ਜੋ ਕਿਹਾ, ਉਹ ਕਰਕੇ ਦਿਖਾਇਆ ਹੈ ਅਤੇ ਲੋਕਾਂ ਨਾਲ ਕੀਤੇ ਵਾਅਦੇ ਵੀ ਪੂਰੇ ਕੀਤੇ ਹਨ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਿਰਫ਼ ਤੇ ਸਿਰਫ਼ ਵਿਕਾਸ ਦੀ ਹੀ ਗੱਲ ਕਰਦੀ ਹੈ । ਉਨ੍ਹਾਂ ਕਿਹਾ ਕਿ 'ਆਪ' ਵੱਲੋਂ ਪਿਛਲੇ 10 ਸਾਲਾਂ ਵਿੱਚ ਦਿੱਲੀ ਨਿਵਾਸੀਆਂ ਦੀ ਬੁਨਿਆਦੀ ਸਹੂਲਤਾਂ ਅਤੇ ਵਿਕਾਸ ਲਈ ਅਹਿਮ ਨੀਤੀਆਂ ਤਿਆਰ ਕਰਕੇ ਲੋਕਾਂ ਦੇ ਸਰਵਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਹੋਇਆ ਕੰਮ ਕੀਤੇ ਗਏ ਹਨ । ਉਨ੍ਹਾਂ ਕਿਹਾ ਕਿ 'ਆਪ' ਵੱਲੋਂ ਸਿਹਤ, ਸਿੱਖਿਆ, ਫਰੀ ਬਿਜਲੀ, ਪਾਣੀ ਸਮੇਤ ਵੱਖ-ਵੱਖ ਖੇਤਰਾਂ ਵਿੱਚ ਕੀਤੇ ਗਏ ਰਿਕਾਰਡ ਤੋੜ ਵਿਕਾਸ ਕਾਰਜਾਂ ਤੋਂ ਲੋਕ ਬਹੁਤ ਖੁਸ਼ ਹਨ ਅਤੇ 5 ਫ਼ਰਵਰੀ ਨੂੰ ਹੋਣ ਵਾਲੀਆਂ ਦਿੱਲੀ ਵਿਧਾਨਸਭਾ ਚੋਣਾਂ ਵਿੱਚ ਇੱਕ ਵਾਰ ਫਿਰ ਤੋਂ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਕੇ ਸਰਕਾਰ ਬਣਾਵੇਗੀ । ਸੂਬਾ ਜਨਰਲ ਸਕੱਤਰ ਵੱਲੋਂ 'ਆਪ' ਵਲੰਟਿਅਰਾਂ ਦੇ ਨਾਲ ਵਿਧਾਨਸਭਾ ਹਲਕਾ ਕਾਲਕਾਜੀ ਵਿੱਚ ਮੁੱਖ ਮੰਤਰੀ ਆਤਿਸ਼ੀ, ਜੋ ਕਿ ਕਾਲਕਾਜੀ ਤੋਂ ‘ਆਪ’ ਦੀ ਉਮੀਦਵਾਰ ਹਨ, ਦੇ ਪੱਖ ਵਿੱਚ ਵੱਖ-ਵੱਖ ਇਲਾਕਿਆਂ ਵਿੱਚ ਸਥਿਤ ਪਾਰਕਾਂ ਵਿੱਚ ਜਾ ਕੇ ਪ੍ਰਚਾਰ ਕੀਤਾ ਗਿਆ ਅਤੇ ‘ਆਪ’ ਸਰਕਾਰ ਵੱਲੋਂ ਦਿੱਲੀ ਅਤੇ ਪੰਜਾਬ ਵਿੱਚ ਕੀਤੇ ਗਏ ਮਿਸਾਲੀ ਕਾਰਜਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ ਕੀਤੀ ਗਈ। ਇਸ ਮੌਕੇ ਸੁਮਨਦੀਪ ਕੌਰ ਜੁਆਇੰਟ ਸਕੱਤਰ ਵਿਧਾਨਸਭਾ ਮਹਿਲਾ ਵਿੰਗ ਕਾਲਕਾਜੀ, ਸਾਗਰ, ਰਿਤੂ, ਗੌਰੀ, ਕੰਚਨ, ਰਜਨੀ ਸੰਧੂ, ਪਰਵੀਨ, ਸੁਨੀਲ ਚੌਧਰੀ, ਸੰਦੀਪ ਪਵਾਰ, ਰਾਹੁਲ, ਰਿਤੂ ਨਰੂਲਾ, ਕੰਚਨ ਗੁਲਾਟੀ, ਅਨੂ, ਪੂਜਾ, ਰਣਜੀਤ, ਜਸਪ੍ਰੀਤ, ਦੀਪਾ, ਆਰਤੀ, ਸਾਇਰਾ, ਸਾਜਿਦਾ, ਸੋਨੂੰ, ਅੰਸ਼ੁਲਾ, ਸੁਮਨ ਸ਼ਰਮਾ, ਈਸ਼ਵਰ ਭਾਰਦਵਾਜ, ਜੋਤੀ, ਅਨਿਲ ਸਮੇਤ ਹੋਰ ਵੀ ਵਲੰਟਿਅਰ ਮੌਜੂਦ ਰਹੇ ।
Punjab Bani 03 February,2025
ਕਾਂਗਰਸ ਨੇ ਦਿੱਲੀ ਨੂੰ ਏਕਤਾ, ਵਿਕਾਸ ਅਤੇ ਤਰੱਕੀ ਵੱਲ ਵਧਾਉਣ ਦਾ ਸੁਪਨਾ ਦੇਖਿਆ ਤੇ ਆਪ ਨੇ ਪਹਿਲਾਂ ਪੰਜਾਬ ਹੁਣ ਦਿੱਲੀ ਦੀਆਂ ਔਰਤਾਂ ਨੂੰ ਧੋਖਾ ਦੇਣ ਦਾ : ਵਿਸ਼ਨੂੰ ਸ਼ਰਮਾ
ਕਾਂਗਰਸ ਨੇ ਦਿੱਲੀ ਨੂੰ ਏਕਤਾ, ਵਿਕਾਸ ਅਤੇ ਤਰੱਕੀ ਵੱਲ ਵਧਾਉਣ ਦਾ ਸੁਪਨਾ ਦੇਖਿਆ ਤੇ ਆਪ ਨੇ ਪਹਿਲਾਂ ਪੰਜਾਬ ਹੁਣ ਦਿੱਲੀ ਦੀਆਂ ਔਰਤਾਂ ਨੂੰ ਧੋਖਾ ਦੇਣ ਦਾ : ਵਿਸ਼ਨੂੰ ਸ਼ਰਮਾ -ਲੋਕ ਕਾਂਗਰਸ ਨੂੰ ਵੱਡੀ ਗਿਣਤੀ ਵਿਚ ਵੋਟਾਂ ਪਾਕੇ ਜਿਤਾਉਣਗੇ ਪਟਿਆਲਾ : ਭਾਰਤ ਦੇ ਸਿਆਸੀ ਗਲਿਆਰਿਆਂ ਵਿਚੋਂ ਇਤਿਹਾਸਕ ਪਾਰਟੀ ਦੇ ਤੌਰ ਤੇ ਮੰਨੀ ਜਾਂਦੀ ਸਿਆਸੀ ਪਾਰਟੀ ਕਾਂਗਰਸ ਪਾਰਟੀ ਦੇ ਹਲਕਾ ਪਟਿਆਲਾ ਇੰਚਾਰਜ ਵਿਸ਼ਨੂੰ ਸ਼ਰਮਾ ਨੇ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਹੱਕ ਵਿਚ ਚੋਣ ਪ੍ਰਚਾਰ ਕਰਦਿਆਂ ਆਖਿਆ ਕਿ ਕਾਂਗਰਸ ਨੇ ਹਮੇਸ਼ਾਂ ਦਿੱਲੀ ਨੂੰ ਏਕਤਾ, ਵਿਕਾਸ ਅਤੇ ਤਰੱਕੀ ਵੱਲ ਵਧਾਉਣ ਦਾ ਸੁਪਨਾ ਦੇਖਿਆ ਹੈ ਪਰ ਆਮ ਆਦਮੀ ਪਾਰਟੀ ਪਹਿਲਾਂ ਪੰਜਾਬ ਵਿਚ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੰਜਾਬ ਦੀਆਂ ਔਰਤਾਂ ਨੂੰ ਨਾ ਦੇ ਕੇ ਅਤੇ ਹੁਣ ਦਿੱਲੀ ਦੀਆਂ ਔਰਤਾਂ ਨੂੰ 2100 ਰੁਪਏ ਦੇਣ ਦਾ ਵਾਅਦਾ ਕਰਕੇ ਧੋਖਾ ਕਰਨ ਦਾ ਪੂਰਾ ਮਨ ਬਣਾਇਆ ਹੋਇਆ ਹੈ । ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕਾਂਗਰਸ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦੇ ਅਧੀਨ ਦਿੱਲੀ ਵਿੱਚ ਹੋਏ ਪਰਿਵਰਤਨਸ਼ੀਲ ਵਿਕਾਸ ਦੀ ਯਾਦ ਅੱਜ ਵੀ ਆਉਂਦੀ ਹੈ । ਲੋਕ ਇੱਕ ਅਜਿਹੇ ਮੁੱਖ ਮੰਤਰੀ ਦੀ ਇੱਛਾ ਰੱਖਦੇ ਹਨ ਜੋ ਅਸਲ ਤਰੱਕੀ ਨੂੰ ਤਰਜੀਹ ਦੇਵੇ । ਉਨ੍ਹਾਂ ਕਾਂਗਰਸ ਪਾਰਟੀ ਦੀ ਮੁੜ ਭਲਾਈ ਵਿੱਚ ਵਿਸ਼ਵਾਸ ਪ੍ਰਗਟ ਕਰਦਿਆਂ ਕਿਹਾ ਕਿ ਕਾਂਗਰਸ ਦਾ ਵੋਟ ਸ਼ੇਅਰ ਬਹੁਤ ਜ਼ਿਆਦਾ ਵਧਣ ਵਾਲਾ ਹੈ ਕਿਉਂਕਿ ਲੋਕ ਇੱਕ ਅਜਿਹੀ ਸਰਕਾਰ ਚਾਹੁੰਦੇ ਹਨ ਜੋ ਕਹੀਆਂ ਗੱਲ੍ਹਾਂ ਪੂਰੀਆਂ ਕਰੇ ਨਾ ਕਿ ਧੋਖਾ ਦੇਣ ਵਾਲੀਆਂ । ਵਿਸ਼ਨੂੰ ਸ਼ਰਮਾ ਨੇ ਦਿੱਲੀ ਵਿਚ ਸੱਤਾ 'ਤੇ ਕਾਬਜ ਰਹੀ ਆਪ ਪਾਰਟੀ ਦੇ ਕਨਵੀਨਰ ਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਵਰ੍ਹਦਿਆਂ ਆਖਿਆ ਕਿ ਉਸਦੇ ਖੋਖਲੇ ਉਸਦੇ ਧੋਖੇਬਾਜ਼ ਸ਼ਾਸਨ ਨੂੰ ਉਜਾਗਰ ਕਰਦੇ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਪਤਾ ਚੱਲ ਚੁੱਕਿਆ ਹੈ ਕਿ ਉਸਦੀ ਤਾਂ ਆਪਣੀ ਸੀਟ ਵੀ ਖ਼ਤਰੇ ਵਿੱਚ ਹੈ ਤੇ ਫਿਰ ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਕਿਵੇਂ ਬਣ ਸਕਦੀ ਹੈ ਕਿਉਂਕਿ ਦਿੱਲੀ ਦੇ ਲੋਕਾਂ ਨੂੰ ਕੇਜਰੀਵਾਲ ਦੇ ਅੱਖਾਂ ਵਿਚ ਅੱਖਾਂ ਪਾ ਕੇ ਬੋਲੇ ਜਾਂਦੇ ਝੂਠੇ ਵਾਅਦਿਆਂ ਬਾਰੇ ਪਤਾ ਚੱਲ ਚੁੱਕਿਆ ਹੈ, ਜਿਸਦੇ ਚਲਦਿਆਂ ਹੁਣ ਦਿੱਲੀ ਵਾਸੀ ਨਾ ਤਾਂ ਆਮ ਆਦਮੀ ਪਾਰਟੀ ਤੇ ਨਾ ਹੀ ਭਾਰਤੀ ਜਨਤਾ ਪਾਰਟੀ ਨੂੰ ਮੂੰਹ ਲਗਾਉਣਗੇ । ਵਿਸ਼ਨੂੰ ਸ਼ਰਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਸ਼ਾਸਨਕਾਲ ਵਿਚ ਹਰੇਕ ਦਿੱਲੀ ਵਾਸੀ ਦਾ ਦਿਲ ਖੋਲ੍ਹ ਕੇ ਵਿਕਾਸ ਹੋਇਆ ਪਰ ਜਿਸ ਦਿਨ ਤੋਂ ਇਹ ਧੋਖੇਬਾਜ ਪਾਰਟੀਆਂ ਨੇ ਸੱਤਾ 'ਤੇ ਕਾਬਜ ਹੋਣ ਲਈ ਲੋਕਾਂ ਦੇ ਮਨਾਂ ਅੰਦਰ ਜਹਿਰ ਘੋਲਣਾ ਸ਼ੁਰੂ ਕੀਤਾ, ਉਦੋਂ ਤੋਂ ਹੀ ਲੋਕਾਂ ਦਾ ਵਿਕਾਸ ਵੀ ਰੁਕ ਗਿਆ ਪਰ ਹੁਣ ਲੋਕ ਪੂਰੀ ਤਰ੍ਹਾਂ ਕਾਂਗਰਸ ਪਾਰਟੀ ਦੇ ਨਾਲ ਹਨ । ਲੋਕ ਇਕ ਵਾਰ ਫਿਰ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੂੰ ਵੱਡੀ ਗਿਣਤੀ 'ਚ ਵੋਟਾਂ ਪਾਕੇ ਉਸਨੂੰ ਜਿਤਾਉਣਗੇ ।
Punjab Bani 31 January,2025
ਐਸ. ਜੀ. ਪੀ. ਸੀ. ਚੋਣਾਂ ਦੀਆਂ ਵੋਟਾਂ ਦੇ ਦਾਅਵੇ ਤੇ ਇਤਰਾਜ਼ 10 ਮਾਰਚ ਤੱਕ ਕਰਵਾਏ ਜਾ ਸਕਦੇ ਨੇ ਦਰਜ਼ : ਡਿਪਟੀ ਕਮਿਸ਼ਨਰ
ਐਸ. ਜੀ. ਪੀ. ਸੀ. ਚੋਣਾਂ ਦੀਆਂ ਵੋਟਾਂ ਦੇ ਦਾਅਵੇ ਤੇ ਇਤਰਾਜ਼ 10 ਮਾਰਚ ਤੱਕ ਕਰਵਾਏ ਜਾ ਸਕਦੇ ਨੇ ਦਰਜ਼ : ਡਿਪਟੀ ਕਮਿਸ਼ਨਰ ਪਟਿਆਲਾ, 30 ਜਨਵਰੀ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ (ਐਸ. ਜੀ. ਪੀ. ਸੀ.) ਦੇ ਹਲਕਾ ਸਮਾਣਾ-52, ਨਾਭਾ-53, ਭਾਦਸੋਂ-54, ਡਕਾਲਾ-55, ਪਟਿਆਲਾ ਸ਼ਹਿਰ-56, ਸਨੌਰ-57 ਅਤੇ ਰਾਜਪੁਰਾ-59 ਦੇ ਵੋਟਰ ਆਪਣੇ ਦਾਅਵੇ ਅਤੇ ਇਤਰਾਜ਼ ਹੁਣ 10 ਮਾਰਚ ਤੱਕ ਦਰਜ਼ ਕਰਵਾਏ ਜਾ ਸਕਦੇ ਹਨ । ਜ਼ਿਕਰਯੋਗ ਹੈ ਕਿ ਪਹਿਲਾਂ ਇਹ ਮਿਤੀ 24 ਜਨਵਰੀ ਸੀ, ਜਿਸ ਨੂੰ ਵਧਾ ਕੇ 10 ਮਾਰਚ ਕਰ ਦਿੱਤਾ ਗਿਆ ਹੈ । ਡਿਪਟੀ ਕਮਿਸ਼ਨਰ ਵੱਲੋਂ ਇਸ ਸਬੰਧੀ ਨੋਟਿਸ ਜਾਰੀ ਕਰਦਿਆਂ ਦੱਸਿਆ ਗਿਆ ਹੈ ਕਿ ਵੋਟਰਾਂ ਕੋਲ 10 ਮਾਰਚ ਤੱਕ ਸਬੰਧਤ ਰਿਵਾਈਜ਼ਿੰਗ ਅਫ਼ਸਰਾਂ ਕੋਲ ਇਤਰਾਜ਼ ਅਤੇ ਅਪੀਲਾਂ ਦਾਇਰ ਕਰਨ ਦਾ ਮੌਕਾ ਹੈ ਅਤੇ ਇਸ ਮਿਤੀ ਤੋਂ ਬਾਅਦ ਦਾਅਵੇ ਅਤੇ ਇਤਰਾਜ਼ ਸਵੀਕਾਰ ਨਹੀਂ ਕੀਤੇ ਜਾਣਗੇ । ਉਨ੍ਹਾਂ ਦੱਸਿਆ ਕਿ 52-ਸਮਾਣਾ ਖੇਤਰ ਲਈ ਰਿਵਾਈਜ਼ਿੰਗ ਅਫ਼ਸਰ ਐਸ. ਡੀ. ਐਮ. ਸਮਾਣਾ ਹਨ ਅਤੇ ਡਰਾਫ਼ਟ ਵੋਟਰ ਸੂਚੀ ਉਨ੍ਹਾਂ ਦੇ ਦਫ਼ਤਰ ਵਿੱਚ ਉਪਲਬਧ ਹੋਵੇਗੀ । ਵੋਟਰ 24 ਜਨਵਰੀ ਤੱਕ ਉੱਥੇ ਕੋਈ ਵੀ ਇਤਰਾਜ਼ ਜਾਂ ਅਪੀਲ ਦਾਇਰ ਕਰ ਸਕਦੇ ਹਨ । 53-ਨਾਭਾ ਤੇ 54-ਭਾਦਸੋਂ ਲਈ ਰਿਵਾਈਜ਼ਿੰਗ ਅਫ਼ਸਰ ਐਸ. ਡੀ. ਐਮ. ਨਾਭਾ ਹਨ, ਜਿਨ੍ਹਾਂ ਕੋਲ ਵੋਟਰਾਂ ਲਈ ਡਰਾਫ਼ਟ ਸੂਚੀ ਵੀ ਉਨ੍ਹਾਂ ਦੇ ਦਫ਼ਤਰ ਵਿੱਚ ਉਪਲਬਧ ਹੋਵੇਗੀ ਤਾਂ ਜੋ ਉਹ ਇਤਰਾਜ਼ਾਂ ਦੀ ਜਾਂਚ ਕਰ ਸਕਣ । 55-ਡਕਾਲਾ ਤੇ 56-ਪਟਿਆਲਾ ਸ਼ਹਿਰ ਲਈ ਐਸ. ਡੀ. ਐਮ. ਪਟਿਆਲਾ ਰਿਵਾਈਜ਼ਿੰਗ ਅਫ਼ਸਰ ਹਨ ਅਤੇ ਡਰਾਫ਼ਟ ਵੋਟਰ ਸੂਚੀ ਉਨ੍ਹਾਂ ਦੇ ਦਫ਼ਤਰ ਵਿੱਚ ਉਪਲਬਧ ਹੋਵੇਗੀ। 57-ਸਨੌਰ ਲਈ ਐਸ. ਡੀ. ਐਮ. ਦੁਧਨਸਾਧਾਂ ਤੇ 59-ਰਾਜਪੁਰਾ ਲਈ ਐਸ. ਡੀ. ਐਮ. ਰਾਜਪੁਰਾ ਰਿਵਾਈਜ਼ਿੰਗ ਅਫ਼ਸਰ ਹਨ ।
Punjab Bani 30 January,2025
ਦਿੱਲੀ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਦਵਿੰਦਰ ਪਾਲ ਮਿੱਕੀ ਨੇ ਕੀਤਾ ਡੋਰ ਟੂ ਡੋਰ ਚੋਣ ਪ੍ਰਚਾਰ
ਦਿੱਲੀ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਦਵਿੰਦਰ ਪਾਲ ਮਿੱਕੀ ਨੇ ਕੀਤਾ ਡੋਰ ਟੂ ਡੋਰ ਚੋਣ ਪ੍ਰਚਾਰ - ਆਪ ਪਾਰਟੀ ਨੂੰ ਵਾਪਸ ਲਿਆਉਣ ਲਈ ਲੋਕ ਪੂਰੀ ਤਰ੍ਹਾਂ ਉਤਾਵਲੇ : ਮਿੱਕੀ ਪਟਿਆਲਾ : ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਦਵਿੰਦਰ ਪਾਲ ਸਿੰਘ ਮਿੱਕੀ ਨੇ ਅੱਜ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਅਗਵਾਈ ਹੇਠ ਦਿੱਲੀ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਡੋਰ ਟੂ ਡੋਰ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ਪਾਰਟੀ ਦੇ ਨਾਲ ਜੋੜਿਆ । ਇਸ ਮੌਕੇ ਦਵਿੰਦਰ ਪਾਲ ਮਿੱਕੀ ਨੇ ਆਖਿਆ ਕਿ ਇਨ੍ਹਾ ਚੋਣਾਂ ਦੌਰਾਨ ਆਪ ਪਾਰਟੀ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਕਿਉਂਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਦਿੱਲੀ ਅੰਦਰ ਰਿਕਾਰਡਤੋੜ ਵਿਕਾਸ ਕਾਰਜ ਹੋਏ ਸਨ, ਜਿਨ੍ਹਾਂ ਤੋਂ ਲੋਕ ਭਲੀਭਾਂਤ ਜਾਣੂ ਹਨ । ਉਨ੍ਹਾਂ ਕਿਹਾ ਕਿ ਲੋਕਾਂ ਦਾ ਸਾਥ ਅਤੇ ਸਹਿਯੋਗ ਪੂਰੀ ਤਰ੍ਹਾ ਆਮ ਆਦਮੀ ਪਾਰਟੀ ਦੇ ਨਾਲ ਹੈ । ਉਨ੍ਹਾਂ ਕਿਹਾ ਕਿ ਲੋਕ ਵਿਰੋਧੀ ਪਾਰਟੀਆਂ ਨੂੰ ਜਰਾ ਵੀ ਮੂੰਹ ਨਹੀ ਲਗਾ ਰਹੇ ਕਿਉਂਕਿ ਲੋਕ ਜਾਣਦੇ ਹਨ ਕਿ ਲੋਕਾਂ ਦਾ ਭਵਿਖ ਸਿਰਫ ਤੇ ਸਿਰਫ ਆਮ ਆਦਮੀ ਪਾਰਟੀ ਦੇ ਹੱਥਾਂ ਵਿਚ ਹੀ ਸੁਰਖਿਅਤ ਹੈ, ਇਸ ਲਈ ਲੋਕ ਆਮ ਆਦਮੀ ਪਾਰਟੀ ਨੂੰ ਵਾਪਸ ਲਿਆਉਣ ਲਈ ਪੂਰੀ ਤਰ੍ਹਾਂ ਉਤਾਵਲੇ ਹੋਏ ਪਏ ਹਨ । ਉਨ੍ਹਾਂ ਕਿਹਾ ਕਿ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਲੋਕਾਂ ਲਈ ਅਥਾਹ ਵਿਕਾਸ ਪਾਰਟੀ ਵਲੋ ਕਰਵਾਇਆ ਜਾਵੇਗਾ ।
Punjab Bani 30 January,2025
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀ ਵੋਟਰ ਸੂਚੀ ਸਬੰਧੀ ਦਾਅਵੇ ਅਤੇ ਇਤਰਾਜ ਦੇਣ ਦੀ ਤਰੀਖ ਵਿੱਚ 10 ਮਾਰਚ ਤੱਕ ਵਾਧਾ
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀ ਵੋਟਰ ਸੂਚੀ ਸਬੰਧੀ ਦਾਅਵੇ ਅਤੇ ਇਤਰਾਜ ਦੇਣ ਦੀ ਤਰੀਖ ਵਿੱਚ 10 ਮਾਰਚ ਤੱਕ ਵਾਧਾ ਸੰਗਰੂਰ, 28 ਜਨਵਰੀ : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ-2025 ਲਈ 21.10.2023 ਤੋਂ ਮਿਤੀ 15.12.2024 ਤੱਕ ਸਬੰਧਤ ਰਿਵਾਈਜਿੰਗ ਅਥਾਰਿਟੀਜ਼ ਕੋਲ ਪ੍ਰਾਪਤ ਹੋਏ ਫਾਰਮਾਂ ਦੇ ਅਧਾਰ ਤੇ ਤਿਆਰ ਕੀਤੀ ਗਈ ਐਸ. ਜੀ. ਪੀ. ਸੀ. ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਹਦਾਇਤਾਂ ਅਨੁਸਾਰ ਮਿਤੀ 03.01.2025 ਨੂੰ ਜਿਲ੍ਹਾ ਸੰਗਰੂਰ ਵਿੱਚ ਕਰਵਾ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਤਿਆਰ ਕੀਤੀ ਗਈ ਡਰਾਫਟ ਐਸ. ਜੀ. ਪੀ. ਸੀ. ਵੋਟਰ ਸੂਚੀ ਸਮੂਹ ਰਿਵਾਈਜ਼ਿੰਗ ਅਥਾਰਟੀਜ਼, ਰਿਟਰਨਿੰਗ ਅਫਸਰਾਂ ਦੇ ਦਫਤਰਾਂ, ਸਮੂਹ ਨੋਟੀਫਾਈਡ ਸਿੱਖ ਗੁਰਦੁਆਰਿਆ, ਪਿੰਡਾਂ ਵਿਚ ਸਬੰਧਤ ਪਟਵਾਰ ਹਲਕਿਆਂ ਦੇ ਪਟਵਾਰੀਆਂ ਅਤੇ ਸ਼ਹਿਰਾਂ ਵਿਚ ਨਗਰ ਕੌਂਸਲ ਦੇ ਕਰਮਚਾਰੀਆਂ ਕੋਲ ਦੇਖਣ ਲਈ ਉਪਲਬੱਧ ਹੈ । ਉਹਨਾਂ ਦੱਸਿਆ ਕਿ ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਪਹਿਲਾਂ ਜਾਰੀ ਸ਼ਡਿਊਲ ਵਿੱਚ ਤਬਦੀਲੀ ਕਰਦੇ ਹੋਏ ਹੁਣ ਡਰਾਫਟ ਐਸ. ਜੀ. ਪੀ. ਸੀ. ਵੋਟਰ ਸੂਚੀ ਵਿੱਚ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਨ ਦੀ ਮਿਤੀ ਵਿੱਚ 10.03.2025 ਤੱਕ ਵਾਧਾ ਕੀਤਾ ਗਿਆ ਹੈ, ਜਿਸ ਅਨੁਸਾਰ ਹੁਣ ਸਮੂਹ ਰਿਵਾਈਜਿੰਗ ਅਥਾਰਿਟੀਜ ਵੱਲੋਂ ਐਸ. ਜੀ. ਪੀ. ਸੀ. ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਤੇ ਮਿਤੀ 10.03.2025 ਤੱਕ ਦਾਅਵੇ ਅਤੇ ਇਤਰਾਜ ਪ੍ਰਾਪਤ ਕੀਤੇ ਜਾਣੇ ਹਨ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਜੇਕਰ ਕਿਸੇ ਵੱਲੋਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀ ਵੋਟਰ ਸੂਚੀ ਸਬੰਧੀ ਕੋਈ ਦਾਅਵਾ (ਫਾਰਮ 1 ਕੇਸਾਧਾਰੀ ਸਿੱਖ ਲਈ) ਅਤੇ ਇਤਰਾਜ (ਦਰਖਾਸਤ ਰਾਹੀਂ 3 ਪੜਤਾਂ ਵਿੱਚ) ਜਮ੍ਹਾ ਕਰਵਾਉਣਾ ਹੈ ਤਾਂ ਸਬੰਧਤ ਰਿਵਾਈਜਿੰਗ ਅਥਾਰਿਟੀ ਕੋਲ ਮਿਤੀ 10.03.2025 ਤੱਕ ਦਿੱਤਾ ਜਾ ਸਕਦਾ ਹੈ । ਦਾਅਵੇ ਅਤੇ ਇਤਰਾਜ ਜਿਲੇ ਵਿੱਚ ਪੈਂਦੇ ਗੁਰਦੁਆਰਾ ਚੋਣ ਬੋਰਡ ਹਲਕਿਆਂ ਸਬੰਧੀ ਲਾਏ ਗਏ ਰਿਵਾਈਜਿੰਗ ਅਥਾਰਟੀ ਅਫਸਰਾਂ ਗੁਰਦੁਆਰਾ ਚੋਣ ਬੋਰਡ ਹਲਕਾ 41-ਮੂਣਕ ਲਈ ਉਪ ਮੰਡਲ ਮੈਜਿਸਟਰੇਟ, ਮੂਣਕ, ਗੁਰਦੁਆਰਾ ਚੋਣ ਬੋਰਡ ਹਲਕਾ 42-ਸੁਨਾਮ ਲਈ ਉਪ ਮੰਡਲ ਮੈਜਿਸਟਰੇਟ, ਸੁਨਾਮ, ਗੁਰਦੁਆਰਾ ਚੋਣ ਬੋਰਡ ਹਲਕਾ 43-ਲੌਂਗੋਵਾਲ ਲਈ ਜਿਲਾ ਵਿਕਾਸ ਅਤੇ ਪੰਚਾਇਤ ਅਫਸਰ ਸੰਗਰੂਰ, ਗੁਰਦੁਆਰਾ ਚੋਣ ਬੋਰਡ ਹਲਕਾ 47-ਧੂਰੀ ਲਈ ਉਪ ਮੰਡਲ ਮੈਜਿਸਟਰੇਟ ਧੂਰੀ, ਗੁਰਦੁਆਰਾ ਚੋਣ ਹਲਕਾ 50-ਸੰਗਰੂਰ ਲਈ ਉਪ ਮੰਡਲ ਮੈਜਿਸਟਰੇਟ ਸੰਗਰੂਰ ਅਤੇ ਗੁਰਦੁਆਰਾ ਚੋਣ ਬੋਰਡ ਹਲਕਾ 51- ਦਿੜ੍ਹਬਾ ਲਈ ਉਪ ਮੰਡਲ ਮੈਜਿਸਟਰੇਟ ਦਿੜ੍ਹਬਾ ਦੇ ਦਫਤਰਾਂ ਵਿੱਚ ਦਿੱਤੇ ਜਾ ਸਕਦੇ ਹਨ ।
Punjab Bani 28 January,2025
ਇਕ ਵਾਰ ਫਿਰ ਤੋਂ ਦਿੱਲੀ ਵਿੱਚ ‘ਆਪ’ ਬਣਾਵੇਗੀ ਸਰਕਾਰ : ਹਰਚੰਦ ਸਿੰਘ ਬਰਸਟ
ਇਕ ਵਾਰ ਫਿਰ ਤੋਂ ਦਿੱਲੀ ਵਿੱਚ ‘ਆਪ’ ਬਣਾਵੇਗੀ ਸਰਕਾਰ : ਹਰਚੰਦ ਸਿੰਘ ਬਰਸਟ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਨੇ ਦਿੱਲੀ ਦੇ ਵਿਧਾਨਸਭਾ ਹਲਕੇ ਕਾਲਕਾਜੀ ਵਿੱਚ ਘਰ-ਘਰ ਜਾ ਕੇ ਕੀਤਾ ਪ੍ਰਚਾਰ, ਲੋਕਾਂ ਨੂੰ ‘ਆਪ’ ਵੱਲੋਂ ਕੀਤੇ ਵਿਕਾਸ ਕਾਰਜਾਂ ਤੋਂ ਕਰਾਇਆ ਜਾਣੂ ਪਟਿਆਲਾ : ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਦਿੱਲੀ ਵਿੱਚ ਇਕ ਵਾਰ ਫਿਰ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ । ਸ. ਬਰਸਟ ਵੱਲੋਂ ਦਿੱਲੀ ਦੇ ਵਿਧਾਨਸਭਾ ਹਲਕਾ ਕਾਲਕਾਜੀ ਦੇ ਵੱਖ-ਵੱਖ ਏਰਿਆ ਵਿੱਚ ਮੀਟਿੰਗਾਂ ਕਰਕੇ ਅਤੇ ਡੋਰ-ਟੂ-ਡੋਰ ਜਾ ਕੇ ਮੁੱਖ ਮੰਤਰੀ ਆਤਿਸ਼ੀ, ਜੋ ਕਿ ਕਾਲਕਾਜੀ ਤੋਂ ‘ਆਪ’ ਦੀ ਉਮੀਦਵਾਰ ਹਨ, ਦੇ ਪੱਖ ਵਿੱਚ ਪ੍ਰਚਾਰ ਕੀਤਾ ਗਿਆ । ਇਸ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਕਾਰਜਾਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ । ਉਨ੍ਹਾਂ ਨੇ ਕਿਹਾ ਕਿ ਪਿਛਲੇ 10 ਸਾਲਾਂ ਦੌਰਾਨ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਦਿੱਲੀ ਵਿੱਚ ਮਿਸਾਲੀ ਵਿਕਾਸ ਕਾਰਜ ਕੀਤੇ ਗਏ ਹਨ । ਸਿਹਤ ਸਹੂਲਤਾਂ, ਸਿੱਖਿਆ ਪ੍ਰਣਾਲੀ, ਮੁਫਤ ਬਿਜਲੀ, ਪਾਣੀ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਸਮੇਤ ਹਰ ਖੇਤਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵੱਡੇ ਪੱਧਰ ਤੇ ਵਿਕਾਸ ਕਾਰਜਾਂ ਦੀ ਹਨੇਰੀ ਲਿਆਂਦੀ ਗਈ ਹੈ । ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਦਿੱਲੀ ਵਿੱਚ ਕੀਤੇ ਗਏ ਵਿਕਾਸ ਕਾਰਜਾਂ ਸਦਕਾ ਹੀ ਅੱਜ ‘ਆਪ’ ਲੋਕਾਂ ਦੀ ਪਹਿਲੀ ਪਸੰਦ ਬਣੀ ਹੋਈ ਹੈ। ਲੋਕਾਂ ਵੱਲੋਂ ਮਿਲ ਰਿਹਾ ਸਾਥ ਇਹ ਸਿੱਧ ਕਰਦਾ ਹੈ ਕਿ ਦਿੱਲੀ ਵਿਧਾਨਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਪੱਕੀ ਹੈ, ਕਿਉਂਕਿ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਜੋ ਵਾਅਦੇ ਕੀਤੇ ਗਏ ਸਨ, ਉਹ ਪੂਰੇ ਕੀਤੇ ਗਏ ਹਨ । ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਵੀ ਚਹੁੰਪੱਖੀ ਵਿਕਾਸ ਕੀਤਾ ਜਾ ਰਿਹਾ ਹੈ । ਪੰਜਾਬ ਵਿੱਚ ਆਪ ਦੀ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਮਿਸਾਲੀ ਕੰਮ ਕੀਤੇ ਗਏ ਹਨ । 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਸ਼ ਤੋਂ ਕਰੀਬ 50 ਹਜਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ । ਖੇਤਾਂ ਨੂੰ ਨਹਿਰਾਂ ਦਾ ਪਾਣੀ ਦੇਣਾ, ਸਕੂਲ ਆਫ ਐਮੀਨੈਂਸ, ਸੜਕ ਸੁਰੱਖਿਆ ਫੋਰਸ ਸਮੇਤ ਪੰਜਾਬ ਵਿੱਚ ਨਵੀਂ ਇੰਡਸਟਰੀ ਲਗਾਉਣ ਲਈ ਸਾਰਥਿਕ ਕਦਮ ਚੁੱਕੇ ਗਏ ਹਨ । ਸ. ਬਰਸਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਿਰਫ ਤੇ ਸਿਰਫ ਵਿਕਾਸ ਦੀ ਗੱਲ ਕਰਦੀ ਹੈ ਅਤੇ ਦਿੱਲੀ ਵਿੱਚ 5 ਫਰਵਰੀ ਨੂੰ ਹੋਣ ਵਾਲੀਆਂ ਵਿਧਾਨਸਭਾ ਚੋਣਾਂ ਵਿੱਚ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ‘ਆਪ’ ਇੱਕ ਵਾਰ ਫਿਰ ਤੋਂ ਸਰਕਾਰ ਬਣਾਉਣ ਜਾ ਰਹੀ ਹੈ ।
Punjab Bani 28 January,2025
ਆਪ ਸਰਕਾਰ ਦਿੱਲੀ ਵਿਚ ਪ੍ਰਦੂਸ਼ਣ ਤੇ ਭ੍ਰਿਸ਼ਟਾਚਾਰ ਨੂੰ ਨੱਥ ਨਹੀਂ ਪਾ ਸਕੀ : ਰਾਹੁਲ ਗਾਂਧੀ
ਆਪ ਸਰਕਾਰ ਦਿੱਲੀ ਵਿਚ ਪ੍ਰਦੂਸ਼ਣ ਤੇ ਭ੍ਰਿਸ਼ਟਾਚਾਰ ਨੂੰ ਨੱਥ ਨਹੀਂ ਪਾ ਸਕੀ : ਰਾਹੁਲ ਗਾਂਧੀ ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਧਾਨ ਸਭਾ ਚੋਣਾਂ ਦੰਗਲ ਵਿਚ ਹੁਣ ਰਾਹੁਲ ਗਾਂਧੀ ਨੇ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਪ ਸਰਕਾਰ ਦਿੱਲੀ ਵਿਚ ਪ੍ਰਦੂਸ਼ਣ ਤੇ ਭ੍ਰਿਸ਼ਟਾਚਾਰ ਨੂੰ ਨੱਥ ਨਹੀਂ ਪਾ ਸਕੀ ਹਾਲਾਂਕਿ ਅਰਵਿੰਦ ਕੇਜਰੀਵਾਲ ਨੇ ਇਸ ਬਾਰੇ ਵੱਡੇ-ਵੱਡੇ ਦਾਅਵੇ ਕੀਤੇ ਸਨ।ਰਾਹੁਲ ਗਾਂਧੀ ਨੇ ਸਪੱਸ਼ਟ ਆਖਿਆ ਕਿ ਕਿਹਾ ਕਿ ਅਰਵਿੰਦ ਕੇਜਰੀਵਾਲ ਬਿਲਕੁਲ ਨਰਿੰਦਰ ਮੋਦੀ ਵਾਂਗੂ ਹਨ। ਉਹਨਾਂ ਜਾਤੀ ਆਧਾਰਿਤ ਮਰਦਮਸ਼ੁਮਾਰੀ ਬਾਰੇ ਇਕ ਸ਼ਬਦ ਵੀ ਨਹੀਂ ਬੋਲਿਆ । ਦੱਸਣਯੋਗ ਹੈ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਇੰਡੀਆ ਬਲਾਕ ਵਿਚ ਭਾਈਵਾਲ ਪਾਰਟੀਆਂ ਹਨ ਪਰ ਦਿੱਲੀ ਵਿਧਾਨ ਸਭਾ ਚੋਣਾਂ ਦੋਵੇਂ ਵੱਖ-ਵੱਖ ਲੜ ਰਹੀਆਂ ਹਨ । ਰਾਹੁਲ ਗਾਂਧੀ ਦੀ ਰੈਲੀ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ ਇਕ ਟਵੀਟ ਤੇ ਆਪਣਾ ਜਵਾਬ ਦਿੰਦਿਆਂ ਕਿਹਾ ਕਿ ਰਾਹੁਲ ਗਾਂਧੀ ਨੇ ਉਹਨਾਂ ਨੂੰ ਬਹੁਤ ਮੰਦਾ ਚੰਗਾ ਕਿਹਾ ਪਰ ਉਹ ਇਸਦਾ ਜਵਾਬ ਨਹੀਂ ਦੇਣਗੇ । ਉਹਨਾਂ ਕਿਹਾ ਕਿ ਰਾਹੁਲ ਗਾਂਧੀ ਕਾਂਗਰਸ ਨੂੰ ਬਚਾਉਣ ਦੀ ਲੜਾਈ ਲੜ ਰਹੇ ਹਨ ਪਰ ਉਹ ਆਪ ਦੇਸ਼ ਬਚਾਉਣ ਦੀ ਲੜਾਈ ਲੜ ਰਹੇ ਹਨ ।
Punjab Bani 14 January,2025
ਪੰਜਾਬੀ ਯੂਨੀਵਰਸਿਟੀ ਵਿੱਚ ਅਧਿਆਪਕਾਂ ਦੀ ਚੋਣਾਂ ਦਾ ਵੱਜਿਆ ਬਿਗਲ
ਪੰਜਾਬੀ ਯੂਨੀਵਰਸਿਟੀ ਵਿੱਚ ਅਧਿਆਪਕਾਂ ਦੀ ਚੋਣਾਂ ਦਾ ਵੱਜਿਆ ਬਿਗਲ ਪਟਿਆਲਾ : ਅੱਜ ਪੰਜਾਬੀ ਯੂਨੀਵਰਸਿਟੀ ਵਿਖੇ ਡੈਮੋਕ੍ਰੇਟਿਕ ਟੀਚਰਜ਼ ਕੌਂਸਿਲ (ਡੀ. ਟੀ. ਸੀ) ਗਰੁੱਪ ਦੀ ਮੀਟਿੰਗ ਪੂਟਾ ਚੋਣਾਂ ਦੇ ਸੰਦਰਭ ਵਿਚ ਕੀਤੀ ਗਈ। ਯੂਨੀਵਰਸਿਟੀ ਦੇ ਨੋਟੀਫਿਕੇਸ਼ਨ ਅਨੁਸਾਰ ਅਧਿਆਪਕਾਂ ਦੀਆਂ ਚੋਣਾਂ 5 ਫਰਵਰੀ 2025 ਨੂੰ ਹੋਣੀਆਂ ਹਨ ਅਤੇ ਇਸ ਸੰਬੰਧੀ ਡੀ. ਟੀ. ਸੀ. ਗਰੁੱਪ ਨੇ ਅਧਿਆਪਕਾਂ ਦੇ ਵੱਖ ਵੱਖ ਮੁੱਦਿਆਂ ਉੱਤੇ ਕੰਮ ਕਰਨ ਸਬੰਧੀ ਸਾਰੇ ਪੱਖਾਂ ਤੇ ਗੰਭੀਰਤਾ ਪੂਰਨ ਅਤੇ ਵਿਸਥਾਰ ਸਹਿਤ ਚਰਚਾ ਕੀਤੀ ਗਈ । ਗਰੁੱਪ ਦੇ ਅਧਿਆਪਕਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਯੂਨੀਵਰਸਿਟੀ ਵਿੱਚ ਪੱਕੇ ਵਾਈਸ ਚਾਂਸਲਰ ਦੀ ਨਿਯੁਕਤੀ ਜਲਦ ਕੀਤੀ ਜਾਵੇ ਕਿਉਂਕਿ ਅਪ੍ਰੈਲ 2024 ਤੋਂ ਪਦ ਖਾਲੀ ਪਿਆ ਹੈ । ਇਹ ਪੰਜਾਬੀ ਯੂਨੀਵਰਸਿਟੀ ਦੇ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ 25 ਨਵੰਬਰ 2024 ਤੋਂ ਬਾਅਦ ਪੰਜਾਬੀ ਯੂਨੀਵਰਸਿਟੀ ਵਾਈਸ ਚਾਂਸਲਰ ਦਾ ਚਾਰਜ ਕਿਸੇ ਵੀ ਅਧਿਕਾਰੀ ਕੋਲ ਨਹੀ ਹੈ ਅਤੇ ਪਿਛਲੇ ਡੇਢ ਮਹੀਨੇ ਤੋਂ ਵੀ ਜਿਆਦਾ ਸਮੇਂ ਤੋਂ ਪੰਜਾਬੀ ਯੂਨੀਵਰਸਿਟੀ ਬਿਨਾਂ ਵਾਈਸ ਚਾਂਸਲਰ ਤੋਂ ਚੱਲ ਰਹੀ । ਇਸ ਦਾ ਨਤੀਜਾ ਇਹ ਨਿਕਲਿਆ ਕਿ ਅਧਿਆਪਕਾਂ, ਕਰਮਚਾਰੀਆਂ, ਵਿਦਿਆਰਥੀਆਂ ਅਤੇ ਪੈਨਸ਼ਨਰਾਂ ਦੇ ਮਸਲੇ ਜਿਓਂ ਦੇ ਤਿਓਂ ਲਟਕੇ ਪਏ ਹਨ । ਉਹ ਆਪਣੀਆਂ ਹੱਕੀ ਮੰਗਾਂ ਨੂੰ ਮਨਾਉਣ ਲਈ ਕਈ ਮਹੀਨਿਆਂ ਤੋਂ ਲਗਾਤਾਰ ਧਰਨੇ ਮੁਜਾਹਰੇ ਕਰ ਰਹੇ ਹਨ ਅਤੇ ਯੂਨੀਵਰਸਿਟੀ ਵਿੱਚ ਖੋਜ ਦਾ ਕੰਮ ਵੀ ਵਾਈਸ ਚਾਂਸਲਰ ਦੀ ਅਣਹੋਂਦ ਕਰਕੇ ਲਟਕ ਰਿਹਾ ਹੈ। ਸੋ ਡੀ. ਟੀ. ਸੀ. ਪੰਜਾਬ ਸਰਕਾਰ ਤੋਂ ਮੰਗ ਕਰਦਾ ਹੈ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਲਈ ਯੋਗ ਵਾਈਸ ਚਾਂਸਲਰ ਦੀ ਨਿਯੁਕਤੀ ਤੁਰੰਤ ਕਰੇ ਤਾਂ ਜੋ ਯੂਨੀਵਰਸਿਟੀ ਨੂੰ ਇਸ ਖੜ੍ਹੋਤ ਵਿੱਚੋਂ ਬਾਹਰ ਕੱਢਿਆ ਜਾ ਸਕੇ । ਅਧਿਆਪਕਾਂ ਦੀਆਂ ਚੋਣਾਂ 5 ਫਰਵਰੀ 2025 ਨੂੰ ਹੋ ਰਹੀਆਂ ਹਨ ਅਤੇ ਇਸ ਸਬੰਧੀ ਅਧਿਆਪਕਾਂ ਦੀਆਂ ਵੋਟਾਂ ਬਣਾਉਣ ਦੀ ਕਾਰਵਾਈ ਵੀ ਸ਼ੁਰੂ ਕਰ ਦਿੱਤਾ ਹੈ ।
Punjab Bani 13 January,2025
ਦਿੱਲੀ ਵਿਧਾਨ ਸਭਾ ਚੋਣਾਂ ਅਕਾਲੀ ਦਲ ਵਲੋਂ ਨਹੀਂ ਲੜੀਆਂ ਜਾਣਗੀਆਂ : ਪਰਮਜੀਤ ਸਿੰਘ ਸਰਨਾ
ਦਿੱਲੀ ਵਿਧਾਨ ਸਭਾ ਚੋਣਾਂ ਅਕਾਲੀ ਦਲ ਵਲੋਂ ਨਹੀਂ ਲੜੀਆਂ ਜਾਣਗੀਆਂ : ਪਰਮਜੀਤ ਸਿੰਘ ਸਰਨਾ ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਫਰਵਰੀ ਮਹੀਨੇ ਵਿਚ ਹੋਣ ਜਾ ਰਹੀਆਂ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨਹੀਂ ਲੜੇਗਾ।ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਦਿੱਤੀ । ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਦਿੱਲੀ ਵਿਚ ਕੋਈ ਅਜਿਹੀ ਸੀਟ ਨਹੀਂ ਹੈ ਜਿਥੇ ਅਕਾਲੀ ਦਲ ਆਪਣਾ ਉਮੀਦਵਾਰ ਖੜ੍ਹਾ ਕਰ ਕੇ ਚੋਣਾਂ ਜਿੱਤ ਸਕੇ । ਉਹਨਾਂ ਕਿਹਾ ਕਿ ਭਾਜਪਾ ਨਾਲ 1996 ਤੋਂ ਗਠਜੋੜ ਮਗਰੋਂ ਅਸੀਂ ਚੋਣਾਂ ਲੜਦੇ ਸੀ ਪਰ ਹੁਣ ਅਸੀਂ ਚੋਣਾਂ ਨਾ ਲੜਨ ਦਾ ਫੈਸਲਾ ਕੀਤਾ ਹੈ । ਉਹਨਾਂ ਕਿਹਾ ਕਿ ਬਗੈਰ ਗਠਜੋੜ ਦੇ ਅਸੀਂ ਚੋਣਾਂ ਨਹੀਂ ਲੜ ਸਕਦੇ। ਭਾਜਪਾ ਨਾਲ ਸਾਡਾ ਗਠਜੋੜ ਟੁੱਟ ਗਿਆ ਹੈ ਤੇ ਕਾਂਗਰਸ ਤੇ ਆਮ ਆਦਮੀ ਪਾਰਟੀ ਨਾਲ ਅਸੀਂ ਗਠਜੋੜ ਨਹੀਂ ਕਰ ਸਕਦੇ, ਇਸ ਲਈ ਅਸੀਂ ਦਿੱਲੀ ਵਿਧਾਨ ਸਭਾ ਚੋਣਾਂ ਨਹੀਂ ਲੜਾਂਗੇ ।
Punjab Bani 08 January,2025
ਚੋਣ ਕਮਿਸ਼ਨ ਨੇ ਕੀਤਾ ਦਿੱਲੀ ਵਿਧਾਨ ਸਭਾ ਚੋਣਾਂ ਦਾ ਐਲਾਨ
ਚੋਣ ਕਮਿਸ਼ਨ ਨੇ ਕੀਤਾ ਦਿੱਲੀ ਵਿਧਾਨ ਸਭਾ ਚੋਣਾਂ ਦਾ ਐਲਾਨ ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਚੋਣ ਕਮਿਸ਼ਨ ਵੱਲੋਂ ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ, ਜਿਸ ਤਹਿਤ ਦਿੱਲੀ ਵਿੱਚ 5 ਫਰਵਰੀ ਨੂੰ ਵੋਟਿੰਗ ਹੋਵੇਗੀ ਅਤੇ 8 ਫਰਵਰੀ ਨੂੰ ਨਤੀਜੇ ਆਉਣਗੇ । ਈ. ਵੀ. ਐਮ. ਨਾਲ ਛੇੜਛਾੜ ਦੇ ਮੁੱਦੇ ਤੇ ਬੋਲਦਿਆਂ ਮੁੱਖ ਚੋਣ ਅਧਿਕਾਰੀ ਰਾਜੀਵ ਕੁਮਾਰ ਨੇ ਕਿਹਾ ਕਿ ਈ. ਵੀ. ਐਮ. ਵੋਟਾਂ ਦੀ ਗਿਣਤੀ ਲਈ ਪੂਰੀ ਤਰ੍ਹਾਂ ਸੁਰੱਖਿਅਤ ਹਨ । ਈ. ਵੀ. ਐਮ. ਨਾਲ ਛੇੜਛਾੜ ਦੇ ਦੋਸ਼ ਬੇਬੁਨਿਆਦ ਹਨ । ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਈ. ਵੀ. ਐਮ. ਵਿੱਚ ਬੇਭਰੋਸਗੀ ਜਾਂ ਕਿਸੇ ਖਾਮੀ ਦਾ ਕੋਈ ਸਬੂਤ ਨਹੀਂ ਹੈ ਅਤੇ ਇਸ ਸਭ ਦੇ ਚਲਦਿਆਂ ਈ. ਵੀ. ਐਮ. ਵਿੱਚ ਵਾਇਰਸ ਜਾਂ ਬੱਗ ਹੋਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ । ਉਨ੍ਹਾਂ ਸਪੱਸ਼ਟ ਆਖਿਆ ਕਿ ਈ. ਵੀ. ਐਮ. ਵਿੱਚ ਗੈਰ-ਕਾਨੂੰਨੀ ਵੋਟਾਂ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਹੈ ਤੇ ਕੋਈ ਧਾਂਦਲੀ ਵੀ ਸੰਭਵ ਨਹੀਂ ਹੈ। ਈ. ਵੀ. ਐਮ. ਵੋਟਾਂ ਦੀ ਗਿਣਤੀ ਕਰਨ ਲਈ ਇੱਕ ਫੂਲਪਰੂਫ ਯੰਤਰ ਹੈ ।
Punjab Bani 07 January,2025
ਐਸ. ਜੀ. ਪੀ. ਸੀ. ਚੋਣਾਂ ਦੀਆਂ ਵੋਟਾਂ ਦੇ ਦਾਅਵੇ ਤੇ ਇਤਰਾਜ਼ 24 ਜਨਵਰੀ ਤੱਕ ਰਿਵਾਈਜ਼ਿੰਗ ਅਧਿਕਾਰੀ ਕੋਲ ਕਰਵਾਏ ਜਾ ਸਕਦੇ ਨੇ ਦਰਜ਼ : ਡਿਪਟੀ ਕਮਿਸ਼ਨਰ
ਐਸ. ਜੀ. ਪੀ. ਸੀ. ਚੋਣਾਂ ਦੀਆਂ ਵੋਟਾਂ ਦੇ ਦਾਅਵੇ ਤੇ ਇਤਰਾਜ਼ 24 ਜਨਵਰੀ ਤੱਕ ਰਿਵਾਈਜ਼ਿੰਗ ਅਧਿਕਾਰੀ ਕੋਲ ਕਰਵਾਏ ਜਾ ਸਕਦੇ ਨੇ ਦਰਜ਼ : ਡਿਪਟੀ ਕਮਿਸ਼ਨਰ ਪਟਿਆਲਾ, 3 ਜਨਵਰੀ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ (ਐਸ. ਜੀ. ਪੀ. ਸੀ) ਦੇ ਹਲਕਾ ਸਮਾਣਾ-52, ਨਾਭਾ-53, ਭਾਦਸੋਂ-54, ਡਕਾਲਾ-55, ਪਟਿਆਲਾ ਸ਼ਹਿਰ-56, ਸਨੌਰ-57 ਅਤੇ ਰਾਜਪੁਰਾ-59 ਦੇ ਵੋਟਰ ਆਪਣੇ ਦਾਅਵੇ ਅਤੇ ਇਤਰਾਜ਼ 3 ਜਨਵਰੀ 2025 ਤੋਂ 24 ਜਨਵਰੀ 2025 ਤੱਕ ਆਪਣੇ ਖੇਤਰ ਦੇ ਰਿਵਾਈਜ਼ਿੰਗ ਅਧਿਕਾਰੀ ਪਾਸ ਦਰਜ਼ ਕਰਵਾ ਸਕਦੇ ਹਨ । ਡਿਪਟੀ ਕਮਿਸ਼ਨਰ ਵੱਲੋਂ ਇਸ ਸਬੰਧੀ ਨੋਟਿਸ ਜਾਰੀ ਕਰਦਿਆਂ ਦੱਸਿਆ ਗਿਆ ਹੈ ਕਿ ਵੋਟਰਾਂ ਕੋਲ 24 ਜਨਵਰੀ ਤੱਕ ਸਬੰਧਤ ਰਿਵਾਈਜ਼ਿੰਗ ਅਫ਼ਸਰਾਂ ਕੋਲ ਇਤਰਾਜ਼ ਅਤੇ ਅਪੀਲਾਂ ਦਾਇਰ ਕਰਨ ਦਾ ਮੌਕਾ ਹੈ ਅਤੇ ਇਸ ਮਿਤੀ ਤੋਂ ਬਾਅਦ ਦਾਅਵੇ ਅਤੇ ਇਤਰਾਜ਼ ਸਵੀਕਾਰ ਨਹੀਂ ਕੀਤੇ ਜਾਣਗੇ । ਉਨ੍ਹਾਂ ਦੱਸਿਆ ਕਿ 52-ਸਮਾਣਾ ਖੇਤਰ ਲਈ ਰਿਵਾਈਜ਼ਿੰਗ ਅਫ਼ਸਰ ਐਸ. ਡੀ. ਐਮ. ਸਮਾਣਾ ਹਨ ਅਤੇ ਡਰਾਫ਼ਟ ਵੋਟਰ ਸੂਚੀ ਉਨ੍ਹਾਂ ਦੇ ਦਫ਼ਤਰ ਵਿੱਚ ਉਪਲਬਧ ਹੋਵੇਗੀ । ਵੋਟਰ 24 ਜਨਵਰੀ ਤੱਕ ਉੱਥੇ ਕੋਈ ਵੀ ਇਤਰਾਜ਼ ਜਾਂ ਅਪੀਲ ਦਾਇਰ ਕਰ ਸਕਦੇ ਹਨ । 53-ਨਾਭਾ ਤੇ 54-ਭਾਦਸੋਂ ਲਈ ਰਿਵਾਈਜ਼ਿੰਗ ਅਫ਼ਸਰ ਐਸ. ਡੀ. ਐਮ. ਨਾਭਾ ਹਨ, ਜਿਨ੍ਹਾਂ ਕੋਲ ਵੋਟਰਾਂ ਲਈ ਡਰਾਫ਼ਟ ਸੂਚੀ ਵੀ ਉਨ੍ਹਾਂ ਦੇ ਦਫ਼ਤਰ ਵਿੱਚ ਉਪਲਬਧ ਹੋਵੇਗੀ ਤਾਂ ਜੋ ਉਹ ਇਤਰਾਜ਼ਾਂ ਦੀ ਜਾਂਚ ਕਰ ਸਕਣ । 55-ਡਕਾਲਾ ਤੇ 56-ਪਟਿਆਲਾ ਸ਼ਹਿਰ ਲਈ ਐਸ. ਡੀ. ਐਮ. ਪਟਿਆਲਾ ਰਿਵਾਈਜ਼ਿੰਗ ਅਫ਼ਸਰ ਹਨ ਅਤੇ ਡਰਾਫ਼ਟ ਵੋਟਰ ਸੂਚੀ ਉਨ੍ਹਾਂ ਦੇ ਦਫ਼ਤਰ ਵਿੱਚ ਉਪਲਬਧ ਹੋਵੇਗੀ। 57-ਸਨੌਰ ਲਈ ਐਸ. ਡੀ. ਐਮ. ਦੁਧਨਸਾਧਾਂ ਤੇ 59-ਰਾਜਪੁਰਾ ਲਈ ਐਸ. ਡੀ. ਐਮ. ਰਾਜਪੁਰਾ ਰਿਵਾਈਜ਼ਿੰਗ ਅਫ਼ਸਰ ਹਨ।
Punjab Bani 03 January,2025
ਸ਼੍ਰੋਮਣੀ ਅਕਾਲੀ ਦਲ ਲੜੇਗਾ ਹਰਿਆਣਾ ਪੰਥਕ ਦਲ ਦੇ ਬੈਨਰ ਹੇਠ ਚੋਣਾਂ
ਸ਼੍ਰੋਮਣੀ ਅਕਾਲੀ ਦਲ ਲੜੇਗਾ ਹਰਿਆਣਾ ਪੰਥਕ ਦਲ ਦੇ ਬੈਨਰ ਹੇਠ ਚੋਣਾਂ ਚੰਡੀਗੜ੍ਹ : ਨਵੇਂ ਸਾਲ 2025 ਦੇ ਜਨਵਰੀ ਵਿਚ ਹੋਣ ਵਾਲੀਆਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਚ. ਐਸ. ਜੀ. ਐਮ. ਸੀ.) ਲਈ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਪੰਥਕ ਦਲ ਦੇ ਬੈਨਰ ਹੇਠ ਉਮੀਦਵਾਰ ਖੜ੍ਹੇ ਕਰੇਗਾ, ਇਹ ਫੈਸਲਾ ਹਰਿਆਣਾ ਦੇ ਗੁਰਦੁਆਰਾ ਚੋਣ ਕਮਿਸ਼ਨ ਵੱਲੋਂ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਾਇਰ ਰਿੱਟ ਪਟੀਸ਼ਨ ਦੀ ਸੁਣਵਾਈ ਦੌਰਾਨ ਸੂਚਿਤ ਕਰਨ ਤੋਂ ਬਾਅਦ ਆਇਆ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤੀ ਚੋਣ ਕਮਿਸ਼ਨ ਕੋਲ ਰਜਿਸਟਰਡ ਸਿਆਸੀ ਪਾਰਟੀ ਨੂੰ ਆਪਣੇ ਨਾਮ ਹੇਠ ਜਾਂ ਚੋਣ ਨਿਸ਼ਾਨ ਤੱਕੜੀ ਹੇਠ ਐਚ. ਐਸ. ਜੀ. ਐਮ. ਸੀ. ਦੀਆਂ ਚੋਣਾਂ ਲੜਨ ਦੀ ਇਜਾਜ਼ਤ ਨਹੀਂ ਹੈ। ਇਸ ਕੇਸ ਦੀ ਅਗਲੀ ਸੁਣਵਾਈ 26 ਦਸੰਬਰ ਨੂੰ ਹੋਵੇਗੀ । ਗੁਰਦੁਆਰਾ ਚੋਣਾਂ ਦੇ ਕਮਿਸ਼ਨਰ, ਜਸਟਿਸ (ਸੇਵਾਮੁਕਤ) ਐਚ. ਐਸ. ਭੱਲਾ ਵੱਲੋਂ ਇਹ ਹਲਫ਼ਨਾਮਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬੇ ਵਿੱਚ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਲੜਨ ਲਈ ਪਾਰਟੀ ਦੀ ਅਯੋਗਤਾ ਵਿਰੁੱਧ ਦਾਇਰ ਕੀਤੀ ਗਈ ਪਟੀਸ਼ਨ ਦੇ ਜਵਾਬ ਵਿੱਚ ਆਇਆ ਹੈ ।ਸ਼੍ਰੋਮਣੀ ਅਕਾਲੀ ਦਲ ਇਸ ਵੇਲੇ ਸੰਕਟਮਈ ਦੌਰ ਵਿੱਚੋਂ ਲੰਘ ਰਿਹਾ ਹੈ ਕਿਉਂਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਵੰਬਰ ਮਹੀਨੇ ਧਾਰਮਿਕ ਗ਼ਲਤੀਆਂ ਕਰਨ ਦਾ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਲੱਗੀ ਤਨਖਾਹ ਕਾਰਨ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ । ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਉਪ ਚੋਣਾਂ ਲੜਨ ਤੋਂ ਹਟਣ ਪਿੱਛੋਂ ਅਕਾਲੀ ਦਲ ਨੇ ਨਗਰ ਨਿਗਮ ਚੋਣਾਂ ਲੜੀਆਂ ਹਨ ਪਰ ਉਨ੍ਹਾਂ ਵਿਚ ਵੀ ਬਹੁਤੀ ਸਫਲਤਾ ਨਹੀਂ ਮਿਲੀ । ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹਰਿਆਣਾ ਦੇ ਸਿੱਖ ਆਗੂਆਂ ਨਾਲ ਮੀਟਿੰਗ ਕੀਤੀ । ਪਾਰਟੀ ਨੇਤਾਵਾਂ ਅਨੁਸਾਰ ਹਾਲਾਂਕਿ ਅੰਤਿਮ ਫੈਸਲਾ ਅਦਾਲਤ ਦੇ ਫੈਸਲੇ ‘ਤੇ ਨਿਰਭਰ ਕਰੇਗਾ ਪਰ ਅਕਾਲੀ ਦਲ ਨੇ ਹਰਿਆਣਾ ਵਿੱਚ ਹਰਿਆਣਾ ਪੰਥਕ ਦਲ ਦੇ ਬੈਨਰ ਹੇਠ ਇਹ ਚੋਣਾਂ ਲੜਨ ਲਈ ਇੱਕ ਯੋਜਨਾ ਤਿਆਰ ਕੀਤੀ ਹੈ। ਵੱਖ-ਵੱਖ ਹਲਕਿਆਂ ਤੋਂ ਚੋਣ ਲੜਨ ਲਈ ਉਮੀਦਵਾਰਾਂ ਦੀ ਸ਼ਨਾਖਤ ਕੀਤੀ ਜਾ ਰਹੀ ਹੈ ਅਤੇ ਹਰਿਆਣਾ ਪੰਥਕ ਦਲ ਨੂੰ ਵੀ ਚੋਣ ਨਿਸ਼ਾਨ ‘ਢੋਲ’ ਅਲਾਟ ਕੀਤਾ ਜਾ ਚੁੱਕਾ ਹੈ।ਸਾਲ 2014 ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਤੋਂ ਵੱਖ ਕਰਨ ਉਪਰੰਤ ਦੇ ਗਠਨ ਤੋਂ ਬਾਅਦ, ਪਹਿਲੀ ਵਾਰ ਹਰਿਆਣਾ ਗੁਰਦੁਆਰਾ ਕਮੇਟੀ ਦੇ ਜਨਰਲ ਹਾਊਸ ਦੀ ਚੋਣ ਕਰਨ ਲਈ ਚੋਣ ਹੋਵੇਗੀ, ਜਿਸ ਵਿੱਚ 49 ਮੈਂਬਰੀ ਹਾਊਸ ਸ਼ਾਮਲ ਹੈ ਜਦੋਂ ਕਿ 40 ਮੈਂਬਰ ਚੋਣਾਂ ਦੌਰਾਨ ਚੁਣੇ ਜਾਣਗੇ ਅਤੇ 9 ਨਾਮਜ਼ਦ ਕੀਤੇ ਜਾਣਗੇ ।
Punjab Bani 27 December,2024
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਨੇ ਕੀਤੀ ਉਮੀਦਵਾਰਾਂ ਦੀ ਸੂਚੀ ਜਾਰੀ
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਨੇ ਕੀਤੀ ਉਮੀਦਵਾਰਾਂ ਦੀ ਸੂਚੀ ਜਾਰੀ ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਹੋਣ ਜਾ ਰਹੀਆਂ ਦਿੱਲੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸਤ ਦੇ ਗਲਿਆਰਿਆਂ ਵਿਚ ਇੱਕ ਇਤਿਹਾਸਕ ਪਾਰਟੀ ਦੇ ਨਾਮ ਨਾਲ ਜਾਣੀ ਜਾਂਦੀ ਪਾਰਟੀ ਕਾਂਗਰਸ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿਤੀ ਹੈ । ਇਸ ਸੂਚੀ ਵਿਚ 26 ਉਮੀਦਵਾਰਾਂ ਦੇ ਨਾਂ ਹਨ। ਦੱਸਣਯੋਗ ਹੈ ਕਿ ਕਾਂਗਰਸ ਨੇ 12 ਦਸੰਬਰ ਨੂੰ ਪਹਿਲੀ ਸੂਚੀ ਜਾਰੀ ਕੀਤੀ ਸੀ । ਕਾਂਗਰਸ ਨੇ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦੇ ਬੇਟੇ ਸੰਦੀਪ ਦੀਕਸ਼ਿਤ ਨੂੰ ਕੇਜਰੀਵਾਲ ਦੇ ਖ਼ਿਲਾਫ਼ ਮੈਦਾਨ `ਚ ਉਤਾਰਿਆ ਹੈ । ਇਸ ਵਾਰ ਸੂਚੀ `ਚ ਸਿਸੋਦੀਆ ਦੇ ਖ਼ਿਲਾਫ਼ ਹੋਣ ਵਾਲੇ ਉਮੀਦਵਾਰ ਦਾ ਨਾਂ ਸਾਹਮਣੇ ਆਇਆ ਹੈ । ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਇਸ ਵਾਰ ਜੰਗਪੁਰਾ ਸੀਟ ਤੋਂ ਚੋਣ ਲੜਨਗੇ । ਹੁਣ ਤਕ ਉਹ ਪਟਪੜਗੰਜ ਸੀਟ ਤੋਂ ਚੋਣ ਲੜਦੇ ਰਹੇ ਹਨ। ਇਸ ਵਾਰ `ਆਪ` ਨੇ ਇਸ ਸੀਟ ਤੋਂ ਅਵਧ ਓਝਾ ਨੂੰ ਟਿਕਟ ਦਿਤੀ ਹੈ, ਇਸ ਦੇ ਨਾਲ ਹੀ ਕਾਂਗਰਸ ਨੇ ਸਿਸੋਦੀਆ ਦੇ ਖ਼ਿਲਾਫ਼ ਫਰਹਾਦ ਸੂਰੀ ਨੂੰ ਮੈਦਾਨ `ਚ ਉਤਾਰਿਆ ਹੈ।
Punjab Bani 25 December,2024
ਨਗਰ ਨਿਗਮ ਪਟਿਆਲਾ ਦੀਆਂ 45 ਵਾਰਡਾਂ 'ਚ 33 ਫ਼ੀਸਦੀ ਵੋਟਾਂ ਪਈਆਂ
ਨਗਰ ਨਿਗਮ ਪਟਿਆਲਾ ਦੀਆਂ 45 ਵਾਰਡਾਂ 'ਚ 33 ਫ਼ੀਸਦੀ ਵੋਟਾਂ ਪਈਆਂ -ਆਮ ਆਦਮੀ ਪਾਰਟੀ ਦੇ 35 ਉਮੀਦਵਾਰ ਜੇਤੂ ਰਹੇ, ਬੀ.ਜੇ.ਪੀ ਤੇ ਕਾਂਗਰਸ ਦੇ 4-4 ਤੇ ਸ੍ਰੋਮਣੀ ਅਕਾਲੀ ਦਲ ਦੇ 2 ਉਮੀਦਵਾਰ ਜੇਤੂ ਰਹੇ ਪਟਿਆਲਾ, 22 ਦਸੰਬਰ : ਪਟਿਆਲਾ ਨਗਰ ਨਿਗਮ ਦੀਆਂ 45 ਵਾਰਡਾਂ 'ਚ ਅੱਜ ਹੋਈਆਂ ਚੋਣਾਂ ਦੌਰਾਨ 33 ਫ਼ੀਸਦੀ ਵੋਟਾਂ ਪਈਆਂ। ਇਹ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਏ.ਡੀ.ਸੀ. (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਨਗਰ ਪੰਚਾਇਤ ਭਾਦਸੋਂ 'ਚ 74 ਫ਼ੀਸਦੀ ਤੇ ਘੱਗਾ 'ਚ 78 ਫ਼ੀਸਦੀ, ਨਗਰ ਕੌਂਸਲ ਨਾਭਾ ਦੀ ਇੱਕ ਵਾਰਡ ਲਈ 53 ਫ਼ੀਸਦੀ, ਪਾਤੜਾਂ ਦੀ ਇੱਕ ਵਾਰਡ ਲਈ 67 ਫ਼ੀਸਦੀ ਤੇ ਰਾਜਪੁਰਾ ਦੀ ਇੱਕ ਵਾਰਡ ਲਈ 54 ਫੀਸਦੀ ਵੋਟਿੰਗ ਦਰਜ ਕੀਤੀ ਗਈ। ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਨਗਰ ਨਿਗਮ ਪਟਿਆਲਾ 'ਚ ਆਮ ਆਦਮੀ ਪਾਰਟੀ ਦੇ 35 ਉਮੀਦਵਾਰ ਜੇਤੂ ਰਹੇ ਜਦੋਂਕਿ ਭਾਰਤੀ ਜਨਤਾ ਪਾਰਟੀ ਦੇ 4, ਕਾਂਗਰਸ ਦੇ 4 ਅਤੇ ਸ੍ਰੋਮਣੀ ਅਕਾਲੀ ਦਲ ਦੇ 2 ਉਮੀਦਵਾਰ ਜੇਤੂ ਰਹੇ ਹਨ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ 8 ਉਮੀਦਵਾਰ ਨਿਰਵਿਰੋਧ ਜੇਤੂ ਰਹੇ ਸਨ ਅਤੇ 7 ਵਾਰਡਾਂ ਦੀ ਚੋਣ ਬਾਰੇ ਕੇਸ ਮਾਣਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਲੰਬਿਤ ਹੈ। ਇਸੇ ਦੌਰਾਨ ਨਗਰ ਨਿਗਮ ਦੀਆਂ ਵਾਰਡਾਂ 1 ਤੋਂ 14 ਦੇ ਰਿਟਰਨਿੰਗ ਅਧਿਕਾਰੀ ਨਮਨ ਮਾਰਕੰਨ ਨੇ ਦੱਸਿਆ ਕਿ ਵਾਰਡ ਨੰਬਰ 2 ਤੋਂ ਕਾਂਗਰਸ ਦੇ ਹਰਵਿੰਦਰ ਸ਼ੁਕਲਾ, ਵਾਰਡ ਨੰਬਰ 3 ਤੋਂ ਆਪ ਦੀ ਜਤਿੰਦਰ ਕੌਰ ਐਸ.ਕੇ., ਵਾਰਡ ਨੰਬਰ 4 ਤੋਂ ਆਪ ਮਨਦੀਪ ਸਿੰਘ ਵਿਰਦੀ, ਵਾਰਡ ਨੰਬਰ 5 ਤੋਂ ਆਪ ਦੀ ਦਵਿੰਦਰ ਕੌਰ ਖ਼ਾਲਸਾ, ਵਾਰਡ ਨੰਬਰ 6 ਤੋਂ ਆਪ ਦੇ ਜਸਬੀਰ ਸਿੰਘ ਗਾਂਧੀ, ਵਾਰਡ ਨੰਬਰ 7 ਤੋਂ ਆਪ ਦੇ ਕੁਲਬੀਰ ਕੌਰ, ਵਾਰਡ ਨੰਬਰ 8 ਤੋਂ ਆਪ ਦੇ ਸ਼ੰਕਰ ਲਾਲ ਖੁਰਾਣਾ, ਵਾਰਡ ਨੰਬਰ 9 ਤੋਂ ਆਪ ਦੇ ਨੇਹਾ, ਵਾਰਡ ਨੰਬਰ 10 ਤੋਂ ਆਪ ਦੇ ਸ਼ਿਵਰਾਜ ਸਿੰਘ ਵਿਰਕ, ਵਾਰਡ ਨੰਬਰ 11 ਤੋਂ ਆਪ ਦੇ ਨਿਰਮਲਾ ਦੇਵੀ, ਵਾਰਡ ਨੰਬਰ 13 ਤੋਂ ਆਪ ਦੇ ਝਿਰਮਲਜੀਤ ਕੌਰ ਅਤੇ ਵਾਰਡ ਨੰਬਰ 14 ਤੋਂ ਆਪ ਦੇ ਗੁਰਕ੍ਰਿਪਾਲ ਸਿੰਘ ਜੇਤੂ ਰਹੇ ਹਨ। ਵਾਰਡ ਨੰਬਰ 15 ਤੋਂ 29 ਤੱਕ ਦੇ ਰਿਟਰਨਿੰਗ ਅਫ਼ਸਰ ਐਸ.ਡੀ.ਐਮ. ਮਨਜੀਤ ਕੌਰ ਨੇ ਦੱਸਿਆ ਕਿ ਵਾਰਡ ਨੰਬਰ 15 ਤੋਂ ਆਪ ਦੇ ਤੇਜਿੰਦਰ ਕੌਰ, ਵਾਰਡ ਨੰਬਰ 16 ਤੋਂ ਆਪ ਦੇ ਜਸਵੰਤ ਸਿੰਘ, ਵਾਰਡ ਨੰਬਰ 18 ਤੋਂ ਆਪ ਗਿਆਨ ਚੰਦ, ਵਾਰਡ ਨੰਬਰ 19 ਤੋਂ ਆਪ ਦੇ ਵਾਸੂ ਦੇਵ, ਵਾਰਡ ਨੰਬਰ 20 ਤੋਂ ਸ੍ਰੋਮਣੀ ਅਕਾਲੀ ਦਲ ਦੇ ਅਰਵਿੰਦਰ ਸਿੰਘ, ਵਾਰਡ ਨੰਬਰ 21 ਤੋਂ ਆਪ ਦੇ ਨਵਦੀਪ ਕੌਰ, ਵਾਰਡ ਨੰਬਰ 22 ਤੋਂ ਕਾਂਗਰਸ ਉਮੀਦਵਾਰ ਨੇਹਾ ਸ਼ਰਮਾ, ਵਾਰਡ ਨੰਬਰ 23 ਤੋਂ ਆਪ ਦੀ ਰੁਪਾਲੀ ਗਰਗ, ਵਾਰਡ ਨੰਬਰ 24 ਤੋਂ ਆਪ ਦੇ ਹਰੀ ਭਜਨ, ਵਾਰਡ ਨੰਬਰ 25 ਤੋਂ ਆਪ ਦੇ ਨਵਦੀਪ ਕੌਰ, ਵਾਰਡ ਨੰਬਰ 26 ਤੋਂ ਆਪ ਦੇ ਕੁਲਵੰਤ ਸਿੰਘ, ਵਾਰਡ ਨੰਬਰ 27 ਤੋਂ ਆਪ ਦੇ ਜੋਤੀ ਮਰਵਾਹਾ, ਵਾਰਡ ਨੰਬਰ 28 ਤੋਂ ਆਪ ਦੇ ਹਰਿੰਦਰ ਕੋਹਲੀ, ਵਾਰਡ ਨੰਬਰ 29 ਤੋਂ ਆਪ ਦੇ ਮੁਕਤਾ ਗੁਪਤਾ ਜੇਤੂ ਰਹੇ ਹਨ । ਵਾਰਡ ਨੰਬਰ 30 ਤੋਂ 45 ਤੱਕ ਦੇ ਰਿਟਰਨਿੰਗ ਅਫ਼ਸਰ ਸਹਾਇਕ ਕਮਿਸ਼ਨਰ (ਜ) ਰਿਚਾ ਗੋਇਲ ਨੇ ਦੱਸਿਆ ਕਿ ਵਾਰਡ ਨੰਬਰ 30 ਤੋਂ ਆਪ ਦੇ ਕੁੰਦਨ ਗੋਗੀਆ, ਵਾਰਡ ਨੰਬਰ 31 ਤੋਂ ਆਪ ਦੇ ਪਦਮਜੀਤ ਕੌਰ, ਵਾਰਡ ਨੰਬਰ 34 ਤੋਂ ਆਪ ਦੇ ਤੇਜਿੰਦਰ ਮਹਿਤਾ, ਵਾਰਡ ਨੰਬਰ 35 ਤੋਂ ਭਾਰਤੀ ਜਨਤਾ ਪਾਰਟੀ ਦੇ ਕਮਲੇਸ਼ ਕੁਮਾਰੀ, ਵਾਰਡ ਨੰਬਰ 37 ਤੋਂ ਆਪ ਦੇ ਰੇਨੂ ਬਾਲਾ, ਵਾਰਡ ਨੰਬਰ 38 ਤੋਂ ਆਪ ਦੇ ਹਰਪਾਲ ਜੁਨੇਜਾ, ਵਾਰਡ ਨੰਬਰ 39 ਤੋਂ ਭਾਰਤੀ ਜਨਤਾ ਪਾਰਟੀ ਦੇ ਅਨਮੋਲ ਬਾਤਿਸ਼, ਵਾਰਡ ਨੰਬਰ 40 ਤੋਂ ਭਾਰਤੀ ਜਨਤਾ ਪਾਰਟੀ ਦੇ ਅਨੁਜ ਖੋਸਲਾ, ਵਾਰਡ ਨੰਬਰ 42 ਤੋਂ ਆਪ ਕ੍ਰਿਸ਼ਨ ਚੰਦ ਬੁੱਧੂ ਜੇਤੂ ਰਹੇ ਹਨ । ਵਾਰਡ ਨੰਬਰ 46 ਤੋਂ 60 ਤੱਕ ਦੇ ਰਿਟਰਨਿੰਗ ਅਫ਼ਸਰ ਐਸ.ਡੀ.ਐਮ. ਨਾਭਾ ਡਾ. ਇਸਮਤ ਵਿਜੇ ਸਿੰਘ ਨੇ ਦੱਸਿਆ ਕਿ ਵਾਰਡ ਨੰਬਰ 46 ਤੋਂ ਆਪ ਦੇ ਜਗਤਾਰ ਸਿੰਘ ਤਾਰੀ, ਵਾਰਡ ਨੰਬਰ 47 ਤੋਂ ਕਾਂਗਰਸ ਦੇ ਰੁਬਾਨੀਆ ਦੁਤਾ, ਵਾਰਡ ਨੰਬਰ 49 ਤੋਂ ਆਪ ਦੀ ਨੇਹਾ ਸਿੱਧੂ, ਵਾਰਡ ਨੰਬਰ 53 ਤੋਂ ਭਾਰਤੀ ਜਨਤਾ ਪਾਰਟੀ ਦੇ ਵੰਦਨਾ ਜੋਸ਼ੀ, ਵਾਰਡ ਨੰਬਰ 54 ਤੋਂ ਆਪ ਦੇ ਜਗਮੋਹਨ ਸਿੰਘ, ਵਾਰਡ ਨੰਬਰ 55 ਤੋਂ ਆਪ ਦੇ ਕੰਵਲਜੀਤ ਕੌਰ ਜੱਗੀ, ਵਾਰਡ ਨੰਬਰ 57 ਤੋਂ ਆਪ ਦੇ ਰਮਿੰਦਰ ਕੌਰ, ਵਾਰਡ ਨੰਬਰ 58 ਤੋਂ ਆਪ ਦੇ ਗੁਰਜੀਤ ਸਿੰਘ ਸਾਹਨੀ, ਵਾਰਡ ਨੰਬਰ 59 ਤੋਂ ਸ੍ਰੋਮਣੀ ਅਕਾਲੀ ਦਲ ਦੇ ਸੁਰਜੀਤ ਕੌਰ ਅਤੇ ਵਾਰਡ ਨੰਬਰ 60 ਤੋਂ ਕਾਂਗਰਸ ਦੇ ਨਰੇਸ਼ ਕੁਮਾਰ ਦੁੱਗਲ ਜੇਤੂ ਰਹੇ ਹਨ।
Punjab Bani 22 December,2024
ਨਗਰ ਪੰਚਾਇਤ ਘੱਗਾ ਦੀ ਚੋਣ 'ਚ ਆਪ ਦੇ 8, ਆਜ਼ਾਦ 4 ਤੇ ਕਾਂਗਰਸ ਦਾ 1 ਉਮੀਦਵਾਰ ਜੇਤੂ
ਨਗਰ ਪੰਚਾਇਤ ਘੱਗਾ ਦੀ ਚੋਣ 'ਚ ਆਪ ਦੇ 8, ਆਜ਼ਾਦ 4 ਤੇ ਕਾਂਗਰਸ ਦਾ 1 ਉਮੀਦਵਾਰ ਜੇਤੂ -ਭਾਦਸੋਂ ਨਗਰ ਪੰਚਾਇਤ 'ਚ ਆਪ ਦੇ 5, ਆਜ਼ਾਦ 3 ਤੇ ਬੀ.ਜੇ.ਪੀ. ਦੇ 2 ਤੇ ਅਕਾਲੀ ਦਲ ਦਾ 1 ਉਮੀਦਵਾਰ ਜੇਤੂ -ਰਾਜਪੁਰਾ, ਨਾਭਾ ਤੇ ਪਾਤੜਾਂ ਨਗਰ ਕੌਂਸਲਾਂ ਦੀਆਂ ਉਪ ਚੋਣਾਂ 'ਚ ਆਪ ਦੇ ਉਮੀਦਵਾਰ ਜੇਤੂ ਪਟਿਆਲਾ, 21 ਦਸੰਬਰ : ਨਗਰ ਪੰਚਾਇਤ ਘੱਗਾ ਦੀਆਂ 12 ਵਾਰਡਾਂ ਲਈ 77.06 ਫ਼ੀਸਦੀ ਵੋਟਿੰਗ ਹੋਈ ਹੈ ਜਦਕਿ ਭਾਦਸੋਂ ਨਗਰ ਪੰਚਾਇਤ ਦੀਆਂ 11 ਵਾਰਡਾਂ ਲਈ 74.26 ਫ਼ੀਸਦੀ ਵੋਟਾਂ ਪਈਆਂ ਹਨ। ਇਹ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਰਾਜਪੁਰਾ, ਨਾਭਾ ਤੇ ਪਾਤੜਾਂ ਵਿਖੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਨਗਰ ਪੰਚਾਇਤ ਘੱਗਾ ਦੀ ਚੋਣ 'ਚ ਆਪ ਦੇ 8, ਆਜ਼ਾਦ 4 ਤੇ ਕਾਂਗਰਸ ਦਾ 1 ਉਮੀਦਵਾਰ ਜੇਤੂ ਰਹਿਣ ਸਮੇਤ ਭਾਦਸੋਂ ਨਗਰ ਪੰਚਾਇਤ 'ਚ ਆਪ ਦੇ 5, ਆਜ਼ਾਦ 3 ਤੇ ਬੀ. ਜੇ. ਪੀ. ਦੇ 2 ਤੇ ਅਕਾਲੀ ਦਲ ਦਾ 1 ਉਮੀਦਵਾਰ ਜੇਤੂ ਰਹੇ ਹਨ । ਨਗਰ ਪੰਚਾਇਤ ਘੱਗਾ ਦੇ ਆਰ. ਓ. ਐਸ. ਡੀ. ਐਮ. ਸਮਾਣਾ ਤਰਸੇਮ ਚੰਦ ਨੇ ਦੱਸਿਆ ਕਿ ਇੱਥੇ ਵਾਰਡ ਨੰਬਰ 1 ਅਜ਼ਾਦ ਉਮੀਦਵਾਰ ਕੁਲਦੀਪ ਕੌਰ, 2 ਨੰਬਰ ਵਾਰਡ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਿਰਵਿਰੋਧ ਜੇਤੂ ਰਹੇ ਸਨ। 3 ਨੰਬਰ ਵਾਰਡ ਤੋਂ ਆਪ ਦੀ ਕੁਲਵਿੰਦਰ ਕੌਰ, 4 ਨੰਬਰ ਵਾਰਡ ਤੋਂ ਆਪ ਦੇ ਸ਼ਕਤੀ ਗੋਇਲ, 5 ਨੰਬਰ ਵਾਰਡ ਤੋਂ ਆਜ਼ਾਦ ਤਰਵਿੰਦਰ ਸਿੰਘ, 6 ਨੰਬਰ ਵਾਰਡ ਤੋਂ ਆਪ ਦੇ ਜਸਵੰਤ ਸਿੰਘ, 7 ਨੰਬਰ ਵਾਰਡ ਤੋਂ ਆਪ ਦੇ ਬਲਜੀਤ ਕੌਰ, 8 ਨੰਬਰ ਵਾਰਡ ਤੋਂ ਆਜ਼ਾਦ ਹਰਮੇਲ ਸਿੰਘ, 9 ਨੰਬਰ ਵਾਰਡ ਤੋਂ ਕਾਂਗਰਸ ਦੇ ਸੋਨੀ ਕੌਰ, 10 ਨੰਬਰ ਵਾਰਡ ਤੋਂ ਆਪ ਦੇ ਹਰਪਾਲ ਕੌਰ, 11 ਨੰਬਰ ਵਾਰਡ ਤੋਂ ਆਪ ਦੇ ਗੁਰਜੀਤ ਕੌਰ, 12 ਨੰਬਰ ਵਾਰਡ ਤੋਂਆਪ ਦੇ ਮਿੱਠੂ ਸਿੰਘ ਤੇ 13 ਨੰਬਰ ਵਾਰਡ ਤੋਂ ਆਜ਼ਾਦ ਅਮਨਦੀਪ ਕੌਰ ਜੇਤੂ ਰਹੇ ਹਨ । ਨਗਰ ਪੰਚਾਇਤ ਭਾਦਸੋਂ ਦੇ ਆਰ. ਓ. ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਨੇ ਦੱਸਿਆ ਕਿ ਇੱਥੇ ਵਾਰਡ ਨੰਬਰ 1 ਤੋਂ ਆਪ ਦੇ ਰੁਪਿੰਦਰ ਸਿੰਘ, ਵਾਰਡ ਨੰਬਰ 2 ਤੋਂ ਭਾਰਤੀ ਜਨਤਾ ਪਾਰਟੀ ਦੇ ਕਿਰਨ ਗੁਪਤਾ, ਵਾਰਡ ਨੰਬਰ 3 ਤੋਂ ਆਜ਼ਾਦ ਗੁਰਜੋਗਾ ਸਿੰਘ, ਵਾਰਡ ਨੰਬਰ 4 ਤੋਂ ਆਪ ਦੇ ਬਲਜਿੰਦਰ ਕੌਰ, ਵਾਰਡ ਨੰਬਰ 5 ਤੋਂ ਸ੍ਰੋਮਣੀ ਅਕਾਲੀ ਦਲ ਦੇ ਪ੍ਰੇਮ ਚੰਦ, ਵਾਰਡ ਨੰਬਰ 6 ਤੋਂ ਭਾਰਤੀ ਜਨਤਾ ਪਾਰਟੀ ਦੇ ਅਮਰਜੀਤ ਸਿੰਘ, ਵਾਰਡ ਨੰਬਰ 7 ਆਜ਼ਾਦ ਹਰਸ਼ਿਤ, ਵਾਰਡ ਨੰਬਰ 8 ਤੋਂ ਆਪ ਦੇ ਸਤਵਿੰਦਰ ਕੌਰ, ਵਾਰਡ ਨੰਬਰ 9 ਤੋਂ ਆਜ਼ਾਦ ਨਿਰਮਲਾ ਰਾਣੀ, ਵਾਰਡ ਨੰਬਰ 10 ਤੋਂ ਆਪ ਦੀ ਮਧੂ ਬਾਲਾ ਅਤੇ 11 ਤੋਂ ਆਪ ਦੇ ਸਤਨਾਮ ਸਿੰਘ ਜੇਤੂ ਰਹੇ ਹਨ । ਪਾਤੜਾਂ ਦੀ 16 ਨੰਬਰ ਵਾਰਡ ਦੇ ਆਰ.ਓ. ਐਸ. ਡੀ. ਐਮ. ਅਸ਼ੋਕ ਕੁਮਾਰ ਨੇ ਦੱਸਿਆ ਕਿ ਆਮ ਆਦਮੀ ਕ੍ਰਿਸ਼ਨ ਕੁਮਾਰ ਨੇ ਜਿੱਤ ਹਾਸਲ ਕੀਤੀ ਅਤੇ ਇੱਥੇ 67 ਫ਼ੀਸਦੀ ਵੋਟਾਂ ਪਈਆਂ ਹਨ। ਨਾਭਾ ਦੀ ਵਾਰਡ ਨੰਬਰ 6 ਦੇ ਰਿਟਰਨਿੰਗ ਅਫ਼ਸਰ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਨੇ ਦੱਸਿਆ ਕਿ ਆਪ ਹਿਤੇਸ਼ ਖੱਟਰ ਨੇ ਜਿੱਤ ਹਾਸਲ ਕੀਤੀ, ਜਦੋਂਕਿ ਰਾਜਪੁਰਾ ਦੀ ਵਾਰਡ ਨੰਬਰ 2 ਦੇ ਆਰ.ਓ ਕਾਰਜਕਾਰੀ ਇੰਜੀਨੀਅਰ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਸੁਖਚੈਨ ਸਿੰਘ ਸਰਵਾਰਾ ਨੇ ਜਿੱਤ ਹਾਸਲ ਕੀਤੀ ਹੈ ।
Punjab Bani 21 December,2024
ਜ਼ਿਲ੍ਹਾ ਸੰਗਰੂਰ ਦੀਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਵਿੱਚ 74.35% ਵੋਟਿੰਗ
ਜ਼ਿਲ੍ਹਾ ਸੰਗਰੂਰ ਦੀਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਵਿੱਚ 74.35% ਵੋਟਿੰਗ ਜ਼ਿਲ੍ਹਾ ਚੋਣ ਅਫਸਰ ਅਤੇ ਐਸ. ਐਸ. ਪੀ. ਵੱਲੋਂ ਵੋਟਰਾਂ ਦਾ ਧੰਨਵਾਦ ਸੰਗਰੂਰ, 21 ਦਸੰਬਰ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਅੱਜ ਜ਼ਿਲ੍ਹਾ ਸੰਗਰੂਰ ਦੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਹੋਈਆਂ ਆਮ ਚੋਣਾਂ ਅਤੇ ਸੁਨਾਮ ਦੇ ਵਾਰਡ ਦੀ ਉਪ ਚੋਣ ਵਿੱਚ ਕੁੱਲ 74.35% ਵੋਟਿੰਗ ਹੋਈ ਹੈ । ਇਸ ਦੌਰਾਨ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਅਤੇ ਐਸ. ਐਸ. ਪੀ. ਸਰਤਾਜ ਸਿੰਘ ਚਾਹਲ ਨੇ ਜ਼ਿਲ੍ਹਾ ਸੰਗਰੂਰ ਦੇ ਵੋਟਰਾਂ ਦਾ ਸ਼ਾਂਤਮਈ ਅਤੇ ਸਹਿਯੋਗਪੂਰਨ ਢੰਗ ਨਾਲ ਵੋਟਾਂ ਪਾਉਣ ਲਈ ਧੰਨਵਾਦ ਕੀਤਾ ਹੈ । ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣਕਾਰ ਅਫਸਰ- ਕਮ- ਏ. ਡੀ. ਸੀ. (ਵਿਕਾਸ) ਸੁਖਚੈਨ ਸਿੰਘ ਪਾਪੜਾ ਨੇ ਦੱਸਿਆ ਕਿ ਅੱਜ ਸੰਗਰੂਰ ਨਗਰ ਕੌਂਸਲ ਦੇ ਵਾਰਡ ਨੰਬਰ 1 ਤੋਂ 29 ਵਿੱਚ 61.53 ਪ੍ਰਤੀਸ਼ਤ, ਨਗਰ ਪੰਚਾਇਤ ਦਿੜ੍ਹਬਾ ਵਿੱਚ 78.5 ਪ੍ਰਤੀਸ਼ਤ, ਨਗਰ ਪੰਚਾਇਤ ਚੀਮਾ ਵਿੱਚ 83.1 ਪ੍ਰਤੀਸ਼ਤ, ਸੁਨਾਮ ਦੀ ਉਪ ਚੋਣ ਵਿੱਚ 68 ਪ੍ਰਤੀਸ਼ਤ, ਨਗਰ ਪੰਚਾਇਤ ਮੂਨਕ ਵਿੱਚ 85.39 ਪ੍ਰਤੀਸ਼ਤ ਅਤੇ ਖਨੌਰੀ ਨਗਰ ਪੰਚਾਇਤ ਵਿੱਚ 82.40 ਪ੍ਰਤੀਸ਼ਤ ਵੋਟਾਂ ਪਈਆਂ ।
Punjab Bani 21 December,2024
ਨਗਰ ਨਿਗਮ ਪਟਿਆਲਾ, ਘੱਗਾ ਤੇ ਭਾਦਸੋਂ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਸਮੇਤ ਰਾਜਪੁਰਾ, ਨਾਭਾ ਤੇ ਪਾਤੜਾਂ ਨਗਰ ਕੌਂਸਲਾਂ ਦੀਆਂ ਉਪ ਚੋਣਾਂ ਲਈ ਅਮਨ-ਅਮਾਨ ਨਾਲ ਪਈਆਂ ਵੋਟਾਂ
ਨਗਰ ਨਿਗਮ ਪਟਿਆਲਾ, ਘੱਗਾ ਤੇ ਭਾਦਸੋਂ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਸਮੇਤ ਰਾਜਪੁਰਾ, ਨਾਭਾ ਤੇ ਪਾਤੜਾਂ ਨਗਰ ਕੌਂਸਲਾਂ ਦੀਆਂ ਉਪ ਚੋਣਾਂ ਲਈ ਅਮਨ-ਅਮਾਨ ਨਾਲ ਪਈਆਂ ਵੋਟਾਂ -ਦੋਵੇਂ ਆਬਜ਼ਰਵਰਾਂ ਸਮੇਤ ਡੀ. ਸੀ. ਤੇ ਐਸ. ਐਸ. ਪੀ. ਨੇ ਚੋਣ ਅਮਲ ਦਾ ਲਿਆ ਜਾਇਜ਼ਾ -ਚੋਣਾਂ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਨ ਲਈ ਵੋਟਰਾਂ ਤੇ ਚੋਣ ਅਮਲੇ ਦਾ ਧੰਨਵਾਦ : ਡਾ. ਪ੍ਰੀਤੀ ਯਾਦਵ -ਪਟਿਆਲਾ ਜ਼ਿਲ੍ਹੇ 'ਚ ਵੋਟਾਂ ਸੁਤੰਤਰ ਤੇ ਨਿਰਵਿਘਨ ਢੰਗ ਨਾਲ ਸੰਪੰਨ ਹੋਈਆਂ : ਡਾ. ਨਾਨਕ ਸਿੰਘ ਪਟਿਆਲਾ, 21 ਦਸੰਬਰ : ਪਟਿਆਲਾ ਨਗਰ ਨਿਗਮ ਦੀਆਂ 45 ਵਾਰਡਾਂ ਸਮੇਤ ਨਗਰ ਪੰਚਾਇਤ ਘੱਗਾ ਦੀਆਂ 12 ਅਤੇ ਭਾਦਸੋਂ ਨਗਰ ਪੰਚਾਇਤ ਦੀਆਂ 11 ਵਾਰਡਾਂ ਲਈ ਆਮ ਚੋਣਾਂ ਅਤੇ ਰਾਜਪੁਰਾ, ਨਾਭਾ ਅਤੇ ਪਾਤੜਾਂ ਦੀ ਇੱਕ-ਇੱਕ ਵਾਰਡ ਦੀ ਉਪ ਚੋਣ ਲਈ ਅੱਜ ਵੋਟਾਂ ਪੈਣ ਦਾ ਪੂਰਾ ਅਮਲ ਨਿਰਵਿਘਨ, ਸਫ਼ਲਤਾ ਪੂਰਵਕ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹ ਗਿਆ । ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਨਾਲ ਪੁਆਈਆਂ ਗਈਆਂ ਵੋਟਾਂ ਦੀ ਗਿਣਤੀ ਸ਼ਾਮ ਸਮੇਂ ਵੋਟਾਂ ਪੈਣ ਦਾ ਅਮਲ ਮੁਕੰਮਲ ਹੋਣ ਬਾਅਦ ਸਬੰਧਤ ਪੋਲਿੰਗ ਸਟੇਸ਼ਨਾਂ ਵਿਖੇ ਹੀ ਕਰਵਾਈ ਗਈ ਅਤੇ ਨਤੀਜੇ ਮੌਕੇ 'ਤੇ ਹੀ ਐਲਾਨ ਦਿੱਤੇ ਗਏ। ਸਮੁੱਚੇ ਚੋਣ ਅਮਲ ਦਾ ਜਾਇਜ਼ਾ ਲੈਣ ਲਈ ਰਾਜ ਚੋਣ ਕਮਿਸ਼ਨ ਵੱਲੋਂ ਤਾਇਨਾਤ ਕੀਤੇ ਗਏ ਨਗਰ ਨਿਗਮ ਚੋਣਾਂ ਦੇ ਆਬਜ਼ਰਵਰ ਤੇ ਸਹਿਕਾਰਤਾ ਵਿਭਾਗ ਦੇ ਸਕੱਤਰ ਅਨਿੰਦਿਤਾ ਮਿੱਤਰਾ ਅਤੇ ਨਗਰ ਪੰਚਾਇਤਾਂ ਤੇ ਨਗਰ ਕੌਂਸਲਾਂ ਲਈ ਚੋਣ ਆਬਜ਼ਰਵਰ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਵਿਭਾਗਾਂ ਦੇ ਵਿਸ਼ੇਸ਼ ਸਕੱਤਰ ਹਰਬੀਰ ਸਿੰਘ ਨੇ ਕਈ ਪੋਲਿੰਗ ਸਟੇਸ਼ਨਾਂ ਦਾ ਦੌਰਾ ਕੀਤਾ । ਇਸੇ ਦੌਰਾਨ ਪਟਿਆਲਾ ਦੇ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਜ਼ਿਲ੍ਹਾ ਪੁਲਿਸ ਮੁਖੀ ਡਾ. ਨਾਨਕ ਸਿੰਘ ਨੇ ਵੀ ਕਈ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਚੋਣ ਅਮਲੇ ਤੇ ਪੋਲਿੰਗ ਏਜੰਟਾਂ ਨਾਲ ਗੱਲਬਾਤ ਕਰਕੇ ਚੋਣ ਅਮਲ ਦਾ ਨਿਰੀਖਣ ਕੀਤਾ । ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਚੋਣ ਅਮਲ ਨੂੰ ਨਿਰਵਿਘਨ, ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਸਮੂਹ ਵੋਟਰਾਂ ਸਮੇਤ ਚੋਣ ਅਮਲੇ ਤੇ ਪੁਲਿਸ ਫੋਰਸ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਸਿਵਲ ਪ੍ਰਸ਼ਾਸਨ ਤੇ ਜ਼ਿਲ੍ਹਾ ਪੁਲਿਸ ਨੇ ਇਹ ਚੋਣਾਂ ਪੂਰੀ ਤਰ੍ਹਾਂ ਸੁਤੰਤਰ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਹਨ। ਐਸ. ਐਸ. ਪੀ. ਡਾ. ਨਾਨਕ ਸਿੰਘ ਨੇ ਕਿਹਾ ਕਿ ਇਹ ਵੋਟਾਂ ਸੁਤੰਤਰ ਤੇ ਸ਼ਾਂਤਮਈ ਢੰਗ ਨਾਲ ਸੰਪੰਨ ਹੋਈਆਂ ਹਨ, ਜਿਸ ਲਈ ਉਹ ਸਮੂਹ ਵੋਟਰਾਂ ਤੇ ਉਮੀਦਵਾਰਾਂ ਵੱਲੋਂ ਸਹਿਯੋਗ ਦੇਣ ਲਈ ਧੰਨਵਾਦ ਕਰਦੇ ਹਨ । ਚੋਣਾਂ ਦੌਰਾਨ ਏ. ਡੀ. ਸੀ. (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ ਨੇ ਨਗਰ ਨਿਗਮ ਵਾਰਡਾਂ ਦੇ ਰਿਟਰਨਿੰਗ ਅਧਿਕਾਰੀਆਂ ਨਮਨ ਮਾਰਕੰਨ, ਮਨਜੀਤ ਕੌਰ, ਰਿਚਾ ਗੋਇਲ ਅਤੇ ਡਾ. ਇਸਮਤ ਵਿਜੇ ਸਿੰਘ ਸਮੇਤ ਨਗਰ ਪੰਚਾਇਤ ਭਾਦਸੋਂ ਦੇ ਆਰ.ਓ. ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ, ਨਗਰ ਪੰਚਾਇਤ ਘੱਗਾ ਦੇ ਆਰ. ਓ. ਐਸ. ਡੀ. ਐਮ. ਸਮਾਣਾ ਤਰਸੇਮ ਚੰਦ ਤੇ ਪਾਤੜਾਂ ਦੀ ਇੱਕ ਵਾਰਡ ਦੇ ਆਰ.ਓ. ਐਸ. ਡੀ. ਐਮ. ਅਸ਼ੋਕ ਕੁਮਾਰ ਸਮੇਤ ਨਾਭਾ ਤੇ ਰਾਜਪੁਰਾ ਦੀਆਂ ਇੱਕ-ਇੱਕ ਵਾਰਡਾਂ ਦੇ ਆਰ. ਓਜ. ਨਾਲ ਵੀ ਤਾਲਮੇਲ ਕੀਤਾ ।
Punjab Bani 21 December,2024
ਭਾਜਪਾ ਦੇ ਉਮੀਦਵਾਰ ਵਲੋਂ ਬੂਥ ਦੇ ਅੰਦਰ ਹੰਗਾਮਾ ਕੀਤਾ ਗਿਆ ਹੈ : ਮਹਿਤਾ
ਭਾਜਪਾ ਦੇ ਉਮੀਦਵਾਰ ਵਲੋਂ ਬੂਥ ਦੇ ਅੰਦਰ ਹੰਗਾਮਾ ਕੀਤਾ ਗਿਆ ਹੈ : ਮਹਿਤਾ ਪਟਿਆਲਾ : ਨਗਰ ਨਿਗਮ ਚੋਣਾਂ ਦੇ ਚਲਦਿਆਂ ਆਮ ਆਦਮੀ ਪਾਰਟੀ ਦੇ ਜਿ਼ਲ੍ਹਾ ਪ੍ਰਧਾਨ ਅਤੇ ਵਾਰਡ ਨੰਬਰ 34 ਤੋਂ ਉਮੀਦਵਾਰ ਤਜਿੰਦਰ ਮਹਿਤਾ ਨੇ ਕਿਹਾ ਕਿ ਭਾਜਪਾ ਦੇ ਉਮੀਦਵਾਰ ਵਲੋਂ ਬੂਥ ਦੇ ਅੰਦਰ ਹੰਗਾਮਾ ਕੀਤਾ ਗਿਆ ਹੈ । ਵੋਟਰਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰਨ ਲਈ ਭਾਜਪਾ ਵਲੋਂ ਬਾਹਰੀ ਵਿਅਕਤੀਆਂ ਨੂੰ ਬੂਥ ਦੇ ਬਾਹਰ ਖੜ੍ਹਾ ਕੀਤਾ ਜਾ ਰਿਹਾ ਹੈ । ਇਸ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੁਨੀਲ ਨਈਅਰ ਨੇ ਸੱਤਾ ਧਿਰ `ਤੇ ਦੋਸ਼ ਲਗਾਉਂਦਾ ਹੋਇਆ ਆਸ਼ਰਮ ਵਿਚ ਬਣੇ ਬੂਥ ਦੀ ਛੱਤ `ਤੇ ਚੜ ਖੁਦਕੁਸ਼ੀ ਕਰਨ ਦੀ ਕੋਸਿਸ਼ ਕੀਤੀ । ਭਾਜਪਾ ਉਮੀਦਵਾਰ ਨੇ ਦੋਸ ਲਗਾਇਆ ਕਿ ਸੱਤਾ ਧਿਰ ਵਲੋਂ ਜਾਅਲੀ ਵੋਟਾਂ ਪਵਾਈਆਂ ਜਾ ਰਹੀਆਂ ਹਨ ਅਤੇ ਪੁਲਸ ਵਲੋਂ ਧੱਕਾ ਕਰਨ ਵਾਲਿਆਂ ਦਾ ਸਾਥ ਦਿਤਾ ਜਾ ਰਿਹਾ ਹੈ । ਇਸ ਹੰਗਾਮੇ ਦੌਰਾਨ ਸੁਰੱਖਿਆ ਬਲਾਂ ਵਲੋਂ ਬੂਥ ਦਾ ਗੇਟ ਬੰਦ ਕਰ ਕੇ ਵੋਟਿੰਗ ਕੁਝ ਦੇਰ ਲਈ ਰੋਕ ਦਿਤੀ ਗਈ ਹੈ । ਪਟਿਆਲਾ ਨਗਰ ਨਿਗਮ ਲਈ ਅੱਜ ਪੈ ਰਹੀਆਂ ਵੋਟਾਂ ਦੌਰਾਨ ਤੜਕੇ ਹੀ ਸ਼ਹਿਰ ਦੇ ਵਾਰਡ ਨੰਬਰ 40 ਵਿਚ ਪੱਥਰਬਾਜ਼ੀ ਹੋਣ ਦੀ ਸੂਚਨਾ ਮਿਲੀ ਹੈ । ਵਾਰਡ 40 ਤੋਂ ਭਾਜਪਾ ਉਮੀਦਵਾਰ ਅਨੂਜ ਖੋਸਲਾ ਨੇ ਦੋਸ਼ ਲਗਾਇਆ ਕਿ ਉਹ ਤੜਕਸਾਰ ਸਵੇਰੇ ਅਪਣੇ ਬੂਥ `ਤੇ ਫ਼ਾਰਮ ਦੇਣ ਲਈ ਪਰਵਾਰ ਸਮੇਤ ਜਾ ਰਹੇ ਸਨ ਤਾਂ ਇਸੇ ਦੌਰਾਨ ਹੀ ਸਰਕਾਰੀ ਸਕੂਲ ਵਿਚ ਬਣੇ ਬੂਥ ਦੇ ਸਾਹਮਣੇ ਤੋਂ ਕੁਝ ਬਦਮਾਸ਼ਾਂ ਦਾ ਗਰੁੱਪ ਆਇਆ ਅਤੇ ਉਨ੍ਹਾਂ ਤੇ ਪੱਥਰ ਮਾਰਨੇ ਸ਼ੁਰੂ ਕਰ ਦਿਤੇ । ਇਸ ਦੌਰਾਨ ਬੀ. ਐਸ. ਐਫ਼. ਵਲੋਂ ਵੀ ਪੱਥਰਬਾਜ਼ਾਂ ਨੂੰ ਮੌਕੇ ਤੋਂ ਭਜਾਇਆ ਗਿਆ ਅਤੇ ਪੁਲਿਸ ਵੀ ਮੌਕੇ `ਤੇ ਪੁੱਜੀ।
Punjab Bani 21 December,2024
‘ਆਪ’ ਉਮੀਦਵਾਰ ਤੇ ਹਮਲਾ
‘ਆਪ’ ਉਮੀਦਵਾਰ ਤੇ ਹਮਲਾ ਸਰਦੂਲਗੜ੍ਹ : ਪੰਜਾਬ ਦੇ ਸਰਦੂਲਗੜ੍ਹ ਨਗਰ ਪੰਚਾਇਤ ਚੋਣਾਂ ਦੌਰਾਨ ‘ਆਪ’ ਉਮੀਦਵਾਰ ਵਾਰਡ ਨੰਬਰ. 8 ‘ਤੇ ਕਿਸੇ ਵਿਅਕਤੀ ਵੱਲੋਂ ਅਚਾਨਕ ਹਮਲਾ ਕਰ ਦਿੱਤਾ ਤੇ ਉਹ ਸਿਵਲ ਹਸਪਤਾਲ ਸਰਦੂਲਗੜ੍ਹ ’ਚ ਦਾਖ਼ਲ ਹੈ । ‘ਆਪ’ ਦੇ ਉਮੀਦਵਾਰ ਚਰਨਦਾਸ ਨੇ ਦੱਸਿਆ ਕਿ ਜਦ ਉਹ ਅੱਜ ਸਵੇਰੇ 6 ਕੁ ਵਜੇ ਘਰ ਦੇ ਨਾਲ ਹੀ ਬਣੇ ਦਫ਼ਤਰ ਨੂੰ ਖੋਲ੍ਹ ਰਿਹਾ ਸੀ ਤਾਂ ਕਿਸੇ ਵਿਅਕਤੀ ਵੱਲੋਂ ਕੋਈ ਤਿੱਖੀ ਚੀਜ਼ ਮਾਰੀ ਤੇ ਭੱਜ ਗਿਆ । ਉਨ੍ਹਾਂ ਦੱਸਿਆ ਕਿ ਉਹ ਉਕਤ ਵਿਅਕਤੀ ਨੂੰ ਜਾਣਦਾ ਨਹੀਂ ਅਤੇ ਉਨ੍ਹਾਂ ਇਹ ਨਹੀਂ ਪਤਾ ਕਿ ਉਕਤ ਵਿਅਕਤੀ ਨੇ ਕੀ ਮਨਸਾ ਨਾਲ ਉਸ ‘ਤੇ ਇਹ ਹਮਲਾ ਕੀਤਾ ਹੈ । ਨਗਰ ਪੰਚਾਇਤ ਸਰਦੂਲਗੜ੍ਹ ਤੇ ਭੀਖੀ ’ਚ 9 ਵਜੇ ਤੱਕ ਭੀਖੀ ’ਚ 11.8 ਫ਼ੀਸਦੀ ਅਤੇ ਸਰਦੂਲਗੜ੍ਹ ’ਚ 15.31 ਫ਼ੀਸਦੀ ਵੋਟ ਪੋਲ ਹੋਈ ।
Punjab Bani 21 December,2024
ਪੰਜਾਬ ਵਿਚ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਲਈ ਵੋਟਿੰਗ ਸਵੇਰੇ 7 ਵਜੇ ਤੋਂ ਹੋਈ ਸੁਰੂ
ਪੰਜਾਬ ਵਿਚ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਲਈ ਵੋਟਿੰਗ ਸਵੇਰੇ 7 ਵਜੇ ਤੋਂ ਹੋਈ ਸੁਰੂ ਚੰਡੀਗੜ੍ਹ : ਪੰਜਾਬ ਵਿੱਚ ਪੰਜ ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਵੋਟਾਂ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਸਵੇਰੇ 7 ਵਜੇ ਪੋਲਿੰਗ ਸ਼ੁਰੂ ਹੋਈ ਜੋ ਕਿ ਸ਼ਾਮ 4 ਵਜੇ ਤੱਕ ਜਾਰੀ ਰਹਿਣਗੀਆਂ। ਅਧਿਕਾਰੀਆਂ ਨੇ ਦੱਸਿਆ ਕਿ ਪੋਲਿੰਗ ਖਤਮ ਹੋਣ ਤੋਂ ਬਾਅਦ ਹੀ ਪੋਲਿੰਗ ਸਟੇਸ਼ਨਾਂ ’ਤੇ ਹੀ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ । ਜਿ਼ਕਰਯੋਗ ਹੈ ਕਿ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਨਗਰ ਨਿਗਮਾਂ ਦੀਆਂ ਚੋਣਾਂ ਹੋ ਰਹੀਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਨਾਗਰਿਕ ਚੋਣਾਂ ਲਈ 3,300 ਤੋਂ ਵੱਧ ਉਮੀਦਵਾਰ ਮੈਦਾਨ ਵਿੱਚ ਹਨ, ਉਨ੍ਹਾਂ ਕਿਹਾ ਕਿ ਕੁੱਲ 3,809 ਪੋਲਿੰਗ ਬੂਥ ਬਣਾਏ ਗਏ ਹਨ। ਇਨ੍ਹਾਂ ਚੋਣਾਂ ਵਿੱਚ 17.75 ਲੱਖ ਔਰਤਾਂ ਸਮੇਤ ਕੁੱਲ 37.32 ਲੱਖ ਵੋਟਰ ਆਪਣੀ ਵੋਟ ਪਾਉਣ ਦੇ ਯੋਗ ਹਨ। ਵੋਟਿੰਗ ਲਈ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ. ਵੀ. ਐਮ.) ਦੀ ਵਰਤੋਂ ਕੀਤੀ ਜਾ ਰਹੀ ਹੈ । ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਹ ਚੋਣਾਂ ਮਹੱਤਵਪੂਰਨ ਮੰਨੀਆਂ ਜਾ ਰਹੀਆਂ ਹਨ ਕਿਉਂਕਿ ਇਹ ਸ਼ਹਿਰੀ ਵੋਟਰਾਂ ਵਿੱਚ ਸੱਤਾਧਾਰੀ ਪਾਰਟੀ ਦੀ ਲੋਕਪ੍ਰਿਅਤਾ ਨੂੰ ਪ੍ਰਗਟ ਕਰਨਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣਾਂ ਤੋਂ ਪਹਿਲਾਂ ‘ਆਪ’ ਉਮੀਦਵਾਰਾਂ ਲਈ ਰੋਡ ਸ਼ੋਅ ਕੀਤਾ ਅਤੇ ਚੋਣ ਪ੍ਰਚਾਰ ਕੀਤਾ। ‘ਆਪ’ ਦੀ ਪੰਜਾਬ ਇਕਾਈ ਦੇ ਮੁਖੀ ਵਜੋਂ ਨਿਯੁਕਤ ਕੀਤੇ ਜਾਣ ਤੋਂ ਬਾਅਦ ਅਮਨ ਅਰੋੜਾ ਲਈ ਵੀ ਇਹ ਪਹਿਲੀ ਪ੍ਰੀਖਿਆ ਹੋਵੇਗੀ ।
Punjab Bani 21 December,2024
ਨਗਰ ਨਿਗਮ ਚੋਣਾਂ ਲਈ ਆਪ ਨੇ ਤਿਆਰੀਆਂ ਕੀਤੀਆਂ ਮੁਕੰਮਲ
ਨਗਰ ਨਿਗਮ ਚੋਣਾਂ ਲਈ ਆਪ ਨੇ ਤਿਆਰੀਆਂ ਕੀਤੀਆਂ ਮੁਕੰਮਲ ਜਿੱਤ ਤੋਂ ਬਾਅਦ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ `ਤੇ ਕੀਤਾ ਜਾਵੇਗਾ ਹੱਲ : ਤੇਜਿੰਦਰ ਮਹਿਤਾ ਪਟਿਆਲਾ : 21 ਦਸੰਬਰ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਲੜ ਰਹੇ ਉਮੀਦਵਾਰਾਂ ਵੱਲੋਂ ਆਪਣੇ ਹੱਕ ਵਿੱਚ ਵੋਟਾਂ ਪਾਉਣ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ । ਵਾਰਡ ਨੰ 34 ਤੋ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇਜਿੰਦਰ ਮਹਿਤਾ ਪ੍ਰਧਾਨ ਪਟਿਆਲਾ ਸ਼ਹਿਰੀ ਦੇ ਚੋਣ ਦਫਤਰ ਵਿਚ ਪਾਰਟੀ ਵਰਕਰਾਂ ਅਤੇ ਇਲਾਕਾਂ ਨਿਵਾਸੀਆ ਦਾ ਭਾਰੀ ਇੱਕਠ ਸੀ । ਇਨ੍ਹਾਂ `ਚ ਸ਼੍ਰੀ ਤੇਜਿੰਦਰ ਮਹਿਤਾ ਦੇ ਹੱਕ ਵਿਚ ਜੋਸ਼ ਦੇਖਣ ਵਾਲਾ ਸੀ ਵਾਰਡ-34 ਦੇ ਵਿਚ ਪੈਂਦੀਆਂ ਕਾਲੋਨੀਆ ਦੇ ਵਾਸੀਆਂ ਨੂੰ ਖੁੱਲ ਕੇ ਤੇਜਿੰਦਰ ਮਹਿਤਾ ਹੱਕ ਵਿਚ ਝਾੜੂ ਦੇ ਨਿਸ਼ਾਨ ਤੇ ਵੋਟਾਂ ਪਾਉਣ ਲਈ ਪ੍ਰੇਰਿਆ ਗਿਆ । ਮਹਿਤਾ ਦੇ ਚੋਣ ਦਫਤਰ ਵੱਲੋ ਹੋਣ ਵਾਲੀਆਂ ਵੋਟਾਂ ਲਈ ਵਰਕਰਾਂ ਦੀਆਂ ਡਿਉਟੀਆਂ ਲਗਾਈਆਂ ਗਈਆਂ ਅਤੇ ਚੋਣ ਏਜੰਟ ਤੇ ਪੋਲਿੰਗ ਏਜੇਂਟਾਂ ਦੀ ਸੂਚੀਆਂ ਤਿਆਰ ਕੀਤੀਆਂ ਗਈਆਂ । ਪੋਲਿੰਗ ਬੂਥਾਂ ਦੇ ਬਾਹਰ ਪਾਰਟੀ ਵੱਲੋਂ ਲਗਾਏ ਜਾਣ ਵਾਲੇ ਬੂਥਾਂ ਲਈ ਵਰਕਰਾਂ ਦੀਆਂ ਡਿਉਟੀਆਂ ਵੀ ਲਗਾਈਆਂ ਗਈਆਂ । ਤੇਜਿੰਦਰ ਮਹਿਤਾ ਜੀ ਨੇ ਇਲਾਕਾਂ ਨਿਵਾਸੀਆਂ ਨੂੰ ਪੋਲਿੰਗ ਬੂਥਾਂ ਤੇ ਸਵੇਰੇ ਜਲਦੀ ਪਹੁੰਚ ਕੇ ਭਾਰੀ ਗਿਣਤੀ ਵਿਚ ਵੋਟਾਂ ਪਾਉਣ ਦੀ ਅਪੀਲ ਕੀਤੀ । ਵਾਰਡ ਨੰ -34 ਦੀਆਂ ਵੱਖ ਵੱਖ ਕਲੋਨੀਆ ਦਾ ਦੌਰਾ ਕਰਨ ਤੇ ਇਲਾਕਾ ਨਿਵਾਸੀਆਂ ਨੇ ਦਸਿਆ ਕਿ ਉਹ ਇਲਾਕੇ ਦੇ ਵਿਕਾਸ ਅਤੇ ਸਮੱਸਿਆਵਾਂ ਦੇ ਹੱਲ ਲਈ ਝਾੜੂ ਦੇ ਨਿਸ਼ਾਨ ਤੇ ਮੋਹਰ ਲਗਾ ਕੇ ਸ਼੍ਰੀ ਤੇਜਿੰਦਰ ਮਹਿਤਾ ਜੀ ਨੂੰ ਨਗਰ ਕੌਂਸਲ ਵਿਚ ਭੇਜਣ ਦਾ ਮਨ ਬਣਾ ਚੁਕੇ ਹਨ । ਉਨ੍ਹਾਂ ਨੂੰ ਭਰੋਸਾ ਹੈ ਕਿ ਮਹਿਤਾ ਜੀ ਵਰਗਾ ਸ਼ਰੀਫ਼ ,ਇਮਾਨਦਾਰ ਮਿਠ ਬੋਲੜਾ ਵਿਅਕਤੀ ਇਲਾਕੇ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਕੋਈ ਕਸਰ ਬਾਕੀ ਨਹੀ ਛੱਡਣਗੇ । ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਮਹਿਤਾ ਦੀ ਅਗਵਾਈ ਵਿਚ ਪਹਿਲਾ ਵੀ ਕਈ ਅੰਦੋਲਨ ਹੁੰਦੇ ਰਹੇ ਹਨ।ਇਸ ਮੌਕੇ ਰਾਜ ਕੁਮਾਰ ਮਿਠਾਰੀਆ, ਭੁਪਿੰਦਰ ਸਿੰਘ ਵੜੈਚ, ਸੁਮਿਤ ਤਾਕੇਜਾ, ਬਬਲੂ ਸੈਣੀ, ਗੁਰੂ ਜੀ, ਅਮਨ ਬਾਂਸਲ, ਸੁਰਿੰਦਰ ਨਿੱਕੂ, ਮੀਨੂੰ ਅਰੋੜਾ, ਮਮਤਾ, ਮਿਨਾਕਸ਼ੀ, ਗੌਰੀ ਮਹਿਤਾ, ਭੂਮਿਕਾ, ਨੀਰਜ ਰਾਣੀ, ਹਰਚਰਨ ਕੌਰ, ਮਿਨਾਕਸ਼ੀ ਵਰਮਾ, ਕੁਨਾਲ, ਚਰਨਜੀਤ ਸਿੰਘ, ਗੌਰਵ, ਸੁਰਿੰਦਰ ਕੁਮਾਰ, ਅਮਰਜੀਤ ਸਿੰਘ ਆਦਿ ਮੋਜੂਦ ਰਹੇ ।
Punjab Bani 20 December,2024
ਸਮੁੱਚੇ ਚੋਣ ਅਮਲ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ : ਸੁਖਚੈਨ ਸਿੰਘ ਪਾਪੜਾ
ਸਮੁੱਚੇ ਚੋਣ ਅਮਲ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ : ਸੁਖਚੈਨ ਸਿੰਘ ਪਾਪੜਾ ਚੋਣਾਂ ਦੌਰਾਨ 114817 ਵੋਟਰ ਆਪਣੇ ਵੋਟ ਪਾਉਣ ਦੇ ਹੱਕ ਦੀ ਵਰਤੋਂ ਕਰਨਗੇ ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਪੋਲਿੰਗ ਪਾਰਟੀਆਂ ਰਵਾਨਾ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਵੋਟਾਂ, ਪੋਲਿੰਗ ਸਟੇਸ਼ਨਾਂ 'ਤੇ ਹੀ ਹੋਵੇਗੀ ਵੋਟਾਂ ਦੀ ਗਿਣਤੀ ਸੰਗਰੂਰ, 20 ਦਸੰਬਰ: ਜਿ਼ਲ੍ਹਾ ਚੋਣ ਅਫ਼ਸਰ-ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਾਣਕਾਰੀ ਦਿੰਦਿਆਂ ਵਧੀਕ ਜਿ਼ਲ੍ਹਾ ਚੋਣਕਾਰ ਅਫ਼ਸਰ ਸੁਖਚੈਨ ਸਿੰਘ ਪਾਪੜਾ ਨੇ ਦੱਸਿਆ ਕਿ ਮਿਤੀ 21 ਦਸੰਬਰ ਨੂੰ ਜਿ਼ਲ੍ਹਾ ਸੰਗਰੂਰ ਦੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਿੱਚ ਹੋਣ ਵਾਲੀਆਂ ਆਮ ਚੋਣਾਂ ਤੇ ਉਪ ਚੋਣ ਲਈ ਪ੍ਰਸ਼ਾਸਨਿਕ ਤੇ ਪੁਲਿਸ ਦੇ ਪੱਧਰ 'ਤੇ ਸਾਰੇ ਪ੍ਰਬੰਧ ਮੁਕੰਮਲ ਹੋਣ ਮਗਰੋਂ ਅੱਜ ਸਮੂਹ ਪੋਲਿੰਗ ਪਾਰਟੀਆਂ ਚੋਣ ਸਮੱਗਰੀ ਸਮੇਤ ਰਵਾਨਾ ਹੋ ਗਈਆਂ ਹਨ । ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਕੁੱਲ 107 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ । ਉਨ੍ਹਾਂ ਦੱਸਿਆ ਕਿ ਸਮੁੱਚੇ ਚੋਣ ਅਮਲ ਨੂੰ ਆਜ਼ਾਦਾਨਾ, ਸੁਰੱਖਿਅਤ ਤੇ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹਾਉਣ ਲਈ 1001 ਕਰਮਚਾਰੀ (ਸਮੇਤ ਰਿਜ਼ਰਵ ਸਟਾਫ਼) ਤਾਇਨਾਤ ਕੀਤੇ ਗਏ ਹਨ । ਉਨ੍ਹਾਂ ਦੱਸਿਆ ਕਿ ਇਹਨਾਂ ਚੋਣਾਂ ਦੌਰਾਨ 114817 ਵੋਟਰ ਆਪਣੇ ਵੋਟ ਪਾਉਣ ਦੇ ਹੱਕ ਦੀ ਵਰਤੋਂ ਕਰਨਗੇ । ਉਨ੍ਹਾਂ ਇਹ ਵੀ ਦੱਸਿਆ ਕਿ 12 ਵਾਰਡਾਂ ਵਿੱਚ ਪਹਿਲਾਂ ਹੀ ਸਰਬਸੰਮਤੀ ਨਾਲ ਚੋਣ ਹੋ ਚੁੱਕੀ ਹੈ ਜਿਸ ਵਿੱਚ ਨਗਰ ਕੌਂਸਲ ਧੂਰੀ, ਨਗਰ ਪੰਚਾਇਤ ਦਿੜ੍ਹਬਾ ਅਤੇ ਨਗਰ ਪੰਚਾਇਤ ਖਨੌਰੀ ਦਾ 1-1 ਵਾਰਡ ਅਤੇ ਚੀਮਾ ਨਗਰ ਪੰਚਾਇਤ ਦੇ ਕੁਲ 9 ਵਾਰਡ ਸ਼ਾਮਿਲ ਹਨ । ਵਧੀਕ ਜਿ਼ਲ੍ਹਾ ਚੋਣਕਾਰ ਅਫ਼ਸਰ ਸੁਖਚੈਨ ਸਿੰਘ ਪਾਪੜਾ ਨੇ ਦੱਸਿਆ ਕਿ ਜਿ਼ਲ੍ਹਾ ਪੁਲਿਸ ਵੱਲੋਂ ਐਸ. ਐਸ. ਪੀ. ਸਰਤਾਜ ਸਿੰਘ ਚਾਹਲ ਦੀ ਅਗਵਾਈ ਹੇਠ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 3 ਐਸ. ਪੀਜ਼ ਤੇ 7 ਡੀ. ਐਸ. ਪੀਜ਼ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਪੁਲਿਸ ਕਰਮਚਾਰੀਆਂ 'ਤੇ ਅਧਾਰਿਤ ਟੀਮਾਂ ਵੱਲੋਂ ਪੂਰੀ ਮੁਸਤੈਦੀ ਨਾਲ ਅਮਨ—ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਿਆ ਜਾਵੇਗਾ । ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮਿਤੀ 21 ਦਸੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪਾਉਣ ਦੀ ਪ੍ਰਕਿਰਿਆ ਜਾਰੀ ਰਹੇਗੀ ਅਤੇ ਇਸ ਉਪਰੰਤ ਸਬੰਧਤ ਪੋਲਿੰਗ ਸਟੇਸ਼ਨਾਂ ਉਪਰ ਹੀ ਇਨ੍ਹਾਂ ਵੋਟਾਂ ਦੀ ਗਿਣਤੀ ਕਰਵਾਈ ਜਾਵੇਗੀ । ਉਨ੍ਹਾਂ ਦੱਸਿਆ ਕਿ ਸਮੁੱਚੇ ਚੋਣ ਅਮਲ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ ।
Punjab Bani 20 December,2024
ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਵੋਟਾਂ ਅੱਜ, ਸਮੁੱਚੀਆਂ ਤਿਆਰੀਆਂ ਮੁਕੰਮਲ
ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਵੋਟਾਂ ਅੱਜ, ਸਮੁੱਚੀਆਂ ਤਿਆਰੀਆਂ ਮੁਕੰਮਲ -ਚੋਣ ਆਬਜ਼ਰਵਰ ਤੇ ਡਿਪਟੀ ਕਮਿਸ਼ਨਰ ਵੱਲੋਂ ਪੋਲਿੰਗ ਪਾਰਟੀਆਂ ਨੂੰ ਰਵਾਨਾ ਕਰਨ ਦਾ ਜਾਇਜ਼ਾ -ਚੋਣਾਂ ਇੱਕ ਤਿਉਹਾਰ, ਵੋਟਰ ਬਿਨ੍ਹਾਂ ਕਿਸੇ ਡਰ-ਭੈਅ ਤੇ ਲਾਲਚ ਤੋਂ ਜਮਹੂਰੀ ਹੱਕ ਦੀ ਵਰਤੋਂ ਕਰਨ : ਡਾ. ਪ੍ਰੀਤੀ ਯਾਦਵ -ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੁਆਈਆਂ ਜਾਣਗੀਆਂ ਵੋਟਾਂ, ਵੋਟਰ ਉਤਸ਼ਾਹ ਨਾਲ ਪਾਉਣ ਵੋਟਾਂ -ਹਰ ਪੋਲਿੰਗ ਬੂਥ 'ਤੇ ਹੋਵੇਗੀ ਵੀਡੀਓਗ੍ਰਾਫ਼ੀ, ਸੁਰੱਖਿਆ ਦੇ ਪੁਖ਼ਤਾ ਇੰਤਜਾਮ : ਐਸ. ਐਸ. ਪੀ. ਡਾ. ਨਾਨਕ ਸਿੰਘ ਪਟਿਆਲਾ, 20 ਦਸੰਬਰ : ਨਗਰ ਨਿਗਮ ਦੀਆਂ 45 ਵਾਰਡਾਂ, ਨਗਰ ਪੰਚਾਇਤ ਘੱਗਾ ਤੇ ਭਾਦਸੋਂ ਦੀਆਂ ਆਮ ਚੋਣਾਂ ਸਮੇਤ ਨਗਰ ਕੌਂਸਲ ਰਾਜਪੁਰਾ, ਨਾਭਾ ਤੇ ਪਾਤੜਾਂ ਦੀ ਇੱਕ-ਇੱਕ ਵਾਰਡ ਦੀ ਉਪ ਚੋਣ ਲਈ ਵੋਟਾਂ 21 ਦਸੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੁਆਈਆਂ ਜਾਣਗੀਆਂ, ਅਤੇ ਵੋਟਾਂ ਪੈਣ ਮਗਰੋਂ ਵੋਟਾਂ ਦੀ ਗਿਣਤੀ ਪੋਲਿੰਗ ਸਟੇਸ਼ਨਾਂ ਵਿਖੇ ਹੀ ਹੋਵੇਗੀ, ਜਿਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੁੱਚੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ । ਇਨ੍ਹਾਂ ਚੋਣਾਂ ਨੂੰ ਪੂਰੀ ਤਰ੍ਹਾਂ ਨਿਰਪੱਖ ਤੇ ਅਮਨ-ਅਮਾਨ ਨਾਲ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਅੱਜ ਜ਼ਿਲ੍ਹੇ ਦੇ ਚੋਣਾਂ ਵਾਲੇ ਵਾਰਡਾਂ ਵਿੱਚ ਪੋਲਿੰਗ ਬੂਥਾਂ ਵਿਖੇ ਵੋਟਾਂ ਪੁਆਉਣ ਲਈ ਚੋਣ ਅਮਲੇ ਦੀਆਂ ਰਵਾਨਾ ਕੀਤੀਆਂ ਪੋਲਿੰਗ ਪਾਰਟੀਆਂ ਦੇਰ ਸ਼ਾਮ ਚੋਣ ਸਮੱਗਰੀ ਨਾਲ ਆਪਣੇ ਪੋਲਿੰਗ ਸਟੇਸ਼ਨਾਂ ਵਿਖੇ ਪੁੱਜ ਗਈਆਂ । ਇਸ ਦੌਰਾਨ ਚੋਣ ਆਬਜ਼ਰਵਰ ਤੇ ਸਕੱਤਰ ਸਹਿਕਾਰਤਾ ਅਨਿੰਦਿਤਾ ਮਿੱਤਰਾ ਅਤੇ ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਨੇ ਪੋਲ ਪਾਰਟੀਆਂ ਨੂੰ ਰਵਾਨਾ ਕਰਨ ਅਤੇ ਚੋਣ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਰਿਟਰਨਿੰਗ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਦਿੱਤੀਆਂ । ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਸਾਰੇ ਰਿਟਰਨਿੰਗ ਅਧਿਕਾਰੀਆਂ ਵੱਲੋਂ ਚੋਣ ਅਮਲ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰੀਜ਼ਾਈਡਿੰਗ ਅਫ਼ਸਰਾਂ ਅਤੇ ਪੋਲਿੰਗ ਅਫ਼ਸਰਾਂ ਦੀਆਂ ਪਾਰਟੀਆਂ ਨੂੰ ਵੋਟਿੰਗ ਮਸ਼ੀਨਾਂ ਤੇ ਹੋਰ ਚੋਣ ਸਮਗਰੀ ਸੌਂਪਕੇ ਸੁਰੱਖਿਆ ਦਸਤਿਆਂ ਦੀ ਜ਼ੇਰੇ ਨਿਗਰਾਨੀ ਰਵਾਨਾ ਕੀਤਾ ਗਿਆ ਹੈ । ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਲੋਕਤੰਤਰ ਵਿੱਚ ਚੋਣਾਂ ਇੱਕ ਤਿਉਹਾਰ ਹੁੰਦੀਆਂ ਹਨ, ਇਸ ਲਈ ਵੋਟਰ ਬਿਨਾਂ ਕਿਸੇ ਡਰ ਭੈਅ ਤੋਂ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਦਿਆਂ ਵੋਟਾਂ ਪਾਉਣ ਅਤੇ ਚੋਣਾਂ ਦੌਰਾਨ ਅਮਨ ਤੇ ਸ਼ਾਂਤੀ ਬਣਾਈ ਰੱਖਣ ਲਈ ਪ੍ਰਸ਼ਾਸਨ ਨੂੰ ਸਹਿਯੋਗ ਦੇਣ । ਡਿਪਟੀ ਕਮਿਸ਼ਨਰ ਨੇ ਚੋਣ ਅਮਲੇ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਤਰ੍ਹਾਂ ਨਿਰਪੱਖਤਾ, ਸ਼ਿੱਦਤ, ਤਨਦੇਹੀ ਤੇ ਈਮਾਨਦਾਰੀ ਨਾਲ ਨਿਭਾਉਣ । ਉਨ੍ਹਾਂ ਕਿਹਾ ਕਿ ਚੋਣ ਡਿਊਟੀ ਦੌਰਾਨ ਕਿਸੇ ਕਿਸਮ ਦੀ ਕੁਤਾਹੀ ਕਰਨ ਵਾਲੇ ਅਧਿਕਾਰੀ ਜਾਂ ਕਰਮਚਾਰੀ ਵਿਰੁੱਧ ਅਨੁਸ਼ਾਸ਼ਨੀ ਕਰਵਾਈ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਗੱਲੋਂ ਵਚਨਬੱਧ ਹੈ ਕਿ ਇਹ ਚੋਣ ਪੁਰ ਅਮਨ, ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਿਆ ਜਾਵੇਗਾ । ਇਸੇ ਦੌਰਾਨ ਐਸ. ਐਸ. ਪੀ. ਡਾ. ਨਾਨਕ ਸਿੰਘ ਨੇ ਦੱਸਿਆ ਕਿ ਅਜ਼ਾਦਾਨਾ ਢੰਗ ਨਾਲ ਚੋਣਾਂ ਕਰਵਾਉਣ ਅਤੇ ਅੰਦਰ ਅਮਨ ਕਾਨੂੰਨ ਦੀ ਵਿਵਸਥਾ ਬਣਾਏ ਰੱਖਣ ਲਈ ਪੁਲਿਸ ਨੇ ਪੁਖ਼ਤਾ ਇੰਤਜਾਮ ਕੀਤੇ ਹਨ ਤੇ ਜਿਸ ਲਈ ਲੋੜੀਂਦੀ ਫੋਰਸ ਦੀ ਤਾਇਨਾਤੀ ਕੀਤੀ ਗਈ ਹੈ, ਜਦਕਿ ਪੈਟਰੌਲਿੰਗ ਪਾਰਟੀਆਂ ਵੀ ਵਾਇਰਲੈਸ ਨਾਲ ਲੈਸ ਕਰਕੇ ਤਾਇਨਾਤ ਹਨ। ਇਸ ਤੋਂ ਇਲਾਵਾ ਵਿਸ਼ੇਸ਼ ਨਾਕੇ ਲਗਾਏ ਗਏ ਹਨ ਅਤੇ ਸੰਵੇਦਨਸ਼ੀਲ ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇਗੀ ਅਤੇ ਵੀਡੀਓਗ੍ਰਾਫ਼ੀ ਵੀ ਕਰਵਾਈ ਜਾ ਰਹੀ ਹੈ । ਡਾ. ਨਾਨਕ ਸਿੰਘ ਨੇ ਹੋਰ ਕਿਹਾ ਕਿ ਕਿਸੇ ਵੀ ਗ਼ੈਰ ਸਮਾਜੀ ਅਨਸਰ ਨੂੰ ਕੋਈ ਗੜਬੜੀ ਨਹੀਂ ਕਰਨ ਦਿੱਤੀ ਜਾਵੇਗੀ ਅਤੇ ਅਜਿਹਾ ਕਰਨ ਵਾਲੇ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਅਤੇ ਕਿਸੇ ਵੀ ਵਿਅਕਤੀ ਨੂੰ ਮਾਹੌਲ ਖ਼ਰਾਬ ਕਰਨ ਅਤੇ ਕਾਨੂੰਨ ਵਿਵਸਥਾ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ । ਇਸੇ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਨੁਪ੍ਰਿਤਾ ਜੌਹਲ ਨੇ ਤਾਇਨਾਤ ਚੋਣ ਅਮਲੇ ਨੂੰ ਸਫ਼ਲਤਾ ਪੂਰਵਕ ਵੋਟਾਂ ਪੁਆਉਣ ਲਈ ਸ਼ੁਭ ਕਾਮਨਾਵਾਂ ਦਿੰਦਿਆਂ ਸਮੂਹ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਹ ਚੋਣਾਂ ਪੁਰ ਅਮਨ ਤੇ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਉਣ ਲਈ ਆਪਣਾ ਸਹਿਯੋਗ ਦੇਣ । ਵਾਰਡ ਨੰਬਰ 1 ਤੋਂ 14 ਦੇ ਰਿਟਰਨਿੰਗ ਅਧਿਕਾਰੀ ਤੇ ਆਰ.ਟੀ.ਓ. ਨਮਨ ਮਾਰਕੰਨ ਨੇ ਦੱਸਿਆ ਕਿ ਇਨ੍ਹਾਂ ਵਾਰਡਾਂ ਵਿੱਚ ਕੁਲ ਪੋਲਿੰਗ ਬੂਥ 46 ਹਨ ਅਤੇ ਕੁਲ ਵੋਟਰ 57836 ਹਨ, ਜਿਨ੍ਹਾਂ 'ਚ 29483 ਮਰਦ ਅਤੇ 28353 ਮਹਿਲਾ ਵੋਟਰ ਹਨ । ਵਾਰਡ ਨੰਬਰ 15 ਤੋਂ 29 ਦੇ ਰਿਟਰਨਿੰਗ ਅਧਿਕਾਰੀ ਐਸ. ਡੀ. ਐਮ. ਮਨਜੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਵਾਰਡਾਂ ਵਿੱਚ ਵਾਰਡ ਨੰਬਰ 17 ਨੂੰ ਛੱਡ ਕੇ 14 ਲੋਕੇਸ਼ਨਾਂ ਦੇ ਕੁਲ ਪੋਲਿੰਗ ਬੂਥ 63 ਮਰਦ 39773 ਤੇ ਮਹਿਲਾ 36869 ਅਤੇ 5 ਹੋਰ ਵੋਟਰ ਤੇ ਕੁਲ 76647 ਵੋਟਰ ਹਨ, ਜਦੋਂਕਿ ਵਾਰਡ ਨੰਬਰ 30 ਤੋਂ 45 ਦੇ ਰਿਟਰਨਿੰਗ ਅਧਿਕਾਰੀ ਸਹਾਇਕ ਕਮਿਸ਼ਨਰ ਰਿਚਾ ਗੋਇਲ ਨੇ ਦੱਸਿਆ ਕਿ ਇਨ੍ਹਾਂ ਵਾਰਡਾਂ ਵਿੱਚ 32 ਪੋਲਿੰਗ ਬੂਥ ਹਨ ਅਤੇ ਇੱਥੇ ਮਰਦ ਵੋਟਰ 20227 ਅਤੇ 18881 ਮਹਿਲਾ ਵੋਟਰ ਤੇ ਹੋਰ ਵੋਟਰ 4 ਸਮੇਤ ਕੁਲ 39112 ਵੋਟਰ ਹਨ । ਇਸ ਤੋਂ ਇਲਾਵਾ ਵਾਰਡ ਨੰਬਰ 46 ਤੋਂ 60 ਦੇ ਰਿਟਰਨਿੰਗ ਅਧਿਕਾਰੀ ਤੇ ਐਸ. ਡੀ. ਐਮ. ਨਾਭਾ ਡਾ. ਇਸਮਤ ਵਿਜੇ ਸਿੰਘ ਨੇ ਦੱਸਿਆ ਕਿ ਇਨ੍ਹਾਂ ਵਾਰਡਾਂ ਵਿੱਚ 45 ਪੋਲਿੰਗ ਬੂਥ ਹਨ ਅਤੇ ਇੱਥੇ 27438 ਮਰਦ, 26384 ਮਹਿਲਾ ਤੇ 1 ਹੋਰ ਵੋਟਰ ਹਨ ਅਤੇ ਕੁਲ 53822 ਵੋਟਰ ਹਨ ।
Punjab Bani 20 December,2024
ਚੋਣ ਆਬਜ਼ਰਵਾਰ ਅਨਿੰਦਿਤਾ ਮਿੱਤਰਾ ਵੱਲੋਂ ਪੋਲ ਡੇਅ ਦੀਆਂ ਤਿਆਰੀਆਂ ਦਾ ਬਾਰੀਕੀ ਨਾਲ ਜਾਇਜ਼ਾ
ਚੋਣ ਆਬਜ਼ਰਵਾਰ ਅਨਿੰਦਿਤਾ ਮਿੱਤਰਾ ਵੱਲੋਂ ਪੋਲ ਡੇਅ ਦੀਆਂ ਤਿਆਰੀਆਂ ਦਾ ਬਾਰੀਕੀ ਨਾਲ ਜਾਇਜ਼ਾ -ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ -ਡੀ. ਸੀ., ਏ. ਡੀ. ਸੀ., ਐਸ. ਪੀ. ਤੇ ਰਿਟਰਨਿੰਗ ਅਧਿਕਾਰੀਆਂ ਨਾਲ ਬੈਠਕ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਦੇ ਨਿਰਦੇਸ਼ ਪਟਿਆਲਾ, 20 ਦਸੰਬਰ : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ ਪਟਿਆਲਾ ਦੀਆਂ ਚੋਣਾਂ ਲਈ ਤਾਇਨਾਤ ਕੀਤੇ ਆਬਜ਼ਰਵਰ ਅਤੇ ਸਹਿਕਾਰਤਾ ਵਿਭਾਗ ਦੇ ਸਕੱਤਰ ਅਨਿੰਦਿਤਾ ਮਿੱਤਰਾ ਨੇ ਰਿਟਰਨਿੰਗ ਅਧਿਕਾਰੀਆਂ ਨਾਲ ਪੋਲਿੰਗ ਪਾਰਟੀਆਂ ਰਵਾਨਾ ਕਰਨ ਤੋਂ ਬਾਅਦ ਮੀਟਿੰਗ ਕਰਕੇ ਪੋਲ ਡੇਅ ਦੀਆਂ ਤਿਆਰੀਆਂ ਦੀ ਬਾਰੀਕੀ ਨਾਲ ਜਾਇਜ਼ਾ ਲਿਆ । ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ. ਪੀ. ਹਰਬੰਤ ਕੌਰ, ਏ. ਡੀ. ਸੀ. ਦਿਹਾਤੀ ਵਿਕਾਸ ਅਨੁਪ੍ਰਿਤਾ ਜੌਹਲ, ਏ. ਡੀ. ਸੀ. (ਜ) ਇਸ਼ਾ ਸਿੰਗਲ, ਏ. ਡੀ. ਸੀ. ਸ਼ਹਿਰੀ ਵਿਕਾਸ ਨਵਰੀਤ ਕੌਰ ਸੇਖੋਂ ਤੇ ਸਾਰੀਆਂ ਵਾਰਡਾਂ ਦੇ ਰਿਟਰਨਿੰਗ ਅਧਿਕਾਰੀਆਂ ਵੀ ਮੌਜੂਦ ਸਨ । ਸਮੁੱਚੇ ਚੋਣ ਅਮਲ ਨੂੰ ਪੂਰੀ ਨਿਰਪੱਖਤਾ, ਪਾਰਦਰਸ਼ਤਾ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਸਮੁੱਚੇ ਚੋਣ ਪ੍ਰਬੰਧਾਂ ਦਾ ਵਾਰਡ ਵਾਈਜ਼ ਜਾਇਜਾ ਲੈਂਦਿਆਂ ਚੋਣ ਆਬਜ਼ਰਵਰ ਨੇ ਕਿਹਾ ਕਿ ਰਿਟਰਨਿੰਗ ਅਫ਼ਸਰ ਤੇ ਖੇਤਰ ਦਾ ਡੀ. ਐਸ. ਪੀ. ਆਪਸ ਵਿੱਚ ਪੂਰਾ ਤਾਲਮੇਲ ਰੱਖਣ । ਉਨ੍ਹਾਂ ਕਿਹਾ ਕਿ ਸਵੇਰੇ 7 ਵਜੇ ਤੋਂ ਸ਼ੁਰੂ ਹੋਣ ਵਾਲੀ ਵੋਟਿੰਗ ਸ਼ਾਮ 4 ਵਜੇ ਤੱਕ ਹੋਵੇਗੀ ਅਤੇ ਜਿਥੇ ਪੋਲਿੰਗ ਹੋ ਰਹੀ ਹੈ, ਉਸੇ ਸਥਾਨ 'ਤੇ ਗਿਣਤੀ ਕੀਤੀ ਜਾਵੇਗੀ । ਅਨਿੰਦਿਤਾ ਮਿੱਤਰਾ ਨੇ ਰਿਟਰਨਿੰਗ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਿਕਾਇਤਾਂ ਦਾ ਨਿਪਟਾਰਾ ਤੁਰੰਤ ਕੀਤਾ ਜਾਵੇ ਅਤੇ ਸਬੰਧਤ ਡੀ. ਐਸ. ਪੀਜ਼ ਨਾਲ ਤਾਲਮੇਲ ਰੱਖਿਆ ਜਾਵੇ । ਉਨ੍ਹਾਂ ਬੂਥਾਂ ਦੀ ਸੰਵੇਦਨਸ਼ੀਲਤਾ, ਸੁਰੱਖਿਆ ਬਲਾਂ ਦੀ ਤਾਇਨਾਤੀ, ਮੈਡੀਕਲ ਟੀਮਾਂ ਆਦਿ ਦੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ । ਇਸ ਮੌਕੇ ਰਿਟਰਨਿੰਗ ਅਧਿਕਾਰੀ ਨਮਨ ਮਾਰਕੰਨ, ਰਿਚਾ ਗੋਇਲ ਤੇ ਮਨਜੀਤ ਕੌਰ, ਡੀ. ਐਸ. ਪੀ. ਵੈਭਵ ਚੌਧਰੀ, ਮਨੋਜ ਗੋਰਸੀ, ਸਤਨਾਮ ਸਿੰਘ, ਆਸਵੰਤ ਸਿੰਘ ਵੀ ਮੌਜੂਦ ਸਨ।
Punjab Bani 20 December,2024
ਆਮ ਆਦਮੀ ਪਾਰਟੀ ਦਾ ਮੇਅਰ ਬਣਾਓ, ਅਸੀਂ ਪਟਿਆਲਾ ਦੀ ਸੁੰਦਰਤਾ ਨੂੰ ਮੁੜ ਬਹਾਲ ਕਰਾਂਗੇ : ਭਗਵੰਤ ਮਾਨ
ਆਮ ਆਦਮੀ ਪਾਰਟੀ ਦਾ ਮੇਅਰ ਬਣਾਓ, ਅਸੀਂ ਪਟਿਆਲਾ ਦੀ ਸੁੰਦਰਤਾ ਨੂੰ ਮੁੜ ਬਹਾਲ ਕਰਾਂਗੇ : ਭਗਵੰਤ ਮਾਨ ਜੇਕਰ ਸੂਬਾ ਸਰਕਾਰ ਅਤੇ ਨਗਰ ਨਿਗਮ ਇੱਕੋ ਪਾਰਟੀ ਦੇ ਹੋਣਗੇ ਤਾਂ ਕੋਈ ਸਿਆਸੀ ਰੁਕਾਵਟ ਨਹੀਂ ਆਵੇਗੀ, ਫੇਰ ਸ਼ਹਿਰ ਦਾ ਵਿਕਾਸ ਹੋਵੇਗਾ ਤੇਜ਼ ਰਫ਼ਤਾਰ ਨਾਲ : ਮਾਨ ਕੈਪਟਨ ਅਮਰਿੰਦਰ ਸਿੰਘ 'ਤੇ ਕੀਤਾ ਤਿੱਖਾ ਹਮਲਾ, ਕਿਹਾ-ਉਨ੍ਹਾਂ ਦਾ ਪਰਿਵਾਰ ਕਦੇ ਵੀ ਪੰਜਾਬ ਦੇ ਨਾਲ ਨਹੀਂ ਖੜ੍ਹਿਆ, ਇਹ ਲੋਕ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਪਾਗਲ ਅਤੇ ਵਿਗੜੇ ਹੋਏ ਬੱਚੇ ਕਹਿੰਦੇ ਸਨ ਮੁੱਖ ਮੰਤਰੀ ਮਾਨ ਨੇ ਪਟਿਆਲਾ ਵਿੱਚ 'ਆਪ' ਉਮੀਦਵਾਰਾਂ ਲਈ ਕੀਤਾ ਪ੍ਰਚਾਰ, ਲੋਕਾਂ ਨੂੰ ਸਮਰਥਨ ਦੇਣ ਦੀ ਕੀਤੀ ਅਪੀਲ ਪਟਿਆਲਾ, 19 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਪਟਿਆਲਾ ਵਿੱਚ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਉਨ੍ਹਾਂ ਇੱਥੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਇੱਕ ਵੱਡਾ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ‘ਆਪ’ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਸਮਰਥਨ ਦੇਣ ਦੀ ਅਪੀਲ ਕੀਤੀ । ਇਸ ਰੋਡ ਸ਼ੋਅ ਵਿੱਚ ਮਾਨ ਦੇ ਨਾਲ 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ, ਕੈਬਨਿਟ ਮੰਤਰੀ ਬਰਿੰਦਰ ਗੋਇਲ ਅਤੇ ਡਾ. ਬਲਬੀਰ ਸਿੰਘ ਤੋਂ ਇਲਾਵਾ ਪਾਰਟੀ ਦੇ ਕਈ ਵਿਧਾਇਕ, ਆਗੂ ਅਤੇ ਅਹੁਦੇਦਾਰ ਹਾਜ਼ਰ ਸਨ । ਮੁੱਖ ਮੰਤਰੀ ਮਾਨ ਨੇ ਪਟਿਆਲਾ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿ ਮੇਰਾ ਪਟਿਆਲਾ ਨਾਲ ਬਹੁਤ ਪੁਰਾਣਾ ਸਬੰਧ ਹੈ। 1997 ਤੋਂ 2003 ਤੱਕ ਮੈਂ ਪਟਿਆਲਾ ਹੀ ਰਹਿੰਦਾ ਸੀ। ਮੈਂ ਇੱਥੋਂ ਦੇ ਕੋਨੇ-ਕੋਨੇ ਤੋਂ ਜਾਣੂ ਹਾਂ । ਮੇਰਾ ਪਿੰਡ ਵੀ ਇੱਥੋਂ ਦੂਰ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਵੀ ਤੁਸੀਂ ਸਾਨੂੰ ਇਤਿਹਾਸਕ ਸਮਰਥਨ ਦਿੱਤਾ ਸੀ। ਆਮ ਆਦਮੀ ਪਾਰਟੀ ਨੂੰ ਪਟਿਆਲਾ ਦੀਆਂ ਸਾਰੀਆਂ 9 ਸੀਟਾਂ 'ਤੇ ਜਿਤਾਇਆ ਅਤੇ ਭਾਰੀ ਬਹੁਮਤ ਨਾਲ ਸਾਡੀ ਸਰਕਾਰ ਬਣਾਈ । ਮੈਨੂੰ ਪੂਰਾ ਭਰੋਸਾ ਹੈ ਕਿ ਇਸ ਵਾਰ ਵੀ ਤੁਸੀਂ ਆਮ ਆਦਮੀ ਪਾਰਟੀ ਦਾ ਇਸੇ ਤਰ੍ਹਾਂ ਸਮਰਥਨ ਕਰੋਗੇ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਪਟਿਆਲਾ ਦੀ ਪੁਰਾਣੀ ਸੁੰਦਰਤਾ ਨੂੰ ਮੁੜ ਬਹਾਲ ਕਰਾਂਗੇ । ਪਟਿਆਲਾ ਵੈਸੇ ਵੀ ਪੰਜਾਬ ਦਾ ਮਸ਼ਹੂਰ ਸ਼ਹਿਰ ਹੈ। ਅਸੀਂ ਇਸ ਦਾ ਨਾਂ ਹੋਰ ਉੱਚਾ ਕਰਾਂਗੇ । ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਅਸੀਂ 15 ਜਨਵਰੀ ਦੇ ਆਸਪਾਸ ਕਿਲ੍ਹਾ ਮੁਬਾਰਕ ਵਿੱਚ ਇੱਕ ਹੋਟਲ ਦਾ ਉਦਘਾਟਨ ਕਰਨ ਜਾ ਰਹੇ ਹਾਂ। ਇਸ ਦਾ ਨਾਂ 'ਰਣਵਾਸ' ਹੈ। ਇਹ ਭਾਰਤ ਦਾ ਪਹਿਲਾ ਬੁਟੀਕ ਹੋਟਲ ਹੋਵੇਗਾ। ਇਸ ਨਾਲ ਪਟਿਆਲਾ ਪੂਰੀ ਦੁਨੀਆ ਵਿੱਚ ਮਸ਼ਹੂਰ ਹੋਵੇਗਾ। ਦੇਸ਼ ਦੇ ਵੱਡੇ ਲੋਕ ਵਿਆਹਾਂ ਜਾਂ ਹੋਰ ਸਮਾਗਮਾਂ ਲਈ ਰਾਜਸਥਾਨ ਦੇ ਜੈਪੁਰ ਅਤੇ ਉਦੇਪੁਰ ਵਰਗੇ ਸ਼ਹਿਰਾਂ ਵਿੱਚ ਜਾਂਦੇ ਹਨ। ਹੁਣ ਪਟਿਆਲੇ ਵੀ ਆਉਣਗੇ । ਮੁੱਖ ਮੰਤਰੀ ਨੇ ਉਨ੍ਹਾਂ ਦੀ ਸਰਕਾਰ ਵੱਲੋਂ ਪਿਛਲੇ ਢਾਈ ਸਾਲਾਂ ਦੌਰਾਨ ਕੀਤੇ ਕੰਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਸੀਂ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ ਯੋਗਤਾ ਦੇ ਆਧਾਰ 'ਤੇ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਅਸੀਂ ਭ੍ਰਿਸ਼ਟਾਚਾਰ ਨੂੰ ਘਟਾਇਆ ਅਤੇ ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ । ਢਾਈ ਸਾਲਾਂ ਦੌਰਾਨ ਅਸੀਂ ਪੰਜਾਬ ਵਿੱਚ ਕਈ ਥਾਵਾਂ ’ਤੇ ਮੁਹੱਲਾ ਕਲੀਨਿਕ ਖੋਲ੍ਹੇ ਅਤੇ ਸਰਕਾਰੀ ਹਸਪਤਾਲਾਂ ਦੀ ਕਾਇਆ ਕਲਪ ਕੀਤੀ । ਇਸ ਦੇ ਨਾਲ ਹੀ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ 90 ਫ਼ੀਸਦੀ ਘਰਾਂ ਦੇ ਜ਼ੀਰੋ ਬਿਜਲੀ ਦੇ ਬਿਲ ਆ ਰਹੇ ਹਨ। ਕਿਸਾਨਾਂ ਨੂੰ ਬਿਨਾਂ ਕਿਸੇ ਕੱਟ ਦੇ ਦਿਨ ਵੇਲੇ ਖੇਤੀ ਲਈ ਲੋੜੀਂਦੀ ਬਿਜਲੀ ਵੀ ਮਿਲ ਰਹੀ ਹੈ। ਖੇਤਾਂ ਨੂੰ ਨਹਿਰੀ ਪਾਣੀ ਵੀ ਸਪਲਾਈ ਕੀਤਾ ਗਿਆ । ਉਨ੍ਹਾਂ ਕਿਹਾ ਕਿ ਇਹ ਕੰਮ ਇਸ ਲਈ ਸੰਭਵ ਹੋਇਆ ਕਿਉਂਕਿ ਸਾਡੀ ਨੀਅਤ ਸਾਫ਼ ਸੀ । ਪਿਛਲੀਆਂ ਸਰਕਾਰਾਂ ਵਿੱਚ ਬੈਠੇ ਲੋਕ ਭ੍ਰਿਸ਼ਟ ਸਨ ਜਿਸ ਕਰਕੇ ਕੰਮ ਸਫ਼ਲ ਨਹੀਂ ਹੋ ਸਕੇ । ਉਨ੍ਹਾਂ ਕਿਹਾ ਕਿ ਅਸੀਂ ਰਾਜਨੀਤੀ ਵਿੱਚ ਪੈਸਾ ਕਮਾਉਣ ਅਤੇ ਕਾਰੋਬਾਰ ਵਿੱਚ ਹਿੱਸਾ ਲੈਣ ਲਈ ਨਹੀਂ ਆਏ ਹਾਂ । ਅਸੀਂ ਤਿੰਨ ਕਰੋੜ ਪੰਜਾਬੀਆਂ ਦੇ ਸੁੱਖ-ਦੁੱਖ ਵਿੱਚ ਸ਼ਰੀਕ ਹੋਣ ਲਈ ਸਿਆਸਤ ਵਿੱਚ ਆਏ ਹਾਂ । ਮਾਨ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਤਿੱਖੇ ਹਮਲੇ ਕੀਤੇ । ਉਨ੍ਹਾਂ ਕਿਹਾ ਕਿ ਉਹ ਅਤੇ ਉਨ੍ਹਾਂ ਦਾ ਪਰਿਵਾਰ ਕਦੇ ਵੀ ਪੰਜਾਬ ਨਾਲ ਨਹੀਂ ਖੜ੍ਹਿਆ । ਉਹ ਮੁਗ਼ਲਾਂ ਦੇ ਸਮੇਂ ਮੁਗ਼ਲਾਂ ਦੇ ਨਾਲ ਸਨ । ਅੰਗਰੇਜ਼ਾਂ ਦੇ ਰਾਜ ਦੌਰਾਨ ਅੰਗਰੇਜ਼ਾਂ ਨਾਲ ਜਦੋਂ ਕਾਂਗਰਸ ਦੀ ਸਰਕਾਰ ਸੀ ਤਾਂ ਕੈਪਟਨ ਉਸ ਦੇ ਨਾਲ ਸਨ । ਅਕਾਲੀ ਦਲ ਦੀ ਸਰਕਾਰ ਵਿੱਚ ਵੀ ਰਹੇ । ਇਸ ਸਮੇਂ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਹੈ ਤਾਂ ਉਸ ਦੇ ਨਾਲ ਹਨ, ਇਸ ਲਈ ਉਨ੍ਹਾਂ ਦਾ ਅਜਿਹਾ ਹਾਲ ਹੋ ਗਿਆ ਹੈ । ਹੁਣ ਪੰਜਾਬ ਦੀ ਸਿਆਸਤ ਵਿੱਚ ਉਨ੍ਹਾਂ ਦੀ ਪ੍ਰਸੰਗਿਕਤਾ ਪੂਰੀ ਤਰ੍ਹਾਂ ਖ਼ਤਮ ਹੋ ਗਈ ਹੈ । ਉਨ੍ਹਾਂ ਕਿਹਾ ਕਿ ਕੈਪਟਨ ਪਰਿਵਾਰ ਇੰਨਕਲਾਬ ਜ਼ਿੰਦਾਬਾਦ ਦੇ ਨਾਅਰੇ ਦਾ ਵਿਰੋਧੀ ਸੀ। ਜਦੋਂ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀ ਇੰਕਲਾਬ ਜ਼ਿੰਦਾਬਾਦ ਦੇ ਨਾਅਰੇ ਲਗਾਉਂਦੇ ਸਨ ਤਾਂ ਇੱਥੋਂ ਦੇ ਸ਼ਾਹੀ ਪਰਿਵਾਰ ਨੇ ਅੰਗਰੇਜ਼ਾਂ ਨੂੰ ਕਿਹਾ ਸੀ ਕਿ ਇਹ 10 ਪਾਗਲ ਬੱਚੇ ਹਨ । ਇਨ੍ਹਾਂ ਨਾਲ ਕੋਈ ਫ਼ਰਕ ਨਹੀਂ ਪੈਂਦਾ । ਇਹ ਲੋਕ ਭਗਤ ਸਿੰਘ ਵਰਗੇ ਲੋਕਾਂ ਨੂੰ ਵਿਗੜੇ ਹੋਏ ਬੱਚੇ ਕਹਿੰਦੇ ਸਨ । ਮਾਨ ਨੇ ਪਟਿਆਲਾ ਵਾਸੀਆਂ ਨੂੰ 21 ਦਸੰਬਰ ਨੂੰ ਜਾਤ-ਪਾਤ ਤੋਂ ਉੱਪਰ ਉੱਠ ਕੇ ਵੋਟ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਵਾਰ ਆਪਣੇ ਅਤੇ ਆਪਣੇ ਬੱਚਿਆਂ ਦੇ ਭਵਿੱਖ ਅਤੇ ਆਪਣੇ ਸ਼ਹਿਰ ਦੇ ਵਿਕਾਸ ਲਈ ਵੋਟ ਪਾਓ । ਉਨ੍ਹਾਂ ਕਿਹਾ ਕਿ ਵੋਟਿੰਗ ਮਸ਼ੀਨ ਵਿੱਚ ਝਾੜੂ ਸਿਰਫ਼ ਇੱਕ ਬਟਨ ਨਹੀਂ ਹੈ, ਸਗੋਂ ਇਹ ਆਮ ਲੋਕਾਂ ਦੀ ਆਸ ਅਤੇ ਉਨ੍ਹਾਂ ਦੇ ਬੱਚਿਆਂ ਦੇ ਚੰਗੇ ਭਵਿੱਖ ਦਾ ਪ੍ਰਤੀਕ ਹੈ ।
Punjab Bani 19 December,2024
21 ਦਸੰਬਰ ਨੂੰ ਹੋਣ ਵਾਲੀਆਂ ਨਗਰ ਕੌਂਸਲ ਤੇ ਨਗਰ ਪੰਚਾਇਤ ਦੀਆਂ ਆਮ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ
21 ਦਸੰਬਰ ਨੂੰ ਹੋਣ ਵਾਲੀਆਂ ਨਗਰ ਕੌਂਸਲ ਤੇ ਨਗਰ ਪੰਚਾਇਤ ਦੀਆਂ ਆਮ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ ਜ਼ਿਲ੍ਹਾ ਚੋਣ ਅਫਸਰ ਵੱਲੋਂ ਤਿਆਰੀਆਂ ਅਤੇ ਸੁਰੱਖਿਆ ਪ੍ਰਬੰਧਾਂ ਸਬੰਧੀ ਰਿਟਰਨਿੰਗ ਅਫਸਰਾਂ ਤੇ ਪੁਲਿਸ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਸੰਗਰੂਰ, 19 ਦਸੰਬਰ : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਚੋਣ ਪ੍ਰੋਗਰਾਮ ਅਨੁਸਾਰ 21 ਦਸੰਬਰ ਨੂੰ ਜ਼ਿਲ੍ਹਾ ਸੰਗਰੂਰ ਦੀਆਂ 5 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਿੱਚ ਹੋਣ ਵਾਲੀਆਂ ਆਮ ਚੋਣਾਂ ਅਤੇ ਇੱਕ ਨਗਰ ਕੌਂਸਲ ਵਿੱਚ ਹੋਣ ਵਾਲੀ ਉਪ ਚੋਣ ਨੂੰ ਆਜ਼ਾਦਾਨਾ, ਸ਼ਾਂਤਮਈ ਅਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ- ਕਮ- ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੂਹ ਨਗਰ ਕੌਂਸਲਾਂ ਅਤੇ ਨਗਰ ਪੰਚਾਇਤ ਦੇ ਰਿਟਰਨਿੰਗ ਅਫਸਰਾਂ ਤੇ ਪੁਲਿਸ ਅਧਿਕਾਰੀਆਂ ਨਾਲ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ ਕਰਦਿਆਂ ਕੀਤਾ । ਸੰਦੀਪ ਰਿਸ਼ੀ ਨੇ ਦੱਸਿਆ ਕਿ 20 ਦਸੰਬਰ ਨੂੰ ਪੋਲਿੰਗ ਪਾਰਟੀਆਂ ਆਪੋ ਆਪਣੇ ਪੋਲਿੰਗ ਸਟੇਸ਼ਨਾਂ ਲਈ ਰਵਾਨਾ ਹੋਣਗੀਆਂ ਅਤੇ ਵੋਟਾਂ ਪਾਉਣ ਦੀ ਪ੍ਰਕਿਰਿਆ 21 ਦਸੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਜਾਰੀ ਰਹੇਗੀ । ਉਹਨਾਂ ਦੱਸਿਆ ਕਿ ਪੋਲਿੰਗ ਸਟਾਫ ਨੂੰ ਰਿਹਰਸਲਾਂ ਕਰਵਾਈਆਂ ਜਾ ਚੁੱਕੀਆਂ ਹਨ ਅਤੇ ਵੋਟਿੰਗ ਮਸ਼ੀਨਾਂ ਦੀ ਤਿਆਰੀ ਵੀ ਮੁਕੰਮਲ ਹੋ ਚੁੱਕੀ ਹੈ । ਜ਼ਿਲਾ ਚੋਣ ਅਫਸਰ ਨੇ ਦੱਸਿਆ ਕਿ 21 ਦਸੰਬਰ ਨੂੰ ਐਕਸਾਈਜ਼ ਵਿਭਾਗ ਵੱਲੋਂ ਇਹਨਾਂ ਚੋਣਾਂ ਦੇ ਮੱਦੇਨਜ਼ਰ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਰੈਵਨਿਊ ਏਰੀਏ ਵਿੱਚ ਡਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ । ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਜਿਲ੍ਹਾ ਪੁਲਸ ਵੱਲੋਂ ਸੁਰੱਖਿਆ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ ਅਤੇ ਪੈਟਰੋਲਿੰਗ ਟੀਮਾਂ ਦੀ ਤਾਇਨਾਤੀ ਦੇ ਨਾਲ ਨਾਲ ਪੋਲਿੰਗ ਸਟੇਸ਼ਨਾਂ ਦੇ ਅੰਦਰੂਨੀ ਅਤੇ ਬਾਹਰੀ ਹਿੱਸਿਆਂ ਵਿੱਚ ਸੁਰੱਖਿਆ ਪ੍ਰਬੰਧ ਮਜਬੂਤ ਕੀਤੇ ਗਏ ਹਨ । ਉਹਨਾਂ ਨੇ ਈਵੀਐਮ ਰੱਖਣ ਲਈ ਬਣਾਏ ਸਟਰਾਂਗ ਰੂਮ ਦੀ ਵੀ ਸਖਤ ਨਿਗਰਾਨੀ ਰੱਖਣ ਦੇ ਆਦੇਸ਼ ਦਿੱਤੇ । ਮੀਟਿੰਗ ਦੌਰਾਨ ਵਧੀਕ ਜ਼ਿਲ੍ਹਾ ਚੋਣਕਾਰ ਅਫਸਰ ਸੁਖਚੈਨ ਸਿੰਘ ਪਾਪੜਾ, ਰਿਟਰਨਿੰਗ ਅਫਸਰ ਸੰਗਰੂਰ ਚਰਨਜੋਤ ਸਿੰਘ ਵਾਲੀਆ, ਰਿਟਰਨਿੰਗ ਅਫਸਰ ਲੈਨਿਨ ਗਰਗ, ਰਿਟਰਨਿੰਗ ਅਫਸਰ ਚੀਮਾ ਪ੍ਰਮੋਦ ਸਿੰਗਲਾ, ਰਿਟਰਨਿੰਗ ਅਫਸਰ ਦਿੜਬਾ ਰਾਜੇਸ਼ ਸ਼ਰਮਾ, ਰਿਟਰਨਿੰਗ ਅਫਸਰ ਸੂਬਾ ਸਿੰਘ ਰਿਟਰਨਿੰਗ ਅਫਸਰ ਸੁਨਾਮ ਸੁਮਿਤ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।
Punjab Bani 19 December,2024
ਲੁਧਿਆਣਾ ਨਗਰ ਨਿਗਮ ਚੋਣਾਂ ਤੋਂ ਪਹਿਲਾਂ 5 ਦਿਨਾਂ ਵਿੱਚ 75 ਮੀਟਿੰਗਾਂ ਨਾਲ ਰਾਜਾ ਵੜਿੰਗ ਅਤੇ ਅੰਮ੍ਰਿਤਾ ਵੜਿੰਗ ਨੇ ਕਾਂਗਰਸ ਦੀ ਗਤੀ ਨੂੰ ਹੋਰ ਤੇਜ਼ ਕੀਤਾ
ਲੁਧਿਆਣਾ ਨਗਰ ਨਿਗਮ ਚੋਣਾਂ ਤੋਂ ਪਹਿਲਾਂ 5 ਦਿਨਾਂ ਵਿੱਚ 75 ਮੀਟਿੰਗਾਂ ਨਾਲ ਰਾਜਾ ਵੜਿੰਗ ਅਤੇ ਅੰਮ੍ਰਿਤਾ ਵੜਿੰਗ ਨੇ ਕਾਂਗਰਸ ਦੀ ਗਤੀ ਨੂੰ ਹੋਰ ਤੇਜ਼ ਕੀਤਾ ਲੁਧਿਆਣਾ ਦੇ ਲੋਕਾਂ ਵੱਲੋਂ ਦਿਖਾਈ ਗਈ ਹਮਾਇਤ ਦਰਸਾਉਂਦੀ ਹੈ ਕਿ 'ਆਪ' ਨੂੰ ਕਿਸ ਤਰ੍ਹਾਂ ਬਾਹਰ ਦੇ ਦਰਵਾਜ਼ੇ ਤੱਕ ਪਹੁੰਚਾਇਆ ਜਾਵੇਗਾ : ਪ੍ਰਦੇਸ਼ ਕਾਂਗਰਸ ਪ੍ਰਧਾਨ ਲੁਧਿਆਣੇ ਨੇ ਕਾਂਗਰਸ 'ਤੇ ਪੂਰਾ ਭਰੋਸਾ ਕਾਇਮ ਰੱਖਿਆ ਅਤੇ ਸਾਡੇ ਉਮੀਦਵਾਰ ਭਰੋਸੇ ਦੀ ਭਰਪਾਈ ਕਰਨਗੇ : ਅੰਮ੍ਰਿਤਾ ਵੜਿੰਗ ਲੁਧਿਆਣਾ, 19 ਦਸੰਬਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਦੀ ਤਿਆਰੀ ਲਈ ਲੁਧਿਆਣਾ ਦੇ ਸਾਰੇ ਵਾਰਡਾਂ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ । ਅਟੁੱਟ ਦ੍ਰਿੜ ਇਰਾਦੇ ਨਾਲ, ਰਾਜਾ ਵੜਿੰਗ ਨਿਵਾਸੀਆਂ ਨਾਲ ਮੁਲਾਕਾਤ ਕਰ ਰਹੇ ਹਨ, ਉਨ੍ਹਾਂ ਦੀਆਂ ਚਿੰਤਾਵਾਂ ਸੁਣ ਰਹੇ ਹਨ, ਅਤੇ ਇੱਕ ਬਿਹਤਰ ਅਤੇ ਵਧੇਰੇ ਪਾਰਦਰਸ਼ੀ ਸ਼ਾਸਨ ਮਾਡਲ ਲਈ ਕਾਂਗਰਸ ਪਾਰਟੀ ਦੇ ਦ੍ਰਿਸ਼ਟੀਕੋਣ ਨੂੰ ਪੇਸ਼ ਕਰ ਰਹੇ ਹਨ । ਆਪਣੀ ਮੁਹਿੰਮ ਦੌਰਾਨ, ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ (ਆਪ) ਦੀ ਤਿੱਖੀ ਆਲੋਚਨਾ ਕੀਤੀ, ਉਨ੍ਹਾਂ 'ਤੇ ਪੰਚਾਇਤੀ ਚੋਣਾਂ ਦੌਰਾਨ ਉਨ੍ਹਾਂ ਦੇ ਵਿਹਾਰ ਵਾਂਗ ਹੀ ਚੋਣ ਨਤੀਜਿਆਂ ਨੂੰ ਪ੍ਰਭਾਵਿਤ ਕਰਨ ਲਈ ਰਣਨੀਤੀਆਂ ਅਪਣਾਉਣ ਦਾ ਦੋਸ਼ ਲਗਾਇਆ । ਉਨ੍ਹਾਂ ਦ੍ਰਿੜਤਾ ਨਾਲ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ 'ਆਪ' ਸਰਕਾਰ ਨੂੰ ਵੋਟਾਂ ਤੋਂ ਬਾਹਰ ਕਰਨ ਲਈ ਤਿਆਰ ਹਨ । “ਪੰਜਾਬ ਦੇ ਲੋਕ ਹੁਣ ‘ਆਪ’ ਦੇ ਧੋਖੇ ਅਤੇ ਕੁਸ਼ਾਸਨ ਨੂੰ ਬਰਦਾਸ਼ਤ ਕਰਨ ਲਈ ਤਿਆਰ ਨਹੀਂ ਹਨ। ਚੋਣਾਂ ਵਿਚ ਹੇਰਾਫੇਰੀ ਕਰਨ ਦੀਆਂ ਉਨ੍ਹਾਂ ਦੀਆਂ ਕੋਸ਼ਿਸ਼ਾਂ ਇਸ ਵਾਰ ਕਾਮਯਾਬ ਨਹੀਂ ਹੋਣਗੀਆਂ । ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਅਸੀਂ ਲੁਧਿਆਣਾ ਵਿੱਚ ਜੋ ਭਾਰੀ ਸਮਰਥਨ ਦੇਖ ਰਹੇ ਹਾਂ, ਉਹ ਇਸ ਗੱਲ ਦਾ ਸਬੂਤ ਹੈ ਕਿ ਲੋਕ 'ਆਪ' ਨੂੰ ਬਾਹਰ ਦਾ ਦਰਵਾਜ਼ਾ ਦਿਖਾਉਣ ਲਈ ਤਿਆਰ ਹਨ । "ਲੁਧਿਆਣਾ ਵਾਸੀਆਂ ਦੇ ਪਿਆਰ ਅਤੇ ਸਮਰਥਨ ਨੇ ਸ਼ਹਿਰ ਨੂੰ ਕਾਂਗਰਸ ਦੇ ਰੰਗ ਵਿੱਚ ਰੰਗ ਦਿੱਤਾ ਹੈ, ਅਤੇ ਮੈਨੂੰ ਭਰੋਸਾ ਹੈ ਕਿ ਉਹ ਆਉਣ ਵਾਲੀਆਂ ਚੋਣਾਂ ਵਿੱਚ ਸਾਨੂੰ ਸੱਤਾ ਵਿੱਚ ਲਿਆਉਣਗੇ । ਇਸ ਮੁਹਿੰਮ ਦੀ ਇੱਕ ਖਾਸ ਗੱਲ ਅੰਮ੍ਰਿਤਾ ਵੜਿੰਗ ਦੀ ਸ਼ਮੂਲੀਅਤ ਵੀ ਰਹੀ ਹੈ, ਜੋ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਸਮਾਨਾਂਤਰ ਮੁਹਿੰਮਾਂ ਚਲਾ ਰਹੀ ਹੈ। ਇਕੱਠੇ ਮਿਲ ਕੇ, ਇਸ ਜੋੜੀ ਨੇ ਸਿਰਫ਼ ਪੰਜ ਦਿਨਾਂ ਦੇ ਅੰਦਰ ਪ੍ਰਭਾਵਸ਼ਾਲੀ 75 ਮੀਟਿੰਗਾਂ ਕੀਤੀਆਂ, ਲੁਧਿਆਣਾ ਦੇ ਲਗਭਗ ਹਰ ਘਰ ਨੂੰ ਕਵਰ ਕੀਤਾ ਹੈ ਅਤੇ ਲੋਕਾਂ ਨਾਲ ਨਿੱਜੀ ਸੰਪਰਕ ਨੂੰ ਯਕੀਨੀ ਬਣਾਇਆ ਹੈ । ਅੰਮ੍ਰਿਤਾ ਵੜਿੰਗ ਨੇ ਨਾਗਰਿਕਾਂ ਨਾਲ ਸਿੱਧੇ ਤੌਰ 'ਤੇ ਜੁੜਨ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ ਕਿਹਾ, "ਲੋਕਾਂ ਦਾ ਕਾਂਗਰਸ ਪਾਰਟੀ 'ਤੇ ਅਥਾਹ ਭਰੋਸਾ ਦੇਖਣਾ ਇੱਕ ਨਿਮਰਤਾ ਭਰਿਆ ਅਨੁਭਵ ਰਿਹਾ ਹੈ । ਇਨ੍ਹਾਂ ਮੀਟਿੰਗਾਂ ਰਾਹੀਂ, ਅਸੀਂ ਲੁਧਿਆਣਾ ਦੇ ਵਸਨੀਕਾਂ ਦੀ ਆਵਾਜ਼ ਸੁਣੀ ਹੈ, ਅਤੇ ਇਹ ਸਪੱਸ਼ਟ ਹੈ ਕਿ ਉਹ ਅਜਿਹੀ ਲੀਡਰਸ਼ਿਪ ਲਈ ਉਤਸੁਕ ਹਨ ਜੋ ਸੱਚਮੁੱਚ ਉਨ੍ਹਾਂ ਦੇ ਮੁੱਦਿਆਂ ਨੂੰ ਸਮਝੇ ਅਤੇ ਹੱਲ ਕਰੇ । ਇਸ ਮੁਹਿੰਮ ਦੇ ਟਰੇਲ ਵਿੱਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਅੰਮ੍ਰਿਤਾ ਵੜਿੰਗ ਦਾ ਉਤਸ਼ਾਹ ਅਤੇ ਉਮੀਦ ਨਾਲ ਸਵਾਗਤ ਕੀਤਾ ਹੈ । “ਇਹ ਸਿਰਫ਼ ਇੱਕ ਚੋਣ ਨਹੀਂ ਹੈ; ਇਹ ਮੌਜੂਦਾ ਆਮ ਆਦਮੀ ਪਾਰਟੀ ਦੇ ਖਿਲਾਫ ਇੱਕ ਅੰਦੋਲਨ ਹੈ ਅਤੇ ਕਾਂਗਰਸ ਲਈ ਲੋਕਾਂ ਦੀ ਅਗਵਾਈ ਕਰਨ ਲਈ ਇੱਕ ਆਵਾਜ਼ ਹੈ। "ਲੁਧਿਆਣਾ ਦੇ ਲੋਕਾਂ ਨੇ ਸਾਨੂੰ ਆਪਣਾ ਵਿਸ਼ਵਾਸ ਦਿਖਾਇਆ ਹੈ, ਅਤੇ ਅਸੀਂ ਉਨ੍ਹਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਲਈ ਵਚਨਬੱਧ ਹਾਂ ।
Punjab Bani 19 December,2024
ਵਿਧਾਇਕ ਦੇਵ ਮਾਨ ਨੇ ਆਪ ਦੇ ਉਮੀਦਵਾਰ ਹਿਤੇਸ਼ ਖੱਟਰ ਦੇ ਹੱਕ ਚੋਣ ਪ੍ਰਚਾਰ ਕਰਦਿਆਂ ਕੱਢਿਆ ਰੋਡ ਸ਼ੋ
ਵਿਧਾਇਕ ਦੇਵ ਮਾਨ ਨੇ ਆਪ ਦੇ ਉਮੀਦਵਾਰ ਹਿਤੇਸ਼ ਖੱਟਰ ਦੇ ਹੱਕ ਚੋਣ ਪ੍ਰਚਾਰ ਕਰਦਿਆਂ ਕੱਢਿਆ ਰੋਡ ਸ਼ੋ -ਵਾਰਡ ਵਾਸੀਆਂ ਵਲੋਂ ਮਿਲਿਆ ਭਰਵਾਂ ਹੂੰਗਾਰਾ ਨਾਭਾ : ਸ਼ਹਿਰ ਨਾਭਾ ਵਿੱਚ ਵਾਰਡ ਨੰਬਰ 6 ਤੋਂ ਹੋ ਰਹੀ ਜ਼ਿਮਨੀ ਚੋਣ ਚ ਆਪ ਪਾਰਟੀ ਉਮੀਦਵਾਰ ਸਵਰਗੀ ਦਲੀਪ ਬਿੱਟੂ ਸੀਨੀਅਰ ਕੋਸਲਰ ਦੇ ਪੁੱਤਰ ਹਿਤੇਸ਼ ਖੱਟਰ ਦੇ ਹੱਕ ਵਿੱਚ ਵਾਰਡ ਅੰਦਰ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਤੇ ਉਨਾ ਦੇ ਸਮਰੱਥਕਾਂ ਵਲੋਂ ਰੋਡ ਸ਼ੋ ਦੋਰਾਨ ਘਰ ਘਰ ਜਾ ਕੇ ਵੋਟਾਂ ਮੰਗੀਆਂ ਗਈਆਂ, ਜਿਸ ਦੋਰਾਨ ਵਾਰਡ ਵਾਸੀਆਂ ਵਲੋਂ ਭਰਵਾਂ ਹੂੰਗਾਰਾ ਮਿਲਿਆ । ਇਸ ਮੋਕੇ ਹਿਤੇਸ਼ ਖੱਟਰ ਦੇ ਹੱਕ ਚ ਆਏ ਵਾਰਡ ਵਾਸੀਆਂ ਦੇ ਉਤਸਾਹ ਤੋਂ ਮੁਕ਼ਾਬਲਾ ਇੱਕ ਪਾਛੜ ਹੀ ਜਾਪਿਆ । ਇਸ ਮੋਕੇ ਵਿਧਾਇਕ ਦੇਵ ਮਾਨ ਵਾਰਡ ਵਾਸੀਆਂ ਨੂੰ ਅਪਣੇ ਉਮੀਦਵਾਰ ਹਿਤੇਸ਼ ਖੱਟਰ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿਤਾਉਣ ਦੀ ਅਪੀਲ ਕਰਦਿਆਂ ਵਾਰਡ ਪਹਿਲੇ ਨੰਬਰ ਤੇ ਸਰਬਪੱਖੀ ਵਿਕਾਸ ਕਰਵਾਉਣ ਦੀ ਗੱਲ ਆਖੀ । ਇਸ ਮੋਕੇ ਰਾਜ ਕੁਮਾਰ ਰਾਜੂ, ਰਮੇਸ਼ ਤਲਵਾੜ, ਗੁਰਬਖਸ਼ੀਸ਼ ਸਿੰਘ ਭੱਟੀ, ਗੋਤਮ ਬਾਤਿਸ਼ ਸੀਨੀਅਰ ਕੋਸਲਰ,ਮਾਨਟੂ ਪਾਹੂਜਾ,ਡਾਕਟਰ ਧੀਰ ਸਿੰਘ, ਸੋਮ ਨਾਥ ਢੱਲ, ਦਰਸ਼ਨ ਬੂੱਟਰ, ਤੇਜਿੰਦਰ ਖਹਿਰਾ, ਮੁਸ਼ਤਾਕ ਅਲੀ ਕਿੰਗ ਸਾਬਕਾ ਸਰਪੰਚ,ਪੰਕਜ ਪੱਪੂ, ਵੈਦ ਚੰਦ ਮੰਡੋਰ, ਕਰਨੈਲ ਸਿੰਘ ਸੋਜਾਂ,ਪੱਪੂ ਸੋਜਾਂ, ਰਣਜੀਤ ਸਿੰਘ ਪੂਨੀਆ, ਕੁਲਵੰਤ ਸਿਆਣ, ਗੁਰਸੇਵਕ ਸਿੰਘ ਗੋਲੂ, ਸੁਭਾਸ਼ ਸਹਿਗਲ, ਹਰਮੇਸ਼ ਮੇਸ਼ੀ, ਪਿ੍ਸ ਸ਼ਰਮਾ, ਭੁਪਿੰਦਰ ਸਿੰਘ ਕੱਲਰ ਮਾਜਰੀ ਤੋਂ ਇਲਾਵਾ ਵੱਡੀ ਗਿਣਤੀ ਉਨਾਂ ਦੇ ਸਮਰੱਥਕ ਮੋਜੂਦ ਸਨ ।
Punjab Bani 19 December,2024
ਲੁਧਿਆਣਾ ਮੇਰੀ ਕਰਮਭੂਮੀ : ਮੁੱਖ ਮੰਤਰੀ ਭਗਵੰਤ ਮਾਨ
ਲੁਧਿਆਣਾ ਮੇਰੀ ਕਰਮਭੂਮੀ : ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ, : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੁਧਿਆਣਾ ਵਿੱਚ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰਾਂ ਦੇ ਸਮਰਥਨ ਵਿੱਚ ਇੱਕ ਵਿਸ਼ਾਲ ਰੋਡ ਸ਼ੋਅ ਕਰਦਿਆਂ ਮੁੱਖ ਮੰਤਰੀ ਮਾਨ ਨੇ ਲੁਧਿਆਣਾ ਨਾਲ ਆਪਣੇ ਡੂੰਘੇ ਸਬੰਧਾਂ ਨੂੰ ਸਾਂਝਾ ਕੀਤਾ ਅਤੇ ਲੁਧਿਆਣਾ ਨੂੰ ਆਪਣੀ ਕਰਮਭੂਮੀ ਦੱਸਿਆ। ਉਨ੍ਹਾਂ ਆਪਣੇ ਸ਼ੁਰੂਆਤੀ ਕੈਰੀਅਰ ਨੂੰ ਯਾਦ ਕੀਤਾ, ਜੋ ਲੁਧਿਆਣਾ ਦੇ ਭੀੜ-ਭੜਾਕੇ ਬਾਜ਼ਾਰਾਂ ਵਿੱਚ ਸ਼ੁਰੂ ਹੋਇਆ ਸੀ। ਉਨ੍ਹਾਂ ਕਿਹਾ ਕਿ ਇਹ ਬਾਜ਼ਾਰ ਮੇਰੇ ਲਈ ਨਵੇਂ ਨਹੀਂ ਹਨ । ਜਦੋਂ ਮੈਂ ਆਪਣਾ ਕਲਾਕਾਰੀ ਵਾਲਾ ਕੈਰੀਅਰ ਸ਼ੁਰੂ ਕਰ ਰਿਹਾ ਸੀ ਤਾਂ ਮੈਂ ਅਕਸਰ ਇਨ੍ਹਾਂ ਗਲੀਆਂ ‘ਚ ਜਾਂਦਾ ਸੀ । ਲੁਧਿਆਣਾ ਨੇ ਮੈਨੂੰ ਬਹੁਤ ਪਿਆਰ ਦਿੱਤਾ ਹੈ ਅਤੇ ਹੁਣ ਇਸ ਸ਼ਹਿਰ ਨੂੰ ਕੁਝ ਵਾਪਸ ਦੇਣਾ ਮੇਰੀ ਜ਼ਿੰਮੇਵਾਰੀ ਹੈ । ਰੋਡ ਸ਼ੋਅ ਦੌਰਾਨ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ‘ਆਪ’ ਮੰਤਰੀ, ਲੁਧਿਆਣਾ ਦੇ ਵਿਧਾਇਕ ਅਤੇ ਵੱਡੀ ਗਿਣਤੀ ‘ਚ ‘ਆਪ’ ਅਹੁਦੇਦਾਰ ਵੀ ਮੁੱਖ ਮੰਤਰੀ ਮਾਨ ਦੇ ਨਾਲ ਸਨ । ਨਗਰ ਨਿਗਮ ਚੋਣਾਂ ਦੀ ਮਹੱਤਤਾ ਨੂੰ ਉਜਾਗਰ ਕਰਦੇ ਹੋਏ ਸੀ. ਐਮ. ਮਾਨ ਨੇ ਵੋਟਰਾਂ ਨੂੰ ਦਿਲੋਂ ਅਪੀਲ ਕੀਤੀ ਅਤੇ ਕਿਹਾ ਕਿ “ਈ. ਵੀ. ਐਮ. ‘ਤੇ ਤੁਹਾਨੂੰ ਜਿੱਥੇ ਵੀ ਝਾੜੂ ਦਾ ਨਿਸ਼ਾਨ ਦਿਖੇ, ਉਸ ਬਟਨ ਨੂੰ ਦਬਾ ਦਿਓ । ਅਜਿਹੇ ਨੁਮਾਇੰਦੇ ਚੁਣੋ ਜੋ ਲੁਧਿਆਣਾ ਦਾ ਅਸਲੀ ਵਿਕਾਸ ਕਰਵਾ ਸਕਣ । ਪਿਛਲੇ ਪ੍ਰਸ਼ਾਸਨ ਦੀਆਂ ਨਾਕਾਮੀਆਂ ਨਾਲ ‘ਆਪ’ ਦੀ ਤਰੱਕੀ ਪ੍ਰਤੀ ਵਚਨਬੱਧਤਾ ਦੀ ਤੁਲਨਾ ਕਰਦਿਆਂ ਮਾਨ ਨੇ ਕਿਹਾ, “ਪਹਿਲਾਂ ਨਗਰ ਨਿਗਮਾਂ ਨੇ ਕਦੇ ਵੀ ਵਿਕਾਸ ‘ਤੇ ਧਿਆਨ ਨਹੀਂ ਦਿੱਤਾ, ਫ਼ੰਡ ਲੋਕਾਂ ਦੇ ਸਨ, ਫਿਰ ਵੀ ਉਹ ਲੋਕ ਭਲਾਈ ਲਈ ਨਹੀਂ ਵਰਤੇ ਗਏ। ‘ਆਪ’ ਦੀ ਅਗਵਾਈ ਵਿਚ ਹਰ ਇਕ ਪੈਸਾ ਲੋਕਾਂ ਦੀ ਭਲਾਈ ਲਈ ਖ਼ਰਚਿਆ ਜਾਵੇਗਾ । ਮੁੱਖ ਮੰਤਰੀ ਨੇ ਵਿਰੋਧੀ ਸਿਆਸੀ ਪਾਰਟੀਆਂ ਖ਼ਾਸ ਕਰਕੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਬਾਦਲ ਪਰਿਵਾਰ ‘ਤੇ ਵੀ ਤਿੱਖੇ ਹਮਲੇ ਕੀਤੇ । ਉਨ੍ਹਾਂ ਕਿਹਾ ਕਿ ਸਮਾਂ ਬਹੁਤ ਬਲਵਾਨ ਹੈ। ਜਿਨ੍ਹਾਂ ਨੇ ਰੱਬ ਦੇ ਨਾਂ ‘ਤੇ ਪਾਪ ਕੀਤੇ, ਉਨ੍ਹਾਂ ਦੇ ਚੋਣ ਨਿਸ਼ਾਨ ਅੱਜ ਵੋਟਿੰਗ ਮਸ਼ੀਨ ਤੋਂ ਮਿਟ ਗਏ ਹਨ । ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਪੰਜਾਬ ਦੇ ਲੋਕਾਂ ਨਾਲ ਸਾਲਾਂ-ਬੱਧੀ ਧੋਖਾ ਕੀਤਾ ਹੈ । ਹੁਣ ਸਮਾਂ ਆ ਗਿਆ ਹੈ ਕਿ ਇਨ੍ਹਾਂ ਵੱਲੋਂ ਫੈਲਾਈ ਗੰਦਗੀ ਨੂੰ ਝਾੜੂ ਨਾਲ ਸਾਫ਼ ਕੀਤਾ ਜਾਵੇ ਅਤੇ ਨਗਰ ਨਿਗਮਾਂ ਵਿੱਚ ਵੀ ਇਮਾਨਦਾਰ ਪ੍ਰਸ਼ਾਸਨ ਸਥਾਪਿਤ ਕੀਤਾ ਜਾਵੇ । ਲੋਕਾਂ ਦੀ ਵੱਧ ਰਹੀ ਜਾਗਰੂਕਤਾ ਨੂੰ ਉਜਾਗਰ ਕਰਦੇ ਹੋਏ ਮਾਨ ਨੇ ਵੋਟਰਾਂ ਨੂੰ ਅਜਿਹੀਆਂ ਪਾਰਟੀਆਂ ਨੂੰ ਨਕਾਰਨ ਅਤੇ ਆਮ ਆਦਮੀ ਪਾਰਟੀ ਦੀ ਇਮਾਨਦਾਰ, ਲੋਕ ਕੇਂਦਰਿਤ ਰਾਜਨੀਤੀ ਨੂੰ ਅਪਣਾਉਣ ਦੀ ਅਪੀਲ ਕੀਤੀ । ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਕੋਲ ਭਵਿੱਖ ਦਾ ਫ਼ੈਸਲਾ ਕਰਨ ਦੀ ਸ਼ਕਤੀ ਹੈ ਅਤੇ ਉਹ ਇਸ ਵਾਰ ਧੋਖੇ ਦੀ ਬਜਾਏ ਇਮਾਨਦਾਰੀ ਦੀ ਚੋਣ ਕਰਨਗੇ । ਮਾਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ‘ਆਪ’ ਦੀ ਅਗਵਾਈ ਵਿੱਚ ਲੁਧਿਆਣਾ ਵਿੱਚ ਬੇਮਿਸਾਲ ਵਿਕਾਸ ਹੋਵੇਗਾ। “ਪੰਜਾਬ ਦੇ ਦਿਲ ਵਜੋਂ ਜਾਣਿਆ ਜਾਂਦਾ ਇਹ ਸ਼ਹਿਰ ਆਪਣੀ ਸ਼ਾਨ ਮੁੜ ਹਾਸਲ ਕਰਨ ਦਾ ਹੱਕਦਾਰ ਹੈ । ਨਗਰ ਨਿਗਮ ‘ਚ ‘ਆਪ’ ਦਾ ਮੇਅਰ ਅਤੇ ਪੰਜਾਬ ‘ਚ ‘ਆਪ’ ਦੀ ਅਗਵਾਈ ਵਾਲੀ ਸਰਕਾਰ ਹੋਣ ਨਾਲ ਸਹਾਇਤਾ ਜਾਂ ਸਾਧਨਾਂ ਦੀ ਕੋਈ ਕਮੀ ਨਹੀਂ ਰਹੇਗੀ, ਜੇਕਰ ਕੋਈ ਕਮੀ ਰਹਿ ਗਈ ਤਾਂ ਉਸ ਦੀ ਪੂਰੀ ਜ਼ਿੰਮੇਵਾਰੀ ਮੇਰੀ ਹੋਵੇਗੀ । ਮੁੱਖ ਮੰਤਰੀ ਨੇ ਪਿਛਲੇ ਤਿੰਨ ਸਾਲਾਂ ਦੌਰਾਨ ‘ਆਪ’ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਸੀਂ, 50,000 ਸਰਕਾਰੀ ਨੌਕਰੀਆਂ ਦਿੱਤੀਆਂ, ਬਿਜਲੀ ਦੇ ਬਿੱਲ ਜ਼ੀਰੋ ਕੀਤੇ ਅਤੇ ਮਜ਼ਬੂਤ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਨੂੰ ਲਾਗੂ ਕੀਤਾ । “ਅਸੀਂ ਇੱਥੇ ਸੇਵਾ ਕਰਨ ਆਏ ਹਾਂ, ਅਮੀਰ ਬਣਨ ਲਈ ਨਹੀਂ। ਸਾਡਾ ਧਿਆਨ ਪਿੰਡਾਂ, ਸ਼ਹਿਰਾਂ ਅਤੇ ਸਾਰਿਆਂ ਦੀ ਭਲਾਈ ‘ਤੇ ਹੈ । ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰ ਦੀ ਇਤਿਹਾਸਕ ਨੀਤੀ ‘ਇਕ ਵਿਧਾਇਕ, ਇਕ ਪੈਨਸ਼ਨ’ ਬਾਰੇ ਵੀ ਗੱਲ ਕੀਤੀ । ਉਨ੍ਹਾਂ ਨੇ ਕਈ ਪੈਨਸ਼ਨਾਂ ਦਾ ਬੋਝ ਜਨਤਾ ‘ਤੇ ਪਾਉਣ ਲਈ ਪਿਛਲੀਆਂ ਸਰਕਾਰਾਂ ਦੀ ਆਲੋਚਨਾ ਕੀਤੀ । ਉਨ੍ਹਾਂ ਸਵਾਲ ਕੀਤਾ ਕਿ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮੰਗਣ ਵਾਲੇ ਨੇਤਾਵਾਂ ਨੂੰ ਕਈ ਪੈਨਸ਼ਨਾਂ ਦੀ ਕੀ ਲੋੜ ਹੈ? ਅਸੀਂ ਇਹ ਵਿਵਸਥਾ ਖ਼ਤਮ ਕਰ ਦਿੱਤੀ ਹੈ ਅਤੇ ਇਹ ਯਕੀਨੀ ਬਣਾਇਆ ਹੈ ਕਿ ਜਨਤਾ ਦਾ ਪੈਸਾ ਲੋਕਾਂ ਦੀ ਭਲਾਈ ‘ਤੇ ਖ਼ਰਚ ਕੀਤਾ ਜਾਵੇ, ਨਾ ਕਿ ਸਿਆਸਤਦਾਨਾਂ ਦੇ ਐਸ਼ੋ-ਆਰਾਮ ‘ਤੇ? ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਨੀਤੀ ਆਮ ਆਦਮੀ ਪਾਰਟੀ ਦੇ ਨਾਗਰਿਕਾਂ ਨੂੰ ਪਹਿਲ ਦੇਣ ਅਤੇ ਬੇਲੋੜੇ ਖ਼ਰਚਿਆਂ ਨੂੰ ਰੋਕਣ ਦੇ ਸਮਰਪਣ ਨੂੰ ਦਰਸਾਉਂਦੀ ਹੈ । ਉਨ੍ਹਾਂ ਨੇ ਏਕਤਾ ਅਤੇ ਧਰਮ ਨਿਰਪੱਖਤਾ ਦੀ ਲੋੜ ‘ਤੇ ਜ਼ੋਰ ਦਿੰਦੇ ਹੋਏ ਕਿਹਾ, “ਪੰਜਾਬ ਸਾਂਝੇ ਤਿਉਹਾਰਾਂ ਅਤੇ ਭਾਈਚਾਰੇ ਦੀ ਧਰਤੀ ਹੈ । ਇੱਥੇ ਕਦੇ ਵੀ ਨਫ਼ਰਤ ਦਾ ਬੀਜ ਨਹੀਂ ਫੁੱਟੇਗਾ ਅਤੇ ਜੋ ਕੋਈ ਵੀ ਪੰਜਾਬ ਨੂੰ ਵੰਡਣ ਦਾ ਸੁਪਨਾ ਦੇਖ ਰਿਹਾ ਹੈ, ਉਹ ਇੱਕ ਭਰਮ ਵਿੱਚ ਜੀ ਰਿਹਾ ਹੈ । ਕਿਸਾਨਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਗੱਲ ਕਰਨੀ ਚਾਹੀਦੀ ਹੈ : ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਉਨ੍ਹਾਂ ਨਾਲ ਗੱਲਬਾਤ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ । ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਗੱਲਬਾਤ ਕਰਨਾ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਹੈ । ਕੋਈ ਵੀ ਮੁੱਦਾ ਗੱਲਬਾਤ ਰਾਹੀਂ ਹੀ ਹੱਲ ਕੀਤਾ ਜਾ ਸਕਦਾ ਹੈ । ਸਰਕਾਰ ਨੂੰ ਆਪਣੀ ਜ਼ਿੱਦ ਛੱਡ ਕੇ ਕਿਸਾਨਾਂ ਦੀ ਗੱਲ ਸੁਣਨੀ ਚਾਹੀਦੀ ਹੈ ।
Punjab Bani 19 December,2024
ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਪਟਿਆਲਾ ਦੇ ਵੱਖ-ਵੱਖ ਵਾਰਡਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਲਈ ਕੀਤਾ ਪ੍ਰਚਾਰ
ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਪਟਿਆਲਾ ਦੇ ਵੱਖ-ਵੱਖ ਵਾਰਡਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਲਈ ਕੀਤਾ ਪ੍ਰਚਾਰ ਸਰਕਾਰ ਨੇ ਜੇਕਰ ਗੁੰਡਾਗਰਦੀ ਕੀਤੀ ਤਾਂ ਦੇਵਾਂਗੇ ਮੂੰਹ ਤੋੜ ਜਵਾਬ: ਸਰਬਜੀਤ ਸਿੰਘ ਝਿੰਜਰ ਪਟਿਆਲਾ : ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਅੱਜ ਪਟਿਆਲਾ ਦੇ ਵੱਖ-ਵੱਖ ਵਾਰਡਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਨਗਰ ਨਿਗਮ (ਐਮ. ਸੀ.) ਦੇ ਉਮੀਦਵਾਰਾਂ ਦੇ ਹੱਕ ਵਿੱਚ ਜ਼ੋਰਦਾਰ ਪ੍ਰਚਾਰ ਕੀਤਾ। ਯੂਥ ਆਗੂ ਨੇ ਵੋਟਰਾਂ ਨਾਲ ਮੁਲਾਕਾਤ ਕੀਤੀ, ਉਨ੍ਹਾਂ ਦੀਆਂ ਚਿੰਤਾਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਅਕਾਲੀ ਦਲ ਉਨ੍ਹਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਵਚਨਬੱਧ ਹੈ । ਝਿੰਜਰ ਨੇ ਕਿਹਾ, ਪੰਜਾਬ ਦੀ ਭਲਾਈ ਲਈ ਸੱਚੇ ਦਿਲੋਂ ਕੰਮ ਕਰਨ ਵਾਲੀ ਇਕਲੌਤੀ ਖੇਤਰੀ ਪਾਰਟੀ ਹੋਣ ਦੇ ਨਾਤੇ ਸ਼੍ਰੋਮਣੀ ਅਕਾਲੀ ਦਲ ਨੇ ਲਗਾਤਾਰ ਸੂਬੇ ਦੇ ਹਿੱਤਾਂ ਨੂੰ ਪਹਿਲ ਦਿੱਤੀ ਹੈ । 'ਆਪ', ਭਾਜਪਾ ਅਤੇ ਕਾਂਗਰਸ ਵਰਗੀਆਂ ਦੂਜੀਆਂ ਪਾਰਟੀਆਂ ਦੇ ਉਲਟ, ਜੋ ਦਿੱਲੀ ਤੋਂ ਨਿਯੰਤਰਿਤ ਹਨ ਅਤੇ ਆਪਣੇ ਰਾਸ਼ਟਰੀ ਨੇਤਾਵਾਂ ਨੂੰ ਖੁਸ਼ ਕਰਨ 'ਤੇ ਕੇਂਦ੍ਰਿਤ ਹਨ, ਅਕਾਲੀ ਦਲ ਪੰਜਾਬ ਦੀਆਂ ਵਿਲੱਖਣ ਚੁਣੌਤੀਆਂ ਨੂੰ ਹੱਲ ਕਰਨ ਲਈ ਵਚਨਬੱਧ ਹੈ । ਸਰਬਜੀਤ ਝਿੰਜਰ ਨੇ ਇਹ ਵੀ ਭਰੋਸਾ ਦਿੱਤਾ ਕਿ 21 ਦਸੰਬਰ ਨੂੰ ਹੋਣ ਵਾਲੀਆਂ ਵੋਟਾਂ ਦੌਰਾਨ ਸਾਰੇ ਪੋਲਿੰਗ ਬੂਥਾਂ 'ਤੇ ਯੂਥ ਅਕਾਲੀ ਦਲ ਦੇ ਵਰਕਰ ਵੱਡੀ ਗਿਣਤੀ 'ਚ ਮੌਜੂਦ ਰਹਿਣਗੇ । ਇਸ ਕਦਮ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਚੋਣਾਂ ਜਿੱਤਣ ਲਈ ਹਿੰਸਕ ਰਣਨੀਤੀਆਂ ਦਾ ਸਹਾਰਾ ਨਾ ਲੈਣ। ਯੂਥ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਅਸੀਂ 'ਆਪ' ਸਰਕਾਰ ਨੂੰ ਪਟਿਆਲਾ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦੇਵਾਂਗੇ । "ਸਾਡੇ ਵਰਕਰ ਸਾਰੇ ਪੋਲਿੰਗ ਬੂਥਾਂ 'ਤੇ ਮੌਜੂਦ ਰਹਿਣਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵੋਟਰ ਬਿਨਾਂ ਕਿਸੇ ਡਰ ਜਾਂ ਭੈ ਦੇ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ, ਜੇਕਰ ਆਮ ਆਦਮੀ ਪਾਰਟੀ ਦੇ ਵਰਕਰ ਜਾਂ ਫੇਰ ਸਰਕਾਰ ਵਲੋਂ ਉਸ ਦਿਨ ਕੋਈ ਵੀ ਗੁੰਡਾਗਰਦੀ ਕੀਤੀ ਗਈ ਤਾਂ ਅਸੀਂ ਉਸਦਾ ਮੂੰਹ ਤੋੜ ਜਵਾਬ ਦੇਵਾਂਗੇ । ਝਿੰਜਰ ਨੇ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਲੋਕਤੰਤਰੀ ਪ੍ਰਕਿਰਿਆ ਨੂੰ ਵਿਗਾੜਨ ਲਈ 'ਆਪ' ਸਰਕਾਰ ਅਤੇ ਸਥਾਨਕ ਵਿਧਾਇਕਾਂ ਦੀ ਵੀ ਆਲੋਚਨਾ ਕੀਤੀ । ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਲੋਕਤੰਤਰੀ ਪ੍ਰਕਿਰਿਆ ਨੂੰ ਬਰਕਰਾਰ ਰੱਖਣ ਅਤੇ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ ।ਅੰਤ ਵਿੱਚ ਝਿੰਜਰ ਨੇ ਪਟਿਆਲਾ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਬਾਹਰ ਆ ਕੇ ਆਪਣੀ ਵੋਟ ਦਾ ਇਸਤੇਮਾਲ ਕਰਨ । ਯੂਥ ਪ੍ਰਧਾਨ ਨੇ ਕਿਹਾ ਕਿ ਇਹ ਚੋਣ ਪਟਿਆਲਾ ਦੇ ਭਵਿੱਖ ਲਈ ਬਹੁਤ ਮਹੱਤਵਪੂਰਨ ਹੈ ਅਤੇ ਅਸੀਂ ਸਾਰੇ ਵੋਟਰਾਂ ਨੂੰ ਲੋਕਤੰਤਰੀ ਪ੍ਰਕਿਰਿਆ ਵਿੱਚ ਵੱਧ ਚੜਕੇ ਹਿੱਸਾ ਲੈਣ ਦੀ ਅਪੀਲ ਕਰਦੇ ਹਾਂ । ਝਿੰਜਰ ਨੇ ਵਿਸ਼ੇਸ਼ ਤੌਰ 'ਤੇ ਵਾਰਡ ਨੰਬਰ 14 ਤੋਂ ਉਮੀਦਵਾਰ ਕਮਲਦੀਪ ਕੌਰ ਸੁਪਤਨੀ ਅਮਿਤ ਸਿੰਘ ਰਾਠੀ, ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਲਈ ਚੋਣ ਪ੍ਰਚਾਰ ਕੀਤਾ । ਇਸ ਸਮੇਂ ਹੋਰਨਾਂ ਸਮੇਤ ਅਕਾਲੀ ਦਲ ਦੇ ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ, ਜ਼ਿਲ੍ਹਾ ਦਿਹਾਤੀ ਯੂਥ ਅਕਾਲੀ ਦਲ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਲੰਗ, ਜ਼ਿਲ੍ਹਾ ਸ਼ਹਿਰੀ ਯੂਥ ਪ੍ਰਧਾਨ ਕਰਨਵੀਰ ਸਿੰਘ ਸਾਹਨੀ, ਯੂਥ ਅਕਾਲੀ ਦਲ ਦੇ ਬੁਲਾਰੇ ਗੁਰਤੇਜ ਸਿੰਘ ਮੰਡੇਰ, ਹਰਜੋਤ ਸਿੰਘ ਮਾਜਰੀ, ਮਨਪ੍ਰੀਤ ਸਿੰਘ ਫਰੀਦਪੁਰ, ਮਨਪ੍ਰੀਤ ਸਿੰਘ ਮਾਜਰੀ, ਸੁਖਪਾਲ ਸਿੰਘ, ਕਮਲਪ੍ਰੀਤ ਸਿੰਘ ਆਦਿ ਹਾਜ਼ਰ ਸਨ ।
Punjab Bani 19 December,2024
19 ਦਸੰਬਰ ਤੋਂ 21 ਦਸੰਬਰ ਚੋਣਾਂ ਦਾ ਅਮਲ ਮੁਕੰਮਲ ਹੋਣ ਤੱਕ ਨਸ਼ਾਬੰਦੀ ਦਾ ਐਲਾਨ
19 ਦਸੰਬਰ ਤੋਂ 21 ਦਸੰਬਰ ਚੋਣਾਂ ਦਾ ਅਮਲ ਮੁਕੰਮਲ ਹੋਣ ਤੱਕ ਨਸ਼ਾਬੰਦੀ ਦਾ ਐਲਾਨ -ਚੋਣਾਂ ਵਾਲੇ ਖੇਤਰਾਂ 'ਚ ਲਾਗੂ ਰਹੇਗੀ ਪਾਬੰਦੀ ਪਟਿਆਲਾ, 19 ਦਸੰਬਰ : ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਜ਼ਿਲ੍ਹਾ ਪਟਿਆਲਾ ਵਿੱਚ ਨਗਰ ਨਿਗਮ ਚੋਣਾਂ-2024 ਦੌਰਾਨ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 19 ਦਸੰਬਰ 2024 ਤੋਂ 21 ਦਸੰਬਰ ਚੋਣਾਂ ਦਾ ਅਮਲ ਮੁਕੰਮਲ ਹੋਣ ਤੱਕ ਡਰਾਈ ਡੇਅ ਦਾ ਐਲਾਨ ਕੀਤਾ ਹੈ । ਇਹ ਹੁਕਮ ਚੋਣਾਂ ਵਾਲੇ ਏਰੀਆ/ਸਥਾਨ ਦੀ ਹਦੂਦ ਵਿੱਚ ਲਾਗੂ ਹੋਵੇਗਾ । ਉਹਨਾਂ ਕਿਹਾ ਕਿ ਉਕਤ ਪਾਬੰਦੀ ਵਾਲੇ ਸਮੇਂ ਦੌਰਾਨ ਚੋਣਾਂ ਵਾਲੇ ਖੇਤਰ ਵਿੱਚ ਕਿਸੇ ਵੀ ਸ਼ਰਾਬ ਦੇ ਠੇਕੇ (ਦੇਸੀ ਅਤੇ ਅੰਗਰੇਜ਼ੀ), ਹੋਟਲ, ਦੁਕਾਨ, ਰੈਸਟੋਰੈਂਟ, ਕਲੱਬ, ਬੀਅਰ ਬਾਰ, ਅਹਾਤੇ ਜਿੱਥੇ ਸ਼ਰਾਬ ਵੇਚਣ ਤੇ ਪੀਣ ਦੀ ਕਾਨੂੰਨੀ ਇਜਾਜ਼ਤ ਹੈ ਜਾਂ ਕਿਸੇ ਹੋਰ ਜਨਤਕ ਥਾਵਾਂ ਆਦਿ 'ਤੇ ਸ਼ਰਾਬ ਦੀ ਵਿਕਰੀ ਕਰਨ, ਵਰਤੋਂ ਕਰਨ, ਪੀਣ, ਪਿਲਾਉਣ, ਸਟੋਰ ਕਰਨ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ 'ਤੇ ਮੁਕੰਮਲ ਪਾਬੰਦੀ ਲਗਾਈ ਹੈ । ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਨਗਰ ਨਿਗਮ ਚੋਣਾਂ-2024 ਜੋ ਕਿ 21 ਦਸੰਬਰ 2024 ਨੂੰ ਹੋਣੀਆ ਹਨ ਅਤੇ ਵੋਟਾਂ ਦੀ ਗਿਣਤੀ ਵੀ 21 ਦਸੰਬਰ ਨੂੰ ਹੋਣੀ ਹੈ । ਇਹਨਾਂ ਚੋਣਾਂ ਦੌਰਾਨ ਸ਼ਰਾਬ ਦੀ ਚੋਰੀ ਅਤੇ ਲੀਕੇਜ ਹੋਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ, ਜਿਸ ਕਾਰਨ ਚੋਣਾਂ ਦੇ ਕੰਮ 'ਤੇ ਅਸਰ ਪੈ ਸਕਦਾ ਹੈ ਅਤੇ ਲੋਕਾਂ ਵਿੱਚ ਲੜਾਈ ਝਗੜਾ ਹੋਣ ਕਾਰਨ ਕਾਨੂੰਨ ਵਿਵਸਥਾ ਦੀ ਸਥਿਤੀ ਖ਼ਰਾਬ ਹੋਣ ਦਾ ਅੰਦੇਸ਼ਾ ਬਣਿਆ ਰਹਿੰਦਾ ਹੈ, ਇਸ ਲਈ ਸ਼ਾਂਤਮਈ ਅਤੇ ਪਾਰਦਰਸ਼ੀ ਤਰੀਕੇ ਨਾਲ ਚੋਣਾਂ ਦਾ ਕੰਮ ਮੁਕੰਮਲ ਕਰਾਉਣ ਲਈ ਨਸ਼ਾਬੰਦੀ ਘੋਸ਼ਿਤ ਕੀਤੀ ਜਾਣੀ ਜ਼ਰੂਰੀ ਹੈ ।
Punjab Bani 19 December,2024
'ਆਪ' ਦੇ ਉਮੀਦਵਾਰ ਨਗਰ ਨਿਗਮ/ਕੌਂਸਲ ਚੋਣਾਂ ਵਿੱਚ ਪ੍ਰਾਪਤ ਕਰਨਗੇ ਹੂੰਝਾ ਫੇਰ ਜਿੱਤ : ਹਰਚੰਦ ਸਿੰਘ ਬਰਸਟ
'ਆਪ' ਦੇ ਉਮੀਦਵਾਰ ਨਗਰ ਨਿਗਮ/ਕੌਂਸਲ ਚੋਣਾਂ ਵਿੱਚ ਪ੍ਰਾਪਤ ਕਰਨਗੇ ਹੂੰਝਾ ਫੇਰ ਜਿੱਤ : ਹਰਚੰਦ ਸਿੰਘ ਬਰਸਟ ਪਟਿਆਲਾ : ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਚੰਗੀ ਕਾਰਗੁਜਾਰੀ ਤੋਂ ਲੋਕ ਬਹੁਤ ਖੁਸ਼ ਹਨ। ਨਗਰ ਨਿਗਮ, ਨਗਰ ਕੌਂਸਲ, ਨਗਰ ਪੰਚਾਇਤ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਲੋਕਾਂ ਦਾ ਪੂਰਾ ਸਾਥ ਮਿਲ ਰਿਹਾ ਹੈ ਅਤੇ ਚੋਣਾਂ ਵਿੱਚ ਆਪ ਦੇ ਉਮੀਦਵਾਰ ਹੂੰਝਾ ਫੇਰ ਜਿੱਤ ਹਾਸਲ ਕਰਨਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪੜ੍ਹੇ ਲਿਖੇ, ਇਮਾਨਦਾਰ, ਸੂਝਵਾਨ ਲੋਕਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ । ਸ. ਬਰਸਟ ਨੇ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕ ਪੱਖੀ ਕੰਮ ਕੀਤੇ ਜਾ ਰਹੇ ਹਨ, ਜਿਸਦੇ ਸਦਕਾ ਅੱਜ ਪੰਜਾਬ ਤਰੱਕੀ ਦੀ ਰਾਹ 'ਤੇ ਅੱਗੇ ਵੱਧ ਰਿਹਾ ਹੈ । ਪੰਜਾਬ ਦੇ ਲੋਕਾਂ ਨੂੰ ਚੰਗੀ ਸਿਹਤ ਅਤੇ ਚੰਗੀ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ। 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ । ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਸ਼ ਤੋਂ ਕਰੀਬ 50 ਹਜਾਰ ਨੋਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ । ਖੇਤਾਂ ਨੂੰ ਨਹਿਰਾਂ ਦਾ ਪਾਣੀ ਦੇਣਾ, ਸਕੂਲ ਆਫ ਐਮੀਨੈਂਸ, ਸੜਕ ਸੁਰੱਖਿਆ ਫੋਰਸ ਸਮੇਤ ਪੰਜਾਬ ਵਿੱਚ ਨਵੀਂ ਇੰਡਸਟਰੀ ਲਗਾਉਣ ਲਈ ਪੰਜਾਬ ਸਰਕਾਰ ਵੱਲੋਂ ਸਾਰਥਿਕ ਕਦਮ ਚੁੱਕੇ ਗਏ ਹਨ, ਜਿਸ ਕਰਕੇ ਲੋਕਾਂ ਨੂੰ ਆਪ ਸਰਕਾਰ ਤੇ ਪੂਰਾ ਭਰੋਸਾ ਹੈ । ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ । ਸੂਬੇ ਵਿੱਚ ਖੇਡ ਸੱਭਿਆਚਾਰ ਵਿਕਸਿਤ ਕਰਨ ਲਈ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ, ਤਾਂ ਜੋ ਪੰਜਾਬ ਵਿੱਚ ਖੇਡਾਂ ਨੂੰ ਪ੍ਰਫੂਲਤ ਕੀਤਾ ਜਾ ਸਕੇ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਨੀਤੀਆਂ, ਪ੍ਰਸ਼ਾਸਨਿਕ ਸੁਧਾਰਾਂ ਤੋਂ ਲੈ ਕੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣਾ ਅਤੇ ਹਰ ਵਰਗ ਦੀ ਭਲਾਈ ਵਾਸਤੇ ਲਏ ਗਏ ਫੈਸਲਿਆਂ ਤੋਂ ਆਮ ਜਨ ਬਹੁਤ ਖੁਸ਼ ਹਨ, ਜਿਸ ਕਰਕੇ ਨਗਰ ਨਿਗਮ, ਨਗਰ ਕੌਂਸਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਵੱਲੋਂ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕੀਤੀ ਜਾਵੇਗੀ । ਉਨ੍ਹਾਂ ਆਪ ਦੇ ਵਲੰਟੀਅਰਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਕਾਰਜਾਂ ਨੂੰ ਘਰ-ਘਰ ਜਾ ਕੇ ਲੋਕਾਂ ਤੱਕ ਪਹੁੰਚਾਇਆ ਜਾਵੇ ਤਾਂ ਜੋ ਲੋਕਾਂ ਨੂੰ ਇਨ੍ਹਾਂ ਦਾ ਲਾਭ ਹੋ ਸਕੇ ।
Punjab Bani 18 December,2024
ਡਿਪਟੀ ਕਮਿਸ਼ਨਰ ਵੱਲੋਂ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਚੋਣਾਂ ਲਈ ਚੋਣ ਅਮਲੇ ਦੀ ਦੂਜੀ ਰਿਹਰਸਲ ਦਾ ਨਿਰੀਖਣ
ਡਿਪਟੀ ਕਮਿਸ਼ਨਰ ਵੱਲੋਂ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਚੋਣਾਂ ਲਈ ਚੋਣ ਅਮਲੇ ਦੀ ਦੂਜੀ ਰਿਹਰਸਲ ਦਾ ਨਿਰੀਖਣ -ਚੋਣ ਅਮਲਾ ਨਿਰਪੱਖ ਰਹਿ ਕੇ ਪਾਰਦਰਸ਼ੀ ਢੰਗ ਨਾਲ ਪੁਆਏ ਵੋਟਾਂ : ਡਾ. ਪ੍ਰੀਤੀ ਯਾਦਵ ਪਟਿਆਲਾ, 18 ਦਸੰਬਰ : 21 ਦਸੰਬਰ ਨੂੰ ਹੋਣ ਵਾਲੀਆਂ ਨਗਰ ਨਿਗਮ ਦੀਆਂ 45 ਵਾਰਡਾਂ ਸਮੇਤ ਨਗਰ ਪੰਚਾਇਤ ਭਾਦਸੋਂ ਤੇ ਘੱਗਾ ਦੀਆਂ ਆਮ ਚੋਣਾਂ ਅਤੇ ਨਗਰ ਕੌਂਸਲ ਰਾਜਪੁਰਾ, ਨਾਭਾ ਤੇ ਪਾਤੜਾਂ ਦੀ ਇੱਕ-ਇੱਕ ਵਾਰ ਦੀਆਂ ਉਪ ਚੋਣਾਂ ਲਈ ਤਾਇਨਾਤ ਕੀਤੇ ਗਏ ਚੋਣ ਅਮਲੇ ਦੀ ਵੋਟਾਂ ਪਾਉਣ ਸਬੰਧੀ ਰਿਟਰਨਿੰਗ ਅਧਿਕਾਰੀਆਂ ਵੱਲੋਂ ਦੂਜੀ ਰਿਹਰਸਲ ਕਰਵਾਈ ਗਈ । ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਇਸ ਰਿਹਰਸਲ ਦਾ ਜਾਇਜ਼ਾ ਲੈਂਦਿਆਂ ਚੋਣ ਅਮਲੇ ਨੂੰ ਵੋਟਾਂ ਪੁਆਉਣ ਦਾ ਕਾਰਜ ਪਾਰਦਰਸ਼ਤੀ ਢੰਗ ਨਾਲ ਨਿਰਪੱਖ ਰਹਿ ਕੇ ਪੂਰੀ ਜਿੰਮੇਵਾਰ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ । ਡਾ. ਪ੍ਰੀਤੀ ਯਾਦਵ ਨੇ ਇੱਥੇ ਸਰਕਾਰੀ ਬਿਕਰਮ ਕਾਲਜ ਵਿਖੇ ਵਾਰਡ ਨੰਬਰ 30 ਤੋਂ 45 ਲਈ ਰਿਟਰਨਿੰਗ ਅਫ਼ਸਰ ਤੇ ਸਹਾਇਕ ਕਮਿਸ਼ਨਰ (ਜ) ਰਿਚਾ ਗੋਇਲ ਦੀ ਅਗਵਾਈ ਹੇਠ ਕਰਵਾਈ ਗਈ ਰਿਹਰਸਲ ਦਾ ਜਾਇਜ਼ਾ ਲਿਆ ਅਤੇ ਚੋਣ ਅਮਲੇ ਨੂੰ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾਂ ਕਰਨ ਦੀ ਹਦਾਇਤ ਕੀਤੀ । ਉਨ੍ਹਾਂ ਕਿਹਾ ਕਿ ਕਮਿਸ਼ਨ ਦੇ ਨਿਰਦੇਸ਼ਾਂ ਮੁਤਾਬਕ ਸਮੁੱਚੀ ਚੋਣ ਪ੍ਰਕਿਰਿਆ ਪੂਰੀ ਤਰ੍ਹਾਂ ਸੁਤੰਤਰ, ਨਿਰਪੱਖ, ਸੁਚਾਰੂ, ਨਿਰਵਿਘਨ ਅਤੇ ਆਜ਼ਾਦਾਨਾ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਖਰੀ ਰਿਹਰਸਲ 18 ਦਸੰਬਰ ਨੂੰ ਹੋਵੇਗੀ ਅਤੇ ਸਾਰੀਆਂ ਪੋਲਿੰਗ ਪਾਰਟੀਆਂ 20 ਦਸੰਬਰ ਨੂੰ ਨਿਰਧਾਰਤ ਕੀਤੇ ਜਾਣ ਵਾਲੇ ਪੋਲਿੰਗ ਸਟੇਸ਼ਨਾਂ ਲਈ ਰਵਾਨਾ ਕੀਤੀ ਜਾਣਗੀਆਂ ਅਤੇ ਇਸੇ ਦਿਨ ਇਨ੍ਹਾਂ ਦੇ ਪੋਲਿੰਗ ਬੂਥ ਅਲਾਟ ਕੀਤੇ ਜਾਣਗੇ । ਇਸੇ ਦੌਰਾਨ ਨਗਰ ਨਿਗਮ ਪਟਿਆਲਾ ਦੀ ਵਾਰਡ ਨੰਬਰ 1 ਤੋਂ 14 ਤੱਕ ਲਈ ਰਿਟਰਨਿੰਗ ਅਫ਼ਸਰ-ਕਮ-ਆਰ. ਟੀ. ਓ. ਨਮਨ ਮਾਰਕੰਨ ਸਮੇਤ ਵਾਰਡ 15 ਤੋਂ 29 ਲਈ ਰਿਟਰਨਿੰਗ ਅਫ਼ਸਰ ਤੇ ਐਸ. ਡੀ. ਐਮ. ਪਟਿਆਲਾ ਮਨਜੀਤ ਕੌਰ ਤੇ ਵਾਰਡ ਨੰਬਰ 46 ਤੋਂ 60 ਲਈ ਰਿਟਰਨਿੰਗ ਅਫ਼ਸਰ ਤੇ ਐਸ. ਡੀ. ਐਮ. ਨਾਭਾ ਡਾ. ਇਸਮਤ ਵਿਜੇ ਸਿੰਘ ਨੇ ਵੀ ਆਪਣੇ ਚੋਣ ਅਮਲੇ ਨੂੰ ਰਿਹਰਸਲ ਕਰਵਾਈ । ਨਗਰ ਪੰਚਾਇਤ ਭਾਦਸੋਂ ਲਈ ਜ਼ਿਲ੍ਹਾ ਮਾਲ ਅਫ਼ਸਰ ਪਟਿਆਲਾ ਨਵਦੀਪ ਸਿੰਘ, ਨਗਰ ਪੰਚਾਇਤ ਘੱਗਾ ਲਈ ਰਿਟਰਨਿੰਗ ਅਫ਼ਸਰ ਐਸ. ਡੀ. ਐਮ. ਸਮਾਣਾ ਤਰਸੇਮ ਚੰਦ, ਨਗਰ ਕੌਂਸਲ ਪਾਤੜਾਂ ਦੀ ਇੱਕ ਵਾਰਡ ਦੇ ਰਿਟਰਨਿੰਗ ਅਫ਼ਸਰ ਐਸ. ਡੀ. ਐਮ. ਪਾਤੜਾਂ ਅਸ਼ੋਕ ਕੁਮਾਰ ਸਮੇਤ ਰਾਜਪੁਰਾ ਤੇ ਨਾਭਾ ਦੇ ਇੱਕ-ਇੱਕ ਵਾਰਡ ਦੀ ਚੋਣ ਲਈ ਵੀ ਚੋਣ ਅਮਲੇ ਦੀ ਪਹਿਲੀ ਰਿਹਰਸਲ ਕਰਵਾਈ ਗਈ ।
Punjab Bani 18 December,2024
ਵਾਰਡ ਨੰਬਰ 11 ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰੇ ਜ਼ਿਲ੍ਹਾ ਪ੍ਰਸ਼ਾਸਨ
ਨਗਰ ਨਿਗਮ ਚੋਣਾਂ ਵਾਰਡ ਨੰਬਰ 11 ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰੇ ਜ਼ਿਲ੍ਹਾ ਪ੍ਰਸ਼ਾਸਨ ਫਰੀਡਮ ਫਾਈਟਰ ਪਰਿਵਾਰ ਨਾਲ ਧੱਕਾ ਹੋਇਆ ਤਾਂ 26 ਜਨਵਰੀ ਦੇ ਸਮਾਗਮਾਂ ਦਾ ਕਰਾਂਗੇ ਬਾਇਕਾਟ : ਡਕਾਲਾ, ਸੰਧੂ ਪਟਿਆਲਾ : ਨਗਰ ਨਿਗਮ ਚੋਣਾਂ ਦੌਰਾਨ ਮੋਜੋਦਾ ਸਰਕਾਰ ਦੇ ਉਮੀਦਵਾਰਾਂ ਵਲੋਂ ਧੱਕੇਸ਼ਾਹੀ ਕੀਤੀ ਜਾ ਰਹੀ ਹੈ । ਵਾਰਡ ਨੰਬਰ 11 ਵਿਚੋਂ ਫਰੀਡਮ ਫਾਈਟਰ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰਪ੍ਰੀਤ ਸਿੰਘ ਬੋਬੀ ਦੀ ਧਰਮਪਤਨੀ ਬੀਬੀ ਸਿਰਤਾਜ ਕੋਰ ਨੂੰ ਉਮੀਦਵਾਰ ਐਲਾਨਿਆ ਗਿਆ ਹੈ । ਇਸ ਸਬੰਧੀ ਜ਼ਿਲ੍ਹਾ ਜਥੇਬੰਦੀ ਦੇ ਜਰਨਲ ਸਕੱਤਰ ਰਾਜ ਕੁਮਾਰ ਡਕਾਲਾ ਅਤੇ ਗੁਰਇਕਬਾਲ ਸਿੰਘ ਸੰਧੂ ਉਤਰਾਧਿਕਾਰੀ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਅੱਜ ਡਿਪਟੀ ਕਮਿਸ਼ਨਰ ਪਟਿਆਲਾ ਪ੍ਰੀਤੀ ਯਾਦਵ ਨਾਲ ਮੁਲਾਕਾਤ ਕਰਕੇ ਵਾਰਡ ਨੰਬਰ 11 ਵਿੱਚ ਫਰੀਡਮ ਫਾਈਟਰ ਪਰਿਵਾਰ ਦੇ ਚੋਣ ਲੜਨ ਸਬੰਧੀ ਜਾਣੂ ਕਰਵਾਇਆ ਗਿਆ ਹੈ। ਆਗੂਆਂ ਨੇ ਡਿਪਟੀ ਕਮਿਸ਼ਨਰ ਨੂੰ ਤੋਂ ਮੰਗ ਕੀਤੀ ਕਿ ਵਾਰਡ ਨੰਬਰ 11 ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣ । ਦੇਸ਼ ਦੀ ਆਜ਼ਾਦੀ ਲਈ ਅਹਿਮ ਯੋਗਦਾਨ ਪਾਉਣ ਵਾਲੇ ਮਹਾਨ ਦੇਸ਼ ਭਗਤਾਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰ ਦੇ ਉਮੀਦਵਾਰ ਨਾਲ ਕਿਸੇ ਵੀ ਤਰ੍ਹਾਂ ਦਾ ਕੋਈ ਧੱਕਾ ਹੋਇਆ ਤਾਂ ਆਉਣ ਵਾਲੇ ਗਣਤੰਤਰ ਦਿਵਸ 26 ਜਨਵਰੀ ਨੂੰ ਸਾਰੇ ਫਰੀਡਮ ਫਾਈਟਰ ਪਰਿਵਾਰਾਂ ਵਲੋਂ ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਰਜਿ ਨੰ 234 ਦੀ ਅਗਵਾਈ ਹੇਠ ਬਾਈਕਾਟ ਕੀਤਾ ਜਾਵੇਗਾ, ਜਿਸ ਦੀ ਜ਼ਿਮੇਵਾਰੀ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਵੇਗੀ । ਆਗੂਆਂ ਨੇ ਕਿਹਾ ਕਿ ਦੇਸ਼ ਭਗਤ ਪਰਿਵਾਰ ਨੂੰ ਚੋਣਾਂ ਦੌਰਾਨ ਸੁਰੱਖਿਆ ਪ੍ਰਦਾਨ ਕੀਤੀ ਜਾਵੇ। ਵੋਟਾਂ ਵਾਲੇ ਦਿਨ ਵੀਡੀਓਗਰਾਫੀ ਕਰਵਾਈ ਜਾਵੇ ਅਤੇ ਪਰਿਵਾਰ ਦੇ ਮਾਣ ਸਨਮਾਨ ਨੂੰ ਬਹਾਲ ਰੱਖਣ ਸਬੰਧੀ ਪੁਲਸ ਪ੍ਰਸ਼ਾਸਨ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣ। ਡਿਪਟੀ ਕਮਿਸ਼ਨਰ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਵਾਰਡ ਨੰਬਰ 11 ਵਿੱਚ ਲਾਅ ਐਂਡ ਆਰਡਰ ਤੋੜਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ । ਫਰੀਡਮ ਫਾਈਟਰ ਪਰਿਵਾਰ ਦੇ ਮਾਣ ਸਨਮਾਨ ਨੂੰ ਬਹਾਲ ਰੱਖਿਆ ਜਾਵੇਗਾ ।
Punjab Bani 18 December,2024
ਚੋਣ ਕਮਿਸ਼ਨ ਨੇ ਸੱਦੀ ਦਿੱਲੀ ਵਿਧਾਨ ਸਭਾ ਚੋਣਾਂ ਦੀ ਤਿਆਰੀ ਲਈ ਮੀਟਿੰਗ
ਚੋਣ ਕਮਿਸ਼ਨ ਨੇ ਸੱਦੀ ਦਿੱਲੀ ਵਿਧਾਨ ਸਭਾ ਚੋਣਾਂ ਦੀ ਤਿਆਰੀ ਲਈ ਮੀਟਿੰਗ ਨਵੀਂ ਦਿੱਲੀ : ਭਾਰਤੀ ਚੋਣ ਕਮਿਸ਼ਨ ਨੇ ਅਗਲੇ ਸਾਲ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਦੀ ਤਿਆਰੀ ਲਈ ਇਸ ਹਫਤੇ ਮੀਟਿੰਗ ਸੱਦੀ ਹੈ। ਸੂਤਰਾਂ ਨੇ ਦੱਸਿਆ ਕਿ ਇਸ ਮੀਟਿੰਗ ਤੋਂ ਬਾਅਦ ਜਲਦੀ ਹੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾ ਸਕਦਾ ਹੈ। ਆਮ ਆਦਮੀ ਪਾਰਟੀ (ਆਪ) ਨੇ ਦਿੱਲੀ ਵਿਧਾਨ ਸਭਾ ਦੀਆਂ ਸਾਰੀਆਂ 70 ਸੀਟਾਂ ਲਈ ਆਪਣੇ ਉਮੀਦਵਾਰਾਂ ਦੇ ਨਾਂ ਜਾਰੀ ਕਰ ਦਿੱਤੇ ਹਨ । ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੁਸ਼ਟੀ ਕੀਤੀ ਹੈ ਕਿ ਉਹ ਆਉਣ ਵਾਲੀਆਂ ਚੋਣਾਂ ਵਿੱਚ ਨਵੀਂ ਦਿੱਲੀ ਸੀਟ ਤੋਂ ਜਦਕਿ ਮੁੱਖ ਮੰਤਰੀ ਆਤਿਸ਼ੀ ਕਾਲਕਾਜੀ ਹਲਕੇ ਤੋਂ ਚੋਣ ਲੜਨਗੇ।ਕਾਂਗਰਸ ਨੇ ਮਰਹੂਮ ਸ਼ੀਲਾ ਦੀਕਸ਼ਿਤ ਦੇ ਪੁੱਤਰ ਸੰਦੀਪ ਦੀਕਸ਼ਤ ਨੂੰ ਮੈਦਾਨ ਵਿੱਚ ਉਤਾਰਿਆ ਹੈ, ਜਦਕਿ ਭਾਜਪਾ ਮਰਹੂਮ ਸਾਹਿਬ ਸਿੰਘ ਵਰਮਾ ਦੇ ਪੁੱਤਰ ਪਰਵੇਸ਼ ਵਰਮਾ ਨੂੰ ਚੋਣ ਮੈਦਾਨ ਵਿੱਚ ਉਤਾਰ ਸਕਦੀ ਹੈ । ਭਾਜਪਾ ਆਗੂਆਂ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਇਸ ਮਹੀਨੇ ਦੇ ਆਖਰੀ ਹਫ਼ਤੇ ਦੇ ਆਸਪਾਸ ਐਲਾਨੀ ਜਾ ਸਕਦੀ ਹੈ। ਇਸ ਵਿੱਚ ਨਵੇਂ ਚਿਹਰੇ ਵੀ ਹੋਣ ਦੀ ਸੰਭਾਵਨਾ ਹੈ। ਚੋਣਾਂ ਤੋਂ ਪਹਿਲਾਂ ਭਾਜਪਾ ਨੇ ਸੱਤਾਧਾਰੀ ‘ਆਪ’ ਦੇ ਗੜ੍ਹ ਮੰਨੇ ਜਾਂਦੇ ਇਲਾਕਿਆਂ ਵਿੱਚ ਪੈਰ ਜਮਾਉਣ ਲਈ ਮੁਹਿੰਮ ਸ਼ੁਰੂ ਕੀਤੀ ਹੈ।ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਕਿਹਾ ਕਿ ਪਾਰਟੀ ਨੂੰ ਉਮੀਦਵਾਰਾਂ ਲਈ ਸਾਰੇ 70 ਹਲਕਿਆਂ ਤੋਂ 2,000 ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ ਹਨ । ‘ਆਪ’ ਨੇ 2015 ਅਤੇ 2020 ਦੀਆਂ ਪਿਛਲੀਆਂ ਦੋ ਵਿਧਾਨ ਸਭਾ ਚੋਣਾਂ ਵਿੱਚ ਕ੍ਰਮਵਾਰ 67 ਅਤੇ 62 ਸੀਟਾਂ ਜਿੱਤੀਆਂ ਸਨ। ਭਾਜਪਾ 1998 ਤੋਂ ਸੱਤਾ ਤੋਂ ਬਾਹਰ ਹੈ ।
Punjab Bani 18 December,2024
ਵਾਰਡ 34 ਚ ਛਾਏ ਤੇਜਿੰਦਰ ਮਹਿਤਾ, ਲੋਕਾਂ ਦੀ ਪਹਿਲੀ ਬਣੇ ਪਸੰਦ -
ਵਾਰਡ 34 ਚ ਛਾਏ ਤੇਜਿੰਦਰ ਮਹਿਤਾ, ਲੋਕਾਂ ਦੀ ਪਹਿਲੀ ਬਣੇ ਪਸੰਦ -ਹਰ ਘਰ ਚੋਂ ਨਿਕਲੀ ਆਵਾਜ਼, ਤੇਜਿੰਦਰ ਮਹਿਤਾ ਕਰਨਗੇ ਸਾਡੇ ਵਾਰਡ ਦਾ ਵਿਕਾਸ -ਵਾਰਡ 34 ਦੇ ਆਪ ਦੇ ਕੌਂਸਲਰ ਉਮੀਦਵਾਰ ਤੇਜਿੰਦਰ ਮਹਿਤਾ ਨੇ ਵਾਰਡ ਦੀਆਂ ਵੱਖ-ਵੱਖ ਕਾਲੋਨੀਆ ਚ ਕੀਤਾ ਚੋਣ ਪ੍ਰਚਾਰ ਪਟਿਆਲਾ : ਆਮ ਆਦਮੀ ਪਾਰਟੀ ਦੇ ਵਾਰਡ ਨੰ 34 ਤੋਂ ਉਮੀਦਵਾਰ ਤੇਜਿੰਦਰ ਮਹਿਤਾ ਪ੍ਰਧਾਨ ਜਿਲਾ ਪਟਿਆਲਾ ਸ਼ਹਿਰੀ ਵੱਲੋ ਅੱਜ ਆਪਣੇ ਵਾਰਡ ਦੇ ਵਖ ਵਖ ਇਲਾਕਿਆ ਮੁਸਲਿਮ ਕਲੋਨੀ, ਬਾਬਾ ਬੀਰ ਸਿੰਘ, ਰੋੜੀ ਕੁਟ ਮੋਹੱਲਾ ਅਤੇ ਰੋਜ ਕਲੋਨੀ ਵਿਖੇ ਡੋਰ ਟੂ ਡੋਰ ਜਾ ਕੇ ਆਮ ਆਦਮੀ ਪਾਰਟੀ ਨੂੰ ਨਗਰ ਕੌਂਸਲ ਲਈ ਵੋਟਾਂ ਪਾ ਕੇ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ ਕੀਤੀ ਗਈ, ਇਹਨਾ ਕਲੋਨੀਆ ਵਿਚ ਨਿਵਾਸੀਆ ਵੱਲੋ ਤੇਜਿੰਦਰ ਮਹਿਤਾ ਦਾ ਜੋਰਦਾਰ ਸਵਾਗਤ ਕੀਤਾ ਗਿਆ ਅਤੇ ਉਹਨਾ ਨੂੰ ਫੁੱਲਾ ਦੇ ਹਾਰਾਂ ਨਾਲ ਲੱਦ ਦਿੱਤਾ ਸਮੂਹ ਇਲਾਕਾ ਨਿਵਾਸ਼ੀਆਂ ਨੇ ਮੇਹਤਾ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦਾ ਭਰੋਸਾ ਦਿਵਾਇਆ ਇਲਾਕਾ ਨਿਵਾਸਿਆ ਦਾ ਕਹਿਣਾ ਕੀ ਮਹਿਤਾ ਪਿਛਲੇ ਕਾਫੀ ਅਰਸੇ ਤੋ ਲੋਕ ਭਲਾਈ ਕੰਮਾ ਵਿਚ ਲੱਗੇ ਹੋਏ ਹਨ ਇਲਾਕਾ ਦੇ ਲੋਕਾਂ ਦੀਆ ਮੁਸਕਿਲਾ ਦੁਰ ਕਰਨ ਲਈ ਹਰ ਸਮੇ ਤਤਪਰ ਰਹਿੰਦੇ ਹਨ ਨਿਵਾਸੀਆ ਦਾ ਕਹਿਣਾ ਹੈ ਕਿ ਮਹਿਤਾ ਮਿਠ ਬੋਲੜੇ, ਇਮਾਨਦਾਰ ਅਤੇ ਪੜੇ ਲਿਖੇ ਵਿਅਕਤੀ ਹਨ ਇਹਨਾ ਨੇ ਇਲਾਕੇ ਦੀ ਭਲਾਈ ਲਈ ਕੰਮ ਕਰਵਾਉਣ ਲਈ ਜਿਵੇ ਕੀ ਕੂੜੇ ਦਾ ਡੰਪ ਅਤੇ ਹੱਡਾ ਰੋੜੀ ਚੂਕਵਾਉਣ ਲਈ ਇਲਾਕਾ ਨਿਵਾਸਿਆ ਦੀ ਮਦਦ ਨਾਲ ਅੰਦੋਲਨ ਵੀ ਕੀਤਾ । ਤੇਜਿੰਦਰ ਮਹਿਤਾ ਦੀ ਹਰਮਨ ਪਿਆਰਤਾ ਇਸ ਗੱਲ ਤੋ ਵੀ ਪਤਾ ਲਗਦੀ ਹੈ ਕੀ ਇਲਾਕੇ ਦੀਆਂ ਜਥੇਬੰਦੀ ਤੇਜਬਾਗ ਕਲੋਨੀ ਵੈਲਫੇਅਰ ਐਸੋਸੀਐਸ਼ਨ ਤੇ ਮੁਸਲਿਮ ਵਰਗ ਵੱਲੋ ਵੀ ਉਹਨਾ ਨੂੰ ਇਕ ਪਾਸੜ ਵੋਟਾਂ ਪਾ ਕੇ ਆਮ ਆਦਮੀ ਪਾਰਟੀ ਨੂੰ ਨਗਰ ਕੌਂਸਲ ਤੇ ਕਾਬਿਜ ਕਰਵਾਉਣ ਦਾ ਟੀਚਾ ਮਿਥਿਆ ਹੈ । ਇਲਾਕਾ ਨਿਵਾਸੀਆ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਗਰੀਬਾ, ਦਬੇ ਕੁਚਲੇ ਲੋਕਾ ਅਤੇ ਹਰ ਵਰਗ ਦੀ ਭਲਾਈ ਦਾ ਕੰਮ ਕਰ ਰਹੀ ਹੈ । ਤੇਜਿੰਦਰ ਮਹਿਤਾ ਜੀ ਨੇ ਲੋਕਾਂ ਨੂੰ ਮਿਲਕੇ ਭਰੋਸਾ ਦਿਵਾਇਆ ਕੀ ਛੇਤੀ ਹੀ ਮਹਿਲਾਵਾਂ ਨੂੰ 1000 ਰੁਪਏ ਮਹੀਨਾ ਪੇਨ੍ਸਨ ਦਿੱਤੀ ਜਾਵੇਗੀ, ਸੜਕਾਂ ਦੀ ਮੁਰੰਮਤ ਕਾਰਵਾਈ ਜਾਵੇਗੀ, ਸੀਵਰੇਜ ਅਤੇ ਪਾਣੀ ਦੀਆਂ ਮੁਸਕਿਲਾ ਹਲ ਕਾਰਵਾਈਆਂ ਜਾਣਗੀਆਂ । ਮਹਿਤਾ ਜੀ ਦੇ ਨਾਲ ਪ੍ਰਚਾਰ ਵਿਚ ਉਹਨਾ ਦੀ ਸਮੁਚੀ ਟੀਮ ਪੂਰੀ ਤਨਦੇਹੀ ਨਾਲ ਲੱਗੀ ਹੋਈ ਹੈ । ਇਸ ਮੋਕੇ ਜਸਵੰਤ ਰਾਏ ਸੂਬਾ ਸਯੁਕਤ ਸਕੱਤਰ ਐਸ. ਸੀ. ਵਿੰਗ ਪੰਜਾਬ, ਜਿਲਾ ਸੇਕਟਰੀ ਸ਼੍ਰੀ ਗੁਲਜਾਰ ਪਟਿਆਲਵੀ ,ਭੁਪਿੰਦਰ ਸਿੰਘ ਵੜੇਚ,ਅਮਨ ਬਾਂਸਲ, ਸੁਨੀਲ ਸ਼ਰਮਾ, ਇੰਜੀਨੀਅਰ ਸੁਨੀਲ ਪੁਰੀ, ਮੋਹਿੰਦਰ ਮੋਹਨ ਸਿੰਘ, ਰਾਜ ਕੁਮਾਰ ਮਿਠਾਰੀਆ ਤੋ ਇਲਾਵਾ ਆਦਿ ਮੌਜੂਦ ਸੀ ।
Punjab Bani 17 December,2024
ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਵੱਲੋਂ ਘੱਗਾ ਸਕੂਲ 'ਚ ਸਟਰਾਂਗ ਰੂਮ ਦਾ ਨਿਰੀਖਣ, ਚੋਣ ਪ੍ਰਬੰਧਾਂ ਦਾ ਜਾਇਜ਼ਾ
ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਵੱਲੋਂ ਘੱਗਾ ਸਕੂਲ 'ਚ ਸਟਰਾਂਗ ਰੂਮ ਦਾ ਨਿਰੀਖਣ, ਚੋਣ ਪ੍ਰਬੰਧਾਂ ਦਾ ਜਾਇਜ਼ਾ -ਐਨ. ਐਸ. ਐਸ. ਕੈਂਪ ਮੌਕੇ ਡਿਪਟੀ ਕਮਿਸ਼ਨਰ ਨੇ ਸੁਤੰਤਰਤਾ ਸੰਗਰਾਮੀ ਹਰਭਜਨ ਸਿੰਘ ਸਕੂਲ ਆਫ਼ ਐਮੀਨੈਂਸ ਘੱਗਾ ਦੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ ਘੱਗਾ, 17 ਦਸੰਬਰ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਨੇ ਨਗਰ ਪੰਚਾਇਤ ਘੱਗਾ ਦੀਆਂ ਆਮ ਚੋਣਾਂ ਲਈ ਘੱਗਾ ਵਿਖੇ ਵੋਟਿੰਗ ਮਸ਼ੀਨਾਂ ਨੂੰ ਰੱਖਣ ਲਈ ਬਣਾਏ ਗਏ ਸਟਰਾਂਗ ਰੂਮ ਦਾ ਜਾਇਜ਼ਾ ਲਿਆ। ਉਨ੍ਹਾਂ ਦੇ ਨਾਲ ਐਸ. ਡੀ. ਐਮ. ਸਮਾਣਾ ਤੇ ਰਿਟਰਨਿੰਗ ਅਫ਼ਸਰ ਤਰਸੇਮ ਚੰਦ ਵੀ ਮੌਜੂਦ ਸਨ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਗਰ ਪੰਚਾਇਤ ਘੱਗਾ ਵਿਖੇ 12 ਪੋਲਿੰਗ ਬੂਥ ਹਨ ਅਤੇ ਇੱਥੇ 12 ਹੀ ਪੋਲਿੰਗ ਮਸ਼ੀਨਾਂ ਵਰਤੀਆਂ ਜਾਣੀਆਂ ਹਨ, ਜਿਨ੍ਹਾਂ ਨੂੰ ਸੁਤੰਤਰਤਾ ਸੰਗਰਾਮੀ ਹਰਭਜਨ ਸਿੰਘ ਸਕੂਲ ਆਫ਼ ਐਮੀਨੈਂਸ ਘੱਗਾ ਵਿਖੇ ਬਣਾਏ ਗਏ ਸਟਰਾਂਗ ਰੂਮ ਵਿਖੇ ਸੁਰੱਖਿਆ ਪ੍ਰਬੰਧਾਂ ਹੇਠ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਟਰਾਂਗ ਰੂਮ ਵਿੱਚ ਸੀਸੀਟੀਵੀ ਕੈਮਰੇ ਸਮੇਤ ਸੁਰੱਖਿਆ ਅਮਲਾ ਤਾਇਨਾਤ ਕੀਤਾ ਗਿਆ ਹੈ । ਡਾ. ਪ੍ਰੀਤੀ ਯਾਦਵ ਨੇ ਰਿਟਰਨਿੰਗ ਅਧਿਕਾਰੀ ਤਰਸੇਮ ਚੰਦ ਤੋਂ ਚੋਣ ਪ੍ਰਬੰਧਾਂ ਬਾਰੇ ਜਾਣਕਾਰੀ ਲਈ ਤੇ ਚੋਣ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਘੱਗਾ ਨਗਰ ਪੰਚਾਇਤ ਚੋਣਾਂ ਲਈ ਕੁਲ 8359 ਵੋਟਰ ਹਨ, ਜਿਨ੍ਹਾਂ ਵਿੱਚੋਂ 4067 ਮਹਿਲਾ ਵੋਟਰ ਅਤੇ 4292 ਮਰਦ ਵੋਟਰ ਹਨ । ਉਨ੍ਹਾਂ ਕਿਹਾ ਕਿ ਵਾਰਡ ਨੰਬਰ ਦੋ ਦੀ ਚੋਣ ਬਿਨ੍ਹਾਂ ਮੁਕਾਬਲਾ ਸੰਪੰਨ ਹੋ ਗਈ ਹੈ ਤੇ ਹੁਣ ਕੇਵਲ 12 ਵਾਰਡਾਂ ਵਿੱਚ ਚੋਣ ਹੋਵੇਗੀ । ਇਸ ਦੌਰਾਨ ਹੀ ਡਿਪਟੀ ਕਮਿਸ਼ਨਰ ਨੇ ਸੁਤੰਤਰਤਾ ਸੰਗਰਾਮੀ ਹਰਭਜਨ ਸਿੰਘ ਸਕੂਲ ਆਫ਼ ਐਮੀਨੈਂਸ ਘੱਗਾ ਵਿਖੇ ਲਗਾਏ ਜਾ ਰਹੇ 7 ਰੋਜ਼ਾ ਐਨ. ਐਸ. ਐਸ. ਕੈਂਪ ਮੌਕੇ ਵਿਦਿਆਰਥੀਆਂ ਨਾਲ ਵੀ ਮੁਲਾਕਾਤ ਕੀਤੀ । ਡਾ. ਪ੍ਰੀਤੀ ਯਾਦਵ ਨੇ ਵਿਦਿਆਰਥੀਆਂ ਨੂੰ ਜੀਵਨ 'ਚ ਮਿਹਨਤ ਕਰਕੇ ਅੱਗੇ ਵਧਣ ਲਈ ਪ੍ਰੇਰਤ ਕੀਤਾ। ਸਕੂਲ ਦੇ ਪ੍ਰਿੰਸੀਪਲ ਸੁਖਜਿੰਦਰ ਕੌਰ ਨੇ ਡਿਪਟੀ ਕਮਿਸ਼ਨਰ ਨੂੰ ਐਨ. ਐਸ. ਐਸ. ਕੈਂਪ ਬਾਰੇ ਜਾਣਕਾਰੀ ਦਿੱਤੀ ਤੇ ਦੱਸਿਆ ਕਿ 50 ਵਿਦਿਆਰਥੀ ਇਸ ਕੈਂਪ 'ਚ ਹਿੱਸਾ ਲੈ ਰਹੇ ਹਨ ਤੇ ਵਿਦਿਆਰਥੀਆਂ ਨੂੰ ਲਗਾਤਾਰ ਸਾਫ਼-ਸਫ਼ਾਈ, ਨਸ਼ਿਆਂ ਵਿਰੁੱਧ ਜਾਗਰੂਕਤਾ ਅਤੇ ਹੋਰ ਸਮਾਜਿਕ ਮੁੱਦਿਆਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ।
Punjab Bani 17 December,2024
ਪਟਿਆਲਾ ਦਾ ਵਿਕਾਸ ਵੱਡੇ ਪੱਧਰ ਤੇ ਕਰਵਾਇਆ ਜਾਵੇਗਾ : ਅਮਨ ਅਰੋੜਾ
ਪਟਿਆਲਾ ਦਾ ਵਿਕਾਸ ਵੱਡੇ ਪੱਧਰ ਤੇ ਕਰਵਾਇਆ ਜਾਵੇਗਾ : ਅਮਨ ਅਰੋੜਾ ਕਾਂਗਰਸ ਨੂੰ ਝਟਕਾ - ਮਹਿਲਾ ਵਿੰਗ ਦੀ ਮੀਤ ਪ੍ਰਧਾਨ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਪਟਿਆਲਾ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਅੱਜ ਆਪਣੇ ਪਟਿਆਲਾ ਵਿੱਚੋ ਚੋਣ ਦੌਰੇ ਦੌਰਾਨ ਜਿਲਾ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਅਤੇ ਵਾਰਡ ਨੰ -34 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇਜਿੰਦਰ ਮਹਿਤਾ ਦੇ ਚੋਣ ਦਫਤਰ ਵਿਚ ਪਟਿਆਲਾ ਸ਼ਹਿਰੀ ਦੇ ਕਾਂਗਰਸ ਦੀ ਮਹਿਲਾ ਵਿੰਗ ਦੀ ਮੀਤ ਪ੍ਰਧਾਨ ਸ਼੍ਰੀ ਮਤੀ ਮੀਨੂੰ ਅਰੋੜਾ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਕਰਵਾਇਆ ਇਸ ਮੌਕੇ ਤੇ ਮੀਨੂੰ ਅਰੋੜਾ ਨੇ ਕਿਹਾ ਕਿ ਉਹ ਕਾਂਗਰਸ ਵਿਚ ਫੈਲੇ ਭਰਿਸਟਾਚਾਰ,ਅਤੇ ਲੋਕ ਪ੍ਰਤੀ ਮਾੜੀਆ ਨੀਤੀਆਂ ਕਾਰਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਮੁਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਲੋਕਾਂ ਪ੍ਰਤੀ ਸੋਚ ਅਤੇ ਉਹਨਾਂ ਵੱਲੋ ਕੀਤੇ ਜਾ ਰਹੇ ਕੰਮਾਂ ਇਮਾਨਦਾਰ ਪ੍ਰਸ਼ਾਸਨ ਅਤੇ ਭਰਿਸਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ ਹੈ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਪ੍ਰਧਾਨ ਸ਼੍ਰੀ ਅਮਨ ਅਰੋੜਾ ਜੀ ਨੇ ਕਿਹਾ ਕਿ ਸ਼੍ਰੀ ਮਤੀ ਮੀਨੂੰ ਅਰੋੜਾ ਦਾ ਆਮ ਆਦਮੀ ਪਾਰਟੀ ਦਾ ਮੈਂਬਰ ਬਣਨ ਤੇ ਸਵਾਗਤ ਕਰਦੇ ਹਨ ਉਹਨਾਂ ਨੇ ਭਰੋਸਾ ਦਿਵਾਇਆਂ ਕਿ ਮੀਨੂੰ ਅਰੋੜਾ ਨੂੰ ਸਮਾਂ ਆਉਣ ਤੇ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ ਚੋਣਾਂ ਵਿਚ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰੇਗੀ ਤੇ ਪਾਰਟੀ ਵੱਲੋ ਪਟਿਆਲਾ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ ਆਮ ਲੋਕਾਂ ਦੇ ਬਣਦੇ ਕੰਮ ਪਹਿਲ ਦੇ ਅਧਾਰ ਤੇ ਕੀਤੇ ਜਾਣਗੇ ਸ਼ਹਿਰ ਦੀਆਂ ਟੁਟੀਆਂ ਸੜਕਾਂ ਨਵੀਆਂ ਬਣਾਈਆਂ ਜਾਣਗੀਆਂ ਸੀਵਰੇਜ ਅਤੇ ਪਾਣੀ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾਣਗੀਆਂ ਸ਼੍ਰੀ ਅਮਨ ਅਰੋੜਾ ਨੇ ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਸਲਾਘਾ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦਾ ਹਰ ਵਰਕਰ ਸਰਕਾਰ ਦਾ ਹਿਸੇਦਾਰ ਹੈ ਵਰਕਰਾਂ ਨੂੰ ਪੂਰਾ ਮਾਨ ਸਨਮਾਨ ਦਿੱਤਾ ਜਾਵੇਗਾ ਉਹਨਾਂ ਨੇ ਵਰਕਰਾਂ ਵਿਚ ਉਤਸ਼ਾਹ ਭਰਦਿਆਂ ਆਉਣ ਵਾਲੀ 21 ਤਾਰੀਖ ਨੂੰ ਵੱਧ ਤੋਂ ਵੱਧ ਵੋਟਾਂ ਪਵਾ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਲਈ ਅਪੀਲ ਕੀਤੀ ਸ਼੍ਰੀ ਤੇਜਿੰਦਰ ਮਹਿਤਾ ਜੀ ਨੇ ਭਰੋਸਾ ਦਿਵਾਇਆਂ ਕਿ ਵਾਰਡ ਨੰ 34 ਤੋਂ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਕੇ ਸੀਟ ਆਮ ਆਦਮੀ ਪਾਰਟੀ ਦੀ ਝੋਲੀ ਵਿਚ ਪਾਉਣਗੇ l ਵਾਰਡ ਨੰ 34 ਦੇ ਉਮੀਦਵਾਰ ਸ਼੍ਰੀ ਤੇਜਿੰਦਰ ਮਹਿਤਾ ਜੀ ਨੇ ਉਹਨਾਂ ਦੇ ਚੋਣ ਦਫਤਰ ਪਹੁੰਚਣ ਤੇ ਸ਼੍ਰੀ ਅਮਨ ਅਰੋੜਾ ਜੀ ,ਪਟਿਆਲਾ ਦੇ ਪ੍ਰਭਾਰੀ ਅਤੇ ਕੈਬਿਨੇਟ ਮੰਤਰੀ ਵਰਿੰਦਰ ਗੋਇਲ ਅਤੇ ਸੈਰੀ ਕਲਸੀ ਦਾ ਸਵਾਗਤ ਕੀਤਾ ਅਤੇ ਪਟਿਆਲਾ ਪਹੁੰਚਣ ਤੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਅਜੀਤ ਪਾਲ ਸਿੰਘ ਕੋਹਲੀ ਐਮ ਐਲ ਏ ਨੇ ਉਹਨਾਂ ਨੂੰ ਜੀ ਆਇਆ ਆਖਦਿਆਂ ਪਟਿਆਲਾ ਸ਼ਹਿਰ ਦੀਆਂ ਸਾਰੀਆਂ ਸੀਟਾਂ ਭਾਰੀ ਬਹੁਮਤ ਨਾਲ ਜਿੱਤਣ ਦਾ ਵਿਸ਼ਵਾਸ ਦਿਵਾਇਆ l
Punjab Bani 16 December,2024
ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਚੋਣਾਂ ਲਈ ਚੋਣ ਅਮਲੇ ਦੀ ਪਹਿਲੀ ਰਿਹਰਸਲ ਕਰਵਾਈ
ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਚੋਣਾਂ ਲਈ ਚੋਣ ਅਮਲੇ ਦੀ ਪਹਿਲੀ ਰਿਹਰਸਲ ਕਰਵਾਈ -ਡੀ. ਸੀ. ਵੱਲੋਂ ਚੋਣ ਅਮਲੇ ਨੂੰ ਪੂਰੀ ਜਿੰਮੇਵਾਰੀ ਨਾਲ ਨਿਰਪੱਖ ਰਹਿ ਕੇ ਵੋਟਾਂ ਪੁਆਉਣ ਦੀਆਂ ਹਦਾਇਤਾਂ ਪਟਿਆਲਾ, 16 ਦਸੰਬਰ : ਡਿਪਟੀ ਕਮਿਸ਼ਨਰ- ਕਮ- ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਜ਼ਿਲ੍ਹੇ ਅੰਦਰ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਤੇ ਉਪ ਚੋਣਾਂ ਲਈ 21 ਦਸੰਬਰ ਨੂੰ ਪੈਣ ਵਾਲੀਆਂ ਵੋਟਾਂ ਲਈ ਤਾਇਨਾਤ ਕੀਤੇ ਸਮੁੱਚੇ ਚੋਣ ਅਮਲੇ ਨੂੰ ਵੋਟਾਂ ਪੁਆਉਣ ਦਾ ਕਾਰਜ ਪੂਰੀ ਜ਼ਿੰਮੇਵਾਰੀ ਨਾਲ ਪਾਰਦਰਸ਼ਤੀ ਅਤੇ ਨਿਰਪੱਖ ਰਹਿ ਕੇ ਨਿਭਾਉਣ ਦੇ ਨਿਰਦੇਸ਼ ਦਿੱਤੇ ਹਨ । ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੀ ਸਮੁੱਚੀ ਚੋਣ ਪ੍ਰਕਿਰਿਆ ਪੂਰੀ ਤਰ੍ਹਾਂ ਸੁਤੰਤਰ, ਨਿਰਪੱਖ, ਸੁਚਾਰੂ, ਨਿਰਵਿਘਨ ਅਤੇ ਆਜ਼ਾਦਾਨਾ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਚੋਣ ਅਮਲੇ ਨੂੰ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਅੱਜ ਰਿਹਰਸਲ ਕਰਵਾਈ ਅਤੇ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ ਗਿਆ ਹੈ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਖਰੀ ਰਿਹਰਸਲ 18 ਦਸੰਬਰ ਨੂੰ ਹੋਵੇਗੀ ਅਤੇ ਸਾਰੀਆਂ ਪੋਲਿੰਗ ਪਾਰਟੀਆਂ 20 ਦਸੰਬਰ ਨੂੰ ਨਿਰਧਾਰਤ ਕੀਤੇ ਜਾਣ ਵਾਲੇ ਪੋਲਿੰਗ ਸਟੇਸ਼ਨਾਂ ਲਈ ਰਵਾਨਾ ਕੀਤੀ ਜਾਣਗੀਆਂ ਅਤੇ ਇਸੇ ਦਿਨ ਇਨ੍ਹਾਂ ਦੇ ਪੋਲਿੰਗ ਬੂਥ ਅਲਾਟ ਕੀਤੇ ਜਾਣਗੇ । ਇਸੇ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਦਿਹਾਤੀ ਵਿਕਾਸ ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਇਸ ਰਿਹਰਸਲ ਦੌਰਾਨ ਚੋਣ ਅਮਲੇ 'ਚ ਲੱਗੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਵਿਸਥਾਰ 'ਚ ਜਾਣੂ ਕਰਵਾਉਣ ਸਮੇਤ ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ ਪੂਰਨ ਸਿਖਲਾਈ, ਮਤਦਾਨ ਲਈ ਜਰੂਰੀ ਹਦਾਇਤਾਂ, ਵੋਟਾਂ ਲਈ ਜਰੂਰੀ ਸਮਾਨ ਸਮੇਤ ਪ੍ਰੀਜਾਈਡਿੰਗ ਅਧਿਕਾਰੀ, ਸਹਾਇਕ ਪ੍ਰੀਜਾਈਡਿੰਗ ਅਧਿਕਾਰੀ, ਪੋਲਿੰਗ ਅਧਿਕਾਰੀ ਦੀਆਂ ਜਿੰਮੇਵਾਰੀਆਂ, ਪ੍ਰੀਜਾਈਡਿੰਗ ਅਫ਼ਸਰ ਦੀ ਡਾਇਰੀ, ਸਬੰਧਤ ਫਾਰਮ, ਸੀਲਾਂ, ਟੈਗ, ਪੋਲਿੰਗ ਏਜੰਟਾਂ ਦੇ ਦਸਤਖ਼ਤ ਤੇ ਹੋਰ ਦਸਤਾਵੇਜਾਂ ਸਬੰਧੀ ਮੁਕੰਮਲ ਜਾਣਕਾਰੀ ਅਤੇ ਸਿਖਲਾਈ ਪ੍ਰਦਾਨ ਕੀਤੀ ਗਈ ਹੈ । ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਨਗਰ ਨਿਗਮ ਪਟਿਆਲਾ ਦੀ ਵਾਰਡ ਨੰਬਰ 1 ਤੋਂ 14 ਤੱਕ ਲਈ ਰਿਟਰਨਿੰਗ ਅਫ਼ਸਰ-ਕਮ-ਆਰ. ਟੀ. ਓ. ਨਮਨ ਮਾਰਕੰਨ ਸਮੇਤ ਵਾਰਡ 15 ਤੋਂ 29 ਲਈ ਰਿਟਰਨਿੰਗ ਅਫ਼ਸਰ ਤੇ ਐਸ. ਡੀ. ਐਮ. ਪਟਿਆਲਾ ਮਨਜੀਤ ਕੌਰ, ਵਾਰਡ ਨੰਬਰ 30 ਤੋਂ 45 ਲਈ ਰਿਟਰਨਿੰਗ ਅਫ਼ਸਰ ਤੇ ਸਹਾਇਕ ਕਮਿਸ਼ਨਰ (ਜ) ਰਿਚਾ ਗੋਇਲ ਅਤੇ ਵਾਰਡ ਨੰਬਰ 46 ਤੋਂ 60 ਲਈ ਰਿਟਰਨਿੰਗ ਅਫ਼ਸਰ ਤੇ ਐਸ. ਡੀ. ਐਮ. ਨਾਭਾ ਡਾ. ਇਸਮਤ ਵਿਜੇ ਸਿੰਘ ਸਮੇਤ ਨਗਰ ਪੰਚਾਇਤ ਭਾਦਸੋਂ ਲਈ ਜ਼ਿਲ੍ਹਾ ਮਾਲ ਅਫ਼ਸਰ ਪਟਿਆਲਾ ਨਵਦੀਪ ਸਿੰਘ, ਨਗਰ ਪੰਚਾਇਤ ਘੱਗਾ ਲਈ ਰਿਟਰਨਿੰਗ ਅਫ਼ਸਰ ਐਸ. ਡੀ. ਐਮ. ਸਮਾਣਾ ਤਰਸੇਮ ਚੰਦ, ਐਸ. ਡੀ. ਐਮ. ਰਾਜਪੁਰਾ ਅਵਿਕੇਸ਼ ਗੁਪਤਾ, ਨਗਰ ਕੌਂਸਲ ਪਾਤੜਾਂ ਦੀ ਇੱਕ ਵਾਰਡ ਦੇ ਰਿਟਰਨਿੰਗ ਅਫ਼ਸਰ ਐਸ. ਡੀ. ਐਮ. ਪਾਤੜਾਂ ਅਸ਼ੋਕ ਕੁਮਾਰ ਨੇ ਚੋਣ ਅਮਲੇ ਦੀ ਪਹਿਲੀ ਰਿਹਰਸਲ ਕਰਵਾਈ ਹੈ ।
Punjab Bani 16 December,2024
ਆਪ ਦੇ ਉਮੀਦਵਾਰਾਂ ਨੂੰ ਮਿਲ ਰਿਹਾ ਲੋਕਾਂ ਦਾ ਪਿਆਰ ਅਤੇ ਸਾਥ : ਹਰਚੰਦ ਸਿੰਘ ਬਰਸਟ
ਆਪ ਦੇ ਉਮੀਦਵਾਰਾਂ ਨੂੰ ਮਿਲ ਰਿਹਾ ਲੋਕਾਂ ਦਾ ਪਿਆਰ ਅਤੇ ਸਾਥ : ਹਰਚੰਦ ਸਿੰਘ ਬਰਸਟ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਵੱਲੋਂ ਪਟਿਆਲਾ ਦੇ ਵੱਖ-ਵੱਖ ਵਾਰਡਾਂ ਵਿੱਚ ਜਾ ਕੇ ਆਪ ਦੇ ਉਮੀਦਵਾਰਾਂ ਦੇ ਪੱਖ ਵਿੱਚ ਕੀਤਾ ਗਿਆ ਪ੍ਰਚਾਰ, ਵਲੰਟੀਅਰਾਂ ਦਾ ਵਧਾਇਆ ਹੌਂਸਲਾ ਪਟਿਆਲਾ : ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਵੱਲੋਂ ਨਗਰ ਨਿਗਮ ਚੋਣਾਂ ਤਹਿਤ ਪਟਿਆਲਾ ਦੇ ਵੱਖ-ਵੱਖ ਵਾਰਡਾਂ ਵਿੱਚ ਜਾ ਕੇ ਆਪ ਦੇ ਉਮੀਦਵਾਰਾਂ ਤੇ ਵਲੰਟੀਆਰਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਦਾ ਹੌਂਸਲਾ ਵਧਾਇਆ ਗਿਆ । ਉਨ੍ਹਾਂ ਸਾਰੇ ਉਮੀਦਵਾਰਾਂ ਅਤੇ ਵਲੰਟੀਅਰਾਂ ਨੂੰ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਕਾਰਜਾਂ ਨੂੰ ਘਰ-ਘਰ ਜਾ ਕੇ ਲੋਕਾਂ ਤੱਕ ਪਹੁੰਚਾਉਣ । ਬਰਸਟ ਨੇ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਦੀ ਭਲਾਈ ਅਤੇ ਤਰੱਕੀ ਨੂੰ ਮੁੱਖ ਰੱਖਦਿਆਂ ਹੋਇਆ ਕਾਰਜ ਕੀਤੇ ਜਾ ਰਹੇ ਹਨ । ਪੰਜਾਬ ਸਰਕਾਰ ਦਾ ਮੁੱਖ ਮਕਸਦ ਸੂਬੇ ਦੇ ਲੋਕਾਂ ਨੂੰ ਚੰਗੀ ਸਿਹਤ ਤੇ ਸਿੱਖਿਆ ਪ੍ਰਦਾਨ ਕਰਨਾ ਹੈ, ਜਿਸਦੇ ਤਹਿਤ ਵਿਸ਼ੇਸ਼ ਤੌਰ ਤੇ ਕਾਰਜ ਕੀਤੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਸ਼ ਤੋਂ ਕਰੀਬ 50 ਹਜਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਪੰਜਾਬ ਵਿੱਚ ਵਿਕਾਸ ਦੀ ਹਨੇਰੀ ਚੱਲ ਰਹੀ ਹੈ, ਜਿਸ ਤੋਂ ਲੋਕ ਬਹੁਤ ਖੁਸ਼ ਹਨ। ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਪੱਖੀ ਕਾਰਜਾਂ ਸਦਕਾ ਹੀ ਆਪ ਦੇ ਉਮੀਦਵਾਰਾਂ ਨੂੰ ਲੋਕਾਂ ਦਾ ਪਿਆਰ ਅਤੇ ਸਮਰਥਨ ਮਿਲ ਰਿਹਾ ਹੈ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪੜ੍ਹੇ-ਲਿਖੇ ਅਤੇ ਸੂਝਵਾਨ ਲੋਕਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ । ਹਰਚੰਦ ਸਿੰਘ ਬਰਸਟ ਵੱਲੋਂ ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 19 ਤੋਂ ਉਮੀਦਵਾਰ ਵਾਸੁਦੇਵ, ਵਾਰਡ ਨੰਬਰ 4 ਤੋਂ ਉਮੀਦਵਾਰ ਮਨਦੀਪ ਵਿਰਦੀ, ਵਾਰਡ ਨੰਬਰ 6 ਤੋਂ ਉਮੀਦਵਾਰ ਜਸਵੀਰ ਗਾਂਧੀ ਅਤੇ ਵਾਰਡ ਨੰਬਰ 14 ਤੋਂ ਉਮੀਦਵਾਰ ਗੁਰਕ੍ਰਿਪਾਲ ਸਿੰਘ ਦੇ ਪੱਖ ਵਿੱਚ ਚੋਣ ਪ੍ਰਚਾਰ ਕੀਤਾ ਗਿਆ ਅਤੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਅਤੇ ਪੰਜਾਬ ਦੇ ਵਿਕਾਸ ਲਈ ਕੀਤੇ ਜਾ ਰਹੇ ਕਾਰਜਾਂ ਤੋਂ ਜਾਣੂ ਕਰਵਾਇਆ ਗਿਆ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਉਨ੍ਹਾਂ ਦੀ ਜਿੱਤ ਨੂੰ ਯਕੀਨੀ ਬਣਾਇਆ ਜਾਵੇ ।
Punjab Bani 16 December,2024
ਚੋਣਾਂ ਲਈ ਵੋਟਿੰਗ ਮਸ਼ੀਨਾਂ ਦੀ ਦੂਜੀ ਰੈਂਡੇਮਾਈਜੇਸ਼ਨ ਹੋਈ
ਚੋਣਾਂ ਲਈ ਵੋਟਿੰਗ ਮਸ਼ੀਨਾਂ ਦੀ ਦੂਜੀ ਰੈਂਡੇਮਾਈਜੇਸ਼ਨ ਹੋਈ ਪਟਿਆਲਾ, 16 ਦਸੰਬਰ : ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਦੀਆਂ 21 ਦਸੰਬਰ 2024 ਨੂੰ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਅੱਜ ਬੂਥ ਵਾਈਜ਼ ਵੋਟਿੰਗ ਮਸ਼ੀਨਾਂ ਦੀ ਦੂਜੀ ਰੈਂਡੇਮਾਈਜੇਸ਼ਨ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਇੱਥੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਹੇਠ ਹੋਈ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੂਪ੍ਰਿਤਾ ਜੌਹਲ, ਜ਼ਿਲ੍ਹਾ ਸੂਚਨਾ ਦੇ ਵਿਗਿਆਨ ਅਫ਼ਸਰ ਸੰਜੀਵ ਕੁਮਾਰ ਤੇ ਚੋਣ ਤਹਿਸੀਲਦਾਰ ਵਿਜੈ ਚੌਧਰੀ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ । ਇਸ ਮੌਕੇ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹੇ 'ਚ 30 ਫੀਸਦੀ ਵਾਧੂ ਵੋਟਿੰਗ ਮਸ਼ੀਨਾਂ ਸਮੇਤ ਕੁਲ 413 ਵੋਟਿੰਗ ਮਸ਼ੀਨਾਂ ਦੀ ਰੈਂਡੇਮਾਈਜੇਸ਼ਨ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ ਸਮੁੱਚੇ ਚੋਣ ਅਮਲ ਨੂੰ ਪਾਰਦਰਸ਼ੀ ਢੰਗ ਨਾਲ ਪੂਰਾ ਕੀਤਾ ਜਾ ਰਿਹਾ ਹੈ, ਜਿਸ ਲਈ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਮਸ਼ੀਨਾਂ ਦੀ ਪਹਿਲੀ ਰੈਂਡੇਮਾਈਜੇਸ਼ਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ 'ਚ 12 ਦਸੰਬਰ ਨੂੰ ਕਰਵਾਈ ਗਈ ਸੀ । ਇਸ ਤੋਂ ਬਾਅਦ ਅੱਜ ਹੋ ਰਹੀ ਦੂਜੀ ਰੈਂਡੇਮਾਈਜੇਸ਼ਨ ਤੋਂ ਬਾਅਦ ਇਨ੍ਹਾਂ ਮਸ਼ੀਨਾਂ ਨੂੰ ਬੂਥ ਵਾਈਜ ਭੇਜਿਆ ਜਾਵੇਗਾ । ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਵੋਟਿੰਗ ਮਸ਼ੀਨਾਂ ਦੀ ਸੀਰੀਅਲ ਨੰਬਰਾਂ ਮੁਤਾਬਕ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਗ਼ਲਤੀ ਰਹਿਤ ਢੰਗ ਨਾਲ ਰੈਂਡੇਮਾਈਜੇਸ਼ਨ ਦਾ ਸਾਰਾ ਅਮਲ ਨੇਪਰੇ ਚੜ੍ਹਾਇਆ ਗਿਆ ਹੈ । ਉਨ੍ਹਾਂ ਕਿਹਾ ਕਿ ਇਨ੍ਹਾਂ ਮਸ਼ੀਨਾਂ ਨੂੰ ਤਕਨੀਕੀ ਟੀਮਾਂ ਨੇ ਵੋਟਾਂ ਲਈ ਤਿਆਰ ਕਰ ਦਿੱਤਾ ਹੈ । ਇਸ ਮੌਕੇ ਵੱਖ ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ ।
Punjab Bani 16 December,2024
ਰਿਟਰਨਿੰਗ ਅਫਸਰ ਪ੍ਰਮੋਦ ਸਿੰਗਲਾ ਨੇ ਨਗਰ ਪੰਚਾਇਤ ਚੀਮਾ ਵਿੱਚ ਚੋਣ ਲੜ ਰਹੇ ਉਮੀਦਵਾਰਾਂ ਨੂੰ ਦਿਸ਼ਾ ਨਿਰਦੇਸ਼ ਕੀਤੇ ਜਾਰੀ
ਰਿਟਰਨਿੰਗ ਅਫਸਰ ਪ੍ਰਮੋਦ ਸਿੰਗਲਾ ਨੇ ਨਗਰ ਪੰਚਾਇਤ ਚੀਮਾ ਵਿੱਚ ਚੋਣ ਲੜ ਰਹੇ ਉਮੀਦਵਾਰਾਂ ਨੂੰ ਦਿਸ਼ਾ ਨਿਰਦੇਸ਼ ਕੀਤੇ ਜਾਰੀ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਵੋਟਾਂ, ਉਸੇ ਦਿਨ ਪੋਲਿੰਗ ਸਟੇਸ਼ਨ 'ਤੇ ਹੀ ਹੋਵੇਗੀ ਗਿਣਤੀ ਉਮੀਦਵਾਰਾਂ ਨੂੰ ਨਿਰਧਾਰਿਤ ਖਰਚਾ ਸੀਮਾ, ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ, ਵੋਟਰ ਕਾਰਡ ਸਮੇਤ ਹੋਰ ਦਸਤਾਵੇਜਾਂ ਦੀ ਪਛਾਣ ਪੱਤਰ ਵੱਜੋਂ ਵਰਤੋਂ ਕਰਨ ਆਦਿ ਹਦਾਇਤਾਂ ਬਾਰੇ ਦੱਸਿਆ ਸੁਨਾਮ ਉਧਮ ਸਿੰਘ ਵਾਲਾ, 16 ਦਸੰਬਰ : ਨਗਰ ਪੰਚਾਇਤ ਚੀਮਾ ਵਿੱਚ ਚੋਣ ਲੜ ਰਹੇ ਵੱਖ-ਵੱਖ ਵਾਰਡਾਂ ਦੇ ਉਮੀਦਵਾਰਾਂ ਨੂੰ ਅੱਜ ਰਿਟਰਨਿੰਗ ਅਫਸਰ-ਕਮ-ਐਸ. ਡੀ. ਐਮ. ਪ੍ਰਮੋਦ ਸਿੰਗਲਾ ਨੇ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਦੀ ਹਦਾਇਤ ਕੀਤੀ । ਸਮੂਹ ਉਮੀਦਵਾਰਾਂ ਨਾਲ ਮੀਟਿੰਗ ਕਰਦਿਆਂ ਰਿਟਰਨਿੰਗ ਅਫਸਰ ਪ੍ਰਮੋਦ ਸਿੰਗਲਾ ਨੇ ਦੱਸਿਆ ਕਿ 21 ਦਸੰਬਰ ਨੂੰ ਵੋਟਾਂ ਪਾਉਣ ਦੀ ਪ੍ਰਕਿਰਿਆ ਸਵੇਰੇ 7 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ 4 ਵਜੇ ਤੱਕ ਜਾਰੀ ਰਹੇਗੀ । ਉਹਨਾਂ ਦੱਸਿਆ ਕਿ ਵੋਟਿੰਗ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਵੋਟਾਂ ਦੀ ਗਿਣਤੀ ਉਸੇ ਦਿਨ ਹੀ ਪੋਲਿੰਗ ਸਟੇਸ਼ਨ 'ਤੇ ਹੀ ਕੀਤੀ ਜਾਵੇਗੀ । ਰਿਟਰਨਿੰਗ ਅਫਸਰ ਨੇ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਸਮੁੱਚੇ ਚੋਣ ਅਮਲ ਨੂੰ ਨਿਰਪੱਖ, ਆਜ਼ਾਦਾਨਾ ਅਤੇ ਸ਼ਾਂਤੀਪੂਰਵਕ ਢੰਗ ਨਾਲ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਗਏ ਹਨ, ਜਿਨਾਂ ਦੀ ਉਲੰਘਣਾ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ । ਸਿੰਗਲਾ ਨੇ ਉਮੀਦਵਾਰਾਂ ਨੂੰ ਦੱਸਿਆ ਕਿ ਨਗਰ ਪੰਚਾਇਤ ਚੋਣ ਲੜ ਰਹੇ ਉਮੀਦਵਾਰਾਂ ਲਈ ਖਰਚੇ ਦੀ ਸੀਮਾ 1,40,000 ਰੁਪਏ ਨੋਟੀਫਾਈ ਕੀਤੀ ਗਈ ਹੈ । ਉਹਨਾਂ ਨੇ ਦੱਸਿਆ ਕਿ ਮਾਨਯੋਗ ਅਦਾਲਤਾਂ ਵੱਲੋਂ ਦਿੱਤੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਸਬੰਧਤ ਵਾਰਡਾਂ ਵਿੱਚ ਚੋਣ ਅਮਲ ਦੀ ਵੀਡੀਓਗ੍ਰਾਫੀ ਕਰਵਾਈ ਜਾਵੇਗੀ ਅਤੇ ਇਸ ਦੌਰਾਨ ਕਿਸੇ ਵੀ ਪੋਲਿੰਗ ਸਟੇਸ਼ਨ ਉੱਤੇ ਨਿਯਮਾਂ ਦੀ ਉਲੰਘਣਾ ਪਾਏ ਜਾਣ 'ਤੇ ਸ਼ਰਾਰਤੀ ਅਨਸਰਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ । ਰਿਟਰਨਿੰਗ ਅਫਸਰ ਪ੍ਰਮੋਦ ਸਿੰਗਲਾ ਨੇ ਦੱਸਿਆ ਕਿ ਏਪਿਕ ਵੋਟਰ ਕਾਰਡ ਨਾ ਹੋਣ ਦੀ ਸੂਰਤ 'ਚ ਵੀ ਵੋਟਰ ਆਪਣੀ ਵੋਟ ਪਾ ਸਕੇਗਾ ਬਸ਼ਰਤੇ ਕਿ ਉਸ ਕੋਲ ਆਪਣੀ ਪ੍ਰਮਾਣਿਕਤਾ ਦਰਸਾਉਣ ਲਈ ਅਧਿਕਾਰਤ ਪਛਾਣ ਪੱਤਰ ਮੌਜੂਦ ਹੋਵੇ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਅਨੁਸਾਰ ਵੋਟਰ ਕੋਲ ਆਧਾਰ ਕਾਰਡ, ਭਾਰਤੀ ਪਾਸਪੋਰਟ, ਡਰਾਈਵਿੰਗ ਲਾਇਸੈਂਸ, ਪੈਨ ਕਾਰਡ, ਮਗਨਰੇਗਾ ਜਾਬ ਕਾਰਡ, ਬੈਂਕ ਜਾਂ ਡਾਕਖ਼ਾਨੇ ਵੱਲੋਂ ਜਾਰੀ ਫੋਟੋ ਵਾਲੀ ਪਾਸਬੁੱਕ, ਲੇਬਰ ਵਿਭਾਗ ਦੀ ਸਕੀਮ ਤਹਿਤ ਜਾਰੀ ਸਿਹਤ ਬੀਮਾ ਸਮਾਰਟ ਕਾਰਡ, ਸਰਕਾਰੀ/ਅੱਧ ਸਰਕਾਰੀ ਸ਼ਨਾਖਤੀ ਕਾਰਡ ਆਦਿ ਪਛਾਣ ਪੱਤਰ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਐਨ.ਪੀ.ਆਰ. ਤਹਿਤ ਆਰ. ਜੀ. ਆਈ. ਵੱਲੋਂ ਜਾਰੀ ਸਮਾਰਟ ਕਾਰਡ, ਫੋਟੋ ਸਮੇਤ ਪੈਨਸ਼ਨ ਦਸਤਾਵੇਜ਼, ਸੰਸਦ ਮੈਂਬਰਾਂ ਤੇ ਵਿਧਾਇਕਾਂ ਨੂੰ ਜਾਰੀ ਪਛਾਣ ਪੱਤਰ ਅਤੇ ਯੂਨੀਕ ਦਿਵਿਆਂਗ ਆਈ. ਡੀ. ਵਿਚੋਂ ਕੋਈ ਇੱਕ ਦਸਤਾਵੇਜ਼ ਹੋਣਾ ਲਾਜ਼ਮੀ ਹੈ । ਸ਼੍ਰੀ ਸਿੰਗਲਾ ਨੇ ਉਮੀਦਵਾਰਾਂ ਨੂੰ ਹਦਾਇਤ ਕੀਤੀ ਕਿ ਉਹ ਰਾਤ 10 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਲਾਊਡ ਸਪੀਕਰ ਜਾਂ ਅਜਿਹੇ ਹੀ ਧਵਨੀ ਪੈਦਾ ਕਰਨ ਵਾਲੇ ਹੋਰ ਯੰਤਰਾਂ ਰਾਹੀਂ ਪ੍ਰਚਾਰ ਨਹੀਂ ਕਰ ਸਕਣਗੇ । ਉਹਨਾਂ ਕਿਹਾ ਕਿ ਦਿਨ ਵਿੱਚ ਵਰਤੇ ਜਾਣ ਵਾਲੇ ਲਾਊਡ ਸਪੀਕਰਾਂ ਲਈ ਵੀ ਸਾਊਂਡ ਦੀ ਲਿਮਿਟ ਨਿਰਧਾਰਿਤ ਕੀਤੀ ਗਈ ਹੈ ਜਿਸ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ।
Punjab Bani 16 December,2024
ਦੇਸ਼ ਭਗਤ ਸੁਤੰਤਰਤਾ ਸੰਗਰਾਮੀ ਪਰਿਵਾਰ ਨੂੰ ਵਾਰਡ ਨੰਬਰ 11 ਤੋਂ ਐਲਾਨਿਆ ਉਮੀਦਵਾਰ
ਨਗਰ ਨਿਗਮ ਚੋਣਾਂ ਦੇਸ਼ ਭਗਤ ਸੁਤੰਤਰਤਾ ਸੰਗਰਾਮੀ ਪਰਿਵਾਰ ਨੂੰ ਵਾਰਡ ਨੰਬਰ 11 ਤੋਂ ਐਲਾਨਿਆ ਉਮੀਦਵਾਰ ਦੇਸ਼ ਲਈ ਕੀਤੀਆਂ ਕੁਰਬਾਨੀਆਂ ਨੂੰ ਯਾਦ ਰੱਖਦੀਆਂ ਜਨਤਾ ਨੂੰ ਵੋਟਾਂ ਪਾਉਣ ਦੀ ਅਪੀਲ : ਜ਼ਿਲ੍ਹਾ ਜਥੇਬੰਦੀ ਪਟਿਆਲਾ 16 ਦਸੰਬਰ : ਦੇਸ਼ ਦੀ ਆਜ਼ਾਦੀ ਲਈ ਅਹਿਮ ਯੋਗਦਾਨ ਪਾਉਣ ਵਾਲੇ ਮਹਾਨ ਦੇਸ਼ ਭਗਤਾਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰ ਨੂੰ ਨਗਰ ਨਿਗਮ ਚੋਣਾਂ ਦੌਰਾਨ ਉਮੀਦਵਾਰ ਐਲਾਨਿਆ ਗਿਆ ਹੈ ।ਵਾਰਡ ਨੰਬਰ 11 ਤੋਂ ਆਜ਼ਾਦੀ ਘੁਲਾਟੀਏ ਹਰਚਰਨ ਸਿੰਘ ਦੇ ਪਰਿਵਾਰ ਪੋਤਰੇ ਅਮਰਪ੍ਰੀਤ ਸਿੰਘ ਬੋਬੀ ਜ਼ਿਲ੍ਹਾ ਪ੍ਰਧਾਨ ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਦੀ ਧਰਮਪਤਨੀ ਬੀਬਾ ਸਿਰਤਾਜ ਕੋਰ ਨੂੰ ਨਗਰ ਨਿਗਮ ਚੋਣਾਂ ਦੌਰਾਨ ਵਾਰਡ ਵਿਚੋਂ ਵੋਟਰਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਫਰੀਡਮ ਫਾਈਟਰ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਇਹਨਾਂ ਦੇ ਬਜ਼ੁਰਗਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਤੱਕ ਕੁਰਬਾਨ ਕਰ ਦਿੱਤੀਆਂ ਸਨ । ਆਗੂਆਂ ਨੇ ਵਾਰਡ ਨੰਬਰ 11 ਦੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਦੇਸ਼ ਭਗਤ ਸੁਤੰਤਰਤਾ ਸੰਗਰਾਮੀ ਪਰਿਵਾਰ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿੱਤਾਂ ਕੇ ਇਹ ਜਿੱਤ ਇਹਨਾਂ ਦੇ ਪਰਿਵਾਰ ਵਲੋਂ ਦੇਸ਼ ਲਈ ਕੀਤੀ ਸੇਵਾ ਨੂੰ ਸਮਰਪਿਤ ਕੀਤੀ ਜਾਵੇ । ਜ਼ਿਲ੍ਹਾ ਪ੍ਰਧਾਨ ਅਮਰਪ੍ਰੀਤ ਸਿੰਘ ਬੋਬੀ ਨੇ ਕਿਹਾ ਕਿ ਲੋਕ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਾਡੇ ਪਰਿਵਾਰ ਦੀ ਨਗਰ ਨਿਗਮ ਚੋਣਾਂ ਦੌਰਾਨ ਮੱਦਦ ਕਰਨ ਤਾਂ ਜੋ ਇਕ ਦੇਸ਼ ਭਗਤ ਪਰਿਵਾਰ ਨੂੰ ਦੇਸ਼ ਦੀ ਸੇਵਾ ਕਰਨ ਦਾ ਹੋਂਸਲਾ ਮਿਲਦਾ ਰਹੇਂ । ਸੁਤੰਤਰਤਾ ਸੰਗਰਾਮੀ ਹਰਚਰਨ ਸਿੰਘ ਦੇ ਪਰਿਵਾਰ ਨੇ ਸ਼ੁਰੂ ਤੋਂ ਹੀ ਸਮਾਜ ਭਲਾਈ, ਦੇਸ਼ ਸੇਵਾ ਵਿੱਚ ਆਪਣਾ ਯੋਗਦਾਨ ਪਾਇਆ ਹੈ । ਵੱਖ ਵੱਖ ਆਗੂਆਂ ਰਾਜ ਕੁਮਾਰ ਡਕਾਲਾ, ਗੁਰਇਕਬਾਲ ਸਿੰਘ ਸੰਧੂ, ਅਜੇ ਖੰਨਾ, ਪਰਦੁਮਨ ਸਿੰਘ ਢੀਂਡਸਾ, ਬਲਜੀਤ ਕੌਰ ਗਰੇਵਾਲ , ਸਤਪਾਲ ਕੋਰ ਸੋਹੀ ਜ਼ਿਲ੍ਹਾ ਜਥੇਬੰਦੀ ਵੱਲੋਂ ਦੇਸ਼ ਭਗਤ ਸੁਤੰਤਰਤਾ ਸੰਗਰਾਮੀ ਪਰਿਵਾਰ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਕੀਤੀ ਗਈ ।
Punjab Bani 16 December,2024
ਚੋਣਾਂ ਬਾਰੇ ਕਿਸੇ ਤਰ੍ਹਾਂ ਦੀ ਵੀ ਸ਼ਿਕਾਇਤ ਕਰਨ ਲਈ ਫੋਨ ਨੰਬਰ ਤੇ ਈਮੇਲ ਜਾਰੀ
ਚੋਣਾਂ ਬਾਰੇ ਕਿਸੇ ਤਰ੍ਹਾਂ ਦੀ ਵੀ ਸ਼ਿਕਾਇਤ ਕਰਨ ਲਈ ਫੋਨ ਨੰਬਰ ਤੇ ਈਮੇਲ ਜਾਰੀ -ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਦੇ ਸਕੱਤਰ ਅਮਨਦੀਪ ਕੌਰ ਨੂੰ ਨੋਡਲ ਅਫ਼ਸਰ ਸ਼ਿਕਾਇਤਾਂ ਲਗਾਇਆ -ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਕਿਸੇ ਵੀ ਸ਼ਿਕਾਇਤ ਦਾ ਨਿਪਟਾਰਾ ਤੁਰੰਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ-ਡਿਪਟੀ ਕਮਿਸ਼ਨਰ ਪਟਿਆਲਾ, 14 ਦਸੰਬਰ : 21 ਦਸੰਬਰ 2024 ਨੂੰ ਹੋਣ ਵਾਲੀਆਂ ਨਗਰ ਨਿਗਮ ਪਟਿਆਲਾ, ਨਗਰ ਕੌਂਸਲ ਸਨੌਰ ਤੇ ਨਗਰ ਪੰਚਾਇਤਾਂ ਘੱਗਾ, ਘਨੌਰ, ਦੇਵੀਗੜ੍ਹ ਤੇ ਭਾਦਸੋਂ ਦੀਆਂ ਆਮ ਚੋਣਾਂ ਸਮੇਤ ਸਮਾਣਾ, ਰਾਜਪੁਰਾ, ਨਾਭਾ ਤੇ ਪਾਤੜਾਂ ਦੀਆਂ ਇੱਕ-ਇੱਕ ਵਾਰਡਾਂ ਦੀ ਉਪ ਚੋਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਿਕਾਇਤ ਸੈਲ ਦਾ ਗਠਨ ਕੀਤਾ ਹੈ । ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਵੋਟਰਾਂ ਦੀਆਂ ਰਾਜ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਫੋਨ ਨੰਬਰ 0175-2360055 ਅਤੇ ਈਮੇਲ zppatiala@yahoo.com ਜਾਰੀ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਸੈਲ ਦਾ ਇੰਚਾਰਜ ਸਕੱਤਰ-ਕਮ-ਡਿਪਟੀ ਸੀ. ਈ. ਓ. ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਅਮਨਦੀਪ ਕੌਰ ਨੂੰ ਨੋਡਲ ਅਫ਼ਸਰ ਸ਼ਿਕਾਇਤਾਂ ਲਗਾਇਆ ਗਿਆ ਹੈ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਚੋਣ ਜਾਬਤੇ ਸਬੰਧੀਂ ਸ਼ਿਕਾਇਤਾਂ ਦਰਜ ਕਰਵਾਉਣ ਲਈ ਕੋਈ ਵੀ ਵੋਟਰ ਜਾਂ ਉਮੀਦਵਾਰ ਉਕਤ ਨੰਬਰ 'ਤੇ ਸੰਪਰਕ ਕਰ ਸਕਦਾ ਹੈ ਜਾਂ ਈਮੇਲ ਕਰ ਸਕਦਾ ਹੈ । ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਬਾਅਦ ਚੋਣ ਅਮਲ ਨਾਲ ਸਬੰਧਤ ਸ਼ਿਕਾਇਤਾਂ ਤੇ ਮਾਮਲਿਆਂ ਦੇ ਨਿਪਟਾਰੇ ਲਈ ਪ੍ਰਤੀਬੱਧ ਪ੍ਰਣਾਲੀ ਕੰਮ ਕਰ ਰਹੀ ਹੈ ਤਾਂ ਜੋ ਚੋਣ ਅਮਲ ਨੂੰ ਨਿਰਪੱਖ, ਸੁਤੰਤਰ, ਸ਼ਾਂਤਮਈ ਤੇ ਨਿਰਵਿਘਨ ਬਣਾਇਆ ਜਾ ਸਕੇ । ਸ਼ਿਕਾਇਤ ਸੈਲ ਵੱਲੋਂ ਸ਼ਿਕਾਇਤਾਂ ਦਾ ਨਿਪਟਾਰਾ ਨਿਰਧਾਰਤ ਸਮੇਂ ਦੇ ਅੰਦਰ ਕਰਨ ਲਈ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ ।
Punjab Bani 14 December,2024
ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਚੋਣਾਂ ਲਈ 101 ਨਾਮਜ਼ਦਗੀਆਂ ਵਾਪਸ ਲੈਣ ਮਗਰੋਂ 284 ਉਮੀਦਵਾਰ ਚੋਣ ਮੈਦਾਨ 'ਚ : ਅਨੁਪ੍ਰਿਤਾ ਜੌਹਲ
ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਚੋਣਾਂ ਲਈ 101 ਨਾਮਜ਼ਦਗੀਆਂ ਵਾਪਸ ਲੈਣ ਮਗਰੋਂ 284 ਉਮੀਦਵਾਰ ਚੋਣ ਮੈਦਾਨ 'ਚ : ਅਨੁਪ੍ਰਿਤਾ ਜੌਹਲ -ਨਗਰ ਨਿਗਮ ਪਟਿਆਲਾ ਲਈ ਕੁਲ 147 ਉਮੀਦਵਾਰ ਮੈਦਾਨ 'ਚ ਪਟਿਆਲਾ, 14 ਦਸੰਬਰ : ਪਟਿਆਲਾ ਜ਼ਿਲ੍ਹੇ ਅੰਦਰ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਤੇ ਉਪ ਚੋਣਾਂ ਲਈ 101 ਨਾਮਜ਼ਦਗੀਆਂ ਵਾਪਸ ਲੈਣ ਮਗਰੋਂ ਹੁਣ ਕੁਲ 284 ਉਮੀਦਵਾਰ ਚੋਣ ਮੈਦਾਨ 'ਚ ਬਾਕੀ ਰਹਿ ਗਏ ਹਨ। ਇਹ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਅੱਜ ਬਾਕੀ ਰਹਿ ਗਏ ਉਮੀਦਵਾਰਾਂ ਨੂੰ ਸਬੰਧਤ ਰਿਟਰਨਿੰਗ ਅਧਿਕਾਰੀਆਂ ਵੱਲੋਂ ਚੋਣ ਨਿਸ਼ਾਨ ਵੀ ਅਲਾਟ ਕਰ ਦਿੱਤੇ ਗਏ ਹਨ । ਏ. ਡੀ. ਸੀ. ਨੇ ਦੱਸਿਆ ਕਿ ਕੁਲ 405 ਨਾਮਜ਼ਦਗੀਆਂ ਹੋਈਆਂ ਸਨ ਅਤੇ ਪੜਤਾਲ ਉਪਰੰਤ 385 ਬਾਕੀ ਰਹਿ ਗਈਆਂ ਸਨ ਤੇ ਅੱਜ 101 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਹਨ ਤੇ ਹੁਣ ਬਾਕੀ 284 ਉਮੀਦਵਾਰ ਮੈਦਾਨ ਵਿੱਚ ਹਨ । ਉਨ੍ਹਾਂ ਦੱਸਿਆ ਕਿ ਨਗਰ ਨਿਗਮ ਪਟਿਆਲਾ ਦੀਆਂ 60 ਵਾਰਡਾਂ ਲਈ ਹੁਣ 147 ਉਮੀਦਵਾਰ ਬਾਕੀ ਹਨ । ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਨਗਰ ਨਿਗਮ ਪਟਿਆਲਾ ਦੀ ਵਾਰਡ ਨੰਬਰ 1 ਤੋਂ 14 ਤੱਕ ਲਈ ਰਿਟਰਨਿੰਗ ਅਫ਼ਸਰ-ਕਮ-ਆਰ.ਟੀ.ਓ. ਨਮਨ ਮਾਰਕੰਨ ਕੋਲੋਂ 5 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲਏ ਹਨ। ਹੁਣ ਇਨ੍ਹਾਂ ਵਾਰਡਾਂ ਵਿੱਚ 41 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ । ਇਸੇ ਤਰ੍ਹਾਂ ਹੀ ਵਾਰਡ 15 ਤੋਂ 29 ਲਈ ਰਿਟਰਨਿੰਗ ਅਫ਼ਸਰ ਤੇ ਐਸ.ਡੀ.ਐਮ. ਪਟਿਆਲਾ ਮਨਜੀਤ ਕੌਰ ਕੋਲੋਂ ਵਾਰਡ ਨੰਬਰ 16 'ਚੋਂ 2 ਅਤੇ ਵਾਰਡ ਨੰਬਰ 22 'ਚੋਂ 2 ਤੇ ਕੁਲ 4 ਉਮੀਦਵਾਰਾਂ ਨੇ ਆਪਣੀਆਂ ਨਾਮਜ਼ਦਗੀਆਂ ਵਾਪਸ ਲਈਆਂ ਹਨ। ਇਨ੍ਹਾਂ ਵਾਰਡਾਂ ਵਿੱਚ ਹੁਣ 42 ਉਮੀਦਵਾਰ ਚੋਣ ਲੜ ਰਹੇ ਹਨ । ਜਦੋਂਕਿ ਵਾਰਡ ਨੰਬਰ 30 ਤੋਂ 45 ਲਈ ਰਿਟਰਨਿੰਗ ਅਫ਼ਸਰ ਤੇ ਸਹਾਇਕ ਕਮਿਸ਼ਨਰ (ਜ) ਰਿਚਾ ਗੋਇਲ ਕੋਲੋਂ 6 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲਏ ਹਨ। ਇਨ੍ਹਾਂ ਵਾਰਡਾਂ ਵਿੱਚ ਹੁਣ 33 ਉਮੀਦਵਾਰ ਚੋਣ ਲੜਨ ਲਈ ਚੋਣ ਮੈਦਾਨ ਵਿੱਚ ਹਨ । ਇਸੇ ਤਰ੍ਹਾਂ ਵਾਰਡ ਨੰਬਰ 46 ਤੋਂ 60 ਲਈ ਰਿਟਰਨਿੰਗ ਅਫ਼ਸਰ ਤੇ ਐਸ.ਡੀ.ਐਮ. ਨਾਭਾ ਡਾ. ਇਸਮਤ ਵਿਜੇ ਸਿੰਘ ਕੋਲੋਂ 3 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲਏ ਹਨ ਅਤੇ ਇਨ੍ਹਾਂ ਵਾਰਡਾਂ ਵਿੱਚ 31 ਉਮੀਦਵਾਰ ਬਾਕੀ ਹਨ । ਨਗਰ ਪੰਚਾਇਤ ਭਾਦਸੋਂ ਲਈ ਜ਼ਿਲ੍ਹਾ ਮਾਲ ਅਫ਼ਸਰ ਪਟਿਆਲਾ ਨਵਦੀਪ ਸਿੰਘ ਰਿਟਰਨਿੰਗ ਅਫ਼ਸਰ ਕੋਲੋਂ 24 ਉਮੀਦਵਾਰਾਂ ਨੇ ਆਪਣੀਆਂ ਨਾਮਜ਼ਦਗੀਆਂ ਵਾਪਸ ਲਈਆਂ ਹਨ। ਇੱਥੇ ਹੁਣ ਵੱਖ-ਵੱਖ 11 ਵਾਰਡਾਂ ਵਿੱਚ 42 ਉਮੀਦਵਾਰ ਚੋਣ ਲੜਨਗੇ । ਨਗਰ ਕੌਂਸਲ ਸਨੌਰ ਦੀਆਂ 15 ਵਾਰਡਾਂ ਲਈ ਰਿਟਰਨਿੰਗ ਅਫ਼ਸਰ ਏ. ਐਮ. ਡੀ. ਪੀ. ਆਰ. ਟੀ. ਸੀ. ਨਵਦੀਪ ਕੁਮਾਰ ਕੋਲੋਂ 4 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਵਾਪਸ ਲਏ ਹਨ ਅਤੇ ਇੱਥੇ 15 ਵਾਰਡਾਂ ਵਿੱਚ 15 ਹੀ ਉਮੀਦਵਾਰ ਇਕੱਲੇ-ਇਕੱਲੇ ਬਾਕੀ ਹਨ । ਜਦੋਂਕਿ ਨਗਰ ਪੰਚਾਇਤ ਦੇਵੀਗੜ੍ਹ ਦੀਆਂ 13 ਵਾਰਡਾਂ ਦੀਆਂ ਆਮ ਚੋਣਾਂ ਲਈ 24 ਉਮੀਦਵਾਰ ਮੈਦਨ ਵਿੱਚ ਸਨ ਅਤੇ ਹੁਣ ਇਨ੍ਹਾਂ ਵਿਚੋਂ ਰਿਟਰਨਿੰਗ ਅਫ਼ਸਰ ਐਸ. ਡੀ. ਐਮ. ਦੂਧਨ ਸਾਧਾਂ ਕਿਰਪਾਲਵੀਰ ਸਿੰਘ ਕੋਲੋਂ 11 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਵਾਪਸ ਲੈ ਲਏ ਹਨ । ਹੁਣ ਇੱਥੇ 13 ਦੀਆਂ 13 ਵਾਰਡਾਂ ਵਿੱਚ ਕੋਈ ਵੀ ਹੋਰ ਦੂਜਾ ਉਮੀਦਵਾਰ ਬਾਕੀ ਨਹੀਂ ਹੈ । ਨਗਰ ਪੰਚਾਇਤ ਘੱਗਾ ਦੀਆਂ 13 ਵਾਰਡਾਂ ਲਈ ਰਿਟਰਨਿੰਗ ਅਫ਼ਸਰ ਐਸ. ਡੀ. ਐਮ. ਸਮਾਣਾ ਤਰਸੇਮ ਚੰਦ ਕੋਲੋਂ 32 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਵਾਪਸ ਲਏ ਹਨ। ਇੱਥੇ ਹੁਣ 45 ਉਮੀਦਵਾਰ ਬਾਕੀ ਰਹਿ ਗਏ ਹਨ। ਜਦੋਂਕਿ ਨਗਰ ਪੰਚਾਇਤ ਘਨੌਰ ਦੀਆਂ 11 ਵਾਰਡਾਂ ਲਈ ਰਿਟਰਨਿੰਗ ਅਫ਼ਸਰ ਐਸ. ਡੀ. ਐਮ. ਰਾਜਪੁਰਾ ਅਵਿਕੇਸ਼ ਗੁਪਤਾ ਕੋਲੋਂ 6 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲਏ ਹਨ ਅਤੇ 11 ਵਾਰਡਾਂ ਵਿੱਚ ਹੁਣ ਕੇਵਲ 11 ਉਮੀਦਵਾਰ ਹੀ ਇਕੱਲੇ-ਇਕੱਲੇ ਬਾਕੀ ਰਹਿ ਗਏ ਹਨ । ਏ. ਡੀ. ਸੀ. ਅਨੁਪ੍ਰਿਤਾ ਜੌਹਲ ਨੇ ਅੱਗੇ ਦੱਸਿਆ ਕਿ ਨਗਰ ਕੌਂਸਲ ਰਾਜਪੁਰਾ ਦੀ ਵਾਰਡ ਨੰਬਰ 2 ਦੀ ਉਪ-ਚੋਣ ਲਈ 2 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਵਾਪਸ ਲਏ ਹਨ ਤੇ 4 ਉਮੀਦਵਾਰ ਚੋਣ ਮੈਦਾਨ ਵਿੱਚ ਹਨ । ਨਗਰ ਕੌਂਸਲ ਸਮਾਣਾ ਦੀ ਵਾਰਡ ਨੰਬਰ 12 ਦੀ ਉਪ ਚੋਣ ਲਈ 1 ਉਮੀਦਵਾਰ ਨੇ ਬਾਕੀ ਲੈ ਲਈ ਹੈ ਤੇ ਇੱਕ ਉਮੀਦਵਾਰ ਹੀ ਬਾਕੀ ਰਹਿ ਗਿਆ ਹੈ । ਨਗਰ ਕੌਂਸਲ ਨਾਭਾ ਦੀ ਵਾਰਡ ਨੰਬਰ 6 ਦੀ ਉਪ ਚੋਣ ਲਈ 2 ਉਮੀਦਵਾਰਾਂ ਨੇ ਆਪਣੀ ਨਾਮਜ਼ਦਗੀ ਵਾਪਸ ਲਈ ਹੈ ਤੇ ਇੱਥੇ ਹੁਣ 3 ਉਮੀਦਵਾਰ ਮੈਦਾਨ ਵਿੱਚ ਹਨ । ਜਦਕਿ ਨਗਰ ਕੌਂਸਲ ਪਾਤੜਾਂ ਦੀ ਇੱਕ ਵਾਰਡ ਨੰਬਰ 16 ਦੀ ਉਪ ਚੋਣ ਲਈ ਰਿਟਰਨਿੰਗ ਅਫ਼ਸਰ ਐਸ.ਡੀ.ਐਮ. ਪਾਤੜਾਂ ਅਸ਼ੋਕ ਕੁਮਾਰ ਕੋਲੋਂ 1 ਉਮੀਦਵਾਰ ਨੇ ਨਾਮਜ਼ਦਗੀ ਵਾਪਸ ਲੈ ਲਈ ਹੈ ਅਤੇ ਇੱਥੇ ਹੁਣ 3 ਉਮੀਦਵਾਰ ਚੋਣ ਮੈਦਾਨ ਵਿੱਚ ਬਾਕੀ ਰਹਿ ਗਏ ਹਨ ।
Punjab Bani 14 December,2024
ਗਲਤ ਐੱਨ. ਓ. ਸੀ. ਦੇਣ ਕਾਰਨ ਨਗਰ ਨਿਗਮ ਬਟਾਲਾ ਦਾ ਇੱਕ ਕਰਮਚਾਰੀ ਨੌਂਕਰੀਓਂ ਬਰਖਾਸਤ ਅਤੇ ਦੋ ਹੋਰ ਮੁਅੱਤਲ
ਗਲਤ ਐੱਨ. ਓ. ਸੀ. ਦੇਣ ਕਾਰਨ ਨਗਰ ਨਿਗਮ ਬਟਾਲਾ ਦਾ ਇੱਕ ਕਰਮਚਾਰੀ ਨੌਂਕਰੀਓਂ ਬਰਖਾਸਤ ਅਤੇ ਦੋ ਹੋਰ ਮੁਅੱਤਲ ਬਟਾਲਾ : ਨਗਰ ਨਿਗਮ ਬਟਾਲਾ ਦੇ ਵਾਰਡ ਨੰਬਰ 24 ਦੀ ਉਪ ਚੋਣ ਦੌਰਾਨ ਗਲਤ ਐੱਨ. ਓ. ਸੀ. ਦੇਣ ਕਾਰਨ ਨਗਰ ਨਿਗਮ ਬਟਾਲਾ ਦੇ ਇੱਕ ਕਰਮਚਾਰੀ ਨੂੰ ਨੌਂਕਰੀ ਤੋਂ ਬਰਖਾਸਤ (ਡਿਸਮਿਸ) ਅਤੇ ਦੋ ਹੋਰਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਲਿਖਤੀ ਹੁਕਮ ਅੱਜ ਕਮਿਸ਼ਨਰ ਨਗਰ ਨਿਗਮ, ਬਟਾਲਾ ਵੱਲੋਂ ਜਾਰੀ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਨਗਰ ਨਿਗਮ ਬਟਾਲਾ ਦੀ ਪ੍ਰਾਪਰਟੀ ਟੈਕਸ ਇੰਸਪੈਕਟਰ ਸ੍ਰੀਮਤੀ ਨੀਲਮ ਅਤੇ ਹੈੱਡ ਡਰਾਫਟਸਮੈਨ ਅਜੈਬ ਸਿੰਘ ਨੇ ਵਾਰਡ ਨੰਬਰ 24 ਦੀ ਉਪ ਚੋਣ ਵਿੱਚ ਹਿੱਸਾ ਲੈ ਰਹੇ ਉਮੀਦਵਾਰ ਬਲਵਿੰਦਰ ਸਿੰਘ ਪੁੱਤਰ ਫੌਜਾ ਸਿੰਘ ਅਤੇ ਜਤਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਆਲੋਵਾਲ ਨੂੰ ਗਲਤ ਤਰੀਕੇ ਨਾਲ ਐੱਨ. ਓ. ਸੀ. ਜਾਰੀ ਕੀਤਾ ਗਿਆ ਸੀ, ਜਦੋਂ ਇਸ ਸਬੰਧੀ ਲਗਾਏ ਦੋਸ਼ਾਂ ਦੀ ਜਾਂਚ ਕੀਤੀ ਗਈ ਤਾਂ ਇਹ ਦੋਸ਼ ਸਹੀ ਪਾਏ ਗਏ। ਚੋਣਾਂ ਵਰਗੇ ਅਹਿਮ ਕੰਮ ਵਿੱਚ ਵਰਤੀ ਗਈ ਅਜਿਹੀ ਗੰਭੀਰ ਕੋਤਾਹੀ ਨੂੰ ਧਿਆਨ ਵਿੱਚ ਰੱਖਦੇ ਹੋਏ ਕਮਿਸ਼ਨਰ ਨਗਰ ਨਿਗਮ, ਬਟਾਲਾ ਵੱਲੋਂ ਇਨ੍ਹਾਂ ਦੋਵਾਂ ਕਰਮਚਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਉਨ੍ਹਾਂ ਦੀ ਡਿਊਟੀ ਤੋਂ ਮੁਅੱਤਲ ਕਰ ਦਿੱਤਾ ਹੈ । ਜਾਣਕਾਰੀ ਅਨੁਸਾਰ ਨਗਰ ਨਿਗਮ ਬਟਾਲਾ ਦੀ ਪ੍ਰਾਪਰਟੀ ਟੈਕਸ ਇੰਸਪੈਕਟਰ ਸ੍ਰੀਮਤੀ ਨੀਲਮ ਅਤੇ ਹੈੱਡ ਡਰਾਫਟਸਮੈਨ ਅਜੈਬ ਸਿੰਘ ਨੇ ਵਾਰਡ ਨੰਬਰ 24 ਦੀ ਉਪ ਚੋਣ ਵਿੱਚ ਹਿੱਸਾ ਲੈ ਰਹੇ ਉਮੀਦਵਾਰ ਬਲਵਿੰਦਰ ਸਿੰਘ ਪੁੱਤਰ ਫੌਜਾ ਸਿੰਘ ਅਤੇ ਜਤਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ, ਵਾਸੀ ਆਲੋਵਾਲ ਨੂੰ ਗਲਤ ਤਰੀਕੇ ਨਾਲ ਐੱਨ. ਓ. ਸੀ. ਜਾਰੀ ਕੀਤਾ ਗਿਆ ਸੀ । ਜਦੋਂ ਇਸ ਸਬੰਧੀ ਲਗਾਏ ਦੋਸ਼ਾਂ ਦੀ ਜਾਂਚ ਕੀਤੀ ਗਈ ਤਾਂ ਇਹ ਦੋਸ਼ ਸਹੀ ਪਾਏ ਗਏ। ਚੋਣਾਂ ਵਰਗੇ ਅਹਿਮ ਕੰਮ ਵਿੱਚ ਵਰਤੀ ਗਈ ਅਜਿਹੀ ਗੰਭੀਰ ਕੋਤਾਹੀ ਨੂੰ ਧਿਆਨ ਵਿੱਚ ਰੱਖਦੇ ਹੋਏ ਕਮਿਸ਼ਨਰ ਨਗਰ ਨਿਗਮ, ਬਟਾਲਾ ਵੱਲੋਂ ਇਨ੍ਹਾਂ ਦੋਵਾਂ ਕਰਮਚਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਉਨ੍ਹਾਂ ਦੀ ਡਿਊਟੀ ਤੋਂ ਮੁਅੱਤਲ ਕਰ ਦਿੱਤਾ ਹੈ ।
Punjab Bani 14 December,2024
ਲੋਕ ਸਭਾ `ਚ ਸੋਮਵਾਰ ਨੂੰ ਪੇਸ਼ ਹੋਵੇਗਾ `ਇਕ ਦੇਸ਼ ਇਕ ਚੋਣ` ਬਿਲ
ਲੋਕ ਸਭਾ `ਚ ਸੋਮਵਾਰ ਨੂੰ ਪੇਸ਼ ਹੋਵੇਗਾ `ਇਕ ਦੇਸ਼ ਇਕ ਚੋਣ` ਬਿਲ ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਬਣੀ ਲੋਕ ਸਭਾ ਵਿਚ `ਇਕ ਦੇਸ਼, ਇਕ ਚੋਣ` ਨਾਲ ਸਬੰਧਤ ਦੋ ਬਿਲ ਸਰਕਾਰ 16 ਦਸੰਬਰ ਨੂੰ ਪੇਸ਼ ਕਰੇਗੀ।ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਹੇਠਲੇ ਸਦਨ ਵਿੱਚ ਸੰਵਿਧਾਨ (129ਵੀਂ ਸੋਧ) ਬਿਲ ਅਤੇ ਕੇਂਦਰੀ ਸ਼ਾਸਤ ਕਾਨੂੰਨ (ਸੋਧ) ਬਿਲ ਪੇਸ਼ ਕਰਨਗੇ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ 12 ਦਸੰਬਰ ਨੂੰ ਲੋਕ ਸਭਾ ਅਤੇ ਵਿਧਾਨ ਸਭਾਵਾਂ ਲਈ ਇੱਕੋ ਸਮੇਂ ਚੋਣਾਂ ਕਰਵਾਉਣ ਦੇ ਸੰਕਲਪ ਨੂੰ ਲਾਗੂ ਕਰਨ ਲਈ ਸੰਵਿਧਾਨਕ ਸੋਧ ਬਿਲ ਨੂੰ ਮਨਜ਼ੂਰੀ ਦੇ ਦਿੱਤੀ ਸੀ। ਮੰਤਰੀ ਮੰਡਲ ਨੇ ਦੋ ਡਰਾਫਟ ਕਾਨੂੰਨਾਂ ਨੂੰ ਪ੍ਰਵਾਨਗੀ ਦਿੱਤੀ ਹੈ, ਜਿਨ੍ਹਾਂ ਵਿੱਚੋਂ ਇੱਕ ਸੰਵਿਧਾਨ ਸੋਧ ਬਿਲ ਲੋਕ ਸਭਾ ਅਤੇ ਰਾਜ ਵਿਧਾਨ ਸਭਾਵਾਂ ਦੀਆਂ ਇੱਕੋ ਸਮੇਂ ਚੋਣਾਂ ਨਾਲ ਸਬੰਧਤ ਹੈ, ਜਦੋਂ ਕਿ ਦੂਜਾ ਬਿਲ ਵਿਧਾਨ ਸਭਾਵਾਂ ਵਾਲੇ ਤਿੰਨ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ ਇੱਕੋ ਸਮੇਂ ਚੋਣਾਂ ਨਾਲ ਸਬੰਧਤ ਹੈ। ਸੰਵਿਧਾਨ ਸੋਧ ਬਿਲ ਨੂੰ ਪਾਸ ਕਰਨ ਲਈ ਦੋ ਤਿਹਾਈ ਬਹੁਮਤ ਦੀ ਲੋੜ ਹੁੰਦੀ ਹੈ, ਜਦਕਿ ਦੂਜੇ ਬਿਲ ਲਈ ਸਦਨ ਵਿੱਚ ਸਧਾਰਨ ਬਹੁਮਤ ਦੀ ਲੋੜ ਹੁੰਦੀ ਹੈ।ਹਾਲਾਂਕਿ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਅਗਵਾਈ ਵਾਲੀ ਉੱਚ ਪੱਧਰੀ ਕਮੇਟੀ ਨੇ ਲੋਕ ਸਭਾ ਅਤੇ ਸੂਬਾ ਵਿਧਾਨ ਸਭਾ ਚੋਣਾਂ ਦੇ ਨਾਲ-ਨਾਲ ਪੜਾਅਵਾਰ ਮਿਉਂਸਪਲ ਅਤੇ ਪੰਚਾਇਤੀ ਚੋਣਾਂ ਕਰਵਾਉਣ ਦਾ ਪ੍ਰਸਤਾਵ ਦਿਤਾ ਸੀ, ਪਰ ਮੰਤਰੀ ਮੰਡਲ ਨੇ ਫਿਲਹਾਲ ਸਥਾਨਕ ਬਾਡੀ ਚੋਣਾਂ ਦੇ ਮੁੱਦੇ ਤੋਂ ਦੂਰੀ ਬਣਾ ਕੇ ਰੱਖਣ ਦਾ ਫ਼ੈਸਲਾ ਕੀਤਾ ਹੈ।
Punjab Bani 14 December,2024
ਸੰਵੇਦਨਸ਼ੀਲ ਬੂਥਾਂ 'ਤੇ ਰੱਖੀ ਜਾਵੇਗੀ ਵਿਸ਼ੇਸ਼ ਨਿਗਰਾਨੀ, ਚੋਣ ਅਮਲ ਦੀ ਵੀਡੀਓਗ੍ਰਾਫ਼ੀ ਵੀ ਕਰਵਾਈ ਜਾਵੇਗੀ-ਡਿਪਟੀ ਕਮਿਸ਼ਨਰ
ਸੰਵੇਦਨਸ਼ੀਲ ਬੂਥਾਂ 'ਤੇ ਰੱਖੀ ਜਾਵੇਗੀ ਵਿਸ਼ੇਸ਼ ਨਿਗਰਾਨੀ, ਚੋਣ ਅਮਲ ਦੀ ਵੀਡੀਓਗ੍ਰਾਫ਼ੀ ਵੀ ਕਰਵਾਈ ਜਾਵੇਗੀ : ਡਿਪਟੀ ਕਮਿਸ਼ਨਰ -ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਮੂਹ ਰਿਟਰਨਿੰਗ ਅਧਿਕਾਰੀਆਂ ਤੇ ਡੀ. ਐਸ. ਪੀਜ਼ ਨੂੰ ਹਦਾਇਤਾਂ ਜਾਰੀ -ਕਿਹਾ, ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਸਬੰਧੀ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਨਾ ਹੋਣ ਦਿੱਤੀ ਜਾਵੇ -ਜ਼ਿਲ੍ਹਾ ਚੋਣ ਅਫ਼ਸਰ ਦੀ ਹਦਾਇਤ, ਚੋਣਾਂ ਨੂੰ ਨਿਰਪੱਖ, ਆਜ਼ਾਦਾਨਾ ਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ 'ਚ ਕੋਈ ਕੁਤਾਹੀ ਨਾ ਕੀਤੀ ਜਾਵੇ -ਵੋਟਰ ਵੱਧ ਚੜ੍ਹ ਕੇ ਵੋਟਿੰਗ ਪ੍ਰਕਿਰਿਆ 'ਚ ਹਿੱਸਾ ਲੈਣ-ਡਾ. ਪ੍ਰੀਤੀ ਯਾਦਵ ਪਟਿਆਲਾ, 13 ਦਸੰਬਰ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸਮੂਹ ਰਿਟਰਨਿੰਗ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਪੰਜਾਬ ਰਾਜ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਮੁਤਾਬਕ ਨਗਰ ਨਿਗਮ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ 21 ਦਸੰਬਰ ਨੂੰ ਪੈਣ ਵਾਲੀਆਂ ਵੋਟਾਂ ਮੌਕੇ ਸੰਵੇਨਸ਼ੀਲ ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇ । ਉਨ੍ਹਾਂ ਕਿਹਾ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਸਮੁੱਚੀ ਚੋਣ ਪ੍ਰਕ੍ਰਿਆ ਦੀ ਵੀਡੀਓਗ੍ਰਾਫ਼ੀ ਕਰਵਾਈ ਜਾਵੇਗੀ । ਡਾ. ਪ੍ਰੀਤੀ ਯਾਦਵ ਨੇ ਇਨ੍ਹਾਂ ਚੋਣਾਂ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਏ. ਡੀ. ਸੀਜ ਇਸ਼ਾ ਸਿੰਗਲ, ਨਵਰੀਤ ਕੌਰ ਸੇਖੋਂ ਤੇ ਅਨੁਪ੍ਰਿਤਾ ਜੌਹਲ, ਐਸ. ਪੀਜ ਮੁਹੰਮਦ ਸਰਫ਼ਰਾਜ ਆਲਮ ਤੇ ਹਰਬੰਤ ਕੌਰ, ਐਸ. ਡੀ. ਐਮਜ਼, ਰਿਟਰਨਿੰਗ ਅਧਿਕਾਰੀਆਂ ਸਮੇਤ ਡੀ.ਐਸ.ਪੀਜ਼ ਨਾਲ ਬੈਠਕ ਕੀਤੀ । ਉਨ੍ਹਾਂ ਨੇ ਹਦਾਇਤ ਕੀਤੀ ਕਿ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਆਦਰਸ਼ ਚੋਣ ਜਾਬਤੇ ਦੀ ਕਿਸੇ ਵੀ ਰੂਪ ਵਿੱਚ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਇਹ ਚੋਣਾਂ ਨਿਰਪੱਖ, ਆਜ਼ਾਦਾਨਾ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ 'ਚ ਕੋਈ ਕੁਤਾਹੀ ਨਾ ਵਰਤੀ ਜਾਵੇ । ਜ਼ਿਲ੍ਹਾ ਚੋਣ ਅਫ਼ਸਰ ਨੇ ਇਸ ਮੌਕੇ ਰਿਟਰਨਿੰਗ ਅਧਿਕਾਰੀਆਂ ਅਤੇ ਪੁਲਿਸ ਵਿਭਾਗ ਵੱਲੋਂ ਪੋਲਿੰਗ ਬੂਥਾਂ ਦੀ ਵਨਰੀਬਿਲਟੀ ਪੈਮਿੰਗ ਤੇ ਸੁਰੱਖਿਆ ਦੇ ਲੋੜੀਂਦੇ ਪ੍ਰਬੰਧਾਂ ਸਮੇਤ ਵੀਡੀਓਗ੍ਰਾਫ਼ੀ, ਸਟਰਾਂਗ ਰੂਮਜ਼, ਚੋਣ ਸਮੱਗਰੀ, ਚੋਣ ਅਮਲੇ ਦੀ ਟ੍ਰੇਨਿੰਗ ਤੇ ਤਾਇਨਾਤੀ ਸਮੇਤ ਹੋਰ ਪ੍ਰਬੰਧਾਂ ਬਾਰੇ ਚਰਚਾ ਕੀਤੀ । ਉਨ੍ਹਾਂ ਨੇ ਇਨ੍ਹਾਂ ਚੋਣਾਂ ਲਈ ਰਜਿਸਟਰਡ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬਿਨ੍ਹਾਂ ਡਰ-ਭੈਅ ਤੋਂ ਵੱਧ ਚੜ੍ਹਕੇ ਵੋਟਿੰਗ ਪ੍ਰਕ੍ਰਿਆ ਵਿੱਚ ਹਿੱਸਾ ਲੈਣ । ਇਸ ਮੌਕੇ ਐਸ. ਡੀ. ਐਮਜ਼ ਡਾ. ਇਸਮਤ ਵਿਜੇ ਸਿੰਘ, ਕਿਰਪਾਲਵੀਰ ਸਿੰਘ ਤੇ ਮਨਜੀਤ ਕੌਰ ਸਮੇਤ ਡੀ. ਐਸ. ਪੀਜ਼ ਮਨੋਜ ਗੋਰਸੀ ਤੇ ਸਤਨਾਮ ਸਿੰਘ ਤੇ ਹੋਰ ਅਧਿਕਾਰੀ ਵੀ ਵੀਡੀਓ ਕਾਨਫਰੰਸਿੰਗ ਜਰੀਏ ਹਾਜ਼ਰ ਸਨ ।
Punjab Bani 13 December,2024
ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਚੋਣਾਂ ਲਈ ਨਾਮਜ਼ਦਗੀਆਂ ਦੇ ਆਖਰੀ ਦਿਨ 377 ਨਾਮਜ਼ਦਗੀਆਂ, ਕੁਲ 405- ਅਨੁਪ੍ਰਿਤਾ ਜੌਹਲ
ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਚੋਣਾਂ ਲਈ ਨਾਮਜ਼ਦਗੀਆਂ ਦੇ ਆਖਰੀ ਦਿਨ 377 ਨਾਮਜ਼ਦਗੀਆਂ, ਕੁਲ 405- ਅਨੁਪ੍ਰਿਤਾ ਜੌਹਲ -ਨਗਰ ਨਿਗਮ ਪਟਿਆਲਾ ਲਈ ਕੁਲ 173 ਨਾਮਜ਼ਦਗੀਆਂ ਦਾਖਲ ਪਟਿਆਲਾ, 12 ਦਸੰਬਰ : ਪਟਿਆਲਾ ਜ਼ਿਲ੍ਹੇ ਅੰਦਰ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਤੇ ਉਪ ਚੋਣਾਂ ਲਈ ਨਾਮਜ਼ਦਗੀਆਂ ਦੇ ਅੱਜ ਆਖਰੀ ਦਿਨ ਕੁਲ 377 ਨਾਮਜ਼ਦਗੀਆਂ ਹੋਈਆਂ ਹਨ। ਇਹ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਨੁਪ੍ਰਿਤਾ ਜੌਹਲ ਨੇ ਦੱਸਿਆ ਹੈ ਜ਼ਿਲ੍ਹੇ ਅੰਦਰ ਕੁਲ ਨਾਮਜ਼ਦਗੀਆਂ ਦੀ ਗਿਣਤੀ 405 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਪਟਿਆਲਾ ਦੀਆਂ 60 ਵਾਰਡਾਂ ਲਈ ਅੱਜ ਤੱਕ ਕੁਲ 173 ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ ਹਨ । ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਨਗਰ ਨਿਗਮ ਪਟਿਆਲਾ ਦੀ ਵਾਰਡ ਨੰਬਰ 1 ਤੋਂ 14 ਤੱਕ ਲਈ ਰਿਟਰਨਿੰਗ ਅਫ਼ਸਰ ਆਰ. ਟੀ. ਓ. ਪਟਿਆਲਾ ਨਮਨ ਮਾਰਕੰਨ ਕੋਲ ਕੁਲ 48 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ । ਇਸੇ ਤਰ੍ਹਾਂ ਹੀ ਵਾਰਡ 15 ਤੋਂ 29 ਲਈ ਐਸ. ਡੀ. ਐਮ. ਪਟਿਆਲਾ ਮਨਜੀਤ ਕੌਰ ਕੋਲ ਕੁਲ 48 ਨਾਮਜ਼ਦਗੀਆਂ ਦਾਖਲ ਹੋਈਆਂ ਹਨ । ਵਾਰਡ ਨੰਬਰ 30 ਤੋਂ 45 ਲਈ ਪੀ. ਡੀ. ਏ. ਦੇ ਈ. ਓ.-ਕਮ-ਸਹਾਇਕ ਕਮਿਸ਼ਨਰ (ਜ) ਪਟਿਆਲਾ ਰਿਚਾ ਗੋਇਲ ਕੋਲ ਕੁਲ 39 ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ । ਇਸੇ ਤਰ੍ਹਾਂ ਵਾਰਡ ਨੰਬਰ 46 ਤੋਂ 60 ਐਸ. ਡੀ. ਐਮ. ਨਾਭਾ ਰਿਟਰਨਿੰਗ ਅਫ਼ਸਰ ਡਾ. ਇਸਮਤ ਵਿਜੇ ਸਿੰਘ ਕੋਲ ਕੁਲ 38 ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ । ਨਗਰ ਪੰਚਾਇਤ ਭਾਦਸੋਂ ਲਈ ਜ਼ਿਲ੍ਹਾ ਮਾਲ ਅਫ਼ਸਰ ਪਟਿਆਲਾ ਨਵਦੀਪ ਸਿੰਘ ਰਿਟਰਨਿੰਗ ਅਫ਼ਸਰ ਕੋਲ ਕੁਲ 68 ਉਮੀਦਵਾਰਾਂ ਨੇ ਆਪਣੀਆਂ ਨਾਮਜ਼ਦਗੀਆਂ ਦਾਖਲ ਕਰਵਾਈਆਂ ਹਨ । ਨਗਰ ਕੌਂਸਲ ਸਨੌਰ ਦੀਆਂ 15 ਵਾਰਡਾਂ ਲਈ ਰਿਟਰਨਿੰਗ ਅਫ਼ਸਰ ਏ. ਐਮ. ਡੀ. ਪੀ. ਆਰ. ਟੀ. ਸੀ. ਨਵਦੀਪ ਕੁਮਾਰ ਕੋਲ ਕੁਲ 22 ਉਮੀਦਵਾਰਾਂ ਨੇ ਨਾਮਜ਼ਦਗੀ ਦਾਖਲ ਕੀਤੇ ਹਨ । ਨਗਰ ਪੰਚਾਇਤ ਦੇਵੀਗੜ੍ਹ ਦੀਆਂ 13 ਵਾਰਡਾਂ ਦੀਆਂ ਆਮ ਚੋਣਾਂ ਲਈ ਰਿਟਰਨਿੰਗ ਅਫ਼ਸਰ ਐਸ. ਡੀ. ਐਮ. ਦੂਧਨ ਸਾਧਾਂ ਕਿਰਪਾਲਵੀਰ ਸਿੰਘ ਕੋਲ 24 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ । ਨਗਰ ਪੰਚਾਇਤ ਘੱਗਾ ਦੀਆਂ 13 ਵਾਰਡਾਂ ਲਈ ਰਿਟਰਨਿੰਗ ਅਫ਼ਸਰ ਐਸ. ਡੀ. ਐਮ. ਸਮਾਣਾ ਤਰਸੇਮ ਚੰਦ ਕੋਲ ਕੁਲ 77 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ । ਨਗਰ ਪੰਚਾਇਤ ਘਨੌਰ ਦੀਆਂ 11 ਵਾਰਡਾਂ ਲਈ ਰਿਟਰਨਿੰਗ ਅਫ਼ਸਰ ਐਸ. ਡੀ. ਐਮ. ਰਾਜਪੁਰਾ ਅਵਿਕੇਸ਼ ਗੁਪਤਾ ਕੋਲ ਕੁਲ 19 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ । ਏ. ਡੀ. ਸੀ. ਅਨੁਪ੍ਰਿਤਾ ਜੌਹਲ ਨੇ ਅੱਗੇ ਦੱਸਿਆ ਕਿ ਨਗਰ ਕੌਂਸਲ ਰਾਜਪੁਰਾ ਦੀ ਵਾਰਡ ਨੰਬਰ 2 ਲਈ ਕੁਲ 6, ਨਗਰ ਕੌਂਸਲ ਸਮਾਣਾ ਦੀ ਵਾਰਡ ਨੰਬਰ 8 ਲਈ ਕੁਲ 5 ਨਗਰ ਕੌਂਸਲ ਨਾਭਾ ਦੀ ਵਾਰਡ ਨੰਬਰ 6 ਦੀ ਚੋਣ ਲਈ ਕੁਲ 7 ਨਾਮਜ਼ਦਗੀਆਂ ਦਾਖਲ ਹੋਈਆਂ ਹਨ, ਜਦਕਿ ਨਗਰ ਕੌਂਸਲ ਪਾਤੜਾਂ ਦੀ ਇੱਕ ਵਾਰਡ ਨੰਬਰ 12 ਲਈ ਰਿਟਰਨਿੰਗ ਅਫ਼ਸਰ ਐਸ. ਡੀ. ਐਮ. ਪਾਤੜਾਂ ਅਸ਼ੋਕ ਕੁਮਾਰ ਕੋਲ ਕੁਲ 4 ਉਮੀਦਵਾਰਾਂ ਨੇ ਨਾਮਜ਼ਦਗੀ ਦਰਜ ਕਰਵਾਈ ਹੈ । ਉਨ੍ਹਾਂ ਨੇ ਦੱਸਿਆ ਕਿ ਨਾਮਜ਼ਦਗੀਆਂ ਦੀ ਪੜਤਾਲ 13 ਦਸੰਬਰ ਨੂੰ ਹੋਵੇਗੀ ਅਤੇ ਮਿਤੀ 14 ਦਸੰਬਰ 2024 (ਦੁਪਹਿਰ 3 ਵਜੇ ਤੱਕ) ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਣਗੀਆਂ ।
Punjab Bani 12 December,2024
ਅੱਜ ਅੰਤਿਮ ਦਿਨ 368 ਨਾਮਜ਼ਦਗੀ ਪੱਤਰ ਦਾਖਲ ਹੋਏ : ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ
ਅੱਜ ਅੰਤਿਮ ਦਿਨ 368 ਨਾਮਜ਼ਦਗੀ ਪੱਤਰ ਦਾਖਲ ਹੋਏ : ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ 13 ਦਸੰਬਰ ਨੂੰ ਉਮੀਦਵਾਰਾਂ ਦੇ ਕਾਗਜ਼ਾਂ ਦੀ ਪੜਤਾਲ ਹੋਵੇਗੀ ਸੰਗਰੂਰ, 12 ਦਸੰਬਰ : ਜ਼ਿਲ੍ਹਾ ਚੋਣਕਾਰ ਅਫ਼ਸਰ ਸ਼੍ਰੀ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸ਼੍ਰੀ ਸੁਖਚੈਨ ਸਿੰਘ ਪਾਪੜਾ ਨੇ ਦੱਸਿਆ ਕਿ 21 ਦਸੰਬਰ ਨੂੰ ਹੋਣ ਵਾਲੀਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਆਮ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਅੰਤਿਮ ਦਿਨ ਅੱਜ 368 ਉਮੀਦਵਾਰਾਂ ਨੇ ਕਾਗਜ਼ ਦਾਖਲ ਕਰਵਾਏ, ਜਿਸ ਨਾਲ ਕਾਗਜ਼ ਭਰਨ ਵਾਲੇ ਕੁੱਲ ਉਮੀਦਵਾਰਾਂ ਦੀ ਗਿਣਤੀ 418 ਹੋ ਗਈ ਹੈ । ਉਨ੍ਹਾਂ ਦੱਸਿਆ ਕਿ ਕਾਗਜ਼ਾਂ ਦੀ ਪੜਤਾਲ 13 ਦਸੰਬਰ ਨੂੰ ਹੋਵੇਗੀ ਅਤੇ 14 ਦਸੰਬਰ ਨੂੰ ਬਾਅਦ ਦੁਪਹਿਰ 3 ਵਜੇ ਤੱਕ ਉਮੀਦਵਾਰ ਆਪਣੇ ਕਾਗਜ਼ ਵਾਪਸ ਲੈ ਸਕਦੇ ਹਨ । ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸ਼੍ਰੀ ਸੁਖਚੈਨ ਸਿੰਘ ਪਾਪੜਾ ਨੇ ਦੱਸਿਆ ਕਿ ਨਗਰ ਕੌਂਸਲ ਸੰਗਰੂਰ ਦੇ ਵਾਰਡ ਨੰਬਰ 1 ਤੋਂ 15 ਵਿੱਚ 78, ਵਾਰਡ ਨੰਬਰ 16 ਤੋਂ 29 ਵਿੱਚ ਕੁੱਲ 67, ਨਗਰ ਪੰਚਾਇਤ ਦਿੜ੍ਹਬਾ ਵਿੱਚ ਕੁੱਲ 52, ਨਗਰ ਪੰਚਾਇਤ ਮੂਨਕ ਵਿੱਚ 59, ਨਗਰ ਪੰਚਾਇਤ ਖਨੌਰੀ ਵਿੱਚ 88, ਨਗਰ ਕੌਂਸਲ ਸੁਨਾਮ ਦੀ ਉਪ ਚੋਣ ਲਈ 8, ਨਗਰ ਪੰਚਾਇਤ ਚੀਮਾ ਵਿੱਚ 59 ਅਤੇ ਨਗਰ ਕੌਂਸਲ ਧੂਰੀ ਦੀ ਉਪ-ਚੋਣ ਲਈ ਕੁੱਲ 2 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ ।
Punjab Bani 12 December,2024
ਨਗਰ ਨਿਗਮ ਚੋਣਾਂ-2024 ਲਈ ਚੋਣ ਆਬਜ਼ਰਵਰ ਅਨੰਦਿਤਾ ਮਿੱਤਰਾ ਪਟਿਆਲਾ ਪੁੱਜੇ
ਨਗਰ ਨਿਗਮ ਚੋਣਾਂ-2024 ਲਈ ਚੋਣ ਆਬਜ਼ਰਵਰ ਅਨੰਦਿਤਾ ਮਿੱਤਰਾ ਪਟਿਆਲਾ ਪੁੱਜੇ -ਡੀ. ਸੀ., ਐਸ. ਐਸ. ਪੀ. ਨਾਲ ਬੈਠਕ, ਚੋਣ ਪ੍ਰਕ੍ਰਿਆ ਸੁਤੰਤਰ ਢੰਗ ਨਾਲ ਨੇਪਰੇ ਚੜ੍ਹਾਉਣ ਦੀ ਹਦਾਇਤ -ਚੋਣ ਆਬਜ਼ਰਵਰ ਵੱਲੋਂ ਈ. ਐਮ. ਐਮਜ਼ ਦੇ ਸਟਰਾਂਗ ਰੂਮ ਦਾ ਵੀ ਨਿਰੀਖਣ ਪਟਿਆਲਾ, 12 ਦਸੰਬਰ : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ ਪਟਿਆਲਾ ਦੀਆਂ ਚੋਣਾਂ ਲਈ ਤਾਇਨਾਤ ਕੀਤੇ ਚੋਣ ਆਬਜ਼ਰਵਰ, ਸੀਨੀਅਰ ਆਈ. ਏ. ਐਸ. ਅਧਿਕਾਰੀ ਸਹਿਕਾਰਤਾ ਵਿਭਾਗ ਦੇ ਸਕੱਤਰ ਅਤੇ ਐਮ. ਡੀ. ਪੰਜਾਬ ਰਾਜ ਸਹਿਕਾਰੀ ਬੈਂਕ ਅਨੰਦਿਤਾ ਮਿੱਤਰਾ ਅੱਜ ਪਟਿਆਲਾ ਪੁੱਜ ਗਏ ਹਨ । ਉਨ੍ਹਾਂ ਨੇ 21 ਦਸੰਬਰ ਨੂੰ ਨਗਰ ਨਿਗਮ ਦੀਆਂ ਹੋਣ ਵਾਲੀਆਂ ਆਮ ਚੋਣਾਂ ਦੇ ਮੱਦੇਨਜ਼ਰ ਚੋਣ ਅਮਲ ਪੂਰੀ ਨਿਰਪੱਖਤਾ, ਪਾਰਦਰਸ਼ਤਾ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਸਮੁੱਚੇ ਚੋਣ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ. ਐਸ. ਪੀ. ਡਾ. ਨਾਨਕ ਸਿੰਘ ਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ । ਚੋਣ ਆਬਜ਼ਰਵਰ ਅਨੰਦਿਤਾ ਮਿੱਤਰਾ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਕਿਹਾ ਕਿ ਇਹ ਚੋਣਾਂ ਆਜ਼ਾਦਾਨਾ, ਨਿਰਪੱਖ ਤੇ ਪੂਰੀ ਪਾਰਦਸ਼ਤਾ ਨਾਲ ਕਰਵਾਉਣੀਆਂ ਯਕੀਨੀ ਬਨਾਉਣ ਲਈ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਨਿਯਮਾਂ ਦੀ ਇੰਨ ਬਿੰਨ ਪਾਲਣਾ ਸਖਤੀ ਨਾਲ ਕੀਤੀ ਜਾਵੇ । ਉਨ੍ਹਾਂ ਕਿਹਾ ਕਿ ਰਿਟਰਨਿੰਗ ਅਧਿਕਾਰੀ ਤੇ ਹੋਰ ਚੋਣ ਅਮਲਾ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣੀ ਯਕੀਨੀ ਬਣਾਵੇ । ਚੋਣ ਆਬਜ਼ਰਵਰ ਨੇ ਕਿਹਾ ਕਿ ਕਿਸੇ ਵੀ ਕਿਸਮ ਦੀ ਸ਼ਿਕਾਇਤ ਮਿਲਣ 'ਤੇ ਸ਼ਿਕਾਇਤ ਤੁਰੰਤ ਕਾਰਵਾਈ ਕਰਕੇ ਰਿਪੋਰਟ ਦਿੱਤੀ ਜਾਵੇ । ਉਨ੍ਹਾਂ ਨੇ ਪੋਲਿੰਗ ਬੂਥਾਂ ਦੀ ਸੰਵੇਦਨਸ਼ੀਲਤਾ ਤੇ ਨਾਜੁਕ ਹੋਣ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਅਤੇ ਕਮਿਸ਼ਨ ਦੀਆਂ ਹੋਰ ਹਦਾਇਤਾਂ ਤੋਂ ਜਾਣੂ ਕਰਵਾਇਆ। ਅਨੰਦਿਤਾ ਮਿੱਤਰਾ ਨੇ ਸਮੁੱਚੀ ਚੋਣ ਪ੍ਰਕ੍ਰਿਆ ਦੌਰਾਨ ਕੀਤੇ ਜਾ ਰਹੇ ਪ੍ਰਬੰਧਾਂ ਦਾ ਮੁਕੰਮਲ ਜਾਇਜਾ ਲੈਂਦਿਆਂ ਵੋਟਾਂ ਬਾਅਦ ਈ. ਵੀ. ਐਮਜ਼ ਨੂੰ ਸਟਰਾਂਗ ਰੂਮਜ਼ ਰੱਖਣ ਸਮੇਤ ਹੋਰ ਪ੍ਰਬੰਧਾਂ ਦਾ ਵੀ ਨਿਰੀਖਣ ਕੀਤਾ । ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਚੋਣ ਆਬਜ਼ਰਵਰ ਦਾ ਪਟਿਆਲਾ ਪੁੱਜਣ 'ਤੇ ਸਵਾਗਤ ਕਰਦਿਆਂ ਦੱਸਿਆ ਕਿ ਚੋਣ ਜਾਬਤੇ ਦੀ ਪਾਲਣਾ ਸਖ਼ਤੀ ਨਾਲ ਕੀਤੀ ਜਾ ਰਹੀ ਹੈ ਤੇ ਚੋਣ ਅਮਲ ਨਿਰਵਿਘਨਤਾ ਸਹਿਤ ਨੇਪਰੇ ਚੜ੍ਹਾਉਣ ਲਈ ਚੋਣ ਅਮਲੇ ਦੀਆਂ ਰਿਹਰਸਲਾਂ ਕਰਵਾਉਣ ਸਮੇਤ ਵੋਟਾਂ ਪੁਆਉਣ ਦੇ ਪ੍ਰਬੰਧ ਮੁਕੰਮਲ ਹਨ। ਉਨ੍ਹਾਂ ਨੇ ਅਬਜਰਵਰ ਨੂੰ ਭਰੋਸਾ ਦਿੱਤਾ ਕਿ ਚੋਣ ਅਮਲ ਨੂੰ ਨਿਰਪੱਖਤਾ, ਪਾਰਦਰਸ਼ਤਾ ਤੇ ਅਮਨ-ਅਮਾਨ ਨਾਲ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਇਆ ਜਾਵੇਗਾ । ਐਸ. ਐਸ. ਪੀ. ਡਾ. ਨਾਨਕ ਸਿੰਘ ਨੇ ਚੋਣ ਆਬਜ਼ਰਵਰ ਨੂੰ ਪੁਲਿਸ ਵੱਲੋਂ ਕੀਤੇ ਜਾ ਰਹੇ ਸੁਰੱਖਿਆ ਪ੍ਰਬੰਧਾਂ ਬਾਬਤ ਸਮੁੱਚੀ ਜਾਣਕਾਰੀ ਪ੍ਰਦਾਨ ਕੀਤੀ । ਇਸ ਦੌਰਾਨ ਇਸ ਮੌਕੇ ਏ. ਡੀ. ਸੀ. (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ, ਏ. ਡੀ. ਸੀ. (ਸ਼ਹਿਰੀ ਵਿਕਾਸ) ਏ. ਡੀ. ਸੀ. (ਜ) ਇਸ਼ਾ ਸਿੰਗਲ, ਐਸ. ਪੀ. ਹਰਬੰਤ ਕੌਰ ਤੇ ਜ਼ਿਲ੍ਹਾ ਉਦਯੋਗ ਕੇਂਦਰ ਦੇ ਮੈਨੇਜਰ ਅੰਗਦ ਸਿੰਘ ਸੋਹੀ ਵੀ ਹਾਜ਼ਰ ਸਨ ।
Punjab Bani 12 December,2024
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਨਗਰ ਕੌਂਸਲ ਤੇ ਨਗਰ ਪੰਚਾਇਤ ਦੀਆਂ ਆਮ ਚੋਣਾਂ-2024 ਦੇ ਮੱਦੇਨਜ਼ਰ ਮਹੱਤਵਪੂਰਨ ਹੁਕਮ ਜਾਰੀ
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਨਗਰ ਕੌਂਸਲ ਤੇ ਨਗਰ ਪੰਚਾਇਤ ਦੀਆਂ ਆਮ ਚੋਣਾਂ-2024 ਦੇ ਮੱਦੇਨਜ਼ਰ ਮਹੱਤਵਪੂਰਨ ਹੁਕਮ ਜਾਰੀ ਸੰਗਰੂਰ, 12 ਦਸੰਬਰ : ਨਗਰ ਕੌਂਸਲ ਤੇ ਨਗਰ ਪੰਚਾਇਤ ਦੀਆਂ ਆਮ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਣਾਏ ਰੱਖਣ ਲਈ ਅਤੇ ਚੋਣਾਂ ਦੀ ਪ੍ਰਕਿਰਿਆ ਨੂੰ ਸ਼ਾਂਤਮਈ ਤਰੀਕੇ ਨਾਲ ਲੋਕਾਂ ਵਿੱਚ ਬਿਨਾਂ ਕਿਸੇ ਡਰ ਤੋਂ ਸਫ਼ਲਤਾਪੂਰਵਕ ਕਰਵਾਉਣ ਲਈ ਵਧੀਕ ਜ਼ਿਲ੍ਹਾ ਮੈਜਿਸਟਰੇਟ ਅਮਿਤ ਬੈਂਬੀ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਚੋਣ ਪ੍ਰਚਾਰ ਵਿੱਚ ਲੜ ਰਹੇ ਉਮੀਦਵਾਰਾਂ ਨਾਲ ਵੱਖੋ ਵੱਖਰੇ ਸਬੰਧ ਰੱਖਣ ਵਾਲੇ ਸਮਰਥਕ, ਨਜ਼ਦੀਕੀ ਰਿਸ਼ਤੇਦਾਰ ਜਾਂ ਹਮਦਰਦ ਅਤੇ ਨਗਰ ਕੌਂਸਲ/ ਨਗਰ ਪੰਚਾਇਤ ਦੀ ਸੀਮਾ ਤੋਂ ਬਾਹਰ ਦੇ ਹੋਰ ਪ੍ਰਮੁੱਖ ਵਿਅਕਤੀ, ਜੋ ਇਸ ਜ਼ਿਲ੍ਹੇ ਦੇ ਵਸਨੀਕ ਨਹੀਂ ਹਨ, ਨਾ ਹੀ ਉਨ੍ਹਾਂ ਦਾ ਚੋਣ ਡਿਊਟੀ ਨਾਲ ਕੋਈ ਸਬੰਧ ਹੈ, ਉਹ ਵਿਅਕਤੀ ਪੋਲਿੰਗ ਸਟੇਸ਼ਨਾਂ ਦੇ ਆਸ-ਪਾਸ ਅਣ ਅਧਿਕਾਰਤ ਢੰਗ ਨਾਲ ਇੱਧਰ- ਉੱਧਰ ਨਹੀਂ ਘੁੰਮਣਗੇ ਅਤੇ ਉਹ ਚੋਣਾਂ ਦੀ ਮਿਤੀ 21 ਦਸੰਬਰ 2024 ਤੋਂ 48 ਘੰਟੇ ਪਹਿਲਾਂ ਸੰਗਰੂਰ ਜ਼ਿਲ੍ਹੇ ਤੋਂ ਬਾਹਰ ਚਲੇ ਜਾਣ ਨੂੰ ਯਕੀਨੀ ਬਣਾਉਣਗੇ । ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਇਹਨਾਂ ਹੁਕਮਾਂ ਵਿੱਚ ਇਹ ਵੀ ਦਰਜ ਕੀਤਾ ਗਿਆ ਹੈ ਕਿ ਪੰਜਾਬ ਰਾਜ ਚੋਣ ਕਮਿਸ਼ਨ ਐਕਟ 1994 ਦੀ ਧਾਰਾ 110 ਦੇ ਉਪਬੰਧਾਂ ਦੇ ਅਨੁਸਾਰ, ਚੋਣਾਂ ਮਿਤੀ 21 ਦਸੰਬਰ 2024 ਤੋਂ 48 ਘੰਟਿਆਂ ਦੀ ਮਿਆਦ ਦੇ ਦੌਰਾਨ ਕੋਈ ਵੀ ਜਨਤਕ ਮੀਟਿੰਗ ਬੁਲਾਉਣ ਜਾਂ ਆਯੋਜਿਤ ਕਰਨ ਦੀ ਆਗਿਆ ਨਹੀਂ ਹੋਵੇਗੀ ।
Punjab Bani 12 December,2024
ਪਟਿਆਲਾ ਵਿਖੇ ਨਗਰ ਨਿਗਮ ਚੋਣਾਂ ਵਿਚ ਨਾਮਜ਼ਦਗੀ ਫਾਰਮ ਦਾਖਲ ਕਰਨ ਦੋ ਵੱਖ ਵੱਖ ਸਿਆਸੀ ਪਾਰਟੀਆਂ ਦੇ ਲੀਡਰਾਂ ਵਿੱਚ ਹੋਈ ਤੂੰ ਤੂੰ ਮੈਂ ਮੈਂ
ਪਟਿਆਲਾ ਵਿਖੇ ਨਗਰ ਨਿਗਮ ਚੋਣਾਂ ਵਿਚ ਨਾਮਜ਼ਦਗੀ ਫਾਰਮ ਦਾਖਲ ਕਰਨ ਦੋ ਵੱਖ ਵੱਖ ਸਿਆਸੀ ਪਾਰਟੀਆਂ ਦੇ ਲੀਡਰਾਂ ਵਿੱਚ ਹੋਈ ਤੂੰ ਤੂੰ ਮੈਂ ਮੈਂ ਪਟਿਆਲਾ : ਸ਼ਾਹੀ ਸ਼ਹਿਰ ਪਟਿਆਲਾ ਵਿਖੇ ਨਗਰ ਨਿਗਮ ਚੋਣਾਂ ਵਿਚ ਨਾਮਜ਼ਦਗੀ ਫਾਰਮ ਦਾਖਲ ਕਰਨ ਵੇਲੇ ਪਟਿਆਲਾ ਦੇ ਮਿੰਨੀ ਸਕੱਤਰੇਤ ਵਿਖੇ ਆਮ ਆਦਮੀ ਪਾਰਟੀ (ਆਪ) ਅਤੇ ਭਾਰਤੀ ਜਨਤਾ ਪਾਰਟੀ (ਬਸਪਾ) ਦੇ ਲੀਡਰਾਂ ਵਿੱਚ ਤਕਰਾਰਬਾਜ਼ੀ ਹੋਈ। ਦੋਹਾਂ ਪਾਰਟੀਆਂ ਦੇ ਲੀਡਰਾਂ ਨੇ ਇੱਕ ਦੂਜੇ ਉੱਤੇ ਦੁਸ਼ਨਬਾਜ਼ੀ ਕੀਤੀ। ਇਸ ਮੌਕੇ ਭਾਜਪਾ ਦੇ ਲੀਡਰ ਰਵਨੀਤ ਬਿੱਟੂ ਨੇ ਆਖਿਆ ਕਿ ਭਾਜਪਾ ਦੇ ਉਮੀਦਵਾਰ ਜੋ ਨਗਰ ਨਿਗਮ ਚੋਣਾਂ ਲਈ ਫਾਰਮ ਦਾਖਲ ਕਰਨ ਲਈ ਆਏ ਸਨ ਆਪ ਪਾਰਟੀ ਦੇ ਬੰਦਿਆਂ ਨੇ ਫਾਰਮ ਦਾਖਲ ਕਰਨ ਤੋਂ ਪਹਿਲਾਂ ਹੀ ਫਾੜ ਦਿੱਤੇ ਜੋ ਪ੍ਰਸ਼ਾਸਨ ਦੀ ਮਿਲੀਭੁਗਤ ਨਾਲ ਹੋਇਆ ਹੈ ਕਿਉਂਕਿ ਉਸ ਸਮੇਂ ਪ੍ਰਸ਼ਾਸਨ ਦਾ ਕੋਈ ਵੀ ਅਧਿਕਾਰੀ ਮੌਜੂਦ ਨਹੀਂ ਸੀ। ਦੂਜੇ ਪਾਸੇ ਆਪ ਦੇ ਲੀਡਰ ਗੁਰਜੀਤ ਸਿੰਘ ਸਾਹਨੀ ਦਾ ਕਹਿਣਾ ਸੀ ਕਿ ਭਾਜਪਾ ਨੇ ਆਪਣੀ ਹਾਰ ਨੂੰ ਦੇਖਦਿਆਂ ਹੋਇਆਂ ਆਪਣੇ ਕਾਗਜ਼ ਦਾਖਲ ਕਰਨ ਤੋਂ ਪਹਿਲਾਂ ਹੀ ਸਿਰਫ਼ ਰੋਲਾ ਪਾਉਣ ਲਈ ਤੇ ਆਪ ਪਾਰਟੀ ਨੂੰ ਬਦਨਾਮ ਕਰਨ ਲਈ ਆਪਣੇ ਕਾਗਜ਼ ਆਪ ਹੀ ਫਾੜ ਦਿੱਤੇ। ਇਸ ਤਰ੍ਹਾਂ ਆਪਸ ਵਿੱਚ ਨਾਅਰੇਬਾਜ਼ੀ ਕੀਤੀ ਗਈ ਅਤੇ ਹੱਥੋਂਪਾਈ ਹੋਣ ਤੱਕ ਦੀ ਨੌਬਤ ਵੀ ਆਈ । ਭਾਰਤੀ ਜਨਤਾ ਪਾਰਟੀ ਦੇ ਲੀਡਰ ਰਵਨੀਤ ਬਿੱਟੂ, ਹਰਜੀਤ ਸਿੰਘ ਗਰੇਵਾਲ ਸਾਬਕਾ, ਐਮ. ਪੀ. ਪ੍ਰਨੀਤ ਕੌਰ, ਪੰਜਾਬ ਮਹਿਲਾ ਭਾਜਪਾ ਪ੍ਰਧਾਨ ਜੈ ਇੰਦਰ ਕੌਰ ਅਤੇ ਹੋਰ ਲੀਡਰ ਐਸ. ਐਸ. ਪੀ. ਦਫਤਰ ਵਿੱਚ ਮੌਜੂਦ ਰਹੇ, ਜਿਨਾਂ ਨੇ ਦੱਸਿਆ ਕਿ ਜਿਸ ਨੇ ਉਹਨਾਂ ਨੇ ਕਾਗਜ਼ ਫਾੜੇ ਹਨ ਉਹ 20-25 ਮੁਕੱਦਮੇ ਵਿੱਚ ਸ਼ਾਮਲ ਹੈ ਅਤੇ ਉਸ ਦੇ ਬਰਖਿਲਾਫ ਲਿਖਤੀ ਸਿ਼ਕਾਇਤ ਦੇ ਦਿੱਤੀ ਗਈ ਹੈ। ਇਸੇ ਤਰ੍ਹਾਂ ਆਪ ਪਾਰਟੀ ਦੇ ਲੀਡਰਾਂ ਨੇ ਕਿਹਾ ਕੇ ਇਹ ਪੁਰਾਣੇ ਖਿਡਾਰੀ ਹਨ ਅਤੇ ਰੌਲਾ ਪਾ ਕੇ ਪੁਰਾਣੇ ਤਰੀਕੇ ਵਰਤ ਕੇ ਜਿੱਤਣਾ ਚਾਹੁੰਦੇ ਹਨ। ਪੁਲਸ ਅਧਿਕਾਰੀਆਂ ਦਾ ਕਹਿਣਾ ਸੀ ਕਿ ਦੋਨਾਂ ਪਾਸਿਆਂ ਤੋਂ ਸਿ਼ਕਾਇਤ ਲੈ ਕੇ ਪੜ੍ਹਤਾਲ ਕਰਕੇ ਫਿਰ ਕੋਈ ਕਾਰਵਾਈ ਕੀਤੀ ਜਾਵੇਗੀ ।
Punjab Bani 12 December,2024
ਅੱਜ ਤੀਜੇ ਦਿਨ 49 ਨਾਮਜ਼ਦਗੀ ਪੱਤਰ ਦਾਖਲ ਹੋਏ : ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ
ਅੱਜ ਤੀਜੇ ਦਿਨ 49 ਨਾਮਜ਼ਦਗੀ ਪੱਤਰ ਦਾਖਲ ਹੋਏ : ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸੰਗਰੂਰ, 11 ਦਸੰਬਰ : ਜ਼ਿਲ੍ਹਾ ਚੋਣਕਾਰ ਅਫ਼ਸਰ ਸ਼੍ਰੀ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸ਼੍ਰੀ ਸੁਖਚੈਨ ਸਿੰਘ ਪਾਪੜਾ ਨੇ ਦੱਸਿਆ ਕਿ 21 ਦਸੰਬਰ ਨੂੰ ਹੋਣ ਵਾਲੀਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਆਮ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਤੀਜੇ ਦਿਨ ਅੱਜ 49 ਉਮੀਦਵਾਰਾਂ ਨੇ ਕਾਗਜ਼ ਦਾਖਲ ਕਰਵਾਏ ਜਿਸ ਨਾਲ ਹੁਣ ਤੱਕ ਕਾਗਜ਼ ਭਰਨ ਵਾਲੇ ਉਮੀਦਵਾਰਾਂ ਦੀ ਕੁਲ ਗਿਣਤੀ 50 ਹੋ ਗਈ ਹੈ । ਉਨ੍ਹਾਂ ਦੱਸਿਆ ਕਿ ਕੋਈ ਵੀ ਉਮੀਦਵਾਰ 12 ਦਸੰਬਰ ਤੱਕ ਕਾਗਜ਼ ਦਾਖਲ ਕਰਵਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਕਾਗਜ਼ਾਂ ਦੀ ਪੜਤਾਲ 13 ਦਸੰਬਰ ਨੂੰ ਹੋਵੇਗੀ ਅਤੇ 14 ਦਸੰਬਰ ਨੂੰ ਬਾਅਦ ਦੁਪਹਿਰ 3 ਵਜੇ ਤੱਕ ਉਮੀਦਵਾਰ ਆਪਣੇ ਕਾਗਜ਼ ਵਾਪਸ ਲੈ ਸਕਦੇ ਹਨ । ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸ਼੍ਰੀ ਸੁਖਚੈਨ ਸਿੰਘ ਪਾਪੜਾ ਨੇ ਦੱਸਿਆ ਕਿ ਨਗਰ ਕੌਂਸਲ ਸੰਗਰੂਰ ਦੇ ਵਾਰਡ ਨੰਬਰ 1 ਤੋਂ 15 ਵਿੱਚ ਕੁੱਲ 9 ਉਮੀਦਵਾਰ, ਵਾਰਡ ਨੰਬਰ 16 ਤੋਂ 29 ਵਿੱਚ 5 ਉਮੀਦਵਾਰ, ਨਗਰ ਪੰਚਾਇਤ ਦਿੜ੍ਹਬਾ ਵਿੱਚ ਕੁੱਲ 1, ਨਗਰ ਪੰਚਾਇਤ ਮੂਨਕ ਵਿੱਚ 8, ਨਗਰ ਪੰਚਾਇਤ ਖਨੌਰੀ ਵਿੱਚ 25 ਅਤੇ ਨਗਰ ਕੌਂਸਲ ਧੂਰੀ ਦੀ ਉਪ ਚੋਣ ਲਈ ਕੁੱਲ 2 ਉਮੀਦਵਾਰ ਆਪਣੇ ਕਾਗਜ਼ ਦਾਖਲ ਕਰਵਾ ਚੁੱਕੇ ਹਨ ।
Punjab Bani 11 December,2024
ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਚੋਣਾਂ ਦੀਆਂ ਨਾਮਜ਼ਦਗੀਆਂ ਦੇ ਤੀਜੇ ਦਿਨ 26 ਨਾਮਜ਼ਦਗੀਆਂ ਅਨੁਪ੍ਰਿਤਾ ਜੌਹਲ
ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਚੋਣਾਂ ਦੀਆਂ ਨਾਮਜ਼ਦਗੀਆਂ ਦੇ ਤੀਜੇ ਦਿਨ 26 ਨਾਮਜ਼ਦਗੀਆਂ : ਅਨੁਪ੍ਰਿਤਾ ਜੌਹਲ -ਨਗਰ ਨਿਗਮ ਪਟਿਆਲਾ ਲਈ 13 ਨਾਮਜ਼ਦਗੀਆਂ ਦਾਖਲ ਪਟਿਆਲਾ, 11 ਦਸੰਬਰ : ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਨੁਪ੍ਰਿਤਾ ਜੌਹਲ ਨੇ ਦੱਸਿਆ ਹੈ ਕਿ ਪਟਿਆਲਾ ਜ਼ਿਲ੍ਹੇ ਅੰਦਰ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਤੇ ਉਪ ਚੋਣਾਂ ਲਈ ਨਾਮਜ਼ਦਗੀਆਂ ਦੇ ਤੀਜੇ ਦਿਨ ਅੱਜ 26 ਨਾਮਜ਼ਦਗੀਆਂ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਕੁਲ ਨਾਮਜ਼ਦਗੀਆਂ ਦੀ ਗਿਣਤੀ 28 ਹੋ ਗਈ ਹੈ । ਉਨ੍ਹਾਂ ਦੱਸਿਆ ਕਿ ਨਗਰ ਨਿਗਮ ਪਟਿਆਲਾ ਲਈ ਕੁਲ 13 ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ ਹਨ । ਏ. ਡੀ. ਸੀ. ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਨਗਰ ਨਿਗਮ ਪਟਿਆਲਾ ਦੀ ਵਾਰਡ ਨੰਬਰ 1 ਤੋਂ 14 ਤੱਕ ਲਈ ਰਿਟਰਨਿੰਗ ਅਫ਼ਸਰ ਆਰ. ਟੀ. ਓ. ਪਟਿਆਲਾ ਨਮਨ ਮਾਰਕੰਨ ਕੋਲ 1 ਉਮੀਦਵਾਰ ਨੇ ਨਾਮਜ਼ਦਗੀ ਕੀਤੇ ਹਨ। ਇਸੇ ਤਰ੍ਹਾਂ ਹੀ ਵਾਰਡ 15 ਤੋਂ 20 ਲਈ ਐਸ. ਡੀ. ਐਮ. ਪਟਿਆਲਾ ਮਨਜੀਤ ਕੌਰ ਕੋਲ 3 ਨਾਮਜ਼ਦਗੀਆਂ ਹੋਈਆਂ ਹਨ । ਵਾਰਡ ਨੰਬਰ 30 ਤੋਂ 45 ਲਈ ਪੀ. ਡੀ. ਏ. ਦੇ ਈ. ਓ. -ਕਮ-ਸਹਾਇਕ ਕਮਿਸ਼ਨਰ (ਜ) ਪਟਿਆਲਾ ਰਿਚਾ ਗੋਇਲ ਕੋਲ 8 ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ । ਇਸੇ ਤਰ੍ਹਾਂ ਵਾਰਡ ਨੰਬਰ 46 ਤੋਂ 60 ਐਸ. ਡੀ. ਐਮ. ਨਾਭਾ ਰਿਟਰਨਿੰਗ ਅਫ਼ਸਰ ਡਾ. ਇਸਮਤ ਵਿਜੇ ਸਿੰਘ ਕੋਲ 1 ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ । ਨਗਰ ਪੰਚਾਇਤ ਭਾਦਸੋਂ ਲਈ ਜ਼ਿਲ੍ਹਾ ਮਾਲ ਅਫ਼ਸਰ ਪਟਿਆਲਾ ਨਵਦੀਪ ਸਿੰਘ ਰਿਟਰਨਿੰਗ ਅਫ਼ਸਰ ਕੋਲ ਅੱਜ 2 ਉਮੀਦਵਾਰਾਂ ਨੇ ਆਪਣੀਆਂ ਨਾਮਜ਼ਦਗੀਆਂ ਦਾਖਲ ਕਰਵਾਈਆਂ ਹਨ। ਨਗਰ ਕੌਂਸਲ ਸਨੌਰ ਦੀਆਂ 15 ਵਾਰਡਾਂ ਲਈ ਰਿਟਰਨਿੰਗ ਅਫ਼ਸਰ ਏ. ਐਮ. ਡੀ. ਪੀ. ਆਰ. ਟੀ. ਸੀ. ਨਵਦੀਪ ਕੁਮਾਰ ਕੋਲ 1 ਉਮੀਦਵਾਰ ਨੇ ਨਾਮਜ਼ਦਗੀ ਦਾਖਲ ਕੀਤੇ ਹਨ । ਨਗਰ ਪੰਚਾਇਤ ਦੇਵੀਗੜ੍ਹ ਦੀਆਂ 13 ਵਾਰਡਾਂ ਲਈ ਰਿਟਰਨਿੰਗ ਅਫ਼ਸਰ ਐਸ. ਡੀ. ਐਮ. ਦੂਧਨ ਸਾਧਾਂ ਕਿਰਪਾਲਵੀਰ ਸਿੰਘ ਕੋਲ ਅੱਜ ਕਿਸੇ ਉਮੀਦਵਾਰ ਨੇ ਨਾਮਜ਼ਦਗੀ ਦਾਖਲ ਨਹੀਂ ਕਰਵਾਏ । ਨਗਰ ਪੰਚਾਇਤ ਘੱਗਾ ਦੀਆਂ 13 ਵਾਰਡਾਂ ਲਈ ਰਿਟਰਨਿੰਗ ਅਫ਼ਸਰ ਐਸ. ਡੀ. ਐਮ. ਸਮਾਣਾ ਤਰਸੇਮ ਚੰਦ ਕੋਲ 3 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ । ਨਗਰ ਪੰਚਾਇਤ ਘਨੌਰ ਦੀਆਂ ਵਾਰਡਾਂ 11 ਲਈ ਰਿਟਰਨਿੰਗ ਅਫ਼ਸਰ ਐਸ. ਡੀ. ਐਮ. ਰਾਜਪੁਰਾ ਅਵਿਕੇਸ਼ ਗੁਪਤਾ ਕੋਲ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ । ਏ. ਡੀ. ਸੀ. ਅਨੁਪ੍ਰਿਤਾ ਜੌਹਲ ਨੇ ਅੱਗੇ ਦੱਸਿਆ ਕਿ ਨਗਰ ਕੌਂਸਲ ਰਾਜਪੁਰਾ ਦੀ ਵਾਰਡ ਨੰਬਰ 2, ਨਗਰ ਕੌਂਸਲ ਸਮਾਣਾ ਦੀ ਵਾਰਡ ਨੰਬਰ 8 ਸਮੇਤ ਨਗਰ ਕੌਂਸਲ ਨਾਭਾ ਦੀ ਵਾਰਡ ਨੰਬਰ 6 ਦੀ ਚੋਣ ਲਈ ਵੀ ਕੋਈ ਨਾਮਜ਼ਦਗੀ ਦਾਖਲ ਨਹੀਂ ਹੋਈ, ਜਦਕਿ ਨਗਰ ਕੌਂਸਲ ਪਾਤੜਾਂ ਦੀ ਇੱਕ ਵਾਰਡ ਨੰਬਰ 12 ਲਈ ਰਿਟਰਨਿੰਗ ਅਫ਼ਸਰ ਐਸ. ਡੀ. ਐਮ. ਪਾਤੜਾਂ ਅਸ਼ੋਕ ਕੁਮਾਰ ਕੋਲ 2 ਉਮੀਦਵਾਰਾਂ ਨੇ ਨਾਮਜ਼ਦਗੀ ਦਰਜ ਕਰਵਾਈ ਹੈ । ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰ ਸਬੰਧਤ ਰਿਟਰਨਿੰਗ ਅਧਿਕਾਰੀਆਂ ਕੋਲ ਆਪਣੇ ਨਾਮਜ਼ਦਗੀ ਪੱਤਰ 12 ਦਸੰਬਰ 2024 ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ (ਦੁਪਹਿਰ 03:00 ਵਜੇ ਤੱਕ) ਜਮ੍ਹਾਂ ਕਰਵਾ ਸਕਣਗੇ । ਨਾਮਜ਼ਦਗੀਆਂ ਦੀ ਪੜਤਾਲ ਲਈ 13 ਦਸੰਬਰ ਤੇ ਉਮੀਦਵਾਰੀ ਵਾਪਸ ਲੈਣ ਲਈ ਆਖਰੀ ਮਿਤੀ 14 ਦਸੰਬਰ 2024 (ਦੁਪਹਿਰ 3 ਵਜੇ ਤੱਕ) ਨਿਰਧਾਰਤ ਕੀਤੀ ਹੈ ।
Punjab Bani 11 December,2024
ਆਮ ਆਦਮੀ ਪਾਰਟੀ ਪੰਜਾਬ ਪ੍ਰਧਾਨ ਨੇ ਕੀਤੀ ਪਟਿਆਲਾ ਦੇ ਉਮੀਦਵਾਰਾਂ ਦੀ ਸੂਚੀ ਜਾਰੀ
ਆਮ ਆਦਮੀ ਪਾਰਟੀ ਪੰਜਾਬ ਪ੍ਰਧਾਨ ਨੇ ਕੀਤੀ ਪਟਿਆਲਾ ਦੇ ਉਮੀਦਵਾਰਾਂ ਦੀ ਸੂਚੀ ਜਾਰੀ ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਵਲੋਂ ਅੱਜ ਦੁਪਹਿਰ ਵੇਲੇ ਨਗਰ ਨਿਗਮ ਪਟਿਆਲਾ ਦੇ 60 ਵਾਰਡਾਂ ਵਿਚ ਹੋਣ ਵਾਲੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ, ਰਿਸ ਵਿਚ
Punjab Bani 11 December,2024
ਦਿੱਲੀ ਵਿਧਾਨ ਸਭਾ ਚੋਣਾਂ 2025 ਵਿਚ ਆਮ ਆਦਮੀ ਪਾਰਟੀ ਇਕੱਲਿਆਂ ਹੀ ਲੜੇਗੀ ਚੋਣਾਂ : ਕੇਜਰੀਵਾਲ
ਦਿੱਲੀ ਵਿਧਾਨ ਸਭਾ ਚੋਣਾਂ 2025 ਵਿਚ ਆਮ ਆਦਮੀ ਪਾਰਟੀ ਇਕੱਲਿਆਂ ਹੀ ਲੜੇਗੀ ਚੋਣਾਂ : ਕੇਜਰੀਵਾਲ ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ `ਚ ਅਗਲੇ ਸਾਲ ਫਰਵਰੀ 2025 `ਚ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਦੇ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਆਪਣੇ ਐਕਸ ਅਕਾਊਂਟ `ਤੇ ਪੋਸਟ ਪਾ ਕੇ ਦੱਸਿਆ ਕਿ ਉਹ ਦਿੱਲੀ `ਚ ਇਕੱਲਿਆਂ ਹੀ ਚੋਣ ਲੜਨਗੇ। ਇਸ ਤੋਂ ਪਹਿਲਾਂ ਖ਼ਬਰਾਂ ਆ ਰਹੀਆਂ ਸਨ ਕਿ ਕਾਂਗਰਸ ਤੇ `ਆਪ` ਵਿਚਾਲੇ ਗਠਜੋੜ ਲਈ ਸਮਝੌਤਾ ਅੰਤਿਮ ਪੜਾਅ `ਤੇ ਹੈ । ਕਾਂਗਰਸ ਨੂੰ 15 ਸੀਟਾਂ ਮਿਲ ਸਕਦੀਆਂ ਹਨ ਤੇ ਇੰਡੀਆ ਗਠਜੋੜ ਦੇ ਹੋਰ ਮੈਂਬਰਾਂ ਨੂੰ 1 ਜਾਂ 2 ਸੀਟਾਂ ਮਿਲ ਸਕਦੀਆਂ ਹਨ। ਬਾਕੀ ਸੀਟਾਂ `ਤੇ ਆਮ ਆਦਮੀ ਪਾਰਟੀ ਖੁਦ ਚੋਣ ਲੜੇਗੀ ਪਰ ਹੁਣ `ਆਪ` ਨੇ ਤਸਵੀਰ ਸਪੱਸ਼ਟ ਕਰ ਦਿੱਤੀ ਹੈ ਕਿ ਆਮ ਆਦਮੀ ਪਾਰਟੀ ਦਿੱਲੀ `ਚ ਇਕੱਲਿਆਂ ਹੀ ਚੋਣਾਂ ਲੜੇਗੀ । ਜਿ਼ਕਰਯੋਗ ਹੈ ਕਿ ਗਠਜੋੜ ਨੂੰ ਲੈ ਕੇ ਮੰਗਲਵਾਰ ਰਾਤ ਨੂੰ ਇੰਡੀਆ ਗਠਜੋੜ ਦੇ ਨੇਤਾਵਾਂ ਵਿਚਾਲੇ ਬੈਠਕ ਹੋਈ ਸੀ। ਇਸ ਤੋਂ ਬਾਅਦ ਹੀ ਬੁੱਧਵਾਰ ਨੂੰ ਕੇਜਰੀਵਾਲ ਨੇ ਇਕੱਲਿਆਂ ਚੋਣ ਲੜਨ ਦਾ ਐਲਾਨ ਕੀਤਾ ਹੈ ।
Punjab Bani 11 December,2024
ਦਿੱਲੀ ਵਿਧਾਨ ਸਭਾ ਚੋਣਾਂ `ਚ `ਆਪ`-ਕਾਂਗਰਸ ਦਾ ਗਠਜੋੜ ਫਾਈਨਲ ਹੋਣ ਕੰਢੇ ਪੁੱਜਾ ?
ਦਿੱਲੀ ਵਿਧਾਨ ਸਭਾ ਚੋਣਾਂ `ਚ `ਆਪ`-ਕਾਂਗਰਸ ਦਾ ਗਠਜੋੜ ਫਾਈਨਲ ਹੋਣ ਕੰਢੇ ਪੁੱਜਾ ? ਨਵੀਂ ਦਿੱਲੀ : ਦਿੱਲੀ ਵਿਧਾਨ ਸਭਾ ਚੋਣਾਂ `ਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਗਠਜੋੜ ਦੀ ਗੱਲ ਸਾਹਮਣੇ ਆਈ ਹੈ। ਨਿਊਜ਼ ਏਜੰਸੀ ਨੇ ਸੂਤਰਾਂ ਦੇ ਹਵਾਲੇ ਤੋਂ ਦੱਸਿਆ ਹੈ ਕਿ ਮਾਮਲਾ ਅੰਤਿਮ ਪੜਾਅ `ਤੇ ਪਹੁੰਚ ਗਿਆ ਹੈ। 70 ਮੈਂਬਰੀ ਵਿਧਾਨ ਸਭਾ `ਚ `ਆਪ` ਕਾਂਗਰਸ ਨੂੰ 15 ਸੀਟਾਂ ਦੇਣ ਲਈ ਤਿਆਰ ਹੈ, ਜਦਕਿ `ਭਾਰਤ` ਗਠਜੋੜ ਦੀਆਂ ਹੋਰ ਪਾਰਟੀਆਂ ਲਈ 1-2 ਸੀਟਾਂ ਛੱਡੀਆਂ ਜਾਣਗੀਆਂ । ਬਾਕੀ ਬਚੀਆਂ 54-55 ਸੀਟਾਂ `ਤੇ ਆਮ ਆਦਮੀ ਪਾਰਟੀ ਚੋਣ ਲੜੇਗੀ ।
Punjab Bani 11 December,2024
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਪਹਿਲੀ ਆਮ ਚੋਣਾਂ ਹੋਣਗੀਆਂ 19 ਜਨਵਰੀ ਨੂੰ
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਪਹਿਲੀ ਆਮ ਚੋਣਾਂ ਹੋਣਗੀਆਂ 19 ਜਨਵਰੀ ਨੂੰ ਚੰਡੀਗੜ੍ਹ : ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਪਹਿਲੀਆਂ ਆਮ ਚੋਣਾਂ ਦਾ ਪ੍ਰੋਗਰਾਮ ਮੰਗਲਵਾਰ ਜਾਰੀ ਕੀਤੇ ਜਾਣ ਦੇ ਚਲਦਿਆਂ ਇਹ ਚੋਣਾਂ 40 ਵਾਰਡਾਂ ਵਿਚ 19 ਜਨਵਰੀ 2025 ਨੂੰ ਹੋਣਗੀਆਂ।ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਚੋਣ ਕਮਿਸ਼ਨਰ ਜਸਟਿਸ ਐਚ. ਐਸ. ਭੱਲਾ ਨੇ ਦੱਸਿਆ ਕਿ ਨਾਮਜ਼ਦਗੀਆਂ ਸੱਦਣ ਦੀ ਸੂਚਨਾ ਰਿਟਰਨਿੰਗ ਅਫ਼ਸਰ ਵੱਲੋਂ 18 ਦਸੰਬਰ 2024 ਨੂੰ ਪ੍ਰਕਾਸਿ਼ਤ ਕੀਤੀ ਜਾਵੇਗੀ। ਇਸ ਤੋਂ ਬਾਅਦ 20 ਦਸੰਬਰ ਤੋਂ 28 ਦਸੰਬਰ 2024 ਤੱਕ ਨਾਮਜ਼ਦਗੀਆਂ ਭਰੀਆਂ ਜਾਣਗੀਆਂ। ਇਸ ਤੋਂ ਬਾਅਦ, 30 ਦਸੰਬਰ ਨੂੰ ਛਾਂਟੀ ਕੀਤੀ ਜਾਵੇਗੀ ਅਤੇ 2 ਜਨਵਰੀ 2025 ਨੂੰ ਦੁਪਹਿਰ 3 ਵਜੇ ਤੱਕ ਵਾਪਸੀ ਕੀਤੀ ਜਾ ਸਕਦੀ ਹੈ। ਫਿਰ ਸ਼ਾਮ 3 ਵਜੇ ਤੋਂ ਬਾਅਦ ਉਸੇ ਦਿਨ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ, ਜੇਕਰ ਲੋੜ ਪਈ ਤਾਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 19 ਜਨਵਰੀ 2025 ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਕਰਵਾਈਆਂ ਜਾਣਗੀਆਂ। ਵੋਟਿੰਗ ਮੁਕੰਮਲ ਹੋਣ ਤੋਂ ਤੁਰੰਤ ਬਾਅਦ ਬੂਥ `ਤੇ ਹੀ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ।
Punjab Bani 11 December,2024
ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਚੋਣਾਂ ਦੀਆਂ ਨਾਮਜ਼ਦਗੀਆਂ ਦੇ ਦੂਜੇ ਦਿਨ ਕੇਵਲ 2 ਨਾਮਜ਼ਦਗੀਆਂ ਅਨੁਪ੍ਰਿਤਾ ਜੌਹਲ
ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਚੋਣਾਂ ਦੀਆਂ ਨਾਮਜ਼ਦਗੀਆਂ ਦੇ ਦੂਜੇ ਦਿਨ ਕੇਵਲ 2 ਨਾਮਜ਼ਦਗੀਆਂ ਅਨੁਪ੍ਰਿਤਾ ਜੌਹਲ -ਨਗਰ ਪੰਚਾਇਤ ਭਾਦਸੋਂ 'ਚ ਦੋ ਉਮੀਦਵਾਰਾਂ ਨੇ ਦਾਖਲ ਕਰਵਾਈਆਂ ਨਾਮਜ਼ਦਗੀਆਂ ਪਟਿਆਲਾ, 10 ਦਸੰਬਰ : ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਤੇ ਉਪ ਚੋਣਾਂ ਲਈ ਨਾਮਜ਼ਦਗੀਆਂ ਦੇ ਦੂਜੇ ਦਿਨ ਅੱਜ 2 ਨਾਮਜ਼ਦਗੀਆਂ ਹੋਈਆਂ ਹਨ । ਇਹ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਅੱਜ ਨਗਰ ਪੰਚਾਇਤ ਭਾਦਸੋਂ ਵਿਖੇ ਕੇਵਲ ਦੋ ਉਮੀਦਵਾਰਾਂ ਨੇ ਆਪਣੀਆਂ ਨਾਮਜ਼ਦਗੀਆਂ ਦਾਖਲ ਕੀਤੀਆਂ ਹਨ । ਏ. ਡੀ. ਸੀ. ਅਨੁਪ੍ਰਿਤਾ ਜੌਹਲ ਨੇ ਅੱਗੇ ਦੱਸਿਆ ਕਿ ਨਗਰ ਨਿਗਮ ਪਟਿਆਲਾ ਦੀ ਵਾਰਡ ਨੰਬਰ 1 ਤੋਂ 14 ਤੱਕ ਲਈ ਰਿਟਰਨਿੰਗ ਅਫ਼ਸਰ ਆਰ.ਟੀ.ਓ. ਪਟਿਆਲਾ ਨਮਨ ਮਾਰਕੰਨ ਕੋਲ ਕਿਸੇ ਉਮੀਦਵਾਰ ਨੇ ਨਾਮਜ਼ਦਗੀ ਦਾਖਲ ਨਹੀਂ ਕੀਤੀ । ਇਸੇ ਤਰ੍ਹਾਂ ਹੀ ਵਾਰਡ 15 ਤੋਂ 20 ਲਈ ਐਸ. ਡੀ. ਐਮ. ਪਟਿਆਲਾ ਮਨਜੀਤ ਕੌਰ ਕੋਲ ਵੀ ਕੋਈ ਨਾਮਜ਼ਦਗੀ ਨਹੀਂ ਹੋਈ । ਵਾਰਡ ਨੰਬਰ 30 ਤੋਂ 45 ਲਈ ਪੀ. ਡੀ. ਏ. ਦੇ ਈ. ਓ. -ਕਮ-ਸਹਾਇਕ ਕਮਿਸ਼ਨਰ (ਜ) ਪਟਿਆਲਾ ਰਿਚਾ ਗੋਇਲ ਕੋਲ ਵੀ ਕੋਈ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਵਾਇਆ ਗਿਆ । ਇਸੇ ਤਰ੍ਹਾਂ ਵਾਰਡ ਨੰਬਰ 46 ਤੋਂ 60 ਐਸ. ਡੀ. ਐਮ. ਨਾਭਾ ਰਿਟਰਨਿੰਗ ਅਫ਼ਸਰ ਡਾ. ਇਸਮਤ ਵਿਜੇ ਸਿੰਘ ਕੋਲ ਵੀ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਹੋਇਆ । ਨਗਰ ਪੰਚਾਇਤ ਭਾਦਸੋਂ ਲਈ ਜ਼ਿਲ੍ਹਾ ਮਾਲ ਅਫ਼ਸਰ ਪਟਿਆਲਾ ਨਵਦੀਪ ਸਿੰਘ ਰਿਟਰਨਿੰਗ ਅਫ਼ਸਰ ਵਜੋਂ ਨੇ ਦੱਸਿਆ ਕਿ ਭਾਦਸੋਂ ਵਿਖੇ ਦੋ ਉਮੀਦਵਾਰਾਂ ਨੇ ਆਪਣੀਆਂ ਨਾਮਜ਼ਦਗੀਆਂ ਦਾਖਲ ਕਰਵਾਈਆਂ ਹਨ । ਨਗਰ ਕੌਂਸਲ ਸਨੌਰ ਦੀਆਂ 15 ਵਾਰਡਾਂ ਲਈ ਰਿਟਰਨਿੰਗ ਅਫ਼ਸਰ ਏ. ਐਮ. ਡੀ. ਪੀ. ਆਰ. ਟੀ. ਸੀ. ਨਵਦੀਪ ਕੁਮਾਰ ਨੇ ਦੱਸਿਆ ਕਿ ਅੱਜ ਕਿਸੇ ਵੀ ਉਮੀਦਵਾਰ ਨੇ ਨਾਮਜ਼ਦਗੀ ਦਾਖਲ ਨਹੀਂ ਕੀਤੇ । ਨਗਰ ਪੰਚਾਇਤ ਦੇਵੀਗੜ੍ਹ ਦੀਆਂ 13 ਵਾਰਡਾਂ ਲਈ ਰਿਟਰਨਿੰਗ ਅਫ਼ਸਰ ਐਸ. ਡੀ. ਐਮ. ਦੂਧਨ ਸਾਧਾਂ ਕਿਰਪਾਲਵੀਰ ਸਿੰਘ ਨੇ ਦੱਸਿਆ ਕਿ ਅੱਜ ਕਿਸੇ ਉਮੀਦਵਾਰ ਨੇ ਨਾਮਜ਼ਦਗੀ ਦਾਖਲ ਨਹੀਂ ਕਰਵਾਈ । ਨਗਰ ਪੰਚਾਇਤ ਘੱਗਾ ਦੀਆਂ 13 ਵਾਰਡਾਂ ਲਈ ਰਿਟਰਨਿੰਗ ਅਫ਼ਸਰ ਐਸ. ਡੀ. ਐਮ. ਸਮਾਣਾ ਤਰਸੇਮ ਚੰਦ ਨੇ ਵੀ ਦੱਸਿਆ ਕਿ ਅੱਜ ਕੋਈ ਨਾਮਜ਼ਦਗੀ ਪੱਤਰ ਦਾਖਲ ਨਹੀਂ ਹੋਇਆ। ਨਗਰ ਪੰਚਾਇਤ ਘਨੌਰ ਦੀਆਂ ਵਾਰਡਾਂ 11 ਲਈ ਰਿਟਰਨਿੰਗ ਅਫ਼ਸਰ ਐਸ. ਡੀ. ਐਮ. ਰਾਜਪੁਰਾ ਅਵਿਕੇਸ਼ ਗੁਪਤਾ ਨੇ ਦੱਸਿਆ ਕਿ ਘਨੌਰ ਵਿਖੇ ਵੀ ਕੋਈ ਉਮੀਦਵਾਰ ਨਾਮਜ਼ਦਗੀ ਦਾਖਲ ਨਹੀਂ ਕਰਵਾ ਕੇ ਗਿਆ । ਏ. ਡੀ. ਸੀ. ਅਨੁਪ੍ਰਿਤਾ ਜੌਹਲ ਨੇ ਅੱਗੇ ਦੱਸਿਆ ਕਿ ਨਗਰ ਕੌਂਸਲ ਰਾਜਪੁਰਾ ਦੀ ਵਾਰਡ ਨੰਬਰ 2 ਦੀ ਹੋਣ ਵਾਲੀ ਉਪ ਚੋਣ ਦੇ ਰਿਟਰਨਿੰਗ ਅਫ਼ਸਰ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਡਿਵੀਜਨ ਨੰਬਰ-2 ਕੋਲ ਅਤੇ ਨਗਰ ਕੌਂਸਲ ਸਮਾਣਾ ਦੀ ਵਾਰਡ ਨੰਬਰ 8 ਦੀ ਹੋਣ ਵਾਲੀ ਉਪ ਚੋਣ ਲਈ ਰਿਟਰਨਿੰਗ ਅਫ਼ਸਰ ਨਾਇਬ ਤਹਿਸੀਲਦਾਰ ਸਮਾਣਾ ਸਮੇਤ ਨਗਰ ਕੌਂਸਲ ਨਾਭਾ ਦੀ ਵਾਰਡ ਨੰਬਰ 16 ਦੀ ਹੋਣ ਵਾਲੀ ਉਪ ਚੋਣ ਲਈ ਰਿਟਰਨਿੰਗ ਅਫ਼ਸਰ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਨਾਭਾ ਕੋਲ ਵੀ ਕੋਈ ਨਾਮਜ਼ਦਗੀ ਨਹੀਂ ਹੋਈ । ਨਗਰ ਕੌਂਸਲ ਪਾਤੜਾਂ ਦੀ ਇੱਕ ਵਾਰਡ ਨੰਬਰ 12 ਲਈ ਰਿਟਰਨਿੰਗ ਅਫ਼ਸਰ ਐਸ. ਡੀ. ਐਮ. ਪਾਤੜਾਂ ਅਸ਼ੋਕ ਕੁਮਾਰ ਨੇ ਦੱਸਿਆ ਕਿ ਅੱਜ ਕਿਸੇ ਉਮੀਦਵਾਰ ਨੇ ਨਾਮਜ਼ਦਗੀ ਦਰਜ ਨਹੀਂ ਕਰਵਾਈ । ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰ ਸਬੰਧਤ ਰਿਟਰਨਿੰਗ ਅਧਿਕਾਰੀਆਂ ਕੋਲ ਆਪਣੇ ਨਾਮਜ਼ਦਗੀ ਪੱਤਰ 12 ਦਸੰਬਰ 2024 ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ (ਦੁਪਹਿਰ 03:00 ਵਜੇ ਤੱਕ)ਜਮ੍ਹਾਂ ਕਰਵਾ ਸਕਣਗੇ । ਨਾਮਜ਼ਦਗੀਆਂ ਦੀ ਪੜਤਾਲ ਲਈ 13 ਦਸੰਬਰ ਤੇ ਉਮੀਦਵਾਰੀ ਵਾਪਸ ਲੈਣ ਲਈ ਆਖਰੀ ਮਿਤੀ 14 ਦਸੰਬਰ 2024 (ਦੁਪਹਿਰ 3 ਵਜੇ ਤੱਕ) ਨਿਰਧਾਰਤ ਕੀਤੀ ਹੈ ।
Punjab Bani 10 December,2024
ਨਗਰ ਨਿਗਮ ਚੋਣਾਂ ਵਿਚ ਭਾਜਪਾ ਨੇ ਕੀਤੀ ਉਮੀਦਵਾਰਾਂ ਦੀ ਸੂਚੀ ਜਾਰੀ
ਨਗਰ ਨਿਗਮ ਚੋਣਾਂ ਵਿਚ ਭਾਜਪਾ ਨੇ ਕੀਤੀ ਉਮੀਦਵਾਰਾਂ ਦੀ ਸੂਚੀ ਜਾਰੀ ਚੰਡੀਗੜ੍ਹ : ਨਗਰ ਨਿਗਮ ਪਟਿਆਲਾ ਵਿਖੇ 60 ਵਾਰਡਾਂ ਵਿਚ ਹੋਣ ਵਾਲੀਆਂ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਵਲੋਂ 60 ਵਾਰਡਾਂ ਵਿਚ ਖੜ੍ਹੇ ਹੋਣ ਵਾਲੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਜਿਨ੍ਹਾਂ ਵਿਚ
Punjab Bani 10 December,2024
ਨਗਰ ਕੌਂਸਲ ਚੋਣਾਂ ਨੂੰ ਲੈ ਕੇ ਬਾਘਾ ਪੁਰਾਣਾ ਵਿਖੇ ਨਾਮਜ਼ਦੀਆਂ ਭਰਨ ਨੂੰ ਲੈ ਕੇ ਹੋਈ ਤੂੰ ਤੂੰ ਮੈਂ ਮੈਂ
ਨਗਰ ਕੌਂਸਲ ਚੋਣਾਂ ਨੂੰ ਲੈ ਕੇ ਬਾਘਾ ਪੁਰਾਣਾ ਵਿਖੇ ਨਾਮਜ਼ਦੀਆਂ ਭਰਨ ਨੂੰ ਲੈ ਕੇ ਹੋਈ ਤੂੰ ਤੂੰ ਮੈਂ ਮੈਂ ਬਾਘਾਪੁਰਾਣਾ : ਪੰਜਾਬ ਵਿੱਚ 21 ਦਸੰਬਰ ਨੂੰ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਕਰਵਾਈਆਂ ਜਾਣੀਆਂ ਅਤੇ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਮੁਤਾਬਿਕ 9 ਤੋਂ ਨਾਮਜ਼ਦਗੀ ਪੱਤਰ ਭਰੇ ਜਾਣੇ ਸਨ ਦੇ ਚਲਦਿਆਂ ਬਾਘਾ ਪੁਰਾਣਾ ਵਿਖੇ ਨਾਮਜ਼ਦੀਆਂ ਭਰਨ ਨੂੰ ਲੈ ਕੇ ਤੂੰ ਤੂੰ ਮੈਂ ਮੈਂ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਬੀ. ਡੀ. ਪੀ. ਓ. ਦਫਤਰ ਵਿਖੇ ਨਾਮਜ਼ਦਗੀਆਂ ਭਰ ਨੂੰ ਲੈ ਕੇ ਅਕਾਲੀ ਦਲ ਦੇ ਜਥੇਦਾਰ ਤੀਰਤ ਸਿੰਘ ਮਾਲਾ ਤੇ ਯੂਥ ਆਗੂ ਸੁਖਜੀਤ ਸਿੰਘ ਮਾਲਾ ਦੀ ਅਗਵਾਈ ਵਿੱਚ ਬੀ. ਡੀ. ਪੀ. ਓ. ਦਫਤਰ ਮੂਹਰੇ ਧਰਨਾ ਲਗਾਇਆ ਗਿਆ । ਇੱਥੇ ਉਹਨਾਂ ਨੇ ਸਰਕਾਰ `ਤੇ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰ ਦੀ ਸ਼ਹਿ ਤੇ ਮੁਲਾਜ਼ਮਾਂ ਵੱਲੋਂ ਅਕਾਲੀ ਦਲ ਦੇ ਐੱਮ. ਸੀ. ਇਲੈਕਸ਼ਨ ਦੇ ਜੋ ਉਮੀਦਵਾਰ ਹਨ ਉਹਨਾਂ ਦੇ ਨਾਮਜ਼ਦਗੀਆਂ ਨਹੀਂ ਭਰੀਆਂ ਜਾ ਰਹੀਆਂ ਉਹਨਾਂ ਨੂੰ ਟਾਲਮਟੋਲ ਕਰ ਕੇ ਸਮਾਂ ਲਾਇਆ ਜਾ ਰਿਹਾ ਹੈ ਤਾਂ ਜੋ ਮੌਜੂਦਾ ਸਰਕਾਰ ਦੇ ਝਾੜੂ ਦੇ ਐਮਸੀਆਂ ਨੂੰ ਜਿਤਾਇਆ ਜਾ ਸਕੇ । ਖ਼ਬਰ ਲਿਖੇ ਜਾਣ ਤਕਤੀਰਥ ਸਿੰਘ ਮਾਹਲਾ ਤੇ ਸੁਖਜੀਤ ਸਿੰਘ ਮਾਹਲਾ ਦੀ ਅਗਵਾਈ ਵਿੱਚ ਧਰਨਾ ਜਾਰੀ ਸੀ ।
Punjab Bani 10 December,2024
ਸ਼ੋ੍ਰਮਣੀ ਅਕਾਲੀ ਦਲ ਨੇ ਕੀਤੀ ਲੁਧਿਆਣਾ ਨਗਰ ਨਿਗਮ ਚੋਣਾਂ ਲਈ 95 ਵਾਰਡਾਂ ਵਿਚ ਚੋਣਾਂ ਲੜਨ ਵਾਲੇ 37 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
ਸ਼ੋ੍ਰਮਣੀ ਅਕਾਲੀ ਦਲ ਨੇ ਕੀਤੀ ਲੁਧਿਆਣਾ ਨਗਰ ਨਿਗਮ ਚੋਣਾਂ ਲਈ 95 ਵਾਰਡਾਂ ਵਿਚ ਚੋਣਾਂ ਲੜਨ ਵਾਲੇ 37 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਲੁਧਿਆਣਾ : ਨਗਰ ਨਿਗਮ ਚੋਣਾਂ ਨੂੰ ਲੈ ਕੇ ਜਿੱਥੇ ਵੱਖ ਵੱਖ ਸਿਆਸੀ ਪਾਰਟੀਆਂ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ, ਉਥੇ ਹੀ ਸਭ ਤੋਂ ਪਹਿਲਾਂ ਸ਼ੋ੍ਮਣੀ ਅਕਾਲੀ ਦਲ ਵੱਲੋਂ ਨਗਰ ਨਿਗਮ ਲੁਧਿਆਣਾ ਦੇ 95 ਵਾਰਡਾਂ ਵਿੱਚੋਂ ਚੋਣਾਂ ਲੜਣ ਦੇ ਚਾਹਵਾਨ 37 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਜਾਰੀ ਕੀਤੀ ਸੂਚੀ ਬਾਰੇ ਜਾਣਕਾਰੀ ਸ਼ੋ੍ਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ, ਜਥੇਦਾਰ ਹੀਰਾ ਸਿੰਘ ਗਾਬੜੀਆ, ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ, ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਤੇ ਅਕਾਲੀ ਜੱਥਾ ਸ਼ਹਿਰੀ ਦੇ ਪ੍ਰਧਾਨ ਭੁਪਿੰਦਰ ਭਿੰਦਾ ਨੇ ਦਿੱਤੀ।
Punjab Bani 09 December,2024
ਸ਼ੋ੍ਰਮਣੀ ਅਕਾਲੀ ਦਲ ਨੇ ਥਾਪੇ ਨਗਰ ਨਿਗਮ ਚੋਣਾਂ ਲਈ ਆਬਜ਼ਰਵਰ
ਸ਼ੋ੍ਰਮਣੀ ਅਕਾਲੀ ਦਲ ਨੇ ਥਾਪੇ ਨਗਰ ਨਿਗਮ ਚੋਣਾਂ ਲਈ ਆਬਜ਼ਰਵਰ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਪੰਜਾਬ ਵਿਚ ਹੋਣ ਵਾਲੀਆਂ 5 ਨਗਰ ਨਿਗਮਾਂ ਦੀਆਂ ਚੋਣਾਂ ਵਾਸਤੇ ਪਾਰਟੀ ਦੇ ਆਬਜ਼ਰਵਰਾਂ ਦੀ ਨਿਯੁਕਤੀ ਕੀਤੀ ਹੈ । ਇਸ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਹਰੀਸ਼ ਰਾਏ ਢਾਂਡਾ ਨੂੰ ਜਲੰਧਰ ਲਈ ਆਬਜ਼ਰਵਰ ਨਿਯੁਕਤ ਕੀਤਾ ਗਿਆ । ਇਸੇ ਤਰੀਕੇ ਬਿਕਰਮ ਸਿੰਘ ਮਜੀਠੀਆ ਤੇ ਗੁਲਜ਼ਾਰ ਸਿੰਘ ਰਣੀਕੇ ਨੂੰ ਅੰਮ੍ਰਿਤਸਰ ਲਈ, ਬਲਦੇਵ ਸਿੰਘ ਖਹਿਰਾ ਨੂੰ ਫਗਵਾੜਾ, ਮਨਤਾਰ ਸਿੰਘ ਬਰਾੜ ਤੇ ਐਸ ਆਰ ਕਲੇਰ ਨੂੰ ਲੁਧਿਆਣਾ ਅਤੇ ਐਨ ਕੇ ਸ਼ਰਮਾ ਤੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੂੰ ਪਟਿਆਲਾ ਨਗਰ ਨਿਗਮ ਚੋਣਾਂ ਵਾਸਤੇ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਡਾ. ਚੀਮਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਆਪਣੇ ਚੋਣ ਨਿਸ਼ਾਨ ’ਤਕੜੀ’ ’ਤੇ ਹੀ ਇਹ ਚੋਣਾਂ ਲੜੇਗਾ ।
Punjab Bani 09 December,2024
ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਚੋਣਾਂ ਦੀਆਂ ਨਾਮਜ਼ਦਗੀਆਂ ਦੇ ਪਹਿਲੇ ਦਿਨ ਨਹੀਂ ਹੋਈ ਕੋਈ ਨਾਮਜ਼ਦਗੀ : ਅਨੁਪ੍ਰਿਤਾ ਜੌਹਲ
ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਚੋਣਾਂ ਦੀਆਂ ਨਾਮਜ਼ਦਗੀਆਂ ਦੇ ਪਹਿਲੇ ਦਿਨ ਨਹੀਂ ਹੋਈ ਕੋਈ ਨਾਮਜ਼ਦਗੀ : ਅਨੁਪ੍ਰਿਤਾ ਜੌਹਲ -ਜ਼ਿਲ੍ਹੇ ਅੰਦਰ ਕੁਲ 127 ਵਾਰਡਾਂ 'ਚ 21 ਦਸੰਬਰ ਨੂੰ ਪੈਣਗੀਆਂ ਵੋਟਾਂ ਪਟਿਆਲਾ, 9 ਦਸੰਬਰ : ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦੇ ਪਹਿਲੇ ਦਿਨ ਅੱਜ ਕੋਈ ਨਾਮਜ਼ਦਗੀ ਨਹੀਂ ਹੋਈ। ਇਹ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰ ਸਬੰਧਤ ਰਿਟਰਨਿੰਗ ਅਧਿਕਾਰੀਆਂ ਕੋਲ ਆਪਣੇ ਨਾਮਜ਼ਦਗੀ ਪੱਤਰ 12 ਦਸੰਬਰ 2024 ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ (ਦੁਪਹਿਰ 03:00 ਵਜੇ ਤੱਕ)ਜਮ੍ਹਾਂ ਕਰਵਾ ਸਕਣਗੇ । ਏ. ਡੀ. ਸੀ. ਅਨੁਪ੍ਰਿਤਾ ਜੌਹਲ ਨੇ ਅੱਗੇ ਦੱਸਿਆ ਕਿ ਨਗਰ ਨਿਗਮ ਪਟਿਆਲਾ ਦੀ ਵਾਰਡ ਨੰਬਰ 1 ਤੋਂ 14 ਤੱਕ ਲਈ ਆਰ. ਟੀ. ਓ. ਪਟਿਆਲਾ ਨਮਨ ਮਾਰਕੰਨ ਰਿਟਰਨਿੰਗ ਅਫ਼ਸਰ ਹੋਣਗੇ ਤੇ ਸਬੰਧਤ ਉਮੀਦਵਾਰ ਆਰ. ਟੀ. ਓ. ਦਫ਼ਤਰ ਵਿਖੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣਗੇ । ਵਾਰਡ 15 ਤੋਂ 20 ਲਈ ਐਸ. ਡੀ. ਐਮ. ਪਟਿਆਲਾ ਮਨਜੀਤ ਕੌਰ ਨਾਮਜ਼ਦਗੀ ਪੱਤਰ ਪ੍ਰਾਪਤ ਕਰਨਗੇ। ਵਾਰਡ ਨੰਬਰ 30 ਤੋਂ 45 ਲਈ ਪੀ. ਡੀ. ਏ. ਦੇ ਈ. ਓ. -ਕਮ-ਸਹਾਇਕ ਕਮਿਸ਼ਨਰ (ਜ) ਪਟਿਆਲਾ ਰਿਚਾ ਗੋਇਲ ਡੀ. ਆਰ. ਓ. ਕੋਰਟ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਾਮਜ਼ਦਗੀ ਪੱਤਰ ਪ੍ਰਾਪਤ ਕਰਨਗੇ । ਇਸੇ ਤਰ੍ਹਾਂ ਵਾਰਡ ਨੰਬਰ 46 ਤੋਂ 60 ਐਸ. ਡੀ. ਐਮ. ਨਾਭਾ ਰਿਟਰਨਿੰਗ ਅਫ਼ਸਰ ਡਾ. ਇਸਮਤ ਵਿਜੇ ਸਿੰਘ ਕਮੇਟੀ ਰੂਮ ਵਿਖੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਨਾਮਜ਼ਦਗੀ ਪੱਤਰ ਪ੍ਰਾਪਤ ਕਰਨਗੇ । ਵਧੀਕ ਡਿਪਟੀਕ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਨਗਰ ਕੌਂਸਲ ਸਨੌਰ ਦੀਆਂ 15 ਵਾਰਡਾਂ, ਜਿਨ੍ਹਾਂ ਲਈ ਰਿਟਰਨਿੰਗ ਅਫ਼ਸਰ ਏ. ਐਮ. ਡੀ. ਪੀ. ਆਰ. ਟੀ. ਸੀ. ਨਵਦੀਪ ਕੁਮਾਰ ਹਨ ਤੇ ਇਹ ਬੀ. ਡੀ. ਪੀ. ਓ. ਸਨੌਰ ਦਫ਼ਤਰ ਵਿਖੇ ਨਾਮਜ਼ਦਗੀ ਪੱਤਰ ਪ੍ਰਾਪਤ ਕਰਨਗੇ । ਨਗਰ ਪੰਚਾਇਤ ਦੇਵੀਗੜ੍ਹ ਦੀਆਂ 13 ਵਾਰਡਾਂ ਲਈ ਐਸ. ਡੀ. ਐਮ. ਦੂਧਨ ਸਾਧਾਂ ਕਿਰਪਾਲਵੀਰ ਸਿੰਘ ਰਿਟਰਨਿੰਗ ਅਫ਼ਸਰ ਲਗਾਏ ਗਏ ਹਨ ਤੇ ਇਹ ਮਾਰਕੀਟ ਕਮੇਟੀ ਦੂਧਨ ਸਾਧਾਂ ਵਿਖੇ ਨਾਮਜ਼ਦਗੀ ਪੱਤਰ ਹਾਸਲ ਕਰ ਰਹੇ ਹਨ, ਜਦੋਂ ਕਿ ਨਗਰ ਪੰਚਾਇਤ ਘੱਗਾ ਦੀਆਂ 13 ਵਾਰਡਾਂ ਲਈ ਐਸ. ਡੀ. ਐਮ. ਸਮਾਣਾ ਤਰਸੇਮ ਚੰਦ ਰਿਟਰਨਿੰਗ ਅਫ਼ਸਰ ਵਜੋਂ ਨਾਮਜਦਗੀ ਪੱਤਰ ਸਕੀ ਸੀਨੀਅਰ ਸੈਕੰਡਰੀ ਸਕੂਲ ਘੱਗਾ ਵਿਖੇ ਹਾਸਲ ਕਰ ਰਹੇ ਹਨ। ਨਗਰ ਪੰਚਾਇਤ ਘਨੌਰ ਦੀਆਂ ਵਾਰਡਾਂ 11 ਲਈ ਰਿਟਰਨਿੰਗ ਅਫ਼ਸਰ ਰਾਜਪੁਰਾ ਨਾਇਬ ਤਹਿਸਲੀਦਾਰ ਘਨੌਰ ਦੇ ਦਫ਼ਤਰ ਵਿਖੇ ਨਾਮਜ਼ਦਗੀ ਪੱਤਰ ਹਾਸਲ ਕਰ ਰਹੇ ਹਨ । ਇਸ ਤੋਂ ਬਿਨ੍ਹਾਂ ਨਗਰ ਪੰਚਾਇਤ ਭਾਦਸੋਂ ਲਈ ਜ਼ਿਲ੍ਹਾ ਮਾਲ ਅਫ਼ਸਰ ਪਟਿਆਲਾ ਨਵਦੀਪ ਸਿੰਘ ਰਿਟਰਨਿੰਗ ਅਫ਼ਸਰ ਵਜੋਂ ਨਾਇਬ ਤਹਿਸੀਲਦਾਰ ਭਾਦਸੋਂ ਦੇ ਦਫ਼ਤਰ ਵਿਖੇ ਨਾਮਜ਼ਦਗੀ ਪੱਤਰ ਹਾਸਲ ਕਰਨਗੇ । ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਨਗਰ ਕੌਂਸਲ ਰਾਜਪੁਰਾ ਦੀ ਵਾਰਡ ਨੰਬਰ 2 ਵਿੱਚ ਚੋਣ ਹੋਣੀ ਹੈ, ਜਿੱਥੇ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਡਿਵੀਜਨ ਨੰਬਰ-2 ਪਟਿਆਲਾ ਨਾਇਬ ਤਹਿਸੀਲਦਾਰ ਦਫ਼ਤਰ, ਰਾਜਪੁਰਾ ਵਿਖੇ ਨਾਮਜ਼ਦਗੀ ਪੱਤਰ ਹਾਸਲ ਕਰਨਗੇ । ਇਸੇ ਤਰ੍ਹਾਂ ਹੀ ਨਗਰ ਕੌਂਸਲ ਸਮਾਣਾ ਦੀ ਵਾਰਡ ਨੰਬਰ 8 ਲਈ ਨਾਇਬ ਤਹਿਸੀਲਦਾਰ ਸਮਾਣਾ ਨੂੰ ਰਿਟਰਨਿੰਗ ਅਫ਼ਸਰ ਲਗਾਇਆ ਗਿਆ ਹੈ। ਜਦੋਂ ਕਿ ਨਗਰ ਕੌਂਸਲ ਪਾਤੜਾਂ ਦੀ ਇੱਕ ਵਾਰਡ ਨੰਬਰ 12 ਲਈ ਐਸ. ਡੀ. ਐਮ. ਪਾਤੜਾਂ ਅਸ਼ੋਕ ਕੁਮਾਰ ਨਾਮਜ਼ਦਗੀ ਪੱਤਰ ਹਾਸਲ ਕਰ ਰਹੇ ਹਨ ਅਤੇ ਨਗਰ ਕੌਂਸਲ ਨਾਭਾ ਦੀ ਵਾਰਡ ਨੰਬਰ 16 ਲਈ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਨਾਭਾ ਨਾਇਬ ਤਹਿਸੀਲਦਾਰ ਦੇ ਦਫ਼ਤਰ ਵਿਖੇ ਨਾਮਜਦਗੀ ਪੱਤਰ ਪ੍ਰਾਪਤ ਕਰਨਗੇ । ਇਸੇ ਦੌਰਾਨ ਏ. ਡੀ. ਸੀ. ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਨਗਰ ਨਿਗਮ ਪਟਿਆਲਾ ਵਿਖੇ 242 ਪੋਲਿੰਗ ਬੂਥ ਹਨ, ਨਗਰ ਕੌਂਸਲ ਸਨੌਰ ਵਿਖੇ 15 ਪੋਲਿੰਗ ਬੂਥ, ਨਗਰ ਪੰਚਾਇਤ ਦੇਵੀਗੜ੍ਹ ਅਤੇ ਘੱਗਾ ਵਿਖੇ 13-13 ਪੋਲਿੰਗ ਬੂਥ ਹਨ। ਇਸੇ ਤਰ੍ਹਾਂ ਨਗਰ ਪੰਚਾਇਤ ਘਨੌਰ ਤੇ ਭਾਦਸੋਂ ਵਿਖੇ 11-11 ਪੋਲਿੰਗ ਬੂਥ ਬਣਾਏ ਗਏ ਹਨm,, ਜਦੋਂਕਿ ਨਗਰ ਕੌਂਸਲਾਂ ਸਮਾਣਾ, ਨਾਭਾ, ਰਾਜਪੁਰਾ ਤੇ ਪਾਤੜਾਂ ਵਿਖੇ 2-2 ਪੋਲਿੰਗ ਸਟੇਸ਼ਨ ਹੋਣਗੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਜ਼ਿਲ੍ਹੇ ਅੰਦਰ ਕੁਲ 127 ਵਾਰਡਾਂ ਵਿੱਚ 21 ਦਸੰਬਰ ਨੂੰ ਸਵੇਰ 7 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੁਆਈਆਂ ਜਾਣਗੀਆਂ ।
Punjab Bani 09 December,2024
ਨਗਰ ਨਿਗਮ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਸਬੰਧੀ ਆਦਰਸ਼ ਚੋਣ ਜਾਬਤੇ ਦੀ ਪਾਲਣਾ ਯਕੀਨੀ ਬਣਾਈ ਜਾਵੇ-ਡਾ. ਪ੍ਰੀਤੀ ਯਾਦਵ
ਨਗਰ ਨਿਗਮ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਸਬੰਧੀ ਆਦਰਸ਼ ਚੋਣ ਜਾਬਤੇ ਦੀ ਪਾਲਣਾ ਯਕੀਨੀ ਬਣਾਈ ਜਾਵੇ-ਡਾ. ਪ੍ਰੀਤੀ ਯਾਦਵ -ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਮੂਹ ਰਿਟਰਨਿੰਗ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ -ਨਿਰਪੱਖ, ਆਜ਼ਾਦਾਨਾ ਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਈਆਂ ਜਾਣਗੀਆਂ ਚੋਣਾਂ-ਡਿਪਟੀ ਕਮਿਸ਼ਨਰ -ਵੋਟਰਾਂ ਨੂੰ ਵੋਟਿੰਗ ਪ੍ਰਕਿਰਿਆ 'ਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਪਟਿਆਲਾ, 9 ਦਸੰਬਰ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨਰ ਵੱਲੋਂ ਚੋਣ ਸ਼ਡਿਊਲ ਦੇ ਐਲਾਨ ਦੇ ਨਾਲ ਹੀ ਨਗਰ ਨਿਗਮ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਅਧਿਕਾਰ ਖੇਤਰ 'ਚ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ, ਜੋ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਲਾਗੂ ਰਹੇਗਾ । ਡਾ. ਪ੍ਰੀਤੀ ਯਾਦਵ ਨੇ ਇਨ੍ਹਾਂ ਚੋਣਾਂ ਸਬੰਧੀ ਪ੍ਰਬੰਧਾਂ ਨੂੰ ਲੈ ਕੇ ਰਿਟਰਨਿੰਗ ਅਫ਼ਸਰਾਂ ਅਤੇ ਚੋਣ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ । ਉਨ੍ਹਾਂ ਨੇ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜਾਰੀ ਆਦਰਸ਼ ਚੋਣ ਜਾਬਤੇ ਦੀ ਪਾਲਣਾ ਯਕੀਨੀ ਬਣਾਉਣ ਦੀ ਹਦਾਇਤ ਜਾਰੀ ਕੀਤੀ । ਉਨ੍ਹਾਂ ਨੇ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਚੋਣ ਜਾਬਤੇ ਦੀ ਕਿਸੇ ਵੀ ਰੂਪ ਵਿੱਚ ਉਲੰਘਣਾ ਨਾ ਕਰਨ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਚੋਣਾਂ ਨਿਰਪੱਖ, ਆਜ਼ਾਦਾਨਾ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਈਆਂ ਜਾਣਗੀਆਂ ਜਿਸ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ । ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਸੁਰੱਖਿਆ ਦੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਇਸ ਲਈ ਵਿਆਪਕ ਸੁਰੱਖਿਆ ਯੋਜਨਾ ਤਿਆਰ ਕੀਤੀ ਗਈ ਹੈ । ਉਨ੍ਹਾਂ ਨੇ ਇਸ ਮੌਕੇ ਇਨ੍ਹਾਂ ਚੋਣਾਂ ਲਈ ਸੁਰੱਖਿਆ, ਸਟਰਾਂਗ ਰੂਮ, ਚੋਣ ਸਮੱਗਰੀ, ਚੋਣ ਅਮਲੇ ਦੀ ਟ੍ਰੇਨਿੰਗ ਤੇ ਤਾਇਨਾਤੀ ਸਮੇਤ ਹੋਰ ਪ੍ਰਬੰਧਾਂ ਬਾਰੇ ਚਰਚਾ ਕੀਤੀ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਐਲਾਨੇ ਗਏ ਚੋਣ ਪ੍ਰੋਗਰਾਮ ਅਨੁਸਾਰ ਨਾਮਜ਼ਦਗੀਆਂ ਭਰਨ ਦਾ ਪਹਿਲਾ ਦਿਨ 9 ਦਸੰਬਰ 2024 (ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ) ਸਬੰਧਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਅਤੇ 12 ਦਸੰਬਰ 2024 ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ (ਦੁਪਹਿਰ 03:00 ਵਜੇ ਤੱਕ) ਨਿਸ਼ਚਿਤ ਕੀਤੀ ਗਈ ਹੈ। ਇਸ ਤੋਂ ਇਲਾਵਾ ਕਮਿਸ਼ਨ ਨੇ ਪੜਤਾਲ ਲਈ 13 ਦਸੰਬਰ 2024 ਅਤੇ ਉਮੀਦਵਾਰੀ ਵਾਪਸ ਲੈਣ ਦੀ ਆਖਰੀ ਮਿਤੀ 14 ਦਸੰਬਰ 2024 (ਦੁਪਹਿਰ 3 ਵਜੇ ਤੱਕ) ਨਿਰਧਾਰਤ ਕੀਤੀ ਹੈ । ਡਾ. ਪ੍ਰੀਤੀ ਯਾਦਵ ਨੇ ਅੱਗੇ ਦੱਸਿਆ ਕਿ ਵੋਟਾਂ 21 ਦਸੰਬਰ 2024 ਨੂੰ ਸਵੇਰੇ 7.00 ਵਜੇ ਤੋਂ ਸ਼ਾਮ 04.00 ਵਜੇ ਤੱਕ ਈ. ਵੀ. ਐਮਜ਼. ਜ਼ਰੀਏ ਪੈਣਗੀਆਂ ਤੇ ਚੋਣਾਂ ਲਈ ਲੋੜੀਂਦੀਆਂ ਈ. ਵੀ. ਐਮਜ਼.ਦਾ ਪ੍ਰਬੰਧ ਕੀਤਾ ਗਿਆ ਹੈ। ਵੋਟਿੰਗ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਵੋਟਾਂ ਦੀ ਗਿਣਤੀ ਉਸੇ ਦਿਨ ਪੋਲਿੰਗ ਸਟੇਸ਼ਨ 'ਤੇ ਹੀ ਕੀਤੀ ਜਾਵੇਗੀ । ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਆਧਾਰ ਮਿਤੀ 1 ਨਵੰਬਰ 2024 ਦੇ ਮੱਦੇਨਜ਼ਰ ਨਗਰ ਨਿਗਮ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਮਗਰੋਂ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਹੋ ਚੁੱਕੀ ਹੈ । ਉਨ੍ਹਾਂ ਨੇ ਵੋਟਰਾਂ ਨੂੰ ਵੋਟਿੰਗ ਪ੍ਰਕਿਰਿਆ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਮਿਉਂਸਪਲ ਚੋਣਾਂ ਲੜ ਰਹੇ ਉਮੀਦਵਾਰ ਲਈ ਖਰਚੇ ਦੀ ਸੀਮਾ ਨਗਰ ਨਿਗਮ ਲਈ 4,00,000 ਰੁਪਏ, ਨਗਰ ਕੌਂਸਲ ਕਲਾਸ 1 ਲਈ 3,60,000 ਰੁਪਏ, ਨਗਰ ਕੌਂਸਲ ਕਲਾਸ 2 ਲਈ 2,30,000 ਰੁਪਏ ਅਤੇ ਨਗਰ ਕੌਂਸਲ ਕਲਾਸ 3 ਲਈ 2,00,000 ਰੁਪਏ ਨੋਟੀਫਾਈ ਕੀਤੀ ਗਈ ਹੈ। ਨਗਰ ਪੰਚਾਇਤ ਲਈ ਚੋਣ ਲੜ ਰਹੇ ਉਮੀਦਵਾਰ ਲਈ ਖਰਚੇ ਦੀ ਸੀਮਾ 1,40,000 ਰੁਪਏ ਨੋਟੀਫਾਈ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ ਨਾਮਜ਼ਦਗੀ ਫਾਰਮ 20 ਅਤੇ ਹਲਫ਼ੀਆ ਬਿਆਨ ਦਾ ਨਮੂਨਾ ਕਮਿਸ਼ਨ ਵੱਲੋਂ ਆਪਣੀ ਵੈੱਬਸਾਈਟ sec.punjab.gov.in 'ਤੇ ਡਾਊਨਲੋਡ ਕਰਨ ਲਈ ਉਪਲਬਧ ਕਰਾਇਆ ਗਿਆ ਹੈ ।
Punjab Bani 09 December,2024
ਕਾਂਗਰਸ ਵੱਲੋਂ MC ਚੋਣਾਂ ਲਈ ਇਲੈਕਸ਼ਨ ਕਮੇਟੀ ਦਾ ਗਠਨ, ਪੜ੍ਹੋ ਵੇਰਵਾ
ਕਾਂਗਰਸ ਵੱਲੋਂ MC ਚੋਣਾਂ ਲਈ ਇਲੈਕਸ਼ਨ ਕਮੇਟੀ ਦਾ ਗਠਨ, ਪੜ੍ਹੋ ਵੇਰਵਾ ਚੰਡੀਗੜ੍ਹ : ਪੰਜਾਬ ਵਿਚ ਐਮ. ਸੀ. ਚੋਣਾਂ ਦੇ ਚੱਲਦੇ ਕਾਂਗਰਸ ਦੇ ਵਲੋਂ ਇਲੈਕਸ਼ਨ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ । ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ MC ਚੋਣਾਂ ਲਈ ਚੋਣ ਕਮੇਟੀ ਦਾ ਐਲਾਨ ਕੀਤਾ ਹੈ ।
Punjab Bani 09 December,2024
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਲਈ ਪ੍ਰੋਗਰਾਮ ਜਾਰੀ
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਲਈ ਪ੍ਰੋਗਰਾਮ ਜਾਰੀ ਉਮੀਦਵਾਰ 9 ਤੋਂ 12 ਦਸੰਬਰ ਤੱਕ ਦਾਖਲ ਕਰਵਾ ਸਕਣਗੇ ਨਾਮਜ਼ਦਗੀ ਫਾਰਮ - ਡਿਪਟੀ ਕਮਿਸ਼ਨਰ ਸੰਗਰੂਰ, 8 ਦਸੰਬਰ : ਜ਼ਿਲ੍ਹਾ ਚੋਣਕਾਰ ਅਫ਼ਸਰ- ਕਮ- ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪੰਜਾਬ ਰਾਜ ਚੋਣ ਕਮਿਸ਼ਨ ਨੇ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਲਈ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ । ਉਹਨਾਂ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੀਆਂ ਸੰਗਰੂਰ, ਚੀਮਾ, ਮੂਣਕ, ਖਨੌਰੀ ਤੇ ਦਿੜਬਾ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਜਨਰਲ ਚੋਣਾਂ ਅਤੇ ਸੁਨਾਮ ਤੇ ਧੂਰੀ ਦੀਆਂ ਉਪ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ 9 ਦਸੰਬਰ ਤੋਂ 12 ਦਸੰਬਰ ਤੱਕ ਜਾਰੀ ਰਹੇਗੀ । ਸ਼੍ਰੀ ਸੰਦੀਪ ਰਿਸ਼ੀ ਨੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਿਸ਼ਨ ਵੱਲੋਂ ਐਲਾਨੇ ਗਏ ਚੋਣ ਪ੍ਰੋਗਰਾਮ ਅਨੁਸਾਰ ਨਾਮਜ਼ਦਗੀਆਂ ਭਰਨ ਦਾ ਸਮਾਂ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਨਿਸ਼ਚਿਤ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕਮਿਸ਼ਨ ਨੇ ਕਾਗਜ਼ਾਂ ਦੀ ਪੜਤਾਲ ਲਈ 13 ਦਸੰਬਰ 2024 ਅਤੇ ਉਮੀਦਵਾਰੀ ਵਾਪਸ ਲੈਣ ਦੀ ਆਖਰੀ ਮਿਤੀ 14 ਦਸੰਬਰ 2024 (ਦੁਪਹਿਰ 3 ਵਜੇ ਤੱਕ) ਨਿਰਧਾਰਤ ਕੀਤੀ ਹੈ । ਉਨ੍ਹਾਂ ਦੱਸਿਆ ਕਿ ਵੋਟਾਂ 21 ਦਸੰਬਰ ਨੂੰ ਪੈਣਗੀਆਂ । ਜ਼ਿਲ੍ਹਾ ਚੋਣਕਾਰ ਅਫ਼ਸਰ ਨੇ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ ਨਾਮਜ਼ਦਗੀ ਫਾਰਮ 20 ਅਤੇ ਹਲਫ਼ੀਆ ਬਿਆਨ ਦਾ ਨਮੂਨਾ ਕਮਿਸ਼ਨ ਦੀ ਵੈੱਬਸਾਈਟ sec.punjab.gov.in 'ਤੇ ਡਾਊਨਲੋਡ ਕਰਨ ਲਈ ਉਪਲਬਧ ਕਰਾਇਆ ਗਿਆ ਹੈ ਅਤੇ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਸੰਗਰੂਰ ਵਿੱਚ ਨਿਰਪੱਖ, ਆਜ਼ਾਦਾਨਾ ਅਤੇ ਸ਼ਾਂਤੀਪੂਰਨ ਢੰਗ ਨਾਲ ਚੋਣਾਂ ਕਰਵਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ । ਜਿਲਾ ਚੋਣਕਾਰ ਅਫਸਰ ਨੇ ਦੱਸਿਆ ਕਿ ਨਗਰ ਕੌਂਸਲ ਸੰਗਰੂਰ ਦੇ ਵਾਰਡ ਨੰਬਰ 1 ਤੋਂ 15 ਲਈ ਸਬ ਡਵੀਜ਼ਨਲ ਮੈਜਿਸਟਰੇਟ ਸੰਗਰੂਰ ਰਿਟਰਨਿੰਗ ਅਫਸਰ ਅਤੇ ਨਾਇਬ ਤਹਿਸੀਲਦਾਰ ਸੰਗਰੂਰ ਸਹਾਇਕ ਰਿਟਰਨਿੰਗ ਅਫਸਰ ਹੋਣਗੇ ਜਦ ਕਿ ਨਗਰ ਕੌਂਸਲ ਸੰਗਰੂਰ ਦੇ ਹੀ ਵਾਰਡ ਨੰਬਰ 16 ਤੋਂ 29 ਲਈ ਬੀ.ਡੀ.ਪੀ.ਓ ਭਵਾਨੀਗੜ੍ਹ ਨੂੰ ਰਿਟਰਨਿੰਗ ਅਫਸਰ ਜਦਕਿ ਨਾਇਬ ਤਹਿਸੀਲਦਾਰ ਭਵਾਨੀਗੜ੍ਹ ਨੂੰ ਸਹਾਇਕ ਰਿਟਰਨਿੰਗ ਅਫਸਰ ਨਿਯੁਕਤ ਕੀਤਾ ਗਿਆ ਹੈ। ਸ਼੍ਰੀ ਸੰਦੀਪ ਰਿਸ਼ੀ ਨੇ ਦੱਸਿਆ ਕਿ ਨਗਰ ਪੰਚਾਇਤ ਮੂਨਕ ਦੇ ਵਾਰਡ ਨੰਬਰ 1 ਤੋਂ 13 ਲਈ ਸਬ ਡਵੀਜ਼ਨਲ ਮੈਜਿਸਟਰੇਟ ਲਹਿਰਾ ਨੂੰ ਰਿਟਰਨਿੰਗ ਅਫਸਰ ਅਤੇ ਨਾਇਬ ਤਹਿਸੀਲਦਾਰ ਮੂਨਕ ਨੂੰ ਸਹਾਇਕ ਰਿਟਰਨਿੰਗ ਅਫਸਰ ਲਗਾਇਆ ਗਿਆ ਹੈ। ਉਹਨਾਂ ਦੱਸਿਆ ਕਿ ਨਗਰ ਪੰਚਾਇਤ ਖਨੌਰੀ ਦੇ ਵਾਰਡ ਨੰਬਰ 1 ਤੋਂ 13 ਲਈ ਤਹਿਸੀਲਦਾਰ ਮੂਨਕ ਰਿਟਰਨਿੰਗ ਅਫਸਰ ਅਤੇ ਨਾਇਬ ਤਹਿਸੀਲਦਾਰ ਖਨੌਰੀ ਸਹਾਇਕ ਰਿਟਰਨਿੰਗ ਅਫਸਰ ਹੋਣਗੇ । ਜ਼ਿਲ੍ਹਾ ਚੋਣਕਾਰ ਅਫਸਰ ਨੇ ਦੱਸਿਆ ਕਿ ਨਗਰ ਪੰਚਾਇਤ ਚੀਮਾ ਦੇ ਵਾਰਡ ਨੰਬਰ 1 ਤੋਂ 13 ਲਈ ਸਬ ਡਵੀਜ਼ਨਲ ਮੈਜਿਸਟਰੇਟ ਸੁਨਾਮ ਨੂੰ ਰਿਟਰਨਿੰਗ ਅਫ਼ਸਰ ਅਤੇ ਨਾਇਬ ਤਹਿਸੀਲਦਾਰ ਲੌਂਗੋਵਾਲ ਨੂੰ ਸਹਾਇਕ ਰਿਟਰਨਿੰਗ ਅਫਸਰ ਤਾਇਨਾਤ ਕੀਤਾ ਗਿਆ ਹੈ ਜਦਕਿ ਨਗਰ ਕੌਂਸਲ ਸੁਨਾਮ ਦੇ ਵਾਰਡ ਨੰਬਰ 11 ਦੀ ਜ਼ਿਮਨੀ ਚੋਣ ਲਈ ਤਹਿਸੀਲਦਾਰ ਸੁਨਾਮ ਨੂੰ ਰਿਟਰਨਿੰਗ ਅਫਸਰ ਤੇ ਨਾਇਬ ਤਹਿਸੀਲਦਾਰ ਸੁਨਾਮ ਨੂੰ ਸਹਾਇਕ ਰਿਟਰਨਿੰਗ ਅਫਸਰ, ਨਗਰ ਪੰਚਾਇਤ ਦਿੜ੍ਹਬਾ ਦੇ ਵਾਰਡ ਨੰਬਰ 1 ਤੋਂ 13 ਲਈ ਸਬ ਡਵੀਜ਼ਨਲ ਮੈਜਿਸਟਰੇਟ ਦਿੜ੍ਹਬਾ ਨੂੰ ਰਿਟਰਨਿੰਗ ਅਫਸਰ ਅਤੇ ਨਾਇਬ ਤਹਿਸੀਲਦਾਰ ਦਿੜ੍ਹਬਾ ਨੂੰ ਸਹਾਇਕ ਰਿਟਰਨਿੰਗ ਅਫ਼ਸਰ ਅਤੇ ਨਗਰ ਕੌਂਸਲ ਧੂਰੀ ਦੇ ਵਾਰਡ ਨੰਬਰ 5 ਦੀ ਜ਼ਿਮਨੀ ਚੋਣ ਲਈ ਸਬ ਡਵੀਜ਼ਨਲ ਮੈਜਿਸਟਰੇਟ ਧੂਰੀ ਨੂੰ ਰਿਟਰਨਿੰਗ ਅਫ਼ਸਰ ਤੇ ਤਹਿਸੀਲਦਾਰ ਧੂਰੀ ਨੂੰ ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ । ਜ਼ਿਲ੍ਹਾ ਚੋਣਕਾਰ ਅਫ਼ਸਰ ਨੇ ਦੱਸਿਆ ਕਿ ਨਗਰ ਕੌਂਸਲ ਸੰਗਰੂਰ ਦੇ ਵਾਰਡ ਨੰਬਰ 1 ਤੋਂ 15 ਲਈ ਦਫਤਰ ਉਪ ਮੰਡਲ ਮੈਜਿਸਟਰੇਟ ਸੰਗਰੂਰ ਵਿਖੇ, ਵਾਰਡ ਨੰਬਰ 16 ਤੋਂ 29 ਲਈ ਦਫਤਰ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਸੰਗਰੂਰ ਵਿਖੇ, ਨਗਰ ਕੌਂਸਲ ਸੁਨਾਮ ਦੀ ਉਪ ਚੋਣ ਲਈ ਦਫਤਰ ਉਪ ਮੰਡਲ ਮੈਜਿਸਟਰੇਟ ਸੁਨਾਮ ਵਿਖੇ, ਨਗਰ ਪੰਚਾਇਤ ਚੀਮਾ ਲਈ ਕੋਰਟ ਨੰਬਰ 1 ਅਤੇ 2, ਉਪ ਮੰਡਲ ਮੈਜਿਸਟਰੇਟ ਸੁਨਾਮ ਵਿਖੇ, ਨਗਰ ਪੰਚਾਇਤ ਮੂਨਕ ਲਈ ਦਫਤਰ ਉਪ ਮੰਡਲ ਮੈਜਿਸਟਰੇਟ ਮੂਨਕ ਵਿਖੇ, ਨਗਰ ਪੰਚਾਇਤ ਖਨੌਰੀ ਲਈ ਕਮਰਾ ਨੰਬਰ 1, ਨਗਰ ਪੰਚਾਇਤ ਖਨੌਰੀ ਵਿਖੇ, ਨਗਰ ਪੰਚਾਇਤ ਦਿੜ੍ਹਬਾ ਲਈ ਸਬ ਡਵੀਜ਼ਨ ਕੰਪਲੈਕਸ, ਗਾਮੜੀ ਰੋਡ, ਉਪ ਮੰਡਲ ਮੈਜਿਸਟਰੇਟ ਦਫਤਰ ਦਿੜ੍ਹਬਾ ਵਿਖੇ ਅਤੇ ਨਗਰ ਕੌਂਸਲ ਧੂਰੀ ਦੀ ਉਪ ਚੋਣ ਲਈ ਕੋਰਟ ਰੂਮ ਉਪ ਮੰਡਲ ਮੈਜਿਸਟਰੇਟ ਧੂਰੀ ਵਿਖੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਜਾ ਸਕਣਗੇ । ਜ਼ਿਲ੍ਹਾ ਚੋਣਕਾਰ ਅਫ਼ਸਰ ਨੇ ਦੱਸਿਆ ਕਿ ਵੋਟਾਂ 21 ਦਸੰਬਰ 2024 ਨੂੰ ਸਵੇਰੇ 7.00 ਵਜੇ ਤੋਂ ਸ਼ਾਮ 04.00 ਵਜੇ ਤੱਕ ਈ.ਵੀ.ਐਮਜ਼. ਜ਼ਰੀਏ ਪੈਣਗੀਆਂ ਅਤੇ ਵੋਟਿੰਗ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਵੋਟਾਂ ਦੀ ਗਿਣਤੀ ਉਸੇ ਦਿਨ ਪੋਲਿੰਗ ਸਟੇਸ਼ਨ 'ਤੇ ਹੀ ਕੀਤੀ ਜਾਵੇਗੀ ।
Punjab Bani 08 December,2024
ਪੰਜਾਬ ਵਿੱਚ ਵੱਖ-ਵੱਖ ਨਗਰ ਨਿਗਮਾਂ, ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ 21 ਦਸੰਬਰ ਨੂੰ ਹੋਣਗੀਆਂ : ਆਰ. ਕੇ. ਚੌਧਰੀ
ਪੰਜਾਬ ਵਿੱਚ ਵੱਖ-ਵੱਖ ਨਗਰ ਨਿਗਮਾਂ, ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ 21 ਦਸੰਬਰ ਨੂੰ ਹੋਣਗੀਆਂ : ਆਰ. ਕੇ. ਚੌਧਰੀ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਵੋਟਿੰਗ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਉਸੇ ਦਿਨ ਪੋਲਿੰਗ ਸਟੇਸ਼ਨ ‘ਤੇ ਕੀਤੀ ਜਾਵੇਗੀ ਵੋਟਾਂ ਦੀ ਗਿਣਤੀ 344 ਪੋਲਿੰਗ ਸਥਾਨ ਅਤਿ ਸੰਵੇਦਨਸ਼ੀਲ ਅਤੇ 665 ਸੰਵੇਦਨਸ਼ੀਲ ਵਜੋਂ ਪਛਾਣੇ ਗਏ ਚੰਡੀਗੜ੍ਹ, 8 ਦਸੰਬਰ : ਪੰਜਾਬ ਰਾਜ ਚੋਣ ਕਮਿਸ਼ਨ ਨੇ ਅੱਜ ਸਥਾਨਕ ਸਰਕਾਰਾਂ ਵਿਭਾਗ ਦੇ ਮਿਤੀ 22/11/2024 ਦੇ ਨੋਟੀਫਿਕੇਸ਼ਨ ਅਨੁਸਾਰ ਵੱਖ-ਵੱਖ ਨਗਰ ਨਿਗਮਾਂ, ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਲਈ ਚੋਣ ਪ੍ਰੋਗਰਾਮ ਦਾ ਐਲਾਨ ਕੀਤਾ ਹੈ । ਇਸ ਨੋਟੀਫਿਕੇਸ਼ਨ ਵਿੱਚ ਇਹ ਹਦਾਇਤ ਕੀਤੀ ਗਈ ਹੈ ਕਿ ਵੱਖ-ਵੱਖ ਨਗਰ ਨਿਗਮਾਂ, ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦਸੰਬਰ, 2024 ਦੇ ਅੰਤ ਤੱਕ ਕਰਵਾਈਆਂ ਜਾਣ । ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਚੋਣ ਸ਼ਡਿਊਲ ਦੇ ਐਲਾਨ ਦੇ ਨਾਲ ਹੀ ਉਕਤ ਨਗਰ ਨਿਗਮਾਂ ਦੇ ਅਧਿਕਾਰ ਖੇਤਰ ‘ਚ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ, ਜੋ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਲਾਗੂ ਰਹੇਗਾ। ਆਦਰਸ਼ ਚੋਣ ਜ਼ਾਬਤੇ ਦੀ ਇੱਕ ਕਾਪੀ ਕਮਿਸ਼ਨ ਦੀ ਵੈੱਬਸਾਈਟ – sec.punjab.gov.in ‘ਤੇ ਅਪਲੋਡ ਕਰ ਦਿੱਤੀ ਗਈ ਹੈ । ਉਹਨਾਂ ਅੱਗੇ ਦੱਸਿਆ ਕਿ ਜਿਹਨਾਂ ਨਗਰ ਨਿਗਮਾਂ ਵਿੱਚ ਚੋਣਾਂ ਹੋਣ ਜਾ ਰਹੀਆਂ ਹਨ, ਉਹਨਾਂ ਦੀਆਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਮਿਤੀ 7.12.2024 ਨੂੰ ਕੀਤੀ ਜਾ ਚੁੱਕੀ ਹੈ ਅਤੇ ਇਸ ਦੀ ਕਾਪੀ ਸਬੰਧਤ ਨਗਰ ਨਿਗਮਾਂ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (ਐਸ. ਡੀ. ਐਮ.) ਕੋਲ ਅਤੇ ਸਬੰਧਿਤ ਦਫ਼ਤਰ ਵਿਖੇ ਵੀ ਉਪਲਬਧ ਹੈ । ਉਨ੍ਹਾਂ ਅੱਗੇ ਕਿਹਾ ਕਿ ਕੁੱਲ ਵੋਟਰਾਂ ਵਿੱਚੋਂ 37,32,636 ਰਜਿਸਟਰਡ ਵੋਟਰ ਹਨ, ਜਿਨ੍ਹਾਂ ਵਿੱਚ 19,55,888 ਪੁਰਸ਼, 17,76,544 ਮਹਿਲਾਵਾਂ ਅਤੇ 204 ਹੋਰ ਸ਼ਾਮਲ ਹਨ, ਜੋ 7 ਦਸੰਬਰ 2024 ਤੱਕ ਕੀਤੀ ਗਈ ਵਿਸ਼ੇਸ਼ ਸੋਧ ਦੇ ਆਧਾਰ ‘ਤੇ ਸੋਧ ਅਧੀਨ ਹਨ । ਜ਼ਿਕਰਯੋਗ ਹੈ ਕਿ ਕਮਿਸ਼ਨ ਵੱਲੋਂ ਐਲਾਨੇ ਗਏ ਚੋਣ ਪ੍ਰੋਗਰਾਮ ਅਨੁਸਾਰ ਨਾਮਜ਼ਦਗੀਆਂ ਭਰਨ ਦਾ ਪਹਿਲਾ ਦਿਨ 9 ਦਸੰਬਰ 2024 (ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ) ਸਬੰਧਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਅਤੇ 12 ਦਸੰਬਰ 2024 ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ (ਦੁਪਹਿਰ 03:00 ਵਜੇ ਤੱਕ) ਨਿਸ਼ਚਿਤ ਕੀਤੀ ਗਈ ਹੈ । ਇਸ ਤੋਂ ਇਲਾਵਾ ਕਮਿਸ਼ਨ ਨੇ ਪੜਤਾਲ ਲਈ 13 ਦਸੰਬਰ 2024 ਅਤੇ ਉਮੀਦਵਾਰੀ ਵਾਪਸ ਲੈਣ ਦੀ ਆਖਰੀ ਮਿਤੀ 14 ਦਸੰਬਰ 2024 (ਦੁਪਹਿਰ 3 ਵਜੇ ਤੱਕ) ਨਿਰਧਾਰਤ ਕੀਤੀ ਹੈ । ਉਨ੍ਹਾਂ ਅੱਗੇ ਦੱਸਿਆ ਕਿ ਵੋਟਿੰਗ ਲਈ ਈ. ਵੀ. ਐਮਜ਼. ਦੀ ਵਰਤੋਂ ਕੀਤੀ ਜਾਵੇਗੀ । ਚੋਣਾਂ ਲਈ ਲੋੜੀਂਦੀਆਂ ਈ. ਵੀ. ਐਮਜ਼. ਦਾ ਪ੍ਰਬੰਧ ਕੀਤਾ ਗਿਆ ਹੈ । ਵੋਟਾਂ 21.12.2024 ਨੂੰ ਸਵੇਰੇ 7.00 ਵਜੇ ਤੋਂ ਸ਼ਾਮ 04.00 ਵਜੇ ਤੱਕ ਈ. ਵੀ. ਐਮਜ਼. ਜ਼ਰੀਏ ਪੈਣਗੀਆਂ । ਵੋਟਿੰਗ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਵੋਟਾਂ ਦੀ ਗਿਣਤੀ ਉਸੇ ਦਿਨ ਪੋਲਿੰਗ ਸਟੇਸ਼ਨ ‘ਤੇ ਹੀ ਕੀਤੀ ਜਾਵੇਗੀ । ਹੋਰ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਜਿੱਥੇ ਵੀ ਲੋੜ ਹੋਵੇਗੀ, ਨਗਰ ਨਿਗਮਾਂ ਦੇ 381 ਵਾਰਡਾਂ ਅਤੇ ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੇ 598 ਵਾਰਡਾਂ ਲਈ ਵੋਟਿੰਗ ਕਰਵਾਈ ਜਾਵੇਗੀ । ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਸੁਰੱਖਿਆ ਦੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ, ਇਸ ਲਈ ਵਿਆਪਕ ਸੁਰੱਖਿਆ ਯੋਜਨਾ ਤਿਆਰ ਕੀਤੀ ਗਈ ਹੈ। ਕੁੱਲ 1609 ਪੋਲਿੰਗ ਸਥਾਨ ਹਨ ਜਿਨ੍ਹਾਂ ਵਿੱਚ 3809 ਪੋਲਿੰਗ ਬੂਥ ਹਨ। 344 ਪੋਲਿੰਗ ਸਥਾਨਾਂ ਦੀ ਪਛਾਣ ਅਤਿ ਸੰਵੇਦਨਸ਼ੀਲ ਅਤੇ 665 ਪੋਲਿੰਗ ਸਥਾਨਾਂ ਦੀ ਪਛਾਣ ਸੰਵੇਦਨਸ਼ੀਲ ਵਜੋਂ ਕੀਤੀ ਗਈ ਹੈ । ਅਤਿ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਨੂੰ 1 ਐਚ.ਸੀ. ਅਤੇ 1 ਸੀ ਦੀ ਵਾਧੂ ਫੋਰਸ ਪ੍ਰਦਾਨ ਕੀਤੀ ਜਾਵੇਗੀ ਅਤੇ ਇਹਨਾਂ ਖੇਤਰਾਂ ਨੂੰ ਮੋਬਾਈਲ ਗਸ਼ਤ ਦੁਆਰਾ ਵੀ ਕਵਰ ਕੀਤਾ ਜਾਵੇਗਾ । ਲੋੜੀਂਦੀ ਗਿਣਤੀ ਵਿਚ ਪਲਟੂਨਾਂ ਨੂੰ ਰਾਖਵਾਂ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਿਆਂ ਵਿੱਚ ਪੁਲਿਸ ਵਿਭਾਗ ਦੇ ਕੁੱਲ 21,500 ਜਵਾਨ ਅਤੇ ਹੋਮ ਗਾਰਡ ਜਵਾਨਾਂ ਨੂੰ ਤਾਇਨਾਤ ਕੀਤਾ ਜਾਵੇਗਾ । ਰਾਜ ਕਮਲ ਚੌਧਰੀ ਨੇ ਦੱਸਿਆ ਕਿ ਸਿੰਗਲ ਪੋਲਿੰਗ ਸਟੇਸ਼ਨ ਲਈ 3 ਮੁਲਾਜ਼ਮ ਅਤੇ ਡਬਲ ਪੋਲਿੰਗ ਸਟੇਸ਼ਨ ਲਈ 4 ਮੁਲਾਜ਼ਮ ਤਾਇਨਾਤ ਕੀਤੇ ਜਾਣਗੇ। ਇਸੇ ਤਰ੍ਹਾਂ ਤੀਹਰੇ ਪੋਲਿੰਗ ਸਟੇਸ਼ਨ ਲਈ 5 ਮੁਲਾਜ਼ਮ ਅਤੇ ਕਵਾਡ ਪੋਲਿੰਗ ਸਟੇਸ਼ਨ ਲਈ 6 ਮੁਲਾਜ਼ਮ ਤਾਇਨਾਤ ਕੀਤੇ ਜਾਣਗੇ। ਲੋੜ ਪੈਣ ‘ਤੇ, ਸੀ.ਪੀਜ਼. ਅਤੇ ਐਸ. ਐਸ. ਪੀਜ਼. ਨੂੰ ਪੋਲਿੰਗ ਸਥਾਨਾਂ/ਸਟੇਸ਼ਨਾਂ ‘ਤੇ ਸੁਰੱਖਿਆ ਤਾਇਨਾਤੀ ਵਧਾਉਣ ਲਈ ਅਧਿਕਾਰਤ ਕੀਤਾ ਗਿਆ ਹੈ । ਉਨ੍ਹਾਂ ਅੱਗੇ ਦੱਸਿਆ ਕਿ ਹਥਿਆਰ ਅਤੇ ਗੋਲਾ-ਬਾਰੂਦ ਲੈ ਕੇ ਜਾਣ ਦੀ ਮਨਾਹੀ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ । ਅਸਲਾ ਐਕਟ ਅਧੀਨ ਸਮਰੱਥ ਅਥਾਰਟੀ ਹੋਣ ਦੇ ਨਾਤੇ ਜ਼ਿਲ੍ਹਾ ਮੈਜਿਸਟ੍ਰੇਟ ਹਥਿਆਰ ਜਮ੍ਹਾ ਕਰਨ ਸਬੰਧੀ ਲੋੜ ਦਾ ਮੁਲਾਂਕਣ ਕਰਨਗੇ। ਮਿਉਂਸਪਲ ਚੋਣਾਂ ਲੜ ਰਹੇ ਉਮੀਦਵਾਰ ਲਈ ਖਰਚੇ ਦੀ ਸੀਮਾ ਨਗਰ ਨਿਗਮ ਲਈ 4,00,000 ਰੁਪਏ, ਨਗਰ ਕੌਂਸਲ ਕਲਾਸ I ਲਈ 3,60,000 ਰੁਪਏ, ਨਗਰ ਕੌਂਸਲ ਕਲਾਸ II ਲਈ 2,30,000 ਰੁਪਏ ਅਤੇ ਨਗਰ ਕੌਂਸਲ ਕਲਾਸ III ਲਈ 2,00,000 ਰੁਪਏ ਨੋਟੀਫਾਈ ਕੀਤੀ ਗਈ ਹੈ। ਨਗਰ ਪੰਚਾਇਤ ਲਈ ਚੋਣ ਲੜ ਰਹੇ ਉਮੀਦਵਾਰ ਲਈ ਖਰਚੇ ਦੀ ਸੀਮਾ 1,40,000/- ਰੁਪਏ ਨੋਟੀਫਾਈ ਕੀਤੀ ਗਈ ਹੈ । ਇਸ ਤੋਂ ਇਲਾਵਾ ਲਗਭਗ 23,000 ਚੋਣ ਕਰਮਚਾਰੀ, ਜਿਨ੍ਹਾਂ ਵਿੱਚ ਆਰ. ਓ. ਐਸ./ ਏ. ਆਰ. ਓ. ਐਸ./ਪ੍ਰੀਜ਼ਾਈਡਿੰਗ ਅਫ਼ਸਰ/ਪੋਲਿੰਗ ਅਫ਼ਸਰ ਸ਼ਾਮਲ ਹਨ, ਚੋਣ ਡਿਊਟੀ ‘ਤੇ ਤਾਇਨਾਤ ਕੀਤੇ ਜਾਣਗੇ। 25 ਆਈ.ਏ.ਐਸ./ਪੀ.ਸੀ.ਐਸ. ਅਫਸਰਾਂ ਨੂੰ ਉਨ੍ਹਾਂ ਜ਼ਿਲ੍ਹਿਆਂ, ਜਿੱਥੇ ਪੋਲਿੰਗ ਹੋਣੀ ਹੈ, ਵਿੱਚ ਜਨਰਲ ਆਬਜ਼ਰਵਰ ਵਜੋਂ ਨਿਯੁਕਤ ਕੀਤਾ ਜਾਵੇਗਾ ਤਾਂ ਜੋ ਚੋਣਾਂ ਦੇ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਸੰਚਾਲਨ ਦੀ ਨਿਗਰਾਨੀ ਕੀਤੀ ਜਾ ਸਕੇ । ਉਨ੍ਹਾਂ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ ਨਾਮਜ਼ਦਗੀ ਫਾਰਮ 20 ਅਤੇ ਹਲਫ਼ੀਆ ਬਿਆਨ ਦਾ ਨਮੂਨਾ ਕਮਿਸ਼ਨ ਦੀ ਵੈੱਬਸਾਈਟ sec.punjab.gov.in ‘ਤੇ ਡਾਊਨਲੋਡ ਕਰਨ ਲਈ ਉਪਲਬਧ ਕਰਾਇਆ ਗਿਆ ਹੈ ਅਤੇ ਕਮਿਸ਼ਨ ਨੇ ਨਿਰਪੱਖ, ਆਜ਼ਾਦਾਨਾ ਅਤੇ ਸ਼ਾਂਤੀਪੂਰਨ ਢੰਗ ਨਾਲ ਚੋਣਾਂ ਕਰਵਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ ।
Punjab Bani 08 December,2024
ਨਗਰ ਪੰਚਾਇਤ ਦੇਵੀਗੜ੍ਹ ਦੀਆਂ ਨਾਮਜ਼ਦਗੀਆਂ ਮਾਰਕਿਟ ਕਮੇਟੀ ਦੁੱਧਨਸਾਧਾਂ ਵਿਖੇ ਦਾਖਲ ਹੋਣਗੀਆਂ : ਚੋਣਕਾਰ ਰਜਿਸਟਰੇਸ਼ਨ ਅਫ਼ਸਰ
ਨਗਰ ਪੰਚਾਇਤ ਦੇਵੀਗੜ੍ਹ ਦੀਆਂ ਨਾਮਜ਼ਦਗੀਆਂ ਮਾਰਕਿਟ ਕਮੇਟੀ ਦੁੱਧਨਸਾਧਾਂ ਵਿਖੇ ਦਾਖਲ ਹੋਣਗੀਆਂ : ਚੋਣਕਾਰ ਰਜਿਸਟਰੇਸ਼ਨ ਅਫ਼ਸਰ ਦੇਵੀਗੜ੍ਹ, 8 ਦਸੰਬਰ : ਚੋਣਕਾਰ ਰਜਿਸਟਰੇਸ਼ਨ ਅਫ਼ਸਰ -ਕਮ- ਉਪ ਮੰਡਲ ਮੈਜਿਸਟਰੇਟ ਦੁੱਧਨਸਾਧਾਂ ਕਿਰਪਾਲਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਪੰਚਾਇਤ ਦੇਵੀਗੜ੍ਹ ਦੀਆਂ ਚੋਣਾਂ ਸਬੰਧੀ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ 9 ਦਸੰਬਰ 2024 ਤੋਂ ਸ਼ੁਰੂ ਹੋ ਰਹੀ ਹੈ । ਨਾਮਜ਼ਦਗੀ ਪੱਤਰ ਮਾਰਕਿਟ ਕਮੇਟੀ ਦੁੱਧਨਸਾਧਾਂ ਵਿਖੇ ਦਾਖਲ ਕਰਵਾਏ ਜਾ ਸਕਣਗੇ । ਉਨ੍ਹਾਂ ਦੱਸਿਆ ਕਿ 9 ਦਸੰਬਰ ਤੋਂ 12 ਦਸੰਬਰ ਤੱਕ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਪ੍ਰਾਪਤ ਕੀਤੇ ਜਾਣਗੇ ਅਤੇ 13 ਦਸੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਹੋਵੇਗੀ, 14 ਦਸੰਬਰ ਨੂੰ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਵਾਪਸ ਲੈਣ ਲਈ ਆਖਰੀ ਦਿਨ ਹੋਵੇਗਾ । 21 ਦਸੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ ।
Punjab Bani 08 December,2024
ਨਗਰ ਕੌਂਸਲ ਚੋਣਾਂ ਲਈ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਬਣੇ ਮਾਝੇ ਦੇ ਇੰਚਾਰਜ
ਨਗਰ ਕੌਂਸਲ ਚੋਣਾਂ ਲਈ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਬਣੇ ਮਾਝੇ ਦੇ ਇੰਚਾਰਜ ਗੁਰਦਾਸਪੁਰ : ਕੈਬਨਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਪੰਜਾਬ ਸਰਕਾਰ ਵੱਲੋਂ ਆਉਣ ਵਾਲੀਆਂ ਨਗਰ ਕੋਂਸਿਲ ਅਤੇ ਕਾਰਪੋਰੇਸ਼ਨ ਚੋਣਾਂ ਲਈ ਮਾਝਾ ਜੋਨ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਜਿਸ ਦੇ ਚਲਦਿਆਂ ਆਮ ਆਦਮੀ ਪਾਰਟੀ ਦੇ ਵਰਕਰਾਂ ਵਿੱਚ ਨਗਰ ਕੌਂਸਲ ਚੋਣਾਂ ਲਈ ਉਤਸਾਹ ਅਤੇ ਜੋਸ਼ ਹੋਰ ਵੱਧ ਗਿਆ ਹੈ । ਕੈਬਨਟ ਮੰਤਰੀ ਲਾਲਜੀਤ ਭੁੱਲਰ ਵੱਲੋਂ ਅੱਜ ਪਾਰਟੀ ਵਰਕਰਾਂ ਨਾਲ ਵਿਸ਼ੇਸ਼ ਬੈਠਕ ਦੌਰਾਨ ਨਗਰ ਕੌਂਸਲ ਚੌਣਾਂ ਲਈ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਚੋਣਾਂ ਲੜਨ ਦੇ ਚਾਹਵਾਨ ਪਾਰਟੀ ਵਰਕਰਾਂ ਦੀਆਂ ਅਰਜੀਆਂ ਵੀ ਲਈਆਂ ਗਈਆਂ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਡੇਰਾ ਬਾਬਾ ਨਾਨਕ ਵਿਦਾਇਕ ਗੁਰਦੀਪ ਸਿੰਘ ਰੰਧਾਵਾ ਤੇ ਪਨਸਪ ਪੰਜਾਬ ਦੇ ਚੇਅਰਮੈਨ ਬਲਬੀਰ ਸਿੰਘ ਪੰਨੂ ਵੀ ਮੌਜੂਦ ਰਹੇ । ਗੁਰਦਾਸਪੁਰ ਦੇ ਕਸਬਾ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਦਾ ਧੰਨਵਾਦ ਕਰਦੇ ਕਿਹਾ ਕਿ ਮੰਤਰੀ ਸਾਹਿਬ ਨੂੰ ਨਗਰ ਨਿਗਮ ਅਤੇ ਨਗਰ ਕੌਂਸਲ ਦੀਆ ਹੋਣ ਜਾ ਰਹੀਆਂ ਚੋਣਾਂ ਦੇ ਮੱਦੇਨਜ਼ਰ ਪਾਰਟੀ ਵਲੋਂ ਮਾਝੇ ਦਾ ਇੰਚਾਰਜ ਲਾਉਣ ਤੇ ਸਾਡੇ ਅਤੇ ਵਰਕਰਾਂ ਨੂੰ ਕਾਫੀ ਬਲ ਮਿਲਿਆ ਹੈ ਅਸੀਂ ਪਾਰਟੀ ਨੂੰ ਵਿਸ਼ਵਾਸ ਦਵਾਉਂਦੇ ਹੈ ਕਿ ਹਲਕਾ ਡੇਰਾ ਬਾਬਾ ਨਾਨਕ ਦੀਆ ਨਗਰ ਕੌਂਸਲ ਦੀਆ 13 ਸੀਟਾਂ ਜਿੱਤਕੇ ਪਾਰਟੀ ਦੀ ਚੋਲੀ ਪਾਵਾਂਗੇ | ਉਹਨਾਂ ਕਿਹਾ ਆਪ ਦੇ ਕੰਮ ਵੇਖਦੇ ਹੋਏ ਪਾਰਟੀ ਨੂੰ ਪਿੰਡਾਂ ਵਿੱਚ ਕਾਫੀ ਬੱਲ ਮਿਲਦਾ ਨਜਰ ਆ ਰਿਹਾ ਹੈ ਹਰ ਰੋਜ ਹਲਕਾ ਡੇਰਾ ਬਾਬਾ ਨਾਨਕ ਦੇ ਵੋਟਰ ਰਿਵਾਇਤੀ ਪਾਰਟੀਆਂ ਨੂੰ ਛੱਡਕੇ ਆਪ ਵਿੱਚ ਸ਼ਾਮਿਲ ਹੋ ਰਹੇ ਹਨ ਖੁਸ਼ੀ ਹੈ ਦਿਨੋ ਦਿਨ ਆਪ ਪਾਰਟੀ ਦਾ ਪਰਿਵਾਰ ਵੱਡਾ ਹੋ ਰਿਹਾ ਹੈ ।
Punjab Bani 07 December,2024
ਚੌਥਾ ਦਰਜਾ ਸਰਕਾਰੀ ਮੁਲਾਜਮਾਂ ਦੀ ਡੇਲੀਗੇਟ ਕਾਨਫਰੰਸ ਨੇ ਦਰਸ਼ਨ ਲੁਬਾਣਾ ਨੂੰ ਪ੍ਰਧਾਨ ਸਰਵ ਸੰਮਤੀ ਨਾਲ ਮੁੜ ਚੁਣੇ ਲਿਆ ਗਿਆ
ਚੌਥਾ ਦਰਜਾ ਸਰਕਾਰੀ ਮੁਲਾਜਮਾਂ ਦੀ ਡੇਲੀਗੇਟ ਕਾਨਫਰੰਸ ਨੇ ਦਰਸ਼ਨ ਲੁਬਾਣਾ ਨੂੰ ਪ੍ਰਧਾਨ ਸਰਵ ਸੰਮਤੀ ਨਾਲ ਮੁੜ ਚੁਣੇ ਲਿਆ ਗਿਆ ਪਟਿਆਲਾ : ਬੀਤੇ ਦਿਨੀ ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ (1680) ਪਟਿਆਲਾ ਸ਼ਾਖਾ ਦੀ ਜਿਲਾ ਡੇਲੀਗੇਟ ਕਾਨਫਰੰਸ “ਪ੍ਰਭਾਤ ਪ੍ਰਵਾਨਾ” ਟਰੇਡ ਯੂਨੀਅਨ ਸੈਟਰ ਬਾਰਾਦਰੀ ਬਾਗ ਵਿਖੇ ਆਯੋਜਿਤ ਹੋਈ । ਇਸ ਕਾਨਫਰੰਸ ਦੀ ਅਗਵਾਈ ਜਨਰਲ ਸਕੱਤਰ ਪੰਜਾਬ (ਏਟਕ) ਕਾ. ਨਿਰਮਲ ਸਿੰਘ ਧਾਲੀਵਾਲ, ਚੇਅਰਮੈਨ ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ, ਕਾ. ਸੁਖਦੇਵ ਸਿੰਘ ਸੁਰਤਾਪੁਰੀ ਅਤੇ ਵਰਿੰਦਰ ਕੁਮਾਰ ਬੈਣੀ, ਅਸ਼ੋਕ ਕੁਮਾਰ ਬਿੱਟੂ, ਗੁਰਦਰਸ਼ਨ ਸਿੰਘ, ਦੀਪ ਚੰਦ ਹੰਸ, ਮਾਧੋ ਰਾਹੀ, ਦਰਸ਼ੀ ਕਾਂਤ, ਦਰਸ਼ਨ ਸਿੰਘ ਜ਼ੋੜੇਮਾਜਰਾ, ਗੋਤਮ ਭਾਰਦਵਾਜ, ਉਤਮ ਸਿੰਘ ਬਾਗੜੀ ਆਦਿ ਆਗੂਆਂ ਨੇ ਕੀਤੀ ਅਤੇ ਕਾਨਫਰੰਸ ਵਿੱਚ ਕਾ. ਸੱਜਣ ਸਿੰਘ, ਕਾ. ਰਣਬੀਰ ਸਿੰਘ ਢਿੱਲੋਂ ਦੇ ਅਕਾਲ ਚਲਾਣੇ ਤੇ ਟਰੇਡ ਯੂਨੀਅਨ ਲਹਿਰ ਨੂੰ ਵੱਡਾ ਘਾਟਾ ਦੱਸਿਆ ਤੇ ਸ਼ਰਧਾਜਲੀ ਭੇਂਟ ਕਰਨ ਉਪਰੰਤ ਜਨਰਲ ਸਕੱਤਰ ਬਲਜਿੰਦਰ ਸਿੰਘ ਨੇ ਪਿਛਲੇ ਕੰਮਾਂ ਕਾਰਾਂ ਤੇ ਸੰਘਰਸ਼ਾਂ ਦੇ ਅਧਾਰਤ ਅਤੇ ਵਿੱਤੀ ਰਿਪੋਰਟਾਂ ਪੜੀਆ ਚੇਅਰਮੈਨ ਦੀਪ ਚੰਦ ਹੰਸ ਨੇ ਚੇਅਰਮੈਨ ਦੀ ਰਿਪੋਰਟ ਪੜੀ, ਇਹਨਾਂ ਰਿਪੋਰਟਾਂ ਤੇ ਡੇਲੀਗੇਟਾਂ ਨੇ ਆਪਣੇ ਆਪਣੇ ਵਿਚਾਰ ਪੇਸ਼ ਕੀਤੇ । ਉਪਰੰਤ ਰਿਪੋਰਟਾਂ ਸਰਵ ਸੰਮਤੀ ਨਾਲ ਪ੍ਰਵਾਨ ਕਰਨ ਉਪਰੰਤ ਤਕਰੀਬਨ ਡੇਢ ਦਰਜਨ ਮੁਲਾਜਮ ਮੰਗਾਂ, ਪੈਨਸ਼ਨਰ ਮੰਗਾਂ, 2024 ਦੀ ਪੈਨਸ਼ਨ ਬਹਾਲੀ ਤੇ ਸਮੂਹ ਵਰਗਾ ਦੇ ਕੱਚੇ ਕਰਮੀਆਂ ਨੂੰ ਪੱਕਾ ਕਰਨ ਵਿੱਚ ਪੰਜਾਬ ਸਰਕਾਰ ਵਲੋਂ ਬੇ ਲੋੜੀਂਦੀ ਦੇਰੀ ਕਰਨ ਆਦਿ ਰੈਜੂਲੇਸ਼ਨ ਪਾਸ ਕੀਤੇ ਗਏ, ਰਜਿੰਦਰਾ ਹਸਪਤਾਲ ਅਤੇ ਮੈਡੀਕਲ ਕਾਲਜ ਵਿਚਲੇ ਫਾਰਗ ਕੀਤੇ। ਲੰਮੀ ਸੇਵਾ ਵਾਲੇ ਮਲਟੀਟਾਸਕ ਵਰਕਰਾਂ ਦੀ ਬਹਾਲੀ ਅਤੇ ਸਿਹਤ ਮੰਤਰੀ ਦੇ ਮੁਲਾਜਮਾਂ, ਕੱਚੇ ਮੁਲਾਜਮਾਂ, ਪੈਰਾ ਮੈਡੀਕਲ ਮੁਲਾਜਮਾਂ ਦੀਆਂ ਮੰਗਾਂ ਪ੍ਰਤੀ ਨਾਂਹ ਪੱਕੀ ਰਵਈਏ ਵਿਰੁੱਧ ਮਿਤੀ 21 ਦਸੰਬਰ ਨੂੰ ਸਿਹਤ ਮੰਤਰੀ ਦੇ ਵਿਧਾਨ ਸਭਾ ਹਲਕਾ ਪਟਿਆਲਾ (ਦਿਹਾਤੀ) ਵਿਖੇ ਕਾਲੇ ਝੰਡਿਆ ਨਾਲ ਮੁਜਾਹਰਾ ਕਰਨ ਦਾ ਫੈਡਰੇਸ਼ਨ ਦੀ ਸਟੇਟ ਕਮੇਟੀ ਦਾ ਫੈਸਲਾ ਲਾਗੂ ਕਰਨ ਦਾ ਅਹਿਦ ਵੀ ਕੀਤਾ ਗਿਆ । ਕਾਨਫਰੰਸ ਵਿੱਚ ਜੁੜੇ ਤਕਰੀਬਨ 125 ਵੱਖ—ਵੱਖ ਵਿਭਾਗਾਂ ਵਿਚਲੇ ਡੇਲਗੇਟਾਂ ਨੇ 31 ਮੈਂਬਰੀ ਵਰਕਿੰਗ ਕਮੇਟੀ ਦੀ ਚੋਣ ਸਰਵ ਸੰਮਤੀ ਨਾਲ ਕੀਤੀ, ਜਿਸ ਵਿੱਚ ਚੇਅਰਮੈਨ ਦੀਪ ਚੰਦ ਹੰਸ, ਅਡੀਸ਼ਨਲ ਚੇਅਰਮੈਨ ਗੁਰਦਰਸ਼ਨ ਸਿੰਘ, ਰਾਮ ਕ੍ਰਿਸ਼ਨ ਡਿਪਟੀ ਚੇਅਰਮੈਨ ਕੁਲਦੀਪ ਸਿੰਘ ਰਾਇਵਾਲ, ਹਰਬੰੰਸ ਸਿੰਘ, ਜਿਲਾ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ, ਪਟਿਆਲਾ ਸ਼ਹਿਰੀ ਪ੍ਰਧਾਨ, ਰਾਮ ਲਾਲ ਰਾਮਾ, ਸੀਨੀਅਰ ਮੀਤ ਪ੍ਰਧਾਨ ਰਾਜੇਸ਼ ਕੁਮਾਰ ਗੋਲੂ, ਵੈਦ ਪ੍ਰਕਾਸ਼, ਰਾਮ ਪ੍ਰਸਾਦ ਸਹੋਤਾ, ਸ਼ਿਵ ਚਰਨ, ਅਸ਼ੋਕ ਕੁਮਾਰ ਬਿੱਟੂ, ਉਪ ਪ੍ਰਧਾਨ ਨਿਸ਼ਾ ਰਾਣੀ, ਬਲਬੀਰ ਸਿੰਘ, ਤਰਲੋਚਨ ਮਾੜੂ, ਸੁਖਦੇਵ ਸਿੰਘ ਝੰਡੀ, ਅਮਰੀਕ ਸਿੰਘ, ਦਰਸ਼ਨ ਸਿੰਘ ਜ਼ੋੜੇਮਾਜਰਾ, ਜ਼ਸਪਾਲ ਸਿੰਘ, ਬਾਬੂ ਰਾਮ ਬੱਬੂ, ਵਿਕਰਮਜੀਤ ਸਿੰਘ, ਜਿਲਾ ਜਨਰਲ ਸਕੱਤਰ ਤੇ ਵਿੱਤ ਸਕੱਤਰ ਬਲਜਿੰਦਰ ਸਿੰਘ, ਜਿਲਾ ਸਕੱਤਰ ਲਖਵੀਰ ਸਿੰਘ, ਰਾਜੇਸ਼ ਕੁਮਾਰ, ਦਰਸ਼ੀ ਕਾਂਤ, ਜਿਲਾ ਪ੍ਰਚਾਰ ਸਕੱਤਰ ਇੰਦਰਪਾਲ ਵਾਲੀਆ, ਜਥੇਬੰਦਕ ਸਕੱਤਰ ਬਲਵਿੰਦਰ ਸਿੰਘ ਨਾਭਾ, ਆਡੀਟਰ ਬੰਸੀ ਲਾਲ, ਮੁੱਖ ਸਲਾਹਕਾਰ ਵਰਿੰਦਰ ਕੁਮਾਰ ਬੈਣੀ, ਮਾਧੋ ਰਾਹੀਂ ਅਤੇ ਜਿਲਾ ਦਫਤਰ ਸਕੱਤਰ ਸਤਿਨਰਾਇਣ ਗੋਨੀ ਸ਼ਾਮਲ ਕੀਤੇ ਗਏ। ਇਸ ਮੌਕੇ ਤੇ ਸਮੂਹ ਆਗੂ ਸਾਥੀਆਂ ਨੂੰ ਸਨਮਾਨਤ ਵੀ ਕੀਤਾ ਗਿਆ ।
Punjab Bani 06 December,2024
ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਪੰਜਾਬ ਰਾਜ ਚੋਣ ਕਮਿਸ਼ਨਰ ਨੇ ਕੀਤੀ ਸਕੱਤਰ ਗ੍ਰਹਿ ਤੇ ਵਿਸ਼ੇਸ਼ ਡੀ. ਜੀ. ਪੀ. ਨਾਲ ਮੀਟਿੰਗ
ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਪੰਜਾਬ ਰਾਜ ਚੋਣ ਕਮਿਸ਼ਨਰ ਨੇ ਕੀਤੀ ਸਕੱਤਰ ਗ੍ਰਹਿ ਤੇ ਵਿਸ਼ੇਸ਼ ਡੀ. ਜੀ. ਪੀ. ਨਾਲ ਮੀਟਿੰਗ ਚੰਡੀਗੜ੍ਹ : ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਆਗਾਮੀ ਨਗਰ ਨਿਗਮ ਤੇ ਨਗਰ ਕੌਸਲ ਚੋਣਾਂ ਦੇ ਮੱਦੇਨਜ਼ਰ ਸਕੱਤਰ (ਗ੍ਰਹਿ) ਗੁਰਕੀਰਤ ਕਿਰਪਾਲ ਸਿੰਘ, ਵਿਸ਼ੇਸ਼ ਡੀਜੀਪੀ ਪੰਜਾਬ ਅਰਪਿਤ ਸ਼ੁਕਲਾ ਨਾਲ ਮੀਟਿੰਗ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਲਿਆ। ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ 5 ਨਗਰ ਨਿਗਮਾਂ, 44 ਨਗਰ ਕੌਂਸਲਾਂ ਦੀਆਂ ਆਮ ਚੋਣਾਂ, ਛੇ ਨਿਗਮਾਂ ਦੇ ਵਾਰਡਾਂ ਤੇ ਵੱਖ ਵੱਖ ਨਗਰ ਕੌਸਲਾਂ ਦੇ 43 ਵਾਰਡਾਂ ਵਿਚ ਜ਼ਿਮਨੀ ਚੋਣਾਂ ਕਰਵਾਈਆਂ ਜਾਣਗੀਆਂ । ਸੂਬੇ ਦੇ ਕੁੱਲ 1609 ਪੋਲਿੰਗ ਸਟੇਸ਼ਨ ਅਤੇ 3717 ਪੋਲਿੰਗ ਬੂਥ ਹਨ। ਜਿਨ੍ਹਾਂ ਵਿੱਚੋਂ 344 ਨੂੰ ਅਤਿ ਸੰਵੇਦਨਸ਼ੀਲ ਅਤੇ 665 ਨੂੰ ਸੰਵੇਦਨਸ਼ੀਲ ਪੋਲਿੰਗ ਸਥਾਨ ਘੋਸ਼ਿਤ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਸਾਰੇ ਪੋਲਿੰਗ ਸਥਾਨਾਂ ਅਤੇ ਬੂਥਾਂ ’ਤੇ ਸੁਰੱਖਿਆ ਦੇ ਨਿਯਮਾਂ ਅਨੁਸਾਰ ਲੋੜੀਂਦੀ ਪੁਲਿਸ ਫੋਰਸ ਤਾਇਨਾਤ ਕੀਤੀ ਜਾਵੇਗੀ । ਇਨ੍ਹਾਂ ਚੋਣਾਂ ਲਈ ਕੁੱਲ ਪੰਜਾਬ ਪੁਲਿਸ ਦੇ ਕਰੀਬ 20,486 ਪੁਲਸ ਮੁਲਾਜ਼ਮ ਅਤੇ ਹੋਮਗਾਰਡ ਜਵਾਨ ਤਾਇਨਾਤ ਕੀਤੇ ਜਾਣਗੇ। 500 ਪੈਟਰੋਲਿੰਗ ਪਾਰਟੀਆਂ ਅਤੇ 283 ਸਟਰਾਈਕਿੰਗ ਰਿਜ਼ਰਵ (ਡੀ. ਜੀ. ਪੀ. ਪੰਜਾਬ, ਰੇਂਜ ਅਤੇ ਜ਼ਿਲ੍ਹਾ ਹੈੱਡਕੁਆਰਟਰ, ਸਬ-ਡਵੀਜ਼ਨ ਜੀ. ਓ. ਅਤੇ ਪੁਲਿਸ ਸਟੇਸ਼ਨ) ਵੀ ਪੋਲੰਗ ਖੇਤਰਾਂ ਨੂੰ 24 ਘੰਟੇ ਸੁਰੱਖਿਅਤ ਰੱਖਣ ਅਤੇ ਕਿਸੇ ਵੀ ਸੰਕਟਕਾਲੀ ਸਥਿਤੀ ਵਿੱਚ ਤੁਰੰਤ ਕਾਰਵਾਈ ਕਰਨ ਲਈ ਤਾਇਨਾਤ ਕੀਤੇ ਜਾਣਗੇ । ਇਸੀ ਤਰਾਂ ਨਜਾਇਜ਼ ਸ਼ਰਾਬ, ਨਕਦੀ, ਨਸ਼ਿਆਂ ਅਤੇ ਸਮਾਜ ਵਿਰੋਧੀ ਤੱਤਾਂ ਦੀ ਆਵਾਜਾਈ ਨੂੰ ਰੋਕਣ ਲਈ ਦਿਨ-ਰਾਤ 74 ਸੈਕੰਡ ਲਾਈਨ ਆਫ਼ ਡਿਫੈਂਸ ਨਾਕੇ, 87 ਅੰਤਰਰਾਜੀ ਨਾਕੇ ਅਤੇ 257 ਅੰਤਰ-ਜ਼ਿਲ੍ਹਾ/ਇੰਟਰ-ਜ਼ਿਲ੍ਹਾ ਨਾਕੇ ਲਗਾਏ ਜਾਣਗੇ । ਉਨ੍ਹਾਂ ਦੱਸਿਆ ਕਿ ਸਪੈਸ਼ਲ ਡੀ. ਜੀ. ਪੀ. (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਨੂੰ ਇਹਨਾਂ ਚੋਣਾਂ ਲਈ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨਾਲ ਸਬੰਧਤ ਸਾਰੇ ਪ੍ਰਬੰਧਾਂ ਦੀ ਨਿਗਰਾਨੀ ਲਈ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ । ਰਾਜ ਚੋਣ ਕਮਿਸ਼ਨਰ ਨੇ ਮੰਗ ਕੀਤੀ ਕਿ ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟਾਂ ਵੱਲੋਂ ਅਮਨ-ਕਾਨੂੰਨ ਦੀ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ ਦੇ ਨਾਲ ਨਾਲ ਬਦਨਾਮ ਵਿਅਕਤੀਆਂ, ਸ਼ਰਾਰਤੀ ਅਨਸਰਾਂ, ਬੂਟ-ਲੈਗਰਸ, ਜ਼ਮਾਨਤ,ਪੈਰੋਲ ਜੰਪਰਾਂ, ਘੋਸ਼ਿਤ ਭਗੌੜਿਆਂ ਆਦਿ ਬਾਰੇ ਰੋਜ਼ਾਨਾ ਆਧਾਰ ’ਤੇ ਨਜ਼ਰ ਰੱਖੀ ਜਾਵੇ ਅਤੇ ਕਾਬੂ ਕਰਨ ਲਈ ਕਦਮ ਚੁੱਕੇ ਜਾਣ । ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਸਾਰੇ ਸਟੋਰੇਜ/ਕਾਉਂਟਿੰਗ ਸੈਂਟਰਾਂ ਵਿੱਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾਣਗੇ ਤਾਂ ਜੋ ਜਿਸ ਇਮਾਰਤ ਵਿੱਚ ਵੋਟਾਂ ਦੀ ਗਿਣਤੀ ਕੀਤੀ ਜਾਣੀ ਹੈ ਉਸ ਦੇ ਅੰਦਰ ਅਤੇ ਆਲੇ ਦੁਆਲੇ ਸੁਰੱਖਿਆ ਦੇ ਠੋਸ ਪ੍ਰਬੰਧ ਕੀਤੇ ਜਾ ਸਕਣ। ਚੋਣਾਂ ਦੀ ਮਿਤੀ ਤੋਂ 3 ਦਿਨ ਪਹਿਲਾਂ ਤੱਕ ਸ਼ਰਾਰਤੀ ਅਨਸਰਾਂ ਦੇ ਸੂਬੇ ਵਿੱਚ ਦਾਖਲੇ ਨੂੰ ਰੋਕਣ ਅਤੇ ਸ਼ਰਾਬ ਜਾਂ ਨਸ਼ਿਆਂ ਦੀ ਤਸਕਰੀ ਜਾਂ ਵੰਡ ਨੂੰ ਰੋਕਣ ਲਈ ਸਖ਼ਤ ਚੌਕਸੀ ਅਤੇ ਵਾਹਨਾਂ ਦੀ ਚੈਕਿੰਗ ਨੂੰ ਯਕੀਨੀ ਬਣਾਉਣ ਦਾ ਫੈਸਲਾ ਕੀਤਾ ਗਿਆ। ਚੌਧਰੀ ਨੇ ਜ਼ਿਲ੍ਹਾ ਮੈਜਿਸਟਰੇਟ ਨੂੰ ਵੋਟਰਾਂ ਨੂੰ ਅਜ਼ਾਦ ਢੰਗ ਨਾਲ ਵੋਟ ਪਾਉਣ ਲਈ ਉਚੇਚੇ ਪ੍ਰਬੰਧ ਕਰਨ ਦੇ ਹੁਕਮ ਦਿੱਤੇ ਹਨ।
Punjab Bani 06 December,2024
ਪੰਜਾਬ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਹਾਈਕੋਰਟ ਨੇ ਜਵਾਬ ਦਾਇਰ ਕਰਨ ਲਈ ਦਿੱਤਾ ਦੋ ਹਫ਼ਤਿਆਂ ਦਾ ਸਮਾਂ
ਪੰਜਾਬ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਹਾਈਕੋਰਟ ਨੇ ਜਵਾਬ ਦਾਇਰ ਕਰਨ ਲਈ ਦਿੱਤਾ ਦੋ ਹਫ਼ਤਿਆਂ ਦਾ ਸਮਾਂ ਚੰਡੀਗੜ੍ਹ : ਪੰਜਾਬ ’ਚ ਮੁੜ ਚੋਣ ਅਖਾੜਾ ਗਰਮਾਉਣ ਵਾਲਾ ਹੈ। ਦਰਅਸਲ ਪੰਚਾਇਤੀ ਚੋਣਾਂ ਮਗਰੋਂ ਹੁਣ ਪੰਜਾਬ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਕਰਵਾਉਣ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ । ਇਸੇ ਦੇ ਚੱਲਦੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਸੁਣਵਾਈ ਹੋਈ । ਸੁਣਵਾਈ ਦੌਰਾਨ ਹਾਈਕੋਰਟ ਨੇ ਰਾਜ ਚੋਣ ਕਮਿਸ਼ਨਰ ਨੂੰ ਤਲਬ ਕੀਤਾ ਅਤੇ ਇਸ ਸਬੰਧੀ ਜਵਾਬ ਦਾਖਿਲ ਕਰਨ ਦੇ ਹੁਕਮ ਵੀ ਦਿੱਤੇ।ਹਾਈਕੋਰਟ ਦੀ ਸਖਤੀ ਮਗਰੋਂ ਦੁਪਹਿਰ ਬਾਅਦ ਪੰਜਾਬ ਚੋਣ ਕਮਿਸ਼ਨਰ ਕੋਰਟ ’ਚ ਪੇਸ਼ ਹੋਏ । ਇਸ ਦੌਰਾਨ ਉਨ੍ਹਾਂ ਨੇ ਜਲਦ ਨੋਟੀਫਿਕੇਸ਼ਨ ਜਾਰੀ ਕਰਨ ਦੀ ਗੱਲ ਆਖੀ। ਜਿਸ ਤੋਂ ਬਾਅਦ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਚੋਣ ਕਮਿਸ਼ਨਰ ਨੂੰ ਦੋ ਹਫਤਿਆਂ ਦਾ ਸਮਾਂ ਦਿੱਤਾ ਗਿਆ ਹੈ । ਦੱਸਣਯੋਗ ਹੈ ਕਿ ਪਹਿਲਾਂ ਹੋਈ ਸੁਣਵਾਈ ਦੌਰਾਨ ਹਾਈਕੋਰਟ ਨੇ ਝਾੜ ਪਾਉਂਦੇ ਹੋਏ ਕਿਹਾ ਕਿ ਸੁਪਰੀਮ ਕੋਰਟ ਦੇ ਹੁਕਮਾਂ ਦੇ ਬਾਵਜੂਦ ਅਜੇ ਤੱਕ ਪੰਜਾਬ ਦੇ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੀ ਰਾਜ ਚੋਣ ਕਮਿਸ਼ਨਰ ਵੱਲੋਂ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ, ਜਿਸ ਦਾ ਉਨ੍ਹਾਂ ਨੇ ਜਵਾਬ ਦਾਖਿਲ ਕਰਨ ਦੇ ਲਈ ਰਾਜ ਚੋਣ ਕਮਿਸ਼ਨਰ ਨੂੰ ਹਾਈਕੋਰਟ ’ਚ ਤਲਬ ਕੀਤਾ। ਦੁਪਹਿਰਾ ਬਾਅਦ ਰਾਜ ਚੋਣ ਕਮਿਸ਼ਨ ਵਲੋਂ ਉਨ੍ਹਾਂ ਦੇ ਵਕੀਲ ਨੇ ਹਾਈ ਕੋਰਟ ਨੂੰ ਦੱਸਿਆ ਕਿ ਵੋਟਰ ਸੂਚੀ 7 ਦਸੰਬਰ ਤੱਕ ਤਿਆਰ ਕਰ ਲਈ ਜਾਵੇਗੀ, ਜਿਸ ਤੋਂ ਬਾਅਦ ਚੋਣਾਂ ਸਬੰਧੀ ਸ਼ੈਡਿਯੂਲ ਜਾਰੀ ਕਰ ਦਿੱਤਾ ਜਾਵੇਗਾ। ਹਾਈਕੋਰਟ ਨੇ ਇਸ ਜਵਾਬ ਮਗਰੋਂ ਚੋਣ ਕਮਿਸ਼ਨ ਨੂੰ ਸਮਾਂ ਦਿੰਦੇ ਹੋਏ ਸੁਣਵਾਈ ਨੂੰ ਮੁਲਤਵੀ ਕਰ ਦਿੱਤਾ ਹੈ ਅਤੇ ਕਿਹਾ ਹੈ ਕਿ ਜੇਕਰ ਦੋ ਹਫਤਿਆਂ ਦੇ ਅੰਦਰ ਕਾਰਵਾਈ ਨਹੀਂ ਕੀਤੀ ਗਈ ਤਾਂ ਸਖਤ ਹੁਕਮ ਜਾਰੀ ਕੀਤੇ ਜਾਣਗੇ।ਜਿਕਰਯੋਗ ਹੈ ਕਿ ਫਗਵਾੜਾ, ਅੰਮ੍ਰਿਤਸਰ, ਪਟਿਆਲਾ, ਜਲੰਧਰ ਅਤੇ ਲੁਧਿਆਣਾ ਨਗਰ ਨਿਗਮਾਂ ਲਈ ਚੋਣਾਂ ਹੋਣੀਆਂ ਹਨ। 42 ਨਗਰ ਕੌਂਸਲਾਂ/ਨਗਰ ਪੰਚਾਇਤਾਂ ਵੀ ਚੋਣਾਂ ਦੀ ਉਡੀਕ ਕਰ ਰਹੀਆਂ ਹਨ। ਕੁਝ ਨਗਰ ਪਾਲਿਕਾਵਾਂ ਪਿਛਲੇ ਚਾਰ ਸਾਲਾਂ ਤੋਂ ਚੋਣਾਂ ਦੀ ਉਡੀਕ ਕਰ ਰਹੀਆਂ ਹਨ ।
Punjab Bani 03 December,2024
ਆਮ ਆਦਮੀ ਪਾਰਟੀ ਦੀ ਚੋਣ ਕਮਿਸ਼ਨ ਨੂੰ ਅਪੀਲ ਸ਼ਹੀਦੀ ਹਫਤੇ ਦੌਰਾਨ ਚੋਣਾਂ ਨਾ ਕਰਵਾਈਆਂ ਜਾਣ
ਆਮ ਆਦਮੀ ਪਾਰਟੀ ਦੀ ਚੋਣ ਕਮਿਸ਼ਨ ਨੂੰ ਅਪੀਲ ਸ਼ਹੀਦੀ ਹਫਤੇ ਦੌਰਾਨ ਚੋਣਾਂ ਨਾ ਕਰਵਾਈਆਂ ਜਾਣ ਸ਼ਹੀਦੀ ਹਫ਼ਤਾ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ, ਚੋਣ ਕਮਿਸ਼ਨ ਨੂੰ ਤਰੀਕਾਂ ਦਾ ਐਲਾਨ ਕਰਨ ਤੋਂ ਪਹਿਲਾਂ ਵਿਚਾਰ ਕਰਨਾ ਚਾਹੀਦਾ ਹੈ-ਅਮਨ ਅਰੋੜਾ ਚੰਡੀਗੜ੍ਹ, 2 ਦਸੰਬਰ 2024- ਆਮ ਆਦਮੀ ਪਾਰਟੀ (ਆਪ) ਨੇ ਰਾਜ ਚੋਣ ਕਮਿਸ਼ਨ ਨੂੰ ਸ਼ਹੀਦੀ ਹਫ਼ਤੇ ਦੌਰਾਨ ਨਗਰ ਨਿਗਮ ਚੋਣਾਂ ਨਾ ਕਰਵਾਉਣ ਦੀ ਅਪੀਲ ਕੀਤੀ ਹੈ । ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਸ਼ਹੀਦੀ ਦਿਹਾੜਾ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਮਾਮਲਾ ਹੈ । ਚੋਣ ਕਮਿਸ਼ਨ ਨੂੰ ਤਰੀਕਾਂ ਦਾ ਐਲਾਨ ਕਰਨ ਤੋਂ ਪਹਿਲਾਂ ਇਸ 'ਤੇ ਵਿਚਾਰ ਕਰਨਾ ਚਾਹੀਦਾ ਹੈ ।ਅਰੋੜਾ ਨੇ ਕਿਹਾ ਕਿ ਅਸੀਂ ਇਸ ਮਾਮਲੇ ਨੂੰ ਲੈ ਕੇ ਚੋਣ ਕਮਿਸ਼ਨ ਦੇ ਸੀ. ਈ. ਓ. ਕੋਲ ਚਿੰਤਾ ਜ਼ਾਹਰ ਕੀਤੀ ਹੈ । ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਧਾਰਮਿਕ ਜਥੇਬੰਦੀਆਂ ਨੇ ਵੀ ਇਹ ਮੁੱਦਾ ਉਠਾਇਆ ਹੈ। ਇਹ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨ ਦਾ ਮਾਮਲਾ ਹੈ । ਸਾਡਾ ਇਹ ਵੀ ਮੰਨਣਾ ਹੈ ਕਿ ਸ਼ਹੀਦੀ ਹਫ਼ਤੇ ਦੌਰਾਨ ਚੋਣਾਂ ਨਹੀਂ ਹੋਣੀਆਂ ਚਾਹੀਦੀਆਂ । ਅਰੋੜਾ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਫਤਹਿ ਸਿੰਘ ਅਤੇ ਬਾਬਾ ਜ਼ੋਰਾਵਰ ਸਿੰਘ ਜੀ ਦੀ ਕੁਰਬਾਨੀ ਸਿੱਖ ਧਰਮ ਲਈ ਹੀ ਨਹੀਂ ਸਗੋਂ ਸਮੁੱਚੇ ਦੇਸ਼ ਦੇ ਇਤਿਹਾਸ ਵਿੱਚ ਇੱਕ ਮਹੱਤਵਪੂਰਨ ਘਟਨਾ ਹੈ। ਉਨ੍ਹਾਂ ਦੀ ਸ਼ਹਾਦਤ ਸਾਡੇ ਸਾਰਿਆਂ ਲਈ ਪ੍ਰੇਰਨਾਦਾਇਕ ਹੈ । ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇੰਨੀ ਛੋਟੀ ਉਮਰ ਵਿੱਚ ਧਰਮ ਅਤੇ ਸਮਾਜ ਲਈ ਜੋ ਕੁਰਬਾਨੀ ਦਿੱਤੀ ਹੈ, ਉਹ ਦੁਨੀਆਂ ਦੇ ਇਤਿਹਾਸ ਵਿੱਚ ਕਿਤੇ ਵੀ ਬੇਮਿਸਾਲ ਹੈ । ‘ਆਪ’ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਸ਼ਹੀਦੀ ਹਫ਼ਤੇ ਦੌਰਾਨ ਪੂਰੇ ਪੰਜਾਬ ਵਿੱਚ ਸੋ਼ਕ ਦਾ ਮਾਹੌਲ ਰਹਿੰਦਾ ਹੈ । ਛੋਟੇ ਸਾਹਿਬਜ਼ਾਦੇ ਦੀ ਸ਼ਹਾਦਤ ਨੂੰ ਯਾਦ ਕਰਕੇ ਲੋਕ ਉਦਾਸ ਰਹਿੰਦੇ ਹਨ । ਇਸ ਦੌਰਾਨ ਲੋਕ ਇੰਨੀ ਠੰਡ 'ਚ ਵੀ ਜ਼ਮੀਨ 'ਤੇ ਸੌਂਦੇ ਹਨ । ਇੱਸ ਸਮੇਂ ਕੋਈ ਸ਼ੁਭ ਸਮਾਗਮ ਜਾਂ ਤਿਉਹਾਰ ਨਹੀਂ ਹੁੰਦੇ ਹਨ, ਇਸ ਲਈ ਚੋਣ ਕਮਿਸ਼ਨ ਨੂੰ ਤਰੀਕਾਂ ਦਾ ਐਲਾਨ ਕਰਨ ਸਮੇਂ ਇਨ੍ਹਾਂ ਗੱਲਾਂ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ ਅਤੇ ਸੰਗਤਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ । ਅਰੋੜਾ ਨੇ ਕਿਹਾ ਕਿ ਹਾਲਾਂਕਿ ਨਗਰ ਨਿਗਮ ਚੋਣਾਂ ਨੂੰ ਲੈ ਕੇ ਹਾਈ ਕੋਰਟ ਦੇ ਕੁਝ ਸਖ਼ਤ ਹੁਕਮ ਹਨ। ਕਮਿਸ਼ਨ ਨੇ ਅਦਾਲਤ ਦੇ ਹੁਕਮਾਂ ਤੋਂ ਬਾਅਦ ਤਰੀਕ ਤੈਅ ਕਰਨੀ ਹੈ ।
Punjab Bani 02 December,2024
ਅੱਜ ਲੁਧਿਆਣਾ ‘ਚ ਲੋਕਲ ਲੀਡਰਸ਼ਿਪ ਨਾਲ ਮੀਟਿੰਗ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ
ਨਗਰ ਨਿਗਮ ਚੋਣਾਂ ਨੂੰ ਲੈ ਕੇ ਐਕਸ਼ਨ ‘ਚ ਪੰਜਾਬ ਸਰਕਾਰ ਅੱਜ ਲੁਧਿਆਣਾ ‘ਚ ਲੋਕਲ ਲੀਡਰਸ਼ਿਪ ਨਾਲ ਮੀਟਿੰਗ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ : ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਪੂਰੀ ਤਰ੍ਹਾਂ ਤਿਆਰ ਹੈ। ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੀਆਂ 5 ਨਗਰ ਨਿਗਮਾਂ ਅਤੇ 42 ਨਗਰ ਕੌਂਸਲਾਂ ਲਈ ਚੋਣਾਂ ਹੋਣੀਆਂ ਹਨ । ਬੀਤੇ ਕੱਲ੍ਹ ਸ਼ੁੱਕਰਵਾਰ ਨੂੰ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਚੋਣ ਤੋਂ ਸੰਬੰਧਿਤ ਖੇਤਰ ਦੇ ਆਗੂਆਂ, ਵਿਧਾਇਕਾਂ ਅਤੇ ਮੰਤਰੀਆਂ ਨਾਲ ਮੀਟਿੰਗਾਂ ਕੀਤੀਆਂ ਅਤੇ ਨਗਰ ਨਿਗਮਾਂ ਅਤੇ ਕਮੇਟੀਆਂ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ । ਅੱਜ ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਵਿਖੇ ਆਗਾਮੀ ਨਗਰ ਨਿਗਮ ਚੋਣਾਂ ਦੇ ਸੰਬੰਧ ਵਿੱਚ ਲੋਕਲ ਲੀਡਰਸ਼ਿਪ ਨਾਲ ਮੀਟਿੰਗ ਕਰਨਗੇ । ਇਸ ਦੌਰਾਨ ਨਗਰ ਨਿਗਮ ਚੋਣਾਂ ਨੂੰ ਲੈ ਕੇ ਵਿਚਾਰ ਚਰਚਾ ਹੋਵੇਗੀ । ਦੱਸ ਦਈਏ ਕਿ ਬੀਤੇ ਦਿਨ ਆਪ’ ਮੰਤਰੀਆਂ ਨੂੰ ਪੰਜ ਨਗਰ ਨਿਗਮਾਂ ਅੰਮ੍ਰਿਤਸਰ, ਪਟਿਆਲਾ, ਜਲੰਧਰ, ਲੁਧਿਆਣਾ ਅਤੇ ਫਗਵਾੜਾ ਲਈ ਅਬਜ਼ਰਵਰ ਨਿਯੁਕਤ ਕੀਤਾ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਅੰਮ੍ਰਿਤਸਰ, ਮੰਤਰੀ ਹਰਭਜਨ ਸਿੰਘ ਨੂੰ ਜਲੰਧਰ, ਵਰਿੰਦਰ ਗੋਇਲ ਨੂੰ ਪਟਿਆਲਾ ਅਤੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਨੂੰ ਲੁਧਿਆਣਾ ਨਗਰ ਨਿਗਮ ਦਾ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇਸ ਦੌਰਾਨ ਹੁਸ਼ਿਆਰਪੁਰ ਤੋਂ ‘ਆਪ’ ਦੇ ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਨੂੰ ਫਗਵਾੜਾ ਨਗਰ ਨਿਗਮ ਦਾ ਅਬਜ਼ਰਵਰ ਬਣਾਇਆ ਗਿਆ ਹੈ ।
Punjab Bani 30 November,2024
ਆਪ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਕੀਤਾ ਨਗਰ ਨਿਗਮ ਚੋਣਾ ਦੇ ਮੱਦੇਨਜ਼ਰ ਆਪ ਆਗੂਆਂ ਨਾਲ ਮੀਟਿੰਗਾਂ ਦਾ ਦੌਰ ਸ਼ੁਰੂ
ਆਪ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਕੀਤਾ ਨਗਰ ਨਿਗਮ ਚੋਣਾ ਦੇ ਮੱਦੇਨਜ਼ਰ ਆਪ ਆਗੂਆਂ ਨਾਲ ਮੀਟਿੰਗਾਂ ਦਾ ਦੌਰ ਸ਼ੁਰੂ ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਹੇਠ ਕਈ ਉੱਚ ਪੱਧਰੀ ਮੀਟਿੰਗਾਂ ਕਰਕੇ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਜ਼ਮੀਨੀ ਪੱਧਰ 'ਤੇ ਕੰਮ ਸ਼ੁਰੂ ਕਰ ਦਿੱਤਾ ਹੈ। ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿੱਚ ਹੋਈਆਂ ਇਨ੍ਹਾਂ ਮੀਟਿੰਗਾਂ ਵਿੱਚ ਸੂਬੇ ਭਰ ਤੋਂ ਪਾਰਟੀ ਦੇ ਪ੍ਰਮੁੱਖ ਆਗੂਆਂ, ਵਿਧਾਇਕਾਂ, ਜ਼ਿਲ੍ਹਾ ਇੰਚਾਰਜਾਂ ਅਤੇ ਜਥੇਬੰਦੀ ਦੀਆਂ ਟੀਮਾਂ ਨੇ ਚੋਣ ਰਣਨੀਤੀ ਵਿੱਚ ਸ਼ਮੂਲੀਅਤ ਕੀਤੀ । ਦਿਨ ਭਰ ਚੱਲਣ ਵਾਲੇ ਪ੍ਰੋਗਰਾਮ ਵਿੱਚ ਪਟਿਆਲਾ, ਫਗਵਾੜਾ, ਜਲੰਧਰ ਅਤੇ ਲੁਧਿਆਣਾ ਡਵੀਜ਼ਨਾਂ ਦੀਆਂ ਟੀਮਾਂ ਦੇ ਨਾਲ-ਨਾਲ ਸੂਬਾ ਪੱਧਰੀ ਆਗੂਆਂ ਨਾਲ ਵੀ ਵਿਸਥਾਰਪੂਰਵਕ ਚਰਚਾ ਕੀਤੀ ਗਈ। ਅਮਨ ਅਰੋੜਾ ਨੇ ਜ਼ਮੀਨੀ ਪੱਧਰ ਦੇ ਵਰਕਰਾਂ ਨਾਲ ਯੋਜਨਾਬੰਦੀ ਅਤੇ ਸਰਗਰਮ ਸ਼ਮੂਲੀਅਤ ਦੀ ਮਹੱਤਤਾ 'ਤੇ ਜ਼ੋਰ ਦਿੱਤਾ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪਾਰਦਰਸ਼ੀ ਅਤੇ ਜਵਾਬਦੇਹ ਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ ਹੈ । ਆਉਣ ਵਾਲੀਆਂ ਮਿਉਂਸਪਲ ਕਾਰਪੋਰੇਸ਼ਨ ਚੋਣਾਂ ਪੰਜਾਬ ਭਰ ਵਿੱਚ ਸਾਡੇ ਵੱਲੋਂ ਕਮਾਏ ਭਰੋਸੇ ਅਤੇ ਸਦਭਾਵਨਾ ਨੂੰ ਦੁਹਰਾਉਣ ਦਾ ਇੱਕ ਮੌਕਾ ਹਨ । ਮੀਟਿੰਗਾਂ ਵਿੱਚ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ 'ਆਪ' ਦੀ ਮੌਜੂਦਗੀ ਨੂੰ ਮਜ਼ਬੂਤ ਕਰਨ ਲਈ ਰਣਨੀਤੀਆਂ ਤਿਆਰ ਕਰਨ 'ਤੇ ਧਿਆਨ ਕੇਂਦਰਿਤ ਕੀਤਾ ਗਿਆ । ਜ਼ਮੀਨੀ ਪੱਧਰ 'ਤੇ ਚਲਾਈ ਮੁਹਿੰਮ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰੀ ਆਗੂਆਂ ਅਤੇ ਪਾਰਟੀ ਵਰਕਰਾਂ ਤੋਂ ਸਰਗਰਮੀ ਨਾਲ ਫੀਡਬੈਕ ਮੰਗੀ ਗਈ। ਅਮਨ ਅਰੋੜਾ ਨੇ ਐਲਾਨ ਕੀਤਾ ਕਿ ਪਾਰਟੀ ਜਲਦੀ ਹੀ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀਆਂ ਅਰਜ਼ੀਆਂ ਸਵੀਕਾਰ ਕਰਨਾ ਸ਼ੁਰੂ ਕਰ ਦੇਵੇਗੀ । ਚੋਣ ਪ੍ਰਕਿਰਿਆ ਯੋਗਤਾ, ਇਮਾਨਦਾਰੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਦੀ ਸੇਵਾ ਕਰਨ ਦੀ ਯੋਗਤਾ ਨੂੰ ਤਰਜੀਹ ਦੇਵੇਗੀ । ਮੀਟਿੰਗ ਵਿੱਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਆਗੂਆਂ ਵਿੱਚ ਮੰਤਰੀ ਡਾ. ਰਵਜੋਤ ਸਿੰਘ, ਹਰਭਜਨ ਸਿੰਘ ਈ.ਟੀ.ਓ., ਡਾ. ਬਲਬੀਰ ਸਿੰਘ, ਮੋਹਿੰਦਰ ਭਗਤ, ਬਰਿੰਦਰ ਗੋਇਲ, ਹਰਦੀਪ ਸਿੰਘ ਮੁੰਡੀਆਂ, ਤਰੁਨਪ੍ਰੀਤ ਸਿੰਘ ਸੌਂਧ (ਮੀਤ ਪ੍ਰਧਾਨ), ਅਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ (ਮੀਤ ਪ੍ਰਧਾਨ), ਜਸਵੀਰ ਸਿੰਘ ਰਾਜਾ ਗਿੱਲ (ਮੀਤ ਪ੍ਰਧਾਨ), ਸ਼ਮਿੰਦਰ ਸਿੰਘ ਖਿੰਡਾ (ਸੂਬਾ ਸਕੱਤਰ), ਜਗਰੂਪ ਸਿੰਘ ਸੇਖਵਾਂ (ਆਪ ਪੰਜਾਬ ਜਨਰਲ ਸਕੱਤਰ), ਅਮਨਦੀਪ ਸਿੰਘ ਮੋਹੀ (ਸੂਬਾ ਸਕੱਤਰ), ਰਾਜਵਿੰਦਰ ਕੌਰ ਥਿਆੜਾ (ਸੂਬਾ ਸਕੱਤਰ), ਗੁਰਦੇਵ ਸਿੰਘ ਲੱਖਾ (ਸੂਬਾ ਸਕੱਤਰ), ਰਣਜੋਧ ਹਡਾਣਾ (ਸੂਬਾ ਸਕੱਤਰ) ਅਤੇ ਪਰਮਿੰਦਰ ਸਿੰਘ ਗੋਲਡੀ (ਚੇਅਰਮੈਨ) ਸਮੇਤ ਕਈ ਹੋਰ ਆਗੂ ਹਾਜਰ ਸਨ । ਆਗੂਆਂ ਨੇ 'ਆਪ' ਦੀਆਂ ਹਾਲ ਹੀ ਦੀਆਂ ਜਿਮਨੀ ਚੋਣਾਂ ਵਿੱਚ ਜਿੱਤ ਬਾਰੇ ਉਤਸ਼ਾਹ ਜ਼ਾਹਰ ਕੀਤਾ, ਜਿਸ ਨਾਲ ਪਾਰਟੀ ਕਾਡਰ ਵਿੱਚ ਮਨੋਬਲ ਵਧਿਆ ਹੈ । ਵਰਕਰਾਂ ਦੀ ਊਰਜਾ ਅਤੇ ਸਮਰਪਣ ਦੀ ਪ੍ਰਸ਼ੰਸਾ ਕੀਤੀ ਗਈ, ਆਗੂਆਂ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਲੋਕ 'ਆਪ' ਸਰਕਾਰ ਦੀਆਂ ਲੋਕ-ਕੇਂਦਰਿਤ ਨੀਤੀਆਂ ਲਈ ਉਨ੍ਹਾਂ ਦੇ ਨਾਲ ਖੜ੍ਹੇ ਹਨ । ਪਾਰਟੀ ਦੀਆਂ ਸੰਭਾਵਨਾਵਾਂ 'ਤੇ ਬੋਲਦਿਆਂ ਅਮਨ ਅਰੋੜਾ ਨੇ ਕਿਹਾ ਕਿ ਸਾਨੂੰ ਨਗਰ ਨਿਗਮ ਚੋਣਾਂ 'ਚ ਨਵੇਂ ਰਿਕਾਰਡ ਬਣਾਉਣ ਦਾ ਭਰੋਸਾ ਹੈ। ਪੰਜਾਬ ਦੇ ਲੋਕ ਸਾਡਾ ਕੰਮ ਦੇਖ ਚੁੱਕੇ ਹਨ ਅਤੇ ਜਾਣਦੇ ਹਨ ਕਿ 'ਆਪ' ਆਪਣੇ ਵਾਅਦੇ ਪੂਰੇ ਕਰਦੀ ਹੈ। ਇਕੱਠੇ ਮਿਲ ਕੇ, ਅਸੀਂ ਸ਼ਹਿਰੀ ਸ਼ਾਸਨ ਵਿੱਚ ਪਾਰਦਰਸ਼ੀ, ਇਮਾਨਦਾਰ ਅਤੇ ਵਿਕਾਸ-ਕੇਂਦ੍ਰਿਤ ਪ੍ਰਸ਼ਾਸਨ ਲਈ ਰਾਹ ਪੱਧਰਾ ਕਰ ਰਹੇ ਹਾਂ । ਪਾਰਟੀ ਆਪਣੇ ਆਊਟਰੀਚ ਪ੍ਰੋਗਰਾਮਾਂ ਨੂੰ ਤੇਜ਼ ਕਰਨ, ਸਾਰੇ ਸੰਗਠਨਾਤਮਕ ਪੱਧਰਾਂ ਤੋਂ ਸਰਗਰਮ ਭਾਗੀਦਾਰੀ ਨੂੰ ਯਕੀਨੀ ਬਣਾਉਣ ਅਤੇ ਆਉਣ ਵਾਲੀਆਂ ਚੋਣਾਂ ਲਈ ਯੋਗ ਉਮੀਦਵਾਰਾਂ ਦੀ ਚੋਣ ਨੂੰ ਤਰਜੀਹ ਦੇਣ ਦੀ ਯੋਜਨਾ ਬਣਾ ਰਹੀ ਹੈ । ਮੀਟਿੰਗ ਵਿੱਚ ਸ਼ਾਮਲ ਹੋਣ ਵਾਲੇ ਹੋਰ ਪ੍ਰਮੁੱਖ ਆਗੂਆਂ ਵਿੱਚ ਪਵਨ ਕੁਮਾਰ ਟੀਨੂੰ, ਦੀਪਕ ਬਾਲੀ, ਡਾ. ਸੰਨੀ ਆਹਲੂਵਾਲੀਆ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਇੰਦਰਜੀਤ ਸਿੰਘ ਸੰਧੂ ਲੋਕ ਸਭਾ ਇੰਚਾਰਜ ਮੇਘਚੰਦ ਸ਼ੇਰਮਾਜਰਾ, ਤੇਜਿੰਦਰ ਮਹਿਤਾ, ਵਿਧਾਇਕ ਹਰਮੀਤ ਸਿੰਘ ਪਠਾਨ ਮਾਜਰਾ, ਜੋਗਿੰਦਰ ਮਾਨ ਫਗਵਾੜਾ ਹਲਕਾ ਇੰਚਾਰਜ, ਹਰਮਿੰਦਰ ਸਿੰਘ ਬਖਸ਼ੀ ਲੋਕ ਸਭਾ ਇੰਚਾਰਜ, ਲਲਿਤ ਸਖਲਾਨੀ ਜ਼ਿਲ੍ਹਾ ਇੰਚਾਰਜ ਕਪੂਰਥਲਾ, ਵਿਧਾਇਕ ਰਮਨ ਅਰੋੜਾ ਜਲੰਧਰ ਸੈਂਟਰਲ, ਦਿਨੇਸ਼ ਢਾਲ ਹਲਕਾ ਇੰਚਾਰਜ ਜਲੰਧਰ ਉੱਤਰੀ, ਸ੍ਰੀ ਅੰਮ੍ਰਿਤਪਾਲ ਸਿੰਘ, ਡਾ. ਦੀਪਕ ਬਾਂਸਲ ਲੋਕ ਸਭਾ ਇੰਚਾਰਜ ਲੁਧਿਆਣਾ, ਸ਼ਰਨਪਾਲ ਸਿੰਘ ਮੱਕਰ ਜ਼ਿਲ੍ਹਾ ਪ੍ਰਧਾਨ, ਪਰਮਵੀਰ ਸਿੰਘ ਜ਼ਿਲ੍ਹਾ ਸੈਕਸ਼ਨ, ਗੁਰਪ੍ਰੀਤ ਗੋਗੀ ਵਿਧਾਇਕ ਲੁਧਿਆਣਾ ਵੈਸਟ, ਮਦਨ ਲਾਲ ਬੱਗਾ ਵਿਧਾਇਕ ਲੁਧਿਆਣਾ ਉੱਤਰੀ, ਅਸ਼ੋਕ ਕੁਮਾਰ ਪੱਪੀ ਵਿਧਾਇਕ ਲੁਧਿਆਣਾ ਸੈਂਟਰਲ, ਦਲਜੀਤ ਸਿੰਘ ਗਰਵਾਲ ਵਿਧਾਇਕ ਲੁਧਿਆਣਾ ਪੂਰਬ, ਰਜਿੰਦਰ ਪਾਲ ਕੌਰ ਛੀਨਾ ਵਿਧਾਇਕ ਲੁਧਿਆਣਾ ਦੱਖਣ, ਕੁਲਵੰਤ ਸਿੰਘ ਸਿੱਧੂ ਵਿਧਾਇਕ ਆਤਮ ਨਗਰ, ਗੁਰਧਾਰਮਾਨ ਸਿੰਘ ਕੁਲੀ ਜ਼ਿਲ੍ਹਾ ਪ੍ਰਧਾਨ ਲੁਧਿਆਣਾ ਗ੍ਰਾਮੀਣ, ਪਰਦੀਪ ਸਿੰਘ ਖਾਲਸਾ ਜ਼ਿਲਾ ਸਕਤਰ ਲੁਧਿਆਣਾ ਗ੍ਰਾਮੀਣ, ਹਰਭੂਪਿੰਦਰ ਸਿੰਘ ਧਰੌੜ ਜ਼ਿਲ੍ਹਾ ਪ੍ਰਧਾਨ ਪੇਂਡੂ ਸ਼ਹਿਰੀ, ਸੀਏ ਸੁਰੇਸ਼ ਗੋਇਲ ਕੈਸ਼ੀਅਰ ਪੰਜਾਬ ਅਤੇ ਨਵਜੋਤ ਸਿੰਘ ਜਾਰਗ ਲੋਕ ਸਭਾ ਇੰਚਾਰਜ ਫਤਿਹਗੜ੍ਹ ਸਾਹਿਬ ਹਾਜਰ ਸਨ ।
Punjab Bani 28 November,2024
ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ਨਵੀ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ । ਮੁੰਬਈ ਪੁਲਿਸ ਦੇ ਕੰਟਰੋਲ ਰੂਮ ਨੂੰ ਫ਼ੋਨ ਰਾਹੀਂ ਇਹ ਧਮਕੀ ਮਿਲੀ ਹੈ । ਜਾਣਕਾਰੀ ਮੁਤਾਬਕ ਦਾਅਵਾ ਕੀਤਾ ਜਾ ਰਿਹਾ ਹੈ ਕਿ ਇੱਕ ਅਣਪਛਾਤੇ ਵਿਅਕਤੀ ਨੇ ਮੁੰਬਈ ਪੁਲਿਸ ਕੰਟਰੋਲ ਰੂਮ ਨੂੰ ਫ਼ੋਨ ਕਰਕੇ ਪ੍ਰਧਾਨ ਮੰਤਰੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ । ਪੁਲਸ ਨੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ।
Punjab Bani 28 November,2024
ਵੋਟਰ ਸੂਚੀਆਂ ਤਿਆਰ ਕਰਨ ਦੀ ਮਿਆਦ ‘ਚ ਵਾਧਾ
ਵੋਟਰ ਸੂਚੀਆਂ ਤਿਆਰ ਕਰਨ ਦੀ ਮਿਆਦ ‘ਚ ਵਾਧਾ ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਦਾ ਸੋਧਿਆ ਸ਼ਡਿਊਲ ਜਾਰੀ ਕੀਤਾ ਗਿਆ ਹੈ । ਸੋਧੇ/ਰਿਵਾਈਜਡ ਸ਼ਡਿਊਲ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਲਈ ਫਾਰਮ ਪ੍ਰਾਪਤ ਕਰਨ ਦੀ ਆਖਿਰੀ ਮਿਤੀ ਵਿੱਚ ਵਾਧਾ ਕਰਕੇ 15 ਦਸੰਬਰ 2024 ਤੱਕ ਕਰ ਦਿੱਤੀ ਗਈ ਹੈ ।
Punjab Bani 28 November,2024
ਚਾਰ ਸੂਬਿਆਂ ’ਚ ਰਾਜ ਸਭਾ ਦੀਆਂ ਛੇ ਸੀਟਾਂ ਲਈ ਜਿ਼ਮਨੀ ਚੋਣ 20 ਨੂੰ
ਚਾਰ ਸੂਬਿਆਂ ’ਚ ਰਾਜ ਸਭਾ ਦੀਆਂ ਛੇ ਸੀਟਾਂ ਲਈ ਜਿ਼ਮਨੀ ਚੋਣ 20 ਨੂੰ ਨਵੀਂ ਦਿੱਲੀ : ਭਾਰਤ ਚੋਣ ਕਮਿਸ਼ਨ ਨੇ ਅੱਜ ਐਲਾਨ ਕੀਤਾ ਕਿ ਚਾਰ ਸੂਬਿਆਂ ’ਚ ਰਾਜ ਸਭਾ ਦੀਆਂ ਖਾਲੀ ਛੇ ਸੀਟਾਂ ਲਈ ਜ਼ਿਮਨੀ ਚੋਣ 20 ਦਸੰਬਰ ਨੂੰ ਕਰਵਾਈ ਜਾਵੇਗੀ । ਇਨ੍ਹਾਂ ਛੇ ਸੀਟਾਂ ਵਿੱਚੋਂ ਤਿੰਨ ਆਂਧਰਾ ਪ੍ਰਦੇਸ਼ ’ਚ ਜਦਕਿ ਇੱਕ-ਇੱਕ ਸੀਟ ਉੜੀਸਾ, ਪੱਛਮੀ ਬੰਗਾਲ ਅਤੇ ਹਰਿਆਣਾ ਵਿੱਚ ਹੈ । ਆਂਧਰਾ ਪ੍ਰਦੇਸ਼ ’ਚ ਤਿੰਨ ਸੀਟਾਂ ਵਾਈ. ਐੱਸ. ਆਰ. ਸੀ. ਪੀ. ਦੇ ਮੈਂਬਰਾਂ ਵੈਂਕਟਰਮਨ ਰਾਓ ਮੋਪੀਦੇਵੀ, ਬੀਧਾ ਮਸਤਾਨ ਰਾਓ ਯਾਦਵ ਅਤੇ ਰਯਾਗ ਕ੍ਰਿਸ਼ਨੱਈਆ ਵੱਲੋਂ ਅਗਸਤ ਮਹੀਨੇ ਰਾਜ ਸਭਾ ਮੈਂਬਰੀ ਛੱਡੇ ਜਾਣ ਕਾਰਨ ਖਾਲੀ ਹੋਈਆਂ ਸਨ । ਯਾਦਵ ਤੇ ਕ੍ਰਿਸ਼ਨੱਈਆ ਦਾ ਰਾਜ ਸਭਾ ਮੈਂਬਰ ਵਜੋਂ ਕਾਰਜਕਾਲ 21 ਜੂਨ 2028 ਨੂੰ ਖਤਮ ਹੋਣਾ ਸੀ, ਜਦਕਿ ਮੋਪੀਦੇਵੀ ਨੇ 21 ਜੂਨ 2026 ਨੂੰ ਸੇਵਾਮੁਕਤ ਹੋਣਾ ਸੀ । ਉੜੀਸਾ ’ਚ ਸੁਜੀਤ ਕੁਮਾਰ ਵੱਲੋਂ ਸੀਟ ਛੱਡਣ ਕਾਰਨ ਚੋਣ ਕਰਵਾਈ ਜਾ ਰਹੀ ਹੈ । ਸੁਜੀਤ ਕੁਮਾਰ ਨੇ ਬੀਜੂ ਜਨਤਾ ਦਲ ਵੱਲੋਂ ਉਨ੍ਹਾਂ ਨੂੰ ਪਾਰਟੀ ’ਚੋਂ ਕੱਢੇ ਜਾਣ ਮਗਰੋਂ ਇਹ ਸੀਟ ਛੱਡੀ ਸੀ । ਪੱਛਮੀ ਬੰਗਾਲ ’ਚ ਰਾਜ ਸਭਾ ਸੀਟ ਜਵਾਹਰ ਸਿਰਕਾਰ ਵੱਲੋਂ ਅਸਤੀਫ਼ਾ ਮਗਰੋਂ ਖਾਲੀ ਹੋਈ ਸੀ । ਉਨ੍ਹਾਂ ਨੇ ਕੋਲਕਾਤਾ ’ਚ ਮਹਿਲਾ ਡਾਕਟਰ ਨਾਲ ਜਬਰ-ਜਨਾਹ ਤੇ ਕਤਲ ਕਾਂਡ ਦੇ ਰੋਸ ਵਜੋਂ ਅਸਤੀਫ਼ਾ ਦਿੱਤਾ ਸੀ । ਹਰਿਆਣਾ ਵਿਚਲੀ ਰਾਜ ਸਭਾ ਸੀਟ ਭਾਜਪਾ ਦੇ ਰਾਜ ਸਭਾ ਮੈਂਬਰ ਕ੍ਰਿਸ਼ਨ ਲਾਲ ਪੰਵਾਰ ਦੇ ਹਾਲੀਆ ਅਸੈਂਬਲੀ ਚੋਣਾਂ ਦੌਰਾਨ ਵਿਧਾਇਕ ਚੁਣੇ ਜਾਣ ਮਗਰੋਂ ਖਾਲੀ ਹੋਈ ਹੈ ।
Punjab Bani 27 November,2024
ਡਿਪਟੀ ਕਮਿਸ਼ਨਰ ਵੱਲੋਂ ਨਾਭਾ ਖੇਤਰ 'ਚ ਡਰੋਪਸੀ ਬਿਮਾਰੀ ਦੇ ਕੇਸ ਦੀ ਜਾਂਚ ਲਈ ਕਮੇਟੀ ਗਠਿਤ
ਡਿਪਟੀ ਕਮਿਸ਼ਨਰ ਵੱਲੋਂ ਨਾਭਾ ਖੇਤਰ 'ਚ ਡਰੋਪਸੀ ਬਿਮਾਰੀ ਦੇ ਕੇਸ ਦੀ ਜਾਂਚ ਲਈ ਕਮੇਟੀ ਗਠਿਤ ਨਾਭਾ/ਪਟਿਆਲਾ, 26 ਨਵੰਬਰ : ਪਟਿਆਲਾ ਦੇ ਫ਼ੀਲਡ ਅਫ਼ਸਰ ਨਵਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਦਿਨੀਂ ਨਾਭਾ ਵਿਖੇ ਇਕੋ ਪਰਿਵਾਰ ਵਿੱਚ ਆਈ ਬਿਮਾਰੀ ਐਪੀਡੇਮਿਕ ਡਰੋਪਸੀ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਇਸ ਕੇਸ ਸਬੰਧੀ ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਦੇ ਆਦੇਸ਼ਾਂ 'ਤੇ ਐਸ. ਡੀ. ਐਮ. ਨਾਭਾ ਦੀ ਅਗਵਾਈ ਹੇਠ ਪੰਜ ਮੈਂਬਰੀ ਜਾਂਚ ਕਮੇਟੀ ਗਠਿਤ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ ਇਸ ਕਮੇਟੀ ਵਿੱਚ ਐਸ. ਡੀ. ਐਮ. ਨਾਭਾ, ਡੀ. ਐਸ. ਪੀ. ਨਾਭਾ, ਜ਼ਿਲ੍ਹਾ ਐਪੀਡੋਮੋਲੋਜਿਸਟ (ਆਈ. ਡੀ. ਐਸ. ਪੀ.) ਸਿਵਲ ਸਰਜਨ ਪਟਿਆਲਾ, ਸੀਨੀਅਰ ਮੈਡੀਕਲ ਅਫ਼ਸਰ ਨਾਭਾ ਅਤੇ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਸ਼ਾਮਲ ਹਨ । ਉਨ੍ਹਾਂ ਦੱਸਿਆ ਕਿ ਉਕਤ ਕਮੇਟੀ ਇਸ ਘਟਨਾ ਸਬੰਧੀ ਸਿਵਲ ਸਰਜਨ ਪਟਿਆਲਾ ਵੱਲੋਂ ਪਹਿਲਾਂ ਕੀਤੀ ਜਾਂਚ ਰਿਪੋਰਟ ਨੂੰ ਵਾਚਦੇ ਹੋਏ, ਇਸ ਘਟਨਾਂ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਅਗਲੇਰੀ ਕਾਰਵਾਈ ਕਰੇਗੀ । ਇਸ ਕਮੇਟੀ ਨੂੰ ਆਪਣੀ ਜਾਂਚ ਰਿਪੋਰਟ 7 ਦਿਨਾਂ ਦੇ ਅੰਦਰ ਅੰਦਰ ਮੁੱਖ ਮੰਤਰੀ ਫ਼ੀਲਡ ਅਫ਼ਸਰ ਨੂੰ ਭੇਜਣ ਲਈ ਕਿਹਾ ਗਿਆ ਹੈ ।
Punjab Bani 26 November,2024
ਨਗਰ ਕੌਂਸਲ ਚੋਣਾਂ ਸ਼ਹੀਦੀ ਪੰਦਰਵਾੜੇ ਦੌਰਾਨ ਨਾ ਕਰਵਾਈਆਂ ਜਾਣ ਦੀ ਸ਼ੋਮਣੀ ਅਕਾਲੀ ਦਲ ਨੇ ਰੱਖੀ ਮੰਗ
ਨਗਰ ਕੌਂਸਲ ਚੋਣਾਂ ਸ਼ਹੀਦੀ ਪੰਦਰਵਾੜੇ ਦੌਰਾਨ ਨਾ ਕਰਵਾਈਆਂ ਜਾਣ ਦੀ ਸ਼ੋਮਣੀ ਅਕਾਲੀ ਦਲ ਨੇ ਰੱਖੀ ਮੰਗ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨਰ ਨੂੰ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਪੰਦਰਵਾੜੇ ਨਾਲ ਸਬੰਧਤ ਸਾਲਾਨਾ ਇਤਿਹਾਸਕ ਦਿਹਾੜੇ, ਜੋ ਕਿ 15 ਦਸੰਬਰ ਤੋਂ 31 ਦਸੰਬਰ ਤੱਕ ਆਉਂਦੇ ਹਨ, ਦੌਰਾਨ ਸਥਾਨਕ ਸਰਕਾਰਾਂ ਦੀਆਂ ਪ੍ਰਸਤਾਵਿਤ ਚੋਣਾਂ ਨਾ ਕਰਵਾਉਣ ਦੀ ਅਪੀਲ ਕੀਤੀ ਹੈ । ਇਹ ਬਿਆਨ ਜਾਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਇਸ ਪੰਦਰਵਾੜੇ ਦੇ ਸਮੇਂ ਦੌਰਾਨ ਲੱਖਾਂ ਲੋਕ ਸ਼ਰਧਾਂਜਲੀ ਦੇਣ ਲਈ ਕੁਰਬਾਨੀਆਂ ਦੇ ਇਸ ਬੇਮਿਸਾਲ ਇਤਿਹਾਸ ਨਾਲ ਜੁੜੇ ਰਾਜ ਵਿੱਚ ਵੱਖ-ਵੱਖ ਧਾਰਮਿਕ ਅਸਥਾਨਾਂ ‘ਤੇ ਸ਼ਰਧਾ ਪ੍ਰਗਟ ਕਰਨ ਜਾਂਦੇ ਹਨ, ਇਸ ਲਈ ਇਸ ਸਮੇਂ ਦੌਰਾਨ ਕੋਈ ਵੀ ਚੋਣ ਸ਼ਾਂਤੀਪੂਰਨ ਅਤੇ ਪਵਿੱਤਰ ਮਾਹੌਲ ਨੂੰ ਖਰਾਬ ਕਰੇਗੀ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਏਗੀ । ਦੱਸਣਯੋਗ ਹੈ ਕਿ ਪਿਛਲੇ ਦਿਨੀ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਨੁਸਾਰ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਨੇ ਰਾਜ ਵਿੱਚ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਲਈ ਨੋਟੀਫ਼ਿਕੇਸ਼ਨ ਜਾਰੀ ਕੀਤਾ ਹੈ ਜਿਸ ਦੇ ਆਧਾਰ ਉਤੇ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਵੱਲੋਂ ਚੋਣ ਪ੍ਰੋਗਰਾਮ ਜਾਰੀ ਕੀਤਾ ਜਾਣਾ ਹੈ ਕਿਉਂਕਿ ਰਾਜ ਸਰਕਾਰ ਨੇ ਉੱਚ ਅਦਾਲਤ ਨੂੰ ਦੱਸਿਆ ਹੈ ਕਿ ਇਹ ਚੋਣਾਂ ਦਸੰਬਰ ਮਹੀਨੇ ਵਿੱਚ ਮੁਕੰਮਲ ਕਰਵਾ ਲਈਆਂ ਜਾਣਗੀਆਂ ਜਿਸ ਨੂੰ ਦੇਖਦਿਆਂ ਅਕਾਲੀ ਦਲ ਨੇ ਇਹ ਮੰਗ ਰੱਖੀ ਹੈ ।
Punjab Bani 24 November,2024
ਆਪ ਨੇ 3 ਸੀਟਾਂ ਜਿੱਤੀਆਂ, ਕਾਂਗਰਸ ਨੂੰ ਮਿਲੀ ਇੱਕ ਸੀਟ
ਆਪ ਨੇ 3 ਸੀਟਾਂ ਜਿੱਤੀਆਂ, ਕਾਂਗਰਸ ਨੂੰ ਮਿਲੀ ਇੱਕ ਸੀਟ ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਤਿੰਨ ਜਿਮਨੀ ਸੀਟਾਂ ਜਿੱਤ ਲਈਆਂ ਹਨ, ਜਦੋਂਕਿ ਕਾਂਗਰਸ ਹਿੱਸੇ ਇੱਕ ਸੀਟ ਆਈ ਹੈ । ਬਰਨਾਲਾ ਵਿੱਚ ਕਾਂਗਰਸ ਦੇ ਉਮੀਦਵਾਰ ਕਾਲਾ ਢਿੱਲੋਂ ਜਿੱਤ ਗਏ ਹਨ । ਗਿੱਦੜਬਾਹਾ ਵਿਚ ਆਪ ਉਮੀਦਵਾਰ ਡਿੰਪੀ ਢਿੱਲੋਂ ਜਿੱਤੇ ਹਨ, ਚੱਬੇਵਾਲ ਵਿਚ ਆਪ ਉਮੀਦਵਾਰ ਡਾ. ਇਸ਼ਾਂਕ ਕੁਮਾਰ ਜਿੱਤੇ ਹਨ, ਜਦੋਂਕਿ ਡੇਰਾ ਬਾਬਾ ਨਾਨਕ ਵਿੱਚ ਆਪ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੇ ਜਿੱਤ ਹਾਸਲ ਕੀਤੀ ਹੈ ।
Punjab Bani 23 November,2024
ਬਰਨਾਲਾ `ਚ ਕਾਂਗਰਸ ਉਮੀਦਵਾਰ ਦੀ ਵੱਡੀ ਜਿੱਤ
ਬਰਨਾਲਾ `ਚ ਕਾਂਗਰਸ ਉਮੀਦਵਾਰ ਦੀ ਵੱਡੀ ਜਿੱਤ ਬਰਨਾਲਾ : ਬਰਨਾਲਾ ਤੋਂ `ਕਾਂਗਰਸ` ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਜਿੱਤ ਦਰਜ ਕੀਤੀ ਹੈ। ਉਨ੍ਹਾਂ ਨੇ ਆਪ ਉਮੀਦਵਾਰ ਹਰਿੰਦਰ ਧਾਲੀਵਾਲ ਨੂੰ ਹਰਾਇਆ ਹੈ। ਕਾਲਾ ਢਿੱਲੋਂ ਨੇ 2175 ਵੋਟਾਂ ਦੇ ਨਾਲ ਜਿੱਤ ਦਰਜ ਕੀਤੀ ਹੈ।
Punjab Bani 23 November,2024
ਆਮ ਆਦਮੀ ਪਾਰਟੀ ਦੇ ਗੁਰਦੀਪ ਸਿੰਘ ਰੰਧਾਵਾ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਜ਼ਿਮਣੀ ਚੋਣ ਜਿੱਤੇ
ਆਮ ਆਦਮੀ ਪਾਰਟੀ ਦੇ ਗੁਰਦੀਪ ਸਿੰਘ ਰੰਧਾਵਾ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਜ਼ਿਮਣੀ ਚੋਣ ਜਿੱਤੇ ਗੁਰਦਾਸਪੁਰ : ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਜ਼ਿਮਣੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ ਦੇ ਪੂਰਾ ਹੁੰਦਿਆ ਹੀ ਗੁਰਦੀਪ ਸਿੰਘ ਰੰਧਾਵਾ ਨੇ ਜਿੱਤ ਪ੍ਰਾਪਤ ਕੀਤੀ । ਦੱਸਣਯੋਗ ਹੈ ਕਿ ਜਦੋਂ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਵੋਟਾਂ ਦੀ ਗਿਣਤੀ ਦੀ ਸ਼ੁਰੂਆਤ ਅੱਜ ਸਵੇਰੇ ਸਥਾਨਕ ਸੁਖਜਿੰਦਰਾ ਕਾਲਜ ਵਿੱਚ ਸ਼ੁਰੂ ਹੋਈ ਤੇ ਕਾਂਗਰਸ ਵਲੋ਼ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਦੀ ਧਰਮ ਪਤਨੀ ਜਤਿੰਦਰ ਕੌਰ ਸਨ ।
Punjab Bani 23 November,2024
ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਆਪ ਉਮੀਦਵਾਰ ਇਸ਼ਾਂਕ ਨੇ ਕੀਤੀ ਜਿੱਤ ਪ੍ਰਾਪਤ
ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਆਪ ਉਮੀਦਵਾਰ ਇਸ਼ਾਂਕ ਨੇ ਕੀਤੀ ਜਿੱਤ ਪ੍ਰਾਪਤ ਹੁਸਿ਼ਆਰਪੁਰ : ਪੰਜਾਬ ਦੇ ਜਿ਼ਲਾ ਹੁਸਿ਼ਆਰਪੁਰ ਦੇ ਵਿਧਾਨ ਸਭਾ ਹਲਕੇ ਚੱਬੇਵਾਲ ਤੋਂ ਜਿਮਨੀ ਚੋਣ ਲੜ ਰਹੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਇਸ਼ਾਂਕ ਨੇ ਸਮੁੱਚੇ ਵੱਖ ਵੱਖ ਪਾਰਟੀਆਂ ਦੇ ਉਮੀਦਵਾਰਾਂ ਨੂੰ ਹਾਰ ਦਾ ਮੂੰਹ ਦਿਖਾਉਂਦਿਆਂ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕੀਤੀ ਹੈ । ਦੱਸਣਯੋਗ ਹੈ ਕਿ ਇਸ਼ਾਂਕ ਦੇ ਪਿਤਾ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਹਨ । ਜਿਕਰਯੋਗ ਹੈ ਕਿ ਕਾਂਗਰਸ ਨੇ ਜਿ਼ਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰਣਜੀਤ ਕੁਮਾਰ ਅਤੇ ਭਾਜਪਾ ਨੇ ਸਾਬਕਾ ਮੰਤਰੀ ਸੋਹਣ ਸਿੰਘ ਠੰਡਲ ਨੂੰ ਮੈਦਾਨ ਵਿੱਚ ਉਤਾਰਿਆ ਹੈ । ਵੋਟਾਂ ਦੀ ਗਿਣਤੀ ਲਈ ਜ਼ਿਲ੍ਹਾ ਪੁਲਿਸ ਵੱਲੋਂ ਭਾਰੀ ਫੋਰਸ ਤਾਇਨਾਤ ਕੀਤੀ ਗਈ ਹੈ । ਚੱਬੇਵਾਲ ਵਿਧਾਨ ਸਭਾ ਹਲਕੇ ਵਿੱਚ ਕਰੀਬ 300 ਪਿੰਡ ਹਨ । ਜਿਸ ਵਿੱਚ ਕੁੱਲ 1 ਲੱਖ 59 ਹਜ਼ਾਰ 432 ਵੋਟਰ ਹਨ । ਪ੍ਰਸ਼ਾਸਨ ਵੱਲੋਂ 205 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਇੱਥੇ 83,704 ਪੁਰਸ਼ ਅਤੇ 75,724 ਮਹਿਲਾ ਵੋਟਰ ਹਨ। 4 ਟਰਾਂਸਜੈਂਡਰ ਵੀ ਹਨ ।
Punjab Bani 23 November,2024
ਚਾਰ ਵਿਧਾਨ ਸਭਾ ਹਲਕਿਆਂ ਵਿਚ ਜਿਮਨੀ ਚੋਣਾਂ ਦੀ ਗਿਣਤੀ ਦੌਰਾਨ ਕਿਸੇ ਰਾਊਂਡ ਵਿਚ ਕਦੇ ਕੋਈ ਅੱਗੇ ਤੇ ਕਦੇ ਕੋਈ ਪਿੱਛੇ
ਚਾਰ ਵਿਧਾਨ ਸਭਾ ਹਲਕਿਆਂ ਵਿਚ ਜਿਮਨੀ ਚੋਣਾਂ ਦੀ ਗਿਣਤੀ ਦੌਰਾਨ ਕਿਸੇ ਰਾਊਂਡ ਵਿਚ ਕਦੇ ਕੋਈ ਅੱਗੇ ਤੇ ਕਦੇ ਕੋਈ ਪਿੱਛੇ ਚੰਡੀਗੜ੍ਹ : ਪੰਜਾਬ ਸੂਬੇ ਵਿਚ ਵਿਚ 20 ਨਵੰਬਰ ਨੂੰ ਚਾਰ ਹਲਕਿਆਂ ਲਈ ਜਿ਼ਮਨੀ ਚੋਣਾਂ ਦੌਰਾਨ ਪਈਆਂ ਵੋਟਾਂ ਦੀ ਗਿਣਤੀ ਜੋ ਸ਼ੁਰੂ ਹੋ ਕੇ ਵੱਖ ਵੱਖ ਗੇੜਾਂ ਵਿਚ ਪਹੁੰਚ ਗਈ ਹੈ ਦੇ ਚਲਦਿਆਂ ਵਿਧਾਨ ਸਭਾ ਹਲਕਾ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਅਤੇ ਰਾਖਵਾਂ ਹਲਕਾ ਚੱਬੇਵਾਲ ਤੋਂ ਚੋਣ ਲੜਨ ਵਾਲੇ 45 ਉਮੀਦਵਾਰਾਂ ਦੀ ਸਿਆਸੀ ਕਿਸਮਤ ਦਾ ਫ਼ੈਸਲਾ ਜਨਤਕ ਹੋਵੇਗਾ । 11:50 ਤੱਕ ਦੇ ਨਤੀਜਿਆਂ ਅਨੁਸਾਰ ਹਲਕਾ ਬਰਨਾਲਾ ਤੋਂ ਕਾਂਗਰਸੀ ਆਗੂ ਕੁਲਦੀਪ ਸਿੰਘ ਕਾਲਾ ਢਿੱਲੋਂ 11ਵੇਂ ਰਾਉਂਡ ਵਿਚ 3781 ਵੋਟਾਂ ਨਾਲ ਅੱਗੇ ਚੱਲ ਰਹੇ ਹਨ । ਉਧਰ ਹਲਕਾ ਚੱਬੇਵਾਲ ਤੋਂ ਆਪ ਆਗੂ ਡਾ. ਇਸ਼ਾਂਕ ਕੁਮਾਰ 12ਵੇਂ ਰਾਉਂਡ ਤੋਂ ਬਾਅਦ 23962 ਵੋਟਾਂ ਨਾਲ ਅੱਗੇ ਹਨ। ਹਲਕਾ ਡੇਰਾ ਬਾਬਾ ਨਾਨਕ ਤੋਂ 15ਵੇਂ ਰਾਉਂਡ ਆਪ ਆਗੂ ਗੁਰਦੀਪ ਸਿੰਘ ਰੰਧਾਵਾ 4476 ਵੋਟਾਂ ਨਾਲ ਅੱਗੇ ਹਨ। ਹਲਕਾ ਗਿੱਦੜਬਾਹਾ ਤੋਂ ਆਪ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ 7974 ਵੋਟਾਂ ’ਤੇ ਅੱਗੇ ਚੱਲ ਰਹੇ ਹਨ । ਇਨ੍ਹਾਂ ਚੋਣਾਂ ਵਿਚ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵਰਗੇ ਸਿਆਸੀ ਧਨੰਤਰਾਂ ਦਾ ਭਵਿੱਖ ਵੀ ਤੈਅ ਹੋਣਾ ਹੈ । ਇਨ੍ਹਾਂ ਦੋਵੇਂ ਆਗੂਆਂ ਦੀਆਂ ਪਤਨੀਆਂ ਚੋਣ ਮੈਦਾਨ ਵਿਚ ਸਨ । ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਲਈ ਬਰਨਾਲਾ ਸੀਟ ਵੱਕਾਰੀ ਹੈ । ਇਸ ਹਲਕੇ ਤੋਂ ‘ਆਪ’ ਜਿੱਤਣ ’ਤੇ ਮੀਤ ਹੇਅਰ ਦਾ ਸਿਆਸੀ ਕੱਦ ਵੱਡਾ ਹੋਵੇਗਾ ਅਤੇ ਹਾਰਨ ’ਤੇ ਉਨ੍ਹਾਂ ਦੀ ਰਾਜਸੀ ਭੱਲ ਪ੍ਰਭਾਵਿਤ ਹੋਵੇਗੀ । ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਸਾਰੇ ਗਿਣਤੀ ਕੇਂਦਰਾਂ ਦੀ ਨਿਗਰਾਨੀ ਸੀ. ਸੀ. ਟੀ. ਵੀ. ਕੈਮਰਿਆਂ ਰਾਹੀਂ ਕੀਤੀ ਜਾਵੇਗੀ । ਗਿਣਤੀ ਕੇਂਦਰਾਂ ਦੇ ਆਲੇ-ਦੁਆਲੇ ਤਿੰਨ-ਪਰਤੀ ਸੁਰੱਖਿਆ ਪ੍ਰਣਾਲੀ ਕਾਇਮ ਕੀਤੀ ਗਈ ਹੈ, ਜਿਸ ਤਹਿਤ ਪੰਜਾਬ ਪੁਲੀਸ ਦੇ ਜਵਾਨ ਤੇ ਅਧਿਕਾਰੀ ਅਤੇ ਕੇਂਦਰੀ ਹਥਿਆਰਬੰਦ ਸੈਨਿਕ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ । ਹਲਕਾ ਡੇਰਾ ਬਾਬਾ ਨਾਨਕ ’ਚ ਵੋਟਾਂ ਦੀ ਗਿਣਤੀ ਸੁਖਜਿੰਦਰਾ ਗਰੁੱਪ ਆਫ ਇੰਸਟੀਚਿਊਟਸ, ਇੰਜਨੀਅਰਿੰਗ ਵਿੰਗ ਗੁਰਦਾਸਪੁਰ ਵਿੱਚ 18 ਗੇੜਾਂ ਵਿੱਚ ਹੋਵੇਗੀ। ਚੱਬੇਵਾਲ (ਐੱਸ. ਸੀ.) ਵਿੱਚ ਵੋਟਾਂ ਦੀ ਗਿਣਤੀ ਰਿਆਤ ਐਂਡ ਬਾਹਰਾ ਗਰੁੱਪ ਆਫ਼ ਇੰਸਟੀਚਿਊਟ, ਚੰਡੀਗੜ੍ਹ ਰੋਡ ਹੁਸ਼ਿਆਰਪੁਰ ਵਿੱਚ 15 ਗੇੜਾਂ ਵਿੱਚ ਕੀਤੀ ਜਾਵੇਗੀ । ਗਿੱਦੜਬਾਹਾ ਹਲਕੇ ਵਿੱਚ ਸਭ ਤੋਂ ਵੱਧ 81.90 ਫ਼ੀਸਦੀ ਵੋਟਿੰਗ ਹੋਈ । ਇਸ ਹਲਕੇ ਦੀਆਂ ਵੋਟਾਂ ਦੀ ਗਿਣਤੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਭਾਰੂ ਰੋਡ, ਗਿੱਦੜਬਾਹਾ ਵਿੱਚ 13 ਗੇੜਾਂ ਵਿੱਚ ਕੀਤੀ ਜਾਵੇਗੀ । ਇਸੇ ਤਰ੍ਹਾਂ ਬਰਨਾਲਾ ਹਲਕੇ ’ਚ 56.34 ਫ਼ੀਸਦੀ ਵੋਟਿੰਗ ਹੋਈ। ਇਸ ਹਲਕੇ ਦੀਆਂ ਵੋਟਾਂ ਦੀ ਗਿਣਤੀ ਐੱਸਡੀ ਕਾਲਜ ਆਫ਼ ਐਜੂਕੇਸ਼ਨ, ਬਰਨਾਲਾ ਵਿੱਚ 16 ਗੇੜਾਂ ’ਚ ਕੀਤੀ ਜਾਵੇਗੀ ।
Punjab Bani 23 November,2024
ਪੰਜਾਬ ਦੀਆਂ 4 ਸੀਟਾਂ 'ਤੇ ਗਿਣਤੀ: 'ਆਪ' ਨੂੰ 2 ਸੀਟਾਂ 'ਤੇ ਲੀਡ, ਕਾਂਗਰਸ 2 'ਤੇ ਅੱਗੇ, ਭਾਜਪਾ ਚਾਰਾਂ 'ਚ ਪਛੜੀ
ਪੰਜਾਬ ਦੀਆਂ 4 ਸੀਟਾਂ 'ਤੇ ਗਿਣਤੀ: 'ਆਪ' ਨੂੰ 2 ਸੀਟਾਂ 'ਤੇ ਲੀਡ, ਕਾਂਗਰਸ 2 'ਤੇ ਅੱਗੇ, ਭਾਜਪਾ ਚਾਰਾਂ 'ਚ ਪਛੜੀ ਚੰਡੀਗੜ੍ਹ : ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ । ਸਭ ਤੋਂ ਪਹਿਲਾਂ ਪੋਸਟਲ ਬੈਲਟ ਦੀ ਗਿਣਤੀ ਕੀਤੀ ਗਈ । ਉਸ ਤੋਂ ਬਾਅਦ ਹੁਣ ਈਵੀਐਮ ਵੋਟਾਂ ਦੀ ਗਿਣਤੀ ਵੀ ਸ਼ੁਰੂ ਹੋ ਗਈ ਹੈ । ਹੁਣ ਤੱਕ ਸ਼ੁਰੂਆਤੀ ਰੁਝਾਨਾਂ 'ਚ ਚਾਰੇ ਸੀਟਾਂ 'ਤੇ 'ਆਪ' ਉਮੀਦਵਾਰ ਅੱਗੇ ਚੱਲ ਰਹੀ ਸੀ ਪਰ ਹੁਣ ਦੋ 'ਤੇ ਅੱਗੇ ਚੱਲ ਰਹੀ ਹੈ ਜਦੋਂ ਕਿ 2 ਸੀਟਾਂ 'ਤੇ ਕਾਂਗਰਸ ਅੱਗੇ ਚੱਲ ਰਹੀ ਹੈ । ਗਿੱਦੜਬਾਹਾ ਵਿੱਚ 3 ਰਾਊਂਡ ਹੋ ਚੁੱਕੇ ਹਨ । ਇੱਥੇ 'ਆਪ' ਉਮੀਦਵਾਰ ਡਿੰਪੀ ਢਿੱਲੋਂ ਨੂੰ 2137 ਵੋਟਾਂ ਦੀ ਲੀਡ ਹੈ । ਡੇਰਾ ਬਾਬਾ ਨਾਨਕ ਵਿੱਚ 1878 ਵੋਟਾਂ ਨਾਲ ਕਾਂਗਰਸ ਪਾਰਟੀ ਦੀ ਉਮੀਦਵਾਰ ਸੱਤਵੇਂ ਰਾਊਂਡ ਵਿੱਚ ਵੀ ਚੱਲ ਰਹੀ ਅੱਗੇ । ਲਗਾਤਾਰ ਪੰਜ ਰਾਊਂਡਸ ਵਿੱਚ ਕਾਂਗਰਸ ਦੀ ਲੀਡ ਬਰਕਰਾਰ ਚੱਬੇਵਾਲ ਵਿੱਚ 5 ਗੇੜ ਪੂਰੇ ਹੋ ਚੁੱਕੇ ਹਨ । 'ਆਪ' ਉਮੀਦਵਾਰ ਇਸ਼ਾਂਕ ਅੱਗੇ ਹਨ। ਉਨ੍ਹਾਂ ਨੂੰ 8508 ਵੋਟਾਂ ਦੀ ਲੀਡ ਹੈ । ਬਰਨਾਲਾ ਵਿੱਚ 6 ਗੇੜ ਪੂਰੇ ਹੋ ਚੁੱਕੇ ਹਨ । ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ 1188 ਵੋਟਾਂ ਨਾਲ ਅੱਗੇ ਹਨ ।
Punjab Bani 23 November,2024
ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਵੋਟਾਂ ਦੀ ਗਿਣਤੀ ਜਾਰੀ
ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਵੋਟਾਂ ਦੀ ਗਿਣਤੀ ਜਾਰੀ ਚੰਡੀਗੜ੍ਹ : ਪੰਜਾਬ ਸੂਬੇ ਵਿਚ ਵਿਚ 20 ਨਵੰਬਰ ਨੂੰ ਚਾਰ ਹਲਕਿਆਂ ਲਈ ਜਿਮਨੀ ਚੋਣਾਂ ਦੌਰਾਨ ਪਈਆਂ ਵੋਟਾਂ ਦੀ ਗਿਣਤੀ ਅੱਜ ਸ਼ੁਰੂ ਹੋ ਗਈ ਹੈ । ਵਿਧਾਨ ਸਭਾ ਹਲਕਾ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਅਤੇ ਰਾਖਵਾਂ ਹਲਕਾ ਚੱਬੇਵਾਲ ਤੋਂ ਚੋਣ ਲੜਨ ਵਾਲੇ 45 ਉਮੀਦਵਾਰਾਂ ਦੀ ਸਿਆਸੀ ਕਿਸਮਤ ਦਾ ਫ਼ੈਸਲਾ ਜਨਤਕ ਹੋਵੇਗਾ । 10:16 ਤੱਕ ਦੇ ਨਤੀਜਿਆਂ ਅਨੁਸਾਰ ਹਲਕਾ ਬਰਨਾਲਾ ਤੋਂ ਛੇਵੇਂ ਰਾਉਂਡ ਤੋਂ ਬਾਅਦ ਕਾਂਗਰਸੀ ਆਗੂ ਕੁਲਦੀਪ ਸਿੰਘ ਕਾਲਾ ਢਿੱਲੋਂ 1188 ਵੋਟਾਂ ਨਾਲ ਅੱਗੇ ਚੱਲ ਰਹੇ ਹਨ । ਉਧਰ ਹਲਕਾ ਚੱਬੇਵਾਲ ਤੋਂ ਆਪ ਆਗੂ ਡਾ. ਇਸ਼ਾਂਕ ਕੁਮਾਰ ਪੰਜਵੇਂ ਰਾਉਂਡ ਤੋਂ ਬਾਅਦ 9000 ਤੋਂ ਵੱਧ ਵੋਟਾਂ ਨਾਲ ਅੱਗੇ ਹਨ । ਹਲਕਾ ਡੇਰਾ ਬਾਬਾ ਨਾਨਕ ਤੋਂ ਆਪ ਆਗੂ ਗੁਰਦੀਪ ਸਿੰਘ ਰੰਧਾਵਾ ਅੱਗੇ ਹਨ । ਹਲਕਾ ਗਿੱਦੜਬਾਹਾ ਤੋਂ ਆਪ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ 1699 ਵੋਟਾਂ ’ਤੇ ਅੱਗੇ ਚੱਲ ਰਹੇ ਹਨ ਜਦਕਿ ਕਾਂਗਰਸੀ ਆਗੂ ਅੰਮ੍ਰਿਤਾ ਵੜਿੰਗ ਦੂਜੇ ਨੰਬਰ ’ਤੇ ਹਨ ।
Punjab Bani 23 November,2024
ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ
ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ ਚੰਡੀਗੜ੍ਹ : ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਵੱਲੋਂ ਚੋਣਾਂ ਸੰਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿਸਦੇ ਅਨੁਸਾਰ ਇਹ ਚੋਣਾਂ ਦਸੰਬਰ ਮਹੀਨੇ ਦੇ ਅੰਤ ਵਿੱਚ ਹੋਣਗੀਆਂ।
Punjab Bani 22 November,2024
ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਦੀ ਗਿਣਤੀ ਅੱਜ
ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਦੀ ਗਿਣਤੀ ਅੱਜ ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਦੀ ਗਿਣਤੀ 23 ਨਵੰਬਰ ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ । ਇਸ ਬਾਬਤ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ । ਸਾਰੇ ਗਿਣਤੀ ਕੇਂਦਰਾਂ ਦੀ ਨਿਗਰਾਨੀ ਸੀ. ਸੀ. ਟੀ. ਵੀ. ਕੈਮਰਿਆਂ ਜ਼ਰੀਏ ਕੀਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਗਿਣਤੀ ਕੇਂਦਰਾਂ ਦੇ ਆਲੇ-ਦੁਆਲੇ ਤਿੰਨ-ਪਰਤੀ ਸੁਰੱਖਿਆ ਪ੍ਰਣਾਲੀ ਕਾਇਮ ਕੀਤੀ ਗਈ ਹੈ, ਜਿਸ ਲਈ ਪੰਜਾਬ ਪੁਲਿਸ ਦੇ ਜਵਾਨ ਤੇ ਅਧਿਕਾਰੀ ਅਤੇ ਕੇਂਦਰੀ ਹਥਿਆਰਬੰਦ ਸੈਨਿਕ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ।ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਵਿੱਚ ਇਸ ਵਾਰ ਕੁੱਲ 45 ਉਮੀਦਵਾਰ ਚੋਣ ਮੈਦਾਨ ਵਿੱਚ ਹਨ । ਵੋਟਾਂ ਦੀ ਗਿਣਤੀ ਲਈ ਹਰੇਕ ਵਿਧਾਨ ਸਭਾ ਹਲਕੇ ਵਿੱਚ ਇਕ ਇਕ ਕੇਂਦਰ ਸਥਾਪਿਤ ਕੀਤਾ ਗਿਆ ਹੈ । ਸਿਬਿਨ ਸੀ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ 10-ਡੇਰਾ ਬਾਬਾ ਨਾਨਕ ਵਿੱਚ 11 ਉਮੀਦਵਾਰਾਂ ਨੇ ਭਾਗ ਲਿਆ ਅਤੇ ਇੱਥੇ 64.01 ਪ੍ਰਤੀਸ਼ਤ ਵੋਟਿੰਗ ਦਰਜ ਕੀਤੀ ਗਈ । ਇਸ ਹਲਕੇ ਦੀਆਂ ਵੋਟਾਂ ਦੀ ਗਿਣਤੀ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟਸ, ਇੰਜੀਨੀਅਰਿੰਗ ਵਿੰਗ, ਹਰਦੋਛੰਨੀ ਰੋਡ, ਗੁਰਦਾਸਪੁਰ ਵਿਖੇ 18 ਰਾਊਂਡਾਂ ਵਿੱਚ ਹੋਵੇਗੀ । ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ 44-ਚੱਬੇਵਾਲ (ਐਸ. ਸੀ.) ਵਿੱਚ ਕੁੱਲ 6 ਉਮੀਦਵਾਰਾਂ ਵੱਲੋਂ ਚੋਣ ਲੜੀ ਗਈ ਅਤੇ ਇੱਥੋਂ ਦੀਆਂ ਵੋਟਾਂ ਦੀ ਗਿਣਤੀ ਜਿਮ ਹਾਲ, ਐਜੂਕੇਸ਼ਨ ਬਲਾਕ, ਰਿਆਤ ਐਂਡ ਬਾਹਰਾ ਗਰੁੱਪ ਆਫ਼ ਇੰਸਟੀਚਿਊਟਸ, ਚੰਡੀਗੜ੍ਹ ਰੋਡ ਹੁਸ਼ਿਆਰਪੁਰ ਵਿਖੇ 15 ਰਾਊਂਡਾਂ ਵਿੱਚ ਕੀਤੀ ਜਾਵੇਗੀ । ਚੱਬੇਵਾਲ ਸੀਟ ਉੱਤੇ ਕੁੱਲ 53.43 ਫੀਸਦੀ ਵੋਟਿੰਗ ਹੋਈ ਹੈ । ਇਸੇ ਤਰ੍ਹਾਂ 84-ਗਿੱਦੜਬਾਹਾ ਹਲਕੇ ਵਿੱਚ 14 ਉਮੀਦਵਾਰ ਚੋਣ ਮੈਦਾਨ ਵਿੱਚ ਹਨ । ਇੱਥੇ ਕੁੱਲ 81.90 ਫੀਸਦੀ ਵੋਟਿੰਗ ਹੋਈ ਹੈ । ਗਿੱਦੜਬਾਹਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਭਾਰੂ ਰੋਡ, ਗਿੱਦੜਬਾਹਾ ਵਿਖੇ 13 ਰਾਊਂਡਾਂ ਵਿੱਚ ਕੀਤੀ ਜਾਵੇਗੀ । ਸਿਬਿਨ ਸੀ ਨੇ ਦੱਸਿਆ ਕਿ 103-ਬਰਨਾਲਾ ਹਲਕੇ ਵਿੱਚ 14 ਉਮੀਦਵਾਰਾਂ ਵਿੱਚ ਮੁਕਾਬਲਾ ਰਿਹਾ । ਇਸ ਹਲਕੇ ਵਿੱਚ 56.34 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ । ਬਰਨਾਲਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਐੱਸ. ਡੀ. ਕਾਲਜ ਆਫ਼ ਐਜੂਕੇਸ਼ਨ, ਬਰਨਾਲਾ ਵਿਖੇ 16 ਰਾਊਂਡਾਂ ਵਿੱਚ ਕੀਤੀ ਜਾਵੇਗੀ । ਸਿਬਿਨ ਸੀ ਨੇ ਅੱਗੇ ਦੱਸਿਆ ਕਿ ਐੱਸਡੀਐੱਮ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਰਿਟਰਨਿੰਗ ਅਧਿਕਾਰੀ ਹਨ, ਜਦਕਿ ਹੁਸ਼ਿਆਰਪੁਰ ਦੇ ਏ. ਡੀ. ਸੀ. (ਜੀ) ਵਿਧਾਨ ਸਭਾ ਹਲਕਾ ਚੱਬੇਵਾਲ (ਐਸ. ਸੀ.) ਦੇ ਰਿਟਰਨਿੰਗ ਅਧਿਕਾਰੀ ਹਨ, ਉੱਥੇ ਹੀ ਐੱਸਡੀਐੱਮ ਗਿੱਦੜਬਾਹਾ ਨੂੰ ਵਿਧਾਨ ਸਭਾ ਹਲਕਾ ਗਿੱਦੜਬਾਹਾ ਦਾ ਰਿਟਰਨਿੰਗ ਅਧਿਕਾਰੀ ਅਤੇ ਐੱਸਡੀਐਮ ਬਰਨਾਲਾ ਵਿਧਾਨ ਸਭਾ ਹਲਕਾ ਬਰਨਾਲਾ ਦੇ ਰਿਟਰਨਿੰਗ ਅਧਿਕਾਰੀ ਹਨ ।
Punjab Bani 22 November,2024
ਨਗਰ ਨਿਗਮ ਅਤੇ ਨਗਰ ਪਾਲਿਕਾ ਸਬੰਧੀ 25 ਨਵੰਬਰ ਤੱਕ ਹੋ ਜਾਵੇਗਾ ਚੋਣਾਂ ਦਾ ਨੋਟੀਫਿਕੇਸ਼ਨ
ਨਗਰ ਨਿਗਮ ਅਤੇ ਨਗਰ ਪਾਲਿਕਾ ਸਬੰਧੀ 25 ਨਵੰਬਰ ਤੱਕ ਹੋ ਜਾਵੇਗਾ ਚੋਣਾਂ ਦਾ ਨੋਟੀਫਿਕੇਸ਼ਨ ਚੰਡੀਗੜ੍ਹ : ਪੰਜਾਬ `ਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ । ਪੰਜਾਬ ਸਰਕਾਰ ਨੇ ਚੋਣਾਂ ਦੇ ਨੋਟੀਫਿਕੇਸ਼ਨ ਜਾਰੀ ਕਰਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ `ਚ ਜਵਾਬ ਦਾਖਲ ਕੀਤਾ ਹੈ । ਪੰਜਾਬ ਸਰਕਾਰ ਨੇ ਕਿਹਾ ਕਿ ਹੈ ਕਿ ਉਹ 25 ਨਵੰਬਰ ਤੱਕ ਨੋਟੀਫਿਕੇਸ਼ਨ ਜਾਰੀ ਕਰ ਦੇਵੇਗੀ । ਵੀਰਵਾਰ ਨੂੰ ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 25 ਨਵੰਬਰ ਤੱਕ ਨਗਰ ਨਿਗਮ ਅਤੇ ਨਗਰ ਪਾਲਿਕਾ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਕੀਤਾ ।
Punjab Bani 22 November,2024
ਪੰਜਾਬ `ਚ ਪੈਦਾ ਹੋ ਸਕਦਾ ਹੈ ਬਿਜਲੀ ਤੇ ਪਾਣੀ ਦਾ ਸੰਕਟ
ਪੰਜਾਬ `ਚ ਪੈਦਾ ਹੋ ਸਕਦਾ ਹੈ ਬਿਜਲੀ ਤੇ ਪਾਣੀ ਦਾ ਸੰਕਟ ਚੰਡੀਗੜ੍ਹ : ਮੌਨਸੂਨ ਮਗਰੋਂ ਘੱਟ ਮੀਂਹ ਪੈਣ ਅਤੇ ਵੱਡੇ ਡੈਮਾਂ ਵਾਲੇ ਇਲਾਕਿਆਂ ’ਚ ਬਰਫ਼ ਜੰਮਣ ਕਾਰਨ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ. ਬੀ. ਐੱਮ. ਬੀ.) ਨੇ ਪਾਣੀ ਦੀ ਉਪਲੱਬਧਤਾ ਨੂੰ ਬਾਰੇ ਚੌਕਸ ਰਹਿਣ ਦੀ ਚਿਤਾਵਨੀ ਦਿੱਤੀ ਹੈ।ਬੋਰਡ ਅਧਿਕਾਰੀਆਂ ਨੇ ਕਿਹਾ ਹੈ ਕਿ ਜੇ ਠੰਢ ਦੇ ਮੌਸਮ ਦੌਰਾਨ ਬਹੁਤੇ ਮੀਂਹ ਨਾ ਪਏ ਤਾਂ ਪੰਜਾਬ ਅਤੇ ਹਰਿਆਣਾ ਸਮੇਤ ਹੋਰ ਸੂਬਿਆਂ ਨੂੰ ਗਰਮੀਆਂ ’ਚ ਪਾਣੀ ਅਤੇ ਬਿਜਲੀ ਸੰਕਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਬੀ. ਬੀ. ਐੱਮ. ਬੀ. ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਅਸੀਂ ਆਪਣੇ ਮੈਂਬਰ ਸੂਬਿਆਂ ਨੂੰ ਆਉਂਦੇ ਮਹੀਨਿਆਂ ’ਚ ਪਾਣੀ ਦੀ ਮੰਗ ਦਾ ਅੰਦਾਜ਼ਾ ਲਗਾਉਣ ’ਚ ਸਾਵਧਾਨੀ ਵਰਤਣ ਲਈ ਕਿਹਾ ਹੈ ਕਿਉਂਕਿ ਮੌਜੂਦਾ ਭੰਡਾਰਣ ਅਤੇ ਪ੍ਰਵਾਹ ਸਾਲ ਦੇ ਇਸ ਸਮੇਂ ਲਈ ਆਮ ਨਾਲੋਂ ਘੱਟ ਹੈ। ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ ਅਤੇ ਰਾਜਸਥਾਨ ਬੀ. ਬੀ. ਐੱਮ. ਬੀ. ਦੇ ਮੈਂਬਰ ਹਨ ਜੋ ਭਾਖੜਾ ਅਤੇ ਪੌਂਗ ਡੈਮਾਂ ਤੋਂ ਪਾਣੀ ਲੈਂਦੇ ਹਨ। ਭਾਖੜਾ ਡੈਮ ’ਚ ਪਾਣੀ ਦਾ ਪੱਧਰ 1,633 ਫੁੱਟ ਦਰਜ ਕੀਤਾ ਗਿਆ ਜੋ ਪਿਛਲੇ ਸਾਲ ਦੇ ਮੁਕਾਬਲੇ ’ਚ ਕਰੀਬ 15 ਫੁੱਟ ਹੇਠਾਂ ਹੈ। ਉਧਰ ਪੌਂਗ ਡੈਮ ’ਚ ਪਾਣੀ ਦਾ ਪੱਧਰ 1,343 ਫੁੱਟ ਰਿਕਾਰਡ ਹੋਇਆ ਜੋ ਪਿਛਲੇ ਸਾਲ ਨਾਲੋਂ ਕਰੀਬ 18 ਫੁੱਟ ਘੱਟ ਹੈ।ਅਧਿਕਾਰੀ ਨੇ ਕਿਹਾ ਕਿ ਭਾਖੜਾ ’ਚ ਪਾਣੀ ਦੀ ਮੌਜੂਦਾ ਭੰਡਾਰਨ ਸਮਰੱਥਾ ਕੁੱਲ ਸਮਰੱਥਾ ਦਾ ਕਰੀਬ 63 ਫ਼ੀਸਦ ਹੈ ਜੋ ਆਮ ਨਾਲੋਂ 10 ਫ਼ੀਸਦ ਘੱਟ ਹੈ ਜਦਕਿ ਪੌਂਗ ’ਚ ਭੰਡਾਰਨ ਸਮਰੱਥਾ 50 ਫ਼ੀਸਦ ਹੈ ਜੋ ਆਮ ਨਾਲੋਂ 15 ਫ਼ੀਸਦ ਘੱਟ ਹੈ। ਜਲਵਾਯੂ ਹਾਲਾਤ ਅਤੇ ਵਾਤਾਵਰਨ ਕਾਰਨਾਂ ਦੇ ਆਧਾਰ ’ਤੇ ਜਲ ਭੰਡਾਰਾਂ ’ਚ ਪਾਣੀ ਦਾ ਪ੍ਰਵਾਹ ਰੋਜ਼ਾਨਾ ਬਦਲਦਾ ਰਹਿੰਦਾ ਹੈ ।
Punjab Bani 22 November,2024
ਅਨਮੋਲ ਬਿਸ਼ਨੋਈ ਅਮਰੀਕਾ ਦੀ ਆਇਓਵਾ ਜੇਲ੍ਹ ’ਚ ਬੰਦ
ਅਨਮੋਲ ਬਿਸ਼ਨੋਈ ਅਮਰੀਕਾ ਦੀ ਆਇਓਵਾ ਜੇਲ੍ਹ ’ਚ ਬੰਦ ਵਾਸ਼ਿੰਗਟਨ : ਰਾਸ਼ਟਰਵਾਦੀ ਕਾਂਗਰਸ ਪਾਰਟੀ ਆਗੂ ਬਾਬਾ ਸਿੱਦੀਕੀ ਦੀ ਹੱਤਿਆ ਅਤੇ ਅਦਾਕਾਰ ਸਲਮਾਨ ਖ਼ਾਨ ਦੇ ਮੁੰਬਈ ਸਥਿਤ ਘਰ ਬਾਹਰ ਗੋਲੀਬਾਰੀ ਮਾਮਲੇ ਵਿੱਚ ਲੋੜੀਂਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਛੋਟੇ ਭਰਾ ਅਨਮੋਲ ਨੂੰ ਅਮਰੀਕੀ ਏਜੰਸੀਆਂ ਨੇ ਗ੍ਰਿਫ਼ਤਾਰ ਕੀਤਾ ਹੈ ਅਤੇ ਉਹ ਇਸ ਸਮੇਂ ਆਇਓਵਾ ਦੀ ਜੇਲ੍ਹ ਵਿੱਚ ਬੰਦ ਹੈ । ਇਸ ਤੋਂ ਇਲਾਵਾ ਹੋਰ ਕੋਈ ਵੇਰਵਾ ਫੌਰੀ ਉਪਲੱਬਧ ਨਹੀਂ ਹੈ। ਮੰਨਿਆ ਜਾਂਦਾ ਹੈ ਕਿ ਅਨਮੋਲ ਕੈਨੇਡਾ ਵਿੱਚ ਰਹਿੰਦਾ ਹੈ ਅਤੇ ਲਗਾਤਾਰ ਅਮਰੀਕਾ ਵਿੱਚ ਆਉਂਦਾ-ਜਾਂਦਾ ਹੈ । ਉਹ ਲਾਰੈਂਸ ਦਾ ਛੋਟਾ ਭਰਾ ਹੈ, ਜਿਸ ’ਤੇ ਜੇਲ੍ਹ ਵਿੱਚ ਰਹਿਣ ਦੇ ਬਾਵਜੂਦ ਆਲਮੀ ਅਪਰਾਧਕ ਗਰੋਹ ਚਲਾਉਣ ਦਾ ਦੋਸ਼ ਹੈ । ਲਾਰੈਂਸ ਇਸ ਸਮੇਂ ਅਹਿਮਦਾਬਾਦ ਦੀ ਸਾਬਰਮਤੀ ਕੇਂਦਰੀ ਜੇਲ੍ਹ ਵਿੱਚ ਬੰਦ ਹੈ। ਅਨਮੋਲ ਮੁੰਬਈ ਦੇ ਬਾਂਦਰਾ ਇਲਾਕੇ ਵਿੱਚ ਐੱਨ. ਸੀ. ਪੀ. ਆਗੂ ਤੇ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਸਿੱਦੀਕੀ ਦੀ ਹੱਤਿਆ ਸਮੇਤ ਕਈ ਅਪਰਾਧਕ ਮਾਮਲਿਆਂ ਵਿੱਚ ਲੋੜੀਂਦਾ ਹੈ । ਇਸ ਸਾਲ 14 ਅਪਰੈਲ ਨੂੰ ਬੌਲੀਵੁੱਡ ਅਦਾਕਾਰ ਸਲਮਾਨ ਖ਼ਾਨ ਦੇ ਬਾਂਦਰਾ ਇਲਾਕੇ ਵਿੱਚ ਸਥਿਤ ਘਰ ’ਤੇ ਗੋਲੀਬਾਰੀ ਦੀ ਘਟਨਾ ਵਿੱਚ ਵੀ ਕਥਿਤ ਤੌਰ ’ਤੇ ਉਸ ਦਾ ਹੱਥ ਹੈ । ਭਾਰਤ ਨੇ ਅਨਮੋਲ ਦੀ ਹਵਾਲਗੀ ਦੀ ਮੰਗ ਕੀਤੀ ਹੈ ।
Punjab Bani 22 November,2024
ਸਰਕਾਰ ਦੇ ਇਕ ਪਾਸੇ ਮੰਗਾਂ ਨਾ ਮੰਨਣ ਅਤੇ ਦੂਸਰੇ ਪਾਸੇ ਦਿੱਲੀ ਨਾ ਜਾਣ ਦੇ ਚਲਦਿਆਂ ਹੀ ਮਰਨ ਵਰਤ ਦਾ ਫ਼ੈਸਲਾ ਕੀਤਾ ਗਿਆ ਹੈ : ਡੱਲੇਵਾਲ
ਸਰਕਾਰ ਦੇ ਇਕ ਪਾਸੇ ਮੰਗਾਂ ਨਾ ਮੰਨਣ ਅਤੇ ਦੂਸਰੇ ਪਾਸੇ ਦਿੱਲੀ ਨਾ ਜਾਣ ਦੇ ਚਲਦਿਆਂ ਹੀ ਮਰਨ ਵਰਤ ਦਾ ਫ਼ੈਸਲਾ ਕੀਤਾ ਗਿਆ ਹੈ : ਡੱਲੇਵਾਲ ਮਹਿਲ ਕਲਾਂ : ਕੇਂਦਰ ਸਰਕਾਰ ਵੱਲੋਂ ਕਿਸਾਨੀ ਮੰਗਾਂ ਦੇ ਹੱਕ ਨਾ ਕੀਤੇ ਜਾਣ ਦੇ ਰੋਸ ਵਜੋਂ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਅਗਵਾਈ ਵਿੱਚ ਖਨੌਰੀ ਬਾਰਡਰ ’ਤੇ 26 ਨਵੰਬਰ ਨੂੰ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ । ਇਹ ਗੱਲਾਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਪਿੰਡ ਵਜੀਦਕੇ ਖ਼ੁਰਦ ਵਿੱਚ ਜੱਥੇਬੰਦੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਉਪਰੰਤ ਕਹੀਆਂ । ਉਨ੍ਹਾਂ ਕਿਹਾ ਕਿ ਪਿਛਲੇ 9 ਮਹੀਨੇ ਤੋਂ ਵੱਧ ਸਮੇਂ ਤੋਂ ਉਹ ਬਾਰਡਰਾਂ ਉਪਰ ਬੈਠੇ ਹਨ, ਪ੍ਰੰਤੂ ਸਰਕਾਰ ਨਾ ਤਾਂ ਉਨ੍ਹਾਂ ਦੀਆਂ ਮੰਗਾਂ ਮੰਨਦੀ ਹੈ ਅਤੇ ਨਾ ਹੀ ਅੱਗੇ ਦਿੱਲੀ ਸ਼ਾਂਤਮਈ ਸੰਘਰਸ਼ ਕਰਨ ਲਈ ਜਾਣ ਦੇ ਰਹੀ ਹੈ ਜਿਸ ਕਰ ਕੇ ਉਨ੍ਹਾਂ ਨੇ ਇਹ ਤਿੱਖੇ ਸੰਘਰਸ਼ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਐੱਮਐਸਪੀ ਗਾਰੰਟੀ ਕਾਨੂੰਨ, ਡਾ. ਸਵਾਮੀਨਾਥਨ ਦੀ ਰਿਪਰੋਟ ਅਨੁਸਾਰ ਫ਼ਸਲਾਂ ਦੇ ਭਾਅ, ਕਿਸਾਨਾਂ ਦੀ ਪੂਰਨ ਕਰਜ਼ਾ ਮੁਕਤੀ, ਕਿਸਾਨਾਂ ਦੇ ਸਾਰੇ ਕੇਸ ਰੱਦ ਕਰਨ, ਲਖੀਮਪੁਰ ਖ਼ੀਰੀ ਦੇ ਇਨਸਾਫ਼, ਬਿਜਲੀ ਬਿੱਲ ਰੱਦ ਕਰਨ, ਸ਼ੁਭਕਰਨ ਦੀ ਮੌਤ ਸਬੰਧੀ ਸੇਵਾਮੁਕਤ ਜੱਜ ਦੀ ਕਮੇਟੀ ਤੋਂ ਜਾਂਚ ਕਰਵਾਉਣ ਸਮੇਤ ਹੋਰ ਮੰਗਾਂ ਸ਼ਾਮਲ ਹਨ। ਉਨ੍ਹਾਂਕਿਹਾ ਕਿ ਇਸ ਮਰਨ ਵਰਤ ਵਿੱਚ ਉਨ੍ਹਾਂ ਦੀ ਜੱਥੇਬੰਦੀ ਦੇ ਹਰ ਜ਼ਿਲ੍ਹੇ ਵਿੱਚੋਂ ਆਗੂ ਅਤੇ ਵਰਕਰ ਵੱਡੇ ਪੱਧਰ ’ਤੇ ਸ਼ਾਮਲ ਹੋਣਗੇ। ਇਹ ਸੰਘਰਸ਼ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰੱਖਿਆ ਜਾਵੇਗਾ ਅਤੇ ਉਹ ਆਪਣੀ ਸ਼ਹਾਦਤ ਤੋਂ ਵੀ ਪਿੱਛੇ ਨਹੀਂ ਹੱਟਣਗੇ । ਸ੍ਰੀ ਡੱਲੇਵਾਲ ਨੇ ਕਿਹਾ ਕਿ ਸੂਬਾ ਸਰਕਾਰ ਵੀ ਕੇਂਦਰ ਸਰਕਾਰ ਦੀਆਂ ਨੀਤੀਆਂ ਤਹਿਤ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਸਬੰਧੀ ਪ੍ਰੇਸ਼ਾਨ ਕਰ ਰਹੀ ਹੈ। ਉਨ੍ਹਾਂ ਝੋਨੇ ਦੀ ਫ਼ਸਲ ਸਬੰਧੀ ਕਾਟ ਲਗਾਉਣ ਵਾਲੇ ਆੜ੍ਹਤੀਆਂ ਅਤੇ ਸ਼ੈੱਲਰ ਮਾਲਕਾਂ ਵਿਰੁੱਧ ਸਖ਼ਤ ਕਾਰਵਾਈ ਦੀ ਵੀ ਮੰਗ ਕੀਤੀ ।
Punjab Bani 22 November,2024
ਦਿੱਲੀ ਹਾਈ ਕੋਰਟ ਨੇ ਕੀਤਾ ਅਰਵਿੰਦ ਕੇਜਰੀਵਾਲ ਖਿ਼ਲਾਫ਼ ਸੁਣਵਾਈ ’ਤੇ ਰੋਕ ਲਗਾਉਣ ਤੋਂ ਇਨਕਾਰ
ਦਿੱਲੀ ਹਾਈ ਕੋਰਟ ਨੇ ਕੀਤਾ ਅਰਵਿੰਦ ਕੇਜਰੀਵਾਲ ਖਿ਼ਲਾਫ਼ ਸੁਣਵਾਈ ’ਤੇ ਰੋਕ ਲਗਾਉਣ ਤੋਂ ਇਨਕਾਰ ਨਵੀਂ ਦਿੱਲੀ: ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਬਣੀ ਦਿੱਲੀ ਹਾਈ ਕੋਰਟ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਖ਼ਿਲਾਫ਼ ਸੁਣਵਾਈ ’ਤੇ ਫਿਲਹਾਲ ਰੋਕ ਲਗਾਉਣ ਤੋਂ ਅੱਜ ਇਨਕਾਰ ਕਰ ਦਿੱਤਾ । ਕੇਜਰੀਵਾਲ ਦਿੱਲੀ ਆਬਕਾਰੀ ਨੀਤੀ 2021-22 ਨਾਲ ਸਬੰਧਤ ਕਥਿਤ ਬੇਨਿਯਮੀਆਂ ਮਾਮਲੇ ’ਚ ਮੁਲਜ਼ਮ ਹੈ। ਜਸਟਿਸ ਮਨੋਜ ਕੁਮਾਰ ਓਹਰੀ ਨੇ ਕੇਜਰੀਵਾਲ ਦੀ ਉਸ ਪਟੀਸ਼ਨ ’ਤੇ ਜਾਂਚ ਏਜੰਸੀ ਐਨਫੋਰਸਮੈਂਟ ਡਾਇਰੈਕਟੋਰੇਟ ਤੋਂ ਜਵਾਬ ਮੰਗਿਆ, ਜਿਸ ਵਿੱਚ ਚਾਰਜਸ਼ੀਟ ’ਤੇ ਨੋਟਿਸ ਲੈਣ ਦੇ ਹੇਠਲੀ ਅਦਾਲਤ ਦੇ ਹੁਕਮ ਨੂੰ ਚੁਣੌਤੀ ਦਿੱਤੀ ਗਈ ਹੈ । ਇਸ ਮਾਮਲੇ ਦੀ ਸੁਣਵਾਈ 20 ਦਸੰਬਰ ਨੂੰ ਹੋਵੇਗੀ । ਕੇਜਰੀਵਾਲ ਨੇ ਹੇਠਲੀ ਅਦਾਲਤ ਦੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ । ਈ. ਡੀ. ਨੇ ਕਿਹਾ ਕਿ ਉਸ ਵੱਲੋਂ ਕੇਜਰੀਵਾਲ ਖ਼ਿਲਾਫ਼ ਹਲਫ਼ਨਾਮਾ ਦਾਖ਼ਲ ਦਾਇਰ ਕੀਤਾ ਜਾਵੇਗਾ ।
Punjab Bani 22 November,2024
ਦਿੱਲੀ ਦੀ ਅਦਾਲਤ ਨੇ ਦਿੱਤਾ ਸਾਲਸੀ ਰਾਸ਼ੀ ਅਦਾ ਨਾ ਕਰਨ ’ਤੇ ਰਾਜਸਥਾਨ ਵਿੱਚ ਨੋਖਾ ਨਗਰ ਕੌਂਸਲ ਦੀ ਮਲਕੀਅਤ ਵਾਲੇ ਬੀਕਾਨੇਰ ਹਾਊਸ ਨੂੰ ਕੁਰਕ ਕਰਨ ਦਾ ਨਿਰਦੇਸ਼
ਦਿੱਲੀ ਦੀ ਅਦਾਲਤ ਨੇ ਦਿੱਤਾ ਸਾਲਸੀ ਰਾਸ਼ੀ ਅਦਾ ਨਾ ਕਰਨ ’ਤੇ ਰਾਜਸਥਾਨ ਵਿੱਚ ਨੋਖਾ ਨਗਰ ਕੌਂਸਲ ਦੀ ਮਲਕੀਅਤ ਵਾਲੇ ਬੀਕਾਨੇਰ ਹਾਊਸ ਨੂੰ ਕੁਰਕ ਕਰਨ ਦਾ ਨਿਰਦੇਸ਼ ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੀ ਅਦਾਲਤ ਨੇ ਇੱਕ ਕੰਪਨੀ ਨੂੰ 50.31 ਲੱਖ ਰੁਪਏ ਦੀ ਸਾਲਸੀ ਰਾਸ਼ੀ ਦੀ ਅਦਾਇਗੀ ਨਾ ਕਰਨ ’ਤੇ ਰਾਜਸਥਾਨ ਵਿੱਚ ਨੋਖਾ ਨਗਰ ਕੌਂਸਲ ਦੀ ਮਲਕੀਅਤ ਵਾਲੇ ਬੀਕਾਨੇਰ ਹਾਊਸ ਨੂੰ ਕੁਰਕ ਕਰਨ ਦਾ ਨਿਰਦੇਸ਼ ਦਿੱਤਾ ਹੈ । ਜ਼ਿਲ੍ਹਾ ਜੱਜ ਵਿਦਿਆ ਪ੍ਰਕਾਸ਼ ਨੇ ਆਦੇਸ਼ ਦਿੰਦਿਆਂ ਕਿਹਾ ਕਿ ਨਗਰ ਕੌਂਸਲ ਵੱਲੋਂ ਇਸ ਸਾਲ ਦੇ ਸ਼ੁਰੂ ਵਿੱਚ ਦਾਇਰ ਕੀਤੀ ਗਈ ਅਪੀਲ ਖਾਰਜ ਹੋਣ ਮਗਰੋਂ ‘ਐਨਵਾਇਰੋ ਇੰਫਰਾ ਇੰਜਨੀਅਰਜ਼ ਪ੍ਰਾਈਵੇਟ ਲਿਮਟਡ’ ਦੇ ਪੱਖ ਵਿੱਚ 2020 ਦਾ ਸਾਲਸੀ ਆਦੇਸ਼ ਅੰਤਿਮ ਹੋ ਗਿਆ ਹੈ । ਜੱਜ ਨੇ 18 ਸਤੰਬਰ ਨੂੰ ਪਾਸ ਆਦੇਸ਼ ਵਿੱਚ ਕਿਹਾ ਕਿ ਅਦਾਲਤ ਦੇ ਨਿਰਦੇਸ਼ ਦਾ ਪਾਲਣ ਨਹੀਂ ਕੀਤਾ ਗਿਆ । ਜੱਜ ਨੇ ਕਿਹਾ ਕਿ ਇਸ ਗੱਲ ’ਤੇ ਗੌਰ ਕਰਦਿਆਂ ਕਿ ਵਾਰ-ਵਾਰ ਮੌਕਾ ਦੇਣ ਦੇ ਬਾਵਜੂਦ ਦੇਣਦਾਰ ਆਪਣੀ ਜਾਇਦਾਦ ਦਾ ਹਲਫ਼ਨਾਮਾ ਪੇਸ਼ ਕਰਨ ਦੇ ਨਿਰਦੇਸ਼ ਦਾ ਪਾਲਣ ਕਰਨ ਵਿੱਚ ਨਾਕਾਮ ਰਿਹਾ ਹੈ । ਅਦਾਲਤ ਨੇ ਡਿਕਰੀ ਧਾਰਕ (ਡੀ. ਐੱਚ.) ਵੱਲੋਂ ਪੇਸ਼ ਦਲੀਲਾਂ ਨਾਲ ਸਹਿਮਤੀ ਪ੍ਰਗਟਾਉਂਦਿਆਂ ਦੇਖਿਆ ਕਿ ਦੇਣਦਾਰ ਦੀ ਅਚੱਲ ਜਾਇਦਾਦ ਯਾਨੀ ਬੀਕਾਨੇਰ ਹਾਊਸ ਖ਼ਿਲਾਫ਼ ਕੁਰਕੀ ਵਾਰੰਟ ਜਾਰੀ ਕਰਨ ਦਾ ਇਹ ਢੁਕਵਾਂ ਮਾਮਲਾ ਹੈ । ਅਦਾਲਤ ਨੇ 21 ਜਨਵਰੀ 2020 ਨੂੰ ਸਾਲਸੀ ਟ੍ਰਿਬਿਊਨਲ ਵੱਲੋਂ ਦਿੱਤੇ ਆਦੇਸ਼ ਨੂੰ ਲਾਗੂ ਕਰਨ ਦੀ ਅਪੀਲ ਕਰਨ ਵਾਲੀ ਅਰਜ਼ੀ ’ਤੇ ਇਹ ਹੁਕਮ ਦਿੱਤਾ। ਜੱਜ ਨੇ ਕਿਹਾ ਕਿ ਨੋਖਾ ਨਗਰ ਕੌਂਸਲ ਜਾਇਦਾਦ ਨੂੰ ਨਾ ਵੇਚ ਸਕਦੀ ਹੈ ਤੇ ਨਾ ਹੀ ਤੋਹਫੇ ਆਦਿ ਵਜੋਂ ਇਸ ਨੂੰ ਤਬਦੀਲ ਕਰ ਸਕਦੀ ਹੈ । ਜੱਜ ਨੇ ਨੋਖਾ ਨਗਰ ਕੌਂਸਲ ਦੇ ਨੁਮਾਇੰਦੇ ਨੂੰ 29 ਨਵੰਬਰ ਨੂੰ ਅਗਲੀ ਸੁਣਵਾਈ ਦੌਰਾਨ ਅਦਾਲਤ ਵਿੱਚ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਹੈ ।
Punjab Bani 22 November,2024
ਸਿੱਖਾਂ ’ਤੇ ਚੁਟਕਲਿਆਂ ਵਾਲੀਆਂ ਸਾਈਟਾਂ ’ਤੇ ਪਾਬੰਦੀ ਲਾਉਣ ਵਾਲੀ ਪਟੀਸ਼ਨ ਸੁਣੇਗੀ ਸੁਪਰੀਮ ਕੋਰਟ
ਸਿੱਖਾਂ ’ਤੇ ਚੁਟਕਲਿਆਂ ਵਾਲੀਆਂ ਸਾਈਟਾਂ ’ਤੇ ਪਾਬੰਦੀ ਲਾਉਣ ਵਾਲੀ ਪਟੀਸ਼ਨ ਸੁਣੇਗੀ ਸੁਪਰੀਮ ਕੋਰਟ ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉੱਚ ਤੇ ਮਾਨਯੋਗ ਅਦਾਲਤ ਨੇ ਦੱਸਿਆ ਕਿ ਉਹ ਸਿੱਖਾਂ ਬਾਰੇ ਚੁਟਕਲੇ ਦਿਖਾਉਣ ਵਾਲੀਆਂ ਵੈੱਬਸਾਈਟਾਂ ’ਤੇ ਪਾਬੰਦੀ ਲਗਾਉਣ ਦਾ ਨਿਰਦੇਸ਼ ਦੇਣ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਅੱਠ ਹਫ਼ਤਿਆਂ ਬਾਅਦ ਸੁਣਵਾਈ ਕਰੇਗੀ । ਇਨ੍ਹਾਂ ਵੈਬਸਾਈਟਾਂ ’ਤੇ ਸਿੱਖਾਂ ਦਾ ਅਕਸ ਵਿਗਾੜਨ ਦੇ ਦੋਸ਼ ਲਗਾਏ ਗਏ ਹਨ । ਜਸਟਿਸ ਬੀਆਰ ਗਵੱਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੇ ਬੈਂਚ ਨੇ ਕਿਹਾ ਕਿ ਇਹ ਮਹੱਤਵਪੂਰਨ ਮਾਮਲਾ ਹੈ । ਪਟੀਸ਼ਨਰ ਹਰਵਿੰਦਰ ਚੌਧਰੀ ਨੇ ਬੈਂਚ ਨੂੰ ਸੂਚਿਤ ਕੀਤਾ ਕਿ ਉਹ ਇਸ ਮਾਮਲੇ ਵਿੱਚ ਆਪਣੇ ਸੁਝਾਅ ਤੇ ਹੋਰ ਧਿਰਾਂ ਦੇ ਸੁਝਾਅ ਛੋਟੇ ਸੰਗ੍ਰਹਿ ਵਜੋਂ ਪੇਸ਼ ਕਰੇਗੀ । ਬੈਂਚ ਨੇ ਉਸ ਨੂੰ ਅੱਠ ਹਫ਼ਤਿਆਂ ਦਾ ਸਮਾਂ ਦਿੰਦਿਆਂ ਇਸ ਮਾਮਲੇ ਨੂੰ ਸੂਚੀਬੱਧ ਕੀਤਾ। ਸੁਣਵਾਈ ਮੌਕੇ ਹਰਵਿੰਦਰ ਚੌਧਰੀ ਨੇ ਸਿੱਖ ਭਾਈਚਾਰੇ ਦੀਆਂ ਔਰਤਾਂ ਦੀਆਂ ਸ਼ਿਕਾਇਤਾਂ ਉਜਾਗਰ ਕੀਤੀਆਂ । ਉਨ੍ਹਾਂ ਕਿਹਾ ਕਿ ਇਨ੍ਹਾਂ ਔਰਤਾਂ ਦੇ ਪਹਿਰਾਵੇ ਦਾ ਮਜ਼ਾਕ ਉਡਾਇਆ ਜਾਂਦਾ ਸੀ ਤੇ ਉਨ੍ਹਾਂ ਦੇ ਬੱਚਿਆਂ ਨੂੰ ਸਕੂਲਾਂ ਵਿੱਚ ਧੱਕੇਸ਼ਾਹੀ ਦਾ ਸਾਹਮਣਾ ਕਰਨਾ ਪੈਂਦਾ । ਪਟੀਸ਼ਨਰ ਨੇ ਘਟਨਾ ਦਾ ਹਵਾਲਾ ਦਿੱਤਾ, ਜਿਸ ਵਿੱਚ ਲੜਕੇ ਨੇ ਕਥਿਤ ਤੌਰ ’ਤੇ ਸਕੂਲ ਵਿੱਚ ਧੱਕੇਸ਼ਾਹੀ ਹੋਣ ਕਾਰਨ ਖ਼ੁਦਕੁਸ਼ੀ ਕਰ ਲਈ ਸੀ ।
Punjab Bani 22 November,2024
ਅਡਾਨੀ ’ਤੇ ਭਾਰਤੀ ਅਧਿਕਾਰੀਆਂ ਨੂੰ 2,100 ਕਰੋੜ ਰੁਪਏ ਦੀ ਰਿਸ਼ਵਤ ਦੇਣ ਦੇ ਦੋਸ਼
ਅਡਾਨੀ ’ਤੇ ਭਾਰਤੀ ਅਧਿਕਾਰੀਆਂ ਨੂੰ 2,100 ਕਰੋੜ ਰੁਪਏ ਦੀ ਰਿਸ਼ਵਤ ਦੇਣ ਦੇ ਦੋਸ਼ ਨਿਊਯਾਰਕ : ਭਾਰਤੀ ਅਰਬਪਤੀ ਕਾਰੋਬਾਰੀ ਗੌਤਮ ਅਡਾਨੀ ਹਾਲੇ ਅਮਰੀਕੀ ਸ਼ਾਰਟ ਸੈੱਲਰ ਹਿੰਡਨਬਰਗ ਰਿਸਰਚ ਵੱਲੋਂ ਲਾਏ ਧੋਖਾਧੜੀ ਦੇ ਦੋਸ਼ਾਂ ਤੋਂ ਉਭਰਿਆ ਵੀ ਨਹੀਂ ਸੀ ਕਿ ਹੁਣ ਅਮਰੀਕਾ ਦੀ ਅਦਾਲਤ ’ਚ ਉਸ ’ਤੇ ਸੂਰਜੀ ਊਰਜਾ ਠੇਕੇ ਹਾਸਲ ਕਰਨ ਲਈ ਭਾਰਤੀ ਅਧਿਕਾਰੀਆਂ ਨੂੰ 25 ਕਰੋੜ ਡਾਲਰ (ਕਰੀਬ 2100 ਕਰੋੜ ਰੁਪਏ) ਦੀ ਰਿਸ਼ਵਤ ਦੇਣ ਦੇ ਦੋਸ਼ ਲੱਗੇ ਹਨ । ਭਾਰਤ ਦੇ ਦੂਜੇ ਸਭ ਤੋਂ ਅਮੀਰ ਅਡਾਨੀ ’ਤੇ ਅਮਰੀਕੀ ਅਧਿਕਾਰੀਆਂ ਨੇ ਦੋ ਵੱਖੋ-ਵੱਖਰੇ ਮਾਮਲਿਆਂ ’ਚ ਰਿਸ਼ਵਤਖੋਰੀ ਅਤੇ ਸਕਿਉਰਿਟੀਜ਼ ਧੋਖਾਧੜੀ ਦੇ ਦੋਸ਼ ਲਾਏ ਹਨ । ਨਿਊਯਾਰਕ ਦੀ ਅਦਾਲਤ ’ਚ ਅਮਰੀਕੀ ਨਿਆਂ ਵਿਭਾਗ ਵੱਲੋਂ ਗੌਤਮ ਅਤੇ ਉਸ ਦੇ ਭਤੀਜੇ ਸਾਗਰ ਸਮੇਤ ਸੱਤ ਹੋਰਾਂ ’ਤੇ ਮਹਿੰਗੀ ਸੂਰਜੀ ਊਰਜਾ ਖ਼ਰੀਦਣ ਲਈ ਆਂਧਰਾ ਪ੍ਰਦੇਸ਼ ਜਿਹੀਆਂ ਸੂਬਾ ਸਰਕਾਰਾਂ ਦੇ ਅਣਪਛਾਤੇ ਅਧਿਕਾਰੀਆਂ ਨੂੰ ਰਿਸ਼ਵਤ ਦੇਣ ਦੇ ਦੋਸ਼ ਲਾਏ ਹਨ ਤਾਂ ਜੋ 20 ਸਾਲਾਂ ’ਚ ਦੋ ਅਰਬ ਅਮਰੀਕੀ ਡਾਲਰ ਤੋਂ ਵੱਧ ਦਾ ਮੁਨਾਫ਼ਾ ਕਮਾਇਆ ਜਾ ਸਕੇ। ਮੁਕੱਦਮੇ ਮੁਤਾਬਕ ਨਵੀਂ ਦਿੱਲੀ ਸਥਿਤ ਐਜ਼ਿਊਰ ਪਾਵਰ ਵੀ ਕਥਿਤ ਰਿਸ਼ਵਤਖੋਰੀ ਸਾਜ਼ਿਸ਼ ਦਾ ਹਿੱਸਾ ਸੀ । ਇਸ ਤੋਂ ਇਲਾਵਾ ਅਮਰੀਕੀ ਸਕਿਉਰਿਟੀਜ਼ ਅਤੇ ਐਕਸਚੇਂਜ ਕਮਿਸ਼ਨ ਨੇ ਵੀ ਗੌਤਮ ਅਤੇ ਸਾਗਰ ਅਡਾਨੀ ਤੇ ਐਜ਼ਿਊਰ ਪਾਵਰ ਦੇ ਅਧਿਕਾਰੀ ’ਤੇ ਸੰਘੀ ਸਕਿਊਰਿਟੀਜ਼ ਕਾਨੂੰਨਾਂ ਦੀਆਂ ਧੋਖਾਧੜੀ ਵਿਰੋਧੀ ਧਾਰਾਵਾਂ ਦੀ ਉਲੰਘਣਾ ਕਰਨ ਦਾ ਦੋਸ਼ ਲਾਇਆ ਹੈ । ਜਾਣਕਾਰੀ ਮੁਤਾਬਕ ਅਡਾਨੀ ਗਰੁੱਪ ਖ਼ਿਲਾਫ਼ ਹਾਲੇ ਸਿਰਫ਼ ਦੋਸ਼ ਲੱਗੇ ਹਨ ਅਤੇ ਜਦੋਂ ਤੱਕ ਉਹ ਦੋਸ਼ੀ ਸਾਬਤ ਨਾ ਹੋ ਜਾਣ, ਉਨ੍ਹਾਂ ਨੂੰ ਬੇਕਸੂਰ ਮੰਨਿਆ ਜਾਵੇਗਾ । ਅਮਰੀਕੀ ਅਧਿਕਾਰੀਆਂ ਦਾ ਦੋਸ਼ ਹੈ ਕਿ ਅਦਾ ਕੀਤੀ ਰਿਸ਼ਵਤ ਦੀ ਜਾਣਕਾਰੀ ਅਮਰੀਕੀ ਬੈਂਕਾਂ ਅਤੇ ਨਿਵੇਸ਼ਕਾਂ ਤੋਂ ਲੁਕਾਈ ਗਈ, ਜਿਸ ਤੋਂ ਅਡਾਨੀ ਗਰੁੱਪ ਨੇ 12 ਗੀਗਾਵਾਟ ਸੂਰਜੀ ਊਰਜਾ ਦੀ ਸਪਲਾਈ ਕਰਨ ਵਾਲੇ ਪ੍ਰਾਜੈਕਟਾਂ ਲਈ ਅਰਬਾਂ ਡਾਲਰ ਇਕੱਠੇ ਕੀਤੇ ਸਨ । ਅਮਰੀਕੀ ਕਾਨੂੰਨ ਆਪਣੇ ਨਿਵੇਸ਼ਕਾਂ ਜਾਂ ਬਾਜ਼ਾਰਾਂ ਨਾਲ ਜੁੜੇ ਵਿਦੇਸ਼ਾਂ ’ਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਨੂੰ ਅੱਗੇ ਵਧਾਉਣ ਦੀ ਇਜਾਜ਼ਤ ਦਿੰਦਾ ਹੈ । ਅਮਰੀਕੀ ਅਧਿਕਾਰੀਆਂ ਦਾ ਦੋਸ਼ ਹੈ ਕਿ ਕੰਪਨੀ ਨੇ ਕੌਮਾਂਤਰੀ ਵਿੱਤੀ ਅਦਾਰਿਆਂ ਅਤੇ ਅਮਰੀਕਾ ਸਥਿਤ ਐਸੇਟ ਮੈਨੇਜਮੈਂਟ ਕੰਪਨੀਆਂ ਤੋਂ ਦੋ ਅਰਬ ਡਾਲਰ ਤੋਂ ਵਧ ਦਾ ਬੈਂਕ ਕਰਜ਼ਾ ਚੁੱਕਿਆ ਸੀ। ਕੌਮਾਂਤਰੀ ਵਿੱਤੀ ਅਦਾਰਿਆਂ ਵੱਲੋਂ ਅਮਰੀਕਾ ’ਚ ਨਿਵੇਸ਼ਕਾਂ ਨੂੰ ਵੇਚੀ ਇਕ ਅਰਬ ਡਾਲਰ ਤੋਂ ਵੱਧ ਦੀ ਸਕਿਊਰਿਟੀਜ਼ ਦੀ ਪੇਸ਼ਕਸ਼ ਕੀਤੀ ਸੀ। ਡਿਪਟੀ ਅਸਿਸਟੈਂਟ ਅਟਾਰਨੀ ਜਨਰਲ ਲੀਸਾ ਮਿਲਰ ਨੇ ਕਿਹਾ ਕਿ ਅਡਾਨੀ ਅਤੇ ਉਸ ਦੇ ਹੋਰ ਸਾਥੀਆਂ ਨੇ ਅਮਰੀਕੀ ਨਿਵੇਸ਼ਕਾਂ ਦੀ ਕੀਮਤ ’ਤੇ ਭ੍ਰਿਸ਼ਟਾਚਾਰ ਅਤੇ ਧੋਖਾਧੜੀ ਰਾਹੀਂ ਠੇਕੇ ਹਾਸਲ ਕਰਨ ਦੀ ਕੋਸ਼ਿਸ਼ ਕੀਤੀ । ਅਮਰੀਕੀ ਅਟਾਰਨੀ ਬ੍ਰਾਇਨ ਪੀਸ ਨੇ ਕਿਹਾ ਕਿ ਮੁਲਜ਼ਮਾਂ ਨੇ ਭਾਰਤੀ ਸਰਕਾਰੀ ਅਧਿਕਾਰੀਆਂ ਨੂੰ ਰਿਸ਼ਵਤ ਦੇਣ ਦੀ ਇਕ ਵੱਡੀ ਸਾਜ਼ਿਸ਼ ਘੜੀ ਸੀ ।
Punjab Bani 22 November,2024
ਨਗਰ ਪੰਚਾਇਤ ਪੰਚਾਇਤ ਭਾਦਸੋਂ ਦੀਆਂ ਵੋਟਰ ਸੂਚੀਆਂ ਦੀ ਸੁਧਾਈ ਲਈ 25 ਤੇ 26 ਨਵੰਬਰ ਨੂੰ ਵਿਸ਼ੇਸ਼ ਮੁਹਿੰਮ : ਏ. ਡੀ. ਸੀ. ਅਨੁਪ੍ਰਿਤਾ ਜੌਹਲ
ਨਗਰ ਪੰਚਾਇਤ ਪੰਚਾਇਤ ਭਾਦਸੋਂ ਦੀਆਂ ਵੋਟਰ ਸੂਚੀਆਂ ਦੀ ਸੁਧਾਈ ਲਈ 25 ਤੇ 26 ਨਵੰਬਰ ਨੂੰ ਵਿਸ਼ੇਸ਼ ਮੁਹਿੰਮ : ਏ. ਡੀ. ਸੀ. ਅਨੁਪ੍ਰਿਤਾ ਜੌਹਲ -22 ਤੋਂ 28 ਨਵੰਬਰ ਤੱਕ ਵੋਟਰ ਸੂਚੀਆਂ 'ਤੇ ਦਾਅਵੇ ਤੇ ਇਤਰਾਜ ਦਿੱਤੇ ਜਾ ਸਕਣਗੇ -5 ਦਸੰਬਰ ਤੱਕ ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ ਕਰਕੇ 7 ਦਸੰਬਰ ਨੂੰ ਅੰਤਿਮ ਵੋਟਰ ਸੂਚੀ ਹੋਵੇਗੀ ਪ੍ਰਕਾਸ਼ਿਤ ਭਾਦਸੋਂ, 21 ਨਵੰਬਰ : ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਅਨੁਪ੍ਰਿਤਾ ਜੌਹਲ ਨੇ ਦੱਸਿਆ ਹੈ ਕਿ ਰਾਜ ਚੋਣ ਕਮਿਸ਼ਨ ਪੰਜਾਬ ਨੇ ਨਗਰ ਪੰਚਾਇਤ ਭਾਦਸੋਂ ਦੀਆਂ ਵੋਟਰ ਸੂਚੀਆਂ ਦੀ ਸੁਧਾਈ ਲਈ ਅੱਜ ਡਰਾਫਟ ਪ੍ਰਕਾਸ਼ਨਾ ਕਰਵਾ ਦਿੱਤੀ ਗਈ ਹੈ । ਇਸ ਸੂਚੀ ਬਾਰੇ ਵੋਟਰਾਂ ਦੇ ਦਾਅਵੇ ਤੇ ਇਤਰਾਜ 22 ਤੋਂ 28 ਨਵੰਬਰ ਤੱਕ ਲਏ ਜਾ ਸਕਣਗੇ । ਇਸ ਤੋਂ ਬਿਨ੍ਹਾਂ ਵੋਟਰਾਂ ਦੀ ਸਹੂਲਤ ਲਈ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਮਿਤੀ 22 ਅਤੇ 26 ਨਵੰਬਰ ਨੂੰ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ । ਏ. ਡੀ. ਸੀ. ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਨਗਰ ਪੰਚਾਇਤ ਭਾਦਸੋਂ ਲਈ ਈ. ਆਰ. ਓ. ਐਸ. ਡੀ. ਐਮ. ਨਾਭਾ ਡਾ. ਇਸਮਤ ਵਿਜੇ ਸਿੰਘ ਤੇ ਏ. ਈ. ਆਰ. ਓ. ਤਹਿਸੀਲਦਾਰ ਨਾਭਾ ਸੁਖਵਿੰਦਰ ਸਿੰਘ ਟਿਵਾਣਾ ਨੂੰ ਤਾਇਨਾਤ ਕੀਤਾ ਗਿਆ ਹੈ । ਏ. ਡੀ. ਸੀ. ਨੇ ਦੱਸਿਆ ਕਿ ਭਾਦਸੋਂ ਨਗਰ ਪੰਚਾਇਤ ਲਈ ਰਾਜ ਚੋਣ ਕਮਿਸ਼ਨ ਨੇ ਵੱਖਰਾ ਪ੍ਰੋਗਰਾਮ ਦਿੱਤਾ ਹੈ, ਇਸ ਲਈ ਇੱਥੇ 22 ਤੋਂ 28 ਨਵੰਬਰ ਤੱਕ ਦਾਅਵੇ ਤੇ ਇਤਰਾਜ ਦਿੱਤੇ ਜਾ ਸਕਣਗੇ ਜਿਨ੍ਹਾਂ ਦਾ ਨਿਪਟਾਰਾ 5 ਦਸੰਬਰ ਤੱਕ ਕੀਤਾ ਜਾਣਾ ਲਾਜ਼ਮੀ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਉਪਰੰਤ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ 7 ਦਸੰਬਰ ਨੂੰ ਹੋਵੇਗੀ ।
Punjab Bani 21 November,2024
ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਜ਼ਿਮਨੀ ਚੋਣਾਂ ਦੌਰਾਨ 11 ਵਜੇ ਤੱਕ 20.76 ਫੀਸਦ ਵੋਟਿੰਗ ਹੋਈ : ਚੋਣ ਕਮਿਸ਼ਨ
ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਜ਼ਿਮਨੀ ਚੋਣਾਂ ਦੌਰਾਨ 11 ਵਜੇ ਤੱਕ 20.76 ਫੀਸਦ ਵੋਟਿੰਗ ਹੋਈ : ਚੋਣ ਕਮਿਸ਼ਨ ਚੰਡੀਗੜ੍ਹ, 20 ਨਵੰਬਰ : ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਜ਼ਿਮਨੀ ਚੋਣਾਂ ਲਈ ਚੋਣ ਕਮਿਸ਼ਨ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਜ਼ਿਮਨੀ ਚੋਣਾਂ ਦੌਰਾਨ 11 ਵਜੇ ਤੱਕ 20.76 ਫੀਸਦ ਵੋਟਿੰਗ ਹੋਈ ਹੈ । ਇਸ ਵਿੱਚ ਗਿੱਦੜਬਾਹਾ ਵਿੱਚ 35 ਫੀਸਦੀ, ਡੇਰਾ ਬਾਬਾ ਨਾਨਕ ਵਿੱਚ 19.4 ਫੀਸਦ, ਬਰਨਾਲਾ ਵਿੱਚ 16.1 ਫੀਸਦ ਅਤੇ ਚੱਬੇਵਾਲ ਵਿੱਚ 12.71 ਫੀਸਦ ਵੋਟਿੰਗ ਹੋਈ ਹੈ । ਸਵੇਰ 11 ਵਜੇ ਡੇਰਾ ਬਾਬਾ ਨਾਨਕ ਹਲਕੇ ਦੇ ਪਿੰਡ ਡੇਰਾ ਪਠਾਣਾ ਵਿਚ ਕਥਿਤ ਝੜਪ ਹੋਣ ਦੀ ਖ਼ਬਰ ਸਾਹਮਣੇ ਆਈ ਹੈ । ਕਾਂਗਰਸੀ ਦੇ ਸਮਰਥਕਾਂ ਨੇ ਦੋਸ਼ ਲਾਇਆ ਕਿ ਪਿੰਡ ਦੇ ਬਾਹਰੋਂ ਆਏ ਕੁਝ ਵਿਅਕਤੀਆਂ ਨੇ ਹਮਲਾ ਕਰ ਦਿੱਤਾ ਹੈ । ਮੌਕੇ ’ਤੇ ਪੁੱਜੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਨੇ ਦੋਸ਼ ਲਾਇਆ ਕਿ ਪਿੰਡ ਦੇ ਬਾਹਰੋਂ ਗੈਂਗਸਟਰਾਂ ਨੇ ਆ ਕੇ ਕਾਂਗਰਸੀ ਸਮਰਥਕਾਂ ’ਤੇ ਹਮਲਾ ਕੀਤਾ ਹੈ । ਮੌਕੇ ’ਤੇ ਪੁੱਜੇ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਪੁਲਸ ਇਕ ਘਰ ਦਾ ਦਰਵਾਜਾ ਨਹੀਂ ਖੁਲ੍ਹਵਾ ਸਕੀ ਹੈ, ਘਰ ਅੰਦਰ ਕਿੰਨੇ ਵਿਅਕਤੀ ਮੌਜੂਦ ਹਨ । ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਸੀਟ ਹਾਰਣ ਦਾ ਡਰ ਹੈ ਜਿਸ ਕਾਰਨ ਉਹ ਗੁੰਡਾਗਰਦੀ ਕਰਵਾ ਰਹੇ ਹਨ ।
Punjab Bani 20 November,2024
ਝਾਰਖੰਡ ਵਿਧਾਨ ਸਭਾ ਚੋਣਾਂ ਦੇ ਦੂਜੇ ਅਤੇ ਆਖਰੀ ਪੜਾਅ ਲਈ 38 ਵਿਧਾਨ ਸਭਾ ਸੀਟਾਂ ਲਈ ਬੁੱਧਵਾਰ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਵੋਟਿੰਗ ਹੋਈ ਸ਼ੁਰੂ
ਝਾਰਖੰਡ ਵਿਧਾਨ ਸਭਾ ਚੋਣਾਂ ਦੇ ਦੂਜੇ ਅਤੇ ਆਖਰੀ ਪੜਾਅ ਲਈ 38 ਵਿਧਾਨ ਸਭਾ ਸੀਟਾਂ ਲਈ ਬੁੱਧਵਾਰ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਵੋਟਿੰਗ ਹੋਈ ਸ਼ੁਰੂ ਰਾਂਚੀ, 20 ਨਵੰਬਰ : ਝਾਰਖੰਡ ਵਿਧਾਨ ਸਭਾ ਚੋਣਾਂ ਦੇ ਦੂਜੇ ਅਤੇ ਆਖਰੀ ਪੜਾਅ ਲਈ 38 ਵਿਧਾਨ ਸਭਾ ਸੀਟਾਂ ਲਈ ਬੁੱਧਵਾਰ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਵੋਟਿੰਗ ਸ਼ੁਰੂ ਹੋ ਗਈ। ਦੂਜੇ ਪੜਾਅ ਵਿੱਚ ਸਵੇਰੇ 9 ਵਜੇ ਤੱਕ 12.71 ਫੀਸਦੀ ਮਤਦਾਨ ਦਰਜ ਕੀਤਾ ਗਿਆ । ਅਧਿਕਾਰੀਆਂ ਨੇ ਦੱਸਆ ਕਿ 12 ਜ਼ਿਲ੍ਹਿਆਂ ਦੇ 14,218 ਬੂਥਾਂ ’ਤੇ ਸਵੇਰੇ 7 ਵਜੇ ਵੋਟਿੰਗ ਸ਼ੁਰੂ ਹੋਈ ਅਤੇ ਸ਼ਾਮ 5 ਵਜੇ ਤੱਕ ਜਾਰੀ ਰਹੇਗੀ । ਉਨ੍ਹਾਂ ਦੱਸਿਆ ਹਾਲਾਂਕਿ 31 ਬੂਥਾਂ ’ਤੇ ਪੋਲਿੰਗ ਸ਼ਾਮ 4 ਵਜੇ ਖਤਮ ਹੋ ਜਾਵੇਗੀ ਹਾਲਾਂਕਿ ਉਸ ਸਮੇਂ ਕਤਾਰ ’ਚ ਖੜ੍ਹੇ ਲੋਕ ਆਪਣੀ ਵੋਟ ਦਾ ਇਸਤੇਮਾਲ ਕਰ ਸਕਣਗੇ । ਦੂਜੇ ਪੜਾਅ ਵਿਚ 60.79 ਲੱਖ ਔਰਤਾਂ ਅਤੇ 147 ਤੀਜੇ ਲਿੰਗ ਦੇ ਵੋਟਰਾਂ ਸਮੇਤ ਕੁੱਲ 1.23 ਕਰੋੜ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨ ਦੇ ਯੋਗ ਹਨ । ਮੁੱਖ ਮੰਤਰੀ ਅਤੇ ਜੇਐਮਐਮ ਆਗੂ ਹੇਮੰਤ ਸੋਰੇਨ, ਉਨ੍ਹਾਂ ਦੀ ਪਤਨੀ ਕਲਪਨਾ ਸੋਰੇਨ ਅਤੇ ਭਾਜਪਾ ਦੇ ਵਿਰੋਧੀ ਧਿਰ ਦੇ ਨੇਤਾ ਅਮਰ ਕੁਮਾਰ ਬੌਰੀ ਸਮੇਤ ਕੁੱਲ 528 ਉਮੀਦਵਾਰ ਚੋਣਾਂ ਦੇ ਦੂਜੇ ਪੜਾਅ ਵਿੱਚ ਆਪਣੀ ਕਿਸਮਤ ਅਜ਼ਮਾ ਰਹੇ ਹਨ।ਮੁੱਖ ਚੋਣ ਅਧਿਕਾਰੀ (ਸੀ. ਈ. ਓ. ) ਕੇ ਰਵੀ ਕੁਮਾਰ ਨੇ ਦੱਸਿਆ ਕਿ ਕੁੱਲ 14,218 ਪੋਲਿੰਗ ਸਟੇਸ਼ਨਾਂ ਵਿੱਚੋਂ 239 ’ਤੇ ਵੋਟਿੰਗ ਪ੍ਰਕਿਰਿਆ ਦੀ ਜ਼ਿੰਮੇਵਾਰੀ ਔਰਤਾਂ ਦੇ ਹੱਥਾਂ ਵਿੱਚ ਹੈ ਅਤੇ 22 ਪੋਲਿੰਗ ਸਟੇਸ਼ਨ ਪੀਡਬਲਿਊਡੀਜ਼ ਦੇ ਹੱਥਾਂ ਵਿੱਚ ਹਨ। ਚੋਣਾਂ ਦਾ ਪਹਿਲਾ ਪੜਾਅ 13 ਨਵੰਬਰ ਨੂੰ ਹੋਇਆ ਸੀ ਅਤੇ ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਹੋਵੇਗੀ ।
Punjab Bani 20 November,2024
ਮਹਾਰਾਸ਼ਟਰ ਚੋਣਾਂ ਵਿਚ ਅਕਸ਼ੈ ਕੁਮਾਰ ਅਤੇ ਆਰ. ਬੀ. ਆਈ. ਗਵਰਨਰ ਨੇ ਆਪਣੀ ਵੋਟ ਪਾਈ
ਮਹਾਰਾਸ਼ਟਰ ਚੋਣਾਂ ਵਿਚ ਅਕਸ਼ੈ ਕੁਮਾਰ ਅਤੇ ਆਰ. ਬੀ. ਆਈ. ਗਵਰਨਰ ਨੇ ਆਪਣੀ ਵੋਟ ਪਾਈ ਮਹਾਰਾਸ਼ਟਰ : ਭਾਰਤ ਦੇਸ਼ ਦੇ ਮਹਾਨਗਰ ਮੁੰਬਈ ਸ਼ਹਿਰ ਵਿਖੇ ਅੱਜ ਮਹਾਰਾਸ਼ਟਰ ਚੋਣਾਂ ਵਿਚ ਫਿਲਮ ਸਟਾਰ ਅਕਸ਼ੈ ਕੁਮਾਰ ਨੇ ਵੋਟ ਪਾਉਣ ਤੋਂ ਬਾਅਦ ਮੁੰਬਈ ਦੇ ਇੱਕ ਪੋਲਿੰਗ ਬੂਥ `ਤੇ ਆਪਣੀ ਸਿਆਹੀ ਵਾਲੀ ਉਂਗਲ ਦਿਖਾਉਂਦਿਆਂ ਕਿਹਾ ਕਿ ਇੱਥੇ ਬਹੁਤ ਵਧੀਆ ਪ੍ਰਬੰਧ ਕੀਤੇ ਗਏ ਹਨ । ਅਕਸ਼ੈ ਕੁਮਾਰ ਨੇ ਕਿਹਾ ਕਿ ਉਸਨੇ ਦੇਖਿਆ ਹੈ ਕਿ ਇਥੇ ਪੋਲਿੰਗ ਬੂਥਾਂ ਤੇ ਸੀਨੀਅਰ ਨਾਗਰਿਕਾਂ ਲਈ ਵੀ ਬਹੁਤ ਵਧੀਆ ਪ੍ਰਬੰਧ ਹਨ ਤੇ ਸਫ਼ਾਈ ਦਾ ਵੀ ਪੂਰਾ ਧਿਆਨ ਰੱਖਿਆ ਗਿਆ ਹੈ। ਅਕਸ਼ੈ ਕੁਮਾਰ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਹਰ ਕੋਈ ਬਾਹਰ ਆ ਕੇ ਆਪਣੀ ਵੋਟ ਪਾਵੇ । ਇਸ ਮੌਕੇ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਮੁੰਬਈ ਦੇ ਇੱਕ ਪੋਲਿੰਗ ਬੂਥ `ਤੇ ਆਪਣੀ ਵੋਟ ਪਾਉਣ ਤੋਂ ਬਾਅਦ ਕਿਹਾ ਕਿ ਪੋਲਿੰਗ ਬੂਥ `ਤੇ ਪ੍ਰਬੰਧ ਬਹੁਤ ਵਧੀਆ ਸਨ। ਉਨ੍ਹਾਂ ਚੋਣ ਕਮਿਸ਼ਨ ਨੂੰ ਵਧਾਈ ਦਿੱਤੀ ।
Punjab Bani 20 November,2024
ਡੇਰਾ ਬਾਬਾ ਨਾਨਕ: ਡੇਰਾ ਪਠਾਣਾ ’ਚ ਝੜਪ, ਸੁਖਜਿੰਦਰ ਰੰਧਾਵਾ ਤੇ ਗੁਰਦੀਪ ਰੰਧਾਵਾ ਵੀ ਪੁੱਜੇ
ਡੇਰਾ ਬਾਬਾ ਨਾਨਕ: ਡੇਰਾ ਪਠਾਣਾ ’ਚ ਝੜਪ, ਸੁਖਜਿੰਦਰ ਰੰਧਾਵਾ ਤੇ ਗੁਰਦੀਪ ਰੰਧਾਵਾ ਵੀ ਪੁੱਜੇ ਡੇਰਾ ਬਾਬਾ ਨਾਨਕ : ਡੇਰਾ ਬਾਬਾ ਨਾਨਕ ਹਲਕੇ ਦੇ ਪਿੰਡ ਡੇਰਾ ਪਠਾਣਾ ਵਿਚ ਅੱਜ ਸਵੇਰੇ ਝੜਪ ਹੋ ਗਈ । ਕਾਂਗਰਸ ਦੇ ਸਮਰਥਕਾਂ ਨੇ ਦੋਸ਼ ਲਾਇਆ ਕਿ ਪਿੰਡ ਦੇ ਬਾਹਰੋਂ ਆਏ ਕੁਝ ਵਿਅਕਤੀਆਂ ਨੇ ਹਮਲਾ ਕਰ ਦਿੱਤਾ ਹੈ । ਮੌਕੇ ’ਤੇ ਪੁੱਜੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਨੇ ਦੋਸ਼ ਲਾਇਆ ਕਿ ਪਿੰਡ ਦੇ ਬਾਹਰੋਂ ਗੈਂਗਸਟਰਾਂ ਨੇ ਆ ਕੇ ਕਾਂਗਰਸੀ ਸਮਰਥਕਾਂ ’ਤੇ ਹਮਲਾ ਕੀਤਾ ਹੈ । ਦੂਜੇ ਪਾਸੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਚੋਣਾਂ ਵਿਚ ਸਮਰਥਕਾਂ ਦੀ ਆਪਸ ਵਿਚ ਝੜਪ ਹੁੰਦੀ ਰਹਿੰਦੀ ਹੈ । ਉਹਨਾਂ ਕਿਹਾ ਕਿ ਉਹ ਸੁਖਜਿੰਦਰ ਸਿੰਘ ਰੰਧਾਵਾ ਤੋਂ ਡਰਨ ਵਾਲੇ ਨਹੀਂ ਹਨ । ਉਹਨਾਂ ਕਿਹਾ ਕਿ ਉਹ ਸਿਰਫ 23 ਨਵੰਬਰ ਤੱਕ ਉਡੀਕ ਕਰਨ।
Punjab Bani 20 November,2024
ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਹੋਈ ਵੋਟਿੰਗ ਸ਼ੁਰੂ
ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਹੋਈ ਵੋਟਿੰਗ ਸ਼ੁਰੂ ਮੁੰਬਈ : ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਬੁੱਧਵਾਰ ਸਵੇਰੇ 7 ਵਜੇ ਵੋਟਿੰਗ ਸ਼ੁਰੂ ਹੋ ਗਈ ਹੈ, ਜੋ ਕਿ ਸ਼ਾਮ 6 ਵਜੇ ਜਾਰੀ ਰਹੇਗੀ । ਇੱਥੇ 288 ਵਿਧਾਨ ਸਭਾ ਹਲਕਿਆਂ ਵਿੱਚ ਵੋਟਾਂ ਪੈ ਰਹੀਆਂ ਹਨ । ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਐਕਸ’ ’ਤੇ ਪੋਸਟ ਕਰਦਿਆਂ ਸਾਰੇ ਨਾਗਰਿਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ । ਉਨ੍ਹਾਂ ਲਿਖਿਆ ਕਿ ਮੈਂ ਸਾਰੇ ਯੋਗ ਵੋਟਰਾਂ ਨੂੰ ਵੋਟਿੰਗ ਵਿਚ ਹਿੱਸਾ ਲੈਣ ਦੀ ਅਪੀਲ ਕਰਦਾ ਹਾਂ । ਪੂਰੇ ਉਤਸ਼ਾਹ ਅਤੇ ਲੋਕਤੰਤਰ ਦੇ ਇਸ ਤਿਉਹਾਰ ਦੀ ਸ਼ਾਨ ਨੂੰ ਵਧਾਓ।ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਮੁੰਬਈ ਪੁਲਸ ਨੇ ਦੰਗਾ ਨਿਯੰਤਰਣ ਟੀਮਾਂ ਅਤੇ ਹੋਮ ਗਾਰਡਾਂ ਸਮੇਤ 25,000 ਤੋਂ ਵੱਧ ਕਰਮਚਾਰੀ ਤਾਇਨਾਤ ਕੀਤੇ ਹਨ। ਬ੍ਰਿਹਨਮੁੰਬਈ ਪੁਲਸ ਕਮਿਸ਼ਨਰੇਟ ਦੇ ਅਨੁਸਾਰ ਚੋਣਾਂ ਦੌਰਾਨ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ 2,000 ਤੋਂ ਵੱਧ ਪੁਲੀਸ ਅਧਿਕਾਰੀ ਅਤੇ 25,000 ਤੋਂ ਵੱਧ ਪੁਲਸ ਕਰਮਚਾਰੀ ਡਿਊਟੀ ‘ਤੇ ਹਨ। ਕੁੱਲ 4,136 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 2,086 ਆਜ਼ਾਦ ਵੀ ਸ਼ਾਮਲ ਹਨ।ਇੱਥੇ ਭਾਜਪਾ 149, ਸ਼ਿਵ ਸੈਨਾ 81 ਅਤੇ ਐਨ. ਸੀ. ਪੀ. 59 ਸੀਟਾਂ ‘ਤੇ ਚੋਣ ਲੜ ਰਹੀ ਹੈ । ਕਾਂਗਰਸ ਨੇ 101, ਸ਼ਿਵ ਸੈਨਾ (ਯੂਬੀਟੀ) ਨੇ 95 ਅਤੇ ਐਨਸੀਪੀ (ਸ਼ਰਦ ਪਵਾਰ ਧੜੇ) ਨੇ 86 ਉਮੀਦਵਾਰ ਖੜ੍ਹੇ ਕੀਤੇ ਹਨ । ਬਸਪਾ 237 ਸੀਟਾਂ ’ਤੇ ਚੋਣ ਲੜ ਰਹੀ ਹੈ, ਜਦਕਿ ਹੋਰ ਛੋਟੀਆਂ ਪਾਰਟੀਆਂ ਵੀ ਚੋਣ ਮੈਦਾਨ ਵਿਚ ਹਨ। ਸੂਬੇ ਵਿੱਚ ਲਗਭਗ 9.7 ਕਰੋੜ ਰਜਿਸਟਰਡ ਵੋਟਰ ਹਨ ।
Punjab Bani 20 November,2024
ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜਿ਼ਮਨੀ ਚੋਣਾਂ ਲਈ ਵੋਟਿੰਗ ਸ਼ੁਰੂ
ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜਿ਼ਮਨੀ ਚੋਣਾਂ ਲਈ ਵੋਟਿੰਗ ਸ਼ੁਰੂ ਚੰਡੀਗੜ੍ਹ : ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਲਈ ਜਿ਼ਮਨੀ ਚੋਣਾਂ ਲਈ ਬੁੱਧਵਾਰ ਸਵੇਰੇ 7 ਵਜੇ ਸਖ਼ਤ ਸੁਰੱਖਿਆ ਵਿਚਕਾਰ ਪੋਲਿੰਗ ਸ਼ੁਰੂ ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪੋਲਿੰਗ ਸ਼ਾਮ 6 ਵਜੇ ਬੰਦ ਹੋਵੇਗੀ। ਮੌਜੂਦਾ ਸੰਸਦ ਮੈਂਬਰਾਂ ਦੇ ਲੋਕ ਸਭਾ ਲਈ ਚੁਣੇ ਜਾਣ ਤੋਂ ਬਾਅਦ ਗਿੱਦੜਬਾਹਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਬਰਨਾਲਾ ਵਿਧਾਨ ਸਭਾ ਹਲਕਿਆਂ ਲਈ ਜ਼ਿਮਨੀ ਚੋਣਾਂ ਕਰਵਾਈਆਂ ਜਾ ਰਹੀਆਂ ਹਨ।ਜਿ਼ਮਨੀ ਚੋਣਾਂ ਲਈ ਤਿੰਨ ਔਰਤਾਂ ਸਮੇਤ 45 ਉਮੀਦਵਾਰ ਮੈਦਾਨ ਵਿੱਚ ਹਨ। 831 ਪੋਲਿੰਗ ਸਟੇਸ਼ਨਾਂ ’ਤੇ 3.31 ਲੱਖ ਔਰਤਾਂ ਸਮੇਤ ਕੁੱਲ 6.96 ਲੱਖ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨ ਦੇ ਯੋਗ ਹਨ। ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ਪੁਲਿਸ ਦੇ 6,400 ਤੋਂ ਵੱਧ ਜਵਾਨ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੀਆਂ 17 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਾਰੇ ਪੋਲਿੰਗ ਸਟੇਸ਼ਨਾਂ ਦੀ 100 ਫੀਸਦੀ ਵੈਬਕਾਸਟਿੰਗ ਹੋਵੇਗੀ।ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਕੇਵਲ ਸਿੰਘ ਢਿੱਲੋਂ, ਸੋਹਣ ਸਿੰਘ ਠੰਡਲ ਅਤੇ ਰਵੀਕਰਨ ਸਿੰਘ ਕਾਹਲੋਂ (ਭਾਜਪਾ), ਅੰਮ੍ਰਿਤਾ ਵੜਿੰਗ ਅਤੇ ਜਤਿੰਦਰ ਕੌਰ (ਕਾਂਗਰਸ), ਅਤੇ ਹਰਦੀਪ ਸਿੰਘ ਡਿੰਪੀ ਢਿੱਲੋਂ ਅਤੇ ਇਸ਼ਾਂਕ ਕੁਮਾਰ ਚੱਬੇਵਾਲ (ਆਪ) ਚੋਣ ਮੈਦਾਨ ਵਿੱਚ ਹਨ। ਵੜਿੰਗ ਕਾਂਗਰਸ ਦੇ ਪੰਜਾਬ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਹੈ। ਜਤਿੰਦਰ ਕੌਰ ਗੁਰਦਾਸਪੁਰ ਦੇ ਸੰਸਦ ਮੈਂਬਰ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਪਤਨੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਜ਼ਿਮਨੀ ਚੋਣਾਂ ਲਈ ਉਮੀਦਵਾਰ ਨਹੀਂ ਉਤਾਰੇ ਹਨ, ਜਿਸ ਦੇ ਨਤੀਜੇ 23 ਨਵੰਬਰ ਨੂੰ ਐਲਾਨੇ ਜਾਣਗੇ।
Punjab Bani 20 November,2024
ਸੁਪਰੀਮ ਕੋਰਟ ਨੇ ਦਿੱਤੀ ਨਾ ਖੁ਼ਸ਼ ਉਮੀਦਵਾਰਾਂ ਨੂੰ ਚੋਣ ਪਟੀਸ਼ਨ ਦਾਇਰ ਕਰਨ ਦੀ ਇਜ਼ਾਜਤ
ਸੁਪਰੀਮ ਕੋਰਟ ਨੇ ਦਿੱਤੀ ਨਾ ਖੁ਼ਸ਼ ਉਮੀਦਵਾਰਾਂ ਨੂੰ ਚੋਣ ਪਟੀਸ਼ਨ ਦਾਇਰ ਕਰਨ ਦੀ ਇਜ਼ਾਜਤ ਚੰਡੀਗੜ੍ਹ : ਪੰਜਾਬ ’ਚ ਹੋਈਆਂ ਪੰਚਾਇਤੀ ਚੋਣਾਂ ਤੋਂ ਨਾ ਖੁਸ਼ ਉਮੀਦਵਾਰਾਂ ਨੂੰ ਪ੍ਰਾਪਤ ਜਾਣਕਾਰੀ ਅਨੁਸਾਰ ਸੁਪਰੀਮ ਕੋਰਟ ਨੇ ਚੋਣ ਪਟੀਸ਼ਨ ਦਾਇਰ ਕਰਨ ਦੀ ਇਜ਼ਾਜਤ ਦਿੱਤੀ ਹੈ । ਸੁਪਰੀਮ ਕੋਰਟ ਨੇ ਕਿਹਾ ਕਿ ਨਾਮਜ਼ਦਗੀ ਰੱਦ ਹੋਣ ਵਾਲੇ ਉਮੀਦਵਾਰ ਹਾਈਕੋਰਟ ’ਚ ਰੀਵਿਊ ਪਟੀਸ਼ਨ ਦਾਇਰ ਕਰ ਸਕਦੇ ਹਨ। ਦੱਸ ਦਈਏ ਕਿ ਸੁਪਰੀਮ ਕੋਰਟ ਦੇ ਚੀਫ ਜਸਟਿਸ 3000 ਸਰਪੰਚਾਂ ਦੀ ਸਰਬਸੰਮਤੀ ਨਾਲ ਹੋਈ ਚੋਣ ’ਤੇ ਹੈਰਾਨ ਹਨ। ਉਨ੍ਹਾਂ ਨੇ ਸੁਣਵਾਈ ਦੌਰਾਨ ਕਿਹਾ ਕਿ ਸੂਬਾ ਚੋਣ ਕਮਿਸ਼ਨ 6 ਮਹੀਨੇ ਦੇ ਅੰਦਰ ਚੋਣ ਚੋਣ ਪਟੀਸ਼ਨ ਫੈਸਲਾ ਲੈ ਸਕਦੇ ਹਨ। ਪੰਜਾਬ ’ਚ15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਈਆਂ ਸੀ। ਜਦਕਿ 14 ਅਕਤੂਬਰ ਨੂੰ ਸੁਪਰੀਮ ਕੋਰਟ ਨੇ ਪੰਚਾਇਤੀ ਚੋਣਾਂ ’ਤੇ ਰੋਕ ਲਗਾਉਣ ਤੋਂ ਇਨਕਾਰ ਕੀਤਾ ਸੀ । ਹਾਲਾਂਕਿ ਪੰਚਾਇਤੀ ਚੋਣਾਂ ਦੇ ਖਿਲਾਫ 800 ਤੋਂ ਵੱਧ ਪਟੀਸ਼ਨ ਅਦਾਲਤ ’ਚ ਪਹੁੰਚੀਆਂ ਸੀ ।ਸੀ. ਜੇ. ਆਈ. ਸੰਜੀਵ ਖੰਨਾ ਅਤੇ ਜਸਟਿਸ ਸੰਜੇ ਕੁਮਾਰ ਦੀ ਬੈਂਚ ਨੇ ਪਹਿਲਾਂ ਕਈ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰਾਂ ਨੂੰ ਰੱਦ ਕਰਨ ਅਤੇ ਹੋਰ ਚੋਣ ਬੇਨਿਯਮੀਆਂ ਦੇ ਦੋਸ਼ਾਂ ਵਾਲੀ ਪਟੀਸ਼ਨ `ਤੇ ਨੋਟਿਸ ਜਾਰੀ ਕੀਤਾ ਸੀ। ਬੈਂਚ ਨੇ ਕਿਹਾ ਕਿ ਪੀੜਤ ਵਿਅਕਤੀ ਚੋਣ ਕਮਿਸ਼ਨ ਅੱਗੇ ਚੋਣ ਪਟੀਸ਼ਨਾਂ ਦਾਇਰ ਕਰ ਸਕਦੇ ਹਨ ਅਤੇ ਕਮਿਸ਼ਨ ਨੂੰ ਛੇ ਮਹੀਨਿਆਂ ਵਿੱਚ ਉਨ੍ਹਾਂ `ਤੇ ਫੈਸਲਾ ਕਰਨਾ ਹੋਵੇਗਾ । ਸੁਪਰੀਮ ਕੋਰਟ ਨੇ ਕਿਹਾ ਕਿ ਜਿਨ੍ਹਾਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ ਜਾਂ ਫਟ ਗਏ ਹਨ, ਉਹ ਵੀ ਆਪਣੀਆਂ ਸ਼ਿਕਾਇਤਾਂ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕਰ ਸਕਦੇ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਸੀਮਾ ਦੀ ਮਿਆਦ ਦੀ ਉਲੰਘਣਾ ਦੇ ਆਧਾਰ `ਤੇ ਉਨ੍ਹਾਂ ਦੀਆਂ ਪਟੀਸ਼ਨਾਂ ਨੂੰ ਖਾਰਜ ਨਹੀਂ ਕੀਤਾ ਜਾ ਸਕਦਾ । ਸੁਣਵਾਈ ਦੌਰਾਨ ਜਦੋਂ ਅਦਾਲਤ ਨੂੰ ਦੱਸਿਆ ਗਿਆ ਕਿ 13,000 ਤੋਂ ਵੱਧ ਪੰਚਾਇਤੀ ਅਹੁਦਿਆਂ `ਚੋਂ 3,000 ਅਹੁਦਿਆਂ `ਤੇ ਉਮੀਦਵਾਰ ਬਿਨਾਂ ਮੁਕਾਬਲਾ ਚੁਣੇ ਗਏ ਹਨ, ਤਾਂ ਚੀਫ਼ ਜਸਟਿਸ ਨੇ ਹੈਰਾਨੀ ਪ੍ਰਗਟਾਈ। ਉਨ੍ਹਾਂ ਨੇ ਕਿਹਾ ਕਿ ਇਹ ਬਹੁਤ ਅਜੀਬ ਹੈ! "ਮੈਂ ਕਦੇ ਵੀ ਅਜਿਹੇ ਅੰਕੜੇ ਨਹੀਂ ਦੇਖੇ ਇਹ ਬਹੁਤ ਵੱਡੀ ਗਿਣਤੀ ਹੈ ।
Punjab Bani 19 November,2024
ਗਿੱਦੜਬਾਹਾ ਉਪ ਚੋਣ ਵਿੱਚ ਕਾਂਗਰਸ ਦਾ ਪ੍ਰਚਾਰ ਸਿਖਰਾਂ ਤੇ- ਨਰਿੰਦਰ ਲਾਲੀ
ਗਿੱਦੜਬਾਹਾ ਉਪ ਚੋਣ ਵਿੱਚ ਕਾਂਗਰਸ ਦਾ ਪ੍ਰਚਾਰ ਸਿਖਰਾਂ ਤੇ- ਨਰਿੰਦਰ ਲਾਲੀ ਰਾਜਾ ਵੜਿੰਗ ਵੱਲੋਂ ਵੱਖ-ਵੱਖ ਵਾਰਡਾਂ ਵਿੱਚ ਮੀਟਿੰਗਾਂ ਦਾ ਦੌਰ ਜਾਰੀ ਗਿੱਦੜਬਾਹਾ : ਗਿੱਦੜਬਾਹਾ ਜਿਮਨੀ ਚੋਣ ਵਿੱਚ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਦੀ ਧਰਮ ਪਤਨੀ ਅਤੇ ਕਾਂਗਰਸ ਪਾਰਟੀ ਦੀ ਉਮੀਦਵਾਰ ਅੰਮ੍ਰਿਤਾ ਵੜਿੰਗ ਦੇ ਚੋਣ ਪ੍ਰਚਾਰ ਲਈ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਆਲ ਇੰਡੀਆ ਕਾਂਗਰਸ ਓ.ਬੀ.ਸੀ ਸੈਲ ਦੇ ਕੋਆਰਡੀਨੇਟਰ ਨਰਿੰਦਰ ਪਾਲ ਲਾਲੀ ਤੇ ਉਹਨਾਂ ਦੀ ਟੀਮ ਨੇ ਗਿੱਦੜਬਾਹਾ ਵਿਧਾਨ ਸਭਾ ਹਲਕੇ ਦੇ ਵੱਖ ਵੱਖ ਵਾਰਡਾਂ ਵਿੱਚ ਧੂਆਂ ਧਰ ਮੀਟਿੰਗਾਂ ਦਾ ਦੌਰ ਜਾਰੀ ਕਰ ਦਿੱਤਾ ਹੈ। ਇਸ ਮੌਕੇ ਰਾਜਾ ਵੜਿੰਗ ਨੇ ਕਿਹਾ ਕਿ ਗਿੱਦੜਬਾਹਾ ਹਲਕੇ ਵਿੱਚ ਵੋਟਰਾਂ ਅਤੇ ਖਾਸ ਕਰਕੇ ਮਹਿਲਾ ਵੋਟਰਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ਅਤੇ ਅੰਮ੍ਰਿਤਾ ਵੜਿੰਗ ਮਹਿਲਾ ਉਮੀਦਵਾਰ ਦੇ ਤੌਰ ਤੇ ਵੱਧ ਤੋਂ ਵੱਧ ਵੋਟਾਂ ਨਾਲ ਜਿੱਤਣਗੇ। ਇਸ ਮੌਕੇ ਨਰਿੰਦਰ ਲਾਲੀ ਨੇ ਕਿਹਾ ਕਿ ਜਿਮਨੀ ਚੋਣਾਂ ਵਿੱਚ ਕਾਂਗਰਸ ਦਾ ਪ੍ਰਚਾਰ ਸਿਖਰਾਂ ਤੇ ਹੈ ਅਤੇ ਹਰ ਮੀਟਿੰਗ ਵਿੱਚ ਵੋਟਰ ਵੱਧ ਚੜ ਕੇ ਹਿੱਸਾ ਲੈ ਰਿਹਾ ਹੈ, ਜਿਸ ਕਰਕੇ ਚਾਰੋਂ ਵਿਧਾਨ ਸਭਾ ਹਲਕਿਆਂ ਦੀਆਂ ਚੋਣਾਂ ਕਾਂਗਰਸ ਪਾਰਟੀ ਵੱਡੇ ਫਰਕ ਨਾਲ ਜਿੱਤੇਗੀ। ਇਸ ਮੌਕੇ ਸੱਤਪਾਲ ਮਹਿਤਾ, ਸੰਜੇ ਸ਼ਰਮਾ, ਨਰਿੰਦਰ ਪੱਪਾ, ਗੋਪੀ ਰੰਗੀਲਾ, ਅਨੁਜ ਤ੍ਰਿਵੇਦੀ, ਨਰਿੰਦਰ ਨੀਟੂ, ਸ਼ਿਵ ਖੰਨਾ, ਡਿੰਪੀ ਵੜਿੰਗ, ਲਲਿਤ ਭਾਰਦਵਾਜ਼, ਆਗਿਆਕਾਰ ਸਿੰਘ, ਪ੍ਰਦੀਪ ਦੀਵਾਨ, ਅਸ਼ੋਕ ਖੰਨਾ ਸਵੀਟੀ ਮਦਨ ਭਾਂਬਰੀ, ਬਲਿਹਾਰ ਸਿੰਘ, ਇਕਰਾਰ ਸੱਦੀਕੀ ਅਨਿਲ ਬੱਬੀ, ਐਡ.ਦੇਵੀਦਾਸ ਸਤੀਸ਼ ਕੰਬੋਜ, ਜਸਵਿੰਦਰ ਜਰਗੀਆ, ਪਰਵੀਨ ਸਿੰਗਲਾ ਆਦ ਮੈਂਬਰ ਮੌਕੇ ਤੇ ਹਾਜਰ ਸਨ।
Punjab Bani 16 November,2024
ਨਗਰ ਨਿਗਮ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਵੋਟਰ ਸੂਚੀਆਂ ਦੀ ਸੁਧਾਈ ਲਈ ਰਾਜ ਚੋਣ ਕਮਿਸ਼ਨ ਵੱਲੋਂ ਈ. ਆਰ. ਓਜ਼ ਤੇ ਏ. ਈ. ਆਰ. ਓਜ਼ ਤਾਇਨਾਤ
ਨਗਰ ਨਿਗਮ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਵੋਟਰ ਸੂਚੀਆਂ ਦੀ ਸੁਧਾਈ ਲਈ ਰਾਜ ਚੋਣ ਕਮਿਸ਼ਨ ਵੱਲੋਂ ਈ. ਆਰ. ਓਜ਼ ਤੇ ਏ. ਈ. ਆਰ. ਓਜ਼ ਤਾਇਨਾਤ -ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਵਿਖੇ ਵੋਟਰ ਸੂਚੀਆਂ ਦੀ ਸੁਧਾਈ ਲਈ ਮਿਤੀ 20 ਅਤੇ 21 ਨਵੰਬਰ ਨੂੰ ਚੱਲੇਗੀ ਵਿਸ਼ੇਸ਼ ਮੁਹਿੰਮ -18 ਤੋਂ 25 ਨਵੰਬਰ ਤੱਕ ਵੋਟਰ ਸੂਚੀਆਂ 'ਤੇ ਦਾਅਵੇ ਤੇ ਇਤਰਾਜ ਦਿੱਤੇ ਜਾ ਸਕਣਗੇ -3 ਦਸੰਬਰ ਤੱਕ ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ ਕਰਕੇ 7 ਦਸੰਬਰ ਨੂੰ ਅੰਤਿਮ ਵੋਟਰ ਸੂਚੀ ਹੋਵੇਗੀ ਪ੍ਰਕਾਸ਼ਿਤ ਪਟਿਆਲਾ, 16 ਨਵੰਬਰ : ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫ਼ਸਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਹੈ ਕਿ ਰਾਜ ਚੋਣ ਕਮਿਸ਼ਨ ਪੰਜਾਬ ਨੇ ਪਟਿਆਲਾ ਨਗਰ ਨਿਗਮ ਸਮੇਤ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਵੋਟਰ ਸੂਚੀਆਂ ਦੀ ਸੁਧਾਈ ਲਈ ਈ.ਆਰ.ਓਜ (ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ) ਤੇ ਏ. ਈ. ਆਰ. ਓਜ ਤਾਇਨਾਤ ਕੀਤੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਆਮ ਲੋਕਾਂ ਦੀ ਸਹੂਲਤ ਲਈ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਵਿਖੇ ਵੋਟਰ ਸੂਚੀਆਂ ਸੁਧਾਈ ਲਈ ਮਿਤੀ 20 ਅਤੇ 21 ਨਵੰਬਰ ਨੂੰ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਨਗਰ ਨਿਗਮ ਪਟਿਆਲਾ ਅਤੇ ਪੰਚਾਇਤ ਸਨੌਰ ਲਈ ਐਸ. ਡੀ. ਐਮ ਪਟਿਆਲਾ ਮਨਜੀਤ ਕੌਰ ਨੂੰ ਈ. ਆਰ. ਓ. ਤੇ ਤਹਿਸੀਲਦਾਰ ਪਟਿਆਲਾ ਕੁਲਦੀਪ ਸਿੰਘ ਨੂੰ ਏ. ਈ. ਆਰ. ਓ. ਲਗਾਇਆ ਗਿਆ ਹੈ । ਨਗਰ ਕੌਂਸਲ ਰਾਜਪੁਰਾ ਤੇ ਨਗਰ ਪੰਚਾਇਤ ਘਨੌਰ ਲਈ ਈ. ਆਰ. ਓ. ਐਸ. ਡੀ. ਐਮ. ਰਾਜਪੁਰਾ ਅਵਿਕੇਸ਼ ਗੁਪਤਾ ਤੇ ਰਾਜਪੁਰਾ ਲਈ ਏ.ਈ.ਆਰ.ਓ ਤਹਿਸੀਲਦਾਰ ਰਾਜਪੁਰਾ ਕੇ. ਸੀ. ਦੱਤਾ ਅਤੇ ਘਨੌਰ ਲਈ ਏ. ਈ. ਆਰ. ਓ ਨਾਇਬ ਤਹਿਸੀਲਦਾਰ ਘਨੌਰ ਹਰੀਸ਼ ਕੁਮਾਰ ਨੂੰ ਤਾਇਨਾਤ ਕੀਤਾ ਗਿਆ ਹੈ । ਨਗਰ ਕੌਂਸਲ ਸਮਾਣਾ ਲਈ ਈ. ਆਰ. ਓ. ਐਸ. ਡੀ. ਐਮ. ਸਮਾਣਾ ਤਰਸੇਮ ਕੁਮਾਰ ਤੇ ਏ. ਈ. ਆਰ. ਓ. ਨਾਇਬ ਤਹਿਸੀਲਦਾਰ ਰਮਨ ਕੁਮਾਰ, ਇਸੇ ਤਰ੍ਹਾਂ ਨਗਰ ਕੌਂਸਲ ਪਾਤੜਾਂ ਅਤੇ ਨਗਰ ਪੰਚਾਇਤ ਘੱਗਾ ਲਈ ਈ. ਆਰ. ਓ. ਐਸ. ਡੀ. ਐਮ. ਪਾਤੜਾਂ ਅਸ਼ੋਕ ਕੁਮਾਰ ਤੇ ਏ. ਈ. ਆਰ. ਓ. ਤਹਿਸੀਲਦਾਰ ਹਰਸਿਮਰਨ ਸਿੰਘ ਹੋਣਗੇ । ਜਦੋਂਕਿ ਨਗਰ ਕੌਂਸਲ ਨਾਭਾ ਤੇ ਨਗਰ ਪੰਚਾਇਤ ਭਾਦਸੋਂ ਲਈ ਈ. ਆਰ. ਓ. ਐਸ. ਡੀ. ਐਮ. ਨਾਭਾ ਡਾ. ਇਸਮਤ ਵਿਜੇ ਸਿੰਘ ਤੇ ਏ. ਈ. ਆਰ. ਓ. ਤਹਿਸੀਲਦਾਰ ਨਾਭਾ ਸੁਖਵਿੰਦਰ ਸਿੰਘ ਟਿਵਾਣਾ ਜਦੋਂ ਕਿ ਨਗਰ ਪੰਚਾਇਤ ਦੇਵੀਗੜ੍ਹ ਲਈ ਈ. ਆਰ. ਓ. ਐਸ. ਡੀ. ਐਮ. ਦੂਧਨ ਸਾਧਾਂ ਕਿਰਪਾਲ ਵੀਰ ਸਿੰਘ ਤੇ ਏ. ਈ. ਆਰ. ਓ. ਵਜੋਂ ਬੀ. ਡੀ. ਪੀ. ਓ. ਭੁਨਰਹੇੜੀ ਮੋਹਿੰਦਰਜੀਤ ਸਿੰਘ ਨੂੰ ਤਾਇਨਾਤ ਕੀਤਾ ਗਿਆ ਹੈ । ਇਸੇ ਦੌਰਾਨ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਆਧਾਰ 1 ਨਵੰਬਰ 2024 ਦੇ ਮੱਦੇਨਜ਼ਰ ਨਗਰ ਨਿਗਮ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਦੇ ਜਾਰੀ ਪ੍ਰੋਗਰਾਮ ਅਨੁਸਾਰ ਵੋਟਰ ਸੂਚੀਆਂ ਦੇ ਡਰਾਫ਼ਟ ਦੀ ਛਪਾਈ 14 ਨਵੰਬਰ ਨੂੰ ਹੋ ਚੁੱਕੀ ਹੈ। ਏ. ਡੀ. ਸੀ ਨੇ ਦੱਸਿਆ ਕਿ 18 ਤੋਂ 25 ਨਵੰਬਰ ਤੱਕ ਦਾਅਵੇ ਤੇ ਇਤਰਾਜ ਦਿੱਤੇ ਜਾ ਸਕਣਗੇ ਜਿਨ੍ਹਾਂ ਦਾ ਨਿਪਟਾਰਾ 3 ਦਸੰਬਰ ਤੱਕ ਕੀਤਾ ਜਾਣਾ ਲਾਜ਼ਮੀ ਹੋਵੇਗਾ । ਉਨ੍ਹਾਂ ਦੱਸਿਆ ਕਿ ਇਸ ਉਪਰੰਤ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ 7 ਦਸੰਬਰ ਨੂੰ ਹੋਵੇਗੀ।ਉਨ੍ਹਾਂ ਦੱਸਿਆ ਕਿ ਡਰਾਫ਼ਟ ਪਬਲੀਕੇਸ਼ਨ, ਪ੍ਰਾਪਤ ਦਾਅਵੇ ਅਤੇ ਇਤਰਾਜਾਂ ਦਾ ਨਿਪਟਾਰਾ ਕਰਕੇ ਵੋਟਰ ਸੂਚੀਆਂ ਨਿਯਤ ਮਿਤੀ 'ਤੇ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ ।
Punjab Bani 16 November,2024
ਚੋਣ ਕਮਿਸ਼ਨ ਨੇ ਕਾਂਗਰਸ ਉਮੀਦਵਾਰ ਅੰਮ੍ਰਿਤਾ ਵੜਿੰਗ ਨੂੰ ਨੋਟਿਸ ਜਾਰੀ ਕਰਕੇ ਮੰਗਿਆ 24 ਘੰਟਿਆਂ `ਚ ਜਵਾਬ
ਚੋਣ ਕਮਿਸ਼ਨ ਨੇ ਕਾਂਗਰਸ ਉਮੀਦਵਾਰ ਅੰਮ੍ਰਿਤਾ ਵੜਿੰਗ ਨੂੰ ਨੋਟਿਸ ਜਾਰੀ ਕਰਕੇ ਮੰਗਿਆ 24 ਘੰਟਿਆਂ `ਚ ਜਵਾਬ ਚੋਣ ਕਮਿਸ਼ਨ ਨੇ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਨੂੰ ਨੋਟਿਸ ਜਾਰੀ ਕੀਤਾ ਹੈ । ਦਰਅਸਲ ਇਹ ਮਾਮਲਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਗਲਤ ਤਰੀਕੇ ਨਾਲ ਛਪੇ ਪੋਸਟਰ ਨਾਲ ਜੁੜਿਆ ਹੋਇਆ ਹੈ । ਅੰਮ੍ਰਿਤਾ ਪ੍ਰਦੇਸ਼ ਕਾਂਗਰਸ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਰਾਜਾ ਵੜਿੰਗ ਦੀ ਪਤਨੀ ਹੈ।ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਚੋਣ ਏਜੰਟ ਜਗਤਾਰ ਸਿੰਘ ਨੇ ਉਪ ਮੰਡਲ ਮੈਜਿਸਟ੍ਰੇਟ ਕਮ ਰਿਟਰਨਿੰਗ ਅਫ਼ਸਰ 084-ਗਿੱਦੜਬਾਹਾ ਨੂੰ ਸ਼ਿਕਾਇਤ ਕੀਤੀ ਹੈ । ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਗਲਤ ਤਰੀਕੇ ਨਾਲ ਲਗਾ ਕੇ ਉਨ੍ਹਾਂ ਦੇ ਅਕਸ ਨੂੰ ਖਰਾਬ ਕਰ ਰਹੀ ਹੈ । ਇਸ ਸਬੰਧੀ ਅੰਮ੍ਰਿਤਾ ਵੜਿੰਗ ਤੋਂ 24 ਘੰਟਿਆਂ ਅੰਦਰ ਜਵਾਬ ਮੰਗਿਆ ਗਿਆ ਹੈ।ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਗਿੱਦੜਬਾਹਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਨੋਟਿਸ ਜਾਰੀ ਕੀਤਾ ਸੀ। ਉਸ ਨੂੰ 24 ਘੰਟਿਆਂ ਅੰਦਰ ਆਪਣਾ ਜਵਾਬ ਦਾਖ਼ਲ ਕਰਨ ਲਈ ਕਿਹਾ ਗਿਆ ਸੀ । ਕਾਂਗਰਸ ਨੇ ਉਨ੍ਹਾਂ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ । ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਦੇ ਚੋਣ ਏਜੰਟ ਵਿਪਨ ਕੁਮਾਰ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਭੇਜੀ ਸੀ ਕਿ ‘ਆਪ’ ਵੱਲੋਂ ਛਾਪੇ ਗਏ ਪੋਸਟਰਾਂ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਦੀਆਂ ਤਸਵੀਰਾਂ ਸਨ ।
Punjab Bani 16 November,2024
ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜਿਮਨੀ ਚੋਣਾਂ ਵਿਚ ਕਰਵਾਇਆ ਜਾਵੇਗਾ ਸਾਰੇ ਪੋਲਿੰਗ ਸਟੇਸ਼ਨਾਂ `ਤੇ ਸਿੱਧਾ ਵੈੱਬ ਪ੍ਰਸਾਰਨ : ਸਿਬਿਨ ਸੀ.
ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜਿਮਨੀ ਚੋਣਾਂ ਵਿਚ ਕਰਵਾਇਆ ਜਾਵੇਗਾ ਸਾਰੇ ਪੋਲਿੰਗ ਸਟੇਸ਼ਨਾਂ `ਤੇ ਸਿੱਧਾ ਵੈੱਬ ਪ੍ਰਸਾਰਨ : ਸਿਬਿਨ ਸੀ. ਚੰਡੀਗੜ੍ਹ : ਪੰਜਾਬ ਦੇ ਚੋਣ ਕਮਿਸ਼ਨ ਨੇ ਸੂਬੇ ਦੀਆਂ 4 ਸੀਟਾਂ `ਤੇ ਹੋ ਰਹੀਆਂ ਜਿਮਿਨੀ ਚੋਣਾਂ ਨੂੰ ਲੈ ਕੇ ਅਹਿਮ ਫ਼ੈਸਲਾ ਲਿਆ ਹੈ। 20 ਨਵੰਬਰ ਨੂੰ ਸਾਰੇ ਪੋਲਿੰਗ ਸਟੇਸ਼ਨਾਂ `ਤੇ ਸਿੱਧਾ ਵੈੱਬ ਪ੍ਰਸਾਰਨ ਕਰਵਾਇਆ ਜਾਵੇਗਾ । ਇਸ ਤੋਂ ਇਲਾਵਾ ਪੋਲਿੰਗ ਸਟੇਸ਼ਨਾਂ ’ਤੇ ਵੋਟ ਪਾਉਣ ਲਈ ਆਉਣ ਵਾਲੇ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ । ਇਹ ਹੁਕਮ ਪੰਜਾਬ ਦੇ ਮੁੱਖ ਚੋਣ ਅਫ਼ਸਰ ਸਿਬਿਨ ਸੀ ਵਲੋਂ ਹੁਸ਼ਿਆਰਪੁਰ, ਬਰਨਾਲਾ, ਮੁਕਤਸਰ ਸਾਹਿਬ ਅਤੇ ਗੁਰਦਾਸਪੁਰ ਦੇ ਜਿ਼ਲ੍ਹਾ ਚੋਣ ਅਫ਼ਸਰਾਂ ਨੂੰ ਦਿੱਤੇ ਗਏ ਹਨ। ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਚੋਣਾਂ ਲਈ ਕੁਝ ਹੀ ਦਿਨ ਬਚੇ ਹਨ। ਅਜਿਹੀ ਸਥਿਤੀ ਵਿਚ ਨਸ਼ੀਲੇ ਪਦਾਰਥਾਂ, ਸ਼ਰਾਬ, ਨਕਦੀ ਅਤੇ ਹੋਰ ਸਾਮਾਨ ਦੀ ਗੈਰ ਕਾਨੂੰਨੀ ਤਸਕਰੀ ਨੂੰ ਰੋਕਣ ਲਈ ਨਿਗਰਾਨੀ ਵਧਾਈ ਜਾਣੀ ਚਾਹੀਦੀ ਹੈ, ਜੇਕਰ ਵੋਟਿੰਗ ਦੌਰਾਨ ਵੋਟਰਾਂ ਨੂੰ ਲੁਭਾਉਣ ਲਈ ਨਕਦੀ ਅਤੇ ਸਾਮਾਨ ਵੰਡਣ ਦੀ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਉਸ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇ । ਉਨ੍ਹਾਂ ਨੇ ਵੋਟਿੰਗ ਤੋਂ 48 ਘੰਟੇ ਪਹਿਲਾਂ ਤੋਂ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਚੌਕਸੀ ਵਧਾਉਣ, ਚੈੱਕ ਪੋਸਟਾਂ `ਤੇ ਸਖ਼ਤੀ ਰੱਖਣ ਅਤੇ ਬਾਹਰੀ ਲੋਕਾਂ ਦੀ ਆਵਾਜਾਈ `ਤੇ ਤਿੱਖੀ ਨਜ਼ਰ ਰੱਖਣ ਦੀਆਂ ਹਦਾਇਤਾਂ ਵੀ ਦਿੱਤੀਆਂ । ਚੋਣ ਕਮਿਸ਼ਨ ਵਲੋਂ ਪੋਲਿੰਗ ਸਟਾਫ਼ ਦੀ ਸਹੂਲਤ ਲਈ ਪੋਲਿੰਗ ਸਟੇਸ਼ਨਾਂ ਤੇ ਖਾਣ-ਪੀਣ, ਰਿਹਾਇਸ਼ ਅਤੇ ਠੰਢ ਤੋਂ ਬਚਾਅ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ ।
Punjab Bani 16 November,2024
ਮਹੇਸ਼ ਖਿਚੀ ਬਣੇ ਨਗਰ ਨਿਗਮ ਦਿੱਲੀ ਦੇ ਮੇਅਰ
ਮਹੇਸ਼ ਖਿਚੀ ਬਣੇ ਨਗਰ ਨਿਗਮ ਦਿੱਲੀ ਦੇ ਮੇਅਰ ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਦੇ ਮਹੇਸ਼ ਖਿਚੀ ਵੀਰਵਾਰ ਨੂੰ ਦਿੱਲੀ ਦੇ ਅਗਲੇ ਮੇਅਰ ਚੁਣੇ ਗਏ । ਇਹ ਜਿੱਤ ਅਗਲੇ ਸਾਲ ਦੇ ਸ਼ੁਰੂ ਵਿਚ ਕੌਮੀ ਰਾਜਧਾਨੀ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੱਤਾਧਾਰੀ ਪਾਰਟੀ ਦਾ ਮਨੋਬਲ ਵਧਾਉਣ ਵਾਲੀ ਹੈ । ਐਮ. ਸੀ. ਡੀ. ਵਿਚ ਆਮ ਆਦਮੀ ਪਾਰਟੀ ਦੇ ਡਿਪਟੀ ਮੇਅਰ ਉਮੀਦਵਾਰ ਰਵਿੰਦਰ ਭਾਰਦਵਾਜ ਬਿਨਾਂ ਮੁਕਾਬਲਾ ਚੁਣੇ ਗਏ । ਭਾਜਪਾ ਉਮੀਦਵਾਰ ਨੇ ਅਪਣਾ ਨਾਮਜ਼ਦਗੀ ਪੱਤਰ ਵਾਪਸ ਲੈ ਲਿਆ ਹੈ । ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਪਾਰਟੀ ਤੋਂ ਚੋਣ ਮੈਦਾਨ ਵਿਚ ਉਤਰੇ ਦਲਿਤ ਉਮੀਦਵਾਰ ਖਿਚੀ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕਿਸ਼ਨ ਲਾਲ ਨੂੰ ਸਿਰਫ਼ ਤਿੰਨ ਵੋਟਾਂ ਦੇ ਮਾਮੂਲੀ ਫ਼ਰਕ ਨਾਲ ਹਰਾਇਆ। ਖਿਚੀ ਨੂੰ 133 ਵੋਟਾਂ ਮਿਲੀਆਂ, ਜਦਕਿ ਲਾਲ ਨੂੰ 130 ਵੋਟਾਂ ਮਿਲੀਆਂ। ਦੋ ਵੋਟਾਂ ਅਯੋਗ ਕਰਾਰ ਦਿਤੀਆਂ ਗਈਆਂ । ਕਾਂਗਰਸ ਦੇ ਅੱਠ ਕੌਂਸਲਰਾਂ ਨੇ ਵੋਟਿੰਗ ਪ੍ਰਕਿਰਿਆ ਵਿਚ ਹਿੱਸਾ ਨਹੀਂ ਲਿਆ । ਕਾਂਗਰਸ ਨੇ ਚੋਣਾਂ ਵਿਚ ਵੋਟਿੰਗ ਪ੍ਰਕਿਰਿਆ ਦਾ ਬਾਈਕਾਟ ਕੀਤਾ ਸੀ, ਜੋ ਕਿ ‘ਆਪ’ ਅਤੇ ਭਾਜਪਾ ਦਰਮਿਆਨ ਲੰਮੇ ਸਮੇਂ ਤੱਕ ਚੱਲੀ ਸ਼ਬਦੀ ਜੰਗ ਕਾਰਨ ਅਪ੍ਰੈਲ ਤੋਂ ਮੁਲਤਵੀ ਕਰ ਦਿਤੀ ਗਈ ਸੀ । ਕਾਂਗਰਸ ਨੇ ਮੌਜੂਦਾ ਪ੍ਰਸਤਾਵਿਤ ਛੋਟੇ ਕਾਰਜਕਾਲ ਦੀ ਬਜਾਏ ਮੇਅਰ ਲਈ ਪੂਰੇ ਕਾਰਜਕਾਲ ਦੀ ਮੰਗ ਕੀਤੀ ਸੀ ।
Punjab Bani 15 November,2024
ਪੰਜਾਬ ਸਰਕਾਰ ਨੇ ਕੀਤੀ 20 ਨਵੰਬਰ ਦੀ ਚਾਰ ਵਿਧਾਨ ਸਭਾ ਹਲਕਿਆਂ ਵਿਚ ਜਿਮਨੀ ਚੋਣ ਦੇ ਚਲਦਿਆਂ ਛੁੱਟੀ
ਪੰਜਾਬ ਸਰਕਾਰ ਨੇ ਕੀਤੀ 20 ਨਵੰਬਰ ਦੀ ਚਾਰ ਵਿਧਾਨ ਸਭਾ ਹਲਕਿਆਂ ਵਿਚ ਜਿਮਨੀ ਚੋਣ ਦੇ ਚਲਦਿਆਂ ਛੁੱਟੀ ਚੰਡੀਗੜ੍ਹ : ਸੂਬੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਗੁਰਦਾਸਪੁਰ, ਹੁਸਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਸਮੇਤ ਚਾਰ ਜਿਲ੍ਹਿਆਂ ਅਧੀਨ ਆਉਂਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ 20 ਨਵੰਬਰ, 2024 ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ । ਪੰਜਾਬ ਸਰਕਾਰ ਵੱਲੋਂ ਇਸ ਛੁੱਟੀ ਦਾ ਐਲਾਨ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਤਹਿਤ ਕੀਤਾ ਗਿਆ ਹੈ । ਦੱਸਣਯੋਗ ਹੈ ਕਿ ਸੂਬੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਜ਼ਿਮਨੀ ਚੋਣਾਂ ਹੋਣਗੀਆਂ ਜਿਨ੍ਹਾਂ ਵਿੱਚ 10-ਡੇਰਾ ਬਾਬਾ ਨਾਨਕ, 44- ਚੱਬੇਵਾਲ (ਐਸ. ਸੀ.), 84-ਗਿੱਦੜਬਾਹਾ ਅਤੇ 103-ਬਰਨਾਲਾ ਸ਼ਾਮਲ ਹਨ । ਪੰਜਾਬ ਸਰਕਾਰ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ ਜਿਸ ਵਿੱਚ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਕੋਈ ਵੀ ਸਰਕਾਰੀ ਕਰਮਚਾਰੀ, ਜੋ ਇਨ੍ਹਾਂ ਚਾਰ ਵਿਧਾਨ ਸਭਾ ਹਲਕਿਆਂ ਦਾ ਵੋਟਰ ਹੈ ਅਤੇ ਪੰਜਾਬ ਸਰਕਾਰ ਦੇ ਦਫ਼ਤਰਾਂ, ਬੋਰਡਾਂ ਜਾਂ ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਕੰਮ ਕਰਦਾ ਹੈ, ਸਬੰਧਤ ਅਥਾਰਟੀ ਕੋਲ ਆਪਣਾ ਵੋਟਰ ਕਾਰਡ ਪੇਸ਼ ਕਰਕੇ 20 ਨਵੰਬਰ, 2024 ਨੂੰ ਆਪਣੇ ਜ਼ਮਹੂਰੀ ਹੱਕ ਦੀ ਵਰਤੋਂ ਲਈ ਵਿਸ਼ੇਸ਼ ਛੁੱਟੀ ਲਈ ਬਿਨੈ ਕਰ ਸਕਦਾ ਹੈ। ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੀਆਂ ਨਿਰਧਾਰਤ ਛੁੱਟੀਆਂ ਵਿੱਚੋਂ ਨਹੀਂ ਕੱਟੀ ਜਾਵੇਗੀ, ਇਸ ਦੇ ਨਾਲ ਹੀ ਰਿਪ੍ਰੀਸੈਂਟੇਸ਼ਨ ਆਫ਼ ਪਿਊਪਲ ਐਕਟ, 1951 (ਕਿਸੇ ਵੀ ਵਪਾਰ, ਟਰੇਡ, ਉਦਯੋਗਿਕ ਉੱਦਮ ਜਾਂ ਕਿਸੇ ਹੋਰ ਸੰਸਥਾ ਵਿੱਚ ਕੰਮ ਕਰਦੇ ਸਾਰੇ ਵਿਅਕਤੀਆਂ ਦੇ ਸਬੰਧ ਵਿੱਚ) ਦੀ ਧਾਰਾ 135-ਬੀ ਦੀ ਉਪ ਧਾਰਾ 1 ਦੇ ਉਪਬੰਧ ਮੁਤਾਬਿਕ 20 ਨਵੰਬਰ, 2024 ਨੂੰ ਇਹਨਾਂ ਚਾਰ ਹਲਕਿਆਂ ਵਿੱਚ ਅਦਾਇਗੀ ਛੁੱਟੀ ਵੀ ਦਿੱਤੀ ਜਾਵੇਗੀ ।
Punjab Bani 14 November,2024
ਵੱਖ ਵੱਖ ਜਥੇਬੰਦੀਆਂ ਨੂੰ ਅਲਵਿਦਾ ਕਹਿ ਕੇ ਵੱਡੀ ਗਿਣਤੀ ਵਿੱਚ ਮੁਲਾਜ਼ਮ ਫੀਲਡ ਕਾਮਿਆਂ ਨਾਲ ਰਲੇ
ਵੱਖ ਵੱਖ ਜਥੇਬੰਦੀਆਂ ਨੂੰ ਅਲਵਿਦਾ ਕਹਿ ਕੇ ਵੱਡੀ ਗਿਣਤੀ ਵਿੱਚ ਮੁਲਾਜ਼ਮ ਫੀਲਡ ਕਾਮਿਆਂ ਨਾਲ ਰਲੇ ਪਟਿਆਲਾ : ਪੀ . ਡਬਲਿਊ. ਡੀ . ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਜਿਲ੍ਹਾ ਪਟਿਆਲਾ ਨੂੰ ਅੱਜ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਵੱਖ-ਵੱਖ ਜਥੇਬੰਦੀਆਂ ਨੂੰ ਅਲਵਿਦਾ ਕਹਿ ਕੇ ਵੱਡੀ ਗਿਣਤੀ ਵਿੱਚ ਮੁਲਾਜ਼ਮ ਸੁਖਬੀਰ ਸਿੰਘ ਦੀ ਪ੍ਰੇਰਨਾ ਸਦਕਾ ਪੀ. ਡਬਲਿਊ. ਡੀ. ਫੀਲਡ ਐਂਡ ਵਰਕਸ਼ਾਪ ਵਰਕਰਜ ਯੂਨੀਅਨ ਵਿੱਚ ਸ਼ਾਮਲ ਹੋਏ,ਇਕੱਤਰ ਹੋਏ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾਈ ਪ੍ਰਧਾਨ ਮੱਖਣ ਸਿੰਘ ਵਹਿਦਪੁਰੀ, ਦਰਸ਼ਨ ਬੇਲੂ ਮਾਜਰਾ ਦਰਸ਼ਨ ਚੀਮਾ, ਲਖਵਿੰਦਰ ਖਾਨਪੁਰ, ਜਸਵੀਰ ਖੋਖਰ, ਬਲਜੀਤ ਮੇਹਤਾ ਤੇ ਹਰਦੇਵ ਘੱਗਾ ਨੇ ਕਿਹਾ ਕਿ ਤੁਹਾਡੇ ਵੱਲੋਂ ਸਹੀ ਸਮੇਂ ਤੇ ਇਹ ਸਹੀ ਫੈਸਲਾ ਲਿਆ ਗਿਆ ਕਿਉਂਕਿ ਅੱਜ ਸਰਕਾਰ ਦੇ ਖਿਲਾਫ ਇੱਕ ਲੜਾਕੂ ਤੇ ਖਾੜਕੂ ਜਥੇਬੰਦੀ ਦੀ ਲੋੜ ਹੈ ਤੁਹਾਡੇ ਆਉਣ ਨਾਲ ਸਾਡੀ ਜਥੇਬੰਦੀ ਦੇ ਵਿੱਚ ਤਾਕਤ ਦਾ ਵਾਧਾ ਹੋਇਆ ਉੱਥੇ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਦੇ ਕੰਮ ਕਰਾਉਣ ਵਿੱਚ ਵੀ ਸਹਾਈ ਸਿੱਧ ਹੋਣਗੇ ਅੰਤ ਵਿੱਚ ਨਵੇਂ ਆਏ ਸਾਥੀਆਂ ਦੀ ਨਵੀਂ ਟੀਮ ਦੀ ਚੋਣ ਕੀਤੀ ਗਈ, ਜਿਸ ਵਿੱਚ ਸੁਖਬੀਰ ਸਿੰਘ ਢਿੰਡਸਾ ਪ੍ਰਧਾਨ, ਲਖਵਿੰਦਰ ਸਿੰਘ ਚੇਅਰਮੈਨ, ਮਲਕੀਤ ਸਿੰਘ ਜਨਰਲ ਸਕੱਤਰ, ਚਿਮਨ ਲਾਲ ਸੀਨੀਅਰ ਮੀਤ ਪ੍ਰਧਾਨ, ਗੁਰਪ੍ਰੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਸਰਬਜੀਤ ਸਿੰਘ ਖਜਾਨਚੀ ਤੇ ਗੁਰਜੰਟ ਸਿੰਘ ਪ੍ਰੈਸ ਸਕੱਤਰ ਚੁਣੇ ਗਏ ਅੱਜ ਦੀ ਇਕੱਤਰਤਾ ਵਿੱਚ ਹੋਰਨਾਂ ਤੋਂ ਇਲਾਵਾ ਪਰਗਟ ਸਿੰਘ ਕਾਠ, ਹਰਦੇਵ ਸਿੰਘ ਸਮਾਣਾ, ਕਰਮ ਸਿੰਘ ਨਾਭਾ, ਵੀਰੂ ਰਾਮ ਪਟਿਆਲਾ, ਬਲਵਿੰਦਰ ਮਡੋਲੀ, ਰਜਿੰਦਰ ਧਾਲੀਵਾਲ, ਵਿਪਨ ਪ੍ਰਸਾਦ,ਗੁਰਮੀਤ ਪਟਿਆਲਾ, ਹਰਵੀਰ ਸੁਨਾਮ, ਰਣਧੀਰ ਬਹਿਰ ਸਾਹਿਬ ਤੇ ਜਨਕ ਸਿੰਘ, ਸੇਰ ਸਿੰਘ ਸ਼ਾਮਿਲ ਹੋਏ ।
Punjab Bani 14 November,2024
ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਨਾ ਕਰਵਾਏ ਜਾਣ ਦਾ ਮਾਮਲਾ ਪਹੁੰਚਿਆ ਪੰਜਾਬ-ਹਰਿਆਣਾ ਹਾਈਕੋਰਟ
ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਨਾ ਕਰਵਾਏ ਜਾਣ ਦਾ ਮਾਮਲਾ ਪਹੁੰਚਿਆ ਪੰਜਾਬ-ਹਰਿਆਣਾ ਹਾਈਕੋਰਟ ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਨਾ ਕਰਵਾਏ ਜਾਣ ਦਾ ਮਾਮਲਾ ਪੰਜਾਬ-ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ । ਹਾਈ ਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਖਲ ਕਰਕੇ ਯੂਨੀਵਰਸਿਟੀ ਸੈਨੇਟ ਦੀਆਂ ਚੋਣਾਂ ਜਲਦ ਤੋਂ ਜਲਦ ਕਰਵਾਉਣ ਦੀ ਮੰਗ ਕੀਤੀ ਗਈ ਹੈ । ਹਾਈਕੋਰਟ ਹੁਣ ਇਸ ਪਟੀਸ਼ਨ `ਤੇ ਅਗਲੇ ਹਫ਼ਤੇ ਸੁਣਵਾਈ ਕਰੇਗੀ । ਹਾਈਕੋਰਟ `ਚ ਇਹ ਜਨਹਿਤ ਪਟੀਸ਼ਨ ਵਕੀਲ ਵੈਭਵ ਵਤਸ ਨੇ ਦਾਇਰ ਕੀਤੀ ਹੈ, ਜਿਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਦਾ ਕਾਰਜਕਾਲ ਪਿਛਲੇ ਮਹੀਨੇ ਅਕਤੂਬਰ ਵਿੱਚ ਖਤਮ ਹੋ ਗਿਆ ਹੈ, ਇਸ ਦੇ ਬਾਵਜੂਦ ਅਜੇ ਤੱਕ ਇਹ ਚੋਣਾਂ ਨਹੀਂ ਕਰਵਾਈਆਂ ਜਾ ਰਹੀਆਂ । ਜਦੋਂ ਕਿ ਪੰਜਾਬ ਯੂਨੀਵਰਸਿਟੀ ਐਕਟ ਦੇ ਨਿਯਮਾਂ ਤਹਿਤ ਇਹ ਚੋਣਾਂ ਸੈਨੇਟ ਦਾ ਕਾਰਜਕਾਲ ਖਤਮ ਹੋਣ ਤੋਂ ਪਹਿਲਾਂ ਕਰਵਾਈਆਂ ਜਾਣੀਆਂ ਚਾਹੀਦੀਆਂ ਸਨ ਪਰ ਅਜੇ ਤੱਕ ਇਹ ਨਹੀਂ ਦੱਸਿਆ ਗਿਆ ਕਿ ਚੋਣਾਂ ਕਦੋਂ ਹੋਣਗੀਆਂ । ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਪੀਯੂ ਦੀ ਸੈਨੇਟ ਯੂਨੀਵਰਸਿਟੀ ਦੀ ਸਭ ਤੋਂ ਉੱਚੀ ਨੀਤੀ ਬਣਾਉਣ ਵਾਲੀ ਸੰਸਥਾ ਹੈ ਅਤੇ ਇਸਦੀ ਅਣਹੋਂਦ ਵਿੱਚ ਕਈ ਵੱਡੇ ਨੀਤੀਗਤ ਫੈਸਲੇ ਨਹੀਂ ਲਏ ਜਾ ਸਕਦੇ । ਹੁਣ ਸੈਨੇਟ ਦਾ ਕਾਰਜਕਾਲ ਖਤਮ ਹੋ ਗਿਆ ਹੈ, ਜਿਸ ਕਾਰਨ ਪੀਯੂ ਦਾ ਕੰਮਕਾਜ ਪ੍ਰਭਾਵਿਤ ਹੋ ਰਿਹਾ ਹੈ । ਪਟੀਸ਼ਨਕਰਤਾ ਨੇ ਸੈਨੇਟ ਦੀਆਂ ਚੋਣਾਂ ਕਰਵਾਉਣ ਅਤੇ ਚੋਣਾਂ ਹੋਣ ਤੱਕ ਪੀਯੂ ਦੇ ਰੋਜ਼ਾਨਾ ਦੇ ਕੰਮਕਾਜ ਦੀ ਦੇਖਭਾਲ ਲਈ ਪੀਯੂ ਦੇ 10 ਸਭ ਤੋਂ ਸੀਨੀਅਰ ਪ੍ਰੋਫੈਸਰਾਂ ਦੀ ਇਕ ਸੰਸਥਾ ਦੀ ਨਿਯੁਕਤੀ ਦੀ ਮੰਗ ਕੀਤੀ ਹੈ । ਪਟੀਸ਼ਨਰ ਨੇ ਰਜਿਸਟਰਾਰ ਅਤੇ ਪੀਯੂ ਦੇ ਵੀਸੀ ਸਮੇਤ ਹੋਰਾਂ ਨੂੰ ਵੀ ਰੀਪ੍ਰੈਜ਼ਟੇਸ਼ਨ ਦਿੱਤੀ ਸੀ, ਜਿਸ `ਤੇ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ । ਇਸ ਕਾਰਨ ਹੁਣ ਪਟੀਸ਼ਨਰ ਨੇ ਹਾਈਕੋਰਟ `ਚ ਜਨਹਿੱਤ ਪਟੀਸ਼ਨ ਦਾਇਰ ਕਰਕੇ ਸੈਨੇਟ ਦੀਆਂ ਚੋਣਾਂ ਜਲਦੀ ਤੋਂ ਜਲਦੀ ਕਰਵਾਉਣ ਦੀ ਮੰਗ ਕੀਤੀ ਹੈ, ਜਿਸ `ਤੇ ਹਾਈਕੋਰਟ ਅਗਲੇ ਹਫਤੇ ਸੁਣਵਾਈ ਕਰੇਗਾ । ਪਟੀਸ਼ਨ ਵਿੱਚ ਪੀਯੂ ਦੇ ਵੀਸੀ, ਰਜਿਸਟਰਾਰ ਸਮੇਤ ਪੀਯੂ ਦੇ ਚਾਂਸਲਰ ਅਤੇ ਕੇਂਦਰ ਤੇ ਪੰਜਾਬ ਸਰਕਾਰਾਂ ਨੂੰ ਵੀ ਧਿਰ ਬਣਾਇਆ ਗਿਆ ਹੈ ।
Punjab Bani 14 November,2024
ਅੰਮ੍ਰਿਤਾ ਵੜਿੰਗ ਮਹਿਲਾ ਉਮੀਦਵਾਰ ਦੇ ਤੌਰ ਤੇ ਵੱਧ ਤੋਂ ਵੱਧ ਵੋਟਾਂ ਨਾਲ ਜਿੱਤਣਗੇ : ਗੁਰਸ਼ਰਨ ਰੰਧਾਵਾ
ਅੰਮ੍ਰਿਤਾ ਵੜਿੰਗ ਮਹਿਲਾ ਉਮੀਦਵਾਰ ਦੇ ਤੌਰ ਤੇ ਵੱਧ ਤੋਂ ਵੱਧ ਵੋਟਾਂ ਨਾਲ ਜਿੱਤਣਗੇ : ਗੁਰਸ਼ਰਨ ਰੰਧਾਵਾ ਜਿਮਨੀ ਚੋਣਾਂ ਵਿੱਚ ਹਵਾ ਦਾ ਰੁੱਖ ਕਾਂਗਰਸ ਵੱਲ : ਨਰਿੰਦਰ ਲਾਲੀ ਗਿੱਦੜਬਾਹਾ : ਗਿੱਦੜਬਾਹਾ ਜਿਮਨੀ ਚੋਣ ਵਿੱਚ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਦੀ ਧਰਮ ਪਤਨੀ ਅਤੇ ਕਾਂਗਰਸ ਪਾਰਟੀ ਦੀ ਉਮੀਦਵਾਰ ਅੰਮ੍ਰਿਤਾ ਵੜਿੰਗ ਦੇ ਚੋਣ ਪ੍ਰਚਾਰ ਲਈ ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਅਤੇ ਆਲ ਇੰਡੀਆ ਕਾਂਗਰਸ ਓ.ਬੀ.ਸੀ ਸੈਲ ਦੇ ਕੋਆਰਡੀਨੇਟਰ ਨਰਿੰਦਰ ਪਾਲ ਲਾਲੀ ਤੇ ਉਹਨਾਂ ਦੀ ਟੀਮ ਨੇ ਗਿੱਦੜਬਾਹਾ ਵਿਧਾਨ ਸਭਾ ਹਲਕੇ ਦੇ ਵਾਰਡ ਨੰਬਰ 5 ਵਿੱਚ ਘਰ-ਘਰ ਜਾ ਕੇ ਵੋਟਾਂ ਮੰਗੀਆਂ । ਇਸ ਮੌਕੇ ਮੈਡਮ ਰੰਧਾਵਾ ਨੇ ਕਿਹਾ ਕਿ ਗਿੱਦੜਬਾਹਾ ਹਲਕੇ ਦੇ ਵੋਟਰਾਂ ਵਿੱਚ ਅਤੇ ਖਾਸ ਕਰਕੇ ਮਹਿਲਾ ਵੋਟਰਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ਅਤੇ ਅੰਮ੍ਰਿਤਾ ਵੜਿੰਗ ਮਹਿਲਾ ਉਮੀਦਵਾਰ ਦੇ ਤੌਰ ਤੇ ਵੱਧ ਤੋਂ ਵੱਧ ਵੋਟਾਂ ਨਾਲ ਜਿੱਤਣਗੇ । ਇਸ ਮੌਕੇ ਨਰਿੰਦਰ ਲਾਲੀ ਨੇ ਕਿਹਾ ਕਿ ਜਿਮਨੀ ਚੋਣਾਂ ਵਿੱਚ ਹਵਾ ਦਾ ਰੁੱਖ ਕਾਂਗਰਸ ਵੱਲ ਹੈ ਅਤੇ ਵੋਟਰ ਬਹੁਤ ਹੀ ਸੁਝਵਾਨ ਹੈ। ਜਿਸ ਕਰਕੇ ਚਾਰੋਂ ਵਿਧਾਨ ਸਭਾ ਹਲਕਿਆਂ ਦੀਆਂ ਚੋਣਾਂ ਕਾਂਗਰਸ ਪਾਰਟੀ ਵੱਡੇ ਫਰਕ ਨਾਲ ਜਿੱਤੇਗੀ ਅਤੇ ਰਾਜਾ ਵੜਿੰਗ ਦਾ ਕਾਂਗਰਸ ਪਾਰਟੀ ਕੱਦ ਹੋਰ ਉੱਚਾ ਹੋਵੇਗਾ । ਇਸ ਮੌਕੇ ਸੱਤਪਾਲ ਮਹਿਤਾ, ਸੰਜੇ ਸ਼ਰਮਾ, ਗੋਪੀ ਰੰਗੀਲਾ, ਨਰਿੰਦਰ ਪੱਪਾ, ਅਨੁਜ ਤ੍ਰਿਵੇਦੀ, ਨਰਿੰਦਰ ਨੀਟੂ, ਸ਼ਿਵ ਖੰਨਾ, ਡਿੰਪੀ ਵੜਿੰਗ, ਲਲਿਤ ਭਾਰਦਵਾਜ਼, ਆਗਿਆਕਾਰ ਸਿੰਘ, ਪ੍ਰਦੀਪ ਦੀਵਾਨ, ਅਸ਼ੋਕ ਖੰਨਾ ਸਵੀਟੀ ਮਦਨ ਭਾਂਬਰੀ, ਬਲਿਹਾਰ ਸਿੰਘ, ਇਕਰਾਰ ਸੱਦੀਕੀ ਅਨਿਲ ਬੱਬੀ, ਐਡ.ਦੇਵੀਦਾਸ ਸਤੀਸ਼ ਕੰਬੋਜ, ਜਸਵਿੰਦਰ ਜਰਗੀਆ, ਪਰਵੀਨ ਸਿੰਗਲਾ ਆਦ ਮੈਂਬਰ ਮੌਕੇ ਤੇ ਹਾਜਰ ਸਨ ।
Punjab Bani 13 November,2024
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਦੀ ਰਜਿਸਟਰੇਸ਼ਨ ਤਾਰੀਖ 15 ਦਸੰਬਰ ਤੱਕ ਵਧਾਈ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਦੀ ਰਜਿਸਟਰੇਸ਼ਨ ਤਾਰੀਖ 15 ਦਸੰਬਰ ਤੱਕ ਵਧਾਈ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਸੰਗਰੂਰ, 13 ਨਵੰਬਰ : ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮਾਵਲੀ 1959 ਅਧੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਵੋਟਰ ਸੂਚੀ ਦੀ ਤਿਆਰੀ ਦੇ ਪਹਿਲਾਂ ਜਾਰੀ ਕੀਤੇ ਗਏ ਪ੍ਰੋਗਰਾਮ ਵਿੱਚ ਤਬਦੀਲੀ ਕਰਦੇ ਹੋਏ ਹੁਣ ਵੋਟਾਂ ਦੀ ਰਜਿਸਟਰੇਸ਼ਨ ਦੀ ਮਿਤੀ ਵਿੱਚ ਮਿਤੀ 15 ਦਸੰਬਰ 2024 ਤੱਕ ਵਾਧਾ ਕਰ ਦਿੱਤਾ ਗਿਆ ਹੈ । ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਦੱਸਿਆ ਕਿ 21 ਸਾਲ ਤੋਂ ਵੱਧ ਉਮਰ ਦਾ ਕੇਸਾਧਾਰੀ ਸਿੱਖ, ਜੋ ਆਪਣੇ ਦਾੜ੍ਹੀ ਜਾਂ ਕੇਸਾਂ ਨੂੰ ਨਾ ਕੱਟਦਾ ਹੋਵੇ ਜਾਂ ਸ਼ੇਵ ਨਾ ਕਰਦਾ ਹੋਵੇ ਅਤੇ ਸਿਗਰਟ, ਸ਼ਰਾਬ ਨਾ ਪੀਂਦਾ ਹੋਵੇ ਅਤੇ ਮਾਸ ਦਾ ਸੇਵਨ ਨਾ ਕਰਦਾ ਹੋਵੇ, ਜਿੱਥੇ ਉਹ ਰਹਿੰਦਾ ਹੈ, ਸਬੰਧਿਤ ਗੁਰਦੁਆਰਾ ਚੋਣ ਹਲਕੇ ਦੀ ਵੋਟਰ ਸੂਚੀ ਵਿਚ ਆਪਣਾ ਨਾਮ ਦਰਜ ਕਰਵਾਉਣ ਲਈ ਫਾਰਮ ਨੰ. 1 (ਕੇਸਾਧਾਰੀ ਸਿੱਖ ਲਈ) ਭਰ ਕੇ ਪਿੰਡਾਂ ਵਿਚ ਪਟਵਾਰੀਆਂ ਅਤੇ ਸ਼ਹਿਰਾਂ ਵਿਚ ਸਬੰਧਿਤ ਉਪ-ਮੰਡਲ ਮੈਜਿਸਟਰੇਟ ਵਲੋਂ ਨਿਯੁਕਤ ਕਰਮਚਾਰੀਆਂ ਨੂੰ ਦੇ ਸਕਦਾ ਹੈ । ਉਹਨਾਂ ਦੱਸਿਆ ਕਿ ਇਸ ਫਾਰਮ ਨੂੰ ਸਰਕਾਰ ਵਲੋਂ ਜਾਰੀ ਕੀਤੇ ਆਧਾਰ ਕਾਰਡ ਦੁਆਰਾ ਜਾਂ ਭਾਰਤ ਦੇ ਚੋਣ ਕਮਿਸ਼ਨ ਵਲੋਂ ਜਾਰੀ ਸ਼ਨਾਖ਼ਤੀ ਕਾਰਡ ਤੋਂ ਵੋਟਰ ਦਾ ਨਾਮ, ਮਾਤਾ/ਪਿਤਾ/ਪਤੀ ਦਾ ਨਾਮ ਆਦਿ ਦੀ ਤਸਦੀਕ ਅਤੇ ਪੁਸ਼ਟੀ ਕੀਤੀ ਜਾਵੇਗੀ ਅਤੇ ਨੰਬਰ ਲਿਖਿਆ ਜਾਵੇਗਾ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਸੰਗਰੂਰ ਵਿਚ 6 ਗੁਰਦੁਆਰਾ ਚੋਣ ਹਲਕੇ 41-ਮੂਨਕ, 42-ਸੁਨਾਮ, 43-ਲੌਗੋਵਾਲ, 47-ਧੂਰੀ, 50-ਸੰਗਰੂਰ, ਅਤੇ 51-ਦਿੜ੍ਹਬਾ ਪੈਂਦੇ ਹਨ ਇਸ ਲਈ ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਗੁਰਦੁਆਰਾ ਚੋਣ ਹਲਕੇ (ਬੋਰਡ) ਵਿਚ ਨਿਯੁਕਤ ਕਰਮਚਾਰੀ ਨੂੰ ਆਪਣਾ ਫਾਰਮ ਨੰ. 1 ਭਰ ਕੇ ਮਿਥੇ ਸਮੇਂ ਵਿਚ ਦਿੱਤਾ ਜਾਵੇ ਅਤੇ ਵੋਟਰ ਰਜਿਸਟਰੇਸ਼ਨ ਦੀ ਇਸ ਮੁਹਿੰਮ ਵਿਚ ਹਿੱਸਾ ਲੈ ਕੇ ਜਿਲਾ ਪ੍ਰਸ਼ਾਸਨ ਦੇ ਇਸ ਅਹਿਮ ਕੰਮ ਵਿਚ ਆਪਣੀ ਭਾਗੀਦਾਰੀ ਯਕੀਨੀ ਬਣਾਈ ਜਾਵੇ। ਉਹਨਾਂ ਦੱਸਿਆ ਕਿ ਜ਼ਿਲੇ ਵਿੱਚ ਪੈਂਦੇ ਗੁਰਦੁਆਰਾ ਚੋਣ ਹਲਕਿਆਂ ਸਬੰਧੀ ਲਾਏ ਗਏ ਰਿਵਾਜਿੰਗ ਅਥਾਰਟੀ ਅਫਸਰਾਂ (ਗੁਰਦੁਆਰਾ ਚੋਣ ਹਲਕਾ 41-ਮੂਨਕ ਲਈ ਉਪ ਮੰਡਲ ਮੈਜਿਸਟਰੇਟ ਮੂਨਕ, ਗੁਰਦੁਆਰਾ ਚੋਣ ਹਲਕਾ 42-ਸੁਨਾਮ ਲਈ ਉਪ ਮੰਡਲ ਮੈਜਿਸਟਰੇਟ ਸੁਨਾਮ, ਗੁਰਦੁਆਰਾ ਚੋਣ ਹਲਕਾ 43-ਲੌਂਗੋਵਾਲ ਲਈ ਜਿਲਾ ਵਿਕਾਸ ਅਤੇ ਪੰਚਾਇਤ ਅਫਸਰ ਸੰਗਰੂਰ, ਗੁਰਦੁਆਰਾ ਚੋਣ ਹਲਕਾ 47-ਧੂਰੀ ਲਈ ਉਪ ਮੰਡਲ ਮੈਜਿਸਟਰੇਟ ਧੂਰੀ, ਗੁਰਦੁਆਰਾ ਚੋਣ ਹਲਕਾ 50-ਸੰਗਰੂਰ ਲਈ ਉਪ ਮੰਡਲ ਮੈਜਿਸਟਰੇਟ ਸੰਗਰੂਰ, ਗੁਰਦੁਆਰਾ ਚੋਣ ਹਲਕਾ 51- ਦਿੜ੍ਹਬਾ ਲਈ ਉਪ ਮੰਡਲ ਮੈਜਿਸਟਰੇਟ ਦਿੜ੍ਹਬਾ), ਨੂੰ ਸੰਪਰਕ ਕੀਤਾ ਜਾ ਸਕਦਾ ਹੈ ।
Punjab Bani 13 November,2024
ਪੰਜਾਬ ਯੂਨੀਵਰਸਿਟੀ `ਚ ਸੈਨੇਟ ਚੋਣਾਂ ਨੂੰ ਲੈ ਕੇ ਹੰਗਾਮੇ ਦੌਰਾਨ ਵਿਦਿਆਰਥੀਆਂ ਤੇ ਪੁਲਸ ਵਿਚਕਾਰ ਹੋਈ ਝੜਪ
ਪੰਜਾਬ ਯੂਨੀਵਰਸਿਟੀ `ਚ ਸੈਨੇਟ ਚੋਣਾਂ ਨੂੰ ਲੈ ਕੇ ਹੰਗਾਮੇ ਦੌਰਾਨ ਵਿਦਿਆਰਥੀਆਂ ਤੇ ਪੁਲਸ ਵਿਚਕਾਰ ਹੋਈ ਝੜਪ ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਚੋਣਾਂ ਲਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੇ ਜਦੋਂ ਬੁੱਧਵਾਰ ਨੂੰ ਕੈਂਪਸ ਵਿੱਚ ਵੀ. ਸੀ. ਨੂੰ ਮਿਲਣ ਦੀ ਕੋਸ਼ਿਸ਼ ਕੀਤੀ ਤਾਂ ਪੁਲਸ ਨੇ ਉਨ੍ਹਾਂ ਨੂੰ ਰੋਕ ਲਿਆ, ਜਿਸ ਤੋਂ ਬਾਅਦ ਵਿਦਿਆਰਥੀਆਂ ਅਤੇ ਪੁਲਸ ਵਿਚਾਲੇ ਝੜਪ ਹੋ ਗਈ ਤੇ ਇਸ ਸਭ ਦੇ ਚਲਦਿਆਂ ਵਿਦਿਆਰਥੀਆਂ `ਤੇ ਲਾਠੀਚਾਰਜ ਕੀਤਾ ਗਿਆ । 24 ਦਿਨਾਂ ਤੋਂ ਸੈਨੇਟ ਚੋਣਾਂ ਲਈ ਹੜਤਾਲ `ਤੇ ਬੈਠੇ ਵਿਦਿਆਰਥੀਆਂ ਨੂੰ ਮੁਲਾਕਾਤ ਦਾ ਮੌਕਾ ਨਹੀਂ ਦਿੱਤਾ ਗਿਆ । ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੇ ਦੋਸ਼ ਲਗਾਇਆ ਕਿ ਜਦੋਂ ਉਹ ਵੀ. ਸੀ. ਨੂੰ ਮਿਲੇ ਤਾਂ ਡੀ. ਐਸ. ਪੀ. ਨੇ ਉਨ੍ਹਾਂ ਨੂੰ ਧਮਕੀ ਦਿੱਤੀ ਕਿ ਜੇਕਰ ਉਹ ਪਿੱਛੇ ਨਾ ਹਟੇ ਤਾਂ ਗੋਲੀਬਾਰੀ ਕੀਤੀ ਜਾਵੇਗੀ ਜਦੋਂ ਕਿ ਵਿਦਿਆਰਥੀਆਂ `ਤੇ ਲਾਠੀਆਂ ਨਾਲ ਹਮਲਾ ਕੀਤਾ ਗਿਆ । ਵਿਦਿਆਰਥੀ ਕਾਨੂੰਨ ਵਿਭਾਗ ਦੇ ਨਾਲ ਪਾਰਕਿੰਗ ਵਿੱਚ ਧਰਨਾ ਦੇ ਰਹੇ ਹਨ। ਵਿਦਿਆਰਥੀਆਂ ਦੇ ਧਰਨੇ ਵਿੱਚ ਕਿਸਾਨ ਜਥੇਬੰਦੀਆਂ ਵੀ ਸ਼ਾਮਲ ਹਨ ।
Punjab Bani 13 November,2024
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਤੁਰੰਤ ਕਰਵਾਉਣ ਲਈ ਮੁੱਖ ਮੰਤਰੀ ਪੰਜਾਬ ਨੇ ਲਿਖਿਆ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਪੱਤਰ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਤੁਰੰਤ ਕਰਵਾਉਣ ਲਈ ਮੁੱਖ ਮੰਤਰੀ ਪੰਜਾਬ ਨੇ ਲਿਖਿਆ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਪੱਤਰ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਬਣੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਤੁਰੰਤ ਕਰਵਾਉਣ ਲਈ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਪੱਤਰ ਲਿਖ ਕੇ ਦਖ਼ਲ ਦੇਣ ਦੀ ਮੰਗ ਕੀਤੀ ਹੈ । ਉਪ ਰਾਸ਼ਟਰਪਤੀ ਨੂੰ ਲਿਖੇ ਪੱਤਰ ਵਿਚ ਭਗਵੰਤ ਮਾਨ ਨੇ ਕਿਹਾ ਕਿ ਮੌਜੂਦਾ ਸੈਨੇਟ ਦਾ ਕਾਰਜਕਾਲ 31 ਅਕਤੂਬਰ 2024 ਨੂੰ ਮੁਕੰਮਲ ਹੋਣ ਦੇ ਬਾਵਜੂਦ ਪੰਜਾਬ ਯੂਨੀਵਰਸਿਟੀ ਵਿਚ ਸੈਨੇਟ ਚੋਣਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ ਜੋ ਕਿ ਸੂਬੇ ਲਈ ਬਹੁਤ ਹੀ ਨਾਜ਼ੁਕ ਅਤੇ ਭਾਵਨਾਤਮਕ ਮੁੱਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਦਾ ਗਠਨ ਪੰਜਾਬ ਯੂਨੀਵਰਸਿਟੀ ਐਕਟ 1947 (1947 ਦਾ ਐਕਟ 7) ਅਧੀਨ ਕੀਤਾ ਗਿਆ ਸੀ ਅਤੇ ਇਸ ਦੀ ਸਥਾਪਨਾ 1947 ਵਿਚ ਦੇਸ਼ ਦੀ ਵੰਡ ਉਪਰੰਤ ਮੁੱਖ ਯੂਨੀਵਰਸਿਟੀ ਲਾਹੌਰ ਵਿੱਚ ਰਹਿ ਜਾਣ ਕਾਰਨ ਪੰਜਾਬ ਨੂੰ ਹੋਣ ਵਾਲੇ ਨੁਕਸਾਨ ਦੀ ਭਰਪਾਈ ਲਈ ਕੀਤੀ ਗਈ ਸੀ। ਮਾਨ ਨੇ ਕਿਹਾ ਕਿ 1966 ਵਿੱਚ ਸੂਬੇ ਦੀ ਵੰਡ ਉਪਰੰਤ, ਪੰਜਾਬ ਪੁਨਰਗਠਨ ਐਕਟ 1966 ਨੇ ਆਪਣੀ ਸਥਿਤੀ ਨੂੰ ਬਰਕਰਾਰ ਰੱਖਿਆ, ਜਿਸ ਦਾ ਭਾਵ ਹੈ ਕਿ ਯੂਨੀਵਰਸਿਟੀ ਪਹਿਲਾਂ ਵਾਂਗ ਹੀ ਕੰਮ ਕਰਦੀ ਰਹੇਗੀ ਅਤੇ ਮੌਜੂਦਾ ਪੰਜਾਬ ਵਿੱਚ ਸ਼ਾਮਲ ਖੇਤਰ ਇਸ ਦੇ ਅਧਿਕਾਰ ਖੇਤਰ ਵਿੱਚ ਸ਼ਾਮਲ ਹੋਣਗੇ ।
Punjab Bani 13 November,2024
10 ਸੂਬਿਆਂ ਵਿੱਚ ਜਿ਼ਮਨੀ ਚੋਣਾਂ ਲਈ ਵੋਟਿੰਗ ਸ਼ੁਰੂ
10 ਸੂਬਿਆਂ ਵਿੱਚ ਜਿ਼ਮਨੀ ਚੋਣਾਂ ਲਈ ਵੋਟਿੰਗ ਸ਼ੁਰੂ ਨਵੀਂ ਦਿੱਲੀ : ਭਾਰਤ ਦੇਸ਼ ਦੇ 10 ਸੂਬਿਆਂ ਦੀਆਂ 31 ਵਿਧਾਨ ਸਭਾ ਸੀਟਾਂ ਦੇ ਨਾਲ-ਨਾਲ ਕੇਰਲ ਦੇ ਵਾਇਨਾਡ ਲੋਕ ਸਭਾ ਹਲਕੇ ਲਈ ਜਿ਼ਮਨੀ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਚੁੱਕੀ ਹੈ। ਵਾਇਨਾਡ ਤੋਂ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਚੋਣ ਮੈਦਾਨ ’ਚ ਹੈ । ਦਿਲਚਸਪ ਗੱਲ ਇਹ ਹੈ ਕਿ ਭਾਵੇਂ ਇਨ੍ਹਾਂ ਜ਼ਿਮਨੀ ਚੋਣਾਂ ਦਾ ਸਰਕਾਰਾਂ ’ਤੇ ਕੋਈ ਅਸਰ ਨਹੀਂ ਪਵੇਗਾ ਪਰ ਇਨ੍ਹਾਂ ਨੂੰ ਕਾਂਗਰਸ ਅਤੇ ਇੰਡੀਆ ਸਮੂਹ ਲਈ ਇੱਕ ਵੱਡੀ ਪ੍ਰੀਖਿਆ ਵਜੋਂ ਦੇਖਿਆ ਜਾ ਰਿਹਾ ਹੈ, ਜੋ ਹਾਲ ਹੀ ਦੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਇੱਕਜੁੱਟ ਪ੍ਰਦਰਸ਼ਨ ਕਰਨ ਵਿੱਚ ਅਸਫ਼ਲ ਰਹੇ ਹਨ। ਵਾਇਨਾਡ ਦੇ ਨਾਲ-ਨਾਲ ਰਾਜਸਥਾਨ ਦੀਆਂ ਸੱਤ, ਪੱਛਮੀ ਬੰਗਾਲ ਦੀਆਂ ਛੇ, ਅਸਾਮ ਦੀਆਂ ਪੰਜ, ਬਿਹਾਰ ਦੀਆਂ ਚਾਰ, ਕਰਨਾਟਕ ਦੀਆਂ ਤਿੰਨ, ਮੱਧ ਪ੍ਰਦੇਸ਼ ਦੀਆਂ ਦੋ ਸੀਟਾਂ ਅਤੇ ਛੱਤੀਸਗੜ੍ਹ, ਗੁਜਰਾਤ, ਕੇਰਲਾ ਅਤੇ ਮੇਘਾਲਿਆ ਦੀ ਇੱਕ-ਇੱਕ ਸੀਟ ’ਤੇ ਵੀ ਵੋਟਾਂ ਪੈਣਗੀਆਂ । ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਹੋਵੇਗੀ । ਹਾਲਾਂਕਿ ਸਿੱਕਮ ਦੀਆਂ ਦੋ ਸੀਟਾਂ ਸੋਰੇਂਗ-ਚਕੁੰਗ ਅਤੇ ਨਾਮਚੀ-ਸਿੰਘਿਥਾਂਗ ਲਈ ਵੀ ਪੋਲਿੰਗ ਤੈਅ ਸੀ ਪਰ ਸਿੱਕਮ ਕ੍ਰਾਂਤੀਕਾਰੀ ਮੋਰਚਾ ਦੇ ਉਮੀਦਵਾਰ ਆਦਿਤਿਆ ਗੋਲੇ ਅਤੇ ਸਤੀਸ਼ ਚੰਦਰ ਰਾਏ ਨੂੰ ਉਨ੍ਹਾਂ ਦੇ ਵਿਰੋਧੀਆਂ ਦੇ ਹਟਣ ਤੋਂ ਬਾਅਦ ਪਹਿਲਾਂ ਹੀ ਨਿਰਵਿਰੋਧ ਐਲਾਨ ਦਿੱਤਾ ਗਿਆ ਹੈ ।
Punjab Bani 13 November,2024
ਜਗਤਾਰ ਸਿੰਘ ਬਣੇ ਪੰਚਾਇਤ ਸਕੱਤਰ ਯੂਨੀਅਨ ਸਨੌਰ ਦੇ ਬਲਾਕ ਪ੍ਰਧਾਨ
ਜਗਤਾਰ ਸਿੰਘ ਬਣੇ ਪੰਚਾਇਤ ਸਕੱਤਰ ਯੂਨੀਅਨ ਸਨੌਰ ਦੇ ਬਲਾਕ ਪ੍ਰਧਾਨ ਸਨੋਰ : ਅੱਜ ਬੀ. ਡੀ. ਪੀ. ਓ. ਦਫਤਰ ਸਨੌਰ ਪੰਚਾਇਤ ਸਕੱਤਰ ਯੂਨੀਅਨ ਦੀ ਮੀਟਿੰਗ ਹੋਈ ਜਿਸ ਵਿੱਚ ਬਲਾਕ ਸਨੌਰ ਦੇ ਸਮੂਹ ਪੰਚਾਇਤ ਸੈਕਟਰੀਆ ਦੀ ਹਾਜਰੀ ਵਿੱਚ ਜਗਤਾਰ ਸਿੰਘ ਨੂੰ ਪੰਚਾਇਤ ਸਕੱਤਰ ਯੂਨੀਅਨ ਬਲਾਕ ਸਨੌਰ ਦਾ ਸਰਵ ਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ । ਇਸ ਮੋਕੇ ਨਵਨਿਯੁਕਤ ਪ੍ਰਧਾਨ ਜਗਤਾਰ ਸਿੰਘ ਨੇ ਸਮੂਹ ਪੰਚਾਇਤ ਸਕੱਤਰ ਯੂਨੀਅਨ ਬਲਾਕ ਸਨੌਰ ਦੇ ਮੈਬਰਾਂ ਦਾ ਤਹਿ ਦਿੱਲੋ ਧੰਨਵਾਦ ਕੀਤਾ ਤੇ ਭਰੋਸਾ ਦਿਵਾਉਦੇ ਕਿਹਾ ਕਿ ਮੈ ਪੰਚਾਇਤ ਸੈਕਟਰੀਆ ਨੂੰ ਕਿਸੇ ਪ੍ਰਕਾਰ ਦੀਆ ਪ੍ਰੇਸਾਨੀਆ ਨਹੀ ਆਉਣ ਦਿੱਤੀਆ ਜਾਣਗੀਆ । ਉਨਾ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇ ਵਿੱਚ ਪੰਚਾਇਤ ਸੈਕਟਰੀਆ ਦੀਆ ਮੰਗਾ ਨੂੰ ਸਰਕਾਰ ਦੇ ਧਿਆਨ ਵਿੱਚ ਲਿਆਉਣ ਦੀ ਕੋਸਿਸ ਕਰਾਗਾ । ਇਸ ਮੋਕੇ ਪੰਚਾਇਤ ਸਕੱਤਰ ਯੂਨੀਅਨ ਦੇ ਸਾਬਕਾ ਪ੍ਰਧਾਨ ਗੁਰਭਾਗ ਸਿੰਘ , ਸੁਖਪਾਲ ਸਨੌਰ , ਤੇਜੀ ਪੁਨੀਆ, ਗੁਰਦਰਸਨ ਸਿੰਘ, ਬੇਦੀ, ਗੁਰਮੇਲ ਸਿੰਘ, ਜਸਪਾਲ ਸਿੰਘ ਸੁਪਰਡੈਟ, ਜਸਵਿੰਦਰ ਸਿੰਘ ਆਦਿ ਹਾਜਰ ਸਨ ।
Punjab Bani 12 November,2024
ਵਾਇਨਾਡ ਦੇ ਲੋਕਾਂ ਨੇ ਉਨ੍ਹਾਂ ਨੂੰ ਸਿਖਾਇਆ ਕਿ ਰਾਜਨੀਤੀ ’ਚ ਪ੍ਰੇਮ ਸ਼ਬਦ ਦਾ ਵੱਡਾ ਮਹੱਤਵ ਹੈ : ਰਾਹੁਲ ਗਾਂਧੀ
ਵਾਇਨਾਡ ਦੇ ਲੋਕਾਂ ਨੇ ਉਨ੍ਹਾਂ ਨੂੰ ਸਿਖਾਇਆ ਕਿ ਰਾਜਨੀਤੀ ’ਚ ਪ੍ਰੇਮ ਸ਼ਬਦ ਦਾ ਵੱਡਾ ਮਹੱਤਵ ਹੈ : ਰਾਹੁਲ ਗਾਂਧੀ ਵਾਇਨਾਡ : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਵਾਇਨਾਡ ਲੋਕ ਸਭਾ ਸੀਟ ’ਤੇ ਹੋਣ ਜਾ ਰਹੀ ਜਿ਼ਮਨੀ ਚੋਣ ਦੇ ਪ੍ਰਚਾਰ ਦੇ ਆਖਰੀ ਦਿਨ ਅੱਜ ਆਪਣੀ ਭੈਣ ਪ੍ਰਿਯੰਕਾ ਗਾਂਧੀ ਵਾਡਰਾ ਨਾਲ ਲੋਕਾਂ ਨੂੰ ਸੰਬੋਧਨ ਕੀਤਾ ਅਤੇ ਵਾਇਨਾਡ ਨੂੰ ਦੁਨੀਆ ਦੇ ਅਹਿਮ ਸੈਰ-ਸਪਾਟਾ ਕੇਂਦਰਾਂ ਦੀ ਸ਼੍ਰੇਣੀ ’ਚ ਲਿਆਉਣ ਦਾ ਵਾਅਦਾ ਕੀਤਾ। ਪਾਰਟੀ ਦੇ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਇਸ ਉਪ ਚੋਣ ’ਚ ਸਾਂਝੇ ਜਮਹੂਰੀ ਮੋਰਚਾ (ਯੂ. ਡੀ. ਐੱਫ.) ਦੀ ਉਮੀਦਵਾਰ ਹੈ । ਰਾਹੁਲ ਨੇ ਇੱਥੇ ਸੁਲਤਾਨ ਬਾਥਰੀ ’ਚ ਅਸੰਪਸ਼ਨ ਜੰਕਸ਼ਨ ਤੋਂ ਚੁੰਗਮ ਜੰਕਸ਼ਨ ਤੱਕ ਪ੍ਰਿਯੰਕਾ ਨਾਲ ਰੋਡ ਸ਼ੋਅ ਕਰਨ ਮਗਰੋਂ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇੱਕ ਚੁਣੌਤੀ ਦੇ ਰੂਪ ’ਚ ਮੈਂ ਵਾਇਨਾਡ ਨੂੰ ਦੁਨੀਆ ਦਾ ਸਭ ਤੋਂ ਚੰਗਾ ਸੈਰ-ਸਪਾਟਾ ਕੇਂਦਰ ਬਣਾਉਣ ’ਚ ਉਨ੍ਹਾਂ ਦੀ (ਪ੍ਰਿਯੰਕਾ ਗਾਂਧੀ ਦੀ) ਮਦਦ ਕਰਾਂਗਾ । ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਵਾਇਨਾਡ ਦੇ ਲੋਕਾਂ ਨੇ ਉਨ੍ਹਾਂ ਨੂੰ ਸਿਖਾਇਆ ਕਿ ਰਾਜਨੀਤੀ ’ਚ ਪ੍ਰੇਮ ਸ਼ਬਦ ਦਾ ਵੱਡਾ ਮਹੱਤਵ ਹੈ । ਉਨ੍ਹਾਂ ਕਿਹਾ ਕਿ ਮੈਂ ਉਸ ਸ਼ਬਦ ਦੀ ਵਰਤੋਂ ਨਹੀਂ ਕੀਤੀ ਪਰ ਵਾਇਨਾਡ ਦੇ ਲੋਕਾਂ ਨੇ ਮੈਨੂੰ ਸਿਖਾਇਆ ਕਿ ਰਾਜਨੀਤੀ ’ਚ ਇਸ ਸ਼ਬਦ ਦੀ ਵੱਡੀ ਥਾਂ ਹੈ । ਕਾਂਗਰਸ ਨੇਤਾ ਨੇ ਇਹ ਵੀ ਕਿਹਾ ਕਿ ਨਫਰਤ ਤੇ ਗੁੱਸੇ ਨਾਲ ਲੜਨ ਲਈ ਪਿਆਰ ਤੇ ਸਨੇਹ ਹੀ ਇੱਕੋ-ਇੱਕ ਹਥਿਆਰ ਹੈ। ਸੁਲਤਾਨ ਬਾਥਰੀ ’ਚ ਅਸੰਪਸ਼ਨ ਜੰਕਸ਼ਨ ਤੋਂ ਚੁੰਗਮ ਜੰਕਸ਼ਨ ਤੱਕ ਸੜਕ ਦੇ ਦੋਵੇਂ ਪਾਸੇ ਲੋਕਾਂ ਦੀ ਭਾਰੀ ਭੀੜ ਦਿਖਾਈ ਦਿੱਤੀ । ਵਾਇਨਾਡ ਲੋਕ ਸਭਾ ਸੀਟ ’ਤੇ ਜ਼ਿਮਨੀ ਚੋਣ 13 ਨਵੰਬਰ ਨੂੰ ਹੋਵੇਗੀ। ਹਾਲ ਹੀ ’ਚ ਲੋਕ ਸਭਾ ਚੋਣਾਂ ਵਿੱਚ ਰਾਏਬਰੇਲੀ ਤੋਂ ਆਪਣੀ ਜਿੱਤ ਮਗਰੋਂ ਰਾਹੁਲ ਗਾਂਧੀ ਨੇ ਵਾਇਨਾਡ ਸੀਟ ਤੋਂ ਅਸਤੀਫਾ ਦੇ ਦਿੱਤਾ ਸੀ ਜਿਸ ਕਾਰਨ ’ਤੇ ਉਪ ਚੋਣ ਹੋ ਰਹੀ ਹੈ ।
Punjab Bani 12 November,2024
ਨਗਰ ਨਿਗਮ ਚੋਣਾਂ ਕਰਵਾਉਣ ਦੇ ਮਾਮਲੇ ਤੇ ਸੁਪਰੀਮ ਕੋਰਟ ਨੇ ਦਿੱਤਾ ਸਰਕਾਰ ਨੂੰ 8 ਹਫ਼ਤਿਆਂ ਦਾ ਸਮਾਂ
ਨਗਰ ਨਿਗਮ ਚੋਣਾਂ ਕਰਵਾਉਣ ਦੇ ਮਾਮਲੇ ਤੇ ਸੁਪਰੀਮ ਕੋਰਟ ਨੇ ਦਿੱਤਾ ਸਰਕਾਰ ਨੂੰ 8 ਹਫ਼ਤਿਆਂ ਦਾ ਸਮਾਂ ਚੰਡੀਗੜ੍ਹ : ਪੰਜਾਬ ਸਰਕਾਰ ਨੂੰ ਨਗਰ ਨਿਗਮ ਚੋਣਾਂ ਕਰਵਾਉਣ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ । ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਚੋਣਾਂ ਕਰਵਾਉਣ ਲਈ ਅੱਠ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਅਜਿਹੇ ‘ਚ ਉਮੀਦ ਕੀਤੀ ਜਾ ਰਹੀ ਹੈ ਕਿ ਸਰਕਾਰ ਵੱਲੋਂ ਜਨਵਰੀ ‘ਚ ਚੋਣਾਂ ਕਰਵਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ । ਬੀਤੇ ਦਿਨੀਂ ਸੂਬਾ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਦਿੱਤੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ । ਉਸ ਹੁਕਮ ਵਿੱਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਦਸ ਦਿਨਾਂ ਦੇ ਅੰਦਰ ਚੋਣ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਸਨ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ ।
Punjab Bani 11 November,2024
ਪਿਛਲੀ ਸਰਕਾਰ ਦੇ ਖਜਾਨੇ ਖਾਲੀ ਸਨ ਬਲਕਿ ਇਰਾਦੇ ਹੀ ਖ਼ਾਲੀ ਸਨ : ਭਗਵੰਤ ਮਾਨ
ਪਿਛਲੀ ਸਰਕਾਰ ਦੇ ਖਜਾਨੇ ਖਾਲੀ ਸਨ ਬਲਕਿ ਇਰਾਦੇ ਹੀ ਖ਼ਾਲੀ ਸਨ : ਭਗਵੰਤ ਮਾਨ ਹੁਸ਼ਿਆਰਪੁਰ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੱਬੇਵਾਲ ਵਿੱਚ ‘ਆਪ’ ਉਮੀਦਵਾਰ ਇਸ਼ਾਂਕ ਚੱਬੇਵਾਲ ਜ਼ਿਲ੍ਹਾ ਹੁਸ਼ਿਆਰਪੁਰ ਲਈ ਚੋਣ ਪ੍ਰਚਾਰ ਕੀਤਾ । ਦੋਵੇਂ ਆਗੂਆਂ ਨੇ ਜੀਆਂ ਵਿੱਚ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ । ਜਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੀ ਸਰਕਾਰ ਦੇ ਵਿੱਤ ਮੰਤਰੀ ਪੰਜ ਸਾਲ ਇਹੀ ਕਹਿੰਦੇ ਰਹੇ ਕਿ ਖ਼ਜ਼ਾਨਾ ਖ਼ਾਲੀ ਹੈ। ਉਨ੍ਹਾਂ ਸਵਾਲ ਕੀਤਾ ਕਿ ਇਨ੍ਹਾਂ ਨੇ ਨਾ ਤਾਂ ਲੋਕਾਂ ਨੂੰ ਮੁਫ਼ਤ ਬਿਜਲੀ ਦਿੱਤੀ, ਨਾ ਸੜਕਾਂ ਬਣਾਈਆਂ, ਨਾ ਹੀ ਚੰਗੇ ਹਸਪਤਾਲ, ਸਕੂਲ-ਕਾਲਜ ਬਣਾਏ, ਫਿਰ ਖ਼ਜ਼ਾਨਾ ਖ਼ਾਲੀ ਕਿਵੇਂ ਹੋ ਗਿਆ? ਅਸਲ ਵਿੱਚ ਉਨ੍ਹਾਂ ਦੇ ਇਰਾਦੇ ਖ਼ਾਲੀ ਸਨ । ਉਹ ਕੰਮ ਕਰਨਾ ਹੀ ਨਹੀਂ ਚਾਹੁੰਦੇ ਸੀ । ਉਨ੍ਹਾ ਕਿਹਾ ਕਿ ਅਸੀਂ ਕਦੇ ਇਹ ਨਹੀਂ ਕਿਹਾ ਕਿ ਖ਼ਜ਼ਾਨਾ ਖ਼ਾਲੀ ਹੈ ਅਤੇ ਵੱਡੇ ਕੰਮ ਵੀ ਕੀਤੇ ਹਨ । ਆਮ ਲੋਕਾਂ ਲਈ ਬਿਜਲੀ ਮੁਫ਼ਤ ਕੀਤੀ। ਖੇਤੀ ਲਈ ਵੀ ਕਿਸਾਨਾਂ ਨੂੰ ਰੋਜ਼ਾਨਾ 8 ਘੰਟੇ ਤੋਂ ਵੱਧ ਬਿਜਲੀ ਮਿਲ ਰਹੀ ਹੈ । ਬਿਜਲੀ ਦੀ ਕਮੀ ਨੂੰ ਦੂਰ ਕਰਨ ਲਈ ਅਸੀਂ ਗੋਇੰਦਵਾਲ ਸਾਹਿਬ ਵਿਖੇ ਥਰਮਲ ਪਲਾਂਟ ਖ਼ਰੀਦਿਆ । ਢਾਈ ਸਾਲਾਂ ਵਿੱਚ ਅਸੀਂ 45 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ । ਅੱਜ-ਕੱਲ੍ਹ ਪਿੰਡਾਂ ਵਿੱਚ ਮੁਕਾਬਲਾ ਚੱਲ ਰਿਹਾ ਹੈ ਕਿ ਕਿਸ ਪਿੰਡ ਨੂੰ ਕਿੰਨੀਆਂ ਨੌਕਰੀਆਂ ਮਿਲਿਆਂ ਹਨ । ਉਨ੍ਹਾਂ ਕਿਹਾ ਕਿ ਸਾਡੇ ਇਰਾਦੇ ਸਾਫ਼ ਸਨ ਇਸੇ ਲਈ ਇੰਨੇ ਕੰਮ ਹੋਏ । ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਉਣ ਤੋਂ ਬਾਅਦ ਰਵਾਇਤੀ ਪਾਰਟੀਆਂ ਦੇ ਆਗੂਆਂ ਨੇ ਵੀ ਲੋਕਾਂ ਤੱਕ ਪਹੁੰਚ ਕਰਨੀ ਸ਼ੁਰੂ ਕਰ ਦਿੱਤੀ ਹੈ । ਪਹਿਲਾਂ ਉਹ ਵੋਟਾਂ ਖ਼ਰੀਦਣ ਅਤੇ ਜਿੱਤਣ ਲਈ ਫ਼ੋਨ 'ਤੇ ਹੀ ਸੌਦੇ ਕਰਦੇ ਸਨ । ਉਨ੍ਹਾਂ 2014 ਦੀਆਂ ਲੋਕ ਸਭਾ ਚੋਣਾਂ ਦੀ ਉਦਾਹਰਨ ਦਿੰਦਿਆਂ ਦੱਸਿਆ ਕਿ ਸੁਖਦੇਵ ਸਿੰਘ ਢੀਂਡਸਾ ਇੱਕ ਬਜ਼ੁਰਗ ਵਿਅਕਤੀ ਦੇ ਚਰਨ ਛੂਹ ਰਹੇ ਸਨ ਅਤੇ ਉਹ ਅਸ਼ੀਰਵਾਦ ਮੈਨੂੰ ਦੇ ਰਿਹਾ ਸੀ। ਕਿਉਂਕਿ ਉਨ੍ਹਾਂ ਨੂੰ ਮੇਰੇ ਕਾਰਨ ਲੋਕਾਂ ਦੇ ਪੈਰ ਛੂਹਣੇ ਪੈ ਰਹੇ ਸਨ । ਪਹਿਲਾਂ ਉਹ ਚੋਣਾਂ ਵੇਲੇ ਵੀ ਘਰ ਬੈਠੇ ਰਹਿੰਦੇ ਸਨ । ਉਨ੍ਹਾਂ ਕਿਹਾ ਕਿ ਸਿਆਸਤ ਵਿੱਚ ਇਹ ਤਬਦੀਲੀ ਅਰਵਿੰਦ ਕੇਜਰੀਵਾਲ ਕਾਰਨ ਆਈ ਹੈ। ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਅਤੇ ਕੰਮ ਦੀ ਰਾਜਨੀਤੀ ਕਰਦੀ ਹੈ । ਭਾਰਤੀ ਜਨਤਾ ਪਾਰਟੀ ਅਰਵਿੰਦ ਕੇਜਰੀਵਾਲ ਦੇ ਕੰਮਾਂ ਤੋਂ ਡਰਦੀ ਹੈ, ਇਸ ਲਈ ਉਨ੍ਹਾਂ ਨੇ ਇੱਕ ਸਾਜ਼ਿਸ਼ ਤਹਿਤ ਉਨ੍ਹਾਂ ਨੂੰ, ਮਨੀਸ਼ ਸਿਸੋਦੀਆ ਅਤੇ ਹੋਰ 'ਆਪ' ਨੇਤਾਵਾਂ ਨੂੰ ਜੇਲ੍ਹ ਵਿੱਚ ਬੰਦ ਕਰ ਦਿੱਤਾ । ਉਨ੍ਹਾਂ ਨੂੰ ਇਹ ਨਹੀਂ ਸੀ ਪਤਾ ਕਿ ਉਹ ਕੇਜਰੀਵਾਲ ਨੂੰ ਤਾਂ ਜੇਲ੍ਹ ਵਿੱਚ ਸੁੱਟ ਦੇਣਗੇ ਪਰ ਉਨ੍ਹਾਂ ਦੀ ਸੋਚ ਨੂੰ ਕਿਵੇਂ ਅੰਦਰ ਕਰਨਗੇ । ਕਾਂਗਰਸ 'ਤੇ ਹਮਲਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੈਸੇ ਦੀ ਕਮੀ ਕਾਰਨ ਆਮ ਲੋਕਾਂ ਦੀਆਂ ਲੋੜਾਂ ਪੂਰੀਆਂ ਨਹੀਂ ਹੋ ਰਹੀਆਂ। ਦੂਜੇ ਪਾਸੇ ਵਿਜੀਲੈਂਸ ਦੀ ਜਾਂਚ ਦੌਰਾਨ ਹੁਸ਼ਿਆਰਪੁਰ ਦੇ ਇੱਕ ਕਾਂਗਰਸੀ ਮੰਤਰੀ ਦੇ ਘਰੋਂ ਨੋਟ ਗਿਣਨ ਵਾਲੀ ਮਸ਼ੀਨ ਮਿਲੀ, ਅੰਦਾਜ਼ਾ ਲਗਾਓ ਕਿ ਉਸ ਨੇ ਕਿੰਨਾ ਪੈਸਾ ਲੁੱਟਿਆ ਹੋਵੇਗਾ! ਉਹ ਰਾਜਨੀਤੀ ਵਿੱਚ ਪੈਸੇ ਕਮਾਉਣ ਲਈ ਹੀ ਆਉਂਦੇ ਹਨ । ਉਨ੍ਹਾਂ ਲਈ ਰਾਜਨੀਤੀ ਇੱਕ ਵਪਾਰ ਹੈ। ਅਸੀਂ ਜਨਤਾ ਦੇ ਪੈਸੇ ਨਾਲ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰਦੇ ਹਾਂ। ਢਾਈ ਸਾਲਾਂ ਵਿੱਚ 850 ਤੋਂ ਵੱਧ ਆਮ ਆਦਮੀ ਕਲੀਨਿਕ ਬਣਾਏ ਗਏ ਹਨ, ਜਿਨ੍ਹਾਂ ਵਿੱਚ ਹੁਣ ਤੱਕ 2 ਕਰੋੜ ਤੋਂ ਵੱਧ ਲੋਕ ਆਪਣਾ ਇਲਾਜ ਕਰਵਾ ਚੁੱਕੇ ਹਨ । ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਦੀ ਹਾਲਤ ਸੁਧਰ ਰਹੀ ਹੈ । ਮੈਡੀਕਲ ਕਾਲਜ ਬਣਾ ਰਹੇ ਹਾਂ । ਹੁਸ਼ਿਆਰਪੁਰ ਵਿੱਚ ਇੱਕ ਆਯੁਰਵੈਦਿਕ ਮੈਡੀਕਲ ਕਾਲਜ ਵੀ ਬਣਾਇਆ ਜਾ ਰਿਹਾ ਹੈ । ਪ੍ਰਤਾਪ ਬਾਜਵਾ 'ਤੇ ਹਮਲਾ ਕਰਦਿਆਂ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਲੋਕ ਨਿਰਮਾਣ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਪੰਜਾਬ 'ਚ ਸਭ ਤੋਂ ਵੱਧ ਟੋਲ ਪਲਾਜ਼ੇ ਲਗਾਏ ਹਨ । ਅਸੀਂ 16 ਟੋਲ ਬੰਦ ਕੀਤੇ ਹਨ, ਜਿਸ ਕਾਰਨ ਲੋਕਾਂ ਨੂੰ ਹਰ ਰੋਜ਼ 62 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ । ਉਨ੍ਹਾਂ ਕੈਪਟਨ ਅਮਰਿੰਦਰ ਸਿੰਘ 'ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਉਹ ਅਤੇ ਉਨ੍ਹਾਂ ਦਾ ਪਰਿਵਾਰ ਕਦੇ ਵੀ ਲੋਕਾਂ ਦੇ ਨਾਲ ਨਹੀਂ ਖੜ੍ਹਾ। ਉਹ ਮੁਗ਼ਲ ਸਾਮਰਾਜ ਦੌਰਾਨ ਮੁਗ਼ਲਾਂ ਦੇ ਨਾਲ ਸੀ । ਉਹ ਅੰਗਰੇਜ਼ਾਂ ਦੇ ਰਾਜ ਦੌਰਾਨ ਅੰਗਰੇਜ਼ਾਂ ਦੇ ਨਾਲ ਸਨ । ਅਕਾਲੀ ਰਾਜ ਵੇਲੇ ਅਕਾਲੀ ਦਲ ਨਾਲ ਸਨ, ਕਾਂਗਰਸ ਦੀ ਸਰਕਾਰ ਵੇਲੇ ਉਸ ਦੇ ਨਾਲ ਅਤੇ ਹੁਣ ਭਾਜਪਾ ਨਾਲ ਹਨ। ਉਨ੍ਹਾਂ ਸੁਖਬੀਰ ਬਾਦਲ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਵੀ ਨਿਸ਼ਾਨਾ ਸਾਧਿਆ । ਵਿਰੋਧੀ ਪਾਰਟੀਆਂ 'ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ ਕਿ ਕਿਸੇ ਨੇ ਮੈਨੂੰ ਚੋਣਾਂ ਦੀ ਤਰੀਕ ਇਕ ਹਫ਼ਤਾ ਵਧਾਉਣ ਬਾਰੇ ਮੇਰੀ ਰਾਏ ਪੁੱਛੀ । ਮੈਂ ਉਸ ਨੂੰ ਕਿਹਾ ਕਿ ਪਹਿਲਾਂ ਵਿਰੋਧੀ ਪਾਰਟੀਆਂ ਨੇ 20-25 ਹਜ਼ਾਰ ਵੋਟਾਂ ਨਾਲ ਹਾਰਨਾ ਸੀ, ਹੁਣ 30-35 ਹਜ਼ਾਰ ਨਾਲ ਹਾਰਨਗੀਆਂ। ਉਨ੍ਹਾਂ ਲੋਕਾਂ ਨੂੰ ‘ਆਪ’ ਦੇ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ ਅਤੇ ਵਾਅਦਾ ਕੀਤਾ ਕਿ ‘ਤੁਹਾਡੀ ਮੰਗ, ਇਸ਼ਾਕ ਦਾ ਪੱਤਰ ਤੇ ਮੇਰੇ ਦਸਤਖ਼ਤ’। ਚੱਬੇਵਾਲ ਦੇ ਵਿਕਾਸ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ।
Punjab Bani 09 November,2024
ਵੱਖ-ਵੱਖ ਪਾਰਟੀਆਂ ਨੂੰ ਛੱਡ ਕਈ ਪਰਿਵਾਰਾਂ ਨੇ ਕੀਤੀ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ
ਵੱਖ-ਵੱਖ ਪਾਰਟੀਆਂ ਨੂੰ ਛੱਡ ਕਈ ਪਰਿਵਾਰਾਂ ਨੇ ਕੀਤੀ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਗਿੱਦੜਬਾਹਾ : ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਚੋਣ ਮੁਹਿੰਮ ਦੌਰਾਨ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਪਿੰਡ ਸਾਹਿਬ ਚੰਦ ਅਤੇ ਪਿੰਡ ਭਲਾਈਆਣਾ ਦੇ ਕਈ ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ । ਅੱਜ ਪਿੰਡ ਸਾਹਿਬ ਚੰਦ ਦੇ ਗੁਰਦੇਵ ਸਿੰਘ, ਬਘੇਲ ਸਿੰਘ, ਪ੍ਰਗਟ ਸਿੰਘ, ਵਿਸਾਖਾ ਸਿੰਘ, ਦਿਲਪ੍ਰੀਤ ਸਿੰਘ, ਜਸ਼ਨਪ੍ਰੀਤ ਸਿੰਘ, ਹਰਮਨਦੀਪ ਸਿੰਘ, ਅਮਨਦੀਪ ਸਿੰਘ ਅਤੇ ਪਿੰਡ ਭਲਾਈਆਣਾ ਤੋਂ ਨੱਥਾ ਸਿੰਘ ਬਰਾੜ, ਕ੍ਰਿਸ਼ਨ ਸਿੰਘ, ਫੁਲੇਲ ਸਿੰਘ, ਗੁਰਮੇਲ ਸਿੰਘ, ਜਗਸੀਰ ਸਿੰਘ, ਰਾਜਿੰਦਰਪਾਲ ਸਿੰਘ, ਸੁਖਵਿੰਦਰ ਸਿੰਘ, ਜਸਪਾਲ ਸਿੰਘ, ਕੁਲਵਿੰਦਰ ਸਿੰਘ, ਤਜਿੰਦਰ ਸਿੰਘ, ਸੁਖਮੰਦਰ ਸਿੰਘ, ਵੀਰਦਵਿੰਦਰ ਸਿੰਘ, ਬਲਦੇਵ ਕੌਰ, ਜਸਵਿੰਦਰ ਕੌਰ, ਜਗਪਾਲ ਸਿੰਘ, ਗੁਰਜੰਟ ਸਿੰਘ ਤੇ ਗੁਰਤੇਜ਼ ਸਿੰਘ ਦੇ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ । ਇਸ ਦੌਰਾਨ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਪਰਿਵਾਰਾਂ ਨੇ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦਾ ਭਰੋਸਾ ਦਿੱਤਾ । ਇਸ ਮੌਕੇ ਵੱਡੀ ਗਿਣਤੀ ਵਿਚ ਆਪ ਵਰਕਰ ਅਤੇ ਅਹੁਦੇਦਾਰ ਵੀ ਹਾਜ਼ਰ ਸਨ ।
Punjab Bani 09 November,2024
ਡਿਪਟੀ ਕਮਿਸ਼ਨਰ ਨੇ ਪੋਲਿੰਗ ਸਟੇਸ਼ਨਾਂ 'ਤੇ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਲੱਗੇ ਸਪੈਸ਼ਲ ਕੈਂਪ ਦਾ ਜਾਇਜ਼ਾ ਲਿਆ
ਡਿਪਟੀ ਕਮਿਸ਼ਨਰ ਨੇ ਪੋਲਿੰਗ ਸਟੇਸ਼ਨਾਂ 'ਤੇ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਲੱਗੇ ਸਪੈਸ਼ਲ ਕੈਂਪ ਦਾ ਜਾਇਜ਼ਾ ਲਿਆ -10 ਨਵੰਬਰ ਐਤਵਾਰ ਨੂੰ ਵੀ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਪੋਲਿੰਗ ਸਟੇਸ਼ਨਾਂ 'ਤੇ ਲੱਗਣਗੇ ਸਪੈਸ਼ਲ ਕੈਂਪ-ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ, 9 ਨਵੰਬਰ : ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01.01.2025 ਦੇ ਅਧਾਰ 'ਤੇ ਜਿਲ੍ਹਾ ਪਟਿਆਲਾ ਵਿੱਚ ਆਉਂਦੇ 8 ਵਿਧਾਨ ਸਭਾ ਚੋਣ ਹਲਕਿਆਂ ਦੇ ਪੋਲਿੰਗ ਸਟੇਸ਼ਨਾਂ ਵਿਖੇ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਲਈ ਲੱਗ ਰਹੇ ਸਪੈਸ਼ਲ ਕੈਂਪਾਂ ਦਾ ਜਾਇਜ਼ਾ ਲਿਆ । ਇਸ ਮੌਕੇ ਚੋਣ ਤਹਿਸੀਲਦਾਰ ਵਿਜੇ ਕੁਮਾਰ ਵੀ ਮੌਜੂਦ ਸਨ । ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸੀ ਬਲਾਕ ਅਤੇ ਮਾਡਲ ਟਾਊਨ ਵਿਖੇ ਦਸਮੇਸ਼ ਪਬਲਿਕ ਸਕੂਲ ਵਿਖੇ ਇਨ੍ਹਾਂ ਕੈਂਪਾਂ ਦਾ ਜਾਇਜ਼ਾ ਲਿਆ । ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਸ਼ੈਡਿਊਲ ਅਨੁਸਾਰ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਬੂਥ ਲੈਵਲ ਅਫਸਰ ਮਿਤੀ 10 ਨਵੰਬਰ ਦਿਨ ਐਤਵਾਰ ਨੂੰ ਵੀ ਸਵੇਰੇ 9.00 ਵਜੇ ਤੋਂ ਲੈ ਕੇ ਸ਼ਾਮ 5.00 ਵਜੇ ਤੱਕ ਆਪਣੇ-ਆਪਣੇ ਨਿਰਧਾਰਤ ਪੋਲਿੰਗ ਸਟੇਸ਼ਨਾ 'ਤੇ ਸਪੈਸ਼ਲ ਕੈਂਪ ਲਗਾਉਣਗੇ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਈ ਵੀ ਯੋਗ ਵਿਅਕਤੀ ਜਿਸ ਦੀ ਉਮਰ 01 ਜਨਵਰੀ 2025 ਨੂੰ 18 ਸਾਲ ਪੂਰੀ ਹੋ ਜਾਂਦੀ ਹੈਅਤੇ ਉਸਦਾ ਨਾਮ ਭਾਰਤ ਦੇਸ਼ ਦੇ ਕਿਸੇ ਵੀ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹੈ, ਤਾਂ ਉਹ ਆਪਣਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਲਈ ਫਾਰਮ ਨੰ: 6 ਭਰਕੇ ਬਤੌਰ ਵੋਟਰ ਰਜਿਸਟਰ ਹੋ ਸਕਦਾ ਹੈ । ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਇਸ ਸਾਲ 17 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨ ਵਰਗ ਦੇ ਬੱਚਿਆਂ, ਜਿਨ੍ਹਾਂ ਦੀ ਸਾਲ 2025 ਦੌਰਾਨ ਕਿਸੇ ਵੀ ਯੋਗਤਾ ਮਿਤੀ (01 ਜਨਵਰੀ 2025, 01, ਅਪ੍ਰੈਲ 2025, 01 ਜੂਲਾਈ 2025 , 01 ਅਕਤੂਬਰ 2025) ਨੂੰ 18 ਸਾਲ ਦੀ ਉਮਰ ਪੂਰੀ ਹੋ ਜਾਵੇਗੀ, ਪਾਸੋਂ ਉਨ੍ਹਾਂ ਦੀ 18 ਸਾਲ ਉਮਰ ਪੂਰੀ ਹੋਣ ਦੀ ਮਿਤੀ ਤੇ ਬਤੋਰ ਵੋਟਰ ਰਜਿਸਟ੍ਰੇਸ਼ਨ ਕਰਨ ਸਬੰਧੀ ਐਡਵਾਂਸ ਤੌਰ 'ਤੇ ਫਾਰਮ ਨੰ: 6 ਪ੍ਰਾਪਤ ਕਰਨ ਦਾ ਵਿਸ਼ੇਸ ਉਪਰਾਲਾ ਕੀਤਾ ਗਿਆ ਹੈ । ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹੁਣ ਸਾਲ 2025 ਵਿੱਚ ਪੈਂਦੀਆਂ ਕੁਲ ਚਾਰ ਤਿਮਾਹੀ ਯੋਗਤਾ ਮਿਤੀ 01 ਜਨਵਰੀ 2025 , 01 ਅਪ੍ਰੈਲ 2025, 01 ਜੁਲਾਈ 2025, ਅਤੇ 01 ਅਕਤੂਬਰ 2025 ਅਨੁਸਾਰ ਕਿਸੇ ਵੀ ਯੋਗਤਾ ਮਿਤੀ ਨੂੰ ਬਿਨੈਕਾਰ ਦੀ ਉਮਰ 18 ਸਾਲ ਪੂਰੀ ਹੋ ਜਾਂਦੀ ਹੈ (ਭਾਵ ਜਿਸਦੀ ਉਮਰ ਮਿਤੀ 01 ਜਨਵਰੀ 2025 ਨੂੰ 18 ਸਾਲ ਦੀ ਪੂਰੀ ਨਹੀਂ ਹੁੰਦੀ, ਪਰੰਤੂ ਉਸਦੀ ਉਮਰ ਸਾਲ ਦੀ ਅਗਲੀ ਤਿੰਨ ਯੋਗਤਾ ਮਿਤੀ ਅਨੁਸਾਰ 18 ਸਾਲ ਪੂਰੀ ਹੋ ਜਾਂਦੀ ਹੈ) ਤਾਂ ਅਜਿਹੇ ਬਿਨੈਕਾਰ ਆਪਣੀ ਵੋਟ ਬਨਾਉਣ ਲਈ ਐਡਵਾਂਸ ਵਿੱਚ ਫ਼ਾਰਮ ਨੰ. 6 ਭਰਕੇ ਦੇ ਸਕਣਗੇ । ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਮਿਤੀ 01.01.2025 ਦੇ ਆਧਾਰ ਤੇ 18 ਸਾਲ ਪੂਰੀ ਕਰਨ ਵਾਲੇ ਬਿਨੈ ਪੱਤਰਾਂ ਦਾ ਨਿਪਟਾਰਾ ਵਿਧਾਨ ਸਭਾ ਚੋਣ ਹਲਕੇ ਦੇ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਵਲੋਂ ਨਾਲ ਦੀ ਨਾਲ ਕਰ ਦਿੱਤਾ ਜਾਵੇਗਾ ਅਤੇ ਸਾਲ ਦੀਆ ਅਗਲੀਆ ਤਿੰਨ ਤਿਮਾਹੀਆ ਦੌਰਾਨ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਬਿਨੈ ਪੱਤਰਾਂ ਦਾ ਨਿਪਟਾਰਾ ਯੋਗਤਾ ਮਿਤੀ ਦੇ ਪਹਿਲੇ ਮਹੀਨੇ ਦੌਰਾਨ ਕੀਤਾ ਜਾਵੇਗਾ । ਇਸਤੋਂ ਇਲਾਵਾ ਇਹ ਸਾਰੇ ਫਾਰਮ ਆਨ ਲਾਈਨ ਵਿਧੀ ਦਾ ਉਪਯੋਗ ਕਰਕੇ ਭਾਰਤ ਚੋਣ ਕਮਿਸ਼ਨ ਦੇ ਪੋਰਟਲwww.voters.eci.gov.in ਜਾਂਵੋਟਰ ਹੈਲਪਲਾਈਨ ਮੋਬਾਇਲ ਐਪ ਰਾਹੀਂ ਭਰਕੇ ਲੋੜੀਂਦੇ ਦਸਤਾਵੇਜ਼ ਅਪਲੋਡ ਕਰਕੇ ਆਪਣਾ ਦਾਅਵਾ ਜਾਂ ਇਤਰਾਜ ਦਿੱਤਾ ਜਾ ਸਕਦਾ ਹੈ ।
Punjab Bani 09 November,2024
ਗਿੱਦੜਬਾਹਾ ਜਿਮਨੀ ਚੋਣ ਵਾਰਡ ਨੰਬਰ 5 ਵਿੱਚ ਵੋਟਰਾਂ ਦਾ ਭਾਰੀ ਉਤਸ਼ਾਹ : ਨਰਿੰਦਰ ਲਾਲੀ
ਗਿੱਦੜਬਾਹਾ ਜਿਮਨੀ ਚੋਣ ਵਾਰਡ ਨੰਬਰ 5 ਵਿੱਚ ਵੋਟਰਾਂ ਦਾ ਭਾਰੀ ਉਤਸ਼ਾਹ : ਨਰਿੰਦਰ ਲਾਲੀ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਭਰਵੀਂ ਮੀਟਿੰਗ ਨੂੰ ਕੀਤਾ ਸੰਬੋਧਨ ਗਿੱਦੜਬਾਹਾ : ਗਿੱਦੜਬਾਹਾ ਜਿਮਨੀ ਚੋਣ ਵਿੱਚ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਦੀ ਧਰਮ ਪਤਨੀ ਅਤੇ ਕਾਂਗਰਸ ਪਾਰਟੀ ਦੀ ਉਮੀਦਵਾਰ ਅੰਮ੍ਰਿਤਾ ਵੜਿੰਗ ਦੇ ਚੋਣ ਪ੍ਰਚਾਰ ਲਈ ਆਲ ਇੰਡੀਆ ਕਾਂਗਰਸ ਓ. ਬੀ. ਸੀ ਸੈਲ ਦੇ ਕੋਆਰਡੀਨੇਟਰ ਨਰਿੰਦਰ ਪਾਲ ਲਾਲੀ ਤੇ ਉਹਨਾਂ ਦੀ ਟੀਮ ਨੇ ਵੱਲੋਂ ਗਿੱਦੜਬਾਹਾ ਦੇ ਕਾਂਗਰਸੀ ਅਹੁਦੇਦਾਰਾਂ ਦੇ ਸਹਿਯੋਗ ਨਾਲ ਵਾਰਡ ਨੰਬਰ 5 ਵਿੱਚ ਭਰਵੀਂ ਮੀਟਿੰਗ ਆਯੋਜਨ ਕੀਤਾ ਗਿਆ, ਜਿਸ ਵਿੱਚ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਸ਼ੇਸ਼ ਤੌਰ ਤੇ ਪਹੁੰਚੇ ਅਤੇ ਕਿਹਾ ਕਿ ਪੰਜਾਬ ਵਿੱਚ ਆਉਣ ਵਾਲਾ ਸਮਾਂ ਕਾਂਗਰਸ ਦਾ ਹੈ । ਕਿਉਂਕਿ ਤੁਹਾਡੀ ਇੱਕ ਇੱਕ ਵੋਟ ਨੇ ਪੰਜਾਬ ਦਾ ਭਵਿੱਖ ਅਤੇ ਮੁੱਖ ਮੰਤਰੀ ਤੈਅ ਕਰਨਾ ਹੈ । ਉਹਨਾਂ ਨੇ ਵਾਰਡ ਨੰਬਰ 5 ਦੇ ਸਮੂਹ ਵੋਟਰਾਂ ਨੂੰ ਆਉਣ ਵਾਲੀ 20 ਤਰੀਕ ਨੂੰ ਅੰਮ੍ਰਿਤਾ ਵੜਿੰਗ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਤੁਹਾਡੀ ਪਾਈ ਹੋਈ ਇੱਕ-ਇੱਕ ਵੋਟ ਦਾ ਮੁੱਲ ਕਾਂਗਰਸ ਪਾਰਟੀ ਅਤੇ ਰਾਜਾ ਵੜਿੰਗ ਮੋੜੇਗਾ। ਇਸ ਮੌਕੇ ਸੱਤਪਾਲ ਮਹਿਤਾ, ਸੰਜੇ ਸ਼ਰਮਾ, ਗੋਪੀ ਰੰਗੀਲਾ, ਡਿੰਪੀ ਵੜਿੰਗ, ਲਲਿਤ ਭਾਰਦਵਾਜ਼, ਜਸਵਿੰਦਰ ਸਿੰਘ, ਪਰਵੀਨ ਸਿੰਗਲਾ ਆਦ ਹਾਜ਼ਰ ਸਨ ।
Punjab Bani 09 November,2024
ਅਰਵਿੰਦ ਕੇਜਰੀਵਾਲ ਨੇ ਕੀਤੀ ਚੱਬੁੇਵਿਧਾਨ ਵਿਧਾਨ ਸਭਾ ਸੀਟ ਤੋਂ ਚੋਣ ਮੁਹਿੰਮ ਦੀ ਸ਼ੁਰੂਆਤ
ਅਰਵਿੰਦ ਕੇਜਰੀਵਾਲ ਨੇ ਕੀਤੀ ਚੱਬੁੇਵਿਧਾਨ ਵਿਧਾਨ ਸਭਾ ਸੀਟ ਤੋਂ ਚੋਣ ਮੁਹਿੰਮ ਦੀ ਸ਼ੁਰੂਆਤ ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀਆਂ 4 ਸੀਟਾਂ `ਤੇ ਹੋਣ ਵਾਲੀਆਂ ਜਿਮਨੀ ਚੋਣਾਂ ਲਈ ਅੱਜ ਤੋਂ ਚੋਣ ਪ੍ਰਚਾਰ ਸ਼ੁਰੂ ਕਰਦਿਆਂ ਚੱਬੇਵਾਲ ਵਿਧਾਨ ਸਭਾ ਸੀਟ `ਤੇ ਰੈਲੀ ਕਰਦਿਆਂ ਕਿਹਾ ਕਿ ਮੈਂ ਤੁਹਾਨੂੰ ਗਾਰੰਟੀ ਦੇ ਕੇ ਜਾ ਰਿਹਾ ਹਾਂ ਕਿ ਡਾ. ਇਸ਼ਾਂਕ ਨੂੰ ਜਿੱਤਾ ਦਿਓ ਮੈਂ ਤੁਹਾਡੇ ਸਾਰੇ ਕੰਮ ਕਰਵਾਵਾਂਗਾ। ਮੈਨੂੰ ਕੁਝ ਮੰਗਾਂ ਦਿੱਤੀਆਂ ਗਈਆਂ ਜਿਵੇਂ ਇੱਕ ਪੌਲੀਟੈਕਨਿਕ ਕਾਲਜ ਬਣਾਉਣਾ ਹੈ, ਇੱਥੋਂ ਇੱਕ ਬਿਸਕ ਦੋਆਬਾ ਨਹਿਰ ਨਿਕਲਦੀ ਹੈ ਪਰ ਇੱਥੋਂ ਦੇ ਕਿਸਾਨਾਂ ਨੂੰ ਇਸ ਦਾ ਕੋਈ ਲਾਭ ਨਹੀਂ ਹੁੰਦਾ। ਅਸੀਂ ਇਸ `ਤੇ ਕੰਮ ਕਰਾਂਗੇ।ਮਹਿਲਾ ਅਧਿਕਾਰਤ ਉਦਯੋਗਾਂ ਨੂੰ ਇੱਥੇ ਲਿਆਂਦਾ ਜਾਵੇਗਾ। ਨੌਜਵਾਨਾਂ ਨੂੰ ਨਸ਼ਾ ਛਡਵਾ ਕੇ ਖੇਡਾਂ ਵੱਲ ਧਿਆਨ ਦੇਣ ਲਈ ਸਟੇਡੀਅਮ ਬਣਾਏ ਜਾਣਗੇ।ਆਦਮਪੁਰ ਤੋਂ ਗੜ੍ਹਸ਼ੰਕਰ ਸੜਕ ਦਾ ਨਾਂ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਂ `ਤੇ ਰੱਖਿਆ ਜਾਵੇਗਾ। ਦੱਸਣਯੋਗ ਹੈ ਕਿ ਅਰਵਿੰਦ ਕੇਜਰੀਵਾਲ ਡੇਰਾ ਬਾਬਾ ਨਾਨਕ ਵਿਧਾਨ ਸਭਾ ਸੀਟ `ਤੇ ਰੈਲੀ ਕਰਨਗੇ ।
Punjab Bani 09 November,2024
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ 13 ਨਵੰਬਰ ਨੂੰ ਸਮੂਹ ਅਧਿਕਾਰੀਆਂ ਅਤੇ ਸੀਨੀਅਰ ਲੀਡਰਸ਼ਿਪ ਗੁਰਦੁਆਰਾ ਚੋਣ ਕਮਿਸ਼ਨ ਨੂੰ ਮਿਲਣਗੇ : ਵਡਾਲਾ
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ 13 ਨਵੰਬਰ ਨੂੰ ਸਮੂਹ ਅਧਿਕਾਰੀਆਂ ਅਤੇ ਸੀਨੀਅਰ ਲੀਡਰਸ਼ਿਪ ਗੁਰਦੁਆਰਾ ਚੋਣ ਕਮਿਸ਼ਨ ਨੂੰ ਮਿਲਣਗੇ : ਵਡਾਲਾ ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ 13 ਨਵੰਬਰ ਨੂੰ ਸਵੇਰੇ 10.30 ਵਜੇ ਸਮੂਹ ਅਧਿਕਾਰੀਆਂ ਅਤੇ ਸੀਨੀਅਰ ਲੀਡਰਸ਼ਿਪ ਗੁਰਦੁਆਰਾ ਚੋਣ ਕਮਿਸ਼ਨ ਨੂੰ ਮਿਲਣਗੇ, ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਦਿੱਤੀ ਹੈ । ਵਡਾਲਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਕਰਵਾਉਣ ਲਈ ਬੇਨਤੀ ਕਰਨਗੇ । ਕਿਉਂਕਿ ਵੋਟ ਬਣਾਉਣ ਦਾ ਕੰਮ ਪੂਰਾ ਹੋ ਚੁੱਕਾ ਹੈ ਅਤੇ ਸਮੁੱਚਾ ਸਿੱਖ ਪੰਥ ਚਾਹੁੰਦਾ ਹੈ ਕਿ ਆਮ ਚੋਣਾਂ ਤੁਰੰਤ ਕਰਵਾਈਆਂ ਜਾਣ, ਜਿਸ ਕਾਰਨ 2011 ’ਚ ਆਮ ਚੋਣਾਂ ਹੋਈਆਂ ਸਨ, ਉਸ ਤੋਂ ਬਾਅਦ ਕੋਈ ਆਮ ਚੋਣਾਂ ਨਹੀਂ ਹੋਈਆਂ, ਜੋ ਕਿ ਸਿੱਖ ਕੌਮ ਲਈ ਸਰਾਸਰ ਝਟਕਾ ਹੈ।ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅਤੇ ਮਰਿਆਦਾ ਨੂੰ ਬਹਾਲ ਰੱਖਣ ਲਈ ਨਵੇਂ ਮੈਂਬਰਾਂ ਦੀ ਚੋਣ ਕਰਨੀ, ਜਥੇਦਾਰ ਸਾਹਿਬ ਦੀ ਨਿਯੁਕਤੀ ਅਤੇ ਸੇਵਾਮੁਕਤੀ ਲਈ ਵਿਧੀ-ਵਿਧਾਨ ਬਣਾਉਣਾ ਅਤੇ ਲਾਗੂ ਕਰਨਾ ਜ਼ਰੂਰੀ ਹੈ । ਕਿਉਂਕਿ ਮੌਜੂਦਾ ਚੇਅਰਮੈਨ ਅਤੇ ਮੈਂਬਰ ਸਿਰਫ਼ ਇੱਕ ਵਿਅਕਤੀ ਵਿਸ਼ੇਸ਼ ਦੇ ਹੱਕ ਵਿੱਚ ਕੰਮ ਕਰ ਰਹੇ ਹਨ । ਸਿੱਖ ਕੌਮ ’ਤੇ ਭਰੋਸਾ ਨਹੀਂ ਕੀਤਾ ਗਿਆ । ਵਡਾਲਾ ਨੇ ਅੱਗੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਪ੍ਰਧਾਨਗੀ ਮੰਡਲ, ਕਾਰਜਕਾਰਨੀ ਕਮੇਟੀ, ਸਲਾਹਕਾਰ ਬੋਰਡ ਅਤੇ ਕੋਰ ਲੀਡਰਸ਼ਿਪ ਦੀ ਇੱਕ ਅਹਿਮ ਮੀਟਿੰਗ 13 ਨਵੰਬਰ ਨੂੰ ਸਵੇਰੇ 11.30 ਵਜੇ ਬਾਬਾ ਮੱਖਣ ਸ਼ਾਹ ਲੁਬਾਣਾ ਭਵਨ ਸੈਕਟਰ 30 ਚੰਡੀਗੜ੍ਹ ਵਿਖੇ ਰੱਖੀ ਗਈ ਹੈ, ਜਿਸ ’ਚ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ, ਆਉਣ ਵਾਲੀਆਂ ਨਗਰ ਨਿਗਮ ਚੋਣਾਂ, ਬਲਾਕ ਸਮਿਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ, ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਅਤੇ ਸੁਧਾਰ ਲਹਿਰ ਦੇ ਅਗਲੇ ਪ੍ਰੋਗਰਾਮਾਂ ਆਦਿ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ।
Punjab Bani 09 November,2024
ਅੰਤਰਰਾਸ਼ਟਰੀ ਕਬੱਡੀ ਖਿਡਾਰੀ ਵਿਧਾਇਕ ਗੁਰਲਾਲ ਘਨੌਰ ਸਰਬ ਸੰਮਤੀ ਨਾਲ ਕਬੱਡੀ ਐਸੋਸੀਏਸ਼ਨ ਪੰਜਾਬ ਦੇ ਬਣੇ ਪ੍ਰਧਾਨ
ਅੰਤਰਰਾਸ਼ਟਰੀ ਕਬੱਡੀ ਖਿਡਾਰੀ ਵਿਧਾਇਕ ਗੁਰਲਾਲ ਘਨੌਰ ਸਰਬ ਸੰਮਤੀ ਨਾਲ ਕਬੱਡੀ ਐਸੋਸੀਏਸ਼ਨ ਪੰਜਾਬ ਦੇ ਬਣੇ ਪ੍ਰਧਾਨ - ਤੇਜਿੰਦਰ ਸਿੰਘ ਮਿੱਡੂ ਖੇੜਾ ਬਣੇ ਜਨਰਲ ਸਕੱਤਰ -ਪੰਜਾਬ ‘ਚ ਤੇ ਦੋ ਕੌਮੀ ਪੱਧਰ ਦੇ ਕਬੱਡੀ ਟੂਰਨਾਮੈਂਟ ਕਰਵਾਏ ਜਾਣਗੇ ਤੇ ਮਾਂ ਖੇਡ ਕਬੱਡੀ ਨੂੰ ਪ੍ਰਫੁੱਲਤ ਕਰਨ ਦੇ ਲਈ ਉਪਰਾਲੇ ਜਾਰੀ ਰਹਿਣਗੇ : ਗੁਰਲਾਲ ਘਨੌਰ ਰਾਜਪੁਰਾ/ਪਟਿਆਲਾ, 9 ਨਵੰਬਰ : ਅੰਤਰਰਾਸ਼ਟਰੀ ਕਬੱਡੀ ਖਿਡਾਰੀ ਅਤੇ ਹਲਕਾ ਘਨੌਰ ਤੋਂ ਵਿਧਾਇਕ ਗੁਰਲਾਲ ਘਨੌਰ ਨੂੰ ਸਰਬ ਸੰਮਤੀ ਨਾਲ ਕਬੱਡੀ ਐਸੋਸੀਏਸ਼ਨ ਪੰਜਾਬ ਦਾ ਪ੍ਰਧਾਨ ਚੁਣਿਆ ਗਿਆ ਹੈ।ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਨੇ ਰਾਜਪੁਰਾ ਵਿਖੇ ਕੀਤੀ ਮੀਟਿੰਗ ਦੌਰਾਨ ਇਹ ਚੋਣ ਸਰਬ ਸੰਮਤੀ ਕੀਤੀ । ਇਸ ਮੌਕੇ ਤੇਜਿੰਦਰ ਸਿੰਘ ਮਿੱਡੂ ਖੇੜਾ ਨੂੰ ਜਨਰਲ ਸਕੱਤਰ ਚੁਣਿਆ ਗਿਆ । ਕਬੱਡੀ ਐਸੋਸੀਏਸ਼ਨ ਪੰਜਾਬ ਦੀ ਇਹ ਚੋਣ ਮੁੱਖ ਚੋਣ ਅਧਿਕਾਰੀ ਦਲ ਸਿੰਘ ਬਰਾੜ, ਚੋਣ ਅਬਜਰਵਰ ਉਪਕਾਰ ਸਿੰਘ ਵਿਰਕ ਅਤੇ ਜ਼ਿਲ੍ਹਾ ਖੇਡ ਅਫਸਰ ਪਟਿਆਲਾ ਹਰਪਿੰਦਰ ਸਿੰਘ ਦੀ ਅਗਵਾਈ ਵਿੱਚ ਹੋਈ, ਜਿਸ ਵਿੱਚ ਪੰਜਾਬ ਦੇ ਕੁੱਲ 23 ਜ਼ਿਲ੍ਹਿਆਂ ਵਿੱਚੋਂ 18 ਜ਼ਿਲ੍ਹਿਆਂ ਦੇ 36 ਮੈਂਬਰਾਂ ਨੇ ਆਪਣੀ ਹਾਜ਼ਰੀ ਦਰਜ ਕਰਵਾਈ। ਜਿਸ ਵਿੱਚ ਸਰਬ ਸੰਮਤੀ ਦੇ ਨਾਲ ਚੋਣ ਪ੍ਰਕਿਰਿਆ ਆਰੰਭੀ ਗਈ ਜਿਸ ਤਹਿਤ ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਸਿੰਘ ਘਨੌਰ ਨੂੰ ਕਬੱਡੀ ਐਸੋਸੀਏਸ਼ਨ ਪੰਜਾਬ ਦਾ ਪ੍ਰਧਾਨ, ਤੇਜਿੰਦਰ ਸਿੰਘ ਮਿੱਡੂ ਖੇੜਾ ਜਰਨਲ ਸਕੱਤਰ, ਬਲਜੀਤ ਸਿੰਘ ਅਤੇ ਇਕਬਾਲ ਸਿੰਘ ਸੀਨੀਅਰ ਵਾਈਸ ਪ੍ਰਧਾਨ, ਭੁਪਿੰਦਰ ਸਿੰਘ ਕਮਲਪ੍ਰੀਤ ਸਿੰਘ ਹਰਜੀਤ ਸਿੰਘ ਅਤੇ ਨਿਰਮਲ ਸਿੰਘ ਵਾਈਸ ਪ੍ਰਧਾਨ, ਕਮਲਜੀਤ ਸਿੰਘ ਕੁਲਦੀਪ ਸਿੰਘ ਬਲਜਿੰਦਰ ਸਿੰਘ ਅਤੇ ਜਸਕਰਨ ਕੌਰ ਜੁਆਇੰਟ ਸਕੱਤਰ ਅਤੇ ਚਰਨ ਸਿੰਘ ਨੂੰ ਖਜਾਨਚੀ ਚੁਣ ਲਿਆ ਗਿਆ । ਨਵੇਂ ਚੁਣੇ ਗਏ ਕਬੱਡੀ ਐਸੋਸੀਏਸ਼ਨ ਦੇ ਪ੍ਰਧਾਨ ਗੁਰਲਾਲ ਸਿੰਘ ਘਨੌਰ ਨੇ ਕਿਹਾ ਕਿ ਅੱਜ ਦੀ ਚੋਣ ਬਹੁਤ ਹੀ ਸ਼ਾਂਤਮਈ ਤਰੀਕੇ ਨਾਲ ਨੇਪਰੇ ਚੜੀ ਹੈ । ਉਹਨਾਂ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਹੁਤ ਜਲਦ ਪੰਜਾਬ ਪੱਧਰ ਉੱਤੇ ਦੋ ਨੈਸ਼ਨਲ ਪੱਧਰ ਦੇ ਕਬੱਡੀ ਟੂਰਨਾਮੈਂਟ ਕਰਵਾਏ ਜਾਣਗੇ । ਇਸ ਤੋਂ ਇਲਾਵਾ ਮਾਂ ਖੇਡ ਕਬੱਡੀ ਨੂੰ ਪ੍ਰਫੁੱਲਤ ਕਰਨ ਦੇ ਲਈ ਵੱਖ-ਵੱਖ ਉਪਰਾਲੇ ਕੀਤੇ ਜਾਣਗੇ । ਗੁਰਲਾਲ ਘਨੌਰ ਨੇ ਕਿਹਾ ਕਿ ਭਾਵੇਂ ਕਿ ਐਸੋਸੀਏਸ਼ਨ ਦੀ ਚੋਣ ਚਾਰ ਸਾਲਾਂ ਦੇ ਲਈ ਹੁੰਦੀ ਹੈ ਪਰ ਹੁਣ ਲੰਬੇ ਸਮੇਂ ਤੋਂ ਐਸੋਸੀਏਸ਼ਨ ਦੀ ਚੋਣ ਨਹੀਂ ਹੋਈ ਸੀ, ਜਿਸ ਦੇ ਚਲਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਉਪਰਾਲਿਆਂ ਸਦਕਾ ਕਬੱਡੀ ਐਸੋਸੀਏਸ਼ਨ ਪੰਜਾਬ ਦੀ ਚੋਣ ਨੇਪਰੇ ਚੜ੍ਹੀ ਹੈ । ਇਸ ਮੌਕੇ ਗੁਰਤਾਜ ਸਿੰਘ ਸੰਧੂ, ਰਣਜੋਧ ਸਿੰਘ ਵਿਰਕ, ਗੁਰਮੀਤ ਸਿੰਘ ਢੰਡਾ, ਮਨਜੀਤ ਸਿੰਘ ਦਰਸਨ ਮਜੋਲੀ, ਇੰਦਰਜੀਤ ਸਿੰਘ ਸਿਆਲੂ, ਨਿਸ਼ਾਨ ਸਿੰਘ ਸੰਧੂ, ਡਿੰਪਲ ਸੁਹਰੋ, ਚਰਨਜੀਤ ਸਿੰਘ, ਗੁਰਨਾਮ ਸਿੰਘ, ਲਾਲਾ ਸੰਧਾਰਸੀ, ਦਮਨਪ੍ਰੀਤ ਸਿੰਘ ਖੇੜੀ, ਰਛਪਾਲ ਸਿੰਘ, ਪਿੰਦਰ ਬਘੋਰਾ, ਰੋਡੀ ਗੁਰਨਾ ਖੇੜੀ, ਗੁਰਪ੍ਰੀਤ ਸਿੰਘ ਢਿਲੋਂ, ਵਰਿੰਦਰ ਲੋਚਮਾ, ਐਡਵੋਕੇਟ ਪਰਮਵੀਰ ਸਿੰਘ, ਸੰਦੀਪ ਜਰੀਕਪੁਰ, ਸਤਨਾਮ ਸਿੰਘ ਹਰਪਾਲਾ, ਸਰਬਾ ਨਰੜੂ, ਮਨਦੀਪ ਸਿੰਘ ਢਿੱਲੋਂ, ਸਮੇਤ ਵੱਡੀ ਗਿਣਤੀ ਵਿਚ ਸਾਬਕਾ ਖਿਡਾਰੀ ਪੰਚ ਸਰਪੰਚ ਅਤੇ ਹਲਕਾ ਨਿਵਾਸੀ ਮੌਜੂਦ ਸਨ ।
Punjab Bani 09 November,2024
ਪੰਜਾਬ ਜਿਮਨੀ ਚੋਣ ਵਿਚ ਇਕ ਹਫ਼ਤੇ ਦਾ ਸਮਾ ਵਧਾਉਣ ਨਾਲ ਤਾਇਨਾਤ ਕੀਤੇ ਸਿਵਲ ਤੇ ਸੁਰੱਖਿਆ ਸਟਾਫ਼ ਦੀ ਜ਼ਿੰਮੇਵਾਰੀ ਹੋਰ ਜ਼ਿਆਦਾ ਵੱਧ ਗਈ ਹੈ : ਮੁੱਖ ਚੋਣ ਅਧਿਕਾਰੀ
ਪੰਜਾਬ ਜਿਮਨੀ ਚੋਣ ਵਿਚ ਇਕ ਹਫ਼ਤੇ ਦਾ ਸਮਾ ਵਧਾਉਣ ਨਾਲ ਤਾਇਨਾਤ ਕੀਤੇ ਸਿਵਲ ਤੇ ਸੁਰੱਖਿਆ ਸਟਾਫ਼ ਦੀ ਜ਼ਿੰਮੇਵਾਰੀ ਹੋਰ ਜ਼ਿਆਦਾ ਵੱਧ ਗਈ ਹੈ : ਮੁੱਖ ਚੋਣ ਅਧਿਕਾਰੀ ਚੰਡੀਗੜ੍ਹ : ਪੰਜਾਬ ਵਿਚ 13 ਦੀ ਥਾਂ 20 ਨਵੰਬਰ ਨੂੰ ਹੋਣ ਜਾ ਰਹੀਆਂ ਚਾਰ ਜਿਮਨੀ ਚੋਣਾਂ ਸਬੰਧੀ ਜਿਥੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਨ. ਸੀ. ਨੇ ਲੰਬੇ ਚੌੜੇ ਵੇਰਵਿਆਂ ਨਾਲ ਪਿਛਲੇ ਦਿਨੀਂ ਜਾਇਜ਼ਾ ਲਿਆ, ਉਥੇ ਉਨ੍ਹਾਂ ਸਿਵਲ ਪ੍ਰਬੰਧਾਂ ਦੇ ਨਾਲ ਨਾਲ ਸੁਰੱਖਿਆ ਤੇ ਹੋਰ ਸਖ਼ਤ ਇੰਤਜ਼ਾਮ ਵੀ ਕੀਤੇ। ਮੁੱਖ ਚੋਣ ਅਧਿਕਾਰੀ ਸਿਬਨ. ਸੀ. ਨੇ ਦਸਿਆ ਕਿ ਇਕ ਹਫ਼ਤੇ ਦਾ ਸਮਾ ਵਧਾਉਣ ਨਾਲ ਤਾਇਨਾਤ ਕੀਤੇ ਸਿਵਲ ਤੇ ਸੁਰੱਖਿਆ ਸਟਾਫ਼ ਦੀ ਜ਼ਿੰਮੇਵਾਰੀ ਹੋਰ ਜ਼ਿਆਦਾ ਵੱਧ ਗਈ ਹੈ। ਉਨ੍ਹਾਂ ਦੱਸਿਆ ਕਿ ਬਾਹਰਲੇ ਸੂਬਿਆਂ ਤੋਂ ਆਏ 12 ਸੀਨੀਅਰ ਅਧਿਕਾਰੀ ਬਤੌਰ ਆਬਜ਼ਰਵਰ ਹੁਣ 23 ਨਵੰਬਰ ਯਾਨੀ ਚੋਣਾਂ ਦੇ ਨਤੀਜੇ ਆਉਣ ਤਕ ਆਪੋ ਅਪਣੀ ਥਾਵਾਂ ’ਤੇ ਹਲਕਿਆਂ ਵਿਚ ਹੀ ਡਿਊਟੀ ਨਿਭਾਉਣਗੇ। ਮੁੱਖ ਚੋਣ ਅਧਿਕਾਰੀ ਨੇ ਇਹ ਵੀ ਦਸਿਆ ਕਿ ਇਨ੍ਹਾਂ 12 ਆਬਜ਼ਰਵਰਾਂ ਵਿਚ 4 ਆਈ. ਏ. ਐਸ. ਅਫ਼ਸਰ, 4 ਹੀ ਆਈ. ਪੀ. ਐਸ. ਅਤੇ 4 ਆਈ. ਆਰ. ਐਸ. ਸੀਨੀਅਰ ਅਫ਼ਸਰ, 2011, 2012 ਅਤੇ 2015 ਬੈਂਚ ਦੇ ਬੰਗਾਲ, ਆਂਧਰਾ ਪ੍ਰੇਦਸ਼, ਛੱਤੀਸਗੜ੍ਹ ਅਤੇ ਹੋਰ ਸੂਬਿਆਂ ਤੋਂ ਹਨ। ਸੀਨੀਅਰ 4 ਆਈ. ਏ. ਐਸ. ਨੂੰ ਜਨਰਲ ਆਬਜ਼ਰਵਰ, ਆਈ. ਪੀ. ਐਸ. ਨੂੰ ਸੁਰੱਖਿਆ ਯਾਨੀ ਪੁਲਸ ਆਬਜ਼ਰਵਰ ਅਤੇ ਆਈ. ਆਰ. ਐਸ. ਅਧਿਕਾਰੀਆਂ ਨੂੰ ਬਤੌਰ ਖ਼ਰਚਾ ਆਬਜ਼ਰਵਰ ਦੀ ਡਿਊਟੀ ਦਿਤੀ ਹੈ। ਸਿਬਨ. ਸੀ. ਨੇ ਦਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਦੇ ਵਿਧਾਨ ਸਭਾ ਹਲਕੇ ਵਿਚ ਕੁਲ 1,93,268 ਵੋਟਰਾਂ ਲਈ 241 ਪੋਲਿੰਗ ਸਟੇਸ਼ਨ, ਹੁਸ਼ਿਆਰਪੁਰ ਜ਼ਿਲ੍ਹੇ ਵਿਚ ਪੈਂਦੇ ਚੱਬੇਵਾਲ (ਰਿਜ਼ਰਵ) ਵਿਚ 1,59,254 ਵੋਟਰਾਂ ਵਾਸਤੇ 205, ਮੁਕਤਸਰ ਜ਼ਿਲ੍ਹੇ ਦੇ ਗਿੱਦੜਬਾਹਾ ਵਿਚ ਕੁਲ 1,66,489 ਵੋਟਰਾਂ ਵਾਸਤੇ 173 ਅਤੇ ਬਰਨਾਲਾ ਵਿਧਾਨ ਸਭਾ ਹਲਕੇ ਦੇ ਕੁਲ 1,77,305 ਵੋਟਰਾਂ ਵਾਸਤੇ 212 ਪੋਲਿੰਗ ਸਟੇਸ਼ਨ ਤਿਆਰ ਕਰ ਦਿਤੇ ਹਨ। ਉਨ੍ਹਾਂ ਕਿਹਾ ਕਿ 20 ਤਰੀਕ ਨੂੰ ਪੋਲਿੰਗ ਵਾਲੇ ਦਿਨ ਵੋਟਾਂ ਵਾਸਤੇ 7 ਵਜੇ ਤੋਂ ਸ਼ਾਮ 6 ਵਜੇ ਤਕ ਪੈਣਗੀਆਂ ਅਤੇ 85 ਸਾਲ ਦੀ ਉਮਰ ਵਾਲੇ ਤੇ ਵਿਕਲਾਂਗ ਵੋਟਰਾਂ ਲਈ ਘਰੋਂ ਵੋਟ ਪੁਆਉਣ ਦਾ ਪ੍ਰਬੰਧ ਵੀ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਸਾਰੇ 831 ਪੋਲਿੰਗ ਸਟੇਸ਼ਨਾਂ ਦੀ ਵੀਡੀਉਗ੍ਰਾਫ਼ੀ ਦਾ ਇੰਤਜ਼ਾਮ ਵੀ ਹੋ ਚੁੱਕਾ ਹੈ।
Punjab Bani 08 November,2024
ਆਪ ਦੇ ਕੌਮੀ ਪ੍ਰਧਾਨ ਕੇਜਰੀਵਾਲ ਕਰਨਗੇ ਚੱਬੇਵਾਲ, ਡੇਰਾ ਬਾਬਾ ਨਾਨਕ, ਗਿੱਦੜਬਾਹਾ ਤੇ ਬਰਨਾਲਾ ਵਿਖੇ ਚੋਣ ਪ੍ਰਚਾਰ
ਆਪ ਦੇ ਕੌਮੀ ਪ੍ਰਧਾਨ ਕੇਜਰੀਵਾਲ ਕਰਨਗੇ ਚੱਬੇਵਾਲ, ਡੇਰਾ ਬਾਬਾ ਨਾਨਕ, ਗਿੱਦੜਬਾਹਾ ਤੇ ਬਰਨਾਲਾ ਵਿਖੇ ਚੋਣ ਪ੍ਰਚਾਰ ਚੰਡੀਗੜ੍ਹ : ਪੰਜਾਬ ਵਿਚ ਚਾਰ ਵਿਧਾਨ ਸਭਾ ਹਲਕਿਆਂ ਵਿਚ ਹੋਣ ਜਾ ਰਹੀਆਂ ਜਿਮਨੀ ਚੋਣਾਂ ਵਿਚ ਜਿਥੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਸਮੁੱਚੇ ਸਰਕਲਾਂ ਵਿੱਚ ਰੋਡ ਸ਼ੋਅ ਅਤੇ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਦੇ ਚਲਦਿਆਂ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਵਲੋਂ ਵੀ 9 ਨਵੰਬਰ ਤੋਂ ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਅਤੇ 10 ਨਵੰਬਰ ਨੂੰ ਗਿੱਦੜਬਾਹਾ ਅਤੇ ਬਰਨਾਲਾ ਵਿੱਚ ਚੋਣ ਪ੍ਰਚਾਰ ਕਰਨ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ । ਇਸ ਮੌਕੇ ਸੀ. ਐਮ. ਭਗਵੰਤ ਮਾਨ ਵੀ ਉਨ੍ਹਾਂ ਦੇ ਨਾਲ ਹੋਣਗੇ । ਇਸੇ ਤਰ੍ਹਾਂ ਸੂਬਾ ਸਰਕਾਰ ਵੱਲੋਂ ਹਾਲ ਹੀ ਵਿੱਚ ਹੋਈਆਂ ਪੰਚਾਇਤੀ ਚੋਣਾਂ ਤੋਂ ਬਾਅਦ ਸਰਪੰਚਾਂ ਨੂੰ ਸਹੁੰ ਚੁਕਾਉਣ ਲਈ ਰਾਜ ਪੱਧਰੀ ਸਮਾਗਮ ਕਰਵਾਉਣ ਦੀ ਵੀ ਤਿਆਰੀ ਕੀਤੀ ਜਾ ਰਹੀ ਹੈ । ਇਹ ਚੋਣ 8 ਨਵੰਬਰ ਨੂੰ ਲੁਧਿਆਣਾ ‘ਚ ਹੋ ਸਕਦੀ ਹੈ, ਜਿਸ ‘ਚ ‘ਆਪ’ ਮੁਖੀ ਕੇਜਰੀਵਾਲ ਹਿੱਸਾ ਲੈਣਗੇ । ਇਸ ਤੋਂ ਬਾਅਦ ਹੀ ਉਹ ਉਪ ਚੋਣਾਂ ਵਿੱਚ ਪ੍ਰਚਾਰ ਸ਼ੁਰੂ ਕਰਨਗੇ, ਜੇਕਰ ਭਾਰਤੀ ਜਨਤਾ ਪਾਰਟੀ ਦੀ ਗੱਲ ਕਰੀਏ ਤਾਂ ਪਾਰਟੀ ਪ੍ਰਧਾਨ ਸੁਨੀਲ ਜਾਖੜ ਅਜੇ ਵੀ ਚੋਣ ਪ੍ਰਚਾਰ ਤੋਂ ਦੂਰ ਹਨ। ਜਦਕਿ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਇਸ ਦੀ ਅਗਵਾਈ ਕਰ ਰਹੇ ਹਨ । ਉਨ੍ਹਾਂ ਗਿੱਦੜਬਾਹਾ ਵਿੱਚ ਚੋਣ ਮੀਟਿੰਗਾਂ ਕੀਤੀਆਂ ਹਨ। ਕਾਂਗਰਸ ਦੀ ਤਰਫੋਂ ਸਥਾਨਕ ਆਗੂ ਚੋਣ ਪ੍ਰਚਾਰ ਵਿੱਚ ਜੁਟੇ ਹੋਏ ਹਨ ।
Punjab Bani 07 November,2024
ਸਮਾਣਾ ਹਲਕੇ ਦੀਆਂ ਨਵੀਆਂ ਬਣੀਆਂ ਪੰਚਾਇਤਾਂ ਨੇ ਵਿਕਾਸ ਕਾਰਜਾਂ ਨੂੰ ਲੈ ਕੇ ਹਰਚੰਦ ਸਿੰਘ ਬਰਸਟ ਨਾਲ ਕੀਤੀ ਚਰਚਾ
ਸਮਾਣਾ ਹਲਕੇ ਦੀਆਂ ਨਵੀਆਂ ਬਣੀਆਂ ਪੰਚਾਇਤਾਂ ਨੇ ਵਿਕਾਸ ਕਾਰਜਾਂ ਨੂੰ ਲੈ ਕੇ ਹਰਚੰਦ ਸਿੰਘ ਬਰਸਟ ਨਾਲ ਕੀਤੀ ਚਰਚਾ ਹਲਕਾ ਸਮਾਣਾ ਦੀਆਂ ਨਵੀਆਂ ਬਣੀਆਂ ਪੰਚਾਇਤਾ ਨੇ ਆਪ ਦੇ ਸੂਬਾ ਜਨਰਲ ਸਕੱਤਰ ਨਾਲ ਕੀਤੀ ਮੁਲਾਕਾਤ ਸ. ਬਰਸਟ ਵੱਲੋਂ ਪਿੰਡਾਂ ਦੇ ਵਿਕਾਸ ਨੂੰ ਅਹਿਮਿਅਤ ਦੇਣ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦੀ ਕੀਤੀ ਗਈ ਅਪੀਲ ਪਟਿਆਲਾ, 7 ਨਵੰਬਰ : ਵਿਧਾਨਸਭਾ ਹਲਕਾ ਸਮਾਣਾ ਦੀਆਂ ਨਵੀਆਂ ਬਣੀਆਂ ਪੰਚਾਇਤਾਂ ਨੇ ਆਮ ਆਦਮੀ ਪਾਰਟੀ, ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨਾਲ ਮੁਲਾਕਾਤ ਕੀਤਾ । ਇਸ ਦੌਰਾਨ ਵੱਖ-ਵੱਖ ਪਿੰਡਾਂ ਦੇ ਸਰਪੰਚਾ, ਪੰਚਾ ਨੇ ਆਪਣੇ ਪਿੰਡਾਂ ਅਤੇ ਵਿਧਾਨ ਸਭਾ ਹਲਕਾ ਸਮਾਣਾ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ । ਸ. ਬਰਸਟ ਨਾਲ ਮੁਲਾਕਾਤ ਕਰਨ ਵਾਲੀਆਂ ਵਿੱਚ ਪਿੰਡ ਪਹਾੜਪੁਰ, ਢਕੜੱਬਾ, ਬਰਸਟ, ਵਜੀਦਪੁਰ, ਖੇੜੀ ਭੀਮਾ, ਮਹਿਮਦਪੁਰ, ਸਵਾਜਪੁਰ ਨਵਾਂ, ਖੇੜੀ ਮੁਸਲਮਾਨੀਆਂ, ਬਿਸ਼ਨਪੁਰ ਛੰਨਾ, ਚੂਹੜਪੁਰ, ਜਾਹਲਾਂ ਦੀਆਂ ਨਵੀਆਂ ਬਣੀਆਂ ਪੰਚਾਇਤਾਂ ਦੇ ਸਰਪੰਚ, ਪੰਚ ਅਤੇ ਮੋਹਤਬਰ ਸਜੱਣ ਸ਼ਾਮਲ ਸਨ । ਇਸ ਦੌਰਾਨ ਪਿੰਡ ਪਹਾੜਪੁਰ ਦੀ ਪੰਚਾਇਤ ਵੱਲੋਂ ਸੁਲਤਾਨਪੁਰ ਤੋਂ ਪਹਾੜਪੁਰ ਦੀ ਸੜਕ ਦਾ ਕੰਮ ਸ਼ੁਰੂ ਕਰਵਾਉਣ ਲਈ ਸ. ਬਰਸਟ ਦਾ ਧੰਨਵਾਦ ਕੀਤਾ ਗਿਆ । ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਵਿਧਾਨਸਭਾ ਹਲਕਾ ਸਮਾਣਾ ਅਤੇ ਪਿੰਡਾਂ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ । ਉਨ੍ਹਾਂ ਸਾਰੀਆਂ ਪੰਚਾਇਤਾਂ ਨੂੰ ਆਪਣੇ ਪਿੰਡ ਦੇ ਨਾਲ-ਨਾਲ ਸਮਾਣਾ ਹਲਕੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੰਮ ਕਰਨ ਲਈ ਪ੍ਰੇਰਿਤ ਕੀਤਾ । ਉਨ੍ਹਾਂ ਵਿਸ਼ਵਾਸ ਦਵਾਇਆ ਕਿ ਉਹ ਹਰ ਸਮੇਂ ਸਮਾਣਾ ਵਾਸੀਆਂ ਨਾਲ ਖੜੇ ਹਨ ਅਤੇ ਹਲਕੇ ਦੇ ਵਿਕਾਸ ਲਈ ਉਨ੍ਹਾਂ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ ਅਤੇ ਵਿਕਾਸ ਕਾਰਜਾਂ ਲਈ ਸਰਕਾਰ ਤੋਂ ਫੰਡ ਵੀ ਉਪਲੱਬਧ ਕਰਵਾਏ ਜਾਣਗੇ । ਉਨ੍ਹਾਂ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦਿਨੋਂ- ਦਿਨ ਤਰੱਕੀ ਕਰ ਰਿਹਾ ਹੈ । ਸੂਬਾ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ, ਜਿਸਦੇ ਲਈ ਸਰਕਾਰ ਵੱਲੋਂ ਪਿੰਡਾਂ ਦੀ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਫੰਡ ਵੀ ਉਪਲੱਬਧ ਕਰਵਾਏ ਜਾਣਗੇ ਤਾਂ ਜੋ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮਿਲ ਸਕਣ । ਸ. ਬਰਸਟ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਅਤੇ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਅੱਜ ਵੱਡੇ ਪੱਧਰ ਤੇ ਆਮ ਆਦਮੀ ਪਾਰਟੀ ਦੇ ਨਾਲ ਜੁੜ ਰਹੇ ਹਨ ਅਤੇ ਪਾਰਟੀ ਨੂੰ ਮਜਬੂਤ ਕਰ ਰਹੇ ਹਨ । ਉਨ੍ਹਾਂ ਨਵੀਆਂ ਬਣੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਦੇ ਵਿਕਾਸ ਨੂੰ ਪਹਿਲ ਦੇਣ ਅਤੇ ਲੋਕਾਂ ਨਾਲ ਸਿੱਧਾ ਤਾਲਮੇਲ ਰੱਖਣ, ਤਾਂ ਜੋ ਪਿੰਡ ਦਾ ਸ਼ਾਨਦਾਰ ਤਰੀਕੇ ਨਾਲ ਵਿਕਾਸ ਹੋ ਸਕੇ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਜਮੀਨੀ ਪੱਧਰ ਤੇ ਲੋਕਾਂ ਤੱਕ ਪਹੁੰਚਾਇਆ ਜਾਵੇ ਤਾਂ ਜੋ ਆਮ ਲੋਕਾਂ ਨੂੰ ਇਨ੍ਹਾਂ ਦਾ ਲਾਭ ਮਿਲ ਸਕੇ ਅਤੇ ਪਿੰਡ ਵੀ ਤਰੱਕੀ ਦੀ ਰਾਹ ਤੇ ਅੱਗੇ ਵੱਧ ਸਕ ਣ। ਇਸ ਦੌਰਾਨ ਨਰਿੰਦਰ ਸਿੰਘ ਸਰਪੰਚ ਬਰਸਟ, ਜਗਦੀਪ ਸਿੰਘ ਸਰਪੰਚ ਪਹਾੜਪੁਰ, ਪਰਗਟ ਸਿੰਘ ਸਰਪੰਚ ਢਕੜੱਬਾ, ਕਰਮਜੀਤ ਸਿੰਘ ਸਰਪੰਚ ਮਹਿਮਦਪੁਰ, ਬੀਰ ਦਵਿੰਦਰ ਖੇੜੀ ਭੀਮਾ ਸਰਪੰਚ ਪਰਵਿੰਦਰ ਸਿੰਘ ਸਰਪੰਚ ਸਵਾਜਪੁਰ ਨਵਾਂ, ਪ੍ਰੇਮ ਸਿੰਘ ਸ਼ੈਲੀ ਸਰਪੰਚ ਖੇੜੀ ਮੁਸਲਮਾਨੀਆਂ, ਜਗਦੀਪ ਸਿੰਘ ਸਰਪੰਚ ਬਿਸ਼ਨਪੁਰ ਛੰਨਾ, ਜਗਤਾਰ ਸਿੰਘ ਸਰਪੰਚ ਜਾਹਲਾਂ, ਮਨਪ੍ਰੀਤ ਸਿੰਘ ਸਰਪੰਚ ਵਜੀਦਪੁਰ ਸਮੇਤ ਚੂਹੜਪੁਰ ਮਰਾਸੀਆਂ, ਭੇਡਪੁਰਾ, ਧਬਲਾਨ, ਗੱਜੂਮਾਜਰਾ, ਕੱਲਰਭੈਣੀ, ਖੇੜੀ ਮਲਾਂ, ਦਸਮੇਸ਼ ਨਗਰ, ਮਾਲੋਮਾਜਰਾ, ਦੁੱਧੜ, ਕੁਲਬੁਰਸ਼ਾਂ, ਰਾਮਗੜ੍ਹ, ਡਕਾਲਾ ਦੇ ਮੋਹਤਬਰ ਲੋਕਾਂ ਨਾਲ ਪਿੰਡਾਂ ਦੇ ਵਿਕਾਸ ਕਾਰਜਾਂ ਬਾਰੇ ਚਰਚਾ ਹੋਈ ।
Punjab Bani 07 November,2024
ਪੰਜਾਬ ਜਿਮਨੀ ਚੋਣ ਵਿਚ ਬਰਨਾਲਾ ਵਿਖੇ ਕੀਤੀ ਜਾ ਰਹੀਆਂ ਆਪ ਹੱਕੀ ਮੀਟਿੰਗਾਂ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ : ਮਲਹੋਤਰਾ
ਪੰਜਾਬ ਜਿਮਨੀ ਚੋਣ ਵਿਚ ਬਰਨਾਲਾ ਵਿਖੇ ਕੀਤੀ ਜਾ ਰਹੀਆਂ ਆਪ ਹੱਕੀ ਮੀਟਿੰਗਾਂ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ : ਮਲਹੋਤਰਾ ਪਟਿਆਲਾ : ਆਮ ਆਦਮੀ ਪਾਰਟੀ ਦੇ ਬੁੱਧੀਜੀਵੀ ਵਿੰਗ ਦੇ ਸੂਬਾ ਪ੍ਰਧਾਨ ਮੇਜਰ ਆਰ ਪੀ ਐਸ ਮਲਹੋਤਰਾ ਦੀ ਡਿਊਟੀ ਪਾਰਟੀ ਵੱਲੋਂ ਬਰਨਾਲਾ ਹਲਕੇ ਦੇ ਧਨੌਲਾ ਕਸਬੇ ਵਿੱਚ ਕਾਂਗਰਸੀ ਗਈ ਹੈ ਜਿੱਥੇ ਕਿ ਉਹ ਆਪਣੀ ਟੀਮ ਨਾਲ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਦੇ ਹੱਕ ਵਿੱਚ ਪ੍ਰਚਾਰ ਕਰ ਰਹੇ ਹਨ। ਮੇਜਰ ਮਲਹੋਤਰਾ ਦੀ ਟੀਮ, ਜਿਸ ਵਿੱਚ ਜੀ ਐਸ ਦੱਤ, ਸਰਪੰਚ ਜਗਜੀਤ ਸਿੰਘ, ਮੈਡਮ ਜਸਬੀਰ ਕੌਰ, ਸੋਸ਼ਲ ਮੀਡਿਆ ਇੰਚਾਰਜ ਸ਼੍ਰੀ ਰਾਜ ਕੁਮਾਰ, ਕਰਮਜੀਤ ਸਿੰਘ ਬਾਸੀ, ਬਿੱਟੂ ਸੋਢੀ, ਵੇਦ ਪ੍ਰਕਾਸ਼ ਅਤੇ ਹੋਰ ਲੋਕ ਸ਼ਾਮਲ ਹਨ, ਧਨੌਲੇ ਵਿੱਚ ਡੋਰ-ਟੂ-ਡੋਰ ਪ੍ਰਚਾਰ ਅਤੇ ਨੁੱਕੜ ਮੀਟਿੰਗਾਂ ਕਰ ਰਹੀ ਹੈ ਜਿੰਨਾਂ ਵਿੱਚ ਉਹਨਾਂ ਨੂੰ ਲੋਕਲ ਜਨਤਾ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ । ਵੱਡੀ ਗਿਣਤੀ ਵਿੱਚ ਲੋਕ ਇਹਨਾਂ ਮੀਟਿੰਗਾਂ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਆਮ ਆਦਮੀ ਪਾਰਟੀ ਨੂੰ ਵੱਡੇ ਫਰਕ ਨਾਲ ਜਿਤਾਉਣ ਦਾ ਵਾਦਾ ਕਰ ਰਹੇ ਹਨ । ਮੇਜਰ ਮਲਹੋਤਰਾ ਨੇ ਦੱਸਿਆ ਕਿ ਲੋਕ ਆਮ ਆਦਮੀ ਪਾਰਟੀ ਦੇ ਕੀਤੇ ਕੰਮਾਂ ਤੋਂ ਬਹੁਤ ਖੁੱਸ਼ ਹਨ ਅਤੇ ਇਹ ਵੀ ਜਾਣਦੇ ਹਨ ਕਿ ਮੌਜੂਦਾ ਸਰਕਾਰ ਦੇ ਨੁਮਾਇੰਦੇ ਨੂੰ ਜਿਤਾਉਣ ਵਿੱਚ ਹੀ ਉਹਨਾਂ ਦਾ ਫ਼ਾਇਦਾ ਹੈ ।
Punjab Bani 07 November,2024
ਜ਼ਿਮਨੀ ਚੋਣ ਲਈ ਮੁੱਖ ਮੰਤਰੀ ਮਾਨ ਨੇ ਪ੍ਰਚਾਰ ਕੀਤਾ ਤੇਜ਼, ਚੱਬੇਵਾਲ ਵਿੱਚ ਕੀਤੀਆਂ ਦੋ ਜਨ ਸਭਾਵਾਂਂ
ਜ਼ਿਮਨੀ ਚੋਣ ਲਈ ਮੁੱਖ ਮੰਤਰੀ ਮਾਨ ਨੇ ਪ੍ਰਚਾਰ ਕੀਤਾ ਤੇਜ਼, ਚੱਬੇਵਾਲ ਵਿੱਚ ਕੀਤੀਆਂ ਦੋ ਜਨ ਸਭਾਵਾਂਂ ਅਸੀਂ ਝੂਠੇ ਵਾਅਦੇ ਨਹੀਂ ਕਰਦੇ, ਜੋ ਕਹਿੰਦੇ ਹਾਂ ਉਹ ਕਰਦੇ ਹਾਂ, ਅਸੀਂ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ, ਅੱਜ 90 ਫ਼ੀਸਦੀ ਘਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ – ਮਾਨ ਪਿਛਲੀਆਂ ਸਰਕਾਰਾਂ ਅਖੀਰ ਦੇ 6 ਮਹੀਨਿਆਂ ‘ਚ ਕੰਮ ਕਰਦਿਆਂ ਸਨ, ‘ਆਪ’ ਸਰਕਾਰ ਨੇ ਆਉਂਦਿਆਂ ਹੀ ਆਪਣੇ ਵਾਅਦੇ ਪੂਰੇ ਕਰ ਦਿੱਤੇ : ਇਸ਼ਾਂਕ ਚੱਬੇਵਾਲ ਹੁਸ਼ਿਆਰਪੁਰ : ਪੰਜਾਬ ਦੀਆਂ ਚਾਰ ਸੀਟਾਂ ‘ਤੇ 20 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣ ਮੁਹਿੰਮ ਤੇਜ਼ ਕਰ ਦਿੱਤੀ ਹੈ । ਬੁੱਧਵਾਰ ਨੂੰ ਉਨ੍ਹਾਂ ਚੱਬੇਵਾਲ ਵਿਖੇ ਦੋ ਥਾਵਾਂ ਪੰਡੋਰੀ ਬੀਬੀ ਅਤੇ ਬਾਹੋਵਾਲ ‘ਤੇ ਜਨ ਸਭਾਵਾ ਕੀਤੀਆਂ ਅਤੇ ਲੋਕਾਂ ਨੂੰ ‘ਆਪ’ ਉਮੀਦਵਾਰ ਇਸ਼ਾਂਕ ਚੱਬੇਵਾਲ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ । ਭਾਸ਼ਣ ਦੌਰਾਨ ਮਾਨ ਨੇ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਪਹਿਲਾਂ ਉਹ ‘ਦੋਸਤਾਨਾ ਮੈਚ’ ਖੇਡਦੇ ਸਨ। ਇਨ੍ਹਾਂ ਨੇ ਆਪਸ ਵਿੱਚ ਮਿਲੀਭੁਗਤ ਕੀਤੀ ਸੀ ਅਤੇ ਪੰਜ ਸਾਲ ਇੱਕ-ਇੱਕ ਕਰਕੇ ਸੱਤਾ ਵਿੱਚ ਆਉਂਦੇ ਰਹੇ। ਉਨ੍ਹਾਂ ਨੂੰ ਇਹ ਨਹੀਂ ਸੀ ਪਤਾ ਕਿ ਕੋਈ ਤੀਜੀ ਧਿਰ ਆਮ ਆਦਮੀ ਪਾਰਟੀ ਵੀ ਇੱਥੇ ਆ ਕੇ ਇਨ੍ਹਾਂ ਦੇ ਕਾਲੇ ਕਾਰਨਾਮਿਆਂ ਦਾ ਹਿਸਾਬ ਲਵੇਗੀ । ਮਾਨ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਪੰਜਾਬ ਦੇ ਲੋਕਾਂ ਦੀ ਪ੍ਰਵਾਹ ਨਹੀਂ ਕੀਤੀ, ਹਮੇਸ਼ਾ ਆਪਣੇ ਨਿੱਜੀ ਹਿੱਤਾਂ ਨੂੰ ਉੱਪਰ ਰੱਖਿਆ। ਇਨ੍ਹਾਂ ਲੋਕਾਂ ਨੇ ਆਪਣੇ ਪਰਿਵਾਰ ਅਤੇ ਰਿਸ਼ਤੇਦਾਰਾਂ ਨੂੰ ਹੀ ਫ਼ਾਇਦਾ ਪਹੁੰਚਾਇਆ, ਇਸ ਲਈ 2022 ਵਿੱਚ ਜਨਤਾ ਨੇ ਵੱਡੇ ਦਿੱਗਜਾਂ ਨੂੰ ਹਰਾ ਕੇ ਉਨ੍ਹਾਂ ਵਰਗੇ ਆਮ ਆਦਮੀ ਨੂੰ ਚੁਣਿਆ । ਮਾਨ ਨੇ ਕਿਹਾ ਕਿ ਪਹਿਲਾਂ ਅਕਾਲੀ ਕਾਂਗਰਸੀ ਵਾਲੇ ਸਿਰਫ਼ ਚੋਣਾਂ ਦੌਰਾਨ ਹੀ ਨਜ਼ਰ ਆਉਂਦੇ ਸਨ ਪਰ ਆਮ ਆਦਮੀ ਪਾਰਟੀ ਦੇ ਆਉਣ ਤੋਂ ਬਾਅਦ ਉਨ੍ਹਾਂ ਨੂੰ ਵੀ ਆਪਣੀ ਰਣਨੀਤੀ ਬਦਲਣੀ ਪਈ। ਹੁਣ ਉਨ੍ਹਾਂ ਨੂੰ ਆਪਣੇ ਆਲੀਸ਼ਾਨ ਮਹਿਲਾਂ ਤੋਂ ਬਾਹਰ ਆ ਕੇ ਲੋਕਾਂ ਦੇ ਪੈਰ ਫੜਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਕੌਣ ਪੰਜਾਬ ਨੂੰ ਪਿਆਰ ਕਰਦਾ ਹੈ ਅਤੇ ਕੌਣ ਆਪਣੇ ਮਕਸਦ ਲਈ ਕੰਮ ਕਰ ਰਿਹਾ ਹੈ । ਉਨ੍ਹਾਂ ਕਿਹਾ ਕਿ ਜਿਹੜੇ ਲੋਕ ਮੂੰਹ ਵਿੱਚ ਸੋਨੇ ਦੇ ਚਮਚੇ ਲੈ ਕੇ ਪੈਦਾ ਹੋਏ ਹਨ, ਉਹ ਆਮ ਲੋਕਾਂ ਦੇ ਦੁੱਖ-ਦਰਦ ਨੂੰ ਨਹੀਂ ਜਾਣਦੇ। ਉਹ ਸਿਰਫ ਆਪਣੀ ਸਿਆਸੀ ਦੁਕਾਨ ਚਲਾ ਰਹੇ ਹਨ । ਉਨ੍ਹਾਂ ਕਿਹਾ ਕਿ ਰਾਜਨੀਤੀ ਸਾਡੇ ਲਈ ਵਪਾਰ ਨਹੀਂ ਹੈ । ਅਸੀਂ ਇੱਥੇ ਲੋਕਾਂ ਦੀ ਸੇਵਾ ਕਰਨ ਲਈ ਆਏ ਹਾਂ। ਮੈਂ ਕਾਮੇਡੀਅਨ ਵਜੋਂ ਆਪਣਾ ਸਫਲ ਕੈਰੀਅਰ ਲੋਕਾਂ ਦੀ ਸੇਵਾ ਲਈ ਛੱਡ ਦਿੱਤਾ। ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇਨਕਮ ਟੈਕਸ ਕਮਿਸ਼ਨਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ । ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਅਜਿਹੀ ਸਥਿਤੀ ਪੈਦਾ ਕਰ ਦਿੱਤੀ ਹੈ ਕਿ ਦੇਸ਼ ਨੂੰ ਆਜ਼ਾਦ ਹੋਇਆਂ 75 ਸਾਲ ਹੋ ਗਏ ਹਨ ਪਰ ਅਸੀਂ ਅਜੇ ਵੀ ਸੀਵਰੇਜ ਤੋਂ ਬਾਹਰ ਨਹੀਂ ਨਿਕਲ ਪਾ ਰਹੇ। ਇਹ ਲੋਕ ਚਾਹੁੰਦੇ ਸਨ ਕਿ ਲੋਕ ਪੜ੍ਹੇ-ਲਿਖੇ ਨਾ ਹੋਣ ਕਿਉਂਕਿ ਜੇਕਰ ਉਹ ਪੜ੍ਹੇ-ਲਿਖੇ ਹੋਣਗੇ ਤਾਂ ਉਨ੍ਹਾਂ ਨੂੰ ਸਹੀ-ਗ਼ਲਤ ਦਾ ਪਤਾ ਲੱਗ ਜਾਵੇਗਾ ਅਤੇ ਫਿਰ ਸੋਚ ਸਮਝ ਕੇ ਵੋਟ ਪਾਉਣਗੇ। ਇਸ ਲਈ ਸਾਨੂੰ ਰਾਜਨੀਤੀ ਵਿੱਚ ਆਉਣਾ ਪਿਆ। ਅਸੀਂ ਕੰਮ ਦੀ ਰਾਜਨੀਤੀ ਕਰਦੇ ਹਾਂ। ਅਸੀਂ ਸਕੂਲਾਂ, ਹਸਪਤਾਲਾਂ, ਬਿਜਲੀ, ਕਾਰੋਬਾਰ, ਮਜ਼ਦੂਰਾਂ ਅਤੇ ਕਿਸਾਨਾਂ ਦੀ ਗੱਲ ਕਰਦੇ ਹਾਂ। ਅਸੀਂ ਜਾਤ-ਪਾਤ ਅਤੇ ਧਰਮ ਦੀ ਰਾਜਨੀਤੀ ਨਹੀਂ ਕਰਦੇ । ਮਾਨ ਨੇ ਵਿਰੋਧੀ ਪਾਰਟੀਆਂ ਦੇ ਚੋਣ ਵਾਅਦਿਆਂ ਨੂੰ ‘ਲੌਲੀਪੌਪ’ ਦੱਸਦਿਆਂ ਕਿਹਾ ਕਿ ਅਸੀਂ ਖੋਖਲੇ ਤੇ ਝੂਠੇ ਵਾਅਦੇ ਨਹੀਂ ਕਰਦੇ । ਅਸੀਂ ਜੋ ਕਹਿੰਦੇ ਹਾਂ ਉਹ ਕਰ ਕੇ ਵਿਖਾਉਂਦੇ ਹਾਂ । ਚੋਣਾਂ ਤੋਂ ਪਹਿਲਾਂ ਅਸੀਂ ਮੁਫ਼ਤ ਬਿਜਲੀ ਦਾ ਵਾਅਦਾ ਕੀਤਾ ਸੀ, ਅੱਜ 90 ਫ਼ੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਪਹਿਲਾਂ ਲੋਕਾਂ ਦੇ ਹਰ ਮਹੀਨੇ 5 ਤੋਂ 7 ਹਜ਼ਾਰ ਬਿਜਲੀ ਦਾ ਬਿੱਲ ਆਉਂਦਾ ਸੀ । 45 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ। 850 ਤੋਂ ਵੱਧ ਆਮ ਆਦਮੀ ਕਲੀਨਿਕ ਬਣਾਏ ਅਤੇ ਸਰਕਾਰ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾ ਰਹੇ ਹਾਂ । ਔਰਤਾਂ ਨੂੰ ਹਰ ਮਹੀਨੇ 1100 ਰੁਪਏ ਦੇਣ ਦਾ ਵਾਅਦਾ ਵੀ ਜਲਦੀ ਪੂਰਾ ਕਰਾਂਗੇ । ਉਨ੍ਹਾਂ ਕਿਹਾ ਕਿ ਪਹਿਲਾਂ ਲੋਕ ਪ੍ਰਾਈਵੇਟ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਲਈ ਮਜਬੂਰ ਸਨ ਕਿਉਂਕਿ ਸਰਕਾਰ ’ਤੇ ਭਰੋਸਾ ਨਹੀਂ ਸੀ। ਨਾ ਤਾਂ ਕੋਈ ਡਾਕਟਰ ਸੀ ਅਤੇ ਨਾ ਹੀ ਟੈਸਟ ਕਰਨ ਵਾਲੀਆਂ ਮਸ਼ੀਨਾਂ। ਅਸੀਂ ਸਰਕਾਰੀ ਸਕੂਲਾਂ ਦੀ ਹਾਲਤ ਸੁਧਾਰੀ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਈ ਲਈ ਭੇਜਣਾ ਪੈਂਦਾ ਸੀ ਕਿਉਂਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਸਹੀ ਢੰਗ ਨਾਲ ਨਹੀਂ ਹੁੰਦੀ ਅਤੇ ਨਾ ਹੀ ਬੈਂਚ, ਡੈਸਕ ਅਤੇ ਕਿਤਾਬਾਂ ਸਨ। ਹੁਣ ਅਸੀਂ ਇਸ ਨੂੰ ਸਕੂਲ ਆਫ਼ ਐਮੀਨੈਂਸ ਵਿੱਚ ਤਬਦੀਲ ਕਰ ਰਹੇ ਹਾਂ ਅਤੇ ਵਿਦੇਸ਼ਾਂ ਤੋਂ ਅਧਿਆਪਕਾਂ ਨੂੰ ਸਿਖਲਾਈ ਪ੍ਰਾਪਤ ਕਰਾ ਰਹੇ ਹਾਂ । ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕੋਈ ਕੰਮ ਨਹੀਂ ਕੀਤਾ, ਉਨ੍ਹਾਂ ਦੇ ਵਿੱਤ ਮੰਤਰੀ ਪੰਜ ਸਾਲ ‘ਖਜ਼ਾਨਾ ਖਾਲੀ’ ਕਹਿੰਦੇ ਰਹੇ। ਮੈਂ ਉਨ੍ਹਾਂ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਤੁਸੀਂ ਨਾ ਤਾਂ ਕੋਈ ਸੜਕ ਬਣਾਈ, ਨਾ ਕੋਈ ਸਕੂਲ, ਕਾਲਜ ਜਾਂ ਯੂਨੀਵਰਸਿਟੀ ਬਣਾਈ, ਫਿਰ ਖ਼ਜ਼ਾਨਾ ਖਾਲੀ ਕਿਵੇਂ ਹੋ ਗਿਆ? ਅਸਲ ਵਿੱਚ ਉਨ੍ਹਾਂ ਦੇ ਇਰਾਦੇ ਖਾਲੀ ਸਨ। ਉਹ ਕੰਮ ਨਹੀਂ ਕਰਨਾ ਚਾਹੁੰਦੇ ਸਨ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਭਾਜਪਾ ਦੀ ਹਾਲਤ ਅਜਿਹੀ ਹੋ ਗਈ ਹੈ ਕਿ ਉਹ ਪਿੰਡਾਂ ਵਿੱਚ ਜਾਂਦੇ ਹੀ ਨਹੀਂ ਹਨ ਕਿਉਂਕਿ ਉਨ੍ਹਾਂ ਕੋਲ ਦੱਸਣ ਲਈ ਕੋਈ ਕੰਮ ਨਹੀਂ ਹੈ। ਇਸ ਲਈ, ਅਜਿਹੇ ਵਿਅਕਤੀ ਨੂੰ ਚੁਣੋ ਜੋ ਤੁਹਾਡਾ ਕੰਮ ਕਰੇ। ਮਾਨ ਨੇ ਸਾਬਕਾ ਕੈਪਟਨ ਅਮਰਿੰਦਰ ਸਿੰਘ ‘ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਪੰਜ ਸਾਲ ਤੱਕ ਉਨ੍ਹਾਂ ਦੇ ਮਹਿਲ ਦਾ ਦਰਵਾਜ਼ਾ ਅੰਦਰੋਂ ਬੰਦ ਰਿਹਾ, ਫਿਰ 2022 ‘ਚ ਲੋਕਾਂ ਨੇ ਬਾਹਰੋਂ ਤਾਲਾ ਲਗਾ ਦਿੱਤਾ ਅਤੇ ਕਿਹਾ ਕਿ ਹੁਣ ਅੰਦਰ ਹੀ ਰਹੋ । ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ‘ਆਪ’ ਉਮੀਦਵਾਰ ਇਸ਼ਾਂਕ ਚੱਬੇਵਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਸਾਢੇ ਚਾਰ ਸਾਲ ਕੁਝ ਨਹੀਂ ਕਰਦਿਆਂ ਸਨ ਸਿਰਫ਼ ਵੋਟਾਂ ਲੈਣ ਲਈ ਅਖੀਰ ਦੇ ਛੇ ਮਹੀਨੇ ਕੰਮ ਕਰਦਿਆਂ ਸਨ। ‘ਆਪ’ ਸਰਕਾਰ ਨੇ ਸੱਤਾ ‘ਚ ਆਉਂਦੇ ਹੀ ਕੰਮ ਸ਼ੁਰੂ ਕਰ ਦਿੱਤਾ ਅਤੇ ਸ਼ੁਰੂਆਤੀ ਦੌਰ ‘ਚ ਹੀ ਆਪਣੇ ਸਾਰੇ ਵੱਡੇ ਵਾਅਦੇ ਪੂਰੇ ਕਰ ਦਿੱਤੇ। ਮਾਨ ਸਰਕਾਰ ਲੋਕਾਂ ਨੂੰ ਮੁਫ਼ਤ ਬਿਜਲੀ ਪ੍ਰਦਾਨ ਕਰ ਰਹੀ ਹੈ। ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲ ਰਹੀਆਂ ਹਨ ਅਤੇ ਵੱਖ-ਵੱਖ ਥਾਵਾਂ ‘ਤੇ ਆਮ ਆਦਮੀ ਕਲੀਨਿਕ ਬਣਾਏ ਜਾ ਰਹੇ ਹਨ। ਚੱਬੇਵਾਲ ਵਿੱਚ ਵੀ ਉਦਯੋਗ ਸਥਾਪਿਤ ਹਨ। ਆਉਣ ਵਾਲੇ ਸਾਲਾਂ ਵਿੱਚ ਕੰਮ ਹੋਰ ਤੇਜ਼ੀ ਨਾਲ ਹੋਵੇਗਾ । ਉਨ੍ਹਾਂ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਰੁਜ਼ਗਾਰ ਲਈ ਇਲਾਕੇ ਵਿੱਚ ਵਧੀਆ ਇੰਡਸਟਰੀ ਲਗਾਈ ਜਾਵੇ। ਪੋਲੀਟੈਕਨਿਕ ਕਾਲਜ ਖੋਲ੍ਹਿਆ ਜਾਵੇ। ਰਾਸ਼ਨ ਕਾਰਡਾਂ ਦੀ ਗਿਣਤੀ ਵਿੱਚ 10 ਹਜ਼ਾਰ ਦਾ ਵਾਧਾ ਕੀਤਾ ਜਾਵੇ ਅਤੇ ਆਵਾਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਦਿੱਤਾ ਜਾਵੇ। ਉਨ੍ਹਾਂ ਗੁਰੂ ਘਰ ਨੂੰ ਜਾਣ ਵਾਲੀਆਂ ਸੜਕਾਂ ਨੂੰ 18 ਫੁੱਟ ਚੌੜਾ ਕਰਨ ਦੀ ਮੰਗ ਵੀ ਕੀਤੀ। ਉਨ੍ਹਾਂ ਪਿਛਲੇ ਤਿੰਨ ਮਹੀਨਿਆਂ ਦੌਰਾਨ ਚੱਬੇਵਾਲ ਹਲਕੇ ਲਈ 70 ਕਰੋੜ ਰੁਪਏ ਦੀ ਗਰਾਂਟ ਜਾਰੀ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸਾਨੂੰ ਇੱਕ ਮੌਕਾ ਦੇਵੋ। ਜੇਕਰ ਤਿੰਨੋਂ ਸੰਸਦ ਮੈਂਬਰ, ਵਿਧਾਇਕ ਅਤੇ ਸਰਕਾਰ ਇੱਕੋ ਪਾਰਟੀ ਦੇ ਹੋਣ ਤਾਂ ਵਿਕਾਸ ਕਾਰਜ ਹੋਰ ਤੇਜ਼ੀ ਨਾਲ ਹੋਣਗੇ।
Punjab Bani 06 November,2024
ਡਿੰਪੀ ਢਿੱਲੋਂਂ ਨੂੰ ਮਿੰਟੂ ਵਾਲੀਆ ਦੀ ਅਗਵਾਈ ਵਿਚ ਵੱਡੀ ਗਿਣਤੀ ‘ਚ ਲੋਕਾਂ ਨੇ ਕਾਜੂਆਂ ਨਾਲ ਤੋਲਿਆ
ਡਿੰਪੀ ਢਿੱਲੋਂਂ ਨੂੰ ਮਿੰਟੂ ਵਾਲੀਆ ਦੀ ਅਗਵਾਈ ਵਿਚ ਵੱਡੀ ਗਿਣਤੀ ‘ਚ ਲੋਕਾਂ ਨੇ ਕਾਜੂਆਂ ਨਾਲ ਤੋਲਿਆ ਗਿੱਦੜਬਾਹਾ : ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਵਾਲੀਆ ਡੇਅਰੀ ਤੇ ਮਿੰਟੂ ਵਾਲੀਆ ਦੀ ਅਗਵਾਈ ‘ਚ ਵੱਡੀ ਗਿਣਤੀ ‘ਚ ਲੋਕਾਂ ਨੇ ਕਾਜੂਆਂ ਨਾਲ ਤੋਲਿਆ ਗਿਆ । ਇਸ ਮੌਕੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਡਿੰਪੀ ਢਿੱਲੋਂ ਨੇ ਕਿਹਾ ਕਿ ਗਿੱਦੜਬਾਹਾ ਦੇ ਲੋਕਾਂ ਨੇ ਮਨ ਬਣਾ ਲਿਆ ਹੈ ਕਿ ਉਹ ਆਮ ਆਦਮੀ ਪਾਰਟੀ ਨੂੰ ਭਾਰੀ ਵੋਟਾਂ ਨਾਲ ਜਿਤਾਉਣਗੇ ਅਤੇ ਮੈਂ ਵੀ ਗਿੱਦੜਬਾਹਾ ਹਲਕੇ ਦੇ ਵਿਕਾਸ ਕੰਮਾਂ ਵਿੱਚ ਕੋਈ ਕਸਰ ਨਹੀਂ ਰਹਿਣ ਦਿਆਂਗਾ । ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਭਾਵੇਂ ਡਿੰਪੀ ਢਿੱਲੋਂ ਦੋ ਵਾਰ ਵਿਧਾਨ ਸਭਾ ਦੀ ਚੋਣ ਹਾਰ ਗਏ ਪਰੰਤੂ ਹਲਕੇ ਦੇ ਲੋਕਾਂ ਦਾ ਸਾਥ ਨਹੀਂ ਛੱਡਿਆ ਅਤੇ ਦੂਜੇ ਪਾਸੇ ਰਾਜਾ ਵੜਿੰਗ ਅਤੇ ਮਨਪ੍ਰੀਤ ਬਾਦਲ ਜਿੱਤ ਕੇ ਵੀ ਹਲਕੇ ਛੱਡ ਗਏ ਪਰ ਲੋਕ ਇਸ ਵਾਰ ਆਪਣੇ ਨਾਲ ਖੜਨ ਵਾਲੇ ਉਮੀਦਵਾਰ ਡਿੰਪੀ ਢਿੱਲੋ ਨੂੰ ਜਿਤਾਉਣਗੇ ਤਾਂ ਜੋ ਗਿੱਦੜਬਾਹਾ ਹਲਕੇ ਦਾ ਵਿਕਾਸ ਹੋ ਸਕੇ । ਇਸ ਮੌਕੇ ਉਨ੍ਹਾਂ ਨਾਲ ਮਿੰਟੂ ਵਾਲੀਆ, ਅਸ਼ੋਕ ਬੁੱਟਰ ਸੀਨੀਅਰ ਆਗੂ, ਸਿੰਪੀ ਬੰਸਲ ਪ੍ਰਧਾਨ, ਓਮ ਪ੍ਰਕਾਸ਼ ਕਾਕਾ, ਕਾਲਾ ਕਿੰਗ, ਬੱਬਲੂ ਪ੍ਰਧਾਨ, ਬਿੱਟੂ ਦੁੱਗਲ, ਪ੍ਰਦੀਪ ਅਰੋੜਾ, ਕਾਲਾ ਸਿੰਘ, ਸੁਰਜੀਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਪ ਆਗੂ ਅਤੇ ਵਰਕਰ ਹਾਜ਼ਰ ਸਨ ।
Punjab Bani 06 November,2024
ਅੰਮ੍ਰਿਤਾ ਵੜਿੰਗ ਲਈ ਨਰਿੰਦਰ ਲਾਲੀ ਅਤੇ ਟੀਮ ਨੇ ਘਰ ਘਰ ਜਾ ਕੇ ਮੰਗੀਆਂ ਵੋਟਾਂ
ਅੰਮ੍ਰਿਤਾ ਵੜਿੰਗ ਲਈ ਨਰਿੰਦਰ ਲਾਲੀ ਅਤੇ ਟੀਮ ਨੇ ਘਰ ਘਰ ਜਾ ਕੇ ਮੰਗੀਆਂ ਵੋਟਾਂ ਵਾਰਡ ਨੰਬਰ 5 ਵਿੱਚ ਜੋਰ ਸ਼ੋਰ ਨਾਲ ਕੀਤਾ ਚੋਣ ਪ੍ਰਚਾਰ ਸ਼ੁਰੂ ਪਟਿਆਲਾ : ਗਿੱਦੜਬਾਹਾ ਜਿਮਨੀ ਚੋਣ ਵਿੱਚ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਦੀ ਧਰਮ ਪਤਨੀ ਅਤੇ ਕਾਂਗਰਸ ਪਾਰਟੀ ਦੀ ਉਮੀਦਵਾਰ ਅੰਮ੍ਰਿਤਾ ਵੜਿੰਗ ਦੇ ਚੋਣ ਪ੍ਰਚਾਰ ਲਈ ਆਲ ਇੰਡੀਆ ਕਾਂਗਰਸ ਓ. ਬੀ. ਸੀ. ਸੈਲ ਦੇ ਕੋਆਰਡੀਨੇਟਰ ਨਰਿੰਦਰ ਪਾਲ ਲਾਲੀ ਤੇ ਉਹਨਾਂ ਦੀ ਟੀਮ ਨੇ ਗਿੱਦੜਬਾਹਾ ਵਿਧਾਨ ਸਭਾ ਹਲਕੇ ਵਿੱਚ ਅੱਜ ਉਹਨਾਂ ਨੇ ਚੋਣ ਪ੍ਰਚਾਰ ਕਮੇਟੀ ਦੇ ਇੰਚਾਰਜ ਡੰਪੀ ਵੜਿੰਗ ਦੇ ਨਾਲ ਵਾਰਡ ਨੰਬਰ 5 ਵਿੱਚ ਘਰ-ਘਰ ਜਾ ਕੇ ਅੰਮ੍ਰਿਤਾ ਵੜਿੰਗ ਲਈ ਵੋਟਾਂ ਮੰਗੀਆਂ । ਇਸ ਮੌਕੇ ਉਹਨਾਂ ਨੇ ਕਿਹਾ ਕਿ ਵੋਟਰ ਹਮੇਸ਼ਾ ਹੀ ਸੂਝਵਾਨ ਹੁੰਦਾ ਹੈ ਅਤੇ ਉਸਨੇ ਮਨ ਬਣਾ ਲਿਆ ਹੈ ਕਿ ਇਸ ਵਾਰ ਗਿੱਦੜਬਾਹਾ ਹਲਕੇ ਵਿੱਚ ਕਾਂਗਰਸ ਪਾਰਟੀ ਦੀ ਉਮੀਦਵਾਰ ਅੰਮ੍ਰਿਤਾ ਵੜਿੰਗ ਆਪਣੇ ਵਿਰੋਧੀ ਉਮੀਦਵਾਰਾਂ ਨੂੰ ਪਛਾੜ ਕੇ ਇਸ ਜਿਮਨੀ ਚੋਣ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿੱਤ ਕੇ ਕਾਂਗਰਸ ਦੇ ਹੱਥ ਹੋਰ ਮਜਬੂਤ ਕਰਨਗੇ। ਇਸ ਮੌਕੇ ਸੱਤਪਾਲ ਮਹਿਤਾ, ਸੰਜੇ ਸ਼ਰਮਾ, ਗੋਪੀ ਰੰਗੀਲਾ, ਡਿੰਪੀ ਵੜਿੰਗ, ਲਲਿਤ ਭਾਰਦਵਾਜ਼, ਜਸਵਿੰਦਰ ਸਿੰਘ, ਪਰਵੀਨ ਸਿੰਗਲਾ ਆਦ ਮੈਂਬਰ ਮੌਕੇ ਤੇ ਹਾਜਰ ਸਨ ।
Punjab Bani 06 November,2024
ਡੋਨਾਲਡ ਟਰੰਪ ਨੇ ਕੀਤਾ 47ਵੇਂ ਰਾਸ਼ਟਰਪਤੀ ਵਜੋਂ ਮੌਕਾ ਦੇਣ ਤੇ ਦੇਸ਼ ਵਾਸੀਆਂ ਦਾ ਧੰਨਵਾਦ
ਡੋਨਾਲਡ ਟਰੰਪ ਨੇ ਕੀਤਾ 47ਵੇਂ ਰਾਸ਼ਟਰਪਤੀ ਵਜੋਂ ਮੌਕਾ ਦੇਣ ਤੇ ਦੇਸ਼ ਵਾਸੀਆਂ ਦਾ ਧੰਨਵਾਦ ਅਮਰੀਕਾ : ਸੰਸਾਰ ਪ੍ਰੁਸਿੱਧ ਸੁਪਰ ਪਾਵਰ ਮੰਨੇ ਜਾਂਦੇ ਦੇਸ਼ ਅਮਰੀਕਾ ਵਿਚ ਹਾਲ ਹੀ ਵਿਚ ਹੋਈਆਂ ਚੋਣਾਂ ਦੇ ਆਏ ਨਤੀਜਿਆਂ ਦੌਰਾਨ ਉਮੀਦਵਾਰ ਡੋਨਾਲਡ ਟਰੰਪ ਨੇ ਦੇਸ਼ ਵਾਸੀਆਂ ਦਾ 47ਵੇਂ ਰਾਸ਼ਟਰਪਤੀ ਦੇ ਤੌਰ ਤੇ ਮੌਕਾ ਦੇਣ ਲਈ ਧੰਨਵਾਦ ਕੀਤਾ ਤੇ ਕਿਹਾ ਕਿ ਹੁਣ ਅਸੀਂ ਦੇਸ਼ ਨੂੰ ਮਜ਼ਬੂਤ ਕਰਾਂਗੇ । ਉਨ੍ਹਾਂ ਕਿਹਾ ਕਿ ਇਹ ਇਤਿਹਾਸ ਦੀ ਸਭ ਤੋਂ ਵੱਡੀ ਰਾਸਟਰਪਤੀ ਚੋਣ ਹੈ। ਉਨ੍ਹਾਂ ਨੇ ਆਪਣੇ ਬਾਰਡਰ ਫਿਕਸ ਕਰਨ ਦੀ ਗੱਲ ਵੀ ਆਖੀ ।
Punjab Bani 06 November,2024
ਕਾਂਗਰਸੀ ਪਰਿਵਾਰਾਂ ਦੇ ਆਮ ਆਦਮੀ ਪਾਰਟੀ ਵਿਚ ਕੀਤੀ ਸ਼ਮੂਲੀਅਤ
ਕਾਂਗਰਸੀ ਪਰਿਵਾਰਾਂ ਦੇ ਆਮ ਆਦਮੀ ਪਾਰਟੀ ਵਿਚ ਕੀਤੀ ਸ਼ਮੂਲੀਅਤ ਗਿੱਦੜਬਾਹਾ : ਹਲਕਾ ਗਿੱਦੜਬਾਹਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਚੋਣ ਮੁਹਿੰਮ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਹਲਕੇ ਦੇ ਪਿੰਡ ਮਧੀਰ ਦੇ ਕਈ ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ । ਪਿੰਡ ਮਧੀਰ ਦੇ ਜੀਤਪਾਲ ਸਿੰਘ ਦੇ ਗ੍ਰਹਿ ਵਿਖੇ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਵਿੱਚ ਚਰਨਜੀਤ ਸਿੰਘ, ਕਰਮ ਰਾਮ, ਬਲਵੀਰ ਰਾਮ, ਕਾਲਾ ਰਾਮ, ਦਰਸ਼ਨ ਸਿੰਘ, ਬਲਦੇਵ ਸਿੰਘ, ਕਾਕਾ ਸਿੰਘ, ਕਾਲੀ ਸਿੰਘ, ਦੇਵੀ ਰਾਮ, ਵੀਰਾ ਸਿੰਘ, ਕਰਮਜੀਤ ਸਿੰਘ, ਧਰਮ ਚੰਦ, ਬੂਟਾ ਸਿੰਘ, ਸੁਖਦੇਵ ਸਿੰਘ, ਸਵਰਨ ਰਾਮ, ਮੰਦਰ ਸਿੰਘ, ਸੁਖਪਾਲ ਸਿੰਘ, ਹਰਭਜਨ ਰਾਮ, ਛਿੰਟੀ ਰਾਮ, ਮੰਦਰ ਸਿੰਘ, ਜਸਵਿੰਦਰ ਸਿੰਘ, ਬਾਲੋ , ਚਰਨਜੀਤ ਕੌਰ, ਗੋਲੋ ਕੌਰ ਅਤੇ ਅਮਰਜੀਤ ਕੌਰ ਆਪਣੇ ਪਰਿਵਾਰ ਸਮੇਤ ਪਾਰਟੀ ਵਿੱਚ ਸ਼ਾਮਿਲ ਹੋਏ।ਇਸ ਮੌਕੇ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਨੂੰ ਹਰਦੀਪ ਸਿੰਘ ਡਿੰਪੀ ਢਿੱਲੋਂ ਵੱਲੋਂ ਪਾਰਟੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦੇਣ ਦਾ ਪੂਰਾ ਭਰੋਸਾ ਦਿੱਤਾ । ਇਸ ਮੌਕੇ ਡਿੰਪੀ ਢਿੱਲੋਂ ਨੇ ਚੋਣ ਜਲਸਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਗਏ ਸਾਰੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ ਤੇ ਹਰ ਵਰਗ ਦੀਆਂ ਲੋੜਾਂ ਨੂੰ ਮੁੱਖ ਰੱਖ ਕੇ ਸਹੂਲਤਾਂ ਦੇ ਰਹੀ ਹੈ । ਉਨ੍ਹਾਂ ਕਿਹਾ ਕਿ ਗਿੱਦੜਬਾਹਾ ਹਲਕੇ ਦੇ ਲੋਕਾਂ ਵੱਲੋਂ ਦਿੱਤਾ ਜਾ ਰਿਹਾ ਪਿਆਰ ਸਤਿਕਾਰ ਇਸ ਗੱਲ ਦਾ ਸਬੂਤ ਹੈ ਕਿ ਇਸ ਵਾਰ ਇਹ ਸੀਟ ਜਿੱਤ ਕੇ ਆਮ ਆਦਮੀ ਪਾਰਟੀ ਦੀ ਝੋਲੀ ਵਿੱਚ ਪਾਵਾਂਗੇ ਅਤੇ ਹਲਕਾ ਗਿੱਦੜਬਾਹਾ ਨੂੰ ਵਿਕਾਸ ਤੇ ਖ਼ੁਸ਼ਹਾਲੀ ਪੱਖੋਂ ਨੰਬਰ ਇੱਕ ਦਾ ਹਲਕਾ ਬਣਾਵਾਂਗੇ । ਇਸ ਮੌਕੇ ਨਵੀਂ ਮਧੀਰ, ਦਾਰਾ ਸਿੰਘ, ਖ਼ੁਸ਼ ਕਰਨ ਸਿੰਘ, ਗੁਰਸੇਵਕ ਸਿੰਘ, ਮਨਜੀਤ ਸਿੰਘ, ਰਾਜਨ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ ।
Punjab Bani 05 November,2024
ਦਿੱਲੀ ਦੇ ਨਗਰ ਨਿਗਮ ਦੇ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਹੋਵੇਗੀ 14 ਨਵੰਬਰ ਨੂੰ
ਦਿੱਲੀ ਦੇ ਨਗਰ ਨਿਗਮ ਦੇ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਹੋਵੇਗੀ 14 ਨਵੰਬਰ ਨੂੰ ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੇ ਨਗਰ ਨਿਗਮ ਦੇ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਦੀ ਮਿਤੀ ਦਾ ਐਲਾਨ ਕਰਦਿਆਂ 14 ਨਵੰਬਰ ਤੈਅ ਕੀਤੀ ਗਈ ਹੈ । ਇਹ ਫੈਸਲਾ ਮੌਜੂਦਾ ਮੇਅਰ ਸ਼ੈਲੀ ਓਬਰਾਏ ਦੇ ਹੁਕਮਾਂ ‘ਤੇ ਲਿਆ ਗਿਆ ਹੈ । ਸ਼ੈਲੀ ਨੇ ਪਿਛਲੇ ਹਫਤੇ ਹੀ ਸਪੱਸ਼ਟ ਕਰ ਦਿੱਤਾ ਸੀ ਕਿ ਦਿੱਲੀ ਦੇ ਮੇਅਰ ਦੀ ਚੋਣ ਨਵੰਬਰ ‘ਚ ਹੋਵੇਗੀ । ਦਿੱਲੀ ਵਿੱਚ ਛੇ ਮਹੀਨਿਆਂ ਤੋਂ ਮੇਅਰ ਚੋਣਾਂ ਨਹੀਂ ਹੋ ਰਹੀਆਂ ਹਨ । ਇਸ ਤੋਂ ਪਹਿਲਾਂ ਵੀ ਚੋਣਾਂ ਕਰਵਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਚੁੱਕੀਆਂ ਹਨ ਜੋ ਕੀ ਕਿਸੇ ਕਾਰਨ ਸਿਰੇ ਨਹੀਂ ਚੜ੍ਹ ਸਕੀਆਂ । ਹੁਣ ਦਿੱਲੀ ਦੇ ਮੇਅਰ ਦੇ ਹੁਕਮ ਵਿੱਚ ਲਿਖਿਆ ਹੈ, “ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਲਈ ਦਿੱਲੀ ਨਗਰ ਨਿਗਮ ਦੀ ਅਪ੍ਰੈਲ (2024) ਦੀ ਮੁਲਤਵੀ ਮੀਟਿੰਗ ਵੀਰਵਾਰ 14 ਨਵੰਬਰ, 2024 ਨੂੰ ਦੁਪਹਿਰ 02.00 ਵਜੇ ਅਰੁਣਾ ਆਸਫ ਅਲੀ ਆਡੀਟੋਰੀਅਮ, ‘ਏ’ ਬਲਾਕ, 4ਵੀਂ ਮੰਜ਼ਿਲ, ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਸਿਵਿਕ ਸੈਂਟਰ, ਜਵਾਹਰ ਲਾਲ ਨਹਿਰੂ ਮਾਰਗ, ਨਵੀਂ ਦਿੱਲੀ ਵਿਖੇ ਹੋਵੇਗੀ । ਦਿੱਲੀ ਨਗਰ ਨਿਗਮ ਦੀ ਨਵੰਬਰ (2024) ਦੀ ਆਮ ਮੀਟਿੰਗ ਅਤੇ ਜਨਵਰੀ (2024) ਦੀਆਂ ਮੁਲਤਵੀ ਮੀਟਿੰਗਾਂ, ਮੁਲਤਵੀ ਮਈ (2024), ਜੂਨ (2024) ਮੁਲਤਵੀ, ਜੁਲਾਈ (2024), ਅਗਸਤ (2024) ਮੁਲਤਵੀ ਅਤੇ ਸਤੰਬਰ (2024) ਦੀਆਂ ਮੁਲਤਵੀ ਮੀਟਿੰਗਾਂ ਵੀ ਉਸੇ ਦਿਨ ਅਤੇ ਉਸੇ ਸਥਾਨ ‘ਤੇ, ਕ੍ਰਮਵਾਰ 03.00 ਵਜੇ, 3.15 ਵਜੇ, 3.30 ਵਜੇ, 3.45 ਵਜੇ, ਸ਼ਾਮ 4.00 ਵਜੇ, 4.15 ਵਜੇ ਅਤੇ ਸ਼ਾਮ 4.30 ਵਜੇ ਆਯੋਜਿਤ ਹੋਣਗੇ ।
Punjab Bani 05 November,2024
ਨਵੇਂ ਚੁਣੇ ਸਰਪੰਚਾਂ ਦੇ 8 ਨੂੰ ਹੋਣ ਵਾਲੇ ਸਹੁੰ ਚੁੱਕ ਸਮਾਗਮ ਵਿਚ ਅਰਵਿੰਦ ਕੇਜਰੀਵਾਲ ਹੋਣਗੇ ਮੁੱਖ ਮਹਿਮਾਨ
ਨਵੇਂ ਚੁਣੇ ਸਰਪੰਚਾਂ ਦੇ 8 ਨੂੰ ਹੋਣ ਵਾਲੇ ਸਹੁੰ ਚੁੱਕ ਸਮਾਗਮ ਵਿਚ ਅਰਵਿੰਦ ਕੇਜਰੀਵਾਲ ਹੋਣਗੇ ਮੁੱਖ ਮਹਿਮਾਨ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਨਵੇਂ ਚੁਣੇ ਸਰਪੰਚਾਂ ਨੂੰ 8 ਨਵੰਬਰ ਨੂੰ ਅਹੁਦੇ ਦੀ ਸਹੁੰ ਚੁਕਾਉਣਗੇ। ਇਸ ਸਬੰਧੀ ਸਮਾਗਮ ਲੁਧਿਆਣਾ ਦੀ ਸਾਈਕਲ ਵੈਲੀ ਵਿਚ ਹੋਵੇਗਾ ਜਿਥੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੁੱਖ ਮਹਿਮਾਨ ਹੋਣਗੇ ।
Punjab Bani 05 November,2024
ਅੱਜ ਹੋਵੇਗੀ ਅਮਰੀਕਾ 'ਚ ਰਾਸ਼ਟਰਪਤੀ ਲਈ ਵੋਟਿੰਗ
ਅੱਜ ਹੋਵੇਗੀ ਅਮਰੀਕਾ 'ਚ ਰਾਸ਼ਟਰਪਤੀ ਲਈ ਵੋਟਿੰਗ ਵਾਸ਼ਿੰਗਟਨ : ਅਮਰੀਕਾ 'ਚ ਨਵੇਂ ਰਾਸ਼ਟਰਪਤੀ ਦੀ ਚੋਣ ਲਈ ਅੱਜ ਵੋਟਿੰਗ ਹੋਵੇਗੀ । ਰਾਸ਼ਟਰਪਤੀ ਚੋਣ ਲਈ ਮੁਕਾਬਲਾ ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਅਤੇ ਮੌਜੂਦਾ ਉਪ ਰਾਸ਼ਟਰਪਤੀ ਕਮਲਾ ਹੈਰਿਸ ਅਤੇ ਰਿਪਬਲਿਕਨ ਪਾਰਟੀ ਦੇ ਸਾਬਕਾ ਪ੍ਰਧਾਨ ਡੋਨਾਲਡ ਟਰੰਪ ਵਿਚਕਾਰ ਹੈ। ਪਰ ਇਸ ਦੇ ਨਤੀਜੇ ਆਉਣ 'ਚ ਕਈ ਦਿਨ ਲੱਗ ਸਕਦੇ ਹਨ। ਮੰਨਿਆ ਜਾ ਰਿਹਾ ਹੈ ਕਿ ਨਵੇਂ ਰਾਸ਼ਟਰਪਤੀ ਜਨਵਰੀ 2025 ਵਿੱਚ ਅਹੁਦੇ ਦੀ ਸਹੁੰ ਚੁੱਕਣਗੇ।
Punjab Bani 05 November,2024
ਪੰਜਾਬ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣ ਹੁਣ 13 ਦੀ ਥਾਂ ਹੋਣਗੀਆਂ 20 ਨੂੰ
ਪੰਜਾਬ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣ ਹੁਣ 13 ਦੀ ਥਾਂ ਹੋਣਗੀਆਂ 20 ਨੂੰ ਚੰਡੀਗੜ੍ਹ : ਚੋਣ ਕਮਿਸ਼ਨ ਨੇ ਪੰਜਾਬ ਵਿੱਚ ਚਾਰ ਥਾਵਾਂ ਤੇ ਹੋਣ ਵਾਲਅੀਆਂ ਜਿਮਨੀ ਚੋਣਾਂ ਦੀ ਤਰੀਕ 13 ਨਵੰਬਰ ਤੋਂ ਬਦਲ ਕੇ 20 ਨਵੰਬਰ ਕਰ ਦਿੱਤੀ ਹੈ । ਦੱਸਣਯੋਗ ਹੈ ਕਿ ਕਈ ਤਿਉਹਾਰਾਂ ਕਾਰਨ ਕੇਰਲ, ਪੰਜਾਬ ਅਤੇ ਉੱਤਰ ਪ੍ਰਦੇਸ਼ ਦੇ ਵਿਧਾਨ ਸਭਾ ਹਲਕਿਆਂ ਦੀਆਂ ਉਪ ਚੋਣਾਂ 13 ਨਵੰਬਰ ਤੋਂ 20 ਨਵੰਬਰ ਨੂੰ ਮੁਲਤਵੀ ਕਰ ਦਿੱਤੀਆਂ ਗਈਆਂ ਹਨ ।
Punjab Bani 04 November,2024
ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਦੇ ਹੱਕ ਵਿੱਚ ਚੋਣ ਪ੍ਰਚਾਰ
ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਦੇ ਹੱਕ ਵਿੱਚ ਚੋਣ ਪ੍ਰਚਾਰ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਹਲਕਾ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ ਹਨ । ਇਸ ਦੌਰਾਨ ਉਨ੍ਹਾਂ ਨੇ ਵਿਰੋਧੀਆਂ ‘ਤੇ ਨਿਸ਼ਾਨੇ ਸਾਧੇ । ਇਸ ਦੇ ਨਾਲ ਹੀ ਸਰਕਾਰ ਦੀਆਂ ਪ੍ਰਾਪਤੀਆਂ ਵੀ ਗਿਣਵਾਈਆਂ । ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਭ ਤੋਂ ਪਹਿਲਾਂ ਲੋਕਾਂ ਨੂੰ ਮੁਫਤ ਬਿਜਲੀ ਦੇਣ ਦੀ ਗਰੰਟੀ ਪੂਰੀ ਕੀਤੀ ਗਈ । ਪੰਜਾਬ ‘ਚ 600 ਯੂਨਿਟ ਬਿਜਲੀ ਦਾ ਬਿੱਲ ਜ਼ੀਰੋ ਆਉਂਦਾ ਹੈ । ਸਰਕਾਰ ਵੱਲੋਂ 45000 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ । ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਉਹ 16 ਟੋਲ ਪਲਾਜ਼ੇ ਬੰਦ ਕਰ ਚੁੱਕੇ ਹਨ । ਇਸ ਕਾਰਨ ਪੰਜਾਬੀਆਂ ਦੀ ਰੋਜ਼ਾਨਾ 62 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ ।
Punjab Bani 03 November,2024
ਗਲੋਬਲ ਸਿੱਖ ਕੌਂਸਲ ਦੇ ਮੁੜ ਪ੍ਰਧਾਨ ਬਣੇ ਕੰਵਲਜੀਤ ਕੌਰ
ਗਲੋਬਲ ਸਿੱਖ ਕੌਂਸਲ ਦੇ ਮੁੜ ਪ੍ਰਧਾਨ ਬਣੇ ਕੰਵਲਜੀਤ ਕੌਰ ਹਰਜੀਤ ਗਰੇਵਾਲ ਸਕੱਤਰ ਤੇ ਹਰਸ਼ਰਨ ਸਿੰਘ ਖਜ਼ਾਨਚੀ ਨਿਯੁਕਤ ਚੰਡੀਗੜ੍ਹ : ਰਾਸ਼ਟਰੀ ਪੱਧਰ ਦੀਆਂ 31 ਸਿੱਖ ਸੰਸਥਾਵਾਂ ਦੀ ਗਲੋਬਲ ਕਨਫੈਡਰੇਸ਼ਨ, ਗਲੋਬਲ ਸਿੱਖ ਕੌਂਸਲ (ਜੀ. ਐਸ. ਸੀ.), ਵੱਲੋਂ ਆਪਣੀ 11ਵੀਂ ਸਾਲਾਨਾ ਜਨਰਲ ਮੀਟਿੰਗ (ਏ. ਜੀ . ਐਮ.) ਲੰਡਨ, ਯੂ.ਕੇ. ਵਿੱਚ ਆਯੋਜਿਤ ਕੀਤੀ ਗਈ । ਇਸ ਚੋਣ ਮੀਟਿੰਗ ਦੌਰਾਨ ਕੌਂਸਲ ਵਿੱਚ ਨਿਰੰਤਰ ਵਚਨਬੱਧਤਾ ਅਤੇ ਸੁਚੱਜੀ ਅਗਵਾਈ ਨੂੰ ਧਿਆਨ ਵਿੱਚ ਰੱਖਦਿਆਂ ਲੇਡੀ ਸਿੰਘ ਕੰਵਲਜੀਤ ਕੌਰ ਨੂੰ ਸਰਬਸੰਮਤੀ ਨਾਲ ਮੁੜ੍ਹ ਅਗਲੇ ਦੋ ਸਾਲ ਦੇ ਕਾਰਜਕਾਲ ਲਈ ਪ੍ਰਧਾਨ ਵਜੋਂ ਚੁਣਿਆ ਗਿਆ । ਚੋਣ ਪ੍ਰਕਿਰਿਆ ਨੂੰ ਚਲਾਉਣ ਲਈ ਇੰਡੋਨੇਸ਼ੀਆ ਦੇ ਡਾ: ਕਰਮਿੰਦਰ ਸਿੰਘ ਢਿੱਲੋਂ ਨੂੰ ਪ੍ਰੀਜ਼ਾਈਡਿੰਗ ਅਫ਼ਸਰ ਵਜੋਂ ਨਾਮਜ਼ਦ ਕੀਤਾ ਗਿਆ। ਮੀਟਿੰਗ ਦੌਰਾਨ ਹਰਜੀਤ ਸਿੰਘ ਗਰੇਵਾਲ ਨੂੰ ਸਕੱਤਰ ਅਤੇ ਹਰਸਰਨ ਸਿੰਘ ਨੂੰ ਖਜ਼ਾਨਚੀ ਚੁਣਿਆ ਗਿਆ । ਇਸ ਤੋਂ ਇਲਾਵਾ ਅਮਰੀਕਾ ਤੋਂ ਪਰਮਜੀਤ ਸਿੰਘ ਬੇਦੀ ਅਤੇ ਭਾਰਤ ਤੋਂ ਰਾਮ ਸਿੰਘ ਰਾਠੌਰ ਨੂੰ ਉਪ ਪ੍ਰਧਾਨ ਚੁਣਿਆ ਗਿਆ । ਇਸ ਮੌਕੇ ਜੀ. ਐਸ. ਸੀ. ਵੱਲੋਂ ਆਪਣੀ ਕਾਰਜਕਾਰੀ ਕਮੇਟੀ ਦੀ ਚੋਣ ਵੀ ਕੀਤੀ ਜਿਸ ਵਿੱਚ ਵੱਖ-ਵੱਖ ਖੇਤਰਾਂ ਦੇ ਪ੍ਰਮੁੱਖ ਨੇਤਾਵਾਂ ਦੀ ਨਿਯੁਕਤੀ ਕੀਤੀ ਗਈ। ਮਲੇਸ਼ੀਆ ਤੋਂ ਜਗੀਰ ਸਿੰਘ, ਬਰਤਾਨੀਆ ਤੋਂ ਸਤਨਾਮ ਸਿੰਘ ਪੂਨੀਆ, ਫਰਾਂਸ ਤੋਂ ਗੁਰਦਿਆਲ ਸਿੰਘ, ਨੇਪਾਲ ਤੋਂ ਕਿਰਨਦੀਪ ਕੌਰ ਸੰਧੂ ਅਤੇ ਆਸਟਰੇਲੀਆ ਤੋਂ ਹਰਬੀਰ ਪਾਲ ਸਿੰਘ ਭਾਟੀਆ ਕਾਰਜਕਾਰਨੀ ਕਮੇਟੀ ਦੇ ਮੈਂਬਰ ਚੁਣੇ ਗਏ । ਲਾਰਡ ਇੰਦਰਜੀਤ ਸਿੰਘ ਸਲਾਹਕਾਰ ਬੋਰਡ ਦੇ ਚੇਅਰਮੈਨ ਵਜੋਂ ਸੇਵਾ ਨਿਭਾਉਂਦੇ ਹੋਏ ਸੰਸਥਾ ਨੂੰ ਆਪਣਾ ਤਜਰਬਾ ਅਤੇ ਮਾਰਗਦਰਸ਼ਨ ਦਿੰਦੇ ਰਹਿਣਗੇ । ਇੱਕ ਸੰਯੁਕਤ ਆਲਮੀ ਸਿੱਖ ਪਛਾਣ ਨੂੰ ਉਤਸ਼ਾਹਿਤ ਕਰਨ ਲਈ ਕੌਂਸਲ ਦੀ ਵਚਨਬੱਧਤਾ ਨੂੰ ਦਰਸਾਉਂਦੇ ਹੋਏ, ਇਸ ਮੀਟਿੰਗ ਦੌਰਾਨ ਅਗਲੇ ਸਾਲਾਂ ਵਿੱਚ ਜੀ.ਐਸ.ਸੀ. ਦੀ ਪਹੁੰਚ ਨੂੰ 30 ਹੋਰ ਦੇਸ਼ਾਂ ਵਿੱਚ ਵਧਾਉਣ ਦਾ ਸੰਕਲਪ ਲਿਆ ਹੈ ਜਿਸ ਨਾਲ ਦੁਨੀਆ ਭਰ ਦੇ ਸਿੱਖਾਂ ਦੀ ਬਿਹਤਰੀ ਲਈ ਕੌਂਸਲ ਵੱਲੋਂ ਕਾਰਜ ਕੀਤੇ ਜਾਣਗੇ । ਜਿ਼ਕਰਯੋਗ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਸਿੱਖਿਆਵਾਂ ਅਤੇ 1945 ਦੀ ਪੰਥ ਪ੍ਰਵਾਨਿਤ ਸਿੱਖ ਰਹਿਤ ਮਰਯਾਦਾ ਦੇ ਅਨੁਕੂਲ ਕਦਰਾਂ-ਕੀਮਤਾਂ ਅਤੇ ਨੀਤੀਆਂ ਨੂੰ ਉਤਸ਼ਾਹਿਤ ਕਰਨ, ਪ੍ਰਚਾਰ ਕਰਨ ਅਤੇ ਮਜ਼ਬੂਤ ਕਰਨ ਦੇ ਉਦੇਸ਼ ਨਾਲ ਵਿਸ਼ਵ ਭਰ ਦੀਆਂ ਰਾਸ਼ਟਰੀ ਸਿੱਖ ਸੰਸਥਾਵਾਂ ਦੇ ਗੱਠਜੋੜ ਵਜੋਂ ਜੀ. ਐਸ. ਸੀ. ਦਾ ਗਠਨ ਸਾਲ 2014 ਵਿੱਚ ਆਸਟ੍ਰੇਲੀਆ ਵਿਖੇ ਹੋਈ ਪਹਿਲੀ ਏ. ਜੀ. ਐਮ. ਦੌਰਾਨ ਕੀਤਾ ਗਿਆ ਸੀ ।
Punjab Bani 02 November,2024
ਵਿਵੇਕ ਜੋਸ਼ੀ ਬਣੇ ਹਰਿਆਣਾ ਦੇ ਨਵੇਂ ਮੁੱਖ ਸਕੱਤਰ
ਵਿਵੇਕ ਜੋਸ਼ੀ ਬਣੇ ਹਰਿਆਣਾ ਦੇ ਨਵੇਂ ਮੁੱਖ ਸਕੱਤਰ ਚੰਡੀਗੜ੍ਹ : 1989 ਬੈਚ ਦੇ ਆਈ. ਏ. ਐਸ. ਅਧਿਕਾਰੀ ਵਿਦੇਕ ਜੋਸ਼ੀ ਹਰਿਆਣਾ ਦੇ ਨਵੇਂ ਮੁੱਖ ਸਕੱਤਰ (ਸੀ. ਐਸ.) ਹੋਣਗੇ । ਦੱਸ ਦੇਈਏ ਕਿ 26 ਅਕਤੂਬਰ ਨੂੰ ਹੀ ਉਨ੍ਹਾਂ ਨੂੰ ਕੇਂਦਰ ਤੋਂ ਉਨ੍ਹਾਂ ਦੇ ਅਸਲ ਕਾਡਰ ਵਿੱਚ ਦਾਪਸ ਭੇਜ ਦਿੱਤਾ ਗਿਆ ਸੀ । ਵਿਦੇਕ ਜੋਸ਼ੀ ਕੇਂਦਰ ਵਿੱਚ ਦਿੱਤ ਮੰਤਰਾਲੇ ਵਿੱਚ ਸਕੱਤਰ ਰਹਿ ਚੁੱਕੇ ਹਨ। ਹੁਣ ਤੱਕ ਉਹ ਪਰਸੋਨਲ ਅਤੇ ਸਿਖਲਾਈ ਵਿਭਾਗ ਦੇ ਸਕੱਤਰ ਦੀਆਂ ਜ਼ਿੰਮੇਦਾਰੀਆਂ ਸੰਭਾਲ ਰਹੇ ਸਨ । ਵਿਦੇਕ ਜੋਸ਼ੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੰਗੀ ਸੂਚੀ ਵਿੱਚ ਰਹੇ ਹਨ। ਅੱਜ ਹੀ 1988 ਬੈਚ ਦੇ ਆਈ. ਏ. ਐਸ. ਅਧਿਕਾਰੀ ਅਤੇ ਰਾਜ ਦੇ ਮੁੱਖ ਸਕੱਤਰ ਟੀਦੀਐਸਐਨ ਪ੍ਰਸਾਦ ਸੇਦਾਮੁਕਤ ਹੋ ਗਏ ਹਨ ।
Punjab Bani 01 November,2024
ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੇ ਵਿੱਤ ਸਕੱਤਰ ਚੁਣੇ ਗਏ ਪਰਮਜੀਤ ਸਿੰਘ ਰੰਧਾਵਾ
ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੇ ਵਿੱਤ ਸਕੱਤਰ ਚੁਣੇ ਗਏ ਪਰਮਜੀਤ ਸਿੰਘ ਰੰਧਾਵਾ ਗੁਰਦਾਸਪੁਰ : ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ’ਚ ਸਥਾਨਕ ਕਸਬਾ ਵਾਸੀ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਿਖੇ ਤਾਇਨਾਤ ਪਰਮਜੀਤ ਸਿੰਘ ਪੰਮਾ ਰੰਧਾਵਾ 124 ਵੋਟਾਂ ਲੈ ਕੇ ਵਿੱਤ ਸਕੱਤਰ ਚੁਣੇ ਗਏ ਹਨ। ਸ. ਪੰਮਾ ਰੰਧਾਵਾ ਕਰਮਚਾਰੀ ਐਸੋਸੀਏਸ਼ਨ ’ਚ ਨੀਲਾ ਗਰੁੱਪ ਵਲੋਂ ਚੋਣ ਲੜੇ ਸਨ ਅਤੇ ਇਸ ਤੋਂ ਪਹਿਲਾਂ ਉਹ ਐਸੋਸੀਏਸ਼ਨ ’ਚ ਜਨਰਲ ਸਕੱਤਰ, ਸੀਨੀਅਰ ਮੀਤ ਪ੍ਰਧਾਨ, ਕਾਰਜਕਰਨੀ ਮੈਂਬਰ ਤੋਂ ਇਲਾਵਾ ਦਫ਼ਤਰੀ ਸਕੱਤਰ ਦੇ ਅਹੁਦੇ ਦੀ ਚੋਣ ਵੀ ਜਿੱਤ ਕੇ ਸੇਵਾਵਾਂ ਦੇ ਚੁੱਕੇ ਹਨ। ਇਸ ਮੌਕੇ ’ਤੇ ਵਿੱਤ ਸਕੱਤਰ ਪਰਮਜੀਤ ਸਿੰਘ ਪੰਮਾ ਰੰਧਾਵਾ ਨੇ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ’ਚ ਨੀਲਾ ਗਰੁੱਪ ਕਰਮਚਾਰੀਆਂ ਦੀਆਂ ਮੰਗਾਂ ਨੂੰ ਸੰਜੀਦਗੀ ਨਾਲ ਚੁੱਕਦਾ ਆ ਰਿਹਾ ਹੈ ਅਤੇ ਇਸ ਵਾਰ ਮੁਕੰਮਲ ਹੋਈ ਚੋਣ ਦੌਰਾਨ ਪ੍ਰਧਾਨ ਰਮਨਦੀਪ ਕੌਰ ਗਿੱਲ ਸਮੇਤ ਸਾਰੇ ਅਹੁਦਿਆਂ ’ਤੇ ਨੀਲਾ ਗਰੁੱਪ ਕਾਬਜ਼ ਰਿਹਾ ਹੈ ।
Punjab Bani 30 October,2024
ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਨੇ ਲਿਆ ਗਿੱਦੜਬਾਹਾ ਜ਼ਿਮਨੀ ਚੋਣ ਤੋਂ ਆਪਣਾ ਨਾਮਜ਼ਦਗੀ ਪੱਤਰ ਵਾਪਸ
ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਨੇ ਲਿਆ ਗਿੱਦੜਬਾਹਾ ਜ਼ਿਮਨੀ ਚੋਣ ਤੋਂ ਆਪਣਾ ਨਾਮਜ਼ਦਗੀ ਪੱਤਰ ਵਾਪਸ ਗਿੱਦੜਬਾਹਾ : ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਨੇ ਗਿੱਦੜਬਾਹਾ ਜ਼ਿਮਨੀ ਚੋਣ ਤੋਂ ਆਪਣਾ ਨਾਮਜ਼ਦਗੀ ਪੱਤਰ ਵਾਪਸ ਲੈ ਲਿਆ ਹੈ । ਉਨ੍ਹਾਂ ਨੇ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਦਾਖਲ ਕੀਤੀ ਸੀ । ਜਗਮੀਤ ਬਰਾੜ ਨੇ ਕਿਹਾ ਕਿ ਮੈਂ ਆਪਣੀ 21 ਮੈਂਬਰੀ ਸਲਾਹਕਾਰ ਕਮੇਟੀ ਨਾਲ ਸਲਾਹ ਕੀਤੀ ਹੈ ਅਤੇ ਨਾਮਜ਼ਦਗੀ ਵਾਪਸ ਲੈਣ ਦਾ ਫੈਸਲਾ ਕੀਤਾ ਹੈ । ਹਾਲਾਂਕਿ, ਨਾ ਤਾਂ ਮੈਂ ਕਿਸੇ ਉਮੀਦਵਾਰ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ ਅਤੇ ਨਾ ਹੀ ਮੈਂ ਕਾਂਗਰਸ ਵਿੱਚ ਸ਼ਾਮਲ ਹੋ ਰਿਹਾ ਹਾਂ ।
Punjab Bani 30 October,2024
ਵਧੀਕ ਜ਼ਿਲ੍ਹਾ ਚੋਣ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਨੇ ਪੋਲਿੰਗ ਸਟੇਸ਼ਨਾਂ ਦੀ ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਸਬੰਧੀ ਸਿਆਸੀ ਪਾਰਟੀਆਂ ਨਾਲ ਕੀਤੀ ਬੈਠਕ
ਵਧੀਕ ਜ਼ਿਲ੍ਹਾ ਚੋਣ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਨੇ ਪੋਲਿੰਗ ਸਟੇਸ਼ਨਾਂ ਦੀ ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਸਬੰਧੀ ਸਿਆਸੀ ਪਾਰਟੀਆਂ ਨਾਲ ਕੀਤੀ ਬੈਠਕ ਸਮੂਹ ਚੋਣ ਹਲਕਿਆਂ ਦੀਆਂ ਪ੍ਰਕਾਸ਼ਿਤ ਫੋਟੋ ਵੋਟਰ ਸੂਚੀਆਂ ਦਾ ਇਕ-ਇਕ ਸੈਟ ਅਤੇ ਬਿਨਾਂ ਫੋਟੋ ਵਾਲੀ ਵੋਟਰ ਸੂਚੀ ਦੀ ਸੀ.ਡੀ. ਸਿਆਸੀ ਪਾਰਟੀਆਂ ਨੂੰ ਸੌਂਪੀ ਪਟਿਆਲਾ : 29 ਅਕਤੂਬਰ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 1 ਜਨਵਰੀ 2025 ਦੇ ਅਧਾਰ ਤੇ ਫੋਟੋ ਵੋਟਰ ਸੂਚੀ ਦੀ ਪ੍ਰਕਾਸ਼ਨਾ ਅਤੇ ਫੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਇਸ਼ਾ ਸਿੰਗਲ ਵੱਲੋ ਜ਼ਿਲ੍ਹਾ ਪਟਿਆਲਾ ਦੇ ਸਮੂਹ ਰਾਜਸੀ ਪਾਰਟੀਆਂ ਦੇ ਪ੍ਰਧਾਨਾਂ/ਨੁਮਾਇੰਦਿਆਂ ਨਾਲ ਇੱਕ ਬੈਠਕ ਕੀਤੀ ਗਈ । ਉਹਨਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪਟਿਆਲਾ ਦੇ ਸਮੂਹ 8 ਹਲਕਿਆਂ ਦੀੇ ਫੋਟੋ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ ਕੀਤੀ ਗਈ ਹੈ । ਵਧੀਕ ਡਿਪਟੀ ਕਮਿਸ਼ਨਰ ਇਸ਼ਾ ਸਿੰਗਲ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੂਮਾਇੰਦਿਆਂ ਨੂੰ ਯੋਗਤਾ ਦੇ ਅਧਾਰ ਤੇ ਫੋਟੋ ਵੋਟਰ ਸੂਚੀ ਦੇ ਡਰਾਫਟ ਰੋਲ ਦਾ ਇਕ ਇਕ ਸੈਟ ਅਤੇ ਬਿਨਾਂ ਫੋਟੋ ਵਾਲੀ ਵੋਟਰ ਸੂਚੀ ਦੀ ਸੀ. ਡੀ. । ਉਹਨਾਂ ਦੱਸਿਆ ਕਿ ਇਹ ਫੋਟੋ ਵੋਟਰ ਸੂਚੀ ਜ਼ਿਲ੍ਹਾ ਚੋਣ ਦਫਤਰ, ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫਸਰ ਦੇ ਦਫਤਰ ਵਿੱਚ ਅਤੇ ਪੋਲਿੰਗ ਬੂਥ ਦੇ ਬੀ. ਐਲ. ਓ. ਕੋਲ ਉਪਲਬਧ ਹੈ, ਇਸ ਲਈ ਜੇਕਰ ਕੋਈ ਵੀ ਆਪਣੀ ਵੋਟ ਸਬੰਧੀ ਜਾਣਕਾਰੀ ਚਾਹੁੰਦਾ ਹੈ ਤਾਂ ਸਬੰਧਤ ਦਫਤਰਾਂ/ਬੀ. ਐਲ. ਓ. ਨਾਲ ਸੰਪਰਕ ਕਰ ਸਕਦਾ ਹੈ । ਇਸ਼ਾ ਸਿੰਗਲ ਨੇ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਕੀਤੀ ਕਿ ਉਹ ਆਪਣੀ ਆਪਣੀ ਪਾਰਟੀ ਵੱਲੋਂ ਹਰੇਕ ਪੋਲਿੰਗ ਬੂਥ ਲਈ ਬੂਥ ਲੈਵਲ ਏਜੰਟ ਨਿਯੁਕਤ ਕਰਕੇ ਚੋਣ ਹਲਕੇ ਵਾਈਜ਼ ਸੂਚੀ ਇਸ ਦਫਤਰ ਅਤੇ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਦੇ ਦਫਤਰਾਂ ਨੂੰ ਭੇਜ ਦੇਣ । ਇਸ ਮੌਕੇ ਆਮ ਆਦਮੀ ਪਾਰਟੀ ਵੱਲੋ ਸ੍ਰੀ ਸੁਖਦੇਵ ਸਿੰਘ, ਸ੍ਰੀ ਮੁਖਤਿਆਰ ਸਿੰਘ ਅਤੇ ਸ੍ਰੀ ਰਜਿੰਦਰ ਮੋਹਨ, ਸ਼ੋਮਣੀ ਅਕਾਲੀ ਦਲ ਤੋਂ ਸ੍ਰੀ ਭੋਲਾ ਸਿੰਘ, ਆਈ. ਐਨ. ਸੀ. ਪੀ. ਤੋ ਸ੍ਰੀ ਮੋਹਿੰਦਰ ਸਿੰਘ, ਸੀ.ਪੀ. ਆਈ. ਐਮ ਤੋ ਸ੍ਰੀ ਜੈ ਰਾਮ ਭਾਨਰਾ, ਬੀ. ਐਸ. ਪੀ. ਤੋ ਸ੍ਰੀ ਅਮਰ ਸਿੰਘ ਚੋਣ ਤਹਿਸੀਲਦਾਰ ਵਿਜੇ ਕੁਮਾਰ ਚੌਧਰੀ ਸ਼ਾਮਲ ਸਨ ।
Punjab Bani 29 October,2024
ਐਡਵੋਕੇਟ ਹਰਜਿੰਦਰ ਧਾਮੀ ਬਣੇ ਐਸ. ਜੀ. ਪੀ. ਸੀ. ਪ੍ਰਧਾਨ
ਐਡਵੋਕੇਟ ਹਰਜਿੰਦਰ ਧਾਮੀ ਬਣੇ ਐਸ. ਜੀ. ਪੀ. ਸੀ. ਪ੍ਰਧਾਨ ਅੰਮ੍ਰਿਤਸਰ : ਹਰਜਿੰਦਰ ਸਿੰਘ ਧਾਮੀ ਚੌਥੀ ਵਾਰ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਬਣ ਗਏ ਹਨ । ਉਨ੍ਹਾਂ ਨੂੰ 107 ਵੋਟਾਂ ਤੇ ਬੀਬੀ ਜਗੀਰ ਕੌਰ ਨੂੰ 33 ਵੋਟਾਂ ਪਈਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਜਨਰਲ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਜਾਰੀ ਹੈ । ਇਸ ਜਨਰਲ ਇਜਲਾਸ `ਚ ਹਿੱਸਾ ਲੈਣ ਲਈ ਸ਼੍ਰੋਮਣੀ ਕਮੇਟੀ ਮੈਂਬਰ ਸ਼ਾਮਿਲ ਹੋਏ ਹਨ। ਸਾਲਾਨਾ ਜਰਨਲ ਇਜਲਾਸ `ਚ ਪ੍ਰਧਾਨ, ਜਨਰਲ ਸਕੱਤਰ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ ਤੇ 11 ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ. ਜਿਸ ਦੇ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਬੀਬੀ ਜਗੀਰ ਕੌਰ ਦਰਮਿਆਣ ਵੋਟਾਂ ਦੀ ਪ੍ਰਕ੍ਰਿਆ ਖ਼ਤਮ ਹੋ ਚੁੱਕੀ ਹੈ ਤੇ ਗਿਣਤੀ ਸ਼ੁਰੂ ਹੋ ਚੁੱਕੀ ਹੈ । ਕੁੱਲ 141 ਮੈਂਬਰਾਂ ਨੇ ਵੋਟ ਭੁਗਤਾਈ । ਮੁੱਖ ਮੁਕਾਬਲਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨਗੀ ਲਈ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਉਮੀਦਵਾਰ ਬੀਬੀ ਜਗੀਰ ਕੌਰ ਵਿਚਕਾਰ ਹੈ । ਦੋਹਾਂ ਧੜਿਆਂ ਵੱਲੋਂ ਆਪਣੀ ਜਿੱਤ ਨੂੰ ਲੈ ਕੇ ਜ਼ੋਰ ਅਜ਼ਮਾਇਸ਼ ਕੀਤੀ ਗਈ ਹੈ । ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ `ਚ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਇਹ ਚੋਣ ਹੋਵੇਗੀ, ਇਸ ਵਿਚ ਬਾਹਰੀ ਵਿਅਕਤੀ ਅਤੇ ਮੀਡੀਆ ਨੂੰ ਜਾਣ ਦੀ ਮਨਾਹੀ ਹੈ। ਕੁੱਲ 138 ਮੈਂਬਰ ਵੋਟ ਪਾਉਣ ਲਈ ਜਨਰਲ ਹਾਊਸ ਪਹੁੰਚੇ ਹਨ। ਹੁਣ ਤਕ 100 ਦੇ ਕਰੀਬ ਮੈਂਬਰ ਆਪਣੀ ਵੋਟ ਦਾ ਇਸਤੇਮਾਲ ਕਰ ਚੁੱਕੇ ਹਨ ।
Punjab Bani 28 October,2024
ਐਸ. ਜੀ. ਪੀ. ਸੀ. ਚੋਣਾਂ ਵਿਚ ਬੀਬੀ ਜਗੀਰ ਕੌਰ ਨੂੰ ਪ੍ਰਧਾਨ ਦੇ ਅਹੁਦੇ ਲਈ ਜੇਤੂ ਦਿਖਾਉਣ ਦੀ ਇੰਟੈਲੀਜੈਂਸ ਦੀ ਰਿਪੋਰਟ ਝੂਠੀ ਹੈ :ਚੀਮਾ
ਐਸ. ਜੀ. ਪੀ. ਸੀ. ਚੋਣਾਂ ਵਿਚ ਬੀਬੀ ਜਗੀਰ ਕੌਰ ਨੂੰ ਪ੍ਰਧਾਨ ਦੇ ਅਹੁਦੇ ਲਈ ਜੇਤੂ ਦਿਖਾਉਣ ਦੀ ਇੰਟੈਲੀਜੈਂਸ ਦੀ ਰਿਪੋਰਟ ਝੂਠੀ ਹੈ :ਚੀਮਾ ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ ਬੀਬੀ ਜਗੀਰ ਕੌਰ ਨੂੰ ਪ੍ਰਧਾਨ ਦੇ ਅਹੁਦੇ ਲਈ ਜੇਤੂ ਦਿਖਾਉਣ ਦੀ ਰਿਪੋਰਟ ਝੂਠੀ ਹੈ । ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਇੰਟਰਨੈੱਟ ਮੀਡੀਆ ਐਕਸ `ਤੇ ਲਿਖਿਆ ਕਿ ਜਗੀਰ ਕੌਰ ਨੂੰ ਜੇਤੂ ਦਿਖਾਉਣ ਵਾਲੀ ਇੰਟੈਲੀਜੈਂਸ ਦੀ ਝੂਠੀ ਰਿਪੋਰਟ ਬਣਾਉਣ ਵਾਲਿਆਂ ਨੂੰ ਬੇਨਤੀ ਹੈ ਕਿ ਅਜਿਹਾ ਨਾ ਕੀਤਾ ਜਾਵੇ । ਅਸੀਂ ਵੀ ਲੰਮਾ ਸਮਾਂ ਸਰਕਾਰ ’ਚ ਰਹੇ ਹਾਂ। ਇੰਟੈਲੀਜੈਂਸ ਦੀ ਰਿਪੋਰਟ ਇਸ ਈਮੇਲ ਦੀਆਂ ਕਾਪੀਆਂ ਮੁੱਖ ਮੰਤਰੀ ਦੇ ਓਐਸਸੀ ਅਤੇ ਹੋਰਾਂ ਨੂੰ ਨਹੀਂ ਜਾਂਦੀਆਂ ਹਨ । ਇੰਨਾ ਹੀ ਨਹੀਂ, ਅਜਿਹੀਆਂ ਫਾਈਲਾਂ ਨੂੰ ਉੱਚ ਪੱਧਰ `ਤੇ ਅਪਲੋਡ ਕੀਤਾ ਜਾਂਦਾ ਹੈ, ਇਸ ਲਈ ਧੋਖਾਧੜੀ ਕਰਨ ਤੋਂ ਗੁਰੇਜ਼ ਕਰੋ ਜਾਂ ਪਹਿਲਾਂ ਕਿਸੇ ਬਿਹਤਰ ਇੰਟੈਲੀਜੈਂਸ ਅਧਿਕਾਰੀ ਤੋਂ ਇਨ੍ਹਾਂ ਗੱਲਾਂ ਨੂੰ ਜ਼ਰੂਰ ਸਮਝ ਲਓ । ਇਸੇ ਤਰ੍ਹਾਂ ਅਕਾਲੀ ਦਲ ਤੋਂ ਵੱਖ ਹੋਇਆ ਬਾਗੀ ਧੜਾ ਵੀ ਚੋਣ ਮੈਦਾਨ ਵਿਚ ਹੈ, ਜਦੋਂਕਿ ਅਕਾਲੀ ਦਲ ਨੇ ਸਾਬਕਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੈਦਾਨ ਵਿਚ ਉਤਾਰਿਆ ਹੈ । ਵਿਰੋਧੀ ਧੜੇ ਨੂੰ 125 ਮੈਂਬਰਾਂ ਦਾ ਸਮਰਥਨ ਹਾਸਿਲ ਹੈ। ਇਸ ਵਾਰ ਧਾਮੀ ਚੋਣਾਂ ਵਿਚ ਆਪਣੀਆਂ ਪ੍ਰਾਪਤੀਆਂ ਗਿਣਵਾ ਰਹੇ ਹਨ ।
Punjab Bani 28 October,2024
ਭੀਮ ਸਿੰਘ ਅਪਣੇ ਵਿਰੋਧੀ ਨੂੰ ਵੱਡੇ ਫਰਕ ਨਾਲ ਹਰਾ ਕੇ ਤੀਜੀ ਵਾਰ ਬਣੇ ਪਿੰਡ ਬਨੇਰਾ ਕਲਾਂ ਦੇ ਸਰਪੰਚ
ਭੀਮ ਸਿੰਘ ਅਪਣੇ ਵਿਰੋਧੀ ਨੂੰ ਵੱਡੇ ਫਰਕ ਨਾਲ ਹਰਾ ਕੇ ਤੀਜੀ ਵਾਰ ਬਣੇ ਪਿੰਡ ਬਨੇਰਾ ਕਲਾਂ ਦੇ ਸਰਪੰਚ -ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਸਰਬਪੱਖੀ ਵਿਕਾਸ ਨੂੰ ਪਹਿਲ ਦੇਣ ਦੀ ਕਹੀ ਗੱਲ ਨਾਭਾ : ਹਲਕਾ ਨਾਭਾ ਦੇ ਪਿੰਡ ਬਨੇਰਾ ਕਲਾਂ ਦੀ ਪੰਚਾਇਤੀ ਚੋਣ ਭੀਮ ਸਿੰਘ ਸਾਬਕਾ ਸਰਪੰਚ ਅਪਣੇ ਵਿਰੋਧੀ ਨੂੰ ਸਮੁਹ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਵੋਟਾਂ ਦੇ ਵੱਡੇ ਫਰਕ ਨਾਲ ਹਰਾ ਕੇ ਹੂੰਝਾ ਫੇਰ ਜਿੱਤ ਦਰਜ ਕਰਦਿਆਂ ਤੀਜੀ ਵਾਰ ਸਰਪੰਚ ਬਣਨ ਉਪਰੰਤ ਅਪਣੇ ਜੇਤੂ ਪੰਚਾਇਤ ਮੈਬਰਾਂ ਇੰਦਰਜੀਤ ਕੌਰ, ਕਰਮਜੀਤ ਕੋਰ,ਹਮੀਰ ਸਿੰਘ,ਮੇਜਰ ਸਿੰਘ, ਚੂਹੜ ਸਿੰਘ ਅਤੇ ਸਮਰੱਥਕਾਂ ਨਾਲ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਉਹ ਪਾਰਟੀਬਾਜੀ ਤੋਂ ਉਪਰ ਉੱਠ ਕੇ ਪਿੰਡ ਦਾ ਸਰਬਪੱਖੀ ਵਿਕਾਸ ਕਰਨਗੇ ਤੇ ਲੋਕਾਂ ਦੀ ਸੇਵਾ ਵਿੱਚ ਹਰ ਸਮੇਂ ਹਾਜ਼ਰ ਰਹਿਣਗੇ ਤੇ ਚੋਣਾਂ ਮੋਕੇ ਕੀਤੇ ਵਾਅਦੇ ਪੂਰੇ ਕੀਤੇ ਜਾਣਗੇ ਇਸ ਮੌਕੇ ਉਨ੍ਹਾਂ ਨਾਲ ਰਾਮ ਸਿੰਘ,ਦੀਪਾ ਸਿੰਘ,ਸੁਖਵਿੰਦਰ ਸਿੰਘ,ਬਬਲਾ ਸਿੰਘ ,ਜਤਿੰਦਰ ਸਿੰਘ,ਭੁਪਿੰਦਰ ਸਿੰਘ ਤੋਂ ਇਲਾਵਾ ਪਿੰਡ ਪੰਤਵੰਤੇ ਵੱਡੀ ਗਿਣਤੀ ਵਿਚ ਹਾਜ਼ਰ ਸਨ।
Punjab Bani 24 October,2024
ਜਿਮਨੀ ਚੋਣਾਂ ਵਿੱਚ ਸ਼ਾਨਦਾਰ ਪ੍ਰਾਪਤ ਕਰੇਗੀ ਕਾਂਗਰਸ : ਗੁਰਸ਼ਰਨ ਕੌਰ ਰੰਧਾਵਾ
ਜਿਮਨੀ ਚੋਣਾਂ ਵਿੱਚ ਸ਼ਾਨਦਾਰ ਪ੍ਰਾਪਤ ਕਰੇਗੀ ਕਾਂਗਰਸ : ਗੁਰਸ਼ਰਨ ਕੌਰ ਰੰਧਾਵਾ ਕਾਲਾ ਢਿੱਲੋਂ ਦੇ ਕਾਗਜ਼ ਭਰਾਉਣ ਬਰਨਾਲਾ ਪੁੱਜੇ ਰੰਧਾਵਾ। ਪਟਿਆਲਾ : ਪੰਜਾਬ ਦੀਆਂ ਚਾਰ ਜਿਮਨੀ ਚੋਣਾਂ ਵਿੱਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ ਅਤੇ ਇਹ ਜਿੱਤ 2027 ਵਿੱਚ ਕਾਂਗਰਸ ਸਰਕਾਰ ਬਣਨ ਦਾ ਨੀਹ ਪੱਥਰ ਰੱਖੇਗੀ । ਇਹ ਸ਼ਬਦ ਪੰਜਾਬ ਮਹਿਲਾ ਕਾਂਗਰਸ ਦੇ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਦੀ ਬਰਨਾਲਾ ਵਿਖੇ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਦੇ ਕਾਗਜ ਦਾਖਲ ਕਰਵਾਉਣ ਉਪਰੰਤ ਪਟਿਆਲਾ ਦੀ ਪ੍ਰੈਸ ਨੂੰ ਇੱਕ ਲਿਖਤੀ ਬਿਆਨ ਰਾਹੀ ਪ੍ਰਗਟ ਕੀਤੇ । ਬੀਬੀ ਰੰਧਾਵਾ ਨੇ ਕਿਹਾ ਕਿ ਅੱਜ ਪੰਜਾਬ ਦਾ ਹਰ ਵਰਗ ਚਾਹੇ ਕਿਸਾਨ, ਮਜ਼ਦੂਰ, ਦੁਕਾਨਦਾਰ, ਵਪਾਰੀ, ਮੁਲਾਜ਼ਮ, ਗਰੀਬ, ਨਰੇਗਾ ਕਾਮੇ, ਔਰਤਾਂ ਵਿਦਿਆਰਥੀ ਤੇ ਨੌਜਵਾਨ ਹੋਣ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਬੇਹੱਦ ਦੁਖੀ ਹਨ। ਉਹਨਾਂ ਕਿਹਾ ਕਿ ਅੱਜ ਜੋ ਕਿਸਾਨ ਦੀ ਤਰਸਯੋਗ ਹਾਲਤ ਮੰਡੀਆਂ ਵਿੱਚ ਰੁੱਲਣ ਨਾਲ ਹੋ ਰਹੀ ਹੈ ਅਜਿਹਾ ਪਹਿਲਾਂ ਕਦੇ ਵੀ ਦੇਖਣ ਨੂੰ ਨਹੀਂ ਮਿਲਿਆ। ਉਨਾਂ ਕਿਹਾ ਕਿ ਬੀਜੇਪੀ ਦੀ ਕੇਂਦਰ ਸਰਕਾਰ ਅਤੇ ਪੰਜਾਬ ਦੀ ਆਪ ਸਰਕਾਰ ਦੋਨੋਂ ਮਿਲ ਕੇ ਪੰਜਾਬ ਦੀ ਕਿਸਾਨੀ ਨੂੰ ਖੂਹ ਵਿੱਚ ਧਕੇਲ ਰਹੇ ਹਨ ਜਿਸ ਦਾ ਖਾਮਿਆਜਾ ਪੰਜਾਬ ਦੇ ਲੋਕਾਂ ਨੂੰ ਝੱਲਣਾ ਪੈ ਰਿਹਾ ਹੈ ਕਿਉਂਕਿ ਪੰਜਾਬ ਦਾ ਹਰ ਵਰਗ ਮੁੱਖ ਕਿੱਤੇ ਖੇਤੀਬਾੜੀ ਨਾਲ ਜੁੜਿਆ ਹੋਇਆ ਹੈ । ਉਹਨਾਂ ਕਿਹਾ ਕਿ ਪੰਜਾਬ ਦੇ ਮੁਲਾਜ਼ਮ ਸੜਕਾਂ ਉੱਤੇ ਉਤਰਨ ਲਈ ਮਜਬੂਰ ਹਨ, ਗਰੀਬ ਵਰਗ ਰੋਟੀ ਖਾਣ ਤੇ ਆਪਣਾ ਇਲਾਜ ਕਰਾਉਣ ਤੋਂ ਅਸਮਰਥ ਹੈ। ਉਹਨਾਂ ਕਿਹਾ ਕਿ ਕਾਂਗਰਸ ਦੀਆਂ ਸਰਕਾਰਾਂ ਮੌਕੇ ਪੰਜਾਬ ਦੇ ਲੋਕਾਂ ਨੂੰ ਜੋ ਸਹੂਲਤਾਂ ਮਿਲਦੀਆਂ ਸਨ ਅੱਜ ਉਹ ਸਾਰੀਆਂ ਸਰਕਾਰੀ ਫਾਈਲਾਂ ਵਿੱਚ ਬੰਦ ਹੋ ਕੇ ਰਹਿ ਗਈਆਂ ਹਨ । ਇਥੋਂ ਤੱਕ ਕੇ ਆਮ ਲੋਕਾਂ ਨੂੰ ਆਪਣਾ ਇਲਾਜ ਕਰਾਉਣ ਲਈ ਜੋ ਆਯੁਸ਼ਮਾਨ ਕਾਰਡ ਮਿਲਦਾ ਹੈ ਉਸਨੂੰ ਦੇਖਦਿਆਂ ਹੀ ਹਸਪਤਾਲਾਂ ਵਿੱਚ ਡਾਕਟਰ ਮਰੀਜਾਂ ਨੂੰ ਬਾਹਰ ਦਾ ਰਸਤਾ ਦਿਖਾਉਣ ਲਈ ਮਜ਼ਬੂਰ ਹਨ ਕਿਉੰਕਿ ਆਪ ਸਰਕਾਰ ਨੇ ਹੁਣ ਤੱਕ ਹਸਪਤਾਲਾਂ ਦੀ ਬਕਾਇਆ ਰਾਸ਼ੀ ਅਦਾ ਨਹੀਂ ਕੀਤੀ। ਅੱਜ ਬੁਢਾਪਾ ਪੈਨਸ਼ਨ ਸ਼ਗਨ ਸਕੀਮ ਵਿਧਵਾ ਪੈਨਸ਼ਨ ਅਤੇ ਸਾਰੀਆਂ ਸਹੂਲਤਾਂ ਤੋਂ ਲੋਕ ਵਾਂਝੇ ਹਨ ਜਦੋਂ ਕਿ ਭਗਵੰਤ ਮਾਨ ਸਰਕਾਰ ਅਤੇ ਕੇਜਰੀਵਾਲ ਇੱਕ ਦੂਜੇ ਦੀਆਂ ਲੱਤਾਂ ਖਿੱਚਣ ਉੱਤੇ ਲੱਗੇ ਹੋਏ । ਮਸ਼ਹੂਰੀਆਂ ਤੇ ਚੁਟਕਲੇ ਸੁਣਾ ਕੇ ਬਣੀ ਇਹ ਸਰਕਾਰ ਅੱਜ ਮਸ਼ਹੂਰੀਆਂ ਤੇ ਚੁਟਕਲਿਆਂ ਤੱਕ ਹੀ ਸੀਮਤ ਰਹਿ ਗਈ ਹੈ। ਰੰਧਾਵਾ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕ ਆਪ ਸਰਕਾਰ ਅਤੇ ਭਾਜਪਾ ਨੂੰ ਸਬਕ ਸਿਖਾਉਣ ਲਈ ਤਿਆਰ ਬੈਠੇ ਹਨ ਅਤੇ ਇਸ ਦਾ ਨਤੀਜਾ ਚਾਰ ਜਿਮਨੀ ਚੋਣਾਂ ਵਿੱਚ ਕਾਂਗਰਸ ਦੀ ਜਿੱਤ ਨਾਲ ਸਾਹਮਣੇ ਆਵੇਗਾ । ਬੀਬੀ ਰੰਧਾਵਾ ਨੇ ਪੰਜਾਬ ਦੀਆਂ ਮਹਿਲਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇੱਕ ਜੁੱਟ ਹੋ ਕੇ ਭਗਵੰਤ ਮਾਨ ਸਰਕਾਰ ਨੂੰ ਸਬਕ ਸਿਖਾਉਣ ਲਈ ਕਾਂਗਰਸ ਦਾ ਸਾਥ ਨਿਭਾਉਣ। ਉਨਾਂ ਕਿਹਾ ਕਿ ਆਪ ਸਰਕਾਰ ਨੇ ਨੌਜਵਾਨ ਬੱਚਿਆਂ ਨੂੰ ਗੈਂਗਸਟਰਵਾਦ ਅਤੇ ਨਸ਼ਿਆਂ ਦੀ ਦਲਦਲ ਵਿੱਚ ਧਕੇਲ ਦਿੱਤਾ ਹੈ ਜਿਸ ਦਾ ਦਰਦ ਮਾਵਾਂ ਭੈਣਾਂ ਤੇ ਬੇਟੀਆਂ ਨੂੰ ਸਹਿਨਾ ਪੈ ਰਿਹਾ ਹੈ । ਇਸ ਮੌਕੇ ਉਨ੍ਹਾਂ ਨਾਲ ਮਨਵਿੰਦਰ ਕੌਰ ਪੱਖੋ, ਸਿਮਰਤ ਧਾਲੀਵਾਲ, ਰਣਜੀਤ ਬਦੇਸ਼ਾ, ਰੇਖਾ ਅਗਰਵਾਲ, ਅਮਰਜੀਤ ਭੱਠਲ, ਪ੍ਰਿੰਸੀਪਲ ਅਮਰਜੀਤ ਕੌਰ ਵੀ ਮੌਜੂਦ ਸਨ ।
Punjab Bani 24 October,2024
ਸ਼ੋ੍ਰਮਣੀ ਅਕਾਲੀ ਦਲ ਨਹੀਂ ਲਵੇਗਾ ਪੰਜਾਬ ਵਿਚ 4 ਵਿਧਾਨ ਸਭਾ ਸੀਟਾਂ `ਤੇ ਹੋਣ ਵਾਲੀਆਂ ਜਿ਼ਮਨੀ ਚੋਣਾਂ ਵਿਚ ਭਾਗ
ਸ਼ੋ੍ਰਮਣੀ ਅਕਾਲੀ ਦਲ ਨਹੀਂ ਲਵੇਗਾ ਪੰਜਾਬ ਵਿਚ 4 ਵਿਧਾਨ ਸਭਾ ਸੀਟਾਂ `ਤੇ ਹੋਣ ਵਾਲੀਆਂ ਜਿ਼ਮਨੀ ਚੋਣਾਂ ਵਿਚ ਭਾਗ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਚੰਡੀਗੜ੍ਹ ਦਫ਼ਤਰ ਵਿਚ ਅੱਜ ਹੰਗਾਮੀ ਮੀਟਿੰਗ ਹੋਈ । ਇਸ ਵਿਚ ਵਿਚਾਰ ਵਟਾਂਦਰੇ ਤੋਂ ਬਾਅਦ ਸਰਬ ਸੰਮਤੀ ਨਾਲ ਫੈਸਲਾ ਲਿਆ ਕਿ ਪੰਜਾਬ ਵਿਚ 4 ਵਿਧਾਨ ਸਭਾ ਸੀਟਾਂ `ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਵਿਚ ਅਕਾਲੀ ਦਲ ਭਾਗ ਨਹੀਂ ਲਵੇਗਾ । ਇਸ ਮੀਟਿੰਗ ਵਿਚ ਵਕਰਿੰਗ ਕਮੇਟੀ ਦੇ ਮੈਂਬਰਾਂ ਦੇ ਨਾਲ ਨਾਲ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵੀ ਹਾਜ਼ਰ ਸਨ। ਪ੍ਰੈ੍ੱਸ ਕਾਨਫਰੰਸ ਵਿਚ ਪਾਰਟੀ ਦੇ ਬੁਲਾਰੇ ਅਤੇ ਸਾਬਕਾ ਮੰਤਰੀ ਡਾ: ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਹੈ। ਡਾ.ਚੀਮਾ ਨੇ ਕਿਹਾ ਚੂੰਕਿ ਪਾਰਟੀ ਪ੍ਰਧਾਨ ਨੇ ਸਮੁੱਚੀ ਪਾਰਟੀ ਦੀ ਜ਼ਿੰਮੇਵਾਰੀ ਲਈ ਹੈ ਸੋ ਪਾਰਟੀ ਦੀ ਵੀ ਕੁਝ ਜ਼ਿੰਮੇਵਾਰੀ ਬਣਦੀ ਹੈ । ਇਸ ਲਈ ਸਮੂਹ ਮੈਂਬਰਾਂ ਨੇ ਮਤਾ ਪਾਸ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਜਿ਼ਮਨੀ ਚੋਣ ਨਹੀਂ ਲੜੇਗਾ ।
Punjab Bani 24 October,2024
ਪ੍ਰਿਯੰਕਾ ਗਾਂਧੀ ਨੇ ਕੀਤੇ ਵਾਇਨਾਡ ਲੋਕ ਸਭਾ ਹਲਕੇ ਦੀ ਜਿ਼ਮਨੀ ਚੋਣ ਲਈ ਨਾਮਜ਼ਦਗੀ ਕਾਗਜ਼ ਦਾਖ਼ਲ
ਪ੍ਰਿਯੰਕਾ ਗਾਂਧੀ ਨੇ ਕੀਤੇ ਵਾਇਨਾਡ ਲੋਕ ਸਭਾ ਹਲਕੇ ਦੀ ਜਿ਼ਮਨੀ ਚੋਣ ਲਈ ਨਾਮਜ਼ਦਗੀ ਕਾਗਜ਼ ਦਾਖ਼ਲ ਵਾਇਨਾਡ : ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਬੁੱਧਵਾਰ ਨੂੰ ਕੇਰਲ ਦੇ ਵਾਇਨਾਡ ਲੋਕ ਸਭਾ ਹਲਕੇ ਦੀ ਜਿ਼ਮਨੀ ਚੋਣ ਲਈ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ। ਇਸ ਦੇ ਨਾਲ ਹੀ ਪ੍ਰਿਯੰਕਾ ਗਾਂਧੀ ਪਹਿਲੀ ਵਾਰ ਕਿਸੇ ਚੋਣ ਮੈਦਾਨ ਵਿਚ ਨਿੱਤਰ ਆਏ ਹਨ । ਉਨ੍ਹਾਂ ਵਾਇਨਾਡ ਚੋਣ ਦੀ ਰਿਟਰਨਿੰਗ ਅਫ਼ਸਰ ਅਤੇ ਜ਼ਿਲ੍ਹਾ ਕੁਲੈਕਟਰ ਮੇਘਾਸ੍ਰੀ ਕੋਲ ਨਾਮਜ਼ਦਗੀ ਕਾਗਜ਼ਾਂ ਦੇ ਤਿੰਨ ਸੈੱਟ ਦਾਖ਼ਲ ਕੀਤੇ ਹਨ। ਜਦੋਂ ਉਨ੍ਹਾਂ ਕਾਗਜ਼ਾਂ ਉਤੇ ਦਸਤਖ਼ਤ ਕੀਤੇ ਤਾਂ ਉਨ੍ਹਾਂ ਦੇ ਪਤੀ ਰੌਬਰਟ ਵਾਡਰਾ ਅਤੇ ਉਨ੍ਹਾਂ ਦਾ ਪੁੱਤਰ ਉਨ੍ਹਾਂ ਨਾਲ ਸਨ। ਉਨ੍ਹਾਂ ਦੀ ਮਾਤਾ ਤੇ ਸਾਬਕਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਪਿੱਛੇ ਬੈਠੇ ਸਨ।
Punjab Bani 23 October,2024
ਭਾਜਪਾ ਵਲੋਂ ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜਿਮਨੀ ਚੋਣਾਂ ਵਿਚ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚ ਕੈਪਟਨ ਅਮਰਿੰਦਰ ਸਿੰਘ ਵੀ
ਭਾਜਪਾ ਵਲੋਂ ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜਿਮਨੀ ਚੋਣਾਂ ਵਿਚ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚ ਕੈਪਟਨ ਅਮਰਿੰਦਰ ਸਿੰਘ ਵੀ ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਨੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਹੋਣ ਜਾ ਰਹੀਆਂ ਉਪ ਚੋਣਾਂ ਨੂੰ ਲੈ ਕੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ `ਚ ਪਹਿਲਾ ਨਾਂ ਸੂਬਾ ਪ੍ਰਧਾਨ ਸੁਨੀਲ ਜਾਖੜ ਦਾ ਹੈ। ਹਾਲਾਂਕਿ ਪਾਰਟੀ ਨੇ ਇਸ ਸੂਚੀ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਨਾਂ ਵੀ ਰੱਖਿਆ ਹੈ। ਜਦੋਂ ਕਿ ਉਹ ਲੋਕ ਸਭਾ ਚੋਣਾਂ ਦੌਰਾਨ ਨਜ਼ਰ ਨਹੀਂ ਆਏ ਸਨ। ਕੈਪਟਨ ਆਪਣੀ ਪਤਨੀ ਪ੍ਰਨੀਤ ਕੌਰ ਦੀ ਚੋਣ ਪ੍ਰਚਾਰ ਜਾਂ ਨਾਮਜ਼ਦਗੀ ਲਈ ਵੀ ਪਟਿਆਲਾ ਨਹੀਂ ਗਏ। ਪਾਰਟੀ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਵੀ ਆਪਣਾ ਸਟਾਰ ਪ੍ਰਚਾਰਕ ਬਣਾਇਆ ਹੈ। ਸੁਨੀਲ ਜਾਖੜ ਤੋਂ ਇਲਾਵਾ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਸੁਦਨ ਸਿੰਘ, ਤਰੁਣ ਚੁੱਘ, ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ, ਅਰਜੁਨ ਰਾਮ ਮੇਘਵਾਲ, ਰਵਨੀਤ ਬਿੱਟੂ, ਅਨੁਰਾਗ ਠਾਕੁਰ, ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਵਿਜੇ ਰੂਪਾਨੀ, ਡਾ: ਨਰਿੰਦਰ ਸਿੰਘ ਰੈਨਾ, ਕੈਪਟਨ ਅਮਰਿੰਦਰ ਸਿੰਘ, ਸਮ੍ਰਿਤੀ ਇਰਾਨੀ, ਚਰਨਜੀਤ ਸਿੰਘ ਅਟਵਾਲ, ਅਸ਼ਵਨੀ ਸ਼ਰਮਾ, ਅਵਿਨਾਸ਼ ਰਾਏ ਖੰਨਾ, ਹਰਜੀਤ ਸਿੰਘ ਗਰੇਵਾਲ, ਮਨਜਿੰਦਰ ਸਿੰਘ ਸਿਰਸਾ, ਮਨੋਜ ਤਿਵਾੜੀ, ਸ਼ਵੇਤ ਮਲਿਕ, ਵਿਜੇ ਸਾਂਪਲਾ, ਜੰਗੀ ਲਾਲ ਮਹਾਜਨ, ਹੰਸ ਰਾਜ ਹੰਸ, ਦਿਨੇਸ਼ ਸਿੰਘ ਬੱਬੂ, ਰਾਣਾ ਗੁਰਮੀਤ ਸਿੰਘ ਸੋਢੀ। , ਗੇਜਾ ਰਾਮ ਵਾਲਮੀਕੀ , ਅਰਵਿੰਦ ਖੰਨਾ , ਸੁਸ਼ੀਲ ਰਿੰਕੂ , ਫਤਿਹ ਸਿੰਘ ਬਾਜਵਾ , ਅਸ਼ਵਨੀ ਸੇਖੜੀ , ਰਵੀ ਕਿਸ਼ਨ , ਦਿਨੇਸ਼ ਲਾਲ ਯਾਦਵ (ਨਿਰਾਹੁਆ), ਪ੍ਰੀਤੀ ਸਪਰੂ, ਮੰਥਰੀ ਸ੍ਰੀਵਾਸਲੂ, ਰਾਕੇਸ਼ ਰਾਠੌਰ, ਦਇਆ ਸਿੰਘ ਸੋਢੀ, ਅਨਿਲ ਸਰੀਨ, ਜਗਮੋਹਨ ਸਿੰਘ ਰਾਜੂ ਅਤੇ ਪਰਮ. ਬਰਾੜ ਦੇ ਨਾਮ ਸ਼ਾਮਲ ਹਨ।
Punjab Bani 23 October,2024
ਸਾਬਕਾ ਮੈਂਬਰ ਪਾਰਲੀਮੈਂਂਟ ਸਿਮਰਨਜੀਤ ਮਾਨ ਨੇ ਕੀਤਾ ਵਿਧਾਨ ਸਭਾ ਜ਼ਿਮਨੀ ਚੋਣਾਂ ਲੜਨ ਦਾ ਐਲਾਨ
ਸਾਬਕਾ ਮੈਂਬਰ ਪਾਰਲੀਮੈਂਂਟ ਸਿਮਰਨਜੀਤ ਮਾਨ ਨੇ ਕੀਤਾ ਵਿਧਾਨ ਸਭਾ ਜ਼ਿਮਨੀ ਚੋਣਾਂ ਲੜਨ ਦਾ ਐਲਾਨ ਬਰਨਾਲਾ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸਾਬਕਾ ਐਮ. ਪੀ. ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਅੱਜ ਬਰਨਾਲਾ ਜ਼ਿਲ੍ਹੇ ਨਾਲ ਸਬੰਧਤ ਪੰਚਾਇਤੀ ਚੋਣਾਂ ਵਿੱਚ ਜੇਤੂ ਰਹੇ ਪੰਚਾਂ-ਸਰਪੰਚਾਂ ਨੂੰ ਸਨਮਾਨਿਤ ਕੀਤਾ ਹੈ। ਸਿਮਰਨਜੀਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਬਰਨਾਲਾ ਸਮੇਤ ਪੰਜਾਬ ਦੀਆਂ ਚਾਰੇ ਵਿਧਾਨ ਸਭਾਵਾਂ ਦੀਆਂ ਜ਼ਿਮਨੀ ਚੋਣਾਂ ਜ਼ੋਰਦਾਰ ਢੰਗ ਨਾਲ ਲੜੇਗੀ। ਉਨ੍ਹਾਂ ਦੀ ਪਾਰਟੀ ਇਹ ਚੋਣ ਇਕੱਲਿਆਂ ਲੜ ਰਹੀ ਹੈ, ਜੇਕਰ ਕੋਈ ਵਿਰੋਧੀ ਪਾਰਟੀ ਉਨ੍ਹਾਂ ਨਾਲ ਜੁੜਨਾ ਚਾਹੁੰਦੀ ਹੈ ਤਾਂ ਉਨ੍ਹਾਂ ਦਾ ਸਵਾਗਤ ਹੈ। ਸਿਮਰਨਜੀਤ ਸਿੰਘ ਮਾਨ ਨੇ ਅਮਨ-ਸ਼ਾਂਤੀ ਦੇ ਮੁੱਦੇ `ਤੇ ਪੰਜਾਬ ਸਰਕਾਰ `ਤੇ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੋਈ ਵੀ ਵਿਅਕਤੀ ਸੁਰੱਖਿਅਤ ਨਹੀਂ ਹੈ। ਉਨ੍ਹਾਂ ਦੀ ਪਾਰਟੀ ਵਿੱਤੀ ਸੰਕਟ ਅਤੇ ਕਾਨੂੰਨ ਵਿਵਸਥਾ ਦੇ ਮੁੱਦਿਆਂ `ਤੇ ਚੋਣਾਂ ਲੜੇਗੀ।
Punjab Bani 22 October,2024
ਝਾਰਖੰਡ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਕੀਤੀ ਉਮੀਦਵਾਰਾਂ ਦੀ ਸੂਚੀ ਜਾਰੀ
ਝਾਰਖੰਡ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਕੀਤੀ ਉਮੀਦਵਾਰਾਂ ਦੀ ਸੂਚੀ ਜਾਰੀ ਨਵੀਂ ਦਿੱਲੀ : ਝਾਰਖੰਡ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ 21 ਉਮੀਦਵਾਰਾਂ ਦੇ ਨਾਂ ਸ਼ਾਮਲ ਹਨ। ਇਸ ਸੂਚੀ ਮੁਤਾਬਕ ਝਾਰਖੰਡ ਦੇ ਵਿੱਤ ਮੰਤਰੀ ਰਾਮੇਸ਼ਵਰ ਓਰਾਵਾਂ ਲੋਹਰਦਗਾ ਵਿਧਾਨ ਸਭਾ ਸੀਟ ਤੋਂ ਚੋਣ ਲੜਨਗੇ ਜਦਕਿ ਸੀਨੀਅਰ ਨੇਤਾ ਅਜੇ ਕੁਮਾਰ ਜਮਸ਼ੇਦਪੁਰ (ਪੂਰਬੀ) ਤੋਂ ਚੋਣ ਲੜਨਗੇ। ਇਸ ਤੋਂ ਪਹਿਲਾਂ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਨੇ ਉਮੀਦਵਾਰਾਂ ਦੇ ਨਾਂ ਤੈਅ ਕਰਨ ਲਈ ਨਵੀਂ ਦਿੱਲੀ ਵਿੱਚ ਮੀਟਿੰਗ ਕੀਤੀ।
Punjab Bani 22 October,2024
ਪੰਜਾਬ ਸਰਕਾਰ 5 ਨਗਰ ਨਿਗਮਾਂ ਅਤੇ 42 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ 15 ਦਿਨਾਂ ਦੇ ਅੰਦਰ ਨੋਟੀਫਿਕੇਸ਼ਨ ਜਾਰੀ ਕਰੇ : ਹਾਈਕੋਰਟ
ਪੰਜਾਬ ਸਰਕਾਰ 5 ਨਗਰ ਨਿਗਮਾਂ ਅਤੇ 42 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ 15 ਦਿਨਾਂ ਦੇ ਅੰਦਰ ਨੋਟੀਫਿਕੇਸ਼ਨ ਜਾਰੀ ਕਰੇ : ਹਾਈਕੋਰਟ ਚੰਡੀਗੜ੍ਹ : ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਨੂੰ ਲੈ ਕੇ ਹਾਈ ਕੋਰਟ ਦੇ ਸਖਤ ਰੁਖ ਕਾਰਨ ਆਮ ਆਦਮੀ ਪਾਰਟੀ ਦਾ ਗਣਿਤ ਵਿਗੜ ਗਿਆ ਹੈ । ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ 5 ਨਗਰ ਨਿਗਮਾਂ ਅਤੇ 42 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ 15 ਦਿਨਾਂ ਦੇ ਅੰਦਰ ਨੋਟੀਫਿਕੇਸ਼ਨ ਜਾਰੀ ਕਰਨ ਲਈ ਕਿਹਾ ਹੈ।
Punjab Bani 21 October,2024
ਜਿ਼ਮਨੀ ਚੋਣਾਂ ਵਿਚ ਤ੍ਰਿਣਮੂਲ ਕਾਂਗਰਸ ਨੇ ਛੇ ਹਲਕਿਆਂ ਤੋਂ ਉਮੀਦਵਾਰ ਐਲਾਨੇ
ਜਿ਼ਮਨੀ ਚੋਣਾਂ ਵਿਚ ਤ੍ਰਿਣਮੂਲ ਕਾਂਗਰਸ ਨੇ ਛੇ ਹਲਕਿਆਂ ਤੋਂ ਉਮੀਦਵਾਰ ਐਲਾਨੇ ਕੋਲਕਾਤਾ : ਤ੍ਰਿਣਮੂਲ ਕਾਂਗਰਸ ਨੇ ਪੱਛਮੀ ਬੰਗਾਲ ਦੇ ਛੇ ਵਿਧਾਨ ਸਭਾ ਹਲਕਿਆਂ ’ਚ 13 ਨਵੰਬਰ ਨੂੰ ਹੋਣ ਵਾਲੀਆਂ ਜਿ਼ਮਨੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਛੇ ਖੇਤਰਾਂ ਦੇ ਵਿਧਾਇਕਾਂ ਵੱਲੋਂ ਲੋਕ ਸਭਾ ਚੋਣਾਂ ਜਿੱਤਣ ਮਗਰੋਂ ਦਿੱਤੇ ਗਏ ਅਸਤੀਫੇ ਕਾਰਨ ਖਾਲੀ ਹੋਈਆਂ ਸੀਟਾਂ ’ਤੇ ਜ਼ਿਮਨੀ ਚੋਣਾਂ ਕਰਵਾਈਆਂ ਜਾਣਗੀਆਂ।ਤ੍ਰਿਣਮੂਲ ਕਾਂਗਰਸ ਨੇ ਕੂਚ ਬਿਹਾਰ ਜਿ਼ਲ੍ਹੇ ਦੇ ਸੀਤਾਈ ਤੋਂ ਸੰਗੀਤਾ ਰਾਏ, ਅਲੀਪੁਰਦੁਆਰ ਦੇ ਮਦਾਰੀਹਾਟ ਤੋਂ ਜੈ ਪ੍ਰਕਾਸ਼ ਟੋਪੋ, ਨੈਹਾਟੀ ਤੋਂ ਸਨਤ ਡੇਅ, ਉੱਤਰੀ 24 ਪਰਗਨਾ ਦੇ ਹਰੋਆ ਤੋਂ ਐੱਸਕੇ ਰਬੀਉਲ ਇਸਲਾਮ, ਬਾਂਕੁੜਾ ਦੇ ਤਲਡਾਂਗਰਾ ਤੋਂ ਫਾਲਗੁਨੀ ਸਿੰਘਬਾਬੂ ਅਤੇ ਪੱਛਮੀ ਮੇਦਨੀਪੁਰ ਜ਼ਿਲ੍ਹਿਆਂ ਦੇ ਤਲਡਾਂਗਰਾ ਤੋਂ ਸੁਜੈਏ ਹਾਜਰਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ ।
Punjab Bani 21 October,2024
ਪੰਜਾਬ ਜਿ਼ਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਕੀਤਾ ਉਮੀਦਵਾਰਾਂ ਦਾ ਐਲਾਨ
ਪੰਜਾਬ ਜਿ਼ਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਕੀਤਾ ਉਮੀਦਵਾਰਾਂ ਦਾ ਐਲਾਨ ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਚਾਰ ਅਸੈਂਬਲੀ ਸੀਟਾਂ ਦੀ ਜ਼ਿਮਨੀ ਚੋਣ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਦੇ ਕੌਮੀ ਜਨਰਲ ਸਕੱਤਰ ਡਾ.ਸੰਦੀਪ ਪਾਠਕ ਦੇ ਦਸਤਖ਼ਤਾਂ ਹੇਠ ਜਾਰੀ ਬਿਆਨ ਮੁਤਾਬਕ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ, ਚੱਬੇਵਾਲ (ਐੱਸਸੀ) ਤੋਂ ਇਸ਼ਾਨ ਚੱਬੇਵਾਲ, ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਤੇ ਬਰਨਾਲਾ ਤੋਂ ਹਰਿੰਦਰ ਸਿੰਘ ਧਾਲੀਵਾਲ ਉਮੀਦਵਾਰ ਹੋਣਗੇ। ਦੱਸਣਯੋਗ ਹੈ ਕਿ ਪੰਜਾਬ ਦੀਆਂ ਚਾਰੋਂ ਵਿਧਾਨ ਸਭਾ ਸੀਟਾਂ ’ਤੇ ਜ਼ਿਮਨੀ ਚੋਣ 13 ਨਵੰਬਰ ਨੂੰ ਹੋਵੇਗੀ ਅਤੇ ਚੋਣਾਂ ਦੇ ਨਤੀਜੇ 23 ਨਵੰਬਰ ਨੂੰ ਆਉਣਗੇ।
Punjab Bani 20 October,2024
288 ਮਹਾਰਾਸ਼ਟਰ ਅਸੈਂਬਲੀ ਲਈ ਭਾਜਪਾ ਨੇ ਕੀਤੀ 99 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
288 ਮਹਾਰਾਸ਼ਟਰ ਅਸੈਂਬਲੀ ਲਈ ਭਾਜਪਾ ਨੇ ਕੀਤੀ 99 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਨਵੀਂ ਦਿੱਲੀ : ਭਾਜਪਾ ਨੇ 288 ਮੈਂਬਰੀ ਮਹਾਰਾਸ਼ਟਰ ਅਸੈਂਬਲੀ ਲਈ 99 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਨੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਉਨ੍ਹਾਂ ਦੀ ਰਵਾਇਤੀ ਨਾਗਪੁਰ ਦੱਖਣ ਪੱਛਮੀ ਸੀਟ ਤੋਂ ਮੈਦਾਨ ਵਿਚ ਉਤਾਰਿਆ ਹੈ। ਪਹਿਲੀ ਸੂਚੀ ਵਿਚ ਮੁੰਬਈ ਭਾਜਪਾ ਦੇ ਪ੍ਰਧਾਨ ਆਸ਼ੀਸ਼ ਸੇਲਾਰ (ਵਾਂਦਰੇ ਪੱਛਮੀ ਸੀਟ) ਤੇ ਸੀਨੀਅਰ ਪਾਰਟੀ ਆਗੂ ਤੇ ਲੋਕ ਸਭਾ ਮੈਂਬਰ ਨਰਾਇਣ ਰਾਣੇ ਦੇ ਪੁੱਤਰ ਨਿਤੇਸ਼ ਰਾਣੇ (ਕੰਕਾਵਲੀ) ਦਾ ਨਾਮ ਵੀ ਸ਼ਾਮਲ ਹੈ। ਭਾਜਪਾ ਨੇ ਮਹਾਰਾਸ਼ਟਰ ਦੇ ਪ੍ਰਧਾਨ ਚੰਦਰਸ਼ੇਖਰ ਬਵਾਨਕੁਲੇ ਨੂੰ ਕਾਮਤੀ, ਸਾਬਕਾ ਸੂਬਾਈ ਪ੍ਰਧਾਨ ਚੰਦਰਕਾਂਤ ਪਾਟਿਲ ਨੂੰ ਕੋਥਰੁਡ ਤੇ ਸਾਬਕਾ ਮੁੱਖ ਮੰਤਰੀ ਅਸ਼ੋਕ ਚਵਾਨ ਦੀ ਧੀ ਸ੍ਰੀਜਯਾ ਚਵਾਨ ਨੂੰ ਭੋਕਾਰ ਤੋਂ ਟਿਕਟ ਦਿੱਤੀ ਹੈ। ਭਾਜਪਾ ਐਤਕੀਂ ਮਹਾਰਾਸ਼ਟਰ ਅਸੈਂਬਲੀ ਦੀਆਂ 150 ਸੀਟਾਂ ਉੱਤੇ ਚੋਣ ਲੜਨ ਦੀ ਚਾਹਵਾਨ ਹੈ ਤੇ ਪਾਰਟੀ ਵੱਲੋਂ ਆਪਣੇ ਭਾਈਵਾਲਾਂ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੇ ਸ਼ਿਵ ਸੈਨਾ ਦੇ ਧੜੇ ਅਤੇ ਉਪ ਮੁੱਖ ਮੰਤਰੀ ਅਜੀਤ ਪਵਾਰ ਦੀ ਅਗਵਾਈ ਵਾਲੇ ਐੱਨਸੀਪੀ ਧੜੇ ਨਾਲ ਗੱਲਬਾਤ ਜਾਰੀ ਹੈ।
Punjab Bani 20 October,2024
ਸਮਾਜਵਾਦੀ ਪਾਰਟੀ ਨੇ ਮੰਗੀਆਂ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਵਿੱਚ ਮਹਾ ਵਿਕਾਸ ਅਗਾੜੀ ਤੋਂ 12 ਸੀਟਾਂ
ਸਮਾਜਵਾਦੀ ਪਾਰਟੀ ਨੇ ਮੰਗੀਆਂ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਵਿੱਚ ਮਹਾ ਵਿਕਾਸ ਅਗਾੜੀ ਤੋਂ 12 ਸੀਟਾਂ ਮਹਾਰਾਸ਼ਟਰ : ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਵਿੱਚ ਮਹਾ ਵਿਕਾਸ ਅਗਾੜੀ (ਐੱਮ. ਵੀ. ਏ.) ਤੋਂ 12 ਸੀਟਾਂ ਮੰਗੀਆਂ ਹਨ । ਉੱਤਰ ਮਹਾਰਾਸ਼ਟਰ ਦੇ ਧੁਲੇ ਜਿ਼ਲ੍ਹੇ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਸਮਾਜਵਾਦੀ ਪਾਰਟੀ ਦੇ ਮੁਖੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ ਅਜਿਹੀਆਂ ਕੁਝ ਸੀਟਾਂ ’ਤੇ ਆਪਣੇ ਉਮੀਦਵਾਰ ਉਤਾਰੇ ਹਨ ਜਿੱਥੇ ਇਸ ਦੇ ਮੌਜੂਦਾ ਵਿਧਾਇਕ ਹਨ ਅਤੇ ਜਿੱਥੇ ਉਸ ਨੂੰ ਆਪਣੀ ਸਥਿਤੀ ਮਜ਼ਬੂਤ ਨਜ਼ਰ ਆ ਰਹੀ ਹੈ । ਉਨ੍ਹਾਂ ਕਿਹਾ ਕਿ ਸਮਾਜਵਾਦੀ ਪਾਰਟੀ ਇਕ ਅਜਿਹੀ ਪਾਰਅੀ ਹੈ ਜੋ ਕੁਝ ਸੀਟਾਂ ਨਾਲ ਸੰਤੁਸ਼ਟ ਹੈ ।
Punjab Bani 19 October,2024
ਐਸ. ਏ. ਡੀ. (ਸੁਧਾਰ ਲਹਿਰ) ਬਣਾਇਆ ਬੀਬੀ ਜਗੀਰ ਕੌਰ ਨੂੰ ਉਮੀਦਵਾਰ
ਐਸ. ਏ. ਡੀ. (ਸੁਧਾਰ ਲਹਿਰ) ਬਣਾਇਆ ਬੀਬੀ ਜਗੀਰ ਕੌਰ ਨੂੰ ਉਮੀਦਵਾਰ ਜਲੰਧਰ : ਐਸ. ਜੀ. ਪੀ. ਸੀ. ਪ੍ਰਧਾਨ ਲਈ 28 ਅਕਤੂਬਰ ਨੂੰ ਹੋਣ ਜਾ ਰਹੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੇ ਬੀਬੀ ਜਗੀਰ ਕੌਰ ਨੂੰ ਉਮੀਦਵਾਰ ਬਣਾਇਆ ਗਿਆ ਹੈ। ਜਲੰਧਰ ਦੇ ਗੁਰਦੁਆਰਾ ਨੌਵੀਂ ਪਾਤਸ਼ਾਹੀ ਦੂਖ ਨਿਵਾਰਨ ਸਾਹਿਬ ਗੁਰੂ ਤੇਗ ਬਹਾਦਰ ਨਗਰ ਵਿਖੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਕਰੀਬ ਚਾਰ ਘੰਟੇ ਚੱਲੀ ਮੀਟਿੰਗ ਤੋਂ ਬਾਅਦ ਕੀਤੀ ਗਈ ਪ੍ਰੈੱਸ ਕਾਨਫਰੰਸ `ਚ ਇਹ ਐਲਾਨ ਕੀਤਾ ਗਿਆ। ਜ਼ਿਕਰਯੋਗ ਹਗੈ ਕਿ ਪਿਛਲੀ ਵਾਰ ਵੀ ਬੀਬੀ ਜਗੀਰ ਕੌਰ ਨੇ ਪ੍ਰਧਾਨਗੀ ਦੀ ਚੋਣ ਲੜੀ ਸੀ ਪਰ ਉਹ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੋਂ ਚੋਣ ਹਾਰ ਗਏ ਸਨ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ, ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਤੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਨੇ ਸਾਜ਼ਿਸ਼ ਤਹਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ `ਤੇ ਟਿੱਪਣੀ ਕੀਤੀ ਹੈ ।
Punjab Bani 18 October,2024
ਕਲੱਬ ਦੀ ਬੇਹਤਰੀ ਵਿਕਾਸ ਅਤੇ ਵਧੀਆ ਸੁਵਿਧਾਵਾਂ ਲਈ ਫਰੈਂਡਸ਼ਿਪ ਗਰੁੱਪ ਦੇ ਉਮੀਦਵਾਰਾਂ ਨੂੰ ਜਿਤਾਓ- ਡ.ਸੁਖਦੀਪ ਬੋਪਾਰਾਏ
ਜਿਮਖਾਨਾ ਚੋਣਾਂ -ਕਲੱਬ ਦੀ ਬੇਹਤਰੀ ਵਿਕਾਸ ਅਤੇ ਵਧੀਆ ਸੁਵਿਧਾਵਾਂ ਲਈ ਫਰੈਂਡਸ਼ਿਪ ਗਰੁੱਪ ਦੇ ਉਮੀਦਵਾਰਾਂ ਨੂੰ ਜਿਤਾਓ : ਡ. ਸੁਖਦੀਪ ਬੋਪਾਰਾਏ ਪਟਿਆਲਾ : ਅੱਜ ਹੋਣ ਵਾਲੀਆ ਜਿਮਖਾਨਾ ਕਲੱਬ ਚੋਣਾ ਦੇ ਮੱਦੇਨਜ਼ਰ ਫਰੈਂਡਸ਼ਿਪ ਗਰੁੱਪ ਵੱਲੋਂ ਮੈਂਬਰਾਂ ਲਈ ਬ੍ਰੇਕਫਾਸਟ ਡਿਪਲੋਮੇਸੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ 800 ਦੇ ਕਰੀਬ ਕਲੱਬ ਮੈਂਬਰਾਂ ਨੇ ਵੱਡੇ ਪੱਧਰ ਤੇ ਭਾਗ ਲਿਆ । ਅੱਜ ਕਲੱਬ ਦੇ ਨਵੇਂ ਚੁਣੇ ਪ੍ਰਧਾਨ ਦੀਪਕ ਕੰਮਪਾਨੀ, ਮੋਜੂਦਾ ਪ੍ਰਧਾਨ ਅਤੇ ਸਕੱਤਰ ਦੀ ਚੋਣ ਲੜ ਰਹੇ ਡਾ.ਸੁਖਦੀਪ ਬੋਪਾਰਾਏ , ਹਰਪ੍ਰੀਤ ਸੰਧੂ, ਡਾ.ਮਨਮੋਹਨ ਸਿੰਘ, ਡਾ. ਸੁਧੀਰ ਵਰਮਾ, ਵਿਪਿਨ ਸ਼ਰਮਾ, ਵਿਕਾਸ ਪੂਰੀ, ਵਿਨੋਦ ਸ਼ਰਮਾ, ਸੰਚਿਤ ਬਾਂਸਲ ਅਤੇ ਸਮੁੱਚੀ ਟੀਮ ਨੇ ਮੈਂਬਰਾਂ ਦਾ ਸਵਾਗਤ ਕਰਦੇ ਹੋਏ ਅਪੀਲ ਕੀਤੀ। ਕਿ ਭਵਿੱਖ ਵਿੱਚ ਕਲੱਬ ਦੀ ਬਿਹਤਰੀ ਵਿਕਾਸ ਅਤੇ ਵਧੀਆ ਸੁਵਿਧਾਵਾਂ ਲਈ ਫਰੈਂਡਸ਼ਿਪ ਗਰੁੱਪ ਦੇ ਸਾਰੇ ਹੀ ਉਮੀਦਵਾਰਾਂ ਦੇ ਹੱਕ ਵਿੱਚ ਵੋਟਾਂ ਪਾਕੇ ਉਹਨਾਂ ਨੂੰ ਜੇਤੂ ਬਣਾਓ। ਉਹਨਾਂ ਕਿਹਾ ਕਿ ਜਿਮਖਾਨਾ ਉੱਤਰੀ ਭਾਰਤ ਦਾ ਬਹੁਤ ਹੀ ਖੂਬਸੂਰਤ ਅਤੇ ਪ੍ਰਸਿੱਧ ਕਲੱਬ ਹੈ । ਜਿਸ ਵਿੱਚ ਕਲੱਬ ਦੇ ਮੈਂਬਰਾਂ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਅਤੇ ਬੱਚਿਆਂ ਲਈ ਹਰ ਤਰ੍ਹਾਂ ਦੀਆਂ ਸੁਵਿਧਾਵਾਂ ਹਨ। ਮੌਜੂਦਾ ਮੈਨੇਜਮੈਂਟ ਨੇ ਆਪਣੇ ਕਾਰਜਕਾਲ ਵਿੱਚ ਕਲੱਬ ਲਈ ਬਹੁਤ ਹੀ ਵਧੀਆ ਉਪਰਾਲੇ ਕੀਤੇ ਹਨ ਅਤੇ ਕਲੱਬ ਦੀ ਬੇਹਤਰੀ ਲਈ ਕਈ ਤਰ੍ਹਾਂ ਦੀਆਂ ਨਵੀਆਂ ਗੇਮਸ ਬੱਚਿਆਂ ਲਈ ਫਨ ਪਾਰਕ ਅਤੇ ਝੂਲੇ, ਆਈਸਕ੍ਰੀਮ ਪਾਰਲਰ, ਸਵਾਦਿਸ਼ਟ ਵਿਅੰਜਨ ਹਰ ਤਿਉਹਾਰ ਤੇ ਵਧੀਆ ਮਨੋਰੰਜਨ ਦੇ ਪ੍ਰੋਗਰਾਮ ਪੇਸ਼ ਕਰਕੇ ਸਾਰੇ ਹੀ ਕਲੱਬ ਮੈਂਬਰਾਂ ਦਾ ਦਿਲ ਜਿੱਤਿਆ ਹੈ । ਸਾਰੇ ਹੀ ਕਲੱਬ ਮੈਂਬਰ ਇੱਕ ਪਰਿਵਾਰ ਦੀ ਤਰ੍ਹਾਂ ਹਨ। ਇਸ ਲਈ ਕਲੱਬ ਦੀ ਬੇਹਤਰੀ ਲਈ ਪ੍ਰੋਗਰੈਸਿਵ ਗਰੁੱਪ ਅਤੇ ਗੁਡਵਿਲ ਗਰੁੱਪ ਨੇ ਆਪਸੀ ਭਾਈਚਾਰੇ ਦਾ ਸਬੂਤ ਦਿੰਦੇ ਹੋਏ। ਇਸ ਵਾਰ ਇਕੱਠੇ ਹੋ ਕੇ ਚੋਣਾਂ ਲੜਨ ਦਾ ਫੈਸਲਾਂ ਕੀਤਾ ਹੈ, ਜਿਸ ਨਾਲ ਕਲੱਬ ਵਿੱਚ ਪਾਰਦਰਸ਼ਤਾ ਬਣੀ ਰਹੇਗੀ ਅਤੇ ਇਸ ਨਵੇਂ ਗਠਜੋੜ ਨਾਲ ਸਮੂਹ ਮੈਂਬਰਾਂ ਨੂੰ ਹੋਰ ਵਧੀਆ ਸੁਵਿਧਾਵਾਂ ਅਤੇ ਵਿਕਾਸ ਵੀ ਦੇਖਣ ਨੂੰ ਮਿਲੇਗਾ । ਉਨਾਂ ਨੇ ਸਮੂਹ ਮੈਂਬਰਾਂ ਨੂੰ ਆਪਣੇ ਦਿਲ ਦੀ ਆਵਾਜ਼ ਨੂੰ ਸੁਣ ਕੇ ਫਰੈਂਡਸ਼ਿਪ ਗਰੁੱਪ ਦੇ ਉਮੀਦਵਾਰਾਂ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਪੁਰਜੋਰ ਅਪੀਲ ਵੀ ਕੀਤੀ । ਇਸ ਸਮੂਹ ਮੈਂਬਰਾਂ ਨੇ ਦੋਨੋਂ ਹੱਥ ਖੜੇ ਕਰਕੇ ਸਮੁੱਚੀ ਮੈਨੇਜਮੈਂਟ ਅਤੇ ਉਮੀਦਵਾਰਾਂ ਨੂੰ ਯਕੀਨ ਦਵਾਇਆ ਕਿ ਉਹਨਾਂ ਸਾਰਿਆਂ ਦੀ ਇੱਕ- ਇੱਕ ਵੋਟ ਫਰੈਂਡਸ਼ਿਪ ਗਰੁੱਪ ਦੇ ਉਮੀਦਵਾਰਾਂ ਦੇ ਹੱਕ ਵਿੱਚ ਭੁਗਤੇਗੀ। ਇਸ ਮੌਕੇ ਬਿਕਰਮਜੀਤ ਸਿੰਘ, ਕਰਨ ਗੌੜ, ਰਾਹੁਲ ਮਹਿਤਾ, ਜਤਿਨ ਗੋਇਲ, ਡਾ.ਅੰਨਸ਼ੂਮਨ ਖਰਬੰਦਾ, ਅਵਿਨਾਸ਼ ਗੁਪਤਾ, ਪ੍ਰਦੀਪ ਸਿੰਗਲਾ ਤੋਂ ਇਲਾਵਾ ਸੰਜੀਵ ਸ਼ਰਮਾ ਬਿੱਟੂ, ਕੇ.ਕੇ ਮਲਹੋਤਰਾ, ਵਿਨੋਦ ਢੂੰਡੀਆ, ਨੀਰਜ ਵਤਸ, ਐਡ.ਰਵਿੰਦਰ ਕੌਸ਼ਲ, ਹਰਦੇਵ ਬੱਲੀ, ਹਰਸ਼ਪਾਲ ਸਿੰਘ, ਸਰਵਦੀਪ ਸੇਠੀ, ਨਰੇਸ਼ ਗੁਪਤਾ, ਅਮਰੀਸ਼ ਬਾਂਸਲ, ਜਤਿਨ ਮਿੱਤਲ, ਰੋਹਿਤ ਗੁਪਤਾ, ਹਨੀ ਲੁਥਰਾ, ਮੋਹਿਤ ਢੋਡੀ, ਅਰੁਣ ਬਾਂਸਲ, ਐਮ. ਐਮ ਸਿਆਲ, ਰਾਮ ਪ੍ਰਕਾਸ਼ ਪੱਪਾ, ਰਾਜਦੀਪ ਸਿੰਘ, ਹਰਮਿੰਦਰ ਸਿੰਘ ਲਵਲੀ, ਕਾਲਾ ਭਾਜੀ, ਏ.ਪੀ ਗਰਗ, ਵਿਨੋਦ ਵਤਰਾਣਾ ਆਦਿ ਮੈਂਬਰ ਮੌਕੇ ਤੇ ਹਾਜ਼ਰ ਸਨ ।
Punjab Bani 18 October,2024
ਪੰਚਾਇਤੀ ਚੋਣਾਂ ਦੌਰਾਨ ਪਿੰਡ ਬਿਸਨਗੜ ਵਿਖੇ ਨੋਟਾਂ ਜਿੱਤਿਆ
ਪੰਚਾਇਤੀ ਚੋਣਾਂ ਦੌਰਾਨ ਪਿੰਡ ਬਿਸਨਗੜ ਵਿਖੇ ਨੋਟਾਂ ਜਿੱਤਿਆ ਮੁੜ ਸਰਪੰਚੀ ਦੀ ਚੋਣ ਕਰਵਾਉਣ ਲਈ ਮੁੱਖ ਚੋਣ ਕਮਿਸ਼ਨ ਪੰਜਾਬ ਨੂੰ ਐਸ. ਡੀ.ਐੱਮ.ਰਾਹੀ ਭੇਜਿਆ ਮੰਗ ਪੱਤਰ ਪਟਿਆਲਾ 18 ਅਕਤੂਬਰ () ਵਿਧਾਨ ਸਭਾ ਹਲਕਾ ਸਨੌਰ ਦੇ ਪਿੰਡ ਬਿਸਨਗੜ ਜੋ ਬਲਾਕ ਭੁਨਰਹੇੜੀ ਵਿੱਚ ਪੈਦਾ ਹੈ,ਅੱਜ ਕੱਲ ਪੰਜਾਬ ਅਤੇ ਪੂਰੇ ਭਾਰਤ ਵਿੱਚ ਚਰਚਾ ਵਿੱਚ ਹੈ,ਜਿੱਥੇ ਪਿੰਡ ਬਿਸਨਗੜ ਦੇ ਲੋਕਾਂ ਨੇ ਨੋਟਾਂ ਨੂੰ 115 ਵੋਟਾਂ ਮਿਲੀਆਂ ਉੱਥੇ ਸਰਪੰਚੀ ਦੇ ਉਮੀਦਵਾਰ ਨੂੰ 105 ਵੋਟਾਂ ਮਿਲੀਆਂ,ਜਿਸ ਵਿੱਚ ਪਿੰਡ ਲੋਕਾਂ ਨੇ ਸਰਪੰਚੀ ਦੇ ਦੋਵੇਂ ਉਮੀਦਵਾਰਾਂ ਨੂੰ ਨਕਾਰ ਦਿੱਤਾ ਹੈ । ਪਿੰਡ ਬਿਸਨਗੜ ਦੇ ਵਾਸੀਆਂ ਨੇ ਮੁੱਖ ਚੋਣ ਕਮਿਸ਼ਨ ਪੰਜਾਬ ਅਤੇ ਐੱਸ. ਡੀ. ਐੱਮ. ਪਟਿਆਲਾ ਕ੍ਰਿਪਾਲਵੀਰ ਸਿੰਘ ਤੋਂ ਮੰਗ ਕੀਤੀ ਹੈ,ਕਿ ਇਸ ਪਿੰਡ ਦੀ ਮੁੜ ਤੋਂ ਸਰਪੰਚੀ ਦੀ ਚੋਣ ਕਰਵਾਈ ਜਾਵੇ । ਪਿੰਡ ਵਾਸੀਆਂ ਨੇ ਮੁੱਖ ਚੋਣ ਕਮਿਸ਼ਨ ਪੰਜਾਬ ਨੂੰ ਐੱਸ. ਡੀ. ਐੱਮ.ਪਟਿਆਲਾ ਰਾਹੀਂ ਇੱਕ ਮੰਗ ਪੱਤਰ ਭੇਜਿਆ,ਕਿ ਪਿੰਡ ਦੀ ਚੋਣ ਜਲਦੀ ਤੋਂ ਜਲਦੀ ਕਰਵਾਈ ਜਾਵੇ,ਤਾਂ ਜੋ ਲੋਕ ਆਪਣੇ ਮਨ ਪਸੰਦ ਦਾ ਉਮੀਦਵਾਰ ਚੁਣ ਸਕਣ,ਪਿੰਡ ਵਾਸੀਆਂ ਨੇ ਦੱਸਿਆ ਕਿ ਇਹ ਦੋਵੇਂ ਉਮੀਦਵਾਰ ਪਿੰਡ ਦਾ ਵਿਕਾਸ ਨਹੀ ਕਰ ਸਕਦੇ, ਜਿਸ ਕਰਕੇ ਪਿੰਡ ਦੇ ਲੋਕਾਂ ਨੇ ਇਨ੍ਹਾਂ ਦੋਨਾਂ ਉਮੀਦਵਾਰਾਂ ਨਕਾਰਿਆ ਤੇ ਨੋਟਾਂ ਨੂੰ ਵੱਧ ਵੋਟਾਂ ਪਾ ਕੇ ਜਿਤਾਇਆ।ਜਿਸ ਕਰਕੇ ਇਸ ਪਿੰਡ ਵਿੱਚ ਮੁੜ ਸਰਪੰਚੀ ਦੀ ਚੋਣ ਹੋਣੀ ਚਾਹੀਦੀ ਹੈ । ਇਸ ਮੌਕੇ ਅਮਰਜੀਤ ਸਿੰਘ ਜਾਗਦੇ ਰਹੋ ਸਰਪੰਚ,ਨੰਬਰਦਾਰ ਕਸਪਾਲ ਸਿੰਘ,ਪੰਚ ਅਵਤਾਰ ਸਿੰਘ,ਪੰਚ ਰਾਜਵੀਰ ਸਿੰਘ, ਪੰਚ ਰਵੀ ਸਿੰਘ,ਕਰਨ ਸਿੰਘ,ਸੁੰਦਰਜੀਤ ਕੌਰ,ਸੰਟੀ,ਮਲਕੀਤ ਸਿੰਘ,ਜਸਵਿੰਦਰ ਸਿੰਘ ਅਤੇ ਸੁਮਨਜੀਤ ਕੌਰ ਹਾਜਰ ਸੀ ।
Punjab Bani 18 October,2024
ਭਾਰਤੀ ਚੋਣ ਕਮਿਸ਼ਨ ਵੱਲੋਂ ‘ਸਰਵੋਤਮ ਵੋਟਰ ਸਿੱਖਿਆ ਅਤੇ ਜਾਗਰੂਕਤਾ ਮੁਹਿੰਮ-2024’ ਲਈ ਮੀਡੀਆ ਐਵਾਰਡਾਂ ਦਾ ਐਲਾਨ
ਭਾਰਤੀ ਚੋਣ ਕਮਿਸ਼ਨ ਵੱਲੋਂ ‘ਸਰਵੋਤਮ ਵੋਟਰ ਸਿੱਖਿਆ ਅਤੇ ਜਾਗਰੂਕਤਾ ਮੁਹਿੰਮ-2024’ ਲਈ ਮੀਡੀਆ ਐਵਾਰਡਾਂ ਦਾ ਐਲਾਨ - ਭਾਰਤੀ ਚੋਣ ਕਮਿਸ਼ਨ ਨੇ ਪ੍ਰਿੰਟ ਮੀਡੀਆ, ਟੈਲੀਵਿਜ਼ਨ, ਰੇਡੀਓ ਅਤੇ ਔਨਲਾਈਨ/ਸੋਸ਼ਲ ਮੀਡੀਆ ਤੋਂ ਐਂਟਰੀਆਂ ਮੰਗੀਆਂ: ਸਿਬਿਨ ਸੀ ਚੰਡੀਗੜ੍ਹ, 18 ਅਕਤੂਬਰ : ਭਾਰਤੀ ਚੋਣ ਕਮਿਸ਼ਨ ਨੇ 2024 ਦੌਰਾਨ ਵੋਟਰ ਸਿੱਖਿਆ ਅਤੇ ਚੋਣ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ਮੀਡੀਆ ਹਾਊਸਾਂ ਦੇ ਸ਼ਾਨਦਾਰ ਯਤਨਾਂ ਨੂੰ ਮਾਨਤਾ ਦੇਣ ਦੇ ਮੱਦੇਨਜ਼ਰ ਵਿਸ਼ੇਸ਼ ਮੀਡੀਆ ਐਵਾਰਡਾਂ ਦਾ ਐਲਾਨ ਕੀਤਾ ਹੈ । ਇਹ ਪੁਰਸਕਾਰ ਉਨ੍ਹਾਂ ਮੁਹਿੰਮਾਂ ਨੂੰ ਸਨਮਾਨ ਵਜੋਂ ਦਿੱਤੇ ਜਾਣਗੇ ਜਿਨ੍ਹਾਂ ਨੇ ਵੋਟਿੰਗ ਪ੍ਰਕਿਰਿਆ, ਚੋਣਾਂ ਸਬੰਧੀ “ਆਈ.ਟੀ. ਐਪਲੀਕੇਸ਼ਨਾਂ ਅਤੇ ਹੋਰ ਮੁੱਖ ਚੋਣ ਵਿਸ਼ਿਆਂ ਬਾਰੇ ਜਾਗਰੂਕਤਾ ਪੈਦਾ ਕਰਕੇ ਵੋਟਰਾਂ ਦੀ ਭਾਗੀਦਾਰੀ ਵਧਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਪੁਰਸਕਾਰ, ਇੱਕ ਪ੍ਰਸ਼ੰਸਾ ਪੱਤਰ ਅਤੇ ਮੋਮੈਂਟੋ ਦੇ ਰੂਪ ਵਿੱਚ ਹੋਣਗੇ, ਜੋ ਕਿ ਰਾਸ਼ਟਰੀ ਵੋਟਰ ਦਿਵਸ 25 ਜਨਵਰੀ, 2025 ਨੂੰ ਦਿੱਤੇ ਜਾਣਗੇ । ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਹ ਪੁਰਸਕਾਰ ਚਾਰ ਸ਼੍ਰੇਣੀਆਂ, ਪ੍ਰਿੰਟ ਮੀਡੀਆ, ਟੈਲੀਵਿਜ਼ਨ, ਰੇਡੀਓ ਅਤੇ ਔਨਲਾਈਨ/ਸੋਸ਼ਲ ਮੀਡੀਆ ਨੂੰ ਦਿੱਤੇ ਜਾਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਪੁਰਸਕਾਰਾਂ ਦਾ ਮੁਲਾਂਕਣ ਵੋਟਰ ਜਾਗਰੂਕਤਾ ਮੁਹਿੰਮਾਂ ਦੀ ਕੁਆਲਿਟੀ, ਪੇਸ਼ ਕੀਤੀ ਗਈ ਜਾਣਕਾਰੀ ਦੀ ਭਰੋਸੇਯੋਗਤਾ ਅਤੇ ਮੁਹਿੰਮ ਵੱਲੋਂ ਕਵਰ ਕੀਤੇ ਦਾਇਰੇ ’ਤੇ ਅਧਾਰਤ ਹੋਵੇਗਾ। ਭਾਰਤੀ ਚੋਣ ਕਮਿਸ਼ਨ ਦੇ ਪੱਤਰ ਅਨੁਸਾਰ, ‘‘ਅਸੀਂ ਅਜਿਹੀਆਂ ਮੁਹਿੰਮਾਂ ਦੀ ਤਲਾਸ਼ ਕਰ ਰਹੇ ਹਾਂ ਜੋ ਨਿਰਪੱਖ ਚੋਣਾਂ ਦੀ ਮਹੱਤਤਾ ਨੂੰ ਪ੍ਰਭਾਵੀ ਢੰਗ ਨਾਲ ਉਜਾਗਰ ਕਰਨ, ਆਈ.ਟੀ. ਨਵੀਨਤਾਵਾਂ ਦੀ ਸੁਚੱਜੀ ਵਰਤੋਂ ਅਤੇ ਗੁਮਰਾਹਕੁੰਨ ਜਾਣਕਾਰੀ ਨਾਲ ਨਜਿੱਠਣ ਦੇ ਨਾਲ-ਨਾਲ ਜਨਤਕ ਜਾਗਰੂਕਤਾ ’ਤੇ ਸਾਕਾਰਾਤਮਕ ਪ੍ਰਭਾਵ ਪਾਉਂਦੀਆਂ ਹੋਣ । ਇੱਕ ਬੁਲਾਰੇ ਵੱਲੋਂ ਹਰੇਕ ਸ਼੍ਰੇਣੀ ਲਈ ਮੁੱਖ ਸ਼ਰਤਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ ਹੈ: ਪ੍ਰਿੰਟ ਮੀਡੀਆ: ਐਂਟਰੀਆਂ ਭੇਜਣ ਸਮੇਂ ਕੀਤੇ ਗਏ ਕੰਮ ਦਾ ਪੂਰਾ ਵੇਰਵਾ, ਪ੍ਰਕਾਸ਼ਿਤ ਲੇਖਾਂ ਦੀ ਗਿਣਤੀ, ਕੁੱਲ ਪ੍ਰਿੰਟ ਏਰੀਆ ਅਤੇ ਜਨਤਕ ਭਾਗੀਦਾਰੀ ਸਬੰਧੀ ਗਤੀਵਿਧੀਆਂ ਸ਼ਾਮਲ ਹੋਣੀਆਂ ਚਾਹੀਦੀਆਂ ਹਨ। ਸੰਬੰਧਿਤ ਲੇਖਾਂ ਦੀ ਇੱਕ ਸਾਫਟ ਕਾਪੀ, ਵੈੱਬ ਲਿੰਕ ਜਾਂ ਹਾਰਡ ਕਾਪੀ ਵੀ ਪ੍ਰਦਾਨ ਕੀਤੀ ਜਾਵੇ।’ * ਟੈਲੀਵਿਜ਼ਨ ਅਤੇ ਰੇਡੀਓ: ‘ਐਂਟਰੀਆਂ ਵਿੱਚ ਸੀ.ਡੀ., ਡੀ.ਵੀ.ਡੀ., ਜਾਂ ਪੈਨ ਡਰਾਈਵ ਰਾਹੀ ਡੇਟਾ ਪ੍ਰਦਾਨ ਕੀਤਾ ਜਾਣਾ ਚਾਹੀਦਾ ਹੈ, ਜਿਸ ਵਿੱਚ ਮਿਆਦ ਸਬੰਧੀ, ਲਗਾਤਾਰਤਾ ਅਤੇ ਕੁੱਲ ਪ੍ਰਸਾਰਣ ਸਮੇਂ ਦੇ ਵੇਰਵੇ ਸ਼ਾਮਲ ਹੋਣ। ਸਿੱਧੀ ਜਨਤਕ ਸ਼ਮੂਲੀਅਤ ਜਿਹੀਆਂ ਹੋਰ ਗਤੀਵਿਧੀਆਂ ਵੀ ਨੂੰ ਵੀ ਉਜਾਗਰ ਕੀਤਾ ਜਾਵੇ। * ਔਨਲਾਈਨ/ਸੋਸ਼ਲ ਮੀਡੀਆ: ਸੰਬੰਧਤ ਲਿੰਕਾਂ ਜਾਂ ਪੀ.ਡੀ.ਐਫ਼ਜ਼. ਦੇ ਨਾਲ ਪੋਸਟਾਂ, ਬਲੌਗ, ਟਵੀਟਸ ਜਾਂ ਮੁਹਿੰਮਾਂ ਬਾਰੇ ਜਾਣਕਾਰੀ ਦਿੱਤੀ ਜਾਵੇ । ਮੁਹਿੰਮ ਦੇ ਪ੍ਰਭਾਵ ਦੇ ਨਾਲ-ਨਾਲ ਵਾਧੂ ਗਤੀਵਿਧੀਆਂ ਦਾ ਵਿਸਤ੍ਰਿਤ ਵੇਰਵਾ ਵੀ ਦਿੱਤਾ ਜਾਵੇ । ਸਾਰੀਆਂ ਐਂਟਰੀਆਂ 2024 ਦੌਰਾਨ ਪ੍ਰਕਾਸ਼ਿਤ, ਪ੍ਰਸਾਰਣ ਜਾਂ ਪੋਸਟ ਕੀਤੀਆਂ ਹੋਣੀਆਂ ਚਾਹੀਦੀਆਂ ਹਨ। ਅੰਗਰੇਜ਼ੀ ਜਾਂ ਹਿੰਦੀ ਤੋਂ ਇਲਾਵਾ ਹੋਰ ਭਾਸ਼ਾਵਾਂ ਵਿੱਚ ਐਂਟਰੀਆਂ ਦੇ ਨਾਲ ਅੰਗਰੇਜ਼ੀ ਅਨੁਵਾਦ ਸ਼ਾਮਲ ਹੋਣਾ ਚਾਹੀਦਾ ਹੈ। ਐਂਟਰੀਆਂ ਵਿੱਚ ਮੀਡੀਆ ਹਾਊਸ ਦਾ ਨਾਮ, ਪਤਾ ਅਤੇ ਸੰਪਰਕ ਵੇਰਵੇ ਸ਼ਾਮਲ ਹੋਣੇ ਚਾਹੀਦੇ ਹਨ ਜੋ 10 ਦਸੰਬਰ, 2024 ਤੱਕ ਰਾਜੇਸ਼ ਕੁਮਾਰ ਸਿੰਘ, ਅੰਡਰ ਸੈਕਟਰੀ (ਸੰਚਾਰ) ਭਾਰਤੀ ਚੋਣ ਕਮਿਸ਼ਨ ਨਿਰਵਾਚਨ ਸਦਨ, ਅਸ਼ੋਕਾ ਰੋਡ, ਨਵੀਂ ਦਿੱਲੀ- 110001 ਦੇ ਪਤੇ ’ਤੇ ਜਮ੍ਹਾਂ ਕਰਵਾਏ ਜਾ ਸਕਦੇ ਹਨ। ਈਮੇਲ ਹੈ media-division@eci.gov.in. ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਚੋਣ ਜਾਗਰੂਕਤਾ ਪੈਦਾ ਕਰਨ ਦੇ ਲਗਾਤਾਰ ਯਤਨਾਂ ਲਈ ਮੀਡੀਆ ਹਾਊਸਾਂ ਦਾ ਧੰਨਵਾਦ ਕੀਤਾ ਹੈ ਅਤੇ ਭਵਿੱਖ ਵਿੱਚ ਚੋਣਾਂ ਦੌਰਾਨ ਆਪਣਾ ਯੋਗਦਾਨ ਜਾਰੀ ਰੱਖਣ ਲਈ ਉਤਸ਼ਾਹਿਤ ਕੀਤਾ ਹੈ।
Punjab Bani 18 October,2024
ਪੰਜਾਬ ‘ਚ ਅੱਜ ਤੋਂ ਸ਼ੁਰੂ ਨਾਮਜ਼ਦਗੀ ਪ੍ਰਕਿਰਿਆ, 13 ਨਵੰਬਰ ਨੂੰ ਪੈਣਗੀਆਂ ਵੋਟਾਂ
ਪੰਜਾਬ ‘ਚ ਅੱਜ ਤੋਂ ਸ਼ੁਰੂ ਨਾਮਜ਼ਦਗੀ ਪ੍ਰਕਿਰਿਆ, 13 ਨਵੰਬਰ ਨੂੰ ਪੈਣਗੀਆਂ ਵੋਟਾਂ ਚੰਡੀਗੜ੍ਹ : ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਗਈ ਹੈ। ਇਸ ਦੌਰਾਨ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਵਿੱਚ ਚੋਣਾਂ ਹੋਣੀਆਂ ਹਨ। ਚੋਣਾਂ ਲਈ ਕਮਿਸ਼ਨ ਵੱਲੋਂ ਚੋਣ ਅਧਿਕਾਰੀ ਅਤੇ ਰਿਟਰਨਿੰਗ ਅਫ਼ਸਰ ਪਹਿਲਾਂ ਹੀ ਤਾਇਨਾਤ ਕਰ ਦਿੱਤੇ ਗਏ ਸਨ। ਇਸ ਦੇ ਨਾਲ ਹੀ ਸ਼ਨੀਵਾਰ ਨੂੰ ਵੀ ਨਾਮਜ਼ਦਗੀਆਂ ਭਰੀਆਂ ਜਾਣਗੀਆਂ। ਇਨ੍ਹਾਂ ਸੀਟਾਂ ਦੇ ਵਿਧਾਇਕ ਹੁਣ ਸੰਸਦ ਮੈਂਬਰ ਬਣ ਗਏ ਹਨ । ਉਨ੍ਹਾਂ ਨੇ ਵਿਧਾਨ ਸਭਾ ਤੋਂ ਅਸਤੀਫਾ ਦੇ ਦਿੱਤਾ ਹੈ। ਇਸੇ ਲਈ ਇੱਥੇ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੇ ਨਾਲ ਹੀ ਸਿਆਸੀ ਪਾਰਟੀਆਂ ਵੀ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹਨ।ਨਾਮਜ਼ਦਗੀ ਪ੍ਰਕਿਰਿਆ 25 ਅਕਤੂਬਰ ਤੱਕ ਜਾਰੀ ਰਹੇਗੀ ਅਤੇ ਨਾਮਜ਼ਦਗੀ ਪੱਤਰਾਂ ਦੀ ਚੈਕਿੰਗ 28 ਅਕਤੂਬਰ ਨੂੰ ਹੋਵੇਗੀ, ਜਦਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 30 ਅਕਤੂਬਰ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 13 ਨਵੰਬਰ ਨੂੰ ਵੋਟਾਂ ਪੈਣਗੀਆਂ ਅਤੇ 23 ਨਵੰਬਰ ਨੂੰ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ। ਵੋਟਿੰਗ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ ।
Punjab Bani 18 October,2024
ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀ
ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀ ਚੰਡੀਗੜ੍ਹ, 17 ਅਕਤੂਬਰ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੇ ਚਾਰ ਹਲਕੇ 10-ਡੇਰਾ ਬਾਬਾ ਨਾਨਕ, 44-ਚੱਬੇਵਾਲ (ਐਸ.ਸੀ), 84-ਗਿੱਦੜਬਾਹਾ ਅਤੇ 103-ਬਰਨਾਲਾ ਲਈ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ । ਵਧੇਰੇ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਚੋਣਾਂ ਲਈ ਗਜ਼ਟ ਨੋਟੀਫਿਕੇਸ਼ਨ 18 ਅਕਤੂਬਰ, 2024 ਨੂੰ ਜਾਰੀ ਹੋਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 25 ਅਕਤੂਬਰ (ਸ਼ੁੱਕਰਵਾਰ) ਹੋਵੇਗੀ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 28 ਅਕਤੂਬਰ (ਸੋਮਵਾਰ) ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ 30 ਅਕਤੂਬਰ (ਬੁੱਧਵਾਰ) ਹੈ । ਸਿਬਿਨ ਸੀ ਨੇ ਦੱਸਿਆ ਕਿ 13 ਨਵੰਬਰ (ਬੁੱਧਵਾਰ) ਨੂੰ ਵੋਟਾਂ ਪੈਣਗੀਆਂ ਅਤੇ 23 ਨਵੰਬਰ (ਸ਼ਨਿੱਚਰਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ। ਜ਼ਿਮਨੀ ਚੋਣ ਮੁਕੰਮਲ ਹੋਣ ਦੀ ਆਖਰੀ ਮਿਤੀ 25 ਨੰਵਬਰ (ਸੋਮਵਾਰ) ਹੈ। ਉਨ੍ਹਾਂ ਦੱਸਿਆ ਕਿ ਵੋਟਾਂ ਪੈਣ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ । ਸਿਬਿਨ ਸੀ ਨੇ ਦੱਸਿਆ ਕਿ 18 ਅਕਤੂਬਰ 2024 ਤੋਂ 25 ਅਕਤੂਬਰ, 2024 ਤੱਕ ਜਨਤਕ ਛੁੱਟੀ ਤੋਂ ਇਲਾਵਾ ਬਾਕੀ ਸਾਰੇ ਨਿਰਧਾਰਤ ਦਿਨਾਂ ਦੌਰਾਨ ਸਬੰਧਿਤ ਰਿਟਰਨਿੰਗ ਅਫ਼ਸਰਾਂ ਕੋਲ ਸਵੇਰੇ 11.00 ਵਜੇ ਤੋਂ ਸ਼ਾਮ 3.00 ਵਜੇ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ। ਦੱਸਣਯੋਗ ਹੈ ਕਿ ਨਾਮਜ਼ਦਗੀ ਪੱਤਰ ਫਾਰਮ 2B ਵਿੱਚ ਭਰੇ ਜਾਣੇ ਹਨ । ਜ਼ਿਕਰਯੋਗ ਹੈ ਕਿ ਖਾਲੀ ਫਾਰਮ ਸਬੰਧਤ ਰਿਟਰਨਿੰਗ ਅਫ਼ਸਰ ਕੋਲ ਉਪਲਬਧ ਹਨ। ਟਾਈਪ ਕੀਤੇ ਨਾਮਜ਼ਦਗੀ ਪੱਤਰ ਵੀ ਸਵੀਕਾਰ ਕੀਤੇ ਜਾਣਗੇ ਬਸ਼ਰਤੇ ਉਹ ਨਿਰਧਾਰਤ ਫਾਰਮੈਟ ਵਿੱਚ ਹੋਣ । ਉਨ੍ਹਾਂ ਕਿਹਾ ਕਿ ਤੀਸਰੇ ਸ਼ਨੀਵਾਰ ਯਾਨੀ 19 ਅਕਤੂਬਰ, 2024 ਵਾਲੇ ਦਿਨ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਛੁੱਟੀ ਨਹੀਂ ਹੈ। ਇਸ ਲਈ 19 ਅਕਤੂਬਰ, 2024 ਨੂੰ ਨਾਮਜ਼ਦਗੀ ਪੱਤਰ ਰਿਟਰਨਿੰਗ ਅਫਸਰ ਕੋਲ ਭਰੇ ਜਾ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ 20 ਅਕਤੂਬਰ, 2024 ਨੂੰ ਐਤਵਾਰ ਹੋਣ ਕਰਕੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਛੁੱਟੀ ਹੋਵੇਗੀ। ਇਸ ਲਈ ਇਸ ਦਿਨ ਨਾਮਜ਼ਦਗੀ ਪੱਤਰ ਨਹੀਂ ਭਰੇ ਜਾ ਸਕਣਗੇ । ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ 15 ਅਕਤੂਬਰ, 2024 (ਮੰਗਲਵਾਰ) ਨੂੰ ਜ਼ਿਮਨੀ ਚੋਣ ਦੇ ਐਲਾਨ ਨਾਲ ਹੀ ਚਾਰ ਜ਼ਿਲ੍ਹਿਆਂ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਜੋ ਕਿ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਅਰਥਾਤ 25 ਨਵੰਬਰ, 2024 ਤੱਕ ਲਾਗੂ ਰਹੇਗਾ ।
Punjab Bani 17 October,2024
ਪਿੰਡਾਂ ਦੀਆਂ ਨਵੀਂ ਬਣੀਆਂ ਪੰਚਾਇਤਾਂ ਨੇ ਵਿਧਾਇਕ ਗੁਰਲਾਲ ਘਨੌਰ ਤੋਂ ਲਿਆ ਅਸ਼ੀਰਵਾਦ
ਪਿੰਡਾਂ ਦੀਆਂ ਨਵੀਂ ਬਣੀਆਂ ਪੰਚਾਇਤਾਂ ਨੇ ਵਿਧਾਇਕ ਗੁਰਲਾਲ ਘਨੌਰ ਤੋਂ ਲਿਆ ਅਸ਼ੀਰਵਾਦ - ਪਿੰਡ ਵੱਲੋਂ ਚੁਣੇ ਗਏ ਸਰਪੰਚ ਨਿਰਪੱਖਤਾ ਨਾਲ ਪਿੰਡ ਦਾ ਵਿਕਾਸ ਕਰਨ : ਗੁਰਲਾਲ ਘਨੌਰ ਘਨੌਰ : ਲੰਘੇ ਦਿਨੀਂ ਹੋਈਆਂ ਪੰਚਾਇਤੀ ਚੋਣਾਂ ਵਿੱਚ ਹਲਕਾ ਘਨੌਰ ਤੋਂ ਲਗਭਗ ਜ਼ਿਆਦਾ ਕਰ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਸਰਪੰਚੀ ਦੀ ਚੋਣਾਂ 'ਚ ਜਿੱਤ ਹਾਸਲ ਕੀਤੀ ਹੈ। ਇਸੇ ਤਹਿਤ ਹੀ ਹਲਕਾ ਘਨੌਰ ਦੀਆਂ ਨਵੀਂ ਬਣੀਆਂ ਸੈਂਕੜੇ ਪੰਚਾਇਤਾਂ ਹਲਕਾ ਵਿਧਾਇਕ ਗੁਰਲਾਲ ਘਨੌਰ ਦਾ ਅਸ਼ੀਰਵਾਦ ਲੈਣ ਲਈ ਉਨ੍ਹਾਂ ਦੇ ਨਿਵਾਸ ਸਥਾਨ ਤੇ ਪਹੁੰਚ ਰਹੀਆਂ ਹਨ। ਜਿਨ੍ਹਾਂ ਨੂੰ ਵਿਧਾਇਕ ਵੱਲੋਂ ਵਧਾਈਆਂ ਦਿੰਦਿਆਂ ਮੂੰਹ ਮਿੱਠਾ ਕਰਵਾ ਕੇ ਜਿੱਤ ਕੇ ਆਈਆਂ ਪੰਚਾਇਤਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ। ਜਿਨ੍ਹਾਂ ਵਿੱਚ ਲਾਛੜੂ ਖੁਰਦ ਦੀ ਨਵ ਨਿਯੁਕਤ ਸਰਪੰਚ ਹਰਜਿੰਦਰ ਕੌਰ ਪਤਨੀ ਜਗਦੀਪ ਸਿੰਘ ਅਤੇ ਸਮੂਹ ਪੰਚਾਇਤ ਮੈਂਬਰ, ਪਿੰਡ ਹਰੀਗੜ੍ਹ ਤੋਂ ਸਰਪੰਚ ਸੁਨੀਤਾ ਪਤਨੀ ਬਲਜਿੰਦਰ ਸਿੰਘ ਅਤੇ ਪੰਚ ਸਾਹਿਬ ਸਿੰਘ, ਪੰਚ ਸੁਰੇਸ਼ ਕੁਮਾਰ, ਪੰਚ ਬਲਜੀਤ ਸਿੰਘ, ਪੰਚ ਮਾਇਆ ਦੇਵੀ, ਪੰਚ ਸੁਖਵਿੰਦਰ ਕੌਰ, ਅਤੇ ਪਿੰਡ ਸਰਾਲਾ ਖੁਰਦ ਤੋਂ ਸਰਪੰਚ ਗੁਰਪ੍ਰੀਤ ਸਿੰਘ, ਪੰਚ ਰਾਵਿੰਦਰ ਸਿੰਘ, ਪੰਚ ਦਰਸ਼ਨ ਸਿੰਘ, ਪੰਚ ਗੁਰਪ੍ਰੀਤ ਕੌਰ, ਪੰਚ ਸ਼ਮਿੰਦਰ ਕੌਰ,ਪੰਚ ਸੁਖਵਿੰਦਰ ਸਿੰਘ, ਪੰਚ ਬਲਵਿੰਦਰ ਕੌਰ ਸਮੇਤ ਪਿੰਡ ਮਹਿਮਦਪੁਰ, ਨਿਆਮਤਪੁਰ, ਘਨੌਰੀ ਖੇੜਾ, ਸਾਮਦੂ ਚਮਾਰੂ, ਰਾਜਗੜ੍ਹ, ਜਖੇਪਲ, ਨਨਹੇੜਾ, ਫਰੀਦਪੁਰ, ਬਠੌਣੀਆਂ, ਚਲਹੇੜੀ, ਗੰਡਿਆਂ, ਮਦਨਪੁਰ, ਕੋਹਲੇਮਾਜਰਾ, ਬਪਰੋਰ, ਮਾਂਗਪੁਰ, ਲੋਹਸਿੰਬਲੀ, ਦੜਵਾ, ਲੂਹੰਡ, ਜਮੀਤਗੜ, ਭੂਰੀਮਾਜਰਾ, ਪਹਿਰ ਖੁਰਦ, ਭੱਟਮਾਜਰਾ ਨੱਥੂ ਮਾਜਰਾ ਆਦਿ ਸਮੇਤ ਸੈਂਕੜੇ ਪਿੰਡਾਂ ਦੀਆਂ ਪੰਚਾਇਤਾਂ ਨੇ ਵਿਧਾਇਕ ਗੁਰਲਾਲ ਘਨੌਰ ਦੀ ਰਹਿਨੁਮਾਈ ਹੇਠ ਚੱਲਣ ਦਾ ਭਰੋਸਾ ਦਿੱਤਾ । ਇਸ ਮੌਕੇ ਹਲਕਾ ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਪਿੰਡਾਂ ਦੀਆਂ ਨਵੀਂ ਚੁਣੀਆਂ ਗਈਆਂ ਪੰਚਾਇਤਾਂ ਪਿੰਡਾਂ ਦੇ ਵਿਕਾਸ ਨੂੰ ਵੱਧ ਤੋਂ ਵੱਧ ਅਹਿਮੀਅਤ ਦੇਣ। ਉਨ੍ਹਾਂ ਕਿਹਾ ਕਿ ਸਰਪੰਚ ਨਿਰਪੱਖਤਾ ਨਾਲ ਪਿੰਡ ਵਿੱਚ ਵਿਕਾਸ ਕਾਰਜਾਂ ਨੂੰ ਕਰਵਾਉਣ। ਉਨ੍ਹਾਂ ਕਿਹਾ ਕਿ ਪੂਰੇ ਪਿੰਡ ਨੇ ਵਿਸ਼ਵਾਸ ਕਰਕੇ ਇੱਕ ਸਰਪੰਚ ਚੁਣਿਆ ਹੈ। ਹੁਣ ਸਰਪੰਚ ਆਪਣੀ ਇਮਾਨਦਾਰੀ ਨਾਲ ਪਿੰਡ ਵਿੱਚ ਕੰਮ ਕਰਵਾਏ ਜਾਣ। ਜਿਸ ਦਾ ਹਰ ਇੱਕ ਪਿੰਡ ਵਾਸੀ ਨੂੰ ਲਾਭ ਹੋਵੇ । ਇਸ ਮੌਕੇ ਸਾਬਕਾ ਸਪੋਰਟਸ ਡਾਇਰੈਕਟਰ ਦਲ ਸਿੰਘ ਬਰਾੜ, ਕੋਚ ਕੁਲਵੰਤ ਸਿੰਘ, ਪ੍ਰਦੀਪ ਸਿੰਘ ਵੜੈਚ, ਦਰਸ਼ਨ ਸਿੰਘ ਮੰਜੌਲੀ, ਲਖਵੀਰ ਸਿੰਘ ਗੁੱਜਰ ਆਦਿ ਸਮੇਤ ਵੱਡੀ ਗਿਣਤੀ ਵਰਕਰ ਮੌਜੂਦ ਸਨ।
Punjab Bani 17 October,2024
ਜਿਮਖਾਨਾ ਚੋਣਾ
ਜਿਮਖਾਨਾ ਚੋਣਾ ਸਮਾਣਾ ਦੇ ਮੈਂਬਰਾਂ ਨੇ ਫਰੈਂਡਸ਼ਿਪ ਗਰੁੱਪ ਨੂੰ ਦਿੱਤਾ ਸਮਰਥਨ ਪਟਿਆਲਾ : ਆਗਾਮੀ ਜਿਮਖਾਨਾ ਚੋਣਾ ਦੇ ਮੱਦੇਨਜ਼ਰ ਸਮਾਣਾ ਦੇ ਮੈਂਬਰਾਂ ਭਾਨੂੰ ਪ੍ਰਤਾਪ ਸਿੰਗਲਾ, ਜਿੰਮੀ ਗਰਗ ਸਮਾਣਾ ਅਤੇ ਸਮੁੱਚੇ ਮੈਂਬਰਾਂ ਵੱਲੋਂ ਫਰੈਂਡਸ਼ਿਪ ਗਰੁੱਪ ਦੇ ਸਮੂਹ ਉਮੀਦਵਾਰਾਂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ। ਅੱਜ ਜਿਮਖਾਨਾ ਕਲੱਬ ਦੇ ਨਵੇਂ ਚੁਣੇ ਪ੍ਰਧਾਨ ਦੀਪਕ ਕੰਮਪਾਨੀ ਅਤੇ ਸਕੱਤਰ ਦੀ ਚੋਣ ਲੜ ਰਹੇ ਡਾ. ਸੁਖਦੀਪ ਬੋਪਾਰਾਏ , ਹਰਪ੍ਰੀਤ ਸੰਧੂ, ਵਿਕਾਸ ਪੂਰੀ, preਵਿਨੋਦ ਸ਼ਰਮਾ, ਸੰਚਿਤ ਬਾਂਸਲ ਅਤੇ ਸਮੁੱਚੀ ਟੀਮ ਨੇ ਸਮਾਣਾ ਵਿੱਚ ਪਹੁੰਚ ਕੇ ਸਮੁੱਚੇ ਉਮੀਦਵਾਰਾਂ ਲਈ ਸਮਰਥਨ ਅਤੇ ਵੋਟਾਂ ਮੰਗੀਆਂ। ਇਸ ਮੌਕੇ ਦੀਪਕ ਕੰਮਪਾਨੀ ਡਾ.ਬੋਪਾਰਾਏ ਅਤੇ ਹਰਪ੍ਰੀਤ ਸੰਧੂ ਨੇ ਕਿਹਾ ਕਿ ਸਮੁੱਚਾ ਕਲੱਬ ਇਕ ਪਰਿਵਾਰ ਦੀ ਤਰ੍ਹਾਂ ਹੈ। ਉਹਨਾਂ ਦੀ ਟੀਮ ਦਾ ਹਮੇਸ਼ਾ ਹੀ ਇਹ ਯਤਨ ਰਿਹਾ ਹੈ ਇੱਕ ਕਲੱਬ ਮੈਂਬਰਾਂ ਨੂੰ ਵੱਧ ਤੋਂ ਵੱਧ ਸੁਵਿਧਾਵਾਂ ਦੇਕੇ ਉਹਨਾਂ ਦਾ ਦਿਲ ਜਿੱਤਿਆ ਜਾਵੇ ਤਾਂ ਜੋ ਕਲੱਬ ਮੈਂਬਰ ਅਤੇ ਉਹਨਾਂ ਦੇ ਪਰਿਵਾਰਿਕ ਮੈਂਬਰ ਇੱਕ ਵਧੀਆ ਅਤੇ ਸ਼ਾਂਤਮਈ ਮਾਹੌਲ ਵਿੱਚ ਇਹਨਾਂ ਸੁਵਿਧਾਵਾਂ ਦਾ ਆਨੰਦ ਮਾਣ ਸਕਣ। ਇਸ ਮੌਕੇਂ ਸਮਾਣਾ ਦੇ ਮੈਂਬਰਾਂ ਨੇ ਫਰੈਂਡਸ਼ਿਪ ਗਰੁੱਪ ਦੇ ਉਮੀਦਵਾਰਾਂ ਨੂੰ ਯਕੀਨ ਦਵਾਇਆ। ਕਿ ਉਹਨਾਂ ਦੇ ਸਾਰੇ ਹੀ ਕਲੱਬ ਮੈਂਬਰਾਂ ਦੀ ਵੋਟ ਫਰੈਂਡਸ਼ਿਪ ਗਰੁੱਪ ਦੇ ਉਮੀਦਵਾਰਾਂ ਦੇ ਹੱਕ ਵਿੱਚ ਭੁਗਤੇਗੀ। ਇਸ ਮੌਕੇ ਬਿਕਰਮਜੀਤ ਸਿੰਘ, ਕਰਨ ਗੌੜ, ਰਾਹੁਲ ਮਹਿਤਾ, ਜਤਿਨ ਗੋਇਲ, ਡਾ. ਅੰਨਸ਼ੂਮਨ ਖਰਬੰਦਾ, ਅਵਿਨਾਸ਼ ਗੁਪਤਾ, ਪ੍ਰਦੀਪ ਸਿੰਗਲਾ ਤੋਂ ਇਲਾਵਾ ਅਜੇ ਕੁਮਾਰ, ਵਿਕਾਸ, ਵਨੀਤ ਗੁਪਤਾ ਮੋਂਟੀ, ਅਸ਼ਵਨੀ ਗੁਪਤਾ, ਅਸ਼ੀਸ਼ ਬਾਂਸਲ, ਪਰਦੁਮਨ ਸਿੰਗਲਾ, ਵਿਰਕ ਜੀ, ਵੀਨਸ ਜਿੰਦਲ, ਪਰਦੁਮਨ ਅਗਰਵਾਲ, ਰਮੇਸ਼ ਕੁਮਾਰ, ਅਮਿਤ ਗਰਗ਼, ਅਨੁਰਾਗ ਸਿੰਗਲਾ, ਜਤਿੰਦਰ ਧੀਮਾਨ ਆਦਿ ਮੈਂਬਰ ਮੌਕੇ ਤੇ ਹਾਜ਼ਰ ਸਨ।
Punjab Bani 16 October,2024
ਤਿੰਨ ਪਿੰਡਾਂ ਵਿੱਚ ਕਰਵਾਈ ਗਈ ਮੁੜ ਚੋਣ ਪੂਰੇ ਸ਼ਾਂਤਮਈ ਢੰਗ ਨਾਲ ਸੰਪੰਨ ਹੋਈ : ਐਸ. ਡੀ. ਐਮ.
ਤਿੰਨ ਪਿੰਡਾਂ ਵਿੱਚ ਕਰਵਾਈ ਗਈ ਮੁੜ ਚੋਣ ਪੂਰੇ ਸ਼ਾਂਤਮਈ ਢੰਗ ਨਾਲ ਸੰਪੰਨ ਹੋਈ : ਐਸ. ਡੀ. ਐਮ. ਪਟਿਆਲਾ : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਦਿੱਤੇ ਆਦੇਸ਼ਾਂ ਮੁਤਾਬਕ ਪਟਿਆਲਾ ਜਿ਼ਲ੍ਹੇ ਦੇ ਤਿੰਨ ਪਿੰਡਾਂ ਵਿੱਚ ਕਰਵਾਈ ਗਈ ਮੁੜ ਚੋਣ ਪੂਰੇ ਸ਼ਾਂਤਮਈ ਢੰਗ ਨਾਲ ਸੰਪੰਨ ਹੋਈ। ਪਟਿਆਲਾ ਦੇ ਐਸ ਡੀ ਐਮ ਮਨਜੀਤ ਕੌਰ ਨੇ ਦੱਸਿਆ ਕਿ ਸਨੌਰ ਬਲਾਕ ਦੇ ਪਿੰਡ ਖੁੱਡਾ ਵਿੱਚ ਸ਼ਾਮ ਤੱਕ ਪੂਰੀ ਚੋਣ ਅਮਨ ਅਮਾਨ ਨਾਲ ਨੇਪਰੇ ਚੜ੍ਹ ਗਈ। ਇਸੇ ਤਰ੍ਹਾਂ ਐਸ ਡੀ ਐਮ ਦੂਧਨਸਾਧਾਂ ਕਿਰਪਾਲਵੀਰ ਸਿੰਘ ਨੇ ਦੱਸਿਆ ਕਿ ਭੁੱਨਰਹੇੜੀ ਬਲਾਕ ਦੇ ਪਿੰਡ ਖੇੜੀ ਰਾਜੂ ਸਿੰਘ ਵਿਖੇ ਵੀ ਮੁੜ ਚੋਣ ਸ਼ਾਂਤੀਪੂਰਵਕ ਕਰਵਾਈ ਗਈ ਹੈ। ਪਾਤੜਾਂ ਦੇ ਐਸ ਡੀ ਐਮ ਅਸ਼ੋਕ ਕੁਮਾਰ ਨੇ ਦੱਸਿਆ ਕਿ ਪਿੰਡ ਕਰੀਮਨਗਰ (ਚਿੱਚੜਵਾਲ) ਵਿੱਚ ਦੁਬਾਰਾ ਪਈਆਂ ਵੋਟਾਂ ਦੌਰਾਨ ਸਾਰੀ ਪ੍ਰਕਿਰਿਆ ਪੂਰੀ ਤਰ੍ਹਾਂ ਸ਼ਾਂਤਮਈ ਢੰਗ ਨਾਲ ਮੁਕੰਮਲ ਕੀਤੀ ਗਈ ਹੈ।
Punjab Bani 16 October,2024
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਯਤਨਾਂ ਸਦਕਾ ਪਟਿਆਲਾ ਸ਼ਹਿਰੀ ਹਲਕੇ ਦੀ ਇਕਲੌਤੀ ਗ੍ਰਾਮ ਪੰਚਾਇਤ ਨਿਊ ਖੇੜੀ ‘ਚ ਸਰਬਸੰਮਤੀ ਨਾਲ ਹੋਈ ਚੋਣ
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਯਤਨਾਂ ਸਦਕਾ ਪਟਿਆਲਾ ਸ਼ਹਿਰੀ ਹਲਕੇ ਦੀ ਇਕਲੌਤੀ ਗ੍ਰਾਮ ਪੰਚਾਇਤ ਨਿਊ ਖੇੜੀ ‘ਚ ਸਰਬਸੰਮਤੀ ਨਾਲ ਹੋਈ ਚੋਣ -ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਪਿੰਡ ‘ਚ ਕਰਵਾਈ ਸਰਬਸੰਮਤੀ, ਨਵੀਂ ਪੰਚਾਇਤ ਨੂੰ ਵਧਾਈ-ਅਜੀਤਪਾਲ ਸਿੰਘ ਕੋਹਲੀ -ਵਿਧਾਇਕ ਕੋਹਲੀ ਦੀ ਅਗਵਾਈ ਹੇਠ ਪਿੰਡ ਦੇ ਵਿਕਾਸ ਲਈ ਰਲਕੇ ਹੰਭਲਾ ਮਾਰਾਂਗੇ-ਸਰਪੰਚ ਤੇ ਪੰਚਾਇਤ ਮੈਂਬਰ ਪਟਿਆਲਾ, 16 ਅਕਤੂਬਰ : ਪਟਿਆਲਾ ਸ਼ਹਿਰੀ ਹਲਕੇ ਦੀ ਇਕਲੌਤੀ ਗ੍ਰਾਮ ਪੰਚਾਇਤ ਪਿੰਡ ਨਿਊ ਖੇੜੀ ਵਿਖੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਯਤਨਾਂ ਸਦਕਾ ਸਰਬਸੰਮਤੀ ਨਾਲ ਸਰਪੰਚ ਤੇ ਬਾਕੀ ਦੇ ਪੰਚਾਂ ਦੀ ਚੋਣ ਕੀਤੀ ਗਈ। ਇਸ ਚੋਣ ਵਿੱਚ ਬਲਵਿੰਦਰਜੀਤ ਸਿੰਘ ਸੰਧੂ ਨੂੰ ਸਰਪੰਚ ਵਜੋਂ ਅਤੇ 9 ਵਾਰਡਾਂ ਦੇ ਪੰਚਾਂ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ, ਜਿਨ੍ਹਾਂ ਵਿੱਚ ਪਰਮਜੀਤ ਸਿੰਘ, ਸ਼ੀਨੂ ਗਰਗ, ਇੰਦਰਜੀਤ ਸਿੰਘ, ਜਸਵੰਤ ਸਿੰਘ, ਬਲਜੀਤ ਸਿੰਘ, ਨਿੱਧੀ ਖੋਸਲਾ, ਜਸਲੀਨ ਕੌਰ, ਦਮਨਪ੍ਰੀਤ ਕੌਰ ਤੇ ਚਿਮਨਾ ਰਾਣੀ ਸ਼ਾਮਲ ਹਨ । ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਗਏ ਐਲਾਨ ਅਨੁਸਾਰ ਪੰਜਾਬ ਸਰਕਾਰ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਵਿਸ਼ੇਸ਼ ਸਹਾਇਤਾ ਦੇਵੇਗੀ, ਜਿਸ ਲਈ ਪਿੰਡ ਵਾਸੀਆਂ ਨੇ ਫੈਸਲਾ ਕੀਤਾ ਕਿ ਉਹ ਆਪਣੇ ਪਿੰਡ ਦੀ ਪੰਚਾਇਤ ਨੂੰ ਸਰਬਸੰਮਤੀ ਨਾਲ ਚੁਨਣਗੇ । ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸਰਪੰਚ ਤੇ ਸਮੁੱਚੀ ਪੰਚਾਇਤ ਨੂੰ ਇਸ ਨੇਕ ਕਾਰਜ ਲਈ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਪਿੰਡ ‘ਚ ਸਰਬਸੰਮਤੀ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਉਹ ਖੁਦ ਇਸ ਪਿੰਡ ਦੇ ਵਿਕਾਸ ਲਈ ਵਚਨਬੱਧ ਰਹਿਣਗੇ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨੇ ਆਪਸੀ ਧੜੇਬੰਦੀ ਤੋਂ ਉੱਪਰ ਉਠ ਕੇ ਜੋ ਫ਼ੈਸਲਾ ਕੀਤਾ ਹੈ ਉਹ ਸ਼ਲਾਘਾਯੋਗ ਹੈ। ਇਸ ਮੌਕੇ ਰਵਿੰਦਰਪਾਲ ਸਿੰਘ ਜੋਨੀ ਕੋਹਲੀ ਅਤੇ ਹੋਰ ਆਗੂ ਵੀ ਹਾਜ਼ਰ ਸਨ । ਇਸ ਮੌਕੇ ਸਰਪੰਚ ਬਲਵਿੰਦਰਜੀਤ ਸਿੰਘ ਸੰਧੂ ਤੇ ਹੋਰ ਪੰਚਾਂ ਨੇ ਵਿਧਾਇਕ ਕੋਹਲੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੇ ਵਿਧਾਇਕ ਦੀ ਅਗਵਾਈ ਹੇਠ ਪਿੰਡ ਦੇ ਵਿਕਾਸ ਲਈ ਰਲਕੇ ਹੰਭਲਾ ਮਾਰਨਗੇ । ਵਿਧਾਇਕ ਕੋਹਲੀ ਨੇ ਸਮੁੱਚੀ ਪੰਚਾਇਤ ਦਾ ਸਨਮਾਨ ਕੀਤਾ ।
Punjab Bani 16 October,2024
ਜ਼ਿਲਾ ਸੰਗਰੂਰ ਵਿੱਚ 79.45 ਪ੍ਰਤੀਸ਼ਤ ਪੋਲਿੰਗ ਹੋਈ : ਜ਼ਿਲ੍ਹਾ ਚੋਣਕਾਰ ਅਫ਼ਸਰ
'ਗ੍ਰਾਮ ਪੰਚਾਇਤ ਚੋਣਾਂ -2024' ਜ਼ਿਲਾ ਸੰਗਰੂਰ ਵਿੱਚ 79.45 ਪ੍ਰਤੀਸ਼ਤ ਪੋਲਿੰਗ ਹੋਈ : ਜ਼ਿਲ੍ਹਾ ਚੋਣਕਾਰ ਅਫ਼ਸਰ ਕੁਲ 5 ਲੱਖ 25 ਹਜ਼ਾਰ 783 ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਜ਼ਿਲਾ ਚੋਣਕਾਰ ਅਫ਼ਸਰ ਵੱਲੋਂ ਸਮੂਹ ਵੋਟਰਾਂ, ਚੋਣ ਅਮਲੇ, ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਧੰਨਵਾਦ ਸੰਗਰੂਰ, 16 ਅਕਤੂਬਰ : ਜ਼ਿਲ੍ਹਾ ਸੰਗਰੂਰ ’ਚ ਗ੍ਰਾਮ ਪੰਚਾਇਤ ਚੋਣਾਂ-2024 ਦੌਰਾਨ ਵੋਟ ਪ੍ਰਤੀਸ਼ਤਤਾ 79.45 ਫੀਸਦ ਰਹੀ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣਕਾਰ ਅਫਸਰ- ਕਮ - ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਨੇ ਦੱਸਿਆ ਕਿ ਜ਼ਿਲੇ ਵਿੱਚ ਪੈਂਦੇ ਅੱਠ ਬਲਾਕਾਂ ਵਿੱਚ ਗ੍ਰਾਮ ਪੰਚਾਇਤ ਚੋਣਾਂ ਦੌਰਾਨ ਕੁਲ 5 ਲੱਖ 25 ਹਜ਼ਾਰ 783 ਵੋਟਰਾਂ ਵੱਲੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਗਈ। ਉਹਨਾਂ ਨੇ ਜ਼ਿਲ੍ਹੇ ਦੇ ਸਮੂਹ ਵੋਟਰਾਂ, ਚੋਣ ਅਮਲੇ, ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਸ਼ਾਂਤਮਈ ਮਾਹੌਲ ਵਿੱਚ ਸਮੁੱਚੀ ਚੋਣ ਪ੍ਰਕਿਰਿਆ ਨੇਪਰੇ ਚੜ੍ਹਾਉਣ ਵਿੱਚ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਜ਼ਿਲ੍ਹਾ ਚੋਣਕਾਰ ਅਫ਼ਸਰ ਸ਼੍ਰੀ ਸੰਦੀਪ ਰਿਸ਼ੀ ਨੇ ਦੱਸਿਆ ਕਿ ਬਲਾਕ ਅੰਨਦਾਣਾ ਵਿੱਚ 80.54 ਪ੍ਰਤੀਸ਼ਤ, ਬਲਾਕ ਭਵਾਨੀਗੜ੍ਹ ਵਿੱਚ 77.59 ਪ੍ਰਤੀਸ਼ਤ, ਬਲਾਕ ਧੂਰੀ ਵਿੱਚ 79.77 ਪ੍ਰਤੀਸ਼ਤ, ਬਲਾਕ ਦਿੜਬਾ ਵਿੱਚ 79.40 ਪ੍ਰਤੀਸ਼ਤ, ਬਲਾਕ ਲਹਿਰਾਗਾਗਾ ਵਿੱਚ 80.74 ਪ੍ਰਤੀਸ਼ਤ , ਬਲਾਕ ਸੰਗਰੂਰ ਵਿੱਚ 80.46 ਪ੍ਰਤੀਸ਼ਤ, ਬਲਾਕ ਸ਼ੇਰਪੁਰ ਵਿੱਚ 76.52 ਪ੍ਰਤੀਸ਼ਤ ਅਤੇ ਬਲਾਕ ਸੁਨਾਮ ਵਿੱਚ 80.56 ਪ੍ਰਤੀਸ਼ਤ ਵੋਟਾਂ ਪਈਆਂ । ਜ਼ਿਲਾ ਚੋਣਕਾਰ ਅਫ਼ਸਰ ਸ਼੍ਰੀ ਸੰਦੀਪ ਰਿਸ਼ੀ, ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸਰਤਾਜ ਸਿੰਘ ਚਾਹਲ ਅਤੇ ਵਧੀਕ ਜ਼ਿਲ੍ਹਾ ਚੋਣਕਾਰ ਅਫਸਰ ਸ੍ਰੀ ਸੁਖਚੈਨ ਸਿੰਘ ਪਾਪੜਾ ਨੇ ਜ਼ਿਲੇ ਦੇ ਸਮੁੱਚੇ ਵੋਟਰਾਂ ਦਾ ਸ਼ਾਂਤਮਈ ਵੋਟਿੰਗ ਪ੍ਰਕਿਰਿਆ ਲਈ ਧੰਨਵਾਦ ਕੀਤਾ । ਉਨਾਂ ਚੋਣ ਅਮਲੇ ਤੇ ਰਿਟਰਨਿੰਗ ਅਧਿਕਾਰੀਆਂ ਸਮੇਤ ਸਮੂਹ ਨਾਗਰਿਕਾਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਸਭ ਦੇ ਸਹਿਯੋਗ ਨਾਲ ਜ਼ਿਲਾ ਸੰਗਰੂਰ ਵਿਖੇ ਸਮੁੱਚਾ ਪੋਲਿੰਗ ਕਾਰਜ ਅਮਨ ਅਮਾਨ ਨਾਲ ਨੇਪਰੇ ਚੜ੍ਹਿਆ ।
Punjab Bani 16 October,2024
4 ਜ਼ਿਲ੍ਹਿਆਂ ਦੀਆਂ 8 ਪੰਚਾਇਤਾਂ ‘ਚ ਮੁੜ ਚੋਣਾਂ ; ਜਲਦ ਹੋਵੇਗਾ ਤਰੀਕਾਂ ਦਾ ਐਲਾਨ
4 ਜ਼ਿਲ੍ਹਿਆਂ ਦੀਆਂ 8 ਪੰਚਾਇਤਾਂ ‘ਚ ਮੁੜ ਚੋਣਾਂ ; ਜਲਦ ਹੋਵੇਗਾ ਤਰੀਕਾਂ ਦਾ ਐਲਾਨ ਚੰਡੀਗੜ੍ਹ : ਪੰਜਾਬ ‘ਚ ਬੀਤੇ ਕਲ ਪੰਚਾਇਤੀ ਚੋਣਾਂ ਦੌਰਾਨ ਕਈ ਥਾਵਾਂ ‘ਤੇ ਹਿੰਸਾ ਅਤੇ ਹੋਰ ਬੇਨਿਯਮੀਆਂ ਦੀਆਂ ਖਬਰਾਂ ਸਾਹਮਣੇ ਆਈਆਂ ਸਨ । ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਤੋਂ ਪ੍ਰਾਪਤ ਰਿਪੋਰਟ ਤੋਂ ਬਾਅਦ ਚੋਣ ਕਮਿਸ਼ਨ ਨੇ 4 ਜ਼ਿਲ੍ਹਿਆਂ ਦੀਆਂ 8 ਪੰਚਾਇਤਾਂ ਵਿੱਚ ਪੰਚਾਇਤੀ ਚੋਣਾਂ ਦੁਬਾਰਾ ਕਰਵਾਉਣ ਦਾ ਫੈਸਲਾ ਕੀਤਾ ਹੈ । ਹਾਲਾਂਕਿ ਦੁਬਾਰਾ ਚੋਣਾਂ ਕਦੋਂ ਕਰਵਾਈਆਂ ਜਾਣਗੀਆਂ, ਇਸ ਦੀ ਤਰੀਕ ਦਾ ਐਲਾਨ ਨਹੀਂ ਕੀਤਾ ਗਿਆ ਹੈ। ਇਸ ਸਬੰਧੀ ਵੀ ਜਲਦੀ ਹੀ ਫੈਸਲਾ ਲਿਆ ਜਾਵੇਗਾ । ਜਿਨ੍ਹਾਂ ਥਾਵਾਂ ‘ਤੇ ਮੁੜ ਚੋਣਾਂ ਹੋਣੀਆਂ ਹਨ, ਉਨ੍ਹਾਂ ਵਿੱਚ ਮਾਨਸਾ, ਫ਼ਿਰੋਜ਼ਪੁਰ, ਮੋਗਾ ਅਤੇ ਪਟਿਆਲਾ ਜ਼ਿਲ੍ਹਿਆਂ ਦੀਆਂ 8 ਪੰਚਾਇਤਾਂ ਸ਼ਾਮਲ ਹਨ । ਚੋਣ ਕਮਿਸ਼ਨ ਤੋਂ ਮਿਲੀ ਜਾਣਕਾਰੀ ਮੁਤਾਬਕ ਜ਼ਿਲ੍ਹਾ ਮਾਨਸਾ ਦੀ ਮਾਨਸਾ ਖੁਰਦ ਪੰਚਾਇਤ ਵਿੱਚ ਸਰਪੰਚ ਅਤੇ 5 ਅਹੁਦਿਆਂ ਲਈ ਮੁੜ ਚੋਣ ਕਰਵਾਈ ਜਾਵੇਗੀ। ਇਸੇ ਤਰ੍ਹਾਂ ਫ਼ਿਰੋਜ਼ਪੁਰ ਦੇ ਪਿੰਡ ਲੋਹਕੇ ਖੁਰਦ ਵਿੱਚ ਮੁੜ ਪੰਚਾਇਤੀ ਚੋਣਾਂ ਹੋਣਗੀਆਂ । ਮੋਗਾ ਜ਼ਿਲ੍ਹੇ ਦੀ ਪੰਚਾਇਤ ਕੋਟਲਾ ਮੇਹਰ ਸਿੰਘ ਵਾਲਾ ਦੇ ਪੋਲਿੰਗ ਬੂਥ ਨੰਬਰ 118 ਅਤੇ 119 ਵਿੱਚ ਮੁੜ ਵੋਟਾਂ ਪਾਉਣ ਦੇ ਹੁਕਮ ਦਿੱਤੇ ਗਏ ਹਨ। ਜ਼ਿਲ੍ਹਾ ਪਟਿਆਲਾ ਦੇ ਪਿੰਡ ਖੁੱਡਾ ਬਲਾਕ (ਸੰਗਰੂਰ), ਪਿੰਡ ਪੰਚਾਇਤ ਖੇਤੀ ਰਾਜੂ ਬਲਾਕ ਭੁਨਰਹੇੜੀ ਅਤੇ ਪਿੰਡ ਪੰਚਾਇਤ ਕਰੀਮ ਨਗਰ ਵਿੱਚ ਮੁੜ ਚੋਣਾਂ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ।
Punjab Bani 16 October,2024
ਸਨੌਰ ਦੇ ਪਿੰਡ ਖੁੱਡਾ ਵਿਖੇ ਰੋਸਮਈ ਧਰਨੇ ਦੇ ਚਲਦਿਆਂ ਅੱਜ ਵੀ ਨਹੀਂ ਸ਼ੁਰੂ ਹੋ ਸਕੀ ਵੋਟਿੰਗ
ਸਨੌਰ ਦੇ ਪਿੰਡ ਖੁੱਡਾ ਵਿਖੇ ਰੋਸਮਈ ਧਰਨੇ ਦੇ ਚਲਦਿਆਂ ਅੱਜ ਵੀ ਨਹੀਂ ਸ਼ੁਰੂ ਹੋ ਸਕੀ ਵੋਟਿੰਗ ਪਟਿਆਲਾ : ਵਿਧਾਨ ਸਭਾ ਹਲਕਾ ਸਨੌਰ ਦੇ ਪਿੰਡ ਖੁੱਡਾ ਵਿੱਚ ਬੀਤੇ ਦਿਨੀਂ ਵੋਟਿੰਗ ਪ੍ਰਕਿਰਿਆ ਦੌਰਾਨ ਚੱਲੀ ਗੋਲੀ ਵਿੱਚ ਇੱਕ ਵਿਅਕਤੀ ਜਿਥੇ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਸੀ ਦੇ ਚਲਦਿਆਂ ਵੋਟਿੰਗ ਪ੍ਰਕਿਰਿਆ ਰੋਕ ਦਿੱਤੀ ਗਈ ਸੀ ਤੇ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਅੱਜ 16 ਅਕਤੂਬਰ ਨੂੰ ਪਿੰਡ ਖੁੱਡਾ ਵਿੱਚ ਮੁੜ ਵੋਟਿੰਗ ਕਰਵਾਉਣ ਦੇ ਆਦੇਸ਼ ਦਿੱਤੇ ਗਏ ਸਨ ਪਰ ਪਿੰਡ ਵਾਸੀਆਂ ਵਲੋਂ ਲਗਾਏ ਗਏ ਰੋਸ ਮਈ ਧਰਨੇ ਦੇ ਚਲਦਿਆਂ ਅੱਜ ਵੀ ਵੋਟਿੰਗ ਦਾ ਕਾਰਜ ਸ਼ੁਰੂ ਨਹੀਂ ਹੋ ਸਕਿਆ ਹੈ।ਧਰਨਾਕਾਰੀਆਂ ਨੇ ਮੰਗ ਕੀਤੀ ਕਿ ਜਦੋਂ ਤੱਕ ਮੁਲਜਮਾਂ ਤੇ ਠੋਸ ਕਾਰਵਾਈ ਨਹੀਂ ਕੀਤੀ ਜਾਂਦੀ ਤੇ ਜ਼ਖ਼ਮੀ ਵਿਅਕਤੀ ਘਰ ਨਹੀਂ ਆ ਜਾਂਦਾ ਉਦੋਂ ਤੱਕ ਵੋਟਿੰਗ ਸ਼ੁਰੂ ਨਹੀਂ ਹੋਣ ਦਿੱਤੀ ਜਾਵੇਗੀ।
Punjab Bani 16 October,2024
ਪਿੰਡ ਡਗਾਣਾ ਖ਼ੁਰਦ ਵਿਖੇ ਸਰਪੰਚੀ ਅਹੁਦੇ ਤੇ ਪ੍ਰਵਾਸੀ ਮਜ਼ਦੂਰ ਨੇ ਕੀਤੀ ਜਿੱਤ ਹਾਸਲ
ਪਿੰਡ ਡਗਾਣਾ ਖ਼ੁਰਦ ਵਿਖੇ ਸਰਪੰਚੀ ਅਹੁਦੇ ਤੇ ਪ੍ਰਵਾਸੀ ਮਜ਼ਦੂਰ ਨੇ ਕੀਤੀ ਜਿੱਤ ਹਾਸਲ ਹੁਸਿ਼ਆਰਪੁਰ : ਪੰਜਾਬ ਭਰ ਵਿਚ ਹੋਈਆਂ ਪੰਚਾਇਤੀ ਚੋਣਾਂ ਦਰਮਿਆਨ ਹੁਸ਼ਿਆਰਪੁਰ ਦੇ ਪਿੰਡ ਡਗਾਣਾ ਖ਼ੁਰਦ ਵਿਖੇ ਸਰਪੰਚੀ ਦੀ ਉਮੀਦਵਾਰ ਪ੍ਰਵਾਸੀ ਮਜ਼ਦੂਰ ਨੇ ਜਿੱਤ ਹਾਸਲ ਕਰ ਕੇ ਪਿੰਡ ਦੀ ਸਰਪੰਚੀ `ਤੇ ਕਬਜ਼ਾ ਕਰ ਲਿਆ ਹੈ। ਦੱਸਣਯੋਗ ਹੈ ਕਿ ਪਿੰਡ ਦੀਆਂ ਕੁੱਲ 107 ਵੋਟਾਂ `ਚੋਂ 47 ਵੋਟਾਂ ਲੈ ਕੇ ਰਾਮ ਬਾਈ ਨੇ ਸਰਪੰਚੀ ਦੀਆਂ ਚੋਣਾਂ `ਚ ਜਿੱਤ ਹਾਸਲ ਕਰ ਲਈ ਹੈ, ਜਦਕਿ ਉਸ ਦੀ ਮੁਕਾਬਲੇਬਾਜ਼ ਸੀਮਾ ਨੂੰ ਸਿਰਫ਼ 17 ਵੋਟਾਂ ਹਾਸਲ ਹੋਈਆਂ। ਇਸ ਜਿੱਤ ਮਗਰੋਂ ਉਨ੍ਹਾਂ ਦੇ ਸਮਰਥਕਾਂ `ਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਤੇ ਉਹ ਇਕ ਦੂਜੇ ਨੂੰ ਲੱਡੂ ਖੁਆ ਕੇ ਮੂੰਹ ਮਿੱਠਾ ਕਰਵਾ ਰਹੇ ਹਨ।ਜਿੱਤ ਹਾਸਲ ਕਰਨ ਤੋਂ ਬਾਅਦ ਰਾਮ ਬਾਈ ਨੇ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਇਸ ਤੋਂ ਪਹਿਲਾਂ ਵੀ ਇਕ ਵਾਰ ਸਰਪੰਚ ਰਹਿ ਚੁੱਕੇ ਹਨ ਤੇ ਪਿੰਡ ਵਾਸੀਆਂ ਵੱਲੋਂ ਉਨ੍ਹਾਂ ਨੂੰ ਦੁਬਾਰਾ ਸਰਪੰਚ ਚੁਣੇ ਜਾਣ `ਤੇ ਉਹ ਲੋਕਾਂ ਦਾ ਧੰਨਵਾਦ ਕਰਦੇ ਹਨ।
Punjab Bani 16 October,2024
ਪਟਿਆਲਾ ਦੇ ਜਿਹੜੇ ਤਿੰਨ ਪਿੰਡਾਂ ’ਚ ਰੱਦ ਹੋਈ ਸੀ ਚੋਣ ਵਿੱਚ ਅੱਜ ਮੁੜ ਹੋਵੇਗੀ ਪੋਲਿੰਗ
ਪਟਿਆਲਾ ਦੇ ਜਿਹੜੇ ਤਿੰਨ ਪਿੰਡਾਂ ’ਚ ਰੱਦ ਹੋਈ ਸੀ ਚੋਣ ਵਿੱਚ ਅੱਜ ਮੁੜ ਹੋਵੇਗੀ ਪੋਲਿੰਗ ਪਟਿਆਲਾ : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਦਿੱਤੇ ਆਦੇਸ਼ਾਂ ਮੁਤਾਬਕ ਪਟਿਆਲਾ ਜ਼ਿਲ੍ਹੇ ਦੇ ਤਿੰਨ ਪਿੰਡਾਂ ਸਨੌਰ ਬ ਲਾਕ ਦੇ ਪਿੰਡ ਖੁੱਡਾ, ਭੁੱਨਰਹੇੜੀ ਬਲਾਕ ਦੇ ਪਿੰਡ ਖੇੜੀ ਰਾਜੂ ਸਿੰਘ ਅਤੇ ਪਾਤੜਾਂ ਬਲਾਕ ਦੇ ਪਿੰਡ ਕਰੀਮਨਗਰ (ਚਿੱਚੜਵਾਲ) ਵਿੱਚ ਅੱਜ 16 ਅਕਤੂਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਦੁਬਾਰਾ ਵੋਟਾਂ ਪੈਣਗੀਆਂ। ਬੀਤੀ ਰਾਤ ਪ੍ਰਾਪਤ ਹੋਏ ਅੰਕੜਿਆਂ ਅਨੁਸਾਰ ਜ਼ਿਲ੍ਹੇ ਦੇ ਪਿੰਡਾਂ ਵਿੱਚ ਗ੍ਰਾਮ ਪੰਚਾਇਤ ਚੋਣਾਂ ਵਿੱਚ ਪਈਆਂ ਵੋਟਾਂ ਦੀ ਪੋਲਿੰਗ ਪ੍ਰਤੀਸ਼ਤਤਾ 73.57% ਰਹੀ ਹੈ।
Punjab Bani 16 October,2024
ਜਿਮਖਾਨਾ ਚੋਣਾ ਫਰੈਂਡਸ਼ਿਪ ਗਰੁੱਪ ਨੂੰ ਅਦਾਲਤ ਬਾਜ਼ਾਰ, ਕੱਪੜਾ ਅਤੇ ਸਪੇਅਰ ਪਾਰਟ ਐਸੋਸੀਏਸ਼ਨ ਨੇ ਦਿੱਤਾ ਸਮਰਥਨ
ਜਿਮਖਾਨਾ ਚੋਣਾ ਫਰੈਂਡਸ਼ਿਪ ਗਰੁੱਪ ਨੂੰ ਅਦਾਲਤ ਬਾਜ਼ਾਰ, ਕੱਪੜਾ ਅਤੇ ਸਪੇਅਰ ਪਾਰਟ ਐਸੋਸੀਏਸ਼ਨ ਨੇ ਦਿੱਤਾ ਸਮਰਥਨ ਪਟਿਆਲਾ : ਆਗਾਮੀ ਜਿਮਖਾਨਾ ਚੋਣਾ ਦੇ ਮੱਦੇਨਜ਼ਰ ਅੱਜ ਅਦਾਲਤ ਬਾਜ਼ਾਰ ਮਾਰਕੀਟ ਐਸੋਸੀਏਸ਼ਨ, ਕੱਪੜਾ ਐਸੋਸੀਏਸ਼ਨ ਅਤੇ ਸਪੇਅਰ ਪਾਰਟ ਐਸੋਸੀਏਸ਼ਨ ਵੱਲੋਂ ਫਰੈਂਡਸ਼ਿਪ ਗਰੁੱਪ ਦੇ ਸਮੂਹ ਉਮੀਦਵਾਰਾਂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ । ਅੱਜ ਜਿਮਖਾਨਾ ਕਲੱਬ ਦੇ ਨਵੇਂ ਚੁਣੇ ਪ੍ਰਧਾਨ ਦੀਪਕ ਕੰਮਪਾਨੀ ਅਤੇ ਸਕੱਤਰ ਦੀ ਚੋਣ ਲੜ ਰਹੇ ਡਾ. ਸੁਖਦੀਪ ਬੋਪਾਰਾਏ, ਹਰਪ੍ਰੀਤ ਸੰਧੂ, ਵਿਕਾਸ ਪੂਰੀ, ਵਿਨੋਦ ਸ਼ਰਮਾ, ਸੰਚਿਤ ਬਾਂਸਲ ਅਤੇ ਸਮੁੱਚੀ ਟੀਮ ਨੇ ਅਦਾਲਤ ਬਾਜਾਰ ਵਿੱਚ ਪਹੁੰਚ ਕੇ ਆਪਣੇ ਕਲੱਬ ਦੀ ਬਿਹਤਰੀ ਅਤੇ ਭਵਿੱਖ ਵਿੱਚ ਮਿਲਣ ਵਾਲੀਆਂ ਸ਼ਾਨਦਾਰ ਸੁਵਿਧਾਵਾਂ ਲਈ ਸਮੁੱਚੇ ਉਮੀਦਵਾਰਾਂ ਲਈ ਸਮਰਥਨ ਅਤੇ ਵੋਟਾਂ ਮੰਗੀਆਂ । ਇਸ ਮੌਕੇ ਤਿੰਨੋ ਐਸੋਸੀਏਸ਼ਨ ਦੇ ਮੈਂਬਰਾਂ ਨੇ ਫਰੈਂਡਸ਼ਿਪ ਗਰੁੱਪ ਦੇ ਉਮੀਦਵਾਰਾਂ ਨੂੰ ਯਕੀਨ ਦਵਾਇਆ ਕਿ ਉਹਨਾਂ ਦੀ ਟੀਮਾਂ ਦੇ ਸਾਰੇ ਹੀ ਕਲੱਬ ਮੈਂਬਰ ਫਰੈਂਡਸ਼ਿਪ ਗਰੁੱਪ ਦੇ ਉਮੀਦਵਾਰਾਂ ਦੇ ਹੱਕ ਵਿੱਚ ਵੱਧ ਤੋਂ ਵੱਧ ਵੋਟਾਂ ਪਾ ਕੇ ਉਹਨਾਂ ਨੂੰ ਜੇਤੂ ਬਣਾਉਣਗੇ । ਇਸ ਮੌਕੇ ਬਿਕਰਮਜੀਤ ਸਿੰਘ, ਕਰਨ ਗੌੜ, ਰਾਹੁਲ ਮਹਿਤਾ, ਜਤਿਨ ਗੋਇਲ, ਡਾ.ਅੰਨਸ਼ੂਮਨ ਖਰਬੰਦਾ, ਅਵਿਨਾਸ਼ ਗੁਪਤਾ, ਪ੍ਰਦੀਪ ਸਿੰਗਲਾ ਤੋਂ ਇਲਾਵਾ, ਅਨਿਲ ਮੰਗਲਾ, ਗੁਰੂਪਿਆਰ ਜੱਗੀ, ਗੁਰਮੀਤ ਸਿੰਘ ਜੱਗੀ, ਜਤਿਨ ਮਿੱਤਲ, ਅਕਸ਼ੇ ਗੋਪਾਲ, ਸੁਨੀਲ ਅਗਰਵਾਲ, ਸਹਿਜ ਜੱਗੀ, ਅਜੇ ਬਾਂਸਲ, ਅਕਸ਼ੇ ਬਾਂਸਲ, ਸੰਦੀਪ ਮਿੱਤਲ, ਵਿਨੋਦ ਚੋਪੜਾ, ਕਮਲਜੀਤ ਸਿੰਘ, ਜਗਜੋਤ ਸਭਰਵਾਲ, ਕਮਲ ਗਰਗ, ਰਜੀਵ ਗੁਪਤਾ, ਆਸ਼ੀਸ਼ ਜੈਨ, ਸੰਜੀਵ ਬਾਂਸਲ, ਕੁਨਾਲ ਗੁਪਤਾ ਅਤੇ ਸੰਦੀਪ ਮਿੱਤਲ ਆਦਿ ਹਾਜ਼ਰ ਸਨ।
Punjab Bani 15 October,2024
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਚਾਇਤੀ ਚੋਣਾਂ ਦੌਰਾਨ ਪਾਈ ਵੋਟ
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਚਾਇਤੀ ਚੋਣਾਂ ਦੌਰਾਨ ਪਾਈ ਵੋਟ ਚੰਡੀਗੜ੍ਹ, 15 ਅਕਤੂਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਚਾਇਤੀ ਚੋਣਾਂ ਵਿੱਚ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਦਿਆਂ ਪਰਿਵਾਰ ਸਮੇਤ ਆਪਣੇ ਜੱਦੀ ਪਿੰਡ ਸੰਧਵਾਂ ਦੇ ਬੂਥ ਨੰਬਰ 95 'ਤੇ ਵੋਟ ਪਾਈ । ਜ਼ਮਹੂਰੀਅਤ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਨਾਗਰਿਕਾਂ ਨੂੰ ਚੋਣ ਪ੍ਰਕਿਰਿਆ ਵਿਚ ਸਰਗਰਮੀ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੰਚਾਇਤੀ ਚੋਣਾਂ ਸਥਾਨਕ ਵਿਕਾਸ ਅਤੇ ਭਾਈਚਾਰਕ ਸਾਂਝ ਲਈ ਮਹੱਤਵਪੂਰਨ ਹਨ । ਜ਼ਿਕਰਯੋਗ ਹੈ ਕਿ ਸਪੀਕਰ ਸ. ਸੰਧਵਾਂ ਦਾ ਸਿਆਸੀ ਸਫ਼ਰ ਪੰਚਾਇਤੀ ਚੋਣਾਂ ਨਾਲ ਹੀ ਸ਼ੁਰੂ ਹੋਇਆ ਸੀ, ਜੋ ਉਨ੍ਹਾਂ ਦੀ ਸਥਾਨਕ ਪ੍ਰਸ਼ਾਸਨ ਅਤੇ ਭਾਈਚਾਰਕ ਵਿਕਾਸ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਹ ਜ਼ਮੀਨੀ ਪਹੁੰਚ ਉਨ੍ਹਾਂ ਦੀ ਸਿਆਸੀ ਧਾਰਨਾ ਨੂੰ ਪਰਪੱਕ ਕਰਦੀ ਹੈ । ਸਪੀਕਰ ਨੇ ਅੱਗੇ ਕਿਹਾ ਕਿ ਪੰਚਾਇਤੀ ਚੋਣਾਂ ਭਾਰਤ ਦੀ ਲੋਕਤੰਤਰੀ ਪ੍ਰਣਾਲੀ ਦੀ ਨੀਂਹ ਹਨ ਅਤੇ ਇੱਥੋਂ ਹੀ ਸਿਆਸੀ ਸਫ਼ਰ ਸ਼ੁਰੂ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ ।
Punjab Bani 15 October,2024
ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨ
ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨ 13 ਨਵੰਬਰ ਨੂੰ ਪੈਣਗੀਆਂ ਵੋਟਾਂ, 23 ਨਵੰਬਰ ਨੂੰ ਆਉਣਗੇ ਨਤੀਜੇ : ਸਿਬਿਨ ਸੀ ਚਾਰੋਂ ਵਿਧਾਨ ਸਭਾ ਹਲਕਿਆਂ ‘ਚ ਕੁੱਲ ਵੋਟਰਾਂ ਦੀ ਗਿਣਤੀ 6 ਲੱਖ 96 ਹਜ਼ਾਰ 316 ਅਤੇ ਕੁੱਲ ਪੋਲਿੰਗ ਸਟੇਸ਼ਨ 831 : ਮੁੱਖ ਚੋਣ ਅਧਿਕਾਰੀ ਚੰਡੀਗੜ੍ਹ, 15 ਅਕਤੂਬਰ : ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 10-ਡੇਰਾ ਬਾਬਾ ਨਾਨਕ, 44-ਚੱਬੇਵਾਲ (ਐਸ.ਸੀ), 84- ਗਿੱਦੜਬਾਹਾ ਅਤੇ 103 ਬਰਨਾਲਾ ਲਈ ਜ਼ਿਮਨੀ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਚਾਰ ਵਿਧਾਨ ਸਭਾ ਹਲਕਿਆਂ ਦੀ ਜ਼ਿਮਨੀ ਚੋਣ ਲਈ ਜਾਰੀ ਕੀਤੇ ਗਏ ਪ੍ਰੋਗਰਾਮ ਮੁਤਾਬਕ 18 ਅਕਤੂਬਰ (ਸ਼ੁੱਕਰਵਾਰ) ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 25 ਅਕਤੂਬਰ (ਸ਼ੁੱਕਰਵਾਰ) ਹੋਵੇਗੀ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 28 ਅਕਤੂਬਰ (ਸੋਮਵਾਰ) ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ 30 ਅਕਤੂਬਰ (ਬੁੱਧਵਾਰ) ਹੈ । ਸਿਬਿਨ ਸੀ ਨੇ ਦੱਸਿਆ ਕਿ ਚਾਰੋਂ ਸੀਟਾਂ ਉੱਤੇ 13 ਨਵੰਬਰ (ਬੁੱਧਵਾਰ) ਨੂੰ ਵੋਟਾਂ ਪੈਣਗੀਆਂ ਅਤੇ 23 ਨਵੰਬਰ (ਸ਼ਨਿਚਰਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ । ਉਨ੍ਹਾਂ ਅੱਗੇ ਦੱਸਿਆ ਕਿ ਜ਼ਿਮਨੀ ਚੋਣ ਦੇ ਐਲਾਨ ਨਾਲ ਹੀ ਅੱਜ ਤੋਂ ਯਾਨੀ ਕਿ ਮੰਗਲਵਾਰ ਤੋਂ ਉਨ੍ਹਾਂ ਚਾਰ ਜ਼ਿਲ੍ਹਿਆਂ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ, ਜਿਨ੍ਹਾਂ ਜ਼ਿਲ੍ਹਿਆਂ ਵਿੱਚ ਇਹ ਵਿਧਾਨ ਸਭਾ ਹਲਕੇ ਮੌਜੂਦ ਹਨ। ਇਹ ਚਾਰ ਜ਼ਿਲ੍ਹੇ ਹਨ- ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ। ਚੋਣ ਜ਼ਾਬਤਾ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ 25 ਨਵੰਬਰ, 2024 (ਸੋਮਵਾਰ) ਤੱਕ ਲਾਗੂ ਰਹੇਗਾ। ਚਾਰ ਵਿਧਾਨ ਸਭਾ ਹਲਕਿਆਂ ਵਿੱਚ ਕੁੱਲ ਵੋਟਰਾਂ ਅਤੇ ਪੋਲਿੰਗ ਸਟੇਸ਼ਨਾਂ ਦੀ ਗਿਣਤੀ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਜ਼ਿਮਨੀ ਚੋਣ ਵਾਲੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ 10 ਅਕਤੂਬਰ, 2024 ਤੱਕ ਕੁੱਲ ਵੋਟਰਾਂ ਦੀ ਗਿਣਤੀ 6 ਲੱਖ 96 ਹਜ਼ਾਰ 316 ਹੈ ਅਤੇ ਕੁੱਲ 831 ਪੋਲਿੰਗ ਸਟੇਸ਼ਨ ਹਨ । ਉਨ੍ਹਾਂ ਦੱਸਿਆ ਕਿ 10-ਡੇਰਾ ਬਾਬਾ ਨਾਨਕ ਵਿੱਚ ਕੁੱਲ ਵੋਟਰ 1 ਲੱਖ 93 ਹਜ਼ਾਰ 268 ਹਨ। ਇੱਥੇ 241 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਇਸੇ ਤਰ੍ਹਾਂ 44-ਚੱਬੇਵਾਲ (ਐਸ ਸੀ) ਵਿਧਾਨ ਸਭਾ ਹਲਕੇ ਵਿੱਚ ਕੁੱਲ ਵੋਟਰਾਂ ਦੀ ਗਿਣਤੀ 1 ਲੱਖ 59 ਹਜ਼ਾਰ 254 ਹੈ ਅਤੇ ਇੱਥੇ ਕੁੱਲ 205 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਸਿਬਿਨ ਸੀ ਨੇ ਅੱਗੇ ਦੱਸਿਆ ਕਿ 84-ਗਿੱਦੜਬਾਹਾ ਵਿਧਾਨ ਸਭਾ ਹਲਕੇ ਵਿੱਚ ਕੁੱਲ ਵੋਟਰ 1 ਲੱਖ 66 ਹਜ਼ਾਰ 489 ਹਨ। ਇੱਥੇ ਕੁੱਲ 173 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਉੱਧਰ 103-ਬਰਨਾਲਾ ਵਿਧਾਨ ਸਭਾ ਹਲਕੇ ਵਿੱਚ ਵੋਟਰਾਂ ਦੀ ਕੁੱਲ ਸੰਖਿਆ 1 ਲੱਖ 77 ਹਜ਼ਾਰ 305 ਹੈ ਅਤੇ 212 ਪੋਲਿੰਗ ਸਟੇਸ਼ਨ ਹਨ । ਸਿਬਿਨ ਸੀ ਨੇ ਜਾਣਕਾਰੀ ਦਿੱਤੀ ਕਿ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ ਲਈ ਜ਼ਿਲ੍ਹਾ ਚੋਣ ਅਧਿਕਾਰੀ ਹਨ, ਜਦਕਿ ਹੁਸ਼ਿਆਰਪੁਰ ਦੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵਿਧਾਨ ਸਭਾ ਹਲਕਾ ਚੱਬੇਵਾਲ (ਐੱਸ ਸੀ) ਦੀ ਜ਼ਿਲ੍ਹਾ ਚੋਣ ਅਧਿਕਾਰੀ ਹੈ। ਇਸੇ ਤਰ੍ਹਾਂ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ ਜ਼ਿਲ੍ਹਾ ਚੋਣ ਅਧਿਕਾਰੀ ਹਨ। ਬਰਨਾਲਾ ਦੀ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਬਰਨਾਲਾ ਵਿਧਾਨ ਸਭਾ ਹਲਕਾ ਦੀ ਜ਼ਿਮਨੀ ਚੋਣ ਲਈ ਜ਼ਿਲ੍ਹਾ ਚੋਣ ਅਧਿਕਾਰੀ ਨਿਯੁਕਤ ਕੀਤੀ ਗਈ ਹੈ । ਸਿਬਿਨ ਸੀ ਨੇ ਅੱਗੇ ਦੱਸਿਆ ਕਿ ਐੱਸਡੀਐੱਮ ਡੇਰਾ ਬਾਬਾ ਨਾਨਕ ਨੂੰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦਾ ਰਿਟਰਨਿੰਗ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ, ਜਦਕਿ ਹੁਸ਼ਿਆਰਪੁਰ ਦੇ ਏਡੀਸੀ (ਜੀ) ਵਿਧਾਨ ਸਭਾ ਹਲਕਾ ਚੱਬੇਵਾਲ (ਐਸ ਸੀ) ਦੇ ਰਿਟਰਨਿੰਗ ਅਧਿਕਾਰੀ ਨਿਯੁਕਤ ਕੀਤੇ ਗਏ ਹਨ। ਉੱਥੇ ਹੀ ਐੱਸਡੀਐੱਮ ਗਿੱਦੜਬਾਹਾ ਨੂੰ ਵਿਧਾਨ ਸਭਾ ਹਲਕਾ ਗਿੱਦੜਬਾਹਾ ਦਾ ਰਿਟਰਨਿੰਗ ਅਧਿਕਾਰੀ ਅਤੇ ਐੱਸਡੀਐਮ ਬਰਨਾਲਾ ਨੂੰ ਵਿਧਾਨ ਸਭਾ ਹਲਕਾ ਬਰਨਾਲਾ ਦਾ ਰਿਟਰਨਿੰਗ ਅਧਿਕਾਰੀ ਲਗਾਇਆ ਗਿਆ ਹੈ । ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਕਿ ਚਾਰੋਂ ਵਿਧਾਨ ਸਭਾ ਹਲਕਿਆਂ ਦੀ ਜ਼ਿਮਨੀ ਚੋਣ ਅਮਨ ਅਮਾਨ, ਨਿਰਪੱਖਤਾ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ।
Punjab Bani 15 October,2024
ਮਹਾਰਾਸ਼ਟਰ ਤੇ ਝਾਰਖੰਡ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਚੋਣ ਕਮਿਸ਼ਨ ਨੇ ਕੀਤਾ ਐਲਾਨ
ਮਹਾਰਾਸ਼ਟਰ ਤੇ ਝਾਰਖੰਡ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਚੋਣ ਕਮਿਸ਼ਨ ਨੇ ਕੀਤਾ ਐਲਾਨ ਨਵੀਂ ਦਿੱਲੀ : ਭਾਰਤੀ ਚੋਣ ਕਮਿਸ਼ਨ ਨੇ ਮੰਗਲਵਾਰ ਨੂੰ ਮਹਾਰਾਸ਼ਟਰ ਅਤੇ ਝਾਰਖੰਡ ਵਿਧਾਨ ਸਭਾਵਾਂ ਦੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਮਹਾਰਾਸ਼ਟਰ ਵਿਧਾਨ ਸਭਾ ਦੀਆਂ ਚੋਣਾਂ ਇੱਕੋ ਗੇੜ ਵਿਚ 20 ਨਵੰਬਰ ਨੂੰ ਹੋਣਗੀਆਂ, ਜਦੋਂਕਿ ਝਾਰਖੰਡ ਵਿਧਾਨ ਸਭਾ ਲਈ ਦੋ ਗੇੜਾਂ ਵਿਚ 13 ਤੇ 20 ਨਵੰਬਰ ਨੂੰ ਪੋਲਿੰਗ ਹੋਵੇਗੀ।ਇਹ ਐਲਾਨ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਇਥੇ ਇਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਹੈ ।
Punjab Bani 15 October,2024
ਹਲਕਾ ਸਨੌਰ ’ਚ ਚੱਲੀਆਂ ਗੋਲੀਆਂ
ਹਲਕਾ ਸਨੌਰ ’ਚ ਚੱਲੀਆਂ ਗੋਲੀਆਂ ਸਨੌਰ, 15 ਅਕਤੂਬਰ : ਜਿਲਾ ਪਟਿਆਲਾ ਅਧੀਨ ਆਉਂਦੇ ਕਸਬਾ ਸਨੌਰ ਵਿਖੇ ਪੰਚਾਇਤੀ ਚੋਣਾਂ ਦੀ ਵੋਟਿੰਗ ਦੌਰਾਨ ਉਸ ਸਮੇਂ ਵੱਡਾ ਹੰਗਾਮਾ ਹੋ ਗਿਆ ਜਦੋਂ ਇਸ ਮੌਕੇ ਗੋਲੀਆਂ ਚੱਲ ਗਈਆਂ।
Punjab Bani 15 October,2024
ਪਿੰਡ ਮਚਾਕੀ ਖੁਰਦ ਵਿਚ ਪੁਲਸ ਨੇ ਅਕਾਲੀ ਦਲ ਬਾਦਲ ਦੇ ਸਮਰਥਕ ਉਮੀਦਵਾਰ ਨੂੰ ਲਿਆ ਹਿਰਾਸਤ `ਚ
ਪਿੰਡ ਮਚਾਕੀ ਖੁਰਦ ਵਿਚ ਪੁਲਸ ਨੇ ਅਕਾਲੀ ਦਲ ਬਾਦਲ ਦੇ ਸਮਰਥਕ ਉਮੀਦਵਾਰ ਨੂੰ ਲਿਆ ਹਿਰਾਸਤ `ਚ ਸਾਦਿਕ : ਪੰਜਾਬ ਦੇ ਜਿਲਾ ਫਰੀਦਕੋਟ ਦੇ ਪਿੰਡ ਮਚਾਕੀ ਖੁਰਦ ਵਿਚ ਪੁਲਸ ਨੇ ਅਕਾਲੀ ਦਲ ਬਾਦਲ ਦੇ ਸਮਰਥਕ ਉਮੀਦਵਾਰ ਨੂੰ ਹਿਰਾਸਤ `ਚ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਅਕਾਲੀ ਆਗੂ ਪਰਮਬੰਸ ਸਿੰਘ ਰੋਮਾਣਾ ਨੇ ਸਵਾਲ ਚੁੱਕੇ ਅਤੇ ਦੋਸ਼ ਲਗਾਏ ਕਿ ਉਮੀਦਵਾਰ ਮਨਿੰਦਰ ਸਿੰਘ ਦੀ ਕੁੱਟਮਾਰ ਕੀਤੀ ਗਈ। ਉਸ ਖਿਲਾਫ ਵਿਧਾਇਕ ਦੀ ਸ਼ਹਿ ‘ਤੇ ਮਾਮਲਾ ਦਰਜ ਕਰ ਲਿਆ ਗਿਆ। ਬੰਟੀ ਰੋਮਾਣਾ ਨੇ ਕਿਹਾ ਕਿ ਇਹ ਕਾਰਵਾਈ ਵੋਟਰਾਂ `ਤੇ ਦਬਾਅ ਬਣਾਉਣ ਲਈ ਕੀਤੀ ਗਈ ਹੈ। ਜ਼ਿਲ੍ਹਾ ਪੁਲਸ ਮੁਖੀ ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਕਿਹਾ ਕਿ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਸਾਰੇ ਪਾਸੇ ਵੋਟਾਂ ਦਾ ਕੰਮ ਅਮਨ ਅਮਾਨ ਨਾਲ ਚੱਲ ਰਿਹਾ ਹੈ ਬਿਲਕੁਲ ਸ਼ਾਂਤੀ ਹੈ ਅਤੇ ਕਿਸੇ ਪਾਸੇ ਅਜੇ ਤੱਕ ਕੋਈ ਲੜਾਈ ਝਗੜੇ ਦੀ ਘਟਨਾ ਦੇਖਣ ਸੁਣਨ ਨੂੰ ਨਹੀਂ ਮਿਲੀ।
Punjab Bani 15 October,2024
ਪਿੰਡ ਕਰਮਗੜ੍ਹ `ਚ ਵੋਟਾਂ ਤੋਂ ਪਹਿਲਾਂ ਦੇਰ ਰਾਤ ਹੋਈ ਲੜਾਈ `ਚ ਪੰਚੀ ਦੀ ਚੋਣ ਲੜ ਰਹੇ ਉਮੀਦਵਾਰ `ਤੇ ਦੂਜੇ ਗੁੱਟ ਵੱਲੋਂ ਹਮਲਾ ਕਰ ਕੇ ਸੱਟਾਂ ਮਾਰ ਕੀਤਾ ਜ਼ਖ਼ਮੀ
ਪਿੰਡ ਕਰਮਗੜ੍ਹ `ਚ ਵੋਟਾਂ ਤੋਂ ਪਹਿਲਾਂ ਦੇਰ ਰਾਤ ਹੋਈ ਲੜਾਈ `ਚ ਪੰਚੀ ਦੀ ਚੋਣ ਲੜ ਰਹੇ ਉਮੀਦਵਾਰ `ਤੇ ਦੂਜੇ ਗੁੱਟ ਵੱਲੋਂ ਹਮਲਾ ਕਰ ਕੇ ਸੱਟਾਂ ਮਾਰ ਕੀਤਾ ਜ਼ਖ਼ਮੀ ਬਰਨਾਲਾ : ਪਿੰਡ ਕਰਮਗੜ੍ਹ `ਚ ਵੋਟਾਂ ਤੋਂ ਪਹਿਲਾਂ ਦੇਰ ਰਾਤ ਹੋਈ ਲੜਾਈ `ਚ ਪੰਚੀ ਦੀ ਚੋਣ ਲੜ ਰਹੇ ਉਮੀਦਵਾਰ `ਤੇ ਦੂਜੇ ਗੁੱਟ ਵੱਲੋਂ ਹਮਲਾ ਕਰ ਕੇ ਸੱਟਾਂ ਮਾਰਨ ਦੀਆਂ ਖ਼ਬਰਾਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਮਲੇ `ਚ ਜ਼ਖ਼ਮੀ ਹੋਏ ਪੰਚੀ ਦੇ ਉਮੀਦਵਾਰ ਗੁਰਜੰਟ ਸਿੰਘ ਨੇ ਦੱਸਿਆ ਕਿ ਉਹ ਆਪਣੇ ਸਾਥੀ ਨਾਲ ਗੱਡੀ `ਚ ਪਿੰਡ ਦੇਰ ਰਾਤ ਘਰ ਜਾ ਰਹੇ ਸਨ ਤਾਂ ਸਰਪੰਚੀ ਦੀ ਚੋਣ ਲੜ ਰਹੇ ਦੂਜੇ ਗਰੁੱਪ ਦੇ 20 ਤੋਂ 25 ਵਿਅਕਤੀਆਂ ਨੇ ਉਹਨਾਂ ਦੀ ਗੱਡੀ ਅੱਗੇ ਮੋਟਰਸਾਈਕਲ ਲਗਾ ਕੇ ਗੱਡੀ ਨੂੰ ਘੇਰ ਲਿਆ ਤੇ ਉਹਨਾਂ ਉੱਪਰ ਰਾਡਾਂ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਹਮਲੇ ਦੌਰਾਨ ਉਨ੍ਹਾਂ ਦੇ ਸਿਰ `ਚ ਗੰਭੀਰ ਸੱਟਾਂ ਲੱਗੀਆਂ ਤੇ ਉਨ੍ਹਾਂ ਦੇ ਸਾਥੀ ਨੂੰ ਵੀ ਜ਼ਖਮੀ ਕਰ ਦਿੱਤਾ। ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਘਟਨਾ ਬਾਰੇ ਪਤਾ ਲੱਗਣ ਤੋਂ ਬਾਅਦ ਪਿੰਡ ਦੇ ਲੋਕਾਂ ਨੇ ਦੋਵੇਂ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ। ਪੁਲਸ ਕਾਰਵਾਈ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐਸ. ਪੀ. ਮਹਿਲ ਕਲਾਂ ਸੁਬੇਗ ਸਿੰਘ ਨੇ ਦੱਸਿਆ ਕਿ ਪਿੰਡ ਕਰਮਗੜ੍ਹ ਵਿਖੇ ਵੋਟਾਂ ਦੇ ਮਾਮਲੇ `ਚ ਲੜਾਈ ਹੋਈ ਹੈ, ਜਿਸ `ਚ ਇੱਕ ਪੰਚੀ ਦੇ ਉਮੀਦਵਾਰ ਤੇ ਇੱਕ ਹੋਰ ਉਮੀਦਵਾਰ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ। ਇਸ ਮਾਮਲੇ `ਚ ਜ਼ਖ਼ਮੀ ਹੋਏ ਵਿਅਕਤੀਆਂ ਦੇ ਬਿਆਨ ਦਰਜ ਕਰ ਲਏ ਗਏ ਹਨ। ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
Punjab Bani 15 October,2024
ਨਾਭਾ ਬਲਾਕ ਦੇ ਪਿੰਡ ਉਪਲਾਂ ਵਿੱਚ ਲੋਕਾਂ ਨੇ ਚੋਣਾਂ ਦਾ ਕੀਤਾ ਬਾਈਕਾਟ
ਨਾਭਾ ਬਲਾਕ ਦੇ ਪਿੰਡ ਉਪਲਾਂ ਵਿੱਚ ਲੋਕਾਂ ਨੇ ਚੋਣਾਂ ਦਾ ਕੀਤਾ ਬਾਈਕਾਟ ਨਾਭਾ : ਨਾਭਾ ਬਲਾਕ ਦੇ ਪਿੰਡ ਉਪਲਾਂ ਵਿੱਚ ਲੋਕਾਂ ਨੇ ਚੋਣਾਂ ਦਾ ਬਾਈਕਾਟ ਕਰ ਦਿੱਤਾ ਹੈ। ਚੋਣਾਂ ਦੇ ਐਲਾਨ ਸਮੇਂ ਹੀ ਲੋਕਾਂ ਨੇ ਪਿੰਡ ਵਿੱਚ ਬਾਈਕਾਟ ਕਰ ਦਿੱਤਾ ਗਿਆ ਸੀ ਕਿਉਂਕਿ ਇਹ ਪਿੰਡ ਲਗਾਤਾਰ ਰਿਜ਼ਰਵ ਚੱਲਦਾ ਰਿਹਾ ਹੈ। ਭਾਵੇਂ ਕਿ ਇਸ ਪਿੰਡ ਦੇ ਵਿੱਚ 350 ਵੋਟ ਹੈ ਤੇ ਉਹਨਾਂ ਵਿੱਚ ਐਸੀ ਭਾਈਚਾਰੇ ਦੀਆਂ ਦੀਆਂ 25 ਤੋਂ 30 ਵੋਟਾਂ ਹੀ ਹਨ। ਲੋਕਾਂ ਨੇ ਕਿਹਾ ਕਿ ਪਿਛਲੇ ਸਾਲਾਂ ਤੋਂ ਬਿਲਕੁਲ ਵੀ ਵਿਕਾਸ ਨਹੀਂ ਹੋਇਆ, ਇਸ ਕਰਕੇ ਅਸੀਂ ਸਰਕਾਰ ਤੋਂ ਮੰਗ ਕੀਤੀ ਸੀ ਕਿ ਸਾਡਾ ਪਿੰਡ ਜਰਨਲ ਕੀਤਾ ਜਾਵੇ, ਨਾ ਸਾਡੀ ਸਰਕਾਰ ਨੇ ਸੁਣੀ ਤੇ ਨਾ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਨੇ, ਇਸ ਕਰਕੇ ਅਸੀਂ ਪਿੰਡ ਵਿੱਚ ਚੋਣਾਂ ਦਾ ਬਾਈਕਾਟ ਕਰ ਦਿੱਤਾ ਹੈ ।
Punjab Bani 15 October,2024
ਚੋਣ ਅਮਲ ਵਿਚ ਦਖ਼ਲ ਦੇਣ ਨਾਲ ‘ਅਰਾਜਕਤਾ’ ਫੈਲਣ ਦੇ ਚਲਦਿਆਂ ਸੁਪਰੀਮ ਕੋਰਟ ਕੀਤਾ ਪੰਚਾਇਤੀ ਚੋਣਾਂ ਰੱਦ ਕਰਨ ਤੋਂ ਇਨਕਾਰ
ਚੋਣ ਅਮਲ ਵਿਚ ਦਖ਼ਲ ਦੇਣ ਨਾਲ ‘ਅਰਾਜਕਤਾ’ ਫੈਲਣ ਦੇ ਚਲਦਿਆਂ ਸੁਪਰੀਮ ਕੋਰਟ ਕੀਤਾ ਪੰਚਾਇਤੀ ਚੋਣਾਂ ਰੱਦ ਕਰਨ ਤੋਂ ਇਨਕਾਰ ਨਵੀਂ ਦਿੱਲੀ, 15 ਅਕਤੂਬਰ : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ ਨੇ ਪੰਜਾਬ ਵਿਚ ਜਾਰੀ ਪੰਚਾਇਤ ਚੋਣਾਂ ਦੇ ਅਮਲ ਉਤੇ ਮੰਗਲਵਾਰ ਨੂੰ ਇਹ ਕਹਿਦਿਆਂ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਕਰ ਦਿੱਤੀ ਕਿ ਇਸ ਮੌਕੇ ਚੋਣ ਅਮਲ ਵਿਚ ਦਖ਼ਲ ਦੇਣ ਨਾਲ ‘ਅਰਾਜਕਤਾ’ ਫੈਲ ਜਾਵੇਗੀ।ਪੰਜਾਬ ਦੇ 12 ਹਜ਼ਾਰ ਤੋਂ ਵੱਧ ਪਿੰਡਾਂ ਵਿਚ ਮੰਗਲਵਾਰ ਸਵੇਰੇ 8 ਵਜੇ ਪੰਚਾਂ ਤੇ ਸਰਪੰਚਾਂ ਦੀ ਚੋਣ ਲਈ ਵੋਟਿੰਗ ਸ਼ੁਰੂ ਹੋ ਗਈ ਸੀ ਅਤੇ ਇਸ ਦੌਰਾਨ ਚੋਣਾਂ ਉਤੇ ਰੋਕ ਲਾਉਣ ਦੀ ਅਪੀਲ ਭਾਰਤ ਦੇ ਚੀਫ਼ ਜਸਟਿਸ ਡੀ. ਵਾਈ. ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਅੱਗੇ ਪੇਸ਼ ਕੀਤੀ ਗਈ ।
Punjab Bani 15 October,2024
ਗੁਰਦਾਸਪੁਰ ਦੇ ਪਿੰਡ ਬੱਬੇਹਾਲੀ ਵਿੱਚ ਰੁਕੀ ਵੋਟਿੰਗ ਪ੍ਰਕਿਰਿਆ
ਗੁਰਦਾਸਪੁਰ ਦੇ ਪਿੰਡ ਬੱਬੇਹਾਲੀ ਵਿੱਚ ਰੁਕੀ ਵੋਟਿੰਗ ਪ੍ਰਕਿਰਿਆ ਗੁਰਦਾਸਪੁਰ : ਗੁਰਦਾਸਪੁਰ ਦੇ ਪਿੰਡ ਬੱਬੇਹਾਲੀ ਦੇ ਵਾਰਡ ਨੰਬਰ 8 ਬੂਥ ਨੰਬਰ 82 ਦੀ ਚੋਣਾਂ ਦੀ ਪ੍ਰਕਿਰਿਆ ਰੋਕ ਦਿੱਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਮੈਂਬਰੀ ਉਮੀਦਵਾਰਾਂ ਦੇ ਨਾਂਮ ਅੱਗੇ ਗਲਤ ਚੋਣ ਨਿਸ਼ਾਨ ਆਉਣ ਕਰਕੇ ਚੋਣ ਪ੍ਰਕਿਰਿਆ ਰੋਕੀ ਗਈ ਹੈ । ਪੋਲਿੰਗ ਏਜੈਂਟ ਵੱਲੋਂ ਇਸ ਦੀ ਸ਼ਿਕਾਇਤ ਪ੍ਰਜਾਈਡਿੰਗ ਅਫਸਰ ਨੂੰ ਕੀਤੀ ਗਈ ਸੀ ਮੈਂ ਵੀ 20 25 ਜਿਸ ਤੋਂ ਬਾਅਦ ਵੋਟ ਪਾਉਣ ਦਾ ਕੰਮ ਫਿਲਹਾਲ ਰੋਕ ਦਿੱਤਾ ਗਿਆ ਹੈ।ਹਾਲਾਂਕਿ ਫਿਲਹਾਲ ਇਹ ਖੁਲਾਸਾ ਨਹੀਂ ਹੋਇਆ ਹੈ ਕਿ ਕਿਸ ਉਮੀਦਵਾਰ ਦੇ ਨਾਂ ਅੱਗੇ ਗਲਤ ਚੋਣ ਨਿਸ਼ਾਨ ਦੇਖਿਆ ਗਿਆ ਸੀ ।ਉੱਥੇ ਹੀ ਪੋਲਿੰਗ ਬੂਥ ਦੇ ਬਾਹਰ ਵੋਟਰਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਹਨ ਅਤੇ ਵੋਟਰਾਂ ਵਿੱਚ ਗੁੱਸੇ ਦੀ ਲਹਿਰ ਦੇਖੀ ਜਾ ਰਹੀ ਹੈ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਦਾ ਪਿੰਡ ਹੈ ਬੱਬੇਹਾਲੀ।ਇਸ ਤੋਂ ਕੁਝ ਦੇਰ ਪਹਿਲਾਂ ਬਾਹਰੀ ਵਿਅਕਤੀ ਦੇ ਆਣ ਤੇ ਵੀ ਵੋਟਰਾਂ ਵਿੱਚ ਆਪਸ ਵਿੱਚ ਗਹਿਮਾਂ ਗਹਿਮੀ ਹੋਣ ਦੀ ਖਬਰ ਆਈ ਸੀ ਜਿਸ ਤੋਂ ਬਾਅਦ ਐਸਐਸਪੀ ਗੁਰਦਾਸਪੁਰ ਮੌਕੇ ਤੇ ਪਹੁੰਚੇ ਸਨ ਅਤੇ ਬਾਹਰੀ ਵਿਅਕਤੀਆਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਸੀ ਕਿ ਚੋਣ ਦੌਰਾਨ ਕਿਸੇ ਤਰ੍ਹਾਂ ਦੀ ਗੁੰਡਾਗਰਦੀ ਜਾਂ ਸ਼ਰਾਰਤ ਬਰਦਾਸ਼ਤ ਨੇ ਹੀ ਕੀਤੀ ਜਾਵੇਗੀ।
Punjab Bani 15 October,2024
ਬਰਨਾਲਾ ਦੇ ਪਿੰਡ ਕਰਮਗੜ੍ਹ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਝੜਪ, ਪੰਚ ਉਮੀਦਵਾਰ ਜ਼ਖ਼ਮੀ
ਬਰਨਾਲਾ ਦੇ ਪਿੰਡ ਕਰਮਗੜ੍ਹ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਝੜਪ, ਪੰਚ ਉਮੀਦਵਾਰ ਜ਼ਖ਼ਮੀ ਬਰਨਾਲਾ : ਬਰਨਾਲਾ ਦੇ ਪਿੰਡ ਕਰਮਗੜ੍ਹ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਝੜਪ ਹੋ ਗਈ। ਝੜਪ ਦੌਰਾਨ ਪੰਚੀ ਉਮੀਦਵਾਰ ਸਮੇਤ 2 ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ, ਜਿਹਨਾਂ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਸ ਦੌਰਾਨ ਇੱਕ ਕਾਰ ਦੀ ਵੀ ਭੰਨ੍ਹਤੋੜ ਕੀਤੀ ਗਈ ਹੈ। ਜ਼ਖਮੀ ਉਮੀਦਵਾਰ ਗੁਰਜੰਟ ਸਿੰਘ ਨੇ ਦੱਸਿਆ ਕਿ ਉਹ ਪਿੰਡ ਦੇ ਵਾਰਡ ਨੰਬਰ 9 ਤੋਂ ਪੰਚ ਲਈ ਚੋਣ ਲੜ ਰਿਹਾ ਹੈ। ਬੀਤੀ ਰਾਤ ਉਹ ਘਰ ਪਰਤ ਰਿਹਾ ਸੀ ਤਾਂ ਵਿਰੋਧੀ ਸਰਪੰਚ ਉਮੀਦਵਾਰ ਨੇ ਕੁਝ ਵਿਅਕਤੀਆਂ ਨੂੰ ਨਾਲ ਲੈ ਕੇ ਉਸ ’ਤੇ ਹਮਲਾ ਕਰ ਦਿੱਤਾ। ਉਨ੍ਹਾਂ 'ਤੇ ਰਾਡਾਂ ਅਤੇ ਡੰਡਿਆਂ ਨਾਲ ਹਮਲਾ ਕੀਤਾ ਗਿਆ ਅਤੇ ਉਨ੍ਹਾਂ ਦੀ ਕਾਰ ਨੂੰ ਬੁਰੀ ਤਰ੍ਹਾਂ ਨੁਕਸਾਨ ਪਹੁੰਚਾਇਆ ਗਿਆ ਹੈ। ਉਨ੍ਹਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ।
Punjab Bani 15 October,2024
ਮਾਨਸਾ ਖੁਰਦ ਦੀਆਂ ਪੰਚਾਇਤੀ ਚੋਣਾਂ ਹੋਈਆਂ ਰੱਦ
ਮਾਨਸਾ ਖੁਰਦ ਦੀਆਂ ਪੰਚਾਇਤੀ ਚੋਣਾਂ ਹੋਈਆਂ ਰੱਦ ਮਾਨਸਾ : ਮਾਨਸਾ ਖੁਰਦ ਦੀਆਂ ਪੰਚਾਇਤੀ ਚੋਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਦੱਸ ਦਈਏ ਕਿ ਬੈਲਟ ਪੇਪਰਾਂ ਉੱਪਰ ਉਮੀਦਵਾਰਾਂ ਦੇ ਚੋਣ ਨਿਸ਼ਾਨ ਬਦਲ ਗਏ ਹਨ। ਚੋਣ ਨਿਸ਼ਾਨਾਂ ਦੀ ਅਦਲਾ-ਬਦਲੀ ਹੋਣ ਕਾਰਨ ਪਿੰਡ ਵਾਸੀਆਂ ਨੇ ਸਹਿਮਤੀ ਕਰਦੇ ਹੋਏ ਚੋਣਾਂ ਰੱਦ ਕਰ ਦਿੱਤੀਆਂ ਹਨ।
Punjab Bani 15 October,2024
ਲੁਧਿਆਣਾ ਜਿ਼ਲ੍ਹੇ ਦੇ ਦੋ ਪਿੰਡਾਂ ਦੀ ਸਰਪੰਚੀ ਦੀ ਚੋਣ ਚੋਣ ਕਮਿਸ਼ਨਰ ਕੀਤੀ ਰੱਦ
ਲੁਧਿਆਣਾ ਜਿ਼ਲ੍ਹੇ ਦੇ ਦੋ ਪਿੰਡਾਂ ਦੀ ਸਰਪੰਚੀ ਦੀ ਚੋਣ ਚੋਣ ਕਮਿਸ਼ਨਰ ਕੀਤੀ ਰੱਦ ਲੁਧਿਆਣਾ : ਪੰਜਾਬ ਰਾਜ ਚੋਣ ਕਮਿਸ਼ਨਰ ਨੇ ਦੋ ਵੱਖ ਵੱਖ ਹੁਕਮ ਜਾਰੀ ਕਰਦਿਆਂ ਜਿ਼ਲਾ ਲੁਧਿਆਣਾ ਦੇ ਦੋ ਪਿੰਡਾਂ ਦੀ ਸਰਪੰਚੀ ਦੀ ਚੋਣ ਨੂੰ ਰੱਦ ਕਰ ਦਿੱਤਾ ਹੈ। ਜਿਸ ਸਬੰਧੀ ਚੋਣ ਕਮਿਸ਼ਨਰ ਵਲੋਂ ਬਕਾਇਦਾ ਲਿਖਤੀ ਹੁਕਮ ਵੀ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿਚ
Punjab Bani 15 October,2024
ਵੋਟਾਂ ਦਾ ਉਤਸ਼ਾਹ
ਵੋਟਾਂ ਦਾ ਉਤਸ਼ਾਹ ਨਾਭਾ ਦੇ ਪਿੰਡ ਅਭੈਪੁਰ ਵਿੱਚ ਬਜ਼ੁਰਗ ਆਪਣੀ ਵੋਟ ਦੇ ਹੱਕ ਦੀ ਵਰਤੋਂ ਕਰਦੇ ਹੋਏ
Punjab Bani 15 October,2024
ਪੰਚਾਇਤੀ ਚੋਣਾਂ ਦੌਰਾਨ ਪਿੰਡ ਸੋਹਣ ਸੈਣ ਭਗਤ ’ਚ ਚੱਲੀਆਂ ਗੋਲ਼ੀਆਂ
ਪੰਚਾਇਤੀ ਚੋਣਾਂ ਦੌਰਾਨ ਪਿੰਡ ਸੋਹਣ ਸੈਣ ਭਗਤ ’ਚ ਚੱਲੀਆਂ ਗੋਲ਼ੀਆਂ ਤਰਨਤਾਰਨ : ਪੰਜਾਬ ਜਿ਼ਲਾ ਤਰਨਤਾਰਨ ਦੇ ਪਿੰਡ ਸੋਹਲ ਸੈਨ ਭਗਤ ਵਿੱਚ ਪੋਲਿੰਗ ਬੂਥ ਦੇ ਬਾਹਰ ਗੋਲੀ ਚੱਲਣ ਨਾਲ ਇੱਕ ਵਿਅਕਤੀ ਜ਼ਖਮੀ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵੋਟ ਪਾਉਣ ਲਈ ਕਤਾਰ `ਚ ਖੜ੍ਹੇ ਲੋਕਾਂ `ਚ ਝਗੜਾ ਹੋ ਗਿਆ । ਜਿਸ ਤੋਂ ਬਾਅਦ ਇਕ ਵਿਅਕਤੀ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ। ਇੱਕ ਵਿਅਕਤੀ ਦੀ ਲੱਤ ਵਿੱਚ ਗੋਲੀ ਲੱਗੀ ਹੈ। ਜਿਸ ਨੂੰ ਅੰਮ੍ਰਿਤਸਰ ਹਸਪਤਾਲ ਦਾਖਲ ਕਰਵਾਇਆ ਗਿਆ। ਪੋਲਿੰਗ ਬੂਥ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। ਮੁਹਾਲੀ ਦੇ ਬਡਮਾਜਰਾ ਵਿੱਚ ਪੰਚਾਇਤੀ ਚੋਣਾਂ ਚੱਲ ਰਹੀਆਂ ਹਨ। ਇੱਥੇ ਕੁੱਲ 6500 ਵੋਟਰ ਹਨ। ਇਨ੍ਹਾਂ ਵੋਟਰਾਂ ਵਿੱਚੋਂ ਜ਼ਿਆਦਾਤਰ ਪ੍ਰਵਾਸੀ ਹਨ। ਸਥਿਤੀ ਇਹ ਹੈ ਕਿ ਇੱਥੇ ਉਮੀਦਵਾਰਾਂ ਨੂੰ ਹਿੰਦੀ ਵਿੱਚ ਪੋਸਟਰ ਲਗਾਉਣੇ ਪੈ ਰਹੇ ਹਨ। ਇਸ ਪਿੰਡ ‘ਚ ਸਰਪੰਚੀ ਦੇ 9 ਉਮੀਦਵਾਰ ਪਰਵਾਸੀ ਹਨ ਤੇ ਸਿਰਫ਼ ਇੱਕ ਉਮੀਦਵਾਰ ਪੰਜਾਬੀ ਹੈ ।
Punjab Bani 15 October,2024
ਸਮਾਣਾ ਬਲਾਕ ਦੇ ਪਿੰਡ ਗੱਜੂਮਾਜਰਾ ਵਿਚ ਵੋਟਾਂ ਪੈਣ ਦਾ ਕੰਮ ਰੁਕਿਆ
ਸਮਾਣਾ ਬਲਾਕ ਦੇ ਪਿੰਡ ਗੱਜੂਮਾਜਰਾ ਵਿਚ ਵੋਟਾਂ ਪੈਣ ਦਾ ਕੰਮ ਰੁਕਿਆ ਪਟਿਆਲਾ : ਜਿ਼ਲਾ ਪਟਿਆਲਾ ਦੇ ਸਮਾਣਾ ਬਲਾਕ ਦੇ ਪਿੰਡ ਗੱਜੂਮਾਜਰਾ ਵਿਚ ਵੋਟਾਂ ਪੈਣ ਦਾ ਕੰਮ ਰੁਕ ਗਿਆ ਹੈ। ਪਿੰਡ ਦੇ ਸਰਕਾਰੀ ਸੀਨੀਅਰ ਸਮਾਰਟ ਸਕੂਲ ਵਿਚ ਪੋਲਿੰਗ ਬੂਥ ਸਥਾਪਿਤ ਹੈ। ਅੰਦਰ ਪੋਲਿੰਗ ਟੀਮ ਵੀ ਮੌਜੂਦ ਹੈ ਪਰ ਬਾਹਰ ਤਾਇਨਾਤ ਪੁਲਸ ਨੇ ਵੋਟਰਾਂ ਅਤੇ ਕਿਸੇ ਨੂੰ ਵੀ ਅੰਦਰ ਜਾਣ ਤੋਂ ਰੋਕ ਦਿੱਤਾ ਹੈ ਤੇ ਕਿਹਾ ਜਾ ਰਿਹਾ ਹੈ ਕਿ ਹਾਈ ਕੋਰਟ ਦੇ ਹੁਕਮਾਂ ’ਤੇ ਚੋਣ ਰੋਕ ਦਿੱਤੀ ਗਈ ਹੈ।
Punjab Bani 15 October,2024
ਕਲੱਬ ਦੀ ਬਿਹਤਰੀ ਲਈ ਫਰੈਂਡਸ਼ਿਪ ਗਰੁੱਪ ਦੇ ਉਮੀਦਵਾਰਾਂ ਦਾ ਜਿੱਤਣਾ ਜ਼ਰੂਰੀ : ਡਾ. ਸੁਧੀਰ ਵਰਮਾ
ਕਲੱਬ ਦੀ ਬਿਹਤਰੀ ਲਈ ਫਰੈਂਡਸ਼ਿਪ ਗਰੁੱਪ ਦੇ ਉਮੀਦਵਾਰਾਂ ਦਾ ਜਿੱਤਣਾ ਜ਼ਰੂਰੀ : ਡਾ. ਸੁਧੀਰ ਵਰਮਾ -ਡਾਕਟਰ ਅਤੇ ਇੰਜੀਨੀਅਰ ਗਰੁੱਪ ਨੇ ਫਰੈਂਡਸ਼ਿਪ ਗਰੁੱਪ ਨੂੰ ਦਿੱਤਾ ਸਮਰਥਨ ਪਟਿਆਲਾ : ਡਾਕਟਰ ਅਤੇ ਇੰਜੀਨੀਅਰ ਗਰੁੱਪ ਵਲੋਂ ਅੱਜ ਫਰੈਂਡਸ਼ਿਪ ਗਰੁੱਪ ਦੇ ਸਮੂਹ ਉਮੀਦਵਾਰਾਂ ਨੂੰ ਇਕ ਭਰਵੀਂ ਮੀਟਿੰਗ ਕਰਕੇ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਡਾ. ਸੁਧੀਰ ਵਰਮਾ ਅਤੇ ਹੋਰ ਮੈਂਬਰਾਂ ਨੇ ਸਾਂਝੇ ਤੌਰ ’ਤੇ ਕਿਹਾ ਕਿ ਕਲੱਬ ਸਾਰਿਆਂ ਲਈ ਇਕ ਪਰਿਵਾਰ ਦੀ ਤਰ੍ਹਾਂ ਹੈ, ਜਿਸ ਵਿਚ ਸਾਰੇ ਹੀ ਮੈਂਬਰ ਵਧੀਆ ਮਾਹੌਲ ਵਿਚ ਕਲੱਬ ਦੀਆਂ ਸਾਰੀਆਂ ਸਹੂਲਤਾਂ ਦਾ ਆਨੰਦ ਮਾਣਦੇ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਕਲੱਬ ਦੀ ਬਿਹਤਰੀ ਲਈ ਫਰੈਂਡਸ਼ਿਪ ਗਰੁੱਪ ਦੇ ਸਮੂਹ ਉਮੀਦਵਾਰਾਂ ਦਾ ਜਿੱਤਣਾ ਜ਼ਰੂਰੀ ਹੈ ਤਾਂ ਜੋ ਕਲੱਬ ਵਿਚ ਵਧੀਆ ਸਹੂਲਤਾਂ, ਖਾਣਾ ਅਤੇ ਮਨੋਰੰਜਨ ਸਹੂਲਤਾਂ ਲਗਾਤਾਰ ਬਰਕਰਾਰ ਰਹਿਣ। ਇਸ ਮੌਕੇ ਦੀਪਕ ਕੰਪਾਨੀ, ਡਾ. ਸੁਖਦੀਪ ਸਿੰਘ ਬੋਪਾਰਾਏ, ਹਰਪ੍ਰੀਤ ਸੰਧੂ, ਵਿਪਨ ਸ਼ਰਮਾ, ਵਿਨੋਦ ਸ਼ਰਮਾ, ਜਤਿਨ ਗੋਇਲ, ਕਰਨ ਗੌੜ, ਡਾ. ਅੰਸ਼ੁਮਨ ਖਰਬੰਦਾ, ਰਾਹੁਲ ਮਹਿਤਾ, ਬਿਕਰਮਜੀਤ ਸਿੰਘ, ਅਵਿਨਾਸ਼ ਗੁਪਤਾ, ਪ੍ਰਦੀਪ ਕੁਮਾਰ ਸਿੰਗਲਾ ਤੋਂ ਇਲਾਵਾ ਇੰਜ. ਏ.ਪੀ. ਗਰਗ ਡਾ.ਬੀ. ਐਲ. ਭਾਰਦਵਾਜ, ਬੀ.ਡੀ. ਗੁਪਤਾ, ਨੀਰਜ ਵਤਸ, ਰਾਧੇ ਸ਼ਾਮ ਗੋਇਲ, ਐਚ.ਪੀ.ਐਸ. ਬਜਾਜ, ਸੰਚਿਤ ਬਾਂਸਲ, ਵਿਨੇ ਵਤਰਾਣਾ, ਐਮ.ਐਸ.ਭਿੰਡਰ, ਪਰਮਜੀਤ ਗੋਇਲ, ਡਾ. ਵੈਲਥੀ, ਰਜਿੰਦਰ ਢੋਡੀ, ਮੋਹਿਤ ਢੋਡੀ, ਜਤਿੰਦਰ ਭਾਰਦਵਾਜ, ਜਸਵਿੰਦਰ ਜੁਲਕਾ ਤੋਂ ਇਲਾਵਾ ਹੋਰ ਵੀ ਮੈਂਬਰ ਵੱਡੀ ਗਿਣਤੀ ਵਿਚ ਹਾਜ਼ਰ ਸਨ ।
Punjab Bani 14 October,2024
ਗੁਰਦਾਸਪੁਰ ਦੀਆਂ 1279 ਵਿੱਚੋਂ 397 ਪੰਚਾਇਤਾਂ `ਚ ਨਹੀਂ ਹੋਣਗੀਆਂ ਚੋਣਾਂ
ਗੁਰਦਾਸਪੁਰ ਦੀਆਂ 1279 ਵਿੱਚੋਂ 397 ਪੰਚਾਇਤਾਂ `ਚ ਨਹੀਂ ਹੋਣਗੀਆਂ ਚੋਣਾਂ ਗੁਰਦਾਸਪੁਰ : ਸੂਬੇ ਵਿੱਚ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਅੱਜ 15 ਅਕਤੂਬਰ ਨੂੰ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ ਦੇ 4 ਵਜੇ ਤੱਕ ਹੋਣਗੀਆਂ ਅਤੇ ਇਸ ਲਈ ਪੋਲਿੰਗ ਪਾਰਟੀਆਂ ਵੱਖ-ਵੱਖ ਪੋਲਿੰਗ ਬੂਥਾਂ ਤੇ ਰਵਾਨਾ ਕਰ ਦਿੱਤੀਆਂ ਗਈਆਂ ਹਨ। ਗੁਰਦਾਸਪੁਰ ਵਿਧਾਨ ਸਭਾ ਹਲਕਾ ਵਿਚ 1279 ਪੰਚਾਇਤਾਂ ਵਿੱਚੋਂ ਸਿਰਫ 882 ਪੰਚਾਇਤਾਂ ਵਿੱਚ ਵੋਟਾਂ ਪੈਣਗੀਆਂ ਕਿਉਂਕਿ 397 ਪੰਚਾਇਤਾਂ ਵਿੱਚ ਸਰਬ ਸੰਮਤੀ ਬਣ ਚੁੱਕੀ ਹੈ ਜਾਂ ਫਿਰ ਮੁਕਾਬਲੇ ਵਿੱਚ ਕੋਈ ਯੋਗ ਉਮੀਦਵਾਰ ਹੀ ਨਹੀਂ ਆਇਆ।ਡਿਪਟੀ ਡਾਕਟਰ ਉਮਾ ਸ਼ੰਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 882 ਪੰਚਾਇਤਾਂ ਵਿੱਚ ਹੋਣ ਵਾਲੀਆਂ ਚੋਣਾਂ ਦੇ ਲਈ ਕੁੱਲ 1 ਹਜਾਰ 90 ਪੋਲਿੰਗ ਬੂਥ ਬਣਾਏ ਗਏ ਹਨ। ਜਿਨਾਂ ਵਿੱਚੋਂ 437 ਸੰਵੇਦਨਸ਼ੀਲ 77 ਅਤਿ ਸੰਵੇਦਨਸ਼ੀਲ ਅਤੇ ਬਾਕੀ ਦੇ 482 ਨੋਰਮਲ ਪੋਲਿੰਗ ਬੂਥ ਹਨ। ਉਹਨਾਂ ਦੱਸਿਆ ਕਿ ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਬੂਥਾਂ ਤੇ ਲੋੜ ਮੁਤਾਬਕ ਸੁਰੱਖਿਆ ਵਿਵਸਥਾ ਮੁਹਈਆ ਕਰਵਾਈ ਗਈ ਹੈ ਅਤੇ ਵੀਡੀਓਗ੍ਰਾਫੀ ਕਰਾਉਣ ਦੇ ਵੀ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਜੇਕਰ ਕੋਈ ਉਮੀਦਵਾਰ ਪ੍ਰਾਈਵੇਟ ਤੌਰ ਤੇ ਵੀ ਵੀਡੀਓਗ੍ਰਾਫੀ ਕਰਵਾਉਣਾ ਚਾਹੁੰਦਾ ਹੈ ਤਾਂ ਉਹ ਪੋਲਿੰਗ ਬੂਥ ਤੋਂ 100 ਮੀਟਰ ਦੇ ਘੇਰੇ ਤੋਂ ਬਾਹਰ ਵੀਡੀਓਗ੍ਰਾਫੀ ਕਰਵਾ ਸਕਦਾ ਹੈ।
Punjab Bani 14 October,2024
ਡੀ.ਸੀ ਸੰਦੀਪ ਰਿਸ਼ੀ ਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਵੱਲੋਂ ਵੋਟਰਾਂ ਨੂੰ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਲਾਜ਼ਮੀ ਵਰਤੋਂ ਕਰਨ ਦੀ ਅਪੀਲ
‘ਗ੍ਰਾਮ ਪੰਚਾਇਤ ਚੋਣਾਂ-2024’ ਡੀ.ਸੀ ਸੰਦੀਪ ਰਿਸ਼ੀ ਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਵੱਲੋਂ ਵੋਟਰਾਂ ਨੂੰ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਲਾਜ਼ਮੀ ਵਰਤੋਂ ਕਰਨ ਦੀ ਅਪੀਲ ਪੋਲਿੰਗ ਪਾਰਟੀਆਂ ਚੋਣ ਸਮੱਗਰੀ ਸਮੇਤ ਰਵਾਨਾ, 15 ਅਕਤੂਬਰ ਨੂੰ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ ਸੰਗਰੂਰ, 14 ਅਕਤੂਬਰ : ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਜ਼ਿਲ੍ਹਾ ਵਾਸੀਆਂ ਨੂੰ ਗ੍ਰਾਮ ਪੰਚਾਇਤ ਚੋਣਾਂ ਦੌਰਾਨ ਅਮਨ ਤੇ ਸ਼ਾਂਤੀ ਨੂੰ ਬਰਕਰਾਰ ਰੱਖਦੇ ਹੋਏ ਆਪਣੀ ਵੋਟ ਜ਼ਰੂਰ ਪਾਉਣ ਦੀ ਅਪੀਲ ਕੀਤੀ ਹੈ । ਜ਼ਿਲ੍ਹਾ ਚੋਣਕਾਰ ਅਫ਼ਸਰ ਸੰਦੀਪ ਰਿਸ਼ੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਵੱਲੋਂ ਚੋਣਾਂ ਦੇ ਸਮੁੱਚੇ ਅਮਲ ਨੂੰ ਪਾਰਦਰਸ਼ੀ ਪ੍ਰਣਾਲੀ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜ੍ਹਾਉਣ ਲਈ ਵਿਆਪਕ ਪ੍ਰਬੰਧ ਕੀਤੇ ਹੋਏ ਹਨ। ਉਨ੍ਹਾਂ ਦੱਸਿਆ ਕਿ ਪੋਲਿੰਗ ਪਾਰਟੀਆਂ ਅੱਜ ਚੋਣ ਸਮੱਗਰੀ ਸਮੇਤ ਆਪੋ ਆਪਣੇ ਪੋਲਿੰਗ ਸਟੇਸ਼ਨਾਂ ਲਈ ਰਵਾਨਾ ਹੋ ਗਈਆਂ ਹਨ । ਜ਼ਿਲ੍ਹਾ ਚੋਣਕਾਰ ਅਫ਼ਸਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸੁਖਚੈਨ ਸਿੰਘ ਪਾਪੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗ੍ਰਾਮ ਪੰਚਾਇਤ ਦੀਆਂ ਚੋਣਾਂ ਨੂੰ ਮੁੱਖ ਰਖਦਿਆਂ 15 ਅਕਤੂਬਰ ਦਿਨ ਮੰਗਲਵਾਰ ਨੂੰ ਗਜ਼ਟਿਡ ਛੁੱਟੀ ਘੋਸ਼ਿਤ ਕੀਤੀ ਗਈ ਹੈ ਤਾਂ ਜੋ ਸਾਰੇ ਵੋਟਰ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰ ਸਕਣ । ਉਨ੍ਹਾਂ ਦੱਸਿਆ ਕਿ ਵੋਟਾਂ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ। ਉਨ੍ਹਾਂ ਦੱਸਿਆ ਕਿ 5478 ਅਧਿਕਾਰੀ ਤੇ ਕਰਮਚਾਰੀ ਚੋਣ ਅਮਲੇ ਵਜੋਂ ਸੇਵਾਵਾਂ ਨਿਭਾਉਣਗੇ। ਜ਼ਿਲ੍ਹਾ ਚੋਣਕਾਰ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਿੰਡਾਂ ਵਿੱਚ ਕੁੱਲ 787 ਪੋਲਿੰਗ ਸਟੇਸ਼ਨ ਸਥਾਪਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 2718 ਉਮੀਦਵਾਰ ਪੰਚ ਦੇ ਅਹੁਦੇ ਲਈ ਅਤੇ 1044 ਉਮੀਦਵਾਰ ਸਰਪੰਚ ਦੇ ਅਹੁਦੇ ਲਈ ਚੋਣ ਮੈਦਾਨ ਵਿੱਚ ਹਨ । ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 38 ਪਿੰਡਾਂ ਵਿੱਚ ਸਰਬਸੰਮਤੀ ਨਾਲ ਪੰਚਾਇਤਾਂ ਦੀ ਚੋਣ ਪ੍ਰਕਿਰਿਆ ਨੇਪਰੇ ਚੜ੍ਹ ਚੁੱਕੀ ਹੈ ।
Punjab Bani 14 October,2024
ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਕੀਤਾ ਪੰਜਾਬ ਵਿਚ ਪੰਚਾਇਤੀ ਚੋਣਾਂ ਦਾ ਰਸਤਾ ਸਾਫ਼
ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਕੀਤਾ ਪੰਜਾਬ ਵਿਚ ਪੰਚਾਇਤੀ ਚੋਣਾਂ ਦਾ ਰਸਤਾ ਸਾਫ਼ ਚੰਡੀਗੜ੍ਹ : ਪੰਜਾਬ ਹਰਿਆਣਾ ਹਾਈਕੋਰਟ ਦੇ ਵਲੋਂ ਪੰਚਾਇਤੀ ਚੋਣਾਂ ਬਾਰੇ ਸੁਣਾਏ ਗਏ ਫ਼ੈਸਲੇ ਮਗਰੋਂ ਪੰਚਾਇਤੀ ਚੋਣਾਂ ਦਾ ਰਾਹ ਸਾਫ਼ ਹੋਣ ਤੇ ਬੋਲਦਿਆਂ ਸੀ .ਐੱਮ. ਭਗਵੰਤ ਮਾਨ ਨੇ ਕਿਹਾ ਕਿ 15 ਅਕਤੂਬਰ ਨੂੰ ਅਮਨ ਸ਼ਾਂਤੀ ਨਾਲ ਆਪਸੀ ਭਾਈਚਾਰਾ ਕਾਇਮ ਰੱਖਦੇ ਹੋਏ ਵੋਟਾਂ ਪਾਓ ਤੇ ਆਪਣੇ ਆਪਣੇ ਪਿੰਡਾਂ ਦੇ ਚੰਗੇ ਨੁਮਾਇੰਦੇ ਚੁਣੋ ਜੋ ਪਿੰਡਾਂ ਦੇ ਵਿਕਾਸ ਦੇ ਵਿੱਚ ਯੋਗਦਾਨ ਪਾਇਆ ਜਾਵੇ।
Punjab Bani 14 October,2024
ਪੰਚਾਇਤੀ ਚੋਣਾਂ: ਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ
ਪੰਚਾਇਤੀ ਚੋਣਾਂ: ਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ ਚੰਡੀਗੜ੍ਹ, 14 ਅਕਤੂਬਰ : ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ 15 ਅਕਤੂਬਰ, 2024 (ਮੰਗਲਵਾਰ) ਨੂੰ ਸੂਬੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ 15 ਅਕਤੂਬਰ ਨੂੰ ਸੂਬੇ ਦੇ ਸਾਰੇ ਸੇਵਾ ਕੇਂਦਰ ਬੰਦ ਰਹਿਣਗੇ ਤਾਂ ਜੋ ਸਟਾਫ਼ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕੇ । ਉਨ੍ਹਾਂ ਦੱਸਿਆ ਕਿ 15 ਅਕਤੂਬਰ ਨੂੰ ਛੱਡ ਕੇ ਬਾਕੀ ਦਿਨ ਸੇਵਾ ਕੇਂਦਰ ਮਿੱਥੇ ਸਮੇਂ ਅਨੁਸਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਾਰਜਸ਼ੀਲ ਰਹਿਣਗੇ ।
Punjab Bani 14 October,2024
ਗ੍ਰਾਮ ਪੰਚਾਇਤ ਚੋਣਾਂ ਲਈ ਵੋਟਾਂ ਅੱਜ, ਪਟਿਆਲਾ 'ਚ ਸਮੁੱਚੀਆਂ ਤਿਆਰੀਆਂ ਮੁਕੰਮਲ
ਗ੍ਰਾਮ ਪੰਚਾਇਤ ਚੋਣਾਂ ਲਈ ਵੋਟਾਂ ਅੱਜ, ਪਟਿਆਲਾ 'ਚ ਸਮੁੱਚੀਆਂ ਤਿਆਰੀਆਂ ਮੁਕੰਮਲ -ਪੋਲਿੰਗ ਪਾਰਟੀਆਂ ਚੋਣ ਸਮੱਗਰੀ ਸਮੇਤ ਪੋਲਿੰਗ ਬੂਥਾਂ 'ਤੇ ਪੁੱਜੀਆਂ -ਬਿਨ੍ਹਾਂ ਕਿਸੇ ਡਰ-ਭੈਅ ਤੇ ਲਾਲਚ ਦੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਸਾਰੇ ਵੋਟਰ-ਡਾ. ਪ੍ਰੀਤੀ ਯਾਦਵ -ਪਟਿਆਲਾ ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਇੰਤਜਾਮ-ਐਸ.ਐਸ.ਪੀ. ਡਾ. ਨਾਨਕ ਸਿੰਘ -ਡੀ.ਸੀ. ਤੇ ਐਸ.ਐਸ.ਪੀ. ਵੱਲੋਂ ਵੋਟਰਾਂ ਨੂੰ ਚੋਣਾਂ ਦੌਰਾਨ ਅਮਨ-ਸ਼ਾਂਤੀ ਬਣਾਈ ਰੱਖਣ ਲਈ ਪ੍ਰਸ਼ਾਸਨ ਦਾ ਸਹਿਯੋਗ ਦੇਣ ਦੀ ਅਪੀਲ ਪਟਿਆਲਾ, 14 ਅਕਤੂਬਰ : ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਲਈ ਵੋਟਾਂ 15 ਅਕਤੂਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੁਆਈਆਂ ਜਾਣਗੀਆਂ, ਜਿਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੁੱਚੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਨ੍ਹਾਂ ਚੋਣਾਂ ਨੂੰ ਪੂਰੀ ਤਰ੍ਹਾਂ ਨਿਰਪੱਖ ਤੇ ਅਮਨ-ਅਮਾਨ ਨਾਲ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਅੱਜ ਜ਼ਿਲ੍ਹਾ ਪਟਿਆਲਾ ਦੇ ਚੋਣਾਂ ਵਾਲੇ ਪਿੰਡਾਂ ਵਿੱਚ ਪੋਲਿੰਗ ਬੂਥਾਂ ਵਿਖੇ ਵੋਟਾਂ ਪੁਆਉਣ ਲਈ ਚੋਣ ਅਮਲੇ ਦੀਆਂ ਰਵਾਨਾ ਕੀਤੀਆਂ ਪੋਲਿੰਗ ਪਾਰਟੀਆਂ ਚੋਣ ਸਮੱਗਰੀ ਨਾਲ ਆਪਣੇ ਪੋਲਿੰਗ ਸਟੇਸ਼ਨਾਂ ਵਿਖੇ ਪੁੱਜ ਗਈਆਂ ਹਨ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਚੋਣਾਂ ਲਈ ਸਾਰੇ ਐਸ.ਡੀ.ਐਮਜ ਵੱਲੋਂ ਚੋਣ ਅਮਲ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰੀਜ਼ਾਈਡਿੰਗ ਅਫ਼ਸਰਾਂ ਅਤੇ ਪੋਲਿੰਗ ਅਫ਼ਸਰਾਂ ਦੀਆਂ ਪਾਰਟੀਆਂ ਨੂੰ ਬੈਲੇਟ ਪੇਪਰਾਂ, ਮਤਦਾਨ ਪੇਟੀਆਂ ਤੇ ਹੋਰ ਚੋਣ ਸਮਗਰੀ ਸੌਂਪਕੇ ਸੁਰੱਖਿਆ ਦਸਤਿਆਂ ਦੀ ਜ਼ੇਰੇ ਨਿਗਰਾਨੀ ਹੇਠ ਰਵਾਨਾ ਕੀਤਾ ਗਿਆ ਹੈ। ਡਾ. ਪ੍ਰੀਤੀ ਯਾਦਵ ਨੇ ਇੱਥੇ ਸਰਕਾਰੀ ਮਹਿੰਦਰਾ ਕਾਲਜ ਵਿਖੇ ਪੋਲਿੰਗ ਪਾਰਟੀਆਂ ਨੂੰ ਰਵਾਨਾ ਕਰਨ ਦੀ ਚਲ ਰਹੀ ਪ੍ਰਕ੍ਰਿਆ ਦਾ ਜਾਇਜ਼ਾ ਲਿਆ ਅਤੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ ਗ੍ਰਾਮ ਪੰਚਾਇਤ ਚੋਣਾਂ ਲਈ ਪਿੰਡਾਂ ਦੇ ਵਾਸੀ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਦਿਆਂ ਵੋਟਾਂ ਪਾਉਣਗੇ। ਉਨ੍ਹਾਂ ਨੇ ਅਪੀਲ ਕੀਤੀ ਕਿ ਵੋਟਰ ਬਿਨਾਂ ਕਿਸੇ ਡਰ ਭੈਅ ਤੋਂ ਆਪਣੀ ਵੋਟ ਦਾ ਭੁਗਤਾਨ ਕਰਨ ਅਤੇ ਚੋਣਾਂ ਦੌਰਾਨ ਅਮਨ ਤੇ ਸ਼ਾਂਤੀ ਬਣਾਈ ਰੱਖਣ ਲਈ ਪ੍ਰਸ਼ਾਸਨ ਨੂੰ ਸਹਿਯੋਗ ਦੇਣ। ਡਿਪਟੀ ਕਮਿਸ਼ਨਰ ਨੇ ਚੋਣ ਅਮਲੇ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਤਰ੍ਹਾਂ ਨਿਰਪੱਖਤਾ, ਸ਼ਿੱਦਤ, ਤਨਦੇਹੀ ਤੇ ਈਮਾਨਦਾਰੀ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਚੋਣ ਡਿਊਟੀ ਦੌਰਾਨ ਕਿਸੇ ਕਿਸਮ ਦੀ ਕੁਤਾਹੀ ਕਰਨ ਵਾਲੇ ਅਧਿਕਾਰੀ ਜਾਂ ਕਰਮਚਾਰੀ ਵਿਰੁੱਧ ਅਨੁਸ਼ਾਸ਼ਨੀ ਕਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਨੂੰ ਨਿਰਵਿਘਨ ਢੰਗ ਨਾਲ ਨੇਪਰੇ ਚੜ੍ਹਾਉਣ ਲਈ 10500 ਚੋਣ ਅਮਲਾ ਤਾਇਨਾਤ ਕੀਤਾ ਗਿਆ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਇਸ ਗੱਲੋਂ ਵਚਨਬੱਧ ਹੈ ਕਿ ਇਹ ਚੋਣ ਪੁਰ ਅਮਨ, ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਿਆ ਜਾਵੇਗਾ। ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਵੋਟਰ ਇਹ ਫੋਟੋ ਵੋਟਰ ਸਲਿਪ ਜਾਂ ਆਪਣੀ ਪਛਾਣ ਲਈ ਐਪਿਕ ਵੋਟਰ ਆਈ.ਡੀ. ਕਾਰਡ ਵੋਟਰ ਸਮੇਤ ਸਬੂਤ ਵੱਜੋਂ 11 ਹੋਰ ਦਸਤਾਵੇਜਾਂ ਪਾਸਪੋਰਟ, ਡਰਾਈਵਿੰਗ ਲਾਇਸੰਸ, ਆਧਾਰ ਕਾਰਡ, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਦੁਆਰਾ ਆਪਣੇ ਮੁਲਾਜਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਬੈਂਕਾਂ/ਡਾਕਖਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁਕ, ਪੈਨ ਕਾਰਡ, ਮਨਰੇਗਾ ਜੌਬ ਕਾਰਡ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਸਮਾਰਟ ਕਾਰਡ, ਸਿਹਤ ਬੀਮਾ ਕਾਰਡ, ਫੋਟੋ ਸਹਿਤ ਪੈਨਸ਼ਨ ਦਸਤਾਵੇਜ ਤੇ ਐਮ.ਪੀ. ਐਮ.ਐਲ.ਏ. ਨੂੰ ਜਾਰੀ ਪਹਿਚਾਣ ਪੱਤਰ ਦਿਖਾ ਕੇ ਵੀ ਵੋਟ ਪਾ ਸਕਦੇ ਹਨ। ਇਸੇ ਦੌਰਾਨ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਵਿਵਸਥਾ ਬਣਾਏ ਰੱਖਣ ਲਈ ਪੁਲਿਸ ਨੇ ਪੁਖ਼ਤਾ ਇੰਤਜਾਮ ਕੀਤੇ ਹਨ ਤੇ ਇਸ ਲਈ ਲੋੜੀਂਦੀ ਫੋਰਸ ਦੀ ਤਾਇਨਾਤੀ ਕੀਤੀ ਗਈ ਹੈ। ਜਦਕਿ ਪੈਟਰੌਲਿੰਗ ਪਾਰਟੀਆਂ ਵੀ ਵਾਇਰਲੈਸ ਨਾਲ ਲੈਸ ਕਰਕੇ ਤਾਇਨਾਤ ਹਨ। ਜ਼ਿਲ੍ਹੇ ਦੇ ਹਰਿਆਣਾ ਨਾਲ ਲੱਗਦੇ ਇਲਾਕਿਆਂ 'ਚ ਅੰਤਰਰਾਜੀ ਨਾਕੇ ਅਤੇ ਅੰਤਰ ਜ਼ਿਲ੍ਹਾ ਨਾਕੇ ਲਗਾਏ ਗਏ ਹਨ ਅਤੇ ਸੰਵੇਦਨਸ਼ੀਲ ਤੇ ਅਤਿ ਸੰਵੇਦਨਸ਼ੀਲ ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇਗੀ। ਡਾ. ਨਾਨਕ ਸਿੰਘ ਨੇ ਹੋਰ ਕਿਹਾ ਕਿ ਕਿਸੇ ਵੀ ਗ਼ੈਰ ਸਮਾਜੀ ਅਨਸਰ ਨੂੰ ਕੋਈ ਗੜਬੜੀ ਨਹੀਂ ਕਰਨ ਦਿੱਤੀ ਜਾਵੇਗੀ ਅਤੇ ਅਜਿਹਾ ਕਰਨ ਵਾਲੇ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਅਤੇ ਕਿਸੇ ਵੀ ਵਿਅਕਤੀ ਨੂੰ ਮਾਹੌਲ ਖ਼ਰਾਬ ਕਰਨ ਅਤੇ ਕਾਨੂੰਨ ਵਿਵਸਥਾ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਅਜ਼ਾਦਾਨਾ ਢੰਗ ਨਾਲ ਚੋਣਾਂ ਕਰਵਾਉਣ ਲਈ ਪਟਿਆਲਾ ਪੁਲਿਸ, ਕਮਾਂਡੋ, ਪੀ.ਏ.ਪੀ. ਤੇ ਹੋਰ ਵਿੰਗਾਂ ਦੀ ਲੋੜੀਂਦੀ ਤਾਇਨਾਤੀ ਕੀਤੀ ਗਈ ਹੈ। ਇਸੇ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਨੁਪ੍ਰਿਤਾ ਜੌਹਲ ਨੇ ਤਾਇਨਾਤ ਚੋਣ ਅਮਲੇ ਨੂੰ ਸਫ਼ਲਤਾ ਪੂਰਵਕ ਵੋਟਾਂ ਪੁਆਉਣ ਲਈ ਸ਼ੁਭ ਕਾਮਨਾਵਾਂ ਦਿੰਦਿਆਂ ਸਮੂਹ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਹ ਚੋਣਾਂ ਪੁਰ ਅਮਨ ਤੇ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਉਣ ਲਈ ਆਪਣਾ ਸਹਿਯੋਗ ਦੇਣ।
Punjab Bani 14 October,2024
ਲੋਕ ਬਿਨਾਂ ਕਿਸੇ ਡਰ ਤੋਂ ਆਪਣੇ ਮੱਤ ਦਾ ਕਰਨ ਇਸਤੇਮਾਲ : ਹਰਚੰਦ ਸਿੰਘ ਬਰਸਟ
ਪੰਜਾਬ ਵਿੱਚ ਹੋਣਗੀਆਂ ਨਿਰਪੱਖ ਪੰਚਾਇਤੀ ਚੋਣਾ : ਹਰਚੰਦ ਸਿੰਘ ਬਰਸਟ ਲੋਕ ਬਿਨਾਂ ਕਿਸੇ ਡਰ ਤੋਂ ਆਪਣੇ ਮੱਤ ਦਾ ਕਰਨ ਇਸਤੇਮਾਲ ਪੰਜਾਬ ਅਤੇ ਪਿੰਡਾਂ ਦੇ ਵਿਕਾਸ ਲਈ ਚੰਗੇ ਲੋਕਾਂ ਦਾ ਅੱਗੇ ਆਉਣਾ ਜਰੂਰੀ ਮੋਹਾਲੀ / ਚੰਡੀਗੜ੍ਹ : ਪੰਜਾਬ ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਨਿਰਪੱਖ ਹੋਣਗੀਆਂ। ਇਸਦੇ ਵਿੱਚ ਕਿਸੇ ਵੀ ਪਾਰਟੀ ਦਾ ਕੋਈ ਵੀ ਦਬਾਵ ਨਹੀਂ ਹੋਵੇਗਾ। ਲੋਕ ਆਪਣੀ ਪਸੰਦ ਅਤੇ ਪਿੰਡ ਦੇ ਵਿਕਾਸ ਲਈ ਆਪਣੀ ਪੰਚਾਇਤ ਦੀ ਚੋਣ ਕਰਨਗੇ, ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ. ਹਰਚੰਦ ਸਿੰਘ ਬਰਸਟ, ਸੂਬਾ ਜਨਰਲ ਸਕੱਤਰ ਆਮ ਆਦਮੀ ਪਾਰਟੀ ਪੰਜਾਬ ਅਤੇ ਚੇਅਰਮੈਨ, ਪੰਜਾਬ ਮੰਡੀ ਬੋਰਡ ਵੱਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਚਾਇਤੀ ਚੋਣਾਂ ਲੋਕ ਰਾਜ ਦੀ ਨੀਂਹ ਹਨ ਅਤੇ ਕਿਸੇ ਵੀ ਚੰਗੇ ਕੰਮ ਨੂੰ ਪੂਰਾ ਕਰਨ ਲਈ ਨੀਂਹ ਮਜਬੂਤ ਹੋਣੀ ਜਰੂਰੀ ਹੈ। ਇਸ ਲਈ ਸਾਰਿਆਂ ਨੂੰ ਇੱਕਜੁਟ ਹੋ ਕੇ ਪਿੰਡਾਂ ਦੇ ਵਿਕਾਸ ਨੂੰ ਮੁੱਖ ਰੱਖਦੇ ਹੋਏ ਆਪਣੀ ਪੰਚਾਇਤ ਦੀ ਚੋਣ ਕਰਨੀ ਚਾਹੀਦੀ ਹੈ, ਕਿਉਂਕਿ ਪਿੰਡਾਂ ਦੇ ਵਿਕਾਸ ਨਾਲ ਹੀ ਪੰਜਾਬ ਰਾਜ ਦਾ ਵਿਕਾਸ ਮੁਮਕਿਨ ਹੈ । ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਹਰ ਪੰਜ ਸਾਲ ਬਾਅਦ ਪੰਚਾਇਤੀ ਚੋਣਾ ਆਉਂਦਿਆਂ ਹਨ, ਜੋ ਕਿ ਪੰਜਾਬ ਦੇ ਲੋਕਾਂ ਦੀ ਅਵਾਜ਼ ਅਤੇ ਅਧਿਕਾਰਾਂ ਦੀ ਚੋਣ ਹੈ। ਜੇਕਰ ਪੰਚਾਇਤ ਚੰਗੀ ਹੈ ਤਾਂ ਪਿੰਡ ਦੀ ਤਰੱਕੀ ਹੋ ਜਾਂਦੀ ਹੈ। ਇਸ ਲਈ ਉਨ੍ਹਾਂ ਲੋਕਾਂ ਨੂੰ ਹੀ ਅੱਗੇ ਲਿਆਉਣਾ ਚਾਹੀਦਾ ਹੈ, ਜੋ ਨਸ਼ਿਆਂ ਦੇ ਖਿਲਾਫ਼, ਪਿੰਡ ਦੇ ਵਿਕਾਸ ਲਈ, ਲੋਕਾਂ ਦੀ ਭਲਾਈ ਲਈ, ਨੌਜਵਾਨਾਂ ਨੂੰ ਖੇਡਾਂ ਵੱਲ ਉਤਸਾਹਿਤ ਕਰਨ ਲਈ ਅਤੇ ਇੱਕ ਚੰਗੇ ਸਮਾਜ ਦੇ ਨਿਰਮਾਣ ਵਿੱਚ ਆਪਣਾ ਯੋਗਦਾਨ ਪਾਉਂਦੇ ਹੋਣ ਤਾਂ ਜੋ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਚੰਗੇ ਢੰਗ ਨਾਲ ਚਲਾਇਆ ਜਾ ਸਕੇ। ਉਨ੍ਹਾਂ ਕਿਹਾ ਕਿ 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਵਿੱਚ ਲੋਕ ਬਿਨਾਂ ਕਿਸੇ ਡਰ ਤੋਂ ਆਪਣੇ ਮੱਤ ਦਾ ਇਸਤੇਮਾਲ ਕਰਨ ਅਤੇ ਆਪਣੀ ਪੰਚਾਇਤ ਦੀ ਚੋਣ ਕਰਨ । ਸ. ਬਰਸਟ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਚਾਇਤੀ ਰਾਜ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਚਾਹੁੰਦੀ ਹੈ, ਜਿਸ ਲਈ ਸੂਝਵਾਨ ਅਤੇ ਇਮਾਨਦਾਰ ਲੋਕਾਂ ਦਾ ਅੱਗੇ ਆਉਣਾ ਜਰੂਰੀ ਹੈ। ਪਰ ਇਨ੍ਹਾਂ ਚੋਣਾ ਵਿੱਚ ਰਵਾਇਤੀ ਪਾਰਟੀਆਂ ਵੱਲੋਂ ਮਹੌਲ ਖਰਾਬ ਕਰਨ ਦੀ ਕੋਸ਼ਿਸ਼ਾਂ ਕੀਤੀ ਜਾ ਰਹੀਆਂ ਹੈ, ਜਿਨ੍ਹਾਂ ਵੱਲੋਂ ਥਾਂ-ਥਾਂ ਤੇ ਹਿੰਸਕ ਝੜਪਾ ਦੀਆਂ ਕਾਰਵਾਈਆਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ, ਪਰ ਪੰਜਾਬ ਸਰਕਾਰ ਲੋਕ ਰਾਜ ਦੀ ਮਜਬੂਤੀ ਲਈ ਕੰਮ ਕਰ ਰਹੀ ਹੈ। ਇਹ ਤਾਂ ਮੁਮਕਿਨ ਹੋ ਸਕੇਗਾ, ਜਦੋਂ ਲੋਕ ਵੱਧ-ਚੜ੍ਹ ਕਰਕੇ ਚੋਣਾ ਦੌਰਾਨ ਵੋਟ ਪਾ ਕੇ ਆਪਣੇ ਅਧਿਕਾਰ ਦਾ ਇਸਤੇਮਾਲ ਕਰਨਗੇ। ਕਿਉਂਕਿ ਪਿੰਡ ਦਾ ਸਰਪੰਚ ਕਿਸੇ ਪਾਰਟੀ ਦਾ ਨਹੀਂ, ਸਗੋਂ ਪਿੰਡ ਦਾ ਹੁੰਦਾ ਹੈ, ਜੋਂ ਹਮੇਸ਼ਾ ਹੀ ਪਿੰਡ ਦੀ ਤਰੱਕੀ ਦੀ ਗੱਲ ਕਰਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪਿੰਡ ਦੀ ਤਰੱਕੀ ਲਈ ਚੰਗੇ ਲੋਕਾਂ ਨੂੰ ਅੱਗੇ ਲਿਆਉਂਦਾ ਜਾਵੇ ।
Punjab Bani 14 October,2024
ਪੰਜਾਬ ਸਰਕਾਰ ਨੂੰ ਵੱਡੀ ਰਾਹਤ ਦਿੰਦਿਆਂ ਪੰਚਾਇਤਾਂ ਦੀ ਵਾਰਡ ਬੰਦੀ ਦੇ ਫੈਸਲੇ ਤੇ ਹਾਈਕੋਰਟ ਨੇ ਲਾਈ ਮੋਹਰ
ਪੰਜਾਬ ਸਰਕਾਰ ਨੂੰ ਵੱਡੀ ਰਾਹਤ ਦਿੰਦਿਆਂ ਪੰਚਾਇਤਾਂ ਦੀ ਵਾਰਡ ਬੰਦੀ ਦੇ ਫੈਸਲੇ ਤੇ ਹਾਈਕੋਰਟ ਨੇ ਲਾਈ ਮੋਹਰ ਚੰਡੀਗੜ੍ਹ : ਪੰਚਾਇਤੀ ਚੋਣਾਂ ਵਿਚ ਪੰਜਾਬ ਸਰਕਾਰ ਵੱਲੋਂ ਕਰਵਾਈ ਗਈ ਵਾਰਡਬੰਦੀ ਵਿਰੁੱਧ ਪਾਈ ਗਈ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਅੱਜ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਵਲੋਂ ਵਾਰਡਬੰਦੀ ਦੇ ਫੈਸਲੇ ਤੇ ਸੁਣਵਾਈ ਕੀਤੀ ਗਈ ਅਤੇ ਇਹ ਹੁਕਮ ਜਾਰੀ ਕੀਤੇ ਗਏ ਕਿ ਜਿਸ ਤਰ੍ਹਾਂ ਵਾਰਡ ਬੰਦੀ ਕੀਤੀ ਗਈ ਹੈ ਉਸੇ ਤਰ੍ਹਾਂ ਹੀ ਵੋਟਾਂ ਪੈਣਗੀਆਂ।
Punjab Bani 14 October,2024
ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਅੱਜ਼
ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਅੱਜ਼ ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਅੱਜ ਹੋਵੇਗੀ। ਦੱਸਣਯੋਗ ਹੈ ਕਿ ਪੰਜਾਬ ਵਿਚ ਪੰਚਾਇਤੀ ਚੋਣਾਂ 15 ਅਕਤੂਬਰ ਨੂੰ ਹੋਣੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਹਾਈਕੋਰਟ ਵਿਚ 700 ਤੋਂ ਵੱਧ ਪਟੀਸ਼ਨਾਂ `ਤੇ ਸੁਣਵਾਈ ਕੀਤੇ ਜਾਣ ਦੇ ਨਾਲ ਨਾਲ ਹੀ ਪੰਜਾਬ ਸਰਕਾਰ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ਉੱਤੇ ਵੀ ਸੁਣਵਾਈ ਹੋਵੇਗੀ। ਇਥੇ ਵੀ ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ 250 ਪਿੰਡਾਂ ਦੀਆਂ ਰੱਦ ਕੀਤੀਆਂ ਚੋਣਾਂ ਸਬੰਧੀ 16 ਅਕਤੂਬਰ ਦੀ ਬਜ਼ਾਏ 14 ਅਕਤੂਬਰ ਨੂੰ ਸੁਣਵਾਈ ਕਰਨ ਦੀ ਮੰਗ ਕੀਤੀ ਹੈ। ਬੁੱਧਵਾਰ ਨੂੰ ਮਾਮਲੇ ਦੀ ਸੁਣਵਾਈ ਕਰਦਿਆਂ ਕਰੀਬ 250 ਪੰਚਾਇਤਾਂ ਦੀਆਂ ਚੋਣਾਂ `ਤੇ 16 ਅਕਤੂਬਰ ਤੱਕ ਰੋਕ ਲਗਾ ਦਿੱਤੀ ਗਈ ਹੈ।
Punjab Bani 14 October,2024
13 ਅਕਤੂਬਰ ਨੂੰ ਸ਼ਾਮ 6 ਵਜੇ ਤੋਂ 15 ਅਕਤੂਬਰ ਚੋਣਾਂ ਦਾ ਅਮਲ ਮੁਕੰਮਲ ਹੋਣ ਤੱਕ ਨਸ਼ਾਬੰਦੀ ਦਾ ਐਲਾਨ
ਗ੍ਰਾਮ ਪੰਚਾਇਤ ਚੋਣਾਂ 13 ਅਕਤੂਬਰ ਨੂੰ ਸ਼ਾਮ 6 ਵਜੇ ਤੋਂ 15 ਅਕਤੂਬਰ ਚੋਣਾਂ ਦਾ ਅਮਲ ਮੁਕੰਮਲ ਹੋਣ ਤੱਕ ਨਸ਼ਾਬੰਦੀ ਦਾ ਐਲਾਨ -ਚੋਣਾਂ ਵਾਲੇ ਖੇਤਰਾਂ 'ਚ ਲਾਗੂ ਰਹੇਗੀ ਪਾਬੰਦੀ ਪਟਿਆਲਾ, 12 ਅਕਤੂਬਰ : ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਜ਼ਿਲ੍ਹਾ ਪਟਿਆਲਾ ਵਿੱਚ ਗ੍ਰਾਮ ਪੰਚਾਇਤ ਚੋਣਾਂ-2024 ਦੌਰਾਨ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 13 ਅਕਤੂਬਰ 2024 ਨੂੰ ਸ਼ਾਮ 6.00 ਵਜੇ ਤੋਂ 15 ਅਕਤੂਬਰ ਚੋਣਾਂ ਦਾ ਅਮਲ ਮੁਕੰਮਲ ਹੋਣ ਤੱਕ ਡਰਾਈ ਡੇਅ ਦਾ ਐਲਾਨ ਕੀਤਾ ਹੈ । ਇਹ ਹੁਕਮ ਚੋਣਾਂ ਵਾਲੇ ਏਰੀਆ/ਸਥਾਨ ਦੀ ਹਦੂਦ ਵਿੱਚ ਲਾਗੂ ਹੋਵੇਗਾ। ਉਹਨਾਂ ਕਿਹਾ ਕਿ ਉਕਤ ਪਾਬੰਦੀ ਵਾਲੇ ਸਮੇਂ ਦੌਰਾਨ ਚੋਣਾਂ ਵਾਲੇ ਖੇਤਰ ਵਿੱਚ ਕਿਸੇ ਵੀ ਸ਼ਰਾਬ ਦੇ ਠੇਕੇ (ਦੇਸੀ ਅਤੇ ਅੰਗਰੇਜ਼ੀ), ਹੋਟਲ, ਦੁਕਾਨ, ਰੈਸਟੋਰੈਂਟ, ਕਲੱਬ, ਬੀਅਰ ਬਾਰ, ਅਹਾਤੇ ਜਿੱਥੇ ਸ਼ਰਾਬ ਵੇਚਣ ਤੇ ਪੀਣ ਦੀ ਕਾਨੂੰਨੀ ਇਜਾਜ਼ਤ ਹੈ ਜਾਂ ਕਿਸੇ ਹੋਰ ਜਨਤਕ ਥਾਵਾਂ ਆਦਿ 'ਤੇ ਸ਼ਰਾਬ ਦੀ ਵਿਕਰੀ ਕਰਨ, ਵਰਤੋਂ ਕਰਨ, ਪੀਣ, ਪਿਲਾਉਣ, ਸਟੋਰ ਕਰਨ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ 'ਤੇ ਮੁਕੰਮਲ ਪਾਬੰਦੀ ਲਗਾਈ ਹੈ । ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਗ੍ਰਾਮ ਪੰਚਾਇਤ ਚੋਣਾਂ-2024 ਜੋ ਕਿ 15 ਅਕਤੂਬਰ 2024 ਨੂੰ ਹੋਣੀਆਂ ਹਨ । ਇਹਨਾਂ ਚੋਣਾਂ ਦੌਰਾਨ ਸ਼ਰਾਬ ਦੀ ਚੋਰੀ ਅਤੇ ਲੀਕੇਜ ਹੋਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ, ਜਿਸ ਕਾਰਨ ਚੋਣਾਂ ਦੇ ਕੰਮ 'ਤੇ ਅਸਰ ਪੈ ਸਕਦਾ ਹੈ ਅਤੇ ਲੋਕਾਂ ਵਿੱਚ ਲੜਾਈ ਝਗੜਾ ਹੋਣ ਕਾਰਨ ਕਾਨੂੰਨ ਵਿਵਸਥਾ ਦੀ ਸਥਿਤੀ ਖ਼ਰਾਬ ਹੋਣ ਦਾ ਅੰਦੇਸ਼ਾ ਬਣਿਆ ਰਹਿੰਦਾ ਹੈ। ਇਸ ਲਈ ਸ਼ਾਂਤਮਈ ਅਤੇ ਪਾਰਦਰਸ਼ੀ ਤਰੀਕੇ ਨਾਲ ਚੋਣਾਂ ਦਾ ਕੰਮ ਮੁਕੰਮਲ ਕਰਾਉਣ ਲਈ ਨਸ਼ਾਬੰਦੀ ਘੋਸ਼ਿਤ ਕੀਤੀ ਜਾਣੀ ਜ਼ਰੂਰੀ ਹੈ ।
Punjab Bani 12 October,2024
ਪੰਜਾਬ ਰਾਜ ਚੋਣ ਕਮਿਸ਼ਨ ਕੀਤੀਆਂ ਗਿੱਦੜਬਾਹਾ ਦੀਆਂ 20 ਪੰਚਾਇਤਾਂ ਦੀਆਂ ਚੋਣਾਂ ਰੱਦ
ਪੰਜਾਬ ਰਾਜ ਚੋਣ ਕਮਿਸ਼ਨ ਕੀਤੀਆਂ ਗਿੱਦੜਬਾਹਾ ਦੀਆਂ 20 ਪੰਚਾਇਤਾਂ ਦੀਆਂ ਚੋਣਾਂ ਰੱਦ ਚੰਡੀਗੜ੍ਹ : ਪੰਜਾਬ ਰਾਜ ਚੋਣ ਕਮਿਸ਼ਨ ਨੇ ਨਾਮਜ਼ਦਗੀ ਪ੍ਰਕਿਰਿਆ ਦੌਰਾਨ ਉਮੀਦਵਾਰਾਂ ਦੇ ਨਾਮਜਦਗੀ ਪੱਤਰ ਰੱਦ ਕਰਨ ਦਾ ਮਾਮਲੇ ਦੀਆਂ ਕਈ ਸਿ਼ਕਾਇਤਾਂ ਦੇ ਬਾਅਦ ਗਿੱਦੜਬਾਹਾ ਦੀਆਂ 20 ਪੰਚਾਇਤਾਂ ਦੀਆਂ ਚੋਣਾਂ ਰੱਦ ਕਰ ਦਿੱਤੀਆਂ ਹਨ। ਪੰਜਾਬ ਰਾਜ ਚੋਣ ਕਮਿਸ਼ਨ ਬਲਾਕ ਗਿੱਦੜਬਾਹਾ, ਸ੍ਰੀ ਮੁਕਤਸਰ ਸਾਹਿਬ ਲਈ ਨਵਾਂ ਚੋਣ ਪ੍ਰੋਗਰਾਮ ਜਾਰੀ ਕਰੇਗਾ।
Punjab Bani 12 October,2024
ਪੰਚਾਇਤੀ ਚੋਣਾਂ ਨੂੰ ਲੈ ਕੇ ਡਰਾਉਣ ਧਮਕਾਉਣ ਕਰਕੇ ਇੱਕ ਵਿਅਕਤੀ ਵੱਲੋਂ ਤੰਗ ਪ੍ਰੇਸ਼ਾਨ ਹੋ ਕੇ ਜਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਖਤਮ ਕਰਨ ਦੇ ਦੋਸ਼ਾਂ ਹੇਠ ਥਾਣਾ ਖੇੜੀ ਗੰਢਿਆ ਪੁਲਸ ਨੇ ਕੀਤਾ 7 ਜਣਿਆਂ ਖਿਲਾਫ ਵੱਖ-ਵੱਖ ਧਾਰਾਵਾਂ ਹੇਠ ਕੇਸ ਦਰਜ
ਪੰਚਾਇਤੀ ਚੋਣਾਂ ਨੂੰ ਲੈ ਕੇ ਡਰਾਉਣ ਧਮਕਾਉਣ ਕਰਕੇ ਇੱਕ ਵਿਅਕਤੀ ਵੱਲੋਂ ਤੰਗ ਪ੍ਰੇਸ਼ਾਨ ਹੋ ਕੇ ਜਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਖਤਮ ਕਰਨ ਦੇ ਦੋਸ਼ਾਂ ਹੇਠ ਥਾਣਾ ਖੇੜੀ ਗੰਢਿਆ ਪੁਲਸ ਨੇ ਕੀਤਾ 7 ਜਣਿਆਂ ਖਿਲਾਫ ਵੱਖ-ਵੱਖ ਧਾਰਾਵਾਂ ਹੇਠ ਕੇਸ ਦਰਜ ਰਾਜਪੁਰਾ : ਪੰਚਾਇਤੀ ਚੋਣਾਂ ਨੂੰ ਲੈ ਕੇ ਡਰਾਉਣ ਧਮਕਾਉਣ ਕਰਕੇ ਇੱਕ ਵਿਅਕਤੀ ਵੱਲੋਂ ਤੰਗ ਪ੍ਰੇਸ਼ਾਨ ਹੋ ਕੇ ਜਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਖਤਮ ਕਰਨ ਦੇ ਦੋਸ਼ਾਂ ਹੇਠ ਥਾਣਾ ਖੇੜੀ ਗੰਢਿਆ ਪੁਲਸ ਨੇ 7 ਵਿਅਕਤੀਆਂ ਦੇ ਖਿਲਾਫ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕੀਤਾ ਹੈ। ਥਾਣਾ ਖੇੜੀ ਗੰਡਿਆਂ ਪੁਲਿਸ ਕੋਲ ਸਾਜਰੁੱਖ ਖਾਨ ਵਾਸੀ ਪਿੰਡ ਨਰੜੂ ਨੇ ਬਿਆਨ ਦਰਜ ਕਰਵਾਏ ਕਿ ਉਸਦੇ ਪਿਤਾ ਗੁਲਜਾਰ ਮੁਹੰਮਦ ਨੇ ਪਿੰਡ ਵਿੱਚ ਮੈਂਬਰ ਪੰਚਾਇਤ ਲਈ ਕਾਗਜ਼ ਭਰੇ ਸਨ ਤਾਂ ਸਰਬਜੀਤ ਸਿੰਘ, ਰਾਜ, ਸਰਨਜੀਤ ਸਿੰਘ, ਜਤਿੰਦਰ ਸਿੰਘ, ਤਰਲੋਚਨ ਸਿੰਘ, ਤਾਰਾ ਸਿੰਘ, ਗੁਰਮੀਤ ਸਿੰਘ ਵਾਸੀਆਨ ਪਿੰਡ ਨਰੜੂ ਨੇ ਉਸਦੇ ਪਿਤਾ ਨੂੰ ਡਰਾਅ ਧਮਕਾ ਕੇ ਕਾਗਜ ਵਾਪਿਸ ਕਰਵਾ ਦਿੱਤੇ ਕਿਉਂਕਿ ਉਹ ਵਿਕਰਮਜੀਤ ਸਿੰਘ ਨੂੰ ਮੈਂਬਰ ਪੰਚਾਇਤ ਬਣਾਉਣਾ ਚਾਹੁੰਦੇ ਸਨ। ਜਿਸ ’ਤੇ ਬਾਅਦ ਵਿੱਚ ਕਹਿੰਦੇ ਕਿ ਗੁਲਜਾਰ ਮੁਹੰਮਦ ਪੈਸੇ ’ਚ ਵਿਕ ਗਿਆ ਅਤੇ ਤੰਗ ਪ੍ਰੇਸ਼ਾਨ ਕਰਨ ਲੱਗ ਪਏ। ਜਿਸ ਕਰਕੇ ਉਨ੍ਹਾਂ ਤੋਂ ਤੰਗ ਹੋ ਕੇ ਉਸਦੇ ਪਿਤਾ ਨੇ ਕਣਕ ਵਾਲੀ ਦਵਾਈ ਖਾ ਲਈ ਤਾਂ ਉਸਦੀ ਸਿਹਤ ਵਿਗੜਦੀ ਦੇਖ ਸਿਵਲ ਹਸਪਤਾਲ ਰਾਜਪੁਰਾ ਇਲਾਜ ਲਈ ਲਿਆਂਦਾ ਤਾਂ ਡਾਕਟਰਾਂ ਨੇ ਉਸ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਰੈਫਰ ਕਰ ਦਿੱਤਾ। ਜਦੋਂ ਉਹ ਪਟਿਆਲਾ ਪਹੁੰਚੇ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਿਸ ’ਤੇ ਥਾਣਾ ਖੇੜੀ ਗੰਡਿਆ ਪੁਲਿਸ ਨੇ ਮ੍ਰਿਤਕ ਦੇ ਪੁੱਤਰ ਦੇ ਬਿਆਨਾਂ ਦੇ ਅਧਾਰ ’ਤੇ ਉਕਤ 7 ਜਣਿਆਂ ਦੇ ਖਿਲਾਫ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 11 October,2024
ਚੋਣ ਕਮਿਸ਼ਨ ਜਾਬਤੇ ਦੀ ਸਖ਼ਤੀ ਨਾਲ ਕੀਤੀ ਜਾਵੇ ਪਾਲਣਾ ਤੇ ਕੋਈ ਅਧਿਕਾਰੀ ਅਣਗਹਿਲੀ ਨਾ ਵਰਤੇ : ਭੁਪਿੰਦਰ ਸਿੰਘ ਆਈ ਏ ਐਸ
-ਗ੍ਰਾਮ ਪੰਚਾਇਤ ਚੋਣਾਂ-2024 -ਚੋਣ ਕਮਿਸ਼ਨ ਜਾਬਤੇ ਦੀ ਸਖ਼ਤੀ ਨਾਲ ਕੀਤੀ ਜਾਵੇ ਪਾਲਣਾ ਤੇ ਕੋਈ ਅਧਿਕਾਰੀ ਅਣਗਹਿਲੀ ਨਾ ਵਰਤੇ : ਭੁਪਿੰਦਰ ਸਿੰਘ ਆਈ ਏ ਐਸ -ਚੋਣ ਆਬਜ਼ਰਵਰ ਵੱਲੋਂ ਚੋਣ ਅਧਿਕਾਰੀਆਂ ਨਾਲ ਬੈਠਕ, ਗ੍ਰਾਮ ਪੰਚਾਇਤ ਚੋਣਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਚੰਡੀਗੜ੍ਹ/ਮਾਲੇਰਕੋਟਲਾ, 11 ਅਕਤੂਬਰ : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ ਲਈ ਤਾਇਨਾਤ ਕੀਤੇ ਚੋਣ ਆਬਜ਼ਰਵਰ ਸੀਨੀਅਰ ਆਈ.ਏ.ਐਸ. ਅਧਿਕਾਰੀ ਤੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ੍ਰ ਭੁਪਿੰਦਰ ਸਿੰਘ ਨੇ ਅੱਜ ਗ੍ਰਾਮ ਪੰਚਾਇਤ ਚੋਣਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਨਵਦੀਪ ਕੌਰ ਅਤੇ ਹੋਰ ਚੋਣ ਅਧਿਕਾਰੀਆਂ ਨਾਲ ਬੈਠਕ ਕੀਤੀ । ਚੋਣ ਆਬਜ਼ਰਵਰ ਨੇ ਕਿਹਾ ਕਿ ਕਿਸੇ ਵੀ ਕਿਸਮ ਦੀ ਸ਼ਿਕਾਇਤ ਉਪਰ ਤੁਰੰਤ ਕਾਰਵਾਈ ਕਰਕੇ ਰਿਪੋਰਟ ਦਿੱਤੀ ਜਾਵੇ ਤੇ ਚੋਣ ਅਮਲ 'ਚ ਕੋਈ ਅਣਗਹਿਲੀ ਨਾ ਵਰਤੀ ਜਾਵੇ । ਉਹਨਾਂ ਨੇ 15 ਅਕਤੂਬਰ ਨੂੰ ਗ੍ਰਾਮ ਪੰਚਾਇਤਾਂ ਦੀਆਂ ਹੋਣ ਵਾਲੀਆਂ ਆਮ ਚੋਣਾਂ ਦੇ ਮੱਦੇਨਜ਼ਰ ਸਮੁੱਚਾ ਚੋਣ ਅਮਲ ਪੂਰੀ ਨਿਰਪੱਖਤਾ, ਪਾਰਦਰਸ਼ਤਾ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜਨ ਲਈ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਸਾਂਝੀਆਂ ਕੀਤੀਆਂ। ਚੋਣ ਆਬਜ਼ਰਵਰ ਨੇ ਕਿਹਾ ਕਿ ਸਮੁੱਚੇ ਅਧਿਕਾਰੀ ਇਹ ਚੋਣਾਂ ਆਜ਼ਾਦਾਨਾ ਤੇ ਨਿਰਪੱਖਤਾ ਨਾਲ ਕਰਵਾਉਣ ਤਾਂ ਕਿ ਲੋਕਾਂ ਦਾ ਚੋਣ ਪ੍ਰਕ੍ਰਿਆ ਤੇ ਲੋਕਤੰਤਰ 'ਚ ਵਿਸ਼ਵਾਸ਼ ਬਹਾਲ ਰਹੇ । ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣ ਜਾਬਤੇ ਦੀ ਪਾਲਣਾ ਸਖ਼ਤੀ ਨਾਲ ਕੀਤੀ ਜਾ ਰਹੀ ਹੈ ਤੇ ਚੋਣ ਅਮਲ ਨਿਰਵਿਘਨਤਾ ਸਹਿਤ ਨੇਪਰੇ ਚੜ੍ਹਾਉਣ ਲਈ ਚੋਣ ਅਮਲੇ ਦੀਆਂ ਰਿਹਰਸਲਾਂ ਕਰਵਾਉਣ ਸਮੇਤ ਵੋਟਾਂ ਪੁਆਉਣ ਦੇ ਸਮੁੱਚੇ ਪ੍ਰਬੰਧ ਮੁਕੰਮਲ ਹਨ। ਇਸ ਮੌਕੇ ਚੋਣ ਆਬਜ਼ਰਵਰ ਨੇ ਵੱਖ ਵੱਖ ਪੋਲਿੰਗ ਸਟੇਸ਼ਨਾਂ, ਸਟਰਾਂਗ ਰੂਮਾਂ ਅਤੇ ਇਲਾਕਿਆਂ ਦਾ ਦੌਰਾ ਕੀਤਾ । ਇਸ ਮੌਕੇ ਉਪ ਮੰਡਲ ਮੈਜਿਸਟਰੇਟ ਅਹਿਮਦਗੜ੍ਹ/ਮਾਲੇਰਕੋਟਲਾ ਹਰਬੰਸ ਸਿੰਘ, ਉਪ ਮੰਡਲ ਮੈਜਿਸਟਰੇਟ ਅਮਰਗੜ੍ਹ ਸ੍ਰੀਮਤੀ ਸੁਰਿੰਦਰ ਕੌਰ, ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ, ਜ਼ਿਲ੍ਹਾ ਮਾਲ ਅਫਸਰ ਸ੍ਰੀਮਤੀ ਮਨਦੀਪ ਕੌਰ , ਡੀ.ਡੀ.ਪੀ.ਓ ਰਿੰਪੀ ਗਰਗ,ਤਹਿਸ਼ੀਲਦਾਰ ਮਾਲੇਰਕੋਟਲਾ ਸ਼ੀਸਪਾਲ ਸਿੰਗਲਾ,ਨਾਇਬ ਤਹਿਸ਼ੀਲਦਾਰ ਅਹਿਮਦਗੜ੍ਹ ਪਰਵੀਨ ਕੁਮਾਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ ।
Punjab Bani 11 October,2024
ਗ੍ਰਾਮ ਪੰਚਾਇਤ ਚੋਣਾਂ ਨਿਰਵਿਘਨ, ਸੁਤੰਤਤਰ ਤੇ ਨਿਰਪੱਖਤਾ ਨਾਲ ਕਰਵਾਉਣ ਲਈ ਡੀ.ਸੀ. ਤੇ ਐਸ. ਐਸ. ਪੀ. ਵੱਲੋਂ ਅਧਿਕਾਰੀਆਂ ਨਾਲ ਬੈਠਕ
ਗ੍ਰਾਮ ਪੰਚਾਇਤ ਚੋਣਾਂ ਨਿਰਵਿਘਨ, ਸੁਤੰਤਤਰ ਤੇ ਨਿਰਪੱਖਤਾ ਨਾਲ ਕਰਵਾਉਣ ਲਈ ਡੀ.ਸੀ. ਤੇ ਐਸ.ਐਸ.ਪੀ. ਵੱਲੋਂ ਅਧਿਕਾਰੀਆਂ ਨਾਲ ਬੈਠਕ -ਡੀ.ਸੀ. ਤੇ ਐਸ.ਐਸ.ਪੀ. ਵੱਲੋਂ ਅਧਿਕਾਰੀਆਂ ਨੂੰ ਹਦਾਇਤ, ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਕੀਤੀ ਜਾਵੇ ਪਾਲਣਾ -ਕਿਹਾ, ਚੋਣ ਪ੍ਰਕ੍ਰਿਆ ਸੁਤੰਤਰ ਢੰਗ ਨਾਲ ਨੇਪਰੇ ਚੜ੍ਹਾਉਣ 'ਚ ਕੋਈ ਅਣਗਹਿਲੀ ਨਾ ਵਰਤੀ ਜਾਵੇ, ਕਾਨੂੰਨ ਸਭ ਤੋਂ ਉਪਰ ਪਟਿਆਲਾ, 11 ਅਕਤੂਬਰ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ 15 ਅਕਤੂਬਰ ਨੂੰ ਗ੍ਰਾਮ ਪੰਚਾਇਤਾਂ ਦੀਆਂ ਹੋਣ ਵਾਲੀਆਂ ਆਮ ਚੋਣਾਂ ਦੇ ਮੱਦੇਨਜ਼ਰ ਚੋਣ ਅਮਲ ਪੂਰੀ ਨਿਰਪੱਖਤਾ, ਪਾਰਦਰਸ਼ਤਾ ਤੇ ਨਿਰਵਿਘਨਤਾ ਨਾਲ ਨੇਪਰੇ ਚਾੜਨ ਲਈ ਏ.ਡੀ.ਸੀ. ਦਿਹਾਤੀ ਵਿਕਾਸ ਅਨੁਪ੍ਰਿਤਾ ਜੌਹਲ, ਐਸ.ਪੀ. ਸਥਾਨਕ ਹਰਬੰਤ ਕੌਰ, ਸਮੂਹ ਐਸ.ਡੀ.ਐਮਜ਼ ਤੇ ਡੀ.ਐਸ.ਪੀਜ਼ ਨਾਲ ਇੱਕ ਅਹਿਮ ਬੈਠਕ ਕੀਤੀ । ਇਸ ਮੌਕੇ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਨੇ ਹਦਾਇਤ ਕੀਤੀ ਕਿ ਗ੍ਰਾਮ ਪੰਚਾਇਤ ਚੋਣਾਂ ਦਾ ਸਮੁੱਚਾ ਚੋਣ ਪ੍ਰਕ੍ਰਿਆ ਸੁਤੰਤਰ ਢੰਗ ਨਾਲ ਨੇਪਰੇ ਚੜ੍ਹਾਉਣ 'ਚ ਕੋਈ ਅਣਗਹਿਲੀ ਨਾ ਵਰਤੀ ਜਾਵੇ, ਕਿਉਂਕਿ ਕਾਨੂੰਨ ਸਭ ਤੋਂ ਉਪਰ ਹੈ। ਇਸ ਲਈ ਰਾਜ ਚੋਣ ਕਮਿਸ਼ਨ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਇੰਨ-ਬਿੰਨ ਕਰਨੀ ਯਕੀਨੀ ਬਣਾਈ ਜਾਵੇ। ਡਾ. ਪ੍ਰੀਤੀ ਯਾਦਵ ਤੇ ਡਾ. ਨਾਨਕ ਸਿੰਘ ਨੇ ਸਮੁੱਚੇ ਚੋਣ ਪ੍ਰਬੰਧਾਂ ਦਾ ਜਾਇਜਾ ਲਿਆ ਤੇ ਕਿਹਾ ਕਿ ਪੋਲਿੰਗ ਬੂਥਾਂ ਦੀ ਸੰਵੇਦਨਸ਼ੀਲਤਾ ਤੇ ਨਾਜੁਕ ਹੋਣ ਬਾਰੇ ਰਿਪੋਰਟ ਦੇ ਅਧਾਰ 'ਤੇ ਪ੍ਰਬੰਧ ਕੀਤੇ ਜਾਣ। ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਹ ਚੋਣਾਂ ਆਜ਼ਾਦਾਨਾ, ਨਿਰਪੱਖ ਤੇ ਪੂਰੀ ਪਾਰਦਸ਼ਤਾ ਨਾਲ ਕਰਵਾਉਣੀਆਂ ਯਕੀਨੀ ਬਨਾਉਣ ਕੋਈ ਕਮੀ ਬਾਕੀ ਨਾ ਛੱਡੀ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦਾ ਚੋਣ ਪ੍ਰਕ੍ਰਿਆ ਤੇ ਲੋਕਤੰਤਰ 'ਚ ਵਿਸ਼ਵਾਸ਼ ਬਹਾਲ ਰਹੇ ਇਸ ਲਈ ਸਮੂਹ ਅਧਿਕਾਰੀ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣੀ ਯਕੀਨੀ ਬਣਾਉਣ। ਐਸ.ਐਸ.ਪੀ ਡਾ. ਨਾਨਕ ਸਿੰਘ ਨੇ ਕਿਹਾ ਕਿ ਚੋਣ ਅਮਲ ਨੂੰ ਅਮਨ-ਅਮਾਨ ਨਾਲ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਇਆ ਜਾਵੇਗਾ, ਇਸ ਲਈ ਸਮੂਹ ਡੀ.ਐਸ.ਪੀਜ਼ ਸਬੰਧਤ ਐਸ.ਡੀ.ਐਮਜ਼ ਨਾਲ ਤਾਲਮੇਲ ਕਰਕੇ ਪੁਲਿਸ ਫੋਰਸ ਦੀ ਤਾਇਨਾਤੀ ਕਰਨ। ਉਨ੍ਹਾਂ ਕਿਹਾ ਜੇਕਰ ਕੋਈ ਅਸਲਾ ਲਾਇਸੈਂਸ ਧਾਰਕ ਅਸਲੇ ਦੀ ਦੁਰਵਰਤੋਂ ਕਰਦਾ ਪਾਇਆ ਜਾਂਦਾ ਹੈ ਤਾਂ ਉਸਦਾ ਅਸਲਾ ਲਾਇਸੈਂਸ ਰੱਦ ਕੀਤਾ ਜਾਵੇਗਾ।
Punjab Bani 11 October,2024
275 ਪੰਚਾਇਤੀ ਚੋਣਾਂ `ਤੇ ਰੋਕ ਲਗਾਉਣ ਦੇ ਫੈਸਲੇ ਤੇ ਹਾਈਕੋਰਟ ਨੇ ਪ੍ਰਗਟ ਕੀਤਾ ਇਤਰਾਜ
275 ਪੰਚਾਇਤੀ ਚੋਣਾਂ `ਤੇ ਰੋਕ ਲਗਾਉਣ ਦੇ ਫੈਸਲੇ ਤੇ ਹਾਈਕੋਰਟ ਨੇ ਪ੍ਰਗਟ ਕੀਤਾ ਇਤਰਾਜ ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਬਣੀ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਅੱਜ ਦੀ ਸੁਣਵਾਈ ਵਿੱਚ 275 ਪੰਚਾਇਤੀ ਚੋਣਾਂ `ਤੇ ਰੋਕ ਲਗਾਉਣ ਦੇ ਫੈਸਲੇ ਤੇ ਇਤਰਾਜ਼ ਪ੍ਰਗਟਾਉਂਦਿਆਂ ਕਿਹਾ ਕਿ ਸੰਯੁਕਤ ਪਟੀਸ਼ਨ ਦੇ ਆਧਾਰ `ਤੇ ਚੋਣਾਂ `ਤੇ ਰੋਕ ਲਗਾਉਣਾ ਠੀਕ ਨਹੀਂ ਹੈ। ਹਰ ਪੰਚਾਇਤ ਦੇ ਮਸਲੇ ਸੁਣੇ ਜਾਣ ਅਤੇ ਫਿਰ ਹੀ ਕੋਈ ਫੈਸਲਾ ਲਿਆ ਜਾਵੇ।ਅਦਾਲਤ ਨੇ ਕਿਹਾ ਕਿ ਸਾਰੀਆਂ ਰਿੱਟ ਪਟੀਸ਼ਨਾਂ ਦੀ ਸੁਣਵਾਈ ਹੁਣ ਸੋਮਵਾਰ ਨੂੰ ਹੋਵੇਗੀ ਅਤੇ ਇਹ ਵੀ ਯਕੀਨ ਦਵਾਇਆ ਕਿ ਪਟੀਸ਼ਨਾਂ ਦੀ ਇੱਕ-ਇੱਕ ਕਰਕੇ ਸੁਣਵਾਈ ਕੀਤੀ ਜਾਵੇਗੀ ।
Punjab Bani 11 October,2024
ਹਰਚੰਦ ਸਿੰਘ ਬਰਸਟ ਨੇ ਪਿੰਡ ਖੇੜੀ ਭੀਮਾ ਦੀ ਸਰਬ ਸੰਮਤੀ ਨਾਲ ਚੁਣੀ ਪੰਚਾਇਤ ਨੂੰ ਦਿੱਤੀ ਵਧਾਈ
ਹਰਚੰਦ ਸਿੰਘ ਬਰਸਟ ਨੇ ਪਿੰਡ ਖੇੜੀ ਭੀਮਾ ਦੀ ਸਰਬ ਸੰਮਤੀ ਨਾਲ ਚੁਣੀ ਪੰਚਾਇਤ ਨੂੰ ਦਿੱਤੀ ਵਧਾਈ ਗਰਾਮ ਪੰਚਾਇਤ ਪਿੰਡ ਖੇੜੀ ਭੀਮਾ ਦੇ ਵਸਨੀਕਾਂ ਨੇ ਸਰਬ ਸੰਮਤੀ ਨਾਲ ਸਰਦਾਰਨੀ ਹਰਦੀਪ ਕੌਰ ਪਤਨੀ ਸ. ਵੀਰ ਦਵਿੰਦਰ ਸਿੰਘ ਨੂੰ ਚੁਣਿਆ ਸਰਪੰਚ ਪਟਿਆਲਾ : ਗਰਾਮ ਪੰਚਾਇਤ ਪਿੰਡ ਖੇੜੀ ਭੀਮਾ ਵਿਖੇ ਸ. ਵੀਰ ਦਵਿੰਦਰ ਸਿੰਘ ਦੀ ਪਤਨੀ ਸਰਦਾਰਨੀ ਹਰਦੀਪ ਕੋਰ ਨੂੰ ਸਰਬ ਸੰਮਤੀ ਨਾਲ ਪਿੰਡ ਦਾ ਸਰਪੰਚ ਚੁਣਿਆ ਗਿਆ ਹੈ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਸਰਦਾਰਨੀ ਹਰਦੀਪ ਕੌਰ ਨੂੰ ਸਰਪੰਚ ਅਤੇ ਸ. ਹਰਦਿਆਲ ਸਿੰਘ, ਸ. ਕੁਲਵਿੰਦਰ ਸਿੰਘ, ਸ. ਦਲਬਾਗ ਸਿੰਘ, ਸਰਦਾਰਨੀ ਜਸਵੀਰ ਕੌਰ ਅਤੇ ਸਰਦਾਰਨੀ ਮੁਖਤਿਆਰ ਕੌਰ ਨੂੰ ਪੰਚ ਚੁਣੇ ਜਾਣ ਤੇ ਸਨਮਾਨਿਤ ਕੀਤਾ ਅਤੇ ਵਧਾਈ ਦਿੰਦਿਆਂ ਆਸ ਜਤਾਈ ਕਿ ਨਵੀਂ ਚੁੱਣੀ ਗਈ ਪੰਚਾਇਤ ਦੀ ਅਗਵਾਈ ਵਿੱਚ ਪਿੰਡ ਤਰੱਕੀ ਅਤੇ ਵਿਕਾਸ ਦੀ ਰਾਹ ਤੇ ਤੇਜੀ ਨਾਲ ਵਧੇਗਾ । ਇਸ ਮੌਕੇ ਗੁਰੂਦੁਆਰਾ ਸਾਹਿਬ ਵਿਖੇ ਕਰਵਾਏ ਗਏ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਵਿੱਚ ਸ. ਹਰਚੰਦ ਸਿੰਘ ਬਰਸਟ ਨੇ ਹਾਜ਼ਰੀ ਲਗਵਾਈ, ਜਿੱਥੇ ਨਵੀਂ ਚੁਣੀ ਗਰਾਮ ਪੰਚਾਇਤ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸਮੂੰਹ ਪਿੰਡ ਵਾਸੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਚਾਇਤੀ ਚੋਣਾਂ ਲੋਕ ਰਾਜ ਦੀ ਨੀਂਹ ਹਨ ਅਤੇ ਕਿਸੇ ਵੀ ਚੰਗੇ ਕੰਮ ਨੂੰ ਪੂਰਾ ਕਰਨ ਲਈ ਨੀਂਹ ਦਾ ਮਜਬੂਤ ਹੋਣਾ ਜਰੂਰੀ ਹੈ। ਇਸ ਲਈ ਪੰਜਾਬ ਦੇ ਪਿੰਡਾਂ ਦੇ ਵਿਕਾਸ ਲਈ ਚੰਗੇ ਲੋਕਾਂ ਦਾ ਅੱਗੇ ਆਉਣਾ ਬਹੁਤ ਜਰੂਰੀ ਹੈ, ਤਾਂ ਜੋ ਪਿੰਡਾ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ਤੇ ਨੇਪਰੇ ਚਾੜਿਆ ਜਾਵੇ ਅਤੇ ਅੱਜ ਬਹੁਤ ਹੀ ਖੁਸ਼ੀ ਦਾ ਮੌਕਾ ਹੈ ਕਿ ਜਦੋਂ ਪਿੰਡ ਵਾਸੀਆਂ ਨੇ ਸਰਬ ਸੰਮਤੀ ਨਾਲ ਆਪਣੀ ਪੰਚਾਇਤ ਦੀ ਚੌਣ ਕੀਤੀ ਹੈ । ਸ. ਵੀਰ ਦਵਿੰਦਰ ਸਿੰਘ ਨੂੰ ਵਧਾਈ ਦਿੰਦੀਆਂ ਕਿਹਾ ਕਿ ਨਿਮਰਤਾ ਸਭ ਤੋਂ ਵੱਡਾ ਗੁਣ ਹੈ ਅਤੇ ਇਹ ਪਰਿਵਾਰ ਜਮੀਨੀ ਪੱਧਰ ਤੇ ਲੋਕਾਂ ਨਾਲ ਜੁੜੀਆ ਹੋਇਆ ਹੈ ਤੇ ਸਮਾਜ ਦੀ ਭਲਾਈ ਲਈ ਹਮੇਸ਼ਾ ਤਿਆਰ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਸਾਨੂੰ ਸਾਰੀਆਂ ਨੂੰ ਇੱਕ ਪਰਿਵਾਰ ਦੀ ਤਰ੍ਹਾਂ ਰਹਿਣਾ ਚਾਹੀਦਾ ਹੈ, ਕਿਉਂਕਿ ਜਦੋਂ ਸਮਾਜ ਵਿੱਚ ਸਾਰੇ ਪਿਆਰ ਅਤੇ ਨਿਮਰਤਾ ਨਾਲ ਰਹਿਣਗੇ ਤਾਂ ਹੀ ਇੱਕ ਚੰਗੇ ਸਮਾਜ ਦੀ ਸਿਰਜਣਾ ਹੋ ਸਕੇਗੀ। ਸੂਬਾ ਜਨਰਲ ਸਕੱਤਰ ਨੇ ਸਾਰੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਾਰੇ ਪਿੰਡ ਅਤੇ ਪੰਜਾਬ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਕਾਰਨ ਲੋਕ ਦਿਨੋਂ-ਦਿਨ ਆਮ ਆਦਮੀ ਪਾਰਟੀ ਦੇ ਨਾਲ ਜੁੜ ਕੇ ਪਾਰਟੀ ਨੂੰ ਮਜਬੂਤ ਕਰ ਰਹੇ ਹਨ। ਪੰਜਾਬ ਸਰਕਾਰ ਵੱਲੋਂ ਬਿਨਾਂ ਕਿਸੇ ਭੇਦ-ਭਾਵ ਤੋਂ ਪੰਜਾਬ ਦੇ ਹਰ ਵਰਗ ਦੇ ਲੋਕਾਂ ਨੂੰ ਸਾਰੀਆਂ ਸਹੂਲਤਾਂ ਮੁਹੱਇਆ ਕਰਵਾਇਆ ਜਾ ਰਹੀਆਂ ਹਨ ।
Punjab Bani 10 October,2024
ਮੇਘ ਕਲੋਨੀ ਤੇ ਅਰਜਨ ਕਲੋਨੀ ਤੋਂ ਸਰਪੰਚ ਦੀ ਚੋਣ ਲੜ ਰਹੇ ਕੁਲਵੰਤ ਸਿੰਘ ਅਟਵਾਲ ਚੋਣ ਪ੍ਰਚਾਰ ਚ ਮੋਹਰੀ
ਮੇਘ ਕਲੋਨੀ ਤੇ ਅਰਜਨ ਕਲੋਨੀ ਤੋਂ ਸਰਪੰਚ ਦੀ ਚੋਣ ਲੜ ਰਹੇ ਕੁਲਵੰਤ ਸਿੰਘ ਅਟਵਾਲ ਚੋਣ ਪ੍ਰਚਾਰ ਚ ਮੋਹਰੀ ਨਾਭਾ 10 ਅਕਤੂਬਰ () ਸਰਪੰਚੀ ਦੀਆਂ ਚੋਣਾਂ ਨੂੰ ਲੈ ਕੇ ਜਿਸ ਪਿੰਡ ਵਿੱਚ ਸਰਬ ਸੰਮਤੀ ਨਾਂ ਹੋਈ ਉਸ ਪਿੰਡ ਵਿੱਚ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਰਨਾ ਪਿਆ । ਇਸੀ ਤਰ੍ਹਾਂ ਮੇਘ ਕਲੋਨੀ ਅਤੇ ਅਰਜਨ ਕਲੋਨੀ ਤੋਂ ਸਰਪੰਚੀ ਦੀ ਚੋਣ ਲੜ ਰਹੇ ਕੁਲਵੰਤ ਸਿੰਘ ਅਟਵਾਲ ਨੂੰ ਸਾਰੀਆਂ ਪਾਰਟੀਆਂ ਦਾ ਸਮਰਥਨ ਮਿਲ ਰਿਹਾ ਹੈ । ਕੁਲਵੰਤ ਸਿੰਘ ਅਟਵਾਲ ਪਿਛਲੇ ਲੰਮੇ ਸਮੇਂ ਤੋਂ ਕਲੋਨੀ ਵਾਸੀਆਂ ਦੀ ਸੇਵਾ ਕਰਦੇ ਆ ਰਹੇ ਹਨ । ਪਿਛਲੇ 30, 35 ਸਾਲਾਂ ਤੋਂ ਪੀ.ਐਸ. ਪੀ. ਸੀ.ਐਲ ਵਿੱਚ ਸਰਵਿਸ ਕਰਦੇ ਸਮੇਂ ਵੀ ਲੋਕ ਭਲਾਈ ਦੇ ਕੰਮਾਂ ਵਿੱਚ ਵੱਧ ਚੜ ਕੇ ਹਿੱਸਾ ਲੈਂਦੇ ਸਨ । ਸਰਪੰਚੀ ਦੇ ਉਮੀਦਵਾਰ ਕੁਲਵੰਤ ਸਿੰਘ ਅਟਵਾਲ ਨੇ ਗੱਲਬਾਤ ਕਰਦਿਆਂ ਕਿਹਾ ਕੀ ਕਲੋਨੀ ਦੀ ਤਰੱਕੀ ਲਈ ਤੇ ਆਪਸੀ ਭਾਈਚਾਰਕ ਦੀ ਸਾਂਝ ਬਣਾਈ ਰੱਖਣ ਲਈ ਸਰਪੰਚ ਦੀ ਚੋਣ ਲੜ ਰਹੇ ਹਾਂ । ਮੇਘ ਕਲੋਨੀ ਤੇ ਅਰਜਨ ਕਲੋਨੀ ਵਿਕਾਸ ਪੱਖੋਂ ਪਿਛਲੇ ਲੰਮੇ ਸਮੇਂ ਤੋਂ ਪਿਛੜਿਆ ਹੋਇਆ ਇਲਾਕਾ ਸੀ ਇਸ ਕਲੋਨੀ ਵਿੱਚ ਗਲੀਆਂ, ਨਾਲੀਆਂ ਅਤੇ ਇੱਕ ਵੱਡੇ ਨਾਲੇ ਦਾ ਮਸਲਾ ਗੰਭੀਰ ਬਣਿਆ ਹੋਇਆ ਹੈ ਜਿਸ ਨੂੰ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕੰਮਾਂ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਪਸੀ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਲੋਕਾਂ ਦੇ ਸਹਿਯੋਗ ਨਾਲ ਮੈਦਾਨ ਵਿੱਚ ਉਤਰੇ ਹਾ। ਅਤੇ ਪਹਿਲਾਂ ਵੀ ਲੋਕਾਂ ਦੀ ਸੇਵਾ ਕੀਤੀ ਅਤੇ ਹੁਣ ਵੀ ਕਰਾਂਗੇ। ਇਸ ਮੌਕੇ ਪੰਚ ਦੀ ਚੋਣ ਲੜਨ ਲਈ ਕਮਲਪ੍ਰੀਤ ਕੌਰ, ਸੁਰਜੀਤ ਕੌਰ, ਪਰਵਿੰਦਰ ਸਿੰਘ, ਗਗਨਦੀਪ ਸਿੰਘ, ਗੁਰਪ੍ਰੀਤ ਸਿੰਘ, ਸੰਦੀਪ ਕੌਰ ਤੇ ਪਰਮਜੀਤ ਕੌਰ ਵੀ ਚੋਣ ਲੜ ਰਹੇ ਹਨ।
Punjab Bani 10 October,2024
ਹਰਿਆਣਾ ਚੋਣ ਨਤੀਜਿਆਂ ਸਬੰਧੀ ਕਾਂਗਰਸ ਦੇ ਵਫ਼ਦ ਨੂੰ ਮਿਲੇਗਾ ਕਮਿਸ਼ਨ
ਹਰਿਆਣਾ ਚੋਣ ਨਤੀਜਿਆਂ ਸਬੰਧੀ ਕਾਂਗਰਸ ਦੇ ਵਫ਼ਦ ਨੂੰ ਮਿਲੇਗਾ ਕਮਿਸ਼ਨ ਨਵੀਂ ਦਿੱਲੀ : ਚੋਣ ਕਮਿਸ਼ਨ ਨੇ ਅੱਜ ਕਿਹਾ ਕਿ ਹਰਿਆਣਾ ਚੋਣ ਨਤੀਜਿਆਂ ਨੂੰ ਨਾਮਨਜ਼ੂਰ ਦੱਸਣ ਵਾਲੇ ਕਾਂਗਰਸ ਦੇ ਸੀਨੀਅਰ ਆਗੂਆਂ ਦੇ ਬਿਆਨ ਦੇਸ਼ ਦੇ ਲੋਕਤੰਤਰੀ ਇਤਿਹਾਸ ਵਿੱਚ ਪਹਿਲਾਂ ਨਹੀਂ ਸੁਣੇ ਗਏ ਅਤੇ ਇਹ ਬੋਲਣ ਦੀ ਆਜ਼ਾਦੀ ਦੀ ਵਿਧਾਨਕਤਾ ਤੋਂ ਪਰੇ ਹਨ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਲਿਖੇ ਪੱਤਰ ਵਿੱਚ ਕਮਿਸ਼ਨ ਨੇ ਕਿਹਾ ਕਿ ਪਾਰਟੀ ਆਗੂਆਂ ਜੈਰਾਮ ਰਮੇਸ਼ ਤੇ ਪਵਨ ਖੇੜਾ ਦੀਆਂ ਅਜਿਹੀਆਂ ਟਿੱਪਣੀਆਂ ਵਿਧਾਨਕ ਤੇ ਰੈਗੂਲੇਟਰੀ ਚੋਣ ਢਾਂਚੇ ਮੁਤਾਬਕ ਜ਼ਾਹਿਰ ਕੀਤੀਆਂ ਗਈਆਂ ‘ਲੋਕਾਂ ਦੀ ਇੱਛਾ ਨੂੰ ਗੈਰ ਲੋਕਤੰਤਰੀ ਢੰਗ ਨਾਲ ਖਾਰਜ ਕਰਨ’ ਵੱਲ ਲੈ ਕੇ ਜਾਂਦੀਆਂ ਹਨ। ਕਮਿਸ਼ਨ ਨੇ ਕਿਹਾ ਕਿ ਉਸ ਨੇ ਖੜਗੇ ਤੇ ਰਾਹੁਲ ਗਾਂਧੀ ਦੇ ਬਿਆਨਾਂ ’ਤੇ ਵੀ ਗੌਰ ਕੀਤਾ ਹੈ ਜਿਨ੍ਹਾਂ ਵਿੱਚ ਹਰਿਆਣਾ ਦੇ ਨਤੀਜਿਆਂ ਨੂੰ ਆਸ ਨਾਲੋਂ ਉਲਟ ਦੱਸਿਆ ਹੈ ਅਤੇ ਪਾਰਟੀ ਨੇ ਇਸ ਦਾ ਵਿਸ਼ਲੇਸ਼ਣ ਕਰਨ ਅਤੇ ਆਪਣੀਆਂ ਸ਼ਿਕਾਇਤਾਂ ਦੇ ਨਾਲ ਚੋਣ ਕਮਿਸ਼ਨ ਨਾਲ ਸੰਪਰਕ ਕਰਨ ਦਾ ਪ੍ਰਸਤਾਵ ਰੱਖਿਆ ਹੈ। ਕਮਿਸ਼ਨ ਨੇ ਕਿਹਾ ਕਿ ਕਾਂਗਰਸ ਦੇ 12 ਮੈਂਬਰੀ ਅਧਿਕਾਰਤ ਵਫ਼ਦ ਵੱਲੋਂ ਮੀਟਿੰਗ ਲਈ ਉਸ ਤੋਂ ਸਮਾਂ ਮੰਗਿਆ ਗਿਆ ਹੈ ਜਿਸ ਵਿੱਚ ਨਤੀਜਿਆਂ ਨੂੰ ਨਾਮਨਜ਼ੂਰ ਦੱਸਣ ਵਾਲੇ ਆਗੂ ਵੀ ਸ਼ਾਮਲ ਹਨ। ਖੜਗੇ ਨੂੰ ਲਿਖੇ ਪੱਤਰ ਵਿੱਚ ਕਿਹਾ ਗਿਆ ਹੈ, ‘‘ਇਹ ਮੰਨਦੇ ਹੋਏ ਕਿ ਪਾਰਟੀ ਪ੍ਰਧਾਨ ਦਾ ਬਿਆਨ ਚੋਣ ਨਤੀਜਿਆਂ ’ਤੇ ਪਾਰਟੀ ਦਾ ਰਸਮੀ ਰੁਖ਼ ਹੈ, ਚੋਣ ਕਮਿਸ਼ਨ ਨੇ ਅੱਜ ਸ਼ਾਮ ਨੂੰ 6 ਵਜੇ ਵਫ਼ਦ ਨੂੰ ਮਿਲਣ ’ਤੇ ਸਹਿਮਤੀ ਜਤਾਈ ਹੈ।
Punjab Bani 09 October,2024
ਅਦਾਲਤ ਵਿਚ ਪਹੁੰਚ ਕਰਨ ਵਾਲੇ ਪਿੰਡਾਂ ਦੀਆਂ ਪੰਚਾਇਤੀ ਚੋਣਾਂ ਤੇ ਹਾਈਕੋਰਟ ਲਗਾਈ ਵੱਡੀ ਰੋਕ
ਅਦਾਲਤ ਵਿਚ ਪਹੁੰਚ ਕਰਨ ਵਾਲੇ ਪਿੰਡਾਂ ਦੀਆਂ ਪੰਚਾਇਤੀ ਚੋਣਾਂ ਤੇ ਹਾਈਕੋਰਟ ਲਗਾਈ ਵੱਡੀ ਰੋਕ ਚੰਡੀਗੜ੍ਹ : ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਪੰਜਾਬ ਵਿਚ ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈਕੋਰਟ ਨੇ ਸਖ਼ਤ ਰਵੱਈਆ ਅਖਤਿਆਰ ਕਰਦਿਆਂ ਅਦਾਲਤ ਤੱਕ ਪਹੁੰਚ ਕਰ ਵਾਲੀਆਂ ਥਾਵਾਂ ਉਤੇ ਲਾਈ ਗਈ ਹੈ। ਅਜਿਹੀਆਂ 300 ਦੇ ਕਰੀਬ ਪੰਚਾਇਤਾਂ ਦੱਸੀਆਂ ਜਾ ਰਹੀਆਂ ਹਨ । ਦੱਸਣਯੋਗ ਹੈ ਕਿ ਹਾਈਕੋਰਟ ਨੇ ਸਰਕਾਰ ਤੋਂ 1 ਘੰਟੇ ਅੰਦਰ ਜਾਣਕਾਰੀ ਮੰਗੀ ਸੀ। ਹਾਈਕੋਰਟ ਨੇ ਪੁੱਛਿਆ ਸੀ ਕਿ ਸੂਬਾ ਚੋਣ ਕਮਿਸ਼ਨਰ ਦੀ ਨਿਯੁਕਤੀ ਕਿਵੇਂ ਹੋਈ। ਕੀ ਸਰਕਾਰ ਪੰਚਾਇਤੀ ਚੋਣਾਂ ਦਾ ਨੋਟੀਫਿਕੇਸ਼ਨ ਵਾਪਸ ਲਵੇਗੀ ਅਤੇ ਸਰਕਾਰ ਹੋਰ ਸਹੀ ਤਰੀਕੇ ਨਾਲ ਚੋਣ ਕਰਵਾਉਣ ਲਈ ਤਿਆਰ ਹੈ। ਨਹੀਂ ਤਾਂ ਹਾਈਕੋਰਟ ਕੋਈ ਆਦੇਸ਼ ਜਾਰੀ ਕਰੇਗਾ । ਹੁਣ ਹਾਈਕੋਰਟ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤਾ ਹੈ । ਹਾਈਕੋਰਟ ਨੇ ਚੋਣਾਂ ਉਤੇ ਰੋਕ ਲਗਾ ਦਿੱਤੀ ਗਈ ਹੈ। ਉਨ੍ਹਾਂ ਰੋਕ ਉਨ੍ਹਾਂ ਪਿੰਡਾਂ ਵਿਚ ਲਾਈ ਗਈ ਹੈ, ਜਿਨ੍ਹਾਂ ਨੇ ਅਦਾਲਤ ਤੱਕ ਪਹੁੰਚ ਕੀਤੀ ਸੀ ।
Punjab Bani 09 October,2024
ਆਬਕਾਰੀ ਤੇ ਕਰ ਵਿਭਾਗ ਦੇ ਰਿਟਾਇਰਡ ਅਫ਼ਸਰ ਅਤੇ ਕਰਮਚਾਰੀਆਂ ਦੀ ਇਕ ਮੀਟਿੰਗ ਆਯੋਜਿਤ
ਆਬਕਾਰੀ ਤੇ ਕਰ ਵਿਭਾਗ ਦੇ ਰਿਟਾਇਰਡ ਅਫ਼ਸਰ ਅਤੇ ਕਰਮਚਾਰੀਆਂ ਦੀ ਇਕ ਮੀਟਿੰਗ ਆਯੋਜਿਤ ਪਟਿਆਲਾ : ਆਬਕਾਰੀ ਤੇ ਕਰ ਵਿਭਾਗ ਦੇ ਰਿਟਾਇਰਡ ਅਫ਼ਸਰ ਅਤੇ ਕਰਮਚਾਰੀਆਂ ਦੀ ਇਕ ਮੀਟਿੰਗ ਏ. ਐਸ. ਕਾਲੇਕਾ, ਐਡੀਸਨਲ ਈ. ਟੀ. ਸੀ., ਪੰਜਾਬ (ਰਿਟਾ.) ਦੀ ਪ੍ਰਧਾਨਗੀ ਹੇਠ ਹੋਈ । ਐਚ. ਐਮ. ਐਸ. ਰੋਸਾ, ਜੁਆਇੰਟ ਈ. ਟੀ. ਸੀ. (ਰਿਟਾ.) ਨੇ ਮੀਟਿੰਗ ਵਿਚ ਉਚੇਚੇ ਤੌਰ ਤੇ ਵਿਸ਼ੇਸ ਮਹਿਮਾਨ ਵਜੋਂ ਸ਼ਿਰਕਤ ਕੀਤੀ । ਮੀਟਿੰਗ ਦੌਰਾਨ ਇਕ ਨਵੀਂ ਐਸੋਸੀਏਸ਼ਨ ਦਾ ਗਠਨ ਕੀਤਾ ਗਿਆ, ਜਿਸਦਾ ਨਾਮ ਈ ਐਂਡ ਟੀ ਰਿਟਾਇਰਡ ਐਸੋਸੀਏਸ਼ਨ ਰੱਖਿਆ ਗਿਆ, ਜਿਸ ਵਿਚ ਸਰਬ ਸੰਮਤੀ ਨਾਲ ਅਹੁਦੇਦਾਰਾਂ ਦੀ ਨਿਯੁਕਤੀ ਵੀ ਕੀਤੀ ਗਈ, ਜਿਸ ਵਿਚ ਚੀਫ਼ ਪੈਟਰਨ ਸ੍ਰੀ ਏ.ਐਸ. ਕਾਲੇਕਾ ਐਡੀਸ਼ਨਲ ਈ. ਟੀ. ਸੀ., ਪੰਜਾਬ ਪੈਟਰਨ ਐਚ. ਐਮ. ਐਸ. ਰੋਸਾ, ਜੁਆਇੰਟ ਈ. ਟੀ. ਸੀ. ਕੇ. ਐਲ. ਮਹਿਤਾ, ਏ. ਈ. ਟੀ. ਸੀ. ਬੀ. ਆਈ. ਐਸ. ਗਰੇਵਾਲ, ਈ. ਟੀ. ਓ. ਚੀਫ਼ ਐਡਵਾਈਜ਼ਰ ਜੈ ਚੰਦ, ਈ. ਟੀ. ਓ. ਪ੍ਰਧਾਨ ਕਰਨੈਲ ਸਿੰਘ ਅਰੋੜਾ, ਈ. ਟੀ. ਓ. 5. ਸੀਨੀਅਰ ਵਾਈਸ ਪ੍ਰਧਾਨ ਸ੍ਰੀ ਐਨ.ਪੀ.ਐਸ. ਧਵਨ, ਈ.ਟੀ.ਓ 6. ਵਾਈਸ ਪ੍ਰਧਾਨ ਸ੍ਰੀਮਤੀ ਕਮਲੇਸ਼ ਸਾਹੀ, 7. ਜਨਰਲ ਸਕੱਤਰ ਸ. ਦਲਜੀਤ ਸਿੰਘ ਸ਼ੇਰਗਿਲ, 8. ਜੁਆਇੰਟ ਸਕੱਤਰ ਸ੍ਰੀ. ਪੀ.ਐਲ. ਕੌਸ਼ਲ 9. ਫਾਇਨਾਂਸ ਸਕੱਤਰ ਸ੍ਰੀ. ਵਕੀਲ ਚੰਦ ਸਿੰਗਲਾ 10. ਜੁਆਇਟ ਫਾਇਨਾਂਸ ਸਕੱਤਰ ਸ੍ਰੀ. ਰਤਨ ਚੰਦ ਕਾਰਜਕਾਰੀ ਮੈਂਬਰਜ਼:- 1. ਸ੍ਰੀਮਤੀ ਪ੍ਰੇਮ ਲਤਾ 2. ਸ੍ਰੀਮਤੀ ਬਲਜਿੰਦਰ ਕੌਰ 3. ਸ੍ਰੀ. ਕੁਲਭੂਸ਼ਨ ਕਪਿਲਾ 4. ਸ੍ਰੀ. ਹਰਵਿੰਦਰ ਸਿੰਘ ਦੱਤਾ 5. ਸ੍ਰੀ ਨਰੇਸ਼ ਬਬਲੀ 6. ਸ੍ਰੀ ਅਮਰ ਚੰਦ ਸ਼ਰਮਾ 7. ਸ੍ਰੀ ਰਜਿੰਦਰ ਬਾਂਸਲ 8. ਸ੍ਰੀ ਪ੍ਰੇਮ ਚੰਦ ਗੋਇਲ 9. ਸ੍ਰੀ ਜਸਵਿੰਦਰ ਸਿੰਘ ਇਸ ਮੀਟਿੰਗ ਵਿੱਚ 40 ਮੈਂਬਰ ਹਾਜ਼ਰ ਹੋਏ ਅਤੇ 11 ਮੈਂਬਰ ਸਾਹਿਬਾਨ ਨੇ ਹਾਜ਼ਰ ਨਾ ਹੋ ਸਕਣ ਦੀ ਮਜ਼ਬੂਰੀ ਜ਼ਾਹਿਰ ਕਰਦਿਆਂ ਇਹ ਕਿਹਾ ਕਿ ਉਹ ਨਵੀ ਬਣੀ ਐਸੋਸੀਏਸ਼ਨ ਦੇ ਹਰ ਫੈਸਲੇ ਨਾਲ ਸਹਿਮਤ ਹੋਣਗੇ। ਨਵੀਂ ਬਣੀ ਐਸੋਸੀਏਸ਼ਨ ਦੀ ਖੁਸ਼ੀ ਵਿੱਚ ਅਗਲੀ ਮੀਟਿੰਗ ਅਤੇ ਦੁਪਹਿਰ ਦਾ ਖਾਣਾ ਮਿਤੀ 13.11.2024 ਨੂੰ 12.00 ਵਜੇ ਇਕਬਾਲ ਇਨ ਹੋਟਲ, ਪਟਿਆਲਾ ਵਿਖੇ ਸ੍ਰੀ ਏ.ਐਸ. ਕਾਲੇਕਾ ਐਡੀਸਨਲ ਈ.ਟੀ. ਸੀ., ਪੰਜਾਬ (ਰਿਟਾ.) ਵਲੋਂ ਦੇਣ ਦਾ ਨਿੱਘਾ ਸੱਦਾ ਦਿੱਤਾ ਗਿਆ।
Punjab Bani 09 October,2024
ਪੰਚਾਇਤ ਚੋਣਾਂ ਦੇ ਮੱਦੇਨਜ਼ਰ 15 ਅਕਤੂਬਰ ਨੂੰ ਪੰਜਾਬ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ
ਪੰਚਾਇਤ ਚੋਣਾਂ ਦੇ ਮੱਦੇਨਜ਼ਰ 15 ਅਕਤੂਬਰ ਨੂੰ ਪੰਜਾਬ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਦੇ ਮੱਦੇਨਜ਼ਰ 15 ਅਕਤੂਬਰ ਦਿਨ ਮੰਗਲਵਾਰ ਨੂੰ ਰਾਜ ਭਰ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ । ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਐਲਾਨੀ ਗਈ ਹੈ । ਪੰਜਾਬ ਸਰਕਾਰ ਦੇ ਇੱਕ ਸਰਕਾਰੀ ਬੁਲਾਰੇ ਨੇ ਅੱਜ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਛੁੱਟੀ ਚੰਡੀਗੜ੍ਹ ਸਥਿਤ ਪੰਜਾਬ ਰਾਜ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਵੀ ਲਾਗੂ ਹੋਵੇਗੀ ।
Punjab Bani 09 October,2024
ਗ੍ਰਾਮ ਪੰਚਾਇਤ ਚੋਣਾਂ ਲਈ ਤਾਇਨਾਤ ਚੋਣ ਅਮਲੇ ਦੀ ਦੂਜੀ ਰਿਹਰਸਲ 11 ਅਕਤੂਬਰ ਨੂੰ ਹੋਵੇਗੀ : ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ
ਗ੍ਰਾਮ ਪੰਚਾਇਤ ਚੋਣਾਂ ਲਈ ਤਾਇਨਾਤ ਚੋਣ ਅਮਲੇ ਦੀ ਦੂਜੀ ਰਿਹਰਸਲ 11 ਅਕਤੂਬਰ ਨੂੰ ਹੋਵੇਗੀ : ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਚੋਣ ਅਮਲੇ ਨੂੰ ਰਿਹਰਸਲ ਵਿੱਚ ਲਾਜ਼ਮੀ ਤੌਰ 'ਤੇ ਭਾਗ ਲੈਣ ਦੀ ਹਦਾਇਤ ਸੰਗਰੂਰ, 9 ਅਕਤੂਬਰ : ਜ਼ਿਲ੍ਹਾ ਚੋਣਕਾਰ ਅਫਸਰ-ਕਮ- ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ (ਆਈ.ਏ.ਐਸ) ਦੇ ਦਿਸ਼ਾ ਨਿਰਦੇਸ਼ਾਂ ਹੇਠ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣਕਾਰ ਅਫਸਰ ਸੁਖਚੈਨ ਸਿੰਘ ਪਾਪੜਾ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਦੀਆਂ ਚੋਣਾਂ ਦੇ ਸਮੁੱਚੇ ਅਮਲ ਨੂੰ ਸਫਲਤਾਪੂਰਵਕ ਨੇਪਰੇ ਚੜਾਉਣ ਲਈ ਤਾਇਨਾਤ ਕੀਤੇ ਗਏ ਚੋਣ ਅਮਲੇ ਦੀ ਪਹਿਲੀ ਰਿਹਰਸਲ 5 ਅਕਤੂਬਰ ਨੂੰ ਸਫਲਤਾ ਪੂਰਵਕ ਕਰਵਾਈ ਜਾ ਚੁੱਕੀ ਹੈ ਜਦਕਿ ਇਸ ਚੋਣ ਅਮਲੇ ਦੀ ਦੂਜੀ ਰਿਹਰਸਲ 11 ਅਕਤੂਬਰ ਨੂੰ ਹੋਵੇਗੀ । ਉਹਨਾਂ ਦੱਸਿਆ ਕਿ ਪਹਿਲਾਂ ਦੂਜੀ ਰਿਹਰਸਲ ਲਈ 10 ਅਕਤੂਬਰ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਸੀ। ਪਰ ਹੁਣ ਕੁਝ ਜਰੂਰੀ ਕਾਰਨਾ ਕਰਕੇ ਤਾਰੀਖ ਨੂੰ ਬਦਲ ਕੇ 11 ਅਕਤੂਬਰ ਕੀਤਾ ਗਿਆ ਹੈ । ਵਧੀਕ ਜ਼ਿਲਾ ਚੋਣਕਾਰ ਅਫਸਰ ਨੇ ਦੱਸਿਆ ਮੂਨਕ ਬਲਾਕ ਦੇ ਚੋਣ ਅਮਲੇ ਦੀ ਰਿਹਰਸਲ ਸੰਧੂ ਪੈਲੇਸ, ਪਾਤੜਾਂ ਰੋਡ, ਮੂਨਕ ਵਿਖੇ ਹੋਵੇਗੀ। ਉਹਨਾਂ ਦੱਸਿਆ ਕਿ ਬਲਾਕ ਭਵਾਨੀਗੜ੍ਹ ਦੇ ਚੋਣ ਅਮਲੇ ਦੀ ਰਿਹਰਸਲ ਅਗਰਵਾਲ ਭਵਨ, ਸੁਨਾਮ ਰੋਡ ਭਵਾਨੀਗੜ੍ਹ ਵਿਖੇ, ਬਲਾਕ ਧੂਰੀ ਅਤੇ ਬਲਾਕ ਸ਼ੇਰਪੁਰ ਦੇ ਚੋਣ ਅਮਲੇ ਦੇ ਰਿਹਰਸਲ ਯੂਨੀਵਰਸਿਟੀ ਕਾਲਜ ਬੇਨੜਾ, ਬਲਾਕ ਦਿੜਬਾ ਦੇ ਚੋਣ ਅਮਲੇ ਦੀ ਰਿਹਰਸਲ ਗੀਤਾ ਭਵਨ ਲਿੰਕ ਰੋਡ ਦਿੜਬਾ, ਬਲਾਕ ਲਹਿਰਾ ਦੇ ਚੋਣ ਅਮਲੇ ਦੀ ਰਿਹਰਸਲ ਬਾਬਾ ਹੀਰਾ ਸਿੰਘ ਭੱਠਲ ਕਾਲਜ ਲਹਿਰਾਗਾਗਾ, ਬਲਾਕ ਸੰਗਰੂਰ ਦੇ ਚੋਣ ਅਮਲੇ ਦੀ ਰਿਹਰਸਲ ਸਰਕਾਰੀ ਰਣਬੀਰ ਕਾਲਜ ਸੰਗਰੂਰ ਦੇ ਰੂਸਾ ਬਲਾਕ ਵਿਖੇ ਅਤੇ ਬਲਾਕ ਸੁਨਾਮ ਦੇ ਚੋਣ ਅਮਲੇ ਦੀ ਰਿਹਰਸਲ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਸਵੇਰੇ 9 ਵਜੇ ਤੋਂ ਆਰੰਭ ਹੋਵੇਗੀ। ਉਹਨਾਂ ਨੇ ਸਮੂਹ ਚੋਣ ਅਮਲੇ ਨੂੰ ਹਦਾਇਤ ਕੀਤੀ ਕਿ ਰਿਹਰਸਲ ਵਿੱਚ ਸ਼ਾਮਿਲ ਹੋਣਾ ਯਕੀਨੀ ਬਣਾਇਆ ਜਾਵੇ ਅਤੇ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਇਸ ਰਿਹਰਸਲ ਦੌਰਾਨ ਗੈਰ ਹਾਜ਼ਰ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।
Punjab Bani 09 October,2024
ਜ਼ਿਲ੍ਹਾ ਸੰਗਰੂਰ ਵਿਖੇ ਸਰਪੰਚ ਦੇ ਅਹੁਦੇ ਲਈ 1043 ਅਤੇ ਪੰਚ ਦੇ ਅਹੁਦੇ
‘ ਗ੍ਰਾਮ ਪੰਚਾਇਤ ਚੋਣਾਂ-2024’ ਜ਼ਿਲ੍ਹਾ ਸੰਗਰੂਰ ਵਿਖੇ ਸਰਪੰਚ ਦੇ ਅਹੁਦੇ ਲਈ 1043 ਅਤੇ ਪੰਚ ਦੇ ਅਹੁਦੇ ਲਈ 2718 ਉਮੀਦਵਾਰ ਚੋਣ ਲੜਨਗੇ : ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ 58 ਸਰਪੰਚ ਅਤੇ 1816 ਪੰਚ ਬਿਨਾਂ ਮੁਕਾਬਲਾ ਜੇਤੂ ਸੰਗਰੂਰ : ਰਾਜ ਚੋਣ ਕਮਿਸ਼ਨ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਸੰਗਰੂਰ ਵਿਖੇ 15 ਅਕਤੂਬਰ ਨੂੰ ਹੋਣ ਵਾਲੀਆਂ ਗ੍ਰਾਮ ਪੰਚਾਇਤ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਤੋਂ ਬਾਅਦ ਹੁਣ ਸਰਪੰਚ ਦੇ ਅਹੁਦੇ ਲਈ ਕੁੱਲ 1043 ਅਤੇ ਪੰਚ ਦੇ ਅਹੁਦੇ ਲਈ 2718 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ। ਜ਼ਿਲ੍ਹਾ ਚੋਣਕਾਰ ਅਫ਼ਸਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਹ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸੁਖਚੈਨ ਸਿੰਘ ਪਾਪੜਾ ਨੇ ਦੱਸਿਆ ਕਿ 7 ਅਕਤੂਬਰ ਨੂੰ ਨਾਮਜ਼ਦਗੀਆਂ ਵਾਪਸ ਲੈਣ ਦੀ ਅੰਤਿਮ ਤਾਰੀਖ ਮੌਕੇ ਜ਼ਿਲ੍ਹੇ ਭਰ ਵਿੱਚ 868 ਉਮੀਦਵਾਰਾਂ ਨੇ ਸਰਪੰਚ ਅਤੇ 1455 ਉਮੀਦਵਾਰਾਂ ਨੇ ਪੰਚ ਦੇ ਅਹੁਦੇ ਲਈ ਭਰੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਵਿਖੇ ਸਰਪੰਚ ਦੇ ਅਹੁਦੇ ਲਈ ਬਿਨਾਂ ਮੁਕਾਬਲਾ ਜੇਤੂ ਉਮੀਦਵਾਰਾਂ ਦੀ ਗਿਣਤੀ 58 ਅਤੇ ਪੰਚਾਂ ਦੀ ਗਿਣਤੀ 1816 ਹੈ । ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸੁਖਚੈਨ ਸਿੰਘ ਪਾਪੜਾ ਨੇ ਦੱਸਿਆ ਕਿ ਵੋਟਾਂ 15 ਅਕਤੂਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮਲ 4 ਵਜੇ ਤੱਕ ਪੈਣਗੀਆਂ ।
Punjab Bani 09 October,2024
ਪੰਜਾਬੀ ਅਦਾਕਾਰ ਤੇ ਗਾਇਕ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਬਣੇ ਨਾਭਾ ਬਲਾਕ ਦੇ ਪਿੰਡ ਲੋਹਾਰ ਮਾਜਰਾ ਦੇ ਵਾਸੀਆਂ ਦੀ ਸਰਬ ਸੰਮਤੀ ਨਾਲ ਸਰਪੰਚ
ਪੰਜਾਬੀ ਅਦਾਕਾਰ ਤੇ ਗਾਇਕ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਬਣੇ ਨਾਭਾ ਬਲਾਕ ਦੇ ਪਿੰਡ ਲੋਹਾਰ ਮਾਜਰਾ ਦੇ ਵਾਸੀਆਂ ਦੀ ਸਰਬ ਸੰਮਤੀ ਨਾਲ ਸਰਪੰਚ ਨਾਭਾ : ਪੰਜਾਬੀ ਅਦਾਕਾਰ ਤੇ ਗਾਇਕ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਨੂੰ ਨਾਭਾ ਬਲਾਕ ਦੇ ਪਿੰਡ ਲੋਹਾਰ ਮਾਜਰਾ ਦੇ ਵਾਸੀਆਂ ਵੱਲੋਂ ਸਰਬ ਸੰਮਤੀ ਨਾਲ ਪਿੰਡ ਦਾ ਸਰਪੰਚ ਚੁਣਿਆ ਗਿਆ ਹੈ। ਇਸ ਤੋਂ ਬਾਅਦ ਐਮੀ ਵਿਰਕ ਦੇ ਪਿੰਡ ਤੇ ਘਰ ਵਿਚ ਖੁਸ਼ੀ ਦਾ ਮਾਹੌਲ ਹੈ। ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਪਹਿਲਾਂ ਵੀ ਪਿੰਡ ‘ਚ ਸਮਾਜ ਭਲਾਈ ਦੇ ਕਾਰਜ ਕਰਦੇ ਰਹਿੰਦੇ ਹਨ ਅਤੇ ਹੁਣ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਸਰਬ ਸੰਮਤੀ ਨਾਲ ਸਰਪੰਚ ਚੁਣ ਕੇ ਵੱਡੀ ਜ਼ਿੰਮੇਵਾਰੀ ਸੌਂਪੀ ਹੈ । ਸਰਪੰਚ ਕੁਲਜੀਤ ਸਿੰਘ ਨੇ ਕਿਹਾ ਕਿ ਪਹਿਲਾਂ ਵੀ ਪਿੰਡ ‘ਚ ਮੋਹਰੀ ਹੋ ਕੇ ਪਿੰਡ ਦੇ ਕੰਮ ਕਰਵਾਏ ਹਨ ਅਤੇ ਹੁਣ ਜੋ ਪਿੰਡ ਵਾਸੀਆਂ ਵੱਲੋਂ ਫੈਸਲਾ ਲਿਆ ਗਿਆ ਹੈ, ਮੈਂ ਇਸ ਨੂੰ ਤਨਦੇਹੀ ਨਾਲ ਨਿਭਾਵਾਂਗਾ ।
Punjab Bani 08 October,2024
ਫਾਜ਼ਿਲਕਾ ਜ਼ਿਲ੍ਹੇ ਵਿਚ 47 ਸਰਪੰਚ ਤੇ 1107 ਪੰਚ ਨਿਰਵਿਰੋਧ ਚੁਣੇ ਗਏ : ਏ ਡੀ ਸੀ
ਫਾਜ਼ਿਲਕਾ ਜ਼ਿਲ੍ਹੇ ਵਿਚ 47 ਸਰਪੰਚ ਤੇ 1107 ਪੰਚ ਨਿਰਵਿਰੋਧ ਚੁਣੇ ਗਏ : ਏ ਡੀ ਸੀ ਨਾਂ ਵਾਪਿਸੀ ਦੀ ਪ੍ਰਕ੍ਰਿਆ ਮੁਕੰਮਲ ਹੋਣ ਤੋਂ ਬਾਅਦ ਹੁਣ ਜ਼ਿਲ੍ਹੇ ਵਿਚ 1519 ਸਰਪੰਚ ਤੇ 4286 ਪੰਚ ਊਮੀਦਵਾਰ ਚੋਣ ਮੈਦਾਨ ਵਿਚ ਫਾਜ਼ਿਲਕਾ : ਫਾਜ਼ਿਲਕਾ ਦੇ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੁਭਾਸ਼ ਚੰਦਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਨਾਂ ਵਾਪਸੀ ਦੀ ਪ੍ਰਕਿਆ ਮੁਕੰਮਲ ਹੋਣ ਤੋਂ ਬਾਅਦ ਪੰਚਾਇਤ ਚੌਣਾਂ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਵੰਡ ਦਿੱਤੇ ਗਏ ਹਨ। ਉਨ੍ਹਾਂ ਨੇ ਦੱਸਿਆ ਹੈ ਕਿ ਜ਼ਿਲ੍ਹੇ ਵਿਚ 47 ਸਰਪੰਚ ਅਤੇ 1107 ਪੰਚ ਨਿਰਵਿਰੋਧ ਚੁਣੇ ਗਏ ਹਨ। ਇਸ ਤੋਂ ਬਿਨ੍ਹਾਂ ਹੁਣ ਨਾਮਜਦਗੀਆਂ ਵਾਪਿਸ ਲੈਣ ਤੋਂ ਬਾਅਦ ਜ਼ਿਲ੍ਹੇ ਵਿਚ 1519 ਸਰਪੰਚ ਉਮੀਦਵਾਰ ਮੈਦਾਨ ਵਿਚ ਹਨ ਜਦ ਕਿ ਸਰਪੰਚੀ ਲਈ ਨਾਮਜਦਗੀਆਂ ਭਰਨ ਵਾਲੇ 984 ਉਮੀਦਵਾਰਾਂ ਨੇ ਆਪਣੀ ਨਾਮਜਦਗੀ ਵਾਪਿਸ ਲਈ ਹੈ। ਇਸੇ ਤਰਾਂ ਪੰਚ ਦੇ ਅਹੁਦੇ ਲਈ 1191 ਨਾਮਜਦਗੀਆਂ ਵਾਪਿਸ ਲਈਆਂ ਗਈਆਂ ਹਨ ਅਤੇ ਹੁਣ 4286 ਪੰਚ ਊਮੀਦਵਾਰ ਚੋਣ ਮੈਦਾਨ ਵਿਚ ਹਨ । ਬਲਾਕ ਅਬੋਹਰ ਵਿਚ 8, ਬਲਾਕ ਖੂਈਆਂ ਸਰਵਰ ਵਿਚ 3, ਬਲਾਕ ਅਰਨੀਵਾਲਾ ਅਤੇ ਫਾਜ਼ਿਲਕਾ ਵਿਚ 5-5 ਅਤੇ ਜਲਾਲਾਬਾਦ ਬਲਾਕ ਵਿਚ 26 ਸਰਪੰਚ ਨਿਰਵਿਰੋਧ ਚੁਣੇ ਗਏ ਹਨ । ਬਲਾਕ ਅਬੋਹਰ ਵਿਚ 305 ਪੰਚ, ਬਲਾਕ ਖੂਈਆਂ ਸਰਵਰ ਵਿਚ 170, ਬਲਾਕ ਅਰਨੀਵਾਲਾ ਵਿਚ 145, ਬਲਾਕ ਫਾਜ਼ਿਲਕਾ ਵਿਚ 170 ਅਤੇ ਬਲਾਕ ਜਲਾਲਾਬਾਦ ਵਿਚ 317 ਪੰਚ ਨਿਰਵਿਰੋਧ ਚੁਣੇ ਗਏ ਹਨ । ਹੁਣ ਅਬੋਹਰ ਬਲਾਕ ਵਿਚ ਸਰਪੰਚ ਦੇ ਅਹੁਦੇ ਲਈ 265, ਖੂਈਆਂ ਸਰਵਰ ਬਲਾਕ ਵਿਚ 208, ਅਰਨੀਵਾਲਾ ਬਲਾਕ ਵਿਚ 132, ਫਾਜ਼ਿਲਕਾ ਬਲਾਕ ਵਿਚ 363 ਅਤੇ ਜਲਾਲਾਬਾਦ ਬਲਾਕ ਵਿਚ 551 ਊਮੀਦਵਾਰ ਮੈਦਾਨ ਵਿਚ ਹਨ। ਜਦ ਕਿ ਪੰਚ ਦੇ ਅਹੁਦੇ ਲਈ ਅਬੋਹਰ ਬਲਾਕ ਵਿਚ 797, ਖੂਈਆਂ ਸਰਵਰ ਬਲਾਕ ਵਿਚ 727, ਅਰਨੀਵਾਲਾ ਬਲਾਕ ਵਿਚ 370, ਫਾਜ਼ਿਲਕਾ ਬਲਾਕ ਵਿਚ 927 ਅਤੇ ਜਲਾਲਾਬਾਦ ਬਲਾਕ ਵਿਚ 1465 ਊਮੀਦਵਾਰ ਮੈਦਾਨ ਵਿਚ ਹਨ । ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਆਮ ਪੰਚਾਇਤ ਚੋਣਾਂ ਨੂੰ ਸਾਂਤਮਈ ਅਤੇ ਨਿਰਪੱਖ ਤਰੀਕੇ ਨਾਲ ਕਰਵਾਉਣ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਾਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ।
Punjab Bani 08 October,2024
ਮੁਹਾਲੀ ਦੇ ਪਿੰਡ ਪਾਪੜੀ ਦੇ ਉਮੀਦਵਾਰੀ ਦੇ ਚਾਰ ਦਾਅਵੇਦਾਰਾਂ ਦੀ ਪਟੀਸ਼ਨ `ਤੇ ਅਦਾਲਤ ਨੇ ਡਿਪਟੀ ਕਮਿਸ਼ਨਰ ਨੂੰ ਮਾਮਲੇ `ਚ ਤਲਬ ਕਰਦਿਆਂ 9 ਤੱਕ ਮੰਗਿਆ ਜਵਾਬ
ਮੁਹਾਲੀ ਦੇ ਪਿੰਡ ਪਾਪੜੀ ਦੇ ਉਮੀਦਵਾਰੀ ਦੇ ਚਾਰ ਦਾਅਵੇਦਾਰਾਂ ਦੀ ਪਟੀਸ਼ਨ `ਤੇ ਅਦਾਲਤ ਨੇ ਡਿਪਟੀ ਕਮਿਸ਼ਨਰ ਨੂੰ ਮਾਮਲੇ `ਚ ਤਲਬ ਕਰਦਿਆਂ 9 ਤੱਕ ਮੰਗਿਆ ਜਵਾਬ ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਬਣੀ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਮੁਹਾਲੀ ਦੇ ਪਿੰਡ ਪਾਪੜੀ ਦੇ ਉਮੀਦਵਾਰੀ ਦੇ ਚਾਰ ਦਾਅਵੇਦਾਰਾਂ ਦੀ ਪਟੀਸ਼ਨ `ਤੇ ਡਿਪਟੀ ਕਮਿਸ਼ਨਰ ਨੂੰ ਮਾਮਲੇ `ਚ ਤਲਬ ਕਰਦਿਆਂ 9 ਅਕਤੂਬਰ ਤੱਕ ਜਵਾਬ ਮੰਗਿਆ ਹੈ।
Punjab Bani 08 October,2024
ਹਰਿਆਣਾ ‘ਚ ਭਾਜਪਾ ਦਾ ਦਬਦਬਾ ਜਾਰੀ, 50 ਤੋਂ ਵੱਧ ਸੀਟਾਂ ‘ਤੇ ਰੁਝਾਨ
ਹਰਿਆਣਾ ‘ਚ ਭਾਜਪਾ ਦਾ ਦਬਦਬਾ ਜਾਰੀ, 50 ਤੋਂ ਵੱਧ ਸੀਟਾਂ ‘ਤੇ ਰੁਝਾਨ ਚੰਡੀਗੜ੍ਹ : ਹਰਿਆਣਾ ਵਿਧਾਨ ਸਭਾ ਚੋਣ ਨਤੀਜੇ 2024: ਹਰਿਆਣਾ ਵਿੱਚ ਆਖਰਕਾਰ ਉਡੀਕ ਖਤਮ ਹੋ ਗਈ ਹੈ। 90 ਵਿਧਾਨ ਸਭਾ ਸੀਟਾਂ ਲਈ 5 ਅਕਤੂਬਰ ਨੂੰ ਹੋਈਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ । ਸ਼ੁਰੂਆਤੀ ਰੁਝਾਨਾਂ ਵਿੱਚ ਕਾਂਗਰਸ ਅੱਗੇ ਸੀ। ਇਸ ਦੇ ਨਾਲ ਹੀ ਹੁਣ ਭਾਜਪਾ ਦੂਜੀਆਂ ਪਾਰਟੀਆਂ ਨਾਲੋਂ ਅੱਗੇ ਹੈ । ਹਾਲਾਂਕਿ ਸ਼ਨੀਵਾਰ ਨੂੰ ਵੋਟਿੰਗ ਤੋਂ ਤੁਰੰਤ ਬਾਅਦ ਆਏ ਐਗਜ਼ਿਟ ਪੋਲ ‘ਚ ਭਾਜਪਾ ਨੂੰ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ। ਇਸ ਦੇ ਨਾਲ ਹੀ ਇਹ ਐਗਜ਼ਿਟ ਪੋਲ ਕਾਂਗਰਸ ਲਈ ਕਾਫੀ ਸਕਾਰਾਤਮਕ ਰਹੇ। ਹਾਲਾਂਕਿ ਇਹ ਤਾਂ ਅੱਜ ਹੀ ਸਪੱਸ਼ਟ ਤੌਰ ‘ਤੇ ਪਤਾ ਲੱਗੇਗਾ ਕਿ ਸੂਬੇ ‘ਚ ਕਿਹੜੀ ਸਿਆਸੀ ਪਾਰਟੀ ਆਪਣੀ ਸਰਕਾਰ ਬਣਾਉਣ ਜਾ ਰਹੀ ਹੈ। ਖਾਸ ਗੱਲ ਇਹ ਹੈ ਕਿ ਇਸ ਚੋਣ ‘ਚ ਹਿਸਾਰ, ਪੰਚਕੂਲਾ, ਗੜ੍ਹੀ ਸਾਂਪਲਾ, ਅੰਬਾਲਾ ਛਾਉਣੀ, ਜੁਲਾਨਾ ਅਤੇ ਲਾਡਵਾ ਸੀਟਾਂ ‘ਤੇ ਦਿਲਚਸਪ ਮੁਕਾਬਲਾ ਦੇਖਣ ਨੂੰ ਮਿਲ ਰਿਹਾ ਹੈ । ਹਰਿਆਣਾ ਦੀਆਂ ਸਾਰੀਆਂ 90 ਸੀਟਾਂ ‘ਤੇ ਬਹੁਮਤ ਲਈ 46 ਦਾ ਅੰਕੜਾ ਜ਼ਰੂਰੀ ਹੈ। ਵੋਟਾਂ ਦੀ ਗਿਣਤੀ ਨਾਲ ਸਬੰਧਤ ਹਰ ਪਲ ਅਪਡੇਟ ਜਾਣਨ ਲਈ ਜੁੜੇ ਰਹੋ ।
Punjab Bani 08 October,2024
ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਥਾਨੇਸਰ ਸੀਟ ਤੋਂ ਕਾਂਗਰਸ ਦੇ ਅਸ਼ੋਕ ਅਰੋੜਾ ਨੇ ਕੀਤੀ ਜਿੱਤ ਪ੍ਰਾਪਤ
ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਥਾਨੇਸਰ ਸੀਟ ਤੋਂ ਕਾਂਗਰਸ ਦੇ ਅਸ਼ੋਕ ਅਰੋੜਾ ਨੇ ਕੀਤੀ ਜਿੱਤ ਪ੍ਰਾਪਤ ਹਰਿਆਣਾ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਵਿਚ ਹੋਈਆਂ ਵਿਧਾਨ ਸਭਾ ਚੋਣਾਂ 2024 ਦੀ ਵੋਟਿੰਗ ਦੌਰਾਨ ਪਹਿਲਾ ਨਤੀਜਾ ਸਾਹਮਣੇ ਆਉਣ ਤੇ ਥਾਨੇਸਰ ਸੀਟ ਤੋਂ ਕਾਂਗਰਸ ਦੇ ਅਸ਼ੋਕ ਅਰੋੜਾ ਨੇ ਜਿੱਤ ਹਾਸਲ ਕਰਨ ਦਾ ਪਤਾ ਚੱਲਿਆ ਹੈ। ਦੱਸਣਯੋਗ ਹੈ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਦੀ ਕਾਊਂਟਿੰਗ ਪੂਰੀ ਹੋਣ ਤੱਕ ਕਿਸ ਪਾਰਟੀ ਦੇ ਕਿੰਨੇ ਉਮੀਦਵਾਰ ਕਿੰਨੇ ਫਰਕ ਨਾਲ ਜਿੱਤ ਪ੍ਰਾਪਤ ਕਰਦੇ ਹਨ ਤੇ ਹਾਰਦੇ ਹਨ ਬਾਰੇ ਹਾਲੇ ਕੁਝ ਸਮੇਂ ਬਾਅਦ ਹੀ ਪਤਾ ਲੱਗ ਸਕੇਗਾ ।
Punjab Bani 08 October,2024
ਸਰਪੰਚੀ ਚੋਣਾਂ ਦੇ ਚੋਣ ਨਿਸ਼ਾਨ ਲੈਣ ਗਈਆਂ ਦੋ ਧਿਰਾਂ ਦੀ ਹੋਈ ਬਹਿਸਬਾਜ਼ੀ ਦੌਰਾਨ ਭੰਨੀਆਂ ਭਰੇ ਬਜ਼ਾਰ ਥਾਣੇ ਸਾਹਮਣੇ ਗੱਡੀਆਂ
ਸਰਪੰਚੀ ਚੋਣਾਂ ਦੇ ਚੋਣ ਨਿਸ਼ਾਨ ਲੈਣ ਗਈਆਂ ਦੋ ਧਿਰਾਂ ਦੀ ਹੋਈ ਬਹਿਸਬਾਜ਼ੀ ਦੌਰਾਨ ਭੰਨੀਆਂ ਭਰੇ ਬਜ਼ਾਰ ਥਾਣੇ ਸਾਹਮਣੇ ਗੱਡੀਆਂ ਬਟਾਲਾ : ਪੰਜਾਬ ਵਿਚ ਸਰਪੰਚੀ ਚੋਣਾਂ ਦੇ ਚਲਦਿਆਂ ਬਟਾਲਾ ਵਿਖੇ ਇਕੋ ਪਿੰਡ ਦੀਆਂ ਦੋ ਧਿਰਾਂ ਚੋਣ ਨਿਸ਼ਾਨ ਲੈਣ ਪਹੁੰਚੀਆਂ ਹੋਈਆਂ ਸੀ ਜਿਥੇ ਓਹਨਾਂ ਦੀ ਆਪਸ ਵਿੱਚ ਬਹਿਸਬਾਜ਼ੀ ਹੋ ਗਈ ਜਿਸਤੋ ਬਾਅਦ ਭਰੇ ਬਜ਼ਾਰ ਵਿੱਚ ਥਾਣੇ ਦੇ ਸਾਹਮਣੇ ਇਕ ਦੂਜੇ ਦੀਆਂ ਗੱਡੀਆਂ ਭੰਨ ਦਿੱਤੀਆਂ ਦੋਹੇ ਧਿਰਾਂ ਪਿੰਡ ਬਾਲੇਵਾਲ ਨਾਲ ਸੰਬੰਧਿਤ ਸਨ ਜੇਕਰ ਘਟਨਾ ਦੇ ਸਾਹਮਣੇ ਪੈਂਦੇ ਪੁਲਿਸ ਥਾਣੇ ਦੀ ਪੁਲਿਸ ਮੌਕੇ ਤੇ ਨਾ ਪਹੁੰਚਦੀ ਤਾਂ ਦੋਹਾ ਧਿਰਾਂ ਦਾ ਵੱਡਾ ਨੁਕਸਾਨ ਹੋ ਸਕਦਾ ਸੀ ਪਰ ਫਿਰ ਵੀ ਦੋਹਾ ਧਿਰਾਂ ਦੇ ਤਿੰਨ ਲੋਕ ਜ਼ਖਮੀ ਹੋ ਗਏ ਇਸ ਘਟਨਾ ਨੂੰ ਲੈਕੇ ਦੋਵੇਂ ਧਿਰਾਂ ਇਕ ਦੂਜੇ ਉੱਤੇ ਆਰੋਪ ਲਗਾਉਂਦਿਆਂ ਨਜਰ ਆਈਆਂ ਦੋਹਾ ਧਿਰਾਂ ਦਾ ਕਹਿਣਾ ਸੀ ਕਿ ਉਹ ਮਜੂਦਾ ਸਰਕਾਰ ਦੀ ਪਾਰਟੀ ਨਾਲ ਸੰਬੰਧਿਤ ਹਨ ਇੱਕ ਪਾਰਟੀ ਦੀ ਮਜੂਦਾ ਪਿੰਡ ਦੀ ਸਰਪੰਚ ਹਰਜੀਤ ਕੌਰ ਅਤੇ ਮਨਿੰਦਰ ਸਿੰਘ ਦਾ ਕਹਿਣਾ ਸੀ ਕਿ ਚੋਣ ਨਿਸ਼ਾਨ ਲੈਣ ਲਈ ਆਈ ਟੀ ਆਈ ਬਟਾਲਾ ਵਿਖੇ ਗਏ ਹੋਏ ਸੀ ਤੇ ਓਥੇ ਵੀ ਦੂਸਰੀ ਧਿਰ ਦੇ ਲੋਕ ਬਹਿਸ ਪਏ ਸੀ ਅਤੇ ਹੁਣ ਪਿੱਛੇ ਗੱਡੀਆਂ ਲਗਾ ਕੇ ਸਾਡੇ ਤੇ ਹਮਲਾ ਕਰਦੇ ਹੋਏ ਸਾਡੀ ਗੱਡੀ ਦੀ ਭੰਨ ਤੋੜ ਕਰ ਦਿੱਤੀ ਅਤੇ ਇਕ ਵਿਅਕਤੀ ਨੂੰ ਜ਼ਖਮੀ ਕਰ ਦਿੱਤਾ ਓਧਰ ਦੂਸਰੀ ਧਿਰ ਦੇ ਲਵਪ੍ਰੀਤ ਸਿੰਘ ਦਾ ਕਹਿਣਾ ਸੀ ਕਿ ਚੋਣ ਨਿਸ਼ਾਨ ਲੈਣ ਸਮੇਂ ਇਕ ਪੰਚ ਨੂੰ ਲੈਕੇ ਓਥੇ ਬਹਿਸਬਾਜ਼ੀ ਹੋਈ ਜਿਸ ਤੋਂ ਬਾਅਦ ਸਾਡੇ ਤੇ ਹਮਲਾ ਕਰ ਦਿੱਤਾ ਅਤੇ ਸਾਡੀ ਗੱਡੀ ਭੰਨ ਦਿੱਤੀ ਅਤੇ ਸਾਡੇ ਦੋ ਵਿਅਕਤੀ ਜ਼ਖਮੀ ਕਰ ਦਿੱਤੇ। ਦੂਜੇ ਪਾਸੇ ਫਿਲਹਾਲ ਪੁਲਿਸ ਅਧਿਕਾਰੀ ਕੈਮਰੇ ਦੇ ਸਾਹਮਣੇ ਮਾਮਲੇ ਬਾਰੇ ਕੁਝ ਵੀ ਦੱਸਣ ਨੂੰ ਤਿਆਰ ਨਹੀਂ ਹਨ।
Punjab Bani 08 October,2024
ਜ਼ਿਲ੍ਹਾ ਸੰਗਰੂਰ ਵਿਖੇ ਸਰਪੰਚ ਦੇ ਅਹੁਦੇ ਲਈ 1042 ਅਤੇ ਪੰਚ ਦੇ ਅਹੁਦੇ ਲਈ 2684 ਉਮੀਦਵਾਰ ਚੋਣ ਲੜਨਗੇ
‘ ਗ੍ਰਾਮ ਪੰਚਾਇਤ ਚੋਣਾਂ-2024’ ਜ਼ਿਲ੍ਹਾ ਸੰਗਰੂਰ ਵਿਖੇ ਸਰਪੰਚ ਦੇ ਅਹੁਦੇ ਲਈ 1042 ਅਤੇ ਪੰਚ ਦੇ ਅਹੁਦੇ ਲਈ 2684 ਉਮੀਦਵਾਰ ਚੋਣ ਲੜਨਗੇ 57 ਸਰਪੰਚ ਅਤੇ 1806 ਪੰਚ ਬਿਨਾਂ ਮੁਕਾਬਲਾ ਜੇਤੂ ਸੰਗਰੂਰ, 8 ਅਕਤੂਬਰ : ਰਾਜ ਚੋਣ ਕਮਿਸ਼ਨ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਸੰਗਰੂਰ ਵਿਖੇ 15 ਅਕਤੂਬਰ ਨੂੰ ਹੋਣ ਵਾਲੀਆਂ ਗ੍ਰਾਮ ਪੰਚਾਇਤ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਤੋਂ ਬਾਅਦ ਹੁਣ ਸਰਪੰਚ ਦੇ ਅਹੁਦੇ ਲਈ ਕੁੱਲ 1042 ਅਤੇ ਪੰਚ ਦੇ ਅਹੁਦੇ ਲਈ 2684 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ। ਜ਼ਿਲ੍ਹਾ ਚੋਣਕਾਰ ਅਫ਼ਸਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਹ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸੁਖਚੈਨ ਸਿੰਘ ਪਾਪੜਾ ਨੇ ਦੱਸਿਆ ਕਿ 7 ਅਕਤੂਬਰ ਨੂੰ ਨਾਮਜ਼ਦਗੀਆਂ ਵਾਪਸ ਲੈਣ ਦੀ ਅੰਤਿਮ ਤਾਰੀਖ ਮੌਕੇ ਜ਼ਿਲ੍ਹੇ ਭਰ ਵਿੱਚ 869 ਉਮੀਦਵਾਰਾਂ ਨੇ ਸਰਪੰਚ ਅਤੇ 1500 ਉਮੀਦਵਾਰਾਂ ਨੇ ਪੰਚ ਦੇ ਅਹੁਦੇ ਲਈ ਭਰੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਵਿਖੇ ਸਰਪੰਚ ਦੇ ਅਹੁਦੇ ਲਈ ਬਿਨਾਂ ਮੁਕਾਬਲਾ ਜੇਤੂ ਉਮੀਦਵਾਰਾਂ ਦੀ ਗਿਣਤੀ 57 ਅਤੇ ਪੰਚਾਂ ਦੀ ਗਿਣਤੀ 1806 ਹੈ । ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸੁਖਚੈਨ ਸਿੰਘ ਪਾਪੜਾ ਨੇ ਦੱਸਿਆ ਕਿ ਵੋਟਾਂ 15 ਅਕਤੂਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮਲ 4 ਵਜੇ ਤੱਕ ਪੈਣਗੀਆਂ ।
Punjab Bani 08 October,2024
ਜੰਮੂ ਕਸ਼ਮੀਰ ਚੋਣ ਨਤੀਜੇ: ਕਾਂਗਰਸ-ਐੱਨਸੀ ਗੱਠਜੋੜ ਨੂੰ ਬੜ੍ਹਤ
ਜੰਮੂ ਕਸ਼ਮੀਰ ਚੋਣ ਨਤੀਜੇ: ਕਾਂਗਰਸ-ਐੱਨਸੀ ਗੱਠਜੋੜ ਨੂੰ ਬੜ੍ਹਤ ਜੰਮੂ/ਸ੍ਰੀਨਗਰ : ਸ਼ੁਰੂਆਤੀ ਰੁਝਾਨਾਂ ਵਿਚ ਨੈਸ਼ਨਲ ਕਾਨਫਰੰਸ-ਕਾਂਗਰਸ ਗੱਠਜੋੜ ਨੇ ਜੰਮੂ ਕਸ਼ਮੀਰ ਵਿਚ 48 ਸੀਟਾਂ ਨਾਲ ਲੀਡ ਬਣਾ ਲਈ ਹੈ ਜਦੋਂਕਿ ਭਾਜਪਾ 28 ਸੀਟਾਂ ਨਾਲ ਅੱਗੇ ਹੈ। ਨੈਸ਼ਨਲ ਕਾਨਫਰੰਸ ਦੇ ਉਪ ਪ੍ਰਧਾਨ ਉਮਰ ਅਬਦੁੱਲਾ, ਕਾਂਗਰਸ ਪ੍ਰਧਾਨ ਤਾਰਿਕ ਅਹਿਮਦ ਕਾਰਾ, ਏਆਈਸੀਸੀ ਦੇ ਜਨਰਲ ਸਕੱਤਰ ਗੁਲਾਮ ਅਹਿਮਦ ਮੀਰ ਤੇ ਸੀਪੀਆਈ (ਐੱਮ) ਆਗੂ ਐੱਮਵਾਈ ਤਾਰੀਗਾਮੀ ਤੇ ਭਾਜਪਾ ਦੇ ਸਾਬਕਾ ਮੰਤਰੀ ਸ਼ਾਮ ਲਾਲ ਸ਼ਰਮਾ ਨੇ ਆਪੋ ਆਪਣੀਆਂ ਸੀਟਾਂ ’ਤੇ ਲੀਡ ਬਣਾਈ ਹੋਈ ਹੈ।
Punjab Bani 08 October,2024
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ 28 ਨੂੰ : ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ 28 ਨੂੰ : ਐਡਵੋਕੇਟ ਧਾਮੀ ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਲਈ ਜਨਰਲ ਇਜਲਾਸ 28 ਅਕਤੂਬਰ 2024 ਨੂੰ ਸੱਦਣ ਦਾ ਐਲਾਨ ਕੀਤਾ ਹੈ । ਐਡਵੋਕੇਟ ਧਾਮੀ ਨੇ ਜਾਰੀ ਇਕ ਪ੍ਰੈੱਸ ਬਿਆਨ ਵਿਚ ਕਿਹਾ ਕਿ ਇਸ ਵਾਰ ਅਹੁਦੇਦਾਰਾਂ ਦੀ ਚੋਣ ਵਾਸਤੇ ਸਾਲਾਨਾ ਇਜਲਾਸ 28 ਅਕਤੂਬਰ ਨੂੰ ਦੁਪਹਿਰ 12 ਵਜੇ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ। ਇਸ ਵਿਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ ।
Punjab Bani 07 October,2024
ਪਹਿਲੀ ਰਿਹਰਸਲ ਦੌਰਾਨ ਗੈਰ-ਹਾਜ਼ਰ ਰਹਿਣ ਵਾਲੇ 162 ਕਰਮਚਾਰੀਆਂ ਨੂੰ 'ਕਾਰਨ ਦੱਸੋ ਨੋਟਿਸ' ਜਾਰੀ
'ਗ੍ਰਾਮ ਪੰਚਾਇਤ ਚੋਣਾਂ-2024' ਪਹਿਲੀ ਰਿਹਰਸਲ ਦੌਰਾਨ ਗੈਰ-ਹਾਜ਼ਰ ਰਹਿਣ ਵਾਲੇ 162 ਕਰਮਚਾਰੀਆਂ ਨੂੰ 'ਕਾਰਨ ਦੱਸੋ ਨੋਟਿਸ' ਜਾਰੀ ਸੰਗਰੂਰ, 7 ਅਕਤੂਬਰ : ਜ਼ਿਲ੍ਹਾ ਚੋਣਕਾਰ ਅਫ਼ਸਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸੁਖਚੈਨ ਸਿੰਘ ਪਾਪੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ 5 ਅਕਤੂਬਰ ਨੂੰ ਗ੍ਰਾਮ ਪੰਚਾਇਤ ਚੋਣਾਂ ਸਬੰਧੀ ਹੋਈ ਪਹਿਲੀ ਰਿਹਰਸਲ ਦੌਰਾਨ ਗੈਰ ਹਾਜ਼ਰ ਰਹਿਣ ਵਾਲੇ 162 ਮੁਲਾਜ਼ਮਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਹੈ। ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਨੇ ਕਿਹਾ ਕਿ ਇਹ ਇੱਕ ਗੰਭੀਰ ਮਸਲਾ ਹੈ ਕਿਉਂਕਿ ਚੋਣਾਂ ਸਬੰਧੀ ਡਿਊਟੀ ਵਿੱਚ ਅਜਿਹੀ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਡੇਢ ਦਰਜਨ ਤੋਂ ਵਧੇਰੇ ਵਿਭਾਗਾਂ ਨਾਲ ਸਬੰਧਤ ਇਨ੍ਹਾਂ ਗੈਰ ਹਾਜ਼ਰ ਕਰਮਚਾਰੀਆਂ ਨੂੰ ਵਿਭਾਗੀ ਮੁਖੀਆਂ ਰਾਹੀਂ ਨੋਟਿਸ ਭੇਜਿਆ ਗਿਆ ਹੈ ਅਤੇ ਜਿਹੜੇ ਮੁਲਾਜ਼ਮ 10 ਅਕਤੂਬਰ ਨੂੰ ਹੋਣ ਵਾਲੀ ਦੂਜੀ ਰਿਹਰਸਲ ਦੌਰਾਨ ਵੀ ਅਜਿਹੀ ਅਣਗਹਿਲੀ ਕਰਨਗੇ ਉਨ੍ਹਾਂ ਖਿਲਾਫ਼ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।
Punjab Bani 07 October,2024
ਚੋਣ ਕਮਿਸ਼ਨ ਜਾਬਤੇ ਦੀ ਸਖ਼ਤੀ ਨਾਲ ਕੀਤੀ ਜਾਵੇ ਪਾਲਣਾ ਤੇ ਕੋਈ ਅਧਿਕਾਰੀ ਅਣਗਹਿਲੀ ਨਾ ਵਰਤੇ-ਨਵਜੋਤ ਪਾਲ ਸਿੰਘ ਰੰਧਾਵਾ
ਗ੍ਰਾਮ ਪੰਚਾਇਤ ਚੋਣਾਂ-2024 -ਚੋਣ ਕਮਿਸ਼ਨ ਜਾਬਤੇ ਦੀ ਸਖ਼ਤੀ ਨਾਲ ਕੀਤੀ ਜਾਵੇ ਪਾਲਣਾ ਤੇ ਕੋਈ ਅਧਿਕਾਰੀ ਅਣਗਹਿਲੀ ਨਾ ਵਰਤੇ-ਨਵਜੋਤ ਪਾਲ ਸਿੰਘ ਰੰਧਾਵਾ -ਚੋਣ ਆਬਜ਼ਰਵਰ ਵੱਲੋਂ ਡਿਪਟੀ ਕਮਿਸ਼ਨਰ ਨਾਲ ਬੈਠਕ, ਗ੍ਰਾਮ ਪੰਚਾਇਤ ਚੋਣਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਪਟਿਆਲਾ, 7 ਅਕਤੂਬਰ : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਪਟਿਆਲਾ ਜ਼ਿਲ੍ਹੇ ਲਈ ਤਾਇਨਾਤ ਕੀਤੇ ਚੋਣ ਆਬਜ਼ਰਵਰ ਸੀਨੀਅਰ ਆਈ.ਏ.ਐਸ. ਅਧਿਕਾਰੀ ਤੇ ਨਗਰ ਨਿਗਮ ਬਠਿੰਡਾ ਦੇ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਅੱਜ ਗ੍ਰਾਮ ਪੰਚਾਇਤ ਚੋਣਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨਾਲ ਬੈਠਕ ਕੀਤੀ। ਚੋਣ ਆਬਜ਼ਰਵਰ ਨੇ ਕਿਹਾ ਕਿ ਕਿਸੇ ਵੀ ਕਿਸਮ ਦੀ ਸ਼ਿਕਾਇਤ ਉਪਰ ਤੁਰੰਤ ਕਾਰਵਾਈ ਕਰਕੇ ਰਿਪੋਰਟ ਦਿੱਤੀ ਜਾਵੇ ਤੇ ਚੋਣ ਅਮਲ 'ਚ ਕੋਈ ਅਣਗਹਿਲੀ ਨਾ ਵਰਤੀ ਜਾਵੇ । ਨਵਜੋਤ ਪਾਲ ਸਿੰਘ ਰੰਧਾਵਾ ਨੇ 15 ਅਕਤੂਬਰ ਨੂੰ ਗ੍ਰਾਮ ਪੰਚਾਇਤਾਂ ਦੀਆਂ ਹੋਣ ਵਾਲੀਆਂ ਆਮ ਚੋਣਾਂ ਦੇ ਮੱਦੇਨਜ਼ਰ ਸਮੁੱਚਾ ਚੋਣ ਅਮਲ ਪੂਰੀ ਨਿਰਪੱਖਤਾ, ਪਾਰਦਰਸ਼ਤਾ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜਨ ਲਈ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਸਾਂਝੀਆਂ ਕੀਤੀਆਂ। ਚੋਣ ਆਬਜ਼ਰਵਰ ਨੇ ਕਿਹਾ ਕਿ ਸਮੁੱਚੇ ਅਧਿਕਾਰੀ ਇਹ ਚੋਣਾਂ ਆਜ਼ਾਦਾਨਾ ਤੇ ਨਿਰਪੱਖਤਾ ਨਾਲ ਕਰਵਾਉਣ ਤਾਂ ਕਿ ਲੋਕਾਂ ਦਾ ਚੋਣ ਪ੍ਰਕ੍ਰਿਆ ਤੇ ਲੋਕਤੰਤਰ 'ਚ ਵਿਸ਼ਵਾਸ਼ ਬਹਾਲ ਰਹੇ । ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਚੋਣ ਜਾਬਤੇ ਦੀ ਪਾਲਣਾ ਸਖ਼ਤੀ ਨਾਲ ਕੀਤੀ ਜਾ ਰਹੀ ਹੈ ਤੇ ਚੋਣ ਅਮਲ ਨਿਰਵਿਘਨਤਾ ਸਹਿਤ ਨੇਪਰੇ ਚੜ੍ਹਾਉਣ ਲਈ ਚੋਣ ਅਮਲੇ ਦੀਆਂ ਰਿਹਰਸਲਾਂ ਕਰਵਾਉਣ ਸਮੇਤ ਵੋਟਾਂ ਪੁਆਉਣ ਦੇ ਸਮੁੱਚੇ ਪ੍ਰਬੰਧ ਮੁਕੰਮਲ ਹਨ। ਇਸ ਮੌਕੇ ਏ.ਡੀ.ਸੀ. (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ ਤੇ ਆਰ.ਟੀ.ਓ. ਨਮਨ ਮੜਕਨ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ ।
Punjab Bani 07 October,2024
ਪੰਚ ਅਤੇ ਸਰਪੰਚ ਦੇ ਅਹੁਦਿਆਂ ਲਈ ਨਾਮਜ਼ਦਗੀਆਂ ਦੀ ਵੱਧ ਰਹੀ ਗਿਣਤੀ ਮਾਨ ਸਰਕਾਰ ਦੇ ਲੋਕਤੰਤਰ ਨੂੰ ਮਜ਼ਬੂਤ ਕਰਨ ਦੇ ਯਤਨਾਂ ਦਾ ਸਬੂਤ ਹੈ : ਮਲਵਿੰਦਰ ਕੰਗ
ਪੰਚ ਅਤੇ ਸਰਪੰਚ ਦੇ ਅਹੁਦਿਆਂ ਲਈ ਨਾਮਜ਼ਦਗੀਆਂ ਦੀ ਵੱਧ ਰਹੀ ਗਿਣਤੀ ਮਾਨ ਸਰਕਾਰ ਦੇ ਲੋਕਤੰਤਰ ਨੂੰ ਮਜ਼ਬੂਤ ਕਰਨ ਦੇ ਯਤਨਾਂ ਦਾ ਸਬੂਤ ਹੈ : ਮਲਵਿੰਦਰ ਕੰਗ ਕੰਗ ਨੇ ਪੰਜਾਬ ਦੇ ਲੋਕਾਂ ਨੂੰ ਡਰ ਅਤੇ ਹਿੰਸਾ ਦੀ ਰਾਜਨੀਤੀ ਨੂੰ ਨਕਾਰਨ ਦੀ ਕੀਤੀ ਅਪੀਲ “ਆਪ” ਹਿੰਸਾ ਦੀ ਰਾਜਨੀਤੀ ਵਿਰੁੱਧ, ਅਕਾਲੀਆਂ, ਭਾਜਪਾ ਤੇ ਕਾਂਗਰਸ ਨੇ ਸੱਤਾ ਦੀ ਦੁਰਵਰਤੋਂ ਕੀਤੀ, ਲੋਕਾਂ ਦੇ ਹੱਕ ਲੁੱਟੇ : ‘ਆਪ’ ਆਗੂ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਲੋਕਤੰਤਰ ਅਤੇ ਪਾਰਦਰਸ਼ੀ ਪ੍ਰਣਾਲੀ ਲਈ ਵਚਨਬੱਧ : ਕੰਗ ਚੰਡੀਗੜ੍ਹ :ਆਮ ਆਦਮੀ ਪਾਰਟੀ ਦੇ ਆਗੂ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਵਿੱਚ 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਲੋਕਤੰਤਰ ਦੀ ਨੀਂਹ ਹਨ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਸਰਕਾਰ ਇਹ ਚੌਣਾਂ ਵਿੱਚ ਨਾਗਰਿਕਾਂ ਦੇ ਹੱਕਾਂ ਦੀ ਨਿਰਪੱਖ ਸ਼ਮੂਲੀਅਤ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ । ਐਤਵਾਰ ਨੂੰ ਮੀਡੀਆ ਨੂੰ ਸੰਬੋਧਿਤ ਕਰਦੇ ਹੋਏ ਕੰਗ ਨੇ ਕਿਹਾ ਕਿ ‘ਆਪ’ ਸਰਕਾਰ ਪੰਜਾਬ ਦੇ ਲੋਕਾਂ ਨੂੰ ਸਸ਼ਕਤ ਬਣਾਉਣ ਲਈ ਸਮਰਪਿਤ ਹੈ ਅਤੇ ਇਹ ਯਕੀਨੀ ਬਣਾਉਂਦੀ ਹੈ ਕਿ ਉਹ ਬਿਨਾਂ ਕਿਸੇ ਡਰ ਦੇ ਲੋਕਤੰਤਰੀ ਪ੍ਰਕਿਰਿਆ ਵਿੱਚ ਸ਼ਾਮਲ ਹੋ ਸਕਣ। ਉਨ੍ਹਾਂ ਕਿਹਾ ਕਿਹਾ ਕਿ ਚੋਣਾਂ ਸਿਰਫ਼ ਇੱਕ ਰਸਮੀ ਕਾਰਵਾਈ ਨਹੀਂ ਹਨ; ਇਹ ਸਾਡੀ ਲੋਕਤੰਤਰੀ ਪ੍ਰਣਾਲੀ ਨੂੰ ਮਜਬੂਤ ਬਣਾਉਣ ਵਾਲ ਚੋਣ ਹੈ ਅਤੇ ਅਸੀਂ ਚਾਹੁੰਦੇ ਹਾਂ ਕਿ ਹਰ ਨਾਗਰਿਕ ਸਰਗਰਮੀ ਅਤੇ ਆਜ਼ਾਦੀ ਨਾਲ ਹਿੱਸਾ ਲਵੇ । ਕੰਗ ਨੇ ਆਪਣੀ ਤਾਕਤ ਦੀ ਦੁਰਵਰਤੋਂ ਕਰਨ ਅਤੇ ਚੋਣ ਪ੍ਰਕਿਰਿਆ ਨੂੰ ਕਮਜ਼ੋਰ ਕਰਨ ਲਈ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੀ ਪਿਛਲੀਆਂ ਸਰਕਾਰਾਂ ਦੀ ਵੀ ਆਲੋਚਨਾ ਕੀਤੀ। ਉਨ੍ਹਾਂ ਕਿਹਾ “ਦੋ ਦਹਾਕਿਆਂ ਤੋਂ ਵੱਧ ਸਮੇਂ ਤੋਂ, ਪੰਜਾਬ ਵਿੱਚ ਪੰਚਾਇਤੀ ਚੋਣਾਂ ਹੇਰਾਫੇਰੀ ਅਤੇ ਹਿੰਸਾ ਨਾਲ ਪ੍ਰਭਾਵਿਤ ਹੋਈਆਂ ਹਨ। ਹਾਲਾਂਕਿ, ਮੌਜੂਦਾ ‘ਆਪ’ ਸਰਕਾਰ ਪਾਰਦਰਸ਼ਤਾ ਅਤੇ ਲੋਕਤੰਤਰ ਲਈ ਵਚਨਬੱਧ ਹੈ। ਕੰਗ ਨੇ ਆਗਾਮੀ ਚੋਣਾਂ ਲਈ ਨਾਮਜ਼ਦਗੀਆਂ ਦੀ ਗਿਣਤੀ ਦੀ 2018 ਦੀਆਂ ਚੋਣਾਂ ਨਾਲ ਤੁਲਨਾ ਕਰਦੇ ਹੋਏ ਅੰਕੜੇ ਪੇਸ਼ ਕੀਤੇ।” ਪਿਛਲੀਆਂ ਪੰਚਾਇਤੀ ਚੋਣਾਂ ‘ਚ ਜਦੋਂ ਕਾਂਗਰਸ ਸੱਤਾ ‘ਚ ਸੀ ਤਾਂ ਸਰਪੰਚ ਦੇ ਅਹੁਦੇ ਲਈ ਲਗਭਗ 48,111 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ, ਜਦਕਿ ਇਸ ਦੇ ਉਲਟ ਇਸ ਵਾਰ ‘ਆਪ’ ਦੇ ਸ਼ਾਸਨ ‘ਚ ਇਹ ਗਿਣਤੀ ਵਧ ਕੇ 52,825 ਹੋ ਗਈ ਹੈ। ਇਸੇ ਤਰ੍ਹਾਂ, ਪੰਚ ਦੇ ਅਹੁਦੇ ਲਈ, ਅੰਕੜੇ ਦਰਸਾਉਂਦੇ ਹਨ ਕਿ 2018 ਵਿੱਚ, ਪੰਚ ਦੇ ਅਹੁਦੇ ਲਈ 162,383 ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ ਸਨ। ਇਸ ਸਾਲ, ਇਹ ਅੰਕੜਾ ਵੱਧ ਕੇ 166,338 ਹੋ ਗਿਆ ਹੈ। ਕੰਗ ਨੇ ਟਿੱਪਣੀ ਕੀਤੀ, “ਇਹ ਸਪੱਸ਼ਟ ਸੰਕੇਤ ਹੈ ਕਿ ਸਾਡੀ ਸਰਕਾਰ ਨਾਗਰਿਕਾਂ ਨੂੰ ਲੋਕਤੰਤਰ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕਰ ਰਹੀ ਹੈ, ਅਤੇ ਉਹ ਹਾਂ-ਪੱਖੀ ਹੁੰਗਾਰਾ ਦੇ ਰਹੇ ਹਨ । ਕੰਗ ਨੇ ਸਿਆਸੀ ਹਿੰਸਾ ਦੀਆਂ ਤਾਜ਼ਾ ਘਟਨਾਵਾਂ ‘ਤੇ ਵੀ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ “ਇਹ ਦੇਖ ਕੇ ਬਹੁਤ ਦੁੱਖ ਹੁੰਦਾ ਹੈ ਕਿ ਸਾਡੀ ਪਾਰਟੀ ਦੇ ਮੈਂਬਰ ਹਿੰਸਾ ਦਾ ਸ਼ਿਕਾਰ ਹੋਏ ਹਨ। ਬੀਤੇ ਕੱਲ੍ਹ ਜਲਾਲਾਬਾਦ ਵਿੱਚ ਮਨਦੀਪ ਬਰਾੜ ਨਾਮੀ ਉਮੀਦਵਾਰ ਜਦੋਂ ਉਹ ਨਾਮਜ਼ਦਗੀ ਪੱਤਰ ਦਾਖਲ ਕਰਨ ਜਾ ਰਹੇ ਸਨ ‘ਤੇ ਅਕਾਲੀ ਦਲ ਨਾਲ ਸਬੰਧਤ ਗੁੰਡਿਆਂ ਨੇ ਹਮਲਾ ਕੀਤਾ ਸੀ। ਇਸ ਤਰ੍ਹਾਂ ਦੀ ਸਿਆਸਤ ਨੂੰ ਇੱਕ ਜਮਹੂਰੀ ਸਮਾਜ ਵਿੱਚ ਕੋਈ ਥਾਂ ਨਹੀਂ ਹੈ ਅਤੇ ਇਸਦੀ ਨਿੰਦਾ ਹੋਣੀ ਚਾਹੀਦੀ ਹੈ । ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਸਮੇਤ ਵਿਰੋਧੀ ਪਾਰਟੀਆਂ ਵੱਲੋਂ ਕੀਤੀ ਜਾ ਰਹੀ ਹਿੰਸਾ ਅਤੇ ਧਮਕਾਉਣ ਵਿਰੁੱਧ ਡਟ ਕੇ ਸਾਹਮਣਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਨਾਗਰਿਕਾਂ ਨੂੰ ਡਰ ਅਤੇ ਹਿੰਸਾ ਦੀ ਰਾਜਨੀਤੀ ਨੂੰ ਰੱਦ ਕਰਨ ਦੀ ਅਪੀਲ ਕਰਦੇ ਹਾਂ। ਆਉ ਅਸੀਂ ਚੋਣਾਂ ਵਿੱਚ ਹਿੱਸਾ ਲੈ ਕੇ ਇਹ ਦਿਖਾਉਂਦੇ ਹਾਂ ਕਿ ਸਾਨੂੰ ਚੁੱਪ ਜਾਂ ਡਰਾਇਆ ਨਹੀਂ ਜਾ ਸਕਦਾ । ਕੰਗ ਨੇ ‘ਆਪ’ ਦੀ ਪਹੁੰਚ ਅਤੇ ਵਿਰੋਧੀ ਪਾਰਟੀਆਂ ਦੇ ਪੁਰਾਣੇ ਅਭਿਆਸਾਂ ਵਿਚਕਾਰ ਅੰਤਰ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ “ਜਦੋਂ ਪਿਛਲੀਆਂ ਸਰਕਾਰਾਂ ਅਕਸਰ ਚੋਣ ਪ੍ਰਕਿਰਿਆ ਵਿੱਚ ਹਿੱਸਾ ਲੈਣ ਦੀ ਹਿੰਮਤ ਕਰਨ ਵਾਲਿਆਂ ਵਿਰੁੱਧ ਹਿੰਸਾ ਅਤੇ ਧਮਕਾਉਣ ਦਾ ਸਹਾਰਾ ਲੈਂਦੀਆਂ ਸਨ, ਖਾਸ ਤੌਰ ‘ਤੇ ਪੰਚਾਇਤ ਅਤੇ ਸਥਾਨਕ ਬਾਡੀ ਚੋਣਾਂ ਦੌਰਾਨ, ਸਾਡੀ ਸਰਕਾਰ ਅਜਾਦੀ ਅਤੇ ਉਤਸ਼ਾਹ ਦੇ ਮਾਹੌਲ ਨੂੰ ਉਤਸ਼ਾਹਤ ਕਰ ਰਹੀ ਹੈ। ਅਸੀਂ ਇੱਥੇ ਨਾਗਰਿਕਾਂ ਨੂੰ ਉਨ੍ਹਾਂ ਦੇ ਜਮਹੂਰੀ ਅਧਿਕਾਰਾਂ ਦੀ ਵਰਤੋਂ ਕਰਨ ਵਿੱਚ ਸਮਰਥਨ ਕਰਨ ਲਈ ਹਾਂ । ਕੰਗ ਨੇ ਸਸ਼ਕਤੀਕਰਨ ਅਤੇ ਭਾਗੀਦਾਰੀ ਦੇ ਸੰਦੇਸ਼ ਨੂੰ ਹੋਰ ਮਜ਼ਬੂਤ ਕੀਤਾ। ਉਨ੍ਹਾਂ ਕਿਹਾ “ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ, ‘ਆਪ’ ਸਰਕਾਰ ਲੋਕਤਾਂਤਰਿਕ ਰੁਝੇਵਿਆਂ ਨੂੰ ਵਧਾਉਣ ਅਤੇ ਇਹ ਯਕੀਨੀ ਬਣਾਉਣ ‘ਤੇ ਕੇਂਦ੍ਰਤ ਹੈ ਕਿ ਸਾਡੀਆਂ ਪੰਚਾਇਤੀ ਚੋਣਾਂ ਵਿੱਚ ਹਰ ਆਵਾਜ਼ ਨੂੰ ਸੁਣਿਆ ਜਾਵੇ। ਨਾਮਜ਼ਦਗੀਆਂ ਵਿੱਚ ਵਾਧਾ ਸਾਡੇ ਯਤਨਾਂ ਦਾ ਪ੍ਰਮਾਣ ਹੈ, ਅਤੇ ਸਾਨੂੰ ਵਿਸ਼ਵਾਸ ਹੈ ਕਿ ਅਸੀਂ ਇਕੱਠੇ ਮਿਲ ਕੇ, ਇੱਕ ਮਜ਼ਬੂਤ, ਵਧੇਰੇ ਲੋਕਤੰਤਰੀ ਪੰਜਾਬ ਬਣਾਵਾਂਗੇ।
Punjab Bani 06 October,2024
ਪੰਜਾਬ ਵਿਚ ਹੋਣ ਜਾ ਰਹੀਆਂ ਪੰਚਾਇਤਾਂ ਚੋਣਾਂ ਵਿਚ ਸਰਪੰਚੀ ਲਈ 1776 ਤੇ ਪੰਚੀ ਲਈ 5773 ਉਮੀਦਵਾਰ ਮੈਦਾਨ ’ਚ
ਪੰਜਾਬ ਵਿਚ ਹੋਣ ਜਾ ਰਹੀਆਂ ਪੰਚਾਇਤਾਂ ਚੋਣਾਂ ਵਿਚ ਸਰਪੰਚੀ ਲਈ 1776 ਤੇ ਪੰਚੀ ਲਈ 5773 ਉਮੀਦਵਾਰ ਮੈਦਾਨ ’ਚ ਸਰਪੰਚੀ ਦੇ 45 ਅਤੇ ਪੰਚਾਂ ਦੇ 190 ਉਮੀਦਵਾਰਾਂ ਦੇ ਕਾਗਜ ਰੱਦ ਕਪੂਰਥਲਾ : ਪੰਜਾਬ ਵਿਚ ਹੋਣ ਜਾ ਰਹੀਆਂ ਗ੍ਰਾਮ ਪੰਚਾਇਤ ਚੋਣਾਂ 2024 ਲਈ ਜ਼ਿਲ੍ਹੇ ਦੀਆਂ 546 ਪੰਚਾਇਤਾਂ ਵਾਸਤੇ ਨਾਮਜ਼ਦਗੀਆਂ ਦੀ ਪੜਤਾਲ ਪਿੱਛੋਂ ਸਰਪੰਚੀ ਲਈ 1776 ਅਤੇ ਪੰਚੀ ਲਈ 5773 ਉਮੀਦਵਾਰ ਯੋਗ ਪਾਏ ਗਏ ਹਨ। ਬੀਤੇ ਕੱਲ੍ਹ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਦੌਰਾਨ ਸਰਪੰਚੀ ਲਈ 45 ਅਤੇ ਪੰਚੀ ਲਈ 190 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਵੱਖ-ਵੱਖ ਕਾਰਨਾਂ ਕਰਕੇ ਰੱਦ ਹੋ ਗਏ।ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਢਿਲਵਾਂ ਬਲਾਕ ਵਿਚ ਸਰਪੰਚੀ ਲਈ 17 ਪੰਚਾਂ ਲਈ 86,ਕਪੂਰਥਲਾ ਬਲਾਕ ਵਿਚ ਸਰਪੰਚੀ ਲਈ 17 ਅਤੇ ਪੰਚਾਂ ਲਈ 75, ਨਡਾਲਾ ਬਲਾਕ ਵਿਚ ਸਰਪੰਚੀ ਲਈ 3 ਪੰਚੀ ਲਈ 10, ਫਗਵਾੜਾ ਬਲਾਕ ਵਿਚ ਸਰਪੰਚੀ ਲਈ 0 ਅਤੇ ਪੰਚਾਂ ਲਈ 6 ਅਤੇ ਸੁਲਤਾਨਪੁਰ ਲੋਧੀ ਬਲਾਕ ਵਿਚ ਸਰਪੰਚੀ ਲਈ 8 ਅਤੇ ਪੰਚਾਂ ਲਈ 13 ਨਾਮਜ਼ਦਗੀਆ ਰੱਦ ਹੋਈਆਂ। ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਢਿਲਵਾਂ ਬਲਾਕ ਵਿਚ ਹੁਣ ਸਰਪੰਚੀ ਲਈ 308 ਅਤੇ ਪੰਚੀ ਲਈ 986, ਕਪੂਰਥਲਾ ਬਲਾਕ ਵਿਚ ਸਰਪੰਚੀ ਲਈ 443 ਅਤੇ ਪੰਚੀ ਲਈ 1405, ਨਡਾਲਾ ਬਲਾਕ ਵਿਚ ਸਰਪੰਚੀ ਲਈ 281 ਤੇ ਪੰਚੀ ਲਈ 997 , ਫਗਵਾੜਾ ਬਲਾਕ ਵਿਚ ਸਰਪੰਚੀ ਲਈ 321 ਤੇ ਪੰਚੀ ਲਈ 1091 ਅਤੇ ਸੁਲਾਤਨਪੁਰ ਲੋਧੀ ਬਲਾਕ ਵਿਚ ਸਰੰਪਚੀ ਲਈ 423 ਅਤੇ ਪੰਚੀ ਲਈ 1294 ਉਮੀਦਵਾਰ ਚੋਣ ਮੈਦਾਨ ਵਿਚ ਰਹਿ ਗਏ ਹਨ।ਉਨ੍ਹਾਂ ਦੱਸਿਆ ਕਿ ਉਮੀਦਵਾਰਾਂ ਵਲੋਂ 7 ਅਕਤੂਬਰ ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ ਅਤੇ 15 ਅਕਤੂਬਰ ਨੂੰ ਵੋਟਿੰਗ ਪ੍ਰਕਿਰਿਆ ਹੋਵੇਗੀ, ਜਿਸਦਾ ਨਤੀਜਾ ਉਸੇ ਦਿਨ ਐਲਾਨਿਆ ਜਾਵੇਗਾ। ਉਨ੍ਹਾਂ ਜ਼ਿਲ੍ਹੇ ਦੇ ਵੋਟਰਾਂ ਨੂੰ ਬਿਨ੍ਹਾਂ ਕਿਸੇ ਡਰ, ਲਾਲਚ, ਭੈਅ ਤੋਂ ਆਪਣੇ ਵੋਟ ਦਾ ਇਸਤੇਮਾਲ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਲੋਕ ਵੱਧ ਚੜ੍ਹ ਕੇ ਵੋਟਿੰਗ ਵਿਚ ਹਿੱਸਾ ਲੈਣ ਤਾਂ ਜੋ ਲੋਕਤੰਤਰ ਦੀ ਮੁਢਲੀਆਂ ਇਕਾਇਆਂ ਪੰਚਾਇਤਾਂ ਦੀ ਸਫਲਤਾਪੂਰਵਕ ਚੋਣ ਨਾਲ ਲੋਕਤੰਤਰ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।
Punjab Bani 06 October,2024
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਆਨਲਾਈਨ ਐਪਲੀਕੇਸ਼ਨ "ਲੋਕਲ ਬਾਡੀਜ਼ ਪੋਲ ਐਕਟੀਵਿਟੀ ਮਾਨੀਟਰਿੰਗ ਸਿਸਟਮ" ਲਾਂਚ
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਆਨਲਾਈਨ ਐਪਲੀਕੇਸ਼ਨ "ਲੋਕਲ ਬਾਡੀਜ਼ ਪੋਲ ਐਕਟੀਵਿਟੀ ਮਾਨੀਟਰਿੰਗ ਸਿਸਟਮ" ਲਾਂਚ -ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਚੋਣ ਅਧਿਕਾਰੀਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਆਨਲਾਈਨ ਐਪਲੀਕੇਸ਼ਨ "ਲੋਕਲ ਬਾਡੀਜ਼ ਪੋਲ ਐਕਟੀਵਿਟੀ ਮਾਨੀਟਰਿੰਗ ਸਿਸਟਮ" ਲਾਂਚ -ਇਹ ਨਵੀਂ ਐਪਲੀਕੇਸ਼ਨ ਚੋਣ ਪ੍ਰਬੰਧਨ ਪ੍ਰਣਾਲੀ ਨੂੰ ਵਧੇਰੇ ਪਾਰਦਰਸੀ ਅਤੇ ਸੁਚਾਰੂ ਬਣਾਏਗੀ ਚੰਡੀਗੜ੍ਹ :ਪੰਜਾਬ ਰਾਜ ਚੋਣ ਕਮਿਸ਼ਨ ਨੇ ਪੰਚਾਇਤੀ ਚੋਣਾਂ 2024 ਦੇ ਸਬੰਧ ਵਿੱਚ ਚੋਣ ਅਧਿਕਾਰੀਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ "ਲੋਕਲ ਬਾਡੀਜ਼ ਪੋਲ ਐਕਟੀਵਿਟੀ ਮਾਨੀਟਰਿੰਗ ਸਿਸਟਮ" (ਐਲ.ਬੀ.ਪੀ.ਏ.ਐਮ.ਐਸ) ਨਾਮ ਦੀ ਇੱਕ ਨਵੀਂ ਆਨਲਾਈਨ ਐਪਲੀਕੇਸ਼ਨ ਤਿਆਰ ਕੀਤੀ ਹੈ। ਦੱਸਣਯੋਗ ਹੈ ਕਿ ਇਹ ਐਪਲੀਕੇਸ਼ਨ ਕਮਿਸ਼ਨ ਦੀ ਵੈੱਬਸਾਈਟ sec.punjab.gov.in 'ਤੇ ਉਪਲੱਬਧ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਲੋਕਲ ਬਾਡੀਜ਼ ਦੀਆਂ ਚੋਣਾਂ ਜਿਵੇਂ ਕਿ ਪੰਚਾਇਤੀ ਅਤੇ ਨਗਰ ਨਿਗਮ ਦੀਆਂ ਚੋਣਾਂ ਦੇ ਵਿਸ਼ੇਸ਼ ਸੰਦਰਭ ਵਿੱਚ ਚੋਣ ਪ੍ਰਕਿਰਿਆ ਦੇ ਆਧੁਨਿਕੀਕਰਨ ਲਈ ਇਹ ਇੱਕ ਨਵੀਂ ਪਹਿਲਕਦਮੀ ਹੈ ਅਤੇ ਪੰਜਾਬ ਰਾਜ ਚੋਣ ਕਮਿਸ਼ਨ ਨੇ ਭਾਰਤੀ ਚੋਣ ਕਮਿਸ਼ਨ ਵੱਲੋਂ ਅਪਣਾਏ ਜਾ ਰਹੇ ਬਿਹਤਰ ਅਭਿਆਸਾਂ ਨੂੰ ਅਪਣਾਉਣ ਦਾ ਫੈਸਲਾ ਲਿਆ ਹੈ ਤਾਂ ਜੋ ਲੋਕਲ ਬਾਡੀਜ਼ ਦੀਆਂ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ । ਉਨ੍ਹਾਂ ਅੱਗੇ ਦੱਸਿਆ ਕਿ ਐਲ.ਬੀ.ਪੀ.ਏ.ਐਮ.ਐਸ. ਐਪਲੀਕੇਸ਼ਨ ਦੀ ਸ਼ੁਰੂਆਤ ਨਾਲ ਚੋਣ ਪ੍ਰਬੰਧਨ ਪ੍ਰਣਾਲੀ ਹੋਰ ਵਧੇਰੇ ਪਾਰਦਰਸ਼ੀ ਅਤੇ ਸੁਚਾਰੂ ਬਣੇਗੀ। ਉਨ੍ਹਾਂ ਦੱਸਿਆ ਕਿ ਇਹ ਪ੍ਰਣਾਲੀ ਪਹਿਲੀ ਵਾਰ 15 ਅਕਤੂਬਰ, 2024 ਨੂੰ ਹੋਣ ਵਾਲੀਆਂ ਗ੍ਰਾਮ ਪੰਚਾਇਤ ਦੀਆਂ ਚੋਣਾਂ ਵਿੱਚ ਲਾਗੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਗਾਮੀ ਮਿਊਂਸਪਲ ਅਤੇ ਜ਼ਿਲ੍ਹਾ ਪ੍ਰੀਸ਼ਦ/ਬਲਾਕ ਸੰਮਤੀ ਚੋਣਾਂ ਲਈ ਵੀ ਇਸ ਆਨਲਾਈਨ ਐਪਲੀਕੇਸ਼ਨ ਦੀ ਵਰਤੋਂ ਕੀਤੀ ਜਾਵੇਗੀ । ਹੋਰ ਵੇਰਵੇ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਐਪਲੀਕੇਸ਼ਨ ਸਾਰੇ ਜ਼ਿਲ੍ਹਿਆਂ ਲਈ ਵੋਟਰ ਸੂਚੀਆਂ ਦੀ ਆਨਲਾਈਨ ਉਪਲੱਬਧਤਾ ਨੂੰ ਯਕੀਨੀ ਬਣਾਏਗੀ, ਜਿਸ ਨਾਲ ਲੋਕਾਂ ਲਈ ਆਪਣੀ ਵੋਟ ਦੇ ਵੇਰਵਿਆਂ ਨੂੰ ਦੇਖਣਾ ਹੋਰ ਵੀ ਆਸਾਨ ਹੋ ਜਾਵੇਗਾ। ਇਸ ਦੇ ਨਾਲ ਹੀ ਵੋਟਰ, ਕਿਸੇ ਵੀ ਪੰਚਾਇਤ ਜਾਂ ਮਿਉਂਸਪਲ ਚੋਣਾਂ ਲਈ ਚੋਣ ਲੜ ਰਹੇ ਉਮੀਦਵਾਰਾਂ ਦੀ ਜਾਣਕਾਰੀ ਜਿਵੇਂ ਕਿ ਨਾਮਜ਼ਦਗੀ ਫਾਰਮ ਅਤੇ ਸਵੈ-ਘੋਸ਼ਣਾ ਫਾਰਮ/ਹਲਫ਼ਨਾਮਿਆਂ ਬਾਰੇ ਆਸਾਨੀ ਨਾਲ ਜਾਣਕਾਰੀ ਹਾਸਲ ਕਰ ਸਕਣਗੇ । ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਇਹ ਐਪਲੀਕੇਸ਼ਨ ਵੋਟਾਂ ਤੋਂ ਪਹਿਲਾਂ ਅਤੇ ਵੋਟਾਂ ਵਾਲੇ ਦਿਨ ਰੀਅਲ-ਟਾਈਮ ਮਾਨੀਟਰਿੰਗ ਨੂੰ ਯਕੀਨੀ ਬਣਾਏਗੀ, ਜਿਸ ਨਾਲ ਚੋਣ ਅਧਿਕਾਰੀਆਂ ਨੂੰ ਪੋਲਿੰਗ ਪਾਰਟੀਆਂ ਦੇ ਰਵਾਨਾ ਹੋਣ ਅਤੇ ਪੋਲਿੰਗ ਵਾਲੀ ਨਿਰਧਾਰਤ ਥਾਂ ‘ਤੇ ਪਹੁੰਚਣ, ਚੋਣ ਗਤੀਵਿਧੀਆਂ, ਵੋਟ ਫੀਸਦ, ਵੋਟਾਂ ਦੀ ਗਿਣਤੀ, ਹੋਰ ਮਹੱਤਵਪੂਰਨ ਘਟਨਾਵਾਂ ਅਤੇ ਚੋਣ ਨਤੀਜਿਆਂ ਬਾਰੇ ਅਸਲ ਸਮੇਂ ਦੀ ਜਾਣਕਾਰੀ ਮਿਲਦੀ ਰਹੇਗੀ । ਉਨ੍ਹਾਂ ਦੱਸਿਆ ਕਿ ਇਸ ਐਪਲੀਕੇਸ਼ਨ ਦਾ ਵਨ-ਸਟਾਪ ਡੈਸ਼ਬੋਰ, ਰਾਜ ਚੋਣ ਕਮਿਸ਼ਨ ਦੇ ਅਧਿਕਾਰੀਆਂ, ਜ਼ਿਲ੍ਹਾ ਪੱਧਰੀ ਅਫ਼ਸਰਾਂ, ਬਲਾਕ ਪੱਧਰੀ ਅਫ਼ਸਰਾਂ ਅਤੇ ਰਿਟਰਨਿੰਗ ਅਫ਼ਸਰਾਂ ਨੂੰ ਸਾਰੇ ਪ੍ਰਸ਼ਾਸਨਿਕ ਪੱਧਰਾਂ 'ਤੇ ਅਸਲ-ਸਮੇਂ ਦੀਆਂ ਚੋਣ ਗਤੀਵਿਧੀਆਂ ‘ਤੇ ਨਿਗਰਾਨੀ ਰੱਖਣ ਦੀ ਸਹੂਲਤ ਪ੍ਰਦਾਨ ਕਰਦਾ ਹੈ। ਜ਼ਿਕਰਯੋਗ ਹੈ ਕਿ ਐਲ.ਬੀ.ਪੀ.ਏ.ਐਮ.ਐਸ. ਦੀ ਸ਼ੁਰੂਆਤ, ਪੰਜਾਬ ਦੀਆਂ ਗ੍ਰਾਮ ਪੰਚਾਇਤ ਚੋਣਾਂ ਵਿੱਚ ਵਧੇਰੇ ਜਵਾਬਦੇਹੀ, ਪਾਰਦਰਸ਼ਤਾ ਅਤੇ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਨ ਕਦਮ ਹੈ। ਰਾਜ ਚੋਣ ਕਮਿਸ਼ਨ ਨੇ ਸਾਰੇ ਵੋਟਰਾਂ, ਉਮੀਦਵਾਰਾਂ ਅਤੇ ਅਧਿਕਾਰੀਆਂ ਨੂੰ ਲੋਕਤੰਤਰੀ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਲੋੜੀਂਦੀ ਜਾਣਕਾਰੀ ਤੱਕ ਪਹੁੰਚ ਲਈ ਇਸ ਪਲੇਟਫਾਰਮ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ । ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਅਤੇ ਸਕੱਤਰ ਰਾਜ ਚੋਣ ਕਮਿਸ਼ਨ ਜਗਜੀਤ ਸਿੰਘ ਨੇ ਇਸ ਐਪਲੀਕੇਸ਼ਨ ਨੂੰ ਤਿਆਰ ਕਰਨ ‘ਚ ਸਹਿਯੋਗ ਦੇਣ ਲਈ ਡੀ.ਡੀ.ਜੀ ਐਂਡ ਐਸ.ਆਈ.ਓ, ਵਿਵੇਕ ਵਰਮਾ, ਸੀਨੀਅਰ ਡਾਇਰੈਕਟਰ (ਆਈ.ਟੀ.) ਊਸ਼ਾ ਰਾਏ, ਡਾਇਰੈਕਟਰ (ਆਈ.ਟੀ) ਦੀ ਸ਼ਮੂਲੀਅਤ ਵਾਲੀ ਐਨ.ਆਈ.ਸੀ ਪੰਜਾਬ ਦੀ ਟੀਮ ਅਤੇ ਐਨ.ਆਈ.ਸੀ ਜ਼ਿਲ੍ਹਾ ਕੇਂਦਰਾਂ ਦੇ ਸਾਰੇ ਡੀ.ਆਈ.ਓਜ਼ ਦਾ ਧੰਨਵਾਦ ਕੀਤਾ।
Punjab Bani 06 October,2024
ਜਲਾਲਾਬਾਦ ਦੇ ਬੀ. ਡੀ. ਪੀ. ਓ. ਦਫ਼ਤਰ ਬਾਹਰ ਹੋਈ ਝੜਪ ਦਰਮਿਆਨ ਗੋਲੀ ਚੱਲਣ ਦੇ ਮਾਮਲੇ ਵਿਚ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ
ਜਲਾਲਾਬਾਦ ਦੇ ਬੀ. ਡੀ. ਪੀ. ਓ. ਦਫ਼ਤਰ ਬਾਹਰ ਹੋਈ ਝੜਪ ਦਰਮਿਆਨ ਗੋਲੀ ਚੱਲਣ ਦੇ ਮਾਮਲੇ ਵਿਚ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਜਲਾਲਾਬਾਦ : ਜਲਾਲਾਬਾਦ ਦੇ ਬੀ. ਡੀ. ਪੀ. ਓ. ਦਫ਼ਤਰ ਬਾਹਰ ਹੋਈ ਝੜਪ ਦਰਮਿਆਨ ਗੋਲੀ ਚੱਲਣ ਦੇ ਮਾਮਲੇ ਵਿਚ ਵੱਖ-ਵੱਖ ਧਾਰਾਵਾਂ ਤਹਿਤ ਅਕਾਲੀ ਆਗੂ ਵਰਦੇਵ ਸਿੰਘ ਨੋਨੀ ਮਾਨ, ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਤੋਂ ਲੋਕਸਭਾ ਫਿਰੋਜ਼ਪੁਰ ਤੋਂ ਚੋਣ ਲੜ ਚੁਕੇ ਨਰਦੇਵ ਸਿੰਘ ਬੋਬੀ ਮਾਨ, ਹਰਪਿੰਦਰ ਸਿੰਘ ਮਾਨ ਅਤੇ 15-20 ਅਣਪਛਾਤਿਆਂ ਖਿਲਾਫ ਥਾਣਾ ਸਿਟੀ ਜਲਾਲਾਬਾਦ ਪੁਲਸ ਵੱਲੋਂ ਕੇਸ ਦਰਜ ਕੀਤਾ ਗਿਆ ਹੈ । ਬੀ. ਡੀ. ਪੀ. ਓ. ਦਫਤਰ ਮੂਹਰੇ ਹੋਈ ਝੜਪ ਵਿੱਚ ਮਨਦੀਪ ਸਿੰਘ ਬਰਾੜ ਵਾਸੀ ਚੱਕ ਮੁਹੰਮਦੇ ਵਾਲਾ ਦੀ ਛਾਤੀ ’ਚ ਗੋਲ਼ੀ ਲੱਗੀ ਸੀ ਅਤੇ ਰਜੇਸ਼ ਕੁਮਾਰ ਪੁੱਤਰ ਤਿਲਕ ਰਾਜ ਵਾਸੀ ਕਾਹਨੇਵਾਲਾ ਵੀ ਜ਼ਖ਼ਮੀ ਹੋ ਗਿਆ । ਜਾਣਕਾਰੀ ਅਨੁਸਾਰ ਪੰਚਾਇਤੀ ਚੋਣਾਂ ਕਾਰਨ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਇਤਰਾਜ਼ ਲਗਾਏ ਜਾਣੇ ਸਨ, ਜਿਸ ਕਾਰਨ ਅਕਾਲੀ ਦਲ ਦੇ ਆਗੂ ਵਰਦੇਵ ਸਿੰਘ ਨੋਨੀ ਮਾਨ ਅਤੇ ਨਰਦੇਵ ਸਿੰਘ ਬੌਬੀ ਮਾਨ ਆਪਣੇ ਸਮਰਥਕਾਂ ਸਮੇਤ ਬੀ. ਡੀ. ਪੀ. ਓ. ਦਫ਼ਤਰ ਪੁੱਜੇ ਸਨ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰ ਵੀ ਮੌਜੂਦ ਸਨ, ਉਥੇ ਹੀ ਪਿੰਡ ਮੁਹੰਮਦੇ ਵਾਲਾ ਤੋਂ ਸਰਪੰਚ ਉਮੀਦਵਾਰ ਮਨਦੀਪ ਬਰਾੜ ਅਤੇ ਮਾਨ ਗਰੁੱਪ ਦੇ ਲੋਕਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਵਿਵਾਦ ਹੋ ਗਿਆ।ਦੇਖਦੇ ਹੀ ਦੇਖਦੇ ਇਹ ਵਿਵਾਦ ਝਗੜੇ ਵਿੱਚ ਤਬਦੀਲ ਹੋ ਗਿਆ। ਇਸ ਝਗੜੇ ਦੌਰਾਨ ਫਾਈਰਿੰਗ ਹੋਈ। ਫਾਈਰਿੰਗ ਦੌਰਾਨ ਆਪ ਦੇ ਸਰਪੰਚ ਉਮੀਦਵਾਰ ਮਨਦੀਪ ਬਰਾੜ ਦੀ ਛਾਤੀ ਵਿੱਚ ਗੋਲੀ ਵੱਜੀ। ਜਿਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਜਲਾਲਾਬਾਦ ’ਚ ਇਲਾਜ ਲਈ ਭਰਤੀ ਕਰਵਾਇਆ ਗਿਆ। ਜਿਥੇ ਕਿ ਡਾਕਟਰਾਂ ਵੱਲੋਂ ਮੁਢੱਲੀ ਸਹਾਇਤਾ ਦੇਣ ਤੋਂ ਡੀਐੱਮਸੀ ਲੁਧਿਆਣਾ ਲਈ ਰੈਫਰ ਕਰ ਦਿੱਤਾ ਗਿਆ। ਦੱਸਣਯੋਗ ਗੱਲ ਇਹ ਹੈ ਕਿ ਪਿੰਡ ਚੱਕ ਸਹੇਲੇ ਵਾਲਾ ਦੇ ਸਕੂਲ ਮਾਤਾ ਗੁਜ਼ਰੀ ਪਬਲਿਕ ਸਕੂਲ ਅੰਦਰ ਮੌਜੂਦ ਪੰਚਾਇਤੀ ਰਕਬੇ ਦਾ ਵਿਵਾਦ ਪਿਛਲੇ ਲੰਬੇ ਸਮੇਂ ਤੋਂ ਜਾਰੀ ਹੈ।ਇਸ ਰਕਬੇ ਨੂੰ ਛਡਾਉਣ ਲਈ ਗੁਰਪ੍ਰੀਤ ਸਿੰਘ ਮਾਨ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਕੋਸ਼ਿਸ਼ ਕੀਤੀ ਜਾ ਰਹੀ ਹੈ,ਗੁਰਪ੍ਰੀਤ ਮਾਨ ਵੱਲੋਂ ਵੀ ਸਰਪੰਚੀ ਦੇ ਕਾਗਜ ਭਰੇ ਹੋਏ ਹਨ ਜਦਕਿ ਵਰਦੇਵ ਸਿੰਘ ਮਾਨ ਦੇ ਪੁੱਤਰ ਹਰਪਿੰਦਰ ਮਾਨ,ਬੋਬੀ ਮਾਨ ਦੀ ਪਤਨੀ ਮਨਪ੍ਰੀਤ ਕੌਰ ਮਾਨ,ਬੋਬੀ ਮਾਨ ਦੇ ਬੇਟੇ ਗੁਰ ਆਦੇਸ਼ਵਰ ਸਿੰਘ ਮਾਨ ਨੇ ਵੀਂ ਸਰਪੰਚੀ ਲਈ ਕਾਗਜ ਦਾਖਲ ਕੀਤੇ ਹੋਏ ਹਨ।ਲੜਾਈ ਦੌਰਾਨ ਮਨਦੀਪ ਸਿੰਘ ਬਰਾੜ ਵਾਸੀ ਮੁਹੰਮਦ ਵਾਲਾ ਦੀ ਛਾਤੀ ਵਿੱਚ ਗੋਲੀ ਲੱਗੀ ਹੈ ਜਦਕਿ ਰਜੇਸ਼ ਕੁਮਾਰ ਪੁੱਤਰ ਤਿਲਕ ਰਾਜ ਵਾਸੀ ਕਾਹਨੇਵਾਲਾ ਵੀ ਜ਼ਖ਼ਮੀ ਹੋਇਆ ਹੈ।ਮਨਦੀਪ ਬਰਾੜ ਨੂੰ ਡੀ. ਐੱਮ. ਸੀ. ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ ਹੈ। ਆਪ ਦੇ ਆਗੂ ਗੁਰਪ੍ਰੀਤ ਮਾਨ ਵੱਲੋਂ ਦਰਜ ਕਰਵਾਈ ਗਈ ਐੱਫਆਈਆਰ ਵਿੱਚ ਦਿੱਤੇ ਬਿਆਨਾਂ ਅਨੁਸਾਰ ਜਦੋਂ ਉਹ ਬੀਡੀਪੀਓ ਦਫਤਰ ਵਿੱਚ ਗਿਆ ਤਾਂ ਵਰਦੇਵ ਸਿੰਘ ਨੋਨੀ ਮਾਨ , ਨਰਵੇਦ ਸਿੰਘ ਬੋਬੀ ਮਾਨ ਉਸ ਨੂੰ ਵੇਖਦਿਆਂ ਹੀ ਗਾਲੀ ਗਲੋਚ ਕਰਨ ਲੱਗੇ ਅਤੇ ਇੱਟਾਂ ਵੱਟੇ ਚਲਾ ਦਿੱਤੇ ਹਫੜਾ-ਦਫੜੀ ਮੱਚ ਗਈ ਅਤੇ ਜਦੋਂ ਅਸੀਂ ਮੌਕੇ ਤੋਂ ਖਿਸਕਣ ਲੱਗੇ ਤਾਂ ਸਾਨੂੰ ਖਿਸਕਦਿਆਂ ਨੂੰ ਵੇਖ ਕੇ ਨਰਦੇਵ ਸਿੰਘ ਉਰਫ ਬੋਬੀ ਮਾਨ ਨੇ ਆਪਣੇ ਰਵਾਲਵਰ ਨਾਲ ਸਿੱਧਾ ਫਾਇਰ ਮੇਰੇ ਵੱਲ ਨੂੰ ਕੀਤਾ। ਜੋ ਮੇਰੇ ਨਾ ਲੱਗਿਆ ਅਤੇ ਦੂਸਰਾ ਫਾਇਰ ਵਰਦੇਵ ਸਿੰਘ ਉਰਫ ਨੋਨੀ ਮਾਨ ਨੇ ਆਪਣੇ ਰਿਵਾਲਵਰ ਨਾਲ ਸਿੱਧਾ ਫਾਇਰ ਮੈਨੂੰ ਮਾਰ ਦੇਣ ਦੀ ਨੀਅਤ ਨਾਲ ਕੀਤਾ ਜੋ ਕਿ ਮੇਰੇ ਨਾ ਲੱਗਿਆ ਤੇ ਮੇਰੇ ਨਾਲ ਖੜੇ ਮਨਦੀਪ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਚੱਕ ਮੁਹੰਮਦ ਵਾਲਾ ਦੀ ਛਾਤੀ ’ਤੇ ਲੱਗਿਆ। ਹਰਪਿੰਦਰ ਸਿੰਘ, ਹਰਮਨ ਸਿੰਘ, ਬਲਰਾਜ ਸਿੰਘ ਅਤੇ ਇਹਨਾਂ ਦੇ ਨਾਲ 15-20 ਅਣਪਛਾਤੇ ਵਿਅਕਤੀ ਜੋ ਸਾਰੇ ਇੱਟਾਂ ਵੱਟੇ ਚਲਾਉਂਦੇ ਹੋਏ ਲਲਕਾਰੇ ਮਾਰਦੇ ਹੋਏ ਫਾਰਚੂਨਰ ਕਾਰ ਪੀਬੀ 22 ਯੂ 6100 ਵਿਚ ਬੈਠ ਕੇ ਚਲੇ ਗਏ। ਵਰਦੇਵ ਸਿੰਘ ਉਸ ਦਾ ਲੜਕਾ ਰੁਪਿੰਦਰ ਅਤੇ ਦੋ ਤਿੰਨ ਅਣਪਛਾਤੇ ਵਿਅਕਤੀ ਫਾਰਚੂਨਰ ਪੀਬੀ 54 ਜੀ 0055 ਅਤੇ ਬਾਕੀ ਸਾਰੇ ਪਿੱਕਪ ਜੀਪ ਵਿੱਚ ਹਥਿਆਰਾਂ ਸਮੇਤ ਮੌਕੇ ਤੋਂ ਚਲੇ ਗਏ। ਜਿਸ ਤੇ ਥਾਣਾ ਸਿਟੀ ਜਲਾਲਾਬਾਦ ਦੀ ਪੁਲਿਸ ਨੇ ਵੱਖ-ਵੱਖ ਸੰਗੀਨ ਅਪਰਾਧਿਕ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁੁਰੂ ਕਰ ਦਿੱਤੀ ਹੈ।
Punjab Bani 06 October,2024
ਚੋਣ ਆਬਜ਼ਰਵਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜਵਾਲਾਪੁਰ ਉਰਫ ਉਲਟਪੁਰ ਤੇ ਮਹਿਮੂਦਪੁਰ ਦਾ ਕੀਤਾ ਦੌਰਾ
ਗ੍ਰਾਮ ਪੰਚਾਇਤ ਚੋਣਾਂ-2024 -ਚੋਣ ਆਬਜ਼ਰਵਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜਵਾਲਾਪੁਰ ਉਰਫ ਉਲਟਪੁਰ ਤੇ ਮਹਿਮੂਦਪੁਰ ਦਾ ਕੀਤਾ ਦੌਰਾ -ਉਲਟਪੁਰ ਪੰਜਾਬ ਦਾ ਇਕਲੌਤਾ ਪਿੰਡ, ਜਿੱਥੇ 02 ਅਕਤੂਬਰ 1959 ਨੂੰ ਪੰਚਾਇਤੀ ਰਾਜ ਸ਼ੁਰੂ ਹੋਣ ਤੋਂ ਬਾਅਦ ਅੱਜ ਤੱਕ ਕੋਈ ਚੋਣ ਨਹੀਂ ਹੋਈ, ਪਿੰਡ ਨੇ ਇਸ ਵਾਰ ਵੀ ਸਰਬਸੰਮਤੀ ਨਾਲ ਸਰਪੰਚ ਚੁਣਿਆ, ਪਿੰਡ ਮਹਿਮੂਦਪੁਰ ਨੇ ਵੀ ਸਰਬਸੰਮਤੀ ਨਾਲ ਕੀਤੀ ਚੋਣ -ਚੋਣ ਆਬਜ਼ਰਵਰ ਨੇ ਪਿੰਡ ਵਾਸੀਆਂ ਦੀ ਕੀਤੀ ਸ਼ਲਾਘਾ ਪਟਿਆਲਾ : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਪਟਿਆਲਾ ਜ਼ਿਲ੍ਹੇ ਲਈ ਤਾਇਨਾਤ ਕੀਤੇ ਚੋਣ ਆਬਜ਼ਰਵਰ ਸੀਨੀਅਰ ਆਈ.ਏ.ਐਸ. ਅਧਿਕਾਰੀ ਤੇ ਨਗਰ ਨਿਗਮ ਬਠਿੰਡਾ ਦੇ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਅੱਜ ਪਿੰਡਾਂ ਦਾ ਦੌਰਾ ਕਰਕੇ ਪੰਚਾਇਤੀ ਚੋਣਾਂ ਦੀ ਚੱਲ ਰਹੀ ਪ੍ਰਕਿਰਿਆ ਦਾ ਜਾਇਜ਼ਾ ਲਿਆ। ਨਵਜੋਤ ਪਾਲ ਸਿੰਘ ਰੰਧਾਵਾ ਬਲਾਕ ਭੁਨਰਹੇੜੀ ਦੇ ਪਿੰਡ ਜਵਾਲਾਪੁਰ ਉਰਫ ਉਲਟਪੁਰ ਪੁੱਜੇ ਜਿਹੜਾ ਕਿ ਪੰਜਾਬ ਦਾ ਇਕਲੌਤਾ ਪਿੰਡ ਹੈ ਜਿਸ ਵਿੱਚ 02 ਅਕਤੂਬਰ 1959 ਨੂੰ ਪੰਚਾਇਤੀ ਰਾਜ ਸ਼ੁਰੂ ਹੋਣ ਤੋਂ ਬਾਅਦ ਅੱਜ ਤੱਕ ਕੋਈ ਚੋਣ ਨਹੀਂ ਹੋਈ।ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਦੇ ਪਿੰਡ ਨੇ ਸਰਬਸੰਮਤੀ ਨਾਲ ਕੀਤੀ ਚੋਣ ਨਾਲ ਬਾਕੀ ਪਿੰਡਾਂ ਨੂੰ ਵੀ ਰਸਤਾ ਦਿਖਾਇਆ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਉਨ੍ਹਾਂ ਨੇ ਇਸ ਵਾਰ ਸਿਮਰ ਸਿੰਘ ਨੂੰ ਸਰਬਸੰਮਤੀ ਨਾਲ ਪਿੰਡ ਦਾ ਸਰਪੰਚ ਚੁਣਿਆ। ਇਸ ਤੋਂ ਬਾਅਦ ਚੋਣ ਆਬਜ਼ਰਵਰ ਨਵਜੋਤ ਪਾਲ ਸਿੰਘ ਰੰਧਾਵਾ ਪਿੰਡ ਮਹਿਮੂਦਪੁਰ ਪੁੱਜੇ, ਜਿੱਥੇ ਕਿ ਪਿੰਡ ਵਾਸੀਆਂ ਨੇ ਸਤਵੰਤ ਸਿੰਘ ਨੂੰ ਸਰਬਸੰਮਤੀ ਨਾਲ ਸਰਪੰਚ ਚੁਣਿਆ ਹੈ। ਚੋਣ ਆਬਜ਼ਰਵਰ ਨੇ ਇਨ੍ਹਾਂ ਪਿੰਡਾਂ ਦੇ ਵਸਨੀਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪਿੰਡ ਹੋਰਨਾਂ ਪਿੰਡਾਂ ਲਾਈ ਰਾਹ ਦਸੇਰੇ ਬਣੇ ਰਹਿਣਗੇ। ਇਸੇ ਦੌਰਾਨ ਉਨ੍ਹਾਂ ਨੇ ਸਾਰੇ ਰਿਟਰਨਿੰਗ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ 15 ਅਕਤੂਬਰ ਨੂੰ ਗ੍ਰਾਮ ਪੰਚਾਇਤਾਂ ਦੀਆਂ ਹੋਣ ਵਾਲੀਆਂ ਆਮ ਚੋਣਾਂ ਦੇ ਸਮੁੱਚੇ ਅਮਲ ਨੂੰ ਪੂਰੀ ਨਿਰਪੱਖਤਾ, ਪਾਰਦਰਸ਼ਤਾ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ। ਚੋਣ ਆਬਜ਼ਰਵਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਹ ਚੋਣਾਂ ਆਜ਼ਾਦਾਨਾ, ਨਿਰਪੱਖ ਤੇ ਪੂਰੀ ਪਾਰਦਸ਼ਤਾ ਨਾਲ ਕਰਵਾਉਣੀਆਂ ਯਕੀਨੀ ਬਨਾਉਣ ਲਈ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਨਿਯਮਾਂ ਦੀ ਇੰਨ ਬਿੰਨ ਪਾਲਣਾ ਸਖਤੀ ਨਾਲ ਕੀਤੀ ਜਾਵੇ।ਇਸ ਮੌਕੇ ਲਾਇਜਨ ਅਫ਼ਸਰ ਤੇ ਆਰ.ਟੀ.ਓ. ਨਮਨ ਮੜਕਨ ਵੀ ਮੌਜੂਦ ਸਨ।
Punjab Bani 05 October,2024
ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਵੱਖ ਵੱਖ ਜਿਲਿਆਂ ਲਈ ਚੋਣ ਆਬਜ਼ਰਵਰ ਨਿਯੁਕਤ
ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਵੱਖ ਵੱਖ ਜਿਲਿਆਂ ਲਈ ਚੋਣ ਆਬਜ਼ਰਵਰ ਨਿਯੁਕਤ ਚੰਡੀਗੜ੍ਹ : ਪੰਜਾਬ ਰਾਜ ਚੋਣ ਕਮਿਸ਼ਨ ਨੇ 15 ਅਕਤੂਬਰ ਨੂੰ ਹੋਣ ਜਾ ਰਹੀਆਂ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਵੱਖ ਵੱਖ ਜਿ਼ਲਿਆਂ ਲਈ ਚੋਣ ਆਬਜ਼ਰਵਰ ਨਿਯੁਕਤ ਕੀਤੇ ਹਨ। ਜਿਨ੍ਹਾਂ ਵਲੋਂ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਜਾਵੇਗਾ ਅਤੇ ਚੋਣ ਅਮਲੇ ਨੂੰ ਅਮਨ-ਅਮਾਨ ਨਾਲ ਨੇਪਰੇ ਚੜਾਉਣ ਵਿਚ ਨਿਗਰਾਨੀ ਕੀਤੀ ਜਾਵੇਗੀ। ਜਿਨ੍ਹਾਂ ਨੂੰ ਪੰਚਾਇਤੀ ਚੋਣਾਂ ਲਈ ਆਬਜਰਵਰ ਨਿਯੁਕਤ ਕੀਤਾ ਗਿਆ ਹੈ ਵਿਚ ਵਿਸ਼ੇਸ਼ ਗ੍ਰਹਿ ਸਕੱਤਰ ਅਮਨਦੀਪ ਕੌਰ ਨੂੰ ਫਾਜਿ਼ਲਕਾ ਜਿਲ੍ਹੇ ਦਾ ਚੋਣ ਓਬਜਰਵਰ, ਪਟਿਆਲਾ ਜਿ਼ਲ੍ਹੇ ਦੇ ਚੋਣ ਆਬਜ਼ਰਵਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਸਮੁੱਚੇ ਚੋਣ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ. ਐਸ. ਪੀ. ਡਾ. ਨਾਨਕ ਸਿੰਘ ਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਹ ਚੋਣਾਂ ਆਜ਼ਾਦ, ਨਿਰਪੱਖ ਤੇ ਪੂਰੀ ਪਾਰਦਸ਼ਤਾ ਨਾਲ ਕਰਵਾਉਣੀਆਂ ਯਕੀਨੀ ਬਨਾਉਣ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਨਿਯਮਾਂ ਦੀ ਪਾਲਣਾ ਸਖਤੀ ਨਾਲ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਰਿਟਰਨਿੰਗ ਅਧਿਕਾਰੀ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣੀ ਯਕੀਨੀ ਬਣਾਉਣ।ਐਸ. ਏ. ਐਸ. ਨਗਰ ਜਿ਼ਲ੍ਹੇ ਵਿੱਚ ਚੋਣ ਅਬਜ਼ਰਵਰ ਜਸਵਿੰਦਰ ਕੌਰ ਸਿੱਧੂ ਨੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਅਮਨ-ਕਾਨੂੰਨ ਦੀ ਵਿਵਸਥਾ ਨੂੰ ਯਕੀਨੀ ਬਣਾਉਣ।ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 332 ਗ੍ਰਾਮ ਪੰਚਾਇਤਾਂ ਨੇ ਜਿਨ੍ਹਾਂ ਦੀ ਗਿਣਤੀ 422 ਪੋਲਿੰਗ ਬੂਥ ਹਨ।
Punjab Bani 05 October,2024
ਪੰਜਾਬ ਰਾਜ ਚੋਣ ਕਮਿਸ਼ਨਰ ਕਮਲ ਚੌਧਰੀ ਨੇ ਲਗਾਈ ਮੁਹਾਲੀ ਬਲਾਕ ਦੇ ਪਿੰਡ ਜਗਤਪੁਰਾ ਵਿੱਚ ਪੰਚਾਇਤੀ ਚੋਣਾਂ ਕਰਵਾਉਣ ’ਤੇ ਪਾਬੰਦੀ
ਪੰਜਾਬ ਰਾਜ ਚੋਣ ਕਮਿਸ਼ਨਰ ਕਮਲ ਚੌਧਰੀ ਨੇ ਲਗਾਈ ਮੁਹਾਲੀ ਬਲਾਕ ਦੇ ਪਿੰਡ ਜਗਤਪੁਰਾ ਵਿੱਚ ਪੰਚਾਇਤੀ ਚੋਣਾਂ ਕਰਵਾਉਣ ’ਤੇ ਪਾਬੰਦੀ ਮੋਹਾਲੀ : ਪੰਜਾਬ ਰਾਜ ਚੋਣ ਕਮਿਸ਼ਨਰ ਕਮਲ ਚੌਧਰੀ ਨੇ ਮੁਹਾਲੀ ਬਲਾਕ ਦੇ ਪਿੰਡ ਜਗਤਪੁਰਾ ਵਿੱਚ ਪੰਚਾਇਤੀ ਚੋਣਾਂ ਕਰਵਾਉਣ ’ਤੇ ਪਾਬੰਦੀ ਲਗਾ ਦਿੱਤੀ ਹੈ ਤੇ ਹੁਣ ਇਸ ਪਿੰਡ ਦੀਆਂ ਚੋਣਾਂ 15 ਅਕਤੂਬਰ ਨੂੰ ਨਹੀਂ ਹੋਣਗੀਆਂ । ਚੋਣ ਕਮਿਸ਼ਨਰ ਨੇ ਜਿ਼ਲ੍ਹਾ ਚੋਣ ਅਫ਼ਸਰ ਨੂੰ ਦਿੱਤੇ ਹੁਕਮਾਂ ਵਿੱਚ ਆਖਿਆ ਹੈ ਕਿ ਪਿੰਡ ਜਗਤਪੁਰਾ ਦੀ ਵੋਟਰ ਸੂਚੀ ਵਿੱਚ ਸ਼ਾਮਲ ਗੁਰੂਨਾਨਕ ਕਲੋਨੀ ਦੀਆਂ ਵੋਟਾਂ ਨੂੰ ਵੋਟਰ ਸੂਚੀ ਵਿੱਚੋਂ ਹਟਾ ਕੇ ਪੰਚਾਇਤੀ ਚੋਣਾਂ ਕਰਵਾਈਆਂ ਜਾਣ । ਰਾਜ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਮੁਹਾਲੀ ਦੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਐਸ. ਡੀ. ਐਮ. ਮੁਹਾਲੀ ਨੂੰ ਪੱਤਰ ਲਿਖ ਕੇ ਜਗਤਪੁਰਾ ਦੀਆਂ ਪੰਚਾਇਤੀ ਚੋਣਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ । ਜਗਤਪੁਰਾ ਦੀ ਭੰਗ ਹੋਈ ਪੰਚਾਇਤ ਵਿੱਚ ਅਧਿਕਾਰਤ ਪੰਚ ਵਜੋਂ ਕੰਮ ਕਰਦੇ ਕੁਲਦੀਪ ਸਿੰਘ ਧਨੋਆ ਨੇ ਆਪਣੇ ਵਕੀਲ ਡੀਕੇ ਸਾਲਦੀ ਰਾਹੀਂ ਚੋਣ ਕਮਿਸ਼ਨਰ ਕੋਲ ਪਟੀਸ਼ਨ ਦਾਇਰ ਕੀਤੀ ਸੀ । ਉਨ੍ਹਾਂ ਗੁਰੂਨਾਨਕ ਕਲੋਨੀ ਦੀਆਂ 5 ਹਜ਼ਾਰ ਤੋਂ ਵੱਧ ਵੋਟਾਂ ਪਿੰਡ ਦੀ ਵੋਟਰ ਸੂਚੀ ਵਿੱਚ ਸ਼ਾਮਲ ਕੀਤੇ ਜਾਣ ’ਤੇ ਇਤਰਾਜ਼ ਜਤਾਇਆ ਸੀ । ਕਲੋਨੀ ਦੀਆਂ ਵੋਟਾਂ ਨਾ ਪਾਉਣ ਸਬੰਧੀ ਉਨ੍ਹਾਂ ਨੇ ਪਹਿਲਾਂ ਵੀ ਐਸ. ਡੀ. ਐਮ. ਅਤੇ ਡਿਪਟੀ ਕਮਿਸ਼ਨਰ ਨੂੰ ਸ਼ਿਕਾਇਤ ਕੀਤੀ ਸੀ ਪਰ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਨੂੰ ਅਣਗੌਲਿਆ ਕਰ ਦਿੱਤਾ ਅਤੇ ਪੰਜ ਹਜ਼ਾਰ ਤੋਂ ਵੱਧ ਵੋਟਰਾਂ ਵਾਲੀ ਕਲੋਨੀ ਦੇ ਪਰਵਾਸੀ ਮਜ਼ਦੂਰਾਂ ਦੀਆਂ ਵੋਟਾਂ ਫਾਈਨਲ ਵੋਟਰ ਸੂਚੀ ਵਿੱਚ ਦਰਜ ਕੀਤੀਆਂ ਗਈਆਂ । ਪਿੰਡ ਦੇ ਅਸਲ ਵਸਨੀਕਾਂ ਦੀਆਂ ਸਿਰਫ਼ 900 ਦੇ ਕਰੀਬ ਵੋਟਾਂ ਹੋਣ ਕਾਰਨ ਪਰਵਾਸੀ ਮਜ਼ਦੂਰਾਂ ਦੀ ਬਸਤੀ ਵਿੱਚੋਂ ਹੀ ਸਮੁੱਚੀ ਪੰਚਾਇਤ ਚੁਣੇ ਜਾਣ ਦਾ ਰਾਹ ਪੱਧਰਾ ਹੋ ਗਿਆ ਸੀ ਅਤੇ ਬਸਤੀ ਵਿੱਚੋਂ ਪੰਜ ਉਮੀਦਵਾਰਾਂ ਨੇ ਸਰਪੰਚੀ ਲਈ ਵੀ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਸਨ। ਪਟੀਸ਼ਨਰ ਦੀ ਦਲੀਲ ਸੀ ਕਿ ਇਹ ਕਲੋਨੀ ਪੁੱਡਾ ਦੀ ਜ਼ਮੀਨ ’ਤੇ ਸਥਿਤ ਹੈ । ਇਸ ਦਾ ਪਿੰਡ ਨਾਲ ਕੋਈ ਸਬੰਧ ਨਹੀਂ ਹੈ। ਕਲੋਨੀ ਵਾਸੀਆਂ ਨੇ ਨਗਰ ਨਿਗਮ ਮੁਹਾਲੀ ਲਈ ਵੋਟਾਂ ਪਾਈਆਂ । ਉਕਤ ਬਸਤੀ ਨੇ ਅੱਜ ਤੱਕ ਕਦੇ ਵੀ ਗ੍ਰਾਮ ਪੰਚਾਇਤ ਵਿੱਚ ਵੋਟ ਨਹੀਂ ਪਾਈ ।
Punjab Bani 05 October,2024
ਹਰਿਆਣਾ ਵਿਧਾਨ ਸਭਾ ਚੋਣਾਂ ਦੌਰਾਨ ਨੂਹ ਵਿਖੇ ਵੱਖ ਵੱਖ ਧੜਿਆਂ ਵਿਚਕਾਰ ਟਕਰਾਅ
ਹਰਿਆਣਾ ਵਿਧਾਨ ਸਭਾ ਚੋਣਾਂ ਦੌਰਾਨ ਨੂਹ ਵਿਖੇ ਵੱਖ ਵੱਖ ਧੜਿਆਂ ਵਿਚਕਾਰ ਟਕਰਾਅ ਚੰਡੀਗੜ੍ਹ : ਹਰਿਆਣਾ ਵਿਧਾਨ ਸਭਾ ਚੋਣਾਂ ਲਈ ਸ਼ਨਿਚਰਵਾਰ ਨੂੰ ਜਾਰੀ ਪੋਲਿੰਗ ਦੌਰਾਨ ਨੂਹ ਵਿਚ ਵੱਖ-ਵੱਖ ਸਮੂਹਾਂ ਦਰਮਿਆਨ ਟਕਰਾਅ ਹੋਣ ਕਾਰਨ ਤਣਾਅ ਪੈਦਾ ਹੋ ਗਿਆ। ਇਸ ਦੌਰਾਨ ਵੱਖ-ਵੱਖ ਧਿਰਾਂ ਦਰਮਿਆਨ ਪਥਰਾਅ ਤੇ ਟਕਰਾਅ ਹੋਣ ਦੀਆਂ ਰਿਪੋਰਟਾਂ ਮਿਲੀਆਂ ਹਨ। ਇਸ ਦੌਰਾਨ ਸੂਬੇ ਦੇ 90 ਵਿਧਾਨ ਸਭਾ ਹਲਕਿਆਂ ਲਈ ਸਵੇਰੇ 7 ਵਜੇ ਤੋਂ ਜਾਰੀ ਪੋਲਿੰਗ ਦੌਰਾਨ ਬਾਅਦ ਦੁਪਹਿਰ 1.00 ਵਜੇ ਤੱਕ 37 ਫ਼ੀਸਦੀ ਪੋਲਿੰਗ ਹੋਣ ਦੀ ਖ਼ਬਰ ਹੈ।ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਅਤੇ ਓਲੰਪਿਕ ਤਗ਼ਮਾ ਜੇਤੂ ਮਨੂ ਭਾਕਰ ਸ਼ੁਰੂ ਵਿਚ ਵੋਟਾਂ ਪਾਉਣ ਵਾਲਿਆਂ ਵਿਚ ਸ਼ਾਮਲ ਸਨ। ਇਸੇ ਤਰ੍ਹਾਂ ਵਿਰੋਧੀ ਧਿਰ ਦੇ ਆਗੂਆਂ ਭੁਪਿੰਦਰ ਸਿੰਘ ਹੁੱਡਾ, ਕੁਮਾਰੀ ਸ਼ੈਲਜਾ ਤੇ ਰਣਦੀਪ ਸੂਰਜੇਵਾਲਾ ਨੇ ਵੀ ਸਵੇਰ ਵੇਲੇ ਆਪੋ-ਆਪਣੀਆਂ ਵੋਟਾਂ ਪਾਈਆਂ।
Punjab Bani 05 October,2024
ਸੰਗਰੂਰ ਜ਼ਿਲ੍ਹੇ ਵਿੱਚ ਸਰਪੰਚ ਲਈ ਕੁੱਲ 2016 ਅਤੇ ਪੰਚ ਲਈ ਕੁੱਲ 6099 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ
ਸੰਗਰੂਰ ਜ਼ਿਲ੍ਹੇ ਵਿੱਚ ਸਰਪੰਚ ਲਈ ਕੁੱਲ 2016 ਅਤੇ ਪੰਚ ਲਈ ਕੁੱਲ 6099 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਸੰਗਰੂਰ, 5 ਅਕਤੂਬਰ : ਗ੍ਰਾਮ ਪੰਚਾਇਤ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਆਖਰੀ ਦਿਨ ਮਿਤੀ 4 ਅਕਤੂਬਰ ਤੱਕ ਸੰਗਰੂਰ ਜ਼ਿਲ੍ਹੇ ਵਿੱਚ ਸਰਪੰਚ ਦੇ ਅਹੁਦਿਆਂ ਲਈ ਕੁੱਲ 2016 ਅਤੇ ਪੰਚਾਂ ਦੇ ਅਹੁਦੇ ਲਈ 6099 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ । ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫ਼ਸਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸੁਖਚੈਨ ਸਿੰਘ ਪਾਪੜਾ ਨੇ ਦੱਸਿਆ ਕਿ ਸਮੂਹ ਰਿਟਰਨਿੰਗ ਅਧਿਕਾਰੀਆਂ ਤੋਂ ਪ੍ਰਾਪਤ ਰਿਪੋਰਟ ਅਨੁਸਾਰ ਨਾਮਜ਼ਦਗੀਆਂ ਦੀ ਬਲਾਕ-ਵਾਰ ਵੰਡ ਤਹਿਤ ਸੰਗਰੂਰ ਬਲਾਕ ਵਿੱਚ ਸਰਪੰਚ ਦੇ ਅਹੁਦਿਆਂ ਲਈ ਕੁੱਲ 283 ਅਤੇ ਪੰਚਾਂ ਲਈ 909 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ। ਬਲਾਕ ਸੁਨਾਮ ਵਿੱਚ ਸਰਪੰਚਾਂ ਦੇ ਅਹੁਦੇ ਲਈ ਕੁੱਲ 243 ਨਾਮਜ਼ਦਗੀਆਂ ਅਤੇ ਪੰਚਾਂ ਲਈ ਕੁੱਲ 854 ਨਾਮਜ਼ਦਗੀਆਂ ਪ੍ਰਾਪਤ ਹੋਈਆਂ। ਇਸੇ ਤਰ੍ਹਾਂ ਬਲਾਕ ਭਵਾਨੀਗੜ੍ਹ ਵਿੱਚ ਸਰਪੰਚਾਂ ਲਈ ਕੁੱਲ 301 ਅਤੇ ਪੰਚਾਂ ਲਈ ਕੁੱਲ 851 ਨਾਮਜ਼ਦਗੀਆਂ ਪ੍ਰਾਪਤ ਹੋਈਆਂ, ਜਦਕਿ ਬਲਾਕ ਧੂਰੀ ਵਿੱਚ ਸਰਪੰਚਾਂ ਲਈ 285 ਅਤੇ ਪੰਚਾਂ ਲਈ ਕੁੱਲ 854 ਨਾਮਜ਼ਦਗੀਆਂ ਪ੍ਰਾਪਤ ਹੋਈਆਂ। ਉਹਨਾਂ ਦੱਸਿਆ ਕਿ ਬਲਾਕ ਸ਼ੇਰਪੁਰ ਵਿੱਚ ਸਰਪੰਚਾਂ ਲਈ ਕੁੱਲ 166 ਜਦਕਿ ਪੰਚਾਂ ਲਈ ਕੁੱਲ 566 ਨਾਮਜ਼ਦਗੀਆਂ ਪ੍ਰਾਪਤ ਹੋਈਆਂ। ਬਲਾਕ ਦਿੜਬਾ ਵਿੱਚ ਸਰਪੰਚਾਂ ਲਈ ਕੁੱਲ 274 ਅਤੇ ਪੰਚਾਂ ਲਈ ਕੁੱਲ 708, ਬਲਾਕ ਅੰਨਦਾਣਾ ਐਟ ਮੂਨਕ ਵਿੱਚ ਸਰਪੰਚਾਂ ਲਈ 224 ਅਤੇ ਪੰਚਾਂ ਲਈ 603 ਜਦਕਿ ਬਲਾਕ ਲਹਿਰਾਗਾਗਾ ਵਿੱਚ ਸਰਪੰਚਾਂ ਲਈ ਕੁੱਲ 240 ਅਤੇ ਪੰਚਾਂ ਲਈ ਕੁੱਲ 754 ਨਾਮਜ਼ਦਗੀ ਪੱਤਰ ਦਾਖਲ ਹੋਏ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਵਾਪਸ ਲੈਣ ਦੀ ਆਖਰੀ ਮਿਤੀ 7 ਅਕਤੂਬਰ, 2024 ਨੂੰ ਬਾਅਦ ਦੁਪਹਿਰ 3:00 ਵਜੇ ਤੱਕ ਹੈ।
Punjab Bani 05 October,2024
ਬ੍ਰਿਟਿਸ ਕੋਲੰਬੀਆ ਚੋਣਾਂ ਵਿਚ 93 ਮੈਂਬਰੀ ਵਿਧਾਨ ਸਭਾ ਲਈ 37 ਪੰਜਾਬੀਆਂ ਸਮੇਤ ਕੁੱਲ 323 ਉਮੀਦਵਾਰ ਚੋਣ ਮੈਦਾਨ ਵਿਚ ਡਟੇ
ਬ੍ਰਿਟਿਸ ਕੋਲੰਬੀਆ ਚੋਣਾਂ ਵਿਚ 93 ਮੈਂਬਰੀ ਵਿਧਾਨ ਸਭਾ ਲਈ 37 ਪੰਜਾਬੀਆਂ ਸਮੇਤ ਕੁੱਲ 323 ਉਮੀਦਵਾਰ ਚੋਣ ਮੈਦਾਨ ਵਿਚ ਡਟੇ ਕੈਨੇਡਾ : ਵਿਦੇਸ਼ੀ ਧਰਤੀ ਤੇ ਪੰਜਾਬੀਆਂ ਦੇ ਮਨਪਸੰਦ ਦੇਸ਼ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚ 19 ਅਕਤੂਬਰ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੇ ਲਈ ਇਲੈਕਸ਼ਨ ਬੀ. ਸੀ. ਨੇ ਉਮੀਦਵਾਰਾਂ ਦੇ ਨਾਮਾਂ ਦੀ ਸੂਚੀ ਵੀ ਜਾਰੀ ਕਰ ਦਿੱਤੀ ਹੈ, ਜਿਸ ਅਨੁਸਾਰ 93 ਮੈਂਬਰੀ ਵਿਧਾਨ ਸਭਾ ਲਈ ਕੁੱਲ 323 ਉਮੀਦਵਾਰ ਚੋਣ ਮੈਦਾਨ ਵਿਚ ਹਨ। ਸੱਤਾਧਾਰੀ ਨਿਊ ਡੈਮੋਕਰੇਟਿਕ ਪਾਰਟੀ ਅਤੇ ਦੂਜੀ ਮੁੱਖ ਪਾਰਟੀ ਕੰਸਰਵੇਟਿਵ ਪਾਰਟੀ ਆਫ ਬੀ.ਸੀ. ਨੇ 93 ਦੀਆਂ 93 ਸੀਟਾਂ ਉੱਪਰ ਆਪਣੇ ਉਮੀਦਵਾਰ ਖੜ੍ਹੇ ਕੀਤੇ ਹਨ, ਗ੍ਰੀਨ ਪਾਰਟੀ 69 ਸੀਟਾਂ ਉੱਪਰ ਚੋਣ ਲੜ ਰਹੀ ਹੈ, ਕਮਿਊਨਿਸਟ ਪਾਰਟੀ ਆਫ ਬੀ.ਸੀ. ਦੇ 3, ਫਰੀਡਮ ਪਾਰਟੀ ਆਫ ਬੀ.ਸੀ. ਦੇ 5, ਕ੍ਰਿਸ਼ਚੀਅਨ ਹੈਰੀਟੇਜ ਪਾਰਟੀ ਆਫ ਬੀਸੀ ਦੇ 2 ਅਤੇ 54 ਆਜ਼ਾਦ ਜਾਂ ਗ਼ੈਰ-ਸੰਬੰਧਿਤ ਉਮੀਦਵਾਰ ਵਿਧਾਇਕ ਬਣਨ ਦੇ ਲਈ ਆਪਣੀ ਕਿਸਮਤ ਅਜ਼ਮਾ ਰਹੇ ਹਨ।ਜ਼ਿਕਰਯੋਗ ਹੈ ਕਿ ਇਨ੍ਹਾਂ ਚੋਣਾਂ ਵਿਚ ਵੱਖ ਵੱਖ ਪਾਰਟੀਆਂ ਵੱਲੋਂ ਅਤੇ ਆਜ਼ਾਦ ਤੌਰ ‘ਤੇ 37 ਪੰਜਾਬੀ ਉਮੀਦਵਾਰ ਚੋਣ ਅਖਾੜੇ ਵਿਚ ਨਿੱਤਰੇ ਹਨ। ਇਨ੍ਹਾਂ ਵਿਚ ਨਿਊ ਡੈਮੋਕਰੇਟਿਕ ਪਾਰਟੀ ਵੱਲੋਂ ਰਾਜ ਚੌਹਾਨ, ਜਗਰੂਪ ਬਰਾੜ, ਨਿੱਕੀ ਸ਼ਰਮਾ, ਰਵੀ ਕਾਹਲੋਂ, ਰਚਨਾ ਸਿੰਘ, ਹਰਵਿੰਦਰ ਕੌਰ ਸੰਧੂ, ਜਿੰਨੀ ਸਿਮਸ, ਬਲਤੇਜ ਸਿੰਘ ਢਿੱਲੋਂ, ਸਾਰਾ ਕੂਨਰ, ਰਵੀ ਪਰਮਾਰ, ਕਮਲ ਗਰੇਵਾਲ, ਜੈਸੀ ਸੁੰਨੜ, ਰੀਆ ਅਰੋੜਾ, ਅਮਨ ਸਿੰਘ, ਸੁਨੀਤਾ ਧੀਰ, ਹਰਪ੍ਰੀਤ ਬਡੋਹਲ ਅਤੇ ਸੈਮ ਅਟਵਾਲ ਨੂੰ ਟਿਕਟ ਦਿਤੀ ਗਈ ਹੈ।ਕੰਸਰਵੇਟਿਵ ਪਾਰਟੀ ਆਫ ਬੀ.ਸੀ. ਵੱਲੋਂ ਮਨਦੀਪ ਧਾਲੀਵਾਲ, ਤੇਗਜੋਤ ਬੱਲ, ਜੋਡੀ ਤੂਰ, ਅਵਤਾਰ ਸਿੰਘ ਗਿੱਲ, ਹਰਮਨ ਭੰਗੂ, ਦੀਪਕ ਸੂਰੀ, ਸਟੀਵ ਕੂਨਰ, ਧਰਮ ਕਾਜਲ, ਹੋਣਵੀਰ ਸਿੰਘ ਰੰਧਾਵਾ, ਜੈਗ ਸੰਘੇੜਾ, ਸੈਮ ਕੰਦੋਲਾ, ਰਾਜੀਵ ਵਿਓਲੀ ਤੇ ਅਰੁਣ ਲਗੇਰੀ ਨੂੰ ਮੈਦਾਨ ਵਿਚ ਉਤਾਰਿਆ ਗਿਆ ਹੈ, ਗ੍ਰੀਨ ਪਾਰਟੀ ਨੇ ਮਨਜੀਤ ਸਿੰਘ ਸਹੋਤਾ ਤੇ ਸਿਮ ਸੰਧੂ ਅਤੇ ਫਰੀਡਮ ਪਾਰਟੀ ਆਫ ਪੀਸੀ ਨੇ ਅਮਿਤ ਬੜਿੰਗ, ਪਰਮਜੀਤ ਰਾਏ ਅਤੇ ਕਿਰਨ ਹੁੰਦਲ ਨੂੰ ਚੋਣ ਮੈਦਾਨ ਵਿਚ ਲਿਆਂਦਾ ਹੈ ਅਤੇ ਅਮਨਦੀਪ ਸਿੰਘ, ਜੋਗਿੰਦਰ ਸਿੰਘ ਰੰਧਾਵਾ, ਜਪਰੀਤ ਲਹਿਲ ਤੇ ਸ਼ੌਕ ਨਿੱਝਰ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ।
Punjab Bani 05 October,2024
ਪੰਜਾਬ ਦੀਆਂ ਚਾਰ ਜਿਮਨੀ ਵਿਧਾਨ ਸਭਾ ਸੀਟਾਂ ਤੇ ਹੋਣ ਵਾਲੀਆਂ ਚੋਣਾਂ ਲਈ ਭਾਜਪਾ ਨੇ ਕੀਤੀ ਤਿਆਰੀ ਸ਼ੁਰੂ
ਪੰਜਾਬ ਦੀਆਂ ਚਾਰ ਜਿਮਨੀ ਵਿਧਾਨ ਸਭਾ ਸੀਟਾਂ ਤੇ ਹੋਣ ਵਾਲੀਆਂ ਚੋਣਾਂ ਲਈ ਭਾਜਪਾ ਨੇ ਕੀਤੀ ਤਿਆਰੀ ਸ਼ੁਰੂ ਚੰਡੀਗੜ੍ਹ : ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ `ਤੇ ਹੋਣ ਵਾਲੀਆਂ ਜਿ਼ਮਨੀ ਚੋਣਾਂ ਲਈ ਭਾਜਪਾ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।ਭਾਜਪਾ ਨੇ ਚੋਣਾਂ ਲਈ ਇੰਚਾਰਜ ਅਤੇ ਸਹਿ ਇੰਚਾਰਜ ਨਿਯੁਕਤ ਕੀਤੇ ਗਏ ਹਨ। ਅਵਿਨਾਸ਼ ਰਾਏ ਖੰਨਾ ਨੂੰ ਗਿੱਦੜਬਾਹਾ ਦਾ ਇੰਚਾਰਜ ਬਣਾਇਆ ਗਿਆ ਹੈ। ਨਾਲ ਹੀ ਦਿਆਲ ਸਿੰਘ ਸੋਢੀ ਨੂੰ ਇੰਚਾਰਜ ਲਾਇਆ ਗਿਆ ਹੈ। ਇਸੇ ਤਰ੍ਹਾਂ ਮਨੋਰੰਜਨ ਕਾਲੀਆ ਨੂੰ ਹਲਕਾ ਇੰਚਾਰਜ ਅਤੇ ਜਗਮੋਹਨ ਸਿੰਘ ਰਾਜੂ ਨੂੰ ਬਰਨਾਲਾ ਦਾ ਇੰਚਾਰਜ ਬਣਾਇਆ ਗਿਆ ਹੈ। ਜਦੋਂਕਿ ਚੱਬੇਵਾਲ ਵਿਧਾਨ ਸਭਾ ਹਲਕੇ ਦੀ ਕਮਾਨ ਸ਼ਵੇਤ ਮਲਿਕ ਨੂੰ ਸੌਂਪੀ ਗਈ ਹੈ। ਇਸ ਦੌਰਾਨ ਪਰਮਿੰਦਰ ਸਿੰਘ ਬਰਾੜ ਨੂੰ ਇੰਚਾਰਜ ਲਾਇਆ ਗਿਆ ਹੈ। ਅਸ਼ਵਨੀ ਸ਼ਰਮਾ ਨੂੰ ਡੇਰਾ ਬਾਬਾ ਨਾਨਕ ਖੇਤਰ ਦਾ ਇੰਚਾਰਜ, ਰਾਕੇਸ਼ ਰਾਠੌਰ ਨੂੰ ਇੰਚਾਰਜ ਬਣਾਇਆ ਗਿਆ ਹੈ। ਅਨਿਲ ਸਰੀਨ ਨੂੰ ਸੋਸ਼ਲ ਮੀਡੀਆ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
Punjab Bani 04 October,2024
ਆਈ. ਏ. ਐਸ ਅਧਿਕਾਰੀ ਮਹਿੰਦਰਪਾਲ ਜ਼ਿਲ੍ਹਾ ਸੰਗਰੂਰ ਲਈ ਅਬਜ਼ਰਵਰ ਨਿਯੁਕਤ
'ਗ੍ਰਾਮ ਪੰਚਾਇਤ ਚੋਣਾਂ-2024' ਆਈ.ਏ.ਐਸ ਅਧਿਕਾਰੀ ਮਹਿੰਦਰਪਾਲ ਜ਼ਿਲ੍ਹਾ ਸੰਗਰੂਰ ਲਈ ਅਬਜ਼ਰਵਰ ਨਿਯੁਕਤ ਸੰਗਰੂਰ, 04 ਅਕਤੂਬਰ : ਰਾਜ ਚੋਣ ਕਮਿਸ਼ਨ ਪੰਜਾਬ ਚੰਡੀਗੜ੍ਹ ਵੱਲੋਂ ਪੰਜਾਬ ਵਿੱਚ 15 ਅਕਤੂਬਰ ਨੂੰ ਗ੍ਰਾਮ ਪੰਚਾਇਤ ਚੋਣਾਂ ਕਰਾਉਣ ਦਾ ਪ੍ਰੋਗਰਾਮ ਜਾਰੀ ਕੀਤਾ ਹੋਇਆ ਹੈ ਜਿਸ ਤਹਿਤ ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਸੰਗਰੂਰ ਵਿੱਚ ਸਮੁੱਚੀ ਚੋਣ ਪ੍ਰਕਿਰਿਆ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜ੍ਹਾਉਣ ਲਈ ਆਈ.ਏ.ਐਸ ਅਧਿਕਾਰੀ ਸ਼੍ਰੀ ਮਹਿੰਦਰਪਾਲ ਨੂੰ ਚੋਣ ਅਬਜਰਵਰ ਨਿਯੁਕਤ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣਕਾਰ ਅਫਸਰ ਸੁਖਚੈਨ ਸਿੰਘ ਪਾਪੜਾ ਨੇ ਦੱਸਿਆ ਕਿ ਕਿਸੇ ਵੀ ਉਮੀਦਵਾਰ ਜਾਂ ਆਮ ਪਬਲਿਕ ਵੱਲੋ ਇਹਨਾਂ ਚੋਣਾਂ ਸਬੰਧੀ ਮਹੱਤਵਪੂਰਨ ਸੂਚਨਾ, ਸ਼ਿਕਾਇਤ ਜਾਂ ਪ੍ਰਤੀਕਿਰਿਆ ਸਾਂਝੀ ਕਰਨ ਲਈ ਸ੍ਰੀ ਮਹਿੰਦਰਪਾਲ ਦੇ ਮੋਬਾਇਲ ਨੰਬਰ 97800-39403 ਉੱਤੇ ਸੰਪਰਕ ਕੀਤਾ ਜਾ ਸਕਦਾ ਹੈ। ਉਹਨਾਂ ਦੱਸਿਆ ਕਿ ਪੰਚਾਇਤੀ ਚੋਣਾਂ ਸਬੰਧੀ ਸੂਚਨਾ ਜਾਂ ਸ਼ਿਕਾਇਤ ਸ਼੍ਰੀ ਮਹਿੰਦਰਪਾਲ ਨੂੰ ਈ-ਮੇਲ ਆਈ.ਡੀ observersgrelectiongp24@gmail.com 'ਤੇ ਵੀ ਭੇਜੀ ਜਾ ਸਕਦੀ ਹੈ।
Punjab Bani 04 October,2024
ਅਧਿਆਪਕ ਜਥੇਬੰਦੀਆਂ ਵੱਲੋਂ ਪੰਚਾਇਤੀ ਚੋਣ ਡਿਊਟੀਆਂ ਨੂੰ ਲੈ ਕੇ ਜ਼ਿਲ੍ਹਾ ਅਧਿਕਾਰੀ ਨਾਲ ਕੀਤੀ ਮੁਲਾਕਾਤ
ਅਧਿਆਪਕ ਜਥੇਬੰਦੀਆਂ ਵੱਲੋਂ ਪੰਚਾਇਤੀ ਚੋਣ ਡਿਊਟੀਆਂ ਨੂੰ ਲੈ ਕੇ ਜ਼ਿਲ੍ਹਾ ਅਧਿਕਾਰੀ ਨਾਲ ਕੀਤੀ ਮੁਲਾਕਾਤ ਚੋਣ ਅਮਲੇ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਡਿਊਟੀਆਂ ਲਗਾਉਣ ਵਿੱਚ ਸਪੱਸ਼ਟ ਨੀਤੀ ਅਪਣਾਉਣ ਦੀ ਮੰਗ ਵੱਡੀ ਗਿਣਤੀ ਅਧਿਆਪਕ ਚੋਣ ਡਿਊਟੀਆਂ 'ਤੇ ਲਗਾਉਣ ਕਰਕੇ ਸਕੂਲਾਂ ਦਾ ਵਿੱਦਿਅਕ ਮਾਹੌਲ ਲੀਹੋਂ ਲੱਥਾ ਪੰਚਾਇਤੀ ਚੋਣ ਡਿਊਟੀਆਂ ਸੰਬੰਧੀ ਮਸਲੇ ਨਾ ਹੱਲ ਹੋਣ 'ਤੇ ਜਿਲ੍ਹਾ ਅਧਿਕਾਰੀਆਂ ਵਿਰੁੱਧ ਸੰਘਰਸ਼ ਦੀ ਚੇਤਾਵਨੀ ਪਟਿਆਲਾ : ਪੰਜਾਬ ਵਿੱਚ ਰਾਜ ਚੋਣ ਕਮਿਸ਼ਨ ਵੱਲੋਂ 15 ਅਕਤੂਬਰ 2024 ਨੂੰ ਪੰਚਾਇਤੀ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਪਿਛਲੇ ਸਮੇਂ ਵਿੱਚ ਇਹਨਾਂ ਚੋਣਾਂ ਦੌਰਾਨ ਮਿਆਰੀ ਸੁਰੱਖਿਆ ਪ੍ਰਬੰਧਾਂ ਦੀ ਘਾਟ ਦੇ ਮੱਦੇਨਜ਼ਰ ਕਈ ਥਾਈਂ ਅਣ ਸੁਖਾਵੀਆਂ ਘਟਨਾਵਾਂ ਵਾਪਰਦੀਆਂ ਰਹੀਆਂ ਹਨ। ਜਿਸ ਕਰਕੇ ਇਹ ਚੋਣ ਡਿਊਟੀ ਮੁਲਾਜਮਾਂ ਲਈ ਜਾਨ ਜੋਖ਼ਮ ਵਿੱਚ ਪਾਉਣ ਵਾਲੀ ਸਾਬਿਤ ਹੁੰਦੀ ਹੈ। ਇਸ ਸਭ ਨੂੰ ਵੇਖਦਿਆਂ ਪ੍ਰਮੁੱਖ ਅਧਿਆਪਕ ਜਥੇਬੰਦੀਆਂ ਵੱਲੋਂ ਚੋਣ ਡਿਊਟੀ ਮੁਲਾਜ਼ਮਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਸਾਂਝੇ ਸੰਘਰਸ਼ੀ ਯਤਨ ਕਰਨ ਦੇ ਫੈਸਲੇ ਤਹਿਤ ਏ.ਡੀ.ਸੀ. (ਜ) ਪ੍ਰਿਤਪਾਲ ਸਿੰਘ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ ਗਿਆ । ਇਸ ਮੌਕੇ ਗੱਲਬਾਤ ਕਰਦਿਆਂ ਅਧਿਆਪਕ ਆਗੂਆਂ ਵਿਕਰਮਦੇਵ ਸਿੰਘ,ਜਸਵਿੰਦਰ ਸਮਾਣਾ,ਜਸਵਿੰਦਰ ਬਾਤਿਸ਼ ਅਤੇ ਤਲਵਿੰਦਰ ਖਰੌੜ ਨੇ ਦੱਸਿਆ ਕਿ ਜਿਲ੍ਹਾ ਅਧਿਕਾਰੀਆਂ ਤੋਂ ਹਰੇਕ ਵੋਟਿੰਗ ਕੇਂਦਰ 'ਤੇ ਢੁੱਕਵੀਂ ਗਿਣਤੀ ਵਿੱਚ ਸੁਰੱਖਿਆ ਕਰਮੀ ਲਗਾਉਣ ਦੀ ਮੰਗ ਕੀਤੀ ਗਈ ਹੈ ਤਾਂ ਜੋ ਡਿਊਟੀ ਮੁਲਾਜ਼ਮਾਂ ਦੀ ਸੁਰੱਖਿਆ ਦੇ ਨਾਲ ਨਾਲ ਨਿਰਪੱਖ ਚੋਣ ਵੀ ਯਕੀਨੀ ਹੋ ਸਕੇ। ਗਿਣਤੀ ਦਾ ਕੰਮ ਵੋਟਿੰਗ ਸਟਾਫ਼ ਤੋਂ ਵੱਖਰੇ ਗਿਣਤੀ ਸਟਾਫ਼ ਲਗਾਕੇ ਵੱਖਰੇ ਕੇਂਦਰੀਕ੍ਰਿਤ ਕੇਂਦਰ ਸਥਾਪਿਤ ਕਰਕੇ ਵਧੇਰੇ ਸੁਰੱਖਿਆ ਪ੍ਰਬੰਧਾਂ ਹੇਠ ਕਰਵਾਉਣ ਦੀ ਮੰਗ ਕੀਤੀ ਗਈ। ਮੁਲਾਜ਼ਮਾਂ ਦੇ ਸੰਬੰਧਿਤ ਬਲਾਕ ਤੋਂ ਬਾਹਰ ਲੱਗੀਆਂ ਚੋਣ ਡਿਊਟੀਆਂ ਕੱਟਣ, ਵਿਧਵਾ/ਤਲਾਕਸ਼ੁਦਾ/ਛੋਟੇ ਬੱਚਿਆਂ ਦੀਆਂ ਮਾਵਾਂ/ਗਰਭਵਤੀ ਮਹਿਲਾਵਾਂ, ਕਰੋਨੀਕਲ ਬਿਮਾਰੀਆਂ ਤੋਂ ਪੀੜਤਾਂ ਅਤੇ ਸੇਵਾ ਮੁਕਤੀ ਦੇ ਅਖਰੀਲੇ ਛੇ ਮਹੀਨੇ ਦੇ ਸਮੇਂ ਵਿੱਚਲੇ ਮੁਲਾਜ਼ਮਾਂ ਤੇ ਦਿਵਿਆਂਗਾਂ ਦੀਆਂ ਡਿਊਟੀਆਂ ਕੱਟਣ ਲਈ ਸਪੱਸ਼ਟ ਨੀਤੀ ਅਪਣਾਉਣ ਅਤੇ ਇਸ ਕੰਮ ਲਈ ਜਿਲ੍ਹਾ/ਤਹਿਸੀਲ ਪੱਧਰ 'ਤੇ ਲੋੜੀਂਦਾ ਬੋਰਡ ਸਥਾਪਿਤ ਕਰਕੇ ਇਤਰਾਜ਼ ਮੰਗੇ ਜਾਣ। ਇਸ ਤੋਂ ਇਲਾਵਾ ਔਰਤ ਮੁਲਾਜ਼ਮਾਂ ਅਤੇ ਪਰਖ ਕਾਲ ਅਧੀਨ ਮੁਲਾਜ਼ਮਾਂ ਦੀ ਡਿਊਟੀ ਪ੍ਰਜਾਈਡਿੰਗ ਅਫਸਰ ਵਜੋਂ ਨਾ ਲਗਾਉਣ, ਕਪਲ ਕੇਸ ਵਿੱਚ ਦੋਨਾਂ ਵਿੱਚੋਂ ਇੱਕ ਮੁਲਾਜ਼ਮ ਦੀ ਹੀ ਚੋਣ ਡਿਊਟੀ ਲਗਾਉਣ, ਪੋਲਿੰਗ ਸਟਾਫ ਨੂੰ ਚੋਣ ਡਿਊਟੀ ਲਈ ਬਣਦਾ ਮਿਹਨਤਾਨਾ ਦੇਣ, ਖਾਣਾ ਬਣਾਉਣ ਵਾਲੀਆਂ ਕੁੱਕਾਂ ਦਾ ਵੀ ਬਣਦਾ ਮਿਹਨਤਾਨਾ ਕੁਕਿੰਗ ਕਾਸਟ ਤੋਂ ਵੱਖਰੇ ਰੂਪ ਵਿੱਚ ਦੇਣ ਅਤੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਡਿਊਟੀ ਬਾਕੀ ਵਿਭਾਗਾਂ ਦੇ ਮੁਲਾਜ਼ਮਾਂ ਦੇ ਅਨੁਪਾਤਕ ਹੀ ਲਗਾਉਣ ਦੀ ਮੰਗ ਕੀਤੀ ਗਈ । ਆਗੂਆਂ ਰਵਿੰਦਰ ਕੰਬੋਜ਼,ਹਰਿੰਦਰ ਸਿੰਘ,ਹਿੰਮਤ ਸਿੰਘ, ਟਹਿਲਵੀਰ ਸਿੰਘ ,ਤਲਵਿੰਦਰ ਖਹਿਰਾ,ਨਿਤਿਨ ਵਰਮਾ,ਅਨਿਲ ਕੁਮਾਰ,ਗਗਨ ਰਾਣੂ,ਭੀਮ ਸਿੰਘ ,ਗੁਰਵਿੰਦਰ ਸਿੰਘ, ਕੁਲਦੀਪ ਭੀਖੀ,ਗੁਰਵਿੰਦਰ ਪਾਲ ਸਿੰਘ ਤਰਖਾਣਮਾਜਰਾ, ਸੁਖਜਿੰਦਰ ਕੁਮਾਰ ਸ਼ਿਵਪ੍ਰੀਤ ਸਿੰਘ, ਨਰੇਸ਼ ਕੁਮਾਰ,ਨੇ ਮੰਗ ਕੀਤੀ ਗਈ ਸਾਰਾ ਸਾਲ ਚੱਲਣ ਵਾਲਾ ਕੰਮ ਹੋਣ ਦੇ ਮੱਦੇਨਜ਼ਰ ਬੀਐਲਓਜ਼ ਨੂੰ ਪੋਲਿੰਗ ਸਟਾਫ ਵਜੋਂ ਚੋਣ ਡਿਊਟੀ ਦੇਣ ਤੋਂ ਪੂਰਨ ਛੋਟ ਦਿੱਤੀ ਜਾਵੇ। ਇਸ ਤੋਂ ਇਲਾਵਾ ਬੀ.ਐਲ.ਓਜ਼ ਵਜੋਂ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਵਿੱਚੋਂ ਵੱਖਰੀ ਪੱਕੀ ਭਰਤੀ ਕੀਤੀ ਜਾਵੇ। ਕੱਚੇ/ਸੁਸਾਇਟੀ ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਰੈਗੂਲਰ ਮੁਲਾਜ਼ਮਾਂ ਵਾਲੀਆਂ ਸਾਰੀਆਂ ਸਹੂਲਤਾਂ (ਸਮੇਤ ਐਕਸ ਗਰੇਸ਼ੀਆ, ਆਸ਼ਰਿਤਾਂ ਲਈ ਨੌਕਰੀ) ਤਹਿਤ ਕਵਰ ਕੀਤਾ ਜਾਵੇ ਅਤੇ ਸਮੂਹ ਮੁਲਾਜ਼ਮਾਂ ਲਈ ਵਿਸ਼ੇਸ਼ ਬੀਮਾ ਰਾਸ਼ੀ ਦਾ ਪ੍ਰਬੰਧ ਕੀਤਾ ਜਾਵੇ। ਕੰਪਿਊਟਰ ਅਧਿਆਪਕਾਂ ਅਤੇ ਹੋਰ ਅਧਿਆਪਕਾਂ ਨੂੰ ਲੰਬਾਂ ਸਮਾਂ ਦਫਤਰਾਂ ਵਿੱਚ ਚੋਣ ਡਿਊਟੀ ਅਧੀਨ ਉਲਝਾ ਕੇ ਰੱਖਣ ਦਾ ਗੈਰ ਵਾਜਿਬ ਚਲਣ ਬੰਦ ਕੀਤਾ ਜਾਵੇ। ਕਿਸੇ ਵੀ ਗਜ਼ਟਿਡ ਛੁੱਟੀ ਵਾਲੇ ਦਿਨ ਚੋਣ ਰਿਹਰਸਲਾਂ ਨਾ ਕਰਵਾਈਆਂ ਜਾਣ। ਚੋਣ ਅਮਲੇ ਨੂੰ ਇੱਕ ਦਿਨ ਦੀ ਰੈਸਟ ਵਜੋਂ ਅਗਲੇ ਵਰਕਿੰਗ ਦਿਨ ਲਈ ਛੁੱਟੀ ਦਾ ਅਗਾਊਂ ਐਲਾਨ ਕੀਤਾ ਜਾਵੇ।
Punjab Bani 04 October,2024
ਗ੍ਰਾਮ ਪੰਚਾਇਤ ਚੋਣਾਂ-2024 ਲਈ ਚੋਣ ਆਬਜ਼ਰਵਰ ਨਵਜੋਤ ਪਾਲ ਸਿੰਘ ਰੰਧਾਵਾ ਪਟਿਆਲਾ ਪੁੱਜੇ
ਗ੍ਰਾਮ ਪੰਚਾਇਤ ਚੋਣਾਂ-2024 ਲਈ ਚੋਣ ਆਬਜ਼ਰਵਰ ਨਵਜੋਤ ਪਾਲ ਸਿੰਘ ਰੰਧਾਵਾ ਪਟਿਆਲਾ ਪੁੱਜੇ -ਆਬਜ਼ਰਵਰ ਵੱਲੋਂ ਜ਼ਿਲ੍ਹਾ ਪਟਿਆਲਾ 'ਚ ਚੋਣਾਂ ਸਬੰਧੀ ਸਮੁੱਚੇ ਪ੍ਰਬੰਧਾਂ ਦਾ ਜਾਇਜ਼ਾ -ਕਿਹਾ, ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਸਖ਼ਤੀ ਨਾਲ ਕੀਤੀ ਜਾਵੇ -ਡਿਪਟੀ ਕਮਿਸ਼ਨਰ, ਐਸ.ਐਸ.ਪੀ. ਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ -ਅਧਿਕਾਰੀਆਂ ਨੂੰ ਹਦਾਇਤ, ਚੋਣ ਪ੍ਰਕ੍ਰਿਆ ਸੁਤੰਤਰ ਢੰਗ ਨਾਲ ਨੇਪਰੇ ਚੜ੍ਹਾਉਣ 'ਚ ਕੋਈ ਅਣਗਹਿਲੀ ਨਾ ਵਰਤੀ ਜਾਵੇ ਪਟਿਆਲਾ, 3 ਅਕਤੂਬਰ : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਪਟਿਆਲਾ ਜ਼ਿਲ੍ਹੇ ਲਈ ਤਾਇਨਾਤ ਕੀਤੇ ਚੋਣ ਆਬਜ਼ਰਵਰ ਸੀਨੀਅਰ ਆਈ.ਏ.ਐਸ. ਅਧਿਕਾਰੀ ਤੇ ਨਗਰ ਨਿਗਮ ਬਠਿੰਡਾ ਦੇ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅੱਜ ਪਟਿਆਲਾ ਪੁੱਜ ਗਏ ਹਨ। ਉਨ੍ਹਾਂ ਨੇ 15 ਅਕਤੂਬਰ ਨੂੰ ਗ੍ਰਾਮ ਪੰਚਾਇਤਾਂ ਦੀਆਂ ਹੋਣ ਵਾਲੀਆਂ ਆਮ ਚੋਣਾਂ ਦੇ ਮੱਦੇਨਜ਼ਰ ਚੋਣ ਅਮਲ ਪੂਰੀ ਨਿਰਪੱਖਤਾ, ਪਾਰਦਰਸ਼ਤਾ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਸਮੁੱਚੇ ਚੋਣ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ.ਐਸ.ਪੀ. ਡਾ. ਨਾਨਕ ਸਿੰਘ ਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ । ਚੋਣ ਆਬਜ਼ਰਵਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਹ ਚੋਣਾਂ ਆਜ਼ਾਦਾਨਾ, ਨਿਰਪੱਖ ਤੇ ਪੂਰੀ ਪਾਰਦਸ਼ਤਾ ਨਾਲ ਕਰਵਾਉਣੀਆਂ ਯਕੀਨੀ ਬਨਾਉਣ ਲਈ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਨਿਯਮਾਂ ਦੀ ਇੰਨ ਬਿੰਨ ਪਾਲਣਾ ਸਖਤੀ ਨਾਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦਾ ਚੋਣ ਪ੍ਰਕ੍ਰਿਆ ਤੇ ਲੋਕਤੰਤਰ 'ਚ ਵਿਸ਼ਵਾਸ਼ ਬਹਾਲ ਰਹੇ ਇਸ ਲਈ ਰਿਟਰਨਿੰਗ ਅਧਿਕਾਰੀ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣੀ ਯਕੀਨੀ ਬਣਾਉਣ। ਚੋਣ ਆਬਜ਼ਰਵਰ ਨੇ ਕਿਹਾ ਕਿ ਕਿਸੇ ਵੀ ਕਿਸਮ ਦੀ ਸ਼ਿਕਾਇਤ ਮਿਲਣ 'ਤੇ ਸ਼ਿਕਾਇਤ ਤੁਰੰਤ ਕਾਰਵਾਈ ਕਰਕੇ ਰਿਪੋਰਟ ਦਿੱਤੀ ਜਾਵੇ। ਉਨ੍ਹਾਂ ਨੇ ਪੋਲਿੰਗ ਬੂਥਾਂ ਸਬੰਧੀ ਪੋਲਿੰਗ ਬੂਥਾਂ ਦੀ ਸੰਵੇਦਨਸ਼ੀਲਤਾ ਤੇ ਨਾਜੁਕ ਹੋਣ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਅਤੇ ਕਮਿਸ਼ਨ ਦੀਆਂ ਹੋਰ ਹਦਾਇਤਾਂ ਤੋਂ ਜਾਣੂ ਕਰਵਾਇਆ ਅਤੇ ਸਮੁੱਚੀ ਚੋਣ ਪ੍ਰਕ੍ਰਿਆ ਦੌਰਾਨ ਕੀਤੇ ਜਾ ਰਹੇ ਪ੍ਰਬੰਧਾਂ ਦਾ ਮੁਕੰਮਲ ਜਾਇਜਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਚੋਣ ਆਬਜ਼ਰਵਰ ਦਾ ਪਟਿਆਲਾ ਪੁੱਜਣ 'ਤੇ ਸਵਾਗਤ ਕਰਦਿਆਂ ਦੱਸਿਆ ਕਿ ਚੋਣ ਜਾਬਤੇ ਦੀ ਪਾਲਣਾ ਸਖ਼ਤੀ ਨਾਲ ਕੀਤੀ ਜਾ ਰਹੀ ਹੈ ਤੇ ਚੋਣ ਅਮਲ ਨਿਰਵਿਘਨਤਾ ਸਹਿਤ ਨੇਪਰੇ ਚੜ੍ਹਾਉਣ ਲਈ ਚੋਣ ਅਮਲੇ ਦੀਆਂ ਰਿਹਰਸਲਾਂ ਕਰਵਾਉਣ ਸਮੇਤ ਵੋਟਾਂ ਪੁਆਉਣ ਦੇ ਪ੍ਰਬੰਧ ਮੁਕੰਮਲ ਹਨ। ਉਨ੍ਹਾਂ ਅਬਜਰਵਰ ਨੂੰ ਭਰੋਸਾ ਦਿੱਤਾ ਕਿ ਚੋਣ ਅਮਲ ਨੂੰ ਨਿਰਪੱਖਤਾ, ਪਾਰਦਰਸ਼ਤਾ ਤੇ ਅਮਨ-ਅਮਾਨ ਨਾਲ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਇਆ ਜਾਵੇਗਾ। ਇਸ ਮੌਕੇ ਏ.ਡੀ.ਸੀ. (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ, ਏ.ਡੀ.ਸੀ. (ਜ) ਇਸ਼ਾ ਸਿੰਗਲ, ਆਰ.ਟੀ.ਓ. ਨਮਨ ਮੜਕਨ ਆਦਿ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।
Punjab Bani 04 October,2024
ਸਰਪੰਚ ਦੇ ਅਹੁਦੇ ਦੀ ਬੋਲੀ ਲਗਾਏ ਜਾਣ ’ਤੇ ਕਾਰਵਾਈ ਕਰਨ ਦੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰਾਜ ਚੋਣ ਕਮਿਸ਼ਨ ਨੂੰ ਦਿੱਤੇ ਹੁਕਮ
ਸਰਪੰਚ ਦੇ ਅਹੁਦੇ ਦੀ ਬੋਲੀ ਲਗਾਏ ਜਾਣ ’ਤੇ ਕਾਰਵਾਈ ਕਰਨ ਦੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰਾਜ ਚੋਣ ਕਮਿਸ਼ਨ ਨੂੰ ਦਿੱਤੇ ਹੁਕਮ ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਬਣੀ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਸਰਪੰਚ ਦੇ ਅਹੁਦੇ ਲਈ ਬੋਲੀ ਲਗਾਏ ਜਾਣ ਦੇ ਮਾਮਲੇ ਵਿਚ ਕਾਰਵਾਈ ਕਰਨ ਲਈ ਪੰਜਾਬ ਰਾਜ ਚੋਣ ਕਮਿਸ਼ਨ ਨੂੰ ਹੁਕਮ ਦਾਗ ਦਿੱਤੇ ਹਨ। ਦੱਸਣਯੋਗ ਹੈ ਕਿ ਪੰਚਾਇਤੀ ਚੋਣਾਂ ਦੇ ਚੱਲਦੇ ਪੰਜਾਬ ’ਚ ਮਾਹੌਲ ਕਾਫੀ ਭਖਿਆ ਹੋਇਆ ਹੈ ਤੇ ਪੰਜਾਬ ਭਰ ’ਚ ਸਰਪੰਚੀ ਦੇ ਅਹੁਦੇ ਲਈ ਨਾਮਜ਼ਦਗੀਆਂ ਭਰੀਆਂ ਜਾ ਰਹੀਆਂ ਹਨ।ਇਥੇ ਇਹ ਵੀ ਦੇਖਣਯੋਗ ਹੈ ਕਿ 4 ਅਕਤੂਬਰ ਨਾਮਜ਼ਦਗੀਆਂ ਭਰਨ ਦਾ ਆਖਰੀ ਮੌਕਾ ਹੈ।ਦੱਸਣਯੋਗ ਹੈ ਕਿ ਸਰਪੰਚ ਦੇ ਅਹੁਦੇ ਲਈ ਬੋਲੀ ਲਗਾਉਣ ਸਬੰਧੀ ਵਕੀਲ ਸਤਿੰਦਰ ਕੌਰ ਨੇ ਜਨ ਹਿਤ ਪਟੀਸ਼ਨ ਦਾਇਰ ਕੀਤੀ ਸੀ ਦੇ ਚੱਲਦਿਆਂ ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ।ਜਿਕਰਯੋਗ ਹੈ ਕਿ ਸੂਬੇ ਦੀਆਂ 13 ਹਜ਼ਾਰ 237 ਗ੍ਰਾਮ ਪੰਚਾਇਤਾਂ ਲਈ 15 ਅਕਤੂਬਰ ਨੂੰ ਵੋਟਾਂ ਪੈਣਗੀਆਂ। ਚੋਣ ਨੋਟੀਫਿਕੇਸ਼ਨ 27 ਸਤੰਬਰ ਨੂੰ ਜਾਰੀ ਕੀਤਾ ਜਾਵੇਗਾ, ਜਿਸ ਦੇ ਨਾਲ ਨਾਮਜ਼ਦਗੀ ਪ੍ਰਕਿਰਿਆ ਚੱਲ ਰਹੀ ਹੈ। 4 ਅਕਤੂਬਰ ਨਾਮਜ਼ਦਗੀ ਦਾਖ਼ਲ ਕਰਨ ਦੀ ਆਖ਼ਰੀ ਤਰੀਕ ਹੋਵੇਗੀ ਅਤੇ ਵੋਟਿੰਗ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ । ਚੋਣ ਨਤੀਜੇ ਪੋਲਿੰਗ ਖਤਮ ਹੋਣ ਅਤੇ ਵੋਟਾਂ ਦੀ ਗਿਣਤੀ ਤੋਂ ਬਾਅਦ ਉਸੇ ਦਿਨ ਜਾਰੀ ਕੀਤੇ ਜਾਣਗੇ।
Punjab Bani 03 October,2024
ਗ੍ਰਾਮ ਪੰਚਾਇਤ ਚੋਣਾਂ ਲਈ ਤਾਇਨਾਤ ਚੋਣ ਅਮਲੇ ਦੀ ਰਿਹਰਸਲ 5 ਅਤੇ 10 ਅਕਤੂਬਰ ਨੂੰ ਹੋਵੇਗੀ : ਸੁਖਚੈਨ ਸਿੰਘ ਪਾਪੜਾ
ਗ੍ਰਾਮ ਪੰਚਾਇਤ ਚੋਣਾਂ ਲਈ ਤਾਇਨਾਤ ਚੋਣ ਅਮਲੇ ਦੀ ਰਿਹਰਸਲ 5 ਅਤੇ 10 ਅਕਤੂਬਰ ਨੂੰ ਹੋਵੇਗੀ : ਸੁਖਚੈਨ ਸਿੰਘ ਪਾਪੜਾ ਸੰਗਰੂਰ, 3 ਅਕਤੂਬਰ : ਜ਼ਿਲ੍ਹਾ ਚੋਣਕਾਰ ਅਫਸਰ-ਕਮ- ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਸੰਦੀਪ ਰਿਸ਼ੀ (ਆਈ.ਏ.ਐਸ) ਦੇ ਦਿਸ਼ਾ ਨਿਰਦੇਸ਼ਾਂ ਹੇਠ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣਕਾਰ ਅਫਸਰ ਸੁਖਚੈਨ ਸਿੰਘ ਪਾਪੜਾ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਦੀਆਂ ਚੋਣਾਂ ਦੇ ਸਮੁੱਚੇ ਅਮਲ ਨੂੰ ਸਫਲਤਾਪੂਰਵਕ ਨੇਪਰੇ ਚੜਾਉਣ ਲਈ ਤਾਇਨਾਤ ਕੀਤੇ ਗਏ ਚੋਣ ਅਮਲੇ ਦੀ ਪਹਿਲੀ ਰਿਹਰਸਲ 5 ਅਕਤੂਬਰ ਨੂੰ ਹੋਵੇਗੀ ਜਦ ਕਿ ਦੂਜੀ ਰਿਹਰਸਲ 10 ਅਕਤੂਬਰ ਨੂੰ ਹੋਵੇਗੀ । ਉਹਨਾਂ ਦੱਸਿਆ ਕਿ ਮੂਨਕ ਬਲਾਕ ਦੇ ਚੋਣ ਅਮਲੇ ਦੀ ਰਿਹਰਸਲ ਸੰਧੂ ਪੈਲੇਸ, ਪਾਤੜਾਂ ਰੋਡ, ਮੂਨਕ ਵਿਖੇ ਹੋਵੇਗੀ। ਉਹਨਾਂ ਦੱਸਿਆ ਕਿ ਬਲਾਕ ਭਵਾਨੀਗੜ੍ਹ ਦੇ ਚੋਣ ਅਮਲੇ ਦੀ ਰਿਹਰਸਲ ਅਗਰਵਾਲ ਭਵਨ, ਸੁਨਾਮ ਰੋਡ ਭਵਾਨੀਗੜ੍ਹ ਵਿਖੇ, ਬਲਾਕ ਧੂਰੀ ਅਤੇ ਬਲਾਕ ਸ਼ੇਰਪੁਰ ਦੇ ਚੋਣ ਅਮਲੇ ਦੇ ਰਿਹਰਸਲ ਯੂਨੀਵਰਸਿਟੀ ਕਾਲਜ ਬੇਨੜਾ, ਬਲਾਕ ਦਿੜਬਾ ਦੇ ਚੋਣ ਅਮਲੇ ਦੀ ਰਿਹਰਸਲ ਗੀਤਾ ਭਵਨ ਲਿੰਕ ਰੋਡ ਦਿੜਬਾ, ਬਲਾਕ ਲਹਿਰਾ ਦੇ ਚੋਣ ਅਮਲੇ ਦੀ ਰਿਹਰਸਲ ਬਾਬਾ ਹੀਰਾ ਸਿੰਘ ਭੱਠਲ ਕਾਲਜ ਲਹਿਰਾਗਾਗਾ, ਬਲਾਕ ਸੰਗਰੂਰ ਦੇ ਚੋਣ ਅਮਲੇ ਦੀ ਰਿਹਰਸਲ ਸਰਕਾਰੀ ਰਣਬੀਰ ਕਾਲਜ ਸੰਗਰੂਰ ਦੇ ਰੂਸਾ ਬਲਾਕ ਵਿਖੇ ਅਤੇ ਬਲਾਕ ਸੁਨਾਮ ਦੇ ਚੋਣ ਅਮਲੇ ਦੀ ਰਿਹਰਸਲ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਸਵੇਰੇ 9 ਵਜੇ ਤੋਂ ਆਰੰਭ ਹੋਵੇਗੀ। ਉਹਨਾਂ ਨੇ ਗ੍ਰਾਮ ਪੰਚਾਇਤ ਚੋਣਾਂ ਨੂੰ ਪਾਰਦਰਸ਼ੀ ਅਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਉਣ ਲਈ ਤਾਇਨਾਤ ਕੀਤੇ ਗਏ ਚੋਣ ਅਮਲੇ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਆਪਸੀ ਤਾਲਮੇਲ ਨਾਲ ਨਿਭਾਉਣ ਦੀ ਹਦਾਇਤ ਵੀ ਕੀਤੀ ।
Punjab Bani 03 October,2024
ਮੁੱਖ ਮੰਤਰੀ ਵੱਲੋਂ ਪਿੰਡ ਵਾਸੀਆਂ ਨੂੰ ਵਿਕਾਸ ਲਈ ਪੰਚਾਇਤਾਂ ਦੀ ਚੋਣ ਸਰਬਸੰਮਤੀ ਨਾਲ ਕਰਨ ਦੀ ਅਪੀਲ
ਮੁੱਖ ਮੰਤਰੀ ਵੱਲੋਂ ਪਿੰਡ ਵਾਸੀਆਂ ਨੂੰ ਵਿਕਾਸ ਲਈ ਪੰਚਾਇਤਾਂ ਦੀ ਚੋਣ ਸਰਬਸੰਮਤੀ ਨਾਲ ਕਰਨ ਦੀ ਅਪੀਲ ਸਰਕਾਰ ਵੱਲੋਂ ਸਰਬਸੰਮਤੀ ਵਾਲੇ ਪਿੰਡਾਂ ਨੂੰ ਵੱਧ ਫੰਡ ਦੇਣ ਦੀ ਗੱਲ ਦੁਹਰਾਈ ਪੰਚਾਇਤੀ ਚੋਣਾਂ ਵਿੱਚ ਪੈਸੇ ਅਤੇ ਤਾਕਤ ਦੀ ਵਰਤੋਂ ਕਰਨ ਵਾਲਿਆਂ ਨੂੰ ਨਕਾਰਨ ਲੋਕਃ ਮੁੱਖ ਮੰਤਰੀ ਆਪਣੇ ਜੱਦੀ ਪਿੰਡ ਵਿੱਚ ਲੋਕਾਂ ਨਾਲ ਕੀਤੀ ਗੱਲਬਾਤ ਪੰਜਾਬ ਦੇ ਹਿੱਤਾਂ ਵਿਰੁੱਧ ਕੋਈ ਵੀ ਕੇਂਦਰੀ ਕਾਨੂੰਨ ਸੂਬੇ ਵਿੱਚ ਲਾਗੂ ਨਹੀਂ ਕੀਤਾ ਜਾਵੇਗਾ ਸਤੌਜ (ਸੰਗਰੂਰ), 3 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਨੂੰ ਆਗਾਮੀ ਪੰਚਾਇਤੀ ਚੋਣਾਂ ਦੌਰਾਨ ਪੈਸੇ ਅਤੇ ਤਾਕਤ ਦੀ ਵਰਤੋਂ ਕਰਨ ਵਾਲਿਆਂ ਨੂੰ ਪੂਰੀ ਤਰ੍ਹਾਂ ਨਕਾਰਨ ਦਾ ਸੱਦਾ ਦਿੱਤਾ ਹੈ। ਆਪਣੇ ਪਿੰਡ ਦੇ ਦੌਰੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਚਾਇਤੀ ਚੋਣਾਂ ਦੇਸ਼ ਵਿੱਚ ਜਮਹੂਰੀ ਪ੍ਰਣਾਲੀ ਦਾ ਆਧਾਰ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਦਾ ਮਕਸਦ ਲੋਕਾਂ ਨੂੰ ਜ਼ਮੀਨੀ ਪੱਧਰ 'ਤੇ ਲੋਕਤੰਤਰ ਦਾ ਹਿੱਸਾ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਵਚਨਬੱਧ ਹੈ । ਮੁੱਖ ਮੰਤਰੀ ਨੇ ਕਿਹਾ ਕਿ ਲੋਕ ਪੰਚਾਇਤਾਂ ਵਿੱਚ ਚੁਣੇ ਜਾਣ ਵਾਲੇ ਉਮੀਦਵਾਰਾਂ ਬਾਰੇ ਸਰਬਸੰਮਤੀ ਬਣਾਉਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਨ੍ਹਾਂ ਚੋਣਾਂ ਵਿੱਚ ਪੈਸੇ ਅਤੇ ਤਾਕਤ ਦੀ ਵਰਤੋਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਤਾਂ ਜੋ ਉਹ ਜਮਹੂਰੀ ਪ੍ਰਕਿਰਿਆ ਦਾ ਅਨਿੱਖੜਵਾਂ ਅੰਗ ਬਣਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬੇ ਭਰ ਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਉਨ੍ਹਾਂ ਵਿੱਚ ਭਾਈਚਾਰਕ ਸਾਂਝ ਅਤੇ ਫਿਰਕੂ ਸਦਭਾਵਨਾ ਮਜ਼ਬੂਤ ਕਰਨ ਵਿੱਚ ਸਹਾਈ ਹੋਵੇਗਾ । ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਪੰਚਾਇਤੀ ਚੋਣਾਂ ਬਿਨਾਂ ਪਾਰਟੀ ਚੋਣ ਨਿਸ਼ਾਨਾਂ ਤੋਂ ਲੜੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਪਿੰਡਾਂ ਵਿੱਚੋਂ ਧੜੇਬੰਦੀ ਖ਼ਤਮ ਹੋਵੇਗੀ ਅਤੇ ਪੇਂਡੂ ਖੇਤਰ ਦਾ ਸਰਵਪੱਖੀ ਵਿਕਾਸ ਯਕੀਨੀ ਬਣੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਡੇਰੇ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਉਮੀਦਵਾਰਾਂ ਨੂੰ ਪਾਰਟੀ ਦੇ ਚੋਣ ਨਿਸ਼ਾਨਾਂ 'ਤੇ ਚੋਣ ਲੜਨ ਤੋਂ ਰੋਕਣ ਦਾ ਵੱਡਾ ਫੈਸਲਾ ਲਿਆ ਹੈ । ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਜਿਹੜਾ ਵੀ ਪਿੰਡ ਸਰਬਸੰਮਤੀ ਨਾਲ ਪੰਚਾਇਤਾਂ ਦੀ ਚੋਣ ਕਰੇਗਾ, ਉਸ ਪਿੰਡ ਨੂੰ ਸਟੇਡੀਅਮ, ਸਕੂਲ ਜਾਂ ਹਸਪਤਾਲ ਸਮੇਤ ਪੰਜ ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ। ਉਨ੍ਹਾਂ ਪਿੰਡ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਪੰਚਾਇਤ ਸਰਬਸੰਮਤੀ ਨਾਲ ਚੁਣ ਕੇ ਸੂਬੇ ਵਿੱਚ ਮਿਸਾਲ ਕਾਇਮ ਕਰਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਜੱਦੀ ਪਿੰਡ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਗੇ ਵੀ ਪਿੰਡ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੋਵੇਗੀ ਅਤੇ ਇਹ ਸੂਬੇ ਦਾ ਮਾਡਲ ਪਿੰਡ ਬਣ ਕੇ ਉਭਰੇਗਾ । ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਚਾਇਤੀ ਰਾਜ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਚਾਹੁੰਦੀ ਹੈ, ਜਿਸ ਲਈ ਸੂਝਵਾਨ ਅਤੇ ਇਮਾਨਦਾਰ ਲੋਕਾਂ ਦੀ ਚੋਣ ਕੀਤੀ ਜਾਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਦੇ ਇਨ੍ਹਾਂ ਯਤਨਾਂ ਦੇ ਵਧੀਆ ਨਤੀਜੇ ਸਾਹਮਣੇ ਆਉਣਗੇ ਅਤੇ ਲੋਕਾਂ ਨੂੰ ਇਸ ਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਸੂਬੇ ਭਰ ਦੇ ਪਿੰਡਾਂ ਨੂੰ ਵਿਕਾਸ ਲਈ ਵੱਧ ਤੋਂ ਵੱਧ ਫੰਡ ਦੇ ਕੇ ਨਵਾਂ ਰੂਪ ਦਿੱਤਾ ਜਾਵੇਗਾ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ । ਮੁੱਖ ਮੰਤਰੀ ਨੇ ਕਿਹਾ ਕਿ ਗ਼ਰੀਬੀ ਸਿਰਫ਼ ਲੀਡਰਾਂ ਦੇ ਬੋਲਾਂ ਨਾਲ ਖ਼ਤਮ ਨਹੀਂ ਹੋਵੇਗੀ, ਸਗੋਂ ਆਮ ਆਦਮੀ ਦੇ ਸ਼ਕਤੀਕਰਨ ਨਾਲ ਹੀ ਇਸ ਨੂੰ ਖ਼ਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਹੀ ਉਹ ਕੁੰਜੀ ਹੈ, ਜੋ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕ ਕੇ ਗਰੀਬੀ ਤੋਂ ਬਾਹਰ ਕੱਢ ਸਕਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਕੇ ਉਨ੍ਹਾਂ ਦੇ ਸ਼ਕਤੀਕਰਨ ਲਈ ਅਣਥੱਕ ਯਤਨ ਕਰ ਰਹੀ ਹੈ ਅਤੇ ਹੁਣ ਤੱਕ 44000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ । ਮੁੱਖ ਮੰਤਰੀ ਨੇ ਕਿਹਾ ਕਿ ਪੰਚਾਇਤਾਂ ਜਮਹੂਰੀ ਪ੍ਰਣਾਲੀ ਦੀ ਨੀਂਹ ਹਨ ਅਤੇ ਇਸ ਨੂੰ ਹਰ ਤਰ੍ਹਾਂ ਨਾਲ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਪੰਚਾਂ ਦੀ ਚੋਣ ਪਿੰਡਾਂ ਲਈ ਹੋਣੀ ਚਾਹੀਦੀ ਹੈ, ਨਾ ਕਿ ਕਿਸੇ ਸਿਆਸੀ ਪਾਰਟੀ ਜਾਂ ਧੜੇ ਲਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣਾ ਚਾਹੁੰਦੀ ਹੈ ਕਿ ਪੰਚਾਇਤਾਂ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਪ੍ਰੇਰਕ ਵਜੋਂ ਕੰਮ ਕਰਨ । ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਕਈ ਪਿੰਡਾਂ ਵਿੱਚ ਪਹਿਲਾਂ ਹੀ ਸਰਬਸੰਮਤੀ ਨਾਲ ਪੰਚਾਇਤਾਂ ਚੁਣੀਆਂ ਗਈਆਂ ਹਨ ਅਤੇ ਹੋਰ ਪਿੰਡਾਂ ਵਿੱਚ ਵੀ ਇਸ ਅਮਲ ਨੂੰ ਦੁਹਰਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਚਾਇਤਾਂ ਸਿਹਤਮੰਦ ਲੋਕਤੰਤਰ ਦੀ ਨੀਂਹ ਹਨ ਅਤੇ ਸੂਬਾ ਸਰਕਾਰ ਸ਼ਾਂਤੀਪੂਰਵਕ ਚੋਣਾਂ ਕਰਵਾਉਣ ਲਈ ਹਰ ਹੀਲਾ ਵਰਤੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੀ ਮੁਕੰਮਲ ਕਾਇਆ-ਕਲਪ ਕਰਨ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ । ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਕੰਮ ਤੋਂ ਵਾਂਝੇ ਕਰਨ ਵਾਲਾ ਕੋਈ ਵੀ ਕੇਂਦਰੀ ਕਾਨੂੰਨ ਸੂਬੇ ਵਿੱਚ ਲਾਗੂ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਇਸ ਲਈ ਹਰ ਚਾਰਾਜੋਈ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਕਿਸੇ ਨੂੰ ਵੀ ਸੂਬੇ ਅਤੇ ਇੱਥੋਂ ਦੇ ਲੋਕਾਂ ਦੇ ਹਿੱਤਾਂ ਨਾਲ ਖਿਲਵਾੜ ਨਹੀਂ ਕਰਨ ਦੇਵੇਗੀ।
Punjab Bani 03 October,2024
ਭਾਜਪਾ ਆਗੂ ਅਤੇ ਸਿਰਸਾ ਦੇ ਸਾਬਕਾ ਸੰਸਦ ਮੈਂਬਰ ਅਸ਼ੋਕ ਤੰਵਰ ਹੋਏ ਮੁੜ ਕਾਂਗਰਸ ਵਿੱਚ ਸ਼ਾਮਲ
ਭਾਜਪਾ ਆਗੂ ਅਤੇ ਸਿਰਸਾ ਦੇ ਸਾਬਕਾ ਸੰਸਦ ਮੈਂਬਰ ਅਸ਼ੋਕ ਤੰਵਰ ਹੋਏ ਮੁੜ ਕਾਂਗਰਸ ਵਿੱਚ ਸ਼ਾਮਲ ਹਰਿਆਣਾ : ਹਰਿਆਣਾ ਵਿੱਚ ਉਸ ਸਮੇਂ ਵੱਡਾ ਸਿਆਸੀ ਧਮਾਕਾ ਹੋਇਆ ਜਦੋਂ ਭਾਜਪਾ ਆਗੂ ਅਤੇ ਸਿਰਸਾ ਦੇ ਸਾਬਕਾ ਸੰਸਦ ਮੈਂਬਰ ਅਸ਼ੋਕ ਤੰਵਰ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਮਹਿੰਦਰਗੜ੍ਹ `ਚ ਰਾਹੁਲ ਗਾਂਧੀ ਦੀ ਚੋਣ ਰੈਲੀ ਦੌਰਾਨ ਤੰਵਰ ਕਾਂਗਰਸ `ਚ ਸ਼ਾਮਲ ਹੋਏ ਸਨ। ਇਸ ਦੌਰਾਨ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਅਤੇ ਸਾਬਕਾ ਸੀਐਮ ਭੂਪੇਂਦਰ ਸਿੰਘ ਹੁੱਡਾ ਵੀ ਮੌਜੂਦ ਸਨ। ਫਿਲਹਾਲ ਇਹ ਅਸ਼ੋਕ ਤੰਵਰ ਦੀ ਕਾਂਗਰਸ `ਚ ਘਰ ਵਾਪਸੀ ਹੈ। ਇਸ ਦੇ ਨਾਲ ਹੀ ਵਿਧਾਨ ਸਭਾ ਚੋਣਾਂ ਦੀ ਵੋਟਿੰਗ ਤੋਂ ਪਹਿਲਾਂ ਤੰਵਰ ਦਾ ਕਾਂਗਰਸ `ਚ ਸ਼ਾਮਲ ਹੋਣਾ ਭਾਜਪਾ ਲਈ ਝਟਕੇ ਵਾਲੀ ਖਬਰ ਹੈ।
Punjab Bani 03 October,2024
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੀਤਾ ਪੰਚਾਇਤੀ ਚੋਣਾਂ ਨੂੰ ਲੈ ਕੇ ਦਾਇਰ ਸਾਰੀਆਂ ਪਟੀਸ਼ਨਾਂ ਨੂੰ ਰੱਦ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੀਤਾ ਪੰਚਾਇਤੀ ਚੋਣਾਂ ਨੂੰ ਲੈ ਕੇ ਦਾਇਰ ਸਾਰੀਆਂ ਪਟੀਸ਼ਨਾਂ ਨੂੰ ਰੱਦ ਚੰਡੀਗੜ੍ਹ : ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈਕੋਰਟ ਨੇ ਵੱਡਾ ਫੈਸਲਾ ਲੈਂਦਿਆਂ ਦਾਇਰ ਸਾਰੀਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ, ਜਿਸ ਨਾਲ ਹੁਣ ਪੰਜਾਬ ਵਿਚ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਹੋ ਗਿਆ ਹੈ। ਦੱਸਣਯੋਗ ਹੈ ਕਿ ਇਸ ਦੌਰਾਨ ਹਾਈਕੋਰਟ ਵਿੱਚ ਕਰੀਬ 170 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ, ਜਿਸ ਵਿੱਚ ਜਿ਼ਆਦਾਤਰ ਪਟੀਸ਼ਨਾਂ ਰਾਖਵੇਂਕਰਨ ਨਾਲ ਸਬੰਧਤ ਸਨ। ਇਸ ਤੋਂ ਇਲਾਵਾ ਵੱਖ-ਵੱਖ ਵਾਰਡਾਂ ਵਿੱਚ ਇੱਕੋ ਪਰਿਵਾਰ ਦੀਆਂ ਵੋਟਾਂ ਬਣਾਉਣ ਸਬੰਧੀ ਮੁੱਦੇ ਵੀ ਸਾਹਮਣੇ ਆਏ । ਪੰਚਾਇਤੀ ਚੋਣਾਂ ਨੂੰ ਲੈ ਕੇ ਦਾਇਰ ਸਾਰੀਆਂ ਪਟੀਸ਼ਨਾਂ ਨੂੰ ਰੱਦ ਕਰਦਿਆਂ ਅਦਾਲਤ ਨੇ ਪੰਜਾਬ ਸਰਕਾਰ ਨੂੰ ਸਭ ਕੁਝ ਠੀਕ ਕਰਨ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਪੰਚਾਇਤੀ ਚੋਣਾਂ 15ਅਕਤੂਬਰ ਨੂੰ ਹੋਣੀਆਂ ਹਨ ।
Punjab Bani 03 October,2024
ਹਲਕਾ ਸ਼ੁਤਰਾਣਾ ਦੇ ਪਿੰਡ ਕਰੀਮਨਗਰ ਚਿਚੜਵਾਲ ’ਚ ਵਿਧਾਇਕ ਦੇ ਭਰਾ ਦੀ ਸਰਬ ਸੰਮਤੀ ਨਾਲ ਸਰਪੰਚ ਵਜੋਂ ਹੋਈ ਚੋਣ ਦਾ ਮਾਮਲਾ ਵਿਵਾਦਾਂ ਵਿਚ ਘਿਰਦਿਆਂ ਪਹੁੰਚਿਆ ਹਾਈ ਕੋਰਟ
ਹਲਕਾ ਸ਼ੁਤਰਾਣਾ ਦੇ ਪਿੰਡ ਕਰੀਮਨਗਰ ਚਿਚੜਵਾਲ ’ਚ ਵਿਧਾਇਕ ਦੇ ਭਰਾ ਦੀ ਸਰਬ ਸੰਮਤੀ ਨਾਲ ਸਰਪੰਚ ਵਜੋਂ ਹੋਈ ਚੋਣ ਦਾ ਮਾਮਲਾ ਵਿਵਾਦਾਂ ਵਿਚ ਘਿਰਦਿਆਂ ਪਹੁੰਚਿਆ ਹਾਈ ਕੋਰਟ ਪਟਿਆਲਾ : ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਪਿੰਡ ਕਰੀਮਨਗਰ ਚਿਚੜਵਾਲ ’ਚ ਵਿਧਾਇਕ ਦੇ ਭਰਾ ਦੀ ਸਰਬ ਸੰਮਤੀ ਨਾਲ ਸਰਪੰਚ ਵਜੋਂ ਹੋਈ ਚੋਣ ਵਿਵਾਦਾਂ ਵਿਚ ਘਿਰ ਗਈ ਹੈ ਅਤੇ ਮਾਮਲਾ ਹਾਈ ਕੋਰਟ ਪਹੁੰਚ ਗਿਆ ਹੈ। ਬੁੱਧਵਾਰ ਨੂੰ ਇਥੇ ਪਟਿਆਲਾ ਮੀਡੀਆ ਕਲੱਬ ਵਿਚ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਿੰਡ ਕਰੀਮਨਗਰ ਚਿਚੜਵਾਲਾ ਦੇ ਵਸਨੀਕ ਗੁਰਚਰਨ ਰਾਮ ਨੇ ਆਖਿਆ ਕਿ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਸਿਰਫ ਆਪਣੇ ਨਜ਼ਦੀਕੀ ਬੰਦਿਆਂ ਨੂੰ ਆਪਣੇ ਘਰ ਸੱਦ ਲਿਆ ਅਤੇ ਕੁਝ ਬੰਦਿਆਂ ਨੇ ਰਲ ਕੇ ਆਪ ਹੀ ਪਹਿਲਾਂ ਤੋਂ ਮੰਗਵਾ ਕੇ ਰੱਖੇ ਹਾਰ ਵਿਧਾਇਕ ਦੇ ਭਰਾ ਜਗੀਰ ਸਿੰਘ ਦੇ ਗਲ ’ਚ ਪਾ ਦਿੱਤੇ ਤੇ ਲੱਡੂ ਵੰਡ ਕੇ ਐਲਾਨ ਕਰ ਦਿੱਤਾ ਕਿ ਸਰਬਸੰਮਤੀ ਨਾਲ ਚੋਣ ਹੋ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਵਿਧਾਇਕ ਸਰਬਸੰਮਤੀ ਚਾਹੁੰਦੇ ਸੀ ਤਾਂ ਪਿੰਡ ਦੇ ਗੁਰਦੁਆਰਾ ਸਾਹਿਬ ਜਾਂ ਸਾਂਝੀ ਥਾਂ ’ਤੇ ਇਕੱਠ ਸੱਦਣਾ ਚਾਹੀਦਾ ਸੀ ਤੇ ਸਾਰੇ ਪਿੰਡ ਨੂੰ ਸੱਦਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਉਹ ਆਪ ਸਰਪੰਚ ਦੇ ਅਹੁਦੇ ਦੀ ਚੋਣ ਲੜਨ ਦੇ ਚਾਹਵਾਨ ਨਹੀਂ ਹਨ ਪਰ ਚਾਹੁੰਦੇ ਹਨ ਕਿ ਧੱਕੇਸ਼ਾਹੀ ਦੀ ਥਾਂ ਪਾਰਦਰਸ਼ਤਾ ਨਾਲ ਚੋਣ ਹੋਵੇ। ਉਨ੍ਹਾਂ ਕਿਹਾ ਕਿ ਜਿਥੇ ਮੁੱਖ ਮੰਤਰੀ ਭਗਵੰਤ ਮਾਨ ਬਦਲਾਅ ਦੀ ਗੱਲ ਕਰਦਿਆਂ ਚੰਗਾ ਪ੍ਰਸ਼ਾਸਨ ਦੇਣ ਦੀ ਗੱਲ ਕਰਦੇ ਹਨ, ਉਥੇ ਹੀ ਵਿਧਾਇਕ ਵੱਲੋਂ ਸ਼ਰ੍ਹੇਆਮ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਇਲਜਾਮ ਲਗਾਇਆ ਕਿ ਸਾਡੇ ਪਿੰਡ ’ਚੋਂ ਅਨੇਕਾਂ ਮੋਹਤਬਰ ਬੰਦੇ ਐਨਓਸੀ ਲੈਣ ਵਾਸਤੇ ਬੀਡੀਪੀਓ ਦਫਤਰ ਪਹੁੰਚੇ ਸਨ ਪਰ ਵਿਧਾਇਕ ਦੇ ਹੁਕਮਾਂ ’ਤੇ ਦਫਤਰ ਨੂੰ ਤਾਲਾ ਲਗਾ ਦਿੱਤਾ ਗਿਆ। ਉਨ੍ਹਾਂ ਨੇ ਮੌਕੇ ਦੀ ਵੀਡੀਓ ਵੀ ਵਿਖਾਈ ਜਿਸ ਵਿਚ ਦਫਤਰ ਨੂੰ ਤਾਲਾ ਲੱਗਾ ਨਜ਼ਰ ਆ ਰਿਹਾ ਸੀ ਤੇ ਲੋਕ ਦਫ਼ਤਰ ਦੇ ਬਾਹਰ ਖੜ੍ਹੇ ਵਿਖਾਈ ਦੇ ਰਹੇ ਸਨ। ਉਨ੍ਹਾਂ ਦੱਸਿਆ ਕਿ ਉਸਨੇ ਇਸ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ ਜਿਸਦੀ ਭਲਕੇ 3 ਅਕਤੂਬਰ ਨੂੰ ਹਾਈ ਕੋਰਟ ਵਿਚ ਸੁਣਵਾਈ ਹੋਣੀ ਹੈ। ਇਸ ਮਾਮਲੇ ’ਚ ਸੰਪਰਕ ਕਰਨ ’ਤੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਆਖਿਆ ਕਿ ਪਿੰਡ ਵਾਲਿਆਂ ਨੇ ਆਪ ਸਰਬਸੰਮਤੀ ਕਰ ਕੇ ਜਗੀਰ ਸਿੰਘ ਨੂੰ ਸਰਪੰਚ ਚੁਣਿਆ ਹੈ। ਉਨ੍ਹਾਂ ਕਿਹਾ ਕਿ ਜਿਸ ਵਿਅਕਤੀ ਨੇ ਪ੍ਰੈਸ ਕਾਨਫਰੰਸ ਕੀਤੀ ਹੈ, ਉਸ ਖਿਲਾਫ 7 ਅਪਰਾਧਿਕ ਮਾਮਲੇ ਦਰਜ ਹਨ ਜਿਹਨਾਂ ਵਿਚ ਜਾਅਲਸਾਜ਼ੀ ਤੇ ਹੋਰ ਗੰਭੀਰ ਅਪਰਾਧ ਸ਼ਾਮਲ ਹਨ। ਇਸਦਾ ਇਕਲੌਤਾ ਮਕਸਦ ਗੰਨਮੈਨ ਲੈਣਾ ਹੈ। ਉਨ੍ਹਾਂ ਕਿਹਾ ਕਿ ਉਹ ਤਾਂ ਆਪ ਕਹਿ ਰਹੇ ਸੀ ਕਿ ਮੈਂ ਆਪ ਸਰਪੰਚ ਰਹਿ ਚੁੱਕਾ ਹਾਂ ਤੇ ਹੁਣ ਐੱਮਐੱਲਏ ਹਾਂ ਪਰ ਪਿੰਡ ਵਾਲਿਆਂ ਦਾ ਕਹਿਣਾ ਸੀ ਕਿ ਗ੍ਰਾਂਟਾਂ ਤੁਹਾਡੇ ਰਾਹੀਂ ਹੀ ਖਰਚ ਹੋਣੀਆਂ ਹਨ, ਇਸ ਲਈ ਤੁਹਾਡੇ ਪਰਿਵਾਰ ਨੂੰ ਹੀ ਸਰਬਸੰਮਤੀ ਨਾਲ ਸਰਪੰਚੀ ਦੇਣੀ ਹੈ।
Punjab Bani 03 October,2024
ਪਹਿਲੀ ਅਕਤੂਬਰ ਤੱਕ ਸਰਪੰਚ ਲਈ 575 ਨਾਮਜ਼ਦਗੀਆਂ ਅਤੇ ਪੰਚਾਂ ਲਈ 1279 ਨਾਮਜ਼ਦਗੀਆਂ ਪ੍ਰਾਪਤ ਹੋਈਆਂ
ਪਹਿਲੀ ਅਕਤੂਬਰ ਤੱਕ ਸਰਪੰਚ ਲਈ 575 ਨਾਮਜ਼ਦਗੀਆਂ ਅਤੇ ਪੰਚਾਂ ਲਈ 1279 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਚੋਣ ਅਮਲੇ ਦੀ ਰਿਹਰਸਲ 5 ਅਕਤੂਬਰ ਨੂੰ ਹੋਵੇਗੀ ਸੰਗਰੂਰ, 2 ਅਕਤੂਬਰ : ਜ਼ਿਲ੍ਹਾ ਚੋਣਕਾਰ ਅਫ਼ਸਰ- ਕਮ - ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ (ਆਈ.ਏ.ਐਸ) ਦੇ ਦਿਸ਼ਾ ਨਿਰਦੇਸ਼ਾਂ ਹੇਠ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸੁਖਚੈਨ ਸਿੰਘ ਪਾਪੜਾ ਨੇ ਦੱਸਿਆ ਕਿ ਮਿਤੀ 01 ਅਕਤੂਬਰ ਤੱਕ ਜ਼ਿਲ੍ਹਾ ਸੰਗਰੂਰ ਵਿਖੇ ਸਰਪੰਚਾਂ ਲਈ ਕੁੱਲ 575 ਅਤੇ ਪੰਚਾਂ ਲਈ ਕੁੱਲ 1279 ਨਾਮਜ਼ਦਗੀਆਂ ਰਿਟਰਨਿੰਗ ਅਫ਼ਸਰਾਂ ਨੂੰ ਪ੍ਰਾਪਤ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ 4 ਅਕਤੂਬਰ ਨੂੰ ਵੀ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ 5 ਅਕਤੂਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਅਤੇ 7 ਅਕਤੂਬਰ ਨੂੰ ਬਾਅਦ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ। ਉਹਨਾਂ ਦੱਸਿਆ ਕਿ ਚੋਣਾਂ ਲਈ ਤਾਇਨਾਤ ਕੀਤੇ ਜਾਣ ਵਾਲੇ ਅਮਲੇ ਦੀ ਰਿਹਰਸਲ 5 ਅਕਤੂਬਰ ਨੂੰ ਕਰਵਾਈ ਜਾਵੇਗੀ।
Punjab Bani 02 October,2024
ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਝੂਠ ਬੋਲਣ ਦੇ ਮਾਹਿਰ’ ਹਨ : ਖੜਗੇ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਝੂਠ ਬੋਲਣ ਦੇ ਮਾਹਿਰ’ ਹਨ : ਖੜਗੇ ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਉਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਨਾਕਾਮ ਰਹਿਣ ਦਾ ਦੋਸ਼ ਲਾਉਂਦਿਆਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬੁੱਧਵਾਰ ਨੂੰ ਇਹ ਦੋਸ਼ ਵੀ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਝੂਠ ਬੋਲਣ ਦੇ ਮਾਹਿਰ’ ਹਨ। ਉਹ 5 ਅਕਤੂਬਰ ਨੂੰ ਹੋਣ ਵਾਲੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਸਬੰਧ ਵਿਚ ਹਰਿਆਣਾ ਦੇ ਚਰਖੀ ਦਾਦਰੀ ਵਿਚ ਇਕ ਚੋਣ ਰੈਲੀਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅੱਜ ਮਹਾਤਮਾ ਗਾਂਧੀ ਅਤੇ ਲਾਲ ਬਹਾਦੁਰ ਸ਼ਾਸਤਰੀ ਜੀ ਦੇ ਜਨਮ ਦਿਵਸ ਹਨ। ਮਹਾਤਮਾ ਗਾਂਧੀ ਨੇ ਸਾਨੂੰ ਸੱਚਾਈ ਅਤੇ ਅਹਿੰਸਾ ਦੀ ਸਿੱਖਿਆ ਦਿੱਤੀ ਹੈ। ਮੈਂ ਇਹ ਕਹਿਣਾ ਨਹੀਂ ਚਾਹੁੰਦਾ, ਪਰ ਜਿਹੜੇ ਲੋਕ ਸੱਤਾ ਵਿਚ ਹਨ ਉਹ ਕਿੰਨਾ ਕੁ ਸੱਚ ਤੇ ਕਿੰਨਾ ਕੁ ਝੂਠ ਬੋਲਦੇ ਹਨ । ਉਨ੍ਹਾਂ ਕਿਹਾ, ‘‘ਮੋਦੀ ਜੀ ਤੋ ਭਰੋਸਾ ਤੋੜਨੇ ਵਾਲੋਂ ਕਾ ਭੀ ਸਰਦਾਰ ਹੈ। ਇਸ ਮੌਕੇ ਰੈਲੀ ਦੇ ਮੰਚ ਉਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆ ਪਾਲ ਮਲਿਕ ਵੀ ਮੌਜੂਦ ਸਨ। ਉਨ੍ਹਾਂ ਦੋਸ਼ ਲਾਇਆ ਕਿ ਬੀਤੇ ਦਸ ਸਾਲਾਂ ਦੌਰਾਨ ਮੋਦੀ ਨੇ ‘ਅਣਗਿਣਤ’ ਝੂਠੇ ਵਾਅਦੇ ਕੀਤੇ ਹਨ।
Punjab Bani 02 October,2024
ਉਹ ਮੈਨੂੰ ਤੋੜਨਾ ਚਾਹੁੰਦੇ ਸਨ ਤੇ ਝੁਕਾਉਣਾ ਚਾਹੁੰਦੇ ਸਨ ਪਰ ਮੈਂ ਵੀ ਹਰਿਆਣਾ ਦਾ ਹਾਂ ਤੇ ਹਰਿਆਣੇ ਵਾਲਿਆਂ ਨੂੰ ਤੋੜ ਨਹੀਂ ਜਾ ਸਕਦਾ : ਕੇਜਰੀਵਾਲ
ਉਹ ਮੈਨੂੰ ਤੋੜਨਾ ਚਾਹੁੰਦੇ ਸਨ ਤੇ ਝੁਕਾਉਣਾ ਚਾਹੁੰਦੇ ਸਨ ਪਰ ਮੈਂ ਵੀ ਹਰਿਆਣਾ ਦਾ ਹਾਂ ਤੇ ਹਰਿਆਣੇ ਵਾਲਿਆਂ ਨੂੰ ਤੋੜ ਨਹੀਂ ਜਾ ਸਕਦਾ : ਕੇਜਰੀਵਾਲ ਫਰੀਦਾਬਾਦ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੱਲਭਗੜ੍ਹ ਵਿੱਚ ਪਾਰਟੀ ਉਮੀਦਵਾਰ ਰਵਿੰਦਰ ਫੌਜਦਾਰ ਦੇ ਹੱਕ ਵਿੱਚ ਰੋਡ ਸ਼ੋਅ ਕੱਢਿਆ ਅਤੇ ਲੋਕਾਂ ਨਾਲ ਗੱਲਬਾਤ ਕੀਤੀ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਕੇਜਰੀਵਾਲ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਇੱਕ ਮਾਮਲੇ ਵਿੱਚ ਹਾਲ ਹੀ ਵਿੱਚ ਜੇਲ੍ਹ ਵਿੱਚੋਂ ਬਾਹਰ ਆਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਨੇ ਝੂਠੇ ਮਾਮਲੇ ਵਿੱਚ ਉਨ੍ਹਾਂ ਨੂੰ ਜੇਲ੍ਹ ਭੇਜਿਆ, ਪਰ ਉੱਥੇ ਸ਼ੂਗਰ ਦੇ ਟੀਕੇ ਤੱਕ ਮੁਹੱਈਆ ਨਹੀਂ ਕਰਵਾਏ ਗਏ। ਉਨ੍ਹਾਂ ਕਿਹਾ ਕਿ ਅਦਾਲਤੀ ਹੁਕਮਾਂ ਮਗਰੋਂ ਦਵਾਈ ਦਿੱਤੀ ਜਾਣੀ ਸ਼ੁਰੂ ਹੋਈ। ਕੇਜਰੀਵਾਲ ਨੇ ਦਾਅਵਾ ਕੀਤਾ ਕਿ ਉਹ ਮੈਨੂੰ ਤੋੜਨਾ ਚਾਹੁੰਦੇ ਸਨ ਤੇ ਝੁਕਾਉਣਾ ਚਾਹੁੰਦੇ ਸਨ ਪਰ ਮੈਂ ਵੀ ਹਰਿਆਣਾ ਦਾ ਹਾਂ ਤੇ ਹਰਿਆਣੇ ਵਾਲਿਆਂ ਨੂੰ ਤੋੜ ਨਹੀਂ ਜਾ ਸਕਦਾ। ਕੇਜਰੀਵਾਲ ਨੇ ਕਿਹਾ ਕਿ ਮੈਂ ਹਰਿਆਣਾ ਦਾ ਨਾਮ ਸੰਸਾਰ ਵਿੱਚ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੀ ਸਰਕਾਰ ਦਿੱਲੀ ਤੇ ਪੰਜਾਬ ਵਿੱਚ ਬਣ ਗਈ ਹੈ, ਜਦਕਿ ਹਰਿਆਣਾ ਦੋਵਾਂ ਵਿਚਕਾਰ ਪੈਂਦਾ ਹੈ। ਇਸ ਲਈ ਇਸ ਸੂਬੇ ਦੀ ਸੇਵਾ ਕਰਨ ਦਾ ਮੌਕਾ ਦਿਓ। ਉਨ੍ਹਾਂ ਕਿਹਾ ਕਿ ਬੱਲਭਗੜ੍ਹ ਤੋਂ ਕੌਮੀ ਰਾਜਧਾਨੀ ਜਾਣ ਵਾਲੇ ਲੋਕ ਜਾਣਦੇ ਹਨ ਕਿ ਦਿੱਲੀ ਵਿੱਚ ਪਾਣੀ, ਬਿਜਲੀ, ਸਕੂਲ, ਹਸਪਤਾਲ ਵਧੀਆ ਬਣਾਏ ਗਏ ਹਨ ਤੇ ਮੁਫ਼ਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਬੱਲਭਗੜ੍ਹ ਵਿੱਚ ਸੜਕਾਂ, ਪਾਣੀ ਤੇ ਬਿਜਲੀ, ਸੀਵਰੇਜ, ਕੂੜੇ ਦੀ ਸਮੱਸਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਨ੍ਹਾਂ ਸਮੱਸਿਆਵਾਂ ਦਾ ਹੱਲ ਰਵਿੰਦਰ ਫੌਜਦਾਰ ਕਰੇਗਾ ਕਿਉਂਕਿ ਇਹ ਤੁਹਾਡੇ ਵਿੱਚੋਂ ਹੀ ਹੈ ਤੇ ਇੱਥੋਂ ਦਾ ਵਸਨੀਕ ਹੈ। ਉਨ੍ਹਾਂ ਕਿਹਾ ਕਿ ਲੋੜ ਪੈਣ ’ਤੇ ਫੌਜਦਾਰ ਰਾਤ ਦੋ ਵਜੇ ਵੀ ਤੁਹਾਡਾ ਕੰਮ ਕਰਨ ਆਵੇਗਾ। ਰੋਡ ਸ਼ੋਅ ਦੌਰਾਨ ਵੱਡੀ ਗਿਣਤੀ ਨੌਜਵਾਨ ਮੌਜੂਦ ਸਨ।
Punjab Bani 02 October,2024
ਹਰਿਆਣਾ ਵਿਧਾਨ ਸਭਾ ਚੋਣ ਲਈ ਏਗਜਿਟ ਪੋਲ ਜਾਰੀ ਕਰਨ `ਤੇ ਲਗਾਈ ਰੋਕ
ਹਰਿਆਣਾ ਵਿਧਾਨ ਸਭਾ ਚੋਣ ਲਈ ਏਗਜਿਟ ਪੋਲ ਜਾਰੀ ਕਰਨ `ਤੇ ਲਗਾਈ ਰੋਕ ਚੰਡੀਗੜ੍ਹ : ਭਾਰਤ ਚੋਣ ਕਮਿਸ਼ਨ (ਈਸੀਆਈ) ਨੇ ਹਰਿਆਣਾ ਵਿਧਾਨਸਭਾ ਚੋਣ ਦੇ ਲਈ ਏਗਜਿਟ ਪੋਲ ਜਾਰੀ ਕਰਨ `ਤੇ ਰੋਕ ਲਗਾਈ ਹੈ। ਜਨਪ੍ਰਤੀਨਿਧੀ ਐਕਟ, 1951 ਦੀ ਧਾਰਾ 126 ਏ , ਤਹਿਤ ਚੋਣ ਸ਼ੁਰੂ ਹੋਣ ਲਈ ਨਿਰਧਾਰਿਤ ਸਮੇਂ ਤੋਂ ਲੈ ਕੇ ਚੋਣ ਸਮਾਪਤ ਹੋਣ ਲਈ ਨਿਰਧਾਰਿਤ ਸਮੇਂ ਦੇ ਅੱਧੇ ਘੰਟੇ ਬਾਅਦ ਤਕ ਦੇ ਸਮੇਂ ਦੌਰਾਨ ਪ੍ਰਿੰਟ ਜਾਂ ਇਲੈਕਟ੍ਰੋਨਿਕ ਮੀਡੀਆ ਰਾਹੀਂ ਏਗਜਿਟ ਪੋਲ ਪ੍ਰਬੰਧਿਤ ਕਰਨ ਅਤੇ ਉਨ੍ਹਾਂ ਦੇ ਨਤੀਜਿਆਂ ਦੇ ਪ੍ਰਸਾਰ `ਤੇ ਰੋਕ ਰਹੇਗੀ। ਹਰਿਆਣਾ, ਜੰਮੂ ਤੇ ਕਸ਼ਮੀਰ ਵਿਧਾਨਸਭਾ ਚੋਣਾਂ ਦੀ ਨੋਟੀਫਿਕੇਸ਼ਨ ਇਕੱਠੇ ਜਾਰੀ ਹੋਣ ਦੇ ਕਾਰਨ ਚੋਣ ਸ਼ੁਰੂ ਹੋਣ ਦਾ ਸਮੇਂ 18.09.2024 ਨੂੰ ਸਵੇਰੇ 7 ਵਜੇ ਤੋਂ ਮੰਨਿਆ ਗਿਆ ਹੈ। ਇਹ ਪਾਬੰਦੀ ਵੋਟਿੰਗ ਦੇ ਦਿਨ 5 ਅਕਤੂਬਰ, 2024 ਨੂੰ ਸ਼ਾਮ 6:30 ਵਜੇ ਤਕ ਪ੍ਰਭਾਵੀ ਰਹੇਗੀ।ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਪੰਕਜ ਅਗਰਵਾਲ ਨੇ ਦਸਿਆ ਕਿ ਨੋਟੀਫਿਕੇਸ਼ਨ ਅਨੁਸਾਰ ਪ੍ਰਿੰਟ ਜਾਂ ਇਲੈਕਟ੍ਰੋਨਿਕ ਮੀਡੀਆ ਰਾਹੀਂ ਏਗਜਿਟ ਪੋਲ ਪ੍ਰਬੰਧਿਤ ਕਰਨਾ, ਪ੍ਰਕਾਸ਼ਿਤ ਕਰਨਾ ਜਾਂ ਪ੍ਰਸਾਰਿਤ ਕਰਨਾ ਜਾਂ ਕਿਸੇ ਹੋਰ ਢੰਗ ਨਾਲ ਪ੍ਰਸਾਰਿਤ ਕਰਨਾ, ਉਪਰੋਕਤ ਆਮ ਚੋਣ ਦੇ ਸਬੰਧ ਵਿਚ ਕਿਸੇ ਵੀ ਏਗਜਿਟ ਪੋਲ ਦੇ ਨਤੀਜੇ `ਤੇ 05.10.2024 (ਸ਼ਨੀਵਾਰ) ਸ਼ਾਮ 6:30 ਵਜੇ ਤਕ ਰੋਕ ਰਹੇਗੀ।ਇਸ ਤੋਂ ਇਲਾਵਾ, ਕਿਸੇ ਵੀ ਇਲੈਕਟ੍ਰੋਨਿਕ ਮੀਡੀਆ ਵਿਚ ਕਿਸੇ ਵੀ ਜਨਮਤ ਸਰਵੇਖਣ ਜਾਂ ਕਿਸੇ ਹੋਰ ਚੋਣ ਸਰੰਖਣ ਦੇ ਨਤੀਜੇ ਸਮੇਂ ਕਿਸੇ ਵੀ ਚੋਣਾਵੀ ਮਾਮਲੇ ਨੁੰ ਪ੍ਰਦਰਸ਼ਿਤ ਕਰਨਾ, ਆਮ ਚੋਣ ਦੇ ਸਬੰਧ ਵਿਚ ਚੋਣ ਦੇ ਸਮਾਪਨ ਲਈ ਨਿਰਧਾਰਿਤ ਸਮੇਂ ਤੋਂ ਸਮਾਪਤ ਹੋਣ ਵਾਲੀ 48 ਘੰਟਿਆਂ ਦੇ ਸਮੇਂ ਦੌਰਾਨ ਪਾਬੰਦੀਸ਼ੁਦਾ ਰਹੇਗਾ। ਇੰਨ੍ਹਾਂ ਨਿਯਮਾਂ ਦਾ ਉਲੰਘਣ ਕਰਨ `ਤੇ ਦੋ ਸਾਲ ਤਕ ਦੀ ਕੈਦ ਜਾਂ ਜੁਰਮਾਨਾ ਜਾਂ ਦੋਨੋਂ ਹੋ ਸਕਦੇ ਹਨ। ਸਾਰੇ ਮੀਡੀਆ ਘਰਾਨਿਆਂ ਨੁੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਇਸ ਸਬੰਧ ਵਿਚ ਨਿਰਦੇਸ਼ਾਂ ਦਾ ਪਾਲਣ ਕਰਨ।
Punjab Bani 02 October,2024
ਪੰਚਾਇਤੀ ਚੋਣਾਂ ਸਬੰਧੀ ਅੱਜ 199 ਉਮੀਦਵਾਰਾਂ ਨੇ ਸਰਪੰਚ ਅਤੇ 578 ਉਮੀਦਵਾਰਾਂ ਨੇ ਪੰਚ ਦੇ ਲਈ ਭਰੇ ਨਾਮਜ਼ਦਗੀ ਪੱਤਰ
ਪੰਚਾਇਤੀ ਚੋਣਾਂ ਸਬੰਧੀ ਅੱਜ 199 ਉਮੀਦਵਾਰਾਂ ਨੇ ਸਰਪੰਚ ਅਤੇ 578 ਉਮੀਦਵਾਰਾਂ ਨੇ ਪੰਚ ਦੇ ਲਈ ਭਰੇ ਨਾਮਜ਼ਦਗੀ ਪੱਤਰ ਕਪੂਰਥਲਾ : ਪੰਚਾਇਤੀ ਚੋਣਾਂ ਸਬੰਧੀ ਅੱਜ ਜ਼ਿਲ੍ਹੇ ਦੇ ਪੰਜ ਬਲਾਕਾਂ ਤੋੰ 199 ਉਮੀਦਵਾਰਾਂ ਨੇ ਸਰਪੰਚ ਅਤੇ 578 ਉਮੀਦਵਾਰਾਂ ਨੇ ਪੰਚ ਦੇ ਲਈ ਨਾਮਜ਼ਦਗੀ ਪੱਤਰ ਭਰੇ ਗਏ, ਜਿਸ ਤਹਿਤ ਹੁਣ ਤੱਕ ਕੁੱਲ 222 ਸਰਪੰਚ ਅਤੇ 635 ਪੰਚ ਦੇ ਲਈ ਨਾਜ਼ਦਗੀਆਂ ਭਰੀਆਂ ਗਈਆਂ ਹਨ । ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਅੱਜ ਤੱਕ ਕੁੱਲ ਭਰੀਆਂ ਗਈਆਂ ਨਾਮਜ਼ਦਗੀਆਂ ਵਿਚ ਬਲਾਕ ਕਪੂਰਥਲਾ ਦੇ 132 ਪਿੰਡਾਂ ਤੋਂ 53 ਸਰਪੰਚ ਅਤੇ 133 ਪੰਚ, ਬਲਾਕ ਢਿਲਵਾਂ ਦੇ 87 ਪਿੰਡਾਂ ਤੋਂ 22 ਸਰਪੰਚ ਅਤੇ 59 ਪੰਚ, ਬਲਾਕ ਨਡਾਲਾ ਦੇ 89 ਪਿੰਡਾਂ ਤੋਂ 37 ਸਰਪੰਚ ਅਤੇ 124 ਪੰਚ, ਬਲਾਕ ਫਗਵਾੜਾ ਦੇ 91 ਪਿੰਡਾਂ ਤੋਂ 66 ਸਰਪੰਚ ਅਤੇ 179 ਪੰਚ ਅਤੇ ਬਲਾਕ ਸੁਲਤਾਨਪੁਰ ਲੋਧੀ ਦੇ 147 ਪਿੰਡਾਂ ਤੋਂ 44 ਸਰਪੰਚ ਅਤੇ 140 ਪੰਚ ਦੇ ਲਈ ਨਾਮਜ਼ਦਗੀ ਪੱਤਰ ਭਰੇ ਗਏ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ 4 ਅਕਤੂਬਰ ਤੱਕ ਸਵੇਰੇ 11 ਵਜੇ ਤੋਂ ਬਾਅਦ ਦੁਪਿਹਰ 3 ਵਜੇ ਤੱਕ ਨਿਥਾਰਿਤ ਥਾਵਾਂ ‘ਤੇ ਭਰੀਆ ਜਾ ਸਕਣਗੀਆਂ। 5 ਅਕਤੂਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਅਤੇ 7 ਅਕਤੂਬਰ ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। 15 ਅਕਤੂਬਰ ਨੂੰ ਵੋਟਿੰਗ ਪ੍ਰਕਿਰਿਆ ਹੋਵੇਗੀ । ਉਨ੍ਹਾਂ ਜ਼ਿਲ੍ਹੇ ਦੇ ਵੋਟਰਾਂ ਨੂੰ ਬਿਨ੍ਹਾਂ ਕਿਸੇ ਡਰ, ਲਾਲਚ, ਭੈਅ ਤੋਂ ਆਪਣੇ ਵੋਟ ਦਾ ਇਸਤੇਮਾਲ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਲੋਕ ਵੱਧ ਚੜ੍ਹ ਕੇ ਵੋਟਿੰਗ ਵਿਚ ਹਿੱਸਾ ਲੈਣ ਤਾਂ ਜੋ ਲੋਕਤੰਤਰ ਦੀ ਮੁਢਲੀਆਂ ਇਕਾਇਆਂ ਪੰਚਾਇਤਾਂ ਦੀ ਸਫਲਤਾਪੂਰਵਕ ਚੋਣ ਨਾਲ ਲੋਕਤੰਤਰ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ ।
Punjab Bani 01 October,2024
30 ਸਤੰਬਰ 2024 ਤੱਕ ਸਰਪੰਚ ਲਈ 96 ਨਾਮਜ਼ਦਗੀਆਂ ਅਤੇ ਪੰਚਾਂ ਲਈ 209 ਨਾਮਜ਼ਦਗੀਆਂ ਪ੍ਰਾਪਤ ਹੋਈਆਂ
30 ਸਤੰਬਰ 2024 ਤੱਕ ਸਰਪੰਚ ਲਈ 96 ਨਾਮਜ਼ਦਗੀਆਂ ਅਤੇ ਪੰਚਾਂ ਲਈ 209 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਸੰਗਰੂਰ : ਜ਼ਿਲ੍ਹਾ ਚੋਣਕਾਰ ਅਫ਼ਸਰ- ਕਮ - ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ (ਆਈ.ਏ.ਐਸ) ਦੇ ਦਿਸ਼ਾ ਨਿਰਦੇਸ਼ਾਂ ਹੇਠ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸੁਖਚੈਨ ਸਿੰਘ ਪਾਪੜਾ ਨੇ ਦੱਸਿਆ ਕਿ ਮਿਤੀ 30.09.2024 ਤੱਕ ਜ਼ਿਲ੍ਹਾ ਸੰਗਰੂਰ ਵਿਖੇ ਸਰਪੰਚਾਂ ਲਈ ਕੁੱਲ 96 ਅਤੇ ਪੰਚਾਂ ਲਈ ਕੁੱਲ 209 ਨਾਮਜ਼ਦਗੀਆਂ ਰਿਟਰਨਿੰਗ ਅਫ਼ਸਰਾਂ ਨੂੰ ਪ੍ਰਾਪਤ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ 4 ਅਕਤੂਬਰ ਨੂੰ ਵੀ ਪ੍ਰਾਪਤ ਕੀਤੇ ਜਾਣਗੇ ਜਦਕਿ 2 ਅਕਤੂਬਰ ਅਤੇ 3 ਅਕਤੁਬਰ ਨੂੰ ਗਜ਼ਟਿਡ ਛੁੱਟੀ ਹੋਵੇਗੀ। ਉਨ੍ਹਾਂ ਦੱਸਿਆ ਕਿ 5 ਅਕਤੂਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਅਤੇ 7 ਅਕਤੂਬਰ ਨੂੰ ਬਾਅਦ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ।
Punjab Bani 01 October,2024
ਭਾਜਪਾ ਪ੍ਰਧਾਨ ਜੇ. ਪੀ. ਨੱਢਾ ਆਉਣਗੇ ਦੇ ਦੋ ਦਿਨਾਂ ਦੌਰੇ ‘ਤੇ
ਭਾਜਪਾ ਪ੍ਰਧਾਨ ਜੇ. ਪੀ. ਨੱਢਾ ਆਉਣਗੇ ਦੇ ਦੋ ਦਿਨਾਂ ਦੌਰੇ ‘ਤੇ ਸਿ਼ਮਲਾ : ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਡਾ. ਰਾਜੀਵ ਬਿੰਦਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਜਪਾ ਦੇ ਕੌਮੀ ਪ੍ਰਧਾਨ ਅਤੇ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਜਗਤ ਪ੍ਰਕਾਸ਼ ਨੱਡਾ ਦੋ ਦਿਨਾਂ ਹਿਮਾਚਲ ਪ੍ਰਦੇਸ਼ ਦੌਰੇ ‘ਤੇ ਆ ਰਹੇ ਹਨ।ਡਾ. ਬਿੰਦਲ ਨੇ ਦੱਸਿਆ ਕਿ ਜਗਤ ਪ੍ਰਕਾਸ਼ ਨੱਡਾ 4 ਅਤੇ 5 ਅਕਤੂਬਰ ਨੂੰ ਹਿਮਾਚਲ ਦੇ ਦੌਰੇ ‘ਤੇ ਹੋਣਗੇ . ਉਨ੍ਹਾਂ ਕਿਹਾ ਕਿ ਨੱਡਾ ਜੀ ਆਪਣੇ ਠਹਿਰਾਅ ਦੌਰਾਨ ਹਮੇਸ਼ਾ ਦੀ ਤਰ੍ਹਾਂ ਨਵਰਾਤਰੀ ਦੇ ਦਿਨਾਂ ਦੌਰਾਨ ਮਾਤਾ ਮੰਦਿਰ ਢੋਲੜਾ ਦੇ ਦਰਸ਼ਨ ਕਰਕੇ ਅਸ਼ੀਰਵਾਦ ਲੈਣਗੇ।ਡਾ. ਬਿੰਦਲ ਨੇ ਦੱਸਿਆ ਕਿ 4 ਅਕਤੂਬਰ ਨੂੰ ਬਿਲਾਸਪੁਰ ਦੇ ਲੋਕ ਰਾਸ਼ਟਰੀ ਪ੍ਰਧਾਨ ਅਤੇ ਕੇਂਦਰੀ ਮੰਤਰੀ ਦਾ ਸਵਾਗਤ ਕਰਨਗੇ . ਇਸ ਤੋਂ ਬਾਅਦ, ਨੱਡਾ ਜੀ ਏਮਜ਼ ਵਿਖੇ ਵਿਕਾਸ ਗਤੀਵਿਧੀਆਂ ਦੀ ਸਮੀਖਿਆ ਕਰਨਗੇ ਅਤੇ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ। ਨੱਡਾ ਜੀ 5 ਅਕਤੂਬਰ ਨੂੰ ਭਾਜਪਾ ਜ਼ਿਲ੍ਹਾ ਦਫ਼ਤਰ ਸਿਰਮੌਰ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ ਕਰਨਗੇ ਅਤੇ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਨਗੇ। ਉਹ ਭਾਜਪਾ ਦੇ ਨਵੇਂ ਬਣੇ ਜ਼ਿਲ੍ਹਾ ਦਫ਼ਤਰ ਡੇਹਰਾ ਦੇ ਉਦਘਾਟਨੀ ਤਖ਼ਤੀ ਦਾ ਉਦਘਾਟਨ ਵੀ ਕਰਨਗੇ ।
Punjab Bani 01 October,2024
ਬੋਲੀਆਂ ਲਗਾ ਕੇ ਸਰਪੰਚ ਬਾਣਾ ਵਾਲੇ ਅਮੀਰਜ਼ਾਦੇ ਲੋਕਤੰਤਰ ਲਈ ਘਾਤਕ ਸਿੱਧ ਹੋਣਗੇ : ਪ੍ਰੋ. ਬਡੂੰਗਰ
ਬੋਲੀਆਂ ਲਗਾ ਕੇ ਸਰਪੰਚ ਬਾਣਾ ਵਾਲੇ ਅਮੀਰਜ਼ਾਦੇ ਲੋਕਤੰਤਰ ਲਈ ਘਾਤਕ ਸਿੱਧ ਹੋਣਗੇ : ਪ੍ਰੋ. ਬਡੂੰਗਰ ਪਟਿਆਲਾ 1 ਅਕਤੂਬਰ : ਪੰਚਾਇਤੀ ਚੋਣ ਸੰਵਿਧਾਨ ਤੇ ਲੋਕਤੰਤਰ ਦੀ ਜੜ ਹੁੰਦੀ ਹੈ, ਤੇ ਅੱਜ ਦੇ ਦੌਰ ਵਿੱਚ ਪੰਚਾਇਤਾਂ ਦੀ ਬੋਲੀ ਲਗਾ ਕੇ ਸਰਪੰਚ ਬਣਨ ਨਾਲ ਸਰਪੰਚਾਂ ਦੇ ਅਹੁਦੇ ਤੇ ਅਮੀਰ ਲੋਕਾਂ ਦਾ ਕਬਜ਼ਾ ਹੋ ਜਾਵੇਗਾ ਤੇ ਇਸ ਨਾਲ ਅਮੀਰਜਾਦਿਆਂ ਦੀਆਂ ਮਨਮਾਨੀਆਂ ਦਾ ਜਿੱਥੇ ਬੋਲਬਾਲੇ ਵਿੱਚ ਵਾਧਾ ਫਤਿਹਗਾਹ ਉੱਥੇ ਹੀ ਲੋਕਤੰਤਰ ਲਈ ਵੀ ਘਾਤਕ ਸਿੱਧ ਹੋਵੇਗਾ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ । ਪ੍ਰੋ. ਬਡੁੰਗਰ ਨੇ ਕਿਹਾ ਕਿ ਬੋਲੀ ਲਗਾਉਣ ਨਾਲ ਸਰਪੰਚ ਬਣਨ ਦੀ ਪ੍ਰਕਿਰਿਆ ਰਾਹੀਂ ਗਰੀਬ ਕਿਸਾਨ, ਪਿੰਡਾਂ ਦੇ ਬਾਕੀ ਤਬਕਿਆਂ ਅਤੇ ਛੋਟੇ ਕਿਰਤੀਆਂ ਆਦਿ ਨੂੰ ਲੋਕਤੰਤਰਿਕ ਪ੍ਰਣਾਲੀ ਰਾਹੀਂ ਚੋਣ ਲੜਨ ਤੋਂ ਵੀ ਦੂਰ ਕੀਤਾ ਜਾ ਰਿਹਾ ਹੈ, ਜਿਨਾਂ ਲਈ ਅਸਲ ਪੰਚਾਇਤਾਂ ਹਨ । ਉਹਨਾਂ ਕਿਹਾ ਕਿ ਜੇਕਰ ਲੋਕਤੰਤਰਿਕ ਢੰਗ ਨਾਲ ਵੋਟਾਂ ਰਾਹੀਂ ਜਾਂ ਸਰਵਸਮਤੀ ਨਾਲ ਬਿਨਾਂ ਕਿਸੇ ਲਾਲਚ ਡਰ ਭੈ ਤੋਂ ਪੰਚਾਇਤ ਚੁਣੀ ਜਾਵੇ ਤਾਂ ਪੰਚਾਇਤ ਵਿੱਚ ਏਕਤਾ ਮਜਬੂਤ ਹੋਵੇਗੀ ਕਿਉਂਕਿ ਏਕਤਾ ਵਿੱਚ ਹੀ ਆਪਸੀ ਭਾਈਚਾਰਾ ਮਜਬੂਤ ਬਣਾਈ ਰੱਖਿਆ ਜਾ ਸਕਦਾ। ਉਹਨਾਂ ਕਿਹਾ ਕਿ ਵੱਧ ਤੋਂ ਵੱਧ ਪਿੰਡਾਂ ਵਿੱਚ ਏਕਤਾ ਅਤੇ ਭਾਈਚਾਰੇ ਦਾ ਮਾਹੌਲ ਸਿਰਜਣ ਨੂੰ ਪਹਿਲ ਦਿੱਤੀ ਜਾਣੀ ਚਾਹੀਦੀ । ਉਹਨਾਂ ਕਿਹਾ ਕਿ ਜੇਕਰ ਪਿੰਡਾਂ ਵਿੱਚ ਏਕਤਾ ਭਾਈਚਾਰੇ ਦਾ ਮਾਹੌਲ ਜੋ ਸਿਰਜਿਆ ਜਾਵੇਗਾ ਤਾਂ ਉਸ ਦਾ ਅਸਰ ਆਉਣ ਵਾਲੀਆਂ ਵਿਧਾਨ ਸਭਾ ਅਤੇ ਸੰਸਦੀ ਚੋਣਾਂ ਵਿੱਚ ਵੀ ਪਵੇਗੀ ਤੇ ਨਾਲ ਹੀ ਤੇ ਪੰਜਾਬੀ ਏਕਤਾ ਮਜਬੂਤ ਹੋਵੇਗੀ । ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਮਨਮੋਹਣ ਸਿੰਘ ਮੁਕਾਰੋਂਪੁਰ, ਗੁਰਦੀਪ ਸਿੰਘ ਕੰਗ, ਯੂਥ ਆਗੂ ਗੁਰਦੀਪ ਸਿੰਘ ਨੌਲੱਖਾ ਅਤੇ ਹੋਰ ਆਗੂ ਵੀ ਹਾਜ਼ਰ ਸਨ ।
Punjab Bani 01 October,2024
ਭਾਰਤੀ ਜਨਤਾ ਪਾਰਟੀ ਪੰਜਾਬ ਦਾ ਪ੍ਰਤਿਨਿਧੀ ਮੰਡਲ ਸੂਬਾ ਚੋਣ ਕਮਿਸ਼ਨ ਨੂੰ ਪੰਚਾਇਤੀ ਚੋਣਾਂ ਦੇ ਸੰਦਰਭ ਤੇ ਮੰਗ ਪੱਤਰ ਤੇ ਦਿੱਤਾ ਗਿਆ
ਭਾਰਤੀ ਜਨਤਾ ਪਾਰਟੀ ਪੰਜਾਬ ਦਾ ਪ੍ਰਤਿਨਿਧੀ ਮੰਡਲ ਸੂਬਾ ਚੋਣ ਕਮਿਸ਼ਨ ਨੂੰ ਪੰਚਾਇਤੀ ਚੋਣਾਂ ਦੇ ਸੰਦਰਭ ਤੇ ਮੰਗ ਪੱਤਰ ਤੇ ਦਿੱਤਾ ਗਿਆ ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦਾ ਪ੍ਰਤਿਨਿਧੀ ਮੰਡਲ ਸੂਬਾ ਚੋਣ ਕਮਿਸ਼ਨ ਨੂੰ ਪੰਚਾਇਤੀ ਚੋਣਾਂ ਦੇ ਸੰਦਰਭ ਤੇ ਮੰਗ ਪੱਤਰ ਤੇ ਦਿੱਤਾ ਗਿਆ ਉਹਨਾਂ ਨੇ ਕਿਹਾ ਜਿਵੇਕਿ ਆਪ ਜੀ ਵੱਲੋਂ 15 ਅਕਤੂਬਰ 2024 ਨੂੰ ਪੰਜਾਬ ਅੰਦਰ ਪੰਚਾਇਤੀ ਚੋਣਾਂ ਹੋਈਆਂ ਤੈਅ ਹੋਈਆਂ ਹਨ, ਆਪ ਜੀ ਦੇ ਧਿਆਨ ਵਿੱਚ ਹੇਠ ਲਿਖੇ ਨੁਕਤੇ ਵਿਚਾਰਨ ਹਿਤ ਲਿਆਦੇ ਜਾਦੇ ਹਨ । 1. ਬਹੁਤ ਸਾਰੇ ਪਿੰਡਾ ਵਿੱਚ ਵੋਟਰ ਸੂਚੀਆਂ ਉਪਲੱਬਧ ਨਹੀ ਹਨ ਅਤੇ ਕਈ ਵੋਟਰਾਂ ਦੇ ਨਾਮ ਵੋਟਰਾ ਸੂਚੀਆਂ ਵਿੱਚ ਨਹੀ ਹਨ ਜੋ ਜਾਣ ਬੁਝ ਕੱਟੇ ਗਏ ਜਾਪਦੇ ਹਨ । ਬਹੁਤੇ ਪਿੰਡਾਂ ਵਿੱਚ 2023 ਦੀਆਂ ਵੋਟਰ ਸੂਚੀਆਂ ਵਰਤੋਂ ਵਿੱਚ ਲਿਆਦੀਆਂ ਗਈਆਂ ਹਨ ਜੋ ਕਿ ਗੈਰ ਵਾਜਬ ਹਨ। 2. ਖਦਸ਼ਾ ਹੈ ਕਿ ਰੂਲਿੰਗ ਪਾਰਟੀ ਵੱਲੋਂ ਨਾਮਜ਼ਾਦਗੀ ਕਾਗਜ਼ ਬਿਨਾ ਕਿਸੇ ਤਕਨੀਕੀ ਵਜ੍ਹਾ ਦੇ ਧੱਕੇ ਨਾਲ ਰੱਦ ਕੀਤੇ ਜਾ ਸਕਦੇ ਹਨ ਅਤੇ ਉਸ ਵੇਲੇ ਕਿਸੇ ਵੀ ਅਪੀਲ ਜਾ ਦਲੀਲ ਦਾ ਸਮਾਂ ਨਹੀ ਹੋਵੇਗਾ । ਇਸ ਲਈ ਸਮਾਂ ਰਹਿੰਦਿਆਂ ਪਾਰਦਰਸ਼ਤਾ ਅਤੇ ਇਨਸਾਫ ਨੂੰ ਮੁੱਖ ਰੱਖਦਿਆਂ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਜਾਣ 3. ਅਜਿਹੇ ਕੇਸ ਧਿਆਨ ਵਿੱਚ ਆਏ ਹਨ ਕਿ ਕਈ ਪਿੰਡਾਂ ਵਿੱਚ ਲਗਾਤਾਰ ਜਾਂ ਤਾਂ ਪੰਚਾਇਤਾਂ ਅਨੁਸੂਚਿਤ ਜਾਤੀਆਂ ਲਈ ਰਾਖਵੀਆਂ ਕਰ ਦਿੱਤੀਆਂ ਗਈਆਂ ਹਨ ਜਾਂ ਲਗਾਤਾਰ ਜਨਰਲ ਵਰਗ ਲਈ ਨੋਟੀਫਾਈ ਕਰ ਦਿੱਤੀਆਂ ਗਈਆਂ ਹਨ । ਇਹ ਵੀ ਧਿਆਨ ਵਿੱਚ ਆਇਆ ਹੈ ਕਿ ਰਾਤੋ ਰਾਤ ਬਿਨਾ ਵਜ੍ਹਾ ਪੰਚਾਇਤਾਂ ਦੀ ਨੋਟੀਫਿਕੇਸ਼ਨ ਵਿੱਚ ਰਾਖਵੇਂਕਰਨ ਨੂੰ ਲੈ ਕੇ ਫੇਰ ਬਦਲ ਕੀਤਾ ਗਿਆ ਹੈ ਅਤੇ ਅੱਗੋਂ ਵੀ ਹੋਣ ਦਾ ਖਦਸ਼ਾ ਹੈ । ਇਸ ਨੂੰ ਸਖਤੀ ਨਾਲ ਰੋਕਿਆ ਜਾਵੇ। 4. ਗ੍ਰਾਮ ਪੰਚਾਇਤ ਦੀਆਂ ਚੋਣਾਂ ਲੋਕਤੰਤਰ ਦੀ ਰੀਡ ਦੀ ਹੱਡੀ ਹਨ। ਉਮੀਦ ਕੀਤੀ ਜਾਦੀ ਹੈ ਕਿ ਅਨੁਸੂਚਿਤ ਜਾਤੀਆਂ ਲਈ ਰਾਖਵੀਆਂ ਕਰ ਦਿੱਤੀਆਂ ਗਈਆਂ ਹਨ ਜਾਂ ਲਗਾਤਾਰ ਜਨਰਲ ਵਰਗ ਲਈ ਨੋਟੀਫਾਈ ਕਰ ਦਿੱਤੀਆਂ ਗਈਆਂ ਹਨ । ਇਹ ਵੀ ਧਿਆਨ ਵਿੱਚ ਆਇਆ ਹੈ ਕਿ ਰਾਤੋ ਰਾਤ ਬਿਨਾ ਵਜ੍ਹਾ ਪੰਚਾਇਤਾਂ ਦੀ ਨੋਟੀਫਿਕੇਸ਼ਨ ਵਿੱਚ ਰਾਖਵੇਂਕਰਨ ਨੂੰ ਲੈ ਕੇ ਫੇਰ ਬਦਲ ਕੀਤਾ ਗਿਆ ਹੈ ਅਤੇ ਅੱਗੋਂ ਵੀ ਹੋਣ ਦਾ ਖਦਸ਼ਾ ਹੈ। ਇਸ ਨੂੰ ਸਖਤੀ ਨਾਲ ਰੋਕਿਆ ਜਾਵੇ। 4. ਗ੍ਰਾਮ ਪੰਚਾਇਤ ਦੀਆਂ ਚੋਣਾਂ ਲੋਕਤੰਤਰ ਦੀ ਰੀਡ ਦੀ ਹੱਡੀ ਹਨ। ਉਮੀਦ ਕੀਤੀ ਜਾਦੀ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਇਹਨਾਂ ਚੋਣਾਂ ਵਿੱਚ ਨਹੀ ਹੋਣ ਦਿੱਤੀ ਜਾਵੇਗੀ| ਆਪ ਜੀ ਨੂੰ ਬੇਨਤੀ ਕੀਤੀ ਜਾਦੀ ਹੈ ਕਿ ਗ੍ਰਾਮ ਪੰਚਾਇਤ ਚੋਣਾਂ ਨਿਰਪੱਖ ਅਤੇ ਇਮਾਨਦਾਰੀ, ਬਿਨਾ ਭੇਦਭਾਵ ਅਤੇ ਬਿਨਾ ਡਰ ਤੋਂ ਕਰਵਾਈਆਂ ਜਾਣ ਤਾਂ ਜੋ ਲੋਕਾਂ ਦਾ ਵਿਸ਼ਵਾਸ਼ ਲੋਕਤੰਤਰ ਵਿੱਚ ਬਣਿਆ ਰਹੇ| ਭਾਰਤੀ ਜਨਤਾ ਪਾਰਟੀ ਪੰਜਾਬ ਦਾ ਪ੍ਰਤਿਨਿਧੀ ਵਿੱਚ ਕੇ.ਡੀ ਭੰਡਾਰੀ, ਰਾਜੇਸ਼ ਬਾਘਾ, ਐਸ.ਆਰ. ਲੱਧੜ, ਜਤਿੰਦਰ ਮਿੱਤਲ, ਜੈ ਇੰਦਰ ਕੌਰ, ਜਗਦੀਪ ਸਿੰਘ ਨਕਈ, ਫਤਿਹ ਜੰਗ ਸਿੰਘ ਬਾਜਵਾ, ਸੂਰਜ ਭਾਰਤਵਾਜ, ਅਮਰਪਾਲ ਸਿੰਘ ਬੋਨੀ ਅਜਨਾਲਾ ਆਦਿ ਹਾਜਰ ਸਨ।
Punjab Bani 01 October,2024
ਪੰਚਾਇਤੀ ਚੋਣਾਂ ਲਈ ਕਾਗਜ਼ ਭਰਨ ਨੂੰ ਲੈ ਕੇ ਆਪ ਤੇ ਕਾਂਗਰਸੀ ਆਗੂ ਤੇ ਵਰਕਰ ਭਿੜੇ ਤੇ ਸਮਰਥਕਾਂ ਵਿਚਕਾਰ ਗੋਲੀਆਂ ਤੇ ਇੱਟਾਂ-ਰੋੜੇ ਤਕ ਚੱਲੇ
ਪੰਚਾਇਤੀ ਚੋਣਾਂ ਲਈ ਕਾਗਜ਼ ਭਰਨ ਨੂੰ ਲੈ ਕੇ ਆਪ ਤੇ ਕਾਂਗਰਸੀ ਆਗੂ ਤੇ ਵਰਕਰ ਭਿੜੇ ਤੇ ਸਮਰਥਕਾਂ ਵਿਚਕਾਰ ਗੋਲੀਆਂ ਤੇ ਇੱਟਾਂ-ਰੋੜੇ ਤਕ ਚੱਲੇ ਫਿਰੋਜ਼ਪੁਰ : ਪੰਜਾਬ ਦੇ ਸ਼ਹਿਰ ਫਿਰੋਜ਼ਪੁਰ ਦੇ ਜ਼ੀਰਾ `ਚ ਪੰਚਾਇਤੀ ਚੋਣਾਂ ਲਈ ਕਾਗਜ਼ ਭਰਨ ਨੂੰ ਲੈ ਕੇ ਆਪ ਤੇ ਕਾਂਗਰਸੀ ਆਗੂ ਤੇ ਵਰਕਰ ਭਿੜ ਗਏ ਤੇ ਸਮਰਥਕਾਂ ਵਿਚਕਾਰ ਗੋਲੀਆਂ ਤੇ ਇੱਟਾਂ-ਰੋੜੇ ਤਕ ਚੱਲ ਗਏ । ਇਸ ਦੌਰਾਨ ਜੀਰਾ ਦੇ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਜ਼ਖ਼ਮੀ ਹੋ ਗਏ। ਭੀੜ ਹਟਾਉਣ ਲਈ ਪੁਲਿਸ ਨੂੰ ਵੀ ਹਵਾਈ ਫਾਇਰ ਕਰਨੇ ਪਏ। ਵਿਧਾਨ ਸਭਾ ਹਲਕਾ ਜ਼ੀਰਾ ਵਿਖੇ ਪੰਚਾਇਤੀ ਚੋਣਾਂ `ਚ ਨਾਮਜ਼ਦਗੀਆਂ ਭਰਨ ਨੂੰ ਲੈ ਕੇ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਤੇ ਕਾਂਗਰਸੀ ਵਰਕਰ ਆਪਸ `ਚ ਭਿੜ ਗਏ। ਇਸ ਦੌਰਾਨ ਦੋਵਾਂ ਧਿਰਾਂ ਵੱਲੋਂ ਚਲਾਏ ਗਏ ਇੱਟਾਂ-ਰੋੜੇ ਤੇ ਗੋਲੀਬਾਰੀ `ਚ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਕੁਲਬੀਰ ਜ਼ੀਰਾ ਜ਼ਖ਼ਮੀ ਹੋ ਗਏ। ਇਸ ਮੌਕੇ ਪੁਲਿਸ ਵੱਲੋਂ ਬੜੀ ਮੁਸ਼ੱਕਤ ਨਾਲ ਮਾਹੌਲ ਨੂੰ ਕੰਟਰੋਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਖਬਰ ਲਿਖੇ ਜਾਣ ਤਕ ਮਾਹੌਲ ਤਣਾਅਪੂਰਨ ਹੀ ਬਣਿਆ ਹੋਇਆ ਹੈ । ਇਸ ਮੌਕੇ ਕੁਲਬੀਰ ਜ਼ੀਰਾ ਨੇ ਦੋਸ਼ ਲਗਾਏ ਕਿ ਸੱਤਾ ਦੇ ਨਸ਼ੇ `ਚ ਚੂਰ ਹਲਕਾ ਵਿਧਾਇਕ ਤੇ ਉਸਦੇ ਕ਼ਰਿੰਦਿਆਂ ਵੱਲੋਂ ਸ਼ਰੇਆਮ ਗੁੰਡਾਗਰਦੀ ਕੀਤੀ ਜਾ ਰਹੀ ਹੈ। ਹਾਲਾਤ ਇਹ ਬਣੇ ਹੋਏ ਹਨ ਕਿ ਕਾਂਗਰਸੀ ਉਮੀਦਵਾਰਾਂ ਨੂੰ ਸਰਪੰਚੀ ਤੇ ਪੰਚੀ ਦੇ ਐਨਓਸੀ ਤੇ ਦੂਜੇ ਕਾਗਜ਼ ਮੁਹਈਆ ਨਹੀਂ ਕਰਵਾਏ ਜਾ ਰਹੇ ਹਨ ।
Punjab Bani 01 October,2024
ਪੰਜਾਬ ਸਰਕਾਰ ਕੀਤਾ ਪੰਚਾਇਤੀ ਚੋਣਾਂ ਵਿਚ ਮਹਿਲਾਵਾਂ ਨੂੰ 50 ਫੀਸਦੀ ਸੀਟਾਂ ਰਾਖਵੀਆਂ ਕਰਨ ਦਾ ਫ਼ੈਸਲਾ
ਪੰਜਾਬ ਸਰਕਾਰ ਕੀਤਾ ਪੰਚਾਇਤੀ ਚੋਣਾਂ ਵਿਚ ਮਹਿਲਾਵਾਂ ਨੂੰ 50 ਫੀਸਦੀ ਸੀਟਾਂ ਰਾਖਵੀਆਂ ਕਰਨ ਦਾ ਫ਼ੈਸਲਾ ਚੰਡੀਗੜ੍ਹ : ਪੰਜਾਬ ਵਿਚ ਹੋਣ ਵਾਲੀਆਂ ਪੰਚਾਇਤਾਂ ਦੌਰਾਨ ਪੰਜਾਬ ਸਰਕਾਰ ਨੇ ਸੂਬੇ ਦੀ ਔਰਤਾਂ ਲਈ ਵੱਡਾ ਫ਼ੈਸਲਾ ਲੈਂਦਿਆਂ ਚੋਣਾਂ ਵਿਚ ਬੀਬੀ ਲਈ 50 ਫੀਸਦ ਸੀਟਾਂ ਰਾਖਵੀਆਂ ਰੱਖੀਆਂ ਹਨ। ਸਰਕਾਰ ਦੇ ਇਸ ਫ਼ੈਸਲੇ ਦਾ ਪੰਜਾਬ ਦੀਆਂ ਮਹਿਲਾਵਾਂ ਵਲੋਂ ਸਵਾਗਤ ਕੀਤਾ ਜਾ ਰਿਹਾ ਹੈ। ਮਹਿਲਾਵਾਂ ਦਾ ਕਹਿਣਾ ਹੈ ਕਿ ਹਰ ਖ਼ੇਤਰ `ਚ ਉਹ ਸਫ਼ਲਤਾ ਹਾਸਿਲ ਕਰ ਰਹੀਆਂ ਹਨ, ਲਿਹਾਜ਼ਾ ਪੰਜਾਬ ਸਰਕਾਰ ਦਾ ਇਹ ਕਦਮ ਸ਼ਲਾਘਾਯੋਗ ਹੈ। ਸੂਤਰਾਂ ਮੁਤਾਬਕ ਇਕੱਲੇ ਜਲੰਧਰ ਜ਼ਿਲ੍ਹੇ ਦੇ 950 ਦੇ ਕਰੀਬ ਪਿੰਡ ਹਨ ਤੇ ਲਗਪਗ ਅੱਧੇ ਪਿੰਡਾਂ ਵਿਚ ਔਰਤਾਂ ਹੀ ਸਰਪੰਚ ਬਣਨਗੀਆਂ। ਔਰਤਾਂ ਲਈ 50 ਫੀਸਦ ਰਾਖਵਾਂਕਰਨ ਕੀਤੇ ਜਾਣ ਕਾਰਨ ਔਰਤ ਲੀਡਰਾਂ ਦੀ ਘਾਟ ਪਿੰਡਾਂ ਵਿਚ ਰੜਕਣ ਲੱਗ ਪਈ ਹੈ। ਜਲੰਧਰ ਪੂਰਬੀ ਬਲਾਕ ਵਿਚ 78 ਪਿੰਡ ਹਨ, ਇਨ੍ਹਾਂ ’ਚੋਂ 22 ਪਿੰਡ ਐੱਸਸੀ ਭਾਈਚਾਰੇ ਲਈ ਰਾਖਵੇਂ ਹਨ ਅਤੇ 22 ਪਿੰਡ ਹੀ ਐੱਸਸੀ ਭਾਈਚਾਰੇ ਦੀਆਂ ਔਰਤਾਂ ਲਈ ਰਾਖਵੇਂ ਹਨ। ਜਨਰਲ ਵਰਗ ਦੀਆਂ ਔਰਤਾਂ ਲਈ ਵੀ 17 ਪਿੰਡਾਂ ਰਾਖਵੇਂ ਰੱਖੇ ਗਏ ਹਨ। ਬਾਕੀ ਬਚੇ 17 ਪਿੰਡ ਜਨਰਲ ਵਰਗ ਲਈ ਹਨ।
Punjab Bani 01 October,2024
ਜਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ
ਜਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਫਤਹਿਗੜ੍ਹ ਸਾਹਿਬ : ਪੰਜਾਬ ਵਿੱਚ 15 ਅਕਤੂਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਜਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਸਰਪੰਚੀ ਦੀ ਚੋਣ ਲਈ ਬੋਲੀ ਨਾ ਹੋਣ ਦੀ ਸਿ਼ਕਾਇਤ ਕੀਤੀ ਹੈ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਡੇਰਾ ਬਾਬਾ ਨਾਨਕ ਦੇ ਸਰਪੰਚ ਦੀ ਚੋਣ ਲਈ 2 ਕਰੋੜ ਰੁਪਏ ਦੀ ਰਿਸ਼ਵਤ ਲੈਣ ਅਤੇ ਹੋਰ ਥਾਵਾਂ `ਤੇ ਸਰਪੰਚ ਦੇ ਮਾਮਲੇ ਸਾਹਮਣੇ ਆਏ ਹਨ, ਜੋ ਵਾਇਰਲ ਹੋ ਰਹੇ ਹਨ।ਧਾਰਨੀ ਨੇ ਕਿਹਾ ਕਿ ਜੇਕਰ ਇਸ ਤਰ੍ਹਾਂ ਸਰਪੰਚਾਂ ਨੂੰ ਪੈਸੇ ਦੇ ਕੇ ਖਰੀਦਿਆ ਜਾ ਰਿਹਾ ਹੈ ਤਾਂ ਲੋਕਤੰਤਰ ਦਾ ਕਤਲ ਹੋ ਗਿਆ ਹੈ ਅਤੇ ਜਿਹੜੇ ਲੋਕ ਸਰਪੰਚ ਦੇ ਅਹੁਦੇ ਲਈ ਯੋਗ ਹਨ, ਉਨ੍ਹਾਂ ਨੂੰ ਭਵਿੱਖ ਵਿੱਚ ਮੌਕਾ ਨਹੀਂ ਮਿਲੇਗਾ, ਕਿਉਂਕਿ ਪੈਸੇ ਨਾਲ ਲੋਕ ਸਰਪੰਚ ਬਣ ਸਕਦੇ ਹਨ, ਲੰਬੜਦਾਰ ਵੀ ਪੈਸੇ ਦੇ ਆਧਾਰ `ਤੇ ਖਰੀਦ ਸਕਦੇ ਹਨ।ਧਾਰਨੀ ਨੇ ਕਿਹਾ ਕਿ ਉਨ੍ਹਾਂ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਇਸ ਪਾਸੇ ਧਿਆਨ ਦੇਣ ਦੀ ਅਪੀਲ ਕੀਤੀ ਹੈ ਤਾਂ ਜੋ ਯੋਗ ਉਮੀਦਵਾਰ ਚੋਣ ਲੜ ਸਕਣ ਅਤੇ ਲੋਕਤੰਤਰ ਨੂੰ ਬਚਾਇਆ ਜਾ ਸਕੇ। ਧਾਰਨੀ ਨੇ ਕਿਹਾ ਕਿ ਜੇਕਰ ਅੱਜ ਹੀ ਇਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇ ਤਾਂ ਚੰਗਾ ਹੋਵੇਗਾ, ਨਹੀਂ ਤਾਂ ਆਉਣ ਵਾਲੀਆਂ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਵਿਚ ਅਜਿਹੀਆਂ ਹੀ ਬੋਲੀ ਲਗਾ ਕੇ ਵਿਧਾਇਕ ਅਤੇ ਸੰਸਦ ਮੈਂਬਰ ਚੁਣੇ ਜਾਣਗੇ ।
Punjab Bani 01 October,2024
ਸਰਪੰਚੀ ਦੇ ਅਹੁਦਿਆਂ ਲਈ 15 ਅਤੇ ਪੰਚਾਂ ਦੇ ਅਹੁਦੇ ਲਈ 16 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ
ਸਰਪੰਚੀ ਦੇ ਅਹੁਦਿਆਂ ਲਈ 15 ਅਤੇ ਪੰਚਾਂ ਦੇ ਅਹੁਦੇ ਲਈ 16 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਐਸ. ਏ. ਐਸ. ਨਗਰ : ਪੰਜਾਬ ਵਿਚ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦੇ ਦੂਜੇ ਦਿਨ ਸੋਮਵਾਰ ਨੂੰ ਐਸ.ਏ.ਐਸ.ਨਗਰ ਜ਼ਿਲ੍ਹੇ ਵਿੱਚ ਕੁੱਲ 15 ਉਮੀਦਵਾਰਾਂ ਨੇ ਸਰਪੰਚੀ ਦੇ ਅਹੁਦਿਆਂ ਲਈ ਜਦੋਂ ਕਿ 16 ਉਮੀਦਵਾਰਾਂ ਨੇ ਪੰਚੀ ਦੇ ਅਹੁਦਿਆਂ ਲਈ ਨਾਮਜ਼ਦਗੀਆਂ ਦਾਖਲ ਕੀਤੀਆਂ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਨਾਮਜ਼ਦਗੀਆਂ ਦੀ ਬਲਾਕ-ਵਾਰ ਵੰਡ ਵਿੱਚ ਮੋਹਾਲੀ ਬਲਾਕ ਵਿੱਚ ਸਰਪੰਚ ਲਈ ਇੱਕ ਨਾਮਜ਼ਦਗੀ, ਖਰੜ ਬਲਾਕ ਵਿੱਚ ਸਰਪੰਚਾਂ ਲਈ ਦੋ ਅਤੇ ਪੰਚਾਂ ਲਈ ਸੱਤ ਨਾਮਜ਼ਦਗੀਆਂ ਸ਼ਾਮਲ ਹਨ। ਡੇਰਾਬੱਸੀ ਬਲਾਕ ਵਿੱਚ ਸਰਪੰਚਾਂ ਲਈ 9 ਅਤੇ ਪੰਚਾਂ ਲਈ ਚਾਰ ਨਾਮਜ਼ਦਗੀਆਂ ਅਤੇ ਮਾਜਰੀ ਬਲਾਕ ਵਿੱਚ ਸਰਪੰਚਾਂ ਲਈ ਤਿੰਨ ਅਤੇ ਪੰਚਾਂ ਲਈ ਪੰਜ ਨਾਮਜ਼ਦਗੀਆਂ ਦਾਖ਼ਲ ਹੋਈਆਂ ਹਨ।ਉਨ੍ਹਾਂ ਦੱਸਿਆ ਕਿ ਗ੍ਰਾਮ ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 4 ਅਕਤੂਬਰ ਹੈ ।
Punjab Bani 30 September,2024
ਬੀ ਡੀ ਪੀ ਓ ਦਫਤਰ ਨਾਭਾ ਐਤਵਾਰ ਨੂੰ ਵੀ ਖੁਲਿਆ -ਚੋਣ ਲੜਨ ਵਾਲੇ ਉਮੀਦਵਾਰਾਂ ਨੇ ਬੀ ਡੀ ਪੀ ਓ ਬਲਜੀਤ ਕੋਰ ਖਾਲਸਾ ਸਮੇਤ ਸਮੁਹ ਸਟਾਫ ਦੀ ਕੀਤੀ ਸਰਾਹਨਾ
ਬੀ ਡੀ ਪੀ ਓ ਦਫਤਰ ਨਾਭਾ ਐਤਵਾਰ ਨੂੰ ਵੀ ਖੁਲਿਆ ਚੋਣ ਲੜਨ ਵਾਲੇ ਉਮੀਦਵਾਰਾਂ ਨੇ ਬੀ ਡੀ ਪੀ ਓ ਬਲਜੀਤ ਕੋਰ ਖਾਲਸਾ ਸਮੇਤ ਸਮੁਹ ਸਟਾਫ ਦੀ ਕੀਤੀ ਸਰਾਹਨਾ ਨਾਭਾ : ਪੰਜਾਬ ਵਿੱਚ ਪੰਚਾਇਤੀ ਚੋਣਾਂ ਲਈ ਨਾਮਜਦਗੀਆ ਦਾਖਲ ਕਰਨ ਦੀਆਂ ਤਰੀਕਾਂ ਦਰਮਿਆਨ ਛੁੱਟੀਆਂ ਆਉਣ ਕਾਰਨ ਸਰਪੰਚੀ ਤੇ ਪੰਚੀ ਦੀ ਚੋਣ ਲੜਨ ਵਾਲੇ ਚਾਹਵਾਨਾਂ ਅੰਦਰ ਹਫੜਾ ਦਫੜੀ ਮੱਚੀ ਹੋਈ ਹੈ ਕਿਉਂਕਿ ਕਾਗਜ਼ ਭਰਨ ਲਈ ਉਮੀਦਵਾਰਾਂ ਨੂੰ ਐਨ ਓ ਸੀ ਸਮੇਤ ਕਈ ਤਰਾਂ ਦੇ ਡਾਕੂਮੈਂਟ ਪੂਰੇ ਕਰਨੇ ਹੁੰਦੇ ਹਨ ਛੁੱਟੀਆਂ ਕਾਰਨ ਸਮੇਂ ਦੀ ਘਾਟ ਕਾਰਨ ਉਮੀਦਵਾਰਾਂ ਨੂੰ ਖੱਜਲ ਖ਼ੁਆਰੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਉੱਥੇ ਬੀਡੀਪੀਓ ਦਫ਼ਤਰ ਨਾਭਾ ਵਿਖੇ ਬੀ ਡੀ ਪੀ ਓ ਬਲਜੀਤ ਕੋਰ ਖਾਲਸਾ ਸਮੇਤ ਸਾਰਾ ਸਟਾਫ ਐਤਵਾਰ ਨੂੰ ਵੀ ਤਾਇਨਾਤ ਰਿਹਾ ਤੇ ਚੋਣ ਲੜਨ ਵਾਲੇ ਉਮੀਦਵਾਰਾਂ ਨੂੰ ਲੋੜੀਂਦੇ ਕਾਗਜ਼ਾਤ ਮਹੁਈਆ ਕਰਵਾਏ ਗਏ ਜ਼ੋ ਅਪਣੇ ਆਪ ਵਿੱਚ ਇੱਕ ਮਿਸਾਲ ਹੈ ਬੀ ਡੀ ਪੀ ਓ ਦਫਤਰ ਦੀ ਚੰਗੀ ਕਾਰਗੁਜ਼ਾਰੀ ਤੇ ਖੁਸ਼ੀ ਮਹਿਸੁਸ ਕਰਦਿਆ ਜਿਲਾ ਚੈਅਰਮੈਨ ਐਸ ਸੀ ਡਿਪਾਰਮੈਟ ਕਾਗਰਸ ਕੁਲਵਿੰਦਰ ਸਿੰਘ ਸੁੱਖੇਵਾਲ ਸਮੇਤ ਵੱਡੀ ਗਿਣਤੀ ਚ ਚੋਣ ਲੜਨ ਦੇ ਇਛੁੱਕ ਲੋਕਾਂ ਵਲੋ ਐਤਵਾਰ ਨੂੰ ਦਫ਼ਤਰ ਲਗਾਉਣ ਤੇ ਬੀ ਡੀ ਪੀ ਓ ਬਲਜੀਤ ਕੋਰ ਖਾਲਸਾ ਤੇ ਸਮੁਹ ਸਟਾਫ ਦੀ ਸਰਾਹਨਾ ਕੀਤੀ ਉਨਾਂ ਕਿਹਾ ਬੀ ਡੀ ਪੀ ਓ ਵਲੋਂ ਕੀਤੇ ਇਸ ਉੱਦਮ ਸਦਕਾ ਚੋਣ ਲੜਨ ਵਾਲੇ ਉਮੀਦਵਾਰਾਂ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਹੀ ਕਰਨਾ ਪਿਆ ਜਿਸ ਦੀ ਉੱਚ ਅਧਿਕਾਰੀ ਵਲੋ ਵੀ ਚਰਚਾ ਕੀਤੀ ਗਈ
Punjab Bani 29 September,2024
ਜ਼ਿਲ੍ਹਾ ਮੈਜਿਸਟਰੇਟ ਸੰਦੀਪ ਰਿਸ਼ੀ ਵੱਲੋਂ ਮਨਾਹੀ ਹੁਕਮ ਜਾਰੀ
' ਗ੍ਰਾਮ ਪੰਚਾਇਤ ਚੋਣਾਂ :2024' ਜ਼ਿਲ੍ਹਾ ਮੈਜਿਸਟਰੇਟ ਸੰਦੀਪ ਰਿਸ਼ੀ ਵੱਲੋਂ ਮਨਾਹੀ ਹੁਕਮ ਜਾਰੀ ਜ਼ਿਲ੍ਹਾ ਸੰਗਰੂਰ ਦੇ ਲਾਇਸੰਸੀ ਅਸਲਾ ਧਾਰੀ ਆਪਣਾ ਅਸਲਾ ਚੋਣ ਜਾਬਤੇ ਦੌਰਾਨ ਨਾਲ ਲੈ ਕੇ ਨਹੀਂ ਘੁੰਮਣਗੇ - ਜ਼ਿਲ੍ਹਾ ਮੈਜਿਸਟਰੇਟ ਸੰਗਰੂਰ, 28 ਸਤੰਬਰ : ਪੰਜਾਬ ਰਾਜ ਵਿੱਚ ਗ੍ਰਾਮ ਪੰਚਾਇਤ ਚੋਣਾਂ-2024 ਮਿਤੀ 15.10.2024 ਨੂੰ ਹੋਣੀਆਂ ਨਿਸ਼ਚਿਤ ਹੋਈਆਂ ਹਨ। ਇਸ ਲਈ ਗ੍ਰਾਮ ਪੰਚਾਇਤ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਅਮਨ ਤੇ ਕਾਨੂੰਨ ਨੂੰ ਕਾਇਮ ਰੱਖਣ, ਲੋਕ ਹਿੱਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਅਤੇ ਹੋਣ ਵਾਲੀਆਂ ਚੋਣਾਂ ਨੂੰ ਸੁਚੱਜੇ ਤੇ ਸ਼ਾਂਤਮਈ ਢੰਗ ਨਾਲ ਨੇਪਰੇ ਚੜਾਉਣ ਲਈ ਜ਼ਿਲ੍ਹਾ ਮੈਜਿਸਟਰੇਟ ਸੰਦੀਪ ਰਿਸ਼ੀ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸੰਗਰੂਰ ਵਿੱਚ ਗ੍ਰਾਮ ਪੰਚਾਇਤਾਂ ਦੀ ਚੋਣ ਪ੍ਰਕਿਰਿਆ ਨੂੰ ਸ਼ਾਂਤੀ ਪੂਰਵਕ ਤਰੀਕੇ ਨਾਲ ਮੁਕੰਮਲ ਕਰਵਾਉਣ ਲਈ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਵੱਲੋਂ ਜਾਰੀ ਇਹਨਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਸੰਗਰੂਰ ਦੇ ਲਾਇਸੰਸੀ ਅਸਲਾ ਧਾਰੀ ਆਪਣਾ ਅਸਲਾ ਚੋਣ ਜਾਬਤੇ ਦੌਰਾਨ ਨਾਲ ਲੈ ਕੇ ਨਹੀਂ ਘੁੰਮਣਗੇ। ਇਹਨਾਂ ਹੁਕਮਾਂ ਦੀ ਪਾਲਣਾ ਨਾ ਕਰਨ ਜਾਂ ਉਲੰਘਣਾ ਕਰਨ 'ਤੇ ਬੀ ਐਨ ਐਸ ਸੈਕਸ਼ਨ 223 ਆਫ਼ ਦਿ ਭਾਰਤੀਯ ਨਿਆਂਯ ਸੰਹਿਤਾ 2023 ਅਤੇ ਹੋਰ ਸਬੰਧਤ ਕਾਨੂੰਨਾਂ ਦੇ ਤਹਿਤ ਕਾਰਵਾਈ ਕੀਤੀ ਜਾਵੇਗੀ । ਇਹ ਮਨਾਹੀ ਹੁਕਮ 27 ਸਤੰਬਰ ਤੋਂ 18 ਅਕਤੂਬਰ ਤੱਕ ਜਾਰੀ ਰਹਿਣਗੇ।
Punjab Bani 28 September,2024
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਅਸਲਾ ਧਾਰਕਾਂ ਨੂੰ ਅਸਲਾ ਜਮ੍ਹਾਂ ਕਰਵਾਉਣ ਦੇ ਆਦੇਸ਼
'ਗ੍ਰਾਮ ਪੰਚਾਇਤ ਚੋਣਾਂ-2024' ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਅਸਲਾ ਧਾਰਕਾਂ ਨੂੰ ਅਸਲਾ ਜਮ੍ਹਾਂ ਕਰਵਾਉਣ ਦੇ ਆਦੇਸ਼ -ਪਟਿਆਲਾ ਜ਼ਿਲ੍ਹੇ ਦੇ ਸਾਰੇ ਅਸਲਾ ਧਾਰਕ 29 ਸਤੰਬਰ 2024 ਤੱਕ ਆਪਣਾ ਅਸਲਾ ਲਾਜਮੀ ਜਮ੍ਹਾ ਕਰਵਾਉਣ-ਇਸ਼ਾ ਸਿੰਗਲ -ਚੋਣ ਜਾਬਤੇ ਦੌਰਾਨ ਆਪਣਾ ਅਸਲਾ ਨਾਲ ਲੈਕੇ ਨਹੀਂ ਘੁੰਮਣਗੇ ਲਾਇਸੰਸੀ ਅਸਲਾ ਧਾਰਕ ਪਟਿਆਲਾ : 15 ਅਕਤੂਬਰ ਨੂੰ ਹੋਣ ਵਾਲੀਆਂ ਗ੍ਰਾਮ ਪੰਚਾਇਤ ਚੋਣਾਂ ਦੇ ਸਬੰਧੀਂ ਰਾਜ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਅਮਨ ਕਾਨੂੰਨ ਕਾਇਮ ਰੱਖਣ ਲਈ ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਇਸ਼ਾ ਸਿੰਗਲ ਨੇ ਪਟਿਆਲਾ ਜ਼ਿਲ੍ਹੇ ਦੇ ਸਮੂਹ ਅਸਲਾ ਧਾਰਕਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਆਪਣਾ ਲਾਇਸੈਂਸੀ ਅਸਲਾ 29 ਸਤੰਬਰ 2024 ਤੱਕ ਹਰ ਹਾਲਤ ਵਿੱਚ ਸਬੰਧਤ ਥਾਣਿਆਂ ਜਾਂ ਅਸਲਾ ਡੀਲਰਾਂ ਪਾਸ ਜਮ੍ਹਾਂ ਕਰਵਾਉਣ। ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ 18 ਅਕਤੂਬਰ 2024 ਤੱਕ ਲਾਗੂ ਹੋਣ ਵਾਲੇ ਇੱਕ ਤਰਫ਼ਾ ਹੁਕਮ ਜਾਰੀ ਕਰਦਿਆਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੇ ਸਮੂਹ ਅਸਲਾ ਧਾਰਕ ਗ੍ਰਾਮ ਪੰਚਾਇਤ ਚੋਣ ਅਮਲ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਇਹ ਹੁਕਮ ਜਾਰੀ ਕੀਤੇ ਹਨ। ਇਸੇ ਤਰ੍ਹਾਂ ਦੂਜੇ ਹੁਕਮਾਂ ਵਿੱਚ ਏ.ਡੀ.ਸੀ. ਨੇ ਚੋਣ ਪ੍ਰਕ੍ਰਿਆ ਨੂੰ ਸ਼ਾਤੀ ਪੂਰਵਕ ਕਰਵਾਉਣ ਲਈ ਪਟਿਆਲਾ ਜ਼ਿਲ੍ਹੇ ਦੇ ਲਾਇਸੰਸੀ ਅਸਲਾ ਧਾਰਕਾਂ ਨੂੰ ਆਪਣਾ ਅਸਲਾ ਚੋਣ ਜਾਬਤੇ ਦੌਰਾਨ ਨਾਲ ਲੈਕੇ ਘੁੰਮਣ 'ਤੇ ਪਾਬੰਦੀ ਵੀ ਲਗਾਈ ਹੈ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਰੁੱਧ ਬੀ.ਐਨ.ਐਸ. ਸੈਕਸ਼ਨ 223 ਆਫ਼ ਭਾਰਤੀ ਨਿਆਂਇ ਸੰਹਿਤਾ 2023 ਅਤੇ ਹੋਰ ਸਬੰਧਤ ਕਾਨੂੰਨਾਂ ਦੇ ਤਹਿਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਸਲੇ ਸਮੇਤ ਸਕਿਉਰਿਟੀ ਗਾਰਡ ਦੀ ਨੌਕਰੀ ਕਰਨ ਵਾਲੇ ਵਿਅਕਤੀ ਨੂੰ ਆਪਣਾ ਅਸਲਾ ਜਮ੍ਹਾਂ ਕਰਵਾਉਣ ਤੋਂ ਛੂਟ ਇਸ ਸ਼ਰਤ 'ਤੇ ਮਿਲੇਗੀ ਕਿ ਉਹ ਆਪਣੇ ਇੰਸਟੀਚਿਊਟ, ਅਦਾਰੇ ਜਾਂ ਮਾਲਕ ਤੋਂ ਤਸਦੀਕਸ਼ੁਦਾ ਸਰਟੀਫਿਕੇਟ, ਲੈਟਰ ਹੈਡ 'ਤੇ ਨੇੜਲੇ ਥਾਣੇ ਵਿੱਚ ਜਮ੍ਹਾਂ ਕਰਵਾਉਣਗੇ। ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਜ, ਬਾਵਰਦੀ ਪੁਲਿਸ ਕਰਮਚਾਰੀਆਂ ਅਤੇ ਬੈਂਕਾਂ 'ਚ ਗਾਰਡ ਦੀ ਨੌਕਰੀ ਕਰਦੇ ਕਰਮਚਾਰੀਆਂ 'ਤੇ ਲਾਗੂ ਨਹੀਂ ਹੋਣਗੇ।
Punjab Bani 28 September,2024
ਪੰਚਾਇਤੀ ਚੋਣ ਅਮਲ ਨੂੰ ਨਿਰਪੱਖਤਾ, ਪਾਰਦਰਸ਼ਤਾ ਤੇ ਅਮਨ-ਅਮਾਨ ਨਾਲ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਇਆ ਜਾਵੇਗਾ : ਡੀ.ਸੀ. ਤੇ ਐਸ.ਐਸ.ਪੀ.
ਗ੍ਰਾਮ ਪੰਚਾਇਤ ਚੋਣਾਂ-2024 ਪੰਚਾਇਤੀ ਚੋਣ ਅਮਲ ਨੂੰ ਨਿਰਪੱਖਤਾ, ਪਾਰਦਰਸ਼ਤਾ ਤੇ ਅਮਨ-ਅਮਾਨ ਨਾਲ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਇਆ ਜਾਵੇਗਾ : ਡੀ.ਸੀ. ਤੇ ਐਸ.ਐਸ.ਪੀ. - ਐਸ.ਡੀ.ਐਮਜ਼ ਤੇ ਡੀ.ਐਸ.ਪੀਜ਼ ਨਾਲ ਬੈਠਕ ਮੌਕੇ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਸਖ਼ਤੀ ਨਾਲ ਕਰਨ ਦੀ ਹਦਾਇਤ -ਕਿਹਾ, ਚੋਣ ਪ੍ਰਕ੍ਰਿਆ ਸੁਤੰਤਰ ਢੰਗ ਨਾਲ ਨੇਪਰੇ ਚੜ੍ਹਾਉਣ 'ਚ ਕੋਈ ਅਣਗਹਿਲੀ ਨਾ ਵਰਤੀ ਜਾਵੇ ਪਟਿਆਲਾ : 15 ਅਕਤੂਬਰ ਨੂੰ ਗ੍ਰਾਮ ਪੰਚਾਇਤਾਂ ਦੀਆਂ ਹੋਣ ਵਾਲੀਆਂ ਆਮ ਚੋਣਾਂ ਦੇ ਮੱਦੇਨਜ਼ਰ ਚੋਣ ਅਮਲ ਪੂਰੀ ਨਿਰਪੱਖਤਾ, ਪਾਰਦਰਸ਼ਤਾ ਤੇ ਨਿਰਵਿਘਨਤਾ ਨਾਲ ਨੇਪਰੇ ਚਾੜਨ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਅੱਜ ਐਸ.ਪੀ. ਮੁਹੰਮਦ ਸਰਫ਼ਰਾਜ ਆਲਮ ਤੇ ਏ.ਡੀ.ਸੀ. ਦਿਹਾਤੀ ਵਿਕਾਸ ਅਨੁਪ੍ਰਿਤਾ ਜੌਹਲ ਸਮੇਤ ਸਮੂਹ ਸਬ ਡਵੀਜਨਾਂ ਦੇ ਐਸ.ਡੀ.ਐਮਜ਼ ਤੇ ਡੀ.ਐਸ.ਪੀਜ਼ ਨਾਲ ਇੱਕ ਅਹਿਮ ਬੈਠਕ ਕੀਤੀ। ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਨੇ ਕਿਹਾ ਕਿ ਚੋਣ ਅਮਲ ਨੂੰ ਨਿਰਪੱਖਤਾ, ਪਾਰਦਰਸ਼ਤਾ ਤੇ ਅਮਨ-ਅਮਾਨ ਨਾਲ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਇਆ ਜਾਵੇਗਾ । ਪੰਚਾਇਤੀ ਚੋਣਾਂ ਲਈ ਸੁਰੱਖਿਆ ਸਮੇਤ ਹੋਰ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਇਸ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਪਟਿਆਲਾ ਜ਼ਿਲ੍ਹੇ ਵਿੱਚ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਆਦਰਸ਼ ਚੋਣ ਜਾਬਤੇ ਦੀ ਪਾਲਣਾ ਸਖ਼ਤੀ ਨਾਲ ਕੀਤੀ ਜਾਣੀ ਵੀ ਯਕੀਨੀ ਬਣਾਈ ਜਾਵੇ। ਡਾ. ਪ੍ਰੀਤੀ ਯਾਦਵ ਅਤੇ ਡਾ. ਨਾਨਕ ਸਿੰਘ ਨੇ ਕਿਹਾ ਕਿ ਇਹ ਚੋਣਾਂ ਆਜ਼ਾਦਾਨਾ, ਨਿਰਪੱਖ ਤੇ ਪੂਰੀ ਪਾਰਦਸ਼ਤਾ ਨਾਲ ਕਰਵਾਉਣੀਆਂ ਯਕੀਨੀ ਬਨਾਉਣ ਲਈ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਨਿਯਮਾਂ ਦੀ ਇੰਨ ਬਿੰਨ ਪਾਲਣਾ ਸਖ਼ਤੀ ਨਾਲ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਲੋਕਾਂ ਦਾ ਚੋਣ ਪ੍ਰਕ੍ਰਿਆ ਤੇ ਲੋਕਤੰਤਰ 'ਚ ਵਿਸ਼ਵਾਸ਼ ਬਹਾਲ ਰਹੇ ਇਸ ਲਈ ਸਮੂਹ ਅਧਿਕਾਰੀ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣੀ ਯਕੀਨੀ ਬਣਾਉਣ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸੇ ਵੀ ਕਿਸਮ ਦੀ ਸ਼ਿਕਾਇਤ ਮਿਲਣ 'ਤੇ ਸ਼ਿਕਾਇਤ ਤੁਰੰਤ ਕਾਰਵਾਈ ਕਰਕੇ ਰਿਪੋਰਟ ਦਿੱਤੀ ਜਾਵੇ। ਉਨ੍ਹਾਂ ਨੇ ਐਸ.ਡੀ.ਐਮਜ਼ ਤੇ ਡੀ.ਐਸ.ਪੀਜ਼ ਨੂੰ ਆਪਸੀ ਤਾਲਮੇਲ ਨਾਲ ਆਪਣੀ ਜਿੰਮੇਵਾਰੀ ਨਿਭਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ । ਉਨ੍ਹਾਂ ਕਿਹਾ ਕਿ ਚੋਣ ਅਮਲ ਨਿਰਵਿਘਨਤਾ ਸਹਿਤ ਨੇਪਰੇ ਚੜ੍ਹਾਉਣ ਲਈ ਚੋਣ ਅਮਲੇ ਦੀਆਂ ਰਿਹਰਸਲਾਂ ਕਰਵਾਉਣ ਸਮੇਤ ਵੋਟਾਂ ਪੁਆਉਣ ਦੇ ਪ੍ਰਬੰਧ ਮੁਕੰਮਲ ਹਨ ।
Punjab Bani 28 September,2024
ਗ੍ਰਾਮ ਪੰਚਾਇਤ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਸ਼ੁਰੂ - ਸੰਦੀਪ ਰਿਸ਼ੀ
ਗ੍ਰਾਮ ਪੰਚਾਇਤ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਸ਼ੁਰੂ - ਸੰਦੀਪ ਰਿਸ਼ੀ 4 ਅਕਤੂਬਰ ਤੱਕ ਪ੍ਰਾਪਤ ਕੀਤੇ ਜਾਣਗੇ ਨਾਮਜ਼ਦਗੀ ਪੱਤਰ ਜ਼ਿਲ੍ਹਾ ਸੰਗਰੂਰ ਵਿੱਚ 6 ਲੱਖ 84 ਹਜ਼ਾਰ 442 ਵੋਟਰ ਕਰਨਗੇ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ, 15 ਅਕਤੂਬਰ ਨੂੰ ਪੈਣਗੀਆਂ ਵੋਟਾਂ ਲੋਕਾਂ ਦੀ ਸੁਵਿਧਾ ਲਈ ਵੱਖ-ਵੱਖ ਸੂਚੀਆਂ ਐਨਆਈਸੀ ਦੀ ਵੈਬਸਾਈਟ https;//sangrur.nic.in ਉੱਤੇ ਵੀ ਉਪਲਬਧ ਸੰਗਰੂਰ, : ਜ਼ਿਲ੍ਹਾ ਚੋਣਕਾਰ ਅਫ਼ਸਰ ਸੰਦੀਪ ਰਿਸ਼ੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਚੋਣ ਕਮਿਸ਼ਨ,ਪੰਜਾਬ,ਚੰਡੀਗੜ੍ਹ ਵੱਲੋਂ ਜਿਲ੍ਹੇ ਵਿੱਚ ਗ੍ਰਾਮ ਪੰਚਾਇਤ ਚੋਣਾ ਕਰਾਉਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ ਜਿਸ ਤਹਿਤ ਅੱਜ ਤੋਂ ਨਾਮਜਦਗੀ ਪੱਤਰ ਪ੍ਰਾਪਤ ਕਰਨ ਦੀ ਪ੍ਰਕਿਰਿਆ ਆਰੰਭ ਹੋ ਗਈ ਹੈ। ਉਹਨਾਂ ਦੱਸਿਆ ਕਿ ਇਹ ਪ੍ਰਕਿਰਿਆ ਮਿਤੀ 04.10.2024 ਤੱਕ (ਮਿਤੀ 28.09.2024 ਅਤੇ ਗਜਟਿਡ ਛੁੱਟੀਆਂ ਮਿਤੀ 02.10.2024 ਅਤੇ ਮਿਤੀ 03.10.2024 ਨੂੰ ਛੱਡ ਕੇ) ਤੱਕ ਚੱਲੇਗੀ ਅਤੇ ਉਮੀਦਵਾਰਾਂ ਤੋਂ ਨਾਮਜਦਗੀ ਪੱਤਰ ਪ੍ਰਾਪਤ ਕੀਤੇ ਜਾਣਗੇ। ਜ਼ਿਲਾ ਚੋਣਕਾਰ ਅਫਸਰ ਨੇ ਦੱਸਿਆ ਕਿ ਮਿਤੀ 05 ਅਕਤੂਬਰ ਨੂੰ ਨਾਮਜਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਅਤੇ 07 ਅਕਤੂਬਰ ਨੂੰ ਦੁਪਹਿਰ 3.00 ਵਜੇ ਤੱਕ ਨਾਮਜਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ। ਜ਼ਿਲਾ ਚੋਣਕਾਰ ਅਫਸਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਵੋਟਾਂ 15 ਅਕਤੂਬਰ ਨੂੰ ਸਵੇਰੇ 8.00 ਵਜੇ ਤੋਂ ਸ਼ਾਮ 4.00 ਵਜੇ ਤੱਕ ਪੈਣਗੀਆਂ । ਉਹਨਾਂ ਦੱਸਿਆ ਕਿ ਜਿਲ੍ਹਾ ਸੰਗਰੂਰ ਵਿੱਚ 422 ਗ੍ਰਾਮ ਪੰਚਾਇਤਾਂ ਹਨ, ਜਿਨ੍ਹਾਂ ਵਿੱਚ 422 ਸਰਪੰਚ (ਜਨਰਲ-144, ਇਸਤਰੀ- 144, ਐਸ.ਸੀ-67, ਐਸ.ਸੀ.ਇਸਤਰੀ-67) ਅਤੇ 3114 ਪੰਚਾਂ (ਜਨਰਲ-1111, ਇਸਤਰੀ- 954, ਬੀ.ਸੀ.-58, ਐਸ.ਸੀ-602, ਐਸ.ਸੀ.ਇਸਤਰੀ-389) ਦੀ ਚੋਣ ਕੀਤੀ ਜਾਵੇਗੀ ਅਤੇ ਇਨ੍ਹਾਂ ਚੋਣਾਂ ਲਈ ਜਿਲ੍ਹੇ ਵਿੱਚ 787 ਪੋਲਿੰਗ ਬੂਥ ਬਣਾਏ ਹਨ। ਇਸ ਸਬੰਧੀ ਸੁਖਚੈਨ ਸਿੰਘ ਪਾਪੜਾ ਵਧੀਕ ਜਿਲ੍ਹਾ ਚੋਣਕਾਰ ਅਫਸਰ, ਸੰਗਰੂਰ ਵੱਲੋਂ ਦੱਸਿਆ ਗਿਆ ਹੈ ਕਿ ਜਿਲ੍ਹੇ ਵਿੱਚ 684442 ਵੋਟਰ ਆਪਣੀ ਵੋਟ ਦੀ ਵਰਤੋ ਕਰਨਗੇ। ਉਨ੍ਹਾਂ ਦੱਸਿਆ ਕਿ ਜਿਲ੍ਹੇ ਵਿੱਚ 49 ਕਲਸਟਰ ਬਣਾਏ ਗਏ ਹਨ ਜਿਨ੍ਹਾਂ ਵਿੱਚ 98 ਰਿਟਰਨਿੰਗ ਅਤੇ ਸਹਾਇਕ ਰਿਟਰਨਿੰਗ ਅਫਸਰ ਲਗਾਏ ਹਨ। ਸਰਪੰਚ ਦੀ ਚੋਣ ਲੜਨ ਵਾਲਾ ਉਮੀਦਵਾਰ 40000/- ਰੁਪਏ ਤੱਕ ਅਤੇ ਪੰਚ ਦੀ ਚੋਣ ਲੜਨ ਵਾਲਾ ਉਮੀਦਵਾਰ 30000/- ਰੁਪਏ ਤੱਕ ਚੋਣਾਂ ਉੱਪਰ ਖਰਚ ਕਰ ਸਕਦਾ ਹੈ। ਜਿਲ੍ਹਾ ਚੋਣਕਾਰ ਅਫਸਰ ਵੱਲੋਂ ਅੱਗੇ ਦੱਸਿਆ ਗਿਆ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਇਹ ਚੋਣਾਂ ਨਿਰਪੱਖ ਢੰਗ ਨਾਲ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਹਨਾਂ ਕਿਹਾ ਕਿ ਰਾਜ ਚੋਣ ਕਮਿਸਨ,ਪੰਜਾਬ, ਚੰਡੀਗੜ੍ਹ ਵੱਲੋਂ ਜਾਰੀ ਮਾਡਲ ਕੋਡ ਆਫ ਕੰਡਕਟ ਸਖਤੀ ਨਾਲ ਲਾਗੂ ਕੀਤਾ ਜਾਵੇਗਾ। ਜ਼ਿਲਾ ਚੋਣਕਾਰ ਅਫਸਰ ਨੇ ਸਖਤ ਹਦਾਇਤ ਕੀਤੀ ਹੈ ਕਿ ਚੋਣਾਂ ਦੌਰਾਨ ਨਸ਼ਾ ਵੰਡਣ ਜਾਂ ਕੋਈ ਹੋਰ ਲਾਲਚ ਜਾਂ ਡਰ ਪੈਦਾ ਕਰਨ ਉੱਪਰ ਪੂਰਨ ਪਾਬੰਦੀ ਰਹੇਗੀ। ਜ਼ਿਲਾ ਚੋਣਕਾਰ ਅਫਸਰ ਨੇ ਕਿਹਾ ਕਿ ਇਹਨਾਂ ਚੋਣਾਂ ਦੌਰਾਨ 100 ਪ੍ਰਤੀਸ਼ਤ ਮਤਦਾਨ ਕਰਵਾਉਣ ਲਈ ਪ੍ਰਸ਼ਾਸ਼ਨ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਵਿੱਚ ਬੈਲਟ ਪੈਪਰਾਂ ਦੀ ਵਰਤੋਂ ਹੋਵੇਗੀ ਜਿਸ ਉਪਰ ਨੋਟਾ ਦਾ ਵੀ ਓਪਸ਼ਨ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮਿਤੀ 15.10.2024 ਨੂੰ ਵੋਟਾਂ ਪੈਣ ਉਪਰੰਤ ਹੀ ਵੋਟਾਂ ਦੀ ਗਿਣਤੀ ਉਸੇ ਸਥਾਨ ਉੱਪਰ ਹੋਵੇਗੀ ਅਤੇ ਚੋਣਾਂ ਦਾ ਨਤੀਜਾ ਮੌਕੇ ਤੇ ਹੀ ਘੋਸ਼ਿਤ ਕੀਤਾ ਜਾਵੇਗਾ। ਜ਼ਿਲ੍ਹਾ ਚੋਣਕਾਰ ਅਫ਼ਸਰ ਨੇ ਦੱਸਿਆ ਕਿ ਸਾਰੀਆਂ ਗ੍ਰਾਮ ਪੰਚਾਇਤਾਂ ਦੀਆਂ ਵੋਟਰ ਸੂਚੀਆਂ, ਸਰਪੰਚਾਂ/ਪੰਚਾਂ ਰਿਜਰਵੇਸ਼ਨ/ਰਿਟਰਨਿੰਗ ਅਫਸਰ ਅਤੇ ਸਹਾਇਕ ਰਿਟਰਨਿੰਗ ਅਫਸਰਜ ਦੀਆਂ ਲਿਸਟਾਂ, ਨਾਮਜਦਗੀ ਫਾਰਮ ਪ੍ਰਾਪਤ ਕਰਨ ਸਬੰਧੀ ਸਥਾਨਾਂ ਦਾ ਵੇਰਵਾ ਜਿਲ੍ਹਾ ਸੰਗਰੂਰ ਦੇ ਸਾਰੇ ਉਪ ਮੰਡਲ ਦਫਤਰ, ਤਹਿਸੀਲਦਾਰ ਦਫਤਰ ਅਤੇ ਬੀ.ਡੀ.ਪੀ.ਓ ਦਫਤਰ ਵਿੱਚ ਉਪਲਬਧ ਹੈ ਅਤੇ ਕੋਈ ਵੀ ਆਮ ਜਾਂ ਖਾਸ ਵਿਅਕਤੀ ਇਹ ਸੂਚਨਾ ਇਨ੍ਹਾਂ ਦਫਤਰਾਂ ਪਾਸੋਂ ਪ੍ਰਾਪਤ ਕਰ ਸਕਦਾ ਹੈ। ਉਹਨਾਂ ਦੱਸਿਆ ਕਿ ਸਰਪੰਚਾਂ/ਪੰਚਾਂ ਰਿਜਰਵੇਸ਼ਨ/ਰਿਟਰਨਿੰਗ ਅਫਸਰ ਅਤੇ ਸਹਾਇਕ ਰਿਟਰਨਿੰਗ ਅਫਸਰਜ ਦੀਆਂ ਲਿਸਟਾਂ, ਨਾਮਜਦਗੀ ਫਾਰਮ ਪ੍ਰਾਪਤ ਕਰਨ ਸਬੰਧੀ ਸਥਾਨਾਂ ਦੇ ਵੇਰਵੇ ਨਾਲ ਸੰਬੰਧਿਤ ਲਿਸਟਾਂ ਐਨਆਈਸੀ ਦੀ ਵੈਬਸਾਈਟ https;//sangrur.nic.in ਉੱਤੇ ਵੀ ਉਪਲਬਧ ਕਰਵਾਈਆਂ ਗਈਆਂ ਹਨ।
Punjab Bani 28 September,2024
ਗ੍ਰਾਮ ਪੰਚਾਇਤ ਚੋਣਾਂ ਦੇ ਰਾਖਵੇਂਕਰਨ ਦੀਆਂ ਸੂਚੀਆਂ ਬੀ.ਡੀ.ਪੀ.ਓ ਦਫ਼ਤਰਾਂ ਵਿਖੇ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ 'ਤੇ ਉਪਲਬਧ : ਡਿਪਟੀ ਕਮਿਸ਼ਨਰ
ਗ੍ਰਾਮ ਪੰਚਾਇਤ ਚੋਣਾਂ ਦੇ ਰਾਖਵੇਂਕਰਨ ਦੀਆਂ ਸੂਚੀਆਂ ਬੀ.ਡੀ.ਪੀ.ਓ ਦਫ਼ਤਰਾਂ ਵਿਖੇ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ 'ਤੇ ਉਪਲਬਧ : ਡਿਪਟੀ ਕਮਿਸ਼ਨਰ -ਸਾਰੀਆਂ ਸੂਚੀਆਂ ਬੀ.ਡੀ.ਪੀ.ਓਜ ਦਫ਼ਤਰਾਂ ਵਿਖੇ ਚਸਪਾ ਵੀ ਕਰਵਾਈਆਂ ਪਟਿਆਲਾ, 27 ਸਤੰਬਰ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ 1022 ਗ੍ਰਾਮ ਪੰਚਾਇਤਾਂ ਦੇ ਰਾਖਵੇਂਕਰਨ ਦੀਆਂ ਸੂਚੀਆਂ ਪਟਿਆਲਾ ਜ਼ਿਲ੍ਹੇ ਦੇ ਸਮੂਹ ਬੀ.ਡੀ.ਪੀ.ਓ. ਦਫ਼ਤਰਾਂ ਕੋਲ ਉਪਲਬੱਧ ਹਨ ਅਤੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ https://patiala.nic.in/reservation-list-of-sarpanches-and-panches-for-gram-panchayat-election-2024/ ਤੋਂ ਡਾਊਨਲੋਡ ਵੀ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਸਾਰੀਆਂ ਸੂਚੀਆਂ ਬੀ.ਡੀ.ਪੀ.ਓਜ ਦਫ਼ਤਰਾਂ ਵਿਖੇ ਚਸਪਾ ਕੀਤੀਆਂ ਗਈਆਂ ਹਨ ਅਤੇ ਇਹ ਸੂਚੀਆਂ ਡੀ.ਡੀ.ਪੀ.ਓ ਦਫ਼ਤਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਵੀ ਉਪਲਬੱਧ ਹਨ। ਡੀ.ਸੀ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਜੇਕਰ ਕੋਈ ਪਿੰਡ ਵਾਸੀ ਇਹ ਸੂਚੀਆਂ ਲੈਣ ਦਾ ਚਾਹਵਾਨ ਹੈ ਤਾਂ ਉਹ ਇਨ੍ਹਾਂ ਦਫ਼ਤਰਾਂ ਵਿੱਚੋਂ ਲੈ ਸਕਦਾ ਹੈ।ਇਸੇ ਦੌਰਾਨ ਏ.ਡੀ.ਸੀ. (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਇਹ ਸਾਰੀਆਂ ਸੂਚੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਵੀ ਉਪਲਬੱਧ ਕਰਵਾ ਦਿੱਤੀਆਂ ਗਈਆਂ ਹਨ।
Punjab Bani 27 September,2024
ਪਟਿਆਲਾ ਜ਼ਿਲ੍ਹੇ ਦੀਆਂ 1022 ਗ੍ਰਾਮ ਪੰਚਾਇਤ ਦੀ ਚੋਣ ਪ੍ਰਕਿਰਿਆ ਜਾਰੀ
ਪਟਿਆਲਾ ਜ਼ਿਲ੍ਹੇ ਦੀਆਂ 1022 ਗ੍ਰਾਮ ਪੰਚਾਇਤ ਦੀ ਚੋਣ ਪ੍ਰਕਿਰਿਆ ਜਾਰੀ -27 ਸਤੰਬਰ ਤੋਂ 4 ਅਕਤੂਬਰ ਤੱਕ ਨਾਮਜ਼ਦਗੀਆਂ, 15 ਅਕਤੂਬਰ ਨੂੰ ਪੈਣਗੀਆਂ ਵੋਟਾਂ ਪਟਿਆਲਾ, 26 ਸਤੰਬਰ : ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ 1022 ਗ੍ਰਾਮ ਪੰਚਾਇਤ ਦੀਆਂ ਚੋਣਾਂ 15 ਅਕਤੂਬਰ ਨੂੰ ਹੋਣਗੀਆਂ। ਉਨ੍ਹਾਂ ਦੱਸਿਆ ਕਿ ਚੋਣ ਪ੍ਰੋਗਰਾਮ ਅਨੁਸਾਰ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖਲ ਕਰਨ ਦੀ ਪ੍ਰਕਿਰਿਆ 27 ਸਤੰਬਰ, 2024 (ਸ਼ੁੱਕਰਵਾਰ) ਨੂੰ ਸ਼ੁਰੂ ਹੋਵੇਗੀ ਅਤੇ ਉਮੀਦਵਾਰ ਆਪਣੀਆਂ ਨਾਮਜ਼ਦਗੀਆਂ ਸਬੰਧਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਭਰ ਸਕਣਗੇ। ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 04.10.2024 (ਸ਼ੁੱਕਰਵਾਰ) ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ 28.09.2024 ਨੂੰ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਅਧੀਨ ਜਨਤਕ ਛੁੱਟੀ ਹੋਣ ਕਾਰਨ ਕੋਈ ਵੀ ਨਾਮਜ਼ਦਗੀ ਸਵੀਕਾਰ ਨਹੀਂ ਕੀਤੀ ਜਾਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 05.10.2024 (ਸ਼ਨੀਵਾਰ) ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 07.10.2024 (ਸੋਮਵਾਰ) ਦੁਪਹਿਰ 03:00 ਵਜੇ ਤੱਕ ਹੈ। ਉਨ੍ਹਾਂ ਦੱਸਿਆ ਕਿ ਵੋਟਾਂ 15.10.2024 (ਮੰਗਲਵਾਰ) ਨੂੰ ਬੈਲਟ ਬਕਸਿਆਂ ਰਾਹੀਂ ਸਵੇਰੇ 08.00 ਵਜੇ ਤੋਂ ਸ਼ਾਮ 4.00 ਵਜੇ ਤੱਕ ਪੈਣਗੀਆਂ। ਪੋਲਿੰਗ ਮੁਕੰਮਲ ਹੋਣ ਉਪਰੰਤ ਵੋਟਾਂ ਦੀ ਗਿਣਤੀ ਉਸੇ ਦਿਨ ਪੋਲਿੰਗ ਸਟੇਸ਼ਨ 'ਤੇ ਹੀ ਕੀਤੀ ਜਾਵੇਗੀ। ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ ਕੁਲ 1022 ਗ੍ਰਾਮ ਪੰਚਾਇਤਾਂ ਵਿਚੋਂ 313 ਸੀਟਾਂ ਐਸ.ਸੀ ਰਿਜ਼ਰਵ ਹਨ, ਜਿਸ ਵਿਚੋਂ 156 ਐਸ.ਸੀ. ਔਰਤਾਂ ਲਈ ਰਾਖਵੀਂਆਂ ਹਨ। ਬਾਕੀ 709 ਸੀਟਾਂ ਵਿਚੋਂ 355 ਔਰਤਾਂ ਲਈ ਤੇ 354 ਜਨਰਲ ਸੀਟਾਂ ਹਨ। ਉਨ੍ਹਾਂ ਬਲਾਕ ਵਾਰ ਵੇਰਵੇ ਦਿੰਦਿਆਂ ਦੱਸਿਆ ਕਿ ਬਲਾਕ ਭੁਨਰਹੇੜੀ ਦੀਆਂ 144 ਗ੍ਰਾਮ ਪੰਚਾਇਤ ਵਿਚੋਂ 29 ਸੀਟਾਂ ਐਸ.ਸੀ ਉਮੀਦਵਾਰ ਲਈ ਰਾਖਵੀਂਆਂ ਹਨ, ਜਿਸ ਵਿਚੋਂ 15 ਸੀਟਾਂ ਐਸ.ਸੀ. ਔਰਤਾਂ ਲਈ ਰਾਖਵੀਂ ਹਨ। ਬਾਕੀ 115 ਸੀਟਾਂ ਵਿਚੋਂ 57 ਸੀਟਾਂ ਔਰਤਾਂ ਲਈ ਅਤੇ 58 ਜਨਰਲ ਸੀਟਾਂ ਹਨ। ਬਲਾਕ ਘਨੌਰ ਦੀਆਂ 85 ਗ੍ਰਾਮ ਪੰਚਾਇਤਾਂ ਵਿਚੋਂ 23 ਸੀਟਾਂ ਐਸ.ਸੀ. ਉਮੀਦਵਾਰਾਂ ਲਈ ਰਾਖਵੀਂਆਂ ਹਨ, ਜਿਸ ਵਿਚੋਂ 11 ਸੀਟਾਂ ਐਸ.ਸੀ. ਔਰਤਾਂ ਲਈ ਰਾਖਵੀਂਆਂ ਹਨ। ਬਾਕੀ 62 ਸੀਟਾਂ ਵਿਚੋਂ 31 ਔਰਤਾਂ ਲਈ ਤੇ 31 ਜਨਰਲ ਸੀਟਾਂ ਹਨ। ਬਲਾਕ ਨਾਭਾ ਵਿਖੇ 141 ਗ੍ਰਾਮ ਪੰਚਾਇਤਾਂ ਵਿਚੋਂ 53 ਸੀਟਾਂ ਐਸ.ਸੀ. ਉਮੀਦਵਾਰਾਂ ਲਈ ਰਾਖਵੀਂਆਂ ਹਨ, ਜਿਸ ਵਿਚੋਂ 27 ਸੀਟਾਂ ਐਸ.ਸੀ. ਔਰਤਾਂ ਲਈ ਰਿਜ਼ਰਵ ਹਨ। ਬਾਕੀ 88 ਸੀਟਾਂ ਵਿਚੋਂ 44 ਔਰਤਾਂ ਲਈ ਤੇ 44 ਜਨਰਲ ਸੀਟਾਂ ਹਨ। ਬਲਾਕ ਪਟਿਆਲਾ ਵਿਖੇ 100 ਗ੍ਰਾਮ ਪੰਚਾਇਤਾਂ ਵਿਚੋਂ 30 ਸੀਟਾਂ ਐਸ.ਸੀ. ਉਮੀਦਵਾਰਾਂ ਲਈ ਰਿਜ਼ਰਵ ਹਨ, ਜਿਸ ਵਿਚੋਂ 15 ਸੀਟਾਂ ਐਸ.ਸੀ. ਔਰਤਾਂ ਲਈ ਰਾਖਵੀਂਆਂ ਹਨ। ਬਾਕੀ 70 ਸੀਟਾਂ ਵਿਚੋਂ 35 ਔਰਤਾਂ ਲਈ ਤੇ 35 ਜਨਰਲ ਸੀਟਾਂ ਹਨ। ਬਲਾਕ ਪਟਿਆਲਾ ਦਿਹਾਤੀ ਦੀਆਂ 60 ਸੀਟਾਂ ਵਿਚੋਂ 18 ਸੀਟਾਂ ਐਸ.ਸੀ. ਰਿਜ਼ਰਵ ਹਨ, ਜਿਸ ਵਿਚੋਂ 9 ਸੀਟਾਂ ਐਸ.ਸੀ. ਔਰਤਾਂ ਲਈ ਰਿਜ਼ਰਵ ਹਨ। ਬਾਕੀ 42 ਸੀਟਾਂ ਵਿਚੋਂ 21 ਔਰਤਾਂ ਲਈ ਅਤੇ 21 ਜਨਰਲ ਸੀਟਾਂ ਹਨ। ਬਲਾਕ ਪਾਤੜਾਂ ਵਿਖੇ 105 ਗ੍ਰਾਮ ਪੰਚਾਇਤਾਂ ਵਿਚੋਂ 44 ਸੀਟਾਂ ਐਸ.ਸੀ. ਲਈ ਰਿਜ਼ਰਵ ਹਨ, ਜਿਸ ਵਿਚੋਂ 22 ਸੀਟਾਂ ਐਸ.ਸੀ. ਔਰਤਾਂ ਲਈ ਰਿਜ਼ਰਵ ਹਨ। ਬਾਕੀ 61 ਸੀਟਾਂ ਵਿਚੋਂ 31 ਔਰਤਾਂ ਲਈ ਅਤੇ 30 ਜਨਰਲ ਸੀਟਾਂ ਹਨ। ਬਲਾਕ ਰਾਜਪੁਰਾ ਵਿਖੇ 95 ਗ੍ਰਾਮ ਪੰਚਾਇਤਾਂ ਵਿਚੋਂ 29 ਸੀਟਾਂ ਐਸ.ਸੀ. ਲਈ ਰਿਜ਼ਰਵ ਹਨ, ਜਿਸ ਵਿਚੋਂ 14 ਸੀਟਾਂ ਐਸ.ਸੀ. ਔਰਤਾਂ ਲਈ ਰਾਖਵੀਂਆਂ ਹਨ। ਬਾਕੀ 66 ਸੀਟਾਂ ਵਿਚੋਂ 33 ਔਰਤਾਂ ਲਈ ਤੇ 33 ਜਨਰਲ ਸੀਟਾਂ ਹਨ। ਬਲਾਕ ਸਮਾਣਾ 'ਚ 102 ਗ੍ਰਾਮ ਪੰਚਾਇਤਾਂ ਵਿਚੋਂ 33 ਸੀਟਾਂ ਐਸ.ਸੀ. ਲਈ ਰਾਖਵੀਂਆਂ ਹਨ, ਜਿਸ ਵਿਚੋਂ 17 ਸੀਟਾਂ ਐਸ.ਸੀ. ਔਰਤਾਂ ਲਈ ਰਾਖਵੀਂਆਂ ਹਨ। ਬਾਕੀ 69 ਸੀਟਾਂ ਵਿਚੋਂ 35 ਔਰਤਾਂ ਲਈ ਤੇ 34 ਜਨਰਲ ਸੀਟਾਂ ਹਨ। ਬਲਾਕ ਸਨੌਰ ਦੀਆਂ 100 ਗ੍ਰਾਮ ਪੰਚਾਇਤਾਂ ਵਿਚੋਂ 31 ਸੀਟਾਂ ਐਸ.ਸੀ. ਲਈ ਰਾਖਵੀਂਆਂ ਹਨ, ਜਿਸ ਵਿਚੋਂ 16 ਸੀਟਾਂ ਐਸ.ਸੀ. ਔਰਤਾਂ ਲਈ ਰਿਜ਼ਰਵ ਹਨ। ਬਾਕੀ 69 ਸੀਟਾਂ ਵਿਚੋਂ 34 ਔਰਤਾਂ ਲਈ ਤੇ 35 ਸੀਟਾਂ ਜਨਰਲ ਸੀਟਾਂ ਹਨ। ਬਲਾਕ ਸ਼ੰਭੂ ਦੀਆਂ 90 ਗ੍ਰਾਮ ਪੰਚਾਇਤਾਂ ਵਿਚੋਂ 23 ਸੀਟਾਂ ਐਸ.ਸੀ. ਲਈ ਰਾਖਵੀਂਆਂ ਹਨ, ਜਿਸ ਵਿਚੋਂ 11 ਸੀਟਾਂ ਐਸ.ਸੀ. ਔਰਤਾਂ ਲਈ ਰਿਜ਼ਰਵ ਹਨ। ਬਾਕੀ 67 ਸੀਟਾਂ ਵਿਚੋਂ 34 ਔਰਤਾਂ ਲਈ ਤੇ 33 ਜਨਰਲ ਸੀਟਾਂ ਹਨ।
Punjab Bani 26 September,2024
ਪੰਜਾਬ `ਚ ਹੋਇਆ ਪੰਚਾਇਤੀ ਚੋਣਾਂ ਦਾ ਐਲਾਨ
ਪੰਜਾਬ `ਚ ਹੋਇਆ ਪੰਚਾਇਤੀ ਚੋਣਾਂ ਦਾ ਐਲਾਨ ਚੰਡੀਗੜ੍ਹ : ਪੰਜਾਬ ਵਿਚ ਪੰਚਾਇਤੀ ਚੋਣਾਂ ਦਾ ਜਿਥੇ ਐਲਾਨ ਹੋ ਗਿਆ ਹੈ, ਉਥੇ ਦੱਸਣਯੋਗ ਹੈ ਕਿ ਪੰਚਾਇਤੀ ਚੋਣਾਂ 15 ਅਕਤੂਬਰ ਨੂੰ ਹੋਣਗੀਆਂ। ਇਥੇ ਹੀ ਬਸ ਨਹੀਂ ਪੋਲਿੰਗ ਸਮਾਂ 8 ਵਜੇ ਤੋਂ ਸ਼ਾਮ 4 ਵਜੇ ਤੱਕ ਦਾ ਹੋਵੇਗਾ।
Punjab Bani 25 September,2024
ਪੰਚਾਇਤੀ ਚੋਣਾਂ ਪੰਜਾਬ ਵਿਚ 20 ਅਕਤੂਬਰ ਨੂੰ ਹੋਣੀਆਂ ਹੋਈਆਂ ਤੈਅ
ਪੰਚਾਇਤੀ ਚੋਣਾਂ ਪੰਜਾਬ ਵਿਚ 20 ਅਕਤੂਬਰ ਨੂੰ ਹੋਣੀਆਂ ਹੋਈਆਂ ਤੈਅ ਚੰਡੀਗੜ੍ਹ : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਪਿੰਡਾਂ ਦੇ ਪੰਚਾਂ, ਸਰਪੰਚਾਂ ਦੀਆਂ ਚੋਣਾਂ ਦੇ ਕਰਵਾਉਣ ਲਈ ਮਿਤੀ ਦਾ ਐਲਾਨ ਕਰ ਦਿੱਤਾ ਹੈ! ਜਾਰੀ ਕੀਤੇ ਗਏ ਨੋਟੀਫਿਕੇਸ਼ਨ ਵਿੱਚ 20 ਅਕਤੂਬਰ ਨੂੰ ਪੰਚਾਂ-ਸਰਪੰਚਾਂ ਦੀਆਂ ਵੋਟਾਂ ਪੈਣਗੀਆਂ ਜਦ ਕਿ ਪੂਰੀ ਚੋਣ ਪ੍ਰਕਿਰਿਆ ਲਈ ਰਾਜ ਚੋਣ ਕਮਿਸ਼ਨ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ
Punjab Bani 22 September,2024
ਪੰਜਾਬ ਰਾਜ ਚੋਣ ਕਮਿਸ਼ਨ ਨੇ ਕੀਤੀ ਜਿ਼ਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਗ੍ਰਾਮ ਪੰਚਾਇਤਾਂ ਦੀਆਂ ਆਮ/ਜਿਮਨੀ ਚੋਣਾਂ ਲਈ ਚੋਣ ਨਿਸ਼ਾਨਾਂ ਦੀ ਸੂਚੀ ਜਾਰੀ
ਪੰਜਾਬ ਰਾਜ ਚੋਣ ਕਮਿਸ਼ਨ ਨੇ ਕੀਤੀ ਜਿ਼ਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਗ੍ਰਾਮ ਪੰਚਾਇਤਾਂ ਦੀਆਂ ਆਮ/ਜਿਮਨੀ ਚੋਣਾਂ ਲਈ ਚੋਣ ਨਿਸ਼ਾਨਾਂ ਦੀ ਸੂਚੀ ਜਾਰੀ ਚੰਡੀਗੜ੍ਹ : ਰਾਜ ਚੋਣ ਕਮਿਸ਼ਨ ਵੱਲੋਂ ਨੋਟੀਫਿਕੇਸ਼ਨ ਰਾਹੀਂ ਜ਼ਿਲ੍ਹਾ ਪ੍ਰੀਸ਼ਦਾਂ, ਬਲਾਕ ਸੰਮਤੀਆਂ ਅਤੇ ਗਰਾਮ ਪੰਚਾਇਤਾਂ ਦੀਆਂ ਆਮ/ਉਪ ਚੋਣਾਂ ਲਈ ਉਮੀਦਵਾਰਾਂ ਨੂੰ ਸਬੰਧਤ ਰਿਟਰਨਿੰਗ ਅਫ਼ਸਰ ਵੱਲੋਂ ਅਲਾਟ ਕੀਤੇ ਜਾਣ ਵਾਲੇ ਚੋਣ ਨਿਸ਼ਾਨਾਂ ਦੀ ਸੂਚੀ ਜਾਰੀ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਸ੍ਰੀ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਇਨ੍ਹਾਂ ਚੋਣ ਨਿਸ਼ਾਨਾਂ ਸਬੰਧੀ ਕਮਿਸ਼ਨ ਵੱਲੋਂ ਵੱਖਰੇ ਤੌਰ ‘ਤੇ ਹੈਂਡ ਬੁੱਕ ਵੀ ਛਪਵਾਈ ਗਈ ਹੈ, ਜੋ ਕਿ ਕਮਿਸ਼ਨ ਦੀ ਵੈਬ ਸਾਈਟ ਤੇ ਉਪਲੱਬਧ ਹੈ ਅਤੇ ਇਸ ਦੀਆਂ ਕਾਪੀਆਂ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਜ਼-ਕਮ-ਜ਼ਿਲ੍ਹਾ ਚੋਣ ਅਫ਼ਸਰ ਸਾਹਿਬਾਨਾਂ ਨੂੰ ਵੀ ਭੇਜੀਆਂ ਜਾ ਚੁੱਕੀਆਂ ਹਨ।ਉਨ੍ਹਾਂ ਅੱਗੇ ਦੱਸਿਆ ਕਿ ਚੋਣਾਂ ਵਿਭਾਗ, ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਨੋਟੀਫਿਕੇਸ਼ਨ ਅਨੁਸਾਰ ਸਰਪੰਚਾਂ ਅਤੇ ਪੰਚਾਂ ਦੀਆਂ ਆਸਾਮੀਆਂ ਲਈ ਕੋਈ ਵੀ ਉਮੀਦਵਾਰ ਕਿਸੇ ਵੀ ਰਾਜਨੀਤਕ ਪਾਰਟੀ ਦੇ ਚੋਣ ਨਿਸ਼ਾਨ ‘ਤੇ ਚੋਣ ਨਹੀਂ ਲੜ ਸਕੇਗਾ।
Punjab Bani 21 September,2024
ਹਰੇਕ ਸਿੱਖ ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਬਣਾਉਣ ਲਈ ਆਪਣਾ ਯੋਗਦਾਨ ਪਾਵੇ : ਪ੍ਰੋ. ਬਡੂੰਗਰ
ਹਰੇਕ ਸਿੱਖ ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਬਣਾਉਣ ਲਈ ਆਪਣਾ ਯੋਗਦਾਨ ਪਾਵੇ : ਪ੍ਰੋ. ਬਡੂੰਗਰ ਪਟਿਆਲਾ, 21 ਸਤੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਨੇ ਸਿੱਖ ਕੌਮ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਬਣ ਰਹੀਆਂ ਵੋਟਾਂ ਦੀ ਦਰ ਪ੍ਰਤੀਸ਼ਤਾ ਘੱਟ ਹੋਣ ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਹਰੇਕ ਸਿੱਖ ਨੂੰ ਆਪਣਾ ਮੌਲਿਕ ਅਧਿਕਾਰ ਸਮਝਦਿਆਂ ਹੋਇਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਣਵਾਉਣ ਵਿੱਚ ਮੋਹਰੀ ਰੋਲ ਅਦਾ ਕਰਨਾ ਚਾਹੀਦਾ ਹੈ । ਉਹਨਾਂ ਕਿਹਾ ਕਿ ਦੁਨੀਆਂ ਵਿੱਚ ਕੇਵਲ ਤੇ ਕੇਵਲ ਇੱਕ ਹੀ ਧਾਰਮਿਕ ਸੰਸਥਾ ਹੈ ਜਿਸ ਦਾ ਪ੍ਰਬੰਧ ਖਾਲਸਾ ਪੰਥ ਆਪਣੀ ਵੋਟ ਪਾ ਕੇ ਚੁਣ ਸਕਦਾ ਹੈ । ਉਹਨਾਂ ਕਿਹਾ ਕਿ ਸਰਕਾਰ ਵੱਲੋਂ ਵਾਰ-ਵਾਰ ਵੋਟਾਂ ਬਣਾਉਣ ਦੀਆਂ ਮਿਤੀਆਂ ਵਿੱਚ ਵਾਧਾ ਕਰਨ ਦੇ ਬਾਵਜੂਦ ਵੀ ਵੋਟਾਂ ਬਣਾਉਣ ਵਿੱਚ ਸੰਗਤ ਦਾ ਉਤਸ਼ਾਹ ਕਾਫੀ ਘੱਟ ਦੇਖਣ ਨੂੰ ਮਿਲ ਰਿਹਾ ਹੈ। ਪ੍ਰੋਫੈਸਰ ਬਡੁੰਗਰ ਨੇ ਸੰਗਤ ਨੂੰ ਅਪੀਲ ਕਰਦਿਆਂ ਕਿਹਾ ਕਿ ਹਰੇਕ ਸਿੱਖ ਨੂੰ ਆਪਣੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵੋਟ ਜਰੂਰ ਬਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਵਿੱਚ ਵੱਡੇ ਪੱਧਰ ਤੇ ਆਪਣਾ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ । ਨਾ ਨਾਲ ਹੀ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਬੰਧ ਸੰਗਤੀ ਪ੍ਰਬੰਧ ਹੈ ਅਤੇ ਸੰਗਤ ਦੇ ਸਹਿਯੋਗ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਅਤੇ ਹੋਰ ਸਾਰੇ ਧਾਰਮਿਕ ਕਾਰਜਾਂ ਸਮੇਤ ਲੋੜਵੰਦਾਂ ਦੀ ਮਦਦ ਦੇ ਨਾਲ ਨਾਲ ਜਿੱਥੇ ਕਿਤੇ ਵੀ ਕੁਦਰਤੀ ਕਰੋਪੀਆਂ ਆਈਆਂ ਉੱਥੇ ਮਦਦ ਕਰਨ ਵਿੱਚ ਹਮੇਸ਼ਾ ਮੋਹਰੀ ਹੋ ਕੇ ਸੇਵਾ ਕਾਰਜਾਂ ਵਿੱਚ ਯੋਗਦਾਨ ਪਾਇਆ ਹੈ ।
Punjab Bani 21 September,2024
ਐਸ.ਸੀ. / ਬੀ.ਸੀ ਮੰਡਲ ਦਫਤਰ ਪਾਵਰਕਾਮ ਦੀ ਚੋਣ ਵਿੱਚ ਅਨਿਲ ਕੁਮਾਰ ਪ੍ਰਧਾਨ ਬਣੇ
ਐਸ.ਸੀ. / ਬੀ.ਸੀ ਮੰਡਲ ਦਫਤਰ ਪਾਵਰਕਾਮ ਦੀ ਚੋਣ ਵਿੱਚ ਅਨਿਲ ਕੁਮਾਰ ਪ੍ਰਧਾਨ ਬਣੇ ਪਟਿਆਲਾ : ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ੍ਰੇਣੀਆਂ ਕਰਮਚਾਰੀ ਵੈਲਫੇਅਰ ਫੈਡਰੇਸ਼ਨ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਪੀ.ਸੀ.ਐਲ ਮਾਡਲ ਟਾਊਨ ਮੰਡਲ ਦਫਤਰ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਜਸਵੀਰ ਸਿੰਘ ਰੁੜਕੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸੂਬਾ ਕਮੇਟੀ ਵੱਲੋਂ ਸੂਬਾ ਪ੍ਰਧਾਨ ਅਵਤਾਰ ਸਿੰਘ ਕੈਂਥ, ਸੀਨੀਅਰ ਮੀਤ ਪ੍ਰਧਾਨ ਇੰਜੀਨੀਅਰ ਪਵਿੱਤਰ ਸਿੰਘ ਨੋਲੱਖਾ, ਵਿੱਤ ਸਕੱਤਰ ਇੰਜੀਨੀਅਰ ਵਰਿੰਦਰ ਸਿੰਘ, ਪ੍ਰੈਸ ਸਕੱਤਰ ਸ੍ਰੀ ਨਰਿੰਦਰ ਸਿੰਘ ਕਲਸੀ ਅਤੇ ਮੁੱਖ ਐਡੀਟਰ ਸ੍ਰੀ ਰਮੇਸ਼ ਕੁਮਾਰ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਅੱਜ ਦੀ ਮੀਟਿੰਗ ਵਿੱਚ ਮਾਡਲ ਟਾਊਨ ਮੰਡਲ ਦਫਤਰ ਦੀ ਚੋਣ ਹੋਈ ਜਿਸ ਵਿੱਚ ਸਰਵ ਸੰਮਤੀ ਨਾਲ ਸ੍ਰੀ ਅਨਿਲ ਕੁਮਾਰ ਨੂੰ ਮੰਡਲ ਪ੍ਰਧਾਨ ਰਾਜਵੰਤ ਸਿੰਘ ਅਤੇ ਰੋਹਿਤ ਕੁਮਾਰ ਨੂੰ ਮੀਤ ਪ੍ਰਧਾਨ, ਮੁਨੀਸ਼ ਕੁਮਾਰ ਨੂੰ ਸਕੱਤਰ, ਮਨਜੀਤ ਸਿੰਘ ਅਤੇ ਮੁਹੱਮਦ ਸਲੀਮ ਨੂੰ ਸਹਾਇਕ ਸਕੱਤਰ, ਰਾਜਿਦੰਰ ਪਾਲ ਚੌਹਾਨ ਅਤੇ ਮਨਪ੍ਰੀਤ ਸਿੰਘ ਨੂੰ ਪ੍ਰੈਸ ਸਕੱਤਰ ਅਤੇ ਸੁਖਜੀਤ ਸਿੰਘ ਨੂੰ ਵਿੱਤ ਸਕੱਤਰ ਚੁਣਿਆ ਗਿਆ । ਨਵੀਂ ਚੁਣੀ ਹੋਈ ਕਮੇਟੀ ਵੱਲੋਂ ਸੂਬਾ ਕਮੇਟੀ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਆਉਣ ਵਾਲੇ ਸਮੇਂ ਅੰਦਰ ਜੱਥੇਬੰਦੀ ਦੀ ਵੱਧ ਤੋਂ ਵੱਧ ਮੈਂਬਰਸ਼ਿਪ ਕੀਤੀ ਜਾਵੇਗੀ ਅਤੇ ਪੰਜਾਬ ਪੱਧਰ ਤੇ ਇਸਨੂੰ ਮਜ਼ਬੂਤ ਕੀਤਾ ਜਾਵੇਗਾ। ਸੂਬਾ ਕਮੇਟੀ ਵੱਲੋਂ ਨਵੀਂ ਚੁਣੀ ਗਈ ਟੀਮ ਨੂੰ ਜਿੱਥੇ ਵਧਾਈ ਦਿੱਤੀ ਉੱਥੇ ਹੀ ਆਉਣ ਵਾਲੇ ਸੰਘਰਸ਼ਾਂ ਲਈ ਤਿਆਰ ਬਰ ਤਿਆਰ ਰਹਿਣ ਦਾ ਸੱਦਾ ਦਿੱਤਾ ।
Punjab Bani 21 September,2024
ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ 20 ਅਕਤੂਬਰ ਤੋਂ ਪਹਿਲਾਂ ਕਰਵਾਏ ਜਾਣ ਦਾ ਨੋਟੀਫਿਕੇਸ਼ਨ ਕੀਤਾ ਜਾਰੀ
ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ 20 ਅਕਤੂਬਰ ਤੋਂ ਪਹਿਲਾਂ ਕਰਵਾਏ ਜਾਣ ਦਾ ਨੋਟੀਫਿਕੇਸ਼ਨ ਕੀਤਾ ਜਾਰੀ ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਵਿੱਚ ਪੰਚਾਇਤੀ ਚੋਣਾਂ ਕਰਵਾਉਣ ਦਾ ਫੈਸਲਾ ਕਰਦਿਆਂ ਜਿਥੇ ਨੋਟੀਫਿਕੇਸ਼ਨ ਜਾਰੀ ਕੀਤਾ ਉਥੇ ਚੋਣਾਂ 20 ਅਕਤੂਬਰ ਤੋਂ ਪਹਿਲਾਂ ਕਰਵਾਉਣਾ ਤੈਅ ਕੀਤਾ। ਦੱਸਣਯੋਗ ਹੈ ਕਿ ਪੰਚਾਇਤ ਵਿਭਾਗ ਨੋਟੀਫਿਕੇਸ਼ਨ ਰਾਜ ਚੋਣ ਕਮਿਸ਼ਨ ਨੂੰ ਭੇਜਿਆ ਜਾਵੇਗਾ ਤਾਂ ਜੋ ਚੋਣ ਕਮਿਸ਼ਨ ਉਸ ਅਨੁਸਾਰ ਪੰਚਾਇਤੀ ਚੋਣਾਂ ਦਾ ਸ਼ਡਿਊਲ ਜਾਰੀ ਕਰ ਸਕੇ। ਉਪਰੋਕਤ ਮੁਤਾਬਕ ਹੋ ਸਕਦਾ ਹੈ ਕਿ ਚੋਣ ਜਾਬਤਾ ਸਤੰਬਰ ਵਿਚ ਹੀ ਲਾਗੂ ਹੋ ਜਾਵੇ। ਹਾਲਾਂਕਿ ਇਸ ਤੋਂ ਬਾਅਦ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਹੋਣਗੀਆਂ। ਸਰਕਾਰੀ ਸੂਤਰਾਂ ਦੀ ਮੰਨੀਏ ਤਾਂ 13 ਅਕਤੂਬਰ ਨੂੰ ਚੋਣਾਂ ਹੋ ਸਕਦੀਆਂ ਹਨ। ਹਾਲ ਹੀ ਵਿੱਚ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪੰਚਾਇਤੀ ਚੋਣਾਂ ਦੀ ਫਾਈਲ ਮੁੱਖ ਮੰਤਰੀ ਨੂੰ ਭੇਜੀ ਗਈ ਸੀ। ਜਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਹਰੀ ਝੰਡੀ ਦੇ ਦਿੱਤੀ ਹੈ। ਰਾਜ ਸਰਕਾਰ ਦੇ ਕਾਨੂੰਨੀ ਅਤੇ ਵਿਧਾਨਕ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ 16 ਸਤੰਬਰ ਨੂੰ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਇਸ ਦੇ ਨਾਲ ਹੀ ਹੁਣ ਪੇਂਡੂ ਵਿਕਾਸ ਵਿਭਾਗ ਵੱਲੋਂ ਪ੍ਰਕਿਰਿਆ ਸ਼ੁਰੂ ਕਰਨ ਨਾਲ ਇਹ ਸਪੱਸ਼ਟ ਹੋ ਗਿਆ ਹੈ ਕਿ ਚੋਣਾਂ 20 ਅਕਤੂਬਰ ਤੋਂ ਪਹਿਲਾਂ ਕਰਵਾਈਆਂ ਜਾਣਗੀਆਂ।ਸਮੁੱਚੇ ਜਿਲ੍ਹਆਂ ਦੇ ਡਿਪਟੀ ਕਮਿਸ਼ਨਰਾਂ ਨੇ ਨਿਯਮਾਂ ਅਨੁਸਾਰ ਸਰਪੰਚਾਂ ਦੀਆਂ ਅਸਾਮੀਆਂ ਰਾਖਵੀਆਂ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਵੱਲੋਂ ਆਪਣੇ ਖੇਤਰ ਅਧੀਨ ਆਉਂਦੀਆਂ ਪੰਚਾਇਤਾਂ ਵਿੱਚ ਅਨੁਸੂਚਿਤ ਜਾਤੀਆਂ ਦੀ ਆਬਾਦੀ ਦੇ ਅੰਕੜਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਬਲਾਕ ਨੂੰ ਇਕਾਈ ਮੰਨ ਕੇ ਸਰਪੰਚਾਂ ਦੀਆਂ ਅਸਾਮੀਆਂ ਰਾਖਵੀਆਂ ਕਰਨ ਲਈ ਰੋਸਟਰ ਤਿਆਰ ਕੀਤਾ ਜਾ ਰਿਹਾ ਹੈ।ਪੰਜਾਬ ਵਿੱਚ ਸਾਲ 2018 ਵਿੱਚ ਪੰਚਾਇਤੀ ਚੋਣਾਂ ਹੋਈਆਂ ਸਨ। ਇਸ ਦੌਰਾਨ 13276 ਸਰਪੰਚ ਅਤੇ 83831 ਪੰਚਾਂ ਦੀ ਚੋਣ ਕੀਤੀ ਗਈ। ਲਗਭਗ ਸਾਰੀਆਂ ਪੰਚਾਇਤਾਂ ਦਾ ਕਾਰਜਕਾਲ ਦਸੰਬਰ ਵਿੱਚ ਖਤਮ ਹੋ ਗਿਆ ਸੀ। ਇਸ ਤੋਂ ਬਾਅਦ ਸੀਨੀਅਰ ਅਧਿਕਾਰੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਾਰੀਆਂ ਪੰਚਾਇਤਾਂ ਦੀ ਕਮਾਨ ਸੌਂਪ ਦਿੱਤੀ ਗਈ ਹੈ। ਹਾਲਾਂਕਿ ਚੋਣਾਂ `ਚ ਦੇਰੀ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਗਿਆ ਸੀ। ਇਸ ਦੌਰਾਨ ਸਰਕਾਰ ਨੇ ਅਦਾਲਤ ਵਿੱਚ ਕਿਹਾ ਸੀ ਕਿ ਅਸੀਂ ਜਲਦੀ ਹੀ ਚੋਣਾਂ ਕਰਵਾਉਣ ਦੀ ਤਿਆਰੀ ਕਰ ਰਹੇ ਹਾਂ।
Punjab Bani 20 September,2024
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਦੀ ਰਜਿਸਟਰੇਸ਼ਨ ਤਾਰੀਖ 31 ਅਕਤੂਬਰ ਤੱਕ ਵਧਾਈ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਦੀ ਰਜਿਸਟਰੇਸ਼ਨ ਤਾਰੀਖ 31 ਅਕਤੂਬਰ ਤੱਕ ਵਧਾਈ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਸੰਗਰੂਰ, 19 ਸਤੰਬਰ : ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮਾਵਲੀ 1959 ਅਧੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਵੋਟਰ ਸੂਚੀ ਦੀ ਤਿਆਰੀ ਦੇ ਪਹਿਲਾਂ ਜਾਰੀ ਕੀਤੇ ਗਏ ਪ੍ਰੋਗਰਾਮ ਵਿੱਚ ਤਬਦੀਲੀ ਕਰਦੇ ਹੋਏ ਹੁਣ ਵੋਟਾਂ ਦੀ ਰਜਿਸਟਰੇਸ਼ਨ ਦੀ ਮਿਤੀ ਵਿੱਚ ਮਿਤੀ 31 ਅਕਤੂਬਰ 2024 ਤੱਕ ਵਾਧਾ ਕਰ ਦਿੱਤਾ ਗਿਆ ਹੈ ਅਤੇ ਮਿਤੀ 14 ਨਵੰਬਰ 2024 ਨੂੰ ਵੋਟਰ ਸੂਚੀ ਦੀ ਮੁਢਲੀ ਪ੍ਰਕਾਸ਼ਨਾ ਕੀਤੀ ਜਾਣੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਦੱਸਿਆ ਕਿ 21 ਸਾਲ ਤੋਂ ਵੱਧ ਉਮਰ ਦਾ ਕੇਸਾਧਾਰੀ ਸਿੱਖ, ਜੋ ਆਪਣੇ ਦਾੜ੍ਹੀ ਜਾਂ ਕੇਸਾਂ ਨੂੰ ਨਾ ਕੱਟਦਾ ਹੋਵੇ ਜਾਂ ਸ਼ੇਵ ਨਾ ਕਰਦਾ ਹੋਵੇ ਅਤੇ ਸਿਗਰਟ, ਸ਼ਰਾਬ ਨਾ ਪੀਂਦਾ ਹੋਵੇ ਅਤੇ ਮਾਸ ਦਾ ਸੇਵਨ ਨਾ ਕਰਦਾ ਹੋਵੇ, ਜਿੱਥੇ ਉਹ ਰਹਿੰਦਾ ਹੈ, ਸਬੰਧਿਤ ਗੁਰਦੁਆਰਾ ਚੋਣ ਹਲਕੇ ਦੀ ਵੋਟਰ ਸੂਚੀ ਵਿਚ ਆਪਣਾ ਨਾਮ ਦਰਜ ਕਰਵਾਉਣ ਲਈ ਫਾਰਮ ਨੰ. 1 (ਕੇਸਾਧਾਰੀ ਸਿੱਖ ਲਈ) ਭਰ ਕੇ ਪਿੰਡਾਂ ਵਿਚ ਪਟਵਾਰੀਆਂ ਅਤੇ ਸ਼ਹਿਰਾਂ ਵਿਚ ਸਬੰਧਿਤ ਉਪ-ਮੰਡਲ ਮੈਜਿਸਟਰੇਟ ਵਲੋਂ ਨਿਯੁਕਤ ਕਰਮਚਾਰੀਆਂ ਨੂੰ ਦੇ ਸਕਦਾ ਹੈ। ਉਹਨਾਂ ਦੱਸਿਆ ਕਿ ਇਸ ਫਾਰਮ ਨੂੰ ਸਰਕਾਰ ਵਲੋਂ ਜਾਰੀ ਕੀਤੇ ਆਧਾਰ ਕਾਰਡ ਦੁਆਰਾ ਜਾਂ ਭਾਰਤ ਦੇ ਚੋਣ ਕਮਿਸ਼ਨ ਵਲੋਂ ਜਾਰੀ ਸ਼ਨਾਖ਼ਤੀ ਕਾਰਡ ਤੋਂ ਵੋਟਰ ਦਾ ਨਾਮ, ਮਾਤਾ/ਪਿਤਾ/ਪਤੀ ਦਾ ਨਾਮ ਆਦਿ ਦੀ ਤਸਦੀਕ ਅਤੇ ਪੁਸ਼ਟੀ ਕੀਤੀ ਜਾਵੇਗੀ ਅਤੇ ਨੰਬਰ ਲਿਖਿਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਸੰਗਰੂਰ ਵਿਚ 6 ਗੁਰਦੁਆਰਾ ਚੋਣ ਹਲਕੇ 41-ਮੂਨਕ, 42-ਸੁਨਾਮ, 43-ਲੌਗੋਵਾਲ, 47-ਧੂਰੀ, 50-ਸੰਗਰੂਰ, ਅਤੇ 51-ਦਿੜ੍ਹਬਾ ਪੈਂਦੇ ਹਨ ਇਸ ਲਈ ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਗੁਰਦੁਆਰਾ ਚੋਣ ਹਲਕੇ (ਬੋਰਡ) ਵਿਚ ਨਿਯੁਕਤ ਕਰਮਚਾਰੀ ਨੂੰ ਆਪਣਾ ਫਾਰਮ ਨੰ. 1 ਭਰ ਕੇ ਮਿਥੇ ਸਮੇਂ ਵਿਚ ਦਿੱਤਾ ਜਾਵੇ ਅਤੇ ਵੋਟਰ ਰਜਿਸਟਰੇਸ਼ਨ ਦੀ ਇਸ ਮੁਹਿੰਮ ਵਿਚ ਹਿੱਸਾ ਲੈ ਕੇ ਜਿਲਾ ਪ੍ਰਸ਼ਾਸਨ ਦੇ ਇਸ ਅਹਿਮ ਕੰਮ ਵਿਚ ਆਪਣੀ ਭਾਗੀਦਾਰੀ ਯਕੀਨੀ ਬਣਾਈ ਜਾਵੇ। ਉਹਨਾਂ ਦੱਸਿਆ ਕਿ ਜ਼ਿਲੇ ਵਿੱਚ ਪੈਂਦੇ ਗੁਰਦੁਆਰਾ ਚੋਣ ਹਲਕਿਆਂ ਸਬੰਧੀ ਲਾਏ ਗਏ ਰਿਵਾਜਿੰਗ ਅਥਾਰਟੀ ਅਫਸਰਾਂ (ਗੁਰਦੁਆਰਾ ਚੋਣ ਹਲਕਾ 41-ਮੂਨਕ ਲਈ ਉਪ ਮੰਡਲ ਮੈਜਿਸਟਰੇਟ ਮੂਨਕ, ਗੁਰਦੁਆਰਾ ਚੋਣ ਹਲਕਾ 42-ਸੁਨਾਮ ਲਈ ਉਪ ਮੰਡਲ ਮੈਜਿਸਟਰੇਟ ਸੁਨਾਮ, ਗੁਰਦੁਆਰਾ ਚੋਣ ਹਲਕਾ 43-ਲੌਂਗੋਵਾਲ ਲਈ ਜਿਲਾ ਵਿਕਾਸ ਅਤੇ ਪੰਚਾਇਤ ਅਫਸਰ ਸੰਗਰੂਰ, ਗੁਰਦੁਆਰਾ ਚੋਣ ਹਲਕਾ 47-ਧੂਰੀ ਲਈ ਉਪ ਮੰਡਲ ਮੈਜਿਸਟਰੇਟ ਧੂਰੀ, ਗੁਰਦੁਆਰਾ ਚੋਣ ਹਲਕਾ 50-ਸੰਗਰੂਰ ਲਈ ਉਪ ਮੰਡਲ ਮੈਜਿਸਟਰੇਟ ਸੰਗਰੂਰ, ਗੁਰਦੁਆਰਾ ਚੋਣ ਹਲਕਾ 51- ਦਿੜ੍ਹਬਾ ਲਈ ਉਪ ਮੰਡਲ ਮੈਜਿਸਟਰੇਟ ਦਿੜ੍ਹਬਾ), ਨੂੰ ਸੰਪਰਕ ਕੀਤਾ ਜਾ ਸਕਦਾ ਹੈ।
Punjab Bani 19 September,2024
ਭਾਜਪਾ ਨੇ ਕੀਤਾ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 20 ਵਾਅਦਿਆਂ ਤੇ ਆਧਾਰਤ ਚੋਣ ਮੈਨੀਫੈਸਟੋ ਜਾਰੀ
ਭਾਜਪਾ ਨੇ ਕੀਤਾ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 20 ਵਾਅਦਿਆਂ ਤੇ ਆਧਾਰਤ ਚੋਣ ਮੈਨੀਫੈਸਟੋ ਜਾਰੀ ਚੰਡੀਗੜ੍ਹ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਨੇ ਵੀ ਆਪਣਾ ਚੋਣ ਮੈਨੀਫੈਸਟੋ ਜਾਰੀ ਕਰਦਿਆਂ ਭਾਜਪਾ ਲਾਡਲੀ ਲਕਸ਼ਮੀ ਯੋਜਨਾ ਤਹਿਤ ਸੂਬੇ ਦੀਆਂ ਸਾਰੀਆਂ ਔਰਤਾਂ ਨੂੰ 2100 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਹੈ।ਚੋਣ ਮੈਨੀਫੈਸਟੋ ਜਿਸਨੂੰ ਭਾਜਪਾ ਵਲੋਂ ਸੰਕਲਪ ਪੱਤਰ ਦਾ ਨਾਮ ਦਿੱਤਾ ਗਿਆ ਹੈ ਵਿਚ ਉਪਰੋਕਤ ਵਾਅਦੇ ਤੋਂ ਇਲਾਵਾ 2 ਲੱਖ ਲੋਕਾਂ ਨੂੰ ਰੁਜ਼ਗਾਰ ਅਤੇ ਹਰਿਆਣਾ ਦੇ ਫਾਇਰ ਫਾਈਟਰਾਂ ਨੂੰ ਸਰਕਾਰੀ ਨੌਕਰੀਆਂ ਵਿੱਚ 10 ਫੀਸਦੀ ਰਾਖਵਾਂਕਰਨ ਪ੍ਰਦਾਨ ਕਰਨਾ, ਵਿਵਾ ਆਯੁਸ਼ਮਾਨ ਯੋਜਨਾ ਦੇ ਤਹਿਤ, ਭਾਜਪਾ ਸੱਤਾ ਵਿੱਚ ਆਉਣ ‘ਤੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫਤ ਇਲਾਜ, ਘੱਟੋ-ਘੱਟ ਸਮਰਥਨ ਮੁੱਲ ‘ਤੇ 24 ਫਸਲਾਂ ਦੀ ਖਰੀਦ, ਹਰ ਜਿ਼ਲ੍ਹੇ ਵਿੱਚ ਓਲੰਪਿਕ ਖੇਡ ਨਰਸਰੀ, ਆਈਐਮਟੀ ਖਰਖੌਦਾ ਦੀ ਤਰਜ਼ ‘ਤੇ 10 ਉਦਯੋਗਿਕ ਸ਼ਹਿਰਾਂ ਦੀ ਉਸਾਰੀ, ਪ੍ਰਤੀ ਸ਼ਹਿਰ 50 ਹਜ਼ਾਰ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਉਦਯੋਗਾਂ ਨੂੰ ਵਿਸ਼ੇਸ਼ ਰਿਆਇਤਾਂ ਸ਼ਾਮਲ ਹਨ। ਇਥੇ ਹੀ ਬਸ ਨਹੀਂ ਔਰਤਾਂ ਨੂੰ 500 ਰੁਪਏ ਦਾ ਸਿਲੰਡਰ, ਪੱਛੜੀਆਂ ਸ਼੍ਰੇਣੀਆਂ ਲਈ ਭਲਾਈ ਬੋਰਡ, ਤੇਜ਼ ਰੇਲ ਸੇਵਾ ਸਮੇਤ ਕੁੱਲ 20 ਵਾਅਦੇ ਕੀਤੇ ਗਏ ਹਨ।
Punjab Bani 19 September,2024
ਕੇਂਦਰੀ ਸ਼ਾਸਤ ਸੂਬੇ ਜੰਮੂ ਕਸ਼ਮੀਰ ਵਿਚ ਵਿਧਾਨ ਸਭਾ ਚੋਣਾਂ ਦੇ ਪਹਿਲੇ ਗੇੜ ਲਈ ਵੋਟਿੰਗ ਸ਼ਾਮ ਪੰਜ ਵਜੇ ਤਕ 58.19 ਫੀਸਦੀ ਹੋਈ
ਕੇਂਦਰੀ ਸ਼ਾਸਤ ਸੂਬੇ ਜੰਮੂ ਕਸ਼ਮੀਰ ਵਿਚ ਵਿਧਾਨ ਸਭਾ ਚੋਣਾਂ ਦੇ ਪਹਿਲੇ ਗੇੜ ਲਈ ਵੋਟਿੰਗ ਸ਼ਾਮ ਪੰਜ ਵਜੇ ਤਕ 58.19 ਫੀਸਦੀ ਹੋਈ ਜੰਮੂ, 18 ਸਤੰਬਰ : ਜੰਮੂ ਅਤੇ ਕਸ਼ਮੀਰ ਦੇ ਮੁੱਖ ਚੋਣ ਅਫ਼ਸਰ ਪੀਕੇ ਪੋਲੇ ਨੇ ਬੁੱਧਵਾਰ ਨੂੰ ਕਿਹਾ ਕਿ ਇਸ ਕੇਂਦਰੀ ਸ਼ਾਸਿਤ ਪ੍ਰਦੇਸ਼ ਵਿਚ ਵਿਧਾਨ ਸਭਾ ਚੋਣਾਂ ਦੇ ਪਹਿਲੇ ਗੇੜ ਲਈ ਵੋਟਿੰਗ ਸਮਾਪਤ ਹੋ ਗਈ ਤੇ ਸ਼ਾਮ ਪੰਜ ਵਜੇ ਤਕ 58.19 ਫੀਸਦੀ ਵੋਟਿੰਗ ਹੋਈ। ਇਸ ਦੌਰਾਨ ਕਿਸ਼ਤਵਾੜ ਵਿੱਚ ਸਭ ਤੋਂ ਵੱਧ 77.23 ਫੀਸਦੀ ਵੋਟਾਂ ਪਈਆਂ। ਇੱਥੇ ਸਵੇਰ ਤੋਂ ਹੀ ਵੋਟਾਂ ਪਾਉਣ ਲਈ ਲੋਕਾਂ ਦੀਆਂ ਲੰਮੀਆਂ ਕਤਾਰਾਂ ਲੱਗੀਆਂ ਰਹੀਆਂ। ਜੰਮੂ ਕਸ਼ਮੀਰ ਵਿਚ ਇਕ ਦੋ ਥਾਵਾਂ ਨੂੰ ਛੱਡ ਕੇ ਵੋਟਾਂ ਅਮਨ ਅਮਾਨ ਨਾਲ ਪਈਆਂ। ਇਸ ਤੋਂ ਪਹਿਲਾਂ ਚੋਣ ਅਧਿਕਾਰੀਆਂ ਨੇ ਕਿਹਾ ਸੀ ਕਿ ਇਸ ਵਾਰ ਵੋਟਾਂ 60 ਫੀਸਦੀ ਦੇ ਕਰੀਬ ਪੈਣਗੀਆਂ। ਮੁੱਖ ਚੋਣ ਅਧਿਕਾਰੀ ਪੀਕੇ ਪੋਲ ਨੇ ਕਿਹਾ ਕਿ ਪੋਲਿੰਗ ਸ਼ਾਂਤੀਪੂਰਵਕ ਰਹੀ ਅਤੇ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ।
Punjab Bani 18 September,2024
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਦੀ ਤਾਰੀਖ 'ਚ ਵਾਧਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਦੀ ਤਾਰੀਖ 'ਚ ਵਾਧਾ -31 ਅਕਤੂਬਰ ਤੱਕ ਕਰਵਾਈ ਜਾ ਸਕੇਗੀ ਵੋਟਾਂ ਲਈ ਰਜਿਸਟਰੇਸ਼ਨ - ਯੋਗ ਕੇਸਾਧਾਰੀ ਵਿਅਕਤੀ ਆਪਣੀ ਵੋਟ ਜਰੂਰ ਬਣਵਾਉਣ : ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ, 18 ਸਤੰਬਰ: ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ, ਚੰਡੀਗੜ੍ਹ ਦੀ ਹਦਾਇਤ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਦੇ ਲਈ ਜ਼ਿਲ੍ਹਾ ਪਟਿਆਲਾ ਵਿੱਚ ਯੋਗ ਵੋਟਰਾਂ ਦੀ ਰਜਿਸਟਰੇਸ਼ਨ ਦਾ ਕੰਮ ਜਾਰੀ ਹੈ। ਕਮਿਸ਼ਨ ਵੱਲੋਂ ਵੋਟਾਂ ਬਣਵਾਉਣ ਦੀਆਂ ਤਾਰੀਖਾਂ ਵਿੱਚ ਵਾਧਾ ਕਰਦਿਆਂ ਹੁਣ ਵੋਟ ਬਣਾਉਣ ਦੀ ਰਜਿਸਟਰੇਸ਼ਨ 31 ਅਕਤੂਬਰ 2024 ਤੱਕ ਕਰ ਦਿੱਤੀ ਗਈ ਹੈ। ਫਾਈਨਲ ਵੋਟਰ ਸੂਚੀ ਦੀ ਤਿਆਰੀ ਦੇ ਸਬੰਧ ਵਿੱਚ ਕੇਸਾਧਾਰੀ ਵਿਅਕਤੀ ਇਸ ਮਿਤੀ ਤੱਕ ਫਾਰਮ ਨੰਬਰ-1 ਭਰ ਸਕਦੇ ਹਨ । ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ- ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਨੇ ਸਾਂਝੀ ਕੀਤੀ। ਉਹਨਾਂ ਅਪੀਲ ਕੀਤੀ ਕਿ ਵੱਧ ਤੋ ਵੱਧ ਲੋਕ ਫਾਰਮ ਨੰ.1 ਕੇਸਾਧਾਰੀ ਭਰ ਕੇ ਸਬੰਧਤ ਪਟਵਾਰੀ, ਬੀ.ਐਲ.ਓਜ, ਐੱਸ ਡੀ ਐੱਮ ਦਫ਼ਤਰ ਜਾਂ ਫਿਰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ। ਵਧੇਰੇ ਜਾਣਕਾਰੀ ਲਈ ਸਬੰਧਤ ਤਹਿਸੀਲਦਾਰ ਅਤੇ ਐਸ ਡੀ ਐਮ ਦਫ਼ਤਰਾਂ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ । ਇਹਨਾਂ ਫਾਰਮਾਂ ਦੇ ਨਾਲ ਇੱਕ ਪਾਸਪੋਰਟ ਸਾਈਜ ਫੋਟੋ ਦੇ ਨਾਲ ਰਿਹਾਇਸ਼ ਦੇ ਸਬੂਤ ਵਜੋਂ ਆਧਾਰ ਕਾਰਡ, ਵੋਟਰ ਕਾਰਡ, ਡਰਾਇਵਿੰਗ ਲਾਇਸੈਂਸ, ਪਾਸਪੋਰਟ, ਨਰੇਗਾ ਕਾਰਡ, ਬੈਂਕ ਪਾਸਬੁੱਕ, ਪੈਨ ਕਾਰਡ ਆਦਿ ਪਰੂਫ ਦੀ ਕਾਪੀ ਲਗਾਈ ਜਾ ਸਕਦੀ ਹੈ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੋਟ ਬਣਾਉਣ ਵਾਲੇ ਵਿਅਕਤੀ ਦੀ ਉਮਰ ਘੱਟ ਤੋ ਘੱਟ 21 ਸਾਲ ਹੋਣੀ ਚਾਹੀਦੀ ਹੈ ਅਤੇ ਉਸਦੀ ਆਸਥਾ ਸਿੱਖ ਧਰਮ ਵਿੱਚ ਹੋਣੀ ਚਾਹੀਦੀ ਹੈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੰਨਣ ਵਾਲਾ ਹੀ ਵੋਟ ਬਣਾ ਸਕਦਾ ਹੈ ।
Punjab Bani 18 September,2024
ਕੇਂਦਰੀ ਮੰਤਰੀ ਮੰਡਲ ਨੇ ਦਿੱਤੀ ਵਨ ਨੇਸ਼ਨ ਵਨ ਇਲੈਕਸ਼ਨ ਨੂੰ ਹਰੀ ਝੰਡੀ
ਕੇਂਦਰੀ ਮੰਤਰੀ ਮੰਡਲ ਨੇ ਦਿੱਤੀ ਵਨ ਨੇਸ਼ਨ ਵਨ ਇਲੈਕਸ਼ਨ ਨੂੰ ਹਰੀ ਝੰਡੀ ਚੰਡੀਗੜ੍ਹ : ਕੇਂਦਰੀ ਮੰਤਰੀ ਮੰਡਲ ਨੇ ਦਿੱਤੀ ਵਨ ਨੇਸ਼ਨ ਵਨ ਇਲੈਕਸ਼ਨ ਦੇ ਮਤੇ ਨੂੰ ਅੱਜ ਕੈਬਨਿਟ ਨੇ ਮਨਜ਼ੂਰੀ ਦੇ ਦਿੱਤੀ ਹੈ। ਰਿਪੋਰਟ ਮੁਤਾਬਕ ਬਿੱਲ ਸਰਦ ਰੁੱਤ ਸੈਸ਼ਨ ‘ਚ ਪੇਸ਼ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2014 ਵਿੱਚ ਇੱਕ ਰਾਸ਼ਟਰੀ ਇੱਕ ਚੋਣ ਦਾ ਵਾਅਦਾ ਕੀਤਾ ਸੀ। 15 ਅਗਸਤ ਨੂੰ ਸੁਤੰਤਰਤਾ ਦਿਵਸ ‘ਤੇ ਲਾਲ ਕਿਲੇ ਤੋਂ ਦਿੱਤੇ ਗਏ ਭਾਸ਼ਣ ‘ਚ ਪ੍ਰਧਾਨ ਮੰਤਰੀ ਨੇ ਵਨ ਨੇਸ਼ਨ-ਵਨ ਇਲੈਕਸ਼ਨ ਦਾ ਜ਼ਿਕਰ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਲਗਾਤਾਰ ਚੋਣਾਂ ਦੇਸ਼ ਦੀ ਤਰੱਕੀ ਵਿੱਚ ਰੁਕਾਵਟਾਂ ਪੈਦਾ ਕਰ ਰਹੀਆਂ ਹਨ। ਵਨ ਨੇਸ਼ਨ ਵਨ ਇਲੈਕਸ਼ਨ ‘ਤੇ ਵਿਚਾਰ ਕਰਨ ਲਈ ਬਣਾਈ ਗਈ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਅਗਵਾਈ ਵਾਲੀ ਕਮੇਟੀ ਨੇ 14 ਮਾਰਚ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਆਪਣੀ ਰਿਪੋਰਟ ਸੌਂਪੀ ਸੀ। ਰਿਪੋਰਟ 18 ਹਜ਼ਾਰ 626 ਪੰਨਿਆਂ ਦੀ ਹੈ। ਪੈਨਲ ਦਾ ਗਠਨ 2 ਸਤੰਬਰ 2023 ਨੂੰ ਕੀਤਾ ਗਿਆ ਸੀ ।
Punjab Bani 18 September,2024
ਧਾਰਾ 370 ਖ਼ਤਮ ਕੀਤੇ ਜਾਣ ਤੋਂ ਬਾਅਦ ਪਹਿਲੀ ਵਾਰ ਹੋ ਰਹੀਆਂ ਹਨ ਜੰਮੂ ਕਸ਼ਮੀਰ ਵਿਚ ਚੋਣਾਂ
ਧਾਰਾ 370 ਖ਼ਤਮ ਕੀਤੇ ਜਾਣ ਤੋਂ ਬਾਅਦ ਪਹਿਲੀ ਵਾਰ ਹੋ ਰਹੀਆਂ ਹਨ ਜੰਮੂ ਕਸ਼ਮੀਰ ਵਿਚ ਚੋਣਾਂ ਨਵੀਂ ਦਿੱਲੀ, 18 ਸਤੰਬਰ : ਜੰਮੂ ਕਸ਼ਮੀਰ ਵਿਚ ਧਾਰਾ 370 ਖ਼ਤਮ ਕੀਤੇ ਜਾਣ ਤੋਂ ਬਾਅਦ ਪਹਿਲੀ ਵਾਰ ਚੋਣਾਂ ਹੋ ਰਹੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਪਹਿਲੇ ਪੜਾਅ ਤਹਿਤ ਹੋ ਰਹੀਆਂ ਚੋਣਾਂ ਮੌਕੇ ਵੱਧ ਵੱਧ ਵੋਟ ਪਾਉਂਦਿਆਂ ਲੋਕਤੰਤਰ ਮਜ਼ਬੂਤ ਕਰਨ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ ਅੱਜ ਜੰਮੂ ਖੇਤਰ ਦੇ ਤਿੰਨ ਜ਼ਿਲ੍ਹਿਆਂ ਅਤ ਕਸ਼ਮੀਰ ਘਾਟੀ ਦੇ ਚਾਰ ਜ਼ਿਲ੍ਹਿਆਂ ਦੀਆਂ ਕੁੱਲ 24 ਸੀਟਾਂ ਲਈ ਵੋਟਾਂ ਪੈ ਰਹੀਆਂ ਹਨ । ਉਧਰ ਕਾਂਗਰਸ ਪ੍ਰਧਾਨ ਮੱਲਰਜੁਨ ਖੜਗੇ ਨੇ ਜੰਮੂ-ਕਸ਼ਮੀਰ ਚੋਣ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਦੇ ਬਾਅਦ ‘ਐਕਸ’ ‘ਤੇ ਪੋਸਟ ਕਰਦਿਆਂ ਕਿਹਾ ਕਿ ਜੰਮੂ-ਕਸ਼ਮੀਰ ਦੇ ਲੋਕ ਆਪਣੇ ਨਿਸ਼ਾਨੇ ਦੀ ਰੱਖਿਆ, ਸੱਚੇ ਵਿਕਾਸ ਅਤੇ ਪੂਰੇ ਰਾਜ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਉਤਸੁਕ ਹਨ। 24 ਹਲਕਿਆਂ ਵਿਚ ਵੋਟਾਂ ਦੇ ਪਹਿਲੇ ਪੜਾਅ ਦੇ ਸ਼ੁਰੂ ਹੋਣ ਨਾਲ ਅਸੀਂ ਸਭ ਨੂੰ ਆਪਣੇ ਲੋਕਤੰਤਰ ਅਧਿਕਾਰ ਦੀ ਵਰਤੋ ਕਰਨ ਦੀ ਅਪੀਲ ਕਰਦੇ ਹਾਂ ।
Punjab Bani 18 September,2024
ਜੰਮੂ ਕਸ਼ਮੀਰ ਵਿਚ ਚੋਣਾਂ ਸਬੰਧੀ ਪਹਿਲੇ ਪੜਾਅ ਲਈ ਤਿਆਰੀਆਂ ਮੁਕੰਮਲ
ਜੰਮੂ ਕਸ਼ਮੀਰ ਵਿਚ ਚੋਣਾਂ ਸਬੰਧੀ ਪਹਿਲੇ ਪੜਾਅ ਲਈ ਤਿਆਰੀਆਂ ਮੁਕੰਮਲ ਸ੍ਰੀਨਗਰ : ਜੰਮੂ ਕਸ਼ਮੀਰ ਦੇ ਸੱਤ ਜਿ਼ਲ੍ਹਿਆਂ ਦੇ ਵੋਟਰ 10 ਸਾਲਾਂ ਵਿਚ ਪਹਿਲੀ ਵਾਰ ਵੋਟ ਕਰਨ ਜਾ ਰਹੇ ਹਨ। ਕੇਂਦਰ ਸਾਸ਼ਿਤ ਸੂਬੇ ਵਿਚ ਬੁੱਧਵਾਰ ਨੂੰ ਪਹਿਲੇ ਪੜਾਅ ਤਹਿਤ ਚੋਣਾਂ ਦੀ ਤਿਆਰੀ ਮੁਕੰਮਲ ਹੋ ਚੁੱਕੀ ਹੈ। ਜੰਮੂ ਦੇ ਤਿੰਨ ਜ਼ਿਲ੍ਹੇ ਅਤੇ ਕਸ਼ਮੀਰ ਘਾਟੀ ਦੇ ਚਾਰ ਜ਼ਿਲ੍ਹਿਆਂ ਵਿਚ 90 ਆਜ਼ਾਦ ਉਮੀਦਵਾਰਾਂ ਸਮੇਤ ਕੁੱਲ 219 ਉਮੀਦਵਾਰ ਹਨ ਅਤੇ ਇਸ ਦੌਰਾਨ 23 ਲੱਖ ਤੋਂ ਜ਼ਿਆਦਾ ਵੋਟਰ ਆਪਣੇ ਵੋਟ ਦੇ ਅਧਿਕਾਰੀ ਦੀ ਵਰਤੋਂ ਕਰਨਗੇ। ਅਗਸਤ 2019 ਵਿਚ ਧਾਰਾ 370 ਖ਼ਤਮ ਕੀਤੇ ਜਾਣ ਤੋਂ ਬਾਅਦ ਇਹ ਜੰਮੂ ਕਸ਼ਮੀਰ ਵਿਚ ਪਹਿਲੀ ਚੋਣ ਹੋਵੇਗੀ।
Punjab Bani 17 September,2024
ਪ੍ਰਤਾਪ ਬਾਜਵਾ ਸਮੇਤ ਤਿੰਨ ਲੀਡਰ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਅਬਜ਼ਰਵਰ ਨਿਯੁਕਤ
ਪ੍ਰਤਾਪ ਬਾਜਵਾ ਸਮੇਤ ਤਿੰਨ ਲੀਡਰ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਅਬਜ਼ਰਵਰ ਨਿਯੁਕਤ ਨਵੀਂ ਦਿੱਲੀ : ਹਰਿਆਣਾ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਵਲੋਂ ਪੰਜਾਬ ਦੇ ਕਾਂਗਰਸ ਪਾਰਟੀ ਵਲੋਂ ਨਿਯੁਕਤ ਕੀਤੇ ਗਏ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਤਿੰਨ ਲੀਡਰਾਂ ਨੂੰ ਹਰਿਆਣਾ ਕਾਂਗਰਸ ਦੇ ਅਬਜ਼ਰਵਰ ਨਿਯੁਕਤ ਕੀਤਾ।
Punjab Bani 14 September,2024
ਕਾਂਗਰਸ ਨੇ ਕੀਤਾ 86 ਉਮੀਦਵਾਰਾਂ ਦਾ ਐਲਾਨ
ਕਾਂਗਰਸ ਨੇ ਕੀਤਾ 86 ਉਮੀਦਵਾਰਾਂ ਦਾ ਐਲਾਨ ਨਵੀਂ ਦਿੱਲੀ : ਕਾਂਗਰਸ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੁਣ ਤੱਕ 86 ਉਮੀਦਵਾਰਾਂ ਦੇ ਨਾਂ ਐਲਾਨ ਦਿੱਤੇ ਹਨ, ਹਾਲਾਂਕਿ ਚਾਰ ਸੀਟਾਂ ’ਤੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਹੈ। ਦੱਸਣਯੋਗ ਹੈ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅੱਜ ਆਖ਼ਰੀ ਦਿਨ ਹੈ। ਬੀਤੇ ਕੁੱਝ ਦਿਨਾਂ ਤੋਂ ਕਾਂਗਰਸ ਅਤੇ ‘ਆਪ’ ਵਿਚਕਾਰ ਗੱਠਜੋੜ ਲਈ ਕਿਆਸ ਲਾਏ ਜਾ ਰਹੇ ਸਨ, ਪਰ ਦੋਹਾਂ ਪਾਰਟੀਆਾਂ ਵੱਲੋਂ ਉਮੀਦਵਾਰਾਂ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਇਸ ’ਤੇ ਵਿਰਾਮ ਲੱਗਦਾ ਨਜ਼ਰ ਆਇਆ ਹੈ। ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ’ਤੇ 5 ਅਕਤੂਬਰ ਨੂੰ ਵੋਟਾਂ ਪੈਣੀਆਂ ਹਨ ਜਿਸ ਦੀ ਗਿਣਤੀ 8 ਅਕਤੂਬਰ ਨੂੰ ਹੋਵੇਗੀ।
Punjab Bani 12 September,2024
ਕਾਂਗਰਸ ਵਲੋਂ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਪੰਜ ਹੋਰ ਉਮੀਦਵਾਰਾਂ ਦਾ ਐਲਾਨ
ਕਾਂਗਰਸ ਵਲੋਂ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਪੰਜ ਹੋਰ ਉਮੀਦਵਾਰਾਂ ਦਾ ਐਲਾਨ ਜੰਮੂ-ਕਸ਼ਮੀਰ : ਕਾਂਗਰਸ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਪੰਜ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ। ਸਾਬਕਾ ਉਪ ਮੁੱਖ ਮੰਤਰੀ ਤਾਰਾਚੰਦ ਨੂੰ ਛੰਬ ਵਿਧਾਨ ਸਭਾ ਹਲਕੇ ਤੋਂ ਟਿਕਟ ਦਿੱਤੀ ਗਈ ਹੈ।
Punjab Bani 12 September,2024
ਆਮ ਆਦਮੀ ਪਾਰਟੀ ਨੇ ਹਰਿਆਣਾ ਚੋਣਾਂ ਵਿਚ ਖੜ੍ਹੇ ਉਮੀਦਵਾਰਾਂ ਦੇ ਚੋਣ ਪ੍ਰਚਾਰ ਲਈ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
ਆਮ ਆਦਮੀ ਪਾਰਟੀ ਨੇ ਹਰਿਆਣਾ ਚੋਣਾਂ ਵਿਚ ਖੜ੍ਹੇ ਉਮੀਦਵਾਰਾਂ ਦੇ ਚੋਣ ਪ੍ਰਚਾਰ ਲਈ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ ਚੰਡੀਗੜ੍ਹ : ਆਮ ਆਦਮੀ ਪਾਰਟੀ ਵਲੋ਼ਂ ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਖੜ੍ਹੇ ਕੀਤੇ ਜਾ ਰਹੇ ਉਮੀਦਵਾਰਾਂ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਵਾਲੇ ਚੋਣ ਪ੍ਰਚਾਰਕਾਂ ਦੀ ਸੂਚੀ ਵੀ ਜਾਰੀ ਕਰ ਦਿੱਤੀ ਗਈ ਹੈ।
Punjab Bani 11 September,2024
ਹਰਿਆਣਾ ਚੋਣਾਂ ਦੇ ਮੱਦੇਨ਼ਜ਼ਰ ਆਪ ਨੇ ਕੀਤੀ 15 ਨਵੇਂ ਉਮੀਦਵਾਰਾਂ ਦੀ ਸੂਚੀ ਜਾਰੀ
ਹਰਿਆਣਾ ਚੋਣਾਂ ਦੇ ਮੱਦੇਨ਼ਜ਼ਰ ਆਪ ਨੇ ਕੀਤੀ 15 ਨਵੇਂ ਉਮੀਦਵਾਰਾਂ ਦੀ ਸੂਚੀ ਜਾਰੀ ਚੰਡੀਗੜ੍ਹ : ਹਰਿਆਣਾ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਆਪਣੇ 15 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ।
Punjab Bani 11 September,2024
ਜਨਨਾਇਕ ਜਨਤਾ ਪਾਰਟੀ ਨੇ ਚੋਣਾ ਦੇ ਮੱਦੇਨਜਰ ਕੀਤੀ 18 ਉਮੀਦਵਾਰਾਂ ਦੀ ਸੂਚੀ ਜਾਰੀ
ਜਨਨਾਇਕ ਜਨਤਾ ਪਾਰਟੀ ਨੇ ਚੋਣਾ ਦੇ ਮੱਦੇਨਜਰ ਕੀਤੀ 18 ਉਮੀਦਵਾਰਾਂ ਦੀ ਸੂਚੀ ਜਾਰੀ ਹਰਿਆਣਾ : ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਆਪਣੇ ਉਮੀਦਵਾਰਾਂ ਨੂੰ ਉਤਾਰਨ ਦੇ ਚਲਦਿਆਂ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਨੇ 18 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਜਿਸ ਵਿਚ
Punjab Bani 11 September,2024
ਆਮ ਆਦਮੀ ਪਾਰਟੀ ਨੇ ਕੀਤੀ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ
ਆਮ ਆਦਮੀ ਪਾਰਟੀ ਨੇ ਕੀਤੀ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਚੰਡੀਗੜ ੍ਹ: ਆਮ ਆਦਮੀ ਪਾਰਟੀ ਨੇ 90 ਵਿਧਾਨ ਸਭਾ ਸੀਟਾਂ ਲਈ 5 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਲਈ 11 ਉਮੀਦਵਾਰਾਂ ਦੀ ਤੀਜੀ ਸੂਚੀ ਦਾ ਐਲਾਨ ਕਰ ਦਿੱਤਾ ਹੈ। ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਪਾਰਟੀ ਨੇ ਤੀਜੀ ਸੂਚੀ ਵਿੱਚ ਰਾਦੌਰ ਤੋਂ ਭੀਮ ਸਿੰਘ ਰਾਠੀ, ਨੀਲੋਖੇੜੀ ਤੋਂ ਅਮਰ ਸਿੰਘ, ਇਸਰਾਨਾ ਤੋਂ ਅਮਿਤ ਕੁਮਾਰ, ਅਟੇਲੀ ਤੋਂ ਸੁਨੀਲ ਰਾਓ ਅਤੇ ਰੇਵਾੜੀ ਤੋਂ ਸਤੀਸ਼ ਯਾਦਵ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਨੇ ਹਰਿਆਣਾ `ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ 9 ਉਮੀਦਵਾਰਾਂ ਦੀ ਦੂਜੀ ਸੂਚੀ ਦਾ ਐਲਾਨ ਕੀਤਾ ਸੀ। ਕੁੱਲ ਮਿਲਾ ਕੇ ‘ਆਪ’ ਨੇ ਆਪਣੀਆਂ ਤਿੰਨ ਸੂਚੀਆਂ ਵਿੱਚ ਹੁਣ ਤੱਕ ਹਰਿਆਣਾ ਦੇ 40 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਸੋਮਵਾਰ ਨੂੰ ਜਾਰੀ ਪਹਿਲੀ ਸੂਚੀ ਵਿੱਚ 20 ਨਾਮ ਸਨ। ਹਰਿਆਣਾ ਦੀਆਂ 90 ਸੀਟਾਂ `ਤੇ 5 ਅਕਤੂਬਰ ਨੂੰ ਇਕੋ ਪੜਾਅ `ਚ ਵੋਟਿੰਗ ਹੋ ਰਹੀ ਹੈ। ਵੋਟਾਂ ਦੀ ਗਿਣਤੀ 8 ਅਕਤੂਬਰ ਨੂੰ ਹੋਵੇਗੀ। ‘ਆਪ’ ਨੇ ਆਪਣੀ ਦੂਜੀ ਸੂਚੀ ਵਿੱਚ ਸਢੌਰਾ ਤੋਂ ਰਿਤੂ ਬਾਮਨੀਆ, ਥਾਨੇਸਰ ਤੋਂ ਕ੍ਰਿਸ਼ਨਾ ਬਜਾਜ, ਇੰਦਰਾ ਤੋਂ ਹਵਾ ਸਿੰਘ, ਰਤੀਆ ਤੋਂ ਮੁਖਤਿਆਰ ਸਿੰਘ ਬਾਜ਼ੀਗਰ ਅਤੇ ਆਦਮਪੁਰ ਤੋਂ ਭੁਪਿੰਦਰ ਬੈਣੀਵਾਲ ਨੂੰ ਉਮੀਦਵਾਰ ਬਣਾਇਆ ਹੈ। ਆਮ ਆਦਮੀ ਪਾਰਟੀ ਨੇ ਰਤੀਆ ਵਿਧਾਨ ਸਭਾ ਹਲਕੇ ਤੋਂ ਦੋ ਦਿਨ ਪਹਿਲਾਂ ਭਾਰਤੀ ਜਨਤਾ ਪਾਰਟੀ ਛੱਡ ਕੇ ਸਾਬਕਾ ਪੰਚਾਇਤ ਸੰਮਤੀ ਚੇਅਰਪਰਸਨ ਦੇ ਨੁਮਾਇੰਦੇ ਮੁਖਤਿਆਰ ਸਿੰਘ ਬਾਜ਼ੀਗਰ ਨੂੰ ਟਿਕਟ ਦਿੱਤੀ ਹੈ। ਪਿੰਡ ਹਿਜੜਾਵਾਂ ਕਲਾਂ ਦੇ ਰਹਿਣ ਵਾਲੇ 55 ਸਾਲਾ ਮੁਖ਼ਤਿਆਰ ਸਿੰਘ ਬਾਜ਼ੀਗਰ ਪਿਛਲੇ 30 ਸਾਲਾਂ ਤੋਂ ਸਿਆਸਤ ਵਿੱਚ ਹਨ ।
Punjab Bani 11 September,2024
ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਨੌਂ ਹੋਰ ਉਮੀਦਵਾਰਾਂ ਦੇ ਨਾਵਾਂ ਵਾਲੀ ਦੂਜੀ ਸੂਚੀ ਜਾਰੀ
ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਨੌਂ ਹੋਰ ਉਮੀਦਵਾਰਾਂ ਦੇ ਨਾਵਾਂ ਵਾਲੀ ਦੂਜੀ ਸੂਚੀ ਜਾਰੀ ਚੰਡੀਗੜ੍ਹ : ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਨੌਂ ਹੋਰ ਉਮੀਦਵਾਰਾਂ ਦੇ ਨਾਵਾਂ ਵਾਲੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਹ ਐਲਾਨ ਪਾਰਟੀ ਦੇ ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ ਨੇ ਕੀਤਾ ਹੈ। ਜਾਰੀ ਕੀਤੀ ਗਈ ਦੂਜੀ ਸੂਚੀ ਮੁਤਾਬਕ, ਵਿਧਾਨ ਸਭਾ ਹਲਕਾ ਸਢੌਰਾ ਤੋਂ ਰੀਟਾ ਬਾਮਨੀਆ, ਥਾਨੇਸਰ ਤੋਂ ਕ੍ਰਿਸ਼ਨ ਬਜਾਜ, ਇੰਦਰੀ ਤੋਂ ਹਵਾ ਸਿੰਘ, ਰਤੀਆ ਤੋਂ ਮੁਖ਼ਤਿਆਰ ਸਿੰਘ ਬਾਜ਼ੀਗਰ, ਆਦਮਪੁਰ ਤੋਂ ਐਡਵੋਕੇਟ ਭੁਪੇਂਦਰ ਬੈਨੀਵਾਲ, ਬਰਵਾਲਾ ਤੋਂ ਪ੍ਰੋਫੈਸਰ ਛਤਰਪਾਲ ਸਿੰਘ, ਬਾਵਲ ਤੋਂ ਜਵਾਹਰ ਲਾਲ, ਫ਼ਰੀਦਾਬਾਦ ਤੋਂ ਪ੍ਰਵੇਸ਼ ਮਹਿਤਾ ਅਤੇ ਤਿਗਾਓਂ ਤੋਂ ਅਬਾਸ਼ ਚੰਦੇਲਾ ਨੂੰ ਪਾਰਟੀ ਉਮੀਦਵਾਰ ਐਲਾਨਿਆ ਗਿਆ ਹੈ। ਇਸ ਐਲਾਨ ਦੇ ਨਾਲ ਆਮ ਆਦਮੀ ਪਾਰਟੀ ਨੇ ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਵਿੱਚੋਂ 29 ’ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
Punjab Bani 10 September,2024
ਪੰਜਾਬ ਕਬੱਡੀ ਐਸੋਸੀਏਸ਼ਨ ਦੇ ਆਹੁਦੇਦਾਰਾਂ ਦੀ ਚੋਣ ਚੜ੍ਹੀ ਹੰਗਾਮੇਂ ਦੀ ਭੇਂਟ
ਪੰਜਾਬ ਕਬੱਡੀ ਐਸੋਸੀਏਸ਼ਨ ਦੇ ਆਹੁਦੇਦਾਰਾਂ ਦੀ ਚੋਣ ਚੜ੍ਹੀ ਹੰਗਾਮੇਂ ਦੀ ਭੇਂਟ ਬਠਿੰਡਾ : ਬਠਿੰਡਾ ਦੇ ਇੱਕ ਨਿੱਜੀ ਮੈਰਿਜ ਪੈਲਿਸ ’ਚ ਕਰਵਾਈ ਜਾਣ ਵਾਲੀ ਪੰਜਾਬ ਕਬੱਡੀ ਐਸੋਸੀਏਸ਼ਨ ਦੇ ਆਹੁਦੇਦਾਰਾਂ ਦੀ ਚੋਣ ਹੰਗਾਮੇਂ ਦੀ ਭੇਂਟ ਚੜ੍ਹ ਗਈ। ਇਸ ਮੌਕੇ ਇੱਕ ਡੀਐਸਪੀ ਦੀ ਅਗਵਾਈ ਹੇਠ ਹਾਜ਼ਰ ਪੁਲਿਸ ਦੀ ਵੱਡੀ ਨਫਰੀ ਦੀ ਮੌਜੂਦਗੀ ਦੌਰਾਨ ਚੋਣ ਤੋਂ ਪਹਿਲਾਂ ਹੀ ਸਟੇਜ ਤੇ ਜਾ ਕੇ ਦੋ ਵਿਅਕਤੀਆਂ ਨੇ ਭਰੇ ਹੋਏ ਕਾਗਜ਼ ਚੁੱਕ ਕੇ ਲਿਜਾਣ ਦੀ ਕੋਸ਼ਿਸ਼ ਕੀਤੀ ਤਾਂ ਕਾਫੀ ਰੌਲਾ ਰੱਪਾ ਪੈਣ ਲੱਗ ਪਿਆ। ਇਸ ਹੰਗਾਮੇ ਦੌਰਾਨ ਸਟੇਜ਼ ਤੋਂ ਫਾਰਮ ਖੋਹਣ ਵਾਲਿਆਂ ਅਤੇ ਐਸੋਸੀਏਸ਼ਨ ਦੇ ਮੈਂਬਰਾਂ ਵਿਚਕਾਰ ਹੱਥੋਪਾਈ ਵੀ ਹੋਈ। ਐਸੋਸੀਏਸ਼ਨ ਮੈਂਬਰਾਂ ਨੇ ਸਰਕਾਰ ਤੇ ਧੱਕੇਸ਼ਾਹੀ ਅਤੇ ਦਖਲਅੰਦਾਜੀ ਕਰਨ ਦੇ ਦੋਸ਼ ਵੀ ਲਾਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਕਬੱਡੀ ਐਸੋਸੀਏਸ਼ਨ ਵੱਲੋਂ ਪੰਜ ਬਾਅਦ ਅੱਜ ਮੁੜ ਅਹੁਦੇਦਾਰਾਂ ਦੀ ਚੋਣ ਕੀਤੀ ਜਾਣੀ ਸੀ । ਇਸ ਚੋਣ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਤੋਂ ਕੁੱਲ 46 ਮੈਂਬਰ ਭਾਗ ਲੈਣ ਲਈ ਪੁੱਜੇ ਸਨ। ਇਸ ਚੋਣ ਦੌਰਾਨ ਪਿਛਲੇ ਦੋ ਦਹਾਕਿਆਂ ਤੋਂ ਲਗਾਤਾਰ ਪ੍ਰਧਾਨ ਬਣਦੇ ਆ ਰਹੇ ਸਾਬਕਾ ਕੈਬਨਟ ਮੰਤਰੀ ਸਿਕੰਦਰ ਸਿੰਘ ਮਲੂਕਾ ਅਤੇ ਸੀਨੀਅਰ ਮੀਤ ਪ੍ਰਧਾਨ ਤਜਿੰਦਰ ਸਿੰਘ ਮਿੱਡੂ ਖੇੜਾ ਮੌਜੂਦ ਸਨ। ਅੱਜ ਰਿਟਰਨਿੰਗ ਅਧਿਕਾਰੀ ਸੇਵਾਮੁਕਤ ਪ੍ਰਿੰਸੀਪਲ ਸੁਰਜੀਤ ਸਿੰਘ ਦੀ ਅਗਵਾਈ ਹੇਠ ਚੋਣ ਕੀਤੀ ਜਾਣੀ ਸੀ। ਕਬੱਡੀ ਐਸੋਸੀਏਸ਼ਨ ਦੇ 23 ਜਿਲ੍ਹਿਆ ਤੋਂ ਕੁੱਲ 46 ਮੈਂਬਰ ਵੋਟ ਪਾਉਣ ਦਾ ਅਧਿਕਾਰ ਰੱਖਦੇ ਹਨ ਜਿਨ੍ਹਾਂ ਨੇ ਪ੍ਰਧਾਨ ਅਤੇ ਜਰਨਲ ਸਕੱਤਰ ਤੋਂ ਇਲਾਵਾ 2 ਸੀਨੀਅਰ ਮੀਤ ਪ੍ਰਧਾਨ, 4 ਮੀਤ ਪ੍ਰਧਾਨ, 4 ਜੋਇੰਟ ਸਕੱਤਰ ਅਤੇ ਖਜਾਨਚੀ ਦੀ ਚੋਣ ਕਰਨੀ ਸੀ । ਭਾਜਪਾ ਆਗੂ ਗੁਰਪ੍ਰੀਤ ਸਿੰਘ ਮਲੂਕਾ ਵੱਲੋਂ ਜਾਰੀ ਬਿਆਨ ਅਨੁਸਾਰ ਪ੍ਰਧਾਨ ਦੀ ਲਈ ਤਜਿੰਦਰ ਸਿੰਘ ਮਿਢੂਖੇੜਾ ਅਤੇ ਜਰਨਲ ਸਕੱਤਰ ਦੇ ਅਹੁਦੇ ਲਈ ਗੁਰਪ੍ਰੀਤ ਸਿੰਘ ਮਲੂਕਾ ਉਮੀਦਵਾਰ ਸਨ।ਮੌਜੂਦਾ ਵਿਧਾਇਕ ਗੁਰਲਾਲ ਸਿੰਘ ਘਨੌਰ ਮੈਂਬਰ ਹੋਣ ਕਾਰਨ ਤੇ ਪ੍ਰਧਾਨ ਬਣਨ ਦੀ ਇੱਛਾ ਰੱਖਦੇ ਸਨ। ਮੌਕੇ ਤੇ ਹਾਜ਼ਰ ਮੈਂਬਰਾਂ ’ਚ ਚੱਲ ਰਹੀ ਚਰਚਾ ਮੁਤਾਬਕ ਸਾਬਕਾ ਮੰਤਰੀ ਅਤੇ ਬਾਗੀ ਅਕਾਲੀ ਧੜੇ ਨਾਲ ਸਬੰਧਤ ਸਿਕੰਦਰ ਸਿੰਘ ਮਲੂਕਾ ਆਪਣੇ ਭਾਜਪਾਈ ਪੁੱਤਰ ਗੁਰਪ੍ਰੀਤ ਸਿੰਘ ਮਲੂਕਾ ਨੂੰ ਐਸੋਸੀਏਸ਼ਨ ਦਾ ਪ੍ਰਧਾਨ ਬਨਾਉਣ ਦੇ ਚਾਹਵਾਨ ਸਨ। ਇਸੇ ਤਰਾਂ ਹੀ ਬਾਦਲ ਪ੍ਰੀਵਾਰ ਦੇ ਖਾਸਮਖਾਸ ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਨਾਲ ਸਬੰਧਤ ਸੀਨੀਅਰ ਅਕਾਲੀ ਆਗੂ ਤੇਜਿੰਦਰ ਸਿੰਘ ਮਿੱਡੂਖੇੜਾ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਨਾਮਵਰ ਕਬੱਡੀ ਖਿਡਾਰੀ ਗੁਰਲਾਲ ਸਿੰਘ ਵੱਲੋਂ ਵੀ ਦਾਅਵਾਦਾਰੀ ਠੋਕੀ ਜਾ ਰਹੀ ਸੀ। ਇਸ ਦੌਰਾਨ ਅਜੇ ਚੋਣ ਅਮਲ ਸ਼ੁਰੂ ਵੀ ਨਹੀਂ ਹੋਇਆ ਸੀ ਕਿ ਪੁਲਿਸ ਦੀ ਹਾਜ਼ਰੀ ਵਿੱਚ ਦੋ ਨੌਜਵਾਨਾਂ ਨੇ ਚੋਣ ਅਬਜ਼ਰਵਰਾਂ ਤੋਂ ਕਾਗਜ਼ ਖੋਹਣ ਦੀ ਕੋਸ਼ਿਸ਼ ਕੀਤੀ ਤਾਂ ਇਸ ਮੌਕੇ ਭਾਰੀ ਹੰਗਾਮਾ ਹੋ ਗਿਆ। ਇਸ ਹੰਗਾਮੇ ਦੌਰਾਨ ਕਾਗਜ਼ ਖੋਹਣ ਵਾਲੇ ਨੌਜਵਾਨ ਮੌਕੇ ਤੋਂ ਫਰਾਰ ਹੋ ਗਏ । ਇਸ ਮੈਕੇ ਹਾਜ਼ਰ ਡੀਐਸਪੀ ਸਿਟੀ ਸਰਵਜੀਤ ਸਿੰਘ ਬਰਾੜ ਨੇ ਕਿਹਾ ਕਿ ਇਹ ਇੱਕ ਨਿੱਜੀ ਸਮਾਗਮ ਸੀ ਜਿਸ ਲਈ ਜਿਲ੍ਹਾ ਪ੍ਰਸ਼ਾਸ਼ਨ ਤੋਂ ਪ੍ਰਵਾਨਗੀ ਲਈ ਜਾਣੀ ਚਾਹੀਦੀ ਸੀ। ਹਾਲਾਂਕਿ ਇਸ ਮੌਕੇ ਅਕਾਲੀ ਆਗੂ ਤੇਜਿੰਦਰ ਸਿੰਘ ਮਿੱਡੂਖੇੜਾ ਨੇ ਪੁਲਿਸ ਅਧਿਕਾਰੀਆਂ ਨੂੰ ਕਈ ਦਲੀਲਾਂ ਦਿੱਤੀਆਂ ਜਿੰਨ੍ਹਾਂ ਨੂੰ ਅਣਸੁਣੀਆਂ ਕਰਦਿਆਂ ਅਫਸਰਾਂ ਨੇ ਸਪਸ਼ਟ ਕੀਤਾ ਕਿ ਉਹ ਪ੍ਰਵਾਨਗੀ ਲਿਆਉਣ ਬਾਕੀ ਸਭ ਬਾਅਦ ਦੀ ਗੱਲ ਹੈ। ਗੁਰਪ੍ਰੀਤ ਸਿੰਘ ਮਲੂਕਾ ਨੇ ਦੋਸ਼ ਲਾਏ ਕਿ ਇਹ ਗੁੰਡਾਗਰਦੀ ਸਿਆਸੀ ਸ਼ਹਿ ਤੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀਆਂ ਨੇ ਕਾਗਜ਼ ਚੁੱਕਣ ਵਾਲਿਆਂ ਨੂੰ ਨਾ ਤਾਂ ਰੋਕਣ ਤੇ ਨਾ ਹੀ ਫੜਨ ਦੀ ਕੋਸ਼ਿਸ਼ ਕੀਤੀ ਹੈ।ਉਨ੍ਹਾਂ ਸ਼ੱਕ ਜਤਾਇਆ ਕਿ ਕਾਗਜ਼ ਖੋਹਣ ਵਾਲਾ ਵਿਅਕਤੀ ਮਾਨਸਾ ਪੁਲਿਸ ਦਾ ਮੁਲਾਜਮ ਹੈ । ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਉਹ ਚਾਰ ਵਾਰ ਐਸੋਸੀਏਸ਼ਨ ਦਾ ਪ੍ਰਧਾਨ ਰਹਿ ਚੁੱਕੇ ਹਨ ਪਰ ਕਦੇ ਵੀ ਇਸ ਤਰ੍ਹਾਂ ਦੀ ਕੋਈ ਗੱਲ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਜਦ ਸਰਕਾਰ ਦੇ ਕੋਲ ਮੈਂਬਰ ਹੀ ਹਨ ਤਾਂ ਕਿਉਂ ਦਖਲ ਅੰਦਾਜੀ ਕਰ ਰਹੀ ਹੈ। ਉਨ੍ਹ ਕਿਹਾ ਕਿ ਹਾਕਮ ਧਿਰ ਦੇ ਬੰਦੇ ਪ੍ਰਸ਼ਾਸਨ ਦੇ ਜ਼ੋਰ ਨਾਲ ਐਸੋਸੀਏਸ਼ਨ ਤੇ ਕਬਜਾ ਕਰਨਾ ਚਾਹੁੰਦੇ ਸਨ ਜੋ ਨਹੀਂ ਕਰ ਸਕੇ। ਉਨ੍ਹਾਂ ਕਿਹਾ ਕਿ ਚੋਣ ਰੱਦ ਕਰਨ ਲਈ ਤਰ੍ਹਾਂ ਤਰ੍ਹਾਂ ਦੇ ਹੱਥਕੰਡੇ ਅਪਣਾਏ ਜਾ ਰਹੇ ਹਨ। ਆਖਰੀ ਖਬਰਾਂ ਲਿਖੇ ਜਾਣ ਤੱਕ ਪਤਾ ਲੱਗਿਆ ਹੈ ਕਿ ਇਹ ਚੋਣ ਰੱਦ ਕਰ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਮਲੂਕਾ ਧਿਰ ਵੱਲੋਂ ਕਾਨੂੰਨੀ ਰਾਏ ਵੀ ਲਈ ਜਾ ਰਹੀ ਹੈ ਤਾਂ ਜੋ ਇਸ ਮਸਲੇ ਤੇ ਸਰਕਾਰ ਨੂੰ ਕਾਨੂੰਨ ਮੁਤਾਬਕ ਘੇਰਿਆ ਜਾ ਸਕੇ।
Punjab Bani 09 September,2024
ਉੱਤਰ ਪ੍ਰਦੇਸ਼ ਵਿਚ ਚੋਣ ਡਿਊਟੀ ਕਰਨ ਵਾਲੇ 2217 ਕਰਮਚਾਰੀਆਂ ਨੂੰ ਦੇਵੇਗੀ ਯੋਗੀ ਸਰਕਾਰ ਇਕ ਮਹੀਨੇ ਦੀ ਵਾਧੂ ਤਨਖਾਹ
ਉੱਤਰ ਪ੍ਰਦੇਸ਼ ਵਿਚ ਚੋਣ ਡਿਊਟੀ ਕਰਨ ਵਾਲੇ 2217 ਕਰਮਚਾਰੀਆਂ ਨੂੰ ਦੇਵੇਗੀ ਯੋਗੀ ਸਰਕਾਰ ਇਕ ਮਹੀਨੇ ਦੀ ਵਾਧੂ ਤਨਖਾਹ ਉੱਤਰ ਪ੍ਰਦੇਸ : ਉੱਤਰ ਪ੍ਰਦੇਸ਼ ਵਿਚ ਚੋਣ ਡਿਊਟੀ ਕਰਨ ਵਾਲੇ 2217 ਕਰਮਚਾਰੀਆਂ ਨੂੰ ਯੋਗੀ ਸਰਕਾਰ ਵੱਡਾ ਤੋਹਫਾ ਦੇਣ ਜਾ ਰਹੀ ਹੈ। ਚੋਣ ਡਿਊਟੀ ਕਰ ਰਹੇ ਇਨ੍ਹਾਂ ਮੁਲਾਜ਼ਮਾਂ ਨੂੰ ਇਕ ਮਹੀਨੇ ਦੀ ਵਾਧੂ ਤਨਖਾਹ ਮਿਲੇਗੀ। ਇਸ ਲਈ ਸਰਕਾਰ ਵੱਲੋਂ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ। ਇਸ ਦੇ ਲਈ ਸਰਕਾਰ ਉਤੇ 11 ਕਰੋੜ 54 ਲੱਖ ਰੁਪਏ ਦਾ ਵਾਧੂ ਵਿੱਤੀ ਬੋਝ ਪਵੇਗਾ। ਪ੍ਰਮੁੱਖ ਸਕੱਤਰ ਚੋਣ ਨਵਦੀਪ ਰਿਣਵਾ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਚੋਣ ਡਿਊਟੀ ਨਿਭਾਉਣ ਵਾਲੇ ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਇੱਕ ਮਹੀਨੇ ਦੀ ਮੁੱਢਲੀ ਤਨਖ਼ਾਹ ਦੇ ਬਰਾਬਰ ਵਾਧੂ ਮਾਣ ਭੱਤਾ ਦਿੱਤਾ ਜਾਵੇਗਾ। ਇਸ ਤਹਿਤ ਸੂਬੇ ਦੇ 2217 ਸਰਕਾਰੀ ਮੁਲਾਜ਼ਮਾਂ ਨੂੰ ਲਾਭ ਮਿਲੇਗਾ। ਹੁਕਮਾਂ ਅਨੁਸਾਰ ਸਾਰੇ 75 ਜ਼ਿਲ੍ਹਾ ਚੋਣ ਅਫ਼ਸਰਾਂ ਨੂੰ 1.2 ਲੱਖ ਰੁਪਏ ਮਿਲਣਗੇ। ਜਦੋਂ ਕਿ ਰਿਟਰਨਿੰਗ ਅਫ਼ਸਰ ਨੂੰ 60 ਹਜ਼ਾਰ ਰੁਪਏ, ਸਹਾਇਕ ਰਿਟਰਨਿੰਗ ਅਫ਼ਸਰ ਨੂੰ 50 ਹਜ਼ਾਰ ਰੁਪਏ ਮਿਲਣਗੇ। ਇਸੇ ਤਰ੍ਹਾਂ ਮੁੱਖ ਚੋਣ ਅਫ਼ਸਰ ਦੇ ਦਫ਼ਤਰ ਵਿੱਚ ਤਾਇਨਾਤ ਰੈਗੂਲਰ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਇੱਕ ਮਹੀਨੇ ਦੀ ਮੁੱਢਲੀ ਵਾਧੀ ਤਨਖ਼ਾਹ ਮਿਲੇਗੀ। ਚੋਣ ਸੈਕਸ਼ਨ ਦੇ ਸਹਾਇਕ ਤੋਂ ਲੈ ਕੇ ਸਕੱਤਰ ਤੱਕ 41 ਹਜ਼ਾਰ ਤੋਂ 86 ਹਜ਼ਾਰ ਰੁਪਏ ਮਿਲਣਗੇ। ਇਸ ਤੋਂ ਇਲਾਵਾ ਜ਼ਿਲ੍ਹਾ ਚੋਣ ਦਫ਼ਤਰਾਂ ਵਿੱਚ ਤਾਇਨਾਤ ਉਪ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ 90,000 ਰੁਪਏ, ਸਹਾਇਕ ਜ਼ਿਲ੍ਹਾ ਚੋਣ ਅਫ਼ਸਰਾਂ ਅਤੇ ਮੁੱਖ ਸਹਾਇਕਾਂ ਨੂੰ 55,000 ਰੁਪਏ, ਸੀਨੀਅਰ ਸਹਾਇਕਾਂ ਨੂੰ 50,000 ਰੁਪਏ ਅਤੇ ਜੂਨੀਅਰ ਸਹਾਇਕਾਂ ਨੂੰ 25,000 ਰੁਪਏ ਭੱਤੇ ਦਿੱਤੇ ਜਾਣਗੇ।
Punjab Bani 09 September,2024
ਜੰਮੂ-ਕਸ਼ਮੀਰ ’ਚ ਪਹਿਲੀ ਵਾਰ ਇਕ ਝੰਡੇ ਤੇ ਇਕ ਸੰਵਿਧਾਨ ਤਹਿਤ ਹੋਣਗੀਆਂ ਚੋਣਾਂ: ਅਮਿਤ ਸ਼ਾਹ
ਜੰਮੂ-ਕਸ਼ਮੀਰ ’ਚ ਪਹਿਲੀ ਵਾਰ ਇਕ ਝੰਡੇ ਤੇ ਇਕ ਸੰਵਿਧਾਨ ਤਹਿਤ ਹੋਣਗੀਆਂ ਚੋਣਾਂ: ਅਮਿਤ ਸ਼ਾਹ ਜੰਮੂ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਤੋਂ ਬਾਅਦ ਇਸ ਕੇਂਦਰੀ ਸ਼ਾਸਿਤ ਪ੍ਰਦੇਸ਼ ਦਾ ਰਾਜ ਦਾ ਦਰਜਾ ਬਹਾਲ ਕਰਨ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਪਹਿਲੀ ਵਾਰ ਕੌਮੀ ਝੰਡੇ ਅਤੇ ਇਕ ਸੰਵਿਧਾਨ ਤਹਿਤ ਚੋਣਾਂ ਹੋ ਰਹੀਆਂ ਹਨ ਅਤੇ ਅਜਿਹਾ ਮੋਦੀ ਸਰਕਾਰ ਵੱਲੋਂ ਧਾਰਾ 370 ਮਨਸੂਖ਼ ਕੀਤੇ ਜਾਣ ਪਿੱਛੋਂ ਸੰਭਵ ਹੋਇਆ ਹੈ । ਸ੍ਰੀ ਸ਼ਾਹ ਭਾਜਪਾ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਜੰਮੂ ਦੀ ਦੋ-ਰੋਜ਼ਾ ਫੇਰੀ ਉਤੇ ਹਨ। ਇਸ ਕੇਂਦਰ ਸ਼ਾਸਿਤ ਪ੍ਰਦੇਸ਼ ਵਿਚ 18 ਸਤੰਬਰ ਤੋਂ ਤਿੰਨ ਗੇੜਾਂ ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ । ਇਥੇ ਪਾਰਟੀ ਵਰਕਰਾਂ ਦੀ ਇਕ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਾਂਗਰਸ-ਨੈਸ਼ਨਲ ਕਾਨਫਰੰਸ ਗੱਠਜੋੜ ਉਤੇ ‘ਪੁਰਾਣੇ ਪ੍ਰਬੰਧ’ (ਧਾਰਾ 370 ਵਾਲਾ) ਦੀ ਬਹਾਲੀ ਦੇ ਖ਼ਾਹਿਸ਼ਮੰਦ ਹੋਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਐੱਨਡੀਏ ਸਰਕਾਰ ਦਹਿਸ਼ਤਗਰਦੀ ਤੇ ‘ਖ਼ੁਦਮੁਖ਼ਤਾਰੀ’ ਦੀ ਵਾਪਸੀ ਅਤੇ ਗੁੱਜਰਾਂ, ਪਹਾੜੀਆਂ, ਬੱਕਰਵਾਲਾਂ ਤੇ ਦਲਿਤਾਂ ਸਮੇਤ ਵੱਖ-ਵੱਖ ਭਾਈਚਾਰਿਆਂ ਨਾਲ ਨਾਇਨਸਾਫ਼ੀ ਨਹੀਂ ਹੋਣ ਦੇਵੇਗੀ, ਜਿਨ੍ਹਾਂ ਨੂੰ ਸਰਕਾਰ ਨੇ ਰਾਖਵਾਂਕਰਨ ਦਿੱਤਾ ਹੈ । ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਦੀਆਂ ਆਗਾਮੀ ਚੋਣਾਂ ਇਤਿਹਾਸਕ ਹਨ, ਕਿਉਂਕਿ ਇਹ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਇਕ ਕੌਮੀ ਝੰਡੇ ਅਤੇ ਇਕ ਸੰਵਿਧਾਨ ਤਹਿਤ ਹੋ ਰਹੀਆਂ ਹਨ, ਨਾ ਕਿ ਬੀਤੇ ਵਾਂਗ ਦੋ ਝੰਡਿਆਂ ਅਤੇ ਦੋ ਸੰਵਿਧਾਨਾਂ ਤਹਿਤ।
Punjab Bani 07 September,2024
ਰਾਜਿੰਦਰ ਸਿੰਘ ਚਪੜ ਬਣੇ ਸਰਬ ਸੰਮਤੀ ਨਾਲ ਵਿਧਾਨ ਸਭਾ ਰਾਜਪੁਰਾ ਦੇ ਪ੍ਰਧਾਨ
ਰਾਜਿੰਦਰ ਸਿੰਘ ਚਪੜ ਬਣੇ ਸਰਬ ਸੰਮਤੀ ਨਾਲ ਵਿਧਾਨ ਸਭਾ ਰਾਜਪੁਰਾ ਦੇ ਪ੍ਰਧਾਨ ਰਾਜਪੁਰਾ : ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਵਿਧਾਨ ਸਭਾ ਹਲਕਾ ਰਾਜਪੁਰਾ ’ਚ ਸਮੀਖਿਆ ਮੀਟਿੰਗ ਕੀਤੀ, ਜਿਸ ਵਿਚ ਬਸਪਾ ਵਿਧਾਨ ਸਭਾ ਰਾਜਪੁਰਾ ਦੇ ਵਰਕਰਾਂ ਵੱਲੋਂ ਵਿਧਾਨ ਸਭਾ ਕਮੇਟੀ ਦੀ ਚੋਣ ਕੀਤੀ ਗਈ। ਮੀਟਿੰਗ ਵਿੱਚ ਰਾਜਿੰਦਰ ਸਿੰਘ ਚਪੜ ਨੂੰ ਸਰਬਸੰਮਤੀ ਨਾਲ ਵਿਧਾਨ ਸਭਾ ਰਾਜਪੁਰਾ ਦਾ ਪ੍ਰਧਾਨ ਚੁਣਿਆ ਗਿਆ, ਜਨਰਲ ਸਕੱਤਰ ਨਾਰੰਗ ਸਿੰਘ ਉੜਦਨ, ਮੀਤ ਪ੍ਰਧਾਨ ਮਨਪ੍ਰੀਤ ਉਕਸੀ ਜੱਟਾਂ, ਖ਼ਜ਼ਾਨਚੀ ਭਾਗ ਸਿੰਘ ਪਿਲਖਣੀ, ਜੁਆਇੰਟ ਸਕੱਤਰ, ਗੁਰਦੀਪ ਸਿੰਘ ਉਪਲਹੇੜੀ ਸਮੇਤ ਗਿਆਰਾਂ ਮੈਂਬਰੀ ਕਮੇਟੀ ਬਣਾਈ ਗਈ। ਮੀਟਿੰਗ ਵਿੱਚ ਵਿਧਾਨ ਸਭਾ ਰਾਜਪੁਰਾ ਨੂੰ ਪੰਜ ਜ਼ੋਨ ਬਣਾ ਕੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ।
Punjab Bani 06 September,2024
ਐਸ. ਏ. ਡੀ. ਕਾਰਜਕਾਰੀ ਪ੍ਰਧਾਨ ਭੁੰਦੜ ਨੇ ਗਿੱਦੜਬਾਹਾ ਜਿਮਨੀ ਚੋਣ ਵਾਸਤੇ ਬੀਬਾ ਹਰਸਿਮਰਤ ਬਾਦਲ ਨੂੰ ਪਾਰਟੀ ਦੀ ਪ੍ਰਚਾਰ ਮੁਹਿੰਮ ਦਾ ਇੰਚਾਰਜ
ਐਸ. ਏ. ਡੀ. ਕਾਰਜਕਾਰੀ ਪ੍ਰਧਾਨ ਭੁੰਦੜ ਨੇ ਗਿੱਦੜਬਾਹਾ ਜਿਮਨੀ ਚੋਣ ਵਾਸਤੇ ਬੀਬਾ ਹਰਸਿਮਰਤ ਬਾਦਲ ਨੂੰ ਪਾਰਟੀ ਦੀ ਪ੍ਰਚਾਰ ਮੁਹਿੰਮ ਦਾ ਇੰਚਾਰਜ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਅੱਜ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੂੰ ਗਿੱਦੜਬਾਹਾ ਜਿ਼ਮਨੀ ਚੋਣ ਵਾਸਤੇ ਪਾਰਟੀ ਦੀ ਪ੍ਰਚਾਰ ਮੁਹਿੰਮ ਦਾ ਇੰਚਾਰਜ ਥਾਪ ਦਿੱਤਾ ਹੈ। ਇਸੇ ਤਰ੍ਹਾਂ ਹੀਰਾ ਸਿੰਘ ਗਾਬੜੀਆ ਨੂੰ ਬਰਨਾਲਾ ਸ਼ਹਿਰ ਅਤੇ ਇਕਬਾਲ ਸਿੰਘ ਝੂੰਦਾ ਨੂੰ ਬਰਨਾਲਾ ਦਿਹਾਤੀ ਵਿਚ ਪ੍ਰਚਾਰ ਮੁਹਿੰਮ ਦਾ ਇੰਚਾਰਜ ਥਾਪਿਆ ਗਿਆ ਹੈ।ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਹਨਾਂ ਪ੍ਰਚਾਰ ਮੁਹਿੰਮਾਂ ਦੇ ਇੰਚਾਰਜਾਂ ਨੂੰ ਆਖਿਆ ਗਿਆ ਹੈ ਕਿ ਉਹ ਇਹਨਾਂ ਹਲਕਿਆਂ ਵਿਚ ਪਾਰਟੀ ਦੀ ਪ੍ਰਚਾਰ ਮੁਹਿੰਮ ਦਾ ਖਾਕਾ ਤਿਆਰ ਕਰਨ। ਉਹਨਾਂ ਕਿਹਾ ਕਿ ਇਹ ਇੰਚਾਰਜ ਹਲਕਿਆਂ ਵਿਚ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕਰਨਗੇ ਅਤੇ ਪਾਰਟੀ ਦੀ ਪ੍ਰਚਾਰ ਮੁਹਿੰਮ ਦੀ ਅਗਵਾਈ ਕਰਨਗੇ ਅਤੇ ਕੇਡਰ ਨੂੰ ਬੂਥ ਵਾਈਜ਼ ਡਿਊਟੀਆਂ ਸੌਂਪਣਗੇ।
Punjab Bani 04 September,2024
ਜੰਮੂ ਕਸ਼ਮੀਰ ਚੋਣਾਂ ਵਿਚ ਜਿੱਤ ਪ੍ਰਾਪਤ ਕਰਨ ਲਈ ਰਾਹੁਲ ਗਾਂਧੀ ਕੀਤਾ ਚੋਣ ਪ੍ਰਚਾਰ ਸ਼ੁਰੂ
ਜੰਮੂ ਕਸ਼ਮੀਰ ਚੋਣਾਂ ਵਿਚ ਜਿੱਤ ਪ੍ਰਾਪਤ ਕਰਨ ਲਈ ਰਾਹੁਲ ਗਾਂਧੀ ਕੀਤਾ ਚੋਣ ਪ੍ਰਚਾਰ ਸ਼ੁਰੂ ਜੰਮੂ : ਭਾਰਤ ਦੇਸ਼ ਦੇ ਜੰਮੂ ਕਸ਼ਮੀਰ ਵਿਖੇ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਜਿੱਤ ਪ੍ਰਾਪਤ ਕਰਨ ਦੇ ਉਦੇਸ਼ ਦੇ ਤਹਿਤ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੇ ਅੱਜ ਜੰਮੂ ਕਸ਼ਮੀਰ ਵਿਖੇ ਪਹੁੰਚ ਕੇ ਵੱਖ ਵੱਖ ਚੋਣ ਪ੍ਰੋਗਰਾਮਾਂ ਵਿਚ ਸ਼ਮੂਲੀਅਤ ਕਰਨੀ ਸ਼ੁਰੂ ਕਰ ਦਿੱਤੀ ਹੈ। ਕਾਂਗਰਸ ਪਾਰਟੀ ਵਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਰਾਹੁਲ ਗਾਂਧੀ ਹੈਲੀਕਾਪਟਰ ਰਾਹੀਂ ਰਾਮਬਨ ਜਿਲ੍ਹੇ ਦੇ ਸਿੰਗਲਦਾਨ ਲਈ ਰਵਾਨਾ ਹੋਣਗੇ ਅਤੇ ਕਾਂਗਰਸੀ ਉਮੀਦਵਾਰ ਵਿਕਰ ਰਸੂਲ ਵਾਨੀ ਦੇ ਸਮਰਥਨ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ।
Punjab Bani 04 September,2024
ਹਰਿਆਣਾ ਕਾਂਗਰਸ ਨੇ 66 ਸੀਟਾਂ `ਤੇ ਨਾਵਾਂ ਨੂੰ ਅੰਤਿਮ ਰੂਪ ਦਿੰਦਿਆਂ ਬਾਕੀ 24 ਸੀਟਾਂ ਲਈ ਬਣਾਈ ਸਬ-ਕਮੇਟੀ
ਹਰਿਆਣਾ ਕਾਂਗਰਸ ਨੇ 66 ਸੀਟਾਂ `ਤੇ ਨਾਵਾਂ ਨੂੰ ਅੰਤਿਮ ਰੂਪ ਦਿੰਦਿਆਂ ਬਾਕੀ 24 ਸੀਟਾਂ ਲਈ ਬਣਾਈ ਸਬ-ਕਮੇਟੀ ਚੰਡੀਗੜ੍ਹ : ਕੇਂਦਰੀ ਕਾਂਗਰਸ ਚੋਣ ਕਮੇਟੀ ਨੇ ਦਿੱਲੀ ਵਿੱਚ ਹਰਿਆਣਾ ਵਿਧਾਨ ਸਭਾ ਚੋਣਾਂ ਲਈ 66 ਸੀਟਾਂ ਲਈ ਨਾਵਾਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਬਾਕੀ 24 ਸੀਟਾਂ ਲਈ ਸਬ-ਕਮੇਟੀ ਬਣਾਈ ਗਈ ਹੈ। ਇਹ ਜਾਣਕਾਰੀ ਹਰਿਆਣਾ ਦੇ ਇੰਚਾਰਜ ਦੀਪਕ ਬਾਬਰੀਆ ਨੇ ਦਿੱਤੀ। ਬਾਕੀ 41 ਸੀਟਾਂ `ਤੇ ਕਾਂਗਰਸ ਦੇ ਉਮੀਦਵਾਰਾਂ ਦਾ ਫੈਸਲਾ ਕਰਨ ਲਈ ਮੰਗਲਵਾਰ ਸ਼ਾਮ ਨੂੰ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਹੋਈ।
Punjab Bani 04 September,2024
ਤਰੁੱਟੀ ਰਹਿਤ ਵੋਟਰ ਸੂਚੀਆਂ ਤਿਆਰ ਕਰਨ ਲਈ 20 ਸਤੰਬਰ ਤੱਕ ਕਰਵਾਇਆ ਜਾ ਰਿਹੈ ਘਰ-ਘਰ ਸਰਵੇਖਣ: ਜ਼ਿਲ੍ਹਾ ਚੋਣ ਅਫ਼ਸਰ
ਤਰੁੱਟੀ ਰਹਿਤ ਵੋਟਰ ਸੂਚੀਆਂ ਤਿਆਰ ਕਰਨ ਲਈ 20 ਸਤੰਬਰ ਤੱਕ ਕਰਵਾਇਆ ਜਾ ਰਿਹੈ ਘਰ-ਘਰ ਸਰਵੇਖਣ: ਜ਼ਿਲ੍ਹਾ ਚੋਣ ਅਫ਼ਸਰ ਸੰਗਰੂਰ, 2 ਸਤੰਬਰ: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਜਾਰੀ ਪ੍ਰੋਗਰਾਮ ਅਨੁਸਾਰ ਤਰੁੱਟੀ ਰਹਿਤ ਵੋਟਰ ਸੂਚੀਆਂ ਤਿਆਰ ਕਰਨ ਲਈ ਬੂਥ ਲੈਵਲ ਅਫ਼ਸਰਾਂ ਰਾਹੀਂ 20 ਸਤੰਬਰ 2024 ਤੱਕ ਘਰ-ਘਰ ਸਰਵੇਖਣ ਕਰਵਾਇਆ ਜਾ ਰਿਹਾ ਹੈ। ਇਸ ਸਰਵੇਖਣ ਦਾ ਮਕਸਦ ਵੋਟਰਾਂ ਦੇ ਵੇਰਵਿਆਂ ’ਚ ਕੋਈ ਤਰੁੱਟੀ ਨਾ ਛੱਡਣਾ ਹੈ। ਉਨ੍ਹਾਂ ਦੱਸਿਆ ਕਿ ਇਹ ਸਰਵੇਖਣ 20 ਅਗਸਤ 2024 ਤੋਂ ਆਰੰਭ ਹੋਇਆ ਹੈ ਅਤੇ ਬੂਥ ਲੈਵਲ ਅਫ਼ਸਰਾਂ ਵੱਲੋਂ ਘਰ-ਘਰ ਜਾ ਕੇ ਮੌਜੂਦਾ ਵੋਟਰ ਸੂਚੀ ’ਚ ਦਰਜ ਵੋਟਰਾਂ ਦੀ ਵੈਰੀਫਿਕੇਸ਼ਨ ਕੀਤੀ ਜਾ ਰਹੀ ਹੈ ਤੇ ਇਹ ਕੰਮ ਬੂਥ ਲੈਵਲ ਅਫ਼ਸਰਾਂ ਵੱਲੋਂ ਬੀ.ਐਲ.ਓ ਐਪ ਰਾਹੀਂ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੂਥ ਲੈਵਲ ਅਫ਼ਸਰਾਂ ਵੱਲੋਂ ਵੋਟਰ ਸੂਚੀ ’ਚ ਪਹਿਲਾਂ ਤੋਂ ਦਰਜ ਵੇਰਵਿਆਂ ਨੂੰ ਚੈੱਕ ਕਰਨ ਤੋਂ ਇਲਾਵਾ ਸਰਵੇ ਦੌਰਾਨ ਯੋਗ ਵਿਅਕਤੀ, ਜਿਹੜੇ ਵੋਟਰ ਸੂਚੀ ’ਚ ਦਰਜ ਨਹੀਂ ਹਨ, ਸੰਭਾਵਿਤ ਵੋਟਰਾਂ ਦੇ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ। ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01.01.2025 ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਪ੍ਰੋਗਰਾਮ ਵੀ ਜਾਰੀ ਕੀਤਾ ਗਿਆ ਹੈ, ਜਿਸ ਅਨੁਸਾਰ ਮਿਤੀ 29 ਅਕਤੂਬਰ 2024 ਨੂੰ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ ਕੀਤੀ ਜਾਵੇਗੀ ਤੇ ਨਵੀਂ ਵੋਟ ਬਣਵਾਉਣ, ਵੋਟ ਕਟਵਾਉਣ ਜਾਂ ਪਹਿਲਾਂ ਬਣੀ ਵੋਟ ’ਚ ਸੋਧ ਕਰਵਾਉਣ, ਰਿਹਾਇਸ਼ ਤਬਦੀਲ ਸਬੰਧੀ ਆਮ ਲੋਕਾਂ ਪਾਸੋਂ 28 ਨਵੰਬਰ 2024 ਤੱਕ ਦਾਅਵੇ ਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੌਰਾਨ ਮਿਤੀ 09 ਨਵੰਬਰ 2024 ਤੇ 10 ਨਵੰਬਰ 2024 (ਦਿਨ ਸ਼ਨੀਵਾਰ ਤੇ ਐਤਵਾਰ) ਅਤੇ ਮਿਤੀ 23 ਨਵੰਬਰ 2024 ਤੇ 24 ਨਵੰਬਰ 2024 (ਦਿਨ ਸ਼ਨੀਵਾਰ ਤੇ ਐਤਵਾਰ) ਨੂੰ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ, ਜਿਸ ਦੌਰਾਨ ਬੀ.ਐਲ.ਓ. ਆਪਣੇ ਪੋਲਿੰਗ ਬੂਥਾਂ ’ਤੇ ਸਵੇਰੇ 09:00 ਵਜੇ ਤੋਂ ਸ਼ਾਮ 05:00 ਵਜੇ ਤੱਕ ਮੌਜੂਦ ਰਹਿ ਕੇ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਵੋਟਰਾਂ ਵੱਲੋਂ ਦਾਇਰ ਕੀਤੇ ਇਤਰਾਜ਼ਾਂ ਦਾ ਨਿਪਟਾਰਾ ਸਬੰਧਤ ਈ.ਆਰ.ਓਜ਼ ਵੱਲੋਂ ਮਿਤੀ 29 ਅਕਤੂਬਰ 2024 ਤੋਂ 24 ਦਸੰਬਰ 2024 ਤੱਕ ਕੀਤਾ ਜਾਵੇਗਾ ਤੇ ਮਿਤੀ 6 ਜਨਵਰੀ 2025 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕਰਵਾਈ ਜਾਵੇਗੀ। ਡੀ.ਸੀ. ਜਤਿੰਦਰ ਜੋਰਵਾਲ ਨੇ ਕਿਹਾ ਕਿ ਵੋਟਰਾਂ ਨੂੰ ਵੋਟ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਜ਼ਿਲ੍ਹੇ ’ਚ ਲਗਾਤਾਰ ਸਵੀਪ ਗਤੀਵਿਧੀਆਂ ਵੀ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਲੋਕਤੰਤਰੀ ਪ੍ਰਕਿਰਿਆ ’ਚ ਸੌ ਫੀਸਦੀ ਵੋਟਰਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ 01 ਅਕਤੂਬਰ 2024 ਤੇ 01 ਜਨਵਰੀ 2025 ਨੂੰ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਹੋਣ ਵਾਲੇ ਨੌਜਵਾਨ ਆਪਣੀਆਂ ਵੋਟਾਂ ਜ਼ਰੂਰ ਬਣਵਾਉਣ।
Punjab Bani 02 September,2024
ਹਰਿਆਣਾ ਵਿਚ ਹੁਣ 5 ਅਕਤੂਬਰ ਨੂੰ ਹੋਵੇਗੀ ਵੋਟਿੰਗ
ਹਰਿਆਣਾ ਵਿਚ ਹੁਣ 5 ਅਕਤੂਬਰ ਨੂੰ ਹੋਵੇਗੀ ਵੋਟਿੰਗ ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਦਾ ਵੋਟਾਂ ਦਾ ਦਿਨ ਬਦਲ ਦਿੱਤਾ ਹੈ। ਹੁਣ ਹਰਿਆਣਾ ਵਿਚ 5 ਅਕਤੂਬਰ ਨੂੰ ਵੋਟਿੰਗ ਹੋਵੇਗੀ।
Punjab Bani 31 August,2024
ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ `ਚ ਕੁੱਲ 219 ਉਮੀਦਵਾਰ ਮੈਦਾਨ `ਚ
ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ `ਚ ਕੁੱਲ 219 ਉਮੀਦਵਾਰ ਮੈਦਾਨ `ਚ ਨਵੀਂ ਦਿੱਲੀ : ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ `ਚ ਕੁੱਲ 219 ਉਮੀਦਵਾਰ ਮੈਦਾਨ `ਚ ਹਨ ਕਿਉਂਕਿ ਸ਼ੁੱਕਰਵਾਰ ਨੂੰ ਨਾਮਜ਼ਦਗੀਆਂ ਵਾਪਸ ਲੈਣ ਦੇ ਆਖਰੀ ਦਿਨ 25 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਹਨ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਜੰਮੂ-ਕਸ਼ਮੀਰ ਦੇ ਸੱਤ ਜ਼ਿਲ੍ਹਿਆਂ ਦੇ 24 ਵਿਧਾਨ ਸਭਾ ਹਲਕਿਆਂ ਲਈ ਕੁੱਲ 280 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਸਨ। ਇਨ੍ਹਾਂ ਵਿਧਾਨ ਸਭਾ ਸੀਟਾਂ ਲਈ 18 ਸਤੰਬਰ ਨੂੰ ਵੋਟਾਂ ਪੈਣੀਆਂ ਹਨ। ਹਾਲਾਂਕਿ ਪੜਤਾਲ ਤੋਂ ਬਾਅਦ 36 ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਰੱਦ ਕਰ ਦਿੱਤੀਆਂ ਗਈਆਂ। ਸ਼ੁੱਕਰਵਾਰ ਨੂੰ 25 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ, ਜਿਸ ਨਾਲ 219 ਉਮੀਦਵਾਰ ਮੈਦਾਨ ਵਿੱਚ ਰਹਿ ਗਏ। ਉਨ੍ਹਾਂ ਦੱਸਿਆ ਕਿ ਇਨ੍ਹਾਂ 25 ਉਮੀਦਵਾਰਾਂ ਵਿੱਚੋਂ 5 ਕਸ਼ਮੀਰ ਡਿਵੀਜ਼ਨ ਅਤੇ 20 ਜੰਮੂ ਡਿਵੀਜ਼ਨ ਦੇ ਹਨ।
Punjab Bani 31 August,2024
ਵੋਟਾਂ ਬਣਾਉਣ ਸਮੇਂ ਕੀਤੀ ਜਾ ਰਹੀ ਨਿਯਮਾਂ ਦੀ ਅਣਦੇਖੀ ਲਈ ਗੁਰਦੁਆਰਾ ਚੋਣਾਂ ਮੁੱਖ ਚੋਣ ਕਮਿਸ਼ਨਰ ਗਹਿਰੀ ਪੜਤਾਲ ਕਰਵਾਉਣ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਲਈ ਸਰਕਾਰ ਵੱਲੋਂ ਵੋਟਾਂ ਬਣਾਉਣ ਸਮੇਂ ਕੀਤੀ ਜਾ ਰਹੀ ਨਿਯਮਾਂ ਦੀ ਅਣਦੇਖੀ ਦਾ ਕਰੜਾ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਚੋਣ ਕਮਿਸ਼ਨਰ ਗੁਰਦੁਆਰਾ ਚੋਣਾਂ ਜਸਟਿਸ ਐੱਸ ਐੱਸ ਸਾਰੋਂ ਪਾਸੋਂ ਮੰਗ ਕੀਤੀ ਕਿ ਉਹ ਇਸ ਮਾਮਲੇ ਦੀ ਗਹਿਰੀ ਪੜਤਾਲ ਕਰਵਾਉਣ। ਐਡਵੋਕੇਟ ਧਾਮੀ ਨੇ ਆਖਿਆ ਕਿ ਪੰਜਾਬ ਦੀ ਸਰਕਾਰ ਸਿੱਖ ਸੰਸਥਾ ਦੀਆਂ ਵੋਟਾਂ ਬਣਾਉਣ ਲਈ ਤੈਅ ਸ਼ਰਤਾਂ ਦਾ ਪਾਲਣ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਸੰਗਤ ਪਾਸੋਂ ਇਹ ਜਾਣਕਾਰੀ ਪ੍ਰਾਪਤ ਹੋ ਰਹੀ ਹੈ ਕਿ ਸਰਕਾਰੀ ਕਰਮਚਾਰੀ ਤਾਜ਼ਾ ਹੋਈਆਂ ਲੋਕ ਸਭਾ ਚੋਣਾਂ ਵਾਲੀ ਸੂਚੀ ਨੂੰ ਅਧਾਰ ਬਣਾ ਕੇ ਸਿੱਧੇ ਤੌਰ ’ਤੇ ਹੀ ਵੋਟਾਂ ਬਣਾ ਰਹੇ ਹਨ ਅਤੇ ਸਾਬਤ ਸੂਰਤ ਸਿੱਖ ਦੀ ਸ਼ਰਤ ਨੂੰ ਸ਼ਰੇਆਮ ਅਣਗੌਲਿਆਂ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਹਾਲ ਹੀ ਵਿੱਚ ਗੁਰਦੁਆਰਾ ਚੋਣ ਕਮਿਸ਼ਨਰ ਨੂੰ ਸ਼੍ਰੋਮਣੀ ਕਮੇਟੀ ਦੇ ਵਫ਼ਦ ਵੱਲੋਂ ਖੁਦ ਮਿਲ ਕੇ ਮੰਗ ਪੱਤਰ ਦਿੱਤਾ ਗਿਆ ਹੈ ਪਰੰਤੂ ਇਸ ’ਤੇ ਗੌਰ ਨਹੀਂ ਕੀਤਾ ਗਿਆ।
ਵੋਟਾਂ ਬਣਾਉਣ ਸਮੇਂ ਕੀਤੀ ਜਾ ਰਹੀ ਨਿਯਮਾਂ ਦੀ ਅਣਦੇਖੀ ਲਈ ਗੁਰਦੁਆਰਾ ਚੋਣਾਂ ਮੁੱਖ ਚੋਣ ਕਮਿਸ਼ਨਰ ਗਹਿਰੀ ਪੜਤਾਲ ਕਰਵਾਉਣ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਲਈ ਸਰਕਾਰ ਵੱਲੋਂ ਵੋਟਾਂ ਬਣਾਉਣ ਸਮੇਂ ਕੀਤੀ ਜਾ ਰਹੀ ਨਿਯਮਾਂ ਦੀ ਅਣਦੇਖੀ ਦਾ ਕਰੜਾ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਚੋਣ ਕਮਿਸ਼ਨਰ ਗੁਰਦੁਆਰਾ ਚੋਣਾਂ ਜਸਟਿਸ ਐੱਸ ਐੱਸ ਸਾਰੋਂ ਪਾਸੋਂ ਮੰਗ ਕੀਤੀ ਕਿ ਉਹ ਇਸ ਮਾਮਲੇ ਦੀ ਗਹਿਰੀ ਪੜਤਾਲ ਕਰਵਾਉਣ। ਐਡਵੋਕੇਟ ਧਾਮੀ ਨੇ ਆਖਿਆ ਕਿ ਪੰਜਾਬ ਦੀ ਸਰਕਾਰ ਸਿੱਖ ਸੰਸਥਾ ਦੀਆਂ ਵੋਟਾਂ ਬਣਾਉਣ ਲਈ ਤੈਅ ਸ਼ਰਤਾਂ ਦਾ ਪਾਲਣ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਸੰਗਤ ਪਾਸੋਂ ਇਹ ਜਾਣਕਾਰੀ ਪ੍ਰਾਪਤ ਹੋ ਰਹੀ ਹੈ ਕਿ ਸਰਕਾਰੀ ਕਰਮਚਾਰੀ ਤਾਜ਼ਾ ਹੋਈਆਂ ਲੋਕ ਸਭਾ ਚੋਣਾਂ ਵਾਲੀ ਸੂਚੀ ਨੂੰ ਅਧਾਰ ਬਣਾ ਕੇ ਸਿੱਧੇ ਤੌਰ ’ਤੇ ਹੀ ਵੋਟਾਂ ਬਣਾ ਰਹੇ ਹਨ ਅਤੇ ਸਾਬਤ ਸੂਰਤ ਸਿੱਖ ਦੀ ਸ਼ਰਤ ਨੂੰ ਸ਼ਰੇਆਮ ਅਣਗੌਲਿਆਂ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਹਾਲ ਹੀ ਵਿੱਚ ਗੁਰਦੁਆਰਾ ਚੋਣ ਕਮਿਸ਼ਨਰ ਨੂੰ ਸ਼੍ਰੋਮਣੀ ਕਮੇਟੀ ਦੇ ਵਫ਼ਦ ਵੱਲੋਂ ਖੁਦ ਮਿਲ ਕੇ ਮੰਗ ਪੱਤਰ ਦਿੱਤਾ ਗਿਆ ਹੈ ਪਰੰਤੂ ਇਸ ’ਤੇ ਗੌਰ ਨਹੀਂ ਕੀਤਾ ਗਿਆ।
Punjab Bani 28 August,2024
ਸੀਵਾਈਐਸਐਸ ਨੇ ਪੀਯੂ ਚੋਣਾਂ ਲਈ ਪ੍ਰਿੰਸ ਚੌਧਰੀ ਨੂੰ ਪ੍ਰਧਾਨਗੀ ਉਮੀਦਵਾਰ ਵਜੋਂ ਐਲਾਨਿਆ
ਸੀਵਾਈਐਸਐਸ ਨੇ ਪੀਯੂ ਚੋਣਾਂ ਲਈ ਪ੍ਰਿੰਸ ਚੌਧਰੀ ਨੂੰ ਪ੍ਰਧਾਨਗੀ ਉਮੀਦਵਾਰ ਵਜੋਂ ਐਲਾਨਿਆ ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਵਿਦਿਆਰਥੀ ਵਿੰਗ, ਛਾਤਰ ਯੁਵਾ ਸੰਘਰਸ਼ ਸਮਿਤੀ (ਸੀਵਾਈਐਸਐਸ) ਨੇ ਬੁੱਧਵਾਰ ਨੂੰ ਪੰਜਾਬ ਯੂਨੀਵਰਸਿਟੀ (ਪੀਯੂ) ਦੀਆਂ ਆਉਣ ਵਾਲੀਆਂ ਵਿਦਿਆਰਥੀ ਕੌਂਸਲ ਚੋਣਾਂ ਲਈ ਆਪਣੇ ਪ੍ਰਧਾਨਗੀ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਪ੍ਰਿੰਸ ਚੌਧਰੀ ਨੂੰ ਸੀਵਾਈਐਸਐਸ ਦੇ ਪ੍ਰਧਾਨਗੀ ਉਮੀਦਵਾਰ ਵਜੋਂ ਐਲਾਨਿਆ ਹੈ। ਪਾਰਟੀ ਨੇ ਇਸ ਵਾਰ ਸਿਰਫ਼ ਪ੍ਰਧਾਨ ਦੇ ਅਹੁਦੇ ਲਈ ਆਪਣਾ ਉਮੀਦਵਾਰ ਖੜ੍ਹਾ ਕਰਨ ਦਾ ਫੈਸਲਾ ਕੀਤਾ ਹੈ। ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਪ੍ਰੈਸ ਕਾਨਫ਼ਰੰਸ ਦੌਰਾਨ ਇਸ ਸਬੰਧੀ ਜਾਣਕਾਰੀ ਦਿੰਦਿਆਂ ‘ਆਪ’ ਦੇ ਯੂਥ ਆਗੂ ਅਤੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਦੱਸਿਆ ਕਿ 2022 ਵਿੱਚ ‘ਆਪ’ ਨੇ ਪਹਿਲੀ ਵਾਰ ਪੀਯੂ ਵਿਦਿਆਰਥੀ ਚੋਣਾਂ ਲੜੀਆਂ ਅਤੇ ਜਿੱਤ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ‘ਆਪ’ ਵਿਦਿਆਰਥੀ ਜਥੇਬੰਦੀ ਨੇ ਆਪਣੇ ਪਿਛਲੇ ਕਾਰਜਕਾਲ ਦੌਰਾਨ ਵਿਦਿਆਰਥੀਆਂ ਅਤੇ ਯੂਨੀਵਰਸਿਟੀ ਦੀ ਭਲਾਈ ਲਈ ਤਨਦੇਹੀ ਨਾਲ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਦੋ ਨਵੇਂ ਹੋਸਟਲ ਮਨਜ਼ੂਰ ਕਰਵਾਏ ਹਨ ਅਤੇ ਪੰਜਾਬ ਸਰਕਾਰ ਨੇ ਇਨ੍ਹਾਂ ਦੀ ਉਸਾਰੀ ਲਈ ਗਰਾਂਟ ਵੀ ਜਾਰੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਹੋਰ ਧਿਰ ਨੇ ਵਿਦਿਆਰਥੀਆਂ ਲਈ ਇਸ ਦੇ ਨੇੜੇ-ਤੇੜੇ ਵੀ ਕੁਝ ਨਹੀਂ ਕੀਤਾ। ਮੀਡੀਆ ਨੂੰ ਸੰਬੋਧਨ ਕਰਦਿਆਂ ਸੀਵਾਈਐਸਐਸ ਇੰਚਾਰਜ ਮਨਜਿੰਦਰ ਲਾਲਪੁਰਾ ਨੇ ਸੀਵਾਈਐਸਐਸ ਦੇ ਪ੍ਰਧਾਨਗੀ ਉਮੀਦਵਾਰ ਵਜੋਂ ਪ੍ਰਿੰਸ ਚੌਧਰੀ ਦੇ ਨਾਂ ਦਾ ਐਲਾਨ ਕਰਦਿਆਂ ਕਿਹਾ ਕਿ ਉਸ ਦੀ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਿੱਚ ਚੰਗੀ ਪੈਠ ਹੈ। ਲਾਲਪੁਰਾ ਨੇ ਭਰੋਸਾ ਪ੍ਰਗਟਾਇਆ ਕਿ ਪਾਰਟੀ ਆਉਣ ਵਾਲੀਆਂ ਚੋਣਾਂ ਵਿੱਚ ਵੱਡੀ ਜਿੱਤ ਹਾਸਲ ਕਰੇਗੀ।
Punjab Bani 28 August,2024
ਦਿੱਲੀ ਨਗਰ ਨਿਗਮ ਦੀ ਵਾਰਡ ਕਮੇਟੀ ਦੇ ਚੇਅਰਮੈਨ ਅਤੇ ਉਪ ਚੇਅਰਮੈਨ ਦੀ ਚੋਣ ਦੀ ਮਿਤੀ ਦਾ ਹੋਇਆ ਐਲਾਨ
ਦਿੱਲੀ ਨਗਰ ਨਿਗਮ ਦੀ ਵਾਰਡ ਕਮੇਟੀ ਦੇ ਚੇਅਰਮੈਨ ਅਤੇ ਉਪ ਚੇਅਰਮੈਨ ਦੀ ਚੋਣ ਦੀ ਮਿਤੀ ਦਾ ਹੋਇਆ ਐਲਾਨ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਨਗਰ ਨਿਗਮ ਦੀ ਵਾਰਡ ਕਮੇਟੀ ਦੇ ਚੇਅਰਮੈਨ ਅਤੇ ਉਪ ਚੇਅਰਮੈਨ ਦੀ ਚੋਣ ਦੀ ਮਿਤੀ ਦਾ ਐਲਾਨ ਕਰ ਦਿੱਤਾ ਗਿਆ ਹੈ।ਉਮੀਦਵਾਰ 30 ਅਗਸਤ ਤੱਕ ਨਾਮਜ਼ਦਗੀ ਪੱਤਰ ਦਾਖਲ ਕਰ ਸਕਣਗੇ, ਜਦਕਿ ਵੋਟਿੰਗ 4 ਸਤੰਬਰ ਨੂੰ ਹੋਵੇਗੀ। ਦੱਸ ਦਈਏ ਕਿ ਦਿੱਲੀ ਦੇ ਲੋਕ ਲੰਬੇ ਸਮੇਂ ਤੋਂ ਚੇਅਰਮੈਨ ਅਤੇ ਡਿਪਟੀ ਚੇਅਰਮੈਨ ਦੀ ਚੋਣ ਦਾ ਇੰਤਜ਼ਾਰ ਕਰ ਰਹੇ ਸਨ। ਐਮਸੀਡੀ ਦੇ ਚੇਅਰਮੈਨ ਅਤੇ ਉਪ ਚੇਅਰਮੈਨ ਦੀ ਚੋਣ ਬਾਰੇ ਅਧਿਕਾਰਤ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਾਰੀ ਪ੍ਰਕਿਰਿਆ ਗੁਪਤ ਮਤਦਾਨ ਰਾਹੀਂ ਕੀਤੀ ਜਾਵੇਗੀ।
Punjab Bani 28 August,2024
ਹਰਿਆਣਾ ਦੇ 2 ਕਰੋੜ ਤੋਂ ਵੱਧ ਵੋਟਰ ਕਰ ਸਕਣਗੇ ਆਪਣੇ ਵੋਟ ਅਧਿਕਾਰ ਦੀ ਵਰਤੋਂ- ਪੰਕਜ ਅਗਰਵਾਲ
ਹਰਿਆਣਾ ਦੇ 2 ਕਰੋੜ ਤੋਂ ਵੱਧ ਵੋਟਰ ਕਰ ਸਕਣਗੇ ਆਪਣੇ ਵੋਟ ਅਧਿਕਾਰ ਦੀ ਵਰਤੋਂ- ਪੰਕਜ ਅਗਰਵਾਲ ਵਿਧਾਨਸਭਾ ਚੋਣ ਲਈ ਸਾਰੇ 20,629 ਪੋਲਿੰਗ ਬੂਥਾਂ ਦੀ ਵੋਟਰ ਸੂਚੀ ਦਾ ਕੀਤਾ ਗਿਆ ਆਖੀਰੀ ਪ੍ਰਕਾਸ਼ਨ ਚੰਡੀਗੜ੍ਹ : ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਪੰਕਜ ਅਗਰਵਾਲ ਨੇ ਦਸਿਆ ਕਿ ਹਰਿਆਣਾ ਵਿਧਾਨਸਭਾ ਚੋਣ ਲਈ 27 ਅਗਸਤ ਨੂੰ ਸੂਬੇ ਦੀ 90 ਵਿਧਾਨਸਭਾ ਖੇਤਰਾਂ ਦੇ ਸਾਰੇ 20,629 ਪੋਲਿੰਗ ਬੂਥਾਂ ਦੀ ਵੋਟਰ ਸੂਚੀਆਂ ਦਾ ਆਖੀਰੀ ਪ੍ਰਕਾਸ਼ਨ ਕੀਤਾ ਜਾ ਚੁੱਕਾ ਹੈ। ਉਨ੍ਹਾਂ ਨੇ ਦਸਿਆ ਕਿ ਸੂਬੇ ਵਿਚ 2 ਅਗਸਤ, 2024 ਨੁੰ ਸ਼ੁਰੂਆਤੀ ਸੂਚੀ ਵਿਚ 2,01,61,950 ਵੋਟਰ ਸਨ। ਜਿਸ ਵਿਚ 27 ਅਗਸਤ ਨੂੰ ਪ੍ਰਕਾਸ਼ਿਤ ਆਖੀਰੀ ਸੂਚੀ ਵਿਚ 2,35,804 ਨਵੇਂ ਵੋਟਰ ਜੁੜੇ ਅਤੇ 1,72,796 ਵੋਟਰ ਸੂਚੀ ਤੋਂ ਹਟਾ ਦਿੱਤੇ ਹਨ। ਮਤਲਬ ਦੂਜੀ ਸੰਖੇਪ ਮੁੜਨਿਰੀਖਣ ਦੌਰਾਨ ਕੁੱਲ 63,008 ਵੋਟਰ ਸੂਚੀ ਵਿਚ ਜੁੜੇ। ਪੰਕਜ ਅਗਰਵਾਲ ਨੇ ਦਸਿਆ ਕਿ ਵੋਟਰ ਸੂਚੀ ਦੇ ਆਖੀਰੀ ਪ੍ਰਕਾਸ਼ਨ 'ਤੇ ਸੂਬੇ ਵਿਚ 2,02,24,958 ਵੋਟਰ ਆਪਣੇ ਵੋਟ ਅਧਿਕਾਰ ਦੀ ਵਰਤੋ ਕਰ ਸਕਣਗੇ, ਜਿਨ੍ਹਾਂ ਵਿੱਚੋਂ 1,07,11,926 ਪੁਰਸ਼, 95,12,574 ਮਹਿਲਾਵਾਂ ਅਤੇ ਥਰਡ ਜੇਂਡਰ 458 ਵੋਟਰ ਹਨ। ਉਨ੍ਹਾਂ ਨੇ ਦਸਿਆ ਕਿ 18 ਤੋਂ 19 ਉਮਰ ਵਰਗ ਦੇ 5,01,682 ਨੌਜੁਆਨ ਵੋਟਰ ਹਨ। ਇਸੀ ਤਰ੍ਹਾ, 1,48,508 ਦਿਵਆਂਗ ਵੋਟਰ, 85 ਸਾਲ ਤੋਂ ਵੱਧ ਉਮਰ ਦੇ 2,30,967 ਵੋਟਰ ਹਨ। ਇਸ ਤੋਂ ਇਲਾਵਾ, 100 ਸਾਲ ਤੋਂ ਵੱਧ ਵੋਟਰਾਂ ਦੀ ਗਿਣਤੀ 8,818 ਹੈ। ਇਸੀ ਤਰ੍ਹਾ, 20 ਤੋਂ 29 ਉਮਰ ਵਰਗ ਦੇ 41,86,591 ਵੋਟਰ ਹਨ । ਉਨ੍ਹਾਂ ਨੇ ਦਸਿਆ ਕਿ 1 ਜੁਲਾਈ ਨੁੰ ਕੁਆਲੀਫਾਇੰਗ ਮਿੱਤੀ ਮੰਨ ਕੇ 2 ਅਗਸਤ ਨੂੰ ਸ਼ੁਰੂਆਤੀ ਪ੍ਰਕਾਸ਼ਨ ਕੀਤਾ ਗਿਆ ਸੀ। ਜੇਕਰ ਪਹਿਲੀ ਜੁਲਾਈ, 2024 ਨੂੰ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨੌਜੁਆਨਾਂ ਦਾ ਨਾਂਅ ਵੋਟਰ ਲਿਸਟ ਵਿਚ ਨਹੀਂ ਹੈ ਤਾਂ ਉਹ ਸਬੰਧਿਤ ਬੀਐਲਓ ਨਾਲ ਸੰਪਰਕ ਕਰਨ ਅਤੇ ਨਿਰਧਾਰਿਤ ਫਾਰਮ ਭਰ ਕੇ ਆਪਣਾ ਰਜਿਸਟ੍ਰੇਸ਼ਣ ਜਰੂਰ ਕਰਵਾਉਣ। ਫਿਰ ਵੀ ਜੇਕਰ 27 ਅਗਸਤ ਨੂੰ ਆਖੀਰੀ ਪ੍ਰਕਾਸ਼ਿਤ ਵੋਟਰ ਲਿਸਟ ਵਿਚ ਨਾਂਅ ਨਹੀਂ ਹੈ ਤਾਂ ਉਹ ਬੀਐਲਓ ਨਾਲ ਸੰਪਰਕ ਕਰ ਫਾਰਮ 6 ਭਰ ਕੇ ਜਾਂ ਵੋਟਰ ਹੈਲਪਲਾਇਨ ਐਪ ਰਾਹੀਂ ਵੋਟ ਬਨਵਾਉਣ ਲਈ ਬਿਨੈ ਕਰ ਸਕਦੇ ਹਨ। ਨਾਮਜਦਗੀ ਪੱਤਰ ਲੈਣ ਦੀ ਆਖੀਰੀ ਮਿੱਤੀ 12 ਸਤੰਬਰ ਹੈ, ਆਖੀਰੀ ਮਿੱਤੀ ਤੋਂ 10 ਦਿਨ ਪਹਿਲਾਂ ਯਾਨੀ 2 ਸਤੰਬਰ ਤਕ ਵੋਟ ਬਣਵਾ ਸਕਦੇ ਹਨ। ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਵਿਧਾਨਸਭਾ ਚੋਣ ਲਈ 27 ਅਗਸਤ ਨੁੰ ਆਖੀਰੀ ਵੋਟਰ ਲਿਸਟ ਪ੍ਰਕਾਸ਼ਿਤ ਕੀਤੀ ਗਈ ਹੈ ਜੋ ਸਾਰੇ ਜਿਲ੍ਹਾ ਚੋਣ ਅਧਿਕਾਰੀ ਦਫਤਰ ਵਿਚ ਉਪਲਬਧ ਹੈ। ਇਸ ਤੋਂ ਇਲਾਵਾ, ਵਿਭਾਗ ਦੀ ਵੈਬਸਾਇਟ ceoharyana.gov.in 'ਤੇ ਵੋਟਰ ਸੂਚੀਆਂ ਅਪਲੋਡ ਹਨ, ਉਸ ਨੁੰ ਡਾਉਨਲੋਡ ਕਰ ਕੇ ਕੋਈ ਵਿਅਕਤੀ ਆਪਣਾ ਨਾਂਅ ਵੋਟਰ ਲਿਸਟ ਵਿਚ ਚੈਕ ਕਰ ਸਕਦਾ ਹੈ। ਇਸ ਤੋਂ ਇਲਾਵਾ, ਵੋਟਰ ਹੈਲਪਲਾਇਨ ਨੰਬਰ 1950 'ਤੇ ਕਾਲ ਕਰ ਕੇ ਵੀ ਆਪਣੀ ਵੋਟ ਨੂੰ ਚੈਕ ਕੀਤਾ ਜਾ ਸਕਦਾ ਹੈ ।
Punjab Bani 27 August,2024
ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਨੈਸ਼ਨਲ ਕਾਨਫਰੰਸ 51 ਤੇ ਕਾਂਗਰਸ 32 ਸੀਟਾਂ ‘ਤੇ ਲੜੇਗੀ ਚੋਣ
ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਨੈਸ਼ਨਲ ਕਾਨਫਰੰਸ 51 ਤੇ ਕਾਂਗਰਸ 32 ਸੀਟਾਂ ‘ਤੇ ਲੜੇਗੀ ਚੋਣ ਸ਼੍ਰੀਨਗਰ : ਨੈਸ਼ਨਲ ਕਾਨਫਰੰਸ ਅਤੇ ਕਾਂਗਰਸ ਵਿਚਾਲੇ ਲੰਬੀ ਗੱਲਬਾਤ ਤੋਂ ਬਾਅਦ ਸੋਮਵਾਰ ਨੂੰ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਸੀਟਾਂ ਦੀ ਵੰਡ ਨੂੰ ਲੈ ਕੇ ਸਮਝੌਤਾ ਹੋ ਗਿਆ। ਸੀਟਾਂ ਦੀ ਵੰਡ ਦੇ ਫਾਰਮੂਲੇ ਮੁਤਾਬਕ ਨੈਸ਼ਨਲ ਕਾਨਫਰੰਸ 51 ਸੀਟਾਂ ‘ਤੇ ਚੋਣ ਲੜੇਗੀ ਜਦਕਿ ਕਾਂਗਰਸ 32 ਸੀਟਾਂ ‘ਤੇ ਚੋਣ ਲੜੇਗੀ। ਇਸ ਤੋਂ ਇਲਾਵਾ ਮਾਰਕਸਵਾਦੀ ਕਮਿਊਨਿਸਟ ਪਾਰਟੀ (ਸੀਪੀਆਈ-ਐਮ) ਅਤੇ ਜੰਮੂ-ਕਸ਼ਮੀਰ ਨੈਸ਼ਨਲ ਪੈਂਥਰਜ਼ ਪਾਰਟੀ, ਜੋ ਦੋਵਾਂ ਪਾਰਟੀਆਂ ਦੇ ਗਠਜੋੜ ਦਾ ਹਿੱਸਾ ਹਨ, ਨੂੰ ਇੱਕ-ਇੱਕ ਸੀਟ ਦਿੱਤੀ ਗਈ ਹੈ।
Punjab Bani 27 August,2024
ਭਾਜਪਾ ਕੀਤੀ ਅੱਜ ਜੰਮੂ-ਕਸ਼ਮੀਰ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ 44 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
ਭਾਜਪਾ ਕੀਤੀ ਅੱਜ ਜੰਮੂ-ਕਸ਼ਮੀਰ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ 44 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਨਵੀਂ ਦਿੱਲੀ, 26 ਅਗਸਤ : ਭਾਜਪਾ ਨੇ ਅੱਜ ਜੰਮੂ-ਕਸ਼ਮੀਰ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ 44 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ‘ਚ ਐਤਵਾਰ ਨੂੰ ਹੋਈ ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਬੈਠਕ ‘ਚ ਉਮੀਦਵਾਰਾਂ ਦੇ ਨਾਵਾਂ ‘ਤੇ ਵਿਚਾਰ ਕਰਨ ਤੋਂ ਬਾਅਦ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਅੰਤਿਮ ਰੂਪ ਦਿੱਤਾ ਗਿਆ। ਜੰਮੂ-ਕਸ਼ਮੀਰ ‘ਚ ਤਿੰਨ ਪੜਾਵਾਂ ‘ਚ ਵਿਧਾਨ ਸਭਾ ਚੋਣਾਂ ਹੋਣਗੀਆਂ। ਭਾਜਪਾ ਨੇ ਪਹਿਲੇ ਪੜਾਅ ਲਈ 15, ਦੂਜੇ ਪੜਾਅ ਲਈ 10 ਅਤੇ ਤੀਜੇ ਪੜਾਅ ਲਈ 19 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਜੰਮੂ ਅਤੇ ਕਸ਼ਮੀਰ ਦੀਆਂ 90 ਵਿਧਾਨ ਸਭਾ ਸੀਟਾਂ ਲਈ 18 ਤੇ 25 ਸਤੰਬਰ ਤੇ ਪਹਿਲੀ ਅਕਤੂਬਰ ਨੂੰ ਵੋਟਾਂ ਪੈਣਗੀਆਂ। ਨਤੀਜੇ 4 ਅਕਤੂਬਰ ਨੂੰ ਆਉਣਗੇ।
Punjab Bani 26 August,2024
ਪੰਜਾਬ ਏਡਿਡ ਸਕੂਲ ਅਧਿਆਪਕ ਤੇ ਹੋਰ ਕਰਮਚਾਰੀ ਯੂਨੀਅਨ ਦੀ ਨਵੀਂ ਐਡਹਾਕ ਕਮੇਟੀ ਦੀ ਹੋਈ ਚੋਣ
ਪੰਜਾਬ ਏਡਿਡ ਸਕੂਲ ਅਧਿਆਪਕ ਤੇ ਹੋਰ ਕਰਮਚਾਰੀ ਯੂਨੀਅਨ ਦੀ ਨਵੀਂ ਐਡਹਾਕ ਕਮੇਟੀ ਦੀ ਹੋਈ ਚੋਣ - ਗੁਰਮੀਤ ਸਿੰਘ ਮਦਨੀਪੁਰ ਕਨਵੀਨਰ ਤੇ ਸ਼ਰਨਜੀਤ ਸਿੰਘ ਕੁਰਾਲੀ ਨੂੰ ਚੁਣਿਆ ਜਨਰਲ ਸਕੱਤਰ ਪਟਿਆਲਾ: ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਦੀ ਇੱਕ ਵਿਸ਼ੇਸ਼ ਮੀਟਿੰਗ ਅੱਜ ਰਾਮਗੜੀਆ ਸੀਨੀਅਰ ਸੈਕੈਂਡਰੀ ਸਕੂਲ ਫਗਵਾੜਾ ਵਿਖੇ ਯੂਨੀਅਨ ਦੇ ਸੂਬਾ ਪ੍ਰਧਾਨ ਐਨ ਸੈਣੀ ਦੀ ਅਗਵਾਈ ਵਿੱਚ ਕੀਤੀ ਗਈ l ਇਸ ਮੀਟਿੰਗ ਵਿੱਚ ਯੂਨੀਅਨ ਦੇ ਸੂਬਾ ਪ੍ਰਧਾਨ ਐੱਨ ਐਨ ਸੈਣੀ ਵੱਲੋਂ ਮੌਜੂਦਾ ਜਥੇਬੰਦੀ ਨੂੰ ਭੰਗ ਕਰਕੇ ਐਡਹਾਕ ਕਮੇਟੀ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ l ਇਸ ਮੌਕੇ ਪੰਜਾਬ ਦੇ ਵੱਖ- ਜਿਲਿਆਂ ਤੋਂ ਆਏ ਜਿਲਾ ਪ੍ਰਧਾਨ, ਜਿਲਾ ਸਕੱਤਰਾਂ ਅਤੇ ਸੂਬਾ ਕਮੇਟੀ ਮੈਂਬਰਾਂ ਵੱਲੋਂ 11 ਮੈਂਬਰੀ ਐਡਹਾਕ ਕਮੇਟੀ ਦਾ ਗਠਨ ਕੀਤਾ ਗਿਆ। ਇਸ ਮੌਕੇ ਸਰਬ ਸੰਮਤੀ ਨਾਲ ਗੁਰਮੀਤ ਸਿੰਘ ਮਦਨੀਪੁਰ ਲੁਧਿਆਣਾ ਨੂੰ ਕਮੇਟੀ ਦਾ ਕਨਵੀਨਰ, ਸ਼ਰਨਜੀਤ ਸਿੰਘ ਕੁਰਾਲੀ ਨੂੰ ਜਨਰਲ ਸਕੱਤਰ, ਹਰਦੀਪ ਸਿੰਘ ਢੀਡਸਾ ਨੂੰ ਪ੍ਰੈੱਸ ਸਕੱਤਰ, ਅਸ਼ੋਕ ਵਡੇਰਾ ਨੂੰ ਖਜਾਨਚੀ ਤੇ ਐਬਟ ਮਸੀਹ ਜਲੰਧਰ ਨੂੰ ਉਪ ਕਨਵੀਨਰ ਚੁਣਿਆ ਗਿਆ l ਜਦ ਕਿ ਐਨ ਐਨ ਸੈਣੀ ਅਤੇ ਗੁਰਚਰਨ ਸਿੰਘ ਚਾਹਲ ਨੂੰ ਐਡਹਾਕ ਕਮੇਟੀ ਦਾ ਸਰਪ੍ਰਸਤ, ਰਮੇਸ਼ ਦਸੂਹਾ, ਡਾਕਟਰ ਗੁਰਮੀਤ ਸਿੰਘ ਨਵਾਂਸ਼ਹਿਰ ਅਤੇ ਦਿਲਜੀਤ ਸਿੰਘ ਖਰੜ ਨੂੰ ਜਥੇਬੰਦੀ ਦਾ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ l ਇਸ ਤੋਂ ਇਲਾਵਾ ਰਣਜੀਤ ਸਿੰਘ ਅਨੰਦਪੁਰ ਸਾਹਿਬ, ਅਸ਼ਵਨੀ ਕੁਮਾਰ ਮਦਾਨ ਪਟਿਆਲਾ, ਪਰਮਜੀਤ ਸਿੰਘ ਗੁਰਦਾਸਪੁਰ, ਚਰਨਜੀਤ ਬਰਨਾਲਾ, ਜਗਜੀਤ ਸਿੰਘ ਗੁਜਰਾਲ ਅੰਮ੍ਰਿਤਸਰ, ਰਵਿੰਦਰਜੀਤ ਪੁਰੀ ਮਲੇਰਕੋਟਲਾ ਤੇ ਸੁਖਇੰਦਰ ਸਿੰਘ ਹੁਸ਼ਿਆਰਪੁਰ ਨੂੰ ਸੂਬਾ ਕਮੇਟੀ ਦਾ ਮੈਂਬਰ ਚੁਣਿਆ ਗਿਆ ਹੈ l ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਸੂਬਾ ਪ੍ਰਧਾਨ ਐਨ ਐਨ ਸੈਣੀ ਅਤੇ ਸੂਬਾ ਸਰਪ੍ਰਸਤ ਗੁਰਚਰਨ ਸਿੰਘ ਚਾਹਲ ਨੇ ਜਥੇਬੰਦੀ ਦੀਆਂ ਪ੍ਰਾਪਤੀਆਂ ਤੇ ਇਤਿਹਾਸ ਬਾਰੇ ਜਾਣੂ ਕਰਵਾਇਆ l ਇਹਨਾਂ ਵੱਲੋਂ ਨਵੀਂ ਜਥੇਬੰਦੀ ਨੂੰ ਨਵੀਂ ਜਿੰਮੇਵਾਰੀ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ l ਇਸ ਮੌਕੇ ਰਜਿੰਦਰ ਸ਼ਰਮਾ ਨਵਾਂ ਸ਼ਹਿਰ, ਯਾਦਵਿੰਦਰ ਕੁਰਾਲੀ, ਕੁਲਵਰਨ ਸਿੰਘ, ਜਗਜੀਤ ਸਿੰਘ ਅੰਮ੍ਰਿਤਸਰ, ਕ੍ਰਿਸ਼ਨ ਕੁਮਾਰ ਫ਼ਰੀਦਕੋਟ, ਰਜਿੰਦਰ ਕਪੂਰਥਲਾ, ਸਰਬਜੀਤ ਸਿੰਘ ਹੁਸ਼ਿਆਰਪੁਰ, ਪਰਵੀਨ ਮੋਗਾ, ਦਲਜੀਤ ਸਿੰਘ ਬੋਲਾ, ਅਸ਼ਵਨੀ ਕੁਮਾਰ ਮਦਾਨ ਨਾਭਾ ਤੋਂ, ਸੁਰਿੰਦਰ ਆਨੰਦਪੁਰ, ਰਣਵੀਰ ਸਿੰਘ ਨੰਗਲ, ਲਖਵੀਰ ਸਿੰਘ ਧੂਰੀ, ਸਰਬਜੀਤ ਸਿੰਘ, ਨਰਿੰਦਰ ਸਿੰਘ ਤਰਨਤਾਰਨ ਪਰਮਜੀਤ ਸਿੰਘ ਲੁਧਿਆਣਾ, ਰਾਜਿੰਦਰ ਕੁਮਾਰ ਲੁਧਿਆਣਾ, ਤੇਜਿੰਦਰਪਾਲ ਸਿੰਘ ਲੁਧਿਆਣਾ ਤੇ ਹਰਜੀਤ ਸਿੰਘ ਲੁਧਿਆਣਾ ਆਦਿ ਹਾਜ਼ਰ ਸਨ l
Punjab Bani 25 August,2024
ਭਾਰਤੀ ਜਨਤਾ ਪਾਰਟੀ ਨੇ ਕੀਤੀ ਹਰਿਆਣਾ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦੇ ਸਮੇਂ ਵਿਚ ਤਬਦੀਲੀ ਦੀ ਮੰਗ
ਭਾਰਤੀ ਜਨਤਾ ਪਾਰਟੀ ਨੇ ਕੀਤੀ ਹਰਿਆਣਾ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦੇ ਸਮੇਂ ਵਿਚ ਤਬਦੀਲੀ ਦੀ ਮੰਗ ਹਿਸਾਰ : ਭਾਰਤੀ ਜਨਤਾ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਵਿੱਚ ਫੇਰਬਦਲ ਦੀ ਜਿਥੇ ਇਕ ਪਾਸੇ ਮੰਗ ੀਤੀ ਹੇ ਉਥੇ ਦੂਸਰੇ ਪਾਸੇ ਭਾਜਪਾ ਦੇ ਸੂਬਾ ਪ੍ਰਧਾਨ ਮੋਹਨ ਲਾਲ ਬਡੋਲੀ ਨੇ ਇਸ ਸਬੰਧੀ ਕੇਂਦਰੀ ਚੋਣ ਕਮਿਸ਼ਨ ਨੂੰ ਪੱਤਰ ਭੇਜਿਆ ਹੈ, ਜਿਸ ਵਿੱਚ ਉਨ੍ਹਾਂ ਨੇ ਚੋਣਾਂ ਦੀਆਂ ਤਰੀਕਾਂ ਵਿੱਚ ਬਦਲਾਅ ਦੇ ਕਾਰਨਾਂ ਵਜੋਂ 4 ਹਫਤੇ ਦੀਆਂ ਛੁੱਟੀਆਂ ਅਤੇ ਬਿਸ਼ਨੋਈ ਭਾਈਚਾਰੇ ਦੇ ਇੱਕ ਵੱਡੇ ਧਾਰਮਿਕ ਪ੍ਰੋਗਰਾਮ ਦਾ ਹਵਾਲਾ ਦਿੱਤਾ ਹੈ। ਇਸ ਦਾ ਕਾਰਨ ਭਾਜਪਾ ਦਾ ਵੋਟ ਪ੍ਰਤੀਸ਼ਤ ਘਟਣ ਦਾ ਡਰ ਮੰਨਿਆ ਜਾ ਰਿਹਾ ਹੈ। ਭਾਜਪਾ ਦਾ ਮੰਨਣਾ ਹੈ ਕਿ ਜਦੋਂ ਵੀ ਵੋਟ ਪ੍ਰਤੀਸ਼ਤ ਘਟਦਾ ਹੈ, ਉਨ੍ਹਾਂ ਨੂੰ ਨੁਕਸਾਨ ਹੁੰਦਾ ਹੈ। ਚੋਣ ਕਮਿਸ਼ਨ ਨੇ 16 ਅਗਸਤ ਨੂੰ ਹਰਿਆਣਾ ਵਿੱਚ ਚੋਣਾਂ ਦਾ ਐਲਾਨ ਕੀਤਾ ਸੀ। 1 ਅਕਤੂਬਰ ਨੂੰ ਵੋਟਿੰਗ ਹੋਵੇਗੀ ਅਤੇ 4 ਅਕਤੂਬਰ ਨੂੰ ਗਿਣਤੀ ਹੋਵੇਗੀ।
Punjab Bani 24 August,2024
ਕਮਲਾ ਹੈਰਿਸ ਨੇ ਡੈਮੋਕਰੈਟਿਕ ਪਾਰਟੀ ਦੀ ਉਮੀਦਵਾਰੀ ਸਵੀਕਾਰੀ
ਕਮਲਾ ਹੈਰਿਸ ਨੇ ਡੈਮੋਕਰੈਟਿਕ ਪਾਰਟੀ ਦੀ ਉਮੀਦਵਾਰੀ ਸਵੀਕਾਰੀ ਅਮਰੀਕਾ : ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ 5 ਨਵੰਬਰ ਨੂੰ ਹੋਣ ਵਾਲੀ ਰਾਸ਼ਟਰਪਤੀ ਚੋਣ ਲਈ ਡੈਮੋਕਰੈਟਿਕ ਪਾਰਟੀ ਦੀ ਉਮੀਦਵਾਰੀ ਸਵੀਕਾਰ ਕਰ ਲਈ ਹੈ। ਡੈਮੋਕਰੈਟਿਕ ਨੈਸ਼ਨਲ ਕਨਵੈਨਸ਼ਨ ਦੇ ਆਖਰੀ ਦਿਨ ਵੀਰਵਾਰ ਨੂੰ ਹੈਰਿਸ ਨੇ ਕਰੀਬ 40 ਮਿੰਟ ਦੇ ਭਾਸ਼ਣ ਦੌਰਾਨ ਆਪਣੇ ਰਿਪਬਲਿਕਨ ਵਿਰੋਧੀ ਅਤੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ’ਤੇ ਤਿੱਖੇ ਹਮਲੇ ਕੀਤੇ ਅਤੇ ਉਨ੍ਹਾਂ ਨੂੰ ਵੋਟ ਨਾ ਦੇਣ ਦੀ ਅਪੀਲ ਕੀਤੀ। ਜਮਾਇਕਾ ਅਤੇ ਭਾਰਤੀ ਪਰਵਾਸੀਆਂ ਦੀ ਧੀ ਹੈਰਿਸ ਪਹਿਲੀ ਸਿਆਹਫ਼ਾਮ ਮਹਿਲਾ ਅਤੇ ਦੱਖਣ ਏਸ਼ਿਆਈ ਮੂਲ ਦੀ ਆਗੂ ਬਣ ਗਈ ਹੈ ਜੋ ਅਮਰੀਕਾ ’ਚ ਰਾਸ਼ਟਰਪਤੀ ਅਹੁਦੇ ਦੀ ਚੋਣ ਲੜੇਗੀ। ਜੇ ਕਮਲਾ ਹੈਰਿਸ ਚੋਣ ਜਿੱਤ ਜਾਂਦੀ ਹੈ ਤਾਂ ਅਮਰੀਕਾ ਦੀ ਪਹਿਲੀ ਮਹਿਲਾ ਰਾਸ਼ਟਰਪਤੀ ਬਣੇਗੀ।ਕਮਲਾ ਹੈਰਿਸ ਨੇ ਵਾਅਦਾ ਕੀਤਾ ਕਿ ਉਹ ਰਾਸ਼ਟਰਪਤੀ ਬਣਨ ’ਤੇ ਸਾਰੇ ਅਮਰੀਕੀਆਂ ਦੀ ਨੁਮਾਇੰਦਗੀ ਕਰੇਗੀ। ਟਰੰਪ ’ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਉਹ ਗ਼ੈਰ-ਸੰਜੀਦਾ ਵਿਅਕਤੀ ਹਨ ਅਤੇ ਉਨ੍ਹਾਂ ਨੂੰ ਦੁਬਾਰਾ ਵ੍ਹਾਈਟ ਹਾਊਸ ’ਚ ਭੇਜਣ ਦੇ ਗੰਭੀਰ ਸਿੱਟੇ ਨਿਕਲਣਗੇ। ਉਨ੍ਹਾਂ ਕਿਹਾ ਕਿ ਇਜ਼ਰਾਈਲ ਨੂੰ ਆਪਣੇ ਬਚਾਅ ਦਾ ਪੂਰਾ ਹੱਕ ਹੈ ਅਤੇ ਅਮਰੀਕਾ ਉਸ ਦਾ ਹਮੇਸ਼ਾ ਸਾਥ ਦੇਵੇਗਾ।
Punjab Bani 24 August,2024
ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਦੀਆਂ ਚੋਣਾਂ 5 ਸਤੰਬਰ ਨੂੰ
ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਦੀਆਂ ਚੋਣਾਂ 5 ਸਤੰਬਰ ਨੂੰ ਅਧਿਕਾਰਤ ਤੌਰ 'ਤੇ ਡੀਨ, ਵਿਦਿਆਰਥੀ ਭਲਾਈ ਵੱਲੋਂ ਐਲਾਨ ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਦੀਆਂ ਚੋਣਾਂ 5 ਸਤੰਬਰ ਨੂੰ ਹੋਣਗੀਆਂ। ਇਸ ਦਾ ਅਧਿਕਾਰਤ ਤੌਰ 'ਤੇ ਡੀਨ, ਵਿਦਿਆਰਥੀ ਭਲਾਈ ਵੱਲੋਂ ਐਲਾਨ ਕੀਤਾ ਗਿਆ ਹੈ। ਇਸ ਦਾ ਅਧਿਕਾਰਤ ਤੌਰ 'ਤੇ ਡੀਨ, ਵਿਦਿਆਰਥੀ ਭਲਾਈ ਵੱਲੋਂ ਐਲਾਨ ਕੀਤਾ ਗਿਆ ਹੈ।
Punjab Bani 23 August,2024
ਜਿਮਨੀ ਚੋਣਾਂ ਲਈ ਚਾਰ ਸੀਟਾਂ ਤੇ ਉਮੀਦਵਾਰ ਤੈਅ ਕਰਨ ਵਾਸਤੇ ਹਲਕਿਆਂ ਦਾ ਦੌਰਾ ਕਰੇਗਾ ਪਾਰਲੀਮਾਨੀ ਬੋਰਡ : ਡਾ. ਚੀਮਾ
ਜਿਮਨੀ ਚੋਣਾਂ ਲਈ ਚਾਰ ਸੀਟਾਂ ਤੇ ਉਮੀਦਵਾਰ ਤੈਅ ਕਰਨ ਵਾਸਤੇ ਹਲਕਿਆਂ ਦਾ ਦੌਰਾ ਕਰੇਗਾ ਪਾਰਲੀਮਾਨੀ ਬੋਰਡ : ਡਾ. ਚੀਮਾ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦਾ ਪਾਰਲੀਮਾਨੀ ਬੋਰਡ ਚੇਅਰਮੈਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਚਾਰ ਸੀਟਾਂ ਲਈ ਉਮੀਦਵਾਰ ਤੈਅ ਕਰਨ ਵਾਸਤੇ ਚਾਰਾਂ ਹਲਕਿਆਂ ਦਾ ਦੌਰਾ ਕਰੇਗਾ ਜਿਥੇ ਜ਼ਿਮਨੀ ਚੋਣਾਂ ਹੋਣੀਆਂ ਹਨ, ਇਹ ਪ੍ਰਗਟਾਵਾ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਰਦਿਆਂ ਦੱਸਿਆ ਕਿ ਬੋਰਡ 24 ਅਗਸਤ ਨੂੰ ਹੁਸ਼ਿਆਰਪੁਰ, 27 ਨੂੰ ਡੇਰਾ ਬਾਬਾ ਨਾਨਕ ਅਤੇ 28 ਅਗਸਤ ਨੂੰ ਬਰਨਾਲਾ ਦਾ ਦੌਰਾ ਕਰੇਗਾ। ਬੋਰਡ ਦੇ ਬਾਕੀ ਮੈਂਬਰਾਂ ਵਿਚ ਮਹੇਸ਼ਇੰਦਰ ਸਿੰਘ ਗਰੇਵਾਲ, ਜਨਮੇਜਾ ਸਿੰਘ ਸੇਖੋਂ, ਗੁਲਜ਼ਾਰ ਸਿੰਘ ਰਣੀਕੇ, ਹੀਰਾ ਸਿੰਘ ਗਾਬੜੀਆ ਅਤੇ ਡਾ. ਦਲਜੀਤ ਸਿੰਘ ਚੀਮਾ ਸ਼ਾਮਲ ਹਨ।ਗਿੱਦੜਬਾਹਾ ਹਲਕੇ ਲਈ ਤਾਰੀਕ ਦਾ ਐਲਾਨ ਨਹੀਂ ਕੀਤਾ ਗਿਆ ਪਰ ਸਿਆਸੀ ਗਲਿਆਰਿਆਂ ਵਿਚ ਚਰਚਾ ਹੈ ਕਿ ਗਿੱਦੜਬਾਹਾ ਤੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਚੋਣ ਲੜ ਸਕਦੇ ਹਨ।
Punjab Bani 23 August,2024
ਸ਼ਿਕਾਇਤ ਹੋਣ 'ਤੇ ਚੋਣ ਕਮਿਸ਼ਨ ਨੇ ਹਰਿਆਣਾ 'ਚ ਸਰਕਾਰੀ ਨੌਕਰੀ ਦੇ ਨਤੀਜੇ ਰੋਕੇ
ਸ਼ਿਕਾਇਤ ਹੋਣ 'ਤੇ ਚੋਣ ਕਮਿਸ਼ਨ ਨੇ ਹਰਿਆਣਾ 'ਚ ਸਰਕਾਰੀ ਨੌਕਰੀ ਦੇ ਨਤੀਜੇ ਰੋਕੇ ਚੰਡੀਗੜ੍ਹ : ਚੋਣ ਕਮਿਸ਼ਨ ਨੇ ਕਾਰਵਾਈ ਕਰਦਿਆਂ ਹੋਇਆਂ ਹਰਿਆਣਾ ਪੁਲਿਸ ਵਿੱਚ ਕਾਂਸਟੇਬਲ ਦੀਆਂ 5600 ਅਸਾਮੀਆਂ ਅਤੇ ਟੀਜੀਟੀ ਅਤੇ ਪੀਟੀਆਈ ਦੀਆਂ 76 ਅਸਾਮੀਆਂ ਲਈ ਐਚਐਸਐਸਸੀ ਦੁਆਰਾ ਭਰਤੀ ਦੀ ਪ੍ਰਕਿਰਿਆ ਦੇ ਨਤੀਜੇ ਉਤੇ ਰੋਕ ਲਾ ਦਿੱਤੀ ਹੈ। ਹਰਿਆਣਾ ਭਾਜਪਾ ਨੇ ਇਸ ਫੈਸਲੇ 'ਤੇ ਕਾਂਗਰਸ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਲਿਖਿਆ-ਹਰਿਆਣਾ ਦੇ ਨੌਜਵਾਨ, ਧਿਆਨ ਦਿਓ, ਇਕ ਵਾਰ ਫਿਰ ਕਾਂਗਰਸ ਦੇ ਭਰਤੀ ਰੋਕੂ ਗੈਂਗ ਨੇ ਹਰਿਆਣਾ ਦੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ। ਅਸਲ ਵਿਚ ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਭਰਤੀ ਦੇ ਨਤੀਜਿਆਂ ਦੀ ਸ਼ਿਕਾਇਤ ਕੀਤੀ ਹੈ। ਕਾਂਗਰਸ ਦੇ ਸੰਸਦ ਮੈਂਬਰ ਜੈਰਾਮ ਰਮੇਸ਼ ਦੀ ਸ਼ਿਕਾਇਤ 'ਤੇ ਚੋਣ ਕਮਿਸ਼ਨ ਨੇ ਹਰਿਆਣਾ ਭਰਤੀ ਪ੍ਰਕਿਰਿਆ ਦੇ ਨਤੀਜਿਆਂ ਦੇ ਐਲਾਨ ਨੂੰ ਵਿਧਾਨ ਸਭਾ ਚੋਣਾਂ ਦੇ ਮੁਕੰਮਲ ਹੋਣ ਤੱਕ ਰੋਕ ਦਿੱਤਾ ਹੈ।
Punjab Bani 22 August,2024
ਅਮਰੀਕਾ ਕਮਲਾ ਹੈਰਿਸ ਨੂੰ ਰਾਸ਼ਟਰਪਤੀ ਬਣਾਉਣ ਲਈ ਤਿਆਰ : ਓਬਾਮਾ
ਅਮਰੀਕਾ ਕਮਲਾ ਹੈਰਿਸ ਨੂੰ ਰਾਸ਼ਟਰਪਤੀ ਬਣਾਉਣ ਲਈ ਤਿਆਰ : ਓਬਾਮਾ ਸ਼ਿਕਾਗੋ : ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਕਿਹਾ ਹੈ ਕਿ ਅਮਰੀਕੀ ਵੋਟਰ ਮੁਲਕ ਦੀ ਮੌਜੂਦਾ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੂੰ ਆਪਣਾ ਰਾਸ਼ਟਰਪਤੀ ਚੁਣ ਕੇ ਵਧੀਆ ਦਾਸਤਾਨ ਲਿਖਣ ਲਈ ਤਿਆਰ ਹਨ। ਹੈਰਿਸ ਦੀ ਜ਼ੋਰਦਾਰ ਹਮਾਇਤ ਕਰਦਿਆਂ ਓਬਾਮਾ ਨੇ ਕਿਹਾ ਕਿ ਅਮਰੀਕੀ ਕਮਲਾ ਦੇ ਵਿਰੋਧੀ ਡੋਨਲਡ ਟਰੰਪ ਦੀ ਅਗਵਾਈ ਹੇਠ ਚਾਰ ਹੋਰ ਵਰ੍ਹੇ ਬਰਬਾਦ ਨਹੀਂ ਕਰਨਾ ਚਾਹੁੰਦੇ ਹਨ। ਡੈਮੋਕਰੈਟਿਕ ਨੈਸ਼ਨਲ ਕਨਵੈਨਸ਼ਨ ’ਚ ਮੰਗਲਵਾਰ ਰਾਤ ਆਪਣੇ ਸੰਬੋਧਨ ਦੌਰਾਨ ਓਬਾਮਾ ਨੇ 16 ਸਾਲ ਪਹਿਲਾਂ ਜੋਅ ਬਾਇਡਨ ਨੂੰ ਉਪ ਰਾਸ਼ਟਰਪਤੀ ਬਣਾਉਣ ਦੇ ਫ਼ੈਸਲੇ ਨੂੰ ਚੇਤੇ ਕੀਤਾ। ਓਬਾਮਾ ਨੇ ਕਿਹਾ, ‘‘ਅਮਰੀਕਾ ਇਤਿਹਾਸ ਦਾ ਨਵਾਂ ਪੰਨਾ ਲਿਖਣ ਲਈ ਤਿਆਰ ਹੈ। ਅਮਰੀਕਾ ਬਿਹਤਰ ਦਾਸਤਾਨ ਲਈ ਤਿਆਰ ਹੈ। ਅਸੀਂ ਰਾਸ਼ਟਰਪਤੀ ਕਮਲਾ ਹੈਰਿਸ ਲਈ ਤਿਆਰ ਹਾਂ ਅਤੇ ਉਹ ਵੀ ਅਹੁਦਾ ਸੰਭਾਲਣ ਲਈ ਤਿਆਰ ਹੈ।’’ ਉਨ੍ਹਾਂ ਕਿਹਾ ਕਿ ਬਾਇਡਨ ਨੂੰ ਇਤਿਹਾਸ ਲੋਕਤੰਤਰ ਦੀ ਰਾਖੀ ਲਈ ਯਾਦ ਕਰੇਗਾ। ‘ਮੈਨੂੰ ਬਾਇਡਨ ਨੂੰ ਆਪਣਾ ਰਾਸ਼ਟਰਪਤੀ ਆਖਣ ’ਤੇ ਮਾਣ ਮਹਿਸੂਸ ਹੋ ਰਿਹਾ ਹੈ ਪਰ ਉਨ੍ਹਾਂ ਨੂੰ ਆਪਣਾ ਦੋਸਤ ਆਖਣ ’ਤੇ ਮੈਨੂੰ ਜ਼ਿਆਦਾ ਮਾਣ ਹੈ। ਹੁਣ ਕਮਾਨ ਅੱਗੇ ਸੰਭਾਲ ਦਿੱਤੀ ਗਈ ਹੈ। ਅਸੀਂ ਆਪਣੇ ਸੁਪਨਿਆਂ ਦਾ ਅਮਰੀਕਾ ਬਣਾਉਣ ਲਈ ਹੁਣ ਸੰਘਰਸ਼ ਕਰਨਾ ਹੈ।ਉਨ੍ਹਾਂ ਟਰੰਪ ਦੀਆਂ ਨੀਤੀਆਂ ਅਤੇ ਉਨ੍ਹਾਂ ਦੇ ਕਿਰਦਾਰ ਦੀ ਸਖ਼ਤ ਨੁਕਤਾਚੀਨੀ ਕਰਦਿਆਂ ਕਿਹਾ ਕਿ ਅਮਰੀਕਾ ਨੂੰ ਡੋਨਲਡ ਟਰੰਪ ਦੀ ਅਗਵਾਈ ਹੇਠ ਚਾਰ ਹੋਰ ਵਰ੍ਹੇ ਨਹੀਂ ਚਾਹੀਦੇ ਹਨ। ਉਨ੍ਹਾਂ ਟਰੰਪ ਦੇ ਸੈਨੇਟ ’ਚ ਦੁਵੱਲੇ ਸਰਹੱਦੀ ਸਮਝੌਤੇ ਨੂੰ ਰੱਦ ਕਰਨ ਅਤੇ ਔਰਤਾਂ ਦੇ ਜਣੇਪਾ ਅਧਿਕਾਰ ਖੋਹਣ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਨਾਲ ਅਮਰੀਕੀਆਂ ਦੇ ਹਿਰਦੇ ਵਲੂੰਧਰੇ ਗਏ ਸਨ। ਜਦੋਂ ਭੀੜ ਨੇ ਟਰੰਪ ਖ਼ਿਲਾਫ਼ ਰੌਲਾ ਪਾਇਆ ਤਾਂ ਓਬਾਮਾ ਨੇ ਕਿਹਾ ਕਿ ਵੋਟ ਪਾ ਕੇ ਕਮਲਾ ਨੂੰ ਜਿਤਾਓ।
Punjab Bani 22 August,2024
ਰਾਜ ਸਭਾ ਦੀਆਂ ਚੋਣਾਂ ਲਈ ਭਾਜਪਾ ਨੇ ਆਪਣੇ 9 ਉਮੀਦਵਾਰਾਂ ਦੀ ਸੂਚੀ ਕਰ ਦਿੱਤੀ ਹੈ ਜਾਰੀ
ਰਾਜ ਸਭਾ ਦੀਆਂ ਚੋਣਾਂ ਲਈ ਭਾਜਪਾ ਨੇ ਆਪਣੇ 9 ਉਮੀਦਵਾਰਾਂ ਦੀ ਸੂਚੀ ਕਰ ਦਿੱਤੀ ਹੈ ਜਾਰੀ ਨਵੀਂ ਦਿੱਲੀ : ਰਾਜ ਸਭਾ ਦੀਆਂ ਚੋਣਾਂ ਲਈ 9 ਉਮੀਦਵਾਰਾਂ ਦੀ ਲਿਸਟ ਭਾਰਤੀ ਜਨਤਾ ਪਾਰਟੀ ਵਲੋਂ ਅੱਜ ਜਾਰੀ ਕਰ ਦਿੱਤੀ ਗਈ ਹੈ।
Punjab Bani 20 August,2024
ਬੀ. ਐਲ. ਓਜ਼ 20 ਸਤੰਬਰ ਤੱਕ ਘਰ ਘਰ ਜਾ ਕੇ ਕਰਨਗੇ ਵੋਟਰਾਂ ਦੀ ਵੈਰੀਫਿਕੇਸ਼ਨ-ਜ਼ਿਲ੍ਹਾ ਚੋਣ ਅਫ਼ਸਰ
ਬੀ.ਐਲ.ਓਜ਼ 20 ਸਤੰਬਰ ਤੱਕ ਘਰ ਘਰ ਜਾ ਕੇ ਕਰਨਗੇ ਵੋਟਰਾਂ ਦੀ ਵੈਰੀਫਿਕੇਸ਼ਨ : ਜ਼ਿਲ੍ਹਾ ਚੋਣ ਅਫ਼ਸਰ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੋਟਰਾਂ ਨੂੰ ਚੋਣ ਕਮਿਸ਼ਨ ਦੀ ਵਿਸ਼ੇਸ਼ ਮੁਹਿੰਮ ਦਾ ਲਾਹਾ ਲੈਣ ਦੀ ਅਪੀਲ ਮਾਨਸਾ : ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਵੋਟਰ ਸੂਚੀ ਦੀ ਸਪੈਸ਼ਲ ਸੁਧਾਈ ਯੋਗਤਾ 1 ਜਨਵਰੀ 2025 ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ, ਜਿਸ ਅਨੁਸਾਰ ਬੀ.ਐਲ.ਓਜ਼ ਵੱਲੋਂ ਘਰ ਘਰ ਜਾ ਕੇ ਵੋਟਰਾਂ ਦੀ ਵੈਰੀਫਿਕੇਸ਼ਨ ਕੀਤੀ ਜਾ ਰਹੀ ਹੈ। ਇਸ ਸਬੰਧੀ ਕਮਿਸ਼ਨ ਵੱਲੋਂ 20 ਸਤੰਬਰ 2024 ਤੱਕ ਇੱਕ ਸਪੈਸ਼ਲ ਮੁਹਿੰਮ ਚਲਾਈ ਗਈ ਹੈ, ਜਿਸ ਅਧੀਨ ਬੀ.ਐਲ.ਓਜ਼ ਆਪਣੇ ਪੋਲਿੰਗ ਏਰੀਏ ਵਿੱਚ ਘਰ ਘਰ ਜਾ ਕੇ ਵੋਟਰਾਂ ਦੀ ਵੈਰੀਫਿਕੇਸ਼ਨ ਕਰ ਰਹੇ ਹਨ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਵੈਰੀਫਿਕੇਸ਼ਨ ਬੀ.ਐਲ.ਓਜ਼ ਵੱਲੋਂ ਆਪਣੇ ਮੋਬਾਇਲ ’ਤੇ ਬੀ.ਐਲ.ਓ.ਐਪ ਰਾਹੀਂ ਕੀਤੀ ਜਾਵੇਗੀ। ਵੈਰੀਫਿਕੇਸ਼ਨ ਦੌਰਾਨ ਬੀ.ਐਲ.ਓਜ਼ ਇੱਕ ਘਰ/ਪਰਿਵਾਰ ਦੇ ਸਾਰੇ ਮੈਂਬਰਾ ਦੀ ਡਿਟੇਲ ਬੀ.ਐਲ.ਓ. ਐਪ ਵਿੱਚ ਇਕੱਠੀ ਕਰਨਗੇ। ਇਸ ਦੌਰਾਨ ਪਰਿਵਾਰ ਵਿੱਚੋਂ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਵਿਅਕਤੀ ਜਿੰਨ੍ਹਾਂ ਦੀ ਅਜੇ ਤੱਕ ਵੋਟ ਨਹੀਂ ਬਣੀ, ਉਹ ਫਾਰਮ ਨੰਬਰ 6 ਭਰ ਕੇ ਆਪਣੀ ਨਵੀਂ ਵੋਟ ਬਣਵਾ ਸਕਦੇ ਹਨ ਅਤੇ ਜਿੰਨ੍ਹਾਂ ਵਿਅਕਤੀਆਂ ਦੀ ਮੌਤ ਹੋ ਚੁੱਕੀ/ਕਿਸੇ ਹੋਰ ਸਥਾਨ ’ਤੇ ਸ਼ਿਫਟ ਹੋ ਚੁੱਕੇ ਹਨ ਜਾਂ 2 ਪਾਸੇ ਵੋਟ ਬਣੀ ਹੋਈ ਹੈ, ਉਹ ਆਪਣਾ ਫਾਰਮ ਨੰਬਰ 7 ਭਰ ਕੇ ਆਪਣੇ ਸਬੰਧਤ ਬੀ.ਐਲ.ਓਜ਼. ਨੂੰ ਦੇ ਕੇ ਵੋਟ ਕਟਵਾ ਸਕਦੇ ਹਨ ਅਤੇ ਜਿੰਨ੍ਹਾਂ ਵਿਅਕਤੀਆਂ ਦੀ ਵੋਟ ਬਣੀ ਹੋਈ ਹੈ, ਉਹ ਕਿਸੇ ਵੀ ਕਿਸਮ ਦੀ ਦਰੁਸਤੀ ਕਰਵਾਉਣ ਲਈ ਫਾਰਮ ਨੰਬਰ 8 ਭਰ ਕੇ ਆਪਣੇ ਬੀ.ਐਲ.ਓ. ਨੂੰ ਜਮ੍ਹਾ ਕਰਵਾ ਸਕਦੇ ਹਨ । ਉਨ੍ਹਾਂ ਆਮ ਜਨਤਾ/ਵੋਟਰਾਂ ਨੂੰ ਵਿਸ਼ੇਸ਼ ਤੌਰ ’ਤੇ ਅਪੀਲ ਕੀਤੀ ਕਿ ਉਹ ਚੋਣ ਕਮਿਸ਼ਨ ਵੱਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਵਿੱਚ ਸਬੰਧਤ ਬੀ.ਐਲ.ਓਜ਼ ਨੂੰ ਪੂਰਾ ਸਹਿਯੋਗ ਦੇਣ ਤਾਂ ਜੋ ਕਮਿਸ਼ਨ ਵੱਲੋਂ ਮਿੱਥੇ ਟੀਚੇ ਨੂੰ ਸਮੇਂ ਸਿਰ ਪੂਰਾ ਕੀਤਾ ਜਾ ਸਕੇ ਅਤੇ ਕੋਈ ਵੀ ਯੋਗ ਵਿਅਕਤੀ ਆਪਣੀ ਵੋਟ ਦੇ ਹੱਕ ਤੋਂ ਵਾਂਝਾ ਨਾ ਰਹਿ ਜਾਵੇ।
Punjab Bani 20 August,2024
ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਚੋਣ ਕਮਿਸ਼ਨ ਕੀਤਾ ਨੋਟਫਿਕੇਸ਼ਨ ਜਾਰੀ
ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਚੋਣ ਕਮਿਸ਼ਨ ਕੀਤਾ ਨੋਟਫਿਕੇਸ਼ਨ ਜਾਰੀ ਨਵੀਂ ਦਿੱਲੀ : ਚੋਣ ਕਮਿਸ਼ਨ ਨੇ ਮੰਗਲਵਾਰ ਨੂੰ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ, ਜਿਸ ਦੇ ਨਾਲ ਹੀ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਜੰਮੂ-ਕਸ਼ਮੀਰ `ਚ 90 ਮੈਂਬਰੀ ਵਿਧਾਨ ਸਭਾ ਲਈ ਤਿੰਨ ਪੜਾਵਾਂ `ਚ ਚੋਣਾਂ ਹੋਣੀਆਂ ਹਨ, ਜਿਸ ਦੇ ਪਹਿਲੇ ਪੜਾਅ `ਚ 24 ਸੀਟਾਂ `ਤੇ ਵੋਟਿੰਗ ਹੋਵੇਗੀ। ਗਜ਼ਟ `ਚ ਜਾਰੀ ਨੋਟੀਫਿਕੇਸ਼ਨ ਮੁਤਾਬਕ ਪਹਿਲੇ ਪੜਾਅ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਮੰਗਲਵਾਰ 27 ਅਗਸਤ ਤੱਕ ਭਰੀਆਂ ਜਾ ਸਕਦੀਆਂ ਹਨ। ਨਾਮਜ਼ਦਗੀ ਪੱਤਰਾਂ ਦੀ ਸਮੀਖਿਆ 28 ਅਗਸਤ ਨੂੰ ਹੋਵੇਗੀ ਅਤੇ 30 ਅਗਸਤ ਤੱਕ ਨਾਮ ਵਾਪਸ ਲਏ ਜਾ ਸਕਦੇ ਹਨ। ਪਹਿਲੇ ਪੜਾਅ ਦੀ ਵੋਟਿੰਗ ਬੁੱਧਵਾਰ 18 ਸਤੰਬਰ ਨੂੰ ਹੋਵੇਗੀ। ਤਿੰਨਾਂ ਗੇੜਾਂ ਦੀਆਂ ਵੋਟਾਂ ਦੀ ਗਿਣਤੀ 4 ਅਕਤੂਬਰ ਨੂੰ ਹੋਵੇਗੀ।
Punjab Bani 20 August,2024
ਜ਼ਿਲਾ ਸੰਗਰੂਰ ਵਿੱਚ ਵੋਟਰ ਸੂਚੀਆਂ ਨੂੰ ਅਪਡੇਟ ਕਰਨ ਲਈ 20, 21 ਅਤੇ 22 ਅਗਸਤ ਨੂੰ ਚੱਲੇਗੀ ਵਿਸ਼ੇਸ਼ ਮੁਹਿੰਮ
ਗਰਾਮ ਪੰਚਾਇਤ ਚੋਣਾਂ-2024'
ਜ਼ਿਲਾ ਸੰਗਰੂਰ ਵਿੱਚ ਵੋਟਰ ਸੂਚੀਆਂ ਨੂੰ ਅਪਡੇਟ ਕਰਨ ਲਈ 20, 21 ਅਤੇ 22 ਅਗਸਤ ਨੂੰ ਚੱਲੇਗੀ ਵਿਸ਼ੇਸ਼ ਮੁਹਿੰਮ
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਮੂਹ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਨੂੰ ਹਦਾਇਤ ਜਾਰੀ
ਵੋਟਾਂ ਬਣਵਾਉਣ ਲਈ ਫਾਰਮ ਨੰਬਰ ।, ਕਿਸੇ ਇਤਰਾਜ ਜਾਂ ਵੋਟਾਂ ਕੱਟਣ ਲਈ ਫਾਰਮ ਨੰਬਰ ।। ਅਤੇ ਕਿਸੇ ਵੇਰਵੇ ਦੇ ਇੰਦਰਾਜ ਵਿੱਚ ਸੋਧ ਕਰਨ ਲਈ ਫਾਰਮ ਨੰ: ।।। ਦੀ ਕੀਤੀ ਜਾਵੇ ਵਰਤੋ
ਸੰਗਰੂਰ, 17 ਅਗਸਤ: ਡਿਪਟੀ ਕਮਿਸ਼ਨਰ- ਕਮ - ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਵਿੱਚ ਹੋਣ ਵਾਲੀਆਂ ਗਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਲਈ ਰਾਜ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਸੰਗਰੂਰ ਵਿੱਚ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਪੰਚਾਇਤ ਚੋਣਾਂ ਵਿੱਚ ਵੋਟਰ ਸੂਚੀਆਂ, ਯੋਗਤਾ ਮਿਤੀ 01.01.2023 ਦੇ ਆਧਾਰ 'ਤੇ, ਮਿਤੀ 07.01.2024 ਨੂੰ ਅੰਤਿਮ ਪ੍ਰਕਾਸ਼ਨਾ ਕਰਵਾਈ ਜਾ ਚੁੱਕੀ ਹੈ । ਡਿਪਟੀ ਕਮਿਸ਼ਨਰ - ਕਮ - ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਇਨ੍ਹਾਂ ਵੋਟਰ ਸੂਚੀਆਂ ਦੀ ਮਿਤੀ 29.12.2023 ਤੱਕ ਜ਼ਿਲ੍ਹਿਆਂ ਦੇ ਸਬੰਧਤ ਚੋਣ ਰਜਿਸਟਰੇਸ਼ਨ ਅਫ਼ਸਰਾਂ ਵੱਲੋਂ, ਆਮ ਜਨਤਾ ਤੋਂ ਦਾਅਵੇ ਤੇ ਇਤਰਾਜ਼ ਪ੍ਰਾਪਤ ਕਰਕੇ, ਅਤੇ ਮਿਤੀ 05.01.2024 ਨੂੰ ਉਨ੍ਹਾਂ ਦਾ ਨਿਪਟਾਰਾ ਕਰਕੇ, ਅੰਤਿਮ ਪ੍ਰਕਾਸ਼ਨਾ ਕੀਤੀ ਗਈ ਸੀ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਦੇ ਹੋਏ ਅਤੇ ਇਹ ਯਕੀਨੀ ਬਣਾਉਣ ਲਈ ਕਿ ਹੁਣ ਸਾਰੇ ਯੋਗ ਵੋਟਰ, ਵੋਟਰ ਸੂਚੀਆਂ ਵਿੱਚ ਆਪਣਾ ਨਾਮ ਦਰਜ ਕਰਵਾ ਸਕਣ, ਜ਼ਿਲ੍ਹਾ ਸੰਗਰੂਰ ਦੇ ਸਾਰੇ ਚੋਣ ਰਜਿਸਟਰੇਸ਼ਨ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਹਰ ਕੰਮ-ਕਾਜ ਵਾਲੇ ਦਿਨ ਆਮ ਜਨਤਾ ਤੋਂ ਫਾਰਮ ਨੰ: ।, ॥ ਅਤੇ ।।। ਕ੍ਰਮਵਾਰ ਵੋਟਾਂ ਬਣਾਉਣ, ਕੱਟਣ ਅਤੇ ਵੋਟਾਂ ਵਿੱਚ ਸੋਧ ਕਰਨ ਲਈ, ਇਤਰਾਜ਼ ਪ੍ਰਾਪਤ ਕਰਨ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਅਤੇ ਇਸ ਕਾਰਜ ਨੂੰ ਨੇਪਰੇ ਚੜਾਉਣ ਲਈ ਜ਼ਿਲ੍ਹਾ ਸੰਗਰੂਰ ਵਿੱਚ 20, 21 ਅਤੇ 22 ਅਗਸਤ ਨੂੰ ਵਿਸ਼ੇਸ਼ ਮੁਹਿੰਮ ਚਲਾਈ ਜਾਵੇ । ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਜ਼ਿਲ੍ਹਾ ਸੰਗਰੂਰ ਵਿੱਚ ਸਬੰਧਤ ਗਰਾਮ ਪੰਚਾਇਤਾਂ ਦੀ ਹਦੂਦ ਅੰਦਰ ਪੈਂਦੀ ਆਮ ਜਨਤਾ ਨੂੰ ਸੂਚਿਤ ਕਰਦਿਆਂ ਕਿਹਾ ਹੈ ਕਿ ਉਹ ਫਾਰਮ ਨੰ: । ਵੋਟਾਂ ਬਣਾਉਣ ਲਈ, ਫਾਰਮ ਨੰ: ॥ ਕਿਸੇ ਇਤਰਾਜ/ਵੋਟਾਂ ਕੱਟਣ ਲਈ ਅਤੇ ਫਾਰਮ ਨੰ: ।।। ਦਿੱਤੇ ਗਏ ਪਾਰਟੀਕੂਲਰ ਦੇ ਇੰਦਰਾਜ ਵਿੱਚ ਸੋਧ (ਪਤੇ ਵਿੱਚ ਤਬਦੀਲੀ ਜਾਂ ਪਤੇ ਵਿੱਚ ਸੋਧ ਜਾਂ ਕੋਈ ਹੋਰ ਸੋਧ ਲਈ) ਵਰਤੋਂ ਵਿੱਚ ਲਿਆ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਫਾਰਮ ਸਾਰੇ ਚੋਣ ਰਜਿਸਟਰੇਸ਼ਨ ਅਫ਼ਸਰਾਂ (ਐਸ.ਡੀ.ਐਮ) ਦੇ ਦਫ਼ਤਰਾਂ ਵਿੱਚ ਉਪਲਬਧ ਹਨ ਜਾਂ ਇਹਨਾਂ ਨੂੰ ਕਮਿਸ਼ਨ ਦੀ ਵੈੱਬਸਾਈਟ

ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਲਈ 12 ਸਤੰਬਰ ਤੱਕ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾ ਸਕਦੀਆਂ ਹਨ
ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਲਈ 12 ਸਤੰਬਰ ਤੱਕ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾ ਸਕਦੀਆਂ ਹਨ ਹਰਿਆਣਾ, 17 ਅਗਸਤ : ਹਰਿਆਣਾ ਵਿਚ ਚੋਣ ਪ੍ਰੋਗਰਾਮ ਅਨੁਸਾਰ 5 ਸਤੰਬਰ ਨੂੰ ਵਿਧਾਨ ਸਭਾ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀਆਂ 12 ਸਤੰਬਰ ਤੱਕ ਦਾਖਲ ਕੀਤੀਆਂ ਜਾ ਸਕਦੀਆਂ ਹਨ। ਚੋਣ ਪ੍ਰੋਗਰਾਮ ਅਨੁਸਾਰ ਨਾਮਜ਼ਦਗੀਆਂ ਦੀ ਪੜਤਾਲ 13 ਸਤੰਬਰ ਨੂੰ ਹੋਵੇਗੀ ਅਤੇ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 16 ਸਤੰਬਰ ਹੋਵੇਗੀ। 1 ਅਕਤੂਬਰ ਨੂੰ ਇੱਕ ਪੜਾਅ ਵਿੱਚ ਵੋਟਿੰਗ ਹੋਵੇਗੀ ਅਤੇ 4 ਅਕਤੂਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ।
Punjab Bani 17 August,2024
ਜੰਮੂ-ਕਸ਼ਮੀਰ ਵਿਧਾਨ ਸਭਾਵਾਂ ਲਈ ਤਿੰਨ ਪੜਾਵਾਂ ’ਚ 18, 25 ਸਤੰਬਰ ਤੇ ਪਹਿਲੀ ਅਕਤੂਬਰ ਨੂੰ ਪੈਣਗੀਆਂ ਵੋਟਾਂ, ਹਰਿਆਣਾ ’ਚ ਵੋਟਾਂ 1 ਅਕਤੂਬਰ ਨੂੰ, ਨਤੀਜੇ 4 ਨੂੰ
ਜੰਮੂ-ਕਸ਼ਮੀਰ ਵਿਧਾਨ ਸਭਾਵਾਂ ਲਈ ਤਿੰਨ ਪੜਾਵਾਂ ’ਚ 18, 25 ਸਤੰਬਰ ਤੇ ਪਹਿਲੀ ਅਕਤੂਬਰ ਨੂੰ ਪੈਣਗੀਆਂ ਵੋਟਾਂ, ਹਰਿਆਣਾ ’ਚ ਵੋਟਾਂ 1 ਅਕਤੂਬਰ ਨੂੰ, ਨਤੀਜੇ 4 ਨੂੰ ਨਵੀਂ ਦਿੱਲੀ, 16 ਅਗਸਤ : ਭਾਰਤੀ ਚੋਣ ਕਮਿਸ਼ਨ ਅੱਜ ਹਰਿਆਣਾ ਤੇ ਜੰਮੂ ਕਸ਼ਮੀਰ ਵਿਧਾਨ ਸਭਾਵਾਂ ਲਈ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਅੱਜ ਪੱਤਰਕਾਰਾਂ ਨੂੰ ਦੱਸਿਆ ਕਿ ਜੰਮੂ ਕਸ਼ਮੀਰ ਵਿੱਚ ਤਿੰਨ ਪੜਾਵਾਂ 18, 25 ਸਤੰਬਰ ਤੇ ਪਹਿਲੀ ਅਕਤੂਬਰ ਨੂੰ ਵੋਟਾਂ ਪੈਣਗੀਆਂ। ਹਰਿਆਣਾ ਵਿਧਾਨ ਸਭਾ ਲਈ ਵੋਟਾਂ ਪਹਿਲੀ ਅਕਤੂਬਰ ਨੂੰ ਪੈਣਗੀਆਂ ਤੇ ਦੋਵਾਂ ਰਾਜਾਂ ਦੀਆਂ ਚੋਣਾਂ ਦੇ ਨਤੀਜੇ 4 ਅਕਤੂਬਰ ਨੂੰ ਅਲਾਨੇ ਜਾਣਗੇ। ਜੰਮੂ ਕਸ਼ਮੀਰ ਵਿੱਚ 10 ਸਾਲ ਬਾਅਦ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ। ਕਸ਼ਮੀਰ ਵਿੱਚ 47 ਤੇ ਜੰਮੂ ਖੇਤਰ ਵਿੱਚ 43 ਹਲਕੇ ਹਨ।ਇਸ ਤੋਂ ਪਹਿਲਾਂ ਸਾਲ 2014 ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ। ਹਰਿਆਣਾ ਵਿਧਾਨ ਸਭਾਵਾਂ ਦਾ ਕਾਰਜਕਾਲ 3 ਨਵੰਬਰ ਨੂੰ ਖਤਮ ਹੋ ਰਿਹਾ ਹੈ। ਚੋਣ ਕਮਿਸ਼ਨ ਦੀ ਜੰਮੂ-ਕਸ਼ਮੀਰ ਵਿੱਚ 30 ਸਤੰਬਰ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਕਰਵਾਉਣ ਦੀ ਯੋਜਨਾ ਸੀ। ਇਹ ਸਮਾਂ ਸੀਮਾ ਸੁਪਰੀਮ ਕੋਰਟ ਨੇ ਤੈਅ ਕੀਤੀ ਹੈ।ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਦੱਸਿਆ ਕਿ ਇਸ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ 90 ਵਿਧਾਨ ਸਭਾ ਹਲਕਿਆਂ ਵਿੱਚ 87.09 ਲੱਖ ਵੋਟਰ ਹਨ ਤੇ ਇਨ੍ਹਾਂ ਵਿੱਚ 42.6 ਲੱਖ ਮਹਿਲਾ ਵੋਟਰ ਹਨ। ਹਰਿਆਣਾ ’ਚ ਵੀ 90 ਵਿਧਾਨ ਸਭਾ ਹਲਕੇ ਹਨ ਤੇ ਇਥੇ 2 ਕਰੋੜ ਤੋਂ ਵੱਧ ਵੋਟਰ ਹਨ।
Punjab Bani 16 August,2024
ਪੰਚਾਇਤੀ ਚੋਣਾਂ ਸਬੰਧੀ ਮੁੱਖ ਮੰਤਰੀ ਮਾਨ ਨਾਲ ਕੀਤਾ ਵਿਧਾਇਕਾਂ ਤੇ ਮੰਤਰੀਆਂ ਨੇ ਵਿਚਾਰ ਵਟਾਂਦਰਾ
ਪੰਚਾਇਤੀ ਚੋਣਾਂ ਸਬੰਧੀ ਮੁੱਖ ਮੰਤਰੀ ਮਾਨ ਨਾਲ ਕੀਤਾ ਵਿਧਾਇਕਾਂ ਤੇ ਮੰਤਰੀਆਂ ਨੇ ਵਿਚਾਰ ਵਟਾਂਦਰਾ ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਚਾਇਤੀ ਚੋਣਾਂ ਬਾਰੇ ਮੰਗਲਵਾਰ ਨੂੰ ਆਪਣੀ ਰਿਹਾਇਸ਼ ’ਤੇ ਪਾਰਟੀ ਦੇ ਮੰਤਰੀਆਂ, ਵਿਧਾਇਕਾਂ ਤੇ ਸੰਸਦ ਮੈਂਬਰਾਂ ਨਾਲ ਵਿਸ਼ੇਸ਼ ਬੈਠਕ ਕਰ ਕੇ ਚਰਚਾ ਕੀਤੀ। ਇਸ ਦੌਰਾਨ ਪਾਰਟੀ ਦੇ ਸਕੱਤਰ ਜਨਰਲ ਡਾ. ਸੰਦੀਪ ਪਾਠਕ ਵੀ ਹਾਜ਼ਰ ਰਹੇ। ਦੱਸਿਆ ਜਾਂਦਾ ਹੈ ਕਿ ਜਿ਼ਆਦਾਤਰ ਵਿਧਾਇਕਾਂ ਨੇ ਪੰਚਾਇਤੀ ਚੋਣਾਂ ਬਿਨਾਂ ਚੋਣ ਨਿਸ਼ਾਨ ਤੇ ਬਿਨਾਂ ਵਾਰਡ ਬੰਦੀ ਦੇ ਓਪਨ ਕਰਵਾਉਣ ਦਾ ਸੁਝਾਅ ਦਿੱਤਾ ਪਰ ਮੁੱਖ ਮੰਤਰੀ ਨੇ ਸੰਵਿਧਾਨ ਦੀ ਧਾਰਾ 243 ਸੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਸੰਵਿਧਾਨ ਬਿਨਾਂ ਵਾਰਡਬੰਦੀ ਚੋਣ ਕਰਵਾਉਣ ਦੀ ਆਗਿਆ ਨਹੀਂ ਦਿੰਦਾ। ਇਸ ਤਰ੍ਹਾਂ ਸਪਸ਼ਟ ਹੈ ਕਿ ਪੰਚਾਇਤਾਂ ਦੀ ਵਾਰਡਬੰਦੀ ਕਰਨੀ ਹੀ ਪਵੇਗੀ। ਹਾਲਾਂਕਿ ਬੈਠਕ ਦੌਰਾਨ ਪਾਰਟੀ ਦੇ ਚੋਣ ਨਿਸ਼ਾਨ ਤੋਂ ਬਗ਼ੈਰ ਚੋਣ ਕਰਵਾਉਣ ’ਤੇ ਸਹਿਮਤੀ ਬਣੀ ਦੱਸੀ ਜਾ ਰਹੀ ਹੈ। ਇੱਥੇ ਦੱਸਿਆ ਜਾਂਦਾ ਹੈ ਕਿ ਮੁੱਖ ਮੰਤਰੀ ਨੇ ਬੁੱਧਵਾਰ ਸਵੇਰੇ ਪੰਜਾਬ ਵਜ਼ਾਰਤ ਦੀ ਮੀਟਿੰਗ ਬੁਲਾਈ ਹੋਈ ਹੈ।
Punjab Bani 14 August,2024
ਵਧੀਕ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਐਸ. ਜੀ. ਪੀ. ਸੀ ਚੋਣਾਂ ਲਈ ਵੋਟਰਾਂ ਦੀ ਰਜਿਸਟਰੇਸ਼ਨ ਪ੍ਰਗਤੀ ਦਾ ਜਾਇਜ਼ਾ ਸੰਗਰੂਰ, 6 ਅਗਸਤ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰਾਂ ਦੀ ਰਜਿਸਟਰੇਸ਼ਨ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ ਨੇ ਸਮੂਹ ਰਿਵਾਈਜਿੰਗ ਅਥਾਰਟੀਜ਼ ਤੇ ਸਹਾਇਕ ਰਿਵਾਈਜਿੰਗ ਅਥਾਰਟੀਜ਼ ਨੂੰ ਹਦਾਇਤ ਕੀਤੀ ਕਿ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਲਗਾਏ ਜਾ ਰਹੇ ਲੋਕ ਸੁਵਿਧਾ ਕੈਂਪਾਂ ਦੌਰਾਨ ਲੋਕਾਂ ਨੂੰ ਇਨ੍ਹਾਂ ਵੋਟਾਂ ਦੀ ਰਜਿਸਟਰੇਸ਼ਨ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੋਟਰਾਂ ਦੀ ਸੁਵਿਧਾ ਲਈ ਰਜਿਸਟਰੇਸ਼ਨ ਪ੍ਰਕਿਰਿਆ ਦੀ ਅੰਤਿਮ ਤਾਰੀਖ ਵਧਾ ਕੇ 16 ਸਤੰਬਰ ਕੀਤੀ ਗਈ ਹੈ, ਜਿਸ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕੀਤੇ ਜਾਣ ਦੀ ਲੋੜ ਹੈ, ਤਾਂ ਜੋ ਕੋਈ ਵੀ ਯੋਗ ਵੋਟਰ, ਇਹ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 17 ਸਤੰਬਰ ਤੋਂ 8 ਅਕਤੂਬਰ ਤੱਕ ਵੋਟਰ ਸੂਚੀ ਦੀ ਤਿਆਰੀ ਤੇ ਛਪਾਈ ਕਰਵਾਈ ਜਾਵੇਗੀ। ਉਨ੍ਹਾਂ ਨੇ ਆਮ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਗੁਰਦੁਆਰਾ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਸਬੰਧਤ ਪਿੰਡ ਦੇ ਪਟਵਾਰੀ ਅਤੇ ਸ਼ਹਿਰ ਵਿੱਚ ਨਿਯੁਕਤ ਕਰਮਚਾਰੀ ਨੂੰ ਆਪਣਾ ਫਾਰਮ ਨੰਬਰ 1 ਭਰ ਕੇ ਨਿਰਧਾਰਿਤ ਸਮੇਂ ਅੰਦਰ ਜਮ੍ਹਾਂ ਕਰਵਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਚੋਣਾਂ ਸਬੰਧੀ ਲੋਕਾਂ ਨੂੰ ਘਰ ਘਰ ਜਾ ਕੇ ਜਾਗਰੂਕ ਕੀਤਾ ਜਾਵੇ ਤਾਂ ਜੋ ਕੋਈ ਵੀ ਯੋਗ ਵਿਅਕਤੀ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ। ਮੀਟਿੰਗ ਦੌਰਾਨ ਐਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਐਸ.ਡੀ.ਐਮ ਸੁਨਾਮ ਪ੍ਰਮੋਦ ਸਿੰਗਲਾ, ਐਸ.ਡੀ.ਐਮ ਦਿੜ੍ਹਬਾ ਸੂਬਾ ਸਿੰਘ, ਐਸ.ਡੀ.ਐਮ ਦਿੜ੍ਹਬਾ ਰਾਜੇਸ਼ ਸ਼ਰਮਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੁਖਚੈਨ ਸਿੰਘ ਪਾਪੜਾ, ਤਹਿਸੀਲਦਾਰ ਚੋਣਾਂ ਪਰਮਜੀਤ ਕੌਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਵਧੀਕ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਐਸ.ਜੀ.ਪੀ.ਸੀ ਚੋਣਾਂ ਲਈ ਵੋਟਰਾਂ ਦੀ ਰਜਿਸਟਰੇਸ਼ਨ ਪ੍ਰਗਤੀ ਦਾ ਜਾਇਜ਼ਾ ਸੰਗਰੂਰ, 6 ਅਗਸਤ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰਾਂ ਦੀ ਰਜਿਸਟਰੇਸ਼ਨ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ ਨੇ ਸਮੂਹ ਰਿਵਾਈਜਿੰਗ ਅਥਾਰਟੀਜ਼ ਤੇ ਸਹਾਇਕ ਰਿਵਾਈਜਿੰਗ ਅਥਾਰਟੀਜ਼ ਨੂੰ ਹਦਾਇਤ ਕੀਤੀ ਕਿ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਲਗਾਏ ਜਾ ਰਹੇ ਲੋਕ ਸੁਵਿਧਾ ਕੈਂਪਾਂ ਦੌਰਾਨ ਲੋਕਾਂ ਨੂੰ ਇਨ੍ਹਾਂ ਵੋਟਾਂ ਦੀ ਰਜਿਸਟਰੇਸ਼ਨ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੋਟਰਾਂ ਦੀ ਸੁਵਿਧਾ ਲਈ ਰਜਿਸਟਰੇਸ਼ਨ ਪ੍ਰਕਿਰਿਆ ਦੀ ਅੰਤਿਮ ਤਾਰੀਖ ਵਧਾ ਕੇ 16 ਸਤੰਬਰ ਕੀਤੀ ਗਈ ਹੈ, ਜਿਸ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕੀਤੇ ਜਾਣ ਦੀ ਲੋੜ ਹੈ, ਤਾਂ ਜੋ ਕੋਈ ਵੀ ਯੋਗ ਵੋਟਰ, ਇਹ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ । ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 17 ਸਤੰਬਰ ਤੋਂ 8 ਅਕਤੂਬਰ ਤੱਕ ਵੋਟਰ ਸੂਚੀ ਦੀ ਤਿਆਰੀ ਤੇ ਛਪਾਈ ਕਰਵਾਈ ਜਾਵੇਗੀ। ਉਨ੍ਹਾਂ ਨੇ ਆਮ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਗੁਰਦੁਆਰਾ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਸਬੰਧਤ ਪਿੰਡ ਦੇ ਪਟਵਾਰੀ ਅਤੇ ਸ਼ਹਿਰ ਵਿੱਚ ਨਿਯੁਕਤ ਕਰਮਚਾਰੀ ਨੂੰ ਆਪਣਾ ਫਾਰਮ ਨੰਬਰ 1 ਭਰ ਕੇ ਨਿਰਧਾਰਿਤ ਸਮੇਂ ਅੰਦਰ ਜਮ੍ਹਾਂ ਕਰਵਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਚੋਣਾਂ ਸਬੰਧੀ ਲੋਕਾਂ ਨੂੰ ਘਰ ਘਰ ਜਾ ਕੇ ਜਾਗਰੂਕ ਕੀਤਾ ਜਾਵੇ ਤਾਂ ਜੋ ਕੋਈ ਵੀ ਯੋਗ ਵਿਅਕਤੀ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ । ਮੀਟਿੰਗ ਦੌਰਾਨ ਐਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਐਸ.ਡੀ.ਐਮ ਸੁਨਾਮ ਪ੍ਰਮੋਦ ਸਿੰਗਲਾ, ਐਸ.ਡੀ.ਐਮ ਦਿੜ੍ਹਬਾ ਸੂਬਾ ਸਿੰਘ, ਐਸ.ਡੀ.ਐਮ ਦਿੜ੍ਹਬਾ ਰਾਜੇਸ਼ ਸ਼ਰਮਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੁਖਚੈਨ ਸਿੰਘ ਪਾਪੜਾ, ਤਹਿਸੀਲਦਾਰ ਚੋਣਾਂ ਪਰਮਜੀਤ ਕੌਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।
Punjab Bani 06 August,2024
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਲਈ 16 ਸਤੰਬਰ ਤੱਕ ਕਰਵਾਈ ਜਾ ਸਕਦੀ ਹੈ ਰਜਿਸਟਰੇਸ਼ਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਲਈ 16 ਸਤੰਬਰ ਤੱਕ ਕਰਵਾਈ ਜਾ ਸਕਦੀ ਹੈ ਰਜਿਸਟਰੇਸ਼ਨ ਪਟਿਆਲਾ, 6 ਅਗਸਤ : ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮਾਵਲੀ 1959 ਅਧੀਨ ਗੁਰਦੁਆਰਾ ਵੋਟਰ ਸੂਚੀ ਦੀ ਤਿਆਰੀ ਦਾ ਕੰਮ ਚੱਲ ਰਿਹਾ ਹੈ। ਚੀਫ਼ ਕਮਿਸ਼ਨਰ, ਗੁਰਦੁਆਰਾ ਚੋਣਾਂ, ਚੰਡੀਗੜ੍ਹ ਵੱਲੋਂ ਪਹਿਲਾਂ ਉਲੀਕੇ ਗਏ ਪ੍ਰੋਗਰਾਮ ਵਿੱਚ ਅੱਗੇ ਮਿਤੀ 16 ਸਤੰਬਰ 2024 ਤੱਕ ਵਾਧਾ ਕਰ ਦਿੱਤਾ ਗਿਆ ਹੈ। ਇਸ ਨਵੇਂ ਜਾਰੀ ਸ਼ੈਡਿਊਲ ਪ੍ਰੋਗਰਾਮ ਅਨੁਸਾਰ ਮਿਤੀ 16 ਸਤੰਬਰ 2024 ਤੱਕ ਵੋਟਾਂ ਦੀ ਰਜਿਸਟਰੇਸ਼ਨ ਕੀਤੀ ਜਾਣੀ ਹੈ ਅਤੇ ਮਿਤੀ 09 ਅਕਤੂਬਰ 2024 ਨੂੰ ਮੁੱਢਲੀ ਪ੍ਰਕਾਸ਼ਨਾਂ ਕੀਤੀ ਜਾਣੀ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਹਰੇਕ 21 ਸਾਲ ਤੋਂ ਵੱਧ ਉਮਰ ਦਾ ਕੇਸਾਧਾਰੀ ਸਿੱਖ ਜੋ ਆਪਣੇ ਦਾੜ੍ਹੀ ਜਾਂ ਕੇਸ ਨਾ ਕੱਟਦਾ ਹੋਵੇ ਜਾਂ ਸ਼ੇਵ ਨਾ ਕਰਦਾ ਹੋਵੇ ਅਤੇ ਸਿਗਰਟ, ਸ਼ਰਾਬ ਨਾ ਪੀਂਦਾ ਹੋਵੋ ਅਤੇ ਮਾਸ ਦਾ ਸੇਵਨ ਨਾ ਕਰਦਾ ਹੋਵੇ, ਜਿੱਥੇ ਉਹ ਰਹਿੰਦਾ ਹੈ, ਸਬੰਧਤ ਗੁਰਦੁਆਰਾ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਫਾਰਮ ਨੰ. 1 (ਕੇਸਾਧਾਰੀ ਸਿੱਖ ਲਈ) ਭਰ ਕੇ ਪਿੰਡਾਂ ਵਿੱਚ ਪਟਵਾਰੀਆਂ ਅਤੇ ਸ਼ਹਿਰਾਂ ਵਿੱਚ ਸਬੰਧਤ ਉਪ-ਮੰਡਲ ਮੈਜਿਸਟਰੇਟ ਵੱਲੋਂ ਨਿਯੁਕਤ ਕਰਮਚਾਰੀਆਂ ਨੂੰ ਦੇ ਸਕਦਾ ਹੈ। ਇਸ ਫਾਰਮ ਨੂੰ ਸਰਕਾਰ ਵੱਲੋਂ ਜਾਰੀ ਕੀਤੇ ਆਧਾਰ ਕਾਰਡ ਦੁਆਰਾ ਜਾਂ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਨਾਖ਼ਤੀ ਕਾਰਡ ਤੋਂ ਵੋਟਰ ਦਾ ਨਾਮ, ਮਾਤਾ/ਪਿਤਾ/ਪਤੀ ਦਾ ਨਾਮ ਆਦਿ ਦੀ ਤਸਦੀਕ ਅਤੇ ਪੁਸ਼ਟੀ ਕੀਤੀ ਜਾਵੇਗੀ ਅਤੇ ਨੰਬਰ ਲਿਖਿਆ ਜਾਵੇਗਾ । ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਵਿੱਚ 07 ਗੁਰਦੁਆਰਾ ਚੋਣ ਹਲਕੇ 52-ਸਮਾਣਾ, 53-ਨਾਭਾ, 54-ਭਾਦਸੋਂ, 55-ਡਕਾਲਾ, 56-ਪਟਿਆਲਾ ਸ਼ਹਿਰ, 57-ਸਨੌਰ ਤੇ 59-ਰਾਜਪੁਰਾ ਪੈਂਦੇ ਹਨ। ਇਸ ਲਈ ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਗੁਰਦੁਆਰਾ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਨ ਲਈ ਸਬੰਧਤ ਪਿੰਡ ਦੇ ਪਟਵਾਰੀ ਅਤੇ ਸ਼ਹਿਰ ਦੀ ਸਥਿਤੀ ਵਿੱਚ ਨਿਯੁਕਤ ਕਰਮਚਾਰੀ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਆਪਣਾ ਫਾਰਮ ਨੰ. 1 ਭਰ ਕੇ ਮਿਥੇ ਸਮੇਂ ਵਿੱਚ ਦਿੱਤਾ ਜਾਵੇ ਅਤੇ ਵੋਟਰ ਰਜਿਸਟਰੇਸ਼ਨ ਦੀ ਇਸ ਮੁਹਿੰਮ ਵਿੱਚ ਹਿੱਸਾ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਅਹਿਮ ਕੰਮ ਵਿੱਚ ਆਪਣੀ ਭਾਗੀਦਾਰੀ ਯਕੀਨੀ ਬਣਾਈ ਜਾਵੇ।
Punjab Bani 06 August,2024
ਸੁਪਰੀਮ ਕੋਰਟ ਨੇ ਦਿੱਲੀ ਨਿਗਮ ਚੋਣਾਂ ਵਿਚ ਦਿੱਤੀ ਐਲਡਰਮੈਨ ਦੀ ਨਿਯੁਕਤੀ ਨੂੰ ਹਰੀ ਝੰਡੀ
ਸੁਪਰੀਮ ਕੋਰਟ ਨੇ ਦਿੱਲੀ ਨਿਗਮ ਚੋਣਾਂ ਵਿਚ ਦਿੱਤੀ ਐਲਡਰਮੈਨ ਦੀ ਨਿਯੁਕਤੀ ਨੂੰ ਹਰੀ ਝੰਡੀ ਦਿੱਲੀ,5 ਅਗਸਤ : ਭਾਰਤ ਦੇਸ਼ ਦੀ ਰਾਜਧਾਨੀ ਵਿਚ ਬਣੀ ਮਾਨਯੋਗ ਸੁਪਰੀਮ ਕੋਰਟ ਨੇ ਦਿੱਲੀ ਦੇ ਉਪ ਰਾਜਪਾਲ ਵੀ. ਕੇ. ਸਕਸੈਨਾ ਦੇ ਦਿੱਲੀ ਨਗਰ ਨਿਗਮ ਚੋਣਾਂ ਵਿੱਚ 10 ‘ਐਲਡਰਮੈਨਾਂ’ ਨੂੰ ਨਾਮਜ਼ਦ ਕਰਨ ਦੇ ਫੈਸਲੇ ਨੂੰ ਬਰਕਰਾਰ ਰੱਖਦਿਆਂ ਹਰੀ ਝੰਡੀ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਦਿੱਲੀ ਨਗਰ ਨਿਗਮ ਵਿੱਚ 10 ‘ਐਲਡਰਮੈਨਾਂ’ ਨੂੰ ਨਾਮਜ਼ਦ ਕਰਨ ਦੇ ਦੇ ਫੈਸਲੇ ਲਈ ਮੰਤਰੀ ਪ੍ਰੀਸ਼ਦ ਦੀ ਸਹਾਇਤਾ ਅਤੇ ਸਲਾਹ ਦੀ ਲੋੜ ਨਹੀਂ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਐਮਸੀਡੀ ਵਿੱਚ ਮੈਂਬਰਾਂ ਨੂੰ ਨਾਮਜ਼ਦ ਕਰਨ ਦੀ ਐਲਜੀ ਦੀ ਸ਼ਕਤੀ ਇੱਕ ਵਿਧਾਨਕ ਸ਼ਕਤੀ ਹੈ ਨਾ ਕਿ ਕਾਰਜਕਾਰੀ ਸ਼ਕਤੀ।ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਸਰਕਾਰ ਦੇ ਮੰਤਰੀਆਂ ਨਾਲ ਸਲਾਹ ਕੀਤੇ ਬਿਨਾਂ ਦਿੱਲੀ ਵਿੱਚ ਐਮਸੀਡੀ ਕੌਂਸਲਰਾਂ ਦੀ ਨਿਯੁਕਤੀ ਦੇ ਫੈਸਲੇ ਦਾ ਵਿਰੋਧ ਕੀਤਾ ਸੀ। ਇਸ ਸਬੰਧੀ ਸੁਪਰੀਮ ਕੋਰਟ ਵਿੱਚ ਸ਼ਿਕਾਇਤ ਦਾਇਰ ਕੀਤੀ ਗਈ ਸੀ। ਜਿਸ ‘ਤੇ ਸੁਪਰੀਮ ਕੋਰਟ ਨੇ ਅੱਜ ਆਪਣਾ ਫੈਸਲਾ ਸੁਣਾਇਆ ਹੈ। ਦੱਸਣਯੋਗ ਹੈ ਕਿ ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਦੇ ਇਸ ਫੈਸਲੇ ‘ਤੇ ਚੀਫ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਪੀਐਸ ਨਰਸਿਮਹਾ, ਜੇਬੀ ਪਾਰਦੀਵਾਲਾ ਨੇ ਪਿਛਲੇ ਸਾਲ 17 ਮਈ ਨੂੰ ਸੁਣਵਾਈ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ।ਦੇਖਣਯੋਗ ਹੈ ਕਿ ਸੁਪਰੀਮ ਕੋਰਟ ਨੇ ਪਿਛਲੇ ਸਾਲ ਇਸ ਮਾਮਲੇ ਵਿੱਚ ਕਿਹਾ ਸੀ ਕਿ ਉਪ ਰਾਜਪਾਲ ਕੋਲ ਐਮਸੀਡੀ ਕੌਂਸਲਰਾਂ ਨੂੰ ਨਾਮਜ਼ਦ ਕਰਨ ਦਾ ਅਧਿਕਾਰ ਹੋਣ ਦਾ ਮਤਲਬ ਹੈ ਕਿ ਉਹ ਨਗਰ ਨਿਗਮ ਨੂੰ ਅਸਥਿਰ ਕਰ ਸਕਦੇ ਹਨ। ਦੇ 250 ਚੁਣੇ ਹੋਏ ਅਤੇ 10 ਨਾਮਜ਼ਦ ਮੈਂਬਰ ਹਨ। ਪਿਛਲੇ ਸਾਲ ਜਦੋਂ ਕੌਂਸਲਰ ਨਾਮਜ਼ਦ ਕੀਤੇ ਗਏ ਸਨ ਤਾਂ ਲੈਫਟੀਨੈਂਟ ਗਵਰਨਰ ਦੇ ਦਫਤਰ ਨੇ ਕਿਹਾ ਸੀ ਕਿ ਡੀਐਮਸੀ ਐਕਟ ਤਹਿਤ ਮਿਲੇ ਅਧਿਕਾਰਾਂ ਤਹਿਤ ਲੈਫਟੀਨੈਂਟ ਗਵਰਨਰ ਕੋਲ 10 ਲੋਕਾਂ ਨੂੰ ਨਗਰ ਨਿਗਮ ਲਈ ਨਾਮਜ਼ਦ ਕਰਨ ਦਾ ਅਧਿਕਾਰ ਹੈ। ਇਹ ਕਿਹਾ ਗਿਆ ਸੀ ਕਿ ਉਪ ਰਾਜਪਾਲ ਨੂੰ ਕਾਨੂੰਨੀ ਅਤੇ ਸੰਵਿਧਾਨਕ ਵਿਵਸਥਾਵਾਂ ਤਹਿਤ ਕੌਂਸਲਰਾਂ ਦੀ ਨਿਯੁਕਤੀ ਦਾ ਪੂਰਾ ਅਧਿਕਾਰ ਹੈ। ਮੁੱਖ ਮੰਤਰੀ ਕੇਜਰੀਵਾਲ ਨੇ ਦਾਅਵਾ ਕੀਤਾ ਸੀ ਕਿ ਦਿੱਲੀ ਸਰਕਾਰ ਐਮਸੀਡੀ ਵਿੱਚ ਮੈਂਬਰਾਂ ਨੂੰ ਨਾਮਜ਼ਦ ਕਰਦੀ ਹੈ, ਪਰ ਐਲਜੀ ਨੇ ਸਰਕਾਰ ਨਾਲ ਸਲਾਹ ਕੀਤੇ ਬਿਨਾਂ ਹੀ ਮੈਂਬਰਾਂ ਨੂੰ ਨਾਮਜ਼ਦ ਕੀਤਾ। ਸਰਕਾਰ ਨੂੰ ਸੰਵਿਧਾਨ ਦੇ ਤਹਿਤ ਨਾਮਜ਼ਦ ਕਰਨ ਦਾ ਅਧਿਕਾਰ ਹੈ।
Punjab Bani 05 August,2024
ਗਜ਼ਟਿਡ ਐਂਡ ਨਾਨ ਗਜ਼ਟਿਡ ਐਸ ਸੀ ਬੀ ਸੀ ਇੰਪਲਾਈਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਦੀ ਹੋਈ ਮੀਟਿੰਗ
ਗਜ਼ਟਿਡ ਐਂਡ ਨਾਨ ਗਜ਼ਟਿਡ ਐਸ ਸੀ ਬੀ ਸੀ ਇੰਪਲਾਈਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਦੀ ਹੋਈ ਮੀਟਿੰਗ ਬਲਾਕ ਘਨੌਰ ਤੋਂ ਜੋਗਾ ਸਿੰਘ ਨੂੰ ਚੁਣਿਆ ਪ੍ਰਧਾਨ ਘਨੌਰ, 1 ਅਗਸਤ () ਅੱਜ ਗਜ਼ਟਿਡ ਐਂਡ ਨਾਨ ਗਜ਼ਟਿਡ ਐਸ ਸੀ ਬੀ ਸੀ ਇੰਪਲਾਈਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਦੀ ਪਟਿਆਲਾ ਇਕਾਈ ਦੀ ਮੀਟਿੰਗ ਘਨੌਰ ਵਿਖੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਲੀ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਯੂਨੀਅਨ ਵੱਲੋਂ ਕੀਤੀ ਜਾਣ ਵਾਲੀ 10 ਅਗਸਤ ਦਿਨ ਸ਼ਨੀਵਾਰ ਨੂੰ ਦੇਸ਼ ਭਗਤ ਯਾਦਗਾਰੀ ਹਾਲ ਜਲੰਧਰ ਦੀ ਮੀਟਿੰਗ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ। ਜਿਸ ਵਿੱਚ ਐਸੀ ਸਮਾਜ ਅਤੇ ਐਸਸੀ ਮੁਲਾਜ਼ਮਾਂ ਦੀਆਂ ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖਿਲਾਫ ਰਣਨੀਤੀ ਉਲੀਕੀ ਜਾਵੇਗੀ। ਇਸ ਮੌਕੇ ਤੇ ਡਾਹਰੀਆਂ ਬਲਾਕ ਦੇ ਸੁਖਬੀਰ ਸਿੰਘ ਡਸਕਾ ਸਰਬ ਸੰਮਤੀ ਨਾਲ ਪ੍ਰਧਾਨ ਚੁਣੇ ਗਏ ਅਤੇ ਘਨੌਰ ਬਲਾਕ ਦੇ ਸਰਦਾਰ ਜੋਗਾ ਸਿੰਘ ਸਰਬ ਸੰਮਤੀ ਨਾਲ ਪ੍ਰਧਾਨ ਚੁਣੇ ਗਏ। ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਮੈਂਬਰ ਹਾਜ਼ਰ ਹੋਏ ਅਤੇ ਇਹ ਪ੍ਰਣ ਕੀਤਾ ਗਿਆ ਕਿ 10 ਅਗਸਤ ਦੀ ਜਲੰਧਰ ਵਿਖੇ ਹੋ ਰਹੀ ਮੀਟਿੰਗ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸਾਥੀਆਂ ਨੂੰ ਲੈ ਕੇ ਜਾਇਆ ਜਾਵੇਗਾ । ਇਸ ਮੌਕੇ ਤੇ ਗੁਰਜੰਟ ਸਿੰਘ ਹਰਪਾਲਪੁਰ, ਨਿਰਭੈ ਸਿੰਘ ਜਰਗ, ਹਰਪ੍ਰੀਤ ਸਿੰਘ ਉਲਾਣਾ, ਕੁਲਦੀਪ ਸਿੰਘ ਕਾਮੀ ਕਲਾਂ, ਬਲਕਾਰ ਸਿੰਘ ਕਾਮੀ ਕਲਾਂ ਆਦਿ ਹਾਜ਼ਰ ਸਨ।
Punjab Bani 01 August,2024
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਦਾ ਆਖਰੀ ਦਿਨ 31 ਜੁਲਾਈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਦਾ ਆਖਰੀ ਦਿਨ 31 ਜੁਲਾਈ ਯੋਗ ਕੇਸਾਧਾਰੀ ਵਿਅਕਤੀ ਆਪਣੀ ਵੋਟ ਜਰੂਰ ਬਣਵਾਉਣ - ਜ਼ਿਲ੍ਹਾ ਚੋਣ ਅਫ਼ਸਰ ਮੋਗਾ, 30 ਜੁਲਾਈ (000) - ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ, ਚੰਡੀਗੜ੍ਹ ਦੀ ਹਦਾਇਤ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਦੇ ਲਈ ਜ਼ਿਲ੍ਹਾ ਮੋਗਾ ਵਿੱਚ ਯੋਗ ਵੋਟਰਾਂ ਦੀ ਰਜਿਸਟਰੇਸ਼ਨ ਦਾ ਕੰਮ ਜਾਰੀ ਹੈ। ਵੋਟਾਂ ਬਣਵਾਉਣ ਦੀ ਆਖਰੀ ਤਰੀਕ 31 ਜੁਲਾਈ, 2024 ਹੈ। ਫਾਈਨਲ ਵੋਟਰ ਸੂਚੀ ਦੀ ਤਿਆਰੀ ਦੇ ਸਬੰਧ ਵਿੱਚ ਕੇਸਾਧਾਰੀ ਵਿਅਕਤੀ ਇਸ ਮਿਤੀ ਤੱਕ ਫਾਰਮ ਨੰਬਰ-1 ਭਰ ਸਕਦਾ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਨੇ ਸਾਂਝੀ ਕੀਤੀ। ਉਹਨਾਂ ਅਪੀਲ ਕੀਤੀ ਕਿ ਵੱਧ ਤੋ ਵੱਧ ਲੋਕ ਫਾਰਮ ਨੰ.1 ਕੇਸਾਧਾਰੀ ਭਰ ਕੇ ਸਬੰਧਤ ਪਟਵਾਰੀ, ਬੀ.ਐਲ.ਓਜ, ਐੱਸ ਡੀ ਐੱਮ ਦਫ਼ਤਰ ਜਾਂ ਫਿਰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ। ਵਧੇਰੀ ਜਾਣਕਾਰੀ ਲਈ ਸਬੰਧਤ ਤਹਿਸੀਲਦਾਰ ਅਤੇ ਐਸ ਡੀ ਐਮ ਦਫ਼ਤਰਾਂ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਹਨਾਂ ਫਾਰਮਾਂ ਦੇ ਨਾਲ ਇੱਕ ਪਾਸਪੋਰਟ ਸਾਈਜ ਫੋਟੋ ਦੇ ਨਾਲ ਰਿਹਾਇਸ਼ ਦੇ ਸਬੂਤ ਵਜੋਂ ਆਧਾਰ ਕਾਰਡ, ਵੋਟਰ ਕਾਰਡ, ਡਰਾਇਵਿੰਗ ਲਾਇਸੈਂਸ, ਪਾਸਪੋਰਟ, ਨਰੇਗਾ ਕਾਰਡ, ਬੈਂਕ ਪਾਸਬੁੱਕ, ਪੈਨ ਕਾਰਡ ਆਦਿ ਪਰੂਫ ਦੀ ਕਾਪੀ ਲਗਾਈ ਜਾ ਸਕਦੀ ਹੈ। ਵੋਟ ਬਣਾਉਣ ਵਾਲੇ ਵਿਅਕਤੀ ਦੀ ਉਮਰ ਘੱਟ ਤੋ ਘੱਟ 21 ਸਾਲ ਹੋਣੀ ਚਾਹੀਦੀ ਹੈ ਅਤੇ ਉਸਦੀ ਆਸਥਾ ਸਿੱਖ ਧਰਮ ਵਿੱਚ ਹੋਣੀ ਚਾਹੀਦੀ ਹੈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੰਨਣ ਵਾਲਾ ਹੀ ਵੋਟ ਬਣਾ ਸਕਦਾ ਹੈ
Punjab Bani 30 July,2024
ਸਤਵਿੰਦਰ ਸਿੰਘ ਟੌਹੜਾ ਦੀ ਸਰਪ੍ਰਸਤੀ ਹੇਠ ਟੌਹੜਾ ਕਬੱਡੀ ਕੱਪ ਕਲੱਬ ਦੀ ਹੋਈ ਸਲਾਨਾ ਚੋਣ
ਸਤਵਿੰਦਰ ਸਿੰਘ ਟੌਹੜਾ ਦੀ ਸਰਪ੍ਰਸਤੀ ਹੇਠ ਟੌਹੜਾ ਕਬੱਡੀ ਕੱਪ ਕਲੱਬ ਦੀ ਹੋਈ ਸਲਾਨਾ ਚੋਣ ਸੁਰਿੰਦਰ ਸਿੰਘ ਜਿੰਦਲਪੁਰ ਥਾਪੇ ਗਏ ਸਾਲ 2024-25 ਲਈ ਸਰਬ ਸੰਮਤੀ ਨਾਲ ਕਲੱਬ ਦੇ ਪ੍ਰਧਾਨ ਨਾਭਾ, 29 ਜੁਲਾਈ () : ਧਾਰਮਿਕ ਅਤੇ ਸਮਾਜਿਕ ਕਾਰਜਾਂ ਵਿੱਚ ਪਿਛਲੇ ਲੰਮੇ ਸਮੇਂ ਤੋਂ ਚੰਗਾ ਨਾਮਣਾ ਖੱਟਣ ਵਾਲੇ ਟੌਹੜਾ ਕਬੱਡੀ ਕੱਪ ਕਲੱਬ ਦੀ ਐਗਜੈਕਟਿਵ ਬਾਡੀ ਦੀ ਸਲਾਨਾ ਚੋਣ ਕਰਵਾਉਣ ਲਈ ਕਲੱਬ ਮੈਂਬਰਾਂ ਦੀ ਭਰਵੀਂ ਇਕੱਤਰਤਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਦੀ ਸਰਪ੍ਰਸਤੀ ਹੇਠ ਹੋਈ, ਜਿਸ ਦੌਰਾਨ ਜਸਵੰਤ ਸਿੰਘ ਅਕੌਤ ਨੂੰ ਸਰਪ੍ਰਸਤ ਅਤੇ ਸੁਰਿੰਦਰ ਸਿੰਘ ਜਿੰਦਲਪੁਰ ਨੂੰ ਸਾਲ 2024-25 ਲਈ ਕਲੱਬ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਅਤੇ ਇਸ ਤੋਂ ਇਲਾਵਾ ਵਰਿੰਦਰਪਾਲ ਸਿੰਘ ਆਸਟਰੇਲੀਆ ਨੂੰ ਸੀਨੀਅਰ ਮੀਤ ਪ੍ਰਧਾਨ,ਜਗਤਾਰ ਸਿੰਘ ਜਨਰਲ ਸਕੱਤਰ,ਗੁਰ ਸਿਮਰਨ ਸਿੰਘ ਵੈਦਵਾਨ ਮੀਤ ਪ੍ਰਧਾਨ,ਐਡਵੋਕੇਟ ਸੁਖਬੀਰ ਸਿੰਘ ਖਾਂਸੀਆ ਕਾਨੂੰਨੀ ਸਲਾਹਕਾਰ,ਬਬਲੀ ਨਾਭਾ ਕਬੱਡੀ ਟੂਰਨਾਮੈਂਟ ਪ੍ਰਬੰਧਕ ਆਦਿ ਨੂੰ ਅਹੁਦਿਆਂ ਲਈ ਸਰਬ ਸੰਮਤੀ ਨਾਲ ਚੁਣਿਆ ਗਿਆ ਜਿਸ ਨੂੰ ਸਾਲਾਨਾ ਮੀਟਿੰਗ ਵਿੱਚ ਹਾਜ਼ਰ ਸਮੁੱਚੇ ਕਲੱਬ ਮੈਂਬਰਾਂ ਵੱਲੋਂ ਸਰਬ ਸੰਮਤੀ ਨਾਲ ਪ੍ਰਵਾਨਗੀ ਦਿੱਤੀ ਗਈ । ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਪਿਛਲੇ ਸਾਲ ਦੌਰਾਨ ਨਿਭਾਈਆਂ ਗਈਆਂ ਗਤੀਵਿਧੀਆਂ ਦੌਰਾਨ ਸਮੁੱਚੇ ਕਲੱਬ ਮੈਂਬਰਾਂ ਵੱਲੋਂ ਬਖਸ਼ੇ ਸਹਿਯੋਗ ਲਈ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ। ਸਾਲਾਨਾ ਮੀਟਿੰਗ ਦੌਰਾਨ ਰਣਧੀਰ ਸਿੰਘ ਢੀਂਡਸਾ ਵੱਲੋਂ ਜਿੱਥੇ ਕਲੱਬ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਸਬੰਧੀ ਜਾਣਕਾਰੀ ਦਿੱਤੀ ਗਈ ਉੱਥੇ ਹੀ ਮੀਟਿੰਗ ਵਿੱਚ ਪਹੁੰਚਣ ਤੇ ਸਮੁੱਚੀਆਂ ਸ਼ਖਸੀਅਤਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਫਤਿਹ ਸਿੰਘ ਮਾਨ ਪ੍ਰਧਾਨ ਆਸਟਰੇਲੀਆ ਯੂਨਿਟ,ਸੁੁੱਖੀ ਢੀਂਡਸਾ ਆਸਟਰੇਲੀਆ,ਮਲਕੀਤ ਸਿੰਘ ਵਜੀਦੜੀ ਸਾਬਕਾ ਪ੍ਰਧਾਨ,ਰਣਧੀਰ ਸਿੰਘ ਢੀਡਸਾ, ਦਰਸ਼ਨ ਸਿੰਘ ਖੋਖ ਸਾਬਕਾ ਪ੍ਰਧਾਨ,ਮੈਨੇਜਰ ਅਮਰੀਕ ਸਿੰਘ ਰੋਹਟਾ,ਬਚਿੱਤਰ ਸਿੰਘ ਬੋਪਾਰਾਏ ਅਮਰਜੀਤ ਸਿੰਘ ਗੱਗੀ ਸਾਬਕਾ ਪ੍ਰਧਾਨ,ਜਗਤਾਰ ਸਿੰਘ ਮਾਜਰੀ ਅਕਾਲੀਆਂ, ਮਾਸਟਰ ਸੁਖਜਿੰਦਰ ਸਿੰਘ ਟੌਹੜਾ, ਲੈਕਚਰਾਰ ਗੁਰਪ੍ਰੀਤ ਸਿੰਘ ਟਿਵਾਣਾ,ਮਹਿੰਗਾ ਸਿੰਘ ਭੜੀ,ਹਰਿੰਦਰ ਸਿੰਘ ਭੜੀ, ਪਵਨ ਕੁਮਾਰ ਘਈ, ਗੁਰਦੀਪ ਸਿੰਘ ਸਾਬਕਾ ਸਰਪੰਚ ਅਲੀਪੁਰ, ਭਗਵੰਤ ਸਿੰਘ ਮੂੰਡਖੇੜਾ ਟਹਿਲ ਸਿੰਘ ਸਰਪੰਚ ਛੀਟਾਂਵਾਲਾ, ਅੰਗਰੇਜ ਸਿੰਘ ਕਾਕਾ ਚਾਸਵਾਲ, ਪ੍ਰਧਾਨ ਸਤਿਗੁਰ ਸਿੰਘ ਨਰਮਾਣਾ, ਹਰਮਿੰਦਰ ਸਿੰਘ ਨਾਭਾ ਸੁਪਰਵਾਈਜ਼ਰ,ਗੁਰਮੀਤ ਸਿੰਘ ਕੋਟ,ਧਰਮਿੰਦਰ ਸਿੰਘ ਭੋਜੋ ਮਾਜਰੀ,ਅਨਿਲ ਕੁਮਾਰ ਗੁਪਤਾ,ਜਗਤਾਰ ਸਿੰਘ ਭਾਦਸੋ,ਗੁਰੀ ਨਲੀਨਾਂ, ਗੁਰਜੀਤ ਸਿੰਘ ਭਾਦਸੋ,ਜੋਗਿੰਦਰ ਸਿੰਘ ਲੌਟ, ਅਵਤਾਰ ਸਿੰਘ ਲੌਟ, ਜਥੇਦਾਰ ਹਰਮੇਲ ਸਿੰਘ ਗੋਬਿੰਦਪੁਰਾ,ਭਗਵੰਤ ਸਿੰਘ ਰਹਿਸਲ,ਨਾਜਰ ਸਿੰਘ ਜਿੰਦਲਪੁਰ, ਲਖਵਿੰਦਰ ਸਿੰਘ ਖੱਟੜਾ, ਬਲਵਿੰਦਰ ਸਿੰਘ ਬੌੜਾਂ, ਨਾਜਰ ਸਿੰਘ ਟਿਵਾਣਾ, ਗੁਰਮੁੱਖ ਸਿੰਘ ਭੋਜੋਮਾਜਰੀ,ਸੁਰਿੰਦਰ ਸਿੰਘ ਛਿੰਦਾ, ਸਤਬੀਰ ਸਿੰਘ ਹੱਲਾ,ਪਿੰਕਾ ਘਨੂੰੜਕੀ,ਅਮਨਦੀਪ ਸਿੰਘ ਵਜੀਦੜੀ,ਸੁਖਪਿੰਦਰ ਸਿੰਘ ਐਸਡੀਓ,ਤੇਜਿੰਦਰ ਸਿੰਘ ਕਪੂਰ ਆਦਿ ਵੱਡੀ ਗਿਣਤੀ ਵਿੱਚ ਕਲੱਬ ਮੈਂਬਰ ਹਾਜ਼ਰ ਸਨ ।
Punjab Bani 29 July,2024
ਲੋਕ ਸਭਾ ਚੋਣਾ ਵਿਚ ਆਏ ਨਤੀਜਿਆਂ ਦੇ ਚਲਦਿਆਂ ਨਗਰ ਨਿਗਮ ਚੋਣਾਂ ਹਾਲੇ ਦੂਰ ਦੂਰ ਤੱਕ ਹੋਣੀਆਂ ਸੰਭਵ ਨਹੀਂ ਲੱਗ ਰਹੀਆਂ
ਲੋਕ ਸਭਾ ਚੋਣਾ ਵਿਚ ਆਏ ਨਤੀਜਿਆਂ ਦੇ ਚਲਦਿਆਂ ਨਗਰ ਨਿਗਮ ਚੋਣਾਂ ਹਾਲੇ ਦੂਰ ਦੂਰ ਤੱਕ ਹੋਣੀਆਂ ਸੰਭਵ ਨਹੀਂ ਲੱਗ ਰਹੀਆਂ ਪਟਿਆਲਾ, 23 ਜੁਲਾਈ () : ਪੰਜਾਬ ਵਿਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੀ ਪੰਜਾਬ ਵਿਚ ਹੋਈ ਹਾਰ ਤੋਂ ਬਾਅਦ ਦੂਰ ਦੂਰ ਤੱਕ ਹਾਲੇ ਵੀ ਨਗਰ ਨਿਗਮ ਚੋਣਾ ਪੰਜਾਬ ਵਿਚ ਕਰਵਾਉਣ ਦਾ ਕੋਈ ਵੀ ਰਾਹ ਦਿਖਾਈ ਨਹੀਂ ਦੇ ਰਿਹਾ ਹੈ। ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਜਿਸਦੇ ਹੱਥਾਂ ਵਿਚ ਨਗਰ ਨਿਗਮ ਚੋਣਾਂ ਦੀ ਕਮਾਨ ਹੈ ਦੀ ਜਲੰਧਰ, ਲੁਧਿਆਣਾ ਅਤੇ ਅੰਮ੍ਰਿਤਸਰ ਵਰਗੇ ਸ਼ਹਿਰਾਂ ਦੀਆਂ ਸੀਟਾਂ ਤੇ ਵੀ ਹਾਰ ਹੀ ਹੋਈ ਹੈ ਪਰ ਨਗਰ ਨਿਗਮ ਚੋਣਾਂ ਵਿਚ ਪਹਿਲਾਂ ਤੋਂ ਹੀ ਹੁੰਦੀ ਆ ਰਹੀ ਦੇਰੀ ਦੇ ਚਲਦਿਆਂ ਪੰਜਾਬ ਵਿਚ ਕੁੱਝ ਮਹੀਨਿਆਂ ਵਿਚ ਹੀ ਪੰਚਾਇਤ ਪੱਧਰ ਦੀਆਂ ਚੋਣਾਂ ਹੋਣੀਆਂ ਹਨ ਤੇ ਨਿਗਮ ਚੋਣਾਂ ਨਾ ਹੋਣ ਦੇ ਚਲਦਿਆਂ ਮੇਅਰ ਤੇ ਕੌਂੋਸਲਰ ਬਣਨਾ ਅੰਦਾਜ਼ੇ ਮੁਤਾਬਿਕ ਸਾਲ 2024 ਦੇ ਅਖੀਰ ਤੱਕ ਵੀ ਸੰਭਵ ਨਹੀਂ ਹੋਣ ਦਿਖਾਈ ਦੇ ਰਿਹਾ।
Punjab Bani 23 July,2024
ਸੁਪਰ ਪਾਵਰ ਦੇਸ਼ ਦੇ ਸੁਪਰ ਪਾਵਰ ਰਾਸ਼ਟਰਪਤੀ ਬਾਇਡਨ ਕੀਤਾ ਰਾਸ਼ਟਰਪਤੀ ਚੋਣ ਨਾ ਲੜਨ ਦਾ ਐਲਾਨ
ਸੁਪਰ ਪਾਵਰ ਦੇਸ਼ ਦੇ ਸੁਪਰ ਪਾਵਰ ਰਾਸ਼ਟਰਪਤੀ ਬਾਇਡਨ ਕੀਤਾ ਰਾਸ਼ਟਰਪਤੀ ਚੋਣ ਨਾ ਲੜਨ ਦਾ ਐਲਾਨ ਨਿਊਯਾਰਕ : ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਅੱਜ ਐਲਾਨ ਕੀਤਾ ਹੈ ਕਿ ਉਹ ਆਉਣ ਵਾਲੀ ਰਾਸ਼ਟਰਪਤੀ ਚੋਣ ਨਹੀਂ ਲੜਨਗੇ। ਇਹ ਐਲਾਨ ਉਨ੍ਹਾਂ ਐਕਸ ’ਤੇ ਪੱਤਰ ਜਾਰੀ ਕਰਕੇ ਕੀਤਾ। ਉਨ੍ਹਾਂ ਕਿਹਾ ਕਿ ਇਹ ਦੇਸ਼ ਵਾਸੀਆਂ ਦੇ ਹਿੱਤ ਵਿੱਚ ਹੈ। ਉਨ੍ਹਾਂ ਕਮਲਾ ਹੈਰਿਸ ਦੀ ਉਮੀਦਵਾਰੀ ਨੂੰ ਸਮਰਥਨ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਇਹ ਵੇਲਾ ਡੋਨਲਡ ਟਰੰਪ ਨੂੰ ਹਰਾਉਣ ਦਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਫੈਸਲੇ ਬਾਰੇ ਦੇਸ਼ ਦੇ ਲੋਕਾਂ ਨਾਲ ਅਗਲੇ ਹਫ਼ਤੇ ਗੱਲਬਾਤ ਕਰਨਗੇ ।
Punjab Bani 22 July,2024
ਸਿੱਖ ਕੌਮ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬਾਨ ਦੇ ਸੁਧਾਰ ਲਈ ਵੱਧ ਤੋਂ ਵੱਧ ਵੋਟਾਂ ਬਣਵਾਓ: ਕਸ਼ਮੀਰੀ,ਸੋਢੀ
ਸਿੱਖ ਕੌਮ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬਾਨ ਦੇ ਸੁਧਾਰ ਲਈ ਵੱਧ ਤੋਂ ਵੱਧ ਵੋਟਾਂ ਬਣਵਾਓ: ਕਸ਼ਮੀਰੀ,ਸੋਢੀ ਪਟਿਆਲਾ : ਯਾਦਵਿੰਦਰਾ ਕਲੋਨੀ ਵਾਰਡ ਨੰਬਰ 14 ਵਿਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਹਰਭਜਨ ਸਿੰਘ ਕਸ਼ਮੀਰੀ (ਪ੍ਰਧਾਨ ਪਟਿਆਲ਼ਾ ਸ਼ਹਿਰੀ ਅਤੇ ਪੀ ਏ ਸੀ ਮੈਂਬਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ) , ਹਰਮੀਤ ਸਿੰਘ ਸੋਢੀ (ਜਿਲਾ ਪ੍ਰਧਾਨ ਯੂਥ ਵਿੰਗ ਪਟਿਆਲ਼ਾ ਅਤੇ ਇੰਚਾਰਜ ਮਾਲਵਾ ਜ਼ੋਨ 3 ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ) ਦੀ ਅਗਵਾਈ ਵਿਚ ਕੈਂਪ ਲਗਾ ਕੇ ਸਿਖ ਸੰਗਤ ਦੀਆਂ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਣਾਈਆਂ ਗਈਆਂ । ਆਗੁਆ ਨੇ ਪ੍ਰੈੱਸ ਨਾਲ ਗਲਬਾਤ ਕਰਦਿਆਂ ਸੰਗਤ ਨੂੰ ਅਪੀਲ ਕੀਤੀ ਕੀ ਪਿਛਲੇ ਕਈ ਸਾਲਾਂ ਤੋਂ ਐਸਜੀਪੀਸੀ ਤੇ ਬਾਦਲ ਦਲ ਕਬਜ਼ਾ ਕਰ ਕੇ ਬੈਠਾ ਹੈ ਅਤੇ ਕਿਸੇ ਗੁਰੂ ਘਰ ਦਾ ਪ੍ਰਬੰਧ ਸਹੀ ਢੰਗ ਨਾਲ ਨਹੀਂ ਹੋ ਰਿਹਾ । ਅਸੁਲਨ ਤੋਰ ਤੇ ਇਹ ਵੋਟਾਂ ਪੰਜ ਸਾਲ ਬਾਅਦ ਪੈਣੀਆਂ ਚਾਹੀਦੀਆ ਹਨ ਜੋ ਨਹੀ ਪੈ ਰਹੀਆਂ ਹੁਣ ਸਰਕਾਰ ਨੇ ਵੋਟਾਂ ਬਣਾਉਣ ਅਤੇ ਵੋਟਾਂ ਪਵਾਉਣ ਲਈ ਪ੍ਰਵਾਨਗੀ ਦਿੱਤੀ ਹੈ ਅਤੇ 31 ਜੁਲਾਈ 2024 ਵੋਟਾਂ ਬਣਾਉਣ ਦੀ ਆਖ਼ਰੀ ਤਰੀਕ ਹੈ । ਸੰਗਤ ਨੂੰ ਬੇਨਤੀ ਹੈ ਜਿਨਾਂ ਦੀਆਂ ਵੋਟਾਂ ਨਹੀ ਬਣੀਆਂ ਓਹ ਆਪਣੀ ਵੋਟ ਬਣਾ ਕੇ ਸਹੀ ਨੁਮਾਇੰਦੇ ਨੂੰ ਵੋਟ ਪਾ ਕੇ ਜਿਤਾਉਣ ਤਾਂ ਜੋ ਧੋਖੇ ਨਾਲ ਕਾਬਜ ਧੜੇ ਨੂੰ ਹਟਾ ਕੇ ਸਹੀ ਧੜੇ ਨੂੰ ਜਿਤਾ ਕੇ ਅੱਗੇ ਲੈ ਕੇ ਆਉਣ ਤਾਂ ਜੋ ਸੰਗਤ ਤਾਂ ਪੈਸੇ ਸਹੀ ਢੰਗ ਨਾਲ ਸੰਗਤ ਵਿੱਚ ਲੱਗ ਸਕੇ ।ਉੱਨਾਂ ਕਿਹਾ ਕੀ ਅਸੀਂ ਪਿਛਲੇ ਕਾਫੀ ਸਮੇਂ ਤੋਂ ਕੈਂਪ ਲਗਾ ਕੇ ਵੋਟਾਂ ਬਣਾ ਰਹੇ ਹਾਂ ਅਤੇ ਅੱਗੇ ਵੀ ਬਣਾਉਂਦੇ ਰਹਾਂਗੇ । ਜਿੰਨਾ ਦੀਆਂ ਵੋਟਾਂ ਨਹੀ ਬਣੀਆਂ ਓਹ ਸਾਨੂੰ ਮਿਲ ਕੇ ਆਪਣੀ ਵੋਟ ਜ਼ਰੂਰ ਬਣਾਓ ਤਾਂ ਜੋ ਪੰਥਕ ਕਾਰਜ ਸਹੀ ਹੱਥਾਂ ਵਿਚ ਆ ਸਕਣ । ਇਸ ਸਮੇਂ ਸੁੱਖਾ ਸਿੰਘ (ਸੀ.ਮੀ.ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਪਟਿਆਲ਼ਾ ਸ਼ਹਿਰੀ),ਗਗਨਦੀਪ ਸਿੰਘ (ਪ੍ਰਧਾਨ ਸ਼੍ਰੌਮਣੀ ਅਕਾਲੀ ਦਲ ਅੰਮ੍ਰਿਤਸਰ ਪਟਿਆਲ਼ਾ ਸ਼ਹਿਰੀ) ,ਹਰਪ੍ਰੀਤ ਸਿੰਘ ਸੀ.ਮੀ.ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂਥ ਵਿੰਗ ਪਟਿਆਲ਼ਾ ਸ਼ਹਿਰੀ, ਜਰਮਨਜੀਤ ਸਿੰਘ ਬੇਦੀ (ਜਰਨਲ ਸਕੱਤਰ ਯੂਥ ਵਿੰਗ ਪਟਿਆਲ਼ਾ ਸ਼ਹੀਰੀ),ਹਰਭਜਨ ਸਿੰਘ ਹੈਪੀ ਅਤੇ ਹੋਰ ਆਗੁ ਮੋਜੂਦ ਸਨ ।
Punjab Bani 20 July,2024
ਨਰਿੰਦਰ ਲਾਲੀ ਬਣੇ ਰਿਟੇਲ ਸੇਲ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਗੁਰਚਰਨ ਸਿੰਘ ਢਿੱਲੋਂ ਬਣੇ ਚੇਅਰਮੈਨ
ਨਰਿੰਦਰ ਲਾਲੀ ਬਣੇ ਰਿਟੇਲ ਸੇਲ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਗੁਰਚਰਨ ਸਿੰਘ ਢਿੱਲੋਂ ਬਣੇ ਚੇਅਰਮੈਨ ਰਿਟੇਲ ਸੇਲ ਕੈਮਿਸਟ ਐਸੋਸੀਏਸ਼ਨ ਦੀ ਸਰਬਸੰਮਤੀ ਨਾਲ ਹੋਈ ਚੋਣ ਪਟਿਆਲਾ : ਰਿਟੇਲ ਸੇਲ ਕੈਮਿਸਟ ਐਸੋਸੀਏਸ਼ਨ ਜਿਲਾ ਪਟਿਆਲਾ ਦੀ ਇੱਕ ਭਰਵੀਂ ਮੀਟਿੰਗ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ 300 ਦੇ ਕਰੀਬ ਕੈਮਿਸਟ ਦੁਕਾਨਦਾਰਾਂ ਨੇ ਵੱਡੇ ਪੱਧਰ ਤੇ ਭਾਗ ਲਿਆ। ਇਸ ਮੌਕੇ ਸਮੂਹ ਮੈਂਬਰਾਂ ਦੀ ਹਾਜ਼ਰੀ ਵਿੱਚ ਸਰਬਸੰਮਤੀ ਨਾਲ ਨਰਿੰਦਰ ਪਾਲ ਲਾਲੀ ਨੂੰ ਜਿਲ੍ਹਾ ਰਿਟੇਲ ਸੇਲ ਕੈਮਿਸਟ ਐਸੋਸੀਏਸ਼ਨ ਪਟਿਆਲਾ ਦਾ ਪ੍ਰਧਾਨ ਅਤੇ ਗੁਰਚਰਨ ਸਿੰਘ ਢਿੱਲੋ ਨੂੰ ਚੇਅਰਮੈਨ ਚੁਣ ਲਿਆ ਗਿਆ। ਇਸ ਦੇ ਨਾਲ ਹੀ ਅਸ਼ੋਕ ਕੁਮਾਰ ਪ੍ਰਧਾਨ ਪੰਜਾਬ ਕੈਮਿਸਟ ਐਸੋਸੀਏਸ਼ਨ ਨੇ ਨਰਿੰਦਰ ਲਾਲੀ ਨੂੰ ਸੀਨੀਅਰ ਵਾਈਸ ਚੇਅਰਮੈਨ ਪੰਜਾਬ ਦਾ ਨਿਯੁਕਤੀ ਪੱਤਰ ਦੇ ਕੇ ਵੱਡਾ ਮਾਣ ਬਖ਼ਸ਼ਿਆ। ਇਸ ਮੌਕੇ ਨਵੇਂ ਚੁਣੇ ਪ੍ਰਧਾਨ ਲਾਲੀ ਅਤੇ ਚੇਅਰਮੈਨ ਢਿੱਲੋ ਨੇ ਸਾਂਝੇ ਤੌਰ ਤੇ ਕਿਹਾ ਕਿ ਕਿ ਅੱਜ ਦੋ ਐਸੋਸੀਏਸ਼ਨ ਮਰਜ ਹੋਕੇ ਇੱਕ ਹੋ ਗਈਆਂ ਹਨ। ਜਿਸ ਦਾ ਸਾਰੇ ਹੀ ਕੈਮਿਸਟਾਂ ਨੂੰ ਵੱਡੇ ਪੱਧਰ ਤੇ ਲਾਭ ਹੋਵੇਗਾ। ਉਨਾਂ ਅੱਗੇ ਕਿਹਾ ਕਿ ਕੈਮਿਸਟ ਐਸੋਸੀਏਸ਼ਨ ਦੇ ਸਾਰੇ ਮੈਂਬਰ ਅਤੇ ਭਰਾ ਉਹਨਾਂ ਲਈ ਸਤਿਕਾਰਯੋਗ ਹਨ ਅਤੇ ਉਹਨਾਂ ਤੇ ਦਰਵਾਜੇ 24 ਘੰਟੇ ਕੈਮਿਸਟ ਐਸੋਸੀਏਸ਼ਨ ਦੇ ਮੈਂਬਰਾਂ ਲਈ ਖੁੱਲੇ ਹਨ। ਭਵਿੱਖ ਵਿਚ ਕਿਸੇ ਵੀ ਮੈਂਬਰ ਨੂੰ ਕੋਈ ਵੀ ਦੁਖ ਅਤੇ ਤਕਲੀਫ ਹੈ ਤਾਂ ਉਹ ਕਿਸੇ ਵੀ ਸਮੇਂ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਚੇਅਰਮੈਨ ਨਾਲ ਸੰਪਰਕ ਕਰ ਸਕਦਾ ਹੈ ਅਤੇ ਮੌਕੇ ਤੇ ਹੀ ਉਸਦੀ ਬਣਦੀ ਮਦਦ ਕੀਤੀ ਜਾਵੇਗੀ। ਇਸ ਮੌਕੇ ਸੁਰਿੰਦਰ ਜੈਨ, ਪਰਵੀਨ ਕੁਮਾਰ, ਐਸ. ਐਸ ਕਾਲਰਾ, ਗਲੈਡੀ ਜੀ, ਰਮਨ ਬਾਂਸਲ, ਸੰਜੂ ਜੀ ਪ੍ਰਧਾਨ ਹੋਲਸੇਲਰ ਕੈਮਿਸਟ ਐਸੋਸੀਏਸ਼ਨ, ਸਤੀਸ਼ ਕੁਮਾਰ, ਮਹੇਸ਼ ਇੰਦਰ ਸਿੰਘ, ਗੁਰਤੇਜ ਸਿੰਘ, ਇੰਦਰਜੀਤ ਦੂਆ, ਅਰੁਣ ਕੁਮਾਰ ਦੇਵੀਗੜ, ਸੰਧੂ ਜੀ ਦੇਵੀਗੜ, ਪ੍ਰਦੀਪ ਮਿੱਤਲ ,ਕੇ.ਡੀ.ਜੀ, ਅਜੇ ਕੁਮਾਰ, ਐਸ. ਐਸ ਨਰੂਲਾ, ਪਰਮਿੰਦਰ ਸਿੰਘ, ਆਰ.ਸੀ ਗੁਪਤਾ, ਰਿੱਕੀ ਖੰਨਾ ਅਤੇ ਸਿਆਲ ਦੇਵੀਗੜ ਆਦਿ ਹਾਜ਼ਰ ਸਨ।
Punjab Bani 18 July,2024
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਅੱਠ ਹੋਰ ਕੈਡਿਟਾਂ ਦੀ ਐਨ.ਡੀ.ਏ. ਲਈ ਚੋਣ
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਅੱਠ ਹੋਰ ਕੈਡਿਟਾਂ ਦੀ ਐਨ.ਡੀ.ਏ. ਲਈ ਚੋਣ ਹੁਣ ਤੱਕ ਸੰਸਥਾ ਦੇ 160 ਸਾਬਕਾ ਕੈਡਿਟ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਹੋਏ ਸ਼ਾਮਲ: ਅਮਨ ਅਰੋੜਾ ਰੋਜ਼ਗਾਰ ਉਤਪਤੀ ਮੰਤਰੀ ਅਮਨ ਅਰੋੜਾ ਵੱਲੋਂ ਕੈਡਿਟਾਂ ਨੂੰ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਚੰਡੀਗੜ੍ਹ, 18 ਜੁਲਾਈ : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ ਦੇ ਅੱਠ ਹੋਰ ਸਾਬਕਾ ਕੈਡਿਟਾਂ ਦੀ ਇਸੇ ਮਹੀਨੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਅਤੇ ਹੋਰ ਸਰਵਿਸ ਸਿਖਲਾਈ ਅਕੈਡਮੀਆਂ ਲਈ ਚੋਣ ਹੋਈ ਹੈ। ਇਨ੍ਹਾਂ ਵਿੱਚੋਂ ਕੈਡਿਟ ਨਵਜੋਤ ਸਿੰਘ ਗਿੱਲ ਨੇ ਆਲ ਇੰਡੀਆ ਮੈਰਿਟ ਵਿੱਚ 11ਵਾਂ ਰੈਂਕ ਹਾਸਲ ਕੀਤਾ ਹੈ । ਇਨ੍ਹਾਂ ਕੈਡਿਟਾਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ ਲਈ ਐਨ.ਡੀ.ਏ. ਵਿੱਚ ਸ਼ਾਮਲ ਹੋਣ 'ਤੇ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਨ੍ਹਾਂ 08 ਕੈਡਿਟਾਂ- ਨਵਜੋਤ ਸਿੰਘ ਗਿੱਲ, ਵਿਵਾਨ ਸੂਦਨ, ਕਰਨਵੀਰ ਸਿੰਘ ਗਿੱਲ, ਪ੍ਰਤਿਊਸ਼ ਸਿੰਘ ਬੇਦੀ, ਮਨਕਰਨ ਸਿੰਘ ਢਿੱਲੋਂ, ਅਨਮੋਲ ਬਾਂਕਾ, ਪ੍ਰਣਵ ਠਾਕੁਰ ਅਤੇ ਅੱਕੀਰੇਡੀ ਸਾਈ ਵੇਦਾਂਸ਼, ਦੀ ਚੋਣ ਨਾਲ ਇਸ ਸੰਸਥਾ ਦੀ ਸਥਾਪਨਾ ਤੋਂ ਹੁਣ ਤੱਕ ਇਸ ਦੇ ਕੁੱਲ 237 ਕੈਡਿਟ ਵੱਖ-ਵੱਖ ਸਰਵਿਸਿਜ਼ ਸਿਖਲਾਈ ਅਕੈਡਮੀਆਂ ਵਿੱਚ ਸ਼ਾਮਲ ਹੋਏ ਹਨ । ਉਨ੍ਹਾਂ ਦੱਸਿਆ ਕਿ ਇਸ ਸੰਸਥਾ ਦੇ 160 ਸਾਬਕਾ ਕੈਡਿਟ ਰੱਖਿਆ ਸੇਵਾਵਾਂ ਵਿੱਚ ਅਫ਼ਸਰ ਵਜੋਂ ਨਿਯੁਕਤ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰੱਖਿਆ ਸੇਵਾਵਾਂ ਵਿੱਚ ਸ਼ਾਮਲ ਹੋਣ ਦੇ ਚਾਹਵਾਨ ਨੌਜਵਾਨਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਸੂਬੇ ਲਈ ਮਾਣ ਵਾਲੀ ਗੱਲ ਹੈ ਕਿ 56.64 ਫ਼ੀਸਦੀ ਚੋਣ ਦਰ ਨਾਲ ਇਹ ਸੰਸਥਾ ਦੇਸ਼ ਵਿੱਚ ਆਪਣੀ ਕਿਸਮ ਦੀ ਸਭ ਤੋਂ ਸਫ਼ਲ ਸੰਸਥਾ ਹੈ। ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ (ਸੇਵਾਮੁਕਤ) ਨੇ ਇਹਨਾਂ ਕੈਡਿਟਾਂ ਨੂੰ ਦੇਸ਼ ਦੇ ਸੱਚੇ ਸਿਪਾਹੀਆਂ ਬਣਨ ਦੀ ਪ੍ਰੇਰਨਾ ਦਿੰਦਿਆਂ ਕਿਹਾ ਕਿ ਇਹ ਸਾਡੇ ਦੇਸ਼ ਦਾ ਸਰਮਾਇਆ ਹਨ। ਉਨ੍ਹਾਂ ਦੱਸਿਆ ਕਿ ਕੋਰਸਾਂ ਲਈ ਐਸ.ਐਸ.ਬੀਜ਼ ਚੱਲ ਰਹੀ ਹੈ, ਜਿਸ ਵਿੱਚ ਇਸ ਸੰਸਥਾ ਦੇ ਕੈਡਿਟਾਂ ਦੀ ਚੋਣ ਕੀਤੀ ਜਾ ਰਹੀ ਹੈ। ਕੈਡਿਟਾਂ ਨੂੰ ਕਾਲ ਲੈਟਰ ਮਿਲਣ ਤੋਂ ਪਹਿਲਾਂ ਮੈਡੀਕਲ ਕਰਵਾਉਣਾ ਲਾਜ਼ਮੀ ਹੈ ।
Punjab Bani 18 July,2024
ਰਾਸ਼ਟਰੀ ਜਯੋਤੀ ਕਲਾ ਮੰਚ ਦੇ ਨਵੇਂ ਜਥੇਬੰਦਕ ਢਾਂਚੇ ਦੀ ਚੋਣ
ਰਾਸ਼ਟਰੀ ਜਯੋਤੀ ਕਲਾ ਮੰਚ ਦੇ ਨਵੇਂ ਜਥੇਬੰਦਕ ਢਾਂਚੇ ਦੀ ਚੋਣ ਪਟਿਆਲਾ-ਅੱਜ ਰਾਸ਼ਟਰੀ ਜਯੋਤੀ ਕਲਾ ਮੰਚ( ਰਜਿ.) ਪਟਿਆਲਾ ਦੀ ਕਾਰਜ਼ਕਾਰਨੀ ਦੀ ਮੀਟਿੰਗ ਕੀਤੀ ਗਈ। ਇਸ ਦੌਰਾਨ ਸਾਲ 2024-25 ਲਈ ਨਵੇਂ ਜਥੇਬੰਦਕ ਢਾਂਚੇ ਦਾ ਗਠਨ ਕੀਤਾ ਗਿਆ। ਜਿਸ ਵਿੱਚ ਅਕਸ਼ੇ ਗੋਪਾਲ ਐਮਡੀ ਫਲਾਈ ਓਵਰ ਹੋਟਲ, ਐਡਵੋਕੇਟ ਸੁਰਿੰਦਰ ਮੋਹਨ ਸਿੰਗਲਾ, ਬੀਰ ਚੰਦ ਖੁਰਮੀ, ਸੁਖਦੇਵ ਸਿੰਘ ਭੋਲਾ, ਆਰਕੀਟੈਕਟ ਐਲ. ਆਰ. ਗੁਪਤਾ (ਪੈਟਰਨ), ਭਗਵਾਨ ਦਾਸ ਜੁਨੇਜਾ ਗਰੀਨ ਮੈਨ, ਡਾ. ਸਵਰਾਜ ਸਿੰਘ ਵਿਸ਼ਵ ਚਿੰਤਕ (ਕਨਵੀਨਰ), ਸੰਜੇ ਗੋਇਲ (ਸਮਾਜ ਸੇਵਕ) ਚੇਅਰਮੈਨ, ਐਡਵੋਕੇਟ ਸਰਿਤਾ ਨਹੋਰੀਆ ( ਵਾਈਸ ਚੇਅਰ ਪਰਸਨ) , ਹਰਮੇਸ਼ ਸਿੰਗਲਾ (ਵਾਈਸ ਚੇਅਰਮੈਨ), ਇੰਜੀਨੀਅਰ ਨਰਿੰਦਰ ਸਿੰਘ (ਸੀਨੀਅਰ ਪ੍ਰਧਾਨ), ਸੰਜੀਵ ਸਿੰਗਲਾ ਸਮਾਜ ਸੇਵਕ ਅਤੇ ਪ੍ਰਧਾਨ ਫੁਲਕੀਆ ਇਨਕਲੇਵ, ਪ੍ਰਧਾਨ ਭੁਪਿੰਦਰਾ ਰੋੜ ਮਾਰਕੀਟ ਐਸੋਸੀਏਸ਼ਨ ਨੂੰ (ਪ੍ਰਧਾਨ), ਦਰਸ਼ਨ ਜਿੰਦਲ, ਕਰਮ ਵੀਰ ਪੁਰੀ (ਵਾਈਸ ਪ੍ਰਧਾਨ), ਤ੍ਰਿਭਵਨ ਗੁਪਤਾ (ਪ੍ਰਧਾਨ ਦੁਸ਼ਹਿਰਾ ਕਮੇਟੀ), ਗਗਨ ਗੋਇਲ (ਜਨਰਲ ਸਕੱਤਰ), ਬਰਿੰਦਰ ਵਰਮਾ (ਸਕੱਤਰ), ਡਾ. ਸੱਤਿਆਪਾਲ ਸਲੂਜਾ (ਕਨੂੰਨੀ ਸਲਾਹਕਾਰ), ਡਾ. ਧਰਮਿੰਦਰ ਸੰਧੂ, ਇੰਜ਼. ਰਿਸ਼ੀ ਗਰਗ, ਮਮਤਾ ਠਾਕੁਰ ਨੂੰ (ਪ੍ਰੋਜੈਕਟ ਡਾਇਰੈਕਟਰ) ਚੁਣਿਆ ਗਿਆ। ਇਸ ਮੌਕੇ ਤੇ ਮੰਚ ਦੇ ਡਾਇਰੈਕਟਰ ਰਾਕੇਸ਼ ਠਾਕੁਰ, ਸ਼੍ਰੀਮਤੀ ਪਿੰਕੀ, ਵਿਲੀਅਮਜੀਤ ਵੀ ਮੌਜੂਦ ਰਹੇ। ਸਾਰੇ ਮੈਂਬਰਾਂ ਨੇ ਇਸ ਸੋਸਾਇਟੀ ਨੂੰ ਵਧੀਆ ਢੰਗ ਨਾਲ ਚਲਾਉਣ ਦਾ ਭਰੋਸਾ ਦਿਵਾਇਆ।
Punjab Bani 18 July,2024
ਨੀਟੂ ਸ਼ਟਰਾਂ ਵਾਲਾ ਨੇ ਚਿੱਕੜ ਵਿਚ ਲੰਮੇ ਪੈ ਕੇ ਕੱਢਿਆ ਜਲੰਧਰ ਜਿ਼ਮਨੀ ਚੋਣ ਹਾਰਣ ਦਾ ਗੁੱਸਾ
ਨੀਟੂ ਸ਼ਟਰਾਂ ਵਾਲਾ ਨੇ ਚਿੱਕੜ ਵਿਚ ਲੰਮੇ ਪੈ ਕੇ ਕੱਢਿਆ ਜਲੰਧਰ ਜਿ਼ਮਨੀ ਚੋਣ ਹਾਰਣ ਦਾ ਗੁੱਸਾ ਜਲੰਧਰ : ਨੀਟੂ ਸ਼ਟਰਾਂ ਵਾਲਾ ਨੇ ਚਿੱਕੜ ਵਿਚ ਲੰਮੇ ਪੈ ਕੇ ਜਲੰਧਰ ਜਿ਼ਮਨੀ ਚੋਣ ਹਾਰਣ ਦਾ ਗੁੱਸਾ ਕੱਢਦਿਆਂ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਉਹ ਆਪਣੇ ਕਾਰਨਾਮਿਆਂ ਲਈ ਹਮੇਸ਼ਾਂ ਵਿਚ ਕਿਸੇ ਨਾ ਕਿਸੇ ਤਰ੍ਹਾਂ ਬਣਿਆਂ ਹੀ ਰਹੇਗਾ।ਆਜ਼ਾਦ ਉਮੀਦਵਾਰ ਦੇ ਤੌਰ `ਤੇ ਜਲੰਧਰ ਵੈਸਟ ਦੀ ਜ਼ਿਮਨੀ ਚੋਣ ਵਿਚ ਖੜ੍ਹੇ ਨੀਟੂ ਨੂੰ ਮਹਿਜ਼ 236 ਵੋਟਾਂ ਹੀ ਹਾਸਲ ਹੋਈਆਂ। ਇਸ ਦੌਰਾਨ ਵੋਟਿੰਗ ਕੇਂਦਰ ਦੇ ਬਾਹਰ ਪੈਸਿਆਂ ਵਾਲਾ ਹਾਰ ਅਤੇ ਲਾੜੇ ਵਾਲੀ ਟੋਪੀ ਪਾ ਕੇ ਪਹੁੰਚਿਆ ਨੀਟੂ ਇਕ ਵਾਰ ਫਿਰ ਰੋ ਪਿਆ ਅਤੇ ਉਥੇ ਚਿੱਕੜ ਵਿਚ ਲੰਮਾ ਪੈ ਗਿਆ। ਇਸ ਦੀ ਵੀਡੀਓ ਵੀ ਸੋਸ਼ਲ ਮੀਡੀਆ `ਤੇ ਖੂਬ ਵਾਇਰਲ ਹੋ ਰਹੀ ਹੈ। ਇਸ ਦੌਰਾਨ ਨੀਟੂ ਵਲੋਂ ਇਹ ਵੀ ਆਖਿਆ ਗਿਆ ਕਿ ਉਹ ਹਾਰ ਕਾਰਨਾਂ ਦੀ ਘੋਖ ਕਰਨਗੇ।
Punjab Bani 13 July,2024
ਆਮ ਆਦਮੀ ਪਾਰਟੀ ਦੇ ਜਲੰਧਰ ਪੱਛਮੀ ਜਿਮਨੀ ਚੋਣ ਵਿਚ ਖੜ੍ਹੇ ਉਮੀਦਵਾਰ ਮਹਿੰਦਰ ਭਗਤ ਨੇ ਕੀਤੀ 37, 325 ਨਾਲ ਜਿੱਤ ਪ੍ਰਾਪਤ
ਆਮ ਆਦਮੀ ਪਾਰਟੀ ਦੇ ਜਲੰਧਰ ਪੱਛਮੀ ਜਿਮਨੀ ਚੋਣ ਵਿਚ ਖੜ੍ਹੇ ਉਮੀਦਵਾਰ ਮਹਿੰਦਰ ਭਗਤ ਨੇ ਕੀਤੀ 37, 325 ਨਾਲ ਜਿੱਤ ਪ੍ਰਾਪਤ ਜਲੰਧਰ : ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਅੱਜ ਆਏ ਨਤੀਜੇ ਦੌਰਾਨ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਮਹਿੰਦਰ ਭਗਤ 37325 ਵੋਟਾਂ ਨਾਲ ਜਿੱਤ ਗਏ। ਉਹਨਾਂ ਨੂੰ 55246 ਵੋਟਾਂ (ਲੱਗਭੱਗ 60 ਫੀਸਦ) ਮਿਲੀਆਂ। ਉਨ੍ਹਾਂ ਨੇ ਭਾਜਪਾ ਉਮੀਦਵਾਰ ਤੇ ਸਾਬਕਾ ਵਿਧਾਇਕ ਸ਼ੀਤਲ ਅੰਗੂਰਾਲ ਨੂੰ ਹਰਾਇਆ ਜਿੰਨਾਂ ਨੂੰ 17921 ਵੋਟਾਂ ਮਿਲੀਆਂ ਤੇ ਦੂਜੇ ਨੰਬਰ ’ਤੇ ਰਹੇ। ਕਾਂਗਰਸ ਦੀ ਉਮੀਦਵਾਰ ਸੁਰਿੰਦਰ ਕੌਰ ਤੀਜੇ ਨੰਬਰ ’ਤੇ ਰਹੀ ਜਿੰਨਾਂ ਨੂੰ 16757 ਵੋਟਾਂ ਮਿਲੀਆਂ ਹਨ। ਬਹੁਜਨ ਸਮਾਜ ਪਾਰਟੀ ਦੇ ਬਿੰਦਰ ਲਾਖਾ ਅਤੇ ਅਕਾਲੀ ਦਲ ਤੋਂ ਬਾਗੀ ਬੀਬੀ ਸੁਰਜੀਤ ਕੌਰ ਆਪਣੀਆਂ ਜ਼ਮਾਨਤਾਂ ਨਹੀਂ ਬਚਾ ਸਕੇ ਜਿੰਨਾਂ ਨੂੰ ਕ੍ਰਮਵਾਰ 1242 ਅਤੇ 734 ਵੋਟਾਂ ਹੀ ਨਸੀਬ ਹੋਈਆਂ । ਜ਼ਿਕਰਯੋਗ ਹੈ ਕਿ ਜਲੰਧਰ ਪੱਛਮੀ ਹਲਕੇ ਤੋਂ ਜਿੱਤ ਨੂੰ ਸੱਤਾਧਾਰੀ ਪਾਰਟੀ ਆਪ ਨੇ ਵੱਕਾਰ ਦਾ ਸਵਾਲ ਬਣਾ ਕੇ ਚੋਣ ਲੜੀ ਅਤੇ ਮੰਤਰੀਆਂ, ਵਿਧਾਇਕਾਂ ਤੇ ਪਾਰਟੀ ਦੇ ਨੇਤਾਵਾਂ ਸਮੇਤ ਚੋਣ ਪ੍ਰਚਾਰ ਵਿੱਚ ਹਿੱਸਾ ਲਿਆ। ਇਸ ਤੋਂ ਪਹਿਲਾਂ ਹੋਈਆਂ ਲੋਕ ਸਭਾ ਚੋਣਾਂ ਵਿੱਚ ਆਪ ਦੇ ਸੂਬਾ ਪ੍ਰਧਾਨ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ 13 ਸੀਟਾਂ ਜਿੱਤਣ ਦਾ ਦਾਅਵਾ ਕੀਤਾ ਸੀ ਪਰ ਪਾਰਟੀ ਸਿਰਫ ਤਿੰਨ ਸੀਟਾਂ ਹੀ ਜਿੱਤ ਸਕੀ ਜਿਸ ਕਰਕੇ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਵੱਲੋਂ ਮੁੱਖ ਮੰਤਰੀ ਦੀ ਅਗਵਾਈ ਨੂੰ ਚੁਣੌਤੀ ਦਿੱਤੀ ਜਾ ਰਹੀ ਸੀ । ਦੱਸ ਦੇਈਏ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਇਸ ਹਲਕੇ ਤੋਂ ਆਪ ਤੋਂ ਜਿੱਤੇ ਵਿਧਾਇਕ ਸ਼ੀਤਲ ਅੰਗੂਰਾਲ ਨੇ ਵਿਧਾਇਕੀ ਤੇ ਪਾਰਟੀ ਤੋਂ ਅਸਤੀਫਾ ਦੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਮੂਲੀਅਤ ਕਰ ਲਈ ਸੀ ਜਿਸ ਕਰਕੇ ਇਹ ਜ਼ਿਮਨੀ ਚੋਣ ਹੋਈ । ਪੰਜਾਬ ਦੀ ਸੂਬਾ ਸਰਕਾਰ ਨੂੰ ਫਿਲਹਾਲ ਜ਼ਿਮਨੀ ਚੋਣਾਂ ਤੋਂ ਰਾਹਤ ਮਿਲਣ ਵਾਲੀ ਨਹੀਂ ਕਿਉਂਕਿ ਲੋਕ ਸਭਾ ਚੋਣਾਂ ਜਿੱਤਣ ਵਾਲੇ ਵਿਧਾਇਕਾਂ ਦੀਆਂ ਸੀਟਾਂ ਉੱਪਰ ਜ਼ਿਮਨੀ ਚੋਣਾਂ ਹੋਣੀਆਂ ਹਨ ਜਿੰਨਾਂ ਦਾ ਐਲਾਨ ਭਾਰਤੀ ਚੋਣ ਕਮਿਸ਼ਨ ਵੱਲੋਂ ਕੀਤਾ ਜਾਣਾ ਹੈ । ਇਸੇ ਦੌਰਾਨ ਪੰਜਾਬ ਵਿੱਚ ਜ਼ਿਲਾ ਪ੍ਰੀਸ਼ਦ, ਬਲਾਕ ਸੰਮਤੀਆਂ ਤੇ ਪੰਚਾਇਤੀ ਚੋਣਾਂ ਸਮੇਤ ਨਗਰ ਨਿਗਮਾਂ, ਨਗਰ ਕੌਂਸਲਾਂ ਨਗਰ ਪੰਚਾਇਤਾਂ ਦੀਆਂ ਚੋਣਾਂ ਵੀ ਬਕਾਇਆ ਹਨ। ਭਾਵੇਂ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਪੰਚਾਇਤੀ ਚੋਣਾਂ ਜਲਦ ਕਰਵਾਉਣ ਲਈ ਸਰਕਾਰ ਨੂੰ ਆਦੇਸ਼ ਦਿੱਤੇ ਹੋਏ ਹਨ ਪਰ ਸਿਆਸੀ ਹਲਕਿਆਂ ਅਨੁਸਾਰ ਭਵਿੱਖ ਵਿੱਚ ਚਾਰ ਵਿਧਾਨ ਸਭਾ ਹਲਕਿਆਂ ਬਰਨਾਲਾ, ਗਿੱਦੜਬਾਹਾ, ਫਤਿਹਗੜ੍ਹ ਚੂੜੀਆਂ ਅਤੇ ਚੱਬੇਵਾਲ ਵਿਖੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਤੋਂ ਬਾਅਦ ਹੀ ਇਹ ਪੰਚਾਇਤੀ ਚੋਣਾਂ ਸੰਭਵ ਜਾਪਦੀਆਂ ਹਨ।
Punjab Bani 13 July,2024
ਟਰੰਪ ਨੂੰ ਹਰਾ ਕੇ ਰਹਾਂਗਾ: ਬਾਇਡਨ
ਟਰੰਪ ਨੂੰ ਹਰਾ ਕੇ ਰਹਾਂਗਾ: ਬਾਇਡਨ ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਬਿਲਕੁਲ ਤੰਦਰੁਸਤ ਹੋਣ ਦਾ ਦਾਅਵਾ ਕਰਦਿਆਂ ਤਹੱਈਆ ਕੀਤਾ ਹੈ ਕਿ ਉਹ ਨਵੰਬਰ ’ਚ ਹੋਣ ਵਾਲੀਆਂ ਚੋਣਾਂ ’ਚ ਆਪਣੇ ਵਿਰੋਧੀ ਰਿਪਬਲਿਕਨ ਆਗੂ ਡੋਨਲਡ ਟਰੰਪ ਨੂੰ ਹਰਾਉਣਗੇ। ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਉਹ ਤਾਜ਼ਾ ਘਟਨਾਕ੍ਰਮ ਦੌਰਾਨ ਦੋ ਵੱਡੀਆਂ ਗਲਤੀਆਂ ਕਰ ਬੈਠੇ ਜਿਸ ਨਾਲ ਉਨ੍ਹਾਂ ਦੀ ਉਮਰ ਅਤੇ ਸਿਹਤ ਨੂੰ ਲੈ ਕੇ ਮੁੜ ਅੰਦਾਜ਼ੇ ਲੱਗਣੇ ਸ਼ੁਰੂ ਹੋ ਗਏ ਹਨ। ਵਾਸ਼ਿੰਗਟਨ ’ਚ ਨਾਟੋ ਸਿਖਰ ਸੰਮੇਲਨ ਦੀ ਸਮਾਪਤੀ ਮੌਕੇ ਬਾਇਡਨ ਨੇ ਕਿਹਾ ਕਿ ਕੋਈ ਵੀ ਵਿਅਕਤੀ ਉਨ੍ਹਾਂ ਨੂੰ ਇਹ ਨਹੀਂ ਆਖ ਰਿਹਾ ਹੈ ਕਿ ਉਹ ਦੁਬਾਰਾ ਚੋਣ ਨਹੀਂ ਜਿੱਤ ਸਕਦੇ ਹਨ। ਬਾਇਡਨ (81) ਅਮਰੀਕਾ ਦੇ ਸਭ ਤੋਂ ਉਮਰ ਦਰਾਜ਼ ਰਾਸ਼ਟਰਪਤੀ ਹਨ। ਉਨ੍ਹਾਂ ਕਿਹਾ, ‘‘ਮੈਂ ਚੋਣ ਲੜਨ ਲਈ ਵਚਨਬੱਧ ਹਾਂ। ਮੈਨੂੰ ਲਗਦਾ ਹੈ ਕਿ ਮੈਂ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਲਈ ਸਭ ਤੋਂ ਯੋਗ ਵਿਅਕਤੀ ਹਾਂ।
Punjab Bani 13 July,2024
ਜਲੰਧਰ ਪੱਛਮੀ ਜਿਮਨੀ ਚੋਣ ਦੇ 8ਵੇਂ ਰਾਊਂਡ ਵਿਚ ਆਪ 34709, ਕਾਂਗਰਸ 1169 ਤੇ ਭਾਜਪਾ 10355 ਵੋਟਾਂ ਮਿਲੀਆਂ
ਜਲੰਧਰ ਪੱਛਮੀ ਜਿਮਨੀ ਚੋਣ ਦੇ 8ਵੇਂ ਰਾਊਂਡ ਵਿਚ ਆਪ 34709, ਕਾਂਗਰਸ 1169 ਤੇ ਭਾਜਪਾ 10355 ਵੋਟਾਂ ਮਿਲੀਆਂ ਜਲੰਧਰ : ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਈ ਜਿ਼ਮਨੀ ਚੋਣ ਦੇ ਨਤੀਜਿਆਂ ਦੇ ਆਉਣ ਦੇ ਚਲਦਿਆਂ ਕਾਊਂਟਿੰਗ ਦੇ ਕੀਤੇ ਜਾ ਰਹੇ ਰਾਊਂਡ ਦੇ ਚਲਦਿਆਂ 8ਵੇਂ ਰਾਊਂਡ ਵਿਚ ‘ਆਪ’ ਨੂੰ 34709, ਕਾਂਗਰਸ ਨੂੰ 11469 ਅਤੇ ਭਾਜਪਾ ਨੂੰ 10355 ਵੋਟਾਂ ਮਿਲੀਆਂ। ਸੱਤਵੇਂ ਗੇੜ ਵਿੱਚ ਆਮ ਆਦਮੀ ਪਾਰਟੀ ਦੇ ਮਹਿੰਦਰ ਭਗਤ ਨੂੰ 30999 ਵੋਟਾਂ ਮਿਲੀਆਂ ਹਨ। ਕਾਂਗਰਸ ਦੀ ਸੁਰਿੰਦਰ ਕੌਰ ਨੂੰ 10221 ਵੋਟਾਂ ਮਿਲੀਆਂ ਹਨ। ਜਦੋਂਕਿ ਭਾਜਪਾ ਦੀ ਸ਼ੀਤਲ ਅੰਗੁਰਾਲ ਨੂੰ 8860 ਵੋਟਾਂ ਮਿਲੀਆਂ ਹਨ । ਦੱਸਣਯੋਗ ਹੈ ਕਿ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋ ਚੁੱਕੀ ਹੈ ਅਤੇ ਜਲੰਧਰ ਪਛਮੀ ਸੀਟ ਉਤੇ ਭਾਜਪਾ ਵੱਲੋਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ, ‘ਆਪ’ ਵੱਲੋਂ ਸਾਬਕਾ ਭਾਜਪਾ ਮੰਤਰੀ ਦੇ ਪੁੱਤਰ ਮਹਿੰਦਰ ਭਗਤ ਅਤੇ ਕਾਂਗਰਸ ਵੱਲੋਂ ਸਾਬਕਾ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ ਜਦਕਿ ਅਕਾਲੀ ਦਲ ਵੱਲੋਂ ਸੁਰਜੀਤ ਕੌਰ ਚੋਣ ਮੈਦਾਨ ਵਿੱਚ ਹਨ ।
Punjab Bani 13 July,2024
ਜਲੰਧਰ ਪੱਛਮੀ ਜਿਮਿਨੀ ਚੋਣ ਲਈ ਵੋਟਿੰਗ ਜਾਰੀ
ਜਲੰਧਰ ਪੱਛਮੀ ਜਿਮਿਨੀ ਚੋਣ ਲਈ ਵੋਟਿੰਗ ਜਾਰੀ ਜਲੰਧਰ : ਪੰਜਾਬ ਦੇ ਜਲੰਧਰ ਪੱਛਮੀ ਵਿਚ 10 ਜੁਲਾਈ ਨੂੰ ਹੋਈ ਜਿਮਨੀ ਚੋਣ ਦੇ ਨਤੀਜੇ ਕੱਢਣ ਲਈ ਸ਼ੁਰੂ ਹੋਈ ਕਾਊਂਟਿੰਗ ਦੇ ਚਲਦਿਆਂ ਜਲੰਧਰ ਪੱਛਮੀ ਹਲਕੇ ਲਈ ਪੋਸਟਲ ਬੈਲਟ ਦੀ ਗਿਣਤੀ ਜਾਰੀ ਹੈ ਤੇ ਇਸ ਦੇ ਨਾਲ ਹੀ ਈ. ਵੀ. ਐਮ ਰਾਹੀਂ ਵੋਟਾਂ ਦੀ ਗਿਣਤੀ ਵੀ ਜਾਰੀ ਹੈ। ਕੁੱਲ 14 ਟੇਬਲਾਂ ਉੱਪਰ ਗਿਣਤੀ ਹੋ ਰਹੀ ਹੈ ਤੇ 13 ਰਾਊਂਡ ਵਿੱਚ ਗਿਣਤੀ ਹੋਵੇਗੀ।
Punjab Bani 13 July,2024
ਮਹਾਰਾਸ਼ਟਰ ਵਿਧਾਨ ਪ੍ਰੀਸ਼ਦ ਚੋਣਾਂ ਲਈ 11 ਸੀਟਾਂ ਤੇ ਚੋਣ ਜਾਰੀ
ਮਹਾਰਾਸ਼ਟਰ ਵਿਧਾਨ ਪ੍ਰੀਸ਼ਦ ਚੋਣਾਂ ਲਈ 11 ਸੀਟਾਂ ਤੇ ਚੋਣ ਜਾਰੀ ਮੁੰਬਈ, 12 ਜੁਲਾਈ : ਮਹਾਰਾਸ਼ਟਰ ਵਿਧਾਨ ਪ੍ਰੀਸ਼ਦ ਦੀਆਂ 11 ਸੀਟਾਂ ’ਤੇ ਚੋਣ ਲਈ ਅੱਜ ਸਵੇਰ ਤੋਂ ਵੋਟਿੰਗ ਜਾਰੀ ਹੈ ਅਤੇ ਦੁਪਹਿਰ ਤੱਕ 203 ਵਿਧਾਇਕਾਂ ਨੇ ਵੋਟਾਂ ਪਾਈਆਂ ਹਨ। ਵਿਧਾਨ ਪਰਿਸ਼ਦ ਦੀਆਂ 11 ਸੀਟਾਂ ਲਈ 12 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਸੂਬੇ ਦੀ ਵਿਧਾਨ ਸਭਾ ਦੇ 288 ਮੈਂਬਰ ਇਨ੍ਹਾਂ ਚੋਣਾਂ ਵਿੱਚ ਵੋਟ ਪਾ ਕੇ ਵਿਧਾਨ ਪਰਿਸ਼ਦ ਦੇ ਮੈਂਬਰਾਂ ਦੀ ਚੋਣ ਕਰਨਗੇ। ਮੌਜੂਦਾ ਸਮੇਂ ਇਸ ਵਿੱਚ ਮੈਂਬਰਾਂ ਦੀ ਗਿਣਤੀ 274 ਹੈ। ਇੱਥੇ ਵਿਧਾਨ ਭਵਨ ਕੰਪਲੈਕਸ ਵਿੱਚ ਸਵੇਰੇ 9 ਵਜੇ ਵੋਟਿੰਗ ਸ਼ੁਰੂ ਹੋਈ ਅਤੇ ਇਹ ਸ਼ਾਮ 4 ਵਜੇ ਤੱਕ ਜਾਰੀ ਰਹੇਗੀ। ਵੋਟਾਂ ਦੀ ਗਿਣਤੀ ਸ਼ਾਮ ਨੂੰ 5 ਵਜੇ ਕੀਤੀ ਜਾਵੇਗੀ। ਵਿਧਾਨ ਪ੍ਰੀਸ਼ਦ ਦੇ 11 ਮੈਂਬਰਾਂ ਦਾ ਕਾਰਜਕਾਲ 27 ਜੁਲਾਈ ਨੂੰ ਖ਼ਤਮ ਹੋਣ ਜਾ ਰਿਹਾ ਹੈ। ਭਾਜਪਾ ਨੇ ਪੰਜ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇ ਹਨ ਜਦਕਿ ਉਸ ਦੇ ਮਹਾਯੁਤੀ ਸਹਿਯੋਗੀ ਸ਼ਿਵ ਸੈਨਾ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ ਨੇ ਦੋ-ਦੋ ਉਮੀਦਵਾਰ ਖੜ੍ਹੇ ਕੀਤੇ ਹਨ। ਕਾਂਗਰਸ ਅਤੇ ਸ਼ਿਵ ਸੈਨਾ (ਯੂਬੀਟੀ) ਨੇ ਇਕ-ਇਕ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰਿਆ ਹੈ ਜਦਕਿ ਮਹਾਵਿਕਾਸ ਅਗਾੜੀ ਦੀ ਉਨ੍ਹਾਂ ਦੀ ਸਹਿਯੋਗੀ ਰਾਸ਼ਟਰਵਾਦੀ ਕਾਂਗਰਸ ਪਾਰਟੀ (ਸ਼ਰਦਚੰਦਰ ਪਵਾਰ) ਪੀਜੇਂਟਸ ਐਂਡ ਵਰਕਰਜ਼ ਪਾਰਟੀ (ਪੀਡਬਲਿਊਪੀ) ਦੇ ਉਮੀਦਵਾਰ ਨੂੰ ਸਮਰਥਨ ਦੇ ਰਹੀ ਹੈ। ਇਸ ਤੋਂ ਪਹਿਲਾਂ ਸ਼ਿਵ ਸੈਨਾ (ਯੂਬੀਟੀ) ਨੇ ਮੁੰਬਈ ਵਿੱਚ ਪੈ ਰਹੇ ਭਾਰੀ ਮੀਂਹ ਦੇ ਮੱਦੇਨਜ਼ਰ ਵੋਟਿੰਗ ਦਾ ਸਮਾਂ ਇਕ ਘੰਟਾ ਵਧਾਉਣ ਦੀ ਮੰਗ ਕੀਤੀ।
Punjab Bani 12 July,2024
ਜਲੰਧਰ ਪੱਛਮ ਜਿਮਨੀ ਚੋਣ ਵਿਚ ਸ਼ਾਮ ਪੰਜ ਵਜੇ ਤੱਕ ਹੋਈ 51. 30 ਫ਼ੀਸਦੀ ਵੋਟਿੰਗ
ਜਲੰਧਰ ਪੱਛਮ ਜਿਮਨੀ ਚੋਣ ਵਿਚ ਸ਼ਾਮ ਪੰਜ ਵਜੇ ਤੱਕ ਹੋਈ 51. 30 ਫ਼ੀਸਦੀ ਵੋਟਿੰਗ ਜਲੰਧਰ, 10 ਜੁਲਾਈ : ਜਲੰਧਰ ਵੈਸਟ ਵਿਧਾਨ ਸਭਾ ਹਲਕੇ (ਰਿਜ਼ਰਵ) ਲਈ ਜਿਥੇ ਸਵੇਰ ਦੇ 7 ਵਜੇ ਤੋਂ ਵੋਟਿੰਗ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਉਥੇ ਇਹ ਵੋਟਿੰਗ ਸ਼ਾਮ ਦੇ 5 ਵਜੇ ਤੱਕ 51. 30 ਫੀਸਦੀ ਹੀ ਹੋਈ।ਜਿਲਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਮਨੀ ਚੋਣ ਨੂੰ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਪੂਰਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ। ਵਿਧਾਨ ਸਭਾ ਹਲਕੇ ਵਿਚ ਕੁੱਲ੍ਹ 171963 ਵੋਟਰਾਂ, ਜਿਨ੍ਹਾਂ ਵਿਚ 89629 ਮਰਦ, 82326 ਔਰਤਅਤੇ 8 ਥਰਡ ਜੈਂਡਰ ਵੋਟਰ ਸ਼ਾਮਲ ਹਨ, ਦੀ ਸਹੂਲਤ ਲਈ 181 ਪੋਲਿੰਗ ਬੂਥ ਬਣਾਏ ਗਏ ਹਨ।
Punjab Bani 10 July,2024
ਹਿਮਾਚਲ ਪ੍ਰਦੇਸ਼ ਚੋਣਾਂ; 11 ਵਜੇ ਤਕ 32 ਫੀਸਦੀ ਵੋਟਾਂ ਪਈਆਂ
ਹਿਮਾਚਲ ਪ੍ਰਦੇਸ਼ ਚੋਣਾਂ; 11 ਵਜੇ ਤਕ 32 ਫੀਸਦੀ ਵੋਟਾਂ ਪਈਆਂ ਸ਼ਿਮਲਾ, 10 ਜੁਲਾਈ : ਹਿਮਾਚਲ ਪ੍ਰਦੇਸ਼ ਦੀਆਂ ਤਿੰਨ ਵਿਧਾਨ ਸਭਾ ਉੁਪ ਚੋਣਾਂ ਵਿਚ ਅੱਜ ਸਵੇਰ ਗਿਆਰਾਂ ਵਜੇ ਤਕ 32 ਫੀਸਦੀ ਵੋਟਾਂ ਪੈ ਚੁੱਕੀਆਂ ਸਨ। ਇਨ੍ਹਾਂ ਵਿਚੋਂ ਨਾਲਾਗੜ੍ਹ ਵਿਚ ਸਭ ਤੋਂ ਵੱਧ 34.63 ਫੀਸਦੀ, ਹਮੀਰਪੁਰ ਵਿਚ 31.81 ਤੇ ਦੇਹਰਾ ਵਿਚ 31.61 ਫੀਸਦੀ ਵੋਟਾਂ ਪਈਆਂ। ਇਨ੍ਹਾਂ ਤਿੰਨ ਸੀਟਾਂ ਲਈ 13 ਉਮੀਦਵਾਰ ਮੈਦਾਨ ਵਿਚ ਹਨ। ਤਿੰਨੋਂ ਸੀਟਾਂ ਵਿਚੋਂ ਮੁੱਖ ਮੁਕਾਬਲਾ ਕਾਂਗਰਸ ਤੇ ਭਾਜਪਾ ਦਰਮਿਆਨ ਹੈ। ਸਭ ਤੋਂ ਦਿਲਚਸਪ ਮੁਕਾਬਲਾ ਦੇਹਰਾ ਤੋਂ ਹੈ ਜਿਥੇ ਮੁੱਖ ਮਤਰੀ ਸੁਖਵਿੰਦਰ ਸੁੱਖੂ ਦੀ ਪਤਨੀ ਕਮਲੇਸ਼ ਠਾਕੁਰ ਚੋਣ ਲੜ ਰਹੀ ਹੈ।
Punjab Bani 10 July,2024
ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਚੋਣ ਹਲਕੇ ਦੇ ਕੁੱਲ 171963 ਵੋਟਰਾਂ ਵਿਚ 89629 ਮਰਦ, 82326 ਔਰਤ ਅਤੇ 8 ਥਰਡ ਜੈਂਡਰ ਵੋਟਰ ਕਰਨਗੇ ਆਪਣੀ ਵੋਟ ਦਾ ਇਸਤੇਮਾਲ
ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਚੋਣ ਹਲਕੇ ਦੇ ਕੁੱਲ 171963 ਵੋਟਰਾਂ ਵਿਚ 89629 ਮਰਦ, 82326 ਔਰਤ ਅਤੇ 8 ਥਰਡ ਜੈਂਡਰ ਵੋਟਰ ਕਰਨਗੇ ਆਪਣੀ ਵੋਟ ਦਾ ਇਸਤੇਮਾਲ ਜਲੰਧਰ , 9 ਜੁਲਾਈ : ਜਲੰਧਰ ਪੱਛਮੀ ਵਿਚ ਹੋਣ ਜਾ ਰਹੀ ਜਿਮਨੀ ਚੋਣ ਵਿਚ ਖੜ੍ਹੇ ਉਮੀਦਵਾਰਾਂ ਨੂੰ ਵੋਟ ਪਾਉਣ ਦਾ ਅਧਿਕਾਰ ਦਾ ਇਤੇਮਾਲ ਚੋਣ ਹਲਕੇ ਦੇ ਕੁੱਲ 171963 ਵੋਟਰਾਂ ਵਿਚ 89629 ਮਰਦ, 82326 ਔਰਤ ਅਤੇ 8 ਥਰਡ ਜੈਂਡਰ ਵੋਟਰ ਕਰ ਸਕਣਗੇ। ਚੋਣ ਪ੍ਰਕਿਰਿਆ ਨੂੰ ਵਧੀਆ ਤੇ ਸ਼ਾਂਤੀਪੂਰਵਕ ਕਰਵਾਉਣ ਲਈ ਸਿਵਲ ਅਤੇ ਪੁਲਸ ਪ੍ਰਸ਼ਾਸਨ ਨੇ ਸਾਰੇ ਜ਼ਰੂਰੀ ਪ੍ਰਬੰਧ ਮੁਕੰਮਲ ਕਰ ਲਏ ਹਨ ਅਤੇ ਪੂਰੀ ਚੋਣ ਪ੍ਰਕਿਰਿਆ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਮੁਕੰਮਲ ਕੀਤੀ ਜਾਵੇਗੀ। ਰਿਟਰਨਿੰਗ ਅਧਿਕਾਰੀ ਨੇ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ ਚੋਣ ਹਲਕੇ ਵਿਚ 181 ਪੋਲਿੰਗ ਕੇਂਦਰ ਬਣਾਏ ਗਏ ਹਨ ਅਤੇ ਸਮੁੱਚੇ ਪੋਲਿੰਗ ਕੇਂਦਰਾਂ ’ਤੇ ਜ਼ਰੂਰੀ ਪੋਲਿੰਗ ਕਰਮਚਾਰੀਆਂ ਦੀ ਤਾਇਨਾਤੀ ਵੀ ਕੀਤੀ ਗਈ ਹੈ।
Punjab Bani 09 July,2024
ਜੋ ਬਾਈਡੇਨ ਦੇ ਰਾਸ਼ਟਰਪਤੀ ਦੇ ਅਹੁਦੇ ਤੋਂ ਲਾਂਭੇ ਹੁੰਦਿਆਂ ਹੀ ਕਮਲਾ ਹੈਰਿਸ ਨੂੰ ਮਿਲੇਗੀ ਰਾਸ਼ਟਰਪਤੀ ਦੀ ਥਾਂ
ਜੋ ਬਾਈਡੇਨ ਦੇ ਰਾਸ਼ਟਰਪਤੀ ਦੇ ਅਹੁਦੇ ਤੋਂ ਲਾਂਭੇ ਹੁੰਦਿਆਂ ਹੀ ਕਮਲਾ ਹੈਰਿਸ ਨੂੰ ਮਿਲੇਗੀ ਰਾਸ਼ਟਰਪਤੀ ਦੀ ਥਾਂ ਅਮਰੀਕਾ, 8 ਜੁਲਾਈ () : ਅਮਰੀਕਾ ਦੇ ਰਾਸ਼ਟਰਪਤੀ ਜੇਕਰ ਰਾਸ਼ਟਰਪਤੀ ਅਹੁਦੇ ਲਈ ਚੋਣ ਮੈਦਾਨ ਵਿਚ ਡਟਣਗੇ ਤਾਂ ਉਨ੍ਹਾਂ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੂੰ ਹੀ ਮਿਲਣ ਦੀਆਂ ਕਿਆਸਰਾਈਆਂ ਹਨ। ਰਾਸ਼ਟਰਪਤੀ ਜੋ ਬਾਈਡੇਨ ਹੁਣ ਇਹ ਫ਼ੈਸਲਾ ਕਦੋਂ ਤੱਕ ਲੈਂਦੇ ਹਨ ਇਹ ਹਾਲੇ ਸਮੇਂ ਦੇ ਗਰਭ ਵਿਚ ਹੀ ਹੈ।ਇਸ ਸਬੰਧੀ ਗ੍ਰੀਨ ਨੇ ਕਿਹਾ ਕਿ ਸਾਨੂੰ ਸ਼ਾਇਦ ਇੱਕ-ਦੋ ਦਿਨ ਵਿੱਚ ਪਤਾ ਚੱਲ ਜਾਵੇਗਾ ਕਿ ਰਾਸ਼ਟਰਪਤੀ ਦਾ ਕੀ ਵਿਚਾਰ ਹੈ।
Punjab Bani 08 July,2024
ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਦਲਜੀਤ ਸਿੰਘ ਭਾਨਾ ਦੀ ਪੈਰੋਲ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਰੱਦ ਕਰਨ ਦੇ ਨਿਰਦੇਸ਼
ਜਲੰਧਰ ਪੱਛਮੀ ਜ਼ਿਮਨੀ ਚੋਣ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਦਲਜੀਤ ਸਿੰਘ ਭਾਨਾ ਦੀ ਪੈਰੋਲ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਰੱਦ ਕਰਨ ਦੇ ਨਿਰਦੇਸ਼ ਚੰਡੀਗੜ੍ਹ, 8 ਜੁਲਾਈ : ਭਾਰਤੀ ਚੋਣ ਕਮਿਸ਼ਨ ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਦਲਜੀਤ ਸਿੰਘ ਭਾਨਾ ਦੀ ਪੈਰੋਲ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਭਾਨਾ ਦੀ ਪੈਰੋਲ ਰੱਦ ਕਰਨ ਲਈ ਕਾਂਗਰਸ ਅਤੇ ਭਾਜਪਾ ਨੇ ਕਮਿਸ਼ਨ ਕੋਲ ਸ਼ਿਕਾਇਤਾਂ ਵੀ ਦਰਜ ਕਰਵਾਈਆਂ ਸਨ । ਚੋਣ ਕਮਿਸ਼ਨ ਦੇ ਨਿਰਦੇਸ਼ਾਂ ਬਾਬਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੂੰ ਜਾਣੂੰ ਕਰਵਾ ਦਿੱਤਾ ਹੈ। ਚੋਣ ਕਮਿਸ਼ਨ ਨੇ ਨਿਰਦੇਸ਼ ਦਿੱਤੇ ਹਨ ਕਿ ਸੁਚਾਰੂ ਚੋਣ ਪ੍ਰਕਿਰਿਆ ਨੇਪਰੇ ਚਾੜ੍ਹਨ ਲਈ ਅਤੇ ਮਿਲੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਦਲਜੀਤ ਸਿੰਘ ਭਾਨਾ ਦੀ ਪੈਰੋਲ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਰੱਦ ਕੀਤੀ ਜਾਵੇ।
Punjab Bani 08 July,2024
ਸਾਲ 2024 ਦੇ ਅਖੀਰ ਤੱਕ ਔਰਤਾਂ ਦੇ ਖਾਤਿਆਂ ਵਿੱਚ ਆ ਜਾਵੇਗਾ 1 ਹਜ਼ਾਰ ਰੁਪਇਆ : ਗੁਰਪ੍ਰੀਤ ਕੌਰ ਮਾਨ
ਸਾਲ 2024 ਦੇ ਅਖੀਰ ਤੱਕ ਔਰਤਾਂ ਦੇ ਖਾਤਿਆਂ ਵਿੱਚ ਆ ਜਾਵੇਗਾ 1 ਹਜ਼ਾਰ ਰੁਪਇਆ : ਗੁਰਪ੍ਰੀਤ ਕੌਰ ਮਾਨ ਜਲੰਧਰ, 4 ਜੁਲਾਈ : ਸਾਲ 2024 ਦੇ ਅੰਤ ਤੱਕ ਔਰਤਾਂ ਦੇ ਖਾਤਿਆਂ ਵਿੱਚ ਆ ਜਾਵੇਗਾ 1 ਹਜ਼ਾਰ ਰੁਪਇਆ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਪੰਜਾਬ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ ਕਿਹਾ ਕਿ ਜਿਸ ਤਰ੍ਹਾਂ 600 ਯੂਨਿਟ ਦੋ ਮਹੀਨੇ ਦੇ ਅਤੇ ਪ੍ਰਤੀ ਮਹੀਨਾ 300 ਯੂਨਿਟ ਬਿਜਲੀ ਮੁਫ਼ਤ ਦੇਣ ਦਾ ਵਾਅਦਾ ਪੂਰਾ ਕੀਤਾ ਗਿਆ ਹੈ ਉੇਸੇ ਤਰ੍ਹਾਂ ਔਰਤਾਂ ਨੂੰ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਵੀ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਦੀ ਸੇਵਾ ਲਈ ਪੂਰੀ ਤਨਦੇਹੀ ਨਾਲ ਕੰਮ ਹੀ ਨਹੀਂ ਕਰ ਰਹੇ ਹਨ ਬਲਕਿ ਆਮ ਲੋਕਾਂ ਲਈ ਹੀ ਹਰ ਭਲਾਈ ਦਾ ਕੰਮ ਕਰਨ ਲੱਗੇ ਹੋਏ ਹਨ।
Punjab Bani 04 July,2024
ਐਮ. ਪੀ. ਸਹੂੰ ਚੁੱਕਵਾਉਣ ਲਈ ਪੰਜਾਬ ਪੁਲਸ ਹੋ ਗਈ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ ਤੋਂ ਲੈਣ ਲਈ ਰਵਾਨਾ
ਐਮ. ਪੀ. ਸਹੂੰ ਚੁੱਕਵਾਉਣ ਲਈ ਪੰਜਾਬ ਪੁਲਸ ਹੋ ਗਈ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ ਤੋਂ ਲੈਣ ਲਈ ਰਵਾਨਾ ਅੰਮ੍ਰਿਤਸਰ : ਪੰਜ ਜੁਲਾਈ ਨੂੰ ਮੈਂਬਰ ਪਾਰਲੀਮੈਂਟ ਵਜੋਂ ਸਹੂੰ ਚੁੱਕਣ ਜਾ ਰਹੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਲੈਣ ਲਈ ਪੰਜਾਬ ਪੁਲਸ ਅਸਾਮ ਦੇ ਡਿਬਰੂਗੜ੍ਹ ਜੇਲ ਲਈ ਰਵਾਨਾ ਗਈ ਹੈ। ਭਾਈ ਅੰਮ੍ਰਿਤਪਾਲ ਸਿੰਘ ਨੂੰ ਉਕਤ ਸਹੂੰ ਲੋਕ ਸਭਾ ਸਪੀਕਰ ਦੇ ਚੈਂਬਰ ਵਿਚ ਚੁਕਾਈ ਜਾਵੇਗੀ। ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਜੋ ਇਸ ਵੇਲੇ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ ਦੀ ਸਾਰੀ ਕਾਗਜ਼ੀ ਕਾਰਵਾਈ ਤੋਂ ਬਾਅਦ ਅੰਮ੍ਰਿਤਸਰ ਦਿਹਾਤੀ ਪੁਲਸ ਅੰਮ੍ਰਿਤਪਾਲ ਨੂੰ ਲੈ ਕੇ ਸਿੱਧਾ ਦਿੱਲੀ ਲਈ ਰਵਾਨਾ ਹੋਵੇਗੀ।
Punjab Bani 03 July,2024
ਜਲੰਧਰ ਦੇ ਵਪਾਰੀ ਤੇ ਸਮਾਜ ਸੇਵੀ ਰਾਜ ਕੁਮਾਰ ਕਲਸੀ ਨੇ ਕੀਤੀ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ
ਜਲੰਧਰ ਦੇ ਵਪਾਰੀ ਤੇ ਸਮਾਜ ਸੇਵੀ ਰਾਜ ਕੁਮਾਰ ਕਲਸੀ ਨੇ ਕੀਤੀ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਜਲੰਧਰ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਦੀ ਅਗਵਾਈ ਹੇਠ ਅੱਜ ਜਲੰਧਰ ਪੱਛਮੀ ਵਿਧਾਨ ਸਭਾ ਜਿ਼ਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡੀ ਮਜਬੂਤੀ ਮਿਲੀ ਹੈ ਜਦੋਂ ਜਲੰਧਰ ਸ਼ਹਿਰ ਦੇ ਨਾਮਵਰ ਵਪਾਰੀ ਤੇ ਸਮਾਜ ਸੇਵੀ ਰਾਜ ਕੁਮਾਰ ਕਲਸੀ ਮਾਨ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਐਤਵਾਰ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਰਾਜ ਕੁਮਾਰ ਕਲਸੀ ਨੂੰ ਇਲਾਕੇ ਦਾ ਬਹੁਤ ਹੀ ਸਤਿਕਾਰਤ ਅਤੇ ਨਾਮਵਰ ਵਿਅਕਤੀ ਮੰਨਿਆ ਜਾਂਦਾ ਹੈ।
Punjab Bani 01 July,2024
ਅੰਮ੍ਰਿਤਪਾਲ ਦੇ ਸਾਥੀ ਭਾਈ ਕੁਲਵੰਤ ਰਾਉਕੇ ਲੜਨਗੇ ਬਰਨਾਲਾ ਤੋ ਜਿਮਨੀ ਚੋਣ
ਅੰਮ੍ਰਿਤਪਾਲ ਦੇ ਸਾਥੀ ਭਾਈ ਕੁਲਵੰਤ ਰਾਉਕੇ ਲੜਨਗੇ ਬਰਨਾਲਾ ਤੋ ਜਿਮਨੀ ਚੋਣ ਮੋਗਾ : ਡਿਬੜੂਗੜ ਜ਼ੇਲ੍ਹ ਵਿੱਚ ਐੱਨਐੱਸਏ ਅਧੀਨ ਬੰਦ ਭਾਈ ਕੁਲਵੰਤ ਸਿੰਘ ਰਾਊਕੇ ਬਰਨਾਲਾ ਤੋਂ ਜਿਮਨੀ ਚੋਣ ਲੜਣਗੇ। ਇਸ ਦੀ ਅਧਿਕਾਰਤ ਤੌਰ 'ਤੇ ਪੁਸ਼ਟੀ ਕਰਦਿਆਂ ਉਨ੍ਹਾਂ ਦੇ ਚਚੇਰੇ ਭਾਈ ਮਹਾ ਸਿੰਘ ਨੇ ਦੱਸਿਆ ਕਿ ਸਾਰੇ ਸਾਥੀਆਂ ਦੇ ਸਲਾਹ ਮਸ਼ਵਰੇ ਤੋਂ ਭਾਈ ਕੁਲਵੰਤ ਸਿੰਘ ਨੇ ਉਨ੍ਹਾਂ ਨਾਲ ਜੇਲ੍ਹ ਤੋਂ ਗੱਲਬਾਤ ਦੌਰਾਨ ਚੋਣ ਲੜਣ ਦੇ ਫੈਸਲੇ ਨੂੰ ਸਾਂਝਾ ਕੀਤਾ ਹੈ। ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਸਿੰਘ ਰਾਊਕੇ ਦੀਪ ਸਿੱਧੂ ਦੇ ਵੀ ਕਾਫੀ ਨਜ਼ਦੀਕੀਆਂ ਵਿਚੋਂ ਇਕ ਹਨ। ਉਨ੍ਹਾਂ ਨੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਆਪਣੇ ਰਾਊਕੇ ਕਲਾਂ ਘਰ ਵਿੱਚ ਗ੍ਰਿਫਤਾਰੀ ਦਿੱਤੀ ਸੀ।
Punjab Bani 29 June,2024
ਮੈਂ ਚੋਣ ਮੈਦਾਨ ਵਿਚ ਡਟੀ ਰਹਾਂਗੀ : ਸੁਰਜੀਤ ਕੌਰ
ਮੈਂ ਚੋਣ ਮੈਦਾਨ ਵਿਚ ਡਟੀ ਰਹਾਂਗੀ : ਸੁਰਜੀਤ ਕੌਰ ਜਲੰਧਰ, 27 ਜੂਨ : ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਰਜੀਤ ਕੌਰ ਨੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਚੋਣ ਮੈਦਾਨ ਵਿੱਚ ਡਟੇ ਰਹਿਣ ਦਾ ਫੈਸਲਾ ਲੈਂਦਿਆਂ ਕਿਹਾਾ ਕਿ ਉਨ੍ਹਾਂ ਨੇ ਨਵੇਂ ਬਣੇ ਐਮ. ਪੀ. ਭਾਈ ਅੰਮ੍ਰਿਤਪਾਲ ਸਿੰਘ ਤੇ ਸਰਬਜੀਤ ਸਿੰਘ ਦੇ ਮਾਪਿਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਨ੍ਹਾਂ ਦਾ ਸਾਥ ਦਿੱਤਾ ਜਾਵੇ ਕਿਉਂਕਿ ਪਾਰਟੀ ਦੇ ਕੁਝ ਆਗੂਆਂ ਨੇ ਪਾਰਟੀ ਦਾ ਚੋਣ ਨਿਸ਼ਾਨ ਖੋਹਣ ਲਈ ਪੂਰਾ ਜ਼ੋਰ ਲਾਇਆ ਸੀ। ਇੱਥੋਂ ਤੱਕ ਕਿ ਚੋਣ ਅਧਿਕਾਰੀ ਕੋਲ ਜਾ ਕੇ ਜਾਅਲੀ ਦਸਤਖਤਾਂ ਵਾਲੀ ਚਿੱਠੀ ਦੇ ਕੇ ਕਿਹਾ ਸੀ ਕਿ ਬੀਬੀ ਸੁਰਜੀਤ ਕੌਰ ਆਪਣੇ ਕਾਗਜ਼ ਵਾਪਸ ਲੈਣਾ ਚਾਹੁੰਦੇ ਹਨ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਵੱਡੇ ਧੜੇ ਵੱਲੋਂ ਬਗਾਵਤ ਕੀਤੇ ਜਾਣ ਬਾਅਦ ਜਲੰਧਰ ਸ਼ਹਿਰੀ ਦੇ ਪ੍ਰਧਾਨ ਕੁਲਵੰਤ ਸਿੰਘ ਮੰਨਣ ਨੇ ਐਲਾਨ ਕੀਤਾ ਸੀ ਕਿ ਪਾਰਟੀ ਹਾਈਕਮਾਂਡ ਨੇ ਬੀਬੀ ਸੁਰਜੀਤ ਕੌਰ ਦੀ ਹਮਾਇਤ ਨਾ ਕਰਨ ਦਾ ਫੈਸਲਾ ਕੀਤਾ ਹੈ। ਬੀਬੀ ਸੁਰਜੀਤ ਕੌਰ ਦੇ ਚੋਣ ਮੈਦਾਨ ਵਿੱਚ ਡਟੇ ਰਹਿਣ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਸਥਿਤੀ ਪੇਚੀਦਾ ਬਣਦੀ ਜਾ ਰਹੀ ਹੈ।
Punjab Bani 27 June,2024
ਮੁੱਖ ਮੰਤਰੀ ਨੇ ਲੋਕਾਂ ਨਾਲ ਕੀਤਾ ਇੱਕ ਹੋਰ ਵਾਅਦਾ ਪੁਗਾਇਆ, ਜਲੰਧਰ ਵਿਖੇ ਨਵੀਂ ਰਿਹਾਇਸ਼ 'ਚ ਲਾਏ ਡੇਰੇ
ਮੁੱਖ ਮੰਤਰੀ ਨੇ ਲੋਕਾਂ ਨਾਲ ਕੀਤਾ ਇੱਕ ਹੋਰ ਵਾਅਦਾ ਪੁਗਾਇਆ, ਜਲੰਧਰ ਵਿਖੇ ਨਵੀਂ ਰਿਹਾਇਸ਼ 'ਚ ਲਾਏ ਡੇਰੇ ਦੋਆਬਾ ਅਤੇ ਮਾਝਾ ਖੇਤਰ ਦੇ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਦੀ ਸਹੂਲਤ ਦੇਣ ਦੇ ਉਦੇਸ਼ ਨਾਲ ਚੁੱਕਿਆ ਕਦਮ ਚੰਡੀਗੜ੍ਹ, 26 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਡੇਰੇ ਜਨਤਕ ਹਿੱਤ ਵਿੱਚ ਸੂਬੇ ਦੇ ਲੋਕਾਂ ਖਾਸ ਕਰਕੇ ਮਾਝਾ ਅਤੇ ਦੋਆਬਾ ਖੇਤਰ ਦੇ ਲੋਕਾਂ ਨਾਲ ਕੀਤੇ ਇੱਕ ਹੋਰ ਵਾਅਦੇ ਨੂੰ ਪੂਰਾ ਕਰਦਿਆਂ ਆਪਣੀ ਰਿਹਾਇਸ਼ ਬਦਲ ਕੇ ਜਲੰਧਰ ‘ਚ ਡੇਰੇ ਲਾ ਲਏ ਹਨ । ਮੁੱਖ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਇੱਕੋ ਇੱਕ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਖਾਸ ਕਰਕੇ ਮਾਝਾ ਅਤੇ ਦੁਆਬਾ ਖੇਤਰ ਦੇ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਮੱਰਾ ਦੇ ਕੰਮ ਕਰਵਾਉਣ ਲਈ ਸਹੂਲਤ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਆਪਣੀ ਕਿਸਮ ਦੀ ਇਸ ਨਿਵੇਕਲੀ ਪਹਿਲ ਦਾ ਉਦੇਸ਼ ਲੋਕਾਂ ਨਾਲ ਸਿੱਧੇ ਤੌਰ ‘ਤੇ ਜੁੜਨਾ ਹੈ ਕਿਉਂਕਿ ਉਹ ਲੋਕਾਂ ਦੀ ਸਹੂਲਤ ਲਈ ਹਫ਼ਤੇ ਦੇ ਕੁਝ ਦਿਨ ਇੱਥੇ ਮੌਜੂਦ ਰਹਿਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਆਪਣੇ ਰੋਜ਼ਮੱਰਾ ਦੇ ਕੰਮ ਕਰਵਾਉਣ ਲਈ ਹੁਣ ਚੰਡੀਗੜ੍ਹ ਨਹੀਂ ਜਾਣਾ ਪਵੇਗਾ ਕਿਉਂਕਿ ਸੂਬੇ ਦੇ ਮੁੱਖ ਮੰਤਰੀ ਖੁਦ ਉਨ੍ਹਾਂ ਲਈ ਜਲੰਧਰ ‘ਚ ਮੌਜੂਦ ਰਹਿਣਗੇ । ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਇਹ ਵਾਅਦਾ ਕੁਝ ਦਿਨ ਪਹਿਲਾਂ ਲੋਕਾਂ ਨਾਲ ਕੀਤਾ ਸੀ ਅਤੇ ਇਹ ਉਨ੍ਹਾਂ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਉਨ੍ਹਾਂ ਨੇ ਇਕ ਵਾਰ ਫਿਰ ਆਪਣੇ ਵਾਅਦੇ ਨੂੰ ਪੂਰਾ ਕਰਕੇ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਹਰ ਯਤਨ ਦਾ ਇੱਕੋ ਇੱਕ ਉਦੇਸ਼ ਸੂਬੇ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਪੁੱਗ ਗਏ, ਜਦੋਂ ਸਰਕਾਰ ਚੰਡੀਗੜ੍ਹ ਦੇ ਦਫਤਰਾਂ ਤੋਂ ਚਲਦੀ ਸੀ । ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਦੀ ਭਲਾਈ ਲਈ ਸਰਕਾਰ ਹੁਣ ਪਿੰਡਾਂ ਅਤੇ ਕਸਬਿਆਂ ਤੋਂ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ‘ਸਰਕਾਰ ਤੁਹਾਡੇ ਦੁਆਰ’ ਦੇ ਬੈਨਰ ਹੇਠ ਆਪਣੀ ਪ੍ਰਮੁੱਖ ਸਕੀਮ ਸ਼ੁਰੂ ਕੀਤੀ ਹੈ, ਜਿਸ ਤਹਿਤ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਘਰ-ਘਰ ਪਹੁੰਚਾਉਣ ਲਈ ਪਿੰਡ ਪੱਧਰ ‘ਤੇ ਕੈਂਪ ਲਾਏ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਲੋਕ ਭਲਾਈ ਲਈ ਅਜਿਹੇ ਹੋਰ ਲੋਕ ਪੱਖੀ ਉਪਰਾਲੇ ਕੀਤੇ ਜਾਣਗੇ।
Punjab Bani 26 June,2024
ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਦੇ ਖਰਚਾ ਰਜਿਸਟਰ ਦਾ ਮਿਲਾਨ 30 ਜੂਨ ਨੂੰ ਕੀਤਾ ਜਾਵੇਗਾ : ਵਧੀਕ ਡਿਪਟੀ ਕਮਿਸ਼ਨਰ
ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਦੇ ਖਰਚਾ ਰਜਿਸਟਰ ਦਾ ਮਿਲਾਨ 30 ਜੂਨ ਨੂੰ ਕੀਤਾ ਜਾਵੇਗਾ : ਵਧੀਕ ਡਿਪਟੀ ਕਮਿਸ਼ਨਰ -ਖਰਚਾ ਰਜਿਸਟਰ ਦੇ ਮਿਲਾਨ ਸਬੰਧੀ ਦਿੱਤੀ ਟਰੇਨਿੰਗ ਪਟਿਆਲਾ, 26 ਜੂਨ :ਭਾਰਤ ਚੋਣ ਕਮਿਸ਼ਨ ਦੀ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ 2024 ’ਚ ਪਟਿਆਲਾ ਹਲਕੇ ਦੇ ਉਮੀਦਵਾਰਾਂ ਦੇ ਚੋਣ ਖਰਚਾ ਰਜਿਸਟਰ ਦਾ ਮਿਲਾਨ 30 ਜੂਨ ਨੂੰ ਕੀਤਾ ਜਾਵੇਗਾ। ਇਸ ਸਬੰਧੀ ਉਮੀਦਵਾਰਾਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੈਠਕ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ ਨੇ ਸਮੂਹ ਉਮੀਦਵਾਰਾਂ ਨੂੰ 30 ਜੂਨ ਨੂੰ ਆਪਣੇ ਚੋਣ ਖਰਚੇ ਦਾ ਮਿਲਾਨ ਚੋਣ ਖਰਚਾ ਨਿਗਰਾਨ ਟੀਮਾਂ ਨੂੰ ਕਰਵਾਉਣ ਲਈ ਕਿਹਾ। ਇਸ ਮੌਕੇ ਚੋਣ ਤਹਿਸੀਲਦਾਰ ਵਿਜੈ ਕੁਮਾਰ ਚੌਧਰੀ ਵੀ ਮੌਜੂਦ ਸਨ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਅਮਲ ਮੁਕੰਮਲ ਹੋਣ ਦੇ ਇੱਕ ਮਹੀਨੇ ਦੇ ਅੰਦਰ ਅੰਦਰ ਸਾਰੇ ਉਮੀਦਵਾਰਾਂ ਵੱਲੋਂ ਆਪਣੇ ਚੋਣ ਖਰਚੇ ਦਾ ਮਿਲਾਨ ਕਰਵਾਉਣ ਲਾਜ਼ਮੀ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਭਾਰਤ ਚੋਣ ਕਮਿਸ਼ਨ ਵੱਲੋਂ ਉਮੀਦਵਾਰ ਨੂੰ ਆਉਣ ਵਾਲੀਆਂ ਅਗਲੀਆਂ ਚੋਣਾਂ ’ਚ ਆਯੋਗ ਕਰਾਰ ਦਿੱਤਾ ਜਾ ਸਕਦਾ ਹੈ। ਇਸ ਮੌਕੇ ਚੋਣ ਤਹਿਸੀਲਦਾਰ ਵਿਜੈ ਕੁਮਾਰ ਚੌਧਰੀ ਨੇ ਹਾਜ਼ਰੀਨ ਨੂੰ ਚੋਣ ਖਰਚਿਆਂ ਨੂੰ ਖਾਤੇ ’ਚ ਦਾਖਲ ਕਰਨ ਸਬੰਧੀ ਟਰੇਨਿੰਗ ਦਿੱਤੀ। ਉਨ੍ਹਾਂ ਦੱਸਿਆ ਕਿ ਪਹਿਲਾਂ ਤਿੰਨ ਵਾਰ 20, 25 ਅਤੇ 30 ਮਈ ਨੂੰ ਖਰਚਿਆਂ ਦਾ ਮਿਲਾਨ ਕੀਤਾ ਜਾ ਚੁੱਕਾ ਹੈ ਤੇ ਇਹ ਆਖਰੀ ਵਾਰ 30 ਜੂਨ ਨੂੰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਉਮੀਦਵਾਰ ਨੂੰ ਖਰਚੇ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਹੈ ਤਾਂ ਉਹ 30 ਜੂਨ ਨੂੰ ਇਸ ਸਬੰਧੀ ਕਮੇਟੀ ਸਾਹਮਣੇ ਆਪਣਾ ਪੱਖ ਪੇਸ਼ ਕਰ ਸਕਦਾ ਹੈ। ਮੀਟਿੰਗ ਵਿੱਚ ਉਮੀਦਵਾਰ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
Punjab Bani 26 June,2024
ਜਿਮਨੀ ਚੋਣ ਲੜਨ ਲਈ ਪ੍ਰਧਾਨ ਮੰਤਰੀ ਬਾਜੇਕੇ ਨੇ ਕੀਤਾ ਗਿੱਦੜਬਾਹਾ ਤੋਂ ਐਲਾਨ
ਜਿਮਨੀ ਚੋਣ ਲੜਨ ਲਈ ਪ੍ਰਧਾਨ ਮੰਤਰੀ ਬਾਜੇਕੇ ਨੇ ਕੀਤਾ ਗਿੱਦੜਬਾਹਾ ਤੋਂ ਐਲਾਨ ਜਲੰਧਰ : ਭਾਈ ਅੰਮ੍ਰਿਤਪਾਲ ਸਿੰਘ ਦੇ ਨਾਲ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ ਵਿਧਾਨ ਸਭਾ ਦੀ ਜਿ਼ਮਨੀ ਚੋਣ ਗਿੱਦੜਬਾਹਾ ਤੋਂ ਆਜਾਦ ਉਮੀਦਵਾਰ ਵਜੋਂ ਲੜਨ ਦਾ ਐਲਾਨ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਬਾਜੇਕੇ ਦੇ ਬੇਟੇ ਨੇ ਇਹ ਐਲਾਨ ਕੀਤਾ ਹੈ। ਉਨ੍ਹਾਂ ਨੇ ਇਕ ਵੀਡੀਓ ਜਾਰੀ ਕਰਕੇ ਸਾਰੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ, ‘ਪਿਤਾ ਜੀ ਜੇਲ੍ਹ ਤੋਂ ਬੈਠ ਕੇ ਚੋਣ ਲੜਨਗੇ, ਸਿੱਖ ਸੰਗਤ ਨੂੰ ਸਾਥ ਦੇਣ ਦੀ ਅਪੀਲ ਵੀ ਕੀਤੀ ਗਈ ਹੈ। ਦੱਸ ਦਈਏ ਕਿ ਇਸੇ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਚੋਣਾਂ ਦੌਰਾਨ ਖਡੂਰ ਸਾਹਿਬ ਤੋਂ ਚੋਣ ਲੜੀ ਸੀ ਤੇ ਵੱਡੀ ਗਿਣਤੀ ਵੋਟਾਂ ਨਾਲ ਜਿੱਤ ਹਾਸਲ ਕੀਤੀ ਸੀ।
Punjab Bani 25 June,2024
ਜਲੰਧਰ ਪੱਛਮੀ ਹਲਕੇ ਵਿੱਚ ਪਾਰਟੀ ਦੀ ਜਿੱਤ ਦੀ ਅਗਵਾਈ ਕਰਾਂਗਾਃ ਮੁੱਖ ਮੰਤਰੀ
ਜਲੰਧਰ ਪੱਛਮੀ ਹਲਕੇ ਵਿੱਚ ਪਾਰਟੀ ਦੀ ਜਿੱਤ ਦੀ ਅਗਵਾਈ ਕਰਾਂਗਾਃ ਮੁੱਖ ਮੰਤਰੀ ਸਰਕਾਰ ਵੱਲੋਂ ਕੀਤੇ ਕੰਮਾਂ ਦੇ ਆਧਾਰ ਉਤੇ ਵੋਟਾਂ ਮੰਗਣ ਦਾ ਐਲਾਨ ਪਾਰਟੀ ਉਮੀਦਵਾਰ ਦੀ ਜਿੱਤ ਯਕੀਨੀ ਬਣਾਉਣ ਲਈ ਜਲੰਧਰ ਵਿੱਚ ਪੱਕੇ ਡੇਰੇ ਲਾਉਣਗੇ ਮੁੱਖ ਮੰਤਰੀ ਹੁਸ਼ਿਆਰਪੁਰ, 22 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਵਿੱਚਰਵਾਰ ਨੂੰ ਐਲਾਨ ਕੀਤਾ ਕਿ ਉਹ ਜਲੰਧਰ (ਪੱਛਮੀ) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੌਰਾਨ ਪ੍ਰਚਾਰ ਦੀ ਅਗਵਾਈ ਕਰਨਗੇ ਅਤੇ ਪਾਰਟੀ ਉਮੀਦਵਾਰ ਦੀ ਸ਼ਾਨਦਾਰ ਜਿੱਤ ਯਕੀਨੀ ਬਣਾਉਣਗੇ । ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਬਾਰੇ ਦੱਸ ਕੇ ਪਾਰਟੀ ਉਮੀਦਵਾਰ ਲਈ ਨਿੱਜੀ ਤੌਰ 'ਤੇ ਵੋਟਾਂ ਮੰਗਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਕਈ ਇਤਿਹਾਸਕ ਪਹਿਲਕਦਮੀਆਂ ਕੀਤੀਆਂ ਹਨ, ਜਿਸ ਕਾਰਨ ਲੋਕ ਜ਼ਿਮਨੀ ਚੋਣ ਵਿੱਚ ਪਾਰਟੀ ਨੂੰ ਵੋਟਾਂ ਪਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਜ਼ਿਮਨੀ ਚੋਣ ਵਿਚ ਪਾਰਟੀ ਉਮੀਦਵਾਰ ਦੀ ਜ਼ਬਰਦਸਤ ਜਿੱਤ ਯਕੀਨੀ ਬਣਾਉਣਗੇ । ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਜਲੰਧਰ ਪੱਕੇ ਡੇਰੇ ਲਾਉਣਗੇ ਤਾਂ ਜੋ ਪਾਰਟੀ ਇਸ ਸੀਟ ਨੂੰ ਇਤਿਹਾਸਕ ਫ਼ਰਕ ਨਾਲ ਜਿੱਤ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਜਲੰਧਰ ਸ਼ਹਿਰ ਵਿੱਚ ਕਿਰਾਏ ਦੇ ਮਕਾਨ ਤੋਂ ਪਾਰਟੀ ਦੀ ਚੋਣ ਮੁਹਿੰਮ ਦੀ ਰਣਨੀਤੀ ਬਣਾਉਣਗੇ। ਉਨ੍ਹਾਂ ਕਿਹਾ ਕਿ ਉਹ ਹਫ਼ਤੇ ਵਿੱਚ ਘੱਟੋ-ਘੱਟ ਦੋ ਤੋਂ ਤਿੰਨ ਦਿਨ ਇਸ ਘਰ ਵਿੱਚ ਰਹਿਣਗੇ ਅਤੇ ਪਾਰਟੀ ਦੀ ਜਿੱਤ ਯਕੀਨੀ ਬਣਾਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਚੋਣਾਂ ਤੋਂ ਬਾਅਦ ਵੀ ਇਹ ਘਰ ਦੋਆਬਾ ਅਤੇ ਮਾਝਾ ਖੇਤਰ ਦੇ ਵਾਸੀਆਂ ਲਈ ਮੁੱਖ ਮੰਤਰੀ ਦੇ ਕੈਂਪ ਦਫ਼ਤਰ ਵਜੋਂ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਖੇਤਰਾਂ ਦੇ ਵਸਨੀਕ ਆਪਣੇ ਰੁਟੀਨ ਦੇ ਕੰਮ ਕਰਵਾਉਣ ਲਈ ਇਸ ਕੈਂਪ ਦਫ਼ਤਰ ਵਿਖੇ ਆ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਲੋਕਾਂ ਦੀਆਂ ਸ਼ਿਕਾਇਤਾਂ ਦੇ ਪ੍ਰਭਾਵਸ਼ਾਲੀ ਅਤੇ ਫੌਰੀ ਨਿਪਟਾਰੇ ਲਈ ਇਸ ਕੈਂਪ ਹਾਊਸ ਵਿਖੇ ਲੋਕਾਂ ਨਾਲ ਨਿੱਜੀ ਤੌਰ 'ਤੇ ਹਾਜ਼ਰ ਰਹਿਣਗੇ । ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਸਹਾਇਤਾ ਕੇਂਦਰ ਸਥਾਪਤ ਕਰਨ ਜਾ ਰਹੀ ਹੈ ਤਾਂ ਜੋ ਲੋਕ ਇਨ੍ਹਾਂ ਰਾਹੀਂ ਸਰਕਾਰੀ ਸੇਵਾਵਾਂ ਦਾ ਲਾਭ ਲੈ ਸਕਣ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਸ ਕੇਂਦਰ ਵਿੱਚ ਇੱਕ ਸਮਰਪਿਤ ਅਧਿਕਾਰੀ ਬੈਠ ਕੇ ਆਮ ਲੋਕਾਂ ਤੋਂ ਉਨ੍ਹਾਂ ਦੇ ਰੋਜ਼ਾਨਾ ਦੇ ਪ੍ਰਸ਼ਾਸਨਿਕ ਕੰਮਾਂ ਲਈ ਦਰਖਾਸਤਾਂ ਪ੍ਰਾਪਤ ਕਰੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਨਾਲ ਸਬੰਧਤ ਪ੍ਰਸ਼ਾਸਨਿਕ ਕੰਮਾਂ ਬਾਰੇ ਦਰਖਾਸਤਾਂ ਸਬੰਧਤ ਵਿਭਾਗਾਂ ਨੂੰ ਭੇਜੀਆਂ ਜਾਣਗੀਆਂ ਤਾਂ ਜੋ ਕੰਮ ਨੂੰ ਤੁਰੰਤ ਨੇਪਰੇ ਚਾੜ੍ਹਿਆ ਜਾ ਸਕੇ। ਸੂਬਾ ਸਰਕਾਰ ਨਾਲ ਸਬੰਧਤ ਕੰਮਾਂ ਬਾਰੇ ਅਰਜ਼ੀਆਂ ਮੁੱਖ ਮੰਤਰੀ ਨੂੰ ਭੇਜੀਆਂ ਜਾਣਗੀਆਂ, ਜਿੱਥੋਂ ਛੇਤੀ ਹੱਲ ਲਈ ਇਨ੍ਹਾਂ ਨੂੰ ਅੱਗੇ ਪ੍ਰਸ਼ਾਸਨਿਕ ਵਿਭਾਗਾਂ ਨੂੰ ਭੇਜਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ‘ਮੁੱਖ ਮੰਤਰੀ ਡੈਸ਼ਬੋਰਡ’ ਜ਼ਿਲ੍ਹਿਆਂ ਵਿੱਚ ਆਮ ਲੋਕਾਂ ਤੋਂ ਉਨ੍ਹਾਂ ਦੀਆਂ ਅਰਜ਼ੀਆਂ ਅਤੇ ਬਕਾਇਆ ਕੰਮਾਂ ਬਾਰੇ ਫੀਡਬੈਕ ਲੈਣ ਦੇ ਨਾਲ-ਨਾਲ ਸਮੁੱਚੀ ਗਤੀਵਿਧੀ ਦੀ ਨਿਰੰਤਰ ਨਿਗਰਾਨੀ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਮ ਜਨਤਾ ਦੇ ਨਿੱਤ ਦੇ ਕੰਮਾਂ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਏਗਾ। ਉਨ੍ਹਾਂ ਕਿਹਾ ਕਿ ਅਧਿਕਾਰੀ ਇਸ ਡੈਸ਼ਬੋਰਡ ਦੀ ਨਿਯਮਤ ਤੌਰ 'ਤੇ ਨਿਗਰਾਨੀ ਰੱਖਣਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਨੂੰ ਆਪਣੇ ਆਮ ਪ੍ਰਸ਼ਾਸਕੀ ਕੰਮ ਕਰਵਾਉਣ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
Punjab Bani 22 June,2024
ਜਲੰਧਰ ਪੱਛਮੀ ਵਿਧਾਨ ਸਭਾ ਜ਼ਮਨੀ ਚੋਣ ਲੜਨ ਲਈ ਕਾਂਗਰਸ, ਅਕਾਲੀ ਤੇ ਆਪ ਉਮੀਦਵਾਰਾਂ ਨੇ ਕੀਤੇ ਕਾਗ਼ਜ਼ ਦਾਖ਼ਲ
ਜਲੰਧਰ ਪੱਛਮੀ ਵਿਧਾਨ ਸਭਾ ਜ਼ਮਨੀ ਚੋਣ ਲੜਨ ਲਈ ਕਾਂਗਰਸ, ਅਕਾਲੀ ਤੇ ਆਪ ਉਮੀਦਵਾਰਾਂ ਨੇ ਕੀਤੇ ਕਾਗ਼ਜ਼ ਦਾਖ਼ਲ ਜਲੰਧਰ, 21 ਜੂਨ : ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਨੇ ਰਿਟਰਨਿੰਗ ਅਫ਼ਸਰ ਅਲਕਾ ਕਾਲੀਆ ਕੋਲ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ। ਉਨ੍ਹਾਂ ਨਾਲ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਤੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਬੇਰੀ ਵੀ ਹਾਜ਼ਰ ਸਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਨੇ ਵੀ ਰਿਟਰਨਿੰਗ ਅਫ਼ਸਰ ਕੋਲ ਨਾਮਜ਼ਦਗੀ ਦਾਖਲ ਕਰਵਾਏ। ਇਸ ਮੌਕੇ ਬੀਬੀ ਜਗੀਰ ਕੌਰ, ਸਾਬਕਾ ਐੱਮਪੀ ਮਹਿੰਦਰ ਸਿੰਘ ਕੇਪੀ ਵੀ ਹਾਜ਼ਰ ਸਨ। ਇਸ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰਪਾਲ ਭਗਤ ਨੇ ਵੀ ਕਾਗ਼ਜ਼ ਦਾਖ਼ਲ ਕੀਤੇ। ਉਨ੍ਹਾਂ ਨਾਲ ਪੰਜਾਬ ਦੇ ਮੰਤਰੀ ਹਰਪਾਲ ਚੀਮਾ ਤੇ ਅਮਨ ਅਰੋੜਾ ਵੀ ਸਨ।
Punjab Bani 21 June,2024
ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਚ ਜ਼ਮਾਨਤ - - - ਕੇਜਰੀਵਾਲ ਭਲਕੇ ਸ਼ੁੱਕਰਵਾਰ ਨੂੰ 1 ਲੱਖ ਰੁਪਏ ਦੇ ਬਾਂਡ 'ਤੇ ਤਿਹਾੜ ਜੇਲ੍ਹ ਤੋਂ ਬਾਹਰ ਆ ਸਕਦੇ ਹਨ
ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਚ ਜ਼ਮਾਨਤ ਕੇਜਰੀਵਾਲ ਭਲਕੇ ਸ਼ੁੱਕਰਵਾਰ ਨੂੰ 1 ਲੱਖ ਰੁਪਏ ਦੇ ਬਾਂਡ 'ਤੇ ਤਿਹਾੜ ਜੇਲ੍ਹ ਤੋਂ ਬਾਹਰ ਆ ਸਕਦੇ ਹਨ। ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਵੀਰਵਾਰ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਨੂੰ ਇੱਕ ਲੱਖ ਰੁਪਏ ਦੀ ਜ਼ਮਾਨਤ ਰਾਸ਼ੀ ’ਤੇ ਇਹ ਰਾਹਤ ਮਿਲੀ ਹੈ। ਈ.ਡੀ. ਨੇ ਜ਼ਮਾਨਤ ਦਾ ਵਿਰੋਧ ਕਰਨ ਲਈ 48 ਘੰਟੇ ਦਾ ਸਮਾਂ ਮੰਗਿਆ ਹੈ। ਅਦਾਲਤ ਨੇ ਕਿਹਾ ਕਿ ਭਲਕੇ ਡਿਊਟੀ ਜੱਜ ਅੱਗੇ ਇਹ ਦਲੀਲਾਂ ਦਿੱਤੀਆਂ ਜਾ ਸਕਦੀਆਂ ਹਨ। ਰਾਊਜ਼ ਐਵੇਨਿਊ ਕੋਰਟ ਨੇ ਕਿਹਾ ਕਿ ਕੇਜਰੀਵਾਲ ਭਲਕੇ ਸ਼ੁੱਕਰਵਾਰ ਨੂੰ 1 ਲੱਖ ਰੁਪਏ ਦੇ ਬਾਂਡ 'ਤੇ ਤਿਹਾੜ ਜੇਲ੍ਹ ਤੋਂ ਬਾਹਰ ਆ ਸਕਦੇ ਹਨ। ਦੱਸ ਦੇਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਮੁਲਜ਼ਮ ਬਣਾਇਆ ਗਿਆ ਸੀ। ਉਨ੍ਹਾਂ ਨੂੰ ਈ.ਡੀ. ਨੇ ਮੁਲਜ਼ਮ ਬਣਾਇਆ ਸੀ ਅਤੇ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਨੂੰ ਮਈ ਵਿੱਚ ਲੋਕ ਸਭਾ ਚੋਣਾਂ ਦੇ ਪ੍ਰਚਾਰ ਲਈ ਜੇਲ੍ਹ ਤੋਂ ਬਾਹਰ ਆਉਣ ਦੀ ਇਜਾਜ਼ਤ ਦਿੱਤੀ ਗਈ ਸੀ ਅਤੇ ਚੋਣਾਂ ਖ਼ਤਮ ਹੁੰਦੇ ਹੀ ਉਨ੍ਹਾਂ ਨੂੰ ਤਿਹਾੜ ਜੇਲ੍ਹ ਵਿੱਚ ਆਤਮ ਸਮਰਪਣ ਕਰਨ ਦਾ ਹੁਕਮ ਦਿੱਤਾ ਗਿਆ ਸੀ। ਹੁਣ ਉਨ੍ਹਾਂ ਨੂੰ ਰੈਗੂਲਰ ਜ਼ਮਾਨਤ ਮਿਲ ਗਈ ਹੈ। ਇਸ ਫੈਸਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਵਿੱਚ ਵੀ ਖੁਸ਼ੀ ਦਾ ਮਾਹੌਲ ਹੈ।
Punjab Bani 20 June,2024
ਜਿਮਨੀ ਚੋਣਾਂ : ਆਪ ਤੋ ਮੋਹਿੰਦਰ ਭਗਤ ਤੇ ਭਾਜਪਾ ਤੋ ਸ਼ੀਤਲ ਅੰਗੁਰਾਲ ਹੋਏ ਆਹਮੋ ਸਾਹਮਣੇ
ਜਿਮਨੀ ਚੋਣਾਂ : ਆਪ ਤੋ ਮੋਹਿੰਦਰ ਭਗਤ ਤੇ ਭਾਜਪਾ ਤੋ ਸ਼ੀਤਲ ਅੰਗੁਰਾਲ ਹੋਏ ਆਹਮੋ ਸਾਹਮਣੇ ਜਲੰਧਰ, 17 ਜੂਨ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਚੋਣ ਸਰਗਮੀਆਂ ਤੇਜ਼ ਹੋ ਗਈਆਂ ਹਨ। ਆਮ ਆਦਮੀ ਪਾਰਟੀ ਵੱਲੋਂ ਮਹਿੰਦਰ ਭਗਤ ਨੂੰ ਆਪਣਾ ਉਮੀਦਵਾਰ ਐਲਾਨਣ ਤੋਂ ਬਾਅਦ ਭਾਜਪਾ ਨੇ ਵੀ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਆਪਣਾ ਉਮੀਦਵਾਰ ਬਣਾ ਐਲਾਨ ਦਿੱਤਾ ਹੈ। ਦਿਲਚਸਪ ਗੱਲ ਹੈ ਕਿ ਭਾਜਪਾ ਵਿੱਚੋਂ ਆਏ ਮੋਹਿੰਦਰ ਭਗਤ ਨੂੰ ਆਪ ਨੇ, ਜਦ ਕਿ ਭਾਜਪਾ ਨੇ ਆਪ ਛੱਡ ਕੇ ਭਾਜਪਾ ਵਿੱਚ ਗਏ ਸ਼ੀਤਲ ਅੰਗੁਰਾਲ ਨੂੰ ਆਪਣਾ ਉਮੀਦਵਾਰ ਐਲਾਨਿਆ। ਸਾਲ 2022 ਦੀਆਂ ਚੋਣਾਂ ਦੌਰਾਨ ਵੀ ਮਹਿੰਦਰ ਭਗਤ ਤੇ ਸ਼ੀਤਲ ਅੰਗੁਰਾਲ ਇੱਕ ਦੂਜੇ ਦੇ ਵਿਰੁੱਧ ਚੋਣਾਂ ਲੜੀਆਂ ਸਨ।
Punjab Bani 17 June,2024
ਹਰਿਆਣਾ ਦੀ ਛੇਤੀ ਹੀ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਭਾਜਪਾ ਦਾ ਪੂਰਾ ਦਾ ਪੂਰਾ ਹੋਵੇਗਾ ਸਫਾਇਆ: ਹੁੱਡਾ
ਹਰਿਆਣਾ ਦੀ ਛੇਤੀ ਹੀ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਭਾਜਪਾ ਦਾ ਪੂਰਾ ਦਾ ਪੂਰਾ ਹੋਵੇਗਾ ਸਫਾਇਆ: ਹੁੱਡਾ
Punjab Bani 12 June,2024
ਜਲੰਧਰ ਪੱਛਮੀ ਦੀ ਜ਼ਿਮਨੀ ਚੋਣ 10 ਜੁਲਾਈ ਨੂੰ: ਸਿਬਿਨ ਸੀ
ਜਲੰਧਰ ਪੱਛਮੀ ਦੀ ਜ਼ਿਮਨੀ ਚੋਣ 10 ਜੁਲਾਈ ਨੂੰ: ਸਿਬਿਨ ਸੀ ਚੰਡੀਗੜ੍ਹ, 10 ਜੂਨ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਜਲੰਧਰ ਪੱਛਮੀ (ਐਸ.ਸੀ) ਦੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਾਂ ਪੈਣਗੀਆਂ। ਇਸ ਬਾਬਤ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਸਿਬਿਨ ਸੀ ਨੇ ਦੱਸਿਆ ਕਿ 14 ਜੂਨ (ਸ਼ੁੱਕਰਵਾਰ) ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 21 ਜੂਨ (ਸ਼ੁੱਕਰਵਾਰ) ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 24 ਜੂਨ (ਸੋਮਵਾਰ) ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਤਾਰੀਖ 26 ਜੂਨ (ਬੁੱਧਵਾਰ) ਹੈ। ਉਨ੍ਹਾਂ ਦੱਸਿਆ ਕਿ 10 ਜੁਲਾਈ (ਬੁੱਧਵਾਰ) ਨੂੰ ਵੋਟਾਂ ਪੈਣਗੀਆਂ ਅਤੇ 13 ਜੁਲਾਈ (ਸ਼ਨੀਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ। ਸਿਬਿਨ ਸੀ ਨੇ ਦੱਸਿਆ ਕਿ ਜ਼ਿਮਨੀ ਚੋਣ ਦੇ ਐਲਾਨ ਦੇ ਨਾਲ ਹੀ ਅੱਜ ਤੋਂ ਯਾਨੀ ਕਿ ਸੋਮਵਾਰ ਤੋਂ ਜਲੰਧਰ ਪੱਛਮੀ ਹਲਕੇ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਹ ਜ਼ਾਬਤਾ 15 ਜੁਲਾਈ (ਸੋਮਵਾਰ) ਤੱਕ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ। ਜ਼ਿਕਰਯੋਗ ਹੈ ਕਿ 34-ਜਲੰਧਰ ਪੱਛਮੀ (ਐਸ.ਸੀ) ਦੇ ਵਿਧਾਇਕ ਸ਼ੀਤਲ ਅੰਗੂਰਾਲ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ।
Punjab Bani 10 June,2024
ਚੋਣ ਕਮਿਸ਼ਨ ਕੀਤਾ ਪੰਜਾਬ ਵਿਚ ਜਿਮਨੀ ਚੋਣਾਂ ਦਾ ਐਲਾਨ
ਚੋਣ ਕਮਿਸ਼ਨ ਕੀਤਾ ਪੰਜਾਬ ਵਿਚ ਜਿਮਨੀ ਚੋਣਾਂ ਦਾ ਐਲਾਨ ਪੰਜਾਬ ਸਣੇ 7 ਸੂਬਿਆਂ ਵਿਚ ਜਿਮਨੀ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ। 10 ਜੁਲਾਈ ਨੂੰ ਚੋਣਾਂ ਦਾ ਐਲਾਨ ਕੀਤਾ ਗਿਆ ਹੈ। 13 ਜੁਲਾਈ ਨੂੰ ਨਤੀਜੇ ਆਉਣਗੇ। ਪੰਜਾਬ ਵਿਚ ਜਲੰਧਰ ਵੈਸਟ ਸੀਟ ਉਤੇ ਚੋਣ ਹੋਵੇਗੀ, ਜਿਥੋਂ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੂਰਾਲ ਨੇ ਅਸਤੀਫਾ ਦੇ ਦਿੱਤਾ ਸੀ। ਇਸ ਦੇ ਨਾਲ ਹੀ ਬਿਹਾਰ ਦੀ ਇਕ, ਪੱਛਮੀ ਬੰਗਾਲ ਦੀਆਂ ਚਾਰ, ਤਾਮਿਲਨਾਡੂ ਦੀ ਇਕ, ਮੱਧ ਪ੍ਰਦੇਸ਼ ਦੀ ਇਕ, ਉਤਰਾਖੰਡ ਦੀਆਂ ਦੋ ਅਤੇ ਹਿਮਾਚਲ ਪ੍ਰਦੇਸ਼ ਦੀਆਂ 3 ਸੀਟਾਂ ਉਤੇ ਚੋਣ ਹੋਵੇਗੀ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਜਲੰਧਰ ਪੱਛਮੀ (ਐਸ.ਸੀ) ਦੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਾਂ ਪੈਣਗੀਆਂ। ਇਸ ਬਾਬਤ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਸਿਬਿਨ ਸੀ ਨੇ ਦੱਸਿਆ ਕਿ 10 ਜੂਨ (ਸ਼ੁੱਕਰਵਾਰ) ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 21 ਜੂਨ (ਸ਼ੁੱਕਰਵਾਰ) ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 24 ਜੂਨ (ਸੋਮਵਾਰ) ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਤਾਰੀਖ 26 ਜੂਨ (ਬੁੱਧਵਾਰ) ਹੈ।
Punjab Bani 10 June,2024
ਐਚਡੀ ਦੇਵਗੌੜਾ ਨੇ ਦਿੱਤਾ ਐਨਡੀਏ ਸਰਕਾਰ ਨੂੰ ਪੂਰਾ ਸਮਰਥਨ
ਐਚਡੀ ਦੇਵਗੌੜਾ ਨੇ ਦਿੱਤਾ ਐਨਡੀਏ ਸਰਕਾਰ ਨੂੰ ਪੂਰਾ ਸਮਰਥਨ ਨਵੀਂ ਦਿੱਲੀ, 9 ਜੂਨ ਕਾਂਗਰਸ ’ਤੇ ਤਿੱਖਾ ਹਮਲਾ ਬੋਲਦਿਆਂ ਜਨਤਾ ਦਲ (ਸੈਕੁਲਰ) ਦੇ ਮੁਖੀ ਐੱਚਡੀ ਦੇਵਗੌੜਾ ਨੇ ਅੱਜ ਵਿਰੋਧੀ ਧਿਰ ਉੱਤੇ ਉਸ ਦੇ ‘ਹੰਕਾਰੀ ਤੇ ਨਾਂਹ ਪੱਖੀ ਰਵੱਈਏ’ ਨੂੰ ਲੈ ਕੇ ਨਿਸ਼ਾਨਾ ਸੇਧਿਆ। ਉਨ੍ਹਾਂ ਆਪਣੀ ਪਾਰਟੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਨਵੀਂ ਐੱਨਡੀਏ ਸਰਕਾਰ ਨੂੰ ਪੂਰਾ ਸਮਰਥਨ ਦਿੱਤਾ।ਦੇਵਗੌੜਾ ਨੇ ਜੇਡੀ (ਐੱਸ) ਨੂੰ ਕੈਬਨਿਟ ਵਿੱਚ ਥਾਂ ਦੇਣ ਦੀ ਪੇਸ਼ਕਸ਼ ਲਈ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ। ਉਨ੍ਹਾਂ ਯਕੀਨ ਦਿਵਾਇਆ ਕਿ ਉਨ੍ਹਾਂ ਦੀ ਪਾਰਟੀ ਦੇ ਮੰਤਰੀ ਵੱਲੋਂ ਗੱਠਜੋੜ ਨਾਲ ਮਿਲ ਕੇ ‘ਪੂਰੀ ਦ੍ਰਿੜ੍ਹਤਾ’ ਨਾਲ ਕੰਮ ਕੀਤਾ ਜਾਵੇਗਾ।
Punjab Bani 09 June,2024
ਅਧ ਵਿਚਾਲੇ ਲਟਕ ਗਈ ਹੈ ਨਵੀ ਸਰਕਾਰ : ਅਖਿਲੇਸ਼ ਯਾਦਵ
ਅਧ ਵਿਚਾਲੇ ਲਟਕ ਗਈ ਹੈ ਨਵੀ ਸਰਕਾਰ : ਅਖਿਲੇਸ਼ ਯਾਦਵ ਦਿਲੀ, 9 ਜੂਨ ਸਮਾਜਵਾਦੀ ਪਾਰਟੀ (ਸਪਾ) ਪ੍ਰਧਾਨ ਅਖਿਲੇਸ਼ ਯਾਦਵ ਨੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐੱਨਡੀਏ ਦੇ ਹਲਫ਼ਦਾਰੀ ਸਮਾਗਮ ’ਤੇ ਤਨਜ਼ ਕੱਸਦਿਆਂ ਕਿਹਾ ਕਿ ਨਵੀਂ ਸਰਕਾਰ ਅੱਧ-ਵਿਚਾਲੇ ਲਟਕ ਜਾਵੇਗੀ। ਅਖਿਲੇਸ਼ ਨੇ ‘ਐਕਸ’ ’ਤੇ ਹਿੰਦੀ ਵਿੱਚ ਸਾਂਝੀ ਕੀਤੀ ਪੋਸਟ ਵਿੱਚ ਕਿਹਾ, ‘‘ਊਪਰ ਸੇ ਕੋਈ ਤਾਰ ਨਹੀਂ, ਨੀਚੇ ਕੋਈ ਆਧਾਰ ਨਹੀ। ਅਧਰ ਮੇ ਜੋ ਲਟਕੀ ਹੂਈ ਵੋ ਤੋ ਕੋਈ ‘ਸਰਕਾਰ’ ਨਹੀਂ।’’ ਇਸ ਦਾ ਅਰਥ ਹੈ ਕਿ ਨਵੀਂ ਸਰਕਾਰ ਦੀ ਕਿਸਮਤ ਅੱਧ-ਵਿਚਾਲੇ ਲਟਕ ਗਈ ਹੈ।
Punjab Bani 09 June,2024
ਰਵਨੀਤ ਬਿੱਟੂ ਬਣਨਗੇ ਕੇਦਰੀ ਮੰਤਰੀ
ਰਵਨੀਤ ਬਿੱਟੂ ਬਣਨਗੇ ਕੇਦਰੀ ਮੰਤਰੀ ਨਵੀਂ ਦਿੱਲੀ, 9 ਜੂਨ ਅੱਜ ਸ਼ਾਮੀਂ ਰਾਸ਼ਟਰਪਤੀ ਭਵਨ ਵਿਚ ਰੱਖੇ ਹਲਫਦਾਰੀ ਸਮਾਗਮ ਵਿਚ ਕੇਂਦਰੀ ਮੰਤਰੀ ਵਜੋਂ ਲੁਧਿਆਣਾ ਤੋਂ ਭਾਜਪਾ ਦੀ ਟਿਕਟ ’ਤੇ ਚੋਣ ਹਾਰਨ ਵਾਲੇ ਰਵਨੀਤ ਸਿੰਘ ਬਿੱਟੂ ਹਲਫ ਲੈਣਗੇ। ਬਿੱਟੂ ਨੂੰ ਕਾਂਗਰਸ ਦੇ ਰਾਜਾ ਵੜਿੰਗ ਨੇ ਹਰਾਇਆ ਸੀ। ਬਿੱਟੂ ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਕਾਂਗਰਸ ਦਾ ਹੱਥ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਸਨ। ਉਧਰ ਰਾਜਨਾਥ ਸਿੰਘ ਤੇ ਅਮਿਤ ਸ਼ਾਹ ਸਣੇ ਕਈ ਹੋਰ ਸਾਬਕਾ ਕੇਂਦਰੀ ਮੰਤਰੀ ਮੋਦੀ ਸਰਕਾਰ 3.0 ਵਿਚ ਮੁੜ ਮੰਤਰੀ ਵਜੋਂ ਸਹੁੰ ਚੁੱਕਣਗੇ।
Punjab Bani 09 June,2024
ਤੀਸਰੀ ਵਾਰ ਨਰਿੰਦਰ ਮੋਦੀ ਬਣੇ ਦੇਸ਼ ਦੇ ਪ੍ਰਧਾਨ ਮੰਤਰੀ
ਤੀਸਰੀ ਵਾਰ ਨਰਿੰਦਰ ਮੋਦੀ ਬਣੇ ਦੇਸ਼ ਦੇ ਪ੍ਰਧਾਨ ਮੰਤਰੀ ਨਵੀਂ ਦਿੱਲੀ, 8 ਜੂਨ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਨਾਮਜ਼ਦ ਨਰਿੰਦਰ ਮੋਦੀ ਲਗਾਤਾਰ ਤੀਜੀ ਵਾਰ ਐਤਵਾਰ ਨੂੰ ਅਹੁਦੇ ਅਤੇ ਰਾਜ਼ਦਾਰੀ ਦਾ ਹਲਫ਼ ਲੈ ਲਿਆ ਹੈ। ਨਰਿੰਦਰ ਮੋਦੀ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਤੋਂ ਬਾਅਦ ਇਹ ਉਪਲਬਧੀ ਹਾਸਲ ਕਰਨ ਵਾਲੇ ਦੂਜੇ ਸਿਆਸੀ ਆਗੂ ਹਨ। ਇਸ ਵਿਚਾਲੇ, ਨਵੀਂ ਸਰਕਾਰ ਵਿੱਚ ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਦੇ ਵੱਖ-ਵੱਖ ਭਾਈਵਾਲਾਂ ਵਾਸਤੇ ਮੰਤਰੀ ਮੰਡਲ ਵਿੱਚ ਹਿੱਸੇਦਾਰੀ ਨੂੰ ਲੈ ਕੇ ਭਾਜਪਾ ਲੀਡਰਸ਼ਿਪ ਅਤੇ ਸਹਿਯੋਗੀ ਪਾਰਟੀਆਂ ਵਿਚਾਲੇ ਡੂੰਘੀ ਚਰਚਾ ਚੱਲ ਰਹੀ ਹੈ। ਇਸ ਸਮਾਗਮ ਦੌਰਾਨ ਅਮਿਤ ਸ਼ਾਹ ਅਤੇ ਰਾਜਨਾਥ ਸਿੰਘ ਤੋਂ ਇਲਾਵਾ ਪਾਰਟੀ ਪ੍ਰਧਾਨ ਜੇਪੀ ਨੱਢਾ ਵਰਗੇ ਸੀਨੀਅਰ ਭਾਜਪਾ ਆਗੂ ਤੇ ਹੋਰ ਨੇਤਾ ਸਾਹਿਬਾਨ ਵੀ ਮੌਜੂਦ ਰਹੇ।
Punjab Bani 09 June,2024
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁਕ ਸਮਾਗਮ ਲਈ ਮਹਿਮਾਨਾਂ ਦੀ ਆਮਦ ਸ਼ੁਰੂ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁਕ ਸਮਾਗਮ ਲਈ ਮਹਿਮਾਨਾਂ ਦੀ ਆਮਦ ਸ਼ੁਰੂ ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਲਈ ਵਿਸ਼ੇਸ਼ ਮਹਿਮਾਨਾਂ ਦੀ ਆਮਦ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਸ਼ਨੀਵਾਰ ਨੂੰ ਰਾਸ਼ਟਰੀ ਰਾਜਧਾਨੀ 'ਚ ਪਹੁੰਚਣ ਦੇ ਨਾਲ ਹੀ ਸ਼ੁਰੂ ਹੋ ਗਈ ਹੈ। ਸਕੱਤਰ ਮੁਕਤੇਸ਼ ਪਰਦੇਸ਼ੀ ਨੇ ਪ੍ਰਧਾਨ ਮੰਤਰੀ ਹਸੀਨਾ ਦਾ ਹਵਾਈ ਅੱਡੇ 'ਤੇ ਸਵਾਗਤ ਕੀਤਾ। ਰਾਸ਼ਟਰਪਤੀ ਭਵਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ 9 ਜੂਨ ਨੂੰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਇਹ ਉਨ੍ਹਾਂ ਦਾ ਤੀਜਾ ਕਾਰਜਕਾਲ ਹੋਵੇਗਾ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਮੰਤਰੀ ਮੰਡਲ ਦੇ ਮੈਂਬਰ ਵੀ ਉਸੇ ਦਿਨ ਸਹੁੰ ਚੁੱਕਣਗੇ। ਵਪ੍ਰਧਾਨ ਮੰਤਰੀ ਮੋਦੀ ਦੇ ਸਹੁੰ ਚੁੱਕ ਸਮਾਗਮ ਵਿੱਚ ਗੁਆਂਢੀ ਖੇਤਰ ਅਤੇ ਹਿੰਦ ਮਹਾਸਾਗਰ ਖੇਤਰ ਦੇ ਕਈ ਨੇਤਾਵਾਂ ਅਤੇ ਰਾਜਾਂ ਦੇ ਮੁਖੀਆਂ ਨੂੰ ਵਿਸ਼ੇਸ਼ ਮਹਿਮਾਨ ਵਜੋਂ ਬੁਲਾਇਆ ਗਿਆ ਹੈ, ਜੋ ਕਿ ਭਾਰਤ ਦੀ ਨੇਬਰਜ਼ ਫਸਟ ਨੀਤੀ ਦਾ ਪ੍ਰਮਾਣ ਹੈ।
Punjab Bani 08 June,2024
ਅਦਾਲਤ ਨੇ ਰਾਹੁਲ ਗਾਂਧੀ ਨੂੰ ਮਾਨਹਾਨੀ ਦੇ ਕੇਸ ਵਿੱਚ ਦਿੱਤੀ ਰਾਹਤ
ਅਦਾਲਤ ਨੇ ਰਾਹੁਲ ਗਾਂਧੀ ਨੂੰ ਮਾਨਹਾਨੀ ਦੇ ਕੇਸ ਵਿੱਚ ਦਿੱਤੀ ਰਾਹਤ ਦਿਲੀ : ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਭਾਜਪਾ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਵਿਚ ਬੈਂਗਲੁਰੂ ਦੀ ਵਿਸ਼ੇਸ਼ ਅਦਾਲਤ ਤੋਂ ਰਾਹਤ ਮਿਲੀ ਹੈ। ਅਦਾਲਤ ਨੇ ਰਾਹੁਲ ਗਾਂਧੀ ਨੂੰ ਜ਼ਮਾਨਤ ਦੇ ਦਿੱਤੀ ਹੈ। ਭਾਜਪਾ ਦੀ ਕਰਨਾਟਕ ਇਕਾਈ ਵੱਲੋਂ ਮੁੱਖ ਧਾਰਾ ਦੀਆਂ ਅਖ਼ਬਾਰਾਂ ਵਿਚ ‘ਅਪਮਾਨਜਨਕ’ ਇਸ਼ਤਿਹਾਰ ਜਾਰੀ ਕਰਨ ਦੇ ਮਾਮਲੇ ਕਾਂਗਰਸੀ ਆਗੂ ਨੂੰ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਰਾਹੁਲ ਗਾਂਧੀ ਨੂੰ ਡੀਕੇ ਸੁਰੇਸ਼ ਦੀ ਸੁਰੱਖਿਆ 'ਤੇ ਜ਼ਮਾਨਤ ਮਿਲ ਗਈ ਹੈ।
Punjab Bani 07 June,2024
ਨਰਿੰਦਰ ਮੋਦੀ ਨੇ ਕੀਤੀ ਲਾਲ ਕ੍ਰਿਸ਼ਨ ਅਡਵਾਨੀ ਨਾਲ ਮੁਲਾਕਾਤ
ਨਰਿੰਦਰ ਮੋਦੀ ਨੇ ਕੀਤੀ ਲਾਲ ਕ੍ਰਿਸ਼ਨ ਅਡਵਾਨੀ ਨਾਲ ਮੁਲਾਕਾਤ ਨਵੀਂ ਦਿੱਲੀ : ਐਨਡੀਏ ਸੰਸਦੀ ਦਲ ਦਾ ਨੇਤਾ ਚੁਣੇ ਜਾਣ ਤੋਂ ਬਾਅਦ ਨਰਿੰਦਰ ਮੋਦੀ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਨੂੰ ਮਿਲਣ ਪਹੁੰਚੇ। ਉਹ ਇੱਥੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਉਨ੍ਹਾਂ ਤੋਂ ਅਸ਼ੀਰਵਾਦ ਲੈਣ ਆਏ ਸਨ। ਇਸ ਦੌਰਾਨ ਉਨ੍ਹਾਂ ਭਾਜਪਾ ਦੇ ਸੀਨੀਅਰ ਆਗੂ ਨੂੰ ਗੁਲਦਸਤਾ ਭੇਟ ਕੀਤਾ। ਅਡਵਾਨੀ ਦੀ ਬੇਟੀ ਪ੍ਰਤਿਭਾ ਵੀ ਉੱਥੇ ਮੌਜੂਦ ਸੀ। ਇਸ ਤੋਂ ਬਾਅਦ ਉਹ ਭਾਜਪਾ ਦੇ ਸੀਨੀਅਰ ਨੇਤਾ ਮੁਰਲੀ ਮਨੋਹਰ ਜੋਸ਼ੀ ਨੂੰ ਮਿਲਣ ਆਏ ਹਨ। ਪਤਾ ਲੱਗਾ ਹੈ ਕਿ ਭਾਜਪਾ ਨੂੰ 2 ਸੀਟਾਂ ਤੋਂ ਲੈ ਕੇ ਸਰਕਾਰ ਬਣਾਉਣ ਲਈ ਬਹੁਮਤ ਹਾਸਲ ਕਰਨ ਵਿਚ ਦੋਵਾਂ ਆਗੂਆਂ ਦੀ ਵੱਡੀ ਭੂਮਿਕਾ ਰਹੀ ਹੈ।
Punjab Bani 07 June,2024
ਪਿਛਲੇ ਕੁੱਝ ਸਮੇ ਤੋ ਪਾਰਟੀ ਅੰਦਰ ਆਈ ਭਾਰੀ ਗਿਰਾਵਟ : ਮਨਪ੍ਰੀਤ ਇਯਾਲੀ
ਪਿਛਲੇ ਕੁੱਝ ਸਮੇ ਤੋ ਪਾਰਟੀ ਅੰਦਰ ਆਈ ਭਾਰੀ ਗਿਰਾਵਟ : ਮਨਪ੍ਰੀਤ ਇਯਾਲੀ ਬਠਿੰਡਾ, 7 ਜੂਨ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਆਪਣੀ ਫੇਸਬੁੱਕ ’ਤੇ ਲਿਖ਼ਿਆ ਹੈ, ‘ਸ਼੍ਰੋਮਣੀ ਅਕਾਲੀ ਦਲ ਪੰਥ ਅਤੇ ਪੰਜਾਬ ਦੀ ਸਿਰਮੌਰ ਜਥੇਬੰਦੀ ਹੈ, ਜਿਸ ਦਾ ਇਤਿਹਾਸ ਬੇਹੱਦ ਸ਼ਾਨਾਮੱਤਾ ਹੈ ਪਰ ਪਿਛਲੇ ਕੁਝ ਸਮੇਂ ਤੋਂ ਪਾਰਟੀ ਆਗੂਆਂ ਵੱਲੋਂ ਲਏ ਫੈਸਲਿਆਂ ਕਾਰਨ ਦਲ ਵਿੱਚ ਵੱਡੀ ਪੱਧਰ ’ਤੇ ਸਿਧਾਂਤਕ ਗਿਰਾਵਟ ਆਈ ਹੈ। ਪਾਰਟੀ ਪਹਿਲਾਂ ਕਿਸਾਨੀ ਅਤੇ ਮੌਜੂਦਾ ਸਮੇਂ ਪੰਜਾਬ ਅੰਦਰ ਚੱਲ ਰਹੀ ਪੰਥਕ ਸੋਚ ਨੂੰ ਵੀ ਪਛਾਣਨ ਵਿੱਚ ਅਸਫਲ ਰਹੀ। ਕਿਸਾਨੀ, ਪੰਥ ਅਤੇ ਪੰਜਾਬੀਆਂ ਦਾ ਭਰੋਸਾ ਹਾਸਲ ਕਰਨ ਲਈ ਅੱਜ ਪਾਰਟੀ ਨੂੰ ਵੱਡੇ ਫੈਸਲੇ ਲੈਣ ਦੀ ਲੋੜ ਹੈ ਤਾਂ ਜੋ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕੀਤਾ ਜਾ ਸਕੇ।’ ਉਨ੍ਹਾਂ ਝੂੰਦਾ ਕਮੇਟੀ ਦੀ ਰਿਪੋਰਟ ਲਾਗੂ ਹੋਣ ਤੱਕ ਪਾਰਟੀ ਗਤੀਵਿਧੀਆਂ ਤੋਂ ਦੂਰ ਰਹਿਣ ਦਾ ਫੈਸਲਾ ਕੀਤਾ ਹੈ।
Punjab Bani 07 June,2024
ਰਾਹੁਲ ਗਾਂਧੀ ਨੇ ਪੈ੍ਸ ਕਾਨਫਰੰਸ ਕਰ ਐਗਜਿਟ ਪੋਲ ਨੂੰ ਦਿੱਤਾ ਘਪਲਾ ਕਰਾਰ
ਰਾਹੁਲ ਗਾਂਧੀ ਨੇ ਪੈ੍ਸ ਕਾਨਫਰੰਸ ਕਰ ਐਗਜਿਟ ਪੋਲ ਨੂੰ ਦਿੱਤਾ ਘਪਲਾ ਕਰਾਰ ਦਿਲੀ : ਲੋਕ ਸਭਾ ਚੋਣ ਨਤੀਜਿਆਂ ਤੋਂ ਬਾਅਦ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਐਗਜ਼ਿਟ ਪੋਲ ਨੂੰ ਘਪਲਾ ਕਰਾਰ ਦਿੱਤਾ। ਰਾਹੁਲ ਗਾਂਧੀ ਨੇ ਕਿਹਾ, ਚੋਣ ਐਗਜ਼ਿਟ ਪੋਲ ਕਾਰਨ ਲੋਕਾਂ ਨੂੰ ਸ਼ੇਅਰ ਬਾਜ਼ਾਰ ‘ਚ 30 ਲੱਖ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਇਸ ਦੇ ਕਾਲਕ੍ਰਮ ਨੂੰ ਸਮਝੋ। ਪਹਿਲੀ ਵਾਰ, ਅਸੀਂ ਨੋਟ ਕੀਤਾ ਕਿ ਚੋਣਾਂ ਦੇ ਸਮੇਂ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਵਿੱਤ ਮੰਤਰੀ ਨੇ ਸ਼ੇਅਰ ਬਾਜ਼ਾਰ ‘ਤੇ ਟਿੱਪਣੀ ਕੀਤੀ ਸੀ। ਪ੍ਰਧਾਨ ਮੰਤਰੀ ਨੇ ਕਿਹਾ, ਸ਼ੇਅਰ ਬਾਜ਼ਾਰ ਤੇਜ਼ੀ ਨਾਲ ਵਧਣ ਜਾ ਰਿਹਾ ਹੈ, ਗ੍ਰਹਿ ਮੰਤਰੀ ਅਤੇ ਵਿੱਤ ਮੰਤਰੀ ਨੇ ਵੀ ਇਹੀ ਕਿਹਾ ਹੈ। ਇਸ ਕਾਰਨ ਬਾਜ਼ਾਰ ‘ਚ ਤੇਜ਼ੀ ਦੇਖਣ ਨੂੰ ਮਿਲੀ। ਬਾਅਦ ਵਿੱਚ ਇਹ ਡੁੱਬ ਗਿਆ। ਇਹ ਇੱਕ ਘੁਟਾਲਾ ਹੈ। ਇਸ ਦੀ ਸੰਯੁਕਤ ਸੰਸਦੀ ਕਮੇਟੀ (ਜੇਪੀਸੀ) ਤੋਂ ਜਾਂਚ ਹੋਣੀ ਚਾਹੀਦੀ ਹੈ।
Punjab Bani 07 June,2024
ਮੁੱਖ ਮੰਤਰੀ ਮਾਨ ਨੇ ਜੇਤੂ ਤਿੰਨੋ ਸੰਸਦ ਮੈਬਰਾਂ ਨਾਲ ਕੀਤੀ ਮੀਟਿੰਗ
ਮੁੱਖ ਮੰਤਰੀ ਮਾਨ ਨੇ ਜੇਤੂ ਤਿੰਨੋ ਸੰਸਦ ਮੈਬਰਾਂ ਨਾਲ ਕੀਤੀ ਮੀਟਿੰਗ ਚੰਡੀਗੜ੍ਹ, 6 ਜੂਨ ਆਪ’ ਦੇ ਗੜ੍ਹ ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ ਹੁਸ਼ਿਆਰਪੁਰ ਤੋਂ ਡਾ. ਰਾਜ ਕੁਮਾਰ ਚੱਬੇਵਾਲ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਮਲਵਿੰਦਰ ਸਿੰਘ ਕੰਗ ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ‘ਆਪ’ ਦੇ ਤਿੰਨੋਂ ਜੇਤੂ ਸੰਸਦ ਮੈਂਬਰਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਸ੍ਰੀ ਮਾਨ ਨੇ ਕਿਹਾ ਕਿ ਹੁਣ ਲੋਕ ਸਭਾ ਵਿੱਚ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੀ ਨੁਮਾਇੰਦਗੀ ਕਰਨਾ ਉਨ੍ਹਾਂ (ਸੰਸਦ ਮੈਂਬਰਾਂ) ਦੀ ਜ਼ਿੰਮੇਵਾਰੀ ਹੋਵੇਗੀ ਅਤੇ ਉਹ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ।
Punjab Bani 07 June,2024
ਐਨਡੀਏ ਨੇ ਸਰਵਸੰਮਤੀ ਨਾਲ ਨਰਿੰਦਰ ਮੋਦੀ ਨੂੰ ਚੁਣਿਆ ਸੰਸਦੀ ਦਲ ਦਾ ਨੇਤਾ
ਐਨਡੀਏ ਨੇ ਸਰਵਸੰਮਤੀ ਨਾਲ ਨਰਿੰਦਰ ਮੋਦੀ ਨੂੰ ਚੁਣਿਆ ਸੰਸਦੀ ਦਲ ਦਾ ਨੇਤਾ - ਮੋਦੀ ਦਾ 9 ਨੂੰ ਹੋਵੇਗਾ ਸਹੁੰ ਚੁਕ ਸਮਾਗਮ ਨਵੀਂ ਦਿੱਲੀ, 7 ਜੂਨ ਅੱਜ ਐਨਡੀਏ ਨੇ ਸਰਵਸੰਮਤੀ ਨਾਲ ਨਰਿੰਦਰ ਮੋਦੀ ਨੂੰ ਮੀਟਿੰਗ ਦੌਰਾਨ ਗੱਠਜੋੜ ਦੀਆਂ ਸਾਰੀਆਂ ਭਾਈਵਾਲ ਪਾਰਟੀਆਂ ਨੇ ਸਰਬਸੰਮਤੀ ਨਾਲ ਨਰਿੰਦਰ ਮੋਦੀ ਨੂੰ ਐੱਨਡੀਏ ਸੰਸਦੀ ਦਲ ਦਾ ਨੇਤਾ ਚੁਣਨ ਦਾ ਪ੍ਰਸਤਾਵ ਪਾਸ ਕਰ ਦਿੱਤਾ। ਇਸ ਬਾਅਦ ਉਹ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਮਿਲ ਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ। ਇਸ ਤੋਂ ਪਹਿਲਾਂ ਭਾਜਪਾ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗੱਠਜੋੜ ਦੇ ਨਵੇਂ ਚੁਣੇ ਸੰਸਦ ਮੈਂਬਰਾਂ ਦੀ ਮੋਦੀ ਨੂੰ ਆਪਣਾ ਆਗੂ ਚੁਣਨ ਲਈ ਅੱਜ ਸੰਸਦ ਕੰਪਲੈਕਸ ’ਚ ਮੀਟਿੰਗ ਕੀਤੀ। ਭਾਜਪਾ ਨੇਤਾ ਰਾਜਨਾਥ ਸਿੰਘ ਨੇ ਲੋਕ ਸਭਾ ’ਚ ਸ੍ਰੀ ਮੋਦੀ ਦਾ ਨਾਂ ਐੱਨਡੀਏ ਤੇ ਭਾਜਪਾ ਨੇਤਾ ਵਜੋਂ ਪੇਸ਼ ਕੀਤਾ, ਜਿਸ ਦੀ ਪੁਸ਼ਟੀ ਅਮਿਤ ਸ਼ਾਹ ਨੇ ਕੀਤੀ।ਨਿਤਿਨ ਗਡਕਰੀ ਅਤੇ ਐੱਨਡੀਏ ਦੇ ਹੋਰ ਨੇਤਾਵਾਂ ਨੇ ਸ੍ਰੀ ਮੋਦੀ ਨੂੰ ਲੋਕ ਸਭਾ ਵਿੱਚ ਭਾਜਪਾ ਦਾ ਨੇਤਾ, ਭਾਜਪਾ ਸੰਸਦੀ ਦਲ ਅਤੇ ਐੱਨਡੀਏ ਸੰਸਦੀ ਦਲ ਦਾ ਨੇਤਾ ਬਣਾਉਣ ਦੇ ਪ੍ਰਸਤਾਵ ਦਾ ਸਮਰਥਨ ਕੀਤਾ। ਨੇਤਾ ਚੁਣੇ ਜਾਣ ਨਾਲ ਸ੍ਰੀ ਮੋਦੀ ਦੇ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਦਾ ਰਾਹ ਪੱਧਰਾ ਹੋ ਗਿਆ। ਹੁਣ ਨਰਿੰਦਰਮੋਦੀ ਐਤਵਾਰ 9 ਜੂਨ ਨੂੰ ਸਹੁੰ ਚੁਕਣਗੇ।
Punjab Bani 07 June,2024
ਚੰਦਰਬਾਬੂ ਨਾਇਡੂ 12 ਨੂੰ ਚੁਕਣਗੇ ਮੁੱਖ ਮੰਤਰੀ ਲਈ ਸਹੁੰ
ਚੰਦਰਬਾਬੂ ਨਾਇਡੂ 12 ਨੂੰ ਚੁਕਣਗੇ ਮੁੱਖ ਮੰਤਰੀ ਲਈ ਸਹੁੰ ਹੈਦਰਾਬਾਦ : ਤੇਲਗੂ ਦੇਸ਼ਮ ਪਾਰਟੀ ਦੇ ਸੁਪਰੀਮੋ ਚੰਦਰਬਾਬੂ ਨਾਇਡੂ ਆਂਧਰਾ ਪ੍ਰਦੇਸ਼ ਦੇ ਅਗਲੇ ਮੁੱਖ ਮੰਤਰੀ ਹੋਣਗੇ। ਉਨ੍ਹਾਂ ਨੇ 9 ਜੂਨ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣੀ ਸੀ, ਪਰ ਇਹ ਸਮਾਰੋਹ ਮੁਲਤਵੀ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਹੁਣ ਉਹ 12 ਜੂਨ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਦਰਅਸਲ, ਸਹੁੰ ਚੁੱਕ ਸਮਾਗਮ ਦੀ ਤਰੀਕ ਇਸ ਲਈ ਬਦਲੀ ਗਈ ਕਿਉਂਕਿ ਨਰਿੰਦਰ ਮੋਦੀ 8 ਜੂਨ ਨੂੰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ।
Punjab Bani 06 June,2024
ਨਰਿੰਦਰ ਮੋਦੀ ਦੀ ਜਿੱਤ ਲਈ ਕੈਨੇਡਾ ਦੇ ਪ੍ਰਧਾਨ ਮੰਤਰੀ ਟਰੁਡੋ ਨੇ ਦਿੱਤੀ ਵਧਾਈ
ਨਰਿੰਦਰ ਮੋਦੀ ਦੀ ਜਿੱਤ ਲਈ ਕੈਨੇਡਾ ਦੇ ਪ੍ਰਧਾਨ ਮੰਤਰੀ ਟਰੁਡੋ ਨੇ ਦਿੱਤੀ ਵਧਾਈ ਕੈਨੇਡਾ, 6 ਜੂਨ ਦੇ਼ਸ਼ ਅੰਦਰ ਨਰਿੰਦਰ ਮੋਦੀ ਦੀ ਜਿੱਤ ਲਈ ਕੈਨੇਡਾ ਦੇ ਪ੍ਰਧਾਨ ਮੰਤਰੀ ਟਰੁਡੋ ਨੇ ਆਪਣੇ ਭਾਰਤੀ ਹਮਰੁਤਬਾ ਨਰਿੰਦਰ ਮੋਦੀ ਨੂੰ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਦੀ ਚੋਣ ਜਿੱਤ ਲਈ ਸ਼ੁਭਕਾਮਨਾਵਾਂ ਤੇ ਵਧਾਈਆਂ ਦਿੱਤੀਆਂ। ਐਕਸ ‘ਤੇ ਪੋਸਟ ਰਾਹੀਂ ਆਪਣੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਕੈਨੇਡੀਅਨ ਪ੍ਰਧਾਨ ਮੰਤਰੀ ਨੇ ਲਿਖਿਆ, ‘ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੀ ਚੋਣ ਜਿੱਤ ‘ਤੇ ਵਧਾਈਆਂ।
Punjab Bani 06 June,2024
ਨਰਿੰਦਰ ਮੋਦੀ ਕਰ ਸਕਦੇ ਹਨ ਐਨ. ਡੀ. ਏ. ਦੀ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਨਿਤਿਸ਼ਸਮੇਤ ਨਾਇਡੂ `ਤੇ ਟਿਕੀਆਂ ਸਭ ਦੀਆਂ ਨਿਗਾਹਾਂ
ਨਰਿੰਦਰ ਮੋਦੀ ਕਰ ਸਕਦੇ ਹਨ ਐਨ. ਡੀ. ਏ. ਦੀ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਨਿਤਿਸ਼ਸਮੇਤ ਨਾਇਡੂ `ਤੇ ਟਿਕੀਆਂ ਸਭ ਦੀਆਂ ਨਿਗਾਹਾਂ ਨਵੀਂ ਦਿੱਲੀ, 5 ਜੂਨ () : ਹਾਲ ਹੀ ਵਿਚ ਭਾਰਤ ਵਿਚ ਹੋਈਆਂ ਲੋਕ ਸਭਾ ਚੋਣਾਂ 2024 ਦੇ ਆਏ ਨਤੀਜਿਆਂ ਦੇ ਅੰਕੜੇ ਆਉਣ ਤੋਂ ਬਾਅਦ ਨੈਸ਼ਨਲ ਡੈਮੋਕਰੇਟਿਕ ਅਲਾਇੰਸ (ਐਨਡੀਏ) ਨੇ 543 ਲੋਕ ਸਭਾ ਸੀਟਾਂ ਵਿੱਚੋਂ 292 `ਤੇ ਬਹੁਮਤ ਹਾਸਲ ਕਰ ਲਿਆ ਹੈ। ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ, ਜਿਸ ਤੋਂ ਬਾਅਦ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਉਹ ਲਗਾਤਾਰ ਤੀਜੀ ਵਾਰ ਸਰਕਾਰ ਬਣਾਉਣ ਦਾ ਦਾਅਵਾ ਕਰ ਸਕਦੇ ਹਨ। ਅੱਜ ਦੀ ਮੀਟਿੰਗ ਵਿੱਚ ਮੰਤਰੀ ਮੰਡਲ ਨੇ ਰਾਸ਼ਟਰਪਤੀ ਤੋਂ 17ਵੀਂ ਲੋਕ ਸਭਾ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰਨ ਦੀ ਮੰਗ ਕੀਤੀ। ਰਾਸ਼ਟਰਪਤੀ ਨੇ ਮੰਤਰੀ ਮੰਡਲ ਦੀ ਮੰਗ ਮੰਨ ਲਈ ਹੈ ਅਤੇ 17ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਹੁਕਮਾਂ `ਤੇ ਦਸਤਖਤ ਕਰ ਦਿੱਤੇ ਹਨ। 17ਵੀਂ ਲੋਕ ਸਭਾ ਦੇ ਭੰਗ ਹੋਣ ਦੇ ਨਾਲ ਹੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਮੌਜੂਦਾ 18ਵੀਂ ਲੋਕ ਸਭਾ ਦਾ ਗਠਨ ਕਰਨਾ ਸ਼ੁਰੂ ਕਰ ਦੇਵੇਗੀ। ਰਾਸ਼ਟਰਪਤੀ ਮੁਰਮੂ ਰਾਸ਼ਟਰਪਤੀ ਭਵਨ ਵਿਖੇ ਪ੍ਰਧਾਨ ਮੰਤਰੀ ਮੋਦੀ ਦੀ ਕੇਂਦਰੀ ਮੰਤਰੀ ਮੰਡਲ ਲਈ ਵਿਦਾਇਗੀ ਰਾਤ ਦੇ ਖਾਣੇ ਦੀ ਮੇਜ਼ਬਾਨੀ ਵੀ ਕਰਨਗੇ। 292 ਸੀਟਾਂ ਵਾਲੇ ਐਨਡੀਏ ਨੂੰ ਰਾਸ਼ਟਰਪਤੀ ਦੁਆਰਾ ਇੱਕ ਖਾਸ ਸਮਾਂ ਸੀਮਾ ਦੇ ਅੰਦਰ ਆਪਣਾ ਬਹੁਮਤ ਸਾਬਤ ਕਰਨ ਲਈ ਕਿਹਾ ਜਾਵੇਗਾ। ਜਿਵੇਂ ਕਿ ਐਨਡੀਏ ਤੀਜੇ ਕਾਰਜਕਾਲ ਲਈ ਤਿਆਰੀ ਕਰ ਰਿਹਾ ਹੈ, ਕਾਂਗਰਸ ਦੀ ਅਗਵਾਈ ਵਾਲਾ ਭਾਰਤ ਗਠਜੋੜ ਭਾਜਪਾ ਦੇ ਸਹਿਯੋਗੀ ਟੀਡੀਪੀ ਅਤੇ ਜੇਡੀ (ਯੂ) ਨੂੰ ਆਪਣੇ ਘੇਰੇ ਵਿੱਚ ਲਿਆਉਣ ਦੀ ਕੋਸ਼ਿਸ਼ ਕਰੇਗਾ। ਸਾਰਿਆਂ ਦੀਆਂ ਨਜ਼ਰਾਂ ਪੀਡੀਪੀ ਮੁਖੀ ਚੰਦਰਬਾਬੂ ਨਾਇਡੂ ਅਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ `ਤੇ ਹੋਣਗੀਆਂ। ਲੋਕ ਸਭਾ ਚੋਣਾਂ ਵਿੱਚ 240 ਸੀਟਾਂ ਜਿੱਤਣ ਵਾਲੀ ਭਾਜਪਾ ਨੇ ਆਪਣੇ ਸਹਿਯੋਗੀ ਦਲਾਂ ਦੇ ਸਮਰਥਨ ਨਾਲ ਬਹੁਮਤ ਦਾ ਅੰਕੜਾ 272 ਨੂੰ ਪਾਰ ਕਰ ਲਿਆ ਹੈ। ਵਿਰੋਧੀ ਗਠਜੋੜ ਦਾ ਹਿੱਸਾ ਕਾਂਗਰਸ ਨੇ 99 ਸੀਟਾਂ ਜਿੱਤੀਆਂ ਹਨ। ਭਾਰਤੀ ਗਠਜੋੜ ਨੇ ਉਮੀਦਾਂ ਅਤੇ ਐਗਜ਼ਿਟ ਪੋਲ ਦੀਆਂ ਭਵਿੱਖਬਾਣੀਆਂ ਨੂੰ ਪਾਰ ਕਰਦੇ ਹੋਏ 234 ਸੀਟਾਂ ਜਿੱਤੀਆਂ ਹਨ। ਜਿਵੇਂ ਕਿ ਐਨਡੀਏ ਤੀਜੇ ਕਾਰਜਕਾਲ ਲਈ ਤਿਆਰੀ ਕਰ ਰਿਹਾ ਹੈ, ਕਾਂਗਰਸ ਦੀ ਅਗਵਾਈ ਵਾਲਾ ਭਾਰਤ ਗਠਜੋੜ ਭਾਜਪਾ ਦੇ ਸਹਿਯੋਗੀ ਟੀਡੀਪੀ ਅਤੇ ਜੇਡੀ (ਯੂ) ਨੂੰ ਆਪਣੇ ਘੇਰੇ ਵਿੱਚ ਲਿਆਉਣ ਦੀ ਕੋਸ਼ਿਸ਼ ਕਰੇਗਾ। ਸਾਰਿਆਂ ਦੀਆਂ ਨਜ਼ਰਾਂ ਪੀਡੀਪੀ ਮੁਖੀ ਚੰਦਰਬਾਬੂ ਨਾਇਡੂ ਅਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ `ਤੇ ਹੋਣਗੀਆਂ। ਲੋਕ ਸਭਾ ਚੋਣਾਂ ਵਿੱਚ 240 ਸੀਟਾਂ ਜਿੱਤਣ ਵਾਲੀ ਭਾਜਪਾ ਨੇ ਆਪਣੇ ਸਹਿਯੋਗੀ ਦਲਾਂ ਦੇ ਸਮਰਥਨ ਨਾਲ ਬਹੁਮਤ ਦਾ ਅੰਕੜਾ 272 ਨੂੰ ਪਾਰ ਕਰ ਲਿਆ ਹੈ। ਵਿਰੋਧੀ ਗਠਜੋੜ ਦਾ ਹਿੱਸਾ ਕਾਂਗਰਸ ਨੇ 99 ਸੀਟਾਂ ਜਿੱਤੀਆਂ ਹਨ। ਭਾਰਤੀ ਗਠਜੋੜ ਨੇ ਉਮੀਦਾਂ ਅਤੇ ਐਗਜ਼ਿਟ ਪੋਲ ਦੀਆਂ ਭਵਿੱਖਬਾਣੀਆਂ ਨੂੰ ਪਾਰ ਕਰਦੇ ਹੋਏ 234 ਸੀਟਾਂ ਜਿੱਤੀਆਂ ਹਨ। ਭਾਜਪਾ ਦੇ ਮੁੱਖ ਸਹਿਯੋਗੀ ਐਨ ਚੰਦਰਬਾਬੂ ਨਾਇਡੂ ਦੀ ਤੇਲਗੂ ਦੇਸ਼ਮ ਪਾਰਟੀ (ਟੀਡੀਪੀ) ਨੇ ਆਂਧਰਾ ਪ੍ਰਦੇਸ਼ ਵਿੱਚ 16 ਅਤੇ ਬਿਹਾਰ ਵਿੱਚ ਨਿਤੀਸ਼ ਕੁਮਾਰ ਦੀ ਜਨਤਾ ਦਲ (ਯੂ) ਨੇ 12 ਸੀਟਾਂ ਜਿੱਤੀਆਂ ਹਨ। ਇਸ ਨਾਲ ਗਠਜੋੜ ਦੇ ਹੋਰ ਭਾਈਵਾਲਾਂ ਦੇ ਸਹਿਯੋਗ ਨਾਲ 292 ਸੀਟਾਂ ਹਾਸਲ ਕਰਕੇ ਐਨਡੀਏ ਨੇ ਅੱਧੇ ਤੋਂ ਵੱਧ ਦਾ ਅੰਕੜਾ ਪਾਰ ਕਰ ਲਿਆ ਹੈ। ਭਾਜਪਾ ਦੇ ਮੁੱਖ ਸਹਿਯੋਗੀ ਐਨ ਚੰਦਰਬਾਬੂ ਨਾਇਡੂ ਦੀ ਤੇਲਗੂ ਦੇਸ਼ਮ ਪਾਰਟੀ (ਟੀਡੀਪੀ) ਨੇ ਆਂਧਰਾ ਪ੍ਰਦੇਸ਼ ਵਿੱਚ 16 ਅਤੇ ਬਿਹਾਰ ਵਿੱਚ ਨਿਤੀਸ਼ ਕੁਮਾਰ ਦੀ ਜਨਤਾ ਦਲ (ਯੂ) ਨੇ 12 ਸੀਟਾਂ ਜਿੱਤੀਆਂ ਹਨ। ਇਸ ਨਾਲ ਗਠਜੋੜ ਦੇ ਹੋਰ ਭਾਈਵਾਲਾਂ ਦੇ ਸਹਿਯੋਗ ਨਾਲ 292 ਸੀਟਾਂ ਹਾਸਲ ਕਰਕੇ ਐਨਡੀਏ ਨੇ ਅੱਧੇ ਤੋਂ ਵੱਧ ਦਾ ਅੰਕੜਾ ਪਾਰ ਕਰ ਲਿਆ ਹੈ।
Punjab Bani 05 June,2024
ਚਰਨਜੀਤ ਚੰਨੀ ਨੂੰ ਜਿਲਾ ਚੋਣ ਅਧਿਕਾਰੀ ਨੇ ਸੌਪਿਆ ਜਿੱਤ ਦਾ ਸਰਟੀਫਿਕੇਟ
ਚਰਨਜੀਤ ਚੰਨੀ ਨੂੰ ਜਿਲਾ ਚੋਣ ਅਧਿਕਾਰੀ ਨੇ ਸੌਪਿਆ ਜਿੱਤ ਦਾ ਸਰਟੀਫਿਕੇਟ ਜਲੰਧਰ : ਸਾਬਕਾ ਮੁੱਖ ਮੰਤਰੀ ਤੇ ਜਲੰਧਰ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਰਿਕਾਰਡ 1.76 ਲੱਖ ਵੋਟਾਂ ਨਾਲ ਜੇਤੂ ਐਲਾਨ ਦਿੱਤਾ ਗਿਆ ਹੈ।ਪੰਜਾਬ ਦੀ ਜਲੰਧਰ ਹੌਟ ਸੀਟ ਤੋਂ ਭਾਜਪਾ ਦੇ ਸੁਸ਼ੀਲ ਰਿੰਕੂ, ਆਪ ਦੇ ਪਵਨ ਟੀਨੂੰ, ਕਾਂਗਰਸ ਦੇ ਚਰਨਜੀਤ ਚੰਨੀ ਤੇ ਅਕਾਲੀ ਦਲ ਦੇ ਮਹਿੰਦਰ ਕੇਪੀ ਚੋਣ ਮੈਦਾਨ ਵਿੱਚ ਸਨ। ਚਰਨਜੀਤ ਸਿੰਘ ਚੰਨੀ ਨੂੰ ਜਿੱਤ ਦਾ ਸਰਟੀਫਿਕੇਟ ਜ਼ਿਲ੍ਹਾ ਚੋਣ ਅਧਿਕਾਰੀ ਡਾ. ਹਿਮਾਂਸ਼ੂ ਅਗਰਵਾਲ ਨੇ ਸੌਪਿਆ ਹੈ।
Punjab Bani 04 June,2024
ਡਾ ਧਰਮਵੀਰ ਗਾਂਧੀ ਨੂੰ ਡੀਸੀ ਸ਼ੌਕਤ ਅਹਿਮਦ ਪਰੇ ਨੇ ਸੌਪਿਆ ਸਰਟੀਫਿਕੇਟ
ਡਾ ਧਰਮਵੀਰ ਗਾਂਧੀ ਨੂੰ ਡੀਸੀ ਸ਼ੌਕਤ ਅਹਿਮਦ ਪਰੇ ਨੇ ਸੌਪਿਆ ਸਰਟੀਫਿਕੇਟ ਚੰਡੀਗੜ੍ਹ : ਪਟਿਆਲਾ ਦੇ ਰਿਟਰਨਿੰਗ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ਼ੋਕਤ ਅਹਿਮਦ ਪਰੇ ਪਟਿਆਲਾ ਲੋਕ ਸਭਾ ਤੋਂ ਕਾਂਗਰਸ ਦੇ ਡਾਕਟਰ ਧਰਮਵੀਰ ਗਾਂਧੀ ਨੂੰ ਜਿੱਤ ਦਾ ਸਰਟੀਫਿਕੇਟ ਦਿੰਦੇ ਹੋਏ ਡਾ ਧਰਮਵੀਰ ਗਾਂਧੀ ਨੇ ਆਮ ਆਦਮੀ ਪਾਰਟੀ ਦੇ ਡਾਕਟਰ ਬਲਬੀਰ ਸਿੰਘ ਅਤੇ ਭਾਰਤੀ ਜਨਤਾ ਪਾਰਟੀ ਦੇ ਪਨੀਤ ਕੌਰ ਨੂੰ ਲੋਕ ਸਭਾ ਚੋਣਾਂ ਦੌਰਾਨ ਹਾਰ ਦਿੱਤੀ ਹੈ।
Punjab Bani 04 June,2024
ਮੀਤ ਹੇਅਰ ਨੂੰ ਸੰਗਰੂਰ ਚੋਣ ਜਿੱਤਣ 'ਤੇ ਰਿਟਰਨਿੰਗ ਆਫਿਸਰ ਨੇ ਦਿੱਤਾ ਸਰਟੀਫਿਕੇਟ
ਮੀਤ ਹੇਅਰ ਨੂੰ ਸੰਗਰੂਰ ਚੋਣ ਜਿੱਤਣ 'ਤੇ ਰਿਟਰਨਿੰਗ ਆਫਿਸਰ ਨੇ ਦਿੱਤਾ ਸਰਟੀਫਿਕੇਟ ਸੰਗਰੂਰ : ਮੀਤ ਹੇਅਰ ਨੂੰ ਸੰਗਰੂਰ ਚੋਣ ਜਿੱਤਣ 'ਤੇ ਰਿਟਰਨਿੰਗ ਆਫਿਸਰ ਨੇ ਦਿੱਤਾ ਸਰਟੀਫਿਕੇਟ
Punjab Bani 04 June,2024
ਕਾਂਗਰਸ ਦੇ ਡਾ ਧਰਮਵੀਰ ਗਾਂਧੀ ਤੇ ਫਤਿਹਗੜ੍ਹ ਸਾਹਿਬ ਤੋ ਡਾਂ ਅਮਰ ਸਿੰਘ ਰਹੇ ਜੇਤੂ
ਕਾਂਗਰਸ ਦੇ ਡਾ ਧਰਮਵੀਰ ਗਾਂਧੀ ਤੇ ਫਤਿਹਗੜ੍ਹ ਸਾਹਿਬ ਤੋ ਡਾਂ ਅਮਰ ਸਿੰਘ ਰਹੇ ਜੇਤੂ ਚਡੀਗੜ : ਕਾਂਗਰਸ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਨੇ ਪਟਿਆਲਾ ਸੰਸਦੀ ਸੀਟ ਤੋਂ 304672 ਵੋਟਾਂ ਹਾਸਲ ਕਰਕੇ ਜਿੱਤ ਹਾਸਲ ਕੀਤੀ ਹੈ, ਹਾਲਾਂਕਿ ਅਜੇ ਤੱਕ ਇਸ ਦਾ ਅਧਿਕਾਰਤ ਐਲਾਨ ਨਹੀਂ ਹੋਇਆ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਹਰਾਇਆ ਹੈ। ਆਮ ਆਦਮੀ ਪਾਰਟੀ ਦੇ ਡਾ: ਬਲਬੀਰ ਸਿੰਘ ਨੂੰ 289274 ਵੋਟਾਂ ਮਿਲੀਆਂ ਹਨ। ਭਾਜਪਾ ਉਮੀਦਵਾਰ ਪ੍ਰਨੀਤ ਕੌਰ ਤੀਜੇ ਨੰਬਰ ‘ਤੇ ਰਹੀ, ਉਨ੍ਹਾਂ ਨੂੰ 287377 ਵੋਟਾਂ ਮਿਲੀਆਂ। ਇਸੇ ਤਰ੍ਹਾਂ ਪੰਜਾਬ ਦੀ ਫਤਿਹਗੜ੍ਹ ਸਾਹਿਬ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਅਮਰ ਸਿੰਘ ਜਿੱਤ ਗਏ ਹਨ ਉਨ੍ਹਾਂ ‘ਆਪ’ ਦੇ ਗੁਰਪ੍ਰੀਤ ਸਿੰਘ ਜੀਪੀ ਨੂੰ 34,202 ਵੋਟਾਂ ਦੇ ਫਰਕ ਨਾਲ ਹਰਾਇਆ।
Punjab Bani 04 June,2024
ਲੋਕ ਸਭਾ ਚੋਣਾਂ ਦੀ ਸੰਗਰੂਰ ਸੀਟ ਤੋ ਮੀਤ ਹੇਅਰ ਵੱਡੇ ਮਾਰਜਨ ਨਾਲ ਜਿੱਤੀ
ਲੋਕ ਸਭਾ ਚੋਣਾਂ ਦੀ ਸੰਗਰੂਰ ਸੀਟ ਤੋ ਮੀਤ ਹੇਅਰ ਵੱਡੇ ਮਾਰਜਨ ਨਾਲ ਜਿੱਤੀ ਚੰਡੀਗੜ੍ਹ, 4 ਜੂਨ ਚੋਣ ਕਮਿਸ਼ਨ ਅਨੁਸਾਰ ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ਤੋਂ ‘ਆਪ’ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਦੇ ਮੁਕਾਬਲੇ ਅੱਗੇ ਚੱਲ ਰਹੇ ਹਨ। ਚੋਣ ਕਮਿਸ਼ਨ ਦੇ ਅੰਕੜਿਆਂ ਅਨੁਸਾਰ ਹੇਅਰ ਮੌਜੂਦਾ ਐਮਪੀ ਮਾਨ ਦੇ ਮੁਕਾਬਲੇ 1,48,772 ਵੋਟਾਂ ਦੇ ਫਰਕ ਨਾਲ ਅੱਗੇ ਰਹਿੰਦੇ ਹੋਏ ਜਿੱਤ ਪ੍ਰਾਪਤ ਕੀਤੀ ਹੈ, ਜਿਸ ਕਾਰਨ ਉਨ੍ਹਾਂ ਦੇ ਸਮਰਥਕਾਂ ਵਿੱਚ ਵੱਡੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
Punjab Bani 04 June,2024
ਲੋਕ ਸਭਾ ਚੋਣਾਂ ਸਮੇਂ ਜੇਤੂ ਉਮੀਦਵਾਰਾਂ ਨੂੰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਵਧਾਈ ਦਿਤੀ
ਲੋਕ ਸਭਾ ਚੋਣਾਂ ਸਮੇਂ ਜੇਤੂ ਉਮੀਦਵਾਰਾਂ ਨੂੰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਵਧਾਈ ਦਿਤੀ ਅੰਮ੍ਰਿਤਸਰ:- 04 ਜੂਨ ( ) ਪੰਜਾਬ ਦੀਆਂ ਲੋਕ ਸਭਾ ਚੋਣਾਂ ਦੌਰਾਨ ਸਮੂੰਹ ਪਾਰਟੀਆਂ ਦੇ ਜੇਤੂ ਉਮੀਦਵਾਰਾਂ ਨੂੰ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14 ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਹਾਰਦਿਕ ਵਧਾਈ ਦਿੰਦਿਆਂ ਅਤੇ ਹਾਰ ਜਾਣ ਵਾਲੇ ਉਮੀਦਵਾਰਾਂ ਨੂੰ ਖਿੜੇ ਮੱਥੇ ਲੋਕ ਫਤਵੇ ਦਾ ਸਵਾਗਤ ਕਰਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਕ ਲੋਕ ਸਭਾ ਹਲਕੇ ਵਿੱਚ 9 ਵਿਧਾਨ ਸਭਾ ਹਲਕੇ ਆਉਂਦੇ ਹਨ ਉਨ੍ਹਾਂ ਕਿਹਾ ਕਿ ਪੰਜਾਬ ਦੇ ਜਿਨ੍ਹਾਂ 2 ਪਾਰਲੀਮਾਨੀ ਹਲਕਿਆਂ ਵਿੱਚ ਕਮਜ਼ੋਰੀ ਦਿਖਾਈ ਦਿੱਤੀ ਹੋਵੇ ਉਸ ਦੀ ਪੰਜਾਬ ਦੀਆਂ ਰਵਾਇਤੀ ਪਾਰਟੀਆਂ ਨੂੰ ਸਵੈ ਪੜਚੋਲ ਕਰਨੀ ਚਾਹੀਦੀ ਹੈ ਅਤੇ ਅਗਲੇਰੀ ਚੋਣ ਲੜਾਈ ਲਈ ਹੁਣ ਤੋਂ ਹੀ ਮੇਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਆਸ ਪ੍ਰਗਟਾਉਂਦਿਆਂ ਕਿਹਾ ਕਿ ਮੌਜੂਦਾ ਵੋਟਾਂ ਦੀ ਗਿਣਤੀ ਨਾਲ ਰਾਜਸੀ ਪਾਰਟੀਆਂ ਆਪੋ ਆਪਣੀ ਵੋਟ ਮਾਰਜਨ ਪ੍ਰਤੀਸ਼ਤ ਅਨੁਸਾਰ ਅਗਲੇਰੀ ਪੈਂਤੜੇਬਾਜੀ ਘੜਨਗੀਆਂ। ਇਨ੍ਹਾਂ ਚੋਣਾਂ ਨਾਲ ਪੰਜਾਬ ਦੇ ਮੌਜੂਦਾ ਤੇ ਅਗਲੇਰੇ ਭਵਿੱਖ ਲਈ ਨਵੇਂ ਸਮੀਕਰਨ ਪੈਦਾ ਕਰਨਗੀਆਂ।
Punjab Bani 04 June,2024
ਸਰਬਜੀਤ ਖਾਲਸਾ ਹੋਏ ਕਰਮਜੀਤ ਅਨਮੋਲ ਤੋ ਵੱਡੇ ਮਾਰਜਨ ਨਾਲ ਅੱਗੇ
ਸਰਬਜੀਤ ਖਾਲਸਾ ਹੋਏ ਕਰਮਜੀਤ ਅਨਮੋਲ ਤੋ ਵੱਡੇ ਮਾਰਜਨ ਨਾਲ ਅੱਗੇ ਫ਼ਰੀਦਕੋਟ : ਫ਼ਰੀਦਕੋਟ ਤੋਂ ਸਰਬਜੀਤ ਸਿੰਘ ਖ਼ਾਲਸਾ 50185 ਵੋਟਾਂ ਨਾਲ ਅੱਗੇ ਹਨ ਜਿਸ ਵਿੱਚ ਸਰਬਜੀਤ ਸਿੰਘ ਨੂੰ 155745 ਵੋਟਾਂ ਪਈਆਂ ਹਨ। ਇਸ ਦੌਰਾਨ ਕਰਮਜੀਤ ਅਨਮੋਲ ਨੂੰ 105560 ਵੋਟਾਂ ਪਈਆਂ ਹਨ। ਜ਼ਿਕਰ ਕਰ ਦਈਏ ਕਿ ਫਰੀਦਕੋਟ ਲੋਕ ਸਭਾ ਸੀਟ 'ਤੇ 8 ਵਜੇ ਤੋਂ ਵੋਟਾਂ ਦੀ ਗਿਣਤੀ ਜਾਰੀ ਹੈ ਜਿਸ ਤੋਂ ਬਾਅਦ ਦੁਪਹਿਰ 2 ਵਜੇ ਤੱਕ ਜਿੱਤ-ਹਾਰ ਦੀ ਸਥਿਤੀ ਸਪੱਸ਼ਟ ਹੋ ਜਾਵੇਗੀ।
Punjab Bani 04 June,2024
ਲੋਕ ਸਭਾ ਚੋਣਾਂ ਪੰਜਾਬ ਦੀਆਂ 13 ਸੀਟਾਂ ਤੇ ਇਹ ਹਨ ਅੱਗੇ ਰਹਿਣ ਵਾਲੇ ਉਮੀਦਵਾਰ
ਲੋਕ ਸਭਾ ਚੋਣਾਂ ਪੰਜਾਬ ਦੀਆਂ 13 ਸੀਟਾਂ ਤੇ ਇਹ ਹਨ ਅੱਗੇ ਰਹਿਣ ਵਾਲੇ ਉਮੀਦਵਾਰ ਚੰਡੀਗੜ੍ਹ : ਲੋਕ ਸਭਾ ਚੋਣਾਂ ਦੇ ਆਏ ਨਤੀਜਿਆਂ ਵਿੱਚ ਦੁਪਹਿਰ 2 ਵਜੇ ਤਕ ਕਾਂਗਰਸ -7,ਆਪ-3, ਅਕਾਲੀ-1, ਹੋਰ-2 ਨਾਲ ਲੀਡ ਚੱਲ ਰਹੀ ਹੈ। ਇਨ੍ਹਾਂ ਨਜੀਤਿਆਂ ਵਿੱਚ ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ, ਬਠਿੰਡਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਿਰੋਜਪੁਰ, ਗੁਰਦਾਸਪੁਰ, ਹੁਸਿ਼ਆਪੁਰ, ਜਲੰਧਰ, ਖਡੂਰ ਸਾਹਿਬ, ਲੁਧਿਆਣਾ, ਪਟਿਆਲਾ, ਸੰਗਰੂਰ ਦੇ ਨਤੀਜੇ ਹੇਠ ਲਿਖੇ ਅਨੁਸਾਰ ਹਨ। ਅੰਮ੍ਰਿਤਸਰ ਲੋਕ ਸਭਾ ਸੀਟ 'ਤੇ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ ਨੂੰ 33217 ਵੋਟਾਂ , ਸ੍ਰੀ ਅਨੰਦਪੁਰ ਸਾਹਿਬ ਤੋਂ ਮਲਵਿੰਦਰ ਸਿੰਘ ਕੰਗ (ਆਪ) - 12302, ਬਠਿੰਡਾ-ਹਰਸਿਮਰਤ ਬਾਦਲ (ਸ਼੍ਰੋਮਣੀ ਅਕਾਲੀ ਦਲ)- 52068, ਫਰੀਦਕੋਟ- ਸਰਬਜੀਤ ਸਿੰਘ ਖਾਲਸਾ (ਹੋਰ)- 57560, ਫਤਿਹਗੜ੍ਹ ਸਾਹਿਬ- ਡਾ. ਅਮਰ ਸਿੰਘ (ਕਾਂਗਰਸ)- 33714, ਫਿਰੋਜ਼ਪੁਰ- ਸ਼ੇਰ ਸਿੰਘ ਘੁਬਾਇਆ (ਕਾਂਗਰਸ)- 374, ਗੁਰਦਾਸਪੁਰ- ਸੁਖਜਿੰਦਰ ਐਸ ਰੰਧਾਵਾ (ਕਾਂਗਰਸ)- 36952, ਹੁਸ਼ਿਆਰਪੁਰ-ਰਾਜ ਕੁਮਾਰ ਚੱਬੇਵਾਲ, (ਆਪ) - 38868, ਜਲੰਧਰ- ਚਰਨਜੀਤ ਸਿੰਘ ਚੰਨੀ, (ਕਾਂਗਰਸ)- 1,75,807, ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ (ਹੋਰ)- 1,31,269, ਲੁਧਿਆਣਾ- ਰਾਜਾ ਵੜਿੰਗ (ਕਾਂਗਰਸ)- 25619, ਪਟਿਆਲਾ- ਧਰਮਵੀਰ ਗਾਂਧੀ (ਕਾਂਗਰਸ)- 14391, ਸੰਗਰੂਰ- ਮੀਤ ਹੇਅਰ (ਆਪ)- 1,69,122 ਵੋਟਾਂ ਮਿਲੀਆਂ ਹਨ। ਇਹ ਸਾਰੇ ਅੱਗੇ ਚਲ ਰਹੇ ਹਨ।
Punjab Bani 04 June,2024
ਪੰਜਾਬ ਅੰਦਰ ਭਾਜਪਾ ਦੀ ਹਾਲਤ ਹੋਈ ਬੁਰੀ
ਪੰਜਾਬ ਅੰਦਰ ਭਾਜਪਾ ਦੀ ਹਾਲਤ ਹੋਈ ਬੁਰੀ ਚੰਡੀਗੜ੍ਹ- ਲੋਕ ਸਭਾ ਚੋਣਾਂ ਦੇ ਆਏ ਨਤੀਜਿਆਂ ਵਿੱਚ ਪੰਜਾਬ ਦੀਆਂ 13 ਸੀਟਾਂ ‘ਤੇ ਭਾਜਪਾ ਬੁਰੀ ਤਰ੍ਹਾਂ ਪਿਛੜਦੀ ਨਜਰ ਆਈ ਹੈ। ਫਿਲਹਾਲ ਭਾਜਪਾ ਕਿਸੇ ਵੀ ਸੀਟ ‘ਤੇ ਅੱਗੇ ਨਹੀਂ ਦਿਖਾਈ ਦੇ ਰਹੀ ਹੈ। ਇਨ੍ਹਾਂ ਨਤੀਜਿਆਂ ਵਿੱਚ ਅਜੇ ਤੱਕ ਕਾਂਗਰਸ 7 ਸੀਟਾਂ ‘ਤੇ ਅੱਗੇ ਹੈ ਜਦਕਿ ਆਮ ਆਦਮੀ ਪਾਰਟੀ 3 ਸੀਟਾਂ ‘ਤੇ ਅੱਗੇ ਹੈ। ਜਦੋ. ਕਿ ਭਾਜਪਾ ਕਿਤੇ ਵੀ ਅੱਗੇ ਨਜਰ ਨਹੀ ਆ ਰਹੀ।
Punjab Bani 04 June,2024
ਆਪ ਨੂੰ ਵੱਡਾ ਝਟਕਾ : ਚਾਰ ਮੰਤਰੀ ਹਾਰ ਦੇ ਨੇੜੇ ਪੁੱਜੇ
ਆਪ ਨੂੰ ਵੱਡਾ ਝਟਕਾ : ਚਾਰ ਮੰਤਰੀ ਹਾਰ ਦੇ ਨੇੜੇ ਪੁੱਜੇ ਚੰਡੀਗੜ੍ਹ : ਲੋਕ ਸਭਾ ਚੋਣਾਂ ਦੇ ਨਤੀਜਿਆਂ ਵਿੱਚ ਆਪ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ, ਜਿਸ ਵਿੱਚ ਆਪ ਦੇ ਚਾਰ ਮੰਤਰੀ ਹਾਰ ਰਹੇ ਹਨ। ਸਿਰਫ ਸੰਗਰੂਰ ਸੀਟ ਤੋਂ ਮੰਤਰੀ ਮੀਤ ਹੇਅਰ ਹੀ ਜਿੱਤ ਵੱਲ ਵਧ ਰਹੇ ਹਨ। ਲਾਲਜੀਤ ਭੁੱਲਰ ਖਡੂਰ ਸਾਹਿਬ, ਕੁਲਦੀਪ ਧਾਲੀਵਾਲ ਅੰਮ੍ਰਿਤਸਰ, ਪਟਿਆਲਾ ਤੋਂ ਬਲਬੀਰ ਸਿੰਘ ਅਤੇ ਗੁਰਮੀਤ ਖੁੱਡੀਆਂ ਬਠਿੰਡਾ ਤੋਂ ਤਕਰੀਬਨ ਹਾਰ ਚੁੱਕੇ ਹਨ। ਲਾਲਜੀਤ ਸਿੰਘ ਭੁੱਲਰ ਤੀਸਰੇ ਨੰਬਰ ਉਤੇ ਰਹੇ ਹਨ। ਗੁਰਮੀਤ ਖੁੰਡੀਆਂ ਦੂਸਰੇ ਨੰਬਰ ਤੇ ਕੁਲਦੀਪ ਸਿੰਘ ਧਾਲੀਵਾਲ ਵੀ ਦੂਸਰੇ ਨੰਬਰ ਉਤੇ ਰਹੇ ਹਨ।
Punjab Bani 04 June,2024
ਖਡੂਰ ਸਾਹਿਬ ਤੋ਼ ਅੰਮ੍ਰਿਤਪਾਲ ਸਿੰਘ ਵੱਡੇ ਮਾਰਜਨ ਨਾਲ ਅੱਗੇ
ਖਡੂਰ ਸਾਹਿਬ ਤੋ਼ ਅੰਮ੍ਰਿਤਪਾਲ ਸਿੰਘ ਵੱਡੇ ਮਾਰਜਨ ਨਾਲ ਅੱਗੇ ਚੰਡੀਗੜ੍ਹ- ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਕਾਂਗਰਸ ਬਾਕੀ ਪਾਰਟੀਆਂ ਨੂੰ ਤੇਜ਼ੀ ਨਾਲ ਪਛਾੜਦੀ ਨਜ਼ਰ ਆ ਰਹੀ ਹੈ। ਚਹੁੰ-ਕੋਣੀ ਪੰਜਾਬ ਦੇ ਮੁਕਾਬਲੇ ‘ਚ ਕਾਂਗਰਸ 6 ਸੀਟਾਂ ‘ਤੇ ਅਤੇ ‘ਆਪ’ 2 ਸੀਟਾਂ ‘ਤੇ ਅੱਗੇ ਚੱਲ ਰਹੀ ਹੈ ਪਰ ਦਿਲਚਸਪ ਚੋਣ ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਹੈ। ਸਰਕਾਰ ਅਤੇ ਪੁਲਿਸ ਨੂੰ ਪਰੇਸ਼ਾਨ ਕਰਨ ਵਾਲੇ ਖਾਲਿਸਤਾਨ ਸਮਰਥਕ ਅਤੇ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਹਲਕੇ ਤੋਂ ਵੋਟਾਂ ਦੇ ਵੱਡੇ ਫਰਕ ਨਾਲ ਅੱਗੇ ਚੱਲ ਰਹੇ ਹਨ। ਇਸ ਸਮੇਂ ਉਹ ਰਾਸ਼ਟਰੀ ਸੁਰੱਖਿਆ ਕਾਨੂੰਨ ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਉਹ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ।
Punjab Bani 04 June,2024

ਚੰਨੀ ਨੇ ਕੀਤੀ ਸ਼ਾਨਦਾਰ ਜਿੱਤ ਦਰਜ, ਰਿੰਕੂ ਨੂੰ ਵੱਡੇ ਮਾਰਜਨ ਨਾਲ ਹਰਾਇਆ
ਚੰਨੀ ਨੇ ਕੀਤੀ ਸ਼ਾਨਦਾਰ ਜਿੱਤ ਦਰਜ, ਰਿੰਕੂ ਨੂੰ ਵੱਡੇ ਮਾਰਜਨ ਨਾਲ ਹਰਾਇਆ ਚੰਡੀਗੜ੍ਹ- ਲੋਕ ਸਭਾ ਚੋਣਾਂ ਦੇ ਨਤੀਜਿਆਂ ਵਿੱਚ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਿੱਤ ਦਰਜ ਕੀਤੀ ਹੈ। ਉਹ ਜਲੰਧਰ ਸੀਟ ਤੋਂ ਜਿੱਤੇ ਹਨ । ਉਨ੍ਹਾਂ ਨੇ ਭਾਜਪਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ 1 ਲੱਖ ਵੋਟਾਂ ਨਾਲ ਹਰਾਇਆ ਹੈ। ਅਨੁਸੂਚਿਤ ਜਾਤੀ ਲਈ ਰਾਖਵੀਂ ਇਸ ਸੀਟ ਤੋਂ ਆਮ ਆਦਮੀ ਪਾਰਟੀ ਦੇ ਪਵਨ ਕੁਮਾਰ ਟੀਨੂੰ ਅਤੇ ਅਕਾਲੀ ਦਲ ਦੇ ਮਹਿੰਦਰ ਸਿੰਘ ਕੇਪੀ ਨੇ ਵੀ ਚੋਣ ਲੜੀ ਸੀ।
Punjab Bani 04 June,2024
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ 3 ਜੂਨ ਰਾਤ 12 ਵਜੇ ਤੋਂ 4 ਜੂਨ ਰਾਤ 12 ਵਜੇ ਤੱਕ ਡਰਾਈ ਡੇਅ ਘੋਸ਼ਿਤ
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ 3 ਜੂਨ ਰਾਤ 12 ਵਜੇ ਤੋਂ 4 ਜੂਨ ਰਾਤ 12 ਵਜੇ ਤੱਕ ਡਰਾਈ ਡੇਅ ਘੋਸ਼ਿਤ ਪਟਿਆਲਾ, 3 ਜੂਨ: ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਿਤੀ 3 ਜੂਨ ਨੂੰ ਰਾਤ 12:00 ਵਜੇ ਤੋਂ 4 ਜੂਨ ਰਾਤ 12 ਵਜੇ ਤੱਕ ਡਰਾਈ ਡੇਅ ਘੋਸ਼ਿਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਉਕਤ ਪਾਬੰਦੀ ਵਾਲੇ ਸਮੇਂ ਦੌਰਾਨ ਚੋਣਾਂ ਵਾਲੇ ਖੇਤਰ ਵਿੱਚ ਕਿਸੇ ਵੀ ਸ਼ਰਾਬ ਦੇ ਠੇਕੇ (ਦੇਸੀ ਅਤੇ ਅੰਗਰੇਜ਼ੀ) ਹੋਟਲ, ਦੁਕਾਨ, ਰੈਸਟੋਰੈਂਟ, ਕਲੱਬ, ਬੀਅਰ ਬਾਰ, ਅਹਾਤੇ ਜਿਥੇ ਸ਼ਰਾਬ ਵੇਚਣ ਤੇ ਪੀਣ ਦੀ ਕਾਨੂੰਨੀ ਇਜਾਜ਼ਤ ਹੈ ਜਾਂ ਕਿਸੇ ਹੋਰ ਜਨਤਕ ਥਾਵਾਂ ਆਦਿ ਤੇ ਸ਼ਰਾਬ ਦੀ ਵਿਕਰੀ ਕਰਨ, ਵਰਤੋਂ ਕਰਨ, ਪੀਣ, ਪਿਲਾਉਣ, ਸਟੋਰ ਕਰਨ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ 'ਤੇ ਮੁਕੰਮਲ ਪਾਬੰਦੀ ਹੈ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਮੁੱਖ ਚੋਣਕਾਰ ਅਫ਼ਸਰ ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਲੋਕ ਸਭਾ ਚੋਣਾਂ 2024 ਵੋਟਾਂ ਦੀ ਗਿਣਤੀ ਮਿਤੀ 4 ਜੂਨ 2024 ਨੂੰ ਹੋਣੀਆਂ ਨਿਸ਼ਚਿਤ ਹੋਈਆਂ ਹਨ। ਇਹਨਾਂ ਚੋਣਾਂ ਦੇ ਮੱਦੇਨਜ਼ਰ ਲੋਕ ਸ਼ਾਂਤੀ ਹਿੱਤ ਨਸ਼ਾਬੰਦੀ ਘੋਸ਼ਿਤ ਕਰਨ ਲਈ ਲਿਖਿਆ ਹੈ ਕਿਉਂਕਿ ਚੋਣਾਂ ਦੌਰਾਨ ਸ਼ਰਾਬ ਦੀ ਚੋਰੀ ਅਤੇ ਲੀਕੇਜ ਹੋਣ ਦਾ ਖਦਸਾ ਬਣਿਆ ਰਹਿੰਦਾ ਹੈ, ਜਿਸ ਕਾਰਨ ਚੋਣਾਂ ਦੇ ਕੰਮ ਤੇ ਅਸਰ ਪੈ ਸਕਦਾ ਹੈ ਅਤੇ ਲੋਕਾਂ ਵਿੱਚ ਲੜਾਈ ਝਗੜਾ ਹੋਣ ਕਾਰਨ ਕਾਨੂੰਨ ਵਿਵਸਥਾ ਦੀ ਸਥਿਤੀ ਖਰਾਬ ਹੋਣ ਦਾ ਅੰਦੇਸ਼ਾ ਬਣਿਆ ਰਹਿੰਦਾ ਹੈ। ਇਸ ਲਈ ਸ਼ਾਂਤਮਈ ਅਤੇ ਪਾਰਦਰਸ਼ੀ ਤਰੀਕੇ ਨਾਲ ਚੋਣਾਂ ਦਾ ਕੰਮ ਮੁਕੰਮਲ ਕਰਾਉਣ ਲਈ ਨਸ਼ਾਬੰਦੀ ਘੋਸ਼ਿਤ ਕੀਤੀ ਜਾਣੀ ਜ਼ਰੂਰੀ ਹੈ।
Punjab Bani 03 June,2024
4 ਜੂਨ ਨੂੰ ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਵੱਲੋਂ ਟ੍ਰੈਫਿਕ ਦੇ ਬਦਲਵੇਂ ਰੂਟ ਜਾਰੀ - ਐੱਸ.ਐੱਸ.ਪੀ ਸਰਤਾਜ ਸਿੰਘ ਚਹਿਲ
4 ਜੂਨ ਨੂੰ ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਵੱਲੋਂ ਟ੍ਰੈਫਿਕ ਦੇ ਬਦਲਵੇਂ ਰੂਟ ਜਾਰੀ - ਐੱਸ.ਐੱਸ.ਪੀ ਸਰਤਾਜ ਸਿੰਘ ਚਹਿਲ ਸੰਗਰੂਰ, 3 ਜੂਨ - ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਹਿਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 4 ਜੂਨ ਨੂੰ ਲੋਕ ਸਭਾ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਦੇਸ਼ ਭਗਤ ਕਾਲਜ ਬਰੜਵਾਲ ਵਿਖੇ ਹੋਣ ਜਾ ਰਹੀ ਹੈ ਅਤੇ ਇਸ ਸਬੰਧੀ ਵਾਹਨ ਚਾਲਕਾਂ ਅਤੇ ਰਾਹਗੀਰਾਂ ਦੀ ਸੁਵਿਧਾ ਲਈ ਜ਼ਿਲਾ ਟਰੈਫਿਕ ਪੁਲਿਸ ਵੱਲੋਂ ਬਦਲਵਾਂ ਰੂਟ ਪਲਾਨ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਲੇਰਕੋਟਲਾ ਵਾਲੇ ਪਾਸਿਓ ਧੂਰੀ ਅਤੇ ਸੰਗਰੂਰ ਵਿਖੇ ਆਉਣ ਵਾਲੇ ਭਾਰੀ ਵਾਹਨਾਂ ਲਈ ਬਦਲਵੇਂ ਰੂਟ ਵਜੋਂ ਗਰੇਵਾਲ ਚੌਂਕ ਤੋਂ ਵਾਇਆ ਅਮਰਗੜ੍ਹ ਤੋਂ ਬਾਗੜੀਆਂ ਤੋਂ ਛੀਂਟਾਵਾਲਾ ਵਾਇਆ ਭਲਵਾਨ ਹੁੰਦੇ ਹੋਏ ਸੰਗਰੂਰ ਵਿਖੇ ਪਹੁੰਚ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਸੰਗਰੂਰ ਵਾਲੇ ਪਾਸਿਓ ਮਾਲੇਰਕੋਟਲਾ ਵਿਖੇ ਜਾਣ ਵਾਲੇ ਵਾਹਨ ਚਾਲਕ ਮੈਕਸ ਆਟੋ ਤੋਂ ਨਾਨਕਿਆਨਾ ਸਾਹਿਬ ਚੌਂਕ ਤੋਂ ਭਲਵਾਨ, ਬਾਗੜੀਆਂ ਰਾਹੀਂ ਜਾਣਗੇ। ਉਨ੍ਹਾਂ ਇਹ ਵੀ ਦਸਿਆ ਕਿ ਧੂਰੀ ਤੋਂ ਮਲੇਰਕੋਟਲਾ ਜਾਣ ਵਾਲੇ ਵਾਹਨ, ਧੂਰੀ ਮਲੇਰਕੋਟਲਾ ਬਾਈਪਾਸ ਤੋਂ ਮੀਮਸਾਂ, ਬਾਗੜੀਆਂ ਤੋਂ ਹੁੰਦੇ ਹੋਏ ਮਲੇਰਕੋਟਲਾ ਵਿਖੇ ਪੁੱਜਣਗੇ।
Punjab Bani 03 June,2024
ਲੋਕ ਸਭਾ ਚੋਣਾਂ ਵਿੱਚ 64.2 ਕਰੋੜ ਵੋਟਰਾਂ ਨੇ ਹਿੱਸਾ ਲੈ ਕੇ ਵਿਸ਼ਵ ਰਿਕਾਰਡ ਬਣਾਇਆ
ਲੋਕ ਸਭਾ ਚੋਣਾਂ ਵਿੱਚ 64.2 ਕਰੋੜ ਵੋਟਰਾਂ ਨੇ ਹਿੱਸਾ ਲੈ ਕੇ ਵਿਸ਼ਵ ਰਿਕਾਰਡ ਬਣਾਇਆ ਦਿੱਲੀ, 3 ਜੂਨ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਭਾਰਤ ਨੇ ਇਸ ਸਾਲ ਲੋਕ ਸਭਾ ਚੋਣਾਂ ਵਿਚ 31.2 ਕਰੋੜ ਔਰਤਾਂ ਸਮੇਤ 64.2 ਕਰੋੜ ਵੋਟਰਾਂ ਨੇ ਹਿੱਸਾ ਲੈ ਕੇ ਵਿਸ਼ਵ ਰਿਕਾਰਡ ਬਣਾਇਆ ਹੈ। ਇਥੇ ਪ੍ਰੈਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ 68,000 ਤੋਂ ਵੱਧ ਨਿਗਰਾਨ ਟੀਮਾਂ ਅਤੇ 1.5 ਕਰੋੜ ਪੋਲਿੰਗ ਅਤੇ ਸੁਰੱਖਿਆ ਕਰਮਚਾਰੀ ਦੁਨੀਆ ਦੇ ਸਭ ਤੋਂ ਵੱਡੇ ਚੋਣ ਅਭਿਆਸ ਵਿੱਚ ਸ਼ਾਮਲ ਸਨ।
Punjab Bani 03 June,2024
ਵਿਧਾਇਕ ਸ਼ੀਤਲ ਅੰਗਰਾਲ ਦਾ ਅਸਤੀਫਾ ਹੋਇਆ ਮੰਜੂਰ
ਵਿਧਾਇਕ ਸ਼ੀਤਲ ਅੰਗਰਾਲ ਦਾ ਅਸਤੀਫਾ ਹੋਇਆ ਮੰਜੂਰ ਜਲੰਧਰ, 3 ਜੂਨ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਗਏ ਸ਼ੀਤਲ ਅੰਗੁਰਾਲ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ੀਤਲ ਅੰਗੁਰਾਲ ਦੇ ਮਨਜ਼ੂਰ ਕੀਤੇ ਅਸਤੀਫ਼ੇ ਬਾਰੇ ਤਿੰਨ ਵਜੇ ਤੋਂ ਬਾਅਦ ਅਧਿਕਾਰਤ ਤੌਰ ‘ਤੇ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ।
Punjab Bani 03 June,2024
-ਵੋਟਾਂ ਦੀ ਗਿਣਤੀ ਅੱਜ, ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਾ ਜਾਇਜ਼ਾ
ਲੋਕ ਸਭਾ ਚੋਣਾਂ-2024 -ਵੋਟਾਂ ਦੀ ਗਿਣਤੀ ਅੱਜ, ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਾ ਜਾਇਜ਼ਾ -ਵੋਟਾਂ ਦੀ ਗਿਣਤੀ ਪੂਰੀ ਪਾਰਦਰਸ਼ਤਾ ਤੇ ਨਿਰਵਿਘਨ ਢੰਗ ਨਾਲ ਕਰਵਾਉਣ ਲਈ ਸਾਰੇ ਇੰਤਜ਼ਾਮ ਮੁਕੰਮਲ-ਪਰੇ -ਕਿਹਾ, ਉਮੀਦਵਾਰ ਤੇ ਸਿਆਸੀ ਪਾਰਟੀਆਂ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨ -ਵੋਟਾਂ ਦੀ ਗਿਣਤੀ ਕੇਂਦਰਾਂ ਦੁਆਲੇ ਸੁਰੱਖਿਆ ਘੇਰਾ ਤਿੰਨ ਪਰਤੀ-ਵਰੁਣ ਸ਼ਰਮਾ ਪਟਿਆਲਾ, 3 ਜੂਨ: ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਕਿਹਾ ਹੈ ਕਿ ਲੋਕ ਸਭਾ ਚੋਣਾਂ ਲਈ 1 ਜੂਨ ਨੂੰ ਪਈਆਂ ਵੋਟਾਂ ਦੀ ਗਿਣਤੀ 4 ਜੂਨ ਨੂੰ ਪੂਰੀ ਪਾਰਦਰਸ਼ਤਾ ਤੇ ਨਿਰਵਿਘਨ ਢੰਗ ਨਾਲ ਕਰਵਾਉਣ ਲਈ ਸਾਰੇ ਇੰਤਜ਼ਾਮ ਮੁਕੰਮਲ ਹਨ। ਰਿਟਰਨਿੰਗ ਅਫ਼ਸਰ ਨੇ ਅੱਜ ਇੱਥੇ ਥਾਪਰ ਯੂਨੀਵਰਸਿਟੀ ਵਿਖੇ ਸਟਰੌਂਗ ਰੂਮ ਤੇ ਗਿਣਤੀ ਕੇਂਦਰ ਦਾ ਦੌਰਾ ਕਰਕੇ ਤਿਆਰੀਆਂ ਨੂੰ ਦਿੱਤੀਆਂ ਜਾ ਰਹੀਆਂ ਅੰਤਿਮ ਛੋਹਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇਸ ਮੌਕੇ ਗਿਣਤੀਕਾਰਾਂ ਨੂੰ ਹਦਾਇਤ ਕੀਤੀ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਸਖ਼ਤੀ ਨਾਲ ਕਰਨੀ ਯਕੀਨੀ ਬਣਾਈ ਜਾਵੇ। ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਸਬੰਧਤ ਹਲਕਿਆਂ ਦੇ ਰਿਟਰਨਿੰਗ ਅਧਿਕਾਰੀਆਂ ਵੱਲੋਂ ਵੋਟਾਂ ਦੀ ਗਿਣਤੀ ਭਾਰਤ ਚੋਣ ਕਮਿਸ਼ਨ ਵੱਲੋਂ ਤਾਇਨਾਤ ਆਬਜ਼ਰਵਰਾਂ, ਮਾਈਕਰੋ ਆਬਜ਼ਰਵਰਾਂ, ਉਮੀਦਵਾਰਾਂ ਅਤੇ ਉਨ੍ਹਾਂ ਦੇ ਏਜੰਟਾਂ ਦੀ ਨਜ਼ਰ ਹੇਠ ਪੂਰੇ ਸੁਤੰਤਰ ਢੰਗ ਨਾਲ ਸਵੇਰੇ 8 ਵਜੇ ਸ਼ੁਰੂ ਕਰਵਾਈ ਜਾਵੇਗੀ। ਜਿਸ ਲਈ ਗਿਣਤੀ ਅਮਲਾ ਤੇ ਹੋਰ ਸਬੰਧਤ ਗਿਣਤੀ ਕੇਂਦਰਾਂ ਵਿਖੇ ਸਵੇਰੇ 6.30 ਵਜੇ ਪੁੱਜ ਜਾਣਗੇ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਹਰ ਇੱਕ ਵੋਟਰ ਦੀ ਵੋਟ ਪੁਆਉਣ ਲਈ ਕੀਤੇ ਵਿਸ਼ੇਸ਼ ਪੁਖ਼ਤਾ ਪ੍ਰਬੰਧਾਂ ਦੇ ਚਲਦਿਆਂ 85 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਤੇ ਦਿਵਿਆਂਗਜਨਾਂ ਸਮੇਤ ਦੂਰ-ਦੁਰਾਡੇ ਡਿਊਟੀ ਕਰਦੇ ਮੁਲਾਜਮਾਂ ਦੀਆਂ ਵੋਟਾਂ ਲਾਜਮੀ ਪੁਆਉਣ ਲਈ ਉਨ੍ਹਾਂ ਨੂੰ ਪੋਸਟਲ ਬੈਲੇਟ ਪੇਪਰਜ਼ ਅਤੇ ਈ.ਟੀ.ਬੀ.ਪੀਜ਼ ਮੁਹੱਈਆ ਕਰਵਾਏ ਗਏ ਸਨ। ਉਨ੍ਹਾਂ ਦੱਸਿਆ ਕਿ 2500 ਪੋਸਟਲ ਬੈਲੇਟ ਤੇ ਈ.ਟੀ.ਬੀ.ਪੀਜ਼ ਪ੍ਰਾਪਤ ਹੋ ਚੁੱਕੇ ਹਨ, ਇਨ੍ਹਾਂ ਦੀ ਗਿਣਤੀ ਵੱਖਰੇ ਤੌਰ 'ਤੇ ਕਰਵਾਈ ਜਾਵੇਗੀ, ਜਿਸ ਲਈ ਪੋਸਟਲ ਬੈਲੇਟ ਪੇਪਰਾਂ ਅਤੇ ਈ.ਟੀ.ਬੀ.ਪੀਜ਼ ਦੀ ਗਿਣਤੀ ਲਈ ਅਲੱਗ-ਅਲੱਗ ਮੇਜ਼ ਲਗਾਏ ਗਏ ਹਨ। ਵੋਟਾਂ ਦੀ ਗਿਣਤੀ ਦੇ ਹਰ ਰਾਊਂਡ ਦੇ ਨਤੀਜੇ ਮੁਹੱਈਆ ਕਰਵਾਏ ਜਾਣਗੇ ਅਤੇ ਇਹ ਨਤੀਜੇ ਚੋਣ ਕਮਿਸ਼ਨ ਦੀ ਵੈਬਸਾਈਟ ਉਪਰ ਵੀ ਉਪਲਬੱਧ ਹੋਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗਿਣਤੀ ਕੇਂਦਰਾਂ ਵਿਖੇ ਮੀਡੀਆ ਦਾ ਦਾਖਲਾ ਭਾਰਤ ਚੋਣ ਕਮਿਸ਼ਨ ਦੇ ਅਧਿਕਾਰਤ ਅਥਾਰਟੀ ਲੈਟਰ ਨਾਲ ਹੋਵੇਗਾ ਅਤੇ ਇਨ੍ਹਾਂ ਅਧਿਕਾਰਤ ਪੱਤਰਕਾਰ ਸਾਹਿਬਾਨ ਦੀ ਸਹੂਲਤ ਲਈ ਥਾਪਰ ਯੂਨੀਵਰਸਿਟੀ ਪਟਿਆਲਾ ਦੇ ਆਡੀਟੋਰੀਅਮ ਵਿਖੇ ਮੁੱਖ ਮੀਡੀਆ ਸੈਂਟਰ ਸਥਾਪਤ ਕੀਤਾ ਗਿਆ ਹੈ, ਜਿੱਥੇ ਮੀਡੀਆ ਨੂੰ ਹਰ ਰਾਊਂਡ ਦੇ ਨਤੀਜਿਆਂ ਦੀ ਜਾਣਕਾਰੀ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਚੋਣ ਕਮਿਸ਼ਨ ਦੀਆਂ ਸਪੱਸ਼ਟ ਹਦਾਇਤਾਂ ਮੁਤਾਬਕ ਕਿਸੇ ਵੀ ਗਿਣਤੀ ਕੇਂਦਰ ਦੇ ਅੰਦਰ ਵੀਡੀਓ ਜਾਂ ਫੋਟੋ ਖਿਚਣ ਲਈ ਮੋਬਾਇਲ ਦੀ ਵਰਤੋਂ ਦੀ ਮਨਾਹੀ ਹੈ ਅਤੇ ਫੋਟੋ ਤੇ ਵੀਡੀਓ ਕੇਵਲ ਕੈਮਰੇ ਨਾਲ ਹੀ ਕੀਤੀ ਜਾ ਸਕਦੀ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 109-ਨਾਭਾ ਹਲਕੇ ਦੀਆਂ ਈ.ਵੀ.ਐਮਜ ਸਰਕਾਰੀ ਆਈ.ਟੀ.ਆਈ. ਲੜਕੇ ਪਟਿਆਲਾ ਦੇ ਇਮਤਿਹਾਨ ਹਾਲ 'ਚ ਏ.ਆਰ.ਓ. ਤਰਸੇਮ ਚੰਦ ਦੀ ਦੇਖ ਰੇਖ ਹੇਠ ਹੋਵੇਗੀ। 110-ਪਟਿਆਲਾ ਦਿਹਾਤੀ ਦੀਆਂ ਵੋਟਾਂ ਦੀ ਗਿਣਤੀ ਏ.ਡੀ.ਸੀ. ਸ਼ਹਿਰੀ ਵਿਕਾਸ ਨਵਰੀਤ ਕੌਰ ਸੇਖੋਂ ਦੀ ਅਗਵਾਈ ਹੇਠ ਅਤੇ 115-ਪਟਿਆਲਾ ਸ਼ਹਿਰੀ ਹਲਕੇ ਦੀਆਂ ਵੋਟਾਂ ਦੀ ਗਿਣਤੀ ਸਰਕਾਰੀ ਮਹਿੰਦਰਾ ਕਾਲਜ ਵਿਖੇ ਏ.ਆਰ.ਓ. ਅਰਵਿੰਦ ਕੁਮਾਰ ਦੀ ਨਿਗਰਾਨੀ ਹੇਠ ਹੋਵੇਗੀ। ਹਲਕਾ 114-ਸਨੌਰ ਦੀਆਂ ਵੋਟਾਂ ਦੀ ਗਿਣਤੀ ਸਰਕਾਰੀ ਬਹੁ ਤਕਨੀਕੀ ਕਾਲਜ ਲੜਕੀਆਂ ਐਸ.ਐਸ.ਟੀ. ਨਗਰ ਵਿਖੇ ਏ.ਆਰ.ਓ. ਬਬਨਦੀਪ ਸਿੰਘ ਵਾਲੀਆ ਦੀ ਨਿਗਰਾਨੀ ਹੇਠ ਹੋਵੇਗੀ। 111-ਰਾਜਪੁਰਾ, 112-ਡੇਰਾਬਸੀ ਤੇ 113-ਘਨੌਰ ਹਲਕਿਆਂ ਦੀਆਂ ਵੋਟਾਂ ਦੀ ਗਿਣਤੀ ਕੇਂਦਰ ਪੰਜਾਬੀ ਯੂਨੀਵਰਸਿਟੀ ਵਿਖੇ ਬਣਾਏ ਗਏ ਹਨ। ਇੱਥੇ ਏ.ਆਰ.ਓ. ਜਸਲੀਨ ਕੌਰ ਭੁੱਲਰ, ਹਿਮਾਂਸ਼ੂ ਗਰਗ ਤੇ ਕੰਨੂ ਗਰਗ ਨਿਗਰਾਨੀ ਕਰਨਗੇ। ਜਦੋਂਕਿ 116-ਸਮਾਣਾ ਅਤੇ 117-ਸ਼ੁਤਰਾਣਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਪੋਲੋ ਗਰਾਊਂਡ ਦੇ ਸਪੋਰਟਸ ਕੰਪਲੈਕਸ ਵਿਖੇ ਜਿਮਨੇਜ਼ੀਅਮ ਹਾਲ 'ਚ ਐਸ.ਡੀ.ਐਮ. ਰਿਚਾ ਗੋਇਲ ਤੇ ਰਵਿੰਦਰ ਸਿੰਘ ਦੀ ਨਿਗਰਾਨੀ ਹੇਠ ਹੋਵੇਗੀ। ਇਸੇ ਦੌਰਾਨ ਐਸ.ਐਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਨਾਕਾਬੰਦੀ ਗਿਣਤੀ ਕੇਂਦਰਾਂ ਦੁਆਲੇ ਤਿੰਨ ਪਰਤੀ ਸਖ਼ਤ ਸੁਰੱਖਿਆ ਪ੍ਰਬੰਧ ਹਨ ਜਿਸ ਤਹਿਤ ਬਾਹਰ ਕੇਂਦਰੀ ਸੁਰੱਖਿਆ ਬਲ, ਪੰਜਾਬ ਆਰਮਡ ਪੁਲਿਸ ਤੇ ਜ਼ਿਲ੍ਹਾ ਪੁਲਿਸ ਤਾਇਨਾਤ ਹੈ। ਐਸ.ਐਸ.ਪੀ. ਨੇ ਦੱਸਿਆ ਕਿ ਕਿਸੇ ਵੀ ਗ਼ੈਰਸਮਾਜੀ ਅਨਸਰ ਨੂੰ ਕਾਨੂੰਨ ਆਪਣੇ ਹੱਥ 'ਚ ਨਹੀਂ ਲੈਣ ਦਿੱਤਾ ਜਾਵੇਗਾ ਕਿਉਂਕਿ ਸਾਰੀ ਗਿਣਤੀ ਪ੍ਰਕ੍ਰਿਆ ਪੂਰੀ ਤਰ੍ਹਾਂ ਨਿਰਵਿਘਨ ਤੇ ਸ਼ਾਂਤਮਈ ਨੇਪਰੇ ਚਾੜ੍ਹਨ ਲਈ ਪੁਲਿਸ ਨੇ ਪੂਰੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਤੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਸਮੇਤ ਉਨ੍ਹਾਂ ਦੇ ਹਮਾਇਤੀਆਂ ਨੂੰ ਅਪੀਲ ਕੀਤੀ ਕਿ ਉਹ ਲੋਕ ਸਭਾ ਵੋਟਾਂ ਦੀ ਗਿਣਤੀ ਦੌਰਾਨ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕਰਨ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਵੋਟਾਂ ਦੀ ਗਿਣਤੀ, ਲੋਕਤੰਤਰੀ ਪ੍ਰਕ੍ਰਿਆ ਦਾ ਆਖਰੀ ਅਤੇ ਅਹਿਮ ਪੜਾਅ ਹੈ, ਇਸ ਲਈ ਉਮੀਦਵਾਰ ਅਤੇ ਉਨ੍ਹਾਂ ਦੇ ਸਮਰਥਕ ਕਿਸੇ ਵੀ ਤਰ੍ਹਾਂ ਦੀ ਤਣਾਅ ਪੂਰਨ ਅਤੇ ਘਬਰਾਹਟ ਵਾਲੀ ਸਥਿਤੀ ਨਾ ਪੈਦਾ ਹੋਣ ਦੇਣ। ਇਸ ਮੌਕੇ ਡਿਪਟੀ ਕਮਿਸ਼ਨਰ ਦੇ ਨਾਲ ਏ.ਡੀ.ਸੀ (ਦਿਹਾਤੀ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ, ਏ.ਆਰ.ਓ ਤੇ ਏ.ਡੀ.ਸੀ. (ਯੂ.ਡੀ.) ਨਵਰੀਤ ਕੌਰ ਸੇਖੋਂ, ਪੀਡੀਏ ਦੇ ਏ.ਸੀ.ਏ. ਜਸ਼ਨਪ੍ਰੀਤ ਕੌਰ ਤੇ ਈ.ਓ. ਪੀਡੀਏ ਦੀਪਜੋਤ ਕੌਰ, ਡੀ.ਡੀ.ਪੀ.ਓ. ਅਮਨਦੀਪ ਕੌਰ, ਚੋਣ ਤਹਿਸੀਲਦਾਰ ਵਿਜੇ ਕੁਮਾਰ ਚੌਧਰੀ, ਜ਼ਿਲ੍ਹਾ ਸੂਚਨਾ ਤੇ ਵਿਗਿਆਨ ਅਫ਼ਸਰ ਸੰਜੀਵ ਕੁਮਾਰ ਸ਼ਰਮਾ ਤੇ ਹੋਰ ਅਧਿਕਾਰੀ ਮੌਜੂਦ ਸਨ।
Punjab Bani 03 June,2024
4 ਜੂਨ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਲਈ ਸਾਰੇ ਪ੍ਰਬੰਧ ਮੁਕੰਮਲ : ਜਤਿੰਦਰ ਜੋਰਵਾਲ
4 ਜੂਨ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਲਈ ਸਾਰੇ ਪ੍ਰਬੰਧ ਮੁਕੰਮਲ : ਜਤਿੰਦਰ ਜੋਰਵਾਲ ਸਵੇਰੇ 8 ਵਜੇ ਤੋਂ ਆਰੰਭ ਹੋਵੇਗੀ ਵੋਟਾਂ ਦੀ ਗਿਣਤੀ ਗਿਣਤੀ ਕੇਂਦਰਾਂ ’ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਸੰਗਰੂਰ, 3 ਜੂਨ: ਲੋਕ ਸਭਾ ਹਲਕਾ 12-ਸੰਗਰੂਰ ਵਿੱਚ ਲੋਕ ਸਭਾ ਚੋਣਾਂ ਤਹਿਤ 1 ਜੂਨ ਨੂੰ ਪਈਆਂ ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ ਅਤੇ ਇਸ ਕਾਰਜ ਲਈ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ । ਇਹ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੇ 5 ਵਿਧਾਨ ਸਭਾ ਹਲਕਿਆਂ ਤੇ ਜ਼ਿਲ੍ਹਾ ਮਲੇਰਕੋਟਲਾ ਦੇ ਇੱਕ ਵਿਧਾਨ ਸਭਾ ਹਲਕਾ ਮਲੇਰੋਕਟਲਾ ਦੀਆਂ ਵੋਟਾਂ ਦੀ ਗਿਣਤੀ ਦੇਸ਼ ਭਗਤ ਕਾਲਜ, ਬਰੜਵਾਲ ਵਿਖੇ ਸਥਾਪਤ ਕੀਤੇ ਵੱਖ-ਵੱਖ ਗਿਣਤੀ ਕੇਂਦਰਾਂ ਵਿਖੇ ਕਰਵਾਈ ਜਾਵੇਗੀ ਜਦਕਿ ਬਰਨਾਲਾ, ਮਹਿਲ ਕਲਾਂ ਤੇ ਭਦੌੜ ਵਿਖੇ ਪਈਆਂ ਵੋਟਾਂ ਦੀ ਗਿਣਤੀ, ਐਸ.ਡੀ ਕਾਲਜ ਬਰਨਾਲਾ ਵਿਖੇ ਸਥਾਪਤ ਗਿਣਤੀ ਕੇਂਦਰਾਂ ਵਿਖੇ ਹੋਵੇਗੀ। ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਹਰੇਕ ਗਿਣਤੀ ਕੇਂਦਰ ਵਿੱਚ 14 ਟੇਬਲ ਲਗਾਏ ਗਏ ਹਨ ਅਤੇ ਗਿਣਤੀ ਕੇਂਦਰਾਂ ਵਿਖੇ ਤਾਇਨਾਤ ਹੋਣ ਵਾਲੇ ਸਮੂਹ ਚੋਣ ਅਮਲੇ ਨੂੰ ਸ਼ਨਾਖਤੀ ਕਾਰਡ ਜਾਰੀ ਕੀਤੇ ਗਏ ਹਨ ਅਤੇ ਸ਼ਨਾਖਤੀ ਕਾਰਡਾਂ ਤੋਂ ਬਿਨਾਂ ਕੋਈ ਵੀ ਅਣਅਧਿਕਾਰਤ ਵਿਅਕਤੀ ਗਿਣਤੀ ਕੇਂਦਰਾਂ ਵਿਖੇ ਦਾਖਲ ਨਹੀਂ ਹੋ ਸਕੇਗਾ। ਉਨ੍ਹਾਂ ਦੱਸਿਆ ਕਿ ਸਮੁੱਚੀ ਗਿਣਤੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕਰਵਾਈ ਜਾਵੇਗੀ ਅਤੇ ਉਮੀਦਵਾਰਾਂ, ਅਧਿਕਾਰਤ ਚੋਣ ਏਜੰਟਾਂ ਨੂੰ ਵੀ ਚੋਣ ਕਮਿਸ਼ਨ ਦੀਆਂ ਗਿਣਤੀ ਪ੍ਰਕਿਰਿਆ ਸਬੰਧੀ ਹਦਾਇਤਾਂ ਬਾਰੇ ਜਾਣੂ ਕਰਵਾਇਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਵੋਟਾਂ ਦੀ ਗਿਣਤੀ ਸਬੰਧੀ ਸਮੁੱਚੀ ਪ੍ਰਕਿਰਿਆ ਨੂੰ ਪੂਰੇ ਪਾਰਦਰਸ਼ੀ, ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜ੍ਹਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਜਿਹੜੇ ਪੱਤਰਕਾਰ ਸਾਹਿਬਾਨ ਨੂੰ ਅਥਾਰਟੀ ਕਾਰਡ ਜਾਰੀ ਕੀਤੇ ਗਏ ਹਨ, ਉਨ੍ਹਾਂ ਦੀ ਸੁਵਿਧਾ ਲਈ ਮੀਡੀਆ ਸੈਂਟਰ ਬਣਾਇਆ ਗਿਆ ਹੈ ਜਿਥੇ ਸਾਰੇ ਗਿਣਤੀ ਕੇਂਦਰਾਂ ਤੋਂ ਪ੍ਰਾਪਤ ਹੋਣ ਵਾਲੇ ਨਤੀਜੇ ਨਾਲੋ ਨਾਲ ਮੀਡੀਆ ਨਾਲ ਸਾਂਝੇ ਕੀਤੇ ਜਾਣਗੇ।
Punjab Bani 03 June,2024
ਸਾਨੂੰ ਅੱਗੇ ਵਧਣ ਲਈ ਕਈ ਬਦਲਾਅ ਕਰਨੇ ਪੈਣਗੇ : ਮੋਦੀ
ਸਾਨੂੰ ਅੱਗੇ ਵਧਣ ਲਈ ਕਈ ਬਦਲਾਅ ਕਰਨੇ ਪੈਣਗੇ : ਮੋਦੀ ਨਵੀਂ ਦਿੱਲੀ, 3 ਜੂਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰ ਨੂੰ ‘ਪੁਰਾਣੀ ਸੋਚ ਅਤੇ ਵਿਸ਼ਵਾਸਾਂ ਦਾ ਪੁਨਰ-ਮੁਲਾਂਕਣ’ ਕਰਨ ਅਤੇ ਸਮਾਜ ਨੂੰ ਪੇਸ਼ੇਵਰ ਨਿਰਾਸ਼ਾਵਾਦੀਆਂ ਦੇ ਦਬਾਅ ਤੋਂ ਮੁਕਤ ਕਰਨ ਦਾ ਸੱਦਾ ਦਿੱਤਾ ਹੈ ਅਤੇ ਜ਼ੋਰ ਦੇ ਕੇ ਕਿਹਾ ਹੈ ਕਿ ਭਾਰਤ ਦੀ ਅਜ਼ਾਦੀ ਦੀ ਸ਼ਤਾਬਦੀ ਵਰ੍ਹੇ ਦੇ 25 ਸਾਲਾਂ ਵਿੱਚ ‘ਵਿਕਸਤ ਭਾਰਤ” ਦੀ ਨੀਂਹ ਨਿਸਚਿਤ ਤੌਰ ’ਤੇ ਰੱਖੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ 21ਵੀਂ ਸਦੀ ਦੀ ਦੁਨੀਆ ਭਾਰਤ ਵੱਲ ਬਹੁਤ ਸਾਰੀਆਂ ਉਮੀਦਾਂ ਨਾਲ ਦੇਖ ਰਹੀ ਹੈ ਅਤੇ ਸਾਨੂੰ ਅੱਗੇ ਵਧਣ ਲਈ ਕਈ ਬਦਲਾਅ ਕਰਨੇ ਪੈਣਗੇ।
Punjab Bani 03 June,2024
ਸਾਨੂੰ ਇੰਤਜਾਰ ਕਰਨਾ ਪਏਗਾ, ਬੱਸ ਇੰਤਜਾਰ ਕਰੋ ਤੇ ਦੇਖੋ : ਸੋਨੀਆ ਗਾਂਧੀ
ਸਾਨੂੰ ਇੰਤਜਾਰ ਕਰਨਾ ਪਏਗਾ, ਬੱਸ ਇੰਤਜਾਰ ਕਰੋ ਤੇ ਦੇਖੋ : ਸੋਨੀਆ ਗਾਂਧੀ ਨਵੀਂ ਦਿੱਲੀ, 3 ਜੂਨ ਕਾਂਗਰਸੀ ਆਗੂ ਸੋਨੀਆ ਗਾਂਧੀ ਨੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੂੰ ਪੂਰੀ ਉਮੀਦ ਹੈ ਕਿ ਲੋਕ ਸਭਾ ਚੋਣਾਂ ਦੇ ਨਤੀਜੇ ਐਗਜ਼ਿਟ ਪੋਲ ਦੇ ਬਿਲਕੁਲ ਉਲਟ ਹੋਣਗੇ। ਮੰਗਲਵਾਰ ਨੂੰ ਐਲਾਨੇ ਜਾਣ ਵਾਲੇ ਨਤੀਜਿਆਂ ਤੋਂ ਉਨ੍ਹਾਂ ਦੀਆਂ ਉਮੀਦਾਂ ਬਾਰੇ ਪੁੱਛੇ ਜਾਣ ’ਤੇ ਸੋਨੀਆ ਗਾਂਧੀ ਨੇ ਕਿਹਾ, ‘‘ਸਾਨੂੰ ਇੰਤਜ਼ਾਰ ਕਰਨਾ ਪਏਗਾ, ਬੱਸ ਇੰਤਜ਼ਾਰ ਕਰੋ ਅਤੇ ਵੇਖੋ।’’ ਕਾਂਗਰਸ ਸੰਸਦੀ ਦਲ ਦੇ ਮੁਖੀ ਸੋਨੀਆ ਗਾਂਧੀ ਨੇ ਇੱਥੇ ਡੀਐਮਕੇ ਦਫ਼ਤਰ ਵਿੱਚ ਇੱਕ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਇਹ ਟਿੱਪਣੀ ਕੀਤੀ।
Punjab Bani 03 June,2024
ਵਿਧਾਨ ਸਭਾ ਸਪੀਕਰ ਨੇ ਕੀਤ ਤਿੰਨ ਵਿਧਾਇਕਾਂ ਦੇ ਅਸਤੀਫੇ ਮੰਜੂਰ
ਵਿਧਾਨ ਸਭਾ ਸਪੀਕਰ ਨੇ ਕੀਤ ਤਿੰਨ ਵਿਧਾਇਕਾਂ ਦੇ ਅਸਤੀਫੇ ਮੰਜੂਰ ਸ਼ਿਮਲਾ, 3 ਜੂਨ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਕੁਲਦੀਪ ਸਿੰਘ ਪਠਾਨੀਆ ਨੇ ਸੋਮਵਾਰ ਨੂੰ ਰਾਜ ਸਭਾ ਚੋਣਾਂ ਵਿੱਚ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਵਾਲੇ ਤਿੰਨ ਆਜ਼ਾਦ ਵਿਧਾਇਕਾਂ ਦੇ ਅਸਤੀਫ਼ੇ ਪ੍ਰਵਾਨ ਕਰ ਲਏ। ਪਠਾਨੀਆ ਨੇ ਇੱਥੇ ਪੱਤਰਕਾਰਾਂ ਨੂੰ ਦੱਸਿਆ, ‘‘ਅਸਤੀਫੇ ਪ੍ਰਵਾਨ ਕਰ ਲਏ ਗਏ ਹਨ ਅਤੇ ਇਹ ਤਿੰਨੇ ਵਿਧਾਇਕ ਤੁਰੰਤ ਪ੍ਰਭਾਵ ਨਾਲ 14ਵੀਂ ਵਿਧਾਨ ਸਭਾ ਦੀ ਮੈਂਬਰੀ ਤੋਂ ਹਟ ਗਏ ਹਨ।
Punjab Bani 03 June,2024
ਪੰਜਾਬ ‘ਚ 117 ਕੇਂਦਰਾਂ 'ਤੇ ਹੋਵੇਗੀ ਵੋਟਾਂ ਦੀ ਗਿਣਤੀ: ਸਿਬਿਨ ਸੀ
ਪੰਜਾਬ ‘ਚ 117 ਕੇਂਦਰਾਂ 'ਤੇ ਹੋਵੇਗੀ ਵੋਟਾਂ ਦੀ ਗਿਣਤੀ: ਸਿਬਿਨ ਸੀ - ਸਟਰਾਂਗ ਰੂਮਾਂ ਦੀ ਸੁਰੱਖਿਆ ਲਈ ਦੋਹਰੇ ਲਾਕ ਸਿਸਟਮ ਅਤੇ ਸੀ.ਸੀ.ਟੀ.ਵੀ. ਨਿਗਰਾਨੀ ਦੇ ਪੁਖ਼ਤਾ ਪ੍ਰਬੰਧ - ਗਿਣਤੀ ਕੇਂਦਰਾਂ ਦੁਆਲੇ ਤਿੰਨ-ਪਰਤੀ ਸੁਰੱਖਿਆ ਕਾਇਮ ਚੰਡੀਗੜ੍ਹ, 3 ਜੂਨ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ 4 ਜੂਨ, 2024 ਨੂੰ ਸਵੇਰੇ 8:00 ਵਜੇ ਸ਼ੁਰੂ ਹੋਵੇਗੀ ਅਤੇ ਵੱਖ-ਵੱਖ ਰਾਜਾਂ ਦੇ ਆਲ ਇੰਡੀਆ ਸਰਵਿਸਿਜ਼ ਤੇ ਸਿਵਲ ਸਰਵਿਸਿਜ਼ ਕਾਡਰ ਦੇ ਕੁੱਲ 64 ਕਾਊਂਟਿੰਗ ਅਬਜ਼ਰਵਰਾਂ ਵੱਲੋਂ ਵੋਟਾਂ ਦੀ ਗਿਣਤੀ ਦੀ ਨਿਗਰਾਨੀ ਕੀਤੀ ਜਾਵੇਗੀ। ਇਨ੍ਹਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਨਿਰਪੱਖ, ਕੁਸ਼ਲ ਅਤੇ ਪਾਰਦਰਸ਼ੀ ਢੰਗ ਨਾਲ ਵੋਟਾਂ ਦੀ ਗਿਣਤੀ ਨੂੰ ਯਕੀਨੀ ਬਣਾਇਆ ਜਾਵੇ। ਗਿਣਤੀ ਕੇਂਦਰਾਂ ਬਾਰੇ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਸੂਬੇ ਵਿੱਚ 27 ਵੱਖ-ਵੱਖ ਥਾਵਾਂ 'ਤੇ 48 ਇਮਾਰਤਾਂ ਵਿੱਚ ਕੁੱਲ 117 ਗਿਣਤੀ ਕੇਂਦਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਥਾਵਾਂ ਜ਼ਿਲ੍ਹਾ ਹੈੱਡਕੁਆਰਟਰ ਉੱਤੇ ਸਥਿਤ ਹਨ, ਜਦਕਿ 7 ਥਾਵਾਂ ਜ਼ਿਲ੍ਹਾ ਹੈੱਡਕੁਆਰਟਰ ਤੋਂ ਬਾਹਰ ਅਰਥਾਤ ਅਜਨਾਲਾ, ਬਾਬਾ ਬਕਾਲਾ, ਅਬੋਹਰ, ਮਲੋਟ, ਧੂਰੀ, ਛੋਕਰਾ ਰਾਹੋਂ-ਨਵਾਂ ਸ਼ਹਿਰ ਅਤੇ ਖੂਨੀ ਮਾਜਰਾ (ਖਰੜ) ਵਿੱਚ ਸਥਿਤ ਹਨ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਹੈੱਡਕੁਆਰਟਰ ਸੰਗਰੂਰ ਅਤੇ ਨਵਾਂ ਸ਼ਹਿਰ ਵਿਖੇ ਗਿਣਤੀ ਨਹੀਂ ਕਰਵਾਈ ਜਾਵੇਗੀ। ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਇਨ੍ਹਾਂ ਗਿਣਤੀ ਕੇਂਦਰਾਂ ਵਿਖੇ ਸਟਰਾਂਗ ਰੂਮ ਵਿੱਚ ਰੱਖੀਆਂ ਗਈਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮਜ਼) ਦੀ ਸੁਰੱਖਿਆ ਨੂੰ ਵਿਸ਼ੇਸ਼ ਤਰਜੀਹ ਦਿੱਤੀ ਗਈ ਹੈ। ਇਨ੍ਹਾਂ ਸਟਰਾਂਗ ਰੂਮਾਂ ਵਿਖੇ ਦੋਹਰੇ ਲਾਕ ਸਿਸਟਮ ਅਤੇ ਸੀ.ਸੀ.ਟੀ.ਵੀ. ਨਿਗਰਾਨੀ ਜ਼ਰੀਏ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਅਤੇ ਅਧਿਕਾਰਤ ਕਰਮਚਾਰੀ ਹਰੇਕ ਸਟਰਾਂਗ ਰੂਮ ਦੇ ਬਾਹਰ ਲਗਾਈਆਂ ਗਈਆਂ ਐਲ.ਈ.ਡੀ. ਸਕਰੀਨਾਂ, ਜਿਨ੍ਹਾਂ ਵਿੱਚ ਸਟਰਾਂਗ ਰੂਮ ਦੇ ਆਲੇ-ਦੁਆਲੇ ਦੀ ਲਾਈਵ ਫਟੇਜ਼ ਦੇਖੀ ਜਾ ਸਕਦੀ ਹੈ, ਰਾਹੀਂ ਸੁਰੱਖਿਆ ਦੀ ਨਿਗਰਾਨੀ ਕਰ ਸਕਦੇ ਹਨ। ਇਸ ਤੋਂ ਇਲਾਵਾ ਇਥੇ ਆਉਣ ਵਾਲੇ ਹਰੇਕ ਵਿਅਕਤੀ ਦਾ ਰਿਕਾਰਡ ਰੱਖਣ ਲਈ ਆਨ-ਡਿਊਟੀ ਕਰਮਚਾਰੀਆਂ ਵੱਲੋਂ ਇੱਕ ਵਿਜ਼ਟਰ ਰਜਿਸਟਰ ਲਗਾਇਆ ਗਿਆ ਹੈ। ਇਸਦੇ ਨਾਲ ਹੀ ਸਾਰੇ ਪ੍ਰੋਟੋਕੋਲਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਰੋਜ਼ਾਨਾ ਆਧਾਰ ‘ਤੇ ਅਧਿਕਾਰੀਆਂ ਵੱਲੋਂ ਸਥਿਤੀ ਦਾ ਨਿਰੀਖਣ ਕੀਤਾ ਜਾ ਰਿਹਾ ਹੈ। ਗਿਣਤੀ ਕੇਂਦਰਾਂ ਦੀ ਸੁਰੱਖਿਆ ਬਾਰੇ ਗੱਲ ਕਰਦਿਆਂ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਕੇਂਦਰਾਂ ਦੇ ਆਲੇ-ਦੁਆਲੇ ਤਿੰਨ-ਪਰਤੀ ਸੁਰੱਖਿਆ ਪ੍ਰਣਾਲੀ ਕਾਇਮ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਗਿਣਤੀ ਕੇਂਦਰਾਂ ਤੱਕ ਪਹੁੰਚ ‘ਤੇ ਸਖ਼ਤ ਪਾਬੰਦੀ ਨਾਲ ਢੁਕਵੇਂ ਸੁਰੱਖਿਆ ਇੰਤਜ਼ਾਮ ਕੀਤੇ ਗਏ ਹਨ ਅਤੇ ਸਿਰਫ਼ ਮਾਨਤਾ ਪ੍ਰਾਪਤ ਜਾਂ ਅਧਿਕਾਰਤ ਵਿਅਕਤੀਆਂ ਨੂੰ ਹੀ ਅੰਦਰ ਦਾਖ਼ਲ ਹੋਣ ਦੀ ਆਗਿਆ ਹੈ। ਗਿਣਤੀ ਕੇਂਦਰਾਂ ਦੀ ਵਿਆਪਕ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ। ਇਸ ਦੇ ਨਾਲ ਹੀ ਚੋਣ ਪ੍ਰਕਿਰਿਆ ਦੀ ਮਰਿਆਦਾ ਨੂੰ ਬਣਾਏ ਰੱਖਣ ਲਈ ਕਿਸੇ ਵੀ ਐਮਰਜੈਂਸੀ ਜਾਂ ਘਟਨਾ ਨਾਲ ਤੁਰੰਤ ਨਜਿੱਠਣ ਲਈ ਕਿਉਕ ਰਿਸਪਾਂਸ ਟੀਮਾਂ ਤਾਇਨਾਤ ਹਨ।
Punjab Bani 03 June,2024
ਸ਼ੀਤਲ ਅੰਗਰਾਲ ਨੇ ਵਿਧਾਇਕ ਦੇ ਅਸਤੀਫੇ ਨੂੰ ਲਿਆ ਵਾਪਸ
ਸ਼ੀਤਲ ਅੰਗਰਾਲ ਨੇ ਵਿਧਾਇਕ ਦੇ ਅਸਤੀਫੇ ਨੂੰ ਲਿਆ ਵਾਪਸ ਜਲੰਧਰ : ਜਲੰਧਰ ਪੱਛਮੀ ਤੋਂ ਵਿਧਾਇਕ ਰਹੇ ਸ਼ੀਤਲ ਅੰਗੁਰਾਲ ਨੇ ਵਿਧਾਇਕੀ ਅਹੁਦੇ ਤੋਂ ਦਿੱਤਾ ਅਸਤੀਫ਼ਾ ਵਾਪਸ ਲੈ ਲਿਆ ਹੈ। ਉਨ੍ਹਾਂ ਬੀਤੇ ਕੱਲ੍ਹ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨਾਲ ਫੋਨ 'ਤੇ ਗੱਲਬਾਤ ਕੀਤੀ ਸੀ। ਸੰਧਵਾ ਨੇ ਵੀ ਇਸ ਦੀ ਪੁਸ਼ਟੀ ਕੀਤੀ ਹੈ ਪਰ ਨਾਲ ਹੀ ਕਿਹਾ ਕਿ ਉਨ੍ਹਾਂ ਨੇ ਇਸ ਸਬੰਧੀ ਅਜੇ ਕੋਈ ਫੈਸਲਾ ਨਹੀਂ ਲਿਆ ਹੈ। ਉਨ੍ਹਾਂ ਕਿਹਾ ਕਿ ਸ਼ੀਤਲ ਅੰਗੁਰਾਲ ਨੇ ਅਸਤੀਫਾ ਵਾਪਸ ਲੈਣ ਲਈ ਵਿਧਾਨ ਸਭਾ ਨੂੰ ਪੱਤਰ ਲਿਖਿਆ ਹੈ।
Punjab Bani 02 June,2024
ਮੋਦੀ ਵੱਲੋ ਮਨੋਵਿਗਿਆਨਕ ਖੇਡ ਖੇਡੀ ਜਾ ਰਹੀ ਹੈ : ਰਾਹੁਲ ਗਾਂਧੀ
ਮੋਦੀ ਵੱਲੋ ਮਨੋਵਿਗਿਆਨਕ ਖੇਡ ਖੇਡੀ ਜਾ ਰਹੀ ਹੈ : ਰਾਹੁਲ ਗਾਂਧੀ ਨਵੀਂ ਦਿੱਲੀ, 2 ਜੂਨ ਕਾਂਗਰਸ ਨੇ ਐਗਜ਼ਿਟ ਪੋਲ ਨੂੰ ਅੱਜ ਫਰਜ਼ੀ ਕਰਾਰ ਦਿੰਦੇ ਹੋਏ ਕਿਹਾ ਕਿ ਇਹ ਚੋਣਾਂ ਵਿੱਚ ਧਾਂਦਲੀ ਨੂੰ ਸਹੀ ਠਹਿਰਾਉਣ ਵਾਸਤੇ ‘ਜਾਣਬੁੱਝ ਕਿ ਕੀਤੀ ਗਈ ਕੋਸ਼ਿ਼ਸ਼’ ਅਤੇ ‘ਇੰਡੀਆ’ ਗੱਠਜੋੜ ਦੇ ਕਾਰਕੁਨਾਂ ਦਾ ਮਨੋਬਲ ਘੱਟ ਕਰਨ ਵਾਸਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਡੇ ਜਾ ਰਹੇ ‘ਮਨੋਵਿਗਿਆਨਕ ਖੇਡ’ ਦਾ ਹਿੱਸਾ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਐਗਜ਼ਿਟ ਪੋਲ ਨੂੰ ‘ਮੋਦੀ ਮੀਡੀਆ ਪੋਲ’ ਦੱਸਿਆ।
Punjab Bani 02 June,2024
ਸਿੱਕਮ ਵਿੱਚ ਕ੍ਰਾਂਤੀਕਾਰੀ ਮੋਰਚਾ (ਐੱਸਕੇਐੱਮ) ਅੱਜ ਲਗਾਤਾਰ ਦੂਜੀ ਵਾਰ ਬਣਾਈ ਜਿੱਤ
ਸਿੱਕਮ ਵਿੱਚ ਕ੍ਰਾਂਤੀਕਾਰੀ ਮੋਰਚਾ (ਐੱਸਕੇਐੱਮ) ਅੱਜ ਲਗਾਤਾਰ ਦੂਜੀ ਵਾਰ ਬਣਾਈ ਜਿੱਤ ਦਿਲੀ : ਸਿੱਕਮ ਕ੍ਰਾਂਤੀਕਾਰੀ ਮੋਰਚਾ (ਐੱਸਕੇਐੱਮ) ਅੱਜ ਲਗਾਤਾਰ ਦੂਜੀ ਵਾਰ ਸਿੱਕਮ ਵਿੱਚ ਸੱਤਾ ’ਚ ਪਰਤੀ ਅਤੇ ਉਸ ਨੇ 32 ਮੈਂਬਰੀ ਵਿਧਾਨ ਸਭਾ ਵਿੱਚ 31 ਸੀਟਾਂ ’ਤੇ ਜਿੱਤ ਦਰਜ ਕੀਤੀ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਦੀ ਅਗਵਾਈ ਵਾਲੇ ਐੱਸਕੇਐੱਮ ਨੇ 31 ਸੀਟਾਂ ’ਤੇ ਜਿੱਤ ਦਰਜ ਕੀਤੀ ਹੈ। ਤਮਾਂਗ ਨੇ ਰਹੇਨੋਕ ਸੀਟ ’ਤੇ 7000 ਤੋਂ ਜ਼ਿਆਦਾ ਵੋਟਾਂ ਨਾਲ ਜਿੱਤ ਹਾਸਲ ਕੀਤੀ।
Punjab Bani 02 June,2024
ਭਾਜਪਾ ਨੇ 46 ਸੀਟਾਂ ਜਿੱਤ ਲਗਾਤਾਰ ਤੀਸਰੀ ਵਾਰ ਅਰੁਣਾਚਲ ਪ੍ਰਦੇਸ ਵਿੱਚ ਕੀਤੀ ਜਿੱਤ ਹਾਸਲ
ਭਾਜਪਾ ਨੇ 46 ਸੀਟਾਂ ਜਿੱਤ ਲਗਾਤਾਰ ਤੀਸਰੀ ਵਾਰ ਅਰੁਣਾਚਲ ਪ੍ਰਦੇਸ ਵਿੱਚ ਕੀਤੀ ਜਿੱਤ ਹਾਸਲ ਦਿਲੀ, 2 ਜੂਨ ਭਾਰਤੀ ਜਨਤਾ ਪਾਰਟੀ ਅੱਜ 60 ਮੈਂਬਰੀ ਵਿਧਾਨ ਸਭਾ ’ਚ 46 ਸੀਟਾਂ ਜਿੱਤ ਕੇ ਲਗਾਤਾਰ ਤੀਜੀ ਵਾਰ ਅਰੁਣਾਚਲ ਪ੍ਰਦੇਸ਼ ਦੀ ਸੱਤਾ ਵਿੱਚ ਪਰਤੀ। ਚੋਣ ਕਮਿਸ਼ਨ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਰੁਣਾਚਲ ਪ੍ਰਦੇਸ਼ ਵਿੱਚ 50 ਵਿਧਾਨ ਸਭਾ ਸੀਟਾਂ ਲਈ ਅੱਜ ਸਵੇਰੇ 6 ਵਜੇ ਸਖ਼ਤ ਸੁਰੱਖਿਅਤ ਵਿਚਾਲੇ ਵੋਟਾਂ ਦੀ ਗਿਣਤੀ ਸ਼ੁਰੂ ਹੋਈ। ਭਾਜਪਾ ਨੇ 60 ਮੈਂਬਰੀ ਵਿਧਾਨ ਸਭਾ ’ਚੋਂ 10 ਸੀਟਾਂ ਪਹਿਲਾਂ ਹੀ ਨਿਰਵਿਰੋਧ ਜਿੱਤ ਲਈਆਂ ਹਨ। ਅਰੁਣਾਚਲ ਪ੍ਰਦੇਸ਼ ਵਿੱਚ ਚੋਣਾਂ ਦੇ ਪਹਿਲੇ ਗੇੜ ’ਚ 19 ਅਪਰੈਲ ਨੂੰ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਲਈ ਇਕੋ ਨਾਲ ਮਤਦਾਨ ਹੋਇਆ ਸੀ। ਭਾਜਪਾ ਨੇ ਬਾਕੀ ਰਹਿੰਦੀਆਂ 50 ਵਿੱਚੋਂ 36 ਸੀਟਾਂ ਜਿੱਤ ਲਈਆਂ ਹਨ। ਮੁੱਖ ਮੰਤਰੀ ਪੇਮਾ ਖਾਂਡੂ ਨਿਰਵਿਰੋਧ ਜਿੱਤਣ ਵਾਲੇ 10 ਉਮੀਦਵਾਰਾਂ ’ਚੋਂ ਇਕ ਹਨ।
Punjab Bani 02 June,2024
ਤਾਨਾਸ਼ਾਹੀ ਖਿਲਾਫ ਅਵਾਜ ਉਠਾਈ ਇਸ ਲਈ ਜੇਲ ਜਾ ਰਿਹਾ ਹਾਂ : ਕੇਜਰੀਵਾਲ
ਤਾਨਾਸ਼ਾਹੀ ਖਿਲਾਫ ਅਵਾਜ ਉਠਾਈ ਇਸ ਲਈ ਜੇਲ ਜਾ ਰਿਹਾ ਹਾਂ : ਕੇਜਰੀਵਾਲ ਨਵੀਂ ਦਿੱਲੀ, 2 ਜੂਨ ਸੁਪਰੀਮ ਕੋਰਟ ਵੱਲੋਂ ਦਿੱਤੀ ਗਈ ਅੰਤ੍ਰਿਮ ਜ਼ਮਾਨਤ ਖ਼ਤਮ ਹੋਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਤਿਹਾੜ ਜੇਲ੍ਹ ਵਿੱਚ ਆਤਮ-ਸਮਰਪਣ ਕਰ ਦਿੱਤਾ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਦਫ਼ਤਰ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀ ਕੇਜਰੀਵਾਲ ਨੇ ਕਿਹਾ ਕਿ ਸਾਰੇ ਐਗਜ਼ਿਟ ਪੋਲ ਫਰਜ਼ੀ ਹਨ। ਉਨ੍ਹਾਂ ਕਿਹਾ, ‘‘ਮੈਂ ਜੇਲ੍ਹ ਵਾਪਸ ਜਾ ਰਿਹਾ ਹਾਂ, ਇਸ ਵਾਸਤੇ ਨਹੀਂ ਕਿ ਮੈਂ ਭ੍ਰਿਸ਼ਟਾਚਾਰ ’ਚ ਸ਼ਾਮਲ ਸੀ ਬਲਕਿ ਇਸ ਵਾਸਤੇ ਜਾ ਰਿਹਾ ਹਾਂ ਕਿਉਂਕਿ ਮੈਂ ਤਾਨਾਸ਼ਾਹੀ ਖ਼ਿਲਾਫ਼ ਆਵਾਜ਼ ਉਠਾਈ।
Punjab Bani 02 June,2024
ਲੋਕ ਸਭਾ ਹਲਕਾ ਸੰਗਰੂਰ ਵਿੱਚ ਕੁੱਲ 64.63 ਫੀਸਦੀ ਪੋਲਿੰਗ ਹੋਈ
ਲੋਕ ਸਭਾ ਹਲਕਾ ਸੰਗਰੂਰ ਵਿੱਚ ਕੁੱਲ 64.63 ਫੀਸਦੀ ਪੋਲਿੰਗ ਹੋਈ ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ ਵੱਲੋਂ ਵੋਟਾਂ ਦਾ ਕੰਮ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਵਿੱਚ ਸਹਿਯੋਗ ਦੇਣ ਲਈ ਸਮੂਹ ਵੋਟਰਾਂ ਤੇ ਚੋਣ ਅਮਲੇ ਦਾ ਧੰਨਵਾਦ ਸੰਗਰੂਰ, 1 ਜੂਨ: ਲੋਕ ਸਭਾ ਹਲਕਾ 12-ਸੰਗਰੂਰ ’ਚ ਲੋਕ ਸਭਾ ਚੋਣਾਂ-2024 ਤਹਿਤ ਵੋਟਾਂ ਪਾਉਣ ਦਾ ਕੰਮ ਅਮਨ ਤੇ ਸ਼ਾਂਤੀ ਨਾਲ ਨੇਪਰੇ ਚੜ੍ਹ ਗਿਆ ਹੈ। ਲੋਕ ਸਭਾ ਹਲਕੇ ਵਿੱਚ ਪੈਂਦੇ 9 ਵਿਧਾਨ ਸਭਾ ਹਲਕਿਆਂ ਵਿੱਚ ਲਗਭਗ 64.63 ਫੀਸਦੀ ਵੋਟਰਾਂ ਵਲੋਂ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕੀਤੀ ਗਈ। ਇਹ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ ਸੰਗਰੂਰ ਸ਼੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਲਹਿਰਾ ’ਚ 66.68 ਫੀਸਦੀ, ਦਿੜ੍ਹਬਾ ’ਚ 67.36 ਫੀਸਦੀ, ਸੁਨਾਮ ’ਚ 65.38 ਫੀਸਦੀ, ਭਦੌੜ ’ਚ 63.51 ਫੀਸਦੀ, ਬਰਨਾਲਾ ਵਿਖੇ 59.99 ਫੀਸਦੀ, ਮਹਿਲ ਕਲਾਂ ਵਿਖੇ 61.81 ਫੀਸਦੀ, ਮਲੇਰਕੋਟਲਾ ਵਿਖੇ 69.76 ਫੀਸਦੀ, ਧੂਰੀ ਵਿਖੇ 65.94 ਫੀਸਦੀ ਅਤੇ ਹਲਕਾ ਸੰਗਰੂਰ ’ਚ 61.65 ਫੀਸਦੀ ਵੋਟਾਂ ਪਈਆਂ ਜੋ ਕਿ ਲੋਕ ਸਭਾ ਹਲਕਾ ਸੰਗਰੂਰ ਵਿੱਚ ਕੁੱਲ 64.63 ਫੀਸਦੀ ਬਣਦਾ ਹੈ। ਰਿਟਰਨਿੰਗ ਅਫ਼ਸਰ ਸ਼੍ਰੀ ਜਤਿੰਦਰ ਜੋਰਵਾਲ ਨੇ ਜ਼ਿਲ੍ਹੇ ਦੇ ਸਮੁੱਚੇ ਵੋਟਰਾਂ ਦਾ ਸ਼ਾਂਤਮਈ ਵੋਟਿੰਗ ਪ੍ਰਕਿਰਿਆ ਲਈ ਧੰਨਵਾਦ ਕੀਤਾ। ਉਨ੍ਹਾਂ ਸਹਾਇਕ ਰਿਟਰਨਿੰਗ ਅਧਿਕਾਰੀਆਂ, ਚੋਣ ਅਮਲੇ, ਪੁਲਿਸ , ਸੁਰੱਖਿਆ ਬਲਾਂ ਸਮੇਤ ਸਮੂਹ ਚੌਕਸੀ ਟੀਮਾਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਸਭ ਦੇ ਸਹਿਯੋਗ ਨਾਲ ਲੋਕ ਸਭਾ ਹਲਕਾ ਸੰਗਰੂਰ ਵਿਖੇ ਸਮੁੱਚਾ ਪੋਲਿੰਗ ਕਾਰਜ ਅਮਨ-ਅਮਾਨ ਨਾਲ ਨੇਪਰੇ ਚੜ੍ਹਿਆ।
Punjab Bani 02 June,2024
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 62.80 ਫ਼ੀਸਦੀ ਵੋਟਿੰਗ : ਸਿਬਿਨ ਸੀ
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 62.80 ਫ਼ੀਸਦੀ ਵੋਟਿੰਗ : ਸਿਬਿਨ ਸੀ ਚੰਡੀਗੜ੍ਹ, 2 ਜੂਨ- ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਪਈਆਂ ਵੋਟਾਂ ਵਿੱਚ 62.80 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 1 ਜੂਨ ਨੂੰ ਦੇਰ ਰਾਤ ਪ੍ਰਾਪਤ ਹੋਏ ਅੰਕੜਿਆਂ ਅਨੁਸਾਰ ਬਠਿੰਡਾ ਵਿੱਚ ਸਭ ਤੋਂ ਵੱਧ 69.36 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਸਿਬਿਨ ਸੀ ਨੇ ਦੱਸਿਆ ਕਿ ਅੰਮ੍ਰਿਤਸਰ ਵਿੱਚ 56.06 ਫ਼ੀਸਦੀ, ਆਨੰਦਪੁਰ ਸਾਹਿਬ ਵਿੱਚ 61.98 ਫ਼ੀਸਦੀ, ਫਰੀਦਕੋਟ ਵਿੱਚ 63.34 ਫ਼ੀਸਦੀ, ਫਤਿਹਗੜ੍ਹ ਸਾਹਿਬ ਵਿੱਚ 62.53 ਫ਼ੀਸਦੀ, ਫਿਰੋਜ਼ਪੁਰ ਵਿੱਚ 67.02 ਫ਼ੀਸਦੀ, ਗੁਰਦਾਸਪੁਰ ਵਿੱਚ 66.67 ਫ਼ੀਸਦੀ ਅਤੇ ਹੁਸ਼ਿਆਰਪੁਰ ਵਿੱਚ 58.86 ਫ਼ੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਲੰਧਰ ਵਿੱਚ 59.70 ਫ਼ੀਸਦੀ, ਖਡੂਰ ਸਾਹਿਬ ਵਿੱਚ 62.55 ਫ਼ੀਸਦੀ, ਲੁਧਿਆਣਾ ਵਿੱਚ 60.12 ਫ਼ੀਸਦੀ, ਪਟਿਆਲਾ ਵਿੱਚ 63.63 ਫ਼ੀਸਦੀ ਅਤੇ ਸੰਗਰੂਰ ਵਿੱਚ 64.63 ਫ਼ੀਸਦੀ ਵੋਟਿੰਗ ਹੋਈ ਹੈ।
Punjab Bani 02 June,2024
ਵੋਟਾਂ ਦੀ ਗਿਣਤੀ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਤਿਆਰੀਆਂ ਮੁਕੰਮਲ ਸ਼ੌਕਤ ਅਹਿਮਦ ਪਰੇ
ਵੋਟਾਂ ਦੀ ਗਿਣਤੀ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਤਿਆਰੀਆਂ ਮੁਕੰਮਲ ਸ਼ੌਕਤ ਅਹਿਮਦ ਪਰੇ -ਕਿਹਾ, ਗਿਣਤੀ ਕੇਂਦਰਾਂ ਵਿਖੇ ਸੁਪਰਵਾਈਜ਼ਰ, ਮਾਈਕਰੋ ਅਬਜ਼ਰਵਰ, ਸਹਾਇਕ ਤੇ ਤਕਨੀਕੀ ਅਮਲਾ ਤਾਇਨਾਤ -ਈ.ਵੀ.ਐਮਜ਼ ਸਟਰੌਂਗ ਰੂਮਾਂ ਵਿਖੇ ਸਖ਼ਤ ਪਹਿਰੇ ਹੇਠ ਸੁਰੱਖਿਅਤ ਪਟਿਆਲਾ, 2 ਜੂਨ : ਲੋਕ ਸਭਾ ਹਲਕਾ ਪਟਿਆਲਾ-13 ਲਈ 1 ਜੂਨ ਨੂੰ ਪਈਆਂ ਵੋਟਾਂ ਦੀ ਕਰਵਾਈ ਜਾਣ ਵਾਲੀ ਗਿਣਤੀ ਲਈ 9 ਵਿਧਾਨ ਸਭਾ ਹਲਕਿਆਂ ਦੇ ਬਣਾਏ ਗਏ ਗਿਣਤੀ ਕੇਂਦਰਾਂ ਵਿਖੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਵੋਟਾਂ ਦੀ ਇਹ ਗਿਣਤੀ 4 ਜੂਨ ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਦੀਆਂ ਤਿਆਰੀਆਂ ਵਜੋਂ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ 'ਡਰਾਈ ਰਨ' ਕਰਕੇ ਤਿਆਰੀਆਂ ਵਜੋਂ ਸਾਫ਼ਟਵੇਅਰ ਅਤੇ ਸਰਵਰ ਅਪਲੋਡਿੰਗ ਨੂੰ ਜਾਂਚ ਲਿਆ ਗਿਆ ਹੈ। ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਹਰ ਗਿਣਤੀ ਕੇਂਦਰ ਵਿਖੇ ਇੱਕ ਗਿਣਤੀ ਸੁਪਰਵਾਈਜ਼ਰ, ਮਾਈਕਰੋ ਅਬਜ਼ਰਵਰ ਅਤੇ ਸਹਾਇਕ ਸਮੇਤ ਹੋਰ ਤਕਨੀਕੀ ਅਮਲਾ ਤਾਇਨਾਤ ਕੀਤਾ ਗਿਆ ਹੈ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਸਿਬਨ ਸੀ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਸਮੁੱਚੀਆਂ ਤਿਆਰੀਆਂ ਨੂੰ ਨੇਪਰੇ ਚਾੜ੍ਹਿਆ ਗਿਆ ਹੈ। ਹਰੇਕ ਹਲਕੇ 'ਚ ਰਾਊਂਡ ਵਾਈਜ ਗਿਣਤੀ ਲਈ 14-14 ਟੇਬਲ ਲੱਗਣਗੇ। ਉਨ੍ਹਾਂ ਦੱਸਿਆ ਕਿ ਗਿਣਤੀ ਪ੍ਰਕ੍ਰਿਆ ਨੂੰ ਨਿਰਵਿਘਨ ਮੁਕੰਮਲ ਕਰਨ ਲਈ 580 ਗਿਣਤੀ ਅਮਲੇ ਦੀ ਡਿਊਟੀ ਲਗਾਈ ਗਈ ਹੈ ਜਦਕਿ ਪੋਸਟਲ ਬੈਲੇਟ ਪੇਪਰਜ ਦੀ ਗਿਣਤੀ ਲਈ 60 ਜਣਿਆਂ ਦੇ ਸਟਾਫ਼ ਨੂੰ ਵੱਖਰੇ ਤੌਰ 'ਤੇ ਥਾਪਰ ਯੂਨੀਵਰਸਿਟੀ ਵਿਖੇ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਗਿਣਤੀ ਕੇਂਦਰਾਂ ਵਿਖੇ ਵੋਟਾਂ ਦੀ ਗਿਣਤੀ ਦੌਰਾਨ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਤਾਇਨਾਤ ਕੀਤੇ ਗਏ ਗਿਣਤੀ ਲਈ ਨਿਗਰਾਨ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹਿਣਗੇ। ਗਿਣਤੀ ਕੇਂਦਰਾਂ ਦੁਆਲੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਵੋਟਾਂ ਦੀ ਗਿਣਤੀ ਦੀ ਸਮੁੱਚੀ ਜਾਣਕਾਰੀ ਮੀਡੀਆ ਨਾਲ ਸਾਂਝੀ ਕਰਨ ਲਈ ਥਾਪਰ ਯੂਨੀਵਰਸਿਟੀ ਦੇ ਆਡੀਟੋਰੀਅਮ ਵਿਖੇ ਮੁੱਖ ਮੀਡੀਆ ਕੇਂਦਰ ਸਥਾਪਤ ਕੀਤਾ ਗਿਆ ਹੈ ਜਿੱਥੇ ਸਾਰੇ ਹਲਕਿਆਂ ਦੀ ਸਾਂਝੀ ਜਾਣਕਾਰੀ ਮੀਡੀਆ ਨੂੰ ਪ੍ਰਦਾਨ ਕੀਤੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 109-ਨਾਭਾ ਹਲਕੇ ਦੀਆਂ ਈ.ਵੀ.ਐਮਜ ਸਰਕਾਰੀ ਆਈ.ਟੀ.ਆਈ. ਲੜਕੇ ਪਟਿਆਲਾ ਦੇ ਸਟਰੌਂਗ ਰੂਮ ਵਿਖੇ ਰੱਖੀਆਂ ਗਈਆਂ ਹਨ ਤੇ ਇਨ੍ਹਾਂ ਦੀ ਗਿਣਤੀ ਇੱਥੇ ਹੀ ਇਮਤਿਹਾਨ ਹਾਲ 'ਚ ਏ.ਆਰ.ਓ. ਤਰਸੇਮ ਚੰਦ ਦੀ ਦੇਖ ਰੇਖ ਹੇਠ ਹੋਵੇਗੀ। ਜਦੋਂਕਿ 110-ਪਟਿਆਲਾ ਦਿਹਾਤੀ ਦੀਆਂ ਈ.ਵੀ.ਐਮਜ਼ ਥਾਪਰ ਯੂਨੀਵਰਸਿਟੀ ਵਿਖੇ ਰੱਖੀਆਂ ਹਨ, ਇੱਥੇ ਵੋਟਾਂ ਦੀ ਗਿਣਤੀ ਏ.ਡੀ.ਸੀ. ਸ਼ਹਿਰੀ ਵਿਕਾਸ ਨਵਰੀਤ ਕੌਰ ਸੇਖੋਂ ਤੇ 115-ਪਟਿਆਲਾ ਸ਼ਹਿਰੀ ਹਲਕੇ ਦੀਆਂ ਵੋਟਾਂ ਦੀ ਗਿਣਤੀ ਸਰਕਾਰੀ ਮਹਿੰਦਰਾ ਕਾਲਜ ਵਿਖੇ ਏ.ਆਰ.ਓ. ਅਰਵਿੰਦ ਕੁਮਾਰ ਦੀ ਨਿਗਰਾਨੀ ਹੇਠ ਹੋਵੇਗੀ। ਹਲਕਾ 114-ਸਨੌਰ ਦੀਆਂ ਈ.ਵੀ.ਐਮਜ. ਸਰਕਾਰੀ ਬਹੁ ਤਕਨੀਕੀ ਕਾਲਜ ਲੜਕੀਆਂ ਐਸ.ਐਸ.ਟੀ. ਨਗਰ ਵਿਖੇ ਰੱਖੀਆਂ ਗਈਆਂ ਹਨ ਤੇ ਵੋਟਾਂ ਦੀ ਗਿਣਤੀ ਵੀ ਇੱਥੇ ਹੀ ਏ.ਆਰ.ਓ. ਸੰਯੁਕਤ ਕਮਿਸ਼ਨਰ ਨਗਰ ਨਿਗਮ ਬਬਨਦੀਪ ਸਿੰਘ ਵਾਲੀਆ ਦੀ ਨਿਗਰਾਨੀ ਹੇਠ ਹੋਵੇਗੀ। ਇਸੇ ਤਰ੍ਹਾਂ 111-ਰਾਜਪੁਰਾ, 112-ਡੇਰਾਬਸੀ ਤੇ 113-ਘਨੌਰ ਹਲਕਿਆਂ ਦੇ ਸਟਰਾਂਗ ਰੂਮ ਪੰਜਾਬੀ ਯੂਨੀਵਰਸਿਟੀ ਵਿਖੇ ਬਣਾਏ ਗਏ ਸਨ, ਇਨ੍ਹਾਂ ਵਿੱਚੋਂ ਡੇਰਾਬਸੀ ਹਲਕੇ ਦੀਆਂ ਵੋਟਾਂ ਦੀ ਗਿਣਤੀ ਯੂਨੀਵਰਸਿਟੀ ਇੰਜੀਨੀਅਰਿੰਗ ਕਾਲਜ ਅਤੇ ਰਾਜਪੁਰਾ ਤੇ ਘਨੌਰ ਹਲਕਿਆਂ ਦੀਆਂ ਵੋਟਾਂ ਦੀ ਗਿਣਤੀ ਜਿਮਨੇਜ਼ੀਅਮ ਹਾਲ ਵਿਖੇ ਹੋਵੋਗੀ। ਇਥੇ ਕ੍ਰਮਵਾਰ ਏ.ਆਰ.ਓ. ਜਸਲੀਨ ਕੌਰ ਭੁੱਲਰ, ਹਿਮਾਂਸ਼ੂ ਗਰਗ ਤੇ ਕੰਨੂ ਗਰਗ ਨਿਗਰਾਨੀ ਕਰਨਗੇ। ਜਦੋਂਕਿ 116-ਸਮਾਣਾ ਅਤੇ 117-ਸ਼ੁਤਰਾਣਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਪੋਲੋ ਗਰਾਊਂਡ ਦੇ ਸਪੋਰਟਸ ਕੰਪਲੈਕਸ ਵਿਖੇ ਜਿਮਨੇਜੀਅਮ ਹਾਲ 'ਚ ਐਸ.ਡੀ.ਐਮ. ਰਿਚਾ ਗੋਇਲ ਤੇ ਰਵਿੰਦਰ ਸਿੰਘ ਦੀ ਨਿਗਰਾਨੀ ਹੇਠ ਹੋਵੇਗੀ।
Punjab Bani 02 June,2024
ਜਿੱਤਣ ਵਾਲੇ ਉਮੀਦਵਾਰ ਸਹਿਜਤਾ ਦਾ ਪੱਲਾ ਨਾ ਛੱਡਣ : ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ
ਜਿੱਤਣ ਵਾਲੇ ਉਮੀਦਵਾਰ ਸਹਿਜਤਾ ਦਾ ਪੱਲਾ ਨਾ ਛੱਡਣ : ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਜਿੱਤ ਹਾਰ ਮੁਕਾਬਲੇ ਵਿੱਚੋਂ ਹੀ ਪੈਦਾ ਹੁੰਦੀ ਹੈ ਅੰਮ੍ਰਿਤਸਰ:- 2 ਜੂਨ ( ) ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਮੌਜੂਦਾ ਹੋਈਆਂ ਚੋਣਾਂ ਦੇ ਸੰਦਰਭ ਵਿੱਚ ਨਤੀਜੇ ਆਉਣ ਤੋਂ ਇੱਕ ਦਿਨ ਪਹਿਲਾਂ ਹੀ ਟਿਪਣੀ ਦੇਂਦਿਆ ਕਿਹਾ ਕਿ ਮੇਹਨਤੀ ਤੇ ਸੰਘਰਸ਼ਕਾਰੀ ਵਿਅਕਤੀ ਲਈ ਹਾਰ ਜਿੱਤ ਜਿੰਦਗੀ ਦਾ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਇਹ ਚੈਲੰਜ਼ ਵਿਚੋਂ ਹੀ ਪੈਦਾ ਹੁੰਦੀ ਹੈ, ਪਾਰਲੀਮਾਨੀ ਚੋਣਾਂ ਦੌਰਾਨ ਲੋਕ ਫਤਵਾ ਲੈ ਕੇ ਜਿੱਤਣ ਵਾਲੇ ਉਮੀਦਵਾਰਾਂ ਨੂੰ ਸਹਿਜਤਾ ਦਾ ਲੜ ਫੜ ਕੇ ਰੱਖਣਾ ਚਾਹੀਦਾ ਹੈ ਅਤੇ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਲਈ ਬਿਨ੍ਹਾਂ ਕਿਸੇ ਸ਼ੋਰ ਸ਼ਰਾਬੇ ਦੇ ਨਿਮਰ ਵਿਅਕਤੀ ਵਜੋਂ ਆਪਣੇ ਧਾਰਮਿਕ ਆਸਥਾ ਵਾਲੇ ਅਸਥਾਨ ਤੇ ਜਾਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹਾਰਨ ਵਾਲੇ ਵਿਅਕਤੀ ਨੂੰ ਵੀ ਅਕਾਲ ਪੁਰਖ ਦੀ ਢਾਰਸ ਲੈਂਦਿਆ ਹਿੰਮਤ ਹੌਸਲਾ ਰਖਦਿਆਂ ਅਗਲੇ ਪੜਾਅ ਲਈ ਤਿਆਰੀ ਕਰਨੀ ਚਾਹੀਦੀ ਹੈ। ਹਾਰ ਵੀ ਮਨੁੱਖ ਨੂੰ ਬਹੁਤ ਕੁੱਝ ਸਿਖਾਉਂਦੀ ਹੈ। ਬਿਨ੍ਹਾਂ ਹੱਲੇ ਗੁੱਲੇ ਦੇ ਚੋਣਾਂ ਦੇ ਮੈਦਾਨ ਵਿੱਚ ਉਮੀਦਵਾਰਾਂ ਨੂੰ ਹੌਸਲਾ, ਦਲੇਰੀ, ਸਹਿਜ ਤੇ ਨਿਮਰਤਾ ‘ਚ ਰਹਿਣ ਦੇ ਗੁਣ ਸਿਖਾਉਂਦਾ ਹੈ। ਉਨ੍ਹਾਂ ਉਮੀਦਵਾਰਾਂ ਨੂੰ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਜੈਤੂ ਉਮੀਦਵਾਰ ਸਾਂਤੀ ਪੂਰਵਕ ਆਪਣੀ ਜਿੱਤ ਦੀ ਖੁਸ਼ੀ ਮਨਾਉਣ। ਉਨ੍ਹਾਂ ਕਿਹਾ ਖੇਡ ਤੇ ਚੋਣ ਦੇ ਮੈਦਾਨ ਵਿੱਚ ਇੱਕ ਨੇ ਤਾਂ ਹਾਰਨਾ ਹੀ ਹੁੰਦਾ ਹੈ ਤੇ ਇਕ ਨੇ ਜਿੱਤ ਪ੍ਰਾਪਤ ਕਰਨੀ ਹੁੰਦੀ ਹੈ। ਇਹ ਅਟੱਲ ਸਚਾਈ ਨੂੰ ਪੱਲੇ ਬੰਨ ਚੱਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਗਾਉਂ ਜਿੱਤਣ ਵਾਲੇ ਉਮੀਦਵਾਰਾਂ ਨੂੰ ਵਧਾਈ ਸ਼ੁਭਕਾਮਨਾਵਾਂ ਦੇਂਦਾ ਹਾਂ। ਉਨ੍ਹਾਂ ਕਿਹਾ ਪਛੜ ਜਾਣ ਵਾਲੇ ਉਮੀਦਵਾਰਾਂ ਲਈ ਅਕਾਲ ਪੁਰਖ ਅੱਗੇ ਅਰਦਾਸ ਕਰਦਾ ਹਾਂ ਕਿ ਉਨ੍ਹਾਂ ਨੂੰ ਹੌਸਲਾ, ਚੰਗੀ ਸੇਹਤ ਤੇ ਅਗਲੇ ਪੜਾਅ ਲਈ ਲੜਨ ਦੀ ਹਿੰਮਤ ਬਖਸ਼ਣ ਤੇ ਉਹ ਸਹਿਜਤਾ ਦਾ ਪੱਲਾ ਨਾ ਛੱਡਣ।
Punjab Bani 02 June,2024
ਪਟਿਆਲਾ ਲੋਕ ਸਭਾ ਹਲਕੇ 'ਚ ਕੁਲ 63.63 ਫੀਸਦੀ ਵੋਟਾਂ ਪਈਆਂ-ਸ਼ੌਕਤ ਅਹਿਮਦ ਪਰੇ
ਪਟਿਆਲਾ ਲੋਕ ਸਭਾ ਹਲਕੇ 'ਚ ਕੁਲ 63.63 ਫੀਸਦੀ ਵੋਟਾਂ ਪਈਆਂ-ਸ਼ੌਕਤ ਅਹਿਮਦ ਪਰੇ -ਕੁਲ 18 ਲੱਖ 6 ਹਜ਼ਾਰ 424 'ਚੋਂ 11 ਲੱਖ 49 ਹਜ਼ਾਰ 417 ਵੋਟਰਾਂ ਨੇ ਪਾਈਆਂ ਵੋਟਾਂ -6 ਲੱਖ 16 ਹਜ਼ਾਰ 927 ਮਰਦਾਂ ਤੇ 5 ਲੱਖ 32 ਹਜ਼ਾਰ 462 ਮਹਿਲਾਵਾਂ ਨੇ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ -ਜ਼ਿਲ੍ਹੇ 'ਚ ਸਭ ਤੋਂ ਵੱਧ ਹਲਕਾ ਘਨੌਰ ਵਿਖੇ 67.40 ਫ਼ੀਸਦੀ ਤੇ ਪਟਿਆਲਾ ਦਿਹਾਤੀ 'ਚ 58.98 ਫ਼ੀਸਦੀ ਵੋਟਾਂ ਪਈਆਂ ਪਟਿਆਲਾ, 2 ਜੂਨ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਲੋਕ ਸਭਾ ਦੀਆਂ ਆਮ ਚੋਣਾਂ-2024 ਲਈ 1 ਜੂਨ ਨੂੰ ਪਈਆਂ ਵੋਟਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਲੋਕ ਸਭਾ ਹਲਕੇ ਵਿੱਚ 63.63 ਫ਼ੀਸਦੀ ਵੋਟਾਂ ਦਾ ਭੁਗਤਾਨ ਹੋਇਆ ਹੈ। ਉਨ੍ਹਾਂ ਅੱਜ ਇੱਥੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ 8 ਵਿਧਾਨ ਸਭਾ ਹਲਕਿਆਂ ਸਮੇਤ ਡੇਰਾਬਸੀ ਹਲਕੇ ਵਿੱਚ ਕੁਲ 18 ਲੱਖ 6 ਹਜ਼ਾਰ 424 'ਚੋਂ 11 ਲੱਖ 49 ਹਜ਼ਾਰ 417 ਵੋਟਰਾਂ ਨੇ ਵੋਟ ਪਾ ਕੇ ਲੋਕਤੰਤਰ ਦੀ ਮਜ਼ਬੂਤੀ 'ਚ ਆਪਣਾ ਯੋਗਦਾਨ ਪਾਇਆ। ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਸਮੁੱਚਾ ਵੋਟ ਪ੍ਰਕਿਰਿਆ ਦਾ ਅਮਲ ਬੀਤੀ ਦੇਰ ਰਾਤ ਸਫ਼ਲਤਾ ਪੂਰਵਕ ਅਮਨ-ਸ਼ਾਂਤੀ ਨਾਲ ਸੰਪੰਨ ਹੋ ਗਿਆ ਸੀ। ਉਨ੍ਹਾਂ ਦੱਸਿਆ ਕਿ ਪਟਿਆਲਾ ਲੋਕ ਸਭਾ ਹਲਕੇ 'ਚ 9 ਲੱਖ 44 ਹਜ਼ਾਰ 300 ਮਰਦ ਅਤੇ 8 ਲੱਖ 62 ਹਜ਼ਾਰ 44 ਮਹਿਲਾ ਵੋਟਰ ਹਨ। ਇਨ੍ਹਾਂ ਵਿਚੋਂ 6 ਲੱਖ 16 ਹਜ਼ਾਰ 927 ਮਰਦਾਂ ਤੇ 5 ਲੱਖ 32 ਹਜ਼ਾਰ 462 ਮਹਿਲਾਵਾਂ ਨੇ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ। ਜਦੋਂਕਿ ਕੁਲ 80 ਟਰਾਂਸਜੈਂਡਰ ਵੋਟਰਾਂ 'ਚੋਂ 28 ਟਰਾਂਸਜੈਂਡਰ ਵੋਟਰਾਂ ਨੇ ਵੀ ਆਪਣੇ ਜਮਹੂਰੀ ਹੱਕ ਦੀ ਵਰਤੋਂ ਕੀਤੀ। ਹਲਕਾਵਾਰ ਪਈਆਂ ਵੋਟਾਂ ਬਾਰੇ ਜਾਣਕਾਰੀ ਦਿੰਦਿਆਂ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ 109-ਨਾਭਾ (ਐਸ.ਸੀ.), ਇੱਥੇ ਕੁਲ 1 ਲੱਖ 87 ਹਜ਼ਾਰ 190 ਵੋਟਰਾਂ 'ਚੋਂ ਕੁਲ 1 ਲੱਖ 21 ਹਜ਼ਾਰ 43 (64.66 ਫ਼ੀਸਦੀ) ਨੇ ਆਪਣੀਆਂ ਵੋਟਾਂ ਦਾ ਭੁਗਤਾਨ ਕੀਤਾ, ਜਿਨ੍ਹਾਂ 'ਚੋਂ 65337 ਮਰਦਾਂ ਤੇ 55700 ਮਹਿਲਾਵਾਂ ਸਮੇਤ 6 ਟਰਾਂਸਜੈਂਡਰ ਵੋਟਰਾਂ ਨੇ ਵੋਟਾਂ ਪਾਈਆਂ। ਇਸੇ ਤਰ੍ਹਾਂ 110-ਪਟਿਆਲਾ ਦਿਹਾਤੀ ਵਿੱਚ ਕੁਲ 2 ਲੱਖ 19 ਹਜ਼ਾਰ 862 ਵੋਟਰਾਂ 'ਚੋਂ 69200 ਮਰਦਾਂ ਤੇ 60483 ਮਹਿਲਾ ਤੇ 1 ਟਰਾਂਸਜੈਂਡਰਾਂ, ਕੁਲ 1 ਲੱਖ 29 ਹਜ਼ਾਰ 684 (58.98 ਫ਼ੀਸਦੀ) ਵੋਟਰਾਂ ਨੇ ਮਤਦਾਨ ਕੀਤਾ। ਜਦੋਂਕਿ ਵਿਧਾਨ ਸਭਾ ਹਲਕਾ 111-ਰਾਜਪੁਰਾ ਵਿੱਚ ਕੁਲ 1 ਲੱਖ 81 ਹਜ਼ਾਰ 273 ਵੋਟਰ ਹਨ, ਇਨ੍ਹਾਂ 'ਚੋਂ 1 ਲੱਖ 16 ਹਜ਼ਾਰ 699 (64.38 ਫ਼ੀਸਦੀ), 62747 ਮਰਦ ਤੇ 53951 ਮਹਿਲਾ ਤੇ 1 ਟਰਾਂਸਜੈਂਡਰ ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਇਸੇ ਤਰ੍ਹਾਂ ਹਲਕਾ 112-ਡੇਰਾਬਸੀ ਵਿਖੇ ਕੁਲ 2 ਲੱਖ 96 ਹਜ਼ਾਰ 951 ਵੋਟਰ ਹਨ, ਇਨ੍ਹਾਂ ਵਿੱਚੋਂ ਮਰਦ 105763 ਤੇ 90467 ਮਹਿਲਾ ਤੇ 4 ਟਰਾਂਸਜੈਂਡਰਾਂ ਨੇ ਆਪਣੀਆਂ ਵੋਟਾਂ ਪਾਈਆਂ ਜੋ ਕਿ 1 ਲੱਖ 96 ਹਜ਼ਾਰ 234 (66.08 ਫ਼ੀਸਦੀ) ਬਣਦੀਆਂ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਹੋਰ ਦੱਸਿਆ ਕਿ ਇਸੇ ਤਰ੍ਹਾਂ ਹਲਕਾ 113-ਘਨੌਰ ਵਿਖੇ ਕੁਲ 1 ਲੱਖ 64 ਹਜ਼ਾਰ 216 ਵੋਟਰ ਹਨ, ਜਿਥੇ ਕਿ 1 ਲੱਖ 10 ਹਜ਼ਾਰ 682 (67.40 ਫ਼ੀਸਦੀ) 60948 ਮਰਦਾਂ ਅਤੇ 49734 ਮਹਿਲਾ ਵੋਟਰਾਂ ਨੇ ਵੋਟਾਂ ਪਾਈਆਂ। ਇੱਥੇ ਕੋਈ ਟਰਾਂਸਜੈਂਡਰ ਵੋਟਰ ਨਹੀਂ ਹੈ। ਹਲਕਾ 114-ਸਨੌਰ ਵਿਖੇ 2 ਲੱਖ 26 ਹਜ਼ਾਰ 886 ਵੋਟਰ ਹਨ, ਜਿਨ੍ਹਾਂ 'ਚੋਂ 1 ਲੱਖ 41 ਹਜ਼ਾਰ 12 ਵੋਟਾਂ ਭੁਗਤੀਆਂ (62.15 ਫ਼ੀਸਦੀ), ਇਨ੍ਹਾਂ 'ਚ 75437 ਮਰਦ ਤੇ 65568 ਮਹਿਲਾ ਵੋਟਰ ਤੇ 7 ਟਰਾਂਸਜੈਂਡਰ ਵੋਟਰਾਂ ਨੇ ਵੋਟਾਂ ਪਾਈਆਂ। ਜਦੋਂਕਿ ਹਲਕਾ 115-ਪਟਿਆਲਾ (ਸ਼ਹਿਰੀ) ਹਲਕੇ 'ਚ ਕੁਲ 1 ਲੱਖ 52 ਹਜ਼ਾਰ 570 ਵੋਟਰ ਹਨ, ਜਿਨ੍ਹਾਂ 'ਚੋਂ ਕੁਲ 94 ਹਜ਼ਾਰ 333 ਵੋਟਰਾਂ, ਇਨ੍ਹਾਂ 'ਚ 49684 ਮਰਦ, 44643 ਮਹਿਲਾ ਤੇ 6 ਟਰਾਂਸਜੈਂਡਰ ਵੋਟਰਾਂ (61.83 ਫ਼ੀਸਦੀ) ਨੇ ਵੋਟਾਂ ਪਾਈਆਂ। ਇਸੇ ਤਰ੍ਹਾਂ 116-ਸਮਾਣਾ ਹਲਕੇ ਵਿਖੇ ਕੁਲ 1 ਲੱਖ 88 ਹਜ਼ਾਰ 834 ਵੋਟਰਾਂ 'ਚੋਂ ਕੁਲ 1 ਲੱਖ 25 ਹਜ਼ਾਰ 888, ਜਿਨ੍ਹਾਂ 'ਚ 67141 ਮਰਦਾਂ, 58746 ਮਹਿਲਾ ਤੇ 1 ਟਰਾਂਸਜੈਂਡਰ ਵੋਟਰਾਂ (66.67 ਫ਼ੀਸਦੀ) ਨੇ ਵੋਟਾਂ ਪਾਈਆਂ ਹਨ। ਸ਼ੌਕਤ ਅਹਿਮਦ ਪਰੇ ਨੇ ਅੱਗੇ ਦੱਸਿਆ ਕਿ ਵਿਧਾਨ ਸਭਾ ਹਲਕਾ 117-ਸ਼ੁਤਰਾਣਾ ਹਲਕੇ 'ਚ ਕੁਲ 1 ਲੱਖ 88 ਹਜ਼ਾਰ 642 ਵੋਟਰਾਂ 'ਚੋਂ 1 ਲੱਖ 13 ਹਜ਼ਾਰ 842, ਇਨ੍ਹਾਂ 'ਚ 60670 ਮਰਦ ਤੇ 53170 ਮਹਿਲਾ ਤੇ 2 ਟਰਾਂਸਜੈਂਡਰ ਵੋਟਰਾਂ ਨੇ (60.35 ਫ਼ੀਸਦੀ) ਵੋਟਾਂ ਦਾ ਭੁਗਤਾਨ ਕੀਤਾ। ਜ਼ਿਲ੍ਹਾ ਚੋਣ ਅਫ਼ਸਰ ਨੇ ਹੋਰ ਦੱਸਿਆ ਕਿ ਲੋਕ ਸਭਾ ਹਲਕੇ ਵਿੱਚ ਭੁਗਤੀਆਂ ਵੋਟਾਂ ਵਿੱਚੋਂ ਮਰਦ ਵੋਟਰਾਂ ਦੀ ਪ੍ਰਤੀਸ਼ਤਤਾ ਦਰ 65.33 ਅਤੇ ਮਹਿਲਾ ਵੋਟਰਾਂ ਦੀ ਵੋਟ ਪ੍ਰਤੀਸ਼ਤਤਾ ਦਰ 61.77 ਅਤੇ ਟਰਾਂਸਜੈਂਡਰਾਂ ਦੀ 35 ਫ਼ੀਸਦੀ ਬਣਦੀ ਹੈ। ਉਨ੍ਹਾਂ ਦੱਸਿਆ ਕਿ 26 ਉਮੀਦਵਾਰਾਂ ਲਈ ਪਈਆਂ ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ।
Punjab Bani 02 June,2024
ਲੋਕਾਂ ਨੇ ਕੀਤਾ ਵੋਟਾਂ ਦਾ ਬਾਈਕਾਟ, ਕੰਮ ਰੁਕਵਾਇਆ
ਲੋਕਾਂ ਨੇ ਕੀਤਾ ਵੋਟਾਂ ਦਾ ਬਾਈਕਾਟ, ਕੰਮ ਰੁਕਵਾਇਆ ਰਮਦਾਸ, 1 ਜੂਨ ਬੀਤੀ ਰਾਤ ਸਰਹੱਦੀ ਪਿੰਡ ਲੱਖੂਵਾਲ ਵਿਚ ਕੁਝ ਅਣਪਛਾਤਿਆਂ ਵੱਲੋਂ ਗੋਲੀਆਂ ਮਾਰਕੇ ਨੌਜਵਾਨ ਦਾ ਕਤਲ ਕਰਨ ਅਤੇ ਚਾਰ ਨੂੰ ਜ਼ਖ਼ਮੀ ਕਰਨ ਦੇ ਰੋਸ ਵਜੋਂ ਅੱਜ ਲੋਕਾਂ ਨੇ ਪਿੰਡ ਦੇ ਸਾਰੇ ਪੋਲਿੰਗ ਬੂਥਾਂ ਨੂੰ ਬੰਦ ਕਰ ਦਿੱਤਾ ਅਤੇ ਕੋਈ ਵੋਟ ਨਹੀਂ ਪੈਣ ਦਿੱਤੀ। ਅੱਜ ਸਵੇਰੇ ਕੁਝ ਲੋਕਾਂ ਵਲੋਂ ਵੋਟਾਂ ਨਾ ਪਾਉਣ ਦਾ ਸੱਦਾ ਦਿੱਤਾ ਸੀ ਅਤੇ ਜਿਉਂ ਹੀ ਸਟਾਫ ਨੇ ਬੂਥਾਂ ਉਪਰ ਕੰਮ ਸ਼ੁਰੂ ਕੀਤਾ ਤਾਂ ਲੋਕਾਂ ਨੇ ਆ ਕੇ ਰੋਕ ਦਿੱਤਾ।
Punjab Bani 01 June,2024
ਖੜਗੇ ਨੇ 295ਸੀਟਾਂ ਆਉਣ ਦਾ ਬੈਠਦ ਦੌਰਾਨ ਕੀਤਾ ਦਾਅਵਾ
ਖੜਗੇ ਨੇ 295ਸੀਟਾਂ ਆਉਣ ਦਾ ਬੈਠਦ ਦੌਰਾਨ ਕੀਤਾ ਦਾਅਵਾ ਨਵੀਂ ਦਿੱਲੀ, 1 ਜੂਨ ਵਿਰੋਧੀ ਧਿਰ ਦੇ ਗੱਠਜੋੜ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ’ (ਇੰਡੀਆ) ਦੀਆਂ ਭਾਈਵਾਲ ਪਾਰਟੀਆਂ ਦੇ ਨੇਤਾਵਾਂ ਦੀ ਬੈਠਕ ਅੱਜ ਇੱਥੇ ਹੋਈ। ਮੀਟਿੰਗ ਬਾਅਦ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਸਾਡੀਆਂ ਘੱਟੋ-ਘੱਟ 295 ਸੀਟਾਂ ਆਉਣਗੀਆਂ। ਉਨ੍ਹਾਂ ਕਿਹਾ ਕਿ ਉਹ ਚੋਣ ਕਮਿਸ਼ਨ ਕੋਲ ਜਾਣਗੇ ਤੇ ਆਪਣੀਆਂ ਸ਼ਿਕਾਇਤਾਂ ਉਸ ਸਾਹਮਣੇ ਰੱਖਣਗੇ। ਇਸ ਲਈ ਗੱਠਜੋੜ ਨੇ ਐਤਵਾਰ ਦਾ ਸਮਾਂ ਮੰਗਿਆ ਹੈ।ਮੀਟਿੰਗ ਵਿਚ ਲੋਕ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਨਾਲ ਸਬੰਧਤ ਰਣਨੀਤੀ ‘ਤੇ ਚਰਚਾ ਕੀਤੀ ਗਈ।
Punjab Bani 01 June,2024
ਸੰਗਰੂਰ ਵਿਖੇ ਕੀਤੀ ਗਈ 57.21% ਪੋਲਿੰਗ ਦਰਜ
ਸੰਗਰੂਰ ਵਿਖੇ ਕੀਤੀ ਗਈ 57.21% ਪੋਲਿੰਗ ਦਰਜ ਸੰਗਰੂਰ : ਸੰਗਰੂਰ ਦੇ ਚੋਣ ਮੈਦਾਨ ਵਿੱਚ ਸ਼ਾਮ 5 ਵਜੇ ਤਕ 57.21% ਪੋਲਿੰਗ ਦਰਜ ਕੀਤੀ ਗਈ ਸੀ। ਲੋਕ ਸਭਾ ਹਲਕਾ ਸੰਗਰੂਰ ਦੇ ਚੋਣ ਮੈਦਾਨ 'ਚ ਨਿੱਤਰੇ 23 ਉਮੀਦਵਾਰਾਂ ਦੀ ਕਿਸਮਤ ਵੋਟਿੰਗ ਮਸ਼ੀਨਾਂ 'ਚ ਬੰਦ ਹੋ ਗਈ ਹੈ, ਜਿਨਾ ਦੇ ਨਤੀਜੇ 4 ਜੂਨ ਨੂੰ ਆਉਣਗੇ।
Punjab Bani 01 June,2024
ਵਿਧਾਇਕ ਨੀਨਾ ਮਿਤਲ ਨੇ ਵੋਟ ਪਾਉਣ ਦੀ ਵੀਡਿਓ ਕੀਤੀ ਸਾਂਝੀ, ਜਿਲਾ ਚੋਦ ਅਧਿਕਾਰੀ ਵੱਲੋ ਨੋਟਿਸ ਜਾਰੀ
ਵਿਧਾਇਕ ਨੀਨਾ ਮਿਤਲ ਨੇ ਵੋਟ ਪਾਉਣ ਦੀ ਵੀਡਿਓ ਕੀਤੀ ਸਾਂਝੀ, ਜਿਲਾ ਚੋਦ ਅਧਿਕਾਰੀ ਵੱਲੋ ਨੋਟਿਸ ਜਾਰੀ ਰਾਜਪੁਰਾ : ਰਾਜਪੁਰਾ ਤੋਂ ਵਿਧਾਇਕ ਨੀਨਾ ਮਿੱਤਲ ਨੇ ਵੋਟ ਪਾਉਣ ਦੀ ਵੀਡਿਓ ਇੰਟਰਨੈੱਟ ਮੀਡੀਆ 'ਤੇ ਸਾਂਝੀ ਕੀਤੀ ਹੈ। ਪੋਲਿੰਗ ਬੂਥ ਅੰਦਰ ਮੋਬਾਈਲ ਲੈ ਕੇ ਜਾਣ ਦੀ ਇਜਾਜ਼ਤ ਨਹੀਂ। ਵਿਧਾਇਕ ਵੱਲੋਂ ਸਾਂਝੀ ਕੀਤੀ ਗਈ ਵੀਡਿਓ 'ਤੇ ਸਵਾਲ ਖੜ੍ਹੇ ਹੋਣ ਲੱਗੇ ਹਨ। ਵੀਡਿਓ ਸੋਸ਼ਲ ਮੀਡੀਆ ਤੇ ਵਾਇਰਲ ਕਰਨ ਤੇ ਜ਼ਿਲਾ ਚੋਣ ਅਧਿਕਾਰੀ ਵਲੋਂ ਨੋਟਿਸ ਜਾਰੀ ਕੀਤਾ ਗਿਆ ਹੈ।
Punjab Bani 01 June,2024
ਲੋਕ ਸਭਾ ਚੋਣਾਂ : ਪੰਜਾਬ ਭਰ ਵਿੱਚ 60.50 ਫੀਸਦੀ ਹੋਈ ਵੋਟਿੰਗ
ਲੋਕ ਸਭਾ ਚੋਣਾਂ : ਪੰਜਾਬ ਭਰ ਵਿੱਚ 60.50 ਫੀਸਦੀ ਹੋਈ ਵੋਟਿੰਗ ਚੰਡੀਗੜ੍ਹ, 1 ਜੂਨ ਪੰਜਾਬ ਪਰ ਵਿਚ ਵੋਟਾਂ ਪੈਣ ਦਾ ਕੰਮ ਸਵੇਰੇ ਸੱਤ ਵਜੇ ਤੋ ਸ਼ੁਰੂ ਹੋ ਕੇ ਸ਼ਾਮ ਨੂੰ ਛੇ ਵਜੇ ਤੱਕ ਚਲਿਆ, ਜਿਸ ਵਿੱਚ ਲੋਕਾਂ ਨੇ ਹੰਮਹੰਮਾ ਕੇ ਵੋਟਿੰਗ ਕੀਤੀ।ਪੰਜਾਬ ਵਿੱਚ ਲੋਕ ਸਭਾ ਦੀਆਂ 13 ਸੀਟਾਂ ਤੇ 60.50 ਫੀਸਦ ਵੋਟਿੰਗ ਹੋਈ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ ਲੋਕ ਸਭਾ ਚੋਣਾਂ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਪੰਜਾਬ ਪੁਲੀਸ ਤੇ ਕੇਂਦਰੀ ਸੁਰੱਖਿਆ ਬਲਾਂ ਦੇ 70000 ਜਵਾਨ ਤਾਇਨਾਤ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸੂਬੇ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇਸ ਵਿੱਚੋਂ 302 ਮਰਦ ਉਮੀਦਵਾਰ ਅਤੇ 26 ਔਰਤਾਂ ਹਨ। ਬਠਿੰਡਾ ਜਿਲੇ ਵਿੱਚ ਸਭ ਤੋ ਵੱਧ ਵੋਟਾਂ ਪੲੀਆਂ ਹਨ। ਇਸੇ ਤਰ੍ਹਾਂ ਹੋਰ ਪਾਸੇ ਵੀ ਵੋਟਿਗ ਹੋਈ ਹੈ।
Punjab Bani 01 June,2024
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸ਼ਾਂਤਮਈ ਚੋਣ ਅਮਲ ਨੇਪਰੇ ਚਾੜ੍ਹਨ ਲਈ ਵੋਟਰਾਂ ਦਾ ਧੰਨਵਾਦ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸ਼ਾਂਤਮਈ ਚੋਣ ਅਮਲ ਨੇਪਰੇ ਚਾੜ੍ਹਨ ਲਈ ਵੋਟਰਾਂ ਦਾ ਧੰਨਵਾਦ ਸਖ਼ਤ ਮਿਹਨਤ ਅਤੇ ਸਮਰਪਣ ਨਾਲ ਡਿਊਟੀ ਨਿਭਾਉਣ ਲਈ ਸਮੁੱਚੇ ਚੋਣ ਅਮਲੇ ਦਾ ਵੀ ਕੀਤਾ ਧੰਨਵਾਦ ਚੰਡੀਗੜ੍ਹ, 1 ਜੂਨ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਵੋਟ ਦੇ ਜਮਹੂਰੀ ਹੱਕ ਦੀ ਵਰਤੋਂ ਲਈ ਚੋਣਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਸੂਬੇ ਦੇ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਗਰਮੀ ਦੇ ਬਾਵਜੂਦ ਵੋਟਰਾਂ ਵੱਲੋਂ ਵੋਟਿੰਗ ਪ੍ਰਕਿਰਿਆ 'ਚ ਦਿਖਾਇਆ ਗਿਆ ਉਤਸ਼ਾਹ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਵੋਟਰਾਂ ਨੇ ਚੋਣ ਪ੍ਰਕਿਰਿਆ 'ਚ ਵੱਡੀ ਗਿਣਤੀ ਵਿੱਚ ਹਿੱਸਾ ਲੈ ਕੇ ਭਾਰਤੀ ਸੰਵਿਧਾਨ ਦੇ ਨਿਰਮਾਤਾਵਾਂ ਵੱਲੋਂ ਉਨ੍ਹਾਂ ਵਿੱਚ ਜਤਾਏ ਗਏ ਭਰੋਸੇ ਦਾ ਮਾਣ ਰੱਖਿਆ ਹੈ। ਮੁੱਖ ਚੋਣ ਅਧਿਕਾਰੀ ਨੇ ਪੰਜਾਬ ਦੀਆਂ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਚੋਣ ਪ੍ਰਕਿਰਿਆ ਵਿੱਚ ਦਿੱਤੇ ਗਏ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ, ਜਿਨ੍ਹਾਂ ਨੇ ਵੋਟਿੰਗ ਪ੍ਰਕਿਰਿਆ ਨੂੰ ਸ਼ਾਂਤੀਪੂਰਨ, ਨਿਰਪੱਖ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਜ਼ਿਲ੍ਹਾ ਚੋਣ ਅਫ਼ਸਰਾਂ-ਕਮ-ਡਿਪਟੀ ਕਮਿਸ਼ਨਰਾਂ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਚੋਣ ਪ੍ਰਕਿਰਿਆ ਦੇ ਸੁਚਾਰੂ ਪ੍ਰਬੰਧਨ ਅਤੇ ਨਿਗਰਾਨੀ ਨੂੰ ਯਕਨੀ ਬਣਾਇਆ। ਸਿਬਿਨ ਸੀ ਨੇ ਪੋਲਿੰਗ ਸਟੇਸ਼ਨਾਂ 'ਤੇ ਉਸਾਰੂ ਤੇ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਲਈ ਪੁਲਿਸ ਕਮਿਸ਼ਨਰਾਂ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ, ਪੰਜਾਬ ਪੁਲਿਸ ਦੇ ਸਮੂਹ ਕਰਮਚਾਰੀਆਂ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ.ਏ.ਪੀ.ਐਫ.) ਦਾ ਵੀ ਧੰਨਵਾਦ ਕੀਤਾ, ਜੋ ਚੋਣਾਂ ਦੇ ਐਲਾਨ ਤੋਂ ਲੈ ਕੇ ਵੋਟਿੰਗ ਵਾਲੇ ਦਿਨ ਤੱਕ ਸੂਬੇ 'ਚ ਅਮਨ ਕਾਨੂੰਨ ਦੀ ਸਥਿਤੀ ਬਣਾਏ ਰੱਖਣ ਲਈ ਵਧੇਰੇ ਮਹੱਤਵਪੂਰਨ ਸੀ। ਸਿਬਿਨ ਸੀ ਨੇ ਪੋਲਿੰਗ ਅਫ਼ਸਰਾਂ, ਵਲੰਟੀਅਰਾਂ ਅਤੇ ਚੋਣ ਪ੍ਰਕਿਰਿਆ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਸਮੇਤ ਸਮੁੱਚੇ ਚੋਣ ਅਮਲੇ ਦੀ ਮਿਹਨਤ, ਵਚਨਬੱਧਤਾ ਅਤੇ ਸਮਰਪਣ ਦੀ ਵੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਲੋਕਤੰਤਰ ਦੇ ਇਸ ਸਭ ਤੋਂ ਵੱਡੇ ਤਿਉਹਾਰ ਦੌਰਾਨ ਵੋਟਿੰਗ ਪ੍ਰਕਿਰਿਆ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ ਸਾਰਿਆਂ ਨੇ ਮਹੱਤਵਪੂਰਨ ਭੂਮਿਕਾ ਨਿਭਾਈ ਹੈ, ਜਿਸ ਸਦਕਾ ਸਮੁੱਚੀ ਚੋਣ ਪ੍ਰਕਿਰਿਆ ਸਫ਼ਲਤਾਪੂਰਵਕ ਢੰਗ ਨਾਲ ਮੁਕੰਮਲ ਹੋ ਗਈ ਹੈ। ਮੁੱਖ ਚੋਣ ਅਧਿਕਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਾਰੇ ਭਾਈਵਾਲਾਂ ਨੇ ਲੋਕਤੰਤਰ ਦੀ ਅਸਲ ਭਾਵਨਾ ਦਿਖਾਉਂਦਿਆਂ ਚੋਣ ਪ੍ਰਕਿਰਿਆ ਦੀ ਮਰਿਆਦਾ ਨੂੰ ਕਾਇਮ ਰੱਖਣ ਲਈ ਵਧ-ਚੜ੍ਹ ਕੇ ਸਹਿਯੋਗ ਦਿੱਤਾ ਅਤੇ ਸਮੁੱਚੇ ਚੋਣ ਅਮਲ ਨੂੰ ਸੁਚਾਰੂ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਇਆ।
Punjab Bani 01 June,2024
ਪਟਿਆਲਾ ਲੋਕ ਸਭਾ ਹਲਕੇ 'ਚ ਵੋਟਰਾਂ ਨੇ ਉਤਸ਼ਾਹ ਨਾਲ ਵੋਟ ਦੇ ਅਧਿਕਾਰ ਦੀ ਕੀਤੀ ਵਰਤੋਂ
ਪਟਿਆਲਾ ਲੋਕ ਸਭਾ ਹਲਕੇ 'ਚ ਵੋਟਰਾਂ ਨੇ ਉਤਸ਼ਾਹ ਨਾਲ ਵੋਟ ਦੇ ਅਧਿਕਾਰ ਦੀ ਕੀਤੀ ਵਰਤੋਂ -ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਚੋਣ ਅਮਲ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੋਟਰਾਂ ਦਾ ਧੰਨਵਾਦ -ਚੋਣ ਕਮਿਸ਼ਨ ਵੱਲੋਂ ਨਿਯੁਕਤ ਨਿਗਰਾਨਾਂ, ਡੀ.ਆਈ.ਜੀ., ਜ਼ਿਲ੍ਹਾ ਚੋਣ ਅਫ਼ਸਰ ਤੇ ਐਸ.ਐਸ.ਪੀ. ਵੱਲੋਂ ਪੋਲਿੰਗ ਬੂਥਾਂ ਦੇ ਦੌਰੇ -ਗਰਮੀ ਦੇ ਬਾਵਜੂਦ ਲੰਮੀਆਂ ਕਤਾਰਾਂ 'ਚ ਲੱਗਕੇ ਵੋਟਰਾਂ ਨੇ ਭਾਰੀ ਉਤਸ਼ਾਹ ਤੇ ਅਮਨ-ਅਮਾਨ ਨਾਲ ਪਾਈਆਂ ਵੋਟਾਂ -ਮਾਡਲ ਪੋਲਿੰਗ ਬੂਥਾਂ 'ਤੇ ਵ੍ਹੀਲ ਚੇਅਰ, ਪੀਣ ਵਾਲੇ ਪਾਣੀ ਸਮੇਤ ਵੋਟਰਾਂ ਨੂੰ ਪ੍ਰਦਾਨ ਕੀਤੀਆਂ ਸਹੂਲਤਾਂ -ਮਹਿਲਾਵਾਂ ਲਈ ਵੱਖਰੇ ਬੂਥ, ਸੈਲਫ਼ੀ ਪੁਆਇੰਟ ਤੇ ਛੋਟੇ ਬੱਚਿਆਂ ਲਈ ਕ੍ਰੈਚ ਰਹੇ ਖਿਚ ਦਾ ਕੇਂਦਰ - ਦਿਵਿਆਂਗ ਵੋਟਰਾਂ, ਛੋਟੇ ਬੱਚਿਆਂ ਦੀਆਂ ਮਾਵਾਂ ਤੇ ਬਜ਼ੁਰਗਾਂ ਦੀ ਸਹੂਲਤ ਲਈ ਤਤਪਰ ਰਹੇ ਵਲੰਟੀਅਰਾਂ, ਆਸ਼ਾ ਤੇ ਆਂਗਣਵਾੜੀ ਵਰਕਰ ਪਟਿਆਲਾ, 1 ਜੂਨ : ਲੋਕ ਸਭਾ ਹਲਕਾ ਪਟਿਆਲਾ-13 ਲਈ ਅੱਜ ਪਈਆਂ ਵੋਟਾਂ ਦੌਰਾਨ ਗਰਮੀ ਦੇ ਬਾਵਜੂਦ ਭਾਰੀ ਉਤਸ਼ਾਹ ਦਿਖਾਉਂਦਿਆਂ ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਸਮੁੱਚੀ ਚੋਣ ਪ੍ਰਕ੍ਰਿਆ ਅਮਨ-ਅਮਾਨ ਨਾਲ ਸਫ਼ਲਤਾ ਪੂਰਵਕ ਨੇਪਰੇ ਚੜ੍ਹ ਗਈ। ਸਵੇਰੇ 7 ਵਜੇ ਸ਼ੁਰੂ ਹੋਏ ਮਤਦਾਨ ਦਾ ਸਮਾਂ ਬੇਸ਼ੱਕ ਸ਼ਾਮ 6 ਵਜੇ ਤੱਕ ਸੀ ਪਰੰਤੂ ਵੋਟਰਾਂ ਦੇ ਉਤਸ਼ਾਹ ਨੂੰ ਦੇਖਦਿਆਂ ਕਈ ਪੋਲਿੰਗ ਲੋਕੇਸ਼ਨਾਂ ਅੰਦਰ ਵੋਟ ਪਰਚੀ ਲੈਕੇ ਦਾਖਲ ਹੋਏ ਵੋਟਰਾਂ ਨੇ ਦੇਰ ਸ਼ਾਮ ਤੱਕ ਆਪਣੀਆਂ ਵੋਟਾਂ ਦਾ ਭੁਗਤਾਨ ਕਤਾਰਾਂ 'ਚ ਲੱਗਕੇ ਕੀਤਾ। ਇਸੇ ਦੌਰਾਨ ਜਨਰਲ ਅਬਜ਼ਰਵਰ ਓਮ ਪ੍ਰਕਾਸ਼ ਬਕੋੜੀਆ, ਪੁਲਿਸ ਅਬਜ਼ਰਵਰ ਆਮਿਰ ਜਾਵੇਦ ਤੇ ਖ਼ਰਚਾ ਅਬਜ਼ਰਵਰ ਮੀਤੂ ਅਗਰਵਾਲ ਨੇ ਪੂਰੇ ਲੋਕ ਸਭਾ ਹਲਕੇ ਅੰਦਰ ਚੋਣ ਪ੍ਰਕ੍ਰਿਆ 'ਤੇ ਨਜ਼ਰ ਰੱਖਣ ਲਈ ਵੱਖੋ-ਵੱਖਰੇ ਤੌਰ 'ਤੇ ਕਈ ਪੋਲਿੰਗ ਸਟੇਸ਼ਨਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਵੋਟਰਾਂ ਨੂੰ ਮਿਲਕੇ ਉਨ੍ਹਾਂ ਦੇ ਉਤਸ਼ਾਹ ਦੀ ਪ੍ਰਸ਼ੰਸਾ ਕੀਤੀ ਅਤੇ ਪੋਲਿੰਗ ਏਜੰਟਾਂ ਤੇ ਚੋਣ ਅਮਲੇ ਨਾਲ ਵੀ ਗੱਲਬਾਤ ਕੀਤੀ। ਜਦੋਂਕਿ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਖ਼ੁਦ ਕਈ ਪੋਲਿੰਗ ਸਟੇਸ਼ਨਾਂ ਦਾ ਦੌਰਾ ਕੀਤਾ। ਇਸੇ ਦੌਰਾਨ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਅਤੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਵੀ ਕਈ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰਕੇ ਚੋਣ ਅਮਲ ਮੌਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸ਼ੌਕਤ ਅਹਿਮਦ ਪਰੇ ਨੇ ਵੋਟਰਾਂ ਵੱਲੋਂ ਅਮਨ-ਅਮਾਨ ਤੇ ਸ਼ਾਂਤੀਪੂਰਵਕ ਚੋਣ ਪ੍ਰਕ੍ਰਿਆ ਮੁਕੰਮਲ ਕਰਨ ਲਈ ਪਾਏ ਗਏ ਯੋਗਦਾਨ ਲਈ ਸਮੂਹ ਵੋਟਰਾਂ ਅਤੇ ਚੋਣ ਅਤੇ ਸੁਰੱਖਿਆ ਅਮਲੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਲਕੇ ਅੰਦਰ ਵੋਟਰਾਂ ਨੇ ਜਮਹੂਰੀਅਤ ਪ੍ਰਤੀ ਸ਼ਰਧਾ ਵਿਖਾਉਂਦਿਆਂ ਅਮਨ ਪੂਰਵਕ ਲੰਮੀਆਂ ਕਤਾਰਾਂ 'ਚ ਲੱਗਕੇ ਵੋਟਾਂ ਪਾਈਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਕਿਸੇ ਪ੍ਰਕਾਰ ਦੀ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ ਤੇ ਪੂਰਾ ਚੋਣ ਅਮਲ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹ ਗਿਆ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਅਮਲ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਵਿਭਾਗਾਂ ਤੋਂ ਕਰੀਬ 10000 ਦੇ ਕਰੀਬ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪੋਲਿੰਗ ਬੂਥਾਂ 'ਤੇ ਪ੍ਰੀਜ਼ਾਈਡਿੰਗ ਅਫ਼ਸਰ, ਸਹਾਇਕ ਪ੍ਰੀਜ਼ਾਈਡਿੰਗ ਅਫ਼ਸਰ ਤੇ ਪੋਲਿੰਗ ਅਫ਼ਸਰਾਂ ਦੀ ਪਾਰਟੀ ਬਣਾ ਕੇ ਭੇਜਿਆ ਗਿਆ ਜਦਕਿ ਚੋਣ ਪ੍ਰਕ੍ਰਿਆ 'ਤੇ ਤਿੱਖੀ ਨਜ਼ਰ ਰੱਖਣ ਲਈ ਮਾਈਕਰੋ ਅਬਜ਼ਰਵਰ ਵੀ ਲਗਾਏ ਗਏ ਸਨ। ਚੋਣ ਅਮਲੇ ਵੱਲੋਂ ਸਵੇਰੇ 6 ਵਜੇ ਚੋਣ ਏਜੰਟਾਂ ਦੀ ਹਾਜ਼ਰੀ 'ਚ ਈ.ਵੀ.ਐਮਜ 'ਤੇ 'ਮੌਕ ਪੋਲ' ਕਰਵਾਈ ਗਈ ਅਤੇ ਸਹੀ 7 ਵਜੇ ਚੋਣ ਪ੍ਰਕ੍ਰਿਆ ਸ਼ੁਰੂ ਕਰ ਦਿੱਤੀ ਗਈ ਸੀ। ਦਿਵਿਆਂਗ ਵੋਟਰਾਂ ਅਤੇ ਬਜ਼ੁਰਗ ਵਿਅਕਤੀਆਂ ਨੂੰ ਵੋਟ ਪਾਉਣ ਲਈ ਪਹਿਲ ਦੇਣ ਸਮੇਤ ਸਥਾਪਤ ਕੀਤੇ ਗਏ ਮਾਡਲ ਪੋਲਿੰਗ ਸਟੇਸ਼ਨਾਂ ਵਿਖੇ ਵੋਟਰਾਂ ਲਈ ਸਵਾਗਤੀ ਬੋਰਡ, ਕਾਰਪੈਟ, ਪੀਣ ਵਾਲੇ ਪਾਣੀ ਤੇ ਹੋਰ ਸਹੂਲਤਾਂ ਦੇਣ ਸਮੇਤ ਅੰਗਹੀਣਾਂ ਲਈ ਵ੍ਹੀਲ-ਚੇਅਰਾਂ ਲਗਾਈਆਂ ਗਈਆਂ ਸਨ। ਇਸ ਤੋਂ ਬਿਨ੍ਹਾਂ ਪਹਿਲੀ ਵਾਰ ਵੋਟਰ ਬਣੇ ਨੌਜਵਾਨਾਂ ਨੂੰ ਆਪਣੀ ਵੋਟ ਪਾਉਣ ਲਈ ਪ੍ਰਸ਼ੰਸਾ ਪੱਤਰ ਵੀ ਵੰਡੇ ਗਏ। ਜਦਕਿ ਇਸਤਰੀਆਂ ਲਈ ਬਣਾਏ ਵਿਸ਼ੇਸ਼ ਪੋਲਿੰਗ ਬੂਥ, ਛੋਟੇ ਬੱਚਿਆਂ ਲਈ ਕ੍ਰੈਚ ਤੇ ਸੈਲਫ਼ੀ ਪੁਆਇੰਟ ਵੀ ਖਿੱਚ ਦਾ ਕੇਂਦਰ ਰਹੇ। ਇਸੇ ਦੌਰਾਨ ਕਈ ਪੋਲਿੰਗ ਸਟੇਸ਼ਨ ਯੂਨੀਕ ਪੋਲਿੰਗ ਸਟੇਸ਼ਨਾਂ ਵਜੋਂ ਖਿੱਚ ਦਾ ਕੇਂਦਰ ਰਹੇ, ਇਨ੍ਹਾਂ ਵਿੱਚ ਸਕੂਲ ਆਫ਼ ਐਮੀਨੈਂਸ ਫੀਲਖਾਨਾ ਪ੍ਰਮੁੱਖ ਸੀ। ਇਸ ਦੌਰਾਨ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਤੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਅਤਿ ਸੰਵੇਦਨਸ਼ੀਲ ਅਤੇ ਸੰਵੇਦਨਸ਼ੀਲ ਪੋਲਿੰਗ ਬੂਥਾਂ 'ਤੇ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਗਿਆ ਸੀ। ਸਮੂਹ ਪੋਲਿੰਗ ਬੂਥਾਂ 'ਤੇ ਅਰਧ ਸੁਰੱਖਿਆ ਬਲਾਂ, ਆਰਮਡ ਪੁਲਿਸ ਤੇ ਪੀ.ਏ.ਪੀ. ਸਮੇਤ ਸਥਾਨਕ ਪੁਲਿਸ ਵੱਲੋਂ ਤਿੱਖੀ ਨਜ਼ਰ ਰੱਖੀ ਗਈ ਤੇ ਪੈਟਰੋਲਿੰਗ ਪਾਰਟੀਆਂ ਵੱਲੋਂ ਲਗਾਤਾਰ ਗਸ਼ਤ ਕੀਤੀ ਗਈ, ਇਸ ਤੋਂ ਬਿਨ੍ਹਾਂ ਮਾਈਕਰੋ ਆਬਜ਼ਰਵਰ, ਵੈਬ ਕਾਸਟਿੰਗ ਨਾਲ ਵੀ ਪੋਲਿੰਗ ਸਟੇਸ਼ਨਾਂ 'ਤੇ ਨਿਗ੍ਹਾ ਰੱਖੀ ਗਈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਾਂ ਪੁਆਉਣ ਦੀ ਪ੍ਰਕ੍ਰਿਆ ਸਮਾਪਤ ਹੋਣ ਉਪਰੰਤ ਈ.ਵੀ.ਐਮਜ. ਨੂੰ ਪੋਲਿੰਗ ਏਜੰਟਾਂ ਦੀ ਹਾਜ਼ਰੀ 'ਚ ਸੀਲ ਕਰਕੇ ਸਟਰਾਂਗ ਰੂਮਾਂ 'ਚ ਸੁਰੱਖਿਆ ਬਲਾਂ ਦੇ ਸਖ਼ਤ ਪਹਿਰੇ ਹੇਠ ਰਖਵਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਵੋਟਾਂ ਦੀ ਗਿਣਤੀ 4 ਜੂਨ ਨੂੰ ਪਟਿਆਲਾ ਵਿਖੇ ਸਥਾਪਤ ਕੀਤੇ ਗਏ ਵੱਖ-ਵੱਖ ਗਿਣਤੀ ਕੇਂਦਰਾਂ ਵਿਖੇ ਹੋਵੇਗੀ।
Punjab Bani 01 June,2024
ਲੋਕ ਸਭਾ ਚੋਣਾਂ ਦੌਰਾਨ ਪਟਿਆਲਾ ਵਿੱਚ ਬੋਲਣ ਤੇ ਸੁਨਣ ਤੋਂ ਅਸਮਰਥ ਵੋਟਰਾਂ ਲਈ ਡੈਫ਼ ਹੈਲਪਲਾਈਨ ਦੀ ਇਤਿਹਾਸਕ ਪਹਿਲਕਦਮੀ
ਲੋਕ ਸਭਾ ਚੋਣਾਂ ਦੌਰਾਨ ਪਟਿਆਲਾ ਵਿੱਚ ਬੋਲਣ ਤੇ ਸੁਨਣ ਤੋਂ ਅਸਮਰਥ ਵੋਟਰਾਂ ਲਈ ਡੈਫ਼ ਹੈਲਪਲਾਈਨ ਦੀ ਇਤਿਹਾਸਕ ਪਹਿਲਕਦਮੀ -ਬੋਲਣ ਤੇ ਸੁਨਣ ਤੋਂ ਅਸਮਰਥ ਦਿਵਿਆਂਗਜਨਾਂ ਨੇ ਡਿਪਟੀ ਕਮਿਸ਼ਨਰ ਦਾ ਧੰਨਵਾਦ ਕੀਤਾ ਪਟਿਆਲਾ, 1 ਜੂਨ: ਲੋਕ ਸਭਾ ਚੋਣਾਂ ਦੌਰਾਨ ਪਟਿਆਲਾ ਵਿੱਚ ਬੋਲਣ ਤੇ ਸੁਨਣ ਤੋਂ ਅਸਮਰਥ ਵੋਟਰਾਂ ਲਈ ਡੈਫ਼ ਹੈਲਪਲਾਈਨ ਦੀ ਇਤਿਹਾਸਕ ਪਹਿਲਕਦਮੀ ਲਈ ਬੋਲਣ ਤੇ ਸੁਨਣ ਤੋਂ ਅਸਮਰਥ ਦਿਵਿਆਂਗਜਨਾਂ ਨੇ ਡਿਪਟੀ ਕਮਿਸ਼ਨਰ ਦਾ ਧੰਨਵਾਦ ਕੀਤਾ ਹੈ।ਡਿਸਟ੍ਰਿਕਟ ਆਈਕਨ ਫਾਰ ਪਰਸਨਜ਼ ਵਿਦ ਡਿਸੇਬਿਲਿਟੀਜ਼ (ਪੀ.ਡਬਲਿਊ.ਡੀ.) ਜਗਦੀਪ ਸਿੰਘ ਸੋਢੀ ਦੀ ਅਗਵਾਈ ਹੇਠ ਪਟਿਆਲਾ ਦੇ 20 ਅਜਿਹੇ ਦਿਵਿਆਂਗਜਨਾਂ ਨੇ, ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦਾ ਉਨ੍ਹਾਂ ਦੀ ਇਸ ਪਹਿਲਕਦਮੀ ਲਈ ਤਹਿ ਦਿਲੋਂ ਧੰਨਵਾਦ ਕੀਤਾ। ਇਨ੍ਹਾਂ ਨੇ ਸੰਕੇਤ ਭਾਸ਼ਾ ਨਾਲ ਆਪਣੇ ਇੰਟਰਪ੍ਰੇਟਰ ਰਾਹੀਂ ਡਿਪਟੀ ਕਮਿਸ਼ਨਰ ਨੂੰ ਕਿਹਾ ਕਿ ਚੋਣਾਂ ਦੌਰਾਨ ਭਾਰਤੀ ਸੰਕੇਤਿਕ ਭਾਸ਼ਾ (ਭਾਰਤੀ ਸੰਕੇਤਕ ਭਾਸ਼ਾ) ਰਾਹੀਂ ਪਹੁੰਚਯੋਗਤਾ ਨੂੰ ਵਧਾਉਣਾ ਬਹੁਤ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਜ਼ਿਲ੍ਹੇ ਲਈ ਪਹਿਲੀ ਇਤਿਹਾਸਕ ਪਹਿਲਕਦਮੀ ਦੀ ਨਿਸ਼ਾਨਦੇਹੀ ਕਰਦੀ ਹੋਈ ਇਹ ਯਕੀਨੀ ਬਣਾਉਂਦੀ ਹੈ ਕਿ ਬੋਲ਼ੇ ਅਤੇ ਗੁੰਗੇ ਵੋਟਰ ਚੋਣ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਭਾਗ ਲੈ ਸਕਦੇ ਹਨ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕਿਹਾ, “ਸਾਡਾ ਟੀਚਾ ਚੋਣ ਪ੍ਰਕਿਰਿਆ ਨੂੰ ਵੱਧ ਤੋਂ ਵੱਧ ਲੋਕਾਂ ਦੀ ਪਹੁੰਚਯੋਗ ਬਣਾਉਣਾ ਹੈ, ਇਹ ਯਕੀਨੀ ਬਣਾਉਣਾ ਕਿ ਹਰੇਕ ਨਾਗਰਿਕ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦਾ ਮੌਕਾ ਮਿਲੇ ਅਤੇ ਇਹ ਪਹਿਲਕਦਮੀ ਉਸ ਟੀਚੇ ਨੂੰ ਪ੍ਰਾਪਤ ਕਰਨ ਵੱਲ ਇੱਕ ਕਦਮ ਹੈ।” ਜਗਦੀਪ ਸਿੰਘ ਸੋਢੀ ਨੇ ਕਿਹਾਕਿ ਬੋਲਣ ਤੇ ਸੁਨਣ ਤੋਂ ਅਸਮਰਥ ਵੋਟਰਾਂ ਲਈ ਵਿਸ਼ੇਸ਼ ਤੌਰ 'ਤੇ ਤਿਆਰ ਕੀਤੇ ਗਏ ਹੈਲਪਲਾਈਨ ਨੰਬਰਾਂ ਨੂੰ ਲਾਗੂ ਕਰਨਾ ਪ੍ਰਸ਼ਾਸਨ ਦੀ ਦਿਵਿਆਂਗਜਨਾਂ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ, ਜਿਸ ਨਾਲ ਉਨ੍ਹਾਂ ਨੂੰ ਭਾਰਤੀ ਸੰਕੇਤਕ ਭਾਸ਼ਾ ਵਿੱਚ ਲੋੜੀਂਦੀ ਸਹਾਇਤਾ ਅਤੇ ਜਾਣਕਾਰੀ ਪ੍ਰਾਪਤ ਕਰਨ ਦੇ ਯੋਗ ਬਣਾਇਆ ਗਿਅ ਹੈ। ਇਹਨਾਂ ਸਮਰਪਿਤ ਹੈਲਪਲਾਈਨਾਂ ਦੀ ਸ਼ੁਰੂਆਤ ਅਤੇ ਭਾਰਤੀ ਸੈਨਤ ਭਾਸ਼ਾ ਵਿੱਚ ਜਾਣਕਾਰੀ ਦੀ ਵਿਵਸਥਾ, ਕਮਿਊਨਿਟੀ ਦੇ ਸਾਰੇ ਮੈਂਬਰਾਂ ਲਈ ਚੋਣਾਂ ਨੂੰ ਵਧੇਰੇ ਪਹੁੰਚਯੋਗ ਬਣਾਉਣ ਵਿੱਚ ਇੱਕ ਮਹੱਤਵਪੂਰਨ ਕਦਮ ਨੂੰ ਦਰਸਾਉਂਦੀ ਹੈ।
Punjab Bani 01 June,2024
81 ਸਾਲਾ ਦ੍ਰਿਸ਼ਟੀਹੀਣ ਬਜ਼ੁਰਗ ਨੇ ਲੋਕਤੰਤਰ ਨੂੰ ਰੁਸ਼ਨਾਇਆ
81 ਸਾਲਾ ਦ੍ਰਿਸ਼ਟੀਹੀਣ ਬਜ਼ੁਰਗ ਨੇ ਲੋਕਤੰਤਰ ਨੂੰ ਰੁਸ਼ਨਾਇਆ -ਪਹਿਲੀ ਵਾਰ ਵੋਟ ਪਾਉਣ ਵਾਲੀ ਵੋਟਰ ਪਰਾਂਜਲ ਨੇ ਕੀਤਾ ਖੁਸ਼ੀ ਦਾ ਇਜ਼ਹਾਰ -ਵੋਟ ਪਾ ਕੇ ਲੋਕਤੰਤਰ ’ਚ ਸ਼ਮੂਲੀਅਤ ਕਰਨ ਵਾਲੇ ਵੋਟਰਾਂ ਦਾ ਯੋਗਦਾਨ ਅਹਿਮ : ਸ਼ੌਕਤ ਅਹਿਮਦ ਪਰੇ -ਕਿਹਾ, ਹਰ ਬੂਥ ’ਤੇ ਪਹਿਲੇ ਪੰਜ ਬਜ਼ੁਰਗਾਂ, ਨੌਜਵਾਨਾਂ ਅਤੇ ਦਿਵਿਆਂਗਜਨ ਨੂੰ ਸੌਂਪੇ ਪ੍ਰਸੰਸਾ ਪੱਤਰ ਪਟਿਆਲਾ, 1 ਜੂਨ: ਪਟਿਆਲਾ ਲੋਕ ਸਭਾ ਹਲਕੇ ’ਚ ਪਈਆਂ ਵੋਟਾਂ ਦੌਰਾਨ ਜਿਥੇ ਹਰੇਕ ਉਮਰ ਵਰਗ ਦੇ ਵੋਟਰਾਂ ਨੇ ਉਤਸ਼ਾਹ ਦਿਖਾਇਆ, ਉਥੇ 81 ਸਾਲਾ ਦ੍ਰਿਸ਼ਟੀਹੀਣ ਕੁਲਭੂਸ਼ਣ ਲਾਲ ਨੇ ਗਰਮੀ ਦੇ ਬਾਵਜੂਦ ਵੋਟ ਪਾ ਕੇ ਮਜ਼ਬੂਤ ਲੋਕਤੰਤਰ ਨੂੰ ਰੁਸ਼ਨਾਉਣ ਵਿੱਚ ਅਹਿਮ ਕਦਮ ਪੁੱਟਿਆ। 115-ਪਟਿਆਲਾ ਸ਼ਹਿਰੀ ਦੇ ਬੂਥ ਨੰਬਰ 64 ’ਤੇ ਜਦੋਂ ਛੋਟਾ ਅਰਾਈ ਮਾਜਰਾ ਦੇ ਵਸਨੀਕ ਕੁਲਭੂਸ਼ਣ ਲਾਲ ਪਹੁੰਚੇ ਤਾਂ ਸਭ ਦੀਆਂ ਨਜ਼ਰਾਂ ਉਨ੍ਹਾਂ ਵੱਲ ਸਨ। ਸ੍ਰੀ ਲਾਲ ਦੇ ਲੋਕਤੰਤਰ ਪ੍ਰਤੀ ਦ੍ਰਿੜ ਵਿਸ਼ਵਾਸ ਨੇ ਹੋਰਨਾਂ ਵੋਟਰਾਂ ਨੂੰ ਵੀ ਪ੍ਰਭਾਵਿਤ ਕੀਤਾ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਵਾਲੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਜ਼ੁਰਗਾਂ ਲਈ ਬੂਥਾਂ ’ਤੇ ਵਿਸ਼ੇਸ਼ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਸੀ। ਹਰ ਬੂਥ ’ਤੇ ਸਭ ਤੋਂ ਪਹਿਲਾਂ ਵੋਟ ਪਾਉਣ ਵਾਲੇ ਪਹਿਲੇ ਪੰਜ ਬਜ਼ੁਰਗਾਂ ਨੂੰ ਪ੍ਰਸੰਸਾ ਪੱਤਰ ਵੀ ਪ੍ਰਦਾਨ ਕੀਤੇ ਗਏ। ਇਸ ਤੋਂ ਇਲਾਵਾ ਪਟਿਆਲਾ ਦੇ ਹੀ ਬੂਥ ਨੰਬਰ 43 ਵਿਖੇ ਪਹਿਲੀ ਵਾਰ ਵੋਟ ਪਾਉਣ ਵਾਲੀ ਪਰਾਂਜਲ ਪੁੱਤਰੀ ਰਾਜਕੁਮਾਰ ਵਾਸੀ ਪੁਰਾਣਾ ਬੱਸ ਅੱਡਾ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਬਾਕੀ ਨੌਜਵਾਨਾਂ ਨੂੰ ਵੀ ਵੱਧ ਤੋਂ ਵੱਧ ਵੋਟ ਪਾਉਣ ਦੇ ਅਧਿਕਾਰੀ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਪਰਾਂਜਲ ਨੂੰ ਪ੍ਰੀਜਾਈਡਿਗ ਅਫ਼ਸਰ ਵੱਲੋਂ ਪ੍ਰਸੰਸਾ ਪੱਤਰ ਵੀ ਸੌਂਪਿਆਂ ਗਿਆ। ਪ੍ਰਸ਼ਾਸਨ ਵੱਲ ਹਰ ਬੂਥ ’ਤੇ ਸਭ ਤੋਂ ਪਹਿਲਾਂ ਪਹਿਲੀ ਵਾਰ ਵੋਟ ਪਾਉਣ ਵਾਲੇ ਪੰਜ ਨੌਜਵਾਨ ਨੂੰ ਪ੍ਰਸੰਸਾ ਪੱਤਰ ਸੌਂਪੇ ਗਏ। ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਪਹਿਲੇ ਪੰਜ ਬਜ਼ੁਰਗਾਂ, ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਅਤੇ ਦਿਵਿਆਂਗਜਨ ਨੂੰ ਹਰ ਬੂਥ ’ਤੇ ਪ੍ਰਸੰਸਾ ਪੱਤਰ ਸੌਂਪੇ ਗਏ ਹਨ। ਇਸ ਤੋਂ ਇਲਾਵਾ ਵੋਟ ਪਾਉਣ ਵਾਲੇ ਪਹਿਲੇ ਪੰਜ ਟਰਾਂਸਜੈਡਰ ਨੂੰ ਵੀ ਬੂਥ ’ਤੇ ਹੀ ਪ੍ਰਸੰਸਾ ਪੱਤਰ ਸੌਂਪਣ ਦੇ ਪ੍ਰਬੰਧ ਕੀਤੇ ਗਏ।
Punjab Bani 01 June,2024
ਮੁੱਖ ਮੰਤਰੀ ਭਗਵੰਤ ਮਾਨ ਨੇ ਪਤਨੀ ਸਣੇ ਪਾਈ ਵੋਟ
ਮੁੱਖ ਮੰਤਰੀ ਭਗਵੰਤ ਮਾਨ ਨੇ ਪਤਨੀ ਸਣੇ ਪਾਈ ਵੋਟ ਸੰਗਰੂਰ, 1 ਜੂਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡ ਮੰਗਵਾਲ ਦੇ ਬੂਥ ’ਤੇ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਵੋਟ ਪਾਈ ਗਈ।
Punjab Bani 01 June,2024
ਚੋਣਾਂ ਦਾ ਪਰਵ; ਗਰੀਨ ਪੋਲਿੰਗ ਬੂਥਾਂ ’ਤੇ ਵੰਡੇ ਬੂਟੇ
ਚੋਣਾਂ ਦਾ ਪਰਵ; ਗਰੀਨ ਪੋਲਿੰਗ ਬੂਥਾਂ ’ਤੇ ਵੰਡੇ ਬੂਟੇ -ਬੱਚਿਆਂ ਲਈ ਆਕਰਸ਼ਿਤ ਰਹੇ ਕਿਡਜ਼ ਪਲੇਅ ਜ਼ੋਨ -ਦੁਪਹਿਰ 1 ਵਜੇ ਤੱਕ 39.11 ਫ਼ੀਸਦੀ ਪਈਆਂ ਵੋਟਾਂ : ਸ਼ੌਕਤ ਅਹਿਮਦ ਪਰੇ ਪਟਿਆਲਾ, 1 ਜੂਨ: ਪਟਿਆਲਾ ਲੋਕ ਸਭਾ ਹਲਕੇ ਵਿੱਚ ਜਿਥੇ ਅਮਨ ਅਮਾਨ ਨਾਲ ਵੋਟ ਪ੍ਰਕਿਰਿਆ ਸ਼ੁਰੂ ਹੋਈ, ਉਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਇੰਤਜਾਮਾਂ ਦੀ ਚੁਫੇਰਿਓਂ ਸ਼ਲਾਘਾ ਹੋ ਰਹੀ ਹੈ। ਸਮੇਂ ਦੀ ਨਜ਼ਾਕਤ ਸਮਝਦਿਆਂ ਛਬੀਲਾਂ ਲਗਾਉਣ ਤੋਂ ਇਲਾਵਾ ਵੱਧ ਤੋਂ ਵੱਧ ਬੂਟੇ ਲਗਾਉਣ ਦਾ ਸੁਨੇਹਾ ਵੀ ਦਿੱਤਾ ਗਿਆ। ਪ੍ਰਸ਼ਾਸਨ ਵੱਲੋਂ ਗਰੀਨ ਬੂਥ ਵੀ ਸਥਾਪਤ ਕੀਤੇ ਗਏ, ਜਿਥੇ ਵੋਟਰਾਂ ਨੂੰ ਮੁਫ਼ਤ ਬੂਟੇ ਵੰਡੇ ਗਏ, ਤਾਂ ਜੋ ਵਾਤਾਵਰਣ ਨੂੰ ਹਰਿਆ ਭਰਿਆ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖਣ ਲਈ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਵਾਤਾਵਰਣ ਅਨੁਕੂਲ ਥੈਲੇ ਵੀ ਵੰਡੇ ਗਏ। ਬੱਚਿਆਂ ਦੇ ਖੇਡਣ ਲਈ ਕਿਡਜ਼ ਪਲੇਅ ਜ਼ੋਨ ਬਣਾਏ ਗਏ ਅਤੇ ਇਹ ਜ਼ੋਨ ਬੱਚਿਆਂ ਲਈ ਕਾਫ਼ੀ ਆਕਰਸ਼ਿਤ ਰਹੇ। ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਪਟਿਆਲਾ ਲੋਕ ਸਭਾ ਹਲਕੇ ਅਧੀਨ ਪੈਂਦੇ 9 ਵਿਧਾਨ ਸਭਾ ਹਲਕਿਆਂ ਵਿੱਚ ਸ਼ਾਂਤੀਪੂਰਵਕ ਤਰੀਕੇ ਨਾਲ ਵੋਟਿੰਗ ਹੋਈ ਅਤੇ ਦੁਪਹਿਰ 1 ਵਜੇ ਤੱਕ 39.11 ਫ਼ੀਸਦੀ ਵੋਟਾਂ ਪੋਲ ਹੋਈਆਂ। ਉਨ੍ਹਾਂ ਦੱਸਿਆ ਕਿ 109 ਨਾਭਾ ਵਿਖੇ 41.65 ਫ਼ੀਸਦੀ ਵੋਟਿੰਗ ਹੋਈ ਹੈ। ਜਦਕਿ 110-ਪਟਿਆਲਾ ਵਿਖੇ 37.1 ਫ਼ੀਸਦੀ, 111-ਰਾਜਪੁਰਾ ਵਿਖੇ 39.8 ਫ਼ੀਸਦੀ, 112-ਡੇਰਾਬਸੀ ਵਿਖੇ 39.8 ਫ਼ੀਸਦੀ, 113-ਘਨੌਰ ਵਿਖੇ 32.23 ਫ਼ੀਸਦੀ, 114-ਸਨੌਰ ਵਿਖੇ 39.6 ਫ਼ੀਸਦੀ, 115-ਪਟਿਆਲਾ ਸ਼ਹਿਰੀ ਵਿਖੇ 41.43 ਫ਼ੀਸਦੀ, 116-ਸਮਾਣਾ ਵਿਖੇ 41 ਫ਼ੀਸਦੀ ਅਤੇ 117-ਸ਼ੁਤਰਾਣਾ ਵਿਖੇ ਦੁਪਹਿਰ 1 ਵਜੇ ਤੱਕ 39 ਫ਼ੀਸਦੀ ਵੋਟਿੰਗ ਹੋਈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 11 ਵਜੇ ਤੱਕ 25.18 ਫ਼ੀਸਦੀ ਵੋਟਾਂ ਪਈਆਂ, ਜਿਨ੍ਹਾਂ ਵਿੱਚ ਨਾਭਾ ਵਿਧਾਨ ਸਭਾ ਹਲਕੇ ਵਿੱਚ 26.60 ਫ਼ੀਸਦੀ, ਪਟਿਆਲਾ ਦਿਹਾਤੀ 24.10 ਫ਼ੀਸਦੀ, ਰਾਜਪੁਰਾ 27 ਫ਼ੀਸਦੀ, ਡੇਰਾਬਸੀ 18.10 ਫ਼ੀਸਦੀ, ਘਨੌਰ 26.52 ਫ਼ੀਸਦੀ, ਸਨੌਰ 28.29 ਫ਼ੀਸਦੀ, ਪਟਿਆਲਾ ਸ਼ਹਿਰੀ 27.64 ਫ਼ੀਸਦੀ, ਸਮਾਣਾ 26 ਫ਼ੀਸਦੀ ਅਤੇ ਸ਼ੁਤਰਾਣਾ ਵਿਧਾਨ ਸਭਾ ਹਲਕੇ ਵਿੱਚ 26.70 ਫ਼ੀਸਦੀ ਵੋਟਿੰਗ ਹੋਈ। ਉਨ੍ਹਾਂ ਦੱਸਿਆ ਕਿ ਸਵੇਰੇ 9 ਵਜੇ ਤੱਕ 109 ਨਾਭਾ ਵਿਖੇ 11.6 ਫ਼ੀਸਦੀ ਵੋਟਿੰਗ ਹੋਈ । ਜਦਕਿ 110-ਪਟਿਆਲਾ ਵਿਖੇ 7.54 ਫ਼ੀਸਦੀ, 111-ਰਾਜਪੁਰਾ ਵਿਖੇ 12 ਫ਼ੀਸਦੀ, 112-ਡੇਰਾਬਸੀ ਵਿਖੇ 7.5 ਫ਼ੀਸਦੀ, 113-ਘਨੌਰ ਵਿਖੇ 13.94 ਫ਼ੀਸਦੀ, 114-ਸਨੌਰ ਵਿਖੇ 8.9 ਫ਼ੀਸਦੀ, 115-ਪਟਿਆਲਾ ਵਿਖੇ 11.9 ਫ਼ੀਸਦੀ, 116-ਸਮਾਣਾ ਵਿਖੇ 11 ਫ਼ੀਸਦੀ ਅਤੇ 117-ਸ਼ੁਤਰਾਣਾ ਵਿਖੇ ਸਵੇਰੇ 9 ਵਜੇ ਤੱਕ 12 ਫ਼ੀਸਦੀ ਵੋਟਿੰਗ ਹੋਈ।
Punjab Bani 01 June,2024
ਫੀਲਡ ’ਚ ਉਤਰੇ ਡਿਪਟੀ ਕਮਿਸ਼ਨਰ; ਵੋਟ ਪ੍ਰਕਿਰਿਆ ਅਤੇ ਇੰਤਜਾਮਾਂ ਦਾ ਲਿਆ ਜਾਇਜ਼ਾ
ਫੀਲਡ ’ਚ ਉਤਰੇ ਡਿਪਟੀ ਕਮਿਸ਼ਨਰ; ਵੋਟ ਪ੍ਰਕਿਰਿਆ ਅਤੇ ਇੰਤਜਾਮਾਂ ਦਾ ਲਿਆ ਜਾਇਜ਼ਾ -ਚੋਣ ਅਮਲੇ ਦੀ ਕੀਤੀ ਹੌਂਸਲਾ ਅਫ਼ਜ਼ਾਈ ਅਤੇ ਵੋਟਰਾਂ ਦੇ ਉਤਸ਼ਾਹ ਸਲਾਹਿਆ -ਸਰਕਾਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਵੈਬ ਕਾਸਟਿੰਗ ’ਤੇ ਨਿਭਾਈ ਜਾ ਰਹੀ ਡਿਊਟੀ ਦਾ ਮੁਆਇਨਾ -ਐਨ.ਜੀ.ਓਜ਼ ਅਤੇ ਵਲੰਟੀਅਰਾਂ ਵੱਲੋਂ ਲਗਾਈ ਛਬੀਲ ਵਰਤਾ ਕੇ ਅਤੇ ਟੇਸਟ ਕਰਕੇ ਵਧਾਇਆ ਉਤਸ਼ਾਹ ਪਟਿਆਲਾ, 1 ਜੂਨ: ਅਮਨ ਅਮਾਨ ਨਾਲ ਸ਼ੁਰੂ ਹੋਈ ਵੋਟਿੰਗ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਫੀਲਡ ’ਚ ਗਏ ਅਤੇ ਜਿਥੇ ਉਨ੍ਹਾਂ ਨੇ ਵੋਟ ਪ੍ਰਕਿਰਿਆ ਅਤੇ ਪੋਲਿੰਗ ਬੂਥਾਂ ’ਤੇ ਕੀਤੇ ਇੰਤਜਾਮਾਂ ਦਾ ਨਿਰੀਖਣ ਕੀਤਾ, ਉਥੇ ਵੋਟਰਾਂ ਅਤੇ ਚੋਣ ਅਮਲੇ ਸਮੇਤ ਵਲੰਟੀਅਰਾਂ ਦੀ ਹੌਸਲਾ ਅਫ਼ਜ਼ਾਈ ਵੀ ਕੀਤੀ। ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਵੱਖ ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਨ ਦੌਰਾਨ ਵੋਟਰਾਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਲੋਕਤੰਤਰ ਦਾ ਹਿੱਸਾ ਬਣਨ ਲਈ ਆਪ ਸਭ ਦਾ ਯੋਗਦਾਨ ਅਹਿਮ ਹੈ। ਉਨ੍ਹਾਂ ਕਿਹਾ ਕਿ ਗਰਮੀ ਦੇ ਬਾਵਜੂਦ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਵੋਟਰਾਂ ਦਾ ਘਰਾਂ ਤੋਂ ਬਾਹਰ ਆਉਣਾ ਪਟਿਆਲਾ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ। ਸ਼ੌਕਤ ਅਹਿਮਦ ਪਰੇ ਨੇ ਪੋਲਿੰਗ ਬੂਥਾਂ ’ਤੇ ਚੱਲ ਰਹੀ ਚੋਣ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਚੋਣ ਅਮਲੇ ਦਾ ਉਤਸ਼ਾਹ ਵਧਾਇਆ। ਉਨ੍ਹਾਂ ਕਿਹਾ ਕਿ ਵੋਟ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਤਾਇਨਾਤ ਸਮੁੱਚੇ ਅਮਲਾ ਵਧਾਈ ਦਾ ਪਾਤਰ ਹੈ। ਉਨ੍ਹਾਂ ਕਿਹਾ ਕਿ ਚੋਣ ਡਿਊਟੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣੀ ਲੋਕਤੰਤਰ ਵਿੱਚ ਸੱਚੀ ਦ੍ਰਿੜ੍ਹਤਾ ਨੂੰ ਦਰਸਾਉਂਦੀ ਹੈ। ਡਿਪਟੀ ਕਮਿਸ਼ਨਰ ਨੇ ਸਰਕਾਰੀ ਸਕੂਲਾਂ ਦੇ 200 ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਵੀ ਕੀਤੀ, ਜਿਹੜੇ ਜ਼ਿਲ੍ਹਾ ਪ੍ਰੀਸ਼ਦ ਵਿਖੇ ਵੈਬਕਾਸਟਿੰਗ ਜਰੀਏ ਪੋਲਿੰਗ ਬੂਥਾਂ ’ਤੇ ਨਜ਼ਰਸਾਨੀ ਦੀ ਡਿਊਟੀ ਨਿਭਾਅ ਰਹੇ ਸਨ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨੇ ਗਰਮੀ ਦੇ ਮੱਦੇਨਜ਼ਰ ਵੱਖ ਵੱਖ ਐਨ.ਜੀ.ਓਜ਼, ਰੈੱਡ ਕਰਾਸ ਸੁਸਾਇਟੀ ਅਤੇ ਵਲੰਟੀਅਰਾਂ ਵੱਲੋਂ ਵੱਖ ਵੱਖ ਥਾਵਾਂ ’ਤੇ ਲਗਾਈਆਂ ਛਬੀਲਾ ਦਾ ਵੀ ਦੌਰਾ ਕੀਤਾ। ਉਨ੍ਹਾਂ ਹੌਸਲਾ ਅਫ਼ਜ਼ਾਈ ਲਈ ਛਬੀਲ ਨੂੰ ਵਰਤਾਇਆ ਅਤੇ ਆਪ ਵੀ ਟੇਸਟ ਕੀਤਾ।
Punjab Bani 01 June,2024
ਪਟਿਆਲਾ ਲੋਕ ਸਭਾ ਹਲਕੇ ’ਚ ਸ਼ਾਂਤੀਪੂਰਨ ਤਰੀਕੇ ਨਾਲ ਸ਼ੁਰੂ ਹੋਈ ਵੋਟਿੰਗ, ਉਤਸ਼ਾਹ ਨਾਲ ਵੋਟ ਪਾਉਣ ਲਈ ਬਜ਼ੁਰਗ, ਨੌਜਵਾਨ, ਦਿਵਿਆਂਗ ਅਤੇ ਮਹਿਲਾ ਵੋਟਰ ਨਿਕਲੇ ਘਰਾਂ ਤੋਂ ਬਾਹਰ
ਪਟਿਆਲਾ ਲੋਕ ਸਭਾ ਹਲਕੇ ’ਚ ਸ਼ਾਂਤੀਪੂਰਨ ਤਰੀਕੇ ਨਾਲ ਸ਼ੁਰੂ ਹੋਈ ਵੋਟਿੰਗ, ਉਤਸ਼ਾਹ ਨਾਲ ਵੋਟ ਪਾਉਣ ਲਈ ਬਜ਼ੁਰਗ, ਨੌਜਵਾਨ, ਦਿਵਿਆਂਗ ਅਤੇ ਮਹਿਲਾ ਵੋਟਰ ਨਿਕਲੇ ਘਰਾਂ ਤੋਂ ਬਾਹਰ ਪਟਿਆਲਾ, 1 ਜੂਨ: ਪਟਿਆਲਾ ਲੋਕ ਸਭਾ ਹਲਕੇ ਵਿੱਚ ਸ਼ਾਂਤੀਪੂਰਨ ਤਰੀਕੇ ਨਾਲ ਵੋਟਿੰਗ ਸ਼ੁਰੂ ਹੋਈ ਅਤੇ ਤੜਕਸਾਰ ਹੀ ਬਜ਼ੁਰਗ, ਦਿਵਿਆਂਗ, ਨੌਜਵਾਨ ਅਤੇ ਮਹਿਲਾ ਵੋਟਰਾਂ ਨੇ ਉਤਸ਼ਾਹ ਨਾਲ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਰਿਟਰਨਿੰਗ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਵਾਲੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਰਾਂ ਲਈ ਬਣਾਏ ਮਾਡਲ ਪੋਲਿੰਗ ਬੂਥ ਖਿੱਚ ਦਾ ਕੇਂਦਰ ਰਹੇ। ਇਸ ਤੋਂ ਇਲਾਵਾ ਵੋਟ ਪਾਉਣ ਵਾਲੇ ਵੋਟਰਾਂ ਦਾ ਸਵਾਗਤ ਪੰਜਾਬੀ ਸਭਿਆਚਾਰ ਮੁਤਾਬਕ ਕੀਤਾ ਗਿਆ। ਮੁਟਿਆਰਾਂ ਨੇ ਸੂਬੇ ਦੇ ਪ੍ਰਸਿੱਧ ਲੋਕ ਨਾਚ ਗਿੱਧੇ ਰਾਹੀਂ ਵੋਟਰਾਂ ਦਾ ਸੁਆਗਤ ਕਰਕੇ ਉਤਸ਼ਾਹ ਵਧਾਇਆ। ਇਸ ਦੇ ਨਾਲ ਹੀ ਵਲੰਟੀਅਰਾਂ ਨੇ ਬਜ਼ੁਰਗਾਂ ਲਈ ਵੀਲ ਚੇਅਰ ਅਤੇ ਉਨ੍ਹਾਂ ’ਤੇ ਫੁਲਕਾਰੀ ਤਾਣ ਕੇ ਬਣਦਾ ਮਾਣ ਸਤਿਕਾਰ ਦਿੱਤਾ। ਗਰਮੀ ਦੇ ਮੱਦੇਨਜ਼ਰ ਜਿਥੇ ਪੀਣ ਵਾਲੇ ਪਾਣੀ ਅਤੇ ਛਬੀਲ ਦਾ ਵੀ ਵਿਸ਼ੇਸ਼ ਤੌਰ ’ਤੇ ਪ੍ਰਬੰਧ ਕੀਤਾ ਗਿਆ, ਉਥੇ ਮੈਡੀਕਲ ਸਹੂਲਤ ਲਈ ਟੀਮਾਂ ਵੀ ਤਾਇਨਾਤ ਰਹੀਆਂ। ਛੋਟੇ ਬੱਚਿਆਂ ਲਈ ਕਰੈੱਚ ਦਾ ਵੀ ਪ੍ਰਬੰਧ ਕੀਤਾ ਗਿਆ। ਪਹਿਲੀ ਵਾਰ ਵੋਟ ਪਾ ਕੇ ਲੋਕਤੰਤਰ ਦਾ ਹਿੱਸਾ ਬਣਨ ਵਾਲੇ ਵੋਟਰਾਂ ਦੀ ਹੌਸਲਾ ਅਫ਼ਜਾਈ ਲਈ ਪ੍ਰਸੰਸਾ ਪੱਤਰ ਸੌਂਪੇ ਗਏ। ਸਵੇਰੇ 9 ਵਜੇ ਤੱਕ ਪਟਿਆਲਾ ਲੋਕ ਹਲਕੇ ਅਧੀਨ ਪੈਂਦੇ 9 ਵਿਧਾਨ ਸਭਾ ਹਲਕਿਆਂ ਵਿੱਚ 10.35 ਫ਼ੀਸਦੀ ਪੋਲਿੰਗ ਸ਼ਾਂਤੀਪੂਰਵਕ ਤਰੀਕੇ ਨਾਲ ਸ਼ੁਰੂ ਹੋਈ। ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਹਲਕਾ ਵਾਰ ਸਵੇਰੇ 9 ਵਜੇ ਤੱਕ ਵੋਟ ਪ੍ਰਤੀਸ਼ਤ ਦੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 109 ਨਾਭਾ ਵਿਖੇ 11.6 ਫ਼ੀਸਦੀ ਵੋਟਿੰਗ ਹੋਈ ਹੈ। ਜਦਕਿ 110-ਪਟਿਆਲਾ ਵਿਖੇ 7.54 ਫ਼ੀਸਦੀ, 111-ਰਾਜਪੁਰਾ ਵਿਖੇ 12 ਫ਼ੀਸਦੀ, 112-ਡੇਰਾਬਸੀ ਵਿਖੇ 7.5 ਫ਼ੀਸਦੀ, 113-ਘਨੌਰ ਵਿਖੇ 13.94 ਫ਼ੀਸਦੀ, 114-ਸਨੌਰ ਵਿਖੇ 8.9 ਫ਼ੀਸਦੀ, 115-ਪਟਿਆਲਾ ਵਿਖੇ 11.9 ਫ਼ੀਸਦੀ, 116-ਸਮਾਣਾ ਵਿਖੇ 11 ਫ਼ੀਸਦੀ ਅਤੇ 117-ਸ਼ੁਤਰਾਣਾ ਵਿਖੇ ਸਵੇਰੇ 9 ਵਜੇ ਤੱਕ 12 ਫ਼ੀਸਦੀ ਵੋਟਿੰਗ ਹੋਈ।
Punjab Bani 01 June,2024
ਸਪੈਸ਼ਲ ਜਨਰਲ ਆਬਜ਼ਰਵਰ ਰਾਮ ਮੋਹਨ ਮਿਸ਼ਰਾ ਨੇ ਪਟਿਆਲਾ ਵਿੱਚ ਚੋਣ ਤਿਆਰੀਆਂ ਦਾ ਜਾਇਜ਼ਾ ਲਿਆ,
ਸਪੈਸ਼ਲ ਜਨਰਲ ਆਬਜ਼ਰਵਰ ਰਾਮ ਮੋਹਨ ਮਿਸ਼ਰਾ ਨੇ ਪਟਿਆਲਾ ਵਿੱਚ ਚੋਣ ਤਿਆਰੀਆਂ ਦਾ ਜਾਇਜ਼ਾ ਲਿਆ, -ਗਰਮੀ ਲੂਅ ਦੌਰਾਨ ਵੋਟਰਾਂ ਨੂੰ ਗਰਮੀ ਤੋਂ ਬਚਾਉਣ ਲਈ ਆਰਾਮ ਦੇਣ 'ਤੇ ਜ਼ੋਰ ਦਿੱਤਾ ਪਟਿਆਲਾ, 31 ਮਈ: ਲੋਕ ਸਭਾ ਚੋਣਾਂ 2024 ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਕਰਵਾਉਣ ਅਤੇ 1 ਜੂਨ ਨੂੰ ਪੈਣ ਵਾਲੀਆਂ ਵੋਟਾਂ ਦੇ ਮੱਦੇਨਜ਼ਰ ਚੋਣ ਤਿਆਰੀਆਂ ਦੀ ਸਮੀਖਿਆ ਕਰਨ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਹਰਿਆਣਾ ਅਤੇ ਪੰਜਾਬ ਲਈ ਵਿਸ਼ੇਸ਼ ਜਨਰਲ ਆਬਜ਼ਰਵਰ ਵਜੋਂ ਨਿਯੁਕਤ 1987 ਬੈਚ ਦੇ ਸੇਵਾਮੁਕਤ ਆਈ.ਏ.ਐਸ. ਸ੍ਰੀ ਰਾਮ ਮੋਹਨ ਮਿਸ਼ਰਾ ਨੇ ਅੱਜ ਆਪਣੀ ਪਟਿਆਲਾ ਫੇਰੀ ਦੌਰਾਨ ਚੋਣ ਪ੍ਰਕਿਰਿਆ ਵਿੱਚ ਸ਼ਾਮਲ ਸਾਰੇ ਪ੍ਰਮੁੱਖ ਅਧਿਕਾਰੀਆਂ ਨਾਲ ਇੱਕ ਵਿਆਪਕ ਮੀਟਿੰਗ ਕੀਤੀ। ਲੋਕ ਸਭਾ ਚੋਣਾਂ ਲਈ ਪਟਿਆਲਾ ਲਈ ਤਾਇਨਾਤ ਤਿੰਨੋ ਅਬਜ਼ਰਵਰਾਂ, ਜ਼ਿਲ੍ਹਾ ਚੋਣ ਅਫ਼ਸਰ, ਸੀਨੀਅਰ ਪੁਲਿਸ ਕਪਤਾਨ ਅਤੇ ਪਟਿਆਲਾ ਲੋਕ ਸਭਾ ਹਲਕੇ ਦੇ ਹੋਰ ਨੋਡਲ ਅਫ਼ਸਰਾਂ ਨਾਲ ਮੀਟਿੰਗ ਮੌਕੇ ਸ੍ਰੀ ਰਾਮ ਮੋਹਨ ਮਿਸ਼ਰਾ ਨੇ ਪਟਿਆਲਾ ਲੋਕ ਸਭਾ ਹਲਕੇ ਵਿੱਚ ਚੋਣ ਪ੍ਰਕਿਰਿਆ ਦੇ ਵੱਖ-ਵੱਖ ਪਹਿਲੂਆਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਜਨਰਲ ਅਬਜ਼ਰਵਰ ਓਮ ਪ੍ਰਕਾਸ਼ ਬਕੋਰੀਆ, ਖਰਚਾ ਨਿਗਰਾਨ ਮੀਤੂ ਅਗਰਵਾਲ, ਪੁਲਿਸ ਅਬਜ਼ਰਵਰ ਆਮਿਰ ਜਾਵੇਦ, ਡੀਸੀ ਸ਼ੌਕਤ ਅਹਿਮਦ ਪੈਰੇ ਅਤੇ ਐਸਐਸਪੀ ਵਰੁਣ ਸ਼ਰਮਾ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ। ਸਪੈਸ਼ਲ ਜਨਰਲ ਆਬਜ਼ਰਵਰ ਨੇ 1 ਜੂਨ ਨੂੰ ਵੋਟਾਂ ਪੈਣ ਦੇ ਸਮੇਂ ਦੌਰਾਨ ਵੋਟਰਾਂ ਲਈ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਵੋਟਰਾਂ ਨੂੰ ਲੁਭਾਉਣ ਲਈ ਸਿਆਸੀ ਪਾਰਟੀਆਂ ਤੇ ਉਮੀਦਵਾਰਾਂ ਵੱਲੋਂ ਮੁਫ਼ਤ, ਨਕਦੀ ਅਤੇ ਸ਼ਰਾਬ ਦੀ ਵੰਡ 'ਤੇ ਸਖ਼ਤ ਨਿਯੰਤਰਣ ਕਰਨ ਦੇ ਨਾਲ-ਨਾਲ ਇੱਕ ਆਜ਼ਾਦ ਅਤੇ ਨਿਰਪੱਖ ਪੋਲਿੰਗ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਸ੍ਰੀ ਰਾਮ ਮੋਹਨ ਮਿਸ਼ਰਾ ਨੇ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਸ਼ਾਨਦਾਰ ਵਿਉਂਤਬੰਦੀ ਅਤੇ ਕਾਰਜਸ਼ੀਲ ਪਹੁੰਚ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਨੇ ਇਸ ਮੌਕੇ ਮੌਜੂਦ ਸਾਰੇ ਅਧਿਕਾਰੀਆਂ ਦੇ ਤਾਲਮੇਲ ਵਾਲੇ ਯਤਨਾਂ ਅਤੇ ਸਮਰਪਣ ਦੀ ਸ਼ਲਾਘਾ ਕੀਤੀ ਅਤੇ ਪਟਿਆਲਾ ਵਿੱਚ ਲੋਕ ਸਭਾ ਚੋਣਾਂ 2024 ਦੇ ਸਫਲ ਆਯੋਜਨ ਵਿੱਚ ਭਰੋਸਾ ਪ੍ਰਗਟਾਇਆ। ਇਸ ਤੋਂ ਇਲਾਵਾ, ਚੱਲ ਰਹੀ ਗਰਮ ਲੂਅ ਦੇ ਮੱਦੇਨਜ਼ਰ, ਸ੍ਰੀ ਰਾਮ ਮੋਹਨ ਮਿਸ਼ਰਾ ਨੇ ਵੋਟਰਾਂ ਦੀ ਸੁਰੱਖਿਆ ਅਤੇ ਆਰਾਮ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਅਧਿਕਾਰੀਆਂ ਨੂੰ ਵਿਸ਼ੇਸ਼ ਨਿਰਦੇਸ਼ ਦਿੱਤੇ।ਉਨ੍ਹਾਂ ਹਦਾਇਤ ਕੀਤੀ ਕਿ ਪੋਲਿੰਗ ਸਟੇਸ਼ਨਾਂ 'ਤੇ ਗਰਮੀ ਨਾਲ ਸਬੰਧਤ ਕਿਸੇ ਵੀ ਸਿਹਤ ਸਮੱਸਿਆ ਦੇ ਹੱਲ ਲਈ ਛਾਂਦਾਰ ਵੇਟਿੰਗ ਏਰੀਆ, ਪੀਣ ਵਾਲੇ ਪਾਣੀ ਦੀ ਉਪਲਬਧਤਾ ਅਤੇ ਡਾਕਟਰੀ ਸਹਾਇਤਾ ਦੀ ਸਹੂਲਤ ਵਰਗੇ ਪੁਖਤਾ ਪ੍ਰਬੰਧ ਕੀਤੇ ਜਾਣ। ਡੀ.ਸੀ. ਸ਼ੌਕਤ ਅਹਿਮਦ ਪਰੇ ਨੇ 1 ਜੂਨ, 2024 ਨੂੰ ਚੋਣਾਂ ਕਰਵਾਉਣ ਲਈ ਕੀਤੇ ਜਾ ਰਹੇ ਵਿਆਪਕ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ, ਜਦਕਿ ਐਸਐਸਪੀ ਵਰੁਣ ਸ਼ਰਮਾ ਨੇ ਚੋਣਾਂ ਦੌਰਾਨ ਵੋਟਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਅਮਨ-ਕਾਨੂੰਨ ਬਣਾਈ ਰੱਖਣ ਲਈ ਕੀਤੇ ਜਾ ਰਹੇ ਸੁਰੱਖਿਆ ਉਪਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਇਸ ਮੌਕੇ ਏ.ਡੀ.ਸੀਜ ਕੰਚਨ ਅਤੇ ਡਾ. ਹਰਜਿੰਦਰ ਸਿੰਘ ਬੇਦੀ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।
Punjab Bani 31 May,2024
ਐਨ ਕੇ ਸ਼ਰਮਾ ਨੇ ਅਗਜ਼ਨੀ ਨਾਲ ਸੜੀਆਂ ਦੁਕਾਨਾਂ ਦੇ ਹਾਲਾਤ ਦਾ ਲਿਆ ਜਾਇਜ਼ਾ
ਐਨ ਕੇ ਸ਼ਰਮਾ ਨੇ ਅਗਜ਼ਨੀ ਨਾਲ ਸੜੀਆਂ ਦੁਕਾਨਾਂ ਦੇ ਹਾਲਾਤ ਦਾ ਲਿਆ ਜਾਇਜ਼ਾ ਦੁਕਾਨਦਾਰਾਂ ਨੂੰ ਚੋਣਾਂ ਉਪਰੰਤ ਨਿੱਜੀ ਤੌਰ ’ਤੇ ਮਦਦ ਦੇਣ ਦਾ ਭਰੋਸਾ ਦੁਆਇਆ ਮੰਗ ਕੀਤੀ ਕਿ ਪ੍ਰਸ਼ਾਸਨ ਫੌਰੀ 50-50 ਲੱਖ ਰੁਪਏ ਦੀ ਮਦਦ ਦੇਵੇ ਅਤੇ ਪੱਕੀਆਂ ਦੁਕਾਨਾਂ ਬਣਾ ਕੇ ਦੇਵੇ ਪਟਿਆਲਾ, 31 ਮਈ: ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਹਲਕੇ ਤੋਂ ਉਮੀਦਵਾਰ ਐਨ ਕੇ ਸ਼ਰਮਾ ਨੇ ਅੱਜ ਪਟਿਆਲਾ ਦੇ ਬਾਰਾਂਦਰੀ ਵਿਚ ਖੋਖਿਆਂ ਨੂੰ ਅੱਗ ਲੱਗਣ ਕਾਰਨ ਗਰੀਬ ਲੋਕਾਂ ਦੇ ਹੋਏ ਲੱਖਾਂ ਦੇ ਨੁਕਸਾਨ ਦੇ ਮਾਮਲੇ ਦਾ ਜਾਇਜ਼ਾ ਲਿਆ ਤੇ ਸਰਕਾਰ ਤੋਂ ਮੰਗ ਕੀਤੀ ਤੇ ਪੀੜਤਾਂ ਨੂੰ ਤੁਰੰਤ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਐਨ ਕੇ ਸ਼ਰਮਾ ਨੇ ਕਿਹਾ ਕਿ ਬਹੁਤ ਹੀ ਮੰਦਭਾਗੀ ਤੇ ਦੁਖਦਾਈ ਘਟਨਾ ਹੈ। ਅੱਜ 16 ਗਰੀਬ ਵਿਅਕਤੀ ਜਿਹੜੇ 30-35 ਸਾਲਾਂ ਤੋਂ ਇਥੇ ਦੁਕਾਨਾਂ ਕਰ ਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਰਹੇ ਸਨ। ਉਹਨਾਂ ਕਿਹਾ ਕਿ ਇਹ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸ਼ਹਿਰ ਹੈ, ਜੋ ਇਹਨਾਂ ਲਈ ਸਥਾਈ ਪ੍ਰਬੰਧ ਕਰਨ ਵਿਚ ਨਾਕਾਮ ਸਾਬਤ ਹੋਏ ਹਨ। ਉਹਨਾਂ ਕਿਹਾ ਕਿ ਮੈਂ ਦੋ ਵਾਰ ਮੁਹਾਲੀ ਦਾ ਇੰਚਾਰਜ ਸੀ, ਅਸੀਂ ਇਕ ਵੀ ਖੋਖਾ ਨਹੀਂ ਰਹਿਣ ਦਿੱਤਾ ਅਤੇ ਪੱਕੀਆਂ ਦੁਕਾਨਾਂ ਬਣਾ ਕੇ ਅਸੀਂ ਇਹਨਾਂ ਨੂੰ ਦਿੱਤੀਆਂ ਤੇ 1984 ਸਿੱਖ ਕਤਲੇਆਮ ਦੇ ਪੀੜਤਾਂ ਨੂੰ ਵੀ ਦੁਕਾਨਾਂ ਦਿੱਤੀਆਂ। ਉਹਨਾਂ ਕਿਹਾ ਕਿ ਇਹਨਾਂ ਗਰੀਬ ਆਦਮੀਆਂ ਦਾ ਨੁਕਸਾਨ ਹੋਣਾ ਬਹੁਤ ਹੀ ਦੁਖਦਾਈ ਹੈ। ਉਹਨਾਂ ਕਿਹਾ ਕਿ ਇਕ ਗਰੀਬ ਚਾਹ ਦਾ ਕੰਮ ਕਰਦਾ ਹੈ ਜਿਹੜਾ ਹੁਣ ਸਿਲੰਡਰ ਵੀ ਨਹੀਂ ਖਰੀਦ ਸਕਦਾ, ਉਹ ਪੂਰੀ ਤਰ੍ਹਾਂ ਆਰਥਿਕ ਤੌਰ ’ਤੇ ਤਬਾਹ ਹੋ ਚੁੱਕਾ ਹੈ। ਐਨ ਕੇ ਸ਼ਰਮਾ ਨੇ ਕਿਹਾ ਕਿ 7500 ਕਰੋੜ ਰੁਪਏ ਦਾ ਘੁਟਾਲਾ ਬਿਜਲੀ ਬੋਰਡ ਵਿਚ ਭਗਵੰਤ ਮਾਨ ਨੇ ਕੀਤਾ ਹੈ। ਉਹਨਾਂ ਕਿਹਾ ਕਿ ਇਹਨਾਂ ਦੁਕਾਨਦਾਰਾਂ ਦੇ ਹੋਏ ਨੁਕਸਾਨ ਦਾ ਘਟੋ ਘੱਟ 50-50 ਹਜ਼ਾਰ ਰੁਪਏ ਤੇ ਇਕ-ਇਕ ਲੱਖ ਰੁਪਏ ਦਾ ਫੌਰੀ ਮੁਆਵਜ਼ਾ ਪ੍ਰਸ਼ਾਸਨ ਦੇਵੇ ਅਤੇ ਇਹਨਾਂ ਨੂੰ ਪੱਕੀਆਂ ਦੁਕਾਨਾਂ ਬਣਾ ਕੇ ਦੇਵੇ। ਐਨ ਕੇ ਸ਼ਰਮਾ ਨੇ ਕਿਹਾ ਕਿ ਅੱਜ ਆਪ ਸਰਕਾਰ ਹੈ ਤੇ ਇਥੇ ਵਿਧਾਇਕ ਸਾਹਿਬ ਮੇਅਰ ਵੀ ਰਹੇ ਹਨ, ਉਹਨਾਂ ਨੂੰ ਇਕ-ਇਕ ਚੀਜ਼ ਦਾ ਪਤਾ ਹੈ। ਉਹਨਾਂ ਕਿਹਾ ਕਿ ਸਾਡੀ ਸਰਕਾਰ ਬਣਨ ’ਤੇ ਅਸੀਂ ਇਹਨਾਂ ਨੂੰ ਪੱਕੀਆਂ ਦੁਕਾਨਾਂ ਵੀ ਬਣਾ ਕੇ ਦੇਵਾਂਗੇ ਤਾਂ ਜੋ ਇਹ ਆਪਣੇ ਪੈਰਾਂ ਸਿਰ ਹੋ ਸਕਣ। ਉਹਨਾਂ ਕਿਹਾ ਕਿ ਅੱਜ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਦੇ ਚੋਣ ਪ੍ਰਚਾਰ ’ਤੇ ਅਰਬਾਂ ਰੁਪਏ ਖਰਚ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਕਿ ਡਿਪਟੀ ਕਮਿਸ਼ਨਰ, ਐਸ ਡੀ ਐਮ ਤੇ ਹੋਰ ਅਫਸਰਾਂ ਨੂੰ ਮੌਕੇ ’ਤੇ ਪਹੁੰਚ ਕੇ ਜਾਇਜ਼ਾ ਲੈ ਕੇ ਮੁਆਵਜ਼ੇ ਦਾ ਐਲਾਨ ਕਰਨਾ ਚਾਹੀਦਾ ਸੀ। ਉਹਨਾਂ ਕਿਹਾ ਕਿ ਮੈਂ ਫਿਰ ਅਪੀਲ ਕਰਦਾ ਹਾਂ ਕਿ ਅਫਸਰਸ਼ਾਹੀ ਤੇ ਸਰਕਾਰ ਇਥੇ ਆ ਕੇ ਜਾਇਜ਼ਾ ਲੈ ਕੇ ਮੁਆਵਜ਼ੇ ਦਾ ਐਲਾਨ ਕਰੇ। ਉਹਨਾਂ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਖੁਦ ਅਜਿਹੇ ਮਾਮਲਿਆਂ ਵਿਚ ਮੌਕੇ ’ਤੇ ਪਹੁੰਚ ਕੇ ਮੁੱਖ ਮੰਤਰੀ ਰਾਹਤ ਫੰਡ ਵਿਚੋਂ ਮੁਆਵਜ਼ਾ ਦਿੰਦੇ ਸਨ। ਉਹਨਾਂ ਕਿਹਾ ਕਿ ਹੁਣ ਤੱਕ ਤਾਂ ਟਵੀਟ ਮੁੱਖ ਮੰਤਰੀ ਵੱਲੋਂ ਆ ਜਾਣਾ ਚਾਹੀਦਾ ਸੀ ਕਿ ਇਹਨਾਂ ਨੂੰ 50-50 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿਚ ਐਨ ਕੇ ਸ਼ਰਮਾ ਨੇ ਕਿਹਾ ਕਿ ਡਾ. ਧਰਮਵੀਰ ਗਾਂਧੀ ਤਾਂ ਬਤੌਰ ਐਮ ਪੀ ਲੋਕ ਸਭਾ ਵਿਚ ਵੀ ਜਾ ਕੇ ਨਹੀਂ ਵੜ੍ਹੇ, ਉਹ ਕਿਸ ਤਰੀਕੇ ਲੋਕਾਂ ਨੂੰ ਐਮ ਪੀ ਲੈਡ ਫੰਡ ਦੇਣ ਦਾ ਭਰੋਸਾ ਦੁਆ ਸਕਦੇ ਹਨ। ਐਨ ਕੇ ਸ਼ਰਮਾ ਨੇ ਕਿਹਾ ਕਿ ਮੈਂ ਚੋਣਾਂ ਉਪਰੰਤ ਨਿੱਜੀ ਤੌਰ ’ਤੇ ਇਹਨਾਂ ਦੁਕਾਨਦਾਰਾਂ ਦੀ ਨਿੱਜੀ ਮਦਦ ਕਰਾਂਗਾ ਕਿਉਂਕਿ ਇਸ ਵੇਲੇ ਚੋਣ ਜ਼ਾਬਤਾ ਲੱਗਾ ਹੋਇਆ ਹੈ। ਉਹਨਾਂ ਕਿਹਾ ਕਿ ਚੋਣਾਂ ਉਪਰੰਤ ਉਹ ਤਾਲਮੇਲ ਕਰ ਕੇ ਇਹਨਾਂ ਦੀਆਂ ਦੁਕਾਨਾਂ ਪੱਕੀਆਂ ਬਣਵਾ ਕੇ ਦੇਣਗੇ, ਇਹ ਵਾਅਦਾ ਕਰਦੇ ਹਨ।
Punjab Bani 31 May,2024
ਲੋਕ ਸਭਾ ਹਲਕਾ ਪਟਿਆਲਾ 'ਚ ਬਣਾਏ 43 ਮਾਡਲ ਪੋਲਿੰਗ ਸਟੇਸ਼ਨ : ਰਿਟਰਨਿੰਗ ਅਫ਼ਸਰ
ਲੋਕ ਸਭਾ ਹਲਕਾ ਪਟਿਆਲਾ 'ਚ ਬਣਾਏ 43 ਮਾਡਲ ਪੋਲਿੰਗ ਸਟੇਸ਼ਨ : ਰਿਟਰਨਿੰਗ ਅਫ਼ਸਰ -ਵੋਟਰਾਂ ਦਾ ਰੰਗ ਬਿਰੰਗੇ ਸ਼ਾਮਿਆਨਿਆਂ ਨਾਲ ਕੀਤਾ ਜਾਵੇਗਾ ਸੁਆਗਤ, ਕਰੈੱਚ ਦੀ ਮਿਲੇਗੀ ਸਹੂਲਤ, ਏ.ਸੀ. ਸਮੇਤ ਥੀਮ ਅਧਾਰਤ ਹੋਵੇਗਾ ਮਾਡਲ ਪੋਲਿੰਗ ਸਟੇਸ਼ਨ ਪਟਿਆਲਾ, 31 ਮਈ: ਲੋਕ ਸਭਾ ਚੋਣਾਂ ਲਈ ਪਟਿਆਲਾ ਜ਼ਿਲ੍ਹੇ ਵਿੱਚ ਬਣਾਏ ਗਏ 1786 ਪੋਲਿੰਗ ਸਟੇਸ਼ਨਾਂ ਵਿਚੋਂ 43 ਮਾਡਲ (ਆਦਰਸ਼) ਪੋਲਿੰਗ ਸਟੇਸ਼ਨ ਬਣਾਏ ਗਏ ਹਨ, ਜਿਥੇ ਵੋਟਰਾਂ ਦਾ ਰੰਗ ਬਿਰੰਗੇ ਸ਼ਾਮਿਆਨਿਆਂ ਨਾਲ ਸੁਆਗਤ ਕੀਤਾ ਜਾਵੇਗਾ ਅਤੇ ਛੋਟੇ ਬੱਚਿਆਂ ਲਈ ਕਰੈੱਚ ਦੀ ਸਹੂਲਤ ਦੇ ਨਾਲ ਨਾਲ ਪੋਲਿੰਗ ਸਟੇਸ਼ਨ ਅੰਦਰ ਏ.ਸੀ. ਸਮੇਤ ਵਿਦਿਆਰਥੀਆਂ ਵੱਲੋਂ ਤਿਆਰ ਕੀਤੇ ਥੀਮ ਅਧਾਰਤ ਮਾਡਲ (ਸਭਿਆਚਾਰ ਨੂੰ ਦਰਸਾਉਂਦੇ) ਪੋਲਿੰਗ ਸਟੇਸ਼ਨਾਂ 'ਤੇ ਵੋਟਰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰ ਸਕਣਗੇ। ਇਹ ਪ੍ਰਗਟਾਵਾ ਰਿਟਰਨਿੰਗ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਅੱਜ ਇਥੇ ਕੀਤਾ। ਰਿਟਰਨਿੰਗ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਲੋਕ ਸਭਾ ਹਲਕਾ ਪਟਿਆਲਾ ਵਿੱਚ ਸਥਾਪਤ 43 ਮਾਡਲ ਪੋਲਿੰਗ ਸਟੇਸ਼ਨਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 109-ਨਾਭਾ ਵਿਖੇ ਸਰਕਾਰੀ ਰਿਪੁਦਮਨ ਕਾਲਜ ਨਾਭਾ (ਸਾਊਥ ਸਾਈਡ), ਅਰਿਆ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਨਾਭਾ (ਵੈਸਟ ਸਾਈਡ), ਸਰਕਾਰੀ ਸੀ.ਸੈ. ਸਕੂਲ (ਲੜਕੀਆਂ) ਬੈਂਕ ਸਟਰੀਟ ਅਲੌਰਾ ਗੇਟ, ਨਾਭਾ (ਈਸਟ ਸਾਈਡ), ਸਰਕਾਰੀ ਸੀ.ਸੈ. ਸਕੂਲ ਲੜਕੇ, ਨਾਭਾ (ਨੌਰਥ ਸਾਈਡ) ਵਿਖੇ ਮਾਡਲ ਪੋਲਿੰਗ ਸਟੇਸ਼ਨ ਬਣਾਏ ਗਏ ਹਨ। 110-ਪਟਿਆਲਾ ਦਿਹਾਤੀ ਵਿਖੇ ਸਰਕਾਰੀ ਹਾਈ ਸਕੂਲ ਮਡੌਰ, ਸਰਕਾਰੀ ਸੀ.ਸੈ. ਸਕੂਲ ਸਿਊਣਾ, ਥਾਪਰ ਬਹੁਤਕਨੀਕੀ ਕਾਲਜ, ਪਟਿਆਲਾ, ਮਾਈਲਸਟੋਨ ਪਬਲਿਕ ਸਕੂਲ, ਹਰਿੰਦਰ ਨਗਰ ਅਤੇ ਰਿਆਨ ਇੰਟਰਨੈਸ਼ਨਲ ਪਬਲਿਕ ਸਕੂਲ, ਅਰਬਨ ਅਸਟੇਟ ਫੇਜ-2 ਪਟਿਆਲਾ ਵਿਖੇ ਮਾਡਲ ਪੋਲਿੰਗ ਸਟੇਸ਼ਨ ਹੋਣਗੇ। 111-ਰਾਜਪੁਰਾ ਵਿਖੇ ਪੰਜਾਬ ਇੰਸਟੀਚਿਊਟ ਆਫ਼ ਟੈਕਨਾਲੋਜੀ, ਰਾਜਪੁਰਾ, ਪਟੇਲ ਮੈਮੋਰੀਅਲ ਨੈਸ਼ਨਲ ਕਾਲਜ, ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ, ਸਰਕਾਰੀ ਲੜਕੀਆਂ ਸੀ.ਸੈ. ਸਕੂਲ ਕਸਤੁਰਬਾ ਸੇਵਾ ਮੰਦਰ ਰੋਡ, ਰਾਜਪੁਰਾ ਟਾਊਨ, ਰੋਟਰੀ ਭਵਨ, ਰਾਜਪੁਰਾ ਟਾਊਨ, ਸਰਕਾਰੀ ਸੀ.ਸੈ. ਸਕੂਲ ਰਾਮਗੜ੍ਹ ਉਰਫ਼ ਬੂਟਾ ਸਿੰਘ ਵਾਲਾ ਅਤੇ ਸਰਕਾਰੀ ਸੀ.ਸੈ. ਸਕੂਲ (ਲੜਕੇ) ਬਨੂੜ ਵਿਖੇ ਮਾਡਲ ਪੋਲਿੰਗ ਬੂਥ ਬਣਾਏ ਗਏ ਹਨ। 113-ਘਨੌਰ ਵਿਖੇ ਸਰਕਾਰੀ ਸੀ.ਸੈ. ਸਕੂਲ ਪਬਰੀ, ਸਰਕਾਰੀ ਐਲੀ. ਸਕੂਲ ਸੈਦਖੇੜੀ, ਸਰਕਾਰੀ ਐਲ. ਸਕੂਲ ਖੇੜੀ ਮੰਡਲਾ, ਸਰਕਾਰੀ ਸੀ.ਸੈ. ਸਕੂਲ ਹਰਪਾਲਪੁਰ ਅਤੇ ਸਰਕਾਰੀ ਸੀ.ਸੈ. ਸਕੂਲ ਕਪੂਰੀ ਵਿਖੇ ਮਾਡਲ ਪੋਲਿੰਗ ਬੂਥ ਬਣਾਏ ਗਏ ਹਨ। 114-ਸਨੌਰ ਵਿਖੇ ਸਰਕਾਰੀ ਸੀ.ਸੈ. ਸਮਾਰਟ ਸਕੂਲ ਬਹਾਦਰਗੜ੍ਹ (ਨਾਰਥ), ਸਰਕਾਰੀ ਐਲੀ. ਸਕੂਲ ਜੋਗੀਪੁਰ (ਈਸਟ), ਸਰਕਾਰੀ ਐਲੀ. ਸਕੂਲ ਨੇੜੇ ਪੁਰਾਣੀ ਅਨਾਜ ਮੰਡੀ ਸਨੌਰ (ਈਸਟ), ਸਰਕਾਰੀ ਸੀ.ਸੈ. ਸਕੂਲ (ਲੜਕੇ) ਸਨੌਰ (ਵੈਸਟ) ਅਤੇ ਸਰਕਾਰੀ ਸੀ.ਸੈਕ ਸਮਾਰਟ ਸਕੂਲ (ਲੜਕੀਆਂ) ਨੇੜੇ ਬੱਸ ਸਟੈਂਡ ਸਨੌਰ (ਸੈਂਟਰ) ਬਣਾਏ ਗਏ ਹਨ। 115-ਪਟਿਆਲਾ ਵਿਖੇ ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ ਪਟਿਆਲਾ, ਪਲੇਅ ਵੇਅ ਸੀ.ਸੈ. ਸਕੂਲ ਆਰਿਆ ਸਮਾਜ ਅਤੇ ਖਾਲਸਾ ਕਾਲਜ ਪਟਿਆਲਾ ਵਿਖੇ ਵੋਟਰ ਮਾਡਲ ਪੋਲਿੰਗ ਸਟੇਸ਼ਨਾਂ 'ਤੇ ਵੋਟ ਪਾਉਣਗੇ। 116-ਸਮਾਣਾ ਵਿਖੇ ਸਰਕਾਰੀ ਸੀ.ਸੈ. ਸਕੂਲ ਕਲਿਆਣ, ਸਰਕਾਰੀ ਸੀ.ਸੈ. ਸਕੂਲ ਵਜੀਦਪੁਰ, ਸਰਕਾਰੀ ਐਲੀ. ਸਕੂਲ ਸੇਖਪੁਰਾ, ਸਰਕਾਰੀ ਸੀ.ਸੈ. ਸਕੂਲ ਫ਼ਤਿਹਗੜ੍ਹ ਛੰਨਾ, ਪੁਲਿਕ ਕਾਲਜ ਸਮਾਣਾ, ਸਰਕਾਰੀ ਐਲੀ. ਧਨੌਰੀ ਅਤੇ ਸਰਕਾਰੀ ਸੀ.ਸੈ. ਸਕੂਲ ਬੀਬੀਪੁਰ। 117-ਸ਼ੁਤਰਾਣਾ ਵਿਖੇ ਸਰਕਾਰੀ ਹਾਈ ਸਕੂਲ ਕੁਲਾਰਾ, ਸਰਕਾਰੀ ਹਾਈ ਸਕੂਲ ਧਨੇਠਾ, ਸਰਕਾਰੀ ਸੀ.ਸੈ. ਸਕੂਲ ਘੱਗਾ, ਸਰਕਾਰੀ ਸੀ.ਸੈ. ਪਾਤੜਾਂ, ਸਰਕਾਰੀ ਐਲੀ. ਸਕੂਲ ਦਿਓਗੜ੍ਹ, ਸਰਕਾਰੀ ਸੀ.ਸੈ. ਬਨਵਾਲਾ ਅਤੇ ਸਰਕਾਰੀ ਸੀ.ਸੈ. ਸਕੂਲ ਸ਼ੁਤਰਾਣਾ ਵਿਖੇ ਮਾਡਲ ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਉਨ੍ਹਾਂ ਪਟਿਆਲਾ ਜ਼ਿਲ੍ਹੇ ਦੇ ਵੋਟਰਾਂ ਨੂੰ ਇਸ ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿੱਚ ਹਿੱਸਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਹਰੇਕ ਵੋਟਰ ਦੀ ਵੋਟ ਕੀਮਤੀ ਹੈ ਤੇ ਉਹ ਪੋਲਿੰਗ ਸਟੇਸ਼ਨ 'ਤੇ ਜਾ ਕੇ ਆਪਣੀ ਇਸ ਲੋਕਤੰਤਰਿਕ ਅਧਿਕਾਰ ਦੀ ਵਰਤੋਂ ਜ਼ਰੂਰ ਕਰੇ।
Punjab Bani 31 May,2024
ਸਰਕਾਰੀ ਸਕੂਲਾਂ ਦੇ 200 ਵਿਦਿਆਰਥੀ ਵੀ ਅਮਨ ਕਾਨੂੰਨ ਦੀ ਸਥਿਤੀ 'ਤੇ ਨਜ਼ਰ ਰੱਖਣ 'ਚ ਪਾ ਰਹੇ ਨੇ ਆਪਣਾ ਯੋਗਦਾਨ
ਸਰਕਾਰੀ ਸਕੂਲਾਂ ਦੇ 200 ਵਿਦਿਆਰਥੀ ਵੀ ਅਮਨ ਕਾਨੂੰਨ ਦੀ ਸਥਿਤੀ 'ਤੇ ਨਜ਼ਰ ਰੱਖਣ 'ਚ ਪਾ ਰਹੇ ਨੇ ਆਪਣਾ ਯੋਗਦਾਨ -ਪਟਿਆਲਾ ਜ਼ਿਲ੍ਹੇ ਦੇ ਸਾਰੇ 1786 ਪੋਲਿੰਗ ਬੂਥਾਂ 'ਤੇ ਹੋਵੇਗੀ ਵੈਬਕਾਸਟਿੰਗ, ਕੰਟਰੋਲ ਰੂਮ 'ਚ ਮੋਨੀਟਰ ਕਰਨਗੇ ਵਿਦਿਆਰਥੀ-ਸ਼ੌਕਤ ਅਹਿਮਦ ਪਰੇ ਪਟਿਆਲਾ, 31 ਮਈ: ਲੋਕ ਸਭਾ ਚੋਣਾਂ ਲਈ 1 ਜੂਨ ਨੂੰ ਪੈਣ ਵਾਲੀਆਂ ਵੋਟਾਂ ਦੇ ਮੱਦੇਨਜ਼ਰ ਲੋਕ ਸਭਾ ਹਲਕੇ ਦੇ ਪਟਿਆਲਾ ਜ਼ਿਲ੍ਹੇ ਵਿੱਚ ਸਾਰੇ 1786 ਪੋਲਿੰਗ ਸਟੇਸ਼ਨਾਂ 'ਤੇ ਅਮਨ-ਕਾਨੂੰਨ ਦੀ ਸਥਿਤੀ 'ਤੇ ਸੀ.ਸੀ.ਟੀ.ਵੀ. ਕੈਮਰਿਆਂ ਨਾਲ ਪੈਨੀ ਨਿਗਰਾਨੀ ਰੱਖਣ ਲਈ ਵੈਬਕਾਸਟਿੰਗ ਕਰਵਾਈ ਜਾ ਰਹੀ ਹੈ। ਇਸ ਵੈਬ ਕਾਸਟਿੰਗ ਦਾ ਕੰਟਰੋਲ ਰੂਮ ਇੱਥੇ ਜ਼ਿਲ੍ਹਾ ਪ੍ਰੀਸ਼ਦ ਵਿਖੇ ਬਣਾਇਆ ਗਿਆ ਹੈ। ਇਸ ਕੰਟਰੋਲ ਰੂਮ ਦੀ ਨਿਗਰਾਨੀ ਪਟਿਆਲਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਦੱਸਵੀਂ ਜਮਾਤ 'ਚ ਪੜ੍ਹਦੇ 200 ਵਿਦਿਆਰਥੀ ਕਰ ਰਹੇ ਹਨ। ਅੱਜ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕੰਟਰੋਲ ਰੂਮ ਦਾ ਜਾਇਜ਼ਾ ਲੈਂਦਿਆਂ ਇਨ੍ਹਾਂ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕਰਦੇ ਹੋਏ ਕਿਹਾ ਕਿ ਦੇਸ਼ ਦੇ ਸਭ ਤੋਂ ਵੱਡੇ ਲੋਕਤੰਤਰੀ ਤਿਉਹਾਰ ਚੋਣਾਂ ਨੂੰ ਅਮਨ-ਅਮਾਨ ਨਾਲ ਨਿਰਵਿਘਨ ਸੰਪੰਨ ਕਰਵਾਉਣ ਲਈ ਇਨ੍ਹਾਂ ਵਿਦਿਆਰਥੀਆਂ ਵੱਲੋਂ ਆਪਣਾ ਯੋਗਦਾਨ ਪਾਉਣਾ ਅਹਿਮ ਗੱਲ ਹੈ। ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨਾਂ 'ਤੇ ਵੈਬ ਕਾਸਟਿੰਗ ਰਾਹੀਂ ਨਜ਼ਰ ਰੱਖੀ ਜਾਵੇਗੀ ਤਾਂ ਕਿ ਕੋਈ ਗ਼ਲਤ ਹਰਕਤ ਨਾ ਹੋਵੇ ਅਤੇ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਨਾ ਹੋਵੇ। ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਜ਼ਿਲ੍ਹਾ ਸੂਚਨਾ ਤੇ ਵਿਗਿਆਨ ਅਫ਼ਸਰ ਤੇ ਨੋਡਲ ਅਫ਼ਸਰ ਸੰਜੀਵ ਕੁਮਾਰ ਦੀ ਅਗਵਾਈ ਹੇਠ ਐਨ.ਆਈ.ਸੀ. ਦੀ ਟੀਮ ਵੱਲੋਂ ਸਿਖਲਾਈ ਦਿੱਤੀ ਗਈ ਹੈ। ਇਹ ਵਿਦਿਆਰਥੀ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣ ਦੇ ਆਖਰੀ ਸਮੇਂ ਤੱਕ ਨਿਗਰਾਨੀ ਕਰਨਗੇ, ਇਨ੍ਹਾਂ ਨੂੰ ਸਰਟੀਫਿਕੇਟ ਵੀ ਪ੍ਰਦਾਨ ਕੀਤੇ ਜਾਣਗੇ। ਇਸ ਮੌਕੇ ਏ.ਡੀ.ਸੀ. (ਜ) ਕੰਚਨ, ਡੀ.ਆਈ.ਓ. ਸੰਜੀਵ ਕੁਮਾਰ ਸ਼ਰਮਾ ਤੇ ਡੀ.ਐਸ.ਐਮ. ਸੁਖਮੰਦਰ ਸਿੰਘ ਵੀ ਮੌਜੂਦ ਸਨ।
Punjab Bani 31 May,2024
1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਵੋਟਾਂ : ਜਤਿੰਦਰ ਜੋਰਵਾਲ
1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਵੋਟਾਂ : ਜਤਿੰਦਰ ਜੋਰਵਾਲ ਲੋਕ ਸਭਾ ਚੋਣਾਂ ਨੂੰ ਸ਼ਾਂਤੀਪੂਰਵਕ, ਪਾਰਦਰਸ਼ੀ ਅਤੇ ਸੁਰੱਖਿਅਤ ਮਾਹੌਲ ’ਚ ਨੇਪਰੇ ਚੜ੍ਹਾਉਣ ਲਈ ਸਾਰੇ ਪ੍ਰਬੰਧ ਮੁਕੰਮਲ: ਜਤਿੰਦਰ ਜੋਰਵਾਲ ਕੁਲ 15 ਲੱਖ 56 ਹਜ਼ਾਰ 601 ਵੋਟਰ ਕਰਨਗੇ ਵੋਟ ਦੇ ਅਧਿਕਾਰ ਦੀ ਵਰਤੋਂ ਸੰਗਰੂਰ, 31 ਮਈ: ਲੋਕ ਸਭਾ ਚੋਣਾਂ ਤਹਿਤ 1 ਜੂਨ ਨੂੰ ਪੈਣ ਵਾਲੀਆਂ ਵੋਟਾਂ ਦੀ ਸਮੁੱਚੀ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ, ਪਾਰਦਰਸ਼ੀ ਅਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜ੍ਹਾਉਣ ਲਈ ਸਮੁੱਚੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਜਾਣਕਾਰੀ ਦਿੰਦਿਆਂ ਲੋਕ ਸਭਾ ਹਲਕਾ 12-ਸੰਗਰੂਰ ਦੇ ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਲੋਕ ਸਭਾ ਹਲਕਾ ਸੰਗਰੂਰ ਵਿੱਚ 23 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਉਨ੍ਹਾਂ ਦੱਸਿਆ ਕਿ ਲੋਕ ਸਭਾ ਹਲਕਾ ਸੰਗਰੂਰ ਦੇ ਕੁਲ 15 ਲੱਖ 56 ਹਜ਼ਾਰ 601 ਵੋਟਰਾਂ ਵੱਲੋਂ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕੀਤੀ ਜਾਵੇਗੀ ਜਿਨ੍ਹਾਂ ਵਿੱਚ 8 ਲੱਖ 24 ਹਜ਼ਾਰ 001 ਮਰਦ ਵੋਟਰ, 7 ਲੱਖ 32 ਹਜ਼ਾਰ 554 ਮਹਿਲਾ ਵੋਟਰ ਅਤੇ ਟਰਾਂਸਜੈਂਡਰ 46 ਵੋਟਰ ਸ਼ਾਮਲ ਹਨ। ਉਨ੍ਹਾਂ ਨੇ ਦੱਸਿਆ ਕਿ ਹਲਕੇ ਵਿੱਚ ਕੁੱਲ 1765 ਪੋਲਿੰਗ ਸਟੇਸ਼ਨ ਬਣਾਏ ਗਏ ਹਨ ਜਿਥੇ ਵੋਟ ਪਾਉਣ ਦੀ ਪ੍ਰਕਿਰਿਆ ਸਵੇਰੇ 7 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ 6 ਵਜੇ ਤੱਕ ਚੱਲੇਗੀ। ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਸਮੁੱਚੀ ਚੋਣ ਪ੍ਰਕਿਰਿਆ ਨੂੰ ਸਫ਼ਲਤਾ ਤੇ ਅਮਨ-ਕਾਨੂੰਨ ਨਾਲ ਨੇਪਰੇ ਚੜ੍ਹਾਉਣ ਵਿੱਚ ਜ਼ਿਲ੍ਹਾ ਪੁਲਿਸ ਤੇ ਪ੍ਰਸ਼ਾਸ਼ਨ ਨੂੰ ਪੂਰਨ ਸਹਿਯੋਗ ਦੇਣ। ਉਨ੍ਹਾਂ ਨੇ ਸਮੂਹ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਵੀ ਵਿਅਕਤੀ ਕਿਸੇ ਵੀ ਨਾਗਰਿਕ ਨੂੰ ਵੋਟ ਪਾਉਣ ਦੇ ਇਵਜ਼ ਵਿੱਚ ਧਨ ਜਾਂ ਉਪਹਾਰ ਦੀ ਪੇਸ਼ਕਸ਼ ਕਰਦਾ ਹੈ ਜਾਂ ਡਰਾਉਂਦਾ ਜਾਂ ਧਮਕਾਉਦਾ ਹੈ ਤਾਂ ਇਸ ਸਬੰਧੀ 24 ਘੰਟੇ ਕੰਮ ਕਰਨ ਵਾਲੇ ਸ਼ਿਕਾਇਤ ਸੈਲ ਵਿਖੇ ਟੋਲ ਫਰੀ ਫੋਨ ਨੰਬਰ 1950 ’ਤੇ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਉਹਨਾਂ ਦੱਸਿਆ ਕਿ ਲਹਿਰਾ, ਦਿੜਬਾ, ਸੁਨਾਮ, ਧੂਰੀ, ਸੰਗਰੂਰ, ਭਦੋੜ, ਬਰਨਾਲਾ, ਮਹਿਲ ਕਲਾਂ, ਅਤੇ ਮਲੇਰਕੋਟਲਾ ਵਿਧਾਨ ਸਭਾ ਸੈਗਮੈਂਟਾਂ ਤੋਂ ਸਬੰਧਿਤ ਸਹਾਇਕ ਰਿਟਰਨਿੰਗ ਅਫਸਰਾਂ ਦੀ ਨਿਗਰਾਨੀ ਹੇਠ ਪੋਲਿੰਗ ਪਾਰਟੀਆਂ ਚੋਣ ਸਮੱਗਰੀ ਸਮੇਤ ਆਪੋ ਆਪਣੇ ਪੋਲਿੰਗ ਸਟੇਸ਼ਨਾਂ ਲਈ ਰਵਾਨਾ ਹੋ ਗਈਆਂ ਹਨ। ਉਹਨਾਂ ਦੱਸਿਆ ਕਿ ਜ਼ਿਲਾ ਸੰਗਰੂਰ ਵਿੱਚ 4828, ਮਲੇਰਕੋਟਲਾ ਵਿੱਚ 694 ਅਤੇ ਬਰਨਾਲਾ ਵਿੱਚ 2232 ਚੋਣ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ। ਇਸ ਤੋਂ ਇਲਾਵਾ ਜ਼ਿਲ੍ਾ ਸੰਗਰੂਰ ਵਿੱਚ 3000 ਤੋਂ ਵਧੇਰੇ ਸੁਰੱਖਿਆ ਮੁਲਾਜ਼ਮ ਚੋਣ ਪ੍ਰਕਿਰਿਆ ਦੌਰਾਨ ਸੇਵਾਵਾਂ ਪ੍ਰਦਾਨ ਕਰਨਗੇ। ਉਹਨਾਂ ਦੱਸਿਆ ਕਿ ਸੀਏਪੀਐਫ ਅਤੇ ਸਟੇਟ ਆਰਮਡ ਪੁਲਿਸ ਵੀ ਸੁਰੱਖਿਆ ਅਤੇ ਅਮਨ ਕਾਨੂੰਨ ਨੂੰ ਯਕੀਨੀ ਬਣਾਉਣ ਲਈ ਕਾਰਜਸ਼ੀਲ ਹੈ।
Punjab Bani 31 May,2024
ਮੇਰੇ ਜੇਲ ਵਿੱਚ ਰਹਿਣ ਦੌਰਾਨ ਲੋਕਾਂ ਦੀ ਸੇਵਾਵਾਂ ਨੂੰ ਬੰਦ ਨਹੀ਼ ਕੀਤਾ ਜਾਵੇਗਾ : ਕੇਜਰੀਵਾਲ
ਮੇਰੇ ਜੇਲ ਵਿੱਚ ਰਹਿਣ ਦੌਰਾਨ ਲੋਕਾਂ ਦੀ ਸੇਵਾਵਾਂ ਨੂੰ ਬੰਦ ਨਹੀ਼ ਕੀਤਾ ਜਾਵੇਗਾ : ਕੇਜਰੀਵਾਲ ਨਵੀਂ ਦਿੱਲੀ, 31 ਮਈ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾ ਨੇ ਅੱਜ ਆਪਣੇ ਸੁਨੇਹੇ ਵਿੱਚ ਕਿਹਾ ਕਿ ਜੇਲ੍ਹ ਦੇ ਅੰਦਰ ਉਨ੍ਹਾਂ ਦਾ ਹੌਸਲਾ ਤੋੜਨ ਦੀ ਕੋਸ਼ਿਸ਼ ਕੀਤੀ ਗਈ ਤੇ 2 ਜੂਨ ਨੂੰ ਵਾਪਸ ਜੇਲ੍ਹ ਜਾਣ ’ਤੇ ਹੋਰ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ,‘ਮੈਂ ਦਿੱਲੀ ਵਾਸੀਆਂ ਨੂੰ ਭਰੋਸਾ ਦਿੰਦਾ ਹਾਂ ਕਿ ਮੇਰੇ ਜੇਲ੍ਹ ’ਚ ਰਹਿਣ ਦੌਰਾਨ ਉਨ੍ਹਾਂ ਦੀਆਂ ਸੇਵਾਵਾਂ ਨੂੰ ਬੰਦ ਨਹੀਂ ਕੀਤਾ ਜਾਵੇਗਾ। ਜਲਦ ਹੀ ਔਰਤਾਂ ਲਈ 1000 ਰੁਪਏ ਦੀ ਸਨਮਾਨ ਰਾਸ਼ੀ ਸਕੀਮ ਵੀ ਸ਼ੁਰੂ ਕਰਾਂਗਾ।
Punjab Bani 31 May,2024
ਸਰਕਾਰੀ ਸਕੂਲਾਂ ਦੇ 200 ਵਿਦਿਆਰਥੀ ਵੀ ਅਮਨ ਕਾਨੂੰਨ ਦੀ ਸਥਿਤੀ 'ਤੇ ਨਜ਼ਰ ਰੱਖਣ 'ਚ ਪਾ ਰਹੇ ਨੇ ਆਪਣਾ ਯੋਗਦਾਨ
ਸਰਕਾਰੀ ਸਕੂਲਾਂ ਦੇ 200 ਵਿਦਿਆਰਥੀ ਵੀ ਅਮਨ ਕਾਨੂੰਨ ਦੀ ਸਥਿਤੀ 'ਤੇ ਨਜ਼ਰ ਰੱਖਣ 'ਚ ਪਾ ਰਹੇ ਨੇ ਆਪਣਾ ਯੋਗਦਾਨ -ਪਟਿਆਲਾ ਜ਼ਿਲ੍ਹੇ ਦੇ ਸਾਰੇ 1786 ਪੋਲਿੰਗ ਬੂਥਾਂ 'ਤੇ ਹੋਵੇਗੀ ਵੈਬਕਾਸਟਿੰਗ, ਕੰਟਰੋਲ ਰੂਮ 'ਚ ਮੋਨੀਟਰ ਕਰਨਗੇ ਵਿਦਿਆਰਥੀ-ਸ਼ੌਕਤ ਅਹਿਮਦ ਪਰੇ ਪਟਿਆਲਾ, 31 ਮਈ: ਲੋਕ ਸਭਾ ਚੋਣਾਂ ਲਈ 1 ਜੂਨ ਨੂੰ ਪੈਣ ਵਾਲੀਆਂ ਵੋਟਾਂ ਦੇ ਮੱਦੇਨਜ਼ਰ ਲੋਕ ਸਭਾ ਹਲਕੇ ਦੇ ਪਟਿਆਲਾ ਜ਼ਿਲ੍ਹੇ ਵਿੱਚ ਸਾਰੇ 1786 ਪੋਲਿੰਗ ਸਟੇਸ਼ਨਾਂ 'ਤੇ ਅਮਨ-ਕਾਨੂੰਨ ਦੀ ਸਥਿਤੀ 'ਤੇ ਸੀ.ਸੀ.ਟੀ.ਵੀ. ਕੈਮਰਿਆਂ ਨਾਲ ਪੈਨੀ ਨਿਗਰਾਨੀ ਰੱਖਣ ਲਈ ਵੈਬਕਾਸਟਿੰਗ ਕਰਵਾਈ ਜਾ ਰਹੀ ਹੈ। ਇਸ ਵੈਬ ਕਾਸਟਿੰਗ ਦਾ ਕੰਟਰੋਲ ਰੂਮ ਇੱਥੇ ਜ਼ਿਲ੍ਹਾ ਪ੍ਰੀਸ਼ਦ ਵਿਖੇ ਬਣਾਇਆ ਗਿਆ ਹੈ। ਇਸ ਕੰਟਰੋਲ ਰੂਮ ਦੀ ਨਿਗਰਾਨੀ ਪਟਿਆਲਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਦੱਸਵੀਂ ਜਮਾਤ 'ਚ ਪੜ੍ਹਦੇ 200 ਵਿਦਿਆਰਥੀ ਕਰ ਰਹੇ ਹਨ। ਅੱਜ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕੰਟਰੋਲ ਰੂਮ ਦਾ ਜਾਇਜ਼ਾ ਲੈਂਦਿਆਂ ਇਨ੍ਹਾਂ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕਰਦੇ ਹੋਏ ਕਿਹਾ ਕਿ ਦੇਸ਼ ਦੇ ਸਭ ਤੋਂ ਵੱਡੇ ਲੋਕਤੰਤਰੀ ਤਿਉਹਾਰ ਚੋਣਾਂ ਨੂੰ ਅਮਨ-ਅਮਾਨ ਨਾਲ ਨਿਰਵਿਘਨ ਸੰਪੰਨ ਕਰਵਾਉਣ ਲਈ ਇਨ੍ਹਾਂ ਵਿਦਿਆਰਥੀਆਂ ਵੱਲੋਂ ਆਪਣਾ ਯੋਗਦਾਨ ਪਾਉਣਾ ਅਹਿਮ ਗੱਲ ਹੈ। ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨਾਂ 'ਤੇ ਵੈਬ ਕਾਸਟਿੰਗ ਰਾਹੀਂ ਨਜ਼ਰ ਰੱਖੀ ਜਾਵੇਗੀ ਤਾਂ ਕਿ ਕੋਈ ਗ਼ਲਤ ਹਰਕਤ ਨਾ ਹੋਵੇ ਅਤੇ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਨਾ ਹੋਵੇ। ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਜ਼ਿਲ੍ਹਾ ਸੂਚਨਾ ਤੇ ਵਿਗਿਆਨ ਅਫ਼ਸਰ ਤੇ ਨੋਡਲ ਅਫ਼ਸਰ ਸੰਜੀਵ ਕੁਮਾਰ ਦੀ ਅਗਵਾਈ ਹੇਠ ਐਨ.ਆਈ.ਸੀ. ਦੀ ਟੀਮ ਵੱਲੋਂ ਸਿਖਲਾਈ ਦਿੱਤੀ ਗਈ ਹੈ। ਇਹ ਵਿਦਿਆਰਥੀ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣ ਦੇ ਆਖਰੀ ਸਮੇਂ ਤੱਕ ਨਿਗਰਾਨੀ ਕਰਨਗੇ, ਇਨ੍ਹਾਂ ਨੂੰ ਸਰਟੀਫਿਕੇਟ ਵੀ ਪ੍ਰਦਾਨ ਕੀਤੇ ਜਾਣਗੇ। ਇਸ ਮੌਕੇ ਏ.ਡੀ.ਸੀ. (ਜ) ਕੰਚਨ, ਡੀ.ਆਈ.ਓ. ਸੰਜੀਵ ਕੁਮਾਰ ਸ਼ਰਮਾ ਤੇ ਡੀ.ਐਸ.ਐਮ. ਸੁਖਮੰਦਰ ਸਿੰਘ ਵੀ ਮੌਜੂਦ ਸਨ। ******
Punjab Bani 31 May,2024
ਸਪੈਸ਼ਲ ਜਨਰਲ ਆਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਤੇ ਸੁਰੱਖਿਆ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ
ਸਪੈਸ਼ਲ ਜਨਰਲ ਆਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਤੇ ਸੁਰੱਖਿਆ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ ਸੰਗਰੂਰ, ਬਰਨਾਲਾ ਤੇ ਮਲੇਰਕੋਟਲਾ ਦੇ ਜ਼ਿਲ੍ਹਾ ਚੋਣ ਅਫ਼ਸਰਾਂ ਤੇ ਐਸ.ਐਸ.ਪੀਜ਼ ਨੇ ਲਿਆ ਮੀਟਿੰਗ ’ਚ ਹਿੱਸਾ ਸੰਗਰੂਰ, 31 ਮਈ: ਭਾਰਤੀ ਚੋਣ ਕਮਿਸ਼ਨ ਵੱਲੋਂ ਤਾਇਨਾਤ ਕੀਤੇ ਸਪੈਸ਼ਲ ਜਨਰਲ ਆਬਜ਼ਰਵਰ ਰਾਮ ਮੋਹਨ ਮਿਸ਼ਰਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਲੋਕ ਸਭਾ ਚੋਣਾਂ ਦੀਆਂ ਤਿਆਰੀਆ ਤੇ ਸੁਰੱਖਿਆ ਪ੍ਰਬੰਧਾਂ ਬਾਰੇ ਸੰਗਰੂਰ, ਬਰਨਾਲਾ ਤੇ ਮਲੇਰਕੋਟਲਾ ਜ਼ਿਲਿ੍ਹਆਂ ਦੇ ਜ਼ਿਲ੍ਹਾ ਚੋਣ ਅਫ਼ਸਰਾਂ ਤੇ ਐਸ.ਐਸ.ਪੀਜ਼ ਸਮੇਤ ਸਮੂਹ ਨੋਡਲ ਅਫ਼ਸਰਾਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਜਨਰਲ ਆਬਜ਼ਰਵਰ ਦਿਨੇਸ਼ਨ ਐਚ., ਖਰਚਾ ਆਬਜ਼ਰਵਰ ਅਮਿਤ ਸੰਜੇ ਗੁਰਵ, ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ ਸੰਗਰੂਰ ਜਤਿੰਦਰ ਜੋਰਵਾਲ, ਐਸ.ਐਸ.ਪੀ ਸਰਤਾਜ ਸਿੰਘ ਚਹਿਲ ਵੀ ਮੌਜੂਦ ਸਨ ਜਦਕਿ ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਪੂਨਮਦੀਪ ਕੌਰ ਤੇ ਐਸ.ਐਸ.ਪੀ ਸੰਦੀਪ ਮਲਿਕ, ਜ਼ਿਲ੍ਹਾ ਚੋਣ ਅਫ਼ਸਰ ਮਲੇਰਕੋਟਲਾ ਡਾ. ਪੱਲਵੀ ਤੇ ਐਸ.ਐਸ.ਪੀ ਡਾ. ਸਿਮਰਤ ਕੌਰ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਹਿੱਸਾ ਲੈਦਿਆਂ ਜ਼ਿਲਿ੍ਹਆਂ ਵਿੱਚ 1 ਜੂਨ ਨੂੰ ਵੋਟਿੰਗ ਮੌਕੇ ਤੇ ਵੋਟਾਂ ਦੀ ਗਿਣਤੀ ਲਈ 4 ਜੂਨ ਨੂੰ ਕੀਤੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ। ਸਪੈਸ਼ਲ ਜਨਰਲ ਆਬਜ਼ਰਵਰ ਨੇ ਪੋÇਲੰਗ ਸਟੇਸ਼ਨਾਂ ’ਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਦੀ ਸੁਵਿਧਾ ਲਈ ਕੀਤੇ ਪ੍ਰਬੰਧਾਂ, ਚੋਣ ਅਮਲੇ ਦੀ ਤਾਇਨਾਤੀ, ਈ.ਵੀ.ਐਮ ਦੀ ਸੁਰੱਖਿਆ, ਚੌਕਸੀ ਲਈ ਕਾਰਜਸ਼ੀਲ ਵੱਖ-ਵੱਖ ਟੀਮਾਂ ਨੂੰ ਵਧੇਰੇ ਮੁਸਤੈਦ ਕਰਨ, ਸੁਰੱਖਿਆ ਵਿਵਸਥਾਵਾਂ, ਸੀਨੀਅਰ ਸਿਟੀਜ਼ਨ, ਦਿਵਿਆਂਗਜਨਾਂ ਦੀਆਂ ਸੁਵਿਧਾਵਾਂ, ਸੈਕਟਰ ਅਫ਼ਸਰਾਂ, ਟਰਾਂਸਪੋਰਟੇਸ਼ਨ ਪ੍ਰਬੰਧਾਂ, ਨਸ਼ਿਆਂ ਤੇ ਨਗਦੀ ਦੀ ਬਰਾਮਦਗੀ, ਗੈਰ ਸਮਾਜਿਕ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਕੀਤੀ ਕਾਰਵਾਈ, ਰੈਂਡਮਾਈਜੇਸ਼ਨ ਤੇ ਸਿਖਲਾਈ ਪ੍ਰਕਿਰਿਆਵਾਂ, ਚੋਣ ਅਮਲੇ ਦੀ ਰਵਾਨਗੀ, ਸਟਰੌਂਗ ਰੂਮਾਂ, ਗਿਣਤੀ ਕੇਂਦਰਾਂ ਦੇ ਪ੍ਰਬੰਧਾਂ ਆਦਿ ਬਾਰੇ ਵਿਸਤ੍ਰਿਤ ਜਾਇਜ਼ਾ ਲਿਆ। ਉਨ੍ਹਾਂ ਲੋਕ ਸਭਾ ਹਲਕੇ ਵਿੱਚ ਕੀਤੇ ਪ੍ਰਬੰਧਾਂ ’ਤੇ ਸੰਤੁਸ਼ਟੀ ਪ੍ਰਗਟਾਈ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਦੇ ਹੋਏ ਸ਼ਾਂਤਮਈ ਤੇ ਸੁਰੱਖਿਆ ਚੋਣਾਂ ਕਰਵਾਉਣ ਲਈ ਦਿਸ਼ਾ ਨਿਰਦੇਸ਼ ਦਿੱਤੇ ਗਏ। ਇਸ ਮੌਕੇ ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ ਸੰਗਰੂਰ ਜਤਿੰਦਰ ਜੋਰਵਾਲ ਨੇ ਲੋਕ ਸਭਾ ਹਲਕੇ ਵਿੱਚ ਕੀਤੇ ਪ੍ਰਬੰਧਾਂ ਬਾਰੇ ਸਪੈਸ਼ਲ ਜਨਰਲ ਆਬਜ਼ਰਵਰ ਨੂੰ ਜਾਣੂ ਕਰਵਾਉਂਦੇ ਹੋਏ ਵਿਸ਼ਵਾਸ ਦਿਵਾਇਆ ਕਿ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ।
Punjab Bani 31 May,2024
ਪੋਲਿੰਗ ਬੂਥਾਂ ਉੱਤੇ ਲੱਗੀ ਕਤਾਰ ਦੀ ਜਾਣਕਾਰੀ ਘਰ ਬੈਠੇ ਹੀ ਜਾਣ ਸਕਣਗੇ ਵੋਟਰ : ਜਤਿੰਦਰ ਜੋਰਵਾਲ
ਪੋਲਿੰਗ ਬੂਥਾਂ ਉੱਤੇ ਲੱਗੀ ਕਤਾਰ ਦੀ ਜਾਣਕਾਰੀ ਘਰ ਬੈਠੇ ਹੀ ਜਾਣ ਸਕਣਗੇ ਵੋਟਰ : ਜਤਿੰਦਰ ਜੋਰਵਾਲ ਚੋਣ ਕਮਿਸ਼ਨ ਵੱਲੋਂ ਵੋਟਰਾਂ ਦੀ ਸਹੂਲਤ ਲਈ ‘ਵੋਟਰ ਕਿਊ ਇਨਫਰਮੇਸ਼ਨ ਸਿਸਟਮ’ ਦੀ ਸ਼ੁਰੂਆਤ ਸੰਗਰੂਰ, 31 ਮਈ - ਜ਼ਿਲ੍ਹਾ ਸੰਗਰੂਰ ਦੇ ਵੋਟਰ, ਵੋਟਾਂ ਵਾਲੇ ਦਿਨ 1 ਜੂਨ ਨੂੰ ਆਪਣੇ ਪੋਲਿੰਗ ਬੂਥ ਉੱਤੇ ਜਾਣ ਤੋਂ ਪਹਿਲਾਂ ਇਹ ਜਾਣ ਸਕਣਗੇ ਕਿ ਉਨ੍ਹਾਂ ਦੇ ਬੂਥ ਉੱਤੇ ਕਿੰਨੇ ਕੁ ਲੋਕ ਵੋਟ ਦੇਣ ਲਈ ਕਤਾਰ ਵਿੱਚ ਖੜ੍ਹੇ ਹਨ । ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਇਨ੍ਹੀਂ ਦਿਨੀਂ ਪੈ ਰਹੀ ਸਖਤ ਗਰਮੀ ਦੇ ਮੱਦੇਨਜ਼ਰ ਵੋਟਰਾਂ ਦੀ ਸਹੂਲਤ ਅਤੇ ਸਮੇਂ ਦੀ ਬੱਚਤ ਕਰਨ ਨੂੰ ਧਿਆਨ ਵਿੱਚ ਰੱਖਦੇ ਹੋਏ 'ਵੋਟਰ ਕਿਊ ਇਨਫੋਰਮੇਸ਼ਨ ਸਿਸਟਮ' ਸ਼ੁਰੂ ਕੀਤਾ ਗਿਆ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਰ ਕਿਊ ਇਨਫਰਮੇਸ਼ਨ ਸਿਸਟਮ ਨੂੰ ਵਰਤਣ ਲਈ ਵੋਟਰਾਂ ਨੂੰ ਇਕ ਵਟਸਐਪ ਨੰਬਰ 7447447217 ਉੱਤੇ ‘ਵੋਟ’ ਟਾਇਪ ਕਰਕੇ ਮੈਸੇਜ ਭੇਜਣਾ ਹੋਵੇਗਾ। ਇਸ ਤੋਂ ਬਾਅਦ ਇਕ ਲਿੰਕ ਪ੍ਰਾਪਤ ਹੋਵੇਗਾ ਜਿਸ ਉੱਤੇ ਕਲਿੱਕ ਕਰਨ ਮਗਰੋਂ 2 ਆਪਸ਼ਨ ; (1) ਲੋਕੇਸ਼ਨ ਵਾਈਜ਼ (2) ਬੂਥ ਵਾਈਜ਼ ਸਕਰੀਨ ਉੱਤੇ ਆਉਣਗੇ। ਉਨ੍ਹਾਂ ਦੱਸਿਆ ਕਿ ਲੋਕੇਸ਼ਨ ਵਾਈਜ਼ ਆਪਸ਼ਨ ਨੂੰ ਚੁਣਨ ਮਗਰੋਂ ਵੋਟਰ ਨੂੰ ਆਪਣੀ ਲੋਕੇਸ਼ਨ ਸ਼ੇਅਰ ਕਰਨੀ ਹੋਵੇਗੀ, ਜਿਸ ਤੋਂ ਬਾਅਦ ਮੋਬਾਇਲ ਦੀ ਸਕਰੀਨ ਉੱਤੇ ਵੋਟਰ ਦੇ ਘਰ ਨੇੜਲੇ ਪੋਲਿੰਗ ਬੂਥਾਂ ਦੀ ਸੂਚੀ ਆ ਜਾਵੇਗੀ। ਇਸ ਤੋਂ ਬਾਅਦ ਵੋਟਰ ਵੱਲੋ ਬੂਥ ਨੰਬਰ ਲਿਖ ਕੇ ਭੇਜਣਾ ਹੋਵੇਗਾ ਅਤੇ ਤੁਰੰਤ ਮੋਬਾਇਲ ਦੀ ਸਕਰੀਨ ਉੱਤੇ ਇਹ ਜਾਣਕਾਰੀ ਆ ਜਾਵੇਗੀ ਕਿ ਉਸ ਬੂਥ ਉੱਤੇ ਵੋਟ ਪਾਉਣ ਲਈ ਕਿੰਨੇ ਵੋਟਰ ਕਤਾਰ ਵਿੱਚ ਖੜ੍ਹੇ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜੇਕਰ ਵੋਟਰ ਦੂਜਾ ਆਪਸ਼ਨ ਬੂਥ ਵਾਈਜ਼ ਚੁਣਦਾ ਹੈ ਤਾਂ ਉਸ ਨੂੰ ਪੰਜਾਬ ਸੂਬਾ ਚੁਣਨ ਤੋਂ ਬਾਅਦ ਆਪਣੇ ਜ਼ਿਲ੍ਹੇ ਨੂੰ ਚੁਣਨਾ ਹੋਵੇਗਾ ਅਤੇ ਉਸ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕੇ ਸਕਰੀਨ ਉੱਤੇ ਆ ਜਾਣਗੇ। ਆਪਣਾ ਵਿਧਾਨ ਸਭਾ ਹਲਕਾ ਚੁਣਨ ਤੋਂ ਬਾਅਦ ਸਬੰਧਤ ਬੂਥ ਨੰਬਰ ਭਰਨਾ ਹੋਵੇਗਾ, ਜਿਸ ਨਾਲ ਵੋਟਰ ਆਪਣੇ ਬੂਥ ਉੱਤੇ ਵੋਟ ਦੇਣ ਲਈ ਖੜ੍ਹੇ ਵੋਟਰਾਂ ਦੀ ਗਿਣਤੀ ਜਾਣ ਸਕੇਗਾ। ਉਨ੍ਹਾਂ ਨੇ ਦੱਸਿਆ ਕਿ ਜਿੱਥੇ ਇਕ ਪਾਸੇ 1 ਜੂਨ ਨੂੰ ਵੋਟਿੰਗ ਵਾਲੇ ਦਿਨ ਵੋਟਰਾਂ ਨੂੰ ਗਰਮੀ ਤੋਂ ਬਚਾਉਣ ਲਈ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ, ਉੱਥੇ ਹੀ ਇਸ ਵੋਟਿੰਗ ਕਿਊ ਸਿਸਟਮ ਜ਼ਰੀਏ ਵੋਟਰ ਆਪਣੇ ਹਿਸਾਬ ਨਾਲ ਉਸ ਸਮੇਂ ਪੋਲਿੰਗ ਬੂਥ ਉੱਤੇ ਜਾ ਕੇ ਵੋਟ ਪਾ ਸਕੇਗਾ ਜਦੋਂ ਬੂਥ ਉੱਤੇ ਜ਼ਿਆਦਾ ਭੀੜ ਨਹੀਂ ਹੋਵੇਗੀ।
Punjab Bani 31 May,2024
ਲੋਕ ਸਭਾ ਚੋਣਾਂ ਲਈ ਵੋਟਾਂ ਅੱਜ, ਪਟਿਆਲਾ 'ਚ ਸਮੁੱਚੀਆਂ ਤਿਆਰੀਆਂ ਮੁਕੰਮਲ
ਲੋਕ ਸਭਾ ਚੋਣਾਂ ਲਈ ਵੋਟਾਂ ਅੱਜ, ਪਟਿਆਲਾ 'ਚ ਸਮੁੱਚੀਆਂ ਤਿਆਰੀਆਂ ਮੁਕੰਮਲ -2077 ਪੋਲਿੰਗ ਪਾਰਟੀਆਂ ਚੋਣ ਸਮੱਗਰੀ ਸਮੇਤ ਪੋਲਿੰਗ ਬੂਥਾਂ 'ਤੇ ਪੁੱਜੀਆਂ, 170 ਮਾਈਕਰੋ ਆਬਜ਼ਰਵਰ ਤਾਇਨਾਤ -ਬਿਨ੍ਹਾਂ ਕਿਸੇ ਡਰ-ਭੈਅ ਤੇ ਲਾਲਚ ਦੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਸਾਰੇ ਵੋਟਰ-ਸ਼ੌਕਤ ਅਹਿਮਦ ਪਰੇ -ਕਿਹਾ, 18 ਲੱਖ 6 ਹਜ਼ਾਰ 424 ਵੋਟਰ ਕਰਨਗੇ ਵੋਟ ਦੇ ਅਧਿਕਾਰ ਦੀ ਵਰਤੋਂ -ਹਰ ਵਿਧਾਨ ਸਭਾ ਹਲਕੇ 'ਚ ਔਰਤਾਂ ਤੇ ਦਿਵਿਆਂਗ ਵੋਟਰਾਂ ਲਈ ਇੱਕ-ਇੱਕ ਵਿਸ਼ੇਸ਼ ਬੂਥ, ਗਰੀਨ ਬੂਥਾਂ 'ਤੇ ਵੋਟਰਾਂ ਨੂੰ ਮਿਲਣਗੇ ਬੂਟੇ -ਪੁਲਿਸ ਤੇ ਅਰਧ ਸੁਰੱਖਿਆ ਬਲਾਂ ਵੱਲੋਂ ਸੁਰੱਖਿਆ ਦੇ ਪੁਖ਼ਤਾ ਇੰਤਜਾਮ-ਐਸ.ਐਸ.ਪੀ. ਵਰੁਣ ਸ਼ਰਮਾ -ਡੀ.ਸੀ. ਤੇ ਐਸ.ਐਸ.ਪੀ. ਵੱਲੋਂ ਵੋਟਰਾਂ ਨੂੰ ਚੋਣਾਂ ਦੌਰਾਨ ਅਮਨ-ਸ਼ਾਂਤੀ ਬਣਾਈ ਰੱਖਣ ਲਈ ਪ੍ਰਸ਼ਾਸਨ ਦਾ ਸਹਿਯੋਗ ਦੇਣ ਦੀ ਅਪੀਲ ਪਟਿਆਲਾ, 31 ਮਈ: ਲੋਕ ਸਭਾ ਚੋਣਾਂ ਲਈ ਵੋਟਾਂ 1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੁਆਈਆਂ ਜਾਣਗੀਆਂ, ਜਿਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੁਚੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਨ੍ਹਾਂ ਚੋਣਾਂ ਨੂੰ ਪੂਰੀ ਤਰ੍ਹਾਂ ਨਿਰਪੱਖ ਤੇ ਅਮਨ-ਅਮਾਨ ਨਾਲ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਅੱਜ ਜ਼ਿਲ੍ਹਾ ਪਟਿਆਲਾ ਦੇ 2077 ਪੋਲਿੰਗ ਬੂਥਾਂ ਵਿਖੇ ਵੋਟਾਂ ਪੁਆਉਣ ਲਈ ਚੋਣ ਅਮਲੇ ਦੀਆਂ ਰਵਾਨਾ ਕੀਤੀਆਂ ਪੋਲਿੰਗ ਪਾਰਟੀਆਂ ਚੋਣ ਸਮੱਗਰੀ ਨਾਲ ਆਪਣੇ ਪੋਲਿੰਗ ਸਟੇਸ਼ਨਾਂ ਵਿਖੇ ਪੁੱਜ ਗਈਆਂ ਹਨ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਲੋਕ ਸਭਾ ਹਲਕੇ ਦੇ ਸਮੂਹ ਸਹਾਇਕ ਰਿਟਰਨਿੰਗ ਅਧਿਕਾਰੀਆਂ ਵੱਲੋਂ ਚੋਣ ਅਮਲ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰੀਜ਼ਾਈਡਿੰਗ ਅਫ਼ਸਰਾਂ, ਸਹਾਇਕ ਪ੍ਰੀਜ਼ਾਈਡਿੰਗ ਅਫ਼ਸਰਾਂ ਅਤੇ ਪੋਲਿੰਗ ਅਫ਼ਸਰਾਂ ਦੀਆਂ ਪਾਰਟੀਆਂ ਨੂੰ ਈ.ਵੀ.ਐਮਜ ਤੇ ਹੋਰ ਚੋਣ ਸਮਗਰੀ ਸੌਂਪਕੇ ਸੁਰੱਖਿਆ ਦਸਤਿਆਂ ਦੀ ਜ਼ੇਰੇ ਨਿਗਰਾਨੀ ਹੇਠ ਰਵਾਨਾ ਕੀਤਾ ਗਿਆ। ਸ਼ੌਕਤ ਅਹਿਮਦ ਪਰੇ ਨੇ ਪੋਲਿੰਗ ਪਾਰਟੀਆਂ ਨੂੰ ਰਵਾਨਾ ਕਰਨ ਦੀ ਚਲ ਰਹੀ ਪ੍ਰਕਿਆ ਦਾ ਜਾਇਜ਼ਾ ਲਿਆ ਅਤੇ ਦੱਸਿਆ ਕਿ ਲੋਕ ਸਭਾ ਹਲਕਾ ਪਟਿਆਲਾ ਦੀ ਚੋਣ ਲਈ 9 ਹਲਕਿਆਂ ਦੇ 18 ਲੱਖ 6 ਹਜ਼ਾਰ 424 ਵੋਟਰਾਂ ਵੱਲੋਂ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਦਿਆਂ ਵੋਟਾਂ ਪਾਈਆਂ ਜਾਣਗੀਆਂ। ਇਨ੍ਹਾਂ ਵੋਟਰਾਂ ਵਿੱਚ 8 ਲੱਖ 62 ਹਜ਼ਾਰ 44 ਇਸਤਰੀ, 9 ਲੱਖ 44 ਹਜ਼ਾਰ 300 ਮਰਦ ਅਤੇ 80 ਥਰਡ ਜੈਂਡਰ ਵੋਟਰ ਹਨ, ਇਨ੍ਹਾਂ 'ਚ 13763 ਦਿਵਿਆਂਗ ਵੋਟਰ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਅਪੀਲ ਕੀਤੀ ਕਿ ਵੋਟਰ ਬਿਨਾਂ ਕਿਸੇ ਡਰ ਭੈਅ ਤੋਂ ਆਪਣੀ ਵੋਟ ਦਾ ਭੁਗਤਾਨ ਕਰਨ ਅਤੇ ਚੋਣਾਂ ਦੌਰਾਨ ਅਮਨ ਤੇ ਸ਼ਾਂਤੀ ਬਣਾਈ ਰੱਖਣ ਲਈ ਪ੍ਰਸ਼ਾਸਨ ਨੂੰ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੇ 100 ਫੀਸਦੀ ਮਤਦਾਨ ਕਰਵਾਉਣ ਲਈ ਹਰ ਪੱਖੋਂ ਲੋੜੀਂਦੇ ਪ੍ਰਬੰਧ ਕੀਤੇ ਹਨ, ਇਸ ਲਈ ਹਲਕੇ ਦੇ ਸਮੂਹ ਵੋਟਰ ਆਪਣੇ ਜਮਹੂਰੀ ਹੱਕ ਦੀ ਲਾਜ਼ਮੀ ਵਰਤੋਂ ਕਰਨ। ਚੋਣ ਅਮਲ ਨੂੰ ਨੇਪਰੇ ਚੜ੍ਹਾਉਣ ਲਈ ਲਗਪਗ ਲੋਕ ਸਭਾ ਹਲਕੇ ਅੰਦਰ 10500 ਦੇ ਕਰੀਬ ਕਰਮਚਾਰੀ ਤੇ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ। ਪਟਿਆਲਾ ਲੋਕ ਸਭਾ ਹਲਕੇ ਦਾ ਇੱਕ ਵਿਧਾਨ ਸਭਾ ਹਲਕਾ ਡੇਰਾਬਸੀ, ਸਾਹਿਬਜਾਦਾ ਅਜੀਤ ਸਿੰਘ ਨਗਰ ਵਿੱਚ ਪੈਂਦਾ ਹੈ, ਇੱਥੇ ਦੇ 291 ਬੂਥਾਂ 'ਤੇ 1551 ਚੋਣ ਅਮਲੇ ਦੀ ਡਿਊਟੀ ਲੱਗੀ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਹਰ ਹਲਕੇ 'ਚ ਔਰਤਾਂ ਲਈ ਅਤੇ ਦਿਵਿਆਂਗ ਵੋਟਰਾਂ ਲਈ ਵੀ ਇੱਕ-ਇੱਕ ਵਿਸ਼ੇਸ਼ ਬੂਥ ਬਣਾਇਆ ਗਿਆ ਹੈ, 'ਇਸਤਰੀ ਬੂਥ' ਵਿਖੇ ਸਮੁਚਾ ਮਹਿਲਾ ਅਮਲਾ ਤਾਇਨਾਤ ਕੀਤਾ ਗਿਆ ਹੈ। ਥਾਪਰ ਯੂਨੀਵਰਸਿਟੀ ਵਿਖੇ ਇੱਕ ਬੂਥ ਨੌਜਵਾਨਾਂ ਦਾ ਬਣਾਇਆ ਗਿਆ ਹੈ, ਜਿਸ ਦਾ ਪ੍ਰਬੰਧ ਨੌਜਵਾਨਾਂ ਵੱਲੋਂ ਕੀਤਾ ਜਾਵੇਗਾ। ਜਦਕਿ ਜ਼ਿਲ੍ਹੇ ਅੰਦਰ 43 ਪੋਲਿੰਗ ਬੂਥ ਮਾਡਲ ਵੀ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਦਿਵਿਆਂਗ, ਬਜ਼ੁਰਗਾਂ, ਨੌਜਵਾਨਾਂ, ਔਰਤਾਂ ਸਮੇਤ ਵਿਸ਼ੇਸ਼ ਲੋੜਾਂ ਵਾਲੇ ਵੋਟਰਾਂ ਦੀਆਂ ਵੋਟਾਂ 100 ਫੀਸਦੀ ਪੁਆਉਣ ਤੇ ਲੋੜੀਂਦੀਆਂ ਜਰੂਰੀ ਸਹੂਲਤਾਂ, ਵਲੰਟੀਅਰ ਦੀ ਸਹਾਇਤਾ, ਵੀਲ੍ਹ ਚੇਅਰ, ਸਟਰੈਚਰ ਦੇ ਪ੍ਰਬੰਧ ਅਤੇ ਗਰਮ ਲੂਅ ਦੇ ਮੱਦੇਨਜ਼ਰ ਪੀਣ ਵਾਲਾ ਪਾਣੀ, ਛਾਂ, ਛੋਟੇ ਬੱਚਿਆਂ ਲਈ ਕਰੈਚ, ਪ੍ਰਦਾਨ ਕਰਨ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਗਰਮੀ ਕਰਕੇ ਮੈਡੀਕਲ ਟੀਮਾਂ ਤੇ ਐਂਬੂਲੈਂਸਾਂ ਕਰਨ ਸਮੇਤ ਸਾਰੇ ਬੂਥਾਂ 'ਤੇ ਆਸ਼ਾ ਵਰਕਰਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ। ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਚੋਣ ਅਮਲੇ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਤਰ੍ਹਾਂ ਨਿਰਪੱਖਤਾ, ਸ਼ਿੱਦਤ, ਤਨਦੇਹੀ ਤੇ ਈਮਾਨਦਾਰੀ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਚੋਣ ਡਿਊਟੀ ਦੌਰਾਨ ਕਿਸੇ ਕਿਸਮ ਦੀ ਕੁਤਾਹੀ ਕਰਨ ਵਾਲੇ ਅਧਿਕਾਰੀ ਜਾਂ ਕਰਮਚਾਰੀ ਵਿਰੁੱਧ ਸਖ਼ਤ ਅਨੁਸ਼ਾਸ਼ਨੀ ਕਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਸੈਕਟਰ ਅਫ਼ਸਰਾਂ ਅਤੇ ਮਾਈਕਰੋ ਆਬਜ਼ਰਵਰਾਂ ਨੂੰ ਵੀ ਲੋੜੀਂਦੇ ਨਿਰਦੇਸ਼ ਦਿੱਤੇ। ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਬੂਥ ਲੈਵਲ ਅਫ਼ਸਰਾਂ ਵੱਲੋਂ ਵੋਟਰਾਂ ਨੂੰ ਘਰ-ਘਰ ਜਾ ਕੇ ਫੋਟੋ ਵੋਟਰ ਸਲਿਪਾਂ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ ਵੋਟਰ ਇਹ ਫੋਟੋ ਵੋਟਰ ਸਲਿਪ ਜਾਂ ਆਪਣੀ ਪਛਾਣ ਲਈ ਐਪਿਕ ਵੋਟਰ ਆਈ.ਡੀ. ਕਾਰਡ ਵੋਟਰ ਸਮੇਤ ਸਬੂਤ ਵੱਜੋਂ 11 ਹੋਰ ਦਸਤਾਵੇਜਾਂ ਪਾਸਪੋਰਟ, ਡਰਾਈਵਿੰਗ ਲਾਇਸੰਸ, ਆਧਾਰ ਕਾਰਡ, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਦੁਆਰਾ ਆਪਣੇ ਮੁਲਾਜਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਬੈਂਕਾਂ/ਡਾਕਖਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁਕ, ਪੈਨ ਕਾਰਡ, ਮਨਰੇਗਾ ਜੌਬ ਕਾਰਡ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਸਮਾਰਟ ਕਾਰਡ, ਸਿਹਤ ਬੀਮਾ ਕਾਰਡ, ਫੋਟੋ ਸਹਿਤ ਪੈਨਸ਼ਨ ਦਸਤਾਵੇਜ ਤੇ ਐਮ.ਪੀ. ਐਮ.ਐਲ.ਏ. ਨੂੰ ਜਾਰੀ ਪਹਿਚਾਣ ਪੱਤਰ ਦਿਖਾ ਕੇ ਵੀ ਵੋਟ ਪਾ ਸਕਦੇ ਹਨ। ਇਸੇ ਦੌਰਾਨ ਐਸ.ਐਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਵਿਵਸਥਾ ਬਣਾਏ ਰੱਖਣ ਲਈ ਪੁਲਿਸ ਨੇ ਪੁਖ਼ਤਾ ਇੰਤਜਾਮ ਕੀਤੇ ਹਨ ਤੇ ਇਸ ਲਈ ਪੰਜਾਬ ਪੁਲਿਸ ਤੇ ਪੈਰਾ ਮਿਲਟਰੀ ਫੋਰਸਿਜ ਦੇ 5000 ਤੋਂ ਜ਼ਿਆਦਾ ਜਵਾਨ ਤੇ ਅਧਿਕਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ। ਇਨ੍ਹਾਂ ਵਿੱਚ ਅਰਧ ਸੁਰੱਖਿਆ ਬਲਾਂ ਦੀਆਂ 14 ਕੰਪਨੀਆਂ ਸ਼ਾਮਲ ਹਨ। ਇਸਤੋਂ ਇਲਾਵਾ ਹਲਕੇ ਨੂੰ ਜੋਨਾਂ ਵਿੱਚ ਵੰਡਕੇ ਐਸ.ਪੀ. ਅਤੇ ਡੀ.ਐਸ.ਪੀ. ਰੈਂਕ ਦੇ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਜਦੋਂਕਿ 143 ਪੈਟਰੌਲਿੰਗ ਪਾਰਟੀਆਂ ਨੂੰ ਵੀ ਵਾਇਰਲੈਸ ਨਾਲ ਲੈਸ ਕਰਕੇ ਤਾਇਨਾਤ ਕੀਤਾ ਗਿਆ ਹੈ। ਜ਼ਿਲ੍ਹੇ ਦੇ ਹਰਿਆਣਾ ਨਾਲ ਲੱਗਦੇ ਇਲਾਕਿਆਂ 'ਚ 14 ਅੰਤਰਰਾਜੀ ਨਾਕੇ ਅਤੇ 8 ਅੰਤਰ ਜ਼ਿਲ੍ਹਾ ਨਾਕੇ ਲਗਾਏ ਗਏ ਹਨ। ਐਸ.ਐਸ.ਪੀ. ਨੇ ਦੱਸਿਆ ਕਿ ਸੁਰੱਖਿਆ ਦੇ ਲਿਹਾਜ਼ ਨਾਲ ਪੋਲਿੰਗ ਸਟੇਸ਼ਨਾਂ ਦੀਆਂ 123 ਲੋਕੇਸ਼ਨਾਂ ਕ੍ਰਿਟੀਕਲ ਤੇ ਵਨਰਏਬਲ ਹਨ, ਇੱਥੇ 170 ਮਾਈਕਰੋ ਆਬਜ਼ਰਵਰ ਤਾਇਨਾਤ ਕੀਤੇ ਗਏ ਹਨ, ਜੋਕਿ ਕਿਸੇ ਵੀ ਗੜਬੜ ਦੀ ਸਥਿਤੀ ਵਿੱਚ ਤੁਰੰਤ ਆਬਜ਼ਰਵਰ ਨੂੰ ਰਿਪੋਰਟ ਕਰਨਗੇ। ਇਸ ਤੋਂ ਇਲਾਵਾ ਵੈਬ ਕਾਸਟਿੰਗ ਤੇ ਵਿਸ਼ੇਸ਼ ਵੀਡੀਓਗ੍ਰਾਫ਼ੀ ਕਰਵਾਉਣ ਲਈ ਕੈਮਰੇ ਵੀ ਲਗਾਏ ਗਏ ਹਨ ਤਾਂ ਜੋ ਵੋਟਰ ਨਿਰਭੈਅ ਹੋ ਕੇ ਵੋਟਾਂ ਪਾ ਸਕਣ। ਹਲਕੇ ਅੰਦਰ ਤਾਇਨਾਤ 81 ਟੀਮਾਂ ਫਲਾਇੰਗ ਸਕੁਐਡ ਅਤੇ ਸਟੈਟਿਕ ਸਰਵੇਲੈਂਸ ਟੀਮਾਂ ਨੂੰ 81 ਹੀ ਜੀ.ਪੀ.ਐਸ. ਤੇ ਕੈਮਰਿਆਂ ਨਾਲ ਲੈਸ ਗੱਡੀਆਂ ਮੁਹੱਈਆ ਕਰਵਾਈਆਂ ਗਈਆਂ ਹਨ ਜੋਕਿ ਹਰ ਗਤੀਵਿਧੀ 'ਤੇ ਨਜ਼ਰ ਰੱਖਣਗੀਆਂ। ਐਸ.ਐਸ.ਪੀ. ਵਰੁਣ ਸ਼ਰਮਾ ਨੇ ਹੋਰ ਕਿਹਾ ਕਿ ਕਿਸੇ ਵੀ ਗ਼ੈਰ ਸਮਾਜੀ ਅਨਸਰ ਨੂੰ ਕੋਈ ਗੜਬੜੀ ਨਹੀਂ ਕਰਨ ਦਿੱਤੀ ਜਾਵੇਗੀ ਅਤੇ ਅਜਿਹਾ ਕਰਨ ਵਾਲੇ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਅਤੇ ਕਿਸੇ ਵੀ ਵਿਅਕਤੀ ਨੂੰ ਮਾਹੌਲ ਖ਼ਰਾਬ ਕਰਨ ਅਤੇ ਕਾਨੂੰਨ ਵਿਵਸਥਾ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ।
Punjab Bani 31 May,2024
ਪੰਜਾਬ 'ਚ ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀ
ਪੰਜਾਬ 'ਚ ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀ - 24,451 ਪੋਲਿੰਗ ਸਟੇਸ਼ਨਾਂ 'ਤੇ 2.14 ਕਰੋੜ ਤੋਂ ਵੱਧ ਵੋਟਰ ਪਾਉਣਗੇ ਆਪਣੀ ਵੋਟ - ਵੋਟਰਾਂ ਲਈ ਵਿਆਪਕ ਸਹੂਲਤਾਂ ਅਤੇ ਠੋਸ ਸੁਰੱਖਿਆ ਪ੍ਰਬੰਧ ਯਕੀਨੀ ਬਣਾਏ - ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਮਾਡਲ, ਹਰੇ ਤੇ ਗੁਲਾਬੀ, ਯੂਥ ਅਤੇ ਦਿਵਿਆਂਗ ਪ੍ਰਬੰਧਿਤ ਬੂਥਾਂ ਦਾ ਪ੍ਰਬੰਧ - ਗਰਮੀ ਤੋਂ ਰਾਹਤ ਲਈ ਪੋਲਿੰਗ ਸਟੇਸ਼ਨਾਂ 'ਤੇ ਲਗਾਈ ਜਾਵੇਗੀ 'ਛਬੀਲ' - ਪਾਰਦਰਸ਼ੀ ਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਲਈ 100 ਫੀਸਦ ਲਾਈਵ ਵੈਬਕਾਸਟਿੰਗ ਅਤੇ ਸੀ.ਸੀ.ਟੀ.ਵੀ. ਦੀ ਸਹੂਲਤ - ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਪੂਰੀ ਤਰ੍ਹਾਂ ਤਿਆਰ: ਪੁਲਿਸ ਨੋਡਲ ਅਫ਼ਸਰ ਐਮ.ਐਫ. ਫਾਰੂਕੀ ਚੰਡੀਗੜ੍ਹ, 31 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸੂਬੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵੋਟਰਾਂ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਅਤੇ ਸੂਬੇ ਵਿੱਚ ਚੋਣਾਂ ਲਈ ਸੁਰੱਖਿਅਤ ਅਤੇ ਸ਼ਾਂਤੀਪੂਰਨ ਮਾਹੌਲ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਚੋਣਾਂ ਤੋਂ ਪਹਿਲੇ ਦਿਨ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿਬਿਨ ਸੀ ਨੇ ਦੱਸਿਆ ਕਿ ਸੂਬੇ ਵਿੱਚ ਕੁੱਲ 2,14,61,741 ਵੋਟਰ ਹਨ, ਜਿਨ੍ਹਾਂ ਵਿੱਚ 1,12,86,727 ਪੁਰਸ਼, 1,01,74,241 ਮਹਿਲਾਵਾਂ, 773 ਟਰਾਂਸਜੈਂਡਰ, 1,58,718 ਪੀ.ਡਬਲਿਊ.ਡੀ (ਦਿਵਿਆਂਗ) ਅਤੇ 1614 ਐਨ.ਆਰ.ਆਈ. (ਪ੍ਰਵਾਸੀ ਭਾਰਤੀ) ਵੋਟਰ ਸ਼ਾਮਲ ਹਨ। ਸੂਬੇ ਵਿੱਚ ਪਹਿਲੀ ਵਾਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਵਾਲੇ ਵੋਟਰਾਂ ਦੀ ਗਿਣਤੀ 5,38,715 ਅਤੇ 85 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਵੋਟਰਾਂ ਦੀ ਗਿਣਤੀ 1,89,855 ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 24,451 ਪੋਲਿੰਗ ਸਟੇਸ਼ਨ ਬਣਾਏ ਗਏ ਹਨ, ਜਿਨ੍ਹਾਂ ਵਿੱਚੋਂ 5694 ਪੋਲਿੰਗ ਸਟੇਸ਼ਨ ਸੰਵੇਦਨਸ਼ੀਲ (ਕ੍ਰਿਟੀਕਲ) ਐਲਾਨੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚ 1076 ਮਾਡਲ ਪੋਲਿੰਗ ਸਟੇਸ਼ਨ, ਮਹਿਲਾਵਾਂ ਦੁਆਰਾ ਪ੍ਰਬੰਧਿਤ ਗੁਲਾਬੀ ਰੰਗ ਦੇ 165 ਬੂਥ , 115 ਗ੍ਰੀਨ ਬੂਥ, ਨੌਜਵਾਨਾਂ ਵੱਲੋਂ ਪ੍ਰਬੰਧਿਤ 99 ਬੂਥ ਅਤੇ ਦਿਵਿਆਂਗ ਵਿਅਕਤੀਆਂ ਦੁਆਰਾ ਪ੍ਰਬੰਧਿਤ 101 ਬੂਥ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਸਾਰੇ ਪੋਲਿੰਗ ਸਟੇਸ਼ਨਾਂ ਦੀ ਨਿਗਰਾਨੀ ਸੀ.ਸੀ.ਟੀ.ਵੀ. ਕੈਮਰਿਆਂ ਜ਼ਰੀਏ ਕੀਤੀ ਜਾਵੇਗੀ। ਇਸਦੇ ਨਾਲ ਹੀ ਚੋਣ ਅਧਿਕਾਰੀਆਂ ਅਤੇ ਅਬਜ਼ਰਵਰਾਂ ਦੁਆਰਾ ਰੀਅਲ-ਟਾਈਮ ਮਾਨੀਟਰਿੰਗ ਲਈ ਪੋਲਿੰਗ ਸਟੇਸ਼ਨਾਂ ਦੀ 100 ਫੀਸਦ ਲਾਈਵ ਵੈਬਕਾਸਟਿੰਗ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਵੋਟਾਂ ਦੀ ਗਿਣਤੀ 24 ਵੱਖ-ਵੱਖ ਥਾਵਾਂ 'ਤੇ ਬਣਾਏ ਗਏ 117 ਕਾਊਂਟਿੰਗ ਸੈਟਰਾਂ 'ਤੇ ਹੋਵੇਗੀ। ਘਰ ਤੋਂ ਵੋਟਿੰਗ ਦੀ ਸਹੂਲਤ ਬਾਰੇ ਗੱਲ ਕਰਦਿਆਂ ਸਿਬਿਨ ਸੀ ਨੇ ਦੱਸਿਆ ਕਿ 85 ਸਾਲ ਤੋਂ ਵੱਧ ਉਮਰ ਦੇ 9239 ਦੇ ਵੋਟਰਾਂ ਅਤੇ 4530 ਦਿਵਿਆਂਗ ਵੋਟਰਾਂ ਨੂੰ ਮਿਲਾ ਕੇ ਕੁੱਲ 13,769 ਵੋਟਰਾਂ ਪਾਸੋਂ ਘਰ ਤੋਂ ਵੋਟ ਦੀ ਸਹੂਲਤ ਸਬੰਧੀ ਸਹਿਮਤੀ ਪ੍ਰਾਪਤ ਹੋਈ ਸੀ, ਜਿਨ੍ਹਾਂ ਵਿੱਚੋਂ 85 ਸਾਲ ਤੋਂ ਵੱਧ ਉਮਰ ਦੇ 8640 ਅਤੇ 4203 ਦਿਵਿਆਂਗ ਵੋਟਰਾਂ ਸਮੇਤ ਕੁੱਲ 12,843 ਵੋਟਰਾਂ ਨੇ 30 ਮਈ ਤੱਕ ਆਪਣੀ ਵੋਟ ਪਾ ਲਈ ਹੈ। ਚੋਣ ਡਿਊਟੀ ‘ਤੇ ਤਾਇਨਾਤ ਕਰਮਚਾਰੀਆਂ ਬਾਰੇ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਸੂਬੇ ਦੇ ਕੁੱਲ 2,60,000 ਕਰਮਚਾਰੀ ਚੋਣ ਡਿਊਟੀ ਨਿਭਾ ਰਹੇ ਹਨ ਜਿਨ੍ਹਾਂ ਵਿੱਚ 1,20,114 ਪੋਲਿੰਗ ਸਟਾਫ਼, 70,724 ਸੁਰੱਖਿਆ ਕਰਮਚਾਰੀ (ਸੂਬਾ ਪੁਲਿਸ ਅਤੇ ਕੇਂਦਰੀ ਹਥਿਆਰਬੰਦ ਅਰਧ ਸੈਨਿਕ ਬਲ), 50,000 ਸਪੋਰਟਿੰਗ ਸਟਾਫ਼ ਅਤੇ ਮੁੱਖ ਚੋਣ ਅਧਿਕਾਰੀ, ਦਫ਼ਤਰ ਤੇ ਜ਼ਿਲ੍ਹਾ ਚੋਣ ਅਧਿਕਾਰੀ ਦਫ਼ਤਰਾਂ ਦੇ 25,150 ਕਰਮਚਾਰੀ ਸ਼ਾਮਲ ਹਨ। ਮੁੱਖ ਚੋਣ ਅਧਿਕਾਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੋਲਿੰਗ ਸਟਾਫ ਨੂੰ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਵਿਸ਼ੇਸ਼ ਸਿਖਲਾਈ ਦਿੱਤੀ ਗਈ ਹੈ। ਆਸ਼ਾ ਵਰਕਰਾਂ ਨੂੰ ਐਮਰਜੈਂਸੀ ਮੈਡੀਕਲ ਹਾਲਾਤਾਂ ਨਾਲ ਨਜਿੱਠਣ ਲਈ ਪੋਲਿੰਗ ਸਟੇਸ਼ਨਾਂ 'ਤੇ ਤਾਇਨਾਤ ਕੀਤਾ ਜਾਵੇਗਾ। ਪੋਲਿੰਗ ਸਟੇਸ਼ਨ ‘ਤੇ ਫਸਟ ਏਡ ਕਿੱਟਾਂ, ਓਰਲ ਰੀਹਾਈਡਰੇਸ਼ਨ ਸਲਿਊਸ਼ਨ (ਓ.ਆਰ.ਐਸ. ਘੋਲ), ਸ਼ੂਗਰ ਕੈਂਡੀਜ਼, ਦਵਾਈਆਂ ਅਤੇ ਮੱਲ੍ਹਮ-ਪੱਟੀਆਂ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ। ਇਸ ਤੋਂ ਇਲਾਵਾ ਗਰਮੀ ਤੋਂ ਰਾਹਤ ਲਈ ਪੋਲਿੰਗ ਸਟੇਸ਼ਨਾਂ 'ਤੇ 'ਛਬੀਲ' ਵੀ ਲਗਾਈ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ 85 ਸਾਲ ਤੋਂ ਵੱਧ ਉਮਰ ਵਾਲੇ ਅਤੇ ਦਿਵਿਆਂਗ ਵੋਟਰ, ਜਿਨ੍ਹਾਂ ਨੇ ਹੋਮ ਵੋਟਿੰਗ (ਘਰ ਤੋਂ ਵੋਟ) ਸਹੂਲਤ ਦੀ ਚੋਣ ਨਹੀਂ ਕੀਤੀ, ਉਹ ਸਕਸ਼ਮ ਐਪਲੀਕੇਸ਼ਨ 'ਤੇ ਰਜਿਸਟਰ ਕਰਕੇ 'ਪਿਕ ਐਂਡ ਡਰਾਪ ਸੁਵਿਧਾ' (ਘਰੋਂ ਲਿਜਾਣ ਅਤੇ ਛੱਡਣ) ਲੈ ਸਕਦੇ ਹਨ। ਸਿਬਿਨ ਸੀ ਨੇ ਤਫ਼ਸੀਲ ਨਾਲ ਦੱਸਿਆ ਕਿ 24 ਸੈਂਟਰਲ ਅਤੇ ਸਟੇਟ ਐਨਫੋਰਸਮੈਂਟ ਏਜੰਸੀਆਂ, ਫਲਾਇੰਗ ਸਕੁਐਡ ਅਤੇ ਸਟੈਟਿਕ ਸਰਵੇਲੈਂਸ ਟੀਮਾਂ ਵੋਟਰਾਂ ਨੂੰ ਭਰਮਾਉਣ ਲਈ ਵੰਡੀ ਜਾਣ ਵਾਲੀ ਨਗਦੀ, ਸ਼ਰਾਬ ਅਤੇ ਹੋਰ ਚੀਜ਼ਾਂ ਨੂੰ ਜ਼ਬਤ ਕਰਨ ਲਈ ਸਰਗਰਮੀ ਨਾਲ ਚੈਕਿੰਗ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ 30 ਮਈ ਤੱਕ ਸੂਬੇ ਵਿੱਚ 801.47 ਕਰੋੜ ਰੁਪਏ ਦੀਆਂ ਬਰਾਮਦਗੀਆਂ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ 26.89 ਕਰੋੜ ਰੁਪਏ ਦੀ ਨਗਦੀ, 26.75 ਕਰੋੜ ਰੁਪਏ ਦੀ ਸ਼ਰਾਬ, 716.78 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, 23.86 ਕਰੋੜ ਰੁਪਏ ਦੀਆਂ ਕੀਮਤੀ ਵਸਤਾਂ ਤੋਂ ਇਲਾਵਾ 7.17 ਕਰੋੜ ਰੁਪਏ ਦੀਆਂ ਹੋਰ ਵਸਤਾਂ ਸ਼ਾਮਲ ਹਨ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਕੁੱਲ 14643 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਾਂ ਦੇ ਨਿਪਟਾਰੇ ਲਈ 100 ਮਿੰਟ ਦੀ ਸਮਾਂ-ਸੀਮਾ ਦਾ ਸਖ਼ਤੀ ਨਾਲ ਪਾਲਣ ਕਰਦਿਆਂ ਔਸਤਨ 32.50 ਮਿੰਟ ਦੇ ਸਮੇਂ ਅੰਦਰ ਇਨ੍ਹਾਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ ਹੈ। ਈ.ਵੀ.ਐਮ. ਮਸ਼ੀਨਾਂ ਦੀ ਸੁਰੱਖਿਆ ਬਾਰੇ ਸਿਬਿਨ ਸੀ ਨੇ ਦੱਸਿਆ ਕਿ ਸੂਬੇ ਦੇ ਸਾਰੇ ਸਟਰਾਂਗ ਰੂਮਾਂ ਦੇ ਬਾਹਰ ਅਰਧ ਸੈਨਿਕ ਬਲ ਅਤੇ ਹੋਰ ਸੁਰੱਖਿਆ ਟੀਮਾਂ 24 ਘੰਟੇ ਤਾਇਨਾਤ ਰਹਿਣਗੀਆਂ ਅਤੇ ਇਸ ਦੇ ਨਾਲ ਹੀ ਡਬਲ ਲਾਕ ਸਿਸਟਮ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਟਰਾਂਗ ਰੂਮ ਦੇ ਆਲੇ-ਦੁਆਲੇ ਦੀ ਫੁਟੇਜ ਲਈ ਹਰੇਕ ਸਟਰਾਂਗ ਰੂਮ ਦੇ ਬਾਹਰ ਐਲ.ਈ.ਡੀ. ਸਕਰੀਨਾਂ ਲਗਾਈਆਂ ਗਈਆਂ ਹਨ। ਸਾਰੇ ਪ੍ਰੋਟੋਕੋਲਾਂ ਦੀ ਢੁੱਕਵੇਂ ਢੰਗ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਵੱਲੋਂ ਸਟਰਾਂਗ ਰੂਮਾਂ ਦਾ ਰੋਜ਼ਾਨਾ ਆਧਾਰ ‘ਤੇ ਨਿਰੀਖਣ ਕੀਤਾ ਜਾਵੇਗਾ। ਪੁਲਿਸ ਨੋਡਲ ਅਫ਼ਸਰ ਐਮ.ਐਫ. ਫਾਰੂਕੀ ਨੇ ਦੱਸਿਆ ਕਿ ਸੂਬੇ ਵਿੱਚ ਸੁਰੱਖਿਅਤ ਹਾਲਾਤਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਦੇ 55039 ਜਵਾਨ ਤਾਇਨਾਤ ਕੀਤੇ ਗਏ ਹਨ। ਕਿਸੇ ਵੀ ਤਰ੍ਹਾਂ ਦੀ ਗੜਬੜੀ ਜਾਂ ਹੰਗਾਮੀ ਸਥਿਤੀ ਵਿੱਚ ਤੁਰੰਤ ਕਾਰਵਾਈ ਲਈ ਕਿਉਕ ਰਿਸਪਾਂਸ ਟੀਮਾਂ ਤਾਇਨਾਤ ਰਹਿਣਗੀਆਂ। ਉਨ੍ਹਾਂ ਦੱਸਿਆ ਕਿ ਸੂਬੇ ਨੂੰ 2098 ਸੈਕਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਹਰੇਕ ਸੈਕਟਰ ਲਈ ਇੰਚਾਰਜ ਨਿਯੁਕਤ ਕੀਤੇ ਗਏ ਹਨ, ਜਿਨ੍ਹਾਂ ਨਾਲ 1 ਹੈਡ-ਕਾਂਸਟੇਬਲ ਅਤੇ 3 ਕਾਂਸਟੇਬਲਾਂ ਦੀ ਸ਼ਮੂਲੀਅਤ ਵਾਲੀ ਪੈਟਰੋਲਿੰਗ ਪਾਰਟੀ ਹਰ ਸਮੇਂ ਤਾਇਨਾਤ ਰਹੇਗੀ। ਉਨ੍ਹਾਂ ਕਿਹਾ ਕਿ ਸੁਰੱਖਿਆ ਕਰਮਚਾਰੀਆਂ ਦਰਮਿਆਨ ਬਿਹਤਰ ਸੰਚਾਰ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਿਆਂ ਨੂੰ 20 ਵਾਟਸ ਦੇ 3496 ਵਾਧੂ ਵਾਇਰਲੈੱਸ ਸੈੱਟ ਅਤੇ 8385 ਵਾਇਰਲੈੱਸ ਵਾਕੀ-ਟਾਕੀ ਸੈੱਟ ਮੁਹੱਈਆ ਕਰਵਾਏ ਗਏ ਹਨ। ਸਿਬਿਨ ਸੀ ਨੇ ਪੰਜਾਬ ਦੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਦਿਆਂ ਲੋਕਤੰਤਰ ਦੇ ਇਸ ਸਭ ਤੋਂ ਵੱਡੇ ਤਿਉਹਾਰ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਤਾਂ ਜੋ “ਇਸ ਵਾਰ 70 ਪਾਰ” ਦੇ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕੇ।
Punjab Bani 31 May,2024
ਪੋਲਿੰਗ ਸਟਾਫ ਦੀ ਤੀਜੀ ਅਤੇ ਮਾਈਕਰੋ ਆਬਜ਼ਰਵਰਾਂ ਦੀ ਦੂਜੀ ਰੈਂਡਮਾਈਜੇਸ਼ਨ ਹੋਈ
ਪੋਲਿੰਗ ਸਟਾਫ ਦੀ ਤੀਜੀ ਅਤੇ ਮਾਈਕਰੋ ਆਬਜ਼ਰਵਰਾਂ ਦੀ ਦੂਜੀ ਰੈਂਡਮਾਈਜੇਸ਼ਨ ਹੋਈ ਸੰਗਰੂਰ, 30 ਮਈ - ਲੋਕ ਸਭਾ ਚੋਣਾਂ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਤੈਨਾਤ ਕੀਤੇ ਗਏ ਜਨਰਲ ਅਬਜਰਵਰ ਸ੍ਰੀ ਦਿਨੇਸ਼ਨ ਐਚ ਦੀ ਨਿਗਰਾਨੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੋਕ ਸਭਾ ਹਲਕਾ 12 - ਸੰਗਰੂਰ ਅਧੀਨ ਆਉਂਦੇ ਤਿੰਨਾਂ ਜਿਲ੍ਹਿਆਂ ਦੇ 9 ਵਿਧਾਨ ਸਭਾ ਸੈਗਮੈਂਟਾਂ ਵਿੱਚ ਤੈਨਾਤ ਕੀਤੇ ਜਾਣ ਵਾਲੇ ਚੋਣ ਅਮਲੇ ਦੀ ਤੀਜੀ ਅਤੇ ਮਾਈਕਰੋ ਆਬਜਰਵਰਾਂ ਦੀ ਦੂਜੀ ਰੈਡਮਾਈਜੇਸ਼ਨ ਹੋਈ। ਇਸ ਮੌਕੇ ਰਿਟਰਨਿੰਗ ਅਫਸਰ ਜਤਿੰਦਰ ਜੋਰਵਾਲ ਨੇ ਮੌਕੇ ਤੇ ਮੌਜੂਦ ਅਧਿਕਾਰੀਆਂ ਨੂੰ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ। ਉਹਨਾਂ ਨੇ ਜਨਰਲ ਆਬਜਰਵਰ ਨੂੰ ਦੱਸਿਆ ਕਿ ਚੋਣਾਂ ਦੇ ਸਮੁੱਚੇ ਅਮਲ ਨੂੰ ਸਫਲਤਾ ਪੂਰਵਕ ਨੇਪਰੇ ਚੜਾਉਣ ਲਈ ਸਬੰਧਿਤ ਚੋਣ ਅਮਲੇ ਨੂੰ ਅਤੇ ਮਾਈਕਰੋ ਆਬਜਰਵਰਾਂ ਨੂੰ ਲੋੜੀਂਦੀ ਸਿਖਲਾਈ ਪ੍ਰਦਾਨ ਕੀਤੀ ਜਾ ਚੁੱਕੀ ਹੈ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ ਆਕਾਸ਼ ਬਾਂਸਲ, ਵਧੀਕ ਡਿਪਟੀ ਕਮਿਸ਼ਨਰ ਮਲੇਰਕੋਟਲਾ ਰਾਜਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ ਬਰਨਾਲਾ ਡਾ. ਮਨਜੀਤ ਸਿੰਘ ਚੀਮਾ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।
Punjab Bani 30 May,2024
ਲੋਕ ਭਲਾਈ ਲਈ ਕਾਂਗਰਸ ਨੂੰ ਵੋਟ ਦਿਓ: ਵੜਿੰਗ
ਲੋਕ ਭਲਾਈ ਲਈ ਕਾਂਗਰਸ ਨੂੰ ਵੋਟ ਦਿਓ: ਵੜਿੰਗ ਲੋਕਾਂ ਨੂੰ ਭਾਜਪਾ ਦੇ ਨੁਮਾਇੰਦਿਆਂ ਤੋਂ ਸੁਚੇਤ ਰਹਿਣ ਦੀ ਅਪੀਲ ਹਰ ਗਰੀਬ ਪਰਿਵਾਰ ਨੂੰ ਹਰ ਮਹੀਨੇ 8500 ਰੁਪਏ ਦੇਣ ਦਾ ਵਾਅਦਾ ਦੁਹਰਾਇਆ ਸਾਰੇ ਨਵੇਂ ਗ੍ਰੈਜੂਏਟਾਂ ਲਈ 'ਪਹਿਲੀ ਨੌਕਰੀ ਦਾ ਭਰੋਸਾ' ਮੁਫਤ ਰਾਸ਼ਨ ਦੀ ਮਾਤਰਾ 5 ਤੋਂ ਵਧਾ ਕੇ 10 ਕਿਲੋ ਕੀਤੀ ਜਾਵੇਗੀ ਲੁਧਿਆਣਾ, 30 ਮਈ : ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਲੋਕ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਲੁਧਿਆਣਾ ਦੇ ਲੋਕਾਂ ਨੂੰ ਲੋਕ ਭਲਾਈ ਲਈ ਕਾਂਗਰਸ ਨੂੰ ਵੋਟ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਲੋਕਾਂ ਨੂੰ ਭਾਜਪਾ ਦੇ ਨੁਮਾਇੰਦਿਆਂ ਨੂੰ ਵੋਟ ਨਾ ਪਾਉਣ ਦੀ ਚੇਤਾਵਨੀ ਵੀ ਦਿੱਤੀ ਹੈ। ਉਨ੍ਹਾਂ ਕਾਂਗਰਸ ਪਾਰਟੀ ਦੀਆਂ ਕੁਝ ਗਾਰੰਟੀਆਂ ਦਾ ਜ਼ਿਕਰ ਕੀਤਾ, ਜਿਸ ਵਿੱਚ ਹਰ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ, ਮੁਫਤ ਰਾਸ਼ਨ 5 ਕਿਲੋ ਤੋਂ ਵਧਾ ਕੇ 10 ਕਿਲੋ, ਕਿਸਾਨਾਂ ਲਈ ਕਰਜ਼ਾ ਮੁਆਫੀ ਅਤੇ ਨੌਜਵਾਨਾਂ ਲਈ 'ਪਹਿਲੀ ਨੌਕਰੀ ਪੱਕੀ' (ਪਹਿਲੀ ਗਾਰੰਟੀਸ਼ੁਦਾ ਨੌਕਰੀ) ਸ਼ਾਮਲ ਹਨ। ਅੱਜ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਵੜਿੰਗ ਨੇ ਭਾਜਪਾ ਵੱਲੋਂ ਕਾਂਗਰਸ ਨੂੰ ਨੁਕਸਾਨ ਪਹੁੰਚਾਉਣ ਲਈ ਸ਼ੁਰੂ ਉਤਾਰੇ ਗਏ ਮੋਹਰੇ ਤੋਂ ਵੀ ਲੋਕਾਂ ਨੂੰ ਸੁਚੇਤ ਕੀਤਾ। ਉਨ੍ਹਾਂ ਕਿਹਾ ਕਿ ਕਈ ਅਜਿਹੇ ਮੋਹਰੇ ਹਨ ਜੋ ਵੱਖ-ਵੱਖ ਸਿਆਸੀ ਪਾਰਟੀਆਂ ਦੇ ਚੋਣ ਨਿਸ਼ਾਨਾਂ 'ਤੇ ਜਾਂ ਆਜ਼ਾਦ ਤੌਰ 'ਤੇ ਚੋਣ ਲੜ ਰਹੇ ਹਨ, ਜਦਕਿ ਅਸਲ 'ਚ ਉਹ ਸਾਰੇ ਭਾਜਪਾ ਲਈ ਕੰਮ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਭਾਜਪਾ ਨੂੰ ਪਹਿਲਾਂ ਹੀ ਇਹ ਅਹਿਸਾਸ ਹੋ ਗਿਆ ਹੈ ਕਿ ਉਹ ਪੰਜਾਬ ਵਿੱਚ ਕਾਂਗਰਸ ਦਾ ਮੁਕਾਬਲਾ ਨਹੀਂ ਕਰ ਸਕੇਗੀ, ਇਸ ਲਈ ਇਸ ਨੇ ਕੁਝ ਲੋਕਾਂ ਅਤੇ ਕੁਝ ਪਾਰਟੀਆਂ ਦੀ ਪਛਾਣ ਕਰ ਲਈ ਹੈ, ਜਿਨ੍ਹਾਂ ਨੂੰ ਉਹ ਹੁਣ ਕਾਂਗਰਸ ਵਿਰੁੱਧ ਵਰਤ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ, "ਮੇਰੇ ਪਿਆਰੇ ਵੀਰੋ ਅਤੇ ਭੈਣੋ, ਜੇਕਰ ਤੁਸੀਂ ਇਹ ਸੋਚ ਕੇ ਇਨ੍ਹਾਂ ਪਾਰਟੀਆਂ ਦੇ ਹੱਕ ਵਿੱਚ ਵੋਟ ਪਾਉਂਦੇ ਹੋ ਕਿ ਤੁਸੀਂ ਭਾਜਪਾ ਨੂੰ ਵੋਟ ਨਹੀਂ ਪਾ ਰਹੇ, ਤਾਂ ਕਿਰਪਾ ਕਰਕੇ ਯਾਦ ਰੱਖੋ ਕਿ ਭਾਜਪਾ ਨੂੰ ਵੋਟ ਦਿੱਤੇ ਬਿਨਾਂ ਤੁਸੀਂ ਸਿਰਫ਼ ਭਾਜਪਾ ਦੀ ਮਦਦ ਅਤੇ ਸਮਰਥਨ ਕਰ ਰਹੇ ਹੋ।" ਉਨ੍ਹਾਂ ਜ਼ੋਰ ਦਿੰਦਿਆਂ ਕਿਹਾ, "ਜੇਕਰ ਤੁਸੀਂ ਭਾਜਪਾ ਨੂੰ ਹਰਾਉਣਾ ਚਾਹੁੰਦੇ ਹੋ ਤਾਂ ਕਾਂਗਰਸ ਨੂੰ ਹੀ ਵੋਟ ਦਿਓ ਅਤੇ ਹੱਥ ਦੇ ਚੋਣ ਨਿਸ਼ਾਨ ਦਾ ਬਟਨ ਦਬਾਓ।" ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਨੇ ਆਮ ਆਦਮੀ ਦੀ ਜ਼ਿੰਦਗੀ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਸੋਚਿਆ-ਸਮਝਿਆ ਚੋਣ ਮਨੋਰਥ ਪੱਤਰ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ 2004 ਤੋਂ 2014 ਦਰਮਿਆਨ ਯੂ.ਪੀ.ਏ ਸਰਕਾਰ ਦੌਰਾਨ ਪਾਰਟੀ ਨੇ ਭੋਜਨ ਦਾ ਅਧਿਕਾਰ ਵਰਗੀਆਂ ਸਕੀਮਾਂ ਲਿਆਂਦੀਆਂ ਸਨ, ਜਿਸ ਤਹਿਤ ਹਰ ਗਰੀਬ ਨੂੰ ਮੁਫ਼ਤ ਭੋਜਨ ਅਤੇ ਮਨਰੇਗਾ ਸਕੀਮ ਤਹਿਤ ਪੇਂਡੂ ਖੇਤਰਾਂ ਵਿੱਚ ਹਰੇਕ ਨੂੰ 100 ਦਿਨ ਕੰਮ ਦੀ ਗਰੰਟੀ ਦਿੱਤੀ ਗਈ ਸੀ। ਪਾਰਟੀ ਨੇ ਇੱਕ ਵਾਰ ਫਿਰ ਇਨਕਲਾਬੀ ਭਲਾਈ ਦੇ ਉਪਰਾਲਿਆਂ ਦੀ ਵਿਉਂਤਬੰਦੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਲਿਆਂਦੇ ਭੋਜਨ ਦੇ ਅਧਿਕਾਰ ਕਾਨੂੰਨ ਤਹਿਤ ਗਰੀਬਾਂ ਨੂੰ ਮੌਜੂਦਾ ਪੰਜ ਕਿਲੋ ਮੁਫਤ ਰਾਸ਼ਨ ਦੁੱਗਣਾ ਕਰਕੇ 10 ਕਿਲੋ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਨੇ ਪਿਛਲੇ 10 ਸਾਲਾਂ ਦੌਰਾਨ ਕਾਂਗਰਸ ਦੀ ਯੋਜਨਾ ਵਿਚ ਇਕ ਕਿੱਲੋ ਵੀ ਵਾਧਾ ਨਹੀਂ ਕੀਤਾ। ਵੜਿੰਗ ਨੇ ਕਿਹਾ ਕਿ ਇਕ ਹੋਰ ਕ੍ਰਾਂਤੀਕਾਰੀ ਯੋਜਨਾ ਤਹਿਤ ਦੇਸ਼ ਦੇ ਹਰ ਗਰੀਬ ਪਰਿਵਾਰ ਨੂੰ ਹਰ ਮਹੀਨੇ 8500 ਰੁਪਏ ਦੀ ਸਿੱਧੀ ਨਕਦ ਸਹਾਇਤਾ ਮਿਲੇਗੀ, ਜੋ ਪਰਿਵਾਰ ਦੀ ਇਕ ਔਰਤ ਮੈਂਬਰ ਦੇ ਖਾਤੇ ਵਿਚ ਸਿੱਧੀ ਟਰਾਂਸਫਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਹਿਲੀ ਨੌਕਰੀ ਪੱਕੀ ਸਕੀਮ ਤਹਿਤ ਨੌਜਵਾਨਾਂ ਲਈ ਪਹਿਲੀ ਨੌਕਰੀ ਦੀ ਗਰੰਟੀ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਹਰ ਨਵੇਂ ਗ੍ਰੈਜੂਏਟ ਜਾਂ ਡਿਪਲੋਮਾ ਹੋਲਡਰ ਨੂੰ ਇੱਕ ਸਾਲ ਲਈ ਅਪ੍ਰੈਂਟਿਸਸ਼ਿਪ ਦਾ ਅਧਿਕਾਰ ਮਿਲੇਗਾ ਅਤੇ 8500 ਰੁਪਏ ਪ੍ਰਤੀ ਮਹੀਨਾ ਦੀ ਦਰ ਨਾਲ 1 ਲੱਖ ਰੁਪਏ ਦੀ ਗਾਰੰਟੀਸ਼ੁਦਾ ਆਮਦਨ ਪ੍ਰਾਪਤ ਹੋਵੇਗੀ। ਕਾਂਗਰਸੀ ਉਮੀਦਵਾਰ ਨੇ ਕਿਹਾ ਕਿ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣਗੇ ਅਤੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਜੀਐਸਟੀ ਨੂੰ ਸਰਲ ਬਣਾਇਆ ਜਾਵੇਗਾ ਅਤੇ ਸਿਰਫ਼ ਇੱਕ ਟੈਕਸ ਹੋਵੇਗਾ ਅਤੇ ਟੈਕਸ ਦੀਆਂ ਦਰਾਂ ਹੁਣ ਨਾਲੋਂ ਘੱਟ ਹੋਣਗੀਆਂ। ਇਸੇ ਤਰ੍ਹਾਂ, ਲੁਧਿਆਣਾ ਲਈ ਵੜਿੰਗ ਨੇ ਕਿਹਾ ਕਿ ਜਿਸ ਤਰ੍ਹਾਂ ਡਾ: ਮਨਮੋਹਨ ਸਿੰਘ ਨੇ ਸ਼ਹਿਰ ਨੂੰ ਵਿਸ਼ੇਸ਼ ਗ੍ਰਾਂਟ ਪ੍ਰਦਾਨ ਕੀਤੀ ਸੀ ਅਤੇ ਇਸਨੂੰ ਰਾਸ਼ਟਰੀ ਸ਼ਹਿਰੀ ਨਵੀਨੀਕਰਨ ਮਿਸ਼ਨ ਵਿੱਚ ਸ਼ਾਮਲ ਕੀਤਾ ਸੀ, ਉਸੇ ਤਰ੍ਹਾਂ ਇਸ ਸ਼ਹਿਰ ਦੇ ਮੁਕੰਮਲ ਅਤੇ ਵਿਆਪਕ ਪੁਨਰ ਨਿਰਮਾਣ ਲਈ ਕੇਂਦਰ ਸਰਕਾਰ ਤੋਂ ਵਿਸ਼ੇਸ਼ ਗ੍ਰਾਂਟ ਮਨਜ਼ੂਰ ਕੀਤੀ ਜਾਵੇਗੀ, ਜਿਸ ਵਿੱਚ ਸਫ਼ਾਈ ਤੋਂ ਇਲਾਵਾ ਬੁਨਿਆਦੀ ਢਾਂਚੇ ਜਿਵੇਂ ਕਿ ਸੜਕਾਂ ਅਤੇ ਆਵਾਜਾਈ ਵਿੱਚ ਸੁਧਾਰ ਕਰਨਾ ਵੀ ਸ਼ਾਮਲ ਹੋਵੇਗਾ।
Punjab Bani 30 May,2024
ਸੰਗਠਨ ਦੇ ਮੇਰੇ ਪੁਰਾਣੇ ਸਹਿਯੋਗੀ ਡਾ. ਸੁਭਾਸ਼ ਸ਼ਰਮਾ ਨੂੰ ਵੋਟ ਦਿਓ: ਮੋਦੀ
ਸੰਗਠਨ ਦੇ ਮੇਰੇ ਪੁਰਾਣੇ ਸਹਿਯੋਗੀ ਡਾ. ਸੁਭਾਸ਼ ਸ਼ਰਮਾ ਨੂੰ ਵੋਟ ਦਿਓ: ਮੋਦੀ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਡਾ. ਸ਼ਰਮਾ ਦੇ ਹੱਕ ਵਿੱਚ ਕੱਢਿਆ ਰੋਡ ਸ਼ੋਅ ਪੰਜਾਬ ਵਿੱਚੋਂ ਮਾਈਨਿੰਗ, ਡਰੱਗਜ਼ ਅਤੇ ਲੈਂਡ ਮਾਫੀਆ ਨੂੰ ਖਤਮ ਕਰਨ ਲਈ ਮੈਂ ਆਪਣੇ ਬੁਲਡੋਜ਼ਰ ਦੀਆਂ ਚਾਬੀਆਂ ਡਾ. ਸੁਭਾਸ਼ ਨੂੰ ਭੇਜਾਂਗਾ : ਯੋਗੀ ਮੋਦੀ, ਨੱਡਾ ਤੇ ਯੋਗੀ ਨੇ ਭਾਜਪਾ ਉਮੀਦਵਾਰ ਨੂੰ ਵੋਟ ਪਾਉਣ ਦੀ ਕੀਤੀ ਅਪੀਲ ਹੁਸ਼ਿਆਰਪੁਰ/ਨੰਗਲ/ ਸ੍ਰੀ ਆਨੰਦਪੁਰ ਸਾਹਿਬ - ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹੁਸ਼ਿਆਰਪੁਰ ਵਿੱਚ ਵੋਟਰਾਂ ਨੂੰ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ ਸੁਭਾਸ਼ ਸ਼ਰਮਾ ਨੂੰ ਵੋਟਾਂ ਪਾਉਣ ਅਤੇ ਰਿਕਾਰਡ ਫਰਕ ਨਾਲ ਜਿੱਤ ਯਕੀਨੀ ਬਣਾਉਣ ਦੀ ਅਪੀਲ ਕਰਦਿਆਂ ਵੱਡਾ ਹੁਲਾਰਾ ਦਿੱਤਾ ਹੈ। ਰੈਲੀ ਨੂੰ ਸੰਬੋਧਿਤ ਕਰਦਿਆਂ ਮੋਦੀ ਨੇ ਕਿਹਾ, ਸੰਗਠਨ ਦੇ ਮੇਰੇ ਪੁਰਾਣੇ ਸਹਿਯੋਗੀ ਡਾ. ਸੁਭਾਸ਼ ਸ਼ਰਮਾ ਨੂੰ ਵੋਟ ਦਿਓ। ਬਾਅਦ ਵਿੱਚ, ਡਾ ਸ਼ਰਮਾ ਦੇ ਹੱਕ ਵਿੱਚ ਰੋਡ ਸ਼ੋਅ ਕਰਦੇ ਹੋਏ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਡਾ ਨੇ ਕਿਹਾ ਕਿ ਵੋਟਰਾਂ ਲਈ ਡਾ: ਸ਼ਰਮਾ ਵਰਗੇ ਨੌਜਵਾਨ ਅਤੇ ਗਤੀਸ਼ੀਲ ਨੇਤਾਵਾਂ ਨੂੰ ਸੰਸਦ ਵਿੱਚ ਭੇਜਣਾ ਲਾਜ਼ਮੀ ਹੈ, ਤਾਂ ਜੋ ਉਹ ਤੁਹਾਡਾ ਮੁੱਦਾ ਉਠਾ ਸਕਣ ਅਤੇ ਉਹਨਾਂ ਨੂੰ ਹੱਲ ਕਰੋ ਸਕਣ। ਨੰਗਲ ਵਿੱਚ ਰੋਡ ਸ਼ੋਅ ਦੌਰਾਨ ਨੱਡਾ ਨੇ ਇਹ ਵੀ ਕਿਹਾ ਕਿ ਡਾ. ਸ਼ਰਮਾ ਦੀ ਸਰਬਪੱਖੀ ਵਿਕਾਸਮੁਖੀ ਪਹੁੰਚ ਸ੍ਰੀ ਅਨੰਦਪੁਰ ਸਾਹਿਬ ਨੂੰ ਪੰਜਾਬ ਦੇ ਸਭ ਤੋਂ ਵਿਕਸਤ ਹਲਕਿਆਂ ਵਿੱਚੋਂ ਇੱਕ ਚ ਬਦਲ ਦੇਵੇਗੀ। ਵਿਰੋਧੀ ਪਾਰਟੀਆਂ 'ਤੇ ਤਿੱਖਾ ਹਮਲਾ ਕਰਦੇ ਹੋਏ ਨੱਡਾ ਨੇ ਕਿਹਾ ਕਿ ਇੰਡੀ ਗਠਜੋੜ ਭ੍ਰਿਸ਼ਟ ਨੇਤਾਵਾਂ ਦਾ ਗਠਜੋੜ ਹੈ। ਭ੍ਰਿਸ਼ਟਾਚਾਰ, ਭਾਈ-ਭਤੀਜਾਵਾਦ ਅਤੇ ਇੰਡੀ ਗਠਜੋੜ ਦੀ ਗੰਦੀ ਰਾਜਨੀਤੀ 'ਤੇ ਤਿੱਖਾ ਹਮਲਾ ਕਰਦੇ ਹੋਏ ਨੱਡਾ ਨੇ ਭਾਜਪਾ ਸਰਕਾਰ ਦੀਆਂ ਯੋਜਨਾਵਾਂ ਦਾ ਵੀ ਜ਼ਿਕਰ ਕੀਤਾ ਅਤੇ ਜਨਤਾ ਨੂੰ ਇੱਕ ਵਾਰ ਫਿਰ ਮੋਦੀ ਸਰਕਾਰ ਬਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ 4 ਜੂਨ ਨੂੰ ਭਾਰਤ ਦੁਨੀਆ ਭਰ ਵਿੱਚ ਇੱਕ ਨਵਾਂ ਮੀਲ ਪੱਥਰ ਸਥਾਪਿਤ ਕਰੇਗਾ ਜਦੋਂ ਮੋਦੀ ਲਗਾਤਾਰ ਤੀਜੀ ਵਾਰ ਸ਼ਾਨਦਾਰ ਬਹੁਮਤ ਨਾਲ ਦੇਸ਼ ਦੇ ਪ੍ਰਧਾਨ ਮੰਤਰੀ ਬਣਨਗੇ। ਇਸ ਤੋਂ ਪਹਿਲਾਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਡਾ: ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਵਿਸ਼ਾਲ ਚੋਣ ਰੈਲੀ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਵੋਟਰਾਂ ਨੂੰ ਕਿਹਾ ਕਿ ਡਾ: ਸ਼ਰਮਾ ਵਰਗੇ ਨੌਜਵਾਨ ਅਤੇ ਗਤੀਸ਼ੀਲ ਨੇਤਾ ਨੂੰ ਵੱਡੇ ਫਰਕ ਨਾਲ ਜਿੱਤਣਾ ਚਾਹੀਦਾ ਹੈ। ਯੋਗੀ ਨੇ ਆਪਣੇ ਭਾਸ਼ਣ ਵਿੱਚ ਕਿਹਾ, “ਬਾਹਰ ਆਓ ਅਤੇ ਵੱਡੀ ਗਿਣਤੀ ਵਿੱਚ ਵੋਟ ਪਾਓ ਅਤੇ ਇਹ ਯਕੀਨੀ ਬਣਾਓ ਕਿ ਡਾ. ਸ਼ਰਮਾ ਦੀ ਵੱਡੀ ਜਿੱਤ ਦਰਜ ਕੀਤੀ ਜਾਵੇ”। ਯੋਗੀ ਆਦਿਤਿਆਨਾਥ ਨੇ ਅੱਗੇ ਕਿਹਾ, “ਪਿਛਲੇ 70 ਸਾਲਾਂ ਤੋਂ ਰਾਜ ਕਰਨ ਵਾਲਿਆਂ ਦੇ ਮਾੜੇ ਸ਼ਾਸਨ ਕਾਰਨ ਪੰਜਾਬ ਅੱਜ ਦੁਖੀ ਹੈ। ਯੋਗੀ ਨੇ ਕਿਹਾ ਕਿ ਉਹ ਇੱਥੇ ਆਪਣੇ 'ਬੁਲਡੋਜ਼ਰ' ਦੀਆਂ ਚਾਬੀਆਂ ਡਾਕਟਰ ਸੁਭਾਸ਼ ਨੂੰ ਸੌਂਪਣ ਆਏ ਹਨ। “ਡਾ. ਸੁਭਾਸ਼ ਨੂੰ ਮੇਰਾ ਇਹ ਭਰੋਸਾ ਹੈ ਕਿ ਪੰਜਾਬ ਵਿੱਚੋਂ ਮਾਈਨਿੰਗ, ਰੇਤ, ਡਰੱਗ ਅਤੇ ਲੈਂਡ ਮਾਫੀਆ ਦਾ ਸਫਾਇਆ ਕਰਨ ਲਈ ਮੈਂ ਡਾਕਟਰ ਸੁਭਾਸ਼ ਨੂੰ ਜਿੰਨੇ ਵੀ ਬੁਲਡੋਜ਼ਰ ਚਾਹੀਦੇ ਹਨ, ਭੇਜਾਂਗਾ”। ਯੋਗੀ ਨੇ ਕਿਹਾ ਕਿ ਅੱਜ ਉੱਤਰ ਪ੍ਰਦੇਸ਼ 'ਚ ਸਿੱਖਾਂ ਅਤੇ ਹਿੰਦੂਆਂ ਦੇ ਤਿਉਹਾਰ ਧਾਰਮਿਕ ਉਤਸ਼ਾਹ ਨਾਲ ਮਨਾਏ ਜਾਂਦੇ ਹਨ। ਪ੍ਰਧਾਨ ਮੰਤਰੀ ਮੋਦੀ ਨੇ ਕੋਸ਼ਿਸ਼ਾਂ ਕੀਤੀਆਂ ਜਿਸ ਕਾਰਨ ਕਰਤਾਰਪੁਰ ਲਾਂਘਾ ਖੁੱਲ੍ਹਿਆ। ਦਸਵੇਂ ਸਿੱਖ ਗੁਰੂ, ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਯਾਦ ਵਿੱਚ, ਵੀਰ ਬਾਲ ਦਿਵਸ 26 ਦਸੰਬਰ ਨੂੰ ਮਨਾਇਆ ਜਾਂਦਾ ਹੈ। ਇਹ ਸਾਡੇ ਸਿੱਖ ਭੈਣਾਂ-ਭਰਾਵਾਂ ਲਈ ਪ੍ਰਧਾਨ ਮੰਤਰੀ ਦਾ ਪਿਆਰ ਹੈ। ਯੋਗੀ ਨੇ ਕਿਹਾ, ਜਦੋਂ ਤੋਂ ਉਹ ਯੂਪੀ ਵਿੱਚ 2017 ਵਿੱਚ ਸਰਕਾਰ ਬਣੀ ਸੀ, ਸਿੱਖਾਂ ਵਿਰੁੱਧ ਕੋਈ ਦੰਗਾ ਨਹੀਂ ਹੋਇਆ ਸੀ। ਯੂਪੀ ਦੇ ਮੁੱਖ ਮੰਤਰੀ ਨੇ ਕਿਹਾ, "ਡਾ. ਸੁਭਾਸ਼ ਨੂੰ ਦਿੱਤੀ ਗਈ ਹਰ ਵੋਟ ਮੋਦੀ ਨੂੰ ਵਿਕਸ਼ਿਤ ਭਾਰਤ ਬਣਾਉਣ ਦੇ ਸੰਕਲਪ ਨੂੰ ਮਜ਼ਬੂਤ ਕਰੇਗੀ।" ਪੂਰਾ ਪੰਡਾਲ ''ਫਿਰ ਏਕ ਬਾਰ ਮੋਦੀ ਸਰਕਾਰ'', ''ਅਬਕੀ ਬਾਰ, 400 ਪਾਰ'', ''ਜੋ ਬੋਲੇ ਸੋ ਨਿਹਾਲ'', ''ਜੈ ਸ਼੍ਰੀ ਰਾਮ'' ਅਤੇ ''ਭਾਰਤ ਮਾਤਾ ਦੀ ਜੈ'' ਦੇ ਨਾਅਰਿਆਂ ਨਾਲ ਗੂੰਜ ਉਠਿਆ। ਇਸ ਦੌਰਾਨ ਪਹਿਲਾਂ 'ਬੁਲਡੋਜ਼ਰ ਬਾਬਾ' ਵਜੋਂ ਜਾਣੇ ਜਾਂਦੇ ਯੋਗੀ ਦਾ ਇੱਥੇ ਪੁੱਜਣ 'ਤੇ ਅਨੋਖਾ ਸਵਾਗਤ ਕੀਤਾ ਗਿਆ। ਯੋਗੀ ਦੇ ਹਜ਼ਾਰਾਂ ਸਮਰਥਕਾਂ ਦਾ ਧਿਆਨ ਆਪਣੇ ਵੱਲ ਖਿੱਚਣ ਲਈ ਚੋਣ ਰੈਲੀ ਵਾਲੀ ਥਾਂ 'ਤੇ ਕਈ ਬੁਲਡੋਜ਼ਰ ਖੜ੍ਹੇ ਸਨ।
Punjab Bani 30 May,2024
-ਵੋਟਰਾਂ ਨੂੰ ਪ੍ਰਭਾਵਤ ਕਰਨ ਲਈ ਮੁਫ਼ਤ ਸਮਾਨ ਵੰਡਣ 'ਤੇ ਰੱਖੀ ਜਾਵੇਗੀ ਬਾਜ਼ ਅੱਖ
-ਵੋਟਰਾਂ ਨੂੰ ਪ੍ਰਭਾਵਤ ਕਰਨ ਲਈ ਮੁਫ਼ਤ ਸਮਾਨ ਵੰਡਣ 'ਤੇ ਰੱਖੀ ਜਾਵੇਗੀ ਬਾਜ਼ ਅੱਖ -ਜ਼ਿਲ੍ਹਾ ਚੋਣ ਅਫ਼ਸਰ ਦੀ ਚਿਤਾਵਨੀ ਕੋਈ ਵੀ ਗ਼ੈਰਕਾਨੂੰਨੀ ਗਤੀਵਿਧੀ ਸਾਹਮਣੇ ਆਉਣ 'ਤੇ ਹੋਵੇਗੀ ਸਖ਼ਤ ਕਾਰਵਾਈ -ਵੋਟਰਾਂ ਨੂੰ ਮੁਫ਼ਤ ਵੰਡੇ ਜਾ ਸਕਣ ਵਾਲੇ ਸੰਭਾਵਤ ਸਮਾਨ ਦੀ ਵਿਕਰੀ ਈ-ਬਿਲ ਰਾਹੀਂ ਹੀ ਕਰਵਾਉਣ ਲਈ ਵਧੀਕ ਕਮਿਸ਼ਨਰ ਇਨਵੈਸਟੀਗੇਸ਼ਨ ਨੂੰ ਪੱਤਰ ਲਿਖਿਆ -ਕਿਸੇ ਵੀ ਥੋਕ ਵਿਕਰੇਤਾ ਦੀ ਵਿਕਰੀ 'ਚ ਅਚਾਨਕ ਵਾਧਾ ਸਾਹਮਣੇ ਆਉਣ 'ਤੇ ਪਿਛਲੇ 6 ਸਾਲਾਂ ਦੀ ਜੀ.ਐਸ.ਟੀ. ਡਾਟਾ ਜਾਂਚਿਆ ਜਾਵੇਗਾ ਪਟਿਆਲਾ, 30 ਮਈ: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਲੋਕ ਸਭਾ ਚੋਣਾਂ-2024 ਦੌਰਾਨ ਵੋਟਰਾਂ ਨੂੰ ਮੁਫ਼ਤ ਸਾਜੋ-ਸਮਾਨ ਆਦਿ ਵੰਡਕੇ ਪ੍ਰਭਾਵਤ ਕਰਨ ਦੀ ਕਿਸੇ ਵੀ ਸੰਭਾਵਤ ਘਟਨਾ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਦਿਆਂ ਅਜਿਹੇ ਸਮਾਨ ਦੇ ਥੋਕ ਵਪਾਰੀਆਂ ਤੇ ਸ਼ੋਅ ਰੂਮਜ਼ 'ਤੇ ਸਖ਼ਤ ਨਿਗਰਾਨੀ ਰੱਖਣ ਲਈ ਵਧੀਕ ਕਮਿਸ਼ਨਰ ਇਨਵੈਸਟੀਗੇਸ਼ਨ/ਟੈਕਸੇਸ਼ਨ ਨੂੰ ਪੱਤਰ ਲਿਖਿਆ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਲੋਕ ਸਭਾ ਚੋਣਾਂ ਲਈ 1 ਜੂਨ 2024 ਨੂੰ ਪੈਣ ਵਾਲੀਆਂ ਵੋਟਾਂ ਸਬੰਧੀ ਭਾਰਤ ਚੋਣ ਕਮਿਸ਼ਨ ਵੱਲੋਂ ਪਟਿਆਲਾ ਲੋਕ ਸਭਾ ਹਲਕੇ ਲਈ ਤਾਇਨਾਤ ਸਪੈਸ਼ਲ ਪੁਲਿਸ ਆਬਜ਼ਰਵਰ ਅਤੇ ਖਰਚਾ ਆਬਜ਼ਰਵਰ ਵੱਲੋਂ ਦਿੱਤੇ ਗਏ ਆਦੇਸ਼ਾਂ ਦੇ ਮੱਦੇਨਜ਼ਰ ਇਹ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਆਮ ਦੇਖਣ ਵਿੱਚ ਆਉਂਦਾ ਹੈ ਕਿ ਵੋਟਾਂ ਤੋਂ ਪਹਿਲਾਂ ਵੋਟਰਾਂ ਨੂੰ ਪ੍ਰਭਾਵਤ ਕਰਨ ਲਈ ਕੁਝ ਵਸਤਾਂ ਮੁਫ਼ਤ ਵੰਡਣ ਦੀ ਕਾਰਵਾਈ ਨੂੰ ਅੰਜਾਮ ਦਿੱਤਾ ਜਾਂਦਾ ਹੈ, ਅਜਿਹੀ ਗ਼ੈਰਕਾਨੂੰਨੀ ਕਾਰਵਾਈ 'ਤੇ ਰੋਕ ਲਾਉਣ ਲਈ ਕਰ ਵਿਭਾਗ ਵੱਲੋਂ ਥੋਕ ਵਪਾਰੀਆਂ ਤੇ ਸ਼ੋਅ ਰੂਮਜ਼ 'ਤੇ ਨਜ਼ਰ ਰੱਖੀ ਜਾਵੇਗੀ ਤਾਂ ਕਿ ਉਮੀਦਵਾਰਾਂ ਵੱਲੋ ਵੋਟਰਾਂ ਨੂੰ ਲੁਭਾਉਣ ਲਈ ਵੱਖ-ਵੱਖ ਤਰ੍ਹਾਂ ਦੀਆਂ ਮੁਫ਼ਤ ਵਸਤਾਂ ਜਿਵੇਂ ਕਿ ਇਲੈਕਟ੍ਰੋਨਿਕ ਸਮਾਨ, ਪੱਖਾ, ਕੂਲਰ, ਏ.ਸੀ, ਫਰਿਜ, ਸਿਲਾਈ ਮਸ਼ੀਨਾਂ, ਜੂਸਰ ਆਦਿ ਵੰਡਣ ਦੀ ਸੰਭਾਵਨਾ ਨੂੰ ਰੋਕਿਆ ਜਾਵੇ। ਇਸ ਲਈ ਇਨ੍ਹਾਂ ਵਸਤਾਂ ਦੇ ਥੋਕ ਵਿਕਰੇਤਾਵਾਂ ਤੇ ਸ਼ੋਅ ਰੂਮਜ ਨੂੰ ਅਜਿਹੀਆਂ ਵਸਤਾਂ ਦੀ ਵਿਕਰੀ ਦੇ ਈ-ਬਿਲ ਕੱਟਣ ਦੀ ਹਦਾਇਤ ਜਾਰੀ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਇਸ ਬਾਰੇ ਇਕ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕਿਸੇ ਵੀ ਦੁਕਾਨਦਾਰਾਂ, ਥੋਕ ਵਪਾਰੀਆਂ, ਡਿਸਟਰੀਬਿਊਟਰਾਂ, ਵੈਂਡਰਾਂ ਦੀ ਅਜਿਹੀਆਂ ਵਸਤਾਂ ਦੀ ਵਿਕਰੀ ਵਿੱਚ ਇਕਦਮ ਵਾਧਾ ਦਰਜ ਕੀਤਾ ਗਿਆ ਤਾਂ ਉਸ ਵਪਾਰੀ ਦੇ ਜੀ.ਐਸ.ਟੀ. ਬਿੱਲਾਂ ਦੀ ਪਿਛਲੇ 6 ਸਾਲਾਂ ਦੀ ਪੜਤਾਲ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਪਾਰੀਆਂ ਦੀ ਸੂਚੀ ਤਿਆਰ ਕਰਕੇ ਇਨ੍ਹਾਂ ਦੀ ਪਿਛਲੇ ਦੋ ਸਾਲਾਂ ਦੀ ਇਨ੍ਹਾਂ ਦਿਨਾਂ ਦੀ ਸੇਲ ਨਾਲ ਮੌਜੂਦਾ ਪਿਛਲੇ ਹਫ਼ਤੇ ਦੀ ਸੇਲ ਦਾ ਵੀ ਮਿਲਾਣ ਕਰਵਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਵਧੀਕ ਕਮਿਸ਼ਨਰ ਟੈਕਸੇਸ਼ਨ/ਇਨਵੈਸਟੀਗੇਸ਼ਨ ਨੂੰ ਲਿਖੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਇਸ ਪੂਰੀ ਮੋਨੀਟਰਿੰਗ ਕਰਨੀ ਯਕੀਨੀ ਬਣਾਈ ਜਾਵੇ ਅਤੇ ਜੇਕਰ ਕੋਈ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।ਉਨ੍ਹਾਂ ਚਿਤਾਵਨੀ ਦਿੱਤੀ ਕਿ ਪਟਿਆਲਾ ਜ਼ਿਲ੍ਹੇ ਵਿੱਚ ਜੇਕਰ ਵੋਟਰਾਂ ਨੂੰ ਪ੍ਰਭਾਵਤ ਕਰਨ ਦੀ ਕੋਈ ਵੀ ਗ਼ੈਰਕਾਨੂੰਨੀ ਗਤੀਵਿਧੀ ਸਾਹਮਣੇ ਆਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
Punjab Bani 30 May,2024
ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਵਾਸੀਆਂ ਨੂੰ ਪ੍ਰਨੀਤ ਕੌਰ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ
ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਵਾਸੀਆਂ ਨੂੰ ਪ੍ਰਨੀਤ ਕੌਰ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ -ਪੰਜਾਬ ਦੇ ਲੋਕਾਂ ਦੇ ਨਾਂ ਜਾਰੀ ਕੀਤੀ ਗਈ ਚਿੱਠੀ ਪਟਿਆਲਾ, 30 ਜੂਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਪੰਜਾਬ ਦੇ ਲੋਕਾਂ ਨੂੰ ਇੱਕ ਵਿਸ਼ੇਸ਼ ਪੱਤਰ ਜਾਰੀ ਕੀਤਾ। ਆਪਣੇ ਪੱਤਰ ਵਿੱਚ ਉਨ੍ਹਾਂ ਲਿਖਿਆ ਹੈ ਕਿ ਉਹ ਖ਼ਰਾਬ ਸਿਹਤ ਕਾਰਨ ਲੋਕ ਸਭਾ ਚੋਣਾਂ ਵਿੱਚ ਹਿੱਸਾ ਨਹੀਂ ਲੈ ਸਕੇ। ਉਨ੍ਹਾਂ ਕਿਹਾ ਕਿ ਇਸ ਪੱਤਰ ਰਾਹੀਂ ਉਹ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਇੱਕ ਖੁਸ਼ਹਾਲ ਅਤੇ ਵਿਕਸਤ ਪੰਜਾਬ ਦੇ ਸਾਡੇ ਸਾਂਝੇ ਸੁਪਨੇ ਲਈ ਤੁਹਾਨੂੰ ਸਾਰਿਆਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਪੰਜਾਬ ਵਿੱਚ ਭਾਜਪਾ ਨੂੰ ਮਜ਼ਬੂਤ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤੀ ਜਨਤਾ ਪਾਰਟੀ ਨੂੰ ਸਮਰਪਿਤ ਹੋ ਕੇ ਪੂਰੀ ਇਮਾਨਦਾਰੀ ਨਾਲ ਦੇਸ਼ ਦੀ ਸੇਵਾ ਕਰ ਰਹੇ ਹਨ। 1 ਜੂਨ ਨੂੰ ਹੋਣ ਵਾਲੀਆਂ ਚੋਣਾਂ ਕੋਈ ਆਮ ਚੋਣਾਂ ਨਹੀਂ ਹਨ, ਸਗੋਂ ਇਹ ਚੋਣ ਸਾਡੇ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਦਾ ਫੈਸਲਾਕੁੰਨ ਪਲ ਹੈ। ਇਹ ਚੋਣ ਇੱਕ ਅਜਿਹਾ ਰਾਹ ਚੁਣਨ ਦੀ ਹੈ ਜੋ ਵਿਕਸਤ ਪੰਜਾਬ ਵੱਲ ਲੈ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਇੱਕ ਵਿਕਸਤ ਅਤੇ ਖੁਸ਼ਹਾਲ ਪੰਜਾਬ ਹੋਵੇਗਾ ਜਿੱਥੇ ਹਰ ਨਾਗਰਿਕ ਨੂੰ ਤਰੱਕੀ ਅਤੇ ਖੁਸ਼ਹਾਲੀ ਦਾ ਲਾਭ ਮਿਲੇਗਾ। ਲੋਕਾਂ ਦੇ ਲਗਾਤਾਰ ਵੱਧ ਰਹੇ ਸਮਰਥਨ ਨਾਲ ਮੈਨੂੰ ਪੂਰਾ ਭਰੋਸਾ ਹੈ ਕਿ ਪਟਿਆਲਾ ਅਤੇ ਪੂਰੇ ਪੰਜਾਬ ਵਿੱਚ ਭਾਜਪਾ ਦੀ ਜਿੱਤ ਯਕੀਨੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੈਂ ਪੰਜਾਬ ਦੇ ਲੋਕਾਂ ਨੂੰ ਭਾਜਪਾ ਦੇ ਉਮੀਦਵਾਰਾਂ ਨੂੰ ਵੱਡੀ ਗਿਣਤੀ ਵਿੱਚ ਵੋਟ ਪਾਉਣ ਦੀ ਅਪੀਲ ਕਰਦਾ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਜਾਣਦੇ ਹਨ ਕਿ ਮੇਰੀ ਪਤਨੀ ਪ੍ਰਨੀਤ ਕੌਰ ਪਟਿਆਲਾ ਤੋਂ ਚੋਣ ਲੜ ਰਹੀ ਹੈ। ਮੈਂ ਵਿਸ਼ੇਸ਼ ਤੌਰ 'ਤੇ ਪਟਿਆਲਾ ਲੋਕ ਸਭਾ ਦੇ ਨਾਗਰਿਕਾਂ ਨੂੰ ਵੱਡੀ ਗਿਣਤੀ 'ਚ ਕਮਲ ਦਾ ਬਟਨ ਦਬਾ ਕੇ ਭਾਜਪਾ ਦਾ ਸਮਰਥਨ ਕਰਨ ਦੀ ਅਪੀਲ ਕਰਦਾ ਹਾਂ।
Punjab Bani 30 May,2024
ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਕੀਤੀ ਅਪੀਲ, ਕਿਹਾ- 1 ਜੂਨ ਨੂੰ ਵੋਟ ਪਾਉਣ ਜ਼ਰੂਰ ਜਾਓ, ਪਟਿਆਲਾ ਦੀ ਪੋਲਿੰਗ ਮਸ਼ੀਨ 'ਤੇ 5ਵੇਂ ਨੰਬਰ 'ਤੇ ਹੋਵੇਗਾ "ਆਪ" ਦਾ ਬਟਨ
ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਕੀਤੀ ਅਪੀਲ, ਕਿਹਾ- 1 ਜੂਨ ਨੂੰ ਵੋਟ ਪਾਉਣ ਜ਼ਰੂਰ ਜਾਓ, ਪਟਿਆਲਾ ਦੀ ਪੋਲਿੰਗ ਮਸ਼ੀਨ 'ਤੇ 5ਵੇਂ ਨੰਬਰ 'ਤੇ ਹੋਵੇਗਾ "ਆਪ" ਦਾ ਬਟਨ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪਟਿਆਲਾ 'ਚ ਡਾ. ਬਲਬੀਰ ਸਿੰਘ ਲਈ ਕੀਤਾ ਚੋਣ ਪ੍ਰਚਾਰ ਡਾ. ਬਲਬੀਰ ਸਿੰਘ ਵਰਗਾ ਵਿਅਕਤੀ ਹੀ ਤੁਹਾਡੇ ਕੰਮ ਆਵੇਗਾ, ਮਹਾਰਾਜ ਅਤੇ ਮਹਾਰਾਣੀ ਕਿਸੇ ਵੀ ਕੰਮ ਦੇ ਨਹੀਂ : ਅਰਵਿੰਦ ਕੇਜਰੀਵਾਲ ਅੱਛੇ ਦਿਨ ਆਉਣ ਵਾਲੇ ਹਨ, ਮੋਦੀ ਜੀ ਜਾਣ ਵਾਲੇ ਹਨ, ਇਸ ਚੋਣ ਵਿਚ ਭਾਜਪਾ ਬੁਰੀ ਤਰ੍ਹਾਂ ਹਾਰੇਗੀ, ਕੇਂਦਰ ਵਿਚ ਇੰਡੀਆ ਗੱਠਜੋੜ ਦੀ ਸਰਕਾਰ ਬਣ ਰਹੀ ਹੈ: ਅਰਵਿੰਦ ਕੇਜਰੀਵਾਲ ਚੰਡੀਗੜ੍ਹ/ਪਟਿਆਲਾ, 30 ਮਈ ਪੰਜਾਬ ਵਿੱਚ ਚੋਣ ਪ੍ਰਚਾਰ ਦੇ ਆਖ਼ਰੀ ਦਿਨ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਤੋਂ ‘ਆਪ’ ਉਮੀਦਵਾਰ ਡਾ. ਬਲਬੀਰ ਲਈ ਚੋਣ ਪ੍ਰਚਾਰ ਕੀਤਾ। ਦੋਵਾਂ ਆਗੂਆਂ ਨੇ ਲੋਕਾਂ ਨੂੰ 1 ਜੂਨ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਸਮੇਂ ਰਿਕਾਰਡ ਤੋੜ ਗਰਮੀ ਪੈ ਰਹੀ ਹੈ, ਪਰ ਤੁਹਾਡੀ ਵੋਟ ਵੀ ਬਹੁਤ ਜ਼ਰੂਰੀ ਹੈ। ਪਟਿਆਲਾ ਵਿੱਚ ‘ਆਪ’ ਦੇ ਸੀਨੀਅਰ ਆਗੂਆਂ ਨੇ ਉਮੀਦਵਾਰ ਡਾ. ਬਲਬੀਰ ਸਿੰਘ ਨਾਲ ਇੱਕ ਵਿਸ਼ਾਲ ਰੋਡ ਸ਼ੋਅ ਕੱਢਿਆ ਅਤੇ ਹਜ਼ਾਰਾਂ ਦੀ ਭੀੜ ਨੂੰ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜੇਲ੍ਹ ਤੋਂ ਵਾਪਸ ਆਉਣ ਤੋਂ ਬਾਅਦ ਉਹ ਕਈ ਸੂਬਿਆਂ ਦਾ ਦੌਰਾ ਕਰ ਚੁੱਕੇ ਹਨ। ਉਹ ਲੋਕਾਂ ਨੂੰ ਖ਼ੁਸ਼ੀ ਨਾਲ ਦੱਸ ਸਕਦੇ ਹਨ ਕਿ ਇਸ ਵਾਰ ਭਾਜਪਾ ਦੀ ਸਰਕਾਰ ਨਹੀਂ ਬਣ ਰਹੀ। ਉਨ੍ਹਾਂ ਕਿਹਾ ਕਿ ਇੰਡੀਆ ਗੱਠਜੋੜ ਕੇਂਦਰ ਵਿੱਚ ਆਪਣੀ ਸਰਕਾਰ ਬਣਾਏਗਾ ਅਤੇ ‘ਆਪ’ ਦੇ ਇਸ ਸਰਕਾਰ ਵਿੱਚ ਪੰਜਾਬ ਦੇ ਨੁਮਾਇੰਦੇ ਹੋਣਗੇ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਦੋ ਸਾਲਾਂ 'ਚ ਬੇਮਿਸਾਲ ਕੰਮ ਕੀਤੇ ਹਨ। ਪੰਜਾਬ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਸਕੂਲ ਆਫ਼ ਐਮੀਨੈਂਸ ਅਤੇ ਆਮ ਆਦਮੀ ਕਲੀਨਿਕ ਬਣਾਏ ਜਾ ਰਹੇ ਹਨ। ਕੇਜਰੀਵਾਲ ਨੇ ਕਿਹਾ ਕਿ ਮੈਂ ਭਾਜਪਾ ਦੀ ਤਾਨਾਸ਼ਾਹੀ ਅਤੇ ਗੁੰਡਾਗਰਦੀ ਨੂੰ ਖਤਮ ਕਰਨ ਲਈ ਤੁਹਾਡੇ ਤੋਂ 13 ਸੀਟਾਂ ਮੰਗ ਰਿਹਾ ਹਾਂ। ਭਾਜਪਾ ਪੰਜਾਬ ਨਾਲ ਵਿਤਕਰਾ ਕਰ ਰਹੀ ਹੈ। ਪੰਜਾਬ ਦੇ ਹਜ਼ਾਰਾਂ ਕਰੋੜਾਂ ਰੁਪਏ ਦੇ ਫ਼ੰਡ ਰੁਕੇ ਹੋਏ ਹਨ। ਅਜੇ ਦੋ ਦਿਨ ਪਹਿਲਾਂ ਹੀ ਅਮਿਤ ਸ਼ਾਹ ਨੇ ਪੰਜਾਬ ਦੇ ਲੋਕਾਂ ਨੂੰ ਧਮਕੀ ਦਿੱਤੀ ਸੀ ਕਿ 4 ਜੂਨ ਤੋਂ ਬਾਅਦ ਉਹ ਪੰਜਾਬ ਦੀ 'ਆਪ' ਸਰਕਾਰ ਨੂੰ ਡੇਗ ਦੇਣਗੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਟਾ ਦੇਣਗੇ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਅਜਿਹੀਆਂ ਧਮਕੀਆਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ਅਤੇ ਉਨ੍ਹਾਂ ਦੀ ਗੁੰਡਾਗਰਦੀ ਦਾ ਮੂੰਹ ਤੋੜਵਾਂ ਜਵਾਬ ਦੇਣਗੇ। ਕੇਜਰੀਵਾਲ ਨੇ ਕਿਹਾ ਕਿ ਡਾ. ਬਲਬੀਰ ਸਿੰਘ ਵਰਗਾ ਵਿਅਕਤੀ ਹੀ ਤੁਹਾਡੇ ਕੰਮ ਆਵੇਗਾ, ਮਹਾਰਾਜ ਅਤੇ ਮਹਾਰਾਣੀ ਕਿਸੇ ਕੰਮ ਦੇ ਨਹੀਂ ਹਨ। ਉਹ ਆਮ ਲੋਕਾਂ ਲਈ ਕੁਝ ਨਹੀਂ ਕਰਦੇ, ਉਨ੍ਹਾਂ ਕਿਹਾ ਕਿ ਜੇਕਰ ਪਟਿਆਲਾ ਦੇ ਲੋਕ ਰਾਤ ਦੇ 2 ਵਜੇ ਵੀ ਡਾ.ਬਲਬੀਰ ਨੂੰ ਫ਼ੋਨ ਕਰਨਗੇ ਤਾਂ ਉਹ ਉਨ੍ਹਾਂ ਦੀ ਮਦਦ ਕਰਨਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡਾ.ਬਲਬੀਰ ਨੂੰ ਪਟਿਆਲਾ ਤੋਂ ਭਾਰੀ ਵੋਟਾਂ ਨਾਲ ਜਿਤਾਉਣ।
Punjab Bani 30 May,2024
ਪ੍ਰਨੀਤ ਕੌਰ ਨੇ ਆਡਿਓ ਬ੍ਰਿਜ ਰਾਹੀਂ 4.50 ਲੱਖ ਵਰਕਰਾਂ ਨਾਲ ਕੀਤੀ ਗੱਲ
ਪ੍ਰਨੀਤ ਕੌਰ ਨੇ ਆਡਿਓ ਬ੍ਰਿਜ ਰਾਹੀਂ 4.50 ਲੱਖ ਵਰਕਰਾਂ ਨਾਲ ਕੀਤੀ ਗੱਲ -ਕਿਹਾ ਚੌਣ ਪ੍ਰਚਾਰ ਦੌਰਾਨ ਵਰਕਰਾਂ ਦੇ ਘਰ ਜਾਣ ਦਾ ਨਹੀਂ ਮਿਲ ਸਕਿਆ ਸੀ ਸਮਾਂ ਪਟਿਆਲਾ 30 ਮਈ ਪਟਿਆਲਾ ਲੋਕ ਸਭਾ ਹਲਕੇ ਤੋਂ ਭਾਰਤ ਜਨਤਾ ਪਾਰਟੀ ਦੀ ਉਮੀਦਵਾਰ ਸਾਬਕਾ ਵਿਦੇਸ਼ ਰਾਜ ਮੰਤਰੀ ਮਹਾਰਾਣੀ ਪਰਨੀਤ ਕੌਰ ਨੇ ਵੀਰਵਾਰ ਦੀ ਸਵੇਰ ਚੋਣ ਪ੍ਰਚਾਰ ਦੇ ਆਖਰੀ ਦਿਨ ਆਡੀਉ ਬ੍ਰਿਜ ਰਾਹੀਂ ਜਿਲੇ ਦੇ ਸਾਰੇ 9 ਹਲਕਿਆਂ ਦੇ ਸਾਢੇ ਚਾਰ ਲੱਖ (4,50,000) ਹਰਕਰਾਂ ਨਾਲ ਗੱਲ ਕੀਤੀ। ਪਟਿਆਲਾ ਦਿਹਾਤੀ ਇਲਾਕੇ ਦੇ 50 ਹਜ਼ਾਰ ਸਮਰਥਕਾਂ ਨਾਲ ਗੱਲਬ ਕਰਦਿਆਂ ਪਰਨੀਤ ਕੌਰ ਨੇ 1 ਜੂਨ ਨੂੰ ਚੋਣ ਵਾਲੇ ਦਿਨ ਈਵੀਐਮ ਦੇ 4 ਨੰਬਰ ਬਟਨ ਨੂੰ ਦਬਾਉਣ ਦੀ ਅਪੀਲ ਕੀਤੀ। ਇਸ ਦੇ ਨਾਲ ਉਨ੍ਹਾਂ ਨੇ ਕਿਹਾ ਕਿ ਇਹ ਚੋਣ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਚੁਣਨ ਲਈ ਹੋ ਰਹੀ ਹੈ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਮੋਬਾਈਲ ਤੋਂ ਜੀਰੋ ਦਬਾਉਣ ਨਾਲ ਉਨ੍ਹਾਂ ਨਾਲ ਗੱਲ ਕਰਨ ਦੀ ਸੁਵਿਧਾ ਦਿੱਤੀ। ਲੋਕਾਂ ਨੇ ਕਿਹਾ ਕਿ ਉਹ ਉਸ ਦਿਨ ਦਾ ਇੰਤਜ਼ਾਰ ਕਰ ਰਹੇ ਹਨ ਜਦੋਂ ਉਹ ਇਲਾਕੇ ਵਿੱਚ ਕੇਂਦਰੀ ਮੰਤਰੀ ਬਣ ਕੇ ਆਉਣਗੇ। ਨਾਭਾ ਵਿਧਾਨ ਸਭਾ ਹਲਕੇ ਦੇ 50 ਹਜ਼ਾਰ ਸਮਰਥਕਾਂ ਨਾਲ ਇੱਕ ਹੀ ਸਮੇਂ ਵਿੱਚ ਆਡਿਓ ਬ੍ਰਿਜ ਰਾਹੀਂ ਗੱਲ ਕਰਦਿਆਂ ਕਿਹਾ ਕਿ ਉਹਨਾਂ ਦੇ ਚੋਣ ਪ੍ਰਚਾਰ ਦੌਰਾਨ ਹਰੇਕ ਵਰਕਰ ਦੇ ਘਰ ਨਹੀਂ ਜਾ ਸਕੀ। ਇਸੇ ਕਰਕੇ ਉਹਨਾਂ ਸਾਰਿਆਂ ਨਾਲ ਫੋਨ ਰਾਹੀਂ ਗੱਲ ਕੀਤੀ। ਉਨ੍ਹਾਂ ਕਿਹਾ ਕਿ ਨਾਭਾ ਦੇ ਲੋਕਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਇਹ ਕੋਈ ਸਰਪੰਚੀ ਚੋਣ ਨਹੀਂ ਹੈ, ਅਸੀਂ ਇਸ ਚੋਣ ਨਾਲ ਆਪਣੇ ਇਲਾਕੇ ਦਾ ਭਵਿੱਖ ਯਕੀਨੀ ਬਣਾਉਣ ਦੇ ਨਾਲ-ਨਾਲ ਦੇਸ਼ ਲਈ ਪ੍ਰਧਾਨ ਮੰਤਰੀ ਦੀ ਚੌਣ ਕਰਨੀ ਹੈ। ਪ੍ਰਧਾਨ ਮੰਤਰੀ ਵਲੋਂ ਪਟਿਆਲਾ ਨੂੰ ਵਿਕਸਿਤ ਪਟਿਆਲਾ ਬਨਾਉਣ ਦਾ ਜੋ ਸੁਪਨਾ ਵੇਖਿਆ ਗਿਆ ਹੈ ਉਸਨੂੰ ਪੂਰਾ ਕਰਵਾਉਣ ਲਈ ਸਾਨੂੰ ਸਾਰਿਆਂ ਨੂੰ 1 ਜੂਨ ਵਾਲੇ ਦਿਨ ਭਾਜਪਾ ਦੇ ਕਮਲ ਦੇ ਫੁੱਲ ਨੂੰ ਆਪਣੀ ਵੋਟ ਦੇਣੀ ਹੋਵੇਗੀ। ਉਸੇ ਤਰ੍ਹਾਂ ਇਸ ਵਾਰ ਵੀ ਉਹਨਾਂ ਨੂੰ ਵੋਟ ਪਾ ਕੇ ਕੇਂਦਰ ਵਿੱਚ ਪਟਿਆਲਾ ਦੀ ਨੁਮਾਇੰਦਗੀ ਕਰਨ ਦਾ ਮੌਕਾ ਦੇਣ ਉਹਨਾਂ ਕਿਹਾ ਕਿ ਕੇਂਦਰ ਵਿੱਚ ਸਥਿਰ ਸਰਕਾਰ ਬਣਾਉਣ ਲਈ ਸਾਨੂੰ ਸਾਰਿਆਂ ਨੂੰ ਭਾਜਪਾ ਨੂੰ ਵੋਟ ਦੇਣਾ ਜਰੂਰੀ ਹੈ ਉਹਨਾਂ ਯਾਦ ਕਰਵਾਇਆ ਰਾਜਪੁਰਾ ਨੂੰ ਦੇਸ਼ ਦਾ ਪ੍ਰਮੁੱਖ ਉਦੋਗਕ ਕੇਂਦਰ ਬਣਾਉਣ ਦਾ ਸੰਕਲਪ ਸੱਚ ਕਰਨ ਲਈ ਭਾਜਪਾ ਦੇ ਬਟਨ ਨੰਬਰ ਚਾਰ ਨੂੰ ਦਬਾਉਣ ਸਾਡੇ ਸਾਰਿਆਂ ਦੇ ਸੁਨਹਿਰੀ ਭਵਿੱਖ ਲਈ ਬੇਹਦ ਲਾਜ਼ਮੀ ਹੈ। ਸਮਾਣਾ ਹਲਕੇ ਦੇ 50 ਹਜਾਰ ਲੋਕਾਂ ਨਾਲ ਆਡੀਓ ਬਰਿਜ ਦੇ ਰਾਹੀਂ ਗੱਲਬਾਤ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਸਾਡੀ ਆਸਥਾ ਨੂੰ ਪੂਰਾ ਕਰਨ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਕਸਿਤ ਪਟਿਆਲਾ ਦੇ ਸੁਪਨੇ ਨੂੰ ਸੱਚ ਬਣਾਉਣ ਲਈ ਸਾਨੂੰ ਸਾਰਿਆਂ ਨੂੰ ਚੋਣਾਂ ਵਾਲੇ ਦਿਨ ਈਵੀਐਮ ਦੇ ਚਾਰ ਨੰਬਰ ਬਟਨ ਨੂੰ ਦਬਾਉਣਾ ਜਰੂਰੀ ਹੈ। ਸਮਾਣਾ ਦੇ ਲੋਕਾਂ ਨੂੰ ਰੇਲ ਲਾਈਨ ਨਾਲ ਜੋੜਨ ਲਈ ਈਵੀਐਮ ਦਾ ਚਾਰ ਬਟਨ ਹੀ ਇਸ ਉਸਾਰੀ ਦੀ ਗਰੰਟੀ ਹੈ। ਡੇਰਾ ਬੱਸੀ ਵਿਧਾਨ ਸਭਾ ਹਲਕੇ ਦੇ 50 ਹਜਾਰ ਲੋਕਾਂ ਨਾਲ ਗੱਲਬਾਤ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਈਵੀਐਮ ਦਾ ਚਾਰ ਨੰਬਰ ਬਟਨ ਦਬਾਉਣਾ ਇਸ ਗੱਲ ਦੀ ਗਰੰਟੀ ਹੋਵੇਗਾ ਕਿ ਜੀਰਕਪੁਰ ਵਿੱਚ ਅੰਤਰਰਾਜੀ ਵਿਤ੍ਤੀ ਕੇਂਦਰ ਸਥਾਪਿਤ ਕਰਕੇ ਕਾਰੋਬਾਰ ਨੂੰ ਸਿਖਰਾਂ ਤੇ ਪਹੁੰਚਾਇਆ ਜਾਵੇ। ਕਾਰੋਵਾਰੀਆਂ ਦੀ ਹਰੇਕ ਸਮੱਸਿਆ ਦਾ ਨਿਪਟਾਰਾ ਕਰਦਿਆਂ ਕਾਰੋਵਾਰੀਆਂ ਨੂੰ ਸੁਗਦ ਮਾਹੌਲ ਦਿੱਤਾ ਜਾਵੇ। ਪਟਿਆਲਾ ਸ਼ਹਿਰੀ ਵਿਧਾਨ ਸਭਾ ਹਲਕੇ ਦੇ 50 ਹਜਾਰ ਸਮਰਥਕਾਂ ਨਾਲ ਗੱਲਬਾਤ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਪਟਿਆਲਾ ਜਿਲੇ ਦੇ ਲੋਕਾਂ ਦਾ ਪੂਰਾ ਭਰੋਸਾ ਉਹਨਾਂ ਦੇ ਨਾਲ ਹੈ, ਪਰ ਇੱਕ ਜੂਨ ਵਾਲੇ ਦਿਨ ਈਵੀਐਮ ਦੇ ਚਾਰ ਨੰਬਰ ਬਟਨ ਨੂੰ ਦੱਬ ਕੇ ਅਸੀਂ ਇਸ ਗੱਲ ਦੀ ਗਾਰੰਟੀ ਲੈ ਸਕਦੇ ਹਾਂ ਕਿ ਪ੍ਰਧਾਨ ਮੰਤਰੀ ਵਿਕਸਿਤ ਪਟਿਆਲਾ ਦੇ ਨਾਲ-ਨਾਲ ਵਿਕਸਿਤ ਪੰਜਾਬ ਦਾ ਸੰਕਲਪ ਪੂਰਾ ਕਰਨ। ਸ਼ੁਤਰਾਣਾ ਵਿਧਾਨ ਸਭਾ ਹਲਕੇ ਦੇ ਲੋਕਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਆਗੂ ਪ੍ਰਨੀਤ ਕੌਰ ਨੇ ਕਿਹਾ ਕਿ ਦਿੱਲੀ-ਕਟੜਾ ਹਾਈਵੇ ਐਕਸਪ੍ਰੈਸ ਆਪਣੇ ਅੰਤਿਮ ਦੌਰ ਵਿੱਚ ਪਹੁੰਚ ਚੁੱਕਾ ਹੈ ਅਤੇ ਇਸ ਦੇ ਚਾਲੂ ਹੋਣ ਨਾਲ ਇਲਾਕੇ ਵਿੱਚ ਕਾਰੋਬਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਉਹਨਾਂ ਕਿਹਾ ਕਿ ਇਲਾਕੇ ਦੀ ਨੌਜਵਾਨਾਂ ਨੂੰ ਰੋਜਗਾਰ ਲਈ ਕਈ ਰਸਤੇ ਖੁੱਲ ਸਕਣਗੇ। ਸਨੌਰ ਅਤੇ ਘਨੌਰ ਵਿਧਾਨ ਸਭਾ ਹਲਕੇ ਦੇ 1 ਲੱਖ ਲੋਕਾਂ ਨਾਲ ਗੱਲਬਾਤ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ 1 ਜੂਨ ਨੂੰ ਇਲਾਕੇ ਦੀ ਲੋਕ ਜਦੋਂ ਵੋਟ ਪਾਉਣ ਲਈ ਜਾਣ ਤਾਂ ਉਹ ਚਾਰ ਨੰਬਰ ਬਟਨ ਨੂੰ ਦੱਬ ਕੇ ਘੱਗਰ ਦੇ ਸਥਾਈ ਹੱਲ ਦੀ ਗਰੰਟੀ ਲੈਣ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਘਨੌਰ ਅਤੇ ਸਨੌਰ ਇਲਾਕੇ ਨੂੰ ਖੇਤੀਬਾੜੀ ਉਤਪਾਦਨ ਕੇਂਦਰ ਦੇ ਰੂਪ ਵਿੱਚ ਵਿਕਸਿਤ ਕਰਕੇ ਇਲਾਕੇ ਦੇ ਲੋਕਾਂ ਨੂੰ ਮੂਲ ਸਹੂਲਤਾਂ ਮੁਹਈਆ ਕਰਵਾਈਆਂ ਜਾਣਗੀਆਂ। ਨਾਲ ਹੀ ਉਹਨਾਂ ਕਿਹਾ ਕਿ ਪੂਰੇ ਜਿਲੇ ਨੂੰ ਪ੍ਰਧਾਨ ਮੰਤਰੀ ਵੱਲੋਂ ਜਾਰੀ ਹੋਣ ਵਾਲੀਆਂ ਸਾਰੀਆਂ ਯੋਜਨਾਵਾਂ ਦਾ ਸਹੀ ਲਾਭ ਬਿਨਾਂ ਕਿਸੇ ਪੱਖਪਾਤ ਤੋਂ ਮਿਲ ਸਕੇ ਜਿਸ ਦੀ ਵੀ ਗਰੰਟੀ ਈਵੀਐਮ ਦੇ ਚਾਰ ਨੰਬਰ ਬਟਨ ਨੂੰ ਦੱਬਣ ਨਾਲ ਮਿਲ ਜਾਵੇਗੀ।
Punjab Bani 30 May,2024
'ਯੂਥ ਚੱਲਿਆ ਬੂਥ' ਵਾਕਾਥੋਨ 'ਚ ਨੌਜਵਾਨਾਂ ਵੱਲੋਂ ਭਰਵੀਂ ਸ਼ਮੂਲੀਅਤ
'ਯੂਥ ਚੱਲਿਆ ਬੂਥ' ਵਾਕਾਥੋਨ 'ਚ ਨੌਜਵਾਨਾਂ ਵੱਲੋਂ ਭਰਵੀਂ ਸ਼ਮੂਲੀਅਤ -ਨੌਜਵਾਨਾਂ ਤੇ ਆਮ ਲੋਕਾਂ ਨੂੰ 1 ਜੂਨ ਨੂੰ ਵੱਧ ਚੜ੍ਹਕੇ ਵੋਟਾਂ ਪਾਉਣ ਦਾ ਸੁਨੇਹਾ ਦਿੱਤਾ -'ਯੂਥ ਚੱਲਿਆ ਬੂਥ' ਵਾਕਾਥੋਨ ਨੂੰ ਏ.ਡੀ.ਸੀ. ਕੰਚਨ ਨੇ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਪਟਿਆਲਾ, 30 ਮਈ: 'ਯੂਥ ਚੱਲਿਆ ਬੂਥ' ਵਾਕਾਥੋਨ ਮੌਕੇ ਅੱਜ ਵੱਡੀ ਗਿਣਤੀ 'ਚ ਪੁੱਜੇ ਨੌਜਵਾਨਾਂ ਨੇ ਪ੍ਰਣ ਲਿਆ ਕਿ ਉਹ ਜਿੱਥੇ ਖ਼ੁਦ ਲੋਕ ਸਭਾ ਚੋਣਾਂ ਲਈ 1 ਜੂਨ 2024 ਨੂੰ ਵੋਟ ਪਾਉਣਗੇ ਉਥੇ ਹੀ ਹੋਰਨਾਂ ਨੂੰ ਵੱਧ ਚੜ੍ਹਕੇ ਵੋਟ ਪਾਉਣ ਲਈ ਪ੍ਰੇਰਿਤ ਕਰਨਗੇ। ਪਟਿਆਲਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਅੱਜ ਸਵੇਰੇ ਇਸ ਵਾਕਾਥੋਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਏ.ਡੀ.ਸੀ. (ਜ) ਮੈਡਮ ਕੰਚਨ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਜ਼ਿਲ੍ਹਾ ਚੋਣ ਅਫ਼ਸਰ, ਪਟਿਆਲਾ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਹੇਠ ਸਵੀਪ ਗਤੀਵਿਧੀਆਂ ਤਹਿਤ 'ਯੂਥ ਚੱਲਿਆ ਬੂਥ' ਦੇ ਨਾਮ ਹੇਠ ਇਹ ਵਾਕਾਥੋਨ ਕਰਵਾਈ ਗਈ ਹੈ। ਏ.ਡੀ.ਸੀ. ਮੈਡਮ ਕੰਚਨ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਾਸ਼ਸਨ ਵੱਲੋਂ ਸਵੀਪ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਕੇ ਚੋਣ ਕਮਿਸ਼ਨ ਵੱਲੋਂ ਦਿੱਤੇ ਟੀਚੇ ਇਸ ਵਾਰ 70 ਫ਼ੀਸਦੀ ਤੋਂ ਪਾਰ ਵੋਟਾਂ ਪੁਆਈਆਂ ਜਾ ਸਕਣ। ਏ.ਡੀ.ਸੀ. ਕੰਚਨ ਨੇ ਕਿਹਾ ਕਿ ਇਸ ਵਾਕਾਥੋਨ ਰਾਹੀਂ ਇਹ ਸੁਨੇਹਾ ਦਿੱਤਾ ਹੈ ਗਿਆ ਕਿ ਲੋਕ ਸਭਾ ਲਈ 1 ਜੂਨ ਨੂੰ ਵੋਟਾਂ ਪਾਉਣ ਤੋਂ ਕੋਈ ਵੀ ਯੋਗ ਵੋਟਰ ਵਾਂਝਾ ਨਾ ਰਹੇ ਅਤੇ ਹਰੇਕ ਵੋਟਰ ਆਪਣਾ ਕੁਝ ਸਮਾਂ ਕੱਢਕੇ ਵੋਟਾਂ ਜਰੂਰ ਪਾਉਣ ਲਈ ਬੂਥ ਉਪਰ ਜਾਵੇ। ਇਸ 'ਯੂਥ ਚੱਲਿਆ ਬੂਥ' ਰੈਲੀ 'ਚ ਪੰਜਾਬੀ ਯੂਨੀਵਰਸਿਟੀ ਦੇ ਐਨ.ਐਸ.ਐਸ. ਵਲੰਟੀਅਰ, ਸਰਕਾਰੀ ਸਕੂਲ ਪੁਰਾਣੀ ਪੁਲਿਸ ਲਾਈਨ, ਸਕੂਲ ਆਫ਼ ਐਮੀਨੈਂਸ ਫੀਲਖਾਨਾ, ਰਿਆਨ ਇੰਟਰਨੈਸ਼ਨਲ ਸਕੂਲ, ਮਾਤਾ ਕੌਸ਼ੱਲਿਆ ਨਰਸਿੰਗ ਕਾਲਜ, ਸਰਕਾਰੀ ਕਾਲਜ ਲੜਕੀਆਂ, ਮਹਿੰਦਰਾ ਕਾਲਜ, ਆਈ.ਟੀ.ਆਈ. ਲੜਕੇ, ਸਰੀਰਕ ਸਿੱਖਿਆ ਕਾਲਜ, ਸਟੇਟ ਕਾਲਜ ਆਫ਼ ਐਜੂਕੇਸ਼ਨ, ਆਯੁਰਵੈਦਿਕ ਮੈਡੀਕਲ ਕਾਲਜ, ਸਰਕਾਰੀ ਪੋਲੀਟੈਕਨਿਕ ਕਾਲਜ ਗਰਲਜ਼ ਆਦਿ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਵੋਟਰ ਜਾਗਰੂਕਤਾ ਰੈਲੀ ਦੌਰਾਨ ਨੌਜਵਾਨਾਂ ਨੇ 'ਮੇਰੀ ਵੋਟ ਮੇਰਾ ਅਧਿਕਾਰ', 'ਹਰ ਮੁੱਦੇ 'ਤੇ ਚੋਟ ਕਰਾਂਗੇ, ਵੋਟ ਕਰਾਂਗੇ, ਵੋਟ ਕਰਾਂਗੇ' ਤੇ 'ਵੋਟ ਪਾਉਣ ਜਾਣਾ ਹੈ, ਆਪਣਾ ਫ਼ਰਜ ਨਿਭਾਉਣਾਂ ਹੈ' ਆਦਿ ਨਾਅਰੇ ਮਾਰਦਿਆਂ ਪੂਰੇ ਜੋਸ਼ ਨਾਲ ਵਾਕਾਥੋਨ 'ਚ ਹਿੱਸਾ ਲੈਂਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਮਲਟੀਪਰਪਜ ਸਮਾਰਟ ਸਕੂਲ, ਪਾਸੀ ਰੋਡ ਵਿਖੇ ਪੋਲਿੰਗ ਬੂਥ ਤੱਕ ਪੈਦਲ ਚੱਲਕੇ ਨੌਜਵਾਨਾਂ ਅਤੇ ਆਮ ਲੋਕਾਂ ਨੂੰ 1 ਜੂਨ ਨੂੰ ਵੱਧ ਚੜ੍ਹਕੇ ਵੋਟਾਂ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜ਼ਿਲ੍ਹਾ ਸਵੀਪ ਇੰਚਾਰਜ ਪ੍ਰੋ. ਸ਼ਵਿੰਦਰ ਰੇਖੀ ਤੇ ਮੋਹਿਤ ਕੌਸ਼ਲ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਬੈਂਸ, ਡੀ.ਡੀ.ਐਫ. ਨਿਧੀ ਮਲਹੋਤਰਾ, ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ ਤੇ ਅਧਿਆਪਕ ਮਨੋਜ ਥਾਪਰ, ਸਤਵੀਰ ਸਿੰਘ, ਦਿਸ਼ਾ ਫਾਊਂਡੇਸ਼ਨ ਦੇ ਰਾਜੀਵ ਗਰਗ, ਯੁੱਧਵੀਰ ਸਿੰਘ ਆਦਿ ਸਮੇਤ ਵੱਡੀ ਗਿਣਤੀ ਨੌਜਵਾਨ ਤੇ ਪਟਿਆਲਾ ਵਾਸੀ ਮੌਜੂਦ ਸਨ।
Punjab Bani 30 May,2024
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ ਅੱਜ 30 ਮਈ ਨੂੰ ਚੋਣ ਪ੍ਰਚਾਰ ਖਤਮ ਹੋਣ 'ਤੇ ਸ਼ਾਮ 6.00 ਵਜੇ ਤੋਂ ਤੁਰੰਤ ਬਾਅਦ ਬਾਹਰੀ ਵਿਅਕਤੀਆਂ ਨੂੰ ਜ਼ਿਲ੍ਹਾ ਸੰਗਰੂਰ ਛੱਡਣ ਦੀ ਹਦਾਇਤ ਸੰਗਰੂਰ, 30 ਮਈ - ਵਧੀਕ ਜਿਲ੍ਹਾ ਮੈਜਿਸਟਰੇਟ ਸੰਗਰੂਰ ਆਕਾਸ਼ ਬਾਂਸਲ ਨੇ ਜ਼ਿਲ੍ਹਾ ਸੰਗਰੂਰ ਦੀ ਹੱਦ ਅੰਦਰ ਪੈਂਦੇ ਸਾਰੇ ਲੋਕ ਸਭਾ ਹਲਕੇ ਅਤੇ ਇਸ ਜਿਲ੍ਹੇ ਦੀਆਂ ਸਬ ਡਵੀਜਨਾਂ ਸੰਗਰੂਰ, ਧੂਰੀ, ਭਵਾਨੀਗੜ੍ਹ, ਦਿੜ੍ਹਬਾ, ਲਹਿਰਾ, ਮੂਣਕ, ਸੁਨਾਮ ਦੀ ਹਦੂਦ ਅੰਦਰ ਪਿੰਡਾਂ-ਸ਼ਹਿਰਾਂ ਵਿੱਚ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲ੍ਹਾ ਸੰਗਰੂਰ ਵਿੱਚ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ, ਉਸ ਉਮੀਦਵਾਰ ਦੇ ਹਲਕੇ ਤੋਂ ਬਾਹਰ ਤੋਂ ਆਏ ਬਾਹਰਲੇ ਵਿਅਕਤੀ, ਰਿਸ਼ਤੇਦਾਰ ਅਤੇ ਸਮਰਥਕਾਂ ਨੂੰ ਆਦੇਸ਼ ਦਿੱਤੇ ਹਨ ਕਿ ਉਹ ਮਿਤੀ 30.05.2024 ਨੂੰ ਚੋਣ ਪ੍ਰਚਾਰ ਖਤਮ ਹੋਣ 'ਤੇ ਸ਼ਾਮ 6.00 ਵਜੇ ਤੋਂ ਤੁਰੰਤ ਬਾਅਦ ਤੋਂ ਵੋਟਾਂ ਪੈਣ ਦੀ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਜ਼ਿਲ੍ਹਾ ਸੰਗਰੂਰ ਤੋਂ ਬਾਹਰ ਚਲੇ ਜਾਣ। ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਰਾਜ ਵਿੱਚ ਲੋਕ ਸਭਾ ਚੋਣਾਂ ਮਿਤੀ 01.06.2024 ਨੂੰ ਅਤੇ ਇਨ੍ਹਾਂ ਵੋਟਾਂ ਦੀ ਗਿਣਤੀ ਮਿਤੀ 04.06.2024 ਨੂੰ ਹੋਣੀ ਨਿਯਤ ਹੋਈ ਹੈ। ਇਨ੍ਹਾਂ ਨੂੰ ਮੁੱਖ ਰੱਖਦੇ ਹੋਏ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 126 ਵਿੱਚ ਕੀਤੀ ਗਈ ਵਿਵਸਥਾ ਅਨੁਸਾਰ ਜ਼ਿਲ੍ਹਾ ਸੰਗਰੂਰ ਦੇ ਸਾਰੇ ਚੋਣ ਹਲਕਿਆਂ ਤੋਂ ਲੋਕ ਸਭਾ ਦੀ ਚੋਣ ਲੜ ਰਹੇ ਉਮੀਦਵਾਰਾਂ ਦੇ ਵਿਅਕਤੀ, ਸਮਰਥਕ, ਰਿਸ਼ਤੇਦਾਰ ਅਤੇ ਉਮੀਦਵਾਰਾਂ ਨਾਲ ਹਮਦਰਦੀ ਰੱਖਣ ਵਾਲੇ ਵਿਅਕਤੀ, ਜੋ ਕਿ ਉਨ੍ਹਾਂ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਬਾਹਰ ਤੋਂ ਆਏ ਹਨ, ਅਜਿਹੇ ਵਿਅਕਤੀਆਂ ਦਾ ਚੋਣ ਪ੍ਰਚਾਰ/ ਮੁਹਿੰਮ ਖਤਮ ਹੋਣ ਤੋਂ ਬਾਅਦ ਜਿਲ੍ਹਾ ਸੰਗਰੂਰ ਦੀ ਹਦੂਦ ਅੰਦਰ ਮੀਟਿੰਗਾਂ ਕਰਨ, ਨਾਹਰੇ ਲਗਾਉਣ, ਵਿਖਾਵਾ ਕਰਨ, ਘਰ-ਘਰ ਜਾ ਕੇ ਪ੍ਰਚਾਰ ਕਰਨ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਪ੍ਰਚਾਰ ਲਈ ਬਾਹਰੋਂ ਆਏ ਵਿਅਕਤੀਆਂ ਦਾ ਵੋਟਾਂ ਪੈਣ ਸਮੇਂ ਹਾਜ਼ਰ ਰਹਿਣ ਆਦਿ ਨਾਲ ਜਨਤਕ ਸ਼ਾਂਤੀ ਭੰਗ ਹੋਣ ਸਰਕਾਰੀ ਅਤੇ ਗੈਰ-ਸਰਕਾਰੀ ਜਾਇਦਾਦਾਂ ਦੇ ਨੁਕਸਾਨ ਹੋਣ ਦੇ ਸਬੰਧ ਵਿੱਚ ਅਤੇ ਅਮਨ ਕਾਨੂੰਨ ਬਣਾਏ ਰੱਖਣ ਅਤੇ ਲੋਕਾਂ ਦੇ ਜਾਨ ਮਾਲ ਦੀ ਰਾਖੀ ਵਾਸਤੇ ਢੁਕਵੇਂ ਕਦਮ ਉਠਾਉਣੇ ਜਰੂਰੀ ਹਨ। ਇਹ ਹੁਕਮ ਆਰਮੀ ਪ੍ਰਸਨਲ, ਪੈਰਾ ਮਿਲਟਰੀ ਫੋਰਸਜ, ਬਾਵਰਦੀ ਪੁਲਿਸ ਕਰਮਚਾਰੀਆਂ 'ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ ਮਿਤੀ 30.05.2024 ਨੂੰ ਚੋਣ ਪ੍ਰਚਾਰ ਸ਼ਾਮ 6.00 ਵਜੇ ਖਤਮ ਹੋਣ ਤੋਂ ਲੈ ਕੇ ਮਿਤੀ 01.06.2024 ਨੂੰ ਵੋਟਾਂ ਦਾ ਅਮਲ ਮੁਕੰਮਲ ਹੋਣ ਤੱਕ ਅਤੇ ਮਿਤੀ 04.06.2024 ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਸਵੇਰੇ 6.00 ਵਜੇ ਤੋਂ ਸ਼ਾਮ 7.00 ਵਜੇ ਤੱਕ ਲਾਗੂ ਰਹਿਣਗੇ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਭਾਰਤ ਦੇ ਚੋਣ ਕਮਿਸ਼ਨਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੁਲਿਸ ਮੁਖੀ, ਸੰਗਰੂਰ ਆਪਣੇ ਅਧੀਨ ਪੈਂਦੇ ਥਾਣਿਆਂ ਦੇ ਮੁਖੀਆਂ ਰਾਹੀਂ ਕਮਿਊਨਟੀ ਹਾਲ, ਹੋਟਲ,ਲਾਜ, ਰੈਸਟੋਰੈਂਟਾਂ ਅਤੇ ਕਿਸੇ ਵੀ ਠਹਿਰਣ ਵਾਲੇ ਸਥਾਨਾਂ ਆਦਿ ਦੀ ਚੈਕਿੰਗ ਕਰਵਾ ਕੇ ਇਹ ਵੇਖਣਗੇ ਕਿ ਇਨ੍ਹਾਂ ਵਿੱਚ ਬਾਹਰਲੇ ਵਿਅਕਤੀਆਂ ਨੂੰ ਰਿਹਾਇਸ਼ ਮੁਹੱਈਆ ਕੀਤੀ ਗਈ ਹੈ ਅਤੇ ਬਾਹਰਲੇ ਵਿਅਕਤੀਆਂ, ਜੋ ਇਸ ਹਲਕੇ ਦੇ ਵੋਟਰ ਨਹੀਂ ਹਨ, ਦੀ ਸ਼ਨਾਖਤ ਕਰਕੇ ਉਨ੍ਹਾਂ ਦੀਆਂ ਸੂਚੀਆਂ ਬਣਾਉਣਗੇ।
Punjab Bani 30 May,2024
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਡੀ.ਸੀਜ਼ ਅਤੇ ਐਸ.ਐਸ.ਪੀਜ਼ ਨੂੰ ਚੋਣਾਂ ਤੋਂ ਪਹਿਲਾਂ ਦੇ 48 ਘੰਟਿਆਂ ਦੌਰਾਨ ਨਿਗਰਾਨੀ ਵਧਾਉਣ ਦੇ ਨਿਰਦੇਸ਼
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਡੀ.ਸੀਜ਼ ਅਤੇ ਐਸ.ਐਸ.ਪੀਜ਼ ਨੂੰ ਚੋਣਾਂ ਤੋਂ ਪਹਿਲਾਂ ਦੇ 48 ਘੰਟਿਆਂ ਦੌਰਾਨ ਨਿਗਰਾਨੀ ਵਧਾਉਣ ਦੇ ਨਿਰਦੇਸ਼ - ਈ.ਵੀ.ਐਮ. ਦੇ ਢੁੱਕਵੇਂ ਪ੍ਰਬੰਧਨ ਅਤੇ ਪੋਲਿੰਗ ਸਟੇਸ਼ਨ ਪ੍ਰਟੋਕੋਲ ਦੇ ਅਮਲ ਵਾਸਤੇ ਠੋਸ ਕਦਮ ਚੁੱਕਣ ਲਈ ਕਿਹਾ - ਪੋਲਿੰਗ ਸਟਾਫ਼ ਦੀ ਸਹੂਲਤ ਅਤੇ ਸੁਰੱਖਿਆ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ ਚੰਡੀਗੜ੍ਹ, 30 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸੂਬੇ ਵਿੱਚ ਲੋਕ ਸਭਾ ਚੋਣਾਂ 2024 ਦੌਰਾਨ ਪਾਰਦਰਸ਼ੀ ਅਤੇ ਨਿਰਪੱਖ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਦੇ ਨਾਲ-ਨਾਲ ਵੱਧ ਤੋਂ ਵੱਧ ਵੋਟਿੰਗ ਫੀਸਦ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰਾਂ (ਡੀਸੀਜ਼) ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀਜ਼) ਨੂੰ ਵਿਆਪਕ ਨਿਰਦੇਸ਼ ਜਾਰੀ ਕੀਤੇ ਹਨ। ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਮੁੱਖ ਚੋਣ ਅਧਿਕਾਰੀ ਨੇ ਅਧਿਕਾਰੀਆਂ ਨੂੰ ਵੋਟਾਂ ਤੋਂ ਪਹਿਲਾਂ ਦੇ 48 ਘੰਟਿਆਂ ਦੌਰਾਨ ਹਲਕੇ ਤੋਂ ਬਾਹਰਲੇ ਲੋਕਾਂ ਦੀ ਆਵਾਜਾਈ ‘ਤੇ ਤਿੱਖੀ ਨਜ਼ਰ ਰੱਖਅ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਫਲਾਇੰਗ ਸਕੁਐਡ ਅਤੇ ਸਟੈਟਿਕ ਸਰਵੇਲੈਂਸ ਟੀਮਾਂ ਨੂੰ ਵੀ ਪੋਲਿੰਗ ਖ਼ਤਮ ਹੋਣ ਤੱਕ ਚੌਕਸੀ ਵਧਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਵਾਲੀ ਰਾਤ ਨੂੰ ਜ਼ਿਆਦਾ ਸ਼ਿਕਾਇਤਾਂ ਪ੍ਰਾਪਤ ਹੋਣ ਨੂੰ ਧਿਆਨ ਵਿੱਚ ਰੱਖਦਿਆਂ ਇਸ ਪਾਸੇ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਸਿਬਿਨ ਸੀ ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ 'ਤੇ ਮੋਬਾਈਲ ਫੋਨ ਜਾਂ ਹੋਰ ਇਲੈਕਟ੍ਰਾਨਿਕ ਉਪਕਰਨ ਲਿਜਾਣ ਜਾਂ ਇਸਦੀ ਵਰਤੋਂ ਦੀ ਸਖ਼ਤ ਮਨਾਹੀ ਹੈ। ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਦੇ ਸਬੰਧ ਵਿੱਚ ਸਿਬਿਨ ਸੀ ਨੇ ਕਿਸੇ ਵੀ ਖ਼ਰਾਬ ਜਾਂ ਸਹੀ ਢੰਗ ਨਾਲ ਕੰਮ ਨਾ ਕਰਨ ਵਾਲੀ ਈ.ਵੀ.ਐਮ. ਮਸ਼ੀਨ ਨੂੰ 10-20 ਮਿੰਟਾਂ ਦੇ ਅੰਦਰ-ਅੰਦਰ ਤੁਰੰਤ ਬਦਲਣ ਦੀ ਹਦਾਇਤ ਕੀਤੀ ਹੈ। ਮੁੱਖ ਚੋਣ ਅਧਿਕਾਰੀ ਨੇ ਪੋਲਿੰਗ ਸਟਾਫ਼ ਦੀ ਸਹੂਲਤ ਲਈ ਪੋਲਿੰਗ ਸਟੇਸ਼ਨਾਂ ਅਤੇ ਡਿਸਟ੍ਰੀਬਿਊਸ਼ਨ ਤੇ ਰਿਸੀਵਿੰਗ ਸੈਂਟਰਾਂ ‘ਤੇ ਖਾਣ-ਪੀਣ ਅਤੇ ਰਿਹਾਇਸ਼ ਦੇ ਉਚਿਤ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਅੱਗੇ ਕਿਹਾ ਕਿ ਵੋਟਿੰਗ ਤੋਂ ਬਾਅਦ ਪੋਲਿੰਗ ਸਟਾਫ਼ ਦੇ ਘਰ ਜਾਣ ਲਈ ਟਰਾਂਸਪੋਰਟ ਦੇ ਢੁੱਕਵੇਂ ਪ੍ਰਬੰਧ ਕਰਨ ਤੋਂ ਇਲਾਵਾ ਸਟਾਫ਼ ਨੂੰ ਮਾਣਭੱਤੇ ਦੀ ਸਮੇਂ ਸਿਰ ਵੰਡ ਨੂੰ ਯਕੀਨੀ ਬਣਾਇਆ ਜਾਵੇ। ਸਿਬਿਨ ਸੀ ਨੇ ਅਧਿਕਾਰੀਆਂ ਵੱਲੋਂ ਹੁਣ ਤੱਕ ਕੀਤੇ ਗਏ ਕੰਮਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਆਪਣੇ ਯਤਨ ਜਾਰੀ ਰੱਖਣ ਲਈ ਕਿਹਾ ਤਾਂ ਜੋ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਨੇਪਰੇ ਚਾੜ੍ਹਿਆ ਸਕੇ ਅਤੇ ਕਿਸੇ ਵੀ ਬੂਥ ‘ਤੇ ਮੁੜ ਚੋਣ ਕਰਾਉਣ ਦੀ ਨੌਬਤ ਨਾ ਆਵੇ।
Punjab Bani 30 May,2024
ਚੋਣ ਪ੍ਰਚਾਰ ਦੌਰਾਨ ਕੀਤੀਆਂ 792 ਜਨਸਭਾਵਾਂ : ਐਨ.ਕੇ. ਸ਼ਰਮਾ
ਚੋਣ ਪ੍ਰਚਾਰ ਦੌਰਾਨ ਕੀਤੀਆਂ 792 ਜਨਸਭਾਵਾਂ : ਐਨ.ਕੇ. ਸ਼ਰਮਾ ਅਕਾਲੀ ਦਲ ਉਮੀਦਵਾਰ ਨੇ ਚੋਣ ਪ੍ਰਚਾਰ ਖਤਮ ਹੋਣ ’ਤੇ ਜਾਰੀ ਕੀਤੀ ਰਿਪੋਰਟ 62 ਸਮਾਜਿਕ ਸੰਗਠਨਾਂ ਨੇ ਕੀਤਾ ਸਮਰਥਨ ਦਾ ਐਲਾਨ ਹੋਰ ਪਾਰਟੀਆਂ ਦੇ ਕਰੀਬ ਨੌ ਸੌ ਵਰਕਰਾਂ ਨੇ ਅਕਾਲੀ ਦਲ ਦਾ ਫੜ੍ਹਿਆ ਪੱਲਾ ਪਟਿਆਲਾ। ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ ਕਿਹਾ ਹੈ ਕਿ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਨੇ ਲੋਕ ਸਭਾ ਹਲਕੇ ਦੇ 650 ਪਿੰਡਾਂ ਵਿੱਚ ਜਨਸਭਾਵਾਂ ਨੂੰ ਸੰਬੋਧਨ ਕੀਤਾ, ਉੱਥੇ ਹੀ ਸ਼ਹਿਰੀ ਖੇਤਰਾਂ ਵਿੱਚ ਉਨ੍ਹਾਂ ਦੀਆਂ ਕੁੱਲ 142 ਜਨਸਭਾਵਾਂ ਹੋਈਆਂ ਹਨ। ਇਸ ਪ੍ਰਚਾਰ ਮੁਹਿੰਮ ਦੌਰਾਨ ਸਮਾਜ ਦੇ ਹਰ ਵਰਗ ਤੋਂ ਉਨ੍ਹਾਂ ਨੂੰ ਸਨਮਾਨ ਮਿਲਿਆ ਹੈ। ਚੋਣ ਪ੍ਰਚਾਰ ਦੀ ਸਮਾਪਤੀ ਤੋਂ ਪਹਿਲਾਂ ਐਨ.ਕੇ.ਸ਼ਰਮਾ ਨੇ ਅੱਜ ਸਵੇਰੇ ਪਟਿਆਲਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਅੱਜ ਸਵੇਰੇ ਮੋਟਰਸਾਈਕਲ ’ਤੇ ਘੁੰਮ ਕੇ ਇਲਾਕੇ ਦੀਆਂ ਸਮੱਸਿਆਵਾਂ ਬਾਰੇ ਲੋਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਉਨ੍ਹਾਂ ਵਿਕਾਸ ਦੇ ਮੁੱਦੇ ’ਤੇ ਚੋਣ ਲੜਨ ਲਈ ਪ੍ਰਚਾਰ ਮੁਹਿੰਮ ਸ਼ੁਰੂ ਕੀਤੀ ਸੀ। ਇਸ ਪ੍ਰਚਾਰ ਮੁਹਿੰਮ ਦੌਰਾਨ ਕੁੱਲ 62 ਸਮਾਜਿਕ ਤੇ ਧਾਰਮਿਕ ਸੰਗਠਨਾਂ ਦੇ ਨੁਮਾਇੰਦਿਆਂ ਨੇ ਉਨ੍ਹਾਂ ਨੂੰ ਸਮਰਥਨ ਦਿੱਤਾ। ਅਕਾਲੀ ਦਲ ਦੇ ਉਮੀਦਵਾਰ ਨੇ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਕਾਂਗਰਸ, ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਦੇ ਕਰੀਬ 900 ਪ੍ਰਮੁੱਖ ਵਰਕਰਾਂ ਅਤੇ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਦੇ ਸਮਰਥਕਾਂ ਦੀ ਗਿਣਤੀ ਵੱਖਰੀ ਰਹੀ। ਪ੍ਰਚਾਰ ਦੌਰਾਨ ਉਨ੍ਹਾਂ ਨੇ ਕੁੱਲ 792 ਜਨ ਸਭਾਵਾਂ ਨੂੰ ਸੰਬੋਧਨ ਕੀਤਾ, ਜਦੋਂ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਪਟਿਆਲਾ ਵਿੱਚ ਰੈਲੀ ਹੋਈ ਤਾਂ ਪੰਜਾਬ ਬਚਾਓ ਯਾਤਰਾ ਵੀ ਇੱਥੇ ਕਈ ਹਲਕਿਆਂ ਤੋਂ ਨਿਕਲੀ। ਇਸ ਤੋਂ ਇਲਾਵਾ ਉਨ੍ਹਾਂ ਦੀ ਪਤਨੀ ਨੇ ਹੀ ਪਟਿਆਲਾ ਲੋਕ ਸਭਾ ਵਿੱਚ ਕੁੱਲ 110 ਚੋਣ ਸਭਾਵਾਂ ਨੂੰ ਸੰਬੋਧਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਦੇ ਭਰਾਵਾਂ ਨੇ ਵੀ ਵੱਖ-ਵੱਖ ਥਾਵਾਂ 'ਤੇ ਜਾ ਕੇ ਪ੍ਰਚਾਰ ਕੀਤਾ। ਸ਼ਰਮਾ ਨੇ ਕਿਹਾ ਕਿ ਪ੍ਰਚਾਰ ਦੌਰਾਨ ਲੋਕਾਂ ਤੋਂ ਮਿਲੀ ਜਾਣਕਾਰੀ ਦੇ ਆਧਾਰ 'ਤੇ ਉਨ੍ਹਾਂ ਨੇ ਆਪਣੇ ਵਿਰੋਧੀਆਂ ਪ੍ਰਨੀਤ ਕੌਰ, ਧਰਮਵੀਰ ਗਾਂਧੀ ਅਤੇ ਬਲਬੀਰ ਸਿੰਘ ਨੂੰ ਪੰਜ-ਪੰਜ ਸਵਾਲ ਪੁੱਛੇ ਸਨ, ਜਿਨ੍ਹਾਂ ਦਾ ਉਨ੍ਹਾਂ ਕੋਈ ਜਵਾਬ ਨਹੀਂ ਦਿੱਤਾ। ਸ਼ਰਮਾ ਨੇ ਕਿਹਾ ਕਿ ਪਟਿਆਲਾ ਲੋਕ ਸਭਾ ਹਲਕੇ ਦੇ ਲੋਕਾਂ ਤੋਂ ਮਿਲੀ ਜਾਣਕਾਰੀ ਦੇ ਆਧਾਰ 'ਤੇ ਉਨ੍ਹਾਂ ਨੇ ਆਪਣਾ ਚੋਣ ਮਨੋਰਥ ਪੱਤਰ ਵੀ ਜਾਰੀ ਕੀਤਾ ਹੈ, ਜਦਕਿ ਪਟਿਆਲਾ ਤੋਂ ਸੰਸਦ ਰਹੀ ਪ੍ਰਨੀਤ ਕੌਰ, ਧਰਮਵੀਰ ਗਾਂਧੀ ਅਤੇ ਢਾਈ ਸਾਲ ਤੋਂ ਮੰਤਰੀ ਬਲਬੀਰ ਸਿੰਘ ਨੇ ਇਹ ਪੂਰੀ ਚੋਣ ਬਿਨਾਂ ਕਿਸੇ ਮੁੱਦੇ ਦੇ ਲੜੀ ਹੈ। ਪ੍ਰਨੀਤ ਕੌਰ ਅਤੇ ਧਰਮਵੀਰ ਗਾਂਧੀ ਨਾ ਤਾਂ ਆਪਣੇ ਸੰਸਦ ਮੈਂਬਰ ਵਜੋਂ ਕਾਰਜਕਾਲ ਦੀਆਂ ਪ੍ਰਾਪਤੀਆਂ ਦੱਸ ਸਕੇ ਅਤੇ ਨਾ ਹੀ ਇੱਥੋਂ ਦੇ ਲੋਕਾਂ ਨੂੰ ਭਵਿੱਖ ਲਈ ਕੋਈ ਰੋਡ ਮੈਪ ਦੇ ਸਕੇ।
Punjab Bani 30 May,2024
ਚੋਣ ਡਿਊਟੀ ਵਿਚ ਕੁਤਾਹੀ ਵਰਤਣ ਵਾਲੇ ਫਤਹਿਗੜ੍ਹ ਚੂੜੀਆਂ ਦੇ ਬੀਡੀਪੀਓ ਸਮੇਤ 6 ਮੁਅੱਤਲ
ਚੋਣ ਡਿਊਟੀ ਵਿਚ ਕੁਤਾਹੀ ਵਰਤਣ ਵਾਲੇ ਫਤਹਿਗੜ੍ਹ ਚੂੜੀਆਂ ਦੇ ਬੀਡੀਪੀਓ ਸਮੇਤ 6 ਮੁਅੱਤਲ - ਆਮ ਆਦਮੀ ਪਾਰਟੀ ਦੇ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਨੂੰ ਨੋਟਿਸ ਜਾਰੀ - ਪਿੰਡ ਬੱਦੋਵਾਲ ਕਲਾਂ ਦੇ 2 ਵਿਅਕਤੀਆਂ ਵਿਰੁੱਧ ਪਰਚਾ ਦਰਜ - ਸਾਰੀਆਂ ਸਿਆਸੀ ਪਾਰਟੀਆਂ ਤੇ ਉਨ੍ਹਾਂ ਦੇ ਨੁਮਾਇੰਦੇ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਉਣ: ਮੁੱਖ ਚੋਣ ਅਧਿਕਾਰੀ ਚੰਡੀਗੜ੍ਹ, 30 ਮਈ: ਗੁਰਦਾਸਪੁਰ ਲੋਕ ਸਭਾ ਸੀਟ ਅਧੀਨ ਆਉਂਦੇ ਫਤਹਿਗੜ੍ਹ ਚੂੜੀਆਂ ਵਿਚ ਆਦਰਸ਼ ਚੋਣ ਜ਼ਾਬਤੇ ਨੂੰ ਸਹੀ ਢੰਗ ਨਾਲ ਲਾਗੂ ਨਾ ਕਰਾਉਣ ਵਾਲੇ ਫਤਹਿਗੜ੍ਹ ਚੂੜੀਆਂ ਦੇ ਬੀਡੀਪੀਓ (ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀ) ਸਮੇਤ 6 ਕਰਮਚਾਰੀਆਂ ਨੂੰ ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਮੁਅੱਤਲ ਕਰ ਦਿੱਤਾ ਗਿਆ ਹੈ। ਚੋਣ ਜ਼ਾਬਤੇ ਦੀਆਂ ਉਲੰਘਨਾਵਾਂ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਗੁਰਦਾਸਪੁਰ ਦੇ ਰਿਟਰਨਿੰਗ ਅਫਸਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਨੇ ਪਰਗਟ ਸਿੰਘ ਬੀਡੀਪੀਓ, ਕੁਲਜਿੰਦਰ ਸਿੰਘ ਗ੍ਰਾਮ ਵਿਕਾਸ ਅਧਿਕਾਰੀ, ਮੇਜਰ ਸਿੰਘ ਪੰਚਾਇਤ ਸਕੱਤਰ, ਵਿਲੀਅਮ ਮਸੀਹ, ਸੁਖਜੀਤ ਸਿੰਘ ਤੇ ਸ਼ਮਸ਼ੇਰ ਸਿੰਘ ਸਾਰੇ ਗ੍ਰਾਮ ਰੋਜ਼ਗਾਰ ਸੇਵਕਾਂ ਨੂੰ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਹੈ। ਇਕ ਬੁਲਾਰੇ ਨੇ ਦੱਸਿਆ ਕਿ ਫਤਹਿਗੜ੍ਹ ਚੂੜੀਆਂ ਦੇ ਵਿਧਾਇਕ ਦੀ ਸ਼ਿਕਾਇਤ ਮਿਲੀ ਸੀ ਕਿ ਇਕ ਸਰਕਾਰੀ ਪਾਰਕ ਵਿਚ ਇੰਟਰਲਾਕਿੰਗ ਟਾਈਲਾਂ ਲਵਾਈਆਂ ਜਾ ਰਹੀਆਂ ਹਨ ਜੋ ਕਿ ਚੋਣ ਜ਼ਾਬਤੇ ਦੀ ਉਲੰਘਣਾ ਹੈ। ਇਸ ਮਾਮਲੇ ਦੀ ਪੜਤਾਲ ਤੋਂ ਬਾਅਦ ਇਹ ਸ਼ਿਕਾਇਤ ਸਹੀ ਪਾਈ ਗਈ ਅਤੇ ਇਸ ਸਬੰਧੀ ਆਮ ਆਦਮੀ ਪਾਰਟੀ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਨੂੰ ਨੋਟਿਸ ਜਾਰੀ ਕੀਤਾ ਗਿਆ। ਇਹ ਟਾਈਲਾਂ ਪਾਰਕ ਵਿਚ ਸੁਟਵਾਉਣ ਵਾਲੇ ਨੁਮਾਇੰਦਿਆਂ ਖਿਲਾਫ ਮਾਮਲਾ ਦਰਜ ਕਰਨ ਲਈ ਐਸਐਸਪੀ ਨੂੰ ਲਿਖਿਆ ਗਿਆ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਨੂੰ ਓਮ ਪ੍ਰਕਾਸ਼ (ਪ੍ਰਬੰਧਕ-ਕਮ-ਵੀ.ਡੀ.ਓ) ਤੇ ਕੁਲਦੀਪ ਸਿੰਘ (ਪੰਚਾਇਤ ਸਕੱਤਰ) ਖਿਲਾਫ ਚੋਣ ਜ਼ਾਬਤਾ ਲਾਗੂ ਨਾ ਕਰਵਾ ਸਕਣ ਲਈ ਮੁਅੱਤਲ ਕਰਕੇ ਅਨੁਸ਼ਾਸ਼ਨੀ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਇਸੇ ਤਰ੍ਹਾਂ ਫਤਹਿਗੜ੍ਹ ਚੂੜੀਆਂ ਦੇ ਪਿੰਡ ਬੱਦੋਵਾਲ ਕਲਾਂ ਵਿਚ ਸੀਮਿੰਟ ਦੇ ਬੈਂਚ ਵੰਡਣ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਪਿੰਡ ਦੇ ਹੀ ਦਿਲਬਾਗ ਸਿੰਘ ਅਤੇ ਸੁਖਵਿੰਦਰ ਸਿੰਘ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸਾਰੀਆਂ ਸਿਆਸੀ ਪਾਰਟੀਆਂ ਤੇ ਉਨ੍ਹਾਂ ਦੇ ਨੁਮਾਇੰਦਿਆਂ ਨੂੰ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਲਾਗੂ ਹੋਣ ਦੇ ਪਹਿਲੇ ਦਿਨ ਤੋਂ ਹੀ ਸਾਰਾ ਪ੍ਰਸ਼ਾਸਨੀ ਅਮਲਾ ਅਤੇ ਪੁਲਿਸ ਵਿਭਾਗ ਇਸ ਗੱਲ ‘ਤੇ ਜ਼ੋਰ ਦੇ ਰਿਹਾ ਹੈ ਕਿ ਚੋਣ ਪ੍ਰਚਾਰ ਅਤੇ ਚੋਣ ਅਮਲ ਦੌਰਾਨ ਕਿਸੇ ਪ੍ਰਕਾਰ ਦੇ ਜ਼ਾਬਤੇ ਦੀ ਉਲੰਘਣਾ ਨਾ ਕੀਤੀ ਜਾਵੇ ਅਤੇ ਕਾਫੀ ਹੱਦ ਤੱਕ ਇਸ ਮਕਸਦ ਵਿਚ ਪੰਜਾਬ ਕਾਮਯਾਬ ਵੀ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਜਦੋਂ ਵੋਟਾਂ ਪੈਣ ਵਿਚ ਕੁਝ ਘੰਟੇ ਬਾਕੀ ਹਨ ਤਾਂ ਸਾਰੀਆਂ ਸਿਆਸੀ ਪਾਰਟੀਆਂ, ਚੋਣਾਂ ਲੜ ਰਹੇ ਉਮੀਦਵਾਰਾਂ, ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਸਮੱਰਥਕਾਂ ਨੂੰ ਚਾਹੀਦਾ ਹੈ ਕਿ ਉਹ ਆਦਰਸ਼ ਚੋਣ ਜ਼ਾਬਤੇ ਅਧੀਨ ਰਹਿਣ ਅਤੇ ਲੋਕਤੰਤਰ ਦੇ ਇਸ ਤਿਉਹਾਰ ਵਿਚ ਇਕ ਮਿਸਾਲ ਪੇਸ਼ ਕਰਨ। ਸਿਬਿਨ ਸੀ ਨੇ ਸਾਰੇ ਚੋਣ ਅਧਿਕਾਰੀਆਂ-ਕਰਮਚਾਰੀਆਂ ਤੇ ਸੁਰੱਖਿਆ ਫੋਰਸ ਨੂੰ ਵੀ ਲੋਕ ਸਭਾ ਚੋਣਾਂ-2024 ਦੇ ਅੰਤਿਮ ਪੜਾਅ ‘ਤੇ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਉਣ ਲਈ ਪ੍ਰੇਰਿਤ ਕੀਤਾ ਹੈ।
Punjab Bani 30 May,2024
ਰਾਹੁਲ ਨੇ ਕਿਸਾਨਾਂ ਦੇ ਕਰਜ਼ਾ ਮੁਆਫੀ, ਐੱਮਐੱਸਪੀ 'ਤੇ ਕਾਨੂੰਨੀ ਗਾਰੰਟੀ ਦਾ ਐਲਾਨ ਕੀਤਾ
ਰਾਹੁਲ ਨੇ ਕਿਸਾਨਾਂ ਦੇ ਕਰਜ਼ਾ ਮੁਆਫੀ, ਐੱਮਐੱਸਪੀ 'ਤੇ ਕਾਨੂੰਨੀ ਗਾਰੰਟੀ ਦਾ ਐਲਾਨ ਕੀਤਾ ਗਰੀਬ ਪਰਿਵਾਰਾਂ ਨੂੰ 8500 ਰੁਪਏ ਦੀ ਮਾਸਿਕ ਨਕਦ ਸਹਾਇਤਾ ਵੜਿੰਗ ਦੇ ਹੱਕ ਵਿੱਚ ਬੋਲੋ: ਉਹ ਲੋਕਾਂ ਲਈ ਲੰਬੇ ਸਮੇਂ ਦੀ ਜਾਇਦਾਦ ਸਾਬਤ ਹੋਣਗੇ ਕੜਾਕੇ ਦੀ ਗਰਮੀ ਦੇ ਬਾਵਜੂਦ ਕਾਂਗਰਸ ਦੀ ਰੈਲੀ ਵਿੱਚ ਪੰਜਾਹ ਹਜ਼ਾਰ ਤੋਂ ਵੱਧ ਲੋਕ ਪੁੱਜੇ ਲੁਧਿਆਣਾ, 29 ਮਈ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਐਲਾਨ ਕੀਤਾ ਹੈ ਕਿ 4 ਜੂਨ ਨੂੰ ਇੰਡੀਆ ਗੱਠਜੋੜ ਦੀ ਸਰਕਾਰ ਬਣਨ ’ਤੇ ਉਹ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰ ਦੇਣਗੇ। ਇਸ ਤੋਂ ਇਲਾਵਾ, ਉਨ੍ਹਾਂ ਨੂੰ ਆਪਣੀਆਂ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਵੀ ਮਿਲੇਗੀ। ਇੱਥੇ ਕੜਾਕੇ ਦੀ ਗਰਮੀ ਦੇ ਬਾਵਜੂਦ 50 ਹਜ਼ਾਰ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਵਾਲੀ ਇੱਕ ਵਿਸ਼ਾਲ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ, ਗਾਂਧੀ ਨੇ ਕਾਂਗਰਸ ਉਮੀਦਵਾਰ ਅਤੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਵਕਾਲਤ ਕੀਤੀ ਅਤੇ ਲੋਕਾਂ ਨੂੰ ਕਿਹਾ ਕਿ ਉਹ ਉਨ੍ਹਾਂ ਲਈ ਲੰਬੇ ਸਮੇਂ ਦੀ ਜਾਇਦਾਦ ਬਣਨ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਹਰ ਕੀਮਤ 'ਤੇ ਉਨ੍ਹਾਂ ਦੀ ਜਿੱਤ ਹੋਵੇ। ਸਾਬਕਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਹ ਚੋਣਾਂ ਸੰਵਿਧਾਨ ਨੂੰ ਬਚਾਉਣ ਲਈ ਲੜੀਆਂ ਜਾ ਰਹੀਆਂ ਹਨ, ਜਿਸਨੂੰ ਭਾਜਪਾ ਤੋਂ ਖਤਰਾ ਹੈ। ਉਨ੍ਹਾਂ ਕਿਹਾ ਕਿ 70 ਸਾਲਾਂ ਵਿੱਚ ਪਹਿਲੀ ਵਾਰ ਭਾਜਪਾ ਆਗੂ ਖੁੱਲ੍ਹ ਕੇ ਕਹਿ ਰਹੇ ਹਨ ਕਿ ਜੇਕਰ ਉਹ ਜਿੱਤ ਗਏ ਤਾਂ ਸੰਵਿਧਾਨ ਬਦਲ ਦੇਣਗੇ। ਉਨ੍ਹਾਂ ਕਿਹਾ ਕਿ ਇਹ ਸੰਵਿਧਾਨ ਬਾਬਾ ਸਾਹਿਬ ਅੰਬੇਡਕਰ, ਮਹਾਤਮਾ ਗਾਂਧੀ, ਪੰਡਿਤ ਜਵਾਹਰ ਲਾਲ ਨਹਿਰੂ ਅਤੇ ਹੋਰ ਨੇਤਾਵਾਂ ਦੁਆਰਾ ਦਿੱਤਾ ਗਿਆ ਸੀ ਅਤੇ ਇਹ ਰਾਖਵੇਂਕਰਨ ਦੇ ਅਧਿਕਾਰ ਸਮੇਤ ਲੋਕਾਂ ਦੇ ਅਧਿਕਾਰਾਂ ਦੀ ਗਾਰੰਟੀ ਦਿੰਦਾ ਹੈ। ਇਸ ਦੌਰਾਨ ਉਨ੍ਹਾਂ ਭਰੋਸਾ ਦਿਵਾਇਆ ਕਿ ਧਰਤੀ ਦੀ ਕੋਈ ਵੀ ਤਾਕਤ ਸੰਵਿਧਾਨ ਨੂੰ ਬਦਲ ਨਹੀਂ ਸਕਦੀ। ਗਾਂਧੀ ਨੇ ਮੋਦੀ 'ਤੇ ਧਰਮ, ਖੇਤਰ, ਜਾਤੀ ਅਤੇ ਸੂਬੇ ਦੇ ਨਾਂ 'ਤੇ ਲੋਕਾਂ ਨੂੰ ਵੰਡਣ ਅਤੇ ਉਨ੍ਹਾਂ ਨੂੰ ਇਕ ਦੂਜੇ ਨਾਲ ਲੜਾਉਣ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਮੋਦੀ ਚਾਹੁੰਦੇ ਹਨ ਕਿ ਦੇਸ਼ 'ਤੇ ਸਿਰਫ਼ 22-25 ਲੋਕਾਂ ਦਾ ਸ਼ਾਸਨ ਹੋਵੇ, ਜਿਨ੍ਹਾਂ ਦੀ ਉਹ ਸੇਵਾ ਕਰਦੇ ਹਨ ਅਤੇ ਜਿਨ੍ਹਾਂ ਨੂੰ ਉਨ੍ਹਾਂ ਨੇ ਬੰਦਰਗਾਹਾਂ, ਹਵਾਈ ਅੱਡੇ, ਬੁਨਿਆਦੀ ਢਾਂਚਾ ਅਤੇ ਬਿਜਲੀ ਪ੍ਰਾਜੈਕਟਾਂ ਸਮੇਤ ਹੋਰ ਸਾਰੀਆਂ ਜਾਇਦਾਦਾਂ ਸੌਂਪ ਦਿੱਤੀਆਂ ਹਨ। ਸੀਨੀਅਰ ਕਾਂਗਰਸੀ ਆਗੂ ਨੇ ਐਲਾਨ ਕੀਤਾ ਕਿ ਜਿਸ ਤਰ੍ਹਾਂ ਮੋਦੀ ਨੇ ਸਿਰਫ਼ 22 ਅਰਬਪਤੀ ਬਣਾਏ, ਉਸੇ ਤਰ੍ਹਾਂ ਕਾਂਗਰਸ ਪਾਰਟੀ ਕਰੋੜਾਂ ਲੱਖਪਤੀ ਪੈਦਾ ਕਰੇਗੀ। ਉਨ੍ਹਾਂ ਕਿਹਾ ਕਿ ਗਰੀਬਾਂ ਅਤੇ ਨੌਜਵਾਨਾਂ ਨੂੰ ਨਕਦ ਸਹਾਇਤਾ ਪ੍ਰਦਾਨ ਕਰਨ ਪਿੱਛੇ ਇੱਕ ਆਰਥਿਕ ਵਿਚਾਰ ਹੈ, ਕਿਉਂਕਿ ਇਸ ਨਾਲ ਆਰਥਿਕਤਾ ਨੂੰ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਇੰਡੀਆ ਸਰਕਾਰ ਆਉਂਦੇ ਹੀ ਗਰੀਬ ਪਰਿਵਾਰਾਂ ਦੀ ਸ਼ਨਾਖਤ ਕੀਤੀ ਜਾਵੇਗੀ ਅਤੇ ਹਰੇਕ ਪਰਿਵਾਰ ਨੂੰ ਹਰ ਮਹੀਨੇ 8500 ਰੁਪਏ ਦਿੱਤੇ ਜਾਣਗੇ। ਇਸੇ ਤਰ੍ਹਾਂ, ਨਵੇਂ ਗ੍ਰੈਜੂਏਟ ਅਤੇ ਡਿਪਲੋਮਾ ਹੋਲਡਰਾਂ ਲਈ 'ਪਹਿਲੀ ਨੌਕਰੀ ਪੱਕੀ' ਸਕੀਮ ਹੋਵੇਗੀ, ਜਿਸ ਤਹਿਤ ਉਨ੍ਹਾਂ ਨੂੰ ਇੱਕ ਸਾਲ ਲਈ ਗਾਰੰਟੀਸ਼ੁਦਾ ਅਪ੍ਰੈਂਟਿਸਸ਼ਿਪ ਅਤੇ ਉਸ ਸਮੇਂ ਲਈ 1 ਲੱਖ ਰੁਪਏ ਦੀ ਯਕੀਨੀ ਆਮਦਨ ਹੋਵੇਗੀ। ਉਨ੍ਹਾਂ ਕਿਹਾ ਕਿ ਘੱਟੋ-ਘੱਟ ਦਿਹਾੜੀ ਮੌਜੂਦਾ 250 ਰੁਪਏ ਪ੍ਰਤੀ ਦਿਨ ਤੋਂ ਵਧਾ ਕੇ 400 ਰੁਪਏ ਪ੍ਰਤੀ ਦਿਨ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਆਸ਼ਾ ਅਤੇ ਆਂਗਣਵਾੜੀ ਵਰਕਰਾਂ ਦੀ ਆਮਦਨ ਦੁੱਗਣੀ ਕੀਤੀ ਜਾਵੇਗੀ। ਗਾਂਧੀ ਨੇ ਸਿੱਧੀ ਨਕਦ ਸਹਾਇਤਾ ਯੋਜਨਾ ਦੇ ਪਿੱਛੇ ਵਿਚਾਰ ਦੀ ਵਿਆਖਿਆ ਕਰਦੇ ਹੋਏ ਕਿਹਾ ਕਿ ਮੋਦੀ ਨੇ ਕੁਝ ਅਰਬਪਤੀਆਂ ਨੂੰ ਲੱਖਾਂ-ਕਰੋੜਾਂ ਰੁਪਏ ਦਿੱਤੇ, ਜਿਨ੍ਹਾਂ ਨੇ ਇਹ ਸਾਰਾ ਪੈਸਾ ਅਮਰੀਕਾ, ਬ੍ਰਿਟੇਨ, ਜਰਮਨੀ ਜਾਂ ਦੁਬਈ ਵਰਗੀਆਂ ਥਾਵਾਂ 'ਤੇ ਖਰਚ ਕੀਤਾ, ਪਰ ਹੁਣ ਪੈਸਾ ਗਰੀਬ, ਨੌਜਵਾਨ ਅਤੇ ਇਹ ਕਿਸਾਨਾਂ ਦੇ ਹੱਥਾਂ ਵਿੱਚ ਜਾਵੇਗਾ ਅਤੇ ਸਥਾਨਕ ਪੱਧਰ 'ਤੇ ਖਰਚ ਕੀਤਾ ਜਾਵੇਗਾ। ਜਿਸ ਨਾਲ ਅਰਥਵਿਵਸਥਾ 'ਚ ਤੇਜ਼ੀ ਆਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਵਸਤੂਆਂ ਦੀ ਮੰਗ ਵਧੇਗੀ, ਜਿਸ ਨਾਲ ਫੈਕਟਰੀਆਂ ਵੱਲੋਂ ਉਤਪਾਦਨ ਨੂੰ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਨੌਕਰੀਆਂ ਪੈਦਾ ਹੋਣਗੀਆਂ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਉਨ੍ਹਾਂ ਕਿਹਾ ਕਿ ਇੰਡੀਆ ਦੀ ਸਰਕਾਰ ਮੱਧਮ ਅਤੇ ਛੋਟੇ ਉਦਯੋਗਾਂ ਲਈ ਬੈਂਕਾਂ ਦੇ ਦਰਵਾਜ਼ੇ ਖੋਲ੍ਹੇਗੀ, ਜੋ ਮੋਦੀ ਦੀਆਂ ਨੋਟਬੰਦੀ ਦੀਆਂ ਨੀਤੀਆਂ ਅਤੇ ਜੀਐਸਟੀ ਦੇ ਗਲਤ ਲਾਗੂ ਹੋਣ ਕਾਰਨ ਤਬਾਹ ਹੋ ਗਈਆਂ ਸਨ। ਸੀਨੀਅਰ ਕਾਂਗਰਸੀ ਨੇਤਾ ਨੇ ਦੁਹਰਾਇਆ ਕਿ ਇੰਡੀਆ ਦੀ ਸਰਕਾਰ ਅਗਨੀਪਥ ਯੋਜਨਾ ਨੂੰ ਰੱਦ ਕਰੇਗੀ, ਕਿਉਂਕਿ ਇਹ ਸੈਨਿਕਾਂ ਅਤੇ ਹਥਿਆਰਬੰਦ ਬਲਾਂ 'ਤੇ ਹਮਲਾ ਅਤੇ ਅਪਮਾਨ ਹੈ। ਗਾਂਧੀ ਨੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ’ਤੇ ਵੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਨਾਲ ਸਖ਼ਤੀ ਨਾਲ ਨਜਿੱਠਣ ਦੀ ਲੋੜ ਹੈ। ਇਸ ਦੌਰਾਨ ਹਾਜ਼ਰ ਲੋਕਾਂ ਵਿੱਚ ਕੇਸੀ ਵੇਣੂਗੋਪਾਲ, ਦਵਿੰਦਰ ਯਾਦਵ, ਹਰੀਸ਼ ਚੌਧਰੀ, ਰਾਜਾ ਵੜਿੰਗ, ਬਲਕੌਰ ਸਿੰਘ ਸਿੱਧੂ, ਭਾਰਤ ਭੂਸ਼ਨ ਆਸ਼ੂ, ਰਾਕੇਸ਼ ਪਾਂਡੇ, ਜੱਸੀ ਖੰਗੂੜਾ, ਸੁਰਿੰਦਰ ਡਾਵਰ, ਕੁਲਦੀਪ ਵੈਦ, ਸਿਮਰਜੀਤ ਬੈਂਸ, ਬਲਵਿੰਦਰ ਬੈਂਸ, ਸੰਜੇ ਤਲਵਾੜ, ਮੇਜਰ ਸਿੰਘ ਮੁੱਲਾਂਪੁਰ, ਕੈਪਟਨ ਸੰਦੀਪ ਸੰਧੂ ਆਦਿ ਸ਼ਾਮਲ ਸਨ।
Punjab Bani 29 May,2024
ਭਾਰਤੀ ਚੋਣ ਕਮਿਸ਼ਨ ਵੱਲੋਂ ਤਾਇਨਾਤ ਸਪੈਸ਼ਲ ਪੁਲਿਸ ਆਬਜ਼ਰਵਰ ਅਤੇ ਸਪੈਸ਼ਲ ਖਰਚਾ ਆਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੇ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ
ਭਾਰਤੀ ਚੋਣ ਕਮਿਸ਼ਨ ਵੱਲੋਂ ਤਾਇਨਾਤ ਸਪੈਸ਼ਲ ਪੁਲਿਸ ਆਬਜ਼ਰਵਰ ਅਤੇ ਸਪੈਸ਼ਲ ਖਰਚਾ ਆਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੇ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ ਜਨਰਲ ਆਬਜ਼ਰਵਰ ਦਿਨੇਸ਼ਨ ਐਚ ਅਤੇ ਖਰਚਾ ਆਬਜ਼ਰਵਰ ਅਮਿਤ ਸੰਜੇ ਗੁਰਵ ਨੇ ਵੀ ਕੀਤੀ ਸ਼ਿਰਕਤ ਲੋਕ ਸਭਾ ਚੋਣਾਂ ਨੂੰ ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਉਣਾ ਯਕੀਨੀ ਬਣਾਇਆ ਜਾਵੇਗਾ: ਜਤਿੰਦਰ ਜੋਰਵਾਲ, ਸਰਤਾਜ ਸਿੰਘ ਚਹਿਲ ਸੰਗਰੂਰ, 29 ਮਈ: ਭਾਰਤੀ ਚੋਣ ਕਮਿਸ਼ਨ ਵੱਲੋਂ ਤਾਇਨਾਤ ਸਪੈਸ਼ਲ ਪੁਲਿਸ ਆਬਜ਼ਰਵਰ ਸ਼੍ਰੀ ਦੀਪਕ ਮਿਸ਼ਰਾ ਅਤੇ ਸਪੈਸ਼ਲ ਖਰਚਾ ਆਬਜ਼ਰਵਰ ਸ਼੍ਰੀ ਬੀ.ਆਰ ਬਾਲਾਕ੍ਰਿਸ਼ਨਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੋਕ ਸਭਾ ਚੋਣਾਂ ਸਬੰਧੀ ਲੋਕ ਸਭਾ ਹਲਕਾ 12-ਸੰਗਰੂਰ ਵਿਖੇ ਸਿਵਲ ਤੇ ਪੁਲਿਸ ਪੱਧਰ ’ਤੇ ਕੀਤੀਆਂ ਜਾ ਰਹੀਆਂ ਤਿਆਰੀਆਂ ਬਾਰੇ ਜਨਰਲ ਆਬਜ਼ਰਵਰ ਸ਼੍ਰੀ ਦਿਨੇਸ਼ਨ ਐਚ ਅਤੇ ਖਰਚਾ ਆਬਜ਼ਰਵਰ ਸ਼੍ਰੀ ਅਮਿਤ ਸੰਜੇ ਗੁਰਵ ਦੀ ਹਾਜ਼ਰੀ ਵਿੱਚ ਉਚ ਅਧਿਕਾਰੀਆਂ ਨਾਲ ਵਿਸਤ੍ਰਿਤ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਸੰਗਰੂਰ ਸ਼੍ਰੀ ਜਤਿੰਦਰ ਜੋਰਵਾਲ ਨੇ ਜ਼ਿਲ੍ਹਾ ਸੰਗਰੂਰ ਦੇ 5 ਵੱਖ-ਵੱਖ ਵਿਧਾਨ ਸਭਾ ਸੈਗਮੈਂਟਾਂ ਅੰਦਰ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਅਤੇ ਵੋਟਰਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਪੈਦਾ ਕਰਨ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਜ਼ਿਲ੍ਹਾ ਬਰਨਾਲਾ ਦੇ ਜ਼ਿਲ੍ਹਾ ਚੋਣ ਅਫ਼ਸਰ ਪੂਨਮਦੀਪ ਕੌਰ ਤੇ ਐਸ.ਐਸ.ਪੀ ਸੰਦੀਪ ਮਲਿਕ ਤੇ ਜ਼ਿਲ੍ਹਾ ਚੋਣ ਅਫ਼ਸਰ ਮਲੇਰਕੋਟਲਾ ਡਾ. ਪੱਲਵੀ ਤੇ ਐਸ.ਐਸ.ਪੀ ਡਾ. ਸਿਮਰਤ ਕੌਰ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸਬੰਧਤ ਜ਼ਿਲਿ੍ਹਆਂ ਦੇ ਵਿਧਾਨ ਸਭਾ ਸੈਗਮੈਂਟਾਂ ’ਚ ਵੋਟਿੰਗ ਤੇ ਗਿਣਤੀ ਦੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ। ਸਪੈਸ਼ਲ ਪੁਲਿਸ ਆਬਜ਼ਰਵਰ ਸ਼੍ਰੀ ਦੀਪਕ ਮਿਸ਼ਰਾ ਨੇ ਚੋਣਾਂ ਦੇ ਇਸ ਮਹਾਂਤਿਓਹਾਰ ਨੂੰ ਆਪਸੀ ਮਿਲਵਰਤਨ ਅਤੇ ਤਨਦੇਹੀ ਨਾਲ ਸਫ਼ਲ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਸੁਰੱਖਿਆ ਵਿਵਸਥਾ, ਨਾਕਾਬੰਦੀ, ਪੈਟਰੋਲਿੰਗ ਪਾਰਟੀਆਂ, ਫੋਰਸ, ਸਟਰੌਂਗ ਰੂਮ ਤੇ ਗਿਣਤੀ ਕੇਂਦਰਾਂ ਦੀ ਸੁਰੱਖਿਆ, ਸੀ.ਸੀ.ਟੀ.ਵੀ ਕੈਮਰਿਆਂ, ਵੀਡੀਓਗ੍ਰਾਫੀ ਪ੍ਰਬੰਧਨ, ਸਾਇਬਰ ਸਕਿਓਰਟੀ, ਹੁਣ ਤੱਕ ਹੋਈਆਂ ਬਰਾਮਦਗੀਆਂ, ਹਥਿਆਰ ਜਮ੍ਹਾਂ ਕਰਵਾਉਣ ਦੀ ਸਥਿਤੀ ਆਦਿ ਬਾਰੇ ਜਾਇਜ਼ਾ ਲਿਆ। ਸਪੈਸ਼ਲ ਖਰਚਾ ਆਬਜ਼ਰਵਰ ਸ਼੍ਰੀ ਬੀ.ਆਰ ਬਾਲਾਕ੍ਰਿਸ਼ਨਨ ਨੇ ਉਮੀਦਵਾਰਾਂ ਦੇ ਚੋਣ ਖਰਚਿਆਂ, ਨਗਦੀ ਲਿਜਾਉਣ ਸਬੰਧੀ ਦਿਸ਼ਾ ਨਿਰਦੇਸ਼ਾਂ, ਸ਼ਰਾਬ ਜਾਂ ਹੋਰ ਨਸ਼ਿਆਂ, ਵੋਟਰਾਂ ਨੂੰ ਭਰਮਾਉਣ ਲਈ ਉਪਹਾਰਾਂ ਆਦਿ ਦੀ ਵੰਡ ਦੇ ਰੋਕਥਾਮ ਪ੍ਰਬੰਧਾਂ, ਵਾਹਨਾਂ ਦੀ ਚੈਕਿੰਗ, ਛਾਪਾਮਾਰੀ ਵਿਵਸਥਾਵਾਂ, ਸੀ-ਵਿਜਿਲ ’ਤੇ ਪ੍ਰਾਪਤ ਸ਼ਿਕਾਇਤਾਂ ਦਾ ਨਿਪਟਾਰਾ ਆਦਿ ਬਾਰੇ ਵਿਸਥਾਰ ਵਿੱਚ ਜਾਇਜ਼ਾ ਲਿਆ। ਇਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਨੇ ਦੋਵੇਂ ਸਪੈਸ਼ਲ ਆਬਜ਼ਰਵਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਚੋਣ ਕਾਰਜਾਂ ਲਈ ਤਾਇਨਾਤ ਸਮੁੱਚੇ ਪ੍ਰਸ਼ਾਸਨਿਕ ਤੇ ਪੁਲਿਸ ਅਮਲੇ ਨੂੰ ਆਦਰਸ਼ ਚੋਣ ਜ਼ਾਬਤੇ ਨੂੰ ਇੰਨ ਬਿੰਨ ਲਾਗੂ ਕਰਨ ਸਬੰਧੀ ਲੋੜੀਂਦੀ ਸਿਖਲਾਈ ਪ੍ਰਦਾਨ ਕੀਤੀ ਜਾ ਚੁੱਕੀ ਹੈ ਅਤੇ ਲੋਕ ਸਭਾ ਚੋਣਾਂ ਨੂੰ ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਉਣਾ ਯਕੀਨੀ ਬਣਾਇਆ ਜਾਵੇਗਾ। ਜਤਿੰਦਰ ਜੋਰਵਾਲ ਨੇ ਦੱਸਿਆ ਕਿ ਹਰੇਕ ਤਰ੍ਹਾਂ ਦੀ ਸ਼ੱਕੀ ਗਤੀਵਿਧੀ ਦੀ ਰੋਕਥਾਮ ਲਈ ਪੁਲਿਸ, ਐਕਸਾਈਜ਼, ਜੀ.ਐਸ.ਟੀ, ਸਟੇਟ ਟੈਕਸ, ਆਮਦਨ ਕਰ, ਐਸ.ਐਸ.ਟੀ, ਐਫ.ਐਸ.ਟੀ ਸਮੇਤ ਹੋਰ ਚੌਕਸੀ ਟੀਮਾਂ 24 ਘੰਟੇ ਕਾਰਜਸ਼ੀਲ ਹਨ ਅਤੇ ਅੰਤਰ ਰਾਜੀ ਨਾਕਿਆਂ ’ਤੇ ਵੀ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੂ ਤੇ ਤੇਜ਼ ਗਰਮੀ ਦੇ ਮੱਦੇਨਜ਼ਰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੋਲਿੰਗ ਸਟੇਸ਼ਨਾਂ ਅਤੇ ਪੋਲਿੰਗ ਬੂਥਾਂ ’ਤੇ ਵੋਟਰਾਂ ਦੀ ਸਹੂਲਤ ਲਈ ਬਿਹਤਰੀਨ ਪ੍ਰਬੰਧ ਕੀਤੇ ਗਏ ਹਨ ਅਤੇ ਦਿਵਿਆਂਗਜਨ ਵੋਟਰਾਂ ਲਈ ਵੀ ਵ੍ਹੀਲ ਚੇਅਰ ਸਮੇਤ ਹੋਰ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਰੈਂਡੇਮਾਈਜੇਸ਼ਨ ਪ੍ਰਕਿਰਿਆਵਾਂ ਤੇ ਚੋਣ ਅਮਲੇ ਦੀਆਂ ਰਿਹਰਸਲਾਂ ਕਰਵਾਉਣ ਸਮੇਤ ਮੈਡੀਕਲ ਟੀਮਾਂ ਦੀ ਉਪਲਬਧਤਾ, ਚੋਣਾਂ ਤੋਂ 72 ਘੰਟੇ, 48 ਘੰਟੇ ਅਤੇ 24 ਘੰਟੇ ਪਹਿਲਾਂ ਦੇ ਐਸ.ਓ.ਪੀਜ਼ ਬਾਰੇ ਜਾਣਕਾਰੀ ਪ੍ਰਦਾਨ ਕਰਨ ਦੇ ਨਾਲ ਨਾਲ ਪੋਲਿੰਗ ਬੂਥਾਂ ਵਿੱਚ ਚੋਣ ਅਮਲ ਦੀ ਸਫ਼ਲਤਾ ਲਈ ਨਿਰਧਾਰਿਤ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਬਾਰੇ ਸਭ ਨੂੰ ਜਾਣੂ ਕਰਵਾਇਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਚੋਣ ਅਮਲ ਵਿੱਚ ਤਾਇਨਾਤ ਸਟਾਫ਼ ਵੀ ਸਾਰੇ ਪ੍ਰਬੰਧਾਂ ਨੂੰ ਨੇਪਰੇ ਚੜ੍ਹਾਉਣ ਲਈ ਪੂਰੀ ਤਰ੍ਹਾਂ ਆਪਸੀ ਤਾਲਮੇਲ ਰੱਖਣ ਦਾ ਪਾਬੰਦ ਰਹੇਗਾ। ਮੀਟਿੰਗ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਆਕਾਸ਼ ਬਾਂਸਲ, ਤਹਿਸੀਲਦਾਰ ਚੋਣਾਂ ਪਰਮਜੀਤ ਕੌਰ, ਡੀ.ਐਸ.ਪੀਜ਼, ਸਮੂਹ ਆਬਜ਼ਰਵਰਾਂ ਦੇ ਤਾਲਮੇਲ ਅਧਿਕਾਰੀ, ਵੱਖ-ਵੱਖ ਚੌਕਸੀ ਟੀਮਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
Punjab Bani 29 May,2024
30 ਮਈ ਨੂੰ ਸ਼ਾਮ 6 ਵਜੇ ਤੋਂ ਇਲੈਕਟ੍ਰਾਨਿਕ ਤੇ ਸੋਸ਼ਲ ਮੀਡੀਆ ਸਾਧਨਾਂ ਰਾਹੀਂ ਚੋਣ ਪ੍ਰਚਾਰ ’ਤੇ ਪਾਬੰਦੀ
30 ਮਈ ਨੂੰ ਸ਼ਾਮ 6 ਵਜੇ ਤੋਂ ਇਲੈਕਟ੍ਰਾਨਿਕ ਤੇ ਸੋਸ਼ਲ ਮੀਡੀਆ ਸਾਧਨਾਂ ਰਾਹੀਂ ਚੋਣ ਪ੍ਰਚਾਰ ’ਤੇ ਪਾਬੰਦੀ 31 ਮਈ ਤੇ 1 ਜੂਨ ਦੇ ਅਖ਼ਬਾਰਾਂ ’ਚ ਸਿਆਸੀ ਇਸ਼ਤਿਹਾਰ ਪ੍ਰਕਾਸ਼ਿਤ ਕਰਵਾਉਣ ਲਈ ਐਮ.ਸੀ.ਐਮ.ਸੀ ਤੋਂ ਅਗੇਤੀ ਪ੍ਰਵਾਨਗੀ ਲੈਣੀ ਲਾਜ਼ਮੀ ਸੰਗਰੂਰ, 29 ਮਈ - ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਾਂ ਵਾਲੇ ਦਿਨ 1 ਜੂਨ ਤੋਂ 48 ਘੰਟੇ ਪਹਿਲਾਂ, ਭਾਵ ਚੋਣ ਪ੍ਰਚਾਰ ਖਤਮ ਹੁੰਦੇ ਸਾਰ ਹੀ ਇਲੈਕਟ੍ਰਾਨਿਕ ਮੀਡੀਆ ਸਮੇਤ ਰੇਡੀਓ-ਟੈਲੀਵੀਜ਼ਨ, ਸੋਸ਼ਲ ਮੀਡੀਆ ’ਤੇ ਹੋਣ ਵਾਲੇ ਸਿਆਸੀ ਪ੍ਰਚਾਰ ਤੇ ਇਸ਼ਤਿਹਾਰਾਂ ’ਤੇ ਵੀ ਰੋਕ ਲੱਗ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਰੋਕ ਐਗਜ਼ਿਟ ਪੋਲ ਅਤੇ ਓਪੀਨੀਅਨ ਪੋਲ ’ਤੇ ਵੀ ਲਾਗੂ ਹੋਵੇਗੀ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ 30 ਮਈ ਸ਼ਾਮ 6 ਵਜੇ ਤੋਂ ਬਾਅਦ ਰੇਡੀਓ, ਟੈਲੀਵੀਜ਼ਨ, ਸਿਨੇਮਾ, ਸੋਸ਼ਲ ਮੀਡੀਆ, ਬਲਕ ਐਸ.ਐਮ.ਐਸ ਜਾਂ ਪ੍ਰੀ-ਰਿਕਾਰਡਡ ਐਸ.ਐਮ.ਐਸ ਸੁਨੇਹਿਆਂ ਸਮੇਤ ਅਜਿਹੇ ਹੋਰ ਕਿਸੇ ਵੀ ਸਾਧਨ ’ਤੇ ਚੋਣ ਪ੍ਰਚਾਰ ਨਹੀਂ ਕੀਤਾ ਜਾ ਸਕੇਗਾ ਅਤੇ ਨਾ ਹੀ ਸਿਆਸੀ ਇਸ਼ਤਿਹਾਰ ਦਿੱਤਾ ਜਾ ਸਕੇਗਾ, ਜੋ ਕਿ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਇਲੈਕਟ੍ਰਾਨਿਕ ਮੀਡੀਆ ਦੇ ਘੇਰੇ ਵਿੱਚ ਆਉਂਦਾ ਹੈ। ਉਨ੍ਹਾਂ ਦੱਸਿਆ ਕਿ ਚੋਣ ਅਮਲ ਦੇ ਅਖੀਰਲੇ 48 ਘੰਟਿਆਂ ਦੇ ‘ਸਟੈਂਡਰਡ ਅਪਰੇਟਿੰਗ ਪ੍ਰੋਸੀਜਰ’ ਮੁਤਾਬਕ ਚੋਣ ਪ੍ਰਚਾਰ ਲਈ ਨਿਰਧਾਰਿਤ ਸਮਾਂ-ਸੀਮਾ ਸਮਾਪਤ ਹੁੰਦੇ ਸਾਰ ਹੀ ਕੋਈ ਵੀ ਟੀ.ਵੀ., ਰੇਡੀਓ, ਸੋਸ਼ਲ ਮੀਡੀਆ ਚੈਨਲ ਕਿਸੇ ਵੀ ਪਾਰਟੀ ਦੇ ਪ੍ਰਚਾਰ ਲਈ ਇਸ਼ਤਿਹਾਰ ਜਾਂ ਉਸ ਨਾਲ ਮਿਲਦਾ ਜੁਲਦਾ ਪ੍ਰੋਗਰਾਮ ਨਹੀਂ ਚਲਾ ਸਕਣਗੇ। ਉਨ੍ਹਾਂ ਕਿਹਾ ਕਿ ਮਿਤੀ 31 ਮਈ, 2024 ਅਤੇ ਮਿਤੀ 1 ਜੂਨ, 2024 ਨੂੰ ਛਪਣ ਵਾਲੀਆਂ ਅਖਬਾਰਾਂ ਵਿੱਚ ਵੀ ਇਸ਼ਤਿਹਾਰ ਦੇਣ ਤੋਂ ਪਹਿਲਾਂ ਚੋਣ ਅਮਲ ਵਿਚ ਭਾਗ ਲੈ ਰਹੀਆਂ ਸਿਆਸੀ ਪਾਰਟੀਆਂ ਅਤੇ ਉਮੀਦਵਾਰ ਆਪਣੇ ਇਸ਼ਤਿਹਾਰ, ਮੀਡੀਆ ਸਰਟੀਫ਼ਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ (ਐਮ.ਸੀ.ਐਮ.ਸੀ) ਦੀ ਅਗੇਤੇ ਤੌਰ ਉੱਤੇ ਪ੍ਰਵਾਨਗੀ ਉਪਰੰਤ ਹੀ ਛਪਵਾ ਸਕਦੇ ਹਨ।
Punjab Bani 29 May,2024
ਜ਼ਿਲ੍ਹਾ ਮੈਜਿਸਟਰੇਟ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ 30 ਮਈ ਨੂੰ ਸ਼ਾਮ 06:00 ਵਜੇ ਤੋਂ 1 ਜੂਨ ਚੋਣਾਂ ਦਾ ਅਮਲ ਮੁਕੰਮਲ ਹੋਣ ਤੱਕ ਡਰਾਈ ਡੇਅ ਘੋਸ਼ਿਤ ਕੀਤਾ
ਜ਼ਿਲ੍ਹਾ ਮੈਜਿਸਟਰੇਟ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ 30 ਮਈ ਨੂੰ ਸ਼ਾਮ 06:00 ਵਜੇ ਤੋਂ 1 ਜੂਨ ਚੋਣਾਂ ਦਾ ਅਮਲ ਮੁਕੰਮਲ ਹੋਣ ਤੱਕ ਡਰਾਈ ਡੇਅ ਘੋਸ਼ਿਤ ਕੀਤਾ -ਵੋਟਾਂ ਦੀ ਗਿਣਤੀ ਵਾਲੇ ਦਿਨ 4 ਜੂਨ ਵੀ ਹੋਵੇਗਾ ਡਰਾਈ ਡੇਅ ਪਟਿਆਲਾ, 29 ਮਈ: ਜ਼ਿਲ੍ਹਾ ਮੈਜਿਸਟਰੇਟ ਸ਼ੌਕਤ ਅਹਿਮਦ ਪਰੇ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਵਿੱਚ ਲੋਕ ਸਭਾ ਚੋਣਾਂ-2024 ਦੌਰਾਨ ਚੋਣਾਂ ਤੋਂ ਪਹਿਲਾਂ ਮਿਤੀ 30 ਮਈ ਨੂੰ ਸ਼ਾਮ 06:00 ਵਜੇ ਤੋਂ 1 ਜੂਨ (ਵੋਟਾਂ ਵਾਲੇ ਦਿਨ) ਨੂੰ ਚੋਣਾਂ ਦਾ ਅਮਲ ਮੁਕੰਮਲ ਹੋਣ ਤੱਕ ਅਤੇ 4 ਜੂਨ (ਵੋਟਾਂ ਦੀ ਗਿਣਤੀ ਵਾਲੇ ਦਿਨ) ਨੂੰ ਡਰਾਈ ਡੇਅ ਘੋਸ਼ਿਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਉਕਤ ਪਾਬੰਦੀ ਵਾਲੇ ਸਮੇਂ ਦੌਰਾਨ ਚੋਣਾਂ ਵਾਲੇ ਖੇਤਰ ਵਿੱਚ ਕਿਸੇ ਵੀ ਸ਼ਰਾਬ ਦੇ ਠੇਕੇ (ਦੇਸੀ ਅਤੇ ਅੰਗਰੇਜ਼ੀ) ਹੋਟਲ, ਦੁਕਾਨ, ਰੈਸਟੋਰੈਂਟ, ਕਲੱਬ, ਬੀਅਰ ਬਾਰ, ਅਹਾਤੇ ਜਿਥੇ ਸ਼ਰਾਬ ਵੇਚਣ ਤੇ ਪੀਣ ਦੀ ਕਾਨੂੰਨੀ ਇਜਾਜ਼ਤ ਹੈ ਜਾਂ ਕਿਸੇ ਹੋਰ ਜਨਤਕ ਥਾਵਾਂ ਆਦਿ ਤੇ ਸ਼ਰਾਬ ਦੀ ਵਿਕਰੀ ਕਰਨ, ਵਰਤੋਂ ਕਰਨ, ਪੀਣ, ਪਿਲਾਉਣ, ਸਟੋਰ ਕਰਨ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ 'ਤੇ ਮੁਕੰਮਲ ਪਾਬੰਦੀ ਹੈ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਮੁੱਖ ਚੋਣਕਾਰ ਅਫ਼ਸਰ ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਲੋਕ ਸਭਾ ਚੋਣਾਂ 2024 ਮਿਤੀ 1 ਜੂਨ 2024 ਅਤੇ ਵੋਟਾਂ ਦੀ ਗਿਣਤੀ ਮਿਤੀ 4 ਜੂਨ 2024 ਨੂੰ ਹੋਣੀਆਂ ਨਿਸ਼ਚਿਤ ਹੋਈਆਂ ਹਨ। ਇਹਨਾਂ ਚੋਣਾਂ ਦੇ ਮੱਦੇਨਜ਼ਰ ਲੋਕ ਸ਼ਾਂਤੀ ਹਿੱਤ ਨਸ਼ਾਬੰਦੀ ਘੋਸ਼ਿਤ ਕਰਨ ਲਈ ਲਿਖਿਆ ਹੈ ਕਿਉਂਕਿ ਚੋਣਾਂ ਦੌਰਾਨ ਸ਼ਰਾਬ ਦੀ ਚੋਰੀ ਅਤੇ ਲੀਕੇਜ ਹੋਣ ਦਾ ਖਦਸਾ ਬਣਿਆ ਰਹਿੰਦਾ ਹੈ, ਜਿਸ ਕਾਰਨ ਚੋਣਾਂ ਦੇ ਕੰਮ ਤੇ ਅਸਰ ਪੈ ਸਕਦਾ ਹੈ ਅਤੇ ਲੋਕਾਂ ਵਿੱਚ ਲੜਾਈ ਝਗੜਾ ਹੋਣ ਕਾਰਨ ਕਾਨੂੰਨ ਵਿਵਸਥਾ ਦੀ ਸਥਿਤੀ ਖਰਾਬ ਹੋਣ ਦਾ ਅੰਦੇਸ਼ਾ ਬਣਿਆ ਰਹਿੰਦਾ ਹੈ। ਇਸ ਲਈ ਸ਼ਾਂਤਮਈ ਅਤੇ ਪਾਰਦਰਸ਼ੀ ਤਰੀਕੇ ਨਾਲ ਚੋਣਾਂ ਦਾ ਕੰਮ ਮੁਕੰਮਲ ਕਰਾਉਣ ਲਈ ਨਸ਼ਾਬੰਦੀ ਘੋਸ਼ਿਤ ਕੀਤੀ ਜਾਣੀ ਜ਼ਰੂਰੀ ਹੈ।
Punjab Bani 29 May,2024
ਵੋਟਾਂ ਦੀ ਗਿਣਤੀ ਕਰਨ ਲਈ ਗਿਣਤੀ ਅਮਲੇ ਨੂੰ ਕਰਵਾਈ ਵਿਸਥਾਰਤ ਸਿਖਲਾਈ
ਵੋਟਾਂ ਦੀ ਗਿਣਤੀ ਕਰਨ ਲਈ ਗਿਣਤੀ ਅਮਲੇ ਨੂੰ ਕਰਵਾਈ ਵਿਸਥਾਰਤ ਸਿਖਲਾਈ -4 ਜੂਨ ਨੂੰ ਮਤਦਾਨ ਗਿਣਤੀ ਕੇਂਦਰਾਂ 'ਤੇ 580 ਕਰਮਚਾਰੀ ਤੇ ਅਧਿਕਾਰੀ ਹੋਣਗੇ ਤਾਇਨਾਤ-ਸ਼ੌਕਤ ਅਹਿਮਦ ਪਰੇ ਪਟਿਆਲਾ, 29 ਮਈ: ਲੋਕ ਸਭਾ ਚੋਣਾਂ ਲਈ ਪਟਿਆਲਾ ਜ਼ਿਲ੍ਹੇ ਦੇ 9 ਵਿਧਾਨ ਸਭਾ ਹਲਕਿਆਂ 'ਚ 1 ਜੂਨ ਨੂੰ ਮਤਦਾਨ ਹੋਣ ਤੋਂ ਬਾਅਦ 4 ਜੂਨ ਨੂੰ ਵੋਟਾਂ ਦੀ ਗਿਣਤੀ ਦੇ ਕਾਰਜ ਨੂੰ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਤਾਇਨਾਤ ਕੀਤੇ ਗਏ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਗਿਣਤੀ ਬਾਰੇ ਵਿਸਥਾਰਤ ਸਿਖਲਾਈ ਅੱਜ ਜਨਰਲ ਆਬਜ਼ਰਵਰ ਓਮ ਪ੍ਰਕਾਸ਼ ਬਕੋੜੀਆ ਅਤੇ ਖ਼ਰਚਾ ਆਬਜ਼ਰਵਰ ਮੀਤੂ ਅਗਰਵਾਲ ਦੀ ਨਿਗਰਾਨੀ ਹੇਠ ਕਰਵਾਈ ਗਈ। ਇੱਥੇ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਵਿਖੇ ਗਿਣਤੀਕਾਰਾਂ ਦੀ ਟ੍ਰੇਨਿੰਗ ਮੌਕੇ ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਗਿਣਤੀ ਅਮਲੇ ਨੂੰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਚੋਣਾਂ ਦੀ ਡਿਊਟੀ ਕੌਮੀ ਸੇਵਾ ਹੈ ਇਸ ਲਈ ਹਰ ਮੁਲਾਜਮ ਆਪਣੀ ਚੋਣ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਵੇ।ਉਨ੍ਹਾਂ ਦੱਸਿਆ ਕਿ ਗਿਣਤੀ ਲਈ 580 ਗਿਣਤੀਕਾਰ, ਜਿਸ 'ਚ ਪਟਿਆਲਾ ਜ਼ਿਲ੍ਹੇ ਦੇ 520 ਅਤੇ ਡੇਰਾਬਸੀ ਹਲਕੇ ਦੇ 60 ਮੁਲਾਜਮ ਸ਼ਾਮਲ ਹਨ, ਤਾਇਨਾਤ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਈ.ਵੀ.ਐਮਜ. ਤੋਂ ਗਿਣਤੀ ਪਟਿਆਲਾ ਵਿਖੇ ਨਿਰਧਾਰਤ ਸਥਾਨਾਂ 'ਤੇ ਚੋਣ ਆਬਜ਼ਰਵਰਾਂ ਦੀ ਨਿਗਰਾਨੀ ਹੇਠ ਉਮੀਦਵਾਰਾਂ ਤੇ ਉਨ੍ਹਾਂ ਦੇ ਪ੍ਰਤੀਨਿਧਾਂ ਦੀ ਹਾਜ਼ਰੀ ਵਿੱਚ ਹੋਵੇਗੀ। ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਗਿਣਤੀ ਕੇਂਦਰਾਂ 'ਤੇ ਉਮੀਦਵਾਰ ਜਾਂ ਉਸ ਦੇ ਪ੍ਰਤੀਨਿਧ ਜਾਂ ਗਿਣਤੀ ਏਜੰਟ ਸਮੇਤ ਕਿਸੇ ਨੂੰ ਵੀ ਮੋਬਾਇਲ ਲਿਜਾਣ ਦੀ ਆਗਿਆ ਨਹੀਂ ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰੇਕ ਗਿਣਤੀ ਕੇਂਦਰ 'ਤੇ ਇੱਕ-ਇੱਕ ਗਣਨਾ ਸਹਾਇਕ, ਇੱਕ-ਇੱਕ ਗਣਨਾ ਸੁਪਰਵਾਈਜ਼ਰ ਅਤੇ ਇੱਕ-ਇੱਕ ਮਾਈਕ੍ਰੋ ਅਬਜ਼ਰਵਰ ਤੋਂ ਇਲਾਵਾ ਈ.ਵੀ.ਐਮਜ਼ ਲਿਆਉਣ ਲਈ ਇੱਕ-ਇੱਕ ਅਟੈਂਡੈਂਟ ਵੀ ਤਾਇਨਾਤ ਹੋਵੇਗਾ। ਉਨ੍ਹਾਂ ਦੱਸਿਆ ਕਿ ਹਰੇਕ ਰਾਊਂਡ ਦੀ ਗਿਣਤੀ ਮੁਕੰਮਲ ਹੋਣ ਤੋਂ ਬਾਅਦ ਹੀ ਅਗਲੇ ਦੌਰ ਦੀ ਗਿਣਤੀ ਸ਼ੁਰੂ ਹੋਵੇਗੀ ਅਤੇ ਹਰੇਕ ਰਾਊਂਡ ਦੀ ਜਾਣਕਾਰੀ ਚੋਣ ਕਮਿਸ਼ਨ ਦੀ ਵੈਬਸਾਈਟ 'ਤੇ ਨਾਲੋ-ਨਾਲ ਅਪਲੋਡ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਾਰੇ ਗਿਣਤੀ ਕੇਂਦਰ ਪਟਿਆਲਾ ਵਿਖੇ ਹੀ ਹਨ ਅਤੇ ਸਾਰੇ ਗਿਣਤੀਕਾਰ 3 ਜੂਨ ਨੂੰ ਸਵੇਰੇ 8 ਵਜੇ ਪੰਜਾਬੀ ਯੂਨੀਵਰਸਿਟੀ ਦੇ ਸ੍ਰੀ ਗੁਰੂ ਤੇਗ਼ ਬਹਾਦਰ ਹਾਲ ਵਿਖੇ ਇਕੱਤਰ ਹੋਣਗੇ ਤੇ ਜਿੱਥੇ ਉਨ੍ਹਾਂ ਦੇ ਗਿਣਤੀ ਕੇਂਦਰਾਂ ਦੀ ਜਾਣਕਾਰੀ ਦਿੱਤੀ ਜਾਵੇਗੀ। ਗਿਣਤੀ ਅਮਲੇ ਦੀ ਇਸ ਸਿਖਲਾਈ ਦੌਰਾਨ ਐਸ.ਡੀ.ਐਮ. ਪਾਤੜਾਂ ਰਵਿੰਦਰ ਸਿੰਘ ਅਤੇ ਏ.ਡੀ.ਸੀ. (ਜ) ਮੈਡਮ ਕੰਚਨ ਨੇ ਈ.ਵੀ.ਐਮਜ ਮਸ਼ੀਨਾਂ ਰਾਹੀਂ ਪਈਆਂ ਵੋਟਾਂ ਦੀ ਗਿਣਤੀ ਕਰਨ ਦੇ ਢੰਗ ਤਰੀਕਿਆਂ ਤੋਂ ਜਾਣੂ ਕਰਵਾਇਆ। ਇਸ ਦੌਰਾਨ ਭਾਰਤ ਚੋਣ ਕਮਿਸ਼ਨ ਦੀਆਂ ਵੋਟਾਂ ਦੀ ਗਿਣਤੀ ਸਬੰਧੀ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ਾਂ ਬਾਬਤ ਪ੍ਰੈਜੈਂਟੇਸ਼ਨ ਦਿਖਾਈ ਗਈ। ਇਸ ਤੋਂ ਇਲਾਵਾ ਮਤਦਾਨ ਗਿਣਤੀ ਸੁਪਰਵਾਈਜ਼ਰਾਂ ਅਤੇ ਸਹਾਇਕਾਂ ਸਮੇਤ ਮਾਈਕਰੋ ਆਬਜ਼ਰਵਰਾਂ ਵੱਲੋਂ ਕੀਤੇ ਜਾਣ ਵਾਲੇ ਕਾਰਜ ਅਤੇ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਪ੍ਰੋਫਾਰਮੇ ਆਦਿ ਸਮੇਂ ਸਿਰ ਭਰੇ ਜਾਣ ਅਤੇ ਐਨਕੋਰ ਸਾਫ਼ਟਵੇਅਰ, ਭਾਰਤ ਚੋਣ ਕਮਿਸ਼ਨ ਅਤੇ ਸੀ.ਈ.ਓ. ਪੰਜਾਬ ਦੇ ਵੈਬ ਪੋਰਟਲ ਉਪਰ ਚੋਣ ਨਤੀਜੇ ਅਪਲੋਡ ਕਰਨ ਬਾਬਤ ਜਾਣੂ ਕਰਵਾਇਆ ਗਿਆ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਗਿਣਤੀ ਕੇਂਦਰਾਂ 'ਤੇ ਲਾਏ ਜਾਣ ਵਾਲੇ ਸਟਾਫ਼ ਦੀ ਰੈਂਡੇਮਾਈਜ਼ੇਸ਼ਨ ਉਪਰੰਤ ਇਨ੍ਹਾਂ ਦੀ ਸਿਖਲਾਈ ਬਾਅਦ ਇਨ੍ਹਾਂ ਨੂੰ ਆਪੋ-ਆਪਣੇ ਗਿਣਤੀ ਮੇਜ਼ ਦਾ ਨੰਬਰ 4 ਜੂਨ ਦੀ ਸਵੇਰ ਨੂੰ ਸਬੰਧਤ ਗਿਣਤੀ ਕੇਂਦਰ 'ਤੇ ਹੀ ਦੱਸਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪਟਿਆਲਾ ਵਿਖੇ ਬਣਨ ਵਾਲੇ 6 ਗਿਣਤੀ ਕੇਂਦਰਾਂ ਵਿਖੇ ਮੀਡੀਆ ਸੈਂਟਰ ਵੀ ਸਥਾਪਤ ਕੀਤੇ ਜਾਣਗੇ, ਜਿੱਥੇ ਕੇਵਲ ਚੋਣ ਕਮਿਸ਼ਨ ਦੇ ਅਥਾਰਟੀ ਲੈਟਰ ਧਾਰਕ ਪੱਤਰਕਾਰਾਂ ਨੂੰ ਵੋਟਾਂ ਦੀ ਗਿਣਤੀ ਬਾਬਤ ਜਾਣਕਾਰੀ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਦੌਰਾਨ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾਣਗੇ। ਇਸ ਮੌਕੇ ਏ.ਡੀ.ਸੀਜ ਕੰਚਨ ਤੇ ਡਾ. ਹਰਜਿੰਦਰ ਸਿੰਘ ਬੇਦੀ, ਚੋਣ ਤਹਿਸੀਲਦਾਰ ਵਿਜੇ ਚੌਧਰੀ ਵੀ ਮੌਜੂਦ ਸਨ।
Punjab Bani 29 May,2024
ਸਪੈਸ਼ਲ ਆਬਜ਼ਰਵਰ ਨੇ ਚੋਣ ਤਿਆਰੀਆਂ ਦਾ ਲਿਆ ਜਾਇਜ਼ਾ
ਸਪੈਸ਼ਲ ਆਬਜ਼ਰਵਰ ਨੇ ਚੋਣ ਤਿਆਰੀਆਂ ਦਾ ਲਿਆ ਜਾਇਜ਼ਾ -ਪੂਰੀ ਗੰਭੀਰਤਾ ਨਾਲ ਵੋਟ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਿਆ ਜਾਵੇ : ਦੀਪਕ ਮਿਸ਼ਰਾ -ਕਿਹਾ, ਚੋਣ ਪ੍ਰਕਿਰਿਆ 'ਚ ਜੁੜੇ ਹਰੇਕ ਅਧਿਕਾਰੀ ਅਤੇ ਕਰਮਚਾਰੀ ਦਾ ਯੋਗਦਾਨ ਅਹਿਮ -ਪਟਿਆਲਾ ਲੋਕ ਸਭਾ ਚੋਣਾਂ ਲਈ ਪਹਿਲਾਂ ਤੋਂ ਨਿਯੁਕਤ ਆਬਜ਼ਰਵਰਾਂ, ਡੀ.ਸੀ. ਅਤੇ ਐਸ.ਐਸ.ਪੀ ਨਾਲ ਕੀਤੀ ਉਚ ਪੱਧਰੀ ਮੀਟਿੰਗ -ਵੋਟ ਪਾਉਣ ਦੌਰਾਨ ਮੋਬਾਇਲ ਲਿਜਾਣ 'ਤੇ ਹੋਵੇਗੀ ਮਨਾਹੀ, ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਲਈ ਸੀ-ਵਿਜ਼ਲ ਐਪ ਦੀ ਕੀਤੀ ਜਾ ਸਕਦੀ ਹੈ ਵਰਤੋਂ ਪਟਿਆਲਾ, 29 ਮਈ: ਭਾਰਤ ਚੋਣ ਕਮਿਸ਼ਨ ਵੱਲੋਂ ਪਟਿਆਲਾ ਲੋਕ ਸਭਾ-13 ਲਈ ਤਾਇਨਾਤ ਕੀਤੇ ਗਏ ਸਪੈਸ਼ਲ ਪੁਲਿਸ ਆਬਜ਼ਰਵਰ ਦੀਪਕ ਮਿਸ਼ਰਾ ਤੇ ਸਪੈਸ਼ਲ ਖਰਚਾ ਅਬਜ਼ਰਵਰ ਬੀ.ਆਰ ਬਾਲਾਕ੍ਰਿਸ਼ਨਨ ਨੇ ਪਟਿਆਲਾ ਲੋਕ ਸਭਾ ਚੋਣਾਂ ਲਈ ਪਹਿਲਾਂ ਤੋਂ ਤਾਇਨਾਤ ਜਨਰਲ ਆਬਜ਼ਰਵਰ ਓਮ ਪ੍ਰਕਾਸ਼ ਬਕੋੜੀਆ, ਪੁਲਿਸ ਆਬਜ਼ਰਵਰ ਆਮਿਦ ਜਾਵੇਦ, ਖ਼ਰਚਾ ਆਬਜ਼ਰਵਰ ਮੀਤੂ ਅਗਰਵਾਲ, ਪਟਿਆਲਾ ਜ਼ਿਲ੍ਹੇ ਦੇ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ, ਐਸ.ਐਸ.ਪੀ. ਵਰੁਣ ਸ਼ਰਮਾ ਨਾਲ ਇਕ ਉਚ ਪੱਧਰੀ ਮੀਟਿੰਗ ਕਰਕੇ 1 ਜੂਨ 2024 ਨੂੰ ਪੈਣ ਵਾਲੀਆਂ ਵੋਟਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਸਪੈਸ਼ਲ ਪੁਲਿਸ ਆਬਜ਼ਰਵਰ ਦੀਪਕ ਮਿਸ਼ਰਾ ਨੇ ਸਮੁੱਚੇ ਚੋਣ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਹਦਾਇਤ ਕੀਤੀ ਕਿ ਵੋਟਾਂ ਵਿੱਚ ਹੁਣ ਕੁਝ ਘੰਟੇ ਹੀ ਬਾਕੀ ਰਹਿ ਗਏ ਹਨ, ਇਸ ਲਈ ਪਿਛਲੇ ਤਕਰੀਬਨ ਦੋ ਮਹੀਨੇ ਤੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਨੂੰ ਅਮਲੀਜਾਮਾ ਪਹਿਨਾਉਣ ਲਈ ਪੂਰੀ ਗੰਭੀਰਤਾ ਦਿਖਾਈ ਜਾਵੇ, ਤਾਂ ਜੋ ਵੋਟਰ ਬਿਨ੍ਹਾਂ ਕਿਸੇ ਡਰ ਅਤੇ ਭੈਅ ਤੋਂ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰ ਸਕਣ। ਉਨ੍ਹਾਂ ਆਬਕਾਰੀ ਤੇ ਕਰ ਵਿਭਾਗ ਅਤੇ ਜੀ.ਐਸ.ਟੀ. ਵਿੰਗ ਵੱਲੋਂ ਕੀਤੀ ਕਾਰਵਾਈ ਦਾ ਜਾਇਜ਼ਾ ਲੈਂਦਿਆਂ ਹਦਾਇਤ ਕੀਤੀ ਕਿ ਵੋਟਾਂ ਦੇ ਆਖਰੀ 72 ਘੰਟਿਆਂ ਵਿੱਚ ਸ਼ਰਾਬ ਅਤੇ ਪੈਸੇ ਦੇ ਲੈਣ ਦੇਣ 'ਤੇ ਪੈਨੀ ਨਜ਼ਰ ਰੱਖੀ ਜਾਵੇ। ਉਨ੍ਹਾਂ ਪੁਲਿਸ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਭੈਅ ਮੁਕਤ ਅਤੇ ਨਿਰਪੱਖ ਚੋਣਾਂ ਕਰਵਾਉਣ ਵਿੱਚ ਪੁਲਿਸ ਦੀ ਅਹਿਮ ਭੂਮਿਕਾ ਹੁੰਦੀ ਹੈ, ਇਸ ਲਈ ਪੁਲਿਸ ਵਿਭਾਗ ਪੂਰੀ ਮੁਸਤੈਦੀ ਨਾਲ ਚੋਣ ਅਮਲ ਨੂੰ ਨੇਪਰੇ ਚੜ੍ਹਾਉਣਾ ਯਕੀਨੀ ਬਣਾਏ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਵਿੱਚ ਜੁੜੇ ਹਰੇਕ ਅਧਿਕਾਰੀ ਅਤੇ ਕਰਮਚਾਰੀ ਦਾ ਯੋਗਦਾਨ ਅਹਿਮ ਹੋਵੇਗਾ, ਇਸ ਲਈ ਅਮਲੇ ਦਾ ਹਰੇਕ ਮੁਲਾਜ਼ਮ ਆਪਣੀ ਪੂਰੀ ਸਮਰੱਥਾ ਨਾਲ ਕੰਮ ਕਰਨਾ ਯਕੀਨੀ ਬਣਾਵੇ। ਮੀਟਿੰਗ ਦੌਰਾਨ ਸਪੈਸ਼ਲ ਆਬਜ਼ਰਵਰ ਦੀਪਕ ਮਿਸ਼ਰਾ ਨੇ ਮੀਡੀਆ ਸਰਟੀਫਿਕੇਸ਼ਨ ਮੋਨੀਟਰਿੰਗ ਕਮੇਟੀ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪ੍ਰਿੰਟ ਅਤੇ ਇਲੈਕਟਰੋਨਿਕ ਮੀਡੀਆ ਦੇ ਨਾਲ ਨਾਲ ਸੋਸ਼ਲ ਮੀਡੀਆ 'ਤੇ ਵੀ ਤਿੱਖੀ ਨਜ਼ਰ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਫੈਲੀ ਕੋਈ ਵੀ ਗਲਤ ਅਫਵਾਹ ਵੋਟਰਾਂ ਅੰਦਰ ਭਰਮ ਪੈਦਾ ਕਰ ਸਕਦੀ ਹੈ, ਇਸ ਲਈ ਗੰਭੀਰਤਾ ਨਾਲ ਇਸ ਦੀ ਮੋਨੀਟਰਿੰਗ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਵੋਟਰਾਂ ਨੂੰ ਵੀ ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਗਲਤ ਅਫਵਾਹਾਂ ਸਬੰਧੀ ਤੁਰੰਤ ਸੁਚੇਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ ਅਤੇ ਵੋਟਰਾਂ ਨੂੰ ਪੋਲਿੰਗ ਬੂਥ 'ਤੇ ਗਰਮੀ ਤੋਂ ਬਚਾਅ ਲਈ ਲੋੜੀਂਦੇ ਪ੍ਰਬੰਧ ਕਰਨ ਸਮੇਤ ਬਜ਼ੁਰਗਾਂ ਲਈ ਵੀਲ ਚੇਅਰ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥ ਅੰਦਰ ਮੋਬਾਇਲ ਲਿਜਾਣ 'ਤੇ ਰੋਕ ਸਬੰਧੀ ਵੀ ਵੋਟਰਾਂ ਨੂੰ ਪਹਿਲਾਂ ਹੀ ਜਾਗਰੂਕ ਕੀਤਾ ਜਾਵੇ, ਤਾਂ ਜੋ ਵੋਟਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਲਈ ਕੋਈ ਵੀ ਵਿਅਕਤੀ ਸੀ-ਵਿਜ਼ਲ ਐਪ ਦੀ ਵਰਤੋਂ ਕਰ ਸਕਦਾ ਹੈ, ਇਸ ਲਈ ਇਸ ਐਪ ਰਾਹੀਂ ਪ੍ਰਾਪਤ ਹੁੰਦੀ ਸ਼ਿਕਾਇਤ ਦਾ ਸਮੇ-ਸਿਰ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਮੀਟਿੰਗ ਦੌਰਾਨ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਲੋਕ ਸਭਾ ਹਲਕਾ ਪਟਿਆਲਾ-13 ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 1 ਜੂਨ ਨੂੰ 18 ਲੱਖ 6 ਹਜ਼ਾਰ 424 ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰ ਸਕਣਗੇ। ਇਨ੍ਹਾਂ ਵੋਟਰਾਂ ਵਿੱਚ 8 ਲੱਖ 62 ਹਜ਼ਾਰ 44 ਇਸਤਰੀ, 9 ਲੱਖ 44 ਹਜ਼ਾਰ 300 ਮਰਦ ਅਤੇ 80 ਥਰਡ ਜੈਂਡਰ ਵੋਟਰ ਹਨ। ਉਨ੍ਹਾਂ ਦੱਸਿਆ ਕਿ ਵੋਟਾਂ ਲਈ ਲੋਕ ਸਭਾ ਹਲਕੇ 'ਚ 2082 ਪੋਲਿੰਗ ਬੂਥ ਬਣਾਏ ਗਏ ਹਨ ਤੇ ਸੁਰੱਖਿਆ ਦੇ ਲਿਹਾਜ ਨਾਲ ਹਰ ਬੂਥ 'ਤੇ ਵੈਬ ਕਾਸਟਿੰਗ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਲੋਕ ਸਭਾ ਹਲਕੇ 'ਚ ਚੋਣ ਅਮਲ ਨੂੰ ਨੇਪਰੇ ਚੜ੍ਹਾਉਣ ਲਈ 10 ਹਜ਼ਾਰ ਦੇ ਕਰੀਬ ਕਰਮਚਾਰੀ ਤੇ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ ਅਤੇ ਅਮਲੇ ਦੀਆਂ ਤਿੰਨ ਰਿਹਰਸਲਾਂ ਸਮੇਤ ਵਿਸ਼ੇਸ਼ ਟਰੇਨਿੰਗ ਵੀ ਕਰਵਾਈ ਗਈ ਹੈ। ਮੀਟਿੰਗ ਵਿੱਚ ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ ਆਸ਼ਿਕਾ ਜੈਨ ਤੇ ਐਸ.ਐਸ.ਪੀ. ਸੰਦੀਪ ਗਰਗ ਆਨ ਲਾਈਨ ਸ਼ਮੂਲੀਅਤ ਕੀਤੀ। ਜਦਕਿ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਹਰਜਿੰਦਰ ਸਿੰਘ ਬੇਦੀ ਸਮੇਤ ਸਿਵਲ ਤੇ ਪੁਲਿਸ ਪ੍ਰਸਾਸ਼ਨ ਦੇ ਅਧਿਕਾਰੀ ਮੌਜੂਦ ਸਨ।
Punjab Bani 29 May,2024
ਪ੍ਰਨੀਤ ਕੌਰ ਦੀ ਜਿੱਤ 'ਚ ਪਟਿਆਲਾ ਦੇ ਦੁਕਾਨਦਾਰਾਂ ਦੀ ਹੋਵੇਗੀ ਅਹਿਮ ਭੂਮਿਕਾ : ਬੀਬਾ ਜੈਇੰਦਰ ਕੌਰ
ਪ੍ਰਨੀਤ ਕੌਰ ਦੀ ਜਿੱਤ 'ਚ ਪਟਿਆਲਾ ਦੇ ਦੁਕਾਨਦਾਰਾਂ ਦੀ ਹੋਵੇਗੀ ਅਹਿਮ ਭੂਮਿਕਾ : ਬੀਬਾ ਜੈਇੰਦਰ ਕੌਰ -ਚੋਣ ਪ੍ਰਚਾਰ ਲਈ ਬਾਜ਼ਾਰਾਂ ਵਿੱਚ ਪੁੱਜੀ ਬੀਬਾ ਜੈਇੰਦਰਾ ਕੌਰ ਨੂੰ ਦੁਕਾਨਦਾਰਾਂ ਨੇ ਦਿੱਤਾ ਭਰਵਾਂ ਸਹਿਯੋਗ ਪਟਿਆਲਾ 29 ਮਈ 2024 ਭਾਰਤੀ ਜਨਤਾ ਪਾਰਟੀ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਬੀਬਾ ਜੈਇੰਦਰਾ ਕੌਰ ਬੁੱਧਵਾਰ ਨੂੰ ਮਹਿਲਾ ਮੋਰਚਾ ਦੇ ਮੈਂਬਰਾਂ ਅਤੇ ਸੀਨੀਅਰ ਭਾਜਪਾ ਵਰਕਰਾਂ ਨਾਲ ਚੋਣ ਪ੍ਰਚਾਰ ਕਰਨ ਲਈ ਸ਼ਹਿਰ ਦੇ ਬਾਜ਼ਾਰਾਂ ਵਿੱਚ ਪਹੁੰਚੇ। ਅਚਾਰਾਂ ਬਾਜਾਰ ਵਿੱਚੋਂ ਦੀ ਲੰਘਦਾ ਹੋਇਆ ਉਹ ਕਿਤਾਬਾਂ ਵਾਲੇ ਬਾਜਾਰ ਵਿੱਚ ਪਹੁੰਚੇ। ਇਸ ਦੌਰਾਨ ਉਨ੍ਹਾਂ ਹਰ ਦੁਕਾਨਦਾਰ ਨਾਲ ਗੱਲਬਾਤ ਕਰਦਿਆਂ ਭਾਜਪਾ ਦੀ ਪਟਿਆਲਾ ਤੋਂ ਲੋਕ ਸਭਾ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ ਲਈ ਵੋਟਾਂ ਮੰਗੀਆਂ। ਦੁਕਾਨਦਾਰਾਂ ਨੇ ਬੀਬਾ ਜੈਇੰਦਰਾ ਕੌਰ ਨੂੰ ਆਪਣਾ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਉਹ ਸਾਰੇ ਪਹਿਲਾਂ ਹੀ ਮਨ ਬਣਾ ਚੁੱਕੇ ਹਨ ਕਿ ਇਸ ਵਾਰ ਉਹ ਵਿਕਸਤ ਭਾਰਤ ਅਤੇ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਭਾਜਪਾ ਦੇ ਕਮਲ ਨੂੰ ਵੋਟ ਪਾਉਣਗੇ। 50 ਸਾਲਾ ਦੁਕਾਨਦਾਰ ਦਿਨੇਸ਼ ਕੁਮਾਰ ਨੇ ਦੱਸਿਆ ਕਿ ਉਹ ਸ਼ੁਰੂ ਤੋਂ ਹੀ ਕਾਂਗਰਸੀ ਸਨ, ਪਰ ਇਸ ਵਾਰ ਉਹ ਮਹਾਰਾਣੀ ਪ੍ਰਨੀਤ ਕੌਰ ਰਾਹੀਂ ਕੇਂਦਰ ਅਤੇ ਪਟਿਆਲਾ ਨੂੰ ਜੋੜ ਕੇ ਵਿਕਾਸ ਦੀ ਰਫ਼ਤਾਰ ਵਧਾਉਣ ਦੇ ਮਕਸਦ ਨਾਲ ਆਪਣੇ ਪੂਰੇ ਪਰਿਵਾਰ ਸਮੇਤ ਭਾਜਪਾ ਨੂੰ ਵੋਟ ਪਾਉਣ ਜਾ ਰਹੇ ਹਨ। ਕਿਤਾਬਾਂ ਵਾਲਾ ਬਾਜਾਰ ਦੇ ਦੁਕਾਨਦਾਰ ਅਨੁਪਮ ਬਾਂਸਲ ਨੇ ਵੀ ਬੀਬਾ ਜੈਇੰਦਰਾ ਕੌਰ ਨੂੰ ਕਿਹਾ ਕਿ ਮਹਾਰਾਣੀ ਪ੍ਰਨੀਤ ਕੌਰ ਨੇ ਪਟਿਆਲਾ ਜ਼ਿਲ੍ਹੇ ਦਾ ਜੋ ਵਿਕਾਸ ਕੀਤਾ ਹੈ, ਉਸ ਨੂੰ ਪਟਿਆਲਾ ਦੇ ਲੋਕ ਕਦੇ ਵੀ ਭੁੱਲ ਨਹੀਂ ਸਕਦੇ। ਜਦੋਂ ਉਹ ਐਮਪੀ ਸਨ ਅਤੇ ਮਹਾਰਾਜਾ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਰਹਿੰਦਿਆਂ ਪਟਿਆਲਾ ਦਾ ਰਿਕਾਡ ਵਿਕਾਸ ਹੋਇਆ। ਇਸ ਦੁਕਾਨਦਾਰ ਨੇ ਕਿਹਾ ਕਿ ਝੂਠੇ ਵਾਅਦਿਆਂ 'ਤੇ ਵਿਸ਼ਵਾਸ ਕਰਕੇ ਪਿਛਲੀ ਵਾਰ ਕੀਤੀ ਗਲਤੀ ਨੂੰ ਸੁਧਾਰਨ ਲਈ ਲੋਕ ਹੁਣ 1 ਜੂਨ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਕ ਹੋਰ ਦੁਕਾਨਦਾਰ ਮਹੇਸ਼ ਹਸੀਜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੁਹੱਲਾ ਪੱਧਰ ਦੇ ਆਗੂਆਂ ਨੇ ਨਿਗਮ ਨੂੰ ਆਪਣੇ ਨਿੱਜੀ ਫਾਇਦੇ ਲਈ ਵਰਤਣਾ ਸ਼ੁਰੂ ਕਰ ਦਿੱਤਾ ਹੈ। ਸਰਕਾਰੀ ਅਧਿਕਾਰੀਆਂ ਰਾਹੀਂ ਦੁਕਾਨਦਾਰਾਂ ਨੂੰ ਬੁਰੀ ਤਰ੍ਹਾਂ ਬਲੈਕਮੇਲ ਕਰਕੇ ਲੁੱਟਿਆ ਜਾ ਰਿਹਾ ਹੈ। ਸ਼ਹਿਰ ਵਿੱਚ ਨਾਜਾਇਜ਼ ਉਸਾਰੀਆਂ ਰਾਹੀਂ ਕਰੋੜਾਂ ਰੁਪਏ ਦਾ ਭ੍ਰਿਸ਼ਟਾਚਾਰ ਹੁਣ ਝਾੜੂ ਪਾਰਟੀ ਦੇ ਕਿਸੇ ਵੀ ਆਗੂ ਨੂੰ ਨਜ਼ਰ ਨਹੀਂ ਆਉਂਦਾ। ਜਿਹੜੇ ਲੋਕ ਨਾਜਾਇਜ਼ ਇਮਾਰਤਾਂ ਦੀਆਂ ਲੰਮੀਆਂ ਲਿਸਟਾਂ ਤਿਆਰ ਕਰਕੇ ਵਿਜੀਲੈਂਸ ਕੋਲ ਸ਼ਿਕਾਇਤਾਂ ਦਰਜ ਕਰਵਾਉਣ ਦਾ ਨਾਟਕ ਕਰ ਰਹੇ ਹਨ, ਉਹੀ ਲੋਕ ਹੁਣ ਸ਼ਹਿਰ ਵਾਸੀਆਂ ਦੀ ਲੁੱਟ ਕਰ ਰਹੇ ਹਨ। ਪਿਛਲੇ ਢਾਈ ਸਾਲਾਂ ਵਿੱਚ ਸ਼ਹਿਰ ਦੀ ਸੁਧਰੀ ਹਾਲਤ ਬਦ ਤੋਂ ਬਦਤਰ ਹੋ ਗਈ ਹੈ। ਭਾਜਪਾ ਆਗੂ ਬੀਬਾ ਜੈਇੰਦਰ ਕੌਰ ਨੇ ਦੁਕਾਨਦਾਰਾਂ ਨੂੰ ਭਰੋਸਾ ਦਿਵਾਇਆ ਕਿ ਕਿਸੇ ਨੂੰ ਵੀ ਉਨ੍ਹਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ। ਮਹਾਰਾਣੀ ਪ੍ਰਨੀਤ ਕੌਰ ਜਿਵੇਂ ਹੀ ਪਟਿਆਲਾ ਤੋਂ ਭਾਰਤੀ ਸੰਸਦ ਵਿੱਚ ਪਹੁੰਚਣਗੇ, ਉਹ ਕਾਰੋਬਾਰੀਆਂ ਲਈ ਢਾਲ ਦਾ ਕੰਮ ਕਰਨਗੇ। ਹਰ ਦੁਕਾਨਦਾਰ ਨੂੰ ਕਾਰੋਬਾਰ ਲਈ ਸਾਦਾ ਅਤੇ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਦੀ ਨਜ਼ਰ ਹੁਣ ਪਟਿਆਲਾ ਦੇ ਵਿਕਾਸ ਵੱਲ ਹੈ। ਇਸ ਗੱਲ ਦਾ ਖੁਲਾਸਾ ਖੁਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਟਿਆਲਾ 'ਚ ਹੋਈ ਫਤਿਹ ਰੈਲੀ 'ਚ ਕੀਤਾ ਹੈ। ਇਸ ਲਈ ਹੁਣ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਭਾਜਪਾ ਨੂੰ ਵੋਟ ਪਾ ਕੇ ਮਹਾਰਾਣੀ ਪ੍ਰਨੀਤ ਕੌਰ ਦੇ ਰੂਪ ਵਿੱਚ ਭਾਰਤੀ ਪਾਰਲੀਮੈਂਟ ਵਿੱਚ ਪਟਿਆਲਾ ਦੀ ਨੁਮਾਇੰਦਗੀ ਦਿਵਾਈਏ। ਇਸ ਮੌਕੇ ਬੀਬਾ ਜੈਇੰਦਰਾ ਕੌਰ ਦੇ ਨਾਲ ਭਾਜਪਾ ਆਗੂ ਅਤੁਲ ਜੋਸ਼ੀ, ਕੇ.ਕੇ ਸ਼ਰਮਾ, ਅਨੂਜ ਖੌਸਲਾ, ਨਿਖਿਲ ਬਾਤਿਸ਼, ਨਿਖਿਲ ਕਾਕਾ, ਬੰਟੀ, ਰਿੰਕੂ ਸੂਦ, ਰਜਨੀ ਸ਼ਰਮਾ, ਮਨੀਸ਼ਾ ਉੱਪਲ, ਕਿਰਨ ਖੰਨਾ ਅਤੇ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਉਨ੍ਹਾਂ ਦੇ ਨਾਲ ਸਨ।
Punjab Bani 29 May,2024
ਕਾਂਗਰਸ ਨੇ ਪਹਿਲਾਂ ਪੰਜਾਬ ਨੂੰ ਵੰਡਿਆ, ਹੁਣ ਦੇਸ਼ ਨੂੰ ਵੰਡਣਾ ਚਾਹੁੰਦੀ ਹੈ: ਸਮ੍ਰਿਤੀ ਇਰਾਨੀ
ਕਾਂਗਰਸ ਨੇ ਪਹਿਲਾਂ ਪੰਜਾਬ ਨੂੰ ਵੰਡਿਆ, ਹੁਣ ਦੇਸ਼ ਨੂੰ ਵੰਡਣਾ ਚਾਹੁੰਦੀ ਹੈ: ਸਮ੍ਰਿਤੀ ਇਰਾਨੀ ਕੇਂਦਰੀ ਮੰਤਰੀ ਨੇ ਪਾਕਿਸਤਾਨ ਪ੍ਰਤੀ ਪਿਆਰ ਲਈ ਕਾਂਗਰਸ ਦੀ ਸਖ਼ਤ ਨਿੰਦਾ ਕੀਤੀ ਕੇਜਰੀਵਾਲ ਅਤੇ ਉਹਨਾਂ ਦੇ ਲੀਡਰ ਭ੍ਰਿਸ਼ਟਾਚਾਰ ਵਿੱਚ ਡੁੱਬੇ ਹੋਏ ਹਨ : ਸਮ੍ਰਿਤੀ ਇਰਾਨੀ ਇਰਾਨੀ ਨੇ ਕਿੱਤੀ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੂੰ ਵੋਟ ਪਾਉਣ ਦੀ ਅਪੀਲ ਗੜ੍ਹਸ਼ੰਕਰ, 29 ਮਈ : ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ਼੍ਰੀਮਤੀ ਸਮ੍ਰਿਤੀ ਇਰਾਨੀ ਨੇ ਅੱਜ ਕਾਂਗਰਸ ਦੀਆਂ ਦੇਸ਼ ਵਿਰੋਧੀ ਨੀਤੀਆਂ ਨੂੰ ਲੈ ਕੇ ਉਸ ਤੇ ਤਿੱਖਾ ਹਮਲਾ ਕੀਤਾ ਹੈ। ਅੱਜ ਇੱਥੇ ਐਮ.ਪੀ ਰਿਜ਼ੋਰਟ ਵਿਖੇ ਇੱਕ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਅਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਸਮ੍ਰਿਤੀ ਇਰਾਨੀ ਨੇ ਦੁਸ਼ਮਣ ਦੇਸ਼ ਪਾਕਿਸਤਾਨ ਨਾਲ ਪਿਆਰ ਕਰਨ ਲਈ ਕਾਂਗਰਸ ਅਤੇ ਇਸ ਦੇ ਪਾਰਟੀ ਆਗੂਆਂ ਦੀ ਸਖ਼ਤ ਨਿਖੇਧੀ ਕੀਤੀ। ਆਪਣੇ ਦਾਅਵਿਆਂ ਦੀ ਪੁਸ਼ਟੀ ਕਰਦੇ ਹੋਏ, ਇਰਾਨੀ ਨੇ ਕਿਹਾ, “ਇੱਕ ਕਾਂਗਰਸ ਨੇਤਾ ਦਾ ਕਹਿਣਾ ਹੈ ਕਿ ਪਾਕਿਸਤਾਨੀ ਅੱਤਵਾਦੀ ਸਾਡੇ ਬਹਾਦਰ ਪੁਲਿਸ ਕਰਮਚਾਰੀਆਂ ਦੀ ਹੱਤਿਆ ਲਈ ਜ਼ਿੰਮੇਵਾਰ ਨਹੀਂ ਸਨ। ਉਨ੍ਹਾਂ ਦੇ ਮੁੱਖ ਮੰਤਰੀ ਪੰਜ ਸਾਲ ਬਾਅਦ ਵੀ ਸਰਜੀਕਲ ਸਟ੍ਰਾਈਕ ਦੇ ਸਬੂਤ ਮੰਗਦੇ ਹਨ। ਇਕ ਹੋਰ ਸੀਨੀਅਰ ਨੇਤਾ ਦਾ ਕਹਿਣਾ ਹੈ ਕਿ ਭਾਰਤ ਨੂੰ ਸਾਵਧਾਨ ਰਹਿਣਾ ਚਾਹੀਦਾ ਹੈ ਕਿਉਂਕਿ ਪਾਕਿਸਤਾਨ ਕੋਲ ਪ੍ਰਮਾਣੂ ਬੰਬ ਹਨ। ਕੀ ਕੋਈ ਆਮ ਆਦਮੀ ਕਾਂਗਰਸੀ ਨੇਤਾਵਾਂ ਵੱਲੋਂ ਚੋਣ ਪ੍ਰਚਾਰ ਦੌਰਾਨ ਕੀਤੀਆਂ ਗਈਆਂ ਇਨ੍ਹਾਂ ਗੱਲਾਂ ਨੂੰ ਸਵੀਕਾਰ ਕਰ ਸਕਦਾ ਹੈ? ਰਾਹੁਲ ਗਾਂਧੀ ਨੂੰ ਆੜੇ ਹੱਥੀਂ ਲੈਂਦਿਆਂ ਇਰਾਨੀ, ਨੇ ਕਿਹਾ ਕਿ ਇਹ ਬਹੁਤ ਸ਼ਰਮ ਦੀ ਗੱਲ ਹੈ ਕਿ ਉਸਨੇ ਉੱਤਰ ਪੂਰਬੀ ਦਿੱਲੀ ਤੋਂ ਟੁਕੜੇ ਟੁਕੜੇ ਗੈਂਗ ਦੇ ਸਰਗਨਾ ਕਨ੍ਹਈਆ ਕੁਮਾਰ ਨੂੰ ਟਿਕਟ ਦਿੱਤੀ ਹੈ। ਇਰਾਨੀ ਨੇ ਕਿਹਾ,1966 ਵਿੱਚ ਪੰਜਾਬ ਨੂੰ ਵੰਡਣ ਵਾਲੀ ਕਾਂਗਰਸ ਹੁਣ ਭਾਰਤ ਵਿਰੋਧੀ ਲੋਕਾਂ ਦਾ ਸਮਰਥਨ ਕਰ ਦੇਸ਼ ਨੂੰ ਵੰਡਣ 'ਤੇ ਤੁਲੀ ਹੋਈ ਹੈ। ਉਹਨਾਂ ਕਿਹਾ ਕਿ ਕਾਂਗਰਸ 1947 ਦੀ ਵੰਡ ਨੂੰ ਦੁਹਰਾਉਣਾ ਚਾਹੁੰਦੀ ਹੈ ਜਿਸ ਕਰਕੇ ਸਾਡੀਆਂ ਮਾਂਵਾਂ, ਭੈਣਾਂ ਅਤੇ ਧੀਆਂ ਮੁੜ ਉਸੇ ਸਦਮੇ ਦਾ ਅਨੁਭਵ ਕਰਨ ਜੋਕਿ ਬਹੁਤ ਹੀ ਨਿੰਦਣਯੋਗ ਹੈ। ਸ਼ਰਾਬ ਘੁਟਾਲੇ 'ਤੇ 'ਆਪ' ਸਰਕਾਰ 'ਤੇ ਹਮਲਾ ਬੋਲਦੇ ਹੋਏ ਇਰਾਨੀ ਨੇ ਕੇਜਰੀਵਾਲ ਅਤੇ ਉਹਨਾਂ ਦੀ ਪਾਰਟੀ ਦੇ ਲੀਡਰਾਂ 'ਤੇ ਭ੍ਰਿਸ਼ਟਾਚਾਰ 'ਚ ਡੁੱਬੇ ਹੋਣ ਦਾ ਦੋਸ਼ ਲਗਾਇਆ। ਉਨ੍ਹਾਂ ਨੇ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਦਾ ਮਾਮਲਾ ਵੀ ਉਠਾਇਆ ਅਤੇ ਇਸ ਨੂੰ 'ਆਪ' ਸਰਕਾਰ ਖਾਸ ਕਰਕੇ ਦਿੱਲੀ ਦੇ ਮੁੱਖ ਮੰਤਰੀ ਦੇ ਚਿਹਰੇ 'ਤੇ ਦਾਗ ਕਰਾਰ ਦਿੱਤਾ। ਆਪਣੇ ਭਾਸ਼ਣ ਵਿੱਚ, ਉਹਨਾਂ ਨੇ 80 ਕਰੋੜ ਭਾਰਤੀਆਂ ਨੂੰ ਦਿੱਤੇ ਜਾ ਰਹੇ ਮੁਫਤ ਰਾਸ਼ਨ ਰਾਹੀਂ ਗਰੀਬਾਂ ਦੀ ਮਦਦ ਕਰਨ ਤੋਂ ਇਲਾਵਾ ਕਿਸਾਨਾਂ ਦੀ ਬਿਹਤਰੀ ਅਤੇ ਸੜਕ-ਰੇਲਵੇ ਦੇ ਬੁਨਿਆਦੀ ਢਾਂਚੇ ਲਈ ਕੀਤੇ ਜਾ ਰਹੇ ਯਤਨਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਯੋਗਦਾਨ ਨੂੰ ਵੀ ਉਜਾਗਰ ਕੀਤਾ। ਕੇਂਦਰੀ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸੰਗਠਨ ਭਾਜਪਾ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਸਮੂਹ ਪਾਰਟੀ ਵਰਕਰਾਂ ਅਤੇ ਆਮ ਜਨਤਾ ਨੂੰ ਭਾਜਪਾ ਉਮੀਦਵਾਰ ਡਾ.ਸੁਭਾਸ਼ ਸ਼ਰਮਾ ਨੂੰ ਵੋਟ ਪਾਉਣ ਦੀ ਅਪੀਲ ਕਿੱਤੀ। ਉਨ੍ਹਾਂ ਕਿਹਾ ਕਿ ਮੈਂ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੇ ਆ ਕੇ ਬਹੁਤ ਖੁਸ਼ ਹਾਂ ਅਤੇ ਰੱਬ ਦਾ ਧੰਨਵਾਦ ਕਰਦੀ ਹਾਂ। ਉਨ੍ਹਾਂ ਰੈਲੀ ਦੀ ਸਫ਼ਲਤਾ ’ਤੇ ਗੜ੍ਹਸ਼ੰਕਰ ਭਾਜਪਾ ਆਗੂ ਨਿਮਿਸ਼ਾ ਮਹਿਤਾ ਦੀ ਸ਼ਲਾਘਾ ਕੀਤੀ।” ਰੈਲੀ ਦੌਰਾਨ ਮੌਜੂਦ ਲੋਕਾਂ ਨੇ ‘ਭਾਰਤ ਮਾਤਾ ਦੀ ਜੈ’, ‘ਜੈ ਸ਼੍ਰੀ ਰਾਮ’ ਅਤੇ ‘ਬੋਲੇ ਸੋ ਨਿਹਾਲ’ ਦੇ ਨਾਅਰੇ ਕਈ ਵਾਰ ਲਗਾਏ।
Punjab Bani 29 May,2024
ਚੋਣ ਆਬਜ਼ਰਵਰਾਂ ਤੇ ਡੀ.ਸੀ. ਵੱਲੋਂ ਪਟਿਆਲਾ ਇਲੈਕਸ਼ਨ ਪੋਰਟਲ ਤੇ ਡੈਫ਼ ਵੋਟਰ ਹੈਲਪਲਾਈਨ ਲਾਂਚ
ਚੋਣ ਆਬਜ਼ਰਵਰਾਂ ਤੇ ਡੀ.ਸੀ. ਵੱਲੋਂ ਪਟਿਆਲਾ ਇਲੈਕਸ਼ਨ ਪੋਰਟਲ ਤੇ ਡੈਫ਼ ਵੋਟਰ ਹੈਲਪਲਾਈਨ ਲਾਂਚ -ਵੋਟਰਾਂ ਲਈ ਲਾਭਕਾਰੀ ਸਾਬਤ ਹੋਵੇਗਾ ਪੋਰਟਲ ਤੇ ਹੈਲਪਲਾਈਨ ਨੰਬਰ-ਜਨਰਲ ਤੇ ਖ਼ਰਚਾ ਆਬਜ਼ਰਵਰ -ਇਲੈਕਸ਼ਨਸ ਪਟਿਆਲਾ ਪੋਰਟਲ 'ਤੇ ਜ਼ਿਲ੍ਹੇ ਦੇ ਹਰ ਬੂਥ ਦੀ ਮਿਲੇਗੀ ਮੁਕੰਮਲ ਜਾਣਕਾਰੀ-ਸ਼ੌਕਤ ਅਹਿਮਦ ਪਰੇ -ਗਰਮ ਲੂਅ ਕਰਕੇ ਬੂਥ 'ਤੇ ਲੰਬੀ ਕਤਾਰ ਬਾਰੇ ਵੀ ਲਈ ਜਾ ਸਕੇਗੀ ਜਾਣਕਾਰੀ -ਕਿਹਾ, ਡੈਫ਼ ਵੋਟਰ ਹੈਲਪਲਾਈਨ 78144-09500 ਤੇ 78144-23454 'ਤੇ ਡੈਫ਼ ਵੋਟਰ ਲੈ ਸਕਣਗੇ ਵੋਟਾਂ ਬਾਰੇ ਸਹਾਇਤਾ ਪਟਿਆਲਾ, 29 ਮਈ: ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ ਪਟਿਆਲਾ ਹਲਕੇ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਆਬਜ਼ਰਵਰ ਓਮ ਪ੍ਰਕਾਸ਼ ਬਕੋੜੀਆ ਤੇ ਖ਼ਰਚਾ ਆਬਜ਼ਰਵਰ ਮੀਤੂ ਅਗਰਵਾਲ ਅਤੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਅੱਜ ਜ਼ਿਲ੍ਹੇ ਦੇ ਵੋਟਰਾਂ ਦੀ ਸਹਾਇਤਾ ਲਈ ਇਲੈਕਸ਼ਨਸ ਪਟਿਆਲਾ ਡਾਟ ਕਾਮ ਪੋਰਟਲ ਅਤੇ ਡੈਫ਼ ਵੋਟਰ ਹੈਲਪਲਾਈਨ ਨੰਬਰ 78144-09500 ਤੇ 78144-23454 ਲਾਂਚ ਕੀਤੇ। ਚੋਣ ਆਬਜ਼ਰਵਰਾਂ ਓਮ ਪ੍ਰਕਾਸ਼ ਬਕੋੜੀਆ ਤੇ ਮੀਤੂ ਅਗਰਵਾਲ ਨੇ ਜ਼ਿਲ੍ਹਾ ਪਟਿਆਲਾ ਪ੍ਰਸ਼ਾਸਨ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਉਮੀਦ ਜਤਾਈ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਵੋਟਰਾਂ ਦੀ ਸਹਾਇਤਾ ਲਈ ਲਾਂਚ ਕੀਤਾ ਪੋਰਟਲ ਅਤੇ ਡੈਫ਼ ਵੋਟਰ ਹੈਲਪਲਾਈਨ ਨੰਬਰ, ਵੋਟਰਾਂ ਲਈ ਲਾਭਕਾਰੀ ਸਾਬਤ ਹੋਣਗੇ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਇਸ ਮੌਕੇ ਦੱਸਿਆ ਕਿ ਜੋ ਵਿਅਕਤੀ ਸੁਣ ਤੇ ਬੋਲ ਨਹੀਂ ਸਕਦੇ, ਲੋਕ ਸਭਾ ਚੋਣਾਂ ਦੌਰਾਨ ਉਨ੍ਹਾਂ ਦੀ ਹਰੇਕ ਤਰ੍ਹਾਂ ਦੀ ਹਰ ਸੰਭਵ ਸਹਾਇਤਾ ਲਈ ਡੈਫ਼ ਵੋਟਰ ਹੈਲਪਲਾਈਨ ਜਾਰੀ ਕੀਤੀ ਗਈ ਹੈ। ਇਸ ਹੈਲਪਲਾਈਨ ਦੇ ਨੰਬਰਾਂ 'ਤੇ ਅਜਿਹੇ ਵਿਅਕਤੀ ਵੀਡੀਓ ਕਾਲ ਕਰਕੇ ਵੋਟਾਂ ਬਾਰੇ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲੈ ਸਕਦੇ ਹਨ, ਜਿਸ 'ਤੇ ਉਨ੍ਹਾਂ ਨੂੰ ਸੰਕੇਤ ਭਾਸ਼ਾ ਵਿੱਚ ਇੰਟਰਪ੍ਰੇਟਰਾਂ ਵੱਲੋਂ ਸਾਇਨ ਲੈਂਗੂਏਜ ਰਾਹੀਂ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਗੇ। ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਇਲੈਕਸ਼ਨਸ ਪਟਿਆਲਾ ਡਾਟ ਕਾਮ https://electionspatiala.com/ ਪੋਰਟਲ 'ਤੇ ਜਾ ਕੇ ਕੋਈ ਵੀ ਵੋਟਰ ਜਾਂ ਚੋਣ ਡਿਊਟੀ 'ਤੇ ਤਾਇਨਾਤ ਅਮਲਾ ਪੋਲਿੰਗ ਬੂਥ ਬਾਰੇ ਹਰ ਤਰ੍ਹਾਂ ਦੀ ਜਾਣਕਾਰੀ ਲੈ ਸਕੇਗਾ ਕਿਉਂਕਿ ਇਹ ਪੋਰਟਲ ਹਰੇਕ ਅੱਧੇ ਘੰਟੇ ਬਾਅਦ ਅਪਡੇਟ ਕੀਤਾ ਜਾਵੇਗਾ। ਇਸ ਪੋਰਟਲ ਰਾਹੀਂ ਵੋਟਰ ਗਰਮ ਲੂਅ ਦੇ ਮੱਦੇਨਜ਼ਰ ਇਹ ਵੀ ਜਾਣ ਸਕਣਗੇ ਕਿ ਉਨ੍ਹਾਂ ਦੇ ਬੂਥ 'ਤੇ ਕਿੰਨੀ ਭੀੜ ਹੈ ਤੇ ਵੋਟਰਾਂ ਦੀ ਲਾਇਨ ਕਿੰਨੀ ਲੰਬੀ ਲੱਗੀ ਹੋਈ ਹੈ। ਇਸ ਤੋਂ ਇਲਾਵਾ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਜਾਰੀ ਕੀਤੇ ਗਏ 'ਵੋਟ ਸਮਾਰਟ ਵਟਸਐਪ ਨੰਬਰ 74474-47217' ਉਪਰ ਵੀ ਜਿਸ ਉਪਰ ਵੋਟ ਟਾਈਪ ਕਰਕੇ ਭੇਜਣ 'ਤੇ ਅਜਿਹੀ ਜਾਣਕਾਰੀ ਮਿਲ ਸਕੇਗੀ, ਜੋ ਕਿ ਵੋਟਰਾਂ ਦੀ ਬਹੁਤ ਜਿਆਦਾ ਲਾਭਕਾਰੀ ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਪਟਿਆਲਾ ਇਲੈਕਸ਼ਨ ਪੋਰਟਲ ਡੀ.ਡੀ.ਐਫ਼ ਨਿਧੀ ਮਲਹੋਤਰਾ ਦੀ ਦੇਖ-ਰੇਖ ਹੇਠ ਥਾਪਰ ਯੂਨੀਵਰਸਿਟੀ ਦੇ ਕੰਪਿਊਟਰ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਹੁਸ਼ਰਾਜ ਸਿੰਘ, ਓਜਸ ਤੇ ਰੀਆਂਸ ਗਹਿਲੋਤ ਨੇ ਈਜ਼ਾਦ ਕੀਤਾ ਹੈ। ਜਦੋਂਕਿ ਡੀ.ਐਸ.ਐਸ.ਓ. ਦਫ਼ਤਰ ਵਿਖੇ ਸਥਾਪਤ ਕੀਤੀ ਡੈਫ਼ ਵੋਟਰ ਹੈਲਪਲਾਈਨ 'ਤੇ ਇੰਟਰਪ੍ਰੇਟਰ ਰਵਿੰਦਰ ਕੌਰ ਤੇ ਅਰਸ਼ਦੀਪ ਕੌਰ ਵੱਲੋਂ ਲੋੜਵੰਦ ਬੋਲਣ ਤੇ ਸੁਣਨ ਤੋਂ ਅਸਮਰਥ ਦਿਵਿਆਂਗਜਨ ਦੀ ਮਦਦ ਕੀਤੀ ਜਾਵੇਗੀ। ਇਸ ਮੌਕੇ ਏ.ਡੀ.ਸੀ. (ਜ) ਕੰਚਨ, ਏ.ਡੀ.ਸੀ. ਦਿਹਾਤੀ ਵਿਕਾਸ ਡਾ. ਹਰਜਿੰਦਰ ਸਿੰਘ ਬੇਦੀ, ਐਸ.ਡੀ.ਐਮ. ਪਾਤੜਾਂ ਰਵਿੰਦਰ ਸਿੰਘ, ਡੀ.ਡੀ.ਐਫ਼. ਨਿਧੀ ਮਲਹੋਤਰਾ, ਚੋਣ ਤਹਿਸੀਲਦਾਰ ਵਿਜੇ ਕੁਮਾਰ ਚੌਧਰੀ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਬੈਂਸ, ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਪ੍ਰੋ. ਸ਼ਵਿੰਦਰ ਰੇਖੀ ਤੇ ਮੋਹਿਤ ਕੌਸ਼ਲ, ਦਿਵਿਆਂਗਜਨ ਆਈਕਨ ਜਗਵਿੰਦਰ ਸਿੰਘ ਤੇ ਪਟਿਆਲਾ ਐਸੋਸੀਏਸ਼ਨ ਆਫ਼ ਡੈਫ਼ ਦੇ ਪ੍ਰਧਾਨ ਜਗਦੀਪ ਸਿੰਘ ਵੀ ਮੌਜੂਦ ਸਨ।
Punjab Bani 29 May,2024
ਬਾਦਲ ਪਰਿਵਾਰ ਦੀ ਰਾਜਨੀਤੀ ਆਖਰੀ ਪੰਨੇ ਤੇ ਖ਼ਤਮ ਹੋਣ ਜਾ ਰਹੀ ਹੈ : ਡਾ. ਗੁਰਪ੍ਰੀਤ ਮਾਨ
ਬਾਦਲ ਪਰਿਵਾਰ ਦੀ ਰਾਜਨੀਤੀ ਆਖਰੀ ਪੰਨੇ ਤੇ ਖ਼ਤਮ ਹੋਣ ਜਾ ਰਹੀ ਹੈ : ਡਾ. ਗੁਰਪ੍ਰੀਤ ਮਾਨ ਵਿਧਾਇਕ ਪਠਾਣਮਾਜਰਾ ਨੇ ਡਾ. ਬਲਬੀਰ ਦੇ ਹੱਕ ਵਿੱਚ ਕਰਵਾਈ ਰਿਕਾਡ ਤੋੜ ਚੋਣ ਰੈਲੀ ਸੈਂਕੜੇ ਪਰਿਵਾਰ ਆਮ ਆਦਮੀ ਚ ਸ਼ਾਮਿਲ ਡਾ. ਬਲਬੀਰ ਸਿੰਘ ਦੇ ਹੱਕ ਵਿੱਚ ਹੋਈ ਇਤਿਹਾਸਕ ਰੈਲੀ ਨੂੰ ਡਾਕਟਰ ਗੁਰਪ੍ਰੀਤ ਕੌਰ ਨੇ ਕੀਤਾ ਸੰਬੋਧਨ ਪੰਜਾਬ 'ਚ ਹੁਣ ਅਕਾਲੀ ਦਲ ਨਹੀਂ ਖਾਲੀਦਲ ਦੇ ਨਾਮ ਨਾਲ ਜਾਣਿਆ ਜਾਵੇਗਾ : ਡਾ. ਬਲਬੀਰ ਸਿੰਘ ਸਨੌਰ, ਪਟਿਆਲਾ 29 ਮਈ () - ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਪਟਿਆਲਾ ਤੋਂ ਉਮੀਦਵਾਰ ਡਾਕਟਰ ਬਲਵੀਰ ਸਿੰਘ ਦੇ ਹੱਕ ਵਿੱਚ ਜੌੜੀਆਂ ਸੜਕਾਂ ਵਿਖੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਧਰਮ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਹਰੇਕ ਉਮੀਦਵਾਰ ਨੂੰ ਆਮ ਆਦਮੀ ਵੱਲੋਂ ਵੱਡੇ ਫਰਕ ਨਾਲ ਜਿਤਾ ਕੇ ਸੰਸਦ ਵਿੱਚ ਭੇਜਿਆ ਜਾਵੇਗਾ ਤਾਂ ਜੋ ਉਹਨਾਂ ਦੇ ਹੱਕਾਂ ਦੀ ਰਾਖੀ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਪੰਜਾਬ ਨੂੰ ਕੰਗਾਲ ਕਰਕੇ ਰੱਖ ਦਿੱਤਾ ਜਿਸ ਨਾਲ ਬਾਦਲ ਪਰਿਵਾਰ ਦੀ ਰਾਜਨੀਤੀ ਆਖਰੀ ਪੰਨੇ ਤੇ ਖ਼ਤਮ ਹੋਣ ਜਾ ਰਹੀ ਹੈ ਇਸ ਮੌਕੇ ਹਜ਼ਾਰਾਂ ਦੀ ਗਿਣਤੀ ਇੱਕਠੇ ਹੋਏ ਵਲੰਟੀਅਰਾਂ ਨੂੰ ਸੰਬੋਧਨ ਕਰਦਿਆਂ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਸੱਤਾ ਬਦਲਣ ਲਈ ਤਿਆਰ ਹੋ ਜਾਓ। ਉਹਨਾਂ ਕਿਹਾ ਕਿ ਸੁਖਬੀਰ ਬਾਦਲ ਫਿਰੋਜ਼ਪੁਰ ਤੋਂ ਇਸ ਲਈ ਭੱਜ ਗਏ ਕਿਉਂਕਿ ਉਹਨਾਂ ਨੂੰ ਪਤਾ ਸੀ ਕਿ ਉਹਨਾਂ ਦੀ ਬੁਰੀ ਤਰ੍ਹਾਂ ਹਾਰ ਹੋਣੀ ਹੈ ਪਰ ਮੇਰੀ ਗੱਲ ਨੂੰ ਯਾਦ ਰੱਖਿਓ ਹਰਸਿਮਰਤ ਕੌਰ ਬਾਦਲ ਵੀ ਬਠਿੰਡਾ ਤੋਂ ਹਾਰ ਰਹੇ ਹਨ। ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਪਟਿਆਲਾ ਤੋਂ ਉਮੀਦਵਾਰ ਡਾਕਟਰ ਬਲਬੀਰ ਸਿੰਘ ਨੇ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਆਯੋਜਿਤ ਕਰਵਾਈ ਗਈ ਵਿਸ਼ਾਲ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਹਰੇਕ ਉਮੀਦਵਾਰ ਆਮ ਲੋਕਾਂ ਦਾ ਆਪਣਾ ਉਮੀਦਵਾਰ ਹੈ ਤੇ ਇਸਦਾ ਸਬੂਤ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਮਿਲ ਜਾਵੇਗਾ। ਉਹਨਾਂ ਕਿਹਾ ਕਿ ਪੂਰੇ ਭਾਰਤ ਵਿੱਚ ਵੱਖ ਵੱਖ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਗੂੰਜ ਸੁਣਾਈ ਦੇ ਰਹੀ ਹੈ ਜਦੋਂ ਕਿ ਵੱਖ-ਵੱਖ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਤਾਂ ਲੋਕਾਂ ਵੱਲੋਂ ਵੱਡੇ ਪੱਧਰ 'ਤੇ ਵਿਰੋਧ ਕੀਤਾ ਜਾ ਰਿਹਾ ਹੈ। ਇਸ ਮੌਕੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਡਾਕਟਰ ਬਲਵੀਰ ਸਿੰਘ ਦੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰੈਲੀ ਵਿੱਚ ਭਾਰੀ ਇਕੱਠ ਨੇ ਸਾਬਤ ਕਰ ਦਿੱਤਾ ਹੈ ਕਿ ਵਿਧਾਨ ਸਭਾ ਹਲਕਾ ਸਨੌਰ ਵੱਲੋਂ ਲੋਕ ਸਭਾ ਹਲਕਾ ਪਟਿਆਲਾ ਦੇ ਉਮੀਦਵਾਰ ਦੇ ਹੱਕ ਵਿੱਚ ਹੁਣ ਤੱਕ ਕੀਤੀਆਂ ਗਈਆਂ ਮੀਟਿੰਗਾਂ, ਚੋਣ ਜਲਸੇ, ਚੋਣ ਰੈਲੀਆਂ ਸਭ ਤੋਂ ਜਿਆਦਾ ਉਤਸਾਹਿਤ ਰਹੀਆਂ ਹਨ । ਰੈਲੀ ਉਪਰੰਤ ਡਾਕਟਰ ਗੁਰਪ੍ਰੀਤ ਕੌਰ ਅਤੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਹਾਜ਼ਰੀ ਵਿੱਚ ਸੈਂਕੜੇ ਮੋਟਰਸਾਈਕਲ, ਗਡੀਆਂ ਦੇ ਕਾਫਲੇ ਨਾਲ ਜੌੜੀਆਂ ਸੜਕਾਂ ਤੋਂ ਨੈਣ ਕਲਾਂ, ਬਹਿਲ, ਪੰਜੇਟਾ, ਭੁਨਰਹੇੜੀ, ਮੀਰਾਂ ਪੁਰ, ਦੇਵੀਗੜ੍ਹ ਤੱਕ ਰੋਡ ਸ਼ੋ ਕਿਤਾ ਗਿਆ। ਇਸ ਮੌਕੇ ਲੋਕਾਂ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਫੁੱਲਾਂ ਦੀ ਵਰਖਾ ਕਰਕੇ ਡਾ. ਗੁਰਪ੍ਰੀਤ ਦਾ ਭਰਮਾਂ ਸਵਾਗਤ ਕੀਤਾ ਗਿਆ । ਇਸ ਮੌਕੇ ਡਾਕਟਰ ਗੁਰਪ੍ਰੀਤ ਕੌਰ ਧਰਮਪਤਨੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਡਾਕਟਰ ਬਲਬੀਰ ਸਿੰਘ, ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ, ਬਲਤੇਜ ਸਿੰਘ ਪੰਨੂ ਮੀਡੀਆ ਸਲਾਹਕਾਰ ਮੁੱਖ ਮੰਤਰੀ ਪੰਜਾਬ, ਚੇਅਰਮੈਨ ਵੇਅਰਹਾਊਸ ਇੰਦਰਜੀਤ ਸੰਧੂ , ਤੇਜਿੰਦਰ ਮਹਿਤਾ ਜ਼ਿਲ੍ਹਾ ਪ੍ਰਧਾਨ, ਸ਼ਵਿੰਦਰ ਕੌਰ ਧੰਜੂ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ, ਬੀਬਾ ਸੀਮਰਨਜੀਤ ਕੌਰ ਪਠਾਨਮਾਜਰਾ, ਹਰਪਾਲ ਜੁਨੇਜਾ, ਦਲਵੀਰ ਸਿੰਘ ਗਿੱਲ, ਹਰਜਸ਼ਨ ਪਠਾਣਮਾਜਰਾ, ਗੁਰਬਚਨ ਸਿੰਘ ਵਿਰਕ, ਬਲਦੇਵ ਸਿੰਘ ਦੇਵੀਗੜ੍ਹ, ਅਮਰ ਸੰਘੇੜਾ ਯੂਥ ਪ੍ਰਧਾਨ ਹਲਕਾ ਸਨੌਰ, ਹੈਪੀ ਪਹਾੜੀ ਪੁਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਹੁਦੇਦਾਰ ਅਤੇ ਪ੍ਰਬੰਧਕ, ਵਲੰਟੀਅਰ ਮੋਜੂਦ ਸਨ।
Punjab Bani 29 May,2024
ਰਾਹੁਲ ਗਾਂਧੀ ਨੇ ਡਾਕਟਰ ਧਰਮਵੀਰ ਗਾਂਧੀ ਦੇ ਹੱਕ 'ਚ ਕੀਤੀ ਮਹਾਂ ਰੈਲੀ
ਰਾਹੁਲ ਗਾਂਧੀ ਨੇ ਡਾਕਟਰ ਧਰਮਵੀਰ ਗਾਂਧੀ ਦੇ ਹੱਕ 'ਚ ਕੀਤੀ ਮਹਾਂ ਰੈਲੀ ਪਟਿਆਲਾ ਤੋਂ ਡਾ: ਧਰਮਵੀਰ ਗਾਂਧੀ ਨੂੰ ਵੱਡੀ ਲੀਡ ਨਾਲ਼ ਜਿਤਾਉ : ਰਾਹੁਲ ਗਾਂਧੀ ਧਰਮਵੀਰ ਗਾਂਧੀ ਪਿਛਲੇ 50 ਸਾਲ ਤੋਂ ਚਲਾ ਰਹੇ ਹਨ ਮੁਹੱਬਤ ਦੀ ਦੁਕਾਨ - ਰਾਹੁਲ ਗਾਂਧੀ ਕਿਸਾਨਾਂ ਨੂੰ MSP ਦੀ ਗਰੰਟੀ ਦੇਵਾਂਗੇ ਅਤੇ ਕਰਜ਼ 'ਤੇ ਲੀਕ ਫੇਰਾਂਗੇ - ਰਾਹੁਲ ਗਾਂਧੀ * ਪਟਿਆਲਾ ਦੇ ਪੋਲੋ ਗਰਾਊਂਡ ਵਿਖੇ ਰਾਹੁਲ ਗਾਂਧੀ ਨੇ ਕੀਤੀ 'ਨਿਆਂ ਮਹਾਂ ਰੈਲੀ' * ਰੈਲੀ ਵਿੱਚ ਪੁੱਜੇ ਹਜ਼ਾਰਾਂ ਲੋਕ,ਵੱਡੇ ਇਕੱਠ ਨੇ ਡਾ: ਗਾਂਧੀ ਦੀ ਜਿੱਤ 'ਤੇ ਲਾਈ ਮੋਹਰ। ਪਟਿਆਲਾ ਵਿਖੇ ਚੋਣ ਰੈਲੀ ਕਰਨ ਪੁੱਜੇ ਰਾਹੁਲ ਗਾਂਧੀ ਨੇ ਕਿਹਾ ਕਿ ਜੋ ਨਫ਼ਰਤ ਵਿਰੁੱਧ ਮੁਹੱਬਤ ਫ਼ੈਲਾਉਣ ਦੀ ਜੋ ਮੁਹਿੰਮ ਮੈਂ ਪਿਛਲੇ ਸਾਲਾਂ ਦੌਰਾਨ ਸ਼ੁਰੂ ਕੀਤੀ ਹੈ, ਸਾਡੇ ਪਟਿਆਲਾ ਤੋਂ ਉਮੀਦਵਾਰ ਡਾ: ਧਰਮਵੀਰ ਗਾਂਧੀ ਪਿਛਲੇ 50 ਸਾਲ ਤੋਂ ਮੁਹਬੱਤ ਦੀ ਦੁਕਾਨ ਚਲਾ ਰਹੇ ਹਨ। ਉਹਨਾਂ ਆਪਣੇ ਹੱਥ ਵਿੱਚ ਸੰਵਿਧਾਨ ਦੀ ਕਾਪੀ ਹੱਥ ਵਿੱਚ ਲੈਕੇ ਕਿਹਾ ਕਿ ਇਹ ਲੜਾਈ ਦੇਸ਼ ਦਾ ਸੰਵਿਧਾਨ ਬਚਾਉਣ ਦੀ ਹੈ। ਸਾਡੇ ਸੰਵਿਧਾਨ ਨੂੰ ਦੁਨੀਆਂ ਦੀ ਕੋਈ ਸ਼ਕਤੀ ਖ਼ਤਮ ਨਹੀਂ ਕਰ ਸਕਦੀ ਕਿਉਂਕਿ ਅਸੀਂ ਭਾਜਪਾ ਦੀ ਸੱਤਾ ਨੂੰ ਇਹ ਕੰਮ ਨਹੀਂ ਕਰਨ ਦਿਆਂਗੇ। ਓਹਨਾਂ ਕਿਹਾ ਕਿ ਮੋਦੀ ਸਰਕਾਰ ਅਰਬਪਤੀਆਂ ਦੀ ਸਰਕਾਰ ਹੈ ਅਤੇ ਹਰ ਕਦਮ ਅਰਬਪਤੀਆਂ ਦੀ ਮਦਦ ਲਈ ਹੀ ਉਠਾਉਂਦੀ ਹੈ। ਜਦਕਿ ਅਸੀਂ ਸੱਤਾ ਵਿੱਚ ਆਉਣ 'ਤੇ ਕਿਸਾਨਾਂ ਮਜ਼ਦੂਰਾਂ ਲਈ ਕੰਮ ਕਰਾਂਗੇ। ਕਾਂਗਰਸ ਦੀ ਅਗਵਾਈ ਹੇਠ ਇੰਡੀਆ ਗਠਜੋੜ ਦੀ ਸਰਕਾਰ ਬਣਨ ਮਗਰੋਂ ਓਹਨਾਂ ਪਹਿਲੇ ਫ਼ੈਸਲੇ ਵਿੱਚ ਹੀ ਕਿਸਾਨਾਂ ਦਾ ਸਾਰਾ ਕਰਜ਼ਾ ਮਾਫ਼ ਕਰਨ ਦਾ ਐਲਾਨ ਕਰਦਿਆਂ ਕਿਸਾਨਾਂ ਨੂੰ MSP ਦੀ ਕਾਨੂੰਨੀ ਗਰੰਟੀ ਦੇਣ ਦੀ ਵੀ ਗੱਲ ਕਹੀ। ਰਾਹੁਲ ਗਾਂਧੀ ਨੇ ਕਿਹਾ ਕਿ ਮੋਦੀ ਨੇ 22 ਅਰਬਪਤੀ ਬਣਾਏ ਹਨ ਪਰ ਅਸੀਂ ਕਰੋੜਾਂ ਲੋਕਾਂ ਨੂੰ ਲੱਖ ਪਤੀ ਬਣਾਵਾਂਗੇ। ਰਾਹੁਲ ਗਾਂਧੀ ਨੇ ਕਿਹਾ ਕਿ ਸਾਡੀ ਸਰਕਾਰ ਆਉਣ ਮਗਰੋਂ ਹਰ ਲੋੜਵੰਦ ਪਰਿਵਾਰ ਦੀ ਇੱਕ ਇੱਕ ਔਰਤ ਦੇ ਖ਼ਾਤੇ ਵਿੱਚ 1 ਲੱਖ ਰੁਪਏ ਸਲਾਨਾ ਸਹਾਇਤਾ ਵਜੋਂ ਆਉਣਗੇ। ਰਾਹੁਲ ਗਾਂਧੀ ਨੇ ਨਿਮਨਲਿਖਤ ਮੁੱਦੇ ਵੀ ਉਭਾਰੇ - * ਅਗਨੀਵੀਰ ਸਕੀਮ ਨੂੰ ਕੂੜੇਦਾਨ ਵਿੱਚ ਸੁੱਟਾਂਗੇ ਅਤੇ ਫ਼ੌਜ ਵਿੱਚ ਪੱਕੀ ਭਰਤੀ ਕਰਾਂਗੇ। * ਖ਼ਾਲੀ ਪਈਆਂ 30 ਲੱਖ ਸਰਕਾਰੀ ਅਸਾਮੀਆਂ ਭਰਾਂਗੇ। * ਮਨਰੇਗਾ ਦੀ ਦਿਹਾੜੀ 400 ਰੁਪਏ ਕਰਾਂਗੇ। * ਆਸ਼ਾ ਵਰਕਰਾਂ ਅਤੇ ਆਂਗਨਵਾੜੀ ਵਰਕਰਾਂ ਦੀ ਤਨਖ਼ਾਹ ਦੁੱਗਣੀ ਕਰਾਂਗੇ। ਰਾਹੁਲ ਗਾਂਧੀ ਨੇ ਲੋਕਾਂ ਨੂੰ ਪਟਿਆਲਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾਕਟਰ ਧਰਮਵੀਰ ਗਾਂਧੀ ਨੂੰ ਵੱਡੀ ਲੀਡ ਨਾਲ਼ ਜਿਤਾਉਣ ਦਾ ਸੱਦਾ ਦਿੱਤਾ।
Punjab Bani 29 May,2024
ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਤੰਬਾਕੂ ਦੇ ਸੇਵਨ ‘ਤੇ ਹੋਵੇਗੀ ਪਾਬੰਦੀ: ਸਿਬਿਨ ਸੀ
ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਤੰਬਾਕੂ ਦੇ ਸੇਵਨ ‘ਤੇ ਹੋਵੇਗੀ ਪਾਬੰਦੀ: ਸਿਬਿਨ ਸੀ ਚੰਡੀਗੜ੍ਹ, 29 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸੂਬੇ ਦੇ ਸਾਰੇ ਪੋਲਿੰਗ ਬੂਥਾਂ ਨੂੰ ਤੰਬਾਕੂ-ਰਹਿਤ ਐਲਾਨਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਪੋਲਿੰਗ ਬੂਥਾਂ ‘ਤੇ ਸਿਗਰਟ, ਬੀੜੀ ਅਤੇ ਹੋਰ ਤੰਬਾਕੂ ਉਤਪਾਦਾਂ ਦੇ ਸੇਵਨ 'ਤੇ ਸਖ਼ਤ ਪਾਬੰਦੀ ਹੋਵੇਗੀ। ਉਨ੍ਹਾਂ ਦੱਸਿਆ ਕਿ ਪੋਲਿੰਗ ਬੂਥਾਂ ‘ਤੇ ਤੰਬਾਕੂ ਦੇ ਸੇਵਨ ‘ਤੇ ਲਗਾਈ ਗਈ ਇਸ ਪਾਬੰਦੀ ਨੂੰ ਯਕੀਨੀ ਬਣਾਉਣ ਲਈ ਹਰੇਕ ਪੋਲਿੰਗ ਬੂਥ ਦੇ ਪ੍ਰੀਜ਼ਾਈਡਿੰਗ ਅਫ਼ਸਰ ਨੂੰ ਨੋਡਲ ਅਫ਼ਸਰ ਵਜੋਂ ਨਿਯੁਕਤ ਕੀਤਾ ਗਿਆ ਹੈ। ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਇਹ ਮਹੱਤਵਪੂਰਨ ਕਦਮ ਸਿਹਤਮੰਦ ਜੀਵਨਸ਼ੈਲੀ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਵੋਟਰਾਂ ਲਈ ਸੁਰੱਖਿਅਤ ਅਤੇ ਉਸਾਰੂ ਮਾਹੌਲ ਯਕੀਨੀ ਬਣਾਉਣ ਲਈ ਦਫ਼ਤਰ, ਮੁੱਖ ਚੋਣ ਅਫ਼ਸਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਾ ਹੈ। ਉਨ੍ਹਾਂ ਦੱਸਿਆ ਕਿ ਪੋਲਿੰਗ ਬੂਥਾਂ ਨੂੰ ਤੰਬਾਕੂ-ਰਹਿਤ ਖੇਤਰ ਘੋਸ਼ਿਤ ਕਰਨ ਦਾ ਮੰਤਵ ਤੰਬਾਕੂ ਦਾ ਸੇਵਨ ਨਾ ਕਰਨ ਵਾਲਿਆਂ ਨੂੰ ਇਸਦੇ ਧੂੰਏਂ ਦੇ ਸੰਪਰਕ ਤੋਂ ਬਚਾਉਣਾ ਅਤੇ ਲੋਕਾਂ ਨੂੰ ਤੰਦਰੁਸਤ ਸਿਹਤ ਪ੍ਰਤੀ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਤੰਬਾਕੂ ਦੀ ਵਰਤੋਂ ਨੂੰ ਘਟਾਉਣ ਅਤੇ ਇਸ ਦੇ ਸੇਵਨ ਨਾਲ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਕੈਂਸਰ, ਦਿਲ ਦੀਆਂ ਬਿਮਾਰੀਆਂ, ਫੇਫੜਿਆਂ ਦੇ ਗੰਭੀਰ ਰੋਗ ਅਤੇ ਅੰਨ੍ਹੇਪਣ ਆਦਿ ‘ਤੇ ਕਾਬੂ ਪਾਉਣ ਲਈ ਚਲਾਈਆਂ ਜਾ ਰਹੀਆਂ ਵਿਆਪਕ ਜਨਤਕ ਸਿਹਤ ਮੁਹਿੰਮਾਂ ਅਤੇ ਕਾਨੂੰਨੀ ਤੇ ਹੋਰ ਪੱਧਰਾਂ ‘ਤੇ ਕੀਤੇ ਜਾ ਰਹੇ ਯਤਨਾਂ ਦਾ ਵੀ ਹਿੱਸਾ ਹੈ।
Punjab Bani 29 May,2024
ਆਬਕਾਰੀ ਵਿਭਾਗ ਨੇ ਸ਼ਰਾਬ ਦੀ ਤਸਕਰੀ ਅਤੇ ਨਾਜਾਇਜ਼ ਸ਼ਰਾਬ ਬਣਾਉਣ ਦੀਆਂ ਗਤੀਵਿਧੀਆਂ 'ਤੇ ਕੱਸਿਆ ਸ਼ਿਕੰਜਾ
ਆਬਕਾਰੀ ਵਿਭਾਗ ਨੇ ਸ਼ਰਾਬ ਦੀ ਤਸਕਰੀ ਅਤੇ ਨਾਜਾਇਜ਼ ਸ਼ਰਾਬ ਬਣਾਉਣ ਦੀਆਂ ਗਤੀਵਿਧੀਆਂ 'ਤੇ ਕੱਸਿਆ ਸ਼ਿਕੰਜਾ ਚੰਡੀਗੜ੍ਹ, 29 ਮਈ: ਆਗਾਮੀ ਲੋਕ ਸਭਾ ਚੋਣਾਂ -2024 ਦੇ ਮੱਦੇਨਜ਼ਰ ਲਗਾਏ ਗਏ ਆਦਰਸ਼ ਚੋਣ ਜ਼ਾਬਤੇ ਦੌਰਾਨ ਸ਼ਰਾਬ ਦੀ ਤਸਕਰੀ ਅਤੇ ਨਾਜਾਇਜ਼ ਸ਼ਰਾਬ ਬਣਾਉਣ ਸਬੰਧੀ ਗਤੀਵਿਧੀਆਂ ‘ਤੇ ਪੂਰੀ ਤਰ੍ਹਾਂ ਕਾਬੂ ਪਾ ਕੇ ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਆਬਕਾਰੀ ਵਿਭਾਗ, ਪੰਜਾਬ ਵੱਲੋਂ ਸ਼ੁਰੂ ਕੀਤੀ ਮੁਹਿੰਮ ਦੌਰਾਨ ਆਬਕਾਰੀ ਤੇ ਕਰ ਕਮਿਸ਼ਨਰ, ਪੰਜਾਬ ਵਰੁਣ ਰੂਜ਼ਮ ਦੀ ਯੋਗ ਅਗਵਾਈ ਹੇਠ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਉੱਚ ਅਧਿਕਾਰੀਆਂ ਦੀ ਟੀਮ ਨਾਲ ਸਹਾਇਕ ਕਮਿਸ਼ਨਰ (ਆਬਕਾਰੀ) ਪਟਿਆਲਾ ਦੇ ਦਫ਼ਤਰ, ਪਟਿਆਲਾ ਦੀ ਇੱਕ ਬੀਅਰ ਨਿਰਮਾਣ ਯੂਨਿਟ ਅਤੇ ਮੋਹਾਲੀ ਦੇ ਇੱਕ ਸ਼ਰਾਬ ਥੋਕ ਡਿਸਟੀਬਿਊਟਰ ਦੀ ਅਚਨਚੇਤ ਚੈਕਿੰਗ ਕੀਤੀ। ਉਨ੍ਹਾਂ ਨੇ ਚੰਡੀਗੜ੍ਹ-ਅੰਬਾਲਾ ਕੌਮੀ ਮਾਰਗ ’ਤੇ ਝਰਮੜੀ ਬੈਰੀਅਰ ’ਤੇ ਸਥਿਤ ਅੰਤਰਰਾਜੀ ਨਾਕਿਆਂ ਦੀ ਵੀ ਚੈਕਿੰਗ ਕੀਤੀ। ਸਹਾਇਕ ਕਮਿਸ਼ਨਰ (ਆਬਕਾਰੀ) ਪਟਿਆਲਾ ਦੇ ਦਫ਼ਤਰ ਵਿਖੇ ਕੀਤੀ ਚੈਕਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਮੂਹ ਆਬਕਾਰੀ ਅਦਾਰਿਆਂ 'ਤੇ ਸਖ਼ਤ ਨਜ਼ਰ ਰੱਖੀ ਜਾਵੇ ਅਤੇ ਆਉਣ ਵਾਲੇ ਦਿਨਾਂ ਦੌਰਾਨ ਸ਼ਰਾਬ ਦੀ ਕੋਈ ਵੀ ਨਜਾਇਜ਼ ਵਿਕਰੀ ਨਾ ਹੋਣ ਦਿੱਤੀ ਜਾਵੇ। ਸ਼ਰਾਬ ਨਿਰਮਾਣ ਯੂਨਿਟ ਮੈਸਰਜ਼ ਅਮਾਰਾ ਬਰੂਅਰੀ ਪ੍ਰਾਈਵੇਟ ਲਿਮਟਿਡ ਪਟਿਆਲਾ ਦੀ ਅਚਨਚੇਤ ਚੈਕਿੰਗ ਦੌਰਾਨ ਉਨ੍ਹਾਂ ਨੇ ਉਤਪਾਦਨ ਅਤੇ ਡਿਸਪੈਚ ਦੇ ਰਿਕਾਰਡਾਂ ਦੀ ਜਾਂਚ ਕੀਤੀ। ਉਨ੍ਹਾਂ ਨੇ ਸ਼ਰਾਬ ਦੇ ਪ੍ਰਵਾਹ 'ਤੇ ਤਕਨੀਕੀ ਕੰਟਰੋਲ ਰੱਖਣ ਲਈ ਸਾਰੀਆਂ ਸ਼ਰਾਬ ਨਿਰਮਾਣ ਇਕਾਈਆਂ 'ਤੇ ਲਗਾਏ ਗਏ ਸੀਸੀਟੀਵੀ ਕੈਮਰਿਆਂ ਅਤੇ ਬੂਮ ਬੈਰੀਅਰਾਂ ਦੇ ਕੰਮਕਾਜ ਦੀ ਵੀ ਚੈਕਿੰਗ ਕੀਤੀ। ਇਸੇ ਤਰ੍ਹਾਂ ਥੋਕ ਡਿਸਟੀਬਿਊਟਰ ਮੈਸਰਜ਼ ਵਿਸ਼ਾਲ ਐਂਟਰਪ੍ਰਾਈਜ਼, ਜੇ.ਐਲ.ਪੀ.ਐਲ. ਇੰਡਸਟਰੀਅਲ ਏਰੀਆ ਸੈਕਟਰ 82, ਮੋਹਾਲੀ ਵਿਖੇ ਵੀ ਸੀਸੀਟੀਵੀ ਲਗਾਉਣ ਅਤੇ ਇਹਨਾਂ ਦੇ ਕੰਮਕਾਜ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਡਿਸਟੀਬਿਊਟਰ ਵੱਲੋਂ ਰੱਖੇ ਰਿਕਾਰਡ ਦੀ ਵੀ ਜਾਂਚ ਕੀਤੀ ਗਈ। ਆਬਕਾਰੀ ਕਮਿਸ਼ਨਰ ਪੰਜਾਬ ਨੇ ਕਿਹਾ ਕਿ ਹਾਲ ਹੀ ਵਿੱਚ ਬੋਟਲਿੰਗ ਪਲਾਂਟ ਮੈਸਰਜ਼ ਬੋਰਿਸ਼ ਇੰਡਸਟਰੀਜ਼ ਪ੍ਰਾਈਵੇਟ ਲਿ., ਪਿੰਡ ਬੇਹੜਾ ਤਹਿਸੀਲ ਡੇਰਾਬਸੀ ਜ਼ਿਲ੍ਹਾ ਐਸ.ਏ.ਐਸ.ਨਗਰ ਦੀ ਅਚਨਚੇਤ ਚੈਕਿੰਗ ਕੀਤੀ ਗਈ ਜਿਸ ਦੌਰਾਨ ਪਾਇਆ ਗਿਆ ਕਿ ਇਸ ਪਲਾਂਟ ਵੱਲੋਂ ਪੰਜਾਬ ਆਬਕਾਰੀ ਐਕਟ, 1914 ਦੀਆਂ ਵੱਖ-ਵੱਖ ਧਾਰਾਵਾਂ ਦੀ ਉਲੰਘਣਾ ਕੀਤੀ ਗਈ ਹੈ, ਜਿਸ ਉਪਰੰਤ ਵਿਭਾਗ ਵੱਲੋਂ ਉਕਤ ਬੋਟਲਿੰਗ ਪਲਾਂਟ ਦਾ ਲਾਇਸੈਂਸ 15 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਅੱਜ ਦੀ ਚੈਕਿੰਗ ਦੌਰਾਨ ਉਨ੍ਹਾਂ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ‘ਤੇ ਪੂਰੀ ਤਰ੍ਹਾਂ ਨਕੇਲ ਕੱਸਦਿਆਂ ਚੋਣਾਂ ਨੂੰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਕਰ), ਪੰਜਾਬ ਵਿਕਾਸ ਪ੍ਰਤਾਪ ਅਤੇ ਆਬਕਾਰੀ ਤੇ ਕਰ ਕਮਿਸ਼ਨਰ, ਪੰਜਾਬ ਵਰੁਣ ਰੂਜ਼ਮ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਬਕਾਰੀ ਵਿਭਾਗ ਵੱਲੋਂ ਸ਼ਰਾਬ ਦੀ ਤਸਕਰੀ, ਈ.ਐਨ.ਏ. ਦੀ ਤਸਕਰੀ ਅਤੇ ਆਬਕਾਰੀ ਨਾਲ ਸਬੰਧਤ ਹੋਰ ਅਪਰਾਧਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਸਿਰਫ਼ ਆਦਰਸ਼ ਚੋਣ ਜ਼ਾਬਤਾ ਦੇ ਸਮੇਂ ਦੌਰਾਨ ਹੀ, ਆਬਕਾਰੀ ਵਿਭਾਗ ਨੇ ਲਗਭਗ 1229 ਐਫ.ਆਈ.ਆਰਜ਼ ਦਰਜ ਕੀਤੀਆਂ ਹਨ ਅਤੇ 1064 ਗ੍ਰਿਫਤਾਰੀਆਂ ਕੀਤੀਆਂ ਹਨ, 19557 ਲੀਟਰ ਨਾਜਾਇਜ਼ ਸ਼ਰਾਬ ਫੜੀ ਗਈ ਹੈ, 3787283 ਲੀਟਰ ਲਾਹਣ ਬਰਾਮਦ ਕਰਕੇ ਨਸ਼ਟ ਕੀਤਾ ਗਿਆ ਹੈ, ਪੀ.ਐੱਮ.ਐੱਲ./ਆਈ.ਐੱਮ.ਐੱਫ.ਐੱਲ./ਬੀਅਰ ਦੀਆਂ 111709 ਬੋਤਲਾਂ ਜ਼ਬਤ ਕੀਤੀਆਂ ਹਨ। ਇਸ ਜ਼ਬਤੀ ਦੀ ਅਨੁਮਾਨਿਤ ਕੀਮਤ 25.71 ਕਰੋੜ ਰੁਪਏ ਹੈ। ਆਬਕਾਰੀ ਵਿਭਾਗ ਨੇ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ਵਿੱਚ ਸ਼ਾਮਲ ਲਾਇਸੰਸਧਾਰਕਾਂ ‘ਤੇ ਵੀ ਨਕੇਲ ਕਸੀ ਗਈ ਹੈ। ਕਈ ਮਾਮਲਿਆਂ ਵਿੱਚ ਇਨ੍ਹਾਂ ਉਲੰਘਣਾ ਵਿੱਚ ਸ਼ਾਮਲ ਲਾਇਸੰਸਧਾਰਕਾਂ ਦੇ ਠੇਕਿਆਂ ਨੂੰ ਬੰਦ ਕੀਤਾ ਗਿਆ ਹੈ। ਆਬਕਾਰੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸੂਬੇ ਵਿੱਚ ਸ਼ਰਾਬ ਦੇ ਪ੍ਰਵਾਹ 'ਤੇ ਪੈਣੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਆਗਾਮੀ ਲੋਕ ਸਭਾ ਚੋਣਾਂ- 2024 ਦੇ ਮੱਦੇਨਜ਼ਰ ਸ਼ਰਾਬ ਦੇ ਗੈਰ-ਕਾਨੂੰਨੀ ਪ੍ਰਵਾਹ ਅਤੇ ਵਿਕਰੀ ਨੂੰ ਰੋਕਣ ਲਈ ਸੂਬੇ ਭਰ ਵਿੱਚ 126 ਨਾਕੇ/ਚੈਕਿੰਗ ਪੁਆਇੰਟ ਸਥਾਪਤ ਕੀਤੇ ਗਏ ਹਨ।
Punjab Bani 29 May,2024
ਈਡੀ ਨੇ ਪੰਜਾਬ ਅੰਦਰ 13 ਟਿਕਾਣਿਆਂ ਤੇ ਮਾਰੀ ਛਾਪੇਮਾਰੀ
ਈਡੀ ਨੇ ਪੰਜਾਬ ਅੰਦਰ 13 ਟਿਕਾਣਿਆਂ ਤੇ ਮਾਰੀ ਛਾਪੇਮਾਰੀ ਚੰਡੀਗੜ੍ਹ, 29 ਮਈ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਡਰੱਗ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਸਬੰਧੀ ਵਿਚ ਪੰਜਾਬ ਵਿਚ ਕਈ ਥਾਵਾਂ ‘ਤੇ ਛਾਪੇ ਮਾਰੇ। ਇਸ ਮਾਮਲੇ ਵਿੱਚ ਜਗਦੀਸ਼ ਸਿੰਘ ਉਰਫ਼ ਭੋਲਾ ਮੁੱਖ ਮੁਲਜ਼ਮ ਹੈ। ਸੂਤਰਾਂ ਅਨੁਸਾਰ ਰੂਪਨਗਰ ਜ਼ਿਲ੍ਹੇ ਵਿੱਚ ਕੁੱਲ 13 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ। ਈਡੀ ਵੱਲੋਂ ਆਪਣੀ ਜਾਂਚ ‘ਚ ਸਾਹਮਣੇ ਆਇਆ ਕਿ ਭੋਲਾ ਮਾਮਲੇ ‘ਚ ਏਜੰਸੀ ਵੱਲੋਂ ਕੁਰਕ ਕੀਤੀ ਜ਼ਮੀਨ ‘ਤੇ ‘ਗੈਰ-ਕਾਨੂੰਨੀ’ ਮਾਈਨਿੰਗ ਕੀਤੀ ਜਾ ਰਹੀ ਹੈ। ਇਸ ਕਾਰਨ ਇਹ ਕਾਰਵਾਈ ਕੀਤੀ ਗਈ।
Punjab Bani 29 May,2024
ਵੜਿੰਗ ਨੇ 2019 ਵਿੱਚ ਕਾਂਗਰਸ ਦੀ ਲੀਡ ਵਿੱਚ ਸੁਧਾਰ ਕਰਨ ਦਾ ਭਰੋਸਾ ਜਤਾਇਆ
ਵੜਿੰਗ ਨੇ 2019 ਵਿੱਚ ਕਾਂਗਰਸ ਦੀ ਲੀਡ ਵਿੱਚ ਸੁਧਾਰ ਕਰਨ ਦਾ ਭਰੋਸਾ ਜਤਾਇਆ ਕਿਹਾ: ਲੁਧਿਆਣਾ ਅਤੇ ਕਾਂਗਰਸ ਨੂੰ ਵੱਖ ਨਹੀਂ ਕੀਤਾ ਜਾ ਸਕਦਾ 'ਲੁਧਿਆਣਾ ਅਨੇਕਤਾ 'ਚ ਏਕਤਾ ਦੀ ਉੱਤਮ ਮਿਸਾਲ' ਲੁਧਿਆਣਾ, 28 ਮਈ: ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਲੋਕ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ 2019 ਵਿੱਚ ਇੱਥੋਂ ਆਪਣੀ ਜਿੱਤ ਦੇ ਫ਼ਰਕ ਵਿੱਚ ਕਾਫ਼ੀ ਸੁਧਾਰ ਕਰੇਗੀ। ਉਨ੍ਹਾਂ ਲੁਧਿਆਣਾ ਦੇ ਲੋਕਾਂ ਨੂੰ ਪਾਰਟੀ ਨੂੰ ਵੋਟ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇੱਥੋਂ ਦੇ ਲੋਕ ਹਮੇਸ਼ਾ ਕਾਂਗਰਸ ਦੇ ਨਾਲ ਖੜ੍ਹੇ ਹਨ, ਚਾਹੇ ਕੋਈ ਵੀ ਪਾਰਟੀ ਲਈ ਚੋਣ ਲੜੇ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਵਾਰ ਵੀ ਇਹ ਰੁਝਾਨ ਬਿਹਤਰ ਫ਼ਰਕ ਨਾਲ ਜਾਰੀ ਰਹੇਗਾ। ਵੜਿੰਗ, ਗਿੱਲ ਵਿਧਾਨ ਸਭਾ ਹਲਕੇ ਵਿੱਚ ਚੋਣ ਪ੍ਰਚਾਰ ਕਰ ਰਹੇ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਸ਼ਹਿਰ ਦੇ ਜਵਾਹਰ ਨਗਰ ਇਲਾਕੇ 'ਚ ਇੱਕ ਪ੍ਰਭਾਵਸ਼ਾਲੀ ਰੋਡ ਸ਼ੋਅ ਦੀ ਅਗਵਾਈ ਕੀਤੀ, ਜਿੱਥੇ ਹਜ਼ਾਰਾਂ ਦੀ ਗਿਣਤੀ 'ਚ ਲੋਕ ਉਨ੍ਹਾਂ ਨਾਲ ਰੋਡ ਸ਼ੋਅ 'ਚ ਸ਼ਾਮਲ ਹੋਏ। ਉਨ੍ਹਾਂ ਆਪਣੇ ਆਪ ਵਿੱਚ ਨਹੀਂ, ਸਗੋਂ ਪਾਰਟੀ ਵਿੱਚ ਭਰੋਸਾ ਪ੍ਰਗਟਾਇਆ ਕਿ ਇਸ ਵਾਰ ਲੁਧਿਆਣਾ ਵਿੱਚ ਕਾਂਗਰਸ ਘੱਟੋ-ਘੱਟ ਦੋ ਲੱਖ ਵੋਟਾਂ ਨਾਲ ਜਿੱਤੇਗੀ। ਵੜਿੰਗ ਨੇ ਕਿਹਾ, "ਕਿਰਪਾ ਕਰਕੇ ਨੋਟ ਕਰੋ ਕਿ ਮੈਂ ਇਸ ਗੱਲ 'ਤੇ ਜ਼ੋਰ ਦੇ ਰਿਹਾ ਹਾਂ ਕਿ ਇਹ ਜਿੱਤ ਕਾਂਗਰਸ ਪਾਰਟੀ ਦੀ ਹੋਵੇਗੀ, ਮੇਰੀ ਨਹੀਂ, ਕਿਉਂਕਿ ਵਿਅਕਤੀ ਮਾਇਨੇ ਨਹੀਂ ਰੱਖਦਾ, ਇਹ ਪਾਰਟੀ ਹੈ ਜੋ ਮਾਇਨੇ ਰੱਖਦੀ ਹੈ"। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਪਾਰਟੀ ਦੇ ਨਿਮਾਣੇ ਸਿਪਾਹੀ ਹਨ, ਇੱਥੇ ਲੜਾਈ ਲੜਨ, ਪਾਰਟੀ ਲਈ ਜਿੱਤਣ ਅਤੇ ਲੋਕਾਂ ਦੀ ਸੇਵਾ ਕਰਨ ਲਈ ਤਾਇਨਾਤ ਹਨ। ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ 2019 ਵਿਚ ਕਾਂਗਰਸ ਨੂੰ 3.83 ਲੱਖ ਵੋਟਾਂ ਮਿਲੀਆਂ ਸਨ, ਜਦਕਿ ਦੂਜੇ ਨੰਬਰ 'ਤੇ ਰਹੇ ਸਿਮਰਜੀਤ ਸਿੰਘ ਬੈਂਸ ਨੂੰ 3.07 ਲੱਖ ਵੋਟਾਂ ਮਿਲੀਆਂ ਸਨ। ਉਨ੍ਹਾਂ ਕਿਹਾ, “ਬੈਂਸ ਸਾਬ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਅਤੇ ਆਪਣੀ ਲੋਕ ਇਨਸਾਫ਼ ਪਾਰਟੀ ਨੂੰ ਕਾਂਗਰਸ ਵਿੱਚ ਸ਼ਾਮਲ ਕਰਨ ਤੋਂ ਬਾਅਦ, ਕੁੱਲ 6.90 ਲੱਖ ਵੋਟਾਂ ਬਣਦੀਆਂ ਹਨ।” ਉਨ੍ਹਾਂ ਭਰੋਸਾ ਜਤਾਇਆ ਕਿ ਇਸ ਵਾਰ ਕਾਂਗਰਸ ਨੂੰ ਆਪਣੇ ਨੇੜਲੇ ਵਿਰੋਧੀ ਨਾਲੋਂ 2 ਲੱਖ ਤੋਂ ਵੱਧ ਵੋਟਾਂ ਦੀ ਲੀਡ ਮਿਲੇਗੀ। ਵੜਿੰਗ ਨੇ ਜ਼ੋਰ ਦਿੰਦਿਆਂ ਕਿਹਾ ਕਿ ਲੁਧਿਆਣਾ ਹਮੇਸ਼ਾ ਕਾਂਗਰਸ ਦਾ ਗੜ੍ਹ ਰਿਹਾ ਹੈ। ਇਸ ਚੋਣ ਵਿੱਚ ਇਸ ਨੂੰ ਹੋਰ ਵੀ ਮਜ਼ਬੂਤੀ ਮਿਲੇਗੀ ਅਤੇ ਵੋਟਾਂ ਦੀ ਗਿਣਤੀ ਸ਼ੁਰੂ ਹੋਣ ਤੇ ਨਤੀਜੇ ਐਲਾਨੇ ਜਾਣ ਤੋਂ ਇੱਕ ਹਫ਼ਤੇ ਦੇ ਅੰਦਰ ਅੰਦਰ ਕੁੱਝ ਲੋਕਾਂ ਦੇ ਮਨਾਂ ਵਿੱਚ ਜੋ ਭੁਲੇਖੇ ਹਨ, ਉਹ ਸਾਰੇ ਦੂਰ ਹੋ ਜਾਣਗੇ। ਉਨ੍ਹਾਂ ਕਿਹਾ ਕਿ ਲੁਧਿਆਣਾ 'ਮਿੰਨੀ ਇੰਡੀਆ' ਵਰਗਾ ਹੈ, ਜਿੱਥੇ ਵੱਖ-ਵੱਖ ਧਰਮਾਂ, ਜਾਤਾਂ ਅਤੇ ਇੱਥੋਂ ਤੱਕ ਕਿ ਭਾਸ਼ਾਵਾਂ ਨਾਲ ਸਬੰਧਤ ਹਰ ਤਰ੍ਹਾਂ ਦੇ ਲੋਕ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਇੱਥੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਲੋਕ ਰਹਿੰਦੇ ਹਨ, ਜਿਨ੍ਹਾਂ ਨੇ ਆਪਣੇ ਸੱਭਿਆਚਾਰ ਅਤੇ ਭਾਸ਼ਾ ਨੂੰ ਬਰਕਰਾਰ ਰੱਖਿਆ ਹੈ। ਉਨ੍ਹਾਂ ਕਿਹਾ, "ਕਾਂਗਰਸ ਪਾਰਟੀ ਹਮੇਸ਼ਾ ਹੀ ਲੋਕਾਂ ਨੂੰ ਉਤਸ਼ਾਹਿਤ ਕਰਨ ਅਤੇ ਸਮਰਥਨ ਦੇਣ ਵਿੱਚ ਵਿਸ਼ਵਾਸ ਰੱਖਦੀ ਹੈ ਤੇ ਆਪਣੀ ਪਛਾਣ ਕਾਇਮ ਰੱਖਦੀ ਹੈ ਅਤੇ ਸਾਰਿਆਂ ਨੂੰ ਨਾਲ ਰੱਖਦੀ ਹੈ।" ਉਨ੍ਹਾਂ ਕਿਹਾ, "ਲੁਧਿਆਣਾ ਅਨੇਕਤਾ ਵਿੱਚ ਏਕਤਾ ਦੀ ਇੱਕ ਉੱਤਮ ਮਿਸਾਲ ਹੈ, ਜਿਸ ਲਈ ਕਾਂਗਰਸ ਪਾਰਟੀ ਲੜ ਰਹੀ ਹੈ।"
Punjab Bani 28 May,2024
ਪੰਜਾਬ ਦੇ ਵਧੀਕ ਮੁੱਖ ਚੋਣ ਅਫ਼ਸਰ ਵੱਲੋਂ ਬਰੜਵਾਲ ਵਿਖੇ ਸਟਰੌਂਗ ਰੂਮਾਂ
ਪੰਜਾਬ ਦੇ ਵਧੀਕ ਮੁੱਖ ਚੋਣ ਅਫ਼ਸਰ ਵੱਲੋਂ ਬਰੜਵਾਲ ਵਿਖੇ ਸਟਰੌਂਗ ਰੂਮਾਂ ਦੀ ਸੁਰੱਖਿਆ ਤੇ ਗਿਣਤੀ ਕੇਂਦਰਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਬਰੜਵਾਲ/ਧੂਰੀ (ਸੰਗਰੂਰ), 28 ਮਈ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਵਧੀਕ ਮੁੱਖ ਚੋਣ ਅਫ਼ਸਰ ਸ਼੍ਰੀ ਹਰੀਸ਼ ਨਈਅਰ ਵੱਲੋਂ ਦੇਸ਼ ਭਗਤ ਕਾਲਜ, ਬਰੜਵਾਲ ਵਿਖੇ ਸਥਾਪਿਤ ਸਟਰੌਂਗ ਰੂਮਾਂ ਵਿਖੇ ਸੁਰੱਖਿਆ ਵਿਵਸਥਾ ਅਤੇ ਵੋਟਾਂ ਦੀ ਗਿਣਤੀ ਲਈ ਸਥਾਪਿਤ ਕੀਤੇ ਕੇਂਦਰਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਅਗੇਤੇ ਤੌਰ ਉੱਤੇ ਜਾਇਜ਼ਾ ਲਿਆ। ਇਸ ਸਮੇਂ ਵਧੀਕ ਜ਼ਿਲਾ ਚੋਣ ਅਫ਼ਸਰ ਸੰਗਰੂਰ ਸ਼੍ਰੀ ਆਕਾਸ਼ ਬਾਂਸਲ ਵੀ ਉਨਾਂ ਦੇ ਨਾਲ ਸਨ। ਆਪਣੇ ਦੌਰੇ ਦੌਰਾਨ ਵਧੀਕ ਮੁੱਖ ਚੋਣ ਅਫ਼ਸਰ ਨੇ ਅਧਿਕਾਰੀਆਂ ਸਮੇਤ ਸਟਰੌਂਗ ਰੂਮਾਂ ਤੇ ਗਿਣਤੀ ਕੇਂਦਰਾਂ ਵਿੱਚ ਜਾ ਕੇ ਗਿਣਤੀ ਮੌਕੇ ਗਿਣਤੀ ਸਟਾਫ, ਉਮੀਦਵਾਰਾਂ ਅਤੇ ਅਧਿਕਾਰਤ ਚੋਣ ਏਜੰਟਾਂ ਦੀ ਸੁਵਿਧਾ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜਾ ਲਿਆ। ਉਹਨਾਂ ਡਿਊਟੀ ਉਤੇ ਮੁਸਤੈਦ ਸੁਰੱਖਿਆ ਬਲਾਂ ਦੀ ਵੀ ਹੌਂਸਲਾ ਅਫ਼ਜਾਈ ਕੀਤੀ। ਉਨ੍ਹਾਂ ਸਮੂਹ ਸਟਰੌਂਗ ਰੂਮਾਂ ਅਤੇ ਗਿਣਤੀ ਕੇਂਦਰਾਂ ਵਿੱਚ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਅਤੇ 4 ਜੂਨ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਨੂੰ ਪੂਰੇ ਪਾਰਦਰਸ਼ੀ, ਨਿਰਪੱਖ ਤੇ ਸ਼ਾਂਤਮਈ ਮਾਹੌਲ ਵਿੱਚ ਨੇਪਰੇ ਚੜਾਉਣ ਲਈ ਦਿਸ਼ਾ ਨਿਰਦੇਸ਼ ਦਿੱਤੇ। ਇਸ ਮੌਕੇ ਸਹਾਇਕ ਰਿਟਰਨਿੰਗ ਅਫਸਰ ਧੂਰੀ ਸ਼੍ਰੀ ਅਮਿਤ ਗੁਪਤਾ, ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਸ਼੍ਰੀ ਵਿਨੀਤ ਕੁਮਾਰ, ਆਰ ਟੀ ਓ ਸ਼੍ਰੀ ਕੁਲਦੀਪ ਬਾਵਾ, ਜ਼ਿਲਾ ਪ੍ਰਸ਼ਾਸਨ ਤੇ ਪੁਲਿਸ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
Punjab Bani 28 May,2024
ਮੋਦੀ ਦੇ ਸ਼ਾਸਨ 'ਚ ਪੰਜਾਬ ਅਤੇ ਦੇਸ਼ ਦੀਆਂ ਸਰਹੱਦਾਂ ਸੁਰੱਖਿਅਤ: ਰਾਜਨਾਥ ਸਿੰਘ
ਮੋਦੀ ਦੇ ਸ਼ਾਸਨ 'ਚ ਪੰਜਾਬ ਅਤੇ ਦੇਸ਼ ਦੀਆਂ ਸਰਹੱਦਾਂ ਸੁਰੱਖਿਅਤ: ਰਾਜਨਾਥ ਸਿੰਘ ਕੋਈ ਵੀ ਦੇਸ਼ ਸਾਡੀ ਜ਼ਮੀਨ ਦੇ ਇੱਕ ਇੰਚ ਉੱਤੇ ਵੀ ਕਬਜ਼ਾ ਨਹੀਂ ਕਰ ਸਕਦਾ : ਰਾਜਨਾਥ ਸਿੰਘ ਭਾਜਪਾ ਉਮੀਦਵਾਰ ਡਾਕਟਰ ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਪ੍ਰਚਾਰ ਕਰਨ ਪਹੁੰਚੇ ਰੱਖਿਆ ਮੰਤਰੀ ਕੁਰਾਲੀ : ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਮੰਗਲਵਾਰ ਨੂੰ ਕੁਰਾਲੀ ਦੇ ਦੁਸਹਿਰਾ ਗਰਾਊਂਡ ਵਿੱਚ ਕੀਤੀ ਗਈ ਵਿਸ਼ਾਲ ਰੈਲੀ ਵਿੱਚ ਦੇਸ਼ ਦੇ ਰੱਖਿਆ ਮੰਤਰੀ ਸ੍ਰੀ ਰਾਜਨਾਥ ਸਿੰਘ ਵਿਸ਼ੇਸ਼ ਤੌਰ ’ਤੇ ਪੁੱਜੇ। ਰੈਲੀ ਦੌਰਾਨ ਰਾਜਨਾਥ ਸਿੰਘ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕਰਨ ਲਈ ਕਾਂਗਰਸ ਅਤੇ ਆਮ ਆਦਮੀ ਪਾਰਟੀ 'ਤੇ ਜਮਕਰ ਨਿਸ਼ਾਨਾ ਸਾਧਿਆ। ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੀ ਰਾਜਨਾਥ ਸਿੰਘ ਨੇ ਕਿਹਾ ਕਿ ਪੂਰੇ ਦੇਸ਼ ਦੀ ਤਰ੍ਹਾਂ ਪੰਜਾਬ ਵਿੱਚ ਵੀ ਮੋਦੀ ਲਹਿਰ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਯੋਗ ਅਤੇ ਮਜ਼ਬੂਤ ਅਗਵਾਈ ਸਦਕਾ ਪੰਜਾਬ ਅਤੇ ਦੇਸ਼ ਦੀਆਂ ਸਰਹੱਦਾਂ ਪੂਰੀ ਤਰ੍ਹਾਂ ਸੁਰੱਖਿਅਤ ਹਨ। ਭਾਰਤ ਅੱਜ ਦੁਨੀਆ ਵਿੱਚ ਉਸ ਮੁਕਾਮ 'ਤੇ ਹੈ, ਜਿੱਥੇ ਸਾਰੇ ਦੇਸ਼ ਸਾਨੂੰ ਇੱਜ਼ਤ ਨਾਲ ਦੇਖਦੇ ਹਨ ਅਤੇ ਸਾਡੇ ਦੁਸ਼ਮਣ ਸਾਡੇ ਦੇਸ਼ ਵੱਲ ਦੇਖਣ ਦੀ ਹਿੰਮਤ ਨਹੀਂ ਕਰਦੇ। ਪਾਕਿਸਤਾਨ ਵੱਲ ਇਸ਼ਾਰਾ ਕਰਦੇ ਹੋਏ ਰਾਜਨਾਥ ਸਿੰਘ ਨੇ ਕਿਹਾ ਕਿ ਚਿੰਤਾ ਨਾ ਕਰੋ, ਬਹੁਤ ਜਲਦੀ ਪੀਓਕੇ ਨੂੰ ਵੀ ਵਾਪਸ ਲਿਆਂਦਾ ਜਾਵੇਗਾ। ਸਿੰਘ ਨੇ ਕਿਹਾ, ਭਾਰਤ ਦੀ ਤਾਕਤ, ਸ਼ਾਨ ਅਤੇ ਸਾਡੀ ਅਰਥਵਿਵਸਥਾ ਤੇਜ਼ੀ ਨਾਲ ਵਧ ਰਹੀ ਹੈ। ਹੁਣ ਪੀਓਕੇ ਵਿੱਚ ਸਾਡੇ ਭੈਣ-ਭਰਾ ਖੁਦ ਹੀ ਭਾਰਤ ਨਾਲ ਹੋਣ ਦੀ ਮੰਗ ਕਰਨ ਲੱਗੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪਾਕਿਸਤਾਨ ਆਪਣੀ ਧਰਤੀ 'ਤੇ ਅੱਤਵਾਦੀ ਫੈਕਟਰੀਆਂ ਨੂੰ ਖਤਮ ਨਹੀਂ ਕਰ ਸਕਦਾ ਤਾਂ ਅਸੀਂ ਮਦਦ ਦੇਣ ਲਈ ਤਿਆਰ ਹਾਂ। ਰਾਜਨਾਥ ਸਿੰਘ ਨੇ ਕਿਹਾ ਕਿ ਲੋੜ ਪੈਣ 'ਤੇ ਭਾਰਤੀ ਫੌਜ ਨਾ ਸਿਰਫ ਆਪਣੀਆਂ ਸਰਹੱਦਾਂ ਦੇ ਅੰਦਰ ਸਗੋਂ ਸਰਹੱਦ ਪਾਰ ਵੀ ਦੁਸ਼ਮਣਾਂ ਖਿਲਾਫ ਕਾਰਵਾਈ ਕਰਨ ਤੋਂ ਪਿੱਛੇ ਨਹੀਂ ਹਟੇਗੀ। ਭਾਰਤ ਨੂੰ ਵਿਸ਼ਵ ਸ਼ਕਤੀ ਵਜੋਂ ਉਭਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਰਾਜਨਾਥ ਸਿੰਘ ਨੇ ਕਿਹਾ ਕਿ 2014 'ਚ ਦੇਸ਼ ਦਾ ਰੱਖਿਆ ਨਿਰਯਾਤ ਲਗਭਗ 600-800 ਕਰੋੜ ਰੁਪਏ ਸੀ, ਅੱਜ ਇਹ 31,000 ਕਰੋੜ ਰੁਪਏ ਨੂੰ ਪਾਰ ਕਰ ਗਿਆ ਹੈ ਅਤੇ ਅਗਲੇ ਪੰਜ ਸਾਲਾਂ 'ਚ ਅਸੀਂ ਉਮੀਦ ਕਰਦੇ ਹਾਂ ਕਿ ਇਹ 50,000 ਕਰੋੜ ਰੁਪਏ ਤੋਂ ਵੱਧ ਹੋ ਜਾਵੇਗਾ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਥਿਤ ਚੀਨੀ ਘੁਸਪੈਠ ਨੂੰ ਲੈ ਕੇ ਵਿਰੋਧੀ ਧਿਰ ਦੇ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਕਿ ਕੋਈ ਵੀ ਦੇਸ਼ ਸਾਡੀ ਜ਼ਮੀਨ 'ਤੇ ਇਕ ਇੰਚ ਵੀ ਕਬਜ਼ਾ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਜੇਕਰ ਚੀਨ ਵੀ ਕੋਈ ਗੜਬੜ ਕਰਦਾ ਹੈ ਤਾਂ ਦੇਸ਼ ਦੀ ਫੌਜ ਉਸ ਦਾ ਮੂੰਹਤੋੜ ਜਵਾਬ ਦੇਣ ਦੇ ਸਮਰੱਥ ਹੈ। ਰੱਖਿਆ ਮੰਤਰੀ ਨੇ ਸ੍ਰੀ ਆਨੰਦਪੁਰ ਸਾਹਿਬ ਦੇ ਲੋਕਾਂ ਨੂੰ ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੀ ਭਲਾਈ ਲਈ ਭਾਜਪਾ ਦਾ ਜਿੱਤਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਹਰ ਪਾਰਟੀ ਨੂੰ ਅਜ਼ਮਾਇਆ ਹੈ ਪਰ ਇਨ੍ਹਾਂ ਸਾਰਿਆਂ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ, ਇਸ ਲਈ ਇੱਕ ਮੌਕਾ ਮੋਦੀ ਨੂੰ ਦਿਓ। ਰੈਲੀ ਦੌਰਾਨ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਪੂਰਾ ਪੰਡਾਲ ‘ਭਾਰਤ ਮਾਤਾ ਕੀ ਜੈ’ ਅਤੇ ‘ਜੈ ਸ੍ਰੀ ਰਾਮ’ ਦੇ ਨਾਅਰਿਆਂ ਨਾਲ ਗੂੰਜ ਰਿਹਾ ਸੀ।
Punjab Bani 28 May,2024
’ਘੱਗਰ ਸਮੇਤ ਹਰ ਮਸਲਾ ਹੱਲ ਕਰਨ ਦਾ ਹੈ ਪੱਕਾ ਇਰਾਦਾ’ ਦਾ ਦਿੱਤਾ ਨਾਅਰਾ
ਅਕਾਲੀ ਦਲ ਦੇ ਉਮੀਦਵਾਰ ਐਨ ਕੇ ਸ਼ਰਮਾ ਨੇ ਅਮਰਿੰਦਰ ਬਜਾਜ ਤੇ ਜਸਪਾਲ ਬਿੱਟੂ ਚੱਠਾ ਨਾਲ ਮਿਲ ਕੇ ਪਟਿਆਲਾ ਹਲਕੇ ਦੇ ਮਸਲਿਆਂ ਦੇ ਹੱਲ ਤੇ ਯੋਜਨਾਵਾਂ ਬਾਰੇ ਜਾਰੀ ਕੀਤਾ ’ਵਿਜ਼ਨ ਦਸਤਾਵੇਜ਼’ ’ਘੱਗਰ ਸਮੇਤ ਹਰ ਮਸਲਾ ਹੱਲ ਕਰਨ ਦਾ ਹੈ ਪੱਕਾ ਇਰਾਦਾ’ ਦਾ ਦਿੱਤਾ ਨਾਅਰਾ ਕਿਹਾ ਮਸਲੇ ਹੱਲ ਨਾ ਕਰ ਸਕਿਆ ਤਾਂ ਅਗਲੀ ਵਾਰ ਵੋਟਾਂ ਮੰਗਣ ਨਹੀਂ ਆਵਾਂਗਾ ਪ੍ਰਨੀਤ ਕੌਰ, ਡਾ. ਬਲਬੀਰ ਸਿੰਘ ਤੇ ਡਾ. ਗਾਂਧੀ ਨੂੰ ਫਿਰ ਦਿੱਤਾ 5-5 ਸਾਲਾਂ ਦੇ ਜਵਾਬ ਵਾਸਤੇ 48 ਘੰਟੇ ਦਾ ਸਮਾਂ ਪਟਿਆਲਾ, 28 ਮਈ: ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਹਲਕੇ ਤੋਂ ਉਮੀਦਵਾਰ ਐਨ ਕੇ ਸ਼ਰਮਾ ਨੇ ਅੱਜ ਪਟਿਆਲਾ ਹਲਕੇ ਵਿਚ ਘੱਗਰ ਸਮੇਤ ਹੋਰ ਮਸਲਿਆਂ ਦੇ ਹੱਲ ਅਤੇ ਹਲਕੇ ਦੇ ਸਰਵ ਪੱਖੀ ਵਿਕਾਸ ਵਾਸਤੇ ਆਪਣੀ ਸੋਚ ਨੂੰ ਜ਼ਾਹਰ ਕਰਦਿਆਂ ’ਵਿਜ਼ਨ ਦਸਤਾਵੇਜ਼’ ਜਾਰੀ ਕੀਤਾ। ਅੱਜ ਇਥੇ ਪਟਿਆਲਾ ਮੀਡੀਆ ਕਲੱਬ ਵਿਚ ਸ਼ਹਿਰੀ ਪ੍ਰਧਾਨ ਅਮਰਿੰਦਰ ਬਜਾਜ ਤੇ ਦਿਹਾਤੀ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਦੇ ਨਾਲ ਰਲ ਕੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਐਨ ਕੇ ਸ਼ਰਮਾ ਨੇ ਕਿਹਾ ਕਿ ਉਹ ਪਿਛਲੇ 40 ਦਿਨਾਂ ਤੋਂ ਹਲਕੇ ਦਾ ਦੌਰਾ ਕਰ ਰਹੇਹਨ ਜਿਸ ਦੌਰਾਨ ਉਹਨਾਂ ਨੇ ਘੱਗਰ ਸਮੇਤ ਹਰ ਹਲਕੇ ਦੀਆਂ ਸਮੱਸਿਆਵਾਂ ਦੀ ਸ਼ਨਾਖ਼ਤ ਕੀਤੀ ਹੈ। ਉਹਨਾਂ ਕਿਹਾ ਕਿ ਵਿਜ਼ਨ ਦਸਤਾਵੇਜ਼ ਵਿਚ ਇਹਨਾਂ ਸਾਰੀਆਂ ਮੁਸ਼ਕਿਲਾਂ ਦਾ ਜ਼ਿਕਰ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਜੇਕਰ ਉਹ ਇਸ ਦਸਤਾਵੇਜ਼ ਵਿਚ ਅੰਕਿਤ ਮੁਸ਼ਕਿਲਾਂ ਨੂੰ ਹੱਲ ਕਰਨ ਵਿਚ ਨਾਕਾਮ ਰਹੇ ਤਾਂ ਉਹ ਅਗਲੀ ਵਾਰ ਵੋਟਾਂ ਮੰਗਣ ਲੋਕਾਂ ਕੋਲ ਨਹੀਂ ਆਉਣਗੇ। ਉਹਨਾਂ ਕਿਹਾ ਕਿ ਉਹ ਬੇਸ਼ਰਮ ਉਮੀਦਵਾਰਾਂ ਵਾਂਗੂ ਨਹੀਂ ਹਨ ਜੋ ਵਾਰ-ਵਾਰ ਪਾਰਟੀਆਂ ਬਦਲਣ ਤੇ ਵੋਟਾਂ ਮੰਗਣ। ਉਹਨਾਂ ਕਿਹਾ ਕਿ ਉਹ 32 ਸਾਲ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੇਵਾ ਕਰ ਰਹੇ ਹਨ। ਐਨ ਕੇ ਸ਼ਰਮਾ ਨੇ ਕਿਹਾ ਕਿ ਘੱਗਰ ਮਸਲੇ ਦੇ ਹੱਲ ਲਈ ਨਾਲ ਲੱਗਦੀਆਂ ਜ਼ਮੀਨਾਂ ਮਾਰਕੀਟ ਰੇਟ ’ਤੇ ਖਰੀਦ ਕੇ ਦਰਿਆ ਨੂੰ ਚੌੜਾ ਤੇ ਡੂੰਘਾ ਕਰ ਕੇ ਪੱਕੇ ਬੰਨ ਬਣਵਾਏ ਜਾਣਗੇ ਤੇ ਚੈਕ ਡੈਮ ਬਣਾਏ ਜਾਣਗੇ। ਉਹਨਾਂ ਕਿਹਾ ਕਿ ਉਹ ਪਿਛਲੇ 50 ਸਾਲਾਂ ਦੌਰਾਨ ਘੱਗਰ ਵਿਚ ਆਏ ਸਭ ਤੋਂ ਵੱਧ ਪਾਣੀ ਨੂੰ ਆਧਾਰ ਬਣਾ ਕੇ ਯੋਜਨਾ ਉਲੀਕ ਕੇ ਮਸਲੇ ਹੱਲ ਕਰਨਗੇ। ਉਹਨਾਂ ਉੱਤਰੀ ਬਾਈਪਾਸ ਲਈ 24 ਪਿੰਡਾਂ ਦੇ 300 ਕਿਸਾਨਾਂ ਦੀਆਂ ਜ਼ਮੀਨ ਐਕਵਾਇਰ ਕਰਨ ਬਾਰੇ ਕਿਹਾ ਕਿ ਉਹ ਇਹਨਾਂ ਕਿਸਾਨਾਂ ਨੂੰ ਮਾਰਕੀਟ ਰੇਟ ’ਤੇ ਮੁਆਵਜ਼ਾ ਦੁਆਉਣਗੇ ਤੇ ਉੱਤਰੀ ਬਾਈਪਾਸ ਸਮੇਤ ਹਲਕੇ ਵਿਚ ਬਣ ਰਹੇ ਸਾਰੇ ਐਕਸਪ੍ਰੈਸਵੇਅ ਦੇ ਦੋਵੇਂ ਪਾਸੇ ਸਰਵਿਸ ਲੇਨ ਲੱਗਣੀਆਂ ਯਕੀਨੀ ਬਣਾਉਣਗੇ। ਮੁਲਾਜ਼ਮ ਮੰਗਾਂ ਦੀ ਗੱਲ ਕਰਦਿਆਂ ਐਨ ਕੇ ਸ਼ਰਮਾ ਨੇ ਕਿਹਾ ਕਿ ਅਕਾਲੀ ਦਲ ਮੁਲਾਜ਼ਮਾਂ ਨੂੰ ਪੇਅ ਕਮਿਸ਼ਨ ਦੇਣ, ਪਿਛਲੇ ਬਕਾਏ ਜਾਰੀ ਕਰਨ, ਕਾਂਗਰਸ ਤੇ ਆਪ ਵੱਲੋਂ ਕੀਤੀਆਂ ਤਰੁੱਟੀਆਂ ਦੂਰ ਕਰਨ, ਸਾਰੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਲਈ ਵਚਨਬੱਧ ਹੈ। ਉਹਨਾਂਕਿਹਾ ਕਿ ਅਸੀਂ ਜੋ ਕਹਿੰਦੇ ਹਾਂ, ਉਹ ਕਰਦੇ ਹਾਂ, ਇਸ ਲਈ ਸਾਰੀਆਂ ਮੁਲਾਜ਼ਮ ਮੰਗਾਂ ਨੂੰ ਅਸੀਂ ਹੱਲ ਕਰਾਂਗੇ। ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿਚ ਐਨ ਕੇ ਸ਼ਰਮਾ ਨੇ ਕਿਹਾ ਕਿ ਉਹਨਾਂ ਨੇ ਪ੍ਰਨੀਤ ਕੌਰ, ਡਾ. ਬਲਬੀਰ ਸਿੰਘ ਤੇ ਡਾ. ਧਰਮਵੀਰ ਗਾਂਧੀ ਨੂੰ 5-5 ਸਵਾਲ ਪੁੱਛ ਕੇ ਜਵਾਬ ਦੇਣ ਲਈ 48 ਘੰਟੇ ਦਾ ਸਮਾਂ ਦਿੱਤਾ ਸੀ ਪਰ ਉਹਨਾਂ ਫਿਰ ਵੀ ਜਵਾਬ ਨਹੀਂ ਦਿੱਤੇ। ਉਹਨਾਂ ਕਿਹਾ ਕਿ ਉਹ ਅੱਜ ਫਿਰ 48 ਘੰਟੇ ਦਾ ਸਮਾਂ ਦੇ ਰਹੇ ਹਨ ਅਤੇ ਜੇਕਰ ਹੁਣ ਵੀ ਉਹਨਾਂ ਜਵਾਬ ਨਾ ਦਿੱਤਾ ਤਾਂ 48 ਘੰਟਿਆਂ ਬਾਅਦ ਉਹ ਅੰਕੜਿਆਂ ਸਮੇਤ ਇਹਨਾਂ ਦੀ ਕਾਰਗੁਜ਼ਾਰੀ ਦਾ ਚਿੱਠਾ ਜਨਤਕ ਕਰਨਗੇ।
Punjab Bani 28 May,2024
ਪੰਜਾਬ ਵਿੱਚ 1 ਜੂਨ ਨੂੰ ਛੁੱਟੀ ਦਾ ਐਲਾਨ
ਪੰਜਾਬ ਵਿੱਚ 1 ਜੂਨ ਨੂੰ ਛੁੱਟੀ ਦਾ ਐਲਾਨ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਘੋਸ਼ਿਤ 30 ਮਈ ਸ਼ਾਮ 5 ਵਜੇ ਤੋਂ 1 ਜੂਨ ਸ਼ਾਮ 7 ਵਜੇ ਤੱਕ ਠੇਕੇ ਬੰਦ ਰੱਖਣ ਦੇ ਹੁਕਮ : ਸਿਬਿਨ ਸੀ ਵੋਟਾਂ ਦੀ ਗਿਣਤੀ ਵਾਲੇ ਦਿਨ 4 ਜੂਨ ਨੂੰ ਵੀ ਠੇਕੇ ਰਹਿਣਗੇ ਬੰਦ ਚੰਡੀਗੜ੍ਹ, 28 ਮਈ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਹੈ ਕਿ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ 1 ਜੂਨ, 2024 (ਸ਼ਨਿਵਾਰ) ਨੂੰ ਵੋਟਿੰਗ ਵਾਲੇ ਦਿਨ ਵੋਟ ਪਾਉਣ ਲਈ ਪੰਜਾਬ ਵਿੱਚ ਵਿਸ਼ੇਸ਼ ਛੁੱਟੀ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ 30-05-2024 ਤੋਂ 01-06-2024 ਅਤੇ 04-06-2024 ਨੂੰ ਚੋਣਾਂ ਦੇ ਨਤੀਜਿਆਂ ਵਾਲੇ ਦਿਨ ਡ੍ਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ। ਹੋਰ ਜਾਣਕਾਰੀ ਦਿੰਦਿਆ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ/ ਵਿੱਦਿਅਕ ਅਦਾਰਿਆਂ ਲਈ ਲਈ ਮਿਤੀ 01.06.2024 (ਸ਼ਨੀਵਾਰ) ਨੂੰ ਗਜ਼ਟਿਡ ਛੁੱਟੀ ਰਹੇਗੀ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਕਿਸੇ ਵੀ ਉਦਯੋਗਿਕ ਅਦਾਰੇ, ਕਾਰੋਬਾਰ, ਵਪਾਰ ਜਾਂ ਕਿਸੇ ਵੀ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਵੋਟਰਾਂ ਨੂੰ ਵੀ ਵੋਟ ਪਾਉਣ ਲਈ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135ਬੀ (1) ਮੁਤਾਬਕ 01-06-2024 ਨੂੰ ਅਦਾਇਗੀਯੋਗ ਛੁੱਟੀ ਐਲਾਨੀ ਗਈ ਹੈ। ਇਸ ਸਬੰਧੀ ਨੋਟੀਫਿਕੇਸ਼ਨ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ। ਮੁੱਖ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ 1 ਜੂਨ ਨੂੰ ਵੋਟਿੰਗ ਦੇ ਮੱਦੇਨਜ਼ਰ 30-05-2024 (ਵੀਰਵਾਰ) ਨੂੰ ਸ਼ਾਮ ਪੰਜ ਵਜੇ ਤੋਂ 01-06-2024 (ਸ਼ਨਿਵਾਰ) ਨੂੰ ਸ਼ਾਮ 7 ਵਜੇ ਤੱਕ ਡ੍ਰਾਈ ਡੇਅ ਰਹੇਗਾ। ਇਸ ਤੋਂ ਇਲਾਵਾ ਨਤੀਜਿਆਂ ਵਾਲੇ ਦਿਨ 04-06-2024 (ਮੰਗਲਵਾਰ) ਨੂੰ ਵੀ ਸੂਬੇ ਵਿੱਚ ਡ੍ਰਾਈ ਡੇਅ ਐਲਾਨਿਆ ਗਿਆ ਹੈ। ਸਿਬਿਨ ਸੀ ਨੇ ਕਿਹਾ ਕਿ 1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ। ਉਨ੍ਹਾਂ ਅੱਗੇ ਵੋਟਰਾਂ ਨੂੰ ਵੱਧ ਚੜ੍ਹ ਕੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਲੋਕਤੰਤਰ ਦੇ ਇਸ ਸੱਭ ਤੋਂ ਵੱਡੇ ਤਿਉਹਾਰ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ ਤਾਂ ਜੋ ਚੋਣ ਕਮਿਸ਼ਨ ਦੇ 'ਇਸ ਵਾਰ 70 ਪਾਰ' ਦੇ ਟੀਚੇ ਨੂੰ ਹਾਸਲ ਕੀਤਾ ਜਾ ਸਕੇ।
Punjab Bani 28 May,2024
ਚੋਣ ਪ੍ਰਚਾਰ ਲਈ ਜਾ ਰਹੀ ਪ੍ਰਨੀਤ ਕੌਰ ਨੇ ਹਾਦਸਾਗ੍ਰਸਤ ਪਰਿਵਾਰ ਦੀ ਮਦਦ ਲਈ ਕਾਫਲੇ ਨੂੰ ਰੋਕਿਆ
ਚੋਣ ਪ੍ਰਚਾਰ ਲਈ ਜਾ ਰਹੀ ਪ੍ਰਨੀਤ ਕੌਰ ਨੇ ਹਾਦਸਾਗ੍ਰਸਤ ਪਰਿਵਾਰ ਦੀ ਮਦਦ ਲਈ ਕਾਫਲੇ ਨੂੰ ਰੋਕਿਆ -ਪੀੜਤ ਪਰਿਵਾਰ ਨੇ ਮਹਾਰਾਣੀ ਪ੍ਰਨੀਤ ਕੌਰ ਦਾ ਮਦਦ ਲਈ ਰੁਕਣ 'ਤੇ ਕੀਤਾ ਧੰਨਵਾਦ ਪਟਿਆਲਾ 28 ਮਈ ਭਾਰਤੀ ਜਨਤਾ ਪਾਰਟੀ ਦੀ ਪਟਿਆਲਾ ਲੋਕ ਸਭਾ ਸੀਟ ਤੋਂ ਉਮੀਦਵਾਰ ਪ੍ਰਨੀਤ ਕੌਰ ਮੰਗਲਵਾਰ ਨੂੰ ਆਪਣੇ ਸਮਰਥਕਾਂ ਨਾਲ ਪਟਿਆਲਾ ਤੋਂ ਦੇਵੀਗੜ੍ਹ ਜਾ ਰਹੇ ਸਮ। ਰਸਤੇ ਵਿੱਚ ਉਨ੍ਹਾਂ ਇੱਕ ਸੜਕ ਹਾਦਸਾ ਦੇਖਿਆ ਅਤੇ ਤੁਰੰਤ ਆਪਣੇ ਕਾਫ਼ਲੇ ਨੂੰ ਰੋਕ ਲਿਆ। ਪ੍ਰਨੀਤ ਕੌਰ ਨੇ ਖੁਦ ਪੀੜਤ ਪਰਿਵਾਰ ਦੀ ਮਦਦ ਲਈ ਉਹਨਾਂ ਕੋਲ ਪਹੁੰਚੇ ਅਤੇ ਉਨ੍ਹਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੂੰ ਪੀਣ ਲਈ ਪਾਣੀ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਪੀੜਤ ਪਰਿਵਾਰ ਨੂੰ ਕਿਸੇ ਤਰ੍ਹਾਂ ਦੀ ਜਰੂਰਤ ਲਈ ਪੁੱਛਿਆ। ਪਰਿਵਾਰ ਨੂੰ ਸੁਰੱਖਿਅਤ ਦੇਖ ਮਹਾਰਾਣੀ ਪ੍ਰਨੀਤ ਕੌਰ ਨੇ ਵਾਹੇਗੁਰੂ ਦਾ ਸ਼ੁਕਰਿਆ ਕਰਦਿਆਂ ਪਰਿਵਾਰ ਨੂੰ ਉਹਨਾਂ ਦੀ ਮੰਜਿਲ ਤਕ ਪਹੁੰਚਾਉਣ ਦੀ ਪੇਸ਼ਕਸ਼ ਕੀਤੀ। ਜਦੋਂ ਪ੍ਰਨੀਤ ਕੌਰ ਨੇ ਹਾਦਸੇ ਦਾ ਸ਼ਿਕਾਰ ਹੋਏ ਪਰਿਵਾਰ ਦੀ ਕਾਰ ਨੂੰ ਖੇਤਾਂ ਵਿੱਚ ਉਲਟਾ ਪਿਆ ਦੇਖ ਕੇ ਕਾਰਨ ਜਾਣਨ ਦੀ ਕੋਸ਼ਿਸ਼ ਕੀਤੀ ਤਾਂ ਪਰਿਵਾਰ ਨੇ ਦੱਸਿਆ ਕਿ ਸੜਕ ਦੇ ਵਿਚਕਾਰ ਪਏ ਡੂੰਘੇ ਟੋਏ ਕਾਰਨ ਕਾਰ ਬੇਕਾਬੂ ਹੋ ਕੇ ਪਲਟ ਗਈ। ਹਾਲਾਂਕਿ ਕਾਰ ਨੂੰ ਕਾਫੀ ਨੁਕਸਾਨ ਪਹੁੰਚਿਆ ਪਰ ਕਾਰ ਵਿਚ ਸਵਾਰ ਮਹਿਲਾ ਸਮੇਤ ਚਾਰੇ ਵਿਅਕਤੀ ਪੂਰੀ ਤਰ੍ਹਾਂ ਸੁਰੱਖਿਅਤ ਬੱਚ ਗਏ।। ਪ੍ਰਨੀਤ ਕੌਰ ਨੇ ਹਾਦਸੇ ਦਾ ਸ਼ਿਕਾਰ ਹੋਏ ਪਰਿਵਾਰ ਨੂੰ ਹਸਪਤਾਲ ਲਿਜਾਣ ਦੀ ਹੀ ਪੇਸ਼ਕਸ਼ ਕੀਤੀ, ਪਰ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਪੂਰੀ ਤਰ੍ਹਾਂ ਸੁਰੱਖਿਅਤ ਹਨ, ਪਰ ਉਹ ਕਾਰ ਨੂੰ ਲਿਜਾਣ ਲਈ ਰਿਕਵਰੀ ਵੈਨ ਦੀ ਉਡੀਕ ਕਰ ਰਹੇ ਸਨ। ਹਾਦਸੇ ਦਾ ਸ਼ਿਕਾਰ ਹੋਏ ਪਰਿਵਾਰ ਵਾਲੇ ਇਸ ਗੱਲ ਤੋਂ ਹੈਰਾਨ ਸੀ ਕਿ ਚੋਣ ਪ੍ਰਚਾਰ 'ਚ ਰੁੱਝੇ ਸਾਬਕਾ ਵਿਦੇਸ਼ ਰਾਜ ਮੰਤਰੀ ਨੇ ਆਪਣੀ ਚੋਣ ਪ੍ਰਚਾਰ ਦੀ ਪ੍ਰਵਾਹ ਕੀਤੇ ਬਿਨਾਂ ਤੁਰੰਤ ਹੀ ਹਾਦਸੇ ਦਾ ਸ਼ਿਕਾਰ ਹੋਏ ਪਰਿਵਾਰ ਦੀ ਮਦਦ ਨੂੰ ਜਰੂਰੀ ਸਮਝਿਆ। ਹਾਦਸੇ ਵਾਲੀ ਥਾਂ 'ਤੇ ਇਕੱਠੇ ਹੋਏ ਲੋਕਾਂ ਨੇ ਪ੍ਰਨੀਤ ਕੌਰ ਦੇ ਪਿਆਰ ਅਤੇ ਦਿਆਲੂ ਸੁਭਾਅ ਨੂੰ ਦੇਖ ਕੇ ਉਹਨਾਂ ਦੀ ਭਰਪੂਰ ਸ਼ਲਾਘਾ ਕੀਤੀ।
Punjab Bani 28 May,2024
ਵਧੀਕ ਮੁੱਖ ਚੋਣ ਅਫ਼ਸਰ ਵੱਲੋਂ ਗਿਣਤੀ ਕੇਂਦਰ ਦਾ ਜਾਇਜ਼ਾ
ਵਧੀਕ ਮੁੱਖ ਚੋਣ ਅਫ਼ਸਰ ਵੱਲੋਂ ਗਿਣਤੀ ਕੇਂਦਰ ਦਾ ਜਾਇਜ਼ਾ -ਵੋਟਾਂ ਦੀ ਗਿਣਤੀ ਲਈ ਤਾਇਨਾਤ ਅਮਲੇ ਨੂੰ ਦਿੱਤੀ ਜਾਵੇਗੀ ਪੂਰਨ ਸਿਖਲਾਈ-ਸ਼ੌਕਤ ਅਹਿਮਦ ਪਰੇ ਪਟਿਆਲਾ, 28 ਮਈ: ਪੰਜਾਬ ਦੇ ਵਧੀਕ ਮੁੱਖ ਚੋਣ ਅਫ਼ਸਰ ਹਰੀਸ਼ ਨਈਅਰ ਨੇ ਲੋਕ ਸਭਾ ਚੋਣਾਂ ਲਈ 1 ਜੂਨ ਨੂੰ ਪੈਣ ਵਾਲੀਆਂ ਵੋਟਾਂ ਦੀ 4 ਜੂਨ ਨੂੰ ਹੋਣ ਵਾਲੀ ਗਿਣਤੀ ਦੇ ਮੱਦੇਨਜ਼ਰ ਪਟਿਆਲਾ ਦਿਹਾਤੀ ਹਲਕੇ ਦੀਆਂ ਵੋਟਾਂ ਦੀ ਗਿਣਤੀ ਲਈ ਥਾਪਰ ਯੂਨੀਵਰਸਿਟੀ ਵਿਖੇ ਬਣਾਏ ਜਾ ਰਹੇ ਗਿਣਤੀ ਕੇਂਦਰ ਦਾ ਦੌਰਾ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ, ਐਸ.ਪੀ. ਸਿਟੀ ਸਰਫ਼ਰਾਜ ਆਲਮ, ਏ.ਡੀ.ਸੀ.-ਕਮ-ਸਹਾਇਕ ਰਿਟਰਨਿੰਗ ਅਫ਼ਸਰ ਨਵਰੀਤ ਕੌਰ ਸੇਖੋਂ ਵੀ ਮੌਜੂਦ ਸਨ। ਵਧੀਕ ਮੁੱਖ ਚੋਣ ਅਫ਼ਸਰ ਹਰੀਸ਼ ਨਈਅਰ ਨੇ ਪਟਿਆਲਾ ਦਿਹਾਤੀ ਹਲਕੇ ਦੀਆਂ ਵੋਟਾਂ ਦੀ ਗਿਣਤੀ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਅਤੇ ਬਾਕੀ ਅਧਿਕਾਰੀਆਂ ਨਾਲ ਬੈਠਕ ਵੀ ਕੀਤੀ। ਉਨ੍ਹਾਂ ਨੇ ਸਟਰੌਂਗ ਰੂਮ ਸਮੇਤ ਪੋਸਟਲ ਬੈਲੇਟ ਪੇਪਰ ਦੀ ਗਿਣਤੀ ਕਮਰੇ ਅਤੇ ਈ.ਟੀ.ਪੀ.ਬੀ.ਸੀ. ਦੀ ਪ੍ਰੀ-ਕਾਊਂਟਿੰਗ ਦੇ ਹਾਲ ਦਾ ਨਿਰੀਖਣ ਵੀ ਕੀਤਾ। ਉਨ੍ਹਾਂ ਨੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾਂ ਯਕੀਨੀ ਬਣਾਉਣ ਲਈ ਆਖਿਆ। ਪਟਿਆਲਾ ਜ਼ਿਲ੍ਹੇ 'ਚ ਗਿਣਤੀ ਕੇਂਦਰਾਂ ਵਿਖੇ ਕੀਤੇ ਜਾਣ ਵਾਲੇ ਪ੍ਰਬੰਧਾ ਦੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ 1 ਜੂਨ ਨੂੰ ਮਤਦਾਨ ਤੋਂ ਬਾਅਦ 4 ਜੂਨ ਨੂੰ ਵੋਟਾਂ ਦੀ ਗਿਣਤੀ ਦੇ ਕਾਰਜ ਨੂੰ ਨਿਰਵਿਘਨਤਾ ਸਹਿਤ ਨੇਪਰੇ ਚਾੜ੍ਹਨ ਲਈ ਸਾਰੇ ਗਿਣਤੀਕਾਰਾਂ ਨੂੰ ਵਿਸ਼ੇਸ਼ ਸਿਖਲਾਈ ਕਰਵਾਈ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਮੁਕੰਮਲ ਰੂਪ 'ਚ ਪਾਲਣਾ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਚੋਣ ਤਹਿਸੀਲਦਾਰ ਵਿਜੇ ਕੁਮਾਰ ਚੌਧਰੀ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
Punjab Bani 28 May,2024
ਚੋਣ ਖਰਚਾ ਰਜਿਸਟਰ ਦਾ ਮਿਲਾਨ ਨਾ ਕਰਵਾਉਣ 'ਤੇ ਤਿੰਨ ਆਜ਼ਾਦ ਉਮੀਦਵਾਰਾਂ ਦੀਆਂ ਵਾਹਨਾਂ ਦੀਆਂ ਪ੍ਰਵਾਨਗੀਆਂ ਰੱਦ
ਚੋਣ ਖਰਚਾ ਰਜਿਸਟਰ ਦਾ ਮਿਲਾਨ ਨਾ ਕਰਵਾਉਣ 'ਤੇ ਤਿੰਨ ਆਜ਼ਾਦ ਉਮੀਦਵਾਰਾਂ ਦੀਆਂ ਵਾਹਨਾਂ ਦੀਆਂ ਪ੍ਰਵਾਨਗੀਆਂ ਰੱਦ ਪਟਿਆਲਾ, 28 ਮਈ: ਰਿਟਰਨਿੰਗ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਨੇ ਚੋਣ ਖਰਚਿਆਂ ਦੀ ਦੂਜੀ ਪੜਤਾਲ ਦੌਰਾਨ ਸ਼ਾਮਲ ਨਾ ਹੋਣ ਵਾਲੇ ਉਮੀਦਵਾਰਾਂ ਦੀਆਂ ਵਾਹਨਾਂ ਦੀਆਂ ਪ੍ਰਵਾਨਗੀਆਂ ਰੱਦ ਕਰ ਦਿੱਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਆਜ਼ਾਦ ਉਮੀਦਵਾਰ ਸ੍ਰੀ ਪਰਮਜੀਤ ਸਿੰਘ ਪੁੱਤਰ ਸ੍ਰੀ ਤਰਲੋਚਨ ਸਿੰਘ, ਆਜ਼ਾਦ ਉਮੀਦਵਾਰ ਸ੍ਰੀਮਤੀ ਡਿੰਪਲ ਅਤੇ ਆਜ਼ਾਦ ਉਮੀਦਵਾਰ ਮੱਖਣ ਸਿੰਘ ਵੱਲੋਂ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 77 ਅਧੀਨ ਮੈਨਟੇਨ ਕੀਤੇ ਜਾ ਰਹੇ ਚੋਣ ਖਰਚਾ ਰਜਿਸਟਰ ਦਾ ਮਿਲਾਨ ਸ਼ੈਡੋ ਅਬਜਰਵੇਸ਼ਨ ਰਜਿਸਟਰ ਨਾਲ ਕਰਨ ਲਈ ਖਰਚਾ ਅਬਜ਼ਰਵਰ ਕੋਲ 20 ਮਈ 2024 ਨੂੰ ਆਪਣਾ ਰਿਕਾਰਡ ਪੇਸ਼ ਕਰਨਾ ਸੀ, ਜੋ ਪੇਸ਼ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਉਕਤ ਉਮੀਦਵਾਰਾਂ ਨੂੰ ਦੁਬਾਰਾ 25 ਮਈ 2024 ਨੂੰ ਆਪਣਾ ਰਿਕਾਰਡ ਪੇਸ਼ ਕਰਨ ਲਈ ਲਿਖਿਆ ਗਿਆ ਸੀ ਅਤੇ ਹਦਾਇਤ ਕੀਤੀ ਗਈ ਸੀ ਕਿ ਨਿਰਧਾਰਿਤ ਮਿਤੀ ਨੂੰ ਰਿਕਾਰਡ ਪੇਸ਼ ਨਾ ਕਰਨ ਦੀ ਸੂਰਤ ਵਿੱਚ ਆਪ ਨੂੰ ਜਾਰੀ ਕੀਤੀਆਂ ਗਈਆਂ ਵਾਹਨਾਂ ਦੀਆਂ ਪ੍ਰਵਾਨਗੀਆਂ ਰੱਦ ਕਰ ਦਿੱਤੀਆਂ ਜਾਣਗੀਆਂ ਪ੍ਰੰਤੂ ਆਜ਼ਾਦ ਉਮੀਦਵਾਰ ਸ੍ਰੀ ਪਰਮਜੀਤ ਸਿੰਘ ਪੁੱਤਰ ਸ੍ਰੀ ਤਰਲੋਚਨ ਸਿੰਘ, ਆਜ਼ਾਦ ਉਮੀਦਵਾਰ ਸ੍ਰੀਮਤੀ ਡਿੰਪਲ ਅਤੇ ਆਜ਼ਾਦ ਉਮੀਦਵਾਰ ਮੱਖਣ ਸਿੰਘ ਵੱਲੋਂ ਆਪ ਜਾ ਆਪਣਾ ਕੋਈ ਨੁਮਾਇੰਦਾ ਪੇਸ਼ ਨਹੀਂ ਕੀਤਾ ਗਿਆ। ਇਸ ਲਈ ਉਕਤ ਉਮੀਦਵਾਰਾਂ ਨੂੰ ਜਾਰੀ ਵਾਹਨਾਂ ਦੀਆਂ ਪ੍ਰਵਾਨਗੀਆਂ ਰੱਦ ਕੀਤੀਆਂ ਗਈਆਂ ਹਨ।
Punjab Bani 28 May,2024
ਵੱਖ-ਵੱਖ ਸਿਆਸੀ ਪਾਰਟੀਆਂ ਦੇ ਸੈਂਕੜੇ ਵਰਕਰ ਪਰਿਵਾਰਾਂ ਸਮੇਤ ਭਾਜਪਾ 'ਚ ਸ਼ਾਮਲ
ਵੱਖ-ਵੱਖ ਸਿਆਸੀ ਪਾਰਟੀਆਂ ਦੇ ਸੈਂਕੜੇ ਵਰਕਰ ਪਰਿਵਾਰਾਂ ਸਮੇਤ ਭਾਜਪਾ 'ਚ ਸ਼ਾਮਲ -ਬੀਬਾ ਜੈਇੰਦਰਾ ਕੌਰ ਨੇ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਨਵੇਂ ਮੈਂਬਰਾਂ ਦਾ ਸਿਰੋਪਾ ਪਾ ਕੇ ਕੀਤਾ ਸਵਾਗਤ ਪਟਿਆਲਾ 28 ਮਈ 2024 ਵੱਖ-ਵੱਖ ਸਿਆਸੀ ਪਾਰਟੀਆਂ ਦੇ ਸੈਂਕੜੇ ਵਰਕਰ ਮੰਗਲਵਾਰ ਨੂੰ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋ ਗਏ। ਭਾਜਪਾ ਪਰਿਵਾਰ ਦਾ ਹਿੱਸਾ ਬਣੇ ਇਨ੍ਹਾਂ ਨਵੇਂ ਮੈਂਬਰਾਂ ਦਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਬੀਬਾ ਜੈਇੰਦਰ ਕੌਰ ਨੇ ਸਿਰੋਪਾ ਪਾ ਕੇ ਸਵਾਗਤ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਛੱਡ ਕੇ ਆਏ ਹਿਮਾਂਸ਼ੂ ਬਿਆਸ ਤੋਂ ਇਲਾਵਾ ਮਨੋਜ ਹਿੰਗੋਨਾ, ਗਿਰਧਾਰੀ ਲਾਲ, ਅਨਿਲ ਸਿੰਗਲਾ, ਹਰੀ ਕ੍ਰਿਸ਼ਨ, ਪ੍ਰੀਤ ਸਿੰਘ, ਨੀਰਜ ਸ਼ਰਮਾ, ਯੁਵਰਾਜ ਸਿੰਘ, ਅੰਕੂ ਸ਼ਰਮਾ, ਨੀਰਜ ਕੁਮਾਰ ਅਤੇ ਵੱਡੀ ਗਿਣਤੀ ਵਿੱਚ ਉਨ੍ਹਾਂ ਦੇ ਸਾਥੀ ਸ਼ਾਮਲ ਸਨ। ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਦੇ ਸਨੌਰ ਇਲਾਕਾ ਇੰਚਾਰਜ ਬਿਕਰਮ ਇੰਦਰਜੀਤ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਮੰਗਲਵਾਰ ਨੂੰ ਭੁੱਨਰਹੇੜੀ ਦੇ ਸਰਪੰਚ ਵਕੀਲ ਮਸ਼ਾਲ, ਸੁਖਦੇਵ ਸਿੰਘ ਪੰਜੌਲਾ, ਸੇਵਾ ਸਿੰਘ ਕਾਠਗੜ੍ਹ, ਸੁਨੀਲ ਕੁਮਾਰ ਸਨੌਰ, ਅਮਰ ਸਿੰਘ ਅਲੀਪੁਰ, ਮਦਨ ਸਿੰਘ ਅਸਮਾਨ ਪੁਰ , ਰਾਜਾ ਰਾਮ ਨੰਨਸੂ, ਪਰਮਜੀਤ ਸਿੰਘ ਬੀੜ ਬਹਾਦੁਰਗੜ੍ਹ, ਸੇਵਾ ਰਾਮ ਬਿਲਾਸਪੁਰ ਮੰਜਾਲ, ਸਿਕੰਦਰ ਰਾਮ ਮਰਦਾਨਹੇੜੀ, ਪਿੰਡ ਚਰਸ ਜੀਤੋ ਰਾਣੀ, ਬਾਜ਼ੀਗਰ ਸਭਾ ਪੰਜਾਬ ਦੇ ਪ੍ਰਧਾਨ ਉਜਾਗਰ ਰਾਮ, ਸੇਵਾ ਰਾਮ, ਬਿੰਬਰ ਰਾਮ ਆਦਿ ਨੇ ਵੀ ਕਾਂਗਰਸ ਤੇ ਅਕਾਲੀ ਦਲ ਨੂੰ ਛੱਡ ਕੇ ਬੀਬਾ ਜੈਇੰਦਰ ਕੌਰ ਦੀ ਹਾਜ਼ਰੀ ਵਿੱਚ ਭਾਜਪਾ ਪਰਿਵਾਰ ਦਾ ਹਿੱਸਾ ਬਣ ਗਏ। 'ਆਪ' ਪਾਰਟੀ ਤੋਂ ਆਏ ਹਿਮਾਂਸ਼ੂ ਬਿਆਸ ਨੇ ਕਿਹਾ ਕਿ ਉਹ ਜਿਸ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ ਸਨ, ਉਹ ਪਿਛਲੇ ਢਾਈ ਸਾਲਾਂ 'ਚ ਖਾਸ ਆਦਮੀ ਪਾਰਟੀ ਬਣ ਗਈ ਹੈ। ਪੰਜਾਬ ਵਿੱਚ ਨਾ ਤਾਂ ਨਸ਼ਾ ਰੁਕਿਆ ਹੈ, ਨਾ ਰੁਜ਼ਗਾਰ ਦੇ ਮੌਕੇ ਪੈਦਾ ਹੋਏ ਹਨ, ਪੰਜਾਬ ਵਿੱਚ ਕੋਈ ਨਵੀਂ ਸਨਅਤ ਨਹੀਂ ਆਈ, ਵੱਡੇ-ਵੱਡੇ ਵਿਕਾਸ ਕਾਰਜ ਠੱਪ ਪਏ ਹਨ, ਬਿਜਲੀ ਕੱਟਾਂ ਨੇ ਲੋਕਾਂ ਦਾ ਘਰਾਂ ਵਿੱਚ ਰਹਿਣਾ ਔਖਾ ਕਰ ਦਿੱਤਾ ਹੈ, ਬਿਜਲੀ ਕੱਟਾਂ ਦਾ ਅਸਰ ਸਾਰੇ ਛੋਟੇ ਅਤੇ ਵੱਡੇ ਉਦਯੋਗਾਂ ਨੂੰ ਭਾਰੀ ਵਿੱਤੀ ਨੁਕਸਾਨ ਪਹੁੰਚਾ ਰਿਹਾ ਹੈ, ਪੰਜਾਬ 'ਤੇ ਕਰਜ਼ੇ ਦਾ ਬੋਝ ਵਧਾਇਆ, ਗੈਂਗਸਟਰਵਾਦ ਨੂੰ ਬੜ੍ਹਾਵਾ ਦਿੱਤਾ, ਕਾਨੂੰਨ ਵਿਵਸਥਾ ਦੀ ਸਥਿਤੀ ਵਿਗਾੜੀ, ਕਿਸਾਨਾਂ ਨੂੰ ਨਿਰਾਸ਼ ਕੀਤਾ, ਪੰਜਾਬ ਦੀ ਇਕ ਵੀ ਔਰਤ ਨੂੰ ਲੋਕਸਭਾ ਚੌਣਾ ਵਿੱਚ ਮੌਕਾ ਨਾ ਦੇ ਕੇ ਮਹਿਲਾ ਸਸ਼ਕਤੀਕਰਨ ਨੂੰ ਕਮਜ਼ੋਰ ਕੀਤਾ, ਪੰਜਾਬ ਦੇ ਖਰਚੇ ਤੇ ਦਿੱਲੀ ਵਿੱਚ ਆਪ ਦੇ ਸੀਨਿਅਰ ਲੀਡਰਾਂ ਨੂੰ ਹਵਾਈ ਸਫਰ ਦੀਆਂ ਸਹੂਲਤਾਂ ਦਿੱਤੀਆਂ। ਉਹਨਾਂ ਕਿਹਾ ਕਿ ਇਹਨਾਂ ਕਾਰਨਾਂ ਕਰਕੇ ਆਪਣੇ ਸਾਰੇ ਸਾਥੀਆਂ ਸਮੇਤ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੇ ਗਏ। ਉਹਨਾਂ ਕਿਹਾ ਕਿ ਸਾਨੂੰ ਇਸ ਗੱਲ ਦਾ ਪੂਰਾ ਭਰੋਸਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਮੇਸ਼ਾ ਗਾਰੰਟੀ ਦੇ ਕੇ ਕੰਮ ਕਰਕੇ ਵਿਖਾਉਂਦੇ ਹਨ। ਵੱਖ-ਵੱਖ ਸਿਆਸੀ ਪਾਰਟੀਆਂ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਆਗੂ ਬੀਬਾ ਜੈਇੰਦਰਾ ਕੌਰ ਨੇ ਕਿਹਾ ਕਿ ਪਟਿਆਲਾ ਲੋਕ ਸਭਾ ਤੋਂ ਭਾਜਪਾ ਦੀ ਉਮੀਦਵਾਰ ਤੇ ਉਨ੍ਹਾਂ ਦੀ ਮਾਤਾ ਮਹਾਰਾਣੀ ਪ੍ਰਨੀਤ ਕੌਰ ’ਤੇ ਪਟਿਆਲਾ ਦੇ ਲੋਕਾਂ ਵਿੱਚ ਅਥਾਹ ਵਿਸ਼ਵਾਸ ਹੈ। ਇਸ ਭਰੋਸੇ ਦੇ ਆਧਾਰ 'ਤੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵਿਕਸਤ ਭਾਰਤ ਦੇ ਸਬੰਧ 'ਚ ਦਿੱਤੀ ਗਾਰੰਟੀ ਨੂੰ ਆਧਾਰ ਬਣਾ ਕੇ ਪਟਿਆਲਾ ਵਾਸੀਆਂ ਨੂੰ ਵਿਕਸਤ ਪਟਿਆਲਾ ਦੀ ਗਾਰੰਟਿਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਮਦਦ ਨਾਲ ਪਟਿਆਲਾ ਵਿੱਚ ਖੇਡਾਂ ਲਈ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਤਿਆਰ ਕੀਤਾ ਜਾਵੇਗਾ ਅਤੇ ਪੰਜਾਬ ਦੀਆਂ ਰਵਾਇਤੀ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਠੋਸ ਨੀਤੀ ਤਿਆਰ ਕੀਤੀ ਜਾਵੇਗੀ। ਨੌਜਵਾਨਾਂ ਦੇ ਸੁਨਹਿਰੇ ਭਵਿੱਖ ਦੀ ਗਾਰੰਟੀ ਦਿੱਤੀ ਜਾਵੇਗੀ, ਪਟਿਆਲਾ ਨੂੰ ਸਟਾਰਟਅੱਪ ਹੱਬ ਬਣਾਇਆ ਜਾਵੇਗਾ ਅਤੇ ਨੌਜਵਾਨ ਖਾਸ ਕਰਕੇ ਐਸਸੀ ਅਤੇ ਓਬੀਸੀ ਭਾਈਚਾਰੇ ਨੂੰ ਬਿਨਾਂ ਕਿਸੇ ਸ਼ਰਤ ਦੇ ਘੱਟ ਵਿਆਜ 'ਤੇ 20 ਲੱਖ ਰੁਪਏ ਤੱਕ ਦੇ ਕਰਜ਼ੇ ਮੁਹੱਈਆ ਕਰਵਾਏ ਜਾਣਗੇ। ਇਹ ਯਕੀਨੀ ਬਣਾਏਗਾ ਕਿ ਪਟਿਆਲਾ ਦੇ ਨੌਜਵਾਨਾਂ, ਖਾਸ ਕਰਕੇ ਐਸ.ਸੀ ਅਤੇ ਓ.ਬੀ.ਸੀ. ਭਾਈਚਾਰੇ ਦੇ ਸਮੁੱਚੇ ਵਿਕਾਸ ਵਿੱਚ ਹਿੱਸੇਦਾਰ ਬਣੇ। ਬੀਬਾ ਜੈਇੰਦਰ ਕੌਰ ਨੇ ਕਿਹਾ ਕਿ ਮਹਾਰਾਣੀ ਪ੍ਰਨੀਤ ਕੌਰ ਨੇ ਪਟਿਆਲਾ ਦੇ ਲੋਕਾਂ ਨੂੰ ਸਮਾਜਿਕ ਸੁਰੱਖਿਆ ਅਤੇ ਖੁਸ਼ਹਾਲੀ ਦੀ ਗਰੰਟੀ ਦਿੱਤੀ ਹੈ। ਜਿਸ ਵਿੱਚ ਗਰੀਬ ਪਰਿਵਾਰਾਂ ਨੂੰ ਮੁਫਤ ਰਾਸ਼ਨ ਦੀ ਸੇਵਾ ਜਾਰੀ ਰੱਖੀ ਜਾਵੇਗੀ, ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇਗਾ ਕਿ ਹਰ ਪਰਿਵਾਰ ਕੋਲ ਆਪਣਾ ਪੱਕਾ ਮਕਾਨ ਅਤੇ ਪੱਕੀ ਛੱਤ ਹੋਵੇ। 400 ਪਿੰਡਾਂ ਨੂੰ ਪੀਣ ਵਾਲਾ ਸਾਫ਼ ਪਾਣੀ ਸਪਲਾਈ ਕੀਤਾ ਜਾ ਚੁੱਕਾ ਹੈ ਅਤੇ ਹੁਣ ਹਰ ਘਰ ਨੂੰ 24 ਘੰਟੇ, ਹਫ਼ਤੇ ਦੇ 7 ਦਿਨ ਪੀਣ ਵਾਲਾ ਪਾਣੀ ਸਪਲਾਈ ਕਰਵਾਇਆ ਜਾਵੇਗਾ, ਆਟੋ, ਟੈਕਸੀ, ਟਰੱਕ ਅਤੇ ਹੋਰ ਡਰਾਈਵਰਾਂ ਨੂੰ ਬੀਮਾ ਅਤੇ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਦਵਾਇਆ ਜਾਵੇਗਾ।
Punjab Bani 28 May,2024
ਪਟਿਆਲਾ 'ਚ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੀ ਜਿੱਤ 'ਚ ਉਤਰਾਖੰਡ ਦੇ ਲੋਕ ਨਿਭਾਉਣਗੇ ਵੱਡੀ ਭੂਮਿਕਾ: ਧਾਮੀ
ਪਟਿਆਲਾ 'ਚ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੀ ਜਿੱਤ 'ਚ ਉਤਰਾਖੰਡ ਦੇ ਲੋਕ ਨਿਭਾਉਣਗੇ ਵੱਡੀ ਭੂਮਿਕਾ: ਧਾਮੀ -ਪੰਜਾਬ ਵਿੱਚ ਕਾਂਗਰਸ ਅਤੇ 'ਆਪ' ਮਿਲ ਕੇ ਲੋਕਾਂ ਨੂੰ ਧੋਖਾ ਦੇਣ ਦੀ ਕੋਸ਼ਿਸ਼ ਵਿੱਚ -ਕਿਹਾ ਕਿ ਇਕ ਥਾਂ 'ਤੇ ਸਹਿਯੋਗੀ ਅਤੇ ਦੂਜੇ 'ਤੇ ਵਿਰੋਧੀ ਬਣ ਕੇ ਦੋਹਰਾ ਚਿਹਰਾ ਨਹੀਂ ਛੁਪਾਇਆ ਜਾ ਸਕਦਾ ਪਟਿਆਲਾ 26 ਮਈ ਪਟਿਆਲਾ ਵਿੱਚ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਡੇਰਾਬੱਸੀ ਅਤੇ ਪਟਿਯਾਲਾ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਧਾਮੀ ਨੇ ਕਿਹਾ ਕਿ ਮਹਾਰਾਣੀ ਪ੍ਰਨੀਤ ਕੌਰ ਦੀ ਜਿੱਤ ਵਿੱਚ ਉੱਤਰਾਖੰਡ ਦੇ ਲੋਕ ਵੱਡੀ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਤਰਾਖੰਡ ਨਾਲ ਸੰਬੰਧਤ ਹਰ ਵਿਅਕਤੀ ਪ੍ਰਨੀਤ ਕੌਰ ਨੂੰ ਵੋਟ ਪਾਵੇਗਾ। ਇਸ ਦੇ ਨਾਲ ਹੀ ਸੀਐਮ ਧਾਮੀ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਇੱਕ ਦੂਜੇ ਦੇ ਵਿਰੋਧੀ ਵਜੋਂ ਚੋਣ ਲੜਨ ਦਾ ਢੌਂਗ ਕਰ ਰਹੀਆਂ ਹਨ, ਜਦੋਂ ਕਿ ਦਿੱਲੀ ਵਿੱਚ ਇਹ ਦੋਵੇਂ ਪਾਰਟੀਆਂ ਇੱਕ ਦੂਜੇ ਦੀਆਂ ਸਹਿਯੋਗੀ ਬਣ ਕੇ ਕੰਮ ਕਰ ਰਹੀਆਂ ਹਨ। ਪੰਜਾਬ ਦੇ ਲੋਕ ਦੋਵਾਂ ਪਾਰਟੀਆਂ ਦੇ ਆਗੂਆਂ ਦੇ ਦੋਗਲੇ ਚਿਹਰੇ ਨੂੰ ਪਛਾਣਨ ਵਿੱਚ ਕੋਈ ਗਲਤੀ ਨਹੀਂ ਕਰਨਗੇ। ਪਟਿਆਲਾ ਦਿਹਾਤੀ ਵਿਧਾਨ ਸਭਾ ਹਲਕਾ ਇੰਚਾਰਜ ਅਤੇ ਭਾਜਪਾ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੰਜੀਵ ਸ਼ਰਮਾ ਦੀ ਅਗਵਾਈ ਹੇਠ ਹੋਈ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਪੁਸ਼ਕਰ ਧਾਮੀ ਨੇ ਕਿਹਾ ਕਿ ਅਯੁੱਧਿਆ ਵਿੱਚ ਰਾਮ ਮੰਦਰ ਦੀ ਸਥਾਪਨਾ ਕਰਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰੋੜਾਂ ਲੋਕਾਂ ਦੀ ਆਸਥਾ ਨੂੰ ਮਜ਼ਬੂਤ ਕੀਤਾ ਹੈ। ਉਹਨਾਂ ਕਿਹਾ ਕਿ ਇਸੇ ਕਰਕੇ ਅੱਜ ਦੇਸ਼ ਭਰ ਵਿੱਚ ਇੱਕ ਹੀ ਨਾਅਰਾ ਹੈ ਕਿ ਜੋ ਰਾਮ ਨੂੰ ਲਿਆਏ ਨੇ ਅਸੀਂ ਉਹਨਾਂ ਨੂੰ ਲਿਆਵਾਂਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਕਿਸੇ ਵੀ ਸਰਕਾਰ ਨੇ ਜੰਮੂ-ਕਸ਼ਮੀਰ ਤੋਂ ਧਾਰਾ 370 ਨੂੰ ਰੱਦ ਕਰਨ ਦੀ ਹਿੰਮਤ ਨਹੀਂ ਦਿਖਾਈ, ਪਰ ਇਹ ਹਿੰਮਤ ਸਿਰਫ਼ ਨਰਿੰਦਰ ਮੋਦੀ ਹੀ ਦਿਖਾ ਸਕੇ ਅਤੇ ਅੱਜ ਨਤੀਜਾ ਸਭ ਦੇ ਸਾਹਮਣੇ ਹੈ ਕਿ ਜੰਮੂ-ਕਸ਼ਮੀਰ ਵਿੱਚ ਮੁੰਬਈ ਨਾਲੋਂ ਜਿਆਦਾ ਵੋਟਿੰਗ ਹੋਈ। ਸੀਐਮ ਧਾਮੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸਾਰੇ ਧਰਮਾਂ ਦਾ ਬਰਾਬਰ ਸਤਿਕਾਰ ਕਰਦੇ ਹਨ ਅਤੇ ਇਸੇ ਲਈ ਉਨ੍ਹਾਂ ਨੇ ਸਿੱਖਾਂ ਦੀ ਆਸਥਾ ਦਾ ਸਤਿਕਾਰ ਕਰਦੇ ਹੋਏ ਕਰਤਾਰਪੁਰ ਲਾਂਘਾ ਬਣਾਇਆ। ਉਨ੍ਹਾਂ ਕਿਹਾ ਕਿ ਉਹ ਆਪ ਵੀ ਨਾਨਕ ਮੱਤਾ ਮੱਥਾ ਟੇਕਣ ਲਈ ਜਾਂਦੇ ਹਨ। ਸਿੱਖ ਗੁਰੂਆਂ ਦਾ ਉਤਰਾਖੰਡ ਨਾਲ ਕਿੰਨਾ ਕੁ ਸਬੰਧ ਸੀ, ਇਹ ਹੇਮਕੁੰਟ ਸਾਹਿਬ ਤੋਂ ਪਤਾ ਲੱਗ ਸਕਦਾ ਹੈ। ਮੁੱਖ ਮੰਤਰੀ ਪੁਸ਼ਕਰ ਧਾਮੀ ਨੇ ਕਿਹਾ ਕਿ ਦੇਸ਼ ਵਿੱਚ ਚਾਰ ਨਵੇਂ ਹਵਾਈ ਅੱਡੇ, 12 ਨਵੇਂ ਹਵਾਈ ਮਾਰਗ ਅਤੇ 22 ਸੌ ਕਿਲੋਮੀਟਰ ਤੋਂ ਵੱਧ ਰਾਸ਼ਟਰੀ ਅਤੇ ਰਾਜ ਮਾਰਗ ਬਨਾਉਣ ਵਾਲੀ ਮੋਦੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਮੈਟਰੋ ਟਰੇਨਾਂ, ਰੇਲਵੇ ਸਟੇਸ਼ਨਾਂ ਦਾ ਨਵੀਨੀਕਰਨ, 42 ਹਜ਼ਾਰ 750 ਕਰੋੜ ਰੁਪਏ ਦੀ ਲਾਗਤ ਵਾਲਾ ਸਿਹਤ ਸੰਭਾਲ ਬੁਨਿਆਦੀ ਢਾਂਚਾ ਅਤੇ ਦੋ ਬਾਂਦੇ ਭਾਰਤ ਰੇਲ ਗੱਡੀਆਂ ਦੇ ਸਕਿਆ ਹੈ। ਉਹਨਾਂ ਕਿਹਾ ਕਿ ਆਯੂਸ਼ਮਾਨ ਭਾਰਤ ਦੇ ਜ਼ਰੀਏ, ਪ੍ਰਧਾਨ ਮੰਤਰੀ ਨੇ ਲੋਕਾਂ ਨੂੰ 5 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਅਤੇ ਗੁਣਵੱਤਾ ਵਾਲੀਆਂ ਦਵਾਈਆਂ ਪ੍ਰਦਾਨ ਕਰਨ ਲਈ 327 ਜਨ ਔਸ਼ਧੀ ਕੇਂਦਰਾਂ ਦੀ ਸਥਾਪਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਰਥਿਕ ਤੌਰ 'ਤੇ ਵਿਸ਼ਵ ਦੀ ਪੰਜਵੀਂ ਸਭ ਤੋਂ ਵੱਡੀ ਤਾਕਤ ਬਣਾਉਣ ਵਾਲੇ ਪ੍ਰਧਾਨ ਮੰਤਰੀ ਤੀਜੀ ਵਾਰ ਦੇਸ਼ ਦੀ ਅਗਵਾਈ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ ਅਤੇ ਸਾਡੀ ਇਸ ਤਿਆਰੀ ਨੂੰ 1 ਜੂਨ ਨੂੰ ਭਾਜਪਾ ਨੂੰ ਵੋਟ ਦੇ ਕੇ ਪੂਰਾ ਕਰਨਾ ਚਾਹੀਦਾ ਹੈ। ਇਸ ਮੌਕੇ ਜਿਲਾ ਭਾਜਪਾ ਸ਼ਹਿਰੀ ਪ੍ਰਧਾਨ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਪਟਿਆਲਾ ਵਿੱਚ ਹੋਏ ਵਿਕਾਸ ਵਾਰੇ ਵਿਸਤਾਰ ਨਾਲ ਦੱਸਿਆ। ਇਸ ਮੌਕੇ ਸੰਜੀਵ ਖੰਨਾ, ਐਮਐਮਐਸ ਸੰਧੂ, ਗੰਗਾਨਗਰ ਦੇ ਵਿਧਾਇਕ ਗੁਰਬੀਰ ਸਿੰਘ, ਉਤਰਾਖੰਡ ਦੇ ਮੰਤਰੀ ਵਿਨੈ ਰੋਹਿਲਾ, ਭਾਜਪਾ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਅਤੇ ਸਾਬਕਾ ਮੇਅਰ ਸੰਜੀਵ ਸ਼ਰਮਾ ਬਿੱਟੂ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਹਾਜ਼ਰ ਸਨ।
Punjab Bani 27 May,2024
ਪਟਿਆਲਾ ਦਾ ਭਰੋਸਾ: ਪ੍ਰਧਾਨ ਮੰਤਰੀ ਮੋਦੀ ਨੇ ਪ੍ਰਨੀਤ ਕੌਰ ਦੀ ਪੰਜਾਬ ਪ੍ਰਤੀ ਅਣਥੱਕ ਸੇਵਾ ਦੀ ਕੀਤੀ ਸ਼ਲਾਘਾ
ਪਟਿਆਲਾ ਦਾ ਭਰੋਸਾ: ਪ੍ਰਧਾਨ ਮੰਤਰੀ ਮੋਦੀ ਨੇ ਪ੍ਰਨੀਤ ਕੌਰ ਦੀ ਪੰਜਾਬ ਪ੍ਰਤੀ ਅਣਥੱਕ ਸੇਵਾ ਦੀ ਕੀਤੀ ਸ਼ਲਾਘਾ * ਪ੍ਰਧਾਨ ਮੰਤਰੀ ਮੋਦੀ ਨੇ ਪ੍ਰਨੀਤ ਕੌਰ ਦੀ ਸੇਵਾ ਦੀ ਸ਼ਲਾਘਾ ਕੀਤੀ, ਪੰਜਾਬ ਦੀ ਤਰੱਕੀ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਦੀਵੀ ਵਿਰਾਸਤ ਨੂੰ ਸਲਾਮ ਕੀਤੀ ਪਟਿਆਲਾ, ਭਾਰਤ – 26 ਮਈ, 2024 – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਪੱਤਰ ਵਿੱਚ ਪਟਿਆਲਾ ਤੋਂ ਉਮੀਦਵਾਰ ਪ੍ਰਨੀਤ ਕੌਰ ਦੀ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਲਈ ਉਨ੍ਹਾਂ ਦੇ ਪਰਿਵਾਰ ਦੀ ਪੀੜ੍ਹੀ-ਦਰ-ਪੀੜ੍ਹੀ ਵਚਨਬੱਧਤਾ ਨੂੰ ਮਾਨਤਾ ਦਿੰਦੇ ਹੋਏ ਉਨ੍ਹਾਂ ਦੀ ਦਿਲੋਂ ਤਾਰੀਫ਼ ਕੀਤੀ ਹੈ। ਆਪਣੇ ਪੱਤਰ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਪ੍ਰਨੀਤ ਕੌਰ ਦੇ ਪਰਿਵਾਰ ਦੇ ਵਿਆਪਕ ਜਨਤਕ ਸੇਵਾ ਰਿਕਾਰਡ ਦੀ ਸ਼ਲਾਘਾ ਕੀਤੀ, ਖਾਸ ਤੌਰ 'ਤੇ ਮੁੱਖ ਮੰਤਰੀ ਅਤੇ ਜ਼ਮੀਨੀ ਪੱਧਰ ਦੇ ਨੇਤਾ ਵਜੋਂ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਭਾਵਸ਼ਾਲੀ ਯੋਗਦਾਨ ਨੂੰ ਉਜਾਗਰ ਕਰਦੇ ਹੋਏ। ਉਨ੍ਹਾਂ ਨੇ ਪਿਛਲੇ ਦੋ ਦਹਾਕਿਆਂ ਦੌਰਾਨ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਲਗਾਤਾਰ ਕੀਤੀ ਗਈ ਵਕਾਲਤ ਦਾ ਹਵਾਲਾ ਦਿੰਦੇ ਹੋਏ ਪਟਿਆਲਾ ਦੇ ਲੋਕਾਂ ਦੀ ਨੁਮਾਇੰਦਗੀ ਕਰਨ ਦੀ ਪ੍ਰਨੀਤ ਕੌਰ ਦੀ ਯੋਗਤਾ 'ਤੇ ਭਰੋਸਾ ਪ੍ਰਗਟਾਇਆ। "ਇੱਕ ਉੱਘੇ ਸੰਸਦ ਮੈਂਬਰ ਹੋਣ ਦੇ ਨਾਤੇ, ਤੁਸੀਂ ਦੋ ਦਹਾਕਿਆਂ ਤੋਂ ਵੱਧ ਸਮੇਂ ਤੋਂ ਲਗਾਤਾਰ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਬਾਰੇ ਗੰਭੀਰ ਮੁੱਦਿਆਂ ਨੂੰ ਉਠਾਇਆ ਹੈ। ਪਟਿਆਲਾ ਦੇ ਲੋਕਾਂ ਨਾਲ ਤੁਸੀਂ ਜੋ ਮਜ਼ਬੂਤ ਰਿਸ਼ਤਾ ਕਾਇਮ ਕੀਤਾ ਹੈ, ਉਹ ਉਸ ਇਮਾਨਦਾਰੀ ਅਤੇ ਸਮਰਪਣ ਦੀ ਗੱਲ ਕਰਦਾ ਹੈ ਜਿਸ ਨਾਲ ਤੁਸੀਂ ਅਣਥੱਕ ਮਿਹਨਤ ਕੀਤੀ ਹੈ ਖੇਤਰ ਦੀ ਬਿਹਤਰੀ ਲਈ", ਪ੍ਰਧਾਨ ਮੰਤਰੀ ਨੇ ਕਿਹਾ। ਕੌਰ ਦੀਆਂ ਚੋਣ ਸੰਭਾਵਨਾਵਾਂ ਵਿੱਚ ਆਸ਼ਾਵਾਦ ਪ੍ਰਗਟ ਕਰਦੇ ਹੋਏ, ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੇ ਭਵਿੱਖ ਨੂੰ ਆਕਾਰ ਦੇਣ ਵਿੱਚ ਚੱਲ ਰਹੀਆਂ ਚੋਣਾਂ ਦੀ ਮਹੱਤਤਾ ਨੂੰ ਰੇਖਾਂਕਿਤ ਕੀਤਾ। ਉਨ੍ਹਾਂ ਨੇ ਵੋਟਰਾਂ ਨੂੰ ਗਰਮੀ ਦੇ ਬਾਵਜੂਦ ਚੋਣਾਂ ਵਿੱਚ ਭਾਗ ਲੈਣ ਦੀ ਅਪੀਲ ਕੀਤੀ ਅਤੇ ਪਾਰਟੀ ਵਰਕਰਾਂ ਨੂੰ ਹਰ ਬੂਥ ਨੂੰ ਜਿੱਤਣ 'ਤੇ ਧਿਆਨ ਦੇਣ ਦਾ ਸੱਦਾ ਦਿੱਤਾ। ਪ੍ਰਧਾਨ ਮੰਤਰੀ ਮੋਦੀ ਦੇ ਪੱਤਰ ਦਾ ਜਵਾਬ ਦਿੰਦਿਆਂ, ਪ੍ਰਨੀਤ ਕੌਰ ਨੇ ਡੂੰਘੇ ਧੰਨਵਾਦ ਅਤੇ ਨਿਮਰਤਾ ਦਾ ਪ੍ਰਗਟਾਵਾ ਕਰਦੇ ਹੋਏ, ਨਵੇਂ ਜੋਸ਼ ਨਾਲ ਪਟਿਆਲਾ ਅਤੇ ਪੰਜਾਬ ਦੀ ਸੇਵਾ ਜਾਰੀ ਰੱਖਣ ਦਾ ਵਾਅਦਾ ਕੀਤਾ। "ਪ੍ਰਧਾਨ ਮੰਤਰੀ @narendramodi ਜੀ ਤੋਂ ਇਹ ਦਿਲੀ ਪੱਤਰ ਪ੍ਰਾਪਤ ਕਰਕੇ ਮੈਂ ਬਹੁਤ ਮਾਣ ਮਹਿਸੂਸ ਕਰ ਰਹੀ ਹਾਂ। ਮੇਰੇ ਪਰਿਵਾਰ ਦੀ ਪੰਜਾਬ ਪ੍ਰਤੀ ਸੇਵਾ ਨੂੰ ਮਾਨਤਾ ਦੇਣ ਵਾਲੇ ਤੁਹਾਡੇ ਪਿਆਰ ਭਰੇ ਸ਼ਬਦ ਸੱਚਮੁੱਚ ਪ੍ਰੇਰਨਾਦਾਇਕ ਹਨ ਅਤੇ ਪਟਿਆਲਾ ਅਤੇ ਪੰਜਾਬ ਦੀ ਸੇਵਾ ਕਰਨ ਦੇ ਸਾਡੇ ਸਮਰਪਣ ਨੂੰ ਹੋਰ ਵੀ ਜ਼ਿਆਦਾ ਜੋਸ਼ ਨਾਲ ਮਜ਼ਬੂਤ ਕਰਦੇ ਹਨ। ਸਾਡੇ ਲਈ ਆਪਣੇ ਲੋਕਾਂ ਦੀ ਸੇਵਾ ਕਰਨ ਲਈ ਗੁਰੂ ਸਾਹਿਬ ਦੇ ਹੁਕਮ ਦੀ ਪਾਲਣਾ ਕਰਨਾ ਇੱਕ ਪਵਿੱਤਰ ਫਰਜ਼ ਹੈ।", ਪ੍ਰਨੀਤ ਕੌਰ ਨੇ ਟਵੀਟ ਕੀਤਾ। ਉਨ੍ਹਾਂ ਨੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਆਪਣੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ, ਫ਼ਤਿਹ ਰੈਲੀ ਦੀ ਸਫਲਤਾ ਦੀ ਭਾਵਨਾ ਨੂੰ ਗੂੰਜਦਿਆਂ ਵਿਕਸਿਤ ਪੰਜਾਬ ਅਤੇ ਵਿਕਾਸ ਭਾਰਤ ਦੇ ਮਿਸ਼ਨ ਨੂੰ ਸਫਲ ਬਣਾਉਣ ਦਾ, ਅਤੇ ਭਾਜਪਾ ਦੀ ਜਿੱਤ ਦਾ ਭਰੋਸਾ ਪ੍ਰਗਟਾਇਆ। ਕੈਪਟਨ ਅਮਰਿੰਦਰ ਸਿੰਘ ਨੇ ਵੀ ਟਵੀਟ ਕਰਦੇ ਹੋਏ ਧੰਨਵਾਦ ਪ੍ਰਗਟਾਇਆ, "ਤੁਹਾਡੇ ਹੌਸਲਾ ਅਫਜ਼ਾਈ ਪੱਤਰ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ ਤਹਿ ਦਿਲੋਂ ਧੰਨਵਾਦ। ਪੰਜਾਬ ਲਈ ਸਾਡੇ ਪਰਿਵਾਰ ਦੀ ਸੇਵਾ ਦੀ ਤੁਹਾਡੀ ਮਾਨਤਾ ਪਟਿਆਲਾ ਅਤੇ ਪੰਜਾਬ ਦੀ ਸੇਵਾ ਕਰਨ ਦੇ ਸਾਡੇ ਇਰਾਦੇ ਨੂੰ ਨਵੇਂ ਸਿਰਿਓਂ ਸਮਰਪਣ ਨਾਲ ਅੱਗੇ ਵਧਾਉਣ ਲਈ ਵਚਨਬੱਧ ਹੈ। ਵਿਕਸਿਤ ਭਾਰਤ ਅਤੇ ਵਿਕਸਿਤ ਪੰਜਾਬ ਦਾ ਵਿਜ਼ਨ ਨਾਲ, ਮੈਨੂੰ ਭਰੋਸਾ ਹੈ ਕਿ ਲੋਕਾਂ ਦੇ ਲਗਾਤਾਰ ਵਧਦੇ ਇਸ ਸਮਰਥਨ ਨਾਲ, ਪਟਿਆਲਾ ਅਤੇ ਪੰਜਾਬ ਵਿੱਚ ਭਾਜਪਾ ਦੀ ਜਿੱਤ ਯਕੀਨੀ ਹੈ।
Punjab Bani 27 May,2024
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਵੋਟਿੰਗ ਪ੍ਰਤੀਸ਼ਤ ਵਧਾਉਣ ਵਾਲੇ ਬੀ.ਐਲ.ਓਜ਼ ਲਈ 5000 ਰੁਪਏ ਦੀ ਇਨਾਮੀ ਰਾਸ਼ੀ ਦਾ ਕੀਤਾ ਐਲਾਨ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਵੋਟਿੰਗ ਪ੍ਰਤੀਸ਼ਤ ਵਧਾਉਣ ਵਾਲੇ ਬੀ.ਐਲ.ਓਜ਼ ਲਈ 5000 ਰੁਪਏ ਦੀ ਇਨਾਮੀ ਰਾਸ਼ੀ ਦਾ ਕੀਤਾ ਐਲਾਨ - ਸਿਬਿਨ ਸੀ ਨੇ ਸਵੀਪ ਟੀਮਾਂ ਅਤੇ ਸੋਸ਼ਲ ਮੀਡੀਆ ਨੋਡਲ ਅਫਸਰਾਂ ਨੂੰ "ਇਸ ਵਾਰ 70 ਪਾਰ" ਦੀ ਪ੍ਰਾਪਤੀ ਨੂੰ ਯਕੀਨੀ ਬਣਾਉਣ ਲਈ ਕੀਤਾ ਉਤਸ਼ਾਹਿਤ ਚੰਡੀਗੜ੍ਹ, 27 ਮਈ: ਸਵੀਪ (ਸਿਸਟੇਮੈਟਿਕ ਵੋਟਰ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ) ਟੀਮਾਂ ਅਤੇ ਸੋਸ਼ਲ ਮੀਡੀਆ ਦੇ ਜ਼ਿਲ੍ਹਾ ਨੋਡਲ ਅਫਸਰਾਂ ਨਾਲ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਐਲਾਨ ਕੀਤਾ ਹੈ ਕਿ ਜਿਹੜੇ ਬੂਥ ਲੈਵਲ ਅਫਸਰ (ਬੀ.ਐਲ.ਓਜ਼) ਆਪੋ-ਆਪਣੇ ਬੂਥਾਂ 'ਤੇ ਵੋਟਿੰਗ ਪ੍ਰਤੀਸ਼ਤ ਵਧਾਉਣਗੇ, ਉਨ੍ਹਾਂ ਨੂੰ ਦਫ਼ਤਰ ਵੱਲੋਂ ਇਨਾਮੀ ਰਾਸ਼ੀ ਦੇਣ ਦੀ ਯੋਜਨਾ ਬਣਾਈ ਜਾ ਰਹੀ ਹੈ। ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ 2019 ਦੇ ਮੁਕਾਬਲੇ 10 ਫ਼ੀਸਦੀ ਜਾਂ ਇਸ ਤੋਂ ਵੱਧ ਵੋਟਰ ਪ੍ਰਤੀਸ਼ਤਤਾ ਵਿੱਚ ਵਾਧਾ ਕਰਨ ਵਾਲੇ ਬੀ.ਐਲ.ਓਜ਼ ਨੂੰ 5000 ਰੁਪਏ ਦਾ ਨਕਦ ਇਨਾਮ ਅਤੇ ਸੂਬਾ ਪੱਧਰੀ ਸਮਾਰੋਹ ਵਿੱਚ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜਿਹੜੇ ਬੂਥਾਂ ਉੱਤੇ ਵੋਟਿੰਗ ਪ੍ਰਤੀਸ਼ਤ 75 ਫ਼ੀਸਦੀ ਤੋਂ ਵੱਧ ਹੋਵੇਗੀ, ਉੱਥੋਂ ਦੇ ਬੀ.ਐਲ.ਓਜ਼ ਨੂੰ ਵੀ 5000 ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਬੀ.ਐਲ.ਓਜ਼ ਵੋਟਰ ਸਲਿੱਪਾਂ ਅਤੇ ‘ਵੋਟਿੰਗ ਸੱਦਾ ਪੱਤਰ’ ਘਰ-ਘਰ ਜਾ ਕੇ ਖੁਦ ਵੰਡਣ ਅਤੇ ਇਹ ਜ਼ਿੰਮੇਵਾਰੀ ਕਿਸੇ ਹੋਰ ਨੂੰ ਨਾ ਸੌਂਪੀ ਜਾਵੇ। ਇਸ ਮੌਕੇ ਉਨ੍ਹਾਂ ਬੀ.ਐਲ.ਓਜ਼ ਅਤੇ ਸਵੀਪ ਟੀਮਾਂ ਦੀ ਹੁਣ ਤੱਕ ਕੀਤੀ ਸ਼ਾਨਦਾਰ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਅਤੇ ਅਪੀਲ ਕੀਤੀ ਕਿ ਸਾਰੇ ਜ਼ਿਲ੍ਹੇ "ਇਸ ਵਾਰ 70 ਪਾਰ" ਦੇ ਟੀਚੇ ਦੀ ਪ੍ਰਾਪਤੀ ਲਈ ਵੋਟਾਂ ਪੈਣ ਤੱਕ ਆਪਣੀਆਂ ਗਤੀਵਿਧੀਆਂ ਜ਼ੋਰ-ਸ਼ੋਰ ਨਾਲ ਜਾਰੀ ਰੱਖਣ। ਮੀਟਿੰਗ ਦੌਰਾਨ ਵਧੀਕ ਮੁੱਖ ਚੋਣ ਅਧਿਕਾਰੀ ਹਰੀਸ਼ ਨਈਅਰ ਨੇ ਕਿਹਾ ਕਿ ਜ਼ਿਲ੍ਹਾ ਸਵੀਪ ਅਤੇ ਸੋਸ਼ਲ ਮੀਡੀਆ ਟੀਮਾਂ ਪੋਲਿੰਗ ਸਟੇਸ਼ਨਾਂ, ਮਾਡਲ ਬੂਥਾਂ, ਔਰਤਾਂ ਤੇ ਦਿਵਿਆਂਗ ਵਿਅਕਤੀਆਂ ਲਈ ਬੂਥਾਂ 'ਤੇ ਮੁਹੱਈਆ ਕਰਵਾਈਆਂ ਗਈਆਂ ਸਹੂਲਤਾਂ ਅਤੇ ਹੋਰ ਪਹਿਲਕਦਮੀਆਂ ਦੀ ਫੋਟੋਗ੍ਰਾਫੀ/ਵੀਡੀਓਗ੍ਰਾਫੀ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਵੋਟਰਾਂ ਦੇ ਅਨੁਭਵ ਤੇ ਪ੍ਰਤੀਕਿਰਿਆਵਾਂ ਵੀ ਰਿਕਾਰਡ ਕੀਤੀਆਂ ਜਾਣ। ਵਧੀਕ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਜ਼ਿਲ੍ਹਿਆਂ ਵੱਲੋਂ ਭੇਜੀਆਂ ਬਿਹਤਰੀਨ ਫੋਟੋਆਂ/ਵੀਡੀਓਜ਼ ਚੋਣ ਕਮਿਸ਼ਨ ਨੂੰ ਭੇਜੀਆਂ ਜਾਣਗੀਆਂ।
Punjab Bani 27 May,2024
ਸੁਰੱਖਿਆ ਡਿਊਟੀ 'ਤੇ ਤਾਇਨਾਤ ਪੁਲਿਸ ਅਮਲੇ ਦੀ ਵੋਟ ਪੋਸਟਲ ਬੈਲੇਟ ਪੇਪਰ ਨਾਲ ਪੁਆਉਣ ਲਈ ਫੈਸਿਲੀਟੇਸ਼ਨ ਸੈਂਟਰ ਸਥਾਪਤ
ਸੁਰੱਖਿਆ ਡਿਊਟੀ 'ਤੇ ਤਾਇਨਾਤ ਪੁਲਿਸ ਅਮਲੇ ਦੀ ਵੋਟ ਪੋਸਟਲ ਬੈਲੇਟ ਪੇਪਰ ਨਾਲ ਪੁਆਉਣ ਲਈ ਫੈਸਿਲੀਟੇਸ਼ਨ ਸੈਂਟਰ ਸਥਾਪਤ -ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ ਵਿਖੇ 28, 29 ਤੇ 30 ਮਈ ਨੂੰ ਪੈਣਗੀਆਂ ਵੋਟਾਂ ਪਟਿਆਲਾ, 27 ਮਈ: ਭਾਰਤੀ ਚੋਣ ਕਮਿਸ਼ਨ ਵੱਲੋਂ ਹਰ ਇੱਕ ਵੋਟ ਨੂੰ ਕੀਮਤੀ ਜਾਣਦੇ ਹੋਏ ਹਰੇਕ ਯੋਗ ਵੋਟਰ ਦੀ ਵੋਟ ਪੁਆਉਣੀ ਯਕੀਨੀ ਬਣਾਈ ਜਾ ਰਹੀ ਹੈ। ਇਸ ਦੇ ਮੱਦੇਨਜ਼ਰ ਚੋਣ ਡਿਊਟੀ 'ਤੇ ਸੁਰੱਖਿਆ ਲਈ ਤਾਇਨਾਤ ਪੁਲਿਸ ਅਮਲੇ ਦੀ ਵੋਟ 28, 29 ਅਤੇ 30 ਮਈ ਨੂੰ ਪੋਸਟਲ ਬੈਲੇਟ ਪੇਪਰ ਨਾਲ ਪੁਆਉਣ ਲਈ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ, ਨਾਭਾ ਰੋਡ ਵਿਖੇ ਪੋਸਟਲ ਵੋਟਿੰਗ ਕੇਂਦਰ ਸਥਾਪਤ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਇੱਥੇ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਇਹ ਵੋਟਾਂ ਪੁਆਈਆਂ ਜਾਣਗੀਆਂ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੋਸਟਲ ਬੈਲਟ ਰਾਹੀਂ ਦਿੱਤੀ ਇਸ ਸੁਵਿਧਾ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਵਿਅਕਤੀ ਆਪਣੀ ਡਿਊਟੀ ਦੇ ਫਰਜ਼ ਕਾਰਨ ਵੋਟ ਪਾਉਣ ਤੋਂ ਵਾਂਝਾ ਨਾ ਰਹੇ।ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਪੁਲਿਸ ਸੁਰੱਖਿਆ ਅਮਲਾ, ਜੋ ਕਿ ਚੋਣ ਡਿਊਟੀ 'ਤੇ ਤਾਇਨਾਤ ਹੈ, ਦੇ ਵੋਟਰਾਂ ਦੀਆਂ ਵੋਟਾਂ ਪੁਆਉਣ ਲਈ ਉਚਿਤ ਪ੍ਰਬੰਧ ਕੀਤੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਜਰੂਰੀ ਸੇਵਾਵਾਂ ਦੀ ਸ਼੍ਰੇਣੀ ਵਿੱਚ ਸ਼ਾਮਲ ਵੱਖ-ਵੱਖ ਵਿਭਾਗਾਂ ਦੇ ਮੁਲਾਜਮਾਂ ਸਮੇਤ ਮੀਡੀਆ ਕਰਮੀ ਵੀ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 60 (ਸੀ) ਦੇ ਤਹਿਤ ਪੋਸਟਲ ਬੈਲਟ ਰਾਹੀਂ ਆਪਣੀ ਵੋਟ ਪਾ ਚੁੱਕੇ ਹਨ। ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕ ਸਭਾ ਹਲਕਾ ਪਟਿਆਲਾ-13 ਲਈ ਦਿਵਿਆਂਗਜਨਾਂ, ਬਜ਼ੁਰਗਾਂ ਸਮੇਤ ਵਿਸ਼ੇਸ਼ ਲੋੜਾਂ ਵਾਲੇ ਵੋਟਰਾਂ ਦੀਆਂ ਵੋਟਾਂ 100 ਫੀਸਦੀ ਪੁਆਉਣ ਲਈ ਉਚੇਚੇ ਯਤਨ ਕਰ ਰਿਹਾ ਹੈ ਅਤੇ ਇਸੇ ਤਹਿਤ ਪਛਾਣ ਕੀਤੇ ਬਜ਼ੁਰਗਾਂ ਤੇ ਦਿਵਿਆਂਗਜਨਾਂ ਦੀਆਂ ਵੋਟਰਾਂ ਵੀ ਘਰ-ਘਰ ਜਾ ਕੇ ਪੁਆਈਆਂ ਗਈਆਂ ਹਨ ਤਾਂ ਕਿ ਕੋਈ ਵੀ ਯੋਗ ਵੋਟਰ ਆਪਣੀ ਵੋਟ ਪਾਉਣ ਤੋਂ ਵਾਂਝਾ ਨਾ ਰਹੇ।
Punjab Bani 27 May,2024
'ਆਪ' ਝੂਠਿਆਂ ਦੀ ਪਾਰਟੀ; ਵੋਟਰ 2022 ਵਰਗੀ ਗਲਤੀ ਦੋਬਾਰਾ ਨਾ ਕਰਨ : : ਪੁਸ਼ਕਰ ਧਾਮੀ
'ਆਪ' ਝੂਠਿਆਂ ਦੀ ਪਾਰਟੀ; ਵੋਟਰ 2022 ਵਰਗੀ ਗਲਤੀ ਦੋਬਾਰਾ ਨਾ ਕਰਨ : : ਪੁਸ਼ਕਰ ਧਾਮੀ ਭਾਜਪਾ ਨੇ ਸ਼੍ਰੀ ਰਾਮ ਮੰਦਰ ਲਈ 30 ਸਾਲਾਂ ਤੱਕ ਸੰਘਰਸ਼ ਕੀਤਾ;ਮੋਦੀ ਨੇ ਸ਼੍ਰੀ ਰਾਮ ਲਾਲਾ ਨੂੰ ਤੰਬੂ 'ਚੋਂ ਕੱਢਿਆ: ਪੁਸ਼ਕਰ ਧਾਮੀ ਰੋਪੜ ਵਿੱਚ ਬਣੇਗੀ ਕੇਂਦਰੀ ਯੂਨੀਵਰਸਿਟੀ : ਡਾ. ਸੁਭਾਸ਼ ਸ਼ਰਮਾ 5 ਸਾਲਾਂ ਤੋਂ ਕਾਂਗਰਸ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਨੂੰ ਅਣਗੌਲਿਆ : ਡਾ ਸੁਭਾਸ਼ ਸ਼ਰਮਾ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਧਾਮੀ ਨੇ ਬਲਾਚੌਰ, ਮੋਹਾਲੀ, ਨਵਾਂਸ਼ਹਿਰ, ਖਰੜ ਅਤੇ ਨਯਾਗਾਓਂ ਵਿੱਚ ਡਾ. ਸ਼ਰਮਾ ਲਈ ਕੀਤਾ ਚੁਣਾਵ ਪ੍ਰਚਾਰ ਬਲਾਚੌਰ/ਮੋਹਾਲੀ : ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਅੱਜ ਕਾਂਗਰਸ ਅਤੇ ਗਾਂਧੀ ਪਰਿਵਾਰ 'ਤੇ ਵੱਡਾ ਹਮਲਾ ਬੋਲਦਿਆਂ ਕਿਹਾ ਕਿ ਇਹ ਬੇਨਕਾਬ ਹੋ ਗਿਆ ਹੈ ਕਿ ਕਾਂਗਰਸ ਅਤੇ ਗਾਂਧੀ ਪਰਿਵਾਰ ਸ਼੍ਰੀ ਰਾਮ ਮੰਦਰ ਦੇ ਖਿਲਾਫ ਸਨ। ਬਲਾਚੌਰ ਵਿੱਚ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਧਾਮੀ ਨੇ ਕਿਹਾ ਕਿ ਕਾਂਗਰਸ ਨੇ ਇੱਕ ਵਿਸ਼ੇਸ਼ ਵੋਟ ਬੈਂਕ ਲਈ ਸ੍ਰੀ ਰਾਮ ਮੰਦਰ ਨੂੰ ਹਥਿਆਰ ਵਜੋਂ ਵਰਤਿਆ ਪਰ ਮੋਦੀ ਨੇ ਵਿਸ਼ਾਲ ਰਾਮ ਮੰਦਰ ਬਣਾ ਕੇ ਆਪਣਾ ਵਾਅਦਾ ਪੂਰਾ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਰਾਮ ਮੰਦਿਰ ਲਈ ਭਾਜਪਾ ਨੇ 30 ਸਾਲਾਂ ਤੱਕ ਲੰਮੀ ਲੜਾਈ ਲੜੀ ਤੇ ਸਾਡੀ ਪਾਰਟੀ ਦੇ ਲੀਡਰਾਂ ਨੇ ਗੋਲੀਆਂ ਖਾ ਕੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਤਾਂ ਜਾ ਕੇ ਸ਼੍ਰੀ ਰਾਮ ਲਲਾ ਟੇਂਟ ਚੋ ਬਾਹਰ ਆਏ।" 'ਆਪ' ਪਾਰਟੀ ਨੂੰ 'ਝੂਠਿਆਂ' ਦੀ ਪਾਰਟੀ ਦੱਸਦਿਆਂ ਪੁਸ਼ਕਰ ਸਿੰਘ ਧਾਮੀ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 'ਆਪ' ਨੂੰ ਵੋਟ ਪਾਉਣ ਦੀ 2022 ਵਰਗੀ ਗਲਤੀ ਨਾ ਦੁਹਰਾਉਣ । ਸ਼ਰਮਾ ਨੇ ਮਾਨ ਸਰਕਾਰ ਨੂੰ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਨਾ ਕਰਨ ਕਾਰਨ ਧੋਖੇਬਾਜ਼ ਕਿਹਾ । ਉਹਨਾਂ ਕਿਹਾ ਨਾ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਨੂੰ 1000 ਰੁਪਏ ਮਹੀਨਾ ਭੱਤਾ ਮਿਲਿਆ ਤੇ ਨਾ ਹੀ ਸੂਬੇ ਅਪਰਾਧ ਮੁਕਤ ਹੋਇਆ ਹੈ। ਅੱਜ ਪੰਜਾਬ ਵਿਚ ਅਪਰਾਧ ਖਤਮ ਹੋਣ ਦੀ ਬਜਾਏ ਕਤਲ, ਜਬਰ-ਜ਼ਨਾਹ ਅਤੇ ਅਗਵਾ ਵਰਗੇ ਘਿਨਾਉਣੇ ਅਪਰਾਧਾਂ ਦੀਆਂ ਘਟਨਾਵਾਂ ਵਿੱਚ ਭਾਰੀ ਵਾਧਾ ਹੋਇਆ ਹੈ। ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ ਲੋਕਾਂ ਨੂੰ ਭਰੋਸਾ ਦਿਵਾਉਂਦਿਆਂ ਭਾਜਪਾ ਉਮੀਦਵਾਰ ਡਾ: ਸ਼ਰਮਾ ਨੇ ਕਿਹਾ ਕਿ ਇੱਕ ਵਾਰ ਚੁਣੇ ਜਾਣ 'ਤੇ ਇਸ ਸੰਸਦੀ ਹਲਕੇ ਵਿੱਚ ਪੈਂਦੇ ਸਾਰੇ 9 ਵਿਧਾਨ ਸਭਾ ਹਲਕਿਆਂ ਵਿੱਚ ਨਾ ਸਿਰਫ਼ ਅਥਾਹ ਵਿਕਾਸ ਹੋਵੇਗਾ ਸਗੋਂ ਇਸ ਦੇ ਨਾਲ ਹੀ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਵੀ ਹੱਲ ਕੱਢਿਆ ਜਾਵੇਗਾ। ਉਨ੍ਹਾਂ ਰੋਪੜ ਵਿੱਚ ਇੱਕ ਕੇਂਦਰੀ ਯੂਨੀਵਰਸਿਟੀ ਸਥਾਪਤ ਕਰਨ ਦਾ ਐਲਾਨ ਕੀਤਾ, ਜੋ ਇੱਕ ਖੋਜ ਕੇਂਦਰ ਵਜੋਂ ਕੰਮ ਕਰੇਗੀ ਅਤੇ ਪੁਰਾਤਨ ਸੰਗੀਤ ਸਾਜ਼ਾਂ, ਕਲਾਕ੍ਰਿਤੀਆਂ ਅਤੇ ਪੰਜਾਬੀ ਸਾਹਿਤ ਨੂੰ ਮੁੜ ਸੁਰਜੀਤ ਕਰੇਗੀ। ਕਾਂਗਰਸ ਨੂੰ ਆੜੇ ਹੱਥੀਂ ਲੈਂਦਿਆਂ ਡਾ: ਸ਼ਰਮਾ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਹਲਕੇ ਦੇ ਵਿਕਾਸ ਵੱਲ ਕਦੇ ਵੀ ਧਿਆਨ ਨਹੀਂ ਦਿੱਤਾ। ਉਹਨਾਂ ਕਿਹਾ ਪੂਰੇ ਪੰਜ ਸਾਲ ਹਲਕਾ ਪੂਰੀ ਤਰ੍ਹਾਂ ਅਣਗੌਲਿਆ ਰਿਹਾ ਅਤੇ ਤਿਵਾੜੀ ਨੇ ਕਦੀ ਲੋਕਾਂ ਨੂੰ ਆਪਣਾ ਮੂੰਹ ਤਕ ਨਹੀਂ ਦਿਖਾਇਆ ਕਿਉਂਕਿ ਉਸਦਾ ਇੱਕੋ ਇੱਕ ਉਦੇਸ਼ ਸੰਸਦ ਦੀ ਕੁਰਸੀ ਹਥਿਆਉਣਾ ਅਤੇ ਆਪਣੇ ਨਿੱਜੀ ਹਿੱਤਾਂ ਲਈ ਸੱਤਾ ਦਾ ਆਨੰਦ ਲੈਣਾ ਸੀ। ਭਾਜਪਾ ਉਮੀਦਵਾਰਾਂ ਨੂੰ ਆਪਣੀ ਵੋਟ ਪਾਉਣ ਲਈ ਜ਼ੋਰਦਾਰ ਅਪੀਲ ਕਰਦੇ ਹੋਏ, ਡਾ ਸ਼ਰਮਾ ਨੇ ਕਿਹਾ ਕਿ 'ਕੰਧ 'ਤੇ ਸਾਫ ਲਿਖਿਆ ਹੈ ਕਿ ਮੋਦੀ ਲਗਾਤਾਰ ਤੀਜੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਬਣਨ ਜਾ ਰਹੇ ਹਨ, ਇਸਲਈ ਤੁਸੀ ਆਪਣੀ ਵੋਟ ਦੂਜੀ ਪਾਰਟੀ ਦੇ ਉਮੀਦਵਾਰਾਂ ਨੂੰ ਪਾ ਕੇ ਬਰਬਾਦ ਨਾ ਕਰੋ। ਉਨ੍ਹਾਂ ਨੇ ਇਕੱਠ ਨੂੰ ਇਹ ਵੀ ਦੱਸਿਆ ਕਿ ਪਿਛਲੇ 20 ਦਿਨਾਂ ਵਿੱਚ ਉਹ 150 ਦੇ ਕਰੀਬ ਪਿੰਡਾਂ ਦਾ ਦੌਰਾ ਕਰ ਚੁੱਕੇ ਹਨ ਅਤੇ ਪਿੰਡ ਵਾਸੀਆਂ ਵਿਚ ਮੋਦੀ ਲਈ ਬਹੁਤ ਉਤਸ਼ਾਹ ਹੈ। ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਧਾਮੀ ਅਤੇ ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਅੱਜ ਬਲਾਚੌਰ, ਮੋਹਾਲੀ, ਨਵਾਂਸ਼ਹਿਰ, ਖਰੜ ਅਤੇ ਨਯਾਗਾਓਂ ਵਿੱਚ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਭਾਜਪਾ ਦੇ ਸੀਨੀਅਰ ਵਰਕਰ ਅਤੇ ਸਥਾਨਕ ਲੋਕ ਉਨ੍ਹਾਂ ਦੇ ਨਾਲ ਸਨ। ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਪੁੱਜੇ ਲੋਕਾਂ ਤੋਂ ਭਾਜਪਾ ਵਰਕਰ ਕਾਫੀ ਉਤਸ਼ਾਹਿਤ ਨਜ਼ਰ ਆਏ।
Punjab Bani 27 May,2024
ਰੈਲੀ ਨੇ ਦੂਰ ਕੀਤੇ ਵਿਰੋਧੀਆਂ ਦੇ ਭੁਲੇਖੇ : ਐਨ.ਕੇ. ਸ਼ਰਮਾ
ਰੈਲੀ ਨੇ ਦੂਰ ਕੀਤੇ ਵਿਰੋਧੀਆਂ ਦੇ ਭੁਲੇਖੇ : ਐਨ.ਕੇ. ਸ਼ਰਮਾ ਕੜਾਕੇ ਦੀ ਗਰਮੀ ਦੇ ਬਾਵਜੂਦ ਹਜ਼ਾਰਾਂ ਲੋਕ ਹੋਏ ਇਕੱਠੇ ਅਕਾਲੀ ਦਲ ਦੇ ਉਮੀਦਵਾਰ ਨੇ ਕੀਤਾ ਜਿੱਤ ਦਾ ਦਾਅਵਾ ਪਟਿਆਲਾ। ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ ਕਿਹਾ ਹੈ ਕਿ ਅੱਜ ਹੋਈ ਅਕਾਲੀ ਦਲ ਦੀ ਰੈਲੀ ਨੇ ਵਿਰੋਧੀਆਂ ਦੇ ਸਾਰੇ ਭੁਲੇਖੇ ਦੂਰ ਕਰ ਦਿੱਤੇ ਹਨ। ਪਟਿਆਲਾ ਵਿੱਚ ਅੱਜ ਤਾਪਮਾਨ 47 ਡਿਗਰੀ ’ਤੇ ਸੀ। ਇਸਦੇ ਬਾਵਜੂਦ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸੁਣਨ ਲਈ ਸਵੇਰ ਤੋਂ ਹੀ ਇੱਥੇ ਪੁੱਜੇ ਹੋਏ ਸਨ। ਰੈਲੀ ਦੀ ਸਫ਼ਲਤਾ ਤੋਂ ਬਾਅਦ ਮੀਡੀਆ ਨੂੰ ਜਾਰੀ ਬਿਆਨ ਵਿੱਚ ਐਨ.ਕੇ.ਸ਼ਰਮਾ ਨੇ ਕਿਹਾ ਕਿ ਰੈਲੀ ਵਿੱਚ ਇਕੱਠੀ ਹੋਈ ਭੀੜ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਪਟਿਆਲਾ ਲੋਕ ਸਭਾ ਹਲਕੇ ਦੇ ਲੋਕ ਇਸ ਵਾਰ ਦਲਬਦਲੂਆਂ ਦੇ ਝਾਂਸੇ ਵਿਚ ਨਹੀਂ ਆਉਣ ਵਾਲੇ ਹਨ। ਇੱਥੋਂ ਦੇ ਲੋਕਾਂ ਨੇ ਮਹਿਲਾਂ ਵਿੱਚ ਰਹਿਣ ਵਾਲਿਆਂ ਤੋਂ ਦੂਰੀ ਬਣਾਉਣ ਦਾ ਮਨ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਟਿਆਲਾ ਰੈਲੀ ਤੋਂ ਬਾਅਦ ਅਜਿਹੀਆਂ ਖ਼ਬਰਾਂ ਵਾਇਰਲ ਹੋਈਆਂ, ਜਿਸ ਵਿੱਚ ਲੋਕਾਂ ਨੇ ਦਿਹਾੜੀ ਨਾ ਮਿਲਣ ਦੇ ਦੋਸ਼ ਤੱਕ ਲਾਏ। ਜਿੱਥੇ ਭਾਜਪਾ ਅਤੇ ਕਾਂਗਰਸ ਦੀਆਂ ਰੈਲੀਆਂ ਵਿੱਚ ਭਾੜੇ ਦੇ ਲੋਕਾਂ ਨੂੰ ਬੁਲਾਇਆ ਗਿਆ, ਉੱਥੇ ਹੀ ਅਕਾਲੀ ਦਲ ਦੀ ਇਸ ਰੈਲੀ ਵਿੱਚ ਘਨੌਰ, ਪਾਤੜਾ, ਸਮਾਣਾ, ਸ਼ੁਤਰਾਣਾ, ਪਟਿਆਲਾ, ਰਾਜਪੁਰਾ, ਬਨੂੜ, ਡੇਰਾਬੱਸੀ ਸਮੇਤ ਸਾਰੇ 9 ਵਿਧਾਨ ਸਭਾ ਹਲਕਿਆਂ ਤੋਂ ਲੋਕ ਇੱਥੇ ਪੁੱਜੇ ਹਨ। ਐਨ.ਕੇ.ਸ਼ਰਮਾ ਨੇ ਰੈਲੀ ਤੋਂ ਬਾਅਦ ਜਿੱਤ ਦਾ ਦਾਅਵਾ ਕਰਦਿਆਂ ਕਿਹਾ ਕਿ ਕੜਾਕੇ ਦੀ ਗਰਮੀ ਵਿੱਚ ਦੂਰੋਂ-ਦੂਰੋਂ ਆਏ ਲੋਕਾਂ ਦੇ ਉਹ ਹਮੇਸ਼ਾ ਕਰਜ਼ਦਾਰ ਰਹਿਣਗੇ। ਉਨ੍ਹਾਂ ਨੂੰ ਸੇਵਾ ਕਰਨ ਦਾ ਇੱਕ ਮੌਕਾ ਮਿਲਿਆ ਤਾਂ ਉਹ ਲੋਕਾਂ ਦੇ ਸਾਲਾਂ ਤੋਂ ਲਟਕਦੇ ਆ ਰਹੇ ਮਸਲਿਆਂ ਦਾ ਹੱਲ ਕਰਵਾ ਕੇ ਇਹ ਕਰਜ਼ਾ ਚੁਕਾਉਣਗੇ।
Punjab Bani 27 May,2024
ਸਿੱਖ ਧਾਰਮਿਕ ਸੰਸਥਾਵਾਂ ਨੂੰ ਆਰ ਐਸ ਐਸ ਦੇ ਕੰਟਰੋਲ ਤੋਂ ਮੁਕਤ ਕਰੋ: ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ
ਸਿੱਖ ਧਾਰਮਿਕ ਸੰਸਥਾਵਾਂ ਨੂੰ ਆਰ ਐਸ ਐਸ ਦੇ ਕੰਟਰੋਲ ਤੋਂ ਮੁਕਤ ਕਰੋ: ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ ਕਿਹਾ ਕਿ ਅੰਗਰੇਜ਼ਾਂ ਦੀ ਵੀ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀ ਹਿੰਮਤ ਨਹੀਂ ਪਈ ਜੋ ਭਾਜਪਾ ਸਰਕਾਰ ਨੇ ਕੀਤੀ ਤਪਤੀ ਦੁਪਹਿਰ ਵਿਚ 48 ਡਿਗਰੀ ਤਾਪਮਾਨ ਦੇ ਬਾਵਜੂਦ ਐਨ ਕੇ ਸ਼ਰਮਾ ਦਾ ਵਿਸ਼ਾਲ ਸ਼ਕਤੀ ਪ੍ਰਦਰਸ਼ਨ ਪਟਿਆਲਾ, 26 ਮਈ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਸਿੱਖ ਧਾਰਮਿਕ ਸੰਸਥਾਵਾਂ ਨੂੰ ਰਾਸ਼ਟਰੀ ਸਵੈਮਸੇਵਕ ਸੰਘ (ਆਰ ਐਸ ਐਸ) ਤੋਂ ਮੁਕਤੀ ਦੁਆਈ ਜਾਵੇ ਤੇ ਕਿਹਾ ਕਿ ਅੰਗਰੇਜ਼ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨਹੀਂ ਤੋੜ ਸਕੇ ਪਰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਅਜਿਹਾ ਕਰ ਦਿੱਤਾ ਹੈ। ਅਕਾਲੀ ਦਲ ਦੇ ਪ੍ਰਧਾਨ ਜੋ ਤਪਤੀ ਦੁਪਹਿਰ ਵਿਚ 48 ਡਿਗਰੀ ਤਾਪਮਾਨ ਦੇ ਬਾਵਜੂਦ ਐਨ ਕੇ ਸ਼ਰਮਾ ਦੇ ਵਿਸ਼ਾਲ ਸ਼ਕਤੀ ਪ੍ਰਦਰਸ਼ਨ ਦੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ, ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਹਾਲ ਵਿਚ ਕੀਤੇ ਪੰਜਾਬ ਦੌਰੇ ਦੌਰਾਨ ਗੱਲ ਕੀਤੀ ਸੀ ਕਿ ਕਿਵੇਂ ਉਹਨਾਂ ਦੀ ਸਰਕਾਰ ਨੇ ਕਰਤਾਰਪੁਰ ਸਾਹਿਬ ਲਾਂਘੇ ਦੀ ਸਥਾਪਨਾ ਕੀਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਸੀ ਕਿ ਜੇਕਰ ਆਜ਼ਾਦੀ ਤੋਂ ਬਾਅਦ ਭਾਜਪਾ ਸੱਤਾ ਵਿਚ ਹੁੰਦੀ ਤਾਂ ਉਹ ਕਰਤਾਰਪੁਰ ਸਾਹਿਬ ਨੂੰ ਪਾਕਿਸਤਾਨ ਵਿਚ ਨਾ ਜਾਣ ਦਿੰਦੇ। ਉਹਨਾਂ ਕਿਹਾ ਕਿ ਹੋ ਸਕਦਾ ਹੈ ਕਿ ਇਹ ਸੱਚਾਈ ਹੋਵੇ ਪਰ ਇਹ ਵੀ ਇਕ ਅਸਲੀਅਤ ਹੈ ਕਿ ਕੇਂਦਰ ਸਰਕਾਰ ਨੇ ਸਿੱਖਾਂ ਦੇ ਗੁਰਧਾਮਾਂ ਖਾਸ ਤੌਰ ’ਤੇ ਤਖਤ ਸ੍ਰੀ ਹਜ਼ੂਰ ਸਾਹਿਬ ਅਤੇ ਸ੍ਰੀ ਪਟਨਾ ਸਾਹਿਬ ਆਰ ਐਸ ਐਸ ਹਵਾਲੇ ਕੀਤੇ ਹੋਏ ਹਨ। ਇਹ ਵੀ ਸੱਚਾਈ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਵੀ ਆਰ ਐਸ ਐਸ ਦਾ ਕਬਜ਼ਾ ਹੋ ਗਿਆ ਹੈ ਅਤੇ ਸ਼੍ਰੋਮਣੀ ਕਮੇਟੀ ਨੂੰ ਤੋੜ ਕੇ ਹਰਿਆਣਾ ਲਈ ਵੱਖਰੀ ਕਮੇਟੀ ਬਣਾ ਦਿੱਤੀ ਗਈ ਹੈ। ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੰਗਰੇਜ਼ ਵੀ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀ ਜੁਰੱਅਤ ਨਹੀਂ ਕਰ ਸਕੇ ਪਰ ਭਾਜਪਾ ਸਰਕਾਰ ਨੇ ਅਜਿਹਾ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਇਹ ਕਦਮ ਬਹੁਤ ਮੰਦਭਾਗੇ ਹਨ। ਉਹਨਾਂ ਕਿਹਾ ਕਿ ਧਿਆਨ ਸਿੰਘ ਮੰਡ, ਜਸਬੀਰ ਸਿੰਘ ਰੋਡੇ ਅਤੇ ਬਲਜੀਤ ਸਿੰਘ ਦਾਦੂਵਾਲ ਵਰਗੇ ਲੋਕ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਨੂੰ ਕਮਜ਼ੋਰ ਕਰਨ ’ਤੇ ਲੱਗੇ ਹੋਏ ਹਨ ਤੇ ਇਹ ਕੇਂਦਰ ਦੀਆਂ ਏਜੰਸੀਆਂ ਲਈ ਕੰਮ ਕਰ ਰਹੇ ਹਨ। ਸਰਦਾਰ ਬਾਦਲ ਨੇ ਆਮ ਆਦਮੀ ਪਾਰਟੀ (ਆਪ) ਵਿਚ ਆਈ ਨੈਤਿਕ ਗਿਰਾਵਟ ਦੀ ਗੱਲ ਕਰਦਿਆਂ ਕਿਹਾ ਕਿ ਆਪ ਦੇ ਮੰਤਰੀ ਬਲਕਾਰ ਸਿੰਘ ਦੀ ਵਾਇਰਲ ਅਸ਼ਲੀਲ ਵੀਡੀਓ ਨੇ ਪੰਜਾਬ ਦੀ ਰਾਜਨੀਤੀ ਵਿਚ ਗਿਰਾਵਟ ਦਾ ਇਕ ਨਵਾਂ ਅਧਿਆਏ ਜੋੜਿਆ ਹੈ। ਉਹਨਾਂ ਕਿਹਾ ਕਿ ਭਾਵੇਂ ਪਿਛਲੇ ਕਈ ਮਹੀਨਿਆਂ ਤੋਂ ਇਹ ਮੁੱਦਾ ਜਨਤਕ ਬਣਿਆ ਹੋਇਆ ਹੈ ਪਰ ਆਪ ਸਰਕਾਰ ਨੇ ਮਾਮਲੇ ਦੀ ਜਾਂਚ ਹੀ ਨਹੀਂ ਕਰਵਾਈ। ਉਹਨਾਂ ਕਿਹਾ ਕਿ ਹੁਣ ਮੰਤਰੀ ਦੀ ਅਸ਼ਲੀਲ ਵੀਡੀਓ ਜਨਤਕ ਹੈ। ਉਹਨਾਂ ਕਿਹਾ ਕਿ ਪਹਿਲਾਂ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਵੀਡੀਓ ਜਨਤਕ ਹੋਈ ਸੀ ਤੇ ਉਸ ਵੇਲੇ ਆਪ ਸਰਕਾਰ ਨੇ ਮਾਮਲੇ ਦੀ ਜਾਂਚ ਵਾਸਤੇ ਐਸ ਆਈ ਟੀ ਦਾ ਗਠਨ ਕੀਤਾ ਸੀ ਜਿਸ ਰਾਹੀਂ ਸ਼ਿਕਾਇਤਾਂ ਨੂੰ ਡਰਾ ਧਮਕਾ ਕੇ ਸ਼ਿਕਾਇਤ ਵਾਪਸ ਕਰਵਾਈ ਗਈ। ਸਰਦਾ ਬਾਦਲ ਪਟਿਆਲਾ ਹਲਕੇ ਦੀ ਵਿਸ਼ਾਲ ਇਕੱਤਰਤਾ ਨੂੰ ਸੰਬੋਧਨ ਕਰ ਰਹੇ ਸਨ ਜਿਸਨੇ ਇਕੱਠ ਦੇ ਲਿਹਾਜ਼ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਦੀਆਂ ਰੈਲੀਆਂ ਨਾਲੋਂ ਜ਼ਿਆਦਾ ਰਿਕਾਰਡ ਤੋੜ ਇਕੱਠ ਨਾਲ ਨਵਾਂ ਰਿਕਾਰਡ ਬਣਾਇਆ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਘੱਗਰ ਦੇ ਬੰਨ ਕੇ ਹੜ੍ਹਾਂ ਤੋਂ ਹਮੇਸ਼ਾ ਲਈ ਮੁਕਤੀ ਦੁਆਉਦ ਵਾਸਤੇ ਵਚਨਬੱਧ ਹੈ। ਉਹਨਾਂ ਨੇ ਜਨਤਕ ਜੀਵਨ ਖਾਸ ਤੌਰ ’ਤੇ ਮੁਹਾਲੀ ਤੇ ਜ਼ੀਰਕਪੁਰ ਦੇ ਵਿਕਾਸ ਵਿਚ ਐਨ ਕੇ ਸ਼ਰਮਾ ਦੇ ਯੋਗਦਾਨ ਦੀ ਭਰਵੀਂ ਸ਼ਲਾਘਾ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਐਨ ਕੇ ਸ਼ਰਮਾ ਨੇ ਦੱਸਿਆ ਕਿ ਕਿਵੇਂ ਆਪ ਸਰਕਾਰ ਨੇ ਕਿਸਾਨਾਂ ਨੂੰ ਪਟਿਆਲਾ ਰਿੰਗ ਰੋਡ ਲਈ 764 ਕਰੋੜ ਰੁਪਏ ਦੀ ਲਾਗਤ ਨਾਲ ਐਕਵਾਇਰ ਹੋਈ ਜ਼ਮੀਨ ਦਾ ਢੁਕਵਾਂ ਮੁਆਵਜ਼ਾ ਨਹੀਂ ਦਿੱਤਾ। ਉਹਨਾਂ ਕਿਹਾ ਕਿ ਕਾਂਗਰਸ ਤੇ ਆਪ ਦੋਵਾਂ ਨੇ ਰਾਜਪੁਰਾ, ਘਨੌਰ, ਸਨੌਰ, ਸ਼ੁਤਰਾਣਾ ਤੇ ਦੇਵੀਗੜ੍ਹ ਇਲਾਕਿਆਂ ਵਿਚ ਹੜ੍ਹਾਂ ਦੀ ਰੋਕਥਾਮ ਵਾਸਤੇ ਕੋਈ ਕਦਮ ਨਹੀਂ ਚੁੱਕਿਆ ਹਾਲਾਂਕਿ ਇਸਦਾ ਵਾਅਦਾ ਕੀਤਾ ਗਿਆ ਸੀ। ਉਹਨਾਂ ਨੇ ਇਹ ਵੀ ਵਾਅਦਾ ਕੀਤਾ ਕਿ ਉਹ ਪਟਿਆਲਾ ਵਿਚ ਏਮਜ਼ ਵਰਗਾ ਹਸਪਤਾਲ ਸਥਾਪਿਤ ਕਰਵਾਉਣ ਲਈ ਯਤਨ ਕਰਨਗੇ। ਇਸ ਮੌਕੇ ਸੀਨੀਅਰ ਆਗੂ ਸਰਦਾਰ ਸੁਰਜੀਤ ਸਿੰਘ ਰੱਖੜਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਮੈਦਾਨ ਵਿਚ ਨਿੱਤਰੇ ਉਮੀਦਵਾਰਾਂ ਦੇ ਕਿਰਦਾਰ ਤੇ ਕਾਰਗੁਜ਼ਾਰੀ ਦੀ ਤੁਲਨਾ ਕਰਨ। ਉਹਨਾਂ ਕਿਹਾ ਕਿ ਕਾਂਗਰਸ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਤੇ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੇ ਆਪੋ ਆਪਣੀਆਂ ਪਾਰਟੀਆਂ ਬਦਲ ਲਈਆਂ ਤੇ ਆਪਣੀ ਮਾਂ ਪਾਰਟੀ ਨਾਲ ਧੋਖਾ ਕੀਤਾ ਹੈ ਜਿਹਨਾਂ ’ਤੇ ਹੁਣ ਵਿਸ਼ਵਾਸ ਨਹੀਂ ਕੀਤਾ ਜਾ ਸਕਦਾ ਜਦੋਂ ਕਿ ਐਨ ਕੇ ਸ਼ਰਮਾ ਲਗਾਤਾਰ 30 ਸਾਲਾਂ ਤੋਂ ਸਮਾਜ ਦੀ ਬੇਹਤਰੀ ਵਾਸਤੇ ਕੰਮ ਕਰਦੇ ਆ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਵਿਧਾਇਕ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ, ਪਟਿਆਲਾ ਦਿਹਾਤੀ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ, ਸ਼ੁਤਰਾਣਾ ਦੇ ਇੰਚਾਰਜ ਕਬੀਰ ਦਾਸ, ਪਟਿਆਲਾ ਸ਼ਹਿਰੀ ਦੇ ਇੰਚਾਰਜ ਅਮਰਿੰਦਰ ਬਜਾਜ, ਨਾਭਾ ਦੇ ਇੰਚਾਰਜ ਮੱਖਣ ਸਿੰਘ ਲਾਲਕਾ, ਰਾਜਪੁਰਾ ਦੇ ਇੰਚਾਰਜ ਚਰਨਜੀਤ ਸਿੰਘ ਬਰਾੜ, ਘਨੌਰ ਦੇ ਇੰਚਾਰਜ ਭੁਪਿੰਦਰ ਸਿੰਘ ਸ਼ੇਖੂਪੁਰਾ, ਜ਼ਿਲ੍ਹਾ ਪ੍ਰਧਾਨ ਤੇ ਸ਼਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਸੁਰਜੀਤ ਸਿੰਘ ਗੜ੍ਹੀ, ਜਸਮੇਰ ਸਿੰਘ ਲਾਛੜੂ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੋਟ, ਕ੍ਰਿਸ਼ਨਪਾਲ ਸ਼ਰਮਾ, ਅਸ਼ਵਨੀ ਸ਼ਰਮਾ ਸੰਭਾਲਕੀ ਸਮੇਤ ਹੋਰ ਪਤਵੰਤੇ ਵੱਡੀ ਗਿਣਤੀ ਵਿਚ ਹਾਜ਼ਰ ਸਨ।
Punjab Bani 27 May,2024
ਚੋਣਾਂ ਨਾਲ ਜੁੜੇ ਦਿਲਚਸਪ ਅਤੇ ਰੌਚਕ ਸਵਾਲਾਂ ਦੇ ਜਵਾਬਾਂ ਨਾਲ ਭਰਪੂਰ ਪੌਡਕਾਸਟ ਦਾ ਪੰਜਵਾਂ ਐਪੀਸੋਡ ਰਿਲੀਜ਼
ਚੋਣਾਂ ਨਾਲ ਜੁੜੇ ਦਿਲਚਸਪ ਅਤੇ ਰੌਚਕ ਸਵਾਲਾਂ ਦੇ ਜਵਾਬਾਂ ਨਾਲ ਭਰਪੂਰ ਪੌਡਕਾਸਟ ਦਾ ਪੰਜਵਾਂ ਐਪੀਸੋਡ ਰਿਲੀਜ਼ - ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਈ ਅਹਿਮ ਜਾਣਕਾਰੀਆਂ ਕੀਤੀਆਂ ਸਾਂਝਾ ਚੰਡੀਗੜ੍ਹ, 27 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਨਿਵੇਕਲੀ ਪਹਿਲਕਦਮੀ ਤਹਿਤ ਚਲਾਏ ਜਾ ਰਹੇ ਪੋਡਕਾਸਟ ਦਾ ਪੰਜਵਾਂ ਐਪੀਸੋਡ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂ ਟਿਊਬ) ‘ਤੇ ਰਿਲੀਜ਼ ਕਰ ਦਿੱਤਾ ਗਿਆ ਹੈ। ਇਸ ਐਪੀਸੋਡ ਵਿੱਚ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਚੋਣਾਂ ਸਬੰਧੀ ਕਈ ਦਿਲਚਸਪ ਅਤੇ ਰੌਚਕ ਸਵਾਲਾਂ ਦੇ ਬਹੁਤ ਹੀ ਆਸਾਨ ਤਰੀਕੇ ਨਾਲ ਜਵਾਬ ਦਿੱਤੇ ਹਨ । ਉਨ੍ਹਾਂ ਇਸ ਐਪੀਸੋਡ ਵਿੱਚ ਦੱਸਿਆ ਹੈ ਕਿ ਵੋਟ ਪਾਉਣ ਵੇਲੇ ਵੋਟਰ ਦੇ ਖੱਬੇ ਹੱਥ ਦੀ ਉਂਗਲ ਉੱਤੇ ਹੀ ਸਿਆਹੀ ਕਿਉਂ ਲਗਾਈ ਜਾਂਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਪੋਲਿੰਗ ਬੂਥ ਉੱਤੇ ਵੋਟ ਪਾਉਣ ਦੌਰਾਨ ਮੋਬਾਇਲ ਫੋਨ ਬੰਦ ਕਰਕੇ ਨਾਲ ਲਿਜਾਇਆ ਜਾ ਸਕਦਾ ਹੈ ਜਾਂ ਨਹੀਂ। ਸਿਬਿਨ ਸੀ ਨੇ ਕਿਸੇ ਵੀ ਐਮਰਜੈਂਸੀ ਹਾਲਤਾਂ ਨਾਲ ਨਜਿੱਠਣ ਅਤੇ ਮੁੱਢਲੀ ਸਹਾਇਤਾ ਲਈ ਪੋਲਿੰਗ ਬੂਥਾਂ ਉੱਤੇ ਕੀਤੇ ਗਏ ਪ੍ਰਬੰਧਾਂ ਬਾਰੇ ਵੀ ਚਾਨਣਾ ਪਾਇਆ ਹੈ। ਇਸ ਐਪੀਸੋਡ ਵਿੱਚ ਮੁੱਖ ਚੋਣ ਅਧਿਕਾਰੀ ਨੇ ਇਹ ਵੀ ਦੱਸਿਆ ਹੈ ਕਿ ਕਿਸ ਉਮੀਦਵਾਰ ਦੀ ਜ਼ਮਾਨਤ ਕਿਹੜੇ ਕਾਰਨਾਂ ਕਰਕੇ ਜ਼ਬਤ ਹੁੰਦੀ ਹੈ। ਸਿਬਿਨ ਸੀ ਨੇ ਇਹ ਵੀ ਦੱਸਿਆ ਹੈ ਕਿ ਪਹਿਲੀ ਵਾਰ ਵੋਟ ਪਾਉਣ ਵਾਲਿਆਂ ਲਈ ਹੋਟਲਾਂ, ਰੈਸਟੋਰੈਂਟ ਮਾਲਕਾਂ ਅਤੇ ਕੋਚਿੰਗ ਸੈਂਟਰਾਂ ਆਦਿ ਨੇ ਕੀ ਕੀ ਛੋਟਾਂ ਅਤੇ ਸੁਵਿਧਾਵਾਂ ਰੱਖੀਆਂ ਹਨ। ਮੁੱਖ ਚੋਣ ਅਧਿਕਾਰੀ ਨੇ ਲੋਕ ਸਭਾ ਚੋਣਾਂ-2024 ਦੌਰਾਨ ਪ੍ਰਾਪਤ ਹੋ ਰਹੀਆਂ ਦਿਲਚਸਪ ਅਤੇ ਰੌਚਕ ਸ਼ਿਕਾਇਤਾਂ ਬਾਰੇ ਵੀ ਇਸ ਐਪੀਸੋਡ ਵਿੱਚ ਚਾਨਣਾ ਪਾਇਆ ਹੈ। ਮੁੱਖ ਚੋਣ ਅਧਿਕਾਰੀ ਦਫ਼ਤਰ ਦੇ ਇਕ ਬੁਲਾਰੇ ਨੇ ਅਪੀਲ ਕੀਤੀ ਹੈ ਕਿ ਜਾਣਕਾਰੀ ਭਰਪੂਰ ਸਵਾਲਾਂ ਦੇ ਜਵਾਬ ਜਾਣਨ ਲਈ ਸਾਰੇ ਵੋਟਰ ਅਤੇ ਹੋਰ ਲੋਕ ਪੋਡਕਾਸਟ ਦਾ ਇਹ ਐਪੀਸੋਡ ਜ਼ਰੂਰ ਦੇਖਣ ਅਤੇ ਬਾਕੀਆਂ ਨਾਲ ਵੀ ਸ਼ੇਅਰ ਕਰਨ ਤਾਂ ਜੋ ਆਮ ਲੋਕਾਂ ਨੂੰ ਉਨ੍ਹਾਂ ਦੇ ਮਨਾਂ ਵਿੱਚ ਚੋਣਾਂ ਸਬੰਧੀ ਉੱਠਦੇ ਸਵਾਲਾਂ ਦੇ ਜਵਾਬ ਮਿਲ ਸਕਣ। ਜ਼ਿਕਰਯੋਗ ਹੈ ਕਿ ਪੋਡਕਾਸਟ ਦਾ ਇਹ ਐਪੀਸੋਡ ਮੁੱਖ ਚੋਣ ਅਧਿਕਾਰੀ ਦੇ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂ ਟਿਊਬ ਉੱਤੇ ਉਪਲੱਬਧ ਹੈ।
Punjab Bani 27 May,2024
ਪ੍ਰਧਾਨ ਮੰਤਰੀ ਜੀਰਕਪੁਰ ਵਿੱਚ ਅੰਤਰਰਾਸ਼ਟਰੀ ਵਿੱਤੀ ਕੇਂਦਰ ਸਥਾਪਤ ਕਰਨਗੇ- ਪ੍ਰਨੀਤ ਕੌਰ
ਪ੍ਰਧਾਨ ਮੰਤਰੀ ਜੀਰਕਪੁਰ ਵਿੱਚ ਅੰਤਰਰਾਸ਼ਟਰੀ ਵਿੱਤੀ ਕੇਂਦਰ ਸਥਾਪਤ ਕਰਨਗੇ- ਪ੍ਰਨੀਤ ਕੌਰ ਪਟਿਆਲਾ 27 ਮਈ ਪਟਿਆਲਾ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਲਈ ਚੋਣ ਪ੍ਰਚਾਰ ਕਰਨ ਲਈ ਪਟਿਆਲਾ ਵਿੱਚ ਫਤਿਹ ਰੈਲੀ ਦੌਰਾਨ ਪੰਜਾਬ ਦੇ ਵਿਕਾਸ ਦਾ ਵਾਅਦਾ ਕਰਨ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜ਼ੀਰਕਪੁਰ ਵਿੱਚ ਅੰਤਰਰਾਸ਼ਟਰੀ ਵਿੱਤੀ ਕੇਂਦਰ ਦੀ ਸਥਾਪਨਾ ਕਰਕੇ ਵਿਕਸਤ ਪੰਜਾਬ ਦੀ ਨੀਂਹ ਰੱਖਣਗੇ। ਇਹ ਜਾਣਕਾਰੀ ਭਾਜਪਾ ਆਗੂ ਪ੍ਰਨੀਤ ਕੌਰ ਨੇ ਲਾਲੜੂ, ਡੇਰਾਬੱਸੀ ਅਤੇ ਜ਼ੀਰਕਪੁਰ ਵਿੱਚ ਵੱਡੀ ਗਿਣਤੀ ਵਿੱਚ ਕੀਤੀਆਂ ਚੋਣ ਰੈਲੀਆਂ ਵਿੱਚ ਸ਼ਾਮਲ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਦਿੱਤੀ। ਇੰਟਰਨੈਸ਼ਨਲ ਫਾਈਨੈਂਸ਼ੀਅਲ ਸੈਂਟਰ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹੋਏ ਭਾਜਪਾ ਆਗੂ ਪ੍ਰਨੀਤ ਕੌਰ ਨੇ ਦੱਸਿਆ ਕਿ ਇੰਟਰਨੈਸ਼ਨਲ ਫਾਈਨੈਂਸ਼ੀਅਲ ਸੈਂਟਰ ਘੱਟ ਲੈਣ-ਦੇਣ ਦੀ ਲਾਗਤ, ਰਜਿਸਟਰਾਂ ਤੱਕ ਆਸਾਨ ਪਹੁੰਚ, ਯੋਗ ਮੈਨ ਪਾਵਰ, ਸਿਆਸੀ ਸਥਿਰਤਾ ਅਤੇ ਗਤੀਸ਼ੀਲ ਕਾਰੋਬਾਰ ਇੱਕੋ ਥਾਂ 'ਤੇ ਮੁਹੱਈਆ ਕਰਵਾਏਗਾ। ਉਨ੍ਹਾਂ ਕਿਹਾ ਕਿ ਇਹ ਕੇਂਦਰ ਭਾਰਤੀ ਅਰਥਵਿਵਸਥਾ ਦੀਆਂ ਲੋੜਾਂ 'ਤੇ ਧਿਆਨ ਕੇਂਦਰਿਤ ਕਰਨ ਦੇ ਨਾਲ-ਨਾਲ ਪੂਰੇ ਖੇਤਰ ਅਤੇ ਵਿਸ਼ਵ ਅਰਥਚਾਰੇ ਲਈ ਅੰਤਰਰਾਸ਼ਟਰੀ ਵਿੱਤੀ ਪਲੇਟਫਾਰਮ ਵਜੋਂ ਕੰਮ ਕਰੇਗਾ। ਪ੍ਰਨੀਤ ਕੌਰ ਨੇ ਹੋਰ ਵੀ ਸਰਲ ਸ਼ਬਦਾਂ ਵਿੱਚ ਦੱਸਦਿਆਂ ਕਿਹਾ ਕਿ ਇੰਟਰਨੈਸ਼ਨਲ ਫਾਈਨੈਂਸ਼ੀਅਲ ਸੈਂਟਰ ਰਾਹੀਂ ਪੰਜਾਬ ਦੀਆਂ ਛੋਟੀਆਂ ਸਨਅਤਾਂ ਵੀ ਦੂਜੇ ਦੇਸ਼ਾਂ ਨਾਲ ਕਾਰੋਬਾਰ ਕਰ ਸਕਣਗੀਆਂ। ਇਸ ਕਾਰੋਬਾਰ ਨੂੰ ਵਧਣ-ਫੁੱਲਣ ਲਈ ਇੰਟਰਨੈਸ਼ਨਲ ਫਾਈਨੈਂਸ਼ੀਅਲ ਸੈਂਟਰ ਹਰ ਪਹਿਲੂ ਤੋਂ ਕਾਰੋਬਾਰੀ ਦੀ ਮਦਦ ਕਰੇਗਾ ਅਤੇ ਕਾਰੋਬਾਰੀ ਨੂੰ ਹਰ ਤਰ੍ਹਾਂ ਦੇ ਜੋਖਮ ਤੋਂ ਵੀ ਬਚਾਏਗਾ। ਪਟਿਆਲਾ ਜ਼ਿਲ੍ਹੇ ਵਿੱਚ ਇਸ ਵੇਲੇ ਸਭ ਤੋਂ ਵੱਧ ਉਦਯੋਗ ਰਾਜਪੁਰਾ ਅਤੇ ਨਾਭਾ ਵਿੱਚ ਵਿਕਸਤ ਹੋ ਚੁੱਕੇ ਹਨ ਅਤੇ ਜ਼ੀਰਕਪੁਰ ਦਾ ਅੰਤਰਰਾਸ਼ਟਰੀ ਵਿੱਤੀ ਕੇਂਦਰ ਇਨ੍ਹਾਂ ਨੂੰ ਅੰਤਰਰਾਸ਼ਟਰੀ ਪੱਧਰ ਤੱਕ ਲਿਜਾਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਚੋਣ ਜਨਸਭਾ ਦੌਰਾਨ ਭਾਜਪਾ ਆਗੂ ਪ੍ਰਨੀਤ ਕੌਰ ਨੇ ਕਿਹਾ ਕਿ 2014 ਵਿੱਚ ਭਾਰਤ ਦੇ ਲੋਕਾਂ ਨੇ ਨਰਿੰਦਰ ਮੋਦੀ ਨੂੰ ਇੱਕ ਉਮੀਦਾਂ ਨਾਲ ਵੋਟਾਂ ਪਾਈਆਂ, 2019 ਵਿੱਚ ਦੇਸ਼ ਨੇ ਮੋਦੀ 'ਤੇ ਭਰੋਸਾ ਕਰਕੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਬਣਾਇਆ ਅਤੇ ਹੁਣ ਭਾਰਤ ਦੇ ਲੋਕਾਂ ਨੇ ਤੀਸਰੀ ਬਾਰ ਮੋਦੀ ਨੂੰ ਉਹਨਾਂ ਦੀ ਗਾਰੰਟੀ ਦੇ ਆਧਾਰ 'ਤੇ ਪ੍ਰਧਾਨ ਮੰਤਰੀ ਬਣਾਉਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਕਸਿਤ ਦੇ ਭਾਰਤ ਲਈ ਦਿੱਤੇ ਭਰੋਸੇ ਦੇ ਆਧਾਰ 'ਤੇ ਉਨ੍ਹਾਂ ਪਟਿਆਲਾ ਨੂੰ 9 ਗਾਰੰਟੀਆਂ ਦਿੱਤੀਆਂ ਹਨ। ਇਨ੍ਹਾਂ ਗਰੰਟੀਆਂ ਵਿੱਚੋਂ ਉਨ੍ਹਾਂ ਨੇ ਇੱਕ ਖੁਸ਼ਹਾਲ ਪਟਿਆਲਾ ਦੀ ਗਰੰਟੀ ਬਾਰੇ ਚਰਚਾ ਕੀਤੀ। ਪ੍ਰਨੀਤ ਕੌਰ ਨੇ ਕਿਹਾ ਕਿ ਅਸੀਂ ਪਟਿਆਲਾ ਦੇ ਵਿਕਾਸ ਲਈ ਵਿਸ਼ੇਸ਼ ਆਰਥਿਕ ਪੈਕੇਜ ਲਿਆਵਾਂਗੇ, ਪਟਿਆਲਾ ਰੇਲਵੇ ਸਟੇਸ਼ਨ ਨੂੰ ਵਿਸ਼ਵ ਪੱਧਰੀ ਸਟੇਸ਼ਨ ਬਣਾਇਆ ਜਾਵੇਗਾ, ਜ਼ੀਰਕਪੁਰ ਵਿੱਚ ਅੰਤਰਰਾਸ਼ਟਰੀ ਵਿੱਤੀ ਕੇਂਦਰ ਸਥਾਪਤ ਕਰਨਾ ਪਹਿਲ ਹੋਵੇਗੀ, ਰਾਜਪੁਰਾ ਨੂੰ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਾਇਆ ਜਾਵੇਗਾ, ਪਟਿਆਲਾ ਦੀ ਵਿਰਾਸਤ ਨੂੰ ਵਿਸ਼ਵ ਪੱਧਰ 'ਤੇ ਲੈ ਕੇ ਜਾਵਾਂਗੇ, ਅਸੀਂ ਹਰ ਪਿੰਡ ਤੱਕ ਸੜਕ ਸੰਪਰਕ ਯਕੀਨੀ ਬਣਾਵਾਂਗੇ ਅਤੇ ਸ਼ਹਿਰਾਂ ਨੂੰ ਕੂੜੇ ਤੋਂ ਪੂਰੀ ਤਰ੍ਹਾਂ ਮੁਕਤ ਕਰਾਂਗੇ। ਪ੍ਰਨੀਤ ਕੌਰ ਨੇ ਯਾਦ ਦਿਵਾਇਆ ਕਿ ਜਿਸ ਤਰ੍ਹਾਂ ਰੇਲਵੇ ਤੋਂ ਉਹਨਾਂ ਪੰਜ ਨਵੇਂ ਰੂਟ ਲੈ ਕੇ ਪਟਿਆਲਾ ਦਾ ਕਾਰੋਬਾਰ ਵਧਿਆ ਹੈ, ਉਸੇ ਤਰ੍ਹਾਂ ਜ਼ੀਰਕਪੁਰ ਅਤੇ ਡੇਰਾਬੱਸੀ ਵਿੱਚ ਬਣਾਏ ਫਲਾਈਓਵਰਾਂ ਨੇ ਇਲਾਕੇ ਦੇ ਲੋਕਾਂ ਦੀ ਆਰਥਿਕ ਹਾਲਤ ਸੁਧਾਰਨ ਵਿੱਚ ਵੱਡੀ ਭੂਮਿਕਾ ਨਿਭਾਈ ਹੈ।
Punjab Bani 27 May,2024
ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ ਵੱਲੋਂ ਉਮੀਦਵਾਰਾਂ ਨੂੰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਦੀ ਅਪੀਲ
ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ ਵੱਲੋਂ ਉਮੀਦਵਾਰਾਂ ਨੂੰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਦੀ ਅਪੀਲ ਉਮੀਦਵਾਰਾਂ ਨੂੰ ਚੋਣਾਂ ਤੋਂ 72 ਘੰਟੇ, 48 ਘੰਟੇ ਅਤੇ 24 ਘੰਟੇ ਪਹਿਲਾਂ ਲਾਗੂ ਹੋਣ ਵਾਲੀਆਂ ਹਦਾਇਤਾਂ ਬਾਰੇ ਕਰਵਾਇਆ ਜਾਣੂ ਪ੍ਰਸ਼ਾਸਨ ਸਾਰੀਆਂ ਰਾਜਨੀਤਿਕ ਪਾਰਟੀਆਂ ਤੇ ਉਮੀਦਵਾਰਾਂ ਨੂੰ ਸਾਫ਼ ਸੁਥਰਾ, ਪਾਰਦਰਸ਼ੀ ਅਤੇ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ: ਜਤਿੰਦਰ ਜੋਰਵਾਲ ਨਿਰਧਾਰਿਤ ਫਾਰਮੈਟ ਅਨੁਸਾਰ ਅਖਬਾਰਾਂ ਅਤੇ ਟੀਵੀ ਚੈਨਲ ਉਤੇ ਆਪਣੇ ਅਪਰਾਧਿਕ ਪਿਛੋਕੜ ਬਾਰੇ ਜਾਣਕਾਰੀ ਦੇਣੀ ਯਕੀਨੀ ਬਣਾਉਣ ਸਬੰਧਿਤ ਉਮੀਦਵਾਰ ਜਨਰਲ ਆਬਜ਼ਰਵਰ ਅਤੇ ਰਿਟਰਨਿੰਗ ਅਫਸਰ ਵੱਲੋਂ ਉਮੀਦਵਾਰਾਂ ਅਤੇ ਅਧਿਕਾਰਤ ਚੋਣ ਏਜੰਟਾਂ ਨਾਲ ਮੀਟਿੰਗ ਸੰਗਰੂਰ, 26 ਮਈ: ਲੋਕ ਸਭਾ ਹਲਕਾ 12-ਸੰਗਰੂਰ ਦੇ ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ ਵੱਲੋਂ ਚੋਣ ਲੜ ਰਹੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਅਧਿਕਾਰਤ ਚੋਣ ਏਜੰਟਾਂ ਨਾਲ ਮੀਟਿੰਗ ਕਰਦਿਆਂ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਆਬਜ਼ਰਵਰ ਦਿਨੇਸ਼ਨ ਐੱਚ ਦੀ ਮੌਜੂਦਗੀ ਵਿੱਚ ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਸਾਰੀਆਂ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਸਾਫ ਸੁਥਰਾ , ਪਾਰਦਰਸ਼ੀ ਅਤੇ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਮੀਦਵਾਰਾਂ ਤੋਂ ਵੀ ਅਮਨ ਕਾਨੂੰਨ ਕਾਇਮ ਰੱਖਣ ਵਾਸਤੇ ਹਰ ਪੱਖੋਂ ਸਹਿਯੋਗ ਲੋੜੀਂਦਾ ਹੈ। ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਜਿਹੜੇ ਉਮੀਦਵਾਰਾਂ ਵਿਰੁੱਧ ਕੇਸ ਦਰਜ ਹਨ, ਉਹ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਿਰਧਾਰਿਤ ਸਮੇਂ ਦੇ ਅੰਦਰ-ਅੰਦਰ ਆਪਣੇ ਉੱਪਰ ਦਰਜ ਐਫ਼.ਆਈ.ਆਰਜ਼. ਦੀ ਜਾਣਕਾਰੀ ਕਮਿਸ਼ਨ ਵੱਲੋਂ ਨਿਰਧਾਰਿਤ ਫਾਰਮੈਟ ਅਨੁਸਾਰ ਅਖ਼ਬਾਰਾਂ ਅਤੇ ਟੀ.ਵੀ. ਚੈਨਲਾਂ ਵਿੱਚ ਇਸ਼ਤਿਹਾਰ ਦੇ ਕੇ ਆਮ ਜਨਤਾ ਤੱਕ ਪਹੁੰਚਾਉਣੀ ਯਕੀਨੀ ਬਣਾਉਣ ਲਈ ਪਾਬੰਦ ਹੋਣਗੇ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਦੀ ਸਹੀ ਸਥਿਤੀ ਬਣਾਈ ਰੱਖਣ ਲਈ ਸਮੂਹ ਉਮੀਦਵਾਰ ਪਾਬੰਦ ਰਹਿਣਗੇ ਅਤੇ ਕਿਸੇ ਵੀ ਵਿਰੋਧੀ ਉਮੀਦਵਾਰ ਵੱਲੋਂ ਕੀਤੇ ਜਾ ਰਹੇ ਚੋਣ ਪ੍ਰਚਾਰ ਵਿੱਚ ਕਿਸੇ ਵੀ ਢੰਗ ਨਾਲ ਵਿਘਨ ਨਹੀਂ ਪਾਉਣਗੇ। ਉਨ੍ਹਾਂ ਕਿਹਾ ਕਿ ਚੋਣਾਂ ਵਾਲੇ ਦਿਨ ਜਾਂ ਇਸ ਤੋਂ ਪਹਿਲਾਂ ਵੀ ਕੋਈ ਵੀ ਉਮੀਦਵਾਰ, ਵੋਟਰਾਂ ਨੂੰ ਲੁਭਾਉਣ ਲਈ ਕੋਈ ਵੀ ਲਾਲਚ ਨਹੀਂ ਦੇਵੇਗਾ ਅਤੇ ਨਾ ਹੀ ਕੋਈ ਵਸਤੂ ਮੁਫ਼ਤ ਵੰਡੇਗਾ। ਰਿਟਰਨਿੰਗ ਅਫ਼ਸਰ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਮੈਰਿਜ ਪੈਲੇਸਾਂ, ਹੋਟਲਾਂ ਆਦਿ ਦੀ ਬੁਕਿੰਗ ਉੱਪਰ ਵੀ ਤਿੱਖੀ ਨਜਰ ਰੱਖੀ ਜਾ ਰਹੀ ਹੈ ਤਾਂ ਕਿ ਕੋਈ ਵੀ ਉਮੀਦਵਾਰ ਇਨ੍ਹਾਂ ਥਾਵਾਂ 'ਤੇ ਵੋਟਰਾਂ ਲਈ ਮੁਫ਼ਤ ਦਾਅਵਤਾਂ ਦਾ ਪ੍ਰਬੰਧ ਨਾ ਕਰੇ। ਉਨ੍ਹਾਂ ਕਿਹਾ ਕਿ ਪੁਲਿਸ, ਐਕਸਾਈਜ਼, ਇਨਕਮ ਟੈਕਸ ਸਮੇਤ ਹੋਰ ਚੌਕਸੀ ਟੀਮਾਂ 24 ਘੰਟੇ ਮੁਸਤੈਦ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਗਤੀਵਿਧੀ ਨੂੰ ਤੁਰੰਤ ਠੱਲ ਪਾਈ ਜਾ ਸਕੇ। ਇਸ ਮੌਕੇ ਉਨ੍ਹਾਂ ਨੇ ਉਮੀਦਵਾਰਾਂ ਨੂੰ ਚੋਣਾਂ ਤੋਂ 72 ਘੰਟੇ, 48 ਘੰਟੇ ਅਤੇ 24 ਘੰਟੇ ਪਹਿਲਾਂ ਲਾਗੂ ਹੋਣ ਵਾਲੀਆਂ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਵੀ ਵਿਸਥਾਰਤ ਜਾਣਕਾਰੀ ਦਿੱਤੀ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਆਕਾਸ਼ ਬਾਂਸਲ, ਐਸ.ਪੀ. ਰਾਕੇਸ਼ ਕੁਮਾਰ, ਤਹਿਸੀਲਦਾਰ ਚੋਣਾਂ ਪਰਮਜੀਤ ਕੌਰ, ਤਾਲਮੇਲ ਅਧਿਕਾਰੀ ਸਤਵਿੰਦਰ ਸਿੰਘ ਢਿੱਲੋਂ, ਕਾਨੂੰਗੋ ਚਮਕੌਰ ਸਿੰਘ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ, ਆਜ਼ਾਦ ਉਮੀਦਵਾਰ ਤੇ ਨੁਮਾਇੰਦੇ ਹਾਜ਼ਰ ਸਨ।
Punjab Bani 26 May,2024
ਲੁਧਿਆਣਾ ਵਿੱਚ ਰਾਜਾ ਵੜਿੰਗ ਦੇ ਸਮਰਥਨ ਵਿੱਚ ਭਾਰੀ ਭੀੜ ਪਹੁੰਚੀ; ਮੋਦੀ ਦੀਆਂ ਆਰਥਿਕ ਨੀਤੀਆਂ ਦੀ ਆਲੋਚਨਾ ਕੀਤੀ
ਲੁਧਿਆਣਾ ਵਿੱਚ ਰਾਜਾ ਵੜਿੰਗ ਦੇ ਸਮਰਥਨ ਵਿੱਚ ਭਾਰੀ ਭੀੜ ਪਹੁੰਚੀ; ਮੋਦੀ ਦੀਆਂ ਆਰਥਿਕ ਨੀਤੀਆਂ ਦੀ ਆਲੋਚਨਾ ਕੀਤੀ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਨੇ ਭਾਰਤ ਦੇ ਭਵਿੱਖ ਨੂੰ ਭਾਜਪਾ ਦੀਆਂ ਅਸਫਲਤਾਵਾਂ ਤੋਂ ਬਚਾਉਣ ਲਈ ਵੋਟ ਦੇਣ ਦੀ ਮੰਗ ਕੀਤੀ ਲਾਪਰਵਾਹੀ ਨਾਲ ਨੋਟਬੰਦੀ ਅਤੇ ਨਵੇਂ ਸੰਸਦ ਭਵਨ 'ਤੇ ਬੇਲੋੜੇ ਖਰਚੇ ਰਾਸ਼ਟਰੀ ਭਲਾਈ ਦੀ ਕੀਮਤ 'ਤੇ ਹਉਮੈ-ਪ੍ਰੇਰਿਤ ਫੈਸਲਿਆਂ ਦਾ ਪ੍ਰਤੀਕ: ਰਾਜਾ ਵੜਿੰਗ ਲੁਧਿਆਣਾ, 26 ਮਈ, 2024: ਕਾਂਗਰਸ ਦੇ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਲਈ ਲੁਧਿਆਣਾ ਪੱਛਮੀ, ਲੁਧਿਆਣਾ ਦੱਖਣੀ ਅਤੇ ਆਤਮਾ ਨਗਰ ਵਿੱਚ ਛੋਟੀਆਂ-ਛੋਟੀਆਂ ਮੀਟਿੰਗਾਂ ਵੱਡੀਆਂ ਰੈਲੀਆਂ ਵਿੱਚ ਬਦਲ ਗਈਆਂ, ਜਿੱਥੇ ਵੱਡੀ ਗਿਣਤੀ ਵਿੱਚ ਲੋਕ ਉਨ੍ਹਾਂ ਦੇ ਸਮਰਥਨ ਵਿੱਚ ਪੁੱਜੇ। ਇਸ ਸਮੇਂ ਦੌਰਾਨ, ਉਤਸ਼ਾਹੀ ਸਮਰਥਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਦੇ ਖਿਲਾਫ ਵੜਿੰਗ ਦੇ ਸੰਦੇਸ਼ ਨੂੰ ਸੁਣਨਾ ਚਾਹੁੰਦੇ ਸਨ ਅਤੇ ਇੱਕ ਖੁਸ਼ਹਾਲ ਭਾਰਤ ਲਈ ਉਨ੍ਹਾਂ ਦੇ ਵਿਜ਼ਨ ਨੂੰ ਜਾਣਨਾ ਚਾਹੁੰਦੇ ਸਨ। ਇਸ ਦੌਰਾਨ ਵੜਿੰਗ ਨੇ ਨੋਟਬੰਦੀ ਦੀ ਸਖ਼ਤ ਆਲੋਚਨਾ ਕੀਤੀ ਅਤੇ ਕਿਹਾ, "ਇਸ ਨੀਤੀ ਦਾ ਇੱਕੋ ਇੱਕ ਉਦੇਸ਼ ਮੋਦੀ ਦੇ ਨਾਮ ਨੂੰ ਅਮਰ ਕਰਨਾ ਸੀ।" ਉਨ੍ਹਾਂ ਨੇ ਇਸ ਕਦਮ ਦੀ ਨਿੰਦਾ ਕਰਦੇ ਹੋਏ ਇਸ ਨੂੰ ਵੱਡੀ ਗਲਤੀ ਕਰਾਰ ਦਿੱਤਾ ਅਤੇ ਜ਼ੋਰ ਦਿੰਦਿਆਂ ਕਿਹਾ ਕਿ ਕਾਲੇ ਧਨ ਅਤੇ ਨਕਲੀ ਨੋਟਾਂ ਨੂੰ ਖਤਮ ਕਰਨ ਦੇ ਨਾਂ 'ਤੇ 8 ਨਵੰਬਰ, 2016 ਨੂੰ ਭਾਰਤ ਦੀ 86 ਫੀਸਦੀ ਕਰੰਸੀ ਬੇਕਾਰ ਹੋ ਗਈ ਸੀ। ਉਨ੍ਹਾਂ ਨੇ ਦਲੀਲ ਦਿੱਤੀ ਕਿ ਇਸ ਫੈਸਲੇ ਨੇ ਦੇਸ਼ ਦੇ ਸਮਾਜਿਕ, ਰਾਜਨੀਤਿਕ ਅਤੇ ਆਰਥਿਕ ਦ੍ਰਿਸ਼ ਵਿੱਚ ਵਿਆਪਕ ਉਥਲ-ਪੁਥਲ ਮਚਾ ਦਿੱਤੀ ਹੈ। ਵੜਿੰਗ ਨੇ ਇਕ ਹੀ ਬਿਆਨ ਵਿੱਚ ਨੋਟਬੰਦੀ ਦੀਆਂ ਕਮੀਆਂ ਨੂੰ ਉਜਾਗਰ ਕੀਤਾ, "ਆਰਬੀਆਈ ਦੇ ਅਨੁਸਾਰ, ਨੋਟਬੰਦੀ ਕਾਲੇ ਧਨ ਨੂੰ ਰੋਕਣ ਵਿੱਚ ਪੂਰੀ ਤਰ੍ਹਾਂ ਅਸਫਲ ਰਹੀ ਹੈ, ਕਿਉਂਕਿ ਵਾਪਸ ਲਏ ਗਏ 500 ਅਤੇ 1000 ਰੁਪਏ ਦੇ ਨੋਟਾਂ ਵਿੱਚੋਂ 99% ਵਾਪਸ ਆ ਗਏ ਹਨ। ਇਸ ਨਾਲ ਅੱਤਵਾਦੀ ਹਮਲੇ ਹੋਏ ਹਨ। ਇਸਦੀ ਬਜਾਏ, ਇਸ ਨੇ ਨਕਦ-ਅਧਾਰਤ ਗੈਰ-ਰਸਮੀ ਅਰਥਵਿਵਸਥਾ ਨੂੰ ਮਹੱਤਵਪੂਰਨ ਨੁਕਸਾਨ ਪਹੁੰਚਾਇਆ ਹੈ, ਨਤੀਜੇ ਵਜੋਂ ਰਾਸ਼ਟਰੀ ਆਮਦਨ ਵਿੱਚ 3 ਲੱਖ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।" ਰਾਜਾ ਵੜਿੰਗ ਨੇ ਨਵੀਂ ਸੰਸਦ ਭਵਨ 'ਤੇ 20,000 ਕਰੋੜ ਰੁਪਏ ਤੋਂ ਵੱਧ ਦੇ ਬੇਲੋੜੇ ਖਰਚ ਦੀ ਆਲੋਚਨਾ ਕੀਤੀ ਅਤੇ ਕਿਹਾ ਕਿ ਇਹ ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰੀ ਮੁੱਦਿਆਂ ਨੂੰ ਹੱਲ ਕਰਨ ਦੀ ਬਜਾਏ ਆਪਣੀ ਵਿਰਾਸਤ ਛੱਡਣ ਦੀ ਇੱਛਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਸ ਫੰਡ ਨੂੰ ਸਿਹਤ ਸੰਭਾਲ, ਸਿੱਖਿਆ ਅਤੇ ਗਰੀਬੀ ਹਟਾਉਣ ਵਰਗੇ ਮਹੱਤਵਪੂਰਨ ਖੇਤਰਾਂ 'ਤੇ ਬਿਹਤਰ ਢੰਗ ਨਾਲ ਖਰਚਿਆ ਜਾ ਸਕਦਾ ਸੀ। ਵੜਿੰਗ ਨੇ ਛੋਟੇ ਅਤੇ ਦਰਮਿਆਨੇ ਉਦਯੋਗਾਂ 'ਤੇ ਇਸ ਦੇ ਡੂੰਘੇ ਪ੍ਰਭਾਵ ਦਾ ਜ਼ਿਕਰ ਕਰਦੇ ਹੋਏ, ਕਿਹਾ, "ਮਾਈਕ੍ਰੋ ਇੰਡਸਟਰੀ ਦੇ ਜ਼ਿਆਦਾਤਰ ਕਰਮਚਾਰੀ ਆਪਣੇ ਘਰਾਂ ਨੂੰ ਚਲੇ ਗਏ ਹਨ। ਲੁਧਿਆਣਾ ਦੇ ਸਾਈਕਲ ਸੈਕਟਰ ਤੋਂ ਲੈ ਕੇ ਮੁਰਾਦਾਬਾਦ ਦੇ ਪਿੱਤਲ ਉਦਯੋਗ ਅਤੇ ਸੂਰਤ ਵਿੱਚ ਹੀਰੇ ਦੇ ਵਪਾਰ ਤੱਕ, ਨੋਟਬੰਦੀ ਨੇ ਇਸ ਤੋਂ ਇਲਾਵਾ ਜੀਐਸਟੀ ਨੇ ਭੁਗਤਾਨ ਕਰਨ ਲਈ ਨਕਦੀ ਦੀ ਘਾਟ ਕਾਰਨ ਉਨ੍ਹਾਂ ਦੀਆਂ ਮੁਸੀਬਤਾਂ ਨੂੰ ਹੋਰ ਵਧਾ ਦਿੱਤਾ ਹੈ। ਮੋਦੀ ਪ੍ਰਸ਼ਾਸਨ ਨੇ ਯੋਜਨਾਬੱਧ ਢੰਗ ਨਾਲ ਐਸ.ਐਮ.ਈਜ਼ ਨੂੰ ਨੁਕਸਾਨ ਪਹੁੰਚਾਇਆ ਹੈ। ਵੜਿੰਗ ਨੇ ਪੰਜਾਬ ਨੂੰ ਦਰਪੇਸ਼ ਨਾਜ਼ੁਕ ਮੁੱਦਿਆਂ ਜਿਵੇਂ ਕਿ ਬੇਰੁਜ਼ਗਾਰੀ, ਭ੍ਰਿਸ਼ਟਾਚਾਰ, ਖੇਤੀ ਸੰਕਟ, ਕਾਨੂੰਨ ਵਿਵਸਥਾ, ਮਹਿੰਗਾਈ, ਸਿੱਖਿਆ, ਆਰਥਿਕ ਸਿਹਤ ਅਤੇ ਸਿਹਤ ਸੰਭਾਲ ਵਰਗੇ ਗੰਭੀਰ ਮੁੱਦਿਆਂ ਨੂੰ ਹੱਲ ਕਰਨ ਵਿੱਚ ਭਾਜਪਾ ਅਤੇ 'ਆਪ' ਦੀਆਂ ਵਿਆਪਕ ਅਸਫਲਤਾਵਾਂ ਦਾ ਜ਼ਿਕਰ ਕੀਤਾ। ਅੰਤ ਵਿੱਚ, ਰਾਜਾ ਵੜਿੰਗ ਨੇ ਕਿਹਾ, "ਮੋਦੀ ਸਰਕਾਰ ਦੀਆਂ ਵਿਨਾਸ਼ਕਾਰੀ ਨੀਤੀਆਂ ਨੇ ਨਾ ਸਿਰਫ ਸਾਡੀ ਆਰਥਿਕਤਾ ਨੂੰ ਵਿਗਾੜਿਆ ਹੈ, ਬਲਕਿ ਲੱਖਾਂ ਲੋਕਾਂ ਦਾ ਵਿਸ਼ਵਾਸ ਵੀ ਤਬਾਹ ਕਰ ਦਿੱਤਾ ਹੈ, ਸਾਨੂੰ ਇੱਕ ਅਜਿਹੀ ਲੀਡਰਸ਼ਿਪ ਦੀ ਜ਼ਰੂਰਤ ਹੈ ਜੋ ਪ੍ਰਚਾਰ ਨਾਲੋਂ ਤਰੱਕੀ ਦੀ ਕਦਰ ਕਰਦਾ ਹੈ, ਅਤੇ ਮੈਂ ਲੋਕਾਂ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਸਮਝਦਾਰੀ ਨਾਲ ਵੋਟ ਪਾਉਣ ਦੀ ਅਪੀਲ ਕਰਦਾ ਹਾਂ।”
Punjab Bani 26 May,2024
ਪਿੰਡ ਆਕੜੀ ਦੇ ਕਈ ਕਿਸਾਨ ਪਰਿਵਾਰਾਂ ਸਮੇਤ ਭਾਜਪਾ ਵਿੱਚ ਸ਼ਾਮਲ
ਪਿੰਡ ਆਕੜੀ ਦੇ ਕਈ ਕਿਸਾਨ ਪਰਿਵਾਰਾਂ ਸਮੇਤ ਭਾਜਪਾ ਵਿੱਚ ਸ਼ਾਮਲ ਜਿੰਗਰ ਭਾਈਚਾਰੇ ਦੇ ਵੀ 100 ਤੋਂ ਵੱਧ ਪਰਿਵਾਰਾਂ ਨੂੰ ਪ੍ਰਨੀਤ ਕੌਰ ਤੇ ਬੀਬਾ ਜੈ ਇੰਦਰ ਕੌਰ ਨੇ ਭਾਜਪਾ 'ਚ ਕੀਤਾ ਸ਼ਾਮਲ ਪਟਿਆਲਾ 25 ਮਈ ਹਲਕਾ ਘਨੌਰ ਦੇ ਪਿੰਡ ਆਕੜੀ ਦੇ ਕਈ ਕਿਸਾਨ ਐਤਵਾਰ ਨੂੰ ਆਪਣੇ ਪਰਿਵਾਰਾਂ ਸਮੇਤ ਹੋਰ ਸਿਆਸੀ ਪਾਰਟੀਆਂ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਪਟਿਆਲਾ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਅਤੇ ਸਾਬਕਾ ਵਿਦੇਸ਼ ਰਾਜ ਮੰਤਰੀ ਮਹਾਰਾਣੀ ਪ੍ਰਨੀਤ ਕੌਰ ਨੇ ਇਨ੍ਹਾਂ ਕਿਸਾਨਾਂ ਨੂੰ ਭਾਜਪਾ ਦਾ ਸਰੋਪਾ ਪਾ ਕੇ ਭਾਜਪਾ ਪਰਿਵਾਰ ਦਾ ਹਿੱਸਾ ਬਣਨ 'ਤੇ ਵਧਾਈ ਦਿੱਤੀ। ਇਸਦੇ ਨਾਲ ਹੀ ਤੋਪਖਾਨਾ ਮੰਡਲ ਤੋਂ ਕਾਂਗਰਸ ਦੇ ਸੀਨੀਅਰ ਨੇਤਾ ਪ੍ਰਭਾਰੀ ਪਵਨ ਢਾਬੀ ਦੀ ਪ੍ਰਧਾਨਗੀ ਹੇਠ ਐਤਵਾਰ ਨੂੰ ਜਿੰਗਰ ਭਾਈਚਾਰੇ ਦੇ ਕਰੀਬ 100 ਪਰਿਵਾਰ ਭਾਜਪਾ ਵਿੱਚ ਸ਼ਾਮਲ ਹੋਏ। ਭਾਜਪਾ 'ਚ ਸ਼ਾਮਲ ਹੋਏ ਕਿਸਾਨ ਗੁਰਵਿੰਦਰ ਸਿੰਘ, ਗੁਰਜੰਟ ਸਿੰਘ, ਛਿੰਦਰ ਸਿੰਘ, ਸਾਬਕਾ ਸਰਪੰਚ ਮਨਜੀਤ ਸਿੰਘ ਨੇ ਸਾਂਝੇ ਤੌਰ 'ਤੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਪਟਿਆਲਾ ਤੋਂ ਮਹਾਰਾਣੀ ਪ੍ਰਨੀਤ ਕੌਰ ਹੀ ਪਟਿਆਲਾ ਤੋਂ ਲੋਕਸਭਾ ਮੈਂਬਰ ਹੋ ਸਕਦੇ ਹਨ, ਜੋ ਕਿ ਪਟਿਆਲਾ ਦੇ ਸਾਰੇ ਮਹੱਤਵਪੂਰਨ ਵਿਕਾਸ ਕਾਰਜਾਂ ਲਈ ਕੇਂਦਰ ਦੀ ਮੋਦੀ ਸਰਕਾਰ ਤੋਂ ਵੱਡੇ ਵਿਕਾਸ ਫੰਡ ਲਿਆ ਸਕਦੇ ਹਨ। ਇਨ੍ਹਾਂ ਕਿਸਾਨਾਂ ਨੇ ਕਿਹਾ ਕਿ ਪੰਜਾਬ ਦਾ ਵਿਕਾਸ ਚੁਟਕਲੇ ਸੁਣਨ ਜਾਂ ਸੁਣਾ ਕੇ ਨਹੀਂ ਕੀਤਾ ਜਾ ਸਕਦਾ। ਇਨ੍ਹਾਂ ਕਿਸਾਨਾਂ ਦਾ ਕਹਿਣਾ ਹੈ ਕਿ ਹੜ੍ਹਾਂ ਦੌਰਾਨ ਨੁਕਸਾਨੇ ਗਏ ਘਨੌਰ ਇਲਾਕੇ ਦੇ ਲੋਕਾਂ ਨੂੰ ਮੁਆਵਜ਼ਾ ਦੇਣ ਦੀ ਤਾਂ ਗੱਲ ਛੱਡੋ, ਪੰਜਾਬ ਸਰਕਾਰ ਦੇ ਕਿਸੇ ਵੀ ਮੰਤਰੀ ਨੇ ਉਨ੍ਹਾਂ ਦਾ ਹਾਲ ਚਾਲ ਜਾਣਨਾ ਵੀ ਜ਼ਰੂਰੀ ਨਹੀਂ ਸਮਝਿਆ। ਭਾਜਪਾ ਵਿੱਚ ਸ਼ਾਮਲ ਹੋਏ ਇਨ੍ਹਾਂ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਦੇ ਇਲਾਕੇ ਦੇ ‘ਆਪ’ ਆਗੂ ਇਸ ਵੇਲੇ ਪੂਰੇ ਘਨੌਰ ਇਲਾਕੇ ਵਿੱਚ ਲੋਕਾਂ ’ਤੇ ਆਪਣੀ ਮਰਜ਼ੀ ਥੋਪ ਰਹੇ ਹਨ। ਜਿਨ੍ਹਾਂ ਨੇ ਝਾੜੂ ਪਾਰਟੀ ਨੂੰ ਕਿਸੇ ਵੱਡੇ ਬਦਲਾਅ ਦੀ ਆਸ ਨਾਲ ਵੋਟਾਂ ਪਾਈਆਂ ਸਨ, ਉਨ੍ਹਾਂ ਨੂੰ ਉਮੀਦ ਨਹੀਂ ਸੀ ਕਿ ਉਹ ਇੰਨੀ ਜਲਦੀ ਆਪਣੇ ਵਾਅਦਿਆਂ ਤੋਂ ਪਿੱਛੇ ਹਟ ਜਾਣਗੇ। ਇਨ੍ਹਾਂ ਕਿਸਾਨਾਂ ਨੇ ਕਿਹਾ ਕਿ ਪਿਛਲੇ 26 ਮਹੀਨਿਆਂ 'ਚ 'ਆਪ' ਪਾਰਟੀ ਨੇ ਘਨੌਰ ਇਲਾਕੇ 'ਚ ਵਿਕਾਸ ਸਬੰਧੀ ਇਕ ਵੀ ਕੰਮ ਨਹੀਂ ਕੀਤਾ, ਜਿਸ ਦਾ ਲੇਖਾ-ਜੋਖਾ ਇਲਾਕੇ ਦੇ ਲੋਕ 1 ਜੂਨ ਨੂੰ ਚੋਣਾਂ ਵਾਲੇ ਦਿਨ ਲੈਣਗੇ | ਭਾਜਪਾ ਆਗੂ ਪ੍ਰਨੀਤ ਕੌਰ ਨੇ ਭਾਰਤੀ ਜਨਤਾ ਪਾਰਟੀ ਵਿੱਚ ਆਏ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੋਦੀ ਸਰਕਾਰ ਹਰ ਸਾਲ ਪੰਜਾਬ ਦੇ ਹਰ ਕਿਸਾਨ ਦੇ ਬੈਂਕ ਖਾਤੇ ਵਿੱਚ ਛੇ ਹਜ਼ਾਰ ਰੁਪਏ ਜਮ੍ਹਾਂ ਕਰਵਾ ਰਹੀ ਹੈ। ਪ੍ਰਧਾਨ ਮੰਤਰੀ ਕਿਸਾਨ ਯੋਜਨਾ ਰਾਹੀਂ 23.3 ਲੱਖ ਕਿਸਾਨਾਂ ਨੂੰ 4605 ਕਰੋੜ ਰੁਪਏ ਤੋਂ ਵੱਧ ਦਾ ਲਾਭ ਦਿੱਤਾ ਜਾ ਚੁੱਕਾ ਹੈ। ਕਿਸਾਨਾਂ ਦੀ ਸਹੂਲਤ ਲਈ ਮੋਦੀ ਸਰਕਾਰ ਨੇ 4500 ਤੋਂ ਵੱਧ ਕਿਸਾਨ ਸਮ੍ਰਿਧੀ ਕੇਂਦਰ ਸਥਾਪਤ ਕੀਤੇ ਹਨ। ਇਸ ਤੋਂ ਇਲਾਵਾ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ ਪੰਜਾਬ ਦੇ ਲੋਕਾਂ ਨੂੰ 1980 ਮੀਟ੍ਰਿਕ ਟਨ ਤੋਂ ਵੱਧ ਮੁਫ਼ਤ ਅਨਾਜ ਵੰਡਿਆ ਹੈ। ਮਗਰੋਂ ਮਹਾਰਾਣੀ ਪ੍ਰਨੀਤ ਕੌਰ ਨਾਲ ਇੱਕ ਯਾਦਗਾਰੀ ਫੋਟੋ ਖਿੱਚਣ ਤੋਂ ਬਾਅਦ ਜਿੰਗਰ ਭਾਈਚਾਰੇ ਦੇ ਲੋਕਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਉਨ੍ਹਾਂ ਵੱਲੋਂ ਉਨ੍ਹਾਂ ਦੇ ਭਾਈਚਾਰੇ ਲਈ ਬਣਾਈ ਗਈ ਧਰਮਸ਼ਾਲਾ ਉਨ੍ਹਾਂ ਲਈ ਕਾਫੀ ਲਾਹੇਵੰਦ ਸਾਬਤ ਹੋਈ ਹੈ। ਮਹਾਰਾਣੀ ਪ੍ਰਨੀਤ ਕੌਰ ਨੇ ਜਿੰਗਾਰ ਭਾਈਚਾਰੇ ਦੇ ਲੋਕਾਂ ਦਾ ਭਾਜਪਾ ਵਿੱਚ ਸਵਾਗਤ ਕੀਤਾ ਅਤੇ ਉਨ੍ਹਾਂ ਨਾਲ ਵਾਅਦਾ ਵੀ ਕੀਤਾ ਕਿ ਪਟਿਆਲਾ ਜ਼ਿਲ੍ਹੇ ਦੇ ਸਾਰੇ ਲੋਕ ਉਨ੍ਹਾਂ ਦੇ ਪਰਿਵਾਰ ਦਾ ਹਿੱਸਾ ਹਨ। ਉਨ੍ਹਾਂ ਕਿਹਾ ਕਿ ਜਿੰਗਰ ਬਰਾਦਰੀ ਦੇ ਨਾਲ-ਨਾਲ ਪਟਿਆਲਾ ਜਿਲੇ ਦੇ ਲੋਕਾ ਦਾ ਭਰੋਸਾ ਹੀ ਉਨ੍ਹਾਂ ਦੀ ਤਾਕਤ ਹੈ ਅਤੇ ਇਸੇ ਬਲ ਨਾਲ ਉਹ ਲੋਕ ਸਭਾ ਚੋਣਾਂ ਜਿੱਤ ਕੇ ਪਟਿਆਲਾ ਜ਼ਿਲ੍ਹੇ ਦਾ ਵਿਕਾਸ ਕਰਕੇ ਦੇਸ਼ ਦੀ ਤਰੱਕੀ ਵਿੱਚ ਵੱਡੀ ਭੂਮਿਕਾ ਨਿਭਾਉਣਗੇ। ਪਵਨ ਧਾਬੀ ਨੇ ਮਹਾਰਾਣੀ ਪ੍ਰਨੀਤ ਕੌਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ 1 ਜੂਨ ਨੂੰ ਹੋਣ ਵਾਲੀਆਂ ਚੋਣਾਂ ਵਾਲੇ ਦਿਨ ਜਿੰਗਰ ਭਾਈਚਾਰੇ ਦਾ ਹਰ ਵਿਅਕਤੀ ਭਾਜਪਾ ਨੂੰ ਵੋਟ ਪਾ ਕੇ ਦੇਸ਼ ਦੇ ਸੁਨਹਿਰੀ ਭਵਿੱਖ ਲਈ ਆਪਣਾ ਯੋਗਦਾਨ ਪਾਵੇਗਾ।
Punjab Bani 26 May,2024
ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਵੋਟਰਾਂ ਨੂੰ "ਇਸ ਵਾਰ 70 ਪਾਰ" ਦੀ ਪ੍ਰਾਪਤੀ ਲਈ 1 ਜੂਨ ਨੂੰ ਹੁਮ-ਹੁਮਾ ਕੇ ਚੋਣ ਬੂਥਾਂ 'ਤੇ ਜਾਣ ਦੀ ਅਪੀਲ
ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਵੋਟਰਾਂ ਨੂੰ "ਇਸ ਵਾਰ 70 ਪਾਰ" ਦੀ ਪ੍ਰਾਪਤੀ ਲਈ 1 ਜੂਨ ਨੂੰ ਹੁਮ-ਹੁਮਾ ਕੇ ਚੋਣ ਬੂਥਾਂ 'ਤੇ ਜਾਣ ਦੀ ਅਪੀਲ * ਚੋਣਾਂ ਵਿੱਚ ਸਰਗਰਮ ਭਾਗੀਦਾਰੀ ਨੂੰ ਹੁਲਾਰਾ ਦੇਣ ਲਈ ਬੋਗਨਵਿਲੀਆ ਗਾਰਡਨ, ਮੋਹਾਲੀ ਤੋਂ ਵਾਕਾਥਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ - ਬੂਥਾਂ 'ਤੇ ਲੂ ਪ੍ਰਬੰਧਨ ਲਈ ਢੁਕਵੇਂ ਉਪਾਅ ਐਸ.ਏ.ਐਸ.ਨਗਰ, 26 ਮਈ, 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.), ਸਿਬਿਨ ਸੀ, ਨੇ ਵੋਟਰਾਂ ਨੂੰ ਸੂਬੇ ਚ "ਇਸ ਵਾਰ 70 ਪਾਰ" ਦੇ ਟੀਚੇ ਨੂੰ ਪ੍ਰਾਪਤ ਕਰਨ ਲਈ 1 ਜੂਨ ਨੂੰ ਪੂਰੇ ਜੋਸ਼ ਨਾਲ ਪੋਲਿੰਗ ਬੂਥਾਂ 'ਤੇ ਜਾਣ ਲਈ ਅਪੀਲ ਕੀਤੀ ਹੈ। ਐਤਵਾਰ ਸਵੇਰੇ ਸਥਾਨਕ ਕਮਿਊਨਿਟੀ ਕਲੱਬਾਂ ਅਤੇ ਗੈਰ-ਸਰਕਾਰੀ ਸੰਗਠਨਾਂ ਦੇ ਸਹਿਯੋਗ ਨਾਲ ਆਯੋਜਿਤ ਇੱਕ ਵਾਕਾਥਨ ਨੂੰ ਬੋਗਨਵਿਲੀਆ ਗਾਰਡਨ, ਫੇਜ਼ 4, ਮੋਹਾਲੀ ਤੋਂ ਹਰੀ ਝੰਡੀ ਦਿਖਾਉਂਦੇ ਹੋਏ, ਸੀ.ਈ.ਓ. ਸਿਬਿਨ ਸੀ ਨੇ ਕਿਹਾ ਕਿ ਵਾਕਾਥਨ ਦਾ ਉਦੇਸ਼ ਚੋਣਾਂ ਵਿੱਚ ਸਰਗਰਮ ਭਾਗੀਦਾਰੀ ਦੇ ਮਹੱਤਵ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨਾ ਹੈ। ਇਸ ਪ੍ਰੋਗਰਾਮ ਵਿੱਚ ਸਮਾਜ ਦੇ ਵੱਖ-ਵੱਖ ਖੇਤਰਾਂ ਦੇ ਭਾਗੀਦਾਰ ਸ਼ਾਮਲ ਹੋਏ, ਜਿਨ੍ਹਾਂ ਨੇ ਇਸ ਨੂੰ ਸਿਸਟਮੈਟਿਕ ਵੋਟਰ ਐਜੂਕੇਸ਼ਨ ਅਤੇ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਗਤੀਵਿਧੀ ਦੇ ਹਿੱਸੇ ਵਜੋਂ ਲੋਕਾਂ ਨਾਲ ਜੁੜਨ ਅਤੇ ਉਨ੍ਹਾਂ ਨੂੰ ਵੋਟ ਪਾਉਣ ਲਈ ਪ੍ਰੇਰਿਆ। ਵਾਕਾਥਨ ਵਿੱਚ ਵੋਟਿੰਗ ਅਤੇ ਗ੍ਰੀਨ ਚੋਣਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਗਿਆ, ਜਿਸ ਵਿੱਚ ਭਾਗ ਲੈਣ ਵਾਲਿਆਂ ਨੇ ਹਰੇ ਰੰਗ ਦੀਆਂ ਟੀ-ਸ਼ਰਟਾਂ ਅਤੇ ਟੋਪੀਆਂ ਪਹਿਨੀਆਂ ਹੋਈਆਂ ਸਨ, ਜਿਨ੍ਹਾਂ ਤੇ "ਸਾਡਾ ਮਿਸ਼ਨ-ਗ੍ਰੀਨ ਚੋਣ" ਨਾਅਰਾ ਲਿਖਿਆ ਸੀ। ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਵੱਲੋਂ ਗ੍ਰੀਨ ਚੋਣਾਂ ਦੇ ਸੰਦੇਸ਼ ਨੂੰ ਪ੍ਰਫੁੱਲਤ ਕਰਨ ਲਈ ਭਾਗ ਲੈਣ ਵਾਲਿਆਂ ਨੂੰ ਬੂਟੇ ਵੀ ਵੰਡੇ ਗਏ। ਸੀ.ਈ.ਓ. ਸਿਬਿਨ ਸੀ ਨੇ ਗ੍ਰੀਨ ਚੋਣ ਸੁਨੇਹੇ ਨੂੰ ਦਰਸਾਉਣ ਲਈ ਬੋਗਨਵਿਲੀਆ ਗਾਰਡਨ ਵਿੱਚ ਇੱਕ ਬੂਟਾ ਵੀ ਲਗਾਇਆ। ਇਸ ਮੌਕੇ ਉਨ੍ਹਾਂ ਨੇ ਹਰੇ ਰੰਗ ਦੀਆਂ ਟੀ-ਸ਼ਰਟਾਂ ਅਤੇ ਕੈਪਸ ਵੀ ਲਾਂਚ ਕੀਤੀਆਂ। ਸੀ.ਈ.ਓ. ਨੇ ਕਿਹਾ ਕਿ ਮੁਹਾਲੀ ਅਤੇ ਬਾਕੀ ਸਾਰੇ ਜ਼ਿਲ੍ਹੇ ਵੋਟਾਂ ਲਈ ਤਿਆਰ ਹਨ ਅਤੇ ਮਤਦਾਨ ਵਿੱਚ ਇੱਕ ਹਫ਼ਤੇ ਤੋਂ ਵੀ ਘੱਟ ਦਾ ਸਮਾਂ ਰਹਿ ਗਿਆ ਹੈ। ਮਤਦਾਨ ਵਧਾਉਣ ਅਤੇ ਵਧੇਰੇ ਵੋਟਰਾਂ ਨੂੰ ਆਕਰਸ਼ਿਤ ਕਰਨ ਲਈ, ਵੋਟਿੰਗ ਅਧਿਕਾਰਾਂ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਵੱਖ-ਵੱਖ ਸਾਧਨਾਂ ਰਾਹੀਂ ਲੋਕਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ਸਵੀਪ ਗਤੀਵਿਧੀਆਂ ਜਾਰੀ ਹਨ। ਬਿਰਧ ਵੋਟਰਾਂ ਅਤੇ ਦਿਵਿਆਂਗ ਮਤਦਾਤਾਵਾਂ ਲਈ, ਹੋਮ ਵੋਟ (85 ਸਾਲ ਤੋਂ ਵਧੇਰੇ ਅਤੇ ਦਿਵਿਆਂਗਜਨ ਲਈ) ਨਾਮਕ ਇੱਕ ਨਵੀਂ ਪਹਿਲਕਦਮੀ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਉਨ੍ਹਾਂ ਨੂੰ ਘਰ ਤੋਂ ਹੀ ਵੋਟ ਪਾਉਣ ਦਾ ਮੌਕਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ, ਮੋਬਾਈਲ ਐਪ ਸਕਸ਼ਮ ਬਜ਼ੁਰਗਾਂ ਅਤੇ ਪੀ ਡਬਲਯੂ ਡੀ (ਦਿਵਿਆਂਗ) ਵੋਟਰਾਂ ਲਈ ਟਰਾਂਸਪੋਰਟ ਸਹੂਲਤਾਂ ਪ੍ਰਾਪਤ ਕਰਨ ਦੇ ਨਾਲ-ਨਾਲ ਚੋਣ ਬੂਥਾਂ 'ਤੇ ਵਾਲੰਟੀਅਰਾਂ ਦੀ ਮਦਦ ਅਤੇ ਵ੍ਹੀਲਚੇਅਰ ਹਾਸਲ ਕਰਨ ਚ ਮਦਦਗਾਰ ਹੈ। ਉਨ੍ਹਾਂ ਕਿਹਾ ਕਿ ਰਾਜ ਦੇ ਵੋਟਰਾਂ ਦਾ ਲਗਭਗ 49 ਪ੍ਰਤੀਸ਼ਤ ਔਰਤਾਂ ਹਨ, ਇਸ ਲਈ ਬੱਚਿਆਂ ਲਈ ਕ੍ਰੈਚ, ਵੇਟਿੰਗ ਏਰੀਆ, ਗਰਮੀ ਦੀ ਸਥਿਤੀ ਨਾਲ ਨਜਿੱਠਣ ਲਈ ਏਸੀ/ਕੂਲਰ/ਪੱਖੇ, ਪਖਾਨੇ ਅਤੇ ਹੋਰ ਯਕੀਨੀ ਘੱਟੋ-ਘੱਟ ਸਹੂਲਤਾਂ ਦਾ ਪ੍ਰਬੰਧ ਕਰਕੇ ਉਨ੍ਹਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਰੈਪੀਡੋ ਨੇ ਵੋਟਰਾਂ ਨੂੰ ਬੂਥਾਂ ਤੱਕ ਪਹੁੰਚਾਉਣ ਲਈ ਆਪਣੀਆਂ ਮੁਫਤ ਸੇਵਾਵਾਂ ਦੀ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਨੇ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਸਵੀਪ ਤਹਿਤ ਕੀਤੀਆਂ ਜਾ ਰਹੀਆਂ ਜਾਗਰੂਕਤਾ ਗਤੀਵਿਧੀਆਂ ਵਿੱਚ ਮੀਡੀਆ ਦੇ ਸਹਿਯੋਗ ਦਾ ਵਿਸ਼ੇਸ਼ ਧੰਨਵਾਦ ਕੀਤਾ। ਪੰਜਾਬੀ ਫਿਲਮ ਅਦਾਕਾਰ ਰਾਜ ਧਾਲੀਵਾਲ ਅਤੇ ਅਦਾਕਾਰ ਦਰਸ਼ਨ ਔਲਖ ਵੀ ਚੋਣ ਕਮਿਸ਼ਨ ਦੀਆਂ ਕੋਸ਼ਿਸ਼ਾਂ ਦੇ ਪ੍ਰਚਾਰ-ਪ੍ਰਸਾਰ ਲਈ ਮੌਜੂਦ ਸਨ। ਏ.ਡੀ.ਸੀ.(ਜੀ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵਿਰਾਜ ਐਸ. ਟਿੱਡਕੇ, ਨੇ ਇਸ ਮੌਕੇ ਸੀ.ਈ.ਓ. ਪੰਜਾਬ ਦਾ ਸਵਾਗਤ ਕੀਤਾ ਅਤੇ 1 ਜੂਨ ਨੂੰ ਵੱਧ ਤੋਂ ਵੱਧ ਮਤਦਾਨ ਯਕੀਨੀ ਬਣਾਉਣ ਲਈ ਜ਼ਿਲ੍ਹੇ ਵੱਲੋਂ ਕੀਤੀਆਂ ਚੋਣ ਤਿਆਰੀਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ, ਪ੍ਰੋ: ਗੁਰਬਖ਼ਸ਼ੀਸ਼ ਸਿੰਘ ਅੰਟਾਲ, ਚੋਣ ਤਹਿਸੀਲਦਾਰ ਸੰਜੇ ਕੁਮਾਰ, ਸੀ.ਈ.ਓ ਦਫ਼ਤਰ ਤੋਂ ਮਨਪ੍ਰੀਤ ਅਨੇਜਾ, ਚਿੱਤਰਕਾਰ ਗੁਰਪ੍ਰੀਤ ਸਿੰਘ ਨਾਮਧਾਰੀ, ਚੋਣ ਕਾਨੂੰਗੋ ਸੁਰਿੰਦਰ ਬੱਤਰਾ ਵੀ ਹਾਜ਼ਰ ਸਨ |
Punjab Bani 26 May,2024
ਦੇਸ਼ ਅੱਗੇ ਵੱਧ ਰਿਹਾ ਹੈ ਤੇ ਪੰਜਾਬ ਪੀਛੇ ਜਾ ਰਿਹਾ ਹੈ: ਸੁਭਾਸ਼ ਸ਼ਰਮਾ
ਦੇਸ਼ ਅੱਗੇ ਵੱਧ ਰਿਹਾ ਹੈ ਤੇ ਪੰਜਾਬ ਪੀਛੇ ਜਾ ਰਿਹਾ ਹੈ: ਸੁਭਾਸ਼ ਸ਼ਰਮਾ ਪੰਜਾਬ ਦੀ ਬਿਹਤਰੀ ਲਈ ਮੋਦੀ ਦਾ ਸਾਥ ਦਿਓ: ਡਾ: ਸੁਭਾਸ਼ ਸ਼ਰਮਾ ਪੰਜਾਬੀਆਂ ਨੇ 'ਆਪ', ਕਾਂਗਰਸ ਤੇ ਅਕਾਲੀਆਂ ਨੂੰ ਅਜ਼ਮਾਇਆ, ਹੁਣ ਭਾਜਪਾ ਨੂੰ ਮੌਕਾ ਦੇਣ : ਡਾ: ਸੁਭਾਸ਼ ਸ਼ਰਮਾ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਭਾਜਪਾ ਨੂੰ ਉਮੀਦ ਨਾਲੋਂ ਵੱਧ ਪਿਆਰ ਮਿਲ ਰਿਹਾ ਹੈ: ਡਾ: ਸੁਭਾਸ਼ ਸ਼ਰਮਾ ਪੰਜਾਬ ਵਿੱਚ ਗੈਂਗਸਟਰਾਂ ਅਤੇ ਨਸ਼ਿਆਂ ਦਾ ਵਧਣਾ ਗੰਭੀਰ ਚਿੰਤਾ ਦਾ ਵਿਸ਼ਾ : ਡਾ: ਸੁਭਾਸ਼ ਸ਼ਰਮਾ ਰੋਪੜ ਅਤੇ ਖਰੜ ਵਿੱਚ ਚੋਣ ਪ੍ਰਚਾਰ ਦੌਰਾਨ ਭਾਜਪਾ ਉਮੀਦਵਾਰ ਨੂੰ ਮਿਲਿਆ ਜ਼ਬਰਦਸਤ ਸਮਰਥਨ ਰੋਪੜ/ਖਰੜ : ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਅੱਜ ਰੋਪੜ ਅਤੇ ਖਰੜ ਦੇ ਵੱਖ-ਵੱਖ ਖੇਤਰਾਂ ਵਿੱਚ ਆਪਣੇ ਚੋਣ ਪ੍ਰਚਾਰ ਦੌਰਾਨ ਕਿਹਾ ਕਿ ਪੰਜਾਬ ਦੀ ਗੁਆਚੀ ਹੋਈ ਇੱਜ਼ਤ ਨੂੰ ਸਿਰਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੀ ਬਹਾਲ ਕਰ ਸਕਦੇ ਹਨ। ਕਈ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਡਾ: ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਵਜੋਂ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਮੋਦੀ ਨੇ ਦੇਸ਼ ਨੂੰ ਨਵੀਆਂ ਉਚਾਈਆਂ 'ਤੇ ਪਹੁੰਚਾਇਆ ਹੈ | ਉਨ੍ਹਾਂ ਨੇ ਲੋਕਾਂ ਦੀ ਤਾੜੀਆਂ ਦੀ ਗੜਗੜਾਹਟ ਵਿਚ ਕਿਹਾ, "ਇਸ ਚੋਣ ਵਿੱਚ ਪੰਜਾਬੀਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਅਸੀਂ ਭਾਜਪਾ ਨੂੰ ਵੋਟ ਦੇ ਕੇ ਸਰਕਾਰ ਬਣਾਉਣ ਵਿੱਚ ਯੋਗਦਾਨ ਪਾਈਏ ਅਤੇ ਇਹ ਯਕੀਨੀ ਬਣਾਉਣ ਕਿ ਮੋਦੀ ਦੇ ਤੀਜੇ ਕਾਰਜਕਾਲ ਵਿੱਚ ਪੰਜਾਬ ਵਿਚ ਵੀ ਬੇਮਿਸਾਲ ਵਿਕਾਸ ਹੋਵੇ । ਡਾ: ਸੁਭਾਸ਼ ਨੇ ਕਿਹਾ ਕਿ ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ ਕਿ ਦੇਸ਼ ਅੱਗੇ ਵੱਧ ਰਿਹਾ ਹੈ ਜਦਕਿ ਪੰਜਾਬ ਪੀਛੇ ਜਾ ਰਿਹਾ ਹੈ। ਉਨ੍ਹਾਂ ਕਿਹਾ, 'ਇਕ ਪਾਸੇ ਯੋਗੀ ਆਦਿਤਿਆਨਾਥ ਨੇ ਉੱਤਰ ਪ੍ਰਦੇਸ਼ ਨੂੰ ਅਪਰਾਧ ਅਤੇ ਗੈਂਗਸਟਰ ਮੁਕਤ ਸੂਬਾ ਬਣਾ ਦਿੱਤਾ ਹੈ, ਦੂਜੇ ਪਾਸੇ ਪੰਜਾਬ 'ਚ 'ਜੰਗਲ ਰਾਜ' ਜਾਰੀ ਹੈ ਅਤੇ ਗੈਂਗਸਟਰਾਂ ਨੂੰ ਖੁੱਲ੍ਹਾ ਹੱਥ ਮਿਲਿਆ ਹੋਇਆ ਹੈ। ਡਾ: ਸ਼ਰਮਾ ਨੇ ਕਿਹਾ ਕਿ ਜਿੱਥੇ ਪੰਜਾਬ ਵਿੱਚ ਬੇਰੁਜ਼ਗਾਰੀ ਵੱਧ ਰਹੀ ਹੈ, ਉੱਥੇ ਨੌਜਵਾਨ ਨਸ਼ੇ ਦੀ ਦਲਦਲ ਵਿੱਚ ਫਸਦੇ ਜਾ ਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਸ਼ਿਆਂ ਦੀ ਹਾਲਤ ਚਿੰਤਾਜਨਕ ਪੱਧਰ 'ਤੇ ਪਹੁੰਚ ਚੁੱਕੀ ਹੈ ਅਤੇ ਇਸ ਨਾਲ ਸਖ਼ਤੀ ਨਾਲ ਨਜਿੱਠਣ ਦੀ ਲੋੜ ਹੈ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਲਈ ਨਵੀਂ ਸਫ਼ਲਤਾ ਦੀ ਕਹਾਣੀ ਲਿਖਣ ਲਈ ਮੋਦੀ ਦੇ ਹੱਥ ਮਜ਼ਬੂਤ ਕਰਨ। ਪੰਜਾਬ ਦੇ ਉਦਯੋਗਾਂ ਦੇ ਦੂਜੇ ਰਾਜਾਂ ਵਿੱਚ ਹੋ ਰਹੇ ਪ੍ਰਵਾਸ ਵੱਲ ਇਸ਼ਾਰਾ ਕਰਦਿਆਂ ਡਾ: ਸ਼ਰਮਾ ਨੇ ਕਿਹਾ ਕਿ ਯੂ.ਪੀ., ਗੁਜਰਾਤ ਅਤੇ ਹੋਰ ਕਈ ਰਾਜਾਂ ਤੋਂ ਇਲਾਵਾ ਸਾਡਾ ਗੁਆਂਢੀ ਰਾਜ ਹਰਿਆਣਾ ਵੀ ਤਰੱਕੀ ਦੇ ਮਾਮਲੇ ਵਿੱਚ ਕਾਫੀ ਅੱਗੇ ਹੈ, ਜਦਕਿ ਅੱਜ ਪੰਜਾਬ ਦੀ ਸਥਿਤੀ ਇਹ ਹੈ ਕਿ ਸੂਬੇ ਸਿਰ 3.5 ਲੱਖ ਕਰੋੜ ਰੁਪਏ ਦਾ ਕਰਜ਼ਾ ਹੈ। ਇਹ ਕਰਜ਼ੇ ਦੇ ਬੋਝ ਨੂੰ ਉਦੋਂ ਹੀ ਘੱਟ ਕੀਤਾ ਜਾ ਸਕਦਾ ਹੈ ਜਦੋਂ ਇੱਥੋਂ ਦੇ ਲੋਕ ਮੋਦੀ ਦੇ ਵਿਕਸਤ ਭਾਰਤ ਦੇ ਵਿਚਾਰ ਦਾ ਸਮਰਥਨ ਕਰਨ। ਡਾ: ਸ਼ਰਮਾ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਪਿੰਡਾਂ ਵਿੱਚ ਭਾਜਪਾ ਨੂੰ ਭਰਵਾਂ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਸਾਰੀਆਂ ਪਾਰਟੀਆਂ- ਆਪ, ਕਾਂਗਰਸ ਅਤੇ ਅਕਾਲੀਆਂ ਨੂੰ ਅਜ਼ਮਾਇਆ ਹੈ, ਪਰ ਨਤੀਜਾ ਇਹ ਨਿਕਲਿਆ ਕਿ ਇਹ ਸੂਬੇ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਬੁਰੀ ਤਰ੍ਹਾਂ ਫੇਲ੍ਹ ਰਹੀਆਂ ਅਤੇ ਇਨ੍ਹਾਂ ਦੇ ਆਗੂਆਂ ਨੇ ਸਿਰਫ਼ ਆਪਣੇ ਹੀ ਭਲੇ ਲਈ ਕੰਮ ਕੀਤਾ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕ ਕਹਿੰਦੇ ਹਨ ਕਿ ਅਸੀਂ ਕਾਂਗਰਸ ਅਤੇ ਅਕਾਲੀ ਦਲ ਦੇ ਬਦਲ ਵਜੋਂ ‘ਆਪ’ ਨੂੰ ਵੋਟਾਂ ਪਾਈਆਂ ਸਨ, ਪਰ ਉਨ੍ਹਾਂ ਨੇ ਵੀ ਸੂਬੇ ਨੂੰ ਬਰਬਾਦ ਕਰ ਦਿੱਤਾ ਹੈ ਅਤੇ ਹੁਣ ਅਸੀਂ ਮੋਦੀ ਦੇ ਨਾਲ ਖੜ੍ਹੇ ਹੋ ਕੇ ਭਾਜਪਾ ਨੂੰ ਵੋਟ ਪਾਉਣ ਦਾ ਫੈਸਲਾ ਕੀਤਾ ਹੈ। ਡਾ: ਸ਼ਰਮਾ ਨੇ ਪੂਰੇ ਵਿਸ਼ਵਾਸ਼ ਨਾਲ ਕਿਹਾ ਕਿ ਇਸ ਵਾਰ ਦੇਸ਼ ਅਤੇ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਵਿੱਚ ਪੇਂਡੂ ਲੋਕ ਭਾਜਪਾ ਅਤੇ ਪ੍ਰਧਾਨ ਮੰਤਰੀ ਮੋਦੀ ਦਾ ਸਾਥ ਦੇਣ ਲਈ ਵਚਨਬੱਧ ਹਨ। ਆਪਣੀਆਂ ਚੋਣ ਰੈਲੀਆਂ ਦੌਰਾਨ ਡਾ: ਸ਼ਰਮਾ ਨੇ ਗਰੀਬਾਂ ਦੇ ਲਾਭ ਅਤੇ ਵਿਕਾਸ ਲਈ ਮੋਦੀ ਦੁਆਰਾ ਸ਼ੁਰੂ ਕੀਤੀਆਂ ਵੱਖ-ਵੱਖ ਕੇਂਦਰੀ ਸਕੀਮਾਂ ਬਾਰੇ ਵੀ ਚਾਨਣਾ ਪਾਇਆ। ਸਾਰੀਆਂ ਚੋਣ ਮੀਟਿੰਗਾਂ ਵਿੱਚ ਭਾਜਪਾ ਉਮੀਦਵਾਰ ਨੂੰ ਲੈ ਕੇ ਆਮ ਲੋਕਾਂ ਵਿੱਚ ਭਾਰੀ ਉਤਸ਼ਾਹ ਸੀ।
Punjab Bani 26 May,2024
'ਲੋਕ ਸਭਾ ਚੋਣਾਂ 2024' ਚੋਣ ਅਮਲਾ, ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਕਰੇ ਪਾਲਣਾ-ਸ਼ੌਕਤ ਅਹਿਮਦ ਪਰੇ
'ਲੋਕ ਸਭਾ ਚੋਣਾਂ 2024' ਚੋਣ ਅਮਲਾ, ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਕਰੇ ਪਾਲਣਾ-ਸ਼ੌਕਤ ਅਹਿਮਦ ਪਰੇ -ਚੋਣ ਅਮਲੇ ਦੀ ਤੀਜੀ ਰਿਹਰਸਲ ਮੌਕੇ ਚੋਣ ਪ੍ਰਕ੍ਰਿਆ ਦੀਆਂ ਬਾਰੀਕੀਆਂ ਤੋਂ ਕਰਵਾਇਆ ਜਾਣੂ -1 ਜੂਨ ਨੂੰ ਵੋਟਾਂ ਪੁਆਉਣ ਲਈ ਪੋਲਿੰਗ ਪਾਰਟੀਆਂ 31 ਮਈ ਨੂੰ ਪੋਲਿੰਗ ਸਟੇਸ਼ਨਾਂ ਲਈ ਹੋਣਗੀਆਂ ਰਵਾਨਾ ਪਟਿਆਲਾ, 26 ਮਈ: ਲੋਕ ਸਭਾ ਚੋਣਾਂ ਲਈ ਪਟਿਆਲਾ ਜ਼ਿਲ੍ਹੇ ਦੇ 8 ਵਿਧਾਨ ਸਭਾ ਹਲਕਿਆਂ 'ਚ 1742 ਪੋਲਿੰਗ ਬੂਥਾਂ 'ਤੇ 1 ਜੂਨ ਨੂੰ ਵੋਟਾਂ ਪੁਆਉਣ ਦੇ ਅਮਲ ਨੂੰ ਸਫ਼ਲਤਾ ਪੂਰਵਕ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਮੂਹ ਸਹਾਇਕ ਰਿਟਰਨਿੰਗ ਅਧਿਕਾਰੀਆਂ ਨੇ ਅੱਜ ਪੋਲਿੰਗ ਪਾਰਟੀਆਂ ਨੂੰ ਵੋਟਾਂ ਪੁਆਉਣ ਦੀ ਅੰਤਿਮ ਰਿਹਰਸਲ ਕਰਵਾਈ। ਇਸ ਦੌਰਾਨ ਦੂਜੇ ਜ਼ਿਲ੍ਹਿਆਂ ਦੇ ਪਟਿਆਲਾ ਵਿਖੇ ਤਾਇਨਾਤ ਮੁਲਾਜਮ ਵੋਟਰਾਂ ਦੀਆਂ ਵੋਟਾਂ ਪੋਸਟਲ ਬੈਲੇਟ ਜਰੀਏ ਪੁਆਈਆਂ ਗਈਆਂ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਚੋਣ ਅਮਲੇ ਦੀ ਇਸ ਰਿਹਰਸਲ ਦਾ ਜਾਇਜ਼ਾ ਲੈਂਦਿਆਂ ਚੋਣ ਅਮਲੇ ਨੂੰ ਸਮੁੱਚੀ ਚੋਣ ਪ੍ਰਕ੍ਰਿਆ ਤੋਂ ਬਾਰੀਕੀ ਨਾਲ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਸਾਰੀਆਂ ਪੋਲਿੰਗ ਪਾਰਟੀਆਂ 31 ਮਈ ਨੂੰ ਨਿਰਧਾਰਤ ਕੀਤੇ ਜਾਣ ਵਾਲੇ ਪੋਲਿੰਗ ਸਟੇਸ਼ਨਾਂ ਲਈ ਰਵਾਨਾ ਕੀਤੀਆਂ ਜਾਣਗੀਆਂ ਅਤੇ ਇਸੇ ਦਿਨ ਇਨ੍ਹਾਂ ਦੇ ਪੋਲਿੰਗ ਬੂਥ ਅਲਾਟ ਕੀਤੇ ਜਾਣਗੇ। ਸ਼ੌਕਤ ਅਹਿਮਦ ਪਰੇ ਨੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਇੰਨ-ਬਿੰਨ ਯਕੀਨੀ ਬਣਾਉਣ 'ਤੇ ਜ਼ੋਰ ਦਿੰਦਿਆਂ ਸਮੁੱਚੇ ਚੋਣ ਅਮਲੇ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਜੇਕਰ ਕਿਸੇ ਨੂੰ ਕੋਈ ਸ਼ੰਕਾ ਹੈ ਤਾਂ ਉਸਦਾ ਨਿਵਾਰਨ ਜਰੂਰ ਕਰ ਲਿਆ ਜਾਵੇ। ਉਨ੍ਹਾਂ ਕਿਹਾ ਕਿ ਗ਼ਲਤੀ ਦੀ ਕੋਈ ਗੁੰਜਾਇਸ਼ ਨਹੀਂ ਰਹਿਣੀ ਚਾਹੀਦੀ। ਸਿਖਲਾਈ ਦੌਰਾਨ ਪ੍ਰੀਜਾਈਡਿੰਗ ਅਫ਼ਸਰ, ਸਹਾਇਕ ਪ੍ਰੀਜਾਇਡਿੰਗ ਅਫ਼ਸਰ ਤੇ ਪੋਲ ਅਫ਼ਸਰ ਵਜੋਂ ਪਾਰਟੀਆਂ ਬਣਾਕੇ ਅੱਜ ਦੂਜੀ ਰਿਹਰਸਲ ਮੌਕੇ ਹਰ ਮੈਂਬਰ ਦੀ ਜਿੰਮੇਵਾਰੀ, ਪ੍ਰੀਜਾਈਡਿੰਗ ਅਫ਼ਸਰ ਦੀ ਡਾਇਰੀ ਤੇ ਚੈਕਲਿਸਟ, ਈ.ਵੀ.ਐਮਜ਼ ਤੇ ਵੀ.ਵੀ.ਪੈਟ ਮਸ਼ੀਨਾਂ, 17-ਏ, 17-ਬੀ ਤੇ 17-ਸੀ ਫਾਰਮ, ਸੀਲਾਂ, ਟੈਗ, ਪੋਲਿੰਗ ਏਜੰਟਾਂ ਦੇ ਦਸਤਖ਼ਤ ਤੇ ਹੋਰ ਦਸਤਾਵੇਜਾਂ, ਮਤਦਾਨ ਲਈ ਜਰੂਰੀ ਹਦਾਇਤਾਂ ਅਤੇ ਵੋਟਾਂ ਲਈ ਜਰੂਰੀ ਸਮਾਨ ਆਦਿ ਬਾਰੇ ਵੀ ਮੁਕੰਮਲ ਸਿਖਲਾਈ ਦਿੱਤੀ ਗਈ ਹੈ। ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਸਮੁੱਚੀ ਚੋਣ ਪ੍ਰਕ੍ਰਿਆ ਨੂੰ ਸੁਤੰਤਰ, ਨਿਰਪੱਖ ਤੇ ਨਿਰਵਿਘਨ ਢੰਗ ਨਾਲ ਨੇਪਰੇ ਚੜਾਉਣ ਲਈ ਸਮੁੱਚਾ ਚੋਣ ਅਮਲਾ ਪਾਬੰਦ ਹੈ। ਪਟਿਆਲਾ ਦਿਹਾਤੀ ਦੇ ਰਿਟਰਨਿੰਗ ਅਧਿਕਾਰੀ-ਕਮ-ਏ.ਡੀ.ਸੀ. ਨਵਰੀਤ ਕੌਰ ਸੇਖੋਂ, ਘਨੌਰ ਦੇ ਏ.ਆਰ.ਓ. ਕੰਨੂ ਗਰਗ, ਰਾਜਪੁਰਾ ਦੇ ਏ.ਆਰ.ਓ. ਜਸਲੀਨ ਕੌਰ ਭੁੱਲਰ, ਪਟਿਆਲਾ ਦੇ ਐਸ.ਡੀ.ਐਮ. ਅਰਵਿੰਦ ਕੁਮਾਰ, ਨਾਭਾ ਦੇ ਆਰ.ਓ. ਤਰਸੇਮ ਚੰਦ, ਸਨੌਰ ਦੇ ਏ.ਆਰ.ਓ. ਬਬਨਦੀਪ ਸਿੰਘ ਵਾਲੀਆ, ਪਾਤੜਾਂ ਦੇ ਏ.ਆਰ.ਓ. ਰਵਿੰਦਰ ਸਿੰਘ ਤੇ ਐਸ.ਡੀ.ਐਮ. ਸਮਾਣਾ ਰਿਚਾ ਗੋਇਲ ਨੇ ਦੱਸਿਆ ਕਿ ਅੱਜ ਚੋਣ ਅਮਲੇ ਨੇ ਆਪਣੀ ਡਿਊਟੀ ਨਿਭਾਉਣ ਲਈ ਉਤਸ਼ਾਹ ਨਾਲ ਰਿਹਰਸਲ ਵਿੱਚ ਹਿੱਸਾ ਲਿਆ। ਸਹਾਇਕ ਰਿਟਰਨਿੰਗ ਅਧਿਕਾਰੀਆਂ ਨੇ ਦੱਸਿਆ ਕਿ ਚੋਣ ਅਮਲੇ ਨੂੰ ਪੂਰੀ ਜ਼ਿੰਮੇਵਾਰੀ ਨਾਲ ਨਿਰਪੱਖ ਰਹਿ ਕੇ ਵੋਟਾਂ ਪੁਆਉਣ ਦਾ ਕਾਰਜ ਨਿਰਵਿਘਨਤਾ ਨਾਲ ਨੇਪਰੇ ਚੜ੍ਹਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
Punjab Bani 26 May,2024
ਸਨੌਰ ਹਲਕੇ ਦੀਆਂ ਇੱਕ ਹਜ਼ਾਰ ਤੋਂ ਵੱਧ ਔਰਤਾਂ ਪਰਿਵਾਰਾਂ ਸਮੇਤ ਭਾਜਪਾ ਵਿੱਚ ਸ਼ਾਮਲ
ਸਨੌਰ ਹਲਕੇ ਦੀਆਂ ਇੱਕ ਹਜ਼ਾਰ ਤੋਂ ਵੱਧ ਔਰਤਾਂ ਪਰਿਵਾਰਾਂ ਸਮੇਤ ਭਾਜਪਾ ਵਿੱਚ ਸ਼ਾਮਲ -ਪ੍ਰਨੀਤ ਕੌਰ ਨੇ ਸਾਰੀਆਂ ਔਰਤਾਂ ਦਾ ਭਾਜਪਾ 'ਚ ਸ਼ਾਮਲ ਹੋਣ 'ਤੇ ਕੀਤਾ ਨਿੱਘਾ ਸਵਾਗਤ -ਪ੍ਰਿਅੰਕਾ ਗਾਂਧੀ ਦੇ ਪ੍ਰੋਗਰਾਮ ਨਾਲੋਂ ਇਕੱਲੇ ਸਨੌਰ ਹਲਕੇ ਦੀਆਂ 1000 ਤੋਂ ਜ਼ਿਆਦਾ ਔਰਤਾਂ ਭਾਜਪਾ 'ਚ ਸ਼ਾਮਲ : ਮਨੀਸ਼ਾ ਗੁਲਾਟੀ ਪਟਿਆਲਾ 26 ਮਈ 2024 ਸਨੌਰ ਹਲਕੇ ਦੇ ਵੱਖ-ਵੱਖ ਪਿੰਡਾਂ ਨਾਲ ਸਬੰਧਤ ਇੱਕ ਹਜ਼ਾਰ ਤੋਂ ਵੱਧ ਔਰਤਾਂ ਐਤਵਾਰ ਨੂੰ ਮੋਤੀ ਬਾਗ ਪੈਲੇਸ ਪਹੁੰਚੀਆਂ ਅਤੇ ਆਪਣੀ ਇੱਛਾ ਨਾਲ ਭਾਜਪਾ ਵਿੱਚ ਸ਼ਾਮਲ ਹੋ ਗਈਆਂ। ਪਟਿਆਲਾ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਪ੍ਰਨੀਤ ਕੌਰ ਨੇ ਇਨ੍ਹਾਂ ਸਾਰੀਆਂ ਔਰਤਾਂ ਦਾ ਭਾਜਪਾ ਵਿੱਚ ਸ਼ਾਮਲ ਹੋਣ ’ਤੇ ਨਿੱਘਾ ਸਵਾਗਤ ਕੀਤਾ। ਭਾਜਪਾ ਵਿੱਚ ਸ਼ਾਮਿਲ ਹੋਣ ਮਗਰੋਂ ਕਈ ਔਰਤਾਂ ਨੇ ਭਾਜਪਾ ਆਗੂ ਪ੍ਰਨੀਤ ਕੌਰ ਨੂੰ ਦੱਸਿਆ ਕਿ ਬਿਜਲੀ ਬਿੱਲ ਮੁਆਫ਼ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਹਜ਼ਾਰਾਂ ਰੁਪਏ ਦੇ ਬਿੱਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਮਹਿਲਾਵਾਂ ਨੇ ਕਿਹਾ ਕਿ ਉਹਨਾਂ ਦਾ ਆਟਾ-ਦਾਲ ਸਕੀਮ ਤੋਂ ਨਾਂ ਕੱਟ ਦਿੱਤਾ ਗਿਆ ਹੈ। ਸਰਕਾਰੀ ਕੰਮ ਘਰ ਬੈਠੇ ਹੋਣ ਦਾ ਦਾਅਵਾ ਪੂਰਾ ਨਹੀਂ ਹੋ ਸਕਿਆ। ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਦਵਾਈਆਂ ਵੀ ਨਹੀਂ ਮਿਲ ਰਹੀਆਂ। ਆਮ ਆਦਮੀ ਪਾਰਟੀ ਨੇ ਔਰਤਾਂ ਨੂੰ ਹਰ ਮਹੀਨੇ ਇੱਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਵੀ ਪੂਰਾ ਨਹੀਂ ਕੀਤਾ। ਭਾਜਪਾ ਆਗੂ ਪ੍ਰਨੀਤ ਕੌਰ ਨੇ ਔਰਤਾਂ ਦੀਆਂ ਇਨ੍ਹਾਂ ਸਾਰੀਆਂ ਸਮੱਸਿਆਵਾਂ ਨੂੰ ਸੁਣਨ ਉਪਰੰਤ ਕਿਹਾ ਕਿ ਜਦੋਂ ਵੀ ਝਾੜੂ ਪਾਰਟੀ ਦਾ ਕੋਈ ਵੀ ਆਗੂ ਉਨ੍ਹਾਂ ਦੇ ਘਰ ਵੋਟਾਂ ਮੰਗਣ ਆਉਂਦਾ ਹੈ ਤਾਂ ਉਸ ਕੋਲੋਂ ਪਿਛਲੇ 26 ਮਹੀਨਿਆਂ ਦੇ ਬਕਾਇਆ 26 ਹਜ਼ਾਰ ਰੁਪਏ ਦਾ ਹਿਸਾਬ ਜ਼ਰੂਰ ਮੰਗਿਆ ਜਾਵੇ। ਭਾਜਪਾ ਆਗੂ ਪ੍ਰਨੀਤ ਕੌਰ ਨੇ ਔਰਤਾਂ ਦੇ ਵੱਡੇ ਸਮੂਹ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਭਰ ਵਿੱਚ ਤਿੰਨ ਕਰੋੜ ਔਰਤਾਂ ਨੂੰ ਲਖਪਤੀ ਦੀਦੀ ਬਣਾਉਣ ਦਾ ਵਾਅਦਾ ਕੀਤਾ ਹੈ ਅਤੇ ਉਨ੍ਹਾਂ ਨੇ ਖੁਦ ਪਹਿਲੇ ਪੜਾਅ ਵਿੱਚ ਪਟਿਆਲਾ ਵਿੱਚ ਇੱਕ ਲੱਖ ਲਖਪਤੀ ਦੀਦੀ ਬਣਾਉਣ ਦਾ ਟੀਚਾ ਰੱਖਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੋ ਵੀ ਵਾਅਦਾ ਕਰਦੇ ਹਨ, ਉਸ ਨੂੰ ਹਰ ਹਾਲਤ ਵਿਚ ਪੂਰਾ ਕਰਦੇ ਹਨ। ਪ੍ਰਨੀਤ ਕੌਰ ਨੇ ਭਾਜਪਾ ਵਿੱਚ ਸ਼ਾਮਲ ਹੋਈਆਂ ਔਰਤਾਂ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 27 ਕਰੋੜ ਰੁਪਏ ਦੀ ਲਾਗਤ ਨਾਲ ਦੋ ਲੱਖ ਲੋਕਾਂ ਲਈ ਘਰ ਬਣਾਏ ਗਏ ਹਨ। ਔਰਤਾਂ ਨੂੰ ਧੂੰਏਂ ਤੋਂ ਮੁਕਤ ਕਰਨ ਲਈ 13 ਲੱਖ ਮੁਫਤ ਗੈਸ ਕੁਨੈਕਸ਼ਨ, ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ 1.41 ਕਰੋੜ ਲੋਕਾਂ ਨੂੰ ਮੁਫਤ ਰਾਸ਼ਨ, 13 ਹਜ਼ਾਰ 390 ਪਿੰਡਾਂ ਦੇ ਵਿਕਾਸ ਲਈ 8 ਹਜ਼ਾਰ 390 ਕਰੋੜ ਰੁਪਏ ਖਰਚ ਕੀਤੇ ਗਏ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਮਹਿਲਾ ਸਸ਼ਕਤੀਕਰਨ ਲਈ ਪ੍ਰਧਾਨ ਮੰਤਰੀ ਮੁਦਰਾ ਯੋਜਨਾ ਤਹਿਤ 85.29 ਲੱਖ ਤੋਂ ਵੱਧ ਮੁਦਰਾ ਕਰਜ਼ਿਆਂ ਵਿੱਚੋਂ 55 ਫ਼ੀਸਦੀ ਔਰਤਾਂ ਨੂੰ ਦਿੱਤੇ ਹਨ। ਸੁਕੰਨਿਆ ਸਮਰਧੀ ਯੋਜਨਾ ਦੇ ਤਹਿਤ ਲੜਕੀਆਂ ਦੇ ਨਾਂ 'ਤੇ 9.6 ਲੱਖ ਖਾਤੇ ਖੋਲ੍ਹੇ ਗਏ ਅਤੇ ਸਹੀ ਪੋਸ਼ਣ, ਦੇਸ਼ ਰੋਸ਼ਨ ਯੋਜਨਾ ਰਾਹੀਂ ਪੋਸ਼ਣ ਮੁਹਿੰਮ ਚਲਾ ਕੇ 13.3 ਲੱਖ ਤੋਂ ਵੱਧ ਔਰਤਾਂ ਅਤੇ ਬੱਚਿਆਂ ਨੂੰ ਇਸ ਯੋਜਨਾ ਦਾ ਲਾਭ ਦਿੱਤਾ ਗਿਆ। ਪ੍ਰਨੀਤ ਕੌਰ ਨੇ ਬੀਬੀਆਂ ਨਾਲ ਉਹਨਾਂ ਦੇ ਦੁੱਖ-ਸੁੱਖ ਸਾਂਝਾ ਕਰਦਿਆਂ ਕਿਹਾ ਕਿ ਪਟਿਆਲਾ, ਪੰਜਾਬ ਅਤੇ ਸਾਡੇ ਬੱਚਿਆਂ ਦਾ ਭਵਿੱਖ ਭਾਜਪਾ ਕੋਲ ਹੀ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪਟਿਆਲਾ ਵਾਸੀਆਂ ਵੱਲੋਂ ਮਿਲੇ ਭਰੋਸੇ ਦੀ ਬਦੌਲਤ ਹੁਣ ਤੱਕ ਪਟਿਆਲਾ ਜ਼ਿਲ੍ਹੇ ਦੇ ਅਹਿਮ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਿਆ ਹੈ ਅਤੇ ਘੱਗਰ ਸਮੇਤ ਹੋਰ ਕਈ ਅਹਿਮ ਕੰਮ ਭਵਿੱਖ ਵਿੱਚ ਮੁਕੰਮਲ ਕੀਤੇ ਜਾਣੇ ਹਨ। ਜਦੋਂ ਪਟਿਆਲੇ ਦੇ ਲੋਕਾਂ ਦਾ ਭਰੋਸਾ 1 ਜੂਨ ਨੂੰ ਵੋਟਿੰਗ ਰਾਹੀਂ ਉਹਨਾਂ ਦੀ ਜਿੱਤ ਯਕੀਨੀ ਬਣਾਵੇਗਾ ਤਾਂ ਹੀ ਉਹ ਸਾਰੇ ਲੋੜੀਂਦੇ ਵਿਕਾਸ ਕਾਰਜਾਂ ਲਈ ਕੇਂਦਰ ਸਰਕਾਰ ਤੋਂ ਵੱਡੇ ਵਿਕਾਸ ਫੰਡਾਂ ਦਾ ਪ੍ਰਬੰਧ ਕਰ ਸਕਣਗੇ। ਇਸ ਮੌਕੇ ਭਾਜਪਾ ਆਗੂ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਪ੍ਰਿਅੰਕਾ ਗਾਂਧੀ ਦੇ ਪਟਿਆਲਾ ਵਿਖੇ ਹੋਏ ਪ੍ਰੋਗਰਾਮ 'ਚ ਜ਼ਿਲ੍ਹੇ ਭਰ 'ਚੋਂ ਇੱਕ ਹਜ਼ਾਰ ਔਰਤਾਂ ਇਕੱਠੀਆਂ ਨਹੀਂ ਹੋ ਸਕੀਆਂ, ਪਰ ਇਕੱਲੇ ਸਨੌਰ ਇਲਾਕੇ ਦੀਆਂ ਇੱਕ ਹਜ਼ਾਰ ਤੋਂ ਵੱਧ ਔਰਤਾਂ ਆਪਣੀ ਮਰਜ਼ੀ ਨਾਲ ਮਹਾਰਾਣੀ ਪ੍ਰਨੀਤ ਕੌਰ ਅਤੇ ਮੋਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਐਤਵਾਰ ਨੂੰ ਮੋਤੀ ਬਾਗ ਪੈਲੇਸ ਪਹੁੰਚ ਕੇ ਮਹਾਰਾਣੀ ਪ੍ਰਨੀਤ ਦੀ ਹਾਜਿਰੀ ਵਿੱਚ ਭਾਜਪਾ ਪਰਿਵਾਰ ਦਾ ਹਿੱਸਾ ਬਣ ਗਈਆਂ। ਇਸ ਮੌਕੇ ਹਲਕਾ ਸਨੌਰ ਦੇ ਹਲਕਾ ਇੰਚਾਰਜ ਬਿਕਰਮਿੰਦਰ ਜੀਤ ਸਿੰਘ ਚਾਹਲ, ਪਿੰਡ ਟਹਿਲਪੁਰ ਦੇ ਸਾਬਕਾ ਸਰਪੰਚ ਮਨਜੀਤ ਸਿੰਘ, ਮਨੀਸ਼ਾ ਗੁਲਾਟੀ, ਗਗਨ ਸ਼ੇਰਪੁਰ, ਜਸਪਾਲ ਗੰਗਰੌਲੀ ਸਮੇਤ ਵੱਡੀ ਗਿਣਤੀ ਵਿਚ ਔਰਤਾਂ ਹਾਜ਼ਰ ਸਨ।
Punjab Bani 26 May,2024
ਪੰਜਾਬ ਪੁਲਿਸ ਨੇ ਬੀਐਸਐਫ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸੱਤ ਨਸ਼ਾ ਤਸਕਰਾਂ ਨੂੰ 5.47 ਕਿਲੋਗ੍ਰਾਮ ਹੈਰੋਇਨ, 1.07 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਕਾਬੂ
ਪੰਜਾਬ ਪੁਲਿਸ ਨੇ ਬੀਐਸਐਫ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸੱਤ ਨਸ਼ਾ ਤਸਕਰਾਂ ਨੂੰ 5.47 ਕਿਲੋਗ੍ਰਾਮ ਹੈਰੋਇਨ, 1.07 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਕਾਬੂ - ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ 'ਚੋਂ 40 ਜਿੰਦਾ ਕਾਰਤੂਸ, ਵਰਨਾ ਕਾਰ, ਤਿੰਨ ਮੋਟਰਸਾਈਕਲ ਕੀਤੇ ਬਰਾਮਦ - ਗ੍ਰਿਫ਼ਤਾਰ ਕੀਤੇ ਗਏ ਜ਼ਿਆਦਾਤਰ ਮੁਲਜ਼ਮ ਵਿਦਿਆਰਥੀ ਹਨ ਅਤੇ ਫੌਜ ਵਿੱਚ ਭਰਤੀ ਹੋਣ ਦੀ ਤਿਆਰੀ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ - ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਪਾਕਿਸਤਾਨ ਅਧਾਰਿਤ ਨਸ਼ਾ ਤਸਕਰ ਦੇ ਸੰਪਰਕ ਵਿੱਚ ਸਨ: ਡੀਜੀਪੀ ਪੰਜਾਬ - ਪਿਛਲੇ ਚਾਰ ਮਹੀਨਿਆਂ ਤੋਂ ਇਸ ਤਸਕਰੀ ਦੇ ਧੰਦੇ ਵਿੱਚ ਸਰਗਰਮ ਸਨ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ: ਐਸਐਸਪੀ ਫਾਜ਼ਿਲਕਾ ਡਾ. ਪ੍ਰਗਿਆ ਜੈਨ ਚੰਡੀਗੜ੍ਹ/ਫਾਜ਼ਿਲਕਾ, 26 ਮਈ: ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਖਿਲਾਫ਼ ਵੱਡੀ ਸਫਲਤਾ ਹਾਸਲ ਕਰਦਿਆਂ ਫਾਜ਼ਿਲਕਾ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਅੰਤਰਰਾਸ਼ਟਰੀ ਨਾਰਕੋ ਤਸਕਰੀ ਮਾਡਿਊਲ ਦੇ ਸੱਤ ਨਸ਼ਾ ਤਸਕਰਾਂ ਨੂੰ 5.47 ਕਿਲੋਗ੍ਰਾਮ ਸ਼ੁੱਧ ਹੈਰੋਇਨ ਅਤੇ 1.07 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਲਜਿੰਦਰ ਸਿੰਘ ਉਰਫ ਲਵਲੀ (21), ਸੁਖਚੈਨ ਸਿੰਘ ਉਰਫ ਲੱਕੀ (19) ਅਤੇ ਸੋਲਵ ਸਿੰਘ (19) ਤਿੰਨੋਂ ਵਾਸੀ ਪਿੰਡ ਪੀਰੇ ਕੇ ਉਤਰ, ਫਾਜ਼ਿਲਕਾ; ਗੁਰਚਰਨ ਸਿੰਘ ਉਰਫ ਮਿਲਖਾ (21) ਵਾਸੀ ਪਿੰਡ ਚੱਕ ਸਵਾਹ ਵਾਲਾ, ਫਾਜ਼ਿਲਕਾ, ਕਰਨਦੀਪ ਸਿੰਘ (29) ਵਾਸੀ ਪਿੰਡ ਬਾਦਲ ਕੇ, ਫਾਜ਼ਿਲਕਾ, ਦਲਜੀਤ ਸਿੰਘ ਉਰਫ ਮਾਨੀ (23) ਵਾਸੀ ਮਹਾਤਮ ਨਗਰ, ਫਾਜ਼ਿਲਕਾ ਅਤੇ ਕਮਲਦੀਪ ਸਿੰਘ (32) ਵਾਸੀ ਪਿੰਡ ਕੋਟ ਗੋਬਿੰਦਪੁਰਾ, ਕਪੂਰਥਲਾ ਵਜੋਂ ਹੋਈ ਹੈ। ਮੁਲਜ਼ਮ ਕਮਲਦੀਪ ਸਿੰਘ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਪਹਿਲਾਂ ਵੀ ਕਪੂਰਥਲਾ ਵਿੱਚ ਐਨਡੀਪੀਐਸ ਐਕਟ ਦੇ ਦੋ ਕੇਸਾਂ ਵਿੱਚ ਸ਼ਾਮਲ ਹੈ। ਹੈਰੋਇਨ ਅਤੇ ਡਰੱਗ ਮਨੀ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ 'ਚੋਂ 40 ਜਿੰਦਾ ਕਾਰਤੂਸ, ਛੇ ਮੋਬਾਈਲ ਫ਼ੋਨ, 8.4 ਗ੍ਰਾਮ ਸੋਨਾ ਅਤੇ 68.97 ਗ੍ਰਾਮ ਚਾਂਦੀ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦੀ ਹੁੰਡਈ ਵਰਨਾ ਕਾਰ (ਐਚਆਰ 06 ਵਾਈ 8681) ਅਤੇ ਤਿੰਨ ਮੋਟਰਸਾਈਕਲ ਵੀ ਜ਼ਬਤ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਜ਼ਿਆਦਾਤਰ ਮੁਲਜ਼ਮ, ਜੋ ਕਿ ਅੱਲ੍ਹੜ ਉਮਰ ਦੇ ਹਨ, ਵਿਦਿਆਰਥੀ ਹਨ ਅਤੇ ਜਦੋਂ ਫੌਜ ਵਿੱਚ ਭਰਤੀ ਹੋਣ ਦੀ ਤਿਆਰੀ ਕਰ ਰਹੇ ਸਨ, ਉਨ੍ਹਾਂ ਦੀ ਜਾਣ-ਪਛਾਣ ਕਪੂਰਥਲਾ ਅਧਾਰਿਤ ਨਸ਼ਾ ਤਸਕਰ ਕਮਲਦੀਪ ਸਿੰਘ ਨਾਲ ਹੋਈ ਅਤੇ ਉਹਨਾਂ ਨੇ ਸਰਹੱਦ ਪਾਰ ਤੋਂ ਹੈਰੋਇਨ ਦੀ ਤਸਕਰੀ ਸ਼ੁਰੂ ਕਰ ਦਿੱਤੀ। ਉਨ੍ਹਾਂ ਅੱਗੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਪਾਕਿਸਤਾਨ ਅਧਾਰਿਤ ਤਸਕਰ ਦੇ ਸੰਪਰਕ ਵਿੱਚ ਸਨ ਅਤੇ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਦੇ ਸਨ। ਉਨ੍ਹਾਂ ਕਿਹਾ ਕਿ ਉਹਨਾਂ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਪਾਕਿਸਤਾਨ ਅਧਾਰਿਤ ਨਸ਼ਾ ਤਸਕਰ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ। ਇਸ ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਭਰੋਸੇਯੋਗ ਸੂਹ ਮਿਲੀ ਸੀ ਕਿ ਮੁਲਜ਼ਮ ਬਲਜਿੰਦਰ ਸਿੰਘ, ਸੁਖਚੈਨ ਸਿੰਘ, ਸੋਲਵ ਸਿੰਘ, ਗੁਰਚਰਨ ਸਿੰਘ, ਕਰਨਦੀਪ ਸਿੰਘ ਅਤੇ ਕਮਲਦੀਪ ਸਿੰਘ ਨੇ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕੀਤੀ ਹੈ ਅਤੇ ਮੁਲਜ਼ਮ ਬਲਜਿੰਦਰ ਦੇ ਘਰ ਛੁਪਾ ਕੇ ਰੱਖੀ ਹੈ। ਉਹਨਾਂ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਤੁਰੰਤ ਕਾਰਵਾਈ ਕਰਦਿਆਂ ਥਾਣਾ ਅਮੀਰ ਖਾਸ ਦੀਆਂ ਟੀਮਾਂ ਨੇ ਮੌਕੇ 'ਤੇ ਛਾਪੇਮਾਰੀ ਕੀਤੀ ਅਤੇ ਸਾਰੇ ਮੁਲਜ਼ਮਾਂ ਨੂੰ ਉਸ ਸਮੇਂ ਕਾਬੂ ਕੀਤਾ ਜਦੋਂ ਉਹ ਆਪਣੀ ਵਰਨਾ ਕਾਰ 'ਚ ਘਰ ਤੋਂ ਜਾਣ ਵਾਲੇ ਸਨ ਅਤੇ ਉਨ੍ਹਾਂ ਦੇ ਕਬਜ਼ੇ 'ਚੋਂ ਨਸ਼ੀਲੇ ਪਦਾਰਥਾਂ ਦੀ ਖੇਪ, ਜਿੰਦਾ ਕਾਰਤੂਸ ਅਤੇ ਡਰੱਗ ਮਨੀ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਬਾਅਦ ਵਿੱਚ ਪੁਲਿਸ ਟੀਮਾਂ ਨੇ ਮੁਲਜ਼ਮ ਦਲਜੀਤ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਐਸਐਸਪੀ ਨੇ ਦੱਸਿਆ ਕਿ ਮੁਲਜ਼ਮਾਂ ਵਿੱਚੋਂ ਜ਼ਿਆਦਾਤਰ ਪਹਿਲੀ ਵਾਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਹੋਏ ਸਨ ਅਤੇ ਪਿਛਲੇ ਚਾਰ ਮਹੀਨਿਆਂ ਤੋਂ ਨਸ਼ਾ ਤਸਕਰੀ ਦੇ ਇਸ ਧੰਦੇ ਵਿੱਚ ਲੱਗੇ ਹੋਏ ਸਨ। ਉਹਨਾਂ ਅੱਗੇ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਐਫਆਈਆਰ ਨੰ. 23 ਮਿਤੀ 23/05/2024 ਨੂੰ ਫਾਜ਼ਿਲਕਾ ਦੇ ਥਾਣਾ ਅਮੀਰ ਖਾਸ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21, 23 ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਫਾਜ਼ਿਲਕਾ ਪੁਲਿਸ ਨੇ 16 ਮਾਰਚ 2024 ਨੂੰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 22.57 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
Punjab Bani 26 May,2024
ਪ੍ਰਿਅੰਕਾ ਗਾਂਧੀ ਨੇ ਫਤਿਹਗੜ੍ਹ ਸਾਹਿਬ ਵਿਖੇ ਕੀਤਾ ਚੋਣ ਪ੍ਰਚਾਰ
ਪ੍ਰਿਅੰਕਾ ਗਾਂਧੀ ਨੇ ਫਤਿਹਗੜ੍ਹ ਸਾਹਿਬ ਵਿਖੇ ਕੀਤਾ ਚੋਣ ਪ੍ਰਚਾਰ ਫ਼ਤਿਹਗੜ੍ਹ ਸਾਹਿਬ, 26 ਮਈ ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਜੇਕਰ ਦੇਸ਼ ਦਾ ਅਰਥਚਾਰਾ ਇੰਨੀ ਤੇਜ਼ ਰਫ਼ਤਾਰ ਨਾਲ ਤਰੱਕੀ ਕਰ ਰਿਹਾ ਹੈ ਤਾਂ ਫਿਰ ਦੇਸ਼ ਦੇ ਲੋਕਾਂ ਦਾ ਜੀਵਨ ਖੁ਼ਸ਼ਹਾਲ ਕਿਉਂ ਨਹੀਂ ਹੈ। ਫ਼ਤਿਹਗੜ੍ਹ ਸਾਹਿਬ ਤੋਂ ਪਾਰਟੀ ਉਮੀਦਵਾਰ ਅਮਰ ਸਿਘ ਦੇ ਹੱਕ ਵਿਚ ਚੋਣ ਪ੍ਰਚਾਰ ਕਰਦਿਆਂ ਪ੍ਰਿਯੰਕਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਦੋਸ਼ ਲਾਇਆ ਕਿ ਉਹ ‘ਸਿਰਫ਼ ਸੱਤਾ ਹਥਿਆਉਣ ਲਈ ਝੂਠ ਬੋਲ ਰਹੇ ਹਨ ਤੇ ਲੋਕਾਂ ਨਾਲ ਖੋਖਲੇ ਵਾਅਦੇ ਕਰ ਰਹੇ ਹਨ।’’ ਮੋਦੀ ਸਰਕਾਰ ’ਤੇ ਹੱਲਾ ਬੋਲਦਿਆਂ ਪ੍ਰਿਯੰਕਾ ਨੇ ਕਿਹਾ ਕਿ ਦੇਸ਼ ਦਾ 70 ਕਰੋੜ ਨੌਜਵਾਨ ਬੇਰੁਜ਼ਗਾਰ ਹੈ ਤੇ ਪਿਛਲੇ 45 ਸਾਲਾਂ ਵਿਚ ਬੇਰੁਜ਼ਗਾਰੀ ਆਪਣੇ ਸਿਖਰਲੇ ਪੱਧਰ ’ਤੇ ਹੈ।
Punjab Bani 26 May,2024
ਖਰਚਾ ਆਬਜ਼ਰਵਰ ਅਮਿਤ ਸੰਜੇ ਗੁਰਵ ਦੀ ਨਿਗਰਾਨੀ ਹੇਠ ਚੋਣ ਖਰਚਿਆਂ ਦੇ ਮਿਲਾਨ ਲਈ ਦੂਜੀ ਮੀਟਿੰਗ ਕਰਵਾਈ
ਖਰਚਾ ਆਬਜ਼ਰਵਰ ਅਮਿਤ ਸੰਜੇ ਗੁਰਵ ਦੀ ਨਿਗਰਾਨੀ ਹੇਠ ਚੋਣ ਖਰਚਿਆਂ ਦੇ ਮਿਲਾਨ ਲਈ ਦੂਜੀ ਮੀਟਿੰਗ ਕਰਵਾਈ ਉਮੀਦਵਾਰਾਂ ਤੇ ਅਧਿਕਾਰਤ ਚੋਣ ਏਜੰਟਾਂ ਵੱਲੋ ਹੁਣ ਤੱਕ ਕੀਤੇ ਖਰਚਿਆਂ ਦਾ ਵੇਰਵਾ ਪੇਸ਼ ਸੰਗਰੂਰ, 25 ਮਈ: ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਹਲਕਾ ਸੰਗਰੂਰ ਵਿਖੇ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਦੌਰਾਨ ਉਮੀਦਵਾਰਾਂ ਵੱਲੋਂ ਕੀਤੇ ਜਾ ਰਹੇ ਚੋਣ ਖਰਚਿਆਂ ਦੀ ਨਿਗਰਾਨੀ ਲਈ ਤਾਇਨਾਤ ਖਰਚਾ ਆਬਜ਼ਰਵਰ ਅਮਿਤ ਸੰਜੇ ਗੁਰਵ ਦੀ ਨਿਗਰਾਨੀ ਅਤੇ ਵਧੀਕ ਜ਼ਿਲਾ ਚੋਣ ਅਫ਼ਸਰ ਆਕਾਸ਼ ਬਾਂਸਲ ਦੀ ਮੌਜੂਦਗੀ ਵਿਚ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚੋਣ ਖਰਚਿਆਂ ਦੇ ਮਿਲਾਨ ਸਬੰਧੀ ਦੂਜੀ ਮੀਟਿੰਗ ਹੋਈ। ਇਸ ਦੌਰਾਨ ਜ਼ਿਲ੍ਹਾ ਖਰਚਾ ਨਿਗਰਾਨ ਕਮੇਟੀ ਦੇ ਨੋਡਲ ਅਫ਼ਸਰ-ਕਮ-ਡੀਸੀਐਫਏ ਅਸ਼ਵਨੀ ਕੁਮਾਰ ਦੀ ਅਗਵਾਈ ਹੇਠਲੀਆਂ ਖਰਚਾ ਨਿਗਰਾਨ ਟੀਮਾਂ ਨੇ ਉਮੀਦਵਾਰਾਂ ਤੇ ਅਧਿਕਾਰਤ ਚੋਣ ਏਜੰਟਾਂ ਦੁਆਰਾ ਲਿਆਂਦੇ ਗਏ ਤਿੰਨ ਰੰਗਦਾਰ ਹਿਸਿਆਂ ਵਾਲੇ ਰਜਿਸਟਰਾਂ ਵਿਚ ਦਰਜ ਰੋਜ਼ਾਨਾ ਦੇ ਚੋਣ ਖਰਚ ਦੇ ਵੇਰਵਿਆਂ ਦੀ ਘੋਖ ਪੜਤਾਲ ਕੀਤੀ। ਇਸ ਮੌਕੇ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਚੋਣ ਖਰਚਿਆਂ ਦੀ ਨਿਗਰਾਨੀ ਲਈ ਤਾਇਨਾਤ ਫਲਾਇੰਗ ਸਕੂਐਡ ਟੀਮਾਂ, ਸਟੈਟਿਕ ਸਰਵੇਲੈਂਸ ਟੀਮਾਂ, ਆਮਦਨ ਕਰ ਵਿਭਾਗ ਦੀਆਂ ਟੀਮਾਂ, ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ ਸਮੇਤ ਖਰਚਿਆਂ ਦੀ ਨਿਗਰਾਨੀ ਲਈ ਕਾਰਜਸ਼ੀਲ ਹਰ ਇੱਕ ਟੀਮ ਵੱਲੋਂ ਆਪੋ ਆਪਣੇ ਅਨੈਕਸਚਰਾਂ ਅਤੇ ਰਿਪੋਰਟਾਂ ਦੇ ਰਾਹੀਂ ਐਕਸਪੈਂਡੀਚਰ ਸੈਲ ਕੋਲ ਭੇਜੇ ਗਏ ਖਰਚਿਆਂ ਨੂੰ ਉਮੀਦਵਾਰਾਂ ਦੇ ਰਜਿਸਟਰਾਂ ਵਿੱਚ ਦਰਜ ਕਰਵਾਉਣ ਦੀ ਪ੍ਰਕਿਰਿਆ ਨੂੰ ਧਿਆਨ ਪੂਰਵਕ ਦੇਖਿਆ ਗਿਆ ਅਤੇ ਮੌਕੇ ਉਤੇ ਸਾਹਮਣੇ ਆਈਆਂ ਕਮੀਆਂ ਨੂੰ ਦੂਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਹਰ ਦਰਜ ਕੀਤੇ ਗਏ ਖਰਚੇ ਦੀ ਪੜਤਾਲ ਕੀਤੀ ਗਈ ਹੈ ਅਤੇ ਲੋਕ ਸਭਾ ਹਲਕੇ ਵਿੱਚ ਚੋਣਾਂ ਸਬੰਧੀ ਹਰੇਕ ਕਿਸਮ ਦੀ ਗਤੀਵਿਧੀ ’ਤੇ ਨਜ਼ਰ ਰੱਖਣ ਲਈ ਵੱਖ ਵੱਖ ਨੋਡਲ ਅਧਿਕਾਰੀਆਂ ਦੀ ਅਗਵਾਈ ਹੇਠ ਚੌਕਸੀ ਟੀਮਾਂ ਦੁਆਰਾ ਇੰਦਰਾਜ ਕੀਤੇ ਹਰ ਖਰਚੇ ਦਾ ਮਿਲਾਨ ਕੀਤਾ ਗਿਆ। ਉਹਨਾਂ ਦੱਸਿਆ ਕਿ ਅਗਲੀ ਤੇ ਅੰਤਮ ਮਿਲਾਨ ਮੀਟਿੰਗ 30 ਮਈ ਨੂੰ ਹੋਵੇਗੀ ।
Punjab Bani 25 May,2024
ਵੜਿੰਗ ਨੇ ਜੰਮੂ-ਕਟੜਾ ਨੈਸ਼ਨਲ ਹਾਈਵੇਅ ਲਈ ਐਕੁਆਇਰ ਕੀਤੀ ਜ਼ਮੀਨ ਦਾ ਨਾਕਾਫ਼ੀ ਮੁਆਵਜ਼ਾ ਦੇਣ ਲਈ ਮੋਦੀ ਪ੍ਰਸ਼ਾਸਨ ਦੀ ਨਿੰਦਾ ਕੀਤੀ
ਵੜਿੰਗ ਨੇ ਜੰਮੂ-ਕਟੜਾ ਨੈਸ਼ਨਲ ਹਾਈਵੇਅ ਲਈ ਐਕੁਆਇਰ ਕੀਤੀ ਜ਼ਮੀਨ ਦਾ ਨਾਕਾਫ਼ੀ ਮੁਆਵਜ਼ਾ ਦੇਣ ਲਈ ਮੋਦੀ ਪ੍ਰਸ਼ਾਸਨ ਦੀ ਨਿੰਦਾ ਕੀਤੀ ਲੁਧਿਆਣਾ, 25 ਮਈ, 2024: ਲੁਧਿਆਣਾ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ ਉਨ੍ਹਾਂ ਕਿਸਾਨਾਂ ਨਾਲ ਸੰਪਰਕ ਕੀਤਾ ਹੈ, ਜੋ ਜੰਮੂ-ਕਟੜਾ ਨੈਸ਼ਨਲ ਹਾਈਵੇਅ ਦੇ ਨਿਰਮਾਣ ਦੀ ਪ੍ਰਕਿਰਿਆ ਅਧੀਨ ਜਾਂ ਐਕਵਾਇਰ ਕੀਤੀਆਂ ਜ਼ਮੀਨਾਂ ਦੇ ਅਨੁਚਿਤ ਮੁਆਵਜ਼ੇ ਦਾ ਸਾਹਮਣਾ ਕਰ ਰਹੇ ਹਨ। ਜਿਸ 'ਤੇ ਵੜਿੰਗ ਨੇ ਭੂਮੀ ਐਕਵਾਇਰ ਲਈ ਲਾਜ਼ਮੀ ਮੁਆਵਜ਼ਾ ਦੇਣ 'ਚ ਨਾਕਾਮ ਰਹਿਣ ਲਈ ਮੋਦੀ ਪ੍ਰਸ਼ਾਸਨ ਦੀ ਆਲੋਚਨਾ ਕੀਤੀ ਹੈ। ਇਸ ਮੌਕੇ 'ਤੇ ਬੋਲਦਿਆਂ, ਵੜਿੰਗ ਨੇ ਸਤੰਬਰ 2013 ਵਿੱਚ ਤਤਕਾਲੀ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਅਗਵਾਈ ਵਿੱਚ ਹੋਈ ਮਹੱਤਵਪੂਰਨ ਪ੍ਰਗਤੀ ਨੂੰ ਯਾਦ ਕੀਤਾ, ਜਦੋਂ 1894 ਦੇ ਭੂਮੀ ਗ੍ਰਹਿਣ ਕਾਨੂੰਨ ਵਿੱਚ ਸੁਧਾਰ ਕਰਨ ਲਈ ਇੱਕ ਇਤਿਹਾਸਕ ਬਿੱਲ ਪੇਸ਼ ਕੀਤਾ ਗਿਆ ਸੀ। ਇਹ ਕਾਨੂੰਨ ਕਿਸਾਨਾਂ ਨੂੰ ਉਚਿਤ ਮੁਆਵਜ਼ਾ ਮਿਲਣ ਨੂੰ ਯਕੀਨੀ ਬਣਾਉਣ ਲਈ ਬਣਾਇਆ ਗਿਆ ਸੀ ਅਤੇ ਇਸ ਤਹਿਤ ਪੇਂਡੂ ਖੇਤਰਾਂ ਵਿੱਚ ਐਕੁਆਇਰ ਕੀਤੀ ਜ਼ਮੀਨ ਦੀ ਰਕਮ ਚਾਰ ਗੁਣਾ ਵਧਾ ਦਿੱਤੀ ਗਈ ਸੀ। ਉਨ੍ਹਾਂ ਨੇ 2013 ਦੇ ਕਾਨੂੰਨ ਦੇ ਮੁੱਖ ਉਪਬੰਧਾਂ 'ਤੇ ਜ਼ੋਰ ਦਿੱਤਾ, ਜਿਸ ਵਿੱਚ ਕਿਸੇ ਵੀ ਭੂਮੀ ਗ੍ਰਹਿਣ ਤੋਂ ਪਹਿਲਾਂ ਕਿਸਾਨਾਂ ਦੀ ਲਾਜ਼ਮੀ ਸਹਿਮਤੀ, ਪਿਛਲਾ ਪ੍ਰਭਾਵ ਲਈ ਇੱਕ ਧਾਰਾ, ਪੰਜ ਸਾਲਾਂ ਦੇ ਅੰਦਰ ਕਿਸਾਨਾਂ ਨੂੰ ਖਾਲੀ ਜ਼ਮੀਨ ਵਾਪਸ ਕਰਨ ਦੀ ਸ਼ਰਤ ਅਤੇ ਦੇਸ਼ ਦੀ ਖੁਰਾਕ ਸੁਰੱਖਿਆ ਲਈ ਇਸ ਦੀ ਮਹੱਤਤਾ ਕਾਰਨ ਬਹੁ-ਫਸਲੀ ਜ਼ਮੀਨ ਦੀ ਸੁਰੱਖਿਆ ਸ਼ਾਮਿਲ ਹਨ। ਵੜਿੰਗ ਨੇ ਮੌਜੂਦਾ ਸਰਕਾਰ 'ਤੇ ਸਖ਼ਤ ਉਪਾਵਾਂ ਦੇ ਬਾਵਜੂਦ 2014 ਤੋਂ ਇਨ੍ਹਾਂ ਸੁਰੱਖਿਆਵਾਂ ਨੂੰ ਯੋਜਨਾਬੱਧ ਢੰਗ ਨਾਲ ਕਮਜ਼ੋਰ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁਆਵਜ਼ਾ ਨਾਕਾਫ਼ੀ ਹੈ ਅਤੇ ਐਕਵਾਇਰ ਕੀਤੀ ਜ਼ਮੀਨ ਅਕਸਰ ਖਾਲੀ ਰਹਿੰਦੀ ਹੈ ਜਾਂ ਮੂਲ ਐਕਵਾਇਰ ਦੀਆਂ ਸ਼ਰਤਾਂ ਦੇ ਉਲਟ ਮੁੜ ਵਰਤੋਂ ਵਿਚ ਆਉਂਦੀ ਹੈ। ਵੜਿੰਗ ਨੇ ਮੋਦੀ ਸਰਕਾਰ 'ਤੇ ਕਾਨੂੰਨ ਨੂੰ ਕਮਜ਼ੋਰ ਕਰਨ ਅਤੇ ਇਸ ਦੇ ਮਹੱਤਵਪੂਰਨ ਹਿੱਸਿਆਂ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਗਾਇਆ। ਵੜਿੰਗ ਨੇ ਕਿਹਾ, “ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਪ੍ਰਤੀ ਲਗਾਤਾਰ ਸਹਾਇਤਾ ਦੀ ਘਾਟ ਦਿਖਾਈ ਹੈ। ਸਰਕਾਰ ਦੇ ਵਿਵਾਦਗ੍ਰਸਤ ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨਾਂ ਦੌਰਾਨ 750 ਤੋਂ ਵੱਧ ਕਿਸਾਨਾਂ ਨੇ ਦੁਖਦਾਈ ਤੌਰ 'ਤੇ ਆਪਣੀਆਂ ਜਾਨਾਂ ਗੁਆ ਦਿੱਤੀਆਂ ਅਤੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਲਈ ਸੰਘਰਸ਼ ਜਾਰੀ ਹੈ। ਇਸ ਪ੍ਰਸ਼ਾਸਨ ਵੱਲੋਂ ਨਾਜਾਇਜ਼ ਜ਼ਮੀਨ ਐਕਵਾਇਰ ਕਰਨਾ ਪੰਜਾਬ ਦੀ ਆਰਥਿਕ ਤਾਕਤ ਨੂੰ ਕਮਜ਼ੋਰ ਕਰਨ ਦਾ ਇੱਕ ਹੋਰ ਯਤਨ ਹੈ। ਸਾਨੂੰ ਇਨ੍ਹਾਂ ਬੇਇਨਸਾਫ਼ੀਆਂ ਵਿਰੁੱਧ ਇਕਜੁੱਟ ਹੋਣਾ ਚਾਹੀਦਾ ਹੈ। ਮੈਂ ਸੰਸਦ ਵਿੱਚ ਤੁਹਾਡੇ ਹੱਕਾਂ ਲਈ ਲੜਨ ਅਤੇ ਤੁਹਾਡੀ ਜ਼ਮੀਨ ਦਾ ਉਚਿਤ ਮੁਆਵਜ਼ਾ ਲੈਣ ਦਾ ਵਾਅਦਾ ਕਰਦਾ ਹਾਂ। ਤਬਦੀਲੀ ਦਾ ਸਮਾਂ ਆ ਗਿਆ ਹੈ - ਆਓ ਅਸੀਂ ਸਾਰੇ ਆਪਣੇ ਸ਼ਾਸਨ ਵਿੱਚ ਸਕਾਰਾਤਮਕ ਤਬਦੀਲੀ ਲਿਆਉਣ ਲਈ ਇਕੱਠੇ ਹੋਈਏ।" ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਮਾਰੂ ਨੀਤੀਆਂ ਤੋਂ ਪੰਜਾਬ ਦੇ ਲੋਕਤੰਤਰ ਅਤੇ ਆਰਥਿਕ ਖੁਸ਼ਹਾਲੀ ਨੂੰ ਬਚਾਉਣ ਲਈ ਕਾਂਗਰਸ ਨੂੰ ਵੋਟ ਦੇਣ ਦੀ ਅਪੀਲ ਕੀਤੀ।
Punjab Bani 25 May,2024
ਪਟਿਆਲਾ ਦਿਹਾਤੀ ’ਚ ਐਨ ਕੇ ਸ਼ਰਮਾ ਦੀ ਮੁਹਿੰਮ ਨੂੰ ਵੱਡਾ ਹੁਲਾਰਾ
ਪਟਿਆਲਾ ਦਿਹਾਤੀ ’ਚ ਐਨ ਕੇ ਸ਼ਰਮਾ ਦੀ ਮੁਹਿੰਮ ਨੂੰ ਵੱਡਾ ਹੁਲਾਰਾ -ਰੋਹਟੀ ਖਾਸ ਦੇ ਸਰਪੰਚ ਅਜੈਬ ਸਿੰਘ ਤੇ ਸਾਬਕਾ ਸਰਪੰਚ ਜਸਬੀਰ ਕੌਰ ਦੀ ਅਗਵਾਈ ਹੇਠ ਸੈਂਕੜੇ ਲੋਕ ਕਾਂਗਰਸ ਤੇ ਆਪ ਛੱਡ ਕੇ ਬਿੱਟੂ ਚੱਠਾ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਏ ਸ਼ਾਮਲ ਪਟਿਆਲਾ, 25 ਮਈ: ਪਟਿਆਲਾ ਦਿਹਾਤੀ ਹਲਕੇ ਵਿਚ ਅਕਾਲੀ ਦਲ ਦੇ ਉਮੀਦਵਾਰ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ ਜਦੋਂ ਪਿੰਡ ਰੋਹਟੀ ਖਾਸ ’ਚ ਸਰਪੰਚ ਅਜੈਬ ਸਿੰਘ ਤੇ ਸਾਬਕਾ ਸਰਪੰਚ ਜਸਬੀਰ ਕੌਰ ਦੀ ਅਗਵਾਈ ਹੇਠ ਸੈਂਕੜੇ ਲੋਕ ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਛੱਡ ਕੇ ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਇਹਨਾਂ ਸਾਰਿਆਂ ਨੂੰ ਬਿੱਟੂ ਚੱਠਾ ਨੇ ਸਿਰੋਪਾਓ ਦੇ ਕੇ ਅਕਾਲੀ ਦਲ ਵਿਚ ਸ਼ਾਮਲ ਹੋਣ ’ਤੇ ਜੀ ਆਇਆਂ ਆਖਿਆ ਤੇ ਭਰੋਸਾ ਦੁਆਇਆ ਕਿ ਉਹਨਾਂ ਨੂੰ ਪਾਰਟੀ ਵਿਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਜਸਪਾਲ ਸਿੰਘ ਬਿੱਟੂ ਚੱਠਾ ਨੇ ਕਿਹਾ ਕਿ ਸਮੁੱਚੇ ਪੰਜਾਬੀਆਂ ਨੇ ਮਹਿਸੂਸ ਕਰ ਲਿਆ ਹੈ ਕਿ ਪਿਛਲੇ ਸੱਤ ਸਾਲਾਂ ਵਿਚ ਕਾਂਗਰਸ ਤੇ ਆਪ ਸਰਕਾਰਾਂ ਨੇ ਪੰਜਾਬੀਆਂ ਨੂੰ ਠੱਗਿਆ ਹੈ ਤੇ ਸੂਬੇ ਦੇ ਖ਼ਜ਼ਾਨੇ ਨੂੰ ਲੁੱਟਿਆ ਹੈ। ਉਹਨਾਂ ਕਿਹਾ ਕਿ ਪਹਿਲਾਂ ਕਾਂਗਰਸ ਨੇ ਝੂਠੇ ਵਾਅਦੇ ਕਰ ਕੇ ਸਰਕਾਰ ਬਣਾ ਤੇ ਪੰਜਾਬੀਆਂ ਨੂੰ ਕੁਝ ਨਹੀਂ ਦਿੱਤਾ ਤੇ ਫਿਰ ਆਪ ਨੇ ਝੂਠੇ ਵਾਅਦੇ ਕਰ ਕੇ ਸਰਕਾਰ ਬਣਾ ਲਈ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦਾ ਖ਼ਜ਼ਾਨਾ ਆਪਣੇ ਆਕਾ ਅਰਵਿੰਦ ਕੇਜਰੀਵਾਲ ’ਤੇ ਲੁਟਾ ਦਿੱਤਾ ਤੇ ਪੰਜਾਬ ਸਿਰਫ ਇਕ ਲੱਖ ਕਰੋੜ ਰੁਪਏ ਦਾ ਨਵਾਂ ਕਰਜ਼ਾ ਚਾੜ੍ਹ ਦਿੱਤਾ। ਇਸ ਮੌਕੇ ਬੁੱਧ ਸਿੰਘ ਰੋਹਟੀ ਖਾਸ ਦੇ ਸਰਪੰਚ ਅਜੈਬ ਸਿੰਘ, ਸਾਬਕਾ ਸਰਪੰਚ ਜਸਬੀਰ ਕੌਰ ਸੁਰਜੀਤ ਸਿੰਘ, ਸੁਰਿੰਦਰ ਸਿੰਘ,ਕਰਮ ਸਿੰਘ, ਬਲਬੀਰ ਸਿੰਘ, ਧਰਮ ਸਿੰਘ,ਨਾਹਰ ਸਿੰਘ, ਗੁਰਧਿਆਨ ਸਿੰਘ, ਬਲਵਿੰਦਰ ਸਿੰਘ ਬੱਬੀ, ਅਵਤਾਰ ਸਿੰਘ , ਪਿਆਰਾ ਸਿੰਘ, ਹਰਿੰਦਰ ਸਿੰਘ.ਗੁਰਜੀਤ ਸਿੰਘ, ਹਰਨੇਕ ਸਿੰਘ ਅਤੇ ਕੁਲਵੰਤ ਸਿੰਘ ਆਦਿ ਨੇ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ।ਇਸ ਮੌਕੇ ਗੁਰਮੀਤ ਸਿੰਘ ਅਤੇ ਦਵਿੰਦਰ ਸਿੰਘ ਰੋਹਟੀ ਖਾਸ ਨੇ ਆਈ ਸੰਗਤ ਦਾ ਧੰਨਵਾਦ ਕੀਤਾ ਤੇ ਭਰੋਸਾ ਦੁਆਇਆ ਕਿ ਪਿੰਡ ਦੀ ਇਕ-ਇਕ ਵੋਟ ਅਕਾਲੀ ਦਲ ਦੇ ਹੱਕ ਵਿਚ ਭੁਗਤੇਗੀ।
Punjab Bani 25 May,2024
'ਆਪ' ਦਾ 300 ਯੂਨਿਟ ਮੁਫ਼ਤ ਬਿਜਲੀ ਸਪਲਾਈ ਫੇਲ੍ਹ, ਬਿਜਲੀ ਕੱਟਾਂ ਨੇ ਲੋਕਾਂ ਦਾ ਘਰਾਂ ਚ੍ ਰਹਿਣਾ ਹੀ ਕੀਤਾ ਔਖਾ: ਪ੍ਰਨੀਤ ਕੌਰ
'ਆਪ' ਦਾ 300 ਯੂਨਿਟ ਮੁਫ਼ਤ ਬਿਜਲੀ ਸਪਲਾਈ ਫੇਲ੍ਹ, ਬਿਜਲੀ ਕੱਟਾਂ ਨੇ ਲੋਕਾਂ ਦਾ ਘਰਾਂ ਚ੍ ਰਹਿਣਾ ਹੀ ਕੀਤਾ ਔਖਾ: ਪ੍ਰਨੀਤ ਕੌਰ -ਪ੍ਰਨੀਤ ਕੌਰ ਨੇ ਕਿਹਾ 'ਆਪ' ਸਰਕਾਰ ਦੀਆਂ ਕਮਜ਼ੋਰ ਨੀਤੀਆਂ ਕਾਰਨ ਪੰਜਾਬ ਵਿੱਚ ਬਿਜਲੀ ਦੀ ਮੰਗ ਅਤੇ ਸਪਲਾਈ ਵਿੱਚ ਪਾੜਾ ਵਧਿਆ ਪਟਿਆਲਾ 25 ਮਈ 2024 ਕਹਿਰ ਦੀ ਗਰਮੀ ਨੇ ਤਰਾਹੀ ਮਚਾਈ ਹੋਈ ਹੈ ਅਤੇ 45 ਡਿਗਰੀ ਸੈਲਸੀਅਸ ਤੋਂ ਵੱਧ ਤਾਪਮਾਨ ਵਿੱਚ 'ਆਪ' ਸਰਕਾਰ ਦੇ ਬਿਜਲੀ ਕੱਟਾਂ ਨੇ ਲੋਕਾਂ ਦਾ ਘਰਾਂ ਵਿੱਚ ਰਹਿਣਾ ਹੀ ਮੁਸ਼ਕਲ ਕਰ ਦਿੱਤਾ ਹੈ। ਪਟਿਆਲਾ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੇ ਬਿਜਲੀ ਦੇ ਅਣਐਲਾਨੇ ਕੱਟਾਂ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਉਹ ਸ਼ਨੀਵਾਰ ਨੂੰ ਨਾਭਾ ਅਤੇ ਸਮਾਣਾ ਖੇਤਰ ਦੇ ਕਈ ਪਿੰਡਾਂ ਦੇ ਚੋਣ ਦੌਰੇ 'ਤੇ ਸਨ। ਇਸ ਦੌਰਾਨ ਉਨ੍ਹਾਂ ਖੁਦ ਲੋਕਾਂ ਨੂੰ ਬਿਜਲੀ ਦੇ ਕੱਟਾਂ ਕਾਰਨ ਪ੍ਰੇਸ਼ਾਨ ਹੁੰਦੇ ਦੇਖਿਆ। ਆਮ ਆਦਮੀ ਪਾਰਟੀ ਜਿਸ ਨੇ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ, ਅੱਜ ਬਿਜਲੀ ਦੀ ਮੰਗ ਪੂਰੀ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਵਿੱਚ ਬਿਜਲੀ ਦੀ ਮੰਗ ਅਤੇ ਸਪਲਾਈ ਵਿੱਚ ਪਾੜਾ ਵਧਦਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਬਿਜਲੀ ਕੱਟਾਂ ਰਾਹੀਂ ਆਪਣੀਆਂ ਗਲਤ ਨੀਤੀਆਂ ਨੂੰ ਛੁਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਭਾਜਪਾ ਨੇਤਾ ਪ੍ਰਨੀਤ ਕੌਰ ਨੇ ਕਿਹਾ ਕਿ ਜਿੱਥੇ ਬਿਜਲੀ ਕੱਟਾਂ ਕਾਰਨ ਲੋਕਾਂ ਦਾ ਘਰਾਂ ਵਿੱਚ ਰਹਿਣਾ ਮੁਸ਼ਕਲ ਹੋ ਗਿਆ ਹੈ, ਉੱਥੇ ਜ਼ਿਲ੍ਹੇ ਭਰ ਦੀਆਂ ਸਾਰੀਆਂ ਛੋਟੀਆਂ-ਵੱਡੀਆਂ ਸਨਅਤਾਂ ਨੂੰ ਭਾਰੀ ਵਿੱਤੀ ਘਾਟਾ ਝੱਲਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਪੰਜਾਬ ਦੀ 'ਆਪ' ਸਰਕਾਰ ਨੂੰ ਗਰਮੀ ਨੂੰ ਲੈ ਕੇ ਪਹਿਲਾਂ ਤੋਂ ਜੋ ਤਿਆਰੀ ਕਰਨੀ ਚਾਹੀਦੀ ਸੀ ਉਹ ਨਹੀਂ ਕਰ ਸਕੀ ਅਤੇ ਅੱਜ ਬਿਜਲੀ ਕੱਟ ਲਗਾ ਕੇ ਆਪਣੀਆਂ ਗਲਤੀਆਂ ਨੂੰ ਛੁਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦਾ ਕੋਈ ਵੀ ਇਲਾਕਾ ਅੱਜ ਬਿਜਲੀ ਕੱਟਾਂ ਤੋਂ ਅਛੂਤਾ ਨਹੀਂ ਹੈ ਅਤੇ ਪੰਜਾਬ ਸਰਕਾਰ ਨੂੰ ਇਸ ਸਬੰਧੀ ਤੁਰੰਤ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਭਾਜਪਾ ਆਗੂ ਪ੍ਰਨੀਤ ਕੌਰ ਨੇ ਕਿਹਾ ਕਿ ਵਧਦੇ ਤਾਪਮਾਨ ਕਾਰਨ ਪੰਜਾਬ ਵਿੱਚ ਬਿਜਲੀ ਦੀ ਮੰਗ 14 ਹਜ਼ਾਰ ਮੈਗਾਵਾਟ ਨੂੰ ਪਾਰ ਕਰ ਗਈ ਹੈ। ਬਿਜਲੀ ਦੇ ਮਾਪਦੰਡਾਂ ਨੂੰ ਪੂਰਾ ਕਰਨ ਵਿੱਚ ਨਾਕਾਮ ਰਹੀ ਪੰਜਾਬ ਦੀ 'ਆਪ' ਸਰਕਾਰ ਹੁਣ ਬਿਜਲੀ ਕੱਟਾਂ ਰਾਹੀਂ ਬਿਜਲੀ ਸਪਲਾਈ ਨੂੰ ਪੂਰਾ ਕਰਨ ਦਾ ਢੌਂਗ ਕਰ ਰਹੀ ਹੈ। ਅਣਐਲਾਨੇ ਕੱਟਾਂ ਦੀ ਗਿਣਤੀ ਦਿਨ ਵਿੱਚ ਦੋ ਤੋਂ ਤਿੰਨ ਗੁਣਾ ਵਧਾ ਦਿੱਤੀ ਗਈ ਹੈ, ਜਿਸ ਨੂੰ ਰੱਖ-ਰਖਾਅ ਕਹਿ ਕੇ ਲੋਕਾਂ ਨੂੰ ਹਨੇਰੇ ਵਿੱਚ ਰੱਖਣ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ. ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਪੰਜਾਬ ਸਰਕਾਰ ਮਈ ਮਹੀਨੇ ਵਿੱਚ ਹੀ ਬਿਜਲੀ ਦੀ ਮੰਗ ਪੂਰੀ ਕਰਨ ਵਿੱਚ ਅਸਫਲ ਰਹੀ ਹੈ। ਆਉਣ ਵਾਲੇ ਦਿਨਾਂ 'ਚ ਝੋਨੇ ਦੇ ਸੀਜ਼ਨ ਲਈ ਖੇਤੀ ਖੇਤਰ ਤੋਂ ਬਿਜਲੀ ਦੀ ਮੰਗ ਵਧਣ ਵਾਲੀ ਹੈ ਅਤੇ ਜਿਵੇਂ-ਜਿਵੇਂ ਇਹ ਮੰਗ ਵਧਦੀ ਜਾਵੇਗੀ, ਪੰਜਾਬ 'ਚ ਬਿਜਲੀ ਸਪਲਾਈ ਦੀ ਸਮੱਸਿਆ ਹੋਰ ਵੀ ਵੱਡੀ ਹੁੰਦੀ ਜਾਵੇਗੀ, ਜਿਸ ਦਾ ਖਮਿਆਜ਼ਾ ਹਰ ਪੰਜਾਬੀ ਨੂੰ ਭੁਗਤਣਾ ਪਵੇਗਾ। ਨਾਭਾ ਹਲਕੇ ਵਿੱਚ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਭਾਜਪਾ ਆਗੂ ਪ੍ਰਨੀਤ ਕੌਰ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ. ਦਾ ਰਿਕਾਰਡ ਗਵਾਹ ਹੈ ਕਿ ਪਿਛਲੇ ਤਿੰਨ ਮਹੀਨਿਆਂ ਤੋਂ ਬਿਜਲੀ ਦੀ ਮੰਗ ਦਾ ਗ੍ਰਾਫ਼ ਲਗਾਤਾਰ ਵੱਧ ਰਿਹਾ ਹੈ, ਪਰ ਇਸ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਬਿਜਲੀ ਦੀ ਮੰਗ ਨੂੰ ਦੇਖਦੇ ਹੋਏ ਬਿਜਲੀ ਸਪਲਾਈ ਪੂਰਾ ਕਰਨ ਲਈ ਕੋਈ ਪ੍ਰਬੰਧ ਨਹੀਂ ਕੀਤੇ ਗਏ। ਪੰਜਾਬ ਦੀ 'ਆਪ' ਸਰਕਾਰ ਦੀ ਅਯੋਗਤਾ ਆਉਣ ਵਾਲੇ ਦਿਨਾਂ ਵਿੱਚ ਸਨਅਤੀ ਖੇਤਰ ਨੂੰ ਬਿਜਲੀ ਕੱਟਾਂ ਲਈ ਮਜਬੂਰ ਕਰਨ ਦੀ ਤਿਆਰੀ ਵਿੱਚ ਹੈ, ਇਸ ਡਰ ਤੋਂ ਪੰਜਾਬ ਦੇ ਸਨਅਤਕਾਰਾਂ ਨੂੰ ਪਹਿਲਾਂ ਤੋਂ ਹੀ ਭਾਰੀ ਵਿੱਤੀ ਘਾਟੇ ਦਾ ਡਰ ਸਦਤਾਉਣ ਲੱਗ ਪਿਆ ਹੈ।
Punjab Bani 25 May,2024
ਅੰਮ੍ਰਿਤਪਾਲ ਤੇ ਸਿਮਰਨਜੀਤ ਸਿੰਘ ਮਾਨ ਵਰਗੇ ਲੋਕ ਪੰਜਾਬ ਲਈ ਖ਼ਤਰਾ : ਡਾ ਸੁਭਾਸ਼ ਸ਼ਰਮਾ
ਅੰਮ੍ਰਿਤਪਾਲ ਤੇ ਸਿਮਰਨਜੀਤ ਸਿੰਘ ਮਾਨ ਵਰਗੇ ਲੋਕ ਪੰਜਾਬ ਲਈ ਖ਼ਤਰਾ : ਡਾ ਸੁਭਾਸ਼ ਸ਼ਰਮਾ ਇੱਕ ਸੱਚਾ ਪੰਜਾਬੀ ਕਦੇ ਵੀ ਖਾਲਿਸਤਾਨ ਨਹੀਂ ਚਾਹੁੰਦਾ : ਡਾ ਸੁਭਾਸ਼ ਸ਼ਰਮਾ ਮੋਦੀ ਵਰਗਾ ਮਜ਼ਬੂਤ ਆਗੂ ਪੰਜਾਬ ਦੀ ਸੁਰੱਖਿਆ ਨਾਲ ਕਦੇ ਵੀ ਸਮਝੌਤਾ ਨਹੀਂ ਕਰੇਗਾ: ਡਾ: ਸੁਭਾਸ਼ ਸ਼ਰਮਾ ਭਾਜਪਾ ਉਮੀਦਵਾਰ ਨੇ ਮੋਹਾਲੀ 'ਚ ਦਰਜਨ ਭਰ ਚੋਣ ਮੀਟਿੰਗਾਂ ਕੀਤੀਆਂ, ਵਿਰੋਧੀ ਧਿਰ 'ਤੇ ਕੀਤੇ ਤਿੱਖੇ ਹਮਲੇ ਮੋਹਾਲੀ। ਭਾਰਤੀ ਜਨਤਾ ਪਾਰਟੀ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਸ਼ਨੀਵਾਰ ਨੂੰ ਚੋਣ ਪ੍ਰਚਾਰ ਦੌਰਾਨ ਖਾਲਿਸਤਾਨੀ ਆਗੂ ਅੰਮ੍ਰਿਤਪਾਲ ਸਿੰਘ ਅਤੇ ਸਿਮਰਨਜੀਤ ਸਿੰਘ ਮਾਨ 'ਤੇ ਤਿੱਖੇ ਹਮਲੇ ਕੀਤੇ। ਅੰਮ੍ਰਿਤਪਾਲ ਅਤੇ ਮਾਨ ਨੂੰ ਪੰਜਾਬ ਲਈ ਖ਼ਤਰਾ ਦੱਸਦਿਆਂ ਡਾ: ਸ਼ਰਮਾ ਨੇ ਕਿਹਾ ਕਿ ਇਨ੍ਹਾਂ ਦੋਵਾਂ ਨੇ ਹਮੇਸ਼ਾ ਪੰਜਾਬ ਨੂੰ ਦੇਸ਼ ਨਾਲੋਂ ਵੱਖ ਕਰਨ ਦੀ ਗੱਲ ਕੀਤੀ ਹੈ, ਜਿਸ ਨੂੰ ਇੱਕ ਸੱਚਾ ਪੰਜਾਬੀ ਕਦੇ ਵੀ ਪਸੰਦ ਨਹੀਂ ਕਰਦਾ। ਉਨ੍ਹਾਂ ਨੌਜਵਾਨਾਂ ਵਿੱਚ ਅੰਮ੍ਰਿਤਪਾਲ ਦੀ ਵੱਧ ਰਹੀ ਲੋਕਪ੍ਰਿਅਤਾ ’ਤੇ ਚਿੰਤਾ ਪ੍ਰਗਟ ਕਰਦਿਆਂ ਇਸ ਨੂੰ ਦੇਸ਼ ਲਈ ਘਾਤਕ ਕਰਾਰ ਦਿੱਤਾ। ਵੱਖ-ਵੱਖ ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ ਡਾ: ਸੁਭਾਸ਼ ਸ਼ਰਮਾ ਨੇ ਕਿਹਾ ਕਿ ਪੰਜਾਬ ਦੇਸ਼ ਦਾ ਸਰਹੱਦੀ ਸੂਬਾ ਹੈ ਅਤੇ ਇਸ ਕਾਰਨ ਇਹ ਸਦੀਆਂ ਤੋਂ ਦੇਸ਼ ਵਿਰੋਧੀ ਸਾਜ਼ਿਸ਼ਾਂ ਦਾ ਸ਼ਿਕਾਰ ਰਿਹਾ ਹੈ। ਅਜਿਹੀਆਂ ਤਾਕਤਾਂ ਕਾਰਨ ਇਸ ਸੂਬੇ ਨੂੰ ਡੇਢ ਤੋਂ ਦੋ ਦਹਾਕਿਆਂ ਤੱਕ ਅੱਤਵਾਦ ਦੇ ਦੌਰ ਦਾ ਸਾਹਮਣਾ ਕਰਨਾ ਪਿਆ, ਜਿਸ ਵਿੱਚ ਹਜ਼ਾਰਾਂ ਨਿਰਦੋਸ਼ ਹਿੰਦੂ ਅਤੇ ਸਿੱਖ ਮਾਰੇ ਗਏ। ਅੱਜ ਫਿਰ ਉਹੀ ਤਾਕਤਾਂ ਆਪਣਾ ਖੇਡ ਖੇਡਣ ਦੀ ਤਿਆਰੀ ਵਿਚ ਨੇ ਜਿਸ ਨੂੰ ਪੰਜਾਬੀਆਂ ਨੇ ਰੋਕਣਾ ਹੈ। ਡਾ: ਸੁਭਾਸ਼ ਸ਼ਰਮਾ ਨੇ ਕਿਹਾ ਕਿ ਅੱਜ ਦੇਸ਼ ਵਿਰੋਧੀ ਤਾਕਤਾਂ ਦਾ ਟਾਕਰਾ ਕਰਨ ਲਈ ਨਰਿੰਦਰ ਮੋਦੀ ਵਰਗੀ ਮਜ਼ਬੂਤ ਲੀਡਰਸ਼ਿਪ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮੋਦੀ ਵਰਗੇ ਮਜ਼ਬੂਤ ਨੇਤਾ ਨੇ ਕਦੇ ਵੀ ਦੇਸ਼ ਦੀ ਸੁਰੱਖਿਆ ਨਾਲ ਸਮਝੌਤਾ ਨਹੀਂ ਕੀਤਾ ਅਤੇ ਉਨ੍ਹਾਂ ਦੀ ਬਦੌਲਤ ਅੱਜ ਅੰਮ੍ਰਿਤਪਾਲ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਪ੍ਰਧਾਨ ਮੰਤਰੀ ਮੋਦੀ ਨੂੰ ਬਹੁਤ ਪਿਆਰੀ ਹੈ, ਇਸ ਦੇ ਵਿਕਾਸ ਅਤੇ ਸੁਰੱਖਿਆ ਲਈ ਮੋਦੀ ਵਰਗਾ ਪ੍ਰਧਾਨ ਮੰਤਰੀ ਜ਼ਰੂਰੀ ਹੈ। ਐਨਡੀਏ ਦੇਸ਼ ਵਿੱਚ 400 ਸੀਟਾਂ ਨੂੰ ਪਾਰ ਕਰਨ ਜਾ ਰਹੀ ਹੈ ਅਤੇ ਇਸ ਵਿੱਚ ਪੰਜਾਬ ਅਹਿਮ ਭੂਮਿਕਾ ਨਿਭਾਏਗਾ । ਸ਼ਰਮਾ ਨੇ ਸ੍ਰੀ ਆਨੰਦਪੁਰ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਦੇਸ਼ ਅਤੇ ਸੂਬੇ ਦੀ ਭਲਾਈ ਲਈ ਭਾਜਪਾ ਦੇ ਹੱਕ ਵਿੱਚ ਵੋਟਾਂ ਪਾਉਣ। ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਮੁਹਾਲੀ ਦੇ ਫੇਜ਼ 1, 9, ਵੇਵ ਅਸਟੇਟ, ਜਗਤਪੁਰਾ ਆਦਿ ਖੇਤਰਾਂ ਵਿੱਚ ਦਰਜਨ ਤੋਂ ਵੱਧ ਪ੍ਰੋਗਰਾਮ ਅਤੇ ਜਨਤਕ ਮੀਟਿੰਗਾਂ ਕੀਤੀਆਂ ਅਤੇ ਇਨ੍ਹਾਂ ਖੇਤਰਾਂ ਦੇ ਵਿਕਾਸ ਲਈ ਵਿਆਪਕ ਯੋਜਨਾ ਤਿਆਰ ਕਰਨ ਦਾ ਵਾਅਦਾ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਉਮੀਦਵਾਰ ਨੂੰ ਦਿੱਤੀ ਗਈ ਹਰ ਵੋਟ ਸੂਬੇ ਦੀ ਬਿਹਤਰੀ ਲਈ ਮੀਲ ਪੱਥਰ ਸਾਬਤ ਹੋਵੇਗੀ। ਇਸ ਦੌਰਾਨ ਉਨ੍ਹਾਂ ਨੇ ਫੌਜ, ਸੰਵਿਧਾਨ ਅਤੇ ਦਲਿਤ ਭਾਈਚਾਰੇ ਦੇ ਮੁੱਦਿਆਂ 'ਤੇ ਕਾਂਗਰਸ ਅਤੇ 'ਆਪ' ਨੂੰ ਵੀ ਘੇਰਿਆ।
Punjab Bani 25 May,2024
ਬੀਬਾ ਜੈਇੰਦਰ ਕੌਰ ਨੇ ਬਾਰਾਦਰੀ ਗਾਰਡਨ ਵਿੱਚ ਸ਼ਹਿਰ ਵਾਸੀਆਂ ਨਾਲ ਕੀਤੀ ਸਵੇਰ ਦੀ ਸੈਰ, ਭਾਜਪਾ ਲਈ ਮੰਗੇ ਵੋਟ
ਬੀਬਾ ਜੈਇੰਦਰ ਕੌਰ ਨੇ ਬਾਰਾਦਰੀ ਗਾਰਡਨ ਵਿੱਚ ਸ਼ਹਿਰ ਵਾਸੀਆਂ ਨਾਲ ਕੀਤੀ ਸਵੇਰ ਦੀ ਸੈਰ, ਭਾਜਪਾ ਲਈ ਮੰਗੇ ਵੋਟ -ਮੌਰਨਿੰਗ ਵਾਕ ਕਰਨ ਵਾਲਿਆਂ ਨੇ ਬੀਬਾ ਜੈਇੰਦਰ ਕੌਰ ਨਾਲ ਕਮਲ ਦੇ ਫੁੱਲ 'ਤੇ ਮੋਹਰ ਲਗਾਉਣ ਦਾ ਕੀਤਾ ਵਾਅਦਾ ਪਟਿਆਲਾ 25 ਮਈ 2024 ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਬੀਬਾ ਜੈਇੰਦਰ ਕੌਰ ਅਤੇ ਭਾਜਪਾ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ ਅਤੇ ਹੋਰ ਭਾਜਪਾ ਵਰਕਰਾਂ ਨੂੰ ਨਾਲ ਲੈ ਕੇ ਸ਼ਨੀਵਾਰ ਸਵੇਰੇ ਕਰੀਬ 6 ਵਜੇ ਬਾਰਾਦਰੀ ਗਾਰਡਨ ਵਿੱਚ ਸ਼ਹਰ ਵਾਸੀਆਂ ਨਾਲ ਸੈਰ ਕੀਤੀ। ਇਸ ਦੌਰਾਨ ਉਨ੍ਹਾਂ ਸਵੇਰ ਦੀ ਸੈਰ ਲਈ ਆਏ ਲੋਕਾਂ ਨੂੰ ਭਾਜਪਾ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਇਸ ਦੌਰਾਨ ਬਾਰਾਂਦਰੀ ਗਾਰਡਨ ਵਿੱਚ ਸੈਰ ਕਰਨ ਆਏ ਸ਼ਹਿਰ ਵਾਸੀਆਂ ਨੇ ਵਾਅਦਾ ਕੀਤਾ ਕਿ ਉਹ ਇਸ ਵਾਰ ਸ਼ਹਿਰ ਦੇ ਸੁਨਹਿਰੀ ਭਵਿੱਖ ਲਈ ਅਤੇ ਮੌਜੂਦਾ ਸਮੇਂ ਵਿੱਚ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕਰਨ ਲਈ ਕਮਲ ਦੇ ਫੁੱਲ ਉੱਤੇ ਹੀ ਆਪਣਾ ਭਰੋਸਾ ਦਿਖਾਉਣਗੇ। ਇਸ ਮੌਕੇ ਸ਼ਹਿਰ ਵਾਸੀਆਂ ਨਾਲ ਗੱਲਬਾਤ ਕਰਦਿਆਂ ਭਾਜਪਾ ਆਗੂ ਬੀਬਾ ਜੈਇੰਦਰਾ ਕੌਰ ਨੇ ਕਿਹਾ ਕਿ ਉਹ ਪਟਿਆਲਾ ਲੋਕ ਸਭਾ ਸੀਟ ਤੋਂ ਭਾਜਪਾ ਦੀ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ ਦੇ ਹੱਕ ਵਿੱਚ ਵੋਟ ਪਾਉਣ। ਉਨ੍ਹਾਂ ਕਿਹਾ ਕਿ ਮਹਾਰਾਣੀ ਪ੍ਰਨੀਤ ਕੌਰ ਦਾ ਨਾਂ ਉਹਨਾਂ ਪਹਿਲੇ ਦਸ ਲੋਕਸਭਾ ਮੈਂਬਰਾਂ ਵਿੱਚ ਸ਼ਾਮਲ, ਜਿਨ੍ਹਾਂ ਐਮਪੀ ਲੈਂਡ ਫੰਡ ਦੀ ਸਹੀ ਵਰਤੋਂ ਕੀਤੀ। ਪਟਿਆਲਾ ਦੇ ਵਿਕਾਸ ਲਈ ਮਹਾਰਾਣੀ ਪ੍ਰਨੀਤ ਕੌਰ ਨੇ ਐਮ.ਪੀ ਲੈਂਡ ਫੰਡ ਵਿੱਚੋਂ 57.03 ਕਰੋੜ ਰੁਪਏ ਦੇ ਕੰਮ ਕਰਵਾਏ ਜਿਸ ਦੀ ਸੂਚੀ ਸਰਕਾਰੀ ਪੋਰਟਲ 'ਤੇ ਉਪਲਬਧ ਹੈ। ਉਨ੍ਹਾਂ ਨੇ ਮਰੀਜ਼ਾਂ ਦੇ ਇਲਾਜ ਲਈ ਪ੍ਰਧਾਨ ਮੰਤਰੀ ਰਾਹਤ ਫੰਡ ਵਿੱਚੋਂ ਕਰੋੜਾਂ ਰੁਪਏ ਦੇ ਫੰਡ ਲਿਆਂਦੇ, ਬ੍ਰਿਟਿਸ਼ ਗੈਸ ਕੰਪਨੀ ਤੋਂ ਰਾਜਿੰਦਰਾ ਹਸਪਤਾਲ ਨੂੰ 2 ਕਰੋੜ ਰੁਪਏ ਦੀਆਂ ਮਸ਼ੀਨਾਂ ਦਾਨ ਕਰਵਾਇਆਂ, ਰਾਜਿੰਦਰਾ ਹਸਪਤਾਲ ਦਾ ਸਰਕਾਰੀ ਮੈਡੀਕਲ ਅਤੇ ਮਲਟੀ ਸੁਪਰ ਸਪੈਸ਼ਲਿਟੀ ਹਸਪਤਾਲ ਲਈ 150 ਕਰੋੜ ਰੁਪਏ ਦੀ ਵਿਸ਼ੇ ਗ੍ਰਾੰਟ ਲਿਆਂਦੀ, 92 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਮੈਡੀਕਲ ਕਾਲਜ ਦੀ ਮੁਰੰਮਤ ਦਾ ਕੰਮ ਮੁਕੰਮਲ ਕਰਵਾਇਆ, 1.77 ਕਰੋੜ ਰੁਪਏ ਦੀ ਲਾਗਤ ਨਾਲ ਟੀਬੀ ਹਸਪਤਾਲ ਦੀ ਹਾਲਤ ਸੁਧਾਰੀ, ਕੋਵਿਡ ਮਹਾਂਮਾਰੀ ਦੌਰਾਨ ਪਟਿਆਲਾ ਵਿੱਚ ਛੇ ਆਕਸੀਜਨ ਪਲਾਂਟ ਲਗਾਏ ਗਏ, ਰਾਜੀਵ ਗਾਂਧੀ ਯੂਨੀਵਰਸਿਟੀ ਆਫ ਲਾਅ ਨੂੰ 1000 ਕਰੋੜ ਰੁਪਏ, ਜਗਤ ਗੁਰੂ ਨਾਨਕ ਦੇਵ ਯੂਨੀਵਰਸਿਟੀ 20 ਕਰੋੜ ਰੁਪਏ, ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ 504 ਕਰੋੜ ਅਤੇ ਬਨੂੜ ਵਿੱਚ ਫੁੱਟਵੀਅਰ ਅਤੇ ਡਿਜ਼ਾਈਨ ਇੰਸਟੀਚਿਊਟ ਨੂੰ 500 ਕਰੋੜ ਰੁਪਏ ਵਿੱਚ ਸਥਾਪਿਤ ਕਰਵਾਇਆ। ਦੂਜੇ ਪਾਸੇ ਭਾਜਪਾ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ ਨੇ ਬਾਰਾਦਰੀ ਗਾਰਡਨ ਵਿੱਚ ਸੈਰ ਕਰਨ ਆਏ ਲੋਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਹਾਰਾਣੀ ਪ੍ਰਨੀਤ ਕੌਰ ਨੇ 400 ਤੋਂ ਵੱਧ ਪਿੰਡਾਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ 475 ਕਰੋੜ ਰੁਪਏ, 20 ਕਿਊਸਿਕ ਪਾਣੀ ਭਾਖੜਾ ਤੋਂ ਲੈ ਕੇ ਘਨੌਰ ਖੇਤਰ ਦੇ ਪਿੰਡ ਮੰਡੋਲੀ ਵਿੱਚ ਪ੍ਰੋਜੈਕਟ ਲਗਾਉਣ ਵਰਗੇ ਅਹਿਮ ਕੰਮ ਕਰਵਾਏ। ਇਸ ਤੋਂ ਇਲਾਵਾ ਬਸੇਰਾ ਸਕੀਮ ਤਹਿਤ ਲੋਕਾਂ ਨੂੰ ਜ਼ਮੀਨ ਦੇ ਮਾਲਕੀ ਹੱਕ ਮੁਹੱਈਆ ਕਰਵਾਏ ਗਏ, 40 ਕਰੋੜ ਰੁਪਏ ਦੀ ਲਾਗਤ ਨਾਲ ਸ਼ਹਿਰ ਨੂੰ ਸਿੰਗਲ ਤਾਰ ਸਿਸਟਮ ਨਾਲ ਜੋੜਿਆ ਗਿਆ, 49.5 ਕਰੋੜ ਰੁਪਏ ਦੀ ਲਾਗਤ ਨਾਲ ਪਟਿਆਲਾ ਰੇਲਵੇ ਸਟੇਸ਼ਨ ਦਾ ਨਵੀਨੀਕਰਨ, ਪਟਿਆਲਾ ਨੂੰ ਤਿੰਨ ਫਲਾਈ ਓਵਰ ਪੁਲ ਜਿਹਨਾਂ ਵਿੱਚ 22 ਨੰਬਰ, 21 ਨੰਬਰ ਅਤੇ ਡੀ.ਐਮ.ਡਬਲਯੂ ਫਲਾਈ ਓਵਰ ਸ਼ਾਮਿਲ ਹਨ। ਰਾਜਪੁਰਾ-ਬਠਿੰਡਾ ਰੇਲਵੇ ਟਰੈਕ ਨੂੰ ਡਬੱਲ ਕਰਵਾਉਣਾ, ਜ਼ੀਰਕਪੁਰ ਅਤੇ ਡੇਰਾਬੱਸੀ ਵਿਖੇ ਫਲਾਈਓਵਰ ਦੀ ਉਸਾਰੀ, ਪਟਿਆਲਾ ਰੇਲਵੇ ਸਟੇਸ਼ਨ ਦੇ ਬਾਹਰ ਅੰਡਰ ਬ੍ਰਿਜ, ਛੋਟੀ ਅਤੇ ਵੱਡੀ ਨਦੀ ਦੇ ਸੁੰਦਰੀਕਰਨ ਲਈ 206 ਕਰੋੜ ਰੁਪਏ, ਪਟਿਆਲਾ-ਸਰਹਿੰਦ ਰੋਡ ਤੇ ਉੱਤਰੀ ਬਾਈਪਾਸ 'ਤੇ ਦੇ ਨਿਰਮਾਣ ਲਈ 752 ਕਰੋੜ ਰੁਪਏ ਦੇ ਫੰਡ ਮਨਜ਼ੂਰ ਕਰਵਾਉਣ ਦੇ ਨਾਲ-ਨਾਲ ਇਸ ਲਈ ਟੈਂਡਰ ਜਾਰੀ ਕਰਵਾਉਣ ਵਰਗੇ ਮਹੱਤਵਪੂਰਨ ਕੰਮ ਕੀਤੇ ਗਏ ਹਨ। ਇਸ ਤੋਂ ਇਲਾਵਾ ਪਾਤੜਾਂ ਅਤੇ ਘਨੌਰ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਦੇਖਦੇ ਹੋਏ ਦੋਵਾਂ ਥਾਵਾਂ 'ਤੇ ਸਬ-ਡਵੀਜ਼ਨ ਤਹਿਸੀਲ ਦੀ ਸਥਾਪਨਾ ਕੀਤੀ ਗਈ। ਦੂਜੇ ਪਾਸੇ ਲਾਲੜੂ ਵਿੱਚ ਮਹਾਰਾਣਾ ਪ੍ਰਤਾਪ ਭਵਨ ਅਤੇ ਗੁਰੂ ਰਵਿਦਾਸ ਨਗਰ ਪਟਿਆਲਾ ਵਿੱਚ ਕਮਿਊਨਿਟੀ ਸੈਂਟਰ ਦੀ ਉਸਾਰੀ ਅੱਜ ਲੋਕਾਂ ਦੇ ਦੁੱਖ-ਸੁੱਖ ਵਿੱਚ ਸਹਾਈ ਹੋ ਰਹੀ ਹੈ। ਭਾਜਪਾ ਆਗੂ ਸੰਜੀਵ ਸ਼ਰਮਾਂ ਬਿੱਟੂ ਨੇ ਕਿਹਾ ਕਿ ਬੇਸ਼ੱਕ ਅੱਜ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ, ਜੋ ਕਿ ਉਨ੍ਹਾਂ ਦਾ ਸੰਵਿਧਾਨਕ ਹੱਕ ਹੈ, ਪਰ ਮਹਾਰਾਣੀ ਪ੍ਰਨੀਤ ਕੌਰ ਦੀ ਮਦਦ ਨਾਲ ਪਟਿਆਲਾ ਜਿਲੇ ਦੇ 19 ਹਜ਼ਾਰ 465 ਕਿਸਾਨ ਲਾਭਪਾਤਰੀਆਂ ਦੇ 113 ਕਰੋੜ 36 ਲੱਖ ਰੁਪਏ ਦੇ ਕਰਜ਼ੇ ਮੁਆਫ਼ ਕਰਵਾਉਣ ਵਿੱਚ ਅਹਿਮ ਭੂਮਿਕਾ ਰਹੀ ਹੈ। ਇਸ ਮੌਕੇ ਬੀਬਾ ਜੈਇੰਦਰ ਕੌਰ ਤੇ ਭਾਜਪਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ ਤੋਂ ਇਲਾਵਾ ਐਮਐਸ ਕਾਲਿਕਾ, ਗੁਰਿੰਦਰ ਕੌਰ ਕਾਲਿਕਾ ਅਕੇ ਕਈ ਭਾਜਪਾ ਵਰਕਰ ਹਾਜ਼ਰ ਸਨ।
Punjab Bani 25 May,2024
ਕਿਰਾਏ ਤੇ ਬੰਦੇ ਲਿਆ ਕੇ ਮੋਦੀ ਦੀ ਫੇਰੀ ਨੇਪਰੇ ਚੜਾਈ - ਡਾ ਬਲਬੀਰ
ਕਿਰਾਏ ਤੇ ਬੰਦੇ ਲਿਆ ਕੇ ਮੋਦੀ ਦੀ ਫੇਰੀ ਨੇਪਰੇ ਚੜਾਈ - ਡਾ ਬਲਬੀਰ ਭਾਜਪਾ ਉਮੀਦਵਾਰ ਦੇ ਫਰਜੀ ਇਕੱਠ ਤੇ ਭੜਕੇ ਆਪ ਉਮੀਦਵਾਰ ਪਟਿਆਲਾ 25 ਮਈ ( ) ਲੋਕ ਸਭਾ ਪਟਿਆਲਾ ਉਮੀਦਵਾਰ ਡਾ ਬਲਬੀਰ ਨੇ 23 ਮਈ ਦੀ ਨਰਿੰਦਰ ਮੋਦੀ ਦੀ ਪਟਿਆਲਾ ਫੇਰੀ ਤੇ ਕਿਰਾਏ ਦੇ ਬੰਦੇ ਲਿਆ ਕੇ ਭਾਜਪਾ ਉਮੀਦਵਾਰ ਵੱਲੋਂ ਕੀਤੇ ਵੱਡੇ ਇੱਕਠ ਨੂੰ ਸਰਾਸਰ ਲੋਕਾਂ ਨਾਲ ਵਿਸ਼ਵਾਸ਼ਘਾਤ ਦੱਸਿਆ। ਉਹਨਾਂ ਕਿਹਾ ਕਿ ਮੋਦੀ ਸਰਕਾਰ ਦੇ ਝੂਠੇ ਜੁਮਲਿਆਂ ਦੀ ਤਰ੍ਹਾਂ ਪਟਿਆਲਾ ਦੀ ਭਾਜਪਾ ੳਮੀਦਵਾਰ ਵੱਲੋਂ ਲੋਕਾਂ ਨੂੰ ਭਾਜਪਾ ਦੀ ਝੂਠੀ ਸ਼ਕਲ ਦਿਖਾ ਕੇ ਵੋਟਾਂ ਲਈ ਭਰਮਾਇਆ ਜਾ ਰਿਹਾ। ਇਹ ਪ੍ਰਗਟਾਵਾ ਡਾ ਬਲਬੀਰ ਨੇ ਹਲਕਾ ਪਟਿਆਲਾ ਵਿੱਚ ਵੱਖ ਵੱਖ ਪਿੰਡਾਂ ਵਿੱਚਲੇ ਰੱਖੇ ਲੋਕ ਮਿਲਣੀ ਪ੍ਰੋਗਰਾਮਾਂ ਦੇ ਦੌਰਾਨ ਕੀਤਾ। ਡਾ ਬਲਬੀਰ ਨੇ ਪਿੰਡ ਬਾਰਨ, ਲੰਗ, ਚਲੈਲਾ, ਦੰਦਰਾਲਾ ਖਰੌੜ, ਅਜਨੋਦਾ ਕਲਾਂ, ਲੁਬਾਣਾ ਟੇਕ, ਮੰਡੋਰ, ਵਿਕਾਸ ਨਗਰ ਆਦਿ ਪਿੰਡਾਂ ਦੇ ਲੋਕਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਨਰਿੰਦਰ ਮੋਦੀ ਨੇ ਇੰਡਿਆ ਗੱਠਜੋੜ ਤੇ ਵੱਡਾ ਇਲਜਾਮ ਲਗਾਇਆ ਕਿ ਇਸ ਗੱਠਜੋੜ ਕੋਲ ਪ੍ਰਧਾਨ ਮੰਤਰੀ ਲਈ ਕੋਈ ਚਿਹਰਾ ਨਹੀ ਹੈ। ਪਰ ਇਹ ਗੱਲ ਕਹਿਣ ਤੋਂ ਪਹਿਲਾਂ ਮੋਦੀ ਸਰਕਾਰ ਆਪਣੇ ਅੰਦਰ ਝਾਤ ਮਾਰ ਕੇ ਦੇਖੇ ਕਿ ਉਹਨਾਂ ਦੇ ਉਮੀਦਵਾਰ ਮੇਅਰ ਤੱਕ ਦੀਆਂ ਚੋਣਾਂ ਵੀ ਮੋਦੀ ਦੇ ਨਾਂਮ ਤੇ ਲੜਦੇ ਹਨ। ਜਦੋ ਕਿ ਲੋਕ ਸਭਾ ਚੋਣਾਂ ਜਿੱਤਣ ਮਗਰੋਂ ਇੰਡਿਆਂ ਗੱਠਜੋੜ ਕੋਲ ਪ੍ਰਧਾਨ ਮੰਤਰੀ ਅਤੇ ਇਸ ਤੋਂ ਇਲਾਵਾ ਹੋਰ ਅਹੁਦਿਆਂ ਦੇ ਸੁੱਚਜੇ ਢੰਗ ਨਾਲ ਕਾਰਜ ਕਰਨ ਲਈ ਪੂਰੀ ਟੀਮ ਤਿਆਰ ਬਰ ਤਿਆਰ ਹੈ। ਉਨਾਂ ਕਿਹਾ ਕਿ ਭਾਜਪਾ ਵੱਲੋਂ ਲਾਰੇ ਤੇ ਨਾਅਰਿਆਂ ਦੀ ਘੜੀ ਰਾਜਨੀਤੀ ਜੱਗ ਜ਼ਾਹਿਰ ਹੋ ਚੁੱਕੀ ਹੈ ਅਤੇ ਹੁਣ ਲੋਕ ਸਭਾ ਚੋਣਾਂ ’ਚ ਉਨ੍ਹਾਂ ਨੂੰ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣੇ ਔਖੇ ਹੋ ਰਹੇ ਹਨ। ਡਾ ਬਲਬੀਰ ਨੇ ਕਿਹਾ ਕਿ ਹੁਣ ਇਸ ਦਾ ਅੰਦਾਜ਼ਾ ਲੋਕ ਸਭਾ ਚੋਣਾਂ ਦੇ ਸਾਰਥਿਕ ਨਤੀਜਿਆਂ ਤੋਂ ਲੱਗ ਜਾਵੇਗਾ। ਉਨਾਂ ਕਿਹਾ ਕਿ ਇਹ ਚੋਣਾਂ ਪੰਜਾਬ ਅੰਦਰ ‘ਆਪ’ ਦੀ ਸਰਕਾਰ ਵੱਲੋਂ ਦੋ ਸਾਲ ਦੌਰਾਨ ਕੀਤੇ ਲੋਕ ਭਲਾਈ ਕੰਮਾਂ ਨੂੰ ਤਸਦੀਕ ਕਰਨਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸਾਰੇ ਹਲਕਿਆਂ ’ਤੇ ਜਿੱਤ ਪ੍ਰਾਪਤ ਕਰਨ ਦੇ ਦਿੱਤੇ ਟੀਚੇ ਨੂੰ ਸਰ ਕਰਨ ਲਈ ਸਾਰੇ ਆਗੂ, ਵਰਕਰ ਪੱਬਾਂ ਭਾਰ ਹਨ ਅਤੇ ਲੋਕਾਂ ਵੱਲੋਂ ਉਨ੍ਹਾਂ ਦੀ ਚੋਣ ਮੁਹਿੰਮ ਨੂੰ ਹੁੰਗਾਰਾ ਮਿਲ ਰਿਹਾ ਹੈ। ਇਸ ਮੌਕੇ ਇਸ ਮੌਕੇ ਹੋਰਨਾਂ ਤੋਂ ਇਲਾਵਾ ਇੰਦਰਜੀਤ ਸੰਧੂ, ਜਗਦੀਪ ਜੱਗਾ, ਕਰਨਲ ਜੇ ਵੀ ਸਿੰਘ, ਜਸਬੀਰ ਗਾਂਧੀ ਆਫਿਸ ਇੰਚਾਰਜ, ਕਰਮਜੀਤ ਸਿੰਘ ਬਸੀ ਬਲਾਕ ਇੰਚਾਰਜ, ਲਾਲ ਸਿੰਘ ਬਲਾਕ ਇੰਚਾਰਜ, ਮੋਹਿਤ ਕੁਮਾਰ ਬਲਾਕ ਇੰਚਾਰਜ, ਜਸਵਿੰਦਰ ਬੱਸੀ ਬਲਾਕ ਇੰਚਾਰਜ, ਗੁਰਕਿਰਪਾਲ ਸਿੰਘ ਬਲਾਕ ਇੰਚਾਰਜ, ਗੱਜਣ ਸਿੰਘ, ਗੁਰਚਰਨ ਸਿੰਘ ਭੰਗੂ, ਕਾਕਾ ਜੀ, ਹਰਪਾਲ ਸਿੰਘ, ਰੁਪਿੰਦਰ ਕੋਚ, ਹਨੀ ਲੁਥਰਾ, ਹਰਮਨ ਸੰਧੂ, ਸਾਗਰ, ਗੁਰੀ, ਹਰਪ੍ਰੀਤ ਸਿੰਘ, ਰਣਜੀਤ ਸਿੰਘ, ਗੁਰਸ਼ਰਨ ਸਿੰਘ, ਸਨੀ ਡੱਬੀ, ਜਗਤਾਰ ਸਿੰਘ, ਲੱਕੀ, ਜ਼ਸਬੀਰ ਸਿੰਘ ਬਿੱਟੂ, ਸੰਜੀਵ ਕੁਮਾਰ ਅਤੇ ਹੋਰ ਕਈ ਆਪ ਵਰਕਰ ਤੇ ਸਥਾਨਕ ਲੋਕ ਮੌਜੂਦ ਰਹੇ।
Punjab Bani 25 May,2024
ਕਾਂਗਰਸ, ਭਾਜਪਾ ਅਤੇ 'ਆਪ' ਦਾ ਕਿਸਾਨ ਵਿਰੋਧੀ ਚਿਹਰਾ ਬੇਨਕਾਬ : ਸ਼ਰਮਾ
ਕਾਂਗਰਸ, ਭਾਜਪਾ ਅਤੇ 'ਆਪ' ਦਾ ਕਿਸਾਨ ਵਿਰੋਧੀ ਚਿਹਰਾ ਬੇਨਕਾਬ : ਸ਼ਰਮਾ ਅਕਾਲੀ ਦਲ ਉਮੀਦਵਾਰ ਨੇ ਟਰੈਕਟਰ 'ਤੇ ਸਵਾਰ ਹੋ ਕੇ ਪਿੰਡਾਂ ਦਾ ਕੀਤਾ ਦੌਰਾ ਪਟਿਆਲਾ। ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ. ਕੇ. ਸ਼ਰਮਾ ਨੇ ਕਾਂਗਰਸ, ਭਾਜਪਾ ਅਤੇ ਆਮ ਆਦਮੀ ਪਾਰਟੀ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਕਿਹਾ ਹੈ ਕਿ ਇਹ ਤਿੰਨੇ ਸਿਆਸੀ ਪਾਰਟੀਆਂ ਕਿਸਾਨਾਂ ਦੀਆਂ ਸਮੱਸਿਆਵਾਂ ਲਈ ਜ਼ਿੰਮੇਵਾਰ ਹਨ। ਐਨ.ਕੇ. ਸ਼ਰਮਾ ਨੇ ਚੋਣ ਪ੍ਰਚਾਰ ਮੁਹਿੰਮ ਦੌਰਾਨ ਪਟਿਆਲਾ ਅਤੇ ਆਸ-ਪਾਸ ਦੇ ਪਿੰਡਾਂ ’ਚ ਟਰੈਕਟਰ 'ਤੇ ਸਵਾਰ ਹੋ ਕੇ ਪਿੰਡਾਂ ਦਾ ਦੌਰਾ ਕੀਤਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਸ਼ਰਮਾ ਨੇ ਕਿਹਾ ਕਿ ਉਹ ਪਿਛਲੇ ਦੋ ਮਹੀਨਿਆਂ ਤੋਂ ਪਟਿਆਲਾ ਲੋਕ ਸਭਾ ਹਲਕੇ ਦੇ ਪਿੰਡਾਂ ਦਾ ਦੌਰਾ ਕਰ ਰਹੇ ਹਨ। ਇੱਥੇ ਕਿਸਾਨਾਂ ਅਤੇ ਪਿੰਡ ਵਾਸੀਆਂ ਦੀਆਂ ਅਜਿਹੀਆਂ ਕਈ ਸਮੱਸਿਆਵਾਂ ਹਨ ਜੋ ਪਿਛਲੇ ਕਈ ਸਾਲਾਂ ਤੋਂ ਲਟਕ ਰਹੀਆਂ ਹਨ। ਪ੍ਰਨੀਤ ਕੌਰ ਚਾਰ ਵਾਰ ਸੰਸਦ ਮੈਂਬਰ ਰਹਿ ਚੁੱਕੀ ਹਨ ਪਰ ਇਨ੍ਹਾਂ ਸਮੱਸਿਆਵਾਂ ਦਾ ਹੱਲ ਨਹੀਂ ਕੀਤਾ ਗਿਆ ਹੈ। ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿਆਣਾ ਅਤੇ ਚੰਡੀਗੜ੍ਹ ਵਿੱਚ ਤਾਂ ਇਕੱਠੇ ਚੋਣ ਲੜ ਰਹੇ ਹਨ ਪਰ ਪਟਿਆਲਾ ਵਿੱਚ ਇੱਥੋਂ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਕਾਂਗਰਸ ਅਤੇ ਆਮ ਆਦਮੀ ਪਾਰਟੀ ਦਾ ਗਠਜੋੜ ਚੋਣਾਂ ਤੋਂ ਪਹਿਲਾਂ ਹੀ ਜਨਤਕ ਹੋ ਗਿਆ ਹੈ। ਸ਼ਰਮਾ ਨੇ ਭਾਜਪਾ ਉਮੀਦਵਾਰ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੇ ਪ੍ਰਚਾਰ ਲਈ ਪ੍ਰਧਾਨ ਮੰਤਰੀ ਨੂੰ ਪਟਿਆਲਾ ਬੁਲਾਇਆ, ਪਰ ਭਾਜਪਾ ਦੇ ਮੰਚ ਤੋਂ ਪ੍ਰਧਾਨ ਮੰਤਰੀ ਤੋਂ ਲੈ ਕੇ ਉਮੀਦਵਾਰ ਤੱਕ ਕਿਸੇ ਨੇ ਵੀ ਪਟਿਆਲਾ ਦੀ ਹੱਦ 'ਤੇ ਧਰਨਾ ਦੇ ਰਹੇ ਕਿਸਾਨਾਂ ਬਾਰੇ ਕੁਝ ਨਹੀਂ ਬੋਲਿਆ। ਹਾਲਾਂਕਿ, ਕਿਸਾਨਾਂ ਨੂੰ ਜ਼ਰੂਰ ਗ੍ਰਿਫਤਾਰ ਕੀਤਾ ਗਿਆ ਸੀ। ਭਾਜਪਾ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਹੁਣ ਕਿਸਾਨ ਉਸਦੇ ਏਜੰਡੇ ਤੋਂ ਬਾਹਰ ਹੋ ਚੁੱਕੇ ਹਨ। ਸ਼ਰਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਕਿਸਾਨਾਂ ਦੇ ਹਿੱਤ ਵਿੱਚ ਫੈਸਲੇ ਲੈਣ ਵਾਲੀ ਪਾਰਟੀ ਹੈ।
Punjab Bani 25 May,2024
ਸ਼ਰਾਬ ਘੁਟਾਲੇ ਦਾ ਜਾਲ ਵੱਡਾ ਹੈ: ਜਾਖੜ ਨੇ ਕਿਹਾ, ਪੰਜਾਬ ਕਾਂਗਰਸ ਅਤੇ 'ਆਪ' ਆਗੂਆਂ ਦੀ ਜਾਂਚ ਹੋਵੇ
ਸ਼ਰਾਬ ਘੁਟਾਲੇ ਦਾ ਜਾਲ ਵੱਡਾ ਹੈ: ਜਾਖੜ ਨੇ ਕਿਹਾ, ਪੰਜਾਬ ਕਾਂਗਰਸ ਅਤੇ 'ਆਪ' ਆਗੂਆਂ ਦੀ ਜਾਂਚ ਹੋਵੇ ਚੰਡੀਗੜ੍ਹ, 25 ਮਈ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਅੱਜ ਸਾਬਕਾ ਮੰਤਰੀ ਅਤੇ ਕਾਂਗਰਸ ਦੇ ਗੁਰਦਾਸਪੁਰ ਤੋਂ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਨਜ਼ਦੀਕੀ ਸਾਥੀ ਪੱਪੂ ਜੈਂਤੀਪੁਰ ਦੇ ਟਿਕਾਣਿਆਂ 'ਤੇ ਛਾਪੇਮਾਰੀ ਤੇ ਟਿੱਪਣੀ ਕਰਦਿਆਂ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਕਈਆਂ ਨੂੰ ਬੇਨਕਾਬ ਕਰੇਗੀ। ਸੁਨੀਲ ਜਾਖੜ ਨੇ ਕਿਹਾ ਕਿ ਈਡੀ ਵੱਲੋਂ ਸ਼ਿਕੰਜਾ ਕੱਸਣ ਨਾਲ ਪੰਜਾਬ ਵਿੱਚ 'ਆਪ' ਅਤੇ ਕਾਂਗਰਸ ਦੋਵਾਂ ਦੇ ਆਗੂਆਂ ਵੱਲੋਂ ਕੀਤੀ ਜਾ ਰਹੀ ਲੁੱਟ ਦਾ ਪਰਦਾਫਾਸ਼ ਹੋ ਜਾਵੇਗਾ। ਸ਼ਨੀਵਾਰ ਨੂੰ ਇੱਥੇ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਸ਼ਰਾਬ ਘੁਟਾਲੇ ਵਿੱਚ ਪੰਜਾਬ ਦੇ ਕੁਝ ਕਾਂਗਰਸੀ ਅਤੇ ‘ਆਪ’ ਆਗੂਆਂ ਦੀ ਕਸੂਰਵਾਰ ਜਾਂ ਸਿੱਧੀ ਸ਼ਮੂਲੀਅਤ ਦਾ ਪਰਦਾਫਾਸ਼ ਹੋਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸੀਆਂ ਦੇ ਰੰਧਾਵਾ ਤੋਂ ਇਲਾਵਾ ਜੈਂਤੀਪੁਰ ਵੀ ਭਗਵੰਤ ਮਾਨ ਸਰਕਾਰ ਦੇ ਖਾਸਮ ਖਾਸ ਲੋਕਾਂ ਵਿੱਚ ਹੈ, ਜਿਸ ਨੇ ਜੈਂਤੀਪੁਰ ਵਿਰੁੱਧ ਕਾਰਵਾਈ ਤੱਕ ਨਹੀਂ ਕੀਤੀ ਜਦੋਂ ਨਵੰਬਰ 2022 ਵਿੱਚ ਇੱਕ ਪ੍ਰਵਾਸੀ ਭਾਰਤੀ ਦੇ ਲੜਕੇ ਦੇ ਵਿਆਹ ਵਿੱਚ ਉਸਦੇ ਸਾਥੀਆਂ ਨੇ ਗੋਲੀਬਾਰੀ ਕੀਤੀ ਸੀ। ਉਨਾਂ ਨੇ ਕਿਹਾ ਕਿ ਕਾਂਗਰਸ ਅਤੇ 'ਆਪ' ਨੇਤਾਵਾਂ ਦਾ ਛੇਤੀ ਹੀ ਪਰਦਾਫਾਸ਼ ਕੀਤਾ ਜਾਵੇਗ। ਸਿੱਧੂ ਮੂਸੇਵਾਲਾ 'ਤੇ ਪੁੱਛੇ ਸਵਾਲ ਦੇ ਜਵਾਬ 'ਚ ਸੁਨੀਲ ਜਾਖੜ ਨੇ ਕਿਹਾ ਕਿ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ 'ਚ ਭਗਵੰਤ ਮਾਨ ਸਰਕਾਰ ਦੋਸ਼ੀ ਹੈ ਕਿਉਂਕਿ 'ਆਪ' ਸਰਕਾਰ ਨੇ ਬੇਸ਼ਰਮੀ ਨਾਲ ਉਸ ਦਾ ਸੁਰੱਖਿਆ ਘੇਰਾ ਘਟਾ ਕੇ ਪ੍ਰਚਾਰਿਆ ਸੀ। ਉਨ੍ਹਾਂ ਕਿਹਾ ਕਿ ਵਿਡੰਬਨਾ ਇਹ ਹੈ ਕਿ ਉਸ ਦੇ ਪਿਤਾ ਬਲਕਾਰ ਸਿੰਘ, ਕਾਂਗਰਸ ਦੀ ਹਮਾਇਤ ਮੰਗ ਕੇ ਅਤੇ ਉਨ੍ਹਾਂ ਦੇ ਨਾਲ ਖੜ੍ਹੇ ਹੋ ਕੇ ਗਲਤ ਦਰਵਾਜ਼ੇ 'ਤੇ ਦਸਤਕ ਦੇ ਰਹੇ ਹਨ। ਪੰਜਾਬ ਕਾਂਗਰਸ ਦੇ ਆਗੂ 'ਆਪ' ਸਰਕਾਰ ਤੋਂ ਇਨਸਾਫ਼ ਮੰਗਣ ਲਈ ਮੂਸੇਵਾਲਾ ਦੇ ਪਿਤਾ ਦੀ ਨੁਮਾਇੰਦਗੀ ਕਿਵੇਂ ਕਰ ਸਕਦੇ ਹਨ? ਕਾਂਗਰਸ ਅਤੇ 'ਆਪ' ਇੱਕੋ ਸਿੱਕੇ ਦੇ ਦੋ ਪਹਿਲੂ ਹਨ। ਉਨ੍ਹਾਂ ਕਿਹਾਕਿ ਇਹ ਇੱਕ ਫਿਕਸਡ ਮੈਚ ਹੈ ਅਤੇ ਕਾਂਗਰਸ ਨੇ ਵਿਜੀਲੈਂਸ ਦੇ ਡਰ ਤੋਂ 'ਆਪ' ਸਰਕਾਰ ਦੇ ਸਾਹਮਣੇ ਆਤਮ ਸਮਰਪਣ ਕਰ ਦਿੱਤਾ ਹੈ।।
Punjab Bani 25 May,2024
ਫਵਾਦ ਚੌਧਰੀ ਦੇ ਟਵੀਟ ਦਾ ਜਵਾਬ : ਤੁਹਾਡੇ ਟਵੀਟ ਦੀ ਕੋਈ ਲੋੜ ਨਹੀ਼, ਤੁਸੀ ਆਪਣਾ ਦੇਸ਼ ਸੰਭਾਲੋ : ਕੇਜਰੀਵਾਲ
ਫਵਾਦ ਚੌਧਰੀ ਦੇ ਟਵੀਟ ਦਾ ਜਵਾਬ : ਤੁਹਾਡੇ ਟਵੀਟ ਦੀ ਕੋਈ ਲੋੜ ਨਹੀ਼, ਤੁਸੀ ਆਪਣਾ ਦੇਸ਼ ਸੰਭਾਲੋ : ਕੇਜਰੀਵਾਲ ਨਵੀਂ ਦਿੱਲੀ : ਅਰਵਿੰਦ ਕੇਜਰੀਵਾਲ ਨੇ ਫਵਾਦ ਚੌਧਰੀ ਦੀ ਆਲੋਚਨਾ ਕੀਤੀ। ਲੋਕ ਸਭਾ ਚੋਣਾਂ ਦੇ ਛੇਵੇਂ ਪੜਾਅ 'ਚ ਸ਼ਨੀਵਾਰ ਨੂੰ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਸਮੇਤ ਅੱਠ ਸੂਬਿਆਂ ਦੀਆਂ 58 ਸੀਟਾਂ 'ਤੇ ਵੋਟਿੰਗ ਹੋ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪਰਿਵਾਰ ਸਮੇਤ ਆਪਣੀ ਵੋਟ ਪਾਈ। ਵੋਟ ਪਾਉਣ ਤੋਂ ਬਾਅਦ ਉਨ੍ਹਾਂ ਨੇ ਸੋਸ਼ਲ ਮੀਡੀਆ ਹੈਂਡਲ ਐਕਸ 'ਤੇ ਇਕ ਤਸਵੀਰ ਪੋਸਟ ਕੀਤੀ। ਇਸ ਤਸਵੀਰ 'ਚ ਉਹ ਆਪਣੀ ਪਤਨੀ ਅਤੇ ਬੱਚਿਆਂ ਨਾਲ ਨਜ਼ਰ ਆ ਰਹੇ ਹਨ। ਫੋਟੋ ਪੋਸਟ ਕਰਦਿਆਂ ਉਨ੍ਹਾਂ ਲਿਖਿਆ, "ਮੈਂ ਅੱਜ ਆਪਣੇ ਪਿਤਾ, ਪਤਨੀ ਅਤੇ ਬੱਚਿਆਂ ਨਾਲ ਵੋਟ ਪਾਈ। ਮੇਰੀ ਮਾਂ ਬਹੁਤ ਬਿਮਾਰ ਹੈ। ਉਹ ਨਹੀਂ ਜਾ ਸਕੀ। ਮੈਂ ਤਾਨਾਸ਼ਾਹੀ, ਬੇਰੁਜ਼ਗਾਰੀ ਅਤੇ ਮਹਿੰਗਾਈ ਦੇ ਖ਼ਿਲਾਫ਼ ਵੋਟ ਪਾਈ ਹੈ। ਤੁਸੀਂ ਵੀ ਵੋਟ ਜ਼ਰੂਰ ਪਾਓ।" ਧਿਆਨ ਯੋਗ ਹੈ ਕਿ ਪਾਕਿਸਤਾਨ ਦੇ ਨੇਤਾ ਫਵਾਦ ਚੌਧਰੀ ਨੇ ਸੀਐਮ ਕੇਜਰੀਵਾਲ ਦੇ ਇਸ ਪੋਸਟ 'ਤੇ ਪ੍ਰਤੀਕਿਰਿਆ ਦਿੱਤੀ ਹੈ। ਪਾਕਿਸਤਾਨੀ ਨੇਤਾ ਨੇ ਲਿਖਿਆ, "ਨਫ਼ਰਤ ਅਤੇ ਕੱਟੜਪੰਥ ਦੀਆਂ ਤਾਕਤਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਦੁਆਰਾ ਹਰਾਇਆ ਜਾ ਸਕਦਾ ਹੈ।" ਜ਼ਿਕਰਯੋਗ ਹੈ ਕਿ ਫਵਾਦ ਚੌਧਰੀ ਪਾਕਿਸਤਾਨ-ਤਹਿਰੀਕ-ਏ-ਇਨਸਾਫ ਦੇ ਨੇਤਾ ਹਨ। ਉਹ ਇਮਰਾਨ ਖਾਨ ਸਰਕਾਰ ਵਿੱਚ ਮੰਤਰੀ ਸਨ। ਫਵਾਦ ਚੌਧਰੀ ਦੇ ਇਸ ਬਿਆਨ 'ਤੇ ਸੀਐਮ ਕੇਜਰੀਵਾਲ ਨੇ ਜਵਾਬ ਦਿੱਤਾ ਹੈ। ਫਵਾਦ ਚੌਧਰੀ ਦੀ ਪੋਸਟ ਨੂੰ ਰੀਪੋਸਟ ਕਰਦੇ ਹੋਏ ਸੀਐਮ ਕੇਜਰੀਵਾਲ ਨੇ ਲਿਖਿਆ, "ਚੌਧਰੀ ਸਾਹਿਬ, ਮੈਂ ਅਤੇ ਮੇਰੇ ਦੇਸ਼ ਦੇ ਲੋਕ ਸਾਡੇ ਮੁੱਦਿਆਂ ਨੂੰ ਸੰਭਾਲਣ ਦੇ ਪੂਰੀ ਤਰ੍ਹਾਂ ਸਮਰੱਥ ਹਾਂ। ਤੁਹਾਡੇ ਟਵੀਟ ਦੀ ਕੋਈ ਲੋੜ ਨਹੀਂ ਹੈ। ਇਸ ਸਮੇਂ ਪਾਕਿਸਤਾਨ ਦੇ ਹਾਲਾਤ ਬਹੁਤ ਖਰਾਬ ਹਨ। ਤੁਸੀਂ ਆਪਣਾ ਧਿਆਨ ਰੱਖੋ। ਤੁਹਾਡੇ ਦੇਸ਼ ਦਾ।"
Punjab Bani 25 May,2024
ਪ੍ਰਿਯੰਕਾ ਗਾਂਧੀ ਦੇ ਬੱਚਿਆਂ ਨੇ ਪਹਿਲੀ ਵਾਰ ਪਾਈ ਵੋਟ
ਪ੍ਰਿਯੰਕਾ ਗਾਂਧੀ ਦੇ ਬੱਚਿਆਂ ਨੇ ਪਹਿਲੀ ਵਾਰ ਪਾਈ ਵੋਟ ਨਵੀਂ ਦਿੱਲੀ। ਦੇਸ਼ ਵਿਚ ਅੱਜ ਛੇਵੇਂ ਪੜਾਅ ਦੀ ਵੋਟਿੰਗ ਹੋ ਰਹੀ ਹੈ। ਇਸੇ ਪੜਾਅ 'ਚ ਦੇਸ਼ ਦੀ ਰਾਜਧਾਨੀ 'ਚ ਵੀ ਲੋਕ ਆਪਣੀ ਵੋਟ ਦਾ ਇਸਤੇਮਾਲ ਕਰ ਰਹੇ ਹਨ। ਦੇਸ਼ ਦੇ ਰਾਸ਼ਟਰਪਤੀ ਤੋਂ ਲੈ ਕੇ ਮੁੱਖ ਚੋਣ ਕਮਿਸ਼ਨਰ ਤਕ ਸਾਰੀਆਂ ਪਾਰਟੀਆਂ ਅਤੇ ਵਿਰੋਧੀ ਧਿਰਾਂ ਦੇ ਆਗੂ ਦਿੱਲੀ ਵਿੱਚ ਆਪਣੀ ਵੋਟ ਪਾ ਰਹੇ ਹਨ। ਇਨ੍ਹਾਂ ਵਿੱਚ ਨਵਾਂ ਨਾਮ ਜੁੜਿਆ ਹੈ, ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਦੇ ਬੱਚਿਆਂ ਦਾ। ਉਨ੍ਹਾਂ ਦੇ ਪੁੱਤਰ ਤੇ ਧੀ ਦੋਵਾਂ ਨੇ ਇਨ੍ਹਾਂ ਚੋਣਾਂ 'ਚ ਵੋਟ ਪਾਈ ਤੇ ਫਸਟ ਟਾਈਮ ਵੋਟਰ ਬਣੇ। ਪ੍ਰਿਅੰਕਾ ਦੇ ਬੇਟੇ ਰੇਹਾਨ ਰਾਜੀਵ ਵਾਡਰਾ ਤੇ ਬੇਟੀ ਮਿਰਾਇਆ ਨੂੰ ਆਪਣੇ ਪਿਤਾ ਰਾਬਰਟ ਵਾਡਰਾ ਤੇ ਮਾਮੇ ਰਾਹੁਲ ਗਾਂਧੀ ਨਾਲ ਦੇਖਿਆ ਗਿਆ। ਇਸ ਦੌਰਾਨ ਪ੍ਰਿਅੰਕਾ ਗਾਂਧੀ ਵੀ ਉਨ੍ਹਾਂ ਦੇ ਨਾਲ ਸਨ।
Punjab Bani 25 May,2024
ਮੁੱਖ ਮੰਤਰੀ ਨਾਇਬ ਸੈਣੀ ਨੇ ਕੀਤੀ ਅਰਦਾਸ ਟੇਕਿਆ ਮਥਾ
ਮੁੱਖ ਮੰਤਰੀ ਨਾਇਬ ਸੈਣੀ ਨੇ ਕੀਤੀ ਅਰਦਾਸ ਟੇਕਿਆ ਮਥਾ ਹਰਿਆਣਾ : ਹਰਿਆਣਾ ‘ਚ 10 ਲੋਕ ਸਭਾ ਅਤੇ ਇਕ ਵਿਧਾਨ ਸਭਾ ਸੀਟ ‘ਤੇ ਸਵੇਰੇ 7 ਵਜੇ ਤੋਂ ਵੋਟਿੰਗ ਹੋ ਰਹੀ ਹੈ। ਤਾਜ਼ਾ ਅੰਕੜਿਆਂ ਅਨੁਸਾਰ ਹਰਿਆਣਾ ਵਿੱਚ ਰਾਤ 9 ਵਜੇ ਤੱਕ ਕੁੱਲ 8.31 ਫੀਸਦੀ ਵੋਟਿੰਗ ਹੋਈ। ਇਸ ਦੇ ਲਈ ਸਾਰੀਆਂ ਪੋਲਿੰਗ ਪਾਰਟੀਆਂ ਸ਼ਾਮ ਤੱਕ ਆਪੋ-ਆਪਣੇ ਪੋਲਿੰਗ ਕੇਂਦਰਾਂ ‘ਤੇ ਪਹੁੰਚ ਗਈਆਂ ਅਤੇ ਸਵੇਰੇ ਸੱਤ ਵਜੇ ਵੋਟਿੰਗ ਸ਼ੁਰੂ ਹੋ ਗਈ। ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗਾ। ਹਰਿਆਣਾ ਵਿੱਚ ਕੁੱਲ ਵੋਟਰਾਂ ਦੀ ਗਿਣਤੀ 2 ਕਰੋੜ 76 ਹਜ਼ਾਰ 768 ਹੈ, ਜਿਸ ਵਿੱਚ 1 ਕਰੋੜ 6 ਲੱਖ 52 ਹਜ਼ਾਰ 345 ਪੁਰਸ਼, 94 ਲੱਖ 23 ਹਜ਼ਾਰ 956 ਔਰਤਾਂ ਅਤੇ 467 ਟਰਾਂਸਜੈਂਡਰ ਵੋਟਰ ਸ਼ਾਮਲ ਹਨ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਆਪਣੇ ਜੱਦੀ ਪਿੰਡ ਮਿਰਜ਼ਾਪੁਰ, ਨਰਾਇਣਗੜ੍ਹ ਵਿੱਚ ਇੱਕ ਪੋਲਿੰਗ ਬੂਥ ‘ਤੇ ਆਪਣੀ ਵੋਟ ਪਾਈ। ਸੀਐਮ ਸੈਣੀ ਕਰਨਾਲ ਵਿਧਾਨ ਸਭਾ ਉਪ ਚੋਣ ਲਈ ਭਾਜਪਾ ਦੇ ਉਮੀਦਵਾਰ ਹਨ। ਇਸ ਤੋਂ ਪਹਿਲਾਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਆਪਣੇ ਜੱਦੀ ਪਿੰਡ ਮਿਰਜ਼ਾਪੁਰ ਦੇ ਗੁਰਦੁਆਰੇ ਵਿੱਚ ਅਰਦਾਸ ਕੀਤੀ।
Punjab Bani 25 May,2024
ਜਨਰਲ ਆਬਜ਼ਰਵਰ ਦਿਨੇਸ਼ਨ ਐਚ. ਦੀ ਨਿਗਰਾਨੀ ਹੇਠ ਮਾਈਕਰੋ ਆਬਜ਼ਰਵਰਾਂ ਨੂੰ ਸਿਖਲਾਈ ਦਿੱਤੀ
ਜਨਰਲ ਆਬਜ਼ਰਵਰ ਦਿਨੇਸ਼ਨ ਐਚ. ਦੀ ਨਿਗਰਾਨੀ ਹੇਠ ਮਾਈਕਰੋ ਆਬਜ਼ਰਵਰਾਂ ਨੂੰ ਸਿਖਲਾਈ ਦਿੱਤੀ ਮਾਈਕਰੋ ਆਬਜ਼ਰਵਰਾਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਸਮਰਪਣ ਭਾਵਨਾ ਨਾਲ ਨਿਭਾਉਣ ਦਾ ਸੱਦਾ ਸੰਗਰੂਰ, 25 ਮਈ: ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਲਈ ਲੋਕ ਸਭਾ ਹਲਕਾ 12-ਸੰਗਰੂਰ ਵਿਖੇ ਤਾਇਨਾਤ ਜਨਰਲ ਆਬਜ਼ਰਵਰ ਦਿਨੇਸ਼ਨ ਐਚ. ਦੀ ਨਿਗਰਾਨੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਆਡੀਟੋਰੀਅਮ ਹਾਲ ਵਿਖੇ ਮਾਈਕਰੋ ਆਬਜ਼ਰਵਰਾਂ ਲਈ ਸਿਖਲਾਈ ਸੈਸ਼ਨ ਦਾ ਆਯੋਜਨ ਕੀਤਾ ਗਿਆ। ਮਾਈਕਰੋ ਆਬਜ਼ਰਵਰਾਂ ਨੂੰ ਸੰਬੋੋਧਨ ਕਰਦਿਆਂ ਜਨਰਲ ਆਬਜ਼ਰਵਰ ਦਿਨੇਸ਼ਨ ਐਚ. ਨੇ ਕਿਹਾ ਕਿ ਚੋਣਾਂ ਦੇ ਇਸ ਮਹਾਂਤਿਓਹਾਰ ਨੂੰ ਸਫ਼ਲਤਾਪੂਰਵਕ ਨੇਪਰੇ ਚੜ੍ਹਾਉਣ ਵਿੱਚ ਮਾਈਕਰੋ ਆਬਜ਼ਰਵਰਾਂ ਦੀ ਅਹਿਮ ਭੂਮਿਕਾ ਹੋਵੇਗੀ ਇਸ ਲਈ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਤੇ ਸਮਰਪਣ ਭਾਵਨਾ ਨਾਲ ਨਿਭਾਇਆ ਜਾਵੇ। ਉਨ੍ਹਾਂ ਕਿਹਾ ਕਿ ਵੋਟਾਂ ਵਾਲੇ ਦਿਨ 1 ਜੂਨ ਨੂੰ ਵੋਟਾਂ ਪੈਣ ਦੀ ਪ੍ਰਕਿਰਿਆ ਆਰੰਭ ਹੋਣ ਦੇ ਨਿਰਧਾਰਿਤ ਸਮੇਂ ਤੋਂ ਪਹਿਲਾਂ ਮੋਕ ਪੋਲ ਹੋਵੇਗੀ ਅਤੇ ਸਮੂਹ ਮਾਈਕਰੋ ਆਬਜ਼ਰਵਰ ਨਿਰਧਾਰਿਤ ਸਮਾਂ ਸਾਰਣੀ ਅਨੁਸਾਰ ਪੋਲਿੰਗ ਸਟੇਸ਼ਨਾਂ ’ਤੇ ਪਹੁੰਚਣਾ ਯਕੀਨੀ ਬਣਾਉਣਗੇ । ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਆਕਾਸ਼ ਬਾਂਸਲ ਨੇ ਕਿਹਾ ਕਿ ਮਾਈਕਰੋ ਅਬਜ਼ਰਵਰ ਪੋਲਿੰਗ ਸਟੇਸ਼ਨ ਦੀ ਸਮੁੱਚੀ ਪ੍ਰਕਿਰਿਆ ’ਤੇ ਨਿਗਰਾਨੀ ਰੱਖਣਗੇ ਅਤੇ ਇਹ ਸੁਨਿਸ਼ਚਿਤ ਕਰਨਗੇ ਕਿ ਚੋਣਾਂ ਦੀ ਸਮੁੱਚੀ ਪ੍ਰਕਿਰਿਆ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਨੇਪਰੇ ਚੜ੍ਹਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਮਾਈਕਰੋ ਆਬਜ਼ਰਵਰ ਨੂੰ ਕਿਸੇ ਪੋਲਿੰਗ ਸਟੇਸ਼ਨ ’ਤੇ ਚੋਣ ਪ੍ਰਕਿਰਿਆ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਨਜ਼ਰ ਆਉਂਦੀ ਹੈ ਤਾਂ ਉਹ ਸਿੱਧੇ ਤੌਰ ’ਤੇ ਜਨਰਲ ਆਬਜ਼ਰਵਰ ਨੂੰ ਸੂਚਿਤ ਕਰਨ ਦਾ ਪਾਬੰਦ ਹੋਵੇਗਾ। ਮਾਈਕਰੋ ਆਬਜ਼ਰਵਰਾਂ ਨੂੰ ਸਿਖਲਾਈ ਦਿੰਦਿਆਂ ਲੀਡ ਬੈਂਕ ਮੈਨੇਜਰ ਸੰਜੀਵ ਅਗਰਵਾਲ ਨੇ ਇਸ ਸਬੰਧੀ ਹਰ ਤਰ੍ਹਾਂ ਦੀ ਤਕਨੀਕੀ ਜਾਣਕਾਰੀ ਪ੍ਰਦਾਨ ਕੀਤੀ। ਇਸ ਮੌਕੇ ਤਹਿਸੀਲਦਾਰ ਚੋਣਾਂ ਪਰਮਜੀਤ ਕੌਰ ਅਤੇ ਜਨਰਲ ਆਬਜ਼ਰਵਰ ਦੇ ਤਾਲਮੇਲ ਅਧਿਕਾਰੀ ਸਤਵਿੰਦਰ ਸਿੰਘ ਢਿੱਲੋਂ ਵੀ ਹਾਜ਼ਰ ਸਨ।
Punjab Bani 25 May,2024
ਪੰਜਾਬ ਦੇ ਵੋਟਰ ਪੋਲਿੰਗ ਬੂਥਾਂ ਉੱਤੇ ਲੱਗੀ ਕਤਾਰ ਦੀ ਜਾਣਕਾਰੀ ਘਰ ਬੈਠੇ ਹੀ ਜਾਣ ਸਕਣਗੇ : ਸਿਬਿਨ ਸੀ
ਪੰਜਾਬ ਦੇ ਵੋਟਰ ਪੋਲਿੰਗ ਬੂਥਾਂ ਉੱਤੇ ਲੱਗੀ ਕਤਾਰ ਦੀ ਜਾਣਕਾਰੀ ਘਰ ਬੈਠੇ ਹੀ ਜਾਣ ਸਕਣਗੇ : ਸਿਬਿਨ ਸੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵੋਟਰਾਂ ਦੀ ਸਹੂਲਤ ਲਈ ‘ਵੋਟਰ ਕਿਊ ਇਨਫੋਰਮੇਸ਼ਨ ਸਿਸਟਮ’ ਦੀ ਸ਼ੁਰੂਆਤ ਚੰਡੀਗੜ੍ਹ, 25 ਮਈ ਪੰਜਾਬ ਦੇ ਵੋਟਰ ਵੋਟਾਂ ਵਾਲੇ ਦਿਨ 1 ਜੂਨ ਨੂੰ ਆਪਣੇ ਪੋਲਿੰਗ ਬੂਥ ਉੱਤੇ ਜਾਣ ਤੋਂ ਪਹਿਲਾਂ ਇਹ ਜਾਣ ਸਕਣਗੇ ਕਿ ਉਨ੍ਹਾਂ ਦੇ ਬੂਥ ਉੱਤੇ ਕਿੰਨੇ ਕੁ ਲੋਕ ਵੋਟ ਦੇਣ ਲਈ ਕਤਾਰ ਵਿੱਚ ਖੜ੍ਹੇ ਹਨ । ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸ਼ਨਿਵਰਾਰ ਨੂੰ ਵੋਟਰਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ 'ਵੋਟਰ ਕਿਊ ਇਨਫੋਰਮੇਸ਼ਨ ਸਿਸਟਮ' ਸ਼ੁਰੂ ਕੀਤਾ ਗਿਆ ਹੈ। ਇਹ ਸਿਸਟਮ ਐਨਆਈਸੀ ਪੰਜਾਬ ਅਤੇ ਮੈਟਾ ਨਾਲ ਮਿਲ ਕੇ ਤਿਆਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਸਿਬਿਨ ਸੀ ਨੇ ਦੱਸਿਆ ਕਿ ਵੋਟਰ ਕਿਊ ਇਨਫੋਰਮੇਸ਼ਨ ਸਿਸਟਮ ਨੂੰ ਵਰਤਣ ਲਈ ਵੋਟਰਾਂ ਨੂੰ ਇਕ ਵਟਸਐਪ ਨੰਬਰ 7447447217 ਉੱਤੇ ‘ਵੋਟ’ ਟਾਇਪ ਕਰਕੇ ਮੈਸੇਜ ਭੇਜਣਾ ਹੋਵੇਗਾ। ਇਸ ਤੋਂ ਬਾਅਦ ਇਕ ਲਿੰਕ ਪ੍ਰਾਪਤ ਹੋਵੇਗਾ ਜਿਸ ਉੱਤੇ ਕਲਿੱਕ ਕਰਨ ਮਗਰੋਂ 2 ਆਪਸ਼ਨ ; (1) ਲੋਕੇਸ਼ਨ ਵਾਈਜ਼ (2) ਬੂਥ ਵਾਈਜ਼ ਸਕਰੀਨ ਉੱਤੇ ਆਉਣਗੇ। ਉਨ੍ਹਾਂ ਦੱਸਿਆ ਕਿ ਲੋਕੇਸ਼ਨ ਵਾਈਜ਼ ਆਪਸ਼ਨ ਨੂੰ ਚੁਣਨ ਮਗਰੋਂ ਵੋਟਰ ਨੂੰ ਆਪਣੀ ਲੋਕੇਸ਼ਨ ਸ਼ੇਅਰ ਕਰਨੀ ਹੋਵੇਗੀ, ਜਿਸ ਤੋਂ ਬਾਅਦ ਮੋਬਾਇਲ ਦੀ ਸਕਰੀਨ ਉੱਤੇ ਵੋਟਰ ਦੇ ਘਰ ਨੇੜਲੇ ਪੋਲਿੰਗ ਬੂਥਾਂ ਦੀ ਸੂਚੀ ਆ ਜਾਵੇਗੀ। ਇਸ ਤੋਂ ਬਾਅਦ ਵੋਟਰ ਨੂੰ ਬੂਥ ਨੰਬਰ ਲਿਖ ਕੇ ਭੇਜਣਾ ਹੋਵੇਗਾ ਅਤੇ ਤੁਰੰਤ ਮੋਬਾਇਲ ਦੀ ਸਕਰੀਨ ਉੱਤੇ ਇਹ ਜਾਣਕਾਰੀ ਆ ਜਾਵੇਗੀ ਕਿ ਓਸ ਬੂਥ ਉੱਤੇ ਵੋਟ ਪਾਉਣ ਲਈ ਕਿੰਨੇ ਵੋਟਰ ਕਤਾਰ ਵਿੱਚ ਖੜ੍ਹੇ ਹਨ। ਸਿਬਿਨ ਸੀ ਨੇ ਅੱਗੇ ਦੱਸਿਆ ਕਿ ਜੇਕਰ ਵੋਟਰ ਦੂਜਾ ਆਪਸ਼ਨ ਬੂਥ ਵਾਈਜ਼ ਚੁਣਦਾ ਹੈ ਤਾਂ ਉਸ ਨੂੰ ਪੰਜਾਬ ਸੂਬਾ ਚੁਣਨ ਤੋਂ ਬਾਅਦ ਆਪਣੇ ਜ਼ਿਲ੍ਹੇ ਨੂੰ ਚੁਣਨਾ ਹੋਵੇਗਾ ਅਤੇ ਉਸ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕੇ ਸਕਰੀਨ ਉੱਤੇ ਆ ਜਾਣਗੇ। ਆਪਣਾ ਵਿਧਾਨ ਸਭਾ ਹਲਕਾ ਚੁਣਨ ਤੋਂ ਬਾਅਦ ਸਬੰਧਤ ਬੂਥ ਨੰਬਰ ਭਰਨਾ ਹੋਵੇਗਾ, ਜਿਸ ਨਾਲ ਵੋਟਰ ਆਪਣੇ ਬੂਥ ਉੱਤੇ ਵੋਟ ਦੇਣ ਲਈ ਖੜ੍ਹੇ ਵੋਟਰਾਂ ਦੀ ਗਿਣਤੀ ਜਾਣ ਸਕੇਗਾ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਜਿੱਥੇ ਇਕ ਪਾਸੇ 1 ਜੂਨ ਨੂੰ ਵੋਟਿੰਗ ਵਾਲੇ ਦਿਨ ਵੋਟਰਾਂ ਨੂੰ ਗਰਮੀ ਤੋਂ ਬਚਾਉਣ ਲਈ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ, ਉੱਥੇ ਹੀ ਇਸ ਵੋਟਿੰਗ ਕਿਊ ਸਿਸਟਮ ਜ਼ਰੀਏ ਵੋਟਰ ਆਪਣੇ ਹਿਸਾਬ ਨਾਲ ਉਸ ਸਮੇਂ ਪੋਲਿੰਗ ਬੂਥ ਉੱਤੇ ਜਾ ਕੇ ਵੋਟ ਪਾ ਸਕੇਗਾ ਜਦੋਂ ਬੂਥ ਉੱਤੇ ਜ਼ਿਆਦਾ ਭੀੜ ਨਹੀਂ ਹੋਵੇਗੀ। ਇਸ ਨਾਲ ਵੋਟਰ ਗਰਮੀ ਤੋਂ ਵੀ ਬਚੇਗਾ ਅਤੇ ਉਸ ਦੇ ਸਮੇਂ ਦੀ ਵੀ ਬੱਚਤ ਹੋਵੇਗੀ।
Punjab Bani 25 May,2024
ਸਾਈਕਲਿੰਗ ਮੈਰਾਥਨ ਨੂੰ ਹਰੀ ਝੰਡੀ ਦਿਖਾ ਕੀਤਾ ਰਵਾਨਾ
ਸਾਈਕਲਿੰਗ ਮੈਰਾਥਨ ਨੂੰ ਹਰੀ ਝੰਡੀ ਦਿਖਾ ਕੀਤਾ ਰਵਾਨਾ ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਚੋਣਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਮਹੱਤਤਾ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਅੱਜ ਪੀ.ਸੀ.ਏ. ਸਟੇਡੀਅਮ, ਫੇਜ਼ 10, ਮੋਹਾਲੀ ਵਿਖੇ ਕਰਵਾਈ ਗਈ ਸਾਈਕਲੋਥੌਨ (ਸਾਈਕਲਿੰਗ ਮੈਰਾਥੌਨ) ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਈਵੈਂਟ ਰੇਡੀਓ ਮਿਰਚੀ ਦੇ ਸਹਿਯੋਗ ਨਾਲ ਕਰਵਾਇਆ ਗਿਆ ਅਤੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਲੋਕਾਂ ਨੇ ਇਸ ਈਵੈਂਟ ਵਿੱਚ ਵਧ-ਚੜ੍ਹ ਕੇ ਹਿੱਸਾ ਲੈਂਦਿਆਂ ਲੋਕਾਂ ਦਰਮਿਆਨ ਜਾਗਰੂਕਤਾ ਪੈਦਾ ਕਰਨ ਦੀ ਇਸ ਪਹਿਲਕਦਮੀ ਨੂੰ ਸਫ਼ਲ ਬਣਾਇਆ।
Punjab Bani 25 May,2024
ਲੋਕ ਸਭਾ ਚੋਣਾਂ : ਰਾਸ਼ਟਰਪਤੀ ਦਰੋਪਦੀ ਸਣੇ ਕਈਆਂ ਨੇ ਕੀਤੀ ਵੋਟਿੰਗ
ਲੋਕ ਸਭਾ ਚੋਣਾਂ : ਰਾਸ਼ਟਰਪਤੀ ਦਰੋਪਦੀ ਸਣੇ ਕਈਆਂ ਨੇ ਕੀਤੀ ਵੋਟਿੰਗ ਨਵੀਂ ਦਿੱਲੀ, 25 ਮਈ ਲੋਕ ਸਭਾ ਚੋਣਾਂ ਦੇ ਛੇਵੇਂ ਗੇੜ ਵਿਚ ਦਿੱਲੀ ਦੀਆਂ ਸੱਤ ਸੰਸਦੀ ਸੀਟਾਂ ‘ਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅੱਜ 1 ਵਜੇ ਤੱਕ 34.37 ਫੀਸਦ ਪੋਲਿੰਗ ਦਰਜ ਕੀਤੀ ਗਈ ਸਵੇਰੇ ਵੋਟ ਪਾਉਣ ਵਾਲਿਆਂ ਵਿੱਚ ਕੇਂਦਰੀ ਮੰਤਰੀ ਐੱਸ. ਜੈਸ਼ੰਕਰ ਅਤੇ ਹਰਦੀਪ ਸਿੰਘ ਪੁਰੀ, ਦਿੱਲੀ ਦੀ ਮੰਤਰੀ ਆਤਿਸ਼ੀ, ਗੌਤਮ ਗੰਭੀਰ ਅਤੇ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਸ਼ਾਮਲ ਸਨ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਵੀ ਵੋਟ ਪਾਈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੋਟ ਪਾਉਣ ਬਾਅਦ ਲੋਕਾਂ ਨੂੰ ਵੋਟਾਂ ਪਾਉਣ ਲਈ ਕਿਹਾ।
Punjab Bani 25 May,2024
ਮੁੱਖ ਮੰਤਰੀ ਭਗਵੰਤ ਮਾਨ ਨੇ ਡਾ ਚਬੇਵਾਲ ਲਈ ਕੀਤਾ ਚੋਣ ਪ੍ਰਚਾਰ
ਮੁੱਖ ਮੰਤਰੀ ਭਗਵੰਤ ਮਾਨ ਨੇ ਡਾ ਚਬੇਵਾਲ ਲਈ ਕੀਤਾ ਚੋਣ ਪ੍ਰਚਾਰ - ਸੁਖਪਾਲ ਖਹਿਰਾ ਤੇਕੀਤੇ ਤਿਖੇ ਹਮਲੇ ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਭੁਲੱਥ ਵਿਖੇ ਜਨਸਭਾ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਨੂੰ 13-0 ਨਾਲ ਜਿਤਾਉਣ। ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਾਂਗਰਸੀ ਆਗੂ ਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ‘ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਮੈਂ ਗਰੰਟੀ ਦਿੰਦਾ ਹਾਂ ਕਿ ਉਹ ਤੁਹਾਡੇ ਵਿਧਾਇਕ ਰਹਿਣਗੇ, ਕਿਉਂਕਿ ਅਸੀਂ ਉਨ੍ਹਾਂ ਨੂੰ ਸੰਗਰੂਰ ਤੋਂ ਹਰਾ ਕੇ ਫੇਰ ਇੱਥੇ ਵਾਪਸ ਭੇਜਾਂਗੇ।ਉਨ੍ਹਾਂ ਕਿਹਾ ਕਿ ਸੁਖਪਾਲ ਖਹਿਰਾ ਖ਼ੁਦ ਚੋਣਾਂ ਜਿੱਤਣ ਲਈ ਕਿਤੇ ਨਹੀਂ ਜਾਂਦੇ। ਉਹ ਕਿਸੇ ਨੂੰ ਹਰਾਉਣ ਜਾਂ ਜਿਤਾਉਣ ਲਈ ਮਿਲੀਭੁਗਤ ਤਹਿਤ ਜਾਂਦੇ ਹਨ। ਪਿਛਲੀ ਵਾਰ ਉਹ ਹਰਸਿਮਰਤ ਕੌਰ ਬਾਦਲ ਨੂੰ ਜਿਤਾਉਣ ਲਈ ਬਠਿੰਡਾ ਤੋਂ ਚੋਣ ਲੜੇ ਸਨ। ਇਸ ਦੇ ਲਈ ਉਨ੍ਹਾਂ ਨੂੰ ਕਾਫ਼ੀ ਪੈਸਾ ਮਿਲਿਆ। ਉਨ੍ਹਾਂ ਕਿਹਾ ਕਿ ਜੇਕਰ ਸੁਖਪਾਲ ਖਹਿਰਾ ਨੇ ਦੋ ਨੰਬਰ ਦੇ ਕੰਮ ਅਤੇ ਭ੍ਰਿਸ਼ਟਾਚਾਰ ਨਹੀਂ ਕੀਤਾ ਤਾਂ ਉਨ੍ਹਾਂ ਕੋਲ ਐਨੀ ਜ਼ਮੀਨ ਅਤੇ ਪੈਸਾ ਕਿੱਥੋਂ ਆਇਆ। ਮਾਨ ਨੇ ਭੁਲੱਥ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੁਣ ਤੁਸੀਂ ਉਨ੍ਹਾਂ ਨੂੰ ਵਿਧਾਇਕ ਤੋਂ ਵੀ ਹਟਾ ਦਿਓ ਤਾਂ ਜੋ ਉਹ ਤੁਹਾਨੂੰ ਛੱਡਣ ਦਾ ਮਤਲਬ ਚੰਗੀ ਤਰ੍ਹਾਂ ਜਾਣ ਸਕਣ।
Punjab Bani 24 May,2024
ਮਾਈਕਰੋ ਅਬਜ਼ਰਵਰਾਂ ਲਈ ਸਿਖਲਾਈ ਸੈਸ਼ਨ ਦਾ ਆਯੋਜਨ
ਮਾਈਕਰੋ ਅਬਜ਼ਰਵਰਾਂ ਲਈ ਸਿਖਲਾਈ ਸੈਸ਼ਨ ਦਾ ਆਯੋਜਨ ਸੰਗਰੂਰ, 24 ਮਈ: ਲੋਕ ਸਭਾ ਚੋਣਾਂ ਲਈ ਤਾਇਨਾਤ ਕੀਤੇ ਮਾਈਕਰੋ ਅਬਜ਼ਰਵਰਾਂ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਖਲਾਈ ਮੀਟਿੰਗ ਹੋਈ। ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਲੀਡ ਬੈਂਕ ਮੈਨੇਜਰ ਸੰਜੀਵ ਅਗਰਵਾਲ ਨੇ ਮਾਈਕਰੋ ਆਬਜ਼ਰਵਰਾਂ ਨੂੰ ਹਦਾਇਤ ਕੀਤੀ ਕਿ ਆਪਣੀ ਡਿਊਟੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾਕ ਕਰਦਿਆਂ ਪੂਰੀ ਜ਼ਿੰਮੇਵਾਰੀ ਨਾਲ ਨਿਭਾਈ ਜਾਵੇ। ਉਨ੍ਹਾਂ ਨੇ ਕਿਹਾ ਕਿ ਮਾਈਕਰੋ ਅਬਜ਼ਰਵਰ ਦੀ ਭੂਮਿਕਾ ਮਹੱਤਵਪੂਰਨ ਹੁੰਦੀ ਹੈ ਅਤੇ ਉਹ ਵੋਟਾਂ ਵਾਲੇ ਦਿਨ 1 ਜੂਨ ਨੂੰ ਵੋਟਾਂ ਪੈਣ ਦੀ ਪ੍ਰਕਿਰਿਆ ਆਰੰਭ ਹੋਣ ਦੇ ਨਿਰਧਾਰਿਤ ਸਮੇਂ ਤੋਂ ਪਹਿਲਾਂ ਪੋਲਿੰਗ ਸਟੇਸ਼ਨਾਂ ’ਤੇ ਪਹੁੰਚਣਾ ਯਕੀਨੀ ਬਣਾਉਣਗੇ ਅਤੇ ਇਲੈਕਸ਼ਨ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਲਈ ਉਪਲਬਧ ਮੁਢਲੀਆ ਸਹੂਲਤਾਂ ਦੀ ਜਾਂਚ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਦੱਸਿਆ ਕਿ ਮਾਈਕਰੋ ਅਬਜ਼ਰਵਰਾਂ ਦੀ ਦੇਖਰੇਖ ਹੇਠ ਮੋਕ ਪੋਲ ਹੋਵੇਗੀ ਅਤੇ ਸਬੰਧਤ ਪ੍ਰੀਜਾਈਡਿੰਗ ਅਫ਼ਸਰ ਵੱਲੋਂ ਮੋਕ ਪੋਲ ਦਾ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ। ਉਨ੍ਹਾਂ ਇਸ ਸਬੰਧੀ ਤਕਨੀਕੀ ਬਾਰੀਕੀਆਂ ਨੂੰ ਸਮਝਾਇਆ ਅਤੇ ਦੱਸਿਆ ਕਿ ਜੇਕਰ ਕਿਸੇ ਵੀ ਮਾਈਕਰੋ ਅਬਜ਼ਰਵਰ ਨੂੰ ਕਿਸੇ ਪੋਲਿੰਗ ਸਟੇਸ਼ਨ ’ਤੇ ਚੋਣ ਪ੍ਰਕਿਰਿਆ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਨਜ਼ਰ ਆਉਂਦੀ ਹੈ ਤਾਂ ਉਹ ਸਿੱਧੇ ਤੌਰ ’ਤੇ ਜਨਰਲ ਅਬਜ਼ਰਵਰ ਨੂੰ ਸੂਚਿਤ ਕਰਨ ਦਾ ਪਾਬੰਦ ਹੋਵੇਗਾ। ਇਸ ਮੌਕੇ ਪੋਸਟਲ ਬੈਲਟ ਦੇ ਨੋਡਲ ਅਫ਼ਸਰ ਕਰਨਬੀਰ ਸਿੰਘ ਰੰਧਾਵਾ ਨੇ ਹੋਮ ਵੋਟਰ ਫੈਸੀਲੀਟੇਸ਼ਨ ਬਾਰੇ ਸਿਖਲਾਈ ਦਿੱਤੀ। ਇਸ ਦੌਰਾਨ ਮਾਈਕਰੋ ਅਬਜ਼ਰਵਰਾਂ ਨੂੰ ਪ੍ਰੋਜੈਕਟਰ ਦੀ ਮਦਦ ਨਾਲ ਹੋਰ ਨਿਯਮਾਂ ਤੇ ਦਿਸ਼ਾ ਨਿਰਦੇਸ਼ਾਂ ਬਾਰੇ ਜਾਣੂ ਕਰਵਾਇਆ ਗਿਆ।
Punjab Bani 24 May,2024
ਜ਼ਿਲ੍ਹਾ ਪੱਧਰੀ ਖਰਚਾ ਸੈਲ ਦੇ ਨੋਡਲ ਅਫ਼ਸਰ ਵੱਲੋਂ ਉਮੀਦਵਾਰਾਂ
ਜ਼ਿਲ੍ਹਾ ਪੱਧਰੀ ਖਰਚਾ ਸੈਲ ਦੇ ਨੋਡਲ ਅਫ਼ਸਰ ਵੱਲੋਂ ਉਮੀਦਵਾਰਾਂ ਦੇ ਚੋਣ ਖਰਚਿਆਂ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਸੰਗਰੂਰ, 24 ਮਈ: ਭਾਰਤੀ ਚੋਣ ਕਮਿਸ਼ਨ ਵੱਲੋਂ ਉਮੀਦਵਾਰਾਂ ਦੁਆਰਾ ਕੀਤੇ ਜਾਣ ਵਾਲੇ ਚੋਣ ਖਰਚਿਆਂ ਦੀ ਨਿਗਰਾਨੀ ਲਈ ਤਾਇਨਾਤ ਖਰਚਾ ਅਬਜਰਵਰ ਸ਼੍ਰੀ ਅਮਿਤ ਸੰਜੇ ਗੁਰਵ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪੱਧਰੀ ਖਰਚਾ ਸੈਲ ਦੇ ਨੋਡਲ ਅਫ਼ਸਰ-ਕਮ-ਡੀ.ਸੀ.ਐਫ.ਏ ਅਸ਼ਵਨੀ ਕੁਮਾਰ ਨੇ ਅੱਜ ਸਹਾਇਕ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਸ਼ਡਿਊਲ ਅਨੁਸਾਰ ਉਮੀਦਵਾਰਾਂ ਤੇ ਅਧਿਕਾਰਤ ਚੋਣ ਏਜੰਟਾਂ ਵੱਲੋਂ ਮੇਨਟੇਨ ਕੀਤੇ ਜਾ ਰਹੇ ਖਰਚਾ ਰਜਿਸਟਰਾਂ ਵਿੱਚ ਦਰਜ ਚੋਣ ਖਰਚਿਆਂ ਦਾ ਮਿਲਾਨ 25 ਮਈ ਨੂੰ ਕੀਤਾ ਜਾਵੇਗਾ। ਉਨ੍ਹਾਂ ਇਸ ਦੌਰਾਨ ਆਪਣੇ ਸਟਾਫ਼ ਨੂੰ ਪੂਰੀ ਮੁਸਤੈਦੀ ਨਾਲ ਖਰਚਾ ਮਿਲਾਨ ਕਰਨ ਸਬੰਧੀ ਮੁਢਲੇ ਦਿਸ਼ਾ ਨਿਰਦੇਸ਼ ਦਿੱਤੇ ਅਤੇ ਹਰ ਖਰਚੇ ਬਾਰੇ ਰਿਕਾਰਡ ਦੇ ਸਹੀ ਇੰਦਰਾਜ ਅਤੇ ਸੰਭਾਲ ਲਈ ਹਦਾਇਤ ਕੀਤੀ। ਇਸ ਮੌਕੇ ਪਹਿਲੇ ਖਰਚਾ ਮਿਲਾਨ ਪ੍ਰਕਿਰਿਆ ਤੋਂ ਬਾਅਦ ਦਰਜ ਕੀਤੇ ਖਰਚੇ ਦਾ ਇਂਦਰਾਜ ਸ਼ੈਡੋ ਰਜਿਸਟਰ ਵਿੱਚ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਇਹ ਵੀ ਦੱਸਿਆ ਕਿ ਖਰਚਾ ਮਿਲਾਨ ਦੀ ਤੀਜੀ ਤੇ ਅੰਤਿਮ ਮਿਤੀ 30 ਮਈ ਹੈ । ਇਸ ਮੌਕੇ ਵੱਖ ਵੱਖ ਖਰਚਾ ਅਧਿਕਾਰੀ ਤੇ ਸਟਾਫ ਵੀ ਹਾਜ਼ਰ ਸਨ।
Punjab Bani 24 May,2024
ਘੱਟ ਟੈਕਸ ਨਾਲ ਆਸਾਨ ਜੀਐਸਟੀ ਦਾ ਵਾਅਦਾ ਕਰਦਿਆਂ, ਵੜਿੰਗ ਨੇ ਆਰਥਿਕ ਦ੍ਰਿਸ਼ਟੀਕੋਣ ਨੂੰ ਕੀਤਾ ਪੇਸ਼
ਘੱਟ ਟੈਕਸ ਨਾਲ ਆਸਾਨ ਜੀਐਸਟੀ ਦਾ ਵਾਅਦਾ ਕਰਦਿਆਂ, ਵੜਿੰਗ ਨੇ ਆਰਥਿਕ ਦ੍ਰਿਸ਼ਟੀਕੋਣ ਨੂੰ ਕੀਤਾ ਪੇਸ਼ ਕਿਹਾ: ਗਰੀਬਾਂ ਅਤੇ ਬੇਰੁਜ਼ਗਾਰਾਂ ਨੂੰ ਸਿੱਧੇ ਨਕਦ ਲਾਭ ਆਰਥਿਕਤਾ ਨੂੰ ਹੁਲਾਰਾ ਦੇਵੇਗਾ ਲੁਧਿਆਣਾ ਨੂੰ ਸਭ ਤੋਂ ਵੱਧ ਫਾਇਦਾ ਹੋਵੇਗਾ ਉਦਯੋਗ ਨੇ ਸਮਰਥਨ ਦਾ ਭਰੋਸਾ ਦਿੱਤਾ; ਕਿਹਾ: ਕਾਂਗਰਸ ਦੇ ਸ਼ਾਸਨ ਵਿੱਚ ਹੀ ਤਰੱਕੀ ਕਰਦੇ ਹਨ ਉਦਯੋਗ ਲੁਧਿਆਣਾ, 24 ਮਈ: ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਲੋਕ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਾਅਦਾ ਕੀਤਾ ਹੈ ਕਿ ਕੇਂਦਰ ਦੀ ਨਵੀਂ ਸਰਕਾਰ ਸਭ ਤੋਂ ਘੱਟ ਟੈਕਸ ਦਰ ਨਾਲ ਸਧਾਰਨ ਜੀਐਸਟੀ ਪ੍ਰਣਾਲੀ ਲਿਆਵੇਗੀ। ਇੱਥੇ ਉਦਯੋਗਪਤੀਆਂ ਦੇ ਇੱਕ ਸਮੂਹ ਨਾਲ ਗੱਲਬਾਤ ਕਰਦਿਆਂ, ਵੜਿੰਗ ਨੇ ਇਹ ਵੀ ਕਿਹਾ ਕਿ ਇੰਡੀਆ ਸਰਕਾਰ ਗਰੀਬ ਪਰਿਵਾਰਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਸਿੱਧੇ ਨਗਦ ਲਾਭ ਪ੍ਰਦਾਨ ਕਰੇਗੀ, ਜਿਸ ਨਾਲ ਆਰਥਿਕਤਾ ਨੂੰ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਉਦਯੋਗਿਕ ਕੇਂਦਰ ਹੋਣ ਨਾਲ ਲੁਧਿਆਣਾ ਨੂੰ ਸਭ ਤੋਂ ਵੱਧ ਫਾਇਦਾ ਹੋਵੇਗਾ। ਇਸੇ ਤਰ੍ਹਾਂ, ਆਰਥਿਕ ਏਜੰਡੇ ਨੂੰ ਸਪੱਸ਼ਟ ਕਰਦੇ ਹੋਏ ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਦੇਸ਼ ਭਰ ਦੇ ਹਰ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਨਗਦ ਲਾਭ ਦੇਣ ਦਾ ਪ੍ਰਸਤਾਵ ਰੱਖਦੀ ਹੈ। ਇਸ ਤੋਂ ਇਲਾਵਾ, ਬੇਰੁਜ਼ਗਾਰੀ ਦੀ ਸਮੱਸਿਆ ਨਾਲ ਨਜਿੱਠਣ ਲਈ ਹਰ ਨਵੇਂ ਗ੍ਰੈਜੂਏਟ ਅਤੇ ਡਿਪਲੋਮਾ ਹੋਲਡਰ ਨੂੰ ਇੱਕ ਸਾਲ ਲਈ 1 ਲੱਖ ਰੁਪਏ ਦੀ ਗਰੰਟੀਸ਼ੁਦਾ ਆਮਦਨ ਦੇ ਨਾਲ ਇੱਕ ਸਾਲ ਦੀ ਅਪ੍ਰੈਂਟਿਸਸ਼ਿਪ ਦਿੱਤੀ ਜਾਵੇਗੀ। ਵੜਿੰਗ ਨੇ ਕਿਹਾ ਕਿ ਇਹ ਦੋਵੇਂ ਸਕੀਮਾਂ ਲੋਕਾਂ ਨੂੰ ਅਸਮਾਨੀ ਚੜ੍ਹੀਆਂ ਕੀਮਤਾਂ ਤੋਂ ਰਾਹਤ ਦੇਣ ਲਈ ਸਾਵਧਾਨੀ ਨਾਲ ਤਿਆਰ ਕੀਤੀਆਂ ਗਈਆਂ ਹਨ, ਜਿਸ ਕਾਰਨ ਗਰੀਬ ਅਤੇ ਮੱਧ ਵਰਗ ਦੇ ਲੋਕਾਂ ਦਾ ਜਿਊਣਾ ਮੁਸ਼ਕਲ ਹੋ ਗਿਆ ਹੈ। ਇਨ੍ਹਾਂ ਯੋਜਨਾਵਾਂ ਨਾਲ ਦੇਸ਼ ਵਿੱਚ ਬੇਰੁਜ਼ਗਾਰੀ ਦੀ ਸਮੱਸਿਆ ਵੀ ਹੱਲ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਬੇਰੁਜ਼ਗਾਰੀ ਪਿਛਲੇ 45 ਸਾਲਾਂ ਵਿੱਚ ਸਭ ਤੋਂ ਉੱਚੇ ਪੱਧਰ ’ਤੇ ਹੈ ਅਤੇ 70 ਕਰੋੜ ਭਾਰਤੀ ਬੇਰੁਜ਼ਗਾਰ ਹਨ। ਉਨ੍ਹਾਂ ਕਿਹਾ ਕਿ ਗਰੀਬਾਂ ਅਤੇ ਬੇਰੁਜ਼ਗਾਰਾਂ ਨੂੰ ਸਿੱਧਾ ਪੈਸਾ ਦੇਣ ਨਾਲ ਉਨ੍ਹਾਂ ਦੀ ਖਰੀਦ ਸ਼ਕਤੀ ਵਧੇਗੀ, ਜਿਨ੍ਹਾਂ ਨੂੰ ਹੁਣ ਤੱਕ ਨਜ਼ਰਅੰਦਾਜ਼ ਕੀਤਾ ਗਿਆ ਸੀ। ਇਸ ਨਾਲ ਵਸਤੂਆਂ ਦੀ ਮੰਗ ਵਧੇਗੀ, ਜਿਸ ਨਾਲ ਕਾਰਖਾਨਿਆਂ ਵੱਲੋਂ ਵਸਤਾਂ ਦਾ ਵਧੇਰੇ ਉਤਪਾਦਨ ਹੋਵੇਗਾ ਅਤੇ ਰੁਜ਼ਗਾਰ ਪੈਦਾ ਹੋਣਗੇ। ਵੜਿੰਗ ਨੇ ਕਿਹਾ ਕਿ ਲੁਧਿਆਣਾ ਇਕ ਉਦਯੋਗਿਕ ਹੱਬ ਹੈ, ਜਿਸਨੂੰ ਸਭ ਤੋਂ ਵੱਧ ਫਾਇਦਾ ਹੋਵੇਗਾ, ਕਿਉਂਕਿ ਮੰਗ ਵਧਣ ਨਾਲ ਉਦਯੋਗਿਕ ਉਤਪਾਦਨ ਵਧੇਗਾ। ਉਨ੍ਹਾਂ ਵਾਅਦਾ ਕੀਤਾ ਕਿ ਰੁਜ਼ਗਾਰ ਦੇ ਬਹੁਤ ਸਾਰੇ ਮੌਕਿਆਂ ਦੇ ਨਾਲ ਆਰਥਿਕਤਾ ਵਿੱਚ ਪੂਰੀ ਤਰ੍ਹਾਂ ਤਬਦੀਲੀ ਕੀਤੀ ਜਾਵੇਗੀ। ਇਸ ਦੌਰਾਨ ਜੀਐਸਟੀ ਬਾਰੇ ਸੀਨੀਅਰ ਕਾਂਗਰਸੀ ਆਗੂ ਨੇ ਵਾਅਦਾ ਕੀਤਾ ਕਿ ਇਸਨੂੰ ਸਰਲ ਅਤੇ ਵਪਾਰਕ ਪੱਖੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਲਗਾਏ ਜਾ ਰਹੇ ਪੰਜ ਵੱਖ-ਵੱਖ ਟੈਕਸਾਂ ਦੀ ਬਜਾਏ ਸਿਰਫ਼ ਇੱਕ ਟੈਕਸ ਲਗਾਇਆ ਜਾਵੇਗਾ, ਜਿਸਦੀ ਟੈਕਸ ਦਰ ਘੱਟੋ-ਘੱਟ ਹੋਵੇਗੀ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਸਰਕਾਰ ਨੇ ਨੋਟਬੰਦੀ ਅਤੇ ਬਾਅਦ ਵਿੱਚ ਜੀਐਸਟੀ ਨੂੰ ਗਲਤ ਲਾਗੂ ਕਰਕੇ ਛੋਟੇ ਅਤੇ ਦਰਮਿਆਨੇ ਉਦਯੋਗਾਂ ਅਤੇ ਵਪਾਰ ਨੂੰ ਤਬਾਹ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਛੋਟੇ ਅਤੇ ਦਰਮਿਆਨੇ ਉਦਯੋਗ ਵਿਕਾਸ ਦੇ ਅਸਲ ਇੰਜਣ ਹਨ ਅਤੇ ਵੱਧ ਤੋਂ ਵੱਧ ਰੁਜ਼ਗਾਰ ਪੈਦਾ ਕਰਦੇ ਹਨ, ਪਰ ਭਾਜਪਾ ਨੇ ਵੱਡੇ ਅਰਬਪਤੀਆਂ ਅਤੇ ਸਰਮਾਏਦਾਰਾਂ ਨੂੰ ਫਾਇਦਾ ਪਹੁੰਚਾਉਂਦੇ ਹੋਏ ਇਨ੍ਹਾਂ ਦੋਵਾਂ ਨੂੰ ਤਬਾਹ ਕਰ ਦਿੱਤਾ ਹੈ। ਜਿਸ ਦੌਰਾਨ ਵਪਾਰਕ ਤੇ ਸਨਅਤ ਦੇ ਨੁਮਾਇੰਦਿਆਂ ਨੇ ਵੜਿੰਗ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਕਿਹਾ ਕਿ ਭਾਜਪਾ ਦੇ 10 ਸਾਲਾਂ ਦੇ ਰਾਜ ਦੌਰਾਨ ਉਨ੍ਹਾਂ ਦਾ ਬਹੁਤ ਨੁਕਸਾਨ ਹੋਇਆ ਹੈ | ਉਨ੍ਹਾਂ ਦੋਸ਼ ਲਾਇਆ ਕਿ ਇਹ ਸ਼ਾਸਨ ਪੂਰੀ ਤਰ੍ਹਾਂ ਵਪਾਰ ਅਤੇ ਕਾਰੋਬਾਰ ਦੇ ਵਿਰੁੱਧ ਰਿਹਾ ਹੈ। ਉਨ੍ਹਾਂ ਡਾ: ਮਨਮੋਹਨ ਸਿੰਘ ਦੇ ਸਮੇਂ ਨੂੰ ਯਾਦ ਕੀਤਾ, ਜਦੋਂ ਵਪਾਰ ਅਤੇ ਉਦਯੋਗ ਕਾਫ਼ੀ ਖੁਸ਼ਹਾਲ ਸਨ ਅਤੇ ਲੁਧਿਆਣਾ ਨੂੰ ਇਸਦਾ ਬਹੁਤ ਫਾਇਦਾ ਹੋਇਆ ਸੀ।
Punjab Bani 24 May,2024
ਭਾਜਪਾ ਨੂੰ ਵੋਟ ਦੇਣਾ ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਵਾਧਾ ਦੇਣਾ ਹੈ: ਚਰਨ ਸਿੰਘ ਸਪਰਾ
ਭਾਜਪਾ ਨੂੰ ਵੋਟ ਦੇਣਾ ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਵਾਧਾ ਦੇਣਾ ਹੈ: ਚਰਨ ਸਿੰਘ ਸਪਰਾ ਭਾਜਪਾ ਦੇ ਸਮਰਥਨ ਨਾਲ ਰਾਖਵੇਂ ਖਤਮ ਕਰਨ, ਅਗਨੀਵੀਰ ਯੋਜਨਾ ਲਾਗੂ ਕਰਨ ਅਤੇ ਸਵਿਧਾਨ 'ਚ ਬਦਲਾਅ ਦੀ ਕੋਸ਼ਿਸ਼ਾਂ ਦਾ ਖੁਲਾਸਾ ਅੱਜ ਏਆਈਸੀਸੀ ਪ੍ਰਵਕਤਾ, ਸ੍ਰੀ ਚਰਨ ਸਿੰਘ ਸਪਰਾ ਨੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਮੀਡੀਆ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਚਰਨ ਸਿੰਘ ਸਪਰਾ ਨੇ ਕਿਹਾ, "ਭਾਜਪਾ ਨੂੰ ਵੋਟ ਦੇਣਾ ਮਹਿੰਗਾਈ ਨੂੰ ਵੋਟ ਦੇਣਾ ਹੈ, ਬੇਰੁਜ਼ਗਾਰੀ ਨੂੰ ਵੋਟ ਦੇਣਾ ਹੈ, ਆਰਥਿਕ ਅਸਮਾਨਤਾ ਨੂੰ ਵੋਟ ਦੇਣਾ ਹੈ। ਭਾਜਪਾ ਨੂੰ ਵੋਟ ਦੇਣਾ ਰਾਖਵੇਂ ਖਤਮ ਕਰਨ ਲਈ ਵੋਟ ਦੇਣਾ ਹੈ। ਭਾਜਪਾ ਨੂੰ ਵੋਟ ਦੇਣਾ ਅਗਨੀਵੀਰ ਦੇ ਸਮਰਥਨ ਵਿੱਚ ਅਤੇ ਓਪੀਐਸ ਦੇ ਖ਼ਿਲਾਫ਼ ਵੋਟ ਦੇਣਾ ਹੈ। ਭਾਰਤੀ ਜਨਤਾ ਪਾਰਟੀ ਡਾਕਟਰ ਬਾਬਾ ਸਾਹਿਬ ਅੰਬੇ ਡਾਕਟਰ ਬਾਬਾ ਸਾਹਿਬ ਅੰਬੇਦਕਰ ਦਾ ਸਵਿਧਾਨ ਬਦਲਣਾ ਚਾਹੁੰਦੀ ਹੈ। ਅਗਨੀਵੀਰ ਲਈ ਵੋਟ ਦੇਣਾ ਮਤਲਬ ਭਾਜਪਾ ਨੂੰ ਵੋਟ ਦੇਣਾ ਹੈ। ਭਾਰਤੀ ਜਨਤਾ ਪਾਰਟੀ ਸਵਿਧਾਨ ਬਦਲਣਾ ਚਾਹੁੰਦੀ ਹੈ। ਇਸ ਲਈ ਜੇਕਰ ਦੇਸ਼ ਦੇ ਸਵਿਧਾਨ ਦੀ ਰੱਖਿਆ ਕਰਨੀ ਹੈ ਤਾਂ ਪੰਜਾਬ ਰਾਜ ਦੀ ਜਨਤਾ ਨੂੰ ਕਾਂਗਰਸ ਨੂੰ ਵੋਟ ਦੇਣਾ ਚਾਹੀਦਾ ਹੈ। ਨਰੇਂਦਰ ਮੋਦੀ ਸਵਿਧਾਨ ਵਿਰੋਧੀ ਹਨ, ਨਰੇਂਦਰ ਮੋਦੀ ਰਾਖਵੇਂ ਵਿਰੋਧੀ ਹਨ।" ਉਨ੍ਹਾਂ ਨੇ ਅੱਗੇ ਕਿਹਾ, "ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਝੂਠੇ ਵਾਅਦੇ ਕਰਨ ਵਾਲੀ ਸਰਕਾਰ ਹੈ ਅਤੇ ਵਿਸ਼ਵਾਸਘਾਤ ਕਰਨ ਵਾਲੀ ਸਰਕਾਰ ਹੈ। ਨਾ ਤਾਂ ਇਨ੍ਹਾਂ ਨੇ ਮਹਿਲਾਵਾਂ ਨੂੰ ਹਜ਼ਾਰ ਰੁਪਏ ਦਿੱਤੇ ਅਤੇ ਨਾ ਹੀ ਮੁਹੱਲਾ ਕਲੀਨਿਕ ਇਨ੍ਹਾਂ ਨੇ ਚਲਾਏ। ਸਰਕਾਰ ਨੇ ਨਸ਼ਾਬੰਦੀ 'ਤੇ ਵੱਡੀ ਕਾਰਵਾਈ ਕਰਨੀ ਸੀ ਅਤੇ ਉਸ ਵਿੱਚ ਵੀ ਇਹ ਅਸਫਲ ਰਹੇ। ਆਮ ਆਦਮੀ ਪਾਰਟੀ ਦੇ ਆਉਣ ਦੇ ਬਾਅਦ ਨਸ਼ੇ ਵਧੇ ਹਨ, ਰੀਹੈਬ ਸੈਂਟਰ ਫੇਲ ਹੋ ਗਏ ਹਨ, ਨੌਕਰੀਆਂ ਨਹੀਂ ਦਿੱਤੀਆਂ ਗਈਆਂ। ਗੈਂਗਸਟਰਾਂ ਅਤੇ ਫਿਰੌਤੀਆਂ ਦੇ ਕੇਸ ਵਧੇ ਹਨ। ਕਿਸਾਨਾਂ ਨਾਲ ਕੀਤੇ ਗਏ ਵਾਅਦਿਆਂ ਵਿੱਚ ਵੀ ਇਹ ਅਸਫਲ ਹੋ ਰਹੇ ਹਨ। ਕਿਸਾਨਾਂ ਨੂੰ ਲੰਪੀ ਸਕਿਨ ਅਤੇ ਹੱਡੀ ਦੀ ਬੀਮਾਰੀ ਤੋਂ ਹੋਏ ਨੁਕਸਾਨ ਲਈ ਕੋਈ ਮੁਆਵਜ਼ਾ ਨਹੀਂ ਮਿਲਿਆ। ਮੂੰਗ ਐਮਐਸਪੀ 'ਤੇ ਖਰੀਦੀ ਜਾਵੇਗੀ, ਐਸਾ ਕਿਹਾ ਸੀ, ਪਰ ਮੂੰਗ ਮੰਡੀਆਂ ਵਿੱਚ ਸੜ ਗਈ। ਸਰਕਾਰ ਦੀ ਆਟਾ ਯੋਜਨਾ ਵੀ ਫੇਲ ਹੋ ਗਈ। ਕਰਮਚਾਰੀਆਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ, ਉਹ ਵੀ ਪੂਰਾ ਨਹੀਂ ਹੋਇਆ। ਪੁਰਾਣੀ ਪੈਨਸ਼ਨ ਲਾਗੂ ਕਰਨ ਦਾ ਵਾਅਦਾ ਕੀਤਾ ਸੀ, ਉਹ ਵੀ ਪੂਰਾ ਨਹੀਂ ਹੋਇਆ। ਆਮ ਆਦਮੀ ਪਾਰਟੀ ਦਾ ਹਰ ਵਾਅਦਾ ਫੇਲ ਹੋਇਆ ਹੈ। ਇਸ ਲਈ ਪੰਜਾਬ ਦੀ ਸੂਬੇ ਦੀ ਸਰਕਾਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੀ ਜਨਤਾ ਨਾਲ ਧੋਖਾ ਕੀਤਾ ਹੈ। ਇਹ ਅਪੀਲ ਹੈ ਪੰਜਾਬ ਦੀ ਜਨਤਾ ਤੋਂ ਕਿ ਉਹ ਇੱਕ ਵਾਰ ਫਿਰ ਕਾਂਗਰਸ 'ਤੇ ਭਰੋਸਾ ਕਰਨ, ਹਾਲਾਤ ਬਦਲਣਗੇ।" ਅਗਲੇ ਆਉਣ ਵਾਲੀ ਇੱਕ ਜੂਨ ਨੂੰ ਪੰਜਾਬ ਦੀ ਜਨਤਾ ਨੂੰ ਇਹ ਤੈਅ ਕਰਨਾ ਹੈ ਕਿ ਉਨ੍ਹਾਂ ਨੂੰ ਕਾਤਲ ਅਤੇ ਜਾਲਮ ਸਰਕਾਰ ਚਾਹੀਦੀ ਹੈ। ਕਰਜ਼ ਮਾਫੀ ਦਾ ਪਰਮਾਨੈਂਟ ਕਮਿਸ਼ਨ ਬਣਾਏ, ਜੀਐਸਟੀ ਮੁਕਤ ਕਿਸਾਨ ਕਰਵਾਏ, ਕਿਸਾਨਾਂ ਦਾ ਮੁਆਵਜ਼ਾ 30 ਦਿਨਾਂ ਵਿੱਚ ਉਨ੍ਹਾਂ ਦੇ ਅਕਾਊਂਟ ਵਿੱਚ ਆਵੇ। ਜੇਕਰ ਭਾਜਪਾ ਦੀ ਸਰਕਾਰ ਕੇਂਦਰ ਵਿੱਚ ਬਣੀ ਤਾਂ ਫਿਰ ਸੇ ਕਾਲੇ ਕਾਨੂੰਨ ਵਾਪਸ ਆਉਣਗੇ। ਭਾਜਪਾ 400 ਪਾਰ ਹੈ ਤਾਂ ਕਿਸਾਨਾਂ ਦੀਆਂ ਆਤਮਹੱਤਿਆ ਵਧਣਗੀਆਂ। ਮੋਦੀ ਜੀ ਨੇ ਪਾਕਿਸਤਾਨ ਪ੍ਰਤੀ ਕਾਂਗਰਸ ਦੀ ਨੀਤੀ ਨੂੰ ਕਮਜ਼ੋਰ ਬਤਾਉਣ ਦਾ ਪ੍ਰਯਾਸ ਕੀਤਾ। ਮੈਂ ਮੋਦੀ ਜੀ ਨੂੰ ਯਾਦ ਦਿਲਾਉਣਾ ਚਾਹੁੰਦਾ ਹਾਂ ਕਿ ਪਾਕਿਸਤਾਨ ਪ੍ਰਤੀ ਹਿੰਦੂ ਮਹਾਸਭਾ, ਆਰਐਸਐਸ ਅਤੇ ਭਾਰਤੀ ਜਨਤਾ ਪਾਰਟੀ ਨੇ ਹਮੇਸ਼ਾ ਸਾਫਟ ਕਾਰਨਰ ਰੱਖਿਆ ਹੈ। ਹਿੰਦੂ ਮਹਾਸਭਾ ਦੇ ਨੇਤਾ ਸ਼ਿਆਮਾ ਪ੍ਰਸਾਦ ਮੁਖਰਜੀ ਨੇ ਮੁਸਲਿਮ ਲੀਗ ਦੇ ਨਾਲ ਸਰਕਾਰ ਬਣਾਈ ਸੀ ਅਤੇ ਉਹ ਉਸ ਵਿੱਚ ਵਿੱਤ ਮੰਤਰੀ ਸਨ। ਮੁਸਲਿਮ ਲੀਗ ਦੀ ਟੂ ਨੇਸ਼ਨ ਥਿਊਰੀ ਨੂੰ ਹਿੰਦੂ ਮਹਾਸਭਾ ਅਤੇ ਆਰਐਸਐਸ ਨੇ ਸਪੋਰਟ ਕੀਤਾ ਸੀ। ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪੇਈ ਨੇ ਲਾਹੌਰ ਬਸ ਸੇਵਾ ਚਲਾਈ ਸੀ ਅਤੇ ਮੀਨਾਰੇ ਪਾਕਿਸਤਾਨ ਜਾਕੇ ਮੱਥਾ ਟੇਕਿਆ ਸੀ। ਲਾਲ ਕ੍ਰਿਸ਼ਨ ਅਡਵਾਣੀ, ਜੋ 2005 ਵਿੱਚ ਭਾਰਤੀ ਜਨਤਾ ਪਾਰਟੀ ਦੇ ਅਧਿਕਾਰਕ ਸਨ, ਜਿਨ੍ਹਾਂ ਕਦੀ ਮਜ਼ਾਰ 'ਤੇ ਗਏ ਸਨ ਅਤੇ ਉਨ੍ਹਾਂ ਨੂੰ ਸੈਕਿੁਲਰ ਦੱਸਿਆ ਸੀ। ਨਰੇਂਦਰ ਮੋਦੀ ਜੀ ਨੇ 2014 ਵਿੱਚ ਆਪਣੀ ਸਪਥ ਗ੍ਰਹਿਣ ਸਮਾਰੋਹ ਵਿੱਚ ਨਵਾਜ਼ ਸ਼ਰੀਫ ਨੂੰ ਮੁੱਖ ਅਤਿਥੀ ਬਣਾਇਆ ਸੀ। ਨਵਾਜ਼ ਸ਼ਰੀਫ ਦੇ ਜਨਮਦਿਨ 'ਤੇ ਬਿਨਾ ਬੁਲਾਏ ਮਹਿਮਾਨ, ਯਾਨੀ ਬੇਗਾਨੀ ਸ਼ਾਦੀ ਵਿੱਚ ਅਬਦੁੱਲਾ ਦੀਵਾਨਾ ਬਣਕੇ ਪਾਕਿਸਤਾਨ ਪਹੁੰਚੇ ਸਨ। ਪਠਾਨਕੋਟ ਵਿੱਚ ਆਈਐਸਆਈ ਨੂੰ ਏਅਰ ਬੇਸ 'ਤੇ ਰੈੱਡ ਕਾਰਪਟ ਵੇਲਕਮ ਨਰੇਂਦਰ ਮੋਦੀ ਸਰਕਾਰ ਨੇ ਦਿੱਤਾ। ਜੰਮੂ ਕਸ਼ਮੀਰ ਵਿੱਚ ਸੂਬੇ ਦੀ ਸਰਕਾਰ ਦੇ ਸਮੇਂ ਦਸ ਹਜ਼ਾਰ ਪੱਥਰਬਾਜ਼ਾਂ ਦੇ ਕੇਸ ਵਾਪਸ ਲਏ ਅਤੇ ਮੇਜਰ ਆਦਿਤਿਆ ਕੁਮਾਰ 'ਤੇ ਐਫਆਈਆਰ ਦਰਜ ਹੋਇਆ। ਇਕ ਤਰਫ਼ਾ ਯੁੱਧਵਿਰਾਮ ਮੋਦੀ ਸਰਕਾਰ ਨੇ ਪਾਕਿਸਤਾਨ ਦੇ ਆਤੰਕੀ ਦੇ ਨਾਲ ਕੀਤਾ ਸੀ।"
Punjab Bani 24 May,2024
ਸਮਾਣਾ ਦੇ ਲੋਕਾਂ ਨੇ ਪ੍ਰਨੀਤ ਕੌਰ ਨੂੰ ਦਵਾਇਆ ਜਿੱਤ ਦਾ ਭਰੋਸਾ, ਪ੍ਰਨੀਤ ਕੌਰ ਨੇ ਵੀ ਕਿਹਾ ਸੰਸਦ ਵਿੱਚ ਪਹੁੰਚਦੇ ਹੀ ਪਟਿਆਲਾ ਦੀ ਹਰੇਕ ਮੰਗ ਕਰਾੰਗੀ ਪੂਰੀ
ਸਮਾਣਾ ਦੇ ਲੋਕਾਂ ਨੇ ਪ੍ਰਨੀਤ ਕੌਰ ਨੂੰ ਦਵਾਇਆ ਜਿੱਤ ਦਾ ਭਰੋਸਾ, ਪ੍ਰਨੀਤ ਕੌਰ ਨੇ ਵੀ ਕਿਹਾ ਸੰਸਦ ਵਿੱਚ ਪਹੁੰਚਦੇ ਹੀ ਪਟਿਆਲਾ ਦੀ ਹਰੇਕ ਮੰਗ ਕਰਾੰਗੀ ਪੂਰੀ -ਮੋਦੀ ਤੀਜੀ ਵਾਰ ਪ੍ਰਧਾਨ ਮੰਤਰੀ ਬਣਨਗੇ, ਪਟਿਆਲਾ ਦਾ ਸੁਨਹਿਰੀ ਭਵਿੱਖ ਸਿਰਜਣ 'ਚ ਅਹਿਮ ਭੂਮਿਕਾ ਨਿਭਾਉਂਗੇ ਸਮਾਣਾ ਵਾਸੀ : ਪ੍ਰਨੀਤ ਕੌਰ ਪਟਿਆਲਾ 24 ਮਈ 2024 ਸਮਾਣਾ ਦੇ ਲੋਕ 1 ਜੂਨ ਨੂੰ ਲੋਕ ਸਭਾ ਚੋਣਾਂ ਵਾਲੇ ਦਿਨ ਪਟਿਆਲਾ ਦਾ ਉੱਜਵਲ ਭਵਿੱਖ ਬਣਾਉਣ ਵਿੱਚ ਅਹਿਮ ਰੋਲ ਅਦਾ ਕਰਨਗੇ। ਸਮਾਣਾ ਦੇ ਲੋਕਾਂ ਨੇ ਖੁਦ ਇਹ ਭਰੋਸਾ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੂੰ ਸ਼ੁੱਕਰਵਾਰ ਨੂੰ ਉਸ ਸਮੇਂ ਦਿੱਤਾ ਜਦੋਂ ਉਹ ਇਕ ਚੋਣ ਸਭਾ ਨੂੰ ਸੰਬੋਧਨ ਕਰਨ ਲਈ ਸਮਾਣਾ ਦੀ ਤਹਿਸੀਲ ਰੋਡ 'ਤੇ ਪਹੁੰਚੇ। ਪਟਿਆਲਾ ਦੀ ਫਤਿਹ ਰੈਲੀ ਨੂੰ ਸਫਲ ਬਣਾਉਣ ਲਈ ਸਮਾਣਾ ਸਮੇਤ ਸਮੂਹ ਪਟਿਆਲਾ ਵਾਸੀਆਂ ਦਾ ਧੰਨਵਾਦ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਉਹ ਜਾਣਦੇ ਹਨ ਕਿ ਸਮਾਣਾ ਦੇ ਲੋਕਾਂ ਨਾਲ ਉਨ੍ਹਾਂ ਦੇ ਪੁਰਾਣੇ ਸਬੰਧ ਹਨ ਅਤੇ ਸਮਾਣਾ ਨੇ ਹਮੇਸ਼ਾ ਉਨ੍ਹਾਂ ਦਾ ਸਤਿਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਕੋਈ ਆਮ ਚੋਣਾਂ ਨਹੀਂ ਹਨ, ਸਗੋਂ ਇਹ ਚੋਣਾਂ ਦੇਸ਼, ਸੂਬੇ ਅਤੇ ਪਟਿਆਲਾ ਦਾ ਭਵਿੱਖ ਤੈਅ ਕਰਨਗੀਆਂ। ਪ੍ਰਨੀਤ ਕੌਰ ਨੇ ਕਿਹਾ ਕਿ ਜੇਕਰ ਅਸੀਂ ਆਪਣੇ ਬੱਚਿਆਂ ਦਾ ਭਵਿੱਖ ਉਜਵਲ ਬਣਾਉਣਾ ਚਾਹੁੰਦੇ ਹਾਂ ਤਾਂ ਜ਼ਰੂਰੀ ਹੈ ਕਿ ਅਸੀਂ ਸਾਰੇ ਇਸ ਲੋਕ ਸਭਾ ਚੋਣ ਵਿੱਚ ਭਾਜਪਾ ਦੇ ਕਮਲ ਨੂੰ ਆਪਣੀ ਵੋਟ ਪਾਈਏ। ਉਨ੍ਹਾਂ ਕਿਹਾ ਕਿ ਵੋਟਾਂ ਦ ताकत ਅਤੇ ਕੇਂਦਰ ਦੀ ਮਦਦ ਨਾਲ ਹੀ ਸਮਾਣਾ ਨੂੰ ਰੇਲਵੇ ਮਾਰਗ ਰਾਹੀਂ ਜੋੜਨ ਦੀ ਮੰਗ ਪੂਰੀ ਹੋ ਸਕੇਗਾ। ਇਸ ਤੋਂ ਬਾਅਦ ਸਮਾਣਾ ਵਿੱਚ ਕਾਰੋਬਾਰ ਦਾ ਵਿਸਥਾਰ ਹੋਵੇਗਾ ਅਤੇ ਰੁਜ਼ਗਾਰ ਦੇ ਨਵੇਂ ਰਾਹ ਖੁੱਲ੍ਹਣਗੇ। ਸਮਾਣਾ ਵਾਸੀਆਂ ਨਾਲ ਗੱਲਬਾਤ ਕਰਦਿਆਂ ਪ੍ਰਨੀਤ ਕੌਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਪੰਜਾਬ ਦੇ 2 ਲੱਖ ਲੋਕਾਂ ਨੂੰ 27 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਮਕਾਨ ਬਣਾਏ ਗਏ ਹਨ। ਪਟਿਆਲਾ ਦੇ ਲੋਕਾਂ ਨਾਲ ਕੋਈ ਵੀ ਵਾਅਦਾ ਕਰਨ ਵਾਲਿਆਂ ਨੂੰ ਸਵਾਲ ਕਰਨਾ ਚਾਹੀਦਾ ਹੈ ਕਿ ਉਹ ਪਹਿਲਾਂ ਕੇਂਦਰ ਵਿਚ ਸੱਤਾ ਹਾਸਲ ਕਰਨ ਅਤੇ ਫਿਰ ਲੋਕਾਂ ਵਿਚ ਆ ਕੇ ਉਨ੍ਹਾਂ ਨਾਲ ਵਾਅਦਾ ਕਰਨ। ਪ੍ਰਧਾਨ ਮੰਤਰੀ ਉਜਵਲਾ ਯੋਜਨਾ ਤਹਿਤ 13 ਲੱਖ ਤੋਂ ਵੱਧ ਗੈਸ ਕੁਨੈਕਸ਼ਨ, ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਤਹਿਤ 5 ਲੱਖ ਨੌਜਵਾਨਾਂ ਨੂੰ ਸਿਖਲਾਈ, ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ 1.41 ਕਰੋੜ ਲੋਕਾਂ ਨੂੰ ਮੁਫ਼ਤ ਰਾਸ਼ਨ, ਸਵੱਛ ਭਾਰਤ ਮਿਸ਼ਨ ਤਹਿਤ ਪੰਜ ਲੱਖ ਤੋਂ ਵੱਧ ਪਖਾਨਿਆਂ ਦਾ ਨਿਰਮਾਣ, ਸਮਾਰਟ ਸਿਟੀ ਮਿਸ਼ਨ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਨੂੰ ਹਜ਼ਾਰਾਂ ਕਰੋੜ ਰੁਪਏ ਦੇ ਫੰਡ ਮੁਹੱਈਆ ਕਰਵਾਉਣ ਦੀ ਗਾਰੰਟੀ ਪੂਰੀ ਕਰ ਦਿੱਤੀ ਹੈ। ਪ੍ਰਨੀਤ ਕੌਰ ਨੇ ਕਿਹਾ ਕਿ 13 ਹਜਾਰ 390 ਪਿੰਡਾਂ ਦੇ ਵਿਕਾਸ ਲਈ 8 ਹਜਾਰ 390 ਕਰੋੜ ਰੁਪਏ ਖਰਚਣ ਵਾਲੇ ਨਰਿੰਦਰ ਮੋਦੀ ਚੋਣ ਜ਼ਾਬਤੇ ਕਾਰਨ ਪਟਿਆਲਾ ਦੀ ਫਤਿਹ ਰੈਲੀ ਵਿਚ ਕਿਸੇ ਕਿਸਮ ਦੇ ਵਿਕਾਸ ਪੈਕੇਜ ਦਾ ਐਲਾਨ ਨਹੀਂ ਕਰ ਸਕੇ, ਪਰ ਉਨ੍ਹਾਂ ਭਰੋਸਾ ਦਿੱਤਾ ਹੈ ਕਿ ਲੋਕ ਸਭਾ ਚੋਣਾਂ 2027 ਦੀਆਂ ਵਿਧਾਨ ਸਭਾ ਸਭਾ ਚੋਣਾਂ ਦਾ ਆਧਾਰ ਹਣਗੀਆਂ। ਜਿਵੇਂ ਹੀ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ, ਪੰਜਾਬ ਨੂੰ ਦੋਬਾਰਾ ਉਸਦਾ ਰੁਤਬਾ ਵਾਪਸ ਦਵਾਇਆ ਜਾਵੇਗਾ। ਸਮਾਣਾ ਵਿੱਚ ਜਨ ਸਭਾ ਵਿੱਚ ਜਦੋਂ ਕੁਝ ਲੋਕਾਂ ਨੇ ਪ੍ਰਨੀਤ ਕੌਰ ਨੂੰ ਕਿਸਾਨਾਂ ਬਾਰੇ ਸਵਾਲ ਪੁੱਛਿਆ ਤਾਂ ਪ੍ਰਨੀਤ ਕੌਰ ਨੇ ਦੱਸਿਆ ਕਿ ਪਿਛਲੇ 10 ਸਾਲਾਂ ਵਿੱਚ ਮੋਦੀ ਸਰਕਾਰ ਨੇ 1.5 ਤੋਂ 2.5 ਗੁਣਾ ਐਮਐਸਪੀ ਵਧਾ ਦਿੱਤਾ ਹੈ, ਖੇਤੀ ਬਜਟ ਵਿੱਚ ਪੰਜ ਗੁਣਾ ਵਾਧਾ ਕੀਤਾ ਹੈ, 2014 ਤੋਂ ਹੁਣ ਤੱਕ ਕੇਂਦਰ ਸਰਕਾਰ ਨੇ ਕਣਕ-ਝੋਨੇ ਦੀ ਸਮੁੱਚੀ ਫਸਲ ਦੀ ਸਮੇਂ ਸਿਰ ਖਰੀਦ ਕੀਤੀ, ਮਿੱਟੀ ਦੀ ਗੁਣਵੱਤਾ ਜਾਂਚ ਲਈ 2 ਕਰੋੜ 47 ਲੱਖ ਰੁਪਏ ਜਾਰੀ ਕੀਤੇ ਅਤੇ ਮੋਦੀ ਸਰਕਾਰ ਨੇ ਪਿਛਲੇ ਪੰਜ ਸਾਲਾਂ ਦੌਰਾਨ ਪੰਜਾਬ ਦੇ ਹਰੇਕ ਕਿਸਾਨ ਦੇ ਖਾਤੇ ਵਿੱਚ 30 ਹਜ਼ਾਰ ਰੁਪਏ ਟਰਾਂਸਫਰ ਕੀਤੇ। . ਪ੍ਰਨੀਤ ਕੌਰ ਨੇ ਕਿਹਾ ਕਿ ਮੁਹੱਲਾ ਕਲੀਨਿਕ ਖੋਲ੍ਹ ਕੇ ਲੋਕਾਂ ਨੂੰ ਉੱਚ ਸਿਹਤ ਸਹੂਲਤਾਂ ਦੇਣ ਵਾਲਿਆਂ ਨੂੰ ਸ਼ਾਇਦ ਇਹ ਨਹੀਂ ਪਤਾ ਕਿ ਮੁਹੱਲਾ ਕਲੀਨਿਕਾਂ ਵਿੱਚ ਨਹੀਂ ਸਗੋਂ 150 ਕਰੋੜ ਰੁਪਏ ਦੀ ਲਾਗਤ ਵਾਲੇ ਮਲਟੀਸਪੈਸ਼ਲਿਟੀ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਉੱਚ ਸਿਹਤ ਸਹੂਲਤਾਂ ਉਪਲਬਧ ਹੋ ਸਕਦੀਆਂ ਸਨ। ਕਿਉਂਕਿ ਇਹ ਖੁਦ ਕੇਂਦਰ ਤੋਂ ਉੱਚ ਪੱਧਰੀ ਸਿਹਤ ਸਹੂਲਤਾਂ ਲਈ 150 ਕਰੋੜ ਰੁਪਏ ਦਾ ਹੈਲਥ ਪੈਕੇਜ ਲੈ ਕੇ ਆਏ ਸਨ, ਪਰ ਮੌਜੂਦਾ ਸਰਕਾਰ ਇਸ ਹਸਪਤਾਲ ਨੂੰ ਉੱਚ ਪੱਧਰੀ ਡਾਕਟਰ ਮੁਹੱਈਆ ਕਰਵਾਉਣ ਵਿੱਚ ਨਾਕਾਮ ਰਹੀ ਹੈ। ਅੱਜ ਪਟਿਆਲਾ ਵਿੱਚ ਸਾਰੀਆਂ ਸਿਹਤ ਸਹੂਲਤਾਂ ਹੋਣ ਦੇ ਬਾਵਜੂਦ ਲੋਕਾਂ ਨੂੰ ਗੰਭੀਰ ਬਿਮਾਰੀਆਂ ਦੇ ਇਲਾਜ ਲਈ ਦੂਜੇ ਰਾਜਾਂ ਵਿੱਚ ਜਾਣਾ ਪੈ ਰਿਹਾ ਹੈ। ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨਾਲ ਚੌਣ ਮੀਟਿੰਗਾਂ ਦੌਰਾਨ ਇਸ ਮੌਕੇ ਵੱਡੀ ਗਿਣਤੀ ਵਿਚ ਭਾਜਪਾ ਵਰਕਰਾਂ ਤੋਂ ਇਲਾਵਾ ਭਾਜਪਾ ਪਟਿਆਲਾ ਦਿਹਾਤੀ ਦੇ ਪ੍ਰਧਾਨ ਹਰਮੇਸ਼ ਗੋਇਲ, ਗੁਰਪਾਲ ਸਿੰਘ ਸੰਧੂ, ਅਮਰਿੰਦਰ ਸਿੰਘ ਢੋਟ, ਸੁਰਿੰਦਰ ਸਿੰਘ ਖੇੜਕੀ, ਭਾਜਪਾ ਯੁਵਾ ਮੋਰਚਾ ਤੋਂ ਪਰੀਕਸ਼ਤ ਪਾਠਕ, ਸੰਜੀਵ ਸ਼ਰਮਾ ਸ਼ੌਂਕੀ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।
Punjab Bani 24 May,2024
ਪੰਜਾਬ ਵਿੱਚ ਬੋਟਲਿੰਗ ਪਲਾਂਟ ਦਾ ਲਾਇਸੈਂਸ ਮੁਅੱਤਲ
ਪੰਜਾਬ ਵਿੱਚ ਬੋਟਲਿੰਗ ਪਲਾਂਟ ਦਾ ਲਾਇਸੈਂਸ ਮੁਅੱਤਲ ਚੰਡੀਗੜ੍ਹ, 24 ਮਈ ਆਗਾਮੀ ਲੋਕ ਸਭਾ ਚੋਣਾਂ -2024 ਦੇ ਮੱਦੇਨਜ਼ਰ ਲਗਾਏ ਗਏ ਆਦਰਸ਼ ਚੋਣ ਜ਼ਾਬਤੇ ਦੌਰਾਨ ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਕਰ), ਪੰਜਾਬ ਸ੍ਰੀ ਵਿਕਾਸ ਪ੍ਰਤਾਪ ਅਤੇ ਆਬਕਾਰੀ ਤੇ ਕਰ ਕਮਿਸ਼ਨਰ, ਪੰਜਾਬ ਸ੍ਰੀ ਵਰੁਣ ਰੂਜ਼ਮ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਰਾਬ ਦੀ ਤਸਕਰੀ ਅਤੇ ਨਾਜਾਇਜ਼ ਸ਼ਰਾਬ ਬਣਾਉਣ ਸਬੰਧੀ ਗਤੀਵਿਧੀਆਂ ਨੂੰ ਪੂਰੀ ਤਰ੍ਹਾਂ ਕਾਬੂ ਪਾਉਣ ਲਈ ਆਬਕਾਰੀ ਵਿਭਾਗ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਚੌਣ ਜ਼ਾਬਤੇ ਦੌਰਾਨ ਆਬਕਾਰੀ ਵਿਭਾਗ ਦੀ ਵਿਆਪਕ ਯੋਜਨਾ ਦੇ ਨਤੀਜੇ ਵਜੋਂ ਲਗਭਗ 1058 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ 937 ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ, 16965 ਲੀਟਰ ਨਾਜਾਇਜ਼ ਸ਼ਰਾਬ ਫੜੀ ਗਈ ਹੈ, 2756729 ਲੀਟਰ ਲਾਹਣ ਬਰਾਮਦ ਕਰਕੇ ਨਸ਼ਟ ਕੀਤਾ ਗਿਆ ਅਤੇ ਪੀ.ਐੱਮ.ਐੱਲ./ਆਈ.ਐੱਮ.ਐੱਫ.ਐੱਲ./ਬੀਅਰ ਦੀਆਂ 108180 ਬੋਤਲਾਂ ਜ਼ਬਤ ਕੀਤੀਆਂ ਗਈਆਂ ਹਨ। ਅਧਿਕਾਰੀਆਂ ਦੀਆਂ ਟੀਮਾਂ ਨੇ ਸ਼ਰਾਬ ਦੀ ਤਸਕਰੀ, ਈਐਨਏ ਦੀ ਤਸਕਰੀ ਅਤੇ ਆਬਕਾਰੀ ਨਾਲ ਸਬੰਧਤ ਹੋਰ ਅਪਰਾਧਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਇਨ੍ਹਾਂ ਕੇਸਾਂ ਦੇ ਸਾਰੇ ਮੁੱਖ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਹਨਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਆਬਕਾਰੀ ਵਿਭਾਗ ਨੇ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ਵਿੱਚ ਸ਼ਾਮਲ ਲਾਇਸੰਸਧਾਰਕਾਂ ‘ਤੇ ਵੀ ਨਕੇਲ ਕਸੀ ਗਈ ਹੈ, ਜਿਸ ਦੌਰਾਨ ਉਨ੍ਹਾਂ ਦੇ ਠੇਕਿਆਂ ਨੂੰ ਬੰਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੁੱਢਲੀ ਜਾਂਚ ਦੇ ਆਧਾਰ 'ਤੇ ਪੰਜਾਬ ਆਬਕਾਰੀ ਐਕਟ 1914 ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਲਕਾਂ/ਸਰਗਰਮ ਭਾਈਵਾਲਾਂ ਵਿਰੁੱਧ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਆਬਕਾਰੀ ਨਾਲ ਸਬੰਧਤ ਅਪਰਾਧਾਂ ਵਿਰੁੱਧ ਜੰਗ ਦੌਰਾਨ, ਸ਼ਰਾਬ ਦੀਆਂ ਭੱਠੀਆਂ, ਬਰੂਅਰੀਜ਼ ਅਤੇ ਬੋਟਲਿੰਗ ਪਲਾਂਟਾਂ ਵਰਗੀਆਂ ਨਿਰਮਾਣ ਇਕਾਈਆਂ ‘ਤੇ ਪੈਣੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਕਿਸੇ ਵੀ ਕਿਸਮ ਦੀ ਉਲੰਘਣਾ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਗਿਆ ਹੈ। ਬੋਟਲਿੰਗ ਪਲਾਂਟ ਵਿੱਚੋਂ ਇੱਕ ਪਲਾਂਟ ਦੀ ਅਚਨਚੇਤ ਚੈਕਿੰਗ ਦੌਰਾਨ ਪਾਇਆ ਗਿਆ ਕਿ ਮੈਸਰਜ਼ ਬੋਰਿਸ਼ ਇੰਡਸਟਰੀਜ਼ ਪ੍ਰਾਈਵੇਟ ਲਿ., ਪਿੰਡ ਬੇਹੜਾ ਤਹਿਸੀਲ ਡੇਰਾਬਸੀ ਜ਼ਿਲ੍ਹਾ ਐਸ.ਏ.ਐਸ.ਨਗਰ ਵਿਖੇ ਚਲਾਈ ਜਾ ਰਹੀ ਯੂਨਿਟ ਵੱਲੋਂ ਪੰਜਾਬ ਆਬਕਾਰੀ ਐਕਟ, 1914 ਦੀਆਂ ਵੱਖ-ਵੱਖ ਧਾਰਾਵਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਇਸ ਦੇ ਨਤੀਜੇ ਵਜੋਂ ਆਬਕਾਰੀ ਕਮਿਸ਼ਨਰ, ਪੰਜਾਬ ਵੱਲੋਂ ਉਕਤ ਬੋਟਲਿੰਗ ਪਲਾਂਟ ਦਾ ਲਾਇਸੈਂਸ 15 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ, ਸੂਬੇ ਵਿੱਚ ਸ਼ਰਾਬ ਦੇ ਪ੍ਰਵਾਹ 'ਤੇ ਪੈਣੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਆਗਾਮੀ ਲੋਕ ਸਭਾ ਚੋਣਾਂ- 2024 ਦੇ ਮੱਦੇਨਜ਼ਰ ਸ਼ਰਾਬ ਦੇ ਗੈਰ-ਕਾਨੂੰਨੀ ਪ੍ਰਵਾਹ ਅਤੇ ਵਿਕਰੀ ਨੂੰ ਰੋਕਣ ਲਈ ਸੂਬੇ ਭਰ ਵਿੱਚ 126 ਨਾਕੇ/ਚੈਕਿੰਗ ਪੁਆਇੰਟ ਸਥਾਪਤ ਕੀਤੇ ਗਏ ਹਨ। ਪੰਜਾਬ ਆਬਕਾਰੀ ਵਿਭਾਗ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ‘ਤੇ ਪੂਰੀ ਤਰ੍ਹਾਂ ਨਕੇਲ ਕੱਸਦਿਆਂ ਚੋਣਾਂ ਨੂੰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਿਹਾ ਹੈ।
Punjab Bani 24 May,2024
ਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਪੰਜਾਬ 'ਚ ਚੋਣ ਤਿਆਰੀਆਂ ਦਾ ਜਾਇਜ਼ਾ
ਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਪੰਜਾਬ 'ਚ ਚੋਣ ਤਿਆਰੀਆਂ ਦਾ ਜਾਇਜ਼ਾ - ਡਿਪਟੀ ਚੋਣ ਕਮਿਸ਼ਨਰ ਨੇ ਸਾਰੇ ਜ਼ਿਲ੍ਹਿਆਂ ਦੇ ਆਬਜ਼ਰਵਰਾਂ, ਜ਼ਿਲ੍ਹਾ ਚੋਣ ਅਫ਼ਸਰਾਂ, ਪੁਲਿਸ ਕਮਿਸ਼ਨਰਾਂ/ਸੀਨੀਅਰ ਪੁਲਿਸ ਕਪਤਾਨਾਂ ਨਾਲ ਕੀਤੀ ਮੀਟਿੰਗ - ਵੋਟਰਾਂ ਦੀ ਗਿਣਤੀ ਵਧਾਉਣ ਅਤੇ ਸ਼ਰਾਬ, ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਲਈ ਅੰਤਰ-ਰਾਜੀ ਅਤੇ ਅੰਤਰਰਾਸ਼ਟਰੀ ਸਰਹੱਦਾਂ 'ਤੇ ਸਖ਼ਤ ਨਿਗਰਾਨੀ ਰੱਖਣ 'ਤੇ ਦਿੱਤਾ ਜ਼ੋਰ ਲੁਧਿਆਣਾ/ ਚੰਡੀਗੜ੍ਹ, 24 ਮਈ- ਡਿਪਟੀ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਦੀ ਅਗਵਾਈ ਵਿੱਚ ਭਾਰਤੀ ਚੋਣ ਕਮਿਸ਼ਨ ਦੇ ਇੱਕ ਵਫ਼ਦ ਨੇ ਸ਼ੁੱਕਰਵਾਰ ਨੂੰ ਲੋਕ ਸਭਾ ਚੋਣਾਂ-2024 ਲਈ ਚੋਣ ਤਿਆਰੀਆਂ ਦਾ ਜਾਇਜ਼ਾ ਲਿਆ। ਡਿਪਟੀ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਦੇ ਨਾਲ ਪੰਜਾਬ ਅਤੇ ਹਰਿਆਣਾ ਦੇ ਵਿਸ਼ੇਸ਼ ਖਰਚਾ ਨਿਗਰਾਨ, ਬੀ.ਆਰ. ਬਾਲਾਕ੍ਰਿਸ਼ਨਨ, ਚੋਣ ਕਮਿਸ਼ਨ ਦੇ ਸਕੱਤਰ ਸੌਮਿਆਜੀਤ ਘੋਸ਼, ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ, ਏ.ਡੀ.ਜੀ.ਪੀ-ਕਮ-ਰਾਜ ਪੁਲਿਸ ਨੋਡਲ ਅਫ਼ਸਰ ਐਮ.ਐਫ. ਫਾਰੂਕੀ ਅਤੇ ਹੋਰ ਮੌਜੂਦ ਸਨ। ਮੀਟਿੰਗ ਦੌਰਾਨ ਭਾਰਤੀ ਚੋਣ ਕਮਿਸ਼ਨ ਦੀ ਟੀਮ ਨੇ ਸਾਰੇ ਚੋਣ ਅਬਜ਼ਰਵਰਾਂ, ਜ਼ਿਲ੍ਹਾ ਚੋਣ ਅਫ਼ਸਰਾਂ, ਪੁਲਿਸ ਕਮਿਸ਼ਨਰਾਂ, ਜ਼ੋਨਲ ਕਮਿਸ਼ਨਰਾਂ, ਡੀ.ਆਈ.ਜੀ. ਰੇਂਜਾਂ, ਸੀਨੀਅਰ ਪੁਲਿਸ ਕਪਤਾਨਾਂ ਨੂੰ ਜ਼ਿਲ੍ਹਿਆਂ ਵਿੱਚ ਖਾਸ ਤੌਰ 'ਤੇ ਅੰਤਰਰਾਜੀ ਖੇਤਰਾਂ ਦੀਆਂ ਸਰਹੱਦਾਂ ਤੋਂ ਗੈਰ-ਕਾਨੂੰਨੀ ਨਕਦੀ, ਸ਼ਰਾਬ, ਨਸ਼ੀਲੇ ਪਦਾਰਥਾਂ ਜਾਂ ਮੁਫ਼ਤ ਵਸਤਾਂ ਦੀ ਤਸਕਰੀ ਨੂੰ ਰੋਕਣ ਲਈ ਨਿਗਰਾਨੀ ਵਧਾਉਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ, ਚੋਣ ਕਮਿਸ਼ਨ ਦੀ ਟੀਮ ਨੇ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਡਰੋਨ ਗਤੀਵਿਧੀ ਦੀ ਜਾਂਚ ਲਈ ਚੌਕਸੀ ਵਧਾਉਣ ਦੀ ਜ਼ਰੂਰਤ 'ਤੇ ਵੀ ਜ਼ੋਰ ਦਿੱਤਾ। ਚੋਣ ਕਮਿਸ਼ਨ ਦੀ ਟੀਮ ਨੇ ਅਧਿਕਾਰੀਆਂ ਨੂੰ ਸੁਤੰਤਰ, ਨਿਰਪੱਖ, ਸ਼ਾਂਤੀਪੂਰਨ ਅਤੇ ਭੈਅ-ਮੁਕਤ ਚੋਣਾਂ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਅਤੇ ਸਾਰੇ ਭਾਈਵਾਲਾਂ ਨੂੰ ਚੋਣ ਪ੍ਰਕਿਰਿਆ ਦੀ ਅਖੰਡਤਾ ਨੂੰ ਬਣਾਈ ਰੱਖਣ ਲਈ ਮਿਲ ਕੇ ਕੰਮ ਕਰਨ ਲਈ ਉਤਸ਼ਾਹਿਤ ਕੀਤਾ। ਟੀਮ ਨੇ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਵੋਟਾਂ ਵਾਲੇ ਦਿਨ 1 ਜੂਨ ਨੂੰ ਗਰਮੀ ਕਾਰਨ ਵੱਧ ਤੋਂ ਵੱਧ ਵੋਟਿੰਗ ਫੀਸਦੀ ਨੂੰ ਯਕੀਨੀ ਬਣਾਉਣ ਲਈ ਵੋਟਰਾਂ ਦੀ ਸਹੂਲਤ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ, ਜਿਸ ਵਿੱਚ ਪੱਖੇ, ਕੂਲਰ, ਸ਼ੈੱਡ, ਮਿੱਠਾ ਪਾਣੀ, ਨਿੰਬੂ ਪਾਣੀ ਅਤੇ ਓ.ਆਰ.ਐਸ. ਪੈਕਟ ਆਦਿ ਸ਼ਾਮਲ ਹਨ। ਇਸ ਤੋਂ ਇਲਾਵਾ ਟੀਮ ਨੇ 70 ਫੀਸਦ ਤੋਂ ਵੱਧ ਮਤਦਾਨ ਦੇ ਟੀਚੇ ਨੂੰ ਯਕੀਨੀ ਬਣਾਉਣ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ। ਚੋਣ ਕਮਿਸ਼ਨ ਦੇ ਵਫ਼ਦ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੋਲਿੰਗ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਿਆ ਜਾਵੇ ਅਤੇ ਵੋਟਰਾਂ ਨੂੰ ਪੋਲਿੰਗ ਸਟੇਸ਼ਨਾਂ 'ਤੇ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਟੀਮ ਨੂੰ ਭਰੋਸਾ ਦਿੱਤਾ ਕਿ ਉਹ 1 ਜੂਨ ਨੂੰ ਚੋਣਾਂ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣਗੇ। ਡਿਪਟੀ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਨੇ ਚੋਣਾਂ ਨੂੰ ਸ਼ਾਂਤੀਪੂਰਵਕ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਲੋਕਤੰਤਰ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾਣਾ ਯਕੀਨੀ ਬਣਾਇਆ ਜਾਵੇ।
Punjab Bani 24 May,2024
ਲੋਕ ਸਭਾ ਚੋਣਾਂ-2024-'ਲੋਕ ਸਭਾ ਹਲਕਾ ਪਟਿਆਲਾ'
ਲੋਕ ਸਭਾ ਚੋਣਾਂ-2024-'ਲੋਕ ਸਭਾ ਹਲਕਾ ਪਟਿਆਲਾ' -18 ਲੱਖ 6 ਹਜ਼ਾਰ 424 ਵੋਟਰ 26 ਉਮੀਦਵਾਰਾਂ 'ਚੋਂ ਚੁਨਣਗੇ ਆਪਣਾ ਲੋਕ ਸਭਾ ਮੈਂਬਰ -8 ਲੱਖ 62 ਹਜ਼ਾਰ 44 ਇਸਤਰੀ, 9 ਲੱਖ 44 ਹਜ਼ਾਰ 300 ਮਰਦ ਤੇ 80 ਥਰਡ ਜੈਂਡਰ ਵੋਟਰ -42240 ਨੌਜਵਾਨ ਪਹਿਲੀ ਵਾਰ ਬਣੇ ਵੋਟਰ, 100 ਸਾਲਾਂ ਤੋਂ ਵੱਧ ਉਮਰ ਦੇ 458 ਵੋਟਰ -ਦਿਵਿਆਂਗ, ਬਜ਼ੁਰਗਾਂ, ਨੌਜਵਾਨਾਂ, ਔਰਤਾਂ ਤੇ ਵਿਸ਼ੇਸ਼ ਲੋੜਾਂ ਵਾਲੇ ਵੋਟਰਾਂ ਦੀਆਂ ਵੋਟਾਂ 100 ਫੀਸਦੀ ਪੁਆਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ-ਸ਼ੌਕਤ ਅਹਿਮਦ ਪਰੇ ਪਟਿਆਲਾ, 24 ਮਈ: ''ਲੋਕ ਸਭਾ ਦੀਆਂ 1 ਜੂਨ ਨੂੰ ਹੋਣ ਵਾਲੀਆਂ ਚੋਣਾਂ ਲਈ ਲੋਕ ਸਭਾ ਹਲਕਾ ਪਟਿਆਲਾ-13 ਦੇ 18 ਲੱਖ 6 ਹਜ਼ਾਰ 424 ਵੋਟਰ ਆਪਣੀਆਂ ਵੋਟਾਂ ਪਾ ਸਕਣਗੇ। ਇਨ੍ਹਾਂ ਵੋਟਰਾਂ ਵਿੱਚ 8 ਲੱਖ 62 ਹਜ਼ਾਰ 44 ਇਸਤਰੀ, 9 ਲੱਖ 44 ਹਜ਼ਾਰ 300 ਮਰਦ ਅਤੇ 80 ਥਰਡ ਜੈਂਡਰ ਵੋਟਰ ਹਨ, ਜੋ ਕਿ 26 ਉਮੀਦਵਾਰਾਂ ਵਿੱਚੋਂ ਆਪਣਾ ਲੋਕ ਸਭਾ ਮੈਂਬਰ ਚੁਨਣ ਲਈ ਵੋਟ ਦੇ ਹੱਕ ਦਾ ਇਸਤੇਮਾਲ ਕਰਨਗੇ।'' ਇਹ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਨੇ ਕੀਤਾ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 14 ਮਈ ਨੂੰ ਨਵੀਂ ਵੋਟਰ ਸੂਚੀ ਜਾਰੀ ਹੋਣ ਮਗਰੋਂ ਲੋਕ ਸਭਾ ਹਲਕੇ ਵਿੱਚ 13200 ਨਵੇਂ ਵੋਟਰਾਂ ਦਾ ਇਜ਼ਾਫ਼ਾ ਹੋਇਆ ਹੈ ਤੇ 4374 ਵੋਟਾਂ ਕੱਟੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 8 ਵਿਧਾਨ ਸਭਾ ਹਲਕੇ ਪਟਿਆਲਾ ਜ਼ਿਲ੍ਹੇ ਅੰਦਰ ਤੇ ਡੇਰਾਬਸੀ ਹਲਕਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਪੈਂਦਾ ਹੈ। ਹਲਕੇ ਅੰਦਰ 18 ਤੋਂ 19 ਸਾਲ ਦੇ 42240 ਨੌਜਵਾਨ ਵੋਟਰ ਪਹਿਲੀ ਵਾਰ ਆਪਣੀ ਵੋਟ ਪਾਉਣਗੇ, 85 ਸਾਲਾਂ ਤੋਂ ਵੱਧ ਉਮਰ ਦੇ 16241 ਵੋਟਰ, 90 ਤੋਂ 100 ਸਾਲਾਂ ਦੀ ਉਮਰ ਦੇ ਦਰਮਿਆਨ 5431 ਅਤੇ 100 ਤੋਂ ਵੱਧ ਉਮਰ ਦੇ 458 ਵੋਟਰ ਹਨ। 13763 ਦਿਵਿਆਂਗਜਨ, 5168 ਸਰਵਿਸ ਵੋਟਰ ਅਤੇ 38 ਐਨ.ਆਰ.ਆਈ. ਵੋਟਰ ਹਨ। ਉਨ੍ਹਾਂ ਦੱਸਿਆ ਕਿ 1 ਜੂਨ ਨੂੰ ਪੈਣ ਵਾਲੀਆਂ ਵੋਟਾਂ ਲਈ ਲੋਕ ਸਭਾ ਹਲਕੇ 'ਚ 2082 ਪੋਲਿੰਗ ਬੂਥ ਬਣਾਏ ਗਏ ਹਨ ਤੇ ਸੁਰੱਖਿਆ ਦੇ ਲਿਹਾਜ ਨਾਲ ਹਰ ਬੂਥ 'ਤੇ ਵੈਬ ਕਾਸਟਿੰਗ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਲੋਕ ਸਭਾ ਹਲਕੇ 'ਚ ਚੋਣ ਅਮਲ ਨੂੰ ਨੇਪਰੇ ਚੜ੍ਹਾਉਣ ਲਈ 10 ਹਜ਼ਾਰ ਦੇ ਕਰੀਬ ਕਰਮਚਾਰੀ ਤੇ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ, ਇਸ ਤੋਂ ਬਿਨ੍ਹਾਂ 26 ਉਮੀਦਵਾਰਾਂ ਅਤੇ 1 ਬਟਨ ਨੋਟਾ ਦਾ ਹੋਣ ਕਰਕੇ ਈ.ਵੀ.ਐਮ. ਨਾਲ ਬੈਲੇਟ ਯੂਨਿਟ ਦਾ ਇੱਕ-ਇੱਕ ਵਾਧੂ ਯੁਨਿਟ ਲਗਾਇਆ ਜਾ ਰਿਹਾ ਹੈ। ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਮੁਤਾਬਕ ਵੋਟਾਂ ਵਾਲੇ ਦਿਨ ਦਿਵਿਆਂਗ, ਬਜ਼ੁਰਗਾਂ, ਨੌਜਵਾਨਾਂ, ਔਰਤਾਂ ਅਤੇ ਵਿਸ਼ੇਸ਼ ਲੋੜਾਂ ਵਾਲੇ ਵੋਟਰਾਂ ਦੀਆਂ ਵੋਟਾਂ 100 ਫੀਸਦੀ ਪੁਆਉਣ ਅਤੇ ਲੋੜੀਂਦੀਆਂ ਜਰੂਰੀ ਸਹੂਲਤਾਂ, ਵਲੰਟੀਅਰ ਦੀ ਸਹਾਇਤਾ, ਵੀਲ੍ਹ ਚੇਅਰ, ਸਟਰੈਚਰ, ਗਰਮ ਲੂਅ ਦੇ ਮੱਦੇਨਜ਼ਰ ਛਬੀਲ ਤੇ ਪੀਣ ਵਾਲਾ ਪਾਣੀ, ਛਾਂ, ਛੋਟੇ ਬੱਚਿਆਂ ਲਈ ਕਰੈਚ ਆਦਿ ਸਹੂਲਤਾਂ ਪ੍ਰਦਾਨ ਕਰਨ ਲਈ ਉਚੇਚੇ ਪ੍ਰਬੰਧ ਕੀਤੇ ਗਏ ਹਨ। ਬੂਥ ਲੈਵਲ ਅਫਸਰਾਂ ਵੱਲੋਂ ਵੋਟਰਾਂ ਨੂੰ ਘਰ-ਘਰ ਜਾ ਕੇ ਫੋਟੋ ਵੋਟਰ ਸਲਿਪਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ, ਵੋਟਰ ਇਹ ਫੋਟੋ ਵੋਟਰ ਸਲਿਪ ਜਾਂ ਆਪਣੀ ਪਛਾਣ ਦਾ ਕੋਈ ਹੋਰ ਦਸਤਾਵੇਜ ਦਿਖਾ ਕੇ ਹੀ ਵੋਟ ਦਾ ਇਸਤੇਮਾਲ ਕਰ ਸਕਣਗੇ। ਉਨ੍ਹਾਂ ਦੱਸਿਆ ਕਿ 109-ਨਾਭਾ ਹਲਕੇ ਵਿੱਚ ਕੁਲ 1 ਲੱਖ 87 ਹਜ਼ਾਰ 190 ਵੋਟਰ ਹਨ ਜਿਨ੍ਹਾਂ 'ਚ 97 ਹਜ਼ਾਰ 464 ਮਰਦ ਵੋਟਰ, 89 ਹਜ਼ਾਰ 716 ਇਸਤਰੀ ਤੇ ਥਰਡ ਜੈਂਡਰ 10 ਵੋਟਰ ਹਨ। 110-ਪਟਿਆਲਾ ਦਿਹਾਤੀ ਵਿੱਚ ਕੁਲ 2 ਲੱਖ 19 ਹਜ਼ਾਰ 862 ਵੋਟਰ ਜਿਨ੍ਹਾਂ 'ਚ 1 ਲੱਖ 13 ਹਜ਼ਾਰ 377 ਮਰਦ ਵੋਟਰ, 1 ਲੱਖ 6 ਹਜ਼ਾਰ 479 ਇਸਤਰੀ ਤੇ ਥਰਡ ਜੈਂਡਰ 6 ਵੋਟਰ ਹਨ। 111-ਰਾਜਪੁਰਾ ਹਲਕੇ ਵਿੱਚ ਕੁਲ 1 ਲੱਖ 81 ਹਜ਼ਾਰ 273 ਵੋਟਰ ਹਨ ਜਿਨ੍ਹਾਂ 'ਚ 95 ਹਜ਼ਾਰ 160 ਮਰਦ, 86 ਹਜ਼ਾਰ 108 ਇਸਤਰੀ ਤੇ ਥਰਡ ਜੈਂਡਰ 5 ਵੋਟਰ ਹਨ। ਇਸੇ ਤਰ੍ਹਾਂ 112-ਡੇਰਾਬਸੀ ਹਲਕੇ ਵਿੱਚ ਕੁਲ 2 ਲੱਖ 96 ਹਜ਼ਾਰ 951 ਵੋਟਰ ਹਨ ਅਤੇ 1 ਲੱਖ 55 ਹਜ਼ਾਰ 871 ਮਰਦ, 1 ਲੱਖ 41 ਹਜ਼ਾਰ 59 ਇਸਤਰੀ ਵੋਟਰ ਤੇ ਥਰਡ ਜੈਂਡਰ 21 ਵੋਟਰ ਹਨ। 113-ਘਨੌਰ ਵਿੱਚ ਕੁਲ 1 ਲੱਖ 64 ਹਜ਼ਾਰ 216 ਵੋਟਰ ਹਨ ਤੇ 88 ਹਜ਼ਾਰ 306 ਮਰਦ, 75 ਹਜ਼ਾਰ 910 ਇਸਤਰੀ ਵੋਟਰ ਤੇ ਤੀਜੇ ਲਿੰਗ ਵਾਲਾ ਕੋਈ ਵੋਟਰ ਨਹੀਂ ਹੈ। ਹਲਕਾ 114-ਸਨੌਰ ਵਿਖੇ ਕੁਲ 2 ਲੱਖ 26 ਹਜ਼ਾਰ 886 ਵੋਟਰ ਹਨ, ਇਨ੍ਹਾਂ ਵਿੱਚ 1 ਲੱਖ 19 ਹਜ਼ਾਰ 245 ਮਰਦ, 1 ਲੱਖ 7 ਹਜ਼ਾਰ 634 ਇਸਤਰੀ, ਥਰਡ ਜੈਂਡਰ 7 ਵੋਟਰ ਹਨ। ਹਲਕਾ 115-ਪਟਿਆਲਾ ਸ਼ਹਿਰੀ ਵਿਖੇ ਕੁਲ 1 ਲੱਖ 52 ਹਜ਼ਾਰ 570 ਵੋਟਰ ਹਨ, ਜਿਨ੍ਹਾਂ ਵਿੱਚ 78 ਹਜ਼ਾਰ 440 ਮਰਦ, 74 ਹਜ਼ਾਰ 118 ਇਸਤਰੀ ਵੋਟਰ ਤੇ ਥਰਡ ਜੈਂਡਰ 12 ਵੋਟਰ ਹਨ। ਜਦੋਂਕਿ 116-ਸਮਾਣਾ ਹਲਕੇ ਵਿਖੇ ਕੁਲ 1 ਲੱਖ 88 ਹਜ਼ਾਰ 834 ਵੋਟਰ ਹਨ, ਜਿਨ੍ਹਾਂ ਵਿੱਚ 98 ਹਜ਼ਾਰ 382 ਮਰਦ, 90 ਹਜ਼ਾਰ 439 ਇਸਤਰੀ ਤੇ ਥਰਡ ਜੈਂਡਰ 13 ਵੋਟਰ ਹਨ। ਇਸੇ ਤਰ੍ਹਾਂ 117-ਸ਼ੁਤਰਾਣਾ ਹਲਕੇ ਵਿਖੇ ਕੁਲ 1 ਲੱਖ 88 ਹਜ਼ਾਰ 642 ਵੋਟਰ ਹਨ ਜਿਨ੍ਹਾਂ ਵਿੱਚ 98 ਹਜ਼ਾਰ 55 ਮਰਦ, 90 ਹਜ਼ਾਰ 581 ਇਸਤਰੀ ਤੇ ਇੱਥੇ ਥਰਡ ਜੈਂਡਰ 6 ਵੋਟਰ ਹਨ। ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਵੋਟਾਂ ਪੈਣ ਦਾ ਅਮਲ ਅਮਨ-ਅਮਾਨ, ਨਿਰਪੱਖ ਅਤੇ ਨਿਰਵਿਘਨਤਾ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਪੁਖ਼ਤਾ ਪ੍ਰਬੰਧ ਕੀਤੇ ਹਨ। ਉਨ੍ਹਾਂ ਕਿਹਾ ਕਿ ਸੁਰੱਖਿਆ ਦੇ ਲਿਹਾਜ਼ ਨਾਲ ਪੋਲਿੰਗ ਬੂਥਾਂ 'ਤੇ ਮਾਈਕਰੋ ਅਬਜ਼ਰਵਰ, ਵੈਬ ਕਾਸਟਿੰਗ ਤੇ ਵਿਸ਼ੇਸ਼ ਵੀਡੀਓਗ੍ਰਾਫ਼ੀ ਕਰਵਾਉਣ ਲਈ ਕੈਮਰੇ ਵੀ ਲਗਾਏ ਜਾਣਗੇ ਤਾਂ ਜੋ ਵੋਟਰ ਨਿਰਭੈਅ ਹੋ ਕੇ ਵੋਟਾਂ ਪਾ ਸਕਣ। ਲੋਕ ਸਭਾ ਪਟਿਆਲਾ ਹਲਕੇ ਅੰਦਰ ਪੈਂਦੇ ਸਾਰੇ ਹਲਕਿਆਂ ਵਿਖੇ ਤਾਇਨਾਤ ਫਲਾਇੰਗ ਸਕੁਐਡ ਅਤੇ ਸਟੈਟਿਕ ਸਰਵੇਲੈਂਸ ਟੀਮਾਂ ਨੂੰ ਜੀ.ਪੀ.ਐਸ. ਤੇ ਕੈਮਰਿਆਂ ਨਾਲ ਲੈਸ ਗੱਡੀਆਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨਿਰਪੱਖ, ਸੁਤੰਤਰ ਤੇ ਅਮਨ ਅਮਾਨ ਨਾਲ ਚੋਣਾਂ ਕਰਵਾਉਣ ਲਈ ਵਚਨਬੱਧ ਹੈ।
Punjab Bani 24 May,2024
ਪ੍ਰਧਾਨ ਮੰਤਰੀ ਨੇ ਫਤਿਹ ਰੈਲੀ ਰਾਹੀਂ ਪ੍ਰਨੀਤ ਕੌਰ ਦੀ ਜਿੱਤ ਯਕੀਨੀ ਕਰਕੇ ਲੋਕਾਂ ਵਿੱਚ ਜਗਾਈ ਨਵੀਂ ਉਮੀਦ
ਪ੍ਰਧਾਨ ਮੰਤਰੀ ਨੇ ਫਤਿਹ ਰੈਲੀ ਰਾਹੀਂ ਪ੍ਰਨੀਤ ਕੌਰ ਦੀ ਜਿੱਤ ਯਕੀਨੀ ਕਰਕੇ ਲੋਕਾਂ ਵਿੱਚ ਜਗਾਈ ਨਵੀਂ ਉਮੀਦ -ਭਾਜਪਾ ਦੇ ਨਾਲ-ਨਾਲ ਪ੍ਰਨੀਤ ਕੌਰ ਦੇਸ਼ ਦੀ ਰਾਜਨੀਤੀ ਵਿੱਚ ਬਣੇ ਵੱਡਾ ਸਿਆਸੀ ਚਿਹਰਾ -ਵਿਰੋਧੀਆਂ ਦੀ ਬੋਲਤੀ ਬੰਦ, ਪਟਿਆਲਾ ਵਾਸੀਆਂ ਦਾ ਭਾਜਪਾ 'ਤੇ ਭਰੋਸਾ ਵਧਿਆ ਪਟਿਆਲਾ 24 ਮਈ 2024 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਟਿਆਲਾ 'ਚ ਫਤਿਹ ਰੈਲੀ 'ਚ ਪਹੁੰਚ ਕੇ ਪਟਿਆਲਾ ਲੋਕ ਸਭਾ ਸੀਟ ਤੋਂ ਪ੍ਰਨੀਤ ਕੌਰ ਦੀ ਜਿੱਤ 'ਤੇ ਮੋਹਰ ਲਗਾ ਦਿੱਤੀ ਹੈ। ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਮੁਖੀ ਬੀਬਾ ਜੈਇੰਦਰ ਕੌਰ ਅਤੇ ਭਾਜਪਾ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ ਨੇ ਸਾਂਝੇ ਤੌਰ ’ਤੇ ਕਿਹਾ ਕਿ ਰੈਲੀ ਵਿੱਚ ਇਕੱਠਾ ਹੋਏ ਪਟਿਆਲਾ ਵਸੀਆਂ ਨੇ ਇਸ ਗੱਲ ਦਾ ਸਬੂਤ ਦਿੱਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਟਿਆਲਾ ਫੇਰੀ ਨੂੰ ਲੈ ਕੇ ਲੋਕਾਂ ਵਿੱਚ ਕਿੰਨਾ ਉਤਸ਼ਾਹ ਸੀ। ਸੰਜੀਵ ਸ਼ਰਮਾ ਨੇ ਕਿਹਾ ਕਿ ਫਤਿਹ ਰੈਲੀ ਨੇ ਪਟਿਆਲਾ ਅਤੇ ਪੰਜਾਬ ਦੇ ਸੁਨਹਿਰੀ ਭਵਿੱਖ ਦੀ ਨੀਂਹ ਰੱਖੀ ਹੈ। ਉਨ੍ਹਾਂ ਕਿਹਾ ਕਿ ਇਹ ਪਟਿਆਲਾ ਵਾਸੀਆਂ ਲਈ ਬੜੇ ਮਾਣ ਅਤੇ ਚੰਗੇ ਭਾਗ ਦੀ ਗੱਲ ਹੈ ਕਿ ਸਾਡੀ ਆਪਣੀ ਮਹਾਰਾਣੀ ਪ੍ਰਨੀਤ ਕੌਰ ਤੇਜ਼ੀ ਨਾਲ ਜਿੱਤ ਵੱਲ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਰੈਲੀ ਤੋਂ ਬਾਅਦ ਭਾਜਪਾ ਵਰਕਰਾਂ ਨੇ ਜਿੱਤ ਦਾ ਜਸ਼ਨ ਵੀ ਮਨਾਉਣਾ ਸ਼ੁਰੂ ਕਰ ਦਿੱਤਾ ਹੈ। ਭਾਜਪਾ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੰਜੀਵ ਸ਼ਰਮਾ ਨੇ ਕਿਹਾ ਕਿ 44 ਡਿਗਰੀ ਤਾਪਮਾਨ 'ਚ ਲੋਕ ਜ਼ਰੂਰੀ ਕੰਮਾਂ ਲਈ ਵੀ ਘਰੋਂ ਨਹੀਂ ਨਿਕਲ ਰਹੇ, ਪਰ ਫ਼ਤਿਹ ਰੈਲੀ ਉਤਸਾਹ 'ਚ ਇਕੱਠਾ ਹੋਈ ਭਾਜਪਾ ਸਮਰਥਕਾਂ ਦੀ ਭੀੜ ਨੇ ਸਾਫ਼ ਕਰ ਦਿੱਤਾ ਹੈ ਕਿ ਹੁਣ ਲੋਕਾਂ ਨੂੰ ਮੋਦੀ ਦੀ ਗਾਰੰਟੀ 'ਤੇ ਹੀ ਭਰੋਸਾ ਹੈ, ਝੂਠੇ ਵਾਅਦਿਆਂ 'ਤੇ ਹੁਣ ਲੋਕ ਭਰਾਸਾ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਪਟਿਆਲਾ ਸਮੇਤ ਸਮੁੱਚੇ ਪੰਜਾਬ ਦਾ ਵਿਕਾਸ ਕਰਨ ਦਾ ਵਾਅਦਾ ਕਰਨ ਵਾਲੇ ਪ੍ਰਧਾਨ ਮੰਤਰੀ ਨੇ ਫਤਿਹ ਰੈਲੀ ਵਿੱਚ ਲੋਕਾਂ ਨੂੰ ਸਪੱਸ਼ਟ ਅਪੀਲ ਕੀਤੀ ਕਿ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੂੰ ਦਿੱਤੀ ਗਈ ਹਰ ਵੋਟ ਮੋਦੀ ਦੇ ਖਾਤੇ ਵਿੱਚ ਜਾਵੇਗੀ। ਜਦੋਂ ਮੋਦੀ ਦੀ ਸਿਆਸੀ ਪਕੜ ਮਜ਼ਬੂਤ ਹੋਵੇਗੀ ਅਤੇ ਮਹਾਰਾਣੀ ਪ੍ਰਨੀਤ ਕੌਰ ਦਿੱਲੀ ਵਿੱਚ ਬੈਠ ਕੇ ਪਟਿਆਲਾ ਦੇ ਵਿਕਾਸ ਅਤੇ ਵੱਡੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾ ਸਕਣਗੇ। ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਬੀਬਾ ਜੈਇੰਦਰ ਕੌਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਪਟਿਆਲਾ ਵਿੱਚ ਫਤਿਹ ਰੈਲੀ ਵਿੱਚ ਜਾਣ ਤੋਂ ਬਾਅਦ ਚੋਣਾਂ ਮਹਿਜ਼ ਇੱਕ ਰਸਮ ਹੀ ਬਣ ਕੇ ਰਹਿ ਗਈਆਂ ਹਨ। ਹੋਰ ਸਿਆਸੀ ਪਾਰਟੀਆਂ ਦੇ ਉਮੀਦਵਾਰ ਹੀ ਨਹੀਂ, ਸਗੋਂ ਉਨ੍ਹਾਂ ਦੇ ਵਰਕਰਾਂ ਦੀ ਰਾਤ ਦੀ ਨੀਂਦ ਅਤੇ ਦਿਨ ਦੀ ਸ਼ਾਂਤੀ ਖੁੱਸ ਗਈ ਹੈ। ਉਨ੍ਹਾਂ ਕਿਹਾ ਕਿ ਰੈਲੀ 'ਚ ਔਰਤਾਂ ਦੀ ਗਿਣਤੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਭਾਜਪਾ 'ਚ ਮਰਦਾਂ ਦੇ ਨਾਲ-ਨਾਲ ਔਰਤਾਂ ਦਾ ਭਾਜਪਾ ਵਿੱਚ ਜਿਆਦਾ ਵਿਸ਼ਾਵਾਸ ਹੈ। ਮਹਿਲਾ ਸਸ਼ਕਤੀਕਰਨ ਲਈ ਵਚਨਬੱਧ ਨਰਿੰਦਰ ਮੋਦੀ ਨੇ ਰਾਸ਼ਟਰੀ ਪੱਧਰ 'ਤੇ ਔਰਤਾਂ ਲਈ ਬਣਾਈਆਂ ਗਈਆਂ ਸਕੀਮਾਂ ਦਾ ਸਿੱਧਾ ਲਾਭ ਲੋਕਾਂ ਤੱਕ ਪਹੁੰਚਾਇਆ ਹੈ ਅਤੇ ਪੰਜਾਬ 'ਚ ਹੁਣ ਪਟਿਆਲਾ 'ਚ ਇਕ ਲੱਖ ਲਖਪਤੀ ਦੀਦੀ ਬਣਾਉਣ ਦਾ ਟੀਚਾ ਮਿਥਿਆ ਹੈ। ਪ੍ਰਧਾਨ ਮੰਤਰੀ ਨੇ ਫਤਿਹ ਰੈਲੀ ਵਿੱਚ ਪਟਿਆਲਾ ਨੂੰ ਸਪੋਰਟ੍ਸ ਅਤੇ ਸਿੱਖਿਆ ਦੇ ਤੌਰ ਤੇ ਨਵੀਆਂ ਉਚਾਈਆਂ ਤੇ ਪਹੁੰਚਾਇਆ ਜਾਵੇਗਾ। ਉਹਨਾਂ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਮੋਦੀ ਜੋ ਕਹਿੰਦੇ ਹਨ, ਉਹ ਜ਼ਰੂਰ ਕਰਦੇ ਹਨ।
Punjab Bani 24 May,2024
ਐਨ.ਕੇ. ਸ਼ਰਮਾ ਨੇ ਪਟਿਆਲਾ ਦਾ ਪਹਿਰੇਦਾਰ ਬਣਕੇ ਕਾਂਗਰਸ, ਭਾਜਪਾ ਅਤੇ ਆਪ ਨੂੰ ਪੁੱਛੇ ਪੰਜ ਸਵਾਲ
ਐਨ.ਕੇ. ਸ਼ਰਮਾ ਨੇ ਪਟਿਆਲਾ ਦਾ ਪਹਿਰੇਦਾਰ ਬਣਕੇ ਕਾਂਗਰਸ, ਭਾਜਪਾ ਅਤੇ ਆਪ ਨੂੰ ਪੁੱਛੇ ਪੰਜ ਸਵਾਲ ਅਕਾਲੀ ਦਲ ਦੇ ਉਮੀਦਵਾਰ ਨੇ ਲੋਕਾਂ ਤੋਂ ਮਿਲੇ ਫੀਡਬੈਕ 'ਤੇ ਉਠਾਏ ਮੁੱਦੇ 26 ਮਈ ਤੱਕ ਪ੍ਰਨੀਤ, ਗਾਂਧੀ ਅਤੇ ਬਲਬੀਰ ਜਵਾਬ ਨਹੀਂ ਦਿੰਦੇ ਤਾਂ ਖੁਦ ਕਰਨਗੇ ਖੁਲਾਸਾ ਘੱਗਰ ਦਰਿਆ ਦੇ ਮੁੱਦੇ 'ਤੇ ਤਿੰਨੋਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਘੇਰਿਆ ਪਟਿਆਲਾ। ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ ਚੋਣ ਮੈਦਾਨ ’ਚ ਉਤਰੇ ਆਪਣੇ ਵਿਰੋਧੀਆਂ ਨੂੰ ਪਟਿਆਲਾ ਦੇ ਮੁੱਦਿਆਂ 'ਤੇ ਚੁਣੌਤੀ ਦਿੰਦੇ ਹੋਏ ਪੰਜ-ਪੰਜ ਸਵਾਲ ਪੁੱਛੇ ਹਨ। ਪਟਿਆਲਾ ਦੇ ਪਹਿਰੇਦਾਰ ਵਜੋਂ ਸੋਸ਼ਲ ਮੀਡੀਆ 'ਤੇ ਲੋਕਾਂ ਨਾਲ ਰੂਬਰੂ ਹੋ ਰਹੇ ਐਨ.ਕੇ.ਸ਼ਰਮਾ ਨੇ ਕਾਂਗਰਸ ਦੇ ਉਮੀਦਵਾਰ ਧਰਮਵੀਰ ਗਾਂਧੀ, ਭਾਜਪਾ ਉਮੀਦਵਾਰ ਪ੍ਰਨੀਤ ਕੌਰ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਬੀਰ ਸਿੰਘ ਸਿੰਘ ਨੂੰ ਲੋਕਾਂ ਦੇ ਸਵਾਲ ਪੁੱਛਦੇ ਹੋਏ ਜਵਾਬ ਦੇਣ ਲਈ 48 ਘੰਟੇ ਦਾ ਸਮਾਂ ਦਿੱਤਾ ਹੈ। ਐਨ.ਕੇ. ਸ਼ਰਮਾ ਨੇ ਕਿਹਾ ਕਿ ਉਹ ਪਿਛਲੇ ਦੋ ਮਹੀਨਿਆਂ ਤੋਂ ਲੋਕ ਸਭਾ ਹਲਕੇ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ। ਇਸ ਦੌਰਾਨ ਲੋਕਾਂ ਤੋਂ ਜੋ ਫੀਡਬੈਕ ਮਿਲੀ ਹੈ, ਉਸਦੇ ਆਧਾਰ 'ਤੇ ਪਟਿਆਲਾ ਦੇ ਪਹਿਰੇਦਾਰ ਬਣ ਕੇ ਇਹ ਸਵਾਲ ਪੁੱਛੇ ਜਾ ਰਹੇ ਹਨ। ਉਹ ਇੱਥੋਂ ਦੇ ਲੋਕਾਂ ਲਈ ਹਮੇਸ਼ਾ ਪਹਿਰੇਦਾਰ ਵਜੋਂ ਕੰਮ ਕਰਨਗੇ । ਸ਼ਰਮਾ ਨੇ ਪ੍ਰਨੀਤ ਕੌਰ ਨੂੰ ਪੁੱਛਿਆ ਕੀਤਾ ਕਿ ਉਹ ਕੇਂਦਰ ਵਿੱਚ ਮੰਤਰੀ ਰਹੀ ਪਰ ਕੇਂਦਰ ਤੋਂ ਪਟਿਆਲਾ ਲੋਕ ਸਭਾ ਲਈ ਇੱਕ ਵੀ ਪ੍ਰੋਜੈਕਟ ਨਹੀਂ ਲਿਆਂਦਾ। 17ਵੀਂ ਲੋਕ ਸਭਾ ਦੇ ਕਾਰਜਕਾਲ ਦੌਰਾਨ ਨੌਂ ਹਲਕਿਆਂ ਦੇ ਵਿਕਾਸ ’ਤੇ ਖਰਚ ਕੀਤੀ ਗਈ ਰਕਮ ਅਤੇ ਲਾਗੂ ਕੀਤੇ ਗਏ ਵਿਕਾਸ ਪ੍ਰੋਜੈਕਟਾਂ ਦੀ ਹਲਕਾਵਾਰ ਰਿਪੋਰਟ ਜਾਰੀ ਕਰਨ। ਉਨ੍ਹਾਂ ਚਾਰ ਵਾਰ ਸਾਂਸਦ ਬਣਨ ਦੇ ਬਾਵਜੂਦ ਘੱਗਰ ਦਰਿਆ ਦੀ ਸਮੱਸਿਆ ਦਾ ਸਥਾਈ ਹੱਲ ਕਿਉਂ ਨਹੀਂ ਕੀਤਾ। 24 ਪਿੰਡਾਂ ਦੇ ਕਿਸਾਨਾਂ ਦੀ ਮੀਟਿੰਗ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕਰਵਾਈ ਪਰ ਮੁਆਵਜ਼ਾ ਕਿਉਂ ਨਹੀਂ ਦਿੱਤਾ ਗਿਆ। 17ਵੀਂ ਲੋਕ ਸਭਾ ਦੇ ਕਾਰਜਕਾਲ ਦੌਰਾਨ ਤੁਹਾਡੀ ਹਾਜ਼ਰੀ ਕਿੰਨੀ ਰਹੀ ਹੈ। ਤੁਸੀਂ ਆਪਣੀ ਗ੍ਰਾਂਟ ਕਿੰਨੀ ਅਤੇ ਕਿੱਥੇ ਵੰਡੀ ਹੈ। ਆਮ ਆਦਮੀ ਪਾਰਟੀ ਦੇ ਸਾਂਸਦ ਰਹੇ ਅਤੇ ਹੁਣ ਕਾਂਗਰਸ ਦੇ ਉਮੀਦਵਾਰ ਧਰਮਵੀਰ ਗਾਂਧੀ ਤੋਂ ਸ਼ਰਮਾ ਨੇ ਉਨ੍ਹਾਂ ਦੇ ਕਾਰਜਕਾਲ ਦੌਰਾਨ ਸਾਂਸਦ ਰਾਹੀਂ ਆਏ ਪ੍ਰਾਜੈਕਟਾਂ ਦੀ ਜਾਣਕਾਰੀ ਜਨਤਕ ਕਰਨ ਦੀ ਮੰਗ ਕਰਦਿਆਂ ਕਿਹਾ ਉਹ ਦੱਸਣ ਕਿ ਉਨ੍ਹਾਂ ਨੇ ਸੰਸਦ ’ਚ ਪਟਿਆਲਾ ਲੋਕ ਸਭਾ ਹਲਕੇ ਨਾਲ ਸਬੰਧਤ ਕਿੰਨੇ ਸਵਾਲ ਪੁੱਛੇ ਹਨ। ਗਾਂਧੀ ਨੂੰ ਵੀ ਘੱਗਰ ਦਰਿਆ ਦੇ ਮੁੱਦੇ 'ਤੇ ਘੇਰਦਿਆਂ ਅਕਾਲੀ ਦਲ ਦੇ ਉਮੀਦਵਾਰ ਨੇ ਪੁੱਛਿਆ ਹੈ ਕਿ ਉਨ੍ਹਾਂ ਨੇ ਆਪਣੇ 5 ਸਾਲਾਂ ਦੇ ਸੰਸਦ ਮੈਂਬਰ ਵਜੋਂ ਇਸਦੇ ਸਥਾਈ ਹੱਲ ਲਈ ਕੀ ਕੀਤਾ। ਪਟਿਆਲੇ ਦਾ ਪਿਛੜਾਪਣ ਦੂਰ ਕਰਨ ਲਈ ਤੁਸੀਂ ਕੀ ਕੀਤਾ ਹੈ। ਸਾਂਸਦ ਬਣਨ ਤੋਂ ਬਾਅਦ ਉਨ੍ਹਾਂ ਨੇ ਕਿੰਨੀ ਵਾਰ ਸਾਰੇ 9 ਸਰਕਲਾਂ ਦਾ ਦੌਰਾ ਕੀਤਾ ਅਤੇ ਹਲਕਾ ਵਾਰ ਕੀਤੇ ਵਿਕਾਸ ਕਾਰਜਾਂ ਦੀ ਰਿਪੋਰਟ ਜਨਤਕ ਕਰਨ। ਪੰਜਾਬ ਦੇ ਸਿਹਤ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਬੀਰ ਸਿੰਘ ਤੋਂ ਸ਼ਰਮਾ ਨੇ ਲੋਕ ਸਭਾ ਹਲਕੇ ਦੇ ਨੌਂ ਵਿਧਾਨ ਸਭਾ ਹਲਕਿਆਂ ਵਿੱਚ ਮਾੜੀਆਂ ਸਿਹਤ ਸਹੂਲਤਾਂ, ਟੁੱਟੀਆਂ ਸੜਕਾਂ ਅਤੇ ਖਾਲੀ ਡਿਸਪੈਂਸਰੀਆਂ ਬਾਰੇ ਜਵਾਬ ਮੰਗਿਆ ਹੈ। ਲੋਕਾਂ ਨੂੰ ਮੂਰਖ ਬਣਾਉਂਦੇ ਹੋਏ ਭਗਵੰਤ ਮਾਨ ਵਲੋਂ ਮਾਤਾ ਕੌਸ਼ੱਲਿਆ ਹਸਪਤਾਲ ਦੇ ਇੱਕ ਵਾਰਡ ਦਾ ਉਦਘਾਟਨ ਅਰਵਿੰਦ ਕੇਜਰੀਵਾਲ ਤੋਂ ਕਰਵਾਏ ਜਾਣ ਦਾ ਵਿਰੋਧ ਕਿਉਂ ਨਹੀਂ ਕੀਤਾ। ਸ਼ਰਮਾ ਨੇ ਉਨ੍ਹਾਂ ਨੂੰ ਪੁੱਛਿਆ ਹੈ ਕਿ ਢਾਈ ਸਾਲ ਦਾ ਕਾਰਜਕਾਲ ਪੂਰਾ ਹੋ ਗਿਆ ਹੈ। ਸੂਬੇ ਵਿੱਚ ਹਾਲੇ ਤੱਕ ਇੱਕ ਵੀ ਮੈਡੀਕਲ ਕਾਲਜ ਨਹੀਂ ਖੋਲ੍ਹਿਆ ਗਿਆ ਜਦੋਂਕਿ ਤੁਹਾਡਾ ਵਾਅਦਾ 16 ਮੈਡੀਕਲ ਕਾਲਜ ਖੋਲ੍ਹੇ ਜਾਣ ਦਾ ਸੀ। ਪੰਜਾਬ ਵਿੱਚ ਪਹਿਲਾਂ ਤੋਂ ਚੱਲ ਰਹੇ ਸੇਵਾ ਕੇਂਦਰਾਂ ਵਿੱਚ ਆਮ ਆਦਮੀ ਕਲੀਨਿਕ ਖੋਲ੍ਹਣ ਤੋਂ ਇਲਾਵਾ ਪੰਜਾਬ ਵਿੱਚ ਕਿੰਨੀਆਂ ਨਵੀਆਂ ਡਿਸਪੈਂਸਰੀਆਂ ਅਤੇ ਹਸਪਤਾਲ ਖੋਲ੍ਹੇ ਗਏ ਹਨ। ਪੰਜਾਬ ਦੇ ਪ੍ਰਾਈਵੇਟ ਹਸਪਤਾਲਾਂ ਨੂੰ ਆਯੂਸ਼ਮਾਨ ਕਾਰਡ ਧਾਰਕਾਂ ਦੇ ਇਲਾਜ ਲਈ ਪੈਸੇ ਕਿਉਂ ਨਹੀਂ ਦਿੱਤੇ ਜਾ ਰਹੇ ਹਨ? ਪੰਜਾਬ ਸਰਕਾਰ ਨੇ ਘੱਗਰ ਦਰਿਆ ਦੇ ਹੜ੍ਹਾਂ ਤੋਂ ਲੋਕਾਂ ਨੂੰ ਬਚਾਉਣ ਲਈ ਕਿਹੜੀ ਸਥਾਈ ਯੋਜਨਾ ਬਣਾਈ ਹੈ। ਐਨ.ਕੇ. ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੇ ਪਟਿਆਲਾ ਲੋਕ ਸਭਾ ਹਲਕੇ ਦੇ ਲੋਕਾਂ ਦੇ ਸਵਾਲ ਉਨ੍ਹਾਂ ਦਾ ਪਹਿਰੇਦਾਰ ਬਣ ਕੇ ਚੋਣ ਲੜ ਰਹੇ ਤਿੰਨਾਂ ਉਮੀਦਵਾਰਾਂ ਤੋਂ ਪੁੱਛੇ ਹਨ। 26 ਮਈ ਤੱਕ ਇਸਦਾ ਇੰਤਜ਼ਾਰ ਕੀਤਾ ਜਾਵੇਗਾ। ਨਹੀਂ ਤਾਂ ਉਹ ਖੁਦ ਮੀਡੀਆ ਰਾਹੀਂ ਤਿੰਨਾਂ ਉਮੀਦਵਾਰਾਂ ਦੀ ਪੋਲ ਖੋਲ੍ਹਣਗੇ।
Punjab Bani 24 May,2024
ਭਾਰਤੀ ਜਯਾ ਬਡਿਗਾ ਅਮਰੀਕਾ ਵਿੱਚ ਜਜ ਨਿਯੁੱਕਤ
ਭਾਰਤੀ ਜਯਾ ਬਡਿਗਾ ਅਮਰੀਕਾ ਵਿੱਚ ਜਜ ਨਿਯੁੱਕਤ ਨਿਊਯਾਰਕ: ਭਾਰਤੀ-ਅਮਰੀਕੀ ਵਕੀਲ ਜਯਾ ਬਡਿਗਾ ਨੂੰ ਕੈਲੀਫੋਰਨੀਆ, ਅਮਰੀਕਾ ਵਿੱਚ ਸੈਕਰਾਮੈਂਟੋ ਕਾਉਂਟੀ ਸੁਪੀਰੀਅਰ ਕੋਰਟ ਵਿੱਚ ਜੱਜ ਨਿਯੁਕਤ ਕੀਤਾ ਗਿਆ ਹੈ। ਕੈਲੀਫੋਰਨੀਆ ਦੇ ਗਵਰਨਰ ਗੇਵਿਨ ਨਿਊਜ਼ਮ ਨੇ ਬਦੀਗਾ ਨੂੰ ਨਿਯੁਕਤ ਕੀਤਾ ਹੈ। ਆਂਧਰਾ ਪ੍ਰਦੇਸ਼ ਦੇ ਵਿਜੇਵਾੜਾ ਵਿੱਚ ਜਨਮੀ ਬਦੀਗਾ ਨੂੰ ਜਸਟਿਸ ਰਾਬਰਟ ਐਸ. ਲੈਫਮ ਦੀ ਸੇਵਾਮੁਕਤੀ ਤੋਂ ਬਾਅਦ ਖਾਲੀ ਪਈ ਅਸਾਮੀ ’ਤੇ ਇਹ ਨਿਯੁਕਤੀ ਕੀਤੀ ਗਈ ਹੈ।
Punjab Bani 24 May,2024
ਪ੍ਰਧਾਨਮੰਤਰੀ ਦੀ ਰੈਲੀ ਨੂੰ ਲੈਕੇ ਪੁਲਸ ਨੇ ਅਧਾ ਦਰਜਨ ਕਿਸਾਨ ਨੇਤਾਵਾਂ ਨੂੰ ਘਰਾਂ ਵਿੱਚ ਕੀਤਾ ਨਜਰਬੰਦ
ਪ੍ਰਧਾਨਮੰਤਰੀ ਦੀ ਰੈਲੀ ਨੂੰ ਲੈਕੇ ਪੁਲਸ ਨੇ ਅਧਾ ਦਰਜਨ ਕਿਸਾਨ ਨੇਤਾਵਾਂ ਨੂੰ ਘਰਾਂ ਵਿੱਚ ਕੀਤਾ ਨਜਰਬੰਦ ਜਲੰਧਰ, 24 ਮਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਪੰਜਾਬ ਵਿੱਚ ਦੋ ਰੈਲੀਆਂ ਕਰਨ ਤੋਂ ਕੁਝ ਘੰਟੇ ਪਹਿਲਾਂ ਪੁਲੀਸ ਨੇ ਗੁਰਦਾਸਪੁਰ ਅਤੇ ਜਲੰਧਰ ਜ਼ਿਲ੍ਹਿਆਂ ਵਿੱਚ ਅੱਧੀ ਦਰਜਨ ਕਿਸਾਨ ਆਗੂਆਂ ਨੂੰ ਘਰਾਂ ’ਚ ਨਜ਼ਰਬੰਦ ਕਰ ਦਿੱਤਾ ਗਿਆ ਹੈ ਕੁੱਝ ਨੂੰ ਗ੍ਰਿਫਤਾਰ ਕਰ ਲਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਅਦ ਦੁਪਹਿਰ 3.30 ਵਜੇ ਗੁਰਦਾਸਪੁਰ ਅਤੇ ਸ਼ਾਮ 5.30 ਵਜੇ ਜਲੰਧਰ ‘ਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਰੈਲੀਆਂ ’ਚ ਵਿਘਨ ਨਹੀਂ ਪਾਉਂਣਗੇ ਪਰ ਜਦੋਂ ਪ੍ਰਧਾਨ ਮੰਤਰੀ ਹੈਲੀਪੈਡ ਤੋਂ ਰੈਲੀ ਵਾਲੀ ਥਾਂ ਤੱਕ ਜਾਣਗੇ ਤਾਂ ਕਾਲੇ ਝੰਡੇ ਦਿਖਾਏ ਜਾਣਗੇ। ਗੁਰਦਾਸਪੁਰ ‘ਚ ਕਿਸਾਨ ਨੇਤਾ ਤਰਲੋਕ ਸਿੰਘ ਅਤੇ ਕਿਸਾਨ ਅਤੇ ਜਵਾਨ ਭਲਾਈ ਮੋਰਚਾ ਦੇ ਮੈਂਬਰ ਸੁਖਦੇਵ ਸਿੰਘ ਭੋਜਰਾਜ, ਤਰਲੋਕ ਸਿੰਘ ਅਤੇ ਸਤਬੀਰ ਸਿੰਘ ਸੁਲਤਾਨੀ, ਟਰੇਡ ਯੂਨੀਅਨ ਨੇਤਾ ਮੱਖਣ ਕੋਹਾੜ ਦੇ ਘਰਾਂ ‘ਤੇ ਪੁਲੀਸ ਨੇ ਛਾਪੇਮਾਰੀ ਕੀਤੀ। ਇਹ ਛਾਪੇ ਕੱਲ੍ਹ ਦੇਰ ਰਾਤ ਅਤੇ ਅੱਜ ਤੜਕੇ ਮਾਰੇ ਗਏ। ਹਾਲੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ ਕਿਉਂਕਿ ਪੁਲੀਸ ਕਾਰਵਾਈ ਤੋਂ ਪਹਿਲਾਂ ਹੀ ਆਗੂ ਪਹਿਲਾਂ ਹੀ ਆਪਣੇ ਘਰਾਂ ’ਚੋਂ ਜਾ ਚੁੱਕੇ ਸਨ।
Punjab Bani 24 May,2024
ਚੋਣ ਮੁਹਿੰਮ ਨਾਲ ਸਬੰਧਤ ਗਤੀਵਿਧੀਆਂ ਦੀ ਪ੍ਰਵਾਨਗੀ ਲਈ ਪੰਜਾਬ ਭਰ ਵਿੱਚੋਂ 12,583 ਅਰਜ਼ੀਆਂ ਪ੍ਰਾਪਤ ਹੋਈਆਂ: ਸਿਬਿਨ ਸੀ
ਚੋਣ ਮੁਹਿੰਮ ਨਾਲ ਸਬੰਧਤ ਗਤੀਵਿਧੀਆਂ ਦੀ ਪ੍ਰਵਾਨਗੀ ਲਈ ਪੰਜਾਬ ਭਰ ਵਿੱਚੋਂ 12,583 ਅਰਜ਼ੀਆਂ ਪ੍ਰਾਪਤ ਹੋਈਆਂ: ਸਿਬਿਨ ਸੀ - ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਚੰਡੀਗੜ੍ਹ, 24 ਮਈ: ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਦੌਰਾਨ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਚੋਣ ਮੁਹਿੰਮ ਨਾਲ ਸਬੰਧਤ ਗਤੀਵਿਧੀਆਂ ਦੀ ਪ੍ਰਵਾਨਗੀ ਲਈ 12,583 ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ 23 ਮਈ ਤੱਕ 9,616 ਅਰਜ਼ੀਆਂ ਸਬੰਧਤ ਜ਼ਿਲ੍ਹਿਆਂ ਦੇ ਅਧਿਕਾਰੀਆਂ ਵੱਲੋਂ ਪ੍ਰਵਾਨ ਕਰ ਲਈਆਂ ਗਈਆਂ ਹਨ। ਸਿਰਫ਼ 378 ਅਰਜ਼ੀਆਂ ਬਕਾਇਆ ਹਨ। ਇਸ ਤੋਂ ਇਲਾਵਾ 1,656 ਅਰਜ਼ੀਆਂ ਨੂੰ ਨਾਮਨਜ਼ੂਰ ਕੀਤਾ ਗਿਆ ਹੈ ਅਤੇ 318 ਅਰਜ਼ੀਆਂ ਸਮੀਖਿਆ ਅਧੀਨ ਹਨ ਜਦਕਿ 615 ਅਰਜ਼ੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਹੋਰ ਜਾਣਕਾਰੀ ਦਿੰਦੇ ਹੋਏ, ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਹਵਾਈ ਗੁਬਾਰਿਆਂ ਲਈ 10 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ ਜਦਕਿ ਘਰ-ਘਰ ਜਾ ਕੇ ਪ੍ਰਚਾਰ ਕਰਨ ਦੀ ਪ੍ਰਵਾਨਗੀ ਲਈ 144 ਅਰਜ਼ੀਆਂ ਨੂੰ ਮਨਜ਼ੂਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹੈਲੀਕਾਪਟਰ ਅਤੇ ਹੈਲੀਪੈਡ ਦੀ ਵਰਤੋਂ ਲਈ 25 ਅਰਜ਼ੀਆਂ, ਲਾਊਡਸਪੀਕਰ ਪਰਮਿਟ ਲਈ 9 ਅਰਜ਼ੀਆਂ ਅਤੇ ਆਰਜ਼ੀ ਪਾਰਟੀ ਦਫ਼ਤਰ ਖੋਲ੍ਹਣ ਲਈ 555 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸੇ ਤਰ੍ਹਾਂ ਪੈਂਫਲੈਟ ਵੰਡਣ ਲਈ 59 ਅਰਜ਼ੀਆਂ ਪ੍ਰਵਾਨ ਕੀਤੀਆਂ ਗਈਆਂ ਹਨ ਜਦਕਿ ਵੀਡੀਓ ਵੈਨ ਦੀ ਮਨਜ਼ੂਰੀ ਲਈ 54, ਲਾਊਡਸਪੀਕਰ ਸਮੇਤ ਮੀਟਿੰਗਾਂ ਕਰਨ ਲਈ 2083 ਅਰਜ਼ੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਲਾਊਡਸਪੀਕਰ ਤੋਂ ਬਿਨਾਂ ਮੀਟਿੰਗਾਂ ਲਈ 279 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਉੱਥੇ ਹੀ ਨੁੱਕੜ ਮੀਟਿੰਗਾਂ ਅਤੇ ਲਾਊਡ ਸਪੀਕਰਾਂ ਲਈ 2653 ਦਰਖਾਸਤਾਂ ਪ੍ਰਵਾਨ ਕੀਤੀਆਂ ਗਈਆਂ ਹਨ। ਬੈਨਰ ਅਤੇ ਝੰਡੇ ਪ੍ਰਦਰਸ਼ਿਤ ਕਰਨ ਲਈ 542 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਪੋਸਟਰ, ਹੋਰਡਿੰਗ ਅਤੇ ਯੂਨੀਪੋਲ ਪ੍ਰਦਰਸ਼ਿਤ ਕਰਨ ਲਈ 1228 ਅਰਜ਼ੀਆਂ ਪ੍ਰਵਾਨ ਕੀਤੀਆਂ ਗਈਆਂ ਹਨ। ਲਾਊਡਸਪੀਕਰ ਪਰਮਿਟ ਵਾਲੇ ਵਾਹਨਾਂ ਲਈ 759 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ, ਜਦਕਿ ਸੰਸਦੀ ਖੇਤਰ ਦੇ ਅੰਦਰ ਵਾਹਨ ਪਰਮਿਟਾਂ ਲਈ 174 ਅਰਜ਼ੀਆਂ ਪ੍ਰਵਾਨ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸਭ ਤੋਂ ਵੱਧ 2078 ਅਰਜ਼ੀਆਂ ਲੁਧਿਆਣਾ ਤੋਂ ਪ੍ਰਾਪਤ ਹੋਈਆਂ ਹਨ। ਇਸੇ ਤਰ੍ਹਾਂ 1258 ਪਟਿਆਲਾ ਤੋਂ ਅਤੇ 690 ਅਰਜ਼ੀਆਂ ਜਲੰਧਰ ਤੋਂ ਪ੍ਰਾਪਤ ਹੋਈਆਂ ਹਨ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਸੂਬੇ ਵਿੱਚ ਪਾਰਟੀਆਂ ਅਤੇ ਉਮੀਦਵਾਰਾਂ ਲਈ ਬਰਾਬਰੀ ਦਾ ਮਾਹੌਲ ਯਕੀਨੀ ਬਣਾਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
Punjab Bani 24 May,2024
ਵਿਕਸਤ ਪਟਿਆਲਾ ਅਤੇ ਵਿਕਸਤ ਪੰਜਾਬ ਤੋਂ ਬਾਅਦ ਹੀ ਭਾਰਤ ਦਾ ਵਿਕਾਸ ਹੋਵੇਗਾ: ਪ੍ਰਧਾਨ ਮੰਤਰੀ
ਵਿਕਸਤ ਪਟਿਆਲਾ ਅਤੇ ਵਿਕਸਤ ਪੰਜਾਬ ਤੋਂ ਬਾਅਦ ਹੀ ਭਾਰਤ ਦਾ ਵਿਕਾਸ ਹੋਵੇਗਾ: ਪ੍ਰਧਾਨ ਮੰਤਰੀ - ਪੰਜਾਬੀਆਂ ਦਾ ਸੁਪਨਾ, ਮੋਦੀ ਦਾ ਸੰਕਲਪ, ਪਟਿਆਲਾ ਨੂੰ ਦੇਸ਼ ਦੇ ਸਿੱਖਿਆ ਕੇਂਦਰ ਵਜੋਂ ਵਿਕਸਤ ਕਰਨ ਦਾ ਵਾਅਦਾ - ਪ੍ਰਧਾਨ ਮੰਤਰੀ ਨੇ ਕਿਹਾ ਕਿ ਹਰ ਵੋਟ ਭਾਜਪਾ ਉਮੀਦਵਾਰਾਂ ਰਾਹੀਂ ਹੀ ਮੋਦੀ ਤੱਕ ਪਹੁੰਚੇਗੀ ਪਟਿਆਲਾ, 23 ਮਈ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਖਿਆ ਹੈ ਕਿ ਵਿਕਸਿਤ ਪਟਿਆਲਾ ਅਤੇ ਵਿਕਸਿਤ ਪੰਜਾਬ ਤੋਂਬਾਅਦ ਹੀ ਭਾਰਤ ਦਾ ਵਿਕਾਸ ਹੋਵੇਗਾ। ਉਨ੍ਹਾਂ ਆਖਿਆ ਕਿ ਪੰਜਾਬੀਆਂ ਦਾ ਸੁਪਨਾ, ਮੋਦੀ ਦਾ ਸੰਕਲਪ, ਪਟਿਆਲਾ ਨੂੰ ਦੇਸ਼ ਦੇ ਸਿੱਖਿਆ ਕੇਂਦਰ ਵਜੋਂ ਵਿਕਸਿਤ ਕਰਨ ਦਾ ਵਾਅਦਾ ਪੂਰਾ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਪ੍ਰਨੀਤ ਕੌਰ ਦੀ ਫ਼ਤਿਹ ਰੈਲੀ ਵਿੱਚ ਇਕੱਠੀ ਹੋਈ ਭਾਰੀ ਭੀੜ ਨੂੰ ਸੰਬੋਧਨ ਕਰਦਿਆਂ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦੇ ਹਨ ਕਿ ਉਨ੍ਹਾਂ ਨੂੰ ਪੰਜਾਬ ਵਿੱਚ ਚੋਣ ਪ੍ਰਚਾਰ ਦੀ ਸ਼ੁਰੂਆਤ ਪਟਿਆਲਾ ਦੀ ਧਰਤੀ ਤੋਂ ਕਰਨ ਦਾ ਮੌਕਾ ਮਿਲਿਆ, ਜੋ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਧਰਤੀ ਹੈ ਅਤੇ ਇਸ ਪਵਿੱਤਰ ਧਰਤੀ ਨੂੰ ਸ਼੍ਰੀ ਕਾਲੀ ਮਾਤਾ ਜੀ ਦਾ ਆਸ਼ੀਰਵਾਦ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ 2024 ਦੀ ਇਹ ਚੋਣ ਦੇਸ਼ ਦੀ ਚੋਣ ਹੈ। ਇਹ ਦੇਸ਼ ਨੂੰ ਮਜ਼ਬੂਤ ਕਰਨ ਦੀ ਚੋਣ ਹੈ ਅਤੇ ਇੱਕ ਪਾਸੇ ਦੇਸ਼ ਭਾਜਪਾ ਅਤੇ ਐਨਡੀਏ ਦਾ ਸਾਹਮਣਾ ਕਰ ਰਿਹਾ ਹੈ, ਦੂਜੇ ਪਾਸੇ ਭ੍ਰਿਸ਼ਟ ਲੋਕਾਂ ਦਾ ਇੰਡੀ ਗਠਜੋੜ ਹੈ। ਇੱਕ ਇੰਡੀ ਗੱਠਜੋੜ ਜਿਸਦਾ ਕੋਈ ਆਗੂ ਅਤੇ ਕੋਈ ਏਜੰਡਾ ਨਹੀਂ ਹੈ। ਇੱਕ ਪਾਸੇ ਮੋਦੀ ਹੈ ਜੋ ਭਾਰਤ ਵਿੱਚ ਲੜਾਕੂ ਜਹਾਜ਼ਾਂ ਤੋਂ ਲੈ ਕੇ ਜਹਾਜ਼ ਤੱਕ ਸਭ ਕੁਝ ਬਣਾ ਰਿਹਾ ਹੈ। ਦੂਜੇ ਪਾਸੇ, ਇੰਡੀ ਗੱਠਜੋੜ ਹੈ ਜੋ ਲਿਖਤੀ ਰੂਪ ਵਿੱਚ ਕਹਿੰਦਾ ਹੈ ਕਿ ਪ੍ਰਮਾਣੂ ਹਥਿਆਰਾਂ ਨੂੰ ਖਤਮ ਕੀਤਾ ਜਾਣਾ ਚਾਹੀਦਾ ਹੈ। ਬੁੱਧ ਪੂਰਨਿਮਾ ਦੇ ਦਿਨ, ਭਾਰਤ ਨੇ ਧਮਾਕੇ ਕਰਕੇ ਦੁਨੀਆ ਨੂੰ ਆਪਣੀ ਤਾਕਤ ਦਾ ਪ੍ਰਦਰਸ਼ਨ ਕੀਤਾ ਸੀ ਅਤੇ ਅੱਜ ਫਿਰ ਬੁੱਧ ਪੂਰਨਿਮਾ ਹੈ। ਇਕ ਪਾਸੇ ਘਰ ੋਚ ਦਾਖਲ ਹੋਏ ਅੱਤਵਾਦੀਆਂ ਨੂੰ ਮਾਰਨ ਦੀ ਹਿੰਮਤ ਹੈ, ਦੂਜੇ ਪਾਸੇ ਅੱਤਵਾਦੀਆਂ ਦੇ ਮੁਕਾਬਲੇ ੋਤੇ ਹੰਝੂ ਵਹਾਉਣ ਵਾਲੇ ਹਨ। ਇੱਕ ਪਾਸੇ ਮੋਦੀ ਸਰਕਾਰ ਹੈ, ਜਿਸ ਨੇ ਦਸ ਸਾਲਾਂ ਵਿੱਚ 25 ਕਰੋੜ ਲੋਕਾਂ ਨੂੰ ਗਰੀਬੀ ਤੋਂ ਬਾਹਰ ਕੱਢਿਆ ਹੈ। ਦੂਜੇ ਪਾਸੇ, ਇੰਡੀ ਕੋਲੀਸ਼ਨ ਦਾ ਕਹਿਣਾ ਹੈ ਕਿ ਤੁਹਾਡੀ ਆਮਦਨ ਦਾ ਅੱਧਾ ਹਿੱਸਾ ਤੁਹਾਡੇ ਤੋਂ ਲੈ ਲਿਆ ਜਾਵੇਗਾ। ਇੰਡੀ ਗਠਜੋੜ ਸਮਾਜ ਅਤੇ ਦੇਸ਼ ਨੂੰ ਵੰਡਣਾ ਚਾਹੁੰਦਾ ਹੈ। ਪਰ ਮੋਦੀ ਭਾਰਤ ਨੂੰ ਵਿਕਸਤ ਭਾਰਤ ਬਣਾਉਣਾ ਚਾਹੁੰਦੇ ਹਨ। ਇਸ ਲਈ ਅੱਜ ਮੈਂ ਆਪਣੇ ਪੰਜਾਬ ਦੇ ਵੀਰਾਂਭੈਣਾਂ ਤੋਂ ਅਸ਼ੀਰਵਾਦ ਲੈਣ ਪੰਜਾਬ ਦੀ ਧਰਤੀ ੋਤੇ ਆਇਆ ਹਾਂ। ਮੈਂ ਗੁਰੂਆਂ ਦੀ ਧਰਤੀ ਤੇ ਸਿਰ ਝੁਕਾ ਕੇ ਅਸੀਸ ਲੈਣ ਆਇਆ ਹਾਂ। ਦੇਸ਼ ਦਾ ਵਿਕਾਸ ਹੋਵੇ ਜਾਂ ਦੇਸ਼ ਦੀ ਸੁਰੱਖਿਆ, ਸਿੱਖ ਕੌਮ ਨੇ ਹਮੇਸ਼ਾ ਅੱਗੇ ਹੋ ਕੇ ਕੰਮ ਕੀਤਾ ਹੈ। ਇੱਥੋਂ ਦੇ ਲੋਕਾਂ ਨੇ ਖੇਤੀ ਤੋਂ ਲੈ ਕੇ ਦੇਸ਼ ਨੂੰ ਸਭ ਕੁਝ ਦਿੱਤਾ ਹੈ। ਕਠੋਰ ਭ੍ਰਿਸ਼ਟਾਂ ਨੇ ਪੰਜਾਬ ਦੀ ਹਾਲਤ ਖਰਾਬ ਕਰ ਦਿੱਤੀ ਹੈ। ਵਪਾਰ ਪੰਜਾਬ ਤੋਂ ਬਾਹਰ ਜਾ ਰਿਹਾ ਹੈ। ਭਾਰਤ ਦਾ ਵਿਕਾਸ ਉਦੋਂ ਹੀ ਹੋਵੇਗਾ ਜਦੋਂ ਪਟਿਆਲਾ ਵਰਗਾ ਸ਼ਹਿਰ ਖੁਸ਼ਹਾਲ ਹੋਵੇਗਾ। ਪੰਜਾਬ ਨੂੰ ਸਿੱਖਿਆ ਕੇਂਦਰ ਬਣਾਇਆ ਜਾਵੇਗਾ ਅਤੇ ਵਿਦੇਸ਼ੀ ਸੰਸਥਾਵਾਂ ਲਈ ਖੋਲ੍ਹਿਆ ਜਾਵੇਗਾ। ਪਟਿਆਲਾ ਦੇਸ਼ ਦਾ ਸਿੱਖਿਆ ਕੇਂਦਰ ਬਣੇਗਾ। ਭਾਰਤ ਨੂੰ ਖੇਡਾਂ ਦੀ ਮਹਾਂਸ਼ਕਤੀ ਬਣਾਉਣ ਲਈ ਮੋਦੀ ਸਰਕਾਰ ਦੇਸ਼ ਦੇ ਹਰ ਕੋਨੇ ਵਿੱਚ ਕੰਮ ਕਰ ਰਹੀ ਹੈ। ਮੋਦੀ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਭਾਰਤ ਦੀ ਧਰਤੀ ੋਤੇ ਓਲੰਪਿਕ ਦਾ ਆਯੋਜਨ ਕੀਤਾ ਜਾਵੇਗਾ। ਇਸੇ ਲਈ ਖਿਡਾਰੀਆਂ ਅਤੇ ਮੈਦਾਨਾਂ ਨੂੰ ਅਤਿ ਆਧੁਨਿਕ ਦਿੱਖ ਦਿੱਤੀ ਜਾ ਰਹੀ ਹੈ। 1 ਜੂਨ ਨੂੰ ਤੁਸੀਂ ਵਿਕਸਤ ਪੰਜਾਬ, ਵਿਕਸਤ ਭਾਰਤ ਲਈ ਵੋਟ ਪਾਉਣੀ ਹੈ। ਪਟਿਆਲਾ ਤੋਂ ਪ੍ਰਨੀਤ ਕੌਰ ਜੀ, ਫਤਿਹਗੜ੍ਹ ਸਾਹਿਬ ਤੋਂ ਗੇਜਾ ਰਾਮ ਬਾਲਮੀਕ ਜੀ, ਸੰਗਰੂਰ ਤੋਂ ਅਰਵਿੰਦ ਖੰਨਾ, ਬਠਿੰਡਾ ਤੋਂ ਪਰਮਪਾਲ ਕੌਰ ਸਿੱਧੂ, ਫਰੀਦਕੋਟ ਤੋਂ ਹੰਸਰਾਜ ਹੰਸ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਉਣਾ ਚਾਹੀਦਾ ਹੈ। ਮੋਦੀ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਵੋਟ ਪਾਉਣੀ ਹੈ ਅਤੇ ਇਹ ਸਿੱਧੇ ਮੋਦੀ ਦੇ ਖਾਤੇ ੋਚ ਆਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮਿੱਟੀ ਤੋਂ ਇਹ ਮੇਰੀ ਪਹਿਲੀ ਚੋਣ ਰੈਲੀ ਹੈ ਅਤੇ ਸਾਰਿਆਂ ਨੂੰ ਬੇਨਤੀ ਹੈ ਕਿ ਪੰਜਾਬ ਨੂੰ ਨਵੀਆਂ ਬੁਲੰਦੀਆਂ ੋਤੇ ਲਿਜਾਇਆ ਜਾਵੇ ਅਤੇ ਇਹ ਕੰਮ ਸਿਰਫ਼ ਭਾਜਪਾ ਹੀ ਕਰ ਸਕਦੀ ਹੈ। ਮੈਨੂੰ ਤੁਹਾਡਾ ਸਮਰਥਨ ਚਾਹੀਦਾ ਹੈ। ਉਹਨਾਂ ਕਿਹਾ ਮੋਦੀ ਦੀ ਗਾਰੰਟੀ ਤੇ ਤੁਹਾਡਾ ਸੁਪਨਾ ਮੋਦੀ ਦਾ ਸੰਕਲਪ ਹੈ। ਮੇਰਾ ਹਰ ਪਲ ਤੁਹਾਡੇ ਲਈ ਹੈ। ਮੇਰਾ ਹਰ ਪਲ ਦੇਸ਼ ਲਈ ਹੈ। ਦਿਨ ਦੇ 24 ਘੰਟੇ, ਹਫ਼ਤੇ ਦੇ ਸੱਤੇ ਦਿਨ ਗਰੰਟੀਸ਼ੁਦਾ ਮੋਦੀ ਦੇਸ਼ ਨੂੰ ਨਵੀਂ ਉਚਾਈ ਤੇ ਲੈ ਕੇ ਜਾਵੇਗਾ।
Punjab Bani 23 May,2024
ਕੇਜਰੀਵਾਲ ਨੇ ਕੀਤਾ ਟਵੀਟ, ਕਿਹਾ ਕਰ ਰਹੇ ਹਨ ਪੁਲਸ ਦਾ ਇੰਤਜਾਰ
ਕੇਜਰੀਵਾਲ ਨੇ ਕੀਤਾ ਟਵੀਟ, ਕਿਹਾ ਕਰ ਰਹੇ ਹਨ ਪੁਲਸ ਦਾ ਇੰਤਜਾਰ ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਜਿਨ੍ਹਾਂ ਨੇ ਪਹਿਲਾਂ ਸਵਾਤੀ ਮਾਲੀਵਾਲ ਦੁਰਵਿਵਹਾਰ ਮਾਮਲੇ 'ਚ ਚੁੱਪੀ ਧਾਰੀ ਰੱਖੀ ਸੀ, ਹੁਣ ਇਸ ਮਾਮਲੇ 'ਚ ਬੋਲ ਰਹੇ ਹਨ। ਜਿੱਥੇ ਉਸਨੇ ਬੁੱਧਵਾਰ ਨੂੰ ਦਾਅਵਾ ਕੀਤਾ ਸੀ ਕਿ ਦਿੱਲੀ ਪੁਲਿਸ ਇਸ ਮਾਮਲੇ ਵਿੱਚ ਉਸਦੇ ਮਾਤਾ-ਪਿਤਾ ਤੋਂ ਵੀ ਪੁੱਛਗਿੱਛ ਕਰੇਗੀ, ਅੱਜ ਇੱਕ ਟਵੀਟ ਵਿੱਚ ਉਨਾ ਕਿਹਾ ਕਿ ਉਹ ਆਪਣੇ ਘਰ ਵਿੱਚ ਆਪਣੇ ਮਾਤਾ-ਪਿਤਾ ਨਾਲ ਦਿੱਲੀ ਪੁਲਿਸ ਦੀ ਉਡੀਕ ਕਰ ਰਹੇ ਹਨ।
Punjab Bani 23 May,2024
ਕਾਂਗਰਸ ਦੇ ਸਾਬਕਾ ਵਿਧਾਇਕ ਹਰਮਿੰਦਰ ਜੱਸੀ ਭਾਜਪਾ ਵਿੱਚ ਸ਼ਾਮਲ
ਕਾਂਗਰਸ ਦੇ ਸਾਬਕਾ ਵਿਧਾਇਕ ਹਰਮਿੰਦਰ ਜੱਸੀ ਭਾਜਪਾ ਵਿੱਚ ਸ਼ਾਮਲ ਤਲਵੰਡੀ ਸਾਬੋ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦਾ ਰਿਸ਼ਤੇਦਾਰ ਤੇ ਕਾਂਗਰਸ ਦੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਜੱਸੀ (ਵੀਰਵਾਰ ਨੂੰ ਭਾਜਪਾ 'ਚ ਸ਼ਾਮਲ ਹੋ ਗਏ। ਜੱਸੀ ਤਲਵੰਡੀ ਸਾਬੋਂ ਤੋਂ ਵਿਧਾਇਕ ਰਹਿ ਚੁੱਕੇ ਹਨ। ਉਨ੍ਹਾਂ ਭਾਜਪਾ ਦੇ ਦਿੱਲੀ ਹੈੱਡਕੁਆਰਟਰ ਵਿਖੇ ਪਾਰਟੀ ਜੁਆਇੰਨ ਕੀਤੀ।
Punjab Bani 23 May,2024
ਪੀਐਮ ਮੋਦੀ ਪੁੱਜੇ ਪਟਿਆਲਾ, ਚੋਣ ਮੁਹਿੰਮ ਕੀਤੀ ਸ਼ੁਰੂ
ਪੀਐਮ ਮੋਦੀ ਪੁੱਜੇ ਪਟਿਆਲਾ, ਚੋਣ ਮੁਹਿੰਮ ਕੀਤੀ ਸ਼ੁਰੂ ਚੰਡੀਗੜ੍ਹ, 23 ਮਈ ਅੱਜ ਪਟਿਆਲਾ ’ਚ ਭਾਜਪਾ ਦੀ ਲੋਕ ਸਭਾ ਉਮੀਦਵਾਰ ਪ੍ਰਨੀਤ ਕੌਰ ਦੇ ਹੱਕ ਚੋਣ ਰੈਲੀ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੁੱਜ ਗਏ। ਸ੍ਰੀ ਮੋਦੀ ਨੇ ਇਥੇ ਪੋਲੋ ਗਰਾਊਂਡ ਵਿੱਚ ਆਪਣੀ ਪਹਿਲੀ ਰੈਲੀ ਕਰਕੇ ਸੂਬੇ ਵਿੱਚ ਪਾਰਟੀ ਦੀ ਲੋਕ ਸਭਾ ਚੋਣ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ। ਇਸ ਮੌਕੇ ਭਾਜਪਾ ਦੇ ਵੱਡੇ ਲੀਡਰ ਅਤੇ ਉਮੀਦਵਾਰ ਵੀ ਮੌਜੂਦ ਰਹੇ।
Punjab Bani 23 May,2024
ਪੀਐਮ ਮੋਦੀ ਦੀ ਰੈਲੀ ਵਿੱਚ ਨਹੀ ਪੁੱਜਣਗੇ ਕੈਪਟਨ ਅਮਰਿੰਦਰ ਸਿੰਘ
ਪੀਐਮ ਮੋਦੀ ਦੀ ਰੈਲੀ ਵਿੱਚ ਨਹੀ ਪੁੱਜਣਗੇ ਕੈਪਟਨ ਅਮਰਿੰਦਰ ਸਿੰਘ ਚੰਡੀਗੜ੍ਹ 23 ਮਈ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜੋ ਦੋ ਸਾਲ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋਏ ਸਨ, ਸਿਹਤ ਸਬੰਧੀ ਸਮੱਸਿਆਵਾਂ ਕਾਰਨ ਅੱਜ ਇਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਟਿਆਲਾ ਰੈਲੀ ਵਿੱਚ ਸ਼ਾਮਲ ਨਹੀਂ ਹੋਣਗੇ। ਪਟਿਆਲਾ ਲੋਕ ਸਭਾ ਹਲਕੇ ਤੋਂ ਕੈਪਟਨ ਦੀ ਪਤਨੀ ਪ੍ਰਨੀਤ ਕੌਰ ਭਾਜਪਾ ਉਮੀਦਵਾਰ ਹੈ। ਉਨ੍ਹਾਂ ਦੀ ਬੇਟੀ ਬੀਬਾ ਜੈਇੰਦਰ ਕੌਰ ਨੇ ਸਪਸ਼ਟ ਕੀਤਾ ਕਿ ਡਾਕਟਰਾਂ ਨੇ ਉਨ੍ਹਾਂ ਨੂੰ ਹੋਰ ਆਰਾਮ ਕਰਨ ਲਈ ਕਿਹਾ ਇਸ ਕਰਕੇ ਉਹ ਨਹੀਂ ਆ ਸਕੇ। ਅੱਜ ਦੀ ਵੱਡੀ ਰੈਲੀ ਵਿੱਚੋਂ ਉਨ੍ਹਾਂ ਗਾਇਬ ਹੋਣਾ ਪਾਰਟੀ ਤੇ ਉਮੀਦਵਾਰ ਲਈ ਝਟਕਾ ਹੈ।
Punjab Bani 23 May,2024
ਰਾਜਾ ਵੜਿੰਗ ਨੇ ਲੁਧਿਆਣਾ ਪੂਰਬੀ ਵਿੱਚ ਚੋਣ ਪ੍ਰਚਾਰ ਦੌਰਾਨ ਬਦਲਾਅ ਦੀ ਵਕਾਲਤ ਕੀਤੀ
ਰਾਜਾ ਵੜਿੰਗ ਨੇ ਲੁਧਿਆਣਾ ਪੂਰਬੀ ਵਿੱਚ ਚੋਣ ਪ੍ਰਚਾਰ ਦੌਰਾਨ ਬਦਲਾਅ ਦੀ ਵਕਾਲਤ ਕੀਤੀ ਮੈਂ ਵੋਟਰਾਂ ਨੂੰ ਡਰ ਕੇ ਨਹੀਂ, ਕਾਰਗੁਜ਼ਾਰੀ ਦੇ ਆਧਾਰ 'ਤੇ ਵੋਟ ਪਾਉਣ ਦੀ ਅਪੀਲ ਕਰਦਾ ਹਾਂ: ਵੜਿੰਗ ਰਾਜਾ ਵੜਿੰਗ ਨੇ ਨੌਜਵਾਨਾਂ ਲਈ ਕਾਂਗਰਸ ਦੀਆਂ ਗਾਰੰਟੀਆਂ 'ਤੇ ਚਾਨਣਾ ਪਾਇਆ ਲੁਧਿਆਣਾ, 23 ਮਈ, 2024 - ਲੁਧਿਆਣਾ ਪੂਰਬੀ ਵਿਧਾਨ ਸਭਾ ਹਲਕੇ ਵਿੱਚ ਜ਼ੋਰਦਾਰ ਚੋਣ ਪ੍ਰਚਾਰ ਦੌਰਾਨ ਲੁਧਿਆਣਾ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਵੋਟਰਾਂ ਨੂੰ ਆਗਾਮੀ ਲੋਕ ਸਭਾ ਚੋਣਾਂ ਦੀ ਗੰਭੀਰਤਾ ਨੂੰ ਸਮਝਣ ਦੀ ਪੁਰਜ਼ੋਰ ਅਪੀਲ ਕੀਤੀ। ਇਸ ਚੋਣ ਦੀ ਪਰਿਵਰਤਨਸ਼ੀਲ ਪ੍ਰਕਿਰਤੀ 'ਤੇ ਜ਼ੋਰ ਦਿੰਦੇ ਹੋਏ, ਵੜਿੰਗ ਨੇ ਮੌਜੂਦਾ ਪ੍ਰਧਾਨ ਮੰਤਰੀ ਦੀ ਰਾਸ਼ਟਰੀ ਮੁੱਦਿਆਂ ਤੋਂ ਧਿਆਨ ਹਟਾਉਣ ਅਤੇ ਡਰ ਤੇ ਨਫ਼ਰਤ ਦਾ ਮਾਹੌਲ ਪੈਦਾ ਕਰਨ ਲਈ ਆਲੋਚਨਾ ਕੀਤੀ। ਰਾਜਾ ਵੜਿੰਗ ਨੇ ਕਿਹਾ, "ਇਹ ਚੋਣਾਂ ਬਦਲਾਅ ਲਿਆਉਣ ਵਾਲੀਆਂ ਹਨ, ਅਤੇ ਸਾਡੇ ਲੋਕਤੰਤਰ ਦਾ ਭਵਿੱਖ ਇਸ 'ਤੇ ਨਿਰਭਰ ਕਰਦਾ ਹੈ। ਪਿਛਲੀ ਕਾਰਗੁਜ਼ਾਰੀ ਅਤੇ ਸਮਰੱਥਾ ਦੇ ਆਧਾਰ 'ਤੇ ਵੋਟ ਕਰੋ, ਨਾ ਕਿ ਡਰ ਅਤੇ ਪ੍ਰਚਾਰ ਦੇ ਆਧਾਰ 'ਤੇ। ਅਸੀਂ ਇਕੱਠੇ ਮਿਲ ਕੇ ਇਕ ਬਿਹਤਰ ਭਵਿੱਖ ਲਈ ਆਪਣੇ ਨੌਜਵਾਨਾਂ ਅਤੇ ਆਪਣੇ ਦੇਸ਼ ਦਾ ਨਿਰਮਾਣ ਕਰ ਸਕਦੇ ਹਾਂ।" ਲੁਧਿਆਣਾ ਦੇ ਵਿਕਾਸ ਪ੍ਰਤੀ ਸਮਰਪਣ ਲਈ ਭਾਰਤ ਭੂਸ਼ਣ ਆਸ਼ੂ ਦੀ ਪ੍ਰਸ਼ੰਸਾ ਕਰਦੇ ਹੋਏ, ਵੜਿੰਗ ਨੇ ਹਲਕੇ ਨੂੰ ਦਰਪੇਸ਼ ਕਈ ਮਹੱਤਵਪੂਰਨ ਮੁੱਦਿਆਂ ਦਾ ਜ਼ਿਕਰ ਕੀਤਾ। ਇਸ ਦੌਰਾਨ ਉਨ੍ਹਾਂ ਬੇਰੁਜ਼ਗਾਰੀ ਦੀ ਸਮੱਸਿਆ ਬਾਰੇ ਚਾਨਣਾ ਪਾਇਆ। ਇਸਦੇ ਨਾਲ ਹੀ ਸੱਤਾਧਾਰੀ ਧਿਰ 'ਤੇ ਮੀਡੀਆ ਕੰਟਰੋਲ ਰਾਹੀਂ ਨਕਾਰਾਤਮਕ ਖ਼ਬਰਾਂ ਨੂੰ ਦਬਾਉਣ ਦਾ ਦੋਸ਼ ਲਾਇਆ ਗਿਆ। ਸਰਕਾਰ 'ਤੇ ਹਮਲਾ ਬੋਲਦਿਆਂ ਵੜਿੰਗ ਨੇ ਕਿਹਾ, "ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਦੇ ਗੰਭੀਰ ਮੁੱਦਿਆਂ, ਜਿਵੇਂ ਕਿ ਬੁੱਢਾ ਨਾਲਾ, ਪ੍ਰਦੂਸ਼ਣ, ਉਦਯੋਗਿਕ ਪਰਵਾਸ, ਗੰਭੀਰ ਟ੍ਰੈਫਿਕ ਜਾਮ ਅਤੇ ਮਜ਼ਦੂਰਾਂ ਦੀ ਦੁਰਦਸ਼ਾ ਤੋਂ ਧਿਆਨ ਹਟਾਉਣ ਲਈ ਮਜ਼ਾਕ ਦੀ ਵਰਤੋਂ ਕਰਦੇ ਹਨ।" ਉਨ੍ਹਾਂ ਕਿਹਾ, "ਪਿਛਲੇ ਦੋ ਸਾਲਾਂ ਵਿੱਚ ਉਨ੍ਹਾਂ ਨੇ ਕੋਈ ਨਵਾਂ ਸਕੂਲ, ਹਸਪਤਾਲ, ਸੜਕ, ਯੂਨੀਵਰਸਿਟੀ ਜਾਂ ਪਾਰਕ ਬਣਾਏ ਬਿਨਾਂ 67,000 ਕਰੋੜ ਰੁਪਏ ਦਾ ਵੱਡਾ ਕਰਜ਼ਾ ਇਕੱਠਾ ਕਰ ਲਿਆ ਹੈ। ਇਸ ਵੱਡੀ ਰਕਮ ਦੀ ਵੰਡ ਅਸਪਸ਼ਟ ਹੈ। ਇਸੇ ਤਰ੍ਹਾਂ 40,000 ਨੌਕਰੀਆਂ ਪੈਦਾ ਕਰਨ ਦਾ ਦਾਅਵਾ ਕਰਦੇ ਹੋਏ, ਇਸ਼ਤਿਹਾਰਬਾਜ਼ੀ 'ਤੇ 900 ਕਰੋੜ ਰੁਪਏ ਬਰਬਾਦ ਕੀਤੇ ਗਏ ਹਨ, ਫਿਰ ਵੀ ਉਨ੍ਹਾਂ ਕੋਲ ਇਨ੍ਹਾਂ ਦਾਅਵਿਆਂ ਦਾ ਸਮਰਥਨ ਕਰਨ ਲਈ ਕੋਈ ਸਬੂਤ ਨਹੀਂ ਹੈ।" ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਵੜਿੰਗ ਨੇ ਕਈ ਗਾਰੰਟੀਆਂ ਦਾ ਜ਼ਿਕਰ ਕੀਤਾ ਅਤੇ ਕਾਂਗਰਸ ਪਾਰਟੀ ਸੱਤਾ ਵਿੱਚ ਆਉਣ ਤੋਂ ਬਾਅਦ ਇਨ੍ਹਾਂ 'ਤੇ ਕੰਮ ਕਰਨ ਲਈ ਵਚਨਬੱਧਤਾ ਤੇ ਜ਼ੋਰ ਦਿੱਤਾ, ਜਿਸ ਵਿੱਚ ਨੌਕਰੀਆਂ ਦੇ ਇਮਤਿਹਾਨਾਂ ਵਿੱਚ ਪ੍ਰਸ਼ਨ ਪੱਤਰ ਲੀਕ ਹੋਣ ਦੇ ਕੇਸਾਂ ਦਾ ਨਿਪਟਾਰਾ ਕਰਨ ਲਈ ਫਾਸਟ ਟਰੈਕ ਅਦਾਲਤਾਂ ਦੀ ਸਥਾਪਨਾ ਤੋਂ ਇਲਾਵਾ ਪੀੜਤਾਂ ਨੂੰ ਮੁਆਵਜ਼ਾ ਦੇਣਾ ਸ਼ਾਮਲ ਹੈ। ਉਨ੍ਹਾਂ ਨੇ 25 ਸਾਲ ਤੋਂ ਘੱਟ ਉਮਰ ਦੇ ਹਰ ਡਿਪਲੋਮਾ ਹੋਲਡਰ ਜਾਂ ਕਾਲਜ ਗ੍ਰੈਜੂਏਟ ਲਈ 1 ਲੱਖ ਰੁਪਏ ਸਲਾਨਾ ਭੱਤੇ ਦੇ ਨਾਲ ਇੱਕ ਸਾਲ ਦੀ ਸਿਖਲਾਈ ਦੀ ਗਰੰਟੀ ਦੇਣ ਲਈ ਅਪ੍ਰੈਂਟਿਸਸ਼ਿਪ ਐਕਟ, 1961 ਨੂੰ ਅਪ੍ਰੈਂਟਿਸਸ਼ਿਪ ਅਧਿਕਾਰ ਐਕਟ ਨਾਲ ਬਦਲਣ ਬਾਰੇ ਵੀ ਗੱਲ ਕੀਤੀ। ਇਸ ਤੋਂ ਇਲਾਵਾ, ਉਨ੍ਹਾਂ ਨੇ ਕੇਂਦਰ ਸਰਕਾਰ ਵਿੱਚ ਲਗਭਗ 30 ਲੱਖ ਖਾਲੀ ਅਸਾਮੀਆਂ ਨੂੰ ਭਰਨ ਅਤੇ ਸਟਾਰਟ-ਅਪਸ ਲਈ ਫੰਡ ਆਫ ਫੰਡਜ਼ ਯੋਜਨਾ ਦਾ ਪੁਨਰਗਠਨ ਕਰਨ ਦਾ ਵਾਅਦਾ ਕੀਤਾ, 40 ਸਾਲ ਤੋਂ ਘੱਟ ਉਮਰ ਦੇ ਨੌਜਵਾਨਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਫੰਡ ਦਾ 50% ਅਲਾਟ ਕਰਨ ਦਾ ਵਾਅਦਾ ਕੀਤਾ। ਇਸ ਤੋਂ ਇਲਾਵਾ, ਵੜਿੰਗ ਨੇ ਮਹਾਂਮਾਰੀ ਦੇ ਕਾਰਨ 1 ਅਪ੍ਰੈਲ, 2020 ਤੋਂ 30 ਜੂਨ, 2021 ਦਰਮਿਆਨ ਸਰਕਾਰੀ ਪ੍ਰੀਖਿਆਵਾਂ ਦੇਣ ਵਿੱਚ ਅਸਮਰਥ ਨੌਜਵਾਨਾਂ ਲਈ ਇੱਕ ਵਾਰ ਰਾਹਤ ਪ੍ਰਦਾਨ ਕਰਨ ਦਾ ਜ਼ਿਕਰ ਕੀਤਾ। ਉਨ੍ਹਾਂ ਸਰਕਾਰੀ ਇਮਤਿਹਾਨਾਂ ਅਤੇ ਅਸਾਮੀਆਂ ਲਈ ਅਰਜ਼ੀਆਂ ਦੀ ਫੀਸ ਖਤਮ ਕਰਨ, 15 ਮਾਰਚ 2024 ਤੱਕ ਵਿਆਜ ਸਮੇਤ ਵਿਦਿਅਕ ਕਰਜ਼ੇ ਮੁਆਫ ਕਰਨ, ਬੈਂਕਾਂ ਨੂੰ ਮੁਆਵਜ਼ਾ ਦੇਣ ਅਤੇ 21 ਸਾਲ ਤੋਂ ਘੱਟ ਉਮਰ ਦੇ ਹੋਣਹਾਰ ਖਿਡਾਰੀਆਂ ਨੂੰ ਹਰ ਮਹੀਨੇ 10,000 ਰੁਪਏ ਦੇ ਖੇਡ ਵਜ਼ੀਫੇ ਦੀ ਵਿਵਸਥਾ ਕਰਨ ਦਾ ਭਰੋਸਾ ਦਿੱਤਾ। ਵੜਿੰਗ ਨੇ ਵਧਦੀ ਮਹਿੰਗਾਈ ਨੂੰ ਕਾਬੂ ਕਰਨ ਵਿੱਚ ਨਾਕਾਮ ਰਹਿਣ ਲਈ ਭਾਜਪਾ ਸਰਕਾਰ ਦੀ ਵੀ ਆਲੋਚਨਾ ਕੀਤੀ ਅਤੇ ਜ਼ੋਰ ਦਿੰਦਿਆਂ ਕਿਹਾ ਕਿ ਲੋਕਤੰਤਰ ਨੂੰ ਬਚਾਉਣ ਅਤੇ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਇਹ ਚੋਣਾਂ ਮਹੱਤਵਪੂਰਨ ਹਨ। ਰਾਜਾ ਵੜਿੰਗ ਨੇ ਲੁਧਿਆਣਾ ਪੂਰਬੀ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚੋਣਾਂ ਵਾਲੇ ਦਿਨ ਵੱਡੀ ਗਿਣਤੀ ਵਿੱਚ ਸਾਹਮਣੇ ਆ ਕੇ ਆਪਣੀ ਆਵਾਜ਼ ਬੁਲੰਦ ਕਰਨ। ਉਨ੍ਹਾਂ ਕਿਹਾ, "ਇਹ ਤੁਹਾਡੇ ਕੋਲ ਸਾਡੇ ਦੇਸ਼ ਦੇ ਭਵਿੱਖ ਨੂੰ ਘੜਨ ਦਾ ਮੌਕਾ ਹੈ। ਆਓ ਤਰੱਕੀ, ਏਕਤਾ ਅਤੇ ਸਾਰਿਆਂ ਲਈ ਉੱਜਵਲ ਭਵਿੱਖ ਲਈ ਇਕੱਠੇ ਖੜੇ ਹੋਈਏ। ਕਾਂਗਰਸ ਪਾਰਟੀ ਨੂੰ ਵੋਟ ਦਿਓ ਅਤੇ ਭਾਰਤ ਨੂੰ ਲੋੜੀਂਦੇ ਬਦਲਾਅ ਦਾ ਹਿੱਸਾ ਬਣੋ।"
Punjab Bani 23 May,2024
ਸਚਿਨ ਪਾਇਲਟ ਨੇ ਲੁਧਿਆਣਾ ਵਿੱਚ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਦੇ ਸਮਰਥਨ ਵਿੱਚ ਚੋਣ ਰੈਲੀ ਕੀਤੀ
ਸਚਿਨ ਪਾਇਲਟ ਨੇ ਲੁਧਿਆਣਾ ਵਿੱਚ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਦੇ ਸਮਰਥਨ ਵਿੱਚ ਚੋਣ ਰੈਲੀ ਕੀਤੀ ਸਚਿਨ ਨੇ ਲੁਧਿਆਣਾ ਵਿੱਚ ਇੱਕ ਵਿਸ਼ਾਲ ਰੈਲੀ ਵਿੱਚ ਵੋਟਰਾਂ ਨੂੰ ਭਾਜਪਾ ਦੇ ਖਾਲੀ ਵਾਅਦਿਆਂ ਨੂੰ ਰੱਦ ਕਰਨ ਦੀ ਅਪੀਲ ਕੀਤੀ ਲੁਧਿਆਣਾ, 22 ਮਈ, 2024: ਲੁਧਿਆਣਾ ਪੂਰਬੀ ਵਿੱਚ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਦੇ ਸਮਰਥਨ ਵਿੱਚ ਭਾਰੀ ਇਕੱਠ ਨੂੰ ਲੋਕਾਂ ਦਾ ਭਾਰੀ ਸਮਰਥਨ ਦੇਖਣ ਨੂੰ ਮਿਲਿਆ। ਇਸ ਮੌਕੇ ਭਾਰੀ ਭੀੜ ਨੂੰ ਸੰਬੋਧਨ ਕਰਦਿਆਂ ਰਾਜਾ ਵੜਿੰਗ ਨੇ ਗਿੱਦੜਬਾਹਾ ਵਾਸੀਆਂ ਵੱਲੋਂ ਉਨ੍ਹਾਂ ਨੂੰ ਮਿਲੇ ਅਥਾਹ ਪਿਆਰ ਨੂੰ ਯਾਦ ਕੀਤਾ, ਜਿਨ੍ਹਾਂ ਨੇ ਉਨ੍ਹਾਂ ਨੂੰ ਲਗਾਤਾਰ ਤਿੰਨ ਵਾਰ ਵਿਧਾਇਕ ਚੁਣਿਆ ਸੀ। ਉਨ੍ਹਾਂ ਲੁਧਿਆਣਾ ਵਾਸੀਆਂ ਦਾ ਉਨ੍ਹਾਂ ਹੀ ਨਿੱਘ ਨਾਲ ਗਲੇ ਲਗਾਉਣ ਅਤੇ ਸ਼ਹਿਰ ਦੇ ਉੱਜਵਲ ਭਵਿੱਖ ਲਈ ਉਨ੍ਹਾਂ ਦਾ ਸਾਥ ਦੇਣ ਲਈ ਤਹਿ ਦਿਲੋਂ ਧੰਨਵਾਦ ਕੀਤਾ। ਰੈਲੀ ਵਿੱਚ ਹਿੱਸਾ ਲੈਂਦਿਆਂ, ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਨੇ ਲੁਧਿਆਣਾ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਸੰਸਦ ਵਿੱਚ ਉਨ੍ਹਾਂ ਦੀਆਂ ਇੱਛਾਵਾਂ ਦੀ ਪ੍ਰਤੀਨਿਧਤਾ ਕਰਨ ਦੀ ਜ਼ਿੰਮੇਵਾਰੀ ਰਾਜਾ ਵੜਿੰਗ ਨੂੰ ਸੌਂਪਣ। ਆਗਾਮੀ ਚੋਣਾਂ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ, ਪਾਇਲਟ ਨੇ ਮਹਿੰਗਾਈ, ਬੇਰੁਜ਼ਗਾਰੀ ਅਤੇ ਭ੍ਰਿਸ਼ਟਾਚਾਰ ਦੇ ਮੁੱਦਿਆਂ ਦਾ ਹਵਾਲਾ ਦਿਤਾ ਅਤੇ ਮੌਜੂਦਾ ਸਰਕਾਰ ਨੂੰ ਇਸਦੇ ਦਹਾਕੇ ਲੰਬੇ ਕਾਰਜਕਾਲ ਲਈ ਜਵਾਬਦੇਹ ਬਣਾਉਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਆਮ ਨਾਗਰਿਕਾਂ ਨੂੰ ਦਰਪੇਸ਼ ਚੁਣੌਤੀਆਂ ਨਾਲ ਨਜਿੱਠਣ ਲਈ ਕਾਂਗਰਸ ਦੀ ਵਚਨਬੱਧਤਾ ਦਾ ਜ਼ਿਕਰ ਕਰਦੇ ਹੋਏ, ਪਾਇਲਟ ਨੇ ਕਿਹਾ, "ਸਾਡੇ ਚੋਣ ਮਨੋਰਥ ਪੱਤਰ ਵਿੱਚ, ਅਸੀਂ ਮਹਿੰਗਾਈ ਦੇ ਬੋਝ ਨਾਲ ਨਜਿੱਠਣ ਲਈ ਲੋੜਵੰਦ ਪਰਿਵਾਰਾਂ ਨੂੰ 1,00,000 ਰੁਪਏ ਸਾਲਾਨਾ ਪ੍ਰਦਾਨ ਕਰਨ ਦਾ ਵਾਅਦਾ ਕੀਤਾ ਹੈ।" ਭਾਜਪਾ ਦੀ ਮੁਹਿੰਮ ਦੀ ਆਲੋਚਨਾ ਕਰਦੇ ਹੋਏ ਅਤੇ ਜਨਤਾ ਨੂੰ ਪ੍ਰਭਾਵਿਤ ਕਰਨ ਵਾਲੇ ਮਹੱਤਵਪੂਰਨ ਮੁੱਦਿਆਂ ਤੋਂ ਧਿਆਨ ਹਟਾਉਣ ਦੀ ਰਣਨੀਤੀ ਨੂੰ ਉਜਾਗਰ ਕਰਦੇ ਹੋਏ, ਉਨ੍ਹਾਂ ਕਿਹਾ, “ਭਾਜਪਾ ਸਾਰੇ ਪਲੇਟਫਾਰਮਾਂ 'ਤੇ ਖਾਲੀ ਵਾਅਦੇ ਕਰ ਰਹੀ ਹੈ। ਹਾਲਾਂਕਿ, ਜਦੋਂ ਉਸ ਨੂੰ ਘਟਨਾਕ੍ਰਮ ਬਾਰੇ ਪੁੱਛਿਆ ਜਾਂਦਾ ਹੈ, ਤਾਂ ਉਹ ਹਿੰਦੂ-ਮੁਸਲਿਮ ਸਬੰਧਾਂ, ਮੰਦਰ-ਮਸਜਿਦ ਮੁੱਦੇ, ਮੰਗਲਸੂਤਰ ਅਤੇ ਭਾਰਤ-ਪਾਕਿਸਤਾਨ ਮਾਮਲਿਆਂ ਵਰਗੇ ਵਿਸ਼ਿਆਂ 'ਤੇ ਗੱਲਬਾਤ ਨੂੰ ਬਦਲ ਦਿੰਦਾ ਹੈ। ਉਹ ਸੜਕਾਂ, ਬਿਜਲੀ, ਨੌਜਵਾਨ, ਵਪਾਰ, ਮਹਿੰਗਾਈ, ਰੁਜ਼ਗਾਰ ਅਤੇ ਨਿਵੇਸ਼ ਵਰਗੇ ਅਹਿਮ ਮੁੱਦਿਆਂ 'ਤੇ ਚਰਚਾ ਕਰਨ ਤੋਂ ਬਚਦੇ ਹਨ। ਇਸੇ ਸਿਲਸਿਲੇ ਵਿੱਚ 2014 ਵਿੱਚ ਕਾਂਗਰਸ ਸਰਕਾਰ ਨੂੰ ਨਿਸ਼ਾਨਾ ਬਣਾਉਂਦੇ ਹੋਏ 'ਮਹਿੰਗਾਈ ਡੈਣ ਮਾਰ ਗਈ ਹੈ' ਦੇ ਨਾਅਰੇ ਦੇ ਬਾਵਜੂਦ ਭਾਜਪਾ ਦੇ ਇੱਕ ਵੀ ਆਗੂ ਨੇ ਸੱਤਾ ਵਿੱਚ ਆਉਣ 'ਤੇ ਮਹਿੰਗਾਈ ਘਟਾਉਣ ਲਈ ਵਚਨਬੱਧਤਾ ਨਹੀਂ ਦਿਖਾਈ।' ਲੁਧਿਆਣਾ ਦੇ ਹਿੱਤਾਂ ਦੇ ਕੱਟੜ ਸਮਰਥਕ ਰਾਜਾ ਵੜਿੰਗ ਲਈ ਆਪਣਾ ਸਮਰਥਨ ਜ਼ਾਹਰ ਕਰਦਿਆਂ ਪਾਇਲਟ ਨੇ ਕਿਹਾ, "ਇਹ ਚੋਣ ਪਰਿਵਰਤਨਸ਼ੀਲ ਤਬਦੀਲੀ ਦਾ ਮੌਕਾ ਹੈ।" ਇਸ ਦੌਰਾਨ, ਰਾਜਾ ਵੜਿੰਗ ਦੀ ਜਿੱਤ 'ਤੇ ਭਰੋਸਾ ਪ੍ਰਗਟ ਕਰਦੇ ਹੋਏ, ਪਾਇਲਟ ਨੇ ਲੋਕਤਾਂਤਰਿਕ ਢਾਂਚੇ ਵਿਚ ਵਿਰੋਧੀ ਧਿਰ ਦੀ ਅਹਿਮ ਭੂਮਿਕਾ 'ਤੇ ਜ਼ੋਰ ਦਿੱਤਾ ਅਤੇ ਭਾਜਪਾ ਦੇ ਖਿਲਾਫ ਭਾਰਤ ਗਠਜੋੜ ਦੇ ਵਿਆਪਕ ਉਦੇਸ਼ ਦਾ ਜ਼ਿਕਰ ਕੀਤਾ। ਉਨ੍ਹਾਂ ਦੇਸ਼ ਦੇ ਲੋਕਤੰਤਰੀ ਮਰਿਆਦਾ ਦੀ ਰਾਖੀ ਲਈ ਸਾਰੇ ਵਰਗਾਂ ਦੇ ਨਾਗਰਿਕਾਂ ਨੂੰ ਕਾਂਗਰਸ ਦੇ ਪਿੱਛੇ ਇਕਜੁੱਟ ਹੋਣ ਦੀ ਅਪੀਲ ਕੀਤੀ। ਸਚਿਨ ਪਾਇਲਟ ਨੇ ਕਾਂਗਰਸ ਦੇ ਚੋਣ ਵਾਅਦਿਆਂ ਨੂੰ ਦੁਹਰਾਇਆ, ਜਿਸ ਵਿੱਚ ਐਮਐਸਪੀ ਨੂੰ ਕਾਨੂੰਨੀ ਬਣਾਉਣਾ ਅਤੇ ਕੇਂਦਰ ਸਰਕਾਰ ਵਿੱਚ ਨੌਜਵਾਨਾਂ ਲਈ ਨੌਕਰੀਆਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਲੋਕ ਕਾਂਗਰਸ ਦੇ ਚੋਣ ਮਨੋਰਥ ਪੱਤਰ ਤੋਂ ਜਾਣੂ ਹਨ, ਪਰ ਉਨ੍ਹਾਂ ਨੇ ਭਾਜਪਾ ਦੇ ਚੋਣ ਮਨੋਰਥ ਪੱਤਰ ਨੂੰ ਪੜ੍ਹਨ ਦੀ ਖੇਚਲ ਵੀ ਨਹੀਂ ਕੀਤੀ ਕਿਉਂਕਿ ਉਹ ਮੁੜ ਖਾਲੀ ਵਾਅਦਿਆਂ ਵਿੱਚ ਨਹੀਂ ਫਸਣਗੇ। ਉਨ੍ਹਾਂ ਰਾਜਾ ਵੜਿੰਗ ਦੀ ਜਿੱਤ ਅਤੇ ਭਾਜਪਾ ਦੇ ਖਿਲਾਫ ਭਾਰਤ ਗਠਜੋੜ ਦੀ ਸਫਲਤਾ ਦਾ ਭਰੋਸਾ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਭਾਜਪਾ ਦੇ ਭਾਰਤ ਨੂੰ ‘ਕਾਂਗਰਸ ਮੁਕਤ’ ਬਣਾਉਣ ਦੇ ਦਾਅਵਿਆਂ ਦੇ ਬਾਵਜੂਦ ਉਹ ਭੁੱਲ ਜਾਂਦੇ ਹਨ ਕਿ ਕਾਂਗਰਸ ਭਾਰਤ ਦੀ ਸਭ ਤੋਂ ਵੱਡੀ ਵਿਰੋਧੀ ਪਾਰਟੀ ਹੈ। ਲੋਕਤੰਤਰ ਵਿੱਚ ਵਿਰੋਧੀ ਧਿਰ ਓਨੀ ਹੀ ਮਹੱਤਵਪੂਰਨ ਹੁੰਦੀ ਹੈ ਜਿੰਨੀ ਸਰਕਾਰ ਸੱਤਾ ਵਿੱਚ ਹੁੰਦੀ ਹੈ। ਉਨ੍ਹਾਂ ਨੇ ਭਾਜਪਾ 'ਤੇ ਦੋਸ਼ ਲਾਇਆ ਕਿ ਉਹ ਕਾਂਗਰਸ ਦੇ ਖਾਤੇ ਜ਼ਬਤ ਕਰ ਰਹੀ ਹੈ ਤਾਂ ਜੋ ਉਸ ਦੇ ਵਿਰੋਧ ਪ੍ਰਦਰਸ਼ਨਾਂ ਨੂੰ ਵਿਗਾੜਿਆ ਜਾ ਸਕੇ ਅਤੇ ਈਡੀ, ਸੀਬੀਆਈ ਅਤੇ ਨਿਆਂਪਾਲਿਕਾ ਵਰਗੀਆਂ ਕੇਂਦਰੀ ਏਜੰਸੀਆਂ ਨੂੰ ਕਮਜ਼ੋਰ ਕੀਤਾ ਜਾ ਸਕੇ। ਉਨ੍ਹਾਂ ਸਮੂਹ ਜਾਤਾਂ, ਧਰਮਾਂ ਅਤੇ ਲਿੰਗਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋਕਤੰਤਰ ਦੀ ਰਾਖੀ ਲਈ ਇਸ ਲੜਾਈ ਵਿੱਚ ਕਾਂਗਰਸ ਪਾਰਟੀ ਦਾ ਸਾਥ ਦੇਣ। ਰਾਜਾ ਵੜਿੰਗ ਨੇ ਲੋਕਤੰਤਰ ਨੂੰ ਬਚਾਉਣ ਲਈ ਏਕਤਾ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ, ਸਚਿਨ ਪਾਇਲਟ ਦੇ ਦ੍ਰਿੜ ਸਮਰਥਨ ਲਈ ਉਨ੍ਹਾਂ ਦੀ ਦਿਲੋਂ ਸ਼ਲਾਘਾ ਕੀਤੀ।
Punjab Bani 23 May,2024
ਚੋਣ ਕਮਿਸ਼ਨ ਨੇ ਜੰਗ-ਏ-ਆਜ਼ਾਦੀ ਕੇਸ 'ਚ ਵਿਜੀਲੈਂਸ ਬਿਊਰੋ ਵੱਲੋਂ ਦਰਜ ਮਾਮਲੇ 'ਚ ਮੁੱਖ ਸਕੱਤਰ ਤੋਂ ਰਿਪੋਰਟ ਮੰਗੀ
ਚੋਣ ਕਮਿਸ਼ਨ ਨੇ ਜੰਗ-ਏ-ਆਜ਼ਾਦੀ ਕੇਸ 'ਚ ਵਿਜੀਲੈਂਸ ਬਿਊਰੋ ਵੱਲੋਂ ਦਰਜ ਮਾਮਲੇ 'ਚ ਮੁੱਖ ਸਕੱਤਰ ਤੋਂ ਰਿਪੋਰਟ ਮੰਗੀ ਚੰਡੀਗੜ੍ਹ, 23 ਮਈ: ਲੋਕ ਸਭਾ ਚੋਣਾਂ 2024 ਲਈ ਭਾਰਤੀ ਚੋਣ ਕਮਿਸ਼ਨ ਦੇ ਪੰਜਾਬ ਸੂਬੇ ਲਈ ਨਿਯੁਕਤ ਵਿਸ਼ੇਸ਼ ਆਬਜ਼ਰਵਰ ਨੇ ਇਕਸਮੀਖਿਆ ਮੀਟਿੰਗ ਦੌਰਾਨ ਜੰਗ-ਏ-ਅਜ਼ਾਦੀ ਕੇਸ ਬਾਬਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਮੁੱਖ ਸਕੱਤਰ, ਪੰਜਾਬ ਤੋਂ ਰਿਪੋਰਟ ਮੰਗਣ ਲਈ ਕਿਹਾ ਹੈ। ਇਹ ਰਿਪੋਰਟ ਵਿਜੀਲੈਂਸ ਬਿਊਰੋ ਵੱਲੋਂ ਕਰਤਾਰਪੁਰ (ਜਲੰਧਰ) ਵਿਖੇ ਜੰਗ-ਏ-ਆਜ਼ਾਦੀ ਯਾਦਗਾਰ ਦੀ ਉਸਾਰੀ ਸਬੰਧੀ ਕੇਸ ਦਰਜ ਕਰਨ 'ਤੇ 23 ਮਈ, 2024 ਨੂੰ ਵੱਖ-ਵੱਖ ਅਖਬਾਰਾਂ ਵਿੱਚ ਪ੍ਰਕਾਸ਼ਿਤ ਖਬਰਾਂ ਦੇ ਸਬੰਧ ਵਿੱਚ ਮੰਗੀ ਗਈ ਹੈ। ਮੁੱਖ ਸਕੱਤਰ ਪੰਜਾਬ ਨੂੰ 23-05-2024 ਸ਼ਾਮ ਤੱਕ ਤੱਥ ਆਧਾਰਿਤ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਕਮਿਸ਼ਨ ਨੂੰ ਇਸ ਮਾਮਲੇ ਸਬੰਧੀ ਜਾਣੂ ਕਰਵਾਇਆ ਜਾ ਸਕੇ।
Punjab Bani 23 May,2024
ਚੋਣ ਕਮਿਸ਼ਨ ਵੱਲੋਂ ਲੁਧਿਆਣਾ ਅਤੇ ਜਲੰਧਰ ਦੇ ਨਵੇਂ ਪੁਲਿਸ ਕਮਿਸ਼ਨਰ ਨਿਯੁਕਤ
ਚੋਣ ਕਮਿਸ਼ਨ ਵੱਲੋਂ ਲੁਧਿਆਣਾ ਅਤੇ ਜਲੰਧਰ ਦੇ ਨਵੇਂ ਪੁਲਿਸ ਕਮਿਸ਼ਨਰ ਨਿਯੁਕਤ ਚੰਡੀਗੜ੍ਹ, 22 ਮਈ ਭਾਰਤੀ ਚੋਣ ਕਮਿਸ਼ਨ ਨੇ 1998 ਬੈਚ ਦੇ ਆਈ.ਪੀ.ਐਸ. ਅਧਿਕਾਰੀ ਨੀਲਭ ਕਿਸ਼ੋਰ, ਜੋ ਇਸ ਵੇਲੇ ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਏਡੀਜੀਪੀ ਐਸ.ਟੀ.ਐਫ. ਪੰਜਾਬ, ਵਜੋਂ ਤਾਇਨਾਤ ਹਨ, ਨੂੰ ਪੁਲਿਸ ਕਮਿਸ਼ਨਰ ਲੁਧਿਆਣਾ ਅਤੇ 2008 ਬੈਚ ਦੇ ਆਈ.ਪੀ.ਐਸ. ਅਧਿਕਾਰੀ ਰਾਹੁਲ ਐਸ, ਜੋ ਇਸ ਸਮੇਂ ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਡੀ.ਆਈ.ਜੀ-ਕਮ- ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਵਜੋਂ ਤਾਇਨਾਤ ਹਨ, ਨੂੰ ਪੁਲਿਸ ਕਮਿਸ਼ਨਰ ਜਲੰਧਰ ਵਜੋਂ ਨਿਯੁਕਤ ਕੀਤਾ ਹੈ। ਇਸ ਸਬੰਧੀ ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਪੱਤਰ ਭੇਜ ਦਿੱਤਾ ਗਿਆ ਹੈ।
Punjab Bani 22 May,2024
ਖਰਚਾ ਅਬਜ਼ਰਵਰ ਅਮਿਤ ਸੰਜੇ ਗੁਰਵ ਵੱਲੋਂ ਵੱਖ-ਵੱਖ ਥਾਵਾਂ ‘ਤੇ ਸਟੈਟਿਕ ਸਰਵੇਲੈਂਸ ਟੀਮਾਂ ਦੀ ਕਾਰਜਪ੍ਰਣਾਲੀ ਦਾ ਜਾਇਜ਼ਾ
ਖਰਚਾ ਅਬਜ਼ਰਵਰ ਅਮਿਤ ਸੰਜੇ ਗੁਰਵ ਵੱਲੋਂ ਵੱਖ-ਵੱਖ ਥਾਵਾਂ ‘ਤੇ ਸਟੈਟਿਕ ਸਰਵੇਲੈਂਸ ਟੀਮਾਂ ਦੀ ਕਾਰਜਪ੍ਰਣਾਲੀ ਦਾ ਜਾਇਜ਼ਾ ਖਰਚਾ ਅਬਜ਼ਰਵਰ ਵੱਲੋਂ ਮੂਣਕ ਸਥਿਤ ਡਿਸਟਿਲਰੀ ਦਾ ਵੀ ਅਚਨਚੇਤ ਨਿਰੀਖਣ, ਸਟਾਕ ਰਜਿਸਟਰ ਦੀ ਵੀ ਕੀਤੀ ਪੜਤਾਲ ਲਹਿਰਾ/ਮੂਣਕ/ਸੰਗਰੂਰ, 22 ਮਈ: ਭਾਰਤੀ ਚੋਣ ਕਮਿਸ਼ਨ ਵੱਲੋਂ ਤਾਇਨਾਤ ਖਰਚਾ ਅਬਜ਼ਰਵਰ ਅਮਿਤ ਸੰਜੇ ਗੁਰਵ (ਆਈ.ਆਰ.ਐਸ.) ਵੱਲੋਂ ਲੋਕ ਸਭਾ ਹਲਕਾ ਸੰਗਰੂਰ ਅਧੀਨ ਵੱਖ-ਵੱਖ ਵਿਧਾਨ ਸਭਾ ਸੈਗਮੈਂਟਾਂ ਵਿਚ ਲਗਾਏ ਗਏ ਸਟੈਟਿਕ ਸਰਵੇਲੇਂਸ (ਐਸ.ਐਸ.) ਟੀਮਾਂ ਦੀ ਕਾਰਜਪ੍ਰਣਾਲੀ ਦਾ ਨਿਰੀਖਣ ਕਰਨ ਦੀ ਪ੍ਰਕਿਰਿਆ ਜਾਰੀ ਹੈ। ਇਸ ਲੜੀ ਦੇ ਤਹਿਤ ਅੱਜ ਉਹਨਾਂ ਵੱਲੋਂ ਲਹਿਰਾ ਅਤੇ ਮੂਣਕ ਵਿਖੇ ਤਾਇਨਾਤ ਐਸ.ਐਸ. ਟੀਮਾਂ ਦਾ ਜਾਇਜ਼ਾ ਲਿਆ ਗਿਆ ਅਤੇ ਉੱਥੇ ਤਾਇਨਾਤ ਸਟਾਫ ਨੂੰ ਹਦਾਇਤ ਕੀਤੀ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਰਹਿਣ ਤੱਕ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਇਸਦੇ ਨਾਲ ਹੀ ਖਰਚਾ ਅਬਜ਼ਰਵਰ ਵੱਲੋਂ ਮੂਣਕ ਸਥਿਤ ਮੂਣਕ ਡਿਸਟਿਲਰਜ਼ ਅਤੇ ਬਾਟਲਿੰਗ ਪਲਾਂਟ ਦਾ ਵੀ ਅਚਨਚੇਤ ਨਿਰੀਖਣ ਕੀਤਾ ਗਿਆ। ਉਨ੍ਹਾਂ ਐਸ.ਐਸ. ਟੀਮਾਂ ਵਿੱਚ ਤਾਇਨਾਤ ਅਮਲੇ ਨੂੰ ਹਦਾਇਤ ਕੀਤੀ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਪੈਸੇ, ਸ਼ਰਾਬ ਆਦਿ ਦੀ ਵੰਡ ਨੂੰ ਰੋਕਣ ਸਬੰਧੀ ਸਮੇਂ-ਸਮੇਂ ਤੇ ਜਾਰੀ ਕੀਤੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਖਰਚਾ ਅਬਜ਼ਰਵਰ ਵੱਲੋਂ ਮੂਣਕ ਸਥਿਤ ਡਿਸਟਿਲਰੀ ਦੇ ਨਿਰੀਖਣ ਦੌਰਾਨ ਪਲਾਂਟ ਵਿੱਚ ਉਪਲਬਧ ਸਟਾਕ ਦਾ ਜਾਇਜ਼ਾ ਲਿਆ ਅਤੇ ਰਜਿਸਟਰ ਵਿੱਚ ਕੀਤੀਆਂ ਜਾ ਰਹੀਆਂ ਐਂਟਰੀਆਂ ਦੀ ਚੈਕਿੰਗ ਕੀਤੀ ਗਈ। ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਉਹ ਗੁਦਾਮਾਂ ਦੀ ਚੈਕਿੰਗ ਵੀ ਕਰਨਗੇ ਤਾਂ ਜੋ ਗੈਰ ਕਾਨੂੰਨੀ ਤੌਰ ‘ਤੇ ਹੋਣ ਵਾਲੀ ਸ਼ਰਾਬ ਦੀ ਤਸਕਰੀ ਜਾਂ ਭੰਡਾਰ ਨੂੰ ਪੂਰਨ ਤੌਰ ‘ਤੇ ਠੱਲ੍ਹ ਪਾਈ ਜਾ ਸਕੇ। ਇਸ ਮੌਕੇ ਈਟੀਓ ਅਰਪਿੰਦਰ ਕੌਰ ਰੰਧਾਵਾ, ਐਕਸਾਈਜ਼ ਇੰਸਪੈਕਟਰ ਮਨਦੀਪ ਸਿੰਘ ਅਤੇ ਖਰਚਾ ਅਬਜਰਵਰ ਦੇ ਤਾਲਮੇਲ ਅਧਿਕਾਰੀ ਗਗਨਦੀਪ ਮਿੱਤਲ ਵੀ ਹਾਜ਼ਰ ਸਨ।
Punjab Bani 22 May,2024
ਇੰਡੀਆ ਗੱਠਜੋੜ ਦੀ ਸਰਕਾਰ ਬਣਨ 'ਤੇ ਅਗਨੀਵੀਰ ਯੋਜਨਾ ਨੂੰ ਕੂੜੇਦਾਨ 'ਚ ਸੁੱਟ ਦਿਆਂਗੇ, ਪਾੜ ਦੇਵਾਂਗੇ : ਰਾਹੁਲ ਗਾਂਧੀ
ਇੰਡੀਆ ਗੱਠਜੋੜ ਦੀ ਸਰਕਾਰ ਬਣਨ 'ਤੇ ਅਗਨੀਵੀਰ ਯੋਜਨਾ ਨੂੰ ਕੂੜੇਦਾਨ 'ਚ ਸੁੱਟ ਦਿਆਂਗੇ, ਪਾੜ ਦੇਵਾਂਗੇ : ਰਾਹੁਲ ਗਾਂਧੀ Delhi : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਜੇਕਰ ਇੰਡੀਆ ਗਠਜੋੜ ਸੱਤਾ 'ਚ ਆਉਂਦੀ ਹੈ, ਤਾਂ ਅਗਨੀਵੀਰ ਫੌਜੀ ਭਰਤੀ ਯੋਜਨਾ ਨੂੰ ਰੱਦ ਕਰਕੇ ਕੂੜੇਦਾਨ 'ਚ ਸੁੱਟ ਦਿੱਤਾ ਜਾਵੇਗਾ। ਇਸ ਦੇ ਨਾਲ ਹੀ, ਉਸਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ "ਭਾਰਤ ਦੇ ਸੈਨਿਕਾਂ ਨੂੰ ਮਜ਼ਦੂਰਾਂ ਵਿੱਚ ਬਦਲਣ" ਦੀ ਆਲੋਚਨਾ ਕੀਤੀ। ਲੋਕ ਸਭਾ ਚੋਣਾਂ ਲਈ ਹਰਿਆਣਾ 'ਚ ਆਪਣੀ ਪਹਿਲੀ ਚੋਣ ਰੈਲੀ 'ਚ ਗਾਂਧੀ ਨੇ ਕਿਸਾਨਾਂ ਦੇ ਮੁੱਦੇ 'ਤੇ ਵੀ ਮੋਦੀ 'ਤੇ ਹਮਲਾ ਬੋਲਿਆ। ਉਨ੍ਹਾਂ ਨੇ ਦਾਅਵਾ ਕੀਤਾ ਕਿ ਮੋਦੀ ਸਰਕਾਰ ਨੇ 22 "ਅਰਬਪਤੀਆਂ (ਸਿਖਰਲੇ ਉਦਯੋਗਪਤੀਆਂ)" ਦੇ 16 ਲੱਖ ਕਰੋੜ ਰੁਪਏ ਦੇ ਕਰਜ਼ੇ ਮੁਆਫ ਕਰ ਦਿੱਤੇ ਹਨ, ਪਰ ਖੁੱਲ੍ਹੇਆਮ ਕਿਹਾ ਕਿ ਇਹ "ਕਿਸਾਨਾਂ ਦੇ ਕਰਜ਼ੇ ਮੁਆਫ ਨਹੀਂ ਕਰੇਗੀ, ਕਿਉਂਕਿ ਇਹ ਉਨ੍ਹਾਂ ਨੂੰ ਬਰਬਾਦ ਕਰ ਦੇਵੇਗੀ"। ਸਾਬਕਾ ਕਾਂਗਰਸ ਪ੍ਰਧਾਨ ਨੇ ਕਿਹਾ, "ਅਸੀਂ ਕਿਸਾਨਾਂ ਦੀ ਸੁਰੱਖਿਆ ਅਤੇ ਉਨ੍ਹਾਂ ਨੂੰ ਉਚਿਤ ਮੁਆਵਜ਼ਾ ਦੇਣ ਲਈ ਭੂਮੀ ਗ੍ਰਹਿਣ ਬਿੱਲ ਲਿਆਂਦਾ ਸੀ, ਪਰ ਮੋਦੀ ਸਰਕਾਰ ਨੇ ਇਸ ਨੂੰ ਰੱਦ ਕਰ ਦਿੱਤਾ। ਉਨ੍ਹਾਂ ਨੇ ਤਿੰਨ ਕਾਲੇ ਖੇਤੀ ਕਾਨੂੰਨ ਲਿਆਂਦੇ ਅਤੇ ਕਿਸਾਨਾਂ ਨੂੰ ਸੜਕਾਂ 'ਤੇ ਉਤਰਨਾ ਪਿਆ।" ਅਗਨੀਵੀਰ ਯੋਜਨਾ ਨੂੰ ਲੈ ਕੇ ਭਾਜਪਾ ਸਰਕਾਰ ਦੀ ਆਲੋਚਨਾ ਕਰਦੇ ਹੋਏ ਉਨ੍ਹਾਂ ਕਿਹਾ, "ਇਹ ਮੋਦੀ ਦੀ ਯੋਜਨਾ ਹੈ, ਫੌਜ ਦੀ ਯੋਜਨਾ ਨਹੀਂ। ਫੌਜ ਇਹ ਨਹੀਂ ਚਾਹੁੰਦੀ। ਇਹ ਯੋਜਨਾ ਪੀਐਮਓ (ਪ੍ਰਧਾਨ ਮੰਤਰੀ ਦਫ਼ਤਰ) ਨੇ ਬਣਾਈ ਹੈ।" ਮਹਿੰਦਰਗੜ੍ਹ-ਭਿਵਾਨੀ ਲੋਕ ਸਭਾ ਹਲਕੇ ਵਿੱਚ ਹੋਈ ਰੈਲੀ ਵਿੱਚ ਉਨ੍ਹਾਂ ਕਿਹਾ, ‘‘ਜਦੋਂ ਭਾਰਤ ਵਿੱਚ ਗੱਠਜੋੜ ਦੀ ਸਰਕਾਰ ਬਣੀ ਤਾਂ ਅਸੀਂ ਅਗਨੀਵੀਰ ਯੋਜਨਾ ਨੂੰ ਕੂੜੇਦਾਨ ਵਿੱਚ ਸੁੱਟ ਦੇਵਾਂਗੇ, ਅਸੀਂ ਇਸ ਨੂੰ ਫਾੜ ਦੇਵਾਂਗੇ। ਗਾਂਧੀ ਨੇ ਕਿਹਾ ਕਿ ਹਰਿਆਣਾ ਅਤੇ ਦੇਸ਼ ਦੇ ਨੌਜਵਾਨਾਂ ਤੋਂ ਭਾਰਤ ਦੀਆਂ ਸਰਹੱਦਾਂ ਸੁਰੱਖਿਅਤ ਹਨ। ਉਨ੍ਹਾਂ ਕਿਹਾ, "ਸਾਡੇ ਨੌਜਵਾਨਾਂ ਦੇ ਡੀਐਨਏ ਵਿੱਚ ਦੇਸ਼ ਭਗਤੀ ਹੈ।" ਉਨ੍ਹਾਂ ਕਿਹਾ, "ਮੋਦੀ ਨੇ ਭਾਰਤ ਦੇ ਸੈਨਿਕਾਂ ਨੂੰ ਮਜ਼ਦੂਰ ਬਣਾ ਦਿੱਤਾ ਹੈ।" ਭਾਜਪਾ ਸਰਕਾਰ 'ਤੇ ਆਪਣਾ ਹਮਲਾ ਤੇਜ਼ ਕਰਦੇ ਹੋਏ ਕਾਂਗਰਸ ਨੇਤਾ ਨੇ ਕਿਹਾ, ''ਉਹ ਕਹਿੰਦੇ ਹਨ ਕਿ ਸ਼ਹੀਦ ਦੋ ਤਰ੍ਹਾਂ ਦੇ ਹੋਣਗੇ- ਆਮ ਸਿਪਾਹੀ ਅਤੇ ਅਫਸਰ, ਜਿਨ੍ਹਾਂ ਨੂੰ ਪੈਨਸ਼ਨ, ਸ਼ਹੀਦ ਦਾ ਦਰਜਾ ਅਤੇ ਸਹੂਲਤਾਂ ਮਿਲਣਗੀਆਂ ਅਤੇ ਦੂਜੇ ਗਰੀਬ ਪਰਿਵਾਰਾਂ ਦੇ ਲੋਕ ਜਿਨ੍ਹਾਂ ਦਾ ਨਾਂ ਹੋਵੇਗਾ ਅਗਨੀਵੀਰ ਨੂੰ ਨਾ ਤਾਂ ਸ਼ਹੀਦ ਦਾ ਦਰਜਾ ਮਿਲੇਗਾ, ਨਾ ਹੀ ਪੈਨਸ਼ਨ ਜਾਂ ਕੰਟੀਨ ਦੀ ਸਹੂਲਤ ਮਿਲੇਗੀ। ਧਿਆਨ ਯੋਗ ਹੈ ਕਿ ਕੇਂਦਰ ਨੇ 2022 ਵਿੱਚ ਤਿੰਨਾਂ ਸੇਵਾਵਾਂ ਦੀ ਉਮਰ ਪ੍ਰੋਫਾਈਲ ਨੂੰ ਘਟਾਉਣ ਦੇ ਉਦੇਸ਼ ਨਾਲ ਹਥਿਆਰਬੰਦ ਬਲਾਂ ਵਿੱਚ ਜਵਾਨਾਂ ਨੂੰ ਥੋੜ੍ਹੇ ਸਮੇਂ ਲਈ ਸ਼ਾਮਲ ਕਰਨ ਲਈ ਅਗਨੀਪਥ ਭਰਤੀ ਯੋਜਨਾ ਸ਼ੁਰੂ ਕੀਤੀ ਸੀ। ਇਹ ਸਕੀਮ 17½ ਤੋਂ 21 ਸਾਲ ਦੀ ਉਮਰ ਦੇ ਨੌਜਵਾਨਾਂ ਨੂੰ ਚਾਰ ਸਾਲਾਂ ਦੀ ਮਿਆਦ ਲਈ ਭਰਤੀ ਕਰਨ ਦੀ ਵਿਵਸਥਾ ਕਰਦੀ ਹੈ, ਜਿਸ ਵਿੱਚ 15 ਸਾਲਾਂ ਲਈ 25 ਪ੍ਰਤੀਸ਼ਤ ਨੂੰ ਬਰਕਰਾਰ ਰੱਖਣ ਦੀ ਵਿਵਸਥਾ ਹੈ। ਗਾਂਧੀ ਨੇ ਇਹ ਵੀ ਕਿਹਾ ਕਿ ਜਦੋਂ ਇੰਡੀਆ ਗੱਠਜੋੜ 4 ਜੂਨ ਨੂੰ ਸੱਤਾ ਵਿੱਚ ਆਵੇਗਾ, ਤਾਂ ਹਰਿਆਣਾ ਅਤੇ ਹੋਰ ਰਾਜਾਂ ਦੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣਗੇ, ਨਾਲ ਹੀ, "ਅਸੀਂ ਇੱਕ 'ਕਰਜ਼ਾ ਮੁਆਫੀ' ਕਮਿਸ਼ਨ ਲਿਆਵਾਂਗੇ।" ਉਨ੍ਹਾਂ ਕਿਹਾ, "ਜਦੋਂ ਵੀ ਹਰਿਆਣਾ ਦੇ ਕਿਸਾਨਾਂ ਨੂੰ ਉਨ੍ਹਾਂ ਦੇ ਕਰਜ਼ੇ ਮੁਆਫ ਕਰਨ ਦੀ ਜ਼ਰੂਰਤ ਹੋਏਗੀ, ਕਮਿਸ਼ਨ ਸਰਕਾਰ ਨੂੰ ਦੱਸੇਗਾ ਅਤੇ ਇਹ ਕੰਮ ਕੀਤਾ ਜਾਵੇਗਾ। ਜਦੋਂ ਉਹ ਉਦਯੋਗਪਤੀਆਂ ਦੇ 16 ਲੱਖ ਕਰੋੜ ਰੁਪਏ ਮੁਆਫ ਕਰ ਸਕਦੇ ਹਨ, ਤਾਂ ਅਸੀਂ ਕਿਸਾਨਾਂ, ਮਜ਼ਦੂਰਾਂ ਅਤੇ ਕਿਸਾਨਾਂ ਦੀ ਮਦਦ ਕਰਾਂਗੇ। ਗਰੀਬ।" ਤੁਸੀਂ ਮਦਦ ਕਿਉਂ ਨਹੀਂ ਕਰ ਸਕਦੇ?" ਗਾਂਧੀ ਨੇ ਇਹ ਵੀ ਪੁੱਛਿਆ ਕਿ ਮੋਦੀ ਸਰਕਾਰ ਕੋਲ ਇਹ ਜਾਂਚ ਕਰਨ ਲਈ ਕੋਈ ਜਾਂਚ ਏਜੰਸੀ ਕਿਉਂ ਨਹੀਂ ਹੈ ਕਿ ਕੀ ਕਾਂਗਰਸ ਨੇ ਅਡਾਨੀ-ਅੰਬਾਨੀ ਤੋਂ ਵੱਡੀ ਰਕਮ ਲਈ ਸੀ। ਉਨ੍ਹਾਂ ਸਵਾਲ ਕੀਤਾ, "10 ਸਾਲ ਤੱਕ ਤੁਸੀਂ ਅਡਾਨੀ-ਅੰਬਾਨੀ ਦਾ ਨਾਂ ਨਹੀਂ ਲਿਆ ਅਤੇ ਹੁਣ ਤੁਸੀਂ ਆਪਣੇ ਇਕ ਭਾਸ਼ਣ 'ਚ ਉਨ੍ਹਾਂ ਦਾ ਨਾਂ ਲਿਆ। ਮੋਦੀ ਨੇ ਕਿਹਾ ਸੀ ਕਿ ਅਡਾਨੀ-ਅੰਬਾਨੀ ਕਾਂਗਰਸ ਨੂੰ ਪੈਸਾ ਦੇ ਰਹੇ ਹਨ। ਤੁਹਾਨੂੰ ਕਿਵੇਂ ਪਤਾ ਲੱਗਾ ਕਿ ਉਹ ਕਾਂਗਰਸ 'ਚ ਹਨ। ਟੈਂਪੋ ਪੈਸੇ ਦੇ ਰਹੇ ਸਨ।" ਗਾਂਧੀ ਨੇ ਇਹ ਵੀ ਦਾਅਵਾ ਕੀਤਾ ਕਿ ਪੂਰਾ ਦੇਸ਼ ਜਾਣਦਾ ਹੈ ਕਿ "ਸਰਕਾਰ ਮੋਦੀ ਜੀ ਅਤੇ ਅੰਬਾਨੀ ਦੀ ਭਾਈਵਾਲੀ ਨਾਲ ਚਲਾਈ ਜਾ ਰਹੀ ਹੈ।" ਕਾਂਗਰਸ ਦੇ ਚੋਣ ਮੈਨੀਫੈਸਟੋ ਵਿੱਚ ਪ੍ਰਸਤਾਵਿਤ ਯੋਜਨਾਵਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, "ਹਰ ਪਰਿਵਾਰ ਵਿੱਚੋਂ ਇੱਕ ਔਰਤ ਦੀ ਚੋਣ ਕੀਤੀ ਜਾਵੇਗੀ। ਇੰਡੀਆ (ਗਠਜੋੜ) ਦੀ ਸਰਕਾਰ 4 ਜੂਨ ਨੂੰ ਬਣੇਗੀ। 4 ਜੁਲਾਈ ਨੂੰ ਹੀ ਕੰਮ ਸ਼ੁਰੂ ਹੋ ਜਾਵੇਗਾ। 8,500 ਰੁਪਏ ਹੋਣਗੇ। ਹਰ ਪਰਿਵਾਰ ਦੀ ਇੱਕ ਔਰਤ ਦੇ ਬੈਂਕ ਖਾਤੇ ਵਿੱਚ ਟਰਾਂਸਫਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਰਿਆਣਾ ਨੇ ਦੇਸ਼ ਨੂੰ ਵਿਕਾਸ ਦਾ ਰਸਤਾ ਦਿਖਾਇਆ ਹੈ। ਗਾਂਧੀ ਨੇ ਕਿਹਾ, "ਇੱਥੇ ਤੂਫ਼ਾਨ ਚੱਲ ਰਿਹਾ ਹੈ। ਕਾਂਗਰਸ ਦਾ ਤੂਫ਼ਾਨ ਆ ਗਿਆ ਹੈ। ਕਾਂਗਰਸ ਅਤੇ ਇੰਡੀਆ ਗਠਜੋੜ ਨੂੰ ਇੱਥੇ ਸਾਰੀਆਂ ਸੀਟਾਂ ਮਿਲਣਗੀਆਂ।" ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਭਾਜਪਾ ‘ਖੁੱਲ੍ਹੇ-ਆਮ’ ਕਹਿ ਰਹੀ ਹੈ ਕਿ ਉਹ ਸੰਵਿਧਾਨ ਨੂੰ ‘ਖਤਮ’ ਕਰ ਦੇਵੇਗੀ ਅਤੇ ਰਾਖਵਾਂਕਰਨ ਖ਼ਤਮ ਕਰੇਗੀ। ਇਸ ਦੌਰਾਨ ਆਪਣੇ ਹੱਥ ਵਿੱਚ ਸੰਵਿਧਾਨ ਦੀ ਕਾਪੀ ਫੜ ਕੇ ਗਾਂਧੀ ਨੇ ਕਿਹਾ, "ਭਾਜਪਾ ਨੂੰ ਛੱਡੋ, ਦੁਨੀਆ ਦੀ ਕੋਈ ਵੀ ਤਾਕਤ ਨਹੀਂ ਹੈ ਜੋ ਇਸ ਕਿਤਾਬ ਨੂੰ ਨਸ਼ਟ ਕਰ ਸਕਦੀ ਹੈ।" ਇਸ ਰੈਲੀ ਵਿੱਚ ਕਾਂਗਰਸ ਦੇ ਜਨਰਲ ਸਕੱਤਰ ਦੀਪਕ ਬਾਰੀਆ, ਸਾਬਕਾ ਮੁੱਖ ਮੰਤਰੀ ਬੀਐਸ ਹੁੱਡਾ, ਹਰਿਆਣਾ ਕਾਂਗਰਸ ਦੇ ਪ੍ਰਧਾਨ ਉਦੈ ਭਾਨ, ਪਾਰਟੀ ਆਗੂ ਕਿਰਨ ਚੌਧਰੀ ਅਤੇ ਸ਼ਰੂਤੀ ਚੌਧਰੀ ਅਤੇ ਭਿਵਾਨੀ-ਮਹੇਂਦਰਗੜ੍ਹ ਲੋਕ ਸਭਾ ਉਮੀਦਵਾਰ ਰਾਓ ਦਾਨ ਸਿੰਘ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਆਮ ਚੋਣਾਂ ਦੇ ਛੇਵੇਂ ਪੜਾਅ 'ਚ 25 ਮਈ ਨੂੰ ਹਰਿਆਣਾ ਦੀਆਂ 10 ਲੋਕ ਸਭਾ ਸੀਟਾਂ 'ਤੇ ਵੋਟਿੰਗ ਹੋਵੇਗੀ।
Punjab Bani 22 May,2024
ਰਾਜਾ ਵੜਿੰਗ ਨੇ ਭਾਜਪਾ ਤੋਂ ਚੋਣਾਂ 'ਚ ਬਦਲਾ ਲੈਣ ਦਾ ਦਿੱਤਾ ਸੱਦਾ; ਮਹੱਤਵਪੂਰਨ ਖੇਤੀ ਸੁਧਾਰਾਂ ਦਾ ਵਾਅਦਾ ਕੀਤਾ
ਰਾਜਾ ਵੜਿੰਗ ਨੇ ਭਾਜਪਾ ਤੋਂ ਚੋਣਾਂ 'ਚ ਬਦਲਾ ਲੈਣ ਦਾ ਦਿੱਤਾ ਸੱਦਾ; ਮਹੱਤਵਪੂਰਨ ਖੇਤੀ ਸੁਧਾਰਾਂ ਦਾ ਵਾਅਦਾ ਕੀਤਾ ਕਾਂਗਰਸ ਨੂੰ ਵੋਟ ਪਾ ਕੇ 700 ਕਿਸਾਨਾਂ ਦੀ ਸ਼ਹਾਦਤ ਦਾ ਬਦਲਾ ਲਓ: ਵੜਿੰਗ ਲੁਧਿਆਣਾ, 22 ਮਈ, 2024: ਪੰਜਾਬ ਦੇ ਲੋਕਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ, ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 700 ਤੋਂ ਵੱਧ ਕਿਸਾਨਾਂ ਦੀ ਸ਼ਹਾਦਤ ਦਾ ਬਦਲਾ ਭਾਜਪਾ ਤੋਂ ਲੈਣ ਲਈ ਵੋਟਰਾਂ ਨੂੰ ਕਾਂਗਰਸ ਪਾਰਟੀ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ ਹੈ। ਜਗਰਾਓਂ ਅਤੇ ਦਾਖਾ ਵਿੱਚ ਮੀਟਿੰਗਾਂ ਨੂੰ ਸੰਬੋਧਨ ਕਰਦੇ ਹੋਏ, ਵੜਿੰਗ ਨੇ ਪਾਰਟੀ ਦੇ 'ਕਿਸਾਨ ਨਿਆਏ' ਪ੍ਰੋਗਰਾਮ ਦੇ ਤਹਿਤ ਮੁੱਖ ਵਾਅਦਿਆਂ ਦੀ ਰੂਪ ਰੇਖਾ ਉਲੀਕੀ, ਜਿਸਦਾ ਉਦੇਸ਼ ਖੇਤੀਬਾੜੀ ਸੈਕਟਰ ਨੂੰ ਸਮਰਥਨ ਦੇਣ ਲਈ ਮਹੱਤਵਪੂਰਨ ਸੁਧਾਰਾਂ ਦੀ ਸ਼ੁਰੂਆਤ ਕਰਨਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਨੂੰ ਕਾਨੂੰਨੀ ਗਾਰੰਟੀ ਬਣਾਉਣ ਦਾ ਸੰਕਲਪ ਲਿਆ ਹੈ, ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦਾ ਪੱਕਾ ਭਾਅ ਮਿਲ ਸਕੇ। ਇਸ ਤੋਂ ਇਲਾਵਾ ਵੜਿੰਗ ਨੇ ਖੇਤੀ ਉਪਕਰਣਾਂ 'ਤੇ ਜੀਐਸਟੀ ਨੂੰ ਖਤਮ ਕਰਨ ਦਾ ਵਾਅਦਾ ਕੀਤਾ, ਜਿਸ ਨਾਲ ਕਿਸਾਨਾਂ ਲਈ ਖੇਤੀਬਾੜੀ ਵਧੇਰੇ ਕਿਫਾਇਤੀ ਹੋਵੇਗੀ। ਇਸੇ ਤਰ੍ਹਾਂ, ਕਿਸਾਨਾਂ 'ਤੇ ਵਿੱਤੀ ਬੋਝ ਘਟਾਉਣ ਲਈ ਕਰਜ਼ਾ ਮੁਆਫੀ ਕਮਿਸ਼ਨ ਦੀ ਸਥਾਪਨਾ ਕੀਤੀ ਜਾਵੇਗੀ ਅਤੇ ਵਿਆਪਕ ਸੁਰੱਖਿਆ ਪ੍ਰਦਾਨ ਕਰਨ ਲਈ ਫਸਲੀ ਬੀਮਾ ਸ਼ੁਰੂ ਕੀਤਾ ਜਾਵੇਗਾ। ਰਾਜਾ ਵੜਿੰਗ ਨੇ ਐਲਾਨ ਕੀਤਾ, “ਸਾਡੇ ਕਿਸਾਨਾਂ ਦੀ ਕੁਰਬਾਨੀ ਵਿਅਰਥ ਨਹੀਂ ਜਾਵੇਗੀ। ਕਾਂਗਰਸ ਨੂੰ ਵੋਟ ਦੇ ਕੇ ਅਸੀਂ ਇਹ ਯਕੀਨੀ ਬਣਾਵਾਂਗੇ ਕਿ ਉਨ੍ਹਾਂ ਦੇ ਪਰਿਵਾਰਾਂ ਨੂੰ ਸਮਰਥਨ ਮਿਲੇ ਅਤੇ ਅਜਿਹਾ ਦੁਖਾਂਤ ਦੁਬਾਰਾ ਕਦੇ ਨਾ ਵਾਪਰੇ। ਕਿਸਾਨ ਨਿਆਏ ਦੇ ਤਹਿਤ, ਅਸੀਂ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਅਧਿਕਾਰ ਬਣਾਵਾਂਗੇ ਅਤੇ ਖੇਤੀ ਉਪਕਰਣਾਂ 'ਤੇ ਜੀਐਸਟੀ ਹਟਾਵਾਂਗੇ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਖੇਤੀ ਇੱਕ ਵਾਰ ਫਿਰ ਤੋਂ ਇੱਕ ਵਿਹਾਰਕ ਉਪਜੀਵਕਾ ਬਣ ਜਾਵੇ।” ਕਾਂਗਰਸ ਦੀ ਯੋਜਨਾ ਵਿੱਚ ਖੇਤੀ ਲਾਗਤਾਂ ਅਤੇ ਕੀਮਤਾਂ ਲਈ ਇੱਕ ਵਿਧਾਨਕ ਕਮਿਸ਼ਨ ਦਾ ਗਠਨ ਵੀ ਸ਼ਾਮਲ ਹੈ, ਤਾਂ ਜੋ ਸਹੀ ਕੀਮਤ ਅਤੇ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ। ਇਸ ਲੜੀ ਹੇਠ, ਫਸਲ ਬੀਮਾ ਪ੍ਰੀਮੀਅਮ ਬੀਮੇ ਦੀ ਰਕਮ 'ਤੇ ਅਧਾਰਤ ਹੋਵੇਗਾ ਅਤੇ ਸਾਰੇ ਦਾਅਵਿਆਂ ਦਾ ਨਿਪਟਾਰਾ 30 ਦਿਨਾਂ ਦੇ ਅੰਦਰ ਕੀਤਾ ਜਾਵੇਗਾ। ਮੰਡੀਆਂ ਤੱਕ ਆਸਾਨ ਪਹੁੰਚ ਦੀ ਸਹੂਲਤ ਲਈ ਵੱਡੇ ਪਿੰਡਾਂ ਅਤੇ ਛੋਟੇ ਕਸਬਿਆਂ ਵਿੱਚ ਪ੍ਰਚੂਨ ਮੰਡੀਆਂ ਸਥਾਪਤ ਕੀਤੀਆਂ ਜਾਣਗੀਆਂ, ਜਿਸ ਨਾਲ ਕਿਸਾਨ ਆਪਣੀ ਉਪਜ ਸਿੱਧੇ ਖਪਤਕਾਰਾਂ ਨੂੰ ਵੇਚ ਸਕਣਗੇ। ਸਥਾਨਕ ਨਿਵਾਸੀਆਂ ਨਾਲ ਆਪਣੀਆਂ ਮੀਟਿੰਗਾਂ ਦੌਰਾਨ, ਵੜਿੰਗ ਨੇ ਉਨ੍ਹਾਂ ਦੀਆਂ ਚਿੰਤਾਵਾਂ ਸੁਣੀਆਂ ਅਤੇ ਕਾਂਗਰਸ ਪਾਰਟੀ ਵੱਲੋਂ ਤੁਰੰਤ ਕਾਰਵਾਈ ਅਤੇ ਸਮਰਥਨ ਦਾ ਵਾਅਦਾ ਕੀਤਾ। ਜਿੱਥੇ ਉਨ੍ਹਾਂ ਦੇ ਸੰਬੋਧਨ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲਿਆ ਅਤੇ ਉੱਥੇ ਮੌਜੂਦ ਭੀੜ ਨੇ ਉਨ੍ਹਾਂ ਤੇ ਕਾਂਗਰਸ ਪਾਰਟੀ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ।
Punjab Bani 22 May,2024
ਬੀਬਾ ਜੈਇੰਦਰ ਕੌਰ ਨੇ ਲਿਆ ਰੈਲੀ ਦੀ ਤਿਆਰਿਆਂ ਦੀ ਜਾਇਜਾ
ਬੀਬਾ ਜੈਇੰਦਰ ਕੌਰ ਨੇ ਲਿਆ ਰੈਲੀ ਦੀ ਤਿਆਰਿਆਂ ਦੀ ਜਾਇਜਾ -ਆਤਮ-ਨਿਰਭਰ ਭਾਰਤ ਦਾ ਵਿਕਾਸ ਕਰਨ ਵਾਲੇ ਨਰਿੰਦਰ ਮੋਦੀ ਨੇ ਅੱਜ ਆਉਣਗੇ ਪਟਿਆਲਾ ਪਟਿਆਲਾ 22 ਮਈ ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਪੰਜਾਬ ਦੀ ਪ੍ਰਧਾਨ ਬੀਬਾ ਜੈਇੰਦਰ ਕੌਰ ਨੇ ਬੁੱਧਵਾਰ ਨੂੰ ਮਹਾਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਵਿਖੇ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਲੋਕਾਂ ਦੇ ਬੈਠਣ ਦੇ ਪ੍ਰਬੰਧਾਂ ਦੇ ਨਾਲ-ਨਾਲ ਰੈਲੀ ਵਾਲੀ ਥਾਂ 'ਤੇ ਪਹੁੰਚਣ ਦੇ ਰੂਟ ਪਲਾਨ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਪੁਲੀਸ ਅਧਿਕਾਰੀਆਂ ਨਾਲ ਰੈਲੀ ਵਾਲੀ ਥਾਂ ’ਤੇ ਜਾਣ ਵਾਲੇ ਲੋਕਾਂ ਦੇ ਵਾਹਨਾਂ ਨੂੰ ਪਾਰਕ ਕਰਨ ਵਾਲੀਆਂ ਥਾਵਾਂ ਬਾਰੇ ਵੀ ਗੱਲਬਾਤ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬਾ ਜੈਇੰਦਰਾ ਕੌਰ ਨੇ ਕਿਹਾ ਕਿ ਤੀਜੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਬਣਨ ਜਾ ਰਹੇ ਨਰਿੰਦਰ ਮੋਦੀ ਦੀ ਇਕ ਝਲਕ ਦੇਖਣ ਲਈ ਸਿਰਫ਼ ਪਟਿਆਲਾ ਹੀ ਨਹੀਂ ਬਲਕਿ ਸੂਬੇ ਦੇ ਕੋਨੇ-ਕੋਨੇ ਤੋਂ ਔਰਤਾਂ ਪਟਿਆਲਾ ਵਿਖੇ ਹੋਣ ਵਾਲੀ ਰੈਲੀ ਵਿਚ ਪਹੁੰਚਣ ਲਈ ਉਤਾਵਲੀਆਂ ਹਨ। ਉਨ੍ਹਾਂ ਕਿਹਾ ਕਿ 23 ਮਈ ਦਾ ਦਿਨ ਪਟਿਆਲਾ ਦੇ ਇਤਿਹਾਸ ਵਿੱਚ ਸਦਾ ਲਈ ਯਾਦ ਰੱਖਿਆ ਜਾਵੇਗਾ, ਕਿਉਂਕਿ ਲੋਕ ਸਭਾ ਚੋਣਾਂ ਤੋਂ ਇੱਕ ਹਫ਼ਤਾ ਪਹਿਲਾਂ ਦੇਸ਼ ਦੇ ਪ੍ਰਧਾਨ ਮੰਤਰੀ ਪੰਜਾਬ ਦੇ ਵਿਕਾਸ ਲਈ ਨੀਂਹ ਪੱਥਰ ਰੱਖਣ ਆ ਰਹੇ ਹਨ। ਪਟਿਆਲੇ ਤੋਂ ਸ਼ੁਰੂ ਹੋਇਆ ਵਿਕਾਸ ਦਾ ਪਸਾਰ ਪੰਜਾਬ ਦੇ ਹਰ ਕੋਨੇ ਤੱਕ ਪਹੁੰਚੇਗਾ। 9 ਸਾਲਾਂ ਵਿੱਚ ਪੰਜਾਬ ਨੂੰ ਚਾਰ ਨਵੇਂ ਹਵਾਈ ਅੱਡੇ, 12 ਨਵੇਂ ਹਵਾਈ ਮਾਰਗ, 2 ਹਜ਼ਾਰ 232 ਕਿਲੋਮੀਟਰ ਤੋਂ ਵੱਧ ਲੰਬੇ ਰਾਜ ਮਾਰਗ ਅਤੇ 2.55 ਲੱਖ ਕਰੋੜ ਰੁਪਏ ਦੇ ਫੰਡ ਦੇਣ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਪਟਿਆਲਾ ਫੇਰੀ ਦੌਰਾਨ ਪਟਿਆਲਾ ਨੂੰ ਅਹਿਮ ਤੋਹਫੇ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਬੇਸ਼ੱਕ ਆਦਰਸ਼ ਚੋਣ ਜ਼ਾਬਤੇ ਕਾਰਨ ਪ੍ਰਧਾਨ ਮੰਤਰੀ ਵੱਲੋਂ ਪਟਿਆਲਾ ਨੂੰ ਦਿੱਤੇ ਜਾਣ ਵਾਲੇ ਐਲਾਨਾਂ ਬਾਰੇ ਸੀਮਤ ਸ਼ਬਦਾਂ ਵਿੱਚ ਚਰਚਾ ਕਰਨ, ਪਰ ਉਹ ਪਟਿਆਲਾ ਜ਼ਿਲ੍ਹੇ ਦੇ ਲੋਕਾਂ ਨਾਲ ਜੁੜੇ ਵੱਡੇ ਮਸਲੇ ਹੱਲ ਕਰਨ ਦੀ ਗੱਲ ਜ਼ਰੂਰ ਕਰ ਸਕਦੇ ਹਨ। ਭਾਜਪਾ ਆਗੂ ਬੀਬਾ ਜੈਇੰਦਰਾ ਕੌਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਪਟਿਆਲਾ ਫੇਰੀ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਦੇ ਨਾਲ-ਨਾਲ ਪਟਿਆਲਾ ਜ਼ਿਲ੍ਹੇ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ। ਇਹ ਉਤਸ਼ਾਹ 23 ਮਈ ਨੂੰ ਪ੍ਰਧਾਨ ਮੰਤਰੀ ਦੀ ਰੈਲੀ ਵਿੱਚ ਜਨ ਸੈਲਾਵ ਲੈ ਕੇ ਆਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਉਮੀਦਵਾਰ ਤੇ ਉਨ੍ਹਾਂ ਦੀ ਮਾਤਾ ਪ੍ਰਨੀਤ ਕੌਰ ਨੇ ਹਮੇਸ਼ਾ ਹੀ ਪਟਿਆਲਾ ਦੇ ਲੋਕਾਂ ਨੂੰ ਆਪਣੇ ਪਰਿਵਾਰ ਨਾਲੋਂ ਵੱਧ ਪਹਿਲ ਦਿੱਤੀ ਹੈ, ਜਿਸ ਕਰਕੇ ਪਟਿਆਲਾ ਦੇ ਲੋਕ ਉਨ੍ਹਾਂ 'ਤੇ ਆਪਣੇ ਪਰਿਵਾਰਕ ਮੈਂਬਰਾਂ ਨਾਲੋਂ ਵੱਧ ਭਰੋਸਾ ਕਰਦੇ ਹਨ। ਸਾਲਾਂ ਦੌਰਾਨ ਕਮਾਏ ਇਸ ਭਰੋਸੇ ਦੀ ਤਾਕਤ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਗਾਰੰਟੀਆਂ ਮਹਾਰਾਣੀ ਪ੍ਰਨੀਤ ਕੌਰ ਦੀ ਜਿੱਤ ਯਕੀਨੀ ਬਣਾਉਣਗੀਆਂ। ਬੀਬਾ ਜੈਇੰਦਰਾ ਕੌਰ ਨੇ ਕਿਹਾ ਕਿ ਪੰਜਾਬ ਦੀ ਸੱਤਾਧਾਰੀ ਪਾਰਟੀ ਨਾਲ ਜੁੜੇ ਲੋਕਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਕੌਮੀ ਮੁੱਦਿਆਂ ਨੂੰ ਹੱਲ ਕਰਨ ਦੇ ਦਾਅਵੇ ਪੂਰਾ ਕਰਨ ਲਈ ਕੇਂਦਰ ਦੀ ਸੱਤਾ ਹਾਸਲ ਕਰਨੀ ਜ਼ਰੂਰੀ ਹੈ। ਦੇਸ਼ ਦੀਆਂ 543 ਸੀਟਾਂ 'ਚੋਂ ਸਿਰਫ਼ 23 ਸੀਟਾਂ 'ਤੇ ਹੀ ਚੋਣ ਲੜ ਰਹੀ ਪਾਰਟੀ 'ਤੇ ਭਰੋਸਾ ਕਰਨਾ ਦੇਸ਼, ਸੂਬੇ ਅਤੇ ਜ਼ਿਲ੍ਹੇ ਦਾ ਭਵਿੱਖ ਨੂੰ ਖਤਰੇ 'ਚ ਪਾਉਣ ਦੇ ਬਰਾਬਰ ਹੈ। ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸਮੇਂ ਉਨ੍ਹਾਂ ਨਾਲ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ, ਭਾਜਪਾ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ ਅਤੇ ਹੋਰ ਭਾਜਪਾ ਆਗੂ ਹਾਜ਼ਰ ਸਨ।
Punjab Bani 22 May,2024
ਮਾਨ ਸਰਕਾਰ ਨੇ ਐਮਐਸਪੀ ਤੇ ਹੜ੍ਹ ਪ੍ਰਭਾਵਿਤ ਫਸਲਾਂ ਦੇ ਮੁਆਵਜ਼ੇ 'ਤੇ ਕਿਸਾਨਾਂ ਨਾਲ ਧੋਖਾ ਕੀਤਾ : ਡਾ. ਸੁਭਾਸ਼ ਸ਼ਰਮਾ
ਮਾਨ ਸਰਕਾਰ ਨੇ ਐਮਐਸਪੀ ਤੇ ਹੜ੍ਹ ਪ੍ਰਭਾਵਿਤ ਫਸਲਾਂ ਦੇ ਮੁਆਵਜ਼ੇ 'ਤੇ ਕਿਸਾਨਾਂ ਨਾਲ ਧੋਖਾ ਕੀਤਾ : ਡਾ. ਸੁਭਾਸ਼ ਸ਼ਰਮਾ ਮਾਨ ਨੇ ਕਿਸਾਨਾਂ ਦਾ ਸ਼ੋਸ਼ਣ ਕਰਕੇ ਉਨ੍ਹਾਂ ਨੂੰ ਮੋਦੀ ਖਿਲਾਫ ਭੜਕਾਇਆ: ਡਾ. ਸੁਭਾਸ਼ ਸ਼ਰਮਾ ਮੋਦੀ ਸਰਕਾਰ ਕਿਸਾਨਾਂ ਦੇ ਸਸ਼ਕਤੀਕਰਨ ਲਈ ਵਚਨਬੱਧ: ਡਾ. ਸੁਭਾਸ਼ ਸ਼ਰਮਾ ਭਾਜਪਾ ਉਮੀਦਵਾਰ ਨੇ ਚਮਕੌਰ ਸਾਹਿਬ ਅਤੇ ਮੋਰਿੰਡਾ ਵਿੱਚ ਕੀਤਾ ਚੋਣ ਪ੍ਰਚਾਰ ਗੁਰਦੁਆਰਾ ਸਾਹਿਬ ਬਾਬਾ ਅਜੀਤ ਸਿੰਘ ਅਤੇ ਸ਼ਿਵ ਮੰਦਰ ਡੇਰਾ ਬਾਬਾ ਜਲਮਗਿਰੀ ਵਿਖੇ ਮੱਥਾ ਟੇਕਿਆ ਚਮਕੌਰ ਸਾਹਿਬ : ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਅੱਜ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੇ ਜਾਅਲੀ ਕਿਸਾਨ ਪੱਖੀ ਅਕਸ ਦਾ ਪਰਦਾਫਾਸ਼ ਕੀਤਾ ਹੈ। ਇੱਥੇ ਕਈ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਡਾ: ਸ਼ਰਮਾ ਨੇ ਕਿਹਾ ਕਿ ਮਾਨ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਸਿਰਫ਼ 'ਝੂਠੇ ਵਾਅਦੇ' ਕਰਕੇ ਕਿਸਾਨਾਂ ਦਾ ਸ਼ੋਸ਼ਣ ਕੀਤਾ ਸੀ ਅਤੇ ਸੱਤਾ ਹਾਸਲ ਕਰਨ ਲਈ ਉਨ੍ਹਾਂ ਨੂੰ ਜਾਣਬੁੱਝ ਕੇ ਮੋਦੀ ਵਿਰੁੱਧ 'ਉਕਸਾਇਆ'। ਕਿਸਾਨਾਂ ਨਾਲ ਸਬੰਧਤ ਇੱਕ ਅਹਿਮ ਮੁੱਦਾ ਉਠਾਉਂਦਿਆਂ ਡਾ: ਸ਼ਰਮਾ ਨੇ ਕਿਹਾ, “ਮਾਨ ਨੇ ਚੋਣਾਂ ਤੋਂ ਪਹਿਲਾਂ ਕਿਸਾਨਾਂ ਨੂੰ 22 ਫ਼ਸਲਾਂ ਤੇ ਐਮਐਸਪੀ ਦੇਣ ਦਾ ਵਾਅਦਾ ਕੀਤਾ ਸੀ, ਜਿਸ ਨੂੰ ਉਹ ਸੱਤਾ ਵਿੱਚ ਆਉਣ ਤੋਂ ਬਾਅਦ ਭੁੱਲ ਗਏ ।'ਆਪ' ਸਰਕਾਰ 'ਤੇ ਹਮਲਾ ਬੋਲਦਿਆਂ ਡਾ: ਸ਼ਰਮਾ ਨੇ ਕਿਹਾ ਕਿ ਮਾਨ ਸਰਕਾਰ ਨੇ ਐਮਐਸਪੀ ਦੇ ਮੁੱਦੇ 'ਤੇ ਕਿਸਾਨਾਂ ਦਾ ਸਿਰਫ਼ ਸ਼ੋਸ਼ਣ ਕੀਤਾ ਹੈ ਅਤੇ ਉਨ੍ਹਾਂ ਨਾਲ ਗੰਦਾ ਮਜ਼ਾਕ ਕੀਤਾ ਹੈ, ਪਰ ਹੁਣ 'ਆਪ' ਸਰਕਾਰ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੇ ਮਸਲਿਆਂ ਪ੍ਰਤੀ ਬਿਲਕੁਲ ਵੀ ਗੰਭੀਰ ਨਹੀਂ ਹੈ, ਜਿਸ ਦਾ ਸਬੂਤ ਇਸ ਗੱਲ ਤੋਂ ਜ਼ਾਹਰ ਹੁੰਦਾ ਹੈ ਕਿ ਪਿਛਲੇ ਸਾਲ ਸੂਬੇ ਵਿੱਚ ਹੜ੍ਹਾਂ ਕਾਰਨ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਸੀ ਅਤੇ 'ਆਪ' ਸਰਕਾਰ ਨੇ ਪੀੜਤ ਕਿਸਾਨਾਂ ਨੂੰ 20 ਹਜ਼ਾਰ ਰੁਪਏ ਮੁਆਵਜ਼ੇ ਵਜੋਂ ਦੇਣ ਦਾ ਵਾਅਦਾ ਕੀਤਾ ਸੀ ਜਦਕਿ ਕਿਸਾਨਾਂ ਨੂੰ ਸਿਰਫ 6800 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਗਿਆ ਅਤੇ ਇਹ ਰਾਸ਼ੀ ਵੀ ਕੇਂਦਰ ਵੱਲੋਂ ਆਪਦਾ ਰਾਹਤ ਫੰਡ ਵਿੱਚੋਂ ਦਿੱਤੀ ਗਈ ਹੈ। ਡਾ: ਸ਼ਰਮਾ ਨੇ ਕਿਹਾ ਕਿ ਇਕ ਪਾਸੇ ਮਾਨ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨਾਲ ਧੋਖਾ ਕੀਤਾ ਹੈ, ਉਥੇ ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਲਈ ਬਹੁਤ ਕੁਝ ਕੀਤਾ ਹੈ | ਡਾ: ਸੁਭਾਸ਼ ਸ਼ਰਮਾ ਨੇ ਮੋਦੀ ਸਰਕਾਰ ਵੱਲੋਂ ਕੀਤੇ ਕੰਮਾਂ ਬਾਰੇ ਦੱਸਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਮੋਦੀ ਸਰਕਾਰ ਹਰ ਕਿਸਾਨ ਨੂੰ 6,000 ਰੁਪਏ ਸਾਲਾਨਾ ਦੀ ਵਿੱਤੀ ਸਹਾਇਤਾ ਪ੍ਰਦਾਨ ਕਰ ਰਹੀ ਹੈ।ਇਸ ਤੋਂ ਇਲਾਵਾ ਕੇਂਦਰ ਸਰਕਾਰ ਮਿੱਟੀ ਸਿਹਤ ਕਾਰਡ, ਫ਼ਸਲ ਬੀਮਾ ਯੋਜਨਾ, ਬੀਜ ਸਪਲਾਈ, ਯੂਰੀਆ ਦੀ ਉਪਲਬਧਤਾ ਆਦਿ ਰਾਹੀਂ ਕਿਸਾਨਾਂ ਨੂੰ ਸ਼ਕਤੀ ਪ੍ਰਦਾਨ ਕਰ ਰਹੀ ਹੈ। ਡਾ: ਸ਼ਰਮਾ ਨੇ ਅੱਗੇ ਕਿਹਾ ਕਿ ਮੋਦੀ ਸਰਕਾਰ ਖੇਤੀ ਨੂੰ ਲਾਹੇਵੰਦ ਬਣਾਉਣ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਪੰਜਾਬ ਦੇ ਕਿਸਾਨਾਂ ਨੂੰ ਵੱਡਾ ਲਾਭ ਮਿਲੇਗਾ। ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਅੱਜ ਚਮਕੌਰ ਸਾਹਿਬ ਅਤੇ ਮੋਰਿੰਡਾ ਵਿੱਚ ਕਈ ਚੋਣ ਮੀਟਿੰਗਾਂ ਵਿੱਚ ਸ਼ਮੂਲੀਅਤ ਕੀਤੀ। ਉਨ੍ਹਾਂ ਗੁਰਦੁਆਰਾ ਸਾਹਿਬ ਬਾਬਾ ਅਜੀਤ ਸਿੰਘ ਅਤੇ ਸ਼ਿਵ ਮੰਦਰ ਡੇਰਾ ਬਾਬਾ ਜਲਮਗਿਰੀ ਵਿਖੇ ਵੀ ਮੱਥਾ ਟੇਕਿਆ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।
Punjab Bani 22 May,2024
ਪਟਿਆਲਾ ਦੀ ਫਤਿਹ ਰੈਲੀ ਨਾਲ ਹੋਵੇਗੀ ਪੰਜਾਬ ਦੇ ਸੁਨਹਿਰੀ ਭਵਿੱਖ ਦੀ ਸ਼ੁਰੂਆਤ : ਪ੍ਰਨੀਤ ਕੌਰ
ਪਟਿਆਲਾ ਦੀ ਫਤਿਹ ਰੈਲੀ ਨਾਲ ਹੋਵੇਗੀ ਪੰਜਾਬ ਦੇ ਸੁਨਹਿਰੀ ਭਵਿੱਖ ਦੀ ਸ਼ੁਰੂਆਤ : ਪ੍ਰਨੀਤ ਕੌਰ -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਟਿਆਲਾ ਫੇਰੀ ਪਟਿਆਲਵੀਆਂ ਲਈ ਚੰਗੀ ਕਿਸਮਤ ਵਾਲੀ ਗੱਲ -ਪ੍ਰਧਾਨ ਮੰਤਰੀ ਦੇ ਪਟਿਆਲਾ ਦੌਰੇ ਨਾਲ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੀ ਚੋਣ ਮੁਹਿੰਮ ਨੂੰ ਮਿਲੇਗਾ ਵੱਡਾ ਹੁੰਗਾਰਾ ਪਟਿਆਲਾ 22 ਮਈ ਸਾਡੇ ਪਟਿਆਲਾ ਵਾਲੇ ਕਿੰਨੇ ਖੁਸ਼ਕਿਸਮਤ ਹਨ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨ ਛੋਹ ਪ੍ਰਾਪਤ ਇਤਿਹਾਸਕ ਪਟਿਆਲਾ ਤੋਂ ਪੰਜਾਬ ਦੀਆਂ ਚੋਣ ਰੈਲੀਆਂ ਦੀ ਸ਼ੁਰੂਆਤ ਕਰਨ ਜਾ ਰਹੇ ਹਨ। ਇਹ ਗੱਲ ਪਟਿਆਲਾ ਲੋਕ ਸਭਾ ਸੀਟ ਤੋਂ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਪ੍ਰਨੀਤ ਕੌਰ ਨੇ ਬੁੱਧਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਵਿਕਸਿਤ ਭਾਰਤ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਏਜੰਡੇ ਵਿੱਚ ਪੰਜਾਬ ਵਿੱਚ ਕੀ ਕੁਝ ਹੋਣ ਜਾ ਰਿਹਾ ਹੈ, ਇਸ ਬਾਰੇ ਵਿਸ਼ੇਸ਼ ਜਾਣਕਾਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਪਟਿਆਲਾ ਦੇ ਲੋਕਾਂ ਨਾਲ ਸਾਂਝੀ ਕਰ ਸਕਦੇ ਹਨ।ਉਨ੍ਹਾਂ ਕਿਹਾ ਕਿ ਪਿਛਲੇ 20 ਸਾਲਾਂ ਵਿੱਚ ਇਹ ਪਹਿਲੀ ਵਾਰ ਹੈ ਕਿ ਭਾਰਤ ਦੇ ਪ੍ਰਧਾਨ ਮੰਤਰੀ ਪਟਿਆਲਾ ਦੀ ਇਤਿਹਾਸਕ ਧਰਤੀ ’ਤੇ ਪਹੁੰਚ ਰਹੇ ਹਨ। ਪ੍ਰਨੀਤ ਕੌਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ 23 ਮਈ ਨੂੰ ਪਟਿਆਲਾ ਫੇਰੀ ਨੂੰ ਲੈ ਕੇ ਪਟਿਆਲਾ ਜ਼ਿਲ੍ਹੇ ਦੇ ਲੋਕਾਂ ਵਿੱਚ ਵੱਧ ਰਿਹਾ ਉਤਸ਼ਾਹ ਉਨ੍ਹਾਂ ਦੇ ਬਾਰੇ ਭੇਜ ਦੁਬਾਰਾ ਭੇਜ ਸਾਲਾਂ ਤੋਂ ਬਣੇ ਭਰੋਸੇ ਨੂੰ ਹੋਰ ਬੁਲੰਦ ਕਰ ਰਿਹਾ ਹੈ। ...ਫਤਿਹ ਰੈਲੀ ਦੀਆਂ ਤਿਆਰੀਆਂ ਜ਼ੋਰਾਂ 'ਤੇ ਮਹਾਰਾਜਾ ਭਾਲਿੰਦਰ ਸਿੰਘ ਸਪੋਰਟਸ ਕੰਪਲੈਕਸ ਵਿਖੇ ਹੋਣ ਜਾ ਰਹੀ ਰੈਲੀ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਨੀਤ ਕੌਰ ਨੇ ਦੱਸਿਆ ਕਿ ਪਟਿਆਲਾ ਦੇ ਬਾਨੀ ਬਾਬਾ ਆਲ੍ਹਾ ਸਿੰਘ ਦੇ ਵੰਸ਼ਜ ਮਹਾਰਾਜਾ ਭਲਿੰਦਰ ਸਿੰਘ ਓਲੰਪਿਕ ਐਸੋਸੀਏਸ਼ਨ ਦੇ ਸਕੱਤਰ ਸਨ ਅਤੇ ਉਨ੍ਹਾਂ ਦੇ ਨਾਂ ’ਤੇ ਸਪੋਰਟਸ ਕੰਪਲੈਕਸ ਦਾ ਨਾਂ ਮਹਾਰਾਜਾ ਭਾਲਿੰਦਰ ਸਿੰਘ ਸਪੋਰਟਸ ਕੰਪਲੈਕਸ ਰੱਖਿਆ ਗਿਆ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਤਿਹ ਰੈਲੀ ਵਿੱਚ ਪਟਿਆਲਾ ਵਾਸੀਆਂ ਨੂੰ ਆਉਣ ਦਾ ਸੱਦਾ ਦਿੰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਸੁਰੱਖਿਆ ਕਾਰਨਾਂ ਕਰਕੇ ਸੰਭਵ ਹੈ ਕਿ ਲੋਕਾਂ ਨੂੰ ਰੈਲੀ ਵਾਲੀ ਥਾਂ ’ਤੇ ਪਹੁੰਚਣ ਵਿੱਚ ਕੁਝ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਪਰ ਪ੍ਰਧਾਨ ਮੰਤਰੀ ਦੀ ਪਟਿਆਲਾ ਵਿਖੇ ਹੋ ਰਹੀ ਫਤਿਹ ਰੈਲੀ ਇਤਿਹਾਸਿਕ ਮਹਾ ਸੰਮੇਲਨ ਦਾ ਰੂਪ ਲੈ ਕੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦਾ ਸੰਦੇਸ਼ ਦੇਵੇਗੀ। ...ਹਜ਼ਾਰਾਂ ਦੀ ਗਿਣਤੀ ਚ੍ ਲੋਕ ਬਣਨਗੇ ਰੈਲੀ ਦਾ ਹਿੱਸਾ ਰੈਲੀ ਦੀਆਂ ਤਿਆਰੀਆਂ ਵਿੱਚ ਰੁੱਝੀ ਪ੍ਰਨੀਤ ਕੌਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਪਟਿਆਲਾ ਫੇਰੀ ਉਨ੍ਹਾਂ ਦੀ ਚੋਣ ਮੁਹਿੰਮ ਨੂੰ ਵੱਡਾ ਹੁਲਾਰਾ ਦੇਵੇਗੀ। ਪਟਿਆਲਾ ਵਿੱਚ ਫਤਿਹ ਰੈਲੀ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਮਜ਼ਬੂਤ ਕਰਨ ਵਿੱਚ ਸਹਾਈ ਹੋਵੇਗੀ। ਪ੍ਰਨੀਤ ਕੌਰ ਨੇ ਕਿਹਾ ਕਿ ਪਟਿਆਲਾ ਦੀਆਂ ਵੱਡੀਆਂ ਸਮੱਸਿਆਵਾਂ ਨੂੰ ਜੇਕਰ ਕੋਈ ਹੱਲ ਕਰ ਸਕਦਾ ਹੈ ਤਾਂ ਉਹ ਸਿਰਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੀ ਹਨ। ਉਨ੍ਹਾਂ ਕਿਹਾ ਕਿ ਉਹ ਪਟਿਆਲਾ ਜ਼ਿਲ੍ਹੇ ਦੀਆਂ ਸਾਰੀਆਂ ਪ੍ਰਮੁੱਖ ਸਮੱਸਿਆਵਾਂ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਣੂ ਕਰਵਾਉਣਗੇ ਅਤੇ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੇ ਫੰਡਾਂ ਦੀ ਮੰਗ ਵੀ ਕਰਨਗੇ। ਪ੍ਰਨੀਤ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਪ੍ਰਧਾਨ ਮੰਤਰੀ ਉਨ੍ਹਾਂ ਵੱਲੋਂ ਪਟਿਆਲਾ ਸਬੰਧੀ ਕੀਤੀ ਹਰ ਮੰਗ ਨੂੰ ਪੂਰੇ ਉਤਸ਼ਾਹ ਨਾਲ ਪੂਰਾ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪਟਿਆਲਾ ਦੌਰਾ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਜਿੱਤ ਦਾ ਮੁੱਖ ਆਧਾਰ ਬਣੇਗਾ।
Punjab Bani 22 May,2024
ਮੋਦੀ ਜੀ ਜਵਾਬ ਦੇਵੋ ਕਿਸਾਨਾਂ, ਮਜਦੂਰਾਂ ਨਾਲ ਕੀਤੇ ਵਾਅਦੇ ਪੂਰੇ ਕਿਉ ਨਹੀਂ ਕੀਤੇ? ਪੰਜਾਬ ਨੂੰ ਕੋਈ ਪੈਕਜ ਕਿਉਂ ਨਹੀ ਦਿੱਤਾ ? ਰੂਰਲ ਡਿਵੈਲਪਮੈਂਟ ਅਤੇ ਹੈਲਥ ਮਿਸ਼ਨ ਦਾ ਪੈਸਾ ਕਿਉਂ ਰੋਕਿਆ ?
ਮੋਦੀ ਜੀ ਜਵਾਬ ਦੇਵੋ ਕਿਸਾਨਾਂ, ਮਜਦੂਰਾਂ ਨਾਲ ਕੀਤੇ ਵਾਅਦੇ ਪੂਰੇ ਕਿਉ ਨਹੀਂ ਕੀਤੇ? ਪੰਜਾਬ ਨੂੰ ਕੋਈ ਪੈਕਜ ਕਿਉਂ ਨਹੀ ਦਿੱਤਾ ? ਰੂਰਲ ਡਿਵੈਲਪਮੈਂਟ ਅਤੇ ਹੈਲਥ ਮਿਸ਼ਨ ਦਾ ਪੈਸਾ ਕਿਉਂ ਰੋਕਿਆ ? --- 1998 ਤੋਂ ਐਮ.ਪੀ. ਅਤੇ ਦੋ ਵਾਰੀ ਮੁੱਖ ਮੰਤਰੀ ਰਹੇ ਪਰਿਵਾਰ ਨੇ ਪਟਿਆਲਾ ਅਤੇ ਪੰਜਾਬ ਦਾ ਕੁਝ ਨਹੀ ਸਵਾਰਿਆ : ਹਰਚੰਦ ਸਿੰਘ ਬਰਸਟ ਪਟਿਆਲਾ, :- ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਚੇਅਰਮੈਨ ਪੰਜਾਬ ਮੰਡੀ ਬੋਰਡ ਸ.ਹਰਚੰਦ ਸਿੰਘ ਬਰਸਟ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਪੰਜਾਬ ਫੇਰੀ ਤੇ ਸੁਆਲ ਉਠਾਂਉਦੇ ਹੋਏ ਕਿਹਾ ਕਿ ਦੋ ਸਾਲ ਪਹਿਲਾ ਪੰਜਾਬ ਦੇ ਕਿਸਾਨਾ ਨਾਲ ਦਿੱਲੀ ਦੇ ਬਾਰਡਰਾਂ ਤੇ ਕੀਤਾ ਜੁਲਮ ਅੱਜ ਤੱਕ ਪੰਜਾਬ ਦੇ ਲੋਕ ਭੁੱਲੇ ਨਹੀਂ। ਮੋਦੀ ਜੀ ਦੀ ਕਾਰਗੁਜਾਰੀ ਪੂਰੀ ਤਰ੍ਹਾਂ ਪੰਜਾਬ ਵਿਰੋਧੀ ਹੈ। ਕਿਸਾਨ ਵਿਰੋਧੀ 3 ਕਾਲੇ ਕਾਨੂੰਨ ਵਾਪਿਸ ਲਏ ਗਏ ਤਾਂ ਮੋਦੀ ਜੀ ਦਾ ਐਲਾਨ ਸਿਰਫ ਐਲਾਨ ਹੀ ਰਹਿ ਗਿਆ। ਪੰਜਾਬ ਦੇ ਕਿਸਾਨਾਂ ਤੇ ਦਰਜ਼ ਕੀਤੇ ਮੁਕੱਦਮੇ ਵਾਪਿਸ ਨਹੀਂ ਲਏ ਗਏ, 700 ਤੋਂ ਵੱਧ ਕਿਸਾਨਾਂ, ਮਜਦੂਰਾਂ ਦੀਆਂ ਸ਼ਹੀਦੀਆਂ ਹੋ ਗਈਆਂ, ਮੋਦੀ ਜੀ ਵੱਲੋ ਕੋਈ ਰਾਹਤ ਨਹੀਂ ਦਿੱਤੀ ਗਈ। ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਨੂੰ ਕੋਈ ਇਨਸਾਫ ਨਹੀਂ। ਲੰਮਾ ਸਮਾਂ ਜੰਤਰ ਮੰਤਰ ਤੇ ਸ਼ਾਂਤਮਈ ਧਰਨੇ ਦੇ ਰਹੀਆਂ ਦੇਸ਼ ਦੀਆਂ ਬੱਚੀਆਂ ਨੂੰ ਕੋਈ ਇਨਸਾਫ ਨਹੀ ਦਿੱਤਾ ਗਿਆ। ਦੇਸ਼ ਦੇ ਪਬਲਿਕ ਸੈਕਟਰ ਦੇ ਅਦਾਰੇ ਪ੍ਰਾਈਵੇਟ ਹੱਥਾਂ ਵਿੱਚ ਦੇ ਕੇ ਵੱਡੇ ਕਾਰਪੋਰੇਟ ਘਰਾਣਿਆਂ ਦਾ 16 ਲੱਖ ਕਰੋੜ ਰੁਪਏ ਤੋਂ ਵੱਧ ਦਾ ਕਰਜਾ ਮੁਆਫ ਕੀਤਾ ਗਿਆ। ਪੰਜਾਬ ਦੇ ਕਿਸਾਨਾਂ, ਮਜਦੂਰਾਂ ਨੂੰ ਕੋਈ ਪੈਕਜ ਨਹੀ ਦਿੱਤਾ ਗਿਆ। ਪੰਜਾਬੀਆਂ ਨਾਲ ਇਹ ਵਿਤਕਰਾਂ ਕਿਉਂ ਮੋਦੀ ਜੀ ਜੁਆਬ ਦੇਣ। ਪੰਜਾਬ ਦੀ ਤਰੱਕੀ ਲਈ ਸੜਕਾਂ ਦੀ ਉਸਾਰੀ ਅਤੇ ਮੁਰੰਮਤ ਦਾ ਰੂਰਲ ਡਿਵੈਲਪਮੈਂਟ ਦਾ ਫੰਡ ਕਿਉ ਰੋਕਿਆ? ਨੈਸ਼ਨਲ ਹੈਲਥ ਮਿਸ਼ਨ ਦਾ ਪੈਸਾ ਕਿਉ ਰੋਕਿਆ? ਪੰਜਾਬ ਵਿੱਚ ਕੁਦਰਤੀ ਆਫਤ ਹੜਾ ਸਮੇਂ ਕੋਈ ਪੈਕਜ਼ ਕਿਉ ਨਹੀਂ ਦਿੱਤਾ ਮੋਦੀ ਜੀ ਜੁਆਬ ਦੇਣ। ਅੱਜ ਪਿਛਲੇ ਦਸ ਸਾਲ ਪੰਜਾਬ ਨਾਲ, ਪੰਜਾਬ ਦੇ ਲੋਕਾਂ ਨਾਲ ਹਰ ਪੱਧਰ ਤੇ ਵਿਤਕਰਾ ਕਰ ਪੰਜਾਬ ਨੂੰ ਬਰਬਾਦ ਕਰਨ, ਪੰਜਾਬ ਨੂੰ ਆਰਥਿਕ ਮੰਦਹਾਲੀ ਵੱਲ ਧੱਕਣ, ਪੰਜਾਬ ਦੇ ਵਪਾਰੀਆਂ, ਕਾਰਖਾਨੇਦਾਰਾਂ ਨਾਲ ਵਿਤਕਰਾ ਕਰ ਮੋਦੀ ਜੀ ਅੱਜ ਪੰਜਾਬ ਵਿੱਚ ਕਿਸ ਨੈਤਿਕਤਾ ਨਾਲ ਆ ਰਹੇ ਹਨ। ਦੂਜੇ ਪਾਸੇ ਜਿਸ ਪ੍ਰਨੀਤ ਕੋਰ ਜੀ ਦੀ ਮਦਦ ਲਈ ਮਾਨਯੋਗ ਮੋਦੀ ਜੀ ਪਟਿਆਲਾ ਆ ਰਹੇ ਹਨ, ਨੇ ਕਾਂਗਰਸ ਪਾਰਟੀ ਤੋਂ 1998 ਤੋਂ ਮੈਂਬਰ ਪਾਰਲੀਮੈਂਟ ਅਤੇ ਕੇਂਦਰੀ ਵਜ਼ੀਰ ਬਣ ਕੇ ਵੀ ਕਦੇ ਪੰਜਾਬ ਜਾਂ ਪਟਿਆਲਾ ਦੀ ਆਰਥਿਕ ਤਰੱਕੀ ਲਈ ਕੋਈ ਕੰਮ ਨਹੀਂ ਕੀਤਾ। ਸਿਰਫ ਮੈਂਬਰ ਪਾਰਲੀਮੈਂਟ ਨੂੰ ਮਿਲਣ ਵਾਲਾ ਫੰਡ ਵੀ ਚਹੇਤਿਆਂ ਰਾਹੀ ਹੀ ਵੰਡ ਦਿੱਤਾ ਗਿਆ। ਸਰਬੱਤ ਦੇ ਭਲੇ ਲਈ ਕੋਈ ਪ੍ਰੋਗਰਾਮ ਅਤੇ ਨੀਤੀ ਨਹੀਂ ਬਣਾਈ। ਦੋ ਵਾਰੀ ਇਸ ਘਰ ਵਿੱਚ ਮੁੱਖ ਮਤੰਰੀ ਦੀ ਕੁਰਸੀ ਮਿਲੀ, ਪਰੰਤੂ ਪਟਿਆਲਾ ਦੇ ਆਮ ਲੋਕਾਂ ਦੀ ਖੁਸ਼ਹਾਲੀ ਲਈ ਕੋਈ ਪ੍ਰੋਗਰਾਮ ਨਹੀਂ ਬਣਾਇਆ ਗਿਆ। ਕੁਝ ਚਹੇਤਿਆਂ ਨੂੰ ਆਰਥਿਕ ਲਾਭ ਦੇ ਕੇ ਆਮ ਜਨਤਾ ਨਾਲ ਧੋਖਾ ਹੀ ਕੀਤਾ। ਪਟਿਆਲਾ ਦੇ ਲੋਕ ਸਭ ਦੇਖ ਰਹੇ ਹਨ, ਇਸ ਲਈ ਮੁੜ ਸੱਤਾ ਦੀਆਂ ਪੋੜੀਆਂ ਨਹੀਂ ਚੜਨ ਦੇਣਗੇ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦੋ ਸਾਲਾਂ ਵਿੱਚ ਹਰ ਪਰਿਵਾਰ ਨੂੰ 600 ਯੂਨਿਟ ਮੁਫਤ ਬਿਜਲੀ, ਮੁਹੱਲਾ ਕਲੀਨਿਕ, ਸਕੂਲਾਂ ਦੀ ਦਸ਼ਾ ਵਿੱਚ ਸੁਧਾਰ, 43000 ਨੋਕਰੀਆਂ, ਭੈਣਾ ਨੂੰ ਮੁਫਤ ਬੱਸ ਸਫਰ, ਕਿਸਾਨਾਂ ਨੂੰ ਮੁਫਤ ਬਿਜਲੀ ਅਤੇ ਪ੍ਰਾਈਵੇਟ ਥਰਮਲ ਖਰੀਦ ਕੇ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕਰਕੇ ਹੋਰ ਲੋਕ ਭਲਾਈ ਦੇ ਸੈਂਕੜੇ ਕੰਮ ਕਰ ਕੇ ਪੰਜਾਬ ਦੀ ਜਨਤਾ ਦਾ ਪਿਆਰ ਅਤੇ ਵਿਸ਼ਵਾਸ ਜਿੱਤਿਆ ਹੈ। ਇਸ ਲਈ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਦੀ ਹਾਰ ਪੱਕੀ ਹੈ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਜਿੱਤ ਪੱਕੀ ਹੈ।
Punjab Bani 22 May,2024
ਚੋਣ ਕਮਿਸ਼ਨ ਨੇ ਜਲੰਧਰ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਕੀਤਾ ਤਾਇਨਾਤ
ਚੋਣ ਕਮਿਸ਼ਨ ਨੇ ਜਲੰਧਰ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਕੀਤਾ ਤਾਇਨਾਤ ਚੰਡੀਗੜ੍ਹ, 22 ਮਈ: ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਪੁਲਿਸ ਦੇ ਦੋ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ 'ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫ਼ਤਰ, ਮੁੱਖ ਚੋਣ ਅਫ਼ਸਰ ਦੇ ਬੁਲਾਰੇ ਨੇ ਦੱਸਿਆ ਕਿ ਆਈ.ਪੀ.ਐਸ. ਸਵਪਨ ਸ਼ਰਮਾ (ਆਰ.ਆਰ: 2009), ਜੋ ਇਸ ਸਮੇਂ ਜਲੰਧਰ ਦੇ ਪੁਲਿਸ ਕਮਿਸ਼ਨਰ ਵਜੋਂ ਸੇਵਾ ਨਿਭਾਅ ਰਹੇ ਹਨ ਅਤੇ ਆਈ.ਪੀ.ਐਸ. ਕੁਲਦੀਪ ਚਾਹਲ (ਆਰ.ਆਰ: 2009), ਜੋ ਕਿ ਇਸ ਵੇਲੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਵਜੋਂ ਸੇਵਾ ਨਿਭਾਅ ਰਹੇ ਹਨ, ਨੂੰ ਉਨ੍ਹਾਂ ਦੇ ਮੌਜੂਦਾ ਅਹੁਦਿਆਂ ਤੋਂ ਟਰਾਂਸਫਰ ਕਰਕੇ ਗੈਰ-ਚੋਣ ਡਿਊਟੀ ‘ਤੇ ਤਾਇਨਾਤ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੇ ਪੱਤਰ ਵਿੱਚ ਚੋਣ ਕਮਿਸ਼ਨ ਨੇ ਦੋਵਾਂ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਕਮਿਸ਼ਨ ਨੇ ਮੁੱਖ ਸਕੱਤਰ ਨੂੰ ਜਲੰਧਰ ਅਤੇ ਲੁਧਿਆਣਾ ਵਿੱਚ ਤਾਇਨਾਤੀ ਲਈ ਤਿੰਨ ਯੋਗ ਅਧਿਕਾਰੀਆਂ ਦਾ ਪੈਨਲ ਮੁਹੱਈਆ ਕਰਵਾਉਣ ਲਈ ਵੀ ਕਿਹਾ ਹੈ।
Punjab Bani 22 May,2024
ਲੋਕ ਸਭਾ ਦੀਆ 300 ਸੀਟਾਂ ’ਤੇ ਇੰਡੀਆ ਗੱਠਜੋੜ ਭਾਜਪਾ ਹਨ ਆਹਮੋ-ਸਾਹਮਣੇ ,
ਲੋਕ ਸਭਾ ਦੀਆ 300 ਸੀਟਾਂ ’ਤੇ ਇੰਡੀਆ ਗੱਠਜੋੜ ਭਾਜਪਾ ਹਨ ਆਹਮੋ-ਸਾਹਮਣੇ
ਨਵੀਂ ਦਿੱਲੀ
- ਲੋਕ ਸਭਾ ਚੋਣਾਂ ਦੌਰਾਨ ਸਾਰੇ ਮਤਭੇਦਾਂ ਦੇ ਬਾਵਜੂਦ ਇੰਡੀਆ ਗੱਠਜੋੜ ਲੋਕ ਸਭਾ ਦੀਆਂ 300 ਸੀਟਾਂ ’ਤੇ ਭਾਜਪਾ ਸਾਹਮਣੇ ਮਜ਼ਬੂਤੀ ਨਾਲ ਚੋਣ ਲੜ ਰਿਹਾ ਹੈ।
- ਇੰਡੀਆ ਗੱਠਜੋੜ ਨੇ ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਦਿੱਲੀ, ਮੱਧ ਪ੍ਰਦੇਸ਼, ਗੁਜਰਾਤ, ਹਰਿਆਣਾ, ਮਹਾਰਾਸ਼ਟਰ, ਤਾਮਿਲਨਾਡੂ ਅਤੇ ਗੋਆ ’ਚ ਆਪਸੀ ਸਹਿਮਤੀ ਨਾਲ ਮਜ਼ਬੂਤ ਉਮੀਦਵਾਰ ਖੜ੍ਹੇ ਕੀਤੇ ਹਨ।
- ਇਨ੍ਹਾਂ 10 ਸੂਬਿਆਂ ’ਚ ਲੋਕ ਸਭਾ ਦੀਆਂ ਕੁੱਲ 295 ਸੀਟਾਂ ਹਨ।
- ਦੂਜੇ ਪਾਸੇ ਪੱਛਮੀ ਬੰਗਾਲ ਦੀਆਂ 42, ਪੰਜਾਬ ਦੀਆਂ 13 ਅਤੇ ਜੰਮੂ-ਕਸ਼ਮੀਰ ਦੀਆਂ 5 ਸੀਟਾਂ ’ਤੇ ਗੱਠਜੋੜ ਨਹੀਂ ਹੋ ਸਕਿਆ।
- ਪੱਛਮੀ ਬੰਗਾਲ ’ਚ ਤ੍ਰਿਣਮੂਲ ਕਾਂਗਰਸ ਅਤੇ ਕਾਂਗਰਸ ਆਹਮੋ-ਸਾਹਮਣੇ ਹਨ, ਉਥੇ ਹੀ ਪੰਜਾਬ ’ਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਾ ਮੁਕਾਬਲਾ ਹੈ।
- ਜੰਮੂ-ਕਸ਼ਮੀਰ ’ ਕਾਂਗਰਸ-ਨੈਸ਼ਨਲ ਕਾਨਫਰੰਸ ਦੇ ਸਾਹਮਣੇ ਪੀ. ਡੀ. ਪੀ. ਚੋਣ ਲੜ ਰਹੀ ਹੈ। ਜੇਕਰ ਪੱਛਮੀ ਬੰਗਾਲ, ਪੰਜਾਬ ਅਤੇ ਜੰਮੂ-ਕਸ਼ਮੀਰ ’ਚ ਸੀਟਾਂ ਦੀ ਵੰਡ ’ਤੇ ਸਹਿਮਤੀ ਬਣ ਜਾਂਦੀ ਤਾਂ ਚੋਣਾਂ ’ਚ 350 ਤੋਂ ਵੱਧ ਸੀਟਾਂ ’ਤੇ ਭਾਜਪਾ ਖਿਲਾਫ ਗੱਠਜੋੜ ਦੇ ਉਮੀਦਵਾਰ ਹੁੰਦੇ।
100 ਸੀਟਾਂ ’ਤੇ ਕਾਂਗਰਸ ਦਾ ਭਾਜਪਾ ਨਾਲ ਹੋ ਸਕਦੈ ਸਿੱਧਾ ਮੁਕਾਬਲਾ
ਕਾਂਗਰਸ ਨੇ ਇਨ੍ਹਾਂ ਚੋਣਾਂ ’ਚ ਨਵੀਂ ਰਣਨੀਤੀ ’ਤੇ ਕੰਮ ਕਰਦੇ ਹੋਏ ਭਾਜਪਾ ਨਾਲ ਸਿੱਧੇ ਮੁਕਾਬਲੇ ਵਾਲੀਆਂ ਆਪਣੀਆਂ ਸੀਟਾਂ ਦੀ ਗਿਣਤੀ ਵੀ ਘਟਾ ਦਿੱਤੀ ਹੈ। ਪਿਛਲੀਆਂ ਚੋਣਾਂ ’ਚ 190 ਸੀਟਾਂ ’ਤੇ ਕਾਂਗਰਸ ਅਤੇ ਭਾਜਪਾ ਵਿਚਾਲੇ ਸਿੱਧਾ ਮੁਕਾਬਲਾ ਹੋਇਆ ਸੀ, ਜਿਨ੍ਹਾਂ ’ਚੋਂ ਭਾਜਪਾ 175 ਸੀਟਾਂ ਜਿੱਤ ਗਈਆਂ ਸੀ, ਜਦਕਿ ਖੇਤਰੀ ਪਾਰਟੀਆਂ ਨਾਲ ਮੁਕਾਬਲੇ ’ਚ ਕਾਂਗਰਸ 34 ਸੀਟਾਂ ਹੀ ਜਿੱਤ ਸਕੀ ਸੀ। ਦੂਜੇ ਪਾਸੇ ਭਾਜਪਾ ਦਾ ਸਟ੍ਰਾਈਕ ਰੇਟ ਖੇਤਰੀ ਪਾਰਟੀਆਂ ਦੇ ਮੁਕਾਬਲੇ ਬਿਹਤਰ ਰਿਹਾ ਹੈ। ਭਾਜਪਾ ਨੇ ਖੇਤਰੀ ਪਾਰਟੀਆਂ ਖਿਲਾਫ 185 ਸੀਟਾਂ ’ਤੇ ਚੋਣ ਲੜੀ ਸੀ, ਜਿਸ ’ਚੋਂ 128 ਸੀਟਾਂ ’ਤੇ ਉਸ ਦੀ ਜਿੱਤ ਹੋਈ ਸੀ, ਜਦਕਿ 57 ਸੀਟਾਂ ਖੇਤਰੀ ਪਾਰਟੀਆਂ ਨੇ ਜਿੱਤੀਆਂ ਸਨ। ਕਾਂਗਰਸ ਇਸ ਵਾਰ ਗੁਜਰਾਤ, ਰਾਜਸਥਾਨ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਦਿੱਲੀ ਦੀਆਂ ਕਰੀਬ 100 ਸੀਟਾਂ ’ਤੇ ਹੀ ਭਾਜਪਾ ਨਾਲ ਸਿੱਧੇ ਮੁਕਾਬਲੇ ’ਚ ਹੈ।
ਸਭ ਤੋਂ ਘੱਟ ਸੀਟਾਂ ’ਤੇ ਚੋਣ ਲੜ ਰਹੀ ਹੈ ਕਾਂਗਰਸ
ਪਾਰਟੀ ਦੇ ਇਕ ਸੀਨੀਅਰ ਨੇਤਾ ਦੇ ਹਵਾਲੇ ਨਾਲ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਕਾਂਗਰਸ ਛੇਵੇਂ ਅਤੇ ਸੱਤਵੇਂ ਪੜਾਅ ਲਈ ਕੁਝ ਹੋਰ ਸੀਟਾਂ ’ਤੇ ਉਮੀਦਵਾਰਾਂ ਦਾ ਐਲਾਨ ਕਰ ਸਕਦੀ ਹੈ। ਇੰਡੀਆ ਗੱਠਜੋੜ ਕਾਰਨ ਇਨ੍ਹਾਂ ਚੋਣਾਂ ’ਚ ਕਾਂਗਰਸ ਆਪਣੇ ਇਤਿਹਾਸ ਵਿਚ ਸਭ ਤੋਂ ਘੱਟ ਸੀਟਾਂ ’ਤੇ ਚੋਣ ਲੜ ਰਹੀ ਹੈ, ਉਥੇ ਹੀ ਉੱਤਰ ਪ੍ਰਦੇਸ਼, ਬਿਹਾਰ, ਮਹਾਰਾਸ਼ਟਰ ਅਤੇ ਤਾਮਿਲਨਾਡੂ ’ਚ ਪਾਰਟੀ ਛੋਟੇ ਭਰਾ ਦੀ ਭੂਮਿਕਾ ’ਚ ਚੋਣਾਂ ਲੜ ਰਹੀ ਹੈ। ਉੱਤਰ ਪ੍ਰਦੇਸ਼ ’ਚ ਪਾਰਟੀ 17, ਬਿਹਾਰ ’ਚ 9 ਅਤੇ ਤਾਮਿਲਨਾਡੂ ’ਚ 9 ਸੀਟਾਂ ’ਤੇ ਚੋਣ ਮੈਦਾਨ ’ਚ ਹੈ।

ਭਾਜਪਾ ਨੇਤਾ ਤੇ ਟਿਪਣੀ ਮਾਮਲੇ ਵਿੱਚ ਰਾਹੁਲ ਗਾਂਧੀ ਨੂੰ ਸੰਮਨ ਜਾਰੀ
ਭਾਜਪਾ ਨੇਤਾ ਤੇ ਟਿਪਣੀ ਮਾਮਲੇ ਵਿੱਚ ਰਾਹੁਲ ਗਾਂਧੀ ਨੂੰ ਸੰਮਨ ਜਾਰੀ ਰਾਂਚੀ : ਅਮਿਤ ਸ਼ਾਹ 'ਤੇ ਟਿੱਪਣੀ ਕਰਨ ਦੇ ਮਾਮਲੇ ਵਿਚ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਐੱਮਪੀ ਐੱਮਐੱਲਏ ਕੋਰਟ ਨੇ ਸੰਮਨ ਜਾਰੀ ਕੀਤਾ ਹੈ। ਭਾਜਪਾ ਵਰਕਰ ਨਵੀਨ ਝਾਅ ਨੇ ਇਸ ਸਬੰਧੀ ਰਾਂਚੀ ਸਿਵਲ ਕੋਰਟ ਵਿਚ ਸ਼ਿਕਾਇਤ ਦਰਜ ਕਰਵਾਈ ਸੀ। ਰਾਹੁਲ ਗਾਂਧੀ ਨੇ ਕਿਹਾ ਸੀ ਕਿ ਭਾਜਪਾ 'ਚ ਕਤਲ ਦਾ ਦੋਸ਼ੀ ਪ੍ਰਧਾਨ ਬਣ ਸਕਦਾ ਹੈ ਪਰ ਕਾਂਗਰਸ 'ਚ ਅਜਿਹਾ ਨਹੀਂ ਹੋ ਸਕਦਾ। ਇਸ ਮਾਮਲੇ 'ਚ ਰਾਹੁਲ ਗਾਂਧੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ, ਜਿਸ 'ਚ ਉਨ੍ਹਾਂ ਨੂੰ ਅਦਾਲਤ 'ਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਗਿਆ ਹੈ। ਨਵੀਨ ਦੀ ਪਟੀਸ਼ਨ 'ਚ ਕਿਹਾ ਗਿਆ ਹੈ ਕਿ ਰਾਹੁਲ ਦੇ ਬਿਆਨ ਨੇ ਉਨ੍ਹਾਂ ਨੂੰ ਠੇਸ ਪਹੁੰਚਾਈ ਹੈ ਅਤੇ ਪਾਰਟੀ ਦੇ ਅਕਸ ਨੂੰ ਵੀ ਠੇਸ ਪਹੁੰਚਾਈ ਹੈ, ਇਸ ਲਈ ਸ਼ਿਕਾਇਤ ਦਰਜ ਕਰਵਾਈ ਗਈ ਹੈ।
Punjab Bani 21 May,2024
ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਭਾਜਪਾ ਵਿੱਚ ਹੋਏ ਸ਼ਾਮਲ
ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਭਾਜਪਾ ਵਿੱਚ ਹੋਏ ਸ਼ਾਮਲ ਚੰਡੀਗੜ੍ਹ, 21 ਮਈ ਜਲੰਧਰ ਤੋਂ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਆਮ ਆਦਮੀ ਪਾਰਟੀ ਨੂੰ ਛੱਡ ਕੇ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਉਹ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਨਜ਼ਦੀਕੀ ਰਿਸ਼ਤੇਦਾਰ ਹਨ।
Punjab Bani 21 May,2024
ਜਿਨਸੀ ਸੋਸਣ ਮਾਮਲੇ ਵਿੱਚ ਬ੍ਰਿਜ ਭੂਸ਼ਨ ਸਿੰਘ ਵਿਰੁੱਧ ਦੋਸ਼ ਆਇਦ ਕੀਤੇ
ਜਿਨਸੀ ਸੋਸਣ ਮਾਮਲੇ ਵਿੱਚ ਬ੍ਰਿਜ ਭੂਸ਼ਨ ਸਿੰਘ ਵਿਰੁੱਧ ਦੋਸ਼ ਆਇਦ ਕੀਤੇ ਨਵੀਂ ਦਿੱਲੀ, 21 ਮਈ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ’ਚ ਇਥੋਂ ਦੀ ਅਦਾਲਤ ਨੇ ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਨ ਸਿੰਘ ਵਿਰੁੱਧ ਦੋਸ਼ ਆਇਦ ਕੀਤੇ ਹਨ। ਦੂਜੇ ਪਾਸੇ ਬ੍ਰਿਜ ਭੂਸ਼ਨ ਨੇ ਮਹਿਲਾ ਭਲਵਾਨਾਂ ਵੱਲੋਂ ਲਗਾਏ ਦੋਸ਼ਾਂ ਨੂੰ ਗਲਤ ਕਰਾਰ ਦਿੱਤਾ। ਅਦਾਲਤ ਨੇ ਮੁਲਜ਼ਮ ਖ਼ਿਲਾਫ਼ ਔਰਤਾਂ ਦੇ ਜਿਨਸੀ ਸ਼ੋਸ਼ਣ, ਧਮਕਾਉਣ ਤੇ ਮਰਿਆਦਾ ਭੰਗ ਕਰਨ ਦੇ ਦੋਸ਼ ਤੈਅ ਕੀਤੇ ਹਨ। ਬ੍ਰਿਜ ਭੂਸ਼ਨ ਨੇ ਵਧੀਕ ਮੁੱਖ ਮੈਟਰੋਪੋਲੀਟਨ ਮੈਜਿਸਟਰੇਟ (ਏਸੀਐੱਮਐੱਮ) ਪ੍ਰਿਯੰਕਾ ਰਾਜਪੂਤ ਦੇ ਸਾਹਮਣੇ ਦੋਸ਼ਾਂ ਤੋਂ ਇਨਕਾਰ ਕੀਤਾ। ਅਦਾਲਤ ਨੇ ਇਸ ਮਾਮਲੇ ਵਿੱਚ ਸਹਿ-ਮੁਲਜ਼ਮ ਅਤੇ ਸੰਘ ਦੇ ਸਾਬਕਾ ਸਹਾਇਕ ਸਕੱਤਰ ਵਿਨੋਦ ਤੋਮਰ ਵਿਰੁੱਧ ਅਪਰਾਧਿਕ ਧਮਕੀ ਦੇਣ ਦਾ ਦੋਸ਼ ਵੀ ਤੈਅ ਕੀਤਾ ਹੈ।
Punjab Bani 21 May,2024
ਆਪ ਪਾਰਟੀ ਨੂੰ ਖਾਲਿਸਤਾਨ ਪੱਖੀ ਸੰਗਠਨ ਤੋ਼ ਫੰਡਿੰਗ ਮਾਮਲੇ ਵਿੱਚ ਜਾਂਚ ਸ਼ੁਰੂ
ਆਪ ਪਾਰਟੀ ਨੂੰ ਖਾਲਿਸਤਾਨ ਪੱਖੀ ਸੰਗਠਨ ਤੋ਼ ਫੰਡਿੰਗ ਮਾਮਲੇ ਵਿੱਚ ਜਾਂਚ ਸ਼ੁਰੂ ਨਵੀਂ ਦਿੱਲੀ, 21 ਮਈ ਦਿੱਲੀ ਦੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਨੂੰ ਖ਼ਾਲਿਸਤਾਨ ਪੱਖੀ ਸੰਗਠਨ ਸਿੱਖਸ ਫਾਰ ਜਸਟਿਸ ਤੋਂ ਫੰਡ ਪ੍ਰਾਪਤ ਕਰਨ ਦੇ ਲੱਗੇ ਦੋਸ਼ਾਂ ਦੀ ਜਾਂਚ ਕੌਮੀ ਜਾਂਚ ਏਜੰਸੀ ਤੋਂ ਕਰਾਉਣ ਦੀ ਕੀਤੀ ਸਿਫ਼ਾਰਸ਼ ਤੋਂ ਕੁੱਝ ਦਿਨਾਂ ਬਾਅਦ ਕੇਂਦਰੀ ਏਜੰਸੀ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਈਡੀ ਨੇ ਗ੍ਰਹਿ ਮੰਤਰਾਲੇ ਨੂੰ ਅਗਸਤ 2023 ਵਿੱਚ ‘ਆਪ’ ਦੇ ਵਿਦੇਸ਼ੀ ਫੰਡਿੰਗ ਬਾਰੇ ਜਾਣਕਾਰੀ ਦਿੱਤੀ ਸੀ ਤੇ ਕਿਹਾ ਸੀ ਕਿ ਪਾਰਟੀ ਨੇ ਫੰਡ ਦੇਣ ਵਾਲਿਆਂ ਦੀ ਪਛਾਣ ਲੁਕਾਈ ਹੈ। ਸੂਤਰਾਂ ਨੇ ਕਿਹਾ ਕਿ 5 ਮਈ ਨੂੰ ਕੇਂਦਰੀ ਗ੍ਰਹਿ ਸਕੱਤਰ ਨੂੰ ਭੇਜੇ ਐੱਲਜੀ ਦੇ ਪ੍ਰਮੁੱਖ ਸਕੱਤਰ ਦੇ ਪੱਤਰ ’ਤੇ ਐੱਨਆਈਏ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਗ੍ਰਹਿ ਮੰਤਰਾਲੇ ਨੂੰ ਪੱਤਰ ਇੱਕ ਸ਼ਿਕਾਇਤ ਤੋਂ ਬਾਅਦ ਦਿੱਤਾ ਗਿਆ, ਜਿਸ ਵਿੱਚ ਦੋਸ਼ ਲਾਇਆ ਗਿਆ ਹੈ ਕਿ ‘ਆਪ’ ਨੇ 1993 ਦੇ ਦਿੱਲੀ ਬੰਬ ਧਮਾਕੇ ਦੇ ਦੋਸ਼ੀ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਵਿੱਚ ਸਹਾਇਤਾ ਕਰਨ ਅਤੇ ਖਾਲਿਸਤਾਨੀ ਪੱਖੀ ਭਾਵਨਾਵਾਂ ਦਾ ਸਮਰਥਨ ਕਰਨ ਲਈ ਕੱਟੜਪੰਥੀ ਖਾਲਿਸਤਾਨੀ ਸਮੂਹਾਂ ਤੋਂ 1.6 ਕਰੋੜ ਡਾਲਰ ਪ੍ਰਾਪਤ ਕੀਤੇ ਸਨ। ਸ਼ਿਕਾਇਤਕਰਤਾ ਰਾਸ਼ਟਰੀ ਜਨਰਲ ਸਕੱਤਰ ਵਰਲਡ ਹਿੰਦੂ ਫੈਡਰੇਸ਼ਨ ਇੰਡੀਆ ਆਸ਼ੂ ਮੋਂਗੀਆ ਸੀ। ਸ੍ਰੀ ਸਕਸੈਨਾ ਨੇ ਜਾਂਚ ਦੀ ਸਿਫਾਰਿਸ਼ ’ਚ ਕਿਹਾ ਕਿ ਸ਼ਿਕਾਇਤ ਮੌਜੂਦਾ ਮੁੱਖ ਮੰਤਰੀ ਖ਼ਿਲਾਫ਼ ਹੈ ਅਤੇ ਪਾਬੰਦੀਸ਼ੁਦਾ ਅਤਿਵਾਦੀ ਸੰਗਠਨ ਵੱਲੋਂ ਸਿਆਸੀ ਫੰਡਿੰਗ ਨਾਲ ਸਬੰਧਤ ਹੈ, ਇਸ ਲਈ ਇਸ ਦੀ ਡੂੰਘੀ ਜਾਂਚ ਦੀ ਲੋੜ ਹੈ।
Punjab Bani 21 May,2024
ਈ.ਟੀ.ਪੀ.ਬੀ.ਐਸ. ਨਾਲ ਸਬੰਧਤ ਪ੍ਰੀ-ਕਾਊਂਟਿੰਗ ਸਟਾਫ ਨੂੰ ਸਿਖਲਾਈ ਦਿੱਤੀ
ਈ.ਟੀ.ਪੀ.ਬੀ.ਐਸ. ਨਾਲ ਸਬੰਧਤ ਪ੍ਰੀ-ਕਾਊਂਟਿੰਗ ਸਟਾਫ ਨੂੰ ਸਿਖਲਾਈ ਦਿੱਤੀ ਸੰਗਰੂਰ , 21 ਮਈ- ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਈ.ਟੀ.ਪੀ.ਬੀ.ਐਸ. ਨਾਲ ਸਬੰਧਤ ਪ੍ਰੀ-ਕਾਊਂਟਿੰਗ ਸਟਾਫ ਦੀ ਸਿਖਲਾਈ, ਲੋਕ ਸਭਾ ਹਲਕਾ 12- ਸੰਗਰੂਰ ਦੇ ਰਿਟਰਨਿੰਗ ਅਫਸਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਈ ਗਈ। ਇਸ ਮੌਕੇ ਈ.ਟੀ.ਪੀ.ਬੀ.ਐਸ., ਬੈਲਟ ਪੇਪਟ, ਈ.ਡੀ.ਸੀ. ਦੇ ਨੋਡਲ ਅਫਸਰ ਅਤੇ ਐਸ.ਡੀ.ਐਮ. ਭਵਾਨੀਗੜ ਵਿਨੀਤ ਕੁਮਾਰ ਦੀ ਅਗਵਾਈ ਹੇਠ ਲੋਕ ਸਭਾ ਹਲਕਾ 12 ਸੰਗਰੂਰ ਅਧੀਨ ਆਉਂਦੇ 9 ਵਿਧਾਨ ਸਭਾ ਹਲਕਿਆਂ (99- ਲਹਿਰਾ, 100-ਦਿੜਬਾ, 101-ਸੁਨਾਮ, 102-ਭਦੌੜ, 103-ਬਰਨਾਲਾ, 104-ਮਹਿਲ ਕਲਾਂ, 105-ਮਾਲੇਰਕੋਟਲਾ, 107-ਧੂਰੀ, 108-ਸੰਗਰੂਰ) ਤੋਂ ਪ੍ਰੀ-ਕਾਊਂਟਿੰਗ ਸਹਾਇਕ ਰਿਟਰਨਿੰਗ ਅਫਸਰ, ਪ੍ਰੀ ਕਾਊਂਟਿੰਗ ਸੁਪਰਵਾਈਜਰ ਅਤੇ ਪ੍ਰੀ ਕਾਉਂਟਿੰਗ ਸਹਾਇਕ ਸਮੇਤ ਸਾਰੀਆਂ ਟੀਮਾਂ ਨੂੰ ਈ.ਟੀ.ਪੀ.ਬੀ.ਐਸ. ਸਹਾਇਕ ਨੋਡਲ ਅਫਸਰ ਹਰਵਿੰਦਰ ਸਿੰਘ ਅਤੇ ਟੀਮ ਵੱਲੋਂ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ ਅਤੇ ਸਾਰੀਆਂ ਟੀਮਾਂ ਨੂੰ ਡੈਮੋ ਪੋਰਟਲ ਤੇ ਕਿਉ ਆਰ ਕੋਡ ਸਕੈਨਰ ਦੀ ਮਦਦ ਨਾਲ ਡੈਮੋ ਵੀ ਕਰਵਾਇਆ ਗਿਆ। ਸਿਖਲਾਈ ਲੈਣ ਆਏ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਟ੍ਰੇਨਿੰਗ ਪ੍ਰਾਪਤ ਕਰਨ ਉਪਰੰਤ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ । ਐਸ.ਡੀ.ਐਮ. ਭਵਾਨੀਗੜ ਵਿਨੀਤ ਕੁਮਾਰ ਵੱਲੋਂ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਪ੍ਰੀ-ਕਾਊਂਟਿੰਗ ਦੇ ਕੰਮ ਸਬੰਧੀ ਸਾਰੀਆਂ ਟੀਮਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਅਤੇ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਦੇ ਆਦੇਸ਼ ਦਿੱਤੇ।
Punjab Bani 21 May,2024
ਮੋਦੀ ਸਰਕਾਰ ਜਾ ਰਹੀ ਹੈ ਤੇ ਇੰਡੀਆ ਗਠਜੋੜ ਸੱਤਾ ਵਿੱਚ ਆ ਰਹੀ ਹੈ : ਕੇਜਰੀਵਾਲ
ਮੋਦੀ ਸਰਕਾਰ ਜਾ ਰਹੀ ਹੈ ਤੇ ਇੰਡੀਆ ਗਠਜੋੜ ਸੱਤਾ ਵਿੱਚ ਆ ਰਹੀ ਹੈ : ਕੇਜਰੀਵਾਲ ਨਵੀਂ ਦਿੱਲੀ, 21 ਮਈ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਲੋਕ ਸਭਾ ਚੋਣਾਂ ਦਾ ਹਰ ਪੜਾਅ ਪੂਰਾ ਹੋਣ ਦੇ ਨਾਲ ਹੀ ਇਹ ਸਪੱਸ਼ਟ ਹੋ ਰਿਹਾ ਹੈ ਕਿ ਨਰਿੰਦਰ ਮੋਦੀ ਸਰਕਾਰ ਜਾ ਰਹੀ ਹੈ ਤੇ 4 ਜੂਨ ਨੂੰ ਇੰਡੀਆ ਗੱਠਜੋੜ ਸੱਤਾ ‘ਚ ਆ ਰਿਹਾ ਹੈ। ਵਰਚੁਅਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਕੇਜਰੀਵਾਲ ਨੇ ਕਿਹਾ ਕਿ ਇੰਡੀਆ ਗੱਠਜੋੜ ਦੇਸ਼ ਨੂੰ ਸਥਿਰ ਸਰਕਾਰ ਦੇਵੇਗਾ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਸੋਮਵਾਰ ਨੂੰ ਦਿੱਲੀ ਵਿੱਚ ਹੋਈਆਂ ਆਪਣੀਆਂ ਚੋਣ ਰੈਲੀਆਂ ਵਿੱਚ ਉਨ੍ਹਾਂ ਨਾਲ ਦਾ ਅਪਮਾਨ ਕੀਤਾ ਹੈ।
Punjab Bani 21 May,2024
ਖਰਚਾ ਆਬਜ਼ਰਵਰ ਅਮਿਤ ਸੰਜੇ ਗੁਰਵ ਦੀ ਮੌਜੂਦਗੀ ਵਿੱਚ
ਖਰਚਾ ਆਬਜ਼ਰਵਰ ਅਮਿਤ ਸੰਜੇ ਗੁਰਵ ਦੀ ਮੌਜੂਦਗੀ ਵਿੱਚ ਉਮੀਦਵਾਰਾਂ ਦੇ ਚੋਣ ਖਰਚਿਆਂ ਦਾ ਪਹਿਲਾ ਮਿਲਾਨ ਹੋਇਆ ਸੰਗਰੂਰ, 21 ਮਈ: ਲੋਕ ਸਭਾ ਚੋਣਾਂ ਦੌਰਾਨ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਚੋਣ ਖਰਚਿਆਂ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਇਸ ਵਾਰ 95 ਲੱਖ ਰੁਪਏ ਦੀ ਖਰਚਾ ਹੱਦ ਨਿਰਧਾਰਿਤ ਕੀਤੀ ਗਈ ਹੈ। ਇਨ੍ਹਾਂ ਚੋਣ ਖਰਚਿਆਂ ਦੀ ਨਿਗਰਾਨੀ ਲਈ ਲੋਕ ਸਭਾ ਹਲਕਾ 12-ਸੰਗਰੂਰ ਵਿਖੇ ਭਾਰਤੀ ਚੋਣ ਕਮਿਸ਼ਨ ਵੱਲੋਂ ਖਰਚਾ ਆਬਜ਼ਰਵਰ ਅਮਿਤ ਸੰਜੇ ਗੁਰਵ ਨੂੰ ਤਾਇਨਾਤ ਕੀਤਾ ਗਿਆ ਹੈ ਜਿਨ੍ਹਾਂ ਦੀ ਮੌਜੂਦਗੀ ਵਿੱਚ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਉਮੀਦਵਾਰਾਂ ਵੱਲੋਂ ਕੀਤੇ ਜਾ ਰਹੇ ਚੋਣ ਖਰਚਿਆਂ ਦਾ ਮਿਲਾਨ ਕਰਨ ਲਈ ਪਹਿਲੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜ਼ਿਲ੍ਹਾ ਪੱਧਰੀ ਖਰਚਾ ਸੈਲ ਦੇ ਨੋਡਲ ਅਫ਼ਸਰ-ਕਮ-ਡੀ.ਸੀ.ਐਫ.ਏ ਅਸ਼ਵਨੀ ਕੁਮਾਰ ਅਤੇ ਸਹਾਇਕ ਖਰਚਾ ਅਬਜ਼ਰਵਰਾਂ ਨੇ ਉਮੀਦਵਾਰਾਂ ਤੇ ਉਨ੍ਹਾਂ ਦੇ ਅਧਿਕਾਰਤ ਪੋਲ ਏਜੰਟਾਂ ਵੱਲੋਂ ਮੇਨਟੇਨ ਕੀਤੇ ਜਾ ਰਹੇ ਖਰਚਾ ਰਜਿਸਟਰਾਂ ਵਿੱਚ ਦਰਜ ਚੋਣ ਖਰਚਿਆਂ ਦਾ ਮਿਲਾਨ ਕੀਤਾ ਗਿਆ। ਇਸ ਮੌਕੇ ਡੀ.ਸੀ.ਐਫ.ਏ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਚੋਣ ਲੜ ਰਹੇ ਹਰ ਉਮੀਦਵਾਰ ਨੇ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 77 ਦੇ ਅਨੁਸਾਰ ਸਾਰੇ ਚੋਣ ਖਰਚਿਆਂ ਦਾ ਇੱਕ ਬੈਂਕ ਖਾਤਾ ਰੱਖਣਾ ਹੁੰਦਾ ਹੈ ਜੋ ਕਿ ਨਾਮਜ਼ਦਗੀ ਪੱਤਰ ਭਰਨ ਦੀ ਮਿਤੀ ਤੋਂ ਨਤੀਜੇ ਦੀ ਘੋਸ਼ਣਾ ਦੇ ਸਮੇਂ ਤੱਕ ਉਮੀਦਵਾਰ ਵੱਲੋਂ ਜਾਂ ਉਸਦੇ ਅਧਿਕਾਰਤ ਚੋਣ ਏਜੰਟ ਵੱਲੋਂ ਰੱਖਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਖਰਚਿਆਂ ਦੇ ਮਿਲਾਨ ਦੀ ਇਹ ਪ੍ਰਕਿਰਿਆ ਤਿੰਨ ਵਾਰ ਕੀਤੀ ਜਾਵੇਗੀ ਅਤੇ ਲੋਕ ਸਭਾ ਹਲਕਾ ਸੰਗਰੂਰ ਵਿਖੇ ਖਰਚਿਆਂ ਦੀ ਨਿਗਰਾਨੀ ਲਈ ਤਾਇਨਾਤ ਕੀਤੀਆਂ ਗਈਆਂ ਵੱਖ ਵੱਖ ਟੀਮਾਂ ਤੋਂ ਪ੍ਰਾਪਤ ਹੋਣ ਵਾਲੇ ਖਰਚਾ ਵੇਰਵਿਆਂ ਦਾ ਉਮੀਦਵਾਰਾਂ ਜਾਂ ਚੋਣ ਏਜੰਟਾਂ ਵੱਲੋਂ ਮੇਨਟੇਨ ਕੀਤੇ ਜਾ ਰਹੇ ਖਰਚਾ ਰਜਿਸਟਰਾਂ ਨਾਲ ਮਿਲਾਨ ਹੋਵੇਗਾ ਅਤੇ ਕਿਸੇ ਵੀ ਕਿਸਮ ਦੀਆਂ ਕਮੀਆਂ ਪਾਏ ਜਾਣ ’ਤੇ ਕਮੀਆਂ ਨੂੰ ਦੂਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮਿਲਾਨ ਦੀ ਅਗਲੀ ਮਿਤੀ 25 ਮਈ ਤੇ ਅੰਤਿਮ ਮਿਤੀ 30 ਮਈ ਹੈ।
Punjab Bani 21 May,2024
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਦਿਵਿਆਂਗ ਵੋਟਰਾਂ ਨੂੰ ਵੋਟਾਂ ਵਾਲੇ ਦਿਨ ਸਹੂਲਤਾਂ ਦਾ ਲਾਭ ਲੈਣ ਲਈ 'ਸਕਸ਼ਮ ਐਪ' ਦੀ ਵਰਤੋਂ ਕਰਨ ਦੀ ਅਪੀਲ
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਦਿਵਿਆਂਗ ਵੋਟਰਾਂ ਨੂੰ ਵੋਟਾਂ ਵਾਲੇ ਦਿਨ ਸਹੂਲਤਾਂ ਦਾ ਲਾਭ ਲੈਣ ਲਈ 'ਸਕਸ਼ਮ ਐਪ' ਦੀ ਵਰਤੋਂ ਕਰਨ ਦੀ ਅਪੀਲ ਸੰਗਰੂਰ, 21 ਮਈ - ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਲੋਕ ਸਭਾ ਚੋਣਾਂ-2024 ਦੌਰਾਨ ਦਿਵਿਆਂਗਜਨਾਂ ਨੂੰ 'ਸਕਸ਼ਮ ਐਪ' ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਐਪ ਦੀ ਵਰਤੋਂ ਕਰਕੇ, ਦਿਵਿਆਂਗ ਵੋਟਰ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ ਅਤੇ ਵੋਟਾਂ ਵਾਲੇ ਦਿਨ ਆਪਣੀ ਸਹੂਲਤ ਲਈ ਵ੍ਹੀਲਚੇਅਰ, ਆਵਾਜਾਈ ਅਤੇ ਵਲੰਟੀਅਰ ਵਰਗੀਆਂ ਸਹੂਲਤਾਂ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਐਪ ਨੂੰ ਗੂਗਲ ਪਲੇਅ ਸਟੋਰ ਅਤੇ ਐਪ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਮ ਚੋਣਾਂ ਦੌਰਾਨ ਵੱਧ ਤੋਂ ਵੱਧ ਦਿਵਿਆਂਗਜਨਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦਿਵਿਆਂਗਜਨ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਫਰਜ਼ ਬਣਦਾ ਹੈ ਕਿ ਚੋਣਾਂ ਦੌਰਾਨ ਉਨ੍ਹਾਂ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਸਾਰੇ ਸਹਾਇਕ ਰਿਟਰਨਿੰਗ ਅਫ਼ਸਰਾਂ (ਏ.ਆਰ.ਓ) ਨੂੰ ਹਦਾਇਤ ਕੀਤੀ ਕਿ ਉਹ 'ਸਕਸ਼ਮ ਐਪ' ਰਾਹੀਂ ਦਿਵਿਆਂਗਜਨ ਲਈ ਉਪਲਬਧ ਸਹੂਲਤਾਂ ਬਾਰੇ ਵੱਧ ਤੋਂ ਵੱਧ ਜਾਣਕਾਰੀ ਮੁਹੱਈਆ ਕਰਵਾਉਣ ਤਾਂ ਜੋ ਵੱਧ ਤੋਂ ਵੱਧ ਲੋੜਵੰਦ ਇਨ੍ਹਾਂ ਸਹੂਲਤਾਂ ਦਾ ਲਾਭ ਉਠਾ ਸਕਣ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਪੋਲਿੰਗ ਸਟੇਸ਼ਨਾਂ 'ਤੇ ਪੀਣ ਵਾਲੇ ਪਾਣੀ, ਸਾਫ਼-ਸਫ਼ਾਈ, ਵ੍ਹੀਲਚੇਅਰ, ਰੈਂਪ ਆਦਿ ਦੇ ਪੁਖਤਾ ਪ੍ਰਬੰਧ ਕਰਨ ਤਾਂ ਜੋ ਵੋਟਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
Punjab Bani 21 May,2024
ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ
ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਭਾਰਤ ਭੂਸ਼ਣ ਆਸ਼ੂ ਨੇ ਭਾਜਪਾ ਦੀਆਂ ਫੁੱਟ ਪਾਊ ਨੀਤੀਆਂ ਦੀ ਨਿਖੇਧੀ ਕਰਦਿਆਂ ਪੰਜਾਬ ਵਿੱਚ ਏਕਤਾ ’ਤੇ ਜ਼ੋਰ ਦਿੱਤਾ ਲੁਧਿਆਣਾ, ਪੰਜਾਬ, 20 ਮਈ, 2024 - ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਗਿੱਲ ਅਤੇ ਆਤਮਾ ਨਗਰ ਵਿਧਾਨ ਸਭਾ ਹਲਕਿਆਂ ਵਿੱਚ ਜ਼ੋਰਦਾਰ ਮੀਟਿੰਗਾਂ ਕਰਕੇ ਆਪਣੀ ਚੋਣ ਮੁਹਿੰਮ ਨੂੰ ਹੋਰ ਹੁਲਾਰਾ ਦਿੱਤਾ ਹੈ। ਇਸ ਦੌਰਾਨ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ, ਵੜਿੰਗ ਨੇ ਪੰਜਾਬ ਵਿੱਚ ਕਾਂਗਰਸ ਦੇ ਅਹਿਮ ਯੋਗਦਾਨ ’ਤੇ ਜ਼ੋਰ ਦਿੰਦਿਆਂ ਭਾਜਪਾ ਦੀਆਂ ਫੁੱਟ ਪਾਊ ਨੀਤੀਆਂ ਦਾ ਡਟ ਕੇ ਮੁਕਾਬਲਾ ਕਰਨ ਦਾ ਅਹਿਦ ਲਿਆ। ਵੜਿੰਗ ਨੇ ਆਉਣ ਵਾਲੀਆਂ ਚੋਣਾਂ ਦੀ ਮਹੱਤਤਾ ਨੂੰ ਉਜਾਗਰ ਕਰਦੇ ਹੋਏ ਕਿਹਾ, "ਉਲਟੀ ਗਿਣਤੀ ਸ਼ੁਰੂ ਹੋ ਗਈ ਹੈ। ਪੰਜਾਬ ਦੇ ਲੋਕ ਭਾਰਤ ਦੇ ਲੋਕਤੰਤਰ ਨੂੰ ਬਚਾਉਣ ਲਈ ਭਾਜਪਾ ਵਿਰੁੱਧ ਇਸ ਲੜਾਈ ਵਿੱਚ ਕਾਂਗਰਸ ਦਾ ਸਾਥ ਦੇਣਗੇ।" ਵੜਿੰਗ ਨੇ ਮਹਿਲਾ ਸਸ਼ਕਤੀਕਰਨ ਲਈ ਕਾਂਗਰਸ ਸਰਕਾਰ ਦੇ ਯੋਗਦਾਨ ਦਾ ਜ਼ਿਕਰ ਕੀਤਾ, ਜਿਸ ਵਿੱਚ ਪੰਜਾਬ ਭਰ ਵਿੱਚ ਔਰਤਾਂ ਲਈ ਮੁਫ਼ਤ ਬੱਸ ਯਾਤਰਾ ਦੀ ਸ਼ੁਰੂਆਤ ਸ਼ਾਮਲ ਹੈ, ਜਿਸ ਨਾਲ ਔਰਤਾਂ ਦੀ ਗਤੀਸ਼ੀਲਤਾ ਅਤੇ ਆਰਥਿਕ ਭਾਗੀਦਾਰੀ ਵਿੱਚ ਮਹੱਤਵਪੂਰਨ ਵਾਧਾ ਹੋਇਆ ਹੈ। ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੇ ਵਾਅਦੇ ਨਾਲ 'ਆਪ' ਦੀ ਤੁਲਨਾ ਕਰਦਿਆਂ, ਉਨ੍ਹਾਂ ਕਿਹਾ ਕਿ ਕਰਨਾਟਕ ਦੀ ਕਾਂਗਰਸ ਸਰਕਾਰ ਪਹਿਲਾਂ ਹੀ ਔਰਤਾਂ ਨੂੰ 2000 ਰੁਪਏ ਪ੍ਰਤੀ ਮਹੀਨਾ ਦੇ ਰਹੀ ਹੈ, ਜੋ ਸਮਾਜ ਭਲਾਈ ਪ੍ਰਤੀ ਕਾਂਗਰਸ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਸ ਤੋਂ ਇਲਾਵਾ, ਉਨ੍ਹਾਂ ਨੇ ਹਰੇਕ ਪਰਿਵਾਰ ਦੀ ਸਭ ਤੋਂ ਬਜ਼ੁਰਗ ਔਰਤ ਨੂੰ 8,500 ਰੁਪਏ ਪ੍ਰਤੀ ਮਹੀਨਾ ਦੇਣ ਦੇ ਕਾਂਗਰਸ ਦੇ ਵਾਅਦੇ ਨੂੰ ਦੁਹਰਾਇਆ, ਜੋ ਕਿ ਪੰਜਾਬ ਵਿੱਚ ਔਰਤਾਂ ਦੇ ਜੀਵਨ ਨੂੰ ਸੁਧਾਰਨ ਲਈ ਉਸਦੇ ਸਮਰਪਣ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਬੁਢਾਪਾ ਪੈਨਸ਼ਨ ਵਿੱਚ ਵਾਧਾ ਅਤੇ ਸ਼ਗਨ ਸਕੀਮ ਦੇ ਵਿਸਥਾਰ ਸਮੇਤ ਹੋਰ ਸਮਾਜਿਕ ਭਲਾਈ ਦੀਆਂ ਤਰਜੀਹਾਂ ਵੱਲ ਵੀ ਧਿਆਨ ਦਿੱਤਾ, ਜੋ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੀਆਂ ਲੜਕੀਆਂ ਦੇ ਵਿਆਹ ਲਈ ਵਿੱਤੀ ਸਹਾਇਤਾ ਪ੍ਰਦਾਨ ਕਰਦੀ ਹੈ। ਉਨ੍ਹਾਂ ਨੇ ਮਹਿਲਾ ਰਿਜ਼ਰਵੇਸ਼ਨ ਬਿੱਲ ਵਰਗੇ ਕਦਮਾਂ ਰਾਹੀਂ ਰਾਜਨੀਤੀ ਵਿੱਚ ਔਰਤਾਂ ਦੀ ਨੁਮਾਇੰਦਗੀ ਨੂੰ ਉਤਸ਼ਾਹਿਤ ਕਰਨ ਲਈ ਪਾਰਟੀ ਦੇ ਯਤਨਾਂ ਨੂੰ ਵੀ ਪੇਸ਼ ਕੀਤਾ, ਜਿਸਦਾ ਉਦੇਸ਼ ਸਿਆਸੀ ਭਾਗੀਦਾਰੀ ਵਿੱਚ ਵੱਧ ਤੋਂ ਵੱਧ ਲਿੰਗ ਸਮਾਨਤਾ ਨੂੰ ਯਕੀਨੀ ਬਣਾਉਣਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਨੇ ਵੜਿੰਗ ਦੀ ਚੋਣ ਮੁਹਿੰਮ ਨੂੰ ਅੱਗੇ ਤੋਰਿਆ। ਆਸ਼ੂ ਨੇ ਹਿੰਦੂ ਨਾਗਰਿਕਾਂ ਵਿੱਚ ਡਰ ਪੈਦਾ ਕਰਨ ਵਾਲੀ ਭਾਜਪਾ ਦੀ ਫੁੱਟ ਪਾਊ ਰਾਜਨੀਤੀ ਦੀ ਨਿੰਦਾ ਕੀਤੀ। ਉਨ੍ਹਾਂ ਪੰਜਾਬ ਦੇ ਇਤਿਹਾਸ ਅਤੇ ਏਕਤਾ ਦਾ ਜ਼ਿਕਰ ਕਰਦਿਆਂ ਕਿਹਾ, “ਔਰੰਗਜ਼ੇਬ ਦੇ ਜ਼ਾਲਮ ਰਾਜ ਸਮੇਂ ਵੀ ਜਦੋਂ ਜਬਰੀ ਧਰਮ ਪਰਿਵਰਤਨ ਅਤੇ ਜ਼ੁਲਮ ਜ਼ੋਰਾਂ ’ਤੇ ਸਨ, ਉਦੋਂ ਵੀ ਸਿੱਖ ਗੁਰੂਆਂ ਵੱਲੋਂ ਚੁੱਕੇ ਗਏ ਦਲੇਰੀ ਭਰੇ ਕਦਮਾਂ ਕਾਰਨ ਹਿੰਦੂਆਂ ਨੂੰ ਕੋਈ ਖ਼ਤਰਾ ਨਹੀਂ ਸੀ। ਪੰਜਾਬ ਹੁਣ ਇਸ ਦਮਨਕਾਰੀ ਭਾਜਪਾ ਸਰਕਾਰ ਨੂੰ ਯਾਦ ਦਿਵਾਏਗਾ ਕਿ ਉਸਦਾ ਫੁੱਟ ਪਾਉਣ ਵਾਲਾ ਏਜੰਡਾ ਇੱਥੇ ਕਾਮਯਾਬ ਨਹੀਂ ਹੋਵੇਗਾ।" ਵੜਿੰਗ ਦਾ ਚੋਣ ਅਭਿਆਨ ਲਗਾਤਾਰ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ, ਜਿਹੜਾ ਲੋਕਤੰਤਰ, ਏਕਤਾ ਅਤੇ ਵਿਆਪਕ ਸਮਾਜ ਭਲਾਈ ਨਾਲ ਸਬੰਧਤ ਪ੍ਰੋਗਰਾਮਾਂ ਪ੍ਰਤੀ ਕਾਂਗਰਸ ਦੇ ਸਮਰਪਣ ਦੀ ਪੁਸ਼ਟੀ ਕਰਦਾ ਹੈ।
Punjab Bani 20 May,2024
ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ: ਬੀਬਾ ਜੈਇੰਦਰਾ ਕੌਰ
ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ: ਬੀਬਾ ਜੈਇੰਦਰਾ ਕੌਰ -ਢਾਈ ਸਾਲਾਂ ਤੋਂ ਪਟਿਆਲਾ ਜ਼ਿਲ੍ਹੇ ਦੇ ਵਿਕਾਸ ਨੂੰ ਲੱਗੀ ਹੋਈ ਹੈ ਬਰੇਕ ਪਟਿਆਲਾ 20 ਮਈ 2024 ਭਾਰਤੀ ਜਨਤਾ ਪਾਰਟੀ ਔਰਤਾਂ ਦੇ ਸਨਮਾਨ ਨਾਲ ਕਦੇ ਵੀ ਸਮਝੌਤਾ ਨਹੀਂ ਕਰਦੀ। ਭਾਜਪਾ ਨੇ ਹਮੇਸ਼ਾ ਮਹਿਲਾ ਸਸ਼ਕਤੀਕਰਨ ਨੂੰ ਪਹਿਲ ਦਿੱਤੀ ਹੈ ਅਤੇ ਰਾਜਨੀਤੀ ਸਮੇਤ ਹਰ ਖੇਤਰ ਵਿੱਚ ਔਰਤਾਂ ਦੀ ਭਾਗੀਦਾਰੀ ਦੀ ਗਾਰੰਟੀ ਦਿੱਤੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਪਾਠਕ ਬਿਹਾਰ ਕਾਲੋਨੀ ਅਤੇ ਢਿੱਲੋਂ ਕਲੋਨੀ ਵਿੱਚ ਆਯੋਜਿਤ ਜਨ ਸਭਾ ਨੂੰ ਸੰਬੋਧਨ ਕਰਦਿਆਂ ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਬੀਬਾ ਜੈਇੰਦਰ ਕੌਰ ਨੇ ਲੋਕਾਂ ਨਾਲ ਕੀਤਾ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਨੇ ਪਿਛਲੇ ਢਾਈ ਸਾਲਾਂ ਤੋਂ ਪਟਿਆਲਾ ਜ਼ਿਲ੍ਹੇ ਦੇ ਵਿਕਾਸ ਨੂੰ ਬਰੇਕਾਂ ਲਾ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਕਮਜ਼ੋਰ ਨੀਤੀਆਂ ਕਾਰਨ ਪੰਜਾਬ ਆਰਥਿਕ ਪੱਖੋਂ ਬੁਰੀ ਤਰ੍ਹਾਂ ਪੱਛੜ ਗਿਆ ਹੈ ਅਤੇ ਅੱਜ ਕੇਂਦਰ ਦੀਆਂ ਸਕੀਮਾਂ ਸਿੱਖਿਆ, ਸਿਹਤ ਅਤੇ ਵਿਕਸਿਤ ਭਾਰਤ ਲਈ ਬਣੀਆਂ ਪ੍ਰਧਾਨ ਮੰਤਰੀ ਦੀਆਂ ਸਕੀਮਾਂ ਰਾਹੀਂ ਲੋਕਾਂ ਨੂੰ ਲਾਭ ਦੇਣ ਵਿੱਚ ਕਾਮਯਾਬ ਹੋ ਰਹੀਆਂ ਹਨ। ਜਨ ਸਭਾ ਵਿੱਚ ਵੱਡੀ ਗਿਣਤੀ ਵਿੱਚ ਆਈਆਂ ਔਰਤਾਂ ਨੂੰ ਸੰਬੋਧਨ ਕਰਦਿਆਂ ਭਾਜਪਾ ਆਗੂ ਬੀਬਾ ਜੈਇੰਦਰਾ ਕੌਰ ਨੇ ਕਿਹਾ ਕਿ ਜੋ ਵੀ ਪਾਰਟੀ ਦਾ ਕੋਈ ਵੀ ਨੁਮਾਇੰਦਾ ਤੁਹਾਡੇ ਕੋਲ ਵੋਟਾਂ ਮੰਗਣ ਲਈ ਆਉਂਦਾ ਹੈ, ਉਸ ਤੋਂ ਪਿਛਲੇ 26 ਮਹੀਨਿਆਂ ਦੇ ਬਕਾਇਆ 26 ਹਜ਼ਾਰ ਰੁਪਏ ਬਾਰੇ ਜ਼ਰੂਰ ਪੁੱਛਿਆ ਜਾਵੇ। ਕਿਉਂਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਹਰ ਔਰਤ ਨੂੰ 1000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦਾ ਵਾਅਦਾ ਕੀਤਾ ਸੀ। ਬੀਬਾ ਜੈਇੰਦਰਾ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਕਈ ਔਰਤਾਂ ਨੇ ਦੱਸਿਆ ਹੈ ਕਿ ਸਿਆਸੀ ਰੰਜਿਸ਼ ਕਾਰਨ ਉਨ੍ਹਾਂ ਦੇ ਨੀਲੇ ਕਾਰਡ ਰੱਦ ਕਰ ਦਿੱਤੇ ਗਏ ਹਨ। ਕਈ ਔਰਤਾਂ ਨੇ ਕਿਹਾ ਕਿ ਕੱਚੇ ਮਕਾਨਾਂ ਨੂੰ ਪੱਕੇ ਕਰਨ ਲਈ ਜਾਂ ਨਵੇਂ ਮਕਾਨ ਬਣਾਉਣ ਲਈ ਕੇਂਦਰ ਸਰਕਾਰ ਵੱਲੋਂ ਆਵਾਸ ਯੋਜਨਾ ਤਹਿਤ ਡੇਢ ਲੱਖ ਰੁਪਏ ਤੱਕ ਦੀ ਸਹਾਇਤਾ ਦੇਣ ਵਿੱਚ ਪੱਖਪਾਤ ਕੀਤਾ ਜਾ ਰਿਹਾ ਹੈ। ਬੀਬਾ ਜੈਇੰਦਰ ਕੌਰ ਨੇ ਕਿਹਾ ਕਿ ਔਰਤਾਂ ਪ੍ਰਤੀ ਆਮ ਆਦਮੀ ਪਾਰਟੀ ਦੀ ਮਾਨਸਿਕਤਾ ਦੇਸ਼ ਨੇ ਹਾਲ ਹੀ ਵਿੱਚ 'ਆਪ' ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਇੱਕ ਮਹਿਲਾ ਸੰਸਦ ਮੈਂਬਰ ਦੀ ਉਸ ਦੇ ਪੀਏ ਦੁਆਰਾ ਕੁੱਟਮਾਰ ਅਤੇ ਬਾਅਦ ਵਿੱਚ ਪੀਏ ਬਿਭਵ ਕੁਮਾਰ ਦੀ ਗ੍ਰਿਫਤਾਰੀ ਦੇਖੀ ਹੈ। ਇਸ ਲਈ ਇਹ ਯਕੀਨੀ ਬਣਾਉਣ ਲਈ ਕਿ ਭਵਿੱਖ ਵਿੱਚ ਕੋਈ ਵੀ ਸਿਆਸੀ ਆਗੂ ਜਾਂ ਕਾਰਕੁਨ ਔਰਤਾਂ ਦੀ ਸੁਰੱਖਿਆ ਦੇ ਨਾਲ-ਨਾਲ ਉਨ੍ਹਾਂ ਦੇ ਸਨਮਾਨ ਨੂੰ ਨੁਕਸਾਨ ਪਹੁੰਚਾਉਣ ਦੀ ਹਿੰਮਤ ਨਾ ਕਰੇ, ਇਸ ਲਈ ਜ਼ਰੂਰੀ ਹੈ ਕਿ ਇਸ ਵਾਰ ਨਰਿੰਦਰ ਮੋਦੀ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਬਣਾਉਣ ਲਈ ਭਾਰਤੀ ਜਨਤਾ ਪਾਰਟੀ ਨੂੰ ਦੇ ਪਟਿਆਲਾ ਲੋਕ ਸਭਾ ਸੀਟ ਤੋਂ ਚੋਣ ਲੜਨ ਵਾਲੇ ਉਮੀਦਵਾਰ ਤੇ ਉਨ੍ਹਾਂ ਦੀ ਮਾਤਾ ਮਹਾਰਾਣੀ ਪ੍ਰਨੀਤ ਕੌਰ ਨੂੰ ਆਪਣੀ ਕੀਮਤੀ ਵੋਟ ਜ਼ਰੂਰ ਦਿਓ। ਉਨ੍ਹਾਂ ਕਿਹਾ ਕਿ ਪਟਿਆਲਾ ਦੇ ਲੋਕ ਇਸ ਗੱਲ ਦੇ ਗਵਾਹ ਹਨ ਕਿ ਜਿੰਨਾ ਵਿਕਾਸ ਉਨ੍ਹਾਂ ਦੇ ਪਿਤਾ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਹੁੰਦਿਆਂ ਹੋਇਆਂ ਜਾਂ ਉਨ੍ਹਾਂ ਦੀ ਮਾਤਾ ਦੇ ਲੋਕਸਭਾ ਮੈਂਬਰ ਰਹਿੰਦਿਆ ਕੀਤਾ, ਉਹ ਕਿਸੇ ਹੋਰ ਸਿਆਸੀ ਪਾਰਟੀ ਨੇ ਬੀਤੇ 50 ਸਾਲਾਂ ਵਿੱਚ ਹੀ ਨਹੀਂ ਕੀਤਾ। ਇਸ ਮੌਕੇ ਸਾਬਕਾ ਕੌਂਸਲਰ ਤੇ ਕਿਲ੍ਹਾ ਮੁਬਾਰਕ ਮੰਡਲ ਦੇ ਪ੍ਰਧਾਨ ਸੰਦੀਪ ਮਲਹੋਤਰਾ, ਮਾਨਾ, ਪਵਨ, ਪ੍ਰਗਟ, ਗੁਰਦੀਪ ਸਿੰਘ, ਰਾਕੇਸ਼ ਕੁਮਾਰ, ਲਵਲੀ, ਮੁਸਕਾਨ, ਸਾਹਿਲ, ਬਿੰਦਰ, ਸ਼ਿਵਨਾਥ ਸਾਹੂ, ਰਮੇਸ਼ ਕੁਮਾਰ, ਵਿਜੇ ਜਾਟ, ਸ਼ਿਵ ਚਰਨ, ਵਿਸ਼ਾਲ ਕੁਮਾਰ, ਵਿੱਕੀ। ਵਰਮਾ। ਹੰਸ ਰਾਜ, ਪਰਮਜੀਤ ਕੌਰ, ਸਰਲਾ ਰਾਣੀ, ਆਸ਼ਾ ਰਾਣੀ, ਮੰਜੂ ਰਾਣੀ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਹਾਜ਼ਰ ਸਨ।
Punjab Bani 20 May,2024
ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ
ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ -ਕਿਹਾ ਕਿ ਆਮ ਆਦਮੀ ਪਾਰਟੀ ਦੇ ਵਰਕਰ ਭੇਸ ਬਦਲ ਕੇ ਕਿਸਾਨ ਧਰਨਿਆਂ ਵਿੱਚ ਹੋ ਰਹੇ ਹਨ ਸ਼ਾਮਲ -ਕੈਪਟਨ ਅਮਰਿੰਦਰ ਸਿੰਘ ਨੇ ਸਨੌਰ ਦੇ ਵਿਕਾਸ ਨੂੰ ਹਮੇਸ਼ਾ ਦਿੱਤੀ ਪਹਿਲ ਪਟਿਆਲਾ 20 ਮਈ 2024 ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਵਿੱਚ ਆਈ ਸੀ। ਪਿਛਲੇ ਢਾਈ ਸਾਲਾਂ ਵਿੱਚ ਇਸ ਪਾਰਟੀ ਨੇ ਲੋਕਾਂ ਨਾਲ ਕੀਤਾ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਇਹ ਗੱਲ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਤੇ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਨੇ ਸੋਮਵਾਰ ਨੂੰ ਸਨੌਰ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਔਰਤਾਂ ਦਾ ਸਤਿਕਾਰ ਨਾ ਕਰਨ ਵਾਲੀ ਆਮ ਆਦਮੀ ਪਾਰਟੀ ਨੇ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਵੀ ਪੂਰਾ ਨਹੀਂ ਕੀਤਾ। ਜਦੋਂ 'ਆਪ' ਦੇ ਲੋਕ ਵੋਟਾਂ ਮੰਗਣ ਲਈ ਲੋਕਾਂ ਦੇ ਘਰਾਂ 'ਚ ਆਉਣ ਤਾਂ ਸਾਰੀਆਂ ਬੀਬੀਆਂ ਨੂੰ ਚਾਹੀਦਾ ਹੈ ਕਿ ਉਹ ਸਭ ਤੋਂ ਪਹਿਲਾਂ ਉਨ੍ਹਾਂ ਤੋਂ ਲੰਘੇ 26 ਮਹੀਨਿਆਂ ਦਾ ਬਕਾਇਆ 26 ਹਜ਼ਾਰ ਰੁਪਏ ਜਰੂਰ ਮੰਗਣ। ਭਾਜਪਾ ਆਗੂ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਹੈ ਕਿ ਆਮ ਆਦਮੀ ਪਾਰਟੀ ਦੇ ਕੁਝ ਵਰਕਰ ਕਿਸਾਨ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਧਰਨਿਆਂ ਵਿੱਚ ਕਿਸਾਨ ਬਣਕੇ ਕੇ ਧਰਨਿਆਂ ਵਿੱਚ ਸ਼ਾਮਲ ਹੋ ਕੇ ਕਿਸਾਨਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਕਿਸਾਨਾਂ ਦੀਆਂ ਸਾਰੀਆਂ ਮੰਗਾਂ ਜਾਇਜ਼ ਹਨ ਅਤੇ ਉਨ੍ਹਾਂ ਨੂੰ ਪੂਰਾ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਕਾਂਗਰਸ ਦੇ ਜਨਰਲ ਸਕੱਤਰ ਜਤਿੰਦਰ ਸਿੰਘ, ਅਕਾਲੀ ਦਲ ਦੇ ਰੁਪਿੰਦਰ ਸਿੰਘ, ਮਨਦੀਪ ਸਿੰਘ, ਫਤਿਹ ਸਿੰਘ, ਰਾਜੂ ਰਾਮ, ਅਮਰਿੰਦਰ ਢੋਟ, ਜਸਵਿੰਦਰ ਸਿੰਘ ਰੇਤਗੜ੍ਹ, ਜੱਸਾ ਸਿੰਘ ਸਬਾਜਪੁਰਾ, ਰਵਿੰਦਰ ਸਿੰਘ ਸਮਾਣਾ ਅਤੇ ਜਸਬੀਰ ਸਿੰਘ ਸ਼ਾਹਪੁਰ ਸੋਮਵਾਰ ਨੂੰ ਕਾਂਗਰਸ ਅਤੇ ਆਮ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਪ੍ਰਨੀਤ ਕੌਰ ਨੇ ਹੋਰਨਾਂ ਸਿਆਸੀ ਪਾਰਟੀਆਂ ਦੇ ਇਨ੍ਹਾਂ ਆਗੂਆਂ ਦਾ ਭਾਜਪਾ ਵਿੱਚ ਸਵਾਗਤ ਕੀਤਾ। ਜਨ ਸਭਾ ਨੂੰ ਸੰਬੋਧਨ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਰਹਿੰਦਿਆਂ ਹਲਕਾ ਸਨੌਰ ਦੇ ਵਿਕਾਸ ਲਈ ਹਮੇਸ਼ਾ ਹੀ ਸੰਜੀਦਗੀ ਦਿਖਾਈ ਹੈ। ਉਨ੍ਹਾਂ ਕਿਹਾ ਕਿ ਮਹਾਰਾਜਾ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸਮੇਂ ਦੌਰਾਨ ਸਨੌਰ ਨੂੰ ਚੰਡੀਗੜ੍ਹ-ਸੰਗਰੂਰ ਬਾਈਪਾਸ ਨਾਲ ਜੋੜਨ ਦਾ ਕੰਮ ਕੀਤਾ। ਇਸ ਤੋਂ ਇਲਾਵਾ ਸਨੌਰ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ। ਅੱਜ ਪਟਿਆਲਾ ਜ਼ਿਲ੍ਹੇ ਵਿੱਚ ਸਨੌਰ ਆਪਣੀ ਵੱਖਰੀ ਪਛਾਣ ਬਣਾਈ ਰੱਖਣ ਵਿੱਚ ਪੂਰੀ ਤਰ੍ਹਾਂ ਕਾਮਯਾਬ ਰਿਹਾ ਹੈ। ਪ੍ਰਨੀਤ ਕੌਰ ਨੇ ਕਿਹਾ ਕਿ ਸਨੌਰ ਨੂੰ ਹੋਰ ਵਿਕਸਤ ਕਰਨ ਦੀ ਲੋੜ ਹੈ ਤਾਂ ਜੋ ਇਸ ਖੇਤਰ ਵਿੱਚ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਸਕਣ। ਸਨੌਰ ਤੋਂ ਦੇਵੀਗੜ੍ਹ ਤੱਕ ਸੜਕ ਨੂੰ ਚੌੜਾ ਕਰਨ ਦੇ ਨਾਲ-ਨਾਲ ਸਨੌਰ ਨੂੰ ਇੱਕ ਪ੍ਰਮੁੱਖ ਖੇਤੀਬਾੜੀ ਕੇਂਦਰ ਵਜੋਂ ਵਿਕਸਤ ਕਰਨ ਦੀ ਜਰੂਰਤ ਹੈ। ਸਨੌਰ ਅੱਜ ਸਬਜਿਆਂ ਦੀ ਪੈਦਾਵਾਰ ਵਿੱਚ ਵੱਡੀ ਹਿੱਸੇਦਾਰੀ ਪਾ ਰਿਹਾ ਹੈ। ਸਨੌਰ ਦੇ ਜਿਹੜੇ ਇਲਾਕੇ ਘੱਗਰ ਦੇ ਪਾਣੀ ਦੀ ਮਾਰ ਝੱਲ ਰਹੇ ਹਨ, ਉਹ ਕੇਂਦਰ ਸਰਕਾਰ ਤੋਂ ਇਸ ਦਾ ਸਥਾਈ ਹੱਲ ਕਰਵਾ ਚੁੱਕੇ ਹਨ, ਪਰ ਉਸਨੂੰ ਅਮਲੀਜਾਮਾ ਚੌਣਾ ਤੋਂ ਬਾਅਦ ਦਿੱਤਾ ਜਾਣਾ ਹੈ। ਪ੍ਰਨੀਤ ਕੌਰ ਨੇ ਸਨੌਰ ਨਿਵਾਸੀਆਂ ਨੂੰ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਦਾ ਸਨੌਰ ਨਾਲ ਪੁਰਾਣਾ ਰਿਸ਼ਤਾ ਹੈ। ਇਸ ਰਿਸ਼ਤੇ ਅਤੇ ਵਿਸ਼ਵਾਸ ਦੇ ਆਧਾਰ 'ਤੇ ਉਹਨਾਂ ਦਾ ਭਰੋਸਾ ਬੁਲੰਦ ਹੈ ਕਿ ਉਹ ਲੋਕ ਸਭਾ ਚੋਣਾਂ 'ਚ ਜਿੱਤ ਹਾਸਲ ਕਰਨਗੇ। ਇਸੇ ਜੀਤ ਤੋਂ ਬਾਅਦ ਉਹ ਪਟਿਆਲਾ ਦੀਆਂ ਸਾਰੀਆਂ ਵੱਡੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਦੇ ਨਾਲ-ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਨਵੇਂ ਵਿਕਾਸ ਕਾਰਜਾਂ ਲਈ ਵੱਡੇ ਪੈਕੇਜ ਪਟਿਆਲਾ ਲਈ ਲਿਆਉਣਗੇ। ਪ੍ਰਨੀਤ ਕੌਰ ਨੇ ਕਿਹਾ ਕਿ ਨਰਿੰਦਰ ਮੋਦੀ ਜੋ ਵੀ ਗਾਰੰਟੀ ਕਿਸੇ ਨੂੰ ਦਿੰਦੇ ਹਨ, ਉਸ ਨੂੰ ਉਹ ਹਰ ਹਾਲਤ ਵਿਚ ਪੂਰਾ ਕਰਦੇ ਹਨ। ਆਮ ਪਾਰਟੀ ਵਾਂਗ ਉਹ ਵਾਅਦਿਆਂ ਤੱਕ ਹੀ ਸੀਮਤ ਨਹੀਂ ਰਹਿੰਦੇ। ਚੋਣ ਪ੍ਰਚਾਰ ਦੌਰਾਨ ਲੋਕਾਂ ਨਾਲ ਵਾਅਦੇ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਸਵਾਲ ਕੀਤਾ ਜਾਣਾ ਚਾਹੀਦਾ ਹੈ ਕਿ ਉਹਨਾਂ ਦੀ ਪਾਰਟੀ ਦੇਸ਼ ਭਰ ਵਿੱਚ ਸਿਰਫ਼ 23 ਸੀਟਾਂ 'ਤੇ ਲੋਕਸਭਾ ਚੋਣ ਲੜ ਰਹੀ ਹੈ। ਕੇਂਦਰ ਦੀ ਸੱਤਾ ਲਏ ਬਿਨਾਂ ਆਮ ਆਦਮੀ ਪਾਰਟੀ ਵੱਡੇ-ਵੱਡੇ ਵਾਅਦੇ ਕਿਵੇਂ ਪੂਰੇ ਕਰੇਗੀ। ਪੰਜਾਬ 'ਚ ਮਾਈਨਿੰਗ ਬੰਦ ਕਰਕੇ ਪੰਜਾਬ ਦੇ ਵਿਕਾਸ 'ਤੇ 20 ਹਜ਼ਾਰ ਕਰੋੜ ਰੁਪਏ ਖਰਚਣ ਦਾ ਵਾਅਦਾ ਕਰਨ ਵਾਲੇ 'ਆਪ' ਆਗੂ ਖੁਦ ਇਸ ਵਾਅਦੇ ਨੂੰ ਭੁੱਲ ਗਏ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਨੀਤ ਕੌਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 23 ਮਈ ਨੂੰ ਪਟਿਆਲਾ ਆਉਣ ਦੀ ਪੁਸ਼ਟੀ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਬਹੁਤ ਖੁਸ਼ੀ ਹੈ ਕਿ ਪ੍ਰਧਾਨ ਮੰਤਰੀ ਆਪਣੇ ਪੰਜਾਬ ਦੌਰੇ ਦੀ ਸ਼ੁਰੂਆਤ ਪਟਿਆਲਾ ਤੋਂ ਕਰਨ ਜਾ ਰਹੇ ਹਨ। ਕਿਉਂਕਿ ਗਰਮੀ ਬਹੁਤ ਜ਼ਿਆਦਾ ਹੈ ਅਤੇ ਇਸ ਕਾਰਨ ਪ੍ਰਧਾਨ ਮੰਤਰੀ ਦੀ ਚੋਣ ਰੈਲੀ ਲਈ ਮੌਸਮ ਅਨੁਸਾਰ ਤਿਆਰਿਆਂ ਕੀਤੀਆਂ ਜਾ ਰਹੀਆਂ ਹਨ। ਭਾਜਪਾ ਦੇ ਸਨੌਰ ਹਲਕਾ ਪ੍ਰਧਾਨ ਵਿਕਰਮ ਇੰਦਰਜੀਤ ਸਿੰਘ ਚਾਹਲ (ਨਿੱਕੂ) ਨੇ ਮਹਾਰਾਣੀ ਪ੍ਰਨੀਤ ਕੌਰ ਨੂੰ ਭਰੋਸਾ ਦਿਵਾਇਆ ਕਿ ਸਨੌਰ ਇਲਾਕੇ ਦੇ ਲੋਕ ਭਾਜਪਾ ਨੂੰ ਆਪਣੀਆਂ ਕੀਮਤੀ ਵੋਟਾਂ ਪਾਉਣ ਲਈ 1 ਜੂਨ ਦਾ ਇੰਤਜ਼ਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਨੌਰ ਦੇ ਲੋਕ ਜਾਣਦੇ ਹਨ ਕਿ ਜਦੋਂ ਉਹ ਕਾਂਗਰਸ ਅਤੇ 'ਆਪ' 'ਤੇ ਭਰੋਸਾ ਕਰ ਸਕਦੇ ਹਨ ਤਾਂ ਉਹ ਭਾਜਪਾ 'ਤੇ ਵੀ ਭਰੋਸਾ ਕਰ ਸਕਦੇ ਹਨ। ਇਸ ਮੌਕੇ ਸਨੌਰ ਮਹਿਲਾ ਮੰਡਲ ਦੀ ਪ੍ਰਧਾਨ ਨਿਸ਼ਾ ਰਿਸ਼ੀ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਹਾਜ਼ਰ ਸਨ।
Punjab Bani 20 May,2024
ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ
ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਭਾਜਪਾ ਉਮੀਦਵਾਰ ਨੇ ਕਾਹੀਵਾਲ, ਬਲੋਲੀ, ਭਰਤਗੜ੍ਹ, ਸ੍ਰੀ ਆਨੰਦਪੁਰ ਸਾਹਿਬ ਅਤੇ ਨਯਾ ਨੰਗਲ ਵਿੱਚ ਕੀਤਾ ਚੋਣ ਪ੍ਰਚਾਰ ਜਨਤਕ ਮੀਟਿੰਗਾਂ ਵਿੱਚ ‘ਅਨੰਦਪੁਰ ਸਾਹਿਬ ਕੀ ਆਸ, ਸਾਡਾ ਸੁਭਾਸ਼’ ਦੇ ਨਾਅਰੇ ਗੂੰਜੇ ਸ੍ਰੀ ਆਨੰਦਪੁਰ ਸਾਹਿਬ : ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਅੱਜ ਪੰਜਾਬ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਆਮ ਆਦਮੀ ਪਾਰਟੀ 'ਤੇ ਤਿੱਖਾ ਹਮਲਾ ਕਿੱਤਾ । ਚੋਣ ਪ੍ਰਚਾਰ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਵਿਖੇ ਵੱਖ-ਵੱਖ ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ ਡਾ: ਸੁਭਾਸ਼ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਾਰਜਕਾਲ ਦੌਰਾਨ ਪੂਰੇ ਸੂਬੇ ਵਿੱਚ ਅਮਨ-ਕਾਨੂੰਨ ਪੂਰੀ ਤਰ੍ਹਾਂ ਨਾਲ ਢਹਿ ਢੇਰੀ ਹੋ ਗਿਆ ਹੈ। ਸੂਬੇ ਵਿੱਚ ਕਤਲ, ਲੁੱਟਾਂ-ਖੋਹਾਂ, ਜਬਰੀ ਵਸੂਲੀ ਅਤੇ ਗੈਂਗ ਵਾਰ ਹੋ ਰਹੇ ਹਨ। 'ਆਪ' ਦੇ ਸੱਤਾ 'ਚ ਆਉਣ ਤੋਂ ਬਾਅਦ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ, ਕਬੱਡੀ ਖਿਡਾਰੀ ਸੰਦੀਪ ਸਿੰਘ "ਨੰਗਲ ਅੰਬੀਆਂ" ਦੇ ਕਤਲ ਵਰਗੀਆਂ ਹੋਰ ਵੀ ਕਈ ਘਟਨਾਵਾਂ ਸਾਹਮਣੇ ਆਈਆਂ ਹਨ। ਜੇਕਰ ਸ੍ਰੀ ਆਨੰਦਪੁਰ ਸਾਹਿਬ ਇਲਾਕੇ ਦੀ ਗੱਲ ਕਰੀਏ ਤਾਂ ਇੱਥੇ ਵਾਪਰ ਰਹੀਆਂ ਘਟਨਾਵਾਂ ਸਾਨੂੰ ਇਹ ਸੋਚਣ ਲਈ ਮਜਬੂਰ ਕਰਦੀਆਂ ਹਨ ਕਿ ਅਸੀਂ ਜੰਗਲ ਰਾਜ ਵਿੱਚ ਰਹਿ ਰਹੇ ਹਾਂ। ਇੱਕ ਮਹੀਨਾ ਪਹਿਲਾਂ ਦਿਨ ਦਿਹਾੜੇ ਨੰਗਲ ਵਿੱਚ ਵੀਐਚਪੀ ਆਗੂ ਵਿਕਾਸ ਬੱਗਾ ਦਾ ਕਤਲ ਇਸ ਗੱਲ ਦਾ ਸਬੂਤ ਹੈ ਕਿ ਇਸ ਲੋਕ ਸਭਾ ਹਲਕੇ ਵਿੱਚ ਅਮਨ-ਕਾਨੂੰਨ ਜ਼ੀਰੋ ’ਤੇ ਪਹੁੰਚ ਗਿਆ ਹੈ। ਵਿਕਾਸ ਦੇ ਕਤਲ ਵਿੱਚ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਨੇ ਖੁਲਾਸਾ ਕੀਤਾ ਸੀ ਕਿ ਇਹ ਸਭ ਕੁਝ ਪਾਕਿਸਤਾਨ ਦੇ ਇਸ਼ਾਰੇ 'ਤੇ ਹੋਇਆ ਸੀ ਅਤੇ ਇਸ ਨੂੰ ਪੁਰਤਗਾਲ ਸਥਿਤ ਵਿਦੇਸ਼ੀ ਹੈਂਡਲਰਾਂ ਦੁਆਰਾ ਅੰਜਾਮ ਦਿੱਤਾ ਗਿਆ ਸੀ। ਡਾ: ਸੁਭਾਸ਼ ਸ਼ਰਮਾ ਨੇ ਕਿਹਾ ਕਿ ਇਹ ਤੱਥ ਇਸ ਗੱਲ ਦੀ ਪੁਸ਼ਟੀ ਕਰਦੇ ਹਨ ਕਿ ਪੰਜਾਬ ਵਿੱਚ ਅਮਨ-ਕਾਨੂੰਨ ਵਿਵਸਥਾ ਵਿੱਚ ਕਈ ਕਮੀਆਂ ਹਨ ਅਤੇ ਵਿਦੇਸ਼ਾਂ ਵਿੱਚ ਬੈਠੇ ਸਾਜ਼ਿਸ਼ਕਰਤਾ ਇਨ੍ਹਾਂ ਕਮੀਆਂ ਦਾ ਫਾਇਦਾ ਉਠਾ ਰਹੇ ਹਨ। ਪੰਜਾਬ ਸਰਕਾਰ ਅਜਿਹੀਆਂ ਘਟਨਾਵਾਂ 'ਤੇ ਨਕੇਲ ਕੱਸਣ 'ਚ ਪੂਰੀ ਤਰ੍ਹਾਂ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਕਦੇ ਯੂਪੀ ਨੂੰ ਅਪਰਾਧਿਕ ਘਟਨਾਵਾਂ ਲਈ ਬਦਨਾਮ ਮੰਨਿਆ ਜਾਂਦਾ ਸੀ ਪਰ ਅੱਜ ਯੋਗੀ ਸਰਕਾਰ ਨੇ ਉੱਥੇ ਸੁਸ਼ਾਸਨ ਸਥਾਪਿਤ ਕੀਤਾ ਹੈ। ਡਾ: ਸ਼ਰਮਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਤੋਂ ਸਿਖਲਾਈ ਲੈਣ ਦਾ ਸੁਝਾਅ ਦਿੱਤਾ। ਉਨ੍ਹਾਂ ਕਿਹਾ ਕਿ ਪੀਐਮ ਮੋਦੀ ਇਸ ਹਫ਼ਤੇ ਪੰਜਾਬ ਦੇ ਦੋ ਦਿਨਾਂ ਦੌਰੇ 'ਤੇ ਆ ਰਹੇ ਹਨ। ਉਨ੍ਹਾਂ ਦੀਆਂ ਰੈਲੀਆਂ ਪੰਜਾਬ ਵਿੱਚ ਸੁਸ਼ਾਸਨ ਦੀ ਨਵੀਂ ਸਵੇਰ ਲੈ ਕੇ ਆਉਣਗੀਆਂ ਅਤੇ ਯੋਗੀ ਅਤੇ ਮੋਦੀ ਦੀ ਜੋੜੀ ਸਮੁੱਚੇ ਪੰਜਾਬੀਆਂ ਵਿੱਚ ਨਵੀਂ ਊਰਜਾ ਭਰੇਗੀ। ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਮੋਦੀ ਦੀਆਂ ਰੈਲੀਆਂ ਦਾ ਹਰ ਪੰਜਾਬੀ ਇੰਤਜ਼ਾਰ ਕਰ ਰਿਹਾ ਹੈ ਕਿਉਂਕਿ ਉਹ ਆਪਣੇ ਹਰਮਨ ਪਿਆਰੇ ਨੇਤਾ ਨੂੰ ਦੇਖਣ ਲਈ ਬੇਤਾਬ ਹਨ। ਸੋਮਵਾਰ ਨੂੰ ਭਾਜਪਾ ਉਮੀਦਵਾਰ ਡਾ.ਸੁਭਾਸ਼ ਸ਼ਰਮਾ ਨੇ ਊਨਾ, ਮਿੰਡਵਾਂ, ਝਿੰਜਰੀ, ਕਾਹੀਵਾਲ, ਬਲੋਲੀ, ਭਰਤਗੜ੍ਹ, ਸ੍ਰੀ ਅਨੰਦਪੁਰ ਸਾਹਿਬ, ਭਾਨੂਪਲੀ, ਬ੍ਰਹਮਪੁਰ, ਗੋਹਲਾਨੀ, ਨਾਗਰਾਂ, ਨਯਾ ਨੰਗਲ ਆਦਿ ਵਿੱਚ ਚੋਣ ਪ੍ਰਚਾਰ ਕੀਤਾ ਅਤੇ ਹਰ ਥਾਂ ਵੱਡੀ ਗਿਣਤੀ ਵਿੱਚ ਲੋਕ ਪੁੱਜੇ। ਜਨਤਕ ਮੀਟਿੰਗਾਂ ਵਿੱਚ ‘ਅਨੰਦਪੁਰ ਸਾਹਿਬ ਕੀ ਆਸ, ਸਦਾ ਸੁਭਾ’ ਦੇ ਨਾਅਰੇ ਗੂੰਜ ਰਹੇ ਸਨ।
Punjab Bani 20 May,2024
ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਤੇ 24 ਮਈ ਨੂੰ ਪੰਜਾਬ ਚ ਤਿੰਨ ਚੋਣ ਰੈਲੀਆਂ ਨੂੰ ਕਰਨਗੇ ਸੰਬੋਧਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਤੇ 24 ਮਈ ਨੂੰ ਪੰਜਾਬ ਚ ਤਿੰਨ ਚੋਣ ਰੈਲੀਆਂ ਨੂੰ ਕਰਨਗੇ ਸੰਬੋਧਨ ਚੰਡੀਗੜ੍ਹ, 19 ਮਈ : 'ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਚ ਭਾਜਪਾ ਦੇ ਉਮੀਦਵਾਰਾਂ ਦੇ ਚੋਣ ਪ੍ਰਚਾਰ ਨੂੰ ਸਿਖਰਾਂ ਉੱਤੇ ਪਹੁੰਚਾਉਣ ਲਈ ਜਲਦ ਪਹੁੰਚ ਰਹੇ ਹਨ। ਪੀਐਮ ਮੋਦੀ ਦੀਆਂ ਚੋਣ ਰੈਲੀਆਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ।' ਇਹ ਜਾਣਕਾਰੀ ਭਾਜਪਾ ਦੇ ਸੂਬਾ ਮਹਾਂਮੰਤਰੀ ਰਾਕੇਸ਼ ਰਠੌਰ ਨੇ ਦਿੱਤੀ। ਰਠੌਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਤੇ 24 ਮਈ ਨੂੰ ਪੰਜਾਬ ਚ ਤਿੰਨ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ। 23 ਮਈ ਨੂੰ ਪਟਿਆਲਾ ਚ ਬੀਬੀ ਪ੍ਰਨੀਤ ਕੌਰ ਤੇ ਪੂਰੇ ਮਾਲਵਾ ਬੈਲਟ ਦੇ ਭਾਜਪਾ ਉਮੀਦਵਾਰਾਂ ਦੇ ਹੱਕ ਚ ਬਾਅਦ ਦੁਪਹਿਰ ਪਲੇਠੀ ਚੋਣ ਰੈਲੀ ਹੋਵੇਗੀ, ਜਿਸ ਦੌਰਾਨ ਪੀਐਮ ਮੋਦੀ ਸੰਬੋਧਨ ਕਰਨਗੇ। ਇਸੇ ਤਰ੍ਹਾਂ 24 ਮਈ ਨੂੰ ਗੁਰਦਾਸਪੁਰ ਵਿਖੇ ਬਾਅਦ ਦੁਪਹਿਰ ਪਹਲੇ ਭਾਜਪਾ ਉਮੀਦਵਾਰ ਦਿਨੇਸ਼ ਬੱਬੂ ਤੇ ਮਾਝੇ ਦੇ ਭਾਜਪਾ ਉਮੀਦਵਾਰਾਂ ਦੇ ਹੱਕ ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਵਿਚਾਰ ਪ੍ਰਗਟ ਕਰਨਗੇ। ਇਸੇ ਤਰ੍ਹਾਂ 24 ਮਈ ਨੂੰ ਹੀ ਗੁਰਦਾਸਪੁਰ ਤੋਂ ਬਾਅਦ ਜਲੰਧਰ ਚ ਸੁਸ਼ੀਲ ਰਿੰਕੂ ਸਮੇਤ ਦੁਆਬੇ ਦੇ ਭਾਜਪਾ ਉਮੀਦਵਾਰਾਂ ਦੇ ਹੱਕ ਚ ਪੀਐਮ ਮੋਦੀ ਸੰਬੋਧਨ ਕਰਨਗੇ। ਭਾਜਪਾ ਦੇ ਸੀਨੀਅਰ ਆਗੂ ਤੇ ਮਹਾਂਮੰਤਰੀ ਰਾਕੇਸ਼ ਰਠੌਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਚੋਣ ਰੈਲੀਆਂ ਸਬੰਧੀ ਤਿਆਰੀਆਂ ਜ਼ੋਰਾਂ ਉੱਤੇ ਚੱਲ ਰਹੀਆਂ ਹਨ, ਜੋ ਜਲਦ ਮੁਕੰਮਲ ਕਰ ਲਈਆਂ ਜਾਣਗੀਆਂ।
Punjab Bani 19 May,2024
ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨਓਸੀ 'ਤੇ ਝੂਠੇ ਵਾਅਦੇ ਦਾ ਪਰਦਾਫਾਸ਼ ਕੀਤਾ
ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨਓਸੀ 'ਤੇ ਝੂਠੇ ਵਾਅਦੇ ਦਾ ਪਰਦਾਫਾਸ਼ ਕੀਤਾ ਚੋਣਾਂ ਤੋਂ ਬਾਅਦ ਮਾਨ ਸਰਕਾਰ ਖਿਲਾਫ ਅੰਦੋਲਨ ਛੇੜਨ ਦਾ ਅਹਿਦ ਲਿਆ ਲੁਧਿਆਣਾ, 19 ਮਈ, 2024: ਲੁਧਿਆਣਾ ਵਿੱਚ ਆਪਣੇ ਹਾਲੀਆ ਚੋਣ ਪ੍ਰਚਾਰ ਦੌਰਾਨ, ਕਾਂਗਰਸ ਦੇ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਨੋ ਓਬਜੈਕਸ਼ਨ ਸਰਟੀਫਿਕੇਟ (ਐਨ.ਓ.ਸੀ.) ਸਬੰਧੀ ਮਾਨ ਸਰਕਾਰ ਦੇ ਅਧੂਰੇ ਵਾਅਦਿਆਂ 'ਤੇ ਗੰਭੀਰ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਇਸੇ ਸਿਲਸਿਲੇ ਵਿੱਚ, ਵੜਿੰਗ ਨੂੰ ਲੁਧਿਆਣਾ ਦੇ ਲੋਕਾਂ ਤੋਂ ਕਾਫੀ ਜਾਣਕਾਰੀ ਮਿਲੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿੱਚ ਜ਼ਮੀਨਾਂ ਅਤੇ ਜਾਇਦਾਦਾਂ ਦੀ ਰਜਿਸਟਰੀ ਲਈ ਐਨਓਸੀ ਬੰਦ ਕਰਨ ਸਬੰਧੀ ਐਲਾਨ ਦੇ ਬਾਵਜੂਦ ਇਹ ਅਜੇ ਵੀ ਇੱਕ ਜ਼ਰੂਰੀ ਸ਼ਰਤ ਬਣੀ ਹੋਈ ਹੈ। ਸੂਬੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਐਨਓਸੀ ਨਾ ਮਿਲਣ ਕਾਰਨ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੁੱਦੇ 'ਤੇ ਬੋਲਦਿਆਂ ਵੜਿੰਗ ਨੇ ਕਿਹਾ, “ਇਹ ਸਿਰਫ ਇਕ ਝੂਠ ਨਹੀਂ ਹੈ, ਜੋ ਕਿ ਸੀਐਮ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਬੋਲਿਆ ਹੈ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਵਾਰ-ਵਾਰ ਗੁੰਮਰਾਹ ਕੀਤਾ ਹੈ। ਉਨ੍ਹਾਂ ਦੀ ਸਰਕਾਰ ਨਸ਼ੇ ਦੇ ਖਾਤਮੇ, ਰੁਜ਼ਗਾਰ ਸਿਰਜਣ, ਸਿੱਖਿਆ ਅਤੇ ਸਿਹਤ ਢਾਂਚੇ ਵਿੱਚ ਸੁਧਾਰ, ਕਿਸਾਨਾਂ ਨੂੰ ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਦੇਣ ਅਤੇ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਸਮੇਤ ਆਪਣੇ ਮੁੱਖ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਨਾਕਾਮ ਰਹੀ ਹੈ।” ਵੜਿੰਗ ਨੇ ਕਿਹਾ, "ਪੰਜਾਬ ਨੂੰ ਲੋਕਾਂ ਦੀ ਭਲਾਈ ਨੂੰ ਸਮਰਪਿਤ ਸਰਕਾਰ ਦੀ ਲੋੜ ਹੈ, ਨਾ ਕਿ ਕਿਸੇ ਵੀ ਝੂਠੇ ਵਾਅਦਿਆਂ ਅਤੇ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਨਿਰਭਰ ਰਹਿਣ ਵਾਲੀ ਸਰਕਾਰ ਦੀ। ਅਸੀਂ ਚੋਣਾਂ ਤੋਂ ਬਾਅਦ 'ਆਪ' ਸਰਕਾਰ ਨੂੰ ਐਨਓਸੀ ਦੇ ਮੁੱਦੇ 'ਤੇ ਜਵਾਬਦੇਹ ਬਣਾਉਣ ਲਈ ਪ੍ਰਦਰਸ਼ਨ ਕਰਾਂਗੇ।" ਇਸ ਦੌਰਾਨ ਵੜਿੰਗ ਦੀ ਚੋਣ ਮੁਹਿੰਮ ਨੂੰ ਲੁਧਿਆਣਾ ਉੱਤਰੀ ਅਤੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕਿਆਂ ਵਿੱਚ ਭਾਰੀ ਸਮਰਥਨ ਮਿਲਿਆ। ਜਿੱਥੇ ਛੋਟੀਆਂ ਮੀਟਿੰਗਾਂ ਵੱਡੀਆਂ ਰੈਲੀਆਂ ਵਿੱਚ ਬਦਲ ਗਈਆਂ। ਉਨ੍ਹਾਂ ਨੇ ਲੁਧਿਆਣਾ ਦੇ ਭਵਿੱਖ ਲਈ ਇੱਕ ਮਜ਼ਬੂਤ ਯੋਜਨਾ ਦੀ ਰੂਪਰੇਖਾ ਦਿੰਦੇ ਹੋਏ ਆਪਣਾ ਵਿਆਪਕ ਵਿਜ਼ਨ ਡਾਕੂਮੈਂਟ “ਡਰਾਈਵ ਇਟ” ਵੀ ਸਾਂਝਾ ਕੀਤਾ। ਡਾਕੂਮੈਂਟ ਲੁਧਿਆਣਾ ਲਈ ਇੱਕ ਵਿਆਪਕ ਯੋਜਨਾ ਪੇਸ਼ ਕਰਦਾ ਹੈ, ਜਿਸ ਵਿੱਚ ਉਦਯੋਗਿਕ ਪੁਨਰ ਸੁਰਜੀਤੀ, ਵਾਤਾਵਰਣ ਸਥਿਰਤਾ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ 'ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ। ਇਸ ਦੌਰਾਨ ਪ੍ਰਮੁੱਖ ਪਹਿਲਕਦਮੀਆਂ ਵਿੱਚ 650 ਕਰੋੜ ਰੁਪਏ ਦੇ ਪ੍ਰੋਜੈਕਟ ਨਾਲ ਬੁੱਢੇ ਦਰਿਆ ਨੂੰ ਮੁੜ ਸੁਰਜੀਤ ਕਰਨਾ, ਟਿਕਾਊ ਵਿਕਾਸ ਲਈ ਇੱਕ ਖੋਜ ਫੰਡ ਸਥਾਪਤ ਕਰਨਾ ਅਤੇ ਉਦਯੋਗ ਤੇ ਵਣਜ ਵਿਭਾਗ ਦੇ ਵਿਸ਼ੇਸ਼ ਪੈਕੇਜ ਨਾਲ ਉਦਯੋਗਿਕ ਕਲੱਸਟਰ ਬਣਾਉਣਾ ਸ਼ਾਮਲ ਹੈ। ਜਦੋਂ ਕਿ ਬੁਨਿਆਦੀ ਢਾਂਚੇ ਦੀ ਤਰੱਕੀ ਵਿੱਚ ਇੱਕ ਅਤਿ-ਆਧੁਨਿਕ ਪ੍ਰਦਰਸ਼ਨੀ ਕੇਂਦਰ, ਰਿੰਗ ਰੋਡ ਪ੍ਰੋਜੈਕਟ ਨੂੰ ਪੂਰਾ ਕਰਨਾ ਅਤੇ ਵੱਡੇ ਪੱਧਰ 'ਤੇ ਰੁੱਖ ਲਗਾਉਣਾ ਸ਼ਾਮਲ ਹੈ। ਇਹ ਜ਼ਮੀਨੀ ਪਾਣੀ ਲਈ ਸਰਫ਼ੇਸ ਵਾਟਰ, ਇਲੈਕਟ੍ਰਿਕ ਅਤੇ ਸੀਐਨਜੀ ਆਟੋ ਲਈ ਸਬਸਿਡੀਆਂ ਤੇ ਸਰਕਾਰੀ ਇਮਾਰਤਾਂ ਨੂੰ 100% ਸੂਰਜੀ ਊਰਜਾ ਨਾਲ ਲੈਸ ਕਰਨ ਦੇ ਟੀਚੇ ਦੀ ਵਕਾਲਤ ਕਰਦਾ ਹੈ। ਬਾਕੀ ਪ੍ਰੋਜੈਕਟਾਂ ਵਿੱਚ ਰੇਲਵੇ ਸਟੇਸ਼ਨਾਂ ਦਾ ਨਵੀਨੀਕਰਨ, ਖੇਡ ਸਹੂਲਤਾਂ ਦਾ ਨਵੀਨੀਕਰਨ, ਸਾਹਿਰ ਲੁਧਿਆਣਵੀ ਯਾਦਗਾਰੀ ਕੇਂਦਰ ਦੀ ਸਥਾਪਨਾ, ਇਲੈਕਟ੍ਰਿਕ ਬੱਸਾਂ ਨਾਲ ਜਨਤਕ ਆਵਾਜਾਈ ਨੂੰ ਵਧਾਉਣਾ ਅਤੇ ਇੰਟੈਲੀਜੈਂਟ ਟਰੈਫਿਕ ਸਿਸਟਮ ਨੂੰ ਲਾਗੂ ਕਰਨਾ ਸ਼ਾਮਲ ਹੈ।
Punjab Bani 19 May,2024
ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ
ਲੋਕ ਸਭਾ ਚੋਣਾਂ-2024 ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ - ਉਮੀਦਵਾਰਾਂ ਦੇ ਵੇਰਵੇ ਕੇਵਾਈਸੀ ਐਪ ਉੱਤੇ ਉਪਲੱਬਧ: ਮੁੱਖ ਚੋਣ ਅਧਿਕਾਰੀ ਚੰਡੀਗੜ੍ਹ, 19 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਉੱਤੇ ਚੋਣ ਲੜ ਰਹੇ 328 ਉਮੀਦਵਾਰਾਂ ਨੂੰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਚੋਣ ਅਧਿਕਾਰੀਆਂ ਵੱਲੋਂ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਕੁੱਲ 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਲੜ ਰਹੇ ਹਨ। ਉਨ੍ਹਾਂ ਦੱਸਿਆ ਕਿ ਵੋਟਰ ਇਨ੍ਹਾਂ ਸਾਰੇ ਉਮੀਦਵਾਰਾਂ ਦੇ ਵੇਰਵੇ ਅਤੇ ਚੋਣ ਕਮਿਸ਼ਨ ਕੋਲ ਜਮ੍ਹਾਂ ਕਰਵਾਏ ਐਫੀਡੈਬਿਟ ਮੋਬਾਈਲ ਦੇ ਕੇਵਾਈਸੀ ਐਪ (KYC App) ਉੱਤੇ ਦੇਖ ਸਕਦੇ ਹਨ। ਜਾਣਕਾਰੀ ਦਿੰਦਿਆ ਸਿਬਿਨ ਸੀ ਨੇ ਦੱਸਿਆ ਕਿ ਗੁਰਦਾਸਪੁਰ ਤੋਂ 26 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 14 ਆਜ਼ਾਦ ਉਮੀਦਵਾਰ ਸ਼ਾਮਲ ਹਨ, ਜਦਕਿ ਅੰਮ੍ਰਿਤਸਰ ਤੋਂ 30 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ ਆਜ਼ਾਦ ਉਮੀਦਵਾਰਾਂ ਦੀ ਗਿਣਤੀ 18 ਹੈ। ਉੱਥੇ ਹੀ ਖਡੂਰ ਸਾਹਿਬ ਤੋਂ 27 ਉਮੀਦਵਾਰ ਚੋਣ ਮੈਦਾਨ ਵਿੱਚ ਹਨ ਜਿਨ੍ਹਾਂ ਵਿੱਚ 18 ਆਜ਼ਾਦ ਉਮੀਦਵਾਰ ਹਨ। ਜਲੰਧਰ ਤੋਂ 20 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 8 ਆਜ਼ਾਦ ਉਮੀਦਵਾਰ ਸ਼ਾਮਲ ਹਨ। ਹੁਸ਼ਿਆਰਪੁਰ ਤੋਂ ਕੁੱਲ 16 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚੋਂ ਆਜ਼ਾਦ ਉਮੀਦਵਾਰਾਂ ਦੀ ਗਿਣਤੀ 4 ਹੈ। ਆਨੰਦਪੁਰ ਸਾਹਿਬ ਤੋਂ ਕੁੱਲ 28 ਉਮੀਦਵਾਰਾਂ ਵਿੱਚੋਂ 13 ਆਜ਼ਾਦ ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਲੁਧਿਆਣਾ ਤੋਂ 43 ਉਮੀਦਵਾਰਾਂ ਵਿੱਚੋਂ 26 ਆਜ਼ਾਦ ਉਮੀਦਵਾਰ ਚੋਣਾਂ ਲੜ ਰਹੇ ਹਨ। ਫਤਿਹਗੜ੍ਹ ਸਾਹਿਬ ਤੋਂ ਕੁੱਲ 14 ਉਮੀਦਵਾਰਾਂ ਵਿੱਚੋਂ 7 ਆਜ਼ਾਦ ਉਮੀਦਵਾਰ ਚੋਣਾਂ ਲੜ ਰਹੇ ਹਨ। ਫਰੀਦਕੋਟ ਤੋਂ ਕੁੱਲ 28 ਉਮੀਦਵਾਰਾਂ ਵਿੱਚੋਂ 12 ਆਜ਼ਾਦ ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਫਿਰੋਜ਼ਪੁਰ ਤੋਂ ਕੁੱਲ 29 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 17 ਆਜ਼ਾਦ ਉਮੀਦਵਾਰ ਸ਼ਾਮਲ ਹਨ। ਬਠਿੰਡਾ ਤੋਂ ਕੁੱਲ 18 ਉਮੀਦਵਾਰਾਂ ਵਿੱਚ 8 ਆਜ਼ਾਦ ਉਮੀਦਵਾਰ ਸ਼ਾਮਲ ਹਨ। ਸੰਗਰੂਰ ਤੋਂ 23 ਉਮੀਦਵਾਰਾਂ ਵਿੱਚੋਂ 9 ਆਜ਼ਾਦ ਉਮੀਦਵਾਰ ਚੋਣਾਂ ਲੜ ਰਹੇ ਹਨ ਜਦਕਿ ਪਟਿਆਲਾ ਤੋਂ 26 ਉਮੀਦਵਾਰਾਂ ਵਿੱਚੋਂ 15 ਆਜ਼ਾਦ ਉਮੀਦਵਾਰ ਚੋਣ ਮੈਦਾਨ ਵਿੱਚ ਉੱਤਰੇ ਹਨ। ਸਿਬਿਨ ਸੀ ਨੇ ਦੱਸਿਆ ਕਿ ਚੋਣ ਤਿਆਰੀਆਂ ਅੰਤਿਮ ਪੜਾਅ ਉੱਤੇ ਹਨ ਅਤੇ 1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ।
Punjab Bani 19 May,2024
ਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾ
ਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾ ਪਟਿਆਲਾ 18 ਮਈ ਭਾਰਤੀ ਜਨਤਾ ਪਾਰਟੀ ਦੀ ਪਟਿਆਲਾ ਲੋਕ ਸਭਾ ਸੀਟ ਤੋਂ ਉਮੀਦਵਾਰ ਪ੍ਰਨੀਤ ਕੌਰ ਨੇ ਭਾਦਸੋਂ ਰੋਡ 'ਤੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ਹੋਣ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਵਾਹਿਗੁਰੂ ਬੱਚਿਆਂ ਦੇ ਮਾਪਿਆਂ ਨੂੰ ਇਹ ਦੁੱਖ ਸਹਿਣ ਦਾ ਬਲ ਬਖਸ਼ਣ ਅਤੇ ਚਾਰੋਂ ਬੱਚਿਆਂ ਦੀ ਆਤਮਾ ਨੂੰ ਸ਼ਾਂਤੀ ਦੇਣ। ਭਾਜਪਾ ਆਗੂ ਪ੍ਰਨੀਤ ਕੌਰ ਨੇ ਕਿਹਾ ਕਿ ਮਾਂ ਹੋਣ ਦੇ ਨਾਤੇ ਉਹ ਸਾਰੇ ਬੱਚਿਆਂ ਨੂੰ ਅਪੀਲ ਕਰਦੇ ਹਨ ਕਿ ਉਹ ਕੋਈ ਵੀ ਵਾਹਨ ਚਲਾਉਂਦੇ ਸਮੇਂ ਜਲਦਬਾਜ਼ੀ ਨਾ ਕਰਨ। ਹਰ ਬੱਚੇ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਘਰ ਵਿੱਚ ਕੋਈ ਨਾ ਕੋਈ ਉਨ੍ਹਾਂ ਦੀ ਉਡੀਕ ਕਰ ਰਿਹਾ ਹੈ ਅਤੇ ਉਹ ਉਨ੍ਹਾਂ ਦੇ ਮਾਪਿਆਂ ਦਾ ਭਵਿੱਖ ਹਨ। ਕਿਸੇ ਵੀ ਬੱਚੇ ਨੂੰ ਇਹ ਅਧਿਕਾਰ ਨਹੀਂ ਹੈ ਕਿ ਉਹ ਆਪਣੀ ਕਿਸੇ ਛੋਟੀ ਜਿਹੀ ਗਲਤੀ ਕਾਰਨ ਬੁਢਾਪੇ ਵਿੱਚ ਆਪਣੇ ਮਾਪਿਆਂ ਦਾ ਸਹਾਰਾ ਖੋਹ ਲੈਣ। ਕੋਈ ਵੀ ਖੁਸ਼ੀ ਮਨਾਉਣ ਲਈ ਇਹ ਜ਼ਰੂਰੀ ਨਹੀਂ ਕਿ ਅਸੀਂ ਸੜਕਾਂ 'ਤੇ ਉਤਰੀਏ। ਜੇਕਰ ਅਸੀਂ ਆਪਣੀ ਸੀਮਾ ਵਿੱਚ ਰਹਿ ਕੇ ਕੋਈ ਖੁਸ਼ੀ ਮਨਾਉਂਦੇ ਹਾਂ ਤਾਂ ਇਸ ਦਾ ਬੱਚਿਆਂ, ਵਿੱਦਿਅਕ ਅਦਾਰਿਆਂ ਅਤੇ ਬੱਚਿਆਂ ਦੇ ਪਰਿਵਾਰਾਂ ਨੂੰ ਜ਼ਿਆਦਾ ਫਾਇਦਾ ਹੋਵੇਗਾ।
Punjab Bani 18 May,2024
ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ
ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ - ਅੰਮ੍ਰਿਤਸਰ ਦੇ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਤੋਂ ਵੀ ਕਾਰਵਾਈ ਰਿਪੋਰਟ ਮੰਗੀ ਚੰਡੀਗੜ੍ਹ, 18 ਮਈ: ਅਜਨਾਲਾ ਵਿੱਚ ਕਾਂਗਰਸ ਦੀ ਚੋਣ ਰੈਲੀ ਦੌਰਾਨ ਚੱਲੀ ਗੋਲੀ ਬਾਰੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਡੀਜੀਪੀ ਤੋਂ ਰਿਪੋਰਟ ਮੰਗੀ ਹੈ। ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਵੱਲੋਂ ਕੀਤੀ ਸ਼ਿਕਾਇਤ ਤੋਂ ਬਾਅਦ ਮੁੱਖ ਚੋਣ ਅਧਿਕਾਰੀ ਨੇ ਇਸ ਬਾਬਤ ਡੀਜੀਪੀ ਨੂੰ ਪੱਤਰ ਲਿਖ ਕੇ ਤੱਥ ਆਧਾਰਿਤ ਰਿਪੋਰਟ ਜਲਦ ਪੇਸ਼ ਕਰਨ ਲਈ ਕਿਹਾ ਹੈ ਤਾਂ ਜੋ ਅੱਗੋਂ ਭਾਰਤੀ ਚੋਣ ਕਮਿਸ਼ਨ ਨੂੰ ਇਸਦੀ ਜਾਣਕਾਰੀ ਦਿੱਤੀ ਜਾ ਸਕੇ। ਇਕ ਵੱਖਰੇ ਪੱਤਰ ਵਿੱਚ ਮੁੱਖ ਚੋਣ ਅਧਿਕਾਰੀ ਨੇ ਅੰਮ੍ਰਿਤਸਰ ਦੇ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਨੂੰ ਤੁਰੰਤ ਇਸ ਮਾਮਲੇ ਉੱਤੇ ਧਿਆਨ ਕੇਂਦਰਿਤ ਕਰਕੇ ਕਾਰਵਾਈ ਰਿਪੋਰਟ ਦੀ ਵੀ ਮੰਗ ਕੀਤੀ ਹੈ।
Punjab Bani 18 May,2024
ਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰ
ਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰ ਰਿਹਰਸਲ ਵਿੱਚੋਂ ਗੈਰ-ਹਾਜ਼ਰ ਰਹਿਣ ਵਾਲਿਆਂ ਖਿਲਾਫ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਹੋਵੇਗੀ ਸਖਤ ਕਾਰਵਾਈ ਸੰਗਰੂਰ, 18 ਮਈ: ਲੋਕ ਸਭਾ ਚੋਣਾਂ ਦੌਰਾਨ ਜ਼ਿਲ੍ਹਾ ਸੰਗਰੂਰ ਦੇ ਵੱਖ-ਵੱਖ ਵਿਧਾਨ ਸਭਾ ਸੈਗਮੈਂਟਾਂ ਵਿੱਚ ਤਾਇਨਾਤ ਕੀਤੇ ਜਾਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ ਮਿਤੀ 19 ਮਈ ਦਿਨ ਐਤਵਾਰ ਨੂੰ ਸਬੰਧਤ ਸਹਾਇਕ ਰਿਟਰਨਿੰਗ ਅਧਿਕਾਰੀਆਂ ਦੀ ਨਿਗਰਾਨੀ ਹੇਠ ਕਰਵਾਈ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਰਿਹਰਸਲ ਦੌਰਾਨ ਮਾਸਟਰ ਟਰੇਨਰਾਂ ਵੱਲੋਂ ਚੋਣ ਅਮਲੇ ਨਾਲ ਸਬੰਧਤ ਪ੍ਰੋਜਾਈਡਿੰਗ ਅਧਿਕਾਰੀਆਂ, ਸਹਾਇਕ ਪ੍ਰੋਜਾਈਡਿੰਗ ਅਧਿਕਾਰੀਆਂ ਤੇ ਪੋਲਿੰਗ ਅਫ਼ਸਰਾਂ ਨੂੰ ਵੋਟਿੰਗ ਪ੍ਰਕਿਰਿਆ ਦੀਆਂ ਬਾਰੀਕੀਆਂ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਜੇਕਰ ਕੋਈ ਵੀ ਕਰਮਚਾਰੀ ਰਿਹਰਸਲ ਦੌਰਾਨ ਗੈਰ-ਹਾਜ਼ਰ ਪਾਇਆ ਜਾਵੇਗਾ ਤਾਂ ਉਸ ਖਿਲਾਫ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਜ਼ਿਲਾ ਚੋਣ ਅਫਸਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕ ਸਭਾ ਚੋਣਾਂ ਦਾ ਸਮੁੱਚਾ ਅਮਲ ਸ਼ਾਂਤੀਪੂਰਵਕ, ਸੁਰੱਖਿਅਤ ਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਨ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ 099-ਲਹਿਰਾ ਦੇ ਚੋਣ ਅਮਲੇ ਦੀ ਰਿਹਰਸਲ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਅਤੇ ਟੈਕਨੋਲੋਜੀ ਵਿਖੇ, 100-ਦਿੜ੍ਹਬਾ ਦੇ ਅਮਲੇ ਦੀ ਰਿਹਰਸਲ ਸਰਕਾਰੀ ਰਣਬੀਰ ਕਾਲਜ ਸੰਗਰੂਰ ਵਿਖੇ, 101-ਸੁਨਾਮ ਦੇ ਚੋਣ ਅਮਲੇ ਦੀ ਰਿਹਰਸਲ ਪਟਿਆਲਾ ਰੋਡ ਸੁਨਾਮ ਵਿਖੇ ਸਥਿਤ ਮਹਾਰਾਜਾ ਪੈਲੇਸ, 107-ਧੂਰੀ ਦੇ ਚੋਣ ਅਮਲੇ ਦੀ ਰਿਹਰਸਲ ਯੂਨੀਵਰਸਿਟੀ ਕਾਲਜ ਬੇਨੜਾ ਅਤੇ 108-ਸੰਗਰੂਰ ਦੇ ਚੋਣ ਅਮਲੇ ਦੀ ਰਿਹਰਸਲ ਸਰਕਾਰੀ ਰਣਬੀਰ ਕਾਲਜ ਸੰਗਰੂਰ ਵਿਖੇ ਹੋਵੇਗੀ।
Punjab Bani 18 May,2024
ਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾ
ਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾ ਵੋਟਾਂ ਵਾਲੇ ਦਿਨ ਪੋਲਿੰਗ ਬੂਥਾਂ ਵਿੱਚ ਵੋਟਰਾਂ ਲਈ ਸੁਵਿਧਾਵਾਂ ਨੂੰ ਸਮੇਂ ਸਿਰ ਯਕੀਨੀ ਬਣਾਉਣ ਦੇ ਆਦੇਸ਼ ਲਹਿਰਾ/ਖਨੌਰੀ/ ਸੰਗਰੂਰ, 18 ਮਈ - ਭਾਰਤੀ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ ਦਿਨੇਸ਼ਨ ਐੱਚ. (ਆਈ.ਏ.ਐਸ.) ਵੱਲੋਂ ਲੋਕ ਸਭਾ ਹਲਕਾ ਸੰਗਰੂਰ ਅਧੀਨ ਆਉਂਦੇ ਵੱਖ-ਵੱਖ ਵਿਧਾਨ ਸਭਾ ਸੈਗਮੈਂਟਾਂ ਵਿਚ ਬਣੇ ਪੋਲਿੰਗ ਬੂਥਾਂ ਦਾ ਨਿਰੀਖਣ ਕਰਨ ਦੀ ਪ੍ਰਕਿਰਿਆ ਜਾਰੀ ਹੈ। ਇਸ ਲੜੀ ਦੇ ਤਹਿਤ ਅੱਜ ਉਹਨਾਂ ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਸਥਿਤ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾ ਲਿਆ ਗਿਆ ਅਤੇ ਉੱਥੇ ਤਾਇਨਾਤ ਸਟਾਫ ਨੂੰ ਹਦਾਇਤ ਕੀਤੀ ਕਿ ਮਿਤੀ 1 ਜੂਨ ਨੂੰ ਵੋਟ ਪ੍ਰਕਿਰਿਆ ਵਿੱਚ ਹਿੱਸਾ ਲੈਣ ਲਈ ਪਹੁੰਚਣ ਵਾਲੇ ਵੋਟਰਾਂ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ। ਉਨ੍ਹਾਂ ਨੇ ਸਹਾਇਕ ਰਿਟਰਨਿੰਗ ਅਫਸਰ ਲਹਿਰਾ ਨੂੰ ਆਖਿਆ ਕਿ ਉਹ ਸਾਰੀਆਂ ਤਿਆਰੀਆਂ ਆਪਣੀ ਨਿਗਰਾਨੀ ਹੇਠ ਮੁਕੰਮਲ ਕਰਵਾਉਣ। ਉਹਨਾਂ ਨੇ ਪੋਲਿੰਗ ਬੂਥਾਂ ਵਿੱਚ ਤੈਨਾਤ ਅਮਲੇ ਨੂੰ ਹਦਾਇਤ ਕੀਤੀ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਇਸ ਸਬੰਧੀ ਸਮੇਂ ਸਮੇਂ ਤੇ ਜਾਰੀ ਕੀਤੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਵੋਟਰਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਉਣ ਅਤੇ 70 ਫੀਸਦੀ ਤੋਂ ਵੱਧ ਮਤਦਾਨ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਵੀ ਨਾਗਰਿਕਾਂ ਵਿੱਚ ਨਿਰੰਤਰ ਜਾਗਰੂਕਤਾ ਪੈਦਾ ਕੀਤੀ ਜਾਵੇ। ਇਸ ਮੌਕੇ ਉਨਾਂ ਦੇ ਤਾਲਮੇਲ ਅਧਿਕਾਰੀ ਸਤਵਿੰਦਰ ਸਿੰਘ ਢਿੱਲੋਂ ਵੀ ਮੌਜੂਦ ਸਨ।
Punjab Bani 18 May,2024
ਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀ
ਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀ ਸੰਗਰੂਰ, 18 ਮਈ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਦੀਆਂ ਹਦਾਇਤਾਂ ‘ਤੇ ਵਿਧਾਨ ਸਭਾ ਹਲਕਾ-108 ਸੰਗਰੂਰ ਦੇ ਨੋਡਲ ਅਫ਼ਸਰ ਬਲਬੀਰ ਚੰਦ, ਮੈਂਬਰ ਅਮਰਜੀਤ ਸਿੰਘ ਵੱਲੋਂ ਸਥਾਨਕ ਪ੍ਰੇਮ ਸਭਾ ਸਕੂਲ ਸੰਗਰੂਰ ਵਿਖੇ ਸਾਈਕਲ ਰੈਲੀ ਕਰਵਾਈ ਗਈ। ਇਸ ਮੌਕੇ ਸਵੀਪ ਨੋਡਲ ਅਫਸਰ ਬਲਬੀਰ ਚੰਦ ਵੱਲੋਂ ਵੋਟ ਪਾਉਣ ਦੀ ਵਿਧੀ ਸਮਝਾਈ ਗਈ। ਇਸਦੇ ਨਾਲ ਹੀ ਵਿਦਿਆਰਥੀਆਂ ਨੂੰ ਆਪਣੇ ਮਾਪਿਆਂ ਤੇ ਰਿਸ਼ਤੇਦਾਰਾਂ ਨੂੰ ਵੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ। ਸੰਸਥਾ ਦੇ ਪ੍ਰਿੰਸੀਪਲ ਅਤੇ ਹੋਰ ਕਰਮਚਾਰੀਆਂ ਨੇ ਸਵੀਪ ਟੀਮ ਨੂੰ ਪੂਰਨ ਸਹਿਯੋਗ ਦਿੱਤਾ। ਇਸ ਮੌਕੇ ਵਿਦਿਆਰਥੀਆਂ ਨੇ 1 ਜੂਨ ਨੂੰ ਵੱਧ ਤੋਂ ਵੱਧ ਲੋਕਾਂ ਨੂੰ ਬਿਨਾ ਕਿਸੇ ਲਾਲਚ ਜਾਂ ਡਰ ਤੋਂ ਵੋਟ ਪਾਉਣ ਲਈ ਪ੍ਰੇਰਿਤ ਕਰਨ ਦਾ ਵਿਸ਼ਵਾਸ ਦਿਵਾਇਆ।
Punjab Bani 18 May,2024
ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ
ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ ਪਟਿਆਲਾ, 18 ਮਈ ਭਾਰਤੀ ਜਨਤਾ ਪਾਰਟੀ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਬੀਬਾ ਜੈ ਇੰਦਰ ਕੌਰ ਨੇ ਸ਼ਨੀਵਾਰ ਨੂੰ ਪਟਿਆਲਾ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਔਰਤਾਂ ਦਾ ਕਿੰਨਾ ਸਤਿਕਾਰ ਕਰਦੀ ਹੈ, ਇਸਦੀ ਤਾਜ਼ਾ ਮਿਸਾਲ ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ ਰਾਹੀਂ ਦੇਸ਼ ਦੇ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਪੁਲਿਸ ਨੇ ਮੁੱਢਲੇ ਤੱਥਾਂ ਦੇ ਆਧਾਰ 'ਤੇ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ 'ਤੇ ਹਮਲਾ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਹਾਇਕ (ਪੀ.ਏ.) ਬਿਭਵ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਪਰ ਆਮ ਆਦਮੀ ਪਾਰਟੀ ਦੇ ਨੇਤਾ ਕਈ ਤਰ੍ਹਾਂ ਦੇ ਬਿਆਨ ਜਾਰੀ ਕਰਕੇ ਬਿਭਵ ਕੁਮਾਰ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਕਰਕੇ ਔਰਤਾਂ ਪ੍ਰਤੀ ਆਪਣੀ ਮਾਨਸਿਕਤਾ ਨੂੰ ਦਰਸ਼ਾ ਰਹੇ ਹਨ। ਇੱਕ ਹੋਰ ਉਦਾਹਰਣ ਦਿੰਦਿਆਂ ਭਾਜਪਾ ਆਗੂ ਬੀਬਾ ਜੈਇੰਦਰ ਕੌਰ ਨੇ ਕਿਹਾ ਕਿ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਨੇ ਕੁੱਲ 13 ਲੋਕ ਸਭਾ ਸੀਟਾਂ ਵਿੱਚੋਂ ਕਰੀਬ 25 ਫੀਸਦੀ ਸੀਟਾਂ ਤੇ ਔਰਤਾਂ ਨੂੰ ਚੋਣ ਲੜਨ ਦਾ ਮੌਕਾ ਪ੍ਰਦਾਨ ਕੀਤਾ ਹੈ। ਇਸ ਮੌਕੇ ਭਾਰਤੀ ਜਨਤਾ ਪਾਰਟੀ ਨੇ ਮਹਿਲਾ ਸਸ਼ਕਤੀਕਰਨ ਦੀ ਮਹੱਤਤਾ ਅਤੇ ਰਾਜਨੀਤੀ ਵਿੱਚ ਔਰਤਾਂ ਦੀ ਭੂਮਿਕਾ ਨੂੰ ਸਪਸ਼ਟ ਕਰ ਦਿੱਤਾ ਹੈ। ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਇੱਕ ਵੀ ਮਹਿਲਾ ਉਮੀਦਵਾਰ ਉੱਤੇ ਭਰੋਸਾ ਨਹੀਂ ਕੀਤਾ। ਜਿਸ ਕਾਰਨ ਉਸ ਦੀ ਔਰਤਾਂ ਪ੍ਰਤੀ ਮਾਨਸਿਕਤਾ ਸਾਫ਼ ਝਲਕਦੀ ਹੈ। ਭਾਜਪਾ ਆਗੂ ਮੁਨੀਸ਼ਾ ਗੁਲਾਟੀ ਨੇ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ 'ਤੇ ਹੋਏ ਹਮਲੇ ਦੇ ਮਾਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਖ਼ਤ ਨਿਖੇਧੀ ਕਰਦਿਆਂ ਦੋਸ਼ੀ ਬਿਭਵ ਕੁਮਾਰ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਮਹਿਲਾ ਸਾਂਸਦ ਮੈਂਬਰ 'ਤੇ ਹਮਲਾ ਕੋਈ ਛੋਟੀ ਗੱਲ ਨਹੀਂ ਹੈ। ਇਸ ਘਟਨਾ ਨੇ ਭਾਰਤੀ ਔਰਤਾਂ ਦੇ ਸਨਮਾਨ ਨੂੰ ਠੇਸ ਪਹੁੰਚਾਈ ਹੈ, ਜਿਸ ਦਾ ਨਤੀਜਾ ਆਮ ਆਦਮੀ ਪਾਰਟੀ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਭੁਗਤਣਾ ਪਵੇਗਾ। ਇਸ ਮੌਕੇ ਉਨ੍ਹਾਂ ਨਾਲ ਬੀਬਾ ਜੈਇੰਦਰਾ ਕੌਰ, ਮੁਨੀਸ਼ਾ ਗੁਲਾਟੀ, ਡਾ: ਦੀਪਕ ਜੋਤੀ, ਮਹਿਲਾ ਮੋਰਚਾ ਦੀ ਜਨਰਲ ਸਕੱਤਰ ਅੰਬਿਕਾ ਸਾਹਨੀ, ਸਕੱਤਰ ਜੀਤ ਕੌਰ ਤੇ ਸਿਮਰਨ ਕੌਰ ਮੁੱਖ ਤੌਰ 'ਤੇ ਹਾਜ਼ਰ ਸਨ |
Punjab Bani 18 May,2024
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ - ਵਿਆਪਕ ਯੋਜਨਾ ਦਾ ਉਦੇਸ਼ ਉਦਯੋਗਿਕ ਪੁਨਰ-ਸੁਰਜੀਤੀ, ਵਾਤਾਵਰਣ ਸਥਿਰਤਾ ਅਤੇ ਬੁਨਿਆਦੀ ਢਾਂਚਾ ਵਿਕਾਸ ਹੈ ਲੁਧਿਆਣਾ, 18 ਮਈ, 2024: ਕਾਫੀ ਉਡੀਕ ਤੋਂ ਬਾਅਦ ਲੁਧਿਆਣਾ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਨੂੰ ਇੱਕ ਨਮੂਨੇ ਦੇ ਸ਼ਹਿਰ ਵਿੱਚ ਤਬਦੀਲ ਕਰਨ ਦੇ ਉਦੇਸ਼ ਨਾਲ ਆਪਣਾ ਵਿਆਪਕ ਵਿਜ਼ਨ ਡਾਕੂਮੈਂਟ "ਡਰਾਈਵ ਇਟ" ਪੇਸ਼ ਕੀਤਾ। ਇਸ ਮੌਕੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਸਮੇਤ ਉੱਘੇ ਕਾਂਗਰਸੀ ਆਗੂ ਹਾਜ਼ਰ ਹੋਏ। ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਜਨਰਲ ਸਕੱਤਰ ਇੰਚਾਰਜ ਕੈਪਟਨ ਸੰਦੀਪ ਸੰਧੂ, ਸਾਬਕਾ ਵਿਧਾਇਕ ਰਾਕੇਸ਼ ਪਾਂਡੇ, ਸਾਬਕਾ ਵਿਧਾਇਕ ਸੁਰਿੰਦਰ ਕੁਮਾਰ ਡਾਵਰ, ਸਾਬਕਾ ਵਿਧਾਇਕ ਤੇ ਜ਼ਿਲ੍ਹਾ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਸੰਜੇ ਤਲਵਾੜ, ਸਾਬਕਾ ਵਿਧਾਇਕ ਜੱਸੀ ਖੰਗੂੜਾ, ਸਾਬਕਾ ਵਿਧਾਇਕ ਬਲਵਿੰਦਰ ਸਿੰਘ ਬੈਂਸ, ਦਿਹਾਤੀ ਕਾਂਗਰਸ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਵੀ ਹਾਜ਼ਰ ਸਨ। ਜਿੱਥੇ ਉਨ੍ਹਾਂ ਆਪਣਾ ਸਹਿਯੋਗ ਦਿੱਤਾ ਅਤੇ ਹਲਕੇ ਲਈ ਸੋਚ ਦੀ ਅਹਿਮੀਅਤ 'ਤੇ ਜ਼ੋਰ ਦਿੱਤਾ। ਆਪਣੀਆਂ ਪਿਛਲੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦੇ ਹੋਏ ਵੜਿੰਗ ਨੇ ਕਿਹਾ, “ਮੈਂ ਗਿੱਦੜਬਾਹਾ ਤੋਂ ਲਗਾਤਾਰ ਤਿੰਨ ਵਾਰ ਵਿਧਾਇਕ ਵਜੋਂ ਸੇਵਾ ਕੀਤੀ ਹੈ ਅਤੇ ਮੈਂ ਆਪਣੀ ਸਫਲਤਾ ਦਾ ਸਿਹਰਾ ਲੋਕਾਂ ਦੀ ਭਲਾਈ ਲਈ ਆਪਣੇ ਸਮਰਪਣ ਨੂੰ ਦਿੰਦਾ ਹਾਂ। ਮੈਨੂੰ ਮਾਣ ਹੈ ਕਿ ਮੈਂ ਆਪਣੇ ਹਲਕੇ ਵਿੱਚ ਇੱਕ ਡਿਗਰੀ ਕਾਲਜ ਅਤੇ 100 ਬਿਸਤਰਿਆਂ ਵਾਲਾ ਹਸਪਤਾਲ ਸਥਾਪਿਤ ਕੀਤਾ ਹੈ, ਜਿਸਨੂੰ ਕਾਇਆਕਲਪ ਸਕੀਮ ਤਹਿਤ ਪੰਜਾਬ ਵਿੱਚ ਸਭ ਤੋਂ ਵਧੀਆ ਸਬ ਡਿਵੀਜ਼ਨਲ ਹਸਪਤਾਲ ਵਜੋਂ ਮਾਨਤਾ ਮਿਲੀ ਹੈ। ਟਰਾਂਸਪੋਰਟ ਮੰਤਰੀ ਹੋਣ ਦੇ ਨਾਤੇ, ਮੈਂ ਸਾਲਾਨਾ ਵਿਕਾਸ ਦੇ ਨਾਲ ਪਹਿਲੇ ਸਾਲ ਵਿੱਚ 1.5 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕੀਤਾ। ਮੈਂ ਬੱਸ ਮਾਫੀਆ ਨਾਲ ਵੀ ਨਜਿੱਠਿਆ, ਪਹਿਲੇ 12 ਦਿਨਾਂ ਵਿੱਚ ਲਗਭਗ 99,000 ਗੈਰ-ਕਾਨੂੰਨੀ ਐਕਸਟੈਂਸ਼ਨਾਂ ਨੂੰ ਖਤਮ ਕੀਤਾ, ਜਿਸ ਵਿੱਚ ਬਾਦਲਾਂ ਨਾਲ ਸੰਬੰਧਿਤ 60,000 ਬੱਸਾਂ ਅਤੇ ਉਨ੍ਹਾਂ ਦੇ 15,000 ਸਾਥੀ ਸ਼ਾਮਲ ਹਨ। ਵੜਿੰਗ ਦੇ ਵਿਜ਼ਨ ਦਸਤਾਵੇਜ਼ ਵਿੱਚ ਕਈ ਪ੍ਰਮੁੱਖ ਪਹਿਲਕਦਮੀਆਂ ਪੇਸ਼ ਕੀਤੀਆਂ ਗਈਆਂ ਹਨ। ਇਸ ਅਨੁਸਾਰ ਉਹ ਕਾਂਗਰਸ ਸਰਕਾਰ ਵੱਲੋਂ ਮਨਜ਼ੂਰ ਕੀਤੇ 650 ਕਰੋੜ ਰੁਪਏ ਦੇ ਪ੍ਰਾਜੈਕਟ ਤਹਿਤ ਬੁੱਢਾ ਦਰਿਆ ਨੂੰ ਤੇਜ਼ੀ ਨਾਲ ਸੁਰਜੀਤ ਕਰਨਗੇ, ਤਾਂ ਜੋ ਇਸ ਦੀ ਪੁਰਾਣੀ ਸ਼ਾਨ ਨੂੰ ਬਹਾਲ ਕੀਤਾ ਜਾ ਸਕੇ। ਉਨ੍ਹਾਂ ਦਾ ਉਦੇਸ਼ ਸ਼ਹਿਰ ਨੂੰ ਭਾਰਤ ਦੇ ਮਾਨਚੈਸਟਰ ਦੀ ਸ਼ਾਨ ਨੂੰ ਬਹਾਲ ਕਰਨਾ ਹੈ। ਲੁਧਿਆਣਾ ਦੇ ਟਿਕਾਊ ਅਤੇ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਲਈ ਉਪਾਅ ਸੁਝਾਉਣ ਲਈ ਇੱਕ ਖੋਜ ਫੰਡ ਬਣਾਇਆ ਜਾਵੇਗਾ, ਜਿਸ ਵਿੱਚ ਹਵਾ ਅਤੇ ਪਾਣੀ ਦੀ ਗੁਣਵੱਤਾ, ਟ੍ਰੈਫਿਕ ਪ੍ਰਬੰਧਨ, ਫਿਰਨੀ ਦੇ ਨਾਲ ਲੱਗਦੇ ਪਿੰਡਾਂ ਦੇ ਯੋਜਨਾਬੱਧ ਵਿਕਾਸ ਅਤੇ ਲੁਧਿਆਣਾ ਵਾਸੀਆਂ ਦੇ ਜੀਵਨ ਪੱਧਰ ਵਿੱਚ ਸੁਧਾਰ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਸ ਤੋਂ ਇਲਾਵਾ, ਉਦਯੋਗਿਕ ਕਲੱਸਟਰ ਬਣਾਉਣ ਅਤੇ ਉਦਯੋਗਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਭਾਰਤ ਸਰਕਾਰ ਦੇ ਉਦਯੋਗ ਅਤੇ ਵਣਜ ਵਿਭਾਗ ਤੋਂ ਇੱਕ ਵਿਸ਼ੇਸ਼ ਪੈਕੇਜ ਪ੍ਰਾਪਤ ਕੀਤਾ ਜਾਵੇਗਾ। ਇਸੇ ਤਰ੍ਹਾਂ ਲੁਧਿਆਣਾ ਦੇ ਉਦਯੋਗਿਕ ਉਤਪਾਦਾਂ ਨੂੰ ਉਤਸ਼ਾਹਿਤ ਕਰਨ ਲਈ ਇੱਕ ਅਤਿ-ਆਧੁਨਿਕ ਪ੍ਰਦਰਸ਼ਨੀ ਕੇਂਦਰ ਦਾ ਨਿਰਮਾਣ ਕੀਤਾ ਜਾਵੇਗਾ। ਪਹਿਲੇ ਤਿੰਨ ਸਾਲਾਂ ਵਿੱਚ, ਵੜਿੰਗ ਨੇ ਕਿਸਾਨਾਂ ਲਈ ਗ੍ਰਾਂਟ ਵਧਾਉਣ ਅਤੇ ਵੱਖ-ਵੱਖ ਪ੍ਰੋਜੈਕਟਾਂ ਲਈ ਜ਼ਮੀਨ ਪ੍ਰਾਪਤੀ ਦੀ ਸਹੂਲਤ ਲਈ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨਾਲ ਚਰਚਾ ਕਰਨ ਦੀ ਯੋਜਨਾ ਬਣਾਈ ਹੈ। ਇਸੇ ਤਰ੍ਹਾਂ ਸ਼ਹਿਰ ਨੂੰ ਭੀੜ-ਭੜੱਕੇ ਤੋਂ ਮੁਕਤ ਕਰਨ ਅਤੇ ਲੁਧਿਆਣਾ ਨੂੰ ਲੌਜਿਸਟਿਕ ਹੱਬ ਵਜੋਂ ਸਥਾਪਤ ਕਰਨ ਲਈ ਰਿੰਗ ਰੋਡ ਪ੍ਰੋਜੈਕਟ ਨੂੰ ਪੂਰਾ ਕਰਨ ਦੀ ਤਰਜੀਹ ਹੈ। ਇੱਕ ਮਹੱਤਵਪੂਰਨ ਰੁੱਖ ਲਗਾਉਣ ਦੀ ਪਹਿਲਕਦਮੀ ਦੇ ਤਹਿਤ, ਹਰ ਸਾਲ ਹਰਿਆਲੀ ਵਧਾਉਣ ਲਈ ਹਾਈਵੇਜ਼, ਜੰਗਲੀ ਖੇਤਰਾਂ ਅਤੇ ਵਿਭਾਗ ਦੀ ਜ਼ਮੀਨ 'ਤੇ 1 ਲੱਖ ਸਥਾਨਕ ਕਿਸਮਾਂ ਦੇ ਰੁੱਖ ਲਗਾਏ ਜਾਣਗੇ। ਵੜਿੰਗ ਜਲ ਸ਼ਕਤੀ ਵਿਭਾਗ ਨਾਲ ਮਿਲ ਕੇ ਸਥਾਨਕ ਉਦਯੋਗਾਂ ਨੂੰ ਨਹਿਰਾਂ ਰਾਹੀਂ ਸਤਹੀ ਪਾਣੀ ਮੁਹੱਈਆ ਕਰਵਾਉਣ ਅਤੇ ਧਰਤੀ ਹੇਠਲੇ ਪਾਣੀ ਦੇ ਸਰੋਤਾਂ ਨੂੰ ਬਚਾਉਣ ਦੀ ਵਕਾਲਤ ਕਰਨਗੇ। ਇਲੈਕਟ੍ਰਿਕ ਅਤੇ ਸੀਐਨਜੀ ਆਟੋ ਲਈ ਕਾਂਗਰਸ ਵੱਲੋਂ ਸਬਸਿਡੀ ਵਾਤਾਵਰਣ ਪੱਖੀ ਆਵਾਜਾਈ ਨੂੰ ਉਤਸ਼ਾਹਿਤ ਕੀਤਾ ਜਾਵੇਗਾ ਅਤੇ ਲਗਭਗ 5,000 ਪਰਿਵਾਰਾਂ ਦੀ ਆਮਦਨ ਵਧੇਗੀ। ਉਦਯੋਗਿਕ ਸਹਾਇਤਾ ਅਤੇ ਸਰਕਾਰੀ ਸਹਾਇਤਾ ਨਾਲ ਇਲੈਕਟ੍ਰਿਕ ਵਾਹਨ ਚਾਰਜਿੰਗ ਨੈੱਟਵਰਕ ਸਥਾਪਿਤ ਕੀਤਾ ਜਾਵੇਗਾ। ਪੰਜ ਸਾਲਾਂ ਦੇ ਅੰਦਰ ਸਾਰੀਆਂ ਸਰਕਾਰੀ ਇਮਾਰਤਾਂ ਨੂੰ 100% ਸੂਰਜੀ ਊਰਜਾ ਅਤੇ ਵਪਾਰਕ ਅਤੇ ਨਿੱਜੀ ਇਮਾਰਤਾਂ ਨੂੰ ਘੱਟੋ-ਘੱਟ 50% ਸੂਰਜੀ ਊਰਜਾ ਨਾਲ ਲੈਸ ਕਰਨਾ ਹੈ। ਲੁਧਿਆਣਾ ਦੇ ਪੱਤਰਕਾਰ ਭਾਈਚਾਰੇ ਨੂੰ ਸਮਰਪਿਤ ਇੱਕ ਪੂਰੀ ਤਰ੍ਹਾਂ ਨਾਲ ਲੈਸ ਪ੍ਰੈੱਸ ਕਲੱਬ ਦੀ ਸਥਾਪਨਾ ਕੀਤੀ ਜਾਵੇਗੀ। ਇਸੇ ਤਰ੍ਹਾਂ ਢੰਡਾਰੀ ਕਲਾਂ, ਮੁੱਲਾਂਪੁਰ ਅਤੇ ਜਗਰਾਉਂ ਰੇਲਵੇ ਸਟੇਸ਼ਨਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ। ਮਲਟੀਪਰਪਜ਼ ਇਨਡੋਰ ਖੇਡ ਸਟੇਡੀਅਮ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਨਵਿਆਇਆ ਜਾਵੇਗਾ ਅਤੇ ਇਸ ਦਾ ਨਾਂ ਬਦਲ ਕੇ ਸ਼ਹੀਦ ਸੁਖਦੇਵ ਥਾਪਰ ਇਨਡੋਰ ਸਟੇਡੀਅਮ ਰੱਖਿਆ ਜਾਵੇਗਾ। ਸਾਹਿਰ ਲੁਧਿਆਣਵੀ ਮੈਮੋਰੀਅਲ ਸੈਂਟਰ ਸਥਾਪਿਤ ਕੀਤਾ ਜਾਵੇਗਾ, ਜਿਸ ਵਿੱਚ ਅਖਾੜਾ, ਲਾਇਬ੍ਰੇਰੀ, ਵਿਜ਼ੂਅਲ ਆਰਟ ਗੈਲਰੀ ਅਤੇ ਰਿਹਾਇਸ਼ ਦੀਆਂ ਸਹੂਲਤਾਂ ਹੋਣਗੀਆਂ। ਪਿੰਡਾਂ ਵਿੱਚ ਛੱਪੜ ਦੀ ਉਸਾਰੀ, ਲਾਇਬ੍ਰੇਰੀਆਂ, ਐਲ.ਈ.ਡੀ ਲਾਈਟਾਂ ਅਤੇ ਸੀ.ਸੀ.ਟੀ.ਵੀ ਕੈਮਰੇ ਸਮੇਤ ਵੱਡੇ ਪ੍ਰੋਜੈਕਟਾਂ ਲਈ ਲੋੜੀਂਦੀਆਂ ਗ੍ਰਾਂਟਾਂ ਦਿੱਤੀਆਂ ਜਾਣਗੀਆਂ। ਹਲਵਾਰਾ ਵਿਖੇ ਬਣਨ ਵਾਲਾ ਅੰਤਰਰਾਸ਼ਟਰੀ ਹਵਾਈ ਅੱਡਾ ਪ੍ਰਮੁੱਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਵਪਾਰਕ ਕੇਂਦਰਾਂ ਲਈ ਸਿੱਧੀਆਂ ਉਡਾਣਾਂ ਨੂੰ ਯਕੀਨੀ ਬਣਾਏਗਾ। ਨੇੜਲੇ ਵਪਾਰਕ, ਧਾਰਮਿਕ ਅਤੇ ਸੈਰ-ਸਪਾਟਾ ਸਥਾਨਾਂ ਲਈ ਹੈਲੀਕਾਪਟਰ ਸੇਵਾਵਾਂ ਸ਼ੁਰੂ ਕੀਤੀਆਂ ਜਾਣਗੀਆਂ। ਲੁਧਿਆਣਾ ਅਤੇ ਹੋਰ ਸ਼ਹਿਰਾਂ ਜਿਵੇਂ ਕਿ ਬਠਿੰਡਾ ਅਤੇ ਚੰਡੀਗੜ੍ਹ ਵਿਚਕਾਰ ਬਿਹਤਰ ਸੰਪਰਕ ਬਣਾਉਣ ਲਈ ਲੋਕਲ ਟਰੇਨਾਂ ਦੀ ਗਿਣਤੀ ਵਧਾਈ ਜਾਵੇਗੀ। ਇਸ ਕ੍ਰਮ ਵਿੱਚ, ਕਿਫ਼ਾਇਤੀ ਅਤੇ ਆਰਾਮਦਾਇਕ ਜਨਤਕ ਆਵਾਜਾਈ ਪ੍ਰਦਾਨ ਕਰਨ ਲਈ ਇਲੈਕਟ੍ਰਿਕ ਬੱਸਾਂ ਸ਼ੁਰੂ ਕੀਤੀਆਂ ਜਾਣਗੀਆਂ। ਸਮਾਰਟ ਸਿਟੀ ਪ੍ਰੋਜੈਕਟ ਤਹਿਤ ਪੂਰੇ ਸ਼ਹਿਰ ਵਿੱਚ ਇੰਟੈਲੀਜੈਂਟ ਟ੍ਰੈਫਿਕ ਲਾਈਟਾਂ ਲਗਾਈਆਂ ਜਾਣਗੀਆਂ। ਵਿਆਪਕ ਸੀਸੀਟੀਵੀ ਕਵਰੇਜ ਟ੍ਰੈਫਿਕ ਪ੍ਰਬੰਧਨ ਅਤੇ ਕਾਨੂੰਨ ਵਿਵਸਥਾ ਲਾਗੂ ਕਰਨ ਵਿੱਚ ਮਦਦ ਕਰੇਗੀ। ਓਵਰਪਾਸ ਅਤੇ ਅੰਡਰਪਾਸ ਭੀੜ ਵਾਲੀਆਂ ਥਾਵਾਂ ਖਾਸ ਕਰਕੇ ਉਦਯੋਗਿਕ ਅਤੇ ਗਿਆਸਪੁਰਾ ਖੇਤਰਾਂ ਵਿੱਚ ਬਣਾਏ ਜਾਣਗੇ। ਰਾਜਾ ਵੜਿੰਗ ਨੇ ਲੋਕਾਂ ਦੇ ਸਹਿਯੋਗ ਦੀ ਮੰਗ ਕਰਦੇ ਹੋਏ ਕਿਹਾ, "'ਡਰਾਈਵ ਇਟ' ਲੁਧਿਆਣਾ ਲਈ ਇੱਕ ਉੱਜਵਲ, ਵਧੇਰੇ ਖੁਸ਼ਹਾਲ ਭਵਿੱਖ ਲਈ ਇੱਕ ਰੋਡਮੈਪ ਪੇਸ਼ ਕਰਦਾ ਹੈ। ਮੈਂ ਨਾਗਰਿਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਇਸ ਦ੍ਰਿਸ਼ਟੀ ਨੂੰ ਸਾਕਾਰ ਕਰਨ ਅਤੇ ਲੁਧਿਆਣਾ ਨੂੰ ਇੱਕ ਆਧੁਨਿਕ, ਟਿਕਾਊ ਅਤੇ ਸਰਗਰਮ ਸ਼ਹਿਰ ਵਜੋਂ ਬਦਲਣ ਲਈ ਮੇਰੇ ਨਾਲ ਹੱਥ ਮਿਲਾਉਣ ਲਈ ਸੱਦਾ ਦਿੰਦਾ ਹਾਂ।”
Punjab Bani 18 May,2024
ਆਪ ਨੇਤਾ ਲਾਲੀ ਮਜੀਠੀਆ ਅਕਾਲੀ ਦਲ ਵਿੱਚ ਹੋਏ ਸ਼ਾਮਲ
ਆਪ ਨੇਤਾ ਲਾਲੀ ਮਜੀਠੀਆ ਅਕਾਲੀ ਦਲ ਵਿੱਚ ਹੋਏ ਸ਼ਾਮਲ ਬਟਾਲਾ, 17 ਮਈ ਆਮ ਆਦਮੀ ਪਾਰਟੀ ਦੇ ਮਜੀਠਾ ਹਲਕੇ ਦੇ ਇੰਚਾਰਜ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਅੱਜ ਆਪਣੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਉਹ ਪਹਿਲਾਂ ਕਾਂਗਰਸ ਦੇ ਸੀਨੀਅਰ ਆਗੂ ਸਨ ਅਤੇ ਕੁਝ ਸਮਾਂ ਪਹਿਲਾਂ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਏ ਸਨ। ਇਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਲਾਲੀ ਮਜੀਠੀਆ ਦੇ ਪਾਰਟੀ ਵਿੱਚ ਆਉਣ ਨਾਲ ਲੋਕ ਸਭਾ ਹਲਕਾ ਅੰਮ੍ਰਿਤਸਰ ’ਚ ਉਮੀਦਵਾਰ ਅਨਿਲ ਜੋਸ਼ੀ ਨੂੰ ਰਾਜਸੀ ਬਲ ਮਿਲੇਗਾ। ਉਨ੍ਹਾਂ ਦੱਸਿਆ ਕਿ ਉਹ ਲੰਘੇ ਢਾਈ-ਤਿੰਨ ਦਹਾਕਿਆਂ ਤੋਂ ਇੱਕ-ਦੂਸਰੇ ਦੇ ਕੱਟੜ ਵਿਰੋਧੀ ਸਨ। ਇਸ ਮੌਕੇ ਬਿਕਰਮ ਮਜੀਠੀਆ ਨੇ ਲਾਲੀ ਮਜੀਠੀਆ ਦੇ ਪੈਰੀਂ ਹੱਥ ਲਗਾਉਂਦਿਆਂ ਤੇ ਇਹ ਕਹਿੰਦਿਆਂ ਮੁਆਫ਼ੀ ਮੰਗੀ ਕਿ ਉਨ੍ਹਾਂ ਕੋਲੋਂ ਅਤੀਤ ਵਿੱਚ ਕੁਝ ਗ਼ਲਤੀਆਂ ਹੋਈਆਂ ਜਿਸ ਲਈ ਉਨ੍ਹਾਂ ਨੂੰ ਮੁਆਫ਼ ਕੀਤਾ ਜਾਵੇ।
Punjab Bani 18 May,2024
ਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨ
ਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨ ਜਲੰਧਰ, 17 ਮਈ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਦੇ ਮੁੱਖ ਮੰਤਰੀਆਂ ਨੇ ਸੂਬੇ ਦੇ ਵਿਕਾਸ ਵੱਲ ਧਿਆਨ ਨਹੀਂ ਦਿੱਤਾ ਅਤੇ ਉਹ ਜਿੱਤ ਕੇ ਆਪਣੇ ਮਹਿਲਾਂ ਅੰਦਰ ਵੜ ਕੇ ਕੁੰਡੀ ਲਗਾ ਲੈਂਦੇ ਸਨ, ਜਦੋਂ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਵਾ ਦੋ ਸਾਲ ਦੇ ਸਮੇਂ ਵਿੱਚ ਸੂਬੇ ਦੇ ਕੰਮ ਕਰਨ ਦੇ ਨਾਲ ਲੋਕਾਂ ਦਾ ਦਿਲ ਜਿੱਤਿਆ ਹੈ। ਉਨ੍ਹਾਂ ਕਰਤਾਰਪੁਰ ਵਿੱਚ ਕੈਬਨਿਟ ਮੰਤਰੀ ਬਲਕਾਰ ਸਿੰਘ ਦੀ ਅਗਵਾਈ ਵਿੱਚ ਪਵਨ ਕੁਮਾਰ ਟੀਨੂ ਦੇ ਹੱਕ ਵਿੱਚ ਕੀਤੇ ਰੋਡ ਸ਼ੋਅ ਦੌਰਾਨ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਬੀਰ ਸਿੰਘ ਬਾਦਲ ’ਤੇ ਸਿਆਸੀ ਹਮਲੇ ਕਰਦਿਆਂ ਕਿਹਾ ਕਿ ਤਾਪਮਾਨ ਵਧਣ ਕਾਰਨ ਇਹ ਦੋਵੇਂ ਆਪਣੇ ਮਹਿਲਾਂ ਵਿੱਚੋਂ ਨਹੀਂ ਨਿਕਲਦੇ ਸਨ। ਸ੍ਰੀ ਮਾਨ ਨੇ ਕਿਹਾ ਕਿ ਜੇਕਰ ਕੋਈ ਸਿਆਸੀ ਧਿਰ ਉਨ੍ਹਾਂ ਖ਼ਿਲਾਫ਼ ਭ੍ਰਿਸ਼ਟਾਚਾਰ ਸਾਬਿਤ ਕਰਦੀ ਹੈ ਤਾਂ ਉਹ ਉਨ੍ਹਾਂ ਲਈ ਜ਼ਹਿਰ ਦੀ ਗੋਲੀ ਵਾਂਗ ਹੋਵੇਗਾ।
Punjab Bani 18 May,2024
ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ
ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਸਾਬਕਾ ਕੌਂਸਲਰ ਮਾਲਵਿੰਦਰ ਦੇ ਘਰ ਹੋਈ ਮੀਟਿੰਗ ਨੇ ਰੈਲੀ ਦਾ ਰੂਪ ਧਾਰਿਆ ਪਟਿਆਲਾ, 18 ਮਈ: ਪਟਿਆਲਾ ਪਾਰਲੀਮਾਨੀ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ ਕੇ ਸ਼ਰਮਾ ਨੇ ਕਿਹਾ ਹੈ ਕਿ ਚਾਰ ਵਾਰ ਐਮ ਪੀ ਰਹੇ ਪ੍ਰਨੀਤ ਕੌਰ ਤੇ ਇਕ ਵਾਰ ਐਮ ਪੀ ਰਹੇ ਡਾ. ਧਰਮਵੀਰ ਗਾਂਧੀ ਪਟਿਆਲਾ ਲਈ ਕੇਂਦਰ ਸਰਕਾਰ ਤੋਂ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ ਤੇ ਪਟਿਆਲਾ ਦੇ ਪਛੜੇਪਣ ਦਾ ਇਹੀ ਮੁੱਖ ਕਾਰਣ ਹੈ। ਇਥੇ ਸਾਬਕਾ ਕੌਂਸਲਰ ਮਾਲਵਿੰਦਰ ਸਿੰਘ ਝਿੱਲ ਦੀ ਰਿਹਾਇਸ਼ ’ਤੇ ਹੋਈ ਮੀਟਿੰਗ ਜਿਸਨੇ ਰੈਲੀ ਦਾ ਰੂਪ ਧਾਰ ਲਿਆ, ਨੂੰ ਸੰਬੋਧਨ ਕਰਦਿਆਂ ਐਨ ਕੇ ਸ਼ਰਮਾ ਨੇ ਕਿਹਾ ਕਿ ਇਹਨਾਂ ਦੋਵਾਂ ਆਗੂਆਂ ਦੀ ਬਦੌਲਤ ਪਟਿਆਲਾ ਪਾਰਲੀਮਾਨੀ ਹਲਕੇ ਨੇ 25 ਸਾਲ ਗੁਆ ਲਏ ਹਨ। ਉਹਨਾਂ ਕਿਹਾ ਕਿ ਕੇਂਦਰ ਤੋਂ ਬਹੁਤ ਵੱਡੇ-ਵੱਡੇ ਪ੍ਰਾਜੈਕਟ ਲੈ ਕੇ ਪਟਿਆਲਾ ਦਾ ਸਰਵ ਪੱਖੀ ਵਿਕਾਸ ਕੀਤਾ ਜਾ ਸਕਦਾ ਸੀ। ਇਥੇ ਰੋਜ਼ਗਾਰ ਪੈਦਾ ਕੀਤਾ ਜਾ ਸਕਦਾ ਸੀ ਪਰ ਇਹਨਾਂ ਦੋਵਾਂ ਦੀ ਨਲਾਇਕੀ ਕਾਰਣ ਮੁਸ਼ਕਿਲਾਂ ਪਟਿਆਲਾ ਲੋਕ ਸਭਾ ਹਲਕੇ ਦੇ ਲੋਕਾਂ ਨੂੰ ਝੱਲਣੀਆਂ ਪਈਆਂ। ਉਹਨਾਂ ਕਿਹਾ ਕਿ ਹੁਣ ਜੇਕਰ ਲੋਕ ਉਹਨਾਂ ਦੀ ਝੋਲੀ ਇਹ ਸੀਟ ਪਾਉਣਗੇ ਤਾਂ ਉਹ ਕੰਮ ਕਰ ਕੇ ਵਿਖਾਉਣਗੇ ਕਿ ਇਕ ਸੰਸਦ ਮੈਂਬਰ ਆਪਣੇ ਹਲਕੇ ਵਾਸਤੇ ਕੀ ਕੁਝ ਕਰ ਸਕਦਾ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਤਕੜੀ ’ਤੇ ਵੋਟਾਂ ਪਾ ਕੇ ਅਕਾਲੀ ਦਲ ਨੂੰ ਮਜ਼ਬੂਤ ਕਰਨ ਕਿਉਂਕਿ ਅਕਾਲੀ ਦਲ ਹੀ ਪੰਜਾਬੀਆਂ ਦੀ ਆਪਣੀ ਪਾਰਟੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਟਿਆਲਾ ਦਿਹਾਤੀ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ, ਸਾਬਕਾ ਐਮ ਪੀ ਪਰਮਜੀਤ ਸਿੰਘ ਪੰਮਾ, ਹਰਵਿੰਦਰ ਸਿੰਘ ਬੱਬੂ, ਗੁਰਵਿੰਦਰ ਸਿੰਘ ਧੀਮਾਨ, ਰਾਜਿੰਦਰ ਵਿਰਕ,ਜਗਰਾਜ ਝਿੱਲ, ਕੁਲਦੀਪ ਰੱਫਾ, ਮਾਸਟਰ ਜਗਪਾਲ ਸਿੰਘ, ਜਰਨੈਲ ਸਿੰਘ ਸਰਪੰਚ, ਸੁਰਜੀਤ ਸਿੰਘ ਸਰਪੰਚ, ਤੋਤਾ ਸਿੰਘ, ਫਤਿਹਜੀਤ ਸਿੰਘ ਜੌਲੀ, ਦਵਿੰਦਰ ਟੋਕੇਵਾਲਾ, ਰਾਜ ਟਿਵਾਣਾ, ਗੁਰਿੰਦਰਪਾਲ ਸਿੰਘ, ਕਰਮ ਸਿੰਘ ਟੌਹੜਾ,ਵਿਨੋਦ ਜਿੰਦਲ, ਰਣਜੀਤ ਨੰਬਰਦਾਰ, ਬਿਕਰਮਜੀਤ ਸਿੰਘ ਭੱਟੀ, ਡਾ. ਨਛੱਤਰ, ਪਰਸ ਰਾਮ, ਦਲਜੀਤ ਮਾਂਗਟ, ਜੋਗਿੰਦਰ ਸ਼ਰਮਾ, ਗੁਰਚਰਨ ਸਿੰਘ ਡੋਗਰ, ਬਖਸ਼ੀਸ਼ ਸੰਧੂ, ਬਲਜਿੰਦਰ ਗਾਂਧੀ, ਨਰੇਸ਼ ਕੁਮਾਰ, ਸੰਦੀਪ ਮਾਮਾ, ਮਨਪ੍ਰੀਤ ਖਰੋੜ, ਅਵਤਾਰ ਸਿੰਘ ਤਾਰੀ, ਡਿਪਟੀ ਡਾਇਰੈਕਟਰ ਮਾਨ ਸਾਹਿਬ, ਬੀਬੀ ਕਰਮਜੀਤ ਕੌਰ ਝਿੱਲ, ਬੀਬੀ ਚਰਨਜੀਤ ਕੌਰ ਅਤੇ ਲਾਭ ਸਿੰਘ ਆਦਿ ਪਤਵੰਤੇ ਹਾਜ਼ਰ ਸਨ।
Punjab Bani 18 May,2024
ਸਵਾਮੀ ਮਾਲੀਵਾਲ ਮਾਮਲਾ : ‘ਉਹ ਅੰਦਰ ਕਿਉਂ ਗਈ? ਉਹ ਮੁਲਾਕਾਤ ਦਾ ਸਮਾਂ ਲਏ ਬਿਨਾਂ ਮੁੱਖ ਮੰਤਰੀ ਨਿਵਾਸ ਕਿਉਂ ਪਹੁੰਚੀ? : ਆਪ ਨੇਤਾ ਆਤਿਸ਼ੀ
ਸਵਾਮੀ ਮਾਲੀਵਾਲ ਮਾਮਲਾ : ‘ਉਹ ਅੰਦਰ ਕਿਉਂ ਗਈ? ਉਹ ਮੁਲਾਕਾਤ ਦਾ ਸਮਾਂ ਲਏ ਬਿਨਾਂ ਮੁੱਖ ਮੰਤਰੀ ਨਿਵਾਸ ਕਿਉਂ ਪਹੁੰਚੀ? : ਆਪ ਨੇਤਾ ਆਤਿਸ਼ੀ ਨਵੀਂ ਦਿੱਲੀ, 18 ਮਈ ਆਮ ਆਦਮੀ ਪਾਰਟੀ ਦੀ ਨੇਤਾ ਆਤਿਸ਼ੀ ਨੇ ਅੱਜ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਦੀ ਸੰਸਦ ਮੈਂਬਰ ਸਵਾਤੀ ਮਾਲੀਵਾਲ ਗੈਰ-ਕਾਨੂੰਨੀ ਭਰਤੀ ਮਾਮਲੇ ਵਿਚ ਗ੍ਰਿਫਤਾਰੀ ਦਾ ਸਾਹਮਣਾ ਕਰ ਰਹੀ ਹੈ ਅਤੇ ਉਸ ਨੂੰ ਭਾਜਪਾ ਨੇ ‘ਬਲੈਕਮੇਲ’ ਕਰਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਸਾਜ਼ਿਸ਼ ਦਾ ਹਿੱਸਾ ਬਣਾਇਆ ਹੈ। ਮਾਲੀਵਾਲ ਨੇ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ‘ਤੇ ਕੁੱਟਮਾਰ ਦਾ ਦੋਸ਼ ਲਗਾਇਆ ਹੈ। ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਆਤਿਸ਼ੀ ਨੇ ਦੋਸ਼ ਲਗਾਇਆ ਕਿ ਮਾਲੀਵਾਲ ਸੋਮਵਾਰ ਨੂੰ ਬਿਨਾਂ ਮੁਲਾਕਾਤ ਦਾ ਸਮਾਂ ਲਏ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ‘ਤੇ ਪਹੁੰਚੀ।ਸੁਆਲ ਕੀਤਾ,‘ਉਹ ਅੰਦਰ ਕਿਉਂ ਗਈ? ਉਹ ਮੁਲਾਕਾਤ ਦਾ ਸਮਾਂ ਲਏ ਬਿਨਾਂ ਮੁੱਖ ਮੰਤਰੀ ਨਿਵਾਸ ਕਿਉਂ ਪਹੁੰਚੀ? ਅਰਵਿੰਦ ਕੇਜਰੀਵਾਲ ਉਸ ਦਿਨ ਰੁੱਝੇ ਹੋਏ ਸਨ ਅਤੇ ਉਨ੍ਹਾਂ ਨੂੰ ਨਹੀਂ ਮਿਲੇ ਸਨ।
Punjab Bani 18 May,2024
'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ
'ਲੋਕ ਸਭਾ ਚੋਣਾਂ 2024' 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ -ਵੋਟਾਂ ਲਈ ਦੌੜੇ ਵਿਦਿਆਰਥੀ ਤੇ ਪਟਿਆਲਵੀ, 1 ਜੂਨ ਨੂੰ ਵੱਧ ਚੜ੍ਹਕੇ ਵੋਟਾਂ ਪਾਉਣ ਦਾ ਸੁਨੇਹਾ -ਦੇਸ਼ ਦਾ ਭਵਿੱਖ ਵਿਦਿਆਰਥੀਆਂ ਨੂੰ ਲੋਕਤੰਤਰ ਨਾਲ ਜੋੜਨਾ ਮੁੱਖ ਮਕਸਦ-ਸ਼ੌਕਤ ਅਹਿਮਦ ਪਰੇ -ਕਿਹਾ, ਜ਼ਿਲ੍ਹੇ ਨੂੰ 70 ਫ਼ੀਸਦੀ ਤੋਂ ਵੱਧ ਵੋਟਿੰਗ ਵੱਲ ਲਿਜਾਣ ਲਈ ਕਾਰਗਰ ਸਾਬਤ ਹੋਵੇਗੀ ਵੋਟ ਰਨ ਮੈਰਾਥਨ ਪਟਿਆਲਾ, 18 ਮਈ: ਜ਼ਿਲ੍ਹਾ ਚੋਣ ਅਫ਼ਸਰ, ਪਟਿਆਲਾ ਸ਼ੌਕਤ ਅਹਿਮਦ ਪਰੇ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਵੀਪ ਗਤੀਵਿਧੀਆਂ ਹੇਠ ਅੱਜ ਕਰਵਾਈ 'ਵੋਟ ਰਨ ਮੈਰਾਥਨ' ਨੂੰ ਪੋਲੋ ਗਰਾਊਂਡ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਚਾਰ ਹਜਾਰ ਦੇ ਕਰੀਬ ਵਿਦਿਆਰਥੀਆਂ ਅਤੇ ਪਟਿਆਲਵੀਆਂ ਨੇ ਇਸ ਵੋਟ ਰਨ ਮੈਰਾਥਨ ਵਿੱਚ ਉਤਸ਼ਾਹ ਨਾਲ ਹਿੱਸਾ ਲੈਕੇ ਵੋਟਰਾਂ ਨੂੰ 1 ਜੂਨ 2024 ਨੂੰ ਲੋਕ ਸਭਾ ਚੋਣਾਂ ਲਈ ਵੱਧ ਚੜ੍ਹਕੇ ਵੋਟਾਂ ਪਾਉਣ ਦਾ ਸੁਨੇਹਾ ਦਿੱਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਕੰਚਨ ਅਤੇ ਐਸ.ਪੀ ਸਿਟੀ ਸਰਫ਼ਰਾਜ ਆਲਮ, ਦਿਵਿਆਂਗਜਨ ਸਟੇਟ ਆਈਕਨ ਜਗਵਿੰਦਰ ਸਿੰਘ ਅਤੇ ਜਗਦੀਪ ਸਿੰਘ ਸਮੇਤ ਵੱਡੀ ਗਿਣਤੀ ਹੋਰ ਪਤਵੰਤੇ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਸਵੇਰੇ ਜਲਦੀ ਉਠਕੇ ਇਸ ਮੈਰਾਥਨ 'ਚ ਹਿੱਸਾ ਲੈਣ ਵਾਲਿਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਉਦੇਸ਼ ਭਵਿੱਖ ਦੇ ਵੋਟਰਾਂ ਅਤੇ ਦੇਸ਼ ਦੇ ਭਵਿੱਖ ਵਿਦਿਆਰਥੀਆਂ ਨੂੰ ਲੋਕਤੰਤਰ ਨਾਲ ਜੋੜਨਾ ਹੈ ਤਾਂ ਕਿ ਸਾਡੇ ਨੌਜਵਾਨ ਵੀ ਲੋਕਤੰਤਰ ਦੀ ਮਜ਼ਬੂਤੀ ਲਈ ਆਪਣਾ ਯੋਗਦਾਨ ਪਾ ਸਕਣ। ਵਿਦਿਆਰਥੀਆਂ ਤੇ ਪਟਿਆਲਵੀਆਂ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਤੇ ਵੋਟਾਂ ਪਾਉਣ ਦਾ ਸੁਨੇਹਾ ਦੇਣ ਲਈ ਇਸ ਵੋਟ ਰਨ ਮੈਰਾਥਨ 'ਚ ਹਿੱਸਾ ਲੈਣ ਲਈ ਧੰਨਵਾਦ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਕੋਸ਼ਿਸ਼ ਪਟਿਆਲਾ ਨੂੰ 70 ਫ਼ੀਸਦੀ ਤੋਂ ਵੱਧ ਵੋਟਿੰਗ ਵਾਲਾ ਜ਼ਿਲ੍ਹਾ ਬਣਾਉਣ ਲਈ ਕਾਰਗਰ ਸਾਬਤ ਹੋਵੇਗੀ। ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਵੋਟ ਰਨ ਮੈਰਾਥਨ ਨੇ ਅੱਜ ਇਹ ਸੁਨੇਹਾ ਦਿੱਤਾ ਹੈ ਕਿ ਲੋਕ ਸਭਾ ਲਈ 1 ਜੂਨ ਨੂੰ ਵੋਟਾਂ ਪਾਉਣ ਤੋਂ ਕੋਈ ਵੀ ਯੋਗ ਵੋਟਰ ਵਾਂਝਾ ਨਾ ਰਹੇ ਅਤੇ ਹਰੇਕ ਵੋਟਰ ਆਪਣਾ ਕੁਝ ਸਮਾਂ ਕੱਢਕੇ ਵੋਟਾਂ ਜਰੂਰ ਪਾਉਣ ਲਈ ਬੂਥ ਉਪਰ ਜਾਵੇ। ਵੋਟ ਰਨ ਮੈਰਾਥਨ ਦੀ ਅਗਵਾਈ ਕਰ ਰਹੇ ਏ.ਡੀ.ਸੀ. ਕੰਚਨ ਨੇ ਦੱਸਿਆ ਕਿ ਇਸ ਵੋਟ ਰਨ ਮੈਰਾਥਨ ਵਿੱਚ ਸ਼ਾਮਲ ਵਿਦਿਆਰਥੀਆਂ ਤੇ ਪਟਿਆਲਵੀਆਂ ਨੇ ਪੋਲੋ ਗਰਾਊਂਡ ਤੋਂ ਸ਼ੁਰੂ ਹੋਕੇ ਲੀਲਾ ਭਵਨ, ਬਾਰਾਂਦਰੀ, ਸ਼ੇਰਾਂ ਵਾਲਾ ਗੇਟ ਤੋਂ ਹੁੰਦੀ ਹੋਈ ਫੁਹਾਰਾ ਚੌਂਕ ਤੋਂ ਵਾਪਸ ਪੋਲੋ ਗਰਾਊਂਡ ਵਿਖੇ ਸਮਾਪਤੀ ਕੀਤੀ ਹੈ। ਇਸ ਮੌਕੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਜ਼ਿਲ੍ਹਾ ਸਵੀਪ ਇੰਚਾਰਜ ਪ੍ਰੋ. ਸ਼ਵਿੰਦਰ ਰੇਖੀ ਤੇ ਮੋਹਿਤ ਕੌਸ਼ਲ, ਡੀ.ਐਸ.ਪੀ. ਟ੍ਰੈਫਿਕ ਕਰਨੈਲ ਸਿੰਘ, ਡੀ.ਡੀ.ਐਫ. ਨਿਧੀ ਮਲਹੋਤਰਾ, ਡੀ.ਐਫ਼.ਐਸ.ਸੀ. ਡਾ. ਰਵਿੰਦਰ ਕੌਰ, ਏ.ਸੀ.ਐਫ.ਏ. ਰਾਕੇਸ਼ ਗਰਗ, ਆਈ.ਸੀ.ਆਈ.ਸੀ. ਬੈਂਕ ਦੇ ਰੀਜ਼ਨਲ ਮੁਖੀ ਅਮਿਤ ਕੁਮਾਰ ਤੇ ਕਰੁਣ ਸ਼ਰਮਾ, ਚੋਣ ਦਫ਼ਤਰ ਦਾ ਸਮੁੱਚਾ ਅਮਲਾ, ਸਕੂਲਾਂ ਤੇ ਕਾਲਜਾਂ ਦੇ ਵੱਡੀ ਗਿਣਤੀ ਵਿਦਿਆਰਥੀ ਅਤੇ ਪ੍ਰਿੰਸੀਪਲ ਤੇ ਅਧਿਆਪਕ ਮੌਜੂਦ ਸਨ।
Punjab Bani 18 May,2024
ਤਾਨਾਸ਼ਾਹੀ ਨੂੰ ਨਹੀ ਕੀਤਾ ਜਾਵੇਗਾ ਸਵੀਕਾਰ : ਅਰਵਿੰਦ ਕੇਜਰੀਵਾਲ
ਤਾਨਾਸ਼ਾਹੀ ਨੂੰ ਨਹੀ ਕੀਤਾ ਜਾਵੇਗਾ ਸਵੀਕਾਰ : ਅਰਵਿੰਦ ਕੇਜਰੀਵਾਲ ਚੰਡੀਗੜ੍ਹ, 17 ਮਈ ਅੱਜ ਅੰਮ੍ਰਿਤਸਰ ਵਿੱਚ ਭਾਜਪਾ ‘ਤੇ ਹਮਲਾ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦੇਸ਼ ‘ਚ ਕਥਿਤ ਤੌਰ ‘ਤੇ ਚੱਲ ਰਹੀ ‘ਤਾਨਾਸ਼ਾਹੀ’ ਸਵੀਕਾਰ ਨਹੀਂ ਹੈ ਅਤੇ ਦੇਸ਼ ਨੇ ਪਿਛਲੇ 75 ਸਾਲਾਂ ‘ਚ ਅਜਿਹਾ ਦੌਰ ਕਦੇ ਨਹੀਂ ਦੇਖਿਆ। ਸ੍ਰੀ ਕੇਜਰੀਵਾਲ ਨੇ ਅੰਮ੍ਰਿਤਸਰ ਵਿੱਚ ਵਿਧਾਇਕਾਂ ਸਮੇਤ ਪੰਜਾਬ ਦੇ ‘ਆਪ’ ਵਰਕਰਾਂ ਅਤੇ ਆਗੂਆਂ ਨੂੰ ਸੰਬੋਧਨ ਕਰਦਿਆਂ ਇਹ ਗੱਲ ਕਹੀ ਤੇ ਉਨ੍ਹਾਂ ਨੂੰ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ‘ਆਪ’ ਦੀ ਜਿੱਤ ਯਕੀਨੀ ਬਣਾਉਣ ਲਈ ਆਪਣੀ ਪੂਰੀ ਕੋਸ਼ਿਸ਼ ਕਰਨ ਲਈ ਕਿਹਾ। ਉਨ੍ਹਾਂ ਨੇ ਭਾਜਪਾ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਉਹ ਸਾਰੇ ਵਿਰੋਧੀ ਪਾਰਟੀ ਦੇ ਨੇਤਾਵਾਂ ਨੂੰ ਜੇਲ੍ਹ ਵਿੱਚ ਡੱਕ ਰਹੀ ਹੈ। ਉਨ੍ਹਾਂ ਕਿਹਾ,‘ਸਾਡੇ ਦੇਸ਼ ਵਿੱਚ ਜੋ ਤਾਨਾਸ਼ਾਹੀ ਚੱਲ ਰਹੀ ਹੈ, ਉਹ ਸਵੀਕਾਰ ਨਹੀਂ ਹੈ।
Punjab Bani 17 May,2024
ਸਵਾਤੀ ਮਾਲੀਵਾਲ ਨੇ ਮੈਜਿਸਟ੍ਰੇਟ ਨੂੰ ਕਰਵਾਏ ਬਿਆਨ ਦਰਜ
ਸਵਾਤੀ ਮਾਲੀਵਾਲ ਨੇ ਮੈਜਿਸਟ੍ਰੇਟ ਨੂੰ ਕਰਵਾਏ ਬਿਆਨ ਦਰਜ ਬਿਭਵ ਕੁਮਾਰ ਲਗਾਤਾਰ ਕੁਟਦਾ ਮਾਰਦਾ ਰਿਹਾ : ਮਾਲੀਵਾਲ ਨਵੀਂ ਦਿੱਲੀ, 17 ਮਈ ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੇ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੂੰ ਕਥਿਤ ਤੌਰ ’ਤੇ ਕਈ ਵਾਰ ਲੱਤ ਮਾਰੀ ਅਤੇ ਥੱਪੜ ਮਾਰਿਆ। ਉਹ ਕਈ ਵਾਰ ਮਦਦ ਲਈ ਲਗਾਤਾਰ ਰੌਲਾ ਪਾਉਂਦੀ ਰਹੀ। ਮਾਲੀਵਾਲ ‘ਤੇ ਹੋਏ ਕਥਿਤ ਹਮਲੇ ਦੇ ਵੇਰਵੇ ਅੱਜ ਉਦੋਂ ਸਾਹਮਣੇ ਆਏ ਜਦੋਂ ਰਾਜ ਸਭਾ ਮੈਂਬਰ ਇਸ ਮਾਮਲੇ ‘ਚ ਆਪਣਾ ਬਿਆਨ ਦਰਜ ਕਰਵਾਉਣ ਲਈ ਮੈਜਿਸਟ੍ਰੇਟ ਸਾਹਮਣੇ ਪੇਸ਼ ਹੋਈ। ਅਧਿਕਾਰੀਆਂ ਨੇ ਦੱਸਿਆ ਕਿ ਦਿੱਲੀ ਪੁਲੀਸ ਨੇ ਵੀਰਵਾਰ ਨੂੰ ਐੱਫਆਈਆਰ ਦਰਜ ਕੀਤੀ ਅਤੇ ਬਿਭਵ ਕੁਮਾਰ ਨੂੰ ਮਾਮਲੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ। ਐੱਫਆਈਆਰ ਵਿੱਚ ਕਿਹਾ ਗਿਆ ਹੈ ਕਿ ਮਾਲੀਵਾਲ ਮਦਦ ਲਈ ਲਗਾਤਾਰ ਚੀਕ ਰਹੀ ਸੀ ਪਰ ਬਿਭਵ ਕੁਮਾਰ ਉਸ ਦੀ ਛਾਤੀ, ਪੇਟ ਅਤੇ ਉਸ ਦੇ ਸਰੀਰ ਦੇ ਹੇਠਲੇ ਹਿੱਸਿਆਂ ਵਿੱਚ ਲੱਤਾਂ ਮਾਰਦਾ ਰਿਹਾ।
Punjab Bani 17 May,2024
ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ
ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਲੋਕ ਸਭਾ ਹਲਕਾ ਸੰਗਰੂਰ ਅਧੀਨ ਆਉਂਦੇ ਤਿੰਨੇ ਜ਼ਿਲਿ੍ਹਆਂ ਦੇ ਉਚ ਅਧਿਕਾਰੀ ਵੀ ਹੋਏ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਵੱਲੋਂ ਸਮੁੱਚੇ ਚੋਣ ਅਮਲ ਨੂੰ ਪੂਰੇ ਪਾਰਦਰਸ਼ੀ, ਨਿਰਪੱਖ ਅਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜ੍ਹਾਉਣ ਦਾ ਭਰੋਸਾ ਸੰਗਰੂਰ, 17 ਮਈ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਹਲਕਾ 12-ਸੰਗਰੂਰ ਲਈ ਤਾਇਨਾਤ ਕੀਤੇ ਗਏ ਜਨਰਲ ਅਬਜ਼ਰਵਰ ਦਿਨੇਸ਼ਨ ਐਚ., ਖਰਚਾ ਅਬਜ਼ਰਵਰ ਅਮਿਤ ਸੰਜੇ ਗੁਰਵ ਤੇ ਪੁਲਿਸ ਅਬਜ਼ਰਵਰ ਆਮਿਰ ਜਾਵੇਦ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਸੰਗਰੂਰ, ਬਰਨਾਲਾ ਤੇ ਮਲੇਰਕੋਟਲਾ ਦੇ ਜ਼ਿਲ੍ਹਾ ਚੋਣ ਅਫ਼ਸਰਾਂ, ਜ਼ਿਲ੍ਹਾ ਪੁਲਿਸ ਮੁਖੀਆਂ, ਸਹਾਇਕ ਰਿਟਰਨਿੰਗ ਅਫ਼ਸਰਾਂ, ਐਸ.ਪੀਜ਼ ਤੇ ਡੀ.ਐਸ.ਪੀਜ਼ ਨਾਲ ਵਿਸਤ੍ਰਿਤ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਜ਼ਿਲ੍ਹਾ ਚੋਣ ਅਫ਼ਸਰ ਸੰਗਰੂਰ ਜਤਿੰਦਰ ਜੋਰਵਾਲ, ਐਸ.ਐਸ.ਪੀ ਸੰਗਰੂਰ ਸਰਤਾਜ ਸਿੰਘ ਚਹਿਲ, ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਪੂਨਮਦੀਪ ਕੌਰ, ਐਸ.ਐਸ.ਪੀ ਬਰਨਾਲਾ ਸੰਦੀਪ ਮਲਿਕ, ਜ਼ਿਲ੍ਹਾ ਚੋਣ ਅਫ਼ਸਰ ਮਲੇਰਕੋਟਲਾ ਡਾ. ਪੱਲਵੀ ਅਤੇ ਐਸ.ਐਸ.ਪੀ ਮਲੇਰਕੋਟਲਾ ਡਾ. ਸਿਮਰਤ ਕੌਰ ਵੀ ਮੌਜੂਦ ਸਨ। ਮੀਟਿੰਗ ਦੌਰਾਨ ਜਨਰਲ ਅਬਜ਼ਰਵਰ ਦਿਨੇਸ਼ਨ ਐਚ. ਨੇ ਲੋਕ ਸਭਾ ਹਲਕਾ ਸੰਗਰੂਰ ਵਿੱਚ ਚੋਣ ਪ੍ਰਬੰਧਨ ਯੋਜਨਾ ਬਾਰੇ ਵਿਸਥਾਰ ਵਿੱਚ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸਮੂਹ ਟੀਮਾਂ ਪੂਰੀ ਮੁਸਤੈਦੀ ਤੇ ਜ਼ਿੰਮੇਵਾਰੀ ਦੀ ਭਾਵਨਾ ਨਾਲ ਆਪਣੀ ਡਿਊਟੀ ਨਿਭਾਉਣ ਅਤੇ ਹਰੇਕ ਗਤੀਵਿਧੀ ’ਤੇ ਤਿੱਖੀ ਨਜ਼ਰ ਰੱਖੀ ਜਾਵੇ। ਉਨ੍ਹਾਂ ਨੇ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਦਿੱਤੀ ਅਤੇ ਹੁਣ ਤੱਕ ਇਸ ਸਬੰਧ ਵਿੱਚ ਵੱਖ-ਵੱਖ ਅਧਿਕਾਰੀਆਂ ਵੱਲੋਂ ਕੀਤੀ ਕਾਰਵਾਈ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਈ.ਵੀ.ਐਮ ਤੇ ਵੀਵੀਪੈਟ ਪ੍ਰਬੰਧਨ, ਚੋਣ ਸਮੱਗਰੀ ਪ੍ਰਬੰਧਨ, ਵੱਖ-ਵੱਖ ਨੋਡਲ ਅਧਿਕਾਰੀਆਂ ਤੇ ਟੀਮਾਂ ਦੀ ਸਿਖਲਾਈ ਤੇ ਰਿਹਰਸਲ, ਸਵੀਪ ਗਤੀਵਿਧੀਆਂ, ਈ.ਟੀ.ਪੀ.ਬੀ.ਐਸ ਤੇ ਪੋਸਟਲ ਬੈਲਟ ਪੇਪਰਾਂ, ਵੈਬਕਾਸਟਿੰਗ, ਵੀਡੀਓਗ੍ਰਾਫੀ, ਐਫ.ਐਸ.ਟੀ, ਐਸ.ਐਸ.ਟੀ, ਸ਼ਿਕਾਇਤ ਨਿਵਾਰਨ ਸੈਲ ਤੇ ਸੀ-ਵਿਜਿਲ, ਐਕਸਾਈਜ਼, ਦਿਵਿਆਂਗ ਵੋਟਰਾਂ ਦੀਆਂ ਸੁਵਿਧਾਵਾਂ, ਵੱਖ-ਵੱਖ ਮੋਬਾਇਲ ਐਪਲੀਕੇਸ਼ਨਾਂ, ਸਟਰੌਂਗ ਰੂਮ ਆਦਿ ਸਬੰਧੀ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਦੇ ਆਦੇਸ਼ ਦਿੱਤੇ। ਇਸ ਦੌਰਾਨ ਖਰਚਾ ਨਿਗਰਾਨ ਅਮਿਤ ਸੰਜੇ ਗੁਰਵ (ਆਈ.ਆਰ.ਐਸ) ਨੇ ਤਾਇਨਾਤ ਟੀਮਾਂ ਨੂੰ ਵੱਖ-ਵੱਖ ਰਾਜਸੀ ਪਾਰਟੀਆਂ ਦੇ ਉਮੀਦਵਾਰਾਂ ਤੇ ਆਜ਼ਾਦ ਉਮੀਦਵਾਰਾਂ ਵੱਲੋਂ ਸਮੁੱਚੀ ਚੋਣ ਪ੍ਰਕਿਰਿਆ ਦੌਰਾਨ ਕੀਤੇ ਜਾਣ ਵਾਲੇ ਖਰਚਿਆਂ ’ਤੇ ਤਿੱਖੀ ਨਜ਼ਰ ਰੱਖਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਬੈਂਕਾਂ ਵਿੱਚ ਨਗਦੀ ਦੇ ਸ਼ੱਕੀ ਲੈਣ ਦੇਣ, ਚੋਣ ਸਮੱਗਰੀ ’ਤੇ ਕੀਤੇ ਜਾਣ ਵਾਲੇ ਖਰਚਿਆਂ, ਵਾਹਨਾਂ ਦੀ ਚੈਕਿੰਗ, ਡਿਜ਼ੀਟਲ ਪ੍ਰਣਾਲੀ ਨਾਲ ਨਗਦੀ ਦੇ ਲੈਣ ਦੇਣ ਆਦਿ ’ਤੇ ਵੀ ਨਜ਼ਰ ਰੱਖੀ ਜਾਵੇ। ਉਨ੍ਹਾਂ ਵੱਲੋਂ ਸਹਾਇਕ ਖਰਚਾ ਅਬਜ਼ਰਵਰਾਂ, ਮਾਈਕਰੋ ਅਬਜ਼ਰਵਰਾਂ ਆਦਿ ਦੀ ਚੋਣਾਂ ਸਬੰਧੀ ਸਿਖਲਾਈ ਸਬੰਧੀ ਜਾਇਜ਼ਾ ਲਿਆ। ਇਸ ਮੌਕੇ ਪੁਲਿਸ ਅਬਜ਼ਰਵਰ ਆਮਿਰ ਜਾਵੇਦ (ਆਈ.ਪੀ.ਐਸ) ਨੇ ਸੁਰੱਖਿਆ ਵਿਵਸਥਾ, ਨਾਕਾਬੰਦੀ, ਪੈਟਰੋਲਿੰਗ ਪਾਰਟੀਆਂ, ਪੁਲਿਸ ਫੋਰਸ, ਸਟਰੌਂਗ ਰੂਮ ਤੇ ਗਿਣਤੀ ਕੇਂਦਰਾਂ ਦੀ ਸੁਰੱਖਿਆ, ਸੀ.ਸੀ.ਟੀ.ਵੀ ਕੈਮਰਿਆਂ, ਵੀਡੀਓਗ੍ਰਾਫੀ ਪ੍ਰਬੰਧਨ, ਸਾਇਬਰ ਸਕਿਓਰਟੀ ਆਦਿ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਸਮੂਹ ਅਬਜ਼ਰਵਰਾਂ ਨੂੰ ਵਿਸਵਾਸ ਦਿਵਾਇਆ ਕਿ ਸਮੁੱਚੇ ਚੋਣ ਅਮਲ ਨੂੰ ਪੂਰੇ ਪਾਰਦਰਸ਼ੀ, ਨਿਰਪੱਖ ਅਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜ੍ਹਾਇਆ ਜਾਵੇਗਾ ਅਤੇ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ।
Punjab Bani 17 May,2024
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ - ਮੁੱਖ ਚੋਣ ਅਧਿਕਾਰੀ ਵੱਲੋਂ ਸਾਰੀਆਂ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਸ਼ਾਂਤੀਪੂਰਨ ਅਤੇ ਨਿਰਪੱਖ ਚੋਣਾਂ ਲਈ ਭਾਰਤੀ ਚੋਣ ਕਮਿਸ਼ਨ ਦੇ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕਰਨ ਦੀ ਅਪੀਲ - ਲੁਧਿਆਣਾ ਵਿੱਚ ਸਭ ਤੋਂ ਵੱਧ 43 ਉਮੀਦਵਾਰ ਚੋਣ ਮੈਦਾਨ ਵਿੱਚ ਚੰਡੀਗੜ੍ਹ, 17 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਕੁੱਲ 328 ਉਮੀਦਵਾਰ ਚੋਣ ਲੜਨਗੇ ਜਦਕਿ ਲੋਕ ਸਭਾ ਚੋਣਾਂ-2014 ਵਿੱਚ 253 ਅਤੇ 2019 ਵਿੱਚ ਕੁੱਲ 278 ਉਮੀਦਵਾਰਾਂ ਨੇ ਚੋਣ ਲੜੀ ਸੀ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਆਖ਼ਰੀ ਮਿਤੀ ਤੱਕ ਕੁੱਲ 25 ਉਮੀਦਵਾਰਾਂ ਨੇ ਆਪਣੇ ਨਾਮ ਵਾਪਸ ਲਏ ਹਨ। ਇਸ ਤੋਂ ਪਹਿਲਾਂ ਸੂਬੇ ਵਿੱਚ 466 ਉਮੀਦਵਾਰਾਂ ਨੇ 598 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ ਅਤੇ ਕਾਗਜ਼ਾਂ ਦੀ ਪੜਤਾਲ ਤੇ ਪੱਤਰ ਵਾਪਸੀ ਤੋਂ ਬਾਅਦ ਕੁੱਲ ਉਮੀਦਵਾਰਾਂ ਦੀ ਸੰਖਿਆ 328 ਰਹਿ ਗਈ ਹੈ, ਜਿਨ੍ਹਾਂ ਵਿੱਚ 302 ਮਰਦ ਅਤੇ 26 ਮਹਿਲਾ ਉਮੀਦਵਾਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਲੁਧਿਆਣਾ ਲੋਕ ਸਭਾ ਸੀਟ ਉੱਤੇ ਸਭ ਤੋਂ ਵੱਧ 43 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਹੁਣ ਜਦੋਂ ਇਹ ਸਾਫ ਹੋ ਗਿਆ ਹੈ ਕਿ ਕਿਹੜੇ ਉਮੀਦਵਾਰ ਚੋਣ ਮੈਦਾਨ ਵਿੱਚ ਹਨ ਤਾਂ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸਾਰੀਆਂ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਸ਼ਾਂਤੀਪੂਰਨ ਅਤੇ ਨਿਰਪੱਖ ਚੋਣਾਂ ਲਈ ਭਾਰਤੀ ਚੋਣ ਕਮਿਸ਼ਨ ਦੇ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਉਮੀਦਵਾਰਾਂ ਨੂੰ ਦੂਜਿਆਂ ਦੀ ਆਲੋਚਨਾ ਕਰਦੇ ਸਮੇਂ ਬੇਬੁਨਿਆਦ ਦੋਸ਼ ਲਗਾਉਣ ਅਤੇ ਵਿਵਾਦਤ ਬਿਆਨ ਦੇਣ ਤੋਂ ਬਚਣ ਲਈ ਕਿਹਾ ਹੈ। ਉਨ੍ਹਾਂ ਦੱਸਿਆ ਕਿ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਬਿਨਾਂ ਅਗਾਊਂ ਲਿਖਤੀ ਇਜਾਜ਼ਤ ਦੇ ਲਾਊਡ ਸਪੀਕਰਾਂ ਦੀ ਵਰਤੋਂ 'ਤੇ ਪਾਬੰਦੀ ਲਗਾਈ ਗਈ ਹੈ ਅਤੇ ਸਥਾਨਕ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਵੀ ਕਿਹਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਚੋਣ ਪ੍ਰਚਾਰ ਵਿੱਚ ਲੱਗੇ ਸਾਰੇ ਰਾਜਨੀਤਿਕ ਵਰਕਰਾਂ ਨੂੰ ਬੈਜ ਜਾਂ ਸ਼ਨਾਖਤੀ ਕਾਰਡ ਦਿਖਾਉਣ ਅਤੇ ਚੋਣ ਪ੍ਰਚਾਰ ਦੌਰਾਨ ਤੇ ਚੋਣਾਂ ਵਾਲੇ ਦਿਨ ਵਾਹਨਾਂ ਸਬੰਧੀ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਲਈ ਕਿਹਾ ਹੈ। ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਵੋਟਰਾਂ ਨੂੰ ਜਾਰੀ ਕੀਤੀਆਂ ਗੈਰ-ਅਧਿਕਾਰਤ ਪਛਾਣ ਪਰਚੀਆਂ ਸਾਦੇ (ਚਿੱਟੇ) ਕਾਗਜ਼ 'ਤੇ ਹੋਣੀਆਂ ਚਾਹੀਦੀਆਂ ਹਨ ਅਤੇ ਇਸ ਵਿੱਚ ਪਾਰਟੀ ਦਾ ਕੋਈ ਚਿੰਨ੍ਹ ਅਤੇ ਨਾਮ ਜਾਂ ਉਮੀਦਵਾਰ ਦਾ ਨਾਮ ਨਹੀਂ ਹੋਣਾ ਚਾਹੀਦਾ ਹੈ। ਉਨ੍ਹਾਂ ਹਲਕੇ ਤੋਂ ਬਾਹਰਲੇ ਵੋਟਰਾਂ ਅਤੇ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਦੀ ਸਮਾਪਤੀ ਵਾਲੇ ਦਿਨ ਤੋਂ ਬਾਅਦ ਹਲਕਾ ਛੱਡਣ ਦੀ ਅਪੀਲ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਰਿਸ਼ਵਤਖੋਰੀ ਅਤੇ ਵੋਟਰਾਂ ਉੱਤੇ ਕਿਸੇ ਵੀ ਤਰੀਕੇ ਦਾ ਪ੍ਰਭਾਵ ਅਤੇ ਹੋਰ ਚੋਣ ਅਪਰਾਧ, ਜਿਵੇਂ ਕਿ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਅੰਦਰ ਪ੍ਰਚਾਰ ਕਰਨ ਦੀ ਸਖ਼ਤ ਮਨਾਹੀ ਹੈ। ਉਨ੍ਹਾਂ ਚੋਣਾਂ ਦੀ ਪਾਰਦਰਸ਼ਤਾ ਬਰਕਰਾਰ ਰੱਖਣ ਲਈ ਸਿਆਸੀ ਪਾਰਟੀਆਂ ਨੂੰ ਨਕਦ ਲੈਣ-ਦੇਣ ਅਤੇ ਵੱਡੀ ਮਾਤਰਾ ਵਿੱਚ ਨਕਦੀ ਲਿਜਾਣ ਤੋਂ ਗੁਰੇਜ਼ ਕਰਨ ਲਈ ਵੀ ਕਿਹਾ। ਉਨ੍ਹਾਂ ਦੱਸਿਆ ਕਿ ਦੂਜੀਆਂ ਪਾਰਟੀਆਂ ਦੀਆਂ ਮੀਟਿੰਗਾਂ ਅਤੇ ਜਲੂਸਾਂ ਵਿੱਚ ਗੜਬੜੀ ਕਰਨ ਦੀ ਮਨਾਹੀ ਹੈ ਅਤੇ ਪੋਲਿੰਗ ਬੂਥਾਂ ਦੇ ਨੇੜੇ ਪ੍ਰਚਾਰ ਸਮੱਗਰੀ ਪ੍ਰਦਰਸ਼ਿਤ ਨਹੀਂ ਹੋਣੀ ਚਾਹੀਦੀ। ਸਿਬਿਨ ਸੀ ਨੇ ਕਿਹਾ ਕਿ ਨਿੱਜੀ ਰਿਹਾਇਸ਼ਾਂ ਦੇ ਬਾਹਰ ਪ੍ਰਦਰਸ਼ਨ ਜਾਂ ਧਰਨਾ ਲਗਾਉਣਾ ਵੀ ਮਨ੍ਹਾ ਹੈ ਅਤੇ ਸਿਆਸੀ ਮੀਟਿੰਗਾਂ ਵਿਚ ਕਿਸੇ ਵੀ ਵਿਘਨ ਵਿਰੁੱਧ ਪੁਲਿਸ ਦੀ ਮਦਦ ਲੈਣੀ ਚਾਹੀਦੀ ਹੈ। ਲੋਕ ਨੁਮਾਇੰਦਗੀ ਐਕਟ, 1951 ਦੀ ਧਾਰਾ 127 ਦੇ ਅਨੁਸਾਰ, ਕੋਈ ਵੀ ਵਿਅਕਤੀ ਜੋ ਜਨਤਕ ਮੀਟਿੰਗਾਂ ਵਿੱਚ ਮਾਹੌਲ ਨੂੰ ਵਿਗਾੜਦਾ ਹੈ, ਉਹ ਛੇ ਮਹੀਨੇ ਦੀ ਕੈਦ, ਦੋ ਹਜ਼ਾਰ ਰੁਪਏ ਤੱਕ ਦਾ ਜੁਰਮਾਨਾ ਜਾਂ ਦੋਵੇਂ ਸਜ਼ਾਵਾਂ ਦੇ ਯੋਗ ਹੋ ਸਕਦਾ ਹੈ। ਕਿਸ ਲੋਕ ਸਭਾ ਹਲਕੇ ਤੋਂ ਕਿੰਨੇ ਉਮੀਦਵਾਰ- ਜਾਣਕਾਰੀ ਦਿੰਦਿਆ ਸਿਬਿਨ ਸੀ ਨੇ ਦੱਸਿਆ ਕਿ ਗੁਰਦਾਸਪੁਰ ਤੋਂ 26 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 23 ਮਰਦ ਅਤੇ 3 ਮਹਿਲਾਵਾਂ ਸ਼ਾਮਲ ਹਨ, ਜਦਕਿ ਅੰਮ੍ਰਿਤਸਰ ਤੋਂ 30 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 26 ਮਰਦ ਅਤੇ 4 ਮਹਿਲਾਵਾਂ ਸ਼ਾਮਲ ਹਨ। ਖਡੂਰ ਸਾਹਿਬ ਤੋਂ 27 ਉਮੀਦਵਾਰ ਚੋਣ ਮੈਦਾਨ ਵਿੱਚ ਹਨ ਜਿਨ੍ਹਾਂ ਵਿੱਚ ਸਾਰੇ ਉਮੀਦਵਾਰ ਮਰਦ ਹਨ। ਜਲੰਧਰ ਤੋਂ 20 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 17 ਮਰਦ ਅਤੇ 3 ਮਹਿਲਾ ਉਮੀਦਵਾਰ ਸ਼ਾਮਲ ਹਨ। ਹੁਸ਼ਿਆਰਪੁਰ ਤੋਂ ਕੁੱਲ 16 ਉਮੀਦਵਾਰਾਂ ਵਿੱਚੋਂ 14 ਮਰਦ ਅਤੇ 2 ਮਹਿਲਾ ਉਮੀਦਵਾਰ ਚੋਣਾਂ ਲੜ ਰਹੀਆਂ ਹਨ। ਆਨੰਦਪੁਰ ਸਾਹਿਬ ਤੋਂ ਕੁੱਲ 28 ਉਮੀਦਵਾਰਾਂ ਵਿੱਚੋਂ 26 ਮਰਦ ਅਤੇ 2 ਮਹਿਲਾ ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਲੁਧਿਆਣਾ ਤੋਂ 43 ਉਮੀਦਵਾਰਾਂ ਵਿੱਚੋਂ 41 ਮਰਦ ਅਤੇ 2 ਮਹਿਲਾ ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਫਤਿਹਗੜ੍ਹ ਸਾਹਿਬ ਤੋਂ ਕੁੱਲ 14 ਉਮੀਦਵਾਰਾਂ ਵਿੱਚੋਂ 13 ਮਰਦ ਅਤੇ 1 ਮਹਿਲਾ ਉਮੀਦਵਾਰ ਚੋਣ ਲੜ ਰਹੇ ਹਨ। ਫਰੀਦਕੋਟ ਤੋਂ ਕੁੱਲ 28 ਉਮੀਦਵਾਰਾਂ ਵਿੱਚੋਂ 26 ਮਰਦ ਅਤੇ 2 ਮਹਿਲਾ ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਫਿਰੋਜ਼ਪੁਰ ਤੋਂ ਕੁੱਲ 29 ਉਮੀਦਵਾਰ ਚੋਣ ਲੜ ਰਹੇ ਹਨ, ਜੋ ਕਿ ਸਾਰੇ ਮਰਦ ਹਨ। ਬਠਿੰਡਾ ਤੋਂ ਕੁੱਲ 18 ਉਮੀਦਵਾਰਾਂ ਵਿੱਚ 15 ਮਰਦ ਅਤੇ 3 ਮਹਿਲਾ ਉਮੀਦਵਾਰ ਸ਼ਾਮਲ ਹਨ। ਸੰਗਰੂਰ ਤੋਂ 23 ਉਮੀਦਵਾਰਾਂ ਵਿੱਚੋਂ 22 ਮਰਦ ਅਤੇ 1 ਮਹਿਲਾ ਉਮੀਦਵਾਰ ਚੋਣ ਲੜ ਰਹੇ ਹਨ ਜਦਕਿ ਪਟਿਆਲਾ ਤੋਂ 26 ਉਮੀਦਵਾਰਾਂ ਵਿੱਚੋਂ 23 ਮਰਦ ਅਤੇ 3 ਮਹਿਲਾ ਉਮੀਦਵਾਰ ਸ਼ਾਮਲ ਹਨ।
Punjab Bani 17 May,2024
ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਬੀਬਾ ਜੈਇੰਦਰ ਕੌਰ
ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਬੀਬਾ ਜੈਇੰਦਰ ਕੌਰ -50 ਸਾਲ ਪੁਰਾਣੇ ਡੰਪਿੰਗ ਗਰਾਊਂਡ ਦੇ ਪੱਕੇ ਹੱਲ ਲਈ ਲਗਾਏ ਰੇਮਿਡਿਏਸ਼ਨ ਪਲਾਂਟ ਨੂੰ ਵੀ ਨਹੀਂ ਸੰਭਾਲ ਸਕੀ ਆਪ ਪਾਰਟੀ, ਹੁਣ ਧੂੰਏਂ ਨੇ ਲੋਕਾਂ ਦਾ ਸਾਹ ਲੈਣਾ ਵੀ ਕੀਤਾ ਔਖਾ ਪਟਿਆਲਾ 17 ਮਈ 2024 ਸਨੌਰ ਰੋਡ ’ ਦੇ ਨਾਲ ਲਗਦੀ ਤੇਜਬਾਗ ਕਲੋਨੀ ’ਚ ਕਰਵਾਏ ਗਈ ਜਨ ਸਭਾ ਨੂੰ ਸੰਬੋਧਨ ਕਰਦਿਆਂ ਭਾਰਤੀ ਜਨਤਾ ਪਾਰਟੀ ਦੀ ਮਹਿਲਾ ਮੋਰਚਾ ਪੰਜਾਬ ਦੀ ਪ੍ਰਧਾਨ ਬੀਬਾ ਜੈਇੰਦਰ ਕੌਰ ਨੇ ਕਿਹਾ ਕਿ ਸਨੌਰ ਰੋਡ ਦੇ ਨਾਲ ਲਗਦੇ 50 ਸਾਲ ਪੁਰਾਣੇ ਡੰਪ ਦੇ ਪੱਕੇ ਸੁਧਾਰ ਲਈ ਉਹਨਾਂ ਦੇ ਪਿਤਾ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਰਹਿੰਦਿਆਂ ਡੰਪ ਦੇ ਸਥਾਈ ਹੱਲ ਲਈ ਕਰੀਬ 7 ਕਰੋੜ ਰੁਪਏ ਦੀ ਲਾਗਤ ਨਾਲ ਰੇਮੀਡੀਏਸ਼ਨ ਪਲਾਂਟ ਲਗਾਇਆ ਗਿਆ ਸੀ। ਪਰ ਪਿਛਲੇ ਢਾਈ ਸਾਲਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਪਲਾਂਟ ਦਾ ਵਿਸਤਾਰ ਕਰਨਾਂ ਤਾਂ ਦੂਰ ਇਸ ਪਲਾਂਟ ਨੂੰ ਚਾਲੂ ਵੀ ਨਹੀਂ ਰੱਖ ਸਕੀ। ਰੇਮੀਡੀਏਸ਼ਨ ਪਲਾਂਟ ਦੇ ਲਗਾਤਾਰ 26 ਮਹੀਨੇ ਬੰਦ ਰਹਿਣ ਨਾਲ ਡੰਪ ਵਾਲੀ ਥਾਂ ’ਤੇ ਇੱਕ ਲੱਖ ਟਨ ਤੋਂ ਵੱਧ ਨਵਾਂ ਕੂੜਾ ਇਕੱਠਾ ਹੋ ਗਿਆ। ਇਸ ਕੂੜੇ ਨੂੰ ਪਿਛਲੇ ਦਸ ਦਿਨਾਂ ਤੋਂ ਲੱਗੀ ਅੱਗ ਨੇ ਸ਼ਹਿਰ ਦੇ ਕਰੀਬ ਇੱਕ ਲੱਖ ਲੋਕਾਂ ਦਾ ਸਾਹ ਲੈਣਾ ਹੀ ਔਖਾ ਕਰ ਦਿੱਤਾ ਹੈ। ਬੀਬਾ ਜੈਇੰਦਰਾ ਕੌਰ ਨੇ ਤੇਜਬਾਗ ਕਲੋਨੀ, ਮਥੁਰਾ ਕਲੋਨੀ ਅਤੇ ਜਗਦੀਸ਼ ਕਲੋਨੀ ਦੇ ਲੋਕਾਂ ਵੱਲੋਂ ਕਰਵਾਈ ਜਨਤਕ ਮੀਟਿੰਗ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਹਰ ਔਰਤ ਨੂੰ 1000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਵੇਗੀ। ਪਾਰਟੀ ਆਗੂਆਂ ਵੱਲੋਂ ਕੀਤੇ ਇਸ ਵਾਅਦੇ 'ਤੇ ਭਰੋਸਾ ਕਰਦਿਆਂ ਸਾਰਿਆਂ ਨੇ ਕੇਜਰੀਵਾਲ ਨੂੰ ਇੱਕ ਮੌਕਾ ਦਿੱਤਾ, ਪਰ 26 ਮਹੀਨਿਆਂ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੀ ਇੱਕ ਵੀ ਔਰਤ ਨੂੰ 1000 ਰੁਪਏ ਮਹੀਨਾ ਪੈਨਸ਼ਨ ਨਹੀਂ ਦੇ ਸਕੀ। ਅੱਜ ਜਦੋਂ ਆਮ ਆਦਮੀ ਪਾਰਟੀ ਦੇ ਲੋਕ ਸ਼ਹਿਰ ਵਾਸੀਆਂ ਦੇ ਘਰ-ਘਰ ਜਾ ਕੇ ਵੋਟਾਂ ਮੰਗਣ ਲਈ ਆਉਣ ਤਾਂ ਉਨ੍ਹਾਂ ਤੋਂ ਲੰਗੇ 26 ਮਹੀਨਿਆਂ ਦੇ ਹਜ਼ਾਰ ਰੁਪਏ ਦਾ ਹਿਸਾਬ ਜ਼ਰੂਰ ਮੰਗਿਆ ਜਾਵੇ। ਬੀਬਾ ਜੈਇੰਦਰਾ ਕੌਰ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਰਹਿੰਦਿਆਂ ਪਟਿਆਲਾ ਨੂੰ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ, ਉਸ ਤੋਂ ਬਾਅਦ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ ਅਤੇ ਫਿਰ ਸ਼੍ਰੀ ਗੁਰੂ ਨਾਨਕ ਦੇਵ ਓਪਨ ਯੂਨੀਵਰਸਿਟੀ ਦਿੱਤੀ। ਇਸ ਦੇ ਨਾਲ ਹੀ 500 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਨਹਿਰੀ ਪਾਣੀ ਦਾ ਪ੍ਰੋਜੈਕਟ ਦਿੱਤਾ ਗਿਆ। 205 ਕਰੋੜ ਰੁਪਏ ਦੀ ਲਾਗਤ ਨਾਲ ਛੋਟੀ ਅਤੇ ਵੱਡੀ ਨਦੀਆਂ ਦੇ ਸੁੰਦਰੀਕਰਨ ਦੇ ਪ੍ਰਾਜੈਕਟ ਤਹਿਤ ਸ਼ਹਿਰ ਵਿੱਚ ਸੀਵਰੇਜ ਸਿਸਟਮ ਨੂੰ ਬਿਹਤਰ ਬਣਾਉਣ ਲਈ ਨਵੇਂ ਸੀਵਰੇਜ ਟਰੀਟਮੈਂਟ ਪਲਾਂਟ ਦਿੱਤੇ ਗਏ। 19 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਸ੍ਰੀ ਗੁਰੂ ਨਾਨਕ ਦੇਵ ਡੇਅਰੀ ਪ੍ਰੋਜੈਕਟ, ਹੈਰੀਟੇਜ ਰਜਿੰਦਰਾ ਝੀਲ ਦਾ ਨਵੀਨੀਕਰਨ, ਸ਼ਹਿਰ ਦੇ 113 ਪਾਰਕਾਂ ਦਾ ਨਵੀਨੀਕਰਨ, 115 ਧਰਮਸ਼ਾਲਾਵਾਂ ਦਾ ਨਵੀਨੀਕਰਨ, ਪਾਰਕਾਂ ਵਿੱਚ ਨਵੇਂ ਜਿੰਮ, ਨਵੀਆਂ ਐਲ.ਈ.ਡੀ. ਸਟਰੀਟ ਲਾਈਟਾਂ, ਬਾਰਾਂਦਰੀ ਦਾ ਨਵੀਨੀਕਰਨ, ਰੇਲਵੇ ਸਟੇਸ਼ਨ ਅਤੇ ਰਾਜਪੁਰਾ ਰੋਡ 'ਤੇ ਦੋ ਅੰਡਰਪਾਥ, ਸ੍ਰੀ ਮੋਤੀ ਬਾਗ ਗੁਰਦੁਆਰਾ ਸਾਹਿਬ ਨੂੰ ਜਾਣ ਵਾਲੀ ਸੜਕ ਦਾ ਸੁੰਦਰੀਕਰਨ, ਨਵਾਂ ਬੱਸ ਸਟੈਂਡ ਅਤੇ ਸ਼ਹਿਰ ਦੇ ਹਰ ਕੋਨੇ 'ਤੇ ਸੈਮੀ ਅੰਡਰਗਰਾਊਂਡ ਡੱਬਿਆਂ ਦੇ ਨਾਲ-ਨਾਲ ਸਫ਼ਾਈ ਲਈ ਛੇ ਆਧੁਨਿਕ ਕੰਪੈਕਟਰ ਸਿਸਟਮ ਸਥਾਪਤ ਕਰਵਾਏ। ਭਾਜਪਾ ਆਗੂ ਬੀਬਾ ਜੈਇੰਦਰਾ ਕੌਰ ਨੇ ਸ਼ਹਿਰ ਵਾਸੀਆਂ ਨੂੰ ਦੱਸਿਆ ਕਿ ਉਨ੍ਹਾਂ ਦੀ ਮਾਤਾ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੇ ਕੇਂਦਰ ਸਰਕਾਰ ਵੱਲੋਂ ਪਟਿਆਲਾ ਲਈ ਅਹਿਮ ਸਕੀਮਾਂ ਪਾਸ ਕਰਵਾ ਕੇ ਦਿੱਤੀਆਂ ਹਨ। ਜਿਸ ਵਿੱਚ 752 ਕਰੋੜ ਰੁਪਏ ਦੀ ਲਾਗਤ ਨਾਲ ਨਾਰਦਰਨ ਬਾਈਪਾਸ, 597 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਬੱਸ ਸਟੈਂਡ ਨੇੜੇ ਬਣਨ ਵਾਲੇ ਫਲਾਈਓਵਰ ਅਤੇ ਇਸ ਨੂੰ ਚੰਡੀਗੜ੍ਹ-ਸੰਗਰੂਰ ਬਾਈਪਾਸ ਨਾਲ ਜੋੜਨ ਦੇ ਨਾਲ-ਨਾਲ ਘੱਗਰ ਦੇ ਸਥਾਈ ਹੱਲ ਲਈ ਮਨਜ਼ੂਰੀ ਹਾਸਲ ਕਰਵਾ ਕੇ ਦਿੱਤੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵਿਕਸਿਤ ਭਾਰਤ ਯੋਜਨਾ ਤਹਿਤ ਪਾਤੜਾਂ ਨੇੜਿਓਂ ਲੰਘਦੇ ਦਿੱਲੀ-ਕਟੜਾ ਐਕਸਪ੍ਰੈਸ ਹਾਈਵੇ ਦੀ ਉਸਾਰੀ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ ਅਤੇ ਇਸ ਦੇ ਮੁਕੰਮਲ ਹੋਣ ਤੋਂ ਬਾਅਦ ਪਟਿਆਲਾ ਵਿੱਚ ਕਾਰੋਬਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਬੀਬਾ ਜੈਇੰਦਰਾ ਕੌਰ ਨੇ ਪਟਿਆਲਾ ਦੇ ਸਰਬਪੱਖੀ ਵਿਕਾਸ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਜੇਕਰ ਪਟਿਆਲਾ ਦੇ ਲੋਕ ਚਾਹੁੰਦੇ ਹਨ ਕਿ ਪਟਿਆਲਾ ਦਾ ਵਿਕਾਸ ਸਿਖਰਾਂ 'ਤੇ ਪਹੁੰਚੇ ਤਾਂ ਜ਼ਰੂਰੀ ਹੈ ਕਿ ਮਹਾਰਾਣੀ ਪ੍ਰਨੀਤ ਕੌਰ ਨੂੰ ਪਟਿਆਲਾ ਤੋਂ ਲੋਕ ਸਭਾ 'ਚ ਭੇਜਿਆ ਜਾਵੇ। ਉਹਨਾਂ ਕਿਹਾ ਕਿ ਜੇਕਰ ਕੋਈ ਪਟਿਆਲਾ ਦਾ ਭਵਿੱਖ ਸੁਰੱਖਿਅਤ ਕਰ ਸਕਦਾ ਹੈ ਤਾਂ ਉਹ ਕੇਵਲ ਨਰਿੰਦਰ ਮੋਦੀ ਹੀ ਹਨ ਅਤੇ ਇਸ ਲਈ ਸਾਰਿਆਂ ਨੂੰ 1 ਜੂਨ ਨੂੰ ਚੋਣਾਂ ਵਾਲੇ ਦਿਨ ਭਾਜਪਾ ਦੇ ਚੋਣ ਨਿਸ਼ਾਨ ਕਮਲ ਲਈ ਆਪਣੀ ਕੀਮਤੀ ਵੋਟ ਪਾਉਣੀ ਪਵੇਗੀ। ਇਸ ਮੌਕੇ ਸਾਬਕਾ ਕੌਂਸਲਰ ਹਰੀਸ਼ ਨਾਗਪਾਲ ਗਿੰਨੀ, ਹਰੀਸ਼ ਕਪੂਰ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਹਾਜ਼ਰ ਸਨ। ਇਸ ਮੌਕੇ ਮੁਸਲਿਮ ਬਸਤੀ ਦੇ ਕਈ ਪਰਿਵਾਰ ਹੋਰ ਸਿਆਸੀ ਪਾਰਟੀਆਂ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ। ਭਾਜਪਾ ਪਰਿਵਾਰ ਦਾ ਹਿੱਸਾ ਬਣੇ ਪਰਿਵਾਰਾਂ ਨੂੰ ਬੀਬਾ ਜੈਇੰਦਰਾ ਕੌਰ ਨੇ ਸਿਰੋਪਾ ਪਾ ਕੇ ਉਹਨਾਂ ਦਾ ਸਵਾਗਤ ਕੀਤਾ।
Punjab Bani 17 May,2024
ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ
'ਲੋਕ ਸਭਾ ਚੋਣਾਂ-2024' ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ -ਆਜ਼ਾਦ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ, ਈ.ਵੀ.ਐਮ. ਮਸ਼ੀਨਾਂ ਦੇ ਨਾਲ ਲੱਗਣ ਵਾਲੇ ਵਾਧੂ ਬੈਲੇਟ ਯੁਨਿਟਸ ਦੀ ਰੈਂਡੇਮਾਈਜੇਸ਼ਨ ਪਟਿਆਲਾ, 17 ਮਈ: ਲੋਕ ਸਭਾ ਚੋਣਾਂ ਲਈ ਪਟਿਆਲਾ ਤੋਂ ਇੱਕ ਆਜ਼ਾਦ ਉਮੀਦਵਾਰ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈਣ ਮਗਰੋਂ ਕੁਲ 26 ਉਮੀਦਵਾਰ ਚੋਣ ਮੈਦਾਨ 'ਚ ਰਹਿ ਗਏ ਹਨ। ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ-ਕਮ-ਰਿਟਰਨਿੰਗ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਅੱਜ ਆਜ਼ਾਦ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤੇ। ਉਨ੍ਹਾਂ ਦੱਸਿਆ ਕਿ ਆਜ਼ਾਦ ਉਮੀਦਵਾਰ ਬਹਾਦਰ ਸਿੰਘ ਵੱਲੋਂ ਆਪਣੀ ਉਮੀਦਵਾਰੀ ਵਾਪਸ ਲੈ ਲਈ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਚੋਣ ਮੈਦਾਨ 'ਚ ਕੁਲ 26 ਉਮੀਦਵਾਰ ਹਨ ਅਤੇ ਇਨ੍ਹਾਂ ਦੇ ਨਾਲ ਇੱਕ ਬਟਨ ਨੋਟਾ ਦਾ ਵੀ ਹੋਵੇਗਾ, ਇਸ ਤਰ੍ਹਾਂ ਉਮੀਦਵਾਰ 16 ਤੋਂ ਵੱਧਣ ਕਰਕੇ 1786 ਪੋਲਿੰਗ ਬੂਥਾਂ ਉਤੇ ਈ.ਵੀ.ਐਮਜ਼ ਨਾਲ ਇੱਕ-ਇੱਕ ਵਾਧੂ ਬੈਲੇਟ ਯੂਨਿਟ ਵੀ ਲੱਗੇਗਾ, ਇਨ੍ਹਾਂ ਵਾਧੂ ਲੱਗਣ ਵਾਲੇ ਬੀ.ਯੂ'ਜ ਦੀ ਪਹਿਲੀ ਸਪਲੀਮੈਂਟ ਰੈਂਡੇਮਾਈਜੇਸ਼ਨ ਅੱਜ ਉਮੀਦਵਾਰਾਂ ਤੇ ਉਨ੍ਹਾਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਈ.ਵੀ.ਐਮਜ਼ ਦੇ ਬੀ.ਯੂ'ਜ ਦੇ ਸੀਰੀਅਲ ਨੰਬਰਾਂ ਦੀ ਸੂਚੀ ਸਾਰੇ ਉਮੀਦਵਾਰਾਂ ਨੂੰ ਸੌਂਪ ਦਿੱਤੀ ਗਈ ਹੈ। ਇਸ ਮੌਕੇ ਉਮੀਦਵਾਰ ਤੇ ਉਨ੍ਹਾਂ ਦੇ ਨੁਮਾਇੰਦੇ ਅਤੇ ਚੋਣ ਤਹਿਸੀਲਦਾਰ ਵਿਜੇ ਕੁਮਾਰ ਚੌਧਰੀ ਵੀ ਮੌਜੂਦ ਸਨ। ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਮਾਨਤਾ ਪ੍ਰਾਪਤ ਰਾਸ਼ਟਰੀ ਅਤੇ ਰਾਜ ਦੇ ਰਾਜਨੀਤਿਕ ਦਲਾਂ ਦੇ ਉਮੀਦਵਾਰਾਂ ਵਿੱਚ ਬਹੁਜਨ ਸਮਾਜ ਪਾਰਟੀ ਦੇ ਜਗਜੀਤ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਧਰਮਵੀਰ ਗਾਂਧੀ, ਸ੍ਰੋਮਣੀ ਅਕਾਲ ਦਲ ਦੇ ਨਰਿੰਦਰ ਕੁਮਾਰ ਸ਼ਰਮਾ, ਭਾਰਤੀ ਜਨਤਾ ਪਾਰਟੀ ਦੇ ਪ੍ਰਨੀਤ ਕੌਰ ਅਤੇ ਆਮ ਆਦਮੀ ਪਾਰਟੀ ਦੇ ਬਲਬੀਰ ਸਿੰਘ ਸ਼ਾਮਲ ਹਨ। ਇਸ ਤੋਂ ਬਿਨ੍ਹਾਂ ਰਜਿਸਟਰ ਕੀਤੇ ਰਾਜਨੀਤਿਕ ਦਲਾਂ ਦੇ ਉਮੀਦਵਾਰ ਵਿੱਚ ਜਨ ਜਨਵਾਦੀ ਪਾਰਟੀ ਦੇ ਅਮਰਜੀਤ ਸਿੰਘ, ਹਿੰਦੁਸਤਾਨ ਸ਼ਕਤੀ ਸੇਨਾ ਦੇ ਕ੍ਰਿਸ਼ਨ ਕੁਮਾਰ, ਭਾਰਤੀ ਜਵਾਨ ਕਿਸਾਨ ਪਾਰਟੀ ਦੇ ਦਵਿੰਦਰ ਰਾਜਪੂਤ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) (ਸਿਮਰਨਜੀਤ ਸਿੰਘ ਮਾਨ) ਦੇ ਮਹਿੰਦਰਪਾਲ ਸਿੰਘ, ਰੈਵੋਲਿਊਸ਼ਨਰੀ ਸੋਸ਼ਲਿਸਟ ਪਾਰਟੀ ਦੇ ਮਨਦੀਪ ਸਿੰਘ ਤੇ ਅਖਿਲ ਭਾਰਤੀ ਪਰਿਵਾਰ ਪਾਰਟੀ ਦੇ ਰਣਜੀਤ ਸਿੰਘ ਸ਼ਾਮਲ ਹਨ। ਜਦੋਂਕਿ ਆਜ਼ਾਦ ਉਮੀਦਵਾਰਾਂ ਵਿੱਚ ਅਰਵਿੰਦਰ ਕੁਮਾਰ, ਸੁਖਵਿੰਦਰ ਸਿੰਘ, ਗੁਰਬਚਨ ਸਿੰਘ, ਚਮਕੀਲਾ ਸਿੰਘ, ਜਗਦੀਸ਼ ਕੁਮਾਰ, ਜੋਧ ਸਿੰਘ ਪਰਮਾਰ, ਡਿੰਪਲ, ਨੀਰਜ ਕੁਮਾਰ, ਪਰਮਜੀਤ ਸਿੰਘ, ਪਰਮਜੀਤ ਸਿੰਘ, ਬਿੰਦਰ ਕੌਰ, ਮਨੋਜ ਕੁਮਾਰ, ਮੱਖਣ ਸਿੰਘ, ਲਾਭ ਸਿੰਘ ਅਤੇ ਵਿਸ਼ਾਲ ਸ਼ਰਮਾ ਸ਼ਾਮਲ ਸਨ।
Punjab Bani 17 May,2024
ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ
ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਅਕਾਲੀ ਦਲ ਦੇ ਉਮੀਦਵਾਰ ਦੀ ਪਹਿਲਕਦਮੀ, ਪਟਿਆਲਾ ਦੇ ਸੈਂਕੜੇ ਫਸਟ ਟਾਈਮ ਵੋਟਰਾਂ ਨਾਲ ਹੋਏ ਰੂਬਰੂ ਨੌਜਵਾਨਾਂ ਨੇ ਦੱਸਿਆ ਕਿਹੋ ਜਿਹਾ ਹੋਵੇ ਉਨ੍ਹਾਂ ਦੇ ਸੁਪਨਿਆਂ ਦਾ ਸ਼ਹਿਰ ਪਟਿਆਲਾ ਕੁੜੀਆਂ ਨੇ ਸਿਟੀ ਬੱਸ ਅਤੇ ਬੱਸ ਅੱਡੇ ਦੀ ਮੰਗ ਉਠਾਈ ਤਾਂ ਲੜਕਿਆਂ ਨੇ ਪੁੱਛਿਆ ਪੰਜਾਬ ਕਿਵੇਂ ਹੋਇਆ ਕਰਜ਼ਈ ਪਟਿਆਲਾ। ਪੰਜਾਬ ਵਿੱਚ ਪਹਿਲੀ ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਪਟਿਆਲਾ ਲੋਕ ਸਭਾ ਹਲਕੇ ਦੇ ਫਸਟ ਟਾਈਮ ਵੋਟਰਾਂ ਦੀ ਭੂਮਿਕਾ ਅਹਿਮ ਹੈ। ਇਸ ਦੀ ਮਹੱਤਤਾ ਨੂੰ ਸਮਝਦਿਆਂ ਪਹਿਲੀ ਵਾਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ. ਸ਼ਰਮਾ ਅੱਜ ਪਟਿਆਲਾ ਦੇ ਨੌਜਵਾਨ ਵੋਟਰਾਂ ਨਾਲ ਰੂਬਰੂ ਹੋਏ। ਜਿਸ ਵਿੱਚ ਨੌਜਵਾਨਾਂ ਨੇ ਸ਼ਰਮਾ ਨੂੰ ਖੁੱਲ ਕੇ ਸਵਾਲ ਕੀਤੇ ਅਤੇ ਸ਼ਰਮਾ ਨੇ ਵੀ ਉਨ੍ਹਾਂ ਦੇ ਬਾਖੂਬੀ ਜਵਾਬ ਦਿੱਤੇ। ਪਟਿਆਲਾ ਵਿੱਚ ਇਹ ਪਹਿਲੀ ਵਾਰ ਹੈ ਕਿ ਚੋਣ ਲੜ ਰਹੇ ਉਮੀਦਵਾਰ ਨੇ ਫਸਟ ਟਾਈਮ ਵੋਟਰਾਂ ਨਾਲ ਮੁਲਾਕਾਤ ਕੀਤੀ ਹੈ। ‘ਨੌਜਵਾਨਾਂ ਦੇ ਸਵਾਲ-ਐਨ.ਕੇ.ਸ਼ਰਮਾ ਦੇ ਜਵਾਬ’ ਨਾਮਕ ਪ੍ਰੋਗਰਾਮ ਦੌਰਾਨ ਸ਼ਹਿਰ ਦੇ ਵੱਖ-ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਬੱਚਿਆਂ ਨੇ ਸਾਂਸਦ ਉਮੀਦਵਾਰ ਨੂੰ ਸਵਾਲ ਪੁੱਛੇ। ਜ਼ਿਆਦਾਤਰ ਬੱਚਿਆਂ ਨੇ ਪਟਿਆਲਾ ਦੀ ਤੁਲਨਾ ਮੁਹਾਲੀ ਨਾਲ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸ਼ਹਿਰ ਨੂੰ ਸਮਾਰਟ ਅਤੇ ਹੈਰੀਟੇਜ ਸਿਟੀ ਬਣਨਾ ਚਾਹੀਦਾ। ਜਦੋਂ ਸੂਬੇ ਦੇ ਹੋਰ ਸ਼ਹਿਰ ਇੰਨੀ ਤਰੱਕੀ ਕਰ ਸਕਦੇ ਹਨ ਤਾਂ ਪਟਿਆਲਾ ਕਿਉਂ ਨਹੀਂ। ਇੱਕ ਨੌਜਵਾਨ ਨੇ ਜਦੋਂ ਕਰਜ਼ ਵਧਣ ਦਾ ਸਵਾਲ ਪੁੱਛਿਆ ਤਾਂ ਸ਼ਰਮਾ ਨੇ ਕਿਹਾ ਕਿ ਕਰਜ਼ਾ ਵਧਾਉਣ ਨਾਲੋਂ ਵੱਧ ਜ਼ਰੂਰੀ ਹੈ ਆਮਦਨ ਅਤੇ ਆਮਦਨ ਦੇ ਸਰੋਤਾਂ ਨੂੰ ਵਧਾਉਣਾ। ਪਿਛਲੇ 7 ਸਾਲਾਂ ਤੋਂ ਪੰਜਾਬ 'ਤੇ ਕਰਜ਼ਾ ਵਧਦਾ ਜਾ ਰਿਹਾ ਹੈ ਪਰ ਲੋਕਾਂ ਦੀ ਆਮਦਨ ਦੇ ਸਰੋਤ ਨਹੀਂ ਵਧ ਰਹੇ ਹਨ। ਸ਼ਹਿਰ ਦੇ ਇੱਕ ਕਾਲਜ ਦੇ ਵਿਦਿਆਰਥਣ ਨੇ ਜਦੋਂ ਸ਼ਰਮਾ ਨੂੰ ਉਨ੍ਹਾਂ ਦੇ ਵਿਜ਼ਨ ਬਾਰੇ ਪੁੱਛਿਆ ਤਾਂ ਅਕਾਲੀ ਦਲ ਦੇ ਉਮੀਦਵਾਰ ਨੇ ਕਿਹਾ ਕਿ ਪਟਿਆਲਾ ਵਿੱਚ ਸੈਰ-ਸਪਾਟੇ ਦੀਆਂ ਅਥਾਹ ਸੰਭਾਵਨਾਵਾਂ ਹਨ। ਉਹ ਸੰਸਦ ਮੈਂਬਰ ਬਣਨ ਤੋਂ ਬਾਅਦ ਇਸ ਸ਼ਹਿਰ ਨੂੰ ਹੈਰੀਟੇਜ ਸਿਟੀ ਵਜੋਂ ਵਿਕਸਤ ਕਰਨਗੇ ਜਿਸ ਨਾਲ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਵਧਣਗੇ। ਘਨੌਰ ਦੇ ਵਸਨੀਕ ਇੱਕ ਨੌਜਵਾਨ ਨੇ ਇਸ ਗੱਲ ’ਤੇ ਅਫ਼ਸੋਸ ਪ੍ਰਗਟਾਇਆ ਕਿ ਪਟਿਆਲਾ ਅਨਪਲਾਨਡ ਸਿਟੀ ਹੈ ਅਤੇ ਇੱਕ ਸੰਸਦ ਮੈਂਬਰ ਇਸ ਵਿੱਚ ਕੀ ਕਰ ਸਕਦਾ ਹੈ। ਸ਼ਰਮਾ ਨੇ ਜਵਾਬ ਦਿੱਤਾ ਕਿ ਜੇਕਰ ਸੰਸਦ ਮੈਂਬਰਾਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਵਿੱਚ ਤਾਲਮੇਲ ਹੋਵੇ ਤਾਂ ਮਾਸਟਰ ਪਲਾਨ ਬਣਾ ਕੇ ਵਿਕਾਸ ਕੀਤਾ ਜਾ ਸਕਦਾ ਹੈ। ਇੱਥੋਂ ਹੁਣ ਤੱਕ ਚੁਣੇ ਗਏ ਸੰਸਦ ਮੈਂਬਰ ਚੋਣਾਂ ਜਿੱਤ ਕੇ ਕਦੇ ਵੀ ਘਰ ਤੋਂ ਬਾਹਰ ਨਹੀਂ ਨਿਕਲੇ। ਇਸ 'ਤੇ ਬੱਚਿਆਂ ਨੇ ਖੂਬ ਤਾੜੀਆਂ ਵਜਾਈਆਂ। ਇੱਕ ਵਿਦਿਆਰਥਣ ਨੇ ਬੱਸਾਂ ਦੀ ਸਮੱਸਿਆ, ਸਿਟੀ ਬੱਸ ਸੇਵਾ ਅਤੇ ਬੱਸ ਅੱਡਾ ਸ਼ਹਿਰ ਤੋਂ ਦੂਰ ਹੋਣ ਦਾ ਮੁੱਦਾ ਉਠਾਇਆ ਤਾਂ ਇਸ ’ਤੇ ਸ਼ਰਮਾ ਨੇ ਕਿਹਾ ਕਿ ਚੋਣਾਂ ਜਿੱਤਣ ਤੋਂ ਬਾਅਦ ਇੱਥੇ ਵਿਦਿਆਰਥੀਆਂ ਖਾਸ ਕਰਕੇ ਵਿਦਿਆਰਥਣਾਂ ਲਈ ਸਾਂਸਦ ਕੋਟੇ ਵਿਚੋਂ ਪਿੰਕ ਬੱਸ ਸੇਵਾ ਸ਼ੁਰੂ ਕੀਤੀ ਜਾਵੇਗੀ। ਪ੍ਰੋਗਰਾਮ ਵਿੱਚ ਹਾਜ਼ਰ ਕਾਲਜ ਦੇ ਵਿਦਿਆਰਥੀਆਂ ਨੇ ਆਪਣੇ ਸੁਪਨਿਆਂ ਦਾ ਸ਼ਹਿਰ ਪਟਿਆਲਾ ਕਿਹੋ ਜਿਹਾ ਹੋਣਾ ਚਾਹੀਦਾ ਹੈ ਇਸ ਸਬੰਧੀ ਆਪਣੇ-ਆਪਣੇ ਵਿਚਾਰ ਪ੍ਰਗਟ ਕੀਤੇ। ਕਿਸੇ ਨੇ ਇੱਥੋਂ ਦੀ ਗੰਦਗੀ ਦੀ ਸਮੱਸਿਆ ਦੀ ਗੱਲ ਕੀਤੀ ਤਾਂ ਕਿਸੇ ਨੇ ਇੱਥੋਂ ਦੀ ਅਸੰਗਠਿਤ ਆਵਾਜਾਈ ਦਾ ਮੁੱਦਾ ਸਾਂਸਦ ਉਮੀਦਵਾਰ ਕੋਲ ਉਠਾਇਆ। ਕਰੀਬ ਦੋ ਘੰਟੇ ਤੱਕ ਚੱਲੇ ਇਸ ਪ੍ਰੋਗਰਾਮ ਵਿੱਚ ਜਿੱਥੇ ਸੈਂਕੜੇ ਵਿਦਿਆਰਥੀਆਂ ਨੇ ਭਾਗ ਲਿਆ, ਉੱਥੇ 35 ਵਿਦਿਆਰਥੀਆਂ ਨੇ ਸਵਾਲ ਵੀ ਪੁੱਛੇ। ਬਾਕਸ.... ਗੂਗਲ 'ਤੇ ਸਰਚ ਕਰਨ ਸਾਰੇ ਉਮੀਦਵਾਰਾਂ ਦੀ ਕਾਰਜਸ਼ੈਲੀ ਨੌਜਵਾਨ ਵੋਟਰਾਂ ਨਾਲ ਸੰਵਾਦ ਦੌਰਾਨ ਇਕ ਨੌਜਵਾਨ ਨੇ ਐਨ.ਕੇ. ਸ਼ਰਮਾ ਤੋਂ ਪੁੱਛਿਆ ਕਿ ਉਹ ਉਨ੍ਹਾਂ ਨੂੰ ਕਿਉਂ ਚੁਣਨ। ਇਸਦਾ ਜਵਾਬ ਦਿੰਦਿਆਂ ਸ਼ਰਮਾ ਨੇ ਕਿਹਾ ਕਿ ਤੁਹਾਡੇ ਸਾਰਿਆਂ ਕੋਲ ਮੋਬਾਈਲ ਫੋਨ ਹਨ। ਤੁਸੀਂ ਗੂਗਲ 'ਤੇ ਉਨ੍ਹਾਂ ਸਮੇਤ ਉਨ੍ਹਾਂ ਦੇ ਖਿਲਾਫ ਚੋਣ ਲੜ ਰਹੇ ਉਮੀਦਵਾਰਾਂ ਦੀ ਕਾਰਜਸ਼ੈਲੀ, ਕੰਮਕਾਜ, ਕਿਰਦਾਰ ਬਾਰੇ ਸਰਚ ਕਰੋ। ਸ਼ਰਮਾ ਨੇ ਨੌਜਵਾਨਾਂ ਦੇ ਸਾਹਮਣੇ ਆਪਣਾ ਰਿਪੋਰਟ ਕਾਰਡ ਰੱਖਦਿਆਂ ਕਿਹਾ ਕਿ ਜਿਸ ਤਰ੍ਹਾਂ ਤੁਸੀਂ ਪਹਿਲੀ ਵਾਰ ਵੋਟ ਪਾ ਰਹੇ ਹੋ, ਉਸੇ ਤਰ੍ਹਾਂ ਮੈਂ ਪਹਿਲੀ ਵਾਰ ਲੋਕ ਸਭਾ ਚੋਣ ਲੜ ਰਿਹਾ ਹਾਂ। ਇਸ ਲਿਹਾਜ ਨਾਲ ਸਾਨੂੰ ਇੱਕ-ਦੂਜੇ ਦਾ ਸਹਿਯੋਗ ਕਰਨਾ ਦੇਣਾ ਚਾਹੀਦਾ। ਚੋਣਾਂ ਜਿੱਤਣ ਤੋਂ ਬਾਅਦ ਤੁਹਾਡੇ ਨਾਲ ਬੈਠ ਕੇ ਹੀ ਸ਼ਹਿਰ ਦੇ ਵਿਕਾਸ ਦੀ ਯੋਜਨਾ ਬਣਾਈ ਜਾਵੇਗੀ।
Punjab Bani 17 May,2024
ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ
ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ -ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਮੇਰੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਿੱਚ ਵੱਡੀ ਹਿੱਸੇਦਾਰੀ -ਵਕੀਲਾਂ ਦੇ ਕੰਮ ਨੂੰ ਸੁਹੇਲਾ ਬਨਾਉਣ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦਾ ਕੀਤਾ ਵਾਅਦਾ ਪਟਿਆਲਾ 17 ਮਈ 2024 ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸੱਦੇ 'ਤੇ ਸ਼ੁੱਕਰਵਾਰ ਨੂੰ ਕਰਵਾਏ ਗਏ ਇੱਕ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਪਟਿਆਲਾ ਲੋਕ ਸਭਾ ਸੀਟ ਤੋਂ ਭਾਜਪਾ ਦੀ ਉਮੀਦਵਾਰ ਪ੍ਰਨੀਤ ਕੌਰ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਮੇਰੀ ਜਿੱਤ ਦਾ ਮੁੱਖ ਆਧਾਰ ਪਟਿਆਲਾ ਦੇ ਲੋਕਾਂ ਦਾ ਭਰੋਸਾ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਭਰੋਸਾ ਇੱਕ ਦਿਨ ਵਿੱਚ ਨਹੀਂ ਬਣਿਆ। ਪਿਛਲੇ 25 ਸਾਲਾਂ ਤੋਂ ਉਹ ਲਗਾਤਾਰ ਪਟਿਆਲਾ ਵਾਸੀਆਂ ਦੇ ਦੁੱਖ-ਸੁੱਖ ਵਿੱਚ ਸ਼ਰੀਕ ਹੋ ਰਹੇ ਹਨ। ਪੂਰਾ ਪਟਿਆਲਾ ਵੀ ਉਹਨਾਂ ਦੇ ਪਰਿਵਾਰ ਦੇ ਦੁੱਖ-ਸੁੱਖ ਵਿਚ ਸ਼ਰੀਕ ਹੁੰਦਾ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪਸੀ ਸਹਿਯੋਗ ਦੇ ਆਧਾਰ 'ਤੇ ਬਣੇ ਇਸ ਭਰੋਸੇ ਨੂੰ ਮੈਂ ਹਮੇਸ਼ਾ ਆਪਣੀ ਤਾਕਤ ਮੰਨਿਆ ਹੈ। ਇਹੀ ਕਾਰਨ ਹੈ ਕਿ ਅੱਜ ਆਮ ਆਦਮੀ ਪਾਰਟੀ, ਕਾਂਗਰਸ ਅਤੇ ਅਕਾਲੀ ਦਲ ਮੇਰੇ ਖਿਲਾਫ ਇਕੱਠੇ ਹਨ, ਪਰ ਇਸ ਦੇ ਬਾਵਜੂਦ ਪਟਿਆਲੇ ਦੇ ਲੋਕਾਂ ਦਾ ਭਰੋਸਾ ਮੈਨੂੰ ਇਨ੍ਹਾਂ ਤਿੰਨਾਂ ਵਿਰੋਧੀ ਪਾਰਟੀਆਂ ਨਾਲ ਲੜਨ ਦੀ ਤਾਕਤ ਦੇ ਰਿਹਾ ਹੈ। ਪ੍ਰਨੀਤ ਕੌਰ ਨੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਿੱਚ ਆਪਣੇ ਅਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੇ ਸਹਿਯੋਗ ਨੂੰ ਯਾਦ ਕਰਦਿਆਂ ਕਿਹਾ ਕਿ ਇਸ ਬਾਰੀ ਦੀਆਂ ਲੋਕਸਭਾ ਚੌਣਾ ਨੂੰ ਪਟਿਆਲਾ ਦੇ ਲੋਕ ਖੁੱਦ ਆਪਣੇ ਆਧਾਰ ਤੇ ਅੱਗੇ ਆ ਕੇ ਲੜ ਰਹੇ ਹਨ। ਉਹਨਾ ਕਿਹਾ ਕਿ ਪਟਿਯਾਲਾ ਵਾਸੀਆਂ ਨੀੰ ਪਤਾ ਹੈ ਕਿ ਨਰਿੰਦਰ ਮੋਦੀ ਦੇਸ਼ ਦੇ ਤਿਸਰੀ ਵਾਰ ਪ੍ਰਧਾਨ ਮੰਤਰੀ ਬਣਨਗੇ। ਉਹ ਪਟਿਆਲੇ ਤੱਕ ਨਰਿੰਦਰ ਮੋਦੀ ਦੇ ਹੱਥ ਮਜਬੂਤ ਕਰਕੇ ਹੀ ਪਟਿਆਲਾ ਵਾਸੀ ਆਪਣੇ ਬੱਚਿਆਂ ਅਤੇ ਸੂਬੇ ਦਾ ਭਵਿੱਖ ਸੁਰੱਖਿਅਤ ਕਰ ਸਕਣਗੇ। ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਮੁੱਖ ਹਾਲ ਵਿੱਚ ਵੱਡੀ ਗਿਣਤੀ ਵਿੱਚ ਵਕੀਲਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਜਿਸ ਸਮੇਂ ਭਾਜਪਾ ਤੇ ਅਕਾਲੀ ਦਲ ਦਾ ਗਠਜੋੜ ਸੀ, ਉਸ ਸਮੇਂ ਵੀ ਪਟਿਆਲਾ ਨੂੰ ਭਾਜਪਾ ਦੇ ਹਿੱਸੇ ਵਿੱਚ ਨਹੀਂ ਰੱਖਿਆ ਗਿਆ। ਇਹ ਪਹਿਲੀ ਵਾਰ ਹੈ ਜਦੋਂ ਭਾਰਤੀ ਜਨਤਾ ਪਾਰਟੀ ਵੱਲੋਂ ਪਟਿਆਲਾ ਤੋਂ ਲੋਕ ਸਭਾ ਉਮੀਦਵਾਰ ਵਜੋਂ ਉਹਨਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਪਟਿਆਲਾ ਦੇ ਲੋਕਾਂ ਨੂੰ ਨਰਿੰਦਰ ਮੋਦੀ ਦੀ ਤਾਕਤ ਵਧਾਉਣ ਦਾ ਮੌਕਾ ਮਿਲਿਆ ਹੈ ਅਤੇ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਇਸ ਮੌਕੇ ਦਾ ਭਰਪੂਰ ਫਾਇਦਾ ਉਠਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਔਖੇ ਸਮੇਂ ਵਿੱਚੋਂ ਕੱਢਣ ਲਈ ਉਨ੍ਹਾਂ ਨੇ ਭਾਜਪਾ ਦਾ ਹਿੱਸਾ ਬਣਨਾ ਹੀ ਬਿਹਤਰ ਸਮਝਿਆ। ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੇ ਕਿਹਾ ਕਿ ਲੋਕਾਂ ਨੂੰ ਕਾਨੂੰਨ ਰਾਹੀਂ ਉਨ੍ਹਾਂ ਦੇ ਹੱਕ ਦਿਵਾਉਣ ਵਾਲੇ ਵਕੀਲ ਭਾਈਚਾਰੇ ਅਤੇ ਜ਼ਿਲ੍ਹਾ ਅਦਾਲਤ ਵਿੱਚ ਆਉਣ ਵਾਲੇ ਲੋਕਾਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਕੈਪੀਟਲ ਸਿਨੇਮਾ ਨੇੜੇ ਮਾਲ ਰੋਡ ’ਤੇ ਅੰਡਰਪਾਥ ਬਣਾਉਣ ਦੀ ਮੰਗ ਉਨ੍ਹਾਂ ਕੋਲ ਪੁੱਜੀ ਹੈ। ਉਹ ਲੋਕ ਸਭਾ ਚੋਣਾਂ ਵਿੱਚ ਜਿੱਤ ਤੋਂ ਤੁਰੰਤ ਬਾਅਦ ਇਸ ਮੰਗ ਨੂੰ ਪੂਰਾ ਕਰਵਾਉਣ ਲਈ ਹਰ ਸੰਭਵ ਯਤਨ ਕਰੇਗੀ। ਉਨ੍ਹਾਂ ਕਿਹਾ ਕਿ ਬੇਸ਼ੱਕ ਪਹਿਲਾਂ ਵੀ ਉਹ ਕੈਪਟਨ ਅਮਰਿੰਦਰ ਸਿੰਘ ਅਤੇ ਸੰਸਦ ਮੈਂਬਰ ਹੁੰਦਿਆਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਿੱਚ ਆਪਣਾ ਯੋਗਦਾਨ ਪਾਉਂਦੇ ਰਹੇ ਹਨ, ਪਰ ਭਵਿੱਖ ਵਿੱਚ ਵੀ ਉਹ ਐਸੋਸੀਏਸ਼ਨ ਦੀਆਂ ਲੋੜਾਂ ਨੂੰ ਪੂਰਾ ਕਰਨ ਵਿੱਚ ਕੋਈ ਸੰਕੋਚ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਬਾਰਾਦਰੀ ਵਿੱਚ ਵਕੀਲ ਭਾਈਚਾਰੇ ਦੀ ਸਹੂਲਤ ਲਈ ਸਾਬਕਾ ਮੇਅਰ ਸੰਜੀਵ ਸ਼ਰਮਾ ਬਿੱਟੂ ਨੇ ਪੱਕੀ ਪਾਰਕਿੰਗ ਮੁਹੱਈਆ ਕਰਵਾਈ ਸੀ, ਜਿਸ ਦਾ ਵਕੀਲ ਭਾਈਚਾਰੇ ਨੇ ਪੂਰਾ ਲਾਭ ਮਿਲਿਆ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀਆਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਜਾਂ ਰੋਸ ਪ੍ਰਦਰਸ਼ਨ ਕਰਨ ਦਾ ਹੱਕ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਪੂਰੀ ਤਰ੍ਹਾਂ ਜਾਇਜ਼ ਹਨ, ਪਰ ਮੋਦੀ ਸਰਕਾਰ ਤੀਸਰੀ ਵਾਰ ਪ੍ਰਧਾਨ ਮੰਤਰੀ ਬਣਦਿਆਂ ਹੀ ਕਿਸਾਨਾਂ ਦੀ ਹਰ ਜਾਇਜ਼ ਮੰਗ ਨੂੰ ਪੂਰਾ ਕਰਨ ਦਾ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਉਹ ਭਾਜਪਾ ਬਾਰੇ ਜੋ ਵੀ ਜਾਣਦੇ ਹਨ, ਉਸ ਦੇ ਆਧਾਰ 'ਤੇ ਉਹ ਭਰੋਸੇ ਨਾਲ ਕਹਿ ਸਕਦੇ ਹਨ ਕਿ ਭਾਜਪਾ ਪੰਜਾਬ ਦੀ ਦੁਸ਼ਮਣ ਨਹੀਂ ਹੈ। ਪੰਜਾਬ ਦਾ ਭਵਿੱਖ ਭਾਜਪਾ ਜਾਂ ਨਰਿੰਦਰ ਮੋਦੀ ਰਾਹੀਂ ਹੀ ਸੁਰੱਖਿਅਤ ਹੋ ਸਕਦਾ ਹੈ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਮੌਜੂਦਾ ਮਾਨ ਸਰਕਾਰ ਨੂੰ ਕੇਂਦਰ ਤੋਂ ਸਾਰੀਆਂ ਗਰਾਂਟਾਂ ਮਿਲ ਰਹੀਆਂ ਹਨ, ਪਰ ਉਸ ਨੂੰ ਮੋਦੀ ਸਰਕਾਰ ਦੀ ਆਲੋਚਨਾ ਕਰਨ ਦੀ ਆਦਤ ਪੈ ਗਈ ਹੈ। ਪ੍ਰਨੀਤ ਕੌਰ ਨੇ ਕਿਹਾ ਕਿ ਇੱਕ ਮੌਕਾ ਕੇਜਰੀਵਾਲ ਨੂੰ ਕਹਿ ਕੇ ਆਪ ਪਾਰਟੀ ਪੰਜਾਬ ਵਿੱਚ ਸੱਤਾ ਤੇ ਕਾਬਜ ਹੋਈ ਤੇ ਹੁਣ ਜੋ ਹਾਲਾਤ ਹਨ, ਉਹਨਾਂ ਵਿੱਚ ਰਹਿ ਕੇ ਉਹਨਾਂ ਨੂੰ ਪੰਜਾਬ ਕੇ ਲੋਕਾਂ ਲਈ ਚੰਗੇ ਕੰਮ ਕਰਨੇ ਚਾਹਿਦੇ ਹਨ। ਪਟਿਆਲਾ ਦੇ ਰਾਜਿੰਦਰਾ ਸੁਪਰਸਪੈਸ਼ਲਿਟੀ ਹਸਪਤਾਲ ਨੂੰ ਮਾਨ ਸਰਕਾਰ ਸੁਪਰ ਸਪੈਸ਼ਲ ਡਾਕਟਰ ਨਹੀਂ ਦੇ ਸਕੀ। ਮਾਨ ਸਰਕਾਰ ਆਪਣੀ ਪਾਰਟੀ ਦੇ ਇਸ਼ਤਿਹਾਰਾਂ 'ਤੇ ਜਨਤਾ ਦੇ ਫੰਡਾਂ 'ਚੋਂ 750 ਕਰੋੜ ਰੁਪਏ ਖਰਚ ਕਰ ਰਹੀ ਹੈ। ਹਸਪਤਾਲ ਹੁੰਦੇ ਹੋਏ ਲੋਕਾਂ ਨੂੰ ਹੋਰ ਰਾਜਾਂ ਵਿੱਚ ਇਲਾਜ ਲਈ ਜਾਣਾ ਪੈ ਰਿਹਾ ਹੈ।
Punjab Bani 17 May,2024
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ - ਦੂਜੇ ਫੇਸਬੁੱਕ ਲਾਈਵ ਦੌਰਾਨ ਸਵਾਲਾਂ ਦਾ ਜਵਾਬ ਦੇਣ ਦੇ ਨਾਲ-ਨਾਲ ਲੋਕਾਂ ਤੋਂ ਮੰਗੇ ਸੁਝਾਅ ਅਤੇ ਫੀਡੈਕ - ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤਮਈ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਸਾਰੇ ਪ੍ਰਬੰਧ ਮੁਕੰਮਲ - ਕਿਸੇ ਵੀ ਚੋਣ ਉਲੰਘਣਾ ਦੀ ਰਿਪੋਰਟ ਲਈ ਸੀ-ਵਿਜੀਲ ਐਪ, ਟੋਲ-ਫ੍ਰੀ ਨੰਬਰ 1950 ਅਤੇ ਐਨ.ਜੀ.ਐਸ. ਪੋਰਟਲ ਦੀ ਕੀਤੀ ਜਾਵੇ ਵਰਤੋਂ: ਸਿਬਿਨ ਸੀ - ਪੰਜਾਬ ਵਿੱਚ 1 ਜੂਨ ਨੂੰ 5.38 ਲੱਖ ਨਵੇਂ ਵੋਟਰਾਂ ਸਮੇਤ 2.14 ਕਰੋੜ ਰਜਿਸਟਰਡ ਵੋਟਰ ਪਾਉਣਗੇ ਆਪਣੀ ਵੋਟ ਚੰਡੀਗੜ੍ਹ, 17 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ 'ਟਾਕ ਟੂ ਯੂਅਰ ਸੀ.ਈ.ਓ. ਪੰਜਾਬ' ਦੇ ਬੈਨਰ ਹੇਠ ਕਰਵਾਏ ਗਏ ਦੂਜੇ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਗੱਲ ਕਰਦਿਆਂ ਪੰਜਾਬ ਦੇ ਵਸਨੀਕਾਂ ਨੂੰ ਸਲਾਹ ਦਿੱਤੀ ਕਿ ਸੂਬੇ ਵਿੱਚ ਲੋਕ ਸਭਾ ਚੋਣਾਂ-2024 ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਦੇ ਮੱਦੇਨਜ਼ਰ ਜੇ ਕੋਈ ਵੀ ਵਿਅਕਤੀ ਆਪਣੇ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦੀ ਲੈ ਕੇ ਜਾ ਰਿਹਾ ਹੈ ਤਾਂ ਉਹ ਸਬੂਤ ਵਜੋਂ ਆਪਣੇ ਨਾਲ ਢੁਕਵੇਂ ਦਸਤਾਵੇਜ਼ ਜਿਵੇਂ ਬੈਂਕ ਦੀ ਰਸੀਦ ਆਦਿ ਜ਼ਰੂਰ ਰੱਖੇ। ਇਸਦੇ ਨਾਲ ਹੀ ਵਪਾਰੀਆਂ ਨੂੰ ਅਜਿਹੇ ਮਾਮਲੇ ਵਿੱਚ ਆਪਣੇ ਕੋਲ ਰਸੀਦ ਬੁੱਕ ਜਾਂ ਕੋਈ ਢੁਕਵਾਂ ਦਸਤਾਵੇਜ ਰੱਖਣ ਦੀ ਸਲਾਹ ਦਿੱਤੀ ਗਈ ਹੈ। ਸੈਸ਼ਨ ਦੌਰਾਨ ਵੋਟਰਾਂ ਦੇ ਵੱਖ-ਵੱਖ ਸਵਾਲਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਜ਼ਾਬਤੇ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਦੀ ਰਿਪੋਰਟ ਲਈ ਸੀ-ਵਿਜੀਲ ਐਪ, ਟੋਲ-ਫ੍ਰੀ ਨੰਬਰ 1950 ਅਤੇ ਭਾਰਤੀ ਚੋਣ ਕਮਿਸ਼ਨ ਦੇ ਕੌਮੀ ਸ਼ਿਕਾਇਤ ਸੇਵਾ ਪੋਰਟਲ (ਐਨ.ਜੀ.ਪੀ.ਐਸ.) ਦੀ ਵਰਤੋਂ ਜ਼ਰੂਰ ਕਰਨ ਤਾਂ ਜੋ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਯਕੀਨੀ ਬਣਾਈਆਂ ਜਾ ਸਕਣ। ਪੋਲਿੰਗ ਬੂਥਾਂ 'ਤੇ ਮੋਬਾਈਲ ਲੈ ਕੇ ਜਾਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ ਅੰਦਰ ਮੋਬਾਈਲ ਫ਼ੋਨ ਜਾਂ ਅਜਿਹੇ ਹੋਰ ਕਿਸੇ ਵੀ ਤਰ੍ਹਾਂ ਦੇ ਉਪਕਰਨ ਨੂੰ ਲੈ ਕੇ ਜਾਣ ਦੀ ਸਖ਼ਤ ਮਨਾਹੀ ਹੈ। ਸਿਆਸੀ ਪਾਰਟੀਆਂ ਵੱਲੋਂ ਕੀਤੇ ਜਾ ਰਹੇ ਪ੍ਰਚਾਰ ਬਾਰੇ ਇੱਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਸੂਬੇ ਵਿੱਚ ਆਦਰਸ਼ ਚੋਣ ਜ਼ਬਤਾ ਲਾਗੂ ਹੋਣ ਤੱਕ ਫਲੈਕਸ ਬੋਰਡ ਅਤੇ ਹੋਰਡਿੰਗ, ਜ਼ਿਲ੍ਹਾ ਚੋਣ ਅਧਿਕਾਰੀਆਂ ਜਾਂ ਦਫ਼ਤਰ ਮੁੱਖ ਚੋਣ ਅਫ਼ਸਰ ਦੀ ਮਨਜ਼ੂਰੀ ਤੋਂ ਬਾਅਦ ਸਿਰਫ਼ ਨਿਰਧਾਰਤ ਸਥਾਨਾਂ 'ਤੇ ਹੀ ਲਗਾਏ ਜਾ ਸਕਦੇ ਹਨ । ਮੁੱਖ ਚੋਣ ਅਧਿਕਾਰੀ ਨੇ ਅੱਗੇ ਕਿਹਾ ਕਿ ਕੋਈ ਵੀ ਸਿਆਸੀ ਪਾਰਟੀ ਜਾਂ ਉਮੀਦਵਾਰ ਧਰਮ ਦੇ ਨਾਮ 'ਤੇ ਵੋਟਾਂ ਨਹੀਂ ਮੰਗ ਸਕਦਾ ਕਿਉਂਕਿ ਇਹ ਆਦਰਸ਼ ਚੋਣ ਜ਼ਾਬਦੇ ਦੀ ਉਲੰਘਣਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੀ-ਵਿਜੀਲ ਐਪ ਰਾਹੀਂ ਅਜਿਹੀਆਂ ਉਲੰਘਣਾਵਾਂ ਬਾਰੇ ਤੁਰੰਤ ਰਿਪੋਰਟ ਕਰਨ ਅਤੇ ਭਰੋਸਾ ਦਿਵਾਇਆ ਕਿ ਸਬੰਧਤ ਦਫਤਰ ਵੱਲੋਂ 100 ਮਿੰਟਾਂ ਦੇ ਅੰਦਰ-ਅੰਦਰ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਦੌਰਾਨ ਇੱਕ ਯੂਜ਼ਰ ਵੱਲੋਂ ਮਹਿਲਾ ਸਟਾਫ ਦੀ ਘਰ ਦੇ ਨੇੜੇ ਤਾਇਨਾਤੀ ਲਈ ਮੁੱਖ ਚੋਣ ਅਧਿਕਾਰੀ ਦਾ ਧੰਨਵਾਦ ਵੀ ਕੀਤਾ ਗਿਆ। ਸਿਬਿਨ ਸੀ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਇਸ ਵਾਰ ਮਹਿਲਾ ਸਟਾਫ਼ ਦੀ ਤਾਇਨਾਤੀ ਉਨ੍ਹਾਂ ਦੇ ਘਰ ਦੇ ਨੇੜੇ ਸਥਿਤ ਪੋਲਿੰਗ ਬੂਥਾਂ 'ਤੇ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਸਰਕਾਰੀ ਕਰਮਚਾਰੀਆਂ ਵੱਲੋਂ ਕਿਸੇ ਰਾਜਨੀਤਿਕ ਪਾਰਟੀ ਜਾਂ ਆਗੂ ਲਈ ਪ੍ਰਚਾਰ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਮੁੱਖ ਚੋਣ ਅਧਿਕਾਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕੋਈ ਵੀ ਸਰਕਾਰੀ ਕਰਮਚਾਰੀ ਰਾਜਨੀਤਿਕ ਪਾਰਟੀਆਂ ਲਈ ਪ੍ਰਚਾਰ ਨਹੀਂ ਕਰ ਸਕਦਾ ਅਤੇ ਅਜਿਹਾ ਕੋਈ ਵੀ ਮਾਮਲਾ ਸਾਹਮਣੇ ਆਉਣ 'ਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਕੇ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ। ਸਿਬਿਨ ਸੀ ਨੇ ਕਿਹਾ ਕਿ ਗਰਮੀ ਤੋਂ ਰਾਹਤ ਲਈ ਪੋਲਿੰਗ ਸਟੇਸ਼ਨਾਂ 'ਤੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕੋਈ ਵੀ ਵੋਟਰ ਗਰਮੀ ਕਰਕੇ ਆਪਣੀ ਵੋਟ ਦੇ ਅਧਿਕਾਰੀ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਪੋਲਿੰਗ ਸਟੇਸ਼ਨਾਂ 'ਤੇ ਵਾਟਰ ਕੂਲਰ, ਪੱਖੇ, ਬੈਠਣ ਲਈ ਢੁਕਵੀਂ ਥਾਂ ਅਤੇ ਸ਼ੈੱਡਾਂ ਦਾ ਢੁੱਕਵਾਂ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਵੋਟਰਾਂ ਨੂੰ ਕੋਈ ਦਿੱਕਤ ਦਰਪੇਸ਼ ਨਾ ਆਵੇ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਸੂਬੇ ਵਿੱਚ ਕੁੱਲ 2.14 ਕਰੋੜ ਰਜਿਸਟਰਡ ਵੋਟਰ ਹਨ, ਜਿਨ੍ਹਾਂ ਵਿੱਚ 85 ਸਾਲ ਤੋਂ ਵੱਧ ਉਮਰ ਦੇ 1.89 ਲੱਖ ਵੋਟਰ, 1,614 ਪ੍ਰਵਾਸੀ ਭਾਰਤੀ, 1.58 ਲੱਖ ਦਿਵਿਆਂਗ ਵੋਟਰ ਅਤੇ 5.38 ਲੱਖ ਨਵੇਂ ਵੋਟਰ ਹਨ, ਜੋ 1 ਜੂਨ ਨੂੰ ਸੂਬੇ ਭਰ ਦੇ 24,451 ਪੋਲਿੰਗ ਸਟੇਸ਼ਨਾਂ 'ਤੇ ਆਪਣੀ ਵੋਟ ਪਾਉਣਗੇ।
Punjab Bani 17 May,2024
ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ
ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ — 79 ਕੰਪਿਊਟਰ, 206 ਲੈਪਟਾਪ ਅਤੇ ਮੋਬਾਈਲ ਫ਼ੋਨ, ਗਾਹਕਾਂ ਨਾਲ ਗੱਲ ਕਰਨ ਲਈ ਸਿਖਲਾਈ ਦੇਣ ਲਈ ਸਕ੍ਰਿਪਟਾਂ ਵੀ ਕੀਤੀਆਂ ਗਈਆਂ ਬਰਾਮਦ - ਕਾਲਰ ਅਮਰੀਕਾ ਦੇ ਲੋਕਾਂ ਨੂੰ ਧੋਖਾ ਦੇਣ ਲਈ ਵੱਖ-ਵੱਖ ਢੰਗਾਂ ਦੀ ਕਰਦੇ ਸਨ ਵਰਤੋਂ: ਡੀਜੀਪੀ ਗੌਰਵ ਯਾਦਵ - ਦੋ ਸਰਗਨਾਹ ਦੀ ਹੋਈ ਪਛਾਣ , ਜਲਦ ਹੀ ਕੀਤੇ ਜਾਣਗੇ ਗ੍ਰਿਫਤਾਰ : ਏਡੀਜੀਪੀ ਵੀ. ਨੀਰਜਾ - ਹੁਣ ਤੱਕ ਕੀਤੀ ਹੋਈ ਕੁੱਲ ਧੋਖਾਧੜੀ ਦਾ ਪਤਾ ਲਗਾਉਣ ਲਈ ਜਾਂਚ ਜਾਰੀ : ਏਡੀਜੀਪੀ ਸਾਈਬਰ ਕ੍ਰਾਈਮ ਚੰਡੀਗੜ੍ਹ, 17 ਮਈ: ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਮੁਹਾਲੀ ਵਿੱਚ ਚੱਲ ਰਹੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਪਰਦਾਫਾਸ਼ ਕਰਦਿਆਂ ਇਹਨਾਂ ਕੇਂਦਰਾਂ ਦੇ 155 ਕਰਮਚਾਰੀਆਂ ਨੂੰ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਫਰਜ਼ੀ ਕਾਲਾਂ ਕਰਨ ਅਤੇ ਧੋਖਾ ਦੇਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿਚੋਂ ਪਹਿਲਾ ਫਰਜ਼ੀ ਕਾਲ ਸੈਂਟਰ ਐਸ.ਏ.ਐਸ.ਨਗਰ ਦੇ ਸੈਕਟਰ 74 ਦੇ ਪਲਾਟ # ਐਫ 88 ਵਿਖੇ ਸਥਿਤ ਹੈ, ਜਦੋਂ ਕਿ ਦੂਜਾ ਫਰਜ਼ੀ ਕਾਲ ਸੈਂਟਰ ਐਸ.ਏ.ਐਸ.ਨਗਰ ਦੇ ਸੈਕਟਰ 74 ਸਥਿਤ ਏ-ਵਨ ਟਾਵਰ ਵਿਖੇ ਸੀ । ਦੋਵੇਂ ਕਾਲ ਸੈਂਟਰ ਕਥਿਤ ਤੌਤ ’ਤੇ ਗੁਜਰਾਤ ਆਧਾਰਿਤ ਸਰਗਨਾਹ ਵੱਲੋਂ ਚਲਾਏ ਜਾ ਰਹੇ ਸਨ। ਡੀ.ਜੀ.ਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਫਰਜ਼ੀ ਕਾਲ ਸੈਂਟਰ ਰਾਤ ਸਮੇਂ ਕੰਮ ਕਰਦੇ ਸਨ ਅਤੇ ਕਾਲ ਕਰ ਕੇ ਤਿੰਨ ਵੱਖ-ਵੱਖ ਢੰਗਾਂ ਰਾਹੀਂ ਵਿਦੇਸ਼ੀ ਨਾਗਰਿਕਾਂ ਨੂੰ ਟਾਰਗੇਟ, ਐਪਲ, ਐਮਾਜ਼ਾਨ ਆਦਿ ਤੋਂ ਗਿਫਟ ਕਾਰਡ ਖਰੀਦਣ ਲਈ ਮਜਬੂਰ ਕਰਕੇ ਠੱਗਦੇ ਸਨ। ਉਨ੍ਹਾਂ ਦੱਸਿਆ ਕਿ ਇਹ ਗਿਫਟ ਕਾਰਡ ਇੱਕ ਟੀਮ ਮੈਨੇਜਰ ਦੁਆਰਾ ਸਾਂਝੇ ਕੀਤੇ ਜਾਂਦੇ ਸਨ ਅਤੇ ਸਰਗਨਾਹ/ਮਾਲਕ ਨੂੰ ਸਾਂਝੇ ਕਰ ਦਿੱਤੇ ਜਾਂਦੇ ਸਨ ਜੋ ਇਸਨੂੰ ਰੀਡੀਮ ਕਰਵਾ ਲੈਂਦਾ ਸੀ। ਏਡੀਜੀਪੀ ਸਾਈਬਰ ਕ੍ਰਾਈਮ ਵੀ. ਨੀਰਜਾ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਮੁਹਾਲੀ ਵਿੱਚ ਚੱਲ ਰਹੇ ਇਨ੍ਹਾਂ ਫਰਜ਼ੀ ਕਾਲ ਸੈਂਟਰਾਂ, ਜੋ ਵਿਦੇਸ਼ੀਆਂ ਨੂੰ ਨਿਸ਼ਾਨਾ ਬਣਾਉਂਦੇ ਸਨ, ਬਾਰੇ ਇੰਸਪੈਕਟਰ ਗਗਨਪ੍ਰੀਤ ਸਿੰਘ ਅਤੇ ਇੰਸਪੈਕਟਰ ਦਲਜੀਤ ਸਿੰਘ ਵੱਲੋਂ ਆਪਣੀ ਟੀਮ ਦੇ ਨਾਲ ਸਾਈਬਰ ਕਰਾਈਮ ਦੀ ਡਿਜੀਟਲ ਜਾਂਚ ਸਿਖਲਾਈ ਅਤੇ ਵਿਸ਼ਲੇਸ਼ਣ ਸਬੰਧੀ ਤਕਨੀਕੀ ਸਹਾਇਤਾ ਸੈਂਟਰ (ਡੀਆਈਟੀਏਸੀ) ਮਦਦ ਨਾਲ ਪੁਖ਼ਤਾ ਤੇ ਖੁਫ਼ੀਆ ਜਾਣਕਾਰੀ ਜੁਟਾਈ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਐਸਪੀ ਸਾਈਬਰ ਕ੍ਰਾਈਮ ਜਸ਼ਨਦੀਪ ਸਿੰਘ ਦੀ ਨਿਗਰਾਨੀ ਅਤੇ ਡੀਐਸਪੀ ਪ੍ਰਭਜੋਤ ਕੌਰ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਮੰਗਲਵਾਰ ਅਤੇ ਬੁੱਧਵਾਰ ਦੀ ਦਰਮਿਆਨੀ ਰਾਤ ਨੂੰ ਦੋਵਾਂ ਫਰਜ਼ੀ ਕਾਲ ਸੈਂਟਰਾਂ ’ਤੇ ਛਾਪੇਮਾਰੀ ਕੀਤੀ ਅਤੇ ਡਾਇਲਰ, ਕਲੋਜ਼ਰ, ਬੈਂਕਰ ਅਤੇ ਫਲੋਰ ਮੈਨੇਜਰ ਵਜੋਂ ਕੰਮ ਕਰਦੇ ਸਾਰੇ 155 ਕਰਮਚਾਰੀਆਂ ਨੂੰ ਗ੍ਰਿਫਤਾਰ ਕਰ ਲਿਆ । ਉਨ੍ਹਾਂ ਦੱਸਿਆ ਕਿ ਹਾਲੇ ਦੋਵੇਂ ਸਰਗਨਾਹ ਫਰਾਰ ਹਨ ਅਤੇ ਪੁਲਿਸ ਟੀਮਾਂ ਉਨ੍ਹਾਂ ਨੂੰ ਕਾਬੂ ਕਰਨ ਲਈ ਯਤਨ ਜਾਰੀ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਗਾਹਕਾਂ ਨਾਲ ਗੱਲ ਕਰਨ ਸਿਖਲਾਈ ਸਕ੍ਰਿਪਟਾਂ ਤੋਂ ਇਲਾਵਾ 79 ਡੈਸਕਟਾਪ ਕੰਪਿਊਟਰ ਯੂਨਿਟ, 204 ਲੈਪਟਾਪ, ਮੋਬਾਈਲ ਫ਼ੋਨ ਅਤੇ ਹੋਰ ਸਮਾਨ ਵੀ ਬਰਾਮਦ ਕੀਤਾ ਹੈ। ਏਡੀਜੀਪੀ ਵੀ ਨੀਰਜਾ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਕੁੱਲ 155 ਵਿਅਕਤੀਆਂ ਵਿੱਚੋਂ 18 ਮੁਲਜ਼ਮਾਂ ਦਾ ਪੁਲੀਸ ਰਿਮਾਂਡ ਲਿਆ ਗਿਆ ਹੈ, ਜਦਕਿ ਬਾਕੀ ਸਾਰੇ ਗ੍ਰਿਫ਼ਤਾਰ ਵਿਅਕਤੀਆਂ ਨੂੰ ਜੁਡੀਸ਼ੀਅਲ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਾਰੀ ਧੋਖਾਧੜੀ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਦੀ ਆਸ ਹੈ। ਇਸ ਸਬੰਧੀ ਐਫਆਈਆਰ ਨੰ. 14/24 ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 419, 420, 467, 468, 471 ਅਤੇ 120 ਬੀ ਅਤੇ ਸੂਚਨਾ ਤਕਨਾਲੋਜੀ (ਆਈਟੀ) ਐਕਟ ਦੀ ਧਾਰਾ 663 ਅਤੇ 664 ਦੇ ਤਹਿਤ ਪੁਲਿਸ ਸਟੇਸ਼ਨ ਸਟੇਟ ਸਾਈਬਰ ਕ੍ਰਾਈਮ ਸੈੱਲ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਡੱਬੀ: ਤਿੰਨ ਮੋਡਸ ਓਪਰੇਂਡੀ ਦੀ ਵਰਤੋਂ ਕਰਦੇ ਸਨ ਫਰਜ਼ੀ ਕਾਲ ਸੈਂਟਰ ਪੇ-ਡੇ ਫਰਾਡ: ਫਰਜ਼ੀ ਕਾਲ ਸੈਂਟਰ ਤੋਂ ਕਾਲ ਕਰਨ ਵਾਲਾ ਯੂ.ਐੱਸ. ਵਿੱਚ ਘੱਟ ਕਰੈਡਿਟ ਸਕੋਰ ਹੋਣ ਦੇ ਬਾਵਜੂਦ ਲੋਕਾਂ ਨੂੰ ਘੱਟ ਵਿਆਜ ’ਤੇ ਲੋਨ ਪ੍ਰਦਾਨ ਕਰਨ ਦਾ ਪੇਸ਼ਕਸ਼ ਕਰਦਾ ਸੀ ਅਤੇ ਇਸਦੇ ਬਦਲੇ ਫੀਸ ਵਜੋਂ ਗਾਹਕ ਗਿਫਟ ਕਾਰਡ ਖਰੀਦਣ ਲਈ ਕਹਿੰਦਾ ਸੀ । ਉਹ ਗਿਫਟ ਕਾਾਰਡ ਸਰਗਾਹ ਨੂੰ ਭੇਜ ਦਿੱਤਾ ਜਾਂਦਾ ਸੀ ਜੋ ਉਸਨੂੰ ਰੀਡੀਮ ਕਰਵਾ ਲੈਂਦਾ ਸੀ । ਐਮਾਜ਼ਾਨ ਫਰਾਡ : ਫਰਜ਼ੀ ਕਾਲ ਸੈਂਟਰ ਤੋਂ ਕਾਲ ਕਰਨ ਵਾਲਾ, ਐਮਾਜ਼ਾਨ ਦੇ ਨਮੁਾਇੰਦੇ ਹੋਣ ਦਾ ਦਿਖਾਵਾ ਕਰਦੇ ਹੋਏ, ਗਾਹਕ (ਅਮਰੀਕਾ ਦੇ ਨਾਗਰਿਕਾਂ) ਨੂੰ ਧਮਕੀ ਦਿੰਦਾ ਸੀ ਕਿ ਉਹਨਾਂ ਵੱਲੋਂ ਆਰਡਰ ਕੀਤੇ ਗਏ ਪਾਰਸਲ ਵਿੱਚ ਗੈਰ-ਕਾਨੂੰਨੀ ਚੀਜ਼ਾਂ ਹਨ ਅਤੇ ਫੈਡਰਲ ਪੁਲਿਸ ਨੂੰ ਸੂਚਿਤ ਕੀਤਾ ਜਾਵੇਗਾ। ਰਕਮ ਦੀ ਪੁਸ਼ਟੀ ਕਿਸੇ ਹੋਰ ਕਾਲਰ ਦੁਆਰਾ ਕੀਤੀ ਜਾਂਦੀ ਹੈ, ਜੋ ਬੈਂਕਰ ਹੋਣ ਦਾ ਦਿਖਾਵਾ ਕਰਦਾ ਸੀ। ਆਰਡਰ ਨੂੰ ਰੱਦ ਕਰਨ ਲਈ ਇੱਕ ਨਿਸ਼ਚਤ ਸਮੇਂ ਅੰਦਰ ਰਕਮ ਕੈਸ਼ ਐਪ ਦੁਆਰਾ ਜਾਂ ਐਮਾਜ਼ਾਨ ਗਿਫਟ ਕਾਰਡ ਲੈਣ ਲਈ ਕਿਹਾ ਜਾਂਦਾ ਸੀ ਅਤੇ ਗੱਲ ਨਾ ਮੰਨਣ ਦੀ ਸੂਰਤ ਵਿੱਚ ਫੈਡਰਲ ਪੁਲਿਸ ਨੂੰ ਸੂਚਿਤ ਕਰਨ ਦੀ ਧਮਕੀ ਦਿੱਤੀ ਜਾਂਦੀ ਸੀ । ਗਿਫ਼ਟ ਕਾਰਡਾਂ ਦੇ ਨੰਬਰਾਂ ਨੂੰ ਫਿਰ ਅਮਰੀਕਾ ਵਿੱਚ ਭਾਈਵਾਲਾਂ ਨਾਲ ਸਾਂਝਾ ਕੀਤਾ ਜਾਂਦਾ ਸੀ, ਜੋ ਰਕਮ ਨੂੰ ਰੀਡੀਮ ਕਰਦੇ ਸਨ ਅਤੇ ਹਵਾਲਾ ਰਾਹੀਂ ਭਾਰਤ ਵਿੱਚ ਕਿੰਗਪਿਨ ਨੂੰ ਨਕਦ ਭੇਜਦੇ ਸਨ। ਮਾਈਕਰੋਸਾਫਟ ਫਰਾਡ : ਨਿਸ਼ਾਨਾ ਬਣਾਏ ਗਏ ਲੋਕਾਂ ਨੂੰ ਕੰਪਿਊਟਰ ’ਤੇ ਇੱਕ ਪੌਪ-ਅੱਪ ਮਿਲਦਾ ਹੈ, ਜਿਵੇਂ ਕਿ ਮਾਈਕਰੋਸਾਫਟ ਦੇ ਕਸਟਮਰ ਕੇਅਰ ਵੱਲੋਂ ਇੱਕ ਚੇਤਾਵਨੀ ਰੂਪੀ ਸੰਦੇਸ਼ ਭੇਜਿਆ ਜਾਂਦਾ ਹੈ ਅਤੇ ਤੁਰੰਤ ਕਾਲ ਕਰਨ ਲਈ ਇੱਕ ਸੰਪਰਕ ਨੰਬਰ ਦਿੱਤਾ ਜਾਂਦਾ ਹੈ। ਇਸ ਤੋਂ ਬਾਅਦ, ਵਿਅਕਤੀ ਨੂੰ ਡਾਊਨਲੋਡ ਕਰਨ ਲਈ ਇੱਕ ਲਿੰਕ ਮਿਲਦਾ ਹੈ। ਲਿੰਕ ਇੱਕ ਐਪ ਨੂੰ ਸਥਾਪਿਤ ਕਰਦਾ ਹੈ ਜੋ ਸਕ੍ਰੀਨ ਦੇਖਣ ਦੀ ਆਗਿਆ ਦਿੰਦਾ ਹੈ। ਇਸ ਤੋਂ ਬਾਅਦ, ਬੈਂਕ ਖਾਤਿਆਂ ਵਿੱਚੋਂ ਪੈਸੇ ਧੋਖੇ ਨਾਲ ਅਮਰੀਕਾ ਦੇ ਮਿਊਲ ਖਾਤਿਆਂ ਵਿੱਚ ਭੇਜੇ ਜਾਦੇ ਹਨ ਅਤੇ ਹਵਾਲਾ ਰਾਹੀਂ ਭਾਰਤ ਵਿੱਚ ਪ੍ਰਾਪਤ ਕੀਤੇ ਜਾਂਦੇ ਹਨ।
Punjab Bani 17 May,2024
ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
- ਲੋਕ ਸਭਾ ਚੋਣਾਂ 2024 - ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ - ਅਪੀਲ ! ਵਿਰੋਧ ਕਰਨ ਵਾਲੇ ਲੋਕ ਜਮਹੂਰੀਅਤ ਤਰੀਕੇ ਨਾਲ ਵਿਰੋਧ ਕਰਨ, ਕਾਨੂੰਨ ਨੂੰ ਹੱਥ ਵਿੱਚ ਨਾ ਲੈਣ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਮੋਗਾ ਵਿਖੇ ਫਰੀਦਕੋਟ ਅਤੇ ਫਿਰੋਜ਼ਪੁਰ ਰੇਂਜ ਦੇ ਅਧਿਕਾਰੀਆਂ ਨਾਲ ਸੁਰੱਖਿਆ ਸਮੀਖਿਆ ਮੀਟਿੰਗ ਕੀਤੀ - ਸੂਬੇ ਭਰ ਵਿੱਚ ਸੁਰੱਖਿਆ ਵਧਾਈ; ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ ਕੇਂਦਰੀ ਬਲਾਂ ਦੀਆਂ 26 ਕੰਪਨੀਆਂ ਪਹਿਲਾਂ ਹੀ ਤਾਇਨਾਤ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ Chandigarh / ਮੋਗਾ, 17 ਮਈ (000) - ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਲਾਅ ਐਂਡ ਆਰਡਰ ਸ਼੍ਰੀ ਅਰਪਿਤ ਸ਼ੁਕਲਾ ਨੇ ਵਚਨਬੱਧਤਾ ਪ੍ਰਗਟਾਈ ਹੈ ਕਿ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੇਗੀ। ਇਸਦੇ ਨਾਲ ਹੀ ਉਹਨਾਂ ਵਿਰੋਧ ਕਰਨ ਵਾਲੇ ਲੋਕਾਂ ਅਤੇ ਧਿਰਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਹ ਕਿਸੇ ਉਮੀਦਵਾਰ ਜਾਂ ਰਾਜਸੀ ਪਾਰਟੀ ਦਾ ਵਿਰੋਧ ਕਰਨਾ ਚਾਹੁੰਦੇ ਹਨ ਤਾਂ ਜਮਹੂਰੀਅਤ ਤਰੀਕੇ ਨਾਲ ਹੀ ਵਿਰੋਧ ਕਰਨ, ਕਿਸੇ ਵੀ ਹੀਲੇ ਕਾਨੂੰਨ ਨੂੰ ਹੱਥ ਵਿੱਚ ਨਾ ਲੈਣ ਦੀ ਕੋਸ਼ਿਸ਼ ਕਰਨ। ਕਿਉਂਕਿ ਮਾਨਯੋਗ ਭਾਰਤੀ ਚੋਣ ਕਮਿਸ਼ਨ ਦੇ ਆਦੇਸ਼ ਮੁਤਾਬਿਕ ਹਰੇਕ ਪਾਰਟੀ ਅਤੇ ਉਮੀਦਵਾਰ ਨੂੰ ਵੋਟਾਂ ਲਈ ਆਪਣਾ ਚੋਣ ਪ੍ਰਚਾਰ ਕਰਨ ਦੀ ਬਰਾਬਰ ਖੁੱਲ੍ਹ ਹੈ। ਇਹ ਜਾਣਕਾਰੀ ਉਹਨਾਂ ਅੱਜ ਇੱਥੇ ਆਮ ਸੰਸਦੀ ਚੋਣਾਂ-2024 ਦੀਆਂ ਤਿਆਰੀਆਂ ਅਤੇ ਇਸ ਸਬੰਧੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਫਰੀਦਕੋਟ ਅਤੇ ਫਿਰੋਜ਼ਪੁਰ ਰੇਂਜਾਂ ਦੇ ਆਈਜੀਪੀ/ਡੀਆਈਜੀ ਅਤੇ ਐਸਐਸਪੀਜ਼ ਨਾਲ ਮੀਟਿੰਗਾਂ ਕਰਨ ਉਪਰੰਤ ਦਿੱਤੀ। ਮੀਟਿੰਗ ਵਿੱਚ ਫਰੀਦਕੋਟ ਰੇਂਜ ਦੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਸ੍ਰ ਗੁਰਸ਼ਰਨ ਸਿੰਘ ਸੰਧੂ, ਫਿਰੋਜ਼ਪੁਰ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀਪੀ) ਸ੍ਰ ਆਰ ਐਸ ਢਿੱਲੋਂ, ਮੋਗਾ ਦੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਸਰਹੱਦੀ ਸੂਬੇ ਵਿੱਚ ਆਗਾਮੀ ਲੋਕ ਸਭਾ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਦੇ ਉਦੇਸ਼ ਅਤੇ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿੱਚ ਕਾਨੂੰਨ ਵਿਵਸਥਾ ਬਰਕਾਰ ਰੱਖਣ ਵਾਸਤੇ 80 ਫੀਸਦੀ ਪੁਲਿਸ ਬਲ ਤਾਇਨਾਤ ਕੀਤਾ ਜਾ ਰਿਹਾ ਹੈ ਅਤੇ ਕੇਂਦਰੀ ਬਲਾਂ ਦੀਆਂ ਘੱਟੋ-ਘੱਟ 272 ਹੋਰ ਕੰਪਨੀਆਂ ਜਲਦੀ ਹੀ ਸੂਬੇ ਵਿੱਚ ਪਹੁੰਚ ਜਾਣਗੀਆਂ। ਜ਼ਿਕਰਯੋਗ ਹੈ ਕਿ ਸੂਬੇ ਵਿੱਚ ਕੇਂਦਰੀ ਬਲਾਂ ਦੀਆਂ 26 ਕੰਪਨੀਆਂ ਪਹਿਲਾਂ ਹੀ ਤਾਇਨਾਤ ਕੀਤੀਆਂ ਜਾ ਚੁੱਕੀਆਂ ਹਨ। ਕੁੱਲ 298 ਕੰਪਨੀਆਂ ਪੰਜਾਬ ਚੋਣਾਂ ਲਈ ਤਾਇਨਾਤ ਕੀਤੀਆਂ ਜਾਣਗੀਆਂ। ਉਹਨਾਂ ਦੱਸਿਆ ਕਿ ਪੰਜਾਬ ਦੇ 10 ਜ਼ਿਲ੍ਹੇ ਵੱਖ ਵੱਖ ਰਾਜਾਂ ਨਾਲ ਲੱਗਦੇ ਹਨ। ਇਹਨਾਂ ਸਾਰੇ ਜ਼ਿਲ੍ਹਿਆਂ ਵਿੱਚ ਸੁਰੱਖਿਆ ਦੇ ਮੱਦੇਨਜ਼ਰ 220 ਇੰਟਰ ਸਟੇਟ ਨਾਕੇ ਲਗਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਵਿੱਚ 3103 ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਪਛਾਣ ਕਰ ਲਈ ਗਈ ਹੈ। ਜਿਸ ਲਈ ਲੋੜੀਂਦੀ ਗਿਣਤੀ ਵਿੱਚ ਸੁਰੱਖਿਆ ਫੋਰਸ ਤਾਇਨਾਤ ਕੀਤੀ ਜਾਵੇਗੀ। ਉਹਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਹਨਾਂ ਚੋਣਾਂ ਨੂੰ ਸ਼ਾਂਤਮਈ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਲਈ ਪੰਜਾਬ ਪੁਲਿਸ ਦਾ ਸਹਿਯੋਗ ਕਰਨ। ਇਸ ਸਬੰਧੀ ਕੋਈ ਵੀ ਸ਼ਿਕਾਇਤ ਚੋਣ ਕਮਿਸ਼ਨ ਵਲੋਂ ਜਾਰੀ ਹੈਲਪ ਲਾਈਨ ਨੰਬਰ ਜਾਂ ਫਿਰ 112 ਉੱਤੇ ਦਰਜ ਕਰਵਾਈ ਜਾ ਸਕਦੀ ਹੈ। ਪੁਲਿਸ ਵੱਲੋਂ ਪੁਖ਼ਤਾ ਜਾਣਕਾਰੀ ਉੱਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਸੂਬੇ ਵਿੱਚ ਸਕਾਰਾਤਮਕ ਮਾਹੌਲ ਸਿਰਜਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਪੇਸ਼ੇਵਰ ਪੁਲਿਸਿੰਗ ਕਰਨ ਅਤੇ ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਾ ਦੇਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਸੂਬੇ ਵਿੱਚ ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਦੀ ਆਮਦ ਨੂੰ ਰੋਕਣ ਲਈ ਸੂਬੇ ਵਿੱਚ ਆਉਣ-ਜਾਣ ਵਾਲੇ ਵਾਹਨਾਂ ਖਾਸ ਕਰਕੇ ਵਪਾਰਕ ਵਾਹਨਾਂ ਦੀ ਚੈਕਿੰਗ ਤੇਜ਼ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਘਿਨਾਉਣੇ ਅਪਰਾਧਾਂ, ਨਸ਼ਾ ਤਸਕਰੀ ਅਤੇ ਲੁੱਟ-ਖੋਹ ਵਿੱਚ ਸ਼ਾਮਲ ਦੋਸ਼ੀਆਂ ਨੂੰ ਫੜਨ ਲਈ ਵਿਸ਼ੇਸ਼ ਉਪਰਾਲੇ ਕਰਨ ਦੇ ਨਾਲ-ਨਾਲ ਚੋਣਾਂ ਨਾਲ ਸਬੰਧਤ ਅਪਰਾਧਾਂ ਦੇ ਮਾਮਲਿਆਂ ਦੀ ਜਾਂਚ ਅਤੇ ਮੁਕੱਦਮੇ ਦੀ ਕਾਰਵਾਈ ਵਿੱਚ ਤੇਜ਼ੀ ਲਿਆਉਣ। ਜ਼ਿਕਰਯੋਗ ਹੈ ਕਿ ਸਪੈਸ਼ਲ ਡੀਜੀਪੀ ਨੇ ਆਮ ਪੋਲਿੰਗ ਬੂਥਾਂ ਅਤੇ ਨਾਜ਼ੁਕ ਤੇ ਸੰਵੇਦਨਸ਼ੀਲ ਪੋਲਿੰਗ ਬੂਥਾਂ 'ਤੇ ਬਲਾਂ ਦੀ ਤਾਇਨਾਤੀ ਸਬੰਧੀ ਨਿਯਮਾਂ ਬਾਰੇ ਵੀ ਅਧਿਕਾਰੀਆਂ ਨੂੰ ਜਾਣੂ ਕਰਵਾਇਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਉਮੀਦਵਾਰਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਸਬੰਧੀ ਨਿਯਮਾਂ ਬਾਰੇ ਵੀ ਜਾਣਕਾਰੀ ਦਿੱਤੀ।
Punjab Bani 17 May,2024
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ - ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ
ਲੋਕ ਸਭਾ ਚੋਣਾਂ: 2024 *ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ* - ਦੂਜੇ ਫੇਸਬੁੱਕ ਲਾਈਵ ਦੌਰਾਨ ਸਵਾਲਾਂ ਦਾ ਜਵਾਬ ਦੇਣ ਦੇ ਨਾਲ-ਨਾਲ ਲੋਕਾਂ ਤੋਂ ਮੰਗੇ ਸੁਝਾਅ ਅਤੇ ਫੀਡੈਕ - ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤਮਈ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਸਾਰੇ ਪ੍ਰਬੰਧ ਮੁਕੰਮਲ - ਕਿਸੇ ਵੀ ਚੋਣ ਉਲੰਘਣਾ ਦੀ ਰਿਪੋਰਟ ਲਈ ਸੀ-ਵਿਜੀਲ ਐਪ, ਟੋਲ-ਫ੍ਰੀ ਨੰਬਰ 1950 ਅਤੇ ਐਨ.ਜੀ.ਐਸ. ਪੋਰਟਲ ਦੀ ਕੀਤੀ ਜਾਵੇ ਵਰਤੋਂ: ਸਿਬਿਨ ਸੀ - ਪੰਜਾਬ ਵਿੱਚ 1 ਜੂਨ ਨੂੰ 5.38 ਲੱਖ ਨਵੇਂ ਵੋਟਰਾਂ ਸਮੇਤ 2.14 ਕਰੋੜ ਰਜਿਸਟਰਡ ਵੋਟਰ ਪਾਉਣਗੇ ਆਪਣੀ ਵੋਟ ਚੰਡੀਗੜ੍ਹ, 17 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ 'ਟਾਕ ਟੂ ਯੂਅਰ ਸੀ.ਈ.ਓ. ਪੰਜਾਬ' ਦੇ ਬੈਨਰ ਹੇਠ ਕਰਵਾਏ ਗਏ ਦੂਜੇ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਗੱਲ ਕਰਦਿਆਂ ਪੰਜਾਬ ਦੇ ਵਸਨੀਕਾਂ ਨੂੰ ਸਲਾਹ ਦਿੱਤੀ ਕਿ ਸੂਬੇ ਵਿੱਚ ਲੋਕ ਸਭਾ ਚੋਣਾਂ-2024 ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਦੇ ਮੱਦੇਨਜ਼ਰ ਜੇ ਕੋਈ ਵੀ ਵਿਅਕਤੀ ਆਪਣੇ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦੀ ਲੈ ਕੇ ਜਾ ਰਿਹਾ ਹੈ ਤਾਂ ਉਹ ਸਬੂਤ ਵਜੋਂ ਆਪਣੇ ਨਾਲ ਢੁਕਵੇਂ ਦਸਤਾਵੇਜ਼ ਜਿਵੇਂ ਬੈਂਕ ਦੀ ਰਸੀਦ ਆਦਿ ਜ਼ਰੂਰ ਰੱਖੇ। ਇਸਦੇ ਨਾਲ ਹੀ ਵਪਾਰੀਆਂ ਨੂੰ ਅਜਿਹੇ ਮਾਮਲੇ ਵਿੱਚ ਆਪਣੇ ਕੋਲ ਰਸੀਦ ਬੁੱਕ ਜਾਂ ਕੋਈ ਢੁਕਵਾਂ ਦਸਤਾਵੇਜ ਰੱਖਣ ਦੀ ਸਲਾਹ ਦਿੱਤੀ ਗਈ ਹੈ। ਸੈਸ਼ਨ ਦੌਰਾਨ ਵੋਟਰਾਂ ਦੇ ਵੱਖ-ਵੱਖ ਸਵਾਲਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਜ਼ਾਬਤੇ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਦੀ ਰਿਪੋਰਟ ਲਈ ਸੀ-ਵਿਜੀਲ ਐਪ, ਟੋਲ-ਫ੍ਰੀ ਨੰਬਰ 1950 ਅਤੇ ਭਾਰਤੀ ਚੋਣ ਕਮਿਸ਼ਨ ਦੇ ਕੌਮੀ ਸ਼ਿਕਾਇਤ ਸੇਵਾ ਪੋਰਟਲ (ਐਨ.ਜੀ.ਪੀ.ਐਸ.) ਦੀ ਵਰਤੋਂ ਜ਼ਰੂਰ ਕਰਨ ਤਾਂ ਜੋ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਯਕੀਨੀ ਬਣਾਈਆਂ ਜਾ ਸਕਣ। ਪੋਲਿੰਗ ਬੂਥਾਂ 'ਤੇ ਮੋਬਾਈਲ ਲੈ ਕੇ ਜਾਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ ਅੰਦਰ ਮੋਬਾਈਲ ਫ਼ੋਨ ਜਾਂ ਅਜਿਹੇ ਹੋਰ ਕਿਸੇ ਵੀ ਤਰ੍ਹਾਂ ਦੇ ਉਪਕਰਨ ਨੂੰ ਲੈ ਕੇ ਜਾਣ ਦੀ ਸਖ਼ਤ ਮਨਾਹੀ ਹੈ। ਸਿਆਸੀ ਪਾਰਟੀਆਂ ਵੱਲੋਂ ਕੀਤੇ ਜਾ ਰਹੇ ਪ੍ਰਚਾਰ ਬਾਰੇ ਇੱਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਸੂਬੇ ਵਿੱਚ ਆਦਰਸ਼ ਚੋਣ ਜ਼ਬਤਾ ਲਾਗੂ ਹੋਣ ਤੱਕ ਫਲੈਕਸ ਬੋਰਡ ਅਤੇ ਹੋਰਡਿੰਗ, ਜ਼ਿਲ੍ਹਾ ਚੋਣ ਅਧਿਕਾਰੀਆਂ ਜਾਂ ਦਫ਼ਤਰ ਮੁੱਖ ਚੋਣ ਅਫ਼ਸਰ ਦੀ ਮਨਜ਼ੂਰੀ ਤੋਂ ਬਾਅਦ ਸਿਰਫ਼ ਨਿਰਧਾਰਤ ਸਥਾਨਾਂ 'ਤੇ ਹੀ ਲਗਾਏ ਜਾ ਸਕਦੇ ਹਨ । ਮੁੱਖ ਚੋਣ ਅਧਿਕਾਰੀ ਨੇ ਅੱਗੇ ਕਿਹਾ ਕਿ ਕੋਈ ਵੀ ਸਿਆਸੀ ਪਾਰਟੀ ਜਾਂ ਉਮੀਦਵਾਰ ਧਰਮ ਦੇ ਨਾਮ 'ਤੇ ਵੋਟਾਂ ਨਹੀਂ ਮੰਗ ਸਕਦਾ ਕਿਉਂਕਿ ਇਹ ਆਦਰਸ਼ ਚੋਣ ਜ਼ਾਬਦੇ ਦੀ ਉਲੰਘਣਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੀ-ਵਿਜੀਲ ਐਪ ਰਾਹੀਂ ਅਜਿਹੀਆਂ ਉਲੰਘਣਾਵਾਂ ਬਾਰੇ ਤੁਰੰਤ ਰਿਪੋਰਟ ਕਰਨ ਅਤੇ ਭਰੋਸਾ ਦਿਵਾਇਆ ਕਿ ਸਬੰਧਤ ਦਫਤਰ ਵੱਲੋਂ 100 ਮਿੰਟਾਂ ਦੇ ਅੰਦਰ-ਅੰਦਰ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਦੌਰਾਨ ਇੱਕ ਯੂਜ਼ਰ ਵੱਲੋਂ ਮਹਿਲਾ ਸਟਾਫ ਦੀ ਘਰ ਦੇ ਨੇੜੇ ਤਾਇਨਾਤੀ ਲਈ ਮੁੱਖ ਚੋਣ ਅਧਿਕਾਰੀ ਦਾ ਧੰਨਵਾਦ ਵੀ ਕੀਤਾ ਗਿਆ। ਸਿਬਿਨ ਸੀ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਇਸ ਵਾਰ ਮਹਿਲਾ ਸਟਾਫ਼ ਦੀ ਤਾਇਨਾਤੀ ਉਨ੍ਹਾਂ ਦੇ ਘਰ ਦੇ ਨੇੜੇ ਸਥਿਤ ਪੋਲਿੰਗ ਬੂਥਾਂ 'ਤੇ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਸਰਕਾਰੀ ਕਰਮਚਾਰੀਆਂ ਵੱਲੋਂ ਕਿਸੇ ਰਾਜਨੀਤਿਕ ਪਾਰਟੀ ਜਾਂ ਆਗੂ ਲਈ ਪ੍ਰਚਾਰ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਮੁੱਖ ਚੋਣ ਅਧਿਕਾਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕੋਈ ਵੀ ਸਰਕਾਰੀ ਕਰਮਚਾਰੀ ਰਾਜਨੀਤਿਕ ਪਾਰਟੀਆਂ ਲਈ ਪ੍ਰਚਾਰ ਨਹੀਂ ਕਰ ਸਕਦਾ ਅਤੇ ਅਜਿਹਾ ਕੋਈ ਵੀ ਮਾਮਲਾ ਸਾਹਮਣੇ ਆਉਣ 'ਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਕੇ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ। ਸਿਬਿਨ ਸੀ ਨੇ ਕਿਹਾ ਕਿ ਗਰਮੀ ਤੋਂ ਰਾਹਤ ਲਈ ਪੋਲਿੰਗ ਸਟੇਸ਼ਨਾਂ 'ਤੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕੋਈ ਵੀ ਵੋਟਰ ਗਰਮੀ ਕਰਕੇ ਆਪਣੀ ਵੋਟ ਦੇ ਅਧਿਕਾਰੀ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਪੋਲਿੰਗ ਸਟੇਸ਼ਨਾਂ 'ਤੇ ਵਾਟਰ ਕੂਲਰ, ਪੱਖੇ, ਬੈਠਣ ਲਈ ਢੁਕਵੀਂ ਥਾਂ ਅਤੇ ਸ਼ੈੱਡਾਂ ਦਾ ਢੁੱਕਵਾਂ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਵੋਟਰਾਂ ਨੂੰ ਕੋਈ ਦਿੱਕਤ ਦਰਪੇਸ਼ ਨਾ ਆਵੇ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਸੂਬੇ ਵਿੱਚ ਕੁੱਲ 2.14 ਕਰੋੜ ਰਜਿਸਟਰਡ ਵੋਟਰ ਹਨ, ਜਿਨ੍ਹਾਂ ਵਿੱਚ 85 ਸਾਲ ਤੋਂ ਵੱਧ ਉਮਰ ਦੇ 1.89 ਲੱਖ ਵੋਟਰ, 1,614 ਪ੍ਰਵਾਸੀ ਭਾਰਤੀ, 1.58 ਲੱਖ ਦਿਵਿਆਂਗ ਵੋਟਰ ਅਤੇ 5.38 ਲੱਖ ਨਵੇਂ ਵੋਟਰ ਹਨ, ਜੋ 1 ਜੂਨ ਨੂੰ ਸੂਬੇ ਭਰ ਦੇ 24,451 ਪੋਲਿੰਗ ਸਟੇਸ਼ਨਾਂ 'ਤੇ ਆਪਣੀ ਵੋਟ ਪਾਉਣਗੇ। -----------
Punjab Bani 17 May,2024
ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ
ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ -ਕਿਹਾ ਮੁੱਖ ਮੰਤਰੀ ਭਗਵੰਤ ਮਾਨ ਨੇ 750 ਕਰੋੜ ਰੁਪਏ ਦੀ ਇਸ਼ਤਿਹਾਰੀ ਰਾਸ਼ੀ ਵਿੱਚੋਂ ਰਾਜਿੰਦਰਾ ਹਸਪਤਾਲ ਨੂੰ ਦੇਣ ਸੁਪਰ ਸਪੈਸ਼ਲ ਡਾਕਟਰ ਪਟਿਆਲਾ 16 ਮਈ 2024 ਪਟਿਆਲਾ ਲੋਕ ਸਭਾ ਸੀਟ ਤੋਂ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ ਨੇ ਵੀਰਵਾਰ ਨੂੰ ਪਟਿਆਲਾ ਦਿਹਾਤੀ ਵਿਧਾਨ ਸਭਾ ਹਲਕੇ ਦੇ ਆਨੰਦ ਨਗਰ ਇਲਾਕੇ ਵਿੱਚ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕਾਂ ਵੱਲੋਂ ਦਿੱਤੇ ਭਰੋਸੇ ਦੀ ਤਾਕਤ ਨਾਲ ਪਟਿਆਲਾ ਦੀ ਬੇਟੀ ਜ਼ਿਲ੍ਹੇ ਦਾ ਸਰਵਪੱਖੀ ਵਿਕਾਸ ਕਰਵਾਏਗੀ। ਜਿੰਨਾ ਵਿਕਾਸ 25 ਸਾਲਾਂ ਵਿੱਚ ਨਹੀਂ ਹੋ ਸਕਿਆ, ਉਹ ਅਗਲੇ ਪੰਜ ਸਾਲਾਂ ਵਿੱਚ ਕੀਤਾ ਜਾਵੇਗਾ। ਇਸ ਦਾ ਇੱਕ ਮੁੱਖ ਕਾਰਨ ਇਹ ਵੀ ਹੈ ਕਿ ਨਰਿੰਦਰ ਭਾਈ ਮੋਦੀ ਨੇ ਵਿਕਾਸ ਨੂੰ ਲੈ ਕੇ ਭਾਰਤ ਦੇ ਲੋਕਾਂ ਨਾਲ ਜੋ ਵੀ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਹਰ ਹਾਲਤ ਵਿੱਚ ਪੂਰਾ ਕੀਤਾ। ਮਹਾਰਾਣੀ ਪ੍ਰਨੀਤ ਕੌਰ ਨੇ ਕਿਹਾ ਕਿ ਨਰਿੰਦਰ ਮੋਦੀ ਤੀਜੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਬਣਨ ਜਾ ਰਹੇ ਹਨ। ਜੇਕਰ ਪਟਿਆਲਾ ਉਨ੍ਹਾਂ ਨੂੰ ਨਰਿੰਦਰ ਮੋਦੀ ਦੀ ਟੀਮ ਦਾ ਹਿੱਸਾ ਬਣਨ ਦਾ ਮੌਕਾ ਦਿੰਦਾ ਹੈ ਤਾਂ ਪਟਿਆਲਾ ਦਾ ਚਿਹਰਾ ਵਿਕਾਸ ਨਾਲ ਪੂਰੀ ਤਰ੍ਹਾਂ ਬਦਲ ਦਿੱਤਾ ਜਾਵੇਗਾ। ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਦੇ ਨਾਲ-ਨਾਲ ਵਪਾਰ ਵਿੱਚ ਜ਼ਬਰਦਸਤ ਕ੍ਰਾਂਤੀ ਲਿਆਂਦੀ ਜਾਵੇਗੀ। ਨਰਿੰਦਰ ਮੋਦੀ ਨੇ ਪਹਿਲਾਂ ਹੀ ਸੜਕ, ਰੇਲ ਅਤੇ ਹਵਾਈ ਸਫ਼ਰ ਨੂੰ ਆਸਾਨ ਬਣਾ ਦਿੱਤਾ ਹੈ, ਪਰ ਦਿੱਲੀ ਤੋਂ ਕਟੜਾ ਤੱਕ ਬਣਾਈ ਜਾ ਰਹੀ ਹਾਈਵੇਅ ਐਕਸਪ੍ਰੈਸ ਪਟਿਆਲਾ ਜ਼ਿਲ੍ਹੇ ਵਿੱਚ ਕਾਰੋਬਾਰ ਨੂੰ ਨਵੀਂ ਉਚਾਈ ਪ੍ਰਦਾਨ ਕਰੇਗੀ। ਇਸ ਦੇ ਨਾਲ ਹੀ ਰੇਲਵੇ ਲਾਈਨ ਦੇ ਡਬਲ ਟ੍ਰੈਕ ਦੇ ਬਣਨ ਨਾਲ ਪਟਿਆਲਾ ਜ਼ਿਲ੍ਹੇ ਦਾ ਕਾਰੋਬਾਰ ਵਧੇਗਾ ਅਤੇ ਕਾਰੋਬਾਰ ਦੇ ਨਵੇਂ ਰਾਹ ਖੁੱਲ੍ਹਣਗੇ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ, ਮੰਡਲ ਪ੍ਰਧਾਨ ਗੁਰਬਚਨ ਸਿੰਘ ਲਚਕਾਣੀ, ਮੰਡਲ ਪ੍ਰਧਾਨ ਗੁਰਧਿਆਨ ਸਿੰਘ, ਲਾਭ ਸਿੰਘ ਭਟੇੜੀ, ਵਰਿੰਦਰ ਗੁਪਤਾ, ਵਿਜੇ ਭਟਨਾਗਰ, ਅਮਿਤ ਸਿੰਘ, ਅਜੈਬ ਸਿੰਘ, ਪ੍ਰੋ. ਰਛਪਾਲ ਸਿੰਘ, ਪਟਿਆਲਾ ਦਿਹਾਤੀ ਵਿਧਾਨ ਸਭਾ ਹਲਕੇ ਦੇ ਸਮੂਹ ਵਰਕਰਾਂ ਅਤੇ ਹਲਕਾ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਵਾਰ ਦੀ ਲੋਕ ਸਭਾ ਚੋਣ ਕੋਈ ਆਮ ਚੋਣ ਨਹੀਂ ਹੈ, ਸਗੋਂ ਇਸ ਚੋਣ ਦੇ ਆਧਾਰ 'ਤੇ ਦੇਸ਼ ਦੇ ਪ੍ਰਧਾਨ ਮੰਤਰੀ ਦੀ ਚੋਣ ਹੋਣੀ ਹੈ। ਉਹਨਾਂ ਕਿਹਾ ਕਿ ਰਾਜਨੀਤੀ ਤੋਂ ਉੱਪਰ ਉੱਠ ਕੇ ਮੇਰਾ ਅਤੇ ਮੇਰੇ ਪਰਿਵਾਰ ਦਾ ਪਟਿਆਲਾ ਨਾਲ ਅਟੁੱਟ ਰਿਸ਼ਤਾ ਹੈ। ਪਟਿਆਲਾ ਵਾਸੀਆਂ ਦਾ ਮੇਰੇ 'ਤੇ ਭਰੋਸਾ ਹੀ ਮੇਰੀ ਤਾਕਤ ਹੈ। ਮਹਾਰਾਣੀ ਪ੍ਰਨੀਤ ਕੌਰ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਕਾਨੂੰਨ ਅਤੇ ਆਰਥਿਕ ਵਿਵਸਥਾ ਬੁਰੀ ਤਰ੍ਹਾਂ ਵਿਗੜ ਚੁੱਕੀ ਹੈ। ਸਾਡੇ ਬੱਚੇ ਪਰਿਵਾਰ ਛੱਡ ਕੇ ਵਿਦੇਸਾਂ ਵਿੱਚ ਜਾ ਰਹੇ ਹਨ। ਬੱਚਿਆਂ ਅਤੇ ਦੇਸ਼ ਦਾ ਭਵਿੱਖ ਇਸ ਸਮੇਂ ਖ਼ਤਰੇ ਵਿੱਚ ਹੈ ਅਤੇ ਇਸ ਨੂੰ ਠੀਕ ਕਰਨ ਲਈ ਪ੍ਰਧਾਨ ਮੰਤਰੀ ਵਜੋਂ ਨਰਿੰਦਰ ਮੋਦੀ ਨੂੰ ਦੇਸ਼ ਦੀ ਜ਼ਿੰਮੇਵਾਰੀ ਸੌਂਪਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਢਾਈ ਸਾਲਾਂ ਵਿੱਚ ਪਟਿਆਲਾ ਦੇ ਨਾਲ-ਨਾਲ ਪੂਰੇ ਪੰਜਾਬ ਦਾ ਭਵਿੱਖ ਖ਼ਰਾਬ ਕਰ ਦਿੱਤਾ ਹੈ। ਮਹਾਰਾਣੀ ਪ੍ਰਨੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਜੋ ਵੀ ਹਾਲਾਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਮੈਨੂੰ ਜ਼ਿੰਮੇਵਾਰੀ ਮਿਲੀ ਤਾਂ ਇਸ ਨੂੰ ਸਹੀ ਢੰਗ ਨਾਲ ਚਲਾਉਣਾ ਮੌਜੂਦਾ ਸਰਕਾਰ ਦੀ ਜ਼ਿੰਮੇਵਾਰੀ ਹੈ। ਭਾਜਪਾ ਆਗੂ ਮਹਾਰਾਣੀ ਪ੍ਰਨੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਾਨੂੰ ਆਮ ਆਦਮੀ ਕਲੀਨਿਕ ਵਿੱਚ ਛੋਟੀਆਂ-ਮੋਟੀਆਂ ਦਵਾਈਆਂ ਹੀ ਦਿੱਤੀਆਂ, ਪਰ ਪੰਜਾਬ ਸਰਕਾਰ ਕੋਲ ਵੱਡੀਆਂ ਬਿਮਾਰੀਆਂ ਦੇ ਇਲਾਜ ਲਈ ਕੋਈ ਵੱਡੀ ਸਹੂਲਤ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਰਾਜਿੰਦਰਾ ਹਸਪਤਾਲ ਨੂੰ ਮਲਟੀਸਪੈਸ਼ਲਿਟੀ ਹਸਪਤਾਲ ਬਣਾਉਣ ਲਈ ਕੇਂਦਰ ਸਰਕਾਰ ਤੋਂ 150 ਕਰੋੜ ਰੁਪਏ ਦੀ ਗ੍ਰਾਂਟ ਲੈ ਕੇ ਆਏ। ਪਰ ਇਸ ਹਸਪਤਾਲ ਵਿੱਚ ਮਹਿੰਗੇ ਡਾਕਟਰ ਨਾ ਹੋਣ ਕਾਰਨ ਲੋਕਾਂ ਨੂੰ ਇਸ ਹਸਪਤਾਲ ਦਾ ਲਾਭ ਨਹੀਂ ਮਿਲ ਰਿਹਾ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ 750 ਕਰੋੜ ਰੁਪਏ ਨੂੰ ਉਹਨਾਂ ਦੀ ਸਰਕਾਰ ਪਾਰਟੀ ਦੀ ਇਸ਼ਤਿਹਾਰਬਾਜ਼ੀ 'ਤੇ ਖਰਚ ਕਰ ਰਹੀ ਹੈ, ਇਸ ਰਾਸ਼ੀ ਵਿੱਚੋਂ ਕੁੱਝ ਚੰਗੇ ਡਾਕਟਰਾਂ ਦੀ ਭਰਤੀ ਕਰਕੇ ਲੋਕਾਂ ਨੂੰ ਸਹੀ ਇਲਾਜ ਕਰਵਾਉਣ ਦਾ ਮੌਕਾ ਦੇਣ। ਇਹ ਤਾਂ ਚੰਗਾ ਹੋ ਗਿਆ ਕਿ ਲੋਕਾਂ ਦੀ ਚੰਗੀ ਸਿਹਤ ਲਈ ਨਰਿੰਦਰ ਮੋਦੀ ਨੇ 70 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਆਯੂਸ਼ਮਾਨ ਕਾਰਡ ਮੁਹੱਈਆ ਕਰਵਾਇਆ, ਤਾਂ ਜੋ ਉਹ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾ ਸਕਣ। ਮਹਾਰਾਣੀ ਪ੍ਰਨੀਤ ਕੌਰ ਨੇ ਕਿਹਾ ਕਿ 4 ਜੂਨ ਤੋਂ ਬਾਅਦ ਉਹ ਲੋਕਾਂ ਦੇ ਭਰੋਸੇ ਨਾਲ ਪਟਿਆਲਾ ਦੇ ਹਰ ਹਿੱਸੇ ਦਾ ਵਿਕਾਸ ਪੂਰਾ ਕਰਨਗੇ, ਇਸ ਲਈ ਪਟਿਆਲਾ ਦੇ ਹਰ ਵੋਟਰ ਨੂੰ ਨਰਿੰਦਰ ਮੋਦੀ ਨੂੰ ਵੋਟ ਪਾ ਕੇ ਤੀਜੀ ਵਾਰ ਪ੍ਰਧਾਨ ਮੰਤਰੀ ਬਣਾਉਣਾ ਚਾਹੀਦਾ ਹੈ। ਮਹਾਰਾਣੀ ਪ੍ਰਨੀਤ ਕੌਰ ਨੇ ਕਿਹਾ ਕਿ ਮੋਦੀ ਸਰਕਾਰ ਨੇ ਪਟਿਆਲਾ ਦੇ ਉੱਤਰੀ ਬਾਈਪਾਸ ਲਈ ਮਨਜ਼ੂਰੀ ਦੇ ਦਿੱਤੀ ਹੈ, ਪਰ ਪੰਜਾਬ ਸਰਕਾਰ ਨੇ ਅਜੇ ਤੱਕ ਆਪਣੇ ਹਿੱਸੇ ਦਾ 250 ਕਰੋੜ ਰੁਪਏ ਜਾਰੀ ਨਹੀਂ ਕੀਤਾ, ਜਦੋਂ ਕਿ ਕੇਂਦਰ ਸਰਕਾਰ ਨੇ ਆਪਣੇ ਹਿੱਸੇ ਦੇ 500 ਕਰੋੜ ਰੁਪਏ ਨੂੰ ਮੰਜੂਰ ਕਰਕੇ 24 ਅਪ੍ਰੈਲ ਨੂੰ ਉੱਤਰੀ ਬਾਈਪਾਸ ਦਾ ਟੈਂਡਰ ਜਾਰੀ ਕਰ ਦਿੱਤਾ। ਮਹਾਰਾਣੀ ਪ੍ਰਨੀਤ ਕੌਰ ਨੇ ਕਿਹਾ ਕਿ 4 ਜੂਨ ਨੂੰ ਲੋਕਸਭਾ ਚੋਣਾ ਦਾ ਨਤੀਜਾ ਆਉਣ ਤੋਂ ਬਾਅਦ ਅਗਲੇ ਹੀ ਦਿਨ ਉਹ ਜਿਲੇ ਦੇ ਵਿਕਾਸ ਕਾਰਜਾਂ ਨੂੰ ਨੇਪੜੇ ਚਾੜਨ ਲਈ ਫੀਲਡ ਵਿੱਚ ਦਿਖਾਈ ਦੇਣਗੇ।
Punjab Bani 16 May,2024
ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ
ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਸ੍ਰੀ ਆਨੰਦਪੁਰ ਸਾਹਿਬ ਵਿੱਚ ਟੂਰਿਸਮ ਸਰਕਟ ਬਣਾਇਆ ਜਾਵੇਗਾ: ਡਾ. ਸੁਭਾਸ਼ ਸ਼ਰਮਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) : ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਅੱਜ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਸਨਾਤਨ ਧਰਮ ਦਾ ਦੁਸ਼ਮਣ ਦੱਸਦਿਆਂ ਕਿਹਾ ਕਿ ਇਨ੍ਹਾਂ ਦੋਵਾਂ ਨੇ ਹਮੇਸ਼ਾ ਹੀ ਸਨਾਤਨ ਧਰਮ ਦਾ ਵਿਰੋਧ ਕੀਤਾ ਹੈ, ਜਿਸ ਦਾ ਖ਼ਮਿਆਜ਼ਾ ਇਸ ਵਾਰ ਉਨ੍ਹਾਂ ਨੂੰ ਚੁਣਾਵਾਂ ਵਿਚ ਭੁਗਤਣਾ ਪਵੇਗਾ | ਅੱਜ ਮੋਹਾਲੀ ਵਿਖੇ ਘਰ-ਘਰ ਪ੍ਰਚਾਰ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਗਾਂਧੀ ਪਰਿਵਾਰ ਨੂੰ ਘੇਰਦਿਆਂ ਕਿਹਾ ਕਿ ਕਾਂਗਰਸ ਦਾ ਸਨਾਤਨ ਵਿਰੋਧੀ ਚਿਹਰਾ ਉਸੇ ਦਿਨ ਨੰਗਾ ਹੋ ਗਿਆ ਸੀ, ਜਦੋਂ ਮਨਮੋਹਨ ਸਿੰਘ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਹਲਫਨਾਮਾ ਦਾਇਰ ਕਰ ਕੇ ਸ਼੍ਰੀ ਰਾਮ ਸੇਤੂ ਨੂੰ ਕਾਲਪਨਿਕ ਕਿਹਾ ਸੀ। ਫਿਰ ਇਸ ਸਾਲ ਕਾਂਗਰਸ ਨੇ ਅਯੁੱਧਿਆ ਵਿੱਚ ਸ਼੍ਰੀ ਰਾਮ ਮੰਦਰ ਦੇ ਸਮਾਰੋਹ ਲਈ ਸੱਦਾ ਪੱਤਰ ਠੁਕਰਾ ਦਿੱਤਾ । ਇਸ ਤੋਂ ਇਲਾਵਾ ਇੰਡੀ ਗਠਜੋੜ ਜਿਸ ਦਾ ਕਾਂਗਰਸ ਅਤੇ 'ਆਪ' ਹਿੱਸਾ ਹਨ, ਉਸ ਵਿਚ ਡੀਐਮਕੇ ਵੀ ਸ਼ਾਮਿਲ ਹੈ ਜਿਸ ਦੇ ਨੇਤਾ ਐਮਕੇ ਸਟਾਲਿਨ ਸਨਾਤਨ ਧਰਮ ਦੀ ਤੁਲਨਾ ਡੇਂਗੂ ਅਤੇ ਮਲੇਰੀਆ ਨਾਲ ਕਰਦੇ ਹਨ, ਪਰ ਅੱਜ ਤੱਕ ਰਾਹੁਲ ਗਾਂਧੀ ਅਤੇ ਅਰਵਿੰਦ ਕੇਜਰੀਵਾਲ ਇਸ ਮੁੱਦੇ 'ਤੇ ਚੁੱਪ ਹਨ। ਡਾ: ਸੁਭਾਸ਼ ਨੇ ਕਿਹਾ ਕਿ ਕਾਂਗਰਸ ਅਤੇ 'ਆਪ' ਨੂੰ ਛੱਡ ਕੇ ਹਰ ਭਾਰਤੀ ਅਯੁੱਧਿਆ 'ਚ ਰਾਮ ਮੰਦਰ ਦੇ ਨਿਰਮਾਣ ਤੋਂ ਖੁਸ਼ ਹੈ। ਉਨ੍ਹਾਂ ਕਿਹਾ ਕਿ ਮੋਦੀ ਦਾ ਵਿਰੋਧ ਕਰਦੇ ਹੋਏ ਰਾਹੁਲ ਅਤੇ ਕੇਜਰੀਵਾਲ ਸ਼੍ਰੀ ਰਾਮ ਦਾ ਵਿਰੋਧ ਕਰ ਬੈਠੇ ਹਨ ਜਿਸ ਦੀ ਸਜ਼ਾ ਜਨਤਾ ਇਨ੍ਹਾਂ ਚੋਣਾਂ 'ਚ ਉਹਨਾਂ ਨੂੰ ਜਰੂਰ ਦੇਵੇਗੀ। ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਵਿਕਾਸ ਦੀ ਗੱਲ ਕਰਦਿਆਂ ਕਿਹਾ ਕਿ ਇਸ ਧਰਤੀ 'ਤੇ ਖਾਲਸਾ ਪੰਥ ਦੀ ਸਥਾਪਨਾ ਹੋਈ, ਭਗਵਾਨ ਪਰਸ਼ੂਰਾਮ ਜੀ ਦੀ ਜਨਮ ਭੂਮੀ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜੱਦੀ ਪਿੰਡ ਵੀ ਇਥੇ ਹੈ। ਇਸ ਤੋਂ ਇਲਾਵਾ ਇੱਥੇ ਹੋਰ ਵੀ ਕਈ ਇਤਿਹਾਸਕ ਸਥਾਨ ਹਨ, ਜਿਨ੍ਹਾਂ ਨੂੰ ਦੁਨੀਆ ਦੇ ਸਾਹਮਣੇ ਲਿਆਉਣ ਲਈ ਟੂਰਿਜ਼ਮ ਸਰਕਟ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਦੀ ਸੇਵਾ ਕਰਨ ਦਾ ਮੌਕਾ ਮਿਲਦਾ ਹੈ ਤਾਂ ਉਹ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੋਂ ਸੈਰ ਸਪਾਟਾ ਸਰਕਟ ਬਣਾਉਣ ਲਈ ਵਿਸ਼ੇਸ਼ ਗ੍ਰਾਂਟ ਲੇਕਰ ਆਉਣਗੇ । ਉਹਨਾਂ ਨੇ ਕਿਹਾ ਟੂਰਿਜ਼ਮ ਸਰਕਟ ਬਣਨ ਤੋਂ ਬਾਅਦ ਉਹ ਦਿਨ ਦੂਰ ਨਹੀਂ ਜਿਸ ਤਰ੍ਹਾਂ ਵਿਦੇਸ਼ੀ ਸੈਲਾਨੀ ਦਿੱਲੀ ਉਤਰ ਕੇ ਤਾਜ ਮਹਿਲ ਦੇਖਣ ਲਈ ਆਗਰਾ ਜਾਂਦੇ ਹਨ ਉਸੇ ਤਰ੍ਹਾਂ ਖਾਲਸੇ ਦੀ ਧਰਤੀ ਦੇ ਦਰਸ਼ਨਾਂ ਲਈ ਇਥੇ ਆਉਣਗੇ । ਉਨ੍ਹਾਂ ਕਿਹਾ ਕਿ ਜੇਕਰ ਮੁਹਾਲੀ ਤੋਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਹੋ ਜਾਣ ਤਾਂ ਪੰਜਾਬੀਆਂ ਨੂੰ ਬਹੁਤ ਫਾਇਦਾ ਹੋਵੇਗਾ। ਇਸ ਤੋਂ ਇਲਾਵਾ ਮੋਹਾਲੀ ਨੂੰ ਗੁਰੂਗ੍ਰਾਮ, ਹੈਦਰਾਬਾਦ ਅਤੇ ਬੈਂਗਲੁਰੂ ਵਾਂਗ ਉਦਯੋਗਿਕ ਹੱਬ ਬਣਾਉਣ ਲਈ ਯਤਨ ਕੀਤੇ ਜਾਣਗੇ। ਡਾ. ਸੁਭਾਸ਼-ਸ਼ਰਮਾ ਨੇ ਕਿਹਾ ਕਿ ਉਹ ਇੱਥੇ ਰੇਲਵੇ ਪ੍ਰੋਜੈਕਟ ਅਤੇ ਰਿਫਾਇਨਰੀ ਸਥਾਪਤ ਕਰਨ ਲਈ ਵੀ ਉਪਰਾਲੇ ਕਰਨਗੇ। ਇਸ ਤੋਂ ਪਹਿਲਾਂ ਸਵੇਰੇ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਮੁਹਾਲੀ ਦੇ ਸੈਕਟਰ-70 ਦੇ ਪਾਰਕਾਂ ਵਿੱਚ ਸੈਰ ਕਰਨ ਆਏ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਵਾਉਣ ਦਾ ਭਰੋਸਾ ਵੀ ਦਿੱਤਾ। ਇਸ ਦੌਰਾਨ ਉਨ੍ਹਾਂ ਨਾਲ ਮੁਹਾਲੀ ਜ਼ਿਲ੍ਹਾ ਪ੍ਰਧਾਨ ਸ੍ਰੀ ਸੰਜੀਵ ਵਸ਼ਿਸ਼ਟ ਅਤੇ ਹੋਰ ਆਗੂ ਹਾਜ਼ਰ ਸਨ।
Punjab Bani 16 May,2024
ਜਨਰਲ ਅਬਜ਼ਰਵਰ ਵੱਲੋਂ ਸਹਾਇਕ ਰਿਟਰਨਿੰਗ ਅਧਿਕਾਰੀਆਂ ਨਾਲ ਮੀਟਿੰਗ
'ਲੋਕ ਸਭਾ ਚੋਣਾਂ 2024' ਜਨਰਲ ਅਬਜ਼ਰਵਰ ਵੱਲੋਂ ਸਹਾਇਕ ਰਿਟਰਨਿੰਗ ਅਧਿਕਾਰੀਆਂ ਨਾਲ ਮੀਟਿੰਗ -ਪੋਲਿੰਗ ਸਟੇਸ਼ਨਾਂ ਵਿਖੇ ਵੋਟਰਾਂ ਨੂੰ ਗਰਮੀ ਤੇ ਲੂ ਤੋਂ ਬਚਾਉਣ ਲਈ ਛਾਂ ਤੇ ਠੰਡੇ-ਮਿੱਠੇ ਪਾਣੀ ਦੀ ਛਬੀਲ ਦੇ ਪ੍ਰਬੰਧ ਕਰਨ ਦੀ ਹਦਾਇਤ -ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਇੰਨ-ਬਿੰਨ ਕਰਨ ਲਈ ਕਿਹਾ ਪਟਿਆਲਾ, 16 ਮਈ: ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਹਲਕਾ ਪਟਿਆਲਾ ਲਈ ਨਿਯੁਕਤ ਜਨਰਲ ਅਬਜ਼ਰਵਰ ਸੀਨੀਅਰ ਆਈ.ਏ.ਐਸ. ਅਧਿਕਾਰੀ ਓਮ ਪ੍ਰਕਾਸ਼ ਬਕੋੜੀਆ ਨੇ ਅੱਜ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੈ ਦੀ ਮੌਜੂਦਗੀ ਵਿੱਚ ਸਹਾਇਕ ਰਿਟਰਨਿੰਗ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕਰਕੇ ਚੋਣ ਤਿਆਰੀਆਂ ਦਾ ਜਾਇਜ਼ਾ ਲਿਆ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਮੀਟਿੰਗ ਮੌਕੇ ਜਨਰਲ ਅਬਜ਼ਰਵਰ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮੁੱਚੀ ਚੋਣ ਪ੍ਰਕ੍ਰਿਆ ਨੂੰ ਸੁਤੰਤਰ, ਨਿਰਪੱਖ, ਪਾਰਦਰਸ਼ੀ ਅਤੇ ਅਮਨ ਸ਼ਾਂਤੀ ਨਾਲ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਉਣ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਦਿਸ਼ਾ ਨਿਰਦੇਸ਼ਾਂ ਨੂੰ ਵਾਰ-ਵਾਰ ਪੜ੍ਹਿਆ ਜਾਵੇ ਤਾਂ ਕਿ ਕੋਈ ਭੁਲੇਖਾ ਨਾ ਰਹੇ। ਉਨ੍ਹਾਂ ਕਿਹਾ ਕਿ ਗਰਮੀ ਦੇ ਮੌਸਮ ਨੂੰ ਦੇਖਦਿਆਂ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਪੋਲਿੰਗ ਸਟੇਸ਼ਨਾਂ ਵਿਖੇ ਵੋਟਰਾਂ ਨੂੰ ਗਰਮੀ ਅਤੇ ਲੂ ਤੋਂ ਬਚਾਉਣ ਲਈ ਛਾਂ ਅਤੇ ਠੰਡੇ ਮਿੱਠੇ ਸ਼ਰਬਤ ਦੀ ਛਬੀਲ ਦੇ ਉਚੇਚੇ ਪ੍ਰਬੰਧ ਵੀ ਯਕੀਨੀ ਬਣਾਉਣ। ਜਨਰਲ ਆਬਜ਼ਰਵਰ ਨੇ 19 ਅਤੇ 26 ਮਈ ਨੂੰ ਚੋਣ ਅਮਲੇ ਦੀ ਗੰਭੀਰਤਾ ਨਾਲ ਸਿਖਲਾਈ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਵੋਟਾਂ ਤੋਂ ਪਹਿਲਾਂ ਮੌਕ ਪੋਲ ਈ.ਵੀ.ਐਮਜ ਨੂੰ ਕਲੀਅਰ ਤੇ ਤੇ ਵੋਟਾਂ ਤੋਂ ਬਾਅਦ ਕਲੋਜ ਬਟਨ ਦਬਾਉਣ ਸਮੇਤ ਚੋਣਾਂ ਵਾਲੇ ਦਿਨ ਪਹਿਲਾ ਇੱਕ ਘੰਟਾ ਅਤੇ ਆਖਰੀ ਘੰਟੇ ਵਿੱਚ ਖਾਸ ਖਿਆਲ ਰੱਖਿਆ ਜਾਵੇ ਅਤੇ ਈ.ਵੀ.ਐਮਜ ਬਾਰੇ ਹਰ ਜਾਣਕਾਰੀ ਉਮੀਦਵਾਰਾਂ ਨਾਲ ਜਰੂਰ ਸਾਂਝੀ ਕੀਤੀ ਜਾਵੇ। ਉਨ੍ਹਾਂ ਨੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੋਣਾਂ ਨਾਲ ਸਬੰਧਤ ਸ਼ਿਕਾਇਤਾਂ ਦਾ ਪੂਰੀ ਮੁਸਤੈਦੀ ਨਾਲ ਮਿਥੇ ਸਮੇਂ ਦੇ ਅੰਦਰ-ਅੰਦਰ ਨਿਪਟਾਰਾ ਕਰਵਾਇਆ ਜਾਵੇ। ਇਸ ਦੇ ਨਾਲ ਹੀ 1 ਜੂਨ ਨੂੰ ਵੋਟਾਂ ਵਾਲੇ ਦਿਨ ਤੋਂ 48 ਘੰਟੇ ਪਹਿਲਾਂ ਲੋਕ ਸਭਾ ਹਲਕੇ ਤੋਂ ਬਾਹਰੀ ਵਿਅਕਤੀਆਂ ਨੂੰ ਹਲਕੇ ਤੋਂ ਬਾਹਰ ਕੀਤਾ ਜਾਵੇ ਅਤੇ ਇਸ ਸਮੇਂ ਦੌਰਾਨ ਉਮੀਦਵਾਰਾਂ ਤੇ ਸਿਆਸੀ ਪਾਰਟੀਆਂ ਦੀਆਂ ਗਤੀਵਿਧੀਆਂ 'ਤੇ ਤਿਖੀ ਨਜ਼ਰ ਰੱਖੀ ਜਾਵੇ। ਅਬਜ਼ਰਵਰ ਓਮ ਪ੍ਰਕਾਸ਼ ਬਕੋੜੀਆ ਨੇ ਇਹ ਵੀ ਹਦਾਇਤ ਕੀਤੀ ਕਿ ਚੋਣ ਕਮਿਸ਼ਨ ਦੀਆਂ ਮੁਬਾਇਲ ਐਪਸ ਸੀ ਵਿਜਲ, ਕੇਵਾਈਸੀ ਈਸੀਆਈ ਆਦਿ ਸਮੇਤ ਸਵੀਪ ਮੁਹਿੰਮ ਤਹਿਤ ਵੋਟਰ ਜਾਗਰੂਕਤਾ ਫੈਲਾਉਂਦੇ ਹੋਏ ਆਮ ਲੋਕਾਂ ਨੂੰ ਵੀ.ਵੀ.ਪੈਟ ਤੇ ਈ.ਵੀ.ਐਮਜ ਦੀ ਜਾਣਕਾਰੀ ਦਿੱਤੀ ਜਾਵੇ। ਇਸ ਤੋ ਬਿਨ੍ਹਾਂ ਪੋਲ ਪ੍ਰਤੀਸ਼ਤਤਾ ਵਧਾਉਣ ਲਈ ਜ਼ੋਰ ਦਿੱਤਾ ਜਾਵੇ। ਅਬਜ਼ਰਵਰ ਨੇ ਕਿਹਾ ਕਿ ਪੂਰੇ ਲੋਕ ਸਭਾ ਹਲਕੇ 'ਚ ਵੀਡੀਓ ਗ੍ਰਾਫ਼ਰਾਂ ਤੇ ਹੋਰ ਟੀਮਾਂ ਨੂੰ ਪੂਰਾ ਮੁਸਤੈਦ ਰੱਖਿਆ ਜਾਵੇ ਅਤੇ ਚੋਣ ਜਾਬਤੇ ਸਮੇਤ ਪਾਬੰਦੀ ਸਮੇਤ ਧਾਰਾ 144 ਤਹਿਤ ਜਾਰੀ ਹੋਏ ਹੁਕਮਾਂ ਦੀ ਸਖ਼ਤੀ ਨਾਲ ਪਾਲਣਾਂ ਕੀਤੀ ਜਾਵੇ ਅਤੇ ਉਲੰਘਣਾ ਹੋਣ 'ਤੇ ਐਫ.ਆਈ.ਆਰ ਦਰਜ ਕਰਵਾਈ ਜਾਵੇ। ਉਨ੍ਹਾਂ ਪ੍ਰਾਪਰਟੀ ਡੀਫੇਸਮੈਂਟ ਅਤੇ ਸ਼ਿਕਾਇਤ ਸੈਲ 'ਚ ਆਈਆਂ ਸ਼ਿਕਾਇਤਾਂ ਬਾਰੇ ਵੀ ਜਾਣਿਆਂ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਛਬੀਲ ਲਈ ਸਾਰਾ ਸਾਮਾਨ ਚੋਣ ਕਮਿਸ਼ਨ ਵੱਲੋਂ ਮੁਹੱਈਆ ਕਰਵਾਇਆ ਜਾਵੇਗਾ, ਇਸ ਲਈ ਵਲੰਟੀਅਰਾਂ, ਸਮਾਜ ਸੇਵੀ ਜਥੇਬੰਦੀਆਂ, ਕਲੱਬਾਂ, ਮਗਨਰੇਗਾ ਤੇ ਪੰਚਾਇਤਾਂ ਦੀ ਮਦਦ ਲਈ ਜਾਵੇ। ਉਨ੍ਹਾਂ ਕਿਹਾ ਕਿ ਚੋਣ ਨੂੰ ਪ੍ਰਭਾਵਤ ਕਰਦੇ ਅਹਿਮ ਨੁਕਤਿਆਂ ਨੂੰ ਵਾਰ-ਵਾਰ ਧਿਆਨ 'ਚ ਰੱਖਿਆ ਜਾਵੇ। ਇਸ ਮੀਟਿੰਗ ਮੌਕੇ ਏ.ਡੀ.ਸੀ. (ਜ) ਕੰਚਨ, ਏ.ਡੀ.ਸੀ. ਸ਼ਹਿਰੀ ਵਿਕਾਸ-ਕਮ-ਏ.ਆਰ.ਓ. ਪਟਿਆਲਾ ਦਿਹਾਤੀ ਨਵਰੀਤ ਕੌਰ ਸੇਖੋਂ, ਏ.ਆਰ.ਓ. ਪਟਿਆਲਾ ਸ਼ਹਿਰੀ ਅਰਵਿੰਦ ਕੁਮਾਰ, ਏ.ਆਰ.ਓ. ਘਨੌਰ ਕੰਨੂ ਗਰਗ, ਏ.ਆਰ.ਓ. ਸਨੌਰ ਬਬਨਦੀਪ ਸਿੰਘ ਵਾਲੀਆ, ਏ.ਆਰ.ਓ. ਰਾਜਪੁਰਾ ਜਸਲੀਨ ਕੌਰ ਭੁੱਲਰ, ਏ.ਆਰ.ਓ. ਨਾਭਾ ਤਰਸੇਮ ਚੰਦ, ਏ.ਆਰ.ਓ. ਸ਼ੁਤਰਾਣਾ ਰਵਿੰਦਰ ਸਿੰਘ, ਏ.ਆਰ.ਓ. ਡੇਰਾਬਸੀ ਹਿਮਾਸ਼ੂ ਗੁਪਤਾ, ਏ.ਆਰ.ਓ. ਸਮਾਣਾ ਰਿਚਾ ਗੋਇਲ, ਸਿਵਲ ਸਰਜਨ ਡਾ. ਸੰਜੇ ਗੋਇਲ, ਡੀ.ਡੀ.ਪੀ.ਓ. ਅਮਨਦੀਪ ਕੌਰ, ਚੋਣ ਤਹਿਸੀਲਦਾਰ ਵਿਜੇ ਕੁਮਾਰ ਚੌਧਰੀ, ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਤੇ ਡਾ. ਦਿਵਜੋਤ ਸਿੰਘ, ਡੀ.ਐਮ. ਮਾਰਕਫੈਡ ਤੇ ਜ਼ਿਲ੍ਹਾ ਮੰਡੀ ਅਫ਼ਸਰ ਸਮੇਤ ਬੀਡੀਪੀਓਜ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
Punjab Bani 16 May,2024
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਰੀਵਿਊ ਮੀਟਿੰਗ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਰੀਵਿਊ ਮੀਟਿੰਗ - ਨਾਜ਼ਾਇਜ਼ ਸ਼ਰਾਬ, ਨਕਦੀ, ਨਸ਼ੀਲੇ ਪਦਾਰਥਾਂ, ਹਥਿਆਰਾਂ ਅਤੇ ਹੋਰ ਗੈਰ-ਕਾਨੂੰਨੀ ਵਸਤਾਂ ਦੀ ਆਮਦ ਨੂੰ ਰੋਕਣ ਲਈ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਦੇ ਨਾਲ-ਨਾਲ ਫਲਾਇੰਗ ਸਕੁਐਡਜ਼, ਆਬਕਾਰੀ ਟੀਮਾਂ ਦਾ ਗਠਨ ਅਤੇ ਸਰਹੱਦੀ ਜਾਂਚ ਚੌਕੀਆਂ ਸਥਾਪਤ ਕਰਨ ਦੇ ਨਿਰਦੇਸ਼ - 'ਇਸ ਵਾਰ 70 ਪਾਰ' ਦੇ ਟੀਚੇ ਦੀ ਪ੍ਰਾਪਤੀ ਲਈ ਜ਼ਿਲ੍ਹਾ ਅਧਿਕਾਰੀਆਂ ਨੂੰ ਠੋਸ ਯੋਜਨਾ ਤਿਆਰ ਕਰਨ ਲਈ ਕਿਹਾ - ਗਰਮੀ ਦੇ ਮੱਦੇਨਜ਼ਰ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਉਣ ਦੀ ਹਦਾਇਤ - ਸੂਬੇ ਵਿੱਚ ਸਾਰੇ ਉਮੀਦਵਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਵੀ ਦਿੱਤੇ ਨਿਰਦੇਸ਼ ਚੰਡੀਗੜ੍ਹ, 16 ਮਈ: ਸੂਬੇ ਵਿੱਚ ਸੁਤੰਤਰ, ਨਿਰਪੱਖ ਅਤੇ ਸ਼ਾਂਤਮਈ ਚੋਣਾਂ ਯਕੀਨੀ ਬਣਾਉਣ ਲਈ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਸਾਰੇ ਜ਼ਿਲ੍ਹਾ ਚੋਣ ਅਫ਼ਸਰਾਂ-ਕਮ-ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਉੱਚ-ਪੱਧਰੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਸੂਬੇ ਵਿੱਚ 1 ਜੂਨ, 2024 ਨੂੰ ਪੈਣ ਵਾਲੀਆਂ ਵੋਟਾਂ ਸਬੰਧੀ ਜ਼ਿਲ੍ਹਾ ਪੱਧਰ 'ਤੇ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਵੀਡੀਓ ਕਾਨਫਰੰਸਿੰਗ ਰਾਹੀਂ ਰੀਵਿਊ ਮੀਟਿੰਗ ਕਰਦਿਆਂ ਸਿਬਿਨ ਸੀ ਨੇ ਅਧਿਕਾਰੀਆਂ ਨੂੰ ਭਾਰਤੀ ਚੋਣ ਕਮਿਸ਼ਨ ਦੁਆਰਾ ਜਾਰੀ ਕੀਤੇ ਗਏ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਨੇ ਸੂਬੇ ਭਰ ਵਿੱਚ ਨਸ਼ੀਲੇ ਪਦਾਰਥਾਂ, ਨਕਦੀ, ਹਥਿਆਰ, ਅਤੇ ਹੋਰ ਗੈਰ ਕਾਨੂੰਨੀ ਵਸਤਾਂ ਦੀ ਆਮਦ ਨੂੰ ਰੋਕਣ ਲਈ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਦੇ ਨਾਲ-ਨਾਲ ਉੱਡਣ ਦਸਤਿਆਂ ਤੇ ਆਬਕਾਰੀ ਟੀਮਾਂ ਦੇ ਗਠਨ ਸਮੇਤ ਸਰਹੱਦੀ ਜਾਂਚ ਚੌਕੀਆਂ ਸਥਾਪਤ ਕਰਨ ‘ਤੇ ਜ਼ੋਰ ਦਿੱਤਾ। ਵੋਟਾਂ ਵਾਲੇ ਦਿਨ ਸੰਭਾਵੀ ਗਰਮੀ ਦੇ ਮੱਦੇਨਜ਼ਰ ਸਿਬਿਨ ਸੀ ਨੇ ਅਧਿਕਾਰੀਆਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਅੱਗੇ ਕਿਹਾ ਕਿ ਨਿਰਪੱਖ ਤੇ ਸ਼ਾਂਤਮਈ ਚੋਣ ਅਮਲ ਨੂੰ ਯਕੀਨੀ ਬਣਾਉਂਦਿਆਂ 'ਇਸ ਵਾਰ 70 ਪਾਰ' ਦੇ ਟੀਚੇ ਦੀ ਪ੍ਰਾਪਤੀ ਲਈ ਹਰ ਸੰਭਵ ਕਦਮ ਚੁੱਕੇ ਜਾਣ। ਸਿਬਿਨ ਸੀ ਨੇ ਅਧਿਕਾਰੀਆਂ ਨੂੰ ਪੋਲਿੰਗ ਬੂਥਾਂ 'ਤੇ ਵੋਟਰਾਂ ਦੀ ਸਹੂਲਤ ਲਈ ਵੱਖ –ਵੱਖ ਸੁਵਿਧਾਵਾਂ ਜਿਵੇਂ ਕਿ ਵੋਟਰਾਂ ਨੂੰ ਆਕਰਸ਼ਿਤ ਕਰਨ ਲਈ ਗੁਲਾਬੀ ਤੇ ਹਰੇ ਰੰਗ ਦੇ ਪੋਲਿੰਗ ਬੂਥਾਂ ਦੇ ਨਾਲ-ਨਾਲ ਨੌਜਵਾਨਾਂ ਅਤੇ ਦਿਵਿਆਂਗ ਵਿਅਕਤੀਆਂ ਲਈ ਵੱਖਰੇ ਬੂਥ ਲਗਾਉਣ ਲਈ ਵੀ ਕਿਹਾ। ਇਸ ਦੇ ਨਾਲ ਹੀ ਉਨ੍ਹਾਂ ਨੇ ਦਿਵਿਆਂਗ ਵੋਟਰਾਂ ਲਈ ਵਿਸ਼ੇਸ਼ ਸਹੂਲਤਾਂ ਦਾ ਪ੍ਰਬੰਧ ਕਰਨ ਦੇ ਨਾਲ-ਨਾਲ ਸੂਬੇ ਭਰ ਦੇ ਹਰੇਕ ਪੋਲਿੰਗ ਸਟੇਸ਼ਨ 'ਤੇ ਘੱਟੋ-ਘੱਟ ਇੱਕ ਵ੍ਹੀਲਚੇਅਰ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ ਵੀ ਕਿਹਾ। ਮੁੱਖ ਚੋਣ ਅਫ਼ਸਰ ਨੇ ਅਧਿਕਾਰੀਆਂ ਨੂੰ ਸਾਰੇ ਉਮੀਦਵਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਦੇ ਨਿਰਦੇਸ਼ ਵੀ ਦਿੱਤੇ। ਇਸ ਮੌਕੇ ਉਨ੍ਹਾਂ ਨੇ ਕੇਂਦਰੀ ਬਲਾਂ ਦੀ ਤਾਇਨਾਤੀ ਅਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਜ਼ਿਲ੍ਹਾ ਅਧਿਕਾਰੀਆਂ ਤੋਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਦੀ ਸਥਿਤੀ ਅਤੇ ਵੋਟਰ ਸਲਿੱਪਾਂ ਦੀ ਵੰਡ ਦੇ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਮੰਗੀ। ਮੀਟਿੰਗ ਦੌਰਾਨ ਮੁੱਖ ਚੋਣ ਅਧਿਕਾਰੀ ਨੇ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੋਸਟਲ ਬੈਲਟਾਂ ਦੀ ਪ੍ਰਾਪਤੀ ਦੇ ਪ੍ਰਬੰਧਨ, ਸਟਰਾਂਗ ਰੂਮਾਂ ਵਿੱਚ ਸੁਰੱਖਿਆ ਪ੍ਰਬੰਧਾਂ ਅਤੇ ਸੀ.ਸੀ.ਟੀ.ਵੀ/ਵੀਡੀਓਗ੍ਰਾਫੀ ਸੈੱਟਅੱਪ ਲਈ ਢੁਕਵੇਂ ਪ੍ਰਬੰਧਾਂ ਦੀ ਸਮੀਖਿਆ ਵੀ ਕੀਤੀ। ਉਨ੍ਹਾਂ ਨੇ ਗਿਣਤੀ ਕੇਂਦਰਾਂ ਵਿੱਚ ਹਰੇਕ ਟੇਬਲ 'ਤੇ ਮਾਈਕ੍ਰੋ-ਅਬਜ਼ਰਵਰ ਤਾਇਨਾਤ ਕਰਨ ਅਤੇ ਕਾਊਂਟਿੰਗ ਹਾਲਾਂ ਵਿੱਚ ਢੁਕਵੇਂ ਪ੍ਰਬੰਧ ਯਕੀਨੀ ਬਣਾਉਣ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ। ਸਿਬਿਨ ਸੀ ਨੇ ਗਿਣਤੀ ਕੇਂਦਰਾਂ ਦੇ ਅੰਦਰ ਅਤੇ ਬਾਹਰ ਬੈਰੀਕੇਡਿੰਗ ਅਤੇ ਗਿਣਤੀ ਕੇਂਦਰਾਂ ਤੱਕ ਈ.ਵੀ.ਐਮ. ਮਸ਼ੀਨਾਂ ਲੈ ਕੇ ਜਾਣ ਵਾਲੇ ਰਸਤਿਆਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੀ.ਵੀ.ਪੀ.ਏ.ਟੀ. ਪੇਪਰ ਸਲਿੱਪਾਂ ਦੀ ਤਸਦੀਕ ਲਈ ਇਨ੍ਹਾਂ ਖੇਤਰਾਂ ਨੂੰ ਉਚਿਤ ਢੰਗ ਨਾਲ ਸੈਨੀਟਾਈਜ਼ ਕਰਨ ਵਾਸਤੇ ਲੋੜੀਂਦੇ ਕਦਮ ਚੁੱਕੇ ਜਾਣ। ਉਨ੍ਹਾਂ ਨੇ ਪੋਲਿੰਗ ਸਟੇਸ਼ਨਾਂ 'ਤੇ ਇੰਟਰਨੈਟ ਲਈ ਢੁਕਵੇਂ ਪ੍ਰਬੰਧ ਕਰਨ ਲਈ ਵੀ ਕਿਹਾ। ਉਨ੍ਹਾਂ ਨੇ ਅਧਿਕਾਰੀਆਂ ਨੂੰ "ਐਨਕੋਰ" ਐਪ ‘ਤੇ ਵੋਟਰ ਟਰਨ-ਆਊਟ ਡੇਟਾ ਦਾਖਲ ਕਰਨ ਵਾਸਤੇ ਸੁਚਾਰੂ ਪ੍ਰਬੰਧ ਕਰਨ ਲਈ ਆਖਦਿਆਂ ਦਫਤਰ, ਮੁੱਖ ਚੋਣ ਅਫ਼ਸਰ ਨੂੰ ਵੈਬਸਾਈਟ ਰਾਹੀਂ ਸਮੇਂ ਸਿਰ ਰਿਪੋਰਟਾਂ ਭੇਜਣ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਪੋਲਿੰਗ ਡੇਟਾ ਨੂੰ ਢੁੱਕਵੇਂ ਢੰਗ ਨਾਲ ਇਕੱਠਾ ਕੀਤਾ ਜਾ ਸਕੇ। ਇਸ ਮੌਕੇ ਕਾਨੂੰਨ ਤੇ ਵਿਵਸਥਾ ਬਾਰੇ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ ਅਰਪਿਤ ਸ਼ੁਕਲਾ ਨੇ ਵੀ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਾਰੀਆਂ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਲਈ ਬਰਾਬਰ ਦਾ ਮਾਹੌਲ ਯਕੀਨੀ ਬਣਾਉਣ ਦੇ ਨਾਲ-ਨਾਲ ਚੋਣਾਂ ਦੌਰਾਨ ਡਰਾਉਣ-ਧਮਕਾਉਣ ਅਤੇ ਭਰਮਾਉਣ ਦੀਆਂ ਕਾਰਵਾਈਆਂ ‘ਤੇ ਨੇੜਿਓਂ ਨਜ਼ਰ ਰੱਖਦਿਆਂ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ। ਮੀਟਿੰਗ ਦੌਰਾਨ ਵਧੀਕ ਮੁੱਖ ਚੋਣ ਅਫ਼ਸਰ ਹਰੀਸ਼ ਨਈਅਰ ਅਤੇ ਅਭਿਜੀਤ ਕਪਲਿਸ਼, ਜੁਆਇੰਟ ਮੁੱਖ ਚੋਣ ਅਫ਼ਸਰ ਸਕੱਤਰ ਸਿੰਘ ਬੱਲ ਅਤੇ ਮੁੱਖ ਚੋਣ ਅਧਿਕਾਰੀ ਦਫ਼ਤਰ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।
Punjab Bani 16 May,2024
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲਾਈਵ ਸੈਸ਼ਨ ਦੌਰਾਨ ਚੋਣਾਂ ਸਬੰਧੀ ਸਾਰੇ ਸਵਾਲਾਂ ਦੇ ਜਵਾਬ ਦੇਣ ਦੇ ਨਾਲ-ਨਾਲ ਵੋਟਰਾਂ ਤੋਂ ਲਏ ਜਾਣਗੇ ਸੁਝਾਅ ਅਤੇ ਫੀਡਬੈਕ: ਮੁੱਖ ਚੋਣ ਅਧਿਕਾਰੀ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ 11:30 ਵਜੇ ਤੱਕ 'ਟਾਕ ਟੂ ਯੂਅਰ ਸੀ.ਈ.ਓ. ਪੰਜਾਬ' ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦੀ ਅਪੀਲ ਚੰਡੀਗੜ੍ਹ, 16 ਮਈ: ਬੀਤੇ ਮਹੀਨੇ ਪਹਿਲੇ ਫੇਸਬੁੱਕ ਲਾਈਵ ਪ੍ਰੋਗਰਾਮ ਦੀ ਸਫ਼ਲਤਾ ਤੋਂ ਬਾਅਦ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸ਼ੁੱਕਰਵਾਰ (17 ਮਈ) ਨੂੰ ਸਵੇਰੇ 11:00 ਤੋਂ 11:30 ਵਜੇ ਤੱਕ 'ਟਾਕ ਟੂ ਯੂਅਰ ਸੀ.ਈ.ਓ. ਪੰਜਾਬ' ਦੇ ਬੈਨਰ ਹੇਠ ਦੂਜਾ ਫੇਸਬੁੱਕ ਲਾਈਵ ਸੈਸ਼ਨ ਕੀਤਾ ਜਾਵੇਗਾ, ਜਿਸ ਦੌਰਾਨ ਉਹ ਲੋਕ ਸਭਾ ਚੋਣਾਂ 2024 ਨਾਲ ਸਬੰਧਤ ਵੋਟਰਾਂ ਦੇ ਸਵਾਲਾਂ ਦੇ ਜਵਾਬ ਦੇਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਇੱਕੋ ਇੱਕ ਉਦੇਸ਼ ਵੋਟਰਾਂ ਦਰਮਿਆਨ ਜਾਗਰੂਕਤਾ ਫੈਲਾਉਣਾ ਅਤੇ ਚੋਣ ਪ੍ਰਕਿਰਿਆ ਨਾਲ ਸਬੰਧਤ ਉਨ੍ਹਾਂ ਦੇ ਸ਼ੰਕਿਆਂ ਨੂੰ ਦੂਰ ਕਰਨਾ ਹੈ। ਉਨ੍ਹਾਂ ਕਿਹਾ ਕਿ "ਇਸ ਵਾਰ 70 ਪਾਰ" ਦੇ ਟੀਚੇ ਦੀ ਪ੍ਰਾਪਤੀ ਅਤੇ ਸੂਬੇ ਵਿੱਚ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਦਫ਼ਤਰ, ਮੁੱਖ ਚੋਣ ਅਫ਼ਸਰ ਵੱਲੋਂ ਵੱਖ-ਵੱਖ ਪਹਿਲਕਦਮੀਆਂ ਕੀਤੀਆਂ ਗਈਆਂ ਹਨ ਅਤੇ ਇਹ ਸੈਸ਼ਨ ਉਸੇ ਦਾ ਹੀ ਹਿੱਸਾ ਹੈ। ਮੁੱਖ ਚੋਣ ਅਧਿਕਾਰੀ ਨੇ ਅੱਗੇ ਕਿਹਾ ਕਿ ਉਹ ਅਧਿਕਾਰਤ ਫੇਸਬੁੱਕ ਪੇਜ @TheCeoPunjab 'ਤੇ ਲਾਈਵ ਹੋ ਕੇ ਚੋਣ ਪ੍ਰਕਿਰਿਆ ਨਾਲ ਸਬੰਧਤ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣਗੇ। ਉਨ੍ਹਾਂ ਅੱਗੇ ਕਿਹਾ ਕਿ ਇਸ ਲਾਈਵ ਸੈਸ਼ਨ ਦੌਰਾਨ ਕੋਈ ਵੀ ਵਿਅਕਤੀ ਸਵਾਲ ਪੁੱਛ ਸਕਦਾ ਹੈ ਅਤੇ ਪੋਸਟ 'ਤੇ ਕੁਮੈਂਟ ਕਰਕੇ ਆਪਣਾ ਫੀਡਬੈਕ ਅਤੇ ਸੁਝਾਅ ਵੀ ਦੇ ਸਕਦਾ ਹੈ। ਸਿਬਿਨ ਸੀ ਨੇ ਕਿਹਾ ਕਿ ਉਹ ਪਿਛਲੇ ਸੈਸ਼ਨ ਦੀ ਤਰ੍ਹਾਂ ਇਸ ਵਾਰ ਵੀ ਵੋਟਰਾਂ ਦੇ ਸਵਾਲਾਂ ਦਾ ਮੌਕੇ ‘ਤੇ ਹੀ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਆਪਣੇ ਸਵਾਲ ਜਾਂ ਸੁਝਾਅ 17 ਮਈ (ਸਵੇਰੇ 11 ਵਜੇ) ਤੋਂ ਪਹਿਲਾਂ ਸੀ.ਈ.ਓ. ਪੰਜਾਬ ਦੇ ਫੇਸਬੁੱਕ, ਇੰਸਟਾਗ੍ਰਾਮ ਜਾਂ ਐਕਸ ਹੈਂਡਲਾਂ ਜ਼ਰੀਏ ਵੀ ਭੇਜੇ ਜਾ ਸਕਦੇ ਹਨ।
Punjab Bani 16 May,2024
ਬੰਦੀ ਸਿੰਘਾ ਦੀ ਰਿਹਾਈ ਲਈ ਨਹੀ ਸਗੋ ਆਪਣੇ ਆਪ ਲਈ ਚੋਣ ਲੜ ਰਿਹੈ ਅੰਮ੍ਰਿਤਪਾਲ : ਸੁਖਬੀਰ ਬਾਦਲ
ਬੰਦੀ ਸਿੰਘਾ ਦੀ ਰਿਹਾਈ ਲਈ ਨਹੀ ਸਗੋ ਆਪਣੇ ਆਪ ਲਈ ਚੋਣ ਲੜ ਰਿਹੈ ਅੰਮ੍ਰਿਤਪਾਲ : ਸੁਖਬੀਰ ਬਾਦਲ ਅੰਮ੍ਰਿਤਸਰ, 15 ਮਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਹਿਲੀ ਵਾਰ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਬੋਲੇ। ਅੱਜ ਇੱਥੇ ਚੋਣ ਰੈਲੀ ਵਿੱਚ ਉਨ੍ਹਾਂ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਉਸ ਸਾਜ਼ਿਸ਼ ਨੂੰ ਸਮਝਣ ਜਿਸ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਉਤਾਰਿਆ ਗਿਆ। ਉਹ ਅੱਜ ਇਥੇ ਜੰਡਿਆਲਾ ਗੁਰੂ ਅਤੇ ਬਾਬਾ ਬਕਾਲਾ ਹਲਕਾ ਵਿਖੇ ਪਾਰਟੀ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਅਤੇ ਅੰਮ੍ਰਿਤਸਰ ਤੋਂ ਪਾਰਟੀ ਉਮੀਦਵਾਰ ਅਨਿਲ ਜੋਸ਼ੀ ਦੇ ਹੱਕ ਵਿਚ ਅਟਾਰੀ, ਅੰਮ੍ਰਿਤਸਰ ਪੱਛਮੀ ਤੇ ਅੰਮ੍ਰਿਤਸਰ ਦੱਖਣੀ ਵਿਚ ਚੋਣ ਰੈਲੀਆਂ ਕਰਨ ਆਏ ਸਨ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੁਲਾਂਕਣ ਕਰਨ ਕਿ ਅੰਮ੍ਰਿਤਪਾਲ ਕੌਣ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਨੇ ਪਹਿਲਾਂ ਇਹ ਸਟੈਂਡ ਲਿਆ ਸੀ ਕਿ ਉਹ ਰਾਜਨੀਤੀ ਵਿੱਚ ਨਹੀਂ ਆਉਣਾ ਚਾਹੁੰਦਾ ਤੇ ਸਿਰਫ ‘ਅੰਮ੍ਰਿਤ ਪ੍ਰਚਾਰ’ ਹੀ ਕਰਨਾ ਚਾਹੁੰਦਾ ਹੈ ਤੇ ਨਸ਼ਿਆਂ ਖ਼ਿਲਾਫ਼ ਲੜਾਈ ਲੜਨਾ ਚਾਹੁੰਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅੰਮ੍ਰਿਤਪਾਲ ਸਿਰਫ ਆਪਣੇ ਆਪ ਨੂੰ ਛੁਡਵਾਉਣ ਲਈ ਚੋਣ ਲੜ ਰਿਹਾ ਹੈ ਨਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਲੜ ਰਿਹਾ ਹੈ।
Punjab Bani 16 May,2024
ਰਾਜਾ ਵੜਿੰਗ ਨੇ ਸਾਧੇ ਵਿਰੋਧੀ ਉਮੀਦਵਾਰਾਂ ਤੇ ਸਿਧੇ ਨਿਸ਼ਾਨੇ
ਰਾਜਾ ਵੜਿੰਗ ਨੇ ਸਾਧੇ ਵਿਰੋਧੀ ਉਮੀਦਵਾਰਾਂ ਤੇ ਸਿਧੇ ਨਿਸ਼ਾਨੇ ਜਗਰਾਉਂ, 15 ਮਈ ਪੰਜਾਬ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਬੇਟ ਇਲਾਕੇ ਦੇ ਪਿੰਡਾਂ ਤਲਵਾੜਾ, ਸਲੇਮਪੁਰਾ ਅਤੇ ਮਲਸੀਹਾਂ ਵਿੱਚ ਚੋਣ ਜਲਸੇ ਕੀਤੇ। ਉਨ੍ਹਾਂ ਆਪਣੇ ਵਿਰੋਧੀ ਉਮੀਦਵਾਰਾਂ ’ਤੇ ਨਿਸ਼ਾਨੇ ਸੇਧੇ। ਇਨ੍ਹਾਂ ਲੋਕ ਸਭਾ ਚੋਣਾਂ ਨੂੰ ਬੇਹੱਦ ਅਹਿਮ ਅਤੇ ਦੇਸ਼ ਦਾ ਭਵਿੱਖ ਤੈਅ ਕਰਨ ਵਾਲੀਆਂ ਕਰਾਰ ਦਿੰਦਿਆਂ ਰਾਜਾ ਵੜਿੰਗ ਨੇ ਸੰਵਿਧਾਨ, ਦੇਸ਼ ਅਤੇ ਬੱਚਿਆਂ ਦੇ ਭਵਿੱਖ ਲਈ ਭਾਜਪਾ ਖ਼ਿਲਾਫ਼ ਵੋਟਾਂ ਪਾਉਣ ਦੀ ਅਪੀਲ ਕੀਤੀ। ਰਾਜਾ ਵੜਿੰਗ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਦੋਸਤ ਰਵਨੀਤ ਬਿੱਟੂ ਨੂੰ ਲਾਭ ਪਹੁੰਚਾਉਣ ਲਈ ਜਾਣ-ਬੁੱਝ ਕੇ ਆਪਣੀ ਪਾਰਟੀ ਵਲੋਂ ਕਮਜ਼ੋਰ ਉਮੀਦਵਾਰ ਖੜ੍ਹਾ ਕੀਤਾ ਹੈ।
Punjab Bani 16 May,2024
ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਦੇ ਹੱਕ ਵਿੱਚ ਕੀਤਾ ਪ੍ਰਚਾਰ
ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਦੇ ਹੱਕ ਵਿੱਚ ਕੀਤਾ ਪ੍ਰਚਾਰ ਜ਼ੀਰਾ, 15 ਮਈ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਹੱਕ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਰੋਡ ਸ਼ੋਅ ਕਰਨ ਲਈ ਜ਼ੀਰਾ ਪੁੱਜੇ। ਉਨ੍ਹਾਂ ਨਾਲ ਹਲਕਾ ਵਿਧਾਇਕ ਨਰੇਸ਼ ਕਟਾਰੀਆ ਵੀ ਹਾਜ਼ਰ ਸਨ। ਇਹ ਰੋਡ ਸ਼ੋਅ ਘੰਟਾ ਘਰ ਮੁੱਖ ਚੌਕ ਜ਼ੀਰਾ ਤੋਂ ਸ਼ੁਰੂ ਹੋ ਕੇ ਸ਼ੇਰਾਂ ਵਾਲਾ ਚੌਕ ਜ਼ੀਰਾ ਵਿੱਚ ਸਮਾਪਤ ਹੋਇਆ। ਵਿਧਾਇਕ ਨਰੇਸ਼ ਕਟਾਰੀਆ ਅਤੇ ਯੂਥ ਆਗੂ ਸ਼ੰਕਰ ਕਟਾਰੀਆ ਦੀ ਅਗਵਾਈ ਹੇਠ ਵੱਡੀ ਗਿਣਤੀ ਲੋਕਾਂ ਨੇ ਰੋਡ ਸ਼ੋਅ ਵਿੱਚ ਸ਼ਿਕਰਤ ਕੀਤੀ। ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਇੱਕ ਵਾਰ ਫਿਰ ‘ਝਾੜੂ’ ਦਾ ਬਟਨ ਦਬਾਉਣ ਲਈ ਤਿਆਰ ਬੈਠੇ ਹਨ।
Punjab Bani 16 May,2024
ਰਵੀਕਰਨ ਸਿੰਘ ਕਾਹਲੋ ਭਾਜਪਾ ਵਿੱਚ ਹੋਏ ਸ਼ਾਮਲ
ਰਵੀਕਰਨ ਸਿੰਘ ਕਾਹਲੋ ਭਾਜਪਾ ਵਿੱਚ ਹੋਏ ਸ਼ਾਮਲ ਚੰਡੀਗੜ੍ਹ, 16 ਮਈ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਰਵੀਕਰਨ ਸਿੰਘ ਕਾਹਲੋਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਪਾਰਟੀ ਵੱਲੋਂ ਬਰਖਾਸਤ ਕੀਤੇ ਜਾਣ ਤੋਂ ਇਕ ਦਿਨ ਬਾਅਦ ਅੱਜ ਇੱਥੇ ਭਾਜਪਾ ਵਿਚ ਸ਼ਾਮਲ ਹੋ ਗਏ। ਕਾਹਲੋਂ ਦਾ ਪਾਰਟੀ ਵਿੱਚ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਅਤੇ ਪਾਰਟੀ ਆਗੂ ਮਨਜਿੰਦਰ ਸਿੰਘ ਸਿਰਸਾ ਵੱਲੋਂ ਸਵਾਗਤ ਕੀਤਾ ਗਿਆ।
Punjab Bani 16 May,2024
ਭਾਜਪਾ ਮੁੜ ਸੱਤਾ ਵਿੱਚ ਆਈ ਤਾਂ ਬਦਲ ਦੇਵੇਗੀ ਸੰਵਿਧਾਨ : ਕੇਜਰੀਵਾਲ
ਭਾਜਪਾ ਮੁੜ ਸੱਤਾ ਵਿੱਚ ਆਈ ਤਾਂ ਬਦਲ ਦੇਵੇਗੀ ਸੰਵਿਧਾਨ : ਕੇਜਰੀਵਾਲ ਲਖਨਊ, 16 ਮਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਦਾਅਵਾ ਕੀਤਾ ਕਿ ਜੇ ਭਾਜਪਾ ਲੋਕ ਸਭਾ ਚੋਣਾਂ ਤੋਂ ਬਾਅਦ ਕੇਂਦਰ ਵਿੱਚ ਮੁੜ ਸੱਤਾ ਵਿੱਚ ਆਉਂਦੀ ਹੈ ਤਾਂ ਉਹ ਸੰਵਿਧਾਨ ਨੂੰ ਬਦਲ ਕੇ ਰਾਖਵਾਂਕਰਨ ਖਤਮ ਕਰ ਦੇਵੇਗੀ ਤੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਬਦਲ ਦੇਵੇਗੀ। ‘ਆਪ’ ਨੇਤਾ ਕੇਜਰੀਵਾਲ ਨੇ ਇੱਥੇ ਸਮਾਜਵਾਦੀ ਪਾਰਟੀ (ਸਪਾ) ਦੇ ਪ੍ਰਧਾਨ ਅਖਿਲੇਸ਼ ਯਾਦਵ ਨਾਲ ਸਾਂਝੀ ਪ੍ਰੈੱਸ ਕਾਨਫਰੰਸ ‘ਚ ਕਿਹਾ, ‘ਇਹ ਲੋਕ (ਭਾਜਪਾ) ਪੂਰੀ ਤਰ੍ਹਾਂ ਤਿਆਰ ਹਨ ਕਿ ਜੇ ਉਹ ਜਿੱਤ ਜਾਂਦੇ ਹਨ ਤਾਂ ਸੰਵਿਧਾਨ ਨੂੰ ਬਦਲ ਕੇ ਰਾਖਵਾਂਕਰਨ ਖਤਮ ਕਰ ਦਿੱਤਾ ਜਾਵੇਗਾ।
Punjab Bani 16 May,2024
ਸਵਾਤੀ ਮਾਲੀਵਾਲ ਦੇ ਮਾਮਲੇ ਨੂੰ ਲੈ ਕੇ ਕੌਮੀ ਮਹਿਲਾ ਕਮਿਸ਼ਨ ਲੇ ਕੇਜਰੀਵਾਲ ਦੇ ਸਕੱਤਰ ਨੂੰ ਕੀਤਾ ਸੰਮਨ ਜਾਰੀ
ਸਵਾਤੀ ਮਾਲੀਵਾਲ ਦੇ ਮਾਮਲੇ ਨੂੰ ਲੈ ਕੇ ਕੌਮੀ ਮਹਿਲਾ ਕਮਿਸ਼ਨ ਲੇ ਕੇਜਰੀਵਾਲ ਦੇ ਸਕੱਤਰ ਨੂੰ ਕੀਤਾ ਸੰਮਨ ਜਾਰੀ ਨਵੀਂ ਦਿੱਲੀ, 16 ਮਈ ਕੌਮੀ ਮਹਿਲਾ ਕਮਿਸ਼ਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਨੂੰ ਆਮ ਆਦਮੀ ਪਾਰਟੀ (ਆਪ) ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਦੀ ਕਥਿਤ ਕੁੱਟਮਾਰ ਕਰਨ ਦੇ ਦੋਸ਼ ਵਿਚ ਸੰਮਨ ਜਾਰੀ ਕੀਤਾ ਹੈ। ਸੰਮਨ ਦੇ ਮੁਤਾਬਕ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਬਿਭਵ ਕੁਮਾਰ ਦੀ ਸੁਣਵਾਈ ਹੋਵੇਗੀ। ਦਿੱਲੀ ਮਹਿਲਾ ਕਮਿਸ਼ਨ ਦੀ ਸਾਬਕਾ ਮੁਖੀ ਸਵਾਤੀ ਮਾਲੀਵਾਲ ਨੇ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ‘ਤੇ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ।
Punjab Bani 16 May,2024
ਰੂਸ ਦੇ ਰਾਸ਼ਟਰਪਤੀ ਨੇ ਕੀਤਾ ਚੀਨ ਦਾ ਦੌਰਾ
ਰੂਸ ਦੇ ਰਾਸ਼ਟਰਪਤੀ ਨੇ ਕੀਤਾ ਚੀਨ ਦਾ ਦੌਰਾ ਰੂਸ 16 ਮਈ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਅੱਜ ਆਪਣੇ ਦੇਸ਼ ਦੀ ਸਰਕਾਰੀ ਯਾਤਰਾ ‘ਤੇ ਆਏ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਦਾ ਸਮਾਰੋਹ ‘ਚ ਸਵਾਗਤ ਕੀਤਾ। ਫਰਵਰੀ 2022 ‘ਚ ਯੂਕਰੇਨ ‘ਤੇ ਮਾਸਕੋ ਦੇ ਹਮਲੇ ਤੋਂ ਬਾਅਦ ਰੂਸ ਆਰਥਿਕ ਤੌਰ ‘ਤੇ ਚੀਨ ‘ਤੇ ਜ਼ਿਆਦਾ ਨਿਰਭਰ ਹੋ ਗਿਆ ਹੈ ਅਤੇ ਪੂਤਿਨ ਦਾ ਇਹ ਦੌਰਾ ਇਨ੍ਹਾਂ ਹਾਲਾਤ ਵਿਚਾਲੇ ਹੋ ਰਿਹਾ ਹੈ। ਪੂਤਿਨ ਇਸ ਦੌਰੇ ਦੌਰਾਨ ਆਪਣੇ ਹਮਰੁਤਬਾ ਸ਼ੀ ਜਿਨਪਿੰਗ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗਾਂ ਕਰਨਗੇ।
Punjab Bani 16 May,2024
ਪੰਜਾਬ ਵਿੱਚ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 355 ਨਾਮਜ਼ਦਗੀਆਂ ਸਹੀ ਪਾਈਆਂ ਗਈਆਂ : ਸਿਬਿਨ ਸੀ
ਲੋਕ ਸਭਾ ਚੋਣਾਂ-2024 ਪੰਜਾਬ ਵਿੱਚ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 355 ਨਾਮਜ਼ਦਗੀਆਂ ਸਹੀ ਪਾਈਆਂ ਗਈਆਂ : ਸਿਬਿਨ ਸੀ - 17 ਮਈ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ : ਮੁੱਖ ਚੋਣ ਅਧਿਕਾਰੀ ਚੰਡੀਗੜ੍ਹ, 15 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 355 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ। ਜ਼ਿਕਰਯੋਗ ਹੈ ਕਿ 13 ਲੋਕ ਸਭਾ ਸੀਟਾਂ ਲਈ 7 ਮਈ ਤੋਂ 14 ਮਈ ਤੱਕ ਸੂਬੇ ਵਿੱਚ ਕੁੱਲ 466 ਉਮੀਦਵਾਰਾਂ ਨੇ 598 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ। ਇਸ ਸਬੰਧ ਜਾਣਕਾਰੀ ਦਿੰਦਿਆ ਸਿਬਿਨ ਸੀ ਨੇ ਦੱਸਿਆ ਕਿ ਗੁਰਦਾਸਪੁਰ ਤੋਂ 40 ਉਮੀਦਵਾਰਾਂ ਨੇ 60 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 29 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ। ਅੰਮ੍ਰਿਤਸਰ ਤੋਂ 43 ਉਮੀਦਵਾਰਾਂ ਨੇ 53 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 33 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ। ਖਡੂਰ ਸਾਹਿਬ ਤੋਂ 35 ਉਮੀਦਵਾਰਾਂ ਨੇ 43 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 30 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ। ਜਲੰਧਰ ਤੋਂ 27 ਉਮੀਦਵਾਰਾਂ ਨੇ 35 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 20 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਹੋਏ ਹਨ। ਹੁਸ਼ਿਆਰਪੁਰ ਤੋਂ 23 ਉਮੀਦਵਾਰਾਂ ਨੇ 27 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 19 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਹੋਏ ਹਨ। ਆਨੰਦਪੁਰ ਸਾਹਿਬ ਤੋਂ 41 ਉਮੀਦਵਾਰਾਂ ਨੇ 56 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 29 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ। ਲੁਧਿਆਣਾ ਤੋਂ 57 ਉਮੀਦਵਾਰਾਂ ਨੇ 70 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 44 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ। ਫਤਿਹਗੜ੍ਹ ਸਾਹਿਬ ਤੋਂ 23 ਉਮੀਦਵਾਰਾਂ ਨੇ 33 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 15 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਹੋਏ ਹਨ।ਫਰੀਦਕੋਟ ਤੋਂ 34 ਉਮੀਦਵਾਰਾਂ ਨੇ 41 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 30 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ। ਫਿਰੋਜ਼ਪੁਰ ਤੋਂ 41 ਉਮੀਦਵਾਰਾਂ ਨੇ 48 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 33 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ। ਬਠਿੰਡਾ ਤੋਂ 30 ਉਮੀਦਵਾਰਾਂ ਨੇ 40 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 20 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ। ਸੰਗਰੂਰ ਤੋਂ 38 ਉਮੀਦਵਾਰਾਂ ਨੇ 43 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 26 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ। ਪਟਿਆਲਾ ਤੋਂ 34 ਉਮੀਦਵਾਰਾਂ ਨੇ 49 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 27 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ। ਸਿਬਿਨ ਸੀ ਨੇ ਦੱਸਿਆ ਕਿ 17 ਮਈ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ ਅਤੇ ਉਸ ਤੋਂ ਬਾਅਦ ਸਥਿਤੀ ਸਪੱਸ਼ਟ ਹੋ ਜਾਵੇਗੀ ਕਿ 13 ਲੋਕ ਸਭਾ ਸੀਟਾਂ ਲਈ ਕਿੰਨੇ ਉਮੀਦਵਾਰ ਚੋਣ ਮੈਦਾਨ ਵਿੱਚ ਹਨ।
Punjab Bani 16 May,2024
ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ
ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਅੰਮ੍ਰਿਤਸਰ ਵਿਧਾਨ ਸਭਾ 2022 ਵਿਚ ਅਕਾਲੀ-ਬਸਪਾ ਗੱਠਜੋੜ ਤਹਿਤ ਅੰਮ੍ਰਿਤਸਰ ਸੈਂਟਰਲ ਤੋਂ ਚੋਣ ਲੜਨ ਵਾਲੀ ਦਲਵੀਰ ਕੌਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਮਲੇਰਕੋਟਲਾ ਵਿੱਚ ਕਾਂਗਰਸੀ ਆਗੂ ਅਤੇ ਵਕਫ਼ ਬੋਰਡ ਦੇ ਸਾਬਕਾ ਮੈਂਬਰ ਨਦੀਮ ਅਨਵਰ ਖ਼ਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ, ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਸ਼ੈਬੀ ਖ਼ਾਨ ਵੀ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ ਪਟਿਆਲਾ 'ਚ ਵੀ ਆਮ ਆਦਮੀ ਪਾਰਟੀ ਹੋਈ ਹੋਰ ਮਜ਼ਬੂਤ, ਕਾਂਗਰਸ ਤੇ ਅਕਾਲੀ ਦਲ ਦੇ ਕਈ ਆਗੂ, ਕੌਂਸਲਰ ਤੇ ਸਾਬਕਾ ਕੌਂਸਲਰ 'ਆਪ' 'ਚ ਹੋਏ ਸ਼ਾਮਲ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰਿਆਂ ਨੂੰ ਪਾਰਟੀ ਵਿੱਚ ਕਰਵਾਇਆ ਸ਼ਾਮਲ, ਕਿਹਾ- ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਲਹਿਰ,ਅਸੀਂ ਇਹ ਚੋਣ 13-0 ਨਾਲ ਜਿੱਤ ਰਹੇ ਹਾਂ ਚੰਡੀਗੜ੍ਹ, 15 ਮਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਹੁਲਾਰਾ ਮਿਲਿਆ ਹੈ। ਬੁੱਧਵਾਰ ਨੂੰ ਕਾਂਗਰਸ ਅਤੇ ਅਕਾਲੀ-ਬਸਪਾ ਗੱਠਜੋੜ ਦੇ ਕਈ ਸੀਨੀਅਰ ਆਗੂ ਇਨ੍ਹਾਂ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। 'ਆਪ' ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ 'ਤੇ ਸਾਰੇ ਆਗੂਆਂ ਨੂੰ ਪਾਰਟੀ 'ਚ ਸ਼ਾਮਲ ਕਰਵਾਇਆ ਅਤੇ 'ਆਪ' ਪਰਿਵਾਰ 'ਚ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਵੱਡੇ ਆਗੂਆਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਅੰਮ੍ਰਿਤਸਰ, ਸੰਗਰੂਰ ਅਤੇ ਪਟਿਆਲਾ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਰ ਵੀ ਮਜ਼ਬੂਤ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਵੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਲਹਿਰ ਹੈ। ਅਸੀਂ ਇਹ ਚੋਣ 13-0 ਨਾਲ ਜਿੱਤ ਰਹੇ ਹਾਂ। ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਨੇ ਅਕਾਲੀ ਦਲ ਤੇ ਬਸਪਾ ਨੂੰ ਵੱਡਾ ਝਟਕਾ ਦਿੱਤਾ ਹੈ। ਅਕਾਲੀ-ਬਸਪਾ ਗੱਠਜੋੜ ਅਧੀਨ ਅੰਮ੍ਰਿਤਸਰ ਕੇਂਦਰੀ ਹਲਕੇ ਤੋਂ 2022 ਦੀਆਂ ਵਿਧਾਨ ਸਭਾ ਚੋਣਾਂ ਲੜਨ ਵਾਲੀ ਦਲਵੀਰ ਕੌਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ ਹਨ। ਦਲਵੀਰ ਕੌਰ ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਬਸਪਾ ਦੀ ਮੌਜੂਦਾ ਹਲਕਾ ਇੰਚਾਰਜ ਵੀ ਸਨ। ਉੱਥੇ ਹੀ ਮਲੇਰਕੋਟਲਾ 'ਚ 'ਆਪ' ਨੇ ਕਾਂਗਰਸ ਨੂੰ ਵੀ ਵੱਡਾ ਝਟਕਾ ਦਿੱਤਾ ਹੈ। ਕਾਂਗਰਸ ਦੇ ਸੀਨੀਅਰ ਨੇਤਾ ਅਤੇ ਵਕਫ਼ ਬੋਰਡ ਦੇ ਸਾਬਕਾ ਮੈਂਬਰ ਨਦੀਮ ਅਨਵਰ ਖ਼ਾਨ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ। ਨਦੀਮ ਅਨਵਰ ਖ਼ਾਨ ਸਾਬਕਾ ਵਿਧਾਇਕ ਹਾਜੀ ਅਨਵਰ ਅਹਿਮਦ ਖ਼ਾਨ ਦੇ ਪੁੱਤਰ ਹਨ। ਉਹ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਵੀ ਰਹਿ ਚੁੱਕੇ ਹਨ। ਇਨ੍ਹਾਂ ਤੋਂ ਇਲਾਵਾ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਸ਼ੈਬੀ ਖ਼ਾਨ ਵੀ ‘ਆਪ’ ਵਿੱਚ ਸ਼ਾਮਲ ਹੋ ਗਏ। ਇਸ ਮੌਕੇ 'ਤੇ ਮਲੇਰਕੋਟਲਾ ਤੋਂ 'ਆਪ' ਵਿਧਾਇਕ ਜਮੀਲ ਉਰ ਰਹਿਮਾਨ ਵੀ ਮੌਜੂਦ ਸਨ। ਪਟਿਆਲਾ ਵਿੱਚ ਵੀ ਆਮ ਆਦਮੀ ਪਾਰਟੀ ਨੂੰ ਮਜ਼ਬੂਤੀ ਮਿਲੀ ਹੈ। ਇੱਥੇ ਕਾਂਗਰਸ ਅਤੇ ਅਕਾਲੀ ਦਲ ਦੇ ਕਈ ਆਗੂ, ਕੌਂਸਲਰ ਅਤੇ ਸਾਬਕਾ ਕੌਂਸਲਰ ‘ਆਪ’ ਵਿੱਚ ਸ਼ਾਮਲ ਹੋਏ। ਪਟਿਆਲਾ ਤੋਂ ਰਣਜੀਤ ਸਿੰਘ ਨਿਕਰਾ (ਕਾਂਗਰਸ), ਸ਼ੰਮੀ (ਸਾਬਕਾ ਕੌਂਸਲਰ ਕਾਂਗਰਸ), ਰਵਿੰਦਰਪਾਲ ਪ੍ਰਿੰਸ ਲਾਂਬਾ (ਕੌਂਸਲਰ, ਅਕਾਲੀ ਦਲ ਪਟਿਆਲਾ), ਨਵਨੀਤ ਵਾਲੀਆ (ਅਕਾਲੀ ਦਲ) ਹੈਰੀ ਮੁਖਮਹਿਲਪੁਰ, ਮੌਂਟੀ ਗਰੋਵਰ (ਅਕਾਲੀ ਦਲ), ਸਿਮਰਨ ਗਰੇਵਾਲ (ਸੀਨੀਅਰ ਮੀਤ ਪ੍ਰਧਾਨ) ਸ਼੍ਰੋਮਣੀ ਅਕਾਲੀ ਦਲ ਪਟਿਆਲਾ, ਰਮਨ ਧਾਲੀਵਾਲ (ਕਿਸਾਨ ਆਗੂ ਪਟਿਆਲਾ) ਆਦਿ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਅਤੇ ‘ਆਪ’ਆਗੂ ਹਰਪਾਲ ਜੁਨੇਜਾ ਹਾਜ਼ਰ ਸਨ।
Punjab Bani 15 May,2024
ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ
ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਰੇਂਜ-ਪੱਧਰੀ ਸੁਰੱਖਿਆ ਸਮੀਖਿਆ ਮੀਟਿੰਗਾਂ ਕੀਤੀਆਂ - ਪੰਜਾਬ ਪੁਲਿਸ ਨੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 5.45 ਕਰੋੜ ਰੁਪਏ ਦੀ ਨਕਦੀ, 11.49 ਲੱਖ ਲੀਟਰ ਸ਼ਰਾਬ ਅਤੇ 99.62 ਕਿਲੋਗ੍ਰਾਮ ਨਸ਼ੀਲੇ ਪਦਾਰਥ ਕੀਤੇ ਬਰਾਮਦ - ਸੂਬੇ ਭਰ ਵਿੱਚ ਸੁਰੱਖਿਆ ਵਧਾਈ; ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪਹਿਲਾਂ ਹੀ ਤਾਇਨਾਤ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ - ਸਪੈਸ਼ਲ ਡੀਜੀਪੀ ਸ਼ੁਕਲਾ ਨੇ ਅਧਿਕਾਰੀਆਂ ਨੂੰ ਪੋਲਿੰਗ ਬੂਥਾਂ 'ਤੇ ਬਲਾਂ ਦੀ ਤਾਇਨਾਤੀ ‘ਤੇ ਉਮੀਦਵਾਰਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਸਬੰਧੀ ਨਿਯਮਾਂ ਬਾਰੇ ਕਰਵਾਇਆ ਜਾਣੂ ਚੰਡੀਗੜ੍ਹ/ਅੰਮ੍ਰਿਤਸਰ/ਜਲੰਧਰ, 15 ਮਈ: ਸਰਹੱਦੀ ਸੂਬੇ ਵਿੱਚ ਆਗਾਮੀ ਲੋਕ ਸਭਾ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਦੇ ਉਦੇਸ਼ ਅਤੇ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿੱਚ ਕਾਨੂੰਨ ਵਿਵਸਥਾ ਬਰਕਾਰ ਰੱਖਣ ਵਾਸਤੇ 80 ਫੀਸਦੀ ਪੁਲਿਸ ਬਲ ਤਾਇਨਾਤ ਕੀਤਾ ਜਾ ਰਿਹਾ ਹੈ ਅਤੇ ਕੇਂਦਰੀ ਬਲਾਂ ਦੀਆਂ ਘੱਟੋ-ਘੱਟ 225 ਹੋਰ ਕੰਪਨੀਆਂ ਜਲਦੀ ਹੀ ਸੂਬੇ ਵਿੱਚ ਪਹੁੰਚ ਜਾਣਗੀਆਂ। ਜ਼ਿਕਰਯੋਗ ਹੈ ਕਿ ਸੂਬੇ ਵਿੱਚ ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪਹਿਲਾਂ ਹੀ ਤਾਇਨਾਤ ਕੀਤੀਆਂ ਜਾ ਚੁੱਕੀਆਂ ਹਨ। ਇਹ ਜਾਣਕਾਰੀ ਅੱਜ ਇੱਥੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦਿੱਤੀ। ਸਪੈਸ਼ਲ ਡੀਜੀਪੀ ਜੋ ਕਿ ਅੱਜ ਅੰਮ੍ਰਿਤਸਰ ਅਤੇ ਜਲੰਧਰ ਦੇ ਦੌਰੇ 'ਤੇ ਸਨ, ਨੇ ਆਮ ਸੰਸਦੀ ਚੋਣਾਂ-2024 ਦੀਆਂ ਤਿਆਰੀਆਂ ਅਤੇ ਇਸ ਸਬੰਧੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਦੋਵੇਂ ਬਾਰਡਰ ਰੇਂਜਾਂ ਦੇ ਆਈਜੀਪੀ/ਡੀਆਈਜੀ, ਸੀਪੀਜ਼ ਅਤੇ ਐਸਐਸਪੀਜ਼ ਨਾਲ ਰੇਂਜ ਪੱਧਰੀ ਮੀਟਿੰਗਾਂ ਕੀਤੀਆਂ। ਅੰਮ੍ਰਿਤਸਰ ਦੀ ਮੀਟਿੰਗ ਵਿੱਚ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਰਾਕੇਸ਼ ਕੁਮਾਰ ਕੌਸ਼ਲ ਅਤੇ ਕਮਿਸ਼ਨਰ ਆਫ਼ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਹਾਜ਼ਰ ਸਨ, ਜਦੋਂ ਕਿ ਜਲੰਧਰ ਰੇਂਜ ਦੀ ਮੀਟਿੰਗ ਵਿੱਚ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਐਸ ਬੂਪਤੀ ਅਤੇ ਸੀਪੀ ਜਲੰਧਰ ਸਵਪਨ ਸ਼ਰਮਾ ਹਾਜ਼ਰ ਸਨ। ਸੂਬੇ ਵਿੱਚ ਸਕਾਰਾਤਮਕ ਮਾਹੌਲ ਸਿਰਜਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਪੇਸ਼ੇਵਰ ਪੁਲਿਸਿੰਗ ਕਰਨ ਅਤੇ ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਾ ਦੇਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਸੂਬੇ ਵਿੱਚ ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਦੀ ਆਮਦ ਨੂੰ ਰੋਕਣ ਲਈ ਸੂਬੇ ਵਿੱਚ ਆਉਣ-ਜਾਣ ਵਾਲੇ ਵਾਹਨਾਂ ਖਾਸ ਕਰਕੇ ਵਪਾਰਕ ਵਾਹਨਾਂ ਦੀ ਚੈਕਿੰਗ ਤੇਜ਼ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਘਿਨਾਉਣੇ ਅਪਰਾਧਾਂ, ਨਸ਼ਾ ਤਸਕਰੀ ਅਤੇ ਲੁੱਟ-ਖੋਹ ਵਿੱਚ ਸ਼ਾਮਲ ਦੋਸ਼ੀਆਂ ਨੂੰ ਫੜਨ ਲਈ ਵਿਸ਼ੇਸ਼ ਉਪਰਾਲੇ ਕਰਨ ਦੇ ਨਾਲ-ਨਾਲ ਚੋਣਾਂ ਨਾਲ ਸਬੰਧਤ ਅਪਰਾਧਾਂ ਦੇ ਮਾਮਲਿਆਂ ਦੀ ਜਾਂਚ ਅਤੇ ਮੁਕੱਦਮੇ ਦੀ ਕਾਰਵਾਈ ਵਿੱਚ ਤੇਜ਼ੀ ਲਿਆਉਣ। ਦੱਸਣਯੋਗ ਹੈ ਕਿ ਪੰਜਾਬ ਪੁਲਿਸ ਨੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 5.45 ਕਰੋੜ ਰੁਪਏ ਦੀ ਨਕਦੀ, 11.49 ਲੱਖ ਲੀਟਰ ਸ਼ਰਾਬ ਅਤੇ 99.62 ਕਿਲੋਗ੍ਰਾਮ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਜ਼ਿਕਰਯੋਗ ਹੈ ਕਿ ਸਪੈਸ਼ਲ ਡੀਜੀਪੀ ਨੇ ਆਮ ਪੋਲਿੰਗ ਬੂਥਾਂ ਅਤੇ ਨਾਜ਼ੁਕ ਤੇ ਸੰਵੇਦਨਸ਼ੀਲ ਪੋਲਿੰਗ ਬੂਥਾਂ 'ਤੇ ਬਲਾਂ ਦੀ ਤਾਇਨਾਤੀ ਸਬੰਧੀ ਨਿਯਮਾਂ ਬਾਰੇ ਵੀ ਅਧਿਕਾਰੀਆਂ ਨੂੰ ਜਾਣੂ ਕਰਵਾਇਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਉਮੀਦਵਾਰਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਸਬੰਧੀ ਨਿਯਮਾਂ ਬਾਰੇ ਵੀ ਜਾਣਕਾਰੀ ਦਿੱਤੀ।
Punjab Bani 15 May,2024
ਆਪ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਨੇ ਕੀਤੇ ਨਾਮਜਦਗੀ ਪੱਤਰ ਦਾਖਲ
ਆਪ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਨੇ ਕੀਤੇ ਨਾਮਜਦਗੀ ਪੱਤਰ ਦਾਖਲ ਫਰੀਦਕੋਟ, 14 ਮਈ ਫਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਨੇ ਅੱਜ ਕੋਟਕਪੂਰਾ ਤੋਂ ਲੈ ਕੇ ਫਰੀਦਕੋਟ ਤੱਕ ਰੋਡ ਸ਼ੋਅ ਕੀਤਾ। ਉਸ ਉਪਰੰਤ ਇੱਥੇ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿੱਚ ਨਾਮਜ਼ਦਗੀ ਪੱਤਰ ਦਾਖਲ ਕੀਤਾ। ਪਿਆਰਾ ਸਿੰਘ ਬੱਧਨੀ ਕਲਾਂ ਨੇ ਕਰਮਜੀਤ ਅਨਮੋਲ ਦੇ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਫਰੀਦਕੋਟ ਦੇ ਵਿਧਾਇਕ ਦਲਜੀਤ ਸਿੰਘ ਸੇਖੋਂ, ਬੀਨੂੰ ਢਿੱਲੋਂ, ਗਿੱਪੀ ਗਰੇਵਾਲ, ਮਲਕੀਤ ਰੌਣੀ, ਬਲਕਾਰ ਸਿੱਧੂ, ਲਾਡੀ ਢੋਸ, ਅਮੋਲਕ ਸਿੰਘ, ਅਮਨਦੀਪ ਅਰੋੜਾ, ਸੁਖਜਿੰਦਰ ਕਾਉਣੀ ਅਤੇ ਲੋਕ ਸਭਾ ਹਲਕਾ ਫਰੀਦਕੋਟ ਦੀ ਸਮੁੱਚੀ ਲੀਡਰਸ਼ਿਪ ਹਾਜ਼ਰ ਸੀ।
Punjab Bani 15 May,2024
ਸੁਖਬੀਰ ਬਾਦਲ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਨਤਮਸਤਕ ਹੋ ਪੰਜਾਬ ਬਚਾਓ ਯਾਤਰਾ ਕੀਤੀ ਸਮਾਪਤ
ਸੁਖਬੀਰ ਬਾਦਲ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਨਤਮਸਤਕ ਹੋ ਪੰਜਾਬ ਬਚਾਓ ਯਾਤਰਾ ਕੀਤੀ ਸਮਾਪਤ ਆਨੰਦਪੁਰ ਸਾਹਿਬ :ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਨੰਦਪੁਰ ਸਾਹਿਬ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ‘ਪੰਜਾਬ ਬਚਾਓ ਯਾਤਰਾ’ ਸਮਾਪਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਯਾਤਰਾ 1 ਫਰਵਰੀ ਨੂੰ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਕੀਤੀ ਗਈ ਸੀ। ਇਸ ਦੌਰਾਨ 80 ਹਲਕਿਆਂ ਵਿੱਚ ਉਨ੍ਹਾਂ 3200 ਕਿੱਲੋਮੀਟਰ ਦਾ ਸਫਰ ਤੈਅ ਕੀਤਾ। ਇਸ ਮੌਕੇ ਸ੍ਰੀ ਬਾਦਲ ਵੱਲੋਂ ਆਨੰਦਪੁਰ ਸਾਹਿਬ ਤੋਂ ਅਕਾਲੀ ਉਮੀਦਵਾਰ ਪ੍ਰੇਮ ਸਿੰਘ ਚੰਦੂ ਮਾਜਰਾ ਦੇ ਹੱਕ ਵਿੱਚ ਪ੍ਰਚਾਰ ਵੀ ਕੀਤਾ ਗਿਆ। ਅਕਾਲੀ ਦਲ ਦੇ ਪ੍ਰਧਾਨ ਨੇ ਸਪੱਸ਼ਟ ਕੀਤਾ ਕਿ ਭਾਜਪਾ ਕੇਂਦਰ ਵਿੱਚ ਅਗਲੀ ਸਰਕਾਰ ਨਹੀਂ ਬਣਾ ਸਕੇਗੀ। ਉਨ੍ਹਾਂ ਕਿਹਾ ਕਿ ਖੇਤਰੀ ਪਾਰਟੀਆਂ ਅਗਲੀ ਸਰਕਾਰ ਬਣਾਉਣ ਵਿੱਚ ਅਹਿਮ ਭੂਮਿਕਾ ਅਦਾ ਕਰਨਗੀਆਂ ਤੇ ਲੋਕ ਲਹਿਰ ਖੇਤਰੀ ਪਾਰਟੀ ਦੇ ਹੱਕ ਵਿੱਚ ਹੈ। ਸ੍ਰੀ ਬਾਦਲ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਦੀ ਵੱਡੀ ਯੋਜਨਾ ਹੈ ਕਿ ਜਿਵੇਂ ਮੁੰਬਈ ਵਿੱਚ ਸ਼ਿਵ ਸੈਨਾ ਤੋੜੀ ਹੈ, ਉਸੇ ਤਰੀਕੇ ਨਾਲ ਉਹ ਪੰਜਾਬ ਵਿੱਚ ‘ਆਪ’ ਨੂੰ ਤੋੜਨਾ ਚਾਹੁੰਦੇ ਹਨ ਤੇ ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਦੀ ਪਾਰਟੀ ਨਾਲੋਂ ਨਾਤਾ ਤੋੜ ਕੇ ਭਾਜਪਾ ਨਾਲ ਰਲ ਕੇ ਸਰਕਾਰ ਬਣਾਉਣਗੇ।
Punjab Bani 15 May,2024
ਇੰਡੀਆ ਗਠਜੋੜ ਸੱਤਾ ਵਿੱਚ ਆਉਣ ਤੇ ਰਾਸ਼ਨ ਕੋਟਾ ਵਧਾਇਆ ਜਾਵੇਗਾ : ਮਲਿਕਾਰਜਨ ਖੜਗੇ
ਇੰਡੀਆ ਗਠਜੋੜ ਸੱਤਾ ਵਿੱਚ ਆਉਣ ਤੇ ਰਾਸ਼ਨ ਕੋਟਾ ਵਧਾਇਆ ਜਾਵੇਗਾ : ਮਲਿਕਾਰਜਨ ਖੜਗੇ ਲਖਨਊ, 15 ਮਈ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਇਥੇ ਐਲਾਨ ਕੀਤਾ ਕਿ ਜੇ ਇਡੀਆ ਗੱਠਜੋੜ ਸੱਤਾ ਵਿਚ ਆਉਂਦਾ ਹੈ ਤਾਂ ਉਹ ਗਰੀਬਾਂ ਲਈ ਰਾਸ਼ਨ ਕੋਟਾ 5 ਕਿਲੋਗ੍ਰਾਮ ਤੋਂ ਵਧਾ ਕੇ 10 ਕਿਲੋਗ੍ਰਾਮ ਕਰ ਦੇਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹੀ ਖੁਰਾਕ ਸੁਰੱਖਿਆ ਕਾਨੂੰਨ ਲਿਆਂਦਾ ਸੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੁਣ ਇਸ ਦਾ ਸਿਹਰਾ ਲੈ ਰਹੇ ਹਨ। ਸੱਤਾ ’ਚ ਆਉਣ ’ਤੇ ਇੰਡੀਆ ਗੱਠਜੋੜ ਗਰੀਬਾਂ ਲਈ ਮੁਫਤ ਰਾਸ਼ਨ ਨੂੰ ਦੁੱਗਣਾ ਕਰੇਗੀ। ਅੱਜ ਇਥੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨਾਲ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇੰਡੀਆ ਗਠਜੋੜ ਗਰੀਬ ਅਤੇ ਕਮਜ਼ੋਰ ਵਰਗਾਂ ਦੇ ਨਾਲ ਹੈ, ਜਦ ਕਿ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਅਮੀਰਾਂ ਦੇ ਨਾਲ।
Punjab Bani 15 May,2024
ਪੰਜਾਬ ਦਾ ਦੌਰਾ ਕਰਨਗੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
ਪੰਜਾਬ ਦਾ ਦੌਰਾ ਕਰਨਗੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਵੀਂ ਦਿੱਲੀ, 15 ਮਈ ਦਿੱਲੀ ਸ਼ਰਾਬ ਨੀਤੀ ਕੇਸ ਵਿੱਚ ਸੁਪਰੀਮ ਕੋਰਟ ਵੱਲੋਂ ਅੰਤਰਿਮ ਜ਼ਮਾਨਤ ਮਿਲਣ ਤੋਂ ਕੁਝ ਦਿਨ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਪੰਜਾਬ ਦਾ ਦੌਰਾ ਕਰਨਗੇ। ਸੂਤਰਾਂ ਨੇ ਦੱਸਿਆ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਕਰਨ ਲਈ ਵੀਰਵਾਰ ਨੂੰ ਅੰਮ੍ਰਿਤਸਰ ਵਿੱਚ ਮੁੱਖ ਮੰਤਰੀ ਵੱਲੋਂ ਵੱਡਾ ਰੋਡ ਸ਼ੋਅ ਕੀਤਾ ਜਾਵੇਗਾ।
Punjab Bani 15 May,2024
ਸੁਪਰੀਮ ਕੋਰਟ ਨੇ ਨਿਊਜਕਲਿਕ ਦੇ ਸੰਸਥਾਪਕ ਪ੍ਰਬੀਰ ਪੁਰਕਾਯਸਥ ਦੇ ਦਿੱਤੇ ਰਿਹਾਈ ਦੇ ਹੁਕਮ
ਸੁਪਰੀਮ ਕੋਰਟ ਨੇ ਨਿਊਜਕਲਿਕ ਦੇ ਸੰਸਥਾਪਕ ਪ੍ਰਬੀਰ ਪੁਰਕਾਯਸਥ ਦੇ ਦਿੱਤੇ ਰਿਹਾਈ ਦੇ ਹੁਕਮ ਨਵੀਂ ਦਿੱਲੀ, 15 ਮਈ ਸੁਪਰੀਮ ਕੋਰਟ ਨੇ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (ਯੂਏਪੀਏ) ਤਹਿਤ ਮਾਮਲੇ ਵਿਚ ਨਿਊਜ਼ਕਲਿੱਕ ਦੇ ਸੰਸਥਾਪਕ ਪ੍ਰਬੀਰ ਪੁਰਕਾਯਸਥ ਦੀ ਗ੍ਰਿਫਤਾਰੀ ਨੂੰ ‘ਗੈਰ-ਕਾਨੂੰਨੀ’ ਕਰਾਰ ਦਿੱਤਾ ਅਤੇ ਉਸ ਦੀ ਰਿਹਾਈ ਦਾ ਹੁਕਮ ਦਿੱਤਾ। ਜਸਟਿਸ ਬੀ. ਆਰ. ਗਵਈ ਅਤੇ ਜਸਟਿਸ ਸੰਦੀਪ ਮਹਿਤਾ ਦੇ ਬੈਂਚ ਨੇ ਇਹ ਹੁਕਮ ਦਿੱਤਾ ਹੈ। ਨਿਊਜ਼ ਪੋਰਟਲ ਦੇ ਖਿਲਾਫ ਦਰਜ ਐਫਆਈਆਰ ਦੇ ਅਨੁਸਾਰ, ‘ਨਿਊਜ਼ ਕਲਿਕ’ ਨੂੰ ਕਥਿਤ ਤੌਰ ‘ਤੇ ‘ਭਾਰਤ ਦੀ ਪ੍ਰਭੂਸੱਤਾ ਨੂੰ ਭੰਗ ਕਰਨ’ ਅਤੇ ਦੇਸ਼ ਦੇ ਖਿਲਾਫ ਅਸੰਤੁਸ਼ਟਤਾ ਪੈਦਾ ਕਰਨ ਲਈ ਚੀਨ ਤੋਂ ਫੰਡ ਪ੍ਰਾਪਤ ਕੀਤਾ ਗਿਆ ਸੀ।
Punjab Bani 15 May,2024
ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ
ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ, 15 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ 2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ ਕਰ ਦਿੱਤੀ ਹੈ। 1 ਜੂਨ, 2024 ਨੂੰ ਪੰਜਾਬ ਵਿਚ ਪੈਣ ਵਾਲੀਆਂ ਵੋਟਾਂ ਲਈ ਕੁੱਲ 2 ਕਰੋੜ 14 ਲੱਖ 61 ਹਜ਼ਾਰ 739 (2,14,61,739) ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 4 ਮਈ ਪੰਜਾਬ ਵਿਚ ਨਵੀਆਂ ਵੋਟਾਂ ਬਣਾਉਣ ਦੀ ਅੰਤਿਮ ਤਾਰੀਖ ਸੀ ਅਤੇ 4 ਮਈ ਤੱਕ ਜਮ੍ਹਾਂ ਕਰਵਾਏ ਗਏ ਫਾਰਮਾਂ ਦਾ ਨਿਪਟਾਰਾ 14 ਮਈ ਤੱਕ ਕੀਤਾ ਜਾਣਾ ਸੀ। ਅੱਜ ਜਾਰੀ ਕੀਤੀ ਵੋਟਰ ਸੂਚੀ ਅਨੁਸਾਰ ਪੰਜਾਬ ਵਿਚ ਕੁੱਲ ਵੋਟਰਾਂ ਦੀ ਗਿਣਤੀ 2 ਕਰੋੜ 14 ਲੱਖ 61 ਹਜ਼ਾਰ 739 (2,14,61,739) ਹੈ। ਇਸ ਵਿਚ 1 ਕਰੋੜ 12 ਲੱਖ 86 ਹਜ਼ਾਰ 726 (1,12,86,726) ਮਰਦ ਵੋਟਰ, 1 ਕਰੋੜ 1 ਲੱਖ 74 ਹਜ਼ਾਰ 240 (1,01,74,240) ਮਹਿਲਾ ਵੋਟਰ ਅਤੇ 773 ਹੋਰ ਵੋਟਰ ਹਨ। ਉਨ੍ਹਾਂ ਦੱਸਿਆ ਕਿ 5 ਲੱਖ 38 ਹਜ਼ਾਰ 715 ਵੋਟਰ 18-19 ਸਾਲ ਗਰੁੱਪ ਨਾਲ ਸਬੰਧ ਰੱਖਦੇ ਹਨ ਜੋ ਕਿ ਪਹਿਲੀ ਵਾਰ ਵੋਟ ਪਾਉਣਗੇ। ਇਸੇ ਤਰ੍ਹਾਂ 1 ਲੱਖ 89 ਹਜ਼ਾਰ 855 ਵੋਟਰ 85 ਸਾਲ ਤੋਂ ਜ਼ਿਆਦਾ ਉਮਰ ਦੇ ਹਨ। ਦਿਵਿਆਂਗ ਵੋਟਰਾਂ ਦੀ ਗਿਣਤੀ 1 ਲੱਖ 58 ਹਜ਼ਾਰ 718 ਹੈ। ਸਿਬਿਨ ਸੀ ਨੇ ਦੱਸਿਆ ਕਿ 13 ਲੋਕ ਸਭਾ ਸੀਟਾਂ ਲਈ ਕੁੱਲ 24,451 ਪੋਲਿੰਗ ਸਟੇਸ਼ਨ ਹੋਣਗੇ, ਜਿਨ੍ਹਾਂ ਵਿਚੋਂ 16,517 ਪਿੰਡਾਂ ਵਿਚ ਅਤੇ 7,934 ਸ਼ਹਿਰਾਂ ਵਿਚ ਬਣਾਏ ਗਏ ਹਨ। ਪੰਜਾਬ ਵਿਚ 100 ਫੀਸਦੀ ਫੋਟੋ ਪਹਿਚਾਣ ਪੱਤਰ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ ਉੱਤੇ ਵੋਟਰਾਂ ਦੀ ਸਹੂਲਤ ਲਈ ਸਾਰੇ ਬੰਦੋਬਸਤ ਕਰਨ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਦੀ ਟੀਮ ਪੂਰੀ ਤਨਦੇਹੀ ਨਾਲ ਲੱਗੀ ਹੋਈ ਹੈ। ਉਨ੍ਹਾਂ ਅਪੀਲ ਕੀਤੀ ਕਿ ‘ਇਸ ਵਾਰ 70 ਪਾਰ’ ਦੇ ਟੀਚੇ ਦੀ ਪੂਰਤੀ ਲਈ ਵੋਟਰ ਵੱਧ-ਚੜ੍ਹ ਕੇ ਵੋਟਾਂ ਪਾਉਣ। ਕਿਸ ਲੋਕ ਸਭਾ ਹਲਕੇ ਵਿਚ ਕਿੰਨੇ ਵੋਟਰ: ਲੋਕ ਸਭਾ ਹਲਕਾ ਗੁਰਦਾਸਪੁਰ ਵਿੱਚ ਕੁੱਲ 16 ਲੱਖ 5 ਹਜ਼ਾਰ 204 ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 48 ਹਜ਼ਾਰ 855 ਮਰਦ ਵੋਟਰ, 7 ਲੱਖ 56 ਹਜ਼ਾਰ 283 ਮਹਿਲਾ ਵੋਟਰ ਅਤੇ 36 ਟਰਾਂਸਜੈਂਡਰ ਵੋਟਰ ਹਨ। ਅੰਮ੍ਰਿਤਸਰ ਵਿੱਚ 16 ਲੱਖ 11 ਹਜ਼ਾਰ 263 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 45 ਹਜ਼ਾਰ 434 ਮਰਦ ਵੋਟਰ, 7 ਲੱਖ 65 ਹਜ਼ਾਰ 766 ਮਹਿਲਾ ਵੋਟਰ ਅਤੇ 63 ਟਰਾਂਸਜੈਂਡਰ ਵੋਟਰ ਹਨ। ਖਡੂਰ ਸਾਹਿਬ ਵਿੱਚ 16 ਲੱਖ 67 ਹਜ਼ਾਰ 797 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 76 ਹਜ਼ਾਰ 281 ਮਰਦ ਵੋਟਰ, 7 ਲੱਖ 91 ਹਜ਼ਾਰ 449 ਮਹਿਲਾ ਵੋਟਰ ਅਤੇ 67 ਟਰਾਂਸਜੈਂਡਰ ਵੋਟਰ ਹਨ। ਜਲੰਧਰ ਵਿੱਚ 16 ਲੱਖ 54 ਹਜ਼ਾਰ 3 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 59 ਹਜ਼ਾਰ 687 ਮਰਦ ਵੋਟਰ, 7 ਲੱਖ 94 ਹਜ਼ਾਰ 272 ਮਹਿਲਾ ਵੋਟਰ ਅਤੇ 44 ਟਰਾਂਸਜੈਂਡਰ ਵੋਟਰ ਹਨ। ਇਸੇ ਤਰ੍ਹਾਂ ਹੁਸ਼ਿਆਰਪੁਰ ਵਿੱਚ 16 ਲੱਖ 1,826 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 30 ਹਜ਼ਾਰ 840 ਮਰਦ ਵੋਟਰ, 7 ਲੱਖ 70 ਹਜ਼ਾਰ 942 ਮਹਿਲਾ ਵੋਟਰ ਹਨ ਅਤੇ 44 ਟਰਾਂਸਜੈਂਡਰ ਵੋਟਰ ਹਨ। ਅਨੰਦਪੁਰ ਸਾਹਿਬ ਵਿਖੇ 17 ਲੱਖ 32 ਹਜ਼ਾਰ 211 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 9 ਲੱਖ 4 ਹਜ਼ਾਰ 50 ਮਰਦ ਵੋਟਰ, 8 ਲੱਖ 28 ਹਜ਼ਾਰ 97 ਮਹਿਲਾ ਵੋਟਰ ਅਤੇ 64 ਟਰਾਂਸਜੈਂਡਰ ਵੋਟਰ ਹਨ। ਲੁਧਿਆਣਾ ਵਿਖੇ 17 ਲੱਖ 58 ਹਜ਼ਾਰ 614 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 9 ਲੱਖ 37 ਹਜ਼ਾਰ 94 ਮਰਦ ਵੋਟਰ, 8 ਲੱਖ 21 ਹਜ਼ਾਰ 386 ਮਹਿਲਾ ਵੋਟਰ ਹਨ ਅਤੇ 134 ਟਰਾਂਸਜੈਂਡਰ ਵੋਟਰ ਹਨ। ਫਤਿਹਗੜ੍ਹ ਸਾਹਿਬ ਵਿੱਚ 15 ਲੱਖ 52 ਹਜ਼ਾਰ 567 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 23 ਹਜ਼ਾਰ 339 ਮਰਦ ਵੋਟਰ, 7 ਲੱਖ 29 ਹਜ਼ਾਰ 196 ਮਹਿਲਾ ਵੋਟਰ ਅਤੇ 32 ਟਰਾਂਸਜੈਂਡਰ ਵੋਟਰ ਹਨ। ਉੱਧਰ ਫਰੀਦਕੋਟ ਵਿੱਚ 15 ਲੱਖ 94 ਹਜ਼ਾਰ 33 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 42 ਹਜ਼ਾਰ 184 ਮਰਦ ਵੋਟਰ, 7 ਲੱਖ 51 ਹਜ਼ਾਰ 768 ਮਹਿਲਾ ਵੋਟਰ ਅਤੇ 81 ਟਰਾਂਸਜੈਂਡਰ ਵੋਟਰ ਹਨ। ਫਿਰੋਜ਼ਪੁਰ ਵਿੱਚ 16 ਲੱਖ 70 ਹਜ਼ਾਰ 8 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 80 ਹਜ਼ਾਰ 617 ਮਰਦ ਵੋਟਰ, 7 ਲੱਖ 89 ਹਜ਼ਾਰ 343 ਮਹਿਲਾ ਵੋਟਰ ਅਤੇ 48 ਟਰਾਂਸਜੈਂਡਰ ਵੋਟਰ ਹਨ। ਬਠਿੰਡਾ ਵਿੱਚ 16 ਲੱਖ 51 ਹਜ਼ਾਰ 188 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 70 ਹਜ਼ਾਰ 14 ਮਰਦ ਵੋਟਰ, 7 ਲੱਖ 81 ਹਜ਼ਾਰ 140 ਮਹਿਲਾ ਵੋਟਰ ਅਤੇ 34 ਟਰਾਂਸਜੈਂਡਰ ਵੋਟਰ ਹਨ। ਸੰਗਰੂਰ ਵਿੱਚ 15 ਲੱਖ 56 ਹਜ਼ਾਰ 601 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 24 ਹਜ਼ਾਰ 1 ਮਰਦ ਵੋਟਰ, 7 ਲੱਖ 32 ਹਜ਼ਾਰ 554 ਮਹਿਲਾ ਵੋਟਰ ਅਤੇ 46 ਟਰਾਂਸਜੈਂਡਰ ਵੋਟਰ ਹਨ। ਪਟਿਆਲਾ ਵਿੱਚ ਕੁੱਲ 18 ਲੱਖ 6 ਹਜ਼ਾਰ 424 ਵੋਟਰ ਹਨ ਜਿਨ੍ਹਾਂ ਵਿੱਚ 9 ਲੱਖ 44 ਹਜ਼ਾਰ 300 ਮਰਦ ਵੋਟਰ, 8 ਲੱਖ 62 ਹਜ਼ਾਰ 44 ਮਹਿਲਾ ਵੋਟਰ ਅਤੇ 80 ਟਰਾਂਸਜੈਂਡਰ ਵੋਟਰ ਹਨ। ਕੁੱਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ ਸਿਬਿਨ ਸੀ ਨੇ ਦੱਸਿਆ ਕਿ 13 ਲੋਕ ਸਭਾ ਸੀਟਾਂ ਲਈ ਕੁੱਲ 24,451 ਪੋਲਿੰਗ ਸਟੇਸ਼ਨ ਹੋਣਗੇ। ਗੁਰਦਾਸਪੁਰ ਵਿਚ 1895, ਅੰਮ੍ਰਿਤਸਰ 1684, ਖਡੂਰ ਸਾਹਿਬ 1974, ਜਲੰਧਰ 1951, ਹੁਸ਼ਿਆਰਪੁਰ 1963, ਆਨੰਦਪੁਰ ਸਾਹਿਬ 2068, ਲੁਧਿਆਣਾ 1843, ਫਤਹਿਗੜ੍ਹ ਸਾਹਿਬ 1821, ਫਰੀਦਕੋਟ 1688, ਫਿਰੋਜ਼ਪੁਰ 1903, ਬਠਿੰਡਾ 1814, ਸੰਗਰੂਰ 1765 ਅਤੇ ਪਟਿਆਲਾ ਵਿਚ 2082 ਪੋਲਿੰਗ ਸਟੇਸ਼ਨ ਬਣਾਏ ਜਾਣਗੇ।
Punjab Bani 15 May,2024
ਸਰਕਾਰੀ ਬਹੁਤਕਨੀਕੀ ਕਾਲਜ ਦੇ ਵਿਦਿਆਰਥੀਆਂ ਵੋਟਰ ਜਾਗਰੂਕਤਾ ਦਾ ਸੁਨੇਹਾ ਦਿੰਦਾ ਕੈਂਡਲ ਮਾਰਚ ਕੱਢਿਆ
ਸਰਕਾਰੀ ਬਹੁਤਕਨੀਕੀ ਕਾਲਜ ਦੇ ਵਿਦਿਆਰਥੀਆਂ ਵੋਟਰ ਜਾਗਰੂਕਤਾ ਦਾ ਸੁਨੇਹਾ ਦਿੰਦਾ ਕੈਂਡਲ ਮਾਰਚ ਕੱਢਿਆ ਪਟਿਆਲਾ, 15 ਮਈ: ਸਰਕਾਰੀ ਬਹੁਤਕਨੀਕੀ ਕਾਲਜ, ਐਸ.ਐਸ.ਟੀ ਨਗਰ ਦੇ ਵਿਦਿਆਰਥੀਆ ਨੇ ਵਧੀਕ ਡਿਪਟੀ ਕਮਿਸ਼ਨਰ ਕਮ ਏ.ਆਰ.ਓ-110 ਨਵਰੀਤ ਕੌਰ ਸੇਖੋਂ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਵੋਟਰ ਜਾਗਰੂਕਤਾ ਦੇ ਲਈ ਐਸ.ਐਸ.ਟੀ ਨਗਰ, ਪਟਿਆਲਾ ਵਿਖੇ ਕੈਂਡਲ ਮਾਰਚ ਕੱਢਿਆ ਗਿਆ। ਇਸ ਕੈਂਡਲ ਮਾਰਚ ਦਾ ਆਯੋਜਨ ਸਵੀਪ ਨੋਡਲ ਅਫ਼ਸਰ, ਪਟਿਆਲਾ ਦਿਹਾਤੀ ਨਰਿੰਦਰ ਸਿੰਘ ਢੀਂਡਸਾ ਨੇ ਕਰਵਾਇਆ। ਐਸ.ਐਸ.ਟੀ ਨਗਰ ਵਿਖੇ ਪਿਛਲੀਆਂ ਚੋਣਾਂ ਦੇ ਡਾਟਾ ਅਨੁਸਾਰ 3 ਬੂਥ ਸੰਵੇਦਨਸ਼ੀਲ ਬੂਥ ਦੀ ਸੂਚੀ ਵਿੱਚ ਆਉਂਦੇ ਸਨ। ਇਸ ਲਈ ਐਸ.ਐਸ.ਟੀ ਨਗਰ ਮਾਰਕੀਟ, ਗੋਬਿੰਦ ਨਗਰ ਅਤੇ ਐਸ.ਐਸ.ਟੀ ਨਗਰ ਕਲੋਨੀ ਵਿਖੇ ਇਸ ਕੈਂਡਲ ਮਾਰਚ ਰਾਹੀਂ ਅਮਨ ਸ਼ਾਂਤੀ ਬਣਾਏ ਰੱਖਦੇ ਹੋਏ ਚੋਣਾਂ ਦੇ ਵਿੱਚ ਹਿੱਸਾ ਲੈਣ ਦਾ ਸੁਨੇਹਾ ਦਿੱਤਾ। ਇਸ ਮੌਕੇ ਤੇ ਸਰਕਾਰੀ ਬਹੁਤਕਨੀਕੀ ਕਾਲਜ ਦੇ ਪ੍ਰਿੰਸੀਪਲ ਰਵਿੰਦਰ ਸਿੰਘ ਹੁੰਦਲ, ਹੋਸਟਲ ਵਾਰਡਨ ਅਮਨਪ੍ਰੀਤ ਕੌਰ, ਹਰਜੀਤ ਸਿੰਘ, ਕਰਮਜੀਤ ਕੌਰ, ਅੰਮ੍ਰਿਤਪਾਲ ਕੌਰ ਅਤੇ ਗਗਨਦੀਪ ਸਿੰਘ ਨੇ ਵੀ ਇਸ ਮਾਰਚ ਵਿੱਚ ਹਿੱਸਾ ਲਿਆ। ਪ੍ਰਿੰਸੀਪਲ ਨੇ ਵਿਦਿਆਰਥੀਆ ਨੂੰ ਹਰ ਇੱਕ ਚੋਣਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਆ ਅਤੇ ਉਨ੍ਹਾਂ ਨੂੰ ਸਮਝਾਉਂਦੇ ਹੋਏ ਦੱਸਿਆ ਕਿ ਵੋਟ ਦਾ ਭੁਗਤਾਨ ਕਰਨਾ ਆਜ਼ਾਦੀ ਦੇ ਯੋਧਿਆ ਨੂੰ ਸ਼ਰਧਾਂਜਲੀ ਦੇਣ ਸਮਾਨ ਹੈ। ਇਸ ਮੌਕੇ ਤੇ ਸਵੀਪ ਨੋਡਲ ਅਫ਼ਸਰ ਨਰਿੰਦਰ ਸਿੰਘ ਢੀਂਡਸਾ ਨੇ ਮੁੱਖ ਚੋਣ ਅਫ਼ਸਰ ਪੰਜਾਬ ਅਤੇ ਜ਼ਿਲ੍ਹਾ ਚੋਣ ਅਫ਼ਸਰ, ਪਟਿਆਲਾ ਦੇ ਸੁਨੇਹੇ "ਇਸ ਵਾਰ, 70 ਪਾਰ" ਬਾਰੇ ਦੱਸਿਆ ਅਤੇ ਵਿਦਿਆਰਥੀਆ ਨੂੰ ਆਪਣੀ ਵੋਟ, ਆਪਣੇ ਪਰਿਵਾਰ ਦੇ ਵੋਟ ਅਤੇ ਗਲੀ ਮੁਹੱਲੇ ਵਿੱਚ ਹਰ ਇੱਕ ਪਰਿਵਾਰ ਨੂੰ ਵੋਟਾਂ ਵਾਲੇ ਦਿਨ ਆਪ ਦੀ ਵੋਟ ਭੁਗਤਾਉਣ ਲਈ ਪ੍ਰੇਰਿਤ ਕਰਨ ਲਈ ਕਿਹਾ। ਇਸ ਮੌਕੇ ਤੇ ਹੋਸਟਲ ਦੀ ਹੈਡ ਗਰਲ ਜਸਪ੍ਰੀਤ ਕੌਰ ਨੇ ਮਾਰਚ ਤੋਂ ਬਾਅਦ ਪ੍ਰਿੰਸੀਪਲ ਸਾਹਿਬ ਰਵਿੰਦਰ ਸਿੰਘ ਹੁੰਦਲ ਅਤੇ ਸਵੀਪ ਨੋਡਲ ਅਫ਼ਸਰ ਨਰਿੰਦਰ ਸਿੰਘ ਢੀਂਡਸਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਅੱਜ ਦੀ ਇਹ ਕੈਂਡਲ ਮਾਰਚ ਉਨ੍ਹਾਂ ਨੂੰ ਸਿਰਫ਼ ਇਹਨਾਂ ਚੋਣਾ ਵਿੱਚ ਹਿੱਸਾ ਲੈਣ ਲਈ ਨਹੀਂ ਪ੍ਰੇਰੇਗਾ ਪਰ ਅਗਲੀਆਂ ਹਰੇਕ ਚੋਣਾ ਵਿੱਚ ਵੋਟ ਪਾਉਣ ਲਈ ਪ੍ਰੇਰਿਤ ਕਰੇਗਾ। ਇਸ ਮੌਕੇ ਤੇ ਸਵੀਪ ਇੰਚਾਰਜ ਸ੍ਰੀ ਸਤਵੀਰ ਸਿੰਘ ਅਤੇ ਐਸ.ਐਸ.ਟੀ ਨਗਰ ਦੇ ਬੀ.ਐਲ.ਓ ਅਮਿਤ ਸ਼ਰਮਾ ਵੀ ਹਾਜ਼ਰ ਸਨ।
Punjab Bani 15 May,2024
ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ
ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ - ਤਿੰਨ ਮੋਬਾਈਲ ਫ਼ੋਨ, ਦੋ ਡੌਂਗਲ, ਇੱਕ ਆਧਾਰ ਕਾਰਡ ਅਤੇ ਇੱਕ ਏਟੀਐਮ ਕਾਰਡ ਬਰਾਮਦ - ਮੁਲਜ਼ਮ ਗੋਗੀ ਸਿੰਘ ਐਸਐਫਜੇ ਦਾ ਮੁੱਖ ਸੰਚਾਲਕ ਹੈ ਅਤੇ ਨਿਊਯਾਰਕ ਸਥਿਤ ਗੁਰਪਤਵੰਤ ਪੰਨੂ ਨਾਲ ਸਿੱਧਾ ਸੰਪਰਕ ਵਿੱਚ ਸੀ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ਬਠਿੰਡਾ, 15 ਮਈ: ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ ਪੁਲਿਸ ਬਠਿੰਡਾ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਸਿੱਖਸ ਫਾਰ ਜਸਟਿਸ (ਐਸਐਫਜੇ) ਦੇ ਤਿੰਨ ਕਾਰਕੁਨਾਂ ਨੂੰ ਪੰਜਾਬ ਵਿੱਚ ਬਠਿੰਡਾ ਅਤੇ ਦਿੱਲੀ ਦੀਆਂ ਵੱਖ-ਵੱਖ ਜਨਤਕ ਥਾਵਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਦੱਸਣਯੋਗ ਹੈ ਕਿ ਨਿਊਯਾਰਕ ਅਧਾਰਿਤ ਐਸਐਫਜੇ- ਜੋ ਮਾਸਟਰ ਮਾਈਂਡ ਗੁਰਪਤਵੰਤ ਸਿੰਘ ਪੰਨੂ ਦੀ ਹਮਾਇਤ ਪ੍ਰਾਪਤ ਹੈ- ਨੂੰ ਭਾਰਤ ਸਰਕਾਰ ਵੱਲੋਂ ਗੈਰ-ਕਾਨੂੰਨੀ ਸੰਗਠਨ ਵਜੋਂ ਮਨੋਨੀਤ ਕੀਤਾ ਗਿਆ ਹੈ। ਹਾਲ ਹੀ 'ਚ 24 ਅਪ੍ਰੈਲ ਨੂੰ ਬਠਿੰਡਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕੋਰਟ ਕੰਪਲੈਕਸ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਹੋਏ ਪਾਏ ਗਏ ਸਨ, ਜਿਸ ਤੋਂ ਕੁਝ ਦਿਨਾਂ ਬਾਅਦ 9 ਮਈ ਨੂੰ ਦਿੱਲੀ ਦੇ ਝੰਡੇਵਾਲ ਮੈਟਰੋ ਸਟੇਸ਼ਨ ਅਤੇ ਕਰੋਲ ਬਾਗ ਮੈਟਰੋ ਸਟੇਸ਼ਨ 'ਤੇ ਵੀ ਅਜਿਹੇ ਹੀ ਨਾਅਰੇ ਲਿਖੇ ਹੋਏ ਪਾਏ ਗਏ ਸਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੋਗੀ ਸਿੰਘ ਵਾਸੀ ਪਿੰਡ ਜੀਵਨ ਸਿੰਘ ਵਾਲਾ, ਬਠਿੰਡਾ ਅਤੇ ਜੌਨੀ ਵਾਸੀ ਪਿੰਡ ਜਿਓਣ ਸਿੰਘ ਵਾਲਾ, ਤਲਵੰਡੀ ਸਾਬੋ ਵਜੋਂ ਹੋਈ ਹੈ, ਜਦਕਿ ਤੀਜਾ ਮੁਲਜ਼ਮ ਜਿਸ ਦੀ ਪਛਾਣ ਪਛਾਣ ਪ੍ਰਿਤਪਾਲ ਸਿੰਘ ਵਾਸੀ ਪਿੰਡ ਡੋਡ, ਫਰੀਦਕੋਟ ਵਜੋਂ ਹੋਈ ਹੈ, ਨੂੰ ਬਠਿੰਡਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ ਹੈ। ਪ੍ਰਿਤਪਾਲ ਨੂੰ ਜੀ-20 ਦੌਰਾਨ ਦਿੱਲੀ ਮੈਟਰੋ ਅਤੇ ਬਠਿੰਡਾ ਥਰਮਲ ਪਲਾਂਟ 'ਤੇ ਗਰੈਫਿਟੀ ਲਿਖਣ ਦੇ ਦੋਸ਼ 'ਚ ਵੀ ਗ੍ਰਿਫਤਾਰ ਕੀਤਾ ਗਿਆ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗੋਗੀ ਸਿੰਘ, ਜੋ ਕਿ ਐਸਐਫਜੇ ਦਾ ਮੁੱਖ ਸੰਚਾਲਕ ਹੈ, ਗੁਰਪਤਵੰਤ ਸਿੰਘ ਪੰਨੂ ਦੇ ਸਿੱਧੇ ਸੰਪਰਕ ਵਿੱਚ ਸੀ ਅਤੇ ਉਸ ਨੇ ਪੰਨੂ ਦੇ ਨਿਰਦੇਸ਼ਾਂ 'ਤੇ ਪੈਸਿਆ ਬਦਲੇ ਇਸ ਕਾਰਵਾਈ ਨੂੰ ਅੰਜ਼ਾਮ ਦਿੱਤਾ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੇ ਕੰਧਾਂ ’ਤੇ ਲਿਖੇ ਨਾਅਰਿਆਂ ਦੀਆਂ ਫੋਟੋਆਂ/ਵੀਡੀਓ ਵੀ ਪੰਨੂੰ ਨਾਲ ਸਾਂਝੀਆਂ ਕੀਤੀਆਂ ਸਨ। ਉਨ੍ਹਾਂ ਅੱਗੇ ਦੱਸਿਆ ਕਿ ਪੁਲੀਸ ਟੀਮਾਂ ਨੇ ਉਸ ਕੋਲੋਂ ਤਿੰਨ ਮੋਬਾਈਲ ਫ਼ੋਨ, ਦੋ ਡੌਂਗਲ, ਆਧਾਰ ਕਾਰਡ ਅਤੇ ਏਟੀਐਮ ਕਾਰਡ ਵੀ ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਨੂੰ ਸੁਲਝਾਉਣ ਲਈ ਕਾਊਂਟਰ ਇੰਟੈਲੀਜੈਂਸ ਬਠਿੰਡਾ ਅਤੇ ਬਠਿੰਡਾ ਪੁਲੀਸ ਨੇ ਸਾਂਝੇ ਤੌਰ ’ਤੇ ਪੇਸ਼ੇਵਰ ਅਤੇ ਵਿਗਿਆਨਕ ਢੰਗ ਨਾਲ ਜਾਂਚ ਕੀਤੀ। ਐਸਐਸਪੀ ਬਠਿੰਡਾ ਦੀਪਕ ਪਾਰੀਕ ਨੇ ਦੱਸਿਆ ਕਿ ਤਕਨੀਕੀ ਢੰਗ ਨਾਲ ਕਾਰਵਾਈ ਕਰਦਿਆਂ ਬਠਿੰਡਾ ਪੁਲੀਸ ਨੇ ਮੁਲਜ਼ਮ ਜੌਨੀ ਨੂੰ ਫੜਨ ਵਿੱਚ ਕਾਮਯਾਬੀ ਹਾਸਲ ਕੀਤੀ। ਇਸ ਉਪਰੰਤ ਜੌਨੀ ਨੇ ਖੁਲਾਸਾ ਕੀਤਾ ਕਿ ਬਠਿੰਡਾ ਵਿੱਚ ਵੱਖ-ਵੱਖ ਥਾਵਾਂ ’ਤੇ ਨਾਅਰੇ ਲਿਖਣ ਦੀ ਕੋਸ਼ਿਸ਼ ਸਮੇਂ ਉਹ ਗੋਗੀ ਦੇ ਨਾਲ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਜੌਨੀ ਦੇ ਖੁਲਾਸੇ ਤੋਂ ਬਾਅਦ ਬਠਿੰਡਾ ਪੁਲੀਸ ਅਤੇ ਸੀਆਈ ਬਠਿੰਡਾ ਨੇ ਵਿਸ਼ੇਸ਼ ਮੁਹਿੰਮ ਚਲਾ ਕੇ ਗੋਗੀ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਏਆਈਜੀ ਸੀਆਈ ਬਠਿੰਡਾ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਆਬਕਾਰੀ ਐਕਟ ਤਹਿਤ ਬਠਿੰਡਾ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਮੁਲਜ਼ਮ ਗੋਗੀ ਦੀ ਬਠਿੰਡਾ ਜੇਲ੍ਹ ਵਿੱਚ ਪ੍ਰਿਤਪਾਲ ਸਿੰਘ ਨਾਲ ਮੁਲਾਕਾਤ ਹੋਈ ਸੀ ਅਤੇ ਜੇਲ੍ਹ ਤੋਂ ਬਾਹਰ ਆਉਣ ਉਪਰੰਤ ਉਹ ਉਸਦੇ ਸੰਪਰਕ ਵਿੱਚ ਰਿਹਾ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪ੍ਰਿਤਪਾਲ ਨੇ ਗੋਗੀ ਦੀ ਜਾਣ-ਪਛਾਣ ਗੁਰਪਤਵੰਤ ਸਿੰਘ ਪੰਨੂ ਨਾਲ ਕਰਵਾਈ, ਜਿਸ ਨੇ ਗੋਗੀ ਨੂੰ ਖਾਲਿਸਤਾਨ ਪੱਖੀ ਨਾਅਰੇ ਲਿਖਣ ਦਾ ਕੰਮ ਸੌਂਪਿਆ ਅਤੇ ਉਸਨੂੰ ਮੁਕਤਸਰ ਕੋਟਕਪੂਰਾ ਰੋਡ 'ਤੇ ਲੁਕਾਏ 50000 ਰੁਪਏ ਲੈਣ ਲਈ ਕਿਹਾ। ਇਸ ਸਬੰਧੀ ਐਫਆਈਆਰ ਨੰ. 55 ਮਿਤੀ 27/4/24 ਨੂੰ ਥਾਣਾ ਸਿਵਲ ਲਾਈਨ ਬਠਿੰਡਾ ਵਿਖੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 153ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
Punjab Bani 15 May,2024
ਕੇ.ਵਾਈ.ਸੀ ਐਪ ਰਾਹੀਂ ਪੰਜਾਬ ਦੇ ਕਿਸੇ ਵੀ ਉਮੀਦਵਾਰ ਬਾਰੇ ਜਾਣਕਾਰੀ ਲਈ ਜਾ ਸਕਦੀ ਹੈ- ਸਿਬਿਨ ਸੀ
ਕੇ.ਵਾਈ.ਸੀ ਐਪ ਰਾਹੀਂ ਪੰਜਾਬ ਦੇ ਕਿਸੇ ਵੀ ਉਮੀਦਵਾਰ ਬਾਰੇ ਜਾਣਕਾਰੀ ਲਈ ਜਾ ਸਕਦੀ ਹੈ- ਸਿਬਿਨ ਸੀ - ਮੁੱਖ ਚੋਣ ਅਧਿਕਾਰੀ ਦੇ ਸ਼ੋਸ਼ਲ ਮੀਡੀਆ ਹੈਂਡਲਜ਼ ‘ਤੇ ਪੌਡਕਾਸਟ ਦਾ ਚੌਥਾ ਐਪੀਸੋਡ ਰਿਲੀਜ਼ - ਚੋਣ ਕਮਿਸ਼ਨ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਐਪਾਂ ਅਤੇ ਆਈ.ਟੀ. ਖੇਤਰ ਦੀਆਂ ਪਹਿਲਕਦਮੀਆਂ ਬਾਰੇ ਦਿੱਤੀ ਜਾਣਕਾਰੀ ਚੰਡੀਗੜ੍ਹ, 15 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਚਲਾਏ ਜਾ ਰਹੇ ਪੋਡਕਾਸਟ ਦਾ ਚੌਥਾ ਐਪੀਸੋਡ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂ ਟਿਊਬ) ‘ਤੇ ਰਿਲੀਜ਼ ਕਰ ਦਿੱਤਾ ਗਿਆ ਹੈ। ਇਸ ਐਪੀਸੋਡ ਵਿੱਚ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕੇ.ਵਾਈ.ਸੀ, ਸਕਸ਼ਮ, ਵੋਟਰ ਹੈਲਪਲਾਈਨ ਅਤੇ ਚੋਣ ਕਮਿਸ਼ਨ ਦੇ ਵੱਖ-ਵੱਖ ਮੋਬਾਇਲ ਐਪਾਂ ਬਾਰੇ ਵਡਮੁੱਲੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਉਮੀਦਵਾਰ ਦੇ ਵੇਰਵੇ ਅਤੇ ਜਮ੍ਹਾਂ ਕਰਵਾਏ ਐਫੀਡੈਵਟਾਂ ਬਾਬਤ ਕੇ.ਵਾਈ.ਸੀ ਐਪ (ਨੋ ਯੂਅਰ ਕੈਂਡੀਡੇਟ - ਆਪਣੇ ਉਮੀਦਵਾਰ ਨੂੰ ਜਾਣੋ) ਤੋਂ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਇਸ ਐਪ ਨੂੰ ਐਨਡਰਾਇਡ/ਆਈਫੋਨ ਮੋਬਾਇਲ ਵਿਚ ਡਾਊਨਲੋਡ ਕਰਕੇ ਆਸਾਨ ਤਰੀਕੇ ਨਾਲ ਉਮੀਦਵਾਰਾਂ ਦੇ ਵੇਰਵੇ ਹਾਸਲ ਕੀਤੇ ਜਾ ਸਕਦੇ ਹਨ। ਇਸ ਤੋਂ ਇਲਾਵਾ ਮੁੱਖ ਚੋਣ ਅਧਿਕਾਰੀ ਨੇ ਹੋਰ ਵੀ ਕਈ ਐਪਾਂ ਬਾਰੇ ਆਸਾਨ ਭਾਸ਼ਾ ਵਿਚ ਬਹੁਤ ਰੌਚਕ ਜਾਣਕਾਰੀ ਸਾਂਝੀ ਕੀਤੀ ਹੈ। ਸਿਬਿਨ ਸੀ ਨੇ ਇਸ ਐਪੀਸੋਡ ਵਿਚ ਆਈ.ਟੀ. ਖੇਤਰ ਦੀਆਂ ਕਈ ਪਹਿਲਕਦਮੀਆਂ ਬਾਬਤ ਵੀ ਜਾਣਕਾਰੀ ਸਾਂਝੀ ਕੀਤੀ ਹੈ ਜੋ ਮੁੱਖ ਚੋਣ ਅਧਿਕਾਰੀ ਦਫਤਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ ਉੱਤੇ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਬਹੁਤ ਵਧੀਆਂ ਬੰਦੋਬਸਤ ਕੀਤੇ ਜਾ ਰਹੇ ਹਨ ਇਸ ਲਈ ਸਾਰੇ ਵੋਟਰ 1 ਜੂਨ ਨੂੰ ਆਪਣੀ ਵੋਟ ਦੀ ਵਰਤੋਂ ਜ਼ਰੂਰ ਕਰਨ ਤੇ ‘ਇਸ ਵਾਰ 70 ਪਾਰ’ ਦੇ ਟੀਚੇ ਦੀ ਪੂਰਤੀ ਵਿਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਚੋਣਾਂ ਬਾਬਤ ਤਾਜ਼ੀ ਅਤੇ ਪੁਖਤਾ ਜਾਣਕਾਰੀ ਹਾਸਲ ਕਰਨ ਲਈ ਮੁੱਖ ਚੋਣ ਅਧਿਕਾਰੀ ਦੇ ਦਫਤਰ ਵੱਲੋਂ ਚਲਾਏ ਜਾ ਰਹੇ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਤੇ ਯੂ ਟਿਊਬ) ਅਤੇ ਵਟਸਐਪ ਚੈੱਨਲ 'ਚੀਫ਼ ਇਲੈਕਟੋਰਲ ਆਫਿਸਰ, ਪੰਜਾਬ' ਨੂੰ ਜ਼ਰੂਰ ਫਾਲੋ/ਸਬਸਕ੍ਰਾਈਬ ਕੀਤਾ ਜਾਵੇ।
Punjab Bani 15 May,2024
ਜੈਪੁਰ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਜੈਪੁਰ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਜੈਪੁਰ, 13 ਮਈ ਰਾਜਸਥਾਨ ਦੀ ਰਾਜਧਾਨੀ ਜੈਪੁਰ ਦੇ ਘੱਟੋ-ਘੱਟ ਚਾਰ ਸਕੂਲਾਂ ਨੂੰ ਅੱਜ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਬਾਹਰ ਕੱਢ ਲਿਆ ਗਿਆ ਹੈ। ਬੰਬ ਠੁੱਸ ਕਰਨ ਵਾਲੇ ਦਸਤੇ ਤੇ ਸੂਹੀਆ ਕੁੱਤਿਆਂ ਦੇ ਨਾਲ ਪੁਲੀਸ ਟੀਮਾਂ ਸਕੂਲਾਂ ਵਿੱਚ ਪਹੁੰਚ ਗਈਆਂ ਹਨ। ਜੈਪੁਰ ਦੇ ਪੁਲਹਸ ਕਮਿਸ਼ਨਰ ਬੀਜੂ ਜਾਰਜ ਜੋਸਫ ਨੇ ਕਿਹਾ, ‘ਚਾਰ-ਪੰਜ ਸਕੂਲਾਂ ਨੂੰ ਬੰਬ ਦੀ ਧਮਕੀ ਮਿਲੀ ਹੈ। ਪੁਲੀਸ ਸਕੂਲਾਂ ਵਿੱਚ ਪਹੁੰਚ ਗਈ ਹੈ। ਈਮੇਲ ਰਾਹੀਂ ਧਮਕੀ ਦਿੱਤੀ ਗਈ ਹੈ ਤੇ ਮੁਲਜ਼ਮ ਦੀ ਪਛਾਣ ਕੀਤੀ ਜਾ ਰਹੀ ਹੈ।
Punjab Bani 13 May,2024
ਸ੍ਰੀਨਗਰ ਵਿੱਚ ਵੋਟਿੰਗ ਸ਼ੁਰੂ : 2019 ਦੀ ਸੀਟ ਤੋ ਜਿਆਦਾ ਹੋ ਰਹੀ ਹੈ ਵੋਟਿੰਗ
ਸ੍ਰੀਨਗਰ ਵਿੱਚ ਵੋਟਿੰਗ ਸ਼ੁਰੂ : 2019 ਦੀ ਸੀਟ ਤੋ ਜਿਆਦਾ ਹੋ ਰਹੀ ਹੈ ਵੋਟਿੰਗ ਸ੍ਰੀਨਗਰ, 13 ਮਈ ਸ੍ਰੀਨਗਰ ਲੋਕ ਸਭਾ ਹਲਕੇ ਵਿੱਚ ਅੱਜ ਵੋਟਿੰਗ ਸ਼ੁਰੂ ਹੋਣ ਦੇ ਪਹਿਲੇ ਚਾਰ ਘੰਟਿਆਂ ਵਿੱਚ 14.94 ਫੀਸਦੀ ਵੋਟਿੰਗ ਦਰਜ ਕੀਤੀ ਗਈ। ਇਹ 2019 ‘ਚ ਇਸ ਸੀਟ ‘ਤੇ ਹੋਈ ਕੁੱਲ ਵੋਟਿੰਗ ਤੋਂ ਜ਼ਿਆਦਾ ਹੈ। ਹਲਕੇ ਵਿੱਚ ਸਵੇਰੇ 7 ਵਜੇ ਤੋਂ ਵੋਟਿੰਗ ਜਾਰੀ ਹੈ। ਚੋਣ ਕਮਿਸ਼ਨ ਦੇ ਅੰਕੜਿਆਂ ਮੁਤਾਬਕ ਸ੍ਰੀਨਗਰ ਲੋਕ ਸਭਾ ਹਲਕੇ ਵਿੱਚ ਸਵੇਰੇ 11 ਵਜੇ ਤੱਕ 14.94 ਫੀਸਦੀ ਵੋਟਿੰਗ ਦਰਜ ਕੀਤੀ ਗਈ। ਸ੍ਰੀਨਗਰ ਵਿੱਚ ਕੁੱਲ 17.48 ਲੱਖ ਵੋਟਰ ਵੋਟ ਪਾਉਣ ਦੇ ਯੋਗ ਹਨ। 2019 ਦੀਆਂ ਲੋਕ ਸਭਾ ਚੋਣਾਂ ‘ਚ ਇਸ ਸੀਟ ‘ਤੇ ਕੁੱਲ ਵੋਟਿੰਗ ਲਗਪਗ 14.43 ਫੀਸਦੀ ਸੀ, ਜਦੋਂ ਕਿ 2014 ‘ਚ ਇਹ 25.86 ਫੀਸਦੀ ਸੀ।
Punjab Bani 13 May,2024
ਸੁਪਰੀਮ ਕੋਰਟ ਨੇ ਕੇਜਰੀਵਾਲ ਨੰ ਅਹੁਦੇ ਤੋ ਹਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕੀਤਾ
ਸੁਪਰੀਮ ਕੋਰਟ ਨੇ ਕੇਜਰੀਵਾਲ ਨੰ ਅਹੁਦੇ ਤੋ ਹਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕੀਤਾ ਨਵੀਂ ਦਿੱਲੀ, 13 ਮਈ ਸੁਪਰੀਮ ਕੋਰਟ ਨੇ ਆਬਕਾਰੀ ਨੀਤੀ ਨਾਲ ਜੁੜੇ ਕਥਿਤ ਘਪਲੇ ਵਿੱਚ ਈਡੀ ਵੱਲੋਂ ਗ੍ਰਿਫ਼ਤਾਰ ਕਰਨ ਬਾਅਦ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਸਰਵਉੱਚ ਅਦਾਲਤ ਨੇ ਕਿਹਾ ਕਿ ਇਹ ਦਿੱਲੀ ਦੇ ਉਪ ਰਾਜਪਾਲ ‘ਤੇ ਨਿਰਭਰ ਕਰਦਾ ਹੈ ਕਿ ਜੇ ਉਹ ਚਾਹੁਣ ਤਾਂ ਕਾਰਵਾਈ ਕਰ ਸਕਦੇ ਹਨ ਪਰ ਅਸੀਂ ਦਖਲ ਨਹੀਂ ਦੇਵਾਂਗੇ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਨੇ ਕਿਹਾ ਗ੍ਰਿਫ਼ਤਾਰੀ ਤੋਂ ਬਾਅਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕਰਨ ਦਾ ਕੋਈ ਕਾਨੂੰਨੀ ਅਧਿਕਾਰ ਨਹੀਂ ਹੈ।
Punjab Bani 13 May,2024
ਪ੍ਰਧਾਨ ਮੰਤਰੀ ਮੋਦੀ ਨੇ ਗੁਰਦੁਆਰਾ ਸਾਹਿਬ ਵਿਖੇ ਟੇਕਿਆ ਮਥਾ
ਪ੍ਰਧਾਨ ਮੰਤਰੀ ਮੋਦੀ ਨੇ ਗੁਰਦੁਆਰਾ ਸਾਹਿਬ ਵਿਖੇ ਟੇਕਿਆ ਮਥਾ ਪਟਨਾ, 13 ਮਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਖ਼ਤ ਸੁਰੱਖਿਆ ਹੇਠ ਪਟਨਾ ਦੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ। ਪ੍ਰਧਾਨ ਮੰਤਰੀ ਦੀ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਫੇਰੀ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ। ਪ੍ਰਧਾਨ ਮੰਤਰੀ ਮੋਦੀ ਨੇ ਦਸਤਾਰ ਸਜਾ ਕੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਦਰਸ਼ਨ ਕੀਤੇ। ਉਨ੍ਹਾਂ ਨੇ ਲੰਗਰ ’ਚ ਸੇਵਾ ਕਰਨ ਦੇ ਨਾਲ ਨਾਲ ਲੰਗਰ ਵਰਤਾਇਆ ਵੀ। ਉਨ੍ਹਾਂ ਨੇ ਇੱਕ ਦਿਨ ਪਹਿਲਾਂ ਪਟਨਾ ਵਿੱਚ ਰੋਡ ਸ਼ੋਅ ਕੀਤਾ ਸੀ।
Punjab Bani 13 May,2024
ਮਹਿਲਾ ਕਮਿਸਨ ਦੀ ਸਾਬਕਾ ਚੇਅਰਪਰਸਨ ਨੇ ਕੇਜਰੀਵਾਲ ਦੇ ਸਟਾਫ ਮੈਬਰ ਤੇ ਲਗਾਏ ਦੁਰਵਿਵਹਾਰ ਦੇ ਦੋਸ਼
ਮਹਿਲਾ ਕਮਿਸਨ ਦੀ ਸਾਬਕਾ ਚੇਅਰਪਰਸਨ ਨੇ ਕੇਜਰੀਵਾਲ ਦੇ ਸਟਾਫ ਮੈਬਰ ਤੇ ਲਗਾਏ ਦੁਰਵਿਵਹਾਰ ਦੇ ਦੋਸ਼ ਨਵੀਂ ਦਿੱਲੀ, 13 ਮਈ ਦਿੱਲੀ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਅਤੇ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੇ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਟਾਫ਼ ਦੇ ਮੈਂਬਰ ‘ਤੇ ਦੁਰਵਿਵਹਾਰ ਦਾ ਦੋਸ਼ ਲਗਾਇਆ ਹੈ। ਮਾਲੀਵਾਲ ਨੇ ਅੱਜ ਸਿਵਲ ਲਾਈਨ ਥਾਣੇ ਪਹੁੰਚ ਕੇ ਇਹ ਦੋਸ਼ ਲਾਇਆ। ਪੁਲੀਸ ਨੂੰ ਇਸ ਮਾਮਲੇ ਵਿੱਚ ਹਾਲੇ ਤੱਕ ਕੋਈ ਰਸਮੀ ਸ਼ਿਕਾਇਤ ਨਹੀਂ ਮਿਲੀ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਕਥਿਤ ਝਗੜੇ ਤੋਂ ਬਾਅਦ ਮਾਲੀਵਾਲ ਨੇ ਪੀਸੀਆਰ ਨੂੰ ਫੋਨ ਕੀਤਾ। ਉਨ੍ਹਾਂ ਦੱਸਿਆ ਕਿ ਸਵੇਰੇ 10 ਵਜੇ ਦੋ ਫੋਨ ਆਏ ਸਨ। ਇਸ ਤੋਂ ਬਾਅਦ ਸਿਵਲ ਲਾਈਨ ਥਾਣੇ ਦੀ ਟੀਮ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਪਹੁੰਚੀ।
Punjab Bani 13 May,2024
ਲੋਕ ਸਭਾ ਚੋਣਾਂ : ਕੇਦਰ ਸ਼ਾਸਤ ਪ੍ਰਦੇਸ਼ਾਂ ਤੇ ਪਈਆਂ ਵੋਟਾਂ
ਲੋਕ ਸਭਾ ਚੋਣਾਂ : ਕੇਦਰ ਸ਼ਾਸਤ ਪ੍ਰਦੇਸ਼ਾਂ ਤੇ ਪਈਆਂ ਵੋਟਾਂ ਨਵੀਂ ਦਿੱਲੀ, 13 ਮਈ ਲੋਕ ਸਭਾ ਚੋਣਾਂ ਦੇ ਚੌਥੇ ਗੇੜ ਲਈ ਅੱਜ 10 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 96 ਸੀਟਾਂ ’ਤੇ ਵੋਟਾਂ ਪੈ ਰਹੀਆਂ ਹਨ। ਬਾਅਦ ਦੁਪਹਿਰ ਇਕ ਵਜੇ ਤੱਕ 40.32 ਫੀਸਦ ਵੋਟਾਂ ਪਈਆਂ ਹਨ। ਪਹਿਲੇ ਤਿੰਨ ਗੇੜਾਂ ਦੌਰਾਨ 283 ਸੀਟਾਂ ’ਤੇ ਵੋਟਿੰਗ ਹੋ ਚੁੱਕੀ ਹੈ। ਪਹਿਲੇ ਗੇੜ ’ਚ 66.14, ਦੂਜੇ ’ਚ 66.71 ਅਤੇ ਤੀਜੇ ਗੇੜ ’ਚ 65.68 ਫ਼ੀਸਦ ਵੋਟਿੰਗ ਹੋਈ। ਅੱਜ ਜਿਨ੍ਹਾਂ 96 ਸੀਟਾਂ ’ਤੇ ਵੋਟਾਂ ਪੈ ਰਹੀਆਂ ਹਨ ਇਨ੍ਹਾਂ ਵਿੱਚ ਭਾਜਪਾ ਦੀ ਅਗਵਾਈ ਹੇਠਲੇ ਐੱਨਡੀਏ ਕੋਲ 40 ਤੋਂ ਵੱਧ ਸੀਟਾਂ ਹਨ। ਇਸ ਗੇੜ ’ਚ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ, ਕੇਂਦਰੀ ਮੰਤਰੀ ਗਿਰੀਰਾਜ ਸਿੰਘ, ਅਜੈ ਮਿਸ਼ਰਾ ਟੈਨੀ, ਟੀਐੱਮਸੀ ਦੀ ਮਹੂਆ ਮੋਇਤਰਾ ਅਤੇ ਏਆਈਐੱਮਆਈਐੱਮ ਦੇ ਅਸਦ-ਉਦ-ਦੀਨ ਓਵਾਇਸੀ ਸਮੇਤ ਹੋਰ ਆਗੂਆਂ ਦੀ ਕਿਸਮਤ ਦਾ ਫ਼ੈਸਲਾ ਹੋ ਜਾਵੇਗਾ।
Punjab Bani 13 May,2024
ਸੰਵਿਧਾਨ ਦੀ ਕਾਪੀ ਫੜ ਚੰਨੀ ਨੇ ਕੀਤੇ ਕਾਗਜ ਦਾਖਲ
ਸੰਵਿਧਾਨ ਦੀ ਕਾਪੀ ਫੜ ਚੰਨੀ ਨੇ ਕੀਤੇ ਕਾਗਜ ਦਾਖਲ ਜਲੰਧਰ, 10 ਮਈ ‘ਆਪ’ ਉਮੀਦਵਾਰ ਨੂੰ ਛੱਡ ਕੇ ਬਾਕੀ ਸਾਰੀਆਂ ਪ੍ਰਮੁੱਖ ਰਾਜਨੀਤਕ ਪਾਰਟੀਆਂ ਦੇ ਉਮੀਦਵਾਰਾਂ ਨੇ ਅੱਜ ਆਪਣੀਆਂ ਨਾਮਜ਼ਦਗੀਆਂ ਦਾਖ਼ਲ ਕਰ ਦਿੱਤੀਆਂ ਹਨ। ਅੱਜ ਰਾਜਨੀਤਕ ਪਾਰਟੀਆਂ ਦੇ ਵੱਡੇ ਉਮੀਦਵਾਰਾਂ ਸਮੇਤ 6 ਜਣਿਆਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਚਰਨਜੀਤ ਸਿੰਘ ਚੰਨੀ ਜਦੋਂ ਨਾਮਜ਼ਦਗੀ ਦਾਖਲ ਕਰਨ ਲਈ ਆਏ ਤਾਂ ਉਨ੍ਹਾਂ ਸੰਵਿਧਾਨ ਦੀ ਕਾਪੀ ਵੀ ਫੜੀ ਹੋਈ ਸੀ। ਉਨ੍ਹਾਂ ਕਿਹਾ ਕਿ ਇਸ ਵਾਰ ਦੀ ਲੜਾਈ ਸੰਵਿਧਾਨ ਨੂੰ ਬਚਾਉਣ ਦੀ ਹੈ। ਜੇਕਰ ਭਾਜਪਾ ਸੱਤਾ ਵਿੱਚ ਵਾਪਸ ਆਉਂਦੀ ਹੈ ਤਾਂ ਉਹ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦਾ ਸੰਵਿਧਾਨ ਬਦਲ ਦੇਵੇਗੀ।
Punjab Bani 11 May,2024
ਅਰਵਿੰਦ ਕੇਜਰੀਵਾਲ ਨੇ ਜਮਾਨਤ ਮਿਲਣ ਤੋ ਬਾਅਦ ਕੀਤੀ ਸ੍ਰੀ ਹਨੂੰਮਾਨ ਮੰਦਿਰ ਵਿੱਚ ਪੂਜਾ
ਅਰਵਿੰਦ ਕੇਜਰੀਵਾਲ ਨੇ ਜਮਾਨਤ ਮਿਲਣ ਤੋ ਬਾਅਦ ਕੀਤੀ ਸ੍ਰੀ ਹਨੂੰਮਾਨ ਮੰਦਿਰ ਵਿੱਚ ਪੂਜਾ ਨਵੀਂ ਦਿੱਲੀ, 11 ਮਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕਨਾਟ ਪਲੇਸ ਸਥਿਤ ਹਨੂੰਮਾਨ ਮੰਦਰ ਵਿਚ ਪੂਜਾ ਕੀਤੀ। ਤਿਹਾੜ ਜੇਲ੍ਹ ਤੋਂ ਅੰਤਰਿਮ ਜ਼ਮਾਨਤ ‘ਤੇ ਰਿਹਾਅ ਹੋਣ ਤੋਂ ਇਕ ਦਿਨ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਕੇਜਰੀਵਾਲ ਮੱਥਾ ਟੇਕਣ ਲਈ ਮੰਦਰ ਪਹੁੰਚੇ। ਕੇਜਰੀਵਾਲ ਦੇ ਨਾਲ ਦਿੱਲੀ ਦੇ ਸਿਹਤ ਮੰਤਰੀ ਸੌਰਭ ਭਾਰਦਵਾਜ ਸਮੇਤ ਪਾਰਟੀ ਦੇ ਕਈ ਨੇਤਾ ਵੀ ਮੌਜੂਦ ਸਨ।
Punjab Bani 11 May,2024
ਪਾਕ ਦੀ ਤਾਂ ਪਰਮਾਣੂ ਬੰਬ ਵੇਚਣ ਦੀ ਆਈ ਨੌਬਤ : ਮੋਦੀ
ਪਾਕ ਦੀ ਤਾਂ ਪਰਮਾਣੂ ਬੰਬ ਵੇਚਣ ਦੀ ਆਈ ਨੌਬਤ : ਮੋਦੀ ਭੁਵਨੇਸ਼ਵਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਤੋਂ ਓਡੀਸ਼ਾ ਦੌਰੇ 'ਤੇ ਹਨ। ਇਸ ਦੌਰਾਨ ਉਨ੍ਹਾਂ ਸ਼ਨੀਵਾਰ ਨੂੰ ਕੰਧਮਾਲ 'ਚ ਇਕ ਜਨ ਸਭਾ ਨੂੰ ਸੰਬੋਧਿਤ ਕੀਤਾ ਅਤੇ ਕਾਂਗਰਸ ਪਾਰਟੀ 'ਤੇ ਤਿੱਖਾ ਨਿਸ਼ਾਨਾ ਸਾਧਿਆ। ਪੀਐਮ ਮੋਦੀ ਨੇ ਕਾਂਗਰਸ ਨੇਤਾ ਮਣੀਸ਼ੰਕਰ ਅਈਅਰ ਦੇ ਬਿਆਨ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਇੱਕ ਦਿਨ ਸੀ ਜਦੋਂ ਭਾਰਤ ਨੇ ਦੁਨੀਆ ਨੂੰ ਆਪਣੀ ਸਮਰੱਥਾ ਤੋਂ ਜਾਣੂ ਕਰਵਾਇਆ ਸੀ। ਦੂਜੇ ਪਾਸੇ ਕਾਂਗਰਸ ਵਾਰ-ਵਾਰ ਆਪਣੇ ਹੀ ਦੇਸ਼ ਨੂੰ ਡਰਾਉਣ ਦੀ ਕੋਸ਼ਿਸ਼ ਕਰਦੀ ਹੈ। ਕਹਿੰਦੇ ਹਨ ਸਾਵਧਾਨ, ਪਾਕਿਸਤਾਨ ਕੋਲ ਐਟਮ ਬੰਬ ਹੈ। ਆਹ, ਪਾਕਿਸਤਾਨ ਨੂੰ ਪਰਮਾਣੂ ਬੰਬ ਵੇਚਣ ਦੀ ਸਥਿਤੀ ਆ ਗਈ ਹੈ। ਪਾਕਿਸਤਾਨ ਨੂੰ ਡਰਾਉਣਾ ਬੰਦ ਕਰੋ।
Punjab Bani 11 May,2024
ਰਾਜਨੀਤੀ : ਬੀਜੇਪੀ ਨੇਤਾ ਨਵਨੀਤ ਰਾਣਾ ਨੇ ਫਿਰ ਕੀਤੀ ਓਵੈਸੀ ਦੇ ਬਿਆਨ ਤੇ ਟਿਪਣੀ
ਰਾਜਨੀਤੀ : ਬੀਜੇਪੀ ਨੇਤਾ ਨਵਨੀਤ ਰਾਣਾ ਨੇ ਫਿਰ ਕੀਤੀ ਓਵੈਸੀ ਦੇ ਬਿਆਨ ਤੇ ਟਿਪਣੀ ਅਮਰਾਵਤੀ : ਬੀਜੇਪੀ ਨੇਤਾ ਨਵਨੀਤ ਰਾਣਾ ਨੇ ਇੱਕ ਵਾਰ ਏਆਈਐਮਆਈਐਮ ਦੇ ਇੱਕ ਨੇਤਾ ਉੱਤੇ ਸਖ਼ਤ ਟਿੱਪਣੀ ਕੀਤੀ ਹੈ। ਕੁਝ ਦਿਨ ਪਹਿਲਾਂ ਅਸਦੁਦੀਨ ਓਵੈਸੀ ਨੇ ਇਕ ਜਨਸਭਾ ਨੂੰ ਸੰਬੋਧਨ ਕਰਦੇ ਹੋਏ ਆਪਣੇ ਭਰਾ ਦੀ ਤਾਰੀਫ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਛੋਟਾ (ਅਕਬਰੂਦੀਨ ਓਵੈਸੀ) ਕਿਸੇ ਦੇ ਪਿਤਾ ਦੀ ਗੱਲ ਸੁਣਨ ਵਾਲਾ ਨਹੀਂ ਹੈ, ਉਸ ਨੂੰ ਸਮਝਾਉਣ ਵਾਲੇ ਦਾ ਨਾਂ ਅਸਦੁਦੀਨ ਓਵੈਸੀ ਹੈ। ਜਿਸ ਦਿਨ ਮੈਂ ਛੋਟੇ ਨੂੰ ਕਹਾਂ ਕਿ ਮੈਂ ਆਰਾਮ ਕਰਾਂਗਾ, ਤੁਸੀਂ ਧਿਆਨ ਰੱਖੋ, ਤਾਂ ਤੁਸੀਂ ਧਿਆਨ ਰੱਖੋ। ਤੁਸੀਂ ਜਾਣਦੇ ਹੋ ਕਿ ਕੀ ਛੋਟਾ ਹੈ? ਉਹ ਤੋਫ, ਸਲਾਰ ਦਾ ਪੁੱਤਰ ਹੈ। ਅਸਦੁਦੀਨ ਓਵੈਸੀ ਦੇ ਇਸ ਬਿਆਨ ਦਾ ਵਿਰੋਧ ਕਰਦਿਆਂ ਨਵਨੀਤ ਰਾਣਾ ਨੇ ਕਿਹਾ ਕਿ ਮੈਂ ਏਆਈਐਮਆਈਐਮ ਆਗੂ ਨੂੰ ਕਿਹਾ ਸੀ ਕਿ ਮੇਰਾ ਭਰਾ ਇੱਕ ਤੋਪ ਹੈ। ਮੈਂ ਉਸਨੂੰ ਰੋਕ ਦਿੱਤਾ ਹੈ। ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਅਸੀਂ ਬਜ਼ੁਰਗ (ਅਸਦੁਦੀਨ ਓਵੈਸੀ) ਦੀ ਅਜਿਹੀ ਤੋਪ ਘਰ ਦੇ ਬਾਹਰ ਸਜਾਵਟ ਲਈ ਰੱਖਦੇ ਹਾਂ। ਬਜ਼ੁਰਗ ਦਾ ਕਹਿਣਾ ਹੈ ਕਿ ਸਾਡਾ ਛੋਟਾ ਖ਼ਤਰਨਾਕ ਹੈ, ਇਸ ਲਈ ਅਸੀਂ ਅਜਿਹੇ ਖ਼ਤਰਨਾਕ ਲੋਕਾਂ ਨੂੰ ਆਪਣੇ ਘਰ ਰੱਖਦੇ ਹਾਂ। ਯਾਦ ਰੱਖੋ, ਮੈਂ ਵੀ ਫੌਜੀ ਦੀ ਧੀ ਹਾਂ।
Punjab Bani 11 May,2024
ਪੰਜਾਬ ਵਿੱਚ 82 ਉਮੀਦਵਾਰਾਂ ਵੱਲੋਂ 95 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ
ਪੰਜਾਬ ਵਿੱਚ 82 ਉਮੀਦਵਾਰਾਂ ਵੱਲੋਂ 95 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ 11 ਅਤੇ 12 ਮਈ ਨੂੰ ਗਜ਼ਟਿਡ ਛੁੱਟੀਆਂ ਹੋਣ ਕਰਕੇ ਨਹੀਂ ਭਰੀ ਜਾਵੇਗੀ ਕੋਈ ਨਾਮਜ਼ਦਗੀ : ਮੁੱਖ ਚੋਣ ਅਧਿਕਾਰੀ ਚੰਡੀਗੜ੍ਹ 11 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 13 ਲੋਕ ਸਭਾ ਸੀਟਾਂ ਲਈ 82 ਉਮੀਦਵਾਰਾਂ ਵੱਲੋਂ 95 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਗੁਰਦਾਸਪੁਰ ਤੋਂ 9 ਉਮੀਦਵਾਰਾਂ ਵੱਲੋਂ 14 ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਨ੍ਹਾਂ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਸੁਖਜਿੰਦਰ ਸਿੰਘ ਰੰਧਾਵਾ ਅਤੇ ਭਾਰਤੀ ਜਨਤਾ ਪਾਰਟੀ ਤੋਂ ਦਿਨੇਸ਼ ਸਿੰਘ ਦੇ ਨਾਂ ਸ਼ਾਮਲ ਹਨ। ਅੰਮ੍ਰਿਤਸਰ ਤੋਂ 6 ਉਮੀਦਵਾਰਾਂ ਵੱਲੋਂ 8 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਨ੍ਹਾਂ ਵਿੱਚ ਭਾਰਤੀ ਜਨਤਾ ਪਾਰਟੀ ਦੇ ਤਰਨਜੀਤ ਸਿੰਘ ਸੰਧੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਅਨਿਲ ਜੋਸ਼ੀ ਦੇ ਨਾਂ ਸ਼ਾਮਲ ਹਨ। ਖਡੂਰ ਸਾਹਿਬ ਤੋਂ 3 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ, ਜਿਨ੍ਹਾਂ ਵਿੱਚ ਭਾਰਤੀ ਜਨਤਾ ਪਾਰਟੀ ਤੋਂ ਮਨਜੀਤ ਸਿੰਘ ਅਤੇ ਭਾਰਤੀ ਕਮਿਊਨਿਸਟ ਪਾਰਟੀ ਤੋਂ ਗੁਰਦਿਆਲ ਸਿੰਘ ਦਾ ਨਾਂ ਸ਼ਾਮਲ ਹੈ। ਆਜ਼ਾਦ ਉਮੀਦਵਾਰ ਵਜੋਂ ਅੰਮ੍ਰਿਤਪਾਲ ਸਿੰਘ ਨੇ ਨਾਮਜ਼ਦਗੀ ਪੱਤਰ ਭਰੇ ਹਨ। ਜਲੰਧਰ ਤੋਂ 6 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ, ਜਿਨ੍ਹਾਂ ਵਿੱਚ ਭਾਰਤੀ ਜਨਤਾ ਪਾਰਟੀ ਤੋਂ ਸੁਸ਼ੀਲ ਕੁਮਾਰ, ਸ਼੍ਰੋਮਣੀ ਅਕਾਲੀ ਦਲ ਤੋਂ ਮਹਿੰਦਰ ਸਿੰਘ ਕੇਪੀ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਚਰਨਜੀਤ ਸਿੰਘ ਚੰਨੀ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਬਲਵਿੰਦਰ ਕੁਮਾਰ ਦਾ ਨਾਂ ਸ਼ਾਮਲ ਹੈ। ਹੁਸ਼ਿਆਰਪੁਰ ਤੋਂ 5 ਉਮੀਦਵਾਰਾਂ ਨੇ 7 ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਨ੍ਹਾਂ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ ਵੱਲੋਂ ਯਾਮਨੀ ਗੋਮਰ ਅਤੇ ਆਮ ਆਦਮੀ ਪਾਰਟੀ ਵੱਲੋਂ ਰਾਜ ਕੁਮਾਰ ਦਾ ਨਾਂ ਸ਼ਾਮਲ ਹੈ। ਆਨੰਦਪੁਰ ਸਾਹਿਬ ਤੋਂ 7 ਉਮੀਦਵਾਰਾਂ ਵੱਲੋਂ 9 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰੇਮ ਸਿੰਘ ਅਤੇ ਆਮ ਆਦਮੀ ਪਾਰਟੀ ਵੱਲੋਂ ਮਲਵਿੰਦਰ ਸਿੰਘ ਕੰਗ ਦਾ ਨਾਂ ਸ਼ਾਮਲ ਹੈ। ਲੁਧਿਆਣਾ ਤੋਂ 12 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਨ੍ਹਾਂ ਵਿੱਚ ਭਾਰਤੀ ਜਨਤਾ ਪਾਰਟੀ ਤੋਂ ਰਵਨੀਤ ਸਿੰਘ ਅਤੇ ਬਹੁਜਨ ਸਮਾਜ ਪਾਰਟੀ ਤੋਂ ਦਵਿੰਦਰ ਸਿੰਘ ਦਾ ਨਾਂ ਸ਼ਾਮਲ ਹੈ। ਫਤਿਹਗੜ੍ਹ ਸਾਹਿਬ ਤੋਂ 6 ਉਮੀਦਵਾਰਾਂ ਵੱਲੋਂ 8 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਨ੍ਹਾਂ ਵਿੱਚ ਆਮ ਆਦਮੀ ਪਾਰਟੀ ਵੱਲੋਂ ਗੁਰਪ੍ਰੀਤ ਸਿੰਘ ਦਾ ਨਾਂ ਸ਼ਾਮਲ ਹੈ। ਫਰੀਦਕੋਟ ਤੋਂ 8 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਦਾਖਲ ਕੀਤੀ ਗਈ ਹੈ। ਇਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਰਾਜਵਿੰਦਰ ਸਿੰਘ ਰੰਧਾਵਾ ਦਾ ਨਾਂ ਸ਼ਾਮਲ ਹੈ। ਬਠਿੰਡਾ ਤੋਂ 7 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਆਮ ਆਦਮੀ ਪਾਰਟੀ ਤੋਂ ਗੁਰਮੀਤ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਜੀਤਮਹਿੰਦਰ ਸਿੰਘ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਨਿੱਕਾ ਸਿੰਘ ਦਾ ਨਾਂ ਸ਼ਾਮਲ ਹੈ। ਸੰਗਰੂਰ ਤੋਂ 4 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਭਰੀ ਗਈ ਹੈ, ਜਿਨ੍ਹਾਂ ਵਿੱਚ ਬਹੁਜਨ ਸਮਾਜ ਪਾਰਟੀ ਵੱਲੋਂ ਸੁਰਿੰਦਰ ਕੌਰ ਦਾ ਨਾਂ ਸ਼ਾਮਲ ਹੈ। ਪਟਿਆਲਾ ਤੋਂ 5 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਰਿੰਦਰ ਕੁਮਾਰ ਸ਼ਰਮਾ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਜਗਜੀਤ ਸਿੰਘ ਦਾ ਨਾਂ ਸ਼ਾਮਲ ਹੈ। ਫਿਰੋਜ਼ਪੁਰ ਤੋਂ 4 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਨ੍ਹਾਂ ਵਿੱਚੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਰਦੇਵ ਸਿੰਘ ਦਾ ਨਾਂ ਸ਼ਾਮਲ ਹੈ। ਸਿਬਿਨ ਸੀ ਨੇ ਦੱਸਿਆ ਕਿ 11 ਅਤੇ 12 ਮਈ ਨੂੰ ਗਜ਼ਟਿਡ ਛੁੱਟੀਆਂ ਹੋਣ ਕਰਕੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਜਾ ਸਕਣਗੇ। ਜ਼ਿਕਰਯੋਗ ਹੈ ਕਿ 7 ਮਈ ਤੋਂ 10 ਮਈ ਤੱਕ 143 ਉਮੀਦਵਾਰਾਂ ਵੱਲੋਂ 163 ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਚੁੱਕੇ ਹਨ।
Punjab Bani 11 May,2024
ਕਾਂਗਰਸੀ ਉਮੀਦਵਾਰ ਕਾਂਤੀਲਾਲ ਭੂਰੀਆ ਦੇ ਬਿਆਨ ਤੇ ਭਾਜਪਾ ਨੇ ਜਤਾਇਆ ਇਤਰਾਜ
ਕਾਂਗਰਸੀ ਉਮੀਦਵਾਰ ਕਾਂਤੀਲਾਲ ਭੂਰੀਆ ਦੇ ਬਿਆਨ ਤੇ ਭਾਜਪਾ ਨੇ ਜਤਾਇਆ ਇਤਰਾਜ ਰਤਲਾਮ : ਸਾਬਕਾ ਕੇਂਦਰੀ ਮੰਤਰੀ ਤੇ ਕਾਂਗਰਸੀ ਆਗੂ ਅਤੇ ਲੋਕ ਸਭਾ ਉਮੀਦਵਾਰ ਕਾਂਤੀਲਾਲ ਭੂਰੀਆ ਨੇ ਵਿਵਾਦਤ ਬਿਆਨ ਦਿੱਤਾ ਹੈ। ਰਤਲਾਮ 'ਚ ਇਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਕਾਂਤੀਲਾਲ ਭੂਰੀਆ ਨੇ ਕਾਂਗਰਸ ਦੇ ਚੋਣ ਮਨੋਰਥ ਪੱਤਰ ਦੀਆਂ ਖੂਬੀਆਂ ਨੂੰ ਸੂਚੀਬੱਧ ਕੀਤਾ ਤੇ ਮਹਾਲਕਸ਼ਮੀ ਯੋਜਨਾ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ 'ਚ ਸਾਡੀ ਸਰਕਾਰ ਬਣੀ ਤਾਂ ਅਸੀਂ ਗਰੀਬ ਪਰਿਵਾਰਾਂ ਦੀਆਂ ਔਰਤਾਂ ਨੂੰ 1 ਲੱਖ ਰੁਪਏ ਸਾਲਾਨਾ ਤੇ ਜਿਨ੍ਹਾਂ ਦੀਆਂ ਦੋ ਪਤਨੀਆਂ ਹਨ ਉਨ੍ਹਾਂ ਨੂੰ 2 ਲੱਖ ਰੁਪਏ ਦਿੱਤੇ ਜਾਣਗੇ। ਭਾਜਪਾ ਨੇ ਭੂਰੀਆ ਦੇ ਇਸ ਬਿਆਨ ਨੂੰ ਸਿਆਸੀ ਮੁੱਦਾ ਬਣਾ ਦਿੱਤਾ। ਦੱਸ ਦੇਈਏ ਕਿ ਇਸ ਜਨਸਭਾ 'ਚ ਸਾਬਕਾ ਮੁੱਖ ਮੰਤਰੀ ਦਿਗਵਿਜੇ ਸਿੰਘ, ਪ੍ਰਦੇਸ਼ ਕਾਂਗਰਸ ਪ੍ਰਧਾਨ ਜੀਤੂ ਪਟਵਾਰੀ ਵੀ ਮੌਜੂਦ ਸਨ। ਤੁਹਾਨੂੰ ਦੱਸ ਦੇਈਏ ਕਿ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਚੁੱਕੀ ਹੈ। ਭਾਜਪਾ ਨੇ ਭੂਰੀਆ ਦੇ 'ਦੋ ਪਤਨੀਆਂ ਵਾਲਿਆਂ ਨੂੰ 2 ਲੱਖ ਰੁਪਏ' ਦੇ ਬਿਆਨ ਦੀ ਆਲੋਚਨਾ ਕੀਤੀ ਤੇ ਕਾਂਗਰਸ 'ਤੇ ਇਕ ਵਿਸ਼ੇਸ਼ ਭਾਈਚਾਰੇ ਨੂੰ ਖੁਸ਼ ਕਰਨ ਦਾ ਦੋਸ਼ ਲਗਾਇਆ, ਜਿਸ 'ਚ ਭਾਜਪਾ ਦੇ ਸੂਬਾ ਮੀਡੀਆ ਇੰਚਾਰਜ ਆਸ਼ੀਸ਼ ਅਗਰਵਾਲ ਨੇ ਜੀਤੂ ਪਟਵਾਰੀ, ਦਿਗਵਿਜੇ ਸਿੰਘ ਤੇ ਕਾਂਤੀਲਾਲ ਭੂਰੀਆ 'ਤੇ ਸਟੇਜ ਤੋਂ ਬਹੁਗਿਣਤੀ ਹਿੰਦੂਆਂ ਦਾ ਅਪਮਾਨ ਕਰਨ ਦਾ ਦੋਸ਼ ਲਾਇਆ।
Punjab Bani 10 May,2024
ਕਿਸਾਨਾਂ ਦੇ ਵਿਰੋਧ ਕਾਰਨ ਉਮੀਦਵਾਰ ਰਵਨੀਤ ਬਿੱਟੂ ਮੁੜੇ ਵਾਪਸ
ਕਿਸਾਨਾਂ ਦੇ ਵਿਰੋਧ ਕਾਰਨ ਉਮੀਦਵਾਰ ਰਵਨੀਤ ਬਿੱਟੂ ਮੁੜੇ ਵਾਪਸ ਗੁਰੂਸਰ ਸੁਧਾਰ, 9 ਮਈ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੂੰ ਕਿਸਾਨਾਂ ਦੇ ਰੋਹ ਕਾਰਨ ਕਿਲਾ ਰਾਏਪੁਰ ਤੋਂ ਚੋਣ ਪ੍ਰਚਾਰ ਕੀਤੇ ਬਿਨਾਂ ਹੀ ਵਾਪਸ ਮੁੜਨਾ ਪਿਆ। ਜਮਹੂਰੀ ਕਿਸਾਨ ਸਭਾ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਨੂੰ ਸਵਾਲ ਕਰਨ ਲਈ ਜਦੋਂ ਸੜਕ ਉੱਪਰ ਜੁਟੇ ਤਾਂ ਭਾਜਪਾ ਉਮੀਦਵਾਰ ਨੇ ਕਿਸਾਨਾਂ ਦਾ ਸਾਹਮਣਾ ਕਰਨ ਦੀ ਥਾਂ ਵਾਪਸ ਮੁੜਨਾ ਹੀ ਬਿਹਤਰ ਸਮਝਿਆ।
Punjab Bani 10 May,2024
ਕਾਂਗਰਸ ਦੇ ਉਮੀਦਵਾਰ ਚਰਨਜੀਤ ਚੰਨੀ ਨੇ ਕੀਤੇ ਕਾਗਜ ਦਾਖਲ
ਕਾਂਗਰਸ ਦੇ ਉਮੀਦਵਾਰ ਚਰਨਜੀਤ ਚੰਨੀ ਨੇ ਕੀਤੇ ਕਾਗਜ ਦਾਖਲ ਜਲੰਧਰ, 10 ਮਈ ਅੱਜ ਇਥੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਦੇ ਜਲੰਧਰ ਤੋਂ ਲੋਕ ਸਭਾ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਕੋਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਮੌਕੇ ਪਾਰਟੀ ਦੇ ਕਈ ਨੇਤਾ ਉਨ੍ਹਾਂ ਦੇ ਨਾਲ ਸਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਨੇ ਵੀ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ।
Punjab Bani 10 May,2024
ਭਗਵੰਤ ਮਾਨ ਆਪ ਉਮੀਦਵਾਰ ਲਈ ਕਰਨਗੇ ਚੋਣ ਪ੍ਰਚਾਰ
ਭਗਵੰਤ ਮਾਨ ਆਪ ਉਮੀਦਵਾਰ ਲਈ ਕਰਨਗੇ ਚੋਣ ਪ੍ਰਚਾਰ ਚੰਡੀਗੜ੍ਹ, 10 ਮਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕਾਂਗਰਸ ਦੇ ਸੀਨੀਅਰ ਆਗੂ ਭੁਪਿੰਦਰ ਸਿੰਘ ਹੁੱਡਾ ਕੁਰੂਕਸ਼ੇਤਰ ਤੋਂ ਲੋਕ ਸਭਾ ਚੋਣ ਲੜ ਰਹੇ ‘ਆਪ’ ਦੀ ਹਰਿਆਣਾ ਇਕਾਈ ਦੇ ਪ੍ਰਧਾਨ ਸੁਸ਼ੀਲ ਗੁਪਤਾ ਲਈ ਚੋਣ ਪ੍ਰਚਾਰ ਕਰਨਗੇ। ‘ਆਪ’ ਅਤੇ ਕਾਂਗਰਸ ਵਿਰੋਧੀ ਗਠਜੋੜ ਇੰਡੀਆ ਦਾ ਹਿੱਸਾ ਹਨ। ‘ਆਪ’ ਨੇ ਗੁਪਤਾ ਨੂੰ ਕੁਰੂਕਸ਼ੇਤਰ ਤੋਂ ਮੈਦਾਨ ‘ਚ ਉਤਾਰਿਆ ਹੈ, ਜਦਕਿ ਕਾਂਗਰਸ ਸੂਬੇ ਦੀਆਂ ਬਾਕੀ 9 ਲੋਕ ਸਭਾ ਸੀਟਾਂ ‘ਤੇ ਚੋਣ ਲੜ ਰਹੀ ਹੈ। ਰਾਜ ਵਿੱਚ ਲੋਕ ਸਭਾ ਦੀਆਂ 10 ਸੀਟਾਂ ਹਨ। ਗੁਪਤਾ ਨੇ ਕਿਹਾ ਕਿ ਮਾਨ, ਜਿਨ੍ਹਾਂ ਨੇ ਪਿਛਲੇ ਮਹੀਨੇ ਕੁਰੂਕਸ਼ੇਤਰ ਵਿੱਚ ਰੋਡ ਸ਼ੋਅ ਕੀਤਾ ਸੀ, ਆਉਣ ਵਾਲੇ ਦਿਨਾਂ ਵਿੱਚ ਉਨ੍ਹਾਂ ਦੀ ਮੁਹਿੰਮ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ,‘13 ਮਈ ਨੂੰ ਕਾਂਗਰਸੀ ਆਗੂ ਦੀਪੇਂਦਰ ਸਿੰਘ ਹੁੱਡਾ ਮੇਰੀ ਮੁਹਿੰਮ ਵਿੱਚ ਸ਼ਾਮਲ ਹੋਣਗੇ, 14 ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਉਣਗੇ, 16 ਨੂੰ ਭੁਪਿੰਦਰ ਸਿੰਘ ਹੁੱਡਾ ਕੁਰੂਕਸ਼ੇਤਰ ਵਿੱਚ ਹੋਣਗੇ,
Punjab Bani 10 May,2024
ਭਾਜਪਾ ਨੂੰ ਵੱਡੀ ਹਾਰ ਦਾ ਕਰਨਾ ਪਵੇਗਾ ਸਾਹਮਣਾ : ਰਾਹੁਲ ਗਾਂਧੀ
ਭਾਜਪਾ ਨੂੰ ਵੱਡੀ ਹਾਰ ਦਾ ਕਰਨਾ ਪਵੇਗਾ ਸਾਹਮਣਾ : ਰਾਹੁਲ ਗਾਂਧੀ ਦਿਲੀ, 10 ਮਈ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਕਨੌਜ ਵਿੱਚ ਸਮਾਜਵਾਦੀ ਪਾਰਟੀ ਦੇ ਨੇਤਾ ਅਖਿਲੇਸ਼ ਯਾਦਵ ਨਾਲ ਕੀਤੀ ਸਾਂਝੀ ਚੋਣ ਰੈਲੀ ਵਿੱਚ ਕਿਹਾ ਕਿ ਵਿਰੋਧੀ ਗਠਜੋੜ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ'(ਇੰਡੀਆ) ਦਾ ਉੱਤਰ ਪ੍ਰਦੇਸ਼ ‘ਚ ਤੂਫਾਨ ਕਰ ਰਿਹਾ ਹੈ, ਸੂਬੇ ‘ਚ ਭਾਜਪਾ ਨੂੰ ਆਪਣੀ ਸਭ ਤੋਂ ਵੱਡੀ ਹਾਰ ਦਾ ਸਾਹਮਣਾ ਕਰਨਾ ਪਏਗਾ। ਉਨ੍ਹਾਂ ਕਿਹਾ,‘ਇਹ ਲਿਖਤੀ ਲੈ ਲਓ, ਨਰਿੰਦਰ ਮੋਦੀ ਮੁੜ ਪ੍ਰਧਾਨ ਮੰਤਰੀ ਨਹੀਂ ਬਣਨਗੇ।’ ਕਨੌਜ ਤੋਂ ਸ੍ਰੀ ਯਾਦਵ ਚੋਣ ਲੜ ਰਹੇ ਹਨ।
Punjab Bani 10 May,2024
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲੀ ਅੰਤਰਿਮ ਜਮਾਨਤ
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲੀ ਅੰਤਰਿਮ ਜਮਾਨਤ ਨਵੀਂ ਦਿੱਲੀ, 10 ਮਈ ਸੁਪਰੀਮ ਕੋਰਟ ਨੇ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ। ਕੇਜਰੀਵਾਲ ਦੇ ਵਕੀਲ ਨੇ 5 ਜੂਨ ਤੱਕ ਅੰਤਰਿਮ ਜ਼ਮਾਨਤ ਮੰਗੀ ਸੀ ਪਰ ਅਦਾਲਤ ਨੇ ਇਸ ਨੂੰ ਰੱਦ ਕਰ ਦਿੱਤਾ। ਜਸਟਿਸ ਸੰਜੀਵ ਖੰਨਾ ਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ 2 ਜੂਨ ਨੂੰ ਜੇਲ੍ਹ ਅਧਿਕਾਰੀਆਂ ਕੋਲ ਆਤਮ ਸਮਰਪਣ ਕਰ ਦੇਣ।
Punjab Bani 10 May,2024
1 ਜੂਨ ਨੂੰ ਪਰਿਵਾਰਕ ਸਮਾਜਿਕ ਡਿਊਟੀ ਦਿਵਸ ਵਜੋਂ ਮਨਾਉਣ ਦੀ ਅਪੀਲ
1 ਜੂਨ ਨੂੰ ਪਰਿਵਾਰਕ ਸਮਾਜਿਕ ਡਿਊਟੀ ਦਿਵਸ ਵਜੋਂ ਮਨਾਉਣ ਦੀ ਅਪੀਲ ਪਟਿਆਲਾ, 9 ਮਈ: ਜ਼ਿਲ੍ਹਾ ਸਵੀਪ ਟੀਮ ਪਟਿਆਲਾ ਵੱਲੋਂ ਸਰਕਾਰੀ ਆਈ.ਟੀ.ਆਈ ਲੜਕੀਆਂ ਰਾਜਪੁਰਾ ਅਤੇ ਆਈ.ਟੀ.ਆਈ ਲੜਕੀਆਂ ਪਟਿਆਲਾ ਦੀਆਂ ਮਹਿਲਾ ਵੋਟਰਾਂ ਲਈ ਵਿਸ਼ੇਸ਼ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ। ਨੋਡਲ ਅਫ਼ਸਰ ਡਾ. ਐਸ.ਐਸ. ਰੇਖੀ ਨੇ ਵਿਦਿਆਰਥੀ ਵੋਟਰਾਂ ਸਮੇਤ ਪਹਿਲੀ ਵਾਰ ਵੋਟ ਪਾਉਣ ਜਾ ਰਹੀਆਂ ਵਿਦਿਆਰਥਣਾਂ ਨੂੰ 1 ਜੂਨ ਨੂੰ ਪਰਿਵਾਰਕ ਸਮਾਜਿਕ ਡਿਊਟੀ ਦਿਵਸ ਵਜੋਂ ਮਨਾਉਣ ਦੀ ਅਪੀਲ ਕੀਤੀ। ਇਸ ਦਿਨ ਲੋਕ ਸਭਾ ਚੋਣਾ ਲਈ ਪਰਿਵਾਰ ਦੇ ਸਾਰੇ ਯੋਗ ਮੈਂਬਰ ਵੋਟ ਪਾਉਣਗੇ ਅਤੇ ਜਿਨ੍ਹਾਂ ਦੀ ਉਮਰ 18 ਸਾਲ ਤੋਂ ਘੱਟ ਹੈ, ਉਹ ਆਪਣੇ ਪਰਿਵਾਰ ਅਤੇ ਦੋਸਤਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨਗੇ। ਵਿਦਿਆਰਥੀਆਂ ਨੂੰ ਉਨ੍ਹਾਂ ਦੇ ਨੇੜਲੇ ਇਲਾਕੇ ਵਿੱਚ ਘਰ-ਘਰ ਜਾ ਕੇ ਵੋਟ ਪਾਉਣ ਦੇ ਪ੍ਰਚਾਰ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਇਸ ਮੌਕੇ ਹਾਜ਼ਰ ਸਾਰਿਆਂ ਨੂੰ ਵੋਟਰ ਸਹੁੰ ਚੁਕਾਈ ਗਈ। ਸਵੀਪ ਟੀਮ ਵੱਲੋਂ ਈ.ਸੀ.ਆਈ ਐਪਸ ਅਤੇ ਵੋਟ ਫਰੋਮ ਹੋਮ-12 ਡੀ ਫਾਰਮ ਦੀ ਜਾਣਕਾਰੀ ਵੀ ਦਿੱਤੀ ਗਈ ਅਤੇ ਵਿਦਿਆਰਥੀਆਂ ਨੂੰ ਇਹ ਜਾਣਕਾਰੀ ਆਪਣੇ ਆਲੇ-ਦੁਆਲੇ ਫੈਲਾਉਣ ਦੀ ਅਪੀਲ ਕੀਤੀ ਗਈ। ਆਈ.ਟੀ.ਆਈ ਦੇ ਪ੍ਰਿੰਸੀਪਲ ਮਨਮੋਹਨ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਦੀ ਵੱਧ ਤੋਂ ਵੱਧ ਮਤਦਾਨ ਮੁਹਿੰਮ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰ ਮੋਹਿਤ ਕੌਸ਼ਲ ਆਈ ਟੀ ਆਈ ਮੈਡਮ ਡਿੰਪਲ, ਸਰਬਜੀਤ ਕੌਰ, ਮਨਦੀਪ ਕੌਰ, ਡਿੰਪਲ, ਸਰਬਜੀਤ ਕੌਰ ਵੀ ਹਾਜ਼ਰ ਸਨ।
Punjab Bani 09 May,2024
ਨਾਮਜ਼ਦਗੀਆਂ ਦੇ ਤੀਜੇ ਦਿਨ ਪਟਿਆਲਾ ਲੋਕ ਸਭਾ ਹਲਕੇ ਤੋਂ ਤਿੰਨ ਉਮੀਦਵਾਰਾਂ ਨੇ ਦਾਖਲ ਕੀਤੇ ਆਪਣੇ ਨਾਮਜ਼ਦਗੀ ਪੱਤਰ
ਨਾਮਜ਼ਦਗੀਆਂ ਦੇ ਤੀਜੇ ਦਿਨ ਪਟਿਆਲਾ ਲੋਕ ਸਭਾ ਹਲਕੇ ਤੋਂ ਤਿੰਨ ਉਮੀਦਵਾਰਾਂ ਨੇ ਦਾਖਲ ਕੀਤੇ ਆਪਣੇ ਨਾਮਜ਼ਦਗੀ ਪੱਤਰ ਪਟਿਆਲਾ, 9 ਮਈ: ਆਗਾਮੀ 1 ਜੂਨ 2024 ਨੂੰ ਲੋਕ ਸਭਾ ਦੀਆਂ ਹੋਣ ਵਾਲੀਆਂ ਆਮ ਚੋਣਾਂ ਲਈ ਲੋਕ ਸਭਾ ਹਲਕਾ ਪਟਿਆਲਾ-13 ਤੋਂ ਚੋਣ ਲੜਨ ਲਈ ਤਿੰਨ ਉਮੀਦਵਾਰਾਂ ਨੇ ਅੱਜ ਆਪਣੇ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਕੋਲ ਦਾਖਲ ਕਰਵਾਏ ਹਨ। ਇਹ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ-ਕਮ-ਰਿਟਰਨਿੰਗ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਅੱਜ ਨਾਮਜ਼ਦਗੀਆਂ ਦੇ ਤੀਜੇ ਦਿਨ ਤਿੰਨ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਜਮ੍ਹਾਂ ਕਰਵਾਏ ਹਨ। ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਹਿੰਦੋਸਤਾਨ ਸ਼ਕਤੀ ਸੇਨਾ ਦੇ ਉਮੀਦਵਾਰ ਕ੍ਰਿਸ਼ਨ ਕੁਮਾਰ ਪੁੱਤਰ ਰਾਮ ਚੰਦ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਤੋਂ ਬਿਨ੍ਹਾਂ ਆਜ਼ਾਦ ਉਮੀਦਵਾਰਾਂ ਅਰਵਿੰਦਰ ਕੁਮਾਰ ਪੁੱਤਰ ਪ੍ਰਕਾਸ਼ ਚੰਦ ਅਤੇ ਮਨੋਜ ਕੁਮਾਰ ਪੁੱਤਰ ਓਮ ਪ੍ਰਕਾਸ਼ ਨੇ ਨਾਮਜ਼ਦਗੀ ਪੱਤਰ ਜਮ੍ਹਾਂ ਕਰਵਾਏ ਹਨ। ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ 14 ਮਈ ਤੱਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਏ-ਬਲਾਕ ਵਿਚ ਜਮੀਨੀ ਮੰਜ਼ਿਲ 'ਤੇ ਸਥਿਤ ਡਿਪਟੀ ਕਮਿਸ਼ਨਰ ਦੇ ਕੋਰਟ ਰੂਮ (ਕਮਰਾ ਨੰਬਰ 108) ਵਿਖੇ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਪ੍ਰਾਪਤ ਕੀਤੇ ਜਾਣਗੇ। ਨਾਮਜ਼ਦਗੀਆਂ ਦੀ ਪੜਤਾਲ 15 ਮਈ ਬੁੱਧਵਾਰ ਨੂੰ ਹੋਵੇਗੀ ਅਤੇ ਉਮੀਦਵਾਰ 17 ਮਈ ਤੱਕ ਆਪਣੇ ਨਾਮਜ਼ਦਗੀ ਵਾਪਸ ਲੈ ਸਕਣਗੇ, ਇਸੇ ਦਿਨ ਸਾਰੇ ਉਮੀਦਵਾਰਾਂ ਦੀ ਸੂਚੀ ਫਾਈਨਲ ਹੋ ਜਾਵੇਗੀ ਅਤੇ ਆਜ਼ਾਦ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ 10 ਮਈ ਨੂੰ ਭਗਵਾਨ ਪਰਸ਼ੂਮਰਾਮ ਜੈਅੰਤੀ ਵਾਲੇ ਦਿਨ ਵੀ ਨਾਮਜ਼ਦਗੀ ਪੱਤਰ ਪ੍ਰਾਪਤ ਕੀਤੇ ਜਾਣਗੇ, ਕਿਉਂਕਿ ਇਸ ਦਿਨ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 ਤਹਿਤ ਛੁੱਟੀ ਘੋਸ਼ਿਤ ਨਹੀਂ ਹੈ। ਜਦਕਿ 11 ਮਈ ਨੂੰ ਦੂਜੇ ਸ਼ਨੀਵਾਰ ਅਤੇ 12 ਮਈ ਨੂੰ ਐਤਵਾਰ ਹੋਣ ਕਰਕੇ ਛੁੱਟੀ ਹੋਵੇਗੀ ਤੇ ਇਸ ਦਿਨ ਨਾਮਜ਼ਦਗੀ ਪੱਤਰ ਜਮ੍ਹਾਂ ਨਹੀਂ ਹੋ ਸਕਣਗੇ। ਜ਼ਿਲ੍ਹਾ ਚੋਣ ਅਫ਼ਸਰ ਨੇ ਚੋਣ ਲੜਨ ਵਾਲੇ ਸਾਰੇ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਲਾਗੂ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨੀ ਯਕੀਨੀ ਬਣਾਉਣ।
Punjab Bani 09 May,2024
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਸਾਰੇ ਉਮੀਦਵਾਰਾਂ ਲਈ ਬਰਾਬਰ ਦਾ ਮਾਹੌਲ ਯਕੀਨੀ ਬਣਾਉਣ ਦੀ ਹਦਾਇਤ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਸਾਰੇ ਉਮੀਦਵਾਰਾਂ ਲਈ ਬਰਾਬਰ ਦਾ ਮਾਹੌਲ ਯਕੀਨੀ ਬਣਾਉਣ ਦੀ ਹਦਾਇਤ - ਉਮੀਦਵਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਚੋਣ ਅਮਲੇ ਦੀ ਮੁੱਖ ਜ਼ਿੰਮੇਵਾਰੀ - ਕਿਸਾਨ ਯੂਨੀਅਨਾਂ ਨੂੰ ਚੋਣ ਲੜ ਰਹੇ ਉਮੀਦਵਾਰਾਂ ਦੀਆਂ ਪ੍ਰਚਾਰ ਮੁਹਿੰਮਾਂ ਵਿੱਚ ਵਿਘਨ ਨਾ ਪਾਉਣ ਦੀ ਅਪੀਲ ਚੰਡੀਗੜ੍ਹ, 9 ਮਈ: ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸੂਬੇ ਵਿੱਚ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ, ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ (ਐਸਐਸਪੀਜ਼) ਨੂੰ ਉਮੀਦਵਾਰਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸਾਰਿਆਂ ਲਈ ਬਰਾਬਰ ਦਾ ਮਾਹੌਲ ਯਕੀਨੀ ਬਣਾਉਣ ਲਈ ਕਿਹਾ ਹੈ । ਮੁੱਖ ਚੋਣ ਅਧਿਕਾਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਮੀਦਵਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਜ਼ਿਲ੍ਹਾ ਚੋਣ ਅਮਲੇ ਦੀ ਮੁੱਢਲੀ ਜ਼ਿੰਮੇਵਾਰੀ ਹੈ ਅਤੇ ਭਾਰਤੀ ਚੋਣ ਕਮਿਸ਼ਨ ਇਸ ਮਾਮਲੇ ਪ੍ਰਤੀ ਪੂਰੀ ਤਰ੍ਹਾਂ ਗੰਭੀਰ ਹੈ। ਸਾਰੇ ਸਬੰਧਿਤ ਅਧਿਕਾਰੀਆਂ ਨੂੰ ਜਾਰੀ ਇੱਕ ਪੱਤਰ ਵਿੱਚ ਮੁੱਖ ਚੋਣ ਅਧਿਕਾਰੀ ਨੇ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਚੋਣ ਪ੍ਰਚਾਰ ਵਿੱਚ ਵਿਘਨ ਪਾਉਣ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ। ਉਨ੍ਹਾਂ ਦੱਸਿਆ ਕਿ ਇਹ ਘਟਨਾਵਾਂ ਵੱਖ-ਵੱਖ ਸ਼ਿਕਾਇਤਾਂ ਅਤੇ ਮੀਡੀਆਂ ਰਿਪੋਰਟਾਂ ਰਾਹੀਂ ਸਾਹਮਣੇ ਆਈਆਂ ਹਨ, ਜਿਸ ਵਿੱਚ ਅੰਦੋਲਨਕਾਰੀ ਕਿਸਾਨਾਂ ਵੱਲੋਂ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਕਰਨ ਤੋਂ ਰੋਕਿਆ ਜਾ ਰਿਹਾ ਹੈ ਜਿਸ ਕਰਕੇ ਊਹ ਸੂਬੇ ਦੇ ਨਾਗਰਿਕਾਂ ਨੂੰ ਆਪਣੇ ਚੋਣ ਮਨੋਰਥ ਪੱਤਰ ਤੋਂ ਜਾਣੂ ਨਹੀਂ ਕਰਵਾ ਪਾ ਰਹੇ। ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਹਨ। ਸਿਬਿਨ ਸੀ ਨੇ ਅੱਗੇ ਕਿਹਾ ਕਿ ਇਹ ਵੀ ਦੇਖਿਆ ਗਿਆ ਹੈ ਕਿ ਸੀ.ਆਰ.ਪੀ.ਸੀ. ਦੀ ਧਾਰਾ 144 ਤਹਿਤ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਦੇ ਬਾਵਜੂਦ ਪ੍ਰਦਰਸ਼ਨਕਾਰੀ ਕਿਸਾਨਾਂ ਵੱਲੋਂ ਬਿਨਾਂ ਇਜਾਜ਼ਤ ਦੇ ਇਕੱਠ ਕਰਨ ਤੋਂ ਇਲਾਵਾ ਲਾਊਡ ਸਪੀਕਰਾਂ ਦੀ ਵਰਤੋਂ ਵੀ ਕੀਤੀ ਜਾ ਰਹੀ ਹੈ। ਮੁੱਖ ਚੋਣ ਅਧਿਕਾਰੀ ਨੇ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਹ ਬਹੁਤ ਮਹੱਤਵਪੂਰਨ ਹੈ ਕਿ ਉਮੀਦਵਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦਿਆਂ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ ਤਾਂ ਜੋ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਲਈ ਬਰਾਬਰ ਦਾ ਮਾਹੌਲ ਪ੍ਰਦਾਨ ਕੀਤਾ ਜਾ ਸਕੇ। ਸਿਬਿਨ ਸੀ ਨੇ ਦੁਹਰਾਇਆ ਕਿ ਜ਼ਿਲ੍ਹਿਆਂ ਵਿੱਚ ਤਾਇਨਾਤ ਸਮੂਹ ਚੋਣ ਅਮਲੇ ਦਾ ਫਰਜ਼ ਹੈ ਕਿ ਉਹ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਸਿਬਿਨ ਸੀ ਨੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਨ੍ਹਾਂ ਨਿਰਦੇਸ਼ਾਂ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨਾ ਯਕੀਨੀ ਬਣਾਉਣ ਅਤੇ ਜੇਕਰ ਚੋਣ ਪ੍ਰਚਾਰ ਵਿੱਚ ਵਿਘਨ ਪਾਉਣ ਦੀ ਕੋਈ ਘਟਨਾ ਸਾਹਮਣੇ ਆਉਂਦੀ ਹੈ ਤਾਂ ਉਸ ਨੂੰ ਗੰਭੀਰਤਾ ਨਾਲ ਲੈਂਦਿਆਂ ਚੋਣ ਕਮਿਸ਼ਨ ਦੇ ਧਿਆਨ ਵਿੱਚ ਲਿਆਂਦਾ ਜਾਵੇ। ਦੱਸਣਯੋਗ ਹੈ ਕਿ ਅੱਜ ਕਿਸਾਨਾਂ ਦੇ ਇੱਕ ਵਫ਼ਦ ਵੱਲੋਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ ਗਈ ਹੈ। ਮੀਟਿੰਗ ਦੌਰਾਨ ਸਿਬਿਨ ਸੀ ਨੇ ਕਿਸਾਨ ਜਥੇਬੰਦੀਆਂ ਨੂੰ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਅਤੇ ਸੂਬੇ ਭਰ ਵਿੱਚ ਚੋਣ ਲੜ ਰਹੇ ਉਮੀਦਵਾਰਾਂ ਦੀਆਂ ਚੋਣ ਮੁਹਿੰਮਾਂ ਵਿੱਚ ਵਿਘਨ ਨਾ ਪਾਉਣ ਦੀ ਅਪੀਲ ਕੀਤੀ ਹੈ।
Punjab Bani 09 May,2024
ਦਿਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲਦੀ ਮੂੰਹ ਬੋਲੀ ਭੈਣ ਨੇ ਕੀਤਾ ਚੋਣ ਲੜਨ ਦਾ ਐਲਾਨ
ਦਿਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲਦੀ ਮੂੰਹ ਬੋਲੀ ਭੈਣ ਨੇ ਕੀਤਾ ਚੋਣ ਲੜਨ ਦਾ ਐਲਾਨ ਚੰਡੀਗੜ੍ਹ : ਅਰਵਿੰਦ ਕੇਜਰੀਵਾਲ ਦੀ ਮੂੰਹ ਬੋਲੀ ਭੈਣ ਸਿੱਪੀ ਸ਼ਰਮਾ ਨੇ ਸੰਗਰੂਰ ਹਲਕੇ ‘ਚ ਲੋਕਸਭਾ ਚੋਣ ਅਜ਼ਾਦ ਉਮੀਦਵਾਰ ਵੱਜੋਂ ਲੜਣ ਦਾ ਐਲਾਨ ਕਰ ਦਿੱਤਾ ਹੈ। ਮਾਨਸਾ ਜ਼ਿਲ੍ਹੇ ਦੀ ਰਹਿਣ ਵਾਲੀ 646 ਪੀਟੀਆਈ ਯੂਨੀਅਨ ਦੀ ਆਗੂ ਵੱਜੋਂ ਲਗਾਤਾਰ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੀ ਹੈ ਅਤੇ ਹੁਣ ਬਦਲਾਅ ਵਾਲੀ ਸਰਕਾਰ ਵੱਲੋਂ ਵਾਅਦੇ ਪੂਰ੍ਹੇ ਨਾ ਕੀਤੇ ਜਾਣ ਦੇ ਰੋਸ ਵੱਜੋਂ ਉਸ ਨੇ ਚੋਣ ਲੜਣ ਦਾ ਐਲਾਨ ਕਰ ਦਿੱਤਾ ਹੈ। ਇੱਥੇ ਜ਼ਿਕਰਯੋਗ ਹੈ ਕਿ ਵਿਧਾਨਸਭਾ ਚੋਣਾਂ ਦੇ ਪਹਿਲਾਂ ਕੇਜਰੀਵਾਲ ਨੇ ਉਨ੍ਹਾਂ ਨੂੰ ਮੋਹਾਲੀ ‘ਚ ਟੈਂਕੀ ‘ਤੇ ਚੜ੍ਹਿਆ ਦੇਖ ਹੋਰਨਾਂ ਪਿਛਲੀਆਂ ਸਰਕਾਰਾਂ ਨੂੰ ਝੂਠੀਆਂ ਤੇ ਵਾਅਦੇ ਨਾ ਨਿਭਾਉਣ ਵਾਲੀਆਂ ਕਰਾਰ ਦਿੰਦਿਆਂ ਉਨ੍ਹਾਂ ਨੂੰ ਉਤਰਨ ਲਈ ਕਿਹਾ ਸੀ। ਉਨ੍ਹਾਂ ਪੰਜਾਬ ’ਚ ‘ਆਪ’ ਦੀ ਸਰਕਾਰ ਆਉਣ ‘ਤੇ ਉਨ੍ਹਾਂ ਦੇ ਦਿਨ ਬਦਲਣ ਦੀ ਗੱਲ ਕੀਤੀ ਸੀ। ਸਿੱਪੀ ਸ਼ਰਮਾ ਨੇ ਕਿਹਾ ਕਿ ਸਾਡੇ ਦਿਨ ਤਾਂ ਨਹੀਂ ਬਦਲੇ, ਪਰ ‘ਆਪ’ ਦੇ ਪੰਜਾਬ ’ਚ ਦਿਨ ਜ਼ਰੂਰ ਬਦਲ ਗਏ ਹਨ
Punjab Bani 08 May,2024
ਭਾਜਪਾ ਨੂੰ ਝਟਕਾ : ਰਵੀਪ੍ਰੀਤ ਸਿੰਘ ਸਿੱਧੂ ਨੇ ਦਿੱਤਾ ਅਸਤੀਫਾ
ਭਾਜਪਾ ਨੂੰ ਝਟਕਾ : ਰਵੀਪ੍ਰੀਤ ਸਿੰਘ ਸਿੱਧੂ ਨੇ ਦਿੱਤਾ ਅਸਤੀਫਾ ਚੰਡੀਗੜ੍ਹ, 7 ਮਈ ਭਾਜਪਾ ਦੇ ਜ਼ਿਲ੍ਹਾ ਬਠਿੰਡਾ ਦੇ ਦਿਹਾਤੀ ਪ੍ਰਧਾਨ ਰਵੀਪ੍ਰੀਤ ਸਿੰਘ ਸਿੱਧੂ ਨੇ ਅੱਜ ਜ਼ਿਲ੍ਹਾ ਪ੍ਰਧਾਨਗੀ, ਤਲਵੰਡੀ ਸਾਬੋ ਹਲਕਾ ਇੰਚਾਰਜ ਦੇ ਅਹੁਦੇ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫ਼ਾ ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੂੰ ਭੇਜ ਦਿੱਤਾ ਹੈ। ਉਧਰ, ਸ੍ਰੀ ਸਿੱਧੂ ਦੇ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਕਰਨ ਦੀਆਂ ਚਰਚਾਵਾਂ ਨੇ ਜ਼ੋਰ ਫੜ ਲਿਆ ਹੈ। ਜ਼ਿਕਰਯੋਗ ਹੈ ਕਿ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਕਰੀਬੀਆਂ ਵਿੱਚ ਗਿਣੇ ਜਾਂਦੇ ਰਹੇ ਰਵੀਪ੍ਰੀਤ ਸਿੰਘ ਸਿੱਧੂ ਨੇ ਹਲਕਾ ਤਲਵੰਡੀ ਸਾਬੋ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ 2009-2010 ਵਿੱਚ ਆਰੰਭ ਦਿੱਤੀਆਂ ਸਨ।
Punjab Bani 08 May,2024
ਕਾਂਗਰਸ ਉਮੀਦਵਾਰ ਡਾ. ਧਰਮਵੀਰ ਗਾਂਧੀ ਨੇ ਕੀਤੇ ਕਾਗਜ ਦਾਖਲ
ਕਾਂਗਰਸ ਉਮੀਦਵਾਰ ਡਾ. ਧਰਮਵੀਰ ਗਾਂਧੀ ਨੇ ਕੀਤੇ ਕਾਗਜ ਦਾਖਲ ਚੰਡੀਗੜ੍ਹ, 8 ਮਈ ਪਟਿਆਲਾ ਤੋਂ ਕਾਂਗਰਸ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਨੇ ਹਲਕਾ ਇੰਚਾਰਜਾਂ ਦੀ ਹਾਜ਼ਰੀ ’ਚ ਅੱਜ ਲੋਕ ਸਭਾ ਲਈ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ। ਉਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਸਨ। ਉਹ ਆਪਣਾ ਕਾਫ਼ਿਲਾ ਛੋਟੀ ਬਾਰਾਂਦਰੀ ਤੋਂ ਲੈ ਕੇ ਚੱਲੇ ਤੇ ਫੁਹਾਰਾ ਚੌਕ ਹੁੰਦੇ ਹੋਏ 22 ਨੰਬਰ ਫਾਟਕ ਤੋਂ ਹੁੰਦੇ ਹੋਏ ਮਿੰਨੀ ਸਕੱਤਰੇਤ ਪੁੱਜੇ ਜਿਥੇ ਪੁੱਜ ਕੇ ਉਨ੍ਹਾਂ ਆਪਣੇ ਨਾਮਜਦਗੀ ਪੱਤਰਾਂ ਨੂੰ ਦਾਖਲ ਕੀਤਾ।
Punjab Bani 08 May,2024
ਬਸਪਾ ਨੂੰ ਝਟਾਕਾ : ਉਮੀਦਵਾਰ ਰਾਕੇਸ਼ ਸੁਮਨ ਆਪ ਵਿੱਚ ਹੋਏ ਸ਼ਾਮਲ
ਬਸਪਾ ਨੂੰ ਝਟਾਕਾ : ਉਮੀਦਵਾਰ ਰਾਕੇਸ਼ ਸੁਮਨ ਆਪ ਵਿੱਚ ਹੋਏ ਸ਼ਾਮਲ ਚੰਡੀਗੜ੍ਹ, 8 ਮਈ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਬਸਪਾ ਉਮੀਦਵਾਰ ਰਾਕੇਸ਼ ਸੁਮਨ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਬਸਪਾ ਨੇ ਲੋਕ ਸਭਾ ਚੋਣਾਂ ’ਚ ਇਕੱਲੇ ਲੜਨ ਦਾ ਐਲਾਨ ਕੀਤਾ ਹੈ। ਹੁਸ਼ਿਆਰਪੁਰ ਸੀਟ ਦੀ ਨੁਮਾਇੰਦਗੀ ਇਸ ਵੇਲੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਕਰ ਰਹੇ ਹਨ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 1 ਜੂਨ ਨੂੰ ਵੋਟਾਂ ਪੈਣਗੀਆਂ।
Punjab Bani 08 May,2024
ਪਰਮਪਾਲ ਦੇ ਸਿਆਸੀ ਰਾਹ ਚ ਅੜਿਕਾ
ਪੰਜਾਬ ਸਰਕਾਰ ਨੇ ਪਰਮਪਾਲ ਕੌਰ ਦਾ ਅਸਤੀਫ਼ਾ ਨਾ ਮਨਜ਼ੂਰ ਕਰਕੇ ਤੁਰੰਤ ਪ੍ਰਭਾਵ ਨਾਲ ਡਿਊਟੀ ਤੇ ਹਾਜਰ ਹੋਣ ਦੇ ਦਿੱਤੇ ਆਦੇਸ਼
ਕੇਂਦਰ ਸਰਕਾਰ ਨੇ ਅਸਤੀਫ਼ਾ ਕਰ ਲਿਆ ਹੈ ਮਨਜ਼ੂਰ
ਪਰਮਪਾਲ ਦੇ ਸਿਆਸੀ ਰਾਹ ਚ ਅੜਿਕਾ
ਪੰਜਾਬ ਸਰਕਾਰ ਨੇ ਪਰਮਪਾਲ ਕੌਰ ਦਾ ਅਸਤੀਫ਼ਾ ਨਾ ਮਨਜ਼ੂਰ ਕਰਕੇ ਤੁਰੰਤ ਪ੍ਰਭਾਵ ਨਾਲ ਡਿਊਟੀ ਤੇ ਹਾਜਰ ਹੋਣ ਦੇ ਦਿੱਤੇ ਆਦੇਸ਼
ਪੰਜਾਬ ਸਰਕਾਰ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਮੁੱਖ ਆਗੂ ਸਿੰਕਦਰ ਸਿੰਘ ਮਲੂਕਾ ਦੀ ਨੂੰਹ ਅਤੇ ਆਈਏਐੱਸ ਅਧਿਕਾਰੀ ਪਰਮਪਾਲ ਕੌਰ ਦਾ ਅਸਤੀਫ਼ਾ ਨਾ ਮਨਜ਼ੂਰ ਕਰਕੇ ਤੁਰੰਤ ਪ੍ਰਭਾਵ ਨਾਲ ਡਿਊਟੀ ਤੇ ਹਾਜਰ ਹੋਣ ਦੇ ਆਦੇਸ਼ ਦਿੱਤੇ ਹਨ।
ਪਰਮਪਾਲ ਕੌਰ ਨੂੰ ਨੋਟਿਸ ਜਾਰੀ ਕਰਕੇ ਲਿਖਿਆ ਹੈ ਕੇ ਪੰਜਾਬ ਚ IAS ਅਧਿਕਾਰੀਆਂ ਦੀ ਘਾਟ ਹੈ। ਇਹ।ਅਸਤੀਫਾ ਨਾ ਮਨਜ਼ੂਰ ਹੋਣ ਨਾਲ ਉਨ੍ਹਾਂ ਦਾ ਸਿਆਸੀ ਰਾਹ, ਅੜਿਕੇ ਵਾਲਾ।ਹੋ ਸੁਕਦਾ ਹੈ, ਕਿਉਂ ਕੇ ਓਹ BJP ਤੋਂ ਚੋਣ ਲੜ ਰਹੇ ਹਨ।
ਕੇਂਦਰ ਸਰਕਾਰ ਨੇ ਅਸਤੀਫ਼ਾ ਕਰ ਲਿਆ ਹੈ ਮਨਜ਼ੂਰ
ਇਸ ਤੋਂ ਇਕ ਦਿਨ ਪਹਿਲਾਂ ਖਬਰ ਆਈ ਸੀ ਕਿ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਇਕ ਪੱਤਰ ਲਿੱਖ ਕੇ ਦੱਸਿਆ ਕਿ ਆਈਏਐੱਸ ਅਧਿਕਾਰੀ ਪਰਮਪਾਲ ਕੌਰ ਦਾ ਅਸਤੀਫ਼ਾ ਕੇਂਦਰ ਸਰਕਾਰ ਨੇ ਆਪਣੇ ਵਿਸ਼ੇਸ਼ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਲ ਇੰਡੀਆ ਸਰਵਿਸ ਰੂਲਜ਼ ਤਹਿਤ ਮਨਜ਼ੂਰ ਕਰ ਲਿਆ ਹੈ।
ਕੇਂਦਰ ਸਰਕਾਰ ਨੇ ਕਿਹਾ ਕਿ ਇਸ ਨਿਯਮ ਤਹਿਤ ਜਿਨ੍ਹਾਂ ਅਧਿਕਾਰੀਆਂ ਦੇ ਅਸਤੀਫ਼ੇ ਸੂਬਾ ਸਰਕਾਰ ਮਨਜ਼ੂਰ ਨਹੀਂ ਕਰਦੀ, ਉਸ ਦਾ ਅਸਤੀਫ਼ਾ ਕੇਂਦਰ ਸਰਕਾਰ ਮਨਜ਼ੂਰ ਕਰ ਸਕਦੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਨੇ ਆਈਏਐੱਸ ਅਧਿਕਾਰੀ ਪਰਮਪਾਲ ਕੌਰ ਦਾ ਅਸਤੀਫ਼ਾ ਮਨਜ਼ੂਰ ਕਰਕੇ ਉਨ੍ਹਾਂ ਨੂੰ ਰਿਲੀਵ ਵੀ ਕਰ ਦਿੱਤਾ ਹੈ।

ਪ੍ਰਨੀਤ ਕੌਰ ਨੇ ਕਿਹਾ, ਪੂਰਾ ਪਟਿਆਲਾ ਜ਼ਿਲ੍ਹਾ ਮੇਰਾ ਪਰਿਵਾਰ, ਮੈਂ ਨੂੰਹ ਬਣ ਕੇ ਆਈ ਸੀ, ਧੀ ਵਰਗਾ ਪਿਆਰ ਮਿਲਿਆ
ਪ੍ਰਨੀਤ ਕੌਰ ਨੇ ਕਿਹਾ, ਪੂਰਾ ਪਟਿਆਲਾ ਜ਼ਿਲ੍ਹਾ ਮੇਰਾ ਪਰਿਵਾਰ, ਮੈਂ ਨੂੰਹ ਬਣ ਕੇ ਆਈ ਸੀ, ਧੀ ਵਰਗਾ ਪਿਆਰ ਮਿਲਿਆ -ਨਾਭਾ ਦੇ ਵੱਡੀ ਗਿਣਤੀ 'ਚ ਨੌਜਵਾਨ ਭਾਜਪਾ 'ਚ ਸ਼ਾਮਲ, ਲੋਕਾਂ 'ਚ ਭਾਜਪਾ ਪ੍ਰਤੀ ਤੇਜੀ ਨਾਲ ਵੱਧ ਰਿਹਾ ਉਤਸ਼ਾਹ -ਨਾਭਾ ਵਿੱਚ ਵਰਕਰਾਂ ਦੀ ਮੀਟਿੰਗ ਦੌਰਾਨ ਔਰਤਾਂ ਨੇ ਪ੍ਰਨੀਤ ਕੌਰ ਜ਼ਿੰਦਾਬਾਦ ਦੇ ਨਾਅਰੇ ਲਾਏ ਪਟਿਆਲਾ, 7 ਮਈ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਅਤੇ ਸਾਬਕਾ ਵਿਦੇਸ਼ ਰਾਜ ਮੰਤਰੀ ਸ਼੍ਰੀਮਤੀ ਪ੍ਰਨੀਤ ਕੌਰ ਨੇ ਮੰਗਲਵਾਰ ਨੂੰ ਨਾਭਾ ਵਿਖੇ ਕਰੀਬ 10 ਪ੍ਰੋਗਰਾਮਾਂ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ। ਲੋਕਾਂ ਵੱਲੋਂ ਮਿਲ ਰਹੇ ਪਿਆਰ ਨਾਲ ਭਾਵੁਕ ਹੁੰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਸਮੁੱਚਾ ਪਟਿਆਲਾ ਜ਼ਿਲ੍ਹਾ ਮੇਰਾ ਪਰਿਵਾਰ ਹੈ ਅਤੇ ਇਸ ਦੇ ਹਰ ਮੈਂਬਰ ਨੇ ਧੀ ਵਰਗਾ ਪਿਆਰ ਦਿੱਤਾ ਹੈ। ਇਹ ਪਟਿਆਲਾ ਵਾਸੀਆਂ ਦਾ ਪਿਆਰ ਹੈ, ਜਿਸ ਦੀ ਬਦੌਲਤ ਉਹ ਜਿਲੇ ਦੇ ਵੱਡੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਵਿਚ ਕਾਮਯਾਬ ਹੋਏ ਹਨ। ਇਹ ਪਟਿਆਲਾ ਵਾਸੀਆਂ ਦੀ ਸੂਝ-ਬੂਝ ਅਤੇ ਪਿਆਰ ਦਾ ਹੀ ਨਤੀਜਾ ਹੈ ਕਿ ਉਨ੍ਹਾਂ ਦੇ ਪਤੀ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਬਣਨ ਦਾ ਮੌਕਾ ਮਿਲਿਆ ਅਤੇ ਉਨ੍ਹਾਂ ਨੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਦਿਆਂ ਹੀ ਪਟਿਆਲਾ ਨੂੰ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਨੂੰ ਸਥਾਪਿਤ ਕਰਵਾਇਆ। ਇਸ ਤੋਂ ਬਾਅਦ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ ਅਤੇ ਸ਼੍ਰੀ ਗੁਰੂ ਨਾਨਕ ਦੇਵ ਓਪਨ ਯੂਨੀਵਰਸਿਟੀ ਹੀ ਪਟਿਆਲੇ ਨੂੰ ਦਿੱਤੀ। ਨਵਾਂ ਬੱਸ ਸਟੈਂਡ, ਡੇਅਰੀ ਪ੍ਰਾਜੈਕਟ, ਨਹਿਰੀ ਪਾਣੀ ਪ੍ਰਾਜੈਕਟ, ਛੋਟੀ-ਵੱਡੀ ਨਦੀ ਦੇ ਸੁੰਦਰੀਕਰਨ ਪ੍ਰਾਜੈਕਟ, 18.2 ਕਿਲੋਮੀਟਰ ਲੰਬੇ ਦੱਖਣੀ ਬਾਈਪਾਸ ਤੋਂ ਬਾਅਦ ਹੁਣ ਮੋਦੀ ਸਰਕਾਰ ਰਾਹੀਂ 27 ਕਿਲੋਮੀਟਰ ਲੰਬੇ ਉੱਤਰੀ ਬਾਈਪਾਸ ਬਣਾਉਣ ਦਾ ਮੌਕਾ ਮਿਲਿਆ, ਜੋ ਸ਼ਹਿਰ ਨੂੰ ਆਰਥਿਕ, ਕਾਰੋਬਾਰ ਦੇ ਤੌਰ ਤੇ ਫਾਇਦਾ ਦਵੇਗਾ। ਨਾਭਾ ਦੇ ਬੌੜਾਂ ਗੇਟ ਵਿਖੇ ਕਰਵਾਏ ਗਏ ਇੱਕ ਪ੍ਰੋਗਰਾਮ ਦੌਰਾਨ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਕਰਨ ਉਪਰੰਤ ਪ੍ਰਨੀਤ ਕੌਰ ਨੇ ਕਿਹਾ ਕਿ ਨਾਭਾ ਨੇ ਪਟਿਆਲਾ ਦੇ ਵਿਕਾਸ ਵਿੱਚ ਵੱਡੀ ਭੂਮਿਕਾ ਨਿਭਾਈ ਹੈ। ਨਾਭਾ ਦੇ ਖੇਤੀ ਸੰਦਾਂ ਦੀ ਪਛਾਣ ਪਟਿਆਲਾ ਜ਼ਿਲ੍ਹੇ ਵਿੱਚ ਹੀ ਨਹੀਂ ਸਗੋਂ ਵਿਸ਼ਵ ਪੱਧਰ ’ਤੇ ਹੈ। ਭਵਿੱਖ ਵਿੱਚ ਉਨ੍ਹਾਂ ਦਾ ਸੁਪਨਾ ਹੈ ਕਿ ਨਾਭਾ ਵਿੱਚ ਅਤਿ-ਆਧੁਨਿਕ ਸਹੂਲਤਾਂ ਵਾਲਾ ਫੋਕਲ ਪੁਆਇੰਟ ਵਿਕਸਤ ਕਰਕੇ ਇਸ ਖੇਤਰ ਨੂੰ ਕੌਮੀ ਪੱਧਰ ’ਤੇ ਨਵੀਂ ਪਛਾਣ ਦਿਵਾਈ ਜਾਵੇ। ਇਸ ਤੋਂ ਪਹਿਲਾਂ ਨਾਭਾ ਵਿੱਚ ਸਥਾਪਿਤ ਹਾਰਲਿਕਸ ਅਤੇ ਕਰਤਾਰ ਕੰਬਾਈਨ ਦੇਸ਼ ਦੀ ਤਰੱਕੀ ਦੇ ਨਾਲ-ਨਾਲ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰਨ ਵਿੱਚ ਵੀ ਵੱਡਾ ਯੋਗਦਾਨ ਪਾ ਰਹੀਆਂ ਹਨ, ਪਰ ਜੇਕਰ ਇਸ ਖੇਤਰ ਵਿੱਚ ਫੋਕਲ ਪੁਆਇੰਟ ਵਿਕਸਤ ਕੀਤਾ ਜਾਂਦਾ ਹੈ ਤਾਂ ਪਟਿਆਲਾ ਹੀ ਨਹੀਂ ਸਗੋਂ ਪੂਰੇ ਮਾਲਵਾ ਨੂੰ ਰੋਜਗਾਰ ਦਾ ਫਾਇਦਾ ਮਿਲ ਸਕੇਗਾ। ਲੋਕ ਸਭਾ ਚੋਣਾਂ ਨੂੰ ਲੈ ਕੇ ਨਾਭਾ ਦੇ ਲੋਕਾਂ ਵਿੱਚ ਵੱਧ ਰਹੇ ਉਤਸ਼ਾਹ ਨੂੰ ਦੇਖਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਜ਼ਿਲ੍ਹੇ ਭਰ ਵਿੱਚ ਭਾਰਤੀ ਜਨਤਾ ਪਾਰਟੀ ਪ੍ਰਤੀ ਲੋਕਾਂ ਵਿੱਚ ਭਾਰੀ ਉਤਸ਼ਾਹ ਅਤੇ ਭਰੋਸਾ ਤੇਜ਼ੀ ਨਾਲ ਵੱਧ ਰਿਹਾ ਹੈ ਅਤੇ ਇਸ ਉਤਸ਼ਾਹ ਦੇ ਆਧਾਰ 'ਤੇ ਉਹ ਜ਼ਿਲ੍ਹੇ ਦੇ ਸਾਰੇ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਦੇ ਨਾਲ-ਨਾਲ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਕੇਂਦਰ ਤੋਂ ਵੱਡੀ ਮਦਦ ਪ੍ਰਾਪਤ ਕਰ ਸਕਣਗੇ। ਮੰਗਲਵਾਰ ਨੂੰ ਪ੍ਰਨੀਤ ਕੌਰ ਨੇ ਹੀਰਾ ਕੰਪਲੈਕਸ ਨਾਭਾ, ਰਾਮ ਕਿਸ਼ੋਰ ਗਲੀ ਨਾਭਾ, ਪਟਿਆਲਾ ਗੇਟ, ਗੁਰੂ ਨਾਨਕਪੁਰਾ ਮੁਹੱਲਾ ਨਾਭਾ, ਬੌੜਾ ਗੇਟ, ਹੀਰਾ ਮਹਿਲ, ਸੁੰਦਰ ਨਗਰ, ਐਸ.ਐਸ.ਟੀ ਨਗਰ, ਬਾਬਾ ਸ਼ਮਸ਼ੇਰ ਸਿੰਘ ਅਲੀਪੁਰ ਆਦਿ ਖੇਤਰਾਂ ਵਿੱਚ ਕੀਤੀਆਂ ਮੀਟਿੰਗਾਂ ਵਿੱਚ ਆਪਣੀ ਹਾਜ਼ਰੀ ਦਰਜ ਕਰਵਾਈ। ਇਸ ਮੌਕੇ ਪੈਨਸ਼ਨਰ ਐਸੋਸੀਏਸ਼ਨ ਦੇ ਪਰਮਜੀਤ ਸਿੰਘ ਮੱਗੂ, ਪ੍ਰੋ. ਹਰਦੀਪ, ਬਾਬਾ ਸ਼ਮਸ਼ੇਰ ਸਿੰਘ ਅਲੀਪੁਰ, ਬਹਾਦਰ ਖਾਨ, ਜਤਿੰਦਰ ਸਿੰਘ ਭੰਗੂ, ਵਰਿੰਦਰ ਬਿੱਟੂ, ਕਰਮ ਲਹਿਲ, ਸੁਖਪ੍ਰੀਤ ਸਿੰਘ ਘੁੰਮਣ, ਗੁਰਦੇਵ ਜਲੋਟਾ, ਮੰਡਲ ਪ੍ਰਧਾਨ ਪਰਮਿੰਦਰ ਗੁਪਤਾ, ਪਲਵਿੰਦਰ ਛੀਟਾਂਵਾਲਾ, ਜਗਦੀਪ ਸਿੰਘ ਨਾਭਾ ਅਤੇ ਸਮੂਹ ਮੰਡਲ ਪ੍ਰਧਾਨ ਹਾਜ਼ਰ ਸਨ।
Punjab Bani 07 May,2024
ਪੰਜਾਬ ਵਿੱਚ 13 ਉਮੀਦਵਾਰਾਂ ਵੱਲੋਂ 15 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ
ਪੰਜਾਬ ਵਿੱਚ 13 ਉਮੀਦਵਾਰਾਂ ਵੱਲੋਂ 15 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ ਚੰਡੀਗੜ੍ਹ 7 ਮਈ: ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਪੰਜਾਬ ਵਿੱਚ 13 ਲੋਕ ਸਭਾ ਸੀਟਾਂ ਲਈ 13 ਉਮੀਦਵਾਰਾਂ ਵੱਲੋਂ 15 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਬਠਿੰਡਾ ਲੋਕ ਸਭਾ ਸੀਟ ਲਈ 7 ਮਈ ਨੂੰ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ ਗਿਆ ਹੈ। ਗੁਰਦਾਸਪੁਰ, ਅੰਮ੍ਰਿਤਸਰ, ਖਡੂਰ ਸਾਹਿਬ, ਹੁਸ਼ਿਆਰਪੁਰ, ਆਨੰਦਪੁਰ ਸਾਹਿਬ, ਫਰੀਦਕੋਟ ਅਤੇ ਸੰਗਰੂਰ ਤੋਂ ਇਕ-ਇਕ ਨਾਮਜ਼ਦਗੀ ਪੱਤਰ ਭਰਿਆ ਗਿਆ ਹੈ। ਸਭ ਤੋਂ ਵੱਧ ਪੰਜ ਨਾਮਜ਼ਦਗੀ ਪੱਤਰ ਫਿਰੋਜ਼ਪੁਰ ਤੋਂ ਭਰੇ ਗਏ ਹਨ। ਇਥੇ 2 ਉਮੀਦਵਾਰਾਂ ਨੇ 2-2 ਫਾਰਮ ਭਰੇ ਹਨ। ਜਦਕਿ ਪਟਿਆਲਾ ਤੋਂ ਤਿੰਨ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਗੁਰਦਾਸਪੁਰ ਤੋਂ ਇਕ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਦਾਖ਼ਲ ਕੀਤੀ ਗਈ ਹੈ। ਉੱਥੇ ਹੀ ਅੰਮ੍ਰਿਤਸਰ ਤੋਂ ਕਮਿਊਨਿਸਟ ਪਾਰਟੀ ਆਫ ਇੰਡੀਆ, ਖਡੂਰ ਸਾਹਿਬ ਤੋਂ ਆਸ ਪੰਜਾਬ ਪਾਰਟੀ, ਹੁਸ਼ਿਆਰਪੁਰ ਤੋਂ ਇਕ ਆਜ਼ਾਦ ਉਮੀਦਵਾਰ, ਆਨੰਦਪੁਰ ਸਾਹਿਬ ਤੋਂ ਪੰਜਾਬ ਨੈਸ਼ਨਲ ਪਾਰਟੀ, ਫਰੀਦਕੋਟ ਤੋਂ ਇਕ ਆਜ਼ਾਦ ਅਤੇ ਸੰਗਰੂਰ ਤੋਂ ਪੰਜਾਬ ਨੈਸ਼ਨਲ ਪਾਰਟੀ ਦੇ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਸੇ ਤਰ੍ਹਾਂ ਪਟਿਆਲਾ ਤੋਂ 2 ਆਜ਼ਾਦ ਅਤੇ ਇਕ ਭਾਰਤੀਯ ਜਵਾਨ ਕਿਸਾਨ ਪਾਰਟੀ ਦੇ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਫਿਰੋਜ਼ਪੁਰ ਤੋਂ 2 ਉਮੀਦਵਾਰਾਂ ਨੇ ਦੋ-ਦੋ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਸ ਤੋਂ ਇਲਾਵਾ ਇਕ ਆਜ਼ਾਦ ਉਮੀਦਵਾਰ ਨੇ ਵੀ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ।
Punjab Bani 07 May,2024
ਨਾਮਜ਼ਦਗੀਆਂ ਦੇ ਪਹਿਲੇ ਦਿਨ ਪਟਿਆਲਾ ਲੋਕ ਸਭਾ ਹਲਕੇ ਤੋਂ ਤਿੰਨ ਉਮੀਦਵਾਰਾਂ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ
ਨਾਮਜ਼ਦਗੀਆਂ ਦੇ ਪਹਿਲੇ ਦਿਨ ਪਟਿਆਲਾ ਲੋਕ ਸਭਾ ਹਲਕੇ ਤੋਂ ਤਿੰਨ ਉਮੀਦਵਾਰਾਂ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ -ਉਮੀਦਵਾਰਾਂ ਦੀ ਨਾਮਜ਼ਦਗੀ 'ਨੋਅ ਯੂਅਰ ਕੈਂਡੀਡੇਟ ਐਪ 'ਤੇ ਵੀ ਦੇਖੀ ਜਾ ਸਕੇਗੀ-ਪਰੇ ਪਟਿਆਲਾ, 7 ਮਈ: ''ਲੋਕ ਸਭਾ ਦੀਆਂ 1 ਜੂਨ 2024 ਨੂੰ ਹੋਣ ਵਾਲੀਆਂ ਆਮ ਚੋਣਾਂ ਲਈ ਲੋਕ ਸਭਾ ਹਲਕਾ ਪਟਿਆਲਾ-13 ਲਈ ਨਾਮਜ਼ਦਗੀਆਂ ਦੇ ਪਹਿਲੇ ਦਿਨ ਅੱਜ ਤਿੰਨ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਕੋਲ ਦਾਖਲ ਕੀਤੇ ਹਨ।'' ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਤ ਪਰੇ ਨੇ ਦਿੱਤੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤੀ ਜਵਾਨ ਕਿਸਾਨ ਪਾਰਟੀ ਦੇ ਉਮੀਦਵਾਰ ਦੇਵਿੰਦਰ ਰਾਜਪੂਤ ਸਮੇਤ ਆਜ਼ਾਦ ਉਮੀਦਵਾਰਾਂ ਡਿੰਪਲ ਅਤੇ ਜਗਦੀਸ਼ ਕੁਮਾਰ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਸਾਰੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਭਾਰਤੀ ਚੋਣ ਕਮਿਸ਼ਨ ਦੀ ਐਂਡਰਾਇਡ ਤੇ ਆਈ.ਓ.ਐਸ. ਅਧਾਰਤ ਮੋਬਾਇਲ ਫੋਨ ਐਪ 'ਨੋਅ ਯੂਅਰ ਕੈਂਡੀਡੇਟ' (ਕੇ.ਵਾਈ.ਸੀ.) ਆਪਣੇ ਮੋਬਾਇਲ ਫੋਨਾਂ ਵਿੱਚ ਡਾਊਨਲੋਡ ਕਰਕੇ ਵੀ ਦੇਖੇ ਜਾ ਸਕਦੇ ਹਨ। ਇਸ ਤੋਂ ਬਿਨ੍ਹਾਂ ਉਮੀਦਵਾਰਾਂ ਵੱਲੋਂ ਜਮ੍ਹਾਂ ਕਰਵਾਏ ਗਏ ਆਪਣੇ ਐਫੀਡੇਵਿਟ ਮੁੱਖ ਚੋਣ ਅਫ਼ਸਰ, ਪੰਜਾਬ ਦੀ ਵੈਬਸਾਇਟ 'ਸੀਈਓ ਪੰਜਾਬ ਡਾਟ ਜੀਓਵੀ ਡਾਟ ਇਨ' ਅਤੇ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਦੀ ਵੈਬਸਾਇਟ 'ਪਟਿਆਲਾ ਡਾਟ ਐਨ.ਆਈ.ਸੀ. ਡਾਟ ਇਨ' ਉਪਰ ਵੀ ਅਪਲੋਡ ਕੀਤੇ ਗਏ ਹਨ, ਇਨ੍ਹਾਂ ਦੋਵਾਂ ਵੈਬਸਾਇਟਾਂ ਉਪਰ ਆਮ ਲੋਕ ਤੇ ਵੋਟਰ ਆਪਣੇ ਉਮੀਦਵਾਰਾਂ ਦੇ ਐਫੀਡੇਵਿਟ ਦੇਖ ਸਕਦੇ ਹਨ। ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ 14 ਮਈ ਤੱਕ ਡਿਪਟੀ ਕਮਿਸ਼ਨਰ ਦੇ ਕੋਰਟ ਰੂਮ (ਕਮਰਾ ਨੰਬਰ 108) ਵਿਖੇ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਦੀ ਪੜਤਾਲ 15 ਮਈ ਬੁੱਧਵਾਰ ਨੂੰ ਹੋਵੇਗੀ ਅਤੇ ਉਮੀਦਵਾਰ 17 ਮਈ ਤੱਕ ਆਪਣੇ ਨਾਮਜ਼ਦਗੀ ਵਾਪਸ ਲੈ ਸਕਣਗੇ।
Punjab Bani 07 May,2024
ਐਨ ਕੇ ਸ਼ਰਮਾ ਦੇ ਮੁੱਖ ਚੋਣ ਦਫਤਰ ਦੇ ਉਦਘਾਟਨ ਮੌਕੇ ਉਮੜਿਆ ਜਨ ਸੈਲਾਬ
ਐਨ ਕੇ ਸ਼ਰਮਾ ਦੇ ਮੁੱਖ ਚੋਣ ਦਫਤਰ ਦੇ ਉਦਘਾਟਨ ਮੌਕੇ ਉਮੜਿਆ ਜਨ ਸੈਲਾਬ ਚੋਣ ਮੁਹਿੰਮ ਨੂੰ ਲੋਕਾਂ ਵੱਲੋਂ ਦਿੱਤੇ ਜਾ ਰਹੇ ਭਰਵੇਂ ਹੁੰਗਾਰੇ ਤੋਂ ਸਪਸ਼ਟ ਹੋ ਗਿਆ ਕਿ ਅਕਾਲੀ ਦਲ ਦੀ ਜਿੱਤ ਪੱਕੀ: ਐਨ ਕੇ ਸ਼ਰਮਾ ਸੁਰਜੀਤ ਰੱਖੜਾ, ਬੀਬੀ ਮੁਖਮੇਲਪੁਰ,ਚਰਨਜੀਤ ਬਰਾੜ, ਭੁਪਿੰਦਰ ਸ਼ੇਖੂਪੁਰਾ, ਕਬੀਰ ਦਾਸ,ਬਿੱਟੂ ਚੱਠਾ, ਮੱਖਣ ਲਾਲਕਾ, ਸੁਰਜੀਤ ਸਿੰਘ ਗੜ੍ਹੀ ਸਮੇਤ ਉਦਘਾਟਨ ਮੌਕੇ ਵੱਡੇ ਆਗੂ ਪਹੁੰਚੇ ਪਟਿਆਲਾ, 7 ਮਈ: ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਪਾਰਲੀਮਾਨੀ ਹਲਕੇ ਤੋਂ ਉਮੀਦਵਾਰ ਐਨ ਕੇ ਸ਼ਰਮਾ ਦੇ ਮੁੱਖ ਚੋਣ ਦਫਤਰ ਦਾ ਉਦਘਾਟਨ ਅੱਜ ਕੇਂਦਰੀ ਜੇਲ੍ਹ ਰੋਡ ਪਟਿਆਲਾ ’ਤੇ ਹੋਟਲ ਸ਼ੌਰਿਆ ਦੇ ਨੇੜੇ ਕੀਤਾ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ, ਉਪਰੰਤ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਹੋਇਆ ਤੇ ਫਿਰ ਅਰਦਾਸ ਕਰ ਕੇ ਦਫਤਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਐਮ ਐਲ ਏ ਹਰਪ੍ਰੀਤ ਕੌਰ ਮੁਖਮੇਲਪੁਰ, ਚਰਨਜੀਤ ਸਿੰਘ ਬਰਾੜ, ਜਸਪਾਲ ਸਿੰਘ ਬਿੱਟੂ ਚੱਠਾ, ਅਮਰਿੰਦਰ ਸਿੰਘ ਬਜਾਜ, ਇੰਦਰਮੋਹਨ ਸਿੰਘ ਬਜਾਜ, ਕਬੀਰ ਦਾਸ, ਭੁਪਿੰਦਰ ਸ਼ੇਖੂਪੁਰਾ, ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਗੜ੍ਹੀ, ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਕਰਤਾਰਪੁਰ ਸਮੇਤ ਹੋਰ ਸੀਨੀਅਰ ਲੀਡਰਸ਼ਿਪ ਤੇ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹਾਜ਼ਰ ਸਨ। ਇਸ ਮੌਕੇ ਸੰਬੋਧਨ ਕਰਦਿਆਂ ਐਨ ਕੇ ਸ਼ਰਮਾ ਨੇ ਕਿਹਾ ਕਿ ਜਿਸ ਤਰੀਕੇ ਦਾ ਹੁੰਗਾਰਾ ਚੋਣ ਮੁਹਿੰਮ ਵਾਸਤੇ ਲੋਕਾਂ ਵੱਲੋਂ ਦਿੱਤਾ ਜਾ ਰਿਹਾ ਹੈ, ਉਸ ਤੋਂ ਸਪਸ਼ਟ ਹੋ ਗਿਆ ਹੈ ਕਿ ਹਲਕੇ ਤੋਂ ਅਕਾਲੀ ਦਲ ਦੀ ਜਿੱਤ ਪੱਕੀ ਹੈ। ਉਹਨਾਂ ਕਿਹਾ ਕਿ ਲੋਕਾਂ ਵਿਚ ਉਹਨਾਂ ਦੀ ਚੋਣ ਮੁਹਿੰਮ ਨੂੰ ਲੈ ਕੇ ਬਹੁਤ ਉਤਸ਼ਾਹ ਹੈ ਜਿਸ ਲਈ ਉਹ ਬਹੁਤ ਧੰਨਵਾਦੀ ਹਨ। ਉਹਨਾਂ ਕਿਹਾ ਕਿ ਵੋਟਾਂ ਵਾਲੇ ਦਿਨ ਨੂੰ ਹੁਣ ਸਿਰਫ 20 ਦਿਨਾਂ ਦਾ ਸਮਾਂ ਰਹਿ ਗਿਆ ਹੈ ਜਿਸ ਦੌਰਾਨ 13 ਤਾਰੀਕ ਨੂੰ ਸਮਾਣਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਪੰਜਾਬ ਬਚਾਓ ਯਾਤਰਾ ਕੱਢਣਗੇ ਅਤੇ ਇਸ ਮਗਰੋਂ 27 ਮਈ ਨੂੰ ਫਿਰ ਤੋਂ ਸਰਦਾਰ ਬਾਦਲ ਦੇ ਪ੍ਰੋਗਰਾਮ ਹਲਕੇ ਵਿਚ ਰੱਖੇ ਜਾਣਗੇ। ਉਹਨਾਂ ਨੇ ਸਮੂਹ ਹਲਕਾ ਇੰਚਾਰਜਾਂ, ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਹੁਣ ਸਮਾਂ ਇਕੱਲੇ ਇਕੱਲੇ ਘਰ ਤੇ ਇਕੱਲੇ ਇਕੱਲੇ ਵੋਟ ਤੱਕ ਪਹੁੰਚ ਕਰਨ ਦਾ ਹੈ, ਇਸ ਲਈ ਉਹ ਹੁਣ ਤੋਂ ਹੀ ਫੀਲਡ ਵਿਚ ਡੱਟ ਜਾਣ। ਉਹਨਾਂ ਕਿਹਾ ਕਿ ਇਕ ਪਾਸੇ ਅਕਾਲੀ ਦਲ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਲਗਾ ਕੇ ਖੜ੍ਹਾ ਹੈ ਤਾਂ ਦੂਜੇ ਪਾਸੇ ਭਾਜਪਾ ਤੇ ਆਪ ਕਿਸਾਨ ਵਿਰੋਧੀ ਸਾਬਤ ਹੋਏ ਹਨ। ਉਹਨਾਂ ਕਿਹਾ ਕਿ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕਿਸਾਨਾਂ ਨੂੰ ਇਨਸਾਫ ਨਹੀਂ ਦਿੱਤਾ ਜਾ ਰਿਹਾ। ਉਹਨਾਂ ਕਿਹਾ ਕਿ ਆਪ ਦੇ ਉਮੀਦਵਾਰ ਡਾ. ਬਲਬੀਰ ਸਿੰਘ 24 ਪਿੰਡਾਂ ਦੇ 400 ਕਿਸਾਨ ਪਰਿਵਾਰਾਂ ਨੂੰ ਉਹਨਾਂ ਦੀ ਐਕਵਾਇਰ ਹੋਈ ਜ਼ਮੀਨ ਦਾ ਮੁਆਵਜ਼ਾ ਨਹੀਂ ਦੁਆ ਸਕੇ ਜਿਸ ਕਾਰਨ ਇਹਨਾਂ ਪਿੰਡਾਂ ਵਾਲਿਆਂ ਨੇ ਆਪ ਤੇ ਭਾਜਪਾ ਦੇ ਉਮੀਦਵਾਰਾਂ ਦਾ ਪਿੰਡਾਂ ਵਿਚ ਦਾਖਲਾ ਬੰਦ ਕੀਤਾ ਹੋਇਆ ਹੈ। ਉਹਨਾਂ ਕਿਹਾ ਕਿ ਇਸੇ ਤਰੀਕੇ ਡਾ. ਗਾਂਧੀ ਨੂੰ ਉਮੀਦਵਾਰ ਬਣਾਉਣ ’ਤੇ ਕਾਂਗਰਸ ਦੇ ਵਰਕਰ ਦੁਖੀ ਹਨ ਤੇ ਉਹਨਾਂ ਵਿਚ ਰੋਸ ਹੈ। ਉਹਨਾਂ ਕਿਹਾ ਕਿ ਹੁਣ ਢੁਕਵਾਂ ਸਮਾਂ ਹੈ ਕਿ ਹਰ ਵਰਗ ਨੂੰ ਅਕਾਲੀ ਦਲ ਦੇ ਨਾਲ ਜੋੜਿਆ ਜਾਵੇ। ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਲੋਕਾਂ ਵਿਚ ਭਾਜਪਾ, ਆਪ ਤੇ ਕਾਂਗਰਸ ਤਿੰਨਾਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਲੈ ਕੇ ਰੋਹ ਹੈ ਤੇ ਲੋਕ ਅਕਾਲੀ ਦਲ ਦੀ ਡਟਵੀਂ ਹਮਾਇਤ ਕਰ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਤੇ ਆਪ ਦੇ 7 ਸਾਲਾਂ ਦੇ ਰਾਜ ਵਿਚ ਜਿਥੇ ਪਿੰਡਾਂ ਤੇ ਸ਼ਹਿਰਾਂ ਵਿਚ ਸੜਕਾਂ ਤੇ ਸੀਵਰੇਜ ਸਪਲਾਈ ਦਾ ਬੁਰਾ ਹਾਲ ਹੈ, ਉਥੇ ਹੀ ਸ਼ਗਨ ਸਕੀਮ, ਆਟਾ ਦਾਲ ਸਕੀਮ ਤੇ ਬੁਢਾਪਾ ਪੈਨਸ਼ਨ ਸਮੇਤ ਹੋਰ ਸਮਾਜ ਭਲਾਈ ਲਾਭ ਬੰਦ ਕਰਨ ਕਰਕੇ ਲੋਕਾਂ ਵਿਚ ਬਹੁਤ ਗੁੱਸਾ ਹੈ। ਇਸ ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਬੀਬੀ ਮੁਖਮੇਲਪੁਰ, ਚਰਨਜੀਤ ਸਿੰਘ ਬਰਾੜ, ਕਬੀਰ ਦਾਸ, ਜਸਪਾਲ ਸਿੰਘ ਬਿੱਟੂ ਚੱਠਾ, ਅਮਿਤ ਰਾਠੀ ਸ਼ਹਿਰੀ ਪ੍ਰਧਾਨ ਅਤੇ ਸੁਖਵਿੰਦਰਪਾਲ ਸਿੰਘ ਮਿੰਟਾ,ਅਮਰਿੰਦਰ ਸਿੰਘ ਬਜਾਜ, ਸੁਰਜੀਤ ਸਿੰਘ ਗੜ੍ਹੀ ਆਦਿ ਨੇ ਵੀ ਸੰਬੋਧਨ ਕੀਤਾ। ਸਟੇਜ ਸੰਚਾਲਨ ਮਹਿੰਦਰ ਸਿੰਘ ਸੋਢੀ ਨੇ ਕੀਤਾ।
Punjab Bani 07 May,2024
-ਨਿਰਪੱਖ, ਪਾਰਦਰਸ਼ੀ ਅਤੇ ਭੈਅ ਮੁਕਤ ਚੋਣਾਂ ਕਰਵਾਉਣ ਲਈ ਪਟਿਆਲਾ ਜ਼ਿਲ੍ਹਾ ਪ੍ਰਸਾਸ਼ਨ ਪੂਰੀ ਤਰ੍ਹਾਂ ਚੌਕਸ
-ਨਿਰਪੱਖ, ਪਾਰਦਰਸ਼ੀ ਅਤੇ ਭੈਅ ਮੁਕਤ ਚੋਣਾਂ ਕਰਵਾਉਣ ਲਈ ਪਟਿਆਲਾ ਜ਼ਿਲ੍ਹਾ ਪ੍ਰਸਾਸ਼ਨ ਪੂਰੀ ਤਰ੍ਹਾਂ ਚੌਕਸ -ਡੀ.ਸੀ. ਅਤੇ ਐਸ.ਐਸ.ਪੀ. ਨੇ ਚੋਣ ਤਿਆਰੀਆਂ ਅਤੇ ਸ਼ਡਿਊਲ ਬਾਰੇ ਮੀਡੀਆ ਨਾਲ ਸਾਂਝੀ ਕੀਤੀ ਜਾਣਕਾਰੀ - ਲੋਕ ਸਭਾ ਚੋਣਾਂ ਬਾਰੇ ਜਨਤਕ ਨੋਟਿਸ ਜਾਰੀ, ਸਟੈਟਿਕ ਸਰਵੇਲੈਂਸ ਵੱਲੋਂ ਚੈਕਿੰਗ ਸ਼ੁਰੂ, ਉਡਣ ਦਸਤੇ ਸਰਗਰਮ -ਮਜ਼ਬੂਤ ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਜ਼ਰੂਰੀ-ਸ਼ੌਕਤ ਅਹਿਮਦ ਪਰੇ -ਭੈਅ ਮੁਕਤ ਤੇ ਸ਼ਾਂਤਮਈ ਢੰਗ ਨਾਲ ਚੋਣਾਂ ਕਰਵਾਉਣ ਲਈ ਪਟਿਆਲਾ ਪੁਲਿਸ ਪੂਰੀ ਤਰ੍ਹਾਂ ਮੁਸ਼ਤੈਦ-ਐਸ.ਐਸ.ਪੀ. ਪਟਿਆਲਾ, 7 ਮਈ: ਨਿਰਪੱਖ, ਪਾਰਦਰਸ਼ੀ ਅਤੇ ਭੈਅ ਮੁਕਤ ਲੋਕ ਸਭਾ ਚੋਣਾਂ ਕਰਵਾਉਣ ਲਈ ਜ਼ਿਲ੍ਹਾ ਪ੍ਰਸਾਸ਼ਨ ਪਟਿਆਲਾ ਵਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ ਅਤੇ ਚੋਣ ਪ੍ਰਕਿਰਿਆ ਸਬੰਧੀ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਪ੍ਰੋਗਰਾਮਾਂ ਨੂੰ ਮੀਡੀਆ ਨਾਲ ਨਿਰੰਤਰ ਸਾਂਝਾ ਵੀ ਕੀਤਾ ਜਾ ਰਿਹਾ ਹੈ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਟਿਆਲਾ ਲੋਕ ਸਭਾ ਹਲਕੇ ਦੇ ਰਿਟਰਨਿੰਗ ਅਫ਼ਸਰ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜਿੱਥੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਲੋਕ ਸਭਾ ਚੋਣਾ ਬਾਰੇ ਜਨਤਕ ਨੋਟਿਸ ਜਾਰੀ ਕੀਤਾ, ਉਥੇ ਜ਼ਿਲ੍ਹਾ ਚੋਣ ਮੈਨੇਜਮੈਂਟ ਪਲਾਨ ਵੀ ਜਾਰੀ ਕੀਤਾ। ਇਸ ਮੌਕੇ ਐਸ.ਐਸ.ਪੀ. ਵਰੁਣ ਸ਼ਰਮਾ, ਐਸ.ਪੀ. (ਸਿਟੀ) ਸਰਫ਼ਰਾਜ ਆਲਮ ਅਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨਵਰੀਤ ਕੌਰ ਸੇਖੋਂ ਵੀ ਮੌਜੂਦ ਸਨ। ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਜ਼ਿਲ੍ਹਾ ਪੁਲਿਸ ਵੱਲੋਂ ਲੋਕ ਸਭਾ ਚੋਣਾਂ ਨਿਰਪੱਖ, ਪਾਰਦਰਸ਼ੀ ਅਤੇ ਭੈਅ ਮੁਕਤ ਢੰਗ ਨਾਲ ਕਰਵਾਉਣ ਲਈ ਸਮੁੱਚੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਵੋਟਰਾਂ ਨੂੰ ਸ਼ਾਂਤੀਪੂਰਵਕ ਮਾਹੌਲ ਦਿੱਤਾ ਜਾਵੇਗਾ, ਇਸ ਲਈ ਉਹ ਬਿਨ੍ਹਾਂ ਕਿਸੇ ਡਰ ਅਤੇ ਭੈਅ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਇੱਕ ਮਜ਼ਬੂਤ ਲੋਕਤੰਤਰ ਦਾ ਹਿੱਸਾ ਬਣਨ। ਉਨ੍ਹਾਂ ਦੱਸਿਆ ਕਿ 1 ਜੂਨ 2024 ਵੀਰਵਾਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣ ਵਾਲੀਆਂ ਵੋਟਾਂ ਲਈ ਨਾਮਜ਼ਦਗੀਆਂ ਸ਼ੁਰੂ ਹੋਣ ਨਾਲ ਸਾਰੇ ਵਿਧਾਨ ਸਭਾ ਹਲਕਿਆਂ 'ਚ ਗਠਿਤ ਸਟੈਟਿਕ ਸਰਵੇਲੈਂਸ ਟੀਮਾਂ ਵੱਲੋਂ ਸੜਕਾਂ 'ਤੇ ਬੈਰੀਕੇਡਿੰਗ ਲਗਾਕੇ ਵਾਹਨਾਂ ਨੂੰ ਰੋਕ ਕੇ ਚੈਕਿੰਗ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਉਡਣ ਦਸਤਿਆਂ ਦੀਆਂ ਟੀਮਾਂ ਵੀ ਪੂਰੀ ਤਰ੍ਹਾਂ ਸਰਗਰਮੀ ਨਾਲ ਚੈਕਿੰਗ ਕਰ ਰਹੀਆਂ ਹਨ। ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ 7 ਮਈ ਤੋਂ 14 ਮਈ ਤੱਕ ਡਿਪਟੀ ਕਮਿਸ਼ਨਰ ਦੇ ਕੋਰਟ ਰੂਮ (ਕਮਰਾ ਨੰਬਰ 108) ਵਿਖੇ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ 10 ਮਈ ਨੂੰ ਭਗਵਾਨ ਪਰਸ਼ੂਮਰਾਮ ਜੈਅੰਤੀ ਵਾਲੇ ਦਿਨ ਵੀ ਨਾਮਜ਼ਦਗੀ ਪੱਤਰ ਪ੍ਰਾਪਤ ਕੀਤੇ ਜਾਣਗੇ, ਕਿਉਂਕਿ ਇਸ ਦਿਨ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 ਤਹਿਤ ਛੁੱਟੀ ਨਹੀਂ ਹੈ। ਇਸ ਤੋਂ ਇਲਾਵਾ 11 ਮਈ ਨੂੰ ਦੂਜਾ ਸ਼ਨੀਵਾਰ ਤੇ 12 ਮਈ ਨੂੰ ਐਤਵਾਰ ਹੋਣ ਕਰਕੇ ਛੁੱਟੀ ਹੋਵੇਗੀ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਦੀ ਪੜਤਾਲ 15 ਮਈ ਬੁੱਧਵਾਰ ਨੂੰ ਹੋਵੇਗੀ ਅਤੇ ਉਮੀਦਵਾਰ 17 ਮਈ ਤੱਕ ਆਪਣੇ ਨਾਮਜ਼ਦਗੀ ਵਾਪਸ ਲੈ ਸਕਣਗੇ। ਉਨ੍ਹਾਂ ਦੱਸਿਆ ਕਿ ਇਸੇ ਦਿਨ ਸਾਰੇ ਉਮੀਦਵਾਰਾਂ ਦੀ ਸੂਚੀ ਫਾਈਨਲ ਹੋ ਜਾਵੇਗੀ ਤੇ ਆਜ਼ਾਦ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਉਨ੍ਹਾਂ ਨੇ ਚੋਣ ਲੜਨ ਵਾਲੇ ਸਾਰੇ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਯਕੀਨੀ ਬਣਾਉਣ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ 85 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ, ਦਿਵਿਆਂਗਜਨ ਅਤੇ ਚੋਣਾਂ ਲਈ ਕਿਸੇ ਵੀ ਤਰ੍ਹਾਂ ਦੀ ਡਿਊਟੀ 'ਤੇ ਤਾਇਨਾਤ ਚੋਣ ਅਮਲੇ ਦੀਆ ਵੋਟਾਂ ਪੁਆਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਵੱਖ-ਵੱਖ ਫਾਰਮ 12 ਮਈ ਤੋਂ ਪਹਿਲਾਂ-ਪਹਿਲਾਂ ਭਰਵਾਉਣ ਦੇ ਪੂਰੇ ਪ੍ਰਬੰਧ ਵੀ ਕਰ ਲਏ ਹਨ। ਉਨ੍ਹਾਂ ਦੱਸਿਆ ਕਿ ਕੋਈ ਵੀ ਵੋਟਰ ਆਪਣੇ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ, ਬਲਕਿ ਪੂਰੇ ਉਤਸ਼ਾਹ ਨਾਲ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀ ਸਵੀਪ ਟੀਮ ਵਲੋਂ ਵੋਟ ਪਾਉਣ ਸਬੰਧੀ ਜਾਗਰੂਕਤਾ ਵੀ ਫੈਲਾਈ ਜਾ ਰਹੀ ਹੈ, ਤਾਂ ਜੋ ਚੋਣ ਕਮਿਸ਼ਨ ਵੱਲੋਂ ਨਿਰਧਾਰਤ 70 ਫੀਸਦੀ ਤੋ ਵੱਧ ਵੋਟਾਂ ਪੁਆਉਣ ਦੇ ਟੀਚੇ ਨੂੰ ਸਰ ਕੀਤਾ ਜਾ ਸਕੇ। ਇਸ ਮੌਕੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਲੋਕ ਸਭਾ ਚੋਣਾਂ ਸ਼ਾਂਤੀਪੂਰਵਕ ਅਤੇ ਭੈਅ ਮੁਕਤ ਤਰੀਕੇ ਨਾਲ ਕਰਵਾਉਣ ਲਈ ਗ਼ਲਤ ਅਨਸਰਾਂ 'ਤੇ ਸਿਕੰਜ਼ਾ ਕੱਸਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 85 ਫੀਸਦੀ ਲਾਇਸੈਂਸੀ ਅਸਲਾ ਜਮ੍ਹਾਂ ਕਰਵਾ ਲਿਆ ਗਿਆ ਹੈ। ਇਸ ਤੋਂ ਇਲਾਵਾ ਹਰਿਆਣਾ ਨਾਲ ਲੱਗਦੀ ਪਟਿਆਲਾ ਜ਼ਿਲ੍ਹੇ ਦੀ ਹੱਦ 'ਤੇ ਸੀਸੀਟੀਵੀ ਕੈਮਰਿਆਂ ਦੀ ਨਿਗਰਾਨੀ ਹੇਠ 24 ਘੰਟੇ ਨਿਰੰਤਰ 14 ਇੰਟਰਸਟੇਟ ਨਾਕੇ ਲੱਗੇ ਹੋਏ ਹਨ, ਜਿਥੇ ਨਸ਼ਿਆਂ, ਨਜਾਇਜ਼ ਸ਼ਰਾਬ, ਹਥਿਆਰਾਂ ਤੇ ਸ਼ੱਕੀ ਵਿਅਕਤੀਆਂ ਦੀ ਐਂਟਰੀ 'ਤੇ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵੋਟਰਾਂ ਨੂੰ ਆਪਣੇ ਵੱਲ ਰੁਝਾਉਣ ਲਈ 'ਮਨੀ ਤੇ ਮਸਲ ਪਾਵਰ' ਦੀ ਵਰਤੋਂ ਰੋਕਣ ਤੇ ਅਚਨਚੇਤ ਚੈਕਿੰਗ ਲਈ ਫਲਾਇੰਗ ਸਕੁਐਡ ਟੀਮਾਂ ਵੀ ਪੂਰੀ ਤਰ੍ਹਾਂ ਸਰਗਰਮ ਹਨ। ਐਸ.ਐਸ.ਪੀ. ਨੇ ਅੱਗੇ ਦੱਸਿਆ ਕਿ ਪਟਿਆਲਾ ਪੁਲਿਸ ਨੇ ਚੋਣ ਜਾਬਤਾ ਲੱਗਣ ਤੋਂ ਬਾਅਦ 20 ਲੱਖ ਰੁਪਏ ਦੀ ਨਜਾਇਜ਼ ਨਗ਼ਦੀ ਅਤੇ 19 ਕਿਲੋ ਚਾਂਦੀ ਬਰਾਮਦ ਕਰਨ ਤੋਂ ਇਲਾਵਾ 57 ਭਗੌੜੇ ਵੀ ਗ੍ਰਿਫ਼ਤਾਰ ਕੀਤੇ ਹਨ। ਜਦਕਿ ਐਨ.ਡੀ.ਪੀ.ਐਸ. ਐਕਟ ਤਹਿਤ 93 ਮੁਕਦਮੇ ਦਰਜ ਕਰਕੇ 10 ਕਿਲੋ ਅਫੀਮ, 3 ਕਿਲੋ ਹੈਰੋਇਨ ਬਰਾਮਦ ਕੀਤੀ ਹੈ ਤੇ 116 ਆਬਕਾਰੀ ਐਕਟ ਦੇ ਮੁਕੱਦਮੇ ਦਰਜ ਕੀਤੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਨਸ਼ਿਆਂ, ਨਜਾਇਜ਼ ਸ਼ਰਾਬ ਤੇ ਅਸਲੇ ਤੇ ਨਾਜਾਇਜ਼ ਨਗ਼ਦੀ 'ਤੇ ਵੀ ਤਿੱਖੀ ਨਜ਼ਰ ਰੱਖੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਾਕਮ ਥਾਪਰ, ਡੀ.ਐਸ.ਪੀ. ਰਾਜ ਕੁਮਾਰ ਸ਼ਰਮਾ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
Punjab Bani 07 May,2024
ਪੰਜਾਬ ਦੇ 13 ਲੋਕ ਸਭਾ ਹਲਕਿਆਂ ‘ਚ ਕੁੱਲ 2.14 ਕਰੋੜ ਵੋਟਰ: ਸਿਬਿਨ ਸੀ
ਪੰਜਾਬ ਦੇ 13 ਲੋਕ ਸਭਾ ਹਲਕਿਆਂ ‘ਚ ਕੁੱਲ 2.14 ਕਰੋੜ ਵੋਟਰ: ਸਿਬਿਨ ਸੀ - ਸੂਬੇ ‘ਚ ਕੁੱਲ 24,451 ਪੋਲਿੰਗ ਸਟੇਸ਼ਨ - 5.28 ਲੱਖ ਵੋਟਰ ਪਹਿਲੀ ਵਾਰ ਪਾਉਣਗੇ ਵੋਟ - 1.89 ਲੱਖ ਵੋਟਰਾਂ ਦੀ ਉਮਰ 85 ਸਾਲ ਤੋਂ ਵੱਧ - ‘ਇਸ ਵਾਰ 70 ਪਾਰ’ ਦੇ ਟੀਚੇ ਦੀ ਪੂਰਤੀ ਲਈ ਵੋਟਰਾਂ ਨੂੰ ਵੱਧ-ਚੜ੍ਹ ਕੇ ਵੋਟਾਂ ਪਾਉਣ ਦੀ ਅਪੀਲ ਚੰਡੀਗੜ੍ਹ, 7 ਮਈ: ਲੋਕ ਸਭਾ ਚੋਣਾਂ 2024 ਲਈ ਪੰਜਾਬ ਵਿਚ ਨਾਮਜ਼ਦਗੀਆਂ ਭਰਨ ਦਾ ਸਿਲਸਿਲਾ ਸ਼ੁਰੂ ਹੋ ਚੁੱਕਾ ਹੈ ਅਤੇ 14 ਮਈ ਤੱਕ ਜਾਰੀ ਰਹੇਗਾ। 11 ਅਤੇ 12 ਮਈ ਨੂੰ ਛੁੱਟੀਆਂ ਹੋਣ ਕਰਕੇ ਕਾਗਜ਼ ਜਮ੍ਹਾਂ ਨਹੀਂ ਹੋਣਗੇ। 15 ਮਈ ਨੂੰ ਕਾਗਜ਼ਾਂ ਦੀ ਪੜਤਾਲ ਹੋਵੇਗੀ ਅਤੇ 17 ਮਈ ਉਮੀਦਵਾਰੀ ਵਾਪਸ ਲੈਣ ਦੀ ਅੰਤਿਮ ਤਾਰੀਖ ਹੈ। 1 ਜੂਨ ਨੂੰ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ। ਜ਼ਿਆਦਾ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 4 ਮਈ ਪੰਜਾਬ ਵਿਚ ਨਵੀਆਂ ਵੋਟਾਂ ਬਣਾਉਣ ਦੀ ਅੰਤਿਮ ਤਾਰੀਖ ਸੀ ਅਤੇ 6 ਮਈ ਨੂੰ ਜਾਰੀ ਕੀਤੀ ਗਈ ਵੋਟਰ ਸੂਚੀ ਅਨੁਸਾਰ ਪੰਜਾਬ ਵਿਚ ਕੁੱਲ ਵੋਟਰਾਂ ਦੀ ਗਿਣਤੀ 2 ਕਰੋੜ 14 ਲੱਖ 21 ਹਜ਼ਾਰ 555 (2,14,21,555) ਹੈ। ਇਸ ਵਿਚ 1 ਕਰੋੜ 12 ਲੱਖ 67 ਹਜ਼ਾਰ 19 (1,12,67,019) ਮਰਦ ਵੋਟਰ, 1 ਕਰੋੜ 1 ਲੱਖ 53 ਹਜ਼ਾਰ 767 (1,01,53,803) ਮਹਿਲਾ ਵੋਟਰ ਅਤੇ 769 ਹੋਰ ਵੋਟਰ ਹਨ। 4 ਮਈ ਤੱਕ ਨਵੀਆਂ ਵੋਟਾਂ ਬਣਨ ਲਈ ਜਮ੍ਹਾਂ ਕਰਵਾਏ ਗਏ ਫਾਰਮਾਂ ਦਾ ਨਿਪਟਾਰਾ 14 ਮਈ ਤੱਕ ਕੀਤਾ ਜਾਣ ਹੈ, ਇਸ ਲਈ ਕੁੱਲ ਵੋਟਰਾਂ ਦੀ ਅੰਤਿਮ ਪ੍ਰਕਾਸ਼ਨਾ ਇਸ ਮਿਤੀ ਤੋਂ ਬਾਅਦ ਸਾਹਮਣੇ ਆਵੇਗੀ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 5 ਲੱਖ 28 ਹਜ਼ਾਰ 864 ਵੋਟਰ 18-19 ਸਾਲ ਗਰੁੱਪ ਨਾਲ ਸਬੰਧ ਰੱਖਦੇ ਹਨ ਜੋ ਕਿ ਪਹਿਲੀ ਵਾਰ ਵੋਟ ਪਾਉਣਗੇ। ਇਨ੍ਹਾਂ ਵਿਚ 3 ਲੱਖ 16 ਹਜ਼ਾਰ 670 ਮੁੰਡੇ, 2 ਲੱਖ 12 ਹਜ਼ਾਰ 178 ਕੁੜੀਆਂ ਅਤੇ 16 ਹੋਰ ਵੋਟਰ ਹਨ। ਇਸੇ ਤਰ੍ਹਾਂ 1 ਲੱਖ 89 ਹਜ਼ਾਰ 832 ਵੋਟਰ 85 ਸਾਲ ਤੋਂ ਜ਼ਿਆਦਾ ਉਮਰ ਦੇ ਹਨ, ਜਿਨ੍ਹਾਂ ਵਿਚ 88,169 ਮਰਦ, 1,01,661 ਮਹਿਲਾਵਾਂ ਅਤੇ 2 ਹੋਰ ਵੋਟਰ ਹਨ। ਸਿਬਿਨ ਸੀ ਨੇ ਦੱਸਿਆ ਕਿ 13 ਲੋਕ ਸਭਾ ਸੀਟਾਂ ਲਈ ਕੁੱਲ 24,451 ਪੋਲਿੰਗ ਸਟੇਸ਼ਨ ਹੋਣਗੇ, ਜਿਨ੍ਹਾਂ ਵਿਚੋਂ 16,517 ਪਿੰਡਾਂ ਵਿਚ ਅਤੇ 7,934 ਸ਼ਹਿਰਾਂ ਵਿਚ ਬਣਾਏ ਗਏ ਹਨ। ਪੰਜਾਬ ਵਿਚ 100 ਫੀਸਦੀ ਫੋਟੋ ਪਹਿਚਾਣ ਪੱਤਰ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ ਉੱਤੇ ਵੋਟਰਾਂ ਦੀ ਸਹੂਲਤ ਲਈ ਸਾਰੇ ਬੰਦੋਬਸਤ ਕਰਨ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਅਪੀਲ ਕੀਤੀ ਕਿ ‘ਇਸ ਵਾਰ 70 ਪਾਰ’ ਦੇ ਟੀਚੇ ਦੀ ਪੂਰਤੀ ਲਈ ਵੋਟਰ ਵੱਧ-ਚੜ੍ਹ ਕੇ ਵੋਟਾਂ ਪਾਉਣ। ਕਿਸ ਲੋਕ ਸਭਾ ਹਲਕੇ ਵਿਚ ਕਿੰਨੇ ਵੋਟਰ: ਲੋਕ ਸਭਾ ਹਲਕਾ ਗੁਰਦਾਸਪੁਰ ਵਿੱਚ ਕੁੱਲ 16 ਲੱਖ 3 ਹਜ਼ਾਰ 628 ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 48 ਹਜ਼ਾਰ 196 ਮਰਦ ਵੋਟਰ, 7 ਲੱਖ 55 ਹਜ਼ਾਰ 396 ਮਹਿਲਾ ਵੋਟਰ ਅਤੇ 36 ਟਰਾਂਸਜੈਂਡਰ ਵੋਟਰ ਹਨ। ਅੰਮ੍ਰਿਤਸਰ ਵਿੱਚ 16 ਲੱਖ 8 ਹਜ਼ਾਰ 391 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 43 ਹਜ਼ਾਰ 985 ਮਰਦ ਵੋਟਰ, 7 ਲੱਖ 64 ਹਜ਼ਾਰ 343 ਮਹਿਲਾ ਵੋਟਰ ਅਤੇ 63 ਟਰਾਂਸਜੈਂਡਰ ਵੋਟਰ ਹਨ। ਖਡੂਰ ਸਾਹਿਬ ਵਿੱਚ 16 ਲੱਖ 64 ਹਜ਼ਾਰ 199 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 74 ਹਜ਼ਾਰ 470 ਮਰਦ ਵੋਟਰ, 7 ਲੱਖ 89 ਹਜ਼ਾਰ 662 ਮਹਿਲਾ ਵੋਟਰ ਅਤੇ 67 ਟਰਾਂਸਜੈਂਡਰ ਵੋਟਰ ਹਨ। ਜਲੰਧਰ ਵਿੱਚ 16 ਲੱਖ 50 ਹਜ਼ਾਰ 849 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 58 ਹਜ਼ਾਰ 239 ਮਰਦ ਵੋਟਰ, 7 ਲੱਖ 92 ਹਜ਼ਾਰ 566 ਮਹਿਲਾ ਵੋਟਰ ਅਤੇ 44 ਟਰਾਂਸਜੈਂਡਰ ਵੋਟਰ ਹਨ। ਇਸੇ ਤਰ੍ਹਾਂ ਹੁਸ਼ਿਆਰਪੁਰ ਵਿੱਚ 16 ਲੱਖ 43 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 30 ਹਜ਼ਾਰ 54 ਮਰਦ ਵੋਟਰ, 7 ਲੱਖ 69 ਹਜ਼ਾਰ 946 ਮਹਿਲਾ ਵੋਟਰ ਹਨ ਅਤੇ 43 ਟਰਾਂਸਜੈਂਡਰ ਵੋਟਰ ਹਨ। ਅਨੰਦਪੁਰ ਸਾਹਿਬ ਵਿਖੇ 17 ਲੱਖ 27 ਹਜ਼ਾਰ 844 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 9 ਲੱਖ 1 ਹਜ਼ਾਰ 917 ਮਰਦ ਵੋਟਰ, 8 ਲੱਖ 25 ਹਜ਼ਾਰ 864 ਮਹਿਲਾ ਵੋਟਰ ਅਤੇ 63 ਟਰਾਂਸਜੈਂਡਰ ਵੋਟਰ ਹਨ। ਲੁਧਿਆਣਾ ਵਿਖੇ 17 ਲੱਖ 54 ਹਜ਼ਾਰ 11 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 9 ਲੱਖ 34 ਹਜ਼ਾਰ 744 ਮਰਦ ਵੋਟਰ, 8 ਲੱਖ 19 ਹਜ਼ਾਰ 135 ਮਹਿਲਾ ਵੋਟਰ ਹਨ ਅਤੇ 132 ਟਰਾਂਸਜੈਂਡਰ ਵੋਟਰ ਹਨ। ਫਤਿਹਗੜ੍ਹ ਸਾਹਿਬ ਵਿੱਚ 15 ਲੱਖ 50 ਹਜ਼ਾਰ 734 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 22 ਹਜ਼ਾਰ 493 ਮਰਦ ਵੋਟਰ, 7 ਲੱਖ 28 ਹਜ਼ਾਰ 209 ਮਹਿਲਾ ਵੋਟਰ ਅਤੇ 32 ਟਰਾਂਸਜੈਂਡਰ ਵੋਟਰ ਹਨ। ਉੱਧਰ ਫਰੀਦਕੋਟ ਵਿੱਚ 15 ਲੱਖ 87 ਹਜ਼ਾਰ 461 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 38 ਹਜ਼ਾਰ 605 ਮਰਦ ਵੋਟਰ, 7 ਲੱਖ 48 ਹਜ਼ਾਰ 775 ਮਹਿਲਾ ਵੋਟਰ ਅਤੇ 81 ਟਰਾਂਸਜੈਂਡਰ ਵੋਟਰ ਹਨ। ਫਿਰੋਜ਼ਪੁਰ ਵਿੱਚ 16 ਲੱਖ 68 ਹਜ਼ਾਰ 113 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 79 ਹਜ਼ਾਰ 704 ਮਰਦ ਵੋਟਰ, 7 ਲੱਖ 88 ਹਜ਼ਾਰ 361 ਮਹਿਲਾ ਵੋਟਰ ਅਤੇ 48 ਟਰਾਂਸਜੈਂਡਰ ਵੋਟਰ ਹਨ। ਬਠਿੰਡਾ ਵਿੱਚ 16 ਲੱਖ 48 ਹਜ਼ਾਰ 866 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 68 ਹਜ਼ਾਰ 959 ਮਰਦ ਵੋਟਰ, 7 ਲੱਖ 79 ਹਜ਼ਾਰ 873 ਮਹਿਲਾ ਵੋਟਰ ਅਤੇ 34 ਟਰਾਂਸਜੈਂਡਰ ਵੋਟਰ ਹਨ। ਸੰਗਰੂਰ ਵਿੱਚ 15 ਲੱਖ 55 ਹਜ਼ਾਰ 370 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 23 ਹਜ਼ਾਰ 448 ਮਰਦ ਵੋਟਰ, 7 ਲੱਖ 31 ਹਜ਼ਾਰ 876 ਮਹਿਲਾ ਵੋਟਰ ਅਤੇ 46 ਟਰਾਂਸਜੈਂਡਰ ਵੋਟਰ ਹਨ। ਪਟਿਆਲਾ ਵਿੱਚ ਕੁੱਲ 18 ਲੱਖ 2 ਹਜ਼ਾਰ 46 ਵੋਟਰ ਹਨ ਜਿਨ੍ਹਾਂ ਵਿੱਚ 9 ਲੱਖ 42 ਹਜ਼ਾਰ 205 ਮਰਦ ਵੋਟਰ, 8 ਲੱਖ 59 ਹਜ਼ਾਰ 761 ਮਹਿਲਾ ਵੋਟਰ ਅਤੇ 80 ਟਰਾਂਸਜੈਂਡਰ ਵੋਟਰ ਹਨ।
Punjab Bani 07 May,2024
ਅਕਾਲੀ ਦਲ ਨੂੰ ਝਟਕਾ : ਚੰਡੀਗੜ ਤੋ ਉਮੀਦਵਾਰ ਹਰਦੀਪ ਬਟਰੇਲਾ ਨੇ ਕੀਤਾ ਚੋਣ ਲੜਨ ਤੋ ਇਨਕਾਰ ਛੱਡੀ ਪਾਰਟੀ
ਅਕਾਲੀ ਦਲ ਨੂੰ ਝਟਕਾ : ਚੰਡੀਗੜ ਤੋ ਉਮੀਦਵਾਰ ਹਰਦੀਪ ਬਟਰੇਲਾ ਨੇ ਕੀਤਾ ਚੋਣ ਲੜਨ ਤੋ ਇਨਕਾਰ ਛੱਡੀ ਪਾਰਟੀ ਚੰਡੀਗੜ੍ਹ, 6 ਮਈ ਲੋਕ ਸਭਾ ਚੋਣਾਂ ਦੇ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਝਟਕਾ ਲੱਗਾ, ਜਦੋਂ ਉਸ ਦੇ ਚੰਡੀਗੜ੍ਹ ਤੋਂ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਨੇ ਆਪਣੀ ਸਮੁੱਚੀ ਟੀਮ ਸਮੇਤ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਤੇ ਚੋਣ ਲੜਨ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਟਿਕਟ ਵਾਪਸ ਕਰ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦੀ ਸਮੁੱਚੀ ਟੀਮ ਨੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ੇ ਦੇਣ ਦਾ ਐਲਾਨ ਕਰ ਦਿੱਤਾ।
Punjab Bani 06 May,2024
ਕਾਂਗਰਸ ਤੇ ਆਪ ਬਠਿੰਡਾ ਨੂੰ ਇੱਕ ਦਹਾਕਾ ਪਿਛੇ ਲੈ ਗਈਆਂ : ਹਰਸਿਮਰਤ ਕੌਰ ਬਾਦਲ
ਕਾਂਗਰਸ ਤੇ ਆਪ ਬਠਿੰਡਾ ਨੂੰ ਇੱਕ ਦਹਾਕਾ ਪਿਛੇ ਲੈ ਗਈਆਂ : ਹਰਸਿਮਰਤ ਕੌਰ ਬਾਦਲ ਬਠਿੰਡਾ, 5 ਮਈ ਲੋਕ ਸਭਾ ਹਲਕਾ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਅੱਜ ਇੱਥੇ ਪਾਰਟੀ ਦਫ਼ਤਰ ਦਾ ਉਦਘਾਟਨ ਕਰਨ ਮੌਕੇ ਕਿਹਾ ਕਿ ‘ਆਪ’ ਨੇ ਪੰਜਾਬ ਵਿੱਚ ਕੋਈ ਵੱਡਾ ਪ੍ਰਾਜੈਕਟ ਨਹੀਂ ਲਿਆਂਦਾ ਜਦਕਿ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੇ ਬਠਿੰਡਾ ਨੂੰ ਨਮੂਨੇ ਦਾ ਹਲਕਾ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀਆਂ ਅਕਾਲੀ ਸਰਕਾਰਾਂ ਨੇ ਨਾ ਸਿਰਫ ਇਸ ਹਲਕੇ ਵਿਚ ਰਿਫਾਈਨਰੀ ਸਥਾਪਿਤ ਕਰਵਾਈ ਸਗੋਂ ਇਥੇ ਏਮਸ ਅਤੇ ਕੇਂਦਰੀ ਯੂਨੀਵਰਸਿਟੀ ਵੀ ਲਿਆਂਦੀ। ਇਸੇ ਤਰ੍ਹਾਂ ਕੈਂਸਰ ਹਸਪਤਾਲ ਖੋਲ੍ਹਣ ਦੇ ਨਾਲ-ਨਾਲ ਮਹਾਰਾਜਾ ਰਣਜੀਤ ਸਿੰਘ ਤਕਨੀਕੀ ਯੂਨੀਵਰਸਿਟੀ ਸਥਾਪਿਤ ਕੀਤੀ ਗਈ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ‘ਆਪ’ ਬਠਿੰਡਾ ਨੂੰ ਇਕ ਦਹਾਕਾ ਪਿੱਛੇ ਲੈ ਗਈਆਂ ਹਨ।
Punjab Bani 06 May,2024
ਕਾਂਗਰਸੀ ਨੇਤਾ ਚੁਸਪਿੰਦਰ ਬੀਰ ਚਾਹਲ ਹੋਏ ਆਪ ਵਿੱਚ ਸ਼ਾਮਲ
ਕਾਂਗਰਸੀ ਨੇਤਾ ਚੁਸਪਿੰਦਰ ਬੀਰ ਚਾਹਲ ਹੋਏ ਆਪ ਵਿੱਚ ਸ਼ਾਮਲ ਮਾਨਸਾ, 6 ਮਈ ਮਾਨਸਾ ਜ਼ਿਲ੍ਹੇ ਨਾਲ ਸਬੰਧਤ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਚੁਸਪਿੰਦਰ ਬੀਰ ਸਿੰਘ ਚਾਹਲ ਅੱਜ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨੇ ਇਹ ਸ਼ਮੂਲੀਅਤ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਕੀਤੀ। ਮੁੱਖ ਮੰਤਰੀ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਪਾਰਟੀ ਨੂੰ ਹੋਰ ਬਲ ਮਿਲੇਗਾ ਅਤੇ ਪਾਰਟੀ ਮਾਲਵਾ ਖੇਤਰ ਵਿਚ ਪਹਿਲਾਂ ਨਾਲੋਂ ਵੀ ਵੱਧ ਤਕੜੀ ਹੋਵੇਗੀ। ਉਨ੍ਹਾਂ ਦੀ ਇਹ ਸ਼ਮੂਲੀਅਤ ਚੰਡੀਗੜ੍ਹ ਵਿਖੇ ਹੋਈ ਹੈ ਅਤੇ ਇਸ ਦੀ ਜਾਣਕਾਰੀ ‘ਆਪ’ ਵਲੋਂ ਟਵੀਟ ਰਾਹੀਂ ਵੀ ਦਿੱਤੀ ਗਈ ਹੈ।
Punjab Bani 06 May,2024
ਪੰਜਾਬ ਦੇ ਲੋਕਾਂ ਲਈ ਉਮੀਦ ਦੀ ਕਿਰਨ ਹੈ ਅਕਾਲੀ ਦਲ : ਐਨ.ਕੇ. ਸ਼ਰਮਾ
ਪੰਜਾਬ ਦੇ ਲੋਕਾਂ ਲਈ ਉਮੀਦ ਦੀ ਕਿਰਨ ਹੈ ਅਕਾਲੀ ਦਲ : ਐਨ.ਕੇ. ਸ਼ਰਮਾ ਭਾਦਸੋਂ ਵਿੱਚ ਚੋਣ ਦਫ਼ਤਰ ਦਾ ਕੀਤਾ ਉਦਘਾਟਨ ਕਈ ਨੌਜਵਾਨਾਂ ਨੇ 'ਆਪ' ਛੱਡ ਕੇ ਅਕਾਲੀ ਦਲ ਦਾ ਫੜ੍ਹਿਆ ਪੱਲ੍ਹਾ ਪਟਿਆਲਾ। ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ ਕਿਹਾ ਹੈ ਕਿ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਜਿਸ ਤਰ੍ਹਾਂ ਵਿਕਾਸ ਕਾਰਜ ਹੋਏ ਹਨ, ਉਸਦੇ ਆਧਾਰ ’ਤੇ ਹੁਣ ਪੰਜਾਬ ਦੇ ਲੋਕਾਂ ਲਈ ਸਿਰਫ਼ ਅਕਾਲੀ ਦਲ ਹੀ ਉਮੀਦ ਦੀ ਕਿਰਨ ਹੈ। ਐਨ.ਕੇ.ਸ਼ਰਮਾ ਅੱਜ ਪਿੰਡ ਮੈਸ, ਦਾਣਾ ਮੰਡੀ ਭਾਦਸੋਂ, ਪਿੰਡ ਦੁੱਲਤੀ, ਨਰਾਤਾ ਕਲੋਨੀ, ਯੰਗ ਫਾਰਮ ਭਾਦਸੋਂ ਵਿਖੇ ਜਨ ਸਭਾਵਾਂ ਨੂੰ ਸੰਬੋਧਨ ਕਰ ਰਹੇ ਸਨ। ਸ਼ਰਮਾ ਨੇ ਅੱਜ ਭਾਦਸੋਂ ਵਿੱਚ ਚੋਣ ਦਫ਼ਤਰ ਦਾ ਉਦਘਾਟਨ ਵੀ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਹਵਾਈ ਅੱਡੇ ਦਾ ਨਿਰਮਾਣ, ਆਧੁਨਿਕ ਤਕਨੀਕ ਨਾਲ ਸੜਕਾਂ ਦਾ ਨਿਰਮਾਣ, ਥਰਮਲ ਪਲਾਂਟ ਨਿਰਮਾਣ, ਆਈ.ਟੀ ਸਿਟੀ, ਮੈਡੀਸਿਟੀ ਸਿਟੀ ਆਦਿ ਦਾ ਨਿਰਮਾਣ ਹੋਇਆ। ਪਿਛਲੇ ਕਰੀਬ ਅੱਠ ਸਾਲਾਂ ਤੋਂ ਪੰਜਾਬ ਦਾ ਵਿਕਾਸ ਰੁਕ ਗਿਆ ਹੈ। ਪੰਜਾਬ ਦੇ ਲੋਕ ਦੋ ਵਾਰ ਸਿਆਸਤ ਤਜਰਬਾ ਕਰਕੇ ਦੇਖ ਚੁੱਕੇ ਹਨ। ਹੁਣ ਉਹ ਇਸ ਦੇ ਹੱਕ ਵਿੱਚ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੰਨ ਚੁੱਕੇ ਹਨ ਕਿ ਸੂਬੇ ਦਾ ਵਿਕਾਸ ਸ਼੍ਰੋਮਣੀ ਅਕਾਲੀ ਦਲ ਨਾਲ ਹੀ ਸੰਭਵ ਹੈ। ਸ਼ਰਮਾ ਨੇ ਕਿਹਾ ਕਿ ਜਿਸ ਤਰ੍ਹਾਂ ਨਾਲ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਚਲਾਈ ਜਾ ਰਹੀ ਪੰਜਾਬ ਬਚਾਓ ਯਾਤਰਾ ਵਿੱਚ ਲੋਕਾਂ ਦਾ ਭਾਰੀ ਇਕੱਠ ਹੋ ਰਿਹਾ ਹੈ, ਉਸ ਤੋਂ ਸਾਫ਼ ਹੋ ਗਿਆ ਹੈ ਕਿ ਪੰਜਾਬ ਦੇ ਲੋਕ ਹੁਣ ਸਿਰਫ਼ ਅਜਿਹੇ ਆਗੂਆਂ ਨੂੰ ਵਾਗਡੋਰ ਸੌਂਪਣਾ ਚਾਹੁੰਦੇ ਹਨ ਜੋ ਕੇਂਦਰ ’ਚ ਪੰਜਾਬ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ। ਪ੍ਰੋਗਰਾਮਾਂ ਦੌਰਾਨ ‘ਆਪ’ ਆਗੂਆਂ ਯਾਦਵਿੰਦਰ ਸਿੰਘ ਅਤੇ ਗੁਰਦੀਪ ਸਿੰਘ ਨੇ ਆਮ ਆਦਮੀ ਪਾਰਟੀ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਐਨ.ਕੇ. ਸ਼ਰਮਾ ਨੇ ‘ਆਪ’ ਛੱਡਣ ਵਾਲੇ ਆਗੂਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਨਾਭਾ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ, ਲਖਵੀਰ ਲੌਟ, ਅਕਾਲੀ ਆਗੂ ਬਘੇਲ ਸਿੰਘ, ਵਪਾਰ ਵਿੰਗ ਭਾਦਸੋਂ ਦੇ ਪ੍ਰਧਾਨ ਰਣਧੀਰ ਸਿੰਘ ਢੀਂਡਸਾ, ਸਤਿੰਦਰ ਟੌਹੜਾ, ਸਰਕਲ ਜਥੇਦਾਰ ਗੁਰਜੰਟ ਸਿੰਘ, ਰਣਜੀਤ ਘੁੰਦਰ, ਗੁਰਤੇਜ ਤੇਜੀ, ਸੋਨੀ ਭੁੱਲਰ, ਚੇਤਨ ਸ਼ਰਮਾ, ਗੋਪੀ ਮਿਸ਼ਰਾ, ਪਾਲ ਸਹੋਲੀ, ਜੱਸਾ ਖੋਖ, ਗੁਰਸੇਵਕ ਸਿੰਘ ਗੋਲੀ, ਸੁਰਜੀਤ ਸਿੰਘ ਨੰਬਰਦਾਰ, ਸੁਖਜੀਤ ਸਿੰਘ ਸਮੇਤ ਕਈ ਪਤਵੰਤੇ ਹਾਜ਼ਰ ਸਨ।
Punjab Bani 06 May,2024
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬੀਜੇਪੀ ਵੱਲੋਂ ਕੀਤੀ ਸ਼ਿਕਾਇਤ ਉਪਰੰਤ ਡੀ.ਜੀ.ਪੀ. ਤੋਂ ਰਿਪੋਰਟ ਮੰਗੀ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬੀਜੇਪੀ ਵੱਲੋਂ ਕੀਤੀ ਸ਼ਿਕਾਇਤ ਉਪਰੰਤ ਡੀ.ਜੀ.ਪੀ. ਤੋਂ ਰਿਪੋਰਟ ਮੰਗੀ ਚੰਡੀਗੜ੍ਹ, 6 ਮਈ ਪੰਜਾਬ ਭਾਜਪਾ ਦੇ ਵਫ਼ਦ ਵੱਲੋਂ ਸੂਬੇ ਵਿੱਚ ਪਾਰਟੀ ਦੇ ਉਮੀਦਵਾਰਾਂ ਨੂੰ ਪ੍ਰਚਾਰ ਕਰਨ ਤੋਂ ਰੋਕੇ ਜਾਣ ਅਤੇ ਅਮਨ-ਕਾਨੂੰਨ ਦੀ ਸਥਿਤੀ 'ਤੇ ਚਿੰਤਾ ਜ਼ਾਹਰ ਕੀਤੇ ਜਾਣ ਤੋਂ ਬਾਅਦ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਤੋਂ ਇਸ ਸਬੰਧੀ ਕਾਰਵਾਈ ਰਿਪੋਰਟ ਮੰਗੀ ਹੈ। ਦੱਸਣਯੋਗ ਹੈ ਕਿ ਪੰਜਾਬ ਭਾਜਪਾ ਦੇ ਵਫ਼ਦ ਨੇ ਅੱਜ ਇੱਥੇ ਮੁੱਖ ਚੋਣ ਅਧਿਕਾਰੀ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕਰਕੇ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਯਕੀਨੀ ਬਣਾਉਣ ਅਤੇ ਚੋਣ ਪ੍ਰਚਾਰ ਦੇ ਅਧਿਕਾਰ ਨੂੰ ਲੈ ਕੇ ਚਿੰਤਾ ਪ੍ਰਗਟਾਈ। ਉਨ੍ਹਾਂ ਨੇ ਸੂਬੇ ਵਿੱਚ ਚੋਣਾਂ ਦੇ ਸਮੇਂ ਦੌਰਾਨ ਆਪਣੇ ਉਮੀਦਵਾਰਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਖਦਸ਼ਾ ਪ੍ਰਗਟਾਇਆ। ਬੀ.ਜੇ.ਪੀ. ਦੇ ਵਫ਼ਦ ਵੱਲੋਂ ਆਪਣਾ ਤਫਸੀਲ ਸ਼ਿਕਾਇਤ ਪੱਤਰ ਸੌਂਪੇ ਜਾਣ ਤੋਂ ਬਾਅਦ ਮੁੱਖ ਚੋਣ ਅਧਿਕਾਰੀ ਨੇ ਇਸ ਸਬੰਧੀ ਪੰਜਾਬ ਦੇ ਡੀ.ਜੀ.ਪੀ. ਨੂੰ ਤੱਥ ਖੋਜ ਅਤੇ ਕਾਰਵਾਈ ਰਿਪੋਰਟ ਸੌਂਪਣ ਲਈ ਕਿਹਾ ਹੈ।
Punjab Bani 06 May,2024
'ਲੋਕ ਸਭਾ ਚੋਣਾਂ 2024'
'ਲੋਕ ਸਭਾ ਚੋਣਾਂ 2024' ਕੋਈ ਨਾਗਰਿਕ ਵੋਟ ਪਾਉਣ ਤੋਂ ਨਾ ਰਹੇ ਵਾਂਝਾ, ਪ੍ਰਚਾਰ ਲਈ ਸਹਿਯੋਗ ਕਰਨ ਸਿਨੇਮਾ ਘਰਾਂ ਤੇ ਮਾਲਜ਼ ਦੇ ਪ੍ਰਬੰਧਕ-ਕੰਚਨ -ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਲੋਕਾਂ ਨੂੰ ਵੋਟਾਂ ਪਾਉਣ ਲਈ ਜਾਗਰੂਕ ਕਰਨ ਸਬੰਧੀ ਮਾਲ ਤੇ ਸਿਨੇਮਾ ਮੈਨਜਰਾਂ ਤੇ ਕਾਲਜਾਂ ਦੇ ਨੁਮਾਇੰਦਿਆਂ ਨਾਲ ਬੈਠਕ ਪਟਿਆਲਾ, 6 ਮਈ: ''ਲੋਕ ਸਭਾ ਚੋਣਾਂ ਦੀਆਂ 1 ਜੂਨ ਨੂੰ ਪੈਣ ਵਾਲੀਆਂ ਵੋਟਾਂ ਪਾਉਣ ਤੋਂ ਕੋਈ ਵੀ ਯੋਗ ਵੋਟਰ ਵਾਂਝਾ ਨਾ ਰਹੇ ਅਤੇ ਇਸ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਪਟਿਆਲਾ ਜ਼ਿਲ੍ਹੇ ਅਧੀਨ ਆਉਂਦੇ ਸਾਰੇ ਮਾਲਜ਼ ਤੇ ਸਿਨੇਮਾ ਘਰਾਂ ਦੇ ਮੈਨੇਜਰ ਤੇ ਪ੍ਰਬੰਧਕ ਆਪਣਾ ਪੂਰਾ ਸਹਿਯੋਗ ਦੇਣ। ਇਸ ਤੋਂ ਇਲਾਵਾ ਨੌਜਵਾਨ ਵੋਟਰਾਂ ਦੀਆਂ ਵੋਟਾਂ ਵੱਧ ਤੋਂ ਵੱਧ ਪੁਆਉਣ ਲਈ ਕਾਲਜਾਂ ਵੱਲੋਂ ਆਪਣੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਜਾਗਰੂਕ ਕੀਤਾ ਜਾਵੇ।'' ਇਹ ਪ੍ਰਗਟਾਵਾ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਨੇ ਪਟਿਆਲਾ ਜ਼ਿਲ੍ਹੇ ਦੇ ਸਿਨੇਮਾ ਘਰਾਂ ਤੇ ਮਾਲ ਮੈਨੇਜਰਾਂ ਅਤੇ ਕਾਲਜਾਂ ਦੇ ਨੁਮਾਇੰਦਿਆਂ ਨਾਲ ਕੀਤੀ ਬੈਠਕ ਮੌਕੇ ਕੀਤਾ। ਏ.ਡੀ.ਸੀ. ਕੰਚਨ ਨੇ ਮਾਲ ਤੇ ਸਿਨੇਮਿਆਂ ਦੇ ਮੈਨੇਜਰਾਂ ਤੇ ਪ੍ਰਬੰਧਕਾਂ ਨੂੰ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ, ਇਸ ਲਈ ਉਹ ਆਪਣੇ ਮਾਲਜ਼ ਤੇ ਸਿਨੇਮਾ ਘਰਾਂ ਵਿਖੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਪੋਸਟਰ, ਬੈਨਰ ਤੇ ਹੋਰਡਿੰਗਜ਼ ਲਗਵਾਉਣ। ਇਸ ਤੋਂ ਬਿਨ੍ਹਾਂ ਸਟੇਟ ਚੋਣ ਆਈਕਨ ਸ਼ੁਭਮਨ ਗਿੱਲ, ਤਰਸੇਮ ਜੱਸੜ, ਮਹਿਲਾਵਾਂ, ਦਿਵਿਆਂਗਜਨ, ਸਟੇਟ ਟਰਾਂਸਜੈਂਡਰ ਆਈਕੋਨ, ਪਹਿਲੀ ਵਾਰ ਵੋਟਰ ਬਣੇ ਨੌਜਵਾਨਾਂ, ਸਰਵਿਸ ਵੋਟਰਾਂ ਦੇ ਵੋਟ ਪਾਉਣ ਲਈ ਸੁਨੇਹੇ ਸਮੇਤ ਆਈਟੀ ਐਪਸ ਬਾਰੇ ਜਾਣਕਾਰੀ ਵੀ ਪ੍ਰਦਰਸ਼ਿਤ ਕੀਤੀ ਜਾਵੇ। ਏ.ਡੀ.ਸੀ. ਨੇ ਅੱਗੇ ਕਿਹਾ ਕਿ ਚੋਣਾਂ ਦਾ ਪਰਵ ਦੇਸ਼ ਦਾ ਗਰਵ, ਵੋਟ ਫਾਰ ਬੈਟਰ ਇੰਡੀਆ, ਪੰਜਾਬ ਵੋਟਸ ਆਨ 1 ਜੂਨ, ਨਥਿੰਗ ਲਾਈਕ ਵੋਟਿੰਗ, ਆਈ ਵੋਟ ਫਾਰ ਸ਼ਿਉਰ, ਵੋਟ ਮੇਰਾ ਅਧਿਕਾਰ ਤੇ ਨੈਤਿਕ ਫਰਜ਼, ਸੋਚ ਸਮਝ ਕੇ ਵੋਟ ਦਿਉ ਆਦਿ ਸਲੋਗਨ ਕਾਲਜਾਂ, ਮਾਲਜ ਤੇ ਸਿਨੇਮਾ ਘਰਾਂ ਦੇ ਨੋਟਿਸ ਬੋਰਡਾਂ 'ਤੇ ਲਗਾਏ ਜਾਣ। ਇਸ ਤੋਂ ਬਿਨ੍ਹਾਂ ਮੁੱਖ ਚੋਣ ਅਫ਼ਸਰ ਵੱਲੋਂ ਪ੍ਰਾਪਤ ਆਡੀਓ ਤੇ ਵੀਡੀਓਜ ਵੀ ਆਪਣੇ ਪ੍ਰੋਜੈਕਟਰਾਂ, ਐਲ.ਈ.ਡੀ. ਡਿਸਪਲੇਅ ਆਦਿ 'ਤੇ ਚਲਵਾਏ ਜਾਣ। ਜਦਕਿ ਸੋਸ਼ਲ ਮੀਡੀਆ ਸੁਨੇਹਿਆਂ ਨੂੰ ਵੀ ਵਾਇਰਲ ਕੀਤਾ ਜਾਵੇ ਤਾਂ ਕਿ ਵੱਧ ਤੋਂ ਵੱਧ ਲੋਕ ਇਸ ਵਾਰ ਵੋਟਾਂ ਪਾਉਣ ਲਈ ਅੱਗੇ ਆਉਣ ਅਤੇ ਇਸ ਵਾਰ 70 ਤੋਂ ਪਾਰ ਟੀਚੇ ਨੂੰ ਸਰ ਕੀਤਾ ਜਾ ਸਕੇ। ਮੀਟਿੰਗ ਮੌਕੇ ਚੋਣ ਤਹਿਸੀਲਦਾਰ ਵਿਜੇ ਕੁਮਾਰ ਚੌਧਰੀ, ਜ਼ਿਲ੍ਹਾ ਸਵੀਪ ਇੰਚਾਰਜ ਪ੍ਰੋ. ਸ਼ਵਿੰਦਰ ਰੇਖੀ ਤੇ ਮੋਹਿਤ ਕੌਸ਼ਲ, ਡੀ.ਡੀ.ਐਫ. ਨਿਧੀ ਮਲਹੋਤਰਾ ਸਮੇਤ ਸਪੈਕਟਰਾ ਮਾਲ, ਓਮੈਕਸ ਮਾਲ, ਪੀ.ਵੀ.ਆਰ. ਮਾਲ, ਕੈਪੀਟਲ, ਫੂਲ ਤੇ ਮਾਲਵਾ ਸਿਨੇਮਾ, ਪ੍ਰਾਈਮ ਸਿਨੇਮਾ ਰਾਜਪੁਰਾ ਸਮੇਤ ਮਾਤਾ ਸਾਹਿਬ ਕੌਰ ਕਾਲਜ, ਮੁਲਤਾਨੀ ਮਲ ਮੋਦੀ ਕਾਲਜ, ਬਿਕਰਮ ਕਾਲਜ ਆਫ਼ ਕਾਮਰਸ, ਸਰਕਾਰੀ ਕਾਲਜ ਆਫ਼ ਗਰਲਜ਼ ਆਦਿ ਦੇ ਨੁਮਾਇੰਦੇ ਮੌਜੂਦ ਸਨ।
Punjab Bani 06 May,2024
ਪੰਜਾਬ ਵਿਚ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ-
ਪੰਜਾਬ ਵਿਚ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ- ਭਾਰਤੀ ਚੋਣ ਕਮਿਸ਼ਨ ਵੱਲੋਂ ਜਨਰਲ ਅਤੇ ਪੁਲਿਸ ਆਬਜ਼ਰਵਰਾਂ ਦੀ ਨਿਯੁਕਤੀ: ਸਿਬਿਨ ਸੀ ਚੰਡੀਗੜ੍ਹ, 6 ਮਈ: ਪੰਜਾਬ ਵਿਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ ਹੋ ਰਹੀ ਹੈ। ਇਨ੍ਹਾਂ ਚੋਣਾਂ ਨੂੰ ਸ਼ਾਂਤੀਪੂਰਵਕ, ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੀਆਂ 13 ਸੀਟਾਂ ਲਈ ਜਨਰਲ ਅਤੇ ਪੁਲਿਸ ਆਬਜ਼ਰਵਰਾਂ ਦੀ ਨਿਯੁਕਤੀ ਕਰ ਦਿੱਤੀ ਹੈ। ਇਹ ਸਾਰੇ ਅਧਿਕਾਰੀ 14 ਮਈ ਤੋਂ ਆਪਣੀ ਡਿਊਟੀ ਸੰਭਾਲ ਲੈਣਗੇ। ਇਸ ਬਾਬਤ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਵੱਖ-ਵੱਖ ਸੂਬਿਆਂ ਦੇ 13 ਆਈ.ਏ.ਐਸ. ਅਧਿਕਾਰੀਆਂ ਨੂੰ ਜਨਰਲ ਆਬਜ਼ਰਵਰ ਲਾਇਆ ਗਿਆ ਹੈ ਜਦਕਿ 7 ਆਈ.ਪੀ.ਐਸ. ਅਧਿਕਾਰੀਆਂ ਨੂੰ ਪੁਲਿਸ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇਹ ਸਾਰੇ ਅਧਿਕਾਰੀ ਚੋਣਾਂ ਦੌਰਾਨ ਭਾਰਤੀ ਚੋਣ ਕਮਿਸ਼ਨ ਦੀਆਂ ਚੋਣ ਜ਼ਾਬਤੇ ਸਬੰਧੀ ਨਿਯਮਾਂ ਅਤੇ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਆਪਣੀ ਡਿਊਟੀ ਨਿਭਾਉਣਗੇ। ਜਿਨ੍ਹਾਂ ਅਧਿਕਾਰੀਆਂ ਨੂੰ ਜਨਰਲ ਆਬਜ਼ਰਵਰ ਲਾਇਆ ਗਿਆ ਹੈ, ਉਨ੍ਹਾਂ ਵਿਚ ਗੁਰਦਾਸਪੁਰ ਲੋਕ ਸਭਾ ਸੀਟ ਲਈ ਕੇ. ਮਹੇਸ਼ (2009 ਬੈਚ), ਅੰਮ੍ਰਿਤਸਰ ਲਈ ਸਿਧਾਰਥ ਜੈਨ (2001), ਖਡੂਰ ਸਾਹਿਬ ਲਈ ਅਭੀਮੰਨਿਊ ਕੁਮਾਰ (2011), ਜਲੰਧਰ ਲਈ ਜੇ. ਮੇਘਾਨਾਥ ਰੈੱਡੀ (2013), ਹੁਸ਼ਿਆਰਪੁਰ ਲਈ ਡਾ. ਆਰ ਆਨੰਦਕੁਮਾਰ (2003), ਆਨੰਦਪੁਰ ਸਾਹਿਬ ਲਈ ਡਾ. ਹੀਰਾ ਲਾਲ (2010), ਲੁਧਿਆਣਾ ਲਈ ਦਿਵਿਆ ਮਿੱਤਲ (2013), ਫਤਹਿਗੜ੍ਹ ਸਾਹਿਬ ਲਈ ਰਾਕੇਸ਼ ਸ਼ੰਕਰ (2004), ਫਰੀਦਕੋਟ ਲਈ ਰੂਹੀ ਖਾਨ (2013), ਫਿਰੋਜ਼ਪੁਰ ਲਈ ਕਪਿਲ ਮੀਨਾ (2010), ਬਠਿੰਡਾ ਲਈ ਡਾ. ਐਸ ਪ੍ਰਭਾਕਰ (2009), ਸੰਗਰੂਰ ਲਈ ਸ਼ਨਾਵਸ ਐਸ (2012), ਅਤੇ ਪਟਿਆਲਾ ਲੋਕ ਸਭਾ ਸੀਟ ਲਈ ਓਮ ਪ੍ਰਕਾਸ਼ ਬਕੋਰੀਆ (2006) ਨੂੰ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਪੁਲਿਸ ਆਬਜ਼ਰਵਰਾਂ ਵਿਚ ਗੁਰਦਾਸਪੁਰ ਤੇ ਹੁਸ਼ਿਆਰਪੁਰ ਲੋਕ ਸਭਾ ਸੀਟਾਂ ਲਈ ਕੁਸ਼ਾਲ ਪਾਲ ਸਿੰਘ (2014 ਬੈਚ), ਅੰਮ੍ਰਿਤਸਰ ਤੇ ਖਡੂਰ ਸਾਹਿਬ ਲਈ ਸਵੇਤਾ ਸ੍ਰੀਮਾਲੀ (2010), ਜਲੰਧਰ ਤੇ ਲੁਧਿਆਣਾ ਲਈ ਸਤੀਸ਼ ਕੁਮਾਰ ਗਜਭੀਏ (2002), ਆਨੰਦਪੁਰ ਸਾਹਿਬ ਤੇ ਫਤਹਿਗੜ੍ਹ ਸਾਹਿਬ ਲਈ ਸੰਦੀਪ ਗਜਾਨਨ ਦੀਵਾਨ (2010), ਬਠਿੰਡਾ ਤੇ ਫਰੀਦਕੋਟ ਲਈ ਬੀ. ਸ਼ੰਕਰ ਜੈਸਵਾਲ (2001), ਫਿਰੋਜ਼ਪੁਰ ਲਈ ਏ.ਆਰ. ਦਮੋਧਰ (2013) ਅਤੇ ਸੰਗਰੂਰ ਤੇ ਪਟਿਆਲਾ ਲੋਕ ਸਭਾ ਸੀਟਾਂ ਲਈ ਅਮੀਰ ਜਾਵੇਦ (2012) ਨੂੰ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 15 ਖਰਚਾ ਆਬਜ਼ਰਵਰਾਂ ਦੀ ਨਿਯੁਕਤੀ ਵੀ ਹੋ ਚੁੱਕੀ ਹੈ, ਜੋ ਕਿ ਆਈ.ਆਰ.ਐਸ. ਅਧਿਕਾਰੀ ਹਨ।
Punjab Bani 06 May,2024
ਸ਼ਾਹੀ ਪਰਿਵਾਰ ਦਾ ਵਾਰਿਸ ਹੀ ਪ੍ਰਧਾਨ ਮੰਤਰੀ ਜਾਂ ਮੁੱਖ ਮੰਤਰੀ ਬਣੇਗਾ ਇਹ ਮਾੜੀ ਰਿਵਾਇਤ ਚਾਹ ਵਾਲੇ ਨੇ ਖਤਮ ਕੀਤੀ : ਮੋਦੀ
ਸ਼ਾਹੀ ਪਰਿਵਾਰ ਦਾ ਵਾਰਿਸ ਹੀ ਪ੍ਰਧਾਨ ਮੰਤਰੀ ਜਾਂ ਮੁੱਖ ਮੰਤਰੀ ਬਣੇਗਾ ਇਹ ਮਾੜੀ ਰਿਵਾਇਤ ਚਾਹ ਵਾਲੇ ਨੇ ਖਤਮ ਕੀਤੀ : ਮੋਦੀ ਦਿੱਲੀ, 5 ਮਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮਾਜਵਾਦੀ ਪਾਰਟੀ ਅਤੇ ਕਾਂਗਰਸ ’ਤੇ ਸਿਰਫ਼ ਆਪਣੇ ਅਤੇ ਆਪਣੇ ਬੱਚਿਆਂ ਦੇ ਭਵਿੱਖ ਲਈ ਚੋਣਾਂ ਲੜਨ ਦਾ ਦੋਸ਼ ਲਗਾਉਂਦੇ ਹੋਏ ਅੱਜ ਕਿਹਾ ਕਿ ‘ਸ਼ਾਹੀ ਪਰਿਵਾਰ’ ਦਾ ਵਾਰਿਸ ਹੀ ਪ੍ਰਧਾਨ ਮੰਤਰੀ ਜਾਂ ਮੁੱਖ ਮੰਤਰੀ ਬਣੇਗਾ, ਇਹ ਮਾੜੀ ਰਵਾਇਤ ‘ਚਾਹ ਵਾਲੇ’ ਨੇ ਖ਼ਤਮ ਕਰ ਦਿੱਤੀ ਹੈ। ਮੋਦੀ ਨੇ ਸਮਾਜਵਾਦੀ ਪਾਰਟੀ ਦੇ ਗੜ੍ਹ ਮੰਨੇ ਜਾਣ ਵਾਲੇ ਇਟਾਵਾ ਵਿੱਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ, ‘‘ਮੋਦੀ ਭਾਰਤ ਲਈ ਆਉਣ ਵਾਲੇ ਪੰਜ ਸਾਲ ਹੀ ਨਹੀਂ ਬਲਕਿ 25 ਸਾਲਾਂ ਦਾ ਰਸਤਾ ਬਣਾ ਰਿਹਾ ਹੈ। ਮੋਦੀ ਇਹ ਸਭ ਕਿਉਂ ਕਰ ਰਿਹਾ ਹੈ ਕਿਉਂਕਿ ਮੋਦੀ ਰਹੇ ਨਾ ਰਹੇ ਦੇਸ਼ ਹਮੇਸ਼ਾ ਰਹੇਗਾ।’
Punjab Bani 05 May,2024
ਸੰਦੇਸਖਲੀ ਮਾਮਲੇ ਪਿਛੇ ਭਾਜਪਾ ਦਾ ਹੱਥ ਹੈ : ਮਮਤਾ ਬੈਨਰਜੀ
ਸੰਦੇਸਖਲੀ ਮਾਮਲੇ ਪਿਛੇ ਭਾਜਪਾ ਦਾ ਹੱਥ ਹੈ : ਮਮਤਾ ਬੈਨਰਜੀ ਕੋਲਕਾਤਾ, 5 ਮਈ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਭਾਜਪਾ ’ਤੇ ਸੂਬੇ ਨੂੰ ਬਦਨਾਮ ਕਰਨ ਲਈ ਸੰਦੇਸ਼ਖਲੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਦਾ ਦੋਸ਼ ਲਗਾਇਆ। ਸੰਦੇਸ਼ਖਲੀ ਵਿੱਚ ਤ੍ਰਿਣਮੂਲ ਕਾਂਗਰਸ ਦੇ ਆਗੂਆਂ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਦੋਸ਼ ਸਾਹਮਣੇ ਆਏ ਹਨ। ਤ੍ਰਿਣਮੂਲ ਕਾਂਗਰਸ ਨੇ ਸ਼ਨਿਚਰਵਾਰ ਨੂੰ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਜਾਰੀ ਕੀਤਾ, ਜਿਸ ਵਿੱਚ ਦਾਅਵਾ ਕੀਤਾ ਗਿਆ ਕਿ ਇਹ ਉਸ ਦੇ ਰੁਖ਼ ਦੀ ਪੁਸ਼ਟੀ ਕਰਦਾ ਹੈ ਕਿ ਸੰਦੇਸ਼ਖਲੀ ਮਾਮਲੇ ਪਿੱਛੇ ਭਾਜਪਾ ਦਾ ਹੱਥ ਹੈ।
Punjab Bani 05 May,2024
ਆਪ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ ਵਿੱਚ ਪੰਜਾਬੀ ਕਲਾਕਾਰਾਂ ਨੇ ਕੀਤਾ ਪ੍ਰਚਾਰ
ਆਪ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ ਵਿੱਚ ਪੰਜਾਬੀ ਕਲਾਕਾਰਾਂ ਨੇ ਕੀਤਾ ਪ੍ਰਚਾਰ ਫਰੀਦਕੋਟ : ਫ਼ਰੀਦਕੋਟ ਦੇ ਚੋਣ ਮੈਦਾਨ 'ਚ ਹੁਣ ਫ਼ਿਲਮੀ ਸਿਤਾਰੇ ਉਤਰਨੇ ਸ਼ੁਰੂ ਹੋ ਗਏ ਹਨ। ਅੱਜ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਦੇ ਸਮਰਥਨ 'ਚ ਪੰਜਾਬੀ ਕਲਾਕਾਰ ਸਿੱਪੀ ਗਿੱਲ, ਨੀਸ਼ਾ ਬਾਨੋ, ਬੀਐਨ ਸ਼ਰਮਾ ਤੇ ਰੁਪਿੰਦਰ ਰੂਬੀ ਪਹੁੰਚੇ ਹਨ। ਵਿਧਾਨ ਸਭਾ ਹਲਕਾ ਧਰਮਕੋਟ ਦੇ ਵੱਖ-ਵੱਖ ਪਿੰਡਾਂ ਵਿੱਚ ਸਾਰਿਆਂ ਵੱਲੋਂ ਚੋਣ ਪ੍ਰਚਾਰ ਕੀਤਾ ਗਿਆ। ਪ੍ਰਚਾਰ ਦੌਰਾਨ ਲੋਕਾਂ 'ਚ ਫਿਲਮੀ ਸਿਤਾਰਿਆਂ ਦਾ ਕ੍ਰੇਜ਼ ਵੀ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਵੱਲੋਂ ਕਰਮਜੀਤ ਅਨਮੋਲ ਨੂੰ ਨਾ ਸਿਰਫ਼ ਮਿਹਨਤੀ, ਸੂਝਵਾਨ ਅਤੇ ਇਮਾਨਦਾਰ ਕਲਾਕਾਰ ਦੱਸਿਆ ਜਾ ਰਿਹਾ ਹੈ ਸਗੋਂ ਇੱਕ ਚੰਗਾ ਸਮਾਜ ਸੇਵਕ ਵੀ ਦੱਸਿਆ ਜਾ ਰਿਹਾ ਹੈ।
Punjab Bani 05 May,2024
ਕਿਸ਼ੋਰੀ ਲਾਲ ਸ਼ਰਮਾ ਦੇਣਗੇ ਅਮੇਠੀ ਵਿੱਚ ਸਮ੍ਰਿਤੀ ਇਰਾਨੀ ਨੂੰ ਟੱਕਰ
ਕਿਸ਼ੋਰੀ ਲਾਲ ਸ਼ਰਮਾ ਦੇਣਗੇ ਅਮੇਠੀ ਵਿੱਚ ਸਮ੍ਰਿਤੀ ਇਰਾਨੀ ਨੂੰ ਟੱਕਰ ਦਿਲੀ, 4 ਮਈ ਲੁਧਿਆਣਾ ਵਸਨੀਕ ਕਿਸ਼ੋਰੀ ਲਾਲ ਸ਼ਰਮਾ ਹੁਣ ਅਮੇਠੀ ਵਿੱਚ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੂੰ ਚੋਣ ਮੈਦਾਨ ਵਿੱਚ ਟੱਕਰ ਦੇਣਗੇ। ਉਹ ਪਿਛਲੇ 25 ਸਾਲਾਂ ਤੋਂ ਲੋਕ ਸਭਾ ਹਲਕਾ ਰਾਏ ਬਰੇਲੀ ਤੇ ਅਮੇਠੀ ਵਿੱਚ ਗਾਂਧੀ ਪਰਿਵਾਰ ਦਾ ਸਾਰਾ ਕੰਮਕਾਜ ਸੰਭਾਲ ਰਹੇ ਹਨ। ਕਿਸ਼ੋਰੀ ਲਾਲ ਸ਼ਰਮਾ ਨੂੰ ਅਮੇਠੀ ਦੇ ਹਰ ਹਲਕੇ ਤੇ ਗਲੀ ਮੁਹੱਲੇ ਦਾ ਵੀ ਪੂਰਾ ਗਿਆਨ ਹੈ। ਰਾਏ ਬਰੇਲੀ ਤੋਂ ਭਾਵੇਂ ਸੋਨੀਆ ਗਾਂਧੀ ਤੇ ਅਮੇਠੀ ਤੋਂ ਰਾਹੁਲ ਗਾਂਧੀ ਲੋਕ ਸਭਾ ਮੈਂਬਰ ਬਣਦੇ ਰਹੇ ਹਨ ਪਰ ਉਥੇ ਰਹਿ ਕੇ ਕਿਸ਼ੋਰੀ ਲਾਲ ਸ਼ਰਮਾ ਨੇ ਹੀ ਇਨ੍ਹਾਂ ਲੋਕ ਸਭਾ ਮੈਂਬਰਾਂ ਦਾ ਸਾਰਾ ਕੰਮਕਾਜ ਸੰਭਾਲਿਆ ਹੈ। ਗਾਂਧੀ ਪਰਿਵਾਰ ਨਾਲ 35 ਸਾਲਾਂ ਤੋਂ ਜ਼ਿਆਦਾ ਸਮਾਂ ਇਮਾਨਦਾਰੀ ਨਾਲ ਕੰਮ ਕਰਨ ਦਾ ਫਲ ਕਿਸ਼ੋਰੀ ਲਾਲ ਸ਼ਰਮਾ ਨੂੰ ਮਿਲਿਆ ਹੈ।
Punjab Bani 05 May,2024
ਨਰਿੰਦਰ ਮੋਦੀ ਨੇ ਕੀਤਾ ਦਰਭੰਗਾ ਵਿੱਚ ਚੋਣ ਰੈਲੀ ਨੂੰ ਸੰਬੋਧਨ
ਨਰਿੰਦਰ ਮੋਦੀ ਨੇ ਕੀਤਾ ਦਰਭੰਗਾ ਵਿੱਚ ਚੋਣ ਰੈਲੀ ਨੂੰ ਸੰਬੋਧਨ ਪਹਿਲੀ ਵਾਰ ਗੋਧਰਾ ਮੁੱਦਾ ਚੁਕਿਆ ਦਿਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬਿਹਾਰ ’ਚ ਭਾਜਪਾ ਦੀ ਮੁੱਖ ਵਿਰੋਧੀ ਪਾਰਟੀ ਆਰਜੇਡੀ ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ ’ਤੇ ਦੋ ਦਹਾਕੇ ਪੁਰਾਣੇ ਗੋਧਰਾ ਰੇਲ ਗੱਡੀ ਅੱਗਜ਼ਨੀ ਕਾਂਡ ਦੇ ‘ਦੋਸ਼ੀਆਂ ਨੂੰ ਬਚਾਉਣ’ ਅਤੇ ‘ਕਾਰ ਸੇਵਕਾਂ ’ਤੇ ਦੋਸ਼ ਮੜ੍ਹਣ’’ ਦੀ ਕੋਸ਼ਿਸ਼ ਦਾ ਦੋਸ਼ ਲਾਇਆ ਹੈ। ਦਰਭੰਗਾ ’ਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਮੋਦੀ ਜੋ ਕਿ ਗੋਧਰਾ (ਗੁਜਰਾਤ) ’ਚ ਦੰਗੇ ਹੋਣ ਸਮੇਂ ਗੁਜਰਾਤ ਦੇ ਮੁੱਖ ਮੰਤਰੀ ਸਨ, ਨੇ ਦੋਸ਼ ਲਾਇਆ ਕਿ ਆਰਜੇਡੀ ਮੁਖੀ ਨੇ ਉਦੋਂ ਕੇਂਦਰ ’ਚ ਸੱਤਾਧਾਰੀ ਕਾਂਗਰਸ ਲਾਲ ਮਿਲ ਕੇ ਕੰਮ ਕੀਤਾ ਸੀ। ਮੋਦੀ ਨੇ ਮੌਜੂਦਾ ਚੋਣਾਂ ਦੌਰਾਨ ਸੰਭਾਵੀ ਤੌਰ ’ਤੇ ਪਹਿਲੀ ਵਾਰ ‘ਗੋਧਰਾ ਮੁੱਦਾ’ ਚੁੱਕਿਆ ਹੈ। ਮੋਦੀ ਨੇ ਲਾਲੂ ਪ੍ਰਸਾਦ ਯਾਦਵ ਜੋ ਕਿ ਯੂਪੀਏ ਸਰਕਾਰ ’ਚ ਰੇਲਵੇ ਮੰਤਰੀ ਸਨ, ਦਾ ਨਾਮ ਲਏ ਬਿਨਾਂ ਆਖਿਆ ਕਿ ਉਹ (ਚਾਰਾ ਘੁਟਾਲੇ ’ਚ) ‘‘ਸਜ਼ਾ ਕੱਟ ਰਹੇ ਹਨ, ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਘੁੰਮ ਰਹੇ ਹਨ।’’ ਪ੍ਰਧਾਨ ਮੰਤਰੀ ਨੇ ਕਾਂਗਰਸ ਦੀ ਸਾਬਕਾ ਪ੍ਰਧਾਨ ਤੇ ਯੂਪੀਏ ਦੀ ਚੇਅਰਪਰਸਨ ਦਾ ਹਵਾਲਾ ਦਿੰਦਿਆਂ ਕਿਹਾ, ‘‘ਉਨ੍ਹਾਂ ਨੇ ਗੋਧਰਾ ਰੇੇਲ ਅੱਗਜ਼ਨੀ ਜਿਸ ’ਚ 60 ਤੋਂ ਵੱਧ ਕਾਰ ਸੇਵਕ ਜਿਊਂਦੇ ਸੜ ਗਏ ਸਨ, ਦੇ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਕੀ ਇਹ ਸੋਨੀਆ (ਗਾਂਧੀ) ਮੈਡਮ ਦਾ ਸ਼ਾਸਨਕਾਲ ਨਹੀਂ ਸੀ।’’ ਮੋਦੀ ਨੇ ਯਾਦ ਦਿਵਾਇਆ, ‘‘ਬੈਨਰਜੀ ਕਮਿਸ਼ਨ ਨੇ ਲਾਲੂ ਪ੍ਰਸਾਦ ਦੇ ਦਬਾਅ ਹੇਠ ਫਰਜ਼ੀ ਰਿਪੋਰਟ ਪੇਸ਼ ਕੀਤੀ ਸੀ ਜਿਸ ਵਿੱਚ ਉਨ੍ਹਾਂ ਨੇ ਦੋਸ਼ੀਆਂ ਨੂੰ ਦੋਸ਼ਮੁਕਮਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤੇ ਦੋਸ਼ ਕਾਰ ਸੇਵਕਾਂ ’ਤੇ ਮੜ੍ਹਿਆ ਗਿਆ। ਪਰ ਅਦਾਲਤ ਨੇ ਇਹ ਰਿਪੋਰਟ ਖਾਰਜ ਦਿੱਤੀ ਤੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਗਈ।’’ ਮੋਦੀ ਨੇ ਕਿਹਾ ਕਿ ਇੰਡੀਆ ਗੱਠਜੋੜ ਦੇ ਸਾਰੇ ਦਲਾਂ ਦੀ ਪ੍ਰਵਿਰਤੀ ‘ਤੁਸ਼ਟੀਕਰਨ’ ਵੱਲ ਹੈ ਅਤੇ ਨਾਲ ਹੀ ਹਥਿਆਰਬੰਦ ਬਲਾਂ ’ਚ ਮੁਸਲਮਾਨਾਂ ਦੀ ਗਿਣਤੀ ਲਈ ਆਰਜੇਡੀ ਦੀ ਆਲੋਚਨਾ ਕੀਤੀ। ਉਨ੍ਹਾਂ ਨੇ ਇੰਡੀਆ ਬਲਾਕ ’ਤੇ ਝੂਠ ਫੈਲਾਉਣ ਦਾ ਦੋਸ਼ ਲਾਇਆ ਤੇ ਕਿਹਾ, ‘‘ਉਹ ਕਹਿ ਰਹੇ ਨੇ ਕਿ ਮੈਂ (ਮੋਦੀ) ਸੰਵਿਧਾਨ ਬਦਲਣਾ ਚਾਹੁੰਦਾ ਹਾਂ, ਜਿਸ ਦੀ ਮੈਂ ਪੂਜਾ ਕਰਦਾ ਹਾਂ।’’ ਮੋਦੀ ਨੇ ਰਾਹੁਲ ਗਾਂਧੀ ਤੇ ਤੇਜਸਵੀ ਯਾਦਵ ਦਾ ਨਾਮ ਲਏ ਬਿਨਾਂ ਕਿਹਾ, ‘‘ਇੱਕ ਸ਼ਹਿਜ਼ਾਦਾ ਦਿੱਲੀ ਤੇ ਦੂਜਾ ਪਟਨਾ ਵਿੱਚ ਹੈ। ਦੋਵਾਂ ਦਾ ਰਿਕਾਰਡ ਨਿਰਾਸ਼ਾਜਨਕ ਹੈ। ਦੋਵੇਂ ਹੀ ਮੁਲਕ ਨੂੰ ਆਪਣੀ ਜਾਗੀਰ ਸਮਝਦੇ ਹਨ।’’
Punjab Bani 05 May,2024
ਪ੍ਰਿੰਯਕਾ ਗਾਂਧੀ ਨੇ ਮੋਦੀ ਤੇ ਕਸਿਆ ਤੰਜ, ਲੋਕਾਂ ਤੋ ਟੁਟਿਆ ਹੋਇਆ ਦਸਿਆ ਸ਼ਹਿਨਸ਼ਾਹ
ਪ੍ਰਿੰਯਕਾ ਗਾਂਧੀ ਨੇ ਮੋਦੀ ਤੇ ਕਸਿਆ ਤੰਜ, ਲੋਕਾਂ ਤੋ ਟੁਟਿਆ ਹੋਇਆ ਦਸਿਆ ਸ਼ਹਿਨਸ਼ਾਹ ਦਿਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਰਾਹੁਲ ਗਾਂਧੀ ’ਤੇ ‘ਸ਼ਹਿਜ਼ਾਦਾ’ ਤਨਜ਼ ਕੱਸੇ ਜਾਣ ਦਾ ਜਵਾਬ ਦਿੰਦਿਆਂ ਅੱਜ ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਨੇ ਉਨ੍ਹਾਂ (ਮੋਦੀ) ਨੂੰ ‘ਸ਼ਹਿਨਸ਼ਾਹ’ ਦੱਸਿਆ ਜੋ ਮਹਿਲਾਂ ’ਚ ਰਹਿੰਦਾ ਹੈ ਅਤੇ ਆਮ ਜਨਤਾ ਨਾਲੋਂ ਟੁੱਟਿਆ ਹੋਇਆ ਹੈ। ਕਾਂਗਰਸ ਦੀ ਜਨਰਲ ਸਕੱਤਰ ਨੇ ਗੁਜਰਾਤ ਦੇ ਬਨਾਸਕਾਂਠਾ ਲੋਕ ਸਭਾ ਹਲਕੇ ਦੇ ਲਖਾਨੀ ’ਚ ਰੈਲੀ ਨੂੰ ਸੰਬੋਧਨ ਕਰਦਿਆਂ ਮੋਦੀ ’ਤੇ ਸੱਤਾ ਲਈ ਗੁਜਰਾਤ ਦੇ ਲੋਕਾਂ ਨੂੰ ਵਰਤਣ ਤੇ ਫਿਰ ਉਨ੍ਹਾਂ ਨੂੰ ਭੁੱਲ ਜਾਣ ਦਾ ਵੀ ਦੋਸ਼ ਲਾਇਆ। ਪ੍ਰਿਯੰਕਾ ਨੇ ਕਿਹਾ, ‘ਉਹ ਮੇਰੇ ਭਰਾ ਨੂੰ ਸ਼ਹਿਜ਼ਾਦਾ ਕਹਿੰਦੇ ਹਨ। ਮੈਂ ਉਨ੍ਹਾਂ ਨੂੰ ਦਸਣਾ ਚਾਹੁੰਦੀ ਹਾਂ ਕਿ ਇਹ ਸ਼ਹਿਜ਼ਾਦਾ ਤੁਹਾਡੀਆਂ (ਲੋਕਾਂ ਦੀਆਂ) ਸਮੱਸਿਆਵਾਂ ਸੁਣਨ ਲਈ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਚਾਰ ਹਜ਼ਾਰ ਕਿਲੋਮੀਟਰ ਤੱਕ ਚੱਲਿਆ, ਮੇਰੇ ਭਰਾਵਾਂ ਤੇ ਭੈਣਾਂ, ਕਿਸਾਨਾਂ ਤੇ ਮਜ਼ਦੂਰਾਂ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਪੁੱਛਿਆ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਿਸ ਤਰ੍ਹਾਂ ਹੋ ਸਕਦਾ ਹੈ।’ ਪ੍ਰਿਯੰਕਾ ਨੇ ਕਿਹਾ, ‘ਦੂਜੇ ਪਾਸੇ ਤੁਹਾਡੇ ‘ਸ਼ਹਿਨਸ਼ਾਹ’ ਨਰਿੰਦਰ ਮੋਦੀ ਹਨ। ਉਹ ਮਹਿਲਾਂ ’ਚ ਰਹਿੰਦੇ ਹਨ। ਕੀ ਤੁਸੀਂ ਕਦੀ ਟੀਵੀ ’ਤੇ ਉਨ੍ਹਾਂ ਦਾ ਚਿਹਰਾ ਦੇਖਿਆ ਹੈ? ਇਕਦਮ ਸਾਫ-ਸੁਥਰਾ ਸਫੈਦ ਕੁੜਤਾ, ਧੂੜ-ਮਿੱਟੀ ਦਾ ਇੱਕ ਵੀ ਦਾਗ ਨਹੀਂ। ਇੱਕ ਵੀ ਵਾਲ ਇੱਧਰ ਤੋਂ ਉੱਧਰ ਨਹੀਂ ਹੋ ਰਿਹਾ। ਉਹ ਤੁਹਾਡੀ ਮਿਹਨਤ, ਤੁਹਾਡੀ ਖੇਤੀ ਨੂੰ ਕਿਵੇਂ ਸਮਝਣਗੇ? ਉਹ ਤੁਹਾਡੀਆਂ ਸਮੱਸਿਆਵਾਂ ਨੂੰ ਕਿਵੇਂ ਸਮਝਣਗੇ, ਤੁਸੀਂ ਮਹਿੰਗਾਈ ਦੇ ਬੋਝ ਹੇਠ ਦੱਬੇ ਹੋਏ ਹੋ।’
Punjab Bani 05 May,2024
ਮਕਬੁਜਾ ਕਸ਼ਮੀਰ ਸਾਡਾ ਸੀ, ਸਾਡਾ ਰਹੇਗਾ : ਰਾਜਨਾਥ ਸਿੰਘ
ਮਕਬੁਜਾ ਕਸ਼ਮੀਰ ਸਾਡਾ ਸੀ, ਸਾਡਾ ਰਹੇਗਾ : ਰਾਜਨਾਥ ਸਿੰਘ ਨਵੀਂ ਦਿੱਲੀ, 5 ਮਈ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਭਾਰਤ ਮਕਬੂਜ਼ਾ ਕਸ਼ਮੀਰ ’ਤੇ ਆਪਣਾ ਦਾਅਵਾ ਕਦੇ ਨਹੀਂ ਛੱਡੇਗਾ ਪਰ ਇਸ ਨੂੰ ਤਾਕਤ ਦੇ ਜ਼ੋਰ ’ਤੇ ਆਪਣੇ ਕਬਜ਼ੇ ’ਚ ਲੈਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਲੋਕ ਕਸ਼ਮੀਰ ਵਿੱਚ ਵਿਕਾਸ ਦੇਖਣ ਤੋਂ ਬਾਅਦ ਖ਼ੁਦ ਇਸ ਵਿੱਚ ਸ਼ਾਮਲ ਹੋਣਾ ਚਾਹੁਣਗੇ। ਉਨ੍ਹਾਂ ਇਕ ਇੰਟਰਵਿਊ ਵਿੱਚ ਕਿਹਾ ਕਿ ਜੰਮੂ ਕਸ਼ਮੀਰ ਵਿੱਚ ਜ਼ਮੀਨ ਹਾਲਾਤ ’ਚ ਕਾਫੀ ਸੁਧਾਰ ਹੋਇਆ ਹੈ ਅਤੇ ਇਕ ਸਮਾਂ ਅਜਿਹਾ ਆਵੇਗਾ ਜਦੋਂ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਅਫਸਪਾ (ਹਥਿਆਰਬੰਦ ਬਲ ਵਿਸ਼ੇਸ਼ ਸ਼ਕਤੀਆਂ ਐਕਟ) ਦੀ ਲੋੜ ਨਹੀਂ ਹੋਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ, ‘‘ਮਕਬੂਜ਼ਾ ਕਸ਼ਮੀਰ ਸਾਡਾ ਸੀ, ਸਾਡਾ ਰਹੇਗਾ।’’ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਕਦੇ ਵੀ ਸੰਵਿਧਾਨ ਨਹੀਂ ਬਦਲੇਗੀ ਅਤੇ ਨਾ ਹੀ ਰਾਖਵਾਂਕਰਨ ਖ਼ਤਮ ਕਰੇਗੀ।
Punjab Bani 05 May,2024
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲਾਲਚ ਬਦਲੇ ਵੋਟ ਨਾ ਪਾਉਣ ਦੀ ਅਪੀਲ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲਾਲਚ ਬਦਲੇ ਵੋਟ ਨਾ ਪਾਉਣ ਦੀ ਅਪੀਲ - 'ਫ੍ਰੀਬੀਜ' ਅਤੇ 'ਨੋਟਾ' ਬਾਬਤ ਦਿਲਚਸਪ ਜਾਣਕਾਰੀ ਦਿੰਦਾ ਪੋਡਕਾਸਟ ਦਾ ਤੀਜਾ ਐਪੀਸੋਡ ਰਿਲੀਜ਼ ਚੰਡੀਗੜ੍ਹ, 5 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਸ਼ੁਰੂ ਕੀਤੇ ਗਏ ਪੋਡਕਾਸਟ ਦਾ ਤੀਜਾ ਐਪੀਸੋਡ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂ ਟਿਊਬ) ‘ਤੇ ਰਿਲੀਜ਼ ਕਰ ਦਿੱਤਾ ਗਿਆ ਹੈ। ਇਸ ਐਪੀਸੋਡ ਵਿੱਚ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਚੋਣਾਂ ਦੌਰਾਨ ਵੰਡੀਆਂ ਜਾਣ ਵਾਲੀਆਂ ਮੁਫ਼ਤ ਦੀਆਂ ਵਸਤੂਆਂ, ਨਗਦੀ ਅਤੇ ਹੋਰ ਚੀਜ਼ਾਂ (ਫ੍ਰੀਬੀਜ) ਬਾਬਤ ਬਹੁਤ ਵਿਸਥਾਰ ਵਿਚ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਪੰਜਾਬ ਦੇ ਵੋਟਰਾਂ ਨੂੰ ਬਿਨਾਂ ਕਿਸੇ ਲਾਲਚ ਦੇ ਆਪਣਾ ਵੋਟ ਪਾਉਣ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਸਿਬਿਨ ਸੀ ਨੇ 'ਨੋਟਾ' ਬਾਰੇ ਵੀ ਬਹੁਤ ਰੌਚਕ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਪੋਲਿੰਗ ਬੂਥਾਂ ਉੱਤੇ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਬਹੁਤ ਸਾਰੇ ਬੰਦੋਬਸਤ ਕੀਤੇ ਜਾ ਰਹੇ ਹਨ ਅਤੇ ਵੋਟਰ ਵੀ ਆਪਣੀ ਵੋਟ ਦੀ ਵਰਤੋਂ ਜ਼ਰੂਰ ਕਰਨ। ਸਿਬਿਨ ਸੀ ਨੇ ਪੋਡਕਾਸਟ ਵਿੱਚ ਲੋਕਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਬਹੁਤ ਸਪੱਸ਼ਟ ਸ਼ਬਦਾਂ ਵਿੱਚ ਦਿੱਤੇ ਹਨ। ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਚੋਣਾਂ ਬਾਬਤ ਤਾਜ਼ੀ ਅਤੇ ਪੁਖਤਾ ਜਾਣਕਾਰੀ ਹਾਸਲ ਕਰਨ ਲਈ ਮੁੱਖ ਚੋਣ ਅਧਿਕਾਰੀ ਦੇ ਦਫਤਰ ਵੱਲੋਂ ਚਲਾਏ ਜਾ ਰਹੇ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂ ਟਿਊਬ) ਨੂੰ ਜ਼ਰੂਰ ਫਾਲੋ/ਸਬਸਕ੍ਰਾਈਬ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਵਟਸਐਪ ਉੱਤੇ ਵੀ 'ਚੀਫ਼ ਇਲੈਕਟੋਰਲ ਆਫਿਸਰ, ਪੰਜਾਬ' ਦੇ ਨਾਮ ਨਾਲ ਇਕ ਚੈਨਲ ਬਣਾਇਆ ਗਿਆ ਹੈ, ਜਿੱਥੇ ਲੋਕ ਸਭਾ ਚੋਣਾਂ 2024 ਨਾਲ ਸਬੰਧਤ ਅਹਿਮ ਜਾਣਕਾਰੀਆਂ ਸ਼ੇਅਰ ਕੀਤੀਆਂ ਜਾ ਰਹੀਆਂ ਹਨ।
Punjab Bani 05 May,2024
ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ
ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਪ੍ਰਨੀਤ ਕੌਰ ਦੇ ਪ੍ਰੋਗਰਾਮ ਵਿਚ ਕਿਸਾਨ ਦੀ ਮੌਤ ਨੂੰ ਦੱਸਿਆ ਬੇਹੱਦ ਦੁਖਦਾਈ ਪਟਿਆਲਾ, 4 ਮਈ: ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਪਾਰਲੀਮਾਨੀ ਹਲਕੇ ਤੋਂ ਉਮੀਦਵਾਰ ਐਨ ਕੇ ਸ਼ਰਮਾ ਨੇ ਕਿਹਾ ਹੈ ਕਿ ਕੌਮੀ ਪਾਰਟੀਆਂ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ਵਿਚ ਝੋਕਣਾ ਚਾਹੁੰਦੀਆਂ ਹਨ ਤੇ ਦੇਸ਼ ਦੇ ਅੰਨਦਾਤੇ ’ਤੇ ਕਹਿਰ ਢਾਹੁਣ ਲੱਗੀਆਂ ਹੋਈਆਂ ਹਨ। ਐਨ ਕੇ ਸ਼ਰਮਾ ਨੇ ਮ੍ਰਿਤਕ ਕਿਸਾਨ ਸੁਰਿੰਦਰ ਸਿੰਘ ਆਕੜੀ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਦੁੱਖ ਦੀ ਘੜੀ ਵਿੱਚ ਉਨਾਂ ਨੂੰ ਹੌਂਸਲਾ ਦਿੱਤਾ ਅਤੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਉਨਾਂ ਦੇ ਨਾਲ ਖੜਾ ਹੈ। ਪਟਿਆਲਾ ਹਲਕੇ ਵਿਚ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਪ੍ਰੋਗਰਾਮ ਵਿਚ ਧੱਕਾ ਮੁੱਕੀ ਕਾਰਣ ਕਿਸਾਨ ਦੀ ਹੋਈ ਮੌਤ ਨੂੰ ਬੇਹੱਦ ਦੁਖਦਾਈ ਕਰਾਰ ਦਿੰਦਿਆਂ ਇਥੇ ਜਾਰੀ ਕੀਤੇ ਬਿਆਨ ਵਿਚ ਐਨ ਕੇ ਸ਼ਰਮਾ ਨੇ ਕਿਹਾ ਕਿ ਸਾਰੀਆਂ ਹੀ ਕੌਮੀ ਪਾਰਟੀਆਂ ਦੇਸ਼ ਦੇ ਅੰਨਦਾਤੇ ਦੀਆਂ ਦੁਸ਼ਮਣ ਸਾਬਤ ਹੋ ਰਹੀਆਂ ਹਨ। ਉਹਨਾਂ ਕਿਹਾ ਕਿ ਜਿਥੇ ਹਰਿਆਣਾ ਵਿਚ ਭਾਜਪਾ ਸਰਕਾਰ ਨੇ ਪੰਜਾਬ ਦੇ ਬਾਰਡਰ ਸੀਲ ਕੀਤੇ ਹੋਏ ਹਨ ਤੇ ਅੰਨਦਾਤਾ ਨੂੰ ਆਪਣੇ ਹੀ ਦੇਸ਼ ਦੀ ਰਾਜਧਾਨੀ ਵਿਚ ਨਹੀਂ ਜਾਣ ਦੇ ਰਹੇ, ਉਥੇ ਹੀ ਹੁਣ ਕਿਸਾਨਾਂ ਨਾਲ ਧੱਕਾ ਮੁੱਕੀ ਵੀ ਸ਼ੁਰੂ ਕਰ ਦਿੱਤੀ ਹੈ ਜਿਸ ਕਾਰਣ ਕਿਸਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ। ਇਸ ਤੋਂ ਪਹਿਲਾਂ ਗੋਲੀਬਾਰੀ ਵਿਚ ਕਿਸਾਨ ਸ਼ੁਭਕਰਨ ਸਿੰਘ ਸ਼ਹੀਦ ਹੋ ਚੁੱਕਾ ਹੈ ਤੇ ਸੈਂਕੜੇ ਹੋਰ ਗੋਲੀਆਂ ਲੱਗਣ ਕਾਰਣ ਜ਼ਖ਼ਮੀ ਹੋ ਚੁੱਕੇ ਹਨ। ਉਹਨਾਂ ਕਿਹਾ ਕਿ ਲੋਕਤੰਤਰ ਵਿਚ ਵਿਰੋਧ ਕਰਨਾ ਕਿਸਾਨਾਂ ਦਾ ਮੌਲਿਕ ਅਧਿਕਾਰ ਹੈ। ਕਿਸਾਨਾਂ ਨੇ ਪਹਿਲਾਂ ਹੀ ਐਲਾਨ ਕੀਤਾ ਹੋਇਆ ਹੈ ਕਿ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਐਨ ਡੀ ਏ ਸਰਕਾਰ ਨੇ ਫਸਲਾਂ ’ਤੇ ਐਮ ਐਸ ਪੀ ਦੇਣ ਨੂੰ ਕਾਨੂੰਨੀ ਗਰੰਟੀ ਦਾ ਰੂਪ ਦੇਣ ਦਾ ਆਪਣਾ ਵਾਅਦਾ ਪੂਰਾ ਨਹੀਂ ਕੀਤਾ ਜਿਸ ਕਾਰਣ ਦੇਸ਼ ਭਰ ਵਿਚ ਭਾਜਪਾ ਉਮੀਦਵਾਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਹੁਣ ਪੁਲਿਸ ਦੇ ਮੁਲਾਜ਼ਮਾਂ ਤੇ ਭਾਜਪਾ ਵਰਕਰਾਂ ਵੱਲੋਂ ਕਿਸਾਨਾਂ ਨਾਲ ਧੱਕਾ ਮੁੱਕੀ ਸ਼ੁਰੂ ਕਰ ਦਿੱਤੀ ਗਈ ਹੈ ਜਿਸ ਕਾਰਣ ਅੱਜ ਕਿਸਾਨ ਦੀ ਮੌਤ ਹੋਈ ਹੈ ਜੋ ਬੇਹੱਦ ਦੁਖਦਾਈ ਹੈ। ਐਨ ਕੇ ਸ਼ਰਮਾ ਨੇ ਕਿਹਾ ਕਿ ਇਸੇ ਤਰੀਕੇ ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਵੀ ਅੰਨਦਾਤੇ ਦੀਆਂ ਦੁਸ਼ਮਣ ਬਣੀਆਂ ਹੋਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ 2022 ਵਿਚ ਵਾਅਦਾ ਕੀਤਾਸੀ ਕਿ ਉਹ ਸਾਰੀਆਂ 23 ਫਸਲਾਂ ’ਤੇ ਐਮ ਐਸ ਪੀ ਦੇਣਗੇ ਜਦੋਂ ਕਿ ਹੁਣ ਆਪਣੇ ਵਾਅਦੇ ਤੋਂ ਮੁੱਕਰ ਗਏ ਹਨ। ਇਸੇ ਤਰੀਕੇ ਕਾਂਗਰਸ ਤੇ ਆਪ ਦੋਵਾਂ ਪਾਰਟੀਆਂ ਵਿਚ ਕੌਮੀ ਪੱਧਰ ’ਤੇ ਗਠਜੋੜ ਹੈ ਪਰ ਉਹ ਪੰਜਾਬ ਵਿਚ ਪੰਜਾਬੀਆਂ ਨੂੰ ਮੂਰਖ ਬਣਾਉਣ ’ਤੇ ਤੁਲੇ ਹੋਏ ਹਨ। ਉਹਨਾਂ ਕਿਹਾ ਕਿ ਪੰਜਾਬੀ ਇਹਨਾਂ ਕੌਮੀ ਪਾਰਟੀਆਂ ਦੀ ਮਨਸ਼ਾ ਸਮਝ ਚੁੱਕੇ ਹਨ ਤੇ ਹੁਣ ਇਹਨਾਂ ਨੂੰ ਮੂੰਹ ਨਹੀਂ ਲਗਾਉਣਗੇ।
Punjab Bani 04 May,2024
ਪ੍ਰਨੀਤ ਕੌਰ ਦੇ ਪ੍ਰਚਾਰ ਦਾ ਵਿਰੋਧ ਕਰਨ ਦੌਰਾਨ ਇੱਕ ਕਿਸਾਨ ਦੀ ਹੋਈ ਮੌਤ
ਪ੍ਰਨੀਤ ਕੌਰ ਦੇ ਪ੍ਰਚਾਰ ਦਾ ਵਿਰੋਧ ਕਰਨ ਦੌਰਾਨ ਇੱਕ ਕਿਸਾਨ ਦੀ ਹੋਈ ਮੌਤ ਚੰਡੀਗੜ : ਰਾਜਪੁਰਾ ਦੇ ਅਧੀਨ ਆਉਂਦੇ ਪਿੰਡ ਸਹਿਰਾ ਸੇਰੀ ਦੇ ਵਿਚ ਅੱਜ ਭਾਜਪਾ ਦੀ ਉਮੀਦਵਾਰ ਪ੍ਰਨੀਤ ਕੌਰ ਚੋਣ ਪ੍ਰਚਾਰ ਕਰਨ ਦੇ ਲਈ ਪਹੁੰਚੇ ਸਨ, ਜਿੱਥੇ ਕਿਸਾਨਾਂ ਵਲੋਂ ਪ੍ਰਨੀਤ ਕੌਰ ਦਾ ਵਿਰੋਧ ਕੀਤਾ ਜਾ ਰਿਹਾ ਸੀ ਤਾਂ ਇਸੇ ਦੌਰਾਨ ਜਦੋਂ ਕਿਸਾਨਾਂ ਅਤੇ ਪੁਲਿਸ ਦੇ ਵਿਚਕਾਰ ਧੱਕਾ ਮੁੱਕੀ ਹੋਈ ਤਾਂ ਇਕ ਕਿਸਾਨ ਦੀ ਉਸੇ ਦੌਰਾਨ ਸਿਹਤ ਵਿਗੜ ਗਈ, ਜਿਸ ਨੂੰ ਉਸ ਦੇ ਨਾਲ ਦੇ ਸਾਥੀਆਂ ਵਲੋਂ ਹਸਪਤਾਲ ਲੈ ਕੇ ਜਾਇਆ ਗਿਆ, ਜਿੱਥੇ ਉਸ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਦੇ ਸਾਥੀਆਂ ਵਲੋਂ ਇਹ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਜੋ ਪੁਲਿਸ ਪ੍ਰਸ਼ਾਸਨ ਅਤੇ ਪ੍ਰਨੀਤ ਕੌਰ ਦੇ ਸਮਰਥਕ ਉੱਥੇ ਮੌਜੂਦ ਸੀ ਤਾਂ ਉਨ੍ਹਾਂ ਦੇ ਨਾਲ ਜਦੋਂ ਧੱਕਾ ਮੁੱਕੀ ਹੋਈ ਤਾਂ ਉਸੇ ਕਾਰਨ ਕਰ ਕੇ ਇਸ ਕਿਸਾਨ ਦੀ ਮੌਤ ਹੋਈ ਹੈ।
Punjab Bani 04 May,2024
ਬਸਪਾ ਨੇ ਜਸਬੀਰ ਗੜੀ ਨੂੰ ਸ੍ਰੀ ਆਨੰਦਪੁਰ ਸਾਹਿਬ ਤੋ ਉਤਾਰਿਆ ਮੈਦਾਨ ਵਿੱਚ
ਬਸਪਾ ਨੇ ਜਸਬੀਰ ਗੜੀ ਨੂੰ ਸ੍ਰੀ ਆਨੰਦਪੁਰ ਸਾਹਿਬ ਤੋ ਉਤਾਰਿਆ ਮੈਦਾਨ ਵਿੱਚ ਚੰਡੀਗੜ੍; ਬਹੁਜਨ ਸਮਾਜ ਪਾਰਟੀ ਦੇ ਸੂਬਾਈ ਪ੍ਰਧਾਨ ਜਸਬੀਰ ਸਿੰਘ ਗੜੀ ਨੂੰ ਅੱਜ ਪਾਰਟੀ ਹਾਈ ਕਮਾਂਡ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਾਰ ਦਿੱਤਾ ਹੈ। ਬਸਪਾ ਸੂਬੇ ਦੀਆਂ 13 ਸੀਟਾਂ ਤੇ ਇਕੱਲਿਆਂ ਚੋਣ ਲੜ ਰਹੀ ਹੈ ਪਾਰਟੀ ਹੁਣ ਤੱਕ 12 ਸੀਟਾਂ ਤੇ ਉਮੀਦਵਾਰ ਉਤਾਰ ਚੁੱਕੀ ਹੈ। ਅੱਜ ਦੇ ਇਸ ਐਲਾਨ ਨਾਲ ਬਸਪਾ ਦੇ ਲੋਕ ਸਭਾ ਚੋਣਾਂ 2024 ਲਈ ਉਮੀਦਵਾਰਾਂ ਦੀ ਲਿਸਟ ਪੂਰੀ ਹੋ ਗਈ ਹੈ ।
Punjab Bani 04 May,2024
ਰਾਹੁਲ ਉੱਤਰ ਪ੍ਰਦੇਸ ਦੀ ਲੋਕ ਸਭਾ ਸੀਟ ਤੋ ਹਾਰਣਗੇ ਚੋਣ : ਸ਼ਾਹ
ਰਾਹੁਲ ਉੱਤਰ ਪ੍ਰਦੇਸ ਦੀ ਲੋਕ ਸਭਾ ਸੀਟ ਤੋ ਹਾਰਣਗੇ ਚੋਣ : ਸ਼ਾਹ ਬੇਲਾਗਾਵੀ (ਕਰਨਾਟਕ) : ਨਾਮਜ਼ਦਗੀ ਦੇ ਆਖ਼ਰੀ ਦਿਨ ਸ਼ੁੱਕਰਵਾਰ ਨੂੰ ਜਦੋਂ ਰਾਹੁਲ ਗਾਂਧੀ ਨੇ ਰਾਏਬਰੇਲੀ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਤਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ ਨੇਤਾ 'ਤੇ ਇਹ ਕਹਿ ਕੇ ਚੁਟਕੀ ਲਈ ਕਿ ਸੋਨੀਆ ਗਾਂਧੀ ਨੇ ਲਗਭਗ 20 ਵਾਰ 'ਰਾਹੁਲਿਆਨ' ਲਾਂਚ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹ ਅਸਫਲ ਰਹੀ। ਇਸ ਵਾਰ ਵੀ ਰਾਹੁਲ ਉੱਤਰ ਪ੍ਰਦੇਸ਼ ਦੀ ਲੋਕ ਸਭਾ ਸੀਟ ਤੋਂ ਚੋਣ ਹਾਰਣਗੇ। ਰਾਏਬਰੇਲੀ ਤੋਂ ਭਾਜਪਾ ਉਮੀਦਵਾਰ ਦਿਨੇਸ਼ ਪ੍ਰਤਾਪ ਸਿੰਘ ਵੱਡੇ ਫਰਕ ਨਾਲ ਜਿੱਤਣਗੇ।
Punjab Bani 04 May,2024
ਕਾਂਗਰਸ ਨੂੰ ਝਟਕਾ : ਉਮੀਦਵਾਰ ਸੁਚਰਿਤਾ ਮੋਹੰਤੀ ਨੇ ਚੋਣ ਲੜਨ ਤੋ ਕੀਤਾ ਇਨਕਾਰ
ਕਾਂਗਰਸ ਨੂੰ ਝਟਕਾ : ਉਮੀਦਵਾਰ ਸੁਚਰਿਤਾ ਮੋਹੰਤੀ ਨੇ ਚੋਣ ਲੜਨ ਤੋ ਕੀਤਾ ਇਨਕਾਰ ਪੁਰੀ : ਪੁਰੀ, ਓਡੀਸ਼ਾ ਤੋਂ ਕਾਂਗਰਸ ਉਮੀਦਵਾਰ ਸੁਚਰਿਤਾ ਮੋਹੰਤੀ ਨੇ ਲੋਕ ਸਭਾ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਸ਼ਨੀਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਕਿਹਾ, "ਮੈਂ ਟਿਕਟ ਵਾਪਸ ਕਰ ਦਿੱਤੀ ਹੈ ਕਿਉਂਕਿ ਪਾਰਟੀ ਮੈਨੂੰ ਫੰਡ ਨਹੀਂ ਦੇ ਸਕੀ ਸੀ। ਦੂਜਾ ਕਾਰਨ ਇਹ ਹੈ ਕਿ 7 ਵਿਧਾਨ ਸਭਾ ਹਲਕਿਆਂ ਦੀਆਂ ਕੁਝ ਸੀਟਾਂ 'ਤੇ ਜਿੱਤਣ ਯੋਗ ਉਮੀਦਵਾਰਾਂ ਨੂੰ ਟਿਕਟਾਂ ਨਹੀਂ ਦਿੱਤੀਆਂ ਗਈਆਂ ਹਨ।
Punjab Bani 04 May,2024
ਸੁਪਰੀਮ ਕੋਰਟ ਨੇ ਸੀਐਮ ਦੀ ਰਿਹਾਇਸ਼ ਦੇ ਬਾਹਰ ਸੜਕ ਨੂੰ ਆਮ ਜਨਤਾ ਲਈ ਖੋਲਣ ਦੇ ਹੁਕਮ ਤੇ ਲਗਾਈ ਰੋਕ
ਸੁਪਰੀਮ ਕੋਰਟ ਨੇ ਸੀਐਮ ਦੀ ਰਿਹਾਇਸ਼ ਦੇ ਬਾਹਰ ਸੜਕ ਨੂੰ ਆਮ ਜਨਤਾ ਲਈ ਖੋਲਣ ਦੇ ਹੁਕਮ ਤੇ ਲਗਾਈ ਰੋਕ ਚੰਡੀਗੜ੍ਹ : ਦੇਸ਼ ਦੀ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਨਿਰਦੇਸ਼ 'ਤੇ ਰੋਕ ਲਗਾ ਦਿੱਤੀ ਹੈ ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਬਾਹਰ ਸੜਕ ਨੂੰ ਜਨਤਾ ਲਈ ਖੋਲ੍ਹਣ ਦੇ ਹੁਕਮ ਦਿੱਤੇ ਸਨ। ਜਸਟਿਸ ਸੰਜੀਵ ਖੰਨਾ ਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਦੋਵਾਂ ਨੇ ਸੜਕ ਖੋਲ੍ਹਣ ਦਾ ਵਿਰੋਧ ਕੀਤਾ ਹੈ। ਇਹ ਸੜਕ 1980 'ਚ ਖਤਰੇ ਦੇ ਡਰੋਂ ਬੰਦ ਕਰ ਦਿੱਤੀ ਗਈ ਸੀ ਤੇ ਹੁਣ ਤੱਕ ਬੰਦ ਪਈ ਹੈ। ਬੈਂਚ ਨੇ ਪੰਜਾਬ ਸਰਕਾਰ ਵੱਲੋਂ ਦਾਇਰ ਪਟੀਸ਼ਨ 'ਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰ ਕੇ 2 ਸਤੰਬਰ ਤਕ ਜਵਾਬ ਵੀ ਮੰਗਿਆ ਹੈ। ਹਾਈ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਚੰਡੀਗੜ੍ਹ ਪ੍ਰਸ਼ਾਸਨ ਨੂੰ ਟ੍ਰਾਇਲ ਦੇ ਆਧਾਰ 'ਤੇ ਇਕ ਮਈ ਤੋਂ ਸੈਕਟਰ-2 ਸਥਿਤ ਮੁੱਖ ਮੰਤਰੀ ਨਿਵਾਸ ਦੇ ਸਾਹਮਣੇ ਵਾਲੀ ਸੜਕ ਨੂੰ ਜਨਤਾ ਲਈ ਖੋਲ੍ਹਣ ਲਈ ਕਿਹਾ ਗਿਆ ਸੀ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਕੇ ਇਸ ਹੁਕਮ ਨੂੰ ਚੁਣੌਤੀ ਦਿੱਤੀ ਸੀ।
Punjab Bani 03 May,2024
ਦਲ ਬਦਲ ਲੀਡਰਾਂ ਦਾ ਕੋਈ ਸਟੈਡ ਨਹੀ : ਚੰਨੀ
ਦਲ ਬਦਲ ਲੀਡਰਾਂ ਦਾ ਕੋਈ ਸਟੈਡ ਨਹੀ : ਚੰਨੀ ਫਿਲੌਰ, 2 ਮਈ- ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਫਿਲੌਰ ਹਲਕੇ ਦੀਆਂ ਵਰਕਰ ਮਿਲਣੀਆਂ ਅੱਜ ਰੈਲੀਆਂ ’ਚ ਬਦਲ ਗਈਆਂ। ਇਨ੍ਹਾਂ ਮੀਟਿੰਗਾਂ ਦੌਰਾਨ ਲੋਕਾਂ ਨੇ ਚਰਨਜੀਤ ਚੰਨੀ ਦਾ ਭਰਵਾਂ ਸਮਰਥਨ ਕੀਤਾ। ਇਸ ਮੌਕੇ ਸ੍ਰੀ ਚੰਨੀ ਨੇ ਕਿਹਾ ਕਿ ਦਲ ਬਦਲੂ ਲੀਡਰਾਂ ਦਾ ਕੋਈ ਸਟੈਂਡ ਨਹੀਂ ਹੈ ਜਦ ਕਿ ਪਾਰਟੀ ਦਾ ਵਰਕਰ ਕਦੇ ਨਹੀਂ ਬਦਲਦਾ। ਉਨ੍ਹਾਂ ਕੋਲ ਵਿਕਾਸ ਦਾ ਮਾਡਲ ਹੈ ਤੇ ਉਨ੍ਹਾਂ ਖਰੜ ਅਤੇ ਚਮਕੌਰ ਸਾਹਿਬ ਦਾ ਵਿਕਾਸ ਕਰਕੇ ਦਿਖਾਇਆ ਹੈ ਜਦਕਿ ਹੁਣ ਜਲੰਧਰ ਹਲਕੇ ਦੀ ਨੁਹਾਰ ਵੀ ਬਦਲੀ ਜਾਵੇਗੀ।
Punjab Bani 03 May,2024
ਲੋਕ ਦਲ ਬਦਲੂਆਂ ਨੂੰ ਕਦੇ ਮੂੰਹ ਨਹੀ ਲਗਾਉਣਗੇ : ਸੁਖਬੀਰ ਬਾਦਲ
ਲੋਕ ਦਲ ਬਦਲੂਆਂ ਨੂੰ ਕਦੇ ਮੂੰਹ ਨਹੀ ਲਗਾਉਣਗੇ : ਸੁਖਬੀਰ ਬਾਦਲ ਖੰਨਾ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਬੁੱਤ ’ਤੇ ਫੁੱਲ ਮਾਲਾਵਾਂ ਪਾਉਣ ਮਗਰੋਂ ਗੁਰਦੁਆਰਾ ਹਰਗੋਬਿੰਦ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਮੱਥਾ ਟੇਕ ਕੇ ‘ਪੰਜਾਬ ਬਚਾਓ ਯਾਤਰਾ’ ਸ਼ੁਰੂ ਕੀਤੀ ਗਈ। ਇਸ ਦੀ ਅਗਵਾਈ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਨੇ ਕੀਤੀ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣਾ ਵਜੂਦ ਗੁਆ ਚੁੱਕੀ ਹੈ ਅਤੇ ਲੋਕ ਦਲ ਬਦਲੂਆਂ ਨੂੰ ਬਿਲਕੁਲ ਮੂੰਹ ਨਹੀਂ ਲਗਾਉਣਗੇ। ਉਨ੍ਹਾਂ ਕਿਹਾ ਕਿ ‘ਆਪ’ ਨੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੀ ਥਾਂ ਕੰਗਲਾ ਪੰਜਾਬ ਬਣਾ ਕੇ ਰੱਖ ਦਿੱਤਾ। ਇਸ ਮੌਕੇ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਅਕਾਲੀ ਦਲ ਦੇ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਨੇ ਕਿਹਾ ਕਿ ਲੋਕਾਂ ਵੱਲੋਂ ਮਿਲ ਰਹੇ ਭਰਵੇਂ ਹੁੰਗਾਰੇ ਨੂੰ ਦੇਖਦਿਆਂ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਲੋਕ ਅਕਾਲੀ ਦਲ ਦੀ ਸਰਕਾਰ ਬਣਾ ਕੇ ਮੁੜ ਇਤਿਹਾਸ ਸਿਰਜਣਗੇ।
Punjab Bani 03 May,2024
ਹਾਰ ਦੇ ਡਰੋ ਸਹਿਜਾਦਾ ਰਾਏਬਰੇਲੀ ਤੋ ਮੈਦਾਨ ਵਿੱਚ ਉਤਰਿਆ : ਮੋਦੀ
ਹਾਰ ਦੇ ਡਰੋ ਸਹਿਜਾਦਾ ਰਾਏਬਰੇਲੀ ਤੋ ਮੈਦਾਨ ਵਿੱਚ ਉਤਰਿਆ : ਮੋਦੀ ਕੋਲਕਾਤਾ, 3 ਮਈ ਕਾਂਗਰਸ ਅਤੇ ਇਸ ਦੇ ਨੇਤਾ ਰਾਹੁਲ ਗਾਂਧੀ ’ਤੇ ਵਿਅੰਗ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ‘ਸ਼ਹਿਜ਼ਾਦਾ’ ਨੂੰ ਵਾਇਨਾਡ ’ਚ ਹਾਰ ਦਾ ਡਰ ਹੈ, ਜਿਸ ਕਾਰਨ ਉਸ ਨੂੰ ਰਾਏਬਰੇਲੀ ਹਲਕੇ ਤੋਂ ਵੀ ਚੋਣ ਮੈਦਾਨ ’ਚ ਉਤਾਰਿਆ ਗਿਆ ਹੈ। ਮੈਂ ਪਹਿਲਾਂ ਕਿਹਾ ਸੀ ਕਿ ‘ਸ਼ਹਿਜ਼ਾਦਾ’ ਵਾਇਨਾਡ ਤੋਂ ਹਾਰ ਜਾਵੇਗਾ ਅਤੇ ਜਲਦੀ ਹੀ ਵਾਇਨਾਡ ਦੀਆਂ ਚੋਣਾਂ ਖਤਮ ਹੋਣ ਬਾਅਦ ਉਹ ਦੂਜੀ ਸੀਟ ਦੀ ਭਾਲ ਵਿਚ ਜਾਵੇਗਾ। ਉਸ ਦੇ ਸਮਰਥਕ ਦਾਅਵਾ ਕਰ ਰਹੇ ਸਨ ਕਿ ਉਹ ਅਮੇਠੀ ਤੋਂ ਲੜੇਗਾ ਪਰ ਅਜਿਹਾ ਲਗਦਾ ਹੈ ਕਿ ਉਹ ਅਮੇਠੀ ਤੋਂ ਵੀ ਡਰਿਆ ਹੋਇਆ ਹੈ। ਇਸ ਲਈ ਹੁਣ ਸ਼ਹਿਜ਼ਾਦਾ ਰਾਏਬਰੇਲੀ ਤੋਂ ਮੈਦਾਨ ’ਚ ਆ ਰਿਹਾ ਹੈ।
Punjab Bani 03 May,2024
ਰਾਹੁਲ ਗਾਂਧੀ ਨੇ ਰਾਏਬਰੇਲੀ ਤੋ ਕੀਤੇ ਕਾਗਜ ਦਾਖਲ
ਰਾਹੁਲ ਗਾਂਧੀ ਨੇ ਰਾਏਬਰੇਲੀ ਤੋ ਕੀਤੇ ਕਾਗਜ ਦਾਖਲ ਯੂਪੀ, 3 ਮਈ ਰਾਏਬਰੇਲੀ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਰਾਹੁਲ ਗਾਂਧੀ ਨੇ ਅੱਜ ਆਪਣੇ ਕਾਗਜ਼ ਦਾਖਲ ਕਰ ਦਿੱਤੇ। ਇਸ ਮੌਕੇ ਉਨ੍ਹਾਂ ਦੀ ਮਾਂ ਸੋਨੀਆ ਗਾਂਧੀ, ਭੈਣ ਪ੍ਰਿਯੰਕਾ ਗਾਂਧੀ ਵਾਡਰਾ ਤੇ ਪਾਰਟੀ ਪ੍ਰਧਾਨ ਮਲਿਕਾਰੁਜਨ ਖਗੜੇ ਹਾਜ਼ਰ ਸਨ। ਇਸ ਤੋਂ ਪਹਿਲਾਂ ਨਾਮਜ਼ਦਗੀ ਲਈ ਆਪਣੀ ਮਾਂ ਸੋਨੀਆ ਗਾਂਧੀ ਅਤੇ ਭੈਣ ਪ੍ਰਿਯੰਕਾ ਗਾਂਧੀ ਵਾਡਰਾ ਨਾਲ ਅੱਜ ਇੱਥੇ ਪੁੱਜੇ। ਰਾਹੁਲ ਆਪਣੀ ਮਾਂ ਸੋਨੀਆ ਗਾਂਧੀ, ਭੈਣ ਪ੍ਰਿਯੰਕਾ ਗਾਂਧੀ ਵਾਡਰਾ, ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਹੋਰਾਂ ਨਾਲ ਇੱਥੇ ਫੁਰਸਤਗੰਜ ਹਵਾਈ ਅੱਡੇ ‘ਤੇ ਜਹਾਜ਼ ਤੋਂ ਉਤਰੇ। ਪਾਰਟੀ ਨੇ ਕਿਸ਼ੋਰੀ ਲਾਲ ਸ਼ਰਮਾ ਨੂੰ ਅਮੇਠੀ ਤੋਂ ਮੈਦਾਨ ਵਿੱਚ ਉਤਾਰਿਆ ਹੈ ਤੇ ਸ੍ਰੀ ਸ਼ਰਮਾ ਨੇ ਵੀ ਕਾਗਜ਼ ਦਾਖਲ ਕਰ ਦਿੱਤੇ ਹਨ। ਪਾਰਟੀ ਨੇ ਸਵੇਰੇ ਐਲਾਨ ਕੀਤਾ ਕਿ ਰਾਹੁਲ ਗਾਂਧੀ ਰਾਏਬਰੇਲੀ ਸੀਟ ਤੋਂ ਲੋਕ ਸਭਾ ਚੋਣ ਲੜਨਗੇ, ਜੋ ਪਹਿਲਾਂ ਉਨ੍ਹਾਂ ਦੀ ਮਾਂ ਸੋਨੀਆ ਗਾਂਧੀ ਦਾ ਚੋਣ ਖੇਤਰ ਸੀ।
Punjab Bani 03 May,2024
ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ
ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ ਚੰਡੀਗੜ੍ਹ, 2 ਮਈ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅਲੱਗ-ਅਲੱਗ ਮਾਮਲਿਆਂ ਵਿਚ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫਤਰ ਵੱਲੋਂ ਚੇਤਾਵਨੀ ਜਾਰੀ ਕੀਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਤੇ ਮੁੱਖ ਮੰਤਰੀ ਸ. ਭਗਵੰਤ ਮਾਨ ਅਤੇ ਲੋਕ ਸਭਾ ਚੋਣਾਂ-2024 ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਖਿਲਾਫ ਇਕ ਵੀਡਿਓ ਵਿਚ ‘ਦਿੱਲੀ ਦੇ ਦਲਾਲ’ ਸ਼ਬਦ ਦੀ ਵਰਤੋਂ ਕੀਤੀ ਗਈ ਸੀ ਜੋ ਕਿ ਆਦਰਸ਼ ਚੋਣ ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਬਾਅਦ ਵਿਚ ਇਹ ਵੀਡਿਓ ਹਟਾ ਲਈ ਸੀ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਵੱਲੋਂ ਚੋਣ ਰੈਲੀ ਵਿਚ ਬੱਚਿਆਂ ਦੀ ਸ਼ਮੂਲੀਅਤ ਦੇ ਮਾਮਲੇ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਮੰਨਿਆ ਗਿਆ ਹੈ। ਲੁਧਿਆਣਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਵੀ ਰਿਪੋਰਟ ਆਈ ਸੀ ਕਿ ਚੋਣ ਰੈਲੀ ਦੌਰਾਨ ਬੱਚਿਆਂ ਦੀ ਵਰਤੋਂ ਕੀਤੀ ਗਈ ਹੈ। ਚੋਣਾਂ ਵਿੱਚ ਬੱਚਿਆਂ ਦੀ ਵਰਤੋਂ ਬਾਬਤ ਭਾਰਤੀ ਚੋਣ ਕਮਿਸ਼ਨ ਵੱਲੋਂ ਸਾਫ ਦਿਸ਼ਾ-ਨਿਰਦੇਸ਼ ਹਨ ਕਿ ਚੋਣ ਰੈਲੀਆਂ/ਮੁਹਿੰਮਾਂ ਵਿਚ ਬੱਚਿਆਂ ਦੀ ਵਰਤੋਂ ਨਾ ਕੀਤੀ ਜਾਵੇ। ਭਾਰਤੀ ਚੋਣ ਕਮਿਸ਼ਨ ਦੀਆਂ ਆਦਰਸ਼ ਚੋਣ ਜ਼ਾਬਤੇ ਸਬੰਧੀ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਕਰਕੇ ਸ਼੍ਰੋਮਣੀ ਅਕਾਲੀ ਦਲ ਨੂੰ ਚੇਤਾਵਨੀ ਦਿੱਤੀ ਗਈ ਹੈ ਅਤੇ ਨਿਰਦੇਸ਼ ਦਿੱਤਾ ਹੈ ਕਿ ਉਹ ਅਜਿਹੀਆਂ ਗਲਤੀਆਂ ਦੋਬਾਰਾ ਨਾ ਕਰੇ ਅਤੇ ਚੋਣ ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰੇ। ਉੱਧਰ ਆਮ ਆਦਮੀ ਪਾਰਟੀ ਨੂੰ ‘ਅਨਸੈਕਰਡ ਗੇਮਜ਼ ਆਫ ਪੰਜਾਬ’ ਵਰਗੀਆਂ ਪੋਸਟਾਂ/ਵੀਡੀਓਜ਼ ਪਾਉਣ ਤੋਂ ਰੋਕਿਆ ਗਿਆ ਹੈ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਆਪਣੇ ਸਿਆਸੀ ਵਿਰੋਧੀਆਂ ਲਈ ਜਾਤ ਆਧਾਰਤ ਟਿੱਪਣੀਆਂ ਨੂੰ ਵੀ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਆਦਰਸ਼ ਚੋਣ ਜ਼ਾਬਤੇ ਦੇ ਨਿਰਦੇਸ਼ਾਂ ਦੀ ਉਲੰਘਣਾ ਮੰਨਿਆ ਗਿਆ ਹੈ। ਤਰਨ ਤਾਰਨ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਵੀ ਰਿਪੋਰਟ ਆਈ ਸੀ ਕਿ ਜਾਤ ਆਧਾਰਤ ਟਿੱਪਣੀਆਂ ਦੀ ਵਰਤੋਂ ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦੀ ਉਲੰਘਣਾ ਹੈ। ਭਾਰਤੀ ਚੋਣ ਕਮਿਸ਼ਨ ਦੀਆਂ ਆਦਰਸ਼ ਚੋਣ ਜ਼ਾਬਤੇ ਸਬੰਧੀ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਕਰਕੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਦਿੱਤੀ ਗਈ ਹੈ ਅਤੇ ਨਿਰਦੇਸ਼ ਦਿੱਤਾ ਹੈ ਕਿ ਉਹ ਅਜਿਹੀ ਗਲਤੀ ਦੋਬਾਰਾ ਨਾ ਕਰੇ ਅਤੇ ਚੋਣ ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰੇ।
Punjab Bani 02 May,2024
ਅਕਾਲੀ ਬੇ.ਜੇ.ਪੀ. ਇੱਕੋ ਥਾਲੀ ਦੇ ਚੱਟੇ ਵੱਟੇ ਅਤੇ ਪੰਜਾਬ ਵਿਰੋਧੀ
ਅਕਾਲੀ ਬੇ.ਜੇ.ਪੀ. ਇੱਕੋ ਥਾਲੀ ਦੇ ਚੱਟੇ ਵੱਟੇ ਅਤੇ ਪੰਜਾਬ ਵਿਰੋਧੀ ਪਾਰਲੀਮੈਂਟ ਚੋਣਾਂ ਸੁਖਬੀਰ ਸਿੰਘ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ ਪਟਿਆਲਾ, 2 ਮਈ, 2024 ( ) ਪਰੈਸ ਦੇ ਨਾਂ ਇੱਕ ਬਿਆਨ ਜਾਰੀ ਕਰਦੇ ਹੋਏ ਸ.ਹਰਚੰਦ ਸਿੰਘ ਬਰਸਟ ਜਨਰਲ ਸਕੱਤਰ ਆਪ ਪੰਜਾਬ, ਚੇਅਰਮੈਨ ਪੰਜਾਬ ਮੰਡੀ ਬੋਰਡ ਨੇ ਕਿਹਾ ਕਿ ਪੰਜਾਬ ਵਿੱਚ 1997 ਤੋਂ 2002 ਤੱਕ, 2007 ਤੋਂ 2017 ਤੱਕ ਅਕਾਲੀ ਭਾਜਪਾ ਗਠਜੋੜ ਦੀ ਸਰਕਾਰ ਰਹੀ। ਇਸੇ ਸਮੇਂ ਹੀ ਪੰਜਾਬ ਦੇ ਆਰਥਿਕ ਸੋਮਿਆ ਦੀ ਬਰਬਾਦੀ ਕੀਤੀ ਗਈ। ਜੋਂ ਕਿ ਇਹਨਾਂ 15 ਸਾਲਾਂ ਵਿੱਚ ਇੱਕ ਰਿਕਾਰਡ ਹੈ। ਪੰਜਾਬ ਸਿਰ ਇਸੇ ਸਮੇਂ ਹੀ ਦੋ ਲੱਖ ਕਰੋੜ ਤੋਂ ਵੱਧ ਦਾ ਕਰਜ਼ਾ ਚੜਿਆ। ਸ.ਪ੍ਰਕਾਸ਼ ਸਿੰਘ ਬਾਦਲ ਨੇ ਮੁੱਖ ਮੰਤਰੀ ਸਮੇਂ ਬਿਨਾਂ ਕਿਸੇ ਪਲਾਨਿੰਗ ਦੇ ਨਾਲ ਸੰਗਤ ਦਰਸ਼ਨ ਦੇ ਨਾਂ ਥੱਲੇ ਅਰਬਾਂ ਰੁਪਏ ਵੰਡੇ ਜੋ ਕਿ ਕਿਸੇ ਵੀ ਤਰਾਂ ਡਿਵੈਲਪਮੈਂਟ ਲਈ ਸਹੀ ਵਰਤੋਂ ਵਿੱਚ ਨਹੀ ਆਏ। ਇਸੇ ਸਮੇ ਦੋਰਾਨ ਪੰਜਾਬ ਦੇ ਪਬਲਿਕ ਸੈਕਟਰ ਦੇ ਅਦਾਰਿਆਂ ਦੀ ਡਿਸਇਨਵੈਸਟਮੈਂਟ ਹੋਈ, ਸਿੰਚਾਈ ਵਿਭਾਗ ਦੇ ਗੈਸਟ ਹਾਊਸ, ਟੂਰਇਜ਼ਮ ਦੇ ਸਾਰੇ ਅਦਾਰੇ ਅਤੇ ਹੋਰ ਬਹੁਤ ਸਾਰੇ ਪਬਲਿਕ ਸੈਕਟਰ ਦੇ ਅਦਾਰੇ ਸਸਤੇ ਰੇਟਾਂ ਤੇ ਵੇਚ ਕੇ ਪੰਜਾਬ ਦੇ ਸਰਕਾਰੀ ਖਜ਼ਾਨੇ ਨੂੰ ਅਰਬਾਂ ਰੁਪਏ ਦਾ ਚੂਨਾ ਲਗਾਇਆ ਗਿਆ। ਬਿਜਲੀ ਬੋਰਡ ਵਰਗਾ ਮਹੱਤਵਪੂਰਨ ਅਦਾਰਾ ਵੀ ਭੰਨਤੋੜ ਕਰਕੇ ਦੋ ਭਾਗਾਂ ਵਿੱਚ ਵੰਡ ਦਿੱਤਾ ਗਿਆ ਤੇ ਪ੍ਰਾਈਵੇਟ ਥਰਮਲਾਂ ਨਾਲ ਇਹੋ ਜਿਹੇ ਸਮਝੋਤੇ ਕੀਤੇ ਕਿ ਬਿਨਾਂ ਬਿਜਲੀ ਲਏ ਵੀ ਸਰਕਾਰ ਵੱਲੋ ਪੈਸਾ ਦਿੱਤਾ ਜਾਂਦਾ ਸੀ ਅਤੇ ਨਿੱਜੀ ਲਾਭ ਲੈਣ ਲਈ ਸਰਕਾਰੀ ਥਰਮਲ ਪਲਾਂਟ ਬੰਦ ਕਰਨ ਵੱਲ ਕਦਮ ਵਧਾ ਦਿੱਤੇ। ਅੱਜ ਭਾਰਤੀ ਜਨਤਾ ਪਾਰਟੀ ਦੇ ਸਾਰੇ ਅਹੁਦੇਦਾਰ ਅਤੇ ਚੋਣ ਲੜ ਰਹੇ ਉਮੀਦਵਾਰ ਪੰਜਾਬ ਵਿੱਚ ਕਿਸ ਮੂੰਹ ਨਾਲ ਲੋਕਾਂ ਵਿੱਚ ਜਾ ਰਹੇ ਹਨ। ਜਦੋਂ ਕਿਸਾਨ ਮਜਦੂਰ ਦਿੱਲੀ ਰੋਸ ਵਿਖਾਵਾ ਕਰਨ ਲਈ ਜਾਣ ਲੱਗੇ ਤਾਂ ਉਹਨਾਂ ਨੂੰ ਰਸਤੇ ਵਿੱਚ ਰੋਕ ਕੇ ਅੱਥਰੀ ਗੈਸ ਛੱਡ, ਗੋਲੀਆਂ ਚਲਾ, ਬੈਰੀਗੇਟ, ਕਿੱਲਾ ਲਗਾ ਫਾਸਇਜ਼ਮ ਦਾ ਦਿਖਾਵਾ ਕੀਤਾ। ਨਿਹੱਥੇ ਲੋਕਾਂ ਦੇ ਅੱਥਰੂ ਗੈਸ, ਗੋਲੀਆਂ ਚਲਾ ਜੱਲ੍ਹਿਆ ਵਾਲੇ ਬਾਗ ਦੀ ਯਾਦ ਦੁਹਰਾ ਦਿੱਤੀ। ਐਮ.ਐਸ.ਪੀ. ਦੀ ਗਰੰਟੀ ਤਾਂ ਦੂਰ ਇੱਕ ਸਾਲ ਤੋਂ ਵੱਧ ਦਿੱਲੀ ਬਾਰਡਰ ਤੇ ਬੈਠੇ ਕਿਸਾਨਾ ਤੇ ਪਾਏ ਝੂਠੇ ਕੇਸ ਵੀ ਵਾਪਿਸ ਨਹੀ ਲਏ। ਲਖੀਮਪੁਰ ਖੀਰੀ (ਉੱਤਰ ਪ੍ਰੇਦਸ਼) ਵਿੱਚ ਬੀ.ਜੇ.ਪੀ. ਦੇ ਐਮ.ਪੀ. ਅਤੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਮੁੰਡੇ ਅਸ਼ੀਸ਼ ਮਿਸ਼ਰਾ ਵੱਲੋਂ ਥਾਰ, ਜੀਪ ਕਿਸਾਨਾ ਤੇ ਚੜਾ ਫੱਟੜ ਕੀਤੇ ਅਤੇ ਕਤਲ ਕੀਤੇ, ਜਿਸਦਾ ਕੋਈ ਇਨਸਾਫ ਨਹੀ ਦਿੱਤਾ ਗਿਆ। ਕੇਂਦਰ ਸਰਕਾਰ ਵੱਲੋ ਪੰਜਾਬ ਦਾ ਆਰ.ਡੀ.ਐਫ ਦਾ 5726 ਕਰੋੜ ਅਤੇ ਹੈਲਥ ਮਿਸ਼ਨ ਦਾ 2800 ਕਰੋੜ ਕੁਲ 8000 ਕਰੋੜ ਰੁਪਏ ਤੋਂ ਵੱਧ ਦਾ ਫੰਡ ਰੋਕ ਰੱਖਿਆ ਹੈ। ਪੰਜਾਬ ਨੂੰ ਕੋਈ ਆਰਥਿਕ ਪੈਕਜ ਨਹੀਂ ਦਿੱਤਾ। ਸੁਖਬੀਰ ਸਿੰਘ ਬਾਦਲ ਪ੍ਰਧਾਨ ਅਕਾਲੀ ਦਲ ਤਰਲੇ ਕਰਦੇ ਰਹੇ ਕਿ ਪੰਜਾਬ ਵਿੱਚ ਬੀ.ਜੇ.ਪੀ. ਨਾਲ ਗੱਠਜੋੜ ਹੋ ਜਾਵੇ ਪਰੰਤੂ ਕਿਸਾਨਾ, ਮਜਦੂਰਾਂ ਤੇ ਪੰਜਾਬ ਦੇ ਲੋਕਾਂ ਦੇ ਰੋਹ ਤੋਂ ਡਰਦੇ ਨਹੀ ਕੀਤਾ ਸਪਸੱਟ ਹੈ ਕਿ ਚੋਣਾਂ ਤੋ ਬਾਅਦ ਅਕਾਲੀ ਦਲ ਬੀ.ਜੇ.ਪੀ. ਵੱਲ ਹੀ ਜਾਵੇਗਾ ਇਸ ਲਈ ਅਕਾਲੀ ਦਲ ਨੂੰ ਵੋਟ ਜਾਂ ਬੀ.ਜੇ.ਪੀ. ਨੂੰ ਵੋਟ ਇੱਕੋ ਹੀ ਗੱਲ ਹੈ, ਅੰਦਰ ਖਾਤੇ ਸਭ ਇਕੱਠੇ ਹਨ। ਪੰਜਾਬ ਨੂੰ ਬਚਾਉਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੰਮੇ ਸਮੇਂ ਬਾਅਦ ਬੰਦ ਪਏ ਸੂਏ ਚਾਲੂ ਕਰਕੇ ਟੇਲਾਂ ਤੱਕ ਪਾਣੀ ਪਹੁੰਚਾਉਣਾ ਸ਼ੁਰੂ ਕੀਤਾ ਜੋ ਕਿ ਬਹੁਤ ਜਰੂਰੀ ਹੈ ਸਾਰੇ ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ, 900 ਤੋਂ ਵੱਧ ਮੁਹੱਲਾ ਕਲੀਨਕ, ਸਕੂਲ ਆਫ ਐਮੀਨੈਂਸ, ਔਰਤਾਂ ਨੂੰ ਮੁਫ਼ਤ ਬੱਸ ਸਫਰ, ਘਰ ਘਰ ਰਾਸ਼ਨ, 43000 ਤੋਂ ਵੱਧ ਸਰਕਾਰੀ ਨੋਕਰੀਆਂ ਦੀ ਭਰਤੀ , ਪੰਜਾਬ ਦੇ ਖਜ਼ਾਨੇ ਨੂੰ ਭਰਨ ਲਈ ਆਮਦਨ ਵਿੱਚ ਵਾਧਾ, ਫਰਿਸ਼ਤੇ ਸਕੀਮ, ਸੜਕ ਸੁਰੱਖਿਆਂ ਫੋਰਸ ਤੋਂ ਇਲਾਵਾ ਸ.ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਿੱਚ ਸਰਕਾਰ ਨੇ ਪੰਜਾਬ ਵਿੱਚ ਨਵੀਂ ਇੰਡਸਟਰੀ ਲਗਾਉਣ ਲਈ ਵੀ ਸਾਰਥਿਕ ਕਦਮ ਚੁੱਕੇ ਹਨ ਅੱਜ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸਾਰੇ 13 ਉਮੀਦਵਾਰ ਜਿੱਤ ਵੱਲ ਵੱਧ ਰਹੇ ਹਨ ਅਕਾਲੀ ਭਾਜਪਾ ਉਮੀਦਵਾਰਾਂ ਨੂੰ ਮੂੰਹ ਦੀ ਖਾਣੀ ਪਵੇਗੀ ਇਹ ਚੋਣ ਤੋਂ ਬਾਦ ਅਕਾਲੀ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨਗੀ ਤੋਂ ਵੀ ਲਾਂਭੇ ਕਰ ਦੇਣਾ ਹੈ।
Punjab Bani 02 May,2024
ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ
ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਸਾਂਸਦ ਬਣਨ ਤੋਂ ਬਾਅਦ ਅਕਾਲੀ ਦਲ ਪਟਿਆਲਾ ਲੋਕ ਸਭਾ ਹਲਕੇ ਲਈ ਕਰਵਾਏਗਾ ਹੈਲਥ ਮੈਪਿੰਗ ਸਾਬਕਾ ਸਾਂਸਦ ਅਤੇ ਸਿਹਤ ਮੰਤਰੀ ਦੱਸਣ ਪਟਿਆਲਾ ਦੇ ਲੋਕਾਂ ਨੂੰ ਕਿਹੜੀਆਂ ਸਿਹਤ ਸਹੂਲਤਾਂ ਦਿੱਤੀਆਂ ਪਟਿਆਲਾ। ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ. ਕੇ. ਸ਼ਰਮਾ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੂੰ ਸਿਹਤ ਸੇਵਾਵਾਂ ਦੇ ਮੁੱਦੇ 'ਤੇ ਘੇਰਦਿਆਂ ਕਿਹਾ ਹੈ ਕਿ ਪਟਿਆਲਾ 'ਚ ਸਿਹਤ ਸੇਵਾਵਾਂ ਦੀ ਘਾਟ ਕਾਰਨ ਅੱਜ ਵੀ ਲੋਕਾਂ ਨੂੰ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਦੇ ਹਸਪਤਾਲਾਂ ਵਿੱਚ ਇਲਾਜ ਲਈ ਜਾਣਾ ਪੈਂਦਾ ਹੈ। ਐਨ.ਕੇ. ਸ਼ਰਮਾ ਅੱਜ ਸ਼ੁਤਰਾਣਾ ਹਲਕਾ ਇੰਚਾਰਜ ਬਾਬੂ ਕਬੀਰਦਾਸ ਦੀ ਅਗਵਾਈ ਹੇਠ ਪਿੰਡ ਗੁਲਾੜ, ਸ਼ੇਰਗੜ੍ਹ, ਬਹਿਰ ਸਾਹਬ, ਮਤੋਲੀ, ਸ਼ੁਤਰਾਣਾ, ਬਾਦਸ਼ਾਹਪੁਰ, ਮਰੋੜੀ, ਅਸਮਾਨਪੁਰ, ਪਾਤੜਾਂ ਵਿੱਚ ਜਨਸਭਾਵਾਂ ਨੂੰ ਸੰਬੋਧਨ ਕਰ ਰਹੇ ਸਨ। ਪ੍ਰੋਗਰਾਮ ਦੌਰਾਨ ਚੌਧਰੀ ਬਲਵਾਨ ਸਿੰਘ, ਮਦਨਰਾਮ ਅਤੇ ਲੀਲਾ ਰਾਮ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ ਨੇ ਕਾਂਗਰਸ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪਾਰਟੀ ਉਮੀਦਵਾਰ ਐਨ.ਕੇ.ਸ਼ਰਮਾ ਅਤੇ ਬਾਬੂ ਕਬੀਰਦਾਸ ਨੇ ਸਾਰਿਆਂ ਨੂੰ ਸਿਰੋਪਾਓ ਦੇ ਕੇ ਸਵਾਗਤ ਕੀਤਾ। ਐਨ. ਕੇ. ਸ਼ਰਮਾ ਨੇ ਕਿਹਾ ਕਿ ਇਸ ਇਲਾਕੇ ਦੇ ਪਿੰਡਾਂ ਦੇ ਵਸਨੀਕਾਂ ਦੀ ਸਭ ਤੋਂ ਵੱਡੀ ਸਮੱਸਿਆ ਸਿਹਤ ਸਹੂਲਤਾਂ ਦੀ ਹੈ। ਉਨ੍ਹਾਂ ਕਿਹਾ ਕਿ ਇੱਥੋਂ ਚਾਰ ਵਾਰ ਕਾਂਗਰਸ ਦੀ ਸੰਸਦ ਮੈਂਬਰ ਰਹਿ ਚੁੱਕੀ ਪ੍ਰਨੀਤ ਕੌਰ ਭਾਜਪਾ ਦੀ ਟਿਕਟ ’ਤੇ ਚੋਣ ਮੈਦਾਨ ਵਿੱਚ ਹੈ ਅਤੇ ਇੱਕ ਵਾਰ ਆਮ ਆਦਮੀ ਪਾਰਟੀ ਦੇ ਸਾਂਸਦ ਰਹੇ ਧਰਮਵੀਰ ਗਾਂਧੀ ਕਾਂਗਰਸ ਦੀ ਟਿਕਟ ’ਤੇ ਚੋਣ ਲੜ ਰਹੇ ਹਨ। ਕਰੀਬ ਇਕ ਸਾਲ ਤੋਂ ਪੰਜਾਬ ਦੇ ਸਿਹਤ ਮੰਤਰੀ ਦੀ ਜ਼ਿੰਮੇਵਾਰੀ ਸੰਭਾਲ ਰਹੇ ਬਲਬੀਰ ਸਿੰਘ ‘ਆਪ’ ਦੀ ਤਰਫੋਂ ਚੋਣ ਲੜ ਰਹੇ ਹਨ। ਪਰ ਕਿਸੇ ਨੇ ਵੀ ਇੱਥੋਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਵੱਲ ਧਿਆਨ ਨਹੀਂ ਦਿੱਤਾ। ਐਨ.ਕੇ. ਸ਼ਰਮਾ ਨੇ ਜਨਸਭਾਵਾਂ ਦੌਰਾਨ ਹਾਜ਼ਰ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਇੱਕ ਵਾਰ ਪੇਂਡੂ ਵਿਅਕਤੀ ਨੂੰ ਚੋਣ ਜਿਤਾ ਕੇ ਲੋਕ ਸਭਾ ਵਿੱਚ ਭੇਜਣ, ਉਹ ਸਮੁੱਚੇ ਲੋਕ ਸਭਾ ਹਲਕੇ ਦੀ ਹੈਲਥ ਮੈਪਿੰਗ ਕਰਵਾ ਕੇ ਸਾਰੇ ਨੌਂ ਹਲਕਿਆਂ ਵਿੱਚ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਗੇ। ਉਨ੍ਹਾਂ ਦੇ ਸਾਂਸਦ ਰਹਿੰਦਿਆਂ ਕਿਸੇ ਨੂੰ ਵੀ ਇਲਾਜ ਲਈ ਪਟਿਆਲਾ ਤੋਂ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ। ਇਸ ਮੌਕੇ ਹਲਕਾ ਇੰਚਾਰਜ ਬਾਬੂ ਕਬੀਰਦਾਸ ਤੋਂ ਇਲਾਵਾ ਮਹਿੰਦਰ ਸਿੰਘ ਲਾਲਵਾ, ਜਗਮੀਤ ਸਿੰਘ ਹਰਿਆਓ, ਜੋਗਿੰਦਰ ਸਿੰਘ ਬਾਵਾ, ਗੁਰਮੀਤ ਸਿੰਘ ਗਲੋਲੀ, ਜਸਕਰਨ ਸਰਪੰਚ, ਦਲਜੀਤ ਸਿੰਘ ਗਲੋਲੀ, ਗੁਰਨਾਮ ਸਿੰਘ ਵੜੈਚ, ਲਖਵਿੰਦਰ ਸਿੰਘ ਬਿੱਟੂ, ਮਨਜੀਤ ਸ਼ੇਰਗੜ੍ਹ ਸਮੇਤ ਕਈ ਪਤਵੰਤੇ ਹਾਜ਼ਰ ਸਨ।
Punjab Bani 02 May,2024
ਚੋਣਾਂ ਲਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ, ਸਿਆਸੀ ਪਾਰਟੀਆਂ ਦੇ ਨੁਮਾਇੰਦੇ ਰਹੇ ਮੌਜੂਦ
ਚੋਣਾਂ ਲਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ, ਸਿਆਸੀ ਪਾਰਟੀਆਂ ਦੇ ਨੁਮਾਇੰਦੇ ਰਹੇ ਮੌਜੂਦ ਪਟਿਆਲਾ, 2 ਮਈ: ਲੋਕ ਸਭਾ ਲਈ 1 ਜੂਨ 2024 ਨੂੰ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਅੱਜ ਪਟਿਆਲਾ ਜ਼ਿਲ੍ਹੇ ਦੇ 8 ਵਿਧਾਨ ਸਭਾ ਹਲਕਿਆਂ ਲਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਈਜੇਸ਼ਨ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਹੇਠ ਇੱਥੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਹੇਠ ਹੋਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ, ਜ਼ਿਲ੍ਹਾ ਸੂਚਨਾ ਦੇ ਵਿਗਿਆਨ ਅਫ਼ਸਰ ਸੰਜੀਵ ਕੁਮਾਰ ਤੇ ਚੋਣ ਤਹਿਸਲੀਦਾਰ ਵਿਜੈ ਚੌਧਰੀ ਵੀ ਉਨ੍ਹਾਂ ਦੇ ਨਾਲ ਮੌਜਦ ਸਨ। ਇਸ ਮੌਕੇ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹੇ 'ਚ 20 ਫੀਸਦੀ ਵਾਧੂ ਈ.ਵੀ.ਐਮਜ ਸਮੇਤ ਕੁਲ 2141 ਬੈਲਟ ਯੂਨਿਟ ਮਸ਼ੀਨਾਂ, 2141 ਸੈਂਟਰਲ ਯੂਨਿਟ ਮਸ਼ੀਨਾਂ ਤੇ 30 ਫੀਸਦੀ ਵਾਧੂ ਸਮੇਤ 2318 ਵੀ.ਵੀ. ਪੈਟ ਮਸ਼ੀਨਾਂ ਜ਼ਿਲ੍ਹੇ ਦੇ 1786 ਪੋਲਿੰਗ ਬੂਥਾਂ ਲਈ ਭੇਜੀਆਂ ਜਾਣੀਆਂ ਹਨ। ਉਨ੍ਹਾਂ ਦੱਸਿਆ ਕਿ ਸਮੁੱਚੇ ਚੋਣ ਅਮਲ ਨੂੰ ਪਾਰਦਰਸ਼ੀ ਢੰਗ ਨਾਲ ਪੂਰਾ ਕੀਤਾ ਜਾ ਰਿਹਾ ਹੈ, ਜਿਸ ਲਈ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਈ.ਵੀ.ਐਮਜ ਦੀ ਪਹਿਲੇ ਪੱਧਰ 'ਤੇ ਚੈਕਿੰਗ ਕਰਨ ਉਪਰੰਤ ਅੱਜ ਇਹ ਪਹਿਲੀ ਰੈਂਡੇਮਾਈਜੇਸ਼ਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ 'ਚ ਕਰਵਾਈ ਗਈ ਹੈ। ਇਸ ਤੋਂ ਬਾਅਦ ਦੂਜੀ ਰੈਂਡੇਮਾਈਜੇਸ਼ਨ 'ਚ ਇਨ੍ਹਾਂ ਮਸ਼ੀਨਾਂ ਨੂੰ ਬੂਥ ਵਾਈਜ ਭੇਜਿਆ ਜਾਵੇਗਾ ਅਤੇ ਅੱਜ ਇਨ੍ਹਾਂ ਨੂੰ 8 ਹਲਕਿਆਂ 'ਚ ਭੇਜਿਆ ਗਿਆ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਕਮਿਸ਼ਨ ਦੀ ਵੈਬਸਾਈਟ 'ਤੇ ਆਨਲਾਈਨ ਸਾਫਟਵੇਅਰ ਰਾਹੀਂ ਸੀਰੀਅਲ ਨੰਬਰਾਂ ਮੁਤਾਬਕ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਗ਼ਲਤੀ ਰਹਿਤ ਢੰਗ ਨਾਲ ਰੈਂਡੇਮਾਈਜੇਸ਼ਨ ਦਾ ਸਾਰਾ ਅਮਲ ਨੇਪਰੇ ਚੜ੍ਹਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਸ਼ੀਨਾਂ ਨੂੰ ਤਕਨੀਕੀ ਟੀਮਾਂ ਨੇ ਵੋਟਾਂ ਲਈ ਤਿਆਰ ਕਰ ਦਿੱਤਾ ਹੈ। ਇਸ ਮੌਕੇ ਵੱਖ ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।
Punjab Bani 02 May,2024
ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ
ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸੁਰਜੀਤ ਸਿੰਘ ਅਬਲੋਵਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ 'ਚ ਹੋਏ ਸ਼ਾਮਲ ਜਸਪਾਲ ਕਲਿਆਣ ਸਮੇਤ ਦੋ ਸਾਬਕਾ ਕੌਂਸਲਰ ਵੀ ਹੋਏ ‘ਆਪ’ 'ਚ ਸ਼ਾਮਲ ਪੰਜਾਬ 'ਚ ਅਕਾਲੀ ਦਲ ਬਾਦਲ ਖ਼ਤਮ, ਲੋਕਾਂ ਨੂੰ ਨਹੀਂ ਹੈ ਪਾਰਟੀ 'ਤੇ ਭਰੋਸਾ : ਭਗਵੰਤ ਮਾਨ ਚੰਡੀਗੜ੍ਹ, 2 ਮਈ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਟਿਆਲਾ ਵਿੱਚ ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਵੱਡਾ ਹੁਲਾਰਾ ਮਿਲਿਆ ਹੈ। 'ਆਪ' ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਉਸ ਸਮੇਂ ਵੱਡਾ ਝਟਕਾ ਦਿੱਤਾ ਜਦੋਂ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਸੁਰਜੀਤ ਸਿੰਘ ਅਬਲੋਵਾਲ ਮੁੱਖ ਮੰਤਰੀ ਭਗਵੰਤ ਮਾਨ, ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਆਪ' ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਰਜੀਤ ਸਿੰਘ ਅਬਲੋਵਾਲ ਦਾ 'ਆਪ' ਪਰਿਵਾਰ 'ਚ ਸਵਾਗਤ ਕੀਤਾ। ਸੁਰਜੀਤ ਅਬਲੋਵਾਲ ਨੇ ਸਿਆਸਤ ਦੀ ਸ਼ੁਰੂਆਤ ਵਿਦਿਆਰਥੀ ਰਾਜਨੀਤੀ ਤੋਂ ਕੀਤੀ ਸੀ। ਉਹ 1980 ਵਿੱਚ ਪੰਜਾਬ ਸਟੂਡੈਂਟ ਯੂਨੀਅਨ ਦੇ ਮੀਤ ਪ੍ਰਧਾਨ ਬਣੇ ਸਨ। 1986 ਵਿੱਚ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਬਣੇ, 1997 ਵਿੱਚ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ, ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਅਤੇ ਕੌਮੀ ਸੀਨੀਅਰ ਮੀਤ ਪ੍ਰਧਾਨ ਬਣੇ। ਉਹ ਸ਼੍ਰੋਮਣੀ ਅਕਾਲੀ ਦਲ ਵਿੱਚ ਦੋ ਵਾਰ ਵਰਕਿੰਗ ਕਮੇਟੀ ਦੇ ਮੈਂਬਰ ਤੋਂ ਇਲਾਵਾ ਕੌਮੀ ਜਥੇਬੰਦਕ ਸਕੱਤਰ ਵੀ ਰਹਿ ਚੁੱਕੇ ਹਨ। ਸ਼੍ਰੋਮਣੀ ਅਕਾਲੀ ਦਲ ਸਰਕਾਰ ਦੇ ਕਾਰਜਕਾਲ (2007-2012) ਦੌਰਾਨ ਪੰਜਾਬ ਰਾਜ ਬੀਜ ਨਿਗਮ ਦੇ ਚੇਅਰਮੈਨ ਅਤੇ 2012 ਤੋਂ 2017 ਤਕ ਪੰਜਾਬ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ ਦੇ ਚੇਅਰਮੈਨ ਦੇ ਅਹੁਦੇ ਉੱਤੇ ਵੀ ਰਹਿ ਚੁੱਕੇ ਹਨ। ਅਬਲੋਵਾਲ ਦਾ ਅਕਾਲੀ ਦਲ ਬਾਦਲ ਛੱਡਣਾ ਯਕੀਨੀ ਤੌਰ 'ਤੇ ਪਾਰਟੀ ਲਈ ਵੱਡਾ ਨੁਕਸਾਨ ਹੈ ਅਤੇ ਉਨ੍ਹਾਂ ਦੇ 'ਆਪ' 'ਚ ਆਉਣ ਨਾਲ ਪਟਿਆਲਾ 'ਚ ਡਾ. ਬਲਬੀਰ ਦੀ ਸਥਿਤੀ ਹੋਰ ਵੀ ਮਜ਼ਬੂਤ ਹੋਵੇਗੀ। ਉਨ੍ਹਾਂ ਦੇ ਨਾਲ ਜਸਪਾਲ ਸਿੰਘ ਕਲਿਆਣ (ਸ਼੍ਰੋਮਣੀ ਅਕਾਲੀ ਦਲ ਪਟਿਆਲਾ ਦਿਹਾਤੀ, ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਤੇ ਪਟਿਆਲਾ ਦੇ ਦੋ ਸਾਬਕਾ ਕੌਂਸਲਰ ਕਮਲਜੀਤ ਸਿੰਘ (ਸ਼੍ਰੋਮਣੀ ਅਕਾਲੀ ਦਲ) ਅਤੇ ਰਵਿੰਦਰਪਾਲ ਸਿੰਘ ਉਰਫ਼ ਜੌਨੀ ਕੋਹਲੀ (ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ) ਵੀ ‘ਆਪ’ ਵਿੱਚ ਸ਼ਾਮਲ ਹੋਏ। ਉਨ੍ਹਾਂ ਤੋਂ ਇਲਾਵਾ ਬਲਦੇਵ ਸਿੰਘ ਬਠੋਈ (ਚੇਅਰਮੈਨ ਬਲਾਕ ਸੰਮਤੀ ਸਨੌਰ), ਐਡਵੋਕੇਟ ਮਨਬੀਰ ਸਿੰਘ ਵਿਰਕ ਅਤੇ ਸ਼ਿਵਰਾਜ ਸਿੰਘ ਵਿਰਕ (ਕੌਮੀ ਸੀਨੀਅਰ ਮੀਤ ਪ੍ਰਧਾਨ ਯੂਥ ਅਕਾਲੀ ਦਲ) ਵੀ ਅਕਾਲੀ ਦਲ ਛੱਡ ਕੇ 'ਆਪ' ਵਿੱਚ ਸ਼ਾਮਲ ਹੋ ਗਏ। ਸਾਰੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ‘ਆਪ’ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਹਰ ਵਰਗ ਦੇ ਲੋਕ ਲਗਾਤਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਪੰਜਾਬ ਨੂੰ ਮੁੜ ਰੰਗਲਾ ਬਣਾਉਣ ਵਿੱਚ ਆਪਣਾ ਯੋਗਦਾਨ ਪਾ ਰਹੇ ਹਨ। ਅਕਾਲੀ ਦਲ ਬਾਰੇ ਉਨ੍ਹਾਂ ਕਿਹਾ ਕਿ ਅਕਾਲੀ ਲੀਡਰਸ਼ਿਪ ਵਿੱਚ ਉੱਪਰ ਤੋਂ ਹੇਠਾਂ ਤੱਕ ਬੇਭਰੋਸਗੀ ਅਤੇ ਅਸੁਰੱਖਿਆ ਦਾ ਮਾਹੌਲ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਅਤੇ ਅਕਾਲੀ ਦਲ ਦੇ ਵਰਕਰਾਂ ਨੂੰ ਅਕਾਲੀ-ਬਾਦਲ 'ਤੇ ਕੋਈ ਭਰੋਸਾ ਨਹੀਂ ਹੈ। ਜਦੋਂ ਕਿਸੇ ਵੀ ਪਾਰਟੀ ਦੇ ਲੋਕਾਂ ਵਿੱਚ ਅਵਿਸ਼ਵਾਸ ਪੈਦਾ ਹੋ ਜਾਵੇ ਤਾਂ ਉਹ ਜਿੱਤ ਨਹੀਂ ਸਕਦੇ। ਹੁਣ ਪੰਜਾਬ ਦੇ ਲੋਕਾਂ ਦਾ ਅਕਾਲੀ ਦਲ 'ਤੇ ਭਰੋਸਾ ਨਹੀਂ ਰਿਹਾ, ਪਾਰਟੀ ਖ਼ਤਮ ਹੋ ਗਈ ਹੈ। ਪਰ ਹੁਣ ਲੋਕ ਸਿਰਫ਼ 'ਆਪ' ਵੱਲ ਦੇਖਦੇ ਹਨ। ਇਸ ਵਾਰ ਆਮ ਆਦਮੀ ਪਾਰਟੀ ਪੰਜਾਬ 'ਚ ਲੋਕ ਸਭਾ ਚੋਣਾਂ 13-0 ਨਾਲ ਜਿੱਤ ਕੇ ਇਤਿਹਾਸ ਰਚੇਗੀ।
Punjab Bani 02 May,2024
ਅਦਾਕਾਰਾ ਰੂਪਾਲੀ ਗਾਂਗੁਲੀ ਭਾਜਪਾ ਵਿੱਚ ਹੋਈ ਸ਼ਾਮਲ
ਅਦਾਕਾਰਾ ਰੂਪਾਲੀ ਗਾਂਗੁਲੀ ਭਾਜਪਾ ਵਿੱਚ ਹੋਈ ਸ਼ਾਮਲ ਨਵੀਂ ਦਿੱਲੀ, 1 ਮਈ ਟੀਵੀ ਅਦਾਕਾਰਾ ਰੂਪਾਲੀ ਗਾਂਗੁਲੀ ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ਤੋਂ ਪਹਿਲਾਂ ਅੱਜਇੱਥੇ ਭਾਜਪਾ ਵਿੱਚ ਸ਼ਾਮਲ ਹੋ ਗਈ। ਗਾਂਗੁਲੀ ਦੇ ਨਾਲ ਮਹਾਰਾਸ਼ਟਰ ਦੇ ਸਮਾਜ ਸੇਵੀ ਅਤੇ ਜੋਤਸ਼ੀ ਅਮੀਆ ਜੋਸ਼ੀ ਵੀ ਪਾਰਟੀ ਹੈੱਡਕੁਆਰਟਰ ਵਿੱਚ ਰਾਸ਼ਟਰੀ ਜਨਰਲ ਸਕੱਤਰ ਵਿਨੋਦ ਤਾਵੜੇ ਅਤੇ ਰਾਸ਼ਟਰੀ ਮੀਡੀਆ ਵਿਭਾਗ ਦੇ ਇੰਚਾਰਜ ਅਨਿਲ ਬਲੂਨੀ ਸਮੇਤ ਸੀਨੀਅਰ ਨੇਤਾਵਾਂ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ।
Punjab Bani 01 May,2024
ਕਾਂਗਰਸ ਨੂੰ ਝਟਕਾ : ਦਲਵੀਰ ਗੋਲਡੀ ਆਪ ਵਿੱਚ ਹੋਏ ਸ਼ਾਮਲ
ਕਾਂਗਰਸ ਨੂੰ ਝਟਕਾ : ਦਲਵੀਰ ਗੋਲਡੀ ਆਪ ਵਿੱਚ ਹੋਏ ਸ਼ਾਮਲ ਚੰਡੀਗੜ੍ਹ, 1 ਮਈ ਕਾਂਗਰਸ ਦੇ ਸੀਨੀਅਰ ਆਗੂ ਦਲਵੀਰ ਸਿੰਘ ਗੋਲਡੀ ਨੇ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿਖੇ ਆਪਣੀ ਰਿਹਾਇਸ਼ ‘ਤੇ ਗੋਲਡੀ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ। ਇਸ ਮੌਕੇ ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਮੌਜੂਦ ਸਨ। ਦੱਸਣਯੋਗ ਹੈ ਕਿ ਦਲਵੀਰ ਸਿੰਘ ਗੋਲਡੀ ਪਹਿਲਾਂ ਵਿਧਾਇਕ ਵੀ ਰਹੇ ਹਨ। ਉਹ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਧੂਰੀ ਤੋਂ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਕਾਂਗਰਸ ਦੀ ਟਿਕਟ ‘ਤੇ ਚੋਣ ਲੜੇ ਸਨ ਪਰ ਹਾਰ ਗਏ ਸਨ।
Punjab Bani 01 May,2024
ਪੀਐਮ ਮੋਦੀ ਨੇ ਬਾਗਲਕੋਟ ਵਿੱਚ ਚੋਣ ਰੈਲੀ ਨੂੰ ਕੀਤਾ ਸੰਬੋਧਨ
ਪੀਐਮ ਮੋਦੀ ਨੇ ਬਾਗਲਕੋਟ ਵਿੱਚ ਚੋਣ ਰੈਲੀ ਨੂੰ ਕੀਤਾ ਸੰਬੋਧਨ ਬਾਗਲਕੋਟ : ਲੋਕ ਸਭਾ ਚੋਣਾਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਵਾਰ ਫਿਰ ਬਾਲਾਕੋਟ ਹਵਾਈ ਹਮਲੇ ਦਾ ਜ਼ਿਕਰ ਕੀਤਾ ਹੈ। ਸੋਮਵਾਰ ਨੂੰ ਕਰਨਾਟਕ ਦੇ ਬਾਗਲਕੋਟ ਵਿੱਚ ਚੋਣ ਰੈਲੀ ਦੌਰਾਨ ਪੀਐਮ ਮੋਦੀ ਨੇ ਕਿਹਾ ਕਿ ਮੋਦੀ ਪਿੱਛੇ ਤੋਂ ਹਮਲਾ ਨਹੀਂ ਕਰਦੇ। ਪੀਐਮ ਮੋਦੀ ਨੇ ਕਿਹਾ ਕਿ ਪੁਲਵਾਮਾ ਹਮਲੇ ਦੇ ਜਵਾਬ ਵਿੱਚ ਅਸੀਂ ਪਾਕਿਸਤਾਨ ਦੇ ਬਾਲਾਕੋਟ ਵਿੱਚ ਉਨ੍ਹਾਂ ਦੇ ਅੱਤਵਾਦੀ ਕੈਂਪ 'ਤੇ ਹਵਾਈ ਹਮਲਾ ਕੀਤਾ। ਇਸ ਜਵਾਬੀ ਕਾਰਵਾਈ ਤੋਂ ਬਾਅਦ ਭਾਰਤੀ ਫੌਜ ਪ੍ਰੈੱਸ ਕਾਨਫਰੰਸ ਰਾਹੀਂ ਪੱਤਰਕਾਰਾਂ ਨੂੰ ਜਾਣਕਾਰੀ ਦੇਣ ਜਾ ਰਹੀ ਸੀ ਕਿ ਮੈਂ ਸਭ ਤੋਂ ਪਹਿਲਾਂ ਪਾਕਿਸਤਾਨ ਨੂੰ ਟੈਲੀਫੋਨ ਕਰ ਕੇ ਦੱਸਿਆਂ ਕਿ ਅਸੀਂ ਅੱਜ ਰਾਤ ਹਵਾਈ ਹਮਲਾ ਕੀਤਾ ਹੈ। ਪਰ ਪਾਕਿਸਤਾਨ ਤੋਂ ਲੋਕ ਟੈਲੀਫੋਨ 'ਤੇ ਨਹੀਂ ਆਏ। ਤਾਂ ਮੈਂ ਕਿਹਾ ਇੰਤਜ਼ਾਰ ਕਰੋ। ਰਾਤ ਕਰੀਬ 12 ਵਜੇ ਪਾਕਿਸਤਾਨ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਇਸ ਤੋਂ ਬਾਅਦ ਮੈਂ ਦੁਨੀਆ ਨੂੰ ਦੱਸਿਆ ਕਿ ਮੈਂ ਰਾਤ ਨੂੰ ਹਵਾਈ ਹਮਲਾ ਕੀਤਾ ਸੀ। ਪਾਕਿਸਤਾਨ ਦੇ ਛੱਕੇ ਛੁੱਟ ਗਏ ਹਨ। ਮੋਦੀ ਨਾ ਤਾਂ ਗੱਲਾਂ ਛੁਪਾਉਣ ਵਿਚ ਵਿਸ਼ਵਾਸ ਰੱਖਦੇ ਹਨ ਅਤੇ ਨਾ ਹੀ ਪਿੱਛੇ ਤੋਂ ਹਮਲੇ ਕਰਨ ਵਿਚ। 14 ਫਰਵਰੀ 2019 ਨੂੰ ਪੁਲਵਾਮਾ ਹਮਲੇ ਵਿੱਚ ਸੀਆਰਪੀਐਫ ਦੇ 40 ਜਵਾਨ ਸ਼ਹੀਦ ਹੋ ਗਏ ਸਨ। ਇਸ ਅੱਤਵਾਦੀ ਹਮਲੇ ਦੇ ਜਵਾਬ 'ਚ ਭਾਰਤੀ ਫੌਜ ਨੇ ਬਾਲਾਕੋਟ 'ਚ ਪਾਕਿਸਤਾਨ ਦੇ ਅੱਤਵਾਦੀ ਕੈਂਪ 'ਤੇ ਹਮਲਾ ਕੀਤਾ।
Punjab Bani 30 April,2024
ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਾਂਗਰਸ ਨਾਲ ਚੱਲਣ ਦਾ ਕੀਤਾ ਫੈਸਲਾ
ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਾਂਗਰਸ ਨਾਲ ਚੱਲਣ ਦਾ ਕੀਤਾ ਫੈਸਲਾ ਮਾਨਸਾ, 29 ਅਪਰੈਲ ਮਰਹੂਮ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਚੋਣ ਲੜਨ ਦੀ ਚਰਚਾ ਨੂੰ ਲੈ ਕੇ ਛਿੜੇ ਘਮਸਾਨ ਦਾ ਅੱਜ ਦੇਰ ਰਾਤ ਉਸ ਵੇਲੇ ਅੰਤ ਹੋ ਗਿਆ, ਜਦੋਂ ਪਰਿਵਾਰ ਨੇ ਬਠਿੰਡਾ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਨਾਲ ਚੱਲਣ ਦਾ ਫੈਸਲਾ ਕਰ ਲਿਆ। ਇਸ ਤੋਂ ਪਹਿਲਾਂ ਕਾਂਗਰਸ ਦੇ ਸੀਨੀਅਰ ਨੇਤਾ ਪ੍ਰਤਾਪ ਸਿੰਘ ਬਾਜਵਾ, ਬਠਿੰਡਾ ਲੋਕ ਸਭਾ ਹਲਕੇ ਦੇ ਕਾਂਗਰਸੀ ਉਮੀਦਵਾਰ ਜੀਤਮਹਿੰਦਰ ਸਿੰਘ ਸਿੱਧੂ ਨੂੰ ਲੈ ਕੇ ਪਿੰਡ ਮੂਸਾ ਵਿੱਚ ਉਨ੍ਹਾਂ ਦੀ ਹਵੇਲੀ ਪੁੱਜੇ। ਇਸ ਤੋਂ ਪਹਿਲਾਂ ਕੱਲ੍ਹ ਚਰਚਾ ਸ਼ੁਰੂ ਹੋ ਗਈ ਸੀ ਕਿ ਬਲਕੌਰ ਸਿੰਘ ਕਾਂਗਰਸ ਵੱਲੋਂ ਨਹੀਂ, ਸਗੋਂ ਬਠਿੰਡਾ ਲੋਕ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ, ਜਿਸ ਤੋਂ ਕਾਂਗਰਸ ਹਾਈਕਮਾਂਡ ਘਬਰਾ ਗਈ ਸੀ। ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦੀ ਚਰਚਾ ਤੋਂ ਬਾਅਦ ਕਾਂਗਰਸ ਉਨ੍ਹਾਂ ਨੂੰ ਮਨਾਉਣ ’ਚ ਲੱਗੀ ਹੋਈ ਸੀ।
Punjab Bani 30 April,2024
ਮੁੱਖ ਮੰਤਰੀ ਮਾਨ ਨੇ ਕੀਤੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ
ਮੁੱਖ ਮੰਤਰੀ ਮਾਨ ਨੇ ਕੀਤੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਨਵੀਂ ਦਿੱਲੀ, 30 ਅਪਰੈਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਿੱਲੀ ਦੇ ਆਪਣੇ ਹਮਰੁਤਬਾ ਅਰਵਿੰਦ ਕੇਜਰੀਵਾਲ ਨਾਲ ਜੇਲ੍ਹ ਵਿਚ ਮੁਲਾਕਾਤ ਕੀਤੀ ਅਤੇ ਕਿਹਾ ਕਿ ‘ਆਪ’ ਸੁਪਰੀਮੋ ਨੇ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਵਿਚ ਇੰਡੀਆ ਗਠਜੋੜ ਦੇ ਉਮੀਦਵਾਰਾਂ ਲਈ ਸਰਗਰਮੀ ਨਾਲ ਪ੍ਰਚਾਰ ਕਰਨ ਲਈ ਕਿਹਾ ਹੈ। ਸ੍ਰੀ ਮਾਨ ਨੇ ਪੱਤਰਕਾਰਾਂ ਨੂੰ ਇਹ ਵੀ ਦੱਸਿਆ ਕਿ ਸ੍ਰੀ ਕੇਜਰੀਵਾਲ ਦੀ ਸਿਹਤ ਠੀਕ ਹੈ ਅਤੇ ਉਹ ਇਨਸੁਲਿਨ ਲੈ ਰਹੇ ਹਨ। ਦਿੱਲੀ ਦੇ ਮੁੱਖ ਮੰਤਰੀ ਨੇ ਲੋਕਾਂ ਨੂੰ ਉਨ੍ਹਾਂ ਦੀ ਚਿੰਤਾ ਨਾ ਕਰਨ ਅਤੇ ਚੋਣਾਂ ਦੌਰਾਨ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਕਿਹਾ ਹੈ। ਪੰਦਰਵਾੜੇ ਵਿੱਚ ਸ੍ਰੀ ਮਾਨ ਦੀ ਸ੍ਰੀ ਕੇਜਰੀਵਾਲ ਨਾਲ ਜੇਲ੍ਹ ਵਿੱਚ ਇਹ ਦੂਜੀ ਮੁਲਾਕਾਤ ਹੈ।
Punjab Bani 30 April,2024
'ਲੋਕ ਸਭਾ ਚੋਣਾਂ 2024'
'ਲੋਕ ਸਭਾ ਚੋਣਾਂ 2024' ਜ਼ਿਲ੍ਹਾ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ ਨੂੰ ਚੋਣ ਜਾਬਤੇ ਤੋਂ ਕਰਵਾਇਆ ਜਾਣੂ -ਕਿਹਾ, ਰਾਜਨੀਤਿਕ ਪਾਰਟੀਆਂ ਤੇ ਚੋਣ ਲੜਨ ਵਾਲੇ ਸੰਭਾਵੀ ਉਮੀਦਵਾਰ ਮਨਜੂਰੀਆਂ ਤੋਂ ਬਗੈਰ ਨਾ ਕਰਨ ਚੋਣ ਗਤੀਵਿਧੀਆਂ -ਰੈਲੀਆਂ, ਰੋਡ ਸ਼ੋਅ, ਜਨਤਕ ਮੀਟਿੰਗਾਂ, ਵਾਹਨਾਂ, ਦਫ਼ਤਰ ਖੋਲ੍ਹਣ ਆਦਿ ਦੀਆਂ ਮਨਜੂਰੀਆਂ ਅਗਾਊਂ ਲੈਣੀਆਂ ਯਕੀਨੀ ਬਣਾਉਣ ਦੀ ਹਦਾਇਤ -ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਸਾਹਮਣੇ ਆਉਣ 'ਤੇ ਹੋਵੇਗੀ ਕਾਰਵਾਈ-ਸ਼ੌਕਤ ਅਹਿਮਦ ਪਰੇ ਪਟਿਆਲਾ, 29 ਅਪ੍ਰੈਲ: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਆਗਾਮੀ ਲੋਕ ਸਭਾ ਚੋਣਾਂ ਸਬੰਧੀ ਰਾਜਨੀਤਿਕ ਪਾਰਟੀਆਂ ਤੇ ਚੋਣ ਲੜਨ ਵਾਲੇ ਸੰਭਾਵੀਂ ਉਮੀਦਵਾਰਾਂ ਨੂੰ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਲਾਗੂ ਚੋਣ ਜਾਬਤੇ ਤੋਂ ਜਾਣੂ ਕਰਵਾਇਆ। ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੈਠਕ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਰਾਜਨੀਤਿਕ ਪਾਰਟੀਆਂ ਤੇ ਚੋਣ ਲੜਨ ਵਾਲੇ ਸੰਭਾਵੀ ਉਮੀਦਵਾਰ ਮਨਜੂਰੀਆਂ ਤੋਂ ਬਗੈਰ ਕਿਸੇ ਵੀ ਤਰ੍ਹਾਂ ਦੀਆਂ ਚੋਣ ਗਤੀਵਿਧੀਆਂ ਨਾ ਕਰਨ ਤੇ ਆਦਰਸ਼ ਚੋਣ ਜਾਬਤੇ ਦੀ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਪੈਸਾ, ਸ਼ਰਾਬ, ਨਸ਼ੇ ਜਾਂ ਕਿਸੇ ਹੋਰ ਤਰ੍ਹਾਂ ਦਾ ਲਾਲਚ ਦੇਕੇ ਵੋਟਾਂ ਖਰੀਦਣ ਜਾਂ ਵੋਟਰਾਂ ਨੂੰ ਭਰਮਾ ਕੇ ਜਾਂ ਕਿਸੇ ਤਰ੍ਹਾਂ ਡਰਾ-ਧਮਕਾ ਕੇ ਵੋਟਾਂ ਪੁਆਉਣ ਦੀ ਕੋਸ਼ਿਸ਼ ਨਾ ਕੀਤੀ ਜਾਵੇ ਜੇਕਰ ਅਜਿਹਾ ਸਾਹਮਣੇ ਆਇਆ ਤਾਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਸਮੂਹ ਰਾਜਨੀਤਿਕ ਪਾਰਟੀਆਂ ਤੇ ਉਮੀਦਵਾਰ ਆਪਣੀਆਂ ਰੈਲੀਆਂ, ਰੋਡ ਸ਼ੋਅ, ਜਨਤਕ ਮੀਟਿੰਗਾਂ, ਵਾਹਨਾਂ, ਦਫ਼ਤਰ ਖੋਲ੍ਹਣ ਆਦਿ ਦੀਆਂ ਮਨਜੂਰੀਆਂ ਅਗਾਊਂ ਲੈਣੀਆਂ ਯਕੀਨੀ ਬਣਾਉਣ। ਇਹ ਮਨਜੂਰੀਆਂ ਐਨਕੋਰ ਐਪਲੀਕੇਸ਼ਨ ਰਾਹੀਂ ਪਰਮਿਸ਼ਨਜ 'ਤੇ ਜਾਕੇ ਚੋਣ ਕਮਿਸ਼ਨ ਵੱਲੋਂ ਨਿਸ਼ਚਤ ਸਮੇਂ ਦੇ ਅੰਦਰ-ਅੰਦਰ ਆਨਲਾਈਨ ਅਤੇ ਜੇਕਰ ਸਮਾਂ ਘੱਟ ਹੋਵੇ ਤਾਂ ਇਹ ਏ.ਆਰ.ਓਜ ਦੇ ਦਫ਼ਤਰਾਂ ਵਿੱਚੋਂ ਮੈਨੁਅਲੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਤੇ ਹਲਕਾ ਪੱਧਰ 'ਤੇ ਤਾਇਨਾਤ ਪਰਮਿਸ਼ਨ ਸੈਲ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾ ਦਿੱਤਾ ਗਿਆ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਆਦਰਸ਼ ਚੋਣ ਜਾਬਤੇ ਦੀ ਪਾਲਣਾ ਯਕੀਨੀ ਬਣਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਇਸ ਵਿੱਚ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ, ਕਿਉਂਕਿ ਚੋਣ ਜਾਬਤੇ ਦੀ ਉਲੰਘਣਾ ਸਾਹਮਣੇ ਆਉਣ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਅੱਗੇ ਦੱਸਿਆ ਕਿ ਨਾਮਜਦਗੀ ਦਾਖਲ ਕਰਨ ਲਈ 7 ਮਈ ਨੂੰ ਨੋਟੀਫਿਕੇਸ਼ਨ ਜਾਰੀ ਹੋਵੇਗਾ ਅਤੇ 14 ਮਈ ਤੱਕ ਨੌਮੀਨੇਸ਼ਨ ਦਾਖਲ ਕੀਤੀ ਜਾ ਸਕੇਗੀ। ਇਸ ਲਈ ਨੌਮੀਨੇਸ਼ਨ ਸੈੱਟ ਚੋਣ ਦਫ਼ਤਰ ਵੱਲੋਂ ਮੁਹਈਆ ਕਰਵਾਏ ਜਾ ਰਹੇ ਹਨ, ਇਸ ਲਈ ਉਮੀਦਵਾਰ ਲੋੜੀਂਦੀ ਜਾਣਕਾਰੀ ਐਫੀਡੇਵਿਟ 26 ਵਿੱਚ ਲਾਜਮੀ ਭਰਨ ਅਤੇ ਆਪਣੇ ਵਿਰੁੱਧ ਦਰਜ ਕੇਸ ਬਾਰੇ ਜਾਣਕਾਰੀ ਦਾ ਇਸ਼ਤਿਹਾਰ ਚੋਣ ਪ੍ਰਚਾਰ ਦੌਰਾਨ 3 ਵਾਰ ਅਖ਼ਬਾਰ ਤੇ ਟੀ ਵੀ ਚੈਨਲ 'ਤੇ ਪ੍ਰਕਾਸ਼ਤ ਕਰਵਾਉਣਾ ਲਾਜਮੀ ਹੋਵੇਗਾ। ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਉਮੀਦਵਾਰਾਂ ਨੂੰ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਲੜਨ ਲਈ 95 ਲੱਖ ਰੁਪਏ ਖਰਚ ਕਰਨ ਦੀ ਸੀਮਾ ਤੈਅ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹਰੇਕ ਉਮੀਦਵਾਰ ਰੀਪ੍ਰੀਜੈਂਟੇਸ਼ਨ ਆਫ਼ ਪੀਪਲ ਐਕਟ 1951 ਦੀ ਧਾਰਾ 77 (1) ਅਨੁਸਾਰ ਖ਼ਰਚੇ ਦਾ ਪੂਰਾ ਹਿਸਾਬ ਰੱਖਣਗ ਤੇ ਚੋਣਾਂ ਦੌਰਾਨ ਕੀਤੇ ਖਰਚ ਲਈ ਵੱਖਰਾ ਖਾਤਾ ਖੁਲਵਾਉਣਗੇ। ਇਸ ਤੋਂ ਇਲਾਵਾ ਆਰ.ਪੀ ਐਕਟ ਦੀ ਧਾਰਾ 78 ਅਨੁਸਾਰ ਗਿਣਤੀ ਦੀ ਮਿਤੀ ਤੋਂ 30 ਦਿਨਾਂ ਦੇ ਅੰਦਰ ਚੋਣ ਖ਼ਰਚੇ ਦਾ ਹਿਸਾਬ ਜ਼ਿਲ੍ਹਾ ਚੋਣ ਅਫ਼ਸਰ ਪਾਸ ਲਾਜਮੀ ਜਮ੍ਹਾਂ ਕਰਵਾਉਣਾ ਹੋਵੇਗਾ। ਜ਼ਿਲ੍ਹਾ ਚੋਣ ਅਫ਼ਸਰ ਨੇ ਹੋਰ ਦੱਸਿਆ ਕਿ ਕਿਸੇ ਨਿਜੀ ਵਿਅਕਤੀ ਦੀ ਜਾਇਦਾਦ ਉਪਰ ਕੋਈ ਪੈਂਫਲੇਟ, ਪ੍ਰਚਾਰ ਸਮੱਗਰੀ ਦਾ ਬੈਨਰ ਤੇ ਪੋਸਟਰ ਆਦਿ ਲਗਾਉਣ ਲਈ ਸਬੰਧਤ ਵਿਅਕਤੀ ਦੀ ਸਹਿਮਤੀ ਅਨੈਕਚਰ ਓ ਵਿੱਚ ਭਰਵਾ ਲਈ ਜਾਵੇ ਤੇ ਇਸ ਨੂੰ ਜ਼ਿਲ੍ਹਾ ਚੋਣ ਅਫ਼ਸਰ ਦੇ ਦਫ਼ਤਰ ਵਿਖੇ ਜਮ੍ਹਾਂ ਕਰਵਾਇਆ ਜਾਵੇ। ਜੇਕਰ ਅਜਿਹਾ ਨਾ ਹੋਇਆ ਤਾਂ ਇਸ ਨੂੰ ਡੀਫੇਸਮੈਂਟ ਆਫ ਪ੍ਰਾਪਰਟੀ ਐਕਟ ਤਹਿਤ ਲੈਕੇ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੋਈ ਸਰਕਾਰੀ ਗੱਡੀ ਚੋਣ ਪ੍ਰਚਾਰ ਜਾਂ ਕਿਸੇ ਸਿਆਸੀ ਪਾਰਟੀ ਜਾਂ ਉਮੀਦਵਾਰ ਵੱਲੋਂ ਨਾ ਵਰਤੀ ਜਾਵੇ ਅਤੇ ਨਾ ਹੀ ਸਰਕਾਰੀ ਇਮਾਰਤਾਂ ਜਾਂ ਸਰਕਾਰੀ ਮਸ਼ੀਨਰੀ 'ਤੇ ਕੋਈ ਪ੍ਰਚਾਰ ਸਮੱਗਰੀ ਲਗਾਈ ਜਾਵੇ। ਕਿਸੇ ਧਾਰਮਿਕ ਅਸਥਾਨ 'ਤੇ ਚੋਣ ਪ੍ਰਚਾਰ ਨਾ ਕੀਤਾ ਜਾਵੇ ਤੇ ਨਾ ਹੀ ਧਰਮ, ਜਾਤੀ, ਕਿਸੇ ਸੰਪਰਦਾਇ ਆਦਿ ਦੇ ਨਾ 'ਤੇ ਗ਼ਲਤ ਪ੍ਰਚਾਰ ਕੀਤਾ ਜਾਵੇ। ਚੋਣ ਜਾਬਤੇ ਅਤੇ ਸਬੰਧਤ ਨਿਯਮਾਂ ਤੋਂ ਜਾਣੂ ਕਰਵਾਉਂਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸਿਆਸੀ ਪਾਰਟੀਆਂ ਪ੍ਰ੍ਰਸ਼ਾਸਨ ਨੂੰ ਸਹਿਯੋਗ ਦੇਣ, ਜ਼ਿਲ੍ਹਾ ਪ੍ਰਸ਼ਾਸਨ ਇਸ ਗੱਲੋਂ ਪੂਰੀ ਤਰ੍ਹਾਂ ਪਾਬੰਦ ਹੈ ਕਿ ਚੋਣਾਂ ਪੂਰੀ ਤਰ੍ਹਾਂ ਨਿਰਪੱਖ, ਸੁਤੰਤਰ ਅਤੇ ਭੈਅ ਮੁਕਤ ਕਰਵਾਈਆਂ ਜਾਣ। ਮੀਟਿੰਗ ਮੌਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਅਤੇ ਚੋਣ ਤਹਿਸੀਲਦਾਰ ਵਿਜੇ ਕੁਮਾਰ ਚੌਧਰੀ ਮੌਜੂਦ ਸਨ।
Punjab Bani 29 April,2024
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ - ਸਟਾਫ਼ ਲਈ ਪੀਣ ਵਾਲਾ ਪਾਣੀ, ਛਾਂ, ਵੇਟਿੰਗ ਏਰੀਆ ਅਤੇ ਸਾਫ਼-ਸੁਥਰੇ ਪਖਾਨਿਆਂ ਦਾ ਪ੍ਰਬੰਧ ਕਰਨ ਦੇ ਨਿਰਦੇਸ਼ - ਪੋਲਿੰਗ ਸਟਾਫ਼ ਨੂੰ ਸਮੇਂ-ਸਿਰ ਦਿੱਤਾ ਜਾਵੇ ਮਾਣ ਭੱਤਾ: ਸਿਬਿਨ ਸੀ - ਮਹਿਲਾਵਾਂ ਅਤੇ ਦਿਵਿਆਂਗ ਸਟਾਫ਼ ਦੀ ਤਾਇਨਾਤੀ ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਕਰਨ ਲਈ ਕਿਹਾ ਚੰਡੀਗੜ੍ਹ, 29 ਅਪ੍ਰੈਲ: ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਦੌਰਾਨ ਮੌਸਮ ਵਿਭਾਗ ਵੱਲੋਂ ਵੋਟਾਂ ਵਾਲੇ ਦਿਨ ਭਾਵ 1 ਜੂਨ ਨੂੰ ਜ਼ਿਆਦਾ ਗਰਮੀ ਹੋਣ ਸਬੰਧੀ ਕੀਤੀ ਗਈ ਭਵਿੱਖਬਾਣੀ ਦੇ ਮੱਦੇਨਜ਼ਰ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਗਰਮੀ ਤੋਂ ਬਚਾਅ ਲਈ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਢੁੱਕਵੇਂ ਕਦਮ ਚੁੱਕਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਨੂੰ ਚੋਣ ਪ੍ਰਕਿਰਿਆ ਦੌਰਾਨ ਪੋਲਿੰਗ ਸਟਾਫ਼ ਦੀ ਭਲਾਈ ਅਤੇ ਸਹੂਲਤ ਲਈ ਢੁੱਕਵੇਂ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਪੰਜਾਬ ਵਿੱਚ 1 ਜੂਨ, 2024 ਨੂੰ ਵੋਟਾਂ ਪੈਣੀਆਂ ਹਨ ਅਤੇ ਇਨ੍ਹਾਂ ਦਿਨਾਂ ਦੌਰਾਨ ਗਰਮੀ ਸਿਖ਼ਰ 'ਤੇ ਹੋਵੇਗੀ। ਇਸ ਲਈ ਪੋਲਿੰਗ ਸਟਾਫ਼ ਨੂੰ ਗਰਮੀ ਤੋਂ ਬਚਾਉਣ ਲਈ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪੋਲਿੰਗ ਸਟੇਸ਼ਨਾਂ ਅਤੇ ਚੋਣਾਂ ਨਾਲ ਸਬੰਧਤ ਹੋਰ ਸੈਂਟਰਾਂ ਉੱਤੇ ਢੁੱਕਵੇਂ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ, ਜਿੱਥੇ ਛਾਂ, ਪੀਣ ਵਾਲਾ ਪਾਣੀ, ਵੇਟਿੰਗ ਏਰੀਆ, ਪੁਰਸ਼ਾਂ ਅਤੇ ਮਹਿਲਾਵਾਂ ਲਈ ਸਾਫ਼-ਸੁਥਰੇ ਪਖਨਿਆਂ ਦੇ ਸੁਚਾਰੂ ਪ੍ਰਬੰਧ ਹੋਣ। ਉਨ੍ਹਾਂ ਅੱਗੇ ਕਿਹਾ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਕੀਤੇ ਪੱਤਰ ਵਿੱਚ ਅਧਿਕਾਰੀਆਂ ਨੂੰ ਸਾਰੇ ਸਿਖਲਾਈ ਸਥਾਨਾਂ, ਡਿਸਪਰਸਲ ਤੇ ਕੁਲੈਕਸ਼ਨ ਸੈਂਟਰਾਂ, ਪੋਲਿੰਗ ਸਟੇਸ਼ਨਾਂ 'ਤੇ ਲੋੜੀਂਦੀਆਂ ਦਵਾਈਆਂ (ਓ.ਆਰ.ਐਸ. ਘੋਲ ਆਦਿ) ਅਤੇ ਪੈਰਾ ਮੈਡੀਕਲ ਸਟਾਫ ਦੀ ਤਾਇਨਾਤੀ ਕਰਨ ਲਈ ਕਿਹਾ ਹੈ। ਇਹ ਨਿਰਦੇਸ਼ ਵੀ ਦਿੱਤੇ ਗਏ ਹਨ ਸਟਾਫ਼ ਲਈ ਕੂਲਰ, ਰਿਫਰੈਸ਼ਮੈਂਟ ਆਦਿ ਦੇ ਪ੍ਰਬੰਧਾਂ ਤੋਂ ਇਲਾਵਾ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ, ਗਰਮੀ ਤੋਂ ਰਾਹਤ ਲਈ ਟੈਟਾਂ ਦਾ ਢੁਕਵਾਂ ਪ੍ਰਬੰਧ, ਸੰਕੇਤਕ ਚਿੰਨ੍ਹਾਂ ਦੀ ਵਿਵਸਥਾ ਅਤੇ ਪੋਲਿੰਗ ਪਾਰਟੀ ਦੇ ਕੁਲੈਕਸ਼ਨ ਸੈਂਟਰਾਂ 'ਤੇ ਪਹੁੰਚਣ ਅਤੇ ਪੋਲਿੰਗ ਸਮੱਗਰੀ ਸੌਂਪਣ ਤੋਂ ਬਾਅਦ ਪੋਲਿੰਗ ਸਟਾਫ਼ ਨੂੰ ਘਰ ਛੱਡਣ ਲਈ ਆਵਾਜਾਈ ਦੀਆਂ ਸਹੂਲਤਾਂ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਮੁੱਖ ਚੋਣ ਅਧਿਕਾਰੀ ਨੇ ਚੋਣ ਸਮੱਗਰੀ ਜਮ੍ਹਾਂ ਕਰਵਾਉਣ ਸਬੰਧੀ ਡਿਪਟੀ ਕਮਿਸ਼ਨਰਾਂ ਨੂੰ ਸਪੱਸ਼ਟ ਹਦਾਇਤਾਂ ਵੀ ਜਾਰੀ ਕੀਤੀਆਂ ਹਨ। ਇਸ ਦੇ ਨਾਲ ਹੀ ਪੋਲਿੰਗ ਸਟੇਸ਼ਨ 'ਤੇ ਪੋਲਿੰਗ ਸਟਾਫ਼, ਮਾਈਕਰੋ ਆਬਜ਼ਰਵਰਾਂ ਅਤੇ ਸੁਰੱਖਿਆ ਸਟਾਫ਼ (ਪੁਲਿਸ ਅਤੇ ਸੀ.ਏ.ਪੀ.ਐਫ. ਦੋਵੇਂ) ਲਈ ਬਿਸਤਰਿਆਂ, ਰਿਫਰੈਸ਼ਮੈਂਟ, ਸਾਫ਼-ਸੁਥਰੇ ਪਖਾਨੇ ਅਤੇ ਮੈਡੀਕਲ ਸੁਵਿਧਾਵਾਂ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਜਿੱਥੇ ਪੋਲਿੰਗ ਸਟੇਸ਼ਨ ਸਕੂਲਾਂ ਤੋਂ ਇਲਾਵਾ ਕਿਸੇ ਹੋਰ ਜਗ੍ਹਾ ਸਥਿਤ ਹਨ, ਵਿੱਚ ਅਧਿਕਾਰੀਆਂ ਨੂੰ ਪੋਲਿੰਗ ਪਾਰਟੀਆਂ ਦੇ ਖਾਣੇ ਦਾ ਢੁਕਵਾਂ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ । ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਮੌਸਮ ਵਿਭਾਗ ਵੱਲੋਂ ਵੋਟਾਂ ਵਾਲੇ ਦਿਨ ਗਰਮੀ ਸਬੰਧੀ ਚੇਤਾਵਨੀ ਦੇ ਮੱਦੇਨਜ਼ਰ ਵੋਟਰ ਪੋਲਿੰਗ ਸਟੇਸ਼ਨਾਂ 'ਤੇ ਦੇਰੀ ਨਾਲ ਪਹੁੰਚ ਸਕਦੇ ਹਨ ਅਤੇ ਸ਼ਾਮ 6.00 ਵਜੇ ਤੋਂ ਬਾਅਦ ਵੀ ਵੋਟਿੰਗ ਲਈ ਕਤਾਰ ਲੱਗਣ ਦੀ ਸੰਭਾਵਨਾ ਹੈ, ਜਿਸ ਕਰਕੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪੋਲਿੰਗ ਸਟੇਸ਼ਨਾਂ 'ਤੇ ਰੋਸ਼ਨੀ ਲਈ ਬਿਜਲੀ ਦੇ ਪੁਖਤਾ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ। ਪੋਲਿੰਗ ਸਟਾਫ ਦੀ ਤਾਇਨਾਤੀ ਦੌਰਾਨ ਅਧਿਕਾਰੀਆਂ ਨੂੰ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਛੋਟ ਵਾਲੀਆਂ ਸ਼੍ਰੇਣੀਆਂ ਨੂੰ ਧਿਆਨ ਵਿੱਚ ਰੱਖ ਕੇ ਫੈਸਲਾ ਲੈਣ ਲਈ ਕਿਹਾ ਗਿਆ ਹੈ। ਦੱਸਣਯੋਗ ਹੈ ਕਿ ਮਹਿਲਾ ਸਟਾਫ਼ ਦੀ ਤਾਇਨਾਤੀ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਜਾਣੀ ਹੈ। ਮੁੱਖ ਚੋਣ ਅਧਿਕਾਰੀ ਨੇ ਪੱਤਰ ਵਿੱਚ ਕਿਹਾ ਕਿ ਜਿੱਥੇ ਛੋਟੇ ਬੱਚੇ ਤੇ ਬਜ਼ੁਰਗ ਅਤੇ ਹੋਰ ਵਿਅਕਤੀ ਜਿਨ੍ਹਾਂ ਨੂੰ ਦੇਖਭਾਲ ਦੀ ਲੋੜ ਹੈ, ਦੀ ਡਿਊਟੀ ਸਬੰਧੀ ਮਾਮਲਿਆਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇ। ਸਿਬਿਨ ਸੀ ਨੇ ਅੱਗੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਡਿਊਟੀ ਸਟਾਫ਼ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ। ਚੋਣ ਡਿਊਟੀ 'ਤੇ ਤਾਇਨਾਤ ਸਾਰੇ ਚੋਣ ਅਮਲੇ ਨੂੰ ਈ.ਡੀ.ਸੀ. (ਇਲੈਕਸ਼ਨ ਡਿਊਟੀ ਸਰਟੀਫਿਕੇਟ) ਅਤੇ ਪੀ.ਬੀ (ਪੋਸਟਲ ਬੈਲਟ) ਵਾਸਤੇ ਫਾਰਮ ਮੁਹੱਈਆ ਕਰਵਾਏ ਜਾਣ ਅਤੇ ਵੋਟਰ ਸੁਵਿਧਾ ਕੇਂਦਰਾਂ ਰਾਹੀਂ ਉਨ੍ਹਾਂ ਦੀ ਸਮੇਂ ਸਿਰ ਵੋਟਿੰਗ ਕਰਵਾਈ ਜਾਵੇ।
Punjab Bani 29 April,2024
ਅੰਮ੍ਰਿਤਪਾਲ ਦੇ ਪਰਿਵਾਰ ਨੇ ਸਾਥ ਦੇਣ ਦਾ ਕੀਤਾ ਸੀ ਵਾਅਦਾ : ਵਲਟੋਹਾ
ਅੰਮ੍ਰਿਤਪਾਲ ਦੇ ਪਰਿਵਾਰ ਨੇ ਸਾਥ ਦੇਣ ਦਾ ਕੀਤਾ ਸੀ ਵਾਅਦਾ : ਵਲਟੋਹਾ ਅੰਮ੍ਰਿਤਸਰ: ਖੱਡੂਰ ਸਾਹਿਬ ਤੋਂ ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਚੋਣ ਮੈਦਾਨ ਚ ਉਤਾਰੇ ਜਾਣ ਤੋਂ ਬਾਅਦ ਵਲਟੋਹਾ ਨੇ ਇੱਕ ਵੱਡਾ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਚੋਣ ਲੜਨ ਤੋਂ ਪਹਿਲਾਂ ਹੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਇਸ ਬਾਰੇ ਗੱਲ ਕੀਤੀ ਸੀ ਅਤੇ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੇ ਵੀ ਉਨ੍ਹਾਂ ਨੂੰ ਸਾਥ ਦੇਣ ਦਾ ਵਾਅਦਾ ਕੀਤਾ ਸੀ। ਜ਼ਿਕਰਯੋਗ ਹੈ ਕਿ ਜਿੱਥੇ ਵਿਰਸਾ ਸਿੰਘ ਵਲਟੋਹਾ ਨੂੰ ਅਕਾਲੀ ਦਲ ਵੱਲੋਂ ਉਮੀਦਵਾਰ ਬਣਾਇਆ ਗਿਆ ਹੈ ਓਥੇ ਹੀ ਡਿਬਰੂਗੜ੍ਹ ਦੀ ਜੇਲ ਚ ਬੰਦ ਅੰਮ੍ਰਿਤਪਾਲ ਸਿੰਘ ਵੱਲੋਂ ਵੀ ਖੱਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕੀਤਾ ਜਾ ਚੁੱਕਾ ਹੈ। ਵਲਟੋਹਾ ਦੇ ਨਾਮ ਦਾ ਐਲਾਨ ਹੋਣ ਤੋਂ ਬਾਅਦ ਵਲਟੋਹਾ ਨੇ ਕਿਹਾ ਕਿ ਉਹ ਹਮੇਸ਼ਾ ਪੰਥ ਦੀ ਗੱਲ ਕਰਦੇ ਰਹੇ ਹਨ। ਉਨ੍ਹਾਂ ਜਿੱਥੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਵਾਜ਼ ਬੁਲੰਦ ਕੀਤੀ ਓਥੇ ਹੀ ਡਿਬਰੂਗੜ੍ਹ ਜੇਲ ਚ ਬੰਦ ਅੰਮ੍ਰਿਤਪਾਲ ਸਿੰਘ ਅਤੇ ਇਸਦੇ ਸਾਥੀਆਂ ਦੀ ਰਿਹਾਈ ਲਈ ਵੀ ਸਰਕਾਰ ਦੇ ਵਿਰੋਧ ਵਿੱਚ ਖੜਾ ਰਿਹਾ ਹਾਂ।
Punjab Bani 29 April,2024
ਰਖਿਆ ਮੰਤਰੀ ਰਾਜਨਾਥ ਸਿੰਘ ਲਖਨਊ ਸੀਟ ਤੋ ਕਰਨਗੇ ਪੱਤਰ ਦਾਖਲ
ਰਖਿਆ ਮੰਤਰੀ ਰਾਜਨਾਥ ਸਿੰਘ ਲਖਨਊ ਸੀਟ ਤੋ ਕਰਨਗੇ ਪੱਤਰ ਦਾਖਲ ਲਖਨਊ : ਰੱਖਿਆ ਮੰਤਰੀ ਰਾਜਨਾਥ ਸਿੰਘ ਲਖਨਊ ਸੰਸਦੀ ਸੀਟ ਤੋਂ ਭਾਜਪਾ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਸੋਮਵਾਰ ਨੂੰ ਭਾਜਪਾ ਦੇ ਸੂਬਾ ਹੈੱਡਕੁਆਰਟਰ ਤੋਂ ਰਾਜਨਾਥ ਸਿੰਘ ਦਾ ਨਾਮਜ਼ਦਗੀ ਜਲੂਸ ਸ਼ੁਰੂ ਹੋਵੇਗਾ। ਨਾਮਜ਼ਦਗੀ ਜਲੂਸ ਹਜ਼ਰਤਗੰਜ ਤੋਂ ਹੁੰਦੇ ਹੋਏ ਪਰਿਵਰਤਨ ਚੌਕ ਤੋਂ ਸਿਹਤ ਭਵਨ ਤਿਰਹੇ ਪਹੁੰਚੇਗਾ। ਇਸ ਦੌਰਾਨ ਭਾਰੀ ਭੀੜ ਹੋਣ ਦੀ ਸੰਭਾਵਨਾ ਹੈ। ਇਸ ਲਈ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਟਰੈਫਿਕ ਵਿਵਸਥਾ ਬਦਲੀ ਰਹੇਗੀ। ਆਮ ਵਾਹਨ ਬਦਲਵੇਂ ਰਸਤਿਆਂ ਤੋਂ ਲੰਘਣਗੇ।
Punjab Bani 29 April,2024
ਜੇਲ ਅੰਦਰ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਖਤਰਾ : ਸੰਜੇ ਸਿੰਘ
ਜੇਲ ਅੰਦਰ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਖਤਰਾ : ਸੰਜੇ ਸਿੰਘ ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਨੇ ਫਿਰ ਕਿਹਾ ਹੈ ਕਿ ਤਿਹਾੜ ਜੇਲ੍ਹ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਖ਼ਤਰਾ ਹੈ। 'ਆਪ' ਨੇਤਾ ਸੰਜੇ ਸਿੰਘ ਨੇ ਕਿਹਾ ਹੈ ਕਿ ਕੇਂਦਰ ਦੇ ਇਸ਼ਾਰੇ 'ਤੇ ਤਿਹਾੜ 'ਚ ਤਾਮਾਮ ਨਿਯਮਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ। ਜਿਸ ਜੇਲ੍ਹ 'ਚ ਕੈਦੀਆਂ ਦੇ ਕਤਲ ਤਕ ਹੋ ਰਹੇ ਤੇ ਕੈਦੀਆਂ ਦੇ ਸਿਰ ਪਾੜੇ ਜਾ ਰਹੇ ਹਨ, ਉਸ ਜੇਲ੍ਹ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਨਾਲ ਖਿਲਵਾੜ ਹੋ ਰਿਹਾ ਹੈ। ਇੱਥੋਂ ਤੱਕ ਕਿ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਨੂੰ ਵੀ ਜੇਲ੍ਹ ਵਿਚ ਉਨ੍ਹਾਂ ਨੂੰ ਮਿਲਣ ਤੋਂ ਰੋਕ ਦਿੱਤਾ ਗਿਆ ਹੈ। ਕਾਂਗਰਸ ਦੇ ਸੂਬਾ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਦੇ ਅਸਤੀਫੇ ਦਾ ਗਠਜੋੜ 'ਤੇ ਪੈਣ ਵਾਲੇ ਅਸਰ ਬਾਰੇ ਪੁੱਛੇ ਜਾਣ 'ਤੇ ਸੰਜੇ ਸਿੰਘ ਨੇ ਕਿਹਾ ਕਿ ਇਸ ਦਾ ਕੋਈ ਅਸਰ ਨਹੀਂ ਪਵੇਗਾ, ਇਸ ਵਾਰ ਮੋਦੀ ਸਰਕਾਰ ਖਿਲਾਫ ਲੋਕ ਚੋਣ ਲੜ ਰਹੇ ਹਨ।
Punjab Bani 29 April,2024
ਕਾਂਗਰਸ ਨੇ ਚਾਰ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
ਕਾਂਗਰਸ ਨੇ ਚਾਰ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ ਨਵੀਂ ਦਿੱਲੀ, 29 ਅਪਰੈਲ ਕਾਂਗਰਸ ਨੇ ਪੰਜਾਬ ਲਈ ਚਾਰ ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕਰਦਿਆਂ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਲੁਧਿਆਣਾ ਲੋਕ ਸਭਾ ਸੀਟ ਤੋਂ ਉਮੀਦਵਾਰ ਬਣਾਇਆ ਹੈ। ਸੂਚੀ ਅਨੁਸਾਰ ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ, ਖਡੂਰ ਸਾਹਿਬ ਤੋਂ ਕੁਲਬੀਰ ਸਿੰਘ ਜ਼ੀਰਾ, ਆਨੰਦਪੁਰ ਸਾਹਿਬ ਤੋਂ ਵਿਜੈ ਇੰਦਰ ਸਿੰਗਲਾ ਅਤੇ ਲੁਧਿਆਣਾ ਤੋਂ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਪੰਜਾਬ ਵਿਚ ਪਹਿਲੀ ਜੂਨ ਨੂੰ ਵੋਟਾਂ ਪੈਣਗੀਆਂ।
Punjab Bani 29 April,2024
ਬਹੁਜਨ ਸਮਾਜ ਪਾਰਟੀ ਨੇ ਦਵਿੰਦਰ ਰਾਮਗੜੀਆਂ ਨੂੰ ਉਤਾਰਿਆ ਚੋਣ ਮੈਦਾਨ ਵਿੱਚ
ਬਹੁਜਨ ਸਮਾਜ ਪਾਰਟੀ ਨੇ ਦਵਿੰਦਰ ਰਾਮਗੜੀਆਂ ਨੂੰ ਉਤਾਰਿਆ ਚੋਣ ਮੈਦਾਨ ਵਿੱਚ ਲੁਧਿਆਣਾ, 28 ਅਪਰੈਲ ਬਹੁਜਨ ਸਮਾਜ ਪਾਰਟੀ ਪੰਜਾਬ ਨੇ ਅੱਜ ਆਪਣੇ 10ਵੇਂ ਉਮੀਦਵਾਰ ਦਾ ਐਲਾਨ ਕਰਦਿਆਂ ਲੁਧਿਆਣਾ ਤੋਂ ਦਵਿੰਦਰ ਸਿੰਘ ਰਾਮਗੜ੍ਹੀਆ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਨੇ ਲੋਕ ਸਭਾ ਲੁਧਿਆਣਾ ਤੋਂ ਦਵਿੰਦਰ ਸਿੰਘ ਰਾਮਗੜੀਆ ਦੇ ਨਾਂ ਦਾ ਐਲਾਨ ਕੀਤਾ।
Punjab Bani 28 April,2024
ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ
ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ ਭਾਜਪਾ ਨੇ ਕਿਸਾਨਾਂ ਨੂੰ ਦਰ-ਦਰ ਦੀਆਂ ਠੋਕਰਾਂ ਖਾਣ ਲਈ ਕੀਤਾ ਮਜ਼ਬੂਰ ਸੱਤ ਸੌ ਕਿਸਾਨਾਂ ਦੀ ਮੌਤ ਦੀ ਜ਼ਿੰਮੇਵਾਰ ਹੈ ਭਾਜਪਾ ਪਟਿਆਲਾ/ਨਾਭਾ। ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ ਕਾਂਗਰਸ ਤੋਂ ਭਾਜਪਾ ’ਚ ਸ਼ਾਮਲ ਹੋ ਉਮੀਦਵਾਰ ਬਣੀ ਪ੍ਰਨੀਤ ਕੌਰ ਨੂੰ ਕਿਸਾਨਾਂ ਦੇ ਮੁੱਦੇ 'ਤੇ ਘੇਰਦਿਆਂ ਕਿਹਾ ਹੈ ਕਿ ਉਹ ਜਨਤਕ ਮੰਚ 'ਤੇ ਆ ਕੇ ਦੱਸਣ ਕਿ ਕਾਂਗਰਸ ਦੀ ਸਰਕਾਰ ’ਚ ਪਟਿਆਲਾ ਤੋਂ ਸਾਂਸਦ ਬਣਕੇ ਕੇਂਦਰ ’ਚ ਮੰਤਰੀ ਰਹਿੰਦਿਆਂ ਇਲਾਕੇ ਦੇ ਕਿਸਾਨਾਂ ਲਈ ਕਿਹੜਾ ਪ੍ਰੋਜੈਕਟ ਲੈ ਕੇ ਆਈ ਸਨ। ਐਨ.ਕੇ. ਸ਼ਰਮਾ ਅੱਜ ਚੋਣ ਪ੍ਰਚਾਰ ਮੁਹਿੰਮ ਦੇ ਤਹਿਤ ਨਾਭਾ ਹਲਕੇ ਦੇ ਪਿੰਡਾਂ ਵਿੱਚ ਚੋਣ ਜਨਸਭਾ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪ੍ਰਨੀਤ ਕੌਰ ਕਾਂਗਰਸ ਦੀ ਟਿਕਟ ’ਤੇ ਚੋਣ ਲੜ ਕੇ ਪਟਿਆਲਾ ਤੋਂ ਚਾਰ ਵਾਰ ਸੰਸਦ ਮੈਂਬਰ ਬਣ ਚੁੱਕੀ ਹਨ। ਉਹ ਕੇਂਦਰ ਵਿੱਚ ਮੰਤਰੀ ਵੀ ਰਹਿ ਚੁੱਕੀ ਹਨ। ਪਟਿਆਲਾ ਲੋਕ ਸਭਾ ਹਲਕੇ ਦੇ ਲੋਕ ਇਹ ਜਾਣਨਾ ਚਾਹੁੰਦੇ ਹਨ ਕਿ ਪ੍ਰਨੀਤ ਕੌਰ ਅੱਜ ਕਿਸਾਨ ਸਮਰਥਕ ਹੋਣ ਦਾ ਦਾਅਵਾ ਕਰ ਰਹੀ ਹਨ, ਪਰ ਉਹ ਦੱਸਣ ਕਿ ਉਨ੍ਹਾਂ ਕਾਂਗਰਸ ਵਿੱਚ ਰਹਿੰਦਿਆਂ ਕਿਸਾਨਾਂ ਲਈ ਕੀ ਕੀਤਾ। ਪ੍ਰਨੀਤ ਕੌਰ ਹੁਣ ਜਿਸ ਪਾਰਟੀ ਭਾਜਪਾ ਦੇ ਨਾਮ 'ਤੇ ਵੋਟ ਮੰਗ ਰਹੀ ਹਨ, ਉਹ ਕਿਸਾਨਾਂ ਦੀ ਸਭ ਤੋਂ ਵੱਡੀ ਦੁਸ਼ਮਣ ਪਾਰਟੀ ਹੈ। ਭਾਜਪਾ ਦੀਆਂ ਨੀਤੀਆਂ ਕਾਰਨ ਅੱਜ ਕਿਸਾਨ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹੋ ਰਹੇ ਹਨ। ਭਾਜਪਾ ਦੇ ਮੱਥੇ ’ਤੇ ਸੱਤ ਸੌ ਕਿਸਾਨਾਂ ਦੀ ਮੌਤ ਦਾ ਕਲੰਕ ਹੈ। ਅੱਜ ਵੀ ਪੰਜਾਬ ਦੇ ਹਜ਼ਾਰਾਂ ਕਿਸਾਨ ਭਾਜਪਾ ਕਾਰਨ ਸ਼ੰਭੂ ਬਾਰਡਰ 'ਤੇ ਬੈਠੇ ਹਨ। ਪਟਿਆਲਾ ਵਿੱਚ ਉੱਤਰੀ ਬਾਈਪਾਸ ਦੀ ਉਸਾਰੀ ਦੇ ਮਾਮਲੇ ਵਿੱਚ ਪਟਿਆਲਾ ਹਲਕੇ ਦੇ ਸੈਂਕੜੇ ਕਿਸਾਨਾਂ ਦੇ ਹਿੱਤਾਂ ਨਾਲ ਬੇਇਨਸਾਫ਼ੀ ਹੋਈ ਹੈ। ਪ੍ਰਨੀਤ ਕੌਰ ਦੀ ਕਾਰਜਸ਼ੈਲੀ ਹਮੇਸ਼ਾ ਕਿਸਾਨ ਵਿਰੋਧੀ ਰਹੀ ਹੈ। ਐਨ.ਕੇ.ਸ਼ਰਮਾ ਨੇ ਪਿੰਡ ਵਾਸੀਆਂ ਨੂੰ ਇੱਕਜੁੱਟ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇੱਕ ਅਜਿਹੀ ਪਾਰਟੀ ਹੈ ਜਿਸ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਹੈ। ਇਸ ਮੌਕੇ ਜਥੇਦਾਰ ਅੰਮ੍ਰਿਤ ਸਿੰਘ, ਗੁਰਤੇਜ ਸਿੰਘ ਅਤੇ ਸੁਖਵਿੰਦਰ ਸਿੰਘ ਤੋਂ ਇਲਾਵਾ ਕਈ ਪਤਵੰਤੇ ਹਾਜ਼ਰ ਸਨ।
Punjab Bani 28 April,2024
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ * ਚੈਨਲ ਰਾਹੀਂ ਵੋਟਰ ਨਿਯਮਤ ਚੋਣ ਅਪਡੇਟ ਹਾਸਲ ਕਰ ਸਕਣਗੇ: ਸਿਬਿਨ ਸੀ ਚੰਡੀਗੜ੍ਹ, 28 ਅਪ੍ਰੈਲ: ਇੱਕ ਨਿਵੇਕਲੇ ਉਪਰਾਲੇ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਨੇ ਇੱਕ ਸਮਰਪਿਤ ਵਟਸਐਪ ਚੈਨਲ, 'ਮੁੱਖ ਚੋਣ ਅਧਿਕਾਰੀ, ਪੰਜਾਬ' ਦੀ ਸ਼ੁਰੂਆਤ ਕੀਤੀ ਹੈ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਟਸਐਪ ਚੈਨਲ ਦਾ ਉਦੇਸ਼ ਚੋਣਾਂ ਸੰਬੰਧੀ ਆਮ ਜਨਤਾ ਅਤੇ ਚੋਣ ਅਮਲ ਦੇ ਭਾਗੀਦਾਰਾਂ ਲਈ ਮਹੱਤਵਪੂਰਨ ਜਾਣਕਾਰੀ ਨੂੰ ਪ੍ਰਸਾਰਿਤ ਕਰਨਾ ਹੈ, ਜਿਸ ਵਿੱਚ ਚੋਣ ਪ੍ਰਕਿਰਿਆਵਾਂ, ਸਵੀਪ (ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਅਤੇ ਇਲੈਕਟੋਰਲ ਪਾਰਟੀਸੀਪੇਸ਼ਨ) ਗਤੀਵਿਧੀਆਂ, ਮਹੱਤਵਪੂਰਨ ਤਰੀਕਾਂ, ਵੱਖ-ਵੱਖ ਅੰਕੜੇ ਅਤੇ ਲੋਕ ਸਭਾ ਚੋਣਾਂ-2024 ਨਾਲ ਸਬੰਧਤ ਹੋਰ ਬਹੁਤ ਸਾਰੀਆਂ ਜਾਣਕਾਰੀਆਂ ਸ਼ਾਮਲ ਹਨ। ਇਸ ਤੋਂ ਇਲਾਵਾ ਇਹ ਚੈਨਲ 'ਇਸ ਵਾਰ 70 ਪਾਰ' ਦੇ ਟੀਚੇ ਦੀ ਪ੍ਰਾਪਤੀ ਲਈ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ ਕੀਤੀਆਂ ਮਹੱਤਵਪੂਰਨ ਪਹਿਲਕਦਮੀਆਂ ਨੂੰ ਵੀ ਵੋਟਰਾਂ ਤੱਕ ਪੁੱਜਦਾ ਕਰੇਗਾ। ਇਹ ਉਪਰਾਲਾ ਜਨਤਕ ਸ਼ਮੂਲੀਅਤ ਲਈ ਤਕਨਾਲੋਜੀ ਦਾ ਲਾਭ ਉਠਾਉਣ ਲਈ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਦੇ ਪਹਿਲਾਂ ਤੋਂ ਜਾਰੀ ਯਤਨਾਂ ਦਾ ਹਿੱਸਾ ਹੈ। ਸਿਬਿਨ ਸੀ ਨੇ ਦੱਸਿਆ ਕਿ ਜਾਣਕਾਰੀ ਅਤੇ ਹੋਰ ਗਤੀਵਿਧੀਆਂ ਦਾ ਪ੍ਰਸਾਰ ਕਰਨ ਅਤੇ ਵੋਟਰਾਂ ਦੇ ਸਵਾਲਾਂ ਦਾ ਜਵਾਬ ਦੇਣ ਲਈ ਇਸ ਤੋਂ ਪਹਿਲਾਂ ਨਿਯਮਤ ਪੋਡਕਾਸਟ ਸ਼ੁਰੂ ਕੀਤਾ ਗਿਆ ਹੈ ਅਤੇ "ਫੇਸਬੁੱਕ ਲਾਈਵ" ਸੈਸ਼ਨ ਵੀ ਕਰਵਾਏ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ @TheCEOPunjab ਹੈਂਡਲ ਨਾਲ ਫੇਸਬੁੱਕ, ਐਕਸ, ਇੰਸਟਾਗ੍ਰਾਮ ਅਤੇ ਯੂਟਿਊਬ ਚੈਨਲ ਵੀ ਚਲਾਏ ਜਾ ਰਹੇ ਹਨ। ਸਿਬਿਨ ਸੀ ਨੇ ਵਟਸਐਪ ਵਰਤਣ ਵਾਲਿਆਂ ਨੂੰ ਲੋਕ ਸਭਾ ਚੋਣਾਂ 2024 ਬਾਰੇ ਨਿਯਮਤ ਅਤੇ ਪ੍ਰਮਾਣਿਕ ਅੱਪਡੇਟ ਪ੍ਰਾਪਤ ਕਰਨ ਲਈ ਅਧਿਕਾਰਤ ਚੈਨਲ ਨਾਲ ਜੁੜਨ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਵਟਸਐਪ ਵਰਤਣ ਵਾਲਿਆਂ ਨੂੰ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਲਈ ਇਸ ਚੈਨਲ ਦੀ ਜਾਣਕਾਰੀ ਨੂੰ ਹੋਰ ਸਮੂਹਾਂ ਵਿੱਚ ਸਾਂਝਾ ਕਰਨ ਦੀ ਅਪੀਲ ਵੀ ਕੀਤੀ ਹੈ।
Punjab Bani 28 April,2024
ਰਾਖਵਾਂਕਰਨ ਦਿੱਤਾ ਜਾਣਾ ਚਾਹੀਦਾ ਹੈ : ਮੋਹਨ ਭਾਗਵਤ
ਰਾਖਵਾਂਕਰਨ ਦਿੱਤਾ ਜਾਣਾ ਚਾਹੀਦਾ ਹੈ : ਮੋਹਨ ਭਾਗਵਤ ਹੈਦਰਾਬਾਦ, 28 ਅਪਰੈਲ ਰਾਸ਼ਟਰੀ ਸਵੈ ਸੇਵੀ ਸੰਘ (ਆਰਐੱਸਐੱਸ) ਦੇ ਮੁਖੀ ਮੋਹਨ ਭਾਗਵਤ ਨੇ ਅੱਜ ਕਿਹਾ ਕਿ ਸੰਘ ਪਰਿਵਾਰ ਨੇ ਕੁਝ ਸਮੂਹਾਂ ਨੂੰ ਰਾਖਵਾਂਕਰਨ ਦੇਣ ਦਾ ਕਦੇ ਵਿਰੋਧ ਨਹੀਂ ਕੀਤਾ ਹੈ। ਇਕ ਵਿਦਿਅਕ ਸੰਸਥਾ ਵਿੱਚ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਭਾਗਵਤ ਨੇ ਕਿਹਾ ਕਿ ਸੰਘ ਦਾ ਮੰਨਣਾ ਹੈ ਕਿ ਰਾਖਵਾਂਕਰਨ ਉਦੋਂ ਤੱਕ ਦਿੱਤਾ ਜਾਣਾ ਚਾਹੀਦਾ ਹੈ ਜਦੋਂ ਤੱਕ ਇਸ ਦੀ ਲੋੜ ਹੈ। ਰਾਖਵੇਂਕਰਨ ਨੂੰ ਲੈ ਕੇ ਭਾਜਪਾ ਅਤੇ ਕਾਂਗਰਸ ਵਿਚਾਲੇ ਛਿੜੀ ਸ਼ਬਦੀ ਜੰਗ ਤੋਂ ਬਾਅਦ ਭਾਗਵਤ ਨੇ ਇਹ ਟਿੱਪਣੀ ਕੀਤੀ ਹੈ।
Punjab Bani 28 April,2024
ਪ੍ਰਧਾਨ ਮੰਤਰੀ ਨੂੰ ਚੋਣ ਮੈਨੀਫੈਸਟੋ ਵਿੱਚ ਸ਼ਾਮਲ ਮੁਦਿਆਂ ਤੇ ਗੱਲ ਕਰਨੀ ਚਾਹੀਦੀ ਹੈ : ਪੀ ਚਿੰਦਬਰਮ
ਪ੍ਰਧਾਨ ਮੰਤਰੀ ਨੂੰ ਚੋਣ ਮੈਨੀਫੈਸਟੋ ਵਿੱਚ ਸ਼ਾਮਲ ਮੁਦਿਆਂ ਤੇ ਗੱਲ ਕਰਨੀ ਚਾਹੀਦੀ ਹੈ : ਪੀ ਚਿੰਦਬਰਮ ਨਵੀਂ ਦਿੱਲੀ, 28 ਅਪਰੈਲ ਕਾਂਗਰਸ ਦੇ ਸੀਨੀਅਰ ਆਗੂ ਪੀ ਚਿਦੰਬਰਮ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਾਂਗਰਸ ਦੇ ਚੋਣ ਮੈਨੀਫੈਸਟੋ ਨੂੰ ਲੈ ਕੇ ਅਜਿਹੀਆਂ ਗੱਲਾਂ ਕਰ ਰਹੇ ਹਨ ਜਿਹੜੀਆਂ ਉਸ ਵਿੱਚ ਨਹੀਂ ਹਨ। ਚਿਦੰਬਰਮ ਨੇ ਨਾਲ ਹੀ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਚੋਣ ਮੈਨੀਫੈਸਟੋ ਵਿੱਚ ਸ਼ਾਮਲ ਅਸਲ ਮੁੱਦਿਆਂ ’ਤੇ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਕਿਸੇ ਭਾਸ਼ਨ ਲੇਖਕ ਵੱਲੋਂ ਲਿਖੇ ਕਾਂਗਰਸ ਦੇ ਕਿਸੇ ਮੈਨੀਫੈਸਟੋ ਦੀ ਕਲਪਨਾ ਕਰ ਲਈ ਹੈ।
Punjab Bani 28 April,2024
ਮਨੀਪੁਰ ਦੇ 6 ਪੋਲਿੰਗ ਸਟੇਸ਼ਨਾਂ ਤੇ ਮੁੜ ਪੈਣਗੀਆਂ ਵੋਟਾਂ
ਮਨੀਪੁਰ ਦੇ 6 ਪੋਲਿੰਗ ਸਟੇਸ਼ਨਾਂ ਤੇ ਮੁੜ ਪੈਣਗੀਆਂ ਵੋਟਾਂ ਇੰਫਾਲ, 28 ਅਪਰੈਲ ‘ਆਊਟਰ ਮਨੀਪੁਰ’ ਲੋਕ ਸਭਾ ਹਲਕੇ ਦੇ ਛੇ ਪੋਲਿੰਗ ਸਟੇਸ਼ਨਾਂ ’ਤੇ 30 ਅਪਰੈਲ ਨੂੰ ਮੁੜ ਤੋਂ ਵੋਟਾਂ ਪੈਣਗੀਆਂ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ 26 ਅਪਰੈਲ ਨੂੰ ਇਨ੍ਹਾਂ ਛੇ ਪੋਲਿੰਗ ਸਟੇਸ਼ਨਾਂ ’ਚੋਂ ਚਾਰ ਸਟੇਸ਼ਨਾਂ ’ਤੇ ਵੋਟਿੰਗ ਪੂਰੀ ਹੋਣ ਤੋਂ ਪਹਿਲਾਂ ਅਣਪਛਾਤੇ ਵਿਅਕਤੀਆਂ ਨੇ ਈਵੀਐੱਮਜ਼ ਅਤੇ ਵੀਵੀਪੈਟ ਦਾ ਨੁਕਸਾਨ ਕਰ ਦਿੱਤਾ ਸੀ। ਇਕ ਪੋਲਿੰਗ ਸਟੇਸ਼ਨ ’ਤੇ ਈਵੀਐੱਮ ਵਿੱਚ ਖ਼ਰਾਬੀ ਦੀ ਸੂਚਨਾ ਮਿਲੀ ਸੀ ਅਤੇ ਇਕ ਹੋਰ ਪੋਲਿੰਗ ਸਟੇਸ਼ਨ ’ਤੇ ‘ਅਣਪਛਾਤੇ ਬਦਮਾਸ਼ਾਂ ਵੱਲੋਂ ਧਮਕਾਏ ਜਾਣ ਅਤੇ ਖ਼ਤਰੇ’ ਕਰ ਕੇ ਵੋਟਿੰਗ ਪੂਰੀ ਨਹੀਂ ਸੀ ਹੋ ਸਕੀ।
Punjab Bani 28 April,2024
ਅਕਾਲੀ ਦਲ ਨੇ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਤੋ ਐਲਾਨਿਆ ਉਮੀਦਵਾਰ
ਅਕਾਲੀ ਦਲ ਨੇ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਤੋ ਐਲਾਨਿਆ ਉਮੀਦਵਾਰ ਚੰਡੀਗੜ੍ਹ, 28 ਅਪਰੈਲ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪਾਰਟੀ ਦੇ ਕੋਰ ਕਮੇਟੀ ਮੈਂਬਰ ਵਿਰਸਾ ਸਿੰਘ ਵਲਟੋਹਾ ਨੂੰ ਲੋਕ ਸਭਾ ਚੋਣਾਂ ਲਈ ਖਡੂਰ ਸਾਹਿਬ ਸੰਸਦੀ ਹਲਕੇ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਸੀਟ ਤੋਂ ਉਮੀਦਵਾਰ ਐਲਾਨੇ ਜਾਣ ਨਾਲ ਪਾਰਟੀ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਤੇ ਚੰਡੀਗੜ੍ਹ ਦੀ ਸੀਟ ਤੋਂ ਆਪਣੇ ਉਮੀਦਵਾਰ ਐਲਾਨ ਚੁੱਕੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੇ ਕੋਰ ਕਮੇਟੀ ਮੈਂਬਰ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਤੋਂ ਪਾਰਟੀ ਦਾ ਉਮੀਦਵਾਰ ਐਲਾਨਿਆ। ਪਾ
Punjab Bani 28 April,2024
ਨਾਰਦਰਨ ਬਾਈਪਾਸ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਐਵਾਰਡ ਤੁਰੰਤ ਪਾਸ ਕਰਵਾਏ ਭਗਵੰਤ ਮਾਨ ਸਰਕਾਰ: ਪ੍ਰਨੀਤ ਕੌਰ
ਨਾਰਦਰਨ ਬਾਈਪਾਸ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਐਵਾਰਡ ਤੁਰੰਤ ਪਾਸ ਕਰਵਾਏ ਭਗਵੰਤ ਮਾਨ ਸਰਕਾਰ: ਪ੍ਰਨੀਤ ਕੌਰ -24 ਪਿੰਡਾਂ 'ਚ ਭਾਜਪਾ ਦਾ ਬਾਈਕਾਟ ਕਰਨ ਦਾ ਦਾਅਵਾ ਕਰਨ ਵਾਲਾ ਅਕਾਲੀ ਦਲ ਬੈਕਫੁੱਟ 'ਤੇ, ਉੱਤਰੀ ਬਾਈਪਾਸ 'ਤੇ ਸਥਿਤ 24 ਪਿੰਡਾਂ ਦੇ ਕਿਸਾਨਾਂ ਨੇ ਪ੍ਰਨੀਤ ਕੌਰ ਨਾਲ ਕੀਤੀ ਮੁਲਾਕਾਤ ਪਟਿਆਲਾ 26 ਅਪ੍ਰੈਲ ਨਾਰਦਨ ਬਾਈਪਾਸ ਲਈ ਐਕਵਾਇਰ ਕੀਤੀਆਂ ਜਮੀਨਾਂ ਨੂੰ ਤਿੰਨ ਸਾਲ ਪਹਿਲਾਂ ਐਕੁਆਇਰ ਕੀਤਾ ਗਿਆ ਸੀ, ਪਰ ਹੁਣ ਤੱਕ ਪੰਜਾਬ ਸਰਕਾਰ 24 ਪਿੰਡਾ ਦੇ ਕਰੀਬ 500 ਤੋਂ ਜਿਆਦਾ ਕਿਸਾਨਾਂ ਨੂੰ ਪੈਸੇ ਦੀ ਆਦਾਇਗੀ ਕਰਨਾ ਤਾਂ ਦੂਰ ਐਕਵਾਇਰ ਜਮੀਨ ਦੇ ਅਵਾਰਡ ਤੱਕ ਜਾਰੀ ਨਹੀਂ ਕਰ ਸਕੇ। ਕਿਸਾਨਾਂ ਨੂੰ ਅਜੇ ਤੱਕ ਇਹ ਹੀ ਨਹੀਂ ਪਤਾ ਕਿ ਉਹਨਾਂ ਦੀ ਜਮੀਨ ਨੂੰ ਕਿਸਾਨ ਕਿਸ ਰੇਟ ਤੇ ਖਰੀਦ ਕਰੇਗੀ। ਪਿੱਡ ਜਸੋਵਾਲ ਵਿਖੇ ਵੀਰਵਾਰ ਨੂੰ ਰਖੇ ਇਕ ਪ੍ਰੋਗ੍ਰਾਮ ਵਿੱਚ ਪਹੁੰਚੇ ਮਹਾਰਾਣੀ ਪਰਨੀਤ ਕੌਰ ਨੇ ਨਾਰਦਨ ਬਾਈਪਾਸ ਦੇ ਪੈਂਦੇ 24 ਪਿੰਡਾ ਦੇ ਕਿਸਾਨਾਂ ਨਾਮ ਮੁਲਾਕਾਤ ਕੀਤੀ। ਉਹਨਾਂ ਕਿਸਾਨਾਂ ਨਾਲ ਉਹਨਾਂ ਦੀ ਪਰੇਸ਼ਾਨੀ ਬਾਰੇ ਗਲਬਾਤ ਕਰਦਿਆਂ ਕਿਹਾ ਕਿ ਨਾਂ ਤਾਂ ਕਾਂਗਰਸ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਨਾ ਹੀ ਭਗਵੰਤ ਮਾਨ ਸਰਕਾਰ ਬੀਤੇ ਤਿੰਨ ਸਾਲਾਂ ਵਿੱਚ ਐਕਵਾਇਰ ਜਮੀਨਾਂ ਦੇ ਅਵਾਰਡ ਜਾਰੀ ਨਹੀਂ ਕਰਵਾ ਸਕੇ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ 24 ਅਪ੍ਰੈਲ 2024 ਨੂੰ ਉੱਤਰੀ ਬਾਈਪਾਸ ਲਈ ਟੈਂਡਰ ਜਾਰੀ ਕੀਤਾ ਹੈ। ਮੌਜੂਦਾ ਹਾਲਾਤਾਂ ਵਿੱਚ ਕਿਸਾਨ ਚਿੰਤਤ ਹਨ ਅਤੇ ‘ਆਪ’ ਸਰਕਾਰ ਕਿਸਾਨਾਂ ਦੀ ਹਿਤੈਸ਼ੀ ਹੋਣ ਦੇ ਝੂਠੇ ਦਾਅਵੇ ਕਰ ਰਹੀ ਹੈ। ਦੂਜੇ ਪਾਸੇ ਅਕਾਲੀ ਦਲ ਖ਼ੁਦ ਭਾਜਪਾ ਖ਼ਿਲਾਫ਼ 24 ਪਿੰਡਾਂ ਵਿੱਚ ਬਾਈਕਾਟ ਦੀਆਂ ਅਫ਼ਵਾਹਾਂ ਫੈਲਾ ਕੇ ਬੈਕਫੁੱਟ ’ਤੇ ਚਲਾ ਗਿਆ ਹੈ। ਇਸ ਮੀਟਿੰਗ ਦੌਰਾਨ ਕਿਸਾਨਾਂ ਨੇ ਪਰਨੀਤ ਕੌਰ ਨੂੰ ਭਰੋਸਾ ਦਿਵਾਇਆ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਵੱਲੋਂ ਤਿੰਨ ਸਾਲਾਂ ਤੋਂ ਲਟਕ ਰਹੇ ਨਾਰਦਰਨ ਬਾਈਪਾਸ ਪ੍ਰਾਜੈਕਟ ਨੂੰ ਪਾਸ ਕਰਵਾ ਕੇ ਇਸ ਦਾ ਟੈਂਡਰ ਜਾਰੀ ਕਰਵਾਇਆ ਗਿਆ ਹੈ, ਉਸ ਲਈ ਇਲਾਕੇ ਦੇ ਕਿਸਾਨ ਹਮੇਸ਼ਾ ਉਨ੍ਹਾਂ ਦੇ ਰਿਣੀ ਰਹਿਣਗੇ। ਕਿਸਾਨਾਂ ਨੇ ਇਹ ਵੀ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਸਮੁੱਚਾ ਇਲਾਕਾ ਉਨ੍ਹਾਂ ਦੇ ਮੁੜ ਐਮ.ਪੀ ਬਣਨ ਲਈ ਪੂਰੀ ਵਾਹ ਲਾ ਦੇਵੇਗਾ, ਤਾਂ ਜੋ ਕੇਂਦਰ ਦਾ ਹਿੱਸਾ ਬਣ ਕੇ ਮਹਾਰਾਣੀ ਪਰਨੀਤ ਕੌਰ ਇਲਾਕੇ ਦੇ ਵਿਕਾਸ ਨੂੰ ਨਵੀਂ ਰਫਤਾਰ ਦੇ ਕਰਣ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਹਾਰਾਣੀ ਪ੍ਰਨੀਤ ਕੌਰ ਨੇ ਦੱਸਿਆ ਕਿ 18 ਅਗਸਤ 2021 ਨੂੰ ਕੇਂਦਰ ਸਰਕਾਰ ਨੇ ਉੱਤਰੀ ਬਾਈਪਾਸ ਬਣਾਉਣ ਦੀ ਮੰਗ ਨੂੰ ਪ੍ਰਵਾਨ ਕਰ ਲਿਆ ਸੀ। 3 ਦਸੰਬਰ, 2021 ਨੂੰ, ਜ਼ਮੀਨ ਐਕੁਆਇਰ ਕਰਨ ਲਈ ਇੱਕ ਕਮੇਟੀ ਬਣਾਈ ਗਈ ਸੀ ਅਤੇ ਲੋੜੀਂਦੇ ਖਰਚੇ ਦੀ ਇਜਾਜ਼ਤ ਦਿੱਤੀ ਗਈ ਸੀ। 3 ਨਵੰਬਰ, 2022 ਨੂੰ, ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨੇ ਪੰਜਾਬ ਸਰਕਾਰ ਨੂੰ ਐਕੁਆਇਰ ਕੀਤੀ ਜਾਣ ਵਾਲੀ ਕੁੱਲ ਜ਼ਮੀਨ ਦਾ 50 ਪ੍ਰਤੀਸ਼ਤ ਦੇਣ ਲਈ ਕਿਹਾ। ਇਸ ਪ੍ਰੋਜੈਕਟ ਨੂੰ ਸ਼ੁਰੂ ਕਰਨ ਲਈ ਰਾਣੀ ਪ੍ਰਨੀਤ ਕੌਰ ਨੇ 10 ਨਵੰਬਰ 2022 ਨੂੰ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਇਸ ਪ੍ਰੋਜੈਕਟ ਦੀਆਂ ਲੋੜੀਂਦੀਆਂ ਸ਼ਰਤਾਂ ਪੂਰੀਆਂ ਕਰਨ ਲਈ ਕਿਹਾ ਸੀ। ਪਰਨੀਤ ਕੌਰ ਨੇ ਕਿਹਾ ਕਿ ਇਸ ਪ੍ਰਾਜੈਕਟ ਨੂੰ ਪੰਜਾਬ ਸਰਕਾਰ ਵੱਲੋਂ ਲਗਾਤਾਰ ਦੋ ਸਾਲ ਤੱਕ ਮਨਜ਼ੂਰੀ ਨਹੀਂ ਦਿੱਤੀ ਗਈ। ਪਿਛਲੇ ਸਾਲ ਸੜਕ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਤੋਂ ਬਾਅਦ ਇਸ ਪ੍ਰਾਜੈਕਟ ਨੂੰ ਤੇਜ਼ ਕੀਤਾ ਗਿਆ ਸੀ। ਇਸ ਸਾਲ ਜਨਵਰੀ ਵਿੱਚ ਪੰਜਾਬ ਸਰਕਾਰ ਦੀ ਇਜਾਜ਼ਤ ਮਿਲਣ ਤੋਂ ਬਾਅਦ, ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨੇ ਇਸ ਪ੍ਰੋਜੈਕਟ ਨੂੰ ਮੁੜ ਸ਼ੁਰੂ ਕਰਨ ਦੀ ਇਜਾਜ਼ਤ ਦਿੱਤੀ ਸੀ। ਮਹਾਰਾਣੀ ਪ੍ਰਨੀਤ ਕੌਰ ਨੇ ਦੱਸਿਆ ਕਿ 9 ਫਰਵਰੀ 2024 ਨੂੰ ਜ਼ਿਲ੍ਹਾ ਮਾਲ ਅਫਸਰ ਨੂੰ ਐਕਵਾਇਰ ਕੀਤੀ ਜਾਣ ਵਾਲੀ ਜ਼ਮੀਨ ਦਾ ਅਵਾਰਡ ਪਾਸ ਕਰਨ ਲਈ ਕਿਹਾ ਗਿਆ ਸੀ ਪਰ ਦੋ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਇਸ ਸਬੰਧੀ ਕੋਈ ਫੈਸਲਾ ਨਹੀਂ ਲੈ ਸਕੀ। ਪਿੰਡ ਜੱਸੋਵਾਲ ਵਿੱਚ ਕਰਵਾਏ ਗਏ ਇੱਕ ਪ੍ਰੋਗਰਾਮ ਦੌਰਾਨ ਉੱਤਰੀ ਬਾਈਪਾਸ ’ਤੇ ਸਥਿਤ ਪਿੰਡਾਂ ਦੇ ਕਿਸਾਨ ਗੁਰਮੀਤ ਸਿੰਘ, ਬਲਕਾਰ ਸਿੰਘ ਸਿੱਧੂਵਾਲ, ਜੱਸੋਵਾਲ ਤੋਂ ਚਮਕੌਰ ਸਿੰਘ, ਪਰਮਿੰਦਰ ਸਿੰਘ ਦਾਊਂ, ਪਿੰਡ ਬਿਸ਼ਨਪੁਰਾ ਦੇ ਸਾਬਕਾ ਸਰਪੰਚ ਚਰਨਜੀਤ ਸਿੰਘ ਕਾਲਿਕਾ, ਅਮਰ ਸਿੰਘ ਸਾਬਕਾ ਸਰਪੰਚ ਪਿੰਡ ਕਲਿਆਣ, ਧਰਮਿੰਦਰ। ਆਸੇਮਾਜਰਾ ਤੋਂ ਪੱਪੀ ਸਿੰਘ, ਗਾ ਰਣਬੀਰਪੁਰਾ ਤੋਂ ਪੱਪੀ ਸਿੰਘ, ਰੋਂਗਲਾ ਤੋਂ ਸਾਬਕਾ ਡੀਸੀ ਹਰਕੇਸ਼ ਸਿੱਧੂ, ਛੋਟੀ ਦਾਊਂ ਤੋਂ ਸੁਰਜੀਤ ਸਿੰਘ ਰਹਿਲ, ਮਾਜਰੀ ਅਕਾਲੀਆਂ ਤੋਂ ਹਰਭਜਨ ਸਿੰਘ ਸਾਬਕਾ ਸਰਪੰਚ, ਭਟੇੜੀ ਤੋਂ ਕਰਮਜੀਤ ਸਿੰਘ, ਸਿੱਧੂਵਾਲ ਤੋਂ ਹਰਭਜਨ ਸਿੰਘ, ਪਿੰਡ ਲਚਕਾਣੀ ਤੋਂ ਜਸਵਿੰਦਰ ਸਿੰਘ, ਡਾ. ਫਰੀਦਪੁਰ ਸਾਬਕਾ ਸਰਪੰਚ ਜਸਪਾਲ ਸਿੰਘ ਅਤੇ ਹੋਰ ਕਈ ਕਿਸਾਨਾਂ ਨੇ ਮਹਾਰਾਣੀ ਪ੍ਰਨੀਤ ਕੌਰ ਨਾਲ ਮੁਲਾਕਾਤ ਕੀਤੀ ਅਤੇ ਮੌਜੂਦਾ ਸਰਕਾਰ ਸਮੇਤ ਹੋਰ ਸਿਆਸੀ ਪਾਰਟੀਆਂ ਦੇ ਆਗੂਆਂ 'ਤੇ ਆਪਣਾ ਗੁੱਸਾ ਕੱਢਿਆ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ ਸਮੇਤ ਵੱਡੀ ਗਿਣਤੀ ਵਿੱਚ ਮੰਡਲ ਪ੍ਰਧਾਨ ਅਤੇ ਵਰਕਰ ਹਾਜ਼ਰ ਸਨ। .
Punjab Bani 26 April,2024
ਹਰਸਿਮਰਤ ਕੌਰ ਬਾਦਲ ਹੋਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ
ਹਰਸਿਮਰਤ ਕੌਰ ਬਾਦਲ ਹੋਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੀ ਸਾਬਕਾ ਮੰਤਰੀ ਤੇ ਬਠਿੰਡਾ ਤੋਂ ਅਕਾਲੀ ਦਲ ਦੀ ਲੋਕ ਸਭਾ ਉਮੀਦਵਾਰ ਹਰਸਿਮਰਤ ਕੌਰ ਬਾਦਲ ( ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਮੌਕੇ ਹਰਸਿਮਰਤ ਕੌਰ ਬਾਦਲ ਨੇ ਗੁਰੂ ਘਰ 'ਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ। ਉਨ੍ਹਾਂ ਅਕਾਲੀ ਦਲ ਦੀ ਚੜ੍ਹਦੀਕਲਾ ਦੀ ਅਰਦਾਸ ਕੀਤੀ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਟਿਕਟ ਮਿਲਣ ਤੋਂ ਬਾਅਦ ਅੱਜ ਫਿਰ ਇਕ ਵਾਰ ਗੁਰੂ ਘਰ 'ਚ ਮੱਥਾ ਟੇਕਣ ਤੋਂ ਬਾਅਦ ਚੋਣ ਪ੍ਰਚਾਰ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੇ ਹਨ। ਆਪ ਵੱਲੋਂ ਕੀਤੇ ਜਾ ਰਹੇ 13-0 ਦਾਅਵੇ 'ਤੇ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਸ ਵਾਰ ਮਾਨ ਸਰਕਾਰ ਦਾ 0 ਹੀ ਹੋਵੇਗਾ।
Punjab Bani 26 April,2024
ਵੋਟ ਪਾਉਣ ਤੋਂ ਪਹਿਲਾਂ ਕੰਮ ਅਤੇ ਕਿਰਦਾਰ ਨੂੰ ਦੇਖਣ ਲੋਕ : ਐਨ.ਕੇ. ਸ਼ਰਮਾ
ਵੋਟ ਪਾਉਣ ਤੋਂ ਪਹਿਲਾਂ ਕੰਮ ਅਤੇ ਕਿਰਦਾਰ ਨੂੰ ਦੇਖਣ ਲੋਕ : ਐਨ.ਕੇ. ਸ਼ਰਮਾ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੇ ਸੁਤਰਾਣਾ ਦੇ ਪਿੰਡਾਂ ’ਚ ਕੀਤੀ ਜਨਸਭਾ ਪਟਿਆਲਾ। ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ ਪਟਿਆਲਾ ਲੋਕ ਸਭਾ ਹਲਕਾ ਵਾਸੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਇਸ ਵਾਰ ਵੋਟ ਪਾਉਣ ਤੋਂ ਪਹਿਲਾਂ ਕੰਮ ਅਤੇ ਕਿਰਦਾਰ ਨੂੰ ਜ਼ਰੂਰ ਦੇਖਣ। ਮਹਿਲਾਂ ਵਿੱਚ ਰਹਿਣ ਵਾਲਿਆਂ ਨੂੰ ਕਈ ਵਾਰ ਲੋਕ ਸਭਾ ਵਿੱਚ ਭੇਜ ਕੇ ਦੇਖ ਲਿਆ ਹੈ, ਇੱਕ ਵਾਰ ਪਿੰਡ-ਦਿਹਾਤ ’ਚ ਰਹਿਣ ਵਾਲੇ ਦਾ ਸਮਰਥਨ ਕਰਕੇ ਦੇਖੀਏ, ਉਨ੍ਹਾਂ ਨੂੰ ਕਦੇ ਵੀ ਨਿਰਾਸ਼ ਨਹੀਂ ਹੋਣ ਦਿੱਤਾ ਜਾਵੇਗਾ। ਐਨ.ਕੇ. ਸ਼ਰਮਾ ਚੋਣ ਪ੍ਰਚਾਰ ਮੁਹਿੰਮ ਦੌਰਾਨ ਹਲਕਾ ਸੁਤਰਾਣਾ ਹਲਕੇ ਦੇ ਪਿੰਡਾਂ ਵਿੱਚ ਜਨਸਭਾ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪਟਿਆਲਾ ਲੋਕ ਸਭਾ ਹਲਕੇ ਦੇ ਲੋਕਾਂ ਨੇ ਪ੍ਰਨੀਤ ਕੌਰ ਨੂੰ ਚਾਰ ਵਾਰ ਚੋਣ ਜਿਤਾ ਕੇ ਲੋਕ ਸਭਾ ਵਿੱਚ ਭੇਜਿਆ ਪਰ ਉਹ ਕਦੇ ਉਨ੍ਹਾਂ ਦਾ ਧੰਨਵਾਦ ਕਰਨ ਲਈ ਵੀ ਨਹੀਂ ਆਈ। ਪ੍ਰਨੀਤ ਕੌਰ ਹਰ ਵਾਰ ਚੋਣ ਜਿੱਤਣ ਤੋਂ ਬਾਅਦ ਸਾਰੇ 9 ਵਿਧਾਨ ਸਭਾ ਹਲਕਿਆਂ ਨੂੰ ਪਟੇ 'ਤੇ ਆਪਣੇ ਕਰਿੰਦਿਆਂ ਨੂੰ ਸੌਂਪਦੀ ਰਹੀ ਹੈ। ਉਹ ਪ੍ਰਨੀਤ ਕੌਰ ਦੇ ਨਾਮ 'ਤੇ ਲੋਕਾਂ ਨੂੰ ਲੁੱਟਣ ਦਾ ਕੰਮ ਕਰਦੇ ਸਨ। ਸ਼ਰਮਾ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਾਰ ਵੋਟ ਪਾਉਣ ਤੋਂ ਪਹਿਲਾਂ ਕੰਮ ਅਤੇ ਕਿਰਦਾਰ ਦੇਖਣ। ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਪ੍ਰਤੀ ਨੇਕ ਨੀਅਤ ਅਤੇ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਲੋਕਾਂ ਨੂੰ ਹੀ ਵੋਟ ਦਿੱਤੀ ਜਾਵੇ। ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਸਿਆਸੀ ਜੀਵਨ ਵਿੱਚ ਕਦੇ ਵੀ ਦਲ-ਬਦਲ ਨਹੀਂ ਕੀਤਾ। ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਦਰਸਾਏ ਮਾਰਗ 'ਤੇ ਚੱਲਦਿਆਂ ਉਨ੍ਹਾਂ ਨੇ ਹਮੇਸ਼ਾ ਪਾਰਟੀ ਪ੍ਰਤੀ ਸਮਰਪਣ ਅਤੇ ਜਨਤਾ ਪ੍ਰਤੀ ਜਵਾਬਦੇਹੀ ਨੂੰ ਕਾਇਮ ਰੱਖਿਆ ਹੈ। ਇਸ ਮੌਕੇ ਸੁਤਰਾਣਾ ਹਲਕਾ ਇੰਚਾਰਜ ਕਬੀਰ ਦਾਸ, ਮਹਿੰਦਰ ਸਿੰਘ ਲਾਲਵਾ, ਤੇਜਵੀਰ ਖਾਨ ਸਮੇਤ ਕਈ ਪਤਵੰਤੇ ਹਾਜ਼ਰ ਸਨ।
Punjab Bani 26 April,2024
ਮੁੱਖ ਮੰਤਰੀ ਭਗਵੰਤ ਮਾਨ ਹੋਏ ਦੁਰਗਿਆਣਾ ਮੰਦਰ ਵਿੱਚ ਨਤਮਸਤਕ
ਮੁੱਖ ਮੰਤਰੀ ਭਗਵੰਤ ਮਾਨ ਹੋਏ ਦੁਰਗਿਆਣਾ ਮੰਦਰ ਵਿੱਚ ਨਤਮਸਤਕ ਅੰਮ੍ਰਿਤਸਰ- ਲੋਕ ਸਭਾ ਚੋਣਾਂ 2024 ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਾਝੇ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ ਜਿਸ ਦੇ ਚਲਦੇ ਅੱਜ ਉਹ ਸਵੇਰੇ ਆਪਣੇ ਪਰਿਵਾਰ ਦੇ ਨਾਲ ਪਹਿਲਾਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਅਤੇ ਉੱਥੇ ਉਹਨਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਜਿਸ ਤੋਂ ਬਾਅਦ ਭਗਵੰਤ ਮਾਨ ਅਤੇ ਉਹਨਾਂ ਦਾ ਪਰਿਵਾਰ ਤੇ ਉਹਨਾਂ ਦੀ ਨਵਜੰਮੀ ਬੇਟੀ ਨਿਆਮਤ ਕੌਰ ਦੁਰਗਿਆਣਾ ਮੰਦਰ ਵਿੱਚ ਮਾਤਾ ਦਾ ਆਸ਼ੀਰਵਾਦ ਲੈਣ ਪਹੁੰਚੇ। ਉਹਨਾਂ ਦੁਰਗਿਆਣਾ ਮੰਦਿਰ ਵਿੱਚ ਵੀ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਿਸ ਤੋਂ ਬਾਅਦ ਦੁਰਗਿਆਣਾ ਕਮੇਟੀ ਦੀ ਪ੍ਰਧਾਨ ਲਕਸ਼ਮੀਕਾਂਤ ਚਾਵਲਾ ਵੱਲੋਂ ਉਹਨਾਂ ਨੂੰ ਦੁਰਗਿਆਣਾ ਕਮੇਟੀ ਦਾ ਮਾਡਲ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
Punjab Bani 26 April,2024
ਈਵੀਐਮ ਨੂੰ ਲੈ ਕੇ ਸ਼ੰਕੇ ਪੈਦਾਕੀਤੇ ਜਾ ਰਹੇ ਹਨ : ਮੋਦੀ
ਈਵੀਐਮ ਨੂੰ ਲੈ ਕੇ ਸ਼ੰਕੇ ਪੈਦਾਕੀਤੇ ਜਾ ਰਹੇ ਹਨ : ਮੋਦੀ ਦਿਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੂਜੇ ਪੜਾਅ ਦੀ ਵੋਟਿੰਗ ਦੌਰਾਨ ਸ਼ੁੱਕਰਵਾਰ ਨੂੰ ਬਿਹਾਰ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ। ਚੋਣ ਪ੍ਰਚਾਰ ਦੌਰਾਨ ਅਰਰੀਆ ‘ਚ ਹੋਈ ਇਸ ਜਨ ਸਭਾ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈਵੀਐਮ ਨੂੰ ਲੈ ਕੇ ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਈਵੀਐਮ ਨੂੰ ਲੈ ਕੇ ਸ਼ੰਕੇ ਪੈਦਾ ਕੀਤੇ ਜਾ ਰਹੇ ਹਨ ਅਤੇ ਇਹ ਲੋਕ ਇਸ ਨੂੰ ਬਦਨਾਮ ਕਰ ਰਹੇ ਹਨ। ਸੁਪਰੀਮ ਕੋਰਟ ਨੇ ਆਪਣੇ ਫੈਸਲੇ ਨਾਲ ਵਿਰੋਧੀ ਧਿਰ ਨੂੰ ਕਰਾਰਾ ਝਟਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਫੈਸਲੇ ਨਾਲ ਬੈਲਟ ਪੇਪਰਾਂ ਨੂੰ ਲੁੱਟਣ ਵਾਲਿਆਂ ਦਾ ਸੁਪਨਾ ਚਕਨਾਚੂਰ ਹੋ ਗਿਆ ਹੈ। ਹੁਣ ਪੁਰਾਣਾ ਦੌਰ ਵਾਪਿਸ ਆਉਣ ਵਾਲਾ ਨਹੀਂ ਹੈ।
Punjab Bani 26 April,2024
ਅਦਾਲਤ ਨੇ ਮਨੀਸ਼ ਸਿਸੋਦੀਆਦੀ ਨਿਆਇਕ ਹਿਰਾਸਤ ਵਧਾਈ
ਅਦਾਲਤ ਨੇ ਮਨੀਸ਼ ਸਿਸੋਦੀਆਦੀ ਨਿਆਇਕ ਹਿਰਾਸਤ ਵਧਾਈ ਨਵੀਂ ਦਿੱਲੀ, 26 ਅਪਰੈਲ ਇਥੋਂ ਦੀ ਅਦਾਲਤ ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਦਰਜ ਮਨੀ ਲਾਂਡਰਿੰਗ ਮਾਮਲੇ ‘ਚ ਅੱਜ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 8 ਮਈ ਤੱਕ ਵਧਾ ਦਿੱਤੀ ਹੈ। ਪਿਛਲੇ ਹਫ਼ਤੇ ਸਿਸੋਦੀਆ ਨੇ ਚੱਲ ਰਹੀਆਂ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਲਈ ਪ੍ਰਚਾਰ ਕਰਨ ਲਈ ਆਪਣੀ ਅੰਤਰਿਮ ਜ਼ਮਾਨਤ ਪਟੀਸ਼ਨ ਵਾਪਸ ਲੈ ਲਈ ਸੀ।
Punjab Bani 26 April,2024
88 ਸੀਟਾਂ ਤੇ ਵੋਟਿੰਗ ਸ਼ੁਰੂ, ਸਖ਼ਤ ਪ੍ਰਬੰਧ
88 ਸੀਟਾਂ ਤੇ ਵੋਟਿੰਗ ਸ਼ੁਰੂ, ਸਖ਼ਤ ਪ੍ਰਬੰਧ ਨਵੀਂ ਦਿੱਲੀ, 26 ਅਪਰੈਲ ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ‘ਚ ਅੱਜ ਸਵੇਰੇ 7 ਵਜੇ 13 ਸੂਬਿਆਂ ਦੀਆਂ 88 ਸੀਟਾਂ ‘ਤੇ ਵੋਟਿੰਗ ਸ਼ੁਰੂ ਹੋ ਗਈ ਹੈ, ਜਿਸ ਦੇ ਮੱਦੇਨਜ਼ਰ ਸੂਬਿਆਂ ‘ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਕੇਰਲ, ਕਰਨਾਟਕ, ਮੱਧ ਪ੍ਰਦੇਸ਼, ਛੱਤੀਸਗੜ੍ਹ, ਅਸਾਮ, ਮਹਾਰਾਸ਼ਟਰ, ਉੱਤਰ ਪ੍ਰਦੇਸ਼, ਬਿਹਾਰ, ਮਨੀਪੁਰ, ਰਾਜਸਥਾਨ, ਤ੍ਰਿਪੁਰਾ, ਪੱਛਮੀ ਬੰਗਾਲ ਅਤੇ ਜੰਮੂ-ਕਸ਼ਮੀਰ ‘ਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਵੋਟਿੰਗ ਚੱਲ ਰਹੀ ਹੈ। ਇਸ ਪੜਾਅ ‘ਚ 1.67 ਲੱਖ ਪੋਲਿੰਗ ਸਟੇਸ਼ਨਾਂ ‘ਤੇ 16 ਲੱਖ ਤੋਂ ਵੱਧ ਪੋਲਿੰਗ ਅਫਸਰ ਤਾਇਨਾਤ ਕੀਤੇ ਗਏ ਹਨ। ਇਸ ਪੜਾਅ ਵਿੱਚ 15.88 ਕਰੋੜ ਤੋਂ ਵੱਧ ਵੋਟਰ ਹਨ, ਜਿਨ੍ਹਾਂ ਵਿੱਚ 8.08 ਕਰੋੜ ਪੁਰਸ਼, 7.8 ਕਰੋੜ ਔਰਤਾਂ ਅਤੇ 5929 ਟਰਾਂਸਜੈਂਡਰ ਹਨ। 34.8 ਲੱਖ ਵੋਟਰ ਪਹਿਲੀ ਵਾਰ ਵੋਟ ਪਾਉਣਗੇ।
Punjab Bani 26 April,2024
ਮਿ਼ਦੁਲਾ ਕਠੇਰੀਆ ਨੇ ਅਜਾਦ ਚੋਣ ਲੜਨ ਦਾ ਕੀਤਾ ਫੈਸਲਾ
ਮਿ਼ਦੁਲਾ ਕਠੇਰੀਆ ਨੇ ਅਜਾਦ ਚੋਣ ਲੜਨ ਦਾ ਕੀਤਾ ਫੈਸਲਾ ਇਟਾਵਾ , 25 ਅਪਰੈਲ-ਇਥੇ ਵਿਲੱਖਣ ਸਿਆਸੀ ਲੜਾਈ ’ਚ ਮ੍ਰਿਦੁਲਾ ਕਠੇਰੀਆ ਨੇ ਆਪਣੇ ਪਤੀ ਤੇ ਭਾਜਪਾ ਦੇ ਮੌਜੂਦਾ ਸੰਸਦ ਮੈਂਬਰ ਤੇ ਇਸ ਵਾਰ ਪਾਰਟੀ ਦੇ ਉਮੀਦਵਾਰ ਰਾਮ ਸ਼ੰਕਰ ਖ਼ਿਲਾਫ਼ ਇਟਾਵਾ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਫੈਸਲਾ ਕੀਤਾ ਹੈ। 2019 ਦੀਆਂ ਲੋਕ ਸਭਾ ਚੋਣਾਂ ਵਿੱਚ ਮ੍ਰਿਦੁਲਾ ਨੇ ਇਟਾਵਾ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਸੀ ਪਰ ਬਾਅਦ ਵਿੱਚ ਵਾਪਸ ਲੈ ਲਿਆ ਸੀ। ਇਸ ਦੌਰਾਨ ਉਸ ਦੇ ਪਤੀ ਰਾਮ ਸ਼ੰਕਰ ਕਠੇਰੀਆ ਇਟਾਵਾ ਤੋਂ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਜਿੱਤੇ ਸਨ। ਮੀਡੀਆ ਨਾਲ ਗੱਲ ਕਰਦੇ ਹੋਏ ਉਸ ਨੇ ਕਿਹਾ, ‘ਮੈਂ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਦਾਖਲ ਕੀਤੀ ਹੈ। ਮੈਂ ਚੋਣ ਲੜਾਂਗੀ।
Punjab Bani 25 April,2024
ਪੰਜਾਬ ਸਟੇਟ ਕਰਮਚਾਰੀ ਦਲ ਪੰਜਾਬ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ
ਪੰਜਾਬ ਸਟੇਟ ਕਰਮਚਾਰੀ ਦਲ ਪੰਜਾਬ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ ਪਟਿਆਲਾ, 25 ਅਪ੍ਰੈਲ ():- ਪੰਜਾਬ ਸਟੇਟ ਕਰਮਚਾਰੀ ਦਲ ਪੰਜਾਬ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਨਿਹਾਲ ਬਾਗ ਸਥਿਤ ਜਥੇਬੰਦੀ ਦੇ ਮੁੱਖ ਦਫਤਰ ਪਟਿਆਲਾ ਵਿਖੇ ਸੂਬਾ ਪ੍ਰਧਾਨ ਸ੍ਰ. ਹਰੀ ਸਿੰਘ ਟੌਹੜਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਵਰਕਿੰਗ ਕਮੇਟੀ ਦੇ ਅਹੁਦੇਦਾਰਾਂ ਤੋਂ ਇਲਾਵਾ ਸਮੂੰਹ ਜਿਲ੍ਹਿਆਂ ਦੇ ਪ੍ਰਧਾਨ ਅਤੇ ਜਥੇਬੰਦੀ ਨਾਲ ਸਬੰਧਿਤ ਵੱਖੋ-ਵੱਖ ਯੂਨੀਅਨਾਂ ਦੇ ਅਹੁਦੇਦਾਰਾਂ ਨੇ ਆਗੂਆਂ ਨੇ ਭਾਗ ਲੈ ਕੇ 1 ਮਈ ਮਜ਼ਦੂਰ ਦਿਵਸ 'ਤੇ ਜਥੇਬੰਦੀ ਵੱਲੋਂ ਕੀਤੇ ਜਾ ਰਹੇ ਸਮਾਗਮ ਬਾਰੇ ਵਿਚਾਰ ਚਰਚਾ ਕੀਤੀ। ਇਸ ਮੌਕੇ ਜਥੇਬੰਦੀ ਦੇ ਸੂਬਾ ਪ੍ਰਧਾਨ ਸ੍ਰ. ਹਰੀ ਸਿੰਘ ਟੌਹੜਾ ਨੇ ਦੱਸਿਆ ਕਿ ਪੰਜਾਬ ਸਟੇਟ ਕਰਮਚਾਰੀ ਦਲ ਦੇ ਝੰਡੇ ਹੇਠ ਇਸ ਸਾਲ ਵੀ ਸੂਬਾ ਪੱਧਰ 'ਤੇ ਪਟਿਆਲਾ ਵਿਖੇ 1 ਮਈ ਨੂੰ ਮਨਾਏ ਜਾ ਰਹੇ ਮਜ਼ਦੂਰ ਦਿਹਾੜੇ ਵਿਚ ਪੰਜਾਬ ਦੇ ਕੋਨੇ ਕੋਨੇ ਤੋਂ ਮੁਲਾਜ਼ਮ ਤੇ ਮਜ਼ਦੂਰ ਇਕੱਠੇ ਹੋ ਕੇ ਇਸ ਦਿਨ 1886 ਵਿਚ ਸ਼ਿਕਾਗੋ ਦੀ ਧਰਤੀ 'ਤੇ ਸ਼ਹੀਦ ਹੋਏ ਲੋਕਾਂ ਨੂੰ ਸ਼ਰਧਾਂਜਲੀ ਅਰਪਿਤ ਕਰਨ ਅਤੇ ਕਿਰਤੀ ਲੋਕਾਂ ਦੇ ਹੱਕਾਂ ਦੀ ਪ੍ਰਾਪਤੀ ਲਈ ਉਨ੍ਹਾਂ ਵੱਲੋਂ ਦਿਖਾਏ ਗਏ ਮਾਰਗ 'ਤੇ ਚੱਲਣ ਦਾ ਪ੍ਰਣ ਕਰਨ ਲਈ ਪਹੁੰਚ ਰਹੇ ਹਨ। ਇਸ ਸਮਾਗਮ ਵਿਚ ਪਹੁੰਚਣ ਦੀ ਅਪੀਲ ਕਰਦਿਆਂ ਸ੍ਰ. ਟੌਹੜਾ ਨੇ ਦੱਸਿਆ ਕਿ ਸਮਾਗਮ ਵਿਚ ਸੰਘਰਰਸ਼ੀਲ ਵਰਗ ਦੇ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਇਕੱਠੇ ਹੋ ਕੇ ਆਪਣੀ ਇਕਜੁੱਟਤਾ ਦਾ ਪ੍ਰਗਟਾਵਾ ਕਰਦੇ ਹੋਏ, ਜਿੱਥੇ ਆਪਣੀਆਂ ਮੰਗਾਂ ਨੂੰ ਉਭਾਰਨਗੇ, ਉਥੇ ਹੀ ਸਮਾਜ ਵਿਚ ਫੈਲੇ ਭ੍ਰਿਸ਼ਟਾਚਾਰ, ਨਸ਼ਾਖੋਰੀ, ਬੇਰੋਜ਼ਗਾਰੀ, ਲੁੱਟ-ਖਸੁੱਟ ਸਮੇਤ ਸਮਰਾਜਵਾਦੀ ਕੜੀ ਨੂੰ ਤੋੜਨ ਲਈ ਵਚਨਬੱਧਤਾ ਪ੍ਰਗਟਾਉਣਗੇ ਅਤੇ ਸਮਾਗਮ ਵਿਚ ਟ੍ਰੇਡ ਯੂਨੀਅਨਾਂ ਦੇ ਆਗੂ ਇਸ ਵਰਗ ਨੂੰ ਆ ਰਹੀਆਂ ਮੁਸ਼ਕਿਲਾਂ ਅਤੇ ਲੰਬੇ ਅਰਸੇ ਤੋਂ ਲਮਕ ਅਵਸਥਾ ਵਿਚ ਪਈਆਂ ਮੰਗਾਂ ਸਬੰਧੀ ਦੱਸਣਗੇ। ਉਨ੍ਹਾਂ ਦੱਸਿਆ ਕਿ ਮੁਲਾਜ਼ਮਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਉਭਾਰਨ ਉਪਰੰਤ ਪੰਜਾਬ ਦੇ ਮੁਲਾਜ਼ਮਾਂ ਦੀਆਂ ਸਾਂਝੀਆਂ ਮੰਗਾਂ ਦਾ ਮੰਗ ਪੱਤਰ ਪੰਜਾਬ ਦੇ ਮੁੱਖ ਮੰਤਰੀ ਦੇ ਨਾਮ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਸੌਂਪਿਆ ਜਾਵੇਗਾ। ਸ੍ਰ. ਟੌਹੜਾ ਨੇ ਪੰਜਾਬ ਸਰਕਾਰ ਦੀ ਇਸ ਗੱਲੋਂ ਨਿਖੇਧੀ ਕੀਤੀ ਕਿ ਸਾਲ 2023-24 ਦੇ ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਵਿਚ ਮੁਲਾਜ਼ਮ ਤੇ ਮਜ਼ਦੂਰ ਵਰਗ ਲਈ ਇਕ ਸ਼ਬਦ ਵੀ ਨਹੀਂ ਬੋਲਿਆ ਗਿਆ ਜ਼ੋ ਕਿ ਸਿੱਧੇ ਰੂਪ ਵਿਚ ਵਿਧਾਨ ਸਭਾ ਦੀਆਂ ਚੋਣਾ ਦੌਰਾਨ ਮੁਲਾਜਮ ਵਰਗ ਨਾਲ ਕੀਤੀ ਗਈ ਵਾਅਦਾ ਖਿਲਾਫੀ ਹੈ।
Punjab Bani 25 April,2024
ਰੋਬਿਨ ਸਾਂਪਲਾ ਨੇ ਫੜਿਆ ਆਪ ਦਾ ਪਲਾ
ਰੋਬਿਨ ਸਾਂਪਲਾ ਨੇ ਫੜਿਆ ਆਪ ਦਾ ਪਲਾ ਚੰਡੀਗੜ੍ਹ, 23 ਅਪਰੈਲ ਇੱਥੇ ਅੱਜ ਭਾਜਪਾ ਐੱਸਸੀ ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਰੌਬਿਨ ਸਾਂਪਲਾ ਨੇ ਭਾਜਪਾ ਨੂੰ ਅਲਵਿਦਾ ਕਹਿ ਕੇ ‘ਆਪ’ ਦਾ ਪੱਲਾ ਫੜ ਲਿਆ। ਉਨ੍ਹਾਂ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਥੇ ਆਪਣੀ ਰਿਹਾਇਸ਼ ’ਤੇ ਸਨਮਾਨ ਕੀਤਾ। ਰੌਬਿਨ ਸਾਂਪਲਾ ਜਲੰਧਰ ਦੇ ਨੌਜਵਾਨਾਂ ਵਿੱਚ ਚੰਗੀ ਪੈਂਠ ਰੱਖਦੇ ਹਨ। ਇਸ ਲਈ ‘ਆਪ’ ਆਗੂਆਂ ਦਾ ਦਾਅਵਾ ਹੈ ਕਿ ਰੌਬਿਨ ਸਾਂਪਲਾ ਦੇ ‘ਆਪ’ ਵਿੱਚ ਸ਼ਾਮਲ ਹੋਣ ਨਾਲ ‘ਆਪ’ ਜਲੰਧਰ ’ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਹੋਰ ਮਜ਼ਬੂਤ ਹੋ ਗਈ ਹੈ।
Punjab Bani 24 April,2024
ਸਾਬਕਾ ਵਿਧਾਇਕ ਜੱਸੀ ਖੰਗੂੜਾ ਨੇ ਛੱਡੀ ਆਪ ਪਾਰਟੀ
ਸਾਬਕਾ ਵਿਧਾਇਕ ਜੱਸੀ ਖੰਗੂੜਾ ਨੇ ਛੱਡੀ ਆਪ ਪਾਰਟੀ ਚੰਡੀਗੜ੍ਹ, 24 ਅਪਰੈਲ ਕਾਂਗਰਸ ਦੇ ਸਾਬਕਾ ਵਿਧਾਇਕ ਜੱਸੀ ਖੰਗੂੜਾ, ਜੋ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ‘ਚ ਸ਼ਾਮਲ ਹੋਏ ਸਨ, ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਲੁਧਿਆਣਾ ਤੋਂ ਲੋਕ ਸਭਾ ਚੋਣਾਂ ਲਈ ਪਾਰਟੀ ਟਿਕਟ ਦੇ ਦਾਅਵੇਦਾਰਾਂ ਵਿੱਚੋਂ ਇੱਕ ਸਨ। ਪਾਰਟੀ ਨੇ ਲੁਧਿਆਣਾ ਲੋਕ ਸਭਾ ਸੀਟ ਲਈ ਮੌਜੂਦਾ ਵਿਧਾਇਕ ਅਸ਼ੋਕ ਪੱਪੀ ਪਰਾਸ਼ਰ ਨੂੰ ਆਪਣਾ ਉਮੀਦਵਾਰ ਚੁਣਿਆ ਹੈ।
Punjab Bani 24 April,2024
ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ
ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਪਟਿਆਲਾ| ਪ੍ਰਭੂ ਸ੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ ਹੈ। ਇਹ ਪ੍ਰਗਟਾਵਾ ਅਕਾਲੀ ਦਲ ਦੇ ਲੋਕ ਸਭਾ ਹਲਕਾ ਪਟਿਆਲਾ ਤੋਂ ਉਮੀਦਵਾਰ ਐਨ ਕੇ ਸ਼ਰਮਾ ਨੇ ਕੀਤਾ ਹੈ। ਇਥੇ ਰਾਘੋ ਮਾਜਰਾ ਵਿਖੇ ਸ੍ਰੀ ਹਨੂਮਾਨ ਜੀ ਮੰਦਿਰ ਵਿਚ ਨਤਮਸਤਕ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ ਹੈ। ਐਨ ਕੇ ਸ਼ਰਮਾ ਨੇ ਕਿਹਾ ਕਿ ਇਹ ਉਹਨਾਂ ਦਾ ਸੁਭਾਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਉਹਨਾਂ ਨੂੰ ਉਸ ਪਟਿਆਲਾ ਹਲਕੇ ਤੋਂ ਉਮੀਦਵਾਰ ਬਣਾਇਆ ਹੈ ਜਿਸ ਹਲਕੇ ਵਿਚ ਭਗਵਾਨ ਰਾਮ ਦਾ ਨਾਨਕਾ ਪਿੰਡ ਘੜਾਮ ਪੈਂਦਾ ਹੈ। ਉਹਨਾਂ ਕਿਹਾ ਕਿ ਉਹਨਾਂ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਜੀ ਅੱਗੇ ਸੀਸ ਨਿਵਾ ਕੇ ਇਹ ਪ੍ਰਣ ਕੀਤਾ ਹੈ ਕਿ ਇਸ ਅਸਥਾਨ ’ਤੇ ਪ੍ਰਭੂ ਸ੍ਰੀਰਾਮ ਤੇ ਮਾਤਾ ਕੌਸ਼ਲਿਆ ਜੀ ਦਾ ਵਿਸ਼ਾਲ ਮੰਦਿਰ ਬਣਵਾਇਆ ਜਾਵੇਗਾ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਉਹਨਾਂ ਦੀ ਬੇਨਤੀ ਪ੍ਰਵਾਨ ਕਰਦਿਆਂ ਰਾਮ ਨੌਮੀ ਵਾਲੇ ਦਿਨ ਜਨਤਕ ਤੌਰ ’ਤੇ ਇਹ ਐਲਾਨ ਕੀਤਾ ਹੈ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਘੜਾਮ ਵਿਚ ਵਿਸ਼ਾਲ ਮੰਦਿਰ ਦਾ ਨਿਰਮਾਣ ਕਰਵਾਇਆ ਜਾਵੇਗਾ। ਉਹਨਾਂ ਕਿਹਾ ਕਿ ਪ੍ਰਭੂ ਸ੍ਰੀਰਾਮ ਅਤੇ ਮਾਤਾ ਕੌਸ਼ਲਿਆ ਜੀ ਦੀ ਸੇਵਾ ਨਾਲ ਉਹਨਾਂ ਦਾ ਜੀਵਨ ਸਫਲ ਹੋ ਜਾਵੇਗਾ। ਉਹਨਾਂ ਕਿਹਾ ਕਿ ਸੰਗਤ ਦੇ ਸਹਿਯੋਗ ਨਾਲ ਤੇ ਸਭ ਨੂੰ ਨਾਲ ਲੈ ਕੇ ਉਹ ਚੋਣਾਂ ਦਾ ਕੰਮ ਖਤਮ ਹੋਣ ਮਗਰੋਂ ਇਹ ਮੰਦਿਰ ਨਿਰਮਾਣ ਦੀ ਰੂਪ ਰੇਖਾ ਉਲੀਕਣਗੇ ਅਤੇ ਇਸ ਲਈ ਸਭ ਦਾ ਸਹਿਯੋਗ ਲੈ ਕੇ ਚੱਲਣਗੇ। ਉਹਨਾਂ ਕਿਹਾ ਕਿ ਅਯੁੱਧਿਆ ਵਾਂਗੂ ਘੜਾਮ ਨੂੰ ਵੀ ਕੌਮਾਂਤਰੀ ਪੱਧਰ ’ਤੇ ਉਭਾਰਿਆ ਜਾਵੇਗਾ ਤਾਂ ਜੋ ਦੇਸ਼ ਅਤੇ ਦੁਨੀਆਂ ਦੇ ਵੱਖ-ਵੱਖ ਹਿੱਸਿਆਂ ਤੋਂ ਪ੍ਰਭੂ ਸ਼੍ਰੀਰਾਮ ਜੀ ਦੇ ਭਗਤ ਇਸ ਪਵਿੱਤਰ ਅਸਥਾਨ ਦੇ ਵੀ ਦਰਸ਼ਨ ਕਰਨ ਵਾਸਤੇ ਆ ਸਕਣ। ਉਹਨਾਂ ਕਿਹਾ ਕਿ ਪਹਿਲਾਂ ਵੀ ਅਕਾਲੀ ਦਲ ਦੀ ਸਰਕਾਰ ਨੇ ਅੰਮ੍ਰਿਤਸਰ ਵਿਚ ਪ੍ਰਭੂ ਸ਼੍ਰੀਰਾਮ ਤੇ ਮਾਤਾ ਸੀਤਾ ਜੀ ਦੇ ਅਸਥਾਨ ਰਾਮ ਤੀਰਥ ਦਾ ਨਿਰਮਾਣ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਕਰਵਾਇਆ ਸੀ ਤੇ ਹੁਣ ਘੜਾਮ ਵਿਚ ਵੀ ਇਹ ਸੇਵਾ ਅਕਾਲੀ ਦਲ ਹੀ ਕਰੇਗਾ।
Punjab Bani 23 April,2024
'ਲੋਕ ਸਭਾ ਚੋਣਾਂ 2024'
'ਲੋਕ ਸਭਾ ਚੋਣਾਂ 2024' ਸਕੂਲੀ ਵਿਦਿਆਰਥੀਆਂ ਨੂੰ ਲੋਕਤੰਤਰ ਦੇ ਵੱਡੇ ਤਿਉਹਾਰ ਚੋਣਾਂ ਨਾਲ ਜੋੜਿਆ ਜਾਵੇ-ਪਰੇ -ਜ਼ਿਲ੍ਹਾ ਚੋਣ ਅਫ਼ਸਰ ਵੱਲੋਂ 87 ਪ੍ਰਾਈਵੇਟ ਸਕੂਲਾਂ ਦੇ ਮੁਖੀਆਂ ਨਾਲ ਬੈਠਕ -ਲੋਕਤੰਤਰ ਦੀ ਮਜ਼ਬੂਤੀ ਲਈ ਨਿਜੀ ਸਕੂਲਾਂ ਦੇ ਮੁਖੀਆਂ ਨੂੰ ਵੋਟਰ ਜਾਗਰੂਕਤਾ ਮੁਹਿੰਮ ਚਲਾਉਣ ਦੀ ਹਦਾਇਤ -ਕਿਹਾ, ਬੱਚੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਵੋਟ ਲਾਜਮੀ ਪਾਉਣ ਦੀ ਸਹੁੰ ਚੁਕਾਉਣਗੇ -ਵਿਦਿਆਰਥੀ ਚਾਰ ਹੋਰ ਪਰਿਵਾਰਾਂ ਨੂੰ ਵੀ ਵੋਟਾਂ ਪਾਉਣ ਲਈ ਜਰੂਰ ਜਾਗਰੂਕ ਕਰਨ ਪਟਿਆਲਾ, 23 ਅਪ੍ਰੈਲ: ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਸਮੂਹ ਪ੍ਰਾਈਵੇਟ ਸਕੂਲਾਂ ਦੇ ਮੁਖੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਆਪੋ-ਆਪਣੇ ਸਕੂਲਾਂ ਵਿੱਚ ਲੋਕ ਸਭਾ ਚੋਣਾਂ-2024 ਦੌਰਾਨ ਵੋਟਰ ਜਾਗਰੂਕਤਾ ਮੁਹਿੰਮ ਚਲਾਉਣ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਟਿਆਲਾ ਦੇ 87 ਸਕੂਲਾਂ ਦੇ ਮੁਖੀਆਂ ਤੇ ਨੁਮਾਇੰਦਿਆਂ ਨਾਲ ਇੱਕ ਅਹਿਮ ਬੈਠਕ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਮਜ਼ਬੂਤ ਲੋਕਤੰਤਰ ਲਈ ਸਾਰੇ ਵਿਦਿਆਰਥੀਆਂ ਨੂੰ ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ 'ਚੋਣਾਂ' ਨਾਲ ਜਰੂਰ ਜੋੜਿਆ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਦੀਆਂ ਦੀ ਗੁਲਾਮੀ ਬਾਅਦ ਪ੍ਰਾਪਤ ਹੋਈ ਆਜ਼ਾਦੀ ਕਰਕੇ ਸਾਨੂੰ ਵੋਟ ਪਾਉਣ ਦਾ ਇਹ ਹੱਕ ਮਿਲਿਆ ਹੈ, ਇਸ ਲਈ ਹਰੇਕ ਨਾਗਰਿਕ ਇਸ ਹੱਕ ਦੀ ਵਰਤੋਂ ਬਿਨ੍ਹਾਂ ਕਿਸੇ ਡਰ-ਭੈਅ, ਦਬਾਅ ਜਾਂ ਲਾਲਚ ਤੋਂ ਬਗੈਰ ਲਾਜਮੀ ਕਰੇ। ਇਸ ਲਈ ਭਾਰਤ ਦੇ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਸਾਰੇ ਸਕੂਲ ਆਪਣੇ ਵਿਦਿਆਰਥੀਆਂ ਨੂੰ ਵੋਟਰ ਜਾਗਰੂਕਤਾ ਮੁਹਿੰਮ 'ਚ ਆਪਣਾ ਯੋਗਦਾਨ ਪਾਉਣ ਲਈ ਜਰੂਰ ਪ੍ਰੇਰਤ ਕਰਨ। ਉਨ੍ਹਾਂ ਕਿਹਾ ਕਿ ਚੰਗੀ ਕਾਰਗੁਜ਼ਾਰੀ ਵਾਲੇ ਸਕੂਲਾਂ ਨੂੰ ਸਨਮਾਨਤ ਵੀ ਕੀਤਾ ਜਾਵੇਗਾ। ਇਸ 'ਤੇ ਸਾਰੇ ਹਾਜ਼ਰ ਸਕੂਲਾਂ ਦੇ ਮੁਖੀਆਂ ਨੇ ਇਸ ਗੱਲੋਂ ਸਹਿਮਤੀ ਜਤਾਈ ਕਿ ਉਹ ਆਪੋ-ਆਪਣੇ ਸਕੂਲਾਂ ਵੱਲੋਂ ਵੋਟਰ ਜਾਗਰੂਕਤਾ ਮੁਹਿੰਮ ਵਿੱਢਣਗੇ ਤਾਂ ਕਿ ਕੋਈ ਵੀ ਯੋਗ ਵੋਟਰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਤੋਂ ਪਿੱਛੇ ਨਾ ਰਹੇ। ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਸਕੂਲ ਇਹ ਵੀ ਯਕੀਨੀ ਬਣਾਉਣ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀ ਸਹੁੰ ਵਿਦਿਆਰਥੀ ਆਪਣੇ ਮਾਪਿਆਂ ਤੇ ਹੋਰ ਪਰਿਵਾਰਕ ਮੈਂਬਰਾਂ ਤੋਂ ਤਸਦੀਕ ਕਰਵਾਉਣਗੇ ਤੇ ਨਾਲ ਹੀ ਨੇੜਲੇ ਤੇ ਜਾਣ-ਪਛਾਣ ਵਾਲੇ ਚਾਰ ਹੋਰ ਪਰਿਵਾਰਾਂ ਨੂੰ ਵੀ ਲਾਜਮੀ ਵੋਟਾਂ ਪਾਉਣ ਲਈ ਜਾਗਰੂਕ ਕਰਨਗੇ। ਉਨ੍ਹਾਂ ਹੋਰ ਕਿਹਾ ਕਿ ਸਕੂਲ ਆਪਣੇ ਨੇੜਲੇ ਖੇਤਰ ਵਿੱਚ ਸਵੀਪ ਗਤੀਵਿਧੀਆਂ ਚਲਾ ਕੇ ਵੋਟਰਾਂ ਨੂੰ ਜਾਗਰੂਕ ਕਰਨਗੇ। ਪਰੰਤੂ ਇਸ ਗੱਲ ਦਾ ਧਿਆਨ ਰੱਖਿਆ ਜਾਵੇ ਕਿ ਕਿਸੇ ਵੀ ਉਮੀਦਵਾਰ ਜਾਂ ਸਿਆਸੀ ਪਾਰਟੀ ਦਾ ਪ੍ਰਚਾਰ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਤੇ ਮਾਪਿਆਂ ਨੂੰ ਇਸ ਗੱਲੋਂ ਵੀ ਜਰੂਰ ਜਾਗਰੂਕ ਕੀਤਾ ਜਾਵੇ ਕਿ ਆਪਣੇ ਬੱਚਿਆਂ ਦੇ ਚੰਗੇਰੇ ਭਵਿੱਖ ਲਈ ਸੋਚ-ਸਮਝ ਕੇ ਵੋਟ ਪਾਈ ਜਾਵੇ ਤਾਂ ਕਿ ਦੇਸ਼ ਲਈ ਇੱਕ ਚੰਗੀ ਸਰਕਾਰ ਚੁਣੀ ਜਾ ਸਕੇ। ਸ਼ੌਕਤ ਅਹਿਮਦ ਪਰੇ ਨੇ ਅੱਗੇ ਕਿਹਾ ਕਿ ਵੋਟ ਦੇ ਮਹੱਤਵ ਨੂੰ ਸਮਝਣਾ ਤੇ ਆਪਣੇ ਬੱਚਿਆਂ ਨੂੰ ਸਮਝਾਉਣਾ ਬਹੁਤ ਲਾਜਮੀ ਹੈ ਇਸ ਲਈ ਸਕੂਲਾਂ ਵਿੱਚ 9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਦੇ ਈਐਲਸੀ ਕਲੱਬ ਬਣਾਂਏ ਜਾਣ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੈਂਪਸ ਅੰਬੈਸਡਰ ਬਣਾਇਆ ਜਾਵੇ ਤੇ ਸਕੂਲ ਸਟਾਫ਼ ਸਮੇਤ ਕਿਸੇ ਜੇਕਰ ਵਿਦਿਆਰਥੀਆਂ ਦੀਆਂ ਵੋਟਾਂ ਬਣੀਆਂ ਹੋਈਆਂ ਹਨ ਤਾਂ 100 ਫੀਸਦੀ ਇਹ ਵੋਟਾਂ ਪੁਆਉਣੀਆਂ ਯਕੀਨੀ ਬਣਾਂਈਆਂ ਜਾਣ। ਇਸ ਤੋਂ ਬਿਨ੍ਹਾਂ ਸਕੂਲਾਂ ਵਿੱਚ ਲੇਖ ਲਿਖਣ ਮੁਕਾਬਲੇ, ਮੌਕ ਪੋਲ ਗਤੀਵਿਧੀ, ਮਾਪਿਆਂ ਦੇ ਨਾਲ ਮੀਟਿੰਗਾਂ, ਵਾਲ ਪੇਟਿੰਗਜ਼ ਆਦਿ ਗਤੀਵਿਧੀਆਂ ਕਰਕੇ ਸਕੂਲ ਦੇ ਸੋਸ਼ਲ ਮੀਡੀਆ ਉਪਰ ਅਪਲੋਡ ਵੀ ਕੀਤੀਆਂ ਜਾਣ। ਇਸ ਮੌਕੇ ਏ.ਡੀ.ਸੀ. ਸ਼ਹਿਰੀ ਵਿਕਾਸ ਨਵਰੀਤ ਕੌਰ ਸੇਖੋਂ, ਐਸ.ਡੀ.ਐਮ. ਪਟਿਆਲਾ ਅਰਵਿੰਦ ਕੁਮਾਰ, ਐਸ.ਡੀ.ਐਮ. ਦੂਧਨ ਸਾਧਾਂ ਮਨਜੀਤ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਮਨਦੀਪ ਕੌਰ, ਚੋਣ ਤਹਿਸੀਲਦਾਰ ਵਿਜੇ ਕੁਮਾਰ ਚੌਧਰੀ, ਸਵੀਪ ਜ਼ਿਲ੍ਹਾ ਇੰਚਾਰਜ ਪ੍ਰੋ. ਸ਼ਵਿੰਦਰ ਰੇਖੀ ਤੇ ਵੱਡੀ ਗਿਣਤੀ ਸਕੂਲਾਂ ਦੇ ਮੁਖੀ ਤੇ ਹੋਰ ਨੁਮਾਇੰਦੇ ਮੌਜੂਦ ਸਨ।
Punjab Bani 23 April,2024
ਅਕਾਲੀ ਦਲ ਨੇ ਕੀਤਾ ਉਮੀਦਵਾਰਾਂ ਦਾ ਐਲਾਨ
ਅਕਾਲੀ ਦਲ ਨੇ ਕੀਤਾ ਉਮੀਦਵਾਰਾਂ ਦਾ ਐਲਾਨ ਜਲੰਧਰ, 22 ਅਪਰੈਲ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇਥੇ ਪੰਜਾਬ ਦੀਆਂ 5 ਤੇ ਚੰਡੀਗੜ੍ਹ ਦੀ ਲੋਕ ਸਭਾ ਸੀਟ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ। ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਮਹਿੰਦਰ ਸਿੰਘ ਕੇਪੀ ਜਲੰਧਰ, ਹਰਸਿਮਰਤ ਕੌਰ ਬਾਦਲ ਬਠਿੰਡਾ, ਸੋਹਣ ਸਿੰਘ ਠੰਡਲ ਹੁਸ਼ਿਆਰਪੁਰ, ਰਣਜੀਤ ਸਿੰਘ ਢਿੱਲੋਂ ਲੁਧਿਆਣਾ, ਨਰਦੇਵ ਸਿੰਘ ਬੌਬੀ ਮਾਨ ਫ਼ਿਰੋਜ਼ਪੁਰ ਤੇ ਹਰਦੇਵ ਸੈਣੀ ਚੰਡੀਗੜ੍ਹ ਤੋਂ ਉਮੀਦਵਾਰ ਹੋਣਗੇ।
Punjab Bani 22 April,2024
ਕਾਂਗਰਸ ਨੇ ਚੋਣ ਕਮਿ਼ਸ਼ਨ ਨੂੰ ਪ੍ਰਧਾਨ ਮੰਤਰੀ ਖਿਲਾਫ ਕਾਰਵਾਈ ਦੀ ਕੀਤੀ ਅਪੀਲ
ਕਾਂਗਰਸ ਨੇ ਚੋਣ ਕਮਿ਼ਸ਼ਨ ਨੂੰ ਪ੍ਰਧਾਨ ਮੰਤਰੀ ਖਿਲਾਫ ਕਾਰਵਾਈ ਦੀ ਕੀਤੀ ਅਪੀਲ ਨਵੀਂ ਦਿੱਲੀ, 22 ਅਪਰੈਲ ਕਾਂਗਰਸ ਨੇ ਅੱਜ ਚੋਣ ਕਮਿਸ਼ਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਠੋਸ ਕਾਰਵਾਈ ਕਰਨ ਦੀ ਅਪੀਲ ਕੀਤੀ। ਪਾਰਟੀ ਨੇ ਦੋਸ਼ ਲਗਾਇਆ ਕਿ ਸ੍ਰੀ ਮੋਦੀ ਨੇ ‘ਫੁੱਟ ਪਾਊ ਤੇ ਮੰਦਭਾਵਨਾ’ ਬਿਆਨ ਦੇ ਕੇ ਚੋਣ ਜ਼ਾਬਤੇ ਦੀ ਸਪਸ਼ਟ ਉਲੰਘਣਾ ਕੀਤੀ ਹੈ। ਪਾਰਟੀ ਦੇ ਵਫ਼ਦ ਨੇ ਚੋਣ ਕਮਿਸ਼ਨ ਪਹੁੰਚ ਕੇ ਪ੍ਰਧਾਨ ਮੰਤਰੀ ਦੀ ਟਿੱਪਣੀ ਅਤੇ ਕੁਝ ਹੋਰ ਮੁੱਦਿਆਂ ਬਾਰੇ ਸ਼ਿਕਾਇਤ ਕੀਤੀ। ਇਸ ਵਫ਼ਦ ਵਿੱਚ ਕਾਂਗਰਸੀ ਆਗੂ ਅਭਿਸ਼ੇਕ ਮਨੂ ਸਿੰਘਵੀ ਅਤੇ ਗੁਰਦੀਪ ਸੱਪਲ ਵੀ ਸ਼ਾਮਲ ਸਨ। ਸ੍ਰੀ ਸਿੰਘਵੀ ਨੇ ਕਿਹਾ ਕਿ ਉਨ੍ਹਾਂ ਨੇ ਕਮਿਸ਼ਨ ਨੂੰ ਕੁੱਲ 17 ਸ਼ਿਕਾਇਤਾਂ ਦਿੱਤੀਆਂ ਹਨ।
Punjab Bani 22 April,2024
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਵੋਟਿੰਗ ਦੇ ਸਮੁੱਚੇ ਤਜ਼ਰਬੇ ਨੂੰ ਅਨੰਦਮਈ ਬਣਾਉਣ ਵਾਸਤੇ ਚੁੱਕੇ ਗਏ ਕਦਮਾਂ ਦੀ ਦਿੱਤੀ ਜਾਣਕਾਰੀ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਵੋਟਿੰਗ ਦੇ ਸਮੁੱਚੇ ਤਜ਼ਰਬੇ ਨੂੰ ਅਨੰਦਮਈ ਬਣਾਉਣ ਵਾਸਤੇ ਚੁੱਕੇ ਗਏ ਕਦਮਾਂ ਦੀ ਦਿੱਤੀ ਜਾਣਕਾਰੀ - ‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਬਿਆਨਦਾ ਪੋਡਕਾਸਟ ਦਾ ਦੂਜਾ ਐਪੀਸੋਡ ਰਿਲੀਜ਼ - ਵੋਟਰਾਂ ਨੂੰ ਬਿਨਾਂ ਕਿਸੇ ਦਬਾਅ ਦੇ ਵੋਟਿੰਗ ਕਰਨ ਅਤੇ ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਚੰਡੀਗੜ੍ਹ, 22 ਅਪ੍ਰੈਲ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਸ਼ੁਰੂ ਕੀਤੇ ਗਏ ਪੋਡਕਾਸਟ ਦਾ ਦੂਜਾ ਐਪੀਸੋਡ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂ ਟਿਊਬ) ‘ਤੇ ਰਿਲੀਜ਼ ਕਰ ਦਿੱਤਾ ਗਿਆ ਹੈ। ਇਸ ਐਪੀਸੋਡ ਵਿੱਚ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ-2024 ਵਿੱਚ ‘ਇਸ ਵਾਰ 70 ਪਾਰ ਦੇ ਟੀਚੇ’ ਨੂੰ ਪ੍ਰਾਪਤ ਕਰਨ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਹੈ। ਸਿਬਿਨ ਸੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ‘ਇਸ ਵਾਰ 70 ਪਾਰ’ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਨੂੰ ਪ੍ਰਾਪਤ ਕਰਨ ਲਈ ਸਾਰੇ ਜ਼ਿਲ੍ਹਿਆਂ ਵਿੱਚ ਵੱਡੇ ਪੱਧਰ ‘ਤੇ ਜਾਗਰੂਕਤਾ ਮੁਹਿੰਮਾਂ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਹਿੰਮਾਂ ਦੌਰਾਨ ਵੋਟਰਾਂ ਨੂੰ ਬਿਨਾਂ ਕਿਸੇ ਦਬਾਅ ਅਤੇ ਨਿਰਪੱਖ ਤਰੀਕੇ ਨਾਲ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਆ ਜਾ ਰਿਹਾ ਹੈ ਤਾਂ ਜੋ ਲੋਕੰਤਤਰ ਦੇ ਇਸ ਸਭ ਤੋਂ ਵੱਡੇ ਤਿਉਹਾਰ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਚੋਣਾਂ ਵਿੱਚ ਨੌਜਵਾਨ ਵੋਟਰਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਸੋਸ਼ਲ ਮੀਡੀਆ ਉੱਤੇ ਚਲਾਈਆਂ ਜਾ ਰਹੀਆਂ ਵਿਸ਼ੇਸ਼ ਮੁਹਿੰਮਾਂ ਦਾ ਵੀ ਜ਼ਿਕਰ ਕੀਤਾ। ਸਿਬਿਨ ਸੀ ਨੇ ਪੋਡਕਾਸਟ ਵਿੱਚ ਇਸ ਵਾਰ ਵੋਟਿੰਗ ਦੇ ਸਮੁੱਚੇ ਤਜ਼ਰਬੇ ਨੂੰ ਅਨੰਦਦਾਇਕ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਬਹੁਤ ਸਪੱਸ਼ਟ ਤਰੀਕੇ ਨਾਲ ਦੱਸਿਆ ਹੈ ਅਤੇ ਵੋਟਰਾਂ ਦੀ ਸਹੂਲਤ ਲਈ ਕੀਤੇ ਗਏ ਪ੍ਰਬੰਧਾਂ ਉੱਤੇ ਵੀ ਚਾਨਣਾ ਪਾਇਆ ਹੈ। ਜ਼ਿਕਰਯੋਗ ਹੈ ਕਿ ਪੋਡਕਾਸਟ ਦੇ ਪਹਿਲੇ ਐਪੀਸੋਡ ਵਿੱਚ ਮੁੱਖ ਚੋਣ ਅਧਿਕਾਰੀ ਵੱਲੋਂ ਸੀ-ਵਿਜ਼ਲ ਐਪਲੀਕੇਸ਼ਨ ਬਾਰੇ ਜਾਣਕਾਰੀ ਦਿੱਤੀ ਗਈ ਸੀ।
Punjab Bani 22 April,2024
ਬਜ਼ੁਰਗਾਂ ਤੇ ਦਿਵਿਆਂਗਜਨ ਦੀਆਂ ਵੋਟਾਂ ਲਾਜ਼ਮੀ ਪਵਾਉਣ ਲਈ ਦਿੱਤੀਆਂ ਜਾਣਗੀਆਂ ਵਿਸ਼ੇਸ਼ ਸਹੂਲਤਾਂ : ਜ਼ਿਲ੍ਹਾ ਚੋਣ ਅਫ਼ਸਰ
ਬਜ਼ੁਰਗਾਂ ਤੇ ਦਿਵਿਆਂਗਜਨ ਦੀਆਂ ਵੋਟਾਂ ਲਾਜ਼ਮੀ ਪਵਾਉਣ ਲਈ ਦਿੱਤੀਆਂ ਜਾਣਗੀਆਂ ਵਿਸ਼ੇਸ਼ ਸਹੂਲਤਾਂ : ਜ਼ਿਲ੍ਹਾ ਚੋਣ ਅਫ਼ਸਰ -ਕਿਹਾ, ਬੀ.ਐਲ.ਓਜ਼ ਤੇ ਆਂਗਣਵਾੜੀ ਵਰਕਰਾਂ ਰਾਹੀਂ 85 ਸਾਲ ਤੋਂ ਉਪਰ ਉਮਰ ਵਰਗ ਦੇ ਬਜ਼ੁਰਗ ਅਤੇ ਦਿਵਿਆਂਜਨ ਤੱਕ ਬਣਾਈ ਜਾ ਰਹੀ ਹੈ ਪਹੁੰਚ -ਸ਼ਕਸਮ ਐਪ 'ਚ ਦਿਵਿਆਂਗਜਨ ਨੂੰ ਕੀਤਾ ਜਾਵੇ ਰਜਿਸਟਰ -ਜ਼ਿਲ੍ਹੇ 'ਚ 85 ਸਾਲ ਤੋਂ ਵਧੇਰੇ ਉਮਰ ਦੇ 13 ਹਜ਼ਾਰ 79 ਵੋਟਰ ਅਤੇ 15 ਹਜ਼ਾਰ 120 ਦਿਵਿਆਂਗਜਨ ਵੋਟਰ ਪਟਿਆਲਾ, 22 ਅਪ੍ਰੈਲ: ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਲੋਕ ਸਭਾ ਚੋਣਾਂ 2024 ਦੌਰਾਨ ਪਟਿਆਲਾ ਜ਼ਿਲ੍ਹੇ ਵਿੱਚ ਦਿਵਿਆਂਗਜਨ ਅਤੇ ਬਜ਼ੁਰਗ ਵੋਟਰਾਂ ਦੀ ਸਰਗਰਮ ਅਤੇ ਉਸਾਰੂ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਅੱਜ ਡਿਸਟ੍ਰਿਕਟ ਮੋਨੀਟਰਿੰਗ ਕਮੇਟੀ ਆਨ ਐਕਸੈਸਿਬਲ ਇਲੈਕਸ਼ਨਜ਼ (ਡੀ.ਐਮ.ਸੀ.ਏ.ਈ) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਹਰੇਕ 85 ਸਾਲ ਤੋਂ ਉਪਰ ਉਮਰ ਵਰਗ ਦੇ ਬਜ਼ੁਰਗ ਤੇ 40 ਫ਼ੀਸਦੀ ਤੋਂ ਵੱਧ ਦਿਵਿਆਂਗਜਨ ਤੱਕ ਬੀ.ਐਲ.ਓਜ਼ ਤੇ ਆਂਗਣਵਾੜੀ ਵਰਕਰ ਰਾਹੀਂ ਪਹੁੰਚ ਬਣਾਉਣੀ ਯਕੀਨੀ ਬਣਾਈ ਜਾਵੇ ਤੇ ਜਿਹੜੇ ਬਜ਼ੁਰਗ ਤੇ ਦਿਵਿਆਂਗਜਨ ਵੋਟਰ ਘਰ ਤੋ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਨੂੰ ਫਾਰਮ ਨੰ: 12 ਡੀ ਮੁਹੱਈਆ ਕਰਵਾਏ ਜਾਣ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ 85 ਸਾਲ ਤੋਂ ਵਧੇਰੇ ਉਮਰ ਦੇ 13 ਹਜ਼ਾਰ 79 ਵੋਟਰ ਹਨ, ਜਿਨ੍ਹਾਂ ਵਿਚੋਂ 5082 ਪੁਰਸ਼ ਵੋਟਰ ਤੇ 7997 ਮਹਿਲਾ ਵੋਟਰ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵੋਟਰਾਂ ਤੱਕ ਪਹੁੰਚ ਬਣਾਈ ਜਾ ਰਹੀ ਹੈ ਤੇ ਜਿਹੜੇ ਵੋਟਰ ਘਰ ਤੋਂ ਹੀ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਪਾਸੋਂ ਫਾਰਮ ਨੰ: 12 ਡੀ ਭਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ 15120 ਦਿਵਿਆਂਗਜਨ ਵੋਟਰ ਹਨ, ਜਿਨ੍ਹਾਂ ਵਿੱਚ 9104 ਪੁਰਸ਼ ਤੇ 6016 ਮਹਿਲਾ ਵੋਟਰ ਹਨ, ਜਿਨ੍ਹਾਂ ਨੂੰ ਸ਼ਕਸਮ ਐਪ ਸਬੰਧੀ ਜਾਗਰੂਕ ਕੀਤਾ ਜਾਵੇ ਤਾਂ ਜੋ ਉਹ ਆਪਣੇ ਆਪ ਨੂੰ ਰਜਿਸਟਰ ਕਰ ਸਕਣ। ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਸਭ ਦੀ ਪਹੁੰਚ 'ਚ ਚੋਣਾਂ ਬਣਾਉਣ ਲਈ ਜ਼ਿਲ੍ਹੇ ਦੇ ਸਮੁੱਚੇ ਪੋਲਿੰਗ ਸਟੇਸ਼ਨਾਂ 'ਤੇ ਪੀ.ਡਬਲਿਊ.ਡੀ. ਵੋਟਰਾਂ ਨੂੰ ਵੀਲ੍ਹ ਚੇਅਰ, ਸਾਰੇ ਪੋਲਿੰਗ ਸਟੇਸ਼ਨਾਂ 'ਤੇ ਰੈਂਪ, ਬਰੇਲ ਬੈਲਟ ਸ਼ੀਟ ਦੀ ਸਹੂਲਤ, ਵੱਖਰੀ ਵੋਟ ਪਾਉਣ ਲਈ ਕਤਾਰ, ਬੂਥ ਵਲੰਟੀਅਰ ਅਤੇ ਪਿਕ ਐਂਡ ਡਰਾਪ ਟਰਾਂਸਪੋਰਟ ਸਹੂਲਤ ਵੀ ਉਪਲਬੱਧ ਕਰਵਾਈ ਜਾਵੇਗੀ ਤੇ ਇਸ ਲਈ ਵਿਸ਼ੇਸ਼ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੀ.ਡਬਲਿਊ.ਡੀ. ਵੋਟਰਾਂ ਸਬੰਧੀ ਜਾਗਰੂਕ ਕਰਨ ਲਈ ਕਮੇਟੀ ਵੱਲੋਂ ਬੀ.ਐਲ.ਓਜ਼, ਪੋਲਿੰਗ ਅਫ਼ਸਰਾਂ, ਬੂਥ ਵਲੰਟੀਅਰਾਂ, ਰਾਜਨੀਤਿਕ ਪਾਰਟੀਆਂ ਦੇ ਏਜੰਟਾਂ ਅਤੇ ਪੁਲਿਸ ਫੋਰਸ ਨਾਲ ਸਿਖਲਾਈ ਸੈਸ਼ਨ ਵੀ ਕਰਵਾਇਆ ਜਾਵੇਗਾ। ਜ਼ਿਲ੍ਹੇ ਵਿੱਚ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੀ ਬਿਹਤਰੀ ਲਈ ਕੰਮ ਕਰ ਰਹੀਆਂ ਸੰਸਥਾਵਾਂ ਦੇ ਸਹਿਯੋਗ ਨਾਲ ਦਿਵਿਆਂਗ ਵਿਅਕਤੀਆਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਮੰਚਾਂ 'ਤੇ ਵਿਸ਼ੇਸ਼ ਜਾਗਰੂਕਤਾ ਮੁਹਿੰਮ ਵੀ ਚਲਾਈ ਜਾ ਰਹੀ ਹੈ। ਮੀਟਿੰਗ 'ਚ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਮੈਡਮ ਕੰਚਨ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ -ਕਮ- ਜ਼ਿਲ੍ਹਾ ਨੋਡਲ ਅਫ਼ਸਰ (ਪੀ.ਡਬਲਿਊ.ਡੀ. ਵੋਟਰ) ਵਰਿੰਦਰ ਸਿੰਘ ਬੈਂਸ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਡਾ. ਦਿਲਬਰ ਸਿੰਘ, ਚੋਣ ਤਹਿਸੀਲਦਾਰ ਵਿਜੈ ਕੁਮਾਰ ਚੌਧਰੀ, ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ. ਸਵਿੰਦਰ ਰੇਖੀ, ਕਰਨਲ ਕਰਮਿੰਦਰ ਸਿੰਘ, ਡੀ.ਡੀ.ਐਫ ਨਿਧੀ ਮਲਹੋਤਰਾ, ਜ਼ਿਲ੍ਹਾ ਆਈਕਨ ਜਗਵਿੰਦਰ ਸਿੰਘ ਸਮੇਤ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਵੱਖ ਵੱਖ ਵਿਭਾਗਾਂ ਦੇ ਮੁਖੀ ਮੌਜੂਦ ਸਨ।
Punjab Bani 22 April,2024
ਦੀਪਕ ਬਾਂਸਲ ਡਕਾਲਾ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ
ਦੀਪਕ ਬਾਂਸਲ ਡਕਾਲਾ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ -ਭਾਜਪਾ ਦੇ ਪਟਿਆਲਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ ਨੇ ਸਿਰੋਪਾਓ ਪਾ ਕੇ ਕੀਤਾ ਸਵਾਗਤ ਪਟਿਆਲਾ 22 ਅਪ੍ਰੈਲ ਰਾਜਨੀਤੀਕ, ਧਾਰਮਿਕ ਅਤੇ ਸਮਾਜਿਕ ਕੰਮਾਂ ਵਿੱਚ ਵੱਖਰੀ ਪਹਿਚਾਣ ਰੱਖਣ ਵਾਲੇ ਨੌਜਵਾਨ ਆਗੂ ਦੀਪਕ ਬਾਂਸਲ ਡਕਾਲਾ ਐਤਵਾਰ ਨੂੰ ਆਪਣੇ ਸਮੂਹ ਨੌਜਵਾਨ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਲੋਕ ਸਭਾ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਅਤੇ ਭਾਜਪਾ ਦੇ ਪਟਿਆਲਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ ਨੇ ਐਤਵਾਰ ਦੁਪਹਿਰ ਘੁਮਣ ਨਗਰ ਸਥਿਤ ਦੀਪਕ ਬਾਂਸਲ ਡਕਾਲਾ ਦੇ ਘਰ ਪਹੁੰਚ ਕੇ ਉਨ੍ਹਾਂ ਨੂੰ ਪਾਰਟੀ ਦਾ ਸਿਰੋਪਾਓ ਭੇਂਟ ਕੀਤਾ ਅਤੇ ਲੋਕ ਸਭਾ ਚੋਣਾਂ ਵਿੱਚ ਸਰਗਰਮ ਭੂਮਿਕਾ ਨਿਭਾਉਣ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਲੋਕਸਭਾ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਨੇ ਦੱਸਿਆ ਕਿ ਜਿਵੇਂ-ਜਿਵੇਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਨੌਜਵਾਨਾਂ ਵਿੱਚ ਭਾਰਤੀ ਜਨਤਾ ਪਾਰਟੀ ਦਾ ਹਿੱਸਾ ਬਣਨ ਦਾ ਉਤਸ਼ਾਹ ਵਧਦਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਦੀਪਕ ਬਾਂਸਲ ਡਕਾਲਾ ਨਾਲ ਪਰਿਵਾਰਕ ਸ਼ਾਂਝ ਹੈ। ਰਾਜਨੀਤੀ ਦੇ ਨਾਲ-ਨਾਲ ਸਮਾਜਿਕ ਅਤੇ ਧਾਰਮਿਕ ਗਤੀਵਿਧੀਆਂ ਵਿੱਚ ਵੀ ਸਰਗਰਮੀ ਨਾਲ ਹਿੱਸਾ ਲੈਣ ਵਾਲੇ ਦੀਪਕ ਬਾਂਸਲ ਦੀ ਭਾਰਤੀ ਜਨਤਾ ਪਾਰਟੀ ਵਿੱਚ ਆਉਂਣ ਨਾਲ ਪਾਰਟੀ ਦੇ ਯੂਥ ਵਿੰਗ ਨੂੰ ਵੱਡੀ ਤਾਕਤ ਮਿਲੀ ਹੈ। ਉਨ੍ਹਾਂ ਕਿਹਾ ਕਿ ਅੱਜ ਦੀਪਕ ਬਾਂਸਲ ਦੇ ਨਾਲ ਉਨ੍ਹਾਂ ਦੇ 60 ਤੋਂ ਵੱਧ ਸਾਥੀਆਂ ਨੇ ਭਾਜਪਾ ਦਾ ਸਰੋਪਾ ਪਾ ਲਿਆ ਹੈ, ਪਰ ਆਉਣ ਵਾਲੇ ਦਿਨਾਂ ਵਿੱਚ ਦੀਪਕ ਬਾਂਸਲ ਦੇ ਸਹਿਯੋਗ ਨਾਲ ਨੌਜਵਾਨ ਵਰਗ ਦਾ ਵੱਡਾ ਹਿੱਸਾ ਭਾਜਪਾ ਪਰਿਵਾਰ ਦਾ ਹਿੱਸਾ ਬਣ ਕੇ ਪਾਰਟੀ ਦਾ ਸਾਥ ਦੇਵੇਗਾ। ਇਸ ਮੌਕੇ ਭਾਜਪਾ ਦੇ ਪਟਿਆਲਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ ਨੇ ਕਿਹਾ ਕਿ ਇਸ ਵਾਰ ਲੋਕ ਸਭਾ ਚੋਣਾਂ ਵਿੱਚ ਮਹਾਰਾਣੀ ਪ੍ਰਨੀਤ ਕੌਰ ਦੀ ਵੱਡੀ ਜਿੱਤ ਕੇਂਦਰ ਵਿੱਚ ਮੋਦੀ ਸਰਕਾਰ ਦੇ ਹੱਥ ਮਜ਼ਬੂਤ ਕਰੇਗੀ। ਚਾਰ ਵਾਰ ਲੋਕ ਸਭਾ ਮੈਂਬਰ ਰਹਿ ਚੁੱਕੀ ਮਹਾਰਾਣੀ ਪ੍ਰਨੀਤ ਕੌਰ ਨੂੰ ਇਸ ਵਾਰ ਮੋਦੀ ਸਰਕਾਰ ਆਪਣੀ ਸਰਕਾਰ ਵਿੱਚ ਕੋਈ ਵੱਡੀ ਜ਼ਿੰਮੇਵਾਰੀ ਦੇ ਕੇ ਨਵੀਂ ਪਛਾਣ ਦੇਵੇਗੀ ਅਤੇ ਇਲਾਕੇ ਦੇ ਵਿਕਾਸ ਨੂੰ ਮੁੜ ਨਵੀਂ ਗਤੀ ਮਿਲ ਸਕੇਗੀ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਹਰਦੇਵ ਸਿੰਘ ਬੱਲੀ ਵੀ ਪ੍ਰਮੁੱਖ ਤੌਰ ’ਤੇ ਹਾਜ਼ਰ ਸਨ।
Punjab Bani 22 April,2024
'ਲੋਕ ਸਭਾ ਚੋਣਾਂ 2024'
'ਲੋਕ ਸਭਾ ਚੋਣਾਂ 2024' -ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਬਾਰੇ ਬੈਠਕ -ਜ਼ਿਲ੍ਹੇ ਦਾ ਕੋਈ ਵੀ ਯੋਗ ਵੋਟਰ ਵੋਟ ਪਾਉਣ ਤੋਂ ਵਾਂਝਾ ਨਾ ਰਹੇ-ਸ਼ੌਕਤ ਅਹਿਮਦ ਪਰੇ ਪਟਿਆਲਾ, 22 ਅਪ੍ਰੈਲ: ਲੋਕ ਸਭਾ ਚੋਣਾਂ-2024 ਦੌਰਾਨ ਜ਼ਿਲ੍ਹੇ ਦਾ ਕੋਈ ਵੀ ਯੋਗ ਵੋਟਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਤੋਂ ਵਾਂਝਾ ਨਾ ਰਹੇ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਇਹ ਨਿਰਦੇਸ਼ ਪਟਿਆਲਾ ਦੇ ਸਮੂਹ ਸਹਾਇਕ ਰਿਟਰਨਿੰਗ ਅਧਿਕਾਰੀਆਂ ਨੂੰ ਦਿੰਦਿਆਂ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ 1 ਜੂਨ ਨੂੰ ਵੋਟਾਂ ਪੁਆਉਣ ਲਈ ਸਮੁੱਚੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕਰਨੀਆਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਸਮੁੱਚਾ ਚੋਣ ਅਮਲ ਨਿਰਵਿਘਨ ਨੇਪਰੇ ਚੜਾਉਣ ਦੇ ਕੰਮ ਵਿੱਚ ਕਿਸੇ ਗ਼ਲਤੀ ਦੀ ਕੋਈ ਗੁੰਜਾਇਸ਼ ਨਹੀਂ ਰਹਿਣੀ ਚਾਹੀਦੀ। ਚੋਣਾਂ ਬਾਬਤ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਚੋਣ ਅਫ਼ਸਰ ਅੱਜ ਜ਼ਿਲ੍ਹੇ ਦੇ ਏ.ਡੀ.ਸੀ. (ਜ) ਕੰਚਨ ਤੇ ਏ.ਡੀ.ਸੀ. (ਦਿਹਾਤੀ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ, ਐਸ.ਪੀ. ਸਥਾਨਕ ਹਰਬੰਤ ਕੌਰ ਤੇ ਸਮੂਹ ਸਹਾਇਕ ਰਿਟਰਨਿੰਗ ਅਧਿਕਾਰੀਆਂ ਨਾਲ ਬੈਠਕ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਹਦਾਇਤ ਕੀਤੀ ਕਿ ਭਾਰਤ ਦੇ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਮੁਤਾਬਕ ਚੋਣਾਂ ਦੌਰਾਨ ਡਿਊਟੀ 'ਤੇ ਤਾਇਨਾਤ ਸਮੂਹ ਅਮਲੇ, ਸਿਵਲ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਵੋਟਾਂ ਪੁਆਉਣ ਲਈ ਪੋਸਟਲ ਬੈਲੇਟ, ਚੋਣ ਡਿਊਟੀ ਸਰਟੀਫਿਕੇਟ ਸਮੇਂ ਸਿਰ ਤਕਸੀਮ ਕਰਨ ਦੀ ਕਾਰਵਾਈ ਮੁਕੰਮਲ ਕੀਤੀ ਜਾਵੇ। ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਆਪਣੇ ਜਿਹੜੇ ਵੋਟਰ, 85 ਸਾਲ ਤੋਂ ਵੱਧ ਉਮਰ ਹੋਣ ਕਰਕੇ ਜਾਂ ਕਿਸੇ ਅਪੰਗਤਾ ਕਰਕੇ ਪੋਲਿੰਗ ਬੂਥ ਉਪਰ ਵੋਟ ਪਾਉਣ ਲਈ ਨਹੀਂ ਜਾ ਸਕਦੇ ਉਨ੍ਹਾਂ ਦੀਆਂ ਵੋਟਾਂ ਪੁਆਉਣ ਲਈ ਉਨ੍ਹਾਂ ਦੀ ਸ਼ਨਾਖਤ ਅਤੇ ਸਹਿਮਤੀ ਲੈਣ ਲਈ ਫਾਰਮ 12-ਡੀ ਬੀ.ਐਲ.ਓਜ ਰਾਹੀਂ ਸਮੇਂ ਸਿਰ ਵੰਡੇ ਜਾਣ। ਇਸ ਤੋਂ ਬਿਨ੍ਹਾਂ ਪੁਲਿਸ ਸਮੇਤ ਹੋਰ ਡਿਊਟੀ ਕਰ ਰਹੇ ਮੁਲਾਜਮਾਂ ਨੂੰ ਬੈਲੇਟ ਪੇਪਰ ਦੇਣ ਲਈ ਫਾਰਮ ਨੰਬਰ 12 ਅਤੇ ਚੋਣ ਡਿਊਟੀ ਸਰਟੀਫਿਕੇਟ ਦੇਣ ਲਈ 12-ਏ ਫਾਰਮ ਵੀ ਨਿਯਮਾਂ ਮੁਤਾਬਕ ਭਰ ਲਏ ਜਾਣ। ਜ਼ਿਲ੍ਹਾ ਚੋਣ ਅਫ਼ਸਰ ਨੇ ਇਸ ਮੀਟਿੰਗ ਦੌਰਾਨ ਚੋਣ ਅਮਲੇ ਵੱਲੋਂ ਵੋਟਾਂ ਪੁਆਉਣ ਦੀ ਸਿਖਲਾਈ, ਸਟਾਫ਼ ਲਈ ਲੋੜੀਂਦੇ ਪ੍ਰਬੰਧ, ਵੋਟਾਂ ਦੌਰਾਨ ਗਰਮੀ ਦੇ ਮੌਸਮ 'ਚ ਗਰਮ ਲੂ ਤੋਂ ਬਚਣ ਲਈ ਬਚਾਓ ਦੇ ਸਾਧਨ, ਜ਼ਿਲ੍ਹੇ ਦੇ ਸਾਰੇ ਯੋਗ ਵੋਟਰਾਂ ਦੀਆਂ ਵੋਟਾਂ ਪੁਆਉਣ ਲਈ ਅਗੇਤੇ ਪ੍ਰਬੰਧ, ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹੇ ਵਿੱਚ 70 ਫੀਸਦੀ ਤੋਂ ਜ਼ਿਆਦਾ ਵੋਟਾਂ ਪੁਆਉਣ ਲਈ ਸਵੀਪ ਗਤੀਵਿਧੀਆਂ ਨੂੰ ਹੋਰ ਤੇਜ ਕਰਨ ਸਮੇਤ ਜਿਹੜੇ ਬੂਥਾਂ 'ਤੇ ਪਹਿਲਾਂ ਘੱਟ ਵੋਟਾਂ ਪਈਆਂ ਸਨ, ਉਨ੍ਹਾਂ ਨੇੜਲੀ ਵੱਸੋਂ ਨੂੰ ਵੋਟਾਂ ਪਾਉਣ ਲਈ ਉਤਸ਼ਾਹਤ ਕਰਨ ਲਈ ਸਕੂਲੀ ਵਿਦਿਆਰਥੀਆਂ ਦੀ ਮਦਦ ਲੈਣੀ, ਬਾਰੇ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਚੋਣਾਂ ਦਾ ਪਰਵ ਦੇਸ਼ ਦਾ ਗਰਵ ਨਾਅਰੇ ਤਹਿਤ ਹਰੇਕ ਵੋਟਰ ਨੂੰ ਆਪਣੀ ਵੋਟ ਪਾਉਣ ਲਈ ਪ੍ਰੇਰਤ ਕੀਤਾ ਜਾਣਾ ਵੀ ਯਕੀਨੀ ਬਣਾਇਆ ਜਾਵੇ। ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹੇ ਵਿੱਚ 55 ਮਾਡਲ ਪੋਲਿੰਗ ਸਟੇਸ਼ਨਾਂ ਤੋਂ ਬਿਨ੍ਹਾਂ 8 ਪਿੰਕ ਪੋਲਿੰਗ ਸਟੇਸ਼ਨ ਅਤੇ ਦਿਵਿਆਂਗਜਨਾਂ ਲਈ 8 ਵਿਸ਼ੇਸ਼ ਪੋਲਿੰਗ ਸਟੇਸ਼ਨ ਸਥਾਪਤ ਕੀਤੇ ਜਾਣ ਦੀ ਤਜਵੀਜ਼ ਹੈ। ਜਦਕਿ ਜ਼ਿਲ੍ਹਾ ਪੱਧਰ 'ਤੇ ਥਾਪਰ ਯੂਨੀਵਰਸਿਟੀ ਵਿਖੇ ਨੌਜਵਾਨਾਂ ਵੱਲੋਂ ਚਲਾਏ ਜਾਣ ਵਾਲੇ ਇੱਕ ਵਿਸ਼ੇਸ਼ ਪੋਲਿੰਗ ਸਟੇਸ਼ਨ ਦੀ ਸਥਾਪਤੀ ਬਾਰੇ ਵੀ ਤਜਵੀਜ ਹੈ। ਇਸ ਦੌਰਾਨ ਹੋਰ ਲੋੜੀਂਦੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ 'ਤੇ ਜੋਰ ਦਿੱਤਾ ਗਿਆ।
Punjab Bani 22 April,2024
ਅਸਲ ਤਬਦੀਲੀ ਹੁਣ ਆਵੇਗੀ- ਲੋਕ ਦੋ ਸਾਲਾਂ ਤੋਂ ਗਲਤੀਆਂ ਦਾ ਖਮਿਆਜ਼ਾ ਭੁਗਤ ਰਹੇ ਹਨ- ਸ਼ਰਮਾ
ਅਸਲ ਤਬਦੀਲੀ ਹੁਣ ਆਵੇਗੀ- ਲੋਕ ਦੋ ਸਾਲਾਂ ਤੋਂ ਗਲਤੀਆਂ ਦਾ ਖਮਿਆਜ਼ਾ ਭੁਗਤ ਰਹੇ ਹਨ- ਸ਼ਰਮਾ ਪਟਿਆਲਾ : ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ ਨਾਭਾ ਵਿਖੇ ਹੋਈ ਮੀਟਿੰਗ ਦੌਰਾਨ ਕਿਹਾ ਕਿ ਉਨ੍ਹਾਂ ਨੇ ਆਪਣੀ ਸਿਆਸੀ ਰਾਜਨੀਤੀ ਜੀਵਨ ਵਿੱਚ ਜਨਤਾ ਦੇ ਹਿੱਤਾਂ ਨੂੰ ਸਭ ਤੋਂ ਉੱਪਰ ਰੱਖਿਆ ਹੈ। ਜਿਸ ਭਰੋਸੇ ਨਾਲ ਪਾਰਟੀ ਨੇ ਉਨ੍ਹਾਂ ਨੂੰ ਲੋਕ ਸਭਾ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਹੈ, ਉਹ ਹਲਕੇ ਦੇ ਲੋਕਾਂ ਪ੍ਰਤੀ ਉਹੀ ਭਰੋਸਾ ਕਾਇਮ ਰੱਖਣਗੇ ਅਤੇ ਹਮੇਸ਼ਾ ਲੋਕਾਂ ਪ੍ਰਤੀ ਜਵਾਬਦੇਹ ਰਹਿਣਗੇ। ਉਨ੍ਹਾਂ ਕਿਹਾ ਕਿ ਉਹ ਇਸ ਇਲਾਕੇ ਦੇ ਲੋਕਾਂ ਦਾ ਪਿਆਰ ਦੇਖ ਕੇ ਬਹੁਤ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਉਨ੍ਹਾਂ ਨੇ ਨਗਰ ਕੌਂਸਲ ਦੇ ਚੇਅਰਮੈਨ ਬਣਨ ਤੋਂ ਬਾਅਦ ਪਹਿਲੀ ਵਾਰ ਜ਼ੀਰਕਪੁਰ ਵਿੱਚ ਵਿਕਾਸ ਕਾਰਜ ਕਰਵਾਏ ਸਨ ਅਤੇ ਅੱਜ ਜ਼ੀਰਕਪੁਰ ਪੰਜਾਬ ਦੇ ਵਿਕਸਤ ਸ਼ਹਿਰਾਂ ਵਿੱਚੋਂ ਇੱਕ ਬਣ ਗਿਆ ਹੈ, ਉਸੇ ਤਰ੍ਹਾਂ ਉਨ੍ਹਾਂ ਨੇ ਸੰਸਦ ਮੈਂਬਰ ਬਣਨ ਤੋਂ ਬਾਅਦ ਪਟਿਆਲਾ ਦੇ ਵੀ ਯੋਜਨਾਬੱਧ ਵਿਕਾਸ ਕਾਰਜ ਸ਼ੁਰੂ ਕੀਤੇ ਜਾਣਗੇ। ਪਿਛਲੇ ਵੀਹ ਸਾਲਾਂ ਦੌਰਾਨ ਪਟਿਆਲਾ ਤੋਂ ਚੁਣੇ ਗਏ ਸੰਸਦ ਮੈਂਬਰ ਕਦੇ ਵੀ ਜਿੱਤ ਕੇ ਹਲਕੇ ਵਿਚ ਵਾਪਸ ਨਹੀਂ ਪਰਤੇ। ਇਕ ਸੰਸਦ ਮੈਂਬਰ ਮਹਿਲ ਤੋਂ ਬਾਹਰ ਨਹੀਂ ਨਿਕਲਿਆ ਤਾਂ ਦੂਜਾ ਸੰਸਦ ਮੈਂਬਰ ਪਾਰਟੀ ਅਤੇ ਜਨਤਾ ਤੋਂ ਭਗੌੜਾ ਹੋ ਗਿਆ। ਉਨ੍ਹਾਂ ਕਿਹਾ ਕਿ ਪਟਿਆਲਾ ਲੋਕ ਸਭਾ ਹਲਕੇ ਦੇ ਲੋਕਾਂ ਕੋਲ ਸਹੀ ਚੋਣ ਕਰਨ ਦਾ ਸਮਾਂ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਹਲਕੇ ਦੇ ਵੋਟਰਾਂ ਨੂੰ ਨਹੀਂ ਸਗੋਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲ ਰਹੇ ਹਨ, ਆਮ ਲੋਕ ਹੁਣ ਅਸਲ ਵਿੱਚ ਬਦਲਾਅ ਚਾਹੁੰਦੇ ਹਨ, ਉਨ੍ਹਾਂ ਦਾ ਕਹਿਣਾ ਹੈ ਕਿ ਪਿਛਲੇ ਦੋ ਸਾਲਾਂ ਤੋਂ ਉਨ੍ਹਾਂ ਨਾਲ ਧੋਖਾ ਕੀਤਾ ਜਾ ਰਿਹਾ ਹੈ।
Punjab Bani 22 April,2024
ਪਟਿਆਲਾ ਜ਼ਿਲ੍ਹੇ ‘ਚ ਅਸਲਾ ਜਮ੍ਹਾਂ ਕਰਵਾਉਣ ਦੀ ਤਰੀਕ 29 ਅਪ੍ਰੈਲ ਸ਼ਾਮ 5 ਵਜੇ ਤੱਕ ਵਧਾਈ
ਪਟਿਆਲਾ ਜ਼ਿਲ੍ਹੇ ‘ਚ ਅਸਲਾ ਜਮ੍ਹਾਂ ਕਰਵਾਉਣ ਦੀ ਤਰੀਕ 29 ਅਪ੍ਰੈਲ ਸ਼ਾਮ 5 ਵਜੇ ਤੱਕ ਵਧਾਈ -ਲਾਇਸੈਂਸੀ ਅਸਲਾ ਧਾਰਕ ਆਪਣਾ ਅਸਲਾ ਲਾਜ਼ਮੀ ਜਮ੍ਹਾਂ ਕਰਵਾਉਣ : ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ, 22 ਅਪ੍ਰੈਲ: ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਪਟਿਆਲਾ ਜ਼ਿਲ੍ਹੇ ਦੇ ਅਸਲਾ ਧਾਰਕਾਂ ਨੂੰ ਆਪਣਾ ਅਸਲਾ ਜਮ੍ਹਾਂ ਕਰਵਾਉਣ ਲਈ ਤਰੀਕ 29 ਅਪ੍ਰੈਲ 2024 ਸ਼ਾਮ 5 ਵਜੇ ਤੱਕ ਵਧਾਈ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਵੱਲੋਂ ਜਾਰੀ ਇਨ੍ਹਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਲਾਇਸੈਂਸੀ ਧਾਰਕ ਆਪਣਾ ਅਸਲਾ ਲੋਕਲ ਥਾਣੇ ਜਾਂ ਸਬੰਧਤ ਅਸਲਾ ਡੀਲਰਾਂ ਪਾਸ ਤੁਰੰਤ ਜਮ੍ਹਾਂ ਕਰਵਾਉਣ। ਏਡੀਸੀ ਨੇ ਕਿਹਾ ਕਿ ਪਹਿਲਾਂ ਅਸਲਾ ਜਮ੍ਹਾਂ ਕਰਵਾਉਣ ਦੀ ਮਿਤੀ 22 ਅਪ੍ਰੈਲ 2024 ਸੀ, ਜਿਸ ਨੂੰ ਹੁਣ ਵਧਾ ਕੇ 29 ਅਪ੍ਰੈਲ ਸ਼ਾਮ 5 ਵਜੇ ਤੱਕ ਕਰ ਦਿੱਤਾ ਗਿਆ ਹੈ। ਮੈਡਮ ਕੰਚਨ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪਟਿਆਲਾ ਵਿੱਚ ਅਮਨ ਸ਼ਾਂਤੀ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ, ਸ਼ਾਂਤੀ ਬਰਕਰਾਰ ਰੱਖਣ ਅਤੇ ਹੋਣ ਵਾਲੀਆਂ ਚੋਣਾਂ ਨੂੰ ਸੁਚੱਜੇ ਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜਨ ਲਈ ਲੋਕ ਹਿਤ ਵਿੱਚ ਅਸਲਾਧਾਰੀਆਂ ਪਾਸੋਂ ਉਨ੍ਹਾਂ ਦੇ ਅਸਲੇ ਨੂੰ ਜਮ੍ਹਾ ਕਰਵਾਉਣਾ ਜ਼ਰੂਰੀ ਹੈ ਤਾਂ ਕਿ ਕਿਸੇ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਜ, ਬਾਵਰਦੀ ਪੁਲਿਸ ਕਰਮਚਾਰੀਆਂ ਅਤੇ ਬੈਂਕਾਂ 'ਚ ਗਾਰਡ ਦੀ ਨੌਕਰੀ ਕਰਦੇ ਕਰਮਚਾਰੀਆਂ 'ਤੇ ਲਾਗੂ ਨਹੀਂ ਹੋਣਗੇ।
Punjab Bani 22 April,2024
ਮੰਤਰੀ ਆਤਿਸ਼ੀ ਨੇ ਜੇਲ ਪ੍ਰਸ਼ਾਸ਼ਨ ਤੇ ਅਦਾਲਤ ਨੂੰ ਗੁੰਮਰਾਹ ਕਰਨ ਦਾ ਲਗਾਇਆ ਦੋਸ਼
ਮੰਤਰੀ ਆਤਿਸ਼ੀ ਨੇ ਜੇਲ ਪ੍ਰਸ਼ਾਸ਼ਨ ਤੇ ਅਦਾਲਤ ਨੂੰ ਗੁੰਮਰਾਹ ਕਰਨ ਦਾ ਲਗਾਇਆ ਦੋਸ਼ ਨਵੀਂ ਦਿੱਲੀ : ਦਿੱਲੀ ਸਰਕਾਰ 'ਚ ਮੰਤਰੀ ਆਤਿਸ਼ੀ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਤਿਹਾੜ ਜੇਲ੍ਹ ਪ੍ਰਸ਼ਾਸਨ 'ਤੇ ਅਦਾਲਤ ਨੂੰ ਗੁੰਮਰਾਹ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵੱਧਦੇ ਸ਼ੂਗਰ ਪੱਧਰ ਨੂੰ ਲੈ ਕੇ ਨਾ ਤਾਂ ਏਮਜ਼ ਦੇ ਮਾਹਿਰਾਂ ਦੀ ਸਲਾਹ ਲਈ ਗਈ ਹੈ ਤੇ ਨਾ ਹੀ ਕੇਜਰੀਵਾਲ ਦਾ ਸਹੀ ਚੈਕਅੱਪ ਕਰਵਾਇਆ ਗਿਆ। ਸਿਰਫ਼ ਡਾਇਟੀਸ਼ੀਅਨ ਦੇ ਚਾਰਟ ਦੇ ਆਧਾਰ 'ਤੇ ਹੀ ਅਦਾਲਤ 'ਚ ਕਿਹਾ ਗਿਆ ਹੈ ਕਿ ਜੇ ਉਸ ਨੂੰ ਇਸ ਅਨੁਸਾਰ ਖਾਣਾ ਦਿੱਤਾ ਜਾਵੇ ਤਾਂ ਉਸ ਦਾ ਸ਼ੂਗਰ ਪੱਧਰ ਵੀ ਠੀਕ ਰਹੇਗਾ ਤੇ ਉਸ ਨੂੰ ਇੰਸੁਲਿਨ ਦੀ ਲੋੜ ਨਹੀਂ ਪਵੇਗੀ। 'ਆਪ' ਹੈੱਡਕੁਆਰਟਰ 'ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਤਿਸ਼ੀ ਨੇ ਕਿਹਾ, 'ਇਹ ਸਭ ਸੋਚੀ-ਸਮਝੀ ਸਾਜ਼ਿਸ਼ ਤਹਿਤ ਹੋ ਰਿਹਾ ਹੈ। ਕੇਜਰੀਵਾਲ ਦੀ ਸਿਹਤ ਨਾਲ ਲਗਾਤਾਰ ਖਿਲਵਾੜ ਕੀਤਾ ਜਾ ਰਿਹਾ ਹੈ। ਨਾ ਤਾਂ ਉਨ੍ਹਾਂ ਨੂੰ ਇੰਸੁਲਿਨ ਦਿੱਤੀ ਜਾ ਰਹੀ ਹੈ ਤੇ ਨਾ ਹੀ ਉਨ੍ਹਾਂ ਦੇ ਆਪਣੇ ਡਾਕਟਰ ਦੀ ਸਲਾਹ ਲੈਣ ਦਿੱਤੀ ਜਾ ਰਹੀ ਹੈ।'
Punjab Bani 22 April,2024
ਅਰਵਿੰਦ ਕੇਜਰੀਵਾਲ ਨੂੰ ਰਿਹਾਅ ਕਰਨ ਵਾਲੀ ਪਟੀਸ਼ਨ ਨੂੰ ਰੱਦ ਕਰ ਕੋਰਟ ਨੇ 75 ਹਜਾਰ ਦਾ ਜੁਰਮਾਨਾ ਲਗਾਇਆ
ਅਰਵਿੰਦ ਕੇਜਰੀਵਾਲ ਨੂੰ ਰਿਹਾਅ ਕਰਨ ਵਾਲੀ ਪਟੀਸ਼ਨ ਨੂੰ ਰੱਦ ਕਰ ਕੋਰਟ ਨੇ 75 ਹਜਾਰ ਦਾ ਜੁਰਮਾਨਾ ਲਗਾਇਆ ਦਿੱਲੀ : ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਸਮੇਤ ਦਰਜ ਸਾਰੇ ਅਪਰਾਧਿਕ ਮਾਮਲਿਆਂ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਸਾਧਾਰਨ ਅੰਤਰਿਮ ਜ਼ਮਾਨਤ 'ਤੇ ਰਿਹਾਅ ਕਰਨ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ 'ਤੇ ਕਈ ਸਵਾਲ ਖੜ੍ਹੇ ਕਰਦੇ ਹੋਏ ਦਿੱਲੀ ਹਾਈ ਕੋਰਟ ਨੇ 75 ਹਜ਼ਾਰ ਰੁਪਏ ਦਾ ਜੁਰਮਾਨਾ ਲਗਾ ਕੇ ਇਸ ਨੂੰ ਰੱਦ ਕਰ ਦਿੱਤਾ। ਐਕਟਿੰਗ ਚੀਫ਼ ਜਸਟਿਸ ਮਨਮੋਹਨ ਸਿੰਘ ਅਤੇ ਜਸਟਿਸ ਮਨਮੀਤ ਪ੍ਰੀਤਮ ਸਿੰਘ ਅਰੋੜਾ ਦੇ ਬੈਂਚ ਨੇ ਕਿਹਾ ਕਿ ਅਦਾਲਤ ਨੇ ਕਿਹਾ ਕਿ ਇਹ ਯਾਦ ਰੱਖਣਾ ਜ਼ਰੂਰੀ ਹੈ ਕਿ ਭਾਰਤ ਦੇ ਸੰਵਿਧਾਨ ਵਿੱਚ ਦਰਜ ਸਮਾਨਤਾ ਦਾ ਸਿਧਾਂਤ ਸਰਵਉੱਚ ਅਤੇ ਕਾਨੂੰਨ ਦੀ ਸਰਵਉੱਚ ਹੈ ਅਤੇ ਇਸ ਨੂੰ ਜਨਤਕ ਤੌਰ 'ਤੇ ਬਣਾਈ ਰੱਖਣਾ ਜ਼ਰੂਰੀ ਹੈ। ਭਾਰਤ ਦੇ ਸੰਵਿਧਾਨ ਵਿੱਚ ਭਰੋਸਾ ਹੈ।
Punjab Bani 22 April,2024
ਕਾਂਗਰਸ ਦੀ ਦੁਕਾਨ ਤੇ ਸਿਰਫ਼ ਡਰ, ਭੁੱਖ ਤੇ ਭ੍ਰਿਸ਼ਟਾਚਾਰ ਵਿਕਦਾ ਹੈ : ਮੋਦੀ
ਕਾਂਗਰਸ ਦੀ ਦੁਕਾਨ ਤੇ ਸਿਰਫ਼ ਡਰ, ਭੁੱਖ ਤੇ ਭ੍ਰਿਸ਼ਟਾਚਾਰ ਵਿਕਦਾ ਹੈ : ਮੋਦੀ ਦਿਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਾਂਗਰਸ ਪਾਰਟੀ ‘ਤੇ ਆਦਿਵਾਸੀਆਂ ਦੀ ਭਲਾਈ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪਾਰਟੀ ਨੂੰ ਆਪਣੇ 60 ਸਾਲਾਂ ਦੇ ਸ਼ਾਸਨ ਦੌਰਾਨ ਕਬਾਇਲੀ ਭਾਈਚਾਰੇ ਦਾ ਇਕ ਵੀ ਵਿਅਕਤੀ ਨਹੀਂ ਮਿਲਿਆ ਜੋ ਦੇਸ਼ ਦਾ ਰਾਸ਼ਟਰਪਤੀ ਬਣ ਸਕਦਾ ਹੋਵੇ। ਪੀਐਮ ਮੋਦੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਗਰੀਬਾਂ ਦੀ ਭਲਾਈ ਲਈ ਸਮਰਪਿਤ ਹੈ ਅਤੇ ਪੂਰੀ ਇਮਾਨਦਾਰੀ ਨਾਲ ਕੰਮ ਕਰਦੀ ਹੈ, ਪਰ ਕਾਂਗਰਸ ਦੀ ਦੁਕਾਨ ‘ਤੇ ਸਿਰਫ ਡਰ, ਭੁੱਖ ਅਤੇ ਭ੍ਰਿਸ਼ਟਾਚਾਰ ਵਿਕਦਾ ਹੈ। ਬਾਂਸਵਾੜਾ ‘ਚ ਕਾਂਗਰਸ ‘ਤੇ ਨਿਸ਼ਾਨਾ ਸਾਧਦੇ ਹੋਏ ਪੀਐੱਮ ਮੋਦੀ ਨੇ ਕਿਹਾ, ‘ਕਾਂਗਰਸ ਦੇ ਹੀ ਨੇਤਾ ਬਾਂਸਵਾੜਾ ‘ਚ ਕਹਿ ਰਹੇ ਹਨ ਕਿ ਕਾਂਗਰਸ ਨੂੰ ਵੋਟ ਨਾ ਦਿਓ। ਕਾਂਗਰਸ ਦਾ ਸ਼ਾਹੀ ਪਰਿਵਾਰ ਆਪਣੀ ਪਾਰਟੀ ਨੂੰ ਵੋਟ ਨਹੀਂ ਦੇਵੇਗਾ। ਉਨ੍ਹਾਂ ਨੇ ਕਾਂਗਰਸ ਦੇ ਚੋਣ ਮਨੋਰਥ ਪੱਤਰ ਨੂੰ ਲੈ ਕੇ ਵੀ ਹਮਲਾ ਬੋਲਿਆ। ਉਨ੍ਹਾਂ ਕਿਹਾ, ‘‘ਕਾਂਗਰਸ ਸ਼ਹਿਰੀ ਨਕਸਲੀਆਂ ਦੇ ਕੰਟਰੋਲ ‘ਚ ਆ ਗਈ ਹੈ। “ਕਾਂਗਰਸ ਦਾ ਚੋਣ ਮਨੋਰਥ ਪੱਤਰ ਮਾਓਵਾਦ ਨੂੰ ਉਤਸ਼ਾਹਿਤ ਕਰਨ ਦੀ ਕੋਸ਼ਿਸ਼ ਹੈ।” ਪੀਐਮ ਮੋਦੀ ਨੇ ਇੱਥੋਂ ਤੱਕ ਕਿਹਾ ਕਿ ਸਾਡੀ ਸਰਕਾਰ ਵਿੱਚ ਹਰ ਕਿਸੇ ਦੀ ਜਾਇਦਾਦ ਦੀ ਜਾਂਚ ਹੋਵੇਗੀ।
Punjab Bani 22 April,2024
ਮੋਦੀ ਸਰਕਾਰ ਨੇ 10 ਸਾਲਾਂ ਦੇ ਕਾਰਜਕਾਲ ਵਿੱਚ ਕਿਸਾਨਾਂ ਲਈ ਬਹੁਤ ਕੁੱਝਕੀਤਾ : ਅਨੁਰਾਗ ਠਾਕੁਰ
ਮੋਦੀ ਸਰਕਾਰ ਨੇ 10 ਸਾਲਾਂ ਦੇ ਕਾਰਜਕਾਲ ਵਿੱਚ ਕਿਸਾਨਾਂ ਲਈ ਬਹੁਤ ਕੁੱਝਕੀਤਾ : ਅਨੁਰਾਗ ਠਾਕੁਰ ਜਲੰਧਰ, 21 ਅਪਰੈਲ ਕੇਂਦਰੀ ਸੂਚਨਾ ਤੇ ਪ੍ਰਸਾਰਣ ਅਤੇ ਖੇਡ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਦਾਅਵਾ ਕੀਤਾ ਹੈ ਕਿ ਦੇਸ਼ ਦੀ ਮੋਦੀ ਸਰਕਾਰ ਨੇ 10 ਸਾਲਾਂ ਦੇ ਕਾਰਜਕਾਲ ਵਿੱਚ ਜੋ ਕਿਸਾਨਾਂ ਲਈ ਕੀਤਾ ਹੈ ਉਹ ਪਿਛਲੀਆਂ ਸਰਕਾਰਾਂ 75 ਸਾਲਾਂ ਵਿੱਚ ਨਹੀਂ ਕਰ ਸਕੀਆਂ। ਉਨ੍ਹਾਂ ਇੱਥੇ ਭਾਜਪਾ ਦੇ ਚੋਣ ਦਫ਼ਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਨਿਧੀ ਰਾਹੀਂ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਪੈਸੇ ਪਾਏ ਜਾ ਰਹੇ ਹਨ। ਖਾਦਾਂ ਦੀ ਕਾਲਾ ਬਾਜ਼ਾਰੀ ’ਤੇ ਰੋਕ ਲਾਈ ਗਈ ਹੈ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦਾ ਇਹ ਬਿਆਨ ਉਦੋਂ ਆਇਆ ਹੈ ਜਦੋਂ ਕਿਸਾਨ ਜੱਥੇਬੰਦੀਆਂ ਪੰਜਾਬ ਤੇ ਹਰਿਆਣਾ ਵਿੱਚ ਭਾਜਪਾ ਉਮੀਦਵਾਰਾਂ ਨੂੰ ਘੇਰ ਰਹੀਆਂ ਹਨ। ਕਿਸਾਨ ਜੱਥੇਬੰਦੀਆਂ ਭਾਜਪਾ ਉਮੀਦਵਾਰਾਂ ਨੂੰ ਜਿੱਥੇ ਤਿੱਖੇ ਸਵਾਲ ਕਰ ਰਹੀਆਂ ਹਨ ਉਥੇ ਕਈ ਥਾਈਂ ਦੋਹਾਂ ਧਿਰਾਂ ਵਿੱਚ ਟਕਰਾਅ ਵੀ ਦੇਖਣ ਨੂੰ ਮਿਲ ਰਿਹਾ ਹੈ। ਜਦੋਂ ਕਿਸਾਨ ਗੁੱਸੇ ਵਿੱਚ ਹਨ ਤਾਂ ਕੇਂਦਰੀ ਖੇਡ ਮੰਤਰੀ ਮੋਦੀ ਸਰਕਾਰ ਨੂੰ ਕਿਸਾਨ ਪੱਖੀ ਦੱਸਣ ਦੀ ਕੋਈ ਕਸਰ ਬਾਕੀ ਨਹੀਂ ਛੱਡ ਰਹੇ।
Punjab Bani 22 April,2024
ਲੋਕ ਸਭਾ ਚੋਣਾਂ : ਕਾਂਗਰਸ ਦੀ ਚੋਣ ਕਮੇਟੀ ਦੀ ਹੋਈ ਮੀਟਿੰਗ
ਲੋਕ ਸਭਾ ਚੋਣਾਂ : ਕਾਂਗਰਸ ਦੀ ਚੋਣ ਕਮੇਟੀ ਦੀ ਹੋਈ ਮੀਟਿੰਗ ਨਵੀਂ ਦਿੱਲੀ, 21 ਅਪਰੈਲ ਇੱਥੇ ਅੱਜ ਪਾਰਟੀ ਦੇ ਹੈੱਡਕੁਆਰਟਰ ਵਿੱਚ ਕਾਂਗਰਸ ਦੀ ਚੋਣ ਕਮੇਟੀ ਦੀ ਮੀਟਿੰਗ ਹੋਈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਪਾਰਟੀ ਆਗੂ ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਦੌਰਾਨ ਪੰਜਾਬ ਤੇ ਹੋਰ ਸੂਬਿਆਂ ’ਚ ਬਾਕੀ ਰਹਿੰਦੀਆਂ ਲੋਕ ਸਭਾ ਸੀਟਾਂ ’ਤੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਨ ਬਾਰੇ ਚਰਚਾ ਹੋਈ। ਮੀਟਿੰਗ ਵਿੱਚ ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਵੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ 13 ਲੋਕ ਸਭਾ ਸੀਟਾਂ ’ਤੇ ਵੋਟਿੰਗ ਆਖ਼ਰੀ ਗੇੜ ਵਿੱਚ ਪਹਿਲੀ ਜੂਨ ਨੂੰ ਹੋਣੀ ਹੈ।
Punjab Bani 22 April,2024
ਇਰਾਨ ਦੇਰਾਸ਼ਟਰਪਤੀ ਨੇ ਪਾਕਿਸਤਾਨ ਦਾ ਕੀਤਾ ਦੌਰਾ
ਇਰਾਨ ਦੇਰਾਸ਼ਟਰਪਤੀ ਨੇ ਪਾਕਿਸਤਾਨ ਦਾ ਕੀਤਾ ਦੌਰਾ ਇਸਲਾਮਾਬਾਦ, 22 ਅਪਰੈਲ ਇਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਅੱਜ ਪਾਕਿਸਤਾਨ ਦੀ ਸਿਖਰਲੀ ਲੀਡਰਸ਼ਿਪ ਨੂੰ ਮਿਲਣ ਲਈ ਤਿੰਨ ਦਿਨਾਂ ਸਰਕਾਰੀ ਦੌਰੇ ‘ਤੇ ਇੱਥੇ ਪਹੁੰਚੇ। ਪਾਕਿਸਤਾਨ ਵਿੱਚ 8 ਫਰਵਰੀ ਨੂੰ ਹੋਈਆਂ ਆਮ ਚੋਣਾਂ ਤੋਂ ਬਾਅਦ ਕਿਸੇ ਵੀ ਦੇਸ਼ ਦੇ ਮੁਖੀ ਦੀ ਇਹ ਪਹਿਲੀ ਯਾਤਰਾ ਹੈ। ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਇਰਾਨੀ ਰਾਸ਼ਟਰਪਤੀ ਦੇ ਨਾਲ ਉਨ੍ਹਾਂ ਦੀ ਪਤਨੀ ਅਤੇ ਉੱਚ ਪੱਧਰੀ ਵਫਦ ਵੀ ਸ਼ਾਮਲ ਹੈ।
Punjab Bani 22 April,2024
ਭਾਜਪਾ ਦੇ ਸੱਤਾ ਵਿੱਚ ਆਉਣ ਤੇ ਦਿਲੀ ਤੋ ਹਟਾ ਦਿੱਤਾ ਜਾਵੇਗਾ ਕੂੜੇ ਦਾ ਡੰਪ : ਵਰਿੰਦਰ ਸਚਦੇਵਾ
ਭਾਜਪਾ ਦੇ ਸੱਤਾ ਵਿੱਚ ਆਉਣ ਤੇ ਦਿਲੀ ਤੋ ਹਟਾ ਦਿੱਤਾ ਜਾਵੇਗਾ ਕੂੜੇ ਦਾ ਡੰਪ : ਵਰਿੰਦਰ ਸਚਦੇਵਾ ਨਵੀਂ ਦਿੱਲੀ, 22 ਅਪਰੈਲ ਭਾਜਪਾ ਦੀ ਦਿੱਲੀ ਇਕਾਈ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਗਾਜ਼ੀਪੁਰ ‘ਲੈਂਡਫਿਲ’ ਸਾਈਟ (ਕੂੜਾ ਇਕੱਠਾ ਕਰਨ ਵਾਲੀ ਥਾਂ) ਦਾ ਦੌਰਾ ਕੀਤਾ, ਜਿੱਥੇ ਇੱਕ ਦਿਨ ਪਹਿਲਾਂ ਕੂੜੇ ਨੂੰ ਅੱਗ ਲੱਗ ਗਈ ਸੀ ਅਤੇ ਦੋਸ਼ ਲਾਇਆ ਕਿ ਇਹ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ‘ਭ੍ਰਿਸ਼ਟਾਚਾਰ’ ਦੀ ਮਿਸਾਲ ਹੈ। ਸ੍ਰੀ ਸਚਦੇਵਾ ਨੇ ਦਾਅਵਾ ਕੀਤਾ ਕਿ ਦਿੱਲੀ ਵਿੱਚ ਭਾਜਪਾ ਦੇ ਸੱਤਾ ਵਿੱਚ ਆਉਣ ਦੇ ਸਾਲ ਦੇ ਅੰਦਰ ਇਸ ਕੂੜੇ ਦੇ ਡੰਪ ਨੂੰ ਹਟਾ ਦਿੱਤਾ ਜਾਵੇਗਾ।
Punjab Bani 22 April,2024
ਆਪ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਹੁੰਝਾਫੇਰ ਜਿੱਤ ਪ੍ਰਾਪਤ ਕਰੇਗੀ : ਭਗਵੰਤ ਮਾਨ
ਆਪ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਹੁੰਝਾਫੇਰ ਜਿੱਤ ਪ੍ਰਾਪਤ ਕਰੇਗੀ : ਭਗਵੰਤ ਮਾਨ ਹੁਸ਼ਿਆਰਪੁਰ, 21 ਅਪਰੈਲ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਿੰਡ ਬਾਹੋਵਾਲ ’ਚ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਪਾਰਟੀ ਦੇ ਉਮੀਦਵਾਰ ਡਾ. ਰਾਜ ਕੁਮਾਰ ਚੱਬੇਵਾਲ ਦੇ ਹੱਕ ਵਿੱਚ ਚੋਣ ਰੈਲੀ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦਾਅਵਾ ਕੀਤਾ ਕਿ ‘ਆਪ’ ਪੰਜਾਬ ਦੀਆਂ ਸਾਰੀਆਂ ਸੀਟਾਂ ’ਤੇ ਹੂੰਝਾ ਫੇਰੇਗੀ। ਉਨ੍ਹਾਂ ਕਿਹਾ ਕਿ ਭਾਜਪਾ ਜੇਕਰ ਸਮਝਦੀ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਭੇਜ ਕੇ ਪਾਰਟੀ ਦੀ ਚੜ੍ਹਤ ਰੋਕ ਲਵੇਗੀ ਤਾਂ ਉਹ ਕਿਸੇ ਵਹਿਮ ਵਿੱਚ ਨਾ ਰਹੇ। ਉਨ੍ਹਾਂ ਕਿਹਾ ਕਿ ਜਿਵੇਂ ਦਰਿਆਵਾਂ ਨੂੰ ਨੱਕੇ ਨਹੀਂ ਲਗਾਏ ਜਾ ਸਕਦੇ ਉਸੇ ਤਰ੍ਹਾਂ ਕੇਜਰੀਵਾਲ ਦੀ ਸੋਚ ਨੂੰ ਵੀ ਡੱਕਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਿਛਲੇ ਦੋ ਸਾਲਾਂ ਦੌਰਾਨ ਜੋ ਕੰਮ ‘ਆਪ’ ਸਰਕਾਰ ਨੇ ਕਰਕੇ ਦਿਖਾਏ ਹਨ ਉਹ ਪਿਛਲੀ ਕੋਈ ਸਰਕਾਰ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਅਗਲੇ ਤਿੰਨ ਸਾਲਾਂ ਵਿੱਚ ਵੀ ਵਿਕਾਸ ਦੀ ਹਨੇਰੀ ਲਿਆ ਦਿੱਤੀ ਜਾਵੇਗੀ।
Punjab Bani 21 April,2024
ਟੋਲ ਪਲਾਜ਼ੇ ਬੰਦ ਕਰਵਾਉਣ ਦੇ ਨਾਂ ’ਤੇ ਲੋਕਾਂ ਨੂੰ ਬਲੈਕਮੇਲ ਨਾ ਕਰਨ ਡਾ. ਬਲਬੀਰ ਸਿੰਘ : ਐਨ ਕੇ ਸ਼ਰਮਾ
ਟੋਲ ਪਲਾਜ਼ੇ ਬੰਦ ਕਰਵਾਉਣ ਦੇ ਨਾਂ ’ਤੇ ਲੋਕਾਂ ਨੂੰ ਬਲੈਕਮੇਲ ਨਾ ਕਰਨ ਡਾ. ਬਲਬੀਰ ਸਿੰਘ : ਐਨ ਕੇ ਸ਼ਰਮਾ ਪਟਿਆਲਾ, 21 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਪਟਿਆਲਾ ਤੋਂ ਉਮੀਦਵਾਰ ਐਨ ਕੇ ਸ਼ਰਮਾ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਕਿਹਾ ਹੈ ਕਿ ਉਹ ਟੋਲ ਪਲਾਜ਼ੇ ਬੰਦ ਕਰਵਾਉਣ ਦੇ ਨਾਂ ’ਤੇ ਲੋਕਾਂ ਨੂੰ ਬਲੈਕਮੇਲ ਨਾ ਕਰਨ ਸਗੋਂ ਜੇਕਰ ਉਹਨਾਂ ਕੋਲ ਅਧਿਕਾਰ ਹੈ ਤਾਂ ਉਹ ਤੁਰੰਤ ਟੋਲ ਪਲਾਜ਼ੇ ਬੰਦ ਕਰਵਾਉਣ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਐਨ ਕੇ ਸ਼ਰਮਾ ਨੇ ਕਿਹਾ ਕਿ ਉਹ ਡਾ. ਬਲਬੀਰ ਸਿੰਘ ਦੇ ਬਿਆਨ ’ਤੇ ਹੈਰਾਨ ਹਨ ਜਿਸ ਵਿਚ ਉਹਨਾਂ ਦਾਅਵਾ ਕੀਤਾ ਹੈ ਕਿ ਜੇਕਰ ਪੰਜਾਬ ਵਿਚ ਸਾਰੀਆਂ 13 ਸੀਟਾਂ ’ਤੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਜੇਤੂ ਰਹਿੰਦੇ ਹਨ ਤਾਂ ਉਹ ਸਾਰੇ ਕੌਮੀ ਮਾਰਗਾਂ ’ਤੇ ਸਥਿਤ ਟੋਲ ਪਲਾਜ਼ੇ ਬੰਦ ਕਰਵਾ ਦੇਣਗੇ। ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਕੌਮੀ ਸ਼ਾਹ ਮਾਰਗੇ ’ਤੇ ਟੋਲ ਪਲਾਜ਼ੇ ਕੇਂਦਰ ਸਰਕਾਰ ਦੇ ਅਦਾਰੇ ਐਨ ਐਚ ਏ ਆਈ ਯਾਨੀ ਨੈਸ਼ਨਲ ਹਾਈਵੇਜ਼ ਅਥਾਰਟੀ ਆਫ ਇੰਡੀਆ ਨਾਲ ਹੋਏ ਐਗਰੀਮੈਂਟ ਮੁਤਾਬਕ ਚਲ ਰਹੇ ਹਨ। ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਇਹ ਟੋਲ ਪਲਾਜ਼ੇ ਉਦੋਂ ਹੀ ਬੰਦ ਹੋਣਗੇ ਜਦੋਂ ਸਮਝੌਤਿਆਂ ਮੁਤਾਬਕ ਇਹਨਾਂ ਦੀ ਮਿਆਦ ਖ਼ਤਮ ਹੋਵੇਗੀ। ਐਨ ਕੇ ਸ਼ਰਮਾ ਨੇ ਕਿਹਾ ਕਿ ਪੰਜਾਬ ਵਿਚ ਜਿਹੜੇ ਰਾਜ ਮਾਰਗਾਂ ਯਾਨੀ ਸਟੇਟ ਹਾਈਵੇਜ਼ ’ਤੇ ਜਿੰਨੇ ਵੀ ਟੋਲ ਪਲਾਜ਼ੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੰਦ ਕਰਵਾਉਣ ਦੇ ਦਾਅਵੇ ਕੀਤੇ ਹਨ, ਉਹ ਉਹ ਵਾਲੇ ਟੋਲ ਪਲਾਜ਼ੇ ਹਨ ਜਿਹਨਾਂ ਦੀ ਮਿਆਦ ਖ਼ਤਮ ਹੋ ਗਈ ਹੈ। ਉਹਨਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਭਗਵੰਤ ਮਾਨ ਜਾਂ ਉਹਨਾਂ ਦੇ ਮੰਤਰੀ ਡਾ. ਬਲਬੀਰ ਸਿੰਘ ਵਿਚ ਦਮ ਹੈ ਤਾਂ ਉਹ ਵਾਲੇ ਟੋਲ ਪਲਾਜ਼ੇ ਬੰਦ ਕਰਵਾਉਣ ਜਿਹਨਾਂ ਦੀ ਮਿਆਦ ਹਾਲੇ ਬਾਕੀ ਹੈ। ਉਹਨਾਂ ਕਿਹਾ ਕਿ ਜਿਥੇ ਡਾ. ਬਲਬੀਰ ਸਿੰਘ ਨੇ ਇਹ ਦਾਅਵਾ ਕੀਤਾ ਹੈ ਕਿ ਉਹ ਜਿੱਤ ਤੋਂ ਬਾਅਦ ਟੋਲ ਪਲਾਜ਼ੇ ਬੰਦ ਕਰਵਾਉਣਗੇ, ਉਥੇ ਹੀ ਲੋਕਾਂ ਨੂੰ ਬਲੈਕਮੇਲ ਕਰਨ ਦੀ ਥਾਂ ਉਹ ਪਹਿਲਾਂ ਹੀ ਟੋਲ ਪਲਾਜ਼ੇ ਬੰਦ ਕਰਵਾਕੇ ਲੋਕਾਂ ਤੋਂ ਵੋਟਾਂ ਕਿਉਂ ਨਹੀਂ ਮੰਗਦੇ ? ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਡਾ. ਬਲਬੀਰ ਸਿੰਘ ਅਤੇ ਉਹਨਾਂ ਦੇ ਮੁੱਖ ਮੰਤਰੀ ਭਗਵੰਤ ਮਾਨ ਸਾਲ 2022 ਵਾਂਗੂ ਝੂਠੇ ਵਾਅਦੇ ਕਰ ਕੇ ਲੋਕਾਂ ਨੂੰ ਬਲੈਕਮੇਲ ਕਰਨਾ ਚਾਹੁੰਦੇ ਹਨ ਪਰ ਪੰਜਾਬੀ ਹੁਣ ਅਜਿਹਾ ਕਦੇ ਨਹੀਂ ਹੋਣ ਦੇਣਗੇ ਤੇ ਉਹ ਇਹਨਾਂ ਚੋਣਾਂ ਵਿਚ ਆਪ ਨੂੰ ਕਰਾਰੀ ਹਾਰ ਦੇਣਗੇ।
Punjab Bani 21 April,2024
ਭਾਜਪਾ ਜੇਕਰ ਦੁਬਾਰਾ ਸੱਤਾ ਵਿੱਚ ਆਈ ਤਾਂ ਜਮਹੂਰੀਅਤ ਦਾ ਭੋਗ ਪੈ ਜਾਵੇਗਾ : ਖੜਗੇ
ਭਾਜਪਾ ਜੇਕਰ ਦੁਬਾਰਾ ਸੱਤਾ ਵਿੱਚ ਆਈ ਤਾਂ ਜਮਹੂਰੀਅਤ ਦਾ ਭੋਗ ਪੈ ਜਾਵੇਗਾ : ਖੜਗੇ ਸਤਨਾ(ਮੱਧ ਪ੍ਰਦੇਸ਼), 21 ਅਪਰੈਲ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਐਤਵਾਰ ਨੂੰ ਦਾਅਵਾ ਕੀਤਾ ਕਿ ਜੇਕਰ ‘ਮੋਦੀ-ਸ਼ਾਹ ਸਰਕਾਰ’ ਮੁੜ ਸੱਤਾ ਵਿਚ ਆਏ ਤਾਂ ਦੇਸ਼ ਵਿਚ ਜਮਹੂਰੀਅਤ ਦਾ ਭੋਗ ਪੈ ਜਾਵੇਗਾ। ਮੱਧ ਪ੍ਰਦੇਸ਼ ਦੇ ਸਤਨਾ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਖੜਗੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਨਿਸਾਨਾ ਬਣਾਉਂਦਿਆਂ ਦਾਅਵਾ ਕੀਤਾ ਕਿ ਉਹ ਡਾ. ਬਾਬਾਸਾਹਿਬ ਅੰਬੇਡਕਰ ਵੱਲੋਂ ਬਣਾਇਆ ਸੰਵਿਧਾਨ ਖ਼ਤਮ ਕਰ ਦੇਣਗੇ।
Punjab Bani 21 April,2024
ਕੇਦਰ ਸਰਕਾਰ ਸੰਵਿਧਾਨ ਨੂੰ ਬਦਲਨਾ ਤੇ ਲੋਕਾਂਦੇ ਹੱਕਾਂ ਤੇ ਡਾਕਾ ਮਾਰਨਾ ਚਾਹੁੰਦੀ ਹੈ : ਪ੍ਰਿਯੰਕਾ
ਕੇਦਰ ਸਰਕਾਰ ਸੰਵਿਧਾਨ ਨੂੰ ਬਦਲਨਾ ਤੇ ਲੋਕਾਂਦੇ ਹੱਕਾਂ ਤੇ ਡਾਕਾ ਮਾਰਨਾ ਚਾਹੁੰਦੀ ਹੈ : ਪ੍ਰਿਯੰਕਾ ਰਾਏਪੁਰ, 21 ਅਪਰੈਲ ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਨੇ ਅੱਜ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸੰਵਿਧਾਨ ਨੂੰ ਬਦਲਣਾ ਤੇ ਲੋਕਾਂ ਦੇ ਹੱਕਾਂ ’ਤੇ ਡਾਕਾ ਮਾਰਨਾ ਚਾਹੁੰਦੀ ਹੈ। ਛੱਤੀਸਗੜ੍ਹ ਦੇ ਬਲੋਦ ਵਿਚ ਕਾਂਕੇਰ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਬਿਰੇਸ਼ ਕੁਮਾਰ ਦੇ ਹੱਕ ਵਿਚ ਰੈਲੀ ਨੂੰ ਸੰਬੋਧਨ ਕਰਦਿਆਂ ਗਾਂਧੀ ਨੇ ਸਿਆਸਤ ਵਿੱਚ ਧਰਮ ਦੀ ਵਰਤੋਂ ਕੀਤੇ ਜਾਣ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਦੀ ਅਜਿਹੀ ਕਦੇ ਕੋਈ ਰਵਾਇਤ ਨਹੀਂ ਰਹੀ। ਗਾਂਧੀ ਨੇ ਕਿਹਾ ਕਿ ਸੰਵਿਧਾਨ ਵਿਚ ਕਿਸੇ ਤਰ੍ਹਾਂ ਦੀ ਤਬਦੀਲੀ ਸਾਰਿਆਂ ਨੂੰ ਅਸਰਅੰਦਾਜ਼ ਕਰੇਗੀ ਅਤੇ ਜੇਕਰ ਲੋਕਾਂ ਕੋਲ ਸਵਾਲ ਪੁੱਛਣ ਸਣੇ ਉਨ੍ਹਾਂ ਦੇ ਹੋਰ ਅਧਿਕਾਰ ਨਹੀਂ ਹੋਣਗੇ ਤਾਂ ਲੋਕ ਸਨਮਾਨਯੋਗ ਜ਼ਿੰਦਗੀ ਨਹੀਂ ਜਿਉਂ ਸਕਣਗੇ। ਸੀਨੀਅਰ ਕਾਂਗਰਸ ਆਗੂ ਨੇ ਦਾਅਵਾ ਕੀਤਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੇ ਇਰਾਦੇ ਨੇਕ ਨਹੀਂ ਲੱਗਦੇ।
Punjab Bani 21 April,2024
ਸਿਹਤ ਵਿਗੜਨ ਕਾਰਨ ਰਾਂਚੀ ਦਾ ਦੌਰਾ ਰਾਹੁਲ ਗਾਂਧੀ ਨੇ ਕੀਤਾ ਰੱਦ
ਸਿਹਤ ਵਿਗੜਨ ਕਾਰਨ ਰਾਂਚੀ ਦਾ ਦੌਰਾ ਰਾਹੁਲ ਗਾਂਧੀ ਨੇ ਕੀਤਾ ਰੱਦ ਦਿਲੀ : ਕਾਂਗਰਸੀ ਆਗੂ ਰਾਹੁਲ ਗਾਂਧੀ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਰਾਹੁਲ ਗਾਂਧੀ ਦਾ ਅੱਜ ਰਾਂਚੀ ਦਾ ਦੌਰਾ ਰੱਦ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਾਹੁਲ ਗਾਂਧੀ ਦੀ ਸਿਹਤ ਵਿਗੜ ਗਈ ਹੈ। ਇਸ ਕਾਰਨ ਰਾਹੁਲ ਗਾਂਧੀ ਅੱਜ ਰਾਂਚੀ ਵਿੱਚ ਆਯੋਜਿਤ ਉਲਗੁਲਾਨ ਰੈਲੀ ਵਿੱਚ ਸ਼ਾਮਲ ਨਹੀਂ ਹੋਣਗੇ। ਜਾਣਕਾਰੀ ਮੁਤਾਬਕ ਰਾਹੁਲ ਗਾਂਧੀ ਸਿਹਤ ਵਿਗੜਨ ਕਾਰਨ ਦਿੱਲੀ ਤੋਂ ਬਾਹਰ ਨਹੀਂ ਜਾਣਗੇ। ਰਾਹੁਲ ਗਾਂਧੀ ਦੇ ਰਾਂਚੀ ਦੌਰੇ ਨੂੰ ਰੱਦ ਕਰਨ ਨੂੰ ਲੈ ਕੇ ਸੀਨੀਅਰ ਕਾਂਗਰਸੀ ਨੇਤਾ ਜੈਰਾਮ ਰਮੇਸ਼ ਦੀ ਸੋਸ਼ਲ ਮੀਡੀਆ ਪੋਸਟ ਵੀ ਸਾਹਮਣੇ ਆਈ ਹੈ।
Punjab Bani 21 April,2024
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਸਥਾਨ ਵਿੱਚ ਕੀਤਾ ਚੋਣ ਰੈਲੀ ਨੂੰ ਸੰਬੋਧਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਸਥਾਨ ਵਿੱਚ ਕੀਤਾ ਚੋਣ ਰੈਲੀ ਨੂੰ ਸੰਬੋਧਨ ਦਿਲੀ : ਲੋਕ ਸਭਾ ਚੋਣਾਂ ਦੇ ਦੂਜੇ ਗੇੜ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਜਸਥਾਨ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਿਤ ਕੀਤਾ ਅਤੇ ਕਾਂਗਰਸ ‘ਤੇ ਵੱਡਾ ਹਮਲਾ ਕੀਤਾ। ਉਨ੍ਹਾਂ ਜਲੌਰ-ਸਿਰੋਹੀ ਲੋਕ ਸਭਾ ਹਲਕੇ ਦੇ ਭਿੰਮਾਲ ਵਿੱਚ ਕਿਹਾ ਕਿ ਕਾਂਗਰਸ ਅਸਥਿਰਤਾ ਦਾ ਪ੍ਰਤੀਕ ਹੈ। ਅੱਜ ਕਾਂਗਰਸ ਦੀ ਹਾਲਤ ਅਜਿਹੀ ਹੋ ਗਈ ਹੈ ਕਿ ਉਸ ਕੋਲ ਉਮੀਦਵਾਰ ਵੀ ਨਹੀਂ ਹਨ। ਭੀਨਮਾਲ ਵਿੱਚ ਇਕੱਠੇ ਹੋਏ ਹਜ਼ਾਰਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕੇਂਦਰ ਸਰਕਾਰ ਦੀਆਂ ਉੱਜਵਲਾ ਗੈਸ ਯੋਜਨਾ ਅਤੇ ਪੀਐਮ ਆਵਾਸ ਸਮੇਤ ਵੱਖ-ਵੱਖ ਯੋਜਨਾਵਾਂ ਦਾ ਵੇਰਵਾ ਦਿੱਤਾ। ਕਾਂਗਰਸ ‘ਤੇ ਹਮਲਾ ਕਰਦੇ ਹੋਏ ਪੀਐਮ ਮੋਦੀ ਨੇ ਕਿਹਾ ਕਿ ਕਾਂਗਰਸ ਦੇ ਸ਼ਾਸਨਕਾਲ ‘ਚ ਸਰਕਾਰ ਰਿਮੋਟ ਕੰਟਰੋਲ ਨਾਲ ਚਲਦੀ ਸੀ। ਉਨ੍ਹਾਂ ਨੇ ਉਨ੍ਹਾਂ ਦਾ ਨਾਂ ਲਏ ਬਿਨਾਂ ਸੋਨੀਆ ਗਾਂਧੀ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਿਹੜੇ ਲੋਕ ਚੋਣਾਂ ਨਹੀਂ ਜਿੱਤ ਸਕਦੇ, ਉਨ੍ਹਾਂ ਨੂੰ ਰਾਜ ਸਭਾ ਰਾਹੀਂ ਜਿਤਾ ਕੇ ਬਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੇ ਨੌਜਵਾਨ ਕਾਂਗਰਸ ਨੂੰ ਮੂੰਹ ਨਹੀਂ ਲਾਉਣਾ ਚਾਹੁੰਦੇ। ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਆਪਣੀ ਗਾਰੰਟੀ ਨੂੰ ਦੁਹਰਾਇਆ।
Punjab Bani 21 April,2024
ਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆ
ਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆ ਸਾਰੀਆਂ ਖਰੀਦ ਏਜੰਸੀਆਂ ਦੇ ਐਮ.ਡੀਜ਼ ਤੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਹੰਗਾਮੀ ਮੀਟਿੰਗ ਫ਼ਸਲਾਂ ਦੀ ਤੁਰੰਤ ਖਰੀਦ ਅਤੇ ਭੁਗਤਾਨ ਯਕੀਨੀ ਬਣਾਉਣ ਲਈ ਆਖਿਆ ਡਿਪਟੀ ਕਮਿਸ਼ਨਰ ਮੰਡੀਆਂ ਅਤੇ ਬੇਮੌਸਮੀ ਮੀਂਹ ਨਾਲ ਪ੍ਰਭਾਵਿਤ ਹੋਈ ਫਸਲ ਵਾਲੇ ਖੇਤਾਂ ਦਾ ਦੌਰਾ ਕਰਨ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਨਹੀ ਆਉਣ ਦਿੱਤੀ ਜਾਵੇਗੀ: ਅਨੁਰਾਗ ਵਰਮਾ ਚੰਡੀਗੜ੍ਹ, 21 ਅਪਰੈਲ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸੂਬੇ ਵਿੱਚ ਚੱਲ ਰਹੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਬੇਮੌਸਮੀ ਮੌਸਮ ਨਾਲ ਹੋਏ ਖਰਾਬ ਹੋਈ ਫਸਲ ਦਾ ਜਾਇਜ਼ਾ ਲੈਣ ਲਈ ਅੱਜ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਹੰਗਾਮੀ ਮੀਟਿੰਗ ਕੀਤੀ। ਮੀਟਿੰਗ ਵਿੱਚ ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤਾ ਕਿ ਉਹ ਹਰ ਹਾਲਤ ਵਿੱਚ ਯਕੀਨੀ ਬਣਾਉਣ ਕਿ ਕਿਸਾਨਾਂ ਵੱਲੋਂ ਮੰਡੀ ਵਿੱਚ ਲਿਆਂਦੀ ਗਈ ਫਸਲ ਦੀ ਫੌਰੀ ਤੌਰ ਉਤੇ ਖਰੀਦ ਹੋਵੇ। ਇਸ ਦੇ ਨਾਲ ਹੀ 48 ਘੰਟੇ ਦੇ ਅੰਦਰ-ਅੰਦਰ ਖਰੀਦੀ ਫਸਲ ਦੀ ਅਦਾਇਗੀ ਕਿਸਾਨ ਦੇ ਖਾਤੇ ਵਿੱਚ ਯਕੀਨੀ ਬਣਾਈ ਜਾਵੇ। ਸ੍ਰੀ ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤਾ ਕਿ ਉਹ ਹਰ ਰੋਜ਼ ਆਪਣੇ ਜਿਲ੍ਹੇ ਦੀ ਖਰੀਦ ਏਜੰਸੀਆਂ ਨਾਲ ਮੀਟਿੰਗ ਕਰਨ ਜਿਸ ਵਿੱਚ ਉਹ ਜਿਲ੍ਹੇ ਦੀ ਹਰ ਮੰਡੀ ਦੇ ਵਿੱਚ ਹੋ ਰਹੀ ਖਰੀਦ ਦੀ ਸਮੀਖਿਆ ਕਰਨ। ਸ੍ਰੀ ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਇਹ ਵੀ ਆਦੇਸ਼ ਦਿੱਤੇ ਕਿ ਉਹ ਨਿੱਜੀ ਤੌਰ ਤੇ ਮੰਡੀਆਂ ਦਾ ਦੌਰਾ ਕਰਨ। ਸ੍ਰੀ ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਇਹ ਵੀ ਆਦੇਸ਼ ਦਿੱਤਾ ਕਿ ਉਹ ਬੇਮੌਸਮੀ ਬਾਰਿਸ਼ ਨਾਲ ਹੋਏ ਕਿਸਾਨਾਂ ਦੇ ਨੁਕਸਾਨ ਸਬੰਧੀ ਸਰਕਾਰ ਨੂੰ ਫੌਰੀ ਤੌਰ ਉਤੇ ਰਿਪੋਰਟ ਭੇਜਣ। ਜਿਸ ਕਿਸੇ ਪਿੰਡ ਵਿੱਚ ਵੀ ਬੇਮੌਸਮੀ ਬਾਰਿਸ਼ ਕਾਰਨ ਫਸਲ ਦਾ ਨੁਕਸਾਨ ਹੋਇਆ ਹੈ, ਉਸ ਪਿੰਡ ਦਾ ਡਿਪਟੀ ਕਮਿਸ਼ਨਰ ਜਾਂ ਐਸ.ਡੀ.ਐਮ. ਵੱਲੋਂ ਨਿੱਜੀ ਤੌਰ ਉਤੇ ਦੌਰਾ ਕੀਤਾ ਜਾਵੇ। ਸ੍ਰੀ ਵਰਮਾ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਾਰ ਸੀਜ਼ਨ ਵਿੱਚ ਮੰਡੀਆਂ ਵਿੱਚ ਕੁੱਲ 132 ਲੱਖ ਮੀਟਿਰਕ ਟਨ ਕਣਕ ਦੀ ਆਮਦ ਦੀ ਸੰਭਾਵਨਾ ਹੈ। ਇਸ ਵਿੱਚੋਂ ਹੁਣ ਤੱਕ ਮੰਡੀਆਂ ਵਿੱਚ 17.14 ਲੱਖ ਮੀਟਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ। ਰਾਜ ਦੀਆਂ ਖਰੀਦ ਏਜੰਸੀਆਂ ਵੱਲੋਂ ਇਸ ਵਿੱਚੋਂ 13.23 ਲੱਖ ਮੀਟਰਿਕ ਟਨ ਕਣਕ ਦੀ ਖ਼ਰੀਦ ਕਰ ਲਈ ਗਈ ਹੈ। ਸ੍ਰੀ ਵਰਮਾ ਨੇ ਅੱਗੇ ਦੱਸਿਆ ਕਿ ਨਿਯਮਾਂ ਅਨੁਸਾਰ ਖਰੀਦੀ ਕਣਕ ਦੀ ਕਿਸਾਨ ਨੂੰ 48 ਘੰਟੇ ਦੇ ਅੰਦਰ ਅਦਾਇਗੀ ਕੀਤੀ ਜਾਣੀ ਹੁੰਦੀ ਹੈ।ਇਸ ਅਨੁਸਾਰ ਹੁਣ ਤੱਕ ਕਿਸਾਨਾਂ ਨੂੰ 752 ਕਰੋੜ ਰੁਪਏ ਦੀ ਅਦਾਇਗੀ ਕਰਨੀ ਬਣਦੀ ਸੀ। ਇਸ ਦੇ ਮੁਕਾਬਲੇ ਹੁਣ ਤੱਕ ਕਿਸਾਨਾਂ ਨੂੰ 898 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਭਾਵ ਕਈ ਕਿਸਾਨਾਂ ਨੂੰ 48 ਘੰਟੇ ਤੋਂ ਵੀ ਪਹਿਲਾਂ ਅਦਾਇਗੀ ਕੀਤੀ ਗਈ ਹੈ। ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤਾ ਕਿ ਉਹ ਖਰੀਦੀ ਫਸਲ ਦੀ ਲਿਫਟਿੰਗ ਵੱਲ ਵਿਸ਼ੇਸ਼ ਧਿਆਨ ਦੇਣ। ਉਨ੍ਹਾਂ ਅੱਗੇ ਦੱਸਿਆ ਕਿ ਰਾਜ ਸਰਕਾਰ ਐਫ.ਸੀ.ਆਈ. ਨਾਲ ਨਿਰੰਤਰ ਤਾਲਮੇਲ ਕਰਕੇ ਰੋਜ਼ਾਨਾ ਸਪੈਸ਼ਲ ਗੱਡੀਆਂ ਲਗਵਾ ਰਹੀ ਹੈ। ਉਨ੍ਹਾਂ ਕਿਹਾ ਕਿ 20 ਅਪਰੈਲ ਤੱਕ ਸਪੈਸ਼ਲ ਗੱਡੀਆਂ ਰਾਹੀਂ 61 ਹਜ਼ਾਰ ਮੀਟਰਿਕ ਟਨ ਕਣਕ ਭੇਜੀ ਜਾ ਚੁੱਕੀ ਹੈ ਅਤੇ ਅੱਜ 21 ਅਪਰੈਲ ਨੂੰ 9 ਸਪੈਸ਼ਲ ਗੱਡੀਆਂ ਰਾਹੀਂ 24 ਹਜ਼ਾਰ ਮੀਟਰਿਕ ਟਨ ਹੋਰ ਕਣਕ ਭੇਜੀ ਜਾ ਰਹੀ ਹੈ ਜਿਸ ਨਾਲ ਕੁੱਲ ਮਿਲਾ ਕੇ 85 ਹਜ਼ਾਰ ਮੀਟਰਿਕ ਟਨ ਕਣਕ ਭੇਜ ਦਿੱਤੀ ਜਾਵੇਗੀ। ਭਲਕੇ 22 ਅਪਰੈਲ ਨੂੰ 26 ਸਪੈਸ਼ਲ ਗੱਡੀਆਂ ਲੱਗਣਗੀਆਂ। ਸ੍ਰੀ ਵਰਮਾ ਨੇ ਕਿਹਾ ਕਿ ਸਰਕਾਰ ਵਚਨਬੱਧ ਹੈ ਕਿ ਮੰਡੀਆਂ ਦੇ ਵਿੱਚ ਕਿਸਾਨਾਂ ਦੀ ਫਸਲ ਦੀ ਫੌਰੀ ਤੌਰ ਉਤੇ ਖਰੀਦ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ 48 ਘੰਟੇ ਦੇ ਅੰਦਰ-ਅੰਦਰ ਅਦਾਇਗੀ ਕੀਤੀ ਜਾਵੇਗੀ। ਜੇ ਕਿਸੇ ਕਿਸਾਨ ਭਰਾ ਨੂੰ ਕਿਤੇ ਵੀ ਖਰੀਦ ਜਾਂ ਅਦਾਇਗੀ ਵਿੱਚ ਦਿੱਕਤ ਆ ਰਹੀ ਹੈ ਤਾਂ ਉਹ ਸਰਕਾਰ ਦੇ ਟੋਲ ਫਰੀ ਨੰਬਰ 1100 ਉਤੇ ਸੂਚਨਾ ਦੇ ਸਕਦੇ ਹਨ। ਕਿਸਾਨ ਭਰਾਵਾਂ ਵੱਲੋਂ ਦਿੱਤੇ ਸੂਚਨਾ ਉਤੇ ਫੌਰੀ ਕਾਰਵਾਈ ਕੀਤੀ ਜਾਵੇਗੀ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਵਿਕਾਸ ਗਰਗ, ਖਰੀਦ ਏਜੰਸੀਆਂ ਮਾਰਕਫੈਡ, ਪਨਸਪ, ਪਨਗ੍ਰੇਨ, ਵੇਅਰ ਹਾਊਸਕਾਰਪੋਰੇਸ਼ਨ ਦੇ ਐਮ.ਡੀਜ਼, ਪੰਜਾਬ ਮੰਡੀਕਰਨ ਬੋਰਡ ਦੇ ਸਕੱਤਰ, ਐਫ.ਸੀ.ਆਈ. ਦੇ ਜਨਰਲ ਮੈਨੇਜਰ ਅਤੇ ਸਾਰੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰ ਵੀਡਿਓ ਕਾਨਫਰੰਸ ਰਾਹੀਂ ਹਾਜ਼ਰ ਹੋਏ।
Punjab Bani 21 April,2024
ਪੰਜਾਬ ਦੀਆਂ ਔਰਤਾਂ ਨੂੰ ਅੱਜ ਵੀ ਇੱਕ-ਇੱਕ ਹਜ਼ਾਰ ਮਾਸਿਕ ਭੱਤੇ ਦੀ ਉਡੀਕ : ਸ਼ਰਮਾ
ਪੰਜਾਬ ਦੀਆਂ ਔਰਤਾਂ ਨੂੰ ਅੱਜ ਵੀ ਇੱਕ-ਇੱਕ ਹਜ਼ਾਰ ਮਾਸਿਕ ਭੱਤੇ ਦੀ ਉਡੀਕ : ਸ਼ਰਮਾ ਅਕਾਲੀ ਦਲ ਦੇ ਉਮੀਦਵਾਰ ਨੇ ਪਟਿਆਲਾ ’ਚ ਕੀਤੀਆਂ ਜਨਸਭਾਵਾਂ ਕਰਜ਼ਾ ਉਤਾਰਨ ਲਈ ਕਰਜ਼ ਲੈ ਰਹੀ 'ਆਪ' ਸਰਕਾਰ ਪਟਿਆਲਾ। ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ. ਸ਼ਰਮਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜੁਮਲਿਆਂ ਦੀ ਸਰਕਾਰ ਕਰਾਰ ਦਿੰਦਿਆਂ ਕਿਹਾ ਹੈ ਕਿ ਪੰਜਾਬ ਦੀਆਂ ਔਰਤਾਂ ਅੱਜ ਵੀ ਇੱਕ-ਇੱਕ ਹਜ਼ਾਰ ਰੁਪਏ ਮਾਸਿਕ ਭੱਤੇ ਦੀ ਉਡੀਕ ਕਰ ਰਹੀਆਂ ਹਨ। ਐਨ.ਕੇ.ਸ਼ਰਮਾ ਚੋਣ ਪ੍ਰਚਾਰ ਮੁਹਿੰਮ ਦੌਰਾਨ ਪਟਿਆਲਾ ਵਿਖੇ ਵੱਖ-ਵੱਖ ਥਾਵਾਂ 'ਤੇ ਵਰਕਰਾਂ ਅਤੇ ਸ਼ਹਿਰ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਰੂਬਰੂੂ ਹੋਏ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਿਛਲੇ ਢਾਈ ਸਾਲਾਂ ਤੋਂ ਸੱਤਾ ਸੰਭਾਲ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਵਿਕਾਸ ਪੱਖੋਂ ਵੀਹ ਸਾਲ ਪਿੱਛੇ ਧੱਕ ਦਿੱਤਾ ਹੈ। ਭਗਵੰਤ ਮਾਨ ਸਰਕਾਰ ਦਾ ਸਾਰਾ ਧਿਆਨ ਸਿਰਫ ਪ੍ਰਚਾਰ ਵੱਲ ਹੈ। ਪੰਜਾਬ ਦੇ ਹਾਲਾਤ ਅੱਜ ਇਹ ਬਣ ਗਏ ਹਨ ਕਿ ਸਰਕਾਰ ਕਰਜ਼ਾ ਉਤਾਰਨ ਲਈ ਕਰਜ਼ਾ ਲੈ ਰਹੀ ਹੈ। ਪਿਛਲੀਆਂ ਸਰਕਾਰਾਂ ਨੂੰ ਕਰਜ਼ੇ ਅਤੇ ਹੋਰ ਮੁੱਦਿਆਂ 'ਤੇ ਘੇਰਨ ਵਾਲੀ ਸਰਕਾਰ ਨੂੰ ਖੁਦ ਵੀ ਪੰਜਾਬ ਦੇ ਲੋਕਾਂ ਨੂੰ ਦੱਸਣਾ ਚਾਹੀਦਾ ਹੈ ਕਿ ਉਸਦੇ ਕਾਰਜਕਾਲ ਦੌਰਾਨ ਕਿੰਨਾ ਕਰਜ਼ਾ ਲਿਆ ਗਿਆ ਹੈ ਅਤੇ ਉਸ ਦੀ ਵਰਤੋਂ ਕਿੱਥੇ ਕੀਤੀ ਗਈ ਹੈ। ਸ਼ਰਮਾ ਨੇ ਕਿਹਾ ਕਿ ਸਾਲ 2022 ਦੀਆਂ ਚੋਣਾਂ ਦੌਰਾਨ ਜੋ ਵਾਅਦੇ ਕਰਕੇ ਆਮ ਆਦਮੀ ਪਾਰਟੀ ਸੱਤਾ ਵਿੱਚ ਆਈ ਸੀ, ਉਹ ਅੱਜ ਸਾਰੇ ਵਾਅਦੇ ਭੁੱਲ ਗਈ ਹੈ। ਪੰਜਾਬ ਦੀਆਂ ਲੱਖਾਂ ਔਰਤਾਂ ਨੂੰ ਹਰ ਮਹੀਨੇ ਇੱਕ-ਇੱਕ ਹਜ਼ਾਰ ਰੁਪਏ ਮਾਸਿਕ ਭੱਤਾ ਦੇਣ ਦੇ ਨਾਮ 'ਤੇ ਗੁੰਮਰਾਹ ਕੀਤਾ ਗਿਆ। ਅੱਜ ਵੀ ਪੰਜਾਬ ਦੀਆਂ ਔਰਤਾਂ ਭੱਤੇ ਦੀ ਉਡੀਕ ਕਰ ਰਹੀਆਂ ਹਨ। ਪੰਜਾਬ ਦੇ ਹਾਲਾਤ ਇਹ ਬਣ ਗਏ ਹਨ ਕਿ ਸਰਕਾਰੀ ਮੁਲਾਜ਼ਮਾਂ ਨੂੰ ਕਈ-ਕਈ ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲ ਰਹੀਆਂ ਹਨ। ਉਨ੍ਹਾਂ ਵਰਕਰਾਂ ਨੂੰ ਇਕਜੁੱਟ ਹੋ ਕੇ ਚੋਣ ਪ੍ਰਚਾਰ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਚੋਣਾਂ ਤੋਂ ਪਹਿਲਾਂ ਹੀ ਚੋਣ ਦੌੜ ਤੋਂ ਬਾਹਰ ਹੋ ਚੁੱਕੀਆਂ ਹਨ। ਆਪ ਦੇ ਉਮੀਦਵਾਰ ਜੇਕਰ ਵੋਟਾਂ ਮੰਗਣ ਆਉਣ ਤਾਂ ਉਨ੍ਹਾਂ ਤੋਂ ਵਿਧਾਨ ਸਭਾ ਚੋਣਾਂ ਵਿੱਚ ਕੀਤੇ ਵਾਅਦਿਆਂ ਦਾ ਹਿਸਾਬ ਜ਼ਰੂਰ ਮੰਗਿਆ ਜਾਵੇ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਖੁਸ਼ਵੰਤ ਸਿੰਘ ਢਿੱਲੋਂ, ਬੀਬੀ ਮਹਿੰਦਰ ਕੌਰ, ਕ੍ਰਿਸ਼ਨ ਸਿੰਘ ਸਨੌਰ, ਗੁਰਦਰਸ਼ਨ ਸਿੰਘ ਗਾਂਧੀ, ਪਲਵਿੰਦਰ ਸਿੰਘ ਰਿੰਕੂ, ਅਮਰਜੀਤ ਸਿੰਘ ਨੌਗਾਵਾਂ, ਨਿਰੰਜਣ ਸਿੰਘ ਫੌਜੀ, ਦਵਿੰਦਰਪਾਲ ਸਿੰਘ ਚੱਢਾ, ਜਸਵਿੰਦਰ ਪਾਲ ਸਿੰਘ, ਮਹਿੰਦਰ ਸਿੰਘ ਪੰਜੇਟਾ ਸਮੇਤ ਕਈ ਅਕਾਲੀ ਆਗੂ ਹਾਜ਼ਰ ਸਨ।
Punjab Bani 20 April,2024
ਮਨੀਸ਼ ਸਿਸੋਦੀਆ ਨੇ ਲੋਕ ਸਭਾ ਪ੍ਰਚਾਰ ਲਈ ਅੰਤਰੀਮ ਜਮਾਨਤ ਦੀ ਪਟੀਸ਼ਨ ਲਈ ਵਾਪਸ
ਮਨੀਸ਼ ਸਿਸੋਦੀਆ ਨੇ ਲੋਕ ਸਭਾ ਪ੍ਰਚਾਰ ਲਈ ਅੰਤਰੀਮ ਜਮਾਨਤ ਦੀ ਪਟੀਸ਼ਨ ਲਈ ਵਾਪਸ ਨਵੀਂ ਦਿੱਲੀ : ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅਦਾਲਤ ਤੋਂ ਆਪਣੀ ਅੰਤਰਿਮ ਜ਼ਮਾਨਤ ਪਟੀਸ਼ਨ ਵਾਪਸ ਲੈ ਲਈ ਹੈ। ਸਿਸੋਦੀਆ ਨੇ ਲੋਕ ਸਭਾ ਚੋਣ ਪ੍ਰਚਾਰ ਲਈ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਸੀ। ਰਾਉਸ ਐਵੇਨਿਊ ਅਦਾਲਤ ਦੀ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਮਨੀਸ਼ ਸਿਸੋਦੀਆ ਦੀ ਨਿਯਮਤ ਜ਼ਮਾਨਤ ਪਟੀਸ਼ਨ 'ਤੇ ਫੈਸਲਾ 30 ਅਪ੍ਰੈਲ ਲਈ ਸੁਰੱਖਿਅਤ ਰੱਖ ਲਿਆ ਹੈ। ਸੁਣਵਾਈ ਦੌਰਾਨ ਸਿਸੋਦੀਆ ਦੀ ਤਰਫੋਂ ਪੇਸ਼ ਹੋਏ ਵਕੀਲ ਵਿਵੇਕ ਜੈਨ ਨੇ ਅਦਾਲਤ ਨੂੰ ਦੱਸਿਆ ਕਿ ਅਦਾਲਤ ਸਿਸੋਦੀਆ ਦੀ ਨਿਯਮਤ ਜ਼ਮਾਨਤ ਪਟੀਸ਼ਨ 'ਤੇ ਅੱਜ ਆਪਣਾ ਫੈਸਲਾ ਸੁਰੱਖਿਅਤ ਰੱਖ ਲਵੇਗੀ, ਅਜਿਹੇ 'ਚ ਸਿਸੋਦੀਆ ਦੀ ਅੰਤਰਿਮ ਜ਼ਮਾਨਤ ਪਟੀਸ਼ਨ ਬੇਅਸਰ ਹੋ ਜਾਵੇਗੀ।
Punjab Bani 20 April,2024
ਭਾਜਪਾ ਆਗੂ ਆਬਕਾਰੀ ਨੀਤੀ ਨੂੰ ਲੈ ਕੇ ਲਗਾਤਾਰ ਬੋਲ ਰਹੇ ਹਨ ਝੂਠ : ਸੰਜੇ ਸਿੰਘ
ਭਾਜਪਾ ਆਗੂ ਆਬਕਾਰੀ ਨੀਤੀ ਨੂੰ ਲੈ ਕੇ ਲਗਾਤਾਰ ਬੋਲ ਰਹੇ ਹਨ ਝੂਠ : ਸੰਜੇ ਸਿੰਘ ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਸ਼ਨੀਵਾਰ ਨੂੰ ਦੋਸ਼ ਲਗਾਇਆ ਕਿ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੱਲ੍ਹ ਇੱਕ ਚੈਨਲ 'ਤੇ ਇੰਟਰਵਿਊ ਦੌਰਾਨ ਜਨਤਕ ਤੌਰ 'ਤੇ ਝੂਠ ਬੋਲਿਆ। ਭਾਜਪਾ ਆਗੂ ਆਬਕਾਰੀ ਨੀਤੀ ਨੂੰ ਲੈ ਕੇ ਲਗਾਤਾਰ ਝੂਠ ਬੋਲ ਰਹੇ ਹਨ। ਭਾਜਪਾ ਸ਼ਰਤ ਰੈਡੀ ਵਰਗੇ ਲੋਕਾਂ ਤੋਂ ਚੋਣ ਚੰਦਾ ਲੈ ਕੇ ਜ਼ਮਾਨਤ ਕਰਵਾ ਰਹੀ ਹੈ ਜਦੋਂਕਿ 'ਆਪ' ਦੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਬਿਨਾਂ ਕਿਸੇ ਸਬੂਤ ਦੇ ਗ੍ਰਿਫ਼ਤਾਰ ਹਨ। ਇਸ ਬਾਰੇ ਕੋਈ ਕੁਝ ਨਹੀਂ ਕਹਿ ਰਿਹਾ। ਸੱਚਾਈ ਇਹ ਹੈ ਕਿ ਕਮਲ ਛਾਪ ਸ਼ਰਾਬ ਘੁਟਾਲਾ ਭਾਜਪਾ ਦੀ ਹੀ ਸਾਜ਼ਿਸ਼ ਹੈ। ਰਿਸ਼ਵਤਖੋਰੀ ਇਸ ਸ਼ਰਾਬ ਘੁਟਾਲੇ 'ਤੇ ਭਾਰੀ ਪੈ ਰਹੀ ਹੈ।
Punjab Bani 20 April,2024
ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਨੇ ਭਾਜਪਾ ਸਰਕਾਰ ਤੇ ਬੋਲਿਆ ਹਮਲਾ
ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਨੇ ਭਾਜਪਾ ਸਰਕਾਰ ਤੇ ਬੋਲਿਆ ਹਮਲਾ ਤ੍ਰਿਸ਼ੂਰ : ਲੋਕ ਸਭਾ ਚੋਣਾਂ ਕਾਰਨ ਕਾਂਗਰਸ ਅਤੇ ਭਾਜਪਾ ਇੱਕ ਦੂਜੇ 'ਤੇ ਹਮਲੇ ਕਰ ਰਹੇ ਹਨ। ਇਸ ਦੌਰਾਨ ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਨੇ ਭਾਜਪਾ ਦੀ ਕੇਂਦਰ ਸਰਕਾਰ 'ਤੇ ਹਮਲਾ ਬੋਲਿਆ ਹੈ। ਪ੍ਰਿਅੰਕਾ ਨੇ ਕਿਹਾ ਕਿ ਭਾਜਪਾ ਲੋਕਤਾਂਤਰਿਕ ਪ੍ਰਕਿਰਿਆਵਾਂ ਨੂੰ ਦਰਕਿਨਾਰ ਕਰਕੇ ਕਾਨੂੰਨ ਬਣਾਉਣ 'ਚ ਲੱਗੀ ਹੋਈ ਹੈ ਅਤੇ ਇਹ ਲੋਕਾਂ ਦੀ ਇੱਛਾ ਦੇ ਖਿਲਾਫ ਹੈ। ਕਾਂਗਰਸ ਨੇਤਾ ਨੇ ਇਹ ਵੀ ਕਿਹਾ ਕਿ ਪੀਐਮ ਮੋਦੀ ਅਤੇ ਉਨ੍ਹਾਂ ਦੇ ਸਾਥੀ ਨੇਤਾ ਹੰਕਾਰ ਨਾਲ ਭਰੇ ਹੋਏ ਹਨ ਅਤੇ ਭਾਰਤ ਦੇ ਸੰਵਿਧਾਨ ਨੂੰ ਬਦਲਣ ਦੀ ਗੱਲ ਕਰਦੇ ਹਨ ਜੋ ਸਾਡੇ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਖੂਨ ਨਾਲ ਲਿਖਿਆ ਗਿਆ ਸੀ। ਚਾਲਾਕੁਡੀ ਲੋਕ ਸਭਾ ਸੀਟ ਤੋਂ ਕਾਂਗਰਸ ਉਮੀਦਵਾਰ ਬੈਨੀ ਬੇਹਾਨਨ ਲਈ ਵੋਟ ਮੰਗਣ ਵਾਲੀ ਚੋਣ ਰੈਲੀ 'ਚ ਪ੍ਰਿਯੰਕਾ ਨੇ ਕਿਹਾ ਕਿ ਭਾਜਪਾ ਭਾਰਤ ਦੇ ਸੰਵਿਧਾਨ ਨੂੰ ਕਾਗਜ਼ ਦੇ ਟੁਕੜੇ ਵਾਂਗ ਮੰਨਦੀ ਹੈ। ਪ੍ਰਿਅੰਕਾ ਨੇ ਕਿਹਾ, ਜਿਸ ਨਵੇਂ ਭਾਰਤ ਬਾਰੇ ਸਾਨੂੰ ਦੱਸਿਆ ਜਾ ਰਿਹਾ ਹੈ, ਉਹ ਇੱਕ ਅਜਿਹਾ ਭਾਰਤ ਹੈ ਜਿੱਥੇ ਕੁਝ ਤਾਕਤਵਰ ਲੋਕ ਧਾਰਮਿਕਤਾ ਦਾ ਦਾਅਵਾ ਕਰਦੇ ਹਨ ਅਤੇ ਲੋਕਤੰਤਰੀ ਪ੍ਰਕਿਰਿਆ ਨੂੰ ਦਰਕਿਨਾਰ ਕਰਕੇ ਕਾਨੂੰਨ ਬਣਾਏ ਜਾਂਦੇ ਹਨ ਅਤੇ ਉਨ੍ਹਾਂ ਦੀ ਇੱਛਾ ਦੇ ਵਿਰੁੱਧ ਲੋਕਾਂ 'ਤੇ ਥੋਪ ਦਿੱਤੇ ਜਾਂਦੇ ਹਨ।
Punjab Bani 20 April,2024
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਸਬੰਧੀ ਮੰਤਰੀ ਸੌਰਵ ਭਾਰਦਵਾਜ ਨੇ ਦਿੱਤਾ ਵੱਡਾ ਬਿਆਨ
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਸਬੰਧੀ ਮੰਤਰੀ ਸੌਰਵ ਭਾਰਦਵਾਜ ਨੇ ਦਿੱਤਾ ਵੱਡਾ ਬਿਆਨ ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਨੂੰ ਲੈ ਕੇ ਮੰਤਰੀ ਸੌਰਭ ਭਾਰਦਵਾਜ ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਦਿੱਲੀ ਦੇ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਦੇਣ ਵਾਲੇ ਲੋਕਾਂ ਦੇ ਚੁਣੇ ਹੋਏ ਮੁੱਖ ਮੰਤਰੀ ਨੂੰ ਦਵਾਈਆਂ ਨਹੀਂ ਦਿੱਤੀਆਂ ਜਾ ਰਹੀਆਂ। ਉਨ੍ਹਾਂ ਦਾਅਵਾ ਕੀਤਾ ਹੈ ਕਿ ਕੇਜਰੀਵਾਲ ਕਹਿ ਰਹੇ ਹਨ ਕਿ ਉਨ੍ਹਾਂ ਦਾ ਸ਼ੂਗਰ ਲੈਵਲ ਵਧ ਗਿਆ ਹੈ ਅਤੇ ਉਨ੍ਹਾਂ ਨੂੰ ਇਨਸੁਲਿਨ ਦੀ ਜ਼ਰੂਰਤ ਹੈ, ਇਸ ਲਈ ਉਨ੍ਹਾਂ ਨੂੰ ਇਨਸੁਲਿਨ ਦੇਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਸੌਰਭ ਨੇ ਦਾਅਵਾ ਕੀਤਾ ਕਿ ਜੇਲ੍ਹ 'ਚ ਹੌਲੀ-ਹੌਲੀ ਕੇਜਰੀਵਾਲ ਦਾ ਕਤਲ ਹੋ ਰਿਹਾ ਹੈ। ਸੌਰਭ ਨੇ ਦੱਸਿਆ ਕਿ ਜੇਕਰ ਸ਼ੂਗਰ ਦੇ ਮਰੀਜ਼ ਨੂੰ ਇਨਸੁਲਿਨ ਨਾ ਦਿੱਤੀ ਜਾਵੇ ਤਾਂ ਉਸ ਦੀਆਂ ਨਸਾਂ ਕਮਜ਼ੋਰ ਹੋਣ ਲੱਗਦੀਆਂ ਹਨ।
Punjab Bani 20 April,2024
ਆਪ ਉਮੀਦਵਾਰ ਪਵਨ ਕੁਮਾਰ ਟੀਨੂੰ ਹੋਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ
ਆਪ ਉਮੀਦਵਾਰ ਪਵਨ ਕੁਮਾਰ ਟੀਨੂੰ ਹੋਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਅੰਮ੍ਰਿਤਸਰ: ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ । ਇਸ ਮੌਕੇ ਉਹਨਾਂ ਦੇ ਨਾਲ ਕੈਬਨਟ ਮੰਤਰੀ ਬਲਕਾਰ ਸਿੰਘ ਵੀ ਮੌਜੂਦ ਸਨ।ਪਵਨ ਕੁਮਾਰ ਟੀਨੂੰ ਜਲੰਧਰ ਤੋਂ ਆਮ ਆਦਮੀ ਪਾਰਟੀ ਤੋਂ ਲੋਕਸਭਾ ਸੀਟ ਲਈ ਉਮੀਦਵਾਰ ਹਨ ਅਤੇ ਅੱਜ ਉਹਨਾਂ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਮੱਥਾ ਟੇਕਣ ਦੇ ਉਪਰੰਤ ਉਹਨਾਂ ਪਵਿੱਤਰ ਗੁਰਬਾਣੀ ਦੇ ਕੀਰਤਨ ਦਾ ਵੀ ਸਰਵਣ ਕੀਤਾ ।
Punjab Bani 20 April,2024
ਅੱਤਵਾਦ ਦਾ ਨਿਰਯਾਤ ਕਰਨ ਵਾਲਾ ਦੇਸ਼ ਹੁਣ ਆਟੇ ਦਾਲ ਲੲੀ ਕਰ ਰਿਹਾ ਹੈ ਸੰਘਰਸ਼ : ਮੋਦੀ
ਅੱਤਵਾਦ ਦਾ ਨਿਰਯਾਤ ਕਰਨ ਵਾਲਾ ਦੇਸ਼ ਹੁਣ ਆਟੇ ਦਾਲ ਲੲੀ ਕਰ ਰਿਹਾ ਹੈ ਸੰਘਰਸ਼ : ਮੋਦੀ ਦਿਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਕਿਸਤਾਨ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਜਿਹੜਾ ਦੇਸ਼ ‘ਅੱਤਵਾਦ’ ਦਾ ਨਿਰਯਾਤ ਕਰਦਾ ਸੀ, ਉਹ ਹੁਣ ‘ਆਟੇ’ ਲਈ ਸੰਘਰਸ਼ ਕਰ ਰਿਹਾ ਹੈ। ਪੀਐਮ ਮੋਦੀ ਨੇ ਮੱਧ ਪ੍ਰਦੇਸ਼ ਦੇ ਦਮੋਹ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਇਹ ਟਿੱਪਣੀ ਕੀਤੀ। ਪੀਐਮ ਮੋਦੀ ਨੇ ਕਿਹਾ ਕਿ ‘ਦੁਨੀਆਂ ਵਿੱਚ ਕਈ ਅਜਿਹੇ ਦੇਸ਼ ਹਨ ਜਿਨ੍ਹਾਂ ਦੀ ਹਾਲਤ ਵਿਗੜ ਚੁੱਕੀ ਹੈ। ਕਈ ਦੀਵਾਲੀਆ ਹੋ ਰਹੇ ਹਨ। ਇੱਥੋਂ ਤੱਕ ਕਿ ਸਾਡਾ ਇੱਕ ਗੁਆਂਢੀ ਦੇਸ਼, ਜੋ ਅੱਤਵਾਦ ਦਾ ਸਪਲਾਇਰ ਸੀ, ਹੁਣ ਆਟਾ ਸਪਲਾਈ ਕਰਨ ਲਈ ਸੰਘਰਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤ ਜੋ ਪਹਿਲਾਂ ਵਿਦੇਸ਼ਾਂ ਤੋਂ ਹਥਿਆਰ ਖਰੀਦਦਾ ਸੀ, ਹੁਣ ਉਹ ਉੱਚ ਤਕਨੀਕ ਵਾਲੇ ਹਥਿਆਰ ਦੂਜੇ ਦੇਸ਼ਾਂ ਨੂੰ ਬਰਾਮਦ ਕਰ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੇਸ਼ ਦੇ ਲੋਕਾਂ ਨੂੰ ਕੇਂਦਰ ਵਿੱਚ ਮਜ਼ਬੂਤ ਅਤੇ ਸਥਿਰ ਸਰਕਾਰ ਲਈ ਵੋਟ ਦੇਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ‘ਨੇਸ਼ਨ ਫਸਟ’ ਦੇ ਸਿਧਾਂਤ ਨਾਲ ਕੰਮ ਕਰਦੀ ਹੈ ਅਤੇ ਕਦੇ ਵੀ ਕਿਸੇ ਪਾਸਿਓਂ ਦਬਾਅ ਅੱਗੇ ਨਹੀਂ ਝੁਕਦੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਅਮਰੀਕਾ ਸਮੇਤ ਪੱਛਮੀ ਦੇਸ਼ਾਂ ਦੇ ਦਬਾਅ ਦੇ ਬਾਵਜੂਦ ਰੂਸ ਤੋਂ ਤੇਲ ਖਰੀਦਣ ਦੇ ਭਾਰਤ ਦੇ ਕਦਮ ਦਾ ਬਚਾਅ ਕੀਤਾ।
Punjab Bani 20 April,2024
ਭਾਗਲਪੁਰ ਵਿੱਚ ਰਾਹੁਲ ਗਾਂਧੀ ਨੇ ਕੀਤਾ ਲੋਕਾਂ ਨੂੰ ਸੰਬੋਧਨ
ਭਾਗਲਪੁਰ ਵਿੱਚ ਰਾਹੁਲ ਗਾਂਧੀ ਨੇ ਕੀਤਾ ਲੋਕਾਂ ਨੂੰ ਸੰਬੋਧਨ ਦਿਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਬਿਹਾਰ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਤੇਜਸਵੀ ਯਾਦਵ ਅਤੇ ਵੀਆਈਪੀ ਮੁਖੀ ਮੁਕੇਸ਼ ਸਾਹਨੀ ਨੂੰ ਬਿਹਾਰ ਦੇ ਭਾਗਲਪੁਰ ਸੈਂਡਿਸ ਕੰਪਾਊਂਡ ਵਿੱਚ ਇੱਕ ਮੰਚ ‘ਤੇ ਦੇਖਿਆ ਗਿਆ। ਭਾਗਲਪੁਰ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਅਜੀਤ ਸ਼ਰਮਾ ਦੇ ਹੱਕ ਵਿੱਚ ਜਨ ਸਭਾ ਨੂੰ ਸਾਰੇ ਆਗੂਆਂ ਨੇ ਸੰਬੋਧਨ ਕੀਤਾ। ਕੜਾਕੇ ਦੀ ਗਰਮੀ ਅਤੇ ਕੜਾਕੇ ਦੀ ਗਰਮੀ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਸਮਰਥਕ ਸ਼ਹਿਰ ਦੇ ਸੈਂਡਿਸ ਕੰਪਾਊਂਡ ਗਰਾਊਂਡ ਵਿੱਚ ਪੁੱਜੇ। ਰਾਹੁਲ ਗਾਂਧੀ ਦਾ ਸੰਬੋਧਨ ਸੁਣਨ ਲਈ ਵੱਡੀ ਗਿਣਤੀ ‘ਚ ਔਰਤਾਂ ਵੀ ਮੀਟਿੰਗ ਵਾਲੀ ਥਾਂ ‘ਤੇ ਪਹੁੰਚੀਆਂ। ਰਾਹੁਲ ਗਾਂਧੀ ਨੂੰ ਦੇਖਣ ਅਤੇ ਸੁਣਨ ਲਈ ਖਾਸ ਤੌਰ ‘ਤੇ ਲੜਕੀਆਂ ‘ਚ ਹੈਰਾਨੀਜਨਕ ਉਤਸ਼ਾਹ ਦੇਖਿਆ ਗਿਆ। ਇੱਥੇ ਉਨ੍ਹਾਂ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕੀਤਾ। ਰਾਹੁਲ ਗਾਂਧੀ ਨੇ ਭਾਗਲਪੁਰ ‘ਚ ਜਨ ਸਭਾ ‘ਚ ਕਿਹਾ ਕਿ ਭਾਜਪਾ ਵਾਲੇ ਗੱਲਾਂ ਕਰਦੇ ਹਨ ਕਿ ਇੰਨੀਆਂ ਸੀਟਾਂ ਆਉਣਗੀਆਂ, ਇੰਨੀਆਂ ਸੀਟਾਂ ਆਉਣਗੀਆਂ ਪਰ ਮੈਂ ਕਹਿੰਦਾ ਹਾਂ ਕਿ ਐਨਡੀਏ ਨੂੰ 150 ਤੋਂ ਵੱਧ ਸੀਟਾਂ ਨਹੀਂ ਮਿਲਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਸਾਡੀ ਸਰਕਾਰ ਬਣਦਿਆਂ ਹੀ ਅਗਨੀਵੀਰ ਸਕੀਮ ਨੂੰ ਲਾਂਭੇ ਕਰ ਦਿੱਤਾ ਜਾਵੇਗਾ। ਦੇਸ਼ ਨੂੰ ਦੋ ਤਰ੍ਹਾਂ ਦੇ ਸ਼ਹੀਦਾਂ ਦੀ ਲੋੜ ਨਹੀਂ ਹੈ।
Punjab Bani 20 April,2024
ਭਾਜਪਾ ਦਾ ਤੰਤਰ ਕਿਸੇ ਦੀ ਹਤਿਆ ਕਰਨ ਤੱਕ ਜਾ ਸਕਦਾ ਹੈ : ਸੰਜੇ ਸਿੰਘ
ਭਾਜਪਾ ਦਾ ਤੰਤਰ ਕਿਸੇ ਦੀ ਹਤਿਆ ਕਰਨ ਤੱਕ ਜਾ ਸਕਦਾ ਹੈ : ਸੰਜੇ ਸਿੰਘ ਨਵੀਂ ਦਿੱਲੀ, 19 ਅਪਰੈਲ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਅੱਜ ਆਪਣੀ ਪਾਰਟੀ ਦੇ ਦੋਸ਼ਾਂ ਨੂੰ ਦੁਹਰਾਇਆ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਡੂੰਘੀ ਸਾਜ਼ਿਸ਼ ਰਚੀ ਜਾ ਰਹੀ ਹੈ ਅਤੇ ਜੇਲ੍ਹ ਵਿੱਚ ਉਨ੍ਹਾਂ ਨਾਲ ਕੁਝ ਵੀ ਹੋ ਸਕਦਾ ਹੈ। ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਨੇ ਦੋਸ਼ ਲਾਇਆ ਕਿ ਭਾਜਪਾ ਦਾ ਤੰਤਰ ਕਿਸੇ ਦੀ ਹੱਤਿਆ ਕਰਨ ਦੇ ਪੱਧਰ ਤੱਕ ਜਾ ਸਕਦਾ ਹੈ। ਭਾਜਪਾ ਨੇ ਸੰਜੈ ਸਿੰਘ ਦੇ ਦੋਸ਼ਾਂ ‘ਤੇ ਤੁਰੰਤ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ। ਰਾਜ ਸਭਾ ਮੈਂਬਰ ਨੇ ਕੇਜਰੀਵਾਲ ਦੀ ਬਿਮਾਰੀ ਦਾ ‘ਮਜ਼ਾਕ’ ਉਡਾਉਣ ਲਈ ਭਾਜਪਾ ਆਗੂਆਂ ਦੀ ਆਲੋਚਨਾ ਕੀਤੀ।
Punjab Bani 19 April,2024
ਕੇਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗਾਂਧੀਨਗਰ ਤੋ ਕੀਤੇ ਪੱਤਰ ਦਾਖਲ
ਕੇਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗਾਂਧੀਨਗਰ ਤੋ ਕੀਤੇ ਪੱਤਰ ਦਾਖਲ ਦਿਲੀ, 19 ਅਪਰੈਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਗਾਂਧੀਨਗਰ ਲੋਕ ਸਭਾ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਸ੍ਰੀ ਸ਼ਾਹ ਇਸ ਸੀਟ ਤੋਂ ਭਾਜਪਾ ਦੇ ਉਮੀਦਵਾਰ ਹਨ, ਜਦੋਂ ਉਨ੍ਹਾਂ ਗਾਂਧੀਨਗਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਅਤੇ ਜ਼ਿਲ੍ਹਾ ਚੋਣ ਅਧਿਕਾਰੀ ਨੂੰ ਨਾਮਜ਼ਦਗੀ ਪੱਤਰ ਸੌਂਪੇ ਤਾਂ ਗੁਜਰਾਤ ਦੇ ਮੁੱਖ ਮੰਤਰੀ ਭੁਪਿੰਦਰ ਪਟੇਲ ਵੀ ਉਨ੍ਹਾਂ ਦੇ ਨਾਲ ਸਨ। ਉਨ੍ਹਾਂ ਨੇ ਦੁਪਹਿਰ 12.39 ਵਜੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਸਮੇਂ ਨੂੰ ਵਿਜੈ ਮੁਹੂਰਤ ਮੰਨਿਆ ਜਾਂਦਾ ਹੈ। ਸਾਬਕਾ ਭਾਜਪਾ ਪ੍ਰਧਾਨ ਨੇ 2019 ਦੀਆਂ ਆਮ ਚੋਣਾਂ ਗਾਂਧੀਨਗਰ ਹਲਕੇ ਤੋਂ ਪੰਜ ਲੱਖ ਤੋਂ ਵੱਧ ਵੋਟਾਂ ਦੇ ਫਰਕ ਨਾਲ ਜਿੱਤੀਆਂ ਸਨ।
Punjab Bani 19 April,2024
ਕੇਦਰ ਸਾਸਤ ਪ੍ਰਦੇਸ਼ਾਂ ਵਿੱਚ 102 ਸੀਟਾਂ ਤੇ ਹੋਈ 50 ਫੀਸਦੀ ਤੱਕ ਵੋਟਿੰਗ
ਕੇਦਰ ਸਾਸਤ ਪ੍ਰਦੇਸ਼ਾਂ ਵਿੱਚ 102 ਸੀਟਾਂ ਤੇ ਹੋਈ 50 ਫੀਸਦੀ ਤੱਕ ਵੋਟਿੰਗ ਨਵੀਂ ਦਿੱਲੀ, 19 ਅਪਰੈਲ ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ‘ਚ ਅੱਜ ਦੇਸ਼ ਭਰ ਦੇ 21 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 102 ਸੀਟਾਂ ‘ਤੇ ਵੋਟਿੰਗ ਜਾਰੀ ਹੈ। ਬਾਅਦ ਦੁਪਹਿਰ 3 ਵਜੇ ਤੱਕ 50 ਫੀਸਦੀ ਵੋਟਿੰਗ ਦਰਜ ਕੀਤੀ ਗਈ। ਪੱਛਮੀ ਬੰਗਾਲ ‘ਚ ਵੋਟਿੰਗ ਦੌਰਾਨ ਹਿੰਸਾ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ ਅਤੇ ਛੱਤੀਸਗੜ੍ਹ ‘ਚ ਆਈਈਡੀ ਧਮਾਕੇ ‘ਚ ਕੇਂਦਰੀ ਰਿਜ਼ਰਵ ਪੁਲਸ ਫੋਰਸ (ਸੀਆਰਪੀਐੱਫ) ਦਾ ਕਮਾਂਡੈਂਟ ਜ਼ਖਮੀ ਹੋ ਗਿਆ ਹੈ। ਤਾਮਿਲਨਾਡੂ, ਅਰੁਣਾਚਲ ਪ੍ਰਦੇਸ਼, ਅੰਡੇਮਾਨ ਅਤੇ ਨਿਕੋਬਾਰ ਅਤੇ ਅਸਾਮ ਦੇ ਕੁਝ ਬੂਥਾਂ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਵਿੱਚ ਮਾਮੂਲੀ ਤਕਨੀਕੀ ਖਰਾਬੀ ਵੀ ਸਾਹਮਣੇ ਆਈ ਹੈ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਬਾਅਦ ਦੁਪਹਿਰ 1 ਵਜੇ ਤੱਕ ਸਭ ਤੋਂ ਵੱਧ ਮਤਦਾਨ ਤ੍ਰਿਪੁਰਾ ਵਿੱਚ ਦਰਜ ਕੀਤਾ ਗਿਆ ਜਿੱਥੇ 53.04 ਫੀਸਦੀ ਵੋਟਰਾਂ ਨੇ ਆਪਣੇ ਵੋਟ ਦਾ ਇਸਤੇਮਾਲ ਕੀਤਾ। ਲਕਸ਼ਦੀਪ ‘ਚ ਸਭ ਤੋਂ ਘੱਟ 29.91 ਫੀਸਦੀ ਵੋਟਿੰਗ ਦਰਜ ਕੀਤੀ ਗਈ। ਪੱਛਮੀ ਬੰਗਾਲ ‘ਚ 50.96 ਫੀਸਦੀ ਵੋਟਿੰਗ ਹੋਈ। ਅੱਜ ਅੱਠ ਕੇਂਦਰੀ ਮੰਤਰੀਆਂ, ਦੋ ਸਾਬਕਾ ਮੁੱਖ ਮੰਤਰੀਆਂ ਅਤੇ ਸਾਬਕਾ ਰਾਜਪਾਲ ਸਮੇਤ 1600 ਤੋਂ ਵੱਧ ਉਮੀਦਵਾਰਾਂ ਦੀ ਕਿਸਮਤ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ’ਚ ਬੰਦ ਹੋ ਜਾਵੇਗੀ। ਇਸ ਤੋਂ ਇਲਾਵਾ ਅਰੁਣਾਚਲ ਪ੍ਰਦੇਸ਼ ਅਤੇ ਸਿੱਕਮ ਵਿਧਾਨ ਸਭਾਵਾਂ ਦੀਆਂ 92 ਸੀਟਾਂ ਲਈ ਵੀ ਵੋਟਾਂ ਪੈਣਗੀਆਂ।
Punjab Bani 19 April,2024
ਮਹਿਲਾਂ ’ਚ ਰਹਿਣ ਵਾਲੇ ਗਰੀਬਾਂ ਦਾ ਦੁੱਖ ਨਹੀਂ ਸਮਝ ਸਕਦੇ : ਐਨ.ਕੇ.ਸ਼ਰਮਾ
ਮਹਿਲਾਂ ’ਚ ਰਹਿਣ ਵਾਲੇ ਗਰੀਬਾਂ ਦਾ ਦੁੱਖ ਨਹੀਂ ਸਮਝ ਸਕਦੇ : ਐਨ.ਕੇ.ਸ਼ਰਮਾ ਪਟਿਆਲਾ ’ਚ ਸ਼ਹਿਰੀ ਵਰਕਰਾਂ ਨਾਲ ਹੋਏ ਰੂਬਰੂ ਪ੍ਰਨੀਤ ਕੌਰ ਨੇ ਪਟਿਆਲਾ ਵਾਸੀਆਂ ਨਾਲ ਕੀਤਾ ਕੀਤਾ ਧੋਖਾ ਪਟਿਆਲਾ। ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ. ਸ਼ਰਮਾ ਨੇ ਕਿਹਾ ਹੈ ਕਿ ਚਾਰ ਵਾਰ ਇਸ ਹਲਕੇ ਤੋਂ ਸੰਸਦ ਮੈਂਬਰ ਰਹੀ ਪ੍ਰਨੀਤ ਕੌਰ ਨੇ ਪਟਿਆਲਾ ਸ਼ਹਿਰ ਵਾਸੀਆਂ ਨਾਲ ਧੋਖਾ ਕੀਤਾ ਹੈ। ਮਹਿਲਾਂ ਵਿੱਚ ਰਹਿਣ ਵਾਲੀ ਪ੍ਰਨੀਤ ਕੌਰ ਨੇ ਕਦੇ ਵੀ ਗਰੀਬ ਲੋਕਾਂ ਦੇ ਦੁੱਖ ਦਰਦ ਨੂੰ ਨਹੀਂ ਸਮਝਿਆ ਹੈ। ਐਨ.ਕੇ. ਸ਼ਰਮਾ ਨੇ ਅੱਜ ਪਟਿਆਲਾ ਦਿਹਾਤੀ ਇੰਚਾਰਜ ਜਸਪਾਲ ਸਿੰਘ ਬਿੱਟੂ ਦੇ ਗ੍ਰਹਿ ਵਿਖੇ ਵਰਕਰਾਂ ਨਾਲ ਰੂਬਰੂ ਹੋ ਰਹੇ ਸਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਪ੍ਰਨੀਤ ਕੌਰ ਨੂੰ ਚਾਰ ਵਾਰ ਸੰਸਦ ਮੈਂਬਰ ਬਣਾਇਆ। ਉਨ੍ਹਾਂ ਦੇ ਪਤੀ ਅਮਰਿੰਦਰ ਸਿੰਘ ਨੂੰ ਦੋ ਵਾਰ ਮੁੱਖ ਮੰਤਰੀ ਬਣਾਇਆ। ਇਸ ਦੇ ਬਾਵਜੂਦ ਪਿਛਲੇ ਵੀਹ ਸਾਲਾਂ ਵਿੱਚ ਪਟਿਆਲਾ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਹੋਇਆ। ਸ਼ਰਮਾ ਨੇ ਕਿਹਾ ਕਿ ਜਿਸ ਕਾਂਗਰਸ ਪਾਰਟੀ ਨੇ ਪ੍ਰਨੀਤ ਕੌਰ ਅਤੇ ਉਨ੍ਹਾਂ ਦੇ ਪਤੀ ਨੂੰ ਵੱਡੇ-ਵੱਡੇ ਅਹੁਦੇ ਦਿੱਤੇ, ਅੱਜ ਉਹ ਉਸੇ ਕਾਂਗਰਸ ਵਿਰੁੱਧ ਪ੍ਰਚਾਰ ਕਰਕੇ ਭਾਜਪਾ ਲਈ ਵੋਟ ਮੰਗ ਰਹੇ ਹਨ। ਮਹਿਲਾਂ ਵਿੱਚ ਰਹਿਣ ਵਾਲਿਆਂ ਨੇ ਪਟਿਆਲਾ ਵਾਸੀਆਂ ਨਾਲ ਧੋਖਾ ਕੀਤਾ ਹੈ। ਪ੍ਰਨੀਤ ਕੌਰ ਜਿੱਥੇ ਵੀ ਜਾਂਦੀ ਹਨ, ਉਨ੍ਹਾਂ ਦਾ ਵਿਰੋਧ ਹੋ ਰਿਹਾ ਹੈ। ਐਨ.ਕੇ. ਸ਼ਰਮਾ ਨੇ ਅਕਾਲੀ ਦਲ ਦੇ ਵਰਕਰਾਂ ਅਤੇ ਜਥੇਦਾਰਾਂ ਨੂੰ ਏਕਤਾ ਦਾ ਪਾਠ ਪੜ੍ਹਾਉਂਦੇ ਹੋਏ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਦਾ ਪ੍ਰਚਾਰ ਕਰਨ। ਭਾਜਪਾ ਅਤੇ ਕਾਂਗਰਸ ਦੇ ਉਮੀਦਵਾਰਾਂ ਨੂੰ ਹਰਾਉਣ ਲਈ ਉਨ੍ਹਾਂ ਦੀਆਂ ਪਾਰਟੀਆਂ ਦੇ ਆਗੂ ਅਤੇ ਵਰਕਰ ਹੀ ਵਿਰੋਧੀਆਂ ਨਾਲੋਂ ਵੱਧ ਉਤਾਵਲੇ ਹਨ। ਉਨ੍ਹਾਂ ਕਿਹਾ ਕਿ ਇਸ ਚੋਣ ਵਿੱਚ ਪਟਿਆਲਾ ਦੀ ਜਨਤਾ ਨੇ ਦਲਬਦਲੂਆਂ ਨੂੰ ਸਬਕ ਸਿਖਾਉਣ ਦਾ ਮਨ ਬਣਾ ਲਿਆ ਹੈ। ਅਕਾਲੀ ਦਲ ਦੇ ਵਰਕਰਾਂ ਨੇ ਸਿਰਫ ਆਪਣੀ ਗੱਲ ਜਨਤਾ ਤੱਕ ਪਹੁੰਚਾਉਣੀ ਹੈ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ, ਪਟਿਆਲਾ ਦਿਹਾਤ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ, ਸ਼ਹਿਰੀ ਪ੍ਰਧਾਨ ਅਮਿਤ ਸਿੰਘ ਰਾਠੀ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ ਤੇ ਲਖਵੀਰ ਸਿੰਘ ਲੋਟ, ਮੀਤ ਪ੍ਰਧਾਨ ਰਜਿੰਦਰ ਸਿੰਘ ਵਿਰਕ, ਮਾਲਵਿੰਦਰ ਸਿੰਘ, ਪਰਮਜੀਤ ਸਿੰਘ ਪੰਮਾ, ਸੁਖਵਿੰਦਰ ਪਾਲ ਸਿੰਘ ਮਿੰਟਾ, ਸੁਖਵਿੰਦਰ ਸਿੰਘ ਬੌਬੀ, ਹਰਵਿੰਦਰ ਸਿੰਘ ਬੱਬੂ, ਜਸਵੰਤ ਸਿੰਘ ਟਿਵਾਣਾ, ਜਸਵਿੰਦਰ ਸਿੰਘ ਚੀਮਾ, ਮਹਿੰਦਰ ਸਿੰਘ ਸੋਢੀ, ਸ਼ੱਕੂ ਗਰੋਵਰ, ਨਰਿੰਦਰ ਸਿੰਘ ਸੰਧੂ ਸਮੇਤ ਕਈ ਪਤਵੰਤੇ ਹਾਜ਼ਰ ਸਨ।
Punjab Bani 19 April,2024
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ - ਲੋਕ ਸਭਾ ਚੋਣਾਂ 2024 ਦੌਰਾਨ ਚੋਣ ਪ੍ਰਕਿਰਿਆ ਨੂੰ ਵਧੇਰੇ ਕੁਸ਼ਲ ਅਤੇ ਪਾਰਦਰਸ਼ੀ ਬਣਾਉਣ ਲਈ ਮੰਗੇ ਸੁਝਾਅ - ਮੁੱਖ ਚੋਣ ਅਧਿਕਾਰੀ ਵੱਲੋਂ ਲੋਕਾਂ ਨੂੰ ਸੀ-ਵਿਜਲ ਐਪ, ਟੋਲ-ਫ੍ਰੀ ਨੰਬਰ 1950 ਅਤੇ ਭਾਰਤੀ ਚੋਣ ਕਮਿਸ਼ਨ ਦੇ ਐਨ.ਜੀ.ਐਸ. ਪੋਰਟਲ ਰਾਹੀਂ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਰਿਪੋਰਟ ਕਰਨ ਦੀ ਅਪੀਲ - ਕਿਹਾ, ਗਰਮੀ ਦੇ ਚੱਲਦਿਆਂ ਪੰਜਾਬ ਦੇ ਪੋਲਿੰਗ ਸਟੇਸ਼ਨਾਂ 'ਤੇ ਛਬੀਲ, ਸ਼ੈੱਡ, ਪੀਣ ਵਾਲੇ ਪਾਣੀ ਅਤੇ ਕੁਰਸੀਆਂ ਦਾ ਕੀਤਾ ਜਾਵੇਗਾ ਖ਼ਾਸ ਪ੍ਰਬੰਧ - ਨਵੇਂ ਵੋਟਰ 4 ਮਈ 2024 ਤੱਕ ਬਣਾ ਸਕਦੇ ਹਨ ਆਪਣੀ ਵੋਟ - ਵੋਟਰ ਆਪਣੀ ਵੋਟ ਪਾਉਣ ਲਈ ਆਧਾਰ ਕਾਰਡ ਸਮੇਤ 12 ਚੋਣਵੇਂ ਦਸਤਾਵੇਜ਼ਾਂ ਦੀ ਕਰ ਸਕਦੇ ਹਨ ਵਰਤੋਂ ਚੰਡੀਗੜ੍ਹ, 19 ਅਪ੍ਰੈਲ: ਲੋਕ ਸਭਾ ਚੋਣਾਂ 2024 ਦੌਰਾਨ ਚੋਣ ਪ੍ਰਕਿਰਿਆ ਨੂੰ ਵਧੇਰੇ ਕੁਸ਼ਲ, ਪਾਰਦਰਸ਼ੀ ਬਣਾਉਣ ਅਤੇ ਵੋਟਰਾਂ ਨੂੰ ਜਾਗਰੂਕ ਕਰਨ ਤੇ ਉਨ੍ਹਾਂ ਦੇ ਕੀਮਤੀ ਸੁਝਾਅ ਲੈਣ ਲਈ ਆਪਣੀ ਕਿਸਮ ਦੀ ਪਹਿਲਕਦਮੀ ਤਹਿਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ 'ਟਾਕ ਟੂ ਯੂਅਰ ਸੀ.ਈ.ਓ. ਪੰਜਾਬ' ਵਿਸ਼ੇ ਤਹਿਤ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਪੰਜਾਬ ਦੇ ਲੋਕਾਂ ਨਾਲ ਰਾਬਤਾ ਬਣਾਇਆ। ਇਸ ਸੈਸ਼ਨ ਦੌਰਾਨ ਮੁੱਖ ਚੋਣ ਅਧਿਕਾਰੀ ਨੇ ਵੋਟਰਾਂ ਦੇ ਵੱਖ-ਵੱਖ ਸਵਾਲਾਂ ਦੇ ਜਵਾਬ ਦਿੱਤੇ ਅਤੇ 'ਇਸ ਵਾਰ 70 ਪਾਰ' ਦੇ ਟੀਚੇ ਦੀ ਪ੍ਰਾਪਤੀ ਲਈ ਉਨ੍ਹਾਂ ਨੂੰ ਵੋਟਿੰਗ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕਰਦਿਆਂ ਚੋਣ ਜ਼ਾਬਤੇ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਸਬੰਧੀ ਕਮਿਸ਼ਨ ਨੂੰ ਰਿਪੋਰਟ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੀ ਵੋਟ ਪ੍ਰਤੀਸ਼ਤਤਾ 65.96 ਫੀਸਦ ਰਹੀ ਸੀ ਅਤੇ ਹੁਣ ਲੋਕ ਸਭਾ ਚੋਣਾਂ 2024 ਦੌਰਾਨ ਇਹ ਟੀਚਾ 70 ਫੀਸਦ ਮਿੱਥਿਆ ਗਿਆ ਹੈ। ਸਿਬਿਨ ਸੀ ਨੇ ਇਹ ਵੀ ਦੱਸਿਆ ਕਿ ਨੌਜਵਾਨ ਵੋਟਰ ਆਪਣੀ ਵੋਟ 4 ਮਈ, 2024 ਤੱਕ ਬਣਾ ਸਕਦੇ ਹਨ। ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਨੂੰ ਹੁਣ ਤੱਕ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ 1600 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕਮਿਸ਼ਨ ਨੂੰ ਸੀ-ਵਿਜਲ ਐਪ 'ਤੇ 1059 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ 733 ਸਹੀ ਪਾਈਆਂ ਗਈਆਂ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 100 ਮਿੰਟਾਂ ਦੇ ਅੰਦਰ-ਅੰਦਰ 689 ਸ਼ਿਕਾਇਤਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਸੀ-ਵਿਜਲ ਐਪ, ਟੋਲ-ਫ੍ਰੀ ਨੰਬਰ 1950 ਅਤੇ ਭਾਰਤੀ ਚੋਣ ਕਮਿਸ਼ਨ ਦੇ ਕੌਮੀ ਸ਼ਿਕਾਇਤ ਸੇਵਾ ਪੋਰਟਲ (ਐਨ.ਜੀ.ਐਸ.ਪੀ.) ਰਾਹੀਂ ਉਲੰਘਣਾਵਾਂ ਦੀ ਰਿਪੋਰਟ ਕਰਨ ਦੀ ਅਪੀਲ ਕੀਤੀ। ਪੰਜਾਬ ਵਿੱਚ ਪੋਲਿੰਗ ਦੌਰਾਨ ਗਰਮੀ ਤੋਂ ਰਾਹਤ ਸਬੰਧੀ ਪੁੱਛੇ ਇਕ ਸਵਾਲ ਦੇ ਜਵਾਬ ਵਿੱਚ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਇਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਵੋਟਰਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਦੇਣ ਲਈ ਪੋਲਿੰਗ ਸਟੇਸ਼ਨਾਂ ਵਿਖੇ ਮਿੱਠੇ ਜਲ (ਛਬੀਲ) ਦਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਵੋਟਰਾਂ ਨੂੰ ਗਰਮੀ ਤੋਂ ਰਾਹਤ ਦੇਣ ਲਈ ਹਰੇਕ ਪੋਲਿੰਗ ਸਟੇਸ਼ਨ 'ਤੇ ਵਾਟਰ ਕੂਲਰ, ਪੱਖੇ, ਬੈਠਣ ਦਾ ਪ੍ਰਬੰਧ ਅਤੇ ਸ਼ੈੱਡ ਹੋਣਗੇ। ਜੇਕਰ ਵੋਟ ਪਾਉਣ ਲਈ ਕਤਾਰ ਵਿੱਚ 10 ਤੋਂ ਵੱਧ ਲੋਕ ਲੱਗੇ ਹੋਣਗੇ ਤਾਂ ਬੈਠਣ ਲਈ ਕੁਰਸੀ ਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ। ਸਿਬਿਨ ਸੀ ਨੇ ਅੱਗੇ ਦੱਸਿਆ ਕਿ ਬੱਚਿਆਂ ਲਈ ਵਿਸ਼ੇਸ਼ ਕਰੈੱਚ ਰੂਮ, ਬਿਰਧਾਂ ਅਤੇ ਗਰਭਵਤੀ ਔਰਤਾਂ ਲਈ ਵੱਖਰੀਆਂ ਕਤਾਰਾਂ ਅਤੇ ਹਰੇਕ ਪੋਲਿੰਗ ਸਟੇਸ਼ਨ 'ਤੇ ਘੱਟੋ-ਘੱਟ ਇੱਕ ਵੀਲਚੇਅਰ ਦੀ ਉਪਲੱਬਧਤਾ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਪੋਲਿੰਗ ਸਟਾਫ਼ ਨੂੰ ਮੈਡੀਕਲ ਕਿੱਟਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ। ਹਥਿਆਰ ਜਮ੍ਹਾਂ ਕਰਵਾਉਣ ਬਾਰੇ ਪੁੱਛੇ ਸਵਾਲ ਦੇ ਸਬੰਧ ਵਿਚ ਸਿਬਿਨ ਸੀ ਨੇ ਕਿਹਾ ਕਿ ਇਹ ਹਰ ਕਿਸੇ ਲਈ ਲਾਜ਼ਮੀ ਨਹੀਂ ਹੈ ਅਤੇ ਲੋਕ ਆਪਣੇ ਸਬੰਧਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਅਸਲਾ ਰੱਖਣ ਦਾ ਕਾਰਨ ਦੱਸ ਕੇ ਇਸਦੀ ਛੋਟ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਅਜਿਹੇ ਮਾਮਲਿਆਂ ਦੀ ਸਮੀਖਿਆ ਲਈ ਹਰੇਕ ਜ਼ਿਲ੍ਹੇ ਵਿਚ ਪਹਿਲਾਂ ਹੀ ਇਕ-ਇੱਕ ਕਮੇਟੀ ਦਾ ਗਠਨ ਕੀਤਾ ਜਾ ਚੁੱਕਾ ਹੈ। ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਮਹਿਲਾ ਸਟਾਫ਼ ਨੂੰ ਉਨ੍ਹਾਂ ਦੇ ਘਰਾਂ ਨੇੜੇ ਚੋਣ ਡਿਊਟੀ 'ਤੇ ਤਾਇਨਾਤ ਕਰਨ ਦਾ ਵਿਸ਼ੇਸ਼ ਪ੍ਰਬੰਧ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਚੋਣ ਅਧਿਕਾਰੀ ਦੀ ਵੈੱਬਸਾਈਟ 'ਤੇ ਬੀ.ਐਲ.ਓਜ਼ ਦੀ ਸੂਚੀ ਉਪਲੱਬਧ ਕਰਵਾਈ ਗਈ ਹੈ। ਆਨਲਾਈਨ ਵੋਟਿੰਗ ਦੀ ਸਹੂਲਤ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਸਿਬਿਨ ਸੀ ਨੇ ਵੋਟਰਾਂ ਨੂੰ ਦੱਸਿਆ ਕਿ ਅਜੇ ਤੱਕ ਭਾਰਤੀ ਚੋਣ ਕਮਿਸ਼ਨ ਵੱਲੋਂ ਅਜਿਹੀ ਕੋਈ ਸਹੂਲਤ ਨਹੀਂ ਦਿੱਤੀ ਗਈ ਹੈ ਅਤੇ ਇੱਥੋਂ ਤੱਕ ਕਿ 1600 ਦੇ ਕਰੀਬ ਰਜਿਸਟਰਡ ਐਨ.ਆਰ.ਆਈ. ਵੋਟਰਾਂ ਨੂੰ ਆਪਣੀ ਵੋਟ ਪਾਉਣ ਲਈ ਸਬੰਧਤ ਪੋਲਿੰਗ ਸਟੇਸ਼ਨਾਂ 'ਤੇ ਹੀ ਜਾਣਾ ਪਵੇਗਾ। ਉਨ੍ਹਾਂ ਦੱਸਿਆ ਕਿ ਵੋਟਰ ਆਪਣੀ ਵੋਟ ਪਾਉਣ ਲਈ ਵੋਟਰ ਕਾਰਡ ਤੋਂ ਇਲਾਵਾ ਆਧਾਰ ਕਾਰਡ, ਪੈਨ ਕਾਰਡ, ਡਰਾਈਵਿੰਗ ਲਾਇਸੰਸ, ਮਨਰੇਗਾ ਜੌਬ ਕਾਰਡ ਸਮੇਤ 12 ਚੋਣਵੇਂ ਦਸਤਾਵੇਜ਼ਾਂ ਦੀ ਵਰਤੋਂ ਕਰ ਸਕਦੇ ਹਨ। ਸੁਰੱਖਿਆ ਪ੍ਰਬੰਧਾਂ ਬਾਰੇ ਗੱਲ ਕਰਦਿਆਂ ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਸੂਬੇ ਵਿੱਚ ਸਰਹੱਦੀ ਇਲਾਕਿਆਂ ਅਤੇ ਪਛਾਣ ਕੀਤੇ ਗਏ ਸੰਵੇਦਨਸ਼ੀਲ ਪੋਲਿੰਗ ਖੇਤਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਪੁਲਿਸ ਤੋਂ ਇਲਾਵਾ ਅਰਧ ਸੈਨਿਕ ਬਲਾਂ ਦੀਆਂ 25 ਕੰਪਨੀਆਂ ਸੂਬੇ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ, ਜਿਨ੍ਹਾਂ ਦੀ ਗਿਣਤੀ ਲੋੜ ਅਨੁਸਾਰ ਵਧਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਵੋਟਿੰਗ ਵਾਲੇ ਦਿਨ ਅਰਥਾਤ 1 ਜੂਨ ਨੂੰ ਸੂਬੇ ਭਰ ਦੇ ਪੋਲਿੰਗ ਸਟੇਸ਼ਨਾਂ ਦੀ 100 ਫੀਸਦ ਵੈਬਕਾਸਟਿੰਗ ਯਕੀਨੀ ਬਣਾਈ ਜਾਵੇਗੀ। ਸਿਬਿਨ ਸੀ ਨੇ ਅੱਗੇ ਦੱਸਿਆ ਕਿ ਸਮੁੱਚੀ ਚੋਣ ਪ੍ਰਕਿਰਿਆ ਦੌਰਾਨ ਚੋਣ ਜ਼ਾਬਤੇ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ 'ਤੇ ਤਿੱਖੀ ਨਜ਼ਰ ਰੱਖਣ ਲਈ ਫਲਾਇੰਗ ਸਕੁਐਡ ਵਹੀਕਲ ਅਤੇ ਸਟੈਟਿਕ ਸਰਵੇਲੈਂਸ ਟੀਮਾਂ ਪੂਰੀ ਤਰ੍ਹਾਂ ਸਰਗਰਮ ਹਨ।
Punjab Bani 19 April,2024
ਜਾਤ-ਧਰਮ ਦੇ ਮਤਭੇਦ ਭੁਲਾ ਕੇ ਹਿੰਦੂ-ਸਿੱਖ ਏਕਤਾ ਵੱਲ ਵਧਿਆ ਅਕਾਲੀ ਦਲ - ਸ਼ਰਮਾ
ਜਾਤ-ਧਰਮ ਦੇ ਮਤਭੇਦ ਭੁਲਾ ਕੇ ਹਿੰਦੂ-ਸਿੱਖ ਏਕਤਾ ਵੱਲ ਵਧਿਆ ਅਕਾਲੀ ਦਲ - ਸ਼ਰਮਾ ਰਾਜਪੁਰਾ- ਅੱਜ ਪਟਿਆਲਾ ਦੇ ਵਿਧਾਨ ਸਭਾ ਹਲਕਾ ਘਨੌਰ ਤੋਂ ਭੁਪਿੰਦਰ ਸਿੰਘ ਸੇਖੋਪੁਰ ਦੇ ਗ੍ਰਹਿ ਵਿਖੇ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ ਵਿਸ਼ੇਸ਼ ਮੀਟਿੰਗ ਕੀਤੀ। ਐਨ ਕੇ ਸ਼ਰਮਾ ਨੇ ਕਿਹਾ ਕਿ ਪਟਿਆਲਾ ਹਲਕੇ ਵਿੱਚ 41 ਫੀਸਦੀ ਹਿੰਦੂ ਅਤੇ 56 ਫੀਸਦੀ ਸਿੱਖ ਵੋਟਰ ਹਨ, ਜਿਸ ਦੇ ਮੱਦੇਨਜ਼ਰ ਅਕਾਲੀ ਦਲ ਨੇ ਇਸ ਵਾਰ ਉਨ੍ਹਾਂ ਨੂੰ ਹਲਕੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਸ਼ਰਮਾ ਨੇ ਕਿਹਾ ਕਿ ਅਕਾਲੀ ਦਲ ਦਾ ਮੰਨਣਾ ਹੈ ਕਿ ਇਸ ਦੀ ਸਥਾਪਨਾ ਗੁਰੂਆਂ ਦੁਆਰਾ ਕੀਤੀ ਗਈ ਸੀ ਜਿਨ੍ਹਾਂ ਨੇ ਸਾਰੀਆਂ ਜਾਤਾਂ ਅਤੇ ਭਾਈਚਾਰਿਆਂ ਨੂੰ ਬਰਾਬਰ ਦੀ ਨੁਮਾਇੰਦਗੀ ਦੀ ਵਕਾਲਤ ਕੀਤੀ ਸੀ। ਵਰਨਣਯੋਗ ਹੈ ਕਿ ਇਸ ਵਾਰ ਅਕਾਲੀ ਦਲ ਭਾਜਪਾ ਨਾਲ ਗਠਜੋੜ ਕੀਤੇ ਬਿਨਾਂ ਚੋਣ ਲੜ ਰਿਹਾ ਹੈ ਅਤੇ ਹਿੰਦੂ ਚਿਹਰਿਆਂ ਨੂੰ ਮੈਦਾਨ ਵਿਚ ਉਤਾਰਿਆ ਗਿਆ ਹੈ, ਜਿਸ ਵਿਚ ਐਨਕੇ ਸ਼ਰਮਾ ਪਟਿਆਲਾ ਅਤੇ ਅਨਿਲ ਜੋਸ਼ੀ ਅੰਮ੍ਰਿਤਸਰ ਤੋਂ ਚੋਣ ਲੜ ਰਹੇ ਹਨ।
Punjab Bani 19 April,2024
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ - ਲੋਕ ਸਭਾ ਚੋਣਾਂ 2024 ਨਾਲ ਜੁੜੇ ਸਵਾਲਾਂ ਦੇ ਦੇਣਗੇ ਜਵਾਬ - ਸਵੇਰੇ 11 ਵਜੇ ਤੋਂ ‘ਟਾਕ ਟੂ ਯੂਅਰ ਸੀਈਓ ਪੰਜਾਬ’ ਪ੍ਰੋਗਰਾਮ ਨਾਲ ਜੁੜਨ ਦੀ ਅਪੀਲ - ਲਾਈਵ ਸੈਸ਼ਨ ਦੌਰਾਨ ਚੋਣਾਂ ਸਬੰਧੀ ਸੁਝਾਅ ਅਤੇ ਸ਼ਿਕਾਇਤਾਂ ਵੀ ਦਿੱਤੀਆਂ ਜਾ ਸਕਦੀਆਂ ਹਨ: ਸਿਬਿਨ ਸੀ ਚੰਡੀਗੜ੍ਹ, 18 ਅਪ੍ਰੈਲ : ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਨਿਵੇਕਲੀ ਪਹਿਲਕਦਮੀ ਕਰਦਿਆਂ 19 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਸਵੇਰੇ 11:00 ਤੋਂ 11:30 ਵਜੇ ਤੱਕ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ਉੱਤੇ ਲਾਈਵ ਹੋ ਕੇ ਲੋਕਾਂ/ਵੋਟਰਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਦਿੱਤੇ ਜਾਣਗੇ। ਇਸ ਲਾਈਵ ਪ੍ਰੋਗਰਾਮ ਦਾ ਨਾਮ ‘ਟਾਕ ਟੂ ਯੂਅਰ ਸੀਈਓ ਪੰਜਾਬ’ ਰੱਖਿਆ ਗਿਆ ਹੈ। ਇਸ ਬਾਬਤ ਜਾਣਕਾਰੀ ਦਿੰਦਿਆ ਸਿਬਿਨ ਸੀ ਨੇ ਦੱਸਿਆ ਕਿ ‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਹਾਸਲ ਕਰਨ ਲਈ ਅਤੇ ਲੋਕਾਂ ਨੂੰ ਵੋਟ ਪਾਉਣ ਸਬੰਧੀ ਜਾਗਰੂਕ ਕਰਨ ਵਾਸਤੇ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ ਚਲਾਏ ਜਾ ਰਹੇ ਹਨ। ਫੇਸਬੁੱਕ ਲਾਈਵ ਤੋਂ ਪਹਿਲਾਂ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ ਇਕ ਨਿਯਮਤ ਪੋਡਕਾਸਟ ਦੀ ਸ਼ੁਰੂਆਤ ਵੀ ਕੀਤੀ ਗਈ ਹੈ ਜਿਸ ਵਿੱਚ ਚੋਣ ਪ੍ਰਕਿਰਿਆਵਾਂ ਦੇ ਮੁੱਖ ਪਹਿਲੂਆਂ, ਜਿਵੇਂ ਕਿ ਵੋਟਰ ਰਜਿਸਟ੍ਰੇਸ਼ਨ, ਵੋਟਿੰਗ ਪ੍ਰਕਿਰਿਆਵਾਂ ਅਤੇ ਨਾਗਰਿਕਾਂ ਦੀ ਵੋਟਿੰਗ ਵਿੱਚ ਭਾਗੀਦਾਰੀ ਦੀ ਮਹੱਤਤਾ ਉੱਤੇ ਚਾਨਣਾ ਪਾਇਆ ਜਾਂਦਾ ਹੈ ਤਾਂ ਜੋ ਵੋਟਰ ਜਾਗਰੂਕਤਾ ਅਤੇ ਲੋਕਾਂ ਦੀ ਸ਼ਮੂਲੀਅਤ ਨੂੰ ਵਧਾਇਆ ਜਾ ਸਕੇ। ਸਿਬਿਨ ਸੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਫੇਸਬੁੱਕ ਉੱਤੇ @TheCeoPunjab ਦੇ ਅਧਿਕਾਰਤ ਪੇਜ ‘ਤੇ ਲਾਈਵ ਹੋ ਕੇ 19 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਸਵੇਰੇ 11:00 ਵਜੇ ਤੋਂ 11:30 ਵਜੇ ਤੱਕ ਲੋਕ ਸਭਾ ਚੋਣਾਂ ਨਾਲ ਜੁੜੇ ਲੋਕਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਕੋਈ ਵੀ ਵਿਅਕਤੀ ਇਸ ਅੱਧੇ ਘੰਟੇ ਦੇ ਲਾਈਵ ਸੈਸ਼ਨ ਦੌਰਾਨ ਉਨ੍ਹਾਂ ਨੂੰ ਕੂਮੈਂਟ ਕਰਕੇ ਸਵਾਲ ਪੁੱਛਣ ਤੋਂ ਇਲਾਵਾ ਆਪਣੀਆਂ ਸ਼ਿਕਾਇਤਾਂ ਅਤੇ ਸੁਝਾਅ ਵੀ ਦੇ ਸਕਦਾ ਹੈ। ਸਵਾਲ ਜਾਂ ਸੁਝਾਅ ਲਾਈਵ ਦੌਰਾਨ ਵੀ ਪੁੱਛੇ ਜਾ ਸਕਦੇ ਹਨ ਜਾਂ ਸਵੇਰੇ 11 ਵਜੇ ਤੋਂ ਪਹਿਲਾਂ ਫੇਸਬੁੱਕ, ਇੰਸਟਾਗ੍ਰਾਮ ਜਾਂ ਐਕਸ ਉੱਤੇ ਵੀ ਭੇਜੇ ਜਾ ਸਕਦੇ ਹਨ। ਮੁੱਖ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ ਇਸ ਲਾਈਵ ਦਾ ਮਕਸਦ ਚੋਣਾਂ ਬਾਰੇ ਲੋਕਾਂ ਦੇ ਸ਼ੰਕਿਆਂ ਨੂੰ ਦੂਰ ਕਰਨਾ ਅਤੇ ਉਨ੍ਹਾਂ ਨੂੰ ਵੋਟਿੰਗ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕਰਨਾ ਹੈ। ਸਿਬਿਨ ਸੀ ਨੇ ਕਿਹਾ ਉਨ੍ਹਾਂ ਦੇ ਦਫ਼ਤਰ ਵੱਲੋਂ ਪਹਿਲਾਂ ਹੀ ਸੋਸ਼ਲ ਮੀਡੀਆ ਹੈਂਡਲਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂਟਿਊਬ) ਉੱਤੇ ਲੋਕ ਸਭਾ ਚੋਣਾਂ 2024 ਨਾਲ ਸਬੰਧਤ ਹਦਾਇਤਾਂ ਅਤੇ ਵੇਰਵਿਆਂ ਨੂੰ ਲਗਾਤਾਰ ਅੱਪਡੇਟ ਕੀਤਾ ਜਾਂਦਾ ਹੈ ਅਤੇ ਹਾਲ ਵਿੱਚ ਹੀ ਉਨ੍ਹਾਂ ਦੇ ਦਫ਼ਤਰ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਸਰਗਰਮ ਭੂਮਿਕਾ ਨਿਭਾਉਣ ਲਈ ਦੇਸ਼ ਭਰ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ।
Punjab Bani 18 April,2024
ਲੋਕ ਸਭਾ ਚੋਣਾਂ : ਰਵਨੀਤ ਬਿੱਟੂ ਨੇ ਕੀਤਾ ਰਾਜਾ ਵੜਿੰਗ ਦੇ ਜਵਾਬ ਤੇ ਪਲਟਵਾਰ
ਲੋਕ ਸਭਾ ਚੋਣਾਂ : ਰਵਨੀਤ ਬਿੱਟੂ ਨੇ ਕੀਤਾ ਰਾਜਾ ਵੜਿੰਗ ਦੇ ਜਵਾਬ ਤੇ ਪਲਟਵਾਰ ਚੰਡੀਗੜ੍ਹ : ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ 'ਚ ਲੱਗੀਆਂ ਸਾਰੀਆਂ ਸਿਆਸੀ ਪਾਰਟੀਆਂ ਪੂਰੇ ਜ਼ੋਰ-ਸ਼ੋਰ ਨਾਲ ਪ੍ਰਚਾਰ 'ਚ ਜੁਟੀਆਂ ਹੋਈਆਂ ਹਨ। ਪੰਜਾਬ ਦੇ ਲੁਧਿਆਣਾ ਤੋਂ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਵੱਲੋਂ ਚੋਣ ਪ੍ਰਚਾਰ ਲਈ ਬੋਰਡ 'ਤੇ ਆਪਣੇ ਦਾਦਾ ਅਤੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਤਸਵੀਰ ਲਗਾਉਣ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਵੜਿੰਗ ਵੱਲੋਂ ਕੀਤੇ ਟਵੀਟ ’ਤੇ ਰਵਨੀਤ ਬਿੱਟੂ ਨੇ ਪਲਟਵਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਬੇਅੰਤ ਸਿੰਘ ਦੀ ਕੁਰਬਾਨੀ ਨੂੰ ਮਾਨਤਾ ਨਹੀਂ ਦਿੱਤੀ ਹੈ। ਕਾਂਗਰਸ ਭਵਨ ਸਾਹਮਣੇ ਤੋਂ ਕਿਉਂ ਹਟਾਇਆ ਬੇਅੰਤ ਸਿੰਘ ਦਾ ਬੁੱਤ। ਦੱਸ ਦਈਏ ਕਿ ਭਾਜਪਾ ਦੇ ਪੋਸਟਰ ’ਤੇ ਬੇਅੰਤ ਸਿੰਘ ਦੀ ਤਸਵੀਰ ਵੇਖ ਕੇ ਰਾਜਾ ਵੜਿੰਗ ਭੜਕ ਗਏ ਹਨ। ਜਿਸ ਦਾ ਬਿੱਟੂ ਨੇ ਪਲਟਵਾਰ ਕੀਤਾ ਹੈ।
Punjab Bani 18 April,2024
ਬੰਗਾਲ : ਰਾਮ ਨੌਮੀ ਦੌਰਾਨ ਕੱਢੀ ਜਾ ਰਹੀ ਸ਼ੋਭਾ ਯਾਤਰਾ ਵਿੱਚ ਹੋਇਆ ਧਮਾਕਾ
ਬੰਗਾਲ : ਰਾਮ ਨੌਮੀ ਦੌਰਾਨ ਕੱਢੀ ਜਾ ਰਹੀ ਸ਼ੋਭਾ ਯਾਤਰਾ ਵਿੱਚ ਹੋਇਆ ਧਮਾਕਾ ਕੋਲਕਾਤਾ: ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਜ਼ਿਲ੍ਹੇ ਦੇ ਸ਼ਕਤੀਪੁਰ ਵਿੱਚ ਅੱਜ ਸ਼ਾਮ ਨੂੰ ਰਾਮਨੌਮੀ ਸਬੰਧੀ ਸ਼ੋਭਾ ਯਾਤਰਾ ਦੌਰਾਨ ਹੋਏ ਧਮਾਕੇ ਵਿੱਚ ਇੱਕ ਔਰਤ ਜ਼ਖ਼ਮੀ ਹੋ ਗਈ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ਜ਼ਖਮੀ ਔਰਤ ਨੂੰ ਮੁਰਸ਼ਿਦਾਬਾਦ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇੱਕ ਪੁਲੀਸ ਅਧਿਕਾਰੀ ਨੇ ਦੱਸਿਆ, “ਧਮਾਕਾ ਅੱਜ ਸ਼ਾਮ ਨੂੰ ਹੋਇਆ। ਇਸ ਵਿੱਚ ਇੱਕ ਔਰਤ ਜ਼ਖ਼ਮੀ ਹੋ ਗਈ। ਅਸੀਂ ਘਟਨਾ ਦੀ ਜਾਂਚ ਕਰ ਰਹੇ ਹਾਂ।’’ ਹਾਲਾਂਕਿ, ਅਧਿਕਾਰੀ ਨੇ ਇਹ ਸਪੱਸ਼ਟ ਨਹੀਂ ਕੀਤਾ ਕਿ ਧਮਾਕਾ ਬੰਬ ਨਾਲ ਹੋਇਆ ਜਾਂ ਕਿਸੇ ਹੋਰ ਕਾਰਨ ਕਰ ਕੇ ਹੋਇਆ।
Punjab Bani 18 April,2024
ਮੈ ਸਾਰੀਆਂ ਗਰੰਟੀਆਂ ਨੂੰ ਪੂਰੀ ਕਰਨ ਦੀ ਗਰੰਟੀ ਦਿੰਦਾ ਹਾਂ : ਨਰਿੰਦਰ ਮੋਦੀ
ਮੈ ਸਾਰੀਆਂ ਗਰੰਟੀਆਂ ਨੂੰ ਪੂਰੀ ਕਰਨ ਦੀ ਗਰੰਟੀ ਦਿੰਦਾ ਹਾਂ : ਨਰਿੰਦਰ ਮੋਦੀ ਅਸਾਮ, 17 ਅਪਰੈਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਉਹ 2014 ਵਿਚ ਲੋਕਾਂ ਕੋਲ ਇਕ ਆਸ ਲੈ ਕੇ, 2019 ਵਿਚ ਵਿਸ਼ਵਾਸ ਤੇ ਹੁਣ 2024 ਵਿਚ ਗਾਰੰਟੀ ਲੈ ਕੇ ਆਏ ਹਨ। ਇਥੇ ਬੋਰਕੁਰਾ ਮੈਦਾਨ ਐੱਨਡੀਏ ਉਮੀਦਵਾਰਾਂ ਦੇ ਹੱਕ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਪੂਰੇ ਦੇਸ਼ ਵਿਚ ‘ਮੋਦੀ ਕੀ ਗਾਰੰਟੀ ਹੈ ਤੇ ਮੈਂ ਇਨ੍ਹਾਂ ਸਾਰੀਆਂ ਗਾਰੰਟੀਆਂ ਨੂੰ ਪੂਰੀ ਕਰਨ ਦੀ ਗਾਰੰਟੀ ਦਿੰਦਾ ਹਾਂ।’ ਪ੍ਰਧਾਨ ਮੰਤਰੀ ਨੇ ਕਿਹਾ, ‘‘ਉੱਤਰ-ਪੂਰਬ ਮੋਦੀ ਦੀ ਗਾਰੰਟੀ ਦਾ ਗਵਾਹ ਹੈ ਕਿਉਂਕਿ ਕਾਂਗਰਸ ਨੇ ਇਸ ਖਿੱਤੇ ਨੂੰ ਸਿਰਫ਼ ਮੁਸ਼ਕਲਾਂ ਦਿੱਤੀਆਂ ਹਨ, ਪਰ ਭਾਜਪਾ ਨੇ ਇਸ ਨੂੰ ਸੰਭਾਵਨਾਵਾਂ ਦਾ ਸਰੋਤ ਬਣਾਇਆ।’’ ਉਨ੍ਹਾਂ ਕਿਹਾ, ‘‘ਕਾਂਗਰਸ ਨੇ ਵਿਦਰੋਹ ਨੂੰ ਹਵਾ ਦਿੱਤੀ, ਪਰ ਮੋਦੀ ਨੇ ਲੋਕਾਂ ਨੂੰ ਗਲਵੱਕੜੀ ਵਿਚ ਲਿਆ ਤੇ ਖਿੱਤੇ ਵਿਚ ਅਮਨ ਲਿਆਂਦਾ। ਕਾਂਗਰਸ ਦੇ 60 ਸਾਲਾਂ ਦੇ ਰਾਜ ਦੌਰਾਨ ਜਿਹੜੇ ਟੀਚੇ ਪੂਰੇ ਨਹੀਂ ਹੋਏ, ਮੋਦੀ ਨੇ ਉਹ ਦਸ ਸਾਲਾਂ ਵਿਚ ਪੂਰੇ ਕੀਤੇ।’’ ਮੋਦੀ ਨੇ ਕਿਹਾ ਕਿ 500 ਸਾਲਾਂ ਮਗਰੋਂ ‘ਸੂਰਿਆ ਤਿਲਕ’ ਦੀ ਰਸਮ ਨਾਲ ਅਯੁੱਧਿਆ ਵਿਚ ਰਾਮਨੌਮੀ ਦੇ ਜਸ਼ਨ ਮਨਾਏ ਜਾ ਰਹੇ ਹਨ। ਉਨ੍ਹਾਂ ਕਿਹਾ, ‘‘ਅਸੀਂ ਅਯੁੱਧਿਆ ਵਿਚ ਚੱਲ ਰਹੇ ਜਸ਼ਨਾਂ ਵਿਚ ਸ਼ਾਮਲ ਨਹੀਂ ਹੋ ਸਕਦੇ, ਪਰ ਆਓ ਅਸੀਂ ਸਾਰੇ ਆਪਣੇ ਮੋਬਾਈਲਾਂ ਦੀਆਂ ਫਲੈਸ਼ਲਾਈਟਾਂ ਜਗਾ ਕੇ ਇਸ ਵਿਚ ਸ਼ਾਮਲ ਹੋਈਏ ਅਤੇ ਭਗਵਾਨ ਰਾਮ ਨੂੰ ਰੌਸ਼ਨੀ ਤੇ ਪ੍ਰਾਰਥਨਾਵਾਂ ਭੇਜੀਏ।’’ ਉਨ੍ਹਾਂ ਕਿਹਾ, ‘‘ਭਗਵਾਨ ਰਾਮ ਦੇ ਉਨ੍ਹਾਂ ਦੇ ਆਪਣੇ ਮੰਦਿਰ ਵਿਚ 500 ਸਾਲਾਂ ਬਾਅਦ ਰਾਮਨੌਮੀ ਦੇ ਜਸ਼ਨ ਮਨਾਏ ਜਾਣ ਨਾਲ ਪੂਰੇ ਦੇਸ਼ ਵਿਚ ਇਕ ਨਵਾਂ ਮਾਹੌਲ ਹੈ ਅਤੇ ਇਹ ਸਦੀਆਂ ਦੀ ਸ਼ਰਧਾ ਅਤੇ ਪੀੜ੍ਹੀਆਂ ਦੇ ਬਲਿਦਾਨ ਦੀ ਸਿਖਰ ਹੈ।
Punjab Bani 18 April,2024
ਦਿਲੀ ਨਗਰ ਨਿਗਮ ਚੋਣ ਲਈ ਆਪ ਨੇ ਮਹੇਸ਼ ਖਿਚੀ ਨੂੰ ਬਣਾਇਆ ਉਮੀਦਵਾਰ
ਦਿਲੀ ਨਗਰ ਨਿਗਮ ਚੋਣ ਲਈ ਆਪ ਨੇ ਮਹੇਸ਼ ਖਿਚੀ ਨੂੰ ਬਣਾਇਆ ਉਮੀਦਵਾਰ ਨਵੀਂ ਦਿੱਲੀ, 18 ਅਪਰੈਲ ਆਮ ਆਦਮੀ ਪਾਰਟੀ (ਆਪ) ਨੇ ਅੱਜ ਦੇਵਨਗਰ ਵਾਰਡ ਦੇ ਕੌਂਸਲਰ ਮਹੇਸ਼ ਖਿਚੀ ਨੂੰ ਦਿੱਲੀ ਨਗਰ ਨਿਗਮ (ਐੱਮਸੀਡੀ) ਦੇ ਮੇਅਰ ਚੋਣ ਲਈ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ। ਪਾਰਟੀ ਆਗੂ ਗੋਪਾਲ ਰਾਏ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਅਮਨ ਵਿਹਾਰ ਦੇ ਕੌਂਸਲਰ ਰਵਿੰਦਰ ਭਾਰਦਵਾਜ ਡਿਪਟੀ ਮੇਅਰ ਦੇ ਅਹੁਦੇ ਲਈ ਪਾਰਟੀ ਦੇ ਉਮੀਦਵਾਰ ਹੋਣਗੇ।
Punjab Bani 18 April,2024
ਵਿਧਾਇਕਾ ਡਾਂ ਅਮਨਦੀਪ ਕੌਰ ਅਰੋੜਾ ਖਿਲਾਫ ਗੈਰ ਜਮਾਨਤੀ ਵਾਰੰਟ ਜਾਰੀ
ਵਿਧਾਇਕਾ ਡਾਂ ਅਮਨਦੀਪ ਕੌਰ ਅਰੋੜਾ ਖਿਲਾਫ ਗੈਰ ਜਮਾਨਤੀ ਵਾਰੰਟ ਜਾਰੀ ਚੰਡੀਗੜ੍ਹ- ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਮੋਗਾ ਤੋਂ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ, ਅਸਲ ‘ਚ ਮਾਣਹਾਨੀ ਮਾਮਲੇ ‘ਚ ਅਦਾਲਤ ‘ਚ ਪੇਸ਼ ਨਾ ਹੋਣ ‘ਤੇ ਅਮਨਦੀਪ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੋਗਾ ਦੀ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ। ਹੁਣ ਉਸ ਨੂੰ ਅਦਾਲਤ ਵਿੱਚ ਪੇਸ਼ ਹੋਣਾ ਪਵੇਗਾ। ਦਰਅਸਲ, ਮਾਣਹਾਨੀ ਮਾਮਲੇ ‘ਚ ਸੁਣਵਾਈ ਦੌਰਾਨ ਅਦਾਲਤ ‘ਚ ਪੇਸ਼ ਨਾ ਹੋਣ ‘ਤੇ ਅਮਨਦੀਪ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ।
Punjab Bani 18 April,2024
ਪਟਿਆਲਾ 'ਚ ਟਕਸਾਲੀਆਂ ਦੇ ਵਿੱਚ ਰੋਸ਼ ਦੀ ਲਹਿਰ ਜਾਰੀ : ਰਾਜਾ ਵੜਿੰਗ ਪੁੱਜੇ ਨਰਾਜ ਕਾਂਗਰਸੀਆਂ ਨੂੰ ਮਨਾਉਣ
ਪਟਿਆਲਾ 'ਚ ਟਕਸਾਲੀਆਂ ਦੇ ਵਿੱਚ ਰੋਸ਼ ਦੀ ਲਹਿਰ ਜਾਰੀ : ਰਾਜਾ ਵੜਿੰਗ ਪੁੱਜੇ ਨਰਾਜ ਕਾਂਗਰਸੀਆਂ ਨੂੰ ਮਨਾਉਣ - ਪਟਿਆਲਾ ਸੀਟ ਵਿੱਚ ਬਦਲਾਅ ਨੂੰ ਲੈ ਕੇ ਟਕਸਾਲੀ ਕਾਂਗਰਸੀਆਂ ਨੇ 20 ਨੂੰ ਰਾਜਪੁਰਾ ਵਿਖੇ ਸੱਦਿਆ ਵਿਸ਼ਾਲ ਇੱਕਠ - ਹਰਦਿਆਲ ਕੰਬੋਜ ਨੇ ਤਿਆਰੀਆਂ ਲਈ ਕੀਤੀ ਭਰਵੀਂ ਮੀਟਿੰਗ - ਟਕਸਾਲੀ ਕਾਂਗਰਸੀ ਪਰਿਵਾਰਾਂ ਨਾਲ ਗੱਲ ਕਰਕੇ ਉਲੀਕਾਂਗੇ ਅਗਲੀ ਰਣਨੀਤੀ : ਹਰਦਿਆਲ ਕੰਬੋਜ ਪਟਿਆਲਾ, 17 ਅਪ੍ਰੈਲ : ਲੋਕ ਸਭਾ ਪਟਿਆਲਾ ਸੀਟ 'ਤੇ ਟਕਸਾਲੀ ਕਾਂਗਰਸੀਆਂ ਵਿੱਚ ਰੋਸ਼ ਦੀ ਲਹਿਰ ਅਜੇ ਨਰਮ ਨਹੀਂ ਪੈ ਰਹੀ ਹੈ। ਜਿੱਥੇ ਇੱਕ ਪਾਸੇ ਟਕਸਾਲੀ ਕਾਂਗਰਸੀਆਂ ਨੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੇ ਹਲਕੇ ਰਾਜਪੁਰਾ ਵਿਖੇ 20 ਅਪ੍ਰੈਲ ਨੂੰ ਵਿਸਾਲ ਇੱਕਠ ਟਕਸਾਲੀ ਕਾਂਗਰਸੀਆਂ ਦਾ ਸੱਦਿਆ ਹੈ, ਉੱਧਰ ਦੂਸਰੇ ਪਾਸੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵਿਸ਼ੇਸ਼ ਤੌਰ 'ਤੇ ਇੱਥੇ ਸਾਰੀ ਸਥਿਤੀ ਨੂੰ ਸੰਭਾਲਨ ਲਈ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੇ ਗ੍ਰਹਿ ਵਿਖੇ ਪੁੱਜੇ, ਜਿੱਥੇ ਉਨਾਂ੍ਹ ਕਈ ਘੰਟੇ ਨਰਾਜ ਕਾਂਗਰਸੀ ਨੇਤਾਵਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਕਾਕਾ ਰਾਜਿੰਦਰ ਸਿੰਘ ਹਲਕਾ ਸਮਾਣਾ ਸਾਬਕਾ ਵਿਧਾਇਕ, ਵਿਸ਼ਨੂੰ ਸ਼ਰਮਾ ਹਲਕਾ ਇੰਚਾਰਜ ਪਟਿਆਲਾ, ਮੈਡਮ ਗੁਰਸ਼ਰਨ ਕੌਰ ਰੰਧਾਵਾ ਤੇ ਹੋਰ ਵੀ ਕਈ ਨੇਤਾ ਮੌਜੂਦ ਰਹੇ। ਹਾਲਾਂਕਿ ਮੀਟਿੰਗ ਵਿੱਚ ਜੋ ਹੋਇਆ, ਉਸ ਸਬੰਧੀ ਕੋਈ ਵੀ ਕਾਂਗਰਸੀ ਨੇਤਾ ਬੋਲਣ ਲਈ ਤਿਆਰ ਨਹੀਂ ਹੈ ਪਰ ਇਹ ਗੱਲ ਬਿਲਕੁਲ ਸਪੱਸ਼ਟ ਹੈ ਕਿ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਈ ਘੰਟੇ ਹਰਦਿਆਲ ਸਿੰਘ ਕੰਬੋਜ ਤੇ ਹੋਰ ਨੇਤਾਵਾਂ ਨੂੰ ਮਨਾਉਣ ਲਈ ਲਗਾਏ। ਦੂਸਰੇ ਪਾਸੇ ਇਨ੍ਹਾਂ ਨੇਤਾਵਾਂ ਨੇ ਮੰਗ ਰੱਖੀ ਕਿ ਪਟਿਆਲਾ ਸੀਟ ਤੋਂ ਡਾ. ਗਾਂਧੀ ਨੂੰ ਬਦਲਿਆ ਜਾਵੇ ਤੇ ਕਿਸੇ ਵੀ ਟਕਸਾਲੀ ਨੇਤਾ ਨੂੰ ਟਿਕਟ ਦਿੱਤੀ ਜਾਵੇ। ਜ਼ਿਕਰਯੋਗ ਹੈ। ਕਿ ਪਟਿਆਲਾ ਲੋਕ ਸਭਾ ਸੀਟ ਲਈ ਕਾਂਗਰਸ ਵੱਲੋ ਸ. ਲਾਲ ਸਿੰਘ ਅਤੇ ਹਰਦਿਆਲ ਸਿੰਘ ਕੰਬੋਜ ਪ੍ਰਬਲ ਦਾਅਵੇਦਾਰ ਹਨ ਪਰ ਇਹ ਟਿਕਟ ਡਾ. ਧਰਮਵੀਰ ਗਾਂਧੀ ਨੂੰ ਦਿੱਤੀ ਗਈ ਹੈ, ਜਿਸਤੋ ਬਾਅਦ ਸਾਰਾ ਬਵਾਲ ਪੈਦਾ ਹੋਇਆ ਹੈ। ਦੂਸਰੇ ਪਾਸੇ ਅੱਜ ਰਾਜਪੁਰਾ ਵਿਖੇ ਦੇਰ ਸ਼ਾਮ ਹਰਦਿਆਲ ਸਿੰਘ ਕੰਬੋਜ ਦੀ ਅਗਵਾਈ ਹੇਠ ਹਲਕਾ ਰਾਜਪੁਰਾ ਦੇ ਕਾਂਗਰਸੀ ਨੇਤਾਵਾਂ ਤੇ ਵਰਕਰਾਂ ਦੀ ਵੱਡੀ ਮੀਟਿੰਗ ਹੋਈ, ਜਿਸ ਵਿੱਚ ਹਰਦਿਆਲ ਸਿੰਘ ਕੰਬੋਜ ਨੇ ਸਮੂਹ ਟਕਸਾਲੀ ਕਾਂਗਰਸੀ ਨੇਤਾਵਾਂ ਨੂੰ ਆਪਣੇ ਹੱਕ ਲੈਣ ਲਈ 20 ਅਪ੍ਰੈਲ ਨੂੰ ਰਾਜਪੁਰਾ ਵਿਖੇ ਹੋ ਰਹੇ ਵਿਸ਼ਾਲ ਇੱਕਠ ਵਿੱਚ ਪੁਜੱਣ ਦਾ ਸੱਦਾ ਦਿੱਤਾ ਹੈ। ਜਾਣਕਾਰੀ ਅਨੁਸਾਰ ਵੱਖ ਵੱਖ ਹਲਕਿਆਂ ਵਿੱਚ ਟਕਸਾਲੀ ਕਾਂਗਰਸੀਆਂ ਦੇ ਹੱਕ ਵਿੱਚ ਵੱਡੀ ਲਹਿਰ ਚੱਲ ਰਹੀ ਹੈ। ਸਾਬਕਾ ਹਲਕਾ ਰਾਜਪੁਰਾ ਵਿਧਾਇਕ ਹਰਦਿਆਲ ਸਿੰਘ ਕੰਬੋਜ਼ ਨੇ ਅਜ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਭਾਂਵੇ ਕਾਂਗਰਸ ਪਾਰਟੀ ਵੱਲੋਂ ਕੁੱਝ ਦਿੱਨ ਪਹਿਲਾਂ ਕਾਂਗਰਸ ਪਾਰਟੀ ਵਿੱਚ ਰਲਣ ਵਾਲੇ ਡਾ: ਧਰਮਵੀਰ ਗਾਂਧੀ ਨੂੰ ਟਿੱਕਟ ਦੇ ਦਿੱਤੀ ਹੈ। ਪਰ ਉਨ੍ਹਾਂ ਦੀਆਂ ਵਾਇਰਲ ਹੋ ਰਹੀਆਂ ਵੀਡਿਓ ਵਿੱਚ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਕੋਲ ਵਰਕਰਾਂ ਦੇ ਵਿਆਹ ਸਮਾਗਮਾਂ, ਭੋਗਾਂ ਅਤੇ ਹੋਰਨਾਂ ਪ੍ਰੋਗਰਾਮਾਂ ਵਿੱਚ ਜਾਣ ਦਾ ਸਮਾਂ ਨਹੀ ਹੈ ਤੇ ਨਾ ਹੀ ਉਹ ਕਿਸੇ ਵਰਕਰ ਦੀ ਹਮਾਇਤ ਵਿੱਚ ਥਾਣਿਆਂ ਵਿੱਚ ਫੋਨ ਆਦਿ ਕਰ ਸਕਦੇ ਹਨ। ਜਿਸ ਤੋਂ ਵਰਕਰਾਂ ਵਿੱਚ ਨਰਾਜ਼ਗੀ ਦੇ ਆਲਮ ਦੇਖਣ ਨੂੰ ਮਿਲ ਰਹੇ ਹਨ। ਇਸ ਤੋਂ ਇੱਕ ਹੋਰ ਵਾਇਰਲ ਵੀਡਿਓ ਵਿੱਚ ਪੰਜਾਬ ਸੂਬੇ ਦੇ ਇੱਕ ਡੇਰੇ ਸਬੰਧੀ ਗਲਤ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਹੈ। ਜਿਸ ਤੋਂ ਡੇਰਾ ਸਮਰਥਕਾਂ ਵਿੱਚ ਵੀ ਨਰਾਜ਼ਗੀ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵਿਅਕਤੀ ਬਿਨ੍ਹਾਂ ਕੁੱਝ ਬਣੇ ਅਜਿਹੇ ਸ਼ਬਦਾਂ ਦੀ ਵਰਤੋਂ ਕਰ ਰਹੇ ਹਨ ਤਾਂ ਉਨ੍ਹਾਂ ਨੇ ਬਾਅਦ ਵਿੱਚ ਵਰਕਰਾਂ ਦੀ ਕੀ ਪੁੱਛ ਪ੍ਰਤੀਤ ਕਰਨੀ ਹੈ? ਕੰਬੋਜ਼ ਨੇ ਕਿਹਾ ਕਿ 20 ਅਪ੍ਰੈਲ 2024 ਨੂੰ ਰਾਜਪੁਰਾ ਦੇ ਇੱਕ ਨਿਜ਼ੀ ਮੈਰਿਜ ਪੈਲੇਸ ਵਿੱਚ ਟਕਸਾਲੀ ਕਾਂਗਰਸੀ ਪਰਿਵਾਰਾਂ ਦਾ ਇਕੱਠ ਰੱਖਿਆ ਗਿਆ ਹੈ। ਜਿਥੇ ਟਕਸਾਲੀ ਆਗੂਆਂ ਅਤੇ ਵਰਕਰਾਂ ਦੀ ਰਾਏ ਜਾਨਣ ਤੋਂ ਬਾਅਦ ਹੀ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਕਰੀਬ ਢਾਈ ਦਹਾਕਿਆਂ ਤੋਂ ਕਾਂਗਰਸ ਪਾਰਟੀ ਦੀ ਸੇਵਾ ਕਰਦੇ ਆ ਰਹੇ ਹਨ ਤੇ ਲੰਮਾਂ ਸਮਾਂ ਕਾਂਗਰਸ ਕਮੇਟੀ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ, 2 ਵਾਰ ਹਲਕਾ ਰਾਜਪੁਰਾ ਤੋਂ ਵਿਧਾਇਕ ਸਮੇਤ ਹੋਰ ਕਈ ਕਾਂਗਰਸ ਪਾਰਟੀ ਅਹੁੱਦਿਆਂ ਉਤੇ ਰਹਿ ਚੁੱਕੇ ਹਨ। ਇਸ ਦੌਰਾਨ ਕਾਂਗਰਸ ਕਮੇਟੀ ਰਾਜਪੁਰਾ ਸ਼ਹਿਰੀ ਦੇ ਪ੍ਰਧਾਨ ਨਰਿੰਦਰ ਸ਼ਾਸ਼ਤਰੀ, ਦਿਹਾਤੀ ਪ੍ਰਧਾਨ ਬਲਦੇਵ ਸਿੰਘ ਗੱਦੋਮਾਜ਼ਰਾ, ਕੌਂਸਲਰ ਅਮਨਦੀਪ ਸਿੰਘ ਨਾਗੀ, ਕੌਂਸਲਰ ਜਗਨੰਦਨ ਗੁਪਤਾ, ਕੌਂਸਲਰ ਬਲਵਿੰਦਰ ਸਿੰਘ ਸਰਾਓ, ਡਿੰਪੀ ਰਾਣਾ, ਆਈਟੀ ਪ੍ਰਧਾਨ ਿਿਨਤਨ ਰੇਖੀ ਸਮੇਤ ਵੱਡੀ ਗਿੱਣਤੀ ਵਿੱਚ ਕਾਂਗਰਸ ਪਾਰਟੀ ਅਹੁੱਦੇਦਾਰ ਤੇ ਵਰਕਰ ਹਾਜਰ ਸਨ।
Punjab Bani 17 April,2024
ਇਕਜੁੱਟਤਾ ਨਾਲ ਐਨ.ਕੇ. ਸ਼ਰਮਾ ਲਈ ਪ੍ਰਚਾਰ ਕਰਨ ਸਾਰੇ ਹਲਕਾ ਇੰਚਾਰਜ : ਸੁਖਬੀਰ ਬਾਦਲ
ਇਕਜੁੱਟਤਾ ਨਾਲ ਐਨ.ਕੇ. ਸ਼ਰਮਾ ਲਈ ਪ੍ਰਚਾਰ ਕਰਨ ਸਾਰੇ ਹਲਕਾ ਇੰਚਾਰਜ : ਸੁਖਬੀਰ ਬਾਦਲ ਅਕਾਲੀ ਦਲ ਪ੍ਰਧਾਨ ਨੇ ਪਟਿਆਲਾ ਲੋਕ ਸਭਾ ਦੇ ਸਾਰੇ ਹਲਕਾ ਇੰਚਾਰਜਾਂ ਨਾਲ ਕੀਤੀ ਮੀਟਿੰਗ ਪਾਰਟੀ ਦੀਆਂ ਨੀਤੀਆਂ ਅਤੇ ਉਮੀਦਵਾਰ ਦੇ ਬੇਦਾਗ਼ ਅਕਸ ਨੂੰ ਕਰਨ ਉਜਾਗਰ, ਘਰ-ਘਰ ਜਾਣ ਵਰਕਰ ਪਟਿਆਲਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪਟਿਆਲਾ ਲੋਕ ਸਭਾ ਹਲਕੇ ਦੇ ਸਮੂਹ ਹਲਕਾ ਇੰਚਾਰਜਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਸੀ ਮਤਭੇਦ ਭੁਲਾ ਕੇ ਪੂਰੀ ਇੱਕਜੁੱਟਤਾ ਨਾਲ ਪਾਰਟੀ ਉਮੀਦਵਾਰ ਐਨ.ਕੇ. ਸ਼ਰਮਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ। ਐਨ.ਕੇ. ਸ਼ਰਮਾ ਨੂੰ ਪਾਰਟੀ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਸੁਖਬੀਰ ਬਾਦਲ ਨੇ ਪਟਿਆਲਾ ਸੰਸਦੀ ਸੀਟ ਅਧੀਨ ਆਉਂਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦੀ ਮੀਟਿੰਗ ਬੁਲਾ ਕੇ ਚੋਣ ਰਣਨੀਤੀ 'ਤੇ ਵਿਚਾਰ ਵਟਾਂਦਰਾ ਕੀਤਾ ਅਤੇ ਚੋਣ ਪ੍ਰਚਾਰ ਮੁਹਿੰਮ ਨੂੰ ਤੇਜ਼ ਗਤੀ ਨਾਲ ਚਲਾਉਣ ਦੇ ਨਿਰਦੇਸ਼ ਦਿੱਤੇ। ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਕੋਰ ਕਮੇਟੀ ਨੇ ਡੂੰਘੀ ਸੋਚ ਵਿਚਾਰ ਤੋਂ ਬਾਅਦ ਪਟਿਆਲਾ ਤੋਂ ਐਨ.ਕੇ. ਸ਼ਰਮਾ ਜਿਹੇ ਬੇਦਾਗ ਵਿਅਕਤੀ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਪਟਿਆਲਾ ਵਿੱਚ ਕਾਂਗਰਸ ਅਤੇ ਭਾਜਪਾ ਨੇ ਜਿੱਥੇ ਦਲਬਦਲੂਆਂ ਅਤੇ ਮੌਕਾਪ੍ਰਸਤਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ, ਉਥੇ ਅਕਾਲੀ ਦਲ ਨੇ ਜਿਸ ਉਮੀਦਵਾਰ ਨੂੰ ਮੈਦਾਨ ਵਿੱਚ ਉਤਾਰਿਆ ਹੈ, ਉਹ ਹਮੇਸ਼ਾ ਹੀ ਪਾਰਟੀ ਪ੍ਰਤੀ ਵਫ਼ਾਦਾਰ ਰਿਹਾ ਹੈ ਅਤੇ ਦੋ ਵਾਰ ਵਿਧਾਇਕ ਅਤੇ ਮੰਤਰੀ ਬਣਨ ਦੇ ਬਾਵਜੂਦ ਬੇਦਾਗ ਅਕਸ ਰਿਹਾ ਹੈ। ਸੁਖਬੀਰ ਬਾਦਲ ਨੇ ਸਮੂਹ ਹਲਕਾ ਇੰਚਾਰਜਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ ਪੱਧਰ 'ਤੇ ਚੋਣ ਪ੍ਰਚਾਰ ਪ੍ਰੋਗਰਾਮ ਤੈਅ ਕਰਨ। ਪਾਰਟੀ ਉਮੀਦਵਾਰ ਦੇ ਸਮਰਥਨ ਵਿੱਚ ਸਮਾਨੰਤਰ ਪ੍ਰੋਗਰਾਮ ਆਯੋਜਿਤ ਕਰਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ। ਆਉਣ ਵਾਲੇ ਦਿਨਾਂ ਵਿੱਚ ਲੋਕ ਸਭਾ ਹਲਕੇ ਵਿੱਚ ਰੈਲੀਆਂ ਵੀ ਕੀਤੀਆਂ ਜਾਣਗੀਆਂ। ਸੁਖਬੀਰ ਬਾਦਲ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਉਹ ਲੋਕ ਸਭਾ ਦੇ ਹੋਰ ਅਹੁਦੇਦਾਰਾਂ ਨਾਲ ਵੀ ਮੀਟਿੰਗ ਕਰਨਗੇ। ਇਸ ਮੌਕੇ ਬੋਲਦਿਆਂ ਪਾਰਟੀ ਉਮੀਦਵਾਰ ਐਨ.ਕੇ. ਸ਼ਰਮਾ ਨੇ ਕਿਹਾ ਕਿ ਉਹ ਸਰਕਾਰ ਅਤੇ ਸੰਗਠਨ ਵਿੱਚ ਜਿਨ੍ਹਾਂ ਵੀ ਅਹੁਦਿਆਂ 'ਤੇ ਰਹੇ ਹਨ, ਉਨ੍ਹਾਂ ਨੇ ਹਮੇਸ਼ਾ ਪਾਰਟੀ ਦੇ ਸਾਰੇ ਵਰਗਾਂ ਨੂੰ ਨਾਲ ਲੈ ਕੇ ਚੱਲਣ ਦੀ ਕੋਸ਼ਿਸ਼ ਕੀਤੀ ਹੈ। ਸ਼ਰਮਾ ਨੇ ਸਮੂਹ ਹਲਕਾ ਇੰਚਾਰਜਾਂ ਨੂੰ ਕਿਹਾ ਕਿ ਉਹ ਆਪੋ-ਆਪਣੇ ਖੇਤਰਾਂ ਵਿੱਚ ਪ੍ਰੋਗਰਾਮ ਉਲੀਕਣ। ਪ੍ਰਚਾਰ ਮੁਹਿੰਮ ਦੌਰਾਨ ਕੋਈ ਵੀ ਪਿੰਡ, ਸ਼ਹਿਰ, ਕਸਬਾ ਅਜਿਹਾ ਨਾ ਛੱਡਿਆ ਜਾਵੇ, ਜਿੱਥੇ ਅਕਾਲੀ ਦਲ ਦਾ ਕੋਈ ਵਰਕਰ ਨਾ ਪਹੁੰਚਿਆ ਹੋਵੇ। ਇਸ ਮੀਟਿੰਗ ਵਿੱਚ ਸਾਬਕਾ ਮੰਤਰੀ ਤੇ ਹਲਕਾ ਇੰਚਾਰਜ ਸੁਰਜੀਤ ਸਿੰਘ ਰੱਖੜਾ, ਸੁਤਰਾਣਾ ਸਰਕਲ ਇੰਚਾਰਜ ਕਬੀਰ ਦਾਸ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਨਾਭਾ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ, ਪਟਿਆਲਾ ਦਿਹਾਤੀ ਦੇ ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ, ਚਰਨਜੀਤ ਸਿੰਘ ਬਰਾੜ, ਭੁਪਿੰਦਰ ਸਿੰਘ ਸ਼ੇਖੂਪੁਰ ਇੰਚਾਰਜ ਘਨੌਰ, ਪਟਿਆਲਾ ਸ਼ਹਿਰੀ ਦੇ ਇੰਚਾਰਜ ਅਮਰਿੰਦਰ ਸਿੰਘ ਬਜਾਜ, ਸ਼ਹਿਰੀ ਪ੍ਰਧਾਨ ਅਮਿਤ ਰਾਠੀ ਤੋਂ ਇਲਾਵਾ ਮੁਹਾਲੀ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਕ੍ਰਿਸ਼ਨ ਪਾਲ ਸ਼ਰਮਾ ਸਮੇਤ ਕਈ ਆਗੂ ਹਾਜ਼ਰ ਸਨ।
Punjab Bani 17 April,2024
ਪਟਿਆਲਾ ਹਲਕਾ ਨਿਵਾਸੀਆਂ ਨੂੰ ਸਟੈਂਡ ਵਾਲੇ ਉਮੀਦਵਾਰ ਨੂੰ ਆਪਣਾ ਉਮੀਦਵਾਰ ਬਣਾਉਣ ਦੀ ਅਪੀਲ - ਸ਼ਰਮਾ
ਪਟਿਆਲਾ ਹਲਕਾ ਨਿਵਾਸੀਆਂ ਨੂੰ ਸਟੈਂਡ ਵਾਲੇ ਉਮੀਦਵਾਰ ਨੂੰ ਆਪਣਾ ਉਮੀਦਵਾਰ ਬਣਾਉਣ ਦੀ ਅਪੀਲ - ਸ਼ਰਮਾ ਚੰਡੀਗੜ੍ਹ : ਇਸ ਵਾਰ ਪਟਿਆਲਾ ਹਲਕਾ ਵਿੱਚ ਚੋਣ ਮੁਕਾਬਲਾ ਹਰ ਪਾਸੇ ਹੈ ਪਰ ਸਾਰੇ ਉਮੀਦਵਾਰਾਂ ਵਿੱਚੋਂ ਇੱਕ ਹੀ ਮਜ਼ਬੂਤ ਸਟੈਂਡ ਵਾਲਾ ਉਮੀਦਵਾਰ ਐਨ.ਕੇ.ਸ਼ਰਮਾ ਹੈ, ਜੋ ਕਿ ਪਾਰਟੀ ਨਾਲ ਜੁੜੇ ਹੋਏ ਹਨ। ਐਨ.ਕੇ.ਸ਼ਰਮਾ ਨੇ ਕਿਹਾ ਕਿ ਜ਼ੀਰਕਪੁਰ, ਡੇਰਾਬੱਸੀ ਜਾਂ ਮੋਹਾਲੀ ਖੇਤਰ ਦੀ ਸਿਆਸਤ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਉਹ ਵਿਕਾਸ ਦਾ ਪ੍ਰਤੀਕ ਮੰਨੇ ਜਾਂਦੇ ਹਨ ਅਜਿਹਾ ਹੀ ਉਨ੍ਹਾਂ ਨਾਲ ਹੁੰਦਾ ਹੈ, ਜਿਨ੍ਹਾਂ ਦਾ ਆਪਣਾ ਸਟੈਂਡ ਨਹੀਂ ਹੁੰਦਾ, ਚਾਹੇ ਉਹ ਧਰਮਵੀਰ ਗਾਂਧੀ ਹੋਵੇ ਜਾਂ ਰਾਣੀ ਪਰਿਣੀਤੀ, ਜਿਨ੍ਹਾਂ ਨੇ ਹਾਲ ਹੀ ਵਿੱਚ ਡੁੱਬਦੇ ਜਹਾਜ਼ ਨੂੰ ਛੱਡ ਕੇ ਨਵਾਂ ਰਾਹ ਅਪਣਾਇਆ ਹੈ। ਕੁੱਲ ਮਿਲਾ ਕੇ ਹਲਕਾ ਵਾਸੀਆਂ ਨੂੰ ਬੇਨਤੀ ਹੈ ਕਿ ਆਪਣੀ ਕੀਮਤੀ ਵੋਟ ਦਾ ਬਟਨ ਦਬਾਉਣ ਤੋਂ ਪਹਿਲਾਂ ਇੱਕ ਵਾਰ ਸਾਰੇ ਉਮੀਦਵਾਰਾਂ ਨੂੰ ਦੇਖ ਲਓ ਕਿ ਕਿਸ ਦਾ ਸਟੈਂਡ ਹੈ ਅਤੇ ਕਿਸਦਾ ਕੋਈ ਸਟੈਂਡ ਨਹੀਂ ਹੈ, ਮੈਂ ਪਟਿਆਲਾ ਹਲਕਾ ਵਿੱਚ ਪੁਰਜ਼ੋਰ ਅਪੀਲ ਕੀਤੀ ਹੈ ਸਾਰੇ ਅਕਾਲੀ ਦਲ ਦੇ ਨਿਵਾਸੀਆਂ ਨੂੰ ਕਿ ਉਹਨਾਂ ਨੇ ਆਪਣਾ ਵਟਸਐਪ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ, ਜੋ ਵੀ ਨਾਗਰਿਕ ਅਕਾਲੀ ਦਲ ਦੇ ਮੈਨੀਫੈਸਟੋ ਵਿੱਚ ਸ਼ਾਮਲ ਹੋਣਾ ਚਾਹੁੰਦਾ ਹੈ, ਕਿਰਪਾ ਕਰਕੇ ਸਾਨੂੰ ਸਾਡੀ ਹੈਲਪਲਾਈਨ 9591287100 'ਤੇ ਵਟਸਐਪ ਕਰੋ, ਮੈਂ ਵਾਅਦਾ ਕਰਦਾ ਹਾਂ ਕਿ ਸਾਰੇ ਸੁਝਾਵਾਂ 'ਤੇ ਵਿਚਾਰ ਕੀਤਾ ਜਾਵੇਗਾ। ਪਟਿਆਲਾ ਲਾਈਟ ਨੂੰ ਮਜ਼ਬੂਤ ਸਟੈਂਡ ਦਿੱਤਾ ਜਾਵੇਗਾ।
Punjab Bani 17 April,2024
ਐਨ.ਕੇ.ਸ਼ਰਮਾ ਨੇ ਹਲਕੇ ਦੇ ਲੋਕਾਂ ਨੂੰ ਰਾਮ ਨੌਮੀ ਦੀ ਦਿੱਤੀ ਵਧਾਈ
ਐਨ.ਕੇ.ਸ਼ਰਮਾ ਨੇ ਹਲਕੇ ਦੇ ਲੋਕਾਂ ਨੂੰ ਰਾਮ ਨੌਮੀ ਦੀ ਦਿੱਤੀ ਵਧਾਈ ਚੰਡੀਗੜ੍ਹ : ਲੋਕ ਸਭਾ ਹਲਕਾ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ ਸਾਰਿਆਂ ਨੂੰ ਰਾਮ ਨੌਮੀ ਦੀ ਵਧਾਈ ਦਿੰਦਿਆਂ ਕਿਹਾ ਹੈ ਕਿ ਭਗਵਾਨ ਸ੍ਰੀ ਰਾਮ ਦੇ ਨਾਨਕੇ ਪਿੰਡ ਘੜਾਮ ਦੇ ਪੱਧਰ 'ਤੇ ਰਾਸ਼ਟਰੀ ਆਸਥਾ ਦਾ ਕੇਂਦਰ ਐਲਾਨਿਆ ਜਾਵੇਗਾ। ਐਨ.ਕੇ.ਸ਼ਰਮਾ ਨੇ ਬੀਤੇ ਦਿਨ ਪਿੰਡ ਘੜਾਮ ਵਿਖੇ ਪਹੁੰਚ ਕੇ ਕੌਸ਼ਲਿਆ ਭਵਨ ਦਾ ਦੌਰਾ ਕੀਤਾ, ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਐਨ.ਕੇ.ਸ਼ਰਮਾ ਭਾਵੁਕ ਹੋ ਗਏ। ਉਨ੍ਹਾਂ ਦੱਸਿਆ ਕਿ ਅੱਜ ਉਹ ਭਗਵਾਨ ਸ੍ਰੀ ਰਾਮ ਦਾ ਅਸ਼ੀਰਵਾਦ ਲੈਣ ਲਈ ਗ਼ਦਮਾਂ ਵਿਖੇ ਆਏ ਸਨ। ਇਹ ਹਿੰਦੂਆਂ ਦਾ ਸਭ ਤੋਂ ਵੱਡਾ ਤੀਰਥ ਸਥਾਨ ਹੈ। ਇਹ ਪਿੰਡ ਮਾਤਾ ਕੌਸ਼ੱਲਿਆ ਦਾ ਨਾਨਕਾ ਘਰ ਹੈ ਅਤੇ ਅਯੁੱਧਿਆ ਦੇ ਰਾਜਾ ਦਸ਼ਰਥ ਇਸ ਪਿੰਡ ਵਿੱਚ ਵਿਆਹ ਦਾ ਜਲੂਸ ਲੈ ਕੇ ਆਏ ਸਨ। ਬੜੇ ਅਫਸੋਸ ਦੀ ਗੱਲ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੋ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ, ਉਨ੍ਹਾਂ ਦੀ ਪਤਨੀ ਪਰਿਣੀਤੀ ਕੌਰ ਚਾਰ ਵਾਰ ਪਟਿਆਲਾ ਦੀ ਸੰਸਦ ਮੈਂਬਰ ਰਹਿ ਚੁੱਕੀ ਹੈ ਪਰ ਕਦੇ ਇਸ ਤੀਰਥ ਅਸਥਾਨ ਵੱਲ ਧਿਆਨ ਨਹੀਂ ਦਿੱਤਾ ਗਿਆ ਤਾਂ ਐਨ.ਕੇ ਸ਼ਰਮਾ ਨੇ ਕਿਹਾ ਕਿ ਅੱਜ ਪਰਿਣੀਤੀ ਕੌਰ ਸ ਭਗਵਾਨ ਸ਼੍ਰੀ ਰਾਮ ਦਾ ਨਾਮ ਲੈ ਕੇ ਉਹ ਵੋਟਾਂ ਮੰਗ ਰਹੀ ਹੈ ਪਰ ਉਸਨੇ ਕਦੇ ਵੀ ਗ਼ਦਮ ਦੇ ਨਵੀਨੀਕਰਨ ਲਈ ਕੋਈ ਉਪਰਾਲਾ ਨਹੀਂ ਕੀਤਾ। ਇਸ ਅਸਥਾਨ ਦੀ ਅਯੋਧਿਆ ਜਿੰਨੀ ਹੀ ਮਹੱਤਤਾ ਹੈ, ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਲਵ-ਕੁਸ਼ ਮੈਮੋਰੀਅਲ, ਗੁਰੂ ਰਵਿਦਾਸ ਦੇ ਸਥਾਨ ਅਤੇ ਮਹਾਂਪੁਰਸ਼ਾਂ ਦੀਆਂ ਯਾਦਗਾਰਾਂ ਨੂੰ ਅਣਗੌਲਿਆ ਕੀਤਾ ਗਿਆ ਸੀ ਬਣਾਏ ਗਏ ਸਨ। ਉਨ੍ਹਾਂ ਕਿਹਾ ਕਿ ਭਗਵਾਨ ਸ਼੍ਰੀ ਰਾਮ ਦੇ ਆਸ਼ੀਰਵਾਦ ਨਾਲ ਇੱਥੇ ਵੀ 400 ਕਰੋੜ ਰੁਪਏ ਦਾ ਪ੍ਰਾਜੈਕਟ ਬਣਾਇਆ ਜਾਵੇਗਾ।
Punjab Bani 17 April,2024
ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕੀਤੀ ਮੀਟਿੰਗ
ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕੀਤੀ ਮੀਟਿੰਗ ਜਲੰਧਰ, 16 ਅਪਰੈਲ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਟਿਕਟ ਦੇ ਐਲਾਨ ਤੋਂ ਬਾਅਦ ਕਾਂਗਰਸ ਭਵਨ ਵਿੱਚ ਪਾਰਟੀ ਵਰਕਰਾਂ ਨਾਲ ਪਹਿਲੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਆਮ ਆਦਮੀ ਪਾਰਟੀ ਅਤੇ ਭਾਜਪਾ ਦੇ ਉਮੀਦਵਾਰਾਂ ’ਤੇ ਸ਼ਬਦੀ ਵਾਰ ਕੀਤੇ। ਸਾਬਕਾ ਮੁੱਖ ਮੰਤਰੀ ਨੇ ਵਰਕਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਲੋਕ ਸਭਾ ਚੋਣਾਂ ਦੇ ਨਤੀਜਿਆਂ ਦੇ ਇੱਕ ਹਫਤੇ ਬਾਅਦ ਭਗਵੰਤ ਮਾਨ ਦੀ ਸਰਕਾਰ ਆਪਣੀ ਹਾਰ ਦੇਖ ਕੇ ਖੁਦ ਹੀ ਡਿੱਗ ਜਾਵੇਗੀ। ਸਾਬਕਾ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਸੂਬੇ ਦੀ ‘ਆਪ’ ਸਰਕਾਰ ਤੋਂ ਤੰਗ ਆ ਚੁੱਕੇ ਹਨ ਅਤੇ ਉਹ ਭਾਜਪਾ ਦੇ ਵੀ ਸਖ਼ਤ ਖ਼ਿਲਾਫ਼ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਪਵਨ ਟੀਨੂੰ ਨੂੰ ਸਭ ਕੁਝ ਦਿੱਤਾ ਪਰ ਉਹ ਆਪਣੀ ਪਾਰਟੀ ਛੱਡ ਕੇ ‘ਆਪ’ ਦੇ ਉਮੀਦਵਾਰ ਬਣ ਬੈਠੇ ਹਨ। ਇਸੇ ਤਰ੍ਹਾਂ ਰਿੰਕੂ ਨੂੰ ਵੀ ਕਾਂਗਰਸ ਨੇ ਸਭ ਕੁਝ ਦਿੱਤਾ ਸੀ ਪਰ ਉਹ ਵੀ ਆਪਣੀ ਪਾਰਟੀ ਛੱਡ ਗਏ। ਅਜਿਹੇ ਹਾਲਾਤ ਵਿੱਚ ਲੋਕ ਇਨ੍ਹਾਂ ਦੋਵਾਂ ’ਤੇ ਕਿਵੇਂ ਭਰੋਸਾ ਕਰ ਸਕਦੇ ਹਨ। ਅਜਿਹੇ ਆਗੂਆਂ ਨੇ ਹੀ ਪੰਜਾਬ ਦੀ ਸਿਆਸਤ ਨੂੰ ਬਦਨਾਮ ਕੀਤਾ ਹੋਇਆ ਹੈ।
Punjab Bani 17 April,2024
ਪ੍ਰਧਾਨ ਮੰਤਰੀ ਮੋਦੀ ਭਿਸ੍ਰਟਾਚਾਰ ਦੇ ਚੈਪੀਅਨ : ਰਾਹੁਲ ਗਾਂਧੀ
ਪ੍ਰਧਾਨ ਮੰਤਰੀ ਮੋਦੀ ਭਿਸ੍ਰਟਾਚਾਰ ਦੇ ਚੈਪੀਅਨ : ਰਾਹੁਲ ਗਾਂਧੀ ਗਾਜ਼ੀਆਬਾਦ, 17 ਅਪਰੈਲ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਦੋਸ਼ ਲਗਾਇਆ ਕਿ ਚੋਣ ਬਾਂਡ ਯੋਜਨਾ ਦੁਨੀਆ ਦੀ ਸਭ ਤੋਂ ਵੱਡੀ ਵਸੂਲੀ ਸਕੀਮ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭ੍ਰਿਸ਼ਟਾਚਾਰ ਦੇ ਚੈਂਪੀਅਨ ਹਨ। ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨਾਲ ਸਾਂਝੀ ਪ੍ਰੈਸ ਕਾਨਫਰੰਸ ਵਿੱਚ ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਭਾਜਪਾ ਨੂੰ ਇਸ ਚੋਣ ਵਿੱਚ 150 ਤੋਂ ਵੱਧ ਸੀਟਾਂ ਨਹੀਂ ਮਿਲ ਰਹੀਆਂ। ਅਖਿਲੇਸ਼ ਯਾਦਵ ਨੇ ਕਿਹਾ ਕਿ ਇਸ ਲੋਕ ਸਭਾ ਚੋਣਾਂ ‘ਚ ਗਾਜ਼ੀਆਬਾਦ ਤੋਂ ਗਾਜ਼ੀਪੁਰ ਤੱਕ ਭਾਜਪਾ ਦਾ ਸਫਾਇਆ ਹੋ ਜਾਵੇਗਾ।
Punjab Bani 17 April,2024
ਆਮ ਆਦਮੀ ਪਾਰਟੀ ਨੇ ਪੈ੍ਸ ਕਾਨਫਰੰਸ ਕਰ ਵੈਬਸਾਈਟ ਕੀਤੀ ਲਾਂਚ
ਆਮ ਆਦਮੀ ਪਾਰਟੀ ਨੇ ਪੈ੍ਸ ਕਾਨਫਰੰਸ ਕਰ ਵੈਬਸਾਈਟ ਕੀਤੀ ਲਾਂਚ ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸੰਜੇ ਸਿੰਘ, ਆਤਿਸ਼ੀ, ਸੌਰਭ ਭਾਰਦਵਾਜ ਅਤੇ ਜੈਸਮੀਨ ਸ਼ਾਹ ਨੇ ਪਾਰਟੀ ਨਾਲ ਸਬੰਧਿਤ ਮੁੱਦਿਆਂ 'ਤੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਲੋਕ ਸਭਾ ਚੋਣਾਂ ਸਬੰਧੀ ਆਮ ਆਦਮੀ ਪਾਰਟੀ ਦੀ ਵੈੱਬਸਾਈਟ ਵੀ ਲਾਂਚ ਕੀਤੀ ਗਈ। ਇਸ ਵੈੱਬਸਾਈਟ ਦਾ ਨਾਂ 'ਆਪ ਕਾ ਰਾਮਰਾਜਯ' ਰੱਖਿਆ ਗਿਆ ਹੈ। ‘ਆਪ’ ਆਗੂਆਂ ਨੇ ਕਿਹਾ ਕਿ ਇਹ ਪਹਿਲੀ ਰਾਮਨੌਮੀ ਹੈ, ਜਦੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੇਲ੍ਹ ਵਿਚ ਹਨ। ਉਨ੍ਹਾਂ ਨੇ ਦਿੱਲੀ ਵਿਚ ਰਾਮਰਾਜਯ ਦੇ ਸੰਕਲਪ ਉੱਤੇ ਸੱਚਮੁੱਚ ਕੰਮ ਕੀਤਾ ਹੈ। ਰਾਮਰਾਜਯ ਇਹੀ ਸੀ ਜਿੱਥੇ ਲੋਕਾਂ ਲਈ ਰਾਜ ਚਲਾਇਆ ਜਾਂਦਾ ਸੀ। ਕੇਜਰੀਵਾਲ ਵੀ ਇਹੀ ਕਰ ਰਿਹਾ ਹੈ। ਅਸੀਂ ਲੋਕਾਂ ਲਈ ਸਰਕਾਰ ਚਲਾ ਰਹੇ ਹਾਂ, ਜਿੱਥੇ ਬਿਜਲੀ, ਪਾਣੀ, ਬੱਚਿਆਂ ਦੀ ਚੰਗੀ ਸਿੱਖਿਆ ਅਤੇ ਲੋਕਾਂ ਦੇ ਚੰਗੇ ਇਲਾਜ ਦੀ ਗੱਲ ਹੁੰਦੀ ਹੈ। ਦੇਸ਼ ਦੀ ਆਜ਼ਾਦੀ ਤੋਂ ਬਾਅਦ ਕਦੇ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ ਕਿ ਲੋਕਾਂ ਨੂੰ ਮੁਫ਼ਤ ਬਿਜਲੀ ਅਤੇ ਪਾਣੀ ਮਿਲ ਸਕੇਗਾ। ਜਿਹੜੇ ਲੋਕ ਸਾਡਾ ਕੰਮ ਦੇਖਣਾ ਚਾਹੁੰਦੇ ਹਨ, ਉਹ ਸਾਡੀ ਵੈੱਬਸਾਈਟ 'ਤੇ ਜਾ ਕੇ ਦੇਖਣ ਕਿ ਸਾਡੀ ਸਰਕਾਰ ਨੇ ਦਿੱਲੀ ਅਤੇ ਪੰਜਾਬ 'ਚ ਕੀ ਕੰਮ ਕੀਤਾ ਹੈ। ਭਗਵਾਨ ਰਾਮ ਨੂੰ ਆਪਣੇ ਰਾਜ ਲਈ ਬਹੁਤ ਸੰਘਰਸ਼ ਕਰਨਾ ਪਿਆ, ਇਸੇ ਤਰ੍ਹਾਂ ਕੇਜਰੀਵਾਲ ਨੂੰ ਵੀ ਬਹੁਤ ਸੰਘਰਸ਼ ਕਰਨਾ ਪੈ ਰਿਹਾ ਹੈ।
Punjab Bani 17 April,2024
ਆਪ ਨੇ ਫਿਰੋਜਪੁਰ, ਗੁਰਦਾਸਪੁਰ, ਜਲੰਧਰ ਤੇ ਲੁਧਿਆਣਾ ਤੋ਼ ਐਲਾਨੇ ਉਮੀਦਵਾਰ
ਆਪ ਨੇ ਫਿਰੋਜਪੁਰ, ਗੁਰਦਾਸਪੁਰ, ਜਲੰਧਰ ਤੇ ਲੁਧਿਆਣਾ ਤੋ਼ ਐਲਾਨੇ ਉਮੀਦਵਾਰ ਚੰਡੀਗੜ੍ਹ 16 ਅਪਰੈਲ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ। ‘ਆਪ’ ਨੇ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ, ਗੁਰਦਾਸਪੁਰ ਤੋਂ ਅਮਨਪੁਰ ਸਿੰਘ ਸ਼ੈਰੀ ਕਲਸੀ, ਜਲੰਧਰ ਤੋਂ ਪਵਨ ਕੁਮਾਰ ਟੀਨੂ ਅਤੇ ਲੁਧਿਆਣਾ ਤੋਂ ਅਸ਼ੋਕ ਪਰਾਸ਼ਰ ਪੱਪੀ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਹੁਣ ਪੰਜਾਬ ਦੀਆਂ ਸਾਰੀਆਂ 13 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
Punjab Bani 16 April,2024
ਲੋਕ ਸਭਾ ਚੋਣਾਂ : ਭਾਜਪਾ ਨੇ ਤਿੰਨ ਹੋਰ ਉਮੀਦਵਾਰਾਂ ਦਾ ਕੀਤਾ ਐਲਾਨ
ਲੋਕ ਸਭਾ ਚੋਣਾਂ : ਭਾਜਪਾ ਨੇ ਤਿੰਨ ਹੋਰ ਉਮੀਦਵਾਰਾਂ ਦਾ ਕੀਤਾ ਐਲਾਨ ਚੰਡੀਗੜ੍ਹ : ਭਾਜਪਾ ਨੇ ਲੋਕ ਸਭਾ ਚੋਣਾਂ ਲਈ ਪੰਜਾਬ ਤੋਂ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਹੁਸ਼ਿਆਰਪੁਰ ਤੋਂ ਅਨੀਤਾ ਸੋਮ ਪ੍ਰਕਾਸ਼, ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ ਅਤੇ ਬਠਿੰਡੇ ਪਰਮਪਾਲ ਕੌਰ ਸਿੱਧੂ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਪਰਮਪਾਲ ਕੌਰ ਸਿੱਧੂ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਹੈ ਅਜੇ ਕੁਝ ਦਿਨ ਪਹਿਲਾਂ ਹੀ ਭਾਜਪਾ ਵਿਚ ਸ਼ਾਮਲ ਹੋਏ ਹਨ। ਇਸ ਤੋਂ ਇਲਾਵਾ ਆਪ ਨੇ ਵੀ ਲੋਕ ਸਭਾ ਚੋਣ 2024 ਲਈ ਆਪਣੀ ਤੀਜੀ ਲਿਸਟ ਜਾਰੀ ਕਰ ਦਿੱਤੀ ਹੈ। ਫਿਰੋਜ਼ਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ ਨੂੰ, ਗੁਰਦਾਸਪੁਰ ਤੋਂ ਸ਼ੈਰੀ ਕਲਸੀ ਨੂੰ, ਜਲੰਧਰ ਤੋਂ ਪਵਨ ਕੁਮਾਰ ਟੀਨੂੰ, ਲੁਧਿਆਣਾ ਤੋਂ ਅਸ਼ੋਕ ਪਰਾਸ਼ਰ ਪੱਪੀ ਨੂੰ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ।
Punjab Bani 16 April,2024
ਰੋਡ ਸ਼ੋਅ ਦੌਰਾਨ ਭਾਵੁਕ ਹੋਏ ਸੀਂਐਮ ਭਗਵੰਤ ਮਾਨ
ਰੋਡ ਸ਼ੋਅ ਦੌਰਾਨ ਭਾਵੁਕ ਹੋਏ ਸੀਂਐਮ ਭਗਵੰਤ ਮਾਨ ਚੰਡੀਗੜ੍ਹ : ਅੱਜ ਰੋਡ ਸ਼ੋਅ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਾਵੁਕ ਹੋ ਗਏ। ਉਹ ਜੇਲ੍ਹ ਵਿਚ ਬੰਦ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਬਾਰੇ ਦੱਸ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀਆਂ ਅੱਖਾਂ ਵਿਚੋਂ ਹੰਝੂ ਆ ਗਏ। ਉਨ੍ਹਾਂ ਨੇ ਅੱਖਾਂ ਪੂੰਝਦੇ ਹੋਏ ਆਖਿਆ ਕਿ ਜੇਲ੍ਹ ਵਿਚ ਬੰਦ ਕੇਜਰੀਵਾਲ ਨਾਲ ਅਤਿਵਾਦੀਆਂ ਵਰਗਾ ਸਲੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਸੂਰ ਕੀ ਹੈ, ਉਨ੍ਹਾਂ ਦਾ ਕਸੂਰ ਇਹ ਹੈ ਕਿ ਉਨ੍ਹਾਂ ਨੇ ਸਕੂਲ ਬਣਵਾ ਦਿੱਤੇ, ਆਮ ਲੋਕਾਂ ਨੂੰ ਸਿਹਤ ਸਹੂਲਤ ਦੇ ਦਿੱਤੀਆਂ?
Punjab Bani 16 April,2024
ਭਾਜਪਾ ਨੇ ਕਿਸਾਨਾਂ ਦੇ ਜਖਮਾਂ ਤੇ ਛਿੜਕਿਆ ਲੂਣ : ਸਤਨਾਮ ਬਹਿਰੂ
ਭਾਜਪਾ ਨੇ ਕਿਸਾਨਾਂ ਦੇ ਜਖਮਾਂ ਤੇ ਛਿੜਕਿਆ ਲੂਣ : ਸਤਨਾਮ ਬਹਿਰੂ ਪਟਿਆਲਾ 16 ਅਪ੍ਰੈਲ ਦੇਸ਼ ਵਿੱਚ ਹੋ ਰਹੀਆਂ ਪਾਰਲੀਮੈਂਟ ਚੋਣਾਂ ਦੌਰਾਨ ਕੇਂਦਰੀ ਅਤੇ ਖੇਤਰੀ ਪਾਰਟੀਆਂ ਵੱਲੋਂ ਵੋਟਰਾਂ ਨੂੰ ਭਰਮਾਉਣ ਲਈ ਤਰ੍ਹਾਂ—ਤਰ੍ਹਾਂ ਦੇ ਆਪਣੇ ਚੋਣ—ਮਨੋਰਥ ਪੱਤਰਾਂ ਰਾਹੀਂ ਵਾਅਦੇ ਅਤੇ ਸਬਜਬਾਗ ਵਿਖਾਏ ਜਾ ਰਹੇ ਹਨ। ਭਾਰਤੀ ਜਨਤਾ ਪਾਰਟੀ ਨੇ ਆਪਣੇ ਚੋਣ ਸੰਕਲਪ ਰਾਹੀਂ ਦੇਸ਼ ਦੇ ਵੋਟਰਾਂ ਵਾਸਤੇ ਵਾਅਦੇ ਕੀਤੇ ਹਨ ਉਸ ਉੱਤੇ ਪ੍ਰਤੀਕਰਮ ਦਿੰਦਿਆ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਨੇ ਕਿਹਾ ਕਿ ਪਿਛਲੇ 10 ਸਾਲਾਂ ਦੌਰਾਨ ਦੇਸ਼ ਦੇ ਲੋਕਾਂ, ਕਿਸਾਨਾਂ ਅਤੇ ਮਜਦੂਰਾਂ ਨਾਲ ਵੱਡੀਆਂ ਵਾਅਦਾ ਖਿਲਾਫੀਆਂ ਕੀਤੀਆਂ ਹਨ ਅਤੇ ਹੁਣ ਆਏ ਬੇ.ਜੇ.ਪੀ. ਦੇ ਚੋਣ ਮਨੋਰਥ ਪੱਤਰ ਨੇ ਦੇਸ਼ ਦੇ ਕਿਸਾਨਾਂ ਦੇ ਜਖਮਾਂ ਤੇ ਲੂਣ ਛਿੜਕਣ ਤੋਂ ਵੱਧ ਕੁੱਝ ਨਹੀਂ ਕੀਤਾ। ਜਦੋਂ ਕਿ ਦੇਸ਼ ਦੇ ਕਿਸਾਨ ਦਿੱਲੀ ਵਿਖੇ ਸਾਲ ਤੋਂ ਵੱਧ ਚੱਲੇ ਕਿਸਾਨ ਅੰਦੋਲਨ ਦੌਰਾਨ ਮੌਜੂਦਾ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਪ੍ਰਮੁੱਖ ਮੰਗਾਂ ਤੇ ਲਿਖਤੀ ਸਮਝੌਤੇ ਕੀਤੇ ਸਨ ਅਤੇ ਕਿਸਾਨ ਕੇਂਦਰ ਸਰਕਾਰ ਨੂੰ 13 ਫਰਵਰੀ ਨੂੰ ਦਿੱਲੀ ਚਲੋਂ ਨਾਅਰੇ ਤਹਿਤ ਮੰਨੀਆਂ ਹੋਈਆਂ ਲਿਖਤੀ ਮੰਗਾਂ ਦੇਸ਼ ਦੇ ਹੁਕਮਰਾਨਾਂ ਨੂੰ ਯਾਦ ਕਰਵਾਉਣ ਜਾ ਰਹੇ ਸਨ ਕੇਂਦਰ ਅਤੇ ਹਰਿਆਣਾ ਸਰਕਾਰ ਨੇ ਵੱਡੀਆਂ ਰੁਕਾਵਟਾਂ ਖੜੀਆਂ ਕਰਕੇ 400 ਤੋਂ ਵੱਧ ਸ਼ਾਂਤਮਈ ਕਿਸਾਨਾਂ ਉੱਤੇ ਗੋਲੀਆਂ ਦੀਆਂ ਬੁਛਾੜਾਂ ਅਤੇ ਅਥਰੂ ਗੈਸ ਦੇ ਅੰਧਾ ਧੁੰਦ ਵਰਤੋ ਕਰਕੇ ਮਨੁੱਖੀ ਹੱਕਾਂ ਦਾ ਘਾਣ ਕੀਤਾ ਹੈ। ਸ੍ਰ. ਬਹਿਰੂ ਨੇ ਚੋਣ ਦੌਰਾਨ ਰਾਜਨੀਤਕ ਪਾਰਟੀਆਂ ਵਲੋਂ ਆਪਣੇ ਆਪਣੇ ਝੂਠੇ ਚੋਣ ਵਾਅਦਿਆਂ ਰਾਹੀਂ ਪਿਛਲੇ 40—50 ਸਾਲਾਂ ਤੋਂ ਵੋਟਰਾਂ ਦੇ ਅੱਖੀ ਘੱਟਾ ਪਾਇਆ ਜਾ ਰਿਹਾ ਹੈ। ਇਸ ਲਈ ਦੇਸ਼ ਦੇ ਕਰੋੜਾਂ ਲੋਕਾਂ ਦੀ ਮੰਗ ਹੈ ਕਿ ਭਾਰਤ ਦਾ ਚੋਣ ਕਮਿਸ਼ਨ ਚੋਣ ਮਨੋਰਥ ਪੱਤਰਾਂ ਨੂੰ ਕਾਨੂੰਨੀ ਘੇਰੇ ਵਿੱਚ ਲਿਆ ਕੇ ਲੋਕਾਂ ਨਾਲ ਵੱਜਦੀ ਰਾਜਨੀਤਕ ਠੱਗੀ ਬੰਦ ਕਰਾਵੇ ਜੇਕਰ ਕੋਈ ਰਾਜਨੀਤਕ ਪਾਰਟੀ ਆਪਣੇ ਵਾਅਦੇ ਤੇ ਖਰਾ ਨਹੀਂ ਉਤਰਦੀ ਤਾਂ ਉਸ ਪਾਰਟੀ ਦੀ ਮਾਨਤਾ ਰੱਦ ਕੀਤੀ ਜਾਵੇ।
Punjab Bani 16 April,2024
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਰਾਜ ਭਰ 'ਚ ਕੱਢੀ ਜਾ ਰਹੀ "ਪੰਜਾਬ ਬਚਾਓ ਯਾਤਰਾ" ਨਵੇਂ ਸਾਰਥਿਕ ਨਤੀਜੇ ਲੈ ਕੇ ਸਾਹਮਣੇ ਆਵੇਗੀ : ਪ੍ਰੋ. ਬਡੂੰਗਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਰਾਜ ਭਰ 'ਚ ਕੱਢੀ ਜਾ ਰਹੀ "ਪੰਜਾਬ ਬਚਾਓ ਯਾਤਰਾ" ਨਵੇਂ ਸਾਰਥਿਕ ਨਤੀਜੇ ਲੈ ਕੇ ਸਾਹਮਣੇ ਆਵੇਗੀ : ਪ੍ਰੋ. ਬਡੂੰਗਰ ਪਟਿਆਲਾ, 16 ਅਪ੍ਰੈਲ () ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਭਰ ਵਿੱਚ ਰਾਜ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਕੱਢੀ ਜਾ ਰਹੀ "ਪੰਜਾਬ ਬਚਾਓ ਯਾਤਰਾ" ਨਵੇਂ ਸਾਰਥਿਕ ਨਤੀਜੇ ਲੈ ਕੇ ਸਾਹਮਣੇ ਆਵੇਗੀ, ਜਿਸ ਦਾ ਅਸਰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਸਪਸ਼ਟ ਤੌਰ ਤੇ ਦੇਖਣ ਨੂੰ ਮਿਲੇਗਾ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਜਿਸ ਉਤਸ਼ਾਹ ਨਾਲ ਪੰਜਾਬ ਦੀ ਜਨਤਾ ਪੰਜਾਬ ਬਚਾਓ ਯਾਤਰਾ ਦੇ ਸੁਆਗਤ ਲਈ ਥਾਂ-ਥਾਂ ਤੇ ਭਰਮੇ ਇਕੱਠਾਂ ਵਿੱਚ ਦੇਖਣ ਨੂੰ ਮਿਲ ਰਹੀ ਹੈ ਇਸ ਤੋਂ ਸਪਸ਼ਟ ਜਾਪਦਾ ਹੈ ਕਿ ਪੰਜਾਬ ਦਾ ਰੁੱਖ ਹੁਣ ਸ਼੍ਰੋਮਣੀ ਅਕਾਲੀ ਦਲ ਦ ਹੱਕ ਵਿੱਚ ਸਪਸ਼ਟ ਝੂਲਦਾ ਸਾਹਮਣੇ ਆਵੇਗਾ। ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬਹੁਤ ਹੀ ਸੂਝਵਾਨ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ ਅਤੇ ਨਿਸ਼ਚੇ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਇਹਨਾਂ ਉਮੀਦਵਾਰਾਂ ਨੂੰ ਪੰਜਾਬ ਨਿਵਾਸੀ ਪੰਜਾਬ ਦੀ ਭਲਾਈ ਖਾਤਰ ਜਰੂਰ ਜੇਤੂ ਕਰਕੇ ਸੇਵਾ ਕਰਨ ਲਈ ਅੱਗੇ ਲਿਆਉਣਗੇ। ਉਨ੍ਹਾਂ ਨਾਲ ਹੀ ਕਿਹਾ ਕਿ ਕਿਸੇ ਕਾਰਨ ਪਾਰਟੀ ਨਾਲੋਂ ਵੱਖ ਹੋਏ ਸੀਨੀਅਰ ਟਕਸਾਲੀ ਅਕਾਲੀਆਂ ਦਾ ਵੀ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਕਰਨਾ, ਪਾਰਟੀ ਲਈ ਵੱਡਾ ਸ਼ੁਭ ਸ਼ਗਨ ਹੈ ਅਤੇ ਉਹ ਟਕਸਾਲੀ ਅਕਾਲੀ ਵੀ ਜਰੂਰ ਸ਼੍ਰੋਮਣੀ ਅਕਾਲੀ ਦਲ ਦੀ ਚੜਦੀ ਕਲਾ ਲਈ ਆਪਣਾ ਅਹਿਮ ਯੋਗਦਾਨ ਅਦਾ ਕਰਨਗੇ। ਉਹਨਾਂ ਕਿਹਾ ਕਿ ਪੰਜਾਬ ਬਚਾਓ ਯਾਤਰਾ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਹਰੇਕ ਹਲਕੇ ਵਿੱਚ ਆਪ ਖੁਦ ਦੌਰਾ ਕਰਕੇ ਪੰਜਾਬੀਆਂ ਦੀਆਂ ਮੁਸ਼ਕਿਲਾਂ ਪਰੇਸ਼ਾਨੀਆਂ ਤੋਂ ਜਾਣੂ ਹੋ ਰਹੇ ਹਨ ਤਾਂ ਜੋ ਉਹ ਅਕਾਲੀ ਸਰਕਾਰ ਆਉਣ ਤੇ ਇਹਨਾਂ ਦੁੱਖਾਂ ਪਰੇਸ਼ਾਨੀਆਂ ਅਤੇ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ਤੇ ਦੂਰ ਕਰ ਸਕਣ। ਉਹਨਾਂ ਸਪਸ਼ਟ ਕਰਦਿਆਂ ਕਿਹਾ ਕਿ ਸ਼ਾਇਦ ਹੀ ਕੋਈ ਅਜਿਹਾ ਪਾਰਟੀ ਦਾ ਨੇਤਾ ਹੋਵੇਗਾ ਜੋ ਖੁਦ ਜਨਤਾ ਵਿੱਚ ਜਾ ਕੇ ਵਿਚਰੇ ਅਤੇ ਉਨਾਂ ਦੀਆਂ ਦੁੱਖ ਤਕਲੀਫਾਂ ਤੋਂ ਜਾਣੇ । ਉਹਨਾਂ ਨਾਲ ਹੀ ਕਿਹਾ ਕਿ ਪਿਛਲੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਵਿੱਚ ਜਮੀਨ ਨਾਲ ਜੁੜੇ ਹੋਏ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਪੰਜਾਬ ਦੇ ਲੋਕਾਂ ਦੀਆਂ ਦੁੱਖ ਤਕਲੀਫਾਂ ਜਾਨਣ ਅਤੇ ਪੰਜਾਬ ਨੂੰ ਤਰੱਕੀ ਦੀਆਂ ਬੁਲੰਦੀਆਂ ਤੇ ਲਿਜਾਣ ਲਈ ਪਿੰਡ ਪਿੰਡ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕਰਕੇ ਗਰਾਂਟਾਂ ਦੇ ਖੁੱਲੇ ਗੱਫੇ ਬਿਨਾਂ ਕਿਸੇ ਭੇਦ ਭਾਵ ਤੋਂ ਪੰਚਾਇਤਾਂ ਨੂੰ ਦਿੰਦੇ ਰਹੇ ਹਨ ਦੇ ਅਜਿਹੇ ਹੀ ਉਦਮਾ ਕਰਕੇ ਅੱਜ ਵੀ ਪ੍ਰਕਾਸ਼ ਸਿੰਘ ਬਾਦਲ ਲੋਕਾਂ ਦੇ ਦਿਲਾਂ ਤੇ ਰਾਜ ਕਰ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਜਗਦੀਪ ਸਿੰਘ ਚੀਮਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਵਤਾਰ ਸਿੰਘ ਰੀਆ, ਮਨਮੋਹਨ ਸਿੰਘ ਮਕਾਰੋਂਪੁਰ, ਗੁਰਦੀਪ ਸਿੰਘ ਨੌਲੱਖਾ, ਸਵਰਨ ਸਿੰਘ ਗੁਪਾਲੋਂ ਅਤੇ ਹੋਰ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਦੇ ਆਗੂ ਸਾਹਿਬਾਨ ਵੀ ਹਾਜ਼ਰ ਸਨ।
Punjab Bani 16 April,2024
ਪੁਲਸ ਨੇ ਕੀਤਾ ਹੈਰੋਇਨ, ਡਰਗ ਮਨੀ ਅਤੇ ਹਥਿਆਰਾਂ ਸਣੇ ਮੁਲਜਮ ਗ੍ਰਿਫ਼ਤਾਰ
ਪੁਲਸ ਨੇ ਕੀਤਾ ਹੈਰੋਇਨ, ਡਰਗ ਮਨੀ ਅਤੇ ਹਥਿਆਰਾਂ ਸਣੇ ਮੁਲਜਮ ਗ੍ਰਿਫ਼ਤਾਰ ਫ਼ਿਰੋਜ਼ਪੁਰ, 15 ਅਪਰੈਲ ਇਥੋਂ ਦੀ ਸੀਆਈਏ ਸਟਾਫ਼ ਨੇ ਮੁਲਜ਼ਮ ਨੂੰ ਕਾਬੂ ਕਰਕੇ ਉਸ ਪਾਸੋਂ ਸੱਤ ਕਿੱਲੋ ਹੈਰੋਇਨ, 36 ਲੱਖ ਰੁਪਏ ਡਰੱਗ ਮਨੀ,ਤਿੰਨ ਪਿਸਟਲ, ਰਾਈਫ਼ਲ ਅਤੇ 20 ਰੌਂਦ ਸਮੇਤ ਬਿਨਾਂ ਨੰਬਰੀ ਕਾਰ ਤੇ ਇੱਕ ਆਈ ਫ਼ੋਨ ਬਰਾਮਦ ਕੀਤਾ ਹੈ। ਮੁਲਜ਼ਮ ਦੀ ਪਛਾਣ ਮਨਜੀਤ ਸਿੰਘ ਉਰਫ਼ ਮਨੀ (27) ਪੁੱਤਰ ਬਲਵੰਤ ਸਿੰਘ ਵਾਸੀ ਪਿੰਡ ਕਮਾਲੇ ਵਾਲਾ ਥਾਣਾ ਸਦਰ ਫ਼ਿਰੋਜ਼ਪੁਰ ਵਜੋਂ ਕੀਤੀ ਗਈ ਹੈ। ਪੁਲੀਸ ਨੇ ਇਸ ਮੁਕੱਦਮੇ ਵਿਚ ਮੁਲਜ਼ਮ ਦੇ ਦੋ ਹੋਰ ਸਾਥੀਆਂ ਨੂੰ ਵੀ ਨਾਮਜ਼ਦ ਕੀਤਾ ਹੈ,ਜਿਨ੍ਹਾਂ ਦੀ ਗ੍ਰਿਫ਼ਤਾਰੀ ਹੋਣੀ ਹੈ। ਮੁਲਜ਼ਮ ਮਨਜੀਤ ਸਿੰਘ ਖ਼ਿਲਾਫ਼ ਪਹਿਲਾਂ ਵੀ ਮੁਹਾਲੀ ਵਿਚ ਅਸਲਾ ਐਕਟ ਅਤੇ ਪਟਿਆਲਾ ਵਿਚ ਜੇਲ੍ਹ ਐਕਟ ਅਧੀਨ ਮੁਕੱਦਮੇ ਦਰਜ ਹਨ। ਐੱਸਐੱਸਪੀ ਸੋਮਿਆ ਮਿਸ਼ਰਾ ਨੇ ਦੱਸਿਆ ਕਿ ਸੀਆਈਏ ਸਟਾਫ਼ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਮਨਜੀਤ ਸਿੰਘ ਆਪਣੇ ਸਾਥੀਆਂ ਭੁਵਨੇਸ਼ ਚੋਪੜਾ ਵਾਸੀ ਦਿੱਲੀ ਗੇਟ ਹਾਲ ਕੈਨੇਡਾ ਅਤੇ ਰੋਹਿਤ ਸੇਠੀ ਵਾਸੀ ਮੁਹੱਲਾ ਧਰਮਪੁਰਾ ਸਿਟੀ ਫ਼ਿਰੋਜ਼ਪੁਰ ਨਾਲ ਮਿਲ ਕੇ ਪਾਕਿਸਤਾਨ ਤੋਂ ਵੱਡੇ ਪੱਧਰ ’ਤੇ ਹੈਰੋਇਨ ਮੰਗਵਾਉਂਦੇ ਹਨ ਤੇ ਅੱਗੇ ਸਪਲਾਈ ਕਰਦੇ ਹਨ। ਪੁਲੀਸ ਨੇ ਮਨਜੀਤ ਸਿੰਘ ਨੂੰ ਬਿਨਾਂ ਨੰਬਰੀ ਕਾਰ ’ਤੇ ਆਉਂਦੇ ਕਾਬੂ ਕਰ ਲਿਆ। ਕਾਰ ਦੀ ਤਲਾਸ਼ੀ ਲੈਣ ’ਤੇ ਸੱਤ ਕਿੱਲੋ ਹੈਰੋਇਨ, 36 ਲੱਖ ਰੁਪਏ ਡਰੱਗ ਮਨੀ, ਪਿਸਟਲ ਤੇ ਪੰਜ ਰੌਂਦ ਸਮੇਤ ਆਈ ਫ਼ੋਨ ਬਰਾਮਦ ਹੋਇਆ। ਬਾਅਦ ਵਿਚ ਮਨਜੀਤ ਸਿੰਘ ਦੀ ਨਿਸ਼ਾਨਦੇਹੀ ’ਤੇ ਪੁਲੀਸ ਨੇ ਦੋ ਪਿਸਟਲ, ਰਾਈਫ਼ਲ ਅਤੇ 15 ਰੌਂਦ ਹੋਰ ਬਰਾਮਦ ਕੀਤੇ ਹਨ। ਤਿੰਨਾਂ ਮੁਲਜ਼ਮਾਂ ਦੇ ਖ਼ਿਲਾਫ਼ ਥਾਣਾ ਸਦਰ ਵਿਚ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
Punjab Bani 15 April,2024
ਅਦਾਲਤ ਨੇ ਕੇ ਕਵਿਤਾ ਨੂੰ 23 ਤੱਕ ਭੇਜਿਆ ਨਿਆਇਕ ਹਿਰਾਸਤ ਵਿੱਚ
ਅਦਾਲਤ ਨੇ ਕੇ ਕਵਿਤਾ ਨੂੰ 23 ਤੱਕ ਭੇਜਿਆ ਨਿਆਇਕ ਹਿਰਾਸਤ ਵਿੱਚ ਨਵੀਂ ਦਿੱਲੀ, 15 ਅਪਰੈਲ ਰਾਸ਼ਟਰੀ ਰਾਜਧਾਨੀ ਦਿੱਲੀ ਦੀ ਅਦਾਲਤ ਨੇ ਕਥਿਤ ਦਿੱਲੀ ਆਬਕਾਰੀ ਨੀਤੀ ਘਪਲੇ ਦੇ ਸਬੰਧ ਵਿਚ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਭਾਰਤ ਰਾਸ਼ਟਰ ਸਮਿਤੀ (ਬੀਆਰਐੱਸ) ਨੇਤਾ ਕੇ. ਕਵਿਤਾ ਨੂੰ ਅੱਜ 23 ਅਪਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਤਿਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਦੀ ਧੀ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਕਵਿਤਾ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗ੍ਰਿਫਤਾਰ ਕੀਤਾ ਸੀ, ਜਿਸ ਤੋਂ ਬਾਅਦ ਉਸ ਨੂੰ ਤਿਹਾੜ ਵਿੱਚ ਰੱਖਿਆ ਗਿਆ ਸੀ। ਜੱਜ ਵੱਲੋਂ ਪਹਿਲਾਂ ਦਿੱਤੀ ਗਈ ਤਿੰਨ ਦਿਨ ਦੀ ਪੁਲੀਸ ਹਿਰਾਸਤ ਦੀ ਮਿਆਦ ਖ਼ਤਮ ਹੋਣ ਮਗਰੋਂ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਨਿਆਂਇਕ ਹਿਰਾਸਤ ਦੀ ਮੰਗ ਕੀਤੀ।
Punjab Bani 15 April,2024
ਅਧਿਕਾਰੀਆਂ ਨੇ ਲਈ ਰਾਹੁਲ ਗਾਂਧੀ ਦੇ ਹੈਲੀਕਾਪਟਰ ਦੀ ਤਲਾਸ਼ੀ
ਅਧਿਕਾਰੀਆਂ ਨੇ ਲਈ ਰਾਹੁਲ ਗਾਂਧੀ ਦੇ ਹੈਲੀਕਾਪਟਰ ਦੀ ਤਲਾਸ਼ੀ ਤਾਮਿਲਨਾਡੂ, 15 ਅਪਰੈਲ ਤਾਮਿਲਨਾਡੂ ਦੇ ਨੀਲਗਿਰੀ ਵਿਚ ਚੋਣ ਅਧਿਕਾਰੀਆਂ ਨੇ ਅੱਜ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ ਦੀ ਤਲਾਸ਼ੀ ਲਈ। ਪੁਲੀਸ ਨੇ ਦੱਸਿਆ ਕਿ ਫਲਾਇੰਗ ਸਕੁਐਡ ਦੇ ਅਧਿਕਾਰੀਆਂ ਨੇ ਹੈਲੀਕਾਪਟਰ ਦੇ ਉਤਰਨ ਤੋਂ ਬਾਅਦ ਇਸ ਦੀ ਤਲਾਸ਼ੀ ਲਈ। ਰਾਹੁਲ ਕੇਰਲ ਵਿੱਚ ਆਪਣੇ ਸੰਸਦੀ ਹਲਕੇ ਵਾਇਨਾਡ ਦੇ ਦੌਰੇ ’ਤੇ ਜਾਣ ਵਾਲੇ ਸਨ ਤੇ ਉਦੋਂ ਇਹ ਤਲਾਸ਼ੀ ਲਈ ਗਈ। ਇਸ ਦੌਰਾਨ ਰਾਹੁਲ ਗਾਂਧੀ ਨੇ ਵਾਇਨਾਡ ਪੁੱਜ ਕੇ ਰੋਡ ਸ਼ੋਅ ਕੀਤਾ।
Punjab Bani 15 April,2024
5,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
5,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਚੰਡੀਗੜ, 15 ਅਪ੍ਰੈਲ, 2024 - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਅਬੋਹਰ ਸਬ-ਤਹਿਸੀਲ ਵਿਖੇ ਤਾਇਨਾਤ ਮਾਲ ਪਟਵਾਰੀ ਪਿਆਰਾ ਸਿੰਘ, ਇੰਚਾਰਜ ਮਾਲ ਹਲਕਾ ਸੀਤੋ ਰੋਡ ਅਬੋਹਰ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਲ ਕਰਮਚਾਰੀ ਨੂੰ ਅਬੋਹਰ ਦੇ ਰਹਿਣ ਵਾਲੇ ਰਾਹੁਲ ਸਚਦੇਵਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਉਸ ਦੇ ਪਲਾਟ ਦਾ ਵਿਰਾਸਤੀ ਇੰਤਕਾਲ ਦਰਜ ਕਰਨ ਬਦਲੇ 5,000 ਰੁਪਏ ਦੀ ਰਿਸ਼ਵਤ ਦੀ ਮੰਗ ਰਿਹਾ ਹੈ ਜੋ ਕਿ ਪਹਿਲਾਂ ਦੀ ਉਸਦੀ ਮਾਤਾ ਦੇ ਨਾਮ 'ਤੇ ਸੀ। ਸ਼ਿਕਾਇਤਕਰਤਾ ਨੇ ਪਟਵਾਰੀ ਨਾਲ ਹੋਈ ਗੱਲਬਾਤ ਰਿਕਾਰਡ ਕਰਕੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਹੈ ਜਿਸ ਵਿੱਚ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮ ਪਟਵਾਰੀ ਖਿਲਾਫ ਵਿਜੀਲੈਂਸ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।
Punjab Bani 15 April,2024
ਸੀਐਮ ਮਾਨ ਨੇ ਕੀਤੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ
ਸੀਐਮ ਮਾਨ ਨੇ ਕੀਤੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਨਵੀਂ ਦਿੱਲੀ, 15 ਅਪਰੈਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਤਿਹਾੜ ਜੇਲ੍ਹ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਤਿਹਾੜ ਜੇਲ੍ਹ ਦੇ ਅਧਿਕਾਰੀ ਨੇ ਦੱਸਿਆ ਕਿ ਇਹ ਮੁਲਾਕਾਤ ਮੁਲਕਾਤ ਜੰਗਲਾ ਵਿੱਚ ਹੋਈ। ਕੇਜਰੀਵਾਲ ਜੇਲ੍ਹ ਨੰਬਰ 2 ਵਿੱਚ ਬੰਦ ਹਨ। ਉਨ੍ਹਾਂ ਤੇ ਸ੍ਰੀ ਮਾਨ ਵਿਚਾਲੇ ਇੰਟਰਕਾਮ ਰਾਹੀਂ ਗੱਲ ਹੋਈ। ਅਧਿਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਨੇ ਜੇਲ੍ਹ ਨਿਯਮਾਂ ਅਨੁਸਾਰ ਆਮ ਮੁਲਾਕਾਤੀ ਵਜੋਂ ਕੇਜਰੀਵਾਲ ਨੂੰ ਮਿਲੇ। ਸ਼ਨਿਚਰਵਾਰ ਨੂੰ ਆਮ ਆਦਮੀ ਪਾਰਟੀ ਦੇ ਸੰਸਦ ਸੰਜੈ ਸਿੰਘ ਨੇ ਦੋਸ਼ ਲਗਾਇਆ ਸੀ ਕਿ ਤਿਹਾੜ ਪ੍ਰਸ਼ਾਸਨ ਕੇਜਰੀਵਾਲ ਨੂੰ ਉਨ੍ਹਾਂ ਦੇ ਪਰਿਵਾਰ ਅਤੇ ਸ੍ਰੀ ਮਾਨ ਨੂੰ ਵਿਅਕਤੀਗਤ ਤੌਰ ‘ਤੇ ਮਿਲਣ ਨਹੀਂ ਦੇ ਰਿਹਾ ਹੈ।
Punjab Bani 15 April,2024
ਦਿਲੀ ਦੇ ਮੁੱਖ ਮੰਤਰੀ ਨਾਲ ਕੀਤਾ ਜਾ ਰਿਹਾ ਹੈ ਅਪਰਾਧੀ ਵਰਗਾ ਸਲੂਕ : ਭਗਵੰਤ ਮਾਨ
ਦਿਲੀ ਦੇ ਮੁੱਖ ਮੰਤਰੀ ਨਾਲ ਕੀਤਾ ਜਾ ਰਿਹਾ ਹੈ ਅਪਰਾਧੀ ਵਰਗਾ ਸਲੂਕ : ਭਗਵੰਤ ਮਾਨ ਨਵੀਂ ਦਿੱਲੀ, 15 ਅਪਰੈਲ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਨਾਲ ਤਿਹਾੜ ਜੇਲ੍ਹ ‘ਚ ਮੁਲਾਕਾਤ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਨਾਲ ਅਪਰਾਧੀ ਵਰਗਾ ਸਲੂਕ ਕੀਤਾ ਜਾ ਰਿਹਾ ਹੈ। ਇੱਕ ਘੰਟੇ ਤੱਕ ਚੱਲੀ ਮੁਲਕਾਤ ਬਾਰੇ ਸ੍ਰੀ ਮਾਨ ਨੇ ਕਿਹਾ ਕਿ ਕੇਜਰੀਵਾਲ ਨੂੰ ਉਹ ਸਹੂਲਤਾਂ ਵੀ ਨਹੀਂ ਮਿਲ ਰਹੀਆਂ ਜਿਹੜੀਆਂ ਕੱਟੜ ਅਪਰਾਧੀਆਂ ਨੂੰ ਮਿਲਦੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ 4 ਜੂਨ ਨੂੰ ਆਮ ਚੋਣਾਂ ਦੇ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਵੱਡੀ ਸਿਆਸੀ ਧਿਰ ਬਣਕੇ ਉਭਰੇਗੀ। ਸ੍ਰੀ ਮਾਨ ਨੇ ਕਿਹਾ,‘ਸ੍ਰੀ ਕੇਜਰੀਵਾਲ ਨੇ ਮੈਨੂੰ ਜ਼ਿੰਮੇਵਾਰੀ ਸੌਂਪੀ ਹੈ ਕਿ ਮੈਂ ਚੋਣਾਂ ਦੌਰਾਨ ਇੰਡੀਆ ਗਠਜੋੜ ਦੇ ਪ੍ਰਚਾਲ ਲਈ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਜਾਵਾਂ।’
Punjab Bani 15 April,2024
ਪ੍ਰਨੀਤ ਕੌਰ ਨੇ ਪਟਿਆਲਾ ਵਿਖੇ ਭਾਜਪਾ ਦਾ ਸੰਕਲਪ ਪੱਤਰ ਕੀਤਾ ਜਾਰੀ
ਪ੍ਰਨੀਤ ਕੌਰ ਨੇ ਪਟਿਆਲਾ ਵਿਖੇ ਭਾਜਪਾ ਦਾ ਸੰਕਲਪ ਪੱਤਰ ਕੀਤਾ ਜਾਰੀ ਕਿਹਾ, ਝੂਠੇ ਵਾਅਦਿਆਂ ਤੋਂ ਦੂਰ ਇਹ ਇਕ ਵਿਕਾਸ ਕੇਂਦਰਿਤ ਅਤੇ ਦੂਰਦਰਸ਼ੀ ਮੈਨੀਫੈਸਟੋ ਹੈ ਆਪਣੀ ਮਜ਼ਬੂਤ ਇੱਛਾ ਸ਼ਕਤੀ ਅਤੇ ਲੀਡਰਸ਼ਿਪ ਨਾਲ ਸਿਰਫ਼ ਪ੍ਰਧਾਨ ਮੰਤਰੀ ਮੋਦੀ ਹੀ ਸਾਡੇ ਦੇਸ਼ ਦੀ ਅਗਵਾਈ ਕਰ ਸਕਦੇ ਹਨ: ਪ੍ਰਨੀਤ ਕੌਰ ਪਟਿਆਲਾ, 15 ਅਪਰੈਲ ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਭਾਰਤੀ ਜਨਤਾ ਪਾਰਟੀ ਦੇ ਪਟਿਆਲਾ ਦਫ਼ਤਰ ਵਿਖੇ ਭਾਰਤੀ ਜਨਤਾ ਪਾਰਟੀ ਦਾ ਸੰਕਲਪ ਪੱਤਰ (ਮੈਨੀਫੈਸਟੋ) ਜਾਰੀ ਕੀਤਾ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੀ ਬੇਟੀ ਅਤੇ ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ, ਕੌਮੀ ਕਾਰਜਕਾਰਨੀ ਮੈਂਬਰ ਹਰਜੀਤ ਸਿੰਘ ਗਰੇਵਾਲ ਅਤੇ ਭਾਜਪਾ ਪਟਿਆਲਾ ਜ਼ਿਲ੍ਹੇ ਦੇ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ ਵੀ ਮੌਜੂਦ ਸਨ। ਸੰਕਲਪ ਪੱਤਰ ਲਾਂਚ ਕਰਨ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ, "ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਵਿੱਚ ਭਾਰਤੀ ਜਨਤਾ ਪਾਰਟੀ ਵੱਲੋਂ ਜਾਰੀ ਕੀਤਾ ਗਿਆ ਸੰਕਲਪ ਪੱਤਰ ਸੱਚਮੁੱਚ ਦੂਰਅੰਦੇਸ਼ੀ ਅਤੇ ਵਿਕਾਸ ਕੇਂਦਰਿਤ ਹੈ। ਸਾਡਾ ਚੋਣ ਮਨੋਰਥ ਪੱਤਰ ਭਾਰਤ ਨੂੰ ਅੱਗੇ ਵਧਾਉਣ 'ਤੇ ਕੇਂਦਰਿਤ ਹੈ ਅਤੇ ਸਾਡੇ ਦੇਸ਼ ਨੂੰ ਵਿਕਸਿਤ ਭਾਰਤ @2047 ਵੱਲ ਲੈਕੇ ਜਾਵੇਗਾ ਅਤੇ ਇਹ ਕਿਸੇ ਵੀ ਫਰਜ਼ੀ ਵਾਅਦਿਆਂ ਤੋਂ ਬਿਨਾਂ ਪੂਰੀ ਤਰ੍ਹਾਂ ਵਾਸਤਵਿਕ ਹੈ।" ਉਨ੍ਹਾਂ ਨੇ ਅੱਗੇ ਕਿਹਾ, "ਸੰਕਲਪ ਪੱਤਰ ਸਮਾਜ ਦੇ ਹਰ ਵਰਗ ਨੂੰ ਕਵਰ ਕਰਦਾ ਹੈ ਜੋ ਮੁੱਖ ਤੌਰ 'ਤੇ 15 ਸ਼੍ਰੇਣੀਆਂ 'ਤੇ ਧਿਆਨ ਕੇਂਦ੍ਰਤ ਕਰਦਾ ਹੈ। ਭਾਵੇਂ ਇਹ ਸਾਡੀਆਂ ਔਰਤਾਂ ਹੋਣ ਜਿਵੇਂ ਕਿ ਲਖਪਤੀ ਦੀਦੀ, ਨਾਰੀ ਸ਼ਕਤੀ ਵੰਦਨ ਅਧਿਨਿਯਮ ਵਰਗੀਆਂ ਯੋਜਨਾਵਾਂ ਜਾਂ ਇਹ ਈ-ਸ਼ਰਮਿਕ ਸਕੀਮ ਨਾਲ ਸਾਡੇ ਕਾਮੇ ਹੋਣ, ਆਯੁਸ਼ਮਾਨ ਭਾਰਤ ਯੋਜਨਾ ਦੇ ਤਹਿਤ 60 ਸਾਲ ਤੋਂ ਵੱਧ ਉਮਰ ਦੇ ਸਾਰੇ ਬਜ਼ੁਰਗਾਂ ਨੂੰ ਕਵਰ ਕਰਕੇ ਭਾਰਤੀ ਜਨਤਾ ਪਾਰਟੀ ਨੇ ਸਭ ਦਾ ਧਿਆਨ ਰੱਖਿਆ ਹੈ। ਇਹ ਸਿਰਫ ਪ੍ਰਧਾਨ ਮੰਤਰੀ ਮੋਦੀ ਜੀ ਦੀ ਮਜ਼ਬੂਤ ਇੱਛਾ ਸ਼ਕਤੀ ਅਤੇ ਅਗਵਾਈ ਹੀ ਹੈ ਜੌ ਸਾਡੇ ਦੇਸ਼ ਨੂੰ ਅੱਗੇ ਲੈ ਜਾ ਸਕਦੀ ਹੈ।" ਕਿਸਾਨਾਂ ਦੀ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ 'ਤੇ ਮੀਡੀਆ ਦੇ ਸਵਾਲ ਦਾ ਜਵਾਬ ਦਿੰਦਿਆਂ ਪ੍ਰਨੀਤ ਕੌਰ ਨੇ ਕਿਹਾ, "ਕਿਸਾਨਾਂ ਲਈ 5 ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਪੇਸ਼ਕਸ਼ ਕੇਂਦਰੀ ਪੈਨਲ ਦੁਆਰਾ ਅਜੇ ਵੀ ਮੇਜ਼ 'ਤੇ ਹੈ, ਸਾਡੇ ਕਿਸਾਨਾਂ ਨੂੰ ਇਹ ਫੈਸਲਾ ਕਰਨ ਦੀ ਜ਼ਰੂਰਤ ਹੈ ਕਿ ਉਹ ਕਿਹੜੀਆਂ ਫਸਲਾਂ ਬੀਜਣ ਜਾ ਰਹੇ ਹਨ ਅਤੇ ਮੈਂ ਨਿੱਜੀ ਤੌਰ 'ਤੇ ਉਨ੍ਹਾਂ ਫ਼ਸਲਾਂ ਦੇ ਐਮ ਐਸ ਪੀ ਲਈ ਹਮਾਇਤ ਕਰਾਂਗੀ। ਪਰ ਸਾਰੀ ਫ਼ਸਲਾਂ ਤੇ ਐਮਐਸਪੀ ਪ੍ਰਦਾਨ ਕਰਨਾ ਬਹੁਤ ਮੁਸ਼ਕਲ ਹੈ ਅਤੇ ਮੈਂ ਉਸ ਮੌਕੇ ਤੇ 'ਆਪ' ਸਰਕਾਰ ਨੂੰ ਵੀ ਸਵਾਲ ਕਰਨਾ ਚਾਹੁੰਦਾ ਹਾਂ, ਜੋ ਕਹਿੰਦੀ ਸੀ ਕਿ ਸਾਨੂੰ ਵੋਟ ਦਿਓ ਅਤੇ ਅਸੀਂ 2 ਮਿੰਟਾਂ ਵਿੱਚ ਚੁਟਕੀਆਂ ਵਿੱਚ ਐਮਐਸਪੀ ਪ੍ਰਦਾਨ ਕਰਾਂਗੇ, ਮੈਂ ਹੁਣ ਪੁੱਛਣਾ ਚਾਹੁੰਦੀ ਇਹ ਕਿੱਥੇ ਹਨ? ਕਿੱਥੇ ਹਨ ਉਹ ਮੰਤਰੀ ਅਤੇ ਆਪਣੇ ਵਾਅਦੇ ਤੋਂ ਕਿਉਂ ਭੱਜ ਰਹੇ ਹਨ? ਉਨ੍ਹਾਂ ਨੇ ਅੱਗੇ ਕਿਹਾ, "ਮੈਂ ਅਤੇ ਮੇਰੇ ਪਰਿਵਾਰ ਨੇ ਹਮੇਸ਼ਾ ਕਿਸਾਨਾਂ ਦੀਆਂ ਮੰਗਾਂ ਚੁੱਕੀਆਂ ਹਨ ਹੈ, ਇੱਥੋਂ ਤੱਕ ਕਿ ਸੰਸਦ ਵਿੱਚ ਵੀ ਅਤੇ ਜੇਕਰ ਮੈਨੂੰ ਦੁਬਾਰਾ ਮੌਕਾ ਮਿਲਿਆ ਤਾਂ ਮੈਂ ਉਨ੍ਹਾਂ ਦੇ ਹੱਕਾਂ ਦੀ ਲੜਾਈ ਜਾਰੀ ਰੱਖਾਂਗੀ।" ਕੈਪਟਨ ਅਮਰਿੰਦਰ ਸਿੰਘ ਦੇ ਸਵਾਲ 'ਤੇ ਪਟਿਆਲਾ ਤੋਂ ਸੰਸਦ ਮੈਂਬਰ ਨੇ ਕਿਹਾ, 'ਕੈਪਟਨ ਅਮਰਿੰਦਰ ਸਿੰਘ ਮੇਰੇ ਲਈ ਅਤੇ ਸੂਬੇ ਵਿਚ ਹੋਰ ਕਿਤੇ ਜਿੱਥੇ ਵੀ ਪਾਰਟੀ ਨੂੰ ਉਨ੍ਹਾਂ ਦੀ ਲੋੜ ਹੈ, ਜ਼ਰੂਰ ਪ੍ਰਚਾਰ ਕਰਨਗੇ।' ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਸਵਾਲ 'ਤੇ ਉਨ੍ਹਾਂ ਕਿਹਾ, "ਕਾਨੂੰਨ ਸਾਰਿਆਂ ਲਈ ਬਰਾਬਰ ਹੈ, ਭਾਵੇਂ ਉਹ ਮੁੱਖ ਮੰਤਰੀ ਹੋਵੇ ਜਾਂ ਕੋਈ ਹੋਰ, ਇਸ ਲਈ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ ਅਤੇ ਸਾਨੂੰ ਇਸ ਵਿੱਚ ਦਖਲ ਨਹੀਂ ਦੇਣਾ ਚਾਹੀਦਾ ਹੈ। ਸਾਡੇ ਮੁੱਖ ਮੰਤਰੀ ਨੇ ਅੱਜ ਕਿਹਾ ਹੈ ਕਿ ਕੇਜਰੀਵਾਲ ਠੀਕ ਸਹੂਲਤਾਂ ਨਹੀਂ ਦਿੱਤੀਆਂ ਜਾ ਰਹੀਆਂ। ਮੈਂ ਉਨ੍ਹਾਂ ਨੂੰ ਪੁੱਛਣਾ ਚਾਹੁੰਦੀ ਹਾਂ ਕੀ ਉਨ੍ਹਾਂ ਨੂੰ ਜੇਲ੍ਹ ਵਿੱਚ 5 ਤਾਰਾ ਸਹੂਲਤਾਂ ਪ੍ਰਦਾਨ ਕੀਤੀਆਂ ਜਾਣੀਆਂ ਚਾਹੀਦੀਆਂ ਹਨ?"
Punjab Bani 15 April,2024
ਸ਼ਾਹੀ ਸ਼ਹਿਰ ’ਚ ਹੋਵੇਗੀ ਕਮੇਰੇ ਤੇ ਲੁਟੇਰਿਆਂ ਵਿਚਾਲੇ ਸਿੱਧੀ ਜੰਗ : ਐਨ. ਕੇ. ਸ਼ਰਮਾ
ਸ਼ਾਹੀ ਸ਼ਹਿਰ ’ਚ ਹੋਵੇਗੀ ਕਮੇਰੇ ਤੇ ਲੁਟੇਰਿਆਂ ਵਿਚਾਲੇ ਸਿੱਧੀ ਜੰਗ : ਐਨ. ਕੇ. ਸ਼ਰਮਾ ਟਿਕਟ ਮਿਲਣ ਤੋਂ ਬਾਅਦ ਪਹਿਲੀ ਵਾਰ ਪਟਿਆਲਾ ਪਹੁੰਚੇ ਅਕਾਲੀ ਦਲ ਦੇ ਉਮੀਦਵਾਰ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਅਤੇ ਕਾਲੀ ਮਾਤਾ ਮੰਦਿਰ ਵਿਖੇ ਟੇਕਿਆ ਮੱਥਾ 'ਆਪ' ਸਰਕਾਰ ਨੇ ਮੁਗਲਾਂ ਤੋਂ ਵੱਧ ਮਚਾਈ ਲੁੱਟ ਪਟਿਆਲਾ। ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ. ਕੇ. ਸ਼ਰਮਾ ਨੇ ਕਿਹਾ ਕਿ ਇਸ ਚੋਣ ਵਿੱਚ ਸ਼ਾਹੀ ਸ਼ਹਿਰ ਪਟਿਆਲਾ ਵਿੱਚ ਕਮੇਰੇ ਅਤੇ ਲੁਟੇਰੇ ਵਰਗ ਵਿੱਚ ਸਿੱਧੀ ਟੱਕਰ ਹੋਵੇਗੀ। ਇੱਕ ਪਾਸੇ ਉਹ ਲੋਕ ਹਨ ਜੋ ਇੱਥੋਂ ਦੇ ਭੋਲੇ-ਭਾਲੇ ਲੋਕਾਂ ਦਾ ਇਸਤੇਮਾਲ ਕਰਕੇ ਸੱਤਾ ਦਾ ਸੁੱਖ ਭੋਗ ਰਹੇ ਹਨ, ਮੌਕਾ ਆਉਣ ’ਤੇ ਪੱਖ ਬਦਲਦੇ ਰਹੇ ਹਨ, ਦੂਜੇ ਪਾਸੇ ਉਹ ਲੋਕ ਹਨ ਜਿਨ੍ਹਾਂ ਨੇ ਪੰਜਾਬ ਅਤੇ ਪੰਜਾਬੀਅਤ ਲਈ ਕੁਰਬਾਨੀਆਂ ਕੀਤੀਆਂ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਐਨ. ਕੇ. ਸ਼ਰਮਾ ਅੱਜ ਪਹਿਲੀ ਵਾਰ ਪਟਿਆਲਾ ਪੁੱਜੇ। ਇੱਥੇ ਸ਼ਰਮਾ ਨੇ ਆਪਣੇ ਸਮਰਥਕਾਂ ਨਾਲ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਅਤੇ ਕਾਲੀ ਮਾਤਾ ਮੰਦਿਰ ਵਿਖੇ ਮੱਥਾ ਟੇਕਿਆ। ਇਸ ਮੌਕੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਸ਼ਰਮਾ ਨੇ ਕਿਹਾ ਕਿ ਇਹ ਉਨ੍ਹਾਂ ਦੀ ਖੁਸ਼ਕਿਸਮਤੀ ਹੈ ਕਿ ਉਨ੍ਹਾਂ ਨੂੰ ਪੰਜਾਬ ਦੇ ਦੋ ਮਹਾਨ ਸਿਆਸਤਦਾਨਾਂ ਸਵਰਗੀ ਪ੍ਰਕਾਸ਼ ਸਿੰਘ ਬਾਦਲ ਅਤੇ ਪੰਥ ਰਤਨ ਗੁਰਚਰਨ ਸਿੰਘ ਟੌਹੜਾ ਨਾਲ ਕੰਮ ਕਰਨ ਦਾ ਮੌਕਾ ਮਿਲਿਆ ਹੈ। ਸਰਦਾਰ ਬਾਦਲ ਨੇ ਹਮੇਸ਼ਾ ਪਾਰਟੀ ਪ੍ਰਤੀ ਵਫਾਦਾਰੀ ਅਤੇ ਜਨਤਾ ਪ੍ਰਤੀ ਜਵਾਬਦੇਹੀ ਦੇ ਸਿਧਾਂਤ 'ਤੇ ਰਾਜਨੀਤੀ ਕੀਤੀ ਹੈ। ਸਵਰਗੀ ਗੁਰਚਰਨ ਸਿੰਘ ਟੌਹੜਾ ਨੇ ਧਰਮ ਦਾ ਆਸਰਾ ਲੈ ਕੇ ਸਾਫ਼-ਸੁਥਰੀ ਰਾਜਨੀਤੀ ਕਰਨ ਦਾ ਸੰਦੇਸ਼ ਦਿੱਤਾ ਹੈ। ਐਨ. ਕੇ. ਸ਼ਰਮਾ ਨੇ ਕਿਹਾ ਕਿ ਸਾਲ 1992 ਵਿੱਚ ਮਰਹੂਮ ਗੁਰਚਰਨ ਸਿੰਘ ਟੌਹੜਾ ਨੇ ਉਨ੍ਹਾਂ ਨੂੰ ਸਿਆਸਤ ਵਿੱਚ ਐਂਟਰੀ ਦਿੱਤੀ, ਉਦੋਂ ਤੋਂ ਲੈ ਕੇ ਅੱਜ ਤੱਕ ਉਹ ਹਮੇਸ਼ਾ ਪਾਰਟੀ ਪ੍ਰਤੀ ਵਫ਼ਾਦਾਰ ਰਹੇ ਹਨ। ਕਦੇ ਦਲਬਦਲ ਨਹੀਂ ਕੀਤਾ । ਜਿੰਨਾ ਚਿਰ ਉਹ ਰਾਜਨੀਤੀ ਕਰਨਗੇ, ਅਕਾਲੀ ਦਲ ਦੇ ਵਫ਼ਾਦਾਰ ਸਿਪਾਹੀ ਵਜੋਂ ਕੰਮ ਕਰਨਗੇ। ਐਨ. ਕੇ. ਸ਼ਰਮਾ ਨੇ ਕਿਹਾ ਕਿ ਅੱਜ ਇੱਕ ਪਾਸੇ ਪੰਜਾਬੀਆਂ ਦਾ ਆਪਣਾ ਸ਼੍ਰੋਮਣੀ ਅਕਾਲੀ ਦਲ ਹੈ ਜਿਸਨੇ ਹਮੇਸ਼ਾ ਸਮਾਜ ਦੇ ਕਮੇਰੇ ਵਰਗ ਦੇ ਹਿੱਤਾਂ ਦੀ ਰਾਖੀ ਕੀਤੀ ਹੈ, ਉਥੇ ਹੀ ਦੂਜੇ ਪਾਸੇ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਲੁਟੇਰੀ ਜਮਾਤ ਹੈ। ਇਸ ਪਾਰਟੀ ਦੀ ਸਰਕਾਰ ਨੇ ਲੁੱਟ-ਖਸੁੱਟ ਦੇ ਮਾਮਲੇ ਵਿੱਚ ਮੁਗਲ ਸ਼ਾਸਕਾਂ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਐਨ. ਕੇ. ਸ਼ਰਮਾ ਨੇ ਸਮੂਹ ਵਰਕਰਾਂ ਨੂੰ ਅੱਜ ਤੋਂ ਹੀ ਚੋਣ ਪ੍ਰਚਾਰ ਵਿੱਚ ਜੁੱਟ ਜਾਣ ਅਤੇ ਘਰ-ਘਰ ਜਾ ਕੇ ਅਕਾਲੀ ਦਲ ਦੀਆਂ ਨੀਤੀਆਂ ਦਾ ਪ੍ਰਚਾਰ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਪਟਿਆਲਾ ਵਿਚ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਐਮ. ਐਲ. ਏ. ਹਰਿੰਦਰਪਾਲ ਸਿੰਘ ਚੰਦੂਮਾਜਰਾ, ਹਰਪ੍ਰੀਤ ਕੌਰ ਮੁਖਮੇਲਪੁਰ, ਜਸਪਾਲ ਸਿੰਘ ਬਿੱਟੂ ਚੱਠਾ ਇੰਚਾਰਜ ਪਟਿਆਲਾ ਦਿਹਾਤੀ, ਚਰਨਜੀਤ ਸਿੰਘ ਬਰਾੜ ਇੰਚਾਰਜ ਰਾਜਪੁਰਾ, ਭੁਪਿੰਦਰ ਸਿੰਘ ਸ਼ੇਖੂਪੁਰ ਇੰਚਾਰਜ ਘਨੌਰ, ਕਬੀਰ ਦਾਸ ਇੰਚਾਰਜ ਸ਼ੁਤਰਾਣਾ, ਮੱਖਣ ਸਿੰਘ ਲਾਲਕਾ ਇੰਚਾਰਜ ਨਾਭਾ, ਪਟਿਆਲਾ ਸ਼ਹਿਰੀ ਦੇ ਇੰਚਾਰਜ ਅਮਰਿੰਦਰ ਸਿੰਘ ਬਜਾਜ, ਸ਼ਹਿਰੀ ਪ੍ਰਧਾਨ ਅਮਿਤ ਰਾਠੀ, ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ ਤੇ ਜਸਮੇਰ ਸਿੰਘ ਲਾਛੜੂ ਸਮੇਤ ਸਮੁੱਚੀ ਅਕਾਲੀ ਲੀਡਰਸ਼ਿਪ ਵੀ ਐਨ. ਕੇ. ਸ਼ਰਮਾ ਦੇ ਨਾਲ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਐੱਨ. ਕੇ. ਸ਼ਰਮਾ ਨੇ ਕਿਹਾ ਕਿ ਪਰਮਾਤਮਾ ਦੀ ਰਹਿਮਤ ਨਾਲ ਉਹ ਲੋਕਾਂ ਦੀ ਆਵਾਜ਼ ਬਣ ਕੇ ਸੰਸਦ ਵਿਚ ਗੂੰਜਣਗੇ ਅਤੇ ਬੰਦੀ ਸਿੰਘਾਂ ਦੀ ਰਿਹਾਈ, 22 ਫਸਲਾਂ ’ਤੇ ਐਮ. ਐਸ. ਪੀ. ਦੀ ਗਰੰਟੀ ਸਮੇਤ ਪੰਜਾਬ ਨੂੰ ਦਰਪੇਸ਼ ਸਾਰੇ ਭੱਖਦੇ ਮਸਲੇ ਚੁੱਕਣਗੇ। ਇਸ ਮੌਕੇ ਸੁਰਜੀਤ ਸਿੰਘ ਰੱਖੜਾ, ਹਰਿੰਦਰਪਾਲ ਸਿੰਘ ਚੰਦੂਮਾਜਰਾ ਤੇ ਹੋਰ ਲੀਡਰਸ਼ਿਪ ਨੇ ਕਿਹਾ ਕਿ ਪਟਿਆਲਾ ਲੋਕ ਸਭਾ ਹਲਕੇ ਤੋਂ ਐਤਕੀ ਅਕਾਲੀ ਦਲ ਵੱਡੀ ਲੀਡ ਨਾਲ ਜਿੱਤੇਗਾ। ਉਨ੍ਹਾਂ ਕਿਹਾ ਕਿ ਲੋਕਾਂ ਵਿਚ ਅਕਾਲੀ ਦਲ ਨੂੰ ਲੈ ਕੇ ਪੂਰਾ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਭਾਜਪਾ ਕਿਸਾਨ ਵਿਰੋਧੀ ਪਾਰਟੀ ਹੈ, ਕਾਂਗਰਸ ਆਪਸ ਵਿਚ ਹੀ ਬਿਖਰੀ ਹੋਈ ਹੈ, ਜਦਕਿ ਆਪ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ ਤੇ ਉਹ ਇਸਨੂੰ ਸਬਕ ਸਿਖਾਉਣ ਲਈ ਵੋਟਾਂ ਦੇ ਦਿਨ ਦੀ ਉਡੀਕ ਕਰ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਆਗੂ ਮਹਿੰਦਰ ਸਿੰਘ ਲਾਲਵਾ, ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਕੌਰ ਲਾਂਡਰਾ, ਪੀ.ਏ.ਸੀ. ਮੈਂਬਰ ਜਗਰੂਪ ਸਿੰਘ ਚੀਮਾ ਤੇ ਸੁਖਵਿੰਦਰਪਾਲ ਸਿੰਘ ਮਿੰਟਾ, ਯੂਥ ਆਗੂ ਗੁਰਲਾਲ ਸਿੰਘ ਭੰਗੂ, ਕੋਰ ਕਮੇਟੀ ਮੈਂਬਰ ਅਮਨਦੀਪ ਸਿੰਘ ਘੱਗਾ, ਆਕਾਸ਼ ਬਾਕਸਰ, ਹਰਵਿੰਦਰ ਸਿੰਘ ਬੱਬੂ, ਪਰਮਜੀਤ ਸਿੰਘ ਪੰਮਾ, ਮਾਲਵਿੰਦਰ ਸਿੰਘ ਝਿੱਲ, ਰਾਜਿੰਦਰ ਸਿੰਘ ਵਿਰਕ, ਜਸਵੀਰ ਸਿੰਘ ਜੱਸੀ, ਵਿਕਰਮ ਸਿੰਘ ਚੌਹਾਨ, ਪਰਮਿੰਦਰ ਸ਼ੋਰੀ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਆਗੂ ਪਹੁੰਚੇ ਹੋਏ ਸਨ।
Punjab Bani 14 April,2024
ਐਨ ਕੇ ਸ਼ਰਮਾ ਵੱਲੋਂ ਘੜਾਮ ਨੂੰ ਆਸਥਾ ਦੇ ਵੱਡੇ ਕੇਂਦਰ ਵਜੋਂ ਕੌਮਾਂਤਰੀ ਪੱਧਰ ’ਤੇ ਉਭਾਰਨ ਦਾ ਐਲਾਨ
ਐਨ ਕੇ ਸ਼ਰਮਾ ਵੱਲੋਂ ਘੜਾਮ ਨੂੰ ਆਸਥਾ ਦੇ ਵੱਡੇ ਕੇਂਦਰ ਵਜੋਂ ਕੌਮਾਂਤਰੀ ਪੱਧਰ ’ਤੇ ਉਭਾਰਨ ਦਾ ਐਲਾਨ ਪ੍ਰਭੂ ਸ੍ਰੀਰਾਮ ਦੇ ਨਾਨਕੇ ਘਰ ਨੂੰ ਕਾਂਗਰਸ, ਭਾਜਪਾ ਤੇ ਆਪ ਨੇ ਧਾਰਮਿਕ ਕੇਂਦਰ ਵਜੋਂ ਉਭਾਰਨ ਦਾ ਯਤਨ ਨਹੀਂ ਕੀਤਾ ਪਰ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਅਸੀਂ ਇਸਨੂੰ ਵੱਡੇ ਧਾਰਮਿਕ ਕੇਂਦਰ ਵਜੋਂ ਉਭਾਰਾਂਗੇ ਪਟਿਆਲਾ, 14 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਸ੍ਰੀ ਐਨ ਕੇ ਸ਼ਰਮਾ ਨੇ ਐਲਾਨ ਕੀਤਾ ਹੈ ਕਿ ਪ੍ਰਭੂ ਸ੍ਰੀ ਰਾਮ ਦੇ ਨਾਨਕ ਅਸਥਾਨ ਘੜਾਮ ਨੂੰ ਆਸਥਾ ਦੇ ਵੱਡੇ ਕੇਂਦਰ ਵਜੋ਼ ਉਭਾਰਿਆ ਜਾਵੇਗਾ। ਅੱਜ ਇਥੇ ਮਾਤਾ ਕੌਸ਼ਲਿਆ ਜੀ ਮੰਦਿਰ ਘੜਾਮ ਵਿਖੇ ਨਤਮਸਤਕ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਐਨ ਕੇ ਸ਼ਰਮਾ ਨੇ ਕਿਹਾ ਕਿ ਅੱਜ ਉਹ ਪ੍ਰਭੁ ਰਾਮ ਜੀ ਤੋਂ ਆਸ਼ੀਰਵਾਦ ਲੈਣ ਵਾਸਤੇ ਘੜਾਮ ਆਏ ਹਨ। ਉਹਨਾਂ ਕਿਹਾ ਕਿ ਇਹ ਹਿੰਦੂ ਭਾਈਚਾਰੇ ਦਾ ਬਹੁਤ ਵੱਡਾ ਤੀਰਥ ਅਸਥਾਨ ਹੈ। ਉਹਨਾਂ ਕਿਹਾ ਕਿ ਇਥੇ ਮਾਤਾ ਕੁਸ਼ਲਿਆ ਜੀ ਦੇ ਪੇਕੇ ਹਨ ਅਤੇ ਦਸ਼ਰਥ ਜੀ ਦੀ ਬਰਾਤ ਇਥੇ ਆਈ ਸੀ। ਉਹਨਾਂ ਕਿਹਾ ਕਿ ਬਹੁਤ ਅਫਸੋਸ ਦੀ ਗੱਲ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੋ ਵਾਰ ਮੁੱਖ ਮੰਤਰੀ ਰਹੇ ਅਤੇ ਪ੍ਰਨੀਤ ਕੌਰ ਚਾਰ ਵਾਰ ਐਮ ਪੀ ਰਹੇ ਅਤੇ ਹੁਣ ਪ੍ਰਭੂ ਰਾਮ ਦੇ ਨਾਂ ’ਤੇ ਵੋਟਾਂ ਮੰਗੀਆਂ ਜਾ ਰਹੀਆਂ ਹਨ ਪਰ ਹਿੰਦੋਸਤਾਨ ਦੇ ਇੰਨੇ ਵੱਡੇ ਅਸਥਾਨ ਨੂੰ ਉਹਨਾਂ ਅਣਡਿੱਠ ਕੀਤਾ ਜੋ ਕਿ ਅਯੁੱਧਿਆ ਵਾਂਗੂ ਬਹੁਤ ਵੱਡਾ ਅਸਥਾਨ ਹੈ। ਉਹਨਾਂ ਕਿਹਾ ਕਿ ਭਗਵਾਨ ਸ੍ਰੀ ਰਾਮ ਜੀ ਕ੍ਰਿਪਾ ਕਰਨਗੇ ਤਾਂ ਅਸੀਂ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਇਸ ਅਸਥਾਨ ਨੂੰ ਕੌਮਾਂਤਰੀ ਪੱਧਰ ’ਤੇ ਆਸਥਾ ਦੇ ਵੱਡੇ ਕੇਂਦਰ ਵਜੋਂ ਉਭਾਰਾਂਗੇ। ਉਹਨਾਂ ਕਿਹਾ ਕਿ ਬਾਦਲ ਸਾਹਿਬ ਨੇ ਲਵ ਕੁਸ਼ ਜੀ ਦੇ ਅਸਥਾਨ ਦੀ ਯਾਦਗਾਰ ਉਸਾਰੀ, ਗੁਰੂ ਰਵੀਦਾਸ ਜੀ ਦੇ ਅਸਥਾਨ ਖੁਰਾਲਗੜ੍ਹ ਦੇ ਸਥਾਨ ਵਾਸਤੇ ਪ੍ਰਾਜੈਕਟ ਬਣਾਇਆ ਤੇ ਹੋਰ ਅਨੇਕਾਂ ਯਾਦਗਾਰਾਂ ਦੀ ਉਸਾਰੀ ਕਰਵਾਈ। ਉਹਨਾਂ ਕਿਹਾ ਕਿ ਪਰਮਾਤਮਾ ਬਖਸ਼ਿਸ਼ ਕਰੇਗਾ ਤਾਂ ਅਸੀਂ 400 ਕਰੋੜ ਰੁਪਏ ਇਸ ਅਸਥਾਨ ’ਤੇ ਲਗਾ ਕੇ ਇਸਨੂੰ ਵੱਡੇ ਆਸਥਾ ਦੇ ਕੇਂਦਰ ਵਜੋਂ ਉਭਾਰਾਂਗੇ। ਇਸ ਭਗਵਾਨ ਸ਼ਿਵ ਸ਼ੰਕਰ ਵੀ ਆਏ ਸਨ। ਉਹਨਾਂ ਕਿਹਾ ਕਿ ਅਸੀਂ ਹਿੰਮਤ ਕਰ ਕੇ ਇਸ ਪਾਵਨ ਪਵਿੱਤਰ ਅਸਥਾਨ ਨੂੰ ਤਿਆਰ ਕਰਾਵਾਂਗੇ।
Punjab Bani 14 April,2024
ਓਪੀਐਸ ਸੀਲ-VI: ਪੰਜਾਬ ਪੁਲਿਸ ਵੱਲੋਂ ਚੋਣਾਂ ਤੋਂ ਪਹਿਲਾਂ ਨਸ਼ਾ ਅਤੇ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ 10 ਸਰਹੱਦੀ ਜ਼ਿਲ੍ਹਿਆਂ ਦੇ 220 ਐਂਟਰੀ/ਐਗਜ਼ਿਟ ਪੁਆਇੰਟ ਸੀਲ
ਓਪੀਐਸ ਸੀਲ-VI: ਪੰਜਾਬ ਪੁਲਿਸ ਵੱਲੋਂ ਚੋਣਾਂ ਤੋਂ ਪਹਿਲਾਂ ਨਸ਼ਾ ਅਤੇ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ 10 ਸਰਹੱਦੀ ਜ਼ਿਲ੍ਹਿਆਂ ਦੇ 220 ਐਂਟਰੀ/ਐਗਜ਼ਿਟ ਪੁਆਇੰਟ ਸੀਲ - ਪੰਜਾਬ ਪੁਲਿਸ ਆਗਾਮੀ ਲੋਕ ਸਭਾ ਚੋਣਾਂ-2024 ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ ਲਈ ਵਚਨਬੱਧ - ਪੁਲਿਸ ਟੀਮਾਂ ਵੱਲੋਂ ਕਾਰਵਾਈ ਦੌਰਾਨ 44 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 42 ਐਫਆਈਆਰਜ਼ ਦਰਜ; 222 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ - 10 ਲੱਖ ਰੁਪਏ ਨਕਦ, 110 ਕਿਲੋ ਭੁੱਕੀ, 1 ਕਿਲੋ ਅਫੀਮ, 24 ਗ੍ਰਾਮ ਹੈਰੋਇਨ, ਭਾਰੀ ਮਾਤਰਾ ਵਿੱਚ ਜਾਇਜ਼ ਤੇ ਨਜਾਇਜ਼ ਸ਼ਰਾਬ ਬਰਾਮਦ - ਪੁਲਿਸ ਟੀਮਾਂ ਨੇ 5137 ਵਾਹਨਾਂ ਦੀ ਕੀਤੀ ਚੈਕਿੰਗ, ਜਿਨ੍ਹਾਂ ਵਿੱਚੋਂ 200 ਵਾਹਨਾਂ ਦੇ ਕੀਤੇ ਚਲਾਨ ਅਤੇ 22 ਨੂੰ ਕੀਤਾ ਕਾਬੂ - ਇਸ ਆਪ੍ਰੇਸ਼ਨ ਦਾ ਉਦੇਸ਼ ਨਸ਼ਾ ਅਤੇ ਗੈਰ-ਕਾਨੂੰਨੀ ਸ਼ਰਾਬ ਤਸਕਰਾਂ 'ਤੇ ਚੌਕਸੀ ਰੱਖਣਾ ਸੀ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ, 14 ਅਪ੍ਰੈਲ: ਆਗਾਮੀ ਲੋਕ ਸਭਾ ਚੋਣਾਂ-2024 ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਨੇ ਐਤਵਾਰ ਨੂੰ ਸਰਹੱਦੀ ਸੂਬੇ ਪੰਜਾਬ ਵਿੱਚ ਦਾਖਲ ਹੋਣ ਜਾਂ ਬਾਹਰ ਜਾਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕਰਨ ਲਈ ਇੱਕ ਵਿਸ਼ੇਸ਼ ਆਪ੍ਰੇਸ਼ਨ 'ਓਪੀਐਸ ਸੀਲ-VI' ਚਲਾਇਆ, ਤਾਂ ਜੋ ਨਸ਼ਾ ਅਤੇ ਗੈਰ-ਕਾਨੂੰਨੀ ਸ਼ਰਾਬ ਤਸਕਰਾਂ ਦੀ ਆਵਾਜਾਈ ‘ਤੇ ਨਜ਼ਰ ਰੱਖੀ ਜਾ ਸਕੇ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਇਹ ਆਪ੍ਰੇਸ਼ਨ ਚਲਾਇਆ ਗਿਆ ਤਾਂ ਜੋ ਇੱਕੋ ਸਮੇਂ ਸਾਰੇ ਬਾਰਡਰਾਂ ਤੋਂ ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕਰਨਾ ਯਕੀਨੀ ਬਣਾਇਆ ਜਾ ਸਕੇ। ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸਾਰੇ 10 ਸਰਹੱਦੀ ਜ਼ਿਲ੍ਹਿਆਂ ਦੇ ਸੀਨੀਅਰ ਪੁਲਿਸ ਕਪਤਾਨਾਂ (ਐਸਐਸਪੀਜ਼) ਨੂੰ ਗਜ਼ਟਿਡ ਅਫ਼ਸਰਾਂ/ਐਸਐਚਓਜ਼ ਦੀ ਨਿਗਰਾਨੀ ਹੇਠ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਮਜ਼ਬੂਤ 'ਨਾਕੇ' ਲਗਾਉਣ ਲਈ ਵੱਧ ਤੋਂ ਵੱਧ ਸਟਾਫ਼ ਤਾਇਨਾਤ ਕਰਨ ਅਤੇ ਸਾਰੇ ਐਂਟਰੀ/ਐਗਜਿਟ ਪੁਆਇੰਟਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸੀਲ ਕਰਨ ਲਈ ਕਿਹਾ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ 'ਓਪੀਐਸ ਸੀਲ-VI' ਦੇ ਹਿੱਸੇ ਵਜੋਂ ਐਸਐਸਪੀਜ਼ ਨੂੰ ਸੰਵੇਦਨਸ਼ੀਲ ਥਾਵਾਂ 'ਤੇ ਨਿੱਜੀ ਤੌਰ 'ਤੇ ਕੁਝ ਨਾਕਿਆਂ ਦਾ ਦੌਰਾ ਕਰਨ ਦੇ ਨਾਲ-ਨਾਲ ਪ੍ਰਭਾਵਸ਼ਾਲੀ ਨਾਕਾਬੰਦੀ ਨੂੰ ਯਕੀਨੀ ਬਣਾਉਣ ਲਈ ਗੁਆਂਢੀ ਰਾਜਾਂ ਵਿੱਚ ਆਪਣੇ ਹਮਰੁਤਬਾ ਨਾਲ ਸੰਪਰਕ ਕਰਕੇ ਸਾਂਝੇ ਨਾਕੇ ਲਗਾਉਣ ਲਈ ਵੀ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਚਾਰ ਸਰਹੱਦੀ ਰਾਜਾਂ ਅਤੇ ਯੂਟੀ ਚੰਡੀਗੜ੍ਹ ਨਾਲ ਲੱਗਦੇ 10 ਜ਼ਿਲ੍ਹਿਆਂ ਦੇ ਸਾਰੇ 220 ਐਂਟਰੀ/ਐਗਜ਼ਿਟ ਪੁਆਇੰਟਾਂ 'ਤੇ ਇੰਸਪੈਕਟਰਾਂ/ਡੀ.ਐਸ.ਪੀਜ਼ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੇ ਵਧੀਆ ਤਾਲਮੇਲ ਨਾਲ ਨਾਕੇ ਲਗਾਏ ਗਏ। ਜ਼ਿਕਰਯੋਗ ਹੈ ਕਿ ਇਹਨਾਂ 10 ਅੰਤਰਰਾਜੀ ਸਰਹੱਦੀ ਜ਼ਿਲ੍ਹਿਆਂ ਵਿੱਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੋਪੜ, ਐਸਏਐਸ ਨਗਰ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਸ ਅਪ੍ਰੇਸ਼ਨ ਦੌਰਾਨ ਸ਼ੱਕੀ ਵਾਹਨਾਂ/ਵਿਅਕਤੀਆਂ ਦੀ ਚੰਗੀ ਤਰ੍ਹਾਂ ਤਲਾਸ਼ੀ ਲਈ ਗਈ ਅਤੇ ਆਮ ਲੋਕਾਂ ਨੂੰ ਘੱਟ ਤੋਂ ਘੱਟ ਅਸੁਵਿਧਾ ਹੋਣ ਨੂੰ ਯਕੀਨੀ ਬਣਾਇਆ ਗਿਆ। ਉਨ੍ਹਾਂ ਅੱਗੇ ਕਿਹਾ ਕਿ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਸੀ ਕਿ ਇਸ ਕਾਰਵਾਈ ਦੌਰਾਨ ਉਨ੍ਹਾਂ ਦੇ ਵਾਹਨਾਂ ਦੀ ਚੈਕਿੰਗ ਦੌਰਾਨ ਹਰ ਵਿਅਕਤੀ ਨਾਲ ਨਿਮਰਤਾ ਅਤੇ ਦੋਸਤਾਨਾ ਢੰਗ ਨਾਲ ਪੇਸ਼ ਆਇਆ ਜਾਵੇ। ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਇਸ ਅਪ੍ਰੇਸ਼ਨ ਦੌਰਾਨ ਸੂਬੇ ਵਿੱਚ ਆਉਣ-ਜਾਣ ਵਾਲੇ 5137 ਵਾਹਨਾਂ ਦੀ ਚੈਕਿੰਗ ਕੀਤੀ ਗਈ, ਜਿਨ੍ਹਾਂ ਵਿੱਚੋਂ 200 ਦੇ ਚਲਾਨ ਕੀਤੇ ਗਏ ਅਤੇ 22 ਵਾਹਨਾਂ ਨੂੰ ਜ਼ਬਤ ਕੀਤਾ ਗਿਆ। ਪੁਲਿਸ ਟੀਮਾਂ ਵੱਲੋਂ ‘ਵਾਹਨ’ ਮੋਬਾਈਲ ਐਪ ਦੀ ਵਰਤੋਂ ਕਰਕੇ ਸਾਰੇ ਵਾਹਨਾਂ ਦੇ ਰਜਿਸਟ੍ਰੇਸ਼ਨ ਨੰਬਰਾਂ ਦੀ ਪੁਸ਼ਟੀ ਵੀ ਕੀਤੀ ਗਈ। ਦੱਸਣਯੋਗ ਹੈ ਕਿ ਪੁਲਿਸ ਨੇ 44 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 42 ਐਫਆਈਆਰਜ਼ ਵੀ ਦਰਜ ਕੀਤੀਆਂ ਹਨ ਅਤੇ ਉਨ੍ਹਾਂ ਕੋਲੋਂ 10 ਲੱਖ ਰੁਪਏ ਨਕਦ, 110 ਕਿਲੋ ਭੁੱਕੀ, 1 ਕਿਲੋ ਅਫੀਮ, 24 ਗ੍ਰਾਮ ਹੈਰੋਇਨ, 228 ਲੀਟਰ ਨਾਜਾਇਜ਼ ਸ਼ਰਾਬ, 175 ਲੀਟਰ ਜਾਇਜ਼ ਸ਼ਰਾਬ ਅਤੇ 100 ਲੀਟਰ ਲਾਹਨ ਬਰਾਮਦ ਕੀਤਾ ਗਿਆ। ਪੁਲਿਸ ਟੀਮਾਂ ਨੇ ਪੁੱਛਗਿੱਛ ਲਈ 222 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਵੀ ਲਿਆ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਸੂਬੇ ਵਿੱਚ ਅਪਰਾਧੀਆਂ, ਨਸ਼ਾ ਅਤੇ ਗੈਰ-ਕਾਨੂੰਨੀ ਸ਼ਰਾਬ ਤਸਕਰਾਂ ਦੇ ਆਉਣ-ਜਾਣ ‘ਤੇ ਰੋਕ ਲਗਾਉਣ ਲਈ ਇੱਕ ਵਿਆਪਕ ਰਣਨੀਤੀ ਤਿਆਰ ਕੀਤੀ ਹੈ। ਸਾਰੇ ਸੀਪੀਜ਼/ਐਸਐਸਪੀਜ਼ ਨੂੰ ਪਹਿਲਾਂ ਹੀ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਸਮਾਜ ਵਿਰੋਧੀ ਅਨਸਰਾਂ ਦੀ ਚੌਕਸੀ ਰੱਖਣ ਲਈ ਸੂਬੇ ਭਰ ਵਿੱਚ ਵਿਸ਼ੇਸ਼ ਨਾਕੇ ਲਗਾਉਣ ਅਤੇ ਗਸ਼ਤ ਕਰਨ ਵਾਲੀਆਂ ਪਾਰਟੀਆਂ ਨੂੰ ਵਧਾਉਣ ਦੇ ਨਿਰਦੇਸ਼ ਦਿੱਤੇ ਜਾ ਚੁੱਕੇ ਹਨ।
Punjab Bani 14 April,2024
ਭਾਜਪਾ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ
ਭਾਜਪਾ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ ਨਵੀਂ ਦਿੱਲੀ, 14 ਅਪਰੈਲ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਅੱਜ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਮਗਰੋਂ ਕਿਹਾ ਕਿ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਾਰੀ ਚੋਣ ਮਨੋਰਥ ਪੱਤਰ ਦਾ ਉਦੇਸ਼ ਨੌਜਵਾਨਾਂ, ਔਰਤਾਂ, ਕਿਸਾਨਾਂ ਅਤੇ ਗਰੀਬਾਂ ਨੂੰ ਸਮਰੱਥ ਬਣਾਉਣ ਤੋਂ ਇਲਾਵਾ ਸਨਮਾਨਜਨਕ ਤੇ ਮਿਆਰੀ ਜੀਵਨ, ਨਿਵੇਸ਼ ਰਾਹੀਂ ਨੌਕਰੀ ’ਤੇ ਕੇਂਦਰਿਤ ਕਰਨਾ ਹੈ। ਮੋਦੀ ਨੇ ਭਾਜਪਾ ਹੈੱਡਕੁਆਰਟਰ ਵਿੱਚ ਕਰਵਾਏ ਸਮਾਰੋਹ ਵਿੱਚ ਪਾਰਟੀ ਦਾ ਮੈਨੀਫੈਸਟੋ ਜਾਰੀ ਹੋਣ ਮਗਰੋਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੂਰੇ ਦੇਸ਼ ਨੂੰ ਭਾਜਪਾ ਦੇ ‘ਸੰਕਲਪ ਪੱਤਰ’ ਦੀ ਬਹੁਤ ਉਡੀਕ ਰਹਿੰਦੀ ਹੈ ਅਤੇ ਇਹ ਇੱਕ ਵੱਡਾ ਕਾਰਨ ਹੈ ਕਿ ਦਸ ਸਾਲਾਂ ਵਿੱਚ ਪਾਰਟੀ ਨੇ ਇਸ ਦੇ ਹਰ ਨੁਕਤੇ ਨੂੰ ਗਾਰੰਟੀ ਵਜੋਂ ਅਮਲ ਵਿੱਚ ਲਿਆਂਦਾ ਹੈ।
Punjab Bani 14 April,2024
ਅਕਾਲੀ ਦਲ ਨੂੰ ਝਟਕਾ : ਦੋ ਨੇਤਾ ਆਪ ਵਿੱਚ ਹੋਏ ਸ਼ਾਮਲ
ਅਕਾਲੀ ਦਲ ਨੂੰ ਝਟਕਾ : ਦੋ ਨੇਤਾ ਆਪ ਵਿੱਚ ਹੋਏ ਸ਼ਾਮਲ ਜਲੰਧਰ, 14 ਅਪਰੈਲ ਸ਼੍ਰੋਮਣੀ ਅਕਾਲੀ ਦਲ ਦੇ ਦੋ ਸੀਨੀਅਰ ਆਗੂ ਪਵਨ ਕੁਮਾਰ ਟੀਨੂੰ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਚੰਨੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਜਾਣਕਾਰੀ ਮੁਤਾਬਕ ‘ਆਪ’ ਟੀਨੂੰ ਨੂੰ ਜਲੰਧਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਬਣਾ ਸਕਦੀ ਹੈ। ਆਮ ਆਦਮੀ ਪਾਰਟੀ ਵੱਲੋਂ ਐਲਾਨ ਕੀਤਾ ਗਿਆ ਸੀ ਕਿ 16 ਤਰੀਕ ਨੂੰ ਜਲੰਧਰ ਤੇ ਲੁਧਿਆਣੇ ਦੇ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ। ਗੁਰਚਰਨ ਸਿੰਘ ਚੰਨੀ ਨੇ ਆਪਣਾ ਅਸਤੀਫਾ ਸੋਸ਼ਲ ਮੀਡੀਆ ’ਤੇ ਸਾਂਝਾ ਕੀਤਾ ਹੈ ਜਿਸ ਵਿਚ ਉਨ੍ਹਾਂ ਆਪਣੀਆਂ 30 ਸਾਲ ਦੀਆਂ ਸੇਵਾਵਾਂ ਦਾ ਜ਼ਿਕਰ ਕੀਤਾ ਹੈ। ਉਨ੍ਹਾਂ ਪਾਰਟੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਪੰਜਾਬ ਤੇ ਪੰਥਕ ਮਾਮਲਿਆ ਨੂੰ ਨਾ ਸਮਝਣ ਦੇ ਦੋਸ਼ ਵੀ ਲਾਏ ਹਨ।
Punjab Bani 14 April,2024
ਸਮਾਣਾ 'ਚ ਭਾਜਪਾ ਦਾ ਬੂਥ ਸੰਮੇਲਨ
ਸਮਾਣਾ 'ਚ ਭਾਜਪਾ ਦਾ ਬੂਥ ਸੰਮੇਲਨ ਪ੍ਰਧਾਨ ਮੰਤਰੀ ਮੋਦੀ ਵੱਲੋਂ ਜਾਰੀ ‘ਸੰਕਲਪ ਪੱਤਰ’ ਦੂਰਦਰਸ਼ੀ ਅਤੇ ਵਿਕਾਸ ਦੇ ਨਵੇਂ ਯੁੱਗ ਵਿੱਚ ਸਹਾਇਕ ਹੈ: ਪ੍ਰਨੀਤ ਕੌਰ ਮੁਸ਼ਕਲਾਂ ਦੇ ਬਾਵਜੂਦ ਵੱਡੀ ਗਿਣਤੀ 'ਚ ਪਹੁੰਚੇ ਸਮਾਣਾ ਦੇ ਵਰਕਰਾਂ ਦਾ ਦਿਲੋਂ ਧੰਨਵਾਦ: ਐਮ ਪੀ ਪਟਿਆਲਾ ਸਮਾਣਾ, 14 ਅਪ੍ਰੈਲ ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਆਪਣੇ ਭਾਸ਼ਣ ਦੌਰਾਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਜਾਰੀ ਕੀਤੇ ਗਏ ਸੰਕਲਪ ਪੱਤਰ ਦੀ ਪ੍ਰਸ਼ੰਸਾ ਕੀਤੀ। ਸ਼੍ਰੀਮਤੀ ਪ੍ਰਨੀਤ ਕੌਰ ਅੱਜ ਇੱਥੇ ਸਮਾਣਾ ਵਿੱਚ ਭਾਰਤੀ ਜਨਤਾ ਪਾਰਟੀ ਬੂਥ ਸੰਮੇਲਨ ਨੂੰ ਸੰਬੋਧਨ ਕਰ ਰਹੇ ਸਨ। ਭਾਰਤੀ ਜਨਤਾ ਪਾਰਟੀ ਦੇ ਚੋਣ ਮੈਨੀਫ਼ੈਸਟੋ ਦੀ ਸ਼ਲਾਘਾ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ, ‘ਸਾਡੇ ਮਾਣਯੋਗ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਜਾਰੀ ‘ਸੰਕਲਪ ਪੱਤਰ’ ਨਾ ਕੇਵਲ ਪਿਛਲੇ 10 ਸਾਲਾਂ ਵਿੱਚ ਭਾਜਪਾ ਸਰਕਾਰ ਵੱਲੋਂ ਕੀਤੀਆਂ ਗਈਆਂ ਸਾਰੀਆਂ ਗੱਲਾਂ ਦਾ ਪ੍ਰਤੀਬਿੰਬ ਹੈ, ਸਗੋਂ ਇਹ ਆਉਣ ਵਾਲੇ ਸਾਲਾਂ ਵਿੱਚ ਸਾਡੀ ਸਰਕਾਰ ਵੱਲੋਂ ਚੁੱਕੇ ਜਾਣ ਵਾਲੇ ਸਾਰੇ ਕਦਮਾਂ ਨੂੰ ਵੀ ਦਰਸਾਉਂਦਾ ਹੈ। ਇਹ ਅਸਲ ਵਿੱਚ ਇੱਕ ਦੂਰਦਰਸ਼ੀ ਮੈਨੀਫੈਸਟੋ ਹੈ ਜੋ ਭਾਰਤ ਵਿੱਚ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ। ਮੋਦੀ 3.0 ਸਰਕਾਰ ਸਮਾਜ ਦੇ ਸਾਰੇ ਵਰਗਾਂ, ਮਹਿਲਾਵਾਂ, ਨੌਜਵਾਨਾਂ, ਬਜ਼ੁਰਗਾਂ, ਕਿਸਾਨਾਂ ਜਾਂ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਕੰਮ ਕਰੇਗੀ।" ਪੰਜਾਬ ਦੀ ‘ਆਪ’ ਸਰਕਾਰ ’ਤੇ ਹਮਲਾ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ, ‘ਮੋਦੀ ਜੀ ਦੇ ਜੋ ਵੀ ਵਾਅਦੇ ਕਰਦੇ ਹਨ, ਉਹ ਉਨ੍ਹਾਂ ਦੇ ਸੰਕਲਪ ਹੁੰਦੇ ਹਨ ਅਤੇ ਉਹ ਹਮੇਸ਼ਾ ਉਨ੍ਹਾਂ ਨੂੰ ਪੂਰਾ ਕਰਦੇ ਹਨ। ਭਗਵੰਤ ਮਾਨ ਦੀ ਸਰਕਾਰ ਸਿਰਫ ਇਸ਼ਤਿਹਾਰਾਂ ਵਿੱਚ ਕੰਮ ਕਰ ਰਹੀ ਹੈ, ਜਦਕਿ ਅਸਲ ਜੀਵਨ ਵਿੱਚ ਪੰਜਾਬ ਬਹੁਤ ਸਾਰੇ ਸੰਕਟਾਂ ਦਾ ਸਾਹਮਣਾ ਕਰ ਰਿਹਾ ਹੈ। ਉਹ ਵਾਰ-ਵਾਰ ਕਰਜ਼ੇ ਲੈ ਰਹੇ ਹਨ ਅਤੇ ਸਾਡੀ ਜਨਤਾ ਦਾ ਪੈਸਾ ਦੂਜੇ ਸੂਬਿਆਂ ਵਿੱਚ ਆਪਣੀ ਪਾਰਟੀ ਨੂੰ ਵਧਾਉਣ ਲਈ ਵਿੱਚ ਬਰਬਾਦ ਕਰ ਰਹੇ ਹਨ। ਪੰਜਾਬ ਸਰਕਾਰ ਨੇ ਪਿਛਲੇ ਦੋ ਸਾਲਾਂ ਵਿੱਚ ਇੱਕ ਵੀ ਨਵਾਂ ਪ੍ਰੋਜੈਕਟ ਸ਼ੁਰੂ ਨਹੀਂ ਕੀਤਾ ਹੈ।" ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, ‘ਨੌਜਵਾਨ ਸਾਡਾ ਭਵਿੱਖ ਹਨ, ਇਹ ਤੁਹਾਡਾ ਕੰਮ ਹੈ ਕਿ ਹੁਣ ਬਹੁਤ ਸਮਝਦਾਰੀ ਨਾਲ ਚੋਣ ਕਰੋ, ਤੁਸੀਂ ਕਿਹੜੀ ਪਾਰਟੀ ਨੂੰ ਵੋਟ ਪਾਉਣ ਜਾ ਰਹੇ ਹੋ। ਇੰਡੀਆ ਗਠਜੋੜ ਜਾਂ ਹੋਰ ਵਿਰੋਧੀ ਪਾਰਟੀਆਂ 'ਚ ਲੀਡਰਸ਼ਿਪ ਹੁਨਰ ਦੀ ਘਾਟ ਹੈ। ਸਿਰਫ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਹੀ ਸਾਡੇ ਨੌਜਵਾਨਾਂ ਲਈ ਬਿਹਤਰ ਭਵਿੱਖ ਯਕੀਨੀ ਬਣਾ ਸਕਦੀ ਹੈ।" ਉਨ੍ਹਾਂ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ, ''ਮੈਂ ਤੁਹਾਡੇ ਵਿੱਚੋਂ ਹਰੇਕ ਦਾ ਬਹੁਤ-ਬਹੁਤ ਧੰਨਵਾਦ ਕਰਦੀ ਹਾਂ ਕਿ ਤੁਸੀਂ ਦੂਜਿਆਂ ਦੇ ਵਿਰੋਧ ਦਾ ਸਾਹਮਣਾ ਕਰਨ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਇੱਥੇ ਆਏ।" ਭਾਜਪਾ ਦੇ ਮੀਤ ਪ੍ਰਧਾਨ ਬਿਕਰਮ ਚੀਮਾ ਨੇ ਕਿਹਾ, "ਸਾਡੇ ਮਾਣਯੋਗ ਨਰੇਂਦਰ ਮੋਦੀ ਜੀ ਨੇ ਪਿਛਲੇ 10 ਸਾਲਾਂ ਵਿੱਚ, ਖ਼ਾਸਕਰ ਸਾਡੀਆਂ ਔਰਤਾਂ ਲਈ ਕੁਝ ਇਤਿਹਾਸਕ ਕਦਮ ਚੁੱਕੇ ਹਨ। ਮੋਦੀ ਜੀ ਦੀ ਮਜ਼ਬੂਤ ਲੀਡਰਸ਼ਿਪ ਕਾਰਨ ਹੀ ਤਿੰਨ ਤਲਾਕ ਦੇ ਕਾਨੂੰਨ ਨੇ ਅਨੇਕ ਔਰਤਾਂ ਨੂੰ ਰਾਹਤ ਪ੍ਰਦਾਨ ਕੀਤੀ ਹੈ। ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਰੋਜ਼ਾਨਾ ਹੱਤਿਆਵਾਂ ਅਤੇ ਚੋਰੀ ਦੀਆਂ ਘਟਨਾਵਾਂ ਨਾਲ ਪੂਰੀ ਤਰ੍ਹਾਂ ਅਰਾਜਕਤਾ ਵੱਲ ਧੱਕ ਦਿੱਤਾ ਹੈ।" ਹਰਜਿੰਦਰ ਸਿੰਘ ਠੇਕੇਦਾਰ ਨੇ ਆਪਣੇ ਸੰਬੋਧਨ ਵਿਚ ਵਰਕਰਾਂ ਨੂੰ ਅਪੀਲ ਕੀਤੀ ਕਿ "ਮੈਂ ਤੁਹਾਨੂੰ ਸਾਰਿਆਂ ਨੂੰ ਪਟਿਆਲਾ ਅਤੇ ਪੰਜਾਬ ਦੀ ਖੁਸ਼ਹਾਲੀ ਨੂੰ ਵਾਪਸ ਲਿਆਉਣ ਲਈ ਇਕ ਵਾਰ ਫਿਰ ਮਹਾਰਾਣੀ ਸਾਹਿਬਾ ਨੂੰ ਚੁਣਨ ਲਈ ਬੇਨਤੀ ਕਰਦਾ ਹਾਂ। ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਇੱਕ ਵਾਰ ਫੇਰ ਸੰਸਦ ਮੈਂਬਰ ਵਜੋਂ ਚੁਣੇ ਜਾਣ 'ਤੇ ਉਨ੍ਹਾਂ ਨੂੰ ਕੇਂਦਰ ਸਰਕਾਰ ਵਿੱਚ ਮੰਤਰੀ ਜ਼ਰੂਰ ਬਣਾਉਣਗੇ ਅਤੇ ਉਹ ਮਿਲ ਕੇ ਇਹ ਯਕੀਨੀ ਬਣਾਉਣਗੇ ਕਿ ਸਾਡੇ ਜ਼ਿਲ੍ਹੇ ਨੂੰ ਬਹੁਤ ਸਾਰੇ ਉਦਯੋਗ ਅਤੇ ਰੁਜ਼ਗਾਰ ਦੇ ਮੌਕੇ ਮਿਲਣਗੇ।"
Punjab Bani 14 April,2024
ਲੋਕ ਸਭਾ : ਬਹੁਜਨ ਸਮਾਜ ਪਾਰਟੀ ਨੇ ਜਗਜੀਤ ਛੜਬੜ ਨੂੰ ਉਤਾਰਿਆ ਮੈਦਾਨ ਵਿੱਚ
ਲੋਕ ਸਭਾ : ਬਹੁਜਨ ਸਮਾਜ ਪਾਰਟੀ ਨੇ ਜਗਜੀਤ ਛੜਬੜ ਨੂੰ ਉਤਾਰਿਆ ਮੈਦਾਨ ਵਿੱਚ ਜਲੰਧਰ, 13 ਅਪਰੈਲ ਬਹੁਜਨ ਸਮਾਜ ਪਾਰਟੀ ਨੇ ਲੋਕ ਸਭਾ ਹਲਕਾ ਪਟਿਆਲਾ ਤੋਂ ਜਗਜੀਤ ਸਿੰਘ ਛੜਬੜ ਨੂੰ ਉਮੀਦਵਾਰ ਬਣਾਇਆ ਹੈ। ਕੇਂਦਰੀ ਕੋਆਰਡੀਨੇਟਰ ਰਣਧੀਰ ਸਿੰਘ ਬੈਣੀਵਾਲ ਨੇ ਕਿਹਾ ਕਿ ਬਸਪਾ ਪ੍ਰਧਾਨ ਮਾਇਆਵਤੀ ਵਲੋਂ ਹੀ ਉਮੀਦਵਾਰਾਂ ਬਾਰੇ ਅੰਤਿਮ ਫੈਸਲਾ ਲਿਆ ਜਾਂਦਾ ਹੈ। ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਪਟਿਆਲਾ ਲੋਕ ਸਭਾ ਦੀ ਰਜਵਾੜਾਸ਼ਾਹੀ ਦਾ ਮੁਕਾਬਲਾ ਜਗਜੀਤ ਸਿੰਘ ਛੜਬੜ ਕਰਨਗੇ। ਬਸਪਾ ਦੇ ਹੁਣ ਤੱਕ ਚਾਰ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ, ਜਿਸ ਵਿਚ ਪਹਿਲਾਂ ਤੋਂ ਹੁਸ਼ਿਆਰਪੁਰ ਤੋਂ ਰਾਕੇਸ਼ ਕੁਮਾਰ ਸੁਮਨ, ਫਿਰੋਜ਼ਪੁਰ ਤੋਂ ਸੁਰਿੰਦਰ ਕੰਬੋਜ਼, ਸੰਗਰੂਰ ਤੋਂ ਡਾ. ਮੱਖਣ ਸਿੰਘ ਸ਼ਾਮਲ ਹਨ। ਸ੍ਰੀ ਛੜਬੜ ਧਾਰਮਿਕ ਤੇ ਸਮਾਜਿਕ ਪਿਛੋਕੜ ਨਾਲ ਸਬੰਧਤ ਹਨ। ਉਹ ਬਸਪਾ ਦੇ ਜ਼ਿਲ੍ਹਾ ਪ੍ਰਧਾਨ ਰਹਿ ਚੁੱਕੇ ਹਨ ਅਤੇ ਮੌਜੂਦਾ ਸੂਬਾ ਜਨਰਲ ਸਕੱਤਰ ਹਨ। ਬਹੁਜਨ ਸਮਾਜ ਪਾਰਟੀ ਵਲੋਂ 2012 ਵਿੱਚ ਰਾਜਪੁਰਾ ਤੋਂ ਅਤੇ 2017 ਘਨੌਰ ਵਿਧਾਨ ਸਭਾ ਤੋਂ ਚੋਣ ਲੜ ਚੁੱਕੇ ਹਨ।
Punjab Bani 13 April,2024
ਹਰ ਮਹੀਨੇ ਖਾਤੇ ਵਿੱਚ 8500 ਰੁਪਏ ਆਉਦੇ ਰਹਿਣਗੇ : ਰਾਹੁਲ ਗਾਂਧੀ
ਹਰ ਮਹੀਨੇ ਖਾਤੇ ਵਿੱਚ 8500 ਰੁਪਏ ਆਉਦੇ ਰਹਿਣਗੇ : ਰਾਹੁਲ ਗਾਂਧੀ ਬੀਕਾਨੇਰ- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਕਾਂਗਰਸ ਦੇ ਚੋਣ ਮੈਨੀਫੈਸਟੋ ‘ਚ ਕੀਤੇ ਵਾਅਦਿਆਂ ‘ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਗਰੀਬੀ ਰੇਖਾ ਤੋਂ ਹੇਠਾਂ ਰਹਿਣ ਵਾਲੀ ਹਰ ਘਰ ਦੀ ਔਰਤ ਦੇ ਖਾਤੇ ਵਿੱਚ ਇੱਕ ਸਾਲ ਵਿੱਚ 1 ਲੱਖ ਰੁਪਏ ਭੇਜੇ ਜਾਣਗੇ, ਜਿਸ ਦੀ ਰਾਸ਼ੀ ਹਰ ਮਹੀਨੇ 8500 ਰੁਪਏ ਹੋਵੇਗੀ। ਰਾਹੁਲ ਗਾਂਧੀ ਨੇ ਰਾਜਸਥਾਨ ਵਿੱਚ ਇੱਕ ਰੈਲੀ ਵਿੱਚ ਕਿਹਾ ਕਿ ਹਰ ਮਹੀਨੇ ਖਾਤੇ ਵਿੱਚ 8500 ਰੁਪਏ ਆਉਂਦੇ ਰਹਿਣਗੇ ਅਤੇ ਅਸੀਂ ਇੱਕ ਝਟਕੇ ਵਿੱਚ ਭਾਰਤ ਵਿੱਚੋਂ ਗਰੀਬੀ ਨੂੰ ਖ਼ਤਮ ਕਰ ਦੇਵਾਂਗੇ। ਰਾਹੁਲ ਗਾਂਧੀ ਨੇ ਭਾਜਪਾ ‘ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਦੇਸ਼ ਦੇ ਕਿਸਾਨ ਲੰਬੇ ਸਮੇਂ ਤੋਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਕਰ ਰਹੇ ਹਨ। ਇਸੇ ਤਰ੍ਹਾਂ ਨੌਜਵਾਨ ਨੌਕਰੀਆਂ ਅਤੇ ਰੁਜ਼ਗਾਰ ਦੀ ਮੰਗ ਕਰ ਰਹੇ ਹਨ, ਜਦਕਿ ਔਰਤਾਂ ਮਹਿੰਗਾਈ ਤੋਂ ਰਾਹਤ ਚਾਹੁੰਦੀਆਂ ਹਨ, ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕਰ ਰਿਹਾ। ਰਾਹੁਲ ਗਾਂਧੀ ਨੇ ਕਿਹਾ ਕਿ ਇਸ ਦੇਸ਼ ਵਿੱਚ 22 ਲੋਕ 70 ਕਰੋੜ ਲੋਕਾਂ ਤੋਂ ਵੱਧ ਅਮੀਰ ਹਨ। ਕਿਸਾਨਾਂ ਦੀ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਸਿੱਧੇ ਤੌਰ ‘ਤੇ ਰੱਦ ਕਰ ਦਿੱਤਾ ਗਿਆ ਹੈ। ਦੇਸ਼ ਵਿੱਚ ਪਹਿਲੀ ਵਾਰ ਕਿਸਾਨਾਂ ਨੂੰ ਟੈਕਸ ਦੇਣਾ ਪੈ ਰਿਹਾ ਹੈ। ਰਾਹੁਲ ਗਾਂਧਾ ਨੇ ਕਿਹਾ ਕਿ ਇਸ ਸਮੇਂ ਦੇਸ਼ ਵਿੱਚ ਦੋ ਸਭ ਤੋਂ ਵੱਡੇ ਮੁੱਦੇ ਬੇਰੁਜ਼ਗਾਰੀ ਅਤੇ ਮਹਿੰਗਾਈ ਹਨ। ਪਰ ਮੀਡੀਆ ਉਨ੍ਹਾਂ ਨੂੰ ਨਹੀਂ ਦਿਖਾ ਰਿਹਾ।
Punjab Bani 12 April,2024
ਸੋਸ਼ਲ ਮੀਡੀਆ ਉੱਤੇ ਜਾਣਕਾਰੀਆਂ ਸਾਂਝੀਆਂ ਕਰਨ ਵਿੱਚ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਨੂੰ ਰਾਸ਼ਟਰੀ ਪੱਧਰ 'ਤੇ ਦੂਜਾ ਸਥਾਨ: ਸਿਬਿਨ ਸੀ
ਸੋਸ਼ਲ ਮੀਡੀਆ ਉੱਤੇ ਜਾਣਕਾਰੀਆਂ ਸਾਂਝੀਆਂ ਕਰਨ ਵਿੱਚ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਨੂੰ ਰਾਸ਼ਟਰੀ ਪੱਧਰ 'ਤੇ ਦੂਜਾ ਸਥਾਨ: ਸਿਬਿਨ ਸੀ - ਚੋਣਾਂ ਸਬੰਧੀ ਵੱਖ-ਵੱਖ ਪਹਿਲੂਆਂ ਨੂੰ ਲੋਕਾਂ ਤੱਕ ਆਸਾਨ ਭਾਸ਼ਾ ਵਿੱਚ ਪੁੱਜਦਾ ਕਰਨ ਲਈ ਪੋਡਕਾਸਟ ਦੀ ਵੀ ਸ਼ੁਰੂਆਤ ਚੰਡੀਗੜ੍ਹ, 12 ਅਪ੍ਰੈਲ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਸਰਗਰਮ ਭੂਮਿਕਾ ਨਿਭਾਉਣ ਅਤੇ ਵੋਟਰਾਂ ਨੂੰ ਮਹੱਤਵਪੂਰਨ ਜਾਣਕਾਰੀਆਂ ਦੇ ਪ੍ਰਭਾਵਸ਼ਾਲੀ ਪ੍ਰਸਾਰ ਲਈ ਦੇਸ਼ ਭਰ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਇੰਡੈਕਸ ਮਾਪਦੰਡਾਂ ਦੇ ਆਧਾਰ 'ਤੇ ਪੰਜਾਬ ਦੂਜੇ ਸਥਾਨ 'ਤੇ ਹੈ, ਜਦਕਿ ਮਹਾਰਾਸ਼ਟਰ ਪਹਿਲੇ, ਕਰਨਾਟਕ ਤੀਜੇ, ਉੱਤਰਾਖੰਡ ਚੌਥੇ ਅਤੇ ਉੱਤਰ ਪ੍ਰਦੇਸ਼ ਪੰਜਵੇਂ ਸਥਾਨ 'ਤੇ ਹੈ। ਸਿਬਿਨ ਸੀ ਨੇ ਦੱਸਿਆ ਕਿ ਉਨ੍ਹਾਂ ਦੇ ਦਫਤਰ ਦੇ ਸੋਸ਼ਲ ਮੀਡੀਆ ਹੈਂਡਲਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂਟਿਊਬ) ਉੱਤੇ ਲੋਕ ਸਭਾ ਚੋਣਾਂ 2024, ਚੋਣਾਂ ਨਾਲ ਸਬੰਧਤ ਵੇਰਵਿਆਂ, ਰਾਜਨੀਤਿਕ ਪਾਰਟੀਆਂ ਨਾਲ ਸਬੰਧਿਤ ਦਿਸ਼ਾ-ਨਿਰਦੇਸ਼ਾਂ ਅਤੇ ਭਾਰਤੀ ਚੋਣ ਕਮਿਸ਼ਨ ਦੀਆਂ ਮੁੱਖ ਹਦਾਇਤਾਂ ਸਬੰਧੀ ਮਹੱਤਵਪੂਰਨ ਜਾਣਕਾਰੀਆਂ ਨੂੰ ਲਗਾਤਾਰ ਅਪਡੇਟ ਕੀਤਾ ਜਾਂਦਾ ਹੈ ਅਤੇ ਲੱਖਾਂ ਸੋਸ਼ਲ ਮੀਡੀਆ ਵਰਤੋਂਕਾਰ ਇਸ ਤੋਂ ਲਾਭ ਉਠਾਉਂਦੇ ਹਨ। ਇਸ ਤੋਂ ਇਲਾਵਾ, ਸੀ-ਵਿਜਿਲ ਐਪਲੀਕੇਸ਼ਨ ਦੁਆਰਾ ਪ੍ਰਾਪਤ ਸ਼ਿਕਾਇਤਾਂ ਦੀ ਸਥਿਤੀ ਬਾਰੇ ਸਮੇਂ-ਸਮੇਂ ਉੱਤੇ ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ਉੱਤੇ ਅੱਪਡੇਟ ਸਾਂਝੇ ਕੀਤੇ ਜਾਂਦੇ ਹਨ। ਮੁੱਖ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ ਉਨ੍ਹਾਂ ਦੇ ਦਫ਼ਤਰ ਨੇ ਇਕ ਨਿਵੇਕਲੀ ਪਹਿਲਕਦਮੀ ਤਹਿਤ ਵੋਟਰਾਂ ਨੂੰ ਚੋਣ ਪ੍ਰਕਿਰਿਆਵਾਂ ਬਾਰੇ ਜ਼ਰੂਰੀ ਜਾਣਕਾਰੀਆਂ ਪ੍ਰਦਾਨ ਕਰਨ ਲਈ ਨਿਯਮਤ ਪੋਡਕਾਸਟ ਸ਼ੁਰੂ ਕੀਤਾ ਹੈ। ਇਸ ਨੂੰ ਸ਼ੁਰੂ ਕਰਨ ਦਾ ਮਕਸਦ ਚੋਣ ਪ੍ਰਕਿਰਿਆਵਾਂ ਦੇ ਮੁੱਖ ਪਹਿਲੂਆਂ, ਜਿਵੇਂ ਕਿ ਵੋਟਰ ਰਜਿਸਟ੍ਰੇਸ਼ਨ, ਵੋਟਿੰਗ ਪ੍ਰਕਿਰਿਆਵਾਂ ਅਤੇ ਨਾਗਰਿਕਾਂ ਦੀ ਵੋਟਿੰਗ ਵਿੱਚ ਭਾਗੀਦਾਰੀ ਦੀ ਮਹੱਤਤਾ ਉੱਤੇ ਚਾਨਣਾ ਪਾਉਣਾ ਹੈ ਤਾਂ ਜੋ ਵੋਟਰ ਜਾਗਰੂਕਤਾ ਅਤੇ ਲੋਕਾਂ ਦੀ ਸ਼ਮੂਲੀਅਤ ਨੂੰ ਵਧਾਇਆ ਜਾ ਸਕੇ। ਉਨ੍ਹਾਂ ਅੱਗੇ ਦੱਸਿਆ ਕਿ ਦਰਸ਼ਕਾਂ ਨੂੰ ਇਸ ਪੋਡਕਾਸਟ ਰਾਹੀਂ ਮਾਹਰ ਵਿਸ਼ਲੇਸ਼ਣ ਅਤੇ ਵਿਚਾਰ-ਵਟਾਂਦਰੇ ਭਰਪੂਰ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਉਹ ਇਸ ਲੋਕਤੰਤਰੀ ਪ੍ਰਕਿਰਿਆ ਵਿੱਚ ਇਕ ਜਾਗਰੂਕ ਵੋਟਰ ਬਣ ਕੇ ਆਪਣੀ ਵੋਟ ਦਾ ਸਹੀ ਇਸਤਮਾਲ ਕਰ ਸਕਣ।
Punjab Bani 12 April,2024
ਸਵੀਪ ਟੀਮ ਨੇ ਕੈਂਪਸ ਅੰਬੈਸਡਰ ਤੇ ਬੂਥ ਲੈਵਲ ਅਵੇਅਰਨੈੱਸ ਗਰੁੱਪਾਂ ਦੀ ਕਰਵਾਈ ਵਰਕਸ਼ਾਪ
ਸਵੀਪ ਟੀਮ ਨੇ ਕੈਂਪਸ ਅੰਬੈਸਡਰ ਤੇ ਬੂਥ ਲੈਵਲ ਅਵੇਅਰਨੈੱਸ ਗਰੁੱਪਾਂ ਦੀ ਕਰਵਾਈ ਵਰਕਸ਼ਾਪ -ਹਰੇਕ ਵੋਟਰ ਤੱਕ ਪਹੁੰਚ ਬਣਾਉਣ ਲਈ ਚੋਣ ਸਾਖਰਤਾ ਕਲੱਬਾਂ ਦਾ ਯੋਗਦਾਨ ਅਹਿਮ : ਪ੍ਰੋ. ਸਵਿੰਦਰ ਰੇਖੀ -ਕਿਹਾ, ਚੋਣ ਕਮਿਸ਼ਨ ਦੀਆਂ ਐਪਸ ਸਬੰਧੀ ਵੋਟਰ ਨੂੰ ਦਿੱਤੀ ਜਾਵੇ ਜਾਣਕਾਰੀ ਪਟਿਆਲਾ, 12 ਅਪ੍ਰੈਲ: ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਵੀਪ ਟੀਮ ਪਟਿਆਲਾ ਵੱਲੋਂ ਸਕੂਲਾਂ ਦੇ ਚੋਣ ਸਾਖਰਤਾ ਕਲੱਬਾਂ ਦੇ ਕੈਂਪਸ ਅੰਬੈਸਡਰ ਅਤੇ ਬੂਥ ਲੈਵਲ ਅਵੇਅਰਨੈੱਸ ਗਰੁੱਪਾਂ ਦੀ ਵਿਸ਼ੇਸ਼ ਆਨ ਲਾਈਨ ਵਰਕਸ਼ਾਪ ਕਰਵਾਈ ਗਈ। ਇਸ ਮੌਕੇ ਪਟਿਆਲਾ ਜ਼ਿਲ੍ਹੇ ਦੇ ਸੀਨੀਅਰ ਸੈਕੰਡਰੀ ਸਕੂਲ, ਆਈ.ਟੀ.ਆਈਜ਼ ਤੇ ਕਾਲਜਾਂ ਦੇ ਕੈਂਪਸ ਅੰਬੇਸਡਰਾਂ ਨੇ ਹਿੱਸਾ ਲਿਆ। ਵਰਕਸ਼ਾਪ ਦੌਰਾਨ ਸਵੀਪ ਪਟਿਆਲਾ ਦੇ ਜ਼ਿਲ੍ਹਾ ਨੋਡਲ ਅਫ਼ਸਰ ਪ੍ਰੋ. ਸਵਿੰਦਰ ਰੇਖੀ ਨੇ ਵੋਟਰ ਹੈਲਪ ਲਾਈਨ ਐਪ, ਸੀ- ਵੀਜ਼ਿਲ ਐਪ, ਸਕਸ਼ਮ ਐਪ ਅਤੇ ਉਮੀਦਵਾਰ ਨੂੰ ਜਾਣੂ ਐਪ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਐਪਸ ਬਾਰੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਦੁਨੀਆ ਦੀ ਸਭ ਤੋਂ ਵੱਡੀ ਲੋਕਤੰਤਰ ਪ੍ਰਣਾਲੀ ਵਿੱਚ ਵਿਦਿਆਰਥੀ ਹਿੱਸਾ ਲੈ ਸਕਣ ਅਤੇ ਇਸ ਬਾਰੇ ਵੱਧ ਤੋਂ ਵੱਧ ਜਾਣ ਸਕਣ। ਪ੍ਰੋ ਸਵਿੰਦਰ ਰੇਖੀ ਨੇ ਦੱਸਿਆ ਕਿ 85 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਅਤੇ 40 ਫ਼ੀਸਦੀ ਤੋਂ ਵੱਧ ਦਿਵਿਆਂਗਜਨ ਵੋਟਰਾਂ ਨੂੰ ਵੋਟ ਘਰ ਤੋਂ ਪਾਉਣ ਦੀ ਸਹੂਲਤ ਚੋਣ ਕਮਿਸ਼ਨ ਵੱਲੋਂ ਦਿੱਤੀ ਜਾ ਰਹੀ ਹੈ, ਪਰ ਇਸ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪੁੱਜਦਾ ਕਰਨ ਵਿੱਚ ਵਲੰਟੀਅਰਜ਼ ਅਤੇ ਚੋਣ ਸਾਖਰਤਾ ਕਲੱਬਾਂ ਦਾ ਅਹਿਮ ਯੋਗਦਾਨ ਹੋਵੇਗਾ ਕਿਉਂਕਿ ਬਜ਼ੁਰਗਾਂ ਅਤੇ ਦਿਵਿਆਂਗਜਨਾਂ ਨੂੰ ਸਕਸ਼ਮ ਐਪ ਸਬੰਧੀ ਜਾਣਕਾਰੀ ਅਤੇ ਇਸ 'ਤੇ ਆਪਣੇ ਆਪ ਨੂੰ ਰਜਿਸਟਰ ਕਰਨ ਬਾਰੇ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਕਸ਼ਮ ਐਪ 'ਤੇ ਰਜਿਸਟਰ ਦਿਵਿਆਂਗਜਨਾਂ ਨੂੰ ਵੋਟਾਂ ਵਾਲੇ ਦਿਨ ਘਰ ਤੋਂ ਲਿਆਉਣ ਅਤੇ ਘਰ ਛੱਡਣ ਦੀ ਸਹੂਲਤ ਵੀ ਦਿੱਤੀ ਜਾਵੇਗੀ। ਉਨ੍ਹਾਂ ਨੌਜਵਾਨ ਨੂੰ ਸੋਸ਼ਲ ਮੀਡੀਆ ਰਾਹੀਂ ਵੀ ਚੋਣਾਂ ਦੇ ਇਸ ਪਰਵ ਵਿੱਚ ਵੋਟਰਾਂ ਨੂੰ ਸ਼ਾਮਲ ਹੋਣ ਲਈ ਪ੍ਰੇਰਿਤ ਕਰਨ ਲਈ ਕਿਹਾ। ਵਰਕਸ਼ਾਪ ਵਿੱਚ ਡੀ.ਡੀ.ਐਫ ਨਿਧੀ ਮਲਹੋਤਰਾ ਨੇ ਚੋਣ ਸਾਖਰਤਾ ਕਲੱਬਾਂ ਨੂੰ ਆਪਣੀ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਨੌਜਵਾਨ ਆਪਣੇ ਪਰਿਵਾਰ ਸਮੇਤ ਆਪਣੇ ਖੇਤਰ ਦੇ ਲੋਕਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨ ਤਾਂ ਜੋ ਲੋਕਤੰਤਰ ਦੇ ਇਸ ਪਰਵ ਵਿੱਚ ਹਰੇਕ ਵੋਟਰ ਨੂੰ ਸ਼ਾਮਲ ਕੀਤਾ ਜਾ ਸਕੇ। ਇਸ ਮੌਕੇ ਸਹਾਇਕ ਜ਼ਿਲਾ ਨੋਡਲ ਅਫ਼ਸਰ ਸਵੀਪ ਮੋਹਿਤ ਕੌਂਸਲ ਅਤੇ ਚੋਣ ਤਹਿਸੀਲਦਾਰ ਦਫ਼ਤਰ ਤੋਂ ਮੈਡਮ ਪੂਜਾ ਚਾਵਲਾ ਵੀ ਮੌਜੂਦ ਸਨ।
Punjab Bani 12 April,2024
'ਲੋਕ ਸਭਾ ਚੋਣਾਂ-2024'
'ਲੋਕ ਸਭਾ ਚੋਣਾਂ-2024' ਪਟਿਆਲਾ ਜ਼ਿਲ੍ਹੇ ‘ਚ ਅਸਲਾ ਜਮ੍ਹਾਂ ਕਰਵਾਉਣ ਦੀ ਤਰੀਕ 22 ਅਪ੍ਰੈਲ ਸ਼ਾਮ 5 ਵਜੇ ਤੱਕ ਵਧਾਈ -ਸਕਿਉਰਟੀ ਗਾਰਡ ਦੀ ਨੌਕਰੀ ਕਰਨ ਵਾਲਿਆਂ ਨੂੰ ਅਸਲਾ ਜਮ੍ਹਾਂ ਕਰਵਾਉਣ ਤੋਂ ਛੋਟ -ਲਾਇਸੈਂਸੀ ਅਸਲਾ ਧਾਰਕ ਆਪਣਾ ਅਸਲਾ ਲਾਜ਼ਮੀ ਜਮ੍ਹਾਂ ਕਰਵਾਉਣ : ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ, 12 ਅਪ੍ਰੈਲ: ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਪਟਿਆਲਾ ਜ਼ਿਲ੍ਹੇ ਦੇ ਅਸਲਾ ਧਾਰਕਾਂ ਨੂੰ ਆਪਣਾ ਅਸਲਾ ਜਮ੍ਹਾਂ ਕਰਵਾਉਣ ਲਈ ਤਰੀਕ 22 ਅਪ੍ਰੈਲ 2024 ਸ਼ਾਮ 5 ਵਜੇ ਤੱਕ ਵਧਾਈ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਵੱਲੋਂ ਜਾਰੀ ਇਨ੍ਹਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਲਾਇਸੈਂਸੀ ਧਾਰਕ ਆਪਣਾ ਅਸਲਾ ਲੋਕਲ ਥਾਣੇ ਜਾਂ ਸਬੰਧਤ ਅਸਲਾ ਡੀਲਰਾਂ ਪਾਸ ਤੁਰੰਤ ਜਮ੍ਹਾਂ ਕਰਵਾਉਣ। ਏ.ਡੀ.ਸੀ. ਨੇ ਇਨ੍ਹਾਂ ਹੁਕਮਾਂ ਵਿੱਚ ਕਿਸੇ ਵੀ ਇੰਸਟੀਚਿਊਟ ਜਾਂ ਕਿਸੇ ਪ੍ਰਾਈਵੇਟ ਅਦਾਰੇ ਵਿੱਚ ਸਕਿਉਰਟੀ ਗਾਰਡ ਦੀ ਨੌਕਰੀ ਕਰਦੇ ਵਿਅਕਤੀਆਂ ਨੂੰ ਆਪਣੇ ਅਸਲੇ ਨੂੰ ਜਮ੍ਹਾਂ ਕਰਵਾਉਣ ਤੋਂ ਛੋਟ ਦਿੱਤੀ ਗਈ ਹੈ, ਅਜਿਹੇ ਵਿਅਕਤੀ ਨੂੰ ਆਪਣੇ ਅਦਾਰੇ ਦੇ ਮਾਲਕ ਤੋਂ ਆਪਣੇ ਉਸੇ ਅਦਾਰੇ ਵਿੱਚ ਨੌਕਰੀ ਕਰਦੇ ਹੋਣ ਦਾ ਤਸਦੀਕ ਸ਼ੁਦਾ ਸਰਟੀਫਿਕੇਟ ਸੰਸਥਾ ਦੇ ਲੈਟਰ ਹੈਡ ਉਤੇ ਲਿਖਵਾ ਕੇ ਆਪਣੇ ਨੇੜੇ ਦੇ ਥਾਣੇ ਵਿੱਚ ਜਮ੍ਹਾਂ ਕਰਵਾਉਣਾ ਪਵੇਗਾ। ਏਡੀਸੀ ਨੇ ਕਿਹਾ ਕਿ ਪਹਿਲਾਂ ਅਸਲਾ ਜਮ੍ਹਾਂ ਕਰਵਾਉਣ ਦੀ ਮਿਤੀ 15 ਅਪ੍ਰੈਲ 2024 ਸੀ, ਜਿਸ ਨੂੰ ਹੁਣ ਵਧਾ ਕੇ 22 ਅਪ੍ਰੈਲ ਸ਼ਾਮ 5 ਵਜੇ ਤੱਕ ਕਰ ਦਿੱਤਾ ਗਿਆ ਹੈ। ਮੈਡਮ ਕੰਚਨ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪਟਿਆਲਾ ਵਿੱਚ ਅਮਨ ਸ਼ਾਂਤੀ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ, ਸ਼ਾਂਤੀ ਬਰਕਰਾਰ ਰੱਖਣ ਅਤੇ ਹੋਣ ਵਾਲੀਆਂ ਚੋਣਾਂ ਨੂੰ ਸੁਚੱਜੇ ਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜਨ ਲਈ ਲੋਕ ਹਿਤ ਵਿੱਚ ਅਸਲਾਧਾਰੀਆਂ ਪਾਸੋਂ ਉਨ੍ਹਾਂ ਦੇ ਅਸਲੇ ਨੂੰ ਜਮ੍ਹਾ ਕਰਵਾਉਣਾ ਜ਼ਰੂਰੀ ਹੈ ਤਾਂ ਕਿ ਕਿਸੇ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਜ, ਬਾਵਰਦੀ ਪੁਲਿਸ ਕਰਮਚਾਰੀਆਂ ਅਤੇ ਬੈਂਕਾਂ 'ਚ ਗਾਰਡ ਦੀ ਨੌਕਰੀ ਕਰਦੇ ਕਰਮਚਾਰੀਆਂ 'ਤੇ ਲਾਗੂ ਨਹੀਂ ਹੋਣਗੇ।
Punjab Bani 12 April,2024
ਅਮਿਤ ਸ਼ਾਹ ਨੇ ਪਰਿਵਾਰਵਾਦੀ ਰਾਜਨੀਤੀ ਲਈ ਇੰਡੀਆ ਗਠਜੋੜ ਦੀ ਨਿਖੇਧੀ ਕੀਤੀ
ਅਮਿਤ ਸ਼ਾਹ ਨੇ ਪਰਿਵਾਰਵਾਦੀ ਰਾਜਨੀਤੀ ਲਈ ਇੰਡੀਆ ਗਠਜੋੜ ਦੀ ਨਿਖੇਧੀ ਕੀਤੀ ਮੱਧ ਪ੍ਰਦੇਸ਼, 11 ਅਪਰੈਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਪਰਿਵਾਰਵਾਦੀ ਰਾਜਨੀਤੀ ਲਈ ‘ਇੰਡੀਆ’ ਗੱਠਜੋੜ ਦੀ ਨਿਖੇਧੀ ਕੀਤੀ ਅਤੇ ਆਖਿਆ ਕਿ ਆਗਾਮੀ ਚੋਣਾਂ ’ਚ ਲੋਕਾਂ ਨੂੰ ਸਮਾਜ ਦੇ ਹਰ ਵਰਗ ਨੂੰ ਅੱਗੇ ਲਿਆਉਣ ਵਾਲਿਆਂ ਜਾਂ ਸਿਰਫ ਆਪਣੇ ਪਰਿਵਾਰਕ ਮੈਂਬਰਾਂ ਨੂੰ ਉਤਸ਼ਾਹਿਤ ਕਰਨ ਵਾਲਿਆਂ ਵਿੱਚੋਂ ਇੱਕ ਨੇਤਾ ਚੁਣਨਾ ਹੋਵੇਗਾ। ਮੱਧ ਪ੍ਰਦੇਸ਼ ’ਚ ਭਾਜਪਾ ਦੇ ਲੋਕ ਸਭਾ ਉਮੀਦਵਾਰਾਂ ਦੇ ਹੱਕ ’ਚ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਦੇਸ਼ ’ਚ ਸਿਰਫ ਚਾਰ ‘‘ਜਾਤਾਂ’’ ਗਰੀਬ, ਨੌਜਵਾਨ, ਕਿਸਾਨ ਤੇ ਔਰਤਾਂ ਹੋਂਦ ਰੱਖਦੀਆਂ ਹਨ ਅਤੇ ਉਨ੍ਹਾਂ ਦਾ ਮੁੱਖ ਟੀਚਾ ਇਨ੍ਹਾਂ ਦਾ ਸ਼ਕਤੀਕਰਨ ਹੈ। ਖਜੁਰਾਹੋ ਲੋਕ ਸਭਾ ਹਲਕੇ ਦੇ ਕਤਨੀ ਇਲਾਕੇ ’ਚ ਚੋਣ ਮੀਟਿੰਗ ਦੌਰਾਨ ਭਾਜਪਾ ਨੇਤਾ ਨੇ ਆਖਿਆ ਕਿ ਪਰਿਵਾਰ ਕੇਂਦਰਤ ਪਾਰਟੀਆਂ ਕਦੇ ਵੀ ਗਰੀਬਾਂ, ਦਲਿਤਾਂ, ਕਿਸਾਨਾਂ, ਨੌਜਵਾਨਾਂ, ਕਬਾਇਲੀਆਂ, ਔਰਤਾਂ ਅਤੇ ਪੱਛੜੇ ਵਰਗਾਂ ਦਾ ਭਲਾ ਨਹੀਂ ਕਰਨਗੀਆਂ ਅਤੇ ਉਹ ਸਿਰਫ਼ ਘੁਟਾਲਿਆਂ ’ਚ ਹੀ ਡੁੱਬੇ ਰਹਿ ਸਕਦੇ ਹਨ। ਉਨ੍ਹਾਂ ਆਖਿਆ ਕਿ ‘ਇੰਡੀ’ ਗੱਠਜੋੜ ਦੇ ਮੈਂਬਰ ਲੋਕਾਂ ਦੀ ਭਲਾਈ ਨਹੀਂ ਸਕਣਗੇ। ਇਹ ਪਰਿਵਾਰਵਾਦੀ ਪਾਰਟੀਆਂ ਲੋਕਾਂ ਦੀ ਭਲਾ ਨਹੀਂ ਕਰਨਗੀਆਂ। ਸਿਰਫ ਪ੍ਰਧਾਨ ਮੰਤਰੀ ਮੋਦੀ ਦੀ ਸਰਕਾਰ ਹੀ ਲੋਕ ਭਲਾਈ ਲਈ ਵਚਨਬੱਧ ਹੈ।’’ ਸ਼ਾਹ ਨੇ ਟਿੱਪਣੀ ਕਰਦਿਆਂ ਕਿਹਾ, ‘‘ਇਨ੍ਹਾਂ ਪਰਿਵਾਰ ਕੇਂਦਰਤ ਪਾਰਟੀਆਂ ਦਾ ਇਕਲੌਤਾ ਟੀਚਾ ਆਪਣੇ ਪੁੱਤਾਂ, ਧੀਆਂ ਤੇ ਭਤੀਜਿਆਂ ਲਈ ਸੱਤਾ ਹਾਸਲ ਕਰਨਾ ਹੈ। ਸ਼ਰਦ ਪਵਾਰ ਦਾ ਮਕਸਦ ਆਪਣੀ ਬੇਟੀ ਨੂੰ (ਮਹਾਰਾਸ਼ਟਰ ਦੀ) ਮੁੱਖ ਮੰਤਰੀ ਬਣਾਉਣਾ ਹੈ। ਊਧਵ ਠਾਕਰੇ ਤੇ ਐੱਮ.ਕੇ ਸਟਾਲਿਨ ਆਪੋ-ਆਪਣੇ ਬੇਟਿਆਂ ਨੂੰ ਅਤੇ ਮਮਤਾ ਬੈਨਰਜੀ ਆਪਣੇ ਭਤੀਜੇ ਨੂੰ ਮੁੱਖ ਮੰਤਰੀ ਬਣਾਉਣਾ ਚਾਹੁੰਦੇ ਹਨ ਜਦਕਿ (ਕਾਂਗਰਸੀ ਨੇਤਾ) ਸੋਨੀਆ ਗਾਂਧੀ ਚਾਹੁੰਦੇ ਹਨ ਕਿ ਰਾਹੁਲ ਬਾਬਾ ਪ੍ਰਧਾਨ ਮੰਤਰੀ ਬਣਨ।’’
Punjab Bani 12 April,2024
ਸਿਕੰਦਰ ਸਿੰਘ ਮਲੂਕਾ ਦੀ ਨੂੰਹ ਤੇ ਪੁੱਤਰ ਭਾਜਪਾ ਵਿੱਚ ਹੋਏ ਸ਼ਾਮਲ
ਸਿਕੰਦਰ ਸਿੰਘ ਮਲੂਕਾ ਦੀ ਨੂੰਹ ਤੇ ਪੁੱਤਰ ਭਾਜਪਾ ਵਿੱਚ ਹੋਏ ਸ਼ਾਮਲ ਨਵੀਂ ਦਿੱਲੀ, 11 ਅਪਰੈਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਤੇ ਸਾਬਕਾ ਆਈਏਐੱਸ ਅਧਿਕਾਰੀ ਪਰਮਪਾਲ ਕੌਰ ਸਿੱਧੂ ਤੇ ਉਨ੍ਹਾਂ ਦਾ ਪੁੱਤਰ ਗੁਰਪ੍ਰੀਤ ਸਿੰਘ ਵੀਰਵਾਰ ਨੂੰ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਮਲੂਕਾ ਲੋਕ ਸਭਾ ਚੋਣਾਂ ਲਈ ਬਣਾਈ ਗਈ ਅਕਾਲੀ ਦਲ ਦੀ ਮੈਨੀਫੈਸਟੋ ਕਮੇਟੀ ਦੇ ਮੈਂਬਰ ਹਨ। ਭਾਜਪਾ ਵੱਲੋਂ ਪਰਮਪਾਲ ਕੌਰ ਸਿੱਧੂ ਨੂੰ ਬਠਿੰਡਾ ਤੋਂ ਚੋਣ ਮੈਦਾਨ ਵਿੱਚ ਉਤਾਰੇ ਜਾਣ ਦੀ ਉਮੀਦ ਹੈ, ਜਿੱਥੇ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਚੌਥੀ ਵਾਰ ਮੈਦਾਨ ’ਚ ਹਨ। ਪਰਮਪਾਲ ਕੌਰ 2011 ਬੈਚ ਦੀ ਆਈਏਐੱਸ ਅਧਿਕਾਰੀ ਹਨ ਤੇ ਉਨ੍ਹਾਂ 31 ਅਕਤੂਬਰ ਨੂੰ ਸੇਵਾਮੁਕਤੀ ਤੋਂ ਪਹਿਲਾਂ ਅਸਤੀਫ਼ਾ ਦੇ ਦਿੱਤਾ ਹੈ। ਪਰਮਪਾਲ ਕੌਰ ਸਿੱਧੂ ਤੇ ਉਨ੍ਹਾਂ ਦੇ ਪਤੀ ਗੁਰਪ੍ਰੀਤ ਸਿੰਘ ਨੂੰ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਜਨਰਲ ਸਕੱਤਰ ਵਿਨੋਦ ਤਾਵੜੇ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਵਿਜੈ ਰੂਪਾਣੀ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਕੀਤਾ ਗਿਆ।
Punjab Bani 12 April,2024
ਜੰਮੂ ਕਸ਼ਮੀਰ ਨੂੰ ਰਾਜ ਦਾ ਦਰਜਾ ਬਹਾਲ ਕਰਨ ਲਈ ਵਚਨਬੱਧ : ਮੋਦੀ
ਜੰਮੂ ਕਸ਼ਮੀਰ ਨੂੰ ਰਾਜ ਦਾ ਦਰਜਾ ਬਹਾਲ ਕਰਨ ਲਈ ਵਚਨਬੱਧ : ਮੋਦੀ ਜੰਮੂ, 12 ਅਪਰੈਲ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਥੇ ਭਰੋਸਾ ਦਿੱਤਾ ਕਿ ਕੇਂਦਰ ਜੰਮੂ-ਕਸ਼ਮੀਰ ਨੂੰ ਰਾਜ ਦਾ ਦਰਜਾ ਬਹਾਲ ਕਰਨ ਲਈ ਵਚਨਬੱਧ ਹੈ ਅਤੇ ਕਿਹਾ ਕਿ ਵਿਧਾਨ ਸਭਾ ਚੋਣਾਂ ਵੀ ਜਲਦੀ ਹੀ ਕਰਵਾਈਆਂ ਜਾਣਗੀਆਂ। ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕਰਦਿਆਂ ਕਿਹਾ, ‘ਉਹ ਸਮਾਂ ਦੂਰ ਨਹੀਂ ਜਦੋਂ ਜੰਮੂ-ਕਸ਼ਮੀਰ ਵਿੱਚ ਵੀ ਵਿਧਾਨ ਸਭਾ ਚੋਣਾਂ ਹੋਣਗੀਆਂ। ਜੰਮੂ-ਕਸ਼ਮੀਰ ਨੂੰ ਮੁੜ ਆਪਣਾ ਰਾਜ ਦਾ ਦਰਜਾ ਮਿਲ ਜਾਵੇਗਾ। ਤੁਸੀਂ ਆਪਣੇ ਵਿਧਾਇਕਾਂ ਅਤੇ ਆਪਣੇ ਮੰਤਰੀਆਂ ਨਾਲ ਆਪਣੇ ਸੁਫ਼ਨੇ ਸਾਂਝੇ ਕਰ ਸਕੋਗੇ।’ ਊਧਮਪੁਰ ਵਿੱਚ ਕੇਂਦਰੀ ਮੰਤਰੀ ਜਤਿੰਦਰ ਸਿੰਘ ਦੇ ਹੱਕ ’ਚ ਚੋਣ ਰੈਲੀ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਹੁਣ ਦਹਾਕਿਆਂ ਬਾਅਦ ਜੰਮੂ-ਕਸ਼ਮੀਰ ਵਿੱਚ ਅਤਿਵਾਦ ਅਤੇ ਸਰਹੱਦ ਪਾਰ ਗੋਲੀਬਾਰੀ ਦੇ ਡਰ ਤੋਂ ਬਿਨਾਂ ਚੋਣਾਂ ਹੋ ਰਹੀਆਂ ਹਨ।
Punjab Bani 12 April,2024
ਲੋਕ ਸਭਾ ਚੋਣਾਂ : ਤੀਸਰੇ ਪੜਾਅ ਲਈ ਨਾਮਜਦਗੀਆਂ ਦੀ ਪ੍ਰਕਿਰਿਆ ਸ਼ੁਰੂ
ਲੋਕ ਸਭਾ ਚੋਣਾਂ : ਤੀਸਰੇ ਪੜਾਅ ਲਈ ਨਾਮਜਦਗੀਆਂ ਦੀ ਪ੍ਰਕਿਰਿਆ ਸ਼ੁਰੂ ਨਵੀਂ ਦਿੱਲੀ, 12 ਅਪਰੈਲ ਦੇਸ਼ ਭਰ ਦੀਆਂ 94 ਸੀਟਾਂ ‘ਤੇ 7 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ਲਈ ਨਾਮਜ਼ਦਗੀਆਂ ਦੀ ਪ੍ਰਕਿਰਿਆ ਅੱਜ ਸ਼ੁਰੂ ਹੋ ਗਈ। ਚੋਣ ਕਮਿਸ਼ਨ ਨੇ ਰਾਸ਼ਟਰਪਤੀ ਦੀ ਤਰਫੋਂ ਨੋਟੀਫਿਕੇਸ਼ਨ ਜਾਰੀ ਕੀਤਾ ਜਿਸ ਤੋਂ ਬਾਅਦ ਇਹ ਪ੍ਰਕਿਰਿਆ ਸ਼ੁਰੂ ਹੋਈ। ਤੀਜੇ ਪੜਾਅ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 19 ਅਪਰੈਲ ਹੈ। ਚੋਣ ਕਮਿਸ਼ਨ ਨੇ ਕਿਹਾ ਕਿ ਮੱਧ ਪ੍ਰਦੇਸ਼ ਦੇ ਬੈਤੂਲ ਹਲਕੇ ਵਿੱਚ ਮੁਲਤਵੀ ਚੋਣਾਂ ਲਈ ਵੱਖਰਾ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।
Punjab Bani 12 April,2024
ਆਉਣ ਵਾਲੇ ਦਿਨਾਂ ‘ਚ ਦਿੱਲੀ ‘ਚ ਰਾਸ਼ਟਰਪਤੀ ਸ਼ਾਸਨ ਲਗਾਇਆ ਜਾਵੇਗਾ -ਆਤਿ਼ਸੀ
ਆਉਣ ਵਾਲੇ ਦਿਨਾਂ ‘ਚ ਦਿੱਲੀ ‘ਚ ਰਾਸ਼ਟਰਪਤੀ ਸ਼ਾਸਨ ਲਗਾਇਆ ਜਾਵੇਗਾ -ਆਤਿ਼ਸੀ ਨਵੀਂ ਦਿੱਲੀ, 12 ਅਪਰੈਲ-ਦਿੱਲੀ ਦੀ ਕੈਬਨਿਟ ਮੰਤਰੀ ਆਤਿਸ਼ੀ ਨੇ ਅੱਜ ਦੋਸ਼ ਲਾਇਆ ਕਿ ਕੇਂਦਰ ’ਚ ਭਾਜਪਾ ਦੀ ਅਗਵਾਈ ਹੇਠਲੀ ਸਰਕਾਰ ਕੌਮੀ ਰਾਜਧਾਨੀ ਵਿੱਚ ਰਾਸ਼ਟਰਪਤੀ ਸ਼ਾਸਨ ਲਾਉਣ ਦੀ ਵੱਡੀ ਸਿਆਸੀ ਸਾਜ਼ਿਸ਼ ਰਚ ਰਹੀ ਹੈ। ਆਤਿਸ਼ੀ ਨੇ ਪ੍ਰੈੱਸ ਕਾਨਫਰੰਸ ‘ਚ ਦਾਅਵਾ ਕੀਤਾ ਕਿ ਪਿਛਲੇ ਕੁਝ ਮਹੀਨਿਆਂ ‘ਚ ਅਜਿਹੀਆਂ ਕਈ ਘਟਨਾਵਾਂ ਵਾਪਰੀਆਂ ਹਨ ਜੋ ਇਸ ਖਦਸ਼ੇ ਵੱਲ ਇਸ਼ਾਰਾ ਕਰਦੀਆਂ ਹਨ। ਉਨ੍ਹਾਂ ਕਿਹਾ, ‘ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਉਨ੍ਹਾਂ ਦੀ ਸਰਕਾਰ ਨੂੰ ਡੇਗਣ ਦੀ ਸਿਆਸੀ ਸਾਜ਼ਿਸ਼ ਹੈ। ਸਾਨੂੰ ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਆਉਣ ਵਾਲੇ ਦਿਨਾਂ ‘ਚ ਦਿੱਲੀ ‘ਚ ਰਾਸ਼ਟਰਪਤੀ ਸ਼ਾਸਨ ਲਗਾਇਆ ਜਾਵੇਗਾ ਪਰ ਦਿੱਲੀ ਵਿੱਚ ਰਾਸ਼ਟਰਪਤੀ ਸ਼ਾਸਨ ਲਗਾਉਣਾ ਗੈਰ-ਕਾਨੂੰਨੀ ਅਤੇ ਆਦੇਸ਼ ਦੇ ਵਿਰੁੱਧ ਹੋਵੇਗਾ।
Punjab Bani 12 April,2024
ਸਾਬਕਾ ਮੁੱਖ ਮੰਤਰੀ ਉਮਰ ਅਬਦੁਲਾ ਸ੍ਰੀਨਗਰ ਤੋ ਲੜਨਗੇ ਚੋਣ
ਸਾਬਕਾ ਮੁੱਖ ਮੰਤਰੀ ਉਮਰ ਅਬਦੁਲਾ ਸ੍ਰੀਨਗਰ ਤੋ ਲੜਨਗੇ ਚੋਣ ਚੰਡੀਗੜ੍ਹ : ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫਰੰਸ-ਐਨਸੀ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਸ੍ਰੀਨਗਰ ਹਲਕੇ ਤੋਂ ਲੋਕ ਸਭਾ ਚੋਣ ਲੜਨਗੇ। ਸਾਬਕਾ ਮੰਤਰੀ ਅਤੇ ਪਾਰਟੀ ਦੇ ਸੀਨੀਅਰ ਨੇਤਾ ਚੌਧਰੀ ਮੁਹੰਮਦ ਰਮਜ਼ਾਨ ਉੱਤਰੀ ਕਸ਼ਮੀਰ ਬਾਰਾਮੂਲਾ ਸੀਟ ਤੋਂ ਚੋਣ ਲੜਨਗੇ। ਨੈਸ਼ਨਲ ਕਾਨਫਰੰਸ ਨੇ ਪਹਿਲਾਂ ਹੀ ਅਨੰਤਨਾਗ-ਰਾਜੌਰੀ ਹਲਕੇ ਤੋਂ ਆਪਣੇ ਉਮੀਦਵਾਰ ਮੀਆਂ ਅਲਤਾਫ ਅਹਿਮਦ ਦਾ ਐਲਾਨ ਕਰ ਦਿੱਤਾ ਹੈ। ਦੂਜੇ ਪਾਸੇ ਸਾਬਕਾ ਮੁੱਖ ਮੰਤਰੀ ਅਤੇ ਪੀਪਲਜ਼ ਡੈਮੋਕ੍ਰੇਟਿਕ ਪਾਰਟੀ-ਪੀਡੀਪੀ ਦੀ ਪ੍ਰਧਾਨ ਮਹਿਬੂਬਾ ਮੁਫਤੀ ਨੇ ਵੀ ਅਨੰਤਨਾਗ-ਰਾਜੌਰੀ ਹਲਕੇ ਤੋਂ ਚੋਣ ਲੜਨ ਦਾ ਐਲਾਨ ਕੀਤਾ ਹੈ। ਪੀਡੀਪੀ ਨੇ ਆਪਣੇ ਯੂਥ ਵਿੰਗ ਦੇ ਪ੍ਰਧਾਨ ਵਹੀਦ ਪਾਰਾ ਨੂੰ ਸ੍ਰੀਨਗਰ ਤੋਂ ਅਤੇ ਸਾਬਕਾ ਰਾਜ ਸਭਾ ਮੈਂਬਰ ਫੈਯਾਜ਼ ਅਹਿਮਦ ਮੀਰ ਨੂੰ ਬਾਰਾਮੂਲਾ ਸੀਟ ਤੋਂ ਉਮੀਦਵਾਰ ਬਣਾਇਆ ਹੈ।
Punjab Bani 12 April,2024
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਨੇ ਈਦ ਮੌਕੇ ਕੀਤਾ ਸੰਬੋਧਨ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਨੇ ਈਦ ਮੌਕੇ ਕੀਤਾ ਸੰਬੋਧਨ ਕੋਲਕਾਤਾ : ਪੱਛਮੀ ਬੰਗਾਲ ਦੇ ਮੁੱਖ ਮੰਤਰੀ ਨੇ ਇੱਕ ਵਾਰ ਫਿਰ ਕਿਹਾ ਹੈ ਕਿ ਰਾਜ ਵਿੱਚ ਯੂਨੀਫਾਰਮ ਸਿਵਲ ਕੋਡ, ਐਨਆਰਸੀ ਅਤੇ ਸੀਆਈਐਨ ਨੂੰ ਲਾਗੂ ਨਹੀਂ ਕੀਤਾ ਜਾਵੇਗਾ। ਅੱਜ (11 ਅਪ੍ਰੈਲ) ਉਨ੍ਹਾਂ ਨੇ ਕੋਲਕਾਤਾ ਦੇ ਰੈੱਡ ਰੋਡ 'ਤੇ ਆਯੋਜਿਤ ਈਦ ਦੀ ਨਮਾਜ਼ 'ਚ ਸ਼ਿਰਕਤ ਕੀਤੀ। ਈਦ ਦੀ ਨਮਾਜ਼ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਸੂਬੇ ਵਿੱਚ ਸੀਏਏ, ਐਨਆਰਸੀ ਅਤੇ ਯੂਨੀਫਾਰਮ ਸਿਵਲ ਕੋਡ ਨੂੰ ਲਾਗੂ ਨਹੀਂ ਹੋਣ ਦੇਣਗੇ।
Punjab Bani 11 April,2024
ਮੁਖ ਚੋਣ ਅਫਸਰ ਨੇ ਕੀਤੀ ਪੀਏਐਮਐਸ ਦੀ ਸ਼ੁਰੂਆਤ
ਮੁਖ ਚੋਣ ਅਫਸਰ ਨੇ ਕੀਤੀ ਪੀਏਐਮਐਸ ਦੀ ਸ਼ੁਰੂਆਤ ਚੰਡੀਗੜ੍ਹ: ਨਿਰਪੱਖ ਅਤੇ ਨਿਰਵਿਘਨ ਚੋਣ ਆਯੋਜਨ ਨੂੰ ਯਕੀਨੀ ਬਣਾਉਣ ਲਈ ਲੋਕ ਸਭਾ ਚੋਣਾਂ 2024 ਲਈ ਪੋਲ ਐਕਟੀਵਿਟੀ ਮੈਨੇਜਮੈਂਟ ਸਿਸਟਮ (ਪੀ.ਏ.ਐਮ.ਐਸ.) ਦੀ ਸ਼ੁਰੂਆਤ ਮੁੱਖ ਚੋਣ ਅਫ਼ਸਰ, ਪੰਜਾਬ, ਸਿਬਿਨ ਸੀ ਨੇ ਅੱਜ ਇੱਥੇ ਆਪਣੇ ਦਫ਼ਤਰ ਵਿੱਚ ਕੀਤੀ। ਜ਼ਿਕਰਯੋਗ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੀ.ਏ.ਐਮ.ਐਸ. ਨੇ ਵੱਖ-ਵੱਖ ਚੋਣ ਪ੍ਰੋਗਰਾਮਾਂ ਜਿਵੇਂ ਕਿ ਪੋਲ ਪਾਰਟੀਆਂ ਦੀਆਂ ਗਤੀਵਿਧੀਆਂ, ਮੌਕ ਪੋਲ, ਵੋਟਿੰਗ ਪ੍ਰਕਿਰਿਆ ਦਾ ਉਦਘਾਟਨ ਅਤੇ ਸਮਾਪਤੀ, ਸ਼ਾਮ 6 ਵਜੇ ਕਤਾਰ ਵਿੱਚ ਖੜ੍ਹੇ ਵੋਟਰਾਂ ਦੀ ਗਿਣਤੀ, ਇਕੱਤਰ ਕੀਤੀ ਸਮੱਗਰੀ ਆਦਿ ਦੀ ਨਿਗਰਾਨੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਇਹ ਸਿਸਟਮ ਇੱਕ ਸਮਰਪਿਤ ਮੋਬਾਈਲ ਐਪਲੀਕੇਸ਼ਨ ਦੀ ਵਰਤੋਂ ਰਾਹੀਂ ਸੈਕਟਰ ਮੈਜਿਸਟਰੇਟਾਂ ਦੁਆਰਾ ਸਾਰੇ ਪੋਲਿੰਗ ਸਟੇਸ਼ਨਾਂ ਵਿੱਚ ਵੱਖ-ਵੱਖ ਗਤੀਵਿਧੀਆਂ ਦੀ ਅਸਲ ਸਮੇਂ ਦੀ ਨਿਗਰਾਨੀ ਲਈ ਵੀ ਮਦਦਗਾਰ ਸਾਬਤ ਹੋਇਆ ਹੈ।
Punjab Bani 11 April,2024
ਡਿਪਟੀ ਕਮਿਸ਼ਨਰ ਵੱਲੋਂ ਬੈਂਕਾਂ ਦੀ ਸੁਰੱਖਿਆ ਤੇ ਕਾਰਜਪ੍ਰਣਾਲੀ ਦਾ ਜਾਇਜ਼ਾ
ਡਿਪਟੀ ਕਮਿਸ਼ਨਰ ਵੱਲੋਂ ਬੈਂਕਾਂ ਦੀ ਸੁਰੱਖਿਆ ਤੇ ਕਾਰਜਪ੍ਰਣਾਲੀ ਦਾ ਜਾਇਜ਼ਾ -ਕਰਜ਼ੇ ਪ੍ਰਦਾਨ ਕਰਨ ਸਮੇਤ ਬੈਂਕਿੰਗ ਸੇਵਾਵਾਂ ਦੇ ਮਿਥੇ ਟੀਚੇ ਪੂਰੇ ਕਰਨ ਲਈ ਹਦਾਇਤਾਂ -ਬੈਂਕਾਂ ਸੁਰੱਖਿਆ ਲਈ ਰਿਜ਼ਰਵ ਬੈਂਕ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ : ਡਿਪਟੀ ਕਮਿਸ਼ਨਰ ਪਟਿਆਲਾ, 10 ਅਪ੍ਰੈਲ: ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਅੰਦਰ ਬੈਂਕਿੰਗ ਸੇਵਾਵਾਂ ਪ੍ਰਦਾਨ ਕਰ ਰਹੇ ਸਮੁੱਚੇ ਬੈਂਕਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੀਆਂ ਬੈਂਕਾਂ ਵਿੱਚ ਕਰਜ਼ੇ ਨਾਲ ਸਬੰਧਤ ਲੰਬਿਤ ਚੱਲੇ ਆ ਰਹੇ ਮਾਮਲਿਆਂ ਦਾ ਤੁਰੰਤ ਨਿਪਟਾਰਾ ਕਰਨ। ਉਹ ਅੱਜ ਇੱਥੇ ਲੀਡ ਬੈਂਕ, ਸਟੇਟ ਬੈਂਕ ਆਫ਼ ਇੰਡੀਆ ਦੀ ਜ਼ਿਲ੍ਹਾ ਪੱਧਰੀ ਰੀਵਿਯੂ ਕਮੇਟੀ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਬੈਂਕਾਂ ਦੀ ਤਿਮਾਹੀ ਕਾਰਗੁਜ਼ਾਰੀ ਦੀ ਸਮੀਖਿਆ ਲਈ ਕਰਵਾਈ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਬੈਂਕਿੰਗ ਮਾਮਲਿਆਂ ਨੂੰ ਲੰਬਿਤ ਰੱਖਣ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਜੇਕਰ ਕਿਸੇ ਕੇਸ ਵਿੱਚ ਕੁੱਝ ਨੁਕਸ ਸਾਹਮਣੇ ਆਉਂਦਾ ਹੈ ਤਾਂ ਇਸ ਸਬੰਧੀ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਕਰਜ਼ਿਆਂ ਸਬੰਧੀ ਬੈਂਕਾਂ ਵਿੱਚ ਲੰਬਿਤ ਪਏ ਕੇਸਾਂ ਦਾ 30 ਅਪ੍ਰੈਲ ਤੱਕ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਮੂਹ ਬੈਂਕਿੰਗ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਖਪਤਕਾਰਾਂ ਨੂੰ ਬੈਂਕਿੰਗ ਸੇਵਾਵਾਂ ਪ੍ਰਦਾਨ ਕਰਨ ਸਮੇਂ ਸੰਵੇਦਨਸ਼ੀਲ ਰਵੱਈਆ ਅਪਨਾਉਣ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਬੈਂਕਿੰਗ ਸੇਵਾਵਾਂ ਪ੍ਰਦਾਨ ਕਰ ਰਹੇ ਸਮੁੱਚੇ ਬੈਂਕਾਂ ਦੀ ਸੁਰੱਖਿਆ ਅਤੇ ਕਾਰਜਪ੍ਰਣਾਲੀ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਬੈਂਕਾਂ ਸਮੇਤ ਕਰੰਸੀ ਚੈਸਟ, ਏ.ਟੀ.ਐਮਜ ਅਤੇ ਨਗਦੀ ਵਾਲੇ ਵਾਹਨਾਂ ਦੀ ਸੁਰੱਖਿਆ ਲਈ ਰਿਜ਼ਰਵ ਬੈਂਕ ਆਫ਼ ਇੰਡੀਆ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦਾ ਪਾਲਣ ਸਖ਼ਤੀ ਨਾਲ ਕਰਨ ਦੀਆਂ ਹਦਾਇਤਾਂ ਵੀ ਕੀਤੀਆਂ। ਉਨ੍ਹਾਂ ਕਿਹਾ ਕਿ ਬੈਂਕ ਸੀ.ਸੀ.ਟੀ.ਵੀ. ਕੈਮਰੇ ਦੀ ਮੋਨੀਟਰਿੰਗ ਪੁਲਿਸ ਕੰਟਰੋਲ ਰੂਮ ਵਿੱਚ ਵੀ ਕੀਤੀ ਜਾਵੇ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਸਮੇਂ ਪੁਲਿਸ ਵੱਲੋਂ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ। ਇਸ ਮੌਕੇ ਲੀਡ ਬੈਂਕ ਮੈਨੇਜਰ ਦਵਿੰਦਰ ਕੁਮਾਰ ਨੇ ਮੀਟਿੰਗ ਦੀ ਕਾਰਵਾਈ ਚਲਾਈ। ਮੀਟਿੰਗ 'ਚ ਆਰ.ਬੀ.ਆਈ ਵੱਲੋਂ ਗਰੀਮਾ, ਨਾਬਾਰਡ ਦੇ ਡੀ.ਡੀ.ਐਮ. ਗੁਰਪ੍ਰੀਤ ਸਿੰਘ, ਆਰਸੇਟੀ ਦੇ ਡਾਇਰੈਕਟਰ ਭਗਵਾਨ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਅਤੇ ਬੈਂਕਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।
Punjab Bani 10 April,2024
ਦਿਲੀ ਨਗਰ ਨਿਗਮ ਲਈ ਚੋਣਾਂ 26 ਨੂੰ ਹੋਣਗੀਆਂ
ਦਿਲੀ ਨਗਰ ਨਿਗਮ ਲਈ ਚੋਣਾਂ 26 ਨੂੰ ਹੋਣਗੀਆਂ ਨਵੀਂ ਦਿੱਲੀ, 10 ਅਪਰੈਲ ਦਿੱਲੀ ਨਗਰ ਨਿਗਮ ਲਈ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ 26 ਅਪਰੈਲ ਨੂੰ ਹੋਣਗੀਆਂ। ਨਿਗਮ ਸਕੱਤਰ ਦੇ ਦਫਤਰ ਅਨੁਸਾਰ ਦਿੱਲੀ ਨਗਰ ਨਿਗਮ ਦੀ ਮੀਟਿੰਗ ਸ਼ੁੱਕਰਵਾਰ 26 ਅਪਰੈਲ ਨੂੰ ਸਵੇਰੇ 11.00 ਵਜੇ ਹੋਵੇਗੀ। ਮੀਟਿੰਗ ਵਿੱਚ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਵੀ ਕਰਵਾਈ ਜਾਵੇਗੀ। ਐੱਮਸੀਡੀ ਹਾਊਸ ਵਿੱਚ 250 ਮੈਂਬਰ ਹਨ। ਇਸ ਵੇਲੇ ‘ਆਪ’ ਕੋਲ 134 ਕੌਂਸਲਰਾਂ ਨਾਲ ਬਹੁਮਤ ਹੈ, ਜਦੋਂ ਕਿ ਭਾਜਪਾ 104 ਸੀਟਾਂ ‘ਤੇ ਕਾਬਜ਼ ਹੈ, ਇਕ ਆਜ਼ਾਦ ਕੌਂਸਲਰ ਦੇ ਸਮਰਥਨ ਨਾਲ ਇਸ ਦੀ ਗਿਣਤੀ 105 ਹੋ ਗਈ ਹੈ। ਕਾਂਗਰਸ 9 ਸੀਟਾਂ ’ਤੇ ਹੈ। ਦੋ ਆਜ਼ਾਦ ਕੌਂਸਲਰ ਹਨ।
Punjab Bani 10 April,2024
ਭਾਜਪਾ ਨੇ ਇਨਾਂ ਉਮੀਦਵਾਰਾਂ ਨੂੰ ਉਤਾਰਿਆ ਮੈਦਾਨ ਵਿੱਚ
ਭਾਜਪਾ ਨੇ ਇਨਾਂ ਉਮੀਦਵਾਰਾਂ ਨੂੰ ਉਤਾਰਿਆ ਮੈਦਾਨ ਵਿੱਚ ਨਵੀਂ ਦਿੱਲੀ, 10 ਅਪਰੈਲ ਭਾਜਪਾ ਨੇ ਉੱਤਰ ਪ੍ਰਦੇਸ਼ ਸਰਕਾਰ ਦੇ ਮੰਤਰੀ ਜੈਵੀਰ ਸਿੰਘ ਠਾਕੁਰ ਨੂੰ ਮੈਨਪੁਰੀ ਤੋਂ ਸਮਾਜਵਾਦੀ ਪਾਰਟੀ ਦੀ ਉਮੀਦਵਾਰ ਡਿੰਪਲ ਯਾਦਵ ਦੇ ਖ਼ਿਲਾਫ਼ ਮੈਦਾਨ ਵਿੱਚ ਉਤਾਰਿਆ ਹੈ। ਅਲਾਹਾਬਾਦ ਤੋਂ ਰੀਟਾ ਬਹੁਗੁਣਾ ਜੋਸ਼ੀ ਤੇ ਬਲੀਆ ਤੋਂ ਵਰਿੰਦਰ ਸਿੰਘ ‘ਮਸਤ’ ਦੀਆਂ ਟਿਕਟਾਂ ਰੱਦ ਕਰ ਦਿੱਤੀਆਂ ਗਈਆਂ ਹਨ। ਭਾਜਪਾ ਦੀ ਤਰਫੋਂ ਜੋਸ਼ੀ ਦੀ ਥਾਂ ਨੀਰਜ ਤ੍ਰਿਪਾਠੀ ਤੇ ‘ਮਸਤ’ ਦੀ ਥਾਂ ਨੀਰਜ ਸ਼ੇਖਰ ਮੈਦਾਨ ਵਿੱਚ ਆਏ ਹਨ। ਪਾਰਟੀ ਨੇ ਪੱਛਮੀ ਬੰਗਾਲ ਆਸਨਸੋਲ ਤੋਂ ਤ੍ਰਿਣਮੂਲ ਕਾਂਗਰਸ ਦੇ ਉਮੀਦਵਾਰ ਸ਼ਤਰੂਘਨ ਸਿਨਹਾ ਵਿਰੁੱਧ ਸਾਬਕਾ ਕੇਂਦਰੀ ਮੰਤਰੀ ਐੱਸਐੱਸ ਆਹਲੂਵਾਲੀਆ ਨੂੰ ਮੈਦਾਨ ‘ਚ ਉਤਾਰਿਆ ਹੈ।
Punjab Bani 10 April,2024
ਮੰਤਰੀ ਰਾਜ ਕੁਮਾਰ ਆਨੰਦ ਨੇ ਛੱਡੀ ਆਪ ਪਾਰਟੀ
ਮੰਤਰੀ ਰਾਜ ਕੁਮਾਰ ਆਨੰਦ ਨੇ ਛੱਡੀ ਆਪ ਪਾਰਟੀ ਨਵੀਂ ਦਿੱਲੀ, 10 ਅਪਰੈਲ ਦਿੱਲੀ ਦੇ ਮੰਤਰੀ ਰਾਜ ਕੁਮਾਰ ਆਨੰਦ ਨੇ ਅੱਜ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ ਅਤੇ ਪਾਰਟੀ ‘ਚ ਦਲਿਤਾਂ ਨੂੰ ਢੁਕਵੀਂ ਪ੍ਰਤੀਨਿਧਤਾ ਨਾ ਹੋਣ ਦਾ ਦੋਸ਼ ਲਗਾਉਂਦੇ ਹੋਏ ‘ਆਪ’ ਨੂੰ ਛੱਡ ਦਿੱਤਾ। ਇੱਥੇ ਪ੍ਰੈਸ ਕਾਨਫਰੰਸ ਵਿੱਚ ਸਮਾਜ ਭਲਾਈ ਸਮੇਤ ਵੱਖ-ਵੱਖ ਵਿਭਾਗਾਂ ਦੀ ਜ਼ਿੰਮੇਵਾਰੀ ਸੰਭਾਲ ਰਹੇ ਸ੍ਰੀ ਆਨੰਦ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ (ਆਪ) ਦੇ ਪ੍ਰਮੁੱਖ ਆਗੂਆਂ ਵਿੱਚ ਕੋਈ ਦਲਿਤ ਨਹੀਂ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ‘ਆਪ’ ਦੇ ਦਲਿਤ ਵਿਧਾਇਕਾਂ, ਮੰਤਰੀਆਂ ਜਾਂ ਕੌਂਸਲਰਾਂ ਨੂੰ ਕੋਈ ਸਨਮਾਨ ਨਹੀਂ ਦਿੱਤਾ ਗਿਆ। ਆਨੰਦ ਪਟੇਲ ਨਗਰ ਹਲਕੇ ਤੋਂ ਵਿਧਾਇਕ ਹਨ।
Punjab Bani 10 April,2024
ਭਾਜਪਾ ਨੇ ਚੰਡੀਗੜ ਤੋ ਸੰਜੇ ਟੰਡਨ ਨੂੰ ਦਿੱਤੀ ਟਿਕਟ
ਭਾਜਪਾ ਨੇ ਚੰਡੀਗੜ ਤੋ ਸੰਜੇ ਟੰਡਨ ਨੂੰ ਦਿੱਤੀ ਟਿਕਟ ਨਵੀਂ ਦਿੱਲੀ, 10 ਅਪਰੈਲ ਭਾਜਪਾ ਨੇ ਚੰਡੀਗੜ੍ਹ ਤੋਂ ਸੰਜੈ ਟੰਡਨ ਨੂੰ ਲੋਕ ਸਭਾ ਚੋਣਾਂ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਪਾਰਟੀ ਨੇ ਦੋ ਵਾਰ ਜਿੱਤਣ ਵਾਲੀ ਅਦਾਕਾਰਾ ਕਿਰਨ ਖੇਰ ਦੀ ਟਿਕਟ ਕੱਟ ਦਿੱਤੀ ਹੈ।
Punjab Bani 10 April,2024
ਕੇਦਰ ਸਰਕਾਰ ਨੇ ਤਰਜਨੀਤ ਸੰਧੂ ਨੂੰ ਦਿੱਤੀ ਵਾਈ ਪਲਸ ਸੁਰਖਿਆ
ਕੇਦਰ ਸਰਕਾਰ ਨੇ ਤਰਜਨੀਤ ਸੰਧੂ ਨੂੰ ਦਿੱਤੀ ਵਾਈ ਪਲਸ ਸੁਰਖਿਆ ਨਵੀਂ ਦਿੱਲੀ, 10 ਅਪਰੈਲ ਕੇਂਦਰ ਸਰਕਾਰ ਨੇ ਅਮਰੀਕਾ ਵਿਚ ਸਾਬਕਾ ਭਾਰਤੀ ਰਾਜਦੂਤ ਅਤੇ ਹਾਲ ਹੀ ਵਿਚ ਭਾਜਪਾ ਸ਼ਾਮਲ ਹੋ ਕੇ ਅੰਮ੍ਰਿਤਸਰ ਤੋਂ ਲੋਕ ਸਭਾ ਚੋਣ ਲੜ ਰਹੇ ਤਰਨਜੀਤ ਸਿੰਘ ਸੰਧੂ ਨੂੰ ‘ਵਾਈ ਪਲੱਸ ਸ਼੍ਰੇਣੀ ਦੀ ਸੀਆਰਪੀਐੱਫ ਸੁਰੱਖਿਆ ਦਿੱਤੀ ਹੈ। ਇਸ ਹਫ਼ਤੇ ਦੇ ਸ਼ੁਰੂ ਵਿੱਚ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਹੁਕਮਾਂ ਤੋਂ ਬਾਅਦ ਸ੍ਰੀ ਸੰਧੂ ਨੂੰ ਪੂਰੇ ਭਾਰਤ ਵਿੱਚ ਸੁਰੱਖਿਆ ਕਵਰ ਦਿੱਤੀ ਗਈ ਹੈ। ਇੰਟੈਲੀਜੈਂਸ ਬਿਊਰੋ ਦੀ ਰਿਪੋਰਟ ਦੇ ਅਧਾਰ ‘ਤੇ ਸੁਰੱਖਿਆ ਕਵਰ ਵਧਾਉਣ ਦਾ ਫੈਸਲਾ ਲਿਆ ਹੈ।
Punjab Bani 10 April,2024
ਮੁਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਨਾ ਹੋਣ ਤੇ ਭਗਵੰਤ ਮਾਨ ਬੋਲੇ ਸੁਰਖਿਆ ਕਾਰਨਾ ਦਾ ਹਵਾਲਾ ਦੇ ਕੇ ਰੱਦ ਕੀਤਾ
ਮੁਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਨਾ ਹੋਣ ਤੇ ਭਗਵੰਤ ਮਾਨ ਬੋਲੇ ਸੁਰਖਿਆ ਕਾਰਨਾ ਦਾ ਹਵਾਲਾ ਦੇ ਕੇ ਰੱਦ ਕੀਤਾ ਨਵੀਂ ਦਿੱਲੀ, 10 ਅਪਰੈਲ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਰਾਜ ਸਭਾ ਮੈਂਬਰ ਸੰਜੈ ਸਿੰਘ ਅੱਜ ਤਿਹਾੜ ਜੇਲ੍ਹ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਨਹੀਂ ਕਰ ਸਕਣਗੇ। ‘ਆਪ’ ਨੇ ਕਿਹਾ ਕਿ ਤਿਹਾੜ ਜੇਲ੍ਹ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦੇ ਇਸ ਮੁਲਾਕਾਤ ਨੂੰ ਰੱਦ ਕਰ ਦਿੱਤਾ ਹੈ। ਭਗਵੰਤ ਮਾਨ ਅਤੇ ਸੰਜੈ ਸਿੰਘ ਦਾ ਕੇਜਰੀਵਾਲ ਨੂੰ ਮਿਲਣ ਦਾ ਸਮਾਂ ਤੈਅ ਹੋ ਗਿਆ ਸੀ। ਹੁਣ ਤਿਹਾੜ ਜੇਲ੍ਹ ਨਵੇਂ ਸਮੇਂ ਬਾਰੇ ਸੂਚਿਤ ਕਰੇਗੀ।
Punjab Bani 10 April,2024
ਹਾਈਕੋਰਟ ਨੇ ਕੀਤੀ ਦਿਲੀ ਦੇ ਮੁੱਖ ਮੰਤਰੀ ਦੀ ਪਟੀਸ਼ਨ ਖਾਰਜ
ਹਾਈਕੋਰਟ ਨੇ ਕੀਤੀ ਦਿਲੀ ਦੇ ਮੁੱਖ ਮੰਤਰੀ ਦੀ ਪਟੀਸ਼ਨ ਖਾਰਜ ਦਿਲੀ : ਦਿੱਲੀ ਹਾਈ ਕੋਰਟ ਨੇ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਫੈਸਲਾ ਸੁਣਾ ਦਿੱਤਾ ਹੈ।دਹਾਈਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਇਸ ਲਈ ਫਿਲਹਾਲ ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ੍ਹ ‘ਚ ਹੀ ਰਹਿਣਾ ਪਵੇਗਾ।
Punjab Bani 10 April,2024
ਮਾਨੀ ਲਾਂਡਰਿੰਗ ਮਾਮਲੇ ਵਿੱਚ ਕੇ ਕਵਿਤਾ ਨੂੰ ਝਟਕਾ : ਵਧਾਈ ਨਿਆਇਕ ਹਿਰਾਸਤ
ਮਾਨੀ ਲਾਂਡਰਿੰਗ ਮਾਮਲੇ ਵਿੱਚ ਕੇ ਕਵਿਤਾ ਨੂੰ ਝਟਕਾ : ਵਧਾਈ ਨਿਆਇਕ ਹਿਰਾਸਤ ਨਵੀਂ ਦਿੱਲੀ : ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਬੀਆਰਐੱਸ ਆਗੂ ਕੇ. ਕਵਿਤਾ ਨੂੰ ਝਟਕਾ ਦਿੱਤਾ ਹੈ। ਅਦਾਲਤ ਨੇ ਅੱਜ ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਦੀ ਬੇਟੀ ਕੇ. ਕਵਿਤਾ ਦੀ ਨਿਆਇਕ ਹਿਰਾਸਤ 23 ਅਪ੍ਰੈਲ ਤੱਕ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਅਦਾਲਤ ਨੇ ਉਸ ਦੀ ਅੰਤਰਿਮ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਸੀ। ਰਾਊਜ਼ ਐਵੇਨਿਊ ਅਦਾਲਤ ਦੀ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਕਵਿਤਾ ਦੀ ਪਟੀਸ਼ਨ ਨੂੰ ਰੱਦ ਕਰਦਿਆਂ ਕਿਹਾ ਸੀ ਕਿ ਉਸ ਨੂੰ ਅੰਤਰਿਮ ਜ਼ਮਾਨਤ ਦੇਣ ਦਾ ਇਹ ਸਹੀ ਸਮਾਂ ਨਹੀਂ ਹੈ।
Punjab Bani 09 April,2024
ਛੀਸਗੜ ਦੇ ਲੋਕਾਂ ਨੇ ਹਮੇਸ਼ਾਭਾਜਪਾ ਨੂੰ ਆਸ਼ੀਰਵਾਦ ਦਿੱਤਾ : ਪ੍ਰਧਾਨ ਮੰਤਰੀ ਮੋਦੀ
ਛੀਸਗੜ ਦੇ ਲੋਕਾਂ ਨੇ ਹਮੇਸ਼ਾਭਾਜਪਾ ਨੂੰ ਆਸ਼ੀਰਵਾਦ ਦਿੱਤਾ : ਪ੍ਰਧਾਨ ਮੰਤਰੀ ਮੋਦੀ ਬਸਤਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਭਾਵ 8 ਅਪ੍ਰੈਲ ਨੂੰ ਛੱਤੀਸਗੜ੍ਹ ਦੇ ਬਸਤਰ ਪਹੁੰਚੇ। ਉਨ੍ਹਾਂ ਇੱਥੇ ਕਿਹਾ ਕਿ ਛੱਤੀਸਗੜ੍ਹ ਦੇ ਲੋਕਾਂ ਨੇ ਹਮੇਸ਼ਾ ਭਾਜਪਾ ਨੂੰ ਪੂਰਾ ਆਸ਼ੀਰਵਾਦ ਦਿੱਤਾ ਹੈ। ਇਸ ਵਾਰ ਵੀ ਬਸਤਰ ਸਮੇਤ ਪੂਰੇ ਸੂਬੇ ਦੇ ਮੇਰੇ ਪਰਿਵਾਰਕ ਮੈਂਬਰਾਂ ਨੇ ਮਜ਼ਬੂਤ ਭਾਰਤ ਲਈ ਮਜ਼ਬੂਤ ਸਰਕਾਰ ਬਣਾਉਣ ਦਾ ਮਨ ਬਣਾ ਲਿਆ ਹੈ। ਇਸ ਮੌਕੇ ‘ਤੇ ਪੀਐਮ ਮੋਦੀ ਨੇ ਛੱਤੀਸਗੜ੍ਹ ਦੇ ਸੀਨੀਅਰ ਨੇਤਾ ਸਵ. ਬਲਿਰਾਮ ਕਸ਼ਯਪ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਬਲੀਰਾਮ ਕਸ਼ਯਪ ਆਦਿਵਾਸੀਆਂ ਦੀ ਭਲਾਈ ਲਈ ਹਮੇਸ਼ਾ ਸੁਚੇਤ ਰਹੇ। ਬਲੀਰਾਮ ਕਸ਼ਯਪ ਕਦੇ ਵੀ ਆਪਣਾ ਆਸ਼ੀਰਵਾਦ ਦੇਣ ਤੋਂ ਪਿੱਛੇ ਨਹੀਂ ਹਟੇ। ਪਿਛਲੇ 10 ਸਾਲਾਂ ਵਿੱਚ ਦੇਸ਼ ਨੇ ਜੋ ਤਰੱਕੀ ਕੀਤੀ ਹੈ, ਉਹ ਤੁਹਾਡੇ ਸਹਿਯੋਗ ਨਾਲ ਹੀ ਹਾਸਲ ਕੀਤੀ ਹੈ। ਤੁਸੀਂ ਨਾ ਸਿਰਫ਼ ਭਾਜਪਾ ਦੀ ਸਰਕਾਰ ਬਣਾਈ, ਸਗੋਂ ਇੱਕ ਵਿਕਸਤ ਭਾਰਤ ਦੀ ਨੀਂਹ ਵੀ ਰੱਖੀ। ਅੱਜ ਪੂਰਾ ਦੇਸ਼ ਕਹਿ ਰਿਹਾ ਹੈ, ਇੱਕ ਵਾਰ ਫਿਰ ਮੋਦੀ ਸਰਕਾਰ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਾਡੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਗਰੀਬਾਂ ਦੀ ਭਲਾਈ ਰਹੀ ਹੈ। ਕਾਂਗਰਸ ਨੇ ਗਰੀਬਾਂ ਦੀਆਂ ਸਮੱਸਿਆਵਾਂ ਨੂੰ ਨਹੀਂ ਸਮਝਿਆ। 2014 ਵਿੱਚ ਜਨਤਾ ਨੇ ਗਰੀਬ ਦੇ ਬੇਟੇ ਨੂੰ ਦੇਸ਼ ਦੀ ਸੇਵਾ ਕਰਨ ਦਾ ਮੌਕਾ ਦਿੱਤਾ। ਮੈਂ ਜਾਣਦਾ ਹਾਂ ਕਿ ਜਦੋਂ ਘਰ ਵਿੱਚ ਰਾਸ਼ਨ ਨਹੀਂ ਹੁੰਦਾ ਤਾਂ ਮਾਂ ਦਾ ਕੀ ਹਾਲ ਹੁੰਦਾ ਹੈ। ਮੈਨੂੰ ਪਤਾ ਹੈ ਕਿ ਜੇ ਘਰ ਵਿਚ ਦਵਾਈਆਂ ਖਰੀਦਣ ਲਈ ਪੈਸੇ ਨਹੀਂ ਹਨ ਤਾਂ ਬੇਵੱਸ ਹੋਣਾ ਕੀ ਮਹਿਸੂਸ ਹੁੰਦਾ ਹੈ. ਜਦੋਂ ਤੱਕ ਮੈਂ ਗਰੀਬਾਂ ਦੀਆਂ ਮੁਸ਼ਕਲਾਂ ਨੂੰ ਦੂਰ ਨਹੀਂ ਕਰਾਂਗਾ, ਮੈਂ ਸ਼ਾਂਤੀ ਨਾਲ ਨਹੀਂ ਬੈਠਾਂਗਾ। 25 ਕਰੋੜ ਤੋਂ ਵੱਧ ਲੋਕ ਗਰੀਬੀ ਤੋਂ ਬਾਹਰ ਆ ਚੁੱਕੇ ਹਨ।
Punjab Bani 09 April,2024
ਵਿਧਾਇਕ ਵਿਕਰਮਜੀਤ ਚੌਧਰੀ ਨੇ ਕਾਂਗਰਸ ਦੇ ਚੀਫ ਵਿਪ ਅਹੁਦੇ ਤੋ ਦਿੱਤਾ ਅਸਤੀਫਾ
ਵਿਧਾਇਕ ਵਿਕਰਮਜੀਤ ਚੌਧਰੀ ਨੇ ਕਾਂਗਰਸ ਦੇ ਚੀਫ ਵਿਪ ਅਹੁਦੇ ਤੋ ਦਿੱਤਾ ਅਸਤੀਫਾ ਚੰਡੀਗੜ੍ਹ-ਫਿਲੌਰ ਦੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਪਾਰਟੀ ਦੇ ਚੀਫ਼ ਵ੍ਹਿਪ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਚੌਧਰੀ ਨੇ ਨੇ ਆਪਣਾ ਅਸਤੀਫ਼ਾ ਸੀਐਲਪੀ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਭੇਜ ਦਿੱਤਾ ਹੈ। ਕਾਂਗਰਸੀ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਦੇ ਚੀਫ਼ ਵ੍ਹਿਪ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਵਿਕਰਮਜੀਤ ਸਿੰਘ ਪੰਜਾਬ ਦੇ ਫਿਲੌਰ ਤੋਂ ਕਾਂਗਰਸੀ ਵਿਧਾਇਕ ਹਨ। ਵਿਕਰਮਜੀਤ ਸਿੰਘ ਚੌਧਰੀ ਜਲੰਧਰ ਲੋਕ ਸਭਾ ਸੀਟ ਤੋਂ ਸਾਬਕਾ ਸੀਐਮ ਚਰਨਜੀਤ ਚੰਨੀ ਦੀ ਉਮੀਦਵਾਰੀ ਦਾ ਵਿਰੋਧ ਕਰ ਰਹੇ ਹਨ।
Punjab Bani 09 April,2024
ਬਸਪਾ ਨੇ ਵਿਧਾਇਕ ਦੇ ਪਿਤਾ ਨੂੰ ਫਿਰੋਜਪੁਰ ਤੋ ਐਲਾਣਿਆ ਉਮੀਦਵਾਰ
ਬਸਪਾ ਨੇ ਵਿਧਾਇਕ ਦੇ ਪਿਤਾ ਨੂੰ ਫਿਰੋਜਪੁਰ ਤੋ ਐਲਾਣਿਆ ਉਮੀਦਵਾਰ ਚੰਡੀਗੜ੍ਹ : ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਲੋਕ ਸਭਾ ਫਿਰੋਜ਼ਪੁਰ ਤੋਂ ਉਮੀਦਵਾਰ ਸੁਰਿੰਦਰ ਕੰਬੋਜ ਹੋਣਗੇ। ਕੇਂਦਰੀ ਕੋਆਰਡੀਨੇਟਰ ਬੈਣੀਵਾਲ ਨੇ ਕਿਹਾ ਕਿ ਜਲਦ ਹੀ ਪੰਜਾਬ ਦੀਆਂ ਸਾਰੀਆਂ ਸੀਟਾਂ 'ਤੇ ਉਮੀਦਵਾਰ ਐਲਾਨ ਦਿੱਤੇ ਜਾਣਗੇ। ਸਾਰੇ ਉਮੀਦਵਾਰਾਂ ਦੇ ਪੈਨਲ 'ਤੇ ਅੰਤਿਮ ਫੈਸਲਾ ਭੈਣ ਕੁਮਾਰੀ ਮਾਇਆਵਤੀ ਵੱਲੋਂ ਲਿਆ ਜਾ ਰਿਹਾ ਹੈ। ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਰਾਜਨੀਤਕ ਪਿਛੋਕੜ ਨਾਲ ਸਬੰਧਿਤ ਸੁਰਿੰਦਰ ਕੰਬੋਜ ਖ਼ੁਦ ਸਮਾਜਿਕ ਤੇ ਰਾਜਨੀਤਕ ਖੇਤਰ ਨਾਲ ਜੁੜੇ ਹੋਏ ਹਨ। ਕੰਬੋਜ ਦਾ ਬੇਟਾ ਜਗਦੀਪ ਗੋਲਡੀ ਕੰਬੋਜ ਜਲਾਲਾਬਾਦ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦਾ ਮੌਜੂਦਾ ਵਿਧਾਇਕ ਹੈ।
Punjab Bani 08 April,2024
ਸੇਕੜੇ ਵਲੰਨਟੀਅਰ ਨਾਲ ਸਮੂਹਿਕ ਭੂਖ ਹੜਤਾਲ(ਵਰਤ )ਕੀਤੀ
ਸੇਕੜੇ ਵਲੰਨਟੀਅਰ ਨਾਲ ਸਮੂਹਿਕ ਭੂਖ ਹੜਤਾਲ(ਵਰਤ )ਕੀਤੀ ਪਟਿਆਲਾ ਮਿਤੀ 7 ਅਪ੍ਰੈਲ () ਅੱਜ ਪਟਿਆਲਾ ਵਿਖ਼ੇ ਜਿਲ੍ਹਾ ਇਕਾਈ ਵੱਲੋਂ ਜਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਅਤੇ ਜਿਲ੍ਹਾ ਪ੍ਰਧਾਨ ਮੇਘ ਚੰਦ ਸ਼ਰਮਾ ਜੀ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਜੀ ਦੀ ਗ਼ੈਰ ਸਵਿਧਾਨਿਕ ਤਰੀਕੇ ਨਾਲ ਹੋਈ ਗ੍ਰਿਫਤਾਰੀ ਦੇ ਵਿਰੋਧ ਵਿੱਚ ਭਗਤ ਸਿੰਘ ਚੋਂਕ ਘਲੋਰੀ ਗੇਟ ਵਿਖ਼ੇ ਸੇਕੜੇ ਵਲੰਨਟੀਅਰ ਨਾਲ ਸਮੂਹਿਕ ਭੂਖ ਹੜਤਾਲ(ਵਰਤ )ਕੀਤੀ ਗਈ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ ਦੇ 5ਵਜੇ ਤੱਕ ਭੂੱਖੇ ਰਹਿ ਕੇ ਮੋਦੀ ਅਤੇ ਭਾਜਪਾ ਸਰਕਾਰ ਡਾ ਵਿਰੋਧ ਕੀਤਾ ਇਸ ਮੌਕੇ ਮਹਿਤਾ ਨੇ ਸੰਬੋਧਨ ਕਰਦਿਆਂ ਕਿਹਾ ਕੀ ਦੇਸ ਦੇ ਵਿੱਚ ਅੰਦਰ ਖਾਤੇ ਇਮਾਰਜਾਂਸੀ ਪਟਿਆਲਾ ਮਿਤੀ 7 ਅਪ੍ਰੈਲ () ਅੱਜ ਪਟਿਆਲਾ ਵਿਖ਼ੇ ਜਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਅਤੇ ਪਟਿਆਲਾ ਦਿਹਾਤੀ ਦੇ ਜਿਲ੍ਹਾ ਪ੍ਰਧਾਨ ਮੇਘ ਚੰਦ ਸ਼ਰਮਾ ਜੀ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਜੀ ਦੀ ਗ਼ੈਰ ਸਵਿਧਾਨਿਕ ਤਰੀਕੇ ਨਾਲ ਹੋਈ ਗ੍ਰਿਫਤਾਰੀ ਦੇ ਵਿਰੋਧ ਵਿੱਚ ਭਗਤ ਸਿੰਘ ਚੋਂਕ ਘਲੋਰੀ ਗੇਟ ਵਿਖ਼ੇ ਸੇਕੜੇ ਵਲੰਨਟੀਅਰ ਨਾਲ ਸਮੂਹਿਕ ਭੂਖ ਹੜਤਾਲ(ਵਰਤ )ਕੀਤੀ ਗਈ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ ਦੇ 5ਵਜੇ ਤੱਕ ਭੂੱਖੇ ਰਹਿ ਕੇ ਮੋਦੀ ਅਤੇ ਭਾਜਪਾ ਸਰਕਾਰ ਡਾ ਵਿਰੋਧ ਕੀਤਾ ਇਸ ਮੌਕੇ ਮਹਿਤਾ ਨੇ ਸੰਬੋਧਨ ਕਰਦਿਆਂ ਕਿਹਾ ਕੀ ਦੇਸ ਦੇ ਵਿਚ ਅੰਦਰ ਖਾਤੇ ਐਮਰਜੰਸੀ ਵਾਲੇ ਹਾਲਾਤ ਬਣੇ ਹੋਏ ਹਨ I ਲੋਕਾਂ ਵੱਲੋਂ ਚੂਨੀਆਂ ਹੋਈਆਂ ਸਰਕਾਰਾਂ ਤੋੜ ਕੇ ਭਾਜਪਾ ਦੀ ਸਰਕਾਰ ਜਾਂ ਜਬਰਦਸਤੀ ਗਠਜੋੜ ਵਾਲੀ ਸਰਕਾਰ ਬਣਾਇਆ ਜਾ ਰਹੀਆ ਹਨ I ਦੇਸ ਦੇ ਵਿੱਚ ਉਭਰਦੇ ਹੋਏ ਨੇਤਾ ਅਰਵਿੰਦ ਕੇਜਰੀਵਾਲ ਨੂੰ ਰੋਕਣ ਦੀ ਕੋਸ਼ਿਸ ਕੀਤੀ ਜਾ ਰਾਹੀਂ ਹੈ I ਜਿਸ ਦਾ ਆਮ ਆਦਮੀ ਪਾਰਟੀ ਇਕਲਾ ਇਕੱਲਾ ਵਰਕਰ ਵਿਰੋਧ ਕਰਦਾ ਹੈ ਇਸ ਮੌਕੇ ਲੋਕ ਸਭਾ ਇੰਚਾਰਜ ਇੰਦਰਜੀਤ ਸੰਧੂ, ਜਿਲ੍ਹਾ ਜਰਨਲ ਸਕੱਤਰ ਸੁਖਦੇਵ ਸਿੰਘ ਔਲਖ,ਪ੍ਰੀਤੀ ਮਲਹੋਤਰਾ ਸੂਬਾ ਪ੍ਰਧਾਨ ਮਹਿਲਾ ਵਿੰਗ, ਵਿੱਕੀ ਘਨੌਰ ਸੂਬਾ ਪ੍ਰਧਾਨ ਸਪੋਰਟ ਵਿੰਗ, ਆਰ ਪੀ ਐਸ ਮਲਹੋਤਰਾ ਸੂਬਾ ਪ੍ਰਧਾਨ ਬੁਧੀਜੀਵੀ ਵਿੰਗ,ਅਮਰੀਕ ਸਿੰਘ ਬੰਗੜ ਸਯੁਕਤ ਸਕੱਤਰ ਪੰਜਾਬ, ਜਰਨੈਲ ਸਿੰਘ ਮੰਨੂ ਸਯੁਕਤ ਸਕੱਤਰ ਪੰਜਾਬ, ਬਲਵਿੰਦਰ ਸਿੰਘ ਝਾਰਵਾ ਵਾਈਸ ਚੇਅਰਮੈਨ ਪੀ ਆਰ ਟੀ ਸੀ, ਪ੍ਰਵੀਨ ਛਾਬੜਾ ਸੀਨੀਅਰ ਵਾਈਸ ਚੇਅਰਮੈਨ ਪੀ ਆਈ ਡੀ ਸੀ, ਦੀਪਕ ਸੂਦ ਜੋਆਇੰਟ ਸਕੱਤਰ ਟਰੈਡ ਵਿੰਗ,ਅਸ਼ੋਕ ਸਿਰਸਵਾਲ ਡਾਇਰੈਕਟਰ ਐਸ ਸੀ ਲੈਂਡ, ਜਸਵੰਤ ਰਾਏ ਜੋਆਇੰਟ ਸਕੱਤਰ ਐਸ ਸੀ ਵਿੰਗ, ਕੁਲਦੀਪ ਸਿੰਘ, ਸੰਜੀਵ ਗੁਪਤਾ, ਅਮਿਤ ਵਿੱਕੀ ਬਿਕਰਮ ਸ਼ਰਮਾ, ਅਮਨ ਬਾਂਸਲ, ਰਾਜੂ ਸਾਹਨੀ, ਹਰਸਪਾਲ, ਮੋਨਿਕਾ ਸ਼ਰਮਾ,ਰਾਜ ਕੁਮਾਰ ਮਿਠਾਰੀਆਂ ਤੋਂ ਇਲਾਵਾ ਹੋਰ ਸਾਥੀ ਮੌਜੂਦ ਰਹੇ I
Punjab Bani 07 April,2024
ਮਰਨ ਵਰਤ ਲਈ ਮੁੱਖ ਮੰਤਰੀ ਭਗਵੰਤ ਮਾਨ ਪੁੱਜੇ ਖਟਕੜ ਕਲਾਂ
ਮਰਨ ਵਰਤ ਲਈ ਮੁੱਖ ਮੰਤਰੀ ਭਗਵੰਤ ਮਾਨ ਪੁੱਜੇ ਖਟਕੜ ਕਲਾਂ ਨਵਾਂਸ਼ਹਿਰ : ਦਿੱਲੀ ਆਬਕਾਰੀ ਨੀਤੀ ਘਪਲੇ 'ਚ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ 'ਚ ਇਕ ਦਿਨ ਦਾ ਮਰਨ ਵਰਤ ਰੱਖਣ ਲਈ ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਨੂੰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਪਹੁੰਚੇ। ਇੱਥੇ ਮੁੱਖ ਮੰਤਰੀ ਨੇ ਸ਼ਹੀਦੇ ਆਜ਼ਮ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਮਾਨ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ ਖਟਕੜਕਲਾਂ ਵਿੱਚ ਮਰਨ ਵਰਤ ਰੱਖਣਗੇ ਅਤੇ ਈਡੀ ਅਤੇ ਭਾਜਪਾ ਦੀ ਤਾਨਾਸ਼ਾਹੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨਗੇ।
Punjab Bani 07 April,2024
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਆਪ ਨੇਤਾ ਕਰਨਗੇ ਭੁੱਖ ਹੜਤਾਲ
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਆਪ ਨੇਤਾ ਕਰਨਗੇ ਭੁੱਖ ਹੜਤਾਲ ਚੰਡੀਗੜ੍ਹ, 6 ਅਪਰੈਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਵਿਧਾਇਕਾਂ ਅਤੇ ਵਾਲੰਟੀਅਰਾਂ ਨਾਲ 7 ਅਪਰੈਲ ਨੂੰ ਭੁੱਖ ਹੜਤਾਲ ’ਤੇ ਬੈਠਣਗੇ। ਅੱਜ ਇਥੇ ਮੀਡੀਆ ਨੂੰ ਸੰਬੋਧਨ ਕਰਦਿਆਂ ‘ਆਪ’ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਅਤੇ ਸੱਤਾਧਾਰੀ ਪਾਰਟੀ ਦੇ ਵਿਧਾਇਕ 7 ਅਪਰੈਲ ਨੂੰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਖਟਕੜ ਕਲਾਂ ਵਿਖੇ ਭੁੱਖ ਹੜਤਾਲ ’ਤੇ ਬੈਠਣਗੇ। ਉਨ੍ਹਾਂ ਪੰਜਾਬ ਵਾਸੀਆਂ ਨੂੰ ਵਰਤ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਵੀ ਕੀਤੀ।
Punjab Bani 06 April,2024
ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਵੱਲੋਂ ਲੋਕ ਸਭਾ ਚੋਣਾਂ ਸ਼ਾਂਤੀਪੂਰਨ, ਨਿਰਪੱਖ ਅਤੇ ਆਜ਼ਾਦ ਤਰੀਕੇ ਨਾਲ ਕਰਵਾਉਣ ਦੇ ਆਦੇਸ਼
ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਵੱਲੋਂ ਲੋਕ ਸਭਾ ਚੋਣਾਂ ਸ਼ਾਂਤੀਪੂਰਨ, ਨਿਰਪੱਖ ਅਤੇ ਆਜ਼ਾਦ ਤਰੀਕੇ ਨਾਲ ਕਰਵਾਉਣ ਦੇ ਆਦੇਸ਼ ਪੁਲਿਸ ਤੇ ਪ੍ਰਸ਼ਾਸਨ ਦੇ ਉਚ ਅਧਿਕਾਰੀਆਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਅੰਤਰ-ਰਾਜੀ ਹੱਦ ’ਤੇ ਚੌਕਸੀ ਵਧਾਉਣ ਦੇ ਨਾਲ ਨਾਲ ਨਜਾਇਜ਼ ਸ਼ਰਾਬ, ਨਸ਼ੀਲੇ ਪਦਾਰਥਾਂ ਤੇ ਹੋਰ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਸਖ਼ਤੀ ਨਾਲ ਠੱਲ੍ਹ ਪਾਉਣ ਦੇ ਹੁਕਮ ਸੰਗਰੂਰ, 6 ਅਪ੍ਰੈਲ: ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਨੇ ਅੱਜ ਲੋਕ ਸਭਾ ਚੋਣਾਂ ਦੀਆਂ ਹੁਣ ਤੱਕ ਹੋਈਆਂ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਭਾਰਤੀ ਚੋਣ ਕਮਿਸ਼ਨ ਦੇ ਆਦੇਸ਼ਾਂ ਦੀ ਪਾਲਣਾ ਹਿੱਤ ਵਿਸਤ੍ਰਿਤ ਦਿਸ਼ਾ ਨਿਰਦੇਸ਼ ਜਾਰੀ ਕਰਨ ਲਈ ਚੋਣ ਅਮਲ ਵਿੱਚ ਜੁਟੇ ਸਮੂਹ ਪੁਲਿਸ ਤੇ ਸਿਵਲ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਲੋਕ ਸਭਾ ਚੋਣਾਂ ਨੂੰ ਪੂਰੇ ਸ਼ਾਂਤੀਪੂਰਨ, ਨਿਰਪੱਖ ਅਤੇ ਆਜ਼ਾਦ ਤਰੀਕੇ ਨਾਲ ਕਰਵਾਉਣ ਵਿੱਚ ਹਰ ਅਧਿਕਾਰੀ ਤੇ ਕਰਮਚਾਰੀ ਦਾ ਸਹਿਯੋਗ ਲੋੜੀਂਦਾ ਹੈ ਅਤੇ ਇਸ ਵਿੱਚ ਕਿਸੇ ਵੀ ਕਿਸਮ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਸਹਾਇਕ ਰਿਟਰਨਿੰਗ ਅਧਿਕਾਰੀਆਂ, ਡੀ.ਐਸ.ਪੀਜ਼, ਥਾਣਾ ਮੁਖੀਆਂ ਅਤੇ ਐਕਸਾਈਜ਼ ਤੇ ਟੈਕਸੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲਾਇਸੰਸ ਹੋਲਡਰ ਸ਼ਰਾਬ ਵਿਕਰੇਤਾਵਾਂ ਅਤੇ ਸ਼ਰਾਬ ਠੇਕੇਦਾਰਾਂ ਦੇ ਸ਼ਰਾਬ ਵੇਚਣ, ਖਰੀਦਣ ਜਾਂ ਭੰਡਾਰ ਸਬੰਧੀ ਰਿਕਾਰਡ ਦੀ ਸਮੇਂ ਸਮੇਂ ’ਤੇ ਚੈਕਿੰਗ ਕੀਤੀ ਜਾਵੇ ਅਤੇ ਇਸ ਦੌਰਾਨ ਕਿਸੇ ਵੀ ਪੱਧਰ ’ਤੇ ਇਹ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਕਿ ਕਿਸੇ ਵਿਕਰੇਤਾ ਜਾਂ ਠੇਕੇਦਾਰ ਵੱਲੋਂ ਚੋਣ ਕਮਿਸ਼ਨ ਦੇ ਆਦੇਸ਼ਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ ਅਤੇ ਅਜਿਹੀ ਕੋਈ ਵੀ ਲਾਪਰਵਾਹੀ ਸਾਹਮਣੇ ਆਉਣ ’ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਅਤੇ ਕਾਰਜਸਾਧਕ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਦਿਹਾਤੀ ਅਤੇ ਸ਼ਹਿਰੀ ਖੇਤਰਾਂ ਵਿੱਚ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਸਰਕਾਰੀ ਇਮਾਰਤ ਜਾਂ ਸਰਕਾਰੀ ਜਾਇਦਾਦ ਉਪਰ ਕੋਈ ਵੀ ਸਿਆਸੀ ਹੋਰਡਿੰਗ, ਬੈਨਰ, ਝੰਡੇ ਆਦਿ ਨਾ ਲੱਗੇ ਹੋਣ। ਉਨ੍ਹਾਂ ਕਿਹਾ ਕਿ ਦਰੱਖਤਾਂ ਲਈ ਵਣ ਵਿਭਾਗ, ਬਿਜਲੀ ਦੇ ਖੰਭਿਆਂ ਲਈ ਪਾਵਰਕੌਮ ਅਤੇ ਸ਼ਹਿਰਾਂ ਦੀਆਂ ਗਲੀਆਂ ’ਚ ਲੱਗੇ ਪੋਲਾਂ ’ਤੇ ਸਿਆਸੀ ਇਸ਼ਤਿਹਾਰ ਲਈ ਨਗਰ ਕੌਂਸਲ ਦੇ ਅਧਿਕਾਰੀ ਜਿੰਮੇਵਾਰ ਹੋਣਗੇ। ਉਨ੍ਹਾਂ ਕਿਹਾ ਕਿ ਸੀ ਵਿਜਿਲ ਐਪ ’ਤੇ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਨਿਰਧਾਰਿਤ ਸਮੇਂ ਅੰਦਰ ਨਿਪਟਾਰਾ ਕਰਨ ਨੂੰ ਯਕੀਨੀ ਬਣਾਇਆ ਜਾਵੇ। ਜ਼ਿਲ੍ਹਾ ਚੋਣ ਅਫ਼ਸਰ ਨੇ ਇਹ ਵੀ ਕਿਹਾ ਕਿ ਜ਼ਿਲ੍ਹੇ ਵਿੱਚ ਤਾਇਨਾਤ ਫਲਾਇੰਗ ਸਕੂਐਡ ਦੀਆਂ ਟੀਮਾਂ ਨਿਰੰਤਰ ਆਪਣੀ ਡਿਊਟੀ ’ਤੇ ਕਾਰਜਸ਼ੀਲ ਰਹਿਣ ਕਿਉਂ ਜੋ ਉਨ੍ਹਾਂ ਟੀਮਾਂ ਦੀ ਗਤੀਵਿਧੀ ’ਤੇ ਚੋਣ ਕਮਿਸ਼ਨ ਵੱਲੋਂ ਵੀ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਕਿਸੇ ਵਿਅਕਤੀ ਦੀ ਨਿੱਜੀ ਜ਼ਮੀਨ, ਇਮਾਰਤ ਜਾਂ ਦੀਵਾਰ ਆਦਿ ਨੂੰ ਉਸਦੀ ਆਗਿਆ ਤੋੋਂ ਬਿਨਾਂ ਝੰਡੇ, ਬੈਨਰ ਤੇ ਹੋਰ ਸਿਆਸੀ ਮੰਤਵਾਂ ਲਈ ਇਸਤੇਮਾਲ ਕਰਨ ’ਤੇ ਪਾਬੰਦੀ ਹੈ ਅਤੇ ਇਲਾਕੇ ਵਿੱਚ ਕਾਰਜਸ਼ੀਲ ਚੌਕਸੀ ਟੀਮਾਂ ਇਸ ਦੀ ਜਾਂਚ ਕਰਕੇ ਤੱਥ ਅਧਾਰਿਤ ਕਾਰਵਾਈ ਨੂੰ ਅਮਲ ਵਿੱਚ ਲਿਆਉਣ ਲਈ ਪਾਬੰਦ ਰਹਿਣਗੀਆਂ। ਇਸ ਮੌਕੇ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਨੇ ਅੰਤਰ-ਰਾਜੀ ਹੱਦ ’ਤੇ ਨਾਕਾਬੰਦੀ ਨੂੰ ਮਜ਼ਬੂਤ ਕਰਨ ਦੇ ਨਾਲ ਨਾਲ ਹਰ ਰਸਤੇ ’ਤੇ ਚੌਕਸੀ ਤੇ ਗਸ਼ਤ ਵਧਾਉਣ ਦੇ ਆਦੇਸ਼ ਦਿੰਦਿਆਂ ਕਿਹਾ ਕਿ ਨਜਾਇਜ਼ ਸ਼ਰਾਬ, ਨਸ਼ੀਲੇ ਪਦਾਰਥਾਂ ਤੇ ਹੋਰ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਸਖ਼ਤੀ ਨਾਲ ਠੱਲ੍ਹ ਪਾਉਣ ਲਈ ਪੁਲਿਸ, ਐਕਸਾਈਜ਼, ਮਾਲ ਵਿਭਾਗ, ਸਿਹਤ ਵਿਭਾਗ ਦੇ ਅਧਿਕਾਰੀ ਆਪਸ ਵਿੱਚ ਪੂਰਾ ਤਾਲਮੇਲ ਰੱਖਣ ਅਤੇ ਕਿਸੇ ਵੀ ਕਿਸਮ ਦੀ ਸ਼ੱਕੀ ਗਤੀਵਿਧੀ ਸਾਹਮਣੇ ਆਉਣ ’ਤੇ ਫੌਰੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇ।ਉਨ੍ਹਾਂ ਨੇ ਐਸ.ਡੀ.ਐਮਜ਼ ਤੇ ਡੀ.ਐਸ.ਪੀਜ਼ ਨੂੰ ਨਿਯਮਤ ਤੌਰ ’ਤੇ ਅੰਤਰ ਰਾਜੀ ਹੱਦ ’ਤੇ ਸਾਂਝੀ ਚੈਕਿੰਗ ਕਰਨ , ਨਕਦੀ ਦੇ ਸ਼ੱਕੀ ਲੈਣ ਦੇਣ ’ਤੇ ਨਜ਼ਰ ਰੱਖਣ, ਪੋÇਲੰਗ ਸਟੇਸ਼ਨਾਂ ਦੀ ਸੁਰੱਖਿਆ ਪੱਖੋਂ ਅਗੇਤੀ ਜਾਂਚ ਕਰਨ ਸਮੇਤ ਹੋਰ ਦਿਸ਼ਾ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਆਕਾਸ਼ ਬਾਂਸਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਏ.ਸੀ.ਯੂਟੀ ਜਸਪਿੰਦਰ ਸਿੰਘ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ, 99-ਲਹਿਰਾ ਦੇ ਏ.ਆਰ.ਓ ਸੂਬਾ ਸਿੰਘ, 100-ਦਿੜ੍ਹਬਾ ਦੇ ਏ.ਆਰ.ਓ ਰਾਜੇਸ਼ ਕੁਮਾਰ ਸ਼ਰਮਾ, 101-ਸੁਨਾਮ ਦੇ ਏ.ਆਰ.ਓ ਪ੍ਰਮੋਦ ਸਿੰਗਲਾ, 107-ਧੂਰੀ ਦੇ ਏ.ਆਰ.ਓ ਅਮਿਤ ਗੁਪਤਾ ਅਤੇ 108-ਸੰਗਰੂਰ ਦੇ ਏ.ਆਰ.ਓ ਚਰਨਜੋਤ ਸਿੰਘ ਵਾਲੀਆ, ਨੋਡਲ ਅਫ਼ਸਰ ਸਵੀਪ ਵਿਨੀਤ ਕੁਮਾਰ, ਐਸ.ਪੀ ਪਲਵਿੰਦਰ ਸਿੰਘ ਚੀਮਾ, ਐਸ.ਪੀ ਨਵਰੀਤ ਸਿੰਘ ਵਿਰਕ, ਐਸ.ਪੀ ਰਾਕੇਸ਼ ਕੁਮਾਰ, ਸਮੂਹ ਡੀ.ਐਸ.ਪੀ, ਥਾਣਾ ਮੁਖੀ, ਤਹਿਸੀਲਦਾਰ ਚੋਣਾਂ ਪਰਮਜੀਤ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੁਖਚੈਨ ਸਿੰਘ ਪਾਪੜਾ, ਬੀ.ਡੀ.ਪੀ.ਓਜ਼, ਈ.ਓਜ਼, ਮਾਲ ਵਿਭਾਗ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।
Punjab Bani 06 April,2024
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਨਸ਼ਾ ਤਸਕਰੀ ਅਤੇ ਗੈਰ ਕਾਨੂੰਨੀ ਵਿਕਰੀ ਨੂੰ ਸਖ਼ਤੀ ਨਾਲ ਠੱਲ੍ਹ ਪਾਉਣ ਦੇ ਹੁਕਮ
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਨਸ਼ਾ ਤਸਕਰੀ ਅਤੇ ਗੈਰ ਕਾਨੂੰਨੀ ਵਿਕਰੀ ਨੂੰ ਸਖ਼ਤੀ ਨਾਲ ਠੱਲ੍ਹ ਪਾਉਣ ਦੇ ਹੁਕਮ ਨਾਰਕੋ ਕੋਆਰਡੀਨੇਸ਼ਨ ਸੈਂਟਰ ਦੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਪੁਲਿਸ ਤੇ ਪ੍ਰਸ਼ਾਸਨ ’ਤੇ ਅਧਾਰਿਤ ਟੀਮਾਂ ਕਰ ਰਹੀਆਂ ਹਨ ਸਾਂਝੀ ਚੈਕਿੰਗ ਢਾਬਿਆਂ, ਵਿਦਿਅਕ ਅਦਾਰਿਆਂ ਨਜ਼ਦੀਕ ਦੁਕਾਨਾਂ ਅਤੇ ਦਵਾਈਆਂ ਦੀਆਂ ਦੁਕਾਨਾਂ ’ਤੇ ਵੀ ਰੱਖੀ ਜਾ ਰਹੀ ਨਜ਼ਰ ਸੰਗਰੂਰ, 5 ਅਪ੍ਰੈਲ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਾਰਕੋ ਕੋਆਰਡੀਨੇਸ਼ਨ ਸੈਂਟਰ ਦੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਨਸ਼ਿਆਂ ਦੀ ਮੁਕੰਮਲ ਰੋਕਥਾਮ ਲਈ ਸਖ਼ਤ ਕਦਮ ਚੁੱਕੇ ਜਾਣ ਦੇ ਆਦੇਸ਼ ਦਿੱਤੇ ਗਏ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੈ ਅਤੇ ਇਸ ਲਈ ਪ੍ਰਸ਼ਾਸਨ ਤੇ ਪੁਲਿਸ ਦੇ ਹਰ ਅਧਿਕਾਰੀ ਤੇ ਕਰਮਚਾਰੀ ਦਾ ਇਹ ਫਰਜ਼ ਬਣਦਾ ਹੈ ਕਿ ਜ਼ਿਲ੍ਹੇ ਦੇ ਹਰ ਸ਼ਹਿਰੀ ਤੇ ਦਿਹਾਤੀ ਖੇਤਰ ਵਿੱਚ ਪੂਰੀ ਮੁਸਤੈਦੀ ਨਾਲ ਆਪਣੀ ਜਿੰਮੇਵਾਰੀ ਨਿਭਾਉਂਦੇ ਹੋਏ ਹਰ ਕਿਸਮ ਦੇ ਨਸ਼ੇ ਦੀ ਤਸਕਰੀ ਅਤੇ ਗੈਰ ਕਾਨੂੰਨੀ ਵਿਕਰੀ ਨੂੰ ਸਖ਼ਤੀ ਨਾਲ ਰੋਕਿਆ ਜਾਵੇ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੋਣਾਂ ਦੌਰਾਨ ਨਸ਼ਿਆਂ ਦੇ ਪ੍ਰਵਾਹ ਨੂੰ ਆਪਸੀ ਤਾਲਮੇਲ ਨਾਲ ਰੋਕਿਆ ਜਾਵੇ ਅਤੇ ਸਿਹਤ ਵਿਭਾਗ, ਡਰੱਗ ਇੰਸਪੈਕਟਰ ਤੇ ਪੁਲਿਸ ਦੀਆਂ ਸਾਂਝੀਆਂ ਟੀਮਾਂ ਜਿਥੇ ਕੈਮਿਸਟ ਦੀਆਂ ਦੁਕਾਨਾਂ ’ਤੇ ਕਿਸੇ ਵੀ ਕਿਸਮ ਦੀਆਂ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਨੂੰ ਰੋਕਣ ਲਈ ਲਗਾਤਾਰ ਮੁਸਤੈਦ ਰਹਿਣ ਉਥੇ ਹੀ ਵਿਦਿਅਕ ਅਦਾਰਿਆਂ ਨਜ਼ਦੀਕ ਸਥਿਤ ਖਾਣ-ਪੀਣ ਦੇ ਸਮਾਨ ਦੀਆਂ ਦੁਕਾਨਾਂ ਅਤੇ ਢਾਬਿਆਂ ’ਤੇ ਵੀ ਤਿੱਖੀ ਨਜ਼ਰ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸੰਗਰੂਰ ਵਿੱਚ ਪ੍ਰੇਗਾਬਲੀਨ 75 ਐਮਜੀ ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ’ਤੇ ਪੂਰਨ ਪਾਬੰਦੀ ਹੈ ਜਿਸ ਨੂੰ ਕਿ ਸਿਗਨੇਚਰ ਕੈਪਸੂਲ ਵਜੋਂ ਵੀ ਜਾਣਿਆ ਜਾਂਦਾ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਕੈਪਸੂਲ ਦੀ ਗਲਤ ਵਰਤੋਂ ਨੂੰ ਰੋਕਣ ਲਈ ਹਰੇਕ ਕੈਮਿਸਟ ਨੂੰ ਇਸ ਬਾਰੇ ਸੁਚੇਤ ਕੀਤਾ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰਿਸਕ੍ਰਿਪਸ਼ਨ ਸਲਿੱਪ ਉਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ ਦਵਾਈ ਦੇਣ ਦੀ ਤਾਰੀਖ ਵੀ ਦਰਜ ਕੀਤੀ ਜਾਵੇਗੀ। ਏ.ਡੀ.ਸੀ ਨੇ ਸਮੂਹ ਉਪ ਮੰਡਲ ਮੈਜਿਸਟਰੇਟ ਅਤੇ ਡੀ.ਐਸ.ਪੀਜ਼ ਨੂੰ ਵੀ ਹਦਾਇਤ ਕੀਤੀ ਕਿ ਉਹ ਸਬ ਡਵੀਜ਼ਨਾਂ ਵਿੱਚ ਚੈਕਿੰਗ ਅਭਿਆਨ ਨੂੰ ਨਿਰੰਤਰ ਜਾਰੀ ਰੱਖਣ ਅਤੇ ਚੈਕਿੰਗ ਵਿੱਚ ਸ਼ਾਮਲ ਹੋਣ ਵਾਲੇ ਹਰ ਵਿਭਾਗ ਦੇ ਅਧਿਕਾਰੀਆਂ ਤੋਂ ਸਮੇਂ ਸਮੇਂ ਇਸ ਦੀ ਫੀਡਬੈਕ ਲੈ ਕੇ ਸਮੇਂ ਸਿਰ ਗੈਰ ਸਮਾਜਿਕ ਅਨਸਰਾਂ ਖਿਲਾਫ਼ ਉਚਿਤ ਕਾਰਵਾਈ ਕੀਤੀ ਜਾਵੇ। ਮੀਟਿੰਗ ਦੌਰਾਨ ਐਸ.ਪੀ ਨਵਰੀਤ ਸਿੰਘ ਵਿਰਕ, ਡੀ.ਐਸ.ਪੀ ਕਰਨੈਲ ਸਿੰਘ, ਐਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ ਲਹਿਰਾ ਸੂਬਾ ਸਿੰਘ, ਐਸ.ਡੀ.ਐਮ ਦਿੜ੍ਹਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ ਸੁਨਾਮ ਪ੍ਰਮੋਦ ਸਿੰਗਲਾ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਸਿਵਲ ਸਰਜਨ ਡਾ. ਕਿਰਪਾਲ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਕਾਸ ਧੀਰ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ
Punjab Bani 06 April,2024
ਸਾਜਿਸ਼ਕਰਤਾ ਲੋਕਾਂ ਦੀਆਂ ਕਾਂਗਰਸ ਨੂੰ ਕਮਜੋਰ ਕਰਨ ਦੀਆਂ ਸਾਜਿਸ਼ਾਂ ਨਹੀਂ ਹੋਣ ਦੇਵਾਂਗੇ ਕਾਮਯਾਬ : ਹਰਦਿਆਲ ਕੰਬੋਜ
ਸਾਜਿਸ਼ਕਰਤਾ ਲੋਕਾਂ ਦੀਆਂ ਕਾਂਗਰਸ ਨੂੰ ਕਮਜੋਰ ਕਰਨ ਦੀਆਂ ਸਾਜਿਸ਼ਾਂ ਨਹੀਂ ਹੋਣ ਦੇਵਾਂਗੇ ਕਾਮਯਾਬ : ਹਰਦਿਆਲ ਕੰਬੋਜ - ਪਟਿਆਲਾ ਲੋਕ ਸਭਾ ਦੇ ਉਮੀਦਵਾਰ ਲਈ ਨਹੀ ਹੋਈ ਅਜੇ ਤੱਕ ਹਾਈਕਮਾਂਡ ਦੀ ਕੋਈ ਮੀਟਿੰਗ - ਕਾਂਗਰਸ ਵਰਕਰਾਂ ਨਾਲ ਚਟਾਨ ਵਾਂਗ ਖੜੇ ਸੀ ਤੇ ਖੜੇ ਰਹਾਂਗੇ ਪਟਿਆਲਾ, 6 ਅਪ੍ਰੈਲ : ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਅੱਜ ਇੱਥੇ ਆਖਿਆ ਹੈ ਕਿ ਕੁੱਝ ਸਾਜਿਸ਼ਕਰਤਾ ਲੋਕ ਕਾਂਗਰਸ ਨੂੰ ਕਮਜੋਰ ਕਰਨ ਦੀਆਂ ਸਾਜਿਸ਼ਾ ਰਚ ਰਹੇ ਹਨ ਪਰ ਅਸੀ ਵਿਸ਼ਵਾਸ਼ ਦਿਵਾਉਂਦੇ ਹਾਂ ਕਿ ਅਜਿਹੀ ਸਾਜਿਸ਼ਾਂ ਨੂੰ ਕਾਮਯਾਬ ਨਹੀਂ ਹੋਣ ਦੇਵਾਂਗੇ ਤੇ ਅਜਿਹੇ ਲੋਕਾਂ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ। ਹਰਦਿਆਲ ਸਿੰਘ ਕੰਬੋਜ ਨੇ ਆਖਿਆ ਕਿ ਪਟਿਆਲਾ ਲੋਕ ਸਭਾ ਸੀਟ ਲਈ ਅਜੇ ਕਿਸੇ ਵੀ ਉਮੀਦਵਾਰ ਨੂੰ ਐਲਾਨ ਨਹੀਂ ਕੀਤਾ ਗਿਆ ਅਤੇ ਨਾ ਹੀ ਅਜੇ ਕੋਈ ਦਿੱਲੀ ਹਾਈਕਮਾਂਡ ਨੇ ਅਤੇ ਨਾ ਹੀ ਪੰਜਾਬ ਦੀ ਸਕ੍ਰੀਨਿੰਗ ਕਮੇਟੀ ਨੇ ਕੋਈ ਮੀਟਿੰਗ ਕੀਤੀ ਹੈ। ਉਨ੍ਹਾਂ ਆਖਿਆ ਕਿ ਅਜੇ ਤਾਂ ਪੰਜਾਬ ਦੇ ਉਮੀਦਵਾਰਾਂ ਦੀ ਵੀ ਡਿਸਕਸ ਨਹੀ ਹੋਈ। ਇਸ ਲਈ ਕੁੱਝ ਲੋਕ ਸਾਜਿਸ਼ ਤਹਿਤ ਪਟਿਆਲਾ ਕਾਂਗਰਸ ਵਿੱਚ ਦਫੇੜ ਪਾਉਣ ਦੀਆਂ ਸਾਜਿਸ਼ਾਂ ਤਹਿਤ ਸਾਜਿਸ਼ਾਂ ਰਚ ਰਹੇ ਹਨ। ਉਨ੍ਹਾਂ ਨੂੰ ਕਾਮਯਾਬ ਨਹੀ ਹੋਣ ਦਿੰਤਾ ਜਾਵੇਗਾ। ਕੰਬੋਜ ਨੇ ਆਖਿਆ ਕਿ ਕੱਲ ਹੀ ਅਜੇ ਪਟਿਆਲਾ ਦੇ ਸੀਨੀਅਰ ਨੇਤਾਵਾਂ ਦੀ ਦਿੱਲੀ ਹਾਈਕਮਾਂਡ ਵਿੱਚ ਸੀਨੀਅਰ ਨੇਤਾਵਾਂ ਨਾਲ ਮੀਟਿੰਗ ਹੋਈ ਹੈ, ਜਿਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ ਪਟਿਆਲਾ ਵਿੱਚ ਟਕਸਾਲੀ ਕਾਂਗਰਸੀ ਨੂੰ ਹੀ ਮੈਦਾਨ ਵਿੱਚ ਉਤਾਰਿਆ ਜਾਵੇਗਾ। ਉਨ੍ਹਾਂ ਆਖਿਆ ਕਿ ਕਾਂਗਰਸ ਇੱਕ ਵਿਸਾਲ ਸਮੁੰਦਰ ਪਾਰਟੀ ਹੈ। ਇਸ ਵਿੱਚ ਜਿਹੜਾ ਵੀ ਆਉਣਾ ਚਾਹੁੰਦਾ ਹੈ ਆ ਸਕਦਾ ਹੈ। ਕਾਂਗਰਸ ਹਾਈਕਮਾਂਡ ਨੂੰ ਮਜਬੂਤ ਕਰਨ ਲਈ ਇਸ ਵਾਰ ਸਿਰਫ ਤੇ ਸਿਰਫ ਟਕਸਾਲੀ ਕਾਂਗਰਸੀ ਚਿਹਰਾ ਹੀ ਪਟਿਆਲਾ ਅੰਦਰ ਦੇਣਾ ਚਾਹੁੰਦੀ ਹੈ। ਉਨ੍ਹਾਂ ਆਖਿਆ ਕਿ ਕਾਂਗਰਸ ਨੇ ਪਿਛਲੇ ਸਮੇਂ ਵੀ ਇੱਕਜੁਟਤਾ ਦਿਖਾਈ ਤੇ ਸਾਰੇ ਹਲਕਾ ਇੰਚਾਰਜਾਂ ਨੇ ਟਕਸਾਲੀ ਕਾਂਗਰਸੀ ਉਮੀਦਵਾਰ ਲਈ ਕਾਂਗਰਸ ਹਾਈਕਮਾਂਡ ਨੂੰ ਬੇਨਤੀ ਕੀਤੀ ਸੀ ਤੇ ਹੁਣ ਵੀ ਇਸ ਉਪਰ ਬਹੁਤੇ ਹਲਕਾ ਇੰਚਾਰਜ ਇੱਕਮਤ ਹਨ। ਉਨ੍ਹਾਂ ਆਖਿਆ ਕਿ ਜਿਸ ਸਮੇ ਟਿਕਟ ਅਪਲਾਈ ਕਰਨ ਦੀ ਗੱਲ ਆਈ ਸੀ। ਉਸ ਸਮੇਂ ਵੀ ਸ. ਲਾਲ ਸਿੰਘ, ਉਨ੍ਹਾਂ ਖੁਦ ਅਤੇ ਬੀਬੀ ਰੰਧਾਵਾ ਅਤੇ ਡੇਰਾਬੱਸੀ ਤੋਂ ਇੱਕ ਹੋਰ ਨੇਤਾ ਨੇ ਅਪਲਾਈ ਕੀਤਾ ਸੀ, ਜਿਸ ਉਪਰ ਬਕਾਇਦਾ ਤੌਰ 'ਤੇ ਸਕ੍ਰੀਨਿੰਗ ਕਮੇਟੀ ਦੀ ਮੀਟਿੱਗ ਵਿੱਚ ਵਿਚਾਰ ਹੋਵੇਗਾ। ਹਰਦਿਆਲ ਸਿੰਘ ਕੰਬੋਜ ਨੇ ਆਖਿਆ ਕਿ ਪਿਛਲੇ ਚਾਰ ਦਹਾਕਿਆਂ ਤੋਂ ਕਾਂਗਰਸ ਨਾਲ ਡਟਕੇ ਖੜੇ ਸੀ ਤੇ ਖੜੇ ਰਹਾਂਗੇ ਅਤੇ ਚਟਾਨ ਵਰਗਾ ਜਿਗਰਾ ਰਖਕੇ ਕਾਂਗਰਸ ਪਾਰਟੀ ਦੇ ਵਰਕਰਾਂ 'ਤੇ ਧੱਕਾ ਨਹੀਂ ਹੋਣ ਦੇਵਾਂਗੇ। ਉਨ੍ਹਾਂ ਆਖਿਆ ਕਿ ਪਿਛਲੇ ਸਮੇਂ ਦੋ ਸਾਲਾਂ ਵਿੱਚ ਕਾਂਗਰਸ ਨੇਤਾਵਾਂ ਅਤੇ ਕਾਂਗਰਸ ਵਰਕਰਾਂ ਉਪਰ ਜੋ ਧੱਕਾ ਹੋਇਆ ਹੈ, ਉਹ ੀ ਅਸੀ ਪੀਡੇ 'ਤੇ ਹੰਡਾਇਆ ਹੈ। ਉਨ੍ਹਾਂ ਆਖਿਆ ਕਿ ਬਕਾਇਦਾ ਤੌਰ 'ਤੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਉਨ੍ਹਾਂ ਦੇ ਪਰਿਵਾਰ ਉੱਤੇ ਇਸਦੇ ਨਾਲ ਸਾਬਕਾ ਮੰਤਰੀ ਸਾਧੂ ਸਿੰਘ ਧਰਮਸਰੋਤ ਉਤੇ, ਮੇਰੇ ਆਪਣੇ ਪਰਿਵਾਰ ਉਪਰ ਇੱਥੇ ਤੱਕ ਬਨੂੜ, ਰਾਜਪੁਰਾ ਦੇ ਕਈ ਨੇਤਾਵਾਂ ਉਪਰ, ਸ਼ੁਤਰਾਣਾ ਦੇ ਕਈ ਹੋਰ ਹਲਕਿਆਂ ਦੇ ਨੇਤਾਵਾਂ ਉਪਰ ਪਰਚੇ ਤੱਕ ਦਰਜ ਕੀਤੇ ਗਏ, ਜਿਨਾ ਦਾ ਅਸੀ ਮੂੰਹ ਤੋੜ ਜਵਾਬ ਦਿੱਤਾ ਅਤੇ ਅਸੀ ਇਸ ਲਈ ਪੂਰੀ ਤਰ੍ਹਾਂ ਡਟਕੇ ਖੜੇ ਰਹਾਂਗੇ। ਕਾਂਗਰਸੀ ਵਰਕਰ ਬਿਨਾ ਕਿਸੇ ਭੁਲੇਖੇ ਤੋਂ ਕਾਂਗਰਸ ਲਈ ਡਟਣ ਇਸ ਮੌਕੇ ਗੱਲਬਾਤ ਕਰਦਿਆਂ ਹਰਦਿਆਲ ਸਿੰਘ ਕੰਬੋਜ ਨੇਕ ਾਂਗਰਸੀ ਵਰਕਰਾਂ ਤੇ ਨੇਤਾਵਾਂ ਨੂੰ ਬੇਨਤੀ ਕੀਤੀ ਕਿ ਉਹ ਕਿਸੇ ਵੀ ਭੁਲੇਖੇ ਵਿੱਚ ਜਾਂ ਕਨਫੂਜਨ ਵਿੱਚ ਨਾ ਰਹਿਣ ਅਤੇ ਪੂਰੀ ਤਰ੍ਹਾਂ ਕਾਂਗਰਸ ਲਈ ਜੀਂਦ ਜਾਨ ਨਾਲ ਡਟ ਜਾਣ। ਉਨ੍ਹਾਂ ਆਖਿਆ ਕਿ ਕੋਈ ਵੀ ਕਾਂਗਰਸੀ ਵਰਕਰ ਜਾਂ ਨੇਤਾ ਦੂਸਰੀ ਪਾਰਟੀਆਂ ਵਿੱਚ ਜਾਣ ਬਾਰੇ ਸੋਚੇ ਵੀ ਨਾ ਕਿਉਂਕਿ ਉਹ ਖੁਦ ਅਤੇ ਹੋਰ ਸੀਨੀਅਰ ਨੇਤਾ ਆਖਿਰੀ ਸਾਹ ਤੱਕ ਕਾਂਗਰਸ ਲਈ ਲੜਾਈ ਲੜਨਗੇ, ਕਾਂਗਰਸੀ ਵਰਕਰਾਂ ਲਈ ਲੜਾਈ ਲੜਨਗੇ ਤੇ ਕਾਂਗਰਸੀ ਵਰਕਰਾਂ ਲਈ ਜੀਉਣਗੇ ਤੇ ਮਰਨਗੇ। ਇਸ ਲਈ ਸਮੁਚੇ ਟਕਸਾਲੀ ਵਰਕਰਾਂ ਨੂੰ ਇਕਜੁਟ ਹੋ ਕੇ ਇਹ ਅਫਵਾਹਾਂ ਫੈਲਾਉਣ ਵਾਲੇ ਸਾਜਿਸ਼ਕਰਤਾ ਦਾ ਮੂੰਹ ਤੋੜ ਜਵਾਬ ਦੇਣਾ ਚਾਹੀਦਾ ਹੈ।
Punjab Bani 06 April,2024
ਰੋਟਰੀ ਕਲੱਬ ਪਟਿਆਲਾ ਮਿਡ ਟਾਊਨ ਨੇ ਮਹਿਲਾ ਵੋਟਰਾਂ ਅਤੇ ਨੌਜਵਾਨ ਵੋਟਰਾਂ ਨੂੰ ਜਾਗਰੂਕ ਕਰਨ ਲਈ ਚਲਾਈ ਮੁਹਿੰਮ
ਰੋਟਰੀ ਕਲੱਬ ਪਟਿਆਲਾ ਮਿਡ ਟਾਊਨ ਨੇ ਮਹਿਲਾ ਵੋਟਰਾਂ ਅਤੇ ਨੌਜਵਾਨ ਵੋਟਰਾਂ ਨੂੰ ਜਾਗਰੂਕ ਕਰਨ ਲਈ ਚਲਾਈ ਮੁਹਿੰਮ ਪਟਿਆਲਾ, 5 ਅਪ੍ਰੈਲ: ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਪਟਿਆਲਾ ਦਿਹਾਤੀ ਦੇ ਸਵੀਪ ਨੋਡਲ ਅਫ਼ਸਰ ਨਰਿੰਦਰ ਸਿੰਘ ਢੀਂਡਸਾ ਨੇ ਰੋਟਰੀ ਕਲੱਬ ਪਟਿਆਲਾ ਮਿਡ ਟਾਊਨ ਨਾਲ ਤਾਲਮੇਲ ਕਰਕੇ ਮਹਿਲਾ ਵੋਟਰ ਜਾਗਰੂਕਤਾ ਅਤੇ ਨੌਜਵਾਨ ਵੋਟਰ ਜਾਗਰੂਕਤਾ ਲਈ ਇਕ ਪ੍ਰੋਗਰਾਮ ਕਰਵਾਇਆ। ਇਸ ਪ੍ਰੋਗਰਾਮ ਵਿੱਚ ਨੇੜਲੇ ਇਲਾਕਿਆਂ ਤੋਂ ਮਹਿਲਾ ਵੋਟਰਾਂ ਅਤੇ ਨੌਜਵਾਨ ਵੋਟਰਾਂ ਦਾ ਇੱਕ ਇਕੱਠ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਨੇ ਮੁੱਖ ਮਹਿਮਾਨ ਵੱਜੋ ਸ਼ਿਰਕਤ ਕੀਤੀ। ਇਸ ਪ੍ਰੋਗਰਾਮ ਵਿੱਚ ਕਲੱਬ ਦੇ ਪ੍ਰਧਾਨ ਅਸ਼ੋਕ ਰੌਣੀ, ਸਕੱਤਰ ਨਰਿੰਦਰ ਸਿੰਘ ਢੀਂਡਸਾ ਅਤੇ ਰਵਿੰਦਰ ਸਿੰਘ ਹੁੰਦਲ, ਪ੍ਰਿੰਸੀਪਲ, ਸਰਕਾਰੀ ਬਹੁਤਕਨੀਕੀ ਕਾਲਜ, ਪਟਿਆਲਾ ਵੀ ਹਾਜ਼ਰ ਸਨ। ਇਸ ਇਕੱਠ ਵਿੱਚ ਗੁਰੂ ਨਾਨਕ ਨਗਰ, ਗੁਰਬਖ਼ਸ਼ ਕਲੋਨੀ, ਜੁਝਾਰ ਨਗਰ, ਐਸ.ਐਸ.ਟੀ ਨਗਰ ਅਤੇ ਅਰਬਨ ਅਸਟੇਟ ਤੋਂ 100 ਤੋਂ ਵੱਧ ਮਹਿਲਾ ਵੋਟਰ ਅਤੇ ਨੌਜਵਾਨ ਵੋਟਰ ਇਕੱਤਰਿਤ ਸਨ। ਇਨ੍ਹਾਂ ਵੋਟਰਾਂ ਨੂੰ ਸੰਬੋਧਨ ਕਰਦੇ ਹੋਏ ਡਾ. ਹਰਜਿੰਦਰ ਸਿੰਘ ਬੇਦੀ ਨੇ ਅਪੀਲ ਕੀਤੀ ਕਿ ਹਰ ਇੱਕ ਨਾਗਰਿਕ ਆਪਣੀ ਜ਼ਿੰਮੇਵਾਰੀ ਸਮਝ ਕੇ 1 ਜੂਨ ਨੂੰ ਵੋਟ ਪਾਉਣ ਜ਼ਰੂਰ ਆਵੇ। ਇਸ ਨਾਲ ਲੋਕਤੰਤਰ ਮਜ਼ਬੂਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਆਪਣੇ ਪਰਿਵਾਰ, ਆਪਣੇ ਮੁਹੱਲਿਆਂ ਦੇ ਵਿੱਚ ਆਪ ਅਪੀਲ ਕਰੋ ਕਿ ਉਸ ਦਿਨ ਕੋਈ ਵੀ ਵੋਟਰ ਵੋਟ ਪਾਉਣ ਤੋਂ ਗੁਰੇਜ਼ ਨਾ ਕਰੇ। ਉਨ੍ਹਾਂ ਨੇ ਚੋਣ ਕਮਿਸ਼ਨ ਵੱਲੋਂ ਵੱਖ–ਵੱਖ ਉਪਰਾਲਿਆਂ ਬਾਰੇ ਚਾਨਣ ਪਾਉਂਦੇ ਹੋਏ ਦੱਸਿਆ ਕਿ 85 ਸਾਲ ਤੋਂ ਉੱਪਰ ਦੇ ਵੋਟਰ ਨੂੰ ਘਰ ਬੈਠੇ ਵੋਟ ਪਾਉਣ ਦੀ ਸੁਵਿਧਾ ਹੈ ਅਤੇ 40 ਪ੍ਰਤੀਸ਼ਤ ਤੋਂ ਵੱਧ ਦਿਵਿਆਂਗ ਵੋਟਰ ਦੀ ਵੋਟ ਵੀ ਘਰ ਬੈਠੇ ਹੀ ਪਾਈ ਜਾ ਸਕਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਪੀ.ਡਬਲਯੂ.ਡੀ. ਵੋਟਰਾਂ ਨੂੰ ਸ਼ਕਸਮ ਐਪ ਤੇ ਨਾਮਜ਼ਦ ਹੋਣ ਦੀ ਅਪੀਲ ਕੀਤੀ। ਉਨ੍ਹਾਂ ਨੇ ਸੀ ਵੀਜ਼ਲ, ਕੇ.ਵਾਈ.ਸੀ., ਵੋਟਰ ਹੈਲਪਲਾਈਨ ਐਪ ਬਾਰੇ ਵੀ ਦੱਸਿਆ। ਉਨ੍ਹਾਂ ਨੇ ਅਪੀਲ ਕੀਤੀ ਕਿ ਇਸ ਵਾਰ ਪਟਿਆਲਾ ਜ਼ਿਲ੍ਹੇ ਵਿੱਚ 70 ਪ੍ਰਤੀਸ਼ਤ ਤੋਂ ਵੱਧ ਮਤਦਾਨ ਕਰਨਾ ਹੈ। ਇਸ ਜ਼ਿੰਮੇਵਾਰੀ ਵਿੱਚ ਹਰ ਨਾਗਰਿਕ ਦੀ ਭਾਗੀਦਾਰੀ ਹੋਣੀ ਜ਼ਰੂਰੀ ਹੈ। ਇਸ ਮੌਕੇ ਤੇ ਰੋਟਰੀ ਕਲੱਬ ਪਟਿਆਲਾ ਮਿਡ ਟਾਊਨ ਦੇ ਪ੍ਰਧਾਨ ਅਸ਼ੋਕ ਰੌਣੀ ਨੇ ਮੁੱਖ ਮਹਿਮਾਨ ਅਤੇ ਸਾਰਿਆਂ ਦਾ ਰੋਟਰੀ ਭਵਨ ਵਿੱਚ ਆਉਣ ਤੇ ਸਵਾਗਤ ਕੀਤਾ। ਉਨ੍ਹਾਂ ਨੇ ਦੱਸਿਆ ਕਿ ਕਲੱਬ ਵੱਲੋਂ ਐਸ.ਐਸ.ਟੀ. ਨਗਰ ਦੇ ਵਿੱਚ ਰੈਜੀਡੈਂਸ ਐਸੋਸੀਏਸ਼ਨ ਦੇ ਨਾਲ ਵੋਟਰ ਜਾਗਰੂਕਤਾ ਦੇ ਸੰਬੰਧੀ ਮੀਟਿੰਗ ਕਰਵਾਈ ਗਈ, ਵੋਟਰ ਜਾਗਰੂਕਤਾ ਸੁਨੇਹੇ ਦਾ ਨਾਲ ਕੱਪੜੇ ਦੇ ਥੈਲੇ ਬਣਵਾਏ ਗਏ ਅਤੇ ਇਹ ਥੈਲੇ ਮੁਫ਼ਤ ਵਿੱਚ ਸਬਜ਼ੀ ਮੰਡੀਆਂ ਦੇ ਵਿੱਚ ਵੰਡੇ ਗਏ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਕਲੱਬ ਵੋਟਰ ਜਾਗਰੂਕਤਾ ਦੇ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਤੇ ਰੋਟਰੀ ਕਲੱਬ ਪਟਿਆਲਾ ਮਿਡ ਟਾਊਨ ਦੇ ਸਕੱਤਰ ਨਰਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਪਿਛਲੇ ਤਿੰਨ ਚਾਰ ਮਹੀਨਿਆਂ ਤੋਂ ਕਲੱਬ ਵੱਲੋਂ ਵੋਟਰ ਜਾਗਰੂਕਤਾ ਦੇ ਵੱਖ–ਵੱਖ ਮੁਹਿੰਮ ਚਲਾਈ ਜਾ ਰਹੀ ਹੈ ਅਤੇ 1 ਜੂਨ ਤੱਕ ਹੋਰ ਵੀ ਕਈ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਤੇ ਸਰਕਾਰੀ ਬਹੁਤਕਨੀਕੀ ਕਾਲਜ ਦੇ ਪ੍ਰਿੰਸੀਪਲ ਰਵਿੰਦਰ ਸਿੰਘ ਹੁੰਦਲ ਨੇ ਕਿਹਾ ਕਿ ਉਨ੍ਹਾਂ ਦੀ ਸੰਸਥਾ ਵੀ ਵੋਟਰ ਜਾਗਰੂਕਤਾ ਲਈ ਵਚਨਬੱਧ ਹੈ ਅਤੇ ਪਿਛਲੇ ਸਮੇਂ ਵਿੱਚ ਉਨ੍ਹਾਂ ਨੇ ਵਿਦਿਆਰਥਣਾਂ ਦੀ ਵੋਟਰ ਜਾਗਰੂਕਤਾ ਦੀ ਇੱਕ ਰੈਲੀ ਕੱਢੀ। ਸੰਸਥਾ ਦੀ ਦੀਵਾਰ ਤੇ ਵੋਟ ਪਾਉਣ ਦਾ ਸੁਨੇਹਾ ਵੀ ਪੈਂਟ ਕਰਵਾਇਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਸੰਸਥਾ ਦੇ ਵਿਦਿਆਰਥੀ ਜੋ ਕਿ 18 ਸਾਲ ਤੋਂ ਉੱਪਰ ਹਨ ਦੀ ਵੋਟ ਬਣਵਾ ਚੁੱਕੇ ਹਨ। ਪ੍ਰੋਗਰਾਮ ਦੇ ਅਖੀਰ ਵਿੱਚ ਸਭ ਨੇ ਪ੍ਰਣ ਲਿਆ ਕਿ ਉਹ ਲੋਕਤੰਤਰੀ ਪਰੰਪਰਾਵਾਂ ਕਾਇਮ ਰੱਖਣਗੇ ਅਤੇ ਸੁਤੰਤਰ, ਨਿਰਪੱਖ ਅਤੇ ਸ਼ਾਂਤੀ ਮਈ ਚੋਣਾਂ ਦੇ ਮਾਣ ਬਰਕਰਾਰ ਰੱਖਦੇ ਹੋਏ ਨਿਡਰ ਹੋ ਕੇ ਧਰਮ, ਵਰਗ, ਜਾਤੀ, ਭਾਈਚਾਰੇ, ਭਾਸ਼ਾ ਜਾਂ ਹੋਰ ਕਿਸੇ ਪ੍ਰਭਾਵ ਤੋਂ ਬਿਨਾਂ ਜਾਂ ਲਾਲਚ ਤੋਂ ਬਿਨਾਂ ਸਾਰੀਆਂ ਚੋਣਾਂ ਵਿੱਚ ਆਪਣਾ ਵੋਟ ਜ਼ਰੂਰ ਪਾਉਣਗੇ। ਇਸ ਮੌਕੇ ਤੇ ਰੋਟਰੀ ਕਲੱਬ ਪਟਿਆਲਾ ਮਿਡ ਟਾਊਨ ਦੇ ਸਾਬਕਾ ਪ੍ਰਧਾਨ ਭਗਵਾਨ ਦਾਸ ਗੁਪਤਾ, ਰਾਜੀਵ ਗੋਇਲ, ਐਨ ਕੇ ਜੈਨ, ਹਨੀਸ ਗੋਇਲ, ਇੰਦਰਜੀਤ ਸਿੰਘ ਗਿੱਲ, ਹਰਬੰਸ ਸਿੰਘ ਕੁਲਾਰ ਅਤੇ ਤਰਸੇਮ ਬਾਂਸਲ ਆਦਿ ਹਾਜ਼ਰ ਸਨ। ਇਸ ਮੌਕੇ ਤੇ ਪਟਿਆਲਾ ਦਿਹਾਤੀ ਦੇ ਸੈਕਟਰ ਅਫ਼ਸਰ ਕੰਵਲਪ੍ਰੀਤ ਸਿੰਘ ਭੁੱਲਰ ਅਤੇ ਨੇੜਲੇ ਏਰੀਏ ਦੇ ਸਾਰੇ ਬੀ.ਐਲ.ਓ. ਵੀ ਹਾਜ਼ਰ ਸਨ।
Punjab Bani 05 April,2024
ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਨੂੰ ਮੁੜ ਵਿਕਾਸ ਦੇ ਰਾਹ ’ਤੇ ਲਿਜਾਣ ਦੇ ਸਮਰਥ: ਸੁਖਬੀਰ ਸਿੰਘ ਬਾਦਲ
ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਨੂੰ ਮੁੜ ਵਿਕਾਸ ਦੇ ਰਾਹ ’ਤੇ ਲਿਜਾਣ ਦੇ ਸਮਰਥ: ਸੁਖਬੀਰ ਸਿੰਘ ਬਾਦਲ ਪੰਜਾਬੀਆਂ ਨੂੰ ਅਕਾਲੀ ਦਲ ਦੀ ਸਰਕਾਰ ਵੇਲੇ ਹੋਏ ਕੰਮਾਂ ਦੀ ਤੁਲਨਾ ਪਿਛਲੀ ਕਾਂਗਰਸ ਤੇ ਮੌਜੂਦਾ ਆਪ ਸਰਕਾਰ ਨਾਲ ਕਰਨ ਦੀ ਕੀਤੀ ਅਪੀਲ ਫਤਿਹਗੜ੍ਹ ਸਾਹਿਬ/ਅਮਲੋਹ, 5 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਸੂਬੇ ਨੂੰ ਮੁੜ ਵਿਕਾਸ ਦੀ ਲੀਹ ’ਤੇ ਲੈ ਕੇ ਜਾ ਸਕਦਾ ਹੈ ਅਤੇ ਉਹਨਾਂ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਪਿਛਲੀਆਂ ਅਕਾਲੀ ਦਲ ਦੀਆਂ ਸਰਕਾਰਾਂ ਵੇਲੇ ਹੋਏ ਕੰਮਾਂ ਦੀ ਤੁਲਨਾ ਪਿਛਲੀ ਕਾਂਗਰਸ ਤੇ ਮੌਜੂਦਾ ਆਮ ਆਦਮੀ ਪਾਰਟੀ (ਆਪ) ਸਰਕਾਰ ਨਾਲ ਕਰਨ ਤੇ ਤੁਸੀਂ ਆਪ ਵੇਖੋ ਕਿ ਇਹ ਦੋਵੇਂ ਪਾਰਟੀਆਂ ਪੰਜਾਬ ਨੂੰ ਵੀਹ ਸਾਲ ਪਿੱਛੇ ਲੈ ਗਈਆਂ ਹਨ। ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਫਤਿਹਗੜ੍ਹ ਸਾਹਿਬ ਅਤੇ ਅਮਲੋਹ ਵਿਚ ਪੰਜਾਬ ਬਚਾਓ ਯਾਤਰਾ ਦੀ ਅਗਵਾਈ ਕੀਤੀ ਜਿਸ ਦੌਰਾਨ ਹਜ਼ਾਰਾਂ ਲੋਕਾਂ ਨੇ ਉਹਨਾਂ ਨਾਲ ਮੁਲਾਕਾਤ ਕੀਤੀ ਅਤੇ ਸਰਦਾਰ ਬਾਦਲ ਦਾ ਥਾਂ-ਥਾਂ ਨਿੱਘਾ ਸਵਾਗਤ ਕੀਤਾ, ਨੇ ਕਿਹਾ ਕਿ ਪੰਜਾਬੀ ਫੈਸਲਾ ਕਰਨ ਕਿ ਉਹ ਕਿਸਨੂੰ ਸੱਤਾ ਸੌਂਪਣੀ ਚਾਹੁੰਦੇ ਹਨ। ਇਕ ਖੇਤਰੀ ਪਾਰਟੀ ਜਿਸਦਾ ਤੇਜ਼ ਰਫਤਾਰ ਵਿਕਾਸ ਅਤੇ ਨਿਵੇਕਲੀਆਂ ਸਮਾਜ ਭਲਾਈ ਸਕੀਮਾਂ ਸਮਾਜ ਦੇ ਸਾਰੇ ਵਰਗਾਂ ਵਾਸਤੇ ਚਲਾਉਣ ਦਾ ਰਿਕਾਰਡ ਹੈ ਤੇ ਦੂਜੇ ਪਾਸੇ ਘੁਟਾਲਿਆਂ ਨਾਲ ਭਰਪੂਰ ਕਾਂਗਰਸ ਤੇ ਆਪ ਸਰਕਾਰਾਂ ਹਨ ਜਿਹਨਾਂ ਨੇ ਉਹਨਾਂ ਦਾ ਜੀਵਨ ਨਰਕ ਬਣਾ ਰੱਖਿਆ ਹੈ। ਫਤਿਹਗੜ੍ਹ ਸਾਹਿਬ ਵਿਚ ਸਰਦਾਰ ਜਗਦੀਪ ਸਿੰਘ ਚੀਮਾ ਅਤੇ ਅਮਲੋਹ ਵਿਚ ਸਰਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੇ ਨਾਲ ਯਾਤਰਾ ਵਿਚ ਸ਼ਮੂਲੀਅਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨ ਲਈ ਜਾਣਿਆ ਜਾਂਦਾ ਹੈ ਭਾਵੇਂ ਉਹ ਕਿਸਾਨਾਂ ਲਈ ਮੁਫਤ ਬਿਜਲੀ ਦਾ ਵਾਅਦਾ ਹੋਵੇ, ਬੁਢਾਪਾ ਪੈਨਸ਼ਨ ਸਕੀਮ, ਆਟਾ ਦਾਲ ਸਕੀਮ ਜਾਂ ਸ਼ਗਨ ਸਕੀਮ ਸਾਰੀਆਂ ਹੀ ਅਕਾਲੀ ਦਲ ਦੀਆਂ ਸਰਕਾਰਾਂ ਨੇ ਸ਼ੁਰੂ ਕੀਤੀਆਂ। ਸਰਕਾਰ ਨੇ ਕਿਹਾ ਕਿ ਦੂਜੇ ਪਾਸੇ ਪਿਛਲੀ ਕਾਂਗਰਸ ਸਰਕਾਰ ਨੇ ਕਿਸਾਨਾਂ ਨੂੰ ਪੂਰਨ ਕਰਜ਼ਾ ਮੁਆਫੀ ਦਾ ਵਾਅਦਾ ਕੀਤਾ ਸੀ ਪਰ ਵਾਅਦਾ ਪੂਰਾ ਨਹੀਂ ਕੀਤਾ। ਉਹਨਾਂ ਕਿਹਾ ਕਿ ਇਸੇ ਤਰੀਕੇ ਆਪ ਸਰਕਾਰ ਨੇ ਸੂਬੇ ਵਿਚ ਕੁਝ ਹਫਤਿਆਂ ਵਿਚ ਨਸ਼ਾ ਖਤਮ ਕਰਨ ਦਾ ਵਾਅਦਾ ਕੀਤਾ ਸੀ ਪਰ ਇਹ ਸੂਬੇ ਵਿਚ ਨਸ਼ੇ ਦੇ ਪਸਾਰ ਦੀ ਪ੍ਰਧਾਨਗੀ ਕਰ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਨੂੰ ਅਜਿਹੀਆਂ ਪੰਜਾਬ ਵਿਰੋਧੀ ਸਰਕਾਰਾਂ ਦੀ ਲੋੜ ਨਹੀਂ ਹੈ ਜੋ ਦਿੱਲੀ ਤੋਂ ਹੁਕਮ ਲੈਂਦੀਆਂ ਹਨ। ਇਸ ਮੌਕੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਬਿਕਰਮਜੀਤ ਸਿੰਘ ਖਾਲਸਾ, ਮਨਮੋਹਨ ਸਿੰਘ ਮੁਕਾਰੋਂਪੁਰ, ਸ਼ਰਨਜੀਤ ਸਿੰਘ ਚਨਾਰਥਲ ਤੇ ਅਮਿਤ ਰਾਠੀ ਵੀ ਪਾਰਟੀ ਪ੍ਰਧਾਨ ਦੇ ਨਾਲ ਸਨ। ਸਰਦਾਰ ਬਾਦਲ ਨੇ ਕਿਹਾ ਕਿ ਪੰਜਾਬੀਆਂ ਨੇ ਅਕਾਲੀ ਦਲ ਦੀ ਇਕਲੌਤੀ ਖੇਤਰੀ ਪਾਰਟੀ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਨੂੰ ਸਮਝ ਲਿਆ ਹੈ। ਉਹਨਾਂ ਕਿਹਾ ਕਿ ਇਹੀ ਕਾਰਣ ਹੈ ਕਿ ਲੋਕ ਵੱਡੀ ਗਿਣਤੀ ਵਿਚ ਪੰਜਾਬ ਬਚਾਓ ਯਾਤਰਾ ਦਾ ਹਿੱਸਾ ਬਣ ਰਹੇ ਹਨ। ਉਹਨਾਂ ਕਿਹਾ ਕਿ ਦਿੱਲੀ ਆਧਾਰਿਤ ਪਾਰਟੀਆਂ ਕਦੇ ਵੀ ਪੰਜਾਬ ਦੇ ਪ੍ਰਮੁੱਖ ਮੁੱਦਿਆਂ ਵਾਸਤੇ ਨਹੀਂ ਡਟਦੀਆਂ ਤੇ ਨਾ ਹੀ ਉਹਨਾਂ ਦੇ ਹੱਲ ਵਾਸਤੇ ਕੰਮ ਕਰਦੀਆਂ ਹਨ। ਉਹਨਾਂ ਕਿਹਾ ਕਿ ਦੂਜੇ ਪਾਸੇ ਅਕਾਲੀ ਦਲ ਨੇ ਪੰਜਾਬੀਆਂ ਦੇ ਹਿੱਤਾਂ ਦੀ ਹਰ ਕੀਮਤ ’ਤੇ ਰਾਖੀ ਕਰਨ ਦਾ ਤਹੱਈਆ ਕੀਤਾ ਹੋਇਆ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖਾ ਹਮਲਾ ਕੀਤਾ ਤੇ ਕਿਹਾ ਕਿ ਉਹਨਾਂ ਨੇ ਪੰਜਾਬ ਨੂੰ ਕੰਗਾਲ ਕਰ ਦਿੱਤਾ ਹੈ ਤੇ ਉਹ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ ਢੇਰੀ ਹੋਣ ਅਤੇ ਸੂਬੇ ਵਿਚ ਇੰਡਸਟਰੀ ਦੇ ਹਿਜ਼ਰਤ ਕਰਨ ਦੀ ਪ੍ਰਧਾਨਗੀ ਕਰ ਰਹੇ ਹਨ। ਉਹਨਾਂ ਕਿਹਾ ਕਿ ਪਿਛਲੇ ਦੋ ਸਾਲਾਂ ਵਿਚ ਇਕ ਲੱਖ ਕਰੋੜ ਰੁਪਏ ਦਾ ਕਰਜ਼ਾ ਲੈਣ ਦੇ ਬਾਵਜੂਦ ਆਪ ਸਰਕਾਰ ਕੋਲ ਵਿਕਾਸ ਦੇ ਨਾਂ ’ਤੇ ਵਿਖਾਉਣ ਵਾਸਤੇ ਕੁਝ ਨਹੀਂ ਹੈ। ਉਹਨਾਂ ਕਿਹਾ ਕਿ ਗੈਂਗਸਟਰ ਸਭਿਆਚਾਰ ਅਤੇ ਫਿਰੌਤੀਆਂ ਵਿਚ ਵਾਧੇ ਕਾਰਨ ਨਿਵੇਸ਼ ਦਾ ਮਾਹੌਲ ਢਹਿ ਢੇਰੀ ਹੋ ਗਿਆ ਹੈ। ਉਹਨਾਂ ਕਿਹਾ ਕਿ ਇਹੀ ਕਾਰਣ ਹੈ ਕਿ ਪੰਜਾਬ ਤੋਂ 20 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼ ਪਿਛਲੇ ਦੋ ਸਾਲਾਂ ਵਿਚ ਉੱਤਰ ਪ੍ਰਦੇਸ਼ ਤੇ ਮੱਧ ਪ੍ਰਦੇਸ਼ ਵਿਚ ਚਲਾ ਗਿਆ ਹੈ। ਉਹਨਾਂ ਨੇ ਯਾਤਰਾ ਦੌਰਾਨ ਵੱਖ-ਵੱਖ ਥਾਵਾਂ ’ਤੇ ਰੁਕੇ ਲੋਕਾਂ ਨੂੰ ਭਰੋਸਾ ਦੁਆਇਆ ਕਿ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਗੈਂਗਸਟਰ ਸਭਿਆਚਾਰ ਦੇ ਨਾਲ-ਨਾਲ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਅਸੀਂ ਸੂਬੇ ਨੂੰ ਨਿਵੇਸ਼ ਦੀ ਆਕਰਸ਼ਕ ਥਾਂ ਬਣਾ ਕੇ ਇਥੇ ਉਦਯੋਗ ਲਿਆਵਾਂਗੇ ਤੇ ਨੌਕਰੀਆਂ ਦੇ ਮੌਕੇ ਸਿਰਜਾਂਗੇ।
Punjab Bani 05 April,2024
ਭਗਤ ਸਿੰਘ ਦੇ ਪੋਤੇ ਨੇ ਆਪ ਪਾਰਟੀ ਤੇ ਜਤਾਈ ਨਰਾਜਗੀ
ਭਗਤ ਸਿੰਘ ਦੇ ਪੋਤੇ ਨੇ ਆਪ ਪਾਰਟੀ ਤੇ ਜਤਾਈ ਨਰਾਜਗੀ ਚੰਡੀਗੜ੍ਹ : ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪੋਤੇ ਯਾਦਵਿੰਦਰ ਸੰਧੂ ਨੇ ਕੇਜਰੀਵਾਲ ਦੀ ਸਲਾਖਾਂ ਵਾਲੀ ਤਸਵੀਰ 'ਤੇ ਪ੍ਰਤੀਕਿਰਿਆ ਦਿੱਤੀ ਹੈ। ਸ਼ੁੱਕਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਪਿਛਲੇ ਪਾਸੇ ਬਾਬਾ ਸਾਹਿਬ ਅੰਬੇਡਕਰ ਅਤੇ ਭਗਤ ਸਿੰਘ ਦੀਆਂ ਤਸਵੀਰਾਂ ਵਿਚਕਾਰ ਕੇਜਰੀਵਾਲ ਦੀ ਸਲਾਖਾਂ ਵਾਲੀ ਤਸਵੀਰ ਦੇਖੀ ਗਈ। ਕੇਜਰੀਵਾਲ ਦੀ ਤੁਲਨਾ ਮਹਾਨ ਨੇਤਾਵਾਂ ਨਾਲ ਕੀਤੀ ਗਈ, ਜਿਸ ਤੋਂ ਬਾਅਦ ਇਸ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ। ਹੁਣ ਭਗਤ ਸਿੰਘ ਦੇ ਪੋਤੇ ਨੇ ਵੀ 'ਆਪ' 'ਤੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ।
Punjab Bani 05 April,2024
ਮਨੀਸ਼ ਸਿਸੋਦੀਆ ਨੇ ਜੇਲ ਤੋ ਆਪਣੇ ਹਲਕੇ ਦੇ ਲੋਕਾਂ ਲਈ ਲਿਖਿਆ ਪੱਤਰ
ਮਨੀਸ਼ ਸਿਸੋਦੀਆ ਨੇ ਜੇਲ ਤੋ ਆਪਣੇ ਹਲਕੇ ਦੇ ਲੋਕਾਂ ਲਈ ਲਿਖਿਆ ਪੱਤਰ ਨਵੀਂ ਦਿੱਲੀ, 5 ਅਪਰੈਲ ਆਮ ਆਦਮੀ ਪਾਰਟੀ (ਆਪ) ਦੇ ਆਗੂ ਮਨੀਸ਼ ਸਿਸੋਦੀਆ ਨੇ ਤਿਹਾੜ ਜੇਲ੍ਹ ਤੋਂ ਆਪਣੇ ਵਿਧਾਨ ਸਭਾ ਹਲਕੇ ਦੇ ਲੋਕਾਂ ਨੂੰ ਪੱਤਰ ਲਿਖਿਆ ਹੈ, ਜਿਸ ਵਿੱਚ ਉਨ੍ਹਾਂ ਨੇ ਆਪਣੀ ਹਾਲਤ ਦੀ ਤੁਲਨਾ ਆਜ਼ਾਦੀ ਘੁਲਾਟੀਆਂ ਖ਼ਿਲਾਫ਼ ਅੰਗਰੇਜ਼ਾਂ ਵੱਲੋਂ ਕੀਤੇ ਅੱਤਿਆਚਾਰਾਂ ਨਾਲ ਕੀਤੀ ਹੈ ਅਤੇ ਕਿਹਾ ਹੈ ਕਿ ਸਿੱਖਿਆ ਲਈ ਆਪਣੀ ਵਚਨਬੱਧਤਾ ਪ੍ਰਗਟਾਈ ਹੈ। ਦਿੱਲੀ ਆਬਕਾਰੀ ਨੀਤੀ ਘਪਲੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸਿਸੋਦੀਆ ਨੇ ਵੀ ਉਮੀਦ ਪ੍ਰਗਟਾਈ ਹੈ ਕਿ ਉਹ ਜਲਦੀ ਹੀ ਜੇਲ੍ਹ ਤੋਂ ਬਾਹਰ ਆ ਜਾਣਗੇ। ਉਨ੍ਹਾਂ ਲਿਖਿਆ,‘ਜਲਦੀ ਹੀ ਬਾਹਰ ਮਿਲਾਂਗੇ। ਅੰਗਰੇਜ਼ ਹਾਕਮਾਂ ਨੇ ਵੀ ਸੱਤਾ ਦੇ ਹੰਕਾਰ ’ਚ ਲੋਕਾਂ ਨੂੰ ਝੂਠੇ ਕੇਸ ਪਾ ਕੇ ਜੇਲ੍ਹ ਭੇਜਿਆ ਸੀ।’
Punjab Bani 05 April,2024
ਪ੍ਰਧਾਨ ਮੰਤਰੀ ਮੋਦੀ ਕਰਨਗੇ ਵਾਇਨਾਡ ਵਿੱਚ ਉਮੀਦਵਾਰ ਲਈ ਪ੍ਰਚਾਰ
ਪ੍ਰਧਾਨ ਮੰਤਰੀ ਮੋਦੀ ਕਰਨਗੇ ਵਾਇਨਾਡ ਵਿੱਚ ਉਮੀਦਵਾਰ ਲਈ ਪ੍ਰਚਾਰ ਤਿਰੂਵਨੰਤਪੁਰਮ, 5 ਅਪਰੈਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੇਰਲ ਦੇ ਵਾਇਨਾਡ ਅਤੇ ਇਕ ਹੋਰ ਹਲਕੇ ਵਿਚ ਚੋਣ ਪ੍ਰਚਾਰ ਕਰਨ ਦੀ ਉਮੀਦ ਹੈ। ਸੂਤਰਾਂ ਦਾ ਕਹਿਣਾ ਹੈ ਕਿ ਦੌਰੇ ਦੀਆਂ ਤਰੀਕਾਂ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ। ਕੇਰਲ ‘ਚ 26 ਅਪਰੈਲ ਨੂੰ 20 ਲੋਕ ਸਭਾ ਮੈਂਬਰ ਚੁਣਨ ਲਈ ਚੋਣਾਂ ਹੋਣਗੀਆਂ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਸ਼ਾਮ ਇੱਥੇ ਪਹੁੰਚ ਰਹੇ ਹਨ ਅਤੇ ਸ਼ਨਿਚਰਵਾਰ ਨੂੰ ਰੋਡ ਸ਼ੋਅ ਕਰਨਗੇ। ਉੱਥੋਂ ਉਹ ਗੁਆਂਢੀ ਰਾਜ ਤਾਮਿਲਨਾਡੂ ਜਾਣਗੇ, ਜਿੱਥੇ 19 ਅਪਰੈਲ ਨੂੰ ਪਹਿਲੇ ਪੜਾਅ ਦੀਆਂ ਚੋਣਾਂ ਹੋਣੀਆਂ ਹਨ। ਸੂਤਰਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਵਾਇਨਾਡ ਵਿਖੇ ਪਾਰਟੀ ਦੇ ਸੂਬਾ ਪ੍ਰਧਾਨ ਕੇ. ਸੁਰੇਂਦਰਨ ਲਈ ਪ੍ਰਚਾਰ ਕਰਨਗੇ, ਜਿਨ੍ਹਾਂ ਦਾ ਮੁਕਾਬਲਾ ਮੌਜੂਦਾ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨਾਲ ਹੈ। ਸੀਪੀਆਈ ਦੀ ਐਨੀ ਰਾਜਾ ਇਸ ਸੀਟ ਤੋਂ ਚੋਣ ਲੜ ਰਹੀ ਇੱਕ ਹੋਰ ਪ੍ਰਮੁੱਖ ਉਮੀਦਵਾਰ ਹੈ।
Punjab Bani 05 April,2024
ਆਪ ਨੇਤਾ ਆਤਿਸ਼ੀ ਨੂੰ ਕਾਰਨ ਦੱਸੋ ਨੋਟਿਸ ਕੀਤਾ ਜਾਰੀ
ਆਪ ਨੇਤਾ ਆਤਿਸ਼ੀ ਨੂੰ ਕਾਰਨ ਦੱਸੋ ਨੋਟਿਸ ਕੀਤਾ ਜਾਰੀ ਨਵੀਂ ਦਿੱਲੀ, 5 ਅਪਰੈਲ ਚੋਣ ਕਮਿਸ਼ਨ ਨੇ ਅੱਜ ਦਿੱਲੀ ਦੀ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਨੇਤਾ ਆਤਿਸ਼ੀ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤਾ ਅਤੇ ਉਨ੍ਹਾਂ ਨੂੰ ਤੱਥਾਂ ਸਮੇਤ ਉਸ ਬਿਆਨ ਲਈ ਪੇਸ਼ ਹੋਣ ਲਈ ਕਿਹਾ ਹੈ,ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਭਾਜਪਾ ‘ਚ ਸ਼ਾਮਲ ਹੋਣ ਲਈ ਉਨ੍ਹਾਂ ਤੱਕ ਪਹੁੰਚ ਕੀਤੀ ਗਈ ਸੀ। ਇਸ ਤੋਂ ਪਹਿਲਾਂ ਭਾਜਪਾ ਨੇ ਇਸ ਮਾਮਲੇ ’ਚ ਆਤਿਸ਼ੀ ਦੇ ਇਸ ਦਾਅਵੇ ਵਿਰੁੱਧ ਕਮਿਸ਼ਨ ਕੋਲ ਪਹੁੰਚ ਕੀਤੀ ਸੀ।
Punjab Bani 05 April,2024
ਮੁੱਖ ਮੰਤਰੀ ਕੇਜਰੀਵਾਲ ਨੂੰ ਸਲਾਖਾਂ ਪਿਛੇ ਡਕਣ ਲਈ ਸਾਜਿਸ ਰਚੀ : ਸੰਜੇ ਸਿੰਘ
ਮੁੱਖ ਮੰਤਰੀ ਕੇਜਰੀਵਾਲ ਨੂੰ ਸਲਾਖਾਂ ਪਿਛੇ ਡਕਣ ਲਈ ਸਾਜਿਸ ਰਚੀ : ਸੰਜੇ ਸਿੰਘ ਨਵੀਂ ਦਿੱਲੀ, 5 ਅਪਰੈਲ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੈ ਸਿੰਘ ਨੇ ਅੱਜ ਦਾਅਵਾ ਕੀਤਾ ਕਿ ਭਾਜਪਾ ਦੇ ਸੀਨੀਅਰ ਨੇਤਾਵਾਂ ਨੇ ਆਬਕਾਰੀ ਨੀਤੀ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਲਾਖਾਂ ਪਿੱਛੇ ਡੱਕਣ ਦੀ ਸਾਜ਼ਿਸ਼ ਰਚੀ ਹੈ। ਜੇਲ੍ਹ ’ਚੋਂ ਬਾਹਰ ਆਉਣ ਤੋਂ ਦੋ ਦਿਨ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਭਾਜਪਾ ‘ਤੇ ਮਗੁੰਟਾ ਰਾਘਵ ਰੈੱਡੀ ‘ਤੇ ਕੇਜਰੀਵਾਲ ਵਿਰੁੱਧ ਝੂਠਾ ਬਿਆਨ ਦੇਣ ਲਈ ਦਬਾਅ ਬਣਾਉਣ ਦਾ ਦੋਸ਼ ਵੀ ਲਾਇਆ। ਰੈੱਡੀ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਮੁਲਜ਼ਮ ਤੋਂ ਸਰਕਾਰੀ ਗਵਾਹ ਬਣਿਆ ਹੈ।
Punjab Bani 05 April,2024
ਕਾਂਗਰਸ ਨੇ ਜਾਰੀ ਕੀਤਾ ਆਪਣਾ ਮੈਨੀਫੈਸਟੋ
ਕਾਂਗਰਸ ਨੇ ਜਾਰੀ ਕੀਤਾ ਆਪਣਾ ਮੈਨੀਫੈਸਟੋ ਨਵੀਂ ਦਿੱਲੀ, 5 ਅਪਰੈਲ ਕਾਂਗਰਸ ਨੇ ਅੱਜ ਲੋਕ ਸਭਾ ਚੋਣਾਂ ਲਈ ਆਪਣਾ ਮੈਨੀਫੈਸਟੋ ਜਾਰੀ ਕੀਤਾ ਜੋ ਪੰਜ ‘ਨਿਆਂ’ ਅਤੇ 25 ‘ਗਾਰੰਟੀਆਂ’ ‘ਤੇ ਆਧਾਰਿਤ ਹੈ। ਪਾਰਟੀ ਨੇ ਇਸ ਦਾ ਨਾਂ ‘ਨਿਆਏ ਪੱਤਰ’ ਰੱਖਿਆ ਹੈ। ਇਹ ਚੋਣ ਮਨੋਰਥ ਪੱਤਰ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਕਾਂਗਰਸ ਦੇ ਮੁੱਖ ਦਫ਼ਤਰ ਵਿੱਚ ਜਾਰੀ ਕੀਤਾ ਗਿਆ। ਇਸ ਮੌਕੇ ਕਾਂਗਰਸ ਸੰਗਠਨ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ, ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ, ਪਾਰਟੀ ਮੈਨੀਫੈਸਟੋ ਕਮੇਟੀ ਦੇ ਮੁਖੀ ਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਸਮੇਤ ਕਈ ਹੋਰ ਸੀਨੀਅਰ ਆਗੂ ਮੌਜੂਦ ਸਨ। ਇਸ ਵਿੱਚ ਲੋਕਾਂ ਨੂੰ ਧਰਮ, ਭਾਸ਼ਾ, ਜਾਤ ਤੋਂ ਉਪਰ ਉੱਠ ਕੇ ਸਮਝਦਾਰੀ ਨਾਲ ਚੋਣ ਕਰਨ ਅਤੇ ਲੋਕਤੰਤਰੀ ਸਰਕਾਰ ਬਣਾਉਣ ਦੀ ਅਪੀਲ ਕੀਤੀ। ਕਾਂਗਰਸ ਦੇਸ਼ ਵਿਆਪੀ ਸਮਾਜਿਕ-ਆਰਥਿਕ ਅਤੇ ਜਾਤੀ ਜਨਗਣਨਾ ਕਰਵਾਉਣ ਦਾ ਵਾਅਦਾ ਕੀਤਾ ਹੈ।
Punjab Bani 05 April,2024
ਕਾਂਗਰਸ ਨੇ ਅਸਤੀਫੇ ਤੋ ਬਾਅਦ ਮੇਰੀ ਬਰਖਾਸਤਗੀ ਦਾ ਫੈਸਲਾ ਲਿਆ : ਸੰਜੇ ਨਿਰਪਮ
ਕਾਂਗਰਸ ਨੇ ਅਸਤੀਫੇ ਤੋ ਬਾਅਦ ਮੇਰੀ ਬਰਖਾਸਤਗੀ ਦਾ ਫੈਸਲਾ ਲਿਆ : ਸੰਜੇ ਨਿਰਪਮ ਮੁੰਬਈ, 4 ਅਪਰੈਲ ਸਾਬਕਾ ਸੰਸਦ ਮੈਂਬਰ ਸੰਜੈ ਨਿਰੂਪਮ ਨੇ ਅੱਜ ਕਾਂਗਰਸ ਲੀਡਰਸ਼ਿਪ ’ਤੇ ਵਿਅੰਗ ਕਰਦਿਆਂ ਦਾਅਵਾ ਕੀਤਾ ਕਿ ਪਾਰਟੀ ਨੂੰ ਆਪਣਾ ਅਸਤੀਫ਼ਾ ਭੇਜਣ ਮਗਰੋਂ ਉਨ੍ਹਾਂ ਕੱਢਿਆ ਗਿਆ। ਅਨੁਸ਼ਾਸਨਹੀਣਤਾ ਅਤੇ ਪਾਰਟੀ ਵਿਰੋਧੀ ਬਿਆਨਾਂ ਦੀਆਂ ਸ਼ਿਕਾਇਤਾਂ ਦਾ ਨੋਟਿਸ ਲੈਂਦਿਆਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬੁੱਧਵਾਰ ਦੇਰ ਸ਼ਾਮ ਨਿਰੂਪਮ ਨੂੰ ਤੁਰੰਤ ਛੇ ਸਾਲਾਂ ਲਈ ਪਾਰਟੀ ਤੋਂ ਬਾਹਰ ਕਰਨ ਦੀ ਮਨਜ਼ੂਰੀ ਦੇ ਦਿੱਤੀ। ਕਾਂਗਰਸ ਦੀ ਮੁੰਬਈ ਇਕਾਈ ਦੇ ਸਾਬਕਾ ਮੁਖੀ ਨਿਰੂਪਮ ਨੇ ਅੱਜ ਸਵੇਰੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਕਿਹਾ, ‘ਅਜਿਹਾ ਲੱਗਦਾ ਹੈ ਕਿ ਪਾਰਟੀ ਨੇ ਕੱਲ੍ਹ ਰਾਤ ਮੇਰਾ ਅਸਤੀਫਾ ਮਿਲਣ ਤੋਂ ਤੁਰੰਤ ਬਾਅਦ ਮੇਰੀ ਬਰਖਾਸਤਗੀ ਦਾ ਫੈਸਲਾ ਲਿਆ ਹੈ। ਅਜਿਹੀ ਮੁਸਤੈਦੀ ਦੇਖ ਕੇ ਚੰਗਾ ਲੱਗਾ।’
Punjab Bani 04 April,2024
ਕਾਂਗਰਸ ਨੂੰ ਝਟਕਾ : ਨੇਤਾ ਗੌਰਵ ਵੱਲਭ ਭਾਜਪਾ ਵਿੱਚ ਹੋਏ ਸ਼ਾਮਲ
ਕਾਂਗਰਸ ਨੂੰ ਝਟਕਾ : ਨੇਤਾ ਗੌਰਵ ਵੱਲਭ ਭਾਜਪਾ ਵਿੱਚ ਹੋਏ ਸ਼ਾਮਲ ਨਵੀਂ ਦਿੱਲੀ। ਕੁਝ ਦਿਨਾਂ ਤੋਂ ਚੱਲ ਰਹੀਆਂ ਅਟਕਲਾਂ ਦੇ ਵਿਚਕਾਰ ਅੱਜ ਕਾਂਗਰਸ ਦੇ ਸਾਬਕਾ ਨੇਤਾ ਗੌਰਵ ਵੱਲਭ ਭਾਜਪਾ 'ਚ ਸ਼ਾਮਲ ਹੋ ਗਏ ਹਨ। ਲੋਕ ਸਭਾ ਚੋਣਾਂ ਤੋਂ ਪਹਿਲਾਂ ਵੱਲਭ ਦਾ ਰਾਜਸਥਾਨ ਤੋਂ ਪਲਾਇਨ ਕਰਨਾ ਕਾਂਗਰਸ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਉਨ੍ਹਾਂ ਕਾਂਗਰਸ 'ਤੇ ਦਿਸ਼ਾਹੀਣ ਪਾਰਟੀ ਹੋਣ ਦਾ ਦੋਸ਼ ਲਾਇਆ ਸੀ। ਵੱਲਭ ਕਾਂਗਰਸ ਦੇ ਰਾਸ਼ਟਰੀ ਬੁਲਾਰੇ ਸਨ। ਵੱਲਭ ਦੇ ਨਾਲ ਬਿਹਾਰ ਕਾਂਗਰਸ ਦੇ ਸਾਬਕਾ ਪ੍ਰਧਾਨ ਅਨਿਲ ਸ਼ਰਮਾ ਨੇ ਵੀ ਭਾਜਪਾ ਦੀ ਮੈਂਬਰਸ਼ਿਪ ਲੈ ਲਈ ਹੈ। ਭਾਜਪਾ 'ਚ ਸ਼ਾਮਲ ਹੋਣ 'ਤੇ ਗੌਰਵ ਵੱਲਭ ਨੇ ਕਿਹਾ ਕਿ 2-3 ਵੱਡੇ ਮੁੱਦੇ ਸਨ, ਜਿਨ੍ਹਾਂ ਨੂੰ ਮੈਂ ਆਪਣੇ ਅਸਤੀਫੇ 'ਚ ਉਜਾਗਰ ਕੀਤਾ ਸੀ... ਮੈਂ ਸਵੇਰੇ-ਸ਼ਾਮ ਧਨ-ਦੌਲਤ ਬਣਾਉਣ ਵਾਲਿਆਂ ਨੂੰ ਗਾਲ੍ਹ ਨਹੀਂ ਕੱਢ ਸਕਦਾ। ਦੌਲਤ ਬਣਾਉਣਾ ਕੋਈ ਅਪਰਾਧ ਨਹੀਂ ਹੈ।
Punjab Bani 04 April,2024
ਬਾਕਸਰ ਵਿਜੇ਼ਦਰ ਸਿੰਘ ਨੇ ਫੜਿਆ ਭਾਜਪਾ ਦਾ ਪੱਲਾ
ਬਾਕਸਰ ਵਿਜੇ਼ਦਰ ਸਿੰਘ ਨੇ ਫੜਿਆ ਭਾਜਪਾ ਦਾ ਪੱਲਾ ਦਿੱਲੀ : ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਮੁੱਕੇਬਾਜ਼ੀ ’ਚ ਭਾਰਤ ਦੇ ਪਹਿਲੇ ਓਲੰਪਿਕ ਮੈਡਲ ਜੇਤੂ ਵਿਜੇਂਦਰ ਸਿੰਘ ਨੇ ਬੁੱਧਵਾਰ ਨੂੰ ਕਾਂਗਰਸ ਦਾ ਸਾਥ ਛੱਡ ਕੇ ਭਾਜਪਾ ਦਾ ਪੱਲਾ ਫੜ ਲਿਆ ਹੈ। ਦਿੱਲੀ ਸਥਿਤ ਭਾਜਪਾ ਮੁੱਖ ਦਫ਼ਤਰ ’ਚ ਰਾਸ਼ਟਰੀ ਜਨਰਲ ਸਕੱਤਰ ਵਿਨੋਦ ਤਾਵੜੇ ਦੀ ਮੌਜੂਦਗੀ ’ਚ ਵਿਜੇਂਦਰ ਸਿੰਘ ਨੇ ਪਾਰਟੀ ਦੀ ਰਸਮੀ ਮੈਂਬਰਸ਼ਿਪ ਹਾਸਲ ਕੀਤੀ। ਉਨ੍ਹਾਂ ਨੇ ਇਸ ਨੂੰ ਖ਼ੁਦ ਦੀ ਘਰ ਵਾਪਸੀ ਕਰਾਰ ਦਿੱਤਾ ਤੇ ਕਿਹਾ ਕਿ ਦੇਸ਼ ਤੇ ਲੋਕਾਂ ਦੀ ਸੇਵਾ ਕਰਨ ਲਈ ਉਨ੍ਹਾਂ ਨੇ ਇਹ ਫ਼ੈਸਲਾ ਲਿਆ।
Punjab Bani 04 April,2024
ਮੁੱਖ ਮੰਤਰੀ ਕੇਜਰੀਵਾਲ ਨੂੰ ਹਟਾਉਣ ਦੀ ਮੰਗ ਤੇ ਹਾਈਕੋਰਟ ਦਾ ਇਨਕਾਰ
ਮੁੱਖ ਮੰਤਰੀ ਕੇਜਰੀਵਾਲ ਨੂੰ ਹਟਾਉਣ ਦੀ ਮੰਗ ਤੇ ਹਾਈਕੋਰਟ ਦਾ ਇਨਕਾਰ ਨਵੀਂ ਦਿੱਲੀ। ਦਿੱਲੀ ਹਾਈ ਕੋਰਟ ਨੇ ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਹਟਾਉਣ ਦੀ ਮੰਗ ਵਾਲੀ ਪਟੀਸ਼ਨ ’ਤੇ ਕੋਈ ਹੁਕਮ ਦੇਣ ਤੋਂ ਇਨਕਾਰ ਕਰ ਦਿੱਤਾ। ਐਕਟਿੰਗ ਚੀਫ਼ ਜਸਟਿਸ ਮਨਮੋਹਨ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਹਾਈ ਕੋਰਟ ਸਾਰਾ ਕੰਮ ਨਹੀਂ ਕਰ ਸਕਦੀ ਅਤੇ ਇਹ ਹਾਈ ਕੋਰਟ ਦਾ ਕੰਮ ਨਹੀਂ ਹੈ।
Punjab Bani 04 April,2024
ਮੁੱਖ ਮੰਤਰੀ ਕੇਜਰੀਵਾਲ ਨੇ ਵਿਧਾਇਕਾਂ ਨੂੰ ਰੋਜਾਨਾ ਆਪਣੇ ਇਲਾਕਿਆਂ ਦਾ ਦੌਰਾ ਕਰਨ ਲਈ ਕਿਹਾ : ਸੁਨੀਤਾ ਕੇਜਰੀਵਾਲ
ਮੁੱਖ ਮੰਤਰੀ ਕੇਜਰੀਵਾਲ ਨੇ ਵਿਧਾਇਕਾਂ ਨੂੰ ਰੋਜਾਨਾ ਆਪਣੇ ਇਲਾਕਿਆਂ ਦਾ ਦੌਰਾ ਕਰਨ ਲਈ ਕਿਹਾ : ਸੁਨੀਤਾ ਕੇਜਰੀਵਾਲ ਨਵੀਂ ਦਿੱਲੀ: ਦਿੱਲੀ ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਪਤਨੀ ਸੁਨੀਤਾ ਕੇਜਰੀਵਾਲ ਦੀ ਸਿਆਸਤ ਵਿੱਚ ਸ਼ਮੂਲੀਅਤ ਹੌਲੀ-ਹੌਲੀ ਵਧਦੀ ਜਾ ਰਹੀ ਹੈ। ਤਾਜ਼ਾ ਮਾਮਲੇ ਵਿੱਚ, ਸੁਨੀਤਾ ਕੇਜਰੀਵਾਲ ਨੇ ਵੀਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਕੀਤੀ ਅਤੇ ਤਿਹਾੜ ਜੇਲ੍ਹ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੂੰ ਮੁੱਖ ਮੰਤਰੀ ਕੇਜਰੀਵਾਲ ਦੁਆਰਾ ਭੇਜਿਆ ਸੰਦੇਸ਼ ਪੜ੍ਹਿਆ। ਸੁਨੀਤਾ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਨੇ ਜੇਲ੍ਹ ਤੋਂ ਆਪਣੇ ਸੰਦੇਸ਼ ਵਿੱਚ 'ਆਪ' ਵਿਧਾਇਕਾਂ ਨੂੰ ਰੋਜ਼ਾਨਾ ਆਪਣੇ ਇਲਾਕਿਆਂ ਦਾ ਦੌਰਾ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
Punjab Bani 04 April,2024
ਦਿੱਲੀ ਆਧਾਰਿਤ ਪਾਰਟੀਆਂ ਪੰਜਾਬ ਨੂੰ ਗੁਲਾਮ ਬਣਾਉਣਾ ਚਾਹੁੰਦੀਆਂ ਹਨ ਪਰ ਦਿਲ ਜਿੱਤਣਾ ਨਹੀਂ ਚਾਹੁੰਦੀਆਂ: ਸੁਖਬੀਰ ਸਿੰਘ ਬਾਦਲ
ਦਿੱਲੀ ਆਧਾਰਿਤ ਪਾਰਟੀਆਂ ਪੰਜਾਬ ਨੂੰ ਗੁਲਾਮ ਬਣਾਉਣਾ ਚਾਹੁੰਦੀਆਂ ਹਨ ਪਰ ਦਿਲ ਜਿੱਤਣਾ ਨਹੀਂ ਚਾਹੁੰਦੀਆਂ: ਸੁਖਬੀਰ ਸਿੰਘ ਬਾਦਲ ਪੰਜਾਬੀ ਨੂੰ ਪੰਜਾਬ ਨੂੰ ਬਚਾਉਣ ਲਈ ਖੇਤਰੀ ਪਾਰਟੀ ਨੂੰ ਮਜ਼ਬੂਤ ਕਰਨ ਦੀ ਕੀਤੀ ਅਪੀਲ ਪੰਜਾਬ ਬਚਾਓ ਯਾਤਰਾ ਨੂੰ ਸਨੌਰ ਤੇ ਘਨੌਰ ਵਿਚ ਮਿਲਿਆ ਲਾਮਿਸਾਲ ਹੁੰਗਾਰਾ ਪਟਿਆਲਾ, 4 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਬਾਹਰਲਿਆਂ ਦੇ ਹਮਲੇ ਤੋਂ ਪੰਜਾਬ ਨੂੰ ਬਚਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਦੀ ਹਮਾਇਤ ਕਰਨ ਅ਼ਤੇ ਜ਼ੋਰ ਦੇ ਕੇ ਕਿਹਾ ਕਿ ਦਿੱਲੀ ਆਧਾਰਿਤ ਪਾਰਟੀਆਂ ਪੰਜਾਬ ਨੂੰ ਗੁਲਾਮ ਬਣਾਉਣਾ ਚਾਹੁੰਦੀਆਂ ਹਨ ਪਰ ਦਿਲ ਨਹੀਂ ਜਿੱਤਣਾ ਚਾਹੁੰਦੀਆਂ। ਅਕਾਲੀ ਦਲ ਦੇ ਪ੍ਰਧਾਨ ਦਾ ਅੱਜ ਪੰਜਾਬ ਬਚਾਓ ਯਾਤਰਾ ਦੌਰਾਨ ਸਨੌਰ ਤੇ ਘਨੌਰ ਵਿਖੇ ਨਿੱਘਾ ਸਵਾਗਤ ਹੋਇਆ ਤੇ ਲੋਕਾਂ ਨੂੰ ਭਰਵਾਂ ਹੁੰਗਾਰਾ ਦਿੱਤਾ। ਇਸ ਮੌਕੇ ਉਹਨਾਂ ਕਿਹਾ ਕਿ ਅਕਾਲੀ ਦਲ ਗੁਰੂ ਸਾਹਿਬਾਨ ਦੇ ਫਲਸਫੇ ਦਾ ਅਸਲ ਵਾਰਿਸ ਹੈ ਅਤੇ ਉਹ ਸਰਬੱਤ ਦੇ ਭਲੇ ਵਿਚ ਵਿਸ਼ਵਾਸ ਰੱਖਦਾ ਹੈ ਤੇ ਹਮੇਸ਼ਾ ਜੋ ਪ੍ਰਚਾਰ ਕੀਤਾ, ਉਸੇ ’ਤੇ ਵਿਸ਼ਵਾਸ ਕਰਦਾ ਹੈ। ਉਹਨਾਂ ਕਿਹਾਕਿ ਇਕ ਪਾਸੇ ਤਾਂ ਤੁਹਾਡੀ ਆਪਣੀ ਪਾਰਟੀ ਹੈ ਜੋ ਹਮੇਸ਼ਾ ਗਰੀਬ, ਕਿਸਾਨਾਂ, ਮਜ਼ਦੂਰਾਂ ਤੇ ਵਪਾਰੀਆਂ ਨੂੰ ਨਾਲ ਲੈ ਕੇ ਤਰੱਕੀ ਦੇ ਰਾਹ ’ਤੇ ਚੱਲਦੀ ਹੈ ਜਦੋਂ ਕਿ ਦੂਜੇ ਪਾਸੇ ਕੇਂਦਰੀ ਤਾਕਤਾਂ ਹਨ ਜੋ ਪੰਜਾਬ ਨੂੰ ਕਮਜ਼ੋਰ ਕਰ ਕੇ ਇਸਦੇ ਸਰੋਤਾਂ ’ਤੇ ਕਬਜ਼ਾ ਕਰਨਾ ਚਾਹੁੰਦੀਆਂ ਹਨ। ਸਰਦਾਰ ਸੁਖਬੀਰ ਸਿੰਘ ਬਾਦਲ, ਜਿਹਨਾਂ ਦਾ ’ਸਾਡਾ ਪੰਜਾਬ, ਅਸੀਂ ਪੰਜਾਬ ਦੇ’ ਵਰਗੇ ਨਾਅਰਿਆਂ ਨਾਲ ਸਵਾਗਤ ਕੀਤਾ ਗਿਆ ਤੇ ਉਹਨਾਂ ਨੂੰ ਸੈਂਕੜੇ ਨੌਜਵਾਨਾਂ ਨੇ ’ਉਡਦਾ ਬਾਜ਼’ ਨਾਂ ਦੇ ਯਾਦਗਾਰੀ ਚਿੰਨ੍ਹ ਨਾਲ ਸਨਮਾਨਤ ਕੀਤਾ, ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਦੋਵਾਂ ਨੇ ਤੁਹਾਨੂੰ ਲੁੱਟਿਆ ਹੈ। ਉਹਨਾਂ ਕਿਹਾ ਕਿ ਦੋਹਾਂ ਪਾਰਟੀਆਂ ਨੇ ਪੰਜਾਬ ਦੇ ਸਰੋਤਾਂ ਦੀ ਦੁਰਵਰਤੋਂ ਆਪਣੇ ਕੌਮੀ ਟੀਚਿਆਂ ਦੀ ਪ੍ਰਾਪਤੀ ਵਾਸਤੇ ਕੀਤੀ ਹੈ। ਇਹ ਪਾਰਟੀਆਂ ਨਾ ਤਾਂ ਕੋਈ ਵਿਕਾਸ ਕਰ ਸਕੀਆਂ ਤੇ ਨਾ ਹੀ ਕੋਈ ਵੱਡਾ ਬੁਨਿਆਦੀ ਢਾਂਚਾ ਪ੍ਰਾਜੈਕਟ ਲਿਆ ਸਕੀਆਂ। ਉਹਨਾਂ ਕਿਹਾ ਕਿ ਜਿਹੜੇ ਨੌਜਵਾਨਾਂ ਨੇ ਨੌਕਰੀਆਂ ਮੰਗੀਆਂ,ਇਹਨਾਂ ਨੇ ਉਹਨਾਂ ’ਤੇ ਮੁਕੱਦਮੇ ਚਲਾਏ ਅਤੇ ਪੰਜਾਬ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਠੱਪ ਹੋਣ ਤੇ ਪੂੰਜੀਨਿਵੇਸ਼ ਹੋਰ ਰਾਜਾਂ ਵਿਚ ਜਾਣ ਦੀ ਪ੍ਰਧਾਨਗੀ ਕੀਤੀ। ਉਹਨਾਂ ਕਿਹਾ ਕਿ ਸਮਾਂ ਆ ਗਿਆ ਹੈ ਕਿ ਸੂਬਾ ਸਾਰੀਆਂ ਕੇਂਦਰੀ ਪਾਰਟੀਆਂ ਤੋਂ ਆਪਣਾ ਖਹਿੜਾ ਛੁਡਾਉਣ। ਯਾਤਰਾ ਦੌਰਾਨ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ੍ਰੀ ਐਨ ਕੇ ਸ਼ਰਮਾ, ਸਰਦਾਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਸਰਦਾਰ ਭੁਪਿੰਦਰ ਸਿੰਘ ਸ਼ੇਖੂਪੁਰ ਵੀ ਅਕਾਲੀ ਦਲ ਦੇ ਪ੍ਰਧਾਨ ਦੇ ਨਾਲ ਸਨ। ਅਕਾਲੀ ਦਲ ਦੇ ਪ੍ਰਧਾਨ ਨੇ ਕਾਂਗਰਸ ਤੇ ਆਪ ਦੋਵਾਂ ਵੱਲੋਂ ਪ੍ਰਚਾਰੇ ਬਦਲਾਅ ਦੇ ਨਾਅਰੇ ’ਤੇ ਵੀ ਸਵਾਲ ਚੁੱਕੇ। ਉਹਨਾਂ ਕਿਹਾ ਕਿ ਪੰਜਾਬੀਆਂ ਨੂੰ ਸਵੈ ਪੜਚੋਲ ਕਰਨੀ ਚਾਹੀਦੀ ਹੈ ਕਿ ਪਿਛਲੇ ਸੱਤ ਸਾਲਾਂ ਵਿਚ ਪੰਜਾਬ ਵਿਚ ਇਸਦੇ ਅਰਥਚਾਰੇ ਦੇ ਢਹਿ ਢੇਰੀ ਹੋਣ ਅਤੇ ਗਰੀਬਾਂ ਨੂੰ ਸਮਾਜ ਭਲਾਈ ਸਕੀਮਾਂ ਦਾ ਲਾਭ ਦੇਣ ਤੋਂ ਨਾਂਹ ਕਰਨ ਤੋਂ ਇਲਾਵਾ ਹੋਰ ਕੀ ਬਦਲਿਆ ਹੈ ? ਉਹਨਾਂ ਨੇ ਕਾਂਗਰਸ ਤੇ ਆਪ ਦੋਵਾਂ ਦੇ ਦੋਗਲੇਪਨ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਦੋਵੇਂ ਪਾਰਟੀਆਂ ਦਾ ਕੌਮੀ ਪੱਧਰ ’ਤੇ ਗਠਜੋੜ ਹੈ ਪਰ ਉਹ ਪੰਜਾਬ ਵਿਚ ਇਕ ਦੂਜੇ ਦਾ ਵਿਰੋਧ ਕਰਨ ਦਾ ਡਰਾਮਾ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਪੰਜਾਬੀਆਂ ਨੇ ਪਹਿਲਾਂ ਹੀ ਇਸ ਅਪਵਿੱਤਰ ਗਠਜੋੜ ਨੂੰ ਪਛਾਣ ਲਿਆ ਹੈ ਤੇ ਦੋਵਾਂ ਪਾਰਟੀਆਂ ਨੂੰ ਕਰਾਰਾ ਸਬਕ ਸਿਖਾਇਆ ਜਾਵੇਗਾ। ਅਕਾਲੀ ਦਲ ਦੇ ਪ੍ਰਧਾਨ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਸਭ ਨੂੰ ਲੈ ਕੇ ਵਿਕਾਸ ਕਰਨ ਦੀ ਕੀਤੀ ਵਚਨਬੱਧਤਾ ’ਤੇ ਕਾਇਮ ਹੈ। ਉਹਨਾਂ ਕਿਹਾ ਕਿ ਸ਼ਾਂਤੀ ਤੇ ਫਿਰਕੂ ਸਦਭਾਵਨਾ ਹਮੇਸ਼ਾ ਸਾਡੇ ਫਲਸਫੇ ਦਾ ਧੁਰਾ ਰਹਿਣਗੇ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਆਉਂਦੀਆਂ ਪਾਰਲੀਮਾਨੀ ਚੋਣਾਂ ਪੰਜਾਬੀਆਂ ਦੇ ਮਾਣ ਤੇ ਸਨਮਾਨ ਦੀਆਂ ਚੋਣਾਂ ਹਨ। ਉਹਨਾਂ ਕਿਹਾ ਕਿ ਅਸੀਂ ਸ਼ਹੀਦ ਭਗਤ ਸਿੰਘ ਤੇ ਸ਼ਹੀਦ ਊਧਮ ਸਿੰਘ ਦੇ ਵਾਰਸ ਹਾਂ ਤੇ ਪੰਜਾਬ ਦੀ ਵਿਰਾਸਤ ਨੂੰ ਸੰਭਾਲਣਾ ਸਾਡੀ ਮੁੱਢਲੀ ਜ਼ਿੰਮੇਵਾਰੀ ਹੈ।
Punjab Bani 04 April,2024
ਹੰਸ ਰਾਜ ਹੰਸ ਨੇ ਮੱਥਾ ਟੇਕ ਕੀਤੀ ਚੋਣ ਮੁਹਿੰਮ ਸ਼ੁਰੂ
ਹੰਸ ਰਾਜ ਹੰਸ ਨੇ ਮੱਥਾ ਟੇਕ ਕੀਤੀ ਚੋਣ ਮੁਹਿੰਮ ਸ਼ੁਰੂ ਫਰੀਦਕੋਟ :ਫਰੀਦਕੋਟ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਹੰਸ ਰਾਜ ਹੰਸ ਨੇ ਵੀਰਵਾਰ ਨੂੰ ਸਥਾਨਕ ਟਿੱਲਾ ਬਾਬਾ ਫਰੀਦ ਵਿਖੇ ਮੱਥਾ ਟੇਕ ਕੇ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਸ਼ਹਿਰ ਵਿੱਚ ਰੋਡ ਸ਼ੋਅ ਕੱਢਿਆ ਜਾਵੇਗਾ। ਟਿੱਲਾ ਬਾਬਾ ਫਰੀਦ ਵਿਖੇ ਮੱਥਾ ਟੇਕਣ ਸਮੇਂ ਉਹਨਾਂ ਨੇ ਬਹੁਤ ਹੀ ਭਾਵਪੂਰਤ ਬਿਆਨ ਦਿੱਤਾ ਅਤੇ ਇਹ ਵੀ ਕਿਹਾ ਕਿ ਮੈਂ ਬਾਬਾ ਫਰੀਦ ਦੀ ਨਗਰੀ ਵਿੱਚ ਹਮੇਸ਼ਾ ਨੰਗੇ ਪੈਰੀਂ ਰਹਿਣ ਦਾ ਪ੍ਰਣ ਲੈਂਦਾ ਹਾਂ। ਇਸ ਦੌਰਾਨ ਗੱਲਬਾਤ ਕਰਦਿਆਂ ਹੰਸ ਰਾਜ ਹੰਸ ਨੇ ਕਿਹਾ ਕਿ ਉਹ ਇੱਥੋਂ ਬਾਬਾ ਫ਼ਰੀਦ ਵਿਖੇ ਮੱਥਾ ਟੇਕ ਕੇ ਆਪਣਾ ਸਿਆਸੀ ਸਫ਼ਰ ਸ਼ੁਰੂ ਕਰ ਰਹੇ ਹਨ। ਅੱਜ ਉਸ ਦੀ ਜ਼ਿੰਦਗੀ ਦਾ ਸਭ ਤੋਂ ਖੂਬਸੂਰਤ ਦਿਨ ਹੈ।
Punjab Bani 04 April,2024
ਰਾਹੁਲ ਗਾਂਧੀ ਨੇ ਕੀਤਾ ਰੋਡ ਸ਼ੋਅ ਸ਼ੁਰੂ
ਰਾਹੁਲ ਗਾਂਧੀ ਨੇ ਕੀਤਾ ਰੋਡ ਸ਼ੋਅ ਸ਼ੁਰੂ ਵਾਇਨਾਡ (ਕੇਰਲ), 3 ਅਪਰੈਲ ਕਾਂਗਰਸ ਸੰਸਦ ਰਾਹੁਲ ਗਾਂਧੀ ਆਗਾਮੀ ਲੋਕ ਸਭਾ ਚੋਣਾਂ ਲਈ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਅੱਜ ਇਥੇ ਪੁੱਜੇ। ਉਨ੍ਹਾਂ ਹਲਕੇ ਵਿੱਚ ਰੋਡ ਸ਼ੋਅ ਸ਼ੁਰੂ ਕਰ ਦਿੱਤਾ ਹੈ। ਵਾਇਨਡ ਤੋਂ ਉਹ 2019 ਦੀਆਂ ਆਮ ਚੋਣਾਂ ਵਿੱਚ ਚਾਰ ਲੱਖ ਤੋਂ ਵੱਧ ਵੋਟਾਂ ਦੇ ਵੱਡੇ ਫਰਕ ਨਾਲ ਜਿੱਤੇ ਸਨ।
Punjab Bani 03 April,2024
ਸੁਰਖਿਆ ਬਲਾਂ ਵੱਲੋ ਮਾਰੇ ਗਏ ਨਕਸਲੀਆਂ ਦੀ ਗਿਣਤੀ ਵਧੀ
ਸੁਰਖਿਆ ਬਲਾਂ ਵੱਲੋ ਮਾਰੇ ਗਏ ਨਕਸਲੀਆਂ ਦੀ ਗਿਣਤੀ ਵਧੀ ਬੀਜਾਪੁਰ, 3 ਅਪਰੈਲ ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਬੀਜਾਪੁਰ ਜ਼ਿਲ੍ਹੇ ਵਿਚ ਮੰਗਲਵਾਰ ਨੂੰ ਨਕਸਲੀਆਂ ਨਾਲ ਮੁਕਾਬਲੇ ਤੋਂ ਬਾਅਦ ਸੁਰੱਖਿਆ ਬਲਾਂ ਨੇ ਅੱਜ ਸਵੇਰੇ ਤਿੰਨ ਹੋਰ ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ। ਇਸ ਘਟਨਾ ਵਿੱਚ ਹੁਣ ਤੱਕ ਸੁਰੱਖਿਆ ਬਲਾਂ ਨੇ ਇੱਕ ਔਰਤ ਸਮੇਤ 13 ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਹਨ। ਸੁਰੱਖਿਆ ਬਲਾਂ ਨੇ ਬੀਤੇ ਦਿਨ ਮਹਿਲਾ ਨਕਸਲੀ ਸਮੇਤ 10 ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਸਨ। ਇਲਾਕੇ ‘ਚ ਤਲਾਸ਼ੀ ਮੁਹਿੰਮ ਜਾਰੀ ਹੈ। ਅੱਜ ਸਵੇਰੇ ਜਦੋਂ ਇਲਾਕੇ ਦੀ ਤਲਾਸ਼ੀ ਲਈ ਗਈ ਤਾਂ ਤਿੰਨ ਹੋਰ ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਹੋਈਆਂ।
Punjab Bani 03 April,2024
ਮੁੱਖ ਮੰਤਰੀ ਕੇਜਰੀਵਾਲ ਦਾ ਤੇਜੀ ਨਾਲ ਘਟ ਰਿਹਾ ਹੈ ਭਾਰ : ਆਤਿਸ਼ੀ
ਮੁੱਖ ਮੰਤਰੀ ਕੇਜਰੀਵਾਲ ਦਾ ਤੇਜੀ ਨਾਲ ਘਟ ਰਿਹਾ ਹੈ ਭਾਰ : ਆਤਿਸ਼ੀ ਨਵੀਂ ਦਿੱਲੀ, 3 ਅਪਰੈਲ ਆਮ ਆਦਮੀ ਪਾਰਟੀ (ਆਪ) ਦੀ ਸੀਨੀਅਰ ਆਗੂ ਆਤਿਸ਼ੀ ਨੇ ਅੱਜ ਦਾਅਵਾ ਕੀਤਾ ਕਿ 21 ਮਾਰਚ ਨੂੰ ਗ੍ਰਿਫ਼ਤਾਰੀ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਭਾਰ ਤੇਜ਼ੀ ਨਾਲ ਘਟ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਭਾਰ ’ਚ 4.5 ਕਿਲੋ ਦੀ ਕਮੀ ਆਈ ਹੈ। ਆਤਿਸ਼ੀ ਨੇ ਭਾਜਪਾ ‘ਤੇ ਕੇਜਰੀਵਾਲ ਨੂੰ ਜੇਲ੍ਹ ‘ਚ ਰੱਖ ਕੇ ਉਨ੍ਹਾਂ ਦੀ ਸਿਹਤ ਨੂੰ ਖਤਰੇ ‘ਚ ਪਾਉਣ ਦਾ ਵੀ ਦੋਸ਼ ਲਗਾਇਆ ਹੈ।
Punjab Bani 03 April,2024
ਲੋਕ ਸਭਾ ਚੋਣਾਂ ਵਿੱਚ ਭਾਜਪਾ ਫਿਰ ਜਿਤੇਗੀ : ਪ੍ਰਧਾਨ ਮੰਤਰੀ ਮੋਦੀ
ਲੋਕ ਸਭਾ ਚੋਣਾਂ ਵਿੱਚ ਭਾਜਪਾ ਫਿਰ ਜਿਤੇਗੀ : ਪ੍ਰਧਾਨ ਮੰਤਰੀ ਮੋਦੀ ਦਿਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਲੋਕ ਸਭਾ ਚੋਣਾਂ ‘ਚ ਭਾਜਪਾ ਫਿਰ ਤੋਂ ਜਿੱਤੇਗੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਾਡਾ ਟੀਚਾ ਤੀਜੇ ਕਾਰਜਕਾਲ ਵਿੱਚ ਮੁਫਤ ਬਿਜਲੀ ਮੁਹੱਈਆ ਕਰਵਾਉਣਾ ਹੈ। ਲੋਕ ਸਭਾ ਚੋਣਾਂ ਨੂੰ ਲੈ ਕੇ ਉਤਰਾਖੰਡ ਦੇ ਰੁਦਰਪੁਰ ‘ਚ ਰੈਲੀ ਨੂੰ ਸੰਬੋਧਨ ਕਰਦੇ ਹੋਏ ਪੀਐੱਮ ਮੋਦੀ ਨੇ ਕਿਹਾ, ‘ਮੋਦੀ ਦੀ ਗਾਰੰਟੀ ਨੇ ਉੱਤਰਾਖੰਡ ਦੇ ਹਰ ਘਰ ‘ਚ ਸੁਵਿਧਾਵਾਂ ਪਹੁੰਚਾਈਆਂ ਹਨ ਅਤੇ ਲੋਕਾਂ ਦਾ ਆਤਮ-ਸਨਮਾਨ ਵਧਾਇਆ ਹੈ। ਹੁਣ ਤੀਜੇ ਕਾਰਜਕਾਲ ਵਿੱਚ ਤੁਹਾਡਾ ਪੁੱਤਰ ਇੱਕ ਹੋਰ ਵੱਡਾ ਕੰਮ ਕਰਨ ਜਾ ਰਿਹਾ ਹੈ। ਤੁਹਾਨੂੰ 24 ਘੰਟੇ ਬਿਜਲੀ ਮਿਲਦੀ ਹੈ, ਬਿਜਲੀ ਦਾ ਬਿੱਲ ਜ਼ੀਰੋ ਹੁੰਦਾ ਹੈ ਅਤੇ ਬਿਜਲੀ ਤੋਂ ਪੈਸੇ ਵੀ ਕਮਾਓ। ਇਸ ਦੇ ਲਈ ਮੋਦੀ ਨੇ ‘ਪੀਐੱਮ ਸੂਰਜ ਘਰ ਮੁਫਤ ਬਿਜਲੀ ਯੋਜਨਾ’ ਸ਼ੁਰੂ ਕੀਤੀ ਹੈ।
Punjab Bani 03 April,2024
ਲੋਕ ਸਭਾ ਚੋਣਾਂ-2024: ਪੰਜਾਬ ਪੁਲਿਸ, ਅਰਧ-ਸੈਨਿਕ ਬਲਾਂ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ’ਤੇ ਚਲਾਇਆ ਤਲਾਸ਼ੀ ਅਭਿਆਨ
ਲੋਕ ਸਭਾ ਚੋਣਾਂ-2024: ਪੰਜਾਬ ਪੁਲਿਸ, ਅਰਧ-ਸੈਨਿਕ ਬਲਾਂ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ’ਤੇ ਚਲਾਇਆ ਤਲਾਸ਼ੀ ਅਭਿਆਨ - ਪੰਜਾਬ ਪੁਲਿਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਲੋਕ ਸਭਾ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - 221 ਪੁਲਿਸ ਟੀਮਾਂ ਨੇ 193 ਰੇਲਵੇ ਸਟੇਸ਼ਨਾਂ ਅਤੇ 162 ਬੱਸ ਅੱਡਿਆਂ ’ਤੇ 3851 ਵਿਅਕਤੀਆਂ ਦੀ ਲਈ ਜਾਮਾਂ ਤਲਾਸ਼ੀ ਅਤੇ 3002 ਵਾਹਨਾਂ ਦੀ ਕੀਤੀ ਚੈਕਿੰਗ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ - ਆਦਰਸ਼ ਚੋਣ ਜ਼ਾਬਤਾ ਲੱਗਣ ਉਪਰੰਤ ਪੰਜਾਬ ਪੁਲਿਸ ਨੇ ਲਾਗੂ ਕੀਤੇ 1717 ਗ਼ੈਰ-ਜ਼ਮਾਨਤੀ ਵਾਰੰਟ ਚੰਡੀਗੜ੍ਹ, 2 ਅਪ੍ਰੈਲ: ਲੋਕ ਸਭਾ ਚੋਣਾਂ -2024 ਦੇ ਮੱਦੇਨਜ਼ਰ, ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਰਾਜ ਭਰ ਦੇ ਸਾਰੇ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ਅਤੇ ਇਨ੍ਹਾਂ ਦੇ ਆਲੇ-ਦੁਆਲੇ ਇੱਕ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ। ਇਹ ਅਭਿਆਨ ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ’ਤੇ ਲੋਕਾਂ ਵਿੱਚ ਪੁਲਿਸ ਦਾ ਭਰੋਸਾ ਵਧਾਉਣ ਅਤੇ ਸਮਾਜ ਵਿਰੋਧੀ ਤੱਤਾਂ ’ਤੇ ਸ਼ਿਕੰਜਾ ਕੱਸਣ ਦੇ ਹਿੱਸੇ ਵਜੋਂ ਚਲਾਇਆ ਗਿਆ । ਇਹ ਤਲਾਸ਼ੀ ਅਭਿਆਨ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ , ਜਿਸ ਤਹਿਤ ਪੁਲਿਸ ਟੀਮਾਂ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ.ਏ.ਪੀ.ਐਫ.) ਦੀਆਂ ਟੀਮਾਂ ਨੇ ਰੇਲਵੇ ਸਟੇਸ਼ਨਾਂ ਅਤੇ ਬੱਸ ਸਟੈਂਡਾਂ ’ਤੇ ਆਉਣ- ਜਾਣ ਵਾਲੇ ਲੋਕਾਂ ਦੀ ਤਲਾਸ਼ੀ ਲਈ। ਪੁਲਿਸ ਟੀਮਾਂ ਨੇ ਉਕਤ ਆਪ੍ਰੇਸ਼ਨ ਦੌਰਾਨ ਵਾਹਨ ਐਪ ਦੀ ਵਰਤੋਂ ਰਾਹੀਂ ਰੇਲਵੇ ਸਟੇਸ਼ਨਾਂ ਅਤੇ ਬੱਸ ਸਟੈਂਡਾਂ ਦੀ ਪਾਰਕਿੰਗ ਵਿੱਚ ਖੜ੍ਹੇ ਦੋਪਹੀਆ / ਚਾਰ ਪਹੀਆ ਵਾਹਨਾਂ ਦੀ ਚੈਕਿੰਗ ਵੀ ਕੀਤੀ। ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਜੋ ਇਸ ਰਾਜ ਪੱਧਰੀ ਕਾਰਵਾਈ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਇਸ ਅਭਿਆਨ ਨੂੰ ਨੇਪਰੇ ਚਾੜ੍ਹਨ ਲਈ ਸਾਰੇ ਸੀਪੀਜ਼/ਐਸਐਸਪੀਜ਼ ਨੂੰ, ਹਰੇਕ ਰੇਲਵੇ ਸਟੇਸ਼ਨ/ਬੱਸ ਸਟੈਂਡ ’ਤੇ ਗਜ਼ਟਿਡ ਅਧਿਕਾਰੀ ਦੀ ਨਿਗਰਾਨੀ ਹੇਠ ਘੱਟੋ-ਘੱਟ ਦੋ-ਦੋ ਪੁਲਿਸ ਟੀਮਾਂ ਤਾਇਨਾਤ ਕਰਨ ਲਈ ਕਿਹਾ ਗਿਆ ਸੀ। ਉਨ੍ਹਾਂ ਕਿਹਾ, “ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਸੀ ਕਿ ਉਹ ਇਸ ਕਾਰਵਾਈ ਦੌਰਾਨ ਹਰ ਹਰੇਕ ਆਮੋ-ਖ਼ਾਸ ਨਾਲ ਨਿਮਰਤਾ ਨਾਲ ਪੇਸ਼ ਆਉਣ।” ’’ ਉਨ੍ਹਾਂ ਕਿਹਾ ਕਿ ਲੋਕਾਂ ਦੀ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਉਣ ਨੂੰ ਧਿਆਨ ਵਿੱਚ ਰੱਖਦਿਆਂ, ਸੂਬੇ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ’ਤੇ ਸ਼ੱਕੀ ਵਿਅਕਤੀਆਂ ਦੀ ਭਾਲ ਕਰਨ ਲਈ, 2000 ਤੋਂ ਵੱਧ ਪੁਲਸ ਕਰਮੀਆਂ ਦੀ ਨਫ਼ਰੀ ਵਾਲੀਆਂ 221 ਪੁਲਸ ਟੀਮਾਂ ਤਾਇਨਾਤ ਕੀਤੀਆਂ ਗਈਆਂ । ਉਨ੍ਹਾਂ ਦੱਸਿਆ ਕਿ ਸੂਬੇ ਦੇ 193 ਰੇਲਵੇ ਸਟੇਸ਼ਨਾਂ ਅਤੇ 162 ਬੱਸ ਅੱਡਿਆਂ ’ਤੇ ਚਲਾਏ ਗਏ ਇਸ ਤਲਾਸ਼ੀ ਅਭਿਆਨ ਦੌਰਾਨ 3851 ਤੋਂ ਵੱਧ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਗਈ ਅਤੇ ਵਾਹਨ ਐਪ ਦੀ ਵਰਤੋਂ ਕਰਕੇ ਪੁਲਿਸ ਟੀਮਾਂ ਨੇ ਰੇਲਵੇ ਸਟੇਸ਼ਨਾਂ ਅਤੇ ਬੱਸ ਸਟੈਂਡਾਂ ਦੀ ਪਾਰਕਿੰਗ ’ਚ ਖੜ੍ਹੇ 3002 ਵਾਹਨਾਂ ਦੀ ਚੈਕਿੰਗ ਵੀ ਕੀਤੀ । ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਵੱਲੋਂ ਗੈਰ-ਜ਼ਮਾਨਤੀ ਵਾਰੰਟ (ਐਨ.ਬੀ.ਡਬਲਿਊਜ਼) ਲਾਗੂ ਕਰਨ ਲਈ ਵੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਸਪੈਸ਼ਲ ਡੀ.ਜੀ.ਪੀ. ਨੇ ਕਿਹਾ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਪੰਜਾਬ ਪੁਲਿਸ ਵੱਲੋਂ 1717 ਗੈਰ-ਜ਼ਮਾਨਤੀ ਵਾਰੰਟ ਲਾਗੂ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਅੰਤਰ-ਰਾਜੀ ਸਰਹੱਦਾਂ ’ਤੇ ਅਪਰਾਧੀਆਂ, ਗੈਰ-ਕਾਨੂੰਨੀ ਸ਼ਰਾਬ ਅਤੇ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ਤੇ ਤਿੱਖੀ ਨਜ਼ਰ ਰੱਖਣ ਲਈ ਵਿਆਪਕ ਰਣਨੀਤੀ ਤਿਆਰ ਕੀਤੀ ਹੈ। ਉਨ੍ਹਾਂ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਪਹਿਲਾਂ ਹੀ ਸੂਬੇ ਭਰ ਵਿੱਚ ਵਿਸ਼ੇਸ਼ ਨਾਕੇ ਲਗਾਉਣ ਅਤੇ ਗਸ਼ਤ-ਪਾਰਟੀਆਂ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਸਮਾਜ ਵਿਰੋਧੀ ਤੱਤਾਂ ’ਤੇ ਨਜ਼ਰ ਰੱਖਣ ਲਈ ਨਿਰਦੇਸ਼ ਦਿੱਤੇ ਗਏ ਹਨ। ਦੱਸਣਯੋਗ ਹੈ ਕਿ ਪੰਜਾਬ ਪੁਲਿਸ ਨੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 433 ਐਫਆਈਆਰਜ਼ ਦਰਜ ਕਰਕੇ 618 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ 37.65 ਕਿਲੋ ਹੈਰੋਇਨ, 60 ਕਿਲੋ ਅਫੀਮ, 10.81 ਕੁਇੰਟਲ ਭੁੱਕੀ, 40 ਕਿਲੋ ਗਾਂਜਾ ਅਤੇ 11 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
Punjab Bani 02 April,2024
ਲੋਕ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਦੋ ਹੋਰ ਉਮੀਦਵਾਰਾਂ ਦੇ ਐਲਾਣੇ ਨਾਮ
ਲੋਕ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਦੋ ਹੋਰ ਉਮੀਦਵਾਰਾਂ ਦੇ ਐਲਾਣੇ ਨਾਮ ਚੰਡੀਗੜ੍ਹ : ਲੋਕ ਸਭਾ ਚੋਣਾਂ 2024 ਦੇ ਲਈ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ 2 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਆਪ ਵੱਲੋਂ ਮਾਲਵਿੰਦਰ ਸਿੰਘ ਕੰਗ ਨੂੰ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਬਣਾਇਆ ਗਿਆ ਹੈ। ਮਾਲਵਿੰਦਰ ਸਿੰਘ ਕੰਗ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਹਨ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਨੇ ਹੁਸ਼ਿਆਰਪੁਰ ਤੋਂ ਡਾ.ਰਾਜਕੁਮਾਰ ਚੱਬੇਵਾਲ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਡਾ. ਚੱਬੇਵਾਲ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ ਅਤੇ ਵਿਧਾਨ ਸਭਾ ਵਿੱਚ ਕਾਂਗਰਸ ਦੇ ਉਪ ਨੇਤਾ ਵੀ ਰਹਿ ਚੁੱਕੇ ਹਨ। ਹਾਲ ਹੀ ਵਿੱਚ ਉਹ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਹੁਣ ਤੱਕ ਆਮ ਆਦਮੀ ਪਾਰਟੀ ਪੰਜਾਬ ਵਿੱਚ 9 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ।
Punjab Bani 02 April,2024
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ 1 ਜੂਨ ਨੂੰ ਛੁੱਟੀ ਦਾ ਐਲਾਨ
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ 1 ਜੂਨ ਨੂੰ ਛੁੱਟੀ ਦਾ ਐਲਾਨ ਚੰਡੀਗੜ੍ਹ, 2 ਅਪਰੈਲ ਪੰਜਾਬ ਸੂਬੇ ਵਿਖੇ 1 ਜੂਨ 2024 (ਸ਼ਨਿਚਰਵਾਰ) ਨੂੰ ਪੈਣ ਵਾਲੀਆਂ ਲੋਕ ਸਭਾ ਦੀਆਂ ਵੋਟਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਸੂਬੇ ਵਿਖੇ ਸਥਿਤ ਸਰਕਾਰੀ ਦਫ਼ਤਰਾਂ/ ਬੋਰਡਾਂ/ਕਾਰਪੋਰੇਸ਼ਨਾਂ/ਵਿਦਿਅਕ ਅਦਾਰਿਆਂ ਲਈ 1 ਜੂਨ ਦੀ ਗਜ਼ਟਿਡ ਛੁੱਟੀ ਹੋਵੇਗੀ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਐਲਾਨੀ ਗਈ ਹੈ। ਸਰਕਾਰੀ ਬੁਲਾਰੇ ਵੱਲੋਂ ਅੱਜ ਇੱਥੇ ਦਿੱਤੀ ਜਾਣਕਾਰੀ ਅਨੁਸਾਰ ਵੋਟ ਪਾਉਣ ਲਈ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135 ਬੀ (1) ਤਹਿਤ 1 ਜੂਨ ਨੂੰ ਪੇਡ (ਅਦਾਇਗੀਯੋਗ) ਛੁੱਟੀ ਰਹੇਗੀ। ਇਹ ਛੁੱਟੀ ਕਿਸੇ ਵੀ ਬਿਜਨਿਸ, ਵਪਾਰ, ਉਦਯੋਗ ਜਾਂ ਕਿਸੇ ਵੀ ਹੋਰ ਸੰਸਥਾ ਵਿੱਚ ਕੰਮ ਕਰਦੇ ਸਾਰੇ ਕਰਮਚਾਰੀਆਂ ਲਈ ਐਲਾਨੀ ਗਈ ਹੈ।
Punjab Bani 02 April,2024
ਜੇਲ ਅੰਦਰ ਬੇਚੈਨੀ ਨਾਲ ਕਟੀ ਅਰਵਿੰਦ ਕੇਜਰੀਵਾਲ ਨੇ ਪਹਿਲੀ ਰਾਤ
ਜੇਲ ਅੰਦਰ ਬੇਚੈਨੀ ਨਾਲ ਕਟੀ ਅਰਵਿੰਦ ਕੇਜਰੀਵਾਲ ਨੇ ਪਹਿਲੀ ਰਾਤ ਨਵੀਂ ਦਿੱਲੀ, 2 ਅਪਰੈਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਤਿਹਾੜ ਜੇਲ੍ਹ ਵਿੱਚ ਆਪਣੀ 14X8 ਫੁੱਟ ਦੀ ਕੋਠੜੀ ਵਿੱਚ ਪਹਿਲੀ ਰਾਤ ਬੇਚੈਨੀ ਨਾਲ ਬਿਤਾਈ ਅਤੇ ਕੁਝ ਦੇਰ ਲਈ ਹੀ ਸੌਣ ਵਿੱਚ ਕਾਮਯਾਬ ਰਹੇ। ਦੱਸਿਆ ਗਿਆ ਹੈ ਕਿ ਸ਼ਾਮ ਨੂੰ ਉਸ ਦੀ ਪਤਨੀ ਅਤੇ ਬੱਚਿਆਂ ਨੂੰ ਮਿਲਣ ਦੀ ਸੰਭਾਵਨਾ ਹੈ। ਜੇਲ੍ਹ ਅਧਿਕਾਰੀਆਂ ਨੇ ਦੱਸਿਆ ਕਿ ਸਵੇਰੇ ਕੇਜਰੀਵਾਲ ਦਾ ਸ਼ੂਗਰ ਲੈਵਲ ਘੱਟ ਸੀ ਅਤੇ ਉਹ ਤਿਹਾੜ ਜੇਲ੍ਹ ਦੇ ਡਾਕਟਰਾਂ ਦੀ ਨਿਗਰਾਨੀ ਹੇਠ ਹਨ। ਉਨ੍ਹਾ
Punjab Bani 02 April,2024
ਸੌਰਭ ਭਾਰਦਵਾਜ, ਦੁਰਗੇਸ਼ ਪਾਠਕ ਤੇ ਰਾਘਵ ਚੱਢਾ ਨੂੰ ਕੀਤਾ ਜਾਵੇਗਾ ਗ੍ਰਿਫ਼ਤਾਰ : ਆਤਿਸੀ
ਸੌਰਭ ਭਾਰਦਵਾਜ, ਦੁਰਗੇਸ਼ ਪਾਠਕ ਤੇ ਰਾਘਵ ਚੱਢਾ ਨੂੰ ਕੀਤਾ ਜਾਵੇਗਾ ਗ੍ਰਿਫ਼ਤਾਰ : ਆਤਿਸੀ ਨਵੀਂ ਦਿੱਲੀ, 2 ਅਪਰੈਲ ਆਮ ਆਦਮੀ ਪਾਰਟੀ (ਆਪ) ਦੀ ਸੀਨੀਅਰ ਆਗੂ ਅਤੇ ਦਿੱਲੀ ਦੀ ਮੰਤਰੀ ਆਤਿਸ਼ੀ ਨੇ ਅੱਜ ਦਾਅਵਾ ਕੀਤਾ ਕਿ ਮੇਰੇ ਨੇੜਲੇ ਵਿਅਕਤੀ ਨੇ ਕਿਹਾ ਸੀ ਕਿ ਮੈਨੂੰ ਉਨ੍ਹਾਂ ਨੂੰ ਭਾਜਪਾ ਵਿੱਚ ਸ਼ਾਮਲ ਹੋ ਜਾਣਾ ਚਾਹੀਦਾ ਹੈ ਜਾਂ ਇੱਕ ਮਹੀਨੇ ਦੇ ਅੰਦਰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਗ੍ਰਿਫਤਾਰੀ ਲਈ ਤਿਆਰ ਰਹਿਣਾ ਚਾਹੀਦਾ ਹੈ। ਆਤਿਸ਼ੀ ਨੇ ਇੱਥੇ ਪ੍ਰੈਸ ਕਾਨਫਰੰਸ ਵਿੱਚ ਦਾਅਵਾ ਕੀਤਾ ਕਿ ਉਨ੍ਹਾਂ ਤੋਂ ਇਲਾਵਾ ‘ਆਪ’ ਦੇ ਤਿੰਨ ਆਗੂਆਂ ਦਿੱਲੀ ਦੇ ਮੰਤਰੀ ਸੌਰਭ ਭਾਰਦਵਾਜ, ਵਿਧਾਇਕ ਦੁਰਗੇਸ਼ ਪਾਠਕ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇਗਾ।
Punjab Bani 02 April,2024
ਸੁਸੀਲ ਰਿੰਕੂ ਤੇ ਸੀਤਲ ਅੰਗੁਰਲ ਨੂੰ ਮਿਲੀ ਸੀਆਰਪੀਐਫ ਸੁਰਖਿਆ
ਸੁਸੀਲ ਰਿੰਕੂ ਤੇ ਸੀਤਲ ਅੰਗੁਰਲ ਨੂੰ ਮਿਲੀ ਸੀਆਰਪੀਐਫ ਸੁਰਖਿਆ ਜਲੰਧਰ, 2 ਅਪਰੈਲ ‘ਆਪ’ ਛੱਡ ਕੇ ਭਾਜਪਾ ਵਿਚ ਗਏ ਸ਼ੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੂਰਲ ਨੂੰ ਸੀਆਰਪੀਐੱਫ ਸੁਰੱਖਿਆ ਦੇ ਦਿੱਤੀ ਗਈ ਹੈ। ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਸੁਸ਼ੀਲ ਕੁਮਾਰ ਰਿੰਕੂ ਅਤੇ ਵਿਧਾਇਕ ਸ਼ੀਤਲ ਅੰਗੁਰਾਲ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਗ੍ਰਹਿ ਮੰਤਰਾਲੇ ਨੇ ਸੁਸ਼ੀਲ ਕੁਮਾਰ ਰਿੰਕੂ ਨੂੰ 18 ਸੁਰੱਖਿਆ ਕਰਮਚਾਰੀ ਅਤੇ ਸ਼ੀਤਲ ਅੰਗੁਰਾਲ ਨੂੰ 11 ਸੁਰੱਖਿਆ ਕਰਮਚਾਰੀ ਦਿੱਤੇ ਹਨ। ਕੇਂਦਰ ਵੱਲੋਂ ਸੀਆਰਪੀਐੱਫ ਦੇ ਜਵਾਨਾਂ ਨੂੰ ਸਿੱਧਾ ਉਨ੍ਹਾਂ ਦੇ ਘਰ ਭੇਜਿਆ ਗਿਆ ਹੈ। ਜ਼ਿਕਰਯੋਗ ਹੈ ਕਿ ਭਾਜਪਾ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੇ ਦੋਵੇਂ ਆਗੂਆਂ ਦੀ ਸੁਰੱਖਿਆ ਘਟਾ ਦਿੱਤੀ ਸੀ।
Punjab Bani 02 April,2024
ਸੁਰਖਿਆ ਕਰਮੀਆਂ ਨਾਲ ਮੁਕਾਬਲੇ ਦੌਰਾਨ 9 ਨਕਸਲੀਆਂ ਦੀ ਮੌਤ
ਸੁਰਖਿਆ ਕਰਮੀਆਂ ਨਾਲ ਮੁਕਾਬਲੇ ਦੌਰਾਨ 9 ਨਕਸਲੀਆਂ ਦੀ ਮੌਤ ਰਾਏਪੁਰ, 2 ਅਪਰੈਲ ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ ਅੱਜ ਸੁਰੱਖਿਆ ਕਰਮੀਆਂ ਨਾਲ ਮੁਕਾਬਲੇ ਵਿੱਚ 9 ਨਕਸਲੀ ਮਾਰੇ ਗਏ। ਬੀਜਾਪੁਰ ਜ਼ਿਲ੍ਹਾ ਬਸਤਰ ਲੋਕ ਸਭਾ ਹਲਕੇ ਦੇ ਅਧੀਨ ਆਉਂਦਾ ਹੈ, ਜਿੱਥੇ 19 ਅਪਰੈਲ ਨੂੰ ਆਮ ਚੋਣਾਂ ਦੇ ਪਹਿਲੇ ਗੇੜ ਵਿੱਚ ਵੋਟਾਂ ਪੈਣੀਆਂ ਹਨ। ਪੁਲੀਸ ਦੇ ਇੰਸਪੈਕਟਰ ਜਨਰਲ (ਬਸਤਰ ਰੇਂਜ) ਸੁੰਦਰਰਾਜ ਪੀ. ਨੇ ਦੱਸਿਆ ਕਿ ਸੁਰੱਖਿਆ ਕਰਮਚਾਰੀ ਨਕਸਲ ਵਿਰੋਧੀ ਮੁਹਿੰਮ ‘ਤੇ ਸਨ। ਜ਼ਿਲ੍ਹਾ ਰਿਜ਼ਰਵ ਗਾਰਡ, ਸਪੈਸ਼ਲ ਟਾਸਕ ਫੋਰਸ, ਕੇਂਦਰੀ ਰਿਜ਼ਰਵ ਪੁਲੀਸ ਬਲ ਅਤੇ ਇਸ ਦੀ ਐਲੀਟ ਯੂਨਿਟ ਕਮਾਂਡੋ ਬਟਾਲੀਅਨ ਫਾਰ ਰੈਜ਼ੋਲਿਊਟ ਐਕਸ਼ਨ (ਕੋਬਰਾ) ਨਾਲ ਸਬੰਧਤ ਕਰਮਚਾਰੀ ਅਪਰੇਸ਼ਨ ਵਿੱਚ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਗੋਲੀਬਾਰੀ ਰੁਕਣ ਤੋਂ ਬਾਅਦ ਮੌਕੇ ਤੋਂ ਚਾਰ ਨਕਸਲੀਆਂ ਦੀਆਂ ਲਾਸ਼ਾਂ ਸਮੇਤ ਲਾਈਟ ਮਸ਼ੀਨ ਗੰਨ ਅਤੇ ਹੋਰ ਹਥਿਆਰ ਬਰਾਮਦ ਕੀਤੇ ਗਏ। ਬਾਅਦ ਵਿੱਚ ਮੁਕਾਬਲੇ ਵਾਲੀ ਥਾਂ ਤੋਂ 5 ਹੋਰ ਲਾਸ਼ਾਂ ਮਿਲੀਆਂ। ਇਲਾਕੇ ਵਿੱਚ ਤਲਾਸ਼ੀ ਮੁਹਿੰਮ ਜਾਰੀ ਹੈ।
Punjab Bani 02 April,2024
ਪੰਜਾਬ ‘ਚ ਕੰਮ ਕਰਨ ਵਾਲੇ ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਦੇ ਵੋਟਰਾਂ ਨੂੰ 1 ਜੂਨ ਦੀ ਵਿਸ਼ੇਸ਼ ਛੁੱਟੀ : ਸਿਬਿਨ ਸੀ
ਪੰਜਾਬ ‘ਚ ਕੰਮ ਕਰਨ ਵਾਲੇ ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਦੇ ਵੋਟਰਾਂ ਨੂੰ 1 ਜੂਨ ਦੀ ਵਿਸ਼ੇਸ਼ ਛੁੱਟੀ : ਸਿਬਿਨ ਸੀ ਚੰਡੀਗੜ੍ਹ, 2 ਅਪ੍ਰੈਲ : ਪੰਜਾਬ ਵਿੱਚ ਕੰਮ ਕਰਨ ਵਾਲੇ ਹਿਮਾਚਲ ਪ੍ਰਦੇਸ਼ ਅਤੇ ਯੂਟੀ ਚੰਡੀਗੜ੍ਹ ਦੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟਿੰਗ ਵਾਲੇ ਦਿਨ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦੀ ਘੋਸ਼ਣਾ ਕੀਤੀ ਗਈ ਹੈ। ਇਸ ਬਾਬਤ ਜਾਣਕਾਰੀ ਦਿੰਦਿਆ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿੱਚੋਂ ਜੇਕਰ ਕੋਈ ਯੂਟੀ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਦਾ ਵੋਟਰ ਹੈ ਤਾਂ ਉਹ ਆਪਣੀ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 01-06-2024 (ਸ਼ਨਿੱਚਰਵਾਰ) ਦੀ ਵਿਸ਼ੇਸ਼ ਛੁੱਟੀ ਲੈ ਸਕੇਗਾ। ਇਹ ਛੁੱਟੀ ਅਧਿਕਾਰੀਆਂ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਕਿਸੇ ਵੀ ਉਦਯੋਗਿਕ ਅਦਾਰੇ, ਕਾਰੋਬਾਰ, ਵਪਾਰ ਜਾਂ ਕਿਸੇ ਵੀ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਯੂਟੀ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਦੇ ਵੋਟਰਾਂ ਨੂੰ ਵੀ ਵੋਟ ਪਾਉਣ ਲਈ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135ਬੀ (1) ਮੁਤਾਬਕ 01-06-2024 ਨੂੰ ਅਦਾਇਗੀਯੋਗ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
Punjab Bani 02 April,2024
ਪੰਜਾਬ ‘ਚ ਕੰਮ ਕਰਨ ਵਾਲੇ ਜੰਮੂ-ਕਸ਼ਮੀਰ ਅਤੇ ਰਾਜਸਥਾਨ ਦੇ ਵੋਟਰਾਂ ਨੂੰ 19 ਅਪ੍ਰੈਲ ਦੀ ਵਿਸ਼ੇਸ਼ ਛੁੱਟੀ : ਸਿਬਿਨ ਸੀ
ਪੰਜਾਬ ‘ਚ ਕੰਮ ਕਰਨ ਵਾਲੇ ਜੰਮੂ-ਕਸ਼ਮੀਰ ਅਤੇ ਰਾਜਸਥਾਨ ਦੇ ਵੋਟਰਾਂ ਨੂੰ 19 ਅਪ੍ਰੈਲ ਦੀ ਵਿਸ਼ੇਸ਼ ਛੁੱਟੀ : ਸਿਬਿਨ ਸੀ - ਉਦਯੋਗਿਕ ਅਦਾਰੇ, ਕਾਰੋਬਾਰ, ਵਪਾਰ ਜਾਂ ਕਿਸੇ ਵੀ ਹੋਰ ਅਦਾਰੇ ‘ਚ ਕੰਮ ਕਰਨ ਵਾਲੇ ਵੋਟਰ ਨੂੰ ਵੀ ਮਿਲੇਗੀ ਅਦਾਇਗੀਯੋਗ ਛੁੱਟੀ - ਪੰਜਾਬ ਦੇ 3 ਸਰਹੱਦੀ ਜ਼ਿਲ੍ਹਿਆਂ ‘ਚ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਅਧੀਨ ਵੀ ਛੁੱਟੀ ਦਾ ਐਲਾਨ ਚੰਡੀਗੜ੍ਹ, 2 ਅਪ੍ਰੈਲ : ਲੋਕ ਸਭਾ ਚੋਣਾਂ-2024 ਦੇ ਸੰਦਰਭ ਵਿਚ ਪੰਜਾਬ ‘ਚ ਕੰਮ ਕਰਨ ਵਾਲੇ ਜੰਮੂ-ਕਸ਼ਮੀਰ ਅਤੇ ਰਾਜਸਥਾਨ ਦੇ ਵੋਟਰਾਂ ਨੂੰ ਇਨ੍ਹਾਂ ਸੂਬਿਆਂ ਵਿਚ ਵੋਟਿੰਗ ਵਾਲੇ ਦਿਨ ਯਾਨੀ 19 ਅਪ੍ਰੈਲ, 2024 ਨੂੰ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦੀ ਘੋਸ਼ਣਾ ਕੀਤੀ ਗਈ ਹੈ। ਜਾਣਕਾਰੀ ਦਿੰਦਿਆ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿੱਚੋਂ ਜੇਕਰ ਕੋਈ ਰਾਜਸਥਾਨ ਅਤੇ ਜੰਮੂ-ਕਸ਼ਮੀਰ ਦਾ ਵੋਟਰ ਹੈ ਤਾਂ ਉਹ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 19-04-2024 (ਸ਼ੁੱਕਰਵਾਰ) ਦੀ ਵਿਸ਼ੇਸ਼ ਛੁੱਟੀ ਲੈ ਸਕੇਗਾ। ਇਹ ਛੁੱਟੀ ਅਧਿਕਾਰੀਆਂ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਕਿਸੇ ਵੀ ਉਦਯੋਗਿਕ ਅਦਾਰੇ, ਕਾਰੋਬਾਰ, ਵਪਾਰ ਜਾਂ ਕਿਸੇ ਵੀ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਜੰਮੂ ਕਸ਼ਮੀਰ ਅਤੇ ਰਾਜਸਥਾਨ ਦੇ ਵੋਟਰ ਨੂੰ ਵੀ ਵੋਟ ਪਾਉਣ ਲਈ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135ਬੀ (1) ਮੁਤਾਬਕ 19-04-2024 ਨੂੰ ਅਦਾਇਗੀਯੋਗ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਤੋਂ ਇਲਾਵਾ 19 ਅਪ੍ਰੈਲ ਨੂੰ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪਠਾਨਕੋਟ, ਫਾਜ਼ਿਲਕਾ ਅਤੇ ਮੁਕਤਸਰ ਸਾਹਿਬ ਵਿਖੇ ਸਥਿਤ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿੱਦਿਅਕ ਅਦਾਰਿਆਂ ਵਿਖੇ ਸਥਾਨਕ ਛੁੱਟੀ ਰਹੇਗੀ ਅਤੇ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਹੋਵੇਗੀ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
Punjab Bani 02 April,2024
ਸਾਬਕਾ ਸੰਸਦ ਮੈਬਰ ਧਰਮਵੀਰ ਗਾਂਧੀ ਕਾਂਗਰਸ ਵਿੱਚ ਸ਼ਾਮਲ
ਸਾਬਕਾ ਸੰਸਦ ਮੈਬਰ ਧਰਮਵੀਰ ਗਾਂਧੀ ਕਾਂਗਰਸ ਵਿੱਚ ਸ਼ਾਮਲ ਨਵੀਂ ਦਿੱਲੀ, 1 ਅਪਰੈਲ ਪਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਧਰਮਵੀਰ ਗਾਂਧੀ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।ਸ੍ਰੀ ਗਾਂਧੀ ਦੇ ਪਟਿਆਲਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਵਜੋਂ ਚੋਣ ਲੜਨ ਦੀ ਸੰਭਾਵਨਾ ਹੈ। ਧਰਮਵੀਰ ਗਾਂਧੀ ਨੇ 2014 ਵਿੱਚ ‘ਆਪ’ ਉਮੀਦਵਾਰ ਵਜੋਂ ਪਟਿਆਲਾ ਤੋਂ ਪ੍ਰਨੀਤ ਕੌਰ ਨੂੰ ਹਰਾ ਕੇ ਲੋਕ ਸਭਾ ਚੋਣ ਜਿੱਤੀ ਸੀ। ਗਾਂਧੀ, ਜੋ ਪੇਸ਼ੇ ਤੋਂ ਡਾਕਟਰ ਹਨ, ਨੇ ਬਾਅਦ ਵਿੱਚ 2016 ਵਿੱਚ ‘ਆਪ’ ਨੂੰ ਛੱਡ ਦਿੱਤਾ ਅਤੇ ਆਪਣੀ ਨਵਾਂ ਪੰਜਾਬ ਪਾਰਟੀ ਬਣਾਈ, ਜਿਸ ਨੂੰ ਉਨ੍ਹਾਂ ਅੱਜ ਕਾਂਗਰਸ ਵਿੱਚ ਰਲਾ ਦਿੱਤਾ।
Punjab Bani 01 April,2024
ਦਿਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ 15 ਦਿਨ ਦੀ ਨਿਆਇਕ ਹਿਰਾਸਤ ਵਿੱਚ ਭੇਜਿਆ
ਦਿਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ 15 ਦਿਨ ਦੀ ਨਿਆਇਕ ਹਿਰਾਸਤ ਵਿੱਚ ਭੇਜਿਆ ਨਵੀਂ ਦਿੱਲੀ, 1 ਅਪਰੈਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਹਿਰਾਸਤ ਦੀ ਮਿਆਦ ਪੂਰੀ ਹੋਣ ਮਗਰੋਂ ਅੱਜ ਇੱਥੇ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਸ ਨੇ ਉਨ੍ਹਾਂ ਨੂੰ 15 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਆਮ ਆਦਮੀ ਪਾਰਟੀ (ਆਪ) ਦੇ ਮੁਖੀ ਕੇਜਰੀਵਾਲ ਨੂੰ ਖਚਾਖਚ ਭਰੀ ਅਦਾਲਤ ਵਿੱਚ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਦੇ ਸਾਹਮਣੇ ਪੇਸ਼ ਕੀਤਾ ਗਿਆ। ਈਡੀ ਨੇ ਅਦਾਲਤ ਤੋਂ ਕੇਜਰੀਵਾਲ ਨੂੰ 15 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜਣ ਦੀ ਮੰਗ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਜਾਂਚ ਵਿੱਚ ਬਿਲਕੁਲ ਸਹਿਯੋਗ ਨਹੀਂ ਕਰ ਰਹੇ।
Punjab Bani 01 April,2024
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇਕੀਤੀ ਚੋਣ ਮੁਹਿਮ ਦੀ ਸ਼ੁਰੂਆਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇਕੀਤੀ ਚੋਣ ਮੁਹਿਮ ਦੀ ਸ਼ੁਰੂਆਤ ਨਵੀਂ ਦਿੱਲੀ, 31 ਮਾਰਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੇਰਠ ਵਿੱਚ ਅੱਜ ਰੈਲੀ ਕਰ ਕੇ ਉੱਤਰ ਪ੍ਰਦੇਸ਼ ਵਿੱਚ ਸੱਤਾਧਾਰੀ ਭਾਜਪਾ ਦੀ ਲੋਕ ਸਭਾ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ। ਰਾਜ ਵਿੱਚ ਪ੍ਰਚਾਰ ਦੀ ਸ਼ੁਰੂਆਤ ਕਰਨ ਲਈ ਪ੍ਰਧਾਨ ਮੰਤਰੀ ਵੱਲੋਂ ਪੱਛਮੀ ਉੱਤਰ ਪ੍ਰਦੇਸ਼ ਦੀ ਚੋਣ ਕੀਤੀ ਗਈ ਹੈ ਕਿਉਂਕਿ ਇਸ ਖੇਤਰ ਵਿੱਚ ਭਾਜਪਾ ਨੇ 2019 ਲੋਕ ਸਭਾ ਚੋਣਾਂ ਵਿਚ ਆਸ ਨਾਲੋਂ ਘੱਟ ਵੋਟਾਂ ਹਾਸਲ ਕੀਤੀਆਂ ਸਨ। ਭਗਵਾਂ ਪਾਰਟੀ ਨੇ 2014 ਵਿੱਚ ਪੱਛਮੀ ਯੂਪੀ ਦੀਆਂ ਲਗਪਗ 16 ਲੋਕ ਸਭਾ ਸੀਟਾਂ ’ਤੇ ਹੂੰਝਾ ਫੇਰ ਦਿੱਤਾ ਸੀ। 2019 ਵਿੱਚ ਭਾਜਪਾ ਦੀਆਂ ਸੀਟਾਂ ਘੱਟ ਗਈਆਂ ਸਨ। ਸ੍ਰੀ ਮੋਦੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਲੋਕਾਂ ਵਿਚ ਆਧਾਰ ਦਿਨੋ ਦਿਨ ਵਧਦਾ ਹੀ ਜਾ ਰਿਹਾ ਹੈ।
Punjab Bani 31 March,2024
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੰਡੀਗੜ੍ਹ ਪ੍ਰੈੱਸ ਕਲੱਬ ਦਾ ਦੌਰਾ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੰਡੀਗੜ੍ਹ ਪ੍ਰੈੱਸ ਕਲੱਬ ਦਾ ਦੌਰਾ - ਪਾਰਦਰਸ਼ੀ, ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਪ੍ਰੈਸ ਦੀ ਅਹਿਮ ਭੂਮਿਕਾ 'ਤੇ ਦਿੱਤਾ ਜ਼ੋਰ ਚੰਡੀਗੜ੍ਹ, 31 ਮਾਰਚ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਚੰਡੀਗੜ੍ਹ ਪ੍ਰੈਸ ਕਲੱਬ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਦੇ ਸਬੰਧ ਵਿੱਚ ਚੰਡੀਗੜ੍ਹ ਪ੍ਰੈਸ ਕਲੱਬ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਲੱਬ ਵੱਲੋਂ ਅਹੁਦੇਦਾਰਾਂ ਦੀ ਚੋਣ ਲਈ ਪੂਰੀ ਤਰ੍ਹਾਂ ਜਮਹੂਰੀ ਪ੍ਰਕਿਰਿਆ ਅਪਣਾਉਣ ਦੀ ਸ਼ਲਾਘਾ ਕੀਤੀ। ਸਿਬਿਨ ਸੀ ਨੇ ਪਾਰਦਰਸ਼ੀ, ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਪ੍ਰੈਸ ਦੀ ਅਹਿਮ ਭੂਮਿਕਾ 'ਤੇ ਜ਼ੋਰ ਦਿੱਤਾ। ਉਨ੍ਹਾਂ ਪੱਤਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਕਮਿਸ਼ਨ ਦੀਆਂ ਅੱਖਾਂ ਅਤੇ ਕੰਨਾਂ ਵਜੋਂ ਕੰਮ ਕਰਨ ਤਾਂ ਜੋ ਪੰਜਾਬ ਭਰ ਵਿੱਚ ਆਦਰਸ਼ ਚੋਣ ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਨੇ ਪੱਤਰਕਾਰਾਂ ਨੂੰ ਚੋਣ ਜ਼ਾਬਤੇ ਦੀ ਕਿਸੇ ਵੀ ਉਲੰਘਣਾ ਦੀ ਰਿਪੋਰਟ ਕਰਨ ਵਾਸਤੇ 'ਸੀ-ਵਿਜਿਲ' ਐਪਲੀਕੇਸ਼ਨ ਬਾਰੇ ਨਾਗਰਿਕਾਂ ਵਿੱਚ ਜਾਗਰੂਕਤਾ ਵਧਾਉਣ ਵਿੱਚ ਸਹਿਯੋਗ ਦੇਣ ਲਈ ਕਿਹਾ। ਇਸ ਦੌਰਾਨ ਮੌਜੂਦ ਪੱਤਰਕਾਰਾਂ ਵੱਲੋਂ ਲੋਕ ਸਭਾ ਚੋਣਾਂ-2024 ਵਿੱਚ ਚੋਣ ਡਿਊਟੀ 'ਤੇ ਤਾਇਨਾਤ ਮੀਡੀਆ ਕਰਮੀਆਂ ਲਈ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਸਹੂਲਤ ਦੇਣ ਵਾਸਤੇ ਚੋਣ ਕਮਿਸ਼ਨ ਵੱਲੋਂ ਚੁੱਕੇ ਗਏ ਕਦਮ ਦੀ ਸ਼ਲਾਘਾ ਕੀਤੀ ਗਈ ਅਤੇ ਸਿਬਿਨ ਸੀ ਵੱਲੋਂ ਪ੍ਰੈੱਸ ਕਲੱਬ ਦਾ ਦੌਰਾ ਕਰਨ ਲਈ ਧੰਨਵਾਦ ਕੀਤਾ ਗਿਆ।
Punjab Bani 31 March,2024
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਪੰਜਾਬ ਦਾ ਹਵਾਬਾਜ਼ੀ ਖੇਤਰ ਤੇਜ਼ੀ ਨਾਲ ਤਰੱਕੀ ਕਰ ਰਿਹੈ: ਜੈਵੀਰ ਸ਼ੇਰਗਿੱਲ
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਪੰਜਾਬ ਦਾ ਹਵਾਬਾਜ਼ੀ ਖੇਤਰ ਤੇਜ਼ੀ ਨਾਲ ਤਰੱਕੀ ਕਰ ਰਿਹੈ: ਜੈਵੀਰ ਸ਼ੇਰਗਿੱਲ ਹਿੰਡਨ ਤੋਂ ਅਦਮਪੁਰ ਲਈ ਸ਼ੁਰੂ ਹੋਈ ਪਹਿਲੀ ਫਲਾਈਟ ਰਾਹੀ ਪਹੁੰਚੇ ਸ਼ੇਰਗਿੱਲ ਆਦਮਪੁਰ (ਜਲੰਧਰ), 31 ਮਾਰਚ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਦਾ ਹਵਾਬਾਜ਼ੀ ਖੇਤਰ ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈ। ਇਹ ਸ਼ਬਦ ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਅੱਜ ਦਿੱਲੀ ਐਨ.ਸੀ.ਆਰ. ਹਿੰਡਨ ਤੋਂ ਆਦਮਪੁਰ ਲਈ ਰਵਾਨਾ ਹੋਈ ਪਹਿਲੀ ਉਡਾਣ ਰਾਹੀਂ ਆਦਮਪੁਰ ਪਹੁੰਚਣ ਉਪਰੰਤ ਕਹੇ। ਇਸ ਮੌਕੇ ਸ਼ੇਰਗਿੱਲ ਨੇ ਦੱਸਿਆ ਕਿ ਦਿੱਲੀ ਐਨ.ਸੀ.ਆਰ. ਹਿੰਡਨ ਤੋਂ ਆਦਮਪੁਰ ਲਈ ਉਡਾਣ ਸ਼ੁਰੂ ਹੋਣ ਨਾਲ ਅੱਜ ਦਾ ਦਿਨ ਇੱਕ ਇਤਿਹਾਸਕ ਦਿਨ ਹੋਣ ਦੇ ਨਾਲ-ਨਾਲ ਪੰਜਾਬ ਦੇ ਵਸਨੀਕਾਂ ਖਾਸ ਕਰਕੇ ਦੋਆਬਾ-ਜਲੰਧਰ ਅਤੇ ਹਿਮਾਚਲ ਪ੍ਰਦੇਸ਼ ਤੇ ਪੰਜਾਬ ਦੀ ਸਰਹੱਦ ਨਾਲ ਲੱਗਦੇ ਇਲਾਕਿਆਂ ਲਈ ਬਹੁਤ ਖੁਸ਼ੀ ਦਾ ਮੌਕਾ ਹੈ। ਸ਼ੇਰਗਿੱਲ ਨੇ ਕਿਹਾ ਕਿ ਕੇਂਦਰ ਸਰਕਾਰ ਤੋਂ ਇਸ ਉਡਾਣ ਨੂੰ ਸ਼ੁਰੂ ਕਰਨ ਦੀ ਕਾਫੀ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ। ਭਾਜਪਾ ਬੁਲਾਰੇ ਨੇ ਖੁਲਾਸਾ ਕੀਤਾ ਕਿ ਆਦਮਪੁਰ ਹਵਾਈ ਅੱਡੇ 'ਤੇ ਨਵਾਂ ਟਰਮੀਨਲ 150 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਬਣਾਇਆ ਗਿਆ ਹੈ ਅਤੇ ਇੱਥੋਂ ਹਵਾਈ ਆਵਾਜਾਈ ਬਹੁਤ ਵਧੀਆ ਹੋਵੇਗੀ। ਸ਼ੇਰਗਿੱਲ ਨੇ ਦੱਸਿਆ ਕਿ ਲੋਕਾਂ ਦੀ ਪੁਰਜ਼ੋਰ ਮੰਗ ਦੇ ਮੱਦੇਨਜ਼ਰ ਉਨ੍ਹਾਂ ਨੇ ਇਸ ਉਡਾਣ ਨੂੰ ਸ਼ੁਰੂ ਕਰਵਾਉਣ ਲਈ ਪਹਿਲਕਦਮੀ ਵੀ ਕੀਤੀ ਸੀ ਅਤੇ ਦੋ-ਤਿੰਨ ਵਾਰ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੇ.ਐਮ ਸਿੰਧੀਆ ਨੂੰ ਵੀ ਮਿਲੇ ਸਨ ਤੇ ਉਨ੍ਹਾਂ ਨੂੰ ਇਸ ਸਬੰਧੀ ਮੰਗ ਪੱਤਰ ਵੀ ਦਿੱਤਾ ਸੀ। ਉਨ੍ਹਾਂ ਕਿਹਾ ਕਿ ਅੱਜ ਦੀ ਇਸ ਉਡਾਣ ਦੀ ਸ਼ੁਰੂਆਤ ਇੱਕ ਵੱਡਾ ਮੀਲ ਪੱਥਰ ਸਾਬਤ ਹੋਵੇਗੀ, ਜੋ ਕਿ ਪੰਜਾਬ ਦੇ ਹਵਾਬਾਜ਼ੀ ਖੇਤਰ ਦੇ ਵਿਕਾਸ ਵਿੱਚ ਇੱਕ ਲੰਬਾ ਰਸਤਾ ਤੈਅ ਕਰੇਗੀ। ਇਸ ਦੌਰਾਨ ਉਨ੍ਹਾਂ ਨੇ ਮੰਗ 'ਤੇ ਵਿਚਾਰ ਕਰਨ ਅਤੇ ਇਸਨੂੰ ਜਲਦੀ ਸੰਭਵ ਬਣਾਉਣ ਲਈ ਸਿੰਧੀਆ ਦਾ ਧੰਨਵਾਦ ਕੀਤਾ। ਸ਼ੇਰਗਿੱਲ ਨੇ ਇਹ ਵੀ ਕਿਹਾ ਕਿ ਇਸ ਉਡਾਣ ਦੇ ਸ਼ੁਰੂ ਹੋਣ ਨਾਲ ਨਾ ਸਿਰਫ ਆਦਮਪੁਰ ਤੋਂ ਦਿੱਲੀ ਤੱਕ ਦੇ ਸਫਰ ਦੀ ਸਹੂਲਤ ਹੋਵੇਗੀ, ਸਗੋਂ ਆਦਮਪੁਰ ਤੋਂ ਨਾਂਦੇੜ ਸਾਹਿਬ, ਬੈਂਗਲੁਰੂ, ਮੁੰਬਈ ਅਤੇ ਜੈਪੁਰ ਵਿਚਕਾਰ ਸੰਪਰਕ ਸਥਾਪਿਤ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਇੱਕ ਬਹੁਤ ਹੀ ਮਹੱਤਵਪੂਰਨ ਕਦਮ ਹੈ, ਕਿਉਂਕਿ ਇਹ ਵਪਾਰੀਆਂ, ਸੈਰ ਸਪਾਟਾ ਖੇਤਰ ਅਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਮੱਥਾ ਟੇਕਣ ਦੇ ਚਾਹਵਾਨ ਸ਼ਰਧਾਲੂਆਂ ਲਈ ਬੇਹੱਦ ਸਹਾਈ ਹੋਵੇਗਾ। ਜ਼ਿਕਰਯੋਗ ਹੈ ਕਿ 10 ਮਾਰਚ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਦਮਪੁਰ ਹਵਾਈ ਅੱਡੇ ਸਮੇਤ 12 ਨਵੇਂ ਟਰਮੀਨਲ ਇਮਾਰਤਾਂ ਦਾ ਉਦਘਾਟਨ ਕੀਤਾ ਸੀ।
Punjab Bani 31 March,2024
ਲੋਕ ਸਭਾ ਚੋਣਾਂ : ਭਾਜਪਾ ਨੇ 8 ਉਮੀਦਵਾਰਾਂ ਦਾ ਕੀਤਾ ਐਲਾਨ
ਲੋਕ ਸਭਾ ਚੋਣਾਂ : ਭਾਜਪਾ ਨੇ 8 ਉਮੀਦਵਾਰਾਂ ਦਾ ਕੀਤਾ ਐਲਾਨ ਦਿਲੀ : ਸ਼ਨੀਵਾਰ ਨੂੰ ਭਾਜਪਾ ਨੇ ਓਡੀਸ਼ਾ, ਪੰਜਾਬ ਅਤੇ ਪੱਛਮੀ ਬੰਗਾਲ ਤੋਂ ਲੋਕ ਸਭਾ ਉਮੀਦਵਾਰਾਂ ਦੀ 8ਵੀਂ ਸੂਚੀ ਜਾਰੀ ਕੀਤੀ। ਇਸ ਸੂਚੀ ਵਿੱਚ ਭਾਜਪਾ ਨੇ ਅਮਰੀਕਾ ਵਿੱਚ ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨੂੰ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ। ਜਦਕਿ ਦਿਨੇਸ਼ ਸਿੰਘ ‘ਬੱਬੂ’ ਗੁਰਦਾਸਪੁਰ ਤੋਂ ਉਮੀਦਵਾਰ ਹੋਣਗੇ ਅਤੇ ਭਰਤਹਿਰੀ ਮਹਿਤਾਬ ਕਟਕ ਤੋਂ ਉਮੀਦਵਾਰ ਹੋਣਗੇ। ਇਸ ਤੋਂ ਇਲਾਵਾ ਹਾਲ ਹੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ ਰਵਨੀਤ ਸਿੰਘ ਬਿੱਟੂ ਨੂੰ ਲੁਧਿਆਣਾ ਲੋਕ ਸਭਾ ਸੀਟ ਤੋਂ ਟਿਕਟ ਦਿੱਤੀ ਗਈ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਮੌਜੂਦਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੂੰ ਵੀ ਜਲੰਧਰ ਤੋਂ ਟਿਕਟ ਦਿੱਤੀ ਗਈ ਹੈ। ਇਸ ਵਾਰ ਭਾਜਪਾ ਨੇ ਫਰੀਦਕੋਟ ਲੋਕ ਸਭਾ ਸੀਟ ਤੋਂ ਹੰਸਰਾਜ ਹੰਸ ਨੂੰ ਉਮੀਦਵਾਰ ਬਣਾਇਆ ਹੈ। ਇਸ ਤੋਂ ਪਹਿਲਾਂ ਉਹ ਉੱਤਰ ਪੱਛਮੀ ਦਿੱਲੀ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਸਨ। ਇਸੇ ਤਰ੍ਹਾਂ ਪਰਨੀਤ ਕੌਰ ਨੂੰ ਪਟਿਆਲਾ ਤੋਂ ਦਿੱਤਾ ਗਿਆ। ਪਰਨੀਤ ਕੌਰ ਵੀ ਹਾਲ ਹੀ ਵਿੱਚ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਈ ਸੀ। ਭਾਜਪਾ ਨੇ ਉੱਤਰ-ਪੱਛਮੀ ਦਿੱਲੀ ਤੋਂ ਯੋਗੇਂਦਰ ਚੰਦੌਲੀਆ ਨੂੰ ਟਿਕਟ ਦਿੱਤੀ ਹੈ। ਪਾਰਟੀ ਨੇ ਪੰਜਾਬ ਦੇ ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ, ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ, ਗੁਰਦਾਸਪੁਰ ਤੋਂ ਦਿਨੇਸ਼ ਸਿੰਘ ‘ਬੱਬੂ’ ਅਤੇ ਪਟਿਆਲਾ ਤੋਂ ਪ੍ਰਨੀਤ ਕੌਰ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ। ਪਾਰਟੀ ਵੱਲੋਂ ਭਰਤਰਿਹਰੀ ਮਹਿਤਾਬ ਕਟਕ, ਓਡੀਸ਼ਾ ਤੋਂ ਚੋਣ ਲੜਨਗੇ। ਇਸ ਦੇ ਨਾਲ ਹੀ ਰਾਜ ਦੀ ਜਾਜਪੁਰ ਲੋਕ ਸਭਾ ਸੀਟ ਤੋਂ ਰਬਿੰਦਰ ਨਰਾਇਣ ਬੇਹਰਾ ਅਤੇ ਕੰਧਮਾਲ ਤੋਂ ਸੁਕਾਂਤ ਕੁਮਾਰ ਪਾਣਿਗ੍ਰਹੀ ਨੂੰ ਟਿਕਟ ਦਿੱਤੀ ਗਈ ਹੈ। ਦੇਬਾਸ਼ੀਸ਼ ਧਰ ਪੱਛਮੀ ਬੰਗਾਲ ਦੀ ਬੀਰਭੂਮ ਲੋਕ ਸਭਾ ਸੀਟ ਤੋਂ ਅਤੇ ਪ੍ਰਣਤ ਟੁਡੂ ਝਾਰਗ੍ਰਾਮ ਤੋਂ ਚੋਣ ਲੜ ਰਹੇ ਹਨ। ਹੁਣ ਭਾਜਪਾ ਦੀ ਇਸ ਸੂਚੀ ‘ਚ ਕਈ ਵੱਡੇ ਨਾਂ ਸਾਹਮਣੇ ਆ ਰਹੇ ਹਨ। ਇੱਕ ਪਾਸੇ ਭਾਜਪਾ ਨੇ ਪਟਿਆਲਾ ਤੋਂ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਨੂੰ ਮੌਕਾ ਦਿੱਤਾ ਹੈ। ਇਸੇ ਤਰ੍ਹਾਂ ਪਾਰਟੀ ਨੇ ਦੋ ਦਿਨ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋਏ ਭਾਰਤੀ ਮਹਿਤਾਬ ਨੂੰ ਵੀ ਮੈਦਾਨ ਵਿੱਚ ਉਤਾਰਿਆ ਹੈ।
Punjab Bani 31 March,2024
ਰਾਸ਼ਟਰਪਤੀ ਨੇ ਕੀਤਾ ਲਾਲ ਕ੍ਰਿਸ਼ਨ ਅਡਵਾਨੀ ਨੂੰ ਸਨਮਾਨਿਤ
ਰਾਸ਼ਟਰਪਤੀ ਨੇ ਕੀਤਾ ਲਾਲ ਕ੍ਰਿਸ਼ਨ ਅਡਵਾਨੀ ਨੂੰ ਸਨਮਾਨਿਤ ਦਿਲੀ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਐਤਵਾਰ ਨੂੰ ਲਾਲ ਕ੍ਰਿਸ਼ਨ ਅਡਵਾਨੀ ਦੇ ਘਰ ਜਾ ਕੇ ਉਨ੍ਹਾਂ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉਪ ਰਾਸ਼ਟਰਪਤੀ ਜਗਦੀਪ ਧਨਖੜ ਅਤੇ ਸਾਬਕਾ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਵੀ ਮੌਜੂਦ ਸਨ। ਭਾਰਤੀ ਜਨਤਾ ਪਾਰਟੀ ਦੇ ਸਭ ਤੋਂ ਵੱਡੇ ਨੇਤਾਵਾਂ ਵਿੱਚੋਂ ਇੱਕ ਲਾਲ ਕ੍ਰਿਸ਼ਨ ਅਡਵਾਨੀ ਨੂੰ ਪਾਰਟੀ ਨੂੰ ਅਸਪਸ਼ਟਤਾ ਤੋਂ ਸੱਤਾ ਦੇ ਸਿਖਰ ਤੱਕ ਲਿਜਾਣ ਦਾ ਸਿਹਰਾ ਜਾਂਦਾ ਹੈ। 1990 ਦੇ ਦਹਾਕੇ ਵਿੱਚ ਉਨ੍ਹਾਂ ਦੀ ਰੱਥ ਯਾਤਰਾ ਤੋਂ ਬਾਅਦ ਹੀ ਭਾਜਪਾ ਰਾਸ਼ਟਰੀ ਰਾਜਨੀਤੀ ਵਿੱਚ ਉਭਰੀ ਸੀ। 3 ਫਰਵਰੀ 2024 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੇ ਲਾਲ ਕ੍ਰਿਸ਼ਨ ਅਡਵਾਨੀ ਨੂੰ ਭਾਰਤ ਰਤਨ ਪੁਰਸਕਾਰ ਦੇਣ ਦਾ ਐਲਾਨ ਕੀਤਾ ਸੀ।
Punjab Bani 31 March,2024
ਸੀਐਮ ਕੇਜਰੀਵਾਲ ਦੀ ਪਤਨੀ ਨੇ ਪੜਿਆ ਸੰਦੇਸ਼
ਸੀਐਮ ਕੇਜਰੀਵਾਲ ਦੀ ਪਤਨੀ ਨੇ ਪੜਿਆ ਸੰਦੇਸ਼ - ਕਿਹਾ ਕੇਜਰੀਵਾਲ ਨੂੰ ਜਿ਼ਆਦਾ ਦੇਰ ਨਹੀ ਰਖਿਆ ਜਾ ਸਕਦਾ ਜੇਲ ਵਿੱਚ ਦਿਲੀ : ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (ਜੋ ਕਿ ਈਡੀ ਰਿਮਾਂਡ ਵਿੱਚ ਹਨ) ਉਨ੍ਹਾਂ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਐਤਵਾਰ ਨੂੰ ਰਾਮਲੀਲਾ ਮੈਦਾਨ ਵਿੱਚ ਵਿਰੋਧੀ ਭਾਰਤੀ ਗਠਜੋੜ ਦੀਆਂ ਸੰਘਟਕ ਪਾਰਟੀਆਂ ਦੇ ਨੇਤਾਵਾਂ ਦਾ ਇੱਕ ਵਿਸ਼ਾਲ ਇਕੱਠ ਹੋਇਆ। ਇਸ ਮੰਚ ਤੋਂ ਸੀਐਮ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਵੀ ਲੋਕਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਸੁਨੀਤਾ ਨੇ ਉੱਥੇ ਮੌਜੂਦ ਲੋਕਾਂ ਨੂੰ ਅਰਵਿੰਦ ਕੇਜਰੀਵਾਲ ਦਾ ਸੰਦੇਸ਼ ਪੜ੍ਹ ਕੇ ਸੁਣਾਇਆ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਭਾਰਤ ਮਾਤਾ ਬਹੁਤ ਦੁਖੀ ਹੈ। ਉਨ੍ਹਾਂ ਕੇਜਰੀਵਾਲ ਵੱਲੋਂ ਜਨਤਾ ਨੂੰ ਦਿੱਤੀਆਂ 6 ਗਾਰੰਟੀਆਂ ਬਾਰੇ ਵੀ ਦੱਸਿਆ। ਸੁਨੀਤਾ ਕੇਜਰੀਵਾਲ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਸ਼ੇਰ ਹੈ ਅਤੇ ਉਸ ਨੂੰ ਜ਼ਿਆਦਾ ਦੇਰ ਜੇਲ੍ਹ ਵਿੱਚ ਨਹੀਂ ਰੱਖਿਆ ਜਾ ਸਕਦਾ।
Punjab Bani 31 March,2024
ਕਾਂਗਰਸ ਨੂੰ ਫਿਰ ਮਿਲਿਆ ਇਨਕਮ ਟੈਕਸ ਵਿਭਾਗ ਤੋ ਨੋਟਿਸ
ਕਾਂਗਰਸ ਨੂੰ ਫਿਰ ਮਿਲਿਆ ਇਨਕਮ ਟੈਕਸ ਵਿਭਾਗ ਤੋ ਨੋਟਿਸ ਦਿਲੀ : ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਕਾਂਗਰਸ ਨੂੰ ਇਕ ਵਾਰ ਫਿਰ ਇਨਕਮ ਟੈਕਸ ਵਿਭਾਗ ਤੋਂ ਨਵਾਂ ਨੋਟਿਸ ਮਿਲਿਆ ਹੈ। ਇਸ ਵਿੱਚ ਮੁਲਾਂਕਣ ਸਾਲ 2014-15 ਤੋਂ 2016-17 ਤੱਕ 1,745 ਕਰੋੜ ਰੁਪਏ ਦੇ ਟੈਕਸ ਦੀ ਮੰਗ ਕੀਤੀ ਗਈ ਹੈ। ਸੂਤਰਾਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਆਮਦਨ ਕਰ ਵਿਭਾਗ ਨੇ ਹੁਣ ਤੱਕ ਕਾਂਗਰਸ ਤੋਂ ਕੁੱਲ 3,567 ਕਰੋੜ ਰੁਪਏ ਦੇ ਟੈਕਸ ਦੀ ਮੰਗ ਕੀਤੀ ਹੈ। ਸੂਤਰਾਂ ਦੇ ਮੁਤਾਬਕ ਤਾਜ਼ਾ ਨੋਟਿਸ 2014-15 (ਲਗਭਗ 663 ਕਰੋੜ ਰੁਪਏ), 2015-16 (ਲਗਭਗ 664 ਕਰੋੜ ਰੁਪਏ) ਅਤੇ 2016-17 (ਲਗਭਗ 417 ਕਰੋੜ ਰੁਪਏ) ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੇ ਸਿਆਸੀ ਪਾਰਟੀਆਂ ਨੂੰ ਦਿੱਤੀ ਜਾਂਦੀ ਟੈਕਸ ਛੋਟ ਖਤਮ ਕਰਕੇ ਪਾਰਟੀ ਟੈਕਸ ਲਗਾ ਦਿੱਤਾ ਹੈ। ਸੂਤਰਾਂ ਨੇ ਦੱਸਿਆ ਕਿ ਜਾਂਚ ਏਜੰਸੀਆਂ ਵੱਲੋਂ ਛਾਪੇਮਾਰੀ ਦੌਰਾਨ ਕੁਝ ਕਾਂਗਰਸੀ ਆਗੂਆਂ ਤੋਂ ਜ਼ਬਤ ਕੀਤੀਆਂ ਡਾਇਰੀਆਂ ਵਿੱਚ ‘ਥਰਡ ਪਾਰਟੀ ਐਂਟਰੀਆਂ’ ਲਈ ਵੀ ਕਾਂਗਰਸ ਵੱਲੋਂ ਟੈਕਸ ਲਾਇਆ ਗਿਆ ਹੈ।
Punjab Bani 31 March,2024
ਭਾਜਪਾ ਨੇਤਾ ਬੋਲੇ ਰਾਮਲੀਲਾ ਮੈਦਾਨ ਵਿੱਚ ਗਠਜੋੜ ਦੀ ਰੈਲੀ ਹੈ ਭ੍ਰਿਸਟਾਚਾਰ ਛੁਪਾਓ ਰੈਲੀ
ਭਾਜਪਾ ਨੇਤਾ ਬੋਲੇ ਰਾਮਲੀਲਾ ਮੈਦਾਨ ਵਿੱਚ ਗਠਜੋੜ ਦੀ ਰੈਲੀ ਹੈ ਭ੍ਰਿਸਟਾਚਾਰ ਛੁਪਾਓ ਰੈਲੀ ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਨੇ ਐਤਵਾਰ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਵਿਰੋਧੀ ਧਿਰ ‘ਇੰਡੀਆ’ (ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇਨਕਲੂਸਿਵ ਅਲਾਇੰਸ) ਗਠਜੋੜ ਦੀ ਰੈਲੀ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਇਹ “ਲੋਕਤੰਤਰ ਬਚਾਉਣ” ਬਾਰੇ ਨਹੀਂ ਹੈ, ਸਗੋਂ “ਪਰਿਵਾਰ ਨੂੰ ਬਚਾਉਣ” ਬਾਰੇ ਹੈ। ਭ੍ਰਿਸ਼ਟਾਚਾਰ ਛੁਪਾਓ” ਰੈਲੀ। ਵਿਰੋਧੀ ਨੇਤਾਵਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਸਿਆਸੀ ਬਦਲਾਖੋਰੀ ਲਈ ਭ੍ਰਿਸ਼ਟਾਚਾਰ ਦੀ ਜਾਂਚ ‘ਚ ਫਸਾਉਣ ਦਾ ਇਲਜ਼ਾਮ ਲਗਾਇਆ ਹੈ। ਇਨ੍ਹਾਂ ਇਲਜ਼ਾਮਾਂ ਦਰਮਿਆਨ ਭਾਜਪਾ ਦੇ ਬੁਲਾਰੇ ਸੁਧਾਂਸ਼ੂ ਤ੍ਰਿਵੇਦੀ ਨੇ ਕਾਂਗਰਸ, ਦ੍ਰਵਿੜ ਮੁਨੇਤਰ ਕੜਗਮ (ਡੀਐੱਮਕੇ) ਅਤੇ ਰਾਸ਼ਟਰੀ ਜਨਤਾ ਦਲ (ਆਰਜੇਡੀ) ਸਮੇਤ ਕਈ ਨੇਤਾਵਾਂ ਦੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਇਹ ਸਾਰੇ ਦੋਸ਼ 2014 ਤੋਂ ਪਹਿਲਾਂ ਦੇ ਹਨ। ਤ੍ਰਿਵੇਦੀ ਨੇ ਕਿਹਾ ਕਿ ਰਾਮਲੀਲਾ ਮੈਦਾਨ, ਜੋ ਕਦੇ ਅੰਨਾ ਹਜ਼ਾਰੇ ਦੀ ਅਗਵਾਈ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਅੰਦੋਲਨ (ਇੰਡੀਆ ਅਗੇਂਸਟ ਕਰੱਪਸ਼ਨ) ਦੀ ਮੇਜ਼ਬਾਨੀ ਕਰਦਾ ਸੀ, ਐਤਵਾਰ ਨੂੰ ਇੱਕ ਰੈਲੀ ਵਿੱਚ ਸਾਰੇ ਭ੍ਰਿਸ਼ਟਾਂ ਨੂੰ ਇਕੱਠੇ ਹੁੰਦੇ ਦੇਖਣਗੇ।
Punjab Bani 31 March,2024
ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਡਿਊਟੀ 'ਤੇ ਮੌਜੂਦ ਪੱਤਰਕਾਰਾਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇਜਾਜ਼ਤ : ਸਿਬਿਨ ਸੀ
ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਡਿਊਟੀ 'ਤੇ ਮੌਜੂਦ ਪੱਤਰਕਾਰਾਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇਜਾਜ਼ਤ : ਸਿਬਿਨ ਸੀ - ਕਮਿਸ਼ਨ ਵੱਲੋਂ ਪੰਜਾਬ ਦੇ 6 ਸਰਕਾਰੀ ਵਿਭਾਗਾਂ ਦੇ ਸਟਾਫ ਦੇ ਨਾਲ ਨਾਲ ਪੱਤਰਕਾਰ ਵੀ ਜ਼ਰੂਰੀ ਸੇਵਾ ਸ਼੍ਰੇਣੀ ਵਿੱਚ ਕੀਤੇ ਗਏ ਸ਼ਾਮਲ ਚੰਡੀਗੜ੍ਹ, 29 ਮਾਰਚ: ਭਾਰਤੀ ਚੋਣ ਕਮਿਸ਼ਨ ਨੇ ਚੋਣਾਂ ਵਾਲੇ ਦਿਨ ਦੀ ਕਵਰੇਜ ਕਰਨ ਲਈ ਡਿਊਟੀ 'ਤੇ ਤਾਇਨਾਤ ਪੰਜਾਬ ਦੇ ਮੀਡੀਆ ਕਰਮੀਆਂ ਨੂੰ ਲੋਕ ਸਭਾ ਚੋਣਾਂ 2024 ਵਿੱਚ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਵੋਟਿੰਗ ਵਾਲੇ ਦਿਨ ਦੀ ਕਵਰੇਜ ਲਈ ਕਮਿਸ਼ਨ ਵੱਲੋਂ ਮਾਨਤਾ ਪ੍ਰਾਪਤ ਮੀਡੀਆ ਕਰਮੀਆਂ ਅਤੇ ਸੂਬਾ ਸਰਕਾਰ ਦੇ ਹੋਰ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 60 (ਸੀ) ਦੇ ਤਹਿਤ ਪੋਸਟਲ ਬੈਲਟ ਰਾਹੀਂ ਵੋਟ ਪਾ ਸਕਦੇ ਹਨ। ਸਿਬਿਨ ਸੀ ਨੇ ਅੱਗੇ ਦੱਸਿਆ ਕਿ ਨੋਟੀਫਿਕੇਸ਼ਨ ਮੁਤਾਬਕ, ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਦੇ 6 ਸਰਕਾਰੀ ਵਿਭਾਗਾਂ ਦੇ ਸਟਾਫ ਦੇ ਨਾਲ ਨਾਲ, ਕਮਿਸ਼ਨ ਵੱਲੋਂ ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਵਾਸਤੇ ਨੋਟੀਫਾਈ ਕੀਤਾ ਹੈ ਜਿਹੜੇ ਕਿ ਵੋਟਿੰਗ ਵਾਲੇ ਦਿਨ ਦੀ ਕਵਰੇਜ ਲਈ ਜ਼ਰੂਰੀ ਸੇਵਾ ਕਰਮਚਾਰੀਆਂ ਵਜੋਂ ਰੁੱਝੇ ਹੋਣਗੇ। ਉਨ੍ਹਾਂ ਦੱਸਿਆ ਕਿ ਪੋਸਟਲ ਬੈਲਟ ਰਾਹੀਂ ਵੋਟਾਂ ਪਾਉਣ ਵਾਲਿਆਂ ਵਿੱਚ ਸਥਾਨਕ ਸਰਕਾਰਾਂ ਵਿਭਾਗ (ਫਾਇਰ ਸਰਵਿਸਿਜ਼), ਟਰਾਂਸਪੋਰਟ ਵਿਭਾਗ (ਡਰਾਈਵਰ, ਕੰਡਕਟਰ, ਵਰਕ ਸ਼ਾਪ ਸਟਾਫ, ਓਪਰੇਸ਼ਨ ਸਟਾਫ ਅਤੇ ਜ਼ਿਲ੍ਹਾ ਪੱਧਰ 'ਤੇ ਹੈੱਡਕੁਆਰਟਰ ਅਤੇ ਡਿਪੂਆਂ ਵਿੱਚ ਤਾਇਨਾਤ ਅਧਿਕਾਰੀ), ਜੇਲ੍ਹ ਵਿਭਾਗ (ਸੁਪਰਡੈਂਟ, ਡਿਪਟੀ ਸੁਪਰਡੈਂਟ, ਸਹਾਇਕ ਸੁਪਰਡੈਂਟ ਅਤੇ ਜੇਲ੍ਹਾਂ ਵਿੱਚ ਤਾਇਨਾਤ ਸੁਰੱਖਿਆ ਸਟਾਫ਼), ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਪੁਲਿਸ ਅਧਿਕਾਰੀ, ਪੁਲਿਸ ਕਰਮਚਾਰੀ, ਸਿਵਲ ਡਿਫੈਂਸ ਅਤੇ ਹੋਮ ਗਾਰਡ), ਬਿਜਲੀ ਵਿਭਾਗ (ਰਾਜ ਪਾਵਰ ਕਾਰਪੋਰੇਸ਼ਨ ਅਤੇ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਦਾ ਜਨਰੇਸ਼ਨ ਯੂਨਿਟਾਂ ਵਿੱਚ ਤਾਇਨਾਤ ਸਟਾਫ਼, ਥਰਮਲ ਪਲਾਂਟ, ਹਾਈਡਲ ਯੂਨਿਟਾਂ (ਸੂਬੇ ਦੇ ਅੰਦਰ ਜਾਂ ਬਾਹਰ), ਬੀਬੀਐਮਬੀ ਲਈ ਡੈਪੂਟੇਸ਼ਨ 'ਤੇ ਸਟਾਫ਼ ਅਤੇ ਗਰਿੱਡ ਸਬ ਸਟੇਸ਼ਨ ਵਿੱਚ ਤਾਇਨਾਤ ਫੀਲਡ ਸਟਾਫ਼), ਸਿਹਤ ਅਤੇ ਪਰਿਵਾਰ ਭਲਾਈ ਵਿਭਾਗ (ਏ) ਖੁਰਾਕ ਅਤੇ ਡਰੱਗ ਪ੍ਰਸ਼ਾਸਨ ਦੇ ਕਮਿਸ਼ਨਰੇਟ ਅਧੀਨ ਕੰਮ ਕਰਨ ਵਾਲੇ ਡਰੱਗ ਕੰਟਰੋਲ ਅਧਿਕਾਰੀ (ਬੀ) ਮੈਡੀਕਲ ਅਤੇ ਪੈਰਾ-ਮੈਡੀਕਲ ਸਟਾਫ਼ ਵੋਟਾਂ ਵਾਲੇ ਦਿਨ ਕੰਮ ਕਰ ਰਿਹਾ/ਡਿਊਟੀ 'ਤੇ ਤਾਇਨਾਤ ਸਟਾਫ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਪੋਸਟਲ ਬੈਲਟ ਰਾਹੀਂ ਦਿੱਤੀ ਇਸ ਸੁਵਿਧਾ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਵਿਅਕਤੀ ਆਪਣੀ ਡਿਊਟੀ ਦੇ ਫਰਜ਼ ਕਾਰਨ ਵੋਟ ਪਾਉਣ ਤੋਂ ਵਾਂਝਾ ਨਾ ਰਹੇ।
Punjab Bani 29 March,2024
ਕੇਦਰੀ ਮੰਤਰੀ ਹਰਦੀਪ ਪੁਰੀ ਨੇ ਕੇਜਰੀਵਾਲਦੀ ਪਤਨੀ ਦੀ ਤੁਲਨਾ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਨਾਲ ਕੀਤੀ
ਕੇਦਰੀ ਮੰਤਰੀ ਹਰਦੀਪ ਪੁਰੀ ਨੇ ਕੇਜਰੀਵਾਲਦੀ ਪਤਨੀ ਦੀ ਤੁਲਨਾ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਨਾਲ ਕੀਤੀ ਨਵੀਂ ਦਿੱਲੀ, 29 ਮਾਰਚ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਦੀ ਤੁਲਨਾ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਨਾਲ ਕੀਤੀ ਹੈ। ਸ੍ਰੀ ਪੁਰੀ ਨੇ ਕਿਹਾ ਕਿ ਮੁੱਖ ਮੰਤਰੀ ਦੀ ਪਤਨੀ ਸੁਨੀਤਾ ਕੇਜਰੀਵਾਲ ਸ਼ਾਇਦ ਇਸ ਅਹੁਦੇ ‘ਤੇ ਆਪਣੇ ਪਤੀ ਦੀ ਥਾਂ ਲੈਣ ਦੀ ਤਿਆਰੀ ਕਰ ਰਹੀ ਹੈ। ਭਾਜਪਾ ਦੀ ਦਿੱਲੀ ਇਕਾਈ ਦੇ ਚੋਣ ਦਫ਼ਤਰ ਦੇ ਉਦਘਾਟਨ ਮੌਕੇ ਸੁਨੀਤਾ ਕੇਜਰੀਵਾਲ ਦਾ ਜ਼ਿਕਰ ਕੀਤੇ ਜਾਣ ‘ਤੇ ਕੇਂਦਰੀ ਰਿਹਾਇਸ਼ ਅਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰੀ ਪੁਰੀ ਨੇ ਪੱਤਰਕਾਰਾਂ ਨੂੰ ਦੱਸਿਆ,‘ਤੁਸੀਂ ਜਿਸ ਮੈਡਮ ਦੀ ਗੱਲ ਕਰ ਰਹੇ ਹੋ, ਉਹ ਸ਼ਾਇਦ ਬਿਹਾਰ ’ਚ ਰਾਬੜੀ ਦੇਵੀ ਵਾਂਗ ਕੁਰਸੀ ’ਤੇ ਬੈਠਣ ਦੀ ਤਿਆਰੀ ਕਰ ਰਹੀ ਹੈ।
Punjab Bani 29 March,2024
ਆਮਦਨ ਕਰ ਵਿਭਾਗ ਨੇ ਕਾਂਗਰਸ ਨੂੰ 1823 ਕਰੋੜ ਦਾ ਨੋਟਿਸ ਕੀਤਾ ਜਾਰੀ
ਆਮਦਨ ਕਰ ਵਿਭਾਗ ਨੇ ਕਾਂਗਰਸ ਨੂੰ 1823 ਕਰੋੜ ਦਾ ਨੋਟਿਸ ਕੀਤਾ ਜਾਰੀ ਨਵੀਂ ਦਿੱਲੀ, 29 ਮਾਰਚ ਕਾਂਗਰਸ ਨੇ ਅੱਜ ਕਿਹਾ ਹੈ ਕਿ ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਆਮਦਨ ਕਰ ਵਿਭਾਗ ਨੇ ਟੈਕਸ ਰਿਟਰਨਾਂ ‘ਚ ਕਥਿਤ ਗੜਬੜੀਆਂ ਲਈ 1823.08 ਕਰੋੜ ਰੁਪਏ ਦੇ ਭੁਗਤਾਨ ਲਈ ਉਸ ਨੂੰ ਨਵਾਂ ਨੋਟਿਸ ਜਾਰੀ ਕੀਤਾ ਹੈ। ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਵੀ ਦਾਅਵਾ ਕੀਤਾ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਵਿਰੋਧੀ ਧਿਰ ‘ਤੇ ‘ਟੈਕਸ ਅਤਿਵਾਦ’ ਰਾਹੀਂ ਹਮਲਾ ਕੀਤਾ ਜਾ ਰਿਹਾ ਹੈ। ਪਾਰਟੀ ਦੇ ਖਜ਼ਾਨਚੀ ਅਜੈ ਮਾਕਨ ਨੇ ਦੋਸ਼ ਲਾਇਆ ਕਿ ਕਾਂਗਰਸ ਨੂੰ ਜਿਨ੍ਹਾਂ ਮਾਪਦੰਡਾਂ ਦੇ ਆਧਾਰ ‘ਤੇ ਨੋਟਿਸ ਜਾਰੀ ਕੀਤਾ ਗਿਆ ਹੈ, ਉਨ੍ਹਾਂ ਦੇ ਆਧਾਰ ’ਤੇ ਵੀ ਭਾਜਪਾ ਨੂੰ 4600 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਦਾ ਨੋਟਿਸ ਜਾਰੀ ਕੀਤਾ ਜਾਣਾ ਚਾਹੀਦਾ ਹੈ। ਸ੍ਰੀ ਮਾਕਨ ਨੇ ਪੱਤਰਕਾਰਾਂ ਨੂੰ ਕਿਹਾ, ‘ਕੱਲ੍ਹ ਸਾਨੂੰ ਆਮਦਨ ਕਰ ਵਿਭਾਗ ਤੋਂ 1823.08 ਕਰੋੜ ਰੁਪਏ ਦਾ ਭੁਗਤਾਨ ਕਰਨ ਦਾ ਨਵਾਂ ਨੋਟਿਸ ਮਿਲਿਆ ਹੈ। ਪਹਿਲਾਂ ਹੀ ਆਮਦਨ ਕਰ ਵਿਭਾਗ ਨੇ ਸਾਡੇ ਬੈਂਕ ਖਾਤੇ ਤੋਂ ਜ਼ਬਰਦਸਤੀ 135 ਕਰੋੜ ਰੁਪਏ ਕਢਵਾ ਲਏ ਹਨ।’ ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਨੂੰ ਆਰਥਿਕ ਤੌਰ ’ਤੇ ਕਮਜ਼ੋਰ ਕੀਤਾ ਜਾ ਰਿਹਾ ਹੈ।
Punjab Bani 29 March,2024
ਸੱਤਾ ਵਿੱਚ ਆਉਣ ਤੇ 50 ਫੀਸਦੀ ਔਰਤਾਂ ਲਈ ਸਰਕਾਰੀ ਨੌਕਰੀਆਂ ਹੋਣਗੀਆਂ ਰਾਖਵੀਆਂ : ਰਾਹੁਲ ਗਾਂਧੀ
ਸੱਤਾ ਵਿੱਚ ਆਉਣ ਤੇ 50 ਫੀਸਦੀ ਔਰਤਾਂ ਲਈ ਸਰਕਾਰੀ ਨੌਕਰੀਆਂ ਹੋਣਗੀਆਂ ਰਾਖਵੀਆਂ : ਰਾਹੁਲ ਗਾਂਧੀ ਨਵੀਂ ਦਿੱਲੀ : ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਸੱਤਾ 'ਚ ਆਉਂਦੀ ਹੈ ਤਾਂ ਉਹ ਔਰਤਾਂ ਲਈ 50 ਫੀਸਦੀ ਸਰਕਾਰੀ ਨੌਕਰੀਆਂ ਰਾਖਵੀਆਂ ਕਰੇਗੀ। ਰਾਹੁਲ ਗਾਂਧੀ ਨੇ ਕਿਹਾ ਕਿ ਸ਼ਕਤੀਸ਼ਾਲੀ ਔਰਤਾਂ ਦੇਸ਼ ਦੀ ਤਕਦੀਰ ਬਦਲ ਦੇਣਗੀਆਂ। ਸਾਬਕਾ ਕਾਂਗਰਸ ਪ੍ਰਧਾਨ ਨੇ ਸਵਾਲ ਕੀਤਾ ਕਿ ਅੱਜ ਵੀ ਤਿੰਨ ਨੌਕਰੀਆਂ ਵਿੱਚ ਸਿਰਫ਼ ਇੱਕ ਔਰਤ ਹੀ ਕਿਉਂ ਹੈ ਅਤੇ 10 ਸਰਕਾਰੀ ਨੌਕਰੀਆਂ ਵਿੱਚ ਸਿਰਫ਼ ਇੱਕ ਔਰਤ ਹੀ ਕਿਉਂ ਹੈ। ਇਸ ਲਈ ਕਾਂਗਰਸ ਨੇ ਫੈਸਲਾ ਕੀਤਾ ਹੈ ਕਿ ਸਰਕਾਰੀ ਨੌਕਰੀਆਂ ਵਿੱਚ ਸਾਰੀਆਂ ਨਵੀਆਂ ਭਰਤੀਆਂ ਵਿੱਚੋਂ ਅੱਧੀਆਂ ਔਰਤਾਂ ਲਈ ਰਾਖਵੀਆਂ ਹੋਣੀਆਂ ਚਾਹੀਦੀਆਂ ਹਨ।
Punjab Bani 29 March,2024
ਚੋਣਾਂ ਵਿੱਚ ਧੋਖੇਬਾਜਾਂ ਨੂੰ ਲੋਕ ਦੇਣਗੇ ਮੋੜਵਾਂ ਜਵਾਬ - ਸ. ਹਰਚੰਦ ਸਿੰਘ ਬਰਸਟ
ਚੋਣਾਂ ਵਿੱਚ ਧੋਖੇਬਾਜਾਂ ਨੂੰ ਲੋਕ ਦੇਣਗੇ ਮੋੜਵਾਂ ਜਵਾਬ - ਸ. ਹਰਚੰਦ ਸਿੰਘ ਬਰਸਟ --- ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਨੇ ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੁਰਾਲ ਨੂੰ ਦੱਸਿਆ ਵਿਸ਼ਵਾਸਘਾਤੀ --- ਲੋਕਾਂ ਨੇ ਬੜੀ ਉਮੀਦਾਂ ਨਾਲ ਆਮ ਆਦਮੀ ਪਾਰਟੀ ਦਾ ਚਹਿਰਾ ਵੇਖ ਇਨ੍ਹਾਂ ਨੂੰ ਪਾਈਆਂ ਸੀ ਵੋਟਾਂ ਚੰਡੀਗੜ੍ਹ, 28 ਮਾਰਚ, 2024 ( ) ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨੇ ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੁਰਾਲ ਤੇ ਬਰਸਦੇ ਹੋਏ ਦੋਵਾਂ ਨੂੰ ਵਿਸ਼ਵਾਸਘਾਤੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਦੋਵਾਂ ਆਗੂਆਂ ਨੂੰ ਲੋਕਾਂ ਨੇ ਇਸ ਲਈ ਚੁਣਿਆ ਸੀ ਕਿਉਂਕਿ ਉਹ ‘ਆਪ’ ਦੀਆਂ ਟਿਕਟਾਂ ’ਤੇ ਚੋਣ ਮੈਦਾਨ ਵਿੱਚ ਉਤਰੇ ਸਨ ਅਤੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਬਹੁਤ ਖੁਸ਼ ਹਨ। ਪਰ ਹੁਣ ਇਨ੍ਹਾਂ ਦੋਵਾਂ ਨੇ ਆਮ ਆਦਮੀ ਪਾਰਟੀ ਨੂੰ ਛੱਡ ਭਾਜਪਾ ਵਿੱਚ ਸ਼ਾਮਲ ਹੋ ਕੇ ਲੋਕਾਂ ਦਾ ਵਿਸ਼ਵਾਸ ਤੋੜਿਆ ਹੈ। ਜਿਸਦਾ ਆਗਾਮੀ ਚੋਣਾਂ ਵਿੱਚ ਲੋਕ ਮੋੜਵਾਂ ਜਵਾਬ ਦੇਣਗੇ। ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਪਾਰਟੀ ਵੱਲੋਂ ਸੁਸ਼ੀਲ ਰਿੰਕੂ ਨੂੰ ਜਲੰਧਰ ਤੋਂ ਜਿੱਤ ਦਵਾਉਣ ਲਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਪ੍ਰਚਾਰ ਕੀਤਾ ਸੀ ਅਤੇ ਉਸ ਨੂੰ ਵੱਡੀ ਜਿੱਤ ਦਵਾਈ ਸੀ। ਪਰ ਸੁਸ਼ੀਲ ਰਿੰਕੂ ਨੇ ਆਪਣੇ ਨਿੱਜੀ ਹਿੱਤਾ ਨੂੰ ਪਹਿਲ ਦਿੰਦੀਆਂ ਪਾਰਟੀ ਨੂੰ ਛੱਡ ਕੇ ਭਾਜਪਾ ਦਾ ਪੱਲਾ ਫੜ ਲਿਆ, ਜਿਸ ਦੇ ਲਈ ਜਲੰਧਰ ਦੇ ਲੋਕ ਉਸ ਨੂੰ ਕਦੇ ਮਾਫ਼ ਨਹੀਂ ਕਰਨਗੇ। ਸ. ਬਰਸਟ ਨੇ ਦੋਵਾਂ ਨੂੰ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਨੂੰ ਦੱਸਣ ਕਿ ਕਿਹੜੀ ਸੌਦੇਬਾਜੀ ਕਰਕੇ ਉਹ ਭਾਜਪਾ ਵਿੱਚ ਸ਼ਾਮਲ ਹੋਏ ਹਨ ਅਤੇ ਲੋਕਾਂ ਨੂੰ ਧੌਖਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੁਰਾਲ ਸਿਰਫ਼ ਇਸ ਲਈ ਚੋਣਾਂ ਵਿੱਚ ਜਿੱਤੇ ਕਿਉਂਕਿ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਨ, ਪਰ ਉਨ੍ਹਾਂ ਦੇ ਵਿਸ਼ਵਾਸਘਾਤ ਨੂੰ ਦੇਖ ਕੇ ਲੋਕ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਕਾਰ ਦੇਣਗੇ ਅਤੇ ਚੋਣਾਂ ਵਿੱਚ ਉਸਦੇ ਖਿਲਾਫ਼ ਆਪਣੀ ਵੋਟ ਪਾ ਕੇ ਮੋੜਵਾਂ ਜਵਾਬ ਦੇਣਗੇ। ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ 'ਆਪ' ਹਮੇਸ਼ਾ ਤੋਂ ਹੀ ਪੰਜਾਬ ਅਤੇ ਲੋਕਾਂ ਦੀ ਭਲਾਈ ਲਈ ਕਾਰਜ ਕਰਦੀ ਆਈ ਹੈ ਅਤੇ ਭਵਿੱਖ ਵਿੱਚ ਵੀ ਲੋਕਾਂ ਦੇ ਭਲੇ ਨੂੰ ਮੁੱਖ ਰਖਦੇ ਹੋਏ ਵਿਕਾਸ ਨੀਤੀਆਂ ਤੇ ਕਾਰਜ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਿਰੋਧੀ ਨੇਤਾਵਾਂ ਨੂੰ ਆਪਣੀ ਪਾਰਟੀ ਵੱਲ ਲੁਭਾਉਣ ਲਈ ਵੱਡੀਆਂ-ਵੱਡੀਆਂ ਪੇਸ਼ਕਸ਼ਾਂ ਦਿੰਦੀ ਹੈ, ਪਰ ਪੰਜਾਬ ਦੇ ਲੋਕਾਂ ਨੇ ਕਦੇ ਵੀ ਕਿਸੇ ਵਿਸ਼ਵਾਸਘਾਤੀ ਦਾ ਸਾਥ ਨਹੀਂ ਦਿੱਤਾ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਲੋਕ ਇੱਕ ਵਾਰ ਫਿਰ 'ਆਪ' ਨੂੰ ਵੋਟਾਂ ਪਾ ਕੇ ਵੱਡੀ ਜਿੱਤ ਦਵਾਉਣਗੇ। ਸ. ਬਰਸਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਆਪ’ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਵੱਡੇ ਅੰਤਰ ਨਾਲ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੀਆਂ ਜਮਾਨਤਾ ਤੱਕ ਜ਼ਬਤ ਹੋ ਜਾਣਗੀਆਂ। ਪੰਜਾਬ ਦੇ ਲੋਕ ਇਕ ਵਾਰ ਫਿਰ ਆਪਣੇ ਨਿੱਜੀ ਹਿੱਤਾਂ ਲਈ ਪੰਜਾਬ ਨੂੰ ਹਾਸ਼ੀਏ ’ਤੇ ਪਹੁੰਚਾਉਣ ਵਾਲਿਆਂ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ।
Punjab Bani 28 March,2024
ਮਹੂਆ ਮੋਇਤਰਾ ਨੇ ਕੀਤਾ ਈਡੀ ਦੇ ਸੰਮਨ ਨੂੰ ਨਜਰਅੰਦਾਜ
ਮਹੂਆ ਮੋਇਤਰਾ ਨੇ ਕੀਤਾ ਈਡੀ ਦੇ ਸੰਮਨ ਨੂੰ ਨਜਰਅੰਦਾਜ ਦਿਲੀ : ਟੀਐਮਸੀ ਨੇਤਾ ਮਹੂਆ ਮੋਇਤਰਾ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਸੰਮਨ ਨੂੰ ਨਜ਼ਰਅੰਦਾਜ਼ ਕਰ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਵੀਰਵਾਰ ਨੂੰ ਆਪਣੇ ਕ੍ਰਿਸ਼ਨਾਨਗਰ ਹਲਕੇ ਵਿੱਚ ਚੋਣ ਪ੍ਰਚਾਰ ਕਰਨਗੇ। ਦੱਸ ਦੇਈਏ ਕਿ ਈਡੀ ਨੇ ਮਹੂਆ ਨੂੰ ਨਵੀਂ ਦਿੱਲੀ ਸਥਿਤ ਈਡੀ ਦਫ਼ਤਰ ਵਿੱਚ ਪੁੱਛਗਿੱਛ ਲਈ ਪੇਸ਼ ਹੋਣ ਲਈ ਕਿਹਾ ਸੀ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮੋਇਤਰਾ ਅਤੇ ਦੁਬਈ ਸਥਿਤ ਕਾਰੋਬਾਰੀ ਦਰਸ਼ਨ ਹੀਰਾਨੰਦਾਨੀ ਨੂੰ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (ਫੇਮਾ) ਦੀ ਉਲੰਘਣਾ ਦੇ ਮਾਮਲੇ ਵਿੱਚ ਪੁੱਛਗਿੱਛ ਲਈ ਤਾਜ਼ਾ ਸੰਮਨ ਜਾਰੀ ਕੀਤਾ ਸੀ। 49 ਸਾਲਾ ਤ੍ਰਿਣਮੂਲ ਕਾਂਗਰਸ ਆਗੂ ਨੂੰ ਕੇਂਦਰੀ ਏਜੰਸੀ ਵੱਲੋਂ ਪਹਿਲਾਂ ਵੀ ਦੋ ਵਾਰ ਪੁੱਛਗਿੱਛ ਲਈ ਸੰਮਨ ਭੇਜਿਆ ਗਿਆ ਸੀ, ਪਰ ਉਹ ਸਰਕਾਰੀ ਕੰਮ ਦਾ ਹਵਾਲਾ ਦਿੰਦੇ ਹੋਏ ਪੇਸ਼ ਨਹੀਂ ਹੋਈ ਅਤੇ ਨੋਟਿਸ ਨੂੰ ਮੁਲਤਵੀ ਕਰਨ ਦੀ ਮੰਗ ਕੀਤੀ।
Punjab Bani 28 March,2024
ਹਾਈਕੋਰਟ ਨੇ ਮੁੱਖ ਮੰਤਰੀ ਨੂੰ ਅਹੁਦੇ ਤੋ ਹਟਾਉਣਵਾਲੀ ਜਨਹਿਤ ਪਟੀਸ਼ਨ ਤੇ ਸੁਣਵਾਈ ਕਰਨ ਤੋ ਕੀਤਾ ਇਨਕਾਰ
ਹਾਈਕੋਰਟ ਨੇ ਮੁੱਖ ਮੰਤਰੀ ਨੂੰ ਅਹੁਦੇ ਤੋ ਹਟਾਉਣਵਾਲੀ ਜਨਹਿਤ ਪਟੀਸ਼ਨ ਤੇ ਸੁਣਵਾਈ ਕਰਨ ਤੋ ਕੀਤਾ ਇਨਕਾਰ ਦਿੱਲੀ : ਹਾਈ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਜਨਹਿੱਤ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਇਹ ਜਨਹਿੱਤ ਪਟੀਸ਼ਨ ਸੁਰਜੀਤ ਸਿੰਘ ਯਾਦਵ ਨਾਂ ਦੇ ਵਿਅਕਤੀ ਵੱਲੋਂ ਹਾਈ ਕੋਰਟ ਵਿੱਚ ਦਾਇਰ ਕੀਤੀ ਗਈ ਹੈ। ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਅਰਵਿੰਦ ਕੇਜਰੀਵਾਲ ਦੇ ਮੁੱਖ ਮੰਤਰੀ ਦੇ ਅਹੁਦੇ ‘ਤੇ ਬਣੇ ਰਹਿਣ ਨਾਲ ਕਾਨੂੰਨ ਅਤੇ ਨਿਆਂ ਦੀ ਪ੍ਰਕਿਰਿਆ ‘ਚ ਰੁਕਾਵਟ ਆਵੇਗੀ ਅਤੇ ਦਿੱਲੀ ‘ਚ ਸੰਵਿਧਾਨਕ ਵਿਵਸਥਾ ਦੇ ਟੁੱਟਣ ਦਾ ਵੀ ਖਤਰਾ ਹੈ। ਪਟੀਸ਼ਨ ਨੂੰ ਰੱਦ ਕਰਦਿਆਂ ਹਾਈਕੋਰਟ ਨੇ ਕਿਹਾ ਕਿ ਅਜਿਹਾ ਕੋਈ ਸੰਵਿਧਾਨਕ ਜ਼ੁੰਮੇਵਾਰੀ ਨਹੀਂ ਹੈ ਕਿ ਅਰਵਿੰਦ ਕੇਜਰੀਵਾਲ ਆਪਣੇ ਅਹੁਦੇ ‘ਤੇ ਬਣੇ ਨਹੀਂ ਰਹਿ ਸਕਦੇ। ਹਾਈਕੋਰਟ ਨੇ ਕਿਹਾ ਕਿ ਇਹ ਕਾਰਜਕਾਰਨੀ ਨਾਲ ਜੁੜਿਆ ਮਾਮਲਾ ਹੈ, ਦਿੱਲੀ ਦੇ ਉਪ ਰਾਜਪਾਲ ਇਸ ਮਾਮਲੇ ਨੂੰ ਦੇਖਣਗੇ ਅਤੇ ਫਿਰ ਰਾਸ਼ਟਰਪਤੀ ਨੂੰ ਭੇਜ ਦੇਣਗੇ। ਇਸ ਮਾਮਲੇ ਵਿੱਚ ਅਦਾਲਤ ਦੀ ਕੋਈ ਭੂਮਿਕਾ ਨਹੀਂ ਹੈ।
Punjab Bani 28 March,2024
ਪੰਜਾਬ ਤੇ ਹਰਿਆਣਾ ਦੇ ਅਧਿਕਾਰੀਆਂ ਵੱਲੋਂ ਲੋਕ ਸਭਾ ਚੋਣਾਂ ਨਿਰਪੱਖ, ਪਾਰਦਰਸ਼ੀ ਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਦਾ ਅਹਿਦ
ਪੰਜਾਬ ਤੇ ਹਰਿਆਣਾ ਦੇ ਅਧਿਕਾਰੀਆਂ ਵੱਲੋਂ ਲੋਕ ਸਭਾ ਚੋਣਾਂ ਨਿਰਪੱਖ, ਪਾਰਦਰਸ਼ੀ ਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਦਾ ਅਹਿਦ -ਦੋਵਾਂ ਰਾਜਾਂ ਦੇ ਗਵਾਂਢੀ ਜ਼ਿਲ੍ਹਿਆਂ ਦੇ ਸਿਵਲ ਤੇ ਪੁਲਿਸ ਅਧਿਕਾਰੀਆਂ ਵੱਲੋਂ ਪਟਿਆਲਾ ਵਿਖੇ ਬੈਠਕ -ਘੱਗਰ ਦਰਿਆ ਦੇ ਨਾਲ ਲੱਗਦੇ ਪਿੰਡਾਂ, ਬਸਤੀਆਂ 'ਚ ਨਜ਼ਾਇਜ ਸ਼ਰਾਬ ਦੀ ਚੈਕਿੰਗ 'ਤੇ ਵੀ ਜ਼ੋਰ -ਗਵਾਂਢੀ ਜ਼ਿਲ੍ਹਿਆਂ ਅੰਦਰ ਮੁੱਖ ਸੜਕਾਂ, ਲਿੰਕ ਸੜਕਾਂ ਤੇ ਕੱਚੇ ਪਹਿਆਂ 'ਤੇ ਵੀ ਹੋਵੇਗੀ ਗਸ਼ਤ ਪਟਿਆਲਾ, 27 ਮਾਰਚ: ਲੋਕ ਸਭਾ ਚੋਣਾਂ-2024 ਦੇ ਅਮਲ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਉਣਾ ਯਕੀਨੀ ਬਣਾਉਣ ਲਈ ਪੰਜਾਬ ਤੇ ਹਰਿਆਣਾ ਦੇ ਗਵਾਂਢੀ ਜ਼ਿਲ੍ਹਿਆਂ ਦੇ ਸਿਵਲ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੇ ਪਟਿਆਲਾ ਵਿਖੇ ਅੰਤਰ ਰਾਜੀ ਤਾਲਮੇਲ ਬੈਠਕ ਕਰਕੇ ਰਣਨੀਤੀ ਬਣਾਈ। ਮੀਟਿੰਗ ਮੌਕੇ ਚੋਣਾਂ ਦੌਰਾਨ ਨਜ਼ਾਇਜ ਸ਼ਰਾਬ, ਨਸ਼ਾ ਤੇ ਨਕਦੀ ਆਦਿ ਦੀ ਤਸਕਰੀ ਨੂੰ ਰੋਕਣ ਲਈ ਅੰਤਰ-ਰਾਜੀ ਨਾਕੇ ਲਗਾਉਂਣ ਸਬੰਧੀ ਚਰਚਾ ਕੀਤੀ ਗਈ। ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਕੀਤੀ ਗਈ ਇਸ ਬੈਠਕ ਵਿੱਚ ਡਵੀਜ਼ਨਲ ਕਮਿਸ਼ਨਰ ਪਟਿਆਲਾ ਡੀ.ਐਸ ਮਾਂਗਟ, ਡਵੀਜ਼ਨਲ ਕਮਿਸ਼ਨਰ ਅੰਬਾਲਾ ਤੇ ਕਰਨਾਲ ਰੇਨੂ ਫੂਲੀਆ, ਡਵੀਜ਼ਨਲ ਕਮਿਸ਼ਨਰ ਹਿਸਾਰ ਗੀਤਾ ਭਾਰਤੀ ਸਮੇਤ ਡਿਪਟੀ ਕਮਿਸ਼ਨਰ ਅੰਬਾਲਾ ਡਾ. ਸ਼ਾਲੀਨ, ਡਿਪਟੀ ਕਮਿਸ਼ਨਰ ਕੁਰੂਕਸ਼ੇਤਰ ਸ਼ੰਤਾਨੂੰ ਸ਼ਰਮਾ, ਡਿਪਟੀ ਕਮਿਸ਼ਨਰ ਜੀਂਦ ਮੁਹੰਮਦ ਇਮਰਾਨ ਰਾਜ਼ਾ, ਡਿਪਟੀ ਕਮਿਸ਼ਨਰ ਕੈਥਲ ਪ੍ਰਸ਼ਾਂਤ ਪਨਵਰ, ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ, ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜ਼ੋਰਵਲ, ਵਧੀਕ ਡਿਪਟੀ ਕਮਿਸ਼ਨਰ ਫਤਿਹਾਬਾਦ ਰਾਹੁਲ ਮੋਦੀ, ਡੀ.ਆਈ.ਜੀ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ, ਐਸ.ਐਸ.ਪੀ. ਪਟਿਆਲਾ ਵਰੁਣ ਸ਼ਰਮਾ, ਐਸ.ਐਸ.ਪੀ. ਸੰਗਰੂਰ ਸਰਤਾਜ ਚਹਿਲ, ਐਸ.ਐਸ.ਪੀ. ਬਰਨਾਲਾ ਸੰਦੀਪ ਮਲਿਕ ਤੋਂ ਇਲਾਵਾ ਕੈਥਲ ਦੇ ਐਸ.ਪੀ. ਉਪਾਸਨਾ, ਏ.ਐਸ.ਪੀ ਅੰਬਾਲਾ ਸ੍ਰਿਸ਼ਟੀ ਵੀ ਸ਼ਾਮਲ ਹੋਏ। ਬੈਠਕ ਮੌਕੇ ਦੋਵਾਂ ਰਾਜਾਂ 'ਚ ਸਾਂਝੇ ਨਾਕਿਆਂ ਤੋਂ ਇਲਾਵਾ ਫਲਾਇੰਗ ਸੁਕਾਇਡ ਟੀਮਾਂ ਅਤੇ ਪੈਟਰੋਲਿੰਗ ਪਾਰਟੀਆਂ ਨੂੰ ਆਪੋ-ਆਪਣੇ ਇਲਾਕਿਆਂ ਵਿੱਚ ਗਸ਼ਤ ਕਰਨ ਸਬੰਧੀ ਚਰਚਾ ਕਰਦਿਆਂ ਸ਼ਾਂਤੀਪੂਰਨ ਚੋਣਾਂ ਦੇ ਅਮਲ ਨੂੰ ਯਕੀਨੀ ਬਣਾਉਣ ਲਈ ਦੋਵੇਂ ਰਾਜਾਂ ਵੱਲੋਂ ਵੱਖ-ਵੱਖ ਕੇਸਾਂ ਵਿੱਚ ਲੋੜੀਂਦੇ ਭਗੌੜੇ ਅਪਰਾਧੀਆਂ, ਬੇਲ ਜੰਪਰ ਤੇ ਪੈਰੋਲ ਜੰਪਰ ਦੀ ਸੂਚੀ ਵੀ ਸਾਂਝੀ ਕੀਤੀ ਗਈ ਤਾਂ ਜੋ ਇਨ੍ਹਾਂ ਖਿਲਾਫ ਠੋਸ ਕਾਰਵਾਈ ਕੀਤੀ ਜਾ ਸਕੇ। ਇਸ ਤੋਂ ਇਲਾਵਾ ਪੰਜਾਬ ਰਾਜ ਵਿੱਚ 31 ਮਾਰਚ 2024 ਨੂੰ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਹੋਣ ਕਾਰਨ ਤਸਕਰਾਂ ਵੱਲੋਂ ਸ਼ਰਾਬ ਨੂੰ ਕਿਸੇ ਗੁਦਾਮ ਆਦਿ ਵਿੱਚ ਤਸਕਰੀ ਲਈ ਸਟੋਰ ਕੀਤੇ ਜਾਣ ਦੀ ਸੰਭਾਵਨਾ ਦੇ ਮੱਦੇਨਜ਼ਰ ਬਾਰਡਰ ਏਰੀਆ ਵਿੱਚ ਚੌਕਸੀ ਰੱਖਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਪਟਿਆਲਾ ਦੇ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਪੰਜਾਬ ਤੇ ਹਰਿਆਣਾ ਰਾਜ ਦੇ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਅਤੇ ਬੂਥਾਂ ਦੀ ਸੂਚੀ ਤਿਆਰ ਕਰਕੇ ਆਪਸ ਵਿੱਚ ਸਾਂਝੀ ਕਰਨ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਇੱਕ ਰਣਨੀਤੀ ਤਹਿਤ ਘੱਗਰ ਦਰਿਆ ਦੇ ਨਾਲ ਲੱਗਦੇ ਪਿੰਡਾਂ, ਬਸਤੀਆਂ ਆਦਿ ਵਿੱਚ ਨਜ਼ਾਇਜ ਸ਼ਰਾਬ ਸਬੰਧੀ ਚੈਕਿੰਗ ਕੀਤੀ ਜਾਵੇ। ਦੋਵੇਂ ਰਾਜਾਂ ਦਰਮਿਆਨ ਲੱਗਦੀਆਂ ਮੁੱਖ ਸੜਕਾਂ ਤੋਂ ਇਲਾਵਾ ਲਿੰਕ ਰੋਡ, ਕੱਚੇ ਪਹਿਆਂ 'ਤੇ ਵੀ ਗਸ਼ਤ ਕਰਨੀ ਯਕੀਨੀ ਬਣਾਈ ਜਾਵੇ। ਪਟਿਆਲਾ ਦੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਪੰਜਾਬ ਤੇ ਹਰਿਆਣਾ ਰਾਜ ਦੀਆਂ ਟੀਮਾਂ ਬਣਾਕੇ ਸਾਂਝਾ ਸਰਚ ਅਪਰੇਸ਼ਨ ਕਰਨ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਜੇਕਰ ਵੱਡੇ ਪੱਧਰ 'ਤੇ ਕੋਈ ਵੀ ਰਿਕਵਰੀ ਕੀਤੀ ਜਾਂਦੀ ਹੈ ਤਾਂ ਉਸਦੀ ਸੂਚਨਾ ਆਪਸ ਵਿੱਚ ਸਾਂਝੀ ਕੀਤੀ ਜਾਵੇ ਅਤੇ ਇਸ ਸਬੰਧੀ ਅਗਲੇ ਤੇ ਪਿਛਲੇ ਸਾਰੇ ਲਿੰਕ ਦਾ ਪਤਾ ਲਗਾਇਆ ਜਾਵੇ। ਸੰਗਰੂਰ ਦੇ ਐਸ.ਐਸ.ਪੀ. ਸਰਤਾਜ ਸਿੰਘ ਚਹਿਲ ਨੇ ਸੁਝਾਅ ਦਿੱਤਾ ਕਿ ਵੱਡੇ ਟਰਾਂਸਪੋਰਟਰਾਂ ਨਾਲ ਮੀਟਿੰਗ ਕਰਕੇ ਹਦਾਇਤ ਕੀਤੀ ਜਾਵੇ ਕਿ ਕਿਸੇ ਨੂੰ ਵੀ ਅਣ-ਅਧਿਕਾਰਿਤ ਤੌਰ 'ਤੇ ਵੱਡੇ ਪੱਧਰ ਤੇ ਕੋਈ ਵੀ ਕੈਮੀਕਲ ਆਦਿ ਸਪਲਾਈ ਨਾ ਕੀਤੀ ਜਾਵੇ। ਆਬਕਾਰੀ ਅਤੇ ਕਰ ਵਿਭਾਗ ਅਫਸਰਾਂ ਨੇ ਜਾਣੂ ਕਰਵਾਇਆ ਕਿ ਚੋਣਾਂ ਦੇ ਮੱਦੇਨਜ਼ਰ ਆਬਕਾਰੀ ਵਿਭਾਗ ਦੇ ਮੁਲਾਜਮਾਂ ਵੱਲੋਂ ਵੀ ਨਾਕਾਬੰਦੀ ਕੀਤੀ ਗਈ ਹੈ। ਬੈਠਕ ਮੌਕੇ ਆਬਕਾਰੀ ਤੇ ਕਰ ਵਿਭਾਗ ਦੇ ਸਹਾਇਕ ਕਮਿਸ਼ਨਰ ਆਬਕਾਰੀ ਵਿਭਾਗ ਪਟਿਆਲਾ ਰਾਜੇਸ਼ ਕੁਮਾਰ ਐਰੀ, ਆਬਕਾਰੀ ਅਫਸਰ ਸੰਗਰੂਰ ਸ੍ਰੀ ਸਰੂਪਇੰਦਰ ਸੰਧੂ, ਡੀ.ਐਸ.ਪੀ. ਅੰਬਾਲਾ ਅਨਿਲ ਕੁਮਾਰ, ਡੀ.ਐਸ.ਪੀ. ਫਤਿਹਾਬਾਦ ਸ਼ਮਸ਼ੇਰ ਸਿੰਘ, ਡੀ.ਐਸ.ਪੀ. ਉਚਾਨਾ ਨਵੀਨ ਸਿੰਧੂ, ਡੀ.ਐਸ.ਪੀ ਗੁਹਲਾ ਕੁਲਦੀਪ ਬੈਨੀਵਾਲ ਅਤੇ ਹੋਰ ਅਧਿਕਾਰੀਆਂ ਨੇ ਵੀ ਸ਼ਿਰਕਤ ਕੀਤੀ।
Punjab Bani 27 March,2024
ਅਰਵਿੰਦ ਕੇਜਰੀਵਾਲ 28 ਨੂੰ ਕਰਨਗੇ ਸੱਚ ਦਾ ਖੁਲਾਸਾ : ਸੁਨੀਤਾ ਕੇਜਰੀਵਾਲ
ਅਰਵਿੰਦ ਕੇਜਰੀਵਾਲ 28 ਨੂੰ ਕਰਨਗੇ ਸੱਚ ਦਾ ਖੁਲਾਸਾ : ਸੁਨੀਤਾ ਕੇਜਰੀਵਾਲ ਨਵੀਂ ਦਿੱਲੀ, 27 ਮਾਰਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਅੱਜ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਈਡੀ ਦੇ ਕਈ ਛਾਪਿਆਂ ਵਿੱਚ ਇੱਕ ਪੈਸਾ ਵੀ ਨਹੀਂ ਮਿਲਿਆ। ਮੇਰੇ ਪਤੀ 28 ਮਾਰਚ ਨੂੰ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਅਦਾਲਤ ਵਿੱਚ ਸੱਚਾਈ ਦਾ ਖੁਲਾਸਾ ਕਰਨਗੇ। ਉਨ੍ਹਾਂ ਕਿਹਾ,‘ਮੇਰੇ ਪਤੀ ਨੇ ਹਿਰਾਸਤ ‘ਚ ਰਹਿੰਦਿਆਂ ਜਲ ਮੰਤਰੀ ਨੂੰ ਹਦਾਇਤਾਂ ਜਾਰੀ ਕੀਤੀਆਂ, ਕੀ ਕੇਂਦਰ ਨੂੰ ਇਸ ਨਾਲ ਸਮੱਸਿਆ ਸੀ, ਕੀ ਉਹ ਦਿੱਲੀ ਨੂੰ ਤਬਾਹ ਕਰਨਾ ਚਾਹੁੰਦੇ ਹਨ?’
Punjab Bani 27 March,2024
ਸਦਾਨੰਦ ਵਸੰਤ ਦਾਤੇ ਹੋਣੇ ਡਾਇਰੈਕਟਰ ਜਨਰਲ ਨਿਯੁੱਕਤ
ਸਦਾਨੰਦ ਵਸੰਤ ਦਾਤੇ ਹੋਣੇ ਡਾਇਰੈਕਟਰ ਜਨਰਲ ਨਿਯੁੱਕਤ ਨਵੀਂ ਦਿੱਲੀ, 27 ਮਾਰਚ ਮਹਾਰਾਸ਼ਟਰ ਦੇ ਅਤਿਵਾਦ ਵਿਰੋਧੀ ਦਸਤੇ ਦੇ ਮੁਖੀ ਸਦਾਨੰਦ ਵਸੰਤ ਦਾਤੇ ਨੂੰ ਕੌਮੀ ਜਾਂਚ ਏਜੰਸੀ (ਐੱਨਆਈਏ) ਦਾ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਗਿਆ ਹੈ। ਪ੍ਰਸੋਨਲ ਵਿਭਾਗ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤਾ ਹੈ। ਦਾਤੇ ਮਹਾਰਾਸ਼ਟਰ ਕੇਡਰ ਦੇ 1990 ਬੈਚ ਦੇ ਭਾਰਤੀ ਪੁਲੀਸ ਸੇਵਾ ਅਧਿਕਾਰੀ ਹਨ। ਉਨ੍ਹਾਂ ਦਾ ਕਾਰਜਕਾਲ 31 ਦਸੰਬਰ 2026 ਨੂੰ ਉਨ੍ਹਾਂ ਦੀ ਸੇਵਾਮੁਕਤੀ ਤੱਕ ਰਹੇਗਾ। ਉਹ ਦਿਨਕਰ ਗੁਪਤਾ ਦੀ ਥਾਂ ਲੈਣਗੇ, ਜੋ 31 ਮਾਰਚ ਨੂੰ ਸੇਵਾਮੁਕਤ ਹੋਣ ਵਾਲੇ ਹਨ।
Punjab Bani 27 March,2024
ਦਿਲੀ ਸਰਕਾਰ ਨੂੰ ਜੇਲ ਅੰਦਰੋ ਨਹੀ ਚਲਾਇਆ ਜਾਵੇਗਾ : ਉਪ ਰਾਜਪਾਲ
ਦਿਲੀ ਸਰਕਾਰ ਨੂੰ ਜੇਲ ਅੰਦਰੋ ਨਹੀ ਚਲਾਇਆ ਜਾਵੇਗਾ : ਉਪ ਰਾਜਪਾਲ ਨਵੀਂ ਦਿੱਲੀ, 27 ਮਾਰਚ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਅੱਜ ਕਿਹਾ ਕਿ ਦਿੱਲੀ ਸਰਕਾਰ ਨੂੰ ਜੇਲ੍ਹ ’ਚੋਂ ਨਹੀਂ ਚਲਾਇਆ ਜਾਵੇਗਾ। ਸ੍ਰੀ ਸਕਸੈਨਾ ਦੀ ਇਹ ਟਿੱਪਣੀ ਆਮ ਆਦਮੀ ਪਾਰਟੀ (ਆਪ) ਦੇ ਨੇਤਾਵਾਂ ਦੇ ਉਨ੍ਹਾਂ ਬਿਆਨਾਂ ਦੇ ਮੱਦੇਨਜ਼ਰ ਹੈ, ਜਿਨ੍ਹਾਂ ਵਿੱਚ ਕਿਹਾ ਗਿਆ ਸੀ ਕਿ ਸ੍ਰੀ ਅਰਵਿੰਦ ਕੇਜਰੀਵਾਲ ਜੇਲ੍ਹ ਵਿੱਚ ਹੋਣ ਦੇ ਬਾਵਜੂਦ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਨਹੀਂ ਦੇਣਗੇ। ਇਥੇ ਸਮਾਗਮ ’ਚ ਸ੍ਰੀ ਸਕਸੈਨਾ ਨੇ ਕਿਹਾ, ‘ਮੈਂ ਦਿੱਲੀ ਦੇ ਲੋਕਾਂ ਨੂੰ ਭਰੋਸਾ ਦੇ ਸਕਦਾ ਹਾਂ ਕਿ ਸਰਕਾਰ ਜੇਲ੍ਹ ’ਚੋਂ ਨਹੀਂ ਚੱਲੇਗੀ।’
Punjab Bani 27 March,2024
ਆਬਕਾਰੀ ਕਮਿਸ਼ਨਰ ਪੰਜਾਬ ਵਰੂਣ ਰੂਜਮ ਦੇ ਘਰ ਛਾਪਾ
ਆਬਕਾਰੀ ਕਮਿਸ਼ਨਰ ਪੰਜਾਬ ਵਰੂਣ ਰੂਜਮ ਦੇ ਘਰ ਛਾਪਾ ਮੁਹਾਲੀ, 27 ਮਾਰਚ ਐਨਫੋਰਮੈਂਟ ਡਾਇਰੈਕਟੋਰੇਟ ਦੀ ਵਿਸ਼ੇਸ਼ ਟੀਮ ਨੇ ਅੱਜ ਆਬਕਾਰੀ ਕਮਿਸ਼ਨਰ ਪੰਜਾਬ ਵਰੁਣ ਰੂਜ਼ਮ ਦੇ ਘਰ ਛਾਪਾ ਮਾਰਿਆ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਈਡੀ ਦੀ ਮੁਹਾਲੀ ਵਿੱਚ ਇਹ ਵੱਡੀ ਕਾਰਵਾਈ ਹੈ। ਆਬਕਾਰੀ ਵਿਭਾਗ ਦਾ ਮੁੱਖ ਦਫ਼ਤਰ ਮੁਹਾਲੀ ਦੇ ਸੈਕਟਰ-69 ਵਿੱਚ ਹੈ। ਈਡੀ ਦੀਆਂ ਵੱਖਵੱਖ ਟੀਮਾਂ ਵੱਲੋਂ ਮੁਹਾਲੀ ਕੌਮਾਂਤਰੀ ਏਅਰਪੋਰਟ ਨੇੜਲੇ ਪਿੰਡ ਬਾਕਰਪੁਰ ਨੂੰ ਵੀ ਚੁਫੇਰਿਓਂ ਘੇਰਾ ਪਾਇਆ ਹੋਇਆ ਹੈ। ਅਮਰੂਦ ਬਾਗ਼ ਘਪਲੇ ਵਿੱਚ ਨਾਮਜ਼ਦ ਮੁਲਜ਼ਮਾਂ ਦੇ ਘਰਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਅਮਰੂਦ ਬਾਗ ਘਪਲੇ ਵਿੱਚ ਵੀ ਪੰਜਾਬ ਦੇ ਕਈ ਸੀਨੀਅਰ ਆਈਏਐੱਸ ਅਧਿਕਾਰੀ, ਗਮਾਡਾ ਅਧਿਕਾਰੀਆਂ ਸਮੇਤ ਮਾਲ ਵਿਭਾਗ, ਰੈਵੇਨਿਊ ਵਿਭਾਗ, ਬਾਗਬਾਨੀ ਵਿਭਾਗ ਦੇ ਕਈ ਅਧਿਕਾਰੀ ਨਾਮਜ਼ਦ ਹਨ। ਇਸ ਤੋਂ ਇਲਾਵਾ ਕਈ ਹੋਰ ਵੀ ਸ਼ਾਮਲ ਹਨ।
Punjab Bani 27 March,2024
ਅਕਾਲੀ ਭਾਜਪਾ ਵੱਲੋ ਜਾਰੀ ਬਿਆਨ ਮੌਜੂਦਾ ਜਨਤਾ ਲਈ ਸਿਰਫ ਟੇਢੀ ਪ੍ਰਤੀਕਿਰਿਆ : ਰਾਜਾ ਵੜਿੰਗ
ਅਕਾਲੀ ਭਾਜਪਾ ਵੱਲੋ ਜਾਰੀ ਬਿਆਨ ਮੌਜੂਦਾ ਜਨਤਾ ਲਈ ਸਿਰਫ ਟੇਢੀ ਪ੍ਰਤੀਕਿਰਿਆ : ਰਾਜਾ ਵੜਿੰਗ ਚੰਡੀਗੜ੍ਹ: ਪੰਜਾਬ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਇੱਕ ਅਹਿਮ ਮੀਟਿੰਗ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਸਬੰਧੀ ਮੀਡੀਆ ਨੂੰ ਸੰਬੋਧਨ ਕੀਤਾ। ਰਾਜਾ ਵੜਿੰਗ ਨੇ ਕਿਹਾ ਕਿ ਰਸਮੀ ਸਮਝੌਤੇ ਦੀ ਅਣਹੋਂਦ ਦੇ ਬਾਵਜੂਦ ਦੋਵੇਂ ਧਿਰਾਂ ਬੰਦ ਦਰਵਾਜ਼ਿਆਂ ਪਿੱਛੇ ਸਹਿਯੋਗ ਕਰਦੀਆਂ ਰਹੀਆਂ। ਰਾਜਾ ਵੜਿੰਗ ਨੇ ਟਿੱਪਣੀ ਕਰਦਿਆਂ ਕਿਹਾ, “ਸੁਨੀਲ ਜਾਖੜ, ਸੁਖਬੀਰ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਠੋਸ ਯਤਨਾਂ ਦੇ ਬਾਵਜੂਦ, ਭਾਜਪਾ ਅਤੇ ਅਕਾਲੀ ਦਲ ਪੰਜਾਬ ਵਿੱਚ ਆਪਣੀ ਮੌਜੂਦਗੀ ਕਾਇਮ ਕਰਨ ਵਿੱਚ ਅਸਫਲ ਰਹੇ ਹਨ। ਉਨ੍ਹਾਂ ਦੀਆਂ ਲਗਾਤਾਰ ਕੋਸ਼ਿਸ਼ਾਂ ਤੋਂ ਸਪੱਸ਼ਟ ਹੁੰਦਾ ਹੈ ਕਿ ਇਹ ਪਾਰਟੀਆਂ ਇੱਕਜੁੱਟ ਹੋ ਕੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਰੋਸੇਯੋਗਤਾ ਹਾਸਲ ਕਰਨ ਲਈ ਕੰਮ ਕਰ ਰਹੀਆਂ ਹਨ।।” ਰਾਜਾ ਵੜਿੰਗ ਨੇ ਅੱਗੇ ਕਿਹਾ, “ਭਾਵੇਂ ਭਾਜਪਾ ਅਤੇ ਅਕਾਲੀ ਦਲ ਵੱਲੋਂ ਗਠਜੋੜ ਦੀ ਗੱਲਬਾਤ ਨੂੰ ਜਨਤਕ ਤੌਰ ‘ਤੇ ਖਤਮ ਕਰਨ ਦਾ ਐਲਾਨ ਕੀਤਾ ਗਿਆ ਹੈ, ਪਰ ਮੈਨੂੰ ਭਰੋਸਾ ਹੈ ਕਿ ਦੋਵੇਂ ਸੰਸਥਾਵਾਂ ਜਨਤਕ ਤੌਰ ‘ਤੇ ਅਸਵੀਕਾਰ ਕੀਤੇ ਜਾਣ ਦੇ ਬਾਵਜੂਦ ਵੀ ਇਕ ਦੂਜੇ ਦਾ ਸਹਿਯੋਗ ਕਰ ਰਹੀਆਂ ਹਨ। ਦੋਵਾਂ ਪਾਰਟੀਆਂ ਵੱਲੋਂ ਜਾਰੀ ਕੀਤੇ ਗਏ ਬਿਆਨ ਮੌਜੂਦਾ ਜਨਤਾ ਲਈ ਸਿਰਫ ਟੇਢੀ ਪ੍ਰਤੀਕਿਰਿਆ ਹੈ।
Punjab Bani 27 March,2024
ਪੰਜਾਬ ਪੁਲਿਸ ਤੇ ਆਬਕਾਰੀ ਵਿਭਾਗ ਸਾਂਝੇ ਤੌਰ 'ਤੇ ਬੂਟਲੇਗਰਸ 'ਤੇ ਰੱਖੇਗਾ ਕੜੀ ਨਜ਼ਰ
ਪੰਜਾਬ ਪੁਲਿਸ ਤੇ ਆਬਕਾਰੀ ਵਿਭਾਗ ਸਾਂਝੇ ਤੌਰ 'ਤੇ ਬੂਟਲੇਗਰਸ 'ਤੇ ਰੱਖੇਗਾ ਕੜੀ ਨਜ਼ਰ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਪੀਈਟੀਸੀ ਵਰੁਣ ਰੂਜਮ ਨਾਲ ਡੀਸੀਜ਼ ਤੇ ਸੀਪੀਜ਼/ਐਸਐਸਪੀਜ਼ ਦੀ ਸੂਬਾ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ - ਪੰਜਾਬ ਦੇ 10 ਸਰਹੱਦੀ ਜ਼ਿਲ੍ਹਿਆਂ ਵਿੱਚ ਪਹਿਲਾਂ ਹੀ ਮਜ਼ਬੂਤ ਅੰਤਰ-ਰਾਜੀ ਨਾਕੇ ਸਥਾਪਿਤ - ਗੈਰ-ਕਾਨੂੰਨੀ ਜਾਂ ਨਕਲੀ ਸ਼ਰਾਬ ਵੇਚਣ/ਤਸਕਰੀ ਕਰਨ ਵਾਲੇ ਵਿਅਕਤੀਆਂ ਖਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਯਕੀਨੀ ਬਣਾਈ ਜਾਵੇ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ, 27 ਮਾਰਚ: ਆਗਾਮੀ ਆਮ ਚੋਣਾਂ 2024 ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ, ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਸਾਰੇ ਪੁਲਿਸ ਅਧਿਕਾਰੀਆਂ ਨੂੰ ਆਬਕਾਰੀ ਤੇ ਕਰ ਵਿਭਾਗ ਨਾਲ ਮਿਲ ਕੇ ਟੀਮ ਵਜੋਂ ਕੰਮ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਬੂਟਲੇਗਰਸ ‘ਤੇ ਪੈਣੀ ਨਜ਼ਰ ਰੱਖੀ ਜਾ ਸਕੇ। ਅੱਜ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਸਪੈਸ਼ਲ ਡੀਜੀਪੀ ਪੰਜਾਬ ਨੇ ਆਬਕਾਰੀ ਤੇ ਕਰ ਕਮਿਸ਼ਨਰ (ਪੀਈਟੀਸੀ) ਵਰੁਣ ਰੂਜ਼ਮ ਨਾਲ ਆਬਕਾਰੀ ਤੇ ਕਰ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਤੇ ਸੀਪੀਜ਼/ਐਸਐਸਪੀਜ਼ ਨਾਲ ਵਰਚੁਅਲ ਤੌਰ ‘ਤੇ ਸੂਬਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਤੋਂ ਇਲਾਵਾ ਪੰਜਾਬ ਵਿੱਤ ਕਮਿਸ਼ਨਰ, ਕਰ ਵਿਕਾਸ ਪ੍ਰਤਾਪ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਵਿੱਚ ਸ਼ਾਮਲ ਹੋਏ। ਜ਼ਿਕਰਯੋਗ ਹੈ ਕਿ ਨਸ਼ੇ ਅਤੇ ਸ਼ਰਾਬ ਦੀ ਤਸਕਰੀ 'ਤੇ ਕੜੀ ਨਜ਼ਰ ਰੱਖਣ ਲਈ, ਪੰਜਾਬ ਪੁਲਿਸ ਨੇ ਪਹਿਲਾਂ ਹੀ ਸੂਬੇ ਦੇ 10 ਸਰਹੱਦੀ ਜ਼ਿਲ੍ਹਿਆਂ, ਜਿਹਨਾਂ ਦੀਆਂ ਸਰਹੱਦਾਂ ਚਾਰ ਸਰਹੱਦੀ ਸੂਬਿਆਂ ਅਤੇ ਯੂ.ਟੀ. ਚੰਡੀਗੜ੍ਹ ਨਾਲ ਲੱਗਦੀਆਂ ਹਨ, ਦੇ ਸਾਰੇ ਸੀਲਿੰਗ ਪੁਆਇੰਟਾਂ 'ਤੇ ਬਿਹਤਰ ਤਾਲਮੇਲ ਵਾਲੇ ਮਜ਼ਬੂਤ ਅੰਤਰ-ਰਾਜੀ ਨਾਕੇ ਲਗਾਏ ਹਨ। ਇਹਨਾਂ 10 ਅੰਤਰ-ਰਾਜੀ ਸਰਹੱਦੀ ਜ਼ਿਲ੍ਹਿਆਂ ਵਿੱਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੋਪੜ, ਐਸਏਐਸ ਨਗਰ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਹਨ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਟੈਟਿਕ ਜਾਂ ਮੋਬਾਈਲ ਨਾਕਿਆਂ 'ਤੇ ਵਾਹਨਾਂ ਦੀ ਚੈਕਿੰਗ ਦੌਰਾਨ ਆਬਕਾਰੀ ਅਧਿਕਾਰੀਆਂ ਨੂੰ ਨਾਲ ਲੈ ਜਾਣ ਦੀ ਹਦਾਇਤ ਕੀਤੀ ਤਾਂ ਜੋ ਗੈਰ-ਕਾਨੂੰਨੀ ਜਾਂ ਨਕਲੀ ਸ਼ਰਾਬ ਵੇਚਣ/ਤਸਕਰੀ ਕਰਨ ਵਾਲੇ ਵਿਅਕਤੀਆਂ ਵਿਰੁੱਧ ਪ੍ਰਭਾਵੀ ਕਾਰਵਾਈ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਪਿੰਡਾਂ ਖਾਸ ਕਰਕੇ ਮੰਡ ਖੇਤਰ ਜੋ ਲਾਹਣ (ਸ਼ਰਾਬ ਬਣਾਉਣ ਲਈ ਵਰਤਿਆ ਜਾਣ ਵਾਲਾ ਕੱਚਾ ਮਾਲ) ਬਣਾਉਣ ਲਈ ਬਦਨਾਮ ਹਨ, ਵਿੱਚ ਚੈਕਿੰਗ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਬੁਟਲੇਗਰਸ/ਸ਼ਰਾਰਤੀ ਅਨਸਰਾਂ, ਜੋ ਅਪਰਾਧੀ ਪਿਛੋਕੜ ਵਾਲੇ ਹਨ ਜਾਂ ਜਿਹਨਾਂ ਵਿਰੁੱਧ ਗੰਭੀਰ ਅਪਰਾਧਾਂ ਅਧੀਨ ਅਪਰਾਧਿਕ ਮਾਮਲੇ ਦਰਜ ਹਨ, ਵਿਰੁੱਧ ਕਾਰਵਾਈ ਕਰਨ ਲਈ ਵੀ ਕਿਹਾ। ਜ਼ਿਕਰਯੋਗ ਹੈ ਕਿ ਪੀਈਟੀਸੀ ਵਰੁਣ ਰੂਜ਼ਮ ਨੇ ਅਧਿਕਾਰੀਆਂ ਨੂੰ ਖੰਡਰ ਇਮਾਰਤਾਂ, ਮੈਰਿਜ ਪੈਲੇਸਾਂ, ਗੋਦਾਮਾਂ ਅਤੇ ਹੋਰ ਸ਼ੱਕੀ ਸਥਾਨਾਂ, ਜਿੱਥੇ ਸ਼ਰਾਬ ਸਟੋਰ ਕੀਤੀ ਜਾ ਸਕਦੀ ਹੈ, 'ਤੇ ਚੌਕਸੀ ਰੱਖਣ ਲਈ ਕਿਹਾ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਐਲ-17ਏ ਲਾਇਸੰਸਧਾਰਕਾਂ ਦੇ ਰਿਕਾਰਡ ਦੀ ਡੂੰਘਾਈ ਨਾਲ ਜਾਂਚ ਕਰਨ ਦਾ ਵੀ ਸੁਝਾਅ ਦਿੱਤਾ।
Punjab Bani 27 March,2024
ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਕੈਮਰਿਆਂ ਰਾਹੀਂ ਨਿਗਰਾਨੀ; ਹੋਵੇਗੀ 100 ਫੀਸਦੀ ਵੈਬਕਾਸਟਿੰਗ: ਮੁੱਖ ਚੋਣ ਅਧਿਕਾਰੀ ਸਿਬਿਨ ਸੀ
ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਕੈਮਰਿਆਂ ਰਾਹੀਂ ਨਿਗਰਾਨੀ; ਹੋਵੇਗੀ 100 ਫੀਸਦੀ ਵੈਬਕਾਸਟਿੰਗ: ਮੁੱਖ ਚੋਣ ਅਧਿਕਾਰੀ ਸਿਬਿਨ ਸੀ - *ਸਾਰੇ 24,433 ਪੋਲਿੰਗ ਸਟੇਸ਼ਨਾਂ ’ਤੇ ਹੋਵੇਗੀ ਸੀ.ਸੀ.ਟੀ.ਵੀ. ਰਾਹੀਂ ਨਿਗਰਾਨੀ ਅਤੇ 1,884 ਪੋਲਿੰਗ ਸਟੇਸ਼ਨਾਂ ਦੇ ਬਾਹਰ ਲਗਾਏ ਜਾਣਗੇ ਵਾਧੂ ਕੈਮਰੇ - ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਚੋਣ ਪ੍ਰਕਿਰਿਆ ਨੂੰ ਹੋਰ ਸੁਚੱਜੀ ਅਤੇ ਪਾਰਦਰਸ਼ੀ ਬਣਾਉਣ ਲਈ ਨਵੀਨਤਮ ਆਈਟੀ ਸਹੂਲਤਾਂ ਦੀ ਲਈ ਜਾ ਰਹੀ ਹੈ ਮਦਦ - ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਬਿਹਤਰ ਪਹਿਲਕਦਮੀਆਂ ਦੀ ਸ਼ੁਰੂਆਤ ਚੰਡੀਗੜ੍ਹ, 26 ਮਾਰਚ: ਲੋਕ ਸਭਾ ਚੋਣਾਂ 2024 ਵਿੱਚ ਚੋਣ ਪ੍ਰਕਿਰਿਆ ਨੂੰ ਹੋਰ ਕੁਸ਼ਲ ਅਤੇ ਪਾਰਦਰਸ਼ੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਚੋਣ ਦਫ਼ਤਰ ਵੱਲੋਂ ਸੂਬੇ ਦੇ ਸਾਰੇ 24,433 ਪੋਲਿੰਗ ਸਟੇਸ਼ਨਾਂ ’ਤੇ ਵੈਬਕਾਸਟਿੰਗ ਸਮੇਤ ਆਈ.ਟੀ. ਆਧਾਰਤ ਕਈ ਹੋਰ ਨਵੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ। ਇਨ੍ਹਾਂ ਨਵੀਆਂ ਪਹਿਲਕਦਮੀਆਂ ਵਿੱਚ ਵੋਟਰਾਂ ਦੀ ਸਹੂਲਤ ਲਈ ਕਈ ਮੋਬਾਈਲ ਐਪਸ ਅਤੇ ਵੈੱਬਸਾਈਟਾਂ ਦੀ ਸ਼ੁਰੂਆਤ, ਵੋਟਰਾਂ ਨੂੰ ਫ਼ੋਨ ਰਾਹੀਂ ਚੋਣ ਉਲੰਘਣਾਵਾਂ ਸਬੰਧੀ ਰਿਪੋਰਟ ਕਰਨ ਦੀ ਸਹੂਲਤ ਅਤੇ ਪੋਲਿੰਗ ਸਟੇਸ਼ਨਾਂ ’ਤੇ ਸੀਸੀਟੀਵੀ ਕੈਮਰੇ ਲਗਾ ਕੇ ਈ.ਵੀ.ਐਮਜ਼. ਦੇ ਲਿਆਉਣ-ਲਿਜਾਣ ਦੀ ਨਿਗਰਾਨੀ ਕਰਨਾ ਸ਼ਾਮਲ ਹੈ। ਇਸ ਸਬੰਧੀ ਵੇਰਵੇ ਦਿੰਦੇ ਹੋਏ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਦੀ 100 ਫੀਸਦ ਵੈਬਕਾਸਟਿੰਗ ਰਾਹੀਂ ਨਿਗਰਾਨੀ ਕੀਤੀ ਜਾਵੇਗੀ ਤਾਂ ਜੋ ਚੋਣ ਅਮਲ ਨੂੰ ਸੁਚੱਜੇ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਆਗਾਮੀ ਲੋਕ ਸਭਾ ਚੋਣਾਂ ਲਈ ਸਾਰੇ 24,433 ਪੋਲਿੰਗ ਬੂਥਾਂ ਦੇ ਅੰਦਰ ਸੀਸੀਟੀਵੀ ਨਿਗਰਾਨੀ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਸਾਰੇ 13 ਹਲਕਿਆਂ ਜਿੱਥੇ ਤਿੰਨ ਜਾਂ ਇਸ ਤੋਂ ਵੱਧ ਪੋਲਿੰਗ ਸਟੇਸ਼ਨ ਹਨ, ਦੇ 1884 ਪੋਲਿੰਗ ਸਟੇਸ਼ਨਾਂ ਦੇ ਬਾਹਰ ਵੀ ਕੈਮਰੇ ਲਗਾਏ ਜਾਣਗੇ। ਸਿਬਿਨ ਸੀ ਨੇ ਕਿਹਾ ਕਿ ਇਸ ਵਾਰ ਚੋਣਾਂ ਨੂੰ ਹੋਰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਨਵੇਕਲੀ ਜ਼ਿਲ੍ਹਾ ਸੂਚਨਾ ਪ੍ਰਣਾਲੀ (ਡੀ.ਆਈ.ਐਸ.ਈ.) ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਦੀ ਵਰਤੋਂ ਚੋਣਾਂ ਦੇ ਸਾਰੇ ਪਹਿਲੂਆਂ ਦਾ ਪ੍ਰਬੰਧਨ ਕਰਨ, ਪੋਲਿੰਗ ਸਟਾਫ ਦਾ ਡਾਟਾ ਇਕੱਠਾ ਕਰਨ ਤੋਂ ਲੈ ਕੇ ਰਿਹਰਸਲਾਂ ਦੀ ਸਮਾਂ-ਸਾਰਣੀ ਤੱਕ, ਪੋਲਿੰਗ ਸਟਾਫ ਦੀ ਰੈਂਡਮਾਈਜ਼ੇਸ਼ਨ ਅਤੇ ਗਿਣਤੀ ਕਰਨ ਲਈ ਕੀਤੀ ਜਾਵੇਗੀ। ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਇਸ ਆਧੁਨੀਕੀਕਰਨ ਦਾ ਉਦੇਸ਼ ਚੋਣਾਂ ਨੂੰ ਵਧੇਰੇ ਕੁਸ਼ਲ, ਪਾਰਦਰਸ਼ੀ ਅਤੇ ਸੁਰੱਖਿਅਤ ਬਣਾਉਣਾ ਹੈ। ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਇਸ ਵੈੱਬ ਐਪਲੀਕੇਸ਼ਨ ਦੀ ਵਰਤੋਂ ਏਪੀਆਈਜ਼/ਸੀਐਸਵੀ/ਐਕਸਿਲ ਫਾਈਲਾਂ ਦੀ ਵਰਤੋਂ ਰਾਹੀਂ ਹੋਰ ਐਪਲੀਕੇਸ਼ਨਾਂ ਤੋਂ ਉਪਲਬਧ ਕਰਮਚਾਰੀ ਡੇਟਾ ਨੂੰ ਇਕੱਠਾ ਕਰਨ ਲਈ ਕੀਤੀ ਜਾਂਦੀ ਹੈ। ਇਸ ਨਾਲ ਵਾਧੂ ਸਟਾਫ ਦੀ ਤਾਇਨਾਤੀ ਕਰਕੇ ਸ਼ੁਰੂਆਤੀ ਪੜਾਅ ਤੋਂ ਬਾਅਦ ਸਟਾਫ ਦੀ ਕਮੀ ਦੇ ਸੁਚੱਜੇ ਪ੍ਰਬੰਧਨ ਵਿੱਚ ਵੀ ਸਹਾਇਤਾ ਮਿਲੇਗੀ। ਇੱਕ ਹੋਰ ਪਹਿਲਕਦਮੀ ਬਾਰੇ ਦੱਸਦਿਆਂ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਫਲਾਇੰਗ ਸਕੁਐਡ ਵਾਹਨਾਂ (ਐਫਐਸਵੀ) ਤੋਂ ਲਾਈਵ ਸਟਰੀਮਿੰਗ ਰਾਹੀਂ ਅਤੇ ਸਟੈਟਿਕ ਸਰਵੀਲੈਂਸ ਟੀਮਾਂ ਚੋਣ ਪ੍ਰਕਿਰਿਆ ਦੌਰਾਨ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੀ ਚੌਕਸੀ ਨਾਲ ਨਿਗਰਾਨੀ ਕਰ ਰਹੀਆਂ ਹਨ। ਚੋਣ ਸਬੰਧਤ ਗਤੀਵਿਧੀਆਂ ਦੀ ਕੁਸ਼ਲਤਾ ਨੂੰ ਵਧਾਉਣ ਲਈ ਪੋਲਿੰਗ ਪਾਰਟੀਆਂ ਨੂੰ ਤਾਇਨਾਤ ਕਰਨ ਅਤੇ ਵੋਟਿੰਗ ਜਾਣਕਾਰੀ ਨੂੰ ਅੱਪਡੇਟ ਕਰਨ ਲਈ ਵਰਤੀ ਜਾਂਦੀ ਪੋਲ ਗਤੀਵਿਧੀ ਪ੍ਰਬੰਧਨ ਪ੍ਰਣਾਲੀ (ਪੀਏਐਮਐਸ) ਵਿੱਚ ਸੋਧ ਕੀਤੀ ਗਈ ਹੈ। ਇਹ ਮੋਬਾਈਲ ਐਪ ਰੀਅਲ ਟਾਈਮ ਡਾਟਾ ਪ੍ਰਦਾਨ ਕਰੇਗਾ। ਮੁੱਖ ਚੋਣ ਅਧਿਕਾਰੀ ਨੇ ਅੱਗੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹੋਰ ਨਵੀਆਂ ਪਹਿਲਕਦਮੀਆਂ ਸਮੇਤ ਵੋਟਰ ਹੈਲਪਲਾਈਨ ਐਪ ਨਾਗਰਿਕਾਂ ਨੂੰ ਵੋਟਰ ਸੂਚੀ ਵਿੱਚ ਆਪਣੇ ਨਾਮ ਲੱਭਣ, ਆਨਲਾਈਨ ਫਾਰਮ ਜਮ੍ਹਾਂ ਕਰਾਉਣ, ਆਪਣੀ ਡਿਜੀਟਲ ਫੋਟੋ ਵੋਟਰ ਸਲਿੱਪ ਡਾਊਨਲੋਡ ਕਰਨ, ਸ਼ਿਕਾਇਤਾਂ ਦਰਜ ਕਰਨ ਅਤੇ ਉਨ੍ਹਾਂ ਸ਼ਿਕਾਇਤਾਂ ਦੇ ਆਪਣੇ ਮੋਬਾਇਲ ’ਤੇ ਜਵਾਬ ਪ੍ਰਾਪਤ ਕਰਨ ਦੀ ਸਹੂਲਤ ਪ੍ਰਦਾਨ ਕਰਦੀਆਂ ਹਨ। ਇਸੇ ਤਰ੍ਹਾਂ ਇੱਕ ਹੋਰ ਮਹੱਤਵਪੂਰਨ ਪਹਿਲਕਦਮੀ ਦੇ ਰੂਪ ਵਿੱਚ ਇੱਕ ਮੋਬਾਈਲ ਐਪਲੀਕੇਸ਼ਨ- ‘ਨੋਅ ਯੁਅਰ ਕੈਂਡੀਡੇਟ’ ਹੈ, ਜੋ ਵੋਟਰਾਂ ਨੂੰ ਕਿਸੇ ਵੀ ਉਮੀਦਵਾਰ ਦੇ ਵੇਰਵੇ ਅਤੇ ਅਪਰਾਧਿਕ ਪਿਛੋਕੜ ਬਾਰੇ ਜਾਣਕਾਰੀ ਹਾਸਲ ਕਰਨ ਦੀ ਸਹੂਲਤ ਦਿੰਦੀ ਹੈ। ਇਸ ਐਪ ਦਾ ਉਦੇਸ਼ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜ ਬਾਰੇ ਵਿਆਪਕ ਪ੍ਰਚਾਰ ਅਤੇ ਵੱਧ ਤੋਂ ਵੱਧ ਜਾਗਰੂਕਤਾ ਪ੍ਰਦਾਨ ਕਰਨਾ ਹੈ। ਇਹ ਗੂਗਲ ਪਲੇਅ ਸਟੋਰ ਅਤੇ ਐਪਲ ਐਪ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ। ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੁਆਰਾ ਹੋਰ ਨਵੀਆਂ ਪਹਿਲਕਦਮੀਆਂ, ਜਿਸ ਵਿੱਚ ਮੋਬਾਈਲ ਵੋਟਰ ਅਨੁਕੂਲ ਐਪ ਸੀ ਵਿਜਲ ਦੀ ਸ਼ੁਰੂਆਤ ਸ਼ਾਮਲ ਹੈ, ਜੋ ਲੋਕਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੀ ਰਿਪੋਰਟ ਕਰਨ ਦੇ ਯੋਗ ਬਣਾਉਂਦੀ ਹੈ ਅਤੇ ਜਿਸ ਵਿੱਚ ਲਾਈਵ ਲੋਕੇਸ਼ਨ ਦੇ ਨਾਲ ਲਾਈਵ ਫੋਟੋ/ਵੀਡੀਓ ਦੀ ਸਹੂਲਤ ਹੈ। ਕੋਈ ਵੀ ਨਾਗਰਿਕ ਇਸ ਮੋਬਾਈਲ ਐਪ ਰਾਹੀਂ ਸ਼ਿਕਾਇਤ ਦਰਜ ਕਰਵਾ ਸਕਦਾ ਹੈ, ਜਿਸ ਤੋਂ ਬਾਅਦ ਫਲਾਇੰਗ ਸਕੁਐਡ ਮਾਮਲੇ ਦੀ ਜਾਂਚ ਕਰਦੇ ਹਨ ਅਤੇ ਰਿਟਰਨਿੰਗ ਅਫਸਰ ਉਲੰਘਣਾ ਦੀ ਸਥਿਤੀ ਨੂੰ ਟਰੈਕ ਕਰਨ ਲਈ ਜੀਪੀਐਸ ਦੀ ਵਰਤੋਂ ਕਰਦੇ ਹੋਏ 100 ਮਿੰਟਾਂ ਦੇ ਅੰਦਰ ਫੈਸਲਾ ਦੇ ਦਿੰਦਾ ਹੈ। ਇਸੇ ਤਰ੍ਹਾਂ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ‘ਸਕਸ਼ਮ-ਈਸੀਆਈ’, ਇੱਕ ਐਪਲੀਕੇਸ਼ਨ ਹੈ, ਜੋ ਦਿਵਿਆਂਗ ਵਿਅਕਤੀਆਂ (ਪੀ.ਡਬਲਯੂ.ਡੀ.) ਨੂੰ ਨਵੀਂ ਰਜਿਸਟਰੇਸ਼ਨ, ਪਤੇ ਵਿੱਚ ਤਬਦੀਲੀਆਂ, ਵੇਰਵਿਆਂ ਨੂੰ ਬਦਲਣ, ਅਤੇ ਆਪਣੇ ਆਪ ਨੂੰ ਪੀ.ਡਬਲਯੂ.ਡੀ. ਵਜੋਂ ਦਰਸਾਉਣ ਲਈ ਸਮਰੱਥ ਬਣਾਉਂਦਾ ਹੈ। ਇਹ ਐਪ ਚੋਣ ਪ੍ਰਕਿਰਿਆ ਦੌਰਾਨ ਦਿਵਿਆਂਗਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਵੁਆਇਸ ਅਸਿਸਟੈਂਸ, ਟੈਕਸਟ ਟੂ ਸਪੀਚ, ਪਹੁੰਚ ਸਬੰਧੀ ਵਿਸ਼ੇਸ਼ਤਾਵਾਂ ਅਤੇ ਹੋਰ ਸਹੂਲਤਾਂ ਪ੍ਰਦਾਨ ਕਰਦੀ ਹੈ।
Punjab Bani 26 March,2024
ਅਕਾਲੀ ਦਲ ਲਈ ਸਿਧਾਂਤ ਹਨ ਜਿ਼ਆਦਾ ਅਹਿਮ : ਸੁਖਬੀਰ ਬਾਦਲ
ਅਕਾਲੀ ਦਲ ਲਈ ਸਿਧਾਂਤ ਹਨ ਜਿ਼ਆਦਾ ਅਹਿਮ : ਸੁਖਬੀਰ ਬਾਦਲ ਚੰਡੀਗੜ੍ਹ, 26 ਮਾਰਚ ਭਾਜਪਾ ਵੱਲੋਂ ਪੰਜਾਬ ਵਿੱਚ ਲੋਕ ਸਭਾ ਚੋਣਾਂ ਇਕੱਲੇ ਲੜਨ ਦੇ ਫੈਸਲੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਲਈ ਸੱਤਾ ਨਾਲੋ ਸਿਧਾਂਤ ਜ਼ਿਆਦਾ ਅਹਿਮ ਹਨ। ਭਾਜਪਾ ਦੇ ਬਿਆਨ ‘ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਸ੍ਰੀ ਬਾਦਲ ਨੇ ਕਿਹਾ, ‘ਸ਼੍ਰੋਮਣੀ ਅਕਾਲੀ ਦਲ ਕੋਈ ਆਮ ਸਿਆਸੀ ਪਾਰਟੀ ਨਹੀਂ ਹੈ, ਇਹ ਸਿਧਾਂਤਾਂ ਦੀ ਪਾਰਟੀ ਹੈ। ਸਾਡੇ ਲਈ ਨੰਬਰ ਦੀ ਖੇਡ ਨਾਲੋਂ ਸਿਧਾਂਤ ਜ਼ਿਆਦਾ ਮਹੱਤਵਪੂਰਨ ਹਨ। 103 ਸਾਲਾ ਸ਼੍ਰੋਮਣੀ ਅਕਾਲੀ ਦਲ ਦੀ ਜ਼ਿੰਮੇਦਾਰੀ ਕੌਮ, ਪੰਜਾਬ ਦੇ ਹਿੱਤਾਂ ਅਤੇ ਸੂਬੇ ਵਿੱਚ ਭਾਈਚਾਰਕ ਸਾਂਝ ਅਤੇ ਸ਼ਾਂਤੀ ਬਣਾਈ ਰੱਖਣ ਦੀ ਹੈ।’
Punjab Bani 26 March,2024
ਕਾਂਗਰਸ ਝਟਕਾ : ਰਵਨੀਤ ਬਿੱਟੂ ਭਾਜਪਾ ਵਿੱਚ ਹੋਏ ਸ਼ਾਮਲ
ਕਾਂਗਰਸ ਝਟਕਾ : ਰਵਨੀਤ ਬਿੱਟੂ ਭਾਜਪਾ ਵਿੱਚ ਹੋਏ ਸ਼ਾਮਲ ਨਵੀਂ ਦਿੱਲੀ, 26 ਮਾਰਚ ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅੱਜ ਭਾਜਪਾ ‘ਚ ਸ਼ਾਮਲ ਹੋ ਗਏ। ਲੋਕ ਸਭਾ ਚੋਣਾਂ ਦੌਰਾਨ ਪੰਜਾਬ ਕਾਂਗਰਸ ਨੂੰ ਸਭ ਤੋਂ ਵੱਡਾ ਝਟਕਾ ਲੱਗਾ ਹੈ। ਸ੍ਰੀ ਰਾਹੁਲ ਗਾਂਧੀ ਦੇ ਕਰੀਬੀ ਬਿੱਟੂ ਪੰਜਾਬ ਦਿੱਲੀ ਵਿਚ ਭਾਜਪਾ ਹੈੱਡ ਕੁਆਰਟਰ ਵਿਚ ਕੇਂਦਰੀ ਮੰਤਰੀ ਵਿਨੋਦ ਤਾਵੜੇ ਦੀ ਮੌਜੂਦਗੀ ਵਿਚ ਭਾਜਪਾ ਵਿਚ ਸ਼ਾਮਲ ਹੋਏ। ਬਿੱਟੂ ਤੀਜੀ ਵਾਰ ਕਾਂਗਰਸ ਦੇ ਸੰਸਦ ਮੈਂਬਰ ਬਣੇ ਹਨ। ਉਹ ਇਸ ਵੇਲੇ ਲੁਧਿਆਣਾ ਤੋਂ ਕਾਂਗਰਸ ਦੀ ਨੁਮਾਇੰਦਗੀ ਕਰ ਰਹੇ ਹਨ। ਇਸ ਤੋਂ ਪਹਿਲਾਂ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਵਿਚ ਕਾਂਗਰਸ ਦੀ ਨੁਮਾਇੰਦਗੀ ਕਰ ਚੁੱਕੇ ਹਨ। ਉਹ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦੇ ਪੋਤੇ ਹਨ।
Punjab Bani 26 March,2024
ਸ਼ਹੀਦ ਸ਼ੁਭਕਰਨ ਦੀ ਕੁਰਬਾਨੀ ਪੂਰੇ ਦੇਸ਼ ਦੇ ਲੋਕਾਂ ਦੇ ਲਈ ਹੈ : ਜਗਜੀਤ ਡੱਲੇਵਾਲ
ਰਾਜਸਥਾਨ ਵਿਖੇ 27 ਮਾਰਚ ਨੂੰ ਹੋਵੇਗਾ ਸ਼ਹੀਦ ਸ਼ੁਭਕਰਨ ਦੀ ਕਲਸ਼ ਯਾਤਰਾ ਦਾ ਸਮਾਪਨ ਸਮਾਰੋਹ - ਸ਼ਹੀਦ ਸ਼ੁਭਕਰਨ ਦੀ ਕੁਰਬਾਨੀ ਪੂਰੇ ਦੇਸ਼ ਦੇ ਲੋਕਾਂ ਦੇ ਲਈ ਹੈ : ਜਗਜੀਤ ਡੱਲੇਵਾਲ - ਸ਼ੁਭਕਰਨ ਨੂੰ ਰਾਜਸਥਾਨ ਵਿਖੇ ਪਹੁੰਚ ਦਿੱਤੀ ਜਾਵੇ ਸ਼ਰਧਾਂਜਲੀ
Punjab Bani 26 March,2024
ਭਾਜਪਾ ਦੇ ਅੰਦਰ ਦੀ ਘਬਰਾਹਟ ਆਈ ਸਾਹਮਣੇ : ਕਿਸਾਨ ਨੇਤਾ
ਭਾਜਪਾ ਦੇ ਅੰਦਰ ਦੀ ਘਬਰਾਹਟ ਆਈ ਸਾਹਮਣੇ : ਕਿਸਾਨ ਨੇਤਾ - ਦੇਸ਼ ਦੇ 140 ਕਰੋੜ ਲੋਕ ਭਾਜਪਾ ਨੂੰ ਇਸ ਵਾਰ ਕਰਨਗੇ ਸੱਤਾ ਤੋਂ ਬਾਹਰ - ਹਾਰ ਦੇ ਡਰ ਤੋਂ ਦੇ ਰਹੇ ਹਨ ਫਿਲਮੀ ਸਟਾਰਾਂ ਨੂੰ ਟਿਕਟਾਂ, ਲੋਕ ਦੇਣਗੇ ਜਵਾਬ
Punjab Bani 26 March,2024
ਆਪ ਨੇਤਾਵਾਂ ਨੇ ਭਵਿਖੀ ਕਾਰਵਾਈ ਲਈ ਫੈਸਲਾ ਕਰਨ ਲਈ ਮੀਟਿੰਗ ਕੀਤੀ
ਆਪ ਨੇਤਾਵਾਂ ਨੇ ਭਵਿਖੀ ਕਾਰਵਾਈ ਲਈ ਫੈਸਲਾ ਕਰਨ ਲਈ ਮੀਟਿੰਗ ਕੀਤੀ ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ‘ਮੈਂ ਵੀ ਕੇਜਰੀਵਾਲ’ ਮੁਹਿੰਮ ਚਲਾਵੇਗੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਅਹੁਦੇ ਤੋਂ ਅਸਤੀਫ਼ਾ ਨਹੀਂ ਦੇਣਗੇ, ਪਾਰਟੀ ਨੇ ਐਤਵਾਰ ਨੂੰ ਹੋਈ ਮੀਟਿੰਗ ਵਿੱਚ ਫੈਸਲਾ ਕੀਤਾ। ‘ਆਪ’ ਨੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਕੇਜਰੀਵਾਲ ਦੀ ਆਬਕਾਰੀ ਨੀਤੀ ਮਾਮਲੇ ‘ਚ ਗ੍ਰਿਫਤਾਰੀ ਤੋਂ ਬਾਅਦ ਆਪਣੀ ਭਵਿੱਖੀ ਕਾਰਵਾਈ ਦਾ ਫੈਸਲਾ ਕਰਨ ਲਈ ਮੀਟਿੰਗ ਕੀਤੀ। ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਪਾਰਟੀ ਦੀ ਇਹ ਪਹਿਲੀ ਵੱਡੀ ਮੀਟਿੰਗ ਸੀ। ਇਸ ਦੀ ਪ੍ਰਧਾਨਗੀ ਆਮ ਆਦਮੀ ਪਾਰਟੀ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਡਾ: ਸੰਦੀਪ ਪਾਠਕ ਨੇ ਕੀਤੀ। ਪਾਰਟੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਮੀਟਿੰਗ ਵਿੱਚ ਇਹ ਫੈਸਲਾ ਕੀਤਾ ਗਿਆ ਕਿ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਹੀਂ ਦੇਣਗੇ ਅਤੇ ਮੰਤਰੀ, ਵਿਧਾਇਕ ਅਤੇ ਪਾਰਟੀ ਜੇਲ੍ਹ ਵਿੱਚੋਂ ਉਨ੍ਹਾਂ ਦੇ ਹੁਕਮਾਂ ਦੀ ਪਾਲਣਾ ਕਰਦੇ ਰਹਿਣਗੇ।
Punjab Bani 26 March,2024
ਜਿਮਨੀ ਚੋਣਾਂ ਲਈ ਭਾਜਪਾ ਨੇ ਕਾਂਗਰਸ ਤੋ ਆਏ ਨੇਤਾਵਾਂ ਨੂੰ ਦਿੱਤੀਆਂ ਟਿਕਟਾਂ
ਜਿਮਨੀ ਚੋਣਾਂ ਲਈ ਭਾਜਪਾ ਨੇ ਕਾਂਗਰਸ ਤੋ ਆਏ ਨੇਤਾਵਾਂ ਨੂੰ ਦਿੱਤੀਆਂ ਟਿਕਟਾਂ ਸ਼ਿਮਲਾ- ਹਿਮਾਚਲ ਪ੍ਰਦੇਸ਼ ਦੀ ਸਿਆਸਤ ਤੋਂ ਵੱਡੀ ਖ਼ਬਰ ਹੈ। ਇੱਥੇ ਭਾਜਪਾ ਨੇ ਵਿਧਾਨ ਸਭਾ ਉਪ ਚੋਣਾਂ ਲਈ ਬਾਗੀ ਸਾਬਕਾ ਕਾਂਗਰਸੀ ਵਿਧਾਇਕਾਂ ਨੂੰ ਟਿਕਟਾਂ ਦਿੱਤੀਆਂ ਹਨ। ਅਜਿਹੇ ‘ਚ ਭਾਜਪਾ ਨੇ ਸਾਬਕਾ ਮੰਤਰੀਆਂ ਰਾਮ ਲਾਲ ਮਾਰਕੰਡਾ ਅਤੇ ਵਰਿੰਦਰ ਕੰਵਰ ਦੀਆਂ ਟਿਕਟਾਂ ਰੱਦ ਕਰ ਦਿੱਤੀਆਂ ਹਨ। ਇਹ ਬਾਗੀ ਤਿੰਨ ਦਿਨ ਪਹਿਲਾਂ ਹੀ ਭਾਜਪਾ ਵਿੱਚ ਸ਼ਾਮਲ ਹੋਏ ਸਨ। ਜਾਣਕਾਰੀ ਮੁਤਾਬਕ ਹਿਮਾਚਲ ਪ੍ਰਦੇਸ਼ ‘ਚ ਲੋਕ ਸਭਾ ਚੋਣਾਂ ਦੇ ਨਾਲ-ਨਾਲ 6 ਸੀਟਾਂ ‘ਤੇ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਧਰਮਸ਼ਾਲਾ, ਸੁਜਾਨਰਪੁਰ, ਕੁਤਲੇਹਾਰ, ਲਾਹੌਲ ਸਪਿਤੀ, ਗਗਰੇਟ ਅਤੇ ਬਡਸਰ ਵਿਧਾਨ ਸਭਾ ਸੀਟਾਂ ‘ਤੇ 1 ਜੂਨ ਨੂੰ ਵੋਟਿੰਗ ਹੋਵੇਗੀ। ਅਜਿਹੇ ‘ਚ ਹੁਣ ਭਾਜਪਾ ਨੇ ਉਪ ਚੋਣਾਂ ਲਈ ਆਪਣੀ ਸੂਚੀ ਜਾਰੀ ਕਰ ਦਿੱਤੀ ਹੈ। ਉਪ ਚੋਣ ਲਈ ਧਰਮਸ਼ਾਲਾ ਤੋਂ ਸਾਬਕਾ ਵਿਧਾਇਕ ਸੁਧੀਰ ਸ਼ਰਮਾ, ਸੁਜਾਨਪੁਰ ਤੋਂ ਰਜਿੰਦਰ ਰਾਣਾ, ਬਡਸਰ ਤੋਂ ਇੰਦਰਦੱਤ ਲਖਨਪਾਲ, ਲਾਹੌਲ ਸਪਤੀ ਤੋਂ ਰਵਿੰਦਰ ਰਵੀ, ਗਗਰੇਟ ਤੋਂ ਚੈਤਨਯ ਸ਼ਰਮਾ, ਕੁਟਲੇਹਾਰ ਤੋਂ ਦੇਵੇਂਦਰ ਭੁੱਟੋ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ।
Punjab Bani 26 March,2024
ਪੰਜਾਬ ਅੰਦਰ ਇੱਕਲੀ ਭਾਜਪਾ ਲੜੇਗੀ ਚੋਣਾਂ : ਸੁਨੀਲ ਜਾਖੜ
ਪੰਜਾਬ ਅੰਦਰ ਇੱਕਲੀ ਭਾਜਪਾ ਲੜੇਗੀ ਚੋਣਾਂ : ਸੁਨੀਲ ਜਾਖੜ ਚੰਡੀਗੜ : ਲੋਕ ਸਭਾ ਚੋਣਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਹੁਣ ਪੰਜਾਬ ਅੰਦਰ ਭਾਰਤੀ ਜਨਤਾ ਪਾਰਟੀ ਇੱਕਲੀ ਹੀ ਚੋਣਾਂ ਲੜੇਗੀ, ਜਿਸਦਾ ਐਲਾਨ ਅੱਜ ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਵੱਲੋ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਭਵਿਖ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਹਮੇਸ਼ਾ ਪੰਜਾਬ ਦੇਲਈ ਚੰਗੇ ਫੈਸਲੇ ਲਏ ਹਨ।
Punjab Bani 26 March,2024
ਭਾਰਤੀ ਚੋਣ ਕਮਿਸ਼ਨ ਨੇ ਚੋਣ ਡਿਊਟੀ ਤੋਂ ਗੈਰ ਹਾਜ਼ਰ ਐਸਡੀਐਮ ਖਿਲਾਫ ਅਨੁਸ਼ਾਸਨੀ ਕਾਰਵਾਈ ਲਈ ਲਿਖਿਆ
ਭਾਰਤੀ ਚੋਣ ਕਮਿਸ਼ਨ ਨੇ ਚੋਣ ਡਿਊਟੀ ਤੋਂ ਗੈਰ ਹਾਜ਼ਰ ਐਸਡੀਐਮ ਖਿਲਾਫ ਅਨੁਸ਼ਾਸਨੀ ਕਾਰਵਾਈ ਲਈ ਲਿਖਿਆ ਚੰਡੀਗੜ੍ਹ, 24 ਮਾਰਚ: ਲੋਕ ਸਭਾ ਚੋਣਾਂ 2024 ਦੌਰਾਨ ਚੋਣ ਡਿਊਟੀ ਤੋਂ ਗੈਰ ਹਾਜ਼ਰ ਚੱਲ ਰਹੇ ਅਮਲੋਹ ਦੇ ਸਹਾਇਕ ਰਿਟਰਨਿੰਗ ਅਧਿਕਾਰੀ-ਕਮ-ਐਸਡੀਐਮ ਅਮਰਦੀਪ ਸਿੰਘ ਥਿੰਦ, ਪੀਸੀਐਸ ਖਿਲਾਫ ਭਾਰਤੀ ਚੋਣ ਕਮਿਸ਼ਨ ਨੇ ਅਨੁਸ਼ਾਸਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਅਮਰਦੀਪ ਸਿੰਘ ਥਿੰਦ ਦੀ ਥਾਂ ਕਮਿਸ਼ਨ ਨੇ ਕਰਨਦੀਪ ਸਿੰਘ, ਪੀਸੀਐਸ ਨੂੰ ਅਮਲੋਹ ਦੇ ਸਹਾਇਕ ਰਿਟਰਨਿੰਗ ਅਧਿਕਾਰੀ-ਕਮ-ਐਸਡੀਐਮ ਵੱਜੋਂ ਨਿਯੁਕਤ ਕੀਤਾ ਹੈ ਤਾਂ ਜੋ ਚੋਣ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਇਸ ਦੇ ਨਾਲ ਹੀ ਅਮਰਦੀਪ ਸਿੰਘ ਥਿੰਦ ਖਿਲਾਫ ਅਨੁਸ਼ਾਸਨੀ ਕਾਰਵਾਈ ਕੀਤੇ ਜਾਣ ਬਾਬਤ ਰਿਪੋਰਟ ਵੀ ਕਮਿਸ਼ਨ ਨੇ ਜਲਦ ਭੇਜਣ ਲਈ ਕਿਹਾ ਹੈ।
Punjab Bani 24 March,2024
ਕੇਦਰੀ ਮੰਤਰੀ ਅਨੁਰਾਗ ਠਾਕੁਰ ਨੇ ਸਾਧਿਆ ਗੋਵਿੰਦ ਸਿੰਘ ਤੇ ਨਿਸ਼ਾਨਾ
ਕੇਦਰੀ ਮੰਤਰੀ ਅਨੁਰਾਗ ਠਾਕੁਰ ਨੇ ਸਾਧਿਆ ਗੋਵਿੰਦ ਸਿੰਘ ਤੇ ਨਿਸ਼ਾਨਾ ਨਵੀਂ ਦਿੱਲੀ : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਦਿੱਤੇ ਵਿਵਾਦਿਤ ਬਿਆਨ ਨੂੰ ਲੈ ਕੇ ਪੀਪੀਸੀ ਮੁਖੀ ਗੋਵਿੰਦ ਸਿੰਘ ਦੋਤਾਸਰਾ 'ਤੇ ਨਿਸ਼ਾਨਾ ਸਾਧਿਆ ਹੈ। ਸ਼ਨੀਵਾਰ ਨੂੰ ਮੀਡੀਆ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਕੱਲ੍ਹ ਭਾਰਤੀ ਗਠਜੋੜ ਦੇ ਇੱਕ ਮੈਂਬਰ ਨੇ ਉਨ੍ਹਾਂ ਦੀ ਪਾਰਟੀ ਦੀ ਇੱਕ ਮਹਿਲਾ ਆਗੂ ਦੇ ਸਾਹਮਣੇ ਦੇਸ਼ ਦੇ ਪ੍ਰਧਾਨ ਮੰਤਰੀ ਲਈ ਬਹੁਤ ਹੀ ਇਤਰਾਜ਼ਯੋਗ ਭਾਸ਼ਾ ਵਿੱਚ ਅਸ਼ਲੀਲ ਟਿੱਪਣੀ ਕੀਤੀ। ਕੇਂਦਰੀ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸਭ ਤੋਂ ਹਰਮਨਪਿਆਰੇ ਨੇਤਾ ਲਈ ਜੋ ਸ਼ਬਦ ਵਰਤੇ ਹਨ ਉਹ ਪੂਰੀ ਦੁਨੀਆ ਵਿਚ ਨਿੰਦਣਯੋਗ ਹਨ ਅਤੇ ਲੋਕਤੰਤਰ ਵਿਚ ਅਜਿਹੀਆਂ ਚੀਜ਼ਾਂ ਲਈ ਕੋਈ ਥਾਂ ਨਹੀਂ ਹੈ।ਤੁਹਾਨੂੰ ਦੱਸ ਦੇਈਏ ਕਿ ਲੋਕ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਨੇ ਭਾਰਤੀ ਗਠਜੋੜ ਦੇ ਮੈਂਬਰ ਨੂੰ ਹਰਾਇਆ ਸੀ। ਸੀ.ਪੀ.ਐਮ.ਪੀ.ਪੀ.ਸੀ. ਦੇ ਮੁਖੀ ਗੋਵਿੰਦ ਸਿੰਘ ਦੋਟਾਸਰਾ ਸ਼ਨੀਵਾਰ ਨੂੰ ਸੀਕਰ ਲੋਕ ਸਭਾ ਸੰਸਦੀ ਹਲਕੇ ਦੇ ਦੌਰੇ 'ਤੇ ਸੀਕਰ ਪਹੁੰਚੇ।
Punjab Bani 24 March,2024
ਆਪ ਪੰਜਾਬ ਇਕਾਈ ਦੇ ਸਾਰੇ ਆਗੂ ਅਰਵਿੰਦ ਕੇਜਰੀਵਾਲ ਨਾਲ ਚਟਾਨ ਵਾਂਗ ਖੜੇ ਹਨ : ਭਗਵੰਤ ਮਾਨ
ਆਪ ਪੰਜਾਬ ਇਕਾਈ ਦੇ ਸਾਰੇ ਆਗੂ ਅਰਵਿੰਦ ਕੇਜਰੀਵਾਲ ਨਾਲ ਚਟਾਨ ਵਾਂਗ ਖੜੇ ਹਨ : ਭਗਵੰਤ ਮਾਨ ਚੰਡੀਗੜ : ਆਮ ਆਦਮੀ ਪਾਰਟੀ ਪੰਜਾਬ ਵੱਲੋਂ ਇੱਕ ਅਹਿਮ ਮੀਟਿੰਗ ਸੂਬਾ ਪ੍ਰਧਾਨ ਭਗਵੰਤ ਮਾਨ ਦੀ ਪ੍ਰਧਾਨਗੀ ‘ਚ ਕੀਤੀ ਗਈ । ਇਸ ਮੀਟਿੰਗ ਵਿੱਚ ਪਾਰਟੀ ਦੇ ਪੰਜਾਬ ਦੇ ਸਾਰੇ ਵਿਧਾਇਕ, ਸੂਬਾ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਹਾਜ਼ਰ ਸਨ। ਮੀਟਿੰਗ ਵਿੱਚ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ, ਸੂਬੇ ਅਤੇ ਦਿੱਲੀ ਵਿੱਚ ਪਾਰਟੀ ਵੱਲੋਂ ਕੀਤੇ ਜਾ ਰਹੇ ਵੱਖ-ਵੱਖ ਵਿਰੋਧ ਪ੍ਰਦਰਸ਼ਨ, ਆਗਾਮੀ ਲੋਕ ਸਭਾ ਚੋਣਾਂ ਅਤੇ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਵੀ ਭਾਜਪਾ ਦੀਆਂ ਤਾਨਾਸ਼ਾਹੀ ਕਾਰਵਾਈਆਂ ਵਰਗੇ ਕਈ ਮੁੱਦੇ ਵਿਚਾਰੇ ਗਏ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਪੰਜਾਬ ਇਕਾਈ ਦੇ ਸਾਰੇ ਆਗੂ ਅਰਵਿੰਦ ਕੇਜਰੀਵਾਲ ਨਾਲ ਚਟਾਨ ਵਾਂਗ ਖੜ੍ਹੇ ਹਨ। ਅਸੀਂ ਮੋਦੀ ਸਰਕਾਰ ਦੀ ਇਸ ਤਾਨਾਸ਼ਾਹੀ ਅਤੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਦਾ ਪੂਰੀ ਤਾਕਤ ਨਾਲ ਵਿਰੋਧ ਕਰਾਂਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਤਾਨਾਸ਼ਾਹੀ ਨੂੰ ਖਤਮ ਕਰਨ ਲਈ ਜਨਤਾ ਆਪਣੀ ਵੋਟ ਦਾ ਇਸਤੇਮਾਲ ਕਰੇਗੀ ਅਤੇ ਇਸ ਦਾ ਮੂੰਹ ਤੋੜਵਾਂ ਜਵਾਬ ਦੇਵੇਗੀ। ਮੀਟਿੰਗ ਦਾ ਏਜੰਡਾ 31 ਮਾਰਚ ਦੀ ਮਹਾਂਰੈਲੀ ਵੀ ਸੀ। ਮਾਨ ਨੇ ਕਿਹਾ ਕਿ ਦੇਸ਼ ਦੇ ਲੋਕਤੰਤਰ ਨੂੰ ਬਚਾਉਣ ਲਈ ਭਾਰਤੀ ਗਠਜੋੜ ਦੀਆਂ ਸਾਰੀਆਂ ਪਾਰਟੀਆਂ ਅਤੇ ਆਗੂ ਰਾਮਲੀਲਾ ਮੈਦਾਨ ਵਿੱਚ ਇਕੱਠੇ ਹੋ ਰਹੇ ਹਨ। ਭਾਜਪਾ ਦੀ ਤਾਨਾਸ਼ਾਹੀ ਦੀ ਕੋਈ ਸੀਮਾ ਨਹੀਂ ਹੈ। ਵਿਰੋਧੀ ਨੇਤਾਵਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ। ਮੌਜੂਦਾ ਮੁੱਖ ਮੰਤਰੀ ਨੂੰ ਬਿਨਾਂ ਕਿਸੇ ਸਬੂਤ ਦੇ ਗ੍ਰਿਫਤਾਰ ਕੀਤਾ ਜਾ ਰਿਹਾ ਹੈ।
Punjab Bani 24 March,2024
ਭਾਰਤੀ ਚੋਣ ਕਮਿਸ਼ਨ ਨੇ ਚੋਣ ਡਿਊਟੀ ਤੋਂ ਗੈਰ ਹਾਜ਼ਰ ਐਸਡੀਐਮ ਖਿਲਾਫ ਅਨੁਸ਼ਾਸਨੀ ਕਾਰਵਾਈ ਲਈ ਲਿਖਿਆ
ਭਾਰਤੀ ਚੋਣ ਕਮਿਸ਼ਨ ਨੇ ਚੋਣ ਡਿਊਟੀ ਤੋਂ ਗੈਰ ਹਾਜ਼ਰ ਐਸਡੀਐਮ ਖਿਲਾਫ ਅਨੁਸ਼ਾਸਨੀ ਕਾਰਵਾਈ ਲਈ ਲਿਖਿਆ ਚੰਡੀਗੜ੍ਹ, 24 ਮਾਰਚ: ਲੋਕ ਸਭਾ ਚੋਣਾਂ 2024 ਦੌਰਾਨ ਚੋਣ ਡਿਊਟੀ ਤੋਂ ਗੈਰ ਹਾਜ਼ਰ ਚੱਲ ਰਹੇ ਅਮਲੋਹ ਦੇ ਸਹਾਇਕ ਰਿਟਰਨਿੰਗ ਅਧਿਕਾਰੀ-ਕਮ-ਐਸਡੀਐਮ ਅਮਰਦੀਪ ਸਿੰਘ ਥਿੰਦ, ਪੀਸੀਐਸ ਖਿਲਾਫ ਭਾਰਤੀ ਚੋਣ ਕਮਿਸ਼ਨ ਨੇ ਅਨੁਸ਼ਾਸਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਅਮਰਦੀਪ ਸਿੰਘ ਥਿੰਦ ਦੀ ਥਾਂ ਕਮਿਸ਼ਨ ਨੇ ਕਰਨਦੀਪ ਸਿੰਘ, ਪੀਸੀਐਸ ਨੂੰ ਅਮਲੋਹ ਦੇ ਸਹਾਇਕ ਰਿਟਰਨਿੰਗ ਅਧਿਕਾਰੀ-ਕਮ-ਐਸਡੀਐਮ ਵੱਜੋਂ ਨਿਯੁਕਤ ਕੀਤਾ ਹੈ ਤਾਂ ਜੋ ਚੋਣ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਇਸ ਦੇ ਨਾਲ ਹੀ ਅਮਰਦੀਪ ਸਿੰਘ ਥਿੰਦ ਖਿਲਾਫ ਅਨੁਸ਼ਾਸਨੀ ਕਾਰਵਾਈ ਕੀਤੇ ਜਾਣ ਬਾਬਤ ਰਿਪੋਰਟ ਵੀ ਕਮਿਸ਼ਨ ਨੇ ਜਲਦ ਭੇਜਣ ਲਈ ਕਿਹਾ ਹੈ।
Punjab Bani 24 March,2024
ਸੰਗਰੂਰ ਨਕਲੀ ਸ਼ਰਾਬ ਮਾਮਲਾ: ਮੁਲਜ਼ਮ ‘ਸ਼ਾਹੀ’ ਬਰਾਂਡ ਦੇ ਲੇਬਲ ਵਾਲੀ ਸ਼ਰਾਬ ਦੀਆਂ ਬੋਤਲਾਂ ------ ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਅੱਠ ਮੁਲਜ਼ਮਾਂ ਸਮੇਤ ਦੋ ਮਾਸਟਰਮਾਈਂਡਜ਼ ਨੂੰ ਕੀਤਾ ਗ੍ਰਿਫ਼ਤਾਰ ਵਿੱਚ ਵੇਚਦੇ ਸਨ ਘਾਤਕ ‘ਮਿਥੇਨੌਲ’
ਸੰਗਰੂਰ ਨਕਲੀ ਸ਼ਰਾਬ ਮਾਮਲਾ: ਮੁਲਜ਼ਮ ‘ਸ਼ਾਹੀ’ ਬਰਾਂਡ ਦੇ ਲੇਬਲ ਵਾਲੀ ਸ਼ਰਾਬ ਦੀਆਂ ਬੋਤਲਾਂ ਵਿੱਚ ਵੇਚਦੇ ਸਨ ਘਾਤਕ ‘ਮਿਥੇਨੌਲ’ - ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਅੱਠ ਮੁਲਜ਼ਮਾਂ ਸਮੇਤ ਦੋ ਮਾਸਟਰਮਾਈਂਡਜ਼ ਨੂੰ ਕੀਤਾ ਗ੍ਰਿਫ਼ਤਾਰ - ਅੱਧੀ ਕੀਮਤ ’ਤੇ ਨਕਲੀ ਸ਼ਰਾਬ ਵੇਚਣ ਲਈ ਮਾਸਟਰਮਾਈਂਡਜ਼ ਸਥਾਨਕ ਵਸਨੀਕਾਂ ਦਾ ਲੈਂਦੇ ਸਨ ਸਹਾਰਾ - ਪੰਜਾਬ ਪੁਲਿਸ ਨੇ ਆਬਕਾਰੀ ਐਕਟ ਦੀ ਸਖ਼ਤ ਧਾਰਾ 61-ਏ ਕੀਤੀ ਲਾਗੂ , ਜੋ ਉਮਰ ਕੈਦ ਜਾਂ ਮੌਤ ਦੀ ਸਜ਼ਾ ਨਾਲ ਹੈ ਸਬੰਧਤ: ਏਡੀਜੀਪੀ- ਕਮ- ਐਸਆਈਟੀ ਮੁਖੀ ਗੁਰਿੰਦਰ ਢਿੱਲੋਂ, ਆਈ.ਪੀ.ਐਸ. - ਪੁਲਿਸ ਟੀਮਾਂ ਨੇ ਨੋਇਡਾ-ਅਧਾਰਤ ਫੈਕਟਰੀ ਤੋਂ ਖਰੀਦੇ ਗਏ ਕੁੱਲ 300 ਲੀਟਰ ਮਿਥੇਨੌਲ ਵਿੱਚੋਂ 200 ਲੀਟਰ ਤੋਂ ਵੱਧ ਕੀਤਾ ਬਰਾਮਦ - ਏਡੀਜੀਪੀ ਗੁਰਿੰਦਰ ਢਿੱਲੋਂ ਨੇ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨੂੰ ਗੈਰ-ਅਧਿਕਾਰਤ ਸਰੋਤਾਂ ਤੋਂ ਖਰੀਦੀ ਸ਼ਰਾਬ ਦੇ ਸੇਵਨ ਤੋਂ ਗੁਰੇਜ਼ ਕਰਨ ਦੀ ਕੀਤੀ ਅਪੀਲ ਚੰਡੀਗੜ੍ਹ, 23 ਮਾਰਚ: ਸੰਗਰੂਰ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ 20 ਲੋਕਾਂ ਦੀ ਜਾਨ ਲੈਣ ਵਾਲੀ ਨਕਲੀ ਸ਼ਰਾਬ , ਦਰਅਸਲ ਮਿਥੇਨੌਲ ਸੀ- ਜੋ ਕਿ ਉਦਯੋਗਿਕ ਉਤਪਾਦਾਂ ਵਿੱਚ ਵਰਤਿਆ ਜਾਣ ਵਾਲਾ ਇੱਕ ਘਾਤਕ ਰਸਾਇਣ ਹੁੰਦਾ ਹੈ। ਦੋਸ਼ੀਆਂ ਨੇ ਇਹ ਰਸਾਇਣ ਨੋਇਡਾ ਦੀ ਇੱਕ ਫੈਕਟਰੀ ਤੋਂ ਉਦਯੋਗਿਕ ਕੰਮਾਂ ਲਈ ਵਰਤਣ ਦੇ ਬਹਾਨੇ ਖਰੀਦਿਆ ਸੀ। ਇਹ ਜਾਣਕਾਰੀ ਉਕਤ ਮਾਮਲੇ ਦੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੀ ਅਗਵਾਈ ਕਰ ਰਹੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਲਾਅ ਐਂਡ ਆਰਡਰ ਗੁਰਿੰਦਰ ਸਿੰਘ ਢਿੱਲੋਂ ਨੇ ਦਿੱਤੀ। ਏ.ਡੀ.ਜੀ.ਪੀ. ਢਿੱਲੋਂ , ਐਸ.ਐਸ.ਪੀ. ਸੰਗਰੂਰ- ਕਮ –ਐਸ.ਆਈ.ਟੀ. ਮੈਂਬਰ ਸਰਤਾਜ ਸਿੰਘ ਚਾਹਲ ਦੇ ਨਾਲ ਸ਼ਨੀਵਾਰ ਨੂੰ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ (ਪੀ.ਪੀ.ਐਚ.ਕਿਊ.) ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਸੰਗਰੂਰ ਪੁਲੀਸ ਨੇ ਇਸ ਮਾਮਲੇ ਵਿੱਚ ਤਿੰਨ ਵੱਖ ਵੱਖ ਥਾਣਿਆਂ- ਦਿੜ੍ਹਬਾ, ਸਿਟੀ ਸੁਨਾਮ ਅਤੇ ਚੀਮਾਂ ਵਿਖੇ ਤਿੰਨ ਵੱਖ-ਵੱਖ ਐਫ.ਆਈ.ਆਰਜ਼ ਦਰਜ ਕਰਕੇ ਨਾਮਜ਼ਦ ਕੀਤੇ 10 ਦੋਸ਼ੀਆਂ ਵਿਚੋਂ ਅੱਠ ਮੁਲਜ਼ਮਾਂ ਸਮੇਤ ਦੋ ਮਾਸਟਰ ਮਾਈਂਡਜ਼, ਜਿਨ੍ਹਾਂ ਦੀ ਪਛਾਣ ਗੁਰਲਾਲ ਸਿੰਘ ਵਾਸੀ ਪਿੰਡ ਉਭਾਵਾਲ, ਸੰਗਰੂਰ ਅਤੇ ਹਰਮਨਪ੍ਰੀਤ ਸਿੰਘ ਵਾਸੀ ਪਿੰਡ ਤਾਈਪੁਰ ਵਜੋਂ ਹੋਈ ਹੈ, ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਵਾਂ ਮਾਸਟਰਮਾਈਂਡਜ਼ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਸੰਗਰੂਰ ਜੇਲ੍ਹ ਵਿਚ ਇੱਕ-ਦੂਜੇ ਦੇ ਸੰਪਰਕ ਵਿੱਚ ਆਏ ਸਨ । ਗ੍ਰਿਫ਼ਤਾਰ ਕੀਤੇ ਗਏ ਹੋਰ ਛੇ ਮੁਲਜ਼ਮਾਂ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਮਨੀ ਅਤੇ ਸੁਖਵਿੰਦਰ ਸਿੰਘ ਉਰਫ਼ ਸੁੱਖੀ ਦੋਵੇਂ ਵਾਸੀ ਪਿੰਡ ਗੁੱਜਰਾਂ, ਦਿੜ੍ਹਬਾ ; ਸੋਮਾ ਕੌਰ, ਰਾਹੁਲ ਉਰਫ਼ ਸੰਜੂ ਅਤੇ ਪਰਦੀਪ ਸਿੰਘ ਉਰਫ਼ ਬੱਬੀ ਤਿੰਨੋਂ ਵਾਸੀ ਚੁਹਵਾਂ, ਚੀਮਾਂ ਅਤੇ ਅਰਸ਼ਦੀਪ ਸਿੰਘ ਉਰਫ ਅਰਸ਼ ਪਿੰਡ ਰੋਗਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ 200 ਲੀਟਰ ਮਿਥੇਨੌਲ ਕੈਮੀਕਲ, ਸ਼ਰਾਬ ਦੀਆਂ ਖਾਲੀ ਬੋਤਲਾਂ ਅਤੇ ਢੱਕਣ ਅਤੇ ਨਕਲੀ ਸ਼ਰਾਬ ਬਣਾਉਣ ਅਤੇ ਲੇਬÇਲੰਗ ਕਰਨ ਲਈ ਵਰਤਿਆ ਜਾਣ ਵਾਲਾ ਹੋਰ ਸਾਮਾਨ ਵੀ ਬਰਾਮਦ ਕੀਤਾ ਹੈ। ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਮੁਲਜ਼ਮ ਹਰਮਨਪ੍ਰੀਤ ਆਪਣੇ ਸਾਥੀ ਗੁਰਲਾਲ ਨਾਲ ਮਿਲ ਕੇ ਨੋਇਡਾ ਸਥਿਤ ਫੈਕਟਰੀ ਤੋਂ ਮਿਥੇਨੌਲ ਕੈਮੀਕਲ ਮੰਗਵਾਉਂਦਾ ਸੀ ਅਤੇ ਆਪਣੇ ਘਰ ਵਿੱਚ ਨਕਲੀ ਸ਼ਰਾਬ ਤਿਆਰ ਕਰਕੇ ‘ਸ਼ਾਹੀ’ ਮਾਰਕਾ ਲੇਬਲ ਵਾਲੀ ਸ਼ਰਾਬ ਦੀ ਬੋਤਲ ਵਿੱਚ ਪੈਕ ਕਰਕੇ ਵੇਚਦਾ ਸੀ। ਮੁਲਜ਼ਮ ਘਰ ਵਿੱਚ ਪ੍ਰਿੰਟਰ ਦੀ ਵਰਤੋਂ ਕਰਕੇ ਲੇਬਲ ਬਣਾ ਰਿਹਾ ਸੀ, ਜਦੋਂ ਕਿ ਂ ਬੋਤਲ ਕੈਪ ਲਗਾਉਣ ਦੀ ਮਸ਼ੀਨ ਉਸਨੇ ਲੁਧਿਆਣਾ ਤੋ ਮੰਗਵਾਈ ਸੀ। ਉਨ੍ਹਾਂ ਦੱਸਿਆ ਕਿ ਇਹ ਮਾਸਟਰ ਮਾਈਂਡ ਨਕਲੀ ਸ਼ਰਾਬ ਵੇਚਣ ਲਈ ਸਥਾਨਕ ਵਿਅਕਤੀ ਮਨਪ੍ਰੀਤ ਮਨੀ (ਗ੍ਰਿਫਤਾਰ) ਦੀ ਮਦਦ ਲੈਂਦੇ ਸਨ । ਉਨ੍ਹਾਂ ਦੱਸਿਆ ਕਿ ਮੁਲਜ਼ਮ ਅੱਧੀ ਕੀਮਤ ’ਤੇ ਨਕਲੀ ਸ਼ਰਾਬ ਵੇਚਣ ਲਈ ਮਜ਼ਦੂਰ ਵਰਗ ਦੇ ਲੋਕਾਂ ਨੂੰ ਨਿਸ਼ਾਨਾ ਬਣਾਉਂਦੇ ਸੀ। ਏਡੀਜੀਪੀ ਨੇ ਕਿਹਾ ਕਿ ਪੁਲਿਸ ਕੋਲ ਇਸ ਘਾਤਕ ਰਸਾਇਣ ਦੀ ਖਰੀਦ ਸਬੰਧੀ ਦਸਤਾਵੇਜ਼ ਹਨ ਅਤੇ ਪੁਲਿਸ ਵੱਲੋਂ ਉਨ੍ਹਾਂ ਫੈਕਟਰੀਆਂ, ਜਿੱਥੋਂ ਦੋਸ਼ੀਆਂ ਨੇ ਮਿਥੇਨੌਲ ਖਰੀਦਿਆ ਸੀ, ਦੀ ਭੂਮਿਕਾ ਦੀ ਜਾਂਚ ਕਰਨ ਲਈ ਭਾਰਤੀ ਆਈਪੀਸੀ ਦੀ ਧਾਰਾ 120-ਬੀ ਸਾਰੀਆਂ ਐਫਆਈਆਰਜ਼ ਵਿੱਚ ਜੋੜ ਦਿੱਤੀ ਗਈ ਹੈ । ਜਿਕਰਯੋਗ ਹੈ ਕਿ ਮੁਲਜ਼ਮਾਂ ਨੇ ਕੁੱਲ 300 ਲੀਟਰ ਮਿਥੇਨੌਲ ਕੈਮੀਕਲ ਖਰੀਦਿਆ ਸੀ। ਏਡੀਜੀਪੀ ਨੇ ਕਿਹਾ ਕਿ ਪੁਲਿਸ ਨੇ ਤਿੰਨੋਂ ਐਫਆਈਆਰਜ਼ ਵਿੱਚ ਆਬਕਾਰੀ ਐਕਟ ਦੀ ਸਖ਼ਤ ਧਾਰਾ 61-ਏ ਦੀ ਵੀ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਧਾਰਾ 61-ਏ ਉਮਰ ਕੈਦ ਜਾਂ ਮੌਤ ਦੀ ਸਜ਼ਾ ਨਾਲ ਸਬੰਧਤ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਜਾਂਚ ਨੂੰ ਤਰਕਪੂਰਨ ਸਿੱਟੇ ’ਤੇ ਪਹੁੰਚਾਉਣ ਲਈ ਐਸ.ਆਈ.ਟੀ ਸਾਰੇ ਪਹਿਲੂਆਂ ਤੋਂ ਬਾਰੀਕੀ ਨਾਲ ਜਾਂਚ ਕਰੇਗੀ ਅਤੇ ਸਮੇਂ ਸਿਰ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਐਸਆਈਟੀ ਮੁਖੀ ਨੇ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਅਣਅਧਿਕਾਰਤ ਸਰੋਤਾਂ ਤੋਂ ਖਰੀਦੀ ਗਈ ਸ਼ਰਾਬ ਦਾ ਸੇਵਨ ਕਰਨ ਤੋਂ ਗੁਰੇਜ਼ ਕਰਨ।
Punjab Bani 23 March,2024
ਲੋਕ ਸਭਾ ਚੋਣਾਂ 2024:
ਲੋਕ ਸਭਾ ਚੋਣਾਂ 2024: 'ਇਸ ਵਾਰ 70 ਪਾਰ' ਦੇ ਟੀਚੇ ਦੀ ਪੂਰਤੀ ਲਈ ਪੰਜਾਬ ਦੇ ਸੀ.ਈ.ਓ. ਦਫ਼ਤਰ ਵੱਲੋਂ ਆਈ.ਪੀ.ਐਲ. ਮੈਚ ਦੌਰਾਨ ਜਾਗਰੂਕਤਾ ਪ੍ਰੋਗਰਾਮ: ਸਿਬਿਨ ਸੀ - ਇਲੈਕਟੋਰਲ ਲਿਟਰੇਸੀ ਕਲੱਬ ਦੇ 400 ਮੈਂਬਰਾਂ ਨੇ ਲੋਕਾਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਕੀਤੀ ਅਪੀਲ - ਮੈਚ ਦੌਰਾਨ ਸਟੇਟ ਆਈਕੋਨ ਕ੍ਰਿਕਟਰ ਸ਼ੁਭਮਨ ਗਿੱਲ ਅਤੇ ਤਰਸੇਮ ਜੱਸੜ ਦੁਆਰਾ ਦਿੱਤੇ ਗਏ ਵੋਟਰ ਜਾਗਰੂਕਤਾ ਸੰਦੇਸ਼ਾਂ ਅਤੇ ਵੋਟ ਪਾਉਣ ਦੀਆਂ ਅਪੀਲਾਂ ਨੂੰ ਕੀਤਾ ਗਿਆ ਪ੍ਰਦਰਸ਼ਿਤ/ਪ੍ਰਸਾਰਿਤ - ਸਵੀਪ ਪ੍ਰੋਗਰਾਮ ਤਹਿਤ ਸਟੇਡੀਅਮ ਦੇ ਬਾਹਰ ਵੱਡੇ-ਵੱਡੇ ਹੋਰਡਿੰਗ, ਬੈਨਰ, ਕੈਨੋਪੀਜ਼ ਅਤੇ ਸਟੈਂਡੀਜ਼ ਲਗਾਏ ਗਏ ਚੰਡੀਗੜ੍ਹ, 23 ਮਾਰਚ: ਲੋਕਾਂ ਨੂੰ ਚੋਣ ਪ੍ਰਕਿਰਿਆ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ 'ਇਸ ਵਾਰ 70 ਪਾਰ' ਮੁਹਿੰਮ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਪੰਜਾਬ ਦੇ ਮੁੱਖ ਚੋਣ ਦਫਤਰ (ਸੀ.ਈ.ਓ.) ਵੱਲੋਂ ਸ਼ਨੀਵਾਰ ਨੂੰ ਮਹਾਰਾਜਾ ਯਾਦਵਿੰਦਰ ਸਿੰਘ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਮੁੱਲਾਂਪੁਰ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਆਈ.ਪੀ.ਐੱਲ. ਮੈਚ ਦੌਰਾਨ ਇਕ ਸਵੀਪ (ਸਿਸਟੇਮੈਟਿਕ ਵੋਟਰ ਐਜੂਕੇਸ਼ਨ ਅਤੇ ਇਲੈਕਟੋਰਲ ਪਾਰਟੀਸੀਪੇਸ਼ਨ) ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਕਿ ਸਵੀਪ ਵੋਟਰਾਂ ਨੂੰ ਜਾਗਰੂਕ ਅਤੇ ਚੋਣਾਂ ਵਿੱਚ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ਭਾਰਤੀ ਚੋਣ ਕਮਿਸ਼ਨ ਦਾ ਇੱਕ ਪ੍ਰਮੁੱਖ ਪ੍ਰੋਗਰਾਮ ਹੈ। ਉਨ੍ਹਾਂ ਕਿਹਾ ਕਿ ਕ੍ਰਿਕਟ ਦੇ ਕ੍ਰੇਜ਼ ਨੂੰ ਦੇਖਦੇ ਹੋਏ ਉਨ੍ਹਾਂ ਦੇ ਦਫਤਰ ਨੇ ਮਸ਼ਹੂਰ ਕ੍ਰਿਕਟਰ ਸ਼ੁਭਮਨ ਗਿੱਲ ਨੂੰ ਸਟੇਟ ਆਈਕੋਨ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਨੂੰ ਭਰੋਸਾ ਹੈ ਕਿ ਸ਼ੁਭਮਨ ਗਿੱਲ ਵੱਲੋਂ ਕੀਤੀ ਗਈ ਜਨ ਅਪੀਲ ਵੋਟ ਪ੍ਰਤੀਸ਼ਤ ਨੂੰ 70 ਫੀਸਦੀ ਤੋਂ ਉੱਪਰ ਲਿਜਾਣ ਦਾ ਟੀਚਾ ਹਾਸਲ ਕਰਨ ਵਿੱਚ ਮਦਦ ਕਰੇਗੀ। ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਸਵੀਪ ਪ੍ਰੋਗਰਾਮ ਦੌਰਾਨ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨ ਲਈ ਸਟੇਡੀਅਮ ਵਿੱਚ ਕਈ ਗਤੀਵਿਧੀਆਂ ਕਰਵਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਵਾਲੀ ਥਾਂ 'ਤੇ ਮੌਜੂਦ ਇਲੈਕਟੋਰਲ ਲਿਟਰੇਸੀ ਕਲੱਬ ਦੇ 400 ਤੋਂ ਵੱਧ ਮੈਂਬਰਾਂ ਨੇ 18 ਸਾਲ ਦੀ ਉਮਰ ਵਾਲੇ ਵਿਅਕਤੀਆਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਤੇ ਉਤਸ਼ਾਹਿਤ ਕੀਤਾ। ਇਸ ਤੋਂ ਇਲਾਵਾ ਮੈਚ ਸ਼ੁਰੂ ਹੋਣ ਤੋਂ ਪਹਿਲਾਂ ਭਾਰਤੀ ਚੋਣ ਕਮਿਸ਼ਨ ਦੇ ਗੀਤ "ਮੈਂ ਭਾਰਤ ਹੂੰ" ਦੀ ਵੀਡੀਓ ਨੂੰ ਵੀ ਵੱਡੀ ਸਕਰੀਨ ਉੱਤੇ ਚਲਾਇਆ ਗਿਆ। ਸਿਬਿਨ ਸੀ ਨੇ ਦੱਸਿਆ ਕਿ ਸਥਾਨਕ ਸਰੋਤਿਆਂ ਦਾ ਵਿਸ਼ੇਸ਼ ਧਿਆਨ ਰੱਖਦੇ ਹੋਏ ਗੀਤ ‘ਮੈਂ ਭਾਰਤ ਹੂੰ’ ਦਾ ਪੰਜਾਬੀ ਸੰਸਕਰਣ ਵੀ ਸਕਰੀਨ 'ਤੇ ਚਲਾਇਆ ਗਿਆ। ਇਸੇ ਤਰ੍ਹਾਂ ਮੈਚ ਦੌਰਾਨ ਸਟੇਟ ਆਈਕੋਨ ਸ਼ੁਭਮਨ ਗਿੱਲ ਅਤੇ ਤਰਸੇਮ ਜੱਸੜ ਵੱਲੋਂ ਵੋਟਰ ਜਾਗਰੂਕਤਾ ਸੰਦੇਸ਼ ਅਤੇ ਵੋਟ ਪਾਉਣ ਦੀਆਂ ਕੀਤੀਆਂ ਅਪੀਲਾਂ ਵੀ ਵਿਖਾਈਆਂ ਗਈਆਂ। ਮੁੱਖ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ ਚੋਣ ਮਸਕਟ ਸ਼ੇਰਾ 2.0 ਦੇ ਕਈ ਕਟਆਊਟਾਂ ਤੋਂ ਇਲਾਵਾ ਸਟੇਡੀਅਮ ਦੇ ਬਾਹਰ ਵਿਸ਼ਾਲ ਹੋਰਡਿੰਗਜ਼, ਬੈਨਰ, ਕੈਨੋਪੀਜ਼ ਅਤੇ ਸਟੈਂਡੀਜ਼ ਵੀ ਲਗਾਏ ਗਏ। ਸਟੇਡੀਅਮ ਦੇ ਬਾਹਰ ਕੈਨੋਪੀਜ਼ ਵੀ ਲਗਾਈਆਂ ਗਈਆਂ ਅਤੇ ਦਰਸ਼ਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਚੋਣ ਜਾਗਰੂਕਤਾ ਸਲੋਗਨ ਵਾਲੇ ਕੱਪ ਅਤੇ ਚਾਬੀਆਂ ਵੰਡੀਆਂ ਗਈਆਂ। ਇਸ ਦੌਰਾਨ ਮੈਚ ਸ਼ੁਰੂ ਹੋਣ ਤੋਂ ਪਹਿਲਾਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਵੋਟਰਾਂ ਖਾਸ ਕਰਕੇ ਨੌਜਵਾਨਾਂ ਵਿੱਚ ਵੋਟਾਂ ਪਾਉਣ ਸਬੰਧੀ ਜਾਗਰੂਕਤਾ ਵਧਾਉਣ ਲਈ ਕ੍ਰਿਕਟ ਤੋਂ ਵਧੀਆ ਪਲੇਟਫਾਰਮ ਨਹੀਂ ਹੋ ਸਕਦਾ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 1 ਜੂਨ, 2024 ਨੂੰ ਬਿਨਾਂ ਕਿਸੇ ਡਰ-ਭੈਅ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ।
Punjab Bani 23 March,2024
ਜ਼ਿਲ੍ਹਾ ਸਵੀਪ ਟੀਮ ਨੇ ਨੁੱਕੜ ਨਾਟਕ ਰਾਹੀ ਵੋਟਰਾਂ ਨੂੰ ਕੀਤਾ ਜਾਗਰੂਕ
ਜ਼ਿਲ੍ਹਾ ਸਵੀਪ ਟੀਮ ਨੇ ਨੁੱਕੜ ਨਾਟਕ ਰਾਹੀ ਵੋਟਰਾਂ ਨੂੰ ਕੀਤਾ ਜਾਗਰੂਕ ਪਟਿਆਲਾ, 23 ਮਾਰਚ: ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ ਨਿਰਦੇਸ਼ਾਂ ’ਤੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਵੀਪ ਮੁਹਿੰਮ ਵਿੱਚ ਤੇਜ਼ੀ ਲਿਆਉਂਦਿਆਂ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਰਕਾਰੀ ਸਟੇਟ ਕਾਲਜ ਪਟਿਆਲਾ ਵਿਖੇ ਚੱਲ ਰਹੇ ਮਿਸ਼ਨ ਸਮਰੱਥ ਬਲਾਕ ਪੱਧਰ ਦੇ ਸੈਮੀਨਾਰ ਅਤੇ ਟੀਚਰ ਟ੍ਰੇਨਿੰਗ ਪ੍ਰੋਗਰਾਮ ਦੌਰਾਨ ਅਧਿਆਪਕਾ ਲਈ ਵੋਟਰ ਜਾਗਰੂਕਤਾ ਸਬੰਧੀ ਨੁੱਕੜ ਨਾਟਕ ਕਰਵਾਇਆ ਗਿਆ। ਜਿਸ ਦੌਰਾਨ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਡਾ ਸਵਿੰਦਰ ਰੇਖੀ ਵੱਲੋਂ ਅਧਿਆਪਕਾ ਨੂੰ ਮਾਪਿਆ ਨਾਲ ਕੀਤੀਆਂ ਜਾਂਦੀਆਂ ਮੀਟਿੰਗਾਂ ਵਿਚ ਮਾਪਿਆ ਨੂੰ ਆਪਣੀ ਸਮਝ ਨਾਲ ਬਿਨਾਂ ਕਿਸੇ ਦਬਾਅ ਅਤੇ ਲਾਲਚ ਦੇ ਵੋਟ ਪਾਉਣ ਲਈ ਜਾਗਰੂਕ ਕਰਨ ਦਾ ਸੁਨੇਹਾ ਦਿੱਤਾ। ਇਸ ਤੋਂ ਇਲਾਵਾ ਜ਼ਿਲ੍ਹੇ ਦੀ ਵੋਟ ਪ੍ਰਤੀਸ਼ਤ ਵਧਾਉਣ ਲਈ ਅਤੇ ਵੋਟਾਂ ਵਿੱਚ ਲੋਕਾਂ ਦੀ 100 ਫ਼ੀਸਦੀ ਭਾਗੀਦਾਰੀ ਲਈ ਵੀ ਅਪੀਲ ਕੀਤੀ ਗਈ। ਇਸ ਮੌਕੇ ਸਟੇਟ ਕਾਲਜ ਦੇ ਚੋਣ ਸਾਖਰਤਾ ਕਲੱਬ ਦੇ ਮੈਂਬਰਾਂ ਨੂੰ ਅਗਾਮੀ ਲੋਕ ਸਭਾ ਚੋਣਾਂ ਵਿਚ ਉਨ੍ਹਾਂ ਦੀ ਭੂਮਿਕਾ ਬਾਰੇ ਦੱਸਿਆ ਗਿਆ। ਸਵੀਪ ਟੀਮ ਵੱਲੋਂ 96 ਸਾਲਾ ਦੇ ਸਮਾਜ ਸੇਵੀ ਸ੍ਰੀ ਓਮ ਪ੍ਰਕਾਸ਼ ਬੀਰ ਜੀ ਨੂੰ ਉਨ੍ਹਾਂ ਦੇ ਘਰ ਜਾ ਕੇ ਸਨਮਾਨਿਤ ਵੀ ਕੀਤਾ ਗਿਆ। ਬੀਰ ਜੀ ਨੇ ਵੀਡੀਉ ਸੁਨੇਹੇ ਰਾਹੀ ਵੋਟਰਾਂ ਨੂੰ ਵੋਟਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਇਸ ਸਮੇਂ ਕਾਲਜ ਦੇ ਪ੍ਰਿੰਸੀਪਲ ਡਾ. ਜਸਪ੍ਰੀਤ ਕੌਰ ਢਿੱਲੋਂ, ਪਟਿਆਲਾ-115 ਦੇ ਨੋਡਲ ਅਫ਼ਸਰ ਰੁਪਿੰਦਰ ਸਿੰਘ, ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਮੋਹਿਤ ਕੌਸ਼ਲ, ਅਵਤਾਰ ਸਿੰਘ ਅਤੇ ਟ੍ਰੇਨਿੰਗ ਅਧਿਆਪਕ ਮੌਜੂਦ ਸਨ।
Punjab Bani 23 March,2024
ਭਾਰਤੀ ਚੋਣ ਕਮਿਸ਼ਨ ਨੇ ਸੰਗਰੂਰ ਦੇ ਜ਼ਹਿਰੀਲੀ ਸ਼ਰਾਬ ਦੁਖਾਂਤ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਤੁਰੰਤ ਰਿਪੋਰਟ ਮੰਗੀ
ਭਾਰਤੀ ਚੋਣ ਕਮਿਸ਼ਨ ਨੇ ਸੰਗਰੂਰ ਦੇ ਜ਼ਹਿਰੀਲੀ ਸ਼ਰਾਬ ਦੁਖਾਂਤ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਤੁਰੰਤ ਰਿਪੋਰਟ ਮੰਗੀ ਚੰਡੀਗੜ੍ਹ, 23 ਮਾਰਚ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਰਾਹੀਂ ਭਾਰਤੀ ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਸੰਗਰੂਰ ਦੇ ਜ਼ਹਿਰੀਲੀ ਸ਼ਰਾਬ ਦੁਖਾਂਤ ਮਾਮਲੇ ਦੀ ਤੁਰੰਤ ਰਿਪੋਰਟ ਮੰਗੀ ਹੈ। ਕਮਿਸ਼ਨ ਦੀ ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ 20 ਦੇ ਕਰੀਬ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 20 ਲੋਕ ਸੰਗਰੂਰ ਅਤੇ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਪੰਜਾਬ ਨੂੰ ਇੱਕ ਪੱਤਰ ਲਿਖ ਕੇ ਇਸ ਸਮੁੱਚੇ ਘਟਨਾਕ੍ਰਮ ਬਾਰੇ ਤੁਰੰਤ ਮੁੱਢਲੀ ਰਿਪੋਰਟ ਅਤੇ ਵਿਸਤ੍ਰਿਤ ਰਿਪੋਰਟ ਅੱਜ ਹੀ ਦੇਣ ਲਈ ਕਿਹਾ ਹੈ ਤਾਂ ਜੋ ਇਸ ਬਾਬਤ ਭਾਰਤੀ ਚੋਣ ਕਮਿਸ਼ਨ ਨੂੰ ਜਾਣੂੰ ਕਰਵਾਇਆ ਜਾ ਸਕੇ।
Punjab Bani 23 March,2024
ਭਾਰਤੀ ਚੋਣ ਕਮਿਸ਼ਨ ਨੇ ਸੰਗਰੂਰ ਦੇ ਜ਼ਹਿਰੀਲੀ ਸ਼ਰਾਬ ਦੁਖਾਂਤ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਤੁਰੰਤ ਰਿਪੋਰਟ ਮੰਗੀ
ਭਾਰਤੀ ਚੋਣ ਕਮਿਸ਼ਨ ਨੇ ਸੰਗਰੂਰ ਦੇ ਜ਼ਹਿਰੀਲੀ ਸ਼ਰਾਬ ਦੁਖਾਂਤ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਤੁਰੰਤ ਰਿਪੋਰਟ ਮੰਗੀ ਚੰਡੀਗੜ੍ਹ, 23 ਮਾਰਚ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਰਾਹੀਂ ਭਾਰਤੀ ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਸੰਗਰੂਰ ਦੇ ਜ਼ਹਿਰੀਲੀ ਸ਼ਰਾਬ ਦੁਖਾਂਤ ਮਾਮਲੇ ਦੀ ਤੁਰੰਤ ਰਿਪੋਰਟ ਮੰਗੀ ਹੈ। ਕਮਿਸ਼ਨ ਦੀ ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ 20 ਦੇ ਕਰੀਬ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 20 ਲੋਕ ਸੰਗਰੂਰ ਅਤੇ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਪੰਜਾਬ ਨੂੰ ਇੱਕ ਪੱਤਰ ਲਿਖ ਕੇ ਇਸ ਸਮੁੱਚੇ ਘਟਨਾਕ੍ਰਮ ਬਾਰੇ ਤੁਰੰਤ ਮੁੱਢਲੀ ਰਿਪੋਰਟ ਅਤੇ ਵਿਸਤ੍ਰਿਤ ਰਿਪੋਰਟ ਅੱਜ ਹੀ ਦੇਣ ਲਈ ਕਿਹਾ ਹੈ ਤਾਂ ਜੋ ਇਸ ਬਾਬਤ ਭਾਰਤੀ ਚੋਣ ਕਮਿਸ਼ਨ ਨੂੰ ਜਾਣੂੰ ਕਰਵਾਇਆ ਜਾ ਸਕੇ।
Punjab Bani 23 March,2024
ਹਿਮਾਚਲ ਪ੍ਰਦੇਸ਼ ਵਿੱਚ 6 ਸਾਬਕਾ ਵਿਧਾਇਕ ਭਾਜਪਾ ਵਿੱਚ ਹੋਏ ਸ਼ਾਮਲ
ਹਿਮਾਚਲ ਪ੍ਰਦੇਸ਼ ਵਿੱਚ 6 ਸਾਬਕਾ ਵਿਧਾਇਕ ਭਾਜਪਾ ਵਿੱਚ ਹੋਏ ਸ਼ਾਮਲ ਨਵੀਂ ਦਿੱਲੀ, 23 ਮਾਰਚ ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਵੱਧਦੇ ਸਿਆਸੀ ਸੰਕਟ ਕਾਰਨ 6 ਸਾਬਕਾ ਵਿਧਾਇਕ ਅੱਜ ਇਥੇ ਭਾਜਪਾ ਵਿੱਚ ਸ਼ਾਮਲ ਹੋ ਗਏ ਅਤੇ ਉਸ ਦੀ ਟਿਕਟ ’ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲੜ ਸਕਦੇ ਹਨ। ਛੇ ਬਾਗੀ ਕਾਂਗਰਸੀ ਵਿਧਾਇਕਾਂ ਸੁਧੀਰ ਸ਼ਰਮਾ, ਰਵੀ ਠਾਕੁਰ, ਰਾਜਿੰਦਰ ਰਾਣਾ, ਇੰਦਰ ਦੱਤ ਲਖਨਪਾਲ, ਚੈਤੰਨਿਆ ਸ਼ਰਮਾ ਅਤੇ ਦੇਵੇਂਦਰ ਕੁਮਾਰ ਭੁੱਟੋ ਨੂੰ ਵ੍ਹਿਪ ਦੀ ਉਲੰਘਣਾ ਕਰਨ ’ਤੇ ਅਯੋਗ ਕਰਾਰ ਦਿੱਤਾ ਗਿਆ ਸੀ। ਉਨ੍ਹਾਂ ਨੂੰ ਭਾਜਪਾ ’ਚ ਸ਼ਾਮਲ ਕਰਨ ਮੌਕੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ, ਸਾਬਕਾ ਮੁੱਖ ਮੰਤਰੀ ਜੈ ਰਾਮ ਠਾਕੁਰ ਤੇ ਹੋਰ ਨੇਤਾ ਹਾਜ਼ਰ ਸਨ। ਚੋਣ ਕਮਿਸ਼ਨ ਨੇ ਇਨ੍ਹਾਂ ਦੇ ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਤਿੰਨ ਆਜ਼ਾਦ ਵਿਧਾਇਕਾਂ ਆਸ਼ੀਸ਼ ਸ਼ਰਮਾ, ਹੁਸ਼ਿਆਰ ਸਿੰਘ ਅਤੇ ਕੇ ਐੱਲ. ਠਾਕੁਰ ਨੇ ਸ਼ੁੱਕਰਵਾਰ ਨੂੰ ਆਪਣੇ ਅਸਤੀਫ਼ੇ ਸੌਂਪ ਦਿੱਤੇ। ਉਨ੍ਹਾਂ ਦੇ ਹਲਕਿਆਂ ਵਿੱਚ ਵੀ ਜ਼ਿਮਨੀ ਚੋਣਾਂ ਹੋਣ ਦੀ ਸੰਭਾਵਨਾ ਹੈ।
Punjab Bani 23 March,2024
ਪੰਜਾਬ ਦੇ ਮੁਦਿਆਂ ਦਾ ਹੱਲ ਹੋਣ ਤੱਕ ਨਹੀ ਕੀਤਾ ਜਾ ਸਕਦਾ ਸਮਝੌਤਾ : ਅਕਾਲੀ ਦਲ ਦੀ ਕੋਰ ਕਮੇਟੀ
ਪੰਜਾਬ ਦੇ ਮੁਦਿਆਂ ਦਾ ਹੱਲ ਹੋਣ ਤੱਕ ਨਹੀ ਕੀਤਾ ਜਾ ਸਕਦਾ ਸਮਝੌਤਾ : ਅਕਾਲੀ ਦਲ ਦੀ ਕੋਰ ਕਮੇਟੀ ਚੰਡੀਗੜ੍ਹ , 22 ਮਾਰਚ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਅੱਜ ਭਾਜਪਾ ਨੂੰ ਇੱਕ ਤਰੀਕੇ ਨਾਲ ਸਪੱਸ਼ਟ ਸੁਨੇਹਾ ਦੇ ਦਿੱਤਾ ਹੈ ਕਿ ਪੰਜਾਬ ਦੇ ਮੁੱਦਿਆਂ ਦਾ ਕੋਈ ਹੱਲ ਹੋਣ ਤੋਂ ਬਿਨਾਂ ਲੋਕ ਸਭਾ ਚੋਣਾਂ ਵਿਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਕੋਰ ਕਮੇਟੀ ਨੇ ਭਾਜਪਾ ਨੂੰ ਇਹ ਇਸ਼ਾਰਾ ਕੀਤਾ ਹੈ ਕਿ ਸੂਬੇ ਦੇ ਮੂਲ ਮੁੱਦਿਆਂ ਦੀ ਸ਼ਰਤ ’ਤੇ ਹੀ ਅੱਗੇ ਵਧਿਆ ਜਾ ਸਕਦਾ ਹੈ। ਅਹਿਮ ਸੂਤਰਾਂ ਅਨੁਸਾਰ ਕੋਰ ਕਮੇਟੀ ਵਿਚ ਅੱਜ ਇਹੋ ਸੁਰ ਭਾਰੂ ਰਿਹਾ ਕਿ ਭਾਜਪਾ ਨਾਲ ਓਨੀ ਦੇਰ ਕੋਈ ਸਿਆਸੀ ਗੱਠਜੋੜ ਨਾ ਕੀਤਾ ਜਾਵੇ, ਜਿੰਨੀ ਦੇਰ ਭਾਜਪਾ ਸੂਬੇ ਦੇ ਮੂਲ ਮੁੱਦਿਆਂ ’ਤੇ ਕੋਈ ਪ੍ਰਤੀਬੱਧਤਾ ਨਹੀਂ ਦਿਖਾਉਂਦੀ ਹੈ। ਕੋਰ ਕਮੇਟੀ ਵਿਚ ਇਹੋ ਗੱਲ ਉਭਰੀ ਕਿ ਅਕਾਲੀ ਦਲ ਲਈ ਸੀਟਾਂ ਦੀ ਵੰਡ ਤੋਂ ਵੱਧ ਸੂਬੇ ਦੇ ਹਿੱਤ ਪਿਆਰੇ ਹਨ। ਪਾਰਟੀ ਨੇ ਅੱਜ ਆਪਣੇ ਮੂਲ ਮੁੱਦਿਆਂ ਵੱਲ ਵਾਪਸੀ ਕੀਤੀ ਹੈ। ਭਾਜਪਾ ਦੇ ਪੰਜਾਬ ਦੇ ਮੁੱਦਿਆਂ ਪ੍ਰਤੀ ਰੌਂਅ ਤੋਂ ਕੋਰ ਕਮੇਟੀ ਸੰਤੁਸ਼ਟ ਦਿਖਾਈ ਨਹੀਂ ਦਿੱਤੀ। ਪਾਰਟੀ ਨੇ ਮੀਟਿੰਗ ਵਿਚ ਘੱਟੋ ਘੱਟ ਪ੍ਰੋਗਰਾਮ ਦੀ ਰਣਨੀਤੀ ਵੀ ਉਲੀਕੀ। ਅਕਾਲੀ ਦਲ ਨੇ ਮੁੱਦਿਆਂ, ਨੀਤੀਆਂ ਅਤੇ ਸਿਧਾਂਤਾਂ ਨੂੰ ਲੈ ਕੇ ਲੋਕ ਸਭਾ ਚੋਣਾਂ ਵਿਚ ਫਤਵਾ ਲੈਣ ਦਾ ਫ਼ੈਸਲਾ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਵਿਸ਼ੇਸ਼ ਮਤਾ ਪਾਸ ਕੀਤਾ ਗਿਆ ਕਿ ਪਾਰਟੀ ਲਈ ਸਿਧਾਂਤ ਰਾਜਨੀਤੀ ਤੋਂ ਉਪਰ ਹਨ ਅਤੇ ਪਾਰਟੀ ਕਦੇ ਵੀ ਖਾਲਸਾ ਪੰਥ, ਘੱਟ ਗਿਣਤੀਆਂ ਅਤੇ ਪੰਜਾਬੀਆਂ ਦੇ ਹਿੱਤਾਂ ਲਈ ਡਟਣ ਦੀ ਇਤਿਹਾਸਕ ਭੂਮਿਕਾ ਤੋਂ ਪਿੱਛੇ ਨਹੀਂ ਹਟੇਗੀ।
Punjab Bani 23 March,2024
ਈਡੀ ਪੈਸਿਆਂ ਦੇ ਲੈਣ ਦੇਣ ਦੀ ਗੱਲ ਨਹੀ ਕਰ ਸਕੀ ਸਾਬਿਤ : ਆਪ
ਈਡੀ ਪੈਸਿਆਂ ਦੇ ਲੈਣ ਦੇਣ ਦੀ ਗੱਲ ਨਹੀ ਕਰ ਸਕੀ ਸਾਬਿਤ : ਆਪ ਨਵੀਂ ਦਿੱਲੀ, 23 ਮਾਰਚ ਦਿੱਲੀ ਦੀ ਮੰਤਰੀ ਆਤਿਸ਼ੀ ਨੇ ਅੱਜ ਦਾਅਵਾ ਕੀਤਾ ਕਿ ਕਥਿਤ ਆਬਕਾਰੀ ਨੀਤੀ ਘਪਲੇ ਵਿਚ ਕਈ ਛਾਪੇ, ਗ੍ਰਿਫਤਾਰੀਆਂ ਅਤੇ ਦੋ ਸਾਲਾਂ ਦੀ ਜਾਂਚ ਦੇ ਬਾਵਜੂਦ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਆਮ ਆਦਮੀ ਪਾਰਟੀ (ਆਪ) ਦੇ ਕਿਸੇ ਨੇਤਾ ਖਿਲਾਫ ਪੈਸਿਆਂ ਦੇ ਲੈਣ-ਦੇਣ ਦੀ ਗੱਲ ਸਾਬਤ ਨਹੀਂ ਕਰ ਸਕੀ। ਆਪ ਨੇਤਾ ਨੇ ਇਹ ਵੀ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਸ਼ਰਦ ਪੀ. ਰੈੱਡੀ ਦੇ ਬਿਆਨ ਦੇ ਆਧਾਰ ‘ਤੇ ਵੀਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਸੀ। ਆਤਿਸ਼ੀ ਨੇ ਕਿਹਾ ਕਿ ਅਰਬਿੰਦੋ ਫਾਰਮਾ ਦੇ ਰੈੱਡੀ ਨੂੰ ਡਾਇਰੈਕਟੋਰੇਟ ਨੇ ਨਵੰਬਰ ‘ਚ ਐਕਸਾਈਜ਼ ਨੀਤੀ ਮਾਮਲੇ ‘ਚ ਗ੍ਰਿਫਤਾਰ ਕੀਤਾ ਸੀ। ਉਨ੍ਹਾਂ ਦਾਅਵਾ ਕੀਤਾ ਕਿ ਰੈੱਡੀ ਨੇ ਚੋਣ ਬਾਂਡ ਰਾਹੀਂ ਭਾਜਪਾ ਨੂੰ ਕਰੋੜਾਂ ਰੁਪਏ ਦਿੱਤੇ। ਆਤਿਸ਼ੀ ਨੇ ਈਡੀ ਨੂੰ ਭਾਜਪਾ ਖ਼ਿਲਾਫ਼ ਕੇਸ ਦਰਜ ਕਰਨ ਦੀ ਚੁਣੌਤੀ ਦਿੱਤੀ ਅਤੇ ਦੋਸ਼ ਲਾਇਆ ਕਿ ਅਖੌਤੀ ਆਬਕਾਰੀ ਨੀਤੀ ਘਪਲੇ ਵਿੱਚ ਪੈਸੇ ਦਾ ਲੈਣ ਦੇਣ ਭਾਜਪਾ ਨਾਲ ਜੁੜਿਆ ਹੋਇਆ ਹੈ।
Punjab Bani 23 March,2024
ਸ਼ਰਾਬ ਘਟਾਲਾ ਮਾਮਲਾ : ਅਰਵਿੰਦ ਕੇਜਰੀਵਾਲ ਨੂੰ ਭੇਜਿਆ 28 ਤੱਕ ਰਿਮਾਂਡ ਤੇ
ਸ਼ਰਾਬ ਘਟਾਲਾ ਮਾਮਲਾ : ਅਰਵਿੰਦ ਕੇਜਰੀਵਾਲ ਨੂੰ ਭੇਜਿਆ 28 ਤੱਕ ਰਿਮਾਂਡ ਤੇ ਦਿਲੀ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਘੁਟਾਲਾ ਮਾਮਲੇ ‘ਚ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ 28 ਮਾਰਚ ਤੱਕ ਰਿਮਾਂਡ ‘ਤੇ ਭੇਜ ਦਿੱਤਾ ਹੈ। ਹੁਣ ਅਰਵਿੰਦ ਕੇਜਰੀਵਾਲ 28 ਮਾਰਚ ਤੱਕ ਹਿਰਾਸਤ ‘ਚ ਰਹਿਣਗੇ। ਨਵੰਬਰ 2023 ਤੋਂ ਬਿੱਲੀ-ਚੂਹੇ ਦੀ ਖੇਡ ਤੋਂ ਬਾਅਦ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਆਖਰਕਾਰ ਵੀਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲਿਆ। ਦਿੱਲੀ ਹਾਈ ਕੋਰਟ ਦੇ ਦਖ਼ਲ ਤੋਂ ਬਾਅਦ ਈਡੀ ਨੇ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਨ੍ਹਾਂ ਨੂੰ ਕੋਈ ਸੁਰੱਖਿਆ ਦੇਣ ਤੋਂ ਇਨਕਾਰ ਕਰ ਦਿੱਤਾ।
Punjab Bani 23 March,2024
ਸੀ-ਵਿਜਿਲ ਐਪ 'ਤੇ ਹੁਣ ਤੱਕ ਆਈਆਂ 32 ਸ਼ਿਕਾਇਤਾਂ ਚੋਂ 15 ਦਾ ਸਮਾਂਬੱਧ ਨਿਪਟਾਰਾ ਬਾਕੀ 17 ਚੋਣ ਪ੍ਰਕ੍ਰਿਆ ਨਾਲ ਸਬੰਧਤ ਨਾ ਹੋਣ ਕਰਕੇ ਰੱਦ - ਜ਼ਿਲ੍ਹਾ ਚੋਣ ਅਫ਼ਸਰ
ਸੀ-ਵਿਜਿਲ ਐਪ 'ਤੇ ਹੁਣ ਤੱਕ ਆਈਆਂ 32 ਸ਼ਿਕਾਇਤਾਂ ਚੋਂ 15 ਦਾ ਸਮਾਂਬੱਧ ਨਿਪਟਾਰਾ ਬਾਕੀ 17 ਚੋਣ ਪ੍ਰਕ੍ਰਿਆ ਨਾਲ ਸਬੰਧਤ ਨਾ ਹੋਣ ਕਰਕੇ ਰੱਦ - ਜ਼ਿਲ੍ਹਾ ਚੋਣ ਅਫ਼ਸਰ -ਹੈਲਪਲਾਈਨ 1950 ਨੰਬਰ 'ਤੇ ਹੁਣ ਤੱਕ 95 ਨਾਗਰਿਕਾਂ ਨੇ ਵੋਟਰ ਸਹਾਇਤਾ ਲਈ ਕੀਤਾ ਸੰਪਰਕ -ਚੋਣ ਜ਼ਾਬਤੇ ਦੀ ਉਲੰਘਣਾ ਤੇ ਚੋਣਾਂ ਨਾਲ ਸਬੰਧਤ ਮਾਮਲਿਆਂ ਲਈ ਜ਼ਿਲ੍ਹੇ 'ਚ ਪ੍ਰਤੀਬੱਧ ਸ਼ਿਕਾਇਤ ਸੈੱਲ ਸਰਗਰਮ-ਸ਼ੌਕਤ ਅਹਿਮਦ ਪਰੇ ਪਟਿਆਲਾ, 22 ਮਾਰਚ: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਨੁਸਾਰ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤੇ ਦੇ ਲਾਗੂ ਹੋਣ ਬਾਅਦ ਚੋਣ ਅਮਲ ਨਾਲ ਸਬੰਧਤ ਸ਼ਿਕਾਇਤਾਂ/ਮਾਮਲਿਆਂ ਲਈ ਪ੍ਰਤੀਬੱਧ ਪ੍ਰਣਾਲੀ ਕੰਮ ਕਰ ਰਹੀ ਹੈ ਤਾਂ ਜੋ ਚੋਣ ਅਮਲ ਨੂੰ ਨਿਰਪੱਖ, ਸੁਤੰਤਰ, ਸ਼ਾਂਤਮਈ ਤੇ ਨਿਰਵਿਘਨ ਬਣਾਇਆ ਜਾ ਸਕੇ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪਟਿਆਲਾ ਵਿਖੇ ਜ਼ਿਲ੍ਹਾ ਪੱਧਰ 'ਤੇ ਨੋਡਲ ਅਫ਼ਸਰ ਸ਼ਿਕਾਇਤਾਂ ਵਜੋਂ ਤਾਇਨਾਤ ਪੀਡੀਏ ਦੇ ਮਿਲਖ ਅਫ਼ਸਰ ਤੇ ਸਕੱਤਰ ਆਰ.ਟੀ.ਏ. ਦੀਪਜੋਤ ਕੌਰ ਦੀ ਅਗਵਾਈ ਹੇਠ ਸ਼ਿਕਾਇਤ ਸੈਲ ਪੂਰੀ ਪ੍ਰਤੀਬੱਧਤਾ ਨਾਲ ਕੰਮ ਕਰ ਰਿਹਾ ਹੈ, ਇਸ ਸੈਲ ਵੱਲੋਂ ਸ਼ਿਕਾਇਤਾਂ ਦਾ ਨਿਪਟਾਰਾ ਨਿਰਧਾਰਤ ਸਮੇਂ ਦੇ ਅੰਦਰ ਕਰਨ ਲਈ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਸੀ-ਵਿਜਿਲ ਤੋਂ ਇਲਾਵਾ 1950 ਨੰਬਰ ਵੀ ਚੋਣ ਸਬੰਧੀ ਕਿਸੇ ਵੀ ਤਰ੍ਹਾਂ ਦੀ ਪੁੱਛ-ਗਿੱਛ ਦੇ ਨਾਲ-ਨਾਲ ਸ਼ਿਕਾਇਤ ਦਰਜ ਕਰਨ ਦਾ ਕੰਮ ਵੀ ਕਰ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸੀ-ਵਿਜਿਲ ਜੋ ਕਿ ਐਂਡਰਾਇਡ ਤੇ ਆਈ.ਓ.ਐਸ ਪਲੇਟਫ਼ਾਰਮ ਅਧਾਰਿਤ ਆਨਲਾਈਨ ਸ਼ਿਕਾਇਤ ਪ੍ਰਣਾਲੀ ਹੈ, ਰਾਹੀਂ 16 ਮਾਰਚ ਤੋਂ ਲੈਕੇ ਅੱਜ ਤੱਕ ਆਈਆਂ 32 ਸ਼ਿਕਾਇਤਾਂ ਵਿੱਚੋਂ ਚੋਣ ਪ੍ਰਕ੍ਰਿਆ ਨਾਲ ਸਬੰਧਤ ਨਾ ਹੋਣ ਕਰਕੇ 17 ਰੱਦ ਕਰ ਦਿਤੀਆਂ ਗਈਆਂ ਅਤੇ 15 ਦਾ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਕੀਤਾ ਗਿਆ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸੀ-ਵਿਜਿਲ 'ਤੇ ਆਉਂਦੀ ਸ਼ਿਕਾਇਤ ਨੂੰ ਪ੍ਰਾਪਤ ਹੋਣ ਦੇ ਪੰਜ ਮਿੰਟ 'ਚ ਹੀ ਫਲਾਇੰਗ ਸਕੂਐਡ ਟੀਮ ਨੂੰ ਸੌਂਪ ਦਿੱਤਾ ਜਾਂਦਾ ਹੈ। ਟੀਮ 15 ਮਿੰਟ 'ਚ ਸਬੰਧਤ ਥਾਂ 'ਤੇ ਪਹੁੰਚਦੀ ਹੈ। ਉਸ ਤੋਂ ਬਾਅਦ 30 ਮਿੰਟ 'ਚ ਉਸ ਸ਼ਿਕਾਇਤ ਦੇ ਤੱਥ ਜਾਂਚ ਕੇ, ਉਸ ਦੇ ਸਹੀ ਜਾਂ ਗ਼ਲਤ ਹੋਣ ਬਾਰੇ ਸਬੰਧਤ ਵਿਧਾਨ ਸਭਾ ਹਲਕੇ ਦੇ ਸਹਾਇਕ ਰਿਟਰਨਿੰਗ ਅਫ਼ਸਰ ਨੂੰ ਅਗਲੇਰੀ ਕਾਰਵਾਈ ਲਈ ਭੇਜ ਦਿੱਤੀ ਜਾਂਦੀ ਹੈ। ਸਹਾਇਕ ਰਿਟਰਨਿੰਗ ਅਫ਼ਸਰ ਉਸ ਸ਼ਿਕਾਇਤ 'ਤੇ ਅਗਲੇ 50 ਮਿੰਟ 'ਚ ਆਪਣੇ ਵੱਲੋਂ ਕੀਤੀ ਜਾਣ ਵਾਲੀ ਕਾਰਵਾਈ ਕਰਕੇ ਇਸ ਦਾ ਨਿਪਟਾਰਾ ਕਰ ਦਿੰਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਕੇਵਲ 100 ਮਿੰਟ 'ਚ ਸ਼ਿਕਾਇਤ ਨੂੰ ਹੱਲ ਕਰਨਾ ਯਕੀਨੀ ਬਣਾਇਆ ਜਾਂਦਾ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਸ਼ਿਕਾਇਤਾਂ ਦੇ ਨਿਪਟਾਰੇ, ਸੁਝਾਓ ਤੇ ਫੀਡਬੈਕ ਪ੍ਰਾਪਤੀ ਲਈ ਬਣਾਏ ਸਿੰਗਲ ਵਿੰਡੋ (ਐਨ.ਜੀ.ਐਸ.ਪੀ.) ਨੈਸ਼ਨਲ ਗ੍ਰੀਵਾਂਸ ਸਰਵਿਸ ਪੋਰਟਲ 'ਤੇ 16 ਮਾਰਚ ਤੋਂ ਲੈਕੇ 22 ਮਾਰਚ ਤੱਕ ਕੁਲ 48 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ 'ਚੋਂ 43 ਦਾ ਨਿਪਟਾਰਾ ਕਰ ਦਿੱਤਾ ਗਿਆ ਤੇ 1 'ਤੇ ਮੁੜ ਵਿਚਾਰ ਕੀਤਾ ਜਾ ਰਿਹਾ ਹੈ ਅਤੇ 4 ਸ਼ਿਕਾਇਤਾਂ ਉਪਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਈਮੇਲ ਕੰਪਲੇਟਸੈਲਪੀਟੀਏ2024 ਐਟ ਦੀ ਰੇਟ ਜੀਮੇਲ ਉਪਰ 5 ਸ਼ਿਕਾਇਤਾ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ 3 ਦਾ ਨਿਪਟਾਰਾ ਤੁਰੰਤ ਕੀਤਾ ਗਿਆ ਤੇ 2 ਸ਼ਿਕਾਇਤਾਂ 'ਤੇ ਕਾਰਵਾਈ ਕੀਤੀ ਜਾ ਰਹੀ ਹੈ। ਜਦਕਿ ਸ਼ਿਕਾਇਤ ਸੈਲ ਦੇ ਫੋਨ ਨੰਬਰ 0175-2923084 'ਤੇ ਕੋਈ ਸ਼ਿਕਾਇਤ ਦਰਜ ਨਹੀਂ ਹੋਈ। ਸ਼ੌਕਤ ਅਹਿਮਦ ਪਰੇ ਨੇ ਅੱਗੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਦਿੱਤੇ ਗਏ ਟੋਲ ਫਰੀ ਨੰਬਰ 1950 ਉਪਰ ਲੋਕ ਸਭਾ ਹਲਕੇ ਪਟਿਆਲਾ ਨਾਲ ਸਬੰਧਤ ਨਾਗਰਿਕਾਂ ਦੀਆਂ 79 ਕਾਲਾਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ ਜਿਆਦਾਤਰ ਵੋਟਰ ਕਾਰਡ ਦੀ ਪੁੱਛਗਿੱਛ ਬਾਰੇ ਹੀ ਸਨ ਅਤੇ ਇਸ 'ਤੇ ਪੁੱਛੀ ਗਈ ਜਾਣਕਾਰੀ ਤੁਰੰਤ ਮੁਹੱਈਆ ਕਰਵਾ ਦਿੱਤੀ ਗਈ। ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਚੋਣ ਅਮਲ ਨਾਲ ਸਬੰਧਤ ਸ਼ਿਕਾਇਤ ਕੇਂਦਰ 24 ਘੰਟੇ ਕੰਮ ਕਰ ਰਹੇ ਹਨ, ਜਿੱਥੇ ਪ੍ਰਾਪਤ ਹੋਈ ਹਰੇਕ ਸ਼ਿਕਾਇਤ ਨੂੰ ਬੜੀ ਹੀ ਗੰਭੀਰਤਾ ਨਾਲ ਲੈ ਕੇ ਸਬੰਧਤ ਰਿਟਰਨਿੰਗ ਅਫ਼ਸਰ ਨੂੰ ਭੇਜਿਆ ਜਾਂਦਾ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਕੁੱਝ ਸ਼ਿਕਾਇਤਾਂ ਸਿੱਧੇ ਤੌਰ 'ਤੇ ਮੁੱਖ ਚੋਣ ਅਫ਼ਸਰ ਦੇ ਦਫ਼ਤਰ ਵੀ ਪੁੱਜਦੀਆਂ ਹਨ, ਜਿਨ੍ਹਾਂ ਨੂੰ ਨਿਪਟਾ ਕੇ, ਮੁੱਖ ਚੋਣ ਅਫ਼ਸਰ ਨੂੰ ਸੂਚਿਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਦਾ ਇੱਕੋ-ਇੱਕ ਏਜੰਡਾ ਚੋਣ ਅਮਲ ਦੌਰਾਨ ਕਿਸੇ ਵੀ ਤਰ੍ਹਾਂ ਦੇ ਚੋਣ ਜ਼ਾਬਤੇ ਦੀ ਉਲੰਘਣਾ ਨੂੰ ਰੋਕ ਕੇ, ਹਰੇਕ ਪਾਰਟੀ ਵਾਸਤੇ ਬਰਾਬਰ ਦੇ ਮੌਕੇ ਪ੍ਰਦਾਨ ਕਰਨਾ, ਵੋਟਰਾਂ ਨੂੰ ਭਰਮਾਉਣ ਦੀ ਕਿਸੇ ਵੀ ਤਰ੍ਹਾਂ ਦੀ ਕੋਸ਼ਿਸ਼ ਨੂੰ ਰੋਕਣਾ, ਉਨ੍ਹਾਂ ਵਿੱਚ ਭਰੋਸੇ, ਨਿੱਡਰਤਾ ਅਤੇ ਨਿਰਪੱਖਤਾ ਦਾ ਮਾਹੌਲ ਸਿਰਜਣਾ ਹੈ। ਇਸ ਲਈ ਫਲਾਇੰਗ ਸਕੂਐਡ ਤੇ ਸਟੈਟਿਕ ਸਰਵੇਲੈਂਸ ਟੀਮਾਂ 24 ਘੰਟੇ ਨਿਰੰਤਰ ਸਰਗਰਮ ਹਨ।
Punjab Bani 22 March,2024
ਭਾਰਤੀ ਚੋਣ ਕਮਿਸ਼ਨ ਵੱਲੋਂ 5 ਐਸਐਸਪੀਜ਼ ਦੀ ਤੈਨਾਤੀ: ਸਿਬਿਨ ਸੀ
ਭਾਰਤੀ ਚੋਣ ਕਮਿਸ਼ਨ ਵੱਲੋਂ 5 ਐਸਐਸਪੀਜ਼ ਦੀ ਤੈਨਾਤੀ: ਸਿਬਿਨ ਸੀ ਚੰਡੀਗੜ੍ਹ, 22 ਮਾਰਚ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ 5 ਜ਼ਿਲ੍ਹਿਆਂ ਦੇ ਐਸਐਸਪੀਜ਼ ਦੀ ਤੈਨਾਤੀ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਦੀਪਕ ਪਾਰਿਕ ਨੂੰ ਐਸਐਸਪੀ ਬਠਿੰਡਾ ਲਗਾਇਆ ਗਿਆ ਹੈ ਜਦਕਿ ਅੰਕੁਰ ਗੁਪਤਾ ਨੂੰ ਐਸਐਸਪੀ ਜਲੰਧਰ ਰੂਰਲ ਤੈਨਾਤ ਕੀਤਾ ਗਿਆ ਹੈ। ਇਸੇ ਤਰ੍ਹਾਂ ਸਿਮਰਤ ਕੌਰ ਨੂੰ ਐਸਐਸਪੀ ਮਾਲੇਰਕੋਟਲਾ, ਸੁਹੇਲ ਕਾਸਿਮ ਮੀਰ ਨੂੰ ਐਸਐਸਪੀ ਪਠਾਨਕੋਟ ਅਤੇ ਡਾ. ਪ੍ਰੱਗਿਆ ਜੈਨ ਨੂੰ ਐਸਐਸਪੀ ਫਾਜ਼ਿਲਕਾ ਤੈਨਾਤ ਕੀਤਾ ਗਿਆ ਹੈ।
Punjab Bani 22 March,2024
ਮੋਦੀ ਨੂੰ ਸਤਾ ਰਿਹਾ ਹੈ ਸੱਤਾ ਦੇ ਖੁਸਣ ਦਾ ਡਰ : ਸ. ਹਰਚੰਦ ਸਿੰਘ ਬਰਸਟ
ਮੋਦੀ ਨੂੰ ਸਤਾ ਰਿਹਾ ਹੈ ਸੱਤਾ ਦੇ ਖੁਸਣ ਦਾ ਡਰ : ਸ. ਹਰਚੰਦ ਸਿੰਘ ਬਰਸਟ --- ਈਡੀ ਨੇ ਭਾਜਪਾ ਦੇ ਇਸ਼ਾਰੇ ਤੇ 'ਆਪ' ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਗੈਰ ਜਮਹੂਰੀ ਢੰਗ ਨਾਲ ਕੀਤਾ ਗ੍ਰਿਫਤਾਰ --- ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਆਮ ਆਦਮੀ ਪਾਰਟੀ ਦੇ ਵਰਕਰਾਂ ਖਿਲਾਫ ਗੈਰ ਕਾਨੂੰਨੀ ਢੰਗ ਨਾਲ ਕਾਰਵਾਈ ਕਰਨਾ ਨਿੰਦਣਯੋਗ --- ਭਾਜਪਾ ਦੀ ਗੈਰ ਜਮਹੂਰੀ ਗਤੀਵਿਧੀਆਂ ਦਾ ਲੋਕ ਸਭਾ ਚੋਣਾਂ ਵਿੱਚ ਦੇਸ਼ ਦੇ ਲੋਕ ਦੇਣਗੇ ਮੋੜਵਾਂ ਜਵਾਬ ਚੰਡੀਗੜ੍ਹ, 22 ਮਾਰਚ, 2024 ( ) - ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨੇ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਵੱਲੋਂ ਗੈਰ ਜਮਹੂਰੀ ਢੰਗ ਨਾਲ ਗ੍ਰਿਫਤਾਰ ਕਰਨ ਅਤੇ ਉਨ੍ਹਾਂ ਦੀ ਗ੍ਰਿਫਤਾਰੀ ਦੇ ਖਿਲਾਫ ਵੱਖ-ਵੱਖ ਥਾਵਾਂ ਤੇ ਮੁਜਾਹਰਾ ਕਰ ਰਹੇ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਪ੍ਰਸ਼ਾਸਨ ਵੱਲੋਂ ਕੀਤੀ ਗਈ ਗੈਰ ਕਾਨੂੰਨੀ ਕਾਰਵਾਈ ਦੀ ਸਖ਼ਤ ਸਬਦਾਂ ਵਿੱਚ ਨਿਖੇਦੀ ਕੀਤੀ ਹੈ। ਸ. ਬਰਸਟ ਨੇ ਕਿਹਾ ਕਿ ਭਾਜਪਾ ਨੂੰ ਦੁਬਾਰਾ ਸੱਤਾ ਵਿੱਚ ਆਉਣ ਤੋਂ ਸਿਰਫ ਆਮ ਆਦਮੀ ਪਾਰਟੀ ਹੀ ਰੋਕ ਸਕਦੀ ਹੈ, ਜੋ ਦਿਨ-ਰਾਤ ਇੱਕ ਕਰਕੇ ਲੋਕ ਸੇਵਾ ਵਿੱਚ ਲੱਗੀ ਹੋਈ ਹੈ। 'ਆਪ' ਦੀਆਂ ਲੋਕ ਹਿਤੇਸ਼ੀ ਗਤੀਵਿਧੀਆਂ ਕਰਕੇ ਭਾਜਪਾ ਨੂੰ ਦੇਸ਼ ਵਿੱਚੋਂ ਸੱਤਾ ਦੇ ਖੁਸਣ ਦਾ ਡਰ ਸਤਾ ਰਿਹਾ ਹੈ। ਇਸੇ ਕਰਕੇ ਭਾਜਪਾ ਦੇ ਇਸ਼ਾਰੇ ਤੇ ਈਡੀ ਵੱਲੋਂ ਗੈਰ ਜਮਹੂਰੀ ਢੰਗ ਨਾਲ 'ਆਪ' ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਦੇ ਹੋਏ ਲਗਾਤਾਰ ਵਿਰੋਧੀਆਂ ਦੀ ਆਵਾਜ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕਰਦੀ ਆ ਰਹੀ ਹੈ। ਇਸੇ ਤਹਿਤ ਕੇਂਦਰੀ ਜਾਂਚ ਏਜੰਸੀਆਂ ਵੱਲੋਂ ਭਾਜਪਾ ਦੇ ਇਸ਼ਾਰੇ ਤੇ ਮਨੀਸ਼ ਸਿਸੋਦੀਆ, ਸਤਿੰਦਰ ਜੈਨ ਨੂੰ ਪਿਛਲੇ ਕਈ ਮਹੀਨਿਆਂ ਤੋਂ ਜੇਲ ਵਿੱਚ ਬੰਦ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਭਾਜਪਾ ਦੀਆਂ ਧੱਕੇਸ਼ਾਹੀਆਂ ਤੋਂ ਡਰਨ ਵਾਲੀ ਨਹੀਂ ਹੈ। ਭਾਜਪਾ ਵਾਲੇ ਭੁੱਲ ਜਾਂਦੇ ਹਨ ਕਿ ਅਸੀਂ ਇੱਕ ਅੰਦੋਲਨ ਵਿੱਚੋਂ ਪੈਦਾ ਹੋਏ ਹਾਂ। ਉਹ ਸਾਨੂੰ ਡਰਾ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਉਹ ਸਾਨੂੰ ਰੋਕ ਨਹੀਂ ਸਕਦੇ ਅਤੇ ਨਾ ਹੀ ਸਾਡੀ ਸੋਚ ਨੂੰ ਦਬਾ ਸਕਦੇ ਹਨ, ਜਿਸ ਦਾ ਮਕਸਦ ਭ੍ਰਿਸ਼ਟਾਚਾਰ ਨੂੰ ਰੋਕਣਾ ਅਤੇ ਲੋਕਾਂ ਦੀ ਸੇਵਾ ਕਰਨਾ ਹੈ। ਸ. ਬਰਸਟ ਨੇ ਕਿਹਾ ਕਿ ਅਸੀਂ ਭਾਜਪਾ ਦੀ ਹਰ ਧੱਕੇਸ਼ਾਹੀ ਦਾ ਡੱਟ ਕੇ ਸਾਹਮਣਾ ਕਰਾਂਗੇ। ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਲੋਕ ਹਿੱਤ ਵਿੱਚ ਵੱਧ ਚੜ੍ਹ ਕੇ ਕੰਮ ਕੀਤਾ ਜਾ ਰਿਹਾ ਹੈ। ਭਾਜਪਾ ਦੀਆਂ ਲੋਕਤੰਤਰ ਵਿਰੋਧੀ ਗਤੀਵਿਧੀਆਂ ਸ੍ਰੀ ਅਰਵਿੰਦ ਕੇਜਰੀਵਾਲ ਦੀ ਸੋਚ ਨੂੰ ਨਹੀਂ ਰੋਕ ਸਕਦੀਆਂ। ਅੱਜ ਆਮ ਆਦਮੀ ਪਾਰਟੀ ਦਾ ਹਰੇਕ ਆਗੂ ਅਤੇ ਦੇਸ਼ ਦੇ ਲੋਕ ਸ੍ਰੀ ਅਰਵਿੰਦ ਕੇਜਰੀਵਾਲ ਦੇ ਨਾਲ ਖੜੇ ਹਨ ਜੋ ਕਿ ਆਗਾਮੀ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ ਹਰਾ ਕੇ ਮੋੜਵਾਂ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਭਾਜਪਾ ਸ੍ਰੀ ਅਰਵਿੰਦ ਕੇਜਰੀਵਾਲ ਦੀ ਸੋਚ ਤੋਂ ਇਨ੍ਹਾਂ ਡਰ ਗਈ ਹੈ ਕਿ ਉਹਨਾਂ ਦੇ ਪੱਖ ਵਿੱਚ ਦਿੱਲੀ ਅਤੇ ਚੰਡੀਗੜ੍ਹ ਵਿਖੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਗੈਰ ਕਾਨੂੰਨੀ ਕਾਰਵਾਈ ਕਰਦੇ ਹੋਏ ਜਿੱਥੇ ਪਾਣੀ ਦੀਆਂ ਬੌਛਾਰਾਂ ਕੀਤੀਆਂ ਗਈਆਂ, ਉੱਥੇ ਹੀ ਪਾਰਟੀ ਦੇ ਆਗੂਆਂ ਨੂੰ ਹਿਰਾਸਤ ਵਿੱਚ ਵੀ ਲੈ ਲਿਆ ਗਿਆ। ਉਨ੍ਹਾਂ ਕਿਹਾ ਭਾਜਪਾ ਦਾ ਲੋਕ ਵਿਰੋਧੀ ਚਹਿਰਾ ਲੋਕਾਂ ਸਾਹਮਣੇ ਆ ਚੁੱਕਾ ਹੈ ਅਤੇ ਬੀਜੇਪੀ ਆਪਣਾ ਅਧਾਰ ਖਤਮ ਕਰ ਚੁੱਕੀ ਹੈ।
Punjab Bani 22 March,2024
ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਰਾਹੀਂ ਪਾਈ ਜਾ ਸਕਦੀ ਹੈ ਵੋਟ: ਸਿਬਿਨ ਸੀ
ਲੋਕ ਸਭਾ ਚੋਣਾਂ-2024 ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਰਾਹੀਂ ਪਾਈ ਜਾ ਸਕਦੀ ਹੈ ਵੋਟ: ਸਿਬਿਨ ਸੀ ਚੰਡੀਗੜ੍ਹ, 22 ਮਾਰਚ: ਲੋਕ ਸਭਾ ਚੋਣਾਂ-2024 ਦੌਰਾਨ ਪੰਜਾਬ ਦੇ ਵੋਟਰਾਂ ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟ ਪਾਉਣ ਲਈ ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਹਿਚਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ। ਇਨ੍ਹਾਂ ਦਸਤਾਵੇਜ਼ਾਂ ਵਿੱਚੋਂ ਕੋਈ ਵੀ ਇਕ ਦਸਤਾਵੇਜ਼ ਵੋਟਰ ਆਪਣੀ ਪਹਿਚਾਣ ਵੱਜੋਂ ਪੋਲਿੰਗ ਸਟੇਸ਼ਨ 'ਤੇ ਨਾਲ ਲਿਜਾ ਸਕਦਾ ਹੈ। ਭਾਰਤੀ ਚੋਣ ਕਮਿਸ਼ਨ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਉਹ ਵੋਟਰ ਜੋ ਚੋਣ ਫੋਟੋ ਪਹਿਚਾਣ ਪੱਤਰ ਪੇਸ਼ ਕਰਨ ਦੇ ਯੋਗ ਨਹੀਂ ਹਨ, ਆਪਣੀ ਪਛਾਣ ਸਥਾਪਤ ਕਰਨ ਲਈ 12 ਹੋਰ ਦਸਤਾਵੇਜ਼ ਪੇਸ਼ ਕਰ ਸਕਦੇ ਹਨ। ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਜਿੰਨਾਂ ਵੋਟਰਾਂ ਕੋਲ ਚੋਣ ਫੋਟੋ ਪਹਿਚਾਣ ਪੱਤਰ ਨਹੀਂ ਹਨ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਬੈਂਕਾਂ/ਡਾਕਖਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁੱਕ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਹੈਲਥ ਸਮਾਰਟ ਕਾਰਡ, ਡਰਾਈਵਿੰਗ ਲਾਇਸੰਸ, ਪੈਨ ਕਾਰਡ, ਐਨ. ਪੀ. ਆਰ. ਅਧੀਨ ਆਰ. ਜੀ. ਆਈ. ਵਲੋਂ ਜਾਰੀ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫੋਟੋ ਸਹਿਤ ਪੈਨਸ਼ਨ ਦਸਤਾਵੇਜ, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਦੁਆਰਾ ਆਪਣੇ ਮੁਲਾਜ਼ਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਐਮ.ਪੀ. ਐਮ.ਐਲ.ਏ. ਨੂੰ ਜਾਰੀ ਪਹਿਚਾਣ ਪੱਤਰ ਅਤੇ ਯੂਨੀਕ ਡਿਸਏਬਿਲਟੀ ਪਹਿਚਾਣ ਪੱਤਰ ਜੋ ਕਿ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਲੋਂ ਜਾਰੀ ਕੀਤਾ ਹੋਵੇ, ਨੂੰ ਦਿਖਾ ਕੇ ਵੀ ਵੋਟ ਪਾ ਸਕਦੇ ਹਨ। ਉਨ੍ਹਾਂ ਸਾਰੇ ਵੋਟਰਾਂ ਨੂੰ ਪੂਰੇ ਉਤਸ਼ਾਹ ਨਾਲ ਲੋਕ ਸਭਾ ਚੋਣਾਂ ਵਿੱਚ ਹਿੱਸਾ ਲੈਕੇ ਵੋਟ ਪਾਉਣ ਦੀ ਅਪੀਲ ਕੀਤੀ ਹੈ। ਸਿਬਿਨ ਸੀ ਨੇ ਕਿਹਾ ਕਿ ਚੋਣ ਕਮਿਸ਼ਨ ਦਾ "ਇਸ ਵਾਰ 70 ਪਾਰ" ਦਾ ਟੀਚਾ ਹੈ ਅਤੇ ਵੋਟਰਾਂ ਦੀ ਸਰਗਰਮ ਭਾਗੀਦਾਰੀ ਤੋਂ ਬਿਨਾਂ ਇਸ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ, ਇਸ ਲਈ ਸਾਰੇ ਵੋਟਰ ਆਪਣੀ ਵੋਟ ਜ਼ਰੂਰ ਪਾਉਣ।
Punjab Bani 22 March,2024
ਅੰਨਾ ਹਜਾਰੇ ਨੇ ਕੇਜਰੀਵਾਲ ਦੀ ਗਿ੍ਫਤਾਰੀ ਨੂੰ ਦੱਸਿਆ ਕਰਮਾਂ ਦਾ ਫਲ
ਅੰਨਾ ਹਜਾਰੇ ਨੇ ਕੇਜਰੀਵਾਲ ਦੀ ਗਿ੍ਫਤਾਰੀ ਨੂੰ ਦੱਸਿਆ ਕਰਮਾਂ ਦਾ ਫਲ ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ 'ਤੇ ਸਮਾਜ ਸੇਵਕ ਅੰਨਾ ਹਜ਼ਾਰੇ (ਦੀ ਪਹਿਲੀ ਪ੍ਰਤੀਕਿਰਿਆ ਆਈ ਹੈ। ਉਨ੍ਹਾਂ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਕਰਮਾਂ ਦਾ ਫਲ ਦੱਸਿਆ। ਅੰਨਾ ਹਜ਼ਾਰੇ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੋਈ ਪਛਤਾਵਾ ਨਹੀਂ ਹੈ। ਅੰਨਾ ਨੇ ਇਹ ਵੀ ਕਿਹਾ ਕਿ ਉਹ ਕੇਜਰੀਵਾਲ ਨੂੰ ਕੋਈ ਸਲਾਹ ਨਹੀਂ ਦੇਣਗੇ। ਮਹਾਰਾਸ਼ਟਰ 'ਚ ਆਪਣੇ ਪਿੰਡ ਰਾਲੇਗਣ ਸਿੱਧੀ ਤੋਂ ਇਕ ਬਿਆਨ ਜਾਰੀ ਕਰਦਿਆਂ ਅੰਨਾ ਹਜ਼ਾਰੇ ਨੇ ਕਿਹਾ ਕਿ 'ਮੈਨੂੰ ਬਹੁਤ ਦੁੱਖ ਹੋਇਆ ਕਿ ਅਰਵਿੰਦ ਕੇਜਰੀਵਾਲ ਵਰਗਾ ਆਦਮੀ ਜੋ ਮੇਰੇ ਨਾਲ ਕੰਮ ਕਰਦਾ ਸੀ। ਅਸੀਂ ਸ਼ਰਾਬ ਬਾਰੇ ਆਵਾਜ਼ ਉਠਾਈ ਸੀ, ਅੱਜ ਉਹ ਸ਼ਰਾਬ ਨੀਤੀ ਬਣਾ ਰਿਹਾ ਹੈ। ਮੈਨੂੰ ਇਸ ਗੱਲ ਦਾ ਦੁੱਖ ਹੋਇਆ। ਪਰ ਕੋਈ ਕੀ ਕਰੇ, ਸੱਤਾ ਦੇ ਸਾਹਮਣੇ ਕੁਝ ਨਹੀਂ ਚੱਲਦਾ। ਆਖ਼ਰਕਾਰ, ਉਸ ਨੂੰ ਉਸ ਦੇ ਕੰਮ ਕਾਰਨ ਗ੍ਰਿਫਤਾਰ ਕੀਤਾ ਗਿਆ।
Punjab Bani 22 March,2024
ਆਪ ਨੇਤਾ ਸੌਰਭ ਭਾਰਦਵਾਜ ਤੇ ਆਤਿਸ਼ੀ ਨੂੰ ਲਿਆ ਹਿਰਾਸਤ ਵਿੱਚ
ਆਪ ਨੇਤਾ ਸੌਰਭ ਭਾਰਦਵਾਜ ਤੇ ਆਤਿਸ਼ੀ ਨੂੰ ਲਿਆ ਹਿਰਾਸਤ ਵਿੱਚ ਨਵੀਂ ਦਿੱਲੀ, 22 ਮਾਰਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪਾਰਟੀ ਦੇ ਪ੍ਰਦਰਸ਼ਨ ਦੌਰਾਨ ਦਿੱਲੀ ਦੇ ਆਈਟੀਓ ਵਿਚ ਆਮ ਆਦਮੀ ਪਾਰਟੀ ਦੇ ਦਿੱਲੀ ਦੇ ਮੰਤਰੀ ਸੌਰਭ ਭਾਰਦਵਾਜ ਅਤੇ ਆਤਿਸ਼ੀ ਨੂੰ ਪੁਲੀਸ ਨੇ ਹਿਰਾਸਤ ਵਿਚ ਲੈ ਲਿਆ ਹੈ। ਇਸ ਮੌਕੇ ਸੌਰਭ ਭਾਰਦਵਾਜ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਸਾਹਮਣੇ ਇਹ ਕਹਾਂਗੇ ਕਿ ਅਰਵਿੰਦ ਕੇਜਰੀਵਾਲ ਨੂੰ ਆਪਣੇ ਵਕੀਲ ਅਤੇ ਪਰਿਵਾਰ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਆਪਣਾ ਸਰਕਾਰੀ ਕੰਮ ਵੀ ਕਰਨ ਦਿੱਤਾ ਜਾਣਾ ਚਾਹੀਦਾ ਹੈ।ਪੁਲੀਸ ਨੇ ਦੋਵਾਂ ਮੰਤਰੀਆਂ ਨੂੰ ਪੁਲੀਸ ਬੱਸ ਵਿੱਚ ਬਿਠਾ ਲਿਆ। ਪਾਰਟੀ ਦੇ ਕਈ ਆਗੂ ਅਤੇ ਸਮਰਥਕ ਆਈਟੀਓ ਵਿਖੇ ‘ਆਪ’ ਅਤੇ ਭਾਜਪਾ ਦੇ ਦਫ਼ਤਰਾਂ ਨੇੜੇ ਰੋਸ ਪ੍ਰਦਰਸ਼ਨ ਕਰ ਰਹੇ ਹਨ।
Punjab Bani 22 March,2024
ਜੇਐਨਯੂ ਚੋਣਾਂ ਦੇ ਪਹਿਲੇ ਪੜਾਅ ਦੀ ਵੋਟਿੰਗ ਹੋਈ ਸ਼ੁਰੂ
ਜੇਐਨਯੂ ਚੋਣਾਂ ਦੇ ਪਹਿਲੇ ਪੜਾਅ ਦੀ ਵੋਟਿੰਗ ਹੋਈ ਸ਼ੁਰੂ ਨਵੀਂ ਦਿੱਲੀ, 22 ਮਾਰਚ- ਇਥੋਂ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ (ਜੇਐੱਨਵਾਈਐੱਸਯੂ) ਚੋਣਾਂ ਲਈ ਵੋਟਿੰਗ ਅੱਜ ਸ਼ੁਰੂ ਹੋਈ ਅਤੇ 7,700 ਤੋਂ ਵੱਧ ਰਜਿਸਟਰਡ ਵੋਟਰ ਆਪਣੀ ਵੋਟ ਪਾ ਸਕਦੇ ਹਨ। ਪਹਿਲੇ ਪੜਾਅ ਲਈ ਵੋਟਿੰਗ ਸ਼ੁਰੂ ਹੋ ਗਈ ਹੈ, ਜੋ ਬਾਅਦ ਦੁਪਹਿਰ 1 ਵਜੇ ਤੱਕ ਜਾਰੀ ਰਹੇਗੀ। ਦੂਜੇ ਪੜਾਅ ਲਈ ਵੋਟਿੰਗ ਬਾਅਦ ਦੁਪਹਿਰ 2.30 ਵਜੇ ਤੋਂ ਸ਼ਾਮ 5.30 ਵਜੇ ਤੱਕ ਜਾਰੀ ਰਹੇਗੀ। ਵੋਟਾਂ ਦੀ ਗਿਣਤੀ ਰਾਤ 9 ਵਜੇ ਸ਼ੁਰੂ ਹੋਵੇਗੀ ਅਤੇ ਐਤਵਾਰ ਨੂੰ ਨਤੀਜੇ ਐਲਾਨੇ ਜਾਣਗੇ।
Punjab Bani 22 March,2024
ਸੁਪਰੀਮ ਕੋਰਟ ਨੇ ਬੀਆਰਐਸ ਆਗੂ ਕੇ ਕਵਿਤਾ ਨੂੰ ਨਹੀ ਦਿੱਤੀ ਜਮਾਨਤ
ਸੁਪਰੀਮ ਕੋਰਟ ਨੇ ਬੀਆਰਐਸ ਆਗੂ ਕੇ ਕਵਿਤਾ ਨੂੰ ਨਹੀ ਦਿੱਤੀ ਜਮਾਨਤ ਨਵੀਂ ਦਿੱਲੀ, 22 ਮਾਰਚ ਸੁਪਰੀਮ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਘਪਲੇ ਦੇ ਮਾਮਲੇ ਵਿੱਚ ਈਡੀ ਵੱਲੋਂ ਗ੍ਰਿਫ਼ਤਾਰ ਕੀਤੀ ਬੀਆਰਐੱਸ ਆਗੂ ਕੇ. ਕਵਿਤਾ ਨੂੰ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਵਿਤਾ ਨੂੰ ਜ਼ਮਾਨਤ ਲਈ ਹੇਠਲੀ ਅਦਾਲਤ ਵਿੱਚ ਜਾਣ ਲਈ ਕਿਹਾ ਹੈ। ਇਸ ਦੇ ਨਾਲ ਸਰਵਉੱਚ ਅਦਾਲਤ ਨੇ ਕਵਿਤਾ ਦੀ ਪਟੀਸ਼ਨ ‘ਤੇ ਈਡੀ ਤੋਂ ਛੇ ਹਫ਼ਤਿਆਂ ਦੇ ਅੰਦਰ ਜਵਾਬ ਮੰਗਿਆ ਹੈ, ਜਿਸ ਵਿੱਚ ਉਸ ਨੇ ਪੀਐੱਮਐੱਲਏ ਦੀਆਂ ਮੱਦਾਂ ਨੂੰ ਚੁਣੌਤੀ ਦਿੱਤੀ ਹੈ।
Punjab Bani 22 March,2024
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗ੍ਰਿਫ਼ਤਾਰ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗ੍ਰਿਫ਼ਤਾਰ ਆਪ ਨੇਤਾਵਾਂ ਨੇ ਕੀਤਾ ਰੋਸ਼ ਪ੍ਰਦਰਸ਼ਨ ਦਿਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀਰਵਾਰ ਦੇਰ ਰਾਤ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਗ੍ਰਿਫਤਾਰ ਕਰ ਲਿਆ ਹੈ। ਘਰ ‘ਚ ਲੰਬੀ ਪੁੱਛਗਿੱਛ ਤੋਂ ਬਾਅਦ ਜਾਂਚ ਏਜੰਸੀ ਨੇ ਕੇਜਰੀਵਾਲ ਨੂੰ ਸੀਐੱਮ ਹਾਊਸ ਤੋਂ ਗ੍ਰਿਫਤਾਰ ਕਰ ਲਿਆ। ਇਸ ਤੋਂ ਪਹਿਲਾਂ ਵੀ ਈਡੀ ਨੇ ਕੇਜਰੀਵਾਲ ਦਾ ਮੋਬਾਈਲ ਫ਼ੋਨ ਜ਼ਬਤ ਕੀਤਾ ਸੀ, ਜਿਸ ਤੋਂ ਬਾਅਦ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਈਡੀ ਦੇ ਸੂਤਰਾਂ ਮੁਤਾਬਕ ਕੇਜਰੀਵਾਲ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਹੇ ਸਨ। ਮੁੱਖ ਮੰਤਰੀ ਦੀ ਗ੍ਰਿਫਤਾਰੀ ਦੀਆਂ ਅਫਵਾਹਾਂ ਦਰਮਿਆਨ ਆਮ ਆਦਮੀ ਪਾਰਟੀ ਦੇ ਵੱਡੀ ਗਿਣਤੀ ਵਰਕਰਾਂ ਨੇ ਉਨ੍ਹਾਂ ਦੇ ਘਰ ਦੇ ਬਾਹਰ ਪ੍ਰਦਰਸ਼ਨ ਕੀਤਾ। ਉੱਥੇ ਮੰਤਰੀ ਆਤਿਸ਼ੀ ਅਤੇ ਸੌਰਭ ਵੀ ਮੌਜੂਦ ਸਨ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਮੌਕੇ ‘ਤੇ ਵੱਡੀ ਗਿਣਤੀ ‘ਚ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ।
Punjab Bani 22 March,2024
ਪੰਜਾਬ ਵਿੱਚ 100 ਤੋਂ 119 ਸਾਲ ਦੀ ਉਮਰ ਦੇ 5004 ਵੋਟਰ: ਮੁੱਖ ਚੋਣ ਅਧਿਕਾਰੀ
ਪੰਜਾਬ ਵਿੱਚ 100 ਤੋਂ 119 ਸਾਲ ਦੀ ਉਮਰ ਦੇ 5004 ਵੋਟਰ: ਮੁੱਖ ਚੋਣ ਅਧਿਕਾਰੀ - 205 ਵੋਟਰਾਂ ਦੀ ਉਮਰ 120 ਸਾਲ ਤੋਂ ਜ਼ਿਆਦਾ - 85 ਸਾਲ ਤੋਂ ਜ਼ਿਆਦਾ ਦੀ ਉਮਰ ਵਾਲੇ ਸਾਰੇ ਵੋਟਰ ਆਪਣੇ ਘਰ ਤੋਂ ਹੀ ਵੋਟ ਪਾ ਸਕਦੇ ਹਨ: ਸਿਬਿਨ ਸੀ ਚੰਡੀਗੜ੍ਹ, 21 ਮਾਰਚ: ਪੰਜਾਬ ਵਿੱਚ 100 ਤੋਂ 119 ਸਾਲ ਦੀ ਉਮਰ ਤੱਕ ਦੇ 5004 ਵੋਟਰ ਹਨ ਜਦਕਿ 205 ਵੋਟਰਾਂ ਦੀ ਉਮਰ 120 ਸਾਲ ਤੋਂ ਜ਼ਿਆਦਾ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 85 ਸਾਲ ਤੋਂ ਜ਼ਿਆਦਾ ਦੀ ਉਮਰ ਵਾਲੇ ਸਾਰੇ ਵੋਟਰ ਆਪਣੇ ਘਰ ਤੋਂ ਹੀ ਵੋਟ ਪਾ ਸਕਦੇ ਹਨ ਅਤੇ ਇਸ ਮਕਸਦ ਲਈ ਪਹਿਲਾਂ ਹੀ ਸਾਰੇ ਜ਼ਿਲ੍ਹਾ ਚੋਣ ਅਧਿਕਾਰੀਆਂ-ਕਮ-ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਸਿਬਿਨ ਸੀ ਨੇ ਦੱਸਿਆ ਕਿ 1 ਮਾਰਚ 2024 ਤੱਕ 100 ਤੋਂ 109 ਸਾਲ ਦੀ ਉਮਰ ਵਾਲੇ 1917 ਮਰਦ ਅਤੇ 2928 ਔਰਤ ਵੋਟਰ ਹਨ। ਇਸੇ ਤਰ੍ਹਾਂ 110 ਤੋਂ 119 ਸਾਲ ਤੱਕ ਦੇ 59 ਮਰਦ ਅਤੇ 100 ਔਰਤ ਵੋਟਰ ਹਨ। ਇਸ ਤਰ੍ਹਾਂ 100 ਤੋਂ 119 ਸਾਲ ਦੀ ਉਮਰ ਤੱਕ ਦੇ ਕੁੱਲ ਵੋਟਰਾਂ ਦੀ ਗਿਣਤੀ 5004 ਬਣਦੀ ਹੈ। ਇਸੇ ਤਰ੍ਹਾਂ 120 ਸਾਲ ਤੋਂ ਵੱਧ ਉਮਰ ਵਾਲੇ 205 ਵੋਟਰਾਂ ਵਿੱਚੋਂ 122 ਮਰਦ ਅਤੇ 83 ਔਰਤ ਵੋਟਰ ਹਨ। 120 ਸਾਲ ਤੋਂ ਵੱਧ ਉਮਰ ਵਾਲੇ ਸਭ ਤੋਂ ਜ਼ਿਆਦਾ 77 ਮਰਦ ਤੇ 34 ਔਰਤਾਂ ਲੁਧਿਆਣਾ ਜ਼ਿਲ੍ਹੇ ਵਿਚ ਅਤੇ ਇਸ ਤੋਂ ਬਾਅਦ 24 ਮਰਦ ਤੇ 25 ਔਰਤਾਂ ਫਿਰੋਜ਼ਪੁਰ ਜ਼ਿਲ੍ਹੇ ਵਿਚ ਹਨ। ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾਂ ਬਾਬਤ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 1 ਮਾਰਚ, 2024 ਤੱਕ ਸੂਬੇ ਵਿਚ ਕੁੱਲ 4 ਲੱਖ 89 ਹਜ਼ਾਰ 631 ਵੋਟਰ 18-19 ਸਾਲ ਉਮਰ ਵਰਗ ਦੇ ਹਨ। ਇਨ੍ਹਾਂ ਵਿਚ 16 ਟਰਾਂਸਜੈਂਡਰ ਵੋਟਰ ਵੀ ਸ਼ਾਮਲ ਹਨ। ਜਦਕਿ 2 ਲੱਖ 93 ਹਜ਼ਾਰ 100 ਵੋਟਰ ਮੁੰਡੇ ਅਤੇ 1 ਲੱਖ 96 ਹਜ਼ਾਰ 515 ਵੋਟਰ ਕੁੜੀਆਂ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਕੁੱਲ 2 ਕਰੋੜ 12 ਲੱਖ 71 ਹਜ਼ਾਰ 246 ਵੋਟਰ ਹਨ। ਇਨ੍ਹਾਂ ਵਿਚ 1 ਕਰੋੜ 11 ਲੱਖ 92 ਹਜ਼ਾਰ 959 ਮਰਦ ਵੋਟਰ ਜਦਕਿ 1 ਕਰੋੜ 77 ਹਜ਼ਾਰ 543 ਔਰਤ ਵੋਟਰ ਹਨ। ਸਿਬਿਨ ਸੀ ਨੇ ਪੰਜਾਬ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੋਟ ਦੇ ਅਧਿਕਾਰ ਦੀ ਵੱਧ-ਚੜ੍ਹ ਕੇ ਵਰਤੋਂ ਕਰਨ ਅਤੇ ‘ਇਸ ਵਾਰ 70 ਪਾਰ’ ਦੇ ਨਾਅਰੇ ਨੂੰ ਅਮਲੀ ਜਾਮਾ ਪਹਿਣਾਉਣ।
Punjab Bani 21 March,2024
ਚੋਣਾਂ ਨੂੰ ਸਭ ਦੀ ਪਹੁੰਚ 'ਚ ਬਣਾਉਣ ਲਈ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਮੀਟਿੰਗ
ਚੋਣਾਂ ਨੂੰ ਸਭ ਦੀ ਪਹੁੰਚ 'ਚ ਬਣਾਉਣ ਲਈ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਮੀਟਿੰਗ -ਜ਼ਿਲ੍ਹੇ ਦੇ ਸਮੁੱਚੇ ਪੋਲਿੰਗ ਸਟੇਸ਼ਨਾਂ 'ਤੇ ਪੀ.ਡਬਲਿਊ.ਡੀ. ਵੋਟਰਾਂ ਲਈ ਲੋੜੀਂਦੀਆਂ ਸਹੂਲਤਾਂ ਮੌਜੂਦ ਹੋਣਗੀਆਂ : ਵਧੀਕ ਜ਼ਿਲ੍ਹਾ ਚੋਣ ਅਫ਼ਸਰ -ਕਿਹਾ, ਸ਼ਕਸਮ ਐਪ ਬਾਰੇ ਕੀਤਾ ਜਾਵੇ ਜਾਗਰੂਕ ਪਟਿਆਲਾ, 21 ਮਾਰਚ: ਪਟਿਆਲਾ ਜ਼ਿਲ੍ਹੇ ਵਿੱਚ ਦਿਵਿਆਂਗਜਨ ਅਤੇ ਬਜ਼ੁਰਗ ਵੋਟਰਾਂ ਦੀ ਲੋਕ ਸਭਾ ਚੋਣਾਂ-2024 ਵਿੱਚ ਸਰਗਰਮ ਅਤੇ ਉਸਾਰੂ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਅੱਜ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਮੈਡਮ ਕੰਚਨ ਦੀ ਅਗਵਾਈ ਵਿੱਚ ਡਿਸਟ੍ਰਿਕਟ ਮੋਨੀਟਰਿੰਗ ਕਮੇਟੀ ਆਨ ਐਕਸੈਸਿਬਲ ਇਲੈਕਸ਼ਨਜ਼ (ਡੀ.ਐਮ.ਸੀ.ਏ.ਈ) ਦੀ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ। ਮੀਟਿੰਗ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ 85 ਸਾਲ ਤੋਂ ਵਧੇਰੇ ਉਮਰ ਅਤੇ 40 ਫ਼ੀਸਦੀ ਤੋਂ ਵੱਧ ਦਿਵਿਆਂਗਜਨ ਨੂੰ ਘਰ ਬੈਠੇ ਪੋਸਟਲ ਬੈਲਟ ਰਾਹੀਂ ਵੀ ਵੋਟ ਪਾਉਣ ਦੀ ਸਹੂਲਤ ਦਿੱਤੀ ਜਾਵੇਗੀ। ਇਸ ਲਈ ਉਨ੍ਹਾਂ ਤੋਂ ਪਹਿਲਾਂ ਫਾਰਮ 20 ਭਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ 11915 ਦਿਵਿਆਂਗਜਨ ਵੋਟਰ ਹਨ, ਜਿਨ੍ਹਾਂ ਨੂੰ ਸ਼ਕਸਮ ਐਪ ਸਬੰਧੀ ਜਾਗਰੂਕ ਕੀਤਾ ਜਾਵੇ ਤਾਂ ਜੋ ਉਹ ਆਪਣੇ ਆਪ ਨੂੰ ਰਜਿਸਟਰ ਕਰ ਸਕਣ। ਮੈਡਮ ਕੰਚਨ ਨੇ ਕਿਹਾ ਕਿ ਜ਼ਿਲ੍ਹੇ ਦੇ ਸਮੁੱਚੇ ਪੋਲਿੰਗ ਸਟੇਸ਼ਨਾਂ 'ਤੇ ਪੀ.ਡਬਲਿਊ.ਡੀ. ਵੋਟਰਾਂ ਨੂੰ ਵੀਲ੍ਹ ਚੇਅਰ, ਸਾਰੇ ਪੋਲਿੰਗ ਸਟੇਸ਼ਨਾਂ 'ਤੇ ਰੈਂਪ, ਬਰੇਲ ਬੈਲਟ ਸ਼ੀਟ ਦੀ ਸਹੂਲਤ, ਵੱਖਰੀ ਵੋਟ ਪਾਉਣ ਲਈ ਕਤਾਰ, ਬੂਥ ਵਲੰਟੀਅਰ ਅਤੇ ਪਿਕ ਐਂਡ ਡਰਾਪ ਟਰਾਂਸਪੋਰਟ ਸਹੂਲਤ ਵੀ ਉਪਲਬੱਧ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੀ.ਡਬਲਿਊ.ਡੀ. ਵੋਟਰਾਂ ਸਬੰਧੀ ਜਾਗਰੂਕ ਕਰਨ ਲਈ ਕਮੇਟੀ ਵੱਲੋਂ ਬੀ.ਐਲ.ਓਜ਼, ਪੋਲਿੰਗ ਅਫ਼ਸਰਾਂ, ਬੂਥ ਵਲੰਟੀਅਰਾਂ, ਰਾਜਨੀਤਿਕ ਪਾਰਟੀਆਂ ਦੇ ਏਜੰਟਾਂ ਅਤੇ ਪੁਲਿਸ ਫੋਰਸ ਨਾਲ ਸਿਖਲਾਈ ਸੈਸ਼ਨ ਵੀ ਕਰਵਾਇਆ ਜਾਵੇਗਾ। ਜ਼ਿਲ੍ਹੇ ਵਿੱਚ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੀ ਬਿਹਤਰੀ ਲਈ ਕੰਮ ਕਰ ਰਹੀਆਂ ਸੰਸਥਾਵਾਂ ਦੇ ਸਹਿਯੋਗ ਨਾਲ ਦਿਵਿਆਂਗ ਵਿਅਕਤੀਆਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਮੰਚਾਂ 'ਤੇ ਵਿਸ਼ੇਸ਼ ਜਾਗਰੂਕਤਾ ਮੁਹਿੰਮ ਵੀ ਚਲਾਈ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਡੀ.ਐਮ.ਸੀ.ਏ.ਈ ਕਮੇਟੀ ਵੱਲੋਂ ਇਸ ਸਬੰਧੀ ਹਰ ਪੰਦਰਵਾੜੇ ਮੀਟਿੰਗ ਕੀਤੀ ਜਾਇਆ ਕਰੇਗੀ। ਮੀਟਿੰਗ 'ਚ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ -ਕਮ- ਜ਼ਿਲ੍ਹਾ ਨੋਡਲ ਅਫ਼ਸਰ (ਪੀ.ਡਬਲਿਊ.ਡੀ. ਵੋਟਰ) ਵਰਿੰਦਰ ਸਿੰਘ ਬੈਂਸ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਡਾ. ਦਿਲਬਰ ਸਿੰਘ, ਚੋਣ ਤਹਿਸੀਲਦਾਰ ਵਿਜੈ ਕੁਮਾਰ ਚੌਧਰੀ, ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ. ਸਵਿੰਦਰ ਰੇਖੀ, ਡੀ.ਡੀ.ਐਫ ਨਿਧੀ ਮਲਹੋਤਰਾ, ਜ਼ਿਲ੍ਹਾ ਆਈਕਨ ਜਗਦੀਪ ਸਿੰਘ ਤੇ ਜਗਵਿੰਦਰ ਸਿੰਘ ਸਮੇਤ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਵੱਖ ਵੱਖ ਵਿਭਾਗਾਂ ਦੇ ਮੁਖੀ ਇਸ ਮੌਕੇ ਮੌਜੂਦ ਸਨ।
Punjab Bani 21 March,2024
ਅਕਾਲੀ ਦਲ ਕਰੇਗਾ ਇੱਕ ਪਰਿਵਾਰ ਇੱਕ ਟਿਕਟ ਦੀ ਪਾਲਣਾ
ਅਕਾਲੀ ਦਲ ਕਰੇਗਾ ਇੱਕ ਪਰਿਵਾਰ ਇੱਕ ਟਿਕਟ ਦੀ ਪਾਲਣਾ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਪਹਿਲੀ ਵਾਰ ‘ਇਕ ਪਰਿਵਾਰ, ਇਕ ਟਿਕਟ’ ਦੇ ਨਿਯਮ ਦੀ ਪਾਲਣਾ ਕਰੇਗਾ। ਇਸ ਦਾ ਮਤਲਬ ਹੈ ਕਿ ਲੋਕ ਸਭਾ ਚੋਣਾਂ ਵਿਚ ਬਾਦਲ ਪਰਿਵਾਰ ਵਿਚੋਂ ਕੋਈ ਇਕ ਹੀ ਵਿਅਕਤੀ ਚੋਣਾਂ ਲੜੇਗਾ। ਇਸ ਸਮੇਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਫਿਰੋਜ਼ਪੁਰ ਤੋਂ ਜਦਕਿ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਬਠਿੰਡਾ ਤੋਂ ਲੋਕ ਸਭਾ ਮੈਂਬਰ ਹਨ। ਸੂਤਰਾਂ ਦਾ ਕਹਿਣਾ ਹੈ ਕਿ ਇਸ ਬਾਦਲ ਪਰਿਵਾਰ ਵੱਲੋਂ ਸਿਰਫ਼ ਹਰਸਿਮਰਤ ਕੌਰ ਬਾਦਲ ਹੀ ਚੋਣ ਲੜਨਗੇ। ਉਹ ਆਪਣੀ ਮੌਜੂਦਾ ਸੀਟ ਬਠਿੰਡਾ ਤੋਂ ਹੀ ਚੋਣ ਲੜਨਗੇ। ਸਾਬਕਾ ਵਿਧਾਇਕ ਸਿਕੰਦਰ ਸਿੰਘ ਮਲੂਕਾ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਟਿਕਟਾਂ ਦੀ ਵੰਡ ’ਤੇ ਵਿਵਾਦ ਮਗਰੋਂ ਇਹ ਮੁੱਦਾ ਚੁੱਕਿਆ ਸੀ। ਇਸ ਤਰ੍ਹਾਂ ‘ਇਕ ਪਰਿਵਾਰ-ਇਕ ਟਿਕਟ’ ਦੇ ਨਿਯਮ ਦਾ ਪਾਲਣ ਕਰਨ ਦਾ ਫ਼ੈਸਲਾ ਲਿਆ ਗਿਆ।
Punjab Bani 21 March,2024
ਕੇਦਰ ਵਟਸਐਪ ਸੰਦੇਸ਼ ਭੇਜਣਾ ਤੁਰੰਤ ਬੰਦ ਕਰੇ : ਚੋਣ ਕਮਿਸ਼ਨ
ਕੇਦਰ ਵਟਸਐਪ ਸੰਦੇਸ਼ ਭੇਜਣਾ ਤੁਰੰਤ ਬੰਦ ਕਰੇ : ਚੋਣ ਕਮਿਸ਼ਨ ਨਵੀਂ ਦਿੱਲੀ, 21 ਮਾਰਚ ਚੋਣ ਕਮਿਸ਼ਨ ਨੇ ਅੱਜ ਕੇਂਦਰ ਨੂੰ ਨਿਰਦੇਸ਼ ਦਿੱਤਾ ਕਿ ਉਹ ‘ਵਿਕਸਤ ਭਾਰਤ ਸੰਪਰਕ ਤਹਿਤ ਵੱਡੀ ਗਿਣਤੀ ਵਿਚ ਵਟਸਐਪ ਸੰਦੇਸ਼ ਭੇਜਣਾ ਤੁਰੰਤ ਬੰਦ ਕਰੇ। ਵਿਕਾਸਤ ਭਾਰਤ ਸੰਪਰਕ ਦਾ ਉਦੇਸ਼ ਸਰਕਾਰ ਦੀਆਂ ਵੱਖ-ਵੱਖ ਪਹਿਲਕਦਮੀਆਂ ਨੂੰ ਉਜਾਗਰ ਕਰਨਾ ਹੈ। ਮਾਮਲੇ ਸਬੰਧੀ ਸ਼ਿਕਾਇਤ ਮਿਲਣ ਤੋਂ ਬਾਅਦ ਕਮਿਸ਼ਨ ਨੇ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੂੰ ਇਸ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ।
Punjab Bani 21 March,2024
ਮੋਦੀ ਨੇ ਕਾਂਗਰਸ ਨੂੰ ਵਿੱਤੀ ਤੌਰ ਤੇ ਕਮਜੋਰ ਕਰਨ ਦੀ ਸਾਜਿਸ ਰਚੀ : ਸੋਨੀਆ ਗਾਂਧੀ
ਮੋਦੀ ਨੇ ਕਾਂਗਰਸ ਨੂੰ ਵਿੱਤੀ ਤੌਰ ਤੇ ਕਮਜੋਰ ਕਰਨ ਦੀ ਸਾਜਿਸ ਰਚੀ : ਸੋਨੀਆ ਗਾਂਧੀ ਨਵੀਂ ਦਿੱਲੀ, 21 ਮਾਰਚ ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਨੇ ਅੱਜ ਪਾਰਟੀ ਦੇ ਬੈਂਕ ਖਾਤਿਆਂ ਨੂੰ ‘ਫ੍ਰੀਜ਼’ (ਲੈਣ-ਦੇਣ ‘ਤੇ ਰੋਕ) ਦੇ ਮੁੱਦੇ ‘ਤੇ ਦੋਸ਼ ਲਾਇਆ ਕਿ ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਾਂਗਰਸ ਨੂੰ ਵਿੱਤੀ ਤੌਰ ‘ਤੇ ਕਮਜ਼ੋਰ ਕਰਨ ਦੀ ਸਾਜ਼ਿਸ਼ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਸ੍ਰੀਮਤੀ ਸੋਨੀਆ ਗਾਂਧੀ ਨੇ ਕਿਹਾ, ‘ਪ੍ਰਧਾਨ ਮੰਤਰੀ ਵੱਲੋਂ ਕਾਂਗਰਸ ਨੂੰ ਵਿੱਤੀ ਤੌਰ ’ਤੇ ਕਮਜ਼ੋਰ ਕਰਨ ਲਈ ਸਾਜ਼ਿਸ਼ ਕੀਤੀ ਜਾ ਰਹੀ ਹੈ। ਲੋਕਾਂ ਤੋਂ ਇਕੱਠੇ ਕੀਤੇ ਫੰਡ ਨੂੰ ਰੋਕਿਆ ਜਾ ਰਿਹਾ ਹੈ ਅਤੇ ਸਾਡੇ ਖਾਤਿਆਂ ਤੋਂ ਜ਼ਬਰਦਸਤੀ ਪੈਸੇ ਕਢਵਾਏ ਜਾ ਰਹੇ ਹਨ। ਇਨ੍ਹਾਂ ਸਭ ਤੋਂ ਚੁਣੌਤੀਪੂਰਨ ਹਾਲਾਤ ਵਿੱਚ ਵੀ ਅਸੀਂ ਆਪਣੀ ਚੋਣ ਮੁਹਿੰਮ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਦੀ ਪੂਰੀ ਕੋਸ਼ਿਸ਼ ਕਰਾਂਗੇ।’
Punjab Bani 21 March,2024
ਚੋਣ ਕਮਿਸ਼ਨ ਨੇ ਦਿੱਤੇ ਐਸਐਸਪੀ ਬਦਲਣ ਦੇ ਨਿਰਦੇਸ਼
ਚੋਣ ਕਮਿਸ਼ਨ ਨੇ ਦਿੱਤੇ ਐਸਐਸਪੀ ਬਦਲਣ ਦੇ ਨਿਰਦੇਸ਼ ਨਵੀਂ ਦਿੱਲੀ, 21 ਮਾਰਚ ਭਾਰਤੀ ਚੋਣ ਕਮਿਸ਼ਨ ਨੇ ਗੈਰ-ਕੇਡਰ ਅਧਿਕਾਰੀਆਂ ਲਈ ਤਬਾਦਲੇ ਦੇ ਆਦੇਸ਼ ਜਾਰੀ ਕੀਤੇ ਹਨ, ਜੋ ਚਾਰ ਰਾਜਾਂ ਗੁਜਰਾਤ, ਪੰਜਾਬ, ਉੜੀਸਾ ਅਤੇ ਪੱਛਮੀ ਬੰਗਾਲ ਵਿਚ ਡੀਸੀ ਤੇ ਐੱਸਐੱਸਪੀ/ਐੱਸਪੀ ਤਾਇਨਾਤ ਹਨ। ਜ਼ਿਲ੍ਹੇ ਵਿਚ ਡੀਸੀ ਅਤੇ ਐੱਸਐੈੱਸਪੀ ਦੇ ਅਹੁਦੇ ਕ੍ਰਮਵਾਰ ਭਾਰਤੀ ਪ੍ਰਸ਼ਾਸਨਿਕ ਅਤੇ ਭਾਰਤੀ ਪੁਲੀਸ ਸੇਵਾ ਦੇ ਅਧਿਕਾਰੀਆਂ ਲਈ ਹਨ। ਕਮਿਸ਼ਨ ਨੇ ਪੰਜਾਬ ਵਿਚ ਪਠਾਨਕੋਟ, ਫਾਜ਼ਿਲਕਾ, ਜਲੰਧਰ ਦਿਹਾਤੀ ਅਤੇ ਮਾਲੇਰਕੋਟਲਾ ਦੇ ਐੱਸਐੱਸਪੀ ਨੂੰ ਬਦਲਣ ਦਾ ਹੁਕਮ ਦਿੱਤਾ ਹੈ। ਇਸ ਤੋਂ ਇਲਾਵਾ ਕਮਿਸ਼ਨ ਨੇ ਚੁਣੇ ਹੋਏ ਰਾਜਨੀਤਿਕ ਨੁਮਾਇੰਦਿਆਂ ਨਾਲ ਰਿਸ਼ਤੇਦਾਰੀ ਜਾਂ ਪਰਿਵਾਰਕ ਸਬੰਧਾਂ ਦੇ ਮੱਦੇਨਜ਼ਰ ਪੰਜਾਬ ਵਿਚ ਐੱਸਐੱਸਪੀ ਬਠਿੰਡਾ ਅਤੇ ਆਸਾਮ ਵਿਚ ਐੱਸਪੀ ਸੋਨੀਤਪੁਰ ਦੇ ਤਬਾਦਲੇ ਦੇ ਨਿਰਦੇਸ਼ ਵੀ ਦਿੱਤੇ ਹਨ।
Punjab Bani 21 March,2024
ਅਕਾਲੀ ਦਲ ਹੀ ਪੰਜਾਬ ਦੀ ਅਸਲ ਪਾਰਟੀ : ਸੁਖਬੀਰ ਬਾਦਲ
ਅਕਾਲੀ ਦਲ ਹੀ ਪੰਜਾਬ ਦੀ ਅਸਲ ਪਾਰਟੀ : ਸੁਖਬੀਰ ਬਾਦਲ ਫਰੀਦਕੋਟ, 19 ਮਾਰਚ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਪੁੱਜੀ ‘ਪੰਜਾਬ ਬਚਾਓ ਯਾਤਰਾ’ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੀ ਅਸਲ ਪਾਰਟੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਹੋਰ ਸਿਆਸੀ ਤਜਰਬੇ ਨਹੀਂ ਕਰਨੇ ਚਾਹੀਦੇ ਅਤੇ ਅਕਾਲੀ ਦਲ ਉੱਪਰ ਹੀ ਭਰੋਸਾ ਕਰਨਾ ਚਾਹੀਦਾ ਹੈ ਤਾਂ ਕਿ ਪੰਜਾਬ ਨੂੰ ਮੁੜ ਤਰੱਕੀ ਦੀਆਂ ਲੀਹਾਂ ’ਤੇ ਲਿਜਾਇਆ ਜਾ ਸਕੇ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਨਸ਼ਾ ਤਸਕਰੀ, ਗੈਂਗਸਟਰਵਾਦ ਅਤੇ ਅਪਰਾਧਿਕ ਘਟਨਾਵਾਂ ਵਿੱਚ ਵੱਡੀ ਪੱਧਰ ’ਤੇ ਵਾਧਾ ਹੋਇਆ ਹੈ, ਜਿਸ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 10 ਸਾਲਾਂ ਵਿੱਚ ਅਤੇ ਭਗਵੰਤ ਮਾਨ ਨੇ ਪਿਛਲੇ ਦੋ ਸਾਲਾਂ ਵਿੱਚ ਪੰਜਾਬ ਦੇ ਭਲੇ ਲਈ ਕੁਝ ਨਹੀਂ ਕੀਤਾ, ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੀ ਤਰੱਕੀ ਲਈ ਹਰ ਕੁਰਬਾਨੀ ਦਿੱਤੀ ਹੈ। ਇਸ ਯਾਤਰਾ ਨੂੰ ਸੰਬੋਧਨ ਕਰਦਿਆਂ ਯੂਥ ਅਕਾਲੀ ਦਲ ਦੇ ਸੂਬਾ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਕਿਹਾ ਕਿ ਫਰੀਦਕੋਟ ਵਿੱਚ ‘ਪੰਜਾਬ ਬਚਾਓ ਯਾਤਰਾ’ ਨੂੰ ਵੱਡਾ ਹੁੰਗਾਰਾ ਮਿਲਿਆ ਹੈ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਸ਼ਾਨਦਾਰ ਜਿੱਤ ਹਾਸਲ ਕਰੇਗਾ।
Punjab Bani 20 March,2024
ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸੰਧੂ ਭਾਜਪਾ ਵਿੱਚ ਹੋਏ ਸ਼ਾਮਲ
ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸੰਧੂ ਭਾਜਪਾ ਵਿੱਚ ਹੋਏ ਸ਼ਾਮਲ ਦਿਲੀ : ਅਮਰੀਕਾ ਵਿਚ ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪਾਰਟੀ ਪ੍ਰਧਾਨ ਜੇਪੀ ਨੱਢਾ ਦਾ ਧੰਨਵਾਦ ਕੀਤਾ। ਚਰਚਾ ਹੈ ਕਿ ਭਾਜਪਾ ਵੱਲੋਂ ਲੋਕ ਸਭਾ ਚੋਣਾਂ ਵਿਚ ਉਨ੍ਹਾਂ ਨੂੰ ਅੰਮ੍ਰਿਤਸਰ ਤੋਂ ਟਿਕਟ ਦਿੱਤੀ ਜਾ ਸਕਦੀ ਹੈ।
Punjab Bani 20 March,2024
ਡੀਜੀਪੀ ਗੌਰਵ ਯਾਦਵ ਨੇ ਪੁਲਿਸ ਅਧਿਕਾਰੀਆਂ ਨੂੰ ਪਾਰਦਰਸ਼ੀ , ਨਿਰਪੱਖ ਅਤੇ ਸ਼ਾਂਤੀਪੂਰਨ ਲੋਕ ਸਭਾ ਚੋਣਾਂ ਕਰਵਾਉਣ ਦੇ ਦਿੱਤੇ ਨਿਰਦੇਸ਼
ਡੀਜੀਪੀ ਗੌਰਵ ਯਾਦਵ ਨੇ ਪੁਲਿਸ ਅਧਿਕਾਰੀਆਂ ਨੂੰ ਪਾਰਦਰਸ਼ੀ , ਨਿਰਪੱਖ ਅਤੇ ਸ਼ਾਂਤੀਪੂਰਨ ਲੋਕ ਸਭਾ ਚੋਣਾਂ ਕਰਵਾਉਣ ਦੇ ਦਿੱਤੇ ਨਿਰਦੇਸ਼ - ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਬਾਰੇ ਸੀਨੀਅਰ ਪੁਲਿਸ ਅਧਿਕਾਰੀਆਂ, ਰੇਂਜ ਏਡੀਜੀਪੀਜ਼/ਆਈਜੀਪੀਜ਼/ਡੀਆਈਜੀ, ਸੀਪੀਜ਼/ਐਸਐਸਪੀਜ਼ ਅਤੇ ਐਸਐਚਓਜ਼ ਨੂੰ ਜਾਣੂ ਕਰਵਾਉਣ ਅਤੇ ਚੋਣ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੀਤੀ ਸੂਬਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ - ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ : ਡੀਜੀਪੀ ਗੌਰਵ ਯਾਦਵ ਦੇ ਪੁਲਿਸ ਫੋਰਸ ਨੂੰ ਨਿਰਦੇਸ਼ - ਡੀਜੀਪੀ ਪੰਜਾਬ ਵੱਲੋਂ ਇਲਾਕੇ ਵਿੱਚ ਮੁਸਤੈਦ ਨਜ਼ਰਸਾਨੀ ਅਤੇ ਸਾਕਾਰਾਤਮਕ ਮਾਹੌਲ ਬਣਾਉਣ ਲਈ ਵੱਧ ਤੋਂ ਵੱਧ ਪੁਲਿਸ ਲਾਮਬੰਦ ਕਰਨ ਦੇ ਹੁਕਮ - ਵਿਸ਼ੇਸ਼ ਮੁਹਿੰਮ ਦੌਰਾਨ, ਪੁਲਿਸ ਟੀਮਾਂ ਵੱਲੋਂ ਸੀ.ਆਰ.ਪੀ.ਸੀ. ਕਾਨੂੰਨ ਦੀ ਧਾਰਾ 107/151 ਤਹਿਤ 2890 ਭਗੌੜੇ ਗ੍ਰਿਫਤਾਰ ਅਤੇ 2456 ਵਿਅਕਤੀਆਂ ਵਿਰੁੱਧ ਵਿੱਢੀ ਇਹਤਿਆਤੀ ਕਾਰਵਾਈ ਚੰਡੀਗੜ੍ਹ, 19 ਮਾਰਚ: ਆਗਾਮੀ ਲੋਕ ਸਭਾ ਚੋਣਾਂ- 2024 ਨੂੰ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਮੰਗਲਵਾਰ ਨੂੰ ਰਾਜ ਦੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਅੰਤਰਰਾਜੀ/ਅੰਤਰ-ਜ਼ਿਲ੍ਹਾ ਨਾਕੇ ਲਗਾ ਕੇ ਚੌਕਸੀ ਵਧਾਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਸਮਾਜ ਵਿਰੋਧੀ ਤੱਤਾਂ, ਨਸ਼ਾ ਤਸਕਰਾਂ ਅਤੇ ਬੂਟਲੈਗਰਾਂ ਦੀਆਂ ਗਤੀਵਿਧੀ ਤੇ ਮੁਸਤੈਦੀ ਨਾਲ ਬਾਜ਼ ਅੱਖ ਰੱਖੀ ਜਾ ਸਕੇ ਅਤੇ ਖੇਤਰ ਵਿੱਚ ਪÇੁਲਸ ਦੇ ਸਾਕਾਰਾਤਮਕ ਪ੍ਰਭਾਵ ਤੇ ਭਰੋਸੇ ਨੂੰ ਵਧਾਉਣ ਲਈ ਲਈ ਵੱਧ ਤੋਂ ਵੱਧ ਨਫ਼ਰੀ ਲਾਮਬੰਦ ਕੀਤੀ ਜਾ ਸਕੇ । ਡੀਜੀਪੀ ਪੰਜਾਬ ਆਪਣੇ ਦਫ਼ਤਰ ਤੋਂ ਵੀਡੀਉ ਕਾਨਫਰੰਸਿੰਗ ਰਾਹੀਂ ਸੀਨੀਅਰ ਪੁਲਿਸ ਅਧਿਕਾਰੀਆਂ, ਰੇਂਜ ਦੇ ਏਡੀਜੀਜ਼/ਆਈਜੀਜ਼/ਡੀਆਈਜੀ, ਸੀਪੀਜ਼/ਐਸਐਸਪੀਜ਼, ਜ਼ਿਲਿ੍ਹਆਂ ਵਿੱਚ ਤਾਇਨਾਤ ਸਾਰੇ ਗਜ਼ਟਿਡ ਅਧਿਕਾਰੀਆਂ ਅਤੇ ਰਾਜ ਦੇ ਸਾਰੇ ਐਸਐਚਓਜ਼ ਨਾਲ ਚੋਣਾਂ ਤੋਂ ਪਹਿਲਾਂ ਰੋਕਥਾਮ ਉਪਾਵਾਂ ਦਾ ਜਾਇਜ਼ਾ ਲੈਣ ਲਈ ਸੂਬਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ । ਮੀਟਿੰਗ ਦੌਰਾਨ ਡੀਜੀਪੀ ਨੇ ਅਧਿਕਾਰੀਆਂ ਨੂੰ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤੋਂ ਵੀ ਜਾਣੂ ਕਰਵਾਇਆ। ਸੂਬੇ ਵਿੱਚ ਸਕਾਰਾਤਮਕ ਮਾਹੌਲ ਬਣਾਉਣ ਦੀ ਲੋੜ ’ਤੇ ਜ਼ੋਰ ਦਿੰਦੇ ਹੋਏ, ਡੀਜੀਪੀ ਗੌਰਵ ਯਾਦਵ ਨੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਪੇਸ਼ੇਵਰ ਪੁਲਿਸਿੰਗ ਕਰਨ ਅਤੇ ਆਦਰਸ਼ ਚੋਣ ਜ਼ਾਬਤੇ ਦੀ ਹਰ ਪੱਖ ਤੋਂ ਸਖਤੀ ਨਾਲ ਪਾਲਣਾ ਕਰਨ ਅਤੇ ਚੋਣ ਕਮਿਸ਼ਨ ਦੀਆਂ ਸਾਰੀਆਂ ਹਦਾਇਤਾਂ ਤੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਇੰਨ-ਬਿੰਨ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਪਾਰਦਰਸ਼ੀ ਤੇ ਨਿਰਪੱਖ ਚੋਣਾਂ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਪੂਰੀ ਸੁਹਿਰਦਤਾ ਨਾਲ ਅੱਗੇ ਫੈਲਾਇਆ ਜਾਣਾ ਚਾਹੀਦਾ ਹੈ। ਡੀਜੀਪੀ ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵੇਂ ਅਸਲਾ ਲਾਇਸੈਂਸ ਜਾਰੀ ਕਰਨ ’ਤੇ ਮੁਕੰਮਲ ਪਾਬੰਦੀ ਹੈ। ਉਨ੍ਹਾਂ ਨੇ ਸੀਪੀਜ਼/ਐਸਐਸਪੀਜ਼ ਨੂੰ ਵੀ ਹਦਾਇਤ ਕੀਤੀ ਕਿ ਉਹ ਚੋਣ ਕਮਿਸ਼ਨ ਦੇ ਨਿਯਮਾਂ ਦੀ ਪਾਲਣਾ ਕਰਦਿਆਂ ਲਾਇਸੰਸੀ ਹਥਿਆਰਾਂ ਨੂੰ ਜਮ੍ਹਾਂ ਕਰਾਏ ਜਾਣ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਸੀਪੀਜ਼/ਐਸਐਸਪੀਜ਼ ਨੂੰ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਗੰਨ ਹਾਊਸਾਂ ਦੀ ਵਾਰ-ਵਾਰ ਚੈਕਿੰਗ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਵੀ ਕਿਹਾ ਕਿ ਗੰਨ ਹਾਊਸ ਮਾਲਕਾਂ ਵੱਲੋਂ ਹਥਿਆਰਾਂ ਦੀ ਸੁਰੱਖਿਅਤ ਸਟੋਰੇਜ ਲਈ ਪੁਖਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਕਰਕੇ ਇਨ੍ਹਾਂ ਖੇਤਰਾਂ ਦੀ ਮੈਪਿੰਗ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਆਮ ਚੋਣਾਂ ਤੋਂ ਪਹਿਲਾਂ ਕਿਸੇ ਵੀ ਅਣਸੁਖਾਵੀਂ ਸਥਿਤੀ ਜਾਂ ਘਟਨਾ ਤੋਂ ਬਚਣ ਲਈ ਵਾਧੂ ਫੋਰਸ ਤਾਇਨਾਤ ਕੀਤੀ ਜਾ ਸਕੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਦੋਸ਼ੀਆਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਉਪਰਾਲੇ ਕਰਨ ਅਤੇ ਚੋਣਾਂ ਨਾਲ ਸਬੰਧਤ ਅਪਰਾਧਿਕ ਮਾਮਲਿਆਂ ਦੀ ਜਾਂਚ ਅਤੇ ਮੁਕੱਦਮੇ ਦੀ ਕਾਰਵਾਈ ਵਿੱਚ ਤੇਜ਼ੀ ਲਿਆਉਣ। ਡੀਜੀਪੀ ਨੇ ਅਧਿਕਾਰੀਆਂ ਨੂੰ ਨਸ਼ੀਲੇ ਪਦਾਰਥਾਂ ਅਤੇ ਨਾਜਾਇਜ਼ ਸ਼ਰਾਬ ਦੀ ਆਮਦ ਨੂੰ ਰੋਕਣ ਲਈ ਸੂਬੇ ਵਿੱਚ ਦਾਖਲ ਹੋਣ ਅਤੇ ਬਾਹਰ ਜਾਣ ਵਾਲੇ ਵਾਹਨਾਂ, ਖਾਸ ਕਰਕੇ ਵਪਾਰਕ ਵਾਹਨਾਂ ਦੀ ਚੈਕਿੰਗ ਵਿੱਚ ਤੇਜ਼ੀ ਤੇ ਮੁਸਤੈਦੀ ਲਿਆਉਣ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ, ਅਪਰਾਧੀਆਂ ਅਤੇ ਗੈਂਗਸਟਰਾਂ ਵਿਰੁੱਧ ਵਿੱਢੀ ਮੁਹਿੰਮ ਵਿੱਚ ਕੋਈ ਕੁਤਾਹੀ ਜਾਂ ਢਿੱਲ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਭਗੌੜੇ ਅਪਰਾਧੀਆਂ ਅਤੇ ਪੈਰੋਲ ਮਿਆਦ ਪੁੱਗ ਜਾਣ ਉਪਰੰਤ ਵੀ ਜ਼ੇਲ੍ਹ ਨਾ ਪਰਤਣ ਵਾਲੇ ਦੋਸ਼ੀਆਂ ਨੂੰ ਗ੍ਰਿਤਾਰ ਕਰਨ ਅਤੇ ਗੈਰ-ਜ਼ਮਾਨਤੀ ਵਾਰੰਟਾਂ (ਐਨ.ਬੀ.ਡਬਲਿਊ.) ਨੂੰ ਅਮਲ ਵਿੱਚ ਲਿਆਉਣ ਲਈ ਪਹਿਲਾਂ ਹੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜ਼ਿਕਰਯੋਗ ਹੈ ਕਿ 1 ਜਨਵਰੀ, 2024 ਤੋਂ ਸ਼ੁਰੂ ਕੀਤੀ ਇਸ ਵਿਸ਼ੇਸ਼ ਮੁਹਿੰਮ ਤੋਂ ਲੈ ਕੇ ਹੁਣ ਤੱਕ ਪੁਲਿਸ ਟੀਮਾਂ ਨੇ 2890 ਭਗੌੜੇ ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਦਕਿ ਸੀ.ਆਰ.ਪੀ.ਸੀ. ਐਕਟ ਦੀਆਂ ਧਾਰਾਵਾਂ 107/151 ਤਹਿਤ 2456 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਇਸੇ ਤਰ੍ਹਾਂ ਕੁੱਲ 2110 ਗੈਰ-ਜ਼ਮਾਨਤੀ ਵਾਰੰਟਾਂ ਵਿੱਚੋਂ, 1175 ਗੈਰ-ਜ਼ਮਾਨਤੀ ਵਾਰੰਟਾਂ ਨੂੰ ਸਫਲਤਾਪੂਰਵਕ ਅਮਲ ਵਿੱਚ ਲਿਆਂਦਾ ਗਿਆ ਹੈ। ਦੱਸਣਯੋਗ ਹੈ ਕਿ ਸੂਬੇ ਦੇ ਸੰਵੇਦਨਸ਼ੀਲ ਜ਼ਿਲਿ੍ਹਆਂ ਵਿੱਚ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀਏਪੀਐਫ) ਦੀਆਂ 25 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ ਤਾਂ ਜੋ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਸੂਬੇ ਵਿੱਚ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿੱਚ ਮੁਸਤੈਦੀ ਨਾਲ ਨਜ਼ਰਸਾਨੀ ਕੀਤੀ ਜਾ ਸਕੇ। ਸੂਬੇ ਵਿੱਚ ਤਾਇਨਾਤ ਕੀਤੀਆਂ ਗਈਆਂ 25 ਕੰਪਨੀਆਂ ਵਿੱਚ ਕੇਂਦਰੀ ਰਿਜ਼ਰਵਡ ਪੁਲਿਸ ਬਲਾਂ (ਸੀਆਰਪੀਐਫ) ਦੀਆਂ 5 ਕੰਪਨੀਆਂ, ਸੀਮਾ ਸੁਰੱਖਿਆ ਬਲ (ਬੀਐਸਐਫ) ਦੀਆਂ 15 ਕੰਪਨੀਆਂ ਅਤੇ ਇੰਡੋ-ਤਿੱਬਤੀਅਨ ਬਾਰਡਰ ਪੁਲਿਸ (ਆਈਟੀਬੀਪੀ) ਦੀਆਂ 5 ਕੰਪਨੀਆਂ ਸ਼ਾਮਲ ਹਨ। ਡੀਜੀਪੀ ਨੇ ਸਮੂਹ ਅਧਿਕਾਰੀਆਂ ਨੂੰ ਇੱਕ ਵਧੀਆ ਅੰਤਰ-ਵਿਭਾਗੀ ਤਾਲਮੇਲ ਅਤੇ ਸਹਿਯੋਗ ਕਰਨ ਲਈ ਕਿਹਾ ਤਾਂ ਜੋ ਸ਼ਾਂਤੀਪੂਰਨ ਢੰਗ ਨਾਲ ਚੋਣਾਂ ਨੂੰ ਯਕੀਨੀ ਬਣਾਉਣ ਲਈ ਸਾਰੇ ਭਾਈਵਾਲ ਅਤੇ ਵਿਭਾਗ ਮਿਲ ਕੇ ਕੰਮ ਕਰ ਸਕਣ।
Punjab Bani 19 March,2024
ਉਮੀਦਵਾਰਾਂ ਨੂੰ ਆਪਣੇ ਵਿਰੁੱਧ ਦਰਜ ਮੁਕੱਦਮੇ ਬਾਰੇ ਪ੍ਰਿੰਟ ਤੇ ਇਲੈਕਟ੍ਰੋਨਿਕ ਮੀਡੀਆ 'ਚ ਤਿੰਨ ਵਾਰ ਦੇਣਾ ਪਵੇਗਾ ਇਸ਼ਤਿਹਾਰ
'ਲੋਕ ਸਭਾ ਚੋਣਾਂ 2024' ਉਮੀਦਵਾਰਾਂ ਨੂੰ ਆਪਣੇ ਵਿਰੁੱਧ ਦਰਜ ਮੁਕੱਦਮੇ ਬਾਰੇ ਪ੍ਰਿੰਟ ਤੇ ਇਲੈਕਟ੍ਰੋਨਿਕ ਮੀਡੀਆ 'ਚ ਤਿੰਨ ਵਾਰ ਦੇਣਾ ਪਵੇਗਾ ਇਸ਼ਤਿਹਾਰ -ਜ਼ਿਲ੍ਹਾ ਚੋਣ ਅਫ਼ਸਰ ਤੇ ਐਸ.ਐਸ.ਪੀ ਵੱਲੋਂ ਸਿਆਸੀ ਪਾਰਟੀਆਂ ਨੂੰ ਚੋਣ ਜਾਬਤੇ ਦੀ ਪਾਲਣਾ ਸਖ਼ਤੀ ਨਾਲ ਕਰਨ ਦੀ ਅਪੀਲ -ਚੋਣ ਜਾਬਤੇ ਦੀ ਪਾਲਣਾ ਸਬੰਧੀਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਪਟਿਆਲਾ, 19 ਮਾਰਚ: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਤੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਲੋਕ ਸਭਾ ਚੋਣਾਂ ਸਬੰਧੀਂ ਲਾਗੂ ਹੋਏ ਚੋਣ ਜਾਬਤੇ ਤੋਂ ਜਾਣੂ ਕਰਵਾਉਣ ਲਈ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਸਿਆਸੀ ਪਾਰਟੀਆਂ ਨੂੰ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਲਾਗੂ ਕੀਤੇ ਚੋਣ ਜਾਬਤੇ ਦੀ ਸਖ਼ਤੀ ਪਾਲਣਾ ਨਾਲ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸਿਆਸੀ ਪਾਰਟੀਆਂ ਅਤੇ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਨੂੰ ਪੂਰਾ ਸਹਿਯੋਗ ਦੇਵੇਗਾ। ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਜੇਕਰ ਕਿਸੇ ਉਮੀਦਵਾਰ ਦੀ ਵੋਟ ਪਟਿਆਲਾ ਲੋਕ ਸਭਾ ਹਲਕੇ ਵਿੱਚ ਨਹੀਂ ਬਣੀ ਹੋਈ ਤਾਂ ਉਹ ਆਪਣੀ ਵੋਟ ਨਾਮਜਦਗੀ ਦੇ ਆਖਰੀ ਦਿਨ ਤੋਂ 10 ਦਿਨ ਪਹਿਲਾਂ ਤੱਕ ਫਾਰਮ ਨੰਬਰ 6 ਭਰਕੇ ਬਣਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਆਪਣੀਆਂ ਸਾਰੀਆਂ ਗਤੀਵਿਧੀਆਂ ਨਿਰਧਾਰਤ ਨਿਯਮਾਂ ਅਤੇ ਆਦਰਸ਼ ਚੋਣ ਜਾਬਤੇ ਦੇ ਨਿਰਧਾਰਤ ਨੇਮਾਂ ਅੰਦਰ ਰਹਿ ਕੇ ਹੀ ਕਰਨ ਤਾਂ ਉਨ੍ਹਾਂ ਨੂੰ ਕੋਈ ਦਿਕਤ ਨਹੀਂ ਆਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਉਮੀਦਵਾਰ ਲਈ ਕਾਨੂੰਨੀ ਚੋਣ ਖ਼ਰਚੇ ਦੀ ਸੀਮਾ 95 ਲੱਖ ਰੁਪਏ ਨਿਰਧਾਰਤ ਕੀਤੀ ਗਈ ਹੈ, ਇਸ ਲਈ ਸਾਰੇ ਉਮੀਦਵਾਰ ਨਿਯਮਾਂ ਦਾ ਪਾਲਣ ਕਰਨ ਕਿਉਂਕਿ ਉਨ੍ਹਾਂ ਦੇ ਖਰਚੇ 'ਤੇ ਨਜ਼ਰ ਰੱਖੀ ਜਾਵੇਗੀ। ਖ਼ਰਚੇ ਦਾ ਸਾਰਾ ਲੇਖਾ ਜੋਖਾ ਰੱਖਿਆ ਜਾਵੇ ਤੇ ਇਸ ਦੀ ਤਿੰਨ ਵਾਰ ਪੜਤਾਲ ਕੀਤੀ ਜਾਵੇਗੀ ਤੇ ਜੇਕਰ ਕੋਈ ਉਮੀਦਵਾਰ ਖਰਚੇ ਰਜਿਸਟਰ ਦੀ ਪੜਤਾਲ ਨਹੀਂ ਕਰਵਾਉਂਦਾ ਤਾਂ ਪ੍ਰਵਾਨਗੀਆਂ ਰੱਦ ਹੋਣ ਜਾਣਗੀਆਂ। ਪ੍ਰਚਾਰ ਲਈ ਵਰਤੇ ਜਾਣ ਵਾਲੇ ਪ੍ਰਿੰਟ, ਇਲੈਕਟ੍ਰੋਨਿਕ ਅਤੇ ਸੋਸ਼ਲ ਮੀਡੀਆ ਪਲੇਟਫ਼ਾਰਮ 'ਤੇ ਵੀ ਚੋਣ ਕਮਿਸ਼ਨ ਵੱਲੋਂ ਤਿੱਖੀ ਨਜ਼ਰ ਰੱਖੀ ਜਾਵੇਗੀ, ਜਿਸ ਲਈ ਹਰ ਤਰ੍ਹਾਂ ਦੇ ਪ੍ਰਚਾਰ ਲਈ ਉਮੀਦਵਾਰਾਂ ਵੱਲੋਂ ਅਗੇਤੀਆਂ ਪ੍ਰਵਾਨਗੀਆਂ ਲੈਣੀਆਂ ਲਾਜਮੀ ਹਨ। ਉਨ੍ਹਾਂ ਕਿਹਾ ਕਿ ਸਾਰੀ ਪ੍ਰਚਾਰ ਸਮੱਗਰੀ ਉਪਰ ਪ੍ਰਿੰਟਰ ਤੇ ਪਬਲਿਸ਼ਰ ਦਾ ਨਾਮ ਲਿਖਿਆ ਹੋਣਾ ਲਾਜਮੀ ਹੈ। ਨਾਮਜਦਗੀ ਸਮੇਂ ਹਰ ਉਮੀਦਵਾਰ ਨੂੰ ਫਾਰਮ ਨੰਬਰ 26 ਭਰਨ ਸਮੇਂ ਹਲਫ਼ੀਆ ਬਿਆਨ ਦਾ ਹਰ ਕਾਲਮ ਭਰਨ ਸਮੇਂ ਆਪਣੇ ਸੋਸ਼ਲ ਮੀਡੀਆ ਖਾਤਿਆਂ ਦੀ ਵੀ ਜਾਣਕਾਰੀ ਦੇਵੇਗਾ। ਇਸ ਤੋਂ ਬਿਨ੍ਹਾਂ ਉਮੀਦਵਾਰ ਨਾਮਜਦਗੀ ਦਾਖਲ ਕਰਨ ਦੀ ਪ੍ਰਕ੍ਰਿਆ ਚੋਣ ਕਮਿਸ਼ਨ ਵੱਲੋਂ 7 ਮਈ 2024 ਨੂੰ ਜਾਰੀ ਹੋਣ ਵਾਲੇ ਨੋਟੀਫਿਕੇਸ਼ਨ ਦੇ ਨਾਲ ਸ਼ੁਰੂ ਹੋ ਜਾਵੇਗੀ। ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਦਾ ਕੋਈ ਵੀ ਕਾਲਮ ਜਾਂ ਖਾਨਾ ਖਾਲੀ ਨਹੀਂ ਛੱਡੇਗਾ। ਉਨ੍ਹਾਂ ਕਿਹਾ ਕਿ ਉਮੀਦਵਾਰ ਨੂੰ ਆਪਣੇ ਵਿਰੁੱਧ ਦਰਜ ਮੁਕੱਦਮੇ ਬਾਰੇ ਪ੍ਰਿੰਟ ਤੇ ਇਲੈਕਟ੍ਰੋਨਿਕ ਮੀਡੀਆ 'ਚ ਤਿੰਨ ਵਾਰ ਇਸ਼ਤਿਹਾਰ ਦੇਣਾ ਵੀ ਲਾਜ਼ਮੀ ਹੋਵੇਗਾ।
Punjab Bani 19 March,2024
ਅੰਤਰਰਾਜੀ ਸਰਹੱਦ ’ਤੇ 24 ਘੰਟੇ ਨਜ਼ਰਸਾਨੀ ਰੱਖੀ ਜਾਵੇਗੀ : ਡੀ.ਆਈ.ਜੀ.
ਅੰਤਰਰਾਜੀ ਸਰਹੱਦ ’ਤੇ 24 ਘੰਟੇ ਨਜ਼ਰਸਾਨੀ ਰੱਖੀ ਜਾਵੇਗੀ : ਡੀ.ਆਈ.ਜੀ. ਕਿਹਾ, ਪੰਜਾਬ ਪੁਲਿਸ ਸ਼ਾਂਤਮਈ ਲੋਕ ਸਭਾ ਚੋਣਾਂ ਕਰਵਾਉਣ ਲਈ ਵਚਨਬੱਧ -ਡਿਪਟੀ ਕਮਿਸ਼ਨਰ ਨੇ ਪੁਲਿਸ ਅਧਿਕਾਰੀਆਂ ਨੂੰ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਪਟਿਆਲਾ, 19 ਮਾਰਚ: ਪਟਿਆਲਾ ਰੇਂਜ ਦੇ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਕਿਹਾ ਕਿ ਹਰਿਆਣਾ ਨਾਲ ਲੱਗਦੇ ਅੰਤਰ ਰਾਜੀ ਬਾਰਡਰ ਉਪਰ 24 ਘੰਟੇ ਵਿਸ਼ੇਸ਼ ਨਾਕਾਬੰਦੀ ਕਰਕੇ ਨਜਾਇਜ਼ ਸ਼ਰਾਬ ਅਤੇ ਨਸ਼ੀਲੇ ਪਦਾਰਥਾਂ ਦੀ ਸਮਗਲਿੰਗ ਉਪਰ ਵਿਸ਼ੇਸ਼ ਨਜ਼ਰ ਰੱਖੀ ਜਾਵੇ। ਉਹ ਅੱਜ ਜ਼ਿਲ੍ਹੇ ਦੇ ਸਮੂਹ ਗਜ਼ਟਿਡ ਅਫ਼ਸਰਾਂ, ਥਾਣਿਆਂ ਤੇ ਚੌਂਕੀਆਂ ਦੇ ਮੁਖੀਆਂ ਅਤੇ ਸਪੈਸ਼ਲ ਯੁਨਿਟ ਦੇ ਇੰਚਾਰਜਾਂ ਨਾਲ ਇੱਥੇ ਪੁਲਿਸ ਲਾਈਨ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕਰ ਰਹੇ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਤੇ ਐਸ.ਐਸ.ਪੀ. ਵਰੁਣ ਸ਼ਰਮਾ ਵਿਸ਼ੇਸ਼ ਤੌਰ ਮੌਜੂਦ ਸਨ। ਡੀ.ਆਈ.ਜੀ ਨੇ ਮੀਟਿੰਗ ਦੌਰਾਨ ਜਿਥੇ ਪੰਜਾਬ ਪੁਲਿਸ ਵੱਲੋਂ ਲੋਕ ਸਭਾ ਚੋਣਾਂ ਸ਼ਾਂਤਮਈ ਤਰੀਕੇ ਨਾਲ ਕਰਵਾਉਣ ਦੀ ਵਚਨਬੱਧਤਾ ਦੁਹਰਾਈ, ਉਥੇ ਤਨਦੇਹੀ ਨਾਲ ਡਿਊਟੀ ਨਿਭਾਉਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਹਦਾਇਤ ਕੀਤੀ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਸ਼ਾਂਤਮਈ ਚੋਣ ਅਮਲ ਵਿੱਚ ਵਿਘਨ ਪਾਉਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਉਨ੍ਹਾਂ ਨੇ ਵਿਸਥਾਰ ਨਾਲ ਕਰਾਇਮ ਬਾਰੇ ਵਿਚਾਰ ਵਟਾਂਦਰਾ ਕਰਦਿਆਂ ਅਗਾਮੀ ਲੋਕ ਸਭਾ ਚੋਣਾਂ-2024 ਸਬੰਧੀ ਸੁਰੱਖਿਆ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਜ਼ਿਲ੍ਹੇ ਵਿੱਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਦੇ ਅਮਲ ਨੂੰ ਯਕੀਨੀ ਬਣਾਉਣ ਲਈ ਹਦਾਇਤ ਕਰਦਿਆਂ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਭਗੌੜਿਆਂ (ਪੀ.ਓਜ) ਬੇਲ-ਜੰਪਰਜ ਅਤੇ ਪੈਰੋਲ ਜੰਪਰਜ ਨੂੰ ਗ੍ਰਿਫ਼ਤਾਰ ਕਰਨ, ਗੈਰ-ਜ਼ਮਾਨਤੀ ਵਾਰੰਟ (ਐਨ.ਬੀ.ਡਬਲਿਊ) ਦੀ 100 ਫ਼ੀਸਦੀ ਪਾਲਣਾ ਯਕੀਨੀ ਬਣਾਉਣ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਜਾਵੇ। ਡੀ.ਆਈ.ਜੀ. ਭੁੱਲਰ ਨੇ ਨਿਰਦੇਸ਼ ਦਿੱਤੇ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਚੋਣਾਂ ਦੌਰਾਨ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਲਈ ਜ਼ਿਲ੍ਹੇ ਦੀ 75 ਫ਼ੀਸਦੀ ਫੋਰਸ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲ ਦੀਆਂ ਕੰਪਨੀਆਂ ਦਾ ਸੁਚੱਜੇ ਢੰਗ ਨਾਲ ਉਪਯੋਗ ਕਰਕੇ ਜ਼ਿਲ੍ਹੇ ਵਿੱਚ ਫਲੈਗ ਮਾਰਚ ਕੱਢੇ ਜਾਣ। ਉਨ੍ਹਾਂ ਨੇ ਸਾਰੇ ਥਾਣਾ ਤੇ ਚੌਂਕੀ ਮੁਖੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ ਇਲਾਕੇ ਅੰਦਰ ਸਮਾਜ ਵਿਰੋਧੀ ਅਨਸਰਾਂ ਉਪਰ ਕਰੜੀ ਨਜ਼ਰ ਰੱਖਣ। ਇਸ ਤੋਂ ਬਿਨਾਂ ਚੋਣਾਂ ਦੌਰਾਨ ਗੰਨ ਹਾਊਸ, ਵੋਟਾਂ ਦੀ ਕਾਉਂਟਿੰਗ ਸੈਂਟਰਾਂ, ਵੋਟਿੰਗ ਮਸ਼ੀਨਾਂ ਦੇ ਸਟੋਰੇਜ ਸੈਂਟਰਾਂ ਅਤੇ ਉਮੀਦਵਾਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਡੀ.ਆਈ.ਜੀ. ਸ੍ਰੀ ਭੁੱਲਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਲੋਕ ਆਪਣਾ ਅਸਲਾ ਜਮ੍ਹਾਂ ਕਰਵਾਉਣ ਤਾਂ ਜੋ ਚੋਣਾਂ ਦੌਰਾਨ ਕੋਈ ਵੀ ਅਣਸੁਖਾਵੀਂ. ਘਟਨਾ ਨਾ ਵਾਪਰ ਸਕੇ ਅਤੇ ਚੋਣਾਂ ਸ਼ਾਂਤਮਈ ਤਰੀਕੇ ਨਾਲ ਸੰਪਰੂਣ ਹੋਣ। ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਸ਼ਾਂਤੀਪੂਰਵਕ ਚੋਣਾਂ ਕਰਵਾਉਣ ਲਈ ਜ਼ਿਲ੍ਹਾ ਪੁਲਿਸ ਦੀ ਭੂਮਿਕਾ ਕਾਫ਼ੀ ਅਹਿਮ ਹੈ, ਇਸ ਲਈ ਪੁਲਿਸ ਦੇ ਅਧਿਕਾਰੀ ਤੇ ਜਵਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਇੰਨ-ਬਿੰਨ ਯਕੀਨੀ ਬਣਾਉਣ। ਉਨ੍ਹਾਂ ਮੀਟਿੰਗ ਦੌਰਾਨ ਚੋਣ ਕਮਿਸ਼ਨ ਦੀਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਪੁਲਿਸ ਦੀ ਭੂਮਿਕਾ ਬਾਰੇ ਜਾਣੂ ਵੀ ਕਰਵਾਇਆ। ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਚੋਣਾਂ ਦੌਰਾਨ ਅਮਨ ਕਾਨੂੰਨ ਕਾਇਮ ਰੱਖਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਚੋਣ ਮੌਕੇ ਮਾਹੌਲ ਖਰਾਬ ਕਰਨ ਵਾਲੇ ਕਿਸੇ ਵੀ ਗ਼ਲਤ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਮੌਕੇ ਸਮੂਹ ਜ਼ਿਲ੍ਹਾ ਪੁਲਿਸ ਅਧਿਕਾਰੀ ਵੀ ਮੌਜੂਦ ਸਨ।
Punjab Bani 19 March,2024
ਸਵੀਪ ਟੀਮ ਨੇ ਜ਼ਿਲ੍ਹੇ ’ਚ ਵੋਟਰ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਤੇਜ਼
ਸਵੀਪ ਟੀਮ ਨੇ ਜ਼ਿਲ੍ਹੇ ’ਚ ਵੋਟਰ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਤੇਜ਼ ਪਟਿਆਲਾ, 19 ਮਾਰਚ: ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ ਨਿਰਦੇਸ਼ ’ਤੇ ਜ਼ਿਲ੍ਹੇ ਵਿਚ ਵੋਟ ਪ੍ਰਤੀਸ਼ਤ ਵਧਾਉਣ ਅਤੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਵੀਪ ਟੀਮ ਵੱਲੋਂ ਵੋਟਰ ਜਾਗਰੂਕਤਾ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਗਈ ਹਨ। ਅੱਜ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਸਵਿੰਦਰ ਰੇਖੀ ਵੱਲੋਂ ਪਿੰਡ ਸੂਲਰ ਵਿਖੇ ਸਰਕਾਰੀ ਮਹਿੰਦਰਾ ਕਾਲਜ ਵੱਲੋਂ ਲਗਾਏ ਜਾ ਰਹੇ ਐਨ.ਐਸ ਐਸ ਸੱਤ ਰੋਜ਼ਾ ਕੈਂਪ ਮੌਕੇ ਵਿਦਿਆਰਥੀ ਵਲੰਟੀਅਰਾਂ ਨੂੰ ਅਗਾਮੀ ਲੋਕ ਸਭਾ ਚੋਣਾਂ ਵਿਚ ਵਲੰਟੀਅਰ ਵਜੋਂ ਸੇਵਾਵਾਂ ਲਈ, ਆਪੋ ਆਪਣੇ ਗੁਆਂਢ ਵਿਚ ਲੋਕਾਂ ਨੂੰ ਘਰੋਂ ਘਰੀਂ ਜਾ ਕੇ ਵੋਟ ਪਾਉਣ ਲਈ ਪ੍ਰੇਰਿਤ ਕਰਨ ਅਤੇ ਆਨਲਾਈਨ ਵਿਧੀ ਰਾਹੀ ਵੋਟਰ ਰਜਿਸਟਰੇਸ਼ਨ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਚੋਣ ਕਮਿਸ਼ਨ ਦੀਆਂ ਚੱਲ ਰਹੀਆਂ ਆਨ- ਲਾਇਨ ਐਪਸ- ਸੀ ਵੀਜ਼ਿਲ ਐਪ, ਆਪਣੇ ਉਮੀਦਵਾਰ ਨੂੰ ਜਾਣੋ, ਸਕਸ਼ਮ ਐਪ ਅਤੇ ਵੋਟਰ ਹੈਲਪਲਾਈਨ ਐਪਸ ਬਾਰੇ ਵੀ ਵਲੰਟੀਅਰਾਂ ਨੂੰ ਜਾਗਰੂਕ ਕੀਤਾ ਗਿਆ। ਜ਼ਿਲ੍ਹਾ ਸਵੀਪ ਟੀਮ ਵੱਲੋਂ ਸਰਕਾਰੀ ਹਾਈ ਸਕੂਲ ਡਰੋਲੀ ਵਿਖੇ ਜਾ ਕੇ ਚੋਣ ਸਾਖਰਤਾ ਕਲੱਬ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ ਤੇ ਲੋਕ ਸਭਾ ਵੋਟਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕ ਸਕੂਲ ਦੇ ਮੁੱਖ ਅਧਿਆਪਕ ਨਰਿੰਦਰ ਕੌਰ, ਸਹਾਇਕ ਨੋਡਲ ਅਫ਼ਸਰ ਸਵੀਪ ਮੋਹਿਤ ਕੌਸ਼ਲ, ਵਿਕਾਸ ਕੰਬੋਜ ਅਤੇ ਸਕੂਲ ਦਾ ਸਟਾਫ਼ ਵੀ ਹਾਜ਼ਰ ਸੀ।
Punjab Bani 19 March,2024
ਚੋਣਾਂ ਦੌਰਾਨ ਗ਼ੈਰ-ਕਾਨੂੰਨੀ ਢੰਗ ਨਾਲ ਵੰਡੇ ਜਾਣ ਵਾਲੇ ਪੈਂਫਲੇਟ/ਲੀਫਲੈਟ/ਪੋਸਟਰਾਂ 'ਤੇ ਤਿੱਖੀ ਨਜ਼ਰ ਰੱਖੀ ਜਾਵੇਗੀ
ਚੋਣਾਂ ਦੌਰਾਨ ਗ਼ੈਰ-ਕਾਨੂੰਨੀ ਢੰਗ ਨਾਲ ਵੰਡੇ ਜਾਣ ਵਾਲੇ ਪੈਂਫਲੇਟ/ਲੀਫਲੈਟ/ਪੋਸਟਰਾਂ 'ਤੇ ਤਿੱਖੀ ਨਜ਼ਰ ਰੱਖੀ ਜਾਵੇਗੀ -ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਪ੍ਰਿੰਟਿੰਗ ਪ੍ਰੈੱਸ ਮਾਲਕਾਂ ਨਾਲ ਮੀਟਿੰਗ ਪਟਿਆਲਾ, 19 ਮਾਰਚ: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕਿਹਾ ਹੈ ਕਿ ਲੋਕ ਸਭਾ ਚੋਣਾਂ ਨੂੰ ਨਿਰਪੱਖ, ਨਿਰਵਿਘਨ, ਸ਼ਾਂਤਮਈ ਅਤੇ ਸੁਤੰਤਰ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣ ਸਮੇਂ ਦੌਰਾਨ ਗ਼ੈਰ-ਕਾਨੂੰਨੀ ਪੋਸਟਰਾਂ, ਪੈਂਫਲੇਟ, ਹੈਂਡਬਿਲਾਂ, ਪਰਚਿਆਂ 'ਤੇ ਲਗਾਤਾਰ ਨਜ਼ਰ ਰੱਖੀ ਜਾਵੇਗੀ। ਇੱਥੇ ਪ੍ਰਿੰਟਿੰਗ ਪ੍ਰੈੱਸ ਮਾਲਕਾਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਨਿਯਮਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਏਗਾ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੋਈ ਵੀ ਵਿਅਕਤੀ ਅਜਿਹਾ ਕੋਈ ਵੀ ਚੋਣ ਪੈਂਫਲੈਟ ਜਾਂ ਪੋਸਟਰ ਨਾ ਛਾਪੇ ਜਾਂ ਪ੍ਰਕਾਸ਼ਿਤ ਨਾ ਕਰੇ, ਜਿਸ 'ਤੇ ਪ੍ਰਿੰਟਰ, ਪ੍ਰਕਾਸ਼ਕ, ਕਾਪੀਆਂ ਦੀ ਗਿਣਤੀ ਆਦਿ ਦਾ ਵੇਰਵਾ ਦਰਜ ਨਾ ਹੋਵੇ। ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਚੋਣ ਸੰਬੰਧੀ ਛਾਪੀ ਗਈ ਸਮੱਗਰੀ ਦਾ ਪੂਰਾ ਵੇਰਵਾ ਰਿਟਰਨਿੰਗ ਅਫ਼ਸਰ ਕੋਲ ਨਿਰਧਾਰਤ ਸਮੇਂ ਅੰਦਰ ਜਮ੍ਹਾਂ ਕਰਵਾਇਆ ਜਾਵੇ। ਉਨ੍ਹਾਂ ਪ੍ਰਿੰਟਿੰਗ ਪ੍ਰੈਸਾਂ ਦੇ ਮਾਲਕਾਂ ਦੇ ਨੁਮਾਇੰਦਿਆਂ ਨੂੰ ਪੈਂਫਲੈਟ, ਪਰਚੇ, ਪੋਸਟਰ, ਹੈਂਡਬਿੱਲ ਅਤੇ ਹੋਰ ਚੋਣ ਸਮੱਗਰੀ ਪ੍ਰਕਾਸ਼ਿਤ ਕਰਨ ਲਈ ਆਏ ਵਿਅਕਤੀਆਂ ਤੋਂ ਘੋਸ਼ਣਾ ਪੱਤਰ ਲਾਜ਼ਮੀ ਪ੍ਰਾਪਤ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤੇ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਰਹਿਣ ਦੌਰਾਨ ਗ਼ੈਰ-ਕਾਨੂੰਨੀ ਫਲੈਕਸਾਂ, ਪੋਸਟਰਾਂ, ਪੈਂਫਲੇਟਾਂ ਨੂੰ ਰੋਕਣ ਲਈ ਟੀਮਾਂ ਪਹਿਲਾਂ ਹੀ ਗਠਿਤ ਕਰ ਦਿੱਤੀਆਂ ਗਈਆਂ ਹਨ ਅਤੇ ਜੇਕਰ ਕੋਈ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ। ਪ੍ਰਿੰਟਿੰਗ ਪ੍ਰੈਸਾਂ ਦੇ ਨੁਮਾਇੰਦਿਆਂ ਨੇ ਡਿਪਟੀ ਕਮਿਸ਼ਨਰ ਨੂੰ ਵਿਸ਼ਵਾਸ਼ ਦੁਆਇਆ ਕਿ ਉਹ ਕਾਨੂੰਨ ਦੀ ਪਾਲਣਾ ਯਕੀਨੀ ਬਣਾਉਣਗੇ।
Punjab Bani 19 March,2024
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ; ਚੋਣ ਪ੍ਰਕਿਰਿਆ ਬਾਰੇ ਕਰਵਾਇਆ ਜਾਣੂ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ; ਚੋਣ ਪ੍ਰਕਿਰਿਆ ਬਾਰੇ ਕਰਵਾਇਆ ਜਾਣੂ - ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਨਫ਼ਰਤੀ ਭਾਸ਼ਣ, ਧਾਰਮਿਕ ਜਾਂ ਜਾਤੀ ਆਧਾਰਤ ਵੋਟ ਮੰਗਣ, ਵਿਰੋਧੀਆਂ 'ਤੇ ਨਿੱਜੀ ਹਮਲਿਆਂ ਤੋਂ ਬਚਣਾ ਚਾਹੀਦਾ ਹੈ: ਸਿਬਿਨ ਸੀ ਚੰਡੀਗੜ੍ਹ, 18 ਮਾਰਚ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ-2024 ਦੇ ਜ਼ਰੂਰੀ ਪਹਿਲੂਆਂ ਤੋਂ ਜਾਣੂੰ ਕਰਵਾਉਣ ਲਈ ਸੂਬੇ ਦੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਚੋਣ ਪ੍ਰਕਿਰਿਆ ਦੀ ਵਿਸਤ੍ਰਿਤ ਜਾਣਕਾਰੀ ਤੋਂ ਇਲਾਵਾ ਵੋਟਰਾਂ ਦੀ ਕੁੱਲ ਸੰਖਿਆ (2,12,71,246), ਮਰਦ ਵੋਟਰ (1,11,92,959), ਔਰਤ ਵੋਟਰ (1,00,77,543), ਟਰਾਂਸਜੈਂਡਰ ਵੋਟਰ (744), ਅਪਾਹਜ ਵਿਅਕਤੀ (1,57,257), ਓਵਰਸੀਜ਼ ਵੋਟਰ (1597) ਅਤੇ ਪੋਲਿੰਗ ਸਟੇਸ਼ਨਾਂ ਦੀ ਗਿਣਤੀ (24,433) ਵਰਗੇ ਮੁੱਖ ਅੰਕੜਿਆਂ ਨੂੰ ਉਜਾਗਰ ਕੀਤਾ। ਇਸਦੇ ਨਾਲ ਹੀ ਉਨ੍ਹਾਂ ਅਪਾਹਜ ਵੋਟਰਾਂ ਅਤੇ 85 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਘਰ ਤੋਂ ਵੋਟ ਪਾਉਣ ਦੀ ਚੋਣ ਕਰਨ ਦੇ ਅਧਿਕਾਰ ਬਾਰੇ ਦੱਸਿਆ। ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐਮ) ਦੀ ਉਪਲਬਧਤਾ ਬਾਰੇ, ਸਿਬਿਨ ਸੀ ਨੇ ਦੱਸਿਆ ਕਿ ਸੂਬੇ ਵਿਚ 150 ਫ਼ੀਸਦੀ ਈਵੀਐਮ ਦੀ ਉਪਲਬਧਤਾ ਹੈ, ਜੋ ਲੋੜ ਤੋਂ 50 ਫ਼ੀਸਦੀ ਵੱਧ ਹੈ। ਇਸ ਤੋਂ ਇਲਾਵਾ, ਉਨ੍ਹਾਂ ਭਰੋਸਾ ਦਿੱਤਾ ਕਿ ਸਾਰੇ ਪੋਲਿੰਗ ਸਟੇਸ਼ਨਾਂ ਨੂੰ ਜ਼ਰੂਰੀ ਸਹੂਲਤਾਂ ਜਿਵੇਂ ਕਿ ਰੈਂਪ, ਪਾਣੀ ਦੀ ਸਪਲਾਈ, ਉਚਿਤ ਰੋਸ਼ਨੀ ਦੇ ਪ੍ਰਬੰਧ ਅਤੇ ਪਖਾਨੇ ਆਦਿ ਨਾਲ ਲੈਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੇ ਪੋਲਿੰਗ ਸਟੇਸ਼ਨ ਵੋਟਰਾਂ ਦੇ ਪਤੇ ਤੋਂ 2 ਕਿਲੋਮੀਟਰ ਦੇ ਅੰਦਰ ਸੁਵਿਧਾਜਨਕ ਤੌਰ 'ਤੇ ਸਥਿਤ ਹੋਣਗੇ। ਮੁੱਖ ਚੋਣ ਅਧਿਕਾਰੀ ਨੇ ਚੋਣ ਪ੍ਰਕਿਰਿਆ ਦੀਆਂ ਵੱਖ-ਵੱਖ ਗੱਲਾਂ ਬਾਰੇ ਵਿਸਥਾਰ ਨਾਲ ਦੱਸਦਿਆਂ ਲੋਕ ਸਭਾ ਚੋਣਾਂ ਲਈ ਉਮੀਦਵਾਰ ਦੀ ਯੋਗਤਾ, ਅਯੋਗਤਾ ਦੇ ਉਪਬੰਧ (ਸੰਵਿਧਾਨਕ ਅਤੇ ਵਿਧਾਨਕ), ਨਾਮਜ਼ਦਗੀ ਪ੍ਰਕਿਰਿਆਵਾਂ, ਨਾਮਜ਼ਦਗੀਆਂ ਨੂੰ ਰੱਦ ਕਰਨ ਦੇ ਆਧਾਰ ਅਤੇ ਨਾਮਜ਼ਦਗੀਆਂ ਵਾਪਸ ਲੈਣ ਦੇ ਨਿਯਮਾਂ ਦੇ ਨਾਲ-ਨਾਲ ਚੋਣ ਨਿਸ਼ਾਨ ਅਲਾਟਮੈਂਟ ਨਿਯਮਾਂ ਬਾਰੇ ਪੂਰੀ ਜਾਣਕਾਰੀ ਦਿੱਤੀ। ਇਸ ਦੌਰਾਨ ਸਿਬਿਨ ਸੀ ਨੇ ਆਦਰਸ਼ ਚੋਣ ਜ਼ਾਬਤੇ ਦੇ ਮੁੱਖ ਉਪਬੰਧਾਂ ਦੀ ਰੂਪਰੇਖਾ ਬਾਰੇ ਵੀ ਦੱਸਿਆ। ਉਨ੍ਹਾਂ ਅਪੀਲ ਕੀਤੀ ਕਿ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਨਫ਼ਰਤ ਭਰੇ ਭਾਸ਼ਣ, ਧਾਰਮਿਕ ਜਾਂ ਜਾਤੀ ਅਧਾਰਤ ਵੋਟ ਮੰਗਣ, ਵਿਰੋਧੀਆਂ 'ਤੇ ਨਿੱਜੀ ਹਮਲਿਆਂ ਜਾਂ ਗੈਰ-ਪ੍ਰਮਾਣਿਤ ਰਿਪੋਰਟਾਂ ਦੇ ਆਧਾਰ 'ਤੇ ਆਲੋਚਨਾ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਮੀਟਿੰਗਾਂ ਅਤੇ ਹੋਰ ਸਮਾਗਮਾਂ ਲਈ ਜ਼ਿਲ੍ਹਾ ਅਧਿਕਾਰੀਆਂ ਤੋਂ ਅਗਾਊਂ ਇਜਾਜ਼ਤ ਲੈਣ ਬਾਰੇ ਵੀ ਕਿਹਾ। ਮੀਟਿੰਗ ਮੌਕੇ ਸੁਵਿਧਾ ਪੋਰਟਲ ਅਤੇ ਨਾਮਜ਼ਦਗੀ ਪ੍ਰਕਿਰਿਆ ਨੂੰ ਸਰਲ ਬਣਾਉਣ ਅਤੇ ਰਾਜਨੀਤਿਕ ਪਾਰਟੀਆਂ ਲਈ ਵੱਖ-ਵੱਖ ਇਜਾਜ਼ਤਾਂ ਪ੍ਰਾਪਤ ਕਰਨ ਵਿੱਚ ਇਸਦੀ ਭੂਮਿਕਾ ਬਾਰੇ ਜਾਣਕਾਰੀ ਦਿੱਤੀ ਗਈ । ਸੁਵਿਧਾ ਪੋਰਟਲ ਰਾਹੀਂ ਉਮੀਦਵਾਰ ਆਨਲਾਈਨ ਨਾਮਜ਼ਦਗੀਆਂ ਅਤੇ ਹਲਫੀਆ ਬਿਆਨ ਦਾਖਲ ਕਰ ਸਕਦੇ ਹਨ, ਦਸਤਾਵੇਜ਼ ਜਮ੍ਹਾਂ ਕਰਵਾਉਣ ਲਈ ਰਿਟਰਨਿੰਗ ਅਫਸਰਾਂ ਨਾਲ ਮੀਟਿੰਗਾਂ ਦਾ ਸਮਾਂ ਤੈਅ ਕਰ ਸਕਦੇ ਹਨ ਅਤੇ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾ ਸਕਦੇ ਹਨ। ਮੀਟਿੰਗ ਵਿੱਚ ਵਧੀਕ ਮੁੱਖ ਚੋਣ ਅਧਿਕਾਰੀ ਹਰੀਸ਼ ਨਈਅਰ ਤੇ ਅਭਿਜੀਤ ਕਪਲਿਸ਼, ਸੰਯੁਕਤ ਸੀਈਓ ਸਕੱਤਰ ਸਿੰਘ ਬੱਲ ਅਤੇ ਸੀਈਓ ਦਫ਼ਤਰ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
Punjab Bani 18 March,2024
ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਚੋਣ ਪ੍ਰਚਾਰ ਕੀਤਾ ਤੇਜ਼ : ਸ. ਹਰਚੰਦ ਸਿੰਘ ਬਰਸਟ
ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਚੋਣ ਪ੍ਰਚਾਰ ਕੀਤਾ ਤੇਜ਼ : ਸ. ਹਰਚੰਦ ਸਿੰਘ ਬਰਸਟ --- ‘ਆਪ’ ਵੱਲੋਂ 600 ਯੂਨਿਟ ਮੁਫ਼ਤ ਬਿਜਲੀ ਤੇ 42 ਹਜ਼ਾਰ ਨੌਜਵਾਨਾਂ ਨੂੰ ਨੌਕਰੀ ਦੇਣ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ --- ‘ਆਪ’ ਨੇ ਦੋ ਸਾਲਾਂ ਵਿੱਚ ਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਮਿਸਾਲ ਯੋਗ ਕੰਮ ਕੀਤੇ --- ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਤੇ ਭਾਜਪਾ ਆਪਣੀ ਹੋਂਦ ਬਚਾਉਣ ਲਈ ਲੋਕਾਂ ਨੂੰ ਗੁਮਰਾਹ ਕਰਨ ਵਿੱਚ ਲੱਗੇ ਚੰਡੀਗਡ਼੍ਹ 18 ਮਾਰਚ - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਅਗਾਮੀ ਲੋਕ ਸਭਾ ਚੋਣਾਂ ਲਈ ‘ਆਪ’ ਨੇ ਚੋਣ ਪ੍ਰਚਾਰ ਨੂੰ ਤੇਜ਼ ਕਰ ਦਿੱਤਾ ਹੈ। ‘ਆਪ’ ਵਰਕਰਾਂ ਤੇ ਵਲੰਟੀਅਰਾਂ ਵੱਲੋਂ ਪੰਜਾਬ ਦੀਆਂ ਸਾਰੀਆਂ ਲੋਕ ਸਭਾ ਸੀਟਾਂ ’ਤੇ ਘਰ-ਘਰ ਜਾ ਕੇ ‘ਆਪ’ ਸਰਕਾਰ ਵੱਲੋਂ ਦੋ ਸਾਲਾਂ ਵਿੱਚ ਕੀਤੇ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਦੋ ਸਾਲਾਂ ਵਿੱਚ ਕੀਤੇ ਕੰਮਾਂ ਤੋਂ ਬਹੁਤ ਖੁਸ਼ ਹਨ, ਜੋ ਕਿ ਲੋਕ ਸਭਾ ਚੋਣਾਂ ਵਿੱਚ ਵੀ ਸਾਰੀਆਂ ਸੀਟਾਂ ’ਤੇ ‘ਆਪ’ ਉਮੀਦਵਾਰਾਂ ਨੂੰ ਯਕੀਨੀ ਜਿੱਤ ਦਵਾਉਣਗੇ। ਸ. ਬਰਸਟ ਨੇ ਕਿਹਾ ਕਿ ‘ਆਪ’ ਦੇ ਕਨਵੀਨਰ ਸ੍ਰੀ ਅਰਵਿੰਦ ਕੇਰਜੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਆਪ’ ਸਰਕਾਰ ਨੇ ਦੋ ਸਾਲਾਂ ਵਿੱਚ ਸਿੱਖਿਆ ਤੇ ਸਿਹਤ ਦੇ ਖੇਤਰ ਵਿੱਚ ਮਿਸਾਲ ਯੋਗ ਕੰਮ ਕੀਤੇ ਹਨ, ਜਿਸ ਨਾਲ ਆਮ ਲੋਕਾਂ ਨੂੰ ਬਹੁਤ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ 90 ਫ਼ੀਸਦੀ ਤੋਂ ਵੱਧ ਪਰਿਵਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ਦੋ ਸਾਲਾਂ ਦੌਰਾਨ 42 ਹਜ਼ਾਰ ਦੇ ਕਰੀਬ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਹੈ। ਰਾਜ ਵਿੱਚ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੋਤਸਾਹਿਤ ਕਰਨ ਲਈ ਖੇਡ ਨਰਸਰੀਆਂ ਬਣਾਇਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ‘ਆਪ’ ਦੇ ਵਲੰਟੀਅਰਾਂ ਵੱਲੋਂ ਸੂਬਾ ਸਰਕਾਰ ਦੇ ਕੰਮਾਂ ਨੂੰ ਘਰ-ਘਰ ਪਹੁੰਚਾਇਆ ਜਾ ਰਿਹਾ ਹੈ। ‘ਆਪ’ ਪੰਜਾਬ ਦੇ ਜਨਰਲ ਸਕੱਤਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਤੇ ਭਾਜਪਾ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਹ ਕਦੇ ਵੀ ਪੂਰੇ ਨਹੀਂ ਕੀਤੇ ਹਨ। ਇਸੇ ਕਰਕੇ ਪੰਜਾਬ ਦੇ ਲੋਕਾਂ ਨੇ ਦੇਸ਼ ’ਤੇ 70 ਸਾਲ ਰਾਜ ਕਰਨ ਵਾਲੀਆਂ ਪਾਰਟੀਆਂ ਨੂੰ ਪਾਸੇ ਹਟਾ ਕੇ ਆਮ ਲੋਕਾਂ ਨੂੰ ਸੱਤਾ ਚਲਾਉਣ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਤੇ ਭਾਜਪਾ ਆਪਣੀ ਹੋਂਦ ਬਚਾਉਣ ਲਈ ਚੋਣਾਂ ਲੜ ਰਹੇ ਹਨ, ਜਿਨ੍ਹਾਂ ਵੱਲੋਂ ਲੋਕਾਂ ਨੂੰ ਝੂਠੇ ਵਾਅਦੇ ਕੀਤੇ ਜਾ ਰਹੇ ਹਨ। ਸ. ਬਰਸਟ ਨੇ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਿਆਸਤ ਹਾਸ਼ੀਏ ਤੇ ਹੈ। ਸਿਆਸੀ ਜ਼ਮੀਨ ਤਲਾਸ਼ਦੇ ਹੋਏ ਅਕਾਲੀ ਦਲ ਵੱਲੋਂ ਪੰਜਾਬ ਦੇ ਹਿੱਤਾਂ ਨੂੰ ਛੱਡ ਕੇ ਆਪਣੇ ਨਿੱਜੀ ਸਵਾਰਥ ਨੂੰ ਉੱਪਰ ਰੱਖਿਆ ਹੋਇਆ ਹੈ। ਸੁਖਬੀਰ ਸਿੰਘ ਬਾਦਲ ਆਪਣੀ ਹੋਂਦ ਦੀ ਲੜਾਈ ਲੜ ਰਿਹਾ ਹੈ ਅਤੇ ਪਾਰਟੀ ਵਿੱਚ ਆਪਸੀ ਖਿੱਚਤਾਨ ਚੱਲ ਰਹੀ ਹੈ। ਇਸੇ ਦਾ ਨਤੀਜਾ ਹੈ ਕਿ ਅਜੇ ਤੱਕ ਅਕਾਲੀ ਦਲ, ਕਾਂਗਰਸ ਅਤੇ ਬੀਜੇਪੀ ਵੱਲੋਂ ਪੰਜਾਬ ਵਿੱਚ ਉਮੀਦਵਾਰਾਂ ਦੇ ਨਾਂ ਘੋਸ਼ਤ ਨਹੀਂ ਕੀਤੇ ਗਏ ਹਨ। ਸ. ਬਰਸਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਆਪ’ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਵੱਡੇ ਅੰਤਰ ਨਾਲ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੀਆਂ ਜਮਾਨਤਾ ਤੱਕ ਜ਼ਬਤ ਹੋ ਜਾਣਗੀਆਂ। ਪੰਜਾਬ ਦੇ ਲੋਕ ਇਕ ਵਾਰ ਫਿਰ ਆਪਣੇ ਨਿੱਜੀ ਹਿੱਤਾਂ ਲਈ ਪੰਜਾਬ ਨੂੰ ਹਾਸ਼ੀਏ ’ਤੇ ਪਹੁੰਚਾਉਣ ਵਾਲਿਆਂ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ।
Punjab Bani 18 March,2024
ਚੋਣਾਂ ਦੌਰਾਨ ਸ਼ਰਾਬ ਦੀ ਵਿਕਰੀ 'ਤੇ ਰਹੇਗੀ ਤਿੱਖੀ ਨਜ਼ਰ
'ਲੋਕ ਸਭਾ ਚੋਣਾਂ 2024' ਚੋਣਾਂ ਦੌਰਾਨ ਸ਼ਰਾਬ ਦੀ ਵਿਕਰੀ 'ਤੇ ਰਹੇਗੀ ਤਿੱਖੀ ਨਜ਼ਰ -ਸ਼ਰਾਬ ਦੀ ਨਜਾਇਜ਼ ਵਿਕਰੀ ਤੇ ਭੰਡਾਰਨ ਦੀ ਇਜ਼ਾਜਤ ਨਹੀਂ-ਸ਼ੌਕਤ ਅਹਿਮਦ ਪਰੇ -ਵੋਟਰਾਂ ਨੂੰ ਭਰਮਾਉਣ ਲਈ ਸ਼ਰਾਬ ਵੰਡੇ ਜਾਣ ਤੇ ਨਜਾਇਜ਼ ਬਰਾਮਦ ਹੋਣ 'ਤੇ ਹੋਵੇਗੀ ਸਖ਼ਤ ਕਾਨੂੰਨੀ ਕਾਰਵਾਈ-ਵਰੁਣ ਸ਼ਰਮਾ -ਡੀ.ਸੀ. ਤੇ ਐਸ.ਐਸ.ਪੀ ਵੱਲੋਂ ਸ਼ਰਾਬ ਠੇਕੇਦਾਰਾਂ ਤੇ ਸ਼ਰਾਬ ਫੈਕਟਰੀਆਂ ਦੇ ਨੁਮਾਇੰਦਿਆਂ ਨਾਲ ਬੈਠਕ ਪਟਿਆਲਾ, 18 ਮਾਰਚ: ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਅਤੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਸਾਂਝੇ ਤੌਰ 'ਤੇ ਕਿਹਾ ਹੈ ਕਿ ਲੋਕ ਸਭਾ ਚੋਣਾਂ ਦੌਰਾਨ ਪਟਿਆਲਾ ਜ਼ਿਲ੍ਹੇ ਅੰਦਰ ਸ਼ਰਾਬ ਦੀ ਕਿਸੇ ਵੀ ਤਰ੍ਹਾਂ ਦੀ ਨਜਾਇਜ਼ ਵਿਕਰੀ, ਗੋਦਾਮਾਂ ਵਿੱਚ ਨਜਾਇਜ਼ ਭੰਡਾਰਨ ਤੇ ਵੋਟਰਾਂ ਨੂੰ ਭਰਮਾਉਣ ਲਈ ਸ਼ਰਾਬ ਵੰਡੇ ਜਾਣ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਤੇ ਐਸ.ਐਸ.ਪੀ. ਪਟਿਆਲਾ ਜ਼ਿਲ੍ਹੇ ਦੇ ਸਮੂਹ ਰਿਟੇਲ ਡਿਸਟ੍ਰੀਬਿਊਟਰਜ਼, ਮੈਨੂਫੈਕਚਰਿੰਗ ਫੈਕਟਰੀਆਂ ਦੇ ਨੁਮਾਇੰਦਿਆਂ ਅਤੇ ਸ਼ਰਾਬ ਦੇ ਠੇਕੇਦਾਰਾਂ ਨਾਲ ਇੱਕ ਅਹਿਮ ਬੈਠਕ ਕਰ ਰਹੇ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕ ਸਭਾ ਚੋਣਾ ਦੇ ਮੱਦੇਨਜ਼ਰ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਆਦਰਸ਼ ਚੋਣ ਜਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਦਿਆਂ ਸ਼ਰਾਬ ਦੀ ਵਿਕਰੀ 'ਤੇ 24 ਘੰਟੇ ਤਿੱਖੀ ਨਜ਼ਰ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਡਿਸਟਲਰੀਆਂ ਤੇ ਸ਼ਰਾਬ ਦੇ ਕਾਰੋਬਾਰੀਆਂ 'ਤੇ ਖਾਸ ਨਜ਼ਰ ਰਹੇਗੀ ਅਤੇ ਕਿਸੇ ਨੂੰ ਵੀ ਚੋਣ ਜਾਬਤੇ ਦੀ ਉਲੰਘਣਾ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਨਾ ਹੀ ਕਿਸੇ ਨੂੰ ਗ਼ੈਰਕਾਨੂੰਨੀ ਕਾਰਵਾਈ ਕਰਨ ਦਿੱਤੀ ਜਾਵੇਗੀ। ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਸ਼ਰਾਬ ਦੇ ਸਮੂਹ ਕਾਰੋਬਾਰੀ ਆਦਰਸ਼ ਚੋਣ ਜਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦਿਨ ਸ਼ਰਾਬ ਦੀ ਵਿਕਰੀ ਪਹਿਲੇ ਦਿਨ ਨਾਲੋਂ 30 ਫੀਸਦੀ ਜਿਆਦਾ ਜਾਂ ਬਲਕ 'ਚ ਵਿਕਰੀ ਹੋਵੇ ਤਾਂ ਇਸ ਦੀ ਤੁਰੰਤ ਰਿਪੋਰਟ ਦਿੱਤੀ ਜਾਵੇ ਅਤੇ ਰੋਜ਼ਾਨਾ ਦੀ ਵਿਕਰੀ 'ਤੇ ਨਜ਼ਰ ਰੱਖਣ ਲਈ ਫਲਾਇੰਗ ਸੁਕੈਡ ਵੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਨੂੰ ਵੀ ਬਿਨ੍ਹਾਂ ਵਜ੍ਹਾ ਪ੍ਰੇਸਾਨ ਨਹੀਂ ਕੀਤਾ ਜਾਵੇਗਾ ਪ੍ਰੰਤੂ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਕੀਤੀ ਜਾਵੇਗੀ। ਐਸ.ਐਸ.ਪੀ. ਵਰੁਣ ਸ਼ਰਮਾ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕਿਸੇ ਵੀ ਇਲਾਕੇ ਵਿੱਚ ਸ਼ਰਾਬ ਨਜਾਇਜ਼ ਵੰਡਣ ਜਾਂ ਭੰਡਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਤਾਂ ਇਸ ਦੀ ਪੂਰੀ ਜਾਂਚ ਕਰਕੇ ਦੋਸ਼ੀ ਪਾਏ ਜਾਣ ਵਾਲੇ ਹਰੇਕ ਸਬੰਧਤ ਵਿਰੁੱਧ ਇਕੱਲੇ ਆਬਕਾਰੀ ਐਕਟ ਹੀ ਨਹੀਂ ਬਲਕਿ ਲੋਕ ਪ੍ਰਤੀਨਿੱਧਤਾ ਐਕਟ ਸਮੇਤ ਆਈ.ਪੀ.ਸੀ. ਦੀਆਂ ਦੀਆਂ ਧਾਰਾਵਾਂ ਤਹਿਤ ਸਖ਼ਤ ਕਾਨੂੰਨੀ ਕਾਰਵਾਈ ਕਰਦਿਆਂ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਐਸ.ਐਸ.ਪੀ. ਨੇ ਕਿਹਾ ਕਿ ਤਾਕਤ ਤੇ ਪੈਸੇ ਦੀ ਸ਼ਕਤੀ ਦੀ ਦੁਰਵਰਤੋਂ ਨੂੰ ਸਖ਼ਤੀ ਨਾਲ ਨੱਪਿਆ ਜਾਵੇਗਾ, ਇਸ ਲਈ ਨੇਕ ਨੀਤੀ ਨਾਲ ਚੋਣ ਜ਼ਾਬਤੇ ਦੀ ਪਾਲਣਾ ਕੀਤੀ ਜਾਵੇ ਤਾਂ ਕਿ ਕਿਸੇ ਨੂੰ ਵੀ ਕਾਨੂੰਨੀ ਕਾਰਵਾਈ ਦਾ ਸਾਹਮਣਾ ਨਾ ਕਰਨਾ ਪਵੇ। ਮੀਟਿੰਗ ਮੌਕੇ ਸਹਾਇਕ ਕਮਿਸ਼ਨਰ ਆਬਕਾਰੀ ਰਾਜੇਸ਼ ਐਰੀ, ਈ.ਟੀ.ਓਜ ਡੀ.ਐਸ. ਚਹਿਲ, ਰੁਪਿੰਦਰਜੀਤ ਸਿੰਘ, ਵੱਖ-ਵੱਖ ਡਿਸਟਿਲਰੀਜ਼ ਦੇ ਈ.ਓਜ ਸਮੇਤ ਚੋਣ ਤਹਿਸੀਲਦਾਰ ਵਿਜੇ ਕੁਮਾਰ ਚੌਧਰੀ ਤੇ ਪਟਿਆਲਾ ਨਾਲ ਸਬੰਧਤ ਸ਼ਰਾਬ ਦੇ ਕਾਰੋਬਾਰੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
Punjab Bani 18 March,2024
ਸਮੂਹ ਬੈਂਕ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ : ਜ਼ਿਲ੍ਹਾ ਚੋਣ ਅਫ਼ਸਰ
ਲੋਕ ਸਭਾ ਚੋਣਾਂ-2024 ਸਮੂਹ ਬੈਂਕ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ : ਜ਼ਿਲ੍ਹਾ ਚੋਣ ਅਫ਼ਸਰ -ਕਿਹਾ, ਸ਼ੱਕੀ ਲੈਣ-ਦੇਣ ਦੇ ਵੇਰਵੇ ਸਮੇਤ 1 ਲੱਖ ਜਾਂ ਵਧੇਰੇ ਰਾਸ਼ੀ ਜਮ੍ਹਾਂ ਜਾਂ ਕਢਵਾਉਣ ਵਾਲਿਆਂ ਦੀ ਰਿਪੋਰਟ ਰੋਜ਼ਾਨਾ ਸੌਂਪੀ ਜਾਵੇ -ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਬੈਂਕਾਂ ਨਾਲ ਮੀਟਿੰਗ ਪਟਿਆਲਾ, 18 ਮਾਰਚ: ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਅੱਜ ਬੈਂਕਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਜ਼ਿਲ੍ਹੇ ਅੰਦਰਲੀਆਂ ਸਮੂਹ ਬੈਂਕਾਂ ਨੂੰ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨ ਲਈ ਕਿਹਾ। ਇਸ ਮੌਕੇ ਐਸ.ਪੀ. ਸਿਟੀ ਮੁਹੰਮਦ ਸਰਫ਼ਰਾਜ਼ ਆਲਮ ਵੀ ਮੌਜੂਦ ਸਨ। ਸ੍ਰੀ ਪਰੇ ਨੇ ਬੈਂਕਾਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਕਿਸੇ ਖਾਤੇ 'ਚੋਂ ਇੱਕ ਲੱਖ ਰੁਪਏ ਜਾਂ ਇਸ ਤੋਂ ਵੱਧ ਦੀ ਨਕਦੀ ਕਢਵਾਉਣ ਅਤੇ ਜਮ੍ਹਾਂ ਕਰਵਾਉਣ ਦੀ ਸ਼ੱਕੀ ਜਾਂ ਅਸਧਾਰਨ ਕਾਰਵਾਈ ਦੇ ਪੂਰੇ ਵੇਰਵੇ ਰੱਖਣੇ ਯਕੀਨੀ ਬਣਾਏ ਜਾਣ। ਇਸ ਤੋਂ ਇਲਾਵਾ ਇਸ ਸਬੰਧੀ ਰੋਜ਼ਾਨਾ ਰਿਪੋਰਟ ਵੀ ਸਾਂਝੀ ਕੀਤੀ ਜਾਵੇ, ਤਾਂ ਜੋ ਲੋਕ ਸਭਾ ਚੋਣਾਂ ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਕਰਵਾਈਆਂ ਜਾ ਸਕਣ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਚੋਣ ਲੜ੍ਹ ਰਹੇ ਹਰ ਉਮੀਦਵਾਰ ਦਾ ਚੋਣ ਖ਼ਰਚੇ ਸਬੰਧੀ ਇੱਕ ਵੱਖਰਾ ਖਾਤਾ ਖੁੱਲ੍ਹਵਾਉਣਾ ਲਾਜ਼ਮੀ ਹੈ। ਉਨ੍ਹਾਂ ਬੈਂਕਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਮੀਦਵਾਰ ਜਾਂ ਪਰਿਵਾਰਕ ਮੈਂਬਰਾਂ ਵੱਲੋਂ ਬੈਂਕ ਖਾਤੇ ਵਿਚੋਂ 1 ਲੱਖ ਰੁਪਏ ਤੋਂ ਵੱਧ ਦੀ ਨਕਦੀ ਜਮ੍ਹਾਂ ਜਾਂ ਕੱਢਵਾਈ ਹੋਵੇ, ਬਾਰੇ ਵੀ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਰਾਜਸੀ ਪਾਰਟੀ ਜਾਂ ਉਮੀਦਵਾਰ ਦੇ ਖਾਤੇ 'ਚ ਕਿਸੇ ਵੀ ਕਿਸਮ ਦੀ ਵੱਡੀ ਰਾਸ਼ੀ ਸ਼ੱਕੀ ਤੌਰ 'ਤੇ ਜਮ੍ਹਾ ਕਰਵਾਈ ਜਾਂ ਕਢਵਾਈ ਜਾਂਦੀ ਹੈ ਤਾਂ ਇਸ ਦੀ ਰਿਪੋਰਟ ਵੀ ਤੁਰੰਤ ਦਿੱਤੀ ਜਾਵੇ ਅਤੇ ਲੋੜੀਂਦੀ ਕਾਰਵਾਈ ਕਰਨੀ ਯਕੀਨੀ ਬਣਾਈ ਜਾਵੇ। 10 ਲੱਖ ਰੁਪਏ ਤੱਕ ਦੀ ਨਕਦੀ ਦੀ ਜਾਣਕਾਰੀ ਵੀ ਤੁਰੰਤ ਦਫ਼ਤਰ, ਜ਼ਿਲ੍ਹਾ ਚੋਣ ਅਫ਼ਸਰ ਤੇ ਆਮਦਨ ਕਰ ਵਿਭਾਗ ਦੇ ਨੋਡਲ ਅਫ਼ਸਰ ਨੂੰ ਦਿੱਤੀ ਜਾਵੇ। ਉਨ੍ਹਾਂ ਹੋਰ ਕਿਹਾ ਕਿ ਨਕਦੀ ਲਿਜਾਣ ਵਾਲੀਆਂ ਵੈਨਾਂ ਅਤੇ ਏ.ਟੀ.ਐਮਜ 'ਚ ਪੈਸੇ ਪਾਉਣ ਲਈ ਲਿਜਾਈ ਜਾ ਰਹੀ ਨਕਦ ਰਾਸ਼ੀ ਸਬੰਧੀ ਪੂਰੇ ਦਸਤਾਵੇਜ਼ ਹੋਣੇ ਜ਼ਰੂਰੀ ਹਨ। ਇਸ ਤੋਂ ਇਲਾਵਾ ਸੁਰੱਖਿਆ ਦੇ ਇੰਤਜ਼ਾਮ ਬੈਂਕਾਂ ਦੀਆਂ ਅਤੇ ਨਿਜੀ ਕੰਪਨੀਆਂ ਦੀਆਂ ਗੱਡੀਆਂ 'ਚ ਹੋਣੇ ਵੀ ਯਕੀਨੀ ਬਣਾਏ ਜਾਣ। ਮੀਟਿੰਗ ਵਿੱਚ ਚੋਣ ਤਹਿਸੀਲਦਾਰ ਵਿਜੈ ਕੁਮਾਰ ਚੌਧਰੀ ਵੀ ਮੌਜੂਦ ਸਨ।
Punjab Bani 18 March,2024
'ਲੋਕ ਸਭਾ ਚੋਣਾਂ 2024'
'ਲੋਕ ਸਭਾ ਚੋਣਾਂ 2024' ਪੰਜਾਬ ਅਤੇ ਹਰਿਆਣਾ ਦੇ ਪੰਜ ਜ਼ਿਲ੍ਹਿਆਂ ਦੇ ਡੀਸੀਜ਼ ਵੱਲੋਂ ਅਮਨ ਸ਼ਾਂਤੀ ਨਾਲ ਲੋਕ ਸਭਾ ਚੋਣਾਂ ਕਰਵਾਉਣ ਦਾ ਅਹਿਦ - ਪਟਿਆਲਾ ਸਮੇਤ ਕੁਰੂਕਸ਼ੇਤਰਾ, ਅੰਬਾਲਾ, ਕੈਥਲ, ਜੀਂਦ ਜ਼ਿਲ੍ਹਿਆਂ ਦੇ ਡੀਸੀਜ਼ 'ਤੇ ਪੁਲਿਸ ਅਧਿਕਾਰੀਆਂ ਦੀ ਹੋਈ ਵਰਚੂਅਲ ਤਾਲਮੇਲ ਮੀਟਿੰਗ -ਲੋਕ ਸਭਾ ਚੋਣਾਂ ਸੁਤੰਤਰ ਤੇ ਅਮਨ-ਅਮਾਨ ਨਾਲ ਕਰਵਾਉਣ ਲਈ ਹਰਿਆਣਾ ਦੇ ਪਟਿਆਲਾ ਨਾਲ ਲੱਗਦੇ ਜ਼ਿਲ੍ਹਾ ਅਧਿਕਾਰੀਆਂ ਦਾ ਸਹਿਯੋਗ ਜਰੂਰੀ : ਸ਼ੌਕਤ ਅਹਿਮਦ ਪਰੇ -ਪਟਿਆਲਾ ਪੁਲਿਸ ਵੱਲੋਂ ਲਗਾਏ ਗਏ ਅੰਤਰਰਾਜੀ ਨਾਕੇ : ਵਰੁਣ ਸ਼ਰਮਾ ਪਟਿਆਲਾ, 18 ਮਾਰਚ: ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅੱਜ ਪੰਜਾਬ ਅਤੇ ਹਰਿਆਣਾ ਦੇ ਪੰਜ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਆਪਸੀ ਤਾਲਮੇਲ ਮੀਟਿੰਗ ਕੀਤੀ ਗਈ, ਜਿਸ ਵਿੱਚ ਅਮਨ ਸ਼ਾਂਤੀ ਨਾਲ ਲੋਕ ਸਭਾ ਚੋਣਾਂ ਕਰਵਾਉਣ ਦਾ ਅਹਿਦ ਲਿਆ ਗਿਆ। ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਹਰਿਆਣਾ ਦੇ ਪਟਿਆਲਾ ਦੀਆਂ ਹੱਦਾਂ ਨਾਲ ਲੱਗਦੇ ਜ਼ਿਲ੍ਹਿਆਂ, ਕੁਰੂਕਸ਼ੇਤਰਾ, ਜੀਂਦ, ਕੈਥਲ ਤੇ ਅੰਬਾਲਾ ਦੇ ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਇੱਕ ਅੰਤਰਰਾਜੀ ਤਾਲਮੇਲ ਵਰਚੂਅਲ ਮੀਟਿੰਗ ਕੀਤੀ। ਇਸ ਮੌਕੇ ਐਸ.ਐਸ.ਪੀ. ਵਰੁਣ ਸ਼ਰਮਾ, ਐਸ.ਪੀ. ਮੁਹੰਮਦ ਸਰਫ਼ਰਾਜ਼ ਆਲਮ ਸਮੇਤ ਪੰਜਾਬ ਅਤੇ ਹਰਿਆਣਾ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ। ਮੀਟਿੰਗ ਦੌਰਾਨ ਦੋਵਾਂ ਰਾਜਾਂ ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਲੋਕ ਸਭਾ ਚੋਣਾਂ ਨੂੰ ਨਿਰਪੱਖ, ਨਿਰਵਿਘਨ ਅਤੇ ਅਮਨ-ਅਮਾਨ ਨਾਲ ਸਫ਼ਲਤਾ ਪੂਰਵਕ ਕਰਵਾਉਣ ਲਈ ਸਾਂਝੀ ਰਣਨੀਤੀ 'ਤੇ ਚਰਚਾ ਕੀਤੀ ਗਈ। ਇਸ ਤੋਂ ਬਿਨ੍ਹਾਂ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਆਦਰਸ਼ ਚੋਣ ਜਾਬਤਾ ਸਖ਼ਤੀ ਨਾਲ ਲਾਗੂ ਕਰਨ ਸਮੇਤ ਹੋਰ ਅਹਿਮ ਮਸਲਿਆਂ 'ਤੇ ਗੰਭੀਰ ਵਿਚਾਰ ਵਟਾਂਦਰਾ ਵੀ ਕੀਤਾ ਗਿਆ। ਅੰਤਰਰਾਜੀ ਤਾਲਮੇਲ ਮੀਟਿੰਗ 'ਚ ਅੰਬਾਲਾ ਦੇ ਡੀ.ਸੀ. ਡਾ. ਸ਼ਾਲੀਨ, ਕੁਰੂਕਸ਼ੇਤਰਾ ਦੇ ਡੀ.ਸੀ. ਸ਼ੰਤਾਨੂੰ ਸ਼ਰਮਾ, ਕੈਥਲ ਦੇ ਡੀ.ਸੀ. ਪ੍ਰਸ਼ਾਤ ਪਵਾਰ, ਜੀਂਦ ਦੇ ਡੀ.ਸੀ. ਮੁਹੰਮਦ ਇਮਰਾਨ ਰਜ਼ਾ, ਐਸ.ਪੀ. ਅੰਬਾਲਾ ਜਸ਼ਨਦੀਪ ਰੰਧਾਵਾ, ਐਸ.ਪੀ. ਕੁਰੂਕਸ਼ੇਤਰਾ ਸੁਰਿੰਦਰ ਸਿੰਘ, ਐਸ.ਪੀ. ਕੈਥਲ ਉਪਾਸਨਾ, ਐਸ.ਪੀ. ਜੀਂਦ ਸੁਮਿਤ ਕੁਮਾਰ ਨੇ ਵਰਚੂਅਲ ਮੀਟਿੰਗ 'ਚ ਹਿੱਸਾ ਲਿਆ। ਮੀਟਿੰਗ ਦੌਰਾਨ ਗਵਾਂਢੀ ਸੂਬੇ ਦੇ ਪਟਿਆਲਾ ਨਾਲ ਲੱਗਦੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੇ ਲੋੜੀਂਦੀ ਸੂਚਨਾ ਦਾ ਆਦਾਨ ਪ੍ਰਦਾਨ ਕਰਨ, ਲੋਕ ਸਭਾ ਚੋਣਾਂ ਦੌਰਾਨ ਜਿਥੇ ਚੋਣ ਅਮਲ 'ਤੇ ਪ੍ਰਭਾਵ ਪਾ ਸਕਣ ਵਾਲੇ ਮਾੜੇ ਅਨਸਰਾਂ 'ਤੇ ਨਜ਼ਰ ਰੱਖਣ ਤੇ ਬਿਹਤਰ ਤਾਲਮੇਲ ਕਰਕੇ ਇਹ ਚੋਣਾਂ ਅਮਨ-ਸ਼ਾਂਤੀ ਨਾਲ ਕਰਵਾਉਣ ਦਾ ਅਹਿਦ ਕੀਤਾ ਉਥੇ ਹੀ ਹਰ ਪ੍ਰਕਾਰ ਦੇ ਨਸ਼ਿਆਂ ਦੀ ਤਸਕਰੀ ਸਮੇਤ ਸ਼ਰਾਬ, ਨਜਾਇਜ਼ ਹਥਿਆਰਾਂ ਤੇ ਗ਼ੈਰਕਾਨੂੰਨੀ ਨਗ਼ਦੀ ਦੇ ਪ੍ਰਵਾਹ ਨੂੰ ਰੋਕਣ ਲਈ ਵੀ ਸਾਂਝੀ ਰਣਨੀਤੀ ਬਣਾਈ ਗਈ। ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਸਮੇਤ ਲੋਕ ਸਭਾ ਚੋਣਾਂ ਨੂੰ ਨਿਰਪੱਖ ਤੇ ਨਿਰਵਿਘਨਤਾ ਸਹਿਤ ਕਰਵਾਉਣ ਲਈ ਗਵਾਂਢੀ ਰਾਜ ਦੇ ਸਿਵਲ ਤੇ ਪੁਲਿਸ ਅਧਿਕਾਰੀਆਂ ਵੱਲੋਂ ਸਾਂਝੀ ਰਣਨੀਤੀ ਉਲੀਕੀ ਗਈ ਹੈ। ਐਸ.ਐਸ.ਪੀ. ਵਰੁਣ ਸ਼ਰਮਾ ਨੇ ਕਿਹਾ ਕਿ ਦੋਵਾਂ ਰਾਜਾਂ ਨੂੰ ਜੋੜਦੇ ਸਾਰੇ ਕੱਚੇ ਤੇ ਪੱਕੇ ਮਾਰਗਾਂ 'ਤੇ ਵਿਸ਼ੇਸ਼ ਨਿਗਰਾਨੀ ਰੱਖਣ ਲਈ ਪੱਕੇ ਨਾਕਿਆਂ ਸਮੇਤ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਅਤੇ ਨਾਲ ਹੀ ਪੈਟਰੋਲਿੰਗ ਤੇ ਅਚਨਚੇਤ ਨਾਕੇ ਵੀ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ 'ਚ 13 ਅੰਤਰਰਾਜੀ ਪੱਕੇ ਨਾਕੇ ਲਗਾਏ ਗਏ ਹਨ, ਜਿਥੇ ਸੀ.ਸੀ.ਟੀ.ਵੀ ਕੈਮਰਿਆ ਨਾਲ ਵੀ ਨਜ਼ਰ ਰੱਖੀ ਜਾ ਰਹੀ ਹੈ।
Punjab Bani 18 March,2024
ਲੋਕ ਸਭਾ ਚੋਣਾਂ 2024: ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜੀ.ਪੀ. ਗੌਰਵ ਯਾਦਵ
ਲੋਕ ਸਭਾ ਚੋਣਾਂ 2024: ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜੀ.ਪੀ. ਗੌਰਵ ਯਾਦਵ - ਡੀਜੀਪੀ ਪੰਜਾਬ ਨੇ ਸੀਨੀਅਰ ਪੁਲੀਸ ਅਧਿਕਾਰੀਆਂ ਨੂੰ ਚੋਣਾਂ ਤੋਂ ਪਹਿਲਾਂ ਸੂਬੇ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ -ਸੀਪੀਜ਼/ਐਸਐਸਪੀਜ਼ ਨੂੰ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਲਈ ਦਿੱਤੇ ਨਿਰਦੇਸ਼ - ਰਾਜ ਭਰ ’ਚ ਵਧਾਈ ਸੁਰੱਖਿਆ, ਸੰਵੇਦਨਸ਼ੀਲ ਜ਼ਿਲਿ੍ਹਆਂ ਵਿੱਚ ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਤਾਇਨਾਤ: ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ ਚੰਡੀਗੜ੍ਹ, 17 ਮਾਰਚ: ਭਾਰਤੀ ਚੋਣ ਕਮਿਸ਼ਨ (ਈਸੀਆਈ) ਵੱਲੋਂ 2024 ਦੀਆਂ ਆਮ ਚੋਣਾਂ ਲਈ ਤਰੀਕਾਂ ਦਾ ਐਲਾਨ ਕਰਨ ਤੋਂ ਇੱਕ ਦਿਨ ਬਾਅਦ, ਪੁਲੀਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਕਿਹਾ ਕਿ ਪੰਜਾਬ ਪੁਲੀਸ ਸਰਹੱਦੀ ਰਾਜ ਵਿੱਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਦੇ ਅਮਲ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਦਰਅਸਲ , ਡੀਜੀਪੀ ਪੰਜਾਬ , ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਦੇ ਨਾਲ ਹੈੱਡਕੁਆਰਟਰ ਤੋਂ ਸਾਰੇ ਸੀਨੀਅਰ ਪੁਲੀਸ ਅਧਿਕਾਰੀਆਂ, ਰੇਂਜ ਏਡੀਜੀਐਸਪੀ/ਆਈਜੀਐਸਪੀ/ਡੀਆਈਜੀਜ਼ ਅਤੇ ਸੀਪੀਜ਼/ਐਸਐਸਪੀਜ਼ ਨਾਲ ਆਮ ਚੋਣਾਂ ਤੋਂ ਪਹਿਲਾਂ ਰਾਜ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਬੰਧੀ ਗੱਲਬਾਤ ਕਰ ਰਹੇ ਸਨ। ਜ਼ਿਕਰਯੋਗ ਹੈ ਕਿ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਦੇ ਨਾਲ ਹੀ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਪੰਜਾਬ ਵਿੱਚ ਆਮ ਚੋਣਾਂ ਲਈ ਵੋਟਾਂ ਦੇ ਆਖਰੀ ਪੜਾਅ ਵਿੱਚ 1 ਜੂਨ ਨੂੰ ਵੋਟਾਂ ਪੈਣਗੀਆਂ। ਡੀਜੀਪੀ ਗੌਰਵ ਯਾਦਵ ਨੇ ਸਮੂਹ ਅਧਿਕਾਰੀਆਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਹਰ ਪੱਖ ਤੋਂ ਸਖ਼ਤੀ ਨਾਲ ਪਾਲਣਾ ਕਰਨ ਅਤੇ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਭਾਰਤੀ ਚੋਣ ਕਮਿਸ਼ਨ ਦੀਆਂ ਸਾਰੀਆਂ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਭਗੌੜਿਆਂ (ਪੀ.ਓ.) ਅਤੇ ਪੈਰੋਲ ਜੰਪਰਜ਼ ਨੂੰ ਗ੍ਰਿਫ਼ਤਾਰ ਕਰਨ ਅਤੇ ਗੈਰ-ਜ਼ਮਾਨਤੀ ਵਾਰੰਟਾਂ (ਐਨ.ਬੀ.ਡਬਲਿਊ.) ਨੂੰ ਲਾਗੂ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਐਸਐਸਪੀਜ਼ ਅਤੇ ਸੀਪੀਜ਼ ਨੂੰ ਨਾਜਾਇਜ਼ ਸ਼ਰਾਬ, ਨਸ਼ੀਲੇ ਪਦਾਰਥਾਂ ਤੇ ਸਾਇਕੋਟਰਾਪਿਕ ਪਦਾਰਥਾਂ ਦੀ ਵਿਕਰੀ ਵਿੱਚ ਸ਼ਾਮਲ ਲੋਕਾਂ ਦੀ ਚੌਕਸੀ ਨਾਲ ਨਿਗਰਾਨੀ ਕਰਨ ਲਈ ਵੀ ਕਿਹਾ ਗਿਆ ਹੈ। ਡੀਜੀਪੀ ਨੇ ਸੀਪੀਜ਼/ਐਸਐਸਪੀਜ਼ ਨੂੰ ਚੋਣ ਕਮਿਸ਼ਨ ਦੇ ਨਿਯਮਾਂ ਦੀ ਪਾਲਣਾ ਕਰਦਿਆਂ ਲੋਕਾਂ ਤੋਂ ਲਾਇਸੰਸੀ ਹਥਿਆਰ ਜਮ੍ਹਾਂ ਕਰਵਾਏ ਜਾਣ ਨੂੰ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ। ਹੋਰ ਵੇਰਵੇ ਸਾਂਝੇ ਕਰਦਿਆਂ, ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਫੀਲਡ ਅਫਸਰਾਂ ਨੂੰ ਪੁਲਿਸ ਬਲ ਦਾ ਆਡਿਟ ਕਰਨ ਲਈ ਕਿਹਾ ਗਿਆ ਹੈ ਅਤੇ ਚੋਣਾਂ ਦੌਰਾਨ 75 ਫੀਸਦ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਪਹਿਲਾਂ ਹੀ ਸਮਾਜ ਵਿਰੋਧੀ ਅਨਸਰਾਂ ’ਤੇ ਨਜ਼ਰ ਰੱਖਣ ਅਤੇ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਲਈ ਆਪਣੇ ਅਧਿਕਾਰ ਖੇਤਰਾਂ ਵਿੱਚ ਫਲੈਗ ਮਾਰਚ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਅਪਰਾਧੀਆਂ, ਬੁਟਲੇਗਰਾਂ ਅਤੇ ਨਸ਼ਾ ਤਸਕਰਾਂ ਦੀ ਆਵਾਜਾਈ ਨੂੰ ਰੋਕਣ ਲਈ ਅੰਤਰ-ਰਾਜੀ ਸਰਹੱਦਾਂ ’ਤੇ ਚੈਕਿੰਗ ਵਧਾ ਦਿੱਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੇ ਸੰਵੇਦਨਸ਼ੀਲ ਜ਼ਿਲਿ੍ਹਆਂ ਵਿੱਚ ਕੇਂਦਰੀ ਹਥਿਆਰਬੰਦ ਪੁਲਿਸ ਬਲ (ਸੀਏਪੀਐਫ) ਦੀਆਂ 25 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ ਤਾਂ ਜੋ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਸੂਬੇ ਦੇ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿੱਚ ਸੁਖਾਵਾਂ ਮਾਹੌਲ ਬਣਾਇਆ ਜਾ ਸਕੇ। 25 ਕੰਪਨੀਆਂ ਵਿੱਚ ਸੈਂਟਰਲ ਰਿਜ਼ਰਵ ਪੁਲਿਸ ਫੋਰਸ (ਸੀਆਰਪੀਐਫ) ਦੀਆਂ ਪੰਜ, ਸੀਮਾ ਸੁਰੱਖਿਆ ਬਲ (ਬੀਐਸਐਫ) ਦੀਆਂ 15 ਅਤੇ ਇੰਡੋ-ਤਿੱਬਤੀਅਨ ਬਾਰਡਰ ਪੁਲਿਸ (ਆਈਟੀਬੀਪੀ) ਦੀਆਂ ਪੰਜ ਕੰਪਨੀਆਂ ਸ਼ਾਮਲ ਹਨ।ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸਾਰੇ ਪੁਲਿਸ ਅਫ਼ਸਰਾਂ ਨੂੰ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ ਵੀ ਭੇਜ ਦਿੱਤੇ ਗਏ ਹਨ।
Punjab Bani 17 March,2024
ਆਪ ਨੇਤਾ ਆਤਿਸ਼ੀ ਨੇ ਲਗਾਏ ਭਾਜਪਾ ਤੇ ਗੰਭੀਰ ਦੋਸ਼
ਆਪ ਨੇਤਾ ਆਤਿਸ਼ੀ ਨੇ ਲਗਾਏ ਭਾਜਪਾ ਤੇ ਗੰਭੀਰ ਦੋਸ਼ ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ਦੀ ਸੀਨੀਅਰ ਆਗੂ ਆਤਿਸ਼ੀ ਨੇ ਈਡੀ ਵੱਲੋਂ 9ਵੇਂ ਸੰਮਨ ਨੂੰ ਲੈ ਕੇ ਐਤਵਾਰ ਨੂੰ ਪ੍ਰੈੱਸ ਕਾਨਫਰੰਸ ਕਰਕੇ ਭਾਜਪਾ 'ਤੇ ਗੰਭੀਰ ਦੋਸ਼ ਲਾਏ ਹਨ।ਉਨ੍ਹਾਂ ਕਿਹਾ ਕਿ ਕੱਲ੍ਹ ਸ਼ਨੀਵਾਰ ਨੂੰ ਰੌਜ਼ ਐਵੇਨਿਊ ਅਦਾਲਤ ਨੇ ਆਬਕਾਰੀ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਸੀ ਪਰ ਭਾਜਪਾ ਅਤੇ ਪ੍ਰਧਾਨ ਮੰਤਰੀ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ। ਇਹ ਲੋਕ ਚਾਹੁੰਦੇ ਹਨ ਕਿ ਕਿਸੇ ਨਾ ਕਿਸੇ ਤਰ੍ਹਾਂ ਕੇਜਰੀਵਾਲ ਨੂੰ ਜੇਲ੍ਹ ਵਿੱਚ ਡੱਕ ਦਿੱਤਾ ਜਾਵੇ। ਤਾਜ਼ਾ ਮਾਮਲੇ ਵਿੱਚ ਕੱਲ੍ਹ ਦਿੱਲੀ ਦੇ ਮੁੱਖ ਮੰਤਰੀ ਨੂੰ ਦੋ ਨੋਟਿਸ ਭੇਜੇ ਗਏ ਹਨ, ਨੌਵਾਂ ਸੰਮਨ ਆਬਕਾਰੀ ਮਾਮਲੇ ਵਿੱਚ ਭੇਜਿਆ ਗਿਆ ਹੈ ਅਤੇ ਪਹਿਲਾ ਸੰਮਨ ਦਿੱਲੀ ਜਲ ਬੋਰਡ ਦੇ ਇੱਕ ਮਾਮਲੇ ਵਿੱਚ ਭੇਜਿਆ ਗਿਆ ਹੈ। ਭਾਜਪਾ ਅਤੇ ਮੋਦੀ ਜੀ ਅਦਾਲਤ ਦਾ ਇੰਤਜ਼ਾਰ ਨਹੀਂ ਕਰ ਰਹੇ ਹਨ, ਉਹ ਕੇਜਰੀਵਾਲ ਨੂੰ ਕਿਸੇ ਨਾ ਕਿਸੇ ਤਰੀਕੇ ਜੇਲ੍ਹ ਵਿੱਚ ਡੱਕਣਾ ਚਾਹੁੰਦੇ ਹਨ ਤਾਂ ਕਿ ਕੇਜਰੀਵਾਲ ਲੋਕ ਸਭਾ ਚੋਣਾਂ ਵਿੱਚ ਆਪਣੇ ਉਮੀਦਵਾਰਾਂ ਦਾ ਪ੍ਰਚਾਰ ਨਾ ਕਰ ਸਕਣ।
Punjab Bani 17 March,2024
ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ
ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ ਚੰਡੀਗੜ੍ਹ, 17 ਮਾਰਚ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਪੰਜਾਬ ਰਾਜ ਲਈ ਲੋਕ ਸਭਾ ਚੋਣਾਂ 2024 ਦਾ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। ਇਸ ਸਬੰਧੀ ਅਹਿਮ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਚੋਣਾਂ ਲਈ ਗਜ਼ਟ ਨੋਟੀਫਿਕੇਸ਼ਨ 7 ਮਈ, 2024 (ਮੰਗਲਵਾਰ) ਨੂੰ ਜਾਰੀ ਕੀਤਾ ਜਾਣਾ ਤੈਅ ਹੋਇਆ ਹੈ। ਨਾਮਜ਼ਦਗੀਆਂ ਲਈ ਅੰਤਿਮ ਮਿਤੀ 14 ਮਈ, 2024 (ਮੰਗਲਵਾਰ) ਨਿਰਧਾਰਤ ਕੀਤੀ ਗਈ ਹੈ ਜਦਕਿ ਨਾਮਜ਼ਦਗੀਆਂ ਦੀ ਪੜਤਾਲ 15 ਮਈ, 2024 (ਬੁੱਧਵਾਰ) ਨੂੰ ਹੋਵੇਗੀ। ਉਮੀਦਵਾਰ 17 ਮਈ, 2024 (ਸ਼ੁੱਕਰਵਾਰ) ਤੱਕ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਦੇ ਹਨ। ਪੰਜਾਬ ਵਿੱਚ 1 ਜੂਨ, 2024 (ਸ਼ਨੀਵਾਰ) ਨੂੰ ਵੋਟਾਂ ਪੈਣਗੀਆਂ, ਜਦਕਿ ਪੰਜਾਬ ਸਮੇਤ ਪੂਰੇ ਦੇਸ਼ ਵਿੱਚ 4 ਜੂਨ, 2024 (ਮੰਗਲਵਾਰ) ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਚੋਣਾਂ ਦੇ ਮੁਕੰਮਲ ਹੋਣ ਦੀ ਅੰਤਿਮ ਮਿਤੀ 6 ਜੂਨ, 2024 (ਵੀਰਵਾਰ) ਹੈ। ਸਿਬਿਨ ਸੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ 16 ਮਾਰਚ, 2024 ਨੂੰ ਚੋਣ ਪ੍ਰੋਗਰਾਮ ਐਲਾਨੇ ਜਾਣ ਤੋਂ ਬਾਅਦ, ਪੰਜਾਬ ਰਾਜ ਵਿੱਚ ਆਦਰਸ਼ ਚੋਣ ਜ਼ਾਬਤਾ (ਐਮ.ਸੀ.ਸੀ) ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ। ਇਹ ਆਦਰਸ਼ ਚੋਣ ਜਾਬਤਾ ਸਾਰੇ ਉਮੀਦਵਾਰਾਂ, ਰਾਜਨੀਤਿਕ ਪਾਰਟੀਆਂ, ਰਾਜ ਸਰਕਾਰ ਦੇ ਨਾਲ-ਨਾਲ ਕੇਂਦਰ ਸਰਕਾਰ 'ਤੇ ਵੀ ਲਾਗੂ ਹੋਵੇਗਾ। ਉਨ੍ਹਾਂ ਨੇ ਦੱਸਿਆ ਕਿ ਚੋਣ ਜਾਬਤੇ ਸਬੰਧੀ ਮੈਨੂਅਲ ਦੀ ਕਾਪੀ ਭਾਰਤੀ ਚੋਣ ਕਮਿਸ਼ਨ ਦੇ ਵੈੱਬਸਾਈਟ ਲਿੰਕ https://www.eci.gov.in/handbooks-manuals-modelchecklist ਤੋਂ ਡਾਊਨਲੋਡ ਕੀਤੀ ਜਾ ਸਕਦੀ ਹੈ। ਮੁੱਖ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁੱਖ ਸਕੱਤਰ ਰਾਹੀਂ ਮੁੱਖ ਮੰਤਰੀ, ਸਾਰੇ ਮੰਤਰੀਆਂ, ਸਪੀਕਰ, ਡਿਪਟੀ ਸਪੀਕਰ, ਸਾਰੇ ਵਧੀਕ ਮੁੱਖ ਸਕੱਤਰਾਂ, ਵਿੱਤ ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ, ਸਕੱਤਰਾਂ, ਸਾਰੇ ਵਿਭਾਗਾਂ ਦੇ ਮੁਖੀਆਂ, ਪੰਜਾਬ ਦੇ ਸਾਰੇ ਬੋਰਡਾਂ, ਕਾਰਪੋਰੇਸ਼ਨਾਂ ਅਤੇ ਅਥਾਰਟੀਆਂ ਦੇ ਚੇਅਰਮੈਨਾਂ ਅਤੇ ਮੈਨੇਜਿੰਗ ਡਾਇਰੈਕਟਰਾਂ ਨੂੰ ਭੇਜ ਦਿੱਤੀਆਂ ਗਈਆਂ ਹਨ ਤਾਂ ਜੋ ਇਨ੍ਹਾਂ ਦੀ ਇੰਨ- ਬਿੰਨ ਤੇ ਸਖਤੀ ਨਾਲ ਪਾਲਣਾ ਕੀਤੀ ਜਾ ਸਕੇ।
Punjab Bani 17 March,2024
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਅਸਲਾ ਧਾਰਕਾਂ ਨੂੰ ਆਪਣਾ ਅਸਲਾ ਜਮ੍ਹਾਂ ਕਰਵਾਉਣ ਦੇ ਆਦੇਸ਼
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਅਸਲਾ ਧਾਰਕਾਂ ਨੂੰ ਆਪਣਾ ਅਸਲਾ ਜਮ੍ਹਾਂ ਕਰਵਾਉਣ ਦੇ ਆਦੇਸ਼ -ਪਟਿਆਲਾ ਜ਼ਿਲ੍ਹੇ ਦੇ ਅਸਲਾ ਧਾਰਕ 22 ਮਾਰਚ ਸ਼ਾਮ 5 ਵਜੇ ਤੱਕ ਆਪਣਾ ਅਸਲਾ ਲਾਜ਼ਮੀ ਜਮ੍ਹਾ ਕਰਵਾਉਣ : ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ, 17 ਮਾਰਚ: ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਪਟਿਆਲਾ ਜ਼ਿਲ੍ਹੇ ਦੇ ਅਸਲਾ ਧਾਰਕਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਆਪਣਾ ਲਾਇਸੈਂਸੀ ਅਸਲਾ ਲੋਕਲ ਥਾਣੇ ਵਿੱਚ ਜਾਂ ਲਾਇਸੰਸੀ ਅਸਲਾ ਡੀਲਰਾਂ ਪਾਸ 22 ਮਾਰਚ 2024 ਸ਼ਾਮ 5 ਵਜੇ ਤੱਕ ਹਰ ਹਾਲ ਜਮ੍ਹਾ ਕਰਵਾਉਣ। ਵਧੀਕ ਜ਼ਿਲ੍ਹਾ ਮੈਜਿਸਟਰੇਟ -ਕਮ- ਵਧੀਕ ਡਿਪਟੀ ਕਮਿਸ਼ਨਰ ਮੈਡਮ ਕੰਚਨ ਨੇ ਲੋਕ ਸਭਾ ਚੋਣ ਅਮਲ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ 15 ਮਈ 2024 ਤੱਕ ਲਾਗੂ ਰਹਿਣ ਵਾਲੇ ਇਕ ਤਰਫਾ ਹੁਕਮ ਜਾਰੀ ਕੀਤੇ ਹਨ। ਮੈਡਮ ਕੰਚਨ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪਟਿਆਲਾ ਵਿੱਚ ਅਮਨ ਸ਼ਾਂਤੀ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ, ਲੋਕ ਹਿਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਅਤੇ ਹੋਣ ਵਾਲੀਆਂ ਚੋਣਾਂ ਨੂੰ ਸੁਚੱਜੇ ਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜਨ ਲਈ ਅਸਲਾਧਾਰੀਆਂ ਪਾਸੋਂ ਉਨ੍ਹਾਂ ਦੇ ਅਸਲੇ ਨੂੰ ਜਮ੍ਹਾ ਕਰਵਾਉਣਾ ਜ਼ਰੂਰੀ ਹੈ ਤਾਂ ਕਿ ਕਿਸੇ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਜ, ਬਾਵਰਦੀ ਪੁਲਿਸ ਕਰਮਚਾਰੀਆਂ ਅਤੇ ਬੈਂਕਾਂ 'ਚ ਗਾਰਡ ਦੀ ਨੌਕਰੀ ਕਰਦੇ ਕਰਮਚਾਰੀਆਂ 'ਤੇ ਲਾਗੂ ਨਹੀਂ ਹੋਣਗੇ।
Punjab Bani 17 March,2024
'ਲੋਕ ਸਭਾ ਚੋਣਾਂ 2024'
'ਲੋਕ ਸਭਾ ਚੋਣਾਂ 2024' ਲੋਕ ਸਭਾ ਚੋਣਾਂ ਸਫ਼ਲਤਾ ਪੂਰਵਕ ਕਰਵਾਉਣ ਲਈ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਜਰੂਰੀ ਦਿਸ਼ਾ ਨਿਰਦੇਸ਼ ਜਾਰੀ -ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਤੇ ਚੋਣਾਂ ਸ਼ਾਂਤਮਈ ਤੇ ਬਿਨ੍ਹਾਂ ਡਰ ਭੈਅ ਤੋਂ ਕਰਵਾਉਣ ਲਈ ਚੋਣ ਕਮਿਸ਼ਨ ਦੇ ਹੁਕਮਾਂ ਦੀ ਪਾਲਣਾ ਕਰੇ ਹਰ ਨਾਗਰਿਕ-ਕੰਚਨ ਪਟਿਆਲਾ, 17 ਮਾਰਚ: ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ ਨੇ ਆਗਾਮੀ ਲੋਕ ਸਭਾ ਚੋਣਾਂ ਸਬੰਧੀਂ ਲਾਗੂ ਹੋਏ ਆਦਰਸ਼ ਚੋਣ ਜਾਬਤੇ ਦੀ ਪਾਲਣਾ ਕਰਨੀ ਯਕੀਨੀ ਬਣਾਉਣ ਸਮੇਤ ਚੋਣਾਂ ਸਫ਼ਲਤਾ ਪੂਰਵਕ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਏ.ਡੀ.ਸੀ. ਮੈਡਮ ਕੰਚਨ ਨੇ ਕੁਝ ਖਾਸ ਦਿਸ਼ਾ ਨਿਰਦੇਸ਼ ਜਾਰੀ ਕਰਦੇ ਹੋਏ ਸਮੂਹ ਸਿਆਸੀ ਪਾਰਟੀਆਂ ਤੇ ਸੰਭਾਵੀ ਉਮੀਦਵਾਰਾਂ ਸਮੇਤ ਚੋਣ ਪ੍ਰਚਾਰ 'ਚ ਲੱਗੇ ਹਰੇਕ ਵਿਅਕਤੀਆਂ ਨੂੰ ਇਨ੍ਹਾਂ ਦਾ ਪਾਲਣ ਕਰਨ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਸਮੇਤ ਚੋਣਾਂ ਸ਼ਾਂਤਮਈ ਤੇ ਬਿਨ੍ਹਾਂ ਡਰ ਭੈਅ ਤੋਂ ਕਰਵਾਉਣ ਲਈ ਇਹ ਹੁਕਮ 15 ਮਈ ਤੱਕ ਲਾਗੂ ਰਹਿਣਗੇ। ਜਾਰੀ ਹੁਕਮਾਂ ਮੁਤਾਬਕ ਕੋਈ ਵੀ ਪਾਰਟੀ ਜਾਂ ਉਮੀਦਵਾਰ ਅਜਿਹੀ ਕਿਸੇ ਵੀ ਗਤੀਵਿਧੀ ਵਿੱਚ ਸ਼ਾਮਲ ਨਹੀਂ ਹੋਵੇਗਾ ਜੋ ਆਪਸੀ ਭਾਈਚਾਰਿਆਂ ਦਰਮਿਆਨ ਕਿਸੇ ਤਰ੍ਹਾਂ ਦੇ ਮਤਭੇਦ ਵਧਾਵੇ ਜਾਂ ਆਪਸੀ ਨਫ਼ਰਤ ਪੈਦਾ ਕਰੇ ਜਾਂ ਫਿਰ ਵੱਖ-ਵੱਖ ਜਾਤਾਂ, ਫਿਰਕਿਆਂ,ਭਾਈਚਾਰਿਆਂ, ਧਾਰਮਿਕ ਜਾਂ ਭਾਸ਼ਾ ਬਾਰੇ ਦੁਵੱਲਾ ਤਣਾਅ ਪੈਦਾ ਕਰੇ।ਪਾਰਟੀਆਂ ਅਤੇ ਸੰਭਾਵੀ ਉਮੀਦਵਾਰ ਦੂਜੀ ਪਾਰਟੀ ਜਾਂ ਉਮੀਦਵਾਰਾਂ ਦੇ ਨਿੱਜੀ ਜੀਵਨ ਦੇ ਅਜਿਹੇ ਪਹਿਲੂਆਂ ਦੀ ਆਲੋਚਨਾ ਤੋਂ ਪਰਹੇਜ਼ ਕਰਨ, ਜੋ ਕਿ ਉਨ੍ਹਾਂ ਦੀਆਂ ਜਨਤਕ ਗਤੀਵਿਧੀਆਂ ਆਦਿ ਨਾਲ ਨਾ ਜੁੜਿਆ ਹੋਇਆ ਹੋਵੇ। ਵੋਟਾਂ ਹਾਸਲ ਕਰਨ ਲਈ ਜਾਤੀ ਜਾਂ ਫਿਰਕੂ ਭਾਵਨਾਵਾਂ ਦੀ ਕੋਈ ਅਪੀਲ ਨਹੀਂ ਕੀਤੀ ਜਾਵੇਗੀ।ਇਸੇ ਤਰ੍ਹਾਂ ਧਾਰਮਿਕ ਅਸਥਾਨਾਂ, ਜਿਨ੍ਹਾਂ ਵਿੱਚ ਗੁਰਦੁਆਰੇ, ਮੰਦਿਰ, ਮਸਜਿਦ, ਚਰਚ ਜਾਂ ਕੋਈ ਹੋਰ ਪੂਜਾ ਸਥਾਨ ਆਦਿ ਨੂੰ ਵੀ ਚੋਣ ਪ੍ਰਚਾਰ ਆਦਿ ਦੇ ਕੰਮ ਲਈ ਨਹੀਂ ਵਰਤਿਆ ਜਾਵੇਗਾ। ਸਾਰੀਆਂ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਉਨ੍ਹਾਂ ਸਾਰੀਆਂ ਅਜਿਹੀਆਂ ਗਤੀਵਿਧੀਆਂ ਤੋਂ ਬਚਣਾ ਚਾਹੀਦਾ ਹੈ ਜੋ "ਭ੍ਰਿਸ਼ਟ ਗਤੀਵਿਧੀਆਂ" ਅਤੇ ਚੋਣ ਕਾਨੂੰਨ ਦੇ ਤਹਿਤ ਅਪਰਾਧ ਦੀ ਸ਼ੇਣੀ ਵਿੱਚ ਆਉਂਦੀਆਂ ਹਨ, ਜਿਵੇਂ ਕਿ ਵੋਟਰਾਂ ਨੂੰ ਪੈਸੇ ਜਾਂ ਕੋਈ ਕੀਮਤੀ ਵਸਤੂ ਦਾ ਲਾਲਚ ਦੇਕੇ ਭਰਮਾਉਣਾ, ਰਿਸ਼ਵਤ ਦੇਣਾ, ਵੋਟਰਾਂ ਨੂੰ ਡਰਾਉਣਾ ਤੇ ਧਮਕਾਉਣਾ। ਇਸ ਤੋਂ ਬਿਨ੍ਹਾਂ ਵੋਟਾਂ ਤੋਂ 48 ਘੰਟੇ ਪਹਿਲਾਂ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਘੇਰੇ ਦੇ ਅੰਦਰ ਚੋਣ ਪ੍ਰਚਾਰ ਕਰਨਾ, ਇਸ ਸਮੇਂ ਦੌਰਾਨ ਜਨਤਕ ਮੀਟਿੰਗਾਂ ਕਰਨ ਦੀ ਮਨਾਹੀ ਹੈ। ਜਦਕਿ ਚੋਣਾਂ ਤੋਂ 48 ਘੰਟੇ ਪਹਿਲਾਂ ਤੇ ਵੋਟਾਂ ਪੈਣ ਦੀ ਪ੍ਰਕ੍ਰਿਆ ਬੰਦ ਹੋਣ ਦੀ ਮਿਆਦ ਤੱਕ ਵੋਟਰਾਂ ਨੂੰ ਪੋਲਿੰਗ ਸਟੇਸ਼ਨ ਤੱਕ ਛੱਡਣਾ ਅਤੇ ਪੋਲਿੰਗ ਸਟੇਸ਼ਨ ਤੋਂ ਲੈਕੇ ਜਾਣ ਦੀ ਵੀ ਮਨਾਹੀ ਹੋਵੇਗੀ।ਕਿਸੇ ਵੀ ਹਾਲਤ ਵਿੱਚ ਕਿਸੇ ਵੀ ਵਿਅਕਤੀਆਂ ਦੇ ਵਿਚਾਰਾਂ ਜਾਂ ਗਤੀਵਿਧੀਆਂ ਦਾ ਵਿਰੋਧ ਕਰਨ ਲਈ ਉਨ੍ਹਾਂ ਦੇ ਘਰਾਂ ਅੱਗੇ ਪ੍ਰਦਰਸ਼ਨ ਜਾਂ ਧਰਨੇ ਲਗਾਉਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕੋਈ ਵੀ ਰਾਜਨੀਤਿਕ ਪਾਰਟੀ ਜਾਂ ਉਮੀਦਵਾਰ ਆਪਣੇ ਵਰਕਰਾਂ ਜਾਂ ਆਗੂਆਂ ਆਦਿ ਨੂੰ ਕਿਸੇ ਦੂਜੇ ਵਿਅਕਤੀ ਦੀ ਨਿਜੀ ਜ਼ਮੀਨ, ਇਮਾਰਤ, ਕੰਪਾਊਂਡ ਦੀਵਾਰ ਆਦਿ ਦੀ ਚੋਣ ਪ੍ਰਚਾਰ ਲਈ ਵਰਤੋਂ ਉਸਦੀ ਆਗਿਆ ਤੋਂ ਬਿਨਾਂ ਨਹੀਂ ਕਰ ਸਕਣਗੇ। ਸਬੰਧਤ ਵਿਅਕਤੀ ਦੀ ਪ੍ਰਵਾਨਗੀ ਤੋਂ ਬਗੈਰ ਉਸਦੇ ਘਰ, ਇਮਾਰਤ, ਦਿਵਾਰ ਆਦਿ ਉਪਰ ਝੰਡੇ, ਬੈਨਰ, ਨੋਟਿਸ ਚਿਪਕਾਉਣ, ਨਾਅਰੇ ਲਿਖਣ ਆਦਿ ਦੀ ਵੀ ਇਜਾਜ਼ਤ ਨਹੀਂ ਹੋਵੇਗੀ। ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰ ਇਹ ਯਕੀਨੀ ਬਣਾਉਣਗੇ ਕਿ ਉਨ੍ਹਾਂ ਦੇ ਸਮਰਥਕ ਦੂਜੀਆਂ ਪਾਰਟੀਆਂ ਦੁਆਰਾ ਆਯੋਜਿਤ ਮੀਟਿੰਗਾਂ ਅਤੇ ਜਲੂਸਾਂ ਵਿੱਚ ਰੁਕਾਵਟ ਨਾ ਪਾਉਣ ਜਾਂ ਇਨ੍ਹਾਂ ਵਿੱਚ ਕਿਸੇ ਤਰ੍ਹਾਂ ਦਾ ਵਿਘਨ ਪਾਉਣ ਦੀ ਕੋਸ਼ਿਸ਼ ਨਾ ਕਰਨ। ਕਿਸੇ ਇੱਕ ਰਾਜਨੀਤਿਕ ਪਾਰਟੀ ਦੇ ਵਰਕਰ ਜਾਂ ਹਮਦਰਦ ਕਿਸੇ ਹੋਰ ਰਾਜਨੀਤਿਕ ਪਾਰਟੀ ਦੁਆਰਾ ਆਯੋਜਿਤ ਜਨਤਕ ਮੀਟਿੰਗਾਂ ਵਿੱਚ ਜ਼ੁਬਾਨੀ ਜਾਂ ਲਿਖਤੀ ਰੂਪ ਵਿੱਚ ਜਾਂ ਆਪਣੀ ਪਾਰਟੀ ਦੇ ਪਰਚੇ ਆਦਿ ਵੰਡ ਕੇ ਵਿਘਨ ਨਹੀਂ ਪਾਉਣਗੇ। ਇਸ ਤੋਂ ਬਿਨ੍ਹਾਂ ਇੱਕ ਧਿਰ ਵੱਲੋਂ ਉਥੇ ਆਪਣਾ ਜਲਸਾ-ਜਲੂਸ ਜਾਂ ਮਾਰਚ ਨਹੀਂ ਕੱਢਿਆ ਜਾਵੇਗਾ ਜਿੱਥੇ ਦੂਜੀ ਧਿਰ ਵੱਲੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹੋਣ।ਇਸੇ ਤਰ੍ਹਾਂ ਹੀ ਇੱਕ ਪਾਰਟੀ ਵੱਲੋਂ ਜਾਰੀ ਕੀਤੇ ਜਾਂ ਲਗਾਏ ਗਏ ਪੋਸਟਰ ਦੂਜੀ ਪਾਰਟੀ ਦੇ ਵਰਕਰਾਂ ਵੱਲੋਂ ਨਹੀਂ ਹਟਾਏ ਜਾਣਗੇ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਆਪਣੇ ਹੁਕਮਾਂ ਵਿੱਚ ਅੱਗੇ ਕਿਹਾ ਹੈ ਕਿ ਕੋਈ ਵੀ ਸਿਆਸੀ ਪਾਰਟੀ ਜਾਂ ਕੋਈ ਉਮੀਦਵਾਰ ਸਬੰਧਤ ਅਥਾਰਟੀ ਜਾਂ ਸਬੰਧਤ ਏ.ਆਰ.ਓਜ ਕੋਲ ਅਰਜ਼ੀ ਦੇਣਗੇ ਅਤੇ ਸਥਾਨ ਅਤੇ ਸਮੇਂ ਆਦਿ ਦੇ ਵੇਰਵੇ ਦੇ ਕੇ ਆਪਣੀ ਮੀਟਿੰਗ ਲਈ ਲਾਜਮੀ ਪ੍ਰਵਾਨਗੀ ਪ੍ਰਾਪਤ ਕਰਨਗੇ। ਪਾਰਟੀ ਜਾਂ ਉਮੀਦਵਾਰ ਕਿਸੇ ਵੀ ਪ੍ਰਸਤਾਵਿਤ ਮੀਟਿੰਗ ਦੇ ਸਥਾਨ ਅਤੇ ਸਮੇਂ ਬਾਰੇ ਸਥਾਨਕ ਪੁਲਿਸ ਨੂੰ ਸਮੇਂ ਸਿਰ ਸੂਚਿਤ ਕਰੇਗਾ ਤਾਂ ਜੋ ਪੁਲਿਸ ਉਸ ਸਥਾਨ ਵਿਖੇ ਆਵਾਜਾਈ ਨੂੰ ਨਿਯੰਤਰਿਤ ਕਰਨ ਅਤੇ ਸ਼ਾਂਤੀ ਅਤੇ ਵਿਵਸਥਾ ਬਣਾਈ ਰੱਖਣ ਲਈ ਲੋੜੀਂਦੇ ਪ੍ਰਬੰਧ ਸਮੇਂ ਸਿਰ ਕਰ ਸਕੇ। ਕਿਸੇ ਵੀ ਪਾਰਟੀ ਜਾਂ ਉਮੀਦਵਾਰ ਨੂੰ ਆਪਣੇ ਜਲਸੇ, ਜਲੂਸ, ਮਾਰਚ ਜਾਂ ਆਪਣੇ ਇਕੱਠੇ ਹੋਣ ਵਾਲੇ ਸਥਾਨ ਵਿਖੇ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਹਥਿਆਰ, ਲਾਠੀਆਂ ਜਾਂ ਅਪਰਾਧ ਦਾ ਕੋਈ ਹੋਰ ਹਥਿਆਰ, ਨਸ਼ੀਲੇ ਪਦਾਰਥ ਜਾਂ ਹੋਰ ਖਤਰਨਾਕ ਪਦਾਰਥ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਜੇਕਰ ਕਿਸੇ ਪ੍ਰਸਤਾਵਿਤ ਮੀਟਿੰਗ ਦੇ ਸਬੰਧ ਵਿੱਚ ਲਾਊਡਸਪੀਕਰ ਜਾਂ ਕਿਸੇ ਹੋਰ ਸਹੂਲਤ ਦੀ ਵਰਤੋਂ ਲਈ ਇਜਾਜ਼ਤ ਜਾਂ ਲਾਇਸੈਂਸ ਪ੍ਰਾਪਤ ਕੀਤਾ ਜਾਣਾ ਹੈ, ਤਾਂ ਪਾਰਟੀ ਜਾਂ ਉਮੀਦਵਾਰ ਪਹਿਲਾਂ ਹੀ ਸਬੰਧਤ ਅਥਾਰਟੀ ਨੂੰ ਅਰਜ਼ੀ ਦੇਣਗੇ ਅਤੇ ਅਜਿਹੀ ਇਜਾਜ਼ਤ ਜਾਂ ਲਾਇਸੈਂਸ ਸਮੇਂ ਸਿਰ ਪ੍ਰਾਪਤ ਕਰਨਗੇ। ਚੋਣ ਪ੍ਰਚਾਰ ਲਈ ਲਾਊਡ ਸਪੀਕਰਾਂ ਦੀ ਵਰਤੋਂ ਰਾਤ 10.00 ਵਜੇ ਤੋਂ ਬਾਅਦ ਅਤੇ ਸਵੇਰੇ 6.00 ਵਜੇ ਤੋਂ ਪਹਿਲਾਂ ਨਹੀਂ ਕੀਤੀ ਜਾਣੀ ਚਾਹੀਦੀ। ਇਸੇ ਤਰ੍ਹਾਂ ਸਮਰੱਥ ਅਧਿਕਾਰੀ ਦੁਆਰਾ ਪ੍ਰਵਾਨਿਤ ਜਲੂਸ ਦੇ ਨਿਰਧਾਰਤ ਪ੍ਰੋਗਰਾਮ ਤੋਂ ਬਗੈਰ ਉਸ ਨੂੰ ਕਿਸੇ ਹੋਰ ਖੇਤਰ ਵਿੱਚ ਨਹੀਂ ਲਿਜਾਇਆ ਜਾ ਸਕੇਗਾ। ਕਿਸੇ ਵੀ ਜਲਸੇ ਜਾਂ ਜਲੂਸ ਦੇ ਪ੍ਰਬੰਧਕਾਂ ਨੂੰ ਆਪਣੇ ਜਲੂਸ ਨੂੰ ਲੰਘਣ ਲਈ ਪ੍ਰਬੰਧ ਕਰਨ ਲਈ ਪਹਿਲਾਂ ਤੋਂ ਹੀ ਕਦਮ ਚੁੱਕਣੇ ਪੈਣਗੇ ਤਾਂ ਜੋ ਆਵਾਜਾਈ ਵਿੱਚ ਕੋਈ ਰੁਕਾਵਟ ਜਾਂ ਵਿਘਨ ਨਾ ਪਵੇ। ਇਨ੍ਹਾਂ ਜਲੂਸਾਂ ਜਾਂ ਮਾਰਚ ਨੂੰ ਇਸ ਕਦਰ ਨਿਯੰਤ੍ਰਿਤ ਕੀਤਾ ਜਾਵੇਗਾ ਤਾਂ ਕਿ ਇਹ ਸੜਕੀ ਆਵਾਜਾਈ ਵਿੱਚ ਕੋਈ ਰੁਕਾਵਟ ਨਾ ਪਾਵੇ ਅਤੇ ਇਸ ਨੂੰ ਹੋ ਸਕੇ ਤਾਂ ਸੜਕ ਦੇ ਸੱਜੇ ਪਾਸੇ ਰੱਖਿਆ ਜਾਵੇ ਅਤੇ ਡਿਊਟੀ 'ਤੇ ਤਾਇਨਾਤ ਪੁਲਿਸ ਦੇ ਨਿਰਦੇਸ਼ ਅਤੇ ਸਲਾਹ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ। ਰਾਜਨੀਤਿਕ ਪਾਰਟੀਆਂ ਜਾਂ ਉਮੀਦਵਾਰ ਅਜਿਹੇ ਜਲੂਸਾਂ ਦੇ ਮਾਮਲੇ ਵਿੱਚ ਵੱਧ ਤੋਂ ਵੱਧ ਇਹਤਿਹਾਤ ਵਰਤਣਗੇ ਅਤੇ ਕੋਈ ਅਜਿਹੀ ਸਮੱਗਰੀ ਨਾਲ ਲੈਕੇ ਨਹੀਂ ਚੱਲਣਗੇ, ਜਿਸ ਨੂੰ ਕਿਸੇ ਗ਼ੈਰਸਮਾਜੀ ਤੱਤਾਂ ਦੁਆਰਾ ਕਿਸੇ ਤਰ੍ਹਾਂ ਦੇ ਨਾਅਰੇ ਆਦਿ ਮਾਰਨ ਸਮੇਂ ਇਸ ਦੀ ਦੁਰਵਰਤੋਂ ਨਾ ਕੀਤੀ ਜਾ ਸਕੇ। ਇਨ੍ਹਾਂ ਹੁਕਮਾਂ ਵਿੱਚ ਅੱਗੇ ਕਿਹਾ ਗਿਆ ਹੈ ਕਿ ਕਿਸੇ ਵੀ ਰਾਜਨੀਤਿਕ ਪਾਰਟੀ ਜਾਂ ਉਮੀਦਵਾਰ ਵੱਲੋਂ ਦੂਜੀਆਂ ਰਾਜਨੀਤਿਕ ਪਾਰਟੀਆਂ ਦੇ ਮੈਂਬਰਾਂ ਜਾਂ ਉਨ੍ਹਾਂ ਦੇ ਨੇਤਾਵਾਂ ਦੀ ਨੁਮਾਇੰਦਗੀ ਕਰਨ ਵਾਲੇ ਆਗੂਆਂ ਦੇ ਪੁਤਲੇ ਲੈ ਕੇ ਜਾਣ ਜਾਂ ਜਨਤਕ ਤੌਰ 'ਤੇ ਅਜਿਹੇ ਪੁਤਲੇ ਫੂਕਣ ਅਤੇ ਅਜਿਹੀਆਂ ਹੋਰ ਗਤੀਵਿਧੀਆਂ ਦੀ ਵੀ ਇਜ਼ਾਜਤ ਨਹੀਂ ਹੋਵੇਗੀ। ਸਾਰੀਆਂ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰ ਪੋਲਿੰਗ ਵਾਲੇ ਦਿਨ ਵਾਹਨਾਂ ਦੇ ਚੱਲਣ 'ਤੇ ਲਗਾਈਆਂ ਜਾਣ ਵਾਲੀਆਂ ਪਾਬੰਦੀਆਂ ਦੀ ਪਾਲਣਾ ਕਰਨ ਲਈ ਚੋਣ ਅਧਿਕਾਰੀਆਂ ਤੇ ਪ੍ਰਸ਼ਾਸਨ ਨਾਲ ਸਹਿਯੋਗ ਕਰਨਗੇ ਅਤੇ ਆਪਣੇ ਵਾਹਨਾਂ ਲਈ ਨਿਰਧਾਰਤ ਪਰਮਿਟ ਪ੍ਰਾਪਤ ਕਰਨਗੇ ਜੋ ਉਨ੍ਹਾਂ ਵਾਹਨਾਂ 'ਤੇ ਪ੍ਰਮੁੱਖ ਤੌਰ 'ਤੇ ਪ੍ਰਦਰਸ਼ਿਤ ਕੀਤੇ ਜਾਣਗੇ। ਕੋਈ ਵੀ ਰਾਜਨੀਤਿਕ ਪਾਰਟੀ/ਉਮੀਦਵਾਰ ਚੋਣ ਪ੍ਰਚਾਰ ਲਈ ਉਦੋਂ ਤੱਕ ਅਜਿਹੇ ਬਾਈਕ ਜਾਂ ਵਾਹਨ ਦੀ ਵਰਤੋਂ ਨਹੀਂ ਕਰੇਗਾ ਜਦੋਂ ਤੱਕ ਸਮਰੱਥ ਅਧਿਕਾਰੀ ਤੋਂ ਇਸ ਲਈ ਵਿਸ਼ੇਸ਼ ਆਗਿਆ ਪ੍ਰਾਪਤ ਨਹੀਂ ਕੀਤੀ ਜਾਂਦੀ। ਇਸ ਤੋਂ ਇਲਾਵਾ ਮੋਟਰ ਵਾਹਨ ਐਕਟ, 1988 ਅਤੇ ਇਸ ਦੇ ਅਧੀਨ ਬਣਾਏ ਗਏ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੀ ਵਰਤੋਂ ਵੀ ਚੋਣ ਪ੍ਰਚਾਰ ਲਈ ਨਹੀਂ ਕੀਤੀ ਜਾਵੇਗੀ। ਸਮੂਹ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰ 2 ਜਨਵਰੀ, 2024 ਨੂੰ ਭਾਰਤ ਤੇ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਚੋਣ ਪ੍ਰਚਾਰ ਬਾਬਤ ਪੱਤਰ ਨੰਬਰ 437/6/ਇਨਸਟ/ਈਸੀਆਈ/ਫੰਨਕਟ/ਐਮਸੀਸੀ/2024 ਕੰਪੇਨ ਵਿੱਚ ਦਰਸਾਏ ਗਏ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਉਣਗੇ। ਇਹ ਦਿਸ਼ਾ ਨਿਰਦੇਸ਼ ਇਸ ਹੁਕਮ ਵਿੱਚ ਦਰਸਾਏ ਗਏ ਹਨ, ਇਨ੍ਹਾਂ ਦੀ ਪਾਲਣਾ ਲਾਜਮੀ ਕੀਤੀ ਜਾਵੇਗੀ।
Punjab Bani 17 March,2024
- ਸੰਸਾਰ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ ਦੇਸ਼ ਦੀਆਂ ਲੋਕ ਸਭਾ ਚੋਣਾਂ ਦਾ ਐਲਾਨ - ਕੁੱਲ 543 ਸੀਟਾਂ ਲਈ 7 ਗੇੜਾਂ 'ਚ ਹੋਣਗੀਆਂ ਚੋਣਾਂ
- ਸੰਸਾਰ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ ਦੇਸ਼ ਦੀਆਂ ਲੋਕ ਸਭਾ ਚੋਣਾਂ ਦਾ ਐਲਾਨ - ਕੁੱਲ 543 ਸੀਟਾਂ ਲਈ 7 ਗੇੜਾਂ 'ਚ ਹੋਣਗੀਆਂ ਚੋਣਾਂ - 22 ਰਾਜਾਂ ਅੰਦਰ ਚੋਣਾਂ ਇੱਕੋ ਦਿਨ ਹੋਣਗੀਆਂ - ਪਹਿਲੇ ਗੇੜ 'ਚ 19 ਅਪ੍ਰੈਲ ਨੂੰ 102 ਸੀਟਾਂ 'ਤੇ ਹੋਣਗੀਆਂ ਚੋਣਾਂ - ਦੂਸਰੇ ਗੇੜ 'ਚ 26 ਅਪ੍ਰੈਲ ਨੂੰ 89 ਸੀਟਾਂ 'ਤੇ ਹੋਣਗੀਆਂ ਚੋਣਾਂ - ਤੀਸਰੇ ਗੇੜ 'ਚ 7 ਮਈ ਨੂੰ 94 ਸੀਟਾਂ 'ਤੇ ਹੋਣਗੀਆਂ ਚੋਣਾਂ - ਚੌਥੇ ਗੇੜ 'ਚ 13 ਮਈ ਨੂੰ 96 ਸੀਟਾਂ 'ਤੇ ਹੋਣਗੀਆਂ ਚੋਣਾਂ - ਪੰਜਵੇ ਗੇੜ 'ਚ 20 ਮਈ ਨੂੰ 49 ਸੀਟਾਂ 'ਤੇ ਹੋਣਗੀਆਂ ਚੋਣਾਂ - ਛੇਵੇਂ ਗੇੜ 'ਚ 25 ਮਈ ਨੂੰ 57 ਸੀਟਾਂ 'ਤੇ ਹੋਣਗੀਆਂ ਚੋਣਾਂ - ਸਤਵੇਂ ਗੇੜ 'ਚ 1 ਜੂਨ ਨੂੰ 57 ਸੀਟਾਂ 'ਤੇ ਹੋਣਗੀਆਂ ਚੋਣਾਂ - (ਪੰਜਾਬ ਅਤੇ ਹਰਿਆਣਾ ਅੰਦਰ ਸਭ ਤੋਂ ਆਖਿਰੀ ਗੇੜ ਯਾਨੀ ਕਿ 7 ਗੇੜ ਵਿੱਚ 1 ਜੂਨ ਨੂੰ ਚੋਣ ਹੋਵੇਗੀ) - 4 ਜੂਨ 2024 ਨੂੰ ਆਉਣਗੇ ਨਤੀਜੇ - ਚਾਰ ਰਾਜ ਜਿਨਾਂ ਵਿੱਚ ਆਂਧਰਾ ਪ੍ਰਦੇਸ਼, ਅਰੂਨਾਚਲ ਪ੍ਰਦੇਸ਼, ਉੜੀਸਾ ਤੇ ਸਿਕਮ ਵਿੱਚ ਲੋਕ ਸਭਾ ਦੇ ਨਾਲ-ਨਾਲ ਹੋਣਗੀਆਂ ਵਿਧਾਨ ਸਭਾ ਚੋਣਾਂ - ਪੰਜਾਬ ਅੰਦਰ ਸਭ ਤੋਂ ਆਖਿਰੀ ਗੇੜ ਵਿੱਚ ਚੋਣਾਂ ਨੇ ਚੋਣ ਲੜਨ ਵਾਲੇ ਉਮੀਦਵਾਰਾਂ ਦੀਆਂ ਚਿੰਤਾਵਾਂ ਵਿੱਚ ਵੱਡਾ ਵਾਧਾ ਕਰ ਦਿੱਤਾ ਹੈ। ਜ਼ਿਲਾ ਪ੍ਰਸ਼ਾਸ਼ਨ, ਜ਼ਿਲਾ ਪੁਲਸ ਦੀਆਂ ਜਿੰਮੇਵਾਰੀਆਂ ਵਧ ਚੁੱਕੀਆਂ ਹਨ।
Punjab Bani 16 March,2024
ਟੁੱਟੇ ਵਾਅਦੇ, ਧੋਖਾ ਤੇ ਪਿੱਠ ਵਿਚ ਛੁਰਾ ਮਾਰਨਾ-ਆਪ ਸਰਕਾਰ ਦੇ 2 ਸਾਲਾਂ ਦੇ ਕਾਰਜਕਾਲ ਦਾ ਪ੍ਰਤੀਕ: ਸ਼ੇਰਗਿੱਲ
ਟੁੱਟੇ ਵਾਅਦੇ, ਧੋਖਾ ਤੇ ਪਿੱਠ ਵਿਚ ਛੁਰਾ ਮਾਰਨਾ-ਆਪ ਸਰਕਾਰ ਦੇ 2 ਸਾਲਾਂ ਦੇ ਕਾਰਜਕਾਲ ਦਾ ਪ੍ਰਤੀਕ: ਸ਼ੇਰਗਿੱਲ ਆਪ ਦੇ ਸ਼ਾਸਨ 'ਚ ਨਸ਼ਾ ਮਾਫੀਆ, ਜੰਗਲ ਰਾਜ, ਗੈਰ-ਕਾਨੂੰਨੀ ਮਾਈਨਿੰਗ, ਭਿ੍ਸ਼ਟਾਚਾਰ ਅਤੇ ਫਜ਼ੂਲ ਖਰਚੀ ਦਾ ਬੋਲਬਾਲਾ: ਭਾਜਪਾ ਚੰਡੀਗੜ੍ਹ, 16 ਮਾਰਚ: ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਹਿਜ਼ ਇੱਕ ਅਖਬਾਰੀ ਮੁੱਖ ਮੰਤਰੀ ਕਰਾਰ ਦਿੰਦਿਆਂ ਕਿਹਾ ਹੈ ਕਿ ਨਸ਼ਿਆਂ ਦੇ ਪ੍ਰਸਾਰ, ਢਹਿ ਢੇਰੀ ਹੋ ਰਹੀ ਆਰਥਿਕਤਾ, ਕੁਸ਼ਾਸਨ, ਜੰਗਲ ਰਾਜ, ਟੁੱਟੇ ਵਾਅਦੇ, ਬੇਕਾਬੂ ਮਾਈਨਿੰਗ ਮਾਫੀਆ ਅਤੇ ਭ੍ਰਿਸ਼ਟਾਚਾਰ ਆਪ ਸਰਕਾਰ ਦੇ ਦੋ ਸਾਲਾਂ ਦੇ ਕਾਰਜਕਾਲ ਦਾ ਪ੍ਰਤੀਕ ਹਨ। ਇੱਥੇ ਜਾਰੀ ਇੱਕ ਸਖਤ ਲਹਿਜੇ ਭਰੇ ਬਿਆਨ ਵਿੱਚ ਸ਼ੇਰਗਿੱਲ ਨੇ ਪੰਜਾਬ ਨੂੰ ਇਸ ਦੇ ਕਾਲੇ ਦੌਰ ਵਿੱਚ ਧੱਕਣ ਲਈ ਆਪ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਸ਼ੇਰਗਿੱਲ ਨੇ ਕਿਹਾ ਕਿ ਆਪ ਸਰਕਾਰ ਦੀਆਂ ਗਲਤ ਨੀਤੀਆਂ ਤੋਂ ਸਮਾਜ ਦੇ ਸਾਰੇ ਵਰਗ ਖਾਸ ਕਰਕੇ ਕਿਸਾਨ ਅਤੇ ਉਦਯੋਗ ਬੁਰੀ ਤਰ੍ਹਾਂ ਦੁਖੀ ਹਨ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ 'ਚ ਪੰਜਾਬ ਦੇ ਵੋਟਰ ਇਸ ਸਰਕਾਰ ਦੇ ਗੁਨਾਹਾਂ ਦਾ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਆਪ ਸਰਕਾਰ ਵੱਲੋਂ 1.31 ਕਰੋੜ ਮਹਿਲਾ ਵੋਟਰਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਨਾ ਦੇਣਾ ਸਭ ਤੋਂ ਵੱਡਾ ਧੋਖਾ ਹੈ। ਸ਼ੇਰਗਿੱਲ ਨੇ ਅਫਸੋਸ ਜ਼ਾਹਰ ਕੀਤਾ ਕਿ ਸਰਕਾਰ ਬਣਨ ਤੋਂ 4 ਮਹੀਨਿਆਂ ਅੰਦਰ ਪੰਜਾਬ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਵਿੱਚ ਸਰਕਾਰ ਦੀ ਨਾਕਾਮੀ ਇੱਕ ਟੁੱਟਿਆ ਹੋਇਆ ਵਾਅਦਾ ਹੈ ਅਤੇ ਨਸ਼ੇ ਦੀ ਓਵਰਡੋਜ਼ ਕਾਰਨ ਹੁਣ ਤੱਕ 200 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ ਤੇ ਨਸ਼ੇ ਦਾ ਸਰਾਪ ਗੰਭੀਰ ਸਥਿਤੀ ਵਿੱਚ ਪਹੁੰਚ ਗਿਆ ਹੈ। ਉਨ੍ਹਾਂ ਆਪ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਮਾਨ ਨੇ ਬਦਲਾਅ ਲਿਆਉਣ ਅਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਦਾਅਵਾ ਕਰਕੇ ਭੋਲੇ-ਭਾਲੇ ਪੰਜਾਬੀਆਂ ਨੂੰ ਗੁਮਰਾਹ ਕੀਤਾ ਸੀ, ਲੇਕਿਨ ਸਰਕਾਰ ਬਣਨ ਤੋਂ ਬਾਅਦ ਉਹਨਾਂ ਨੇ ਸੂਬੇ ਨੂੰ ਕੰਗਲਾ ਪੰਜਾਬ ਬਣਾ ਦਿੱਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਸ਼ਰਮਨਾਕ ਹੈ ਕਿ ਕਿਵੇਂ ਮਾਨ ਫਰਜੀ ਪ੍ਰਚਾਰ ਤੇ ਆਪਣੇ ਸੁਪਰ ਬੌਸ ਅਰਵਿੰਦ ਕੇਜਰੀਵਾਲ ਦੀਆਂ ਹਵਾਈ ਯਾਤਰਾਵਾਂ 'ਤੇ ਫਿਜ਼ੂਲ ਖਰਚੇ ਕਰ ਰਹੇ ਹਨ। ਇਸ ਸਬੰਧ ਵਿੱਚ ਆਪਣੇ ਦਾਅਵਿਆਂ ਨੂੰ ਸਹੀ ਠਹਿਰਾਉਂਦੇ ਹੋਏ, ਭਾਜਪਾ ਦੇ ਬੁਲਾਰੇ ਨੇ ਖੁਲਾਸਾ ਕੀਤਾ ਕਿ ਮਾਨ ਨੇ ਆਰਥਿਕਤਾ ਨੂੰ ਰਿਵਰਸ ਗੀਅਰ 'ਤੇ ਪਾ ਕੇ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਘੋਂਪਿਆ ਹੈ। ਉਨ੍ਹਾਂ ਕਿਹਾ ਕਿ ਆਪ ਦੀ ਸਰਕਾਰ ਬਣਨ 'ਤੇ ਪੰਜਾਬ ਸਿਰ 2.81 ਲੱਖ ਕਰੋੜ ਰੁਪਏ ਦਾ ਕਰਜ਼ਾ 2024-25 ਦੇ ਵਿੱਤੀ ਸਾਲ ਦੇ ਅੰਤ ਤੱਕ 3.74 ਲੱਖ ਕਰੋੜ ਰੁਪਏ ਤੱਕ ਪਹੁੰਚ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਅੰਕੜੇ ਖੁਦ ਦੱਸਦੇ ਹਨ ਕਿ ਆਪ ਸਰਕਾਰ ਦੇ ਸ਼ਾਸਨ ਵਿੱਚ ਪੰਜਾਬ ਦੀ ਆਰਥਿਕਤਾ ਕਿਵੇਂ ਢਹਿ-ਢੇਰੀ ਹੋ ਰਹੀ ਹੈ। ਇਸੇ ਤਰ੍ਹਾਂ ਸ਼ੇਰਗਿੱਲ ਨੇ ਕਤਲ, ਜਬਰ-ਜ਼ਨਾਹ ਅਤੇ ਲੁੱਟ-ਖੋਹ ਦੀਆਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਪੂਰੀ ਤਰ੍ਹਾਂ ਢਹਿ-ਢੇਰੀ ਹੋ ਚੁੱਕਾ ਹੈ ਅਤੇ ਇਸ ਸਮੇਂ ਪੰਜਾਬ ਵਿੱਚ ਜੰਗਲ ਰਾਜ ਚੱਲ ਰਿਹਾ ਹੈ। ਜਿਸ ਲਈ ਮੁੱਖ ਮੰਤਰੀ ਭਗਵੰਤ ਮਾਨ ਸਿੱਧੇ ਤੌਰ 'ਤੇ ਜ਼ਿੰਮੇਵਾਰ ਹਨ, ਜਿਨ੍ਹਾਂ ਕੋਲ ਗ੍ਰਹਿ ਵਿਭਾਗ ਦੀ ਜ਼ਿੰਮੇਵਾਰੀ ਵੀ ਹੈ। ਸ਼ੇਰਗਿੱਲ ਨੇ ਆਪ ਦੀ ਸਰਕਾਰ 'ਚ ਵੱਧ ਰਹੇ ਮਾਈਨਿੰਗ ਮਾਫੀਆ 'ਤੇ ਨਿਰਾਸ਼ਾ ਪ੍ਰਗਟ ਕਰਦਿਆਂ ਕਿਹਾ ਕਿ ਕੋਈ ਵੀ ਮਾਫੀਆ ਸਰਕਾਰੀ ਸਰਪ੍ਰਸਤੀ ਤੋਂ ਬਿਨਾਂ ਟਿਕ ਨਹੀਂ ਸਕਦਾ। ਉਨ੍ਹਾਂ ਕਿਹਾ ਕਿ ਆਬਕਾਰੀ ਨੀਤੀ ਘੁਟਾਲੇ ਨੂੰ ਲੈ ਕੇ ਨਾ ਸਿਰਫ਼ ਆਪ ਸਰਕਾਰ ਸਵਾਲਾਂ ਦੇ ਘੇਰੇ 'ਚ ਹੈ, ਸਗੋਂ ਸੂਬੇ 'ਚ ਭ੍ਰਿਸ਼ਟਾਚਾਰ ਵੀ ਬੇਰੋਕ ਜਾਰੀ ਹੈ। ਸ਼ੇਰਗਿੱਲ ਨੇ ਕਿਹਾ ਕਿ ਆਪ ਵੱਲੋਂ ਕੀਤੇ ਗੁਨਾਹਾਂ ਦੀ ਸੂਚੀ ਲੰਬੀ ਹੈ, ਪਰ ਇੱਕ ਲਾਈਨ ਵਿੱਚ ਕਿਹਾ ਜਾ ਸਕਦਾ ਹੈ ਕਿ ਆਪ ਸਰਕਾਰ ਪੰਜਾਬ ਲਈ ਵਿਨਾਸ਼ਕਾਰੀ ਸਾਬਤ ਹੋਈ ਹੈ।
Punjab Bani 16 March,2024
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ 13 ਲੋਕ ਸਭਾ ਹਲਕਿਆਂ ਦੇ ਵੋਟਰਾਂ ਬਾਬਤ ਵੇਰਵੇ ਜਾਰੀ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ 13 ਲੋਕ ਸਭਾ ਹਲਕਿਆਂ ਦੇ ਵੋਟਰਾਂ ਬਾਬਤ ਵੇਰਵੇ ਜਾਰੀ ਚੰਡੀਗੜ੍ਹ, 15 ਮਾਰਚ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਦੇ ਕੁੱਲ ਪੋਲਿੰਗ ਸਟੇਸ਼ਨਾਂ ਅਤੇ ਕੁੱਲ ਵੋਟਰਾਂ ਬਾਬਤ ਜਾਣਕਾਰੀ ਜਾਰੀ ਕੀਤੀ ਹੈ। ਉਨ੍ਹਾਂ ਦੱਸਿਆ ਕਿ 1 ਮਾਰਚ 2024 ਤੱਕ ਪੰਜਾਬ ਵਿਚ ਕੁੱਲ 2 ਕਰੋੜ 12 ਲੱਖ 71 ਹਜ਼ਾਰ 246 ਵੋਟਰ ਹਨ। ਇਨ੍ਹਾਂ ਵਿਚ 1 ਕਰੋੜ 11 ਲੱਖ 92 ਹਜ਼ਾਰ 959 ਮਰਦ ਵੋਟਰ ਜਦਕਿ 1 ਕਰੋੜ 77 ਹਜ਼ਾਰ 543 ਔਰਤ ਵੋਟਰ ਹਨ। ਕੁੱਲ 744 ਟਰਾਂਸਜੈਂਡਰ ਵੋਟਰ ਹਨ। 13 ਸੀਟਾਂ ਲਈ ਕੁੱਲ 24433 ਪੋਲਿੰਗ ਸਟੇਸ਼ਨ ਸਥਾਪਤ ਕੀਤੇ ਗਏ ਹਨ। ਵਿਸਥਾਰ ਵਿਚ ਜਾਣਕਾਰੀ ਅਨੁਸਾਰ ਗੁਰਦਾਸਪੁਰ ਲੋਕ ਸਭਾ ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1895 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 15 ਲੱਖ 95 ਹਜ਼ਾਰ 300 ਹੈ। ਇਨ੍ਹਾਂ ਵਿਚ 8 ਲੱਖ 44 ਹਜ਼ਾਰ 299 ਮਰਦ ਵੋਟਰ ਜਦਕਿ 7 ਲੱਖ 50 ਹਜ਼ਾਰ 965 ਔਰਤ ਵੋਟਰ ਹਨ। 36 ਵੋਟਰ ਟਰਾਂਸਜੈਂਡਰ ਹਨ। ਇਸੇ ਤਰ੍ਹਾਂ ਅੰਮ੍ਰਿਤਸਰ ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1676 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 15 ਲੱਖ 93 ਹਜ਼ਾਰ 846 ਹੈ। ਇਨ੍ਹਾਂ ਵਿਚ 8 ਲੱਖ 36 ਹਜ਼ਾਰ 966 ਮਰਦ ਵੋਟਰ ਜਦਕਿ 7 ਲੱਖ 56 ਹਜ਼ਾਰ 820 ਔਰਤ ਵੋਟਰ ਹਨ। 60 ਵੋਟਰ ਟਰਾਂਸਜੈਂਡਰ ਹਨ। ਖਡੂਰ ਸਾਹਿਬ ਲਈ ਕੁੱਲ ਪੋਲਿੰਗ ਸਟੇਸ਼ਨ 1974 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 16 ਲੱਖ 55 ਹਜ਼ਾਰ 468 ਹੈ। ਇਨ੍ਹਾਂ ਵਿਚ 8 ਲੱਖ 70 ਹਜ਼ਾਰ 337 ਮਰਦ ਵੋਟਰ ਜਦਕਿ 7 ਲੱਖ 85 ਹਜ਼ਾਰ 67 ਔਰਤ ਵੋਟਰ ਹਨ। 64 ਵੋਟਰ ਟਰਾਂਸਜੈਂਡਰ ਹਨ। ਜਲੰਧਰ (ਰਾਖਵੀਂ) ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1951 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 16 ਲੱਖ 41 ਹਜ਼ਾਰ 872 ਹੈ। ਇਨ੍ਹਾਂ ਵਿਚ 8 ਲੱਖ 54 ਹਜ਼ਾਰ 48 ਮਰਦ ਵੋਟਰ ਜਦਕਿ 7 ਲੱਖ 87 ਹਜ਼ਾਰ 781 ਔਰਤ ਵੋਟਰ ਹਨ। 43 ਵੋਟਰ ਟਰਾਂਸਜੈਂਡਰ ਹਨ। ਹੁਸ਼ਿਆਰਪੁਰ (ਰਾਖਵੀਂ) ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1963 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 15 ਲੱਖ 93 ਹਜ਼ਾਰ 18 ਹੈ। ਇਨ੍ਹਾਂ ਵਿਚ 8 ਲੱਖ 26 ਹਜ਼ਾਰ 679 ਮਰਦ ਵੋਟਰ ਜਦਕਿ 7 ਲੱਖ 66 ਹਜ਼ਾਰ 296 ਔਰਤ ਵੋਟਰ ਹਨ। 43 ਵੋਟਰ ਟਰਾਂਸਜੈਂਡਰ ਹਨ। ਇਸੇ ਤਰ੍ਹਾਂ ਆਨੰਦਪੁਰ ਸਾਹਿਬ ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 2066 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 17 ਲੱਖ 11 ਹਜ਼ਾਰ 255 ਹੈ। ਇਨ੍ਹਾਂ ਵਿਚ 8 ਲੱਖ 93 ਹਜ਼ਾਰ 567 ਮਰਦ ਵੋਟਰ ਜਦਕਿ 8 ਲੱਖ 17 ਹਜ਼ਾਰ 627 ਔਰਤ ਵੋਟਰ ਹਨ। 61 ਵੋਟਰ ਟਰਾਂਸਜੈਂਡਰ ਹਨ। ਲੁਧਿਆਣਾ ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1842 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 17 ਲੱਖ 28 ਹਜ਼ਾਰ 619 ਹੈ। ਇਨ੍ਹਾਂ ਵਿਚ 9 ਲੱਖ 22 ਹਜ਼ਾਰ 5 ਮਰਦ ਵੋਟਰ ਜਦਕਿ 8 ਲੱਖ 6 ਹਜ਼ਾਰ 484 ਔਰਤ ਵੋਟਰ ਹਨ। 130 ਵੋਟਰ ਟਰਾਂਸਜੈਂਡਰ ਹਨ। ਫਤਹਿਗੜ੍ਹ ਸਾਹਿਬ (ਰਾਖਵੀਂ) ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1820 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 15 ਲੱਖ 39 ਹਜ਼ਾਰ 155 ਹੈ। ਇਨ੍ਹਾਂ ਵਿਚ 8 ਲੱਖ 16 ਹਜ਼ਾਰ 775 ਮਰਦ ਵੋਟਰ ਜਦਕਿ 7 ਲੱਖ 22 ਹਜ਼ਾਰ 353 ਔਰਤ ਵੋਟਰ ਹਨ। 27 ਵੋਟਰ ਟਰਾਂਸਜੈਂਡਰ ਹਨ। ਫਰੀਦਕੋਟ (ਰਾਖਵੀਂ) ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1688 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 15 ਲੱਖ 78 ਹਜ਼ਾਰ 937 ਹੈ। ਇਨ੍ਹਾਂ ਵਿਚ 8 ਲੱਖ 34 ਹਜ਼ਾਰ 493 ਮਰਦ ਵੋਟਰ ਜਦਕਿ 7 ਲੱਖ 44 ਹਜ਼ਾਰ 363 ਔਰਤ ਵੋਟਰ ਹਨ। 81 ਵੋਟਰ ਟਰਾਂਸਜੈਂਡਰ ਹਨ। ਫਿਰੋਜ਼ਪੁਰ ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1902 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 16 ਲੱਖ 57 ਹਜ਼ਾਰ 131 ਹੈ। ਇਨ੍ਹਾਂ ਵਿਚ 8 ਲੱਖ 73 ਹਜ਼ਾਰ 684 ਮਰਦ ਵੋਟਰ ਜਦਕਿ 7 ਲੱਖ 83 ਹਜ਼ਾਰ 402 ਔਰਤ ਵੋਟਰ ਹਨ। 45 ਵੋਟਰ ਟਰਾਂਸਜੈਂਡਰ ਹਨ। ਉੱਧਰ ਬਠਿੰਡਾ ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1814 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 16 ਲੱਖ 38 ਹਜ਼ਾਰ 881 ਹੈ। ਇਨ੍ਹਾਂ ਵਿਚ 8 ਲੱਖ 63 ਹਜ਼ਾਰ 989 ਮਰਦ ਵੋਟਰ ਜਦਕਿ 7 ਲੱਖ 74 ਹਜ਼ਾਰ 860 ਔਰਤ ਵੋਟਰ ਹਨ। 32 ਵੋਟਰ ਟਰਾਂਸਜੈਂਡਰ ਹਨ। ਸੰਗਰੂਰ ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1765 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 15 ਲੱਖ 50 ਹਜ਼ਾਰ 17 ਹੈ। ਇਨ੍ਹਾਂ ਵਿਚ 8 ਲੱਖ 20 ਹਜ਼ਾਰ 879 ਮਰਦ ਵੋਟਰ ਜਦਕਿ 7 ਲੱਖ 29 ਹਜ਼ਾਰ 92 ਔਰਤ ਵੋਟਰ ਹਨ। 46 ਵੋਟਰ ਟਰਾਂਸਜੈਂਡਰ ਹਨ। ਪਟਿਆਲਾ ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 2077 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 17 ਲੱਖ 87 ਹਜ਼ਾਰ 747 ਹੈ। ਇਨ੍ਹਾਂ ਵਿਚ 9 ਲੱਖ 35 ਹਜ਼ਾਰ 238 ਮਰਦ ਵੋਟਰ ਜਦਕਿ 8 ਲੱਖ 52 ਹਜ਼ਾਰ 433 ਔਰਤ ਵੋਟਰ ਹਨ। 76 ਵੋਟਰ ਟਰਾਂਸਜੈਂਡਰ ਹਨ।
Punjab Bani 15 March,2024
ਕਾਂਗਰਸੀ ਨੇਤਾ ਰਾਜ ਕੁਮਾਰ ਚਬੇਵਾਲ ਹੋਏ ਆਪ ਵਿੱਚ ਸ਼ਾਮਲ
ਕਾਂਗਰਸੀ ਨੇਤਾ ਰਾਜ ਕੁਮਾਰ ਚਬੇਵਾਲ ਹੋਏ ਆਪ ਵਿੱਚ ਸ਼ਾਮਲ ਹੁਸ਼ਿਆਰਪੁਰ, 15 ਮਾਰਚ ਕਾਂਗਰਸ ਦੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਉਪ ਨੇਤਾ ਅਤੇ ਚੱਬੇਵਾਲ ਤੋਂ ਵਿਧਾਇਕ ਡਾਕਟਰ ਰਾਜ ਕੁਮਾਰ ਨੇ ਕਾਂਗਰਸ ਅਤੇ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦਾ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦਾ ਲੋਕ ਸਭਾ ਤੋਂ ਉਮੀਦਵਾਰ ਬਣਨਾ ਤੈਅ ਹੈ। ਇਸ ਤੋਂ ਪਹਿਲਾਂ ਕਾਂਗਰਸ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਆਪ ਵਿੱਚ ਸ਼ਾਮਲ ਚੁੱਕੇ ਹਨ। ਉਨ੍ਹਾਂ ਨੂੰ ਫ਼ਤਹਿਗੜ੍ਹ ਸਾਹਿਬ ਤੋਂ ਲੋਕ ਸਭਾ ਦਾ ਉਮੀਦਵਾਰ ਬਣਾਇਆ ਗਿਆ ਹੈ। 54 ਸਾਲਾ ਰਾਜ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਚੱਬੇਵਾਲ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਵਜੋਂ ਅਸਤੀਫਾ ਦੇ ਦਿੱਤਾ ਹੈ।
Punjab Bani 15 March,2024
16 ਨੁੰ ਕੀਤਾ ਜਾਵੇਗਾ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ
16 ਨੁੰ ਕੀਤਾ ਜਾਵੇਗਾ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਨਵੀਂ ਦਿੱਲੀ, 15 ਮਾਰਚ ਚੋਣ ਕਮਿਸ਼ਨ ਨੇ ਅੱਜ ਕਿਹਾ ਹੈ ਕਿ ਦੇਸ਼ ਵਿੱਚ ਲੋਕ ਸਭਾ ਅਤੇ ਰਾਜ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ 16 ਮਾਰਚ ਨੂੰ ਕੀਤਾ ਜਾਵੇਗਾ। ਐਕਸ ’ਤੇ ਪੋਸਟ ਵਿੱਚ ਚੋਣ ਪੈਨਲ ਨੇ ਕਿਹਾ ਕਿ ਲੋਕ ਸਭਾ ਚੋਣਾਂ ਅਤੇ ਕੁਝ ਰਾਜਾਂ ਦੀਆਂ ਵਿਧਾਨ ਸਭਾਵਾਂ ਦੇ ਚੋਣ ਪ੍ਰੋਗਰਾਮ ਦਾ ਐਲਾਨ ਕਰਨ ਲਈ ਪ੍ਰੈਸ ਕਾਨਫਰੰਸ ਸ਼ਨਿਚਰਵਾਰ ਨੂੰ ਬਾਅਦ ਦੁਪਹਿਰ 3 ਵਜੇ ਹੋਵੇਗੀ। ਮੌਜੂਦਾ ਲੋਕ ਸਭਾ ਦਾ ਕਾਰਜਕਾਲ 16 ਜੂਨ ਨੂੰ ਖਤਮ ਹੋ ਰਿਹਾ ਹੈ ਅਤੇ ਇਸ ਤੋਂ ਪਹਿਲਾਂ ਨਵੇਂ ਸਦਨ ਦਾ ਗਠਨ ਕੀਤਾ ਜਾਣਾ ਹੈ। ਪਿਛਲੀ ਵਾਰ ਲੋਕ ਸਭਾ ਚੋਣਾਂ ਦਾ ਐਲਾਨ 10 ਮਾਰਚ ਨੂੰ ਕੀਤਾ ਗਿਆ ਸੀ ਅਤੇ ਇਹ 11 ਅਪਰੈਲ ਤੋਂ ਸੱਤ ਪੜਾਵਾਂ ਵਿੱਚ ਕਰਵਾਈਆਂ ਗਈਆਂ ਸਨ। ਵੋਟਾਂ ਦੀ ਗਿਣਤੀ 23 ਮਈ ਨੂੰ ਹੋਈ ਸੀ।
Punjab Bani 15 March,2024
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ 13 ਲੋਕ ਸਭਾ ਹਲਕਿਆਂ ਦੇ ਵੋਟਰਾਂ ਬਾਬਤ ਵੇਰਵੇ ਜਾਰੀ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ 13 ਲੋਕ ਸਭਾ ਹਲਕਿਆਂ ਦੇ ਵੋਟਰਾਂ ਬਾਬਤ ਵੇਰਵੇ ਜਾਰੀ ਚੰਡੀਗੜ੍ਹ, 15 ਮਾਰਚ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਦੇ ਕੁੱਲ ਪੋਲਿੰਗ ਸਟੇਸ਼ਨਾਂ ਅਤੇ ਕੁੱਲ ਵੋਟਰਾਂ ਬਾਬਤ ਜਾਣਕਾਰੀ ਜਾਰੀ ਕੀਤੀ ਹੈ। ਉਨ੍ਹਾਂ ਦੱਸਿਆ ਕਿ 1 ਮਾਰਚ 2024 ਤੱਕ ਪੰਜਾਬ ਵਿਚ ਕੁੱਲ 2 ਕਰੋੜ 12 ਲੱਖ 71 ਹਜ਼ਾਰ 246 ਵੋਟਰ ਹਨ। ਇਨ੍ਹਾਂ ਵਿਚ 1 ਕਰੋੜ 11 ਲੱਖ 92 ਹਜ਼ਾਰ 959 ਮਰਦ ਵੋਟਰ ਜਦਕਿ 1 ਕਰੋੜ 77 ਹਜ਼ਾਰ 543 ਔਰਤ ਵੋਟਰ ਹਨ। ਕੁੱਲ 744 ਟਰਾਂਸਜੈਂਡਰ ਵੋਟਰ ਹਨ। 13 ਸੀਟਾਂ ਲਈ ਕੁੱਲ 24433 ਪੋਲਿੰਗ ਸਟੇਸ਼ਨ ਸਥਾਪਤ ਕੀਤੇ ਗਏ ਹਨ। ਵਿਸਥਾਰ ਵਿਚ ਜਾਣਕਾਰੀ ਅਨੁਸਾਰ ਗੁਰਦਾਸਪੁਰ ਲੋਕ ਸਭਾ ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1895 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 15 ਲੱਖ 95 ਹਜ਼ਾਰ 300 ਹੈ। ਇਨ੍ਹਾਂ ਵਿਚ 8 ਲੱਖ 44 ਹਜ਼ਾਰ 299 ਮਰਦ ਵੋਟਰ ਜਦਕਿ 7 ਲੱਖ 50 ਹਜ਼ਾਰ 965 ਔਰਤ ਵੋਟਰ ਹਨ। 36 ਵੋਟਰ ਟਰਾਂਸਜੈਂਡਰ ਹਨ। ਇਸੇ ਤਰ੍ਹਾਂ ਅੰਮ੍ਰਿਤਸਰ ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1676 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 15 ਲੱਖ 93 ਹਜ਼ਾਰ 846 ਹੈ। ਇਨ੍ਹਾਂ ਵਿਚ 8 ਲੱਖ 36 ਹਜ਼ਾਰ 966 ਮਰਦ ਵੋਟਰ ਜਦਕਿ 7 ਲੱਖ 56 ਹਜ਼ਾਰ 820 ਔਰਤ ਵੋਟਰ ਹਨ। 60 ਵੋਟਰ ਟਰਾਂਸਜੈਂਡਰ ਹਨ। ਖਡੂਰ ਸਾਹਿਬ ਲਈ ਕੁੱਲ ਪੋਲਿੰਗ ਸਟੇਸ਼ਨ 1974 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 16 ਲੱਖ 55 ਹਜ਼ਾਰ 468 ਹੈ। ਇਨ੍ਹਾਂ ਵਿਚ 8 ਲੱਖ 70 ਹਜ਼ਾਰ 337 ਮਰਦ ਵੋਟਰ ਜਦਕਿ 7 ਲੱਖ 85 ਹਜ਼ਾਰ 67 ਔਰਤ ਵੋਟਰ ਹਨ। 64 ਵੋਟਰ ਟਰਾਂਸਜੈਂਡਰ ਹਨ। ਜਲੰਧਰ (ਰਾਖਵੀਂ) ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1951 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 16 ਲੱਖ 41 ਹਜ਼ਾਰ 872 ਹੈ। ਇਨ੍ਹਾਂ ਵਿਚ 8 ਲੱਖ 54 ਹਜ਼ਾਰ 48 ਮਰਦ ਵੋਟਰ ਜਦਕਿ 7 ਲੱਖ 87 ਹਜ਼ਾਰ 781 ਔਰਤ ਵੋਟਰ ਹਨ। 43 ਵੋਟਰ ਟਰਾਂਸਜੈਂਡਰ ਹਨ। ਹੁਸ਼ਿਆਰਪੁਰ (ਰਾਖਵੀਂ) ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1963 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 15 ਲੱਖ 93 ਹਜ਼ਾਰ 18 ਹੈ। ਇਨ੍ਹਾਂ ਵਿਚ 8 ਲੱਖ 26 ਹਜ਼ਾਰ 679 ਮਰਦ ਵੋਟਰ ਜਦਕਿ 7 ਲੱਖ 66 ਹਜ਼ਾਰ 296 ਔਰਤ ਵੋਟਰ ਹਨ। 43 ਵੋਟਰ ਟਰਾਂਸਜੈਂਡਰ ਹਨ। ਇਸੇ ਤਰ੍ਹਾਂ ਆਨੰਦਪੁਰ ਸਾਹਿਬ ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 2066 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 17 ਲੱਖ 11 ਹਜ਼ਾਰ 255 ਹੈ। ਇਨ੍ਹਾਂ ਵਿਚ 8 ਲੱਖ 93 ਹਜ਼ਾਰ 567 ਮਰਦ ਵੋਟਰ ਜਦਕਿ 8 ਲੱਖ 17 ਹਜ਼ਾਰ 627 ਔਰਤ ਵੋਟਰ ਹਨ। 61 ਵੋਟਰ ਟਰਾਂਸਜੈਂਡਰ ਹਨ। ਲੁਧਿਆਣਾ ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1842 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 17 ਲੱਖ 28 ਹਜ਼ਾਰ 619 ਹੈ। ਇਨ੍ਹਾਂ ਵਿਚ 9 ਲੱਖ 22 ਹਜ਼ਾਰ 5 ਮਰਦ ਵੋਟਰ ਜਦਕਿ 8 ਲੱਖ 6 ਹਜ਼ਾਰ 484 ਔਰਤ ਵੋਟਰ ਹਨ। 130 ਵੋਟਰ ਟਰਾਂਸਜੈਂਡਰ ਹਨ। ਫਤਹਿਗੜ੍ਹ ਸਾਹਿਬ (ਰਾਖਵੀਂ) ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1820 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 15 ਲੱਖ 39 ਹਜ਼ਾਰ 155 ਹੈ। ਇਨ੍ਹਾਂ ਵਿਚ 8 ਲੱਖ 16 ਹਜ਼ਾਰ 775 ਮਰਦ ਵੋਟਰ ਜਦਕਿ 7 ਲੱਖ 22 ਹਜ਼ਾਰ 353 ਔਰਤ ਵੋਟਰ ਹਨ। 27 ਵੋਟਰ ਟਰਾਂਸਜੈਂਡਰ ਹਨ। ਫਰੀਦਕੋਟ (ਰਾਖਵੀਂ) ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1688 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 15 ਲੱਖ 78 ਹਜ਼ਾਰ 937 ਹੈ। ਇਨ੍ਹਾਂ ਵਿਚ 8 ਲੱਖ 34 ਹਜ਼ਾਰ 493 ਮਰਦ ਵੋਟਰ ਜਦਕਿ 7 ਲੱਖ 44 ਹਜ਼ਾਰ 363 ਔਰਤ ਵੋਟਰ ਹਨ। 81 ਵੋਟਰ ਟਰਾਂਸਜੈਂਡਰ ਹਨ। ਫਿਰੋਜ਼ਪੁਰ ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1902 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 16 ਲੱਖ 57 ਹਜ਼ਾਰ 131 ਹੈ। ਇਨ੍ਹਾਂ ਵਿਚ 8 ਲੱਖ 73 ਹਜ਼ਾਰ 684 ਮਰਦ ਵੋਟਰ ਜਦਕਿ 7 ਲੱਖ 83 ਹਜ਼ਾਰ 402 ਔਰਤ ਵੋਟਰ ਹਨ। 45 ਵੋਟਰ ਟਰਾਂਸਜੈਂਡਰ ਹਨ। ਉੱਧਰ ਬਠਿੰਡਾ ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1814 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 16 ਲੱਖ 38 ਹਜ਼ਾਰ 881 ਹੈ। ਇਨ੍ਹਾਂ ਵਿਚ 8 ਲੱਖ 63 ਹਜ਼ਾਰ 989 ਮਰਦ ਵੋਟਰ ਜਦਕਿ 7 ਲੱਖ 74 ਹਜ਼ਾਰ 860 ਔਰਤ ਵੋਟਰ ਹਨ। 32 ਵੋਟਰ ਟਰਾਂਸਜੈਂਡਰ ਹਨ। ਸੰਗਰੂਰ ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1765 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 15 ਲੱਖ 50 ਹਜ਼ਾਰ 17 ਹੈ। ਇਨ੍ਹਾਂ ਵਿਚ 8 ਲੱਖ 20 ਹਜ਼ਾਰ 879 ਮਰਦ ਵੋਟਰ ਜਦਕਿ 7 ਲੱਖ 29 ਹਜ਼ਾਰ 92 ਔਰਤ ਵੋਟਰ ਹਨ। 46 ਵੋਟਰ ਟਰਾਂਸਜੈਂਡਰ ਹਨ। ਪਟਿਆਲਾ ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 2077 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 17 ਲੱਖ 87 ਹਜ਼ਾਰ 747 ਹੈ। ਇਨ੍ਹਾਂ ਵਿਚ 9 ਲੱਖ 35 ਹਜ਼ਾਰ 238 ਮਰਦ ਵੋਟਰ ਜਦਕਿ 8 ਲੱਖ 52 ਹਜ਼ਾਰ 433 ਔਰਤ ਵੋਟਰ ਹਨ। 76 ਵੋਟਰ ਟਰਾਂਸਜੈਂਡਰ ਹਨ।
Punjab Bani 15 March,2024
ਮਹਾਰਾਣੀ ਪ੍ਰਨੀਤ ਕੌਰ ਹੋਣਗੇ ਭਾਜਪਾ ਵਿੱਚ ਸ਼ਾਮਲ
ਮਹਾਰਾਣੀ ਪ੍ਰਨੀਤ ਕੌਰ ਹੋਣਗੇ ਭਾਜਪਾ ਵਿੱਚ ਸ਼ਾਮਲ ਨਵੀਂ ਦਿੱਲੀ, 13 ਮਾਰਚ- ਪਟਿਆਲਾ ਲੋਕ ਸਭਾ ਹਲਕੇ ਤੋਂ ਕਾਂਗਰਸ ਦੀ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਵੀਰਵਾਰ ਨੂੰ ਇੱਥੇ ਭਾਜਪਾ ਵਿੱਚ ਸ਼ਾਮਲ ਹੋ ਜਾਵੇਗੀ। ਉਨ੍ਹਾਂ ਦੇ ਭਾਜਪਾ ’ਚ ਸ਼ਾਮਲ ਹੋਣ ਦੇ ਲੰਮੇ ਸਮੇਂ ਤੋਂ ਕਿਆਸ ਲੱਗ ਰਹੇ ਸਨ। ਅਮਰਿੰਦਰ ਸਿੰਘ ਆਪਣੇ ਬੱਚਿਆਂ ਰਣਇੰਦਰ ਸਿੰਘ ਅਤੇ ਜੈ ਇੰਦਰ ਕੌਰ ਦੇ ਨਾਲ ਸਤੰਬਰ 2022 ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਸਨ। ਪ੍ਰਨੀਤ, ਜੋ 1999 (13ਵੀਂ ਲੋਕ ਸਭਾ ਚੋਣ) ਤੋਂ ਲੋਕ ਸਭਾ ਵਿੱਚ ਪਟਿਆਲਾ ਦੀ ਨੁਮਾਇੰਦਗੀ ਕਰ ਰਹੀ ਹੈ, ਨੂੰ ਦੁਬਾਰਾ ਉਸੇ ਸੀਟ ਤੋਂ ਮੈਦਾਨ ਵਿੱਚ ਉਤਾਰਿਆ ਜਾ ਸਕਦਾ ਹੈ।
Punjab Bani 13 March,2024
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਖੱਟਰ ਨੇ ਛੱਡੀ ਵਿਧਾਇਕੀ
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਖੱਟਰ ਨੇ ਛੱਡੀ ਵਿਧਾਇਕੀ ਚੰਡੀਗੜ੍ਹ : ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟੜ (ੇ ਕਰਨਾਲ ਵਿਧਾਨ ਸਭਾ ਸੀਟ ਤੋਂ ਅਸਤੀਫਾ ਦੇ ਦਿੱਤਾ ਹੈ। ਮਨੋਹਰ ਲਾਲ ਖੱਟਰ ਨੇ ਬੁੱਧਵਾਰ ਨੂੰ ਹਰਿਆਣਾ ਵਿਧਾਨ ਸਭਾ ਵਿੱਚ ਫਲੋਰ ਟੈਸਟ ਪਾਸ ਕਰਨ ਤੋਂ ਬਾਅਦ ਆਪਣੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ। ਸਦਨ ‘ਚ ਆਪਣੇ ਸੰਬੋਧਨ ਦੌਰਾਨ ਸਾਬਕਾ ਸੀਐੱਮ ਖੱਟਰ ਨੇ ਕਿਹਾ ਕਿ ਮੇਰੀ ਨਵੀਂ ਜ਼ਿੰਮੇਵਾਰੀ ਜੋ ਵੀ ਤੈਅ ਹੋਵੇਗੀ, ਇਸ ਨੂੰ ਹੋਰ ਸੁਚਾਰੂ ਢੰਗ ਨਾਲ ਪੂਰੀ ਕਰਾਂਗਾ। ਉਨ੍ਹਾਂ ਕਿਹਾ ਕਿ ਹੁਣ ਨਾਇਬ ਸੈਣੀ ਕਰਨਾਲ ਦੇ ਲੋਕਾਂ ਦੀ ਸੇਵਾ ਕਰਨਗੇ। ਖੱਟਰ ਨੇ ਕਿਹਾ ਕਿ ਭਾਜਪਾ ਦਾ ਸੰਸਦੀ ਬੋਰਡ ਫੈਸਲਾ ਕਰੇਗਾ ਕਿ ਕਰਨਾਲ ਤੋਂ ਲੋਕ ਸਭਾ ਚੋਣ ਲੜਨੀ ਹੈ ਜਾਂ ਨਹੀਂ।
Punjab Bani 13 March,2024
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਰਾਜ ਪੱਧਰੀ ਐਮਸੀਐਮਸੀ ਅਤੇ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀਆਂ ਦਾ ਗਠਨ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਰਾਜ ਪੱਧਰੀ ਐਮਸੀਐਮਸੀ ਅਤੇ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀਆਂ ਦਾ ਗਠਨ - ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਵੀ ਕਾਰਜਸ਼ੀਲ ਚੰਡੀਗੜ੍ਹ, 13 ਮਾਰਚ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਰਾਜ ਪੱਧਰੀ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ (ਐਮਸੀਐਮਸੀ) ਅਤੇ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀਆਂ ਦਾ ਗਠਨ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਐਮਸੀਐਮਸੀ ਲਈ 6 ਮੈਂਬਰੀ ਕਮੇਟੀ ਬਣਾਈ ਗਈ ਹੈ ਜਦਕਿ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀ ਵਿਚ 4 ਮੈਂਬਰ ਹੋਣਗੇ। ਐਮਸੀਐਮਸੀ ਦੇ ਚੇਅਰਮੈਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਹੋਣਗੇ ਜਦਕਿ ਵਧੀਕ ਮੁੱਖ ਚੋਣ ਅਧਿਕਾਰੀ ਅਭਿਜੀਤ ਕਪਲਿਸ਼ ਮੈਂਬਰ ਸਕੱਤਰ ਹੋਣਗੇ। ਇਸ ਤੋਂ ਇਲਾਵਾ ਪ੍ਰੈੱਸ ਇਨਫਾਰਮੇਸ਼ਨ ਬਿਊਰੋ (ਪੀਆਈਬੀ) ਵੱਲੋਂ ਨਾਮਜਦ ਡੀ.ਜੀ./ਏ.ਡੀ.ਜੀ ਪੱਧਰ ਦੇ ਅਧਿਕਾਰੀ ਨੋਡਲ ਅਫਸਰ ਹੋਣਗੇ। 3 ਮੈਂਬਰਾਂ ਵਿਚ ਵਧੀਕ ਡਾਇਰੈਕਟਰ ਸੀਬੀਸੀ ਚੰਡੀਗੜ੍ਹ ਬਲਜੀਤ ਸਿੰਘ, ਭਾਰਤੀ ਚੋਣ ਕਮਿਸ਼ਨ ਵੱਲੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕੇ ਵਿਚ ਨਿਯੁਕਤ ਆਬਜ਼ਰਬਰ ਅਤੇ ਪ੍ਰੈੱਸ ਕੌਂਸਲ ਆਫ ਇੰਡੀਆ ਵੱਲੋਂ ਨਾਮਜ਼ਦ ਮੈਂਬਰ ਵਿਨੋਦ ਕੋਹਲੀ ਸ਼ਾਮਲ ਹਨ। ਇਸੇ ਤਰ੍ਹਾਂ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀ ਦੇ ਚੇਅਰਮੈਨ ਵਧੀਕ ਮੁੱਖ ਚੋਣ ਅਧਿਕਾਰੀ ਅਭਿਜੀਤ ਕਪਲਿਸ਼ ਹੋਣਗੇ। ਜਦਕਿ ਮੈਂਬਰਾਂ ਵਿਚ ਵਧੀਕ ਡਾਇਰੈਕਟਰ ਸੀਬੀਸੀ ਚੰਡੀਗੜ੍ਹ ਬਲਜੀਤ ਸਿੰਘ, ਪ੍ਰੈਸ ਇਨਫਰਮੇਸ਼ਨ ਬਿਊਰੋਵੱਲੋਂ ਨਾਮਜਦ ਡੀ.ਜੀ./ਏ.ਡੀ.ਜੀ ਪੱਧਰ ਦਾ ਅਧਿਕਾਰੀ ਅਤੇ ਫਤਿਹਗੜ੍ਹ ਸਾਹਿਬ ਪਾਰਲੀਮਾਨੀ ਹਲਕੇ ਦੇ ਰਿਟਰਨਿੰਗ ਅਧਿਕਾਰੀ ਸ਼ਾਮਲ ਹਨ। ਸਿਬਿਨ ਸੀ ਨੇ ਦੱਸਿਆ ਕਿ ਐਮਸੀਐਮਸੀ ਕਮੇਟੀ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ ਦੇ ਹੁਕਮਾਂ ਵਿਰੁੱਧ ਅਪੀਲਾਂ ਨਾਲ ਸਬੰਧਤ ਸਾਰੇ ਕੇਸਾਂ ਅਤੇ ਇਸ਼ਤਿਹਾਰਾਂ ਦੀ ਤਸਦੀਕ ਤੇ ਪੇਡ ਨਿਊਜ਼ ਦੀ ਜਾਂਚ ਬਾਰੇ ਬਣਾਈ ਕਮੇਟੀ ਅਤੇ ਜ਼ਿਲ੍ਹਾ ਪੱਧਰੀ ਐਮ.ਸੀ.ਐਮ.ਸੀ. ਦੇ ਫੈਸਲਿਆਂ ਵਿਰੁੱਧ ਅਪੀਲਾਂ ਨਾਲ ਸਬੰਧਤ ਸਾਰੇ ਕੇਸਾਂ ਦਾ ਨਿਪਟਾਰਾ ਕਰੇਗੀ। ਇਸ ਤੋਂ ਇਲਾਵਾ ਜਿਨ੍ਹਾਂ ਕੇਸਾਂ ਵਿੱਚ ਸਬੰਧਤ ਰਿਟਰਨਿੰਗ ਅਫ਼ਸਰ ਨੂੰ ਉਮੀਦਵਾਰਾਂ ਨੂੰ ਨੋਟਿਸ ਜਾਰੀ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ ਉਨ੍ਹਾਂ ਦਾ ਨਿਪਟਾਰਾ ਵੀ ਇਹ ਕਮੇਟੀ ਕਰੇਗੀ। ਦੂਜੇ ਪਾਸੇ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀ ਸਿਆਸੀ ਪਾਰਟੀਆਂ ਅਤੇ ਸੰਸਥਾਵਾਂ ਦੀਆਂ ਇਸ਼ਤਿਹਾਰਾਂ ਸਬੰਧੀ ਅਰਜ਼ੀਆਂ ਦਾ ਨਿਪਟਾਰਾ ਕਰੇਗੀ। ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਵੀ ਕਾਰਜਸ਼ੀਲ ਸਿਬਿਨ ਸੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਦਾ ਗਠਨ ਵੀ ਕੀਤਾ ਜਾ ਚੁੱਕਾ ਹੈ ਅਤੇ ਪਿਛਲੇ ਕਈ ਦਿਨਾਂ ਤੋਂ ਇਹ ਸੈੱਲ ਪੂਰੀ ਤਰ੍ਹਾਂ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਲੋਕ ਸਭਾ ਚੋਣਾਂ-2024 ਸਬੰਧੀ ਇੱਥੋਂ ਟੀਵੀ ਨਿਊਜ਼ ਚੈਨਲਾਂ, ਪ੍ਰਿੰਟ ਮੀਡੀਆ, ਸੋਸ਼ਲ ਮੀਡੀਆ ਅਤੇ ਵੈੱਬ ਚੈਨਲਾਂ ਦੀ ਮੋਨੀਟਰਿੰਗ ਕੀਤੀ ਜਾ ਰਹੀ ਹੈ। ਚੋਣ ਜ਼ਾਬਤਾ ਲੱਗਣ ਤੋਂ ਬਾਅਦ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਵਿੱਚ ਗਤੀਵਿਧੀਆਂ ਹੋਰ ਤੇਜ਼ ਹੋ ਜਾਣਗੀਆਂ। ਕਾਬਿਲੇਗੌਰ ਹੈ ਕਿ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ ਅਤੇ ਪੇਸ਼ੇਵਰ ਸੋਸ਼ਲ ਮੀਡੀਆ ਮਾਹਿਰਾਂ ਰਾਹੀਂ ਸਾਰੇ ਅਖ਼ਬਾਰਾਂ, ਨਿਊਜ਼ ਚੈਨਲਾਂ, ਸੋਸ਼ਲ ਮੀਡੀਆ ਸਾਈਟਾਂ ਅਤੇ ਵੈੱਬ ਚੈਨਲਾਂ ਦੀ ਮੋਨੀਟਰਿੰਗ ਕਰ ਰਿਹਾ ਹੈ ਤਾਂ ਜੋ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਇੱਥੋਂ ਹੀ ਲੋਕ ਸਭਾ ਚੋਣਾਂ-2024 ਬਾਬਤ ਜ਼ਰੂਰੀ ਜਾਣਕਾਰੀਆਂ ਅਤੇ ਸੂਚਨਾਵਾਂ ਮੀਡੀਆ ਤੱਕ ਪੁੱਜਦੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਚੋਣ ਜ਼ਾਬਤੇ ਤੋਂ ਬਾਅਦ ਵੀ ਜਾਰੀ ਰਹਿਣਗੀਆਂ।
Punjab Bani 13 March,2024
ਆਸਿਫ ਅਲੀ ਜਰਦਾਰੀ ਬਣੇ ਪਾਕ ਦੇ 14ਵੇ ਰਾਸ਼ਟਰਪਤੀ
ਆਸਿਫ ਅਲੀ ਜਰਦਾਰੀ ਬਣੇ ਪਾਕ ਦੇ 14ਵੇ ਰਾਸ਼ਟਰਪਤੀ ਲਾਹੌਰ, 9 ਮਾਰਚ- ਪਾਕਿਸਤਾਨ ਪੀਪਲਜ਼ ਪਾਰਟੀ ਦੇ ਕੋ-ਚੇਅਰਪਰਸਨ ਆਸਿਫ ਅਲੀ ਜ਼ਰਦਾਰੀ ਅੱਜ ਪਾਕਿਸਤਾਨ ਦੇ 14ਵੇਂ ਰਾਸ਼ਟਰਪਤੀ ਚੁਣੇ ਗਏ। ਉਹ ਦੂਜੀ ਵਾਰ ਦੇਸ਼ ਦੇ ਰਾਸ਼ਟਰਪਤੀ ਚੁਣੇ ਗਏ ਹਨ। ਜ਼ਰਦਾਰੀ (68) ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਅਤੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐੱਮਐੱਲ-ਐੱਨ) ਦੇ ਸਾਂਝੇ ਉਮੀਦਵਾਰ ਸਨ ਜਦਕਿ ਉਨ੍ਹਾਂ ਦੇ ਵਿਰੋਧੀ ਮਹਿਮੂਦ ਖਾਨ ਅਚਕਜ਼ਈ (75) ਸੁੰਨੀ ਇਤੇਹਾਦ ਕੌਂਸਲ (ਐੱਸਆਈਸੀ) ਦੇ ਉਮੀਦਵਾਰ ਸਨ। ਸੰਵਿਧਾਨ ਦੇ ਪ੍ਰਬੰਧਾਂ ਮੁਤਾਬਕ ਸੰਸਦ ਦੇ ਦੋਵੇਂ ਸਦਨਾਂ ਵਿੱਚ ਜ਼ਰਦਾਰੀ ਨੂੰ 255 ਵੋਟਾਂ ਮਿਲੀਆਂ ਜਦਕਿ ਉਨ੍ਹਾਂ ਦੇ ਵਿਰੋਧੀ ਅਚਕਜ਼ਈ ਨੂੰ 119 ਵੋਟਾਂ ਮਿਲੀਆਂ। ਨਵੇਂ ਰਾਸ਼ਟਰਪਤੀ ਦੀ ਚੋਣ ਕੌਮੀ ਅਸੈਂਬਲੀ ਅਤੇ ਚਾਰ ਪ੍ਰਾਂਤਾਂ ਦੀਆਂ ਵਿਧਾਨ ਸਭਾਵਾਂ ਦੇ ਨਵੇਂ ਚੁਣੇ ਗਏ ਮੈਂਬਰਾਂ ਦੇ ਇਲੈਕਟੋਰਲ ਕਾਲਜ ਨੇ ਕੀਤੀ। ਸਿੰਧ ਪ੍ਰਾਂਤ ਜਿੱਥੇ ਕਿ ਜ਼ਰਦਾਰੀ ਦੀ ਪੀਪੀਪੀ ਦਾ ਕੰਟਰੋਲ ਹੈ, ਵਿੱਚ ਉਨ੍ਹਾਂ ਨੂੰ ਸਭ ਤੋਂ ਵੱਧ ਵੋਟਾਂ ਮਿਲੀਆਂ ਹਨ ਜਦਕਿ ਬਲੋਚਿਸਤਾਨ ਵਿਧਾਨ ਸਭਾ ਵਿੱਚ ਵੀ ਉਹ ਸਾਰੀਆਂ ਵੋਟਾਂ ਹਾਸਲ ਕਰਨ ਵਿੱਚ ਸਫ਼ਲ ਰਹੇ।
Punjab Bani 10 March,2024
ਭਾਜਪਾ ਨੇਤਾ ਬ੍ਰਿਜੇਦਰ ਸਿੰਘ ਨੇ ਪਾਰਟੀ ਛੱਡ ਫੜਿਆ ਕਾਂਗਰਸ ਦਾ ਹੱਥ
ਭਾਜਪਾ ਨੇਤਾ ਬ੍ਰਿਜੇਦਰ ਸਿੰਘ ਨੇ ਪਾਰਟੀ ਛੱਡ ਫੜਿਆ ਕਾਂਗਰਸ ਦਾ ਹੱਥ ਦਿਲੀ, 10 ਮਾਰਚ- ਅਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਅੱਜ ਹਿਸਾਰ ਤੋਂ ਭਾਜਪਾ ਸੰਸਦ ਮੈਂਬਰ ਬ੍ਰਿਜੇਂਦਰ ਸਿੰਘ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਲੋਕ ਸਭਾ ਤੋਂ ਅਸਤੀਫ਼ਾ ਦੇ ਕੇ ਕਾਂਗਰਸ ਵਿਚ ਸ਼ਾਮਲ ਹੋ ਗਏ। ਬ੍ਰਿਜੇਂਦਰ ਹਰਿਆਣਾ ਦੇ ਜਾਟ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਬੀਰੇਂਦਰ ਸਿੰਘ ਦਾ ਪੁੱਤਰ ਹੈ। ਬ੍ਰਿਜੇਂਦਰ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ, ‘‘ਮੈਂ ਸਿਆਸੀ ਕਾਰਨਾਂ ਕਰਕੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ।’’ ਨਵੀਂ ਦਿੱਲੀ ਵਿਚ ਕਾਂਗਰਸ ਦੇ ਖ਼ਜ਼ਾਨਚੀ ਅਜੈ ਮਾਕਨ ਨੇ ਕਿਹਾ ਕਿ ਬ੍ਰਿਜੇਂਦਰ ਸਿੰਘ ਦੇ ਪਿਤਾ ਤੇ ਭਾਜਪਾ ਆਗੂ ਬੀਰੇਂਦਰ ਸਿੰਘ ਅਗਲੇ ਕੁਝ ਦਿਨਾਂ ਵਿਚ ਕਾਂਗਰਸ ’ਚ ਸ਼ਾਮਲ ਹੋਣਗੇ। ਬ੍ਰਿਜੇਂਦਰ ਸਿੰਘ ਐਕਸ ’ਤੇ ਆਪਣੇ ਅਸਤੀਫੇ ਦੇ ਐਲਾਨ ਤੋਂ ਫੌਰੀ ਮਗਰੋਂ ਕੌਮੀ ਰਾਜਧਾਨੀ ਵਿਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਰਿਹਾਇਸ਼ ’ਤੇ ਪੁੱਜੇ ਤੇ ਕਾਂਗਰਸ ਵਿਚ ਸ਼ਾਮਲ ਹੋ ਗਏ। ਇਸ ਮੌਕੇ ਮਾਕਨ ਤੋਂ ਇਲਾਵਾ ਸੀਨੀਅਰ ਕਾਂਗਰਸ ਆਗੂ ਮੁਕੁਲ ਵਾਸਨਿਕ ਤੇ ਦੀਪਕ ਬਾਬਰੀਆ ਵੀ ਮੌਜੂਦ ਸਨ।
Punjab Bani 10 March,2024
ਤ੍ਰਿਣਮੁਲ ਕਾਂਗਰਸ ਨੇ ਕੋਲਕਾਤਾ ਦੇ ਬ੍ਰਿਗੇਡ ਪਰੇਡ ਮੈਦਾਨ ਵਿੱਚ ਕੀਤਾ ਉਮੀਦਵਾਰਾਂ ਦਾ ਐਲਾਨ
ਤ੍ਰਿਣਮੁਲ ਕਾਂਗਰਸ ਨੇ ਕੋਲਕਾਤਾ ਦੇ ਬ੍ਰਿਗੇਡ ਪਰੇਡ ਮੈਦਾਨ ਵਿੱਚ ਕੀਤਾ ਉਮੀਦਵਾਰਾਂ ਦਾ ਐਲਾਨ ਕੋਲਕਾਤਾ, 10 ਮਾਰਚ ਤ੍ਰਿਣਮੂਲ ਕਾਂਗਰਸ ਨੇ ਅੱਜ ਕੋਲਕਾਤਾ ਦੇ ਬ੍ਰਿਗੇਡ ਪਰੇਡ ਮੈਦਾਨ ਵਿਚ ਵਿਸ਼ਾਲ ਰੈਲੀ ਕਰਕੇ ਅਗਾਮੀ ਲੋਕ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਬਹਿਰਾਮਪੁਰ ਤੋਂ ਸਾਬਕਾ ਕ੍ਰਿਕਟਰ ਯੂਸੁਫ਼ ਪਠਾਨ, ਡਾਇਮੰਡ ਹਾਰਬਰ ਤੋਂ ਅਭਿਸ਼ੇਕ ਬੈਨਰਜੀ, ਬਸ਼ੀਰਹਾਟ ਤੋਂ ਹਾਜ਼ੀ ਨੁਰੁਲ ਇਸਲਾਮ, ਬਰਧਮਾਨ ਤੋਂ ਕੀਰਤੀ ਆਜ਼ਾਦ, ਦਾਰਜੀਲਿੰਗ ਤੋਂ ਗੋਪਾਲ ਲਾਮਾ, ਕ੍ਰਿਸ਼ਨਾਨਗਰ ਤੋਂਂ ਮਹੂਆ ਮੋਇਤਰਾ, ਬੀਰਭੂਮ ਤੋਂ ਸ਼ਤਾਬਦੀ ਰੇਅ ਤੇ ਆਸਨਸੋਲ ਤੋਂ ਸ਼ਤਰੂਘਣ ਸਿਨਹਾ ਨੂੰ ਉਮੀਦਵਾਰ ਐਲਾਨਿਆ ਹੈ। ਪਾਰਟੀ ਸੁਪਰੀਮੋ ਮਮਤਾ ਬੈਨਰਜੀ ਨੇ ਪੱਛਮੀ ਬੰਗਾਲ ਦੇ 42 ਲੋਕ ਸਭਾ ਹਲਕਿਆਂ ਲਈ ਉਮੀਦਵਾਰਾਂ ਦਾ ਐਲਾਨ ਕਰਦਿਆਂ ਪਾਰਟੀ ਦੀ ਚੋਣ ਮੁਹਿੰਮ ਦਾ ਆਗਾਜ਼ ਕਰ ਦਿੱੱਤਾ ਹੈ।
Punjab Bani 10 March,2024
ਕ੍ਰਿਕੇਟਰ ਯੁਸਫ ਪਠਾਣ ਬਰਹਾਮਪੁਰ ਤੋ ਲੜਨਗੇ ਚੋਣ, ਮਿਲੀ ਟਿਕਟ
ਕ੍ਰਿਕੇਟਰ ਯੁਸਫ ਪਠਾਣ ਬਰਹਾਮਪੁਰ ਤੋ ਲੜਨਗੇ ਚੋਣ, ਮਿਲੀ ਟਿਕਟ ਦਿਲੀ : ਤ੍ਰਿਣਮੂਲ ਕਾਂਗਰਸ ਨੇ ਲੋਕ ਸਭਾ ਚੋਣਾਂ 2024 ਲਈ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਦੀ ਇਸ ਸੂਚੀ 'ਚ ਕੁੱਲ 42 ਉਮੀਦਵਾਰਾਂ ਦੇ ਨਾਂ ਹਨ। ਕੂਚ ਬਿਹਾਰ ਲੋਕ ਸਭਾ ਸੀਟ ਤੋਂ ਜਗਦੀਸ਼ ਚੰਦਰ ਬਸੂਨੀਆ ਨੂੰ ਉਮੀਦਵਾਰ ਬਣਾਇਆ ਗਿਆ ਹੈ। ਕ੍ਰਿਕਟ ਦੇ ਮਹਾਨ ਖਿਡਾਰੀ ਯੂਸੁਫ ਪਠਾਨ ਨੂੰ ਬਰਹਾਮਪੁਰ ਤੋਂ ਟਿਕਟ ਦਿੱਤੀ ਗਈ ਹੈ, ਜੋ ਅਧੀਰ ਰੰਜਨ ਚੌਧਰੀ ਵਿਰੁੱਧ ਚੋਣ ਲੜਨਗੇ।
Punjab Bani 10 March,2024
ਕਾਂਗਰਸ ਨੂੰ ਝਟਕਾ : ਸਾਬਕਾ ਵਿਧਾਇਕ ਜੀਪੀ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ
ਕਾਂਗਰਸ ਨੂੰ ਝਟਕਾ : ਸਾਬਕਾ ਵਿਧਾਇਕ ਜੀਪੀ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ ਚੰਡੀਗੜ੍ਹ : ਫਤਹਿਗੜ੍ਹ ਸਾਹਿਬ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਬਸੀ ਪਠਾਣਾ ਤੋਂ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਚੰਡੀਗੜ੍ਹ ਵਿੱਚ ਸੀਐਮ ਭਗਵੰਤ ਮਾਨ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ। ਦੱਸ ਦਈਏ ਕਿ ਸਾਬਕਾ ਕਾਂਗਰਸੀ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ‘ਆਪ’ ‘ਚ ਸ਼ਾਮਲ ਹੋ ਗਏ ਹਨ। ਬੱਸੀ ਪਠਾਣਾਂ ਹਲਕੇ ਤੋਂ ਵਿਧਾਇਕ ਰਹਿ ਚੁੱਕੇ ਨੇ ਗੁਰਪ੍ਰੀਤ ਸਿੰਘ ਜੀਪੀ। ਉਨ੍ਹਾਂ ਦੇ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਚੋਣ ਲੜਨ ਦੀ ਚਰਚਾ ਹੈ। ਗੁਰਪ੍ਰੀਤ ਸਿੰਘ ਜੀਪੀ ਸੀਐਮ ਮਾਨ ਦੀ ਅਗਵਾਈ ‘ਚ ‘ਆਪ’ ‘ਚ ਸ਼ਾਮਲ ਹੋਏ। ਪਹਿਲਾਂ 2012 ‘ਚ ਪੀਪੀਪੀ ਤੋਂ ਸ਼੍ਰੀ ਚਮਕੌਰ ਸਾਹਿਬ ਤੋਂ ਚੋਣ ਲੜੀ ਸੀ। ਗੁਰਪ੍ਰੀਤ ਸਿੰਘ ਜੀਪੀ 2017 ‘ਚ ਕਾਂਗਰਸ ਦੀ ਟਿਕਟ ਤੋਂ ਵਿਧਾਇਕ ਚੁਣੇ ਗਏ ਸਨ। ਉਹ 2017 ਤੋਂ 2022 ਤੱਕ ਵਿਧਾਇਕ ਰਹਿ ਚੁੱਕੇ ਹਨ। ਉਨ੍ਹਾਂ 2022 ‘ਚ ਬਸੀ ਪਠਾਣਾਂ ਤੋਂ ਕਾਂਗਰਸ ਵੱਲੋਂ ਚੋਣ ਲੜੇ ਸਨ। ਜੀਪੀ ਪੀਪੀਪੀ ਤੋਂ ਕਾਂਗਰਸ ਤੇ ਹੁਣ ‘ਆਪ’ ‘ਚ ਸ਼ਾਮਲ ਹੋਏ। ਗੁਰਪ੍ਰੀਤ ਸਿੰਘ ਜੀਪੀ ਸਾਬਕਾ ਸੀਐਮ ਚੰਨੀ ਤੋਂ ਖਫ਼ਾ ਸਨ। 2022 ‘ਚ ਚੰਨੀ ਦੇ ਭਰਾ ਨੇ ਜੀਪੀ ਖਿਲਾਫ਼ ਆਜ਼ਾਦ ਤੌਰ ‘ਤੇ ਚੋਣ ਲੜੀ ਸੀ । ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਜੀ.ਪੀ ਨੇ ਕਿਹਾ ਕਿ ਕਾਂਗਰਸ ਵਿੱਚ ਅਨੁਸ਼ਾਸਨ ਨਹੀਂ ਹੈ। ਕਾਂਗਰਸ ਦਾ ਹਰ ਆਗੂ ਪਰਿਵਾਰ ਬਾਰੇ ਸੋਚਦਾ ਹੈ। ਧਿਆਨ ਰਹੇ ਕਿ ਗੁਰਪ੍ਰੀਤ ਸਿੰਘ ਜੀ.ਪੀ ਮੋਹਾਲੀ ਦਾ ਰਹਿਣ ਵਾਲਾ ਹੈ। ਉਨ੍ਹਾਂ ਨੂੰ 2017 ਵਿੱਚ ਬੱਸੀ ਪਠਾਣਾਂ ਤੋਂ ਕਾਂਗਰਸ ਨੇ ਟਿਕਟ ਦਿੱਤੀ ਸੀ ਅਤੇ ਜੀਪੀ ਨੇ ‘ਆਪ’ ਦੇ ਸੰਤੋਖ ਸਿੰਘ ਸਲਾਣਾ ਅਤੇ ਅਕਾਲੀ ਦਲ ਦੇ ਦਰਬਾਰਾ ਸਿੰਘ ਗੁਰੂ ਨੂੰ ਹਰਾਇਆ ਸੀ। 2022 ‘ਚ ‘ਆਪ’ ਦੇ ਰੁਪਿੰਦਰ ਸਿੰਘ ਹੈਪੀ ਤੋਂ ਹਾਰ ਗਏ ਸਨ।
Punjab Bani 09 March,2024
ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 7 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ
ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 7 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ - ਚੋਣ ਖਰਚੇ ਨਾ ਦੇਣ ਕਰਕੇ ਵੱਖ-ਵੱਖ ਹੁਕਮਾਂ ਰਾਹੀਂ ਮਲੇਰਕੋਟਲਾ ਤੇ ਫਾਜ਼ਿਲਕਾ ਜ਼ਿਲ੍ਹਿਆਂ ਦੇ 2-2 ਅਤੇ ਮਾਨਸਾ ਜ਼ਿਲ੍ਹੇ ਦੇ 3 ਉਮੀਦਵਾਰ ਅਗਲੇ 3 ਸਾਲ ਤੱਕ ਨਹੀਂ ਲੜ ਸਕਣਗੇ ਚੋਣਾਂ ਚੰਡੀਗੜ੍ਹ, 7 ਮਾਰਚ: ਭਾਰਤੀ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 7 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 78 ਅਨੁਸਾਰ ਨਿਸ਼ਚਿਤ ਸਮਾਂ ਸੀਮਾ ਅੰਦਰ ਆਪਣੇ ਚੋਣ ਖਰਚੇ ਦਾ ਵੇਰਵਾ ਕਮਿਸ਼ਨ ਕੋਲ ਜਮ੍ਹਾਂ ਨਹੀਂ ਕਰਵਾਇਆ ਜਿਸ ਕਰਕੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 10ਏ ਅਨੁਸਾਰ ਅਗਲੇ 3 ਸਾਲ ਤੱਕ ਇਨ੍ਹਾਂ ਉਮੀਦਵਾਰਾਂ ਨੂੰ ਚੋਣ ਲੜਨ ਦੇ ਅਯੋਗ ਕਰਾਰ ਦਿੱਤਾ ਗਿਆ ਹੈ। ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਨ੍ਹਾਂ 7 ਉਮੀਦਵਾਰਾਂ ਵਿੱਚ ਮਲੇਰਕੋਟਲਾ ਤੇ ਫਾਜ਼ਿਲਕਾ ਜ਼ਿਲ੍ਹਿਆਂ ਦੇ 2-2 ਉਮੀਦਵਾਰ ਅਤੇ ਮਾਨਸਾ ਜ਼ਿਲ੍ਹੇ ਦੇ 3 ਉਮੀਦਵਾਰ ਸ਼ਾਮਿਲ ਹਨ। 15 ਫਰਵਰੀ 2024 ਨੂੰ ਭਾਰਤੀ ਚੋਣ ਕਮਿਸ਼ਨ ਵੱਲੋਂ ਕੀਤੇ ਹੁਕਮਾਂ ਰਾਹੀਂ ਮਾਨਸਾ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਜੀਵਨ ਦਾਸ ਬਾਵਾ, ਤਰੁਣਵੀਰ ਸਿੰਘ ਆਹਲੂਵਾਲੀਆ ਅਤੇ ਵੈਦ ਬਲਵੰਤ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ। ਇਸੇ ਤਰ੍ਹਾਂ 24 ਜਨਵਰੀ 2024 ਨੂੰ ਹੋਏ ਹੁਕਮਾਂ ਵਿੱਚ ਫਾਜ਼ਿਲਕਾ ਜ਼ਿਲ੍ਹੇ ਦੀ ਜਲਾਲਾਬਾਦ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਬਲਜੀਤ ਸਿੰਘ ਅਤੇ ਬੱਲੂਆਣਾ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਪ੍ਰਿਥੀ ਰਾਮ ਮੇਘ ਨੂੰ ਵੀ ਅਯੋਗ ਐਲਾਨਿਆਂ ਗਿਆ ਹੈ। ਸਿਬਿਨ ਸੀ ਨੇ ਅੱਗੇ ਦੱਸਿਆ ਕਿ 29 ਜਨਵਰੀ 2024 ਦੇ ਹੁਕਮਾਂ ਅਨੁਸਾਰ ਮਲੇਰਕੋਟਲਾ ਜ਼ਿਲ੍ਹੇ ਦੀ ਮਲੇਰਕੋਟਲਾ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਧਰਮਿੰਦਰ ਸਿੰਘ ਅਤੇ ਅਮਰਗੜ੍ਹ ਸੀਟ ਤੋਂ ਉਮੀਦਵਾਰ ਸਤਵੀਰ ਸਿੰਘ ਸ਼ੀਰਾ ਬਨਭੌਰਾ ਨੂੰ ਵੀ ਭਾਰਤੀ ਚੋਣ ਕਮਿਸ਼ਨ ਨੇ ਅਗਲੇ 3 ਸਾਲ ਤੱਕ ਚੋਣ ਲੜਨ ਦੇ ਅਯੋਗ ਐਲਾਨਿਆ ਹੈ।
Punjab Bani 07 March,2024
ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣਾਂ ਵਿੱਚ ਭਾਜਪਾ ਦੀ ਹੋਈ ਜਿੱਤ
ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣਾਂ ਵਿੱਚ ਭਾਜਪਾ ਦੀ ਹੋਈ ਜਿੱਤ ਚੰਡੀਗੜ੍ਹ : ਚੰਡੀਗੜ੍ਹ ਵਿਚ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਵਿਚ ਭਾਜਪਾ ਦੀ ਜਿੱਤ ਹੋਈ ਹੈ। ਭਾਜਪਾ ਦੇ ਸੀਨੀਅਰ ਡਿਪਟੀ ਮੇਅਰ ਦੀ ਚੋਣ ਜਿੱਤ ਲਈ ਹੈ। ਕੁਲਜੀਤ ਸੰਧੂ ਸੀਨੀਅਰ ਡਿਪਟੀ ਮੇਅਰ ਬਣੇ ਹਨ। ਭਾਜਪਾ ਨੂੰ 19 ਵੋਟਾਂ ਪਈਆਂ ਹਨ, ਜਦ ਕਿ ਆਪ ਅਤੇ ਕਾਂਗਰਸ ਗੱਠਜੋੜ ਨੂੰ 16 ਵੋਟਾਂ ਪਈਆਂ। ਸੈਕਟਰ-17 ਵਿੱਚ ਸਥਿਤ ਨਗਰ ਨਿਗਮ ਦੀ ਬਿਲਡਿੰਗ ਵਿੱਚ ਸਵੇਰੇ 10 ਵਜੇ ਵੋਟਾਂ ਪਈਆਂ। ਇਹ ਚੋਣ ਦੇ ਰਿਟਰਨਿੰਗ ਅਫ਼ਸਰ ਕੁਲਦੀਪ ਕੁਮਾਰ ਸਨ। ਉਨ੍ਹਾਂ ਦੀ ਦੇਖ ਰੇਖ ਹੇਠ ਇਹ ਚੋਣਾਂ ਹੋਈਆਂ। ਉੱਧਰ ਚੋਣਾਂ ਨੂੰ ਲੈ ਕੇ ਨਗਰ ਨਿਗਮ ਦੇ ਬਾਹਰ ਸਖ਼ਤ ਚੰਡੀਗੜ੍ਹ ਪੁਲਿਸ ਨੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰ ਲਏ ਹਨ।
Punjab Bani 04 March,2024
ਭਾਰਤੀ ਕ੍ਰਿਕੇਟਰ ਯੁਵਰਾਜ ਸਿੰਘ ਨੇ ਚੋਣ ਲੜਨ ਦੀਆਂ ਰਿਪੋਰਟਾਂ ਨੂੰ ਕੀਤਾ ਰੱਦ
ਭਾਰਤੀ ਕ੍ਰਿਕੇਟਰ ਯੁਵਰਾਜ ਸਿੰਘ ਨੇ ਚੋਣ ਲੜਨ ਦੀਆਂ ਰਿਪੋਰਟਾਂ ਨੂੰ ਕੀਤਾ ਰੱਦ ਚੰਡੀਗੜ੍ਹ, 2 ਮਾਰਚ ਭਾਰਤ ਦੇ ਸਾਬਕਾ ਹਰਫਨਮੌਲਾ ਯੁਵਰਾਜ ਸਿੰਘ ਨੇ ਗੁਰਦਾਸਪੁਰ ਤੋਂ ਲੋਕ ਸਭਾ ਚੋਣ ਲੜਨ ਬਾਰੇ ਰਿਪੋਰਟਾਂ ਨੂੰ ਰੱਦ ਕਰ ਦਿੱਤਾ ਹੈ। 42 ਸਾਲਾ ਸਾਬਕਾ ਕ੍ਰਿਕਟਰ ਨੇ ਨੇ ਐਕਸ ’ਤੇ ਕਿਹਾ ਕਿ ਮੀਡੀਆ ਰਿਪੋਰਟਾਂ ਦੇ ਉਲਟ ਮੈਂ ਗੁਰਦਾਸਪੁਰ ਤੋਂ ਚੋਣ ਨਹੀਂ ਲੜ ਰਿਹਾ।
Punjab Bani 02 March,2024
ਪਾਕ : ਨਵਾਜ ਸਰੀਫ ਦੀ ਧੀ ਪੰਜਾਬ ਸੂਬੇ ਦੀ ਬਣੀ ਮੁੱਖ ਮੰਤਰੀ
ਪਾਕ : ਨਵਾਜ ਸਰੀਫ ਦੀ ਧੀ ਪੰਜਾਬ ਸੂਬੇ ਦੀ ਬਣੀ ਮੁੱਖ ਮੰਤਰੀ ਦਿਲੀ, 26 ਫਰਵਰੀ : ਤਿੰਨ ਵਾਰ ਸਾਬਕਾ ਪ੍ਰਧਾਨ ਮੰਤਰੀ ਰਹਿ ਚੁੱਕੇ ਨਵਾਜ਼ ਸ਼ਰੀਫ਼ ਦੀ ਧੀ ਤੇ ਪੀਐੱਮਐੱਲ-ਐੱਨ ਦੀ ਸੀਨੀਅਰ ਆਗੂ ਮਰੀਅਮ ਨਵਾਜ਼ ਅੱਜ ਪਾਕਿਸਤਾਨ ਦੇ ਪੰਜਾਬ ਸੂਬੇ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਬਣ ਗਈ। ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐੱਮਐੱਲ-ਐੱਨ) ਦੀ 50 ਸਾਲਾ ਸੀਨੀਅਰ ਮੀਤ ਪ੍ਰਧਾਨ ਮਰੀਅਮ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਰਟੀ ਸਮਰਥਕ ਸੁੰਨੀ ਇਤੇਹਾਦ ਕੌਂਸਲ (ਐੱਸਆਈਸੀ) ਦੇ ਮੈਂਬਰਾਂ ਵੱਲੋਂ ਵਾਕਆਊਟ ਦੌਰਾਨ ਮੁੱਖ ਮੰਤਰੀ ਅਹੁਦੇ ਦੀ ਚੋਣ ਜਿੱਤ ਲਈ। ਮਰੀਅਮ ਨੇ ਪੰਜਾਬ ਵਿਧਾਨ ਸਭਾ ਜਾਣ ਤੋਂ ਪਹਿਲਾਂ ਜਾਤੀ ਉਮਰਾ ਵਿਖੇ ਆਪਣੀ ਮਾਂ ਦੀ ਕਬਰ ‘ਤੇ ਗਈ।
Punjab Bani 26 February,2024
ਪੰਜਾਬ ਅੰਦਰ ਆਪ ਤੇ ਕਾਂਗਰਸ ਵੱਖ-ਵੱਖ ਲੜਨਗੇ ਚੋਣਾਂ
ਪੰਜਾਬ ਅੰਦਰ ਆਪ ਤੇ ਕਾਂਗਰਸ ਵੱਖ-ਵੱਖ ਲੜਨਗੇ ਚੋਣਾਂ ਚੰਡੀਗੜ : ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਆਗਾਮੀ ਲੋਕ ਸਭਾ ਚੋਣਾਂ ਲਈ ਅੱਜ ਸੀਟਾਂ ਦੀ ਵੰਡ ਦਾ ਐਲਾਨ ਕਰ ਦਿੱਤਾ ਹੈ, ਜਿਸ ਤਹਿਤ ਦਿੱਲੀ ਦੀਆਂ ਚਾਰ ਸੀਟਾਂ ‘ਤੇ ‘ਆਪ’ ਅਤੇ ਕਾਂਗਰਸ ਤਿੰਨ ਸੀਟਾਂ ‘ਤੇ ਚੋਣ ਲੜੇਗੀ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਗੁਜਰਾਤ ਦੀ ਭਰੂਚ ਅਤੇ ਭਾਵਨਗਰ ਸੀਟ ਅਤੇ ਹਰਿਆਣਾ ਦੀ ਕੁਰੂਕਸ਼ੇਤਰ ਲੋਕ ਸਭਾ ਸੀਟ ‘ਤੇ ਵੀ ਚੋਣ ਲੜੇਗੀ। ਕਾਂਗਰਸ ਦੇ ਸੀਨੀਅਰ ਆਗੂ ਮੁਕੁਲ ਵਾਸਨਿਕ ਨੇ ਆਮ ਆਦਮੀ ਪਾਰਟੀ ਦੇ ਆਗੂਆਂ ਸੰਦੀਪ ਪਾਠਕ, ਸੌਰਵ ਭਾਰਦਵਾਜ ਅਤੇ ਆਤਿਸ਼ੀ ਨਾਲ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਸੀਟ ਵੰਡ ਦਾ ਐਲਾਨ ਕੀਤਾ। ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਆਗੂ ਸੰਦੀਪ ਪਾਠਕ ਨੇ ਕਿਹਾ ਕਿ ‘ਆਪ’ ਅਤੇ ਕਾਂਗਰਸ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਵੱਖ-ਵੱਖ ਲੜਨ ਦਾ ਫੈਸਲਾ ਕੀਤਾ ਹੈ।ਉਨ੍ਹਾਂ ਕਿਹਾ ਕਿ ਚੰਡੀਗੜ੍ਹ ਲੋਕ ਸਭਾ ਸੀਟ ਨੂੰ ਲੈ ਕੇ ਲੰਬੀ ਚਰਚਾ ਹੋਈ ਅਤੇ ਆਖਰ ਇਹ ਫੈਸਲਾ ਹੋਇਆ ਕਿ ਕਾਂਗਰਸ ਇੱਥੋਂ ਆਪਣਾ ਉਮੀਦਵਾਰ ਖੜ੍ਹਾ ਕਰੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਿੱਲੀ ਦੀਆਂ ਚਾਰ ਸੀਟਾਂ ‘ਤੇ ਅਤੇ ਕਾਂਗਰਸ ਤਿੰਨ ਸੀਟਾਂ ‘ਤੇ ਚੋਣ ਲੜੇਗੀ। ‘ਆਪ’ ਦੱਖਣੀ ਦਿੱਲੀ, ਪੱਛਮੀ ਦਿੱਲੀ, ਪੂਰਬੀ ਦਿੱਲੀ ਅਤੇ ਨਵੀਂ ਦਿੱਲੀ ਲੋਕ ਸਭਾ ਸੀਟਾਂ ਤੋਂ ਉਮੀਦਵਾਰ ਖੜ੍ਹੇ ਕਰੇਗੀ, ਜਦਕਿ ਕਾਂਗਰਸ ਚਾਂਦਨੀ ਚੌਕ, ਉੱਤਰ ਪੱਛਮੀ ਦਿੱਲੀ ਅਤੇ ਉੱਤਰ ਪੂਰਬੀ ਦਿੱਲੀ ਸੀਟਾਂ ਤੋਂ ਚੋਣ ਲੜੇਗੀ।
Punjab Bani 24 February,2024
ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 1 ਮਾਰਚ ਨੂੰ
ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 1 ਮਾਰਚ ਨੂੰ ਚੰਡੀਗੜ੍ਹ, 24 ਫ਼ਰਵਰੀ: ਪੰਜਾਬ ਦੇ ਰਾਜਪਾਲ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ ਛੇਵੇਂ (ਬਜਟ) ਸਮਾਗਮ ਲਈ ਸ਼ੁੱਕਰਵਾਰ, 1 ਮਾਰਚ, 2024 ਨੂੰ ਸਵੇਰੇ 11:00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਇਆ ਗਿਆ ਹੈ। ਇਹ ਜਾਣਕਾਰੀ ਪੰਜਾਬ ਵਿਧਾਨ ਸਭਾ ਦੇ ਬੁਲਾਰੇ ਨੇ ਦਿੱਤੀ।
Punjab Bani 24 February,2024
100 ਫ਼ੀਸਦੀ ਵੋਟ ਪਾਵਾਂਗੇ, ਪਟਿਆਲਾ ਦੀ ਸ਼ਾਨ ਵਧਾਵਾਂਗੇ
100 ਫ਼ੀਸਦੀ ਵੋਟ ਪਾਵਾਂਗੇ, ਪਟਿਆਲਾ ਦੀ ਸ਼ਾਨ ਵਧਾਵਾਂਗੇ -ਪਟਿਆਲਾ ਜ਼ਿਲ੍ਹੇ 'ਚ ਚੱਲ ਰਹੀਆਂ ਸਵੀਪ ਗਤੀਵਿਧੀਆਂ ਸਬੰਧੀ ਕੀਤੀ ਚਰਚਾ -ਜ਼ਿਲ੍ਹੇ ਦੇ ਸਕੂਲਾਂ ਤੇ ਕਾਲਜਾਂ 'ਚ ਈ.ਐਲ.ਸੀ. ਕਲੱਬ ਬਣਾਏ ਜਾਣ ਪਟਿਆਲਾ, 22 ਫਰਵਰੀ: ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਬਾਬਤ ਅੱਜ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਲਈ ਵੱਖ ਵੱਖ ਵਿਭਾਗਾਂ ਅਤੇ ਸਕੂਲਾਂ ਤੇ ਕਾਲਜਾਂ ਦੇ ਸਵੀਪ ਦੇ ਨੋਡਲ ਅਫ਼ਸਰ ਨਾਲ ਜ਼ਿਲ੍ਹੇ ਦੇ ਸਵੀਪ ਨੋਡਲ ਅਫ਼ਸਰ ਪ੍ਰੋ. ਸਵਿੰਦਰ ਰੇਖੀ ਵੱਲੋਂ ਮੀਟਿੰਗ ਕੀਤੀ ਗਈ। ਇਸ ਮੌਕੇ ਚੋਣ ਤਹਿਸੀਲਦਾਰ ਵਿਜੈ ਕੁਮਾਰ ਵੀ ਮੌਜੂਦ ਸਨ। ਪ੍ਰੋ. ਰੇਖੀ ਨੇ ਕਿਹਾ ਕਿ ਵੋਟ ਪ੍ਰਤੀਸ਼ਤ ਵਧਾਉਣ ਲਈ ਵੋਟਰ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ 70 ਪਾਰ ਦੇ ਟੀਚੇ ਨੂੰ ਪੂਰਾ ਕਰਨ ਲਈ ਪਿਛਲੀਆਂ ਚੋਣਾਂ ਦੌਰਾਨ ਜਿਨ੍ਹਾਂ ਇਲਾਕਿਆਂ ਵਿਚ ਵੋਟ ਪ੍ਰਤੀਸ਼ਤ ਘੱਟ ਰਹੀ ਸੀ, ਉਨ੍ਹਾਂ ਖੇਤਰਾਂ ਦੀ ਨਿਸ਼ਾਨਦੇਹੀ ਕਰਕੇ ਉੱਥੇ ਵੋਟ ਪ੍ਰਤੀਸ਼ਤ ਵਧਾਉਣ ਲਈ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਟੀਚਾ ਪ੍ਰਾਪਤ ਕਰਨ ਲਈ ਚੋਣ ਕਮਿਸ਼ਨ ਵੱਲੋਂ ਪਬਲੀਸਿਟੀ ਮੋਬਾਈਲ ਵੈਨਾਂ ਦੀ ਮਦਦ ਵੀ ਲਈ ਜਾ ਰਹੀ ਹੈ। ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਨੇ ਕਿਹਾ ਕਿ ਜ਼ਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਜਿਥੇ ਇਲੈਕਟਰੋਲ ਲਿਟਰੇਸੀ ਕਲੱਬ ਬਣੇ ਹੋਏ ਹਨ, ਉਥੇ ਰੋਜ਼ਾਨਾ ਗਤੀਵਿਧੀਆਂ ਕਰਵਾਈਆਂ ਜਾਣ ਅਤੇ ਜਿਨ੍ਹਾਂ ਵਿੱਦਿਅਕ ਅਦਾਰਿਆਂ ਵਿੱਚ ਈ.ਐਲ.ਸੀ. ਕਲੱਬ ਨਹੀਂ ਹਨ ਉਥੇ ਤੁਰੰਤ ਕਲੱਬਾਂ ਦਾ ਗਠਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਲੋਕਤੰਤਰ ਵਿੱਚ ਵੋਟ ਦੀ ਮਹੱਤਤਾ ਸਬੰਧੀ ਜਾਗਰੂਕ ਕਰਨ ਲਈ ਕਵਿਤਾ, ਲੇਖ, ਪੇਟਿੰਗ ਅਤੇ ਰੰਗੋਲੀ ਵਰਗੇ ਮੁਕਾਬਲੇ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਵੋਟਰਾਂ ਨੂੰ ਚੋਣ ਕਮਿਸ਼ਨ ਵੱਲੋਂ ਚਲਾਈਆਂ ਜਾ ਰਹੀਆਂ ਮੋਬਾਇਲ ਐਪਜ਼ ਸਬੰਧੀ ਵੀ ਜਾਗਰੂਕ ਕੀਤਾ ਜਾਵੇ ਤਾਂ ਜੋ ਉਹ ਆਪਣੇ ਵੋਟ ਬਣਾਉਣ ਅਤੇ ਵੋਟਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਐਪ ਦੀ ਵਰਤੋਂ ਕਰ ਸਕਣ। ਮੀਟਿੰਗ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਜ਼ਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਦੇ ਸਵੀਪ ਨੋਡਲ ਅਫ਼ਸਰ ਵੀ ਮੌਜੂਦ ਸਨ।
Punjab Bani 22 February,2024
ਚੰਡੀਗੜ੍ਹ ਦੇ ਮੇਅਰ ਦੀ ਚੋਣ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਜਮਹੂਰੀਅਤ ਅਤੇ ਸੱਚਾਈ ਦੀ ਜਿੱਤਃ ਮੁੱਖ ਮੰਤਰੀ
ਚੰਡੀਗੜ੍ਹ ਦੇ ਮੇਅਰ ਦੀ ਚੋਣ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਜਮਹੂਰੀਅਤ ਅਤੇ ਸੱਚਾਈ ਦੀ ਜਿੱਤਃ ਮੁੱਖ ਮੰਤਰੀ * ਇਹ ਫੈਸਲਾ ਦੇਸ਼ ਵਿੱਚ ਜਮਹੂਰੀਅਤ ਨੂੰ ਹੋਰ ਮਜ਼ਬੂਤ ਕਰਨ ਦਾ ਕੰਮ ਕਰੇਗਾ ਚੰਡੀਗੜ੍ਹ, 20 ਫਰਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ‘ਲੋਕਤੰਤਰ ਅਤੇ ਸੱਚਾਈ ਦੀ ਜਿੱਤ’ ਕਰਾਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਭਾਜਪਾ ਦੀ ਧੱਕੇਸ਼ਾਹੀ ਦਾ ਮੂੰਹ ਤੋੜਵਾਂ ਜਵਾਬ ਹੈ, ਜਿਸ ਨੇ ਚੰਡੀਗੜ੍ਹ ਨਗਰ ਨਿਗਮ ਵਿੱਚ ਆਪਣੀ ਸੱਤਾ ਹਾਸਲ ਕਰਨ ਦੀ ਲਾਲਸਾ ਨੂੰ ਪੂਰਾ ਕਰਨ ਲਈ ਜਮਹੂਰੀਅਤ ਦਾ ਕਤਲ ਕੀਤਾ ਹੈ। ਉਨ੍ਹਾਂ ਦੁਹਰਾਇਆ ਕਿ 30 ਜਨਵਰੀ ਨੂੰ ਭਾਰਤੀ ਰਾਜਨੀਤੀ ਦੇ ਇਤਿਹਾਸ ਵਿੱਚ ‘ਸਭ ਤੋਂ ਕਾਲੇ ਦਿਨ’ ਵਜੋਂ ਯਾਦ ਕੀਤਾ ਜਾਵੇਗਾ ਕਿਉਂਕਿ ਇਸ ਦਿਨ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਚੰਡੀਗੜ੍ਹ ਵਿੱਚ ਮੇਅਰ ਦੇ ਅਹੁਦੇ ਲਈ ਹੋਈਆਂ ਚੋਣਾਂ ਦੌਰਾਨ ਲੋਕਤੰਤਰ ਦਾ ਕਤਲ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਫੈਸਲੇ ਨੇ ਸਮੁੱਚੀ ਜਮਹੂਰੀ ਪ੍ਰਕਿਰਿਆ ਵਿੱਚ ਲੋਕਾਂ ਦਾ ਵਿਸ਼ਵਾਸ ਬਹਾਲ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕਤੰਤਰ ਦੀ ਜਿੱਤ ਹੈ ਅਤੇ ਸਮੁੱਚੇ ਦੇਸ਼ ਨੂੰ ਅਤੇ ਵਿਸ਼ੇਸ਼ ਤੌਰ 'ਤੇ ਚੰਡੀਗੜ੍ਹ ਨੂੰ ਇਸ ਇਤਿਹਾਸਕ ਫੈਸਲੇ 'ਤੇ ਖ਼ੁਸ਼ੀ ਮਨਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਜਮਹੂਰੀ ਢੰਗ ਨਾਲ ਚੁਣੀਆਂ ਗਈਆਂ ਸਰਕਾਰਾਂ ਨੂੰ ਡੇਗਣ ਦੀ ਆਦਤ ਹੈ ਪਰ ਇਹ ਫੈਸਲਾ ਇਸ ਗੈਰ-ਸੰਵਿਧਾਨਕ ਰੁਝਾਨ ਨੂੰ ਠੱਲ੍ਹ ਪਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਇਤਿਹਾਸਕ ਮੌਕਾ ਹੈ ਕਿਉਂਕਿ ਅਦਾਲਤ ਨੇ ਭਾਜਪਾ ਦੇ ਇਸ਼ਾਰੇ 'ਤੇ ਪ੍ਰੀਜ਼ਾਈਡਿੰਗ ਅਫ਼ਸਰ ਵੱਲੋਂ ਕੀਤੀ ਗਈ ਧੱਕੇਸ਼ਾਹੀ ਨੂੰ ਦਰਕਿਨਾਰ ਕਰ ਕੇ ਹਰ ਜਮਹੂਰੀਅਤ ਪ੍ਰੇਮੀ ਦੇ ਪੱਖ ਨੂੰ ਸਹੀ ਠਹਿਰਾਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਦਾਲਤ ਨੇ ਪ੍ਰੀਜ਼ਾਈਡਿੰਗ ਅਫ਼ਸਰ ਵੱਲੋਂ ਅੱਠ ਕਾਨੂੰਨੀ ਵੋਟਾਂ ਰੱਦ ਕਰਨ ਦੇ ਘਿਨਾਉਣੇ ਫੈਸਲੇ ਨੂੰ ਖਾਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਠ ਵੋਟਾਂ ਬਹਾਲ ਹੋਣ ਨਾਲ ‘ਆਪ’ ਦੇ ਕੁਲਦੀਪ ਕੁਮਾਰ ਦੇ ਚੰਡੀਗੜ੍ਹ ਨਗਰ ਨਿਗਮ ਦਾ ਜਮਹੂਰੀ ਢੰਗ ਨਾਲ ਮੇਅਰ ਬਣਨ ਦਾ ਰਾਹ ਪੱਧਰਾ ਹੋ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਸਮੁੱਚਾ ਦੇਸ਼ ਇਸ ਫੈਸਲੇ ਲਈ ਸੁਪਰੀਮ ਕੋਰਟ ਦਾ ਕਰਜ਼ਦਾਰ ਹੈ, ਜੋ ਦੇਸ਼ ਵਿੱਚ ਜਮਹੂਰੀਅਤ ਦੀ ਮਰਿਆਦਾ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਈ ਹੋਵੇਗਾ।
Punjab Bani 20 February,2024
ਸੁਪਰੀਮ ਕੋਰਟ ਦਾ ਵੱਡਾ ਫੈਸਲਾ : ਆਪ ਪਾਰਟੀ ਦੇ ਕੌਸਲਰ ਕੁਲਦੀਪ ਕੁਮਾਰ ਨੂੰ ਮੇਅਰ ਐਲਾਨਿਆ
ਸੁਪਰੀਮ ਕੋਰਟ ਦਾ ਵੱਡਾ ਫੈਸਲਾ : ਆਪ ਪਾਰਟੀ ਦੇ ਕੌਸਲਰ ਕੁਲਦੀਪ ਕੁਮਾਰ ਨੂੰ ਮੇਅਰ ਐਲਾਨਿਆ ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਚੱਲ ਰਹੇ ਵਿਵਾਦ ‘ਚ ਰਿਟਰਨਿੰਗ ਅਫ਼ਸਰ ਅਨਿਲ ਮਸੀਹ ਨੂੰ ਸਖ਼ਤ ਫਟਕਾਰ ਲਗਾਈ ਹੈ। ਚੀਫ਼ ਜਸਟਿਸ (ਸੀਜੇਆਈ) ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਭਾਜਪਾ ਅਤੇ ਆਮ ਆਦਮੀ ਪਾਰਟੀ (ਆਪ) ਵਿਚਕਾਰ ਵਿਵਾਦ ਦੇ ਕੇਂਦਰ ਵਿੱਚ ਅੱਠ “ਅਵੈਧ” ਵੋਟਾਂ ਦੀ ਜਾਂਚ ਕੀਤੀ ਅਤੇ ਕਿਹਾ ਕਿ ਉਹਨਾਂ ਨੂੰ “ਜਾਇਜ਼ ਵੋਟਾਂ ਵਜੋਂ ਗਿਣਿਆ ਜਾਵੇਗਾ ਅਤੇ” ਨਤੀਜੇ ਇਸ ਦੇ ਆਧਾਰ ‘ਤੇ ਐਲਾਨ ਕੀਤਾ ਜਾਵੇਗਾ।’’ ਸੁਪਰੀਮ ਕੋਰਟ ਨੇ ਵੋਟਾਂ ਦੀ ਮੁੜ ਗਿਣਤੀ ਹੋਈ ਅਤੇ ਆਮ ਆਦਮੀ ਪਾਰਟੀ ਦੇ ਕੌਂਸਲਰ ਕੁਲਦੀਪ ਕੁਮਾਰ ਟੀਟਾ ਨੂੰ ਮੇਅਰ ਐਲਾਨ ਦਿੱਤਾ ਹੈ। ਇਸ ਮੌਕੇ ਸੁਪਰੀਮ ਕੋਰਟ ਨੇ ਰਿਟਰਨਿੰਗ ਅਫਸਰ ਅਨਿਲ ਮਸੀਹ ਨੂੰ ਕਾਰਨ ਦੱਸੋ ਨੋਟਿਸ ਦਾ ਤਿੰਨ ਹਫਤਿਆਂ ਦੇ ਅੰਦਰ ਜਵਾਬ ਦਾਖਲ ਕਰਨ ਲਈ ਕਿਹਾ ਹੈ।
Punjab Bani 20 February,2024
“ਇਸ ਵਾਰ 70 ਪਾਰ” ਦਾ ਟੀਚਾ ਪ੍ਰਾਪਤ ਕਰਨ ਲਈ ਸ਼ੁਭਮਨ ਗਿੱਲ ਨੂੰ ਲੋਕ ਸਭਾ ਚੋਣਾਂ 2024 ਲਈ ‘ਸਟੇਟ ਆਈਕੋਨ’ ਬਣਾਇਆ : ਸਿਬਿਨ ਸੀ
“ਇਸ ਵਾਰ 70 ਪਾਰ” ਦਾ ਟੀਚਾ ਪ੍ਰਾਪਤ ਕਰਨ ਲਈ ਸ਼ੁਭਮਨ ਗਿੱਲ ਨੂੰ ਲੋਕ ਸਭਾ ਚੋਣਾਂ 2024 ਲਈ ‘ਸਟੇਟ ਆਈਕੋਨ’ ਬਣਾਇਆ : ਸਿਬਿਨ ਸੀ - ਵੋਟਰ ਜਾਗਰੂਕਤਾ ਲਈ ਸ਼ੁਭਮਨ ਗਿੱਲ ਅਤੇ ਤਰਸੇਮ ਜੱਸੜ ਦੀਆਂ ਸੇਵਾਵਾਂ ਲਵੇਗਾ ਮੁੱਖ ਚੋਣ ਅਫਸਰ ਦਾ ਦਫਤਰ ਚੰਡੀਗੜ੍ਹ, 19 ਫਰਵਰੀ: ਪੰਜਾਬ ਦੇ ਮੁੱਖ ਚੋਣ ਅਫਸਰ ਦੇ ਦਫਤਰ ਵੱਲੋਂ ਭਾਰਤੀ ਕ੍ਰਿਕਟਰ ਸ਼ੁਭਮਨ ਗਿੱਲ ਨੂੰ ‘ਸਟੇਟ ਆਈਕੋਨ’ ਬਣਾਇਆ ਗਿਆ ਹੈ। ਇਸ ਬਾਬਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਵਾਸੀ ਸ਼ੁਭਮਨ ਗਿੱਲ ਕ੍ਰਿਕਟ ਪ੍ਰੇਮੀਆਂ ਖਾਸਕਰ ਨੌਜਵਾਨਾਂ ਵਿਚ ਕਾਫੀ ਮਕਬੂਲ ਹੈ ਅਤੇ ਆਗਾਮੀ ਲੋਕ ਸਭਾ ਚੋਣਾਂ 2024 ਦੌਰਾਨ 70 ਫੀਸਦੀ ਤੋਂ ਜ਼ਿਆਦਾ ਵੋਟਾਂ ਪਵਾਉਣ ਦਾ ਟੀਚਾ ਪ੍ਰਾਪਤ ਕਰਨ ਵਿਚ ਮਦਦਗਾਰ ਹੋਵੇਗਾ। ਉਨ੍ਹਾਂ ਕਿਹਾ ਕਿ ਸ਼ੁਭਮਨ ਗਿੱਲ ਰਾਹੀਂ ਵੋਟਰ ਜਾਗਰੂਕਤਾ ਲਈ ਵੱਖ-ਵੱਖ ਮੁਹਿੰਮਾਂ ਚਲਾਈਆਂ ਜਾਣਗੀਆਂ ਤਾਂ ਜੋ “ਇਸ ਵਾਰ 70 ਪਾਰ” ਦਾ ਟੀਚਾ ਪ੍ਰਾਪਤ ਕੀਤਾ ਜਾ ਸਕੇ। ਇਸ ਤੋਂ ਪਹਿਲਾਂ ਹਰਮਨਪਿਆਰੇ ਪੰਜਾਬੀ ਗਾਇਕ ਤਰਸੇਮ ਜੱਸੜ ਨੂੰ ਵੀ ‘ਸਟੇਟ ਆਈਕੋਨ’ ਨਿਯੁਕਤ ਕੀਤਾ ਜਾ ਚੁੱਕਾ ਹੈ। ਸਿਬਿਨ ਸੀ ਨੇ ਦੱਸਿਆ ਕਿ ਬੀਤੇ ਸ਼ੁੱਕਰਵਾਰ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ ਵਿਚ ਉਨ੍ਹਾਂ ਨੂੰ ਅਜਿਹੇ ਇਲਾਕਿਆਂ ਦੀ ਨਿਸ਼ਾਨਦੇਹੀ ਕਰਨ ਲਈ ਕਿਹਾ ਗਿਆ ਸੀ, ਜਿੱਥੇ ਪਿਛਲੀਆਂ ਚੋਣਾਂ ਦੌਰਾਨ ਵੋਟ ਪ੍ਰਤੀਸ਼ਤ ਘੱਟ ਰਹੀ ਸੀ। ਉਨ੍ਹਾਂ ਕਿਹਾ ਕਿ ਅਜਿਹੇ ਖੇਤਰਾਂ ਵਿਚ ਜਾਗਰੂਕ ਮੁਹਿੰਮਾਂ ਅਤੇ ਸ਼ੁਭਮਨ ਗਿੱਲ ਤੇ ਤਰਸੇਮ ਜੱਸੜ ਰਾਹੀਂ ਅਪੀਲ ਕਰਵਾ ਕੇ ਵੋਟਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਵਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ। ਮੁੱਖ ਚੋਣ ਅਧਿਕਾਰੀ ਨੇ ਉਮੀਦ ਜਤਾਈ ਕਿ ਪਹਿਲੀ ਵਾਰ ਵੋਟ ਪਾਉਣ ਵਾਲੇ ਮੁੰਡੇ-ਕੁੜੀਆਂ ਸ਼ੁਭਮਨ ਗਿੱਲ ਤੇ ਤਰਸੇਮ ਜੱਸੜ ਤੋਂ ਪ੍ਰਭਾਵਿਤ ਹੋ ਕੇ ਜਿੱਥੇ ਆਪਣੀ ਵੋਟ ਦੀ ਵਰਤੋਂ ਕਰਨਗੇ ਉੱਥੇ ਹੀ ਬਾਕੀ ਉਮਰ ਵਰਗ ਦੇ ਲੋਕਾਂ ਨੂੰ ਵੀ ਉਨ੍ਹਾਂ ਨੇ ਵੱਧ ਚੜ੍ਹ ਕੇ ਵੋਟ ਪਾਉਣ ਦੀ ਅਪੀਲ ਕੀਤੀ ਹੈ।
Punjab Bani 19 February,2024
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ "ਇਸ ਵਾਰ 70 ਪਾਰ" ਵੋਟ ਪ੍ਰਤੀਸ਼ਤ ਦਾ ਟੀਚਾ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ "ਇਸ ਵਾਰ 70 ਪਾਰ" ਵੋਟ ਪ੍ਰਤੀਸ਼ਤ ਦਾ ਟੀਚਾ - ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਬਾਬਤ ਸਿਬਿਨ ਸੀ. ਵੱਲੋਂ ਡੀਸੀਜ਼ ਨਾਲ ਸਮੀਖਿਆ ਮੀਟਿੰਗ - ਚੋਣਾਂ ਦੌਰਾਨ ਸ਼ਿਕਾਇਤਾਂ ਦਾ ਨਿਪਟਾਰਾ ਭਾਰਤੀ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਸਮਾਂ ਸੀਮਾ ਅੰਦਰ ਕਰਨ ਦੇ ਨਿਰਦੇਸ਼ ਚੰਡੀਗੜ੍ਹ, 16 ਫਰਵਰੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਬਾਬਤ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨਾਲ ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ ਇਕ ਅਹਿਮ ਮੀਟਿੰਗ ਕੀਤੀ। ਉਨ੍ਹਾਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ "ਇਸ ਵਾਰ 70 ਪਾਰ" ਵੋਟ ਪ੍ਰਤੀਸ਼ਤ ਦਾ ਟੀਚਾ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ। ਸਿਬਿਨ ਸੀ. ਨੇ ਕਿਹਾ ਕਿ ਸਾਰੇ ਡਿਪਟੀ ਕਮਿਸ਼ਨਰ 70 ਫੀਸਦੀ ਤੋਂ ਜ਼ਿਆਦਾ ਵੋਟਾਂ ਪਵਾਉਣ ਲਈ ਕੋਸ਼ਿਸ਼ਾਂ ਤੇਜ਼ ਕਰਨ। ਉਨ੍ਹਾਂ ਕਿਹਾ ਕਿ ਪਿਛਲੀਆਂ ਚੋਣਾਂ ਦੌਰਾਨ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿਚੋਂ ਜਿਨ੍ਹਾਂ ਇਲਾਕਿਆਂ ਵਿਚ ਵੋਟ ਪ੍ਰਤੀਸ਼ਤ ਘੱਟ ਰਹੀ ਸੀ, ਉਨ੍ਹਾਂ ਖੇਤਰਾਂ ਦੀ ਨਿਸ਼ਾਨਦੇਹੀ ਕਰਕੇ ਉੱਥੇ ਵੋਟ ਪ੍ਰਤੀਸ਼ਤ ਵਧਾਉਣ ਲਈ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਟੀਚਾ ਪ੍ਰਾਪਤ ਕਰਨ ਲਈ ਚੋਣ ਕਮਿਸ਼ਨ ਵੱਲੋਂ ਭੇਜੀਆਂ ਪਬਲੀਸਿਟੀ ਮੋਬਾਈਲ ਵੈੱਨਾਂ, ਜਾਗਰੂਕ ਮੁਹਿੰਮਾਂ ਅਤੇ ਹੋਰ ਸਾਧਨਾਂ ਦੀ ਮਦਦ ਲਈ ਜਾਵੇ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਵੋਟ ਪ੍ਰਤੀਸ਼ਤਤਾ ਵਧਾਉਣ ਲਈ ਗਤੀਵਿਧੀਆਂ ਹੋਰ ਤੇਜ਼ ਕੀਤੀਆਂ ਜਾਣ। ਲੋਕਾਂ ਨੂੰ ਵੱਧ ਤੋਂ ਵੱਧ ਵੋਟ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਚੋਣਾਂ ਵਾਲੇ ਦਿਨਾਂ ਵਿਚ ਪ੍ਰਾਪਤ ਹੋਈ ਕਿਸੇ ਵੀ ਪ੍ਰਕਾਰ ਦੀ ਸ਼ਿਕਾਇਤ ਦਾ ਨਿਪਟਾਰਾ ਭਾਰਤੀ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਸਮਾਂ ਸੀਮਾ ਅੰਦਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਜ਼ਿਲ੍ਹੇ ਸਮੇਂ-ਸਮੇਂ 'ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕਰਦੇ ਰਹਿਣ ਅਤੇ ਉਨ੍ਹਾਂ ਨੂੰ ਚੋਣ ਕਮਿਸ਼ਨ ਦੇ ਨਿਯਮਾਂ ਅਤੇ ਹਦਾਇਤਾਂ ਬਾਰੇ ਜਾਣੂੰ ਕਰਵਾਉਣ, ਇਸ ਨਾਲ ਸ਼ਿਕਾਇਤਾਂ ਵਿਚ ਕਮੀ ਆਵੇਗੀ। ਮੁੱਖ ਚੋਣ ਅਧਿਕਾਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਜ਼ਿਲ੍ਹੇ ਦੇ ਅਹਿਮ ਲੋਕਾਂ ਦੀਆਂ ਵੋਟਾਂ ਚੈੱਕ ਕਰ ਲਈਆਂ ਜਾਣ ਕਿ ਵੋਟਾਂ ਬਣੀਆਂ ਹੋਈਆਂ ਹਨ ਜਾਂ ਨਹੀਂ ਤਾਂ ਜੋ ਚੋਣ ਪ੍ਰਕਿਰਿਆ ਦੌਰਾਨ ਇਸ ਬਾਬਤ ਕੋਈ ਦਿੱਕਤ ਨਾ ਆਵੇ। ਉਨ੍ਹਾਂ ਦੱਸਿਆ ਕਿ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ 12 ਤੋਂ 16 ਫਰਵਰੀ ਤੱਕ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ (ਏਆਰਓ) ਦੀ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਖੇ ਸਿਖਲਾਈ ਕਰਵਾਈ ਗਈ ਹੈ। ਸਿਬਿਨ ਸੀ. ਨੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਲੋਕ ਸਭਾ ਚੋਣਾਂ-2024 ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਚੋਣਾਂ ਨਾਲ ਸਬੰਧਤ ਸਾਰੇ ਪਹਿਲੂਆਂ ਦੀ ਸਮੀਖਿਆ ਕੀਤੀ ਅਤੇ ਡੀਸੀਜ਼ ਤੋਂ ਉਨ੍ਹਾਂ ਦੀ ਫੀਡਬੈਕ ਲਈ ਅਤੇ ਵਿਚਾਰ ਜਾਣੇ। ਬਹੁਤੇ ਡਿਪਟੀ ਕਮਿਸ਼ਨਰਾਂ ਨੇ ਚੋਣ ਤਿਆਰੀਆਂ ਮੁਕੰਮਲ ਹੋਣ ਦੀ ਗੱਲ ਕਹੀ ਅਤੇ ਜਿਨ੍ਹਾਂ ਜ਼ਿਲ੍ਹਿਆਂ ਵਿਚ ਥੋੜ੍ਹੀ ਕਮੀ-ਪੇਸ਼ੀ ਹੈ ਉਨ੍ਹਾਂ ਜਲਦ ਇਸ ਨੂੰ ਦੂਰ ਕਰਨ ਦਾ ਭਰੋਸਾ ਦਿੱਤਾ। ਮੀਟਿੰਗ ਦੌਰਾਨ ਵਧੀਕ ਮੁੱਖ ਚੋਣ ਅਧਿਕਾਰੀ ਅਭਿਜੀਤ ਕਪਲਿਸ਼ ਅਤੇ ਸੀਈਓ ਦਫਤਰ ਦੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।
Punjab Bani 16 February,2024
ਦਿੱਲੀ ਜਾਣ ਲਈ ਕਿਸਾਨ ਬਜਿੱਦ ; ਪੰਜਾਬ ਹਰਿਆਣਾ ਸਰਹੱਦ 'ਤੇ ਦੂਜੇ ਦਿਨ ਵੀ ਘਸਮਾਨ : ਨਹੀਂ ਟੁੱਟ ਸਕੇ ਬੈਰੀਗੇਟ
ਦਿੱਲੀ ਜਾਣ ਲਈ ਕਿਸਾਨ ਬਜਿੱਦ ; ਪੰਜਾਬ ਹਰਿਆਣਾ ਸਰਹੱਦ 'ਤੇ ਦੂਜੇ ਦਿਨ ਵੀ ਘਸਮਾਨ : ਨਹੀਂ ਟੁੱਟ ਸਕੇ ਬੈਰੀਗੇਟ - ਕਿਸਾਨਾਂ 'ਤੇ ਅੱਥਰੂ ਗੈਸ ਤੇ ਪਾਣੀ ਦੀਆਂ ਬੁਛਾਰਾਂ ਨਾਲ ਪੁਲਸ ਦੇ ਜੋਰਦਾਰ ਹਮਲੇ - ਅੱਜ ਫਿਰ ਕਿਸਾਨਾਂ 'ਤੇ ਜੋਰਦਾਰ ਰਬੜ ਦੀ ਗੋਲੀਆਂ ਦੀ ਫਾਇਰਿੰਗ - ਕਿਸਾਨਾਂ ਵੱਲੋਂ ਇਕ ਹੋਰ ਬੈਰੀਗੇਟ ਨੂੰ ਤੋੜਿਆ - ਦੇਰ ਸ਼ਾਮ ਪੰਜਾਬ ਸਰਕਾਰ ਨੇ ਸੱਦੀ ਕਿਸਾਨਾਂ ਦੀ ਮੀਟਿੰਗ ਪਟਿਆਲਾ 14 ਫਰਵਰੀ - ਕਿਸਾਨਾਂ ਵੱਲੋਂ ਅਰੰਭੇ ਸੰਘਰਸ਼ ਕਾਰਨ ਅੱਜ ਦੂਜੇ ਦਿਨ ਵੀ ਪੰਜਾਬ-ਹਰਿਅਣਾ ਸਰਹੱਦ 'ਤੇ ਪੂਰੇ ਦਿਨ ਘਸਮਾਨ ਮਚਿਆ ਰਿਹਾ ਪਰ ਹਰਿਆਣਾ ਪੁਲਸ ਵੱਲੋਂ ਕੀਤੀ ਗਈ ਬੈਰਿਗੇਟਿੰਗ ਕਿਸਾਨਾਂ ਵਲੋਂ ਤੋੜੀ ਨਹੀਂ ਗਈ, ਹਾਲਾਂਕਿ ਕਿਸਾਨ ਆਗੂਆਂ ਨੇ ਬੈਰੀਗੇਟਿੰਗ ਨੂੰ ਤੋੜਨ ਦਾ ਦਾਅਵਾ ਕੀਤਾ ਹੈ। ਦੂਜੇ ਪਾਸੇ ਪੁਲਸ ਅਤੇ ਪੈਰਾ ਮਿਲਟਰੀ ਫੋਰਸ ਵੱਲੋਂ ਕਿਸਾਨਾਂ 'ਤੇ ਦਰਜਨਾਂ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ, ਪਾਣੀ ਦੀਆਂ ਬੁਛਾੜਾਂ ਕੀਤੀਆਂ ਗਈਆਂ ਅਤੇ ਰਬੜ ਦੀ ਗੋਲੀਆਂ ਦੀ ਫਾਇਰਿੰਗ ਕੀਤੀ ਗਈ ਜਿਸ ਕਾਰਨ ਕਿਸਾਨਾਂ ਨੂੰ ਇਕ ਵਾਰ ਫਿਰ ਬੈਰੀਗੇਟਿੰਗ ਤੋਂ ਪਿੱਛੇ ਹਟਣਾ ਪਿਆ। ਅੱਜ ਵੀ ਦੋ ਦਰਜਨ ਤੋਂ ਵੱਧ ਕਿਸਾਨਾਂ ਦੇ ਜਖਮੀ ਹੋਣ ਦੀ ਸੂਚਨਾ ਹੈ। ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੀ ਅਗਵਾਈ ਵਿਚ ਕੇਂਦਰੀ ਮੰਤਰੀਆਂ ਅਤੇ ਕਿਸਾਨ ਆਗੂਆਂ ਦੀ ਗੱਲਬਾਤ ਟੁੱਟਣ ਤੋਂ ਬਾਅਦ ਇਹ ਸੰਘਰਸ਼ ਲੰਘੇ ਕੱਲ੍ਹ ਤੋਂ ਸ਼ੁਰੂ ਹੋਇਆ ਸੀ। ਇਸ ਵਕਤ ਪੰਜਾਬ-ਹਰਿਆਣਾ ਬਾਡਰ ਸ਼ੰਭੂ ਤੇ ਖਨੋਰੀ ਵਿਖੇ ਅੱਜ ਵੀ ਲਗਭਗ 50 ਹਜ਼ਾਰ ਕਿਸਾਨ ਮੌਜੂਦ ਹਨ ਤੇ ਕਈ ਟ੍ਰੈਕਟਰ ਟਰਾਲੀਆਂ ਖੜ੍ਹੇ ਹਨ। ਜੰਗ ਵਾਂਗ ਕਿਸਾਨ ਜਿੱਥੇ ਪੁਲਸ ਨਾਲ ਟੱਕਰ ਲੈ ਰਹੇ ਸਨ ਉਥੇ ਨੇੜਲੇ ਰਸਤਿਆਂ ਰਾਹੀਂ ਵੀ ਦਿੱਲੀ ਪੁੱਜਣ ਦੀਆਂ ਪੂਰੀਆਂ ਕੋਸ਼ਿਸ਼ਾਂ ਹਨ। ਕਿਸਾਨ ਨੇਤਾਵਾਂ ਨੇ ਐਲਾਨ ਕੀਤਾ ਹੈ ਕਿ ਐਮ.ਐਸ.ਪੀ ਸਮੇਤ ਲਗਭਗ 12 ਮੰਗਾਂ ਨੂੰ ਲੈ ਕੇ ਸ਼ੁਰੂ ਹੋਇਆ ਸੰਘਰਸ਼ ਸਿਰੇ ਲਗ ਕੇ ਰਹੇਗਾ। ਹੁਣ ਉਹ ਇਸ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੇ। ਕਿਸਾਨ ਆਗੂਆਂ ਦੇ ਸੰਘਰਸ਼ ਲਈ ਹੌਂਸਲੇ ਪੂਰੀ ਤਰ੍ਹਾਂ ਬੁਲੰਦ ਹਨ। ਦੇਰ ਸ਼ਾਮ ਰਾਜਪੁਰਾ ਵਿਖੇ ਕਿਸਾਨ ਆਗੂਆਂ ਦੀ ਏ.ਡੀ.ਜੀ.ਪੀ ਪੰਜਾਬ, ਡੀ.ਸੀ. ਪਟਿਆਲਾ, ਐਸ.ਐਸ.ਪੀ. ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਚੱਲ ਰਹੀ ਸੀ। ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿਚ ਦਿੱਲੀ 'ਤੋਂ ਕੇਂਦਰੀ ਮੰਤਰੀ ਅਤੇ ਕਈ ਅਧਿਕਾਰੀ ਵੀ ਕਾਨਫਰੰਸਿੰਗ ਰਾਹੀਂ ਜੁੜੇ ਹੋਏ ਹਨ। ਕਿਸਾਨ ਆਗੂ ਆਪਣੀਆਂ ਮੰਗਾਂ ਮਨਾਉਣ ਲਈ ਜਿੱਦ 'ਤੇ ਅੜੇ ਹੋਏ ਹਨ। ਪੰਜਾਬ ਸਰਕਾਰ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਵਿਚੋਲੇ ਦੀ ਭੂੁਮਿਕਾ ਨਿਭਾਉਣ ਦੀ ਕੋਸ਼ਿਸ਼ ਕਰ ਰਹੀ ਹੈ। - ਪੁਲਸ ਫੋਰਸ ਨੇ ਕਈ ਟ੍ਰੈਕਟਰ ਤੋੜੇ ਅੱਜ ਜਦੋਂ ਕਿਸਾਨ ਵੱਡੇ ਟ੍ਰੈਕਟਰਾਂ ਰਾਹੀਂ ਬੈਰੀਗੇਟਾਂ ਵੱਲ ਵਧਣ ਲੱਗੇ ਤਾਂ ਹਰਿਆਣਾ ਪੁਲਸ ਨੇ ਸਭ ਤੋਂ ਪਹਿਲਾਂ ਟ੍ਰੈਕਟਰਾਂ ਨੂੰ ਨਿਸ਼ਾਨਾ ਬਣਾਇਆ। ਟ੍ਰੈਕਟਰਾਂ ਦੇ ਟਾਇਰਾਂ ਵਿਚ ਪਲਾਸਟਿਕ ਦੀਆਂ ਗੋਲੀਆਂ ਮਾਰ ਕੇ ਉਨ੍ਹਾਂ ਨੂੰ ਭੰਨ੍ਹਿਆ ਗਿਆ ਅਤੇ ਬਾਕੀ ਟ੍ਰੈਕਟਰਾਂ 'ਤੇ ਵੀ ਬੰਬਨੁਮਾ ਗੋਲੇ ਸੁੱਟੇ ਗਏ ਜਿਸ ਨਾਲ ਟ੍ਰੈਕਟਰਾਂ ਦਾ ਬੇਹੱਦ ਨੁਕਸਾਨ ਹੋਇਆ। ਕਿਸਾਨਾਂ ਵੱਲੋਂ ਇਸ ਮੌਕੇ ਬਾਕੀ ਟ੍ਰੈਕਟਰਾਂ ਨੂੰ ਪਿੱਛੇ ਮੋੜ ਲਿਆ ਗਿਆ ਹੈ।
Punjab Bani 14 February,2024
ਪੰਜਾਬ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ 5 ਰੋਜ਼ਾ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ
ਪੰਜਾਬ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ 5 ਰੋਜ਼ਾ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ - ਮੁੱਖ ਚੋਣ ਅਫਸਰ ਨੇ ਲੋਕ ਸਭਾ ਚੋਣਾਂ-2024 ਪਾਰਦਰਸ਼ੀ ਅਤੇ ਦਬਾਅ ਰਹਿਤ ਕਰਵਾਉਣ ਲਈ ਏਆਰਓਜ਼ ਨੂੰ ਪ੍ਰੇਰਿਆ ਚੰਡੀਗੜ੍ਹ, 12 ਫਰਵਰੀ : ਪੰਜਾਬ ਦੇ ਮੁੱਖ ਚੋਣ ਅਫਸਰ ਸਿਬਿਨ ਸੀ. ਨੇ ਸੂਬੇ ਦੇ ਸਾਰੇ ਸਹਾਇਕ ਰਿਟਰਨਿੰਗ ਅਧਿਕਾਰੀਆਂ (ਏਆਰਓ) ਨੂੰ ਆਗਾਮੀ ਲੋਕ ਸਭਾ ਚੋਣਾਂ-2024 ਪਾਰਦਰਸ਼ੀ ਅਤੇ ਬਿਨਾਂ ਕਿਸੇ ਦਬਾਅ ਦੇ ਨੇਪਰੇ ਚੜ੍ਹਾਉਣ ਲਈ ਪ੍ਰੇਰਿਤ ਕੀਤਾ ਹੈ। ਸਥਾਨਕ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸ਼ਨ ਸੰਸਥਾ ਵਿਖੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ ਪੰਜ ਰੋਜ਼ਾ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਭਾਰਤ ਨੂੰ ਪੂਰੀ ਦੁਨੀਆਂ ਵਿਚ ਇਕ ਮਜ਼ਬੂਤ ਲੋਕਤੰਤਰ ਵੱਜੋਂ ਜਾਣਿਆਂ ਜਾਂਦਾ ਹੈ ਅਤੇ ਸਾਡਾ ਸਾਰਿਆਂ ਦਾ ਫਰਜ਼ ਹੈ ਕਿ ਅਸੀਂ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਈਏ। ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਉੱਤੇ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਖੇ 12 ਤੋਂ 16 ਫਰਵਰੀ ਤੱਕ ਪੰਜਾਬ ਅਤੇ ਚੰਡੀਗੜ੍ਹ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ ਇਕ ਸਰਟੀਫਿਕੇਸ਼ਨ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਵਿਚ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਨੂੰ ਆਗਾਮੀ ਲੋਕ ਸਭਾ ਚੋਣਾਂ-2024 ਬਾਬਤ ਵੱਖ-ਵੱਖ ਵਿਸ਼ਿਆਂ ‘ਤੇ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਇਸ ਮੌਕੇ ਵਧੀਕ ਸੀਈਓ ਅਭੀਜੀਤ ਕਪਲਿਸ਼ ਵੀ ਹਾਜ਼ਰ ਸਨ। ਸਿਬਿਨ ਸੀ. ਨੇ ਦੱਸਿਆ ਕਿ ਕੌਮੀ ਪੱਧਰ ਦੇ ਮਾਸਟਰ ਟ੍ਰੇਨਰਾਂ ਵੱਲੋਂ ਏਆਰਓਜ਼ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਚੰਡੀਗੜ੍ਹ ਵਿਚ ਪੰਜਾਬ ਦੇ 59 ਏਆਰਓਜ਼ ਤੇ ਯੂਟੀ ਚੰਡੀਗੜ੍ਹ ਦੇ 10 ਏਆਰਓਜ਼ ਜਦਕਿ ਅੰਮ੍ਰਿਤਸਰ ਵਿਖੇ ਪੰਜਾਬ ਦੇ 58 ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ ਸਿਖਲਾਈ ਦਾ ਪ੍ਰਬੰਧ ਕੀਤਾ ਗਿਆ ਹੈ।
Punjab Bani 12 February,2024
ਬਸੰਤਪੁਰਾ ਵਿਖੇ ਸਵੀਪ ਟੀਮ ਨੇ ਵੋਟਰ ਜਾਗਰੂਕਤਾ ਲਈ ਲਗਾਇਆ ਵਿਸ਼ੇਸ਼ ਕੈਂਪ
ਬਸੰਤਪੁਰਾ ਵਿਖੇ ਸਵੀਪ ਟੀਮ ਨੇ ਵੋਟਰ ਜਾਗਰੂਕਤਾ ਲਈ ਲਗਾਇਆ ਵਿਸ਼ੇਸ਼ ਕੈਂਪ ਪਟਿਆਲਾ, 12 ਫਰਵਰੀ -- ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕਤੰਤਰ ਦੀ ਮਜ਼ਬੂਤੀ ਲਈ ਸਵੀਪ ਟੀਮ ਪਟਿਆਲਾ ਵੱਲੋਂ ਪਿੰਡ ਬਸੰਤਪੁਰਾ (ਰਾਜਪੁਰਾ) ਵਿਖੇ ਸੈਲਫ ਹੈਲਪ ਗਰੁੱਪਾਂ ਦੇ ਸਹਿਯੋਗ ਨਾਲ ਨੇੜਲੇ ਪਿੰਡਾ ਵਿੱਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ। ਸਮਾਗਮ ਸਮੇਂ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਪ੍ਰੋ. ਸਵਿੰਦਰ ਰੇਖੀ ਨੇ ਵੋਟਾਂ ਦੇ ਆਨਲਾਈਨ ਅਤੇ ਆਫਲਾਈਨ ਪੰਜੀਕਰਨ ਸਬੰਧੀ ਜਾਣਕਾਰੀ ਦਿੱਤੀ ਅਤੇ 18 ਸਾਲ ਦੇ ਹੋਣ ਜਾ ਰਹੇ ਯੋਗ ਵੋਟਰਾਂ ਨੂੰ ਅਗਾਊਂ ਰਜਿਸਟ੍ਰੇਸ਼ਨ ਬਾਰੇ ਪ੍ਰੇਰਤ ਕੀਤਾ। ਸੈਲਫ ਹੈਲਪ ਗਰੁੱਪਾਂ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਆਪਣੇ ਪਿੰਡਾਂ ਵਿਚ 100 ਫ਼ੀਸਦੀ ਭਾਗੀਦਾਰੀ ਲਈ ਵਿਸ਼ੇਸ਼ ਯਤਨ ਅਤੇ ਹਰ ਯੋਗ ਵੋਟਰ ਦੀ ਵੋਟ ਬਣਾਉਣ ਅਤੇ ਘਰ ਘਰ ਜਾ ਕੇ ਵੋਟਰ ਜਾਗਰੂਕਤਾ ਮੁਹਿੰਮ ਵਿਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਸਵੀਪ ਪਟਿਆਲਾ ਵੱਲੋਂ ਤਿਆਰ ਇਕ ਨੁੱਕੜ ਨਾਟਕ ਵੀ ਪੇਸ਼ ਕੀਤਾ ਗਿਆ। ਨੋਡਲ ਅਫ਼ਸਰ ਸਵੀਪ ਵੱਲੋਂ ਪਿੰਡ ਦੇ ਵੋਟਰਾਂ ਨੂੰ ਚੋਣਾਂ ਵਿਚ ਭਾਗੀਦਾਰੀ ਲਈ ਵੋਟਰ ਪ੍ਰਣ ਵੀ ਦਵਾਇਆ। ਇਸ ਮੌਕੇ ਸ਼ਹਿਰ ਦੇ ਸਮਾਜ ਸੇਵੀ ਸ੍ਰੀ ਪਵਨ ਗੋਇਲ ਨੇ ਵੀ ਸੈμਲਫ਼ ਹੈਲਪ ਗਰੁੱਪਾਂ ਨੂੰ ਸਵੀਪ ਮੁਹਿੰਮ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਇਸ ਸਮਾਗਮ ਦੌਰਾਨ ਪਿੰਡਾਂ ਦੇ ਮਹਿਲਾ ਸੰਗਠਨ ਦੇ ਉμਨਤੀ ਗਰੁੱਪ, ਗੁਰੂ ਰਵਿਦਾਸ, ਚੜ•ਦੀਕਲਾ, ਰਾਧਾ ਸਾਮ, ਸਿਮਰਨ, ਵਾਹਿਗੁਰੂ, ਸਿਵਸਕਤੀ, ਬਾਬਾ ਅਜੀਤ ਸਿੰਘ ਗਰੁੱਪਾਂ ਦੇ ਮੈਂਬਰ ਸਾਹਿਬਾਨ ਅਤੇ ਨਿਧੀ, ਰੀਨਾ ਛਾਬੜਾ ਨਾਲ ਸਵੀਪ ਟੀਮ ਦੇ ਸਹਾਇਕ ਨੋਡਲ ਅਫ਼ਸਰ ਮੋਹਿਤ ਕੌਸ਼ਲ ਅਤੇ ਅਵਤਾਰ ਸਿੰਘ ਵੀ ਸਮਾਗਮ ਵਿੱਚ ਸ਼ਾਮਿਲ ਸਨ।
Punjab Bani 12 February,2024
ਕਾਂਗਰਸ ਨੂੰ ਵੱਡਾ ਝਟਕਾ : ਮਹਾਰਾਸ਼ਟਰ ਦੇ ਸਾਬਕਾ ਸੀ.ਐਮ. ਅਸ਼ੋਕ ਚਵਾਨ ਨੇ ਦਿੱਤਾ ਅਸਤੀਫ਼ਾ, ਭਾਜਪਾ ’ਚ ਹੋ ਸਕਦੇ ਹਨ ਸ਼ਾਮਲ
ਕਾਂਗਰਸ ਨੂੰ ਵੱਡਾ ਝਟਕਾ : ਮਹਾਰਾਸ਼ਟਰ ਦੇ ਸਾਬਕਾ ਸੀ.ਐਮ. ਅਸ਼ੋਕ ਚਵਾਨ ਨੇ ਦਿੱਤਾ ਅਸਤੀਫ਼ਾ, ਭਾਜਪਾ ’ਚ ਹੋ ਸਕਦੇ ਹਨ ਸ਼ਾਮਲ ਨਵੀਂ ਦਿੱਲੀ, 12 ਫਰਵਰੀ -- ਮਹਾਰਾਸ਼ਟਰ ਵਿਚ ਕਾਂਗਰਸ ਨੂੰ ਉਦੋਂ ਵੱਡਾ ਝਟਕਾ ਲੱਗਾ ਜਦੋਂ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਚਵਾਨ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਚਵਾਨ ਦੇ ਕਰੀਬੀ ਸੂਤਰਾਂ ਦਾ ਕਹਿਣਾ ਹੈ ਕਿ ਉਹ ਭਾਜਪਾ ‘ਚ ਸ਼ਾਮਲ ਹੋਣਗੇ। ਸਾਬਕਾ ਕੇਂਦਰੀ ਮੰਤਰੀ ਮਿਲਿੰਦ ਦੇਵੜਾ, ਜੋ ਸ਼ਿਵ ਸੈਨਾ ‘ਚ ਸ਼ਾਮਲ ਹੋ ਗਏ ਸਨ, ਤੋਂ ਬਾਅਦ ਚਵਾਨ ਮਹਾਰਾਸ਼ਟਰ ਕਾਂਗਰਸ ਤੋਂ ਅਸਤੀਫਾ ਦੇਣ ਵਾਲੇ ਦੂਜੇ ਵੱਡੇ ਨੇਤਾ ਹੋਣਗੇ। ਦੱਸਿਆ ਜਾਂਦਾ ਹੈ ਕਿ ਚਵਾਨ ਨੇ ਵਿਧਾਇਕ ਵਜੋਂ ਆਪਣਾ ਅਸਤੀਫਾ ਮਹਾਰਾਸ਼ਟਰ ਵਿਧਾਨ ਸਭਾ ਦੇ ਸਪੀਕਰ ਨੂੰ ਸੌਂਪ ਦਿੱਤਾ ਹੈ ਅਤੇ ਉਹ ਨਵੀਂ ਦਿੱਲੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ।
Punjab Bani 12 February,2024
ਪੰਜਾਬ ਵਿੱਚ ਲਾਮਿਸਾਲ ਤਰੱਕੀ ਤੇ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟਃ ਅਰਵਿੰਦ ਕੇਜਰੀਵਾਲ ਤੇ ਭਗਵੰਤ ਸਿੰਘ ਮਾਨ
ਪੰਜਾਬ ਵਿੱਚ ਲਾਮਿਸਾਲ ਤਰੱਕੀ ਤੇ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟਃ ਅਰਵਿੰਦ ਕੇਜਰੀਵਾਲ ਤੇ ਭਗਵੰਤ ਸਿੰਘ ਮਾਨ • ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ 'ਆਪ' ਨੂੰ ਮਜ਼ਬੂਤ ਕਰਨ ਦੀ ਲੋਕਾਂ ਨੂੰ ਅਪੀਲ * ਪੰਜਾਬ ਅਤੇ ਭਾਰਤ ਵਿਚਕਾਰ ਕੰਡਿਆਲੀ ਵਾੜ ਖੜ੍ਹੀ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕੇਂਦਰ ਸਰਕਾਰ ਦੀ ਆਲੋਚਨਾ * ਕਿਸਾਨੀ ਮਸਲੇ ਆਪਸੀ ਗੱਲਬਾਤ ਰਾਹੀਂ ਹੱਲ ਕਰਨ ਉੱਤੇ ਦਿੱਤਾ ਜ਼ੋਰ * ਸੂਬੇ ਨੂੰ ਬਰਬਾਦ ਕਰਨ ਲਈ ਅਕਾਲੀਆਂ ਅਤੇ ਕਾਂਗਰਸ ਦੀ ਕੀਤੀ ਨਿੰਦਾ * ਕੇਜਰੀਵਾਲ ਨੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਹੱਲਾ ਬੋਲਿਆ * 'ਆਪ' ਤੋਂ ਡਰ ਰਹੀ ਭਾਜਪਾ ਸਾਨੂੰ ਨਿਸ਼ਾਨਾ ਬਣਾ ਰਹੀ ਹੈਃ ਕੇਜਰੀਵਾਲ ਤਰਨ ਤਾਰਨ, 11 ਫਰਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੋਕ ਭਲਾਈ ਅਤੇ ਵਿਕਾਸ ਦੇ ਏਜੰਡੇ ਨੂੰ ਕੌਮੀ ਪੱਧਰ ਉੱਤੇ ਕੇਂਦਰ ਵਿੱਚ ਲਿਆਉਣ ਲਈ 'ਆਪ' ਨੂੰ ਮਜ਼ਬੂਤ ਕਰਨ ਲਈ ਲੋਕਾਂ ਦੇ ਪੂਰਨ ਸਮਰਥਨ ਅਤੇ ਸਹਿਯੋਗ ਦੀ ਮੰਗ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਮ ਲੋਕਾਂ ਨੂੰ ਭਾਰਤੀ ਰਾਜਨੀਤੀ ਦੇ ਕੇਂਦਰ ਵਿੱਚ ਲਿਆਉਣ ਦਾ ਸਿਹਰਾ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਫੁੱਟ ਪਾਊ ਰਾਜਨੀਤੀ ਨੂੰ ਨਕਾਰ ਕੇ ਮਿਆਰੀ ਰਾਜਨੀਤੀ ਦੀ ਸ਼ੁਰੂਆਤ ਕਰਕੇ ਸਿਆਸਤ ਵਿੱਚ ਸਿਫ਼ਤੀ ਤਬਦੀਲੀ ਲਿਆਂਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਵੱਡੀ ਗਿਣਤੀ ਵਿੱਚ ਲੋਕ ਇਸ ਇਤਿਹਾਸਕ ਮੌਕੇ ਦੇ ਗਵਾਹ ਬਣੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਰੈਲੀ ਵਿੱਚ ਲੋਕਾਂ ਦਾ ਭਰਵਾਂ ਹੁੰਗਾਰਾ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਵਿੱਚ ਉਨ੍ਹਾਂ ਦੇ ਭਰੋਸੇ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਜਾਇਦਾਦਾਂ ਚਹੇਤਿਆਂ ਨੂੰ ਵੇਚਣ ਦੇ ਰੁਝਾਨ ਦੇ ਉਲਟ ਪੰਜਾਬ ਸਰਕਾਰ ਨੇ ਪ੍ਰਾਈਵੇਟ ਪਲਾਂਟ ਖਰੀਦਣ ਦਾ ਇਤਿਹਾਸਕ ਫੈਸਲਾ ਲਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਸੂਬੇ ਦੇ ਬਾਕੀ ਬਚੇ ਪ੍ਰਾਈਵੇਟ ਥਰਮਲ ਪਲਾਂਟਾਂ ਨੂੰ ਖ਼ਰੀਦ ਲਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਹੁਣ ਪਰਿਵਾਰ ਬਚਾਓ ਯਾਤਰਾ ਦੇ ਰਾਹ ਪੈ ਰਹੇ ਹਨ, ਉਨ੍ਹਾਂ ਨੇ ਆਪਣੇ ਲੰਮੇ ਕਾਰਜਕਾਲ ਦੌਰਾਨ ਸੂਬੇ ਨੂੰ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਬੇਰਹਿਮੀ ਨਾਲ ਸੂਬੇ ਨੂੰ ਬਰਬਾਦ ਕਰ ਦਿੱਤਾ, ਜਿਸ ਕਾਰਨ ਇਨ੍ਹਾਂ ਨੂੰ ਸੱਤਾ ਤੋਂ ਲਾਂਭੇ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਇਨ੍ਹਾਂ ਆਗੂਆਂ ਦੇ ਇਕ ਵੀ ਸ਼ਬਦ 'ਤੇ ਭਰੋਸਾ ਨਹੀਂ ਕਰਦੇ, ਜਿਸ ਕਾਰਨ ਇਹ ਆਗੂ ਸਾਡੇ ਨਾਲ ਦਵੈਖ ਰੱਖਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੀ ਹਮਾਇਤ ਕਰਦੇ ਹਨ, ਜਿਸ ਕਾਰਨ ਸੂਬੇ ਦੇ ਹਰ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਲੋਕ ਹਾਜ਼ਰੀ ਭਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਬਹੁਤ ਖੁਸ਼ਕਿਸਮਤ ਹਨ ਕਿ ਲੋਕ ਉਨ੍ਹਾਂ ਦੇ ਨਾਲ ਹਨ ਕਿਉਂਕਿ ਲੋਕਤੰਤਰ ਵਿੱਚ ਲੋਕ ਹੀ ਸਰਵਉੱਚ ਹੁੰਦੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਖ਼ਾਸ ਕਰਕੇ ਕਾਂਗਰਸ ਅਤੇ ਅਕਾਲੀਆਂ ਨੇ ਲੋਕਾਂ ਦਾ ਪੂਰਾ ਸਮਰਥਨ ਗੁਆ ਲਿਆ ਹੈ, ਜਿਸ ਕਾਰਨ ਉਹ ਗੁਮਨਾਮੀ ਦੇ ਰਾਹ ਪੈ ਗਏ ਹਨ। ਮੁੱਖ ਮੰਤਰੀ ਨੇ ਦੁਹਰਾਇਆ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਉਹ ਇਕ ਆਮ ਪਰਿਵਾਰ ਨਾਲ ਸਬੰਧਤ ਹਨ ਅਤੇ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੂੰ ਹਮੇਸ਼ਾ ਇਹ ਵਿਸ਼ਵਾਸ ਸੀ ਕਿ ਉਨ੍ਹਾਂ ਕੋਲ ਸ਼ਾਸਨ ਕਰਨ ਦਾ ਇਲਾਹੀ ਅਧਿਕਾਰ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਇਕ ਆਮ ਆਦਮੀ ਰਾਜ ਨੂੰ ਕੁਸ਼ਲਤਾ ਨਾਲ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਇਆ ਪਰ ਹੁਣ ਲੋਕ ਇਨ੍ਹਾਂ ਦੇ ਗੁਮਰਾਹਕੁਨ ਪ੍ਰਚਾਰ ਵਿੱਚ ਨਹੀਂ ਆਉਣਗੇ। ਮੁੱਖ ਮੰਤਰੀ ਨੇ ਵਿਅੰਗ ਕਸਦਿਆਂ ਕਿਹਾ ਕਿ ਪਹਿਲਾਂ ਸਨਅਤਕਾਰ ਸੱਤਾ ਵਿੱਚ ਰਹਿੰਦੇ ਪਰਿਵਾਰਾਂ ਨਾਲ ਸਮਝੌਤਿਆਂ 'ਤੇ ਦਸਤਖ਼ਤ ਕਰਦੇ ਸਨ ਪਰ ਜਦੋਂ ਤੋਂ ਉਨ੍ਹਾਂ ਨੇ ਕਾਰਜਭਾਰ ਸੰਭਾਲਿਆ ਹੈ, ਸੂਬੇ ਦੇ ਲੋਕਾਂ ਲਈ ਸਮਝੌਤਿਆਂ 'ਤੇ ਦਸਤਖ਼ਤ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਅਮੀਰ ਪਰਿਵਾਰਾਂ ਨੂੰ ਇਨ੍ਹਾਂ ਸਮਝੌਤਿਆਂ ਦਾ ਲਾਭ ਮਿਲਦਾ ਸੀ ਪਰ ਹੁਣ ਪੰਜਾਬੀਆਂ ਨੂੰ ਇਸ ਦਾ ਲਾਭ ਮਿਲੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹਾ ਇਸ ਲਈ ਹੈ ਕਿਉਂਕਿ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸ਼ਹੀਦ ਭਗਤ ਸਿੰਘ ਅਤੇ ਹੋਰ ਮਹਾਨ ਆਜ਼ਾਦੀ ਘੁਲਾਟੀਆਂ ਦੀਆਂ ਆਸਾਂ ਨੂੰ ਪੂਰਾ ਕਰਨ ਲਈ ਪਹਿਲਾਂ ਹੀ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਦਾ ਮੰਤਵ ਇਨ੍ਹਾਂ ਮਹਾਨ ਕੌਮੀ ਆਗੂਆਂ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਲੋਕਾਂ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਮ ਆਦਮੀ ਦੀ ਭਲਾਈ ਲਈ ਲਏ ਗਏ ਸਾਰੇ ਲੋਕ ਪੱਖੀ ਫੈਸਲੇ ਕੇਂਦਰ ਸਰਕਾਰ ਨੂੰ ਹਜ਼ਮ ਨਹੀਂ ਹੋ ਰਹੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੌਮੀ ਸਿਹਤ ਮਿਸ਼ਨ ਤਹਿਤ ਆਮ ਆਦਮੀ ਕਲੀਨਿਕਾਂ ਲਈ ਫੰਡ ਰੋਕੇ ਗਏ ਹਨ ਅਤੇ ਕੇਂਦਰ ਸਰਕਾਰ ਵੱਲੋਂ ਸੂਬੇ ਨੂੰ ਪੇਂਡੂ ਖੇਤਰਾਂ ਵਿੱਚ ਸੜਕਾਂ ਬਣਾਉਣ ਤੋਂ ਰੋਕਣ ਲਈ 5500 ਕਰੋੜ ਰੁਪਏ ਦੇ ਪੇਂਡੂ ਵਿਕਾਸ ਫੰਡ ਵੀ ਰੋਕ ਦਿੱਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇ ਇਹ ਫੰਡ ਜਾਰੀ ਕਰ ਦਿੱਤੇ ਜਾਣ ਤਾਂ ਸੂਬਾ ਸਰਕਾਰ ਪੰਜਾਬ ਦੇ ਵਿਕਾਸ ਨੂੰ ਹੋਰ ਹੁਲਾਰਾ ਦੇ ਸਕਦੀ ਹੈ। ਮੁੱਖ ਮੰਤਰੀ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਆਗਾਮੀ ਲੋਕ ਸਭਾ ਚੋਣਾਂ ਵਿੱਚ ‘ਆਪ’ ਨੂੰ ਪੂਰਨ ਸਮਰਥਨ ਅਤੇ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਇਹ ਲੋਕਾਂ ਅਤੇ ਸੂਬੇ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਵਿੱਚ ਮਦਦ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਮੁੱਖ ਮੰਤਰੀ ਨੇ ਅਫਸੋਸ ਪ੍ਰਗਟਾਇਆ ਕਿ ਹਰਿਆਣਾ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਰੋਕਣ ਲਈ ਕੰਡਿਆਲੀ ਤਾਰ ਲਗਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਭਾਰਤ ਦਰਮਿਆਨ ਦਰਾਰ ਪੈਦਾ ਕਰਨ ਦੇ ਇਸ ਰੁਝਾਨ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਇਹ ਦੇਸ਼ ਦੇ ਹਿੱਤ ਵਿੱਚ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਦੇ ਮਸਲੇ ਗੱਲਬਾਤ ਰਾਹੀਂ ਹੱਲ ਕੀਤੇ ਜਾਣੇ ਚਾਹੀਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚ ਖੁਰਾਕ ਸੁਰੱਖਿਆ ਯਕੀਨੀ ਬਣਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਕੰਡਿਆਲੀ ਤਾਰ ਲਾਉਣ ਵਾਲਿਆਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਦੇਸ਼ ਨੂੰ ਪੰਜਾਬ ਤੋਂ ਹੀ ਚੌਲਾਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਨਹੀਂ ਕੀਤਾ ਜਾਣਾ ਚਾਹੀਦਾ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਮਹਾਨ ਸ਼ਹੀਦਾਂ ਦੀ ਝਾਕੀ ਨੂੰ ਰੱਦ ਕਰਕੇ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਮਾਈ ਭਾਗੋ, ਗ਼ਦਰੀ ਬਾਬਿਆਂ ਸਮੇਤ ਹੋਰਨਾਂ ਸ਼ਹੀਦਾਂ ਅਤੇ ਮਹਾਨ ਆਗੂਆਂ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਗਣਤੰਤਰ ਦਿਵਸ ਦੀ ਪਰੇਡ ਵਿੱਚ ਇਨ੍ਹਾਂ ਝਾਕੀਆਂ ਨੂੰ ਸ਼ਾਮਲ ਨਾ ਕਰਕੇ ਇਨ੍ਹਾਂ ਨਾਇਕਾਂ ਦੇ ਯੋਗਦਾਨ ਅਤੇ ਕੁਰਬਾਨੀ ਦਾ ਨਿਰਾਦਰ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਹ ਇਨ੍ਹਾਂ ਮਹਾਨ ਦੇਸ਼ ਭਗਤਾਂ ਅਤੇ ਕੌਮੀ ਆਗੂਆਂ ਦਾ ਘੋਰ ਅਪਮਾਨ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਸੂਬੇ ਭਰ ਵਿੱਚ ਇਹ ਝਾਕੀਆਂ ਦਿਖਾ ਕੇ ਇਨ੍ਹਾਂ ਨਾਇਕਾਂ ਦੇ ਵੱਡਮੁੱਲੇ ਯੋਗਦਾਨ ਨੂੰ ਸਿਜਦਾ ਕੀਤਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ 75 ਸਾਲਾਂ ਵਿੱਚ ਪਹਿਲੀ ਵਾਰ ਸੂਬਾ ਸਰਕਾਰ ਨੇ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ। ਉਨ੍ਹਾਂ ਕਿਹਾ ਕਿ ਇਹ ਪਲਾਂਟ ਸੂਬਾ ਸਰਕਾਰ ਵੱਲੋਂ ਸਸਤੇ ਭਾਅ ’ਤੇ ਖਰੀਦਿਆ ਗਿਆ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਨੇ 5500 ਕਰੋੜ ਰੁਪਏ ਦਾ ਇਹ ਪਲਾਂਟ ਸਿਰਫ਼ 1100 ਕਰੋੜ ਰੁਪਏ ਦੀ ਕੀਮਤ 'ਤੇ ਖਰੀਦਿਆ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ 90 ਫੀਸਦ ਘਰਾਂ ਨੂੰ ਪਹਿਲਾਂ ਹੀ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਇਸ ਪਲਾਂਟ ਨਾਲ ਹੁਣ ਹੋਰ ਸੈਕਟਰਾਂ ਨੂੰ ਵੀ ਸਬਸਿਡੀ ਆਧਾਰਤ ਬਿਜਲੀ ਮਿਲੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ਨੀਵਾਰ ਨੂੰ ਘਰ-ਘਰ ਮੁਫ਼ਤ ਰਾਸ਼ਨ ਯੋਜਨਾ ਸ਼ੁਰੂ ਕੀਤੀ ਗਈ ਹੈ, ਜੋ ਦੇਸ਼ ਵਿੱਚੋਂ ਰਾਸ਼ਨ ਮਾਫ਼ੀਆ ਨੂੰ ਖ਼ਤਮ ਕਰਨ ਲਈ ਅਹਿਮ ਕਦਮ ਸਾਬਤ ਹੋਵੇਗਾ। ਅਰਵਿੰਦ ਕੇਜਰੀਵਾਲ ਨੇ ਦੁਹਰਾਇਆ ਕਿ ਪਿਛਲੇ 75 ਸਾਲਾਂ ਤੋਂ ਕਦੇ ਵੀ ਪੀ.ਡੀ.ਐਸ. ਰਾਹੀਂ ਰਾਸ਼ਨ ਲਾਭਪਾਤਰੀਆਂ ਤੱਕ ਨਹੀਂ ਪਹੁੰਚਿਆ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਜੇ 100 ਕਿਲੋ ਰਾਸ਼ਨ ਆਉਂਦਾ ਸੀ ਤਾਂ ਸਿਰਫ਼ 15 ਕਿਲੋ ਹੀ ਲੋਕਾਂ ਤੱਕ ਪਹੁੰਚਦਾ ਸੀ ਅਤੇ ਇਹ ਮੰਦਭਾਗੀ ਗੱਲ ਹੈ ਕਿ ਕਿਸੇ ਨੇ ਵੀ ਰਾਸ਼ਨ ਦੀ ਚੋਰੀ ਦੀ ਜਾਂਚ ਨਹੀਂ ਕੀਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਲਈ ਆਉਣ ਵਾਲੇ ਰਾਸ਼ਨ ਨੂੰ ਸਿਆਸੀ ਪਾਰਟੀਆਂ ਅਤੇ ਉਨ੍ਹਾਂ ਦੇ ਆਗੂਆਂ ਨੇ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਹੁਣ ਉਹ ਦਿਨ ਦੂਰ ਨਹੀਂ, ਜਦੋਂ ਲੋਕਾਂ ਨੂੰ ਦੇਸ਼ ਭਰ ਵਿੱਚ ਰਾਸ਼ਨ ਦੀ ਨਿਰਵਿਘਨ ਅਤੇ ਸੁਚਾਰੂ ਡਿਲੀਵਰੀ ਮਿਲੇਗੀ। ਦਿੱਲੀ ਦੇ ਮੁੱਖ ਮੰਤਰੀ ਨੇ ਸੂਬੇ ਵਿੱਚ ਵੱਖ-ਵੱਖ ਲੋਕ ਪੱਖੀ ਯੋਜਨਾਵਾਂ ਦੇ 8000 ਕਰੋੜ ਰੁਪਏ ਰੋਕਣ ਲਈ ਕੇਂਦਰ ਸਰਕਾਰ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਇਹ ਸੂਬੇ ਨਾਲ ਸਰਾਸਰ ਬੇਇਨਸਾਫ਼ੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਆਮ ਆਦਮੀ ਪਾਰਟੀ ਦੀ ਮਕਬੂਲੀਅਤ ਤੋਂ ਡਰਦੀ ਹੈ, ਜਿਸ ਕਾਰਨ ਉਹ ਸਾਡੇ ਕੰਮਕਾਜ ਵਿੱਚ ਅੜਿੱਕੇ ਡਾਹੁਣ ਲਈ ਨੀਵੇਂ ਦਰਜੇ ਦੀ ਸਿਆਸਤ ਕਰ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਆਪ' ਨੂੰ ਬਦਨਾਮ ਕਰਨ ਲਈ ਹਰ ਸਮੇਂ ਚਾਲਾਂ ਚੱਲ ਰਹੀ ਹੈ ਕਿਉਂਕਿ ਉਹ ਡਰਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਿਰੋਧੀ ਧਿਰ ਖਾਸ ਕਰਕੇ ‘ਆਪ’ ਨੂੰ ਤੋੜਨ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕਰ ਰਹੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਦੋਂ ਤੱਕ ਜਨਤਾ ‘ਆਪ’ ਪਾਰਟੀ ਦੇ ਨਾਲ ਹੈ ਅਤੇ ਪਰਮਾਤਮਾ ਦਾ ਅਸ਼ੀਰਵਾਦ ਨਾਲ ਹੈ ਤਾਂ ਸਾਨੂੰ ਕਿਸੇ ਦਾ ਡਰ ਨਹੀਂ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਅਜਿਹੇ ਦੋਗਲੇ ਆਗੂਆਂ ਨੂੰ ਢੁਕਵਾਂ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਜਵਾਬ ਦੇਣਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਮੁਫ਼ਤ ਬਿਜਲੀ ਦੇਣ ਵਾਲੇ ਚੋਰ ਨਹੀਂ, ਸਗੋਂ ਚੋਰ ਉਹ ਹਨ, ਜੋ ਮਹਿੰਗੀ ਬਿਜਲੀ ਦੇ ਕੇ ਲੋਕਾਂ ਦੀ ਲੁੱਟ-ਖਸੁੱਟ ਕਰਦੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦੇਸ਼ ਦੀ ਤਰੱਕੀ ਦਾ ਅੰਤਮ ਟੀਚਾ ਲੋਕਾਂ ਦੇ ਸਹਿਯੋਗ ਨਾਲ ਹੀ ਹਾਸਲ ਕੀਤਾ ਜਾਵੇਗਾ।
Punjab Bani 11 February,2024
ਲੋਕ ਸਭਾ ਚੋਣਾਂ ਲਈ ਜ਼ਮੀਨੀ ਪੱਧਰ 'ਤੇ ਤਿਆਰੀਆਂ ਸ਼ੁਰੂ, ਬੂਥ ਕਾਨਫਰੰਸ 'ਚ ਬੀਜੇਪੀ ਦੇ 2 ਹਜ਼ਾਰ ਵਰਕਰਾਂ ਨੇ ਲਿਆ ਹਿੱਸਾ
ਲੋਕ ਸਭਾ ਚੋਣਾਂ ਲਈ ਜ਼ਮੀਨੀ ਪੱਧਰ 'ਤੇ ਤਿਆਰੀਆਂ ਸ਼ੁਰੂ, ਬੂਥ ਕਾਨਫਰੰਸ 'ਚ ਬੀਜੇਪੀ ਦੇ 2 ਹਜ਼ਾਰ ਵਰਕਰਾਂ ਨੇ ਲਿਆ ਹਿੱਸਾ -ਕੇਂਦਰ ਸਰਕਾਰ ਨੇ ਪੰਜਾਬ ਦੇ ਲੋਕਾਂ ਦੀਆਂ ਸਿਹਤ ਸਹੂਲਤਾਂ ਲਈ ਭੇਜੇ 1629 ਕਰੋੜ, ਪੰਜਾਬ ਸਰਕਾਰ ਨੇ ਮੁਹੱਲਾ ਕਲੀਨਿਕਾਂ 'ਤੇ ਖਰਚ ਕੀਤਾ : ਅਨਿਲ ਸਰੀਨ -ਪੰਜਾਬ 'ਚ ਉਦਯੋਗਿਕ ਮਾਹੌਲ ਨਹੀਂ, ਕੋਈ ਵੱਡੀ ਕੰਪਨੀ ਪੰਜਾਬ 'ਚ ਪੈਸਾ ਲਗਾਉਣ ਨੂੰ ਤਿਆਰ ਨਹੀਂ: ਕੇਵਲ ਸਿੰਘ ਢਿੱਲੋਂ -ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਦਾ ਜਵਾਬ ਲੋਕ ਸਭਾ ਚੋਣਾਂ 'ਚ ਵੋਟ ਪਾ ਕੇ ਦੇਣਗੇ ਪਟਿਆਲਵੀ: ਜੈ ਇੰਦਰ ਕੌਰ ਪਟਿਆਲਾ-ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਨੇ ਪੰਜਾਬ ਵਿੱਚ ਆਪਣੀ ਪਹਿਲੀ ਬੂਥ ਕਾਨਫਰੰਸ ਐਤਵਾਰ ਨੂੰ ਰਾਮ ਲੀਲਾ ਮੈਦਾਨ ਵਿੱਚ ਕੀਤੀ ਗਈ। ਇਸ ਪ੍ਰੋਗਰਾਮ ਵਿੱਚ ਭਾਜਪਾ ਪੰਜਾਬ ਦੇ ਜਨਰਲ ਸਕੱਤਰ ਅਨਿਲ ਸਰੀਨ, ਭਾਜਪਾ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ, ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਅਤੇ ਪਟਿਆਲਾ ਸ਼ਹਿਰੀ ਵਿਧਾਨ ਸਭਾ ਦੀ ਮੁੱਖ ਪ੍ਰਚਾਰਕ ਜੈਇੰਦਰ ਕੌਰ ਅਤੇ ਭਾਜਪਾ ਦੇ ਪਟਿਆਲਾ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ ਨੇ ਮੁੱਖ ਤੌਰ ’ਤੇ ਸ਼ਿਰਕਤ ਕੀਤੀ। ਪਟਿਆਲਾ ਸ਼ਹਿਰੀ ਵਿਧਾਨ ਸਭਾ ਅਧੀਨ ਪੈਂਦੇ ਸਾਰੇ 183 ਬੂਥ ਇੰਚਾਰਜਾਂ, ਮੰਡਲ ਪ੍ਰਧਾਨਾਂ, ਸ਼ਕਤੀ ਕੇਂਦਰ ਦੇ ਇੰਚਾਰਜਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਭਾਜਪਾ ਦੇ ਨੌਜਵਾਨ ਵਰਕਰ ਇਸ ਪ੍ਰੋਗਰਾਮ ਦਾ ਹਿੱਸਾ ਬਣੇ। ਅਨਿਲ ਸਰੀਨ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਵਿੱਚ ਕੇਂਦਰ ਦਾ ਗਲਤ ਅਕਸ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਪਹਿਲੀ ਬੂਥ ਕਾਨਫਰੰਸ ਵਿੱਚ ਉਹ ਸਾਰਿਆਂ ਨੂੰ ਦੱਸਣਾ ਚਾਹੁੰਦੇ ਹਨ ਕਿ ਕੇਂਦਰ ਸਰਕਾਰ ਨੇ ਪਿਛਲੇ ਡੇਢ ਸਾਲ ਵਿੱਚ ਪੰਜਾਬ ਦੇ ਲੋਕਾਂ ਨੂੰ 1629 ਕਰੋੜ ਰੁਪਏ ਦੀ ਰਾਸ਼ੀ ਭੇਜੀ ਹੈ ਅਤੇ ਪੰਜਾਬ ਸਰਕਾਰ ਇਸ ਰਾਸ਼ੀ ਦੀ ਵਰਤੋਂ ਆਪਣੇ ਨਾਂ ਦਾ ਵਿਗਿਆਪਨ ਕਰਨ ਲਈ ਮੁਹੱਲਾ ਕਲੀਨਿਕਾਂ 'ਤੇ ਖਰਚ ਕਰ ਦਿੱਤਾ। ਮੁਹੱਲਾ ਕਲੀਨਿਕਾਂ ਦੇ ਆਡਿਟ ਵਿੱਚ ਇਹ ਗੱਲ ਸਾਫ਼ ਹੋ ਗਈ ਹੈ ਕਿ ਕਈ ਥਾਵਾਂ ’ਤੇ ਫਰਜ਼ੀ ਮਰੀਜ਼ ਦਿਖਾਏ ਜਾ ਰਹੇ ਹਨ। ਉਨ੍ਹਾਂ ਕੋਲ ਕਈ ਮੁਹੱਲਾ ਕਲੀਨਿਕਾਂ ਦਾ ਡਾਟਾ ਹੈ, ਜਿੱਥੇ ਡਾਕਟਰ ਹਰ ਮਿੰਟ ਮਰੀਜ਼ ਦੀ ਜਾਂਚ ਕਰਕੇ ਉਸ ਨੂੰ ਦਵਾਈ ਦਿੰਦੇ ਹਨ, ਜਦਕਿ ਸੱਚਾਈ ਕੁਝ ਹੋਰ ਹੀ ਹੈ। ਇਸ ਮੌਕੇ ਉਨ੍ਹਾਂ ਇਸ ਵਾਰ 400 ਦਾ ਅੰਕੜਾ ਪਾਰ ਕਰਨ ਦਾ ਨਾਅਰਾ ਬੁਲੰਦ ਕਰਦਿਆਂ ਕਿਹਾ ਕਿ ਦੇਸ਼ 2047 ਵਿੱਚ ਨਹੀਂ ਸਗੋਂ 2037 ਵਿੱਚ ਵਿਸ਼ਵ ਦੀ ਸੁਪਰ ਪਾਵਰ ਬਣਨ ਵੱਲ ਤੇਜ਼ੀ ਨਾਲ ਵਧ ਰਿਹਾ ਹੈ। ਪੰਜਾਬ ਦਾ ਭਵਿੱਖ ਇਸ ਸਮੇਂ ਖ਼ਤਰੇ ਵਿੱਚ ਹੈ ਅਤੇ ਪੰਜਾਬ ਜੋ ਪਹਿਲੇ ਨੰਬਰ ’ਤੇ ਹੁੰਦਾ ਸੀ, ਹੁਣ ਦੇਸ਼ ਵਿੱਚ 16ਵੇਂ ਨੰਬਰ ’ਤੇ ਪਹੁੰਚ ਗਿਆ ਹੈ। ਹਰਿਆਣਾ ਅਤੇ ਉੱਤਰ ਪ੍ਰਦੇਸ਼ ਨੇ ਪੰਜਾਬ ਨੂੰ ਪਛਾੜ ਦਿੱਤਾ ਹੈ। ਜੇਕਰ ਹੁਣ ਵੀ ਵੋਟ ਦੀ ਸਹੀ ਵਰਤੋਂ ਨਾ ਕੀਤੀ ਗਈ ਤਾਂ ਇਹ ਦੇਸ਼ ਦੀ ਤਰੱਕੀ ਲਈ ਵੱਡਾ ਨੁਕਸਾਨ ਸਾਬਤ ਹੋਵੇਗਾ। ਅੱਜ ਮੋਦੀ ਸਰਕਾਰ ਦੀਆਂ ਨੀਤੀਆਂ ਕਾਰਨ ਭਾਰਤ ਦੇਸ਼ ਵਿੱਚ ਇੱਕ ਹਜ਼ਾਰ ਟਨ ਸੋਨਾ ਕੇਂਦਰ ਸਰਕਾਰ ਇਕੱਠਾ ਕਰ ਸਕੀ ਹੈ ਅਤੇ ਵਿਦੇਸ਼ਾਂ ਵਿੱਚ ਕਰਜ਼ੇ ਲਈ ਰੱਖਿਆ ਗਿਆ ਸੋਨਾ ਵੀ ਵਾਪਿਸ ਲਿਆਂਦਾ ਜਾ ਚੁੱਕਾ ਹੈ। ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਬੂਥ ਕਾਨਫਰੰਸ ਵਿੱਚ ਹੋਏ ਇਕੱਠ ਤੋਂ ਪਟਿਆਲਾ ਲੋਕ ਸਭਾ ਸੀਟ ’ਤੇ ਭਾਜਪਾ ਦੀ ਜਿੱਤ ਯਕੀਨੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪਟਿਆਲਾ ਲੋਕ ਸਭਾ ਸੀਟ ਤੋਂ ਭਾਜਪਾ ਦੀ ਉਮੀਦਵਾਰ ਮੌਜੂਦਾ ਸੰਸਦ ਮੈਂਬਰ ਪ੍ਰਨੀਤ ਕੌਰ ਹੋਵਗੇ ਅਤੇ ਉਨ੍ਹਾਂ ਨੂੰ ਕੇਂਦਰ ਵਿੱਚ ਮੰਤਰੀ ਬਣਾਉਣ ਦਾ ਸਿਹਰਾ ਪਟਿਆਲਾ ਦੇ ਲੋਕਾਂ ਦੇ ਸਿਰ ਜਾਵੇਗਾ। ਮਹਿਲਾ ਮੋਰਚਾ ਦੀ ਪੰਜਾਬ ਪ੍ਰਧਾਨ ਅਤੇ ਪਟਿਆਲਾ ਸ਼ਹਿਰੀ ਵਿਧਾਨ ਸਭਾ ਹਲਕੇ ਦੀ ਕਨਵੀਨਰ ਜੈ ਇੰਦਰ ਕੌਰ ਨੇ ਕਿਹਾ ਕਿ ਪੰਜਾਬ ਵਿੱਚ ਸੱਤਾਧਾਰੀ ਧਿਰ ਨੇ ਜਿਸ ਤਰ੍ਹਾਂ ਝੂਠ ਦੇ ਸਹਾਰੇ ਸੱਤਾ ਹਾਸਲ ਕੀਤੀ ਹੈ, ਉਸ ਦਾ ਪਰਦਾਫਾਸ਼ ਨਿੱਤ ਦਿਨ ਹੋ ਰਿਹਾ ਹੈ। ਅੱਜ ਦਾ ਨੌਜਵਾਨ ਪੰਜਾਬ ਵਿੱਚ ਬਦਲਾਅ ਲਈ ਉਤਾਵਲਾ ਹੈ ਅਤੇ ਇਸੇ ਲਈ ਉਹ ਚੋਣ ਪ੍ਰਕਿਰਿਆ ਵਿੱਚ ਹਿੱਸਾ ਲੈ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਵਜੋਂ ਕਾਰਜਕਾਲ ਦੌਰਾਨ ਪਟਿਆਲਾ ਦਾ ਸਰਬਪੱਖੀ ਵਿਕਾਸ ਹੋਇਆ ਪਰ ਪਿਛਲੇ ਡੇਢ ਸਾਲ ਤੋਂ ਵਿਕਾਸ ਨੂੰ ਬਰੇਕ ਲੱਗ ਗਈ ਹੈ। ਉਨ੍ਹਾਂ ਕਿਹਾ ਕਿ ਜਿਸ ਰੇਤ ਨੂੰ ਮੁੱਖ ਮੰਤਰੀ ਭਗਵੰਤ ਮਾਨ 12 ਰੁਪਏ ਪ੍ਰਤੀ ਫੁੱਟ ਦੇ ਹਿਸਾਬ ਨਾਲ ਉਪਲਬਧ ਕਰਵਾਉਣ ਦੀ ਗੱਲ ਕਰ ਰਹੇ ਸਨ, ਅੱਜ ਲੋਕਾਂ ਨੂੰ 40 ਰੁਪਏ ਪ੍ਰਤੀ ਫੁੱਟ ਦੇ ਹਿਸਾਬ ਨਾਲ ਖਰੀਦਣੀ ਪੈ ਰਹੀ ਹੈ। ਭਾਜਪਾ ਦੇ ਪਟਿਆਲਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ ਨੇ ਕਿਹਾ ਕਿ ਇਹ ਕੈਪਟਨ ਅਮਰਿੰਦਰ ਸਿੰਘ ਹਨ ਜਿਨ੍ਹਾਂ ਨੇ ਪਟਿਆਲਾ ਨੂੰ ਵਿਕਾਸ ਦੀ ਰਫ਼ਤਾਰ ਦਿੱਤੀ ਹੈ, ਜਿਨ੍ਹਾਂ ਨੇ ਆਪਣੇ ਸਾਲ ਵਿੱਚ ਤਿੰਨ ਯੂਨੀਵਰਸਿਟੀਆਂ, ਦਰਿਆਵਾਂ ਦੀ ਕਾਇਆ ਕਲਪ, ਨਵਾਂ ਬੱਸ ਸਟੈਂਡ ਸਮੇਤ ਕਈ ਵੱਡੇ ਵਿਕਾਸ ਕਾਰਜ ਕਰਵਾਏ ਹਨ। ਉਨ੍ਹਾਂ ਕਿਹਾ ਕਿ ਪਟਿਆਲਾ ਦੇ ਲੋਕ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਹੋਈਆਂ ਆਪਣੀਆਂ ਗਲਤੀਆਂ ਨੂੰ ਸੁਧਾਰਨ ਲਈ ਉਤਾਵਲੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪਟਿਆਲਾ ਦੇ ਲੋਕਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਵੋਟਾਂ ਪਾ ਕੇ ਮੁੱਖ ਮੰਤਰੀ ਬਣਾਇਆ ਸੀ, ਉਸੇ ਤਰ੍ਹਾਂ ਇਸ ਵਾਰ ਲੋਕ ਸਭਾ ਚੋਣਾਂ ਵਿੱਚ ਪ੍ਰਨੀਤ ਕੌਰ ਨੂੰ ਚੁਣ ਕੇ ਕੇਂਦਰੀ ਮੰਤਰੀ ਮੰਡਲ ਵਿੱਚ ਸ਼ਾਮਲ ਕਰਵਾਉਣ ਦਾ ਸਿਹਰਾ ਉਨ੍ਹਾਂ ਦੇ ਸਿਰ ਬੱਝਦਾ ਹੈ। ਸਰਕਾਰ ਪਟਿਆਲਾ ਦੇ ਲੋਕਾਂ ਤੱਕ ਜਾਵੇਗੀ। ਇਸ ਮੌਕੇ ਕੇ.ਕੇ.ਸ਼ਰਮਾ ਤੋਂ ਇਲਾਵਾ ਕੇ.ਕੇ.ਮਲਹੋਤਰਾ, ਵਿਜੇ ਕੂਕਾ, ਅਨਿਲ ਬਜਾਜ, ਭੁਪੇਸ਼ ਅਗਰਵਾਲ, ਬਲਵੰਤ ਰਾਏ, ਮੰਡਲ ਪ੍ਰਧਾਨ, ਬੂਥ ਇੰਚਾਰਜ ਅਤੇ ਸ਼ਕਤੀ ਕੇਂਦਰਾਂ ਦੇ ਮੁਖੀ ਮੁੱਖ ਤੌਰ 'ਤੇ ਹਾਜ਼ਰ ਸਨ | .
Punjab Bani 11 February,2024
‘ਘਰ-ਘਰ ਮੁਫ਼ਤ ਰਾਸ਼ਨ’ ਪਹੁੰਚਾਉਣ ਦੀ ਪਹਿਲਕਦਮੀ ਨਾਲ ਦੇਸ਼ ਵਿੱਚ ਚਾਨਣ ਮੁਨਾਰਾ ਬਣ ਕੇ ਉਭਰੇਗਾ ਪੰਜਾਬ-ਭਗਵੰਤ ਸਿੰਘ ਮਾਨ ਤੇ ਅਰਵਿੰਦ ਕੇਜਰੀਵਾਲ
‘ਘਰ-ਘਰ ਮੁਫ਼ਤ ਰਾਸ਼ਨ’ ਪਹੁੰਚਾਉਣ ਦੀ ਪਹਿਲਕਦਮੀ ਨਾਲ ਦੇਸ਼ ਵਿੱਚ ਚਾਨਣ ਮੁਨਾਰਾ ਬਣ ਕੇ ਉਭਰੇਗਾ ਪੰਜਾਬ-ਭਗਵੰਤ ਸਿੰਘ ਮਾਨ ਤੇ ਅਰਵਿੰਦ ਕੇਜਰੀਵਾਲ - ਪਿਛਲੇ 75 ਸਾਲਾਂ ਵਿੱਚ ਸਿਰਫ਼ 15 ਫੀਸਦੀ ਲੋਕਾਂ ਤੱਕ ਹੀ ਪਹੁੰਚਦਾ ਰਿਹਾ ਰਾਸ਼ਨ-ਕੇਜਰੀਵਾਲ - ਅਕਾਲੀਆਂ ਅਤੇ ਕਾਂਗਰਸ ਨੇ ਪੰਜਾਬ ਦੇ ਭਲੇ ਲਈ ਇਕ ਵੀ ਕੰਮ ਨਹੀਂ ਕੀਤਾ - ‘ਘਰ-ਘਰ ਰਾਸ਼ਨ’ ਦੀ ਸ਼ੁਰੂਆਤ ਕਰਕੇ ਪੰਜਾਬ ਨੇ ਇਕ ਹੋਰ ਇਨਕਲਾਬੀ ਕਦਮ ਚੁੱਕਿਆ-ਭਗਵੰਤ ਸਿੰਘ ਮਾਨ - ਛੇਤੀ ਹੀ ਦੇਸ਼ ਭਰ ਵਿੱਚ ਵਧੇ-ਫੁੱਲੇਗਾ ਵੇਰਕਾ ਦਾ ਕਾਰੋਬਾਰ - ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੇ ਪੰਜਾਬ ਵਿਰੋਧੀ ਸਟੈਂਡ ਦੀ ਸਖ਼ਤ ਅਲੋਚਨਾ - ਫਰਵਰੀ ਮਹੀਨੇ ਦੇ ਅੰਤ ਤੱਕ ਪੰਜਾਬ ਤੇ ਚੰਡੀਗੜ੍ਹ ਦੇ ਲੋਕ ਸਭਾ ਦੇ ਉਮੀਦਵਾਰਾਂ ਦੇ ਨਾਮ ਐਲਾਨ ਦਿੱਤੇ ਜਾਣਗੇ ਖੰਨਾ (ਲੁਧਿਆਣਾ), 11 ਫਰਵਰੀ -- ਸੂਬੇ ਵਿੱਚ ‘ਸੁਚੱਜਾ ਸ਼ਾਸਨ, ਮੁਫ਼ਤ ਰਾਸ਼ਨ’ ਦੀ ਗਾਰੰਟੀ ਨੂੰ ਅਮਲੀਜਾਮਾ ਪਹਿਨਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਲੋਕਾਂ ਨੂੰ ਘਰ-ਘਰ ਜਾ ਕੇ ਰਾਸ਼ਨ ਮੁਹੱਈਆ ਕਰਵਾਉਣ ਦੀ ਸਹੂਲਤ ਸ਼ੁਰੂ ਕਰਨ ਨਾਲ ਪੰਜਾਬ ਦੇਸ਼ ਵਿੱਚ ਚਾਨਣ-ਮੁਨਾਰਾ ਬਣ ਕੇ ਉਭਰੇਗਾ। ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੂਰੇ ਸੂਬੇ ਲਈ ਅੱਜ ਇਤਿਹਾਸਕ ਦਿਨ ਹੈ ਕਿਉਂਕਿ ਸੂਬੇ ਵਿੱਚ ਨਵੇਂ ਇਨਕਲਾਬ ਦੀ ਸ਼ੁਰੂਆਤ ਹੋ ਗਈ ਹੈ। ਉਨ੍ਹਾਂ ਕਿਹਾ, “ਜਦੋਂ ਤੋਂ ਮੈਂ ਅਹੁਦਾ ਸੰਭਾਲਿਆ ਹੈ, ਹਰ ਦੂਜੇ ਜਾਂ ਤੀਜੇ ਦਿਨ ਪੰਜਾਬ ਵਿੱਚ ਖੁਸ਼ਖਬਰੀ ਦੇਖਣ ਨੂੰ ਮਿਲ ਰਹੀ ਹੈ। ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਅਤੇ ਮੁਫ਼ਤ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ, ਨੌਜਵਾਨਾਂ ਨੂੰ ਨੌਕਰੀਆਂ ਮਿਲ ਰਹੀਆਂ ਹਨ, ਲੋਕਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ। ਮੈਂ ਮਾਣ ਨਾਲ ਕਹਿ ਸਕਦਾ ਹਾਂ ਕਿ ਪੰਜਾਬ ਨੂੰ ਸਹੀ ਮਾਅਨਿਆਂ ਵਿੱਚ ‘ਰੰਗਲਾ ਪੰਜਾਬ’ ਬਣਾਉਣ ਦੀ ਸ਼ੁਰੂਆਤ ਹੋ ਚੁੱਕੀ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਲੋਕਾਂ ਦੀ ਭਲਾਈ ਬਾਰੇ ਨਹੀਂ ਸੋਚਿਆ ਪਰ ਅੱਜ ਹਰ ਕੰਮ ਆਮ ਆਦਮੀ ਦੀ ਭਲਾਈ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਸਿਹਰਾ ਅਰਵਿੰਦ ਕੇਜਰੀਵਾਲ ਜੀ ਨੂੰ ਜਾਂਦਾ ਹੈ, ਜੋ ਆਮ ਲੋਕਾਂ ਨੂੰ ਸਿਆਸਤ ਦਾ ਕੇਂਦਰ ਬਿੰਦੂ ਬਣਾਉਣ ਲਈ ਪ੍ਰੇਰਨਾ ਸਰੋਤ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਘਰ-ਘਰ ਰਾਸ਼ਨ ਦੀ ਨਵੀਂ ਸਕੀਮ ਤਹਿਤ ਇਕ ਕਰੋੜ ਤੋਂ ਵੱਧ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰ ਰਾਸ਼ਨ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਇੱਕ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਦੀ ਮਲਕੀਅਤ ਵਾਲੇ ਗੋਇੰਦਵਾਲ ਪਾਵਰ ਪਲਾਂਟ ਨੂੰ ਖਰੀਦ ਕੇ ਇਤਿਹਾਸ ਰਚਿਆ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਇਹ ਉਲਟਾ ਰੁਝਾਨ ਸ਼ੁਰੂ ਹੋਇਆ ਹੈ ਕਿ ਸਰਕਾਰ ਨੇ ਕੋਈ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ ਜਦੋਂ ਕਿ ਪਹਿਲਾਂ ਸਰਕਾਰਾਂ ਆਪਣੀਆਂ ਜਾਇਦਾਦਾਂ ਚਹੇਤੇ ਵਿਅਕਤੀਆਂ ਨੂੰ ਕੌਡੀਆਂ ਦੇ ਭਾਅ ਵੇਚਦੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਉਂ ਜੋ ਪਛਵਾੜਾ ਕੋਲਾ ਖਾਣ ਤੋਂ ਨਿਕਲਣ ਵਾਲੇ ਕੋਲੇ ਦੀ ਵਰਤੋਂ ਸਰਕਾਰੀ ਥਰਮਲ ਪਲਾਂਟਾਂ ਲਈ ਹੀ ਕੀਤੀ ਜਾ ਸਕਦੀ ਹੈ, ਇਸ ਲਈ ਪਾਵਰ ਪਲਾਂਟ ਦੀ ਖਰੀਦ ਨਾਲ ਇਸ ਕੋਲੇ ਨੂੰ ਬਿਜਲੀ ਪੈਦਾ ਕਰਨ ਲਈ ਵਰਤੋਂ ਵਿੱਚ ਲਿਆਂਦਾ ਜਾ ਸਕਦਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਵੇਰਕਾ ਛੇਤੀ ਹੀ ਦੇਸ਼ ਭਰ ਵਿੱਚ ਕਾਰੋਬਾਰ ਫੈਲਾਏਗਾ ਅਤੇ ਪਹਿਲੀ ਵਾਰ ਦਿੱਲੀ ਵਿੱਚ ਵੇਰਕਾ ਆਊਟਲੈੱਟ ਖੋਲ੍ਹੇ ਜਾਣਗੇ ਜਿਸ ਲਈ ਸਰਕਾਰ ਨੇ ਇਜਾਜ਼ਤ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹੁਣ ਸੂਬਾ ਸਰਕਾਰ ਕੋਲਕਾਤਾ ਵਿੱਚ ਵੀ ਆਪਣੇ ਆਉਟਲੈਟ ਖੋਲ੍ਹੇਗੀ ਅਤੇ ਇਸ ਦਾ ਇਕੋ-ਇਕ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦੇ ਕਿਸਾਨਾਂ ਨੂੰ ਇਸ ਦਾ ਵੱਧ ਤੋਂ ਵੱਧ ਲਾਭ ਮਿਲੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬੇ ਦੇ ਹਰੇਕ ਨਾਗਰਿਕ ਨੂੰ ਹੋਰ ਵਧੇਰੇ ਤਾਕਤ ਪ੍ਰਦਾਨ ਕਰੇਗਾ ਅਤੇ ਸੂਬੇ ਵਿੱਚ ਤਰੱਕੀ ਤੇ ਖੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਆਲਮੀ ਪੱਧਰ ਦੇ ਕਾਰੋਬਾਰੀ ਸੂਬੇ ਵਿੱਚ ਨਿਵੇਸ਼ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਪਿਛਲੇ 20 ਮਹੀਨਿਆਂ ਤੋਂ ਵੱਧ ਸਮੇਂ ਦੌਰਾਨ ਟਾਟਾ ਸਟੀਲ ਸਮੇਤ ਕੁਝ ਵੱਡੀਆਂ ਕੰਪਨੀਆਂ ਨੇ ਸੂਬੇ ਵਿੱਚ ਨਿਵੇਸ਼ ਕਰਨ ਲਈ ਜ਼ਮੀਨੀ ਪੱਧਰ ਉਤੇ ਕੰਮ ਸ਼ੁਰੂ ਕਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਮੋਹਰੀ ਅਤੇ ‘ਰੰਗਲਾ ਪੰਜਾਬ’ ਬਣਾਉਣ ਦੀ ਦਿਸ਼ਾ ਵਿੱਚ ਇਹ ਉਸਾਰੂ ਕਦਮ ਹੈ। ਮੁੱਖ ਮੰਤਰੀ ਨੇ ਵਿਅੰਗ ਕਰਦਿਆਂ ਕਿਹਾ ਕਿ ਸੂਬੇ ਦੇ ਇਕ ਸਾਬਕਾ ਵਿੱਤ ਮੰਤਰੀ ਨੇ ਨੌਂ ਸਾਲਾਂ ਤੱਕ ਸੂਬੇ ਦਾ ਖਜ਼ਾਨਾ ਖਾਲੀ ਹੋਣ ਦੀ ਬਿਆਨਬਾਜ਼ੀ ਕਰਕੇ ਟਾਈਮ ਟਪਾ ਦਿੱਤਾ ਜਿਸ ਨਾਲ ਸੂਬੇ ਦੇ ਵਿਕਾਸ ਨੂੰ ਢਾਹ ਲੱਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਇਕ-ਇਕ ਪੈਸਾ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਖਰਚਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਰਕਾਰੀ ਖਜ਼ਾਨੇ ਵਿੱਚ ਚੋਰੀ-ਮੋਰੀਆਂ ਬੰਦ ਕਰ ਦਿੱਤੀਆਂ ਹਨ ਤਾਂ ਜੋ ਇਕ-ਇਕ ਪੈਸਾ ਸੂਝ-ਬੂਝ ਨਾਲ ਲੋਕਾਂ ਦੀ ਭਲਾਈ ਉਤੇ ਖਰਚਿਆ ਜਾ ਸਕੇ। ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ 'ਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੀ ਇਸ ਡਰਾਮੇਬਾਜ਼ੀ ਤੇ ਪਖੰਡਬਾਜ਼ੀ ਦਾ ਅਸਲੀ ਨਾਂ ‘ਪਰਿਵਾਰ ਬਚਾਓ ਯਾਤਰਾ’ ਹੈ। ਉਨ੍ਹਾਂ ਨੇ ਅਕਾਲੀ ਆਗੂਆਂ ਨੂੰ ਇਹ ਦੱਸਣ ਦੀ ਚੁਣੌਤੀ ਦਿੱਤੀ ਕਿ 15 ਸਾਲ ਸੂਬੇ ਨੂੰ ਅੰਨ੍ਹੇਵਾਹ ਲੁੱਟਣ ਤੋਂ ਬਾਅਦ ਉਹ ਹੁਣ ਕਿਸ ਤੋਂ ਸੂਬੇ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਹੈ ਅਤੇ ਪੰਜਾਬੀਆਂ ਦੇ ਹਿਰਦਿਆਂ ਨੂੰ ਗਹਿਰੀ ਠੇਸ ਪਹੁੰਚਾਈ ਹੈ ਅਤੇ ਇੱਥੋਂ ਕਿ ਅਕਾਲੀ ਸੂਬੇ ਅੰਦਰ ਮਾਫੀਏ ਦੀ ਪੁਸ਼ਤਪਨਾਹੀ ਕਰਦੇ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਅਕਾਲੀਆਂ ਅਤੇ ਬਾਦਲ ਪਰਿਵਾਰ ਦੇ ਦੋਗਲੇ ਕਿਰਦਾਰ ਤੋਂ ਭਲੀ-ਭਾਂਤ ਜਾਣੂ ਹਨ, ਜਿਸ ਕਾਰਨ ਹੁਣ ਇਨ੍ਹਾਂ ਦੀ ਨੌਟੰਕੀਆਂ ਨਹੀਂ ਚੱਲਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਲੋਕ ਅਕਾਲੀ ਦਲ ਦੇ ਦੋਹਰੇ ਕਿਰਦਾਰ ਕਦੇ ਨਹੀਂ ਭੁੱਲ ਸਕਦੇ ਕਿਉਂਕਿ ਇਨ੍ਹਾਂ ਨੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਣ ਦਿੱਤੀ ਸੀ। ਉਨ੍ਹਾਂ ਕਿਹਾ ਕਿ ਅਕਾਲੀ ਲੀਡਰਸ਼ਿਪ ਦੇ ਹੱਥ ਪੰਜਾਬ ਅਤੇ ਪੰਜਾਬੀਆਂ ਦੇ ਖੂਨ ਨਾਲ ਰੰਗੇ ਹੋਏ ਹਨ। ਉਨ੍ਹਾਂ ਕਿਹਾ ਕਿ ਲੋਕ ਅਕਾਲੀਆਂ ਦੇ ਗੁਨਾਹਾਂ ਨੂੰ ਕਦੇ ਮੁਆਫ ਨਹੀਂ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਲੋਕ ਇਨ੍ਹਾਂ ਨੂੰ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਹਰਾ ਕੇ ਕਰੜਾ ਸਬਕ ਸਿਖਾਉਣ। ਮੁੱਖ ਮੰਤਰੀ ਨੇ ਕਿਹਾ ਕਿ ਹਾਰ ਦਾ ਮੂੰਹ ਦੇਖ ਚੁੱਕੇ ਸੁਖਬੀਰ, ਬਾਜਵਾ, ਵੜਿੰਗ, ਮਜੀਠੀਆ ਅਤੇ ਅਜਿਹੇ ਕਈ ਹੋਰ ਆਗੂਆਂ ਦਾ ਨਵਾਂ ‘ਬੇਰੋਜ਼ਗਾਰ ਵਰਗ’ ਪੈਦਾ ਹੋਇਆ ਹੈ, ਜਿਨ੍ਹਾਂ ਨੂੰ ਨਖਿੱਧ ਕਾਰਗੁਜ਼ਾਰੀ ਕਾਰਨ ਲੋਕਾਂ ਨੇ ਸੱਤੇ ਦੇ ਅਖਾੜੇ ਵਿੱਚੋਂ ਉਖਾੜ ਦਿੱਤਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਆਗੂ ਉਨ੍ਹਾਂ ਨਾਲ ਈਰਖਾ ਕਰਦੇ ਹਨ ਕਿਉਂਕਿ ਉਹ ਇਕ ਸਧਾਰਨ ਪਰਿਵਾਰ ਨਾਲ ਸਬੰਧਤ ਹਨ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਹਮੇਸ਼ਾ ਇਹ ਵਿਸ਼ਵਾਸ ਸੀ ਕਿ ਉਨ੍ਹਾਂ ਕੋਲ ਰਾਜ ਕਰਨ ਦਾ ਇਲਾਹੀ ਹੱਕ ਹੈ ਜਿਸ ਕਾਰਨ ਉਨ੍ਹਾਂ ਨੂੰ ਹੁਣ ਇਹ ਹਜ਼ਮ ਨਹੀਂ ਹੋ ਰਿਹਾ ਕਿ ਇੱਕ ਆਮ ਆਦਮੀ ਸੂਬੇ ਨੂੰ ਇੰਨੇ ਵਧੀਆ ਢੰਗ ਨਾਲ ਕਿਵੇਂ ਚਲਾ ਰਿਹਾ ਹੈ। ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਆਉਣ ਵਾਲੀਆਂ ਆਮ ਚੋਣਾਂ ਵਿੱਚ ਲੋਕ ਸਭਾ ਦੀਆਂ ਸਾਰੀਆਂ 13 ਸੀਟਾਂ ਉਨ੍ਹਾਂ ਦੀ ਝੋਲੀ ਪਾ ਕੇ ਹੋਰਨਾਂ ਲਈ ਚਾਨਣ ਮੁਨਾਰਾ ਬਣ ਕੇ ਉਭਰੇਗਾ। ਉਨ੍ਹਾਂ ਕਿਹਾ ਕਿ ਇਸ ਮਹੀਨੇ ਦੇ ਅੰਤ ਤੱਕ ਪੰਜਾਬ ਤੇ ਚੰਡੀਗੜ੍ਹ ਦੀਆਂ ਲੋਕ ਸਭਾ ਸੀਟਾਂ ਦੇ ਸਾਰੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਬੇਮਿਸਾਲ ਕੰਮ ਕੀਤੇ ਹਨ, ਇਸ ਲਈ ਲੋਕ ਇੱਕ ਵਾਰ ਫਿਰ ਉਨ੍ਹਾਂ ਦੇ ਨਾਲ ਖੜ੍ਹੇ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿਚ 13-0 ਨਾਲ ਇਤਿਹਾਸ ਰਚਿਆ ਜਾਵੇਗਾ ਅਤੇ ਇਹ 13 ਸੀਟਾਂ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੇ ਹੱਕ ਵਿਚ ਲੋਕਾਂ ਦਾ ਫਤਵਾ ਹੋਵੇਗਾ ਜਦਕਿ ਵਿਰੋਧੀ ਧਿਰ ਦੇ ਪੰਜਾਬ ਵਿਰੋਧੀ ਸਟੈਂਡ ਨੂੰ ਲੋਕ ਪੂਰੀ ਤਰ੍ਹਾਂ ਨਕਾਰ ਦੇਣਗੇ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਾਰੇ ਗੈਰ-ਭਾਜਪਾ ਸ਼ਾਸਿਤ ਸੂਬਿਆਂ ਵਿਰੁੱਧ ਬੇਰੁਖੀ ਵਾਲਾ ਰਵੱਈਆ ਅਪਣਾਇਆ ਹੋਇਆ ਹੈ ਅਤੇ ਉਹ ਸਾਨੂੰ ਕੰਮ ਨਹੀਂ ਕਰਨ ਦੇ ਰਹੀ। ਉਨ੍ਹਾਂ ਕਿਹਾ ਕਿ ਨਾ ਤਾਂ ਅਕਾਲੀਆਂ ਕੋਲ ਅਤੇ ਨਾ ਹੀ ਕਾਂਗਰਸ ਕੋਲ ਸੂਬੇ ਲਈ ਕੋਈ ਉਸਾਰੂ ਪ੍ਰੋਗਰਾਮ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿਰੋਧੀ ਮਾਨਸਿਕਤਾ ਰੱਖਦੀ ਹੈ, ਜਿਸ ਕਰਕੇ ਦੇਸ਼ ਵਿੱਚ ਕਾਲੇ ਖੇਤੀ ਕਾਨੂੰਨ ਬਣਾਏ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਵੀ ਇਹੀ ਰਵੱਈਆ ਜਾਰੀ ਹੈ ਅਤੇ ਕੇਂਦਰ ਨੇ ਪੰਜਾਬ ਦੀਆਂ ਵੱਖ-ਵੱਖ ਸਕੀਮਾਂ ਦੇ ਫੰਡ ਰੋਕ ਰੱਖੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਵਿੱਚ ਯੋਗ ਨੌਜਵਾਨਾਂ ਨੂੰ 40,000 ਤੋਂ ਵੱਧ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਪਾਰਦਰਸ਼ੀ ਵਿਧੀ ਅਪਣਾਈ ਗਈ ਹੈ, ਜਿਸ ਕਾਰਨ ਹੁਣ ਤੱਕ ਇੱਕ ਵੀ ਨਿਯੁਕਤੀ ਨੂੰ ਕਿਸੇ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪਿਛਲੇ 75 ਸਾਲਾਂ ਤੋਂ ਕਦੇ ਵੀ ਜਨਤਕ ਵੰਡ ਪ੍ਰਣਾਲੀ ਰਾਹੀਂ ਰਾਸ਼ਨ ਲਾਭਪਾਤਰੀਆਂ ਤੱਕ ਨਹੀਂ ਪਹੁੰਚਿਆ। ਉਨ੍ਹਾਂ ਕਿਹਾ ਕਿ ਜੇਕਰ 100 ਕਿਲੋ ਰਾਸ਼ਨ ਭੇਜਿਆ ਜਾਂਦਾ ਸੀ ਤਾਂ ਲੋਕਾਂ ਤੱਕ 15 ਕਿਲੋ ਹੀ ਪਹੁੰਚਦਾ ਸੀ ਅਤੇ ਇਹ ਮੰਦਭਾਗੀ ਗੱਲ ਹੈ ਕਿ ਕਿਸੇ ਨੇ ਵੀ ਰਾਸ਼ਨ ਚੋਰੀ ਦੀ ਜਾਂਚ ਨਹੀਂ ਕੀਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਲਈ ਆਉਂਦੇ ਰਹੇ ਰਾਸ਼ਨ ਨੂੰ ਸਿਆਸੀ ਪਾਰਟੀਆਂ ਅਤੇ ਉਨ੍ਹਾਂ ਦੇ ਆਗੂਆਂ ਨੇ ਲੁੱਟਿਆ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਲੋਕਾਂ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਦੀ ਸ਼ੁਰੂਆਤ ਨਾਲ ਅੱਜ ਤੋਂ ਪੰਜਾਬ ਵਿੱਚ ਰਾਸ਼ਨ ਦੀ ਚੋਰੀ ਬੰਦ ਹੋ ਜਾਵੇਗੀ ਅਤੇ ਅੱਜ ਤੋਂ ਲਾਭਪਾਤਰੀਆਂ ਨੂੰ ਇਸ ਸਕੀਮ ਦਾ ਪੂਰਾ ਲਾਭ ਉਨ੍ਹਾਂ ਦੀਆਂ ਬਰੂਹਾਂ ‘ਤੇ ਮਿਲੇਗਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਸ਼ੁਰੂ ਕੀਤੀ ਗਈ ਇਸ ਨਵੀਂ ਸਕੀਮ ਤਹਿਤ ਹੁਣ ਸਭ ਤੋਂ ਵਧੀਆ ਕਣਕ ਦਾ ਆਟਾ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਹਾਲਾਂਕਿ ਦਿੱਲੀ ਸਰਕਾਰ ਨੇ ਇਸ ਯੋਜਨਾ ਨੂੰ ਲਾਗੂ ਕਰਨ ਦੀ ਯੋਜਨਾ ਬਣਾਈ ਸੀ ਪਰ ਕੇਂਦਰ ਸਰਕਾਰ ਨੇ ਇਸ ਕਦਮ ਦੇ ਰਾਹ ਵਿੱਚ ਅੜਿੱਕਾ ਲਾ ਦਿੱਤਾ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਮਾਤਮਾ ਦੀ ਕਿਰਪਾ ਨਾਲ ਪੰਜਾਬ ਵਿੱਚ ਇਹ ਸਕੀਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਪੂਰਾ ਦੇਸ਼ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੀ ਤਰਜ਼ ‘ਤੇ ਇਹ ਸਕੀਮ ਦੇਸ਼ ਭਰ ਵਿੱਚ ਅਪਣਾਏਗਾ। ਅਰਵਿੰਦ ਕੇਜਰੀਵਾਲ ਨੇ ਵੱਖ-ਵੱਖ ਲੋਕ ਪੱਖੀ ਪਹਿਲਕਦਮੀਆਂ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਦੀ ਵੀ ਸ਼ਲਾਘਾ ਕੀਤੀ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 75 ਸਾਲਾਂ ਵਿੱਚ ਨਾ ਤਾਂ ਅਕਾਲੀਆਂ ਨੇ ਅਤੇ ਨਾ ਹੀ ਕਾਂਗਰਸ ਨੇ ਲੋਕਾਂ ਦੀ ਭਲਾਈ ਲਈ ਇੱਕ ਵੀ ਕਦਮ ਚੁੱਕਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਇਮਾਨਦਾਰ ਸਰਕਾਰ ਨੇ ਇੱਕ-ਇੱਕ ਪੈਸਾ ਪੂਰੀ ਸੂਝ ਨਾਲ ਆਮ ਆਦਮੀ ਦੀ ਭਲਾਈ ਲਈ ਵਰਤਿਆ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਹਰ ਖੇਤਰ ਵਿੱਚ ਵੱਡੇ ਪੱਧਰ 'ਤੇ ਵਿਕਾਸ ਕਰ ਰਿਹਾ ਹੈ ਅਤੇ ਜਲਦੀ ਹੀ ਇਹ ਦੇਸ਼ ਦਾ ਮੋਹਰੀ ਸੂਬਾ ਬਣ ਜਾਵੇਗਾ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ਨੇ ਨਵੀਂ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਹੈ ਅਤੇ ਲੋਕ ਇਸ ਦਾ ਵਿਆਪਕ ਲਾਭ ਲੈ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਗਾਮੀ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਦਾ ਸਾਥ ਦੇਣ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਵੀ ਲੋਕ ਭਲਾਈ ਦੇ ਕੰਮ ਇਸੇ ਤਰ੍ਹਾਂ ਜਾਰੀ ਰਹਿਣ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਯਕੀਨੀ ਬਣਾਉਣਾ ਸਮੇਂ ਦੀ ਲੋੜ ਹੈ ਕਿ ਸੂਬੇ ਦੇ ਲੋਕਾਂ ਨੂੰ ਇਹਨਾਂ ਪਹਿਲਕਦਮੀਆਂ ਦਾ ਭਰਪੂਰ ਲਾਭ ਮਿਲੇ।
Punjab Bani 11 February,2024
ਪੰਜਾਬ ਸਮੇਤ ਚੰਡੀਗੜ੍ਹ ਵਿਚ ਸਾਰੀਆਂ ਸੀਟਾਂ ’ਤੇ ਉਮੀਦਵਾਰਾਂ ਦਾ ਐਲਾਨ ਕਰੇਗੀ ‘ਆਪ’ : ਕੇਜਰੀਵਾਲ
ਪੰਜਾਬ ਸਮੇਤ ਚੰਡੀਗੜ੍ਹ ਵਿਚ ਸਾਰੀਆਂ ਸੀਟਾਂ ’ਤੇ ਉਮੀਦਵਾਰਾਂ ਦਾ ਐਲਾਨ ਕਰੇਗੀ ‘ਆਪ’ : ਕੇਜਰੀਵਾਲ ਚੰਡੀਗੜ੍ਹ, 10 ਫਰਵਰੀ - ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਐਲਾਨ ਕੀਤਾ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਅਤੇ ਚੰਡੀਗੜ੍ਹ ਦੀ ਇੱਕ ਸੰਸਦੀ ਸੀਟ ਲਈ ਉਮੀਦਵਾਰਾਂ ਦਾ ਐਲਾਨ ਕਰੇਗੀ। ਸ੍ਰੀ ਕੇਜਰੀਵਾਲ ਨੇ ਇਹ ਐਲਾਨ ਅੱਜ ਇਥੇ ਰਾਸ਼ਨ ਦੀ ਘਰ-ਘਰ ਡਿਲੀਵਰੀ ਸ਼ੁਰੂ ਕਰਨ ਲਈ ਕਰਵਾਏ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਕੇਜਰੀਵਾਲ ਨੇ ਕਿਹਾ, ‘ਆਉਣ ਵਾਲੇ 10-15 ਦਿਨਾਂ ਵਿੱਚ ‘ਆਪ’ ਇਨ੍ਹਾਂ ਸਾਰੀਆਂ 14 ਸੀਟਾਂ ‘ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰੇਗੀ। ਕੇਜਰੀਵਾਲ ਨੇ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਜਿਸ ਤਰ੍ਹਾਂ ਤੁਸੀਂ ਦੋ ਸਾਲ ਪਹਿਲਾਂ ਸਾਨੂੰ ਆਸ਼ੀਰਵਾਦ ਦਿੱਤਾ ਸੀ, ਉਸੇ ਤਰ੍ਹਾਂ ਲੋਕ ਸਭਾ ਚੋਣਾਂ ਵਿਚ ਵੀ ਪਾਰਟੀ ਨੂੰ ਇਨ੍ਹਾਂ ਸਾਰੀਆਂ 14 ਸੀਟਾਂ ‘ਤੇ ਜਿਤਾ ਦਿਉ।’ ਦਿੱਲੀ ਦੇ ਮੁੱਖ ਮੰਤਰੀ ਨੇ ਭਗਵੰਤ ਮਾਨ ਸਰਕਾਰ ਦੇ ਪਿਛਲੇ ਦੋ ਸਾਲਾਂ ਦੇ ਕਾਰਜਕਾਲ ਦੀ ਸ਼ਲਾਘਾ ਕੀਤੀ।
Punjab Bani 10 February,2024
ਲੋਕ ਸਭਾ ਚੋਣਾਂ ਤੋਂ ਪਹਿਲਾਂ ਹੋਵੇਗਾ ਸੀ.ਏ.ਏ. ਲਾਗੂ : ਅਮਿਤ ਸ਼ਾਹ
ਲੋਕ ਸਭਾ ਚੋਣਾਂ ਤੋਂ ਪਹਿਲਾਂ ਹੋਵੇਗਾ ਸੀ.ਏ.ਏ. ਲਾਗੂ : ਅਮਿਤ ਸ਼ਾਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਲਗਾਤਾਰ ਤੀਜੀ ਵਾਰ ਬਣੇਗੀ ਸਰਕਾਰ ਦਿੱਲੀ, 10 ਫਰਵਰੀ 2024 - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਨਾਗਰਿਕਤਾ ਸੋਧ ਕਾਨੂੰਨ (ਸੀਏਏ), ਜੋ ਦਸੰਬਰ 2019 ਵਿੱਚ ਸੰਸਦ ਨੇ ਪਾਸ ਕਰ ਦਿੱਤਾ ਸੀ, ਨੂੰ ਆਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਲਾਗੂ ਕੀਤਾ ਜਾਵੇਗਾ। ਸ਼ਾਹ ਨੇ ਕਿਹਾ,‘ਸੀਏਏ ਦੇਸ਼ ਦਾ ਕਾਨੂੰਨ ਹੈ। ਇਸ ਨੂੰ ਯਕੀਨੀ ਤੌਰ ‘ਤੇ ਨੋਟੀਫਾਈ ਕੀਤਾ ਜਾਵੇਗਾ। ਇਸ ਨੂੰ ਚੋਣਾਂ ਤੋਂ ਪਹਿਲਾਂ ਲਾਗੂ ਕਰ ਦਿੱਤਾ ਜਾਵੇਗਾ। ਸ੍ਰੀ ਸ਼ਾਹ ਨੇ ਦਾਅਵਾ ਕੀਤਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ’ਚ ਭਾਜਪਾ ਨੂੰ 370 ਸੀਟਾਂ ਮਿਲਣਗੀਆਂ ਅਤੇ ਉਸ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗਠਜੋੜ (ਐੱਨਡੀਏ) ਨੂੰ 400 ਤੋਂ ਵੱਧ ਸੀਟਾਂ ਮਿਲਣਗੀਆਂ। ਕੇਂਦਰ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਲਗਾਤਾਰ ਤੀਜੀ ਵਾਰ ਸਰਕਾਰ ਬਣੇਗੀ।
Punjab Bani 10 February,2024
ਪਾਕ ਵਿੱਚ ਚੋਣਾਂ ਲਈ ਅੱਜ ਹੋਈ ਵੋਟਿੰਗ : 4 ਪੁਲਿਸ ਕਰਮਚਾਰੀ ਹਲਾਕ
ਪਾਕ ਵਿੱਚ ਚੋਣਾਂ ਲਈ ਅੱਜ ਹੋਈ ਵੋਟਿੰਗ : 4 ਪੁਲਿਸ ਕਰਮਚਾਰੀ ਹਲਾਕ ਇਸਲਾਮਾਬਾਦ, 8 ਫਰਵਰੀ ਪਾਕਿਸਤਾਨ ’ਚ ਆਮ ਚੋਣਾਂ ਲਈ ਅੱਜ ਵੋਟਿੰਗ ਹੋਈ। ਮੰਨਿਆ ਜਾ ਰਿਹਾ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਪਾਰਟੀ ਇਸ ਚੋਣ ’ਚ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰ ਸਕਦੀ ਹੈ, ਕਿਉਂਕਿ ਉਸ ਨੂੰ ਫੌਜ ਦਾ ਸਮਰਥਨ ਹਾਸਲ ਹੈ। ਵੋਟਿੰਗ ਸਵੇਰੇ 8 ਵਜੇ ਤੋਂ ਸ਼ੁਰੂ ਹੋਈ ਅਤੇ ਸ਼ਾਮ 5 ਵਜੇ ਤੱਕ ਚੱਲੀ। ਇਸ ਦੌਰਾਨ ਅਸ਼ਾਂਤ ਖੈ਼ਬਰ ਪਖ਼ਤੂਨਖਵਾ ‘ਚ ਅਫ਼ਗਾਨਿਸਤਾਨ ਸਰਹੱਦ ਨੇੜੇ ਅੱਜ ਚੋਣ ਸੁਰੱਖਿਆ ਲਈ ਤਾਇਨਾਤ ਸੁਰੱਖਿਆ ਕਰਮਚਾਰੀਆਂ ਦੇ ਵਾਹਨ ‘ਤੇ ਅਣਪਛਾਤੇ ਬੰਦੂਕਧਾਰੀਆਂ ਵੱਲੋਂ ਕੀਤੇ ਬੰਬ ਧਮਾਕੇ ਅਤੇ ਗੋਲੀਬਾਰੀ ‘ਚ 4 ਪੁਲੀਸ ਕਰਮਚਾਰੀ ਮਾਰੇ ਗਏ ਅਤੇ 6 ਹੋਰ ਜ਼ਖ਼ਮੀ ਹੋ ਗਏ।ਇਨ੍ਹਾਂ ਚੋਣਾਂ ਵਿੱਚ ਦੇਸ਼ ਭਰ ਵਿੱਚ ਕੁੱਲ 12,85,85,760 ਵੋਟਰ ਹਨ। ਅੱਜ ਦੇਸ਼ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ। ਵੋਟਿੰਗ ਪੂਰੀ ਹੋਣ ਤੋਂ ਤੁਰੰਤ ਬਾਅਦ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਵੇਗੀ। ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਜੇਲ੍ਹ ‘ਚ ਹੋਣ ਕਾਰਨ ਸਾਬਕਾ ਪ੍ਰਧਾਨ ਮੰਤਰੀ ਸ਼ਰੀਫ ਦੀ ਪਾਰਟੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐੱਮਐੱਲ-ਐੱਨ) ਚੋਣਾਂ ‘ਚ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰ ਸਕਦੀ ਹੈ। ਖਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦੇ ਉਮੀਦਵਾਰ ਆਜ਼ਾਦ ਚੋਣ ਲੜ ਰਹੇ ਹਨ। ਆਮ ਚੋਣਾਂ ਲਈ ਲਗਪਗ 6,50,000 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਇਸ ਚੋਣ ਵਿੱਚ 12.85 ਕਰੋੜ ਤੋਂ ਵੱਧ ਰਜਿਸਟਰਡ ਵੋਟਰ ਵੋਟ ਪਾ ਸਕਣਗੇ।
Punjab Bani 08 February,2024
ਆਪ ਨੇ ਕੀਤਾ ਅਸਾਮ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ
ਆਪ ਨੇ ਕੀਤਾ ਅਸਾਮ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਦਿੱਲੀ : ਲੋਕ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਇੰਗਠਜੋੜ ਵੱਡਾ ਝਟਕਾ ਦਿੰਦਿਆਂ ਆਸਾਮ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਡਿਬਰੂਗੜ੍ਹ ਲੋਕ ਸਭਾ ਸੀਟ ਤੋਂ ਮਨੋਜ ਧਨੋਵਰ, ਗੁਹਾਟੀ ਲੋਕ ਸਭਾ ਸੀਟ ਤੋਂ ਭਾਵੇਂਦਰ ਚੌਧਰੀ ਅਤੇ ਸੋਨਿਤਪੁਰ ਲੋਕ ਸਭਾ ਸੀਟ ਤੋਂ ਰਿਸ਼ੀਰਾਜ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੋਣਗੇ। ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਸੰਗਠਨ ਦੇ ਜਨਰਲ ਸਕੱਤਰ ਸੰਦੀਪ ਪਾਠਕ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਅਸੀਂ ਆਸਾਮ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਰਹੇ ਹਾਂ। ਅਸੀਂ ਜਲਦੀ ਤੋਂ ਜਲਦੀ ਇਨ੍ਹਾਂ ਤਿੰਨਾਂ ਲੋਕ ਸਭਾ ਸੀਟਾਂ 'ਤੇ ਚੋਣ ਪ੍ਰਚਾਰ ਸ਼ੁਰੂ ਕਰਾਂਗੇ। ਕਿਹਾ ਕਿ ਅਸੀਂ ਉਮੀਦ ਕਰਦੇ ਹਾਂ ਕਿ ਗਠਜੋੜ ਇਸ ਨੂੰ ਸਵੀਕਾਰ ਕਰੇਗਾ ਅਤੇ ਆਪਣਾ ਸਮਰਥਨ ਦੇਵੇਗਾ ਅਤੇ ਇਹ ਤਿੰਨ ਲੋਕ ਸਭਾ ਸੀਟਾਂ ਆਮ ਆਦਮੀ ਪਾਰਟੀ ਨੂੰ ਦਿੱਤੀਆਂ ਜਾਣਗੀਆਂ। ਅਸੀਂ ਲੜਾਕੂ ਹਾਂ ਅਤੇ ਅਸੀਂ ਚੋਣ ਲੜਨੀ ਹੈ ਅਸੀਂ ਚੋਣ ਮੈਦਾਨ ਵਿਚ ਲੜਨ ਲਈ ਨਹੀਂ ਸਗੋਂ ਜਿੱਤਣ ਲਈ ਜਾਣਾ ਹੈ। ਗਠਜੋੜ ਦਾ ਉਦੇਸ਼ ਚੋਣਾਂ ਜਿੱਤਣਾ ਹੈ, ਇਸ ਲਈ ਸਭ ਕੁਝ ਸਮਾਂਬੱਧ ਤਰੀਕੇ ਨਾਲ ਹੋਣਾ ਚਾਹੀਦਾ ਹੈ।
Punjab Bani 08 February,2024
ਮੇਅਰ ਤੋ. ਬਾਅਦ ਹੁਣ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦਾ ਮਾਮਲਾ ਵੀ ਪੁੱਜਾ ਕੋਰਟ
ਮੇਅਰ ਤੋ. ਬਾਅਦ ਹੁਣ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦਾ ਮਾਮਲਾ ਵੀ ਪੁੱਜਾ ਕੋਰਟ ਚੰਡੀਗੜ : ਚੰਡੀਗੜ੍ਹ ਦੇ ਮੇਅਰ ਤੋਂ ਬਾਅਦ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਨੂੰ ਵੀ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਚੁਣੌਤੀ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਮੇਅਰ ਦੀ ਚੋਣ ਦਾ ਮਾਮਲਾ ਵੀ ਉੱਚ ਅਦਾਲਤ ਪਹੁੰਚਿਆ ਸੀ ਪਰ ਹਾਈਕੋਰਟ ਵੱਲੋਂ ਮਾਮਲੇ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰਨ ਤੋਂ ਬਾਅਦ ਇਸ ਮਾਮਲੇ 'ਤੇ ਹੁਣ ਦੇਸ਼ ਦੀ ਸਰਵਉੱਚ ਅਦਾਲਤ (ਸੁਪਰੀਮ ਕੋਰਟ) ਇਸ ਮਾਮਲੇ 'ਤੇ ਸੁਣਵਾਈ ਕਰ ਰਹੀ ਹੈ।'ਆਪ' ਅਤੇ ਕਾਂਗਰਸ ਗਠਜੋੜ ਦੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੋਵਾਂ ਉਮੀਦਵਾਰਾਂ ਨੇ ਇਸ ਨੂੰ ਚੁਣੌਤੀ ਦਿੰਦੇ ਹੋਏ ਹਾਈਕੋਰਟ 'ਚ ਪਟੀਸ਼ਨਾਂ ਦਾਇਰ ਕੀਤੀਆਂ ਹਨ। ਹਾਈਕੋਰਟ ਇਸ ਹਫ਼ਤੇ ਇਸ ਪਟੀਸ਼ਨ 'ਤੇ ਵੀ ਸੁਣਵਾਈ ਕਰ ਸਕਦੀ ਹੈ। ਦੋਵਾਂ ਪਾਰਟੀਆਂ ਨੇ 30 ਜਨਵਰੀ ਨੂੰ ਆਪਣੇ ਮੇਅਰ ਅਹੁਦੇ ਦੇ ਉਮੀਦਵਾਰ ਕੁਲਦੀਪ ਕੁਮਾਰ ਨੂੰ ਹਰਾਉਣ ਅਤੇ 'ਆਪ' ਅਤੇ ਕਾਂਗਰਸ ਗਠਜੋੜ ਦੀਆਂ 8 ਵੋਟਾਂ ਨੂੰ ਅਯੋਗ ਕਰਾਰ ਦੇ ਕੇ ਬੈਲਟ ਪੇਪਰਾਂ ਨਾਲ ਛੇੜਛਾੜ ਕਰਨ ਦਾ ਦੋਸ਼ ਸੀ। ਜਿਸ ਮਗਰੋਂ ਹਾਲਹੀ ਵਿਚ ਇੱਕ ਵੀਡੀਓ ਵੀ ਵਾਇਰਲ ਹੋ ਰਿਹਾ ਹੈ,
Punjab Bani 06 February,2024
ਚੰਡੀਗੜ੍ਹ ਮੇਅਰ ਚੋਣਾਂ : ਗੱਠਜੋੜ ਨੂੰ ਰਾਹਤ, ਸੁਪਰੀਮ ਕੋਰਟ ਨੇ ਰਿਟਰਨਿੰਗ ਅਫਸਰ ਨੁੰ ਲਗਾਈ ਫਟਕਾਰ
ਚੰਡੀਗੜ੍ਹ ਮੇਅਰ ਚੋਣਾਂ : ਗੱਠਜੋੜ ਨੂੰ ਰਾਹਤ, ਸੁਪਰੀਮ ਕੋਰਟ ਨੇ ਰਿਟਰਨਿੰਗ ਅਫਸਰ ਨੁੰ ਲਗਾਈ ਫਟਕਾਰ ਚੰਡੀਗੜ : ਚੰਡੀਗੜ੍ਹ ਮੇਅਰ ਚੋਣਾਂ ’ਚ ਸੁਪਰੀਮ ਕੋਰਟ ਨੇ ਚੰਡੀਗੜ੍ਹ ਮੇਅਰ ਚੋਣਾਂ ਕਰਵਾਉਣ ਵਾਲੇ ਰਿਟਰਨਿੰਗ ਅਫ਼ਸਰ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਇਹ ਸਪੱਸ਼ਟ ਹੈ ਕਿ ਰਿਟਰਨਿੰਗ ਅਫ਼ਸਰ ਨੇ ਬੈਲਟ ਪੇਪਰਾਂ ’ਚ ਗੜਬੜੀ ਕੀਤੀ ਹੈ। ਸੁਪਰੀਮ ਕੋਰਟ ਨੇ ਕਿਹਾ, ਕੀ ਇਸ ਤਰ੍ਹਾਂ ਉਹ ਚੋਣਾਂ ਕਰਵਾਉਂਦਾ ਹੈ? ਇਹ ਲੋਕਤੰਤਰ ਦਾ ਮਜ਼ਾਕ ਹੈ। ਇਹ ਲੋਕਤੰਤਰ ਦਾ ਕਤਲ ਹੈ। ਅਸੀਂ ਡਰੇ ਹੋਏ ਹਾਂ। ਇਸ ਵਿਅਕਤੀ ’ਤੇ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ। ਕੀ ਇਹ ਰਿਟਰਨਿੰਗ ਅਫ਼ਸਰ ਦਾ ਵਿਵਹਾਰ ਹੈ? ਇਸ ਹੁਕਮ ਨਾਲ ਗੱਠਜੋੜ ਨੂੰ ਰਾਹਤ ਮਿਲਦੀ ਨਜਰ ਆ ਰਹੀ ਹੈ।
Punjab Bani 05 February,2024
ਸਿਆਸੀ ਪਾਰਟੀਆਂ ਨੁੰ ਝਟਕਾ : ਚੋਣ ਕਮਿਸ਼ਨ ਨੇ ਲਗਾਈ ਇਹ ਪਾਬੰਦੀ
ਸਿਆਸੀ ਪਾਰਟੀਆਂ ਨੁੰ ਝਟਕਾ : ਚੋਣ ਕਮਿਸ਼ਨ ਨੇ ਲਗਾਈ ਇਹ ਪਾਬੰਦੀ ਦਿਲੀ: ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਚੋਣ ਕਮਿਸ਼ਨ ਨੇ ਹਦਾਇਤ ਕੀਤੀ ਹੈ ਕਿ ਸਿਆਸੀ ਪਾਰਟੀਆਂ ਅਤੇ ਉਮੀਦਵਾਰ ਕਿਸੇ ਵੀ ਚੋਣ ਪ੍ਰਚਾਰ ਅਤੇ ਰੈਲੀਆਂ 'ਚ ਬੱਚਿਆਂ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ।ਉਨ੍ਹਾਂ ਪਾਰਟੀਆਂ ਨੂੰ ਭੇਜੀ ਹਦਾਇਤ 'ਚ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਬੱਚਿਆਂ ਦੀ ਕਿਸੇ ਵੀ ਤਰ੍ਹਾਂ ਨਾਲ ਵਰਤੋਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਮਿਸ਼ਨ ਮੁਤਾਬਕ ਸਿਆਸੀ ਪਾਰਟੀਆਂ ਨੂੰ ਸਪੱਸ਼ਟ ਹਦਾਇਤ ਕੀਤੀ ਗਈ ਹੈ ਕਿ ਉਹ ਕਿਸੇ ਵੀ ਚੋਣ 'ਚ ਬੱਚਿਆਂ ਨੂੰ ਸ਼ਾਮਲ ਨਾ ਕਰਨ। ਬੱਚਿਆਂ ਨੂੰ ਰੈਲੀਆਂ, ਨਾਅਰੇਬਾਜ਼ੀ, ਪੋਸਟਰ ਵੰਡਣ ਸਮੇਤ ਮੁਹਿੰਮਾਂ ਤੋਂ ਵੀ ਦੂਰ ਰੱਖਣ। ਇਸ ਤੋਂ ਇਲਾਵਾ ਚੋਣ ਪ੍ਰਚਾਰ ਜਾਂ ਰੈਲੀਆਂ ਦੌਰਾਨ ਸਿਆਸੀ ਆਗੂਆਂ ਤੇ ਉਮੀਦਵਾਰਾਂ ਨੂੰ ਆਪਣੇ ਵਾਹਨ 'ਚ ਬੱਚੇ ਨੂੰ ਗੋਦੀ ' ਰੱਖਣ ਜਾਂ ਲੈ ਜਾਣ ਦੀ ਵੀ ਇਜਾਜ਼ਤ ਨਹੀਂ ਹੈ। ਚੋਣ ਕਮਿਸ਼ਨ ਨੇ ਬੱਚਿਆਂ ਨੂੰ ਕਿਸੇ ਹੋਰ ਤਰੀਕੇ ਨਾਲ ਵਰਤਣ 'ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਹਾਲਾਂਕਿ, ਆਪਣੇ ਮਾਤਾ-ਪਿਤਾ ਨਾਲ ਮੌਜੂਦਗੀ ਨੂੰ ਬੱਚਿਆਂ ਲਈ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਨਹੀਂ ਮੰਨਿਆ ਜਾਵੇਗਾ।
Punjab Bani 05 February,2024
ਗੁਰਦੁਆਰਾ ਚੋਣਾ ਲਈ ਵੋਟਰਾਂ ਦੀ ਗਿਣਤੀ ਵਿੱਚ ਵੱਡਾ ਘਾਟਾ ਗੰਭੀਰ ਚਿੰਤਾ ਅਤੇ ਚਿੰਤਨ ਦਾ ਵਿਸ਼ਾ -- ਅਦਲੀਵਾਲ
ਗੁਰਦੁਆਰਾ ਚੋਣਾ ਲਈ ਵੋਟਰਾਂ ਦੀ ਗਿਣਤੀ ਵਿੱਚ ਵੱਡਾ ਘਾਟਾ ਗੰਭੀਰ ਚਿੰਤਾ ਅਤੇ ਚਿੰਤਨ ਦਾ ਵਿਸ਼ਾ -- ਅਦਲੀਵਾਲ ਅੰਮ੍ਰਿਤਸਰ / 2 ਫਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਰਿਟਾਇਰਡ ਕਰਮਚਾਰੀਆਂ ਵੱਲੋਂ ਰਜਿਸਟਰ ਕਰਵਾਈ ਗਈ ਸੇਵਾ ਮੁਕਤ ਕਰਮਚਾਰੀ ਵੈਲਫੇਅਰ ਐਸੋਸੀਏਸ਼ਨ ਵੱਲੋ ਏਸੇ ਸਾਲ ਹੋਣ ਜਾ ਰਹੀਆਂ ਸੰਭਾਵਤ ਚੋਣਾਂ ਲਈ ਵੋਟਰ ਬਣਨ ਵਿੱਚ ਦਿਖਾਈ ਜਾ ਰਹੀ ਅਣਗਹਿਲੀ ਅਤੇ ਅਵੇਸਲੇਪਣ ਤੇ ਚਿੰਤਾ ਪ੍ਰਗਟਾਈ ਹੈ। ਐਸੋਸੀਏਸ਼ਨ ਦੇ ਪਧਾਨ ਅਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਜੋਗਿੰਦਰ ਸਿੰਘ ਅਦਲੀਵਾਲ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਗੁ ਪ੍ਰ ਕਮੇਟੀ ਸਿੱਖ ਜਗਤ ਦੀ ਸਰਵਉਚ ਧਾਰਮਕ ਪ੍ਰਤੀਨਿੱਧ ਸੰਸਥਾ ਹੈ ਅਤੇ ਸਮੁੱਚੇ ਵਿਸ਼ਵ ਇਹ ਵਾਹਦ ਧਾਰਮਕ ਸੰਸਥਾ ਹੈ ਜੋ ਪੰਜ ਸਾਲ ਲਈ ਪਰਜਾਤੰਤਰਿਕ ਵਿਧੀ ਵਿਧਾਨ ਰਾਹੀਂ ਸਿੱਖ ਵੋਟਰਾਂ ਵੱਲੋ ਚੁਣੀ ਜਾਂਦੀ ਹੈ । ਇਹ ਅਧਿਕਾਰ ਸਾਡੇ ਪੁਰਖਿਆਂ ਵੱਲੋਂ ਅਥਾਹ ਤਸ਼ੱਦਦ, ਜੇਲ੍ਹਾਂ, ਕੁਰਕੀਆਂ ਅਤੇ ਸ਼ਹਾਦਤਾਂ ਦੀ ਕੀਮਤ ਤੇ ਪ੍ਰਾਪਤ ਕੀਤਾ ਗਿਆ ਹੈ । ਅਦਲੀਵਾਲ ਨੇ ਕਿਹਾ ਹੈ ਕਿ ਇੱਕ ਪਾਸੇ ਤਾਂ ਸਮੇਂ ਦੀਆਂ ਸਰਕਾਰਾਂ ਇਸ ਸੰਸਥਾ ਦਾ ਪ੍ਰਤੀਨਿੱਧ ਸਰੂਪ ਖਤਮ ਕਰਨ ਲਈ ਸਮੇਂ ਸਿਰ ਚੋਣ ਕਰਵਉਣ ਤੋਂ ਪਾਸਾ ਵੱਟ ਰਹੀਆਂ ਹਨ ਤੇ ਦੂਜੇ ਪਾਸੇ ਸਿੱਖਾਂ ਅੰਦਰ ਵੀ ਇਸ ਮਹਾਨ ਸੰਸਥਾ ਦਾ ਪਰਜਾਤੰਤਰਿਕ ਸਰੂਪ ਕਾਇਮ ਰੱਖਣ ਵਿੱਚ ਦਿਲਚਸਪੀ ਘੱਟ ਰਹੀ ਲੱਗ ਰਹੀ ਹੈ। ਉਹਨਾ ਕਿਹਾ ਕਿ ਗੁਰਦੁਆਰਾ ਚੋਣ ਕਮਿਸ਼ਨ ਵੱਲੋਂ ਅਕਤੂਬਰ ਮਹੀਨੇ ਦੇ ਆਖਰੀ ਹਫ਼ਤੇ ਗੁਰਦੁਆਰਾ ਚੋਣਾਂ ਲਈ ਬਤੌਰ ਵੋਟਰ ਰਜਿਸਟਰ ਹੋਣ ਲਈ 15 ਨਵੰਬਰ ਤੱਕ ਦਾ ਸਮਾਂ ਦਿੱਤਾ ਗਿਆ ਸੀ ਪਰ ਚਿੰਤਾਜਨਕ ਹੈ ਕਿ 10 ਨਵੰਬਰ ਤੀਕ ਕੇਵਲ 29% ਵੋਟਰਾਂ ਨੇ ਹੀ ਰਜਿਸਟ੍ਰੇਸ਼ਨ ਕਰਵਾਈ ਸੀ । ਉਨ੍ਹਾਂ ਕਿਹਾ ਕਿ ਘੱਟ ਰਜਿਸਟ੍ਰੇਸ਼ਨ ਦੇ ਮੱਦੇ ਨਜਰ ਸਿੱਖ ਜਥੇਬੰਦੀਆਂ ਦੇ ਅਸਰਾਰ ਤੇ ਰਜਿਸਟ੍ਰੇਸ਼ਨ ਦੀ ਤਰੀਕ ਵਧਾ 29 ਫਰਵਰੀ,2024 ਕੀਤੀ ਗਈ ਹੈ। ਪਰ ਅਜੇ ਵੀ ਜਿਨ੍ਹਾ ਸਿੱਖਾਂ ਵੱਲੋ ਰਜਿਸਟ੍ਰੇਸ਼ਨ ਫਾਰਮ ਨਹੀ ਭਰੇ ਗਏ ਉਹ ਸਮਝ ਰਹੇ ਹਨ ਕਿ ਅਜੇ 29 ਫਰਵਰੀ ਅਜੇ ਬਹੁਤ ਦੂਰ ਹੈ ।
Punjab Bani 02 February,2024
ਚੰਡੀਗੜ੍ਹ ਵਿੱਚ ਮੇਅਰ ਤੋ ਬਾਅਦ ਸੀਨੀਅਰ ਡਿਪਟੀ ਮੇਅਰ ਦੀ ਚੋਣ ਵੀ ਭਾਜਪਾ ਨੇ ਜਿੱਤੀ
ਚੰਡੀਗੜ੍ਹ ਵਿੱਚ ਮੇਅਰ ਤੋ ਬਾਅਦ ਸੀਨੀਅਰ ਡਿਪਟੀ ਮੇਅਰ ਦੀ ਚੋਣ ਵੀ ਭਾਜਪਾ ਨੇ ਜਿੱਤੀ ਚੰਡੀਗੜ੍ਹ : ਚੰਡੀਗੜ੍ਹ ਮੇਅਰ ਦੀ ਚੋਣ ਤੋਂ ਬਾਅਦ ਹੁਣ ਸੀਨੀਅਰ ਡਿਪਟੀ ਮੇਅਰ ਦੀ ਚੋਣ ਵੀ ਭਾਜਪਾ ਨੇ ਜਿੱਤ ਲਈ ਹੈ। ਭਾਜਪਾ ਵੱਲੋਂ ਸੀਨੀਅਰ ਡਿਪਟੀ ਮੇਅਰ ਦੀ ਚੋਣ ਲਈ ਕੁਲਜੀਤ ਸੰਧੂ ਨੂੰ ਉਮੀਦਵਾਰ ਬਣਾਇਆ ਗਿਆ ਸੀ। ਉਨ੍ਹਾਂ ਨੂੰ 16 ਵੋਟਾਂ ਮਿਲੀਆਂ ਹਨ। ਕਾਂਗਰਸ ਅਤੇ ‘ਆਪ’ ਨੇ ਸੀਨੀਅਰ ਡਿਪਟੀ ਮੇਅਰ ਦਾ ਬਾਈਕਾਟ ਕੀਤਾ ਜਿਸ ਕਾਰਨ ਸਿਰਫ਼ 16 ਵੋਟਾਂ ਹੀ ਪਈਆਂ। ਡਿਪਟੀ ਮੇਅਰ ਦੀ ਚੋਣ ਮੇਅਰ ਮਨੋਜ ਕੁਮਾਰ ਨੇ ਕਰਵਾਈ। ਜਾਣਕਾਰੀ ਅਨੁਸਾਰ ਕਰੀਬ 1 ਵਜੇ ਮੇਅਰ ਦੀ ਚੋਣ ਦਾ ਨਤੀਜਾ ਐਲਾਨਿਆ ਗਿਆ। ਇਸ ਤੋਂ ਬਾਅਦ ਸੀਨੀਅਰ ਡਿਪਟੀ ਮੇਅਰ ਦੀ ਚੋਣ ਲਈ ਚੋਣ ਪ੍ਰਕਿਰਿਆ ਸ਼ੁਰੂ ਹੋ ਗਈ। ਪਰ ‘ਆਪ’ ਅਤੇ ਕਾਂਗਰਸ ਨੇ ਸੀਨੀਅਰ ਡਿਪਟੀ ਮੇਅਰ ਚੋਣਾਂ ਦਾ ਬਾਈਕਾਟ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਮੇਅਰ ਚੋਣਾਂ ਵਿੱਚ ਧਾਂਦਲੀ ਹੋਈ ਹੈ। ਪ੍ਰੀਜ਼ਾਈਡਿੰਗ ਅਫਸਰ ਨੇ ਬੈਲਟ ਪੇਪਰ ‘ਤੇ ਦਸਤਖਤ ਕਰਨ ਸਮੇਂ ਧੋਖਾਧੜੀ ਕੀਤੀ। ਅਜਿਹੇ ‘ਚ ਉਹ ਹੁਣ ਚੋਣ ਪ੍ਰਕਿਰਿਆ ‘ਚ ਹਿੱਸਾ ਨਹੀਂ ਲੈਣਗੇ। ਮੇਅਰ ਦੀ ਚੋਣ ਕਰੀਬ ਪੌਣੇ 11 ਵਜੇ ਸ਼ੁਰੂ ਹੋਈ। ਪ੍ਰੀਜ਼ਾਈਡਿੰਗ ਅਫ਼ਸਰ ਕਰੀਬ 38 ਮਿੰਟ ਦੀ ਦੇਰੀ ਨਾਲ ਮੌਕੇ ’ਤੇ ਪੁੱਜੇ, ਜਿਸ ਦੌਰਾਨ ਦੋ ਘੰਟੇ ਕਾਰਵਾਈ ਜਾਰੀ ਰਹੀ। ਇਸ ਤੋਂ ਬਾਅਦ 1 ਵਜੇ ਤੱਕ ਮੇਅਰ ਚੋਣ ਦੇ ਨਤੀਜੇ ਐਲਾਨ ਦਿੱਤੇ ਗਏ। ਇਸ ਵਿੱਚ ਅੱਠ ਵੋਟਾਂ ਰੱਦ ਹੋ ਗਈਆਂ ਹਨ। ਭਾਜਪਾ ਨੂੰ ਕੁੱਲ 16 ਅਤੇ ਗਠਜੋੜ ਨੂੰ 12 ਵੋਟਾਂ ਮਿਲੀਆਂ।
Punjab Bani 30 January,2024
27 ਫਰਵਰੀ ਨੁੰ ਹੋਣਗੀਆਂ ਰਾਜ ਸਭਾ ਦੀਆਂ ਚੋਣਾਂ
27 ਫਰਵਰੀ ਨੁੰ ਹੋਣਗੀਆਂ ਰਾਜ ਸਭਾ ਦੀਆਂ ਚੋਣਾਂ ਨਵੀਂ ਦਿੱਲੀ, 29 ਜਨਵਰੀ ਚੋਣ ਕਮਿਸ਼ਨ ਨੇ ਅੱਜ ਕਿਹਾ ਹੈ ਕਿ ਰਾਜ ਸਭਾ ਦੀਆਂ 15 ਰਾਜਾਂ ਦੀਆਂ 56 ਸੀਟਾਂ ਭਰਨ ਲਈ ਚੋਣਾਂ 27 ਫਰਵਰੀ ਨੂੰ ਹੋਣਗੀਆਂ। ਚੋਣ ਕਮਿਸ਼ਨ ਨੇ ਕਿਹਾ ਕਿ 50 ਮੈਂਬਰ 2 ਅਪਰੈਲ ਨੂੰ ਤੇ ਛੇ 3 ਅਪਰੈਲ ਨੂੰ ਸੇਵਾਮੁਕਤ ਹੋ ਰਹੇ ਹਨ, ਜਿਨ੍ਹਾਂ ਰਾਜਾਂ ਤੋਂ ਮੈਂਬਰ ਸੇਵਾਮੁਕਤ ਹੋ ਰਹੇ ਹਨ ਉਨ੍ਹਾਂ ਵਿੱਚ ਆਂਧਰਾ ਪ੍ਰਦੇਸ਼, ਬਿਹਾਰ, ਛੱਤੀਸਗੜ੍ਹ, ਗੁਜਰਾਤ, ਹਰਿਆਣਾ, ਹਿਮਾਚਲ ਪ੍ਰਦੇਸ਼, ਕਰਨਾਟਕ, ਮੱਧ ਪ੍ਰਦੇਸ਼, ਮਹਾਰਾਸ਼ਟਰ, ਤਿਲੰਗਾਨਾ, ਉੱਤਰ ਪ੍ਰਦੇਸ਼, ਉੱਤਰਾਖੰਡ, ਪੱਛਮੀ ਬੰਗਾਲ, ਉੜੀਸਾ ਅਤੇ ਰਾਜਸਥਾਨ ਸ਼ਾਮਲ ਹਨ।
Punjab Bani 29 January,2024
ਪੰਜਾਬੀ ਯੂਨੀਵਰਸਿਟੀ ਵਿਖੇ ‘ਨੈਸ਼ਨਲ ਵੋਟਰ ਦਿਹਾੜਾ’ ਮਨਾਇਆ
ਪੰਜਾਬੀ ਯੂਨੀਵਰਸਿਟੀ ਵਿਖੇ ‘ਨੈਸ਼ਨਲ ਵੋਟਰ ਦਿਹਾੜਾ’ ਮਨਾਇਆ ਪਟਿਆਲਾ-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਮੈਨੇਜਮੈਂਟ ਵਿਭਾਗ, ਰੈੱਡ ਰਿਬਨ ਕਲੱਬ, ਏਕ ਭਾਰਤ ਸ਼੍ਰੇਸ਼ਠ ਭਾਰਤ ਕਲੱਬ, ਇੰਟਰਪਨਿਉਰਸ਼ਿਪ ਕਲੱਬ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਂਝੇ ਉੱਦਮ ਨਾਲ਼ ‘ਨੈਸ਼ਨਲ ਵੋਟਰ ਦਿਹਾੜਾ’ ਮਨਾਇਆ ਗਿਆ। ਪ੍ਰੋਗਰਾਮ ਕੋਆਰਡੀਨੇਟਰ ਪ੍ਰੋ. ਮਮਤਾ ਸ਼ਰਮਾ ਨੇ ਦੱਸਿਆ ਕਿ ਐੱਨ. ਐੱਸ. ਐੱਸ. ਵਲੰਟੀਅਰਾਂ ਅਤੇ ਮੈਨੇਜਮੈਂਟ ਵਿਭਾਗ ਦੇ ਵਿਦਿਆਰਥੀਆਂ ਵੱਲੋਂ ‘ਨਮੋ ਨਵਮਤਦਾਤਾ ਸੰਮੇਲਨ’ ਵਿਚ ਭਾਗ ਲੈਂਦੇ ਹੋਏ ਵਿਦਿਆਰਥੀਆਂ ਦੀ ‘ਮਾਈ ਭਾਰਤ ਪੋਰਟਲ’ ਉੱਤੇ ਰਜਿਸਟ੍ਰੇਸ਼ਨ ਕਰਵਾਈ ਗਈ। ਇਸ ਪ੍ਰੋਗਰਾਮ ਵਿਚ ਵਿਦਿਆਰਥੀਆਂ ਨੂੰ ਸਹੁੰ ਚੁਕਾਈ ਗਈ। ਪ੍ਰੋਗਰਾਮ ਦੌਰਾਨ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਭਾਸ਼ਣ ਦਾ ਲਾਈਵ ਟੈਲੀਕਾਸਟ ਵਿਖਾਇਆ ਗਿਆ ਜਿਸ ਵਿਚ ਪ੍ਰਧਾਨਮੰਤਰੀ ਜੀ ਵੱਲੋ ਇਸ ਸਾਲ ਸ਼ਾਮਿਲ ਹੋਏ ਨਵੇਂ ਵੋਟਰਾਂ ਨੂੰ ਨਮਨ ਕਰਦੇ ਹੋਏ ਭਾਰਤ ਦੀ ਕਿਸਮਤ ਦੇ ਨਵਨਿਰਮਾਣ ਲਈ ਵਧਾਈ ਦਿੱਤੀ ਗਈ ਕਿ ਉਹ ਵੋਟਰ ਸੂਚੀ ਵਿਚ ਸ਼ਾਮਿਲ ਹੁੰਦੇ ਸਾਰ ਹੀ ਭਾਰਤ ਦੇ ਲੋਕਤੰਤਰ ਦਾ ਹਿੱਸਾ ਬਣ ਜਾਂਦੇ ਹਨ। ਇਸ ਸੰਮੇਲਨ ਵਿਚ ਰਮਨਦੀਪ ਬਜਾਜ ਸਟੇਟ ਕੋਆਰਡੀਨੇਟਰ, ਨਵਮਤਦਾਤਾ ਸੰਮੇਨਲ, ਡਾ. ਅਮਰਿੰਦਰ ਸਿੰਘ ਮੁਖੀ ਸਕੂਲ ਆਫ ਮੈਨਜਮੈਂਟ, ਡਾ. ਭਾਰਤ ਭੂਸ਼ਣ ਸਿੰਗਲਾ ਅਤੇ ਡਾ. ਹਰਪ੍ਰੀਤ ਸਿੰਘ ਸਕੂਲ ਆਫ ਮੈਨਜਮੈਂਟ ਨੇ ਵੀ ਭਾਗ ਲਿਆ। ਇਸ ਜਾਗਰੂਕਤਾ ਪ੍ਰੋਗਰਾਮ ਵਿਚ ਐੱਨ. ਐੱਸ. ਪ੍ਰੋਗਰਾਮ ਅਫਸਰ ਡਾ. ਲਖਵੀਰ ਸਿੰਘ, ਡਾ. ਸੰਦੀਪ ਸਿੰਘ, ਡਾ. ਸਿਮਰਨਜੀਤ ਸਿੰਘ ਸਿੱਧੂ, ਇੰਜ. ਚਰਨਜੀਵ ਸਿੰਘ ਸਮੇਤ ਲਗਭਗ 69 ਵਲੰਟੀਅਰਾਂ ਅਤੇ ਮੈਨੇਜਮੈਂਟ ਵਿਭਾਗ ਦੇ ਵਿਦਿਆਰਥੀਆਂ ਨੇ ਭਾਗ ਲਿਆ।
Punjab Bani 25 January,2024
ਹਰ ਨਾਗਰਿਕ ਆਪਣੀ ਵੋਟ ਦੀ ਲਾਜਮੀ ਵਰਤੋਂ ਕਰੇ -ਸਾਕਸ਼ੀ ਸਾਹਨੀ
ਹਰ ਨਾਗਰਿਕ ਆਪਣੀ ਵੋਟ ਦੀ ਲਾਜਮੀ ਵਰਤੋਂ ਕਰੇ -ਸਾਕਸ਼ੀ ਸਾਹਨੀ -ਕੌਮੀ ਵੋਟਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਨਵੇਂ ਵੋਟਰਾਂ ਨੂੰ ਵੰਡੇ ਵੋਟਰ ਕਾਰਡ ਪਟਿਆਲਾ, 25 ਜਨਵਰੀ: ਪਟਿਆਲਾ ਦੇ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਕੌਮੀ ਵੋਟਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਸਰਕਾਰੀ ਮਹਿੰਦਰਾ ਕਾਲਜ ਵਿਖੇ ਸੱਦਾ ਦਿੱਤਾ ਕਿ ਹਰ ਨਾਗਰਿਕ ਆਪਣੀ ਵੋਟ ਦੀ ਲਾਜਮੀ ਵਰਤੋਂ ਕਰੇ। ਸਾਕਸ਼ੀ ਸਾਹਨੀ ਨੇ ਸਾਰੇ ਯੋਗ ਵੋਟਰਾਂ ਨੂੰ ਬਿਨਾਂ ਕਿਸੇ ਡਰ ਭੇਦਭਾਵ ਦੇ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕਰਦਿਆਂ ਸਾਰੇ ਯੋਗ ਵੋਟਰਾਂ ਨੂੰ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਨ ਦੀ ਅਪੀਲ ਕੀਤੀ, ਉਹਨਾਂ ਨੇ ਕਿਹਾ ਕਿ ਦੇਸ਼ ਦੇ ਵਿਕਾਸ ਤਾਂ ਹੀ ਸੰਭਵ ਹੈ ਜੇਕਰ ਸਾਰੇ ਜਿੰਮੇਵਾਰ ਵੋਟਰ ਬਣਕੇ ਵੱਧ ਤੋਂ ਵੱਧ ਮਤਦਾਨ ਕਰਨ।ਉਨ੍ਹਾਂ ਨੇ ਨਵੇਂ ਵੋਟਰਾਂ ਨੂੰ ਵੋਟਰ ਕਾਰਡ ਵੀ ਵੰਡੇ। ਸਰਕਾਰੀ ਮਹਿੰਦਰਾ ਕਾਲਜ ਦੇ ਸਵੀਪ ਨੋਡਲ ਅਫਸਰ ਪ੍ਰੋ ਹਰਦੀਪ ਸਿੰਘ ਨੇ 'ਰਾਸ਼ਟਰੀ ਵੋਟਰ ਦਿਵਸ' ਮੌਕੇ ਹਾਜ਼ਰੀਨ ਅਤੇ ਪਤਵੰਤਿਆਂ ਨੂੰ ਜਾਗਰੂਕਤਾ ਸਹੁੰ ਚੁਕਾਈ। ਇਸ ਮੌਕੇ ਡੈਫ ਐਂਡ ਡੰਬ ਸਕੂਲ, ਸੈਫਦੀਪੁਰ ਦੇ ਵਿਦਿਆਰਥੀਆਂ ਨੇ ਵੋਟ ਦੀ ਮਹੱਤਤਾ ਸਬੰਧੀ ਸਮੂਹ ਗੀਤ ਪੇਸ਼ ਕੀਤਾ। ਡਾ. ਗੁਰਪ੍ਰੀਤ ਸਿੰਘ ਵਲੋਂ ਲਿਖਿਆ ਵੋਟਾਂ ਨੂੰ ਜਾਗਰੂਕ ਕਰਨ ਲਈ ਗੀਤ, ਗਾਇਕਾ ਮਹਿਮਾਨ ਨੇ ਗਾ ਕੇ ਵੋਟਰ ਦਿਵਸ ਦੇ ਮੌਕੇ ਰੀਲੀਜ਼ ਕੀਤਾ। ਮਹਿੰਦਰਾ ਕਾਲਜ ਪਟਿਆਲਾ ਦੇ ਵਿਦਿਆਰਥੀਆਂ ਨੇ ਵੋਟਰ ਜਾਗਰੂਕਤਾ ਅਤੇ ਚੋਣ ਭਾਗੀਦਾਰੀ ਸਬੰਧੀ ਨੁੱਕੜ ਨਾਟਕ ਦਾ ਮੰਚਨ ਕੀਤਾ।ਨਰਿੰਦਰ ਸਿੰਘ ਤੇਜਾ ਨੇ ਸਟੇਜ ਸੰਚਾਲਨ ਕੀਤਾ। ਇਸ ਦੌਰਾਨ ਸਰਵੋਤਮ ਈ.ਆਰ.ਓਜ ਵਜੋਂ ਐਸਡੀਅਮ ਸਮਾਣਾ ਚਰਨਜੀਤ ਸਿੰਘ, ਸਰਵੋਤਮ ਨੋਡਲ ਅਫ਼ਸਰ ਵਜੋਂ ਪ੍ਰੋਫੈਸਰ, ਸਰਕਾਰੀ ਬਿਕਰਮ ਕਾਲਜ ਆਫ ਕਾਮਰਸਡਾ. ਰਜਨੀ ਬਾਲਾ, ਸਰਵੋਤਮ ਬੀ.ਐਲ.ਓ. ਵਜੋਂ ਰਣਜੀਤ ਕੌਰ ਨੂੰ 18-19 ਸਾਲ ਦੇ ਯੋਗ ਵੋਟਰਾਂ ਦੀਆਂ ਸਭ ਤੋਂ ਵੱਧ ਵੋਟਾਂ ਬਣਾਉਣ ਲਈ ਨਕਦ ਇਨਾਮ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਏ.ਡੀ.ਸੀ. ਅਨੁਪ੍ਰਿਤਾ ਜੌਹਲ, ਸੰਯੁਕਤ ਕਮਿਸ਼ਨਰ ਨਗਰ ਨਿਗਮ ਬਬਨਦੀਪ ਸਿੰਘ ਵਾਲੀਆ, ਸਹਾਇਕ ਕਮਿਸ਼ਨਰ ਰਵਿੰਦਰ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਮਨਦੀਪ ਕੌਰ, ਸਟੇਟ ਆਈਕਨ ਡਾ. ਕਿਰਨ, ਪਟਿਆਲਾ ਆਈਕਨ ਡਾ. ਜਗਵਿੰਦਰ ਸਿੰਘ ਅਤੇ ਚੋਣ ਤਹਿਸੀਲਦਾਰ ਰਾਮ ਜੀ ਲਾਲ ਵੀ ਮੌਜੂਦ ਸਨ। ਸਮਾਗਮ ਮੌਕੇ ਜ਼ਿਲ੍ਹਾ ਸਵੀਪ ਨੋਡਲ ਅਫਸਰ ਪ੍ਰੋ. ਸ਼ਵਿੰਦਰ ਸਿੰਘ ਰੇਖੀ, ਸਹਾਇਕ ਸਵੀਪ ਨੋਡਲ ਅਫਸਰ ਮੌਹਿਤ ਕੋਸ਼ਲ, ਸਵੀਪ ਨੋਡਲ ਅਫਸਰ ਰਾਜਪੁਰਾ ਗੁਰਪ੍ਰੀਤ ਸਿੰਘ, ਸਤਵੀਰ ਸਿੰਘ ਗਿੱਲ, ਰੁਪਿੰਦਰ ਸਿੰਘ, ਨਰਿੰਦਰ ਸਿੰਘ ਢੀਂਡਸਾ, ਮਨੋਜ ਕੁਮਾਰ ਥਾਪਰ ਨੂੰ ਪ੍ਰਸ਼ੰਸਾ ਪੱਤਰ ਦਿੱਤੇ ਗਏ।
Punjab Bani 25 January,2024
ਮੁੱਖ ਮੰਤਰੀ ਮਾਨ ਨੇ ਚੋਣਾਂ ਨੁੰ ਲੈ ਕੇ ਪੰਜਾਬ ਅੰਦਰ ਕੀਤਾ ਵੱਡਾ ਫੈਸਲਾ
ਮੁੱਖ ਮੰਤਰੀ ਮਾਨ ਨੇ ਚੋਣਾਂ ਨੁੰ ਲੈ ਕੇ ਪੰਜਾਬ ਅੰਦਰ ਕੀਤਾ ਵੱਡਾ ਫੈਸਲਾ ਨਵੀਂ ਦਿੱਲੀ : ਲੋਕ ਸਭਾ ਚੋਣਾਂ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਪਹਿਲਾਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਇਕੱਲੇ ਚੋਣ ਲੜਨ ਦਾ ਐਲਾਨ ਕੀਤਾ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ ਸੂਬੇ ਦੀਆਂ ਸਾਰੀਆਂ 13 ਸੀਟਾਂ 'ਤੇ ਇਕੱਲਿਆਂ ਹੀ ਚੋਣ ਲੜੇਗੀ। ਕਾਂਗਰਸ ਨਾਲ ਗਠਜੋੜ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਪੰਜਾਬ ਵਿੱਚ ਅਜਿਹਾ (ਗਠਜੋੜ ਬਾਰੇ) ਕੁਝ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ 13 ਸੀਟਾਂ 'ਤੇ ਲੋਕ ਸਭਾ ਚੋਣਾਂ 'ਚ ਨਤੀਜੇ 13-0 ਨਾਲ ਆਮ ਆਦਮੀ ਪਾਰਟੀ ਦੇ ਹੱਕ 'ਚ ਹਨ। ਇਸ ਦੇ ਨਾਲ ਹੀ, ਮਮਤਾ ਬੈਨਰਜੀ ਦੇ ਫੈਸਲੇ ਤੋਂ ਬਾਅਦ, ਦਿੱਲੀ ਸਰਕਾਰ ਦੇ ਮੰਤਰੀ ਅਤੇ 'ਆਪ' ਨੇਤਾ ਸੌਰਭ ਭਾਰਦਵਾਜ ਨੇ ਕਿਹਾ ਕਿ ਭਾਰਤ ਦੇ ਬਲਾਕ ਮੈਂਬਰਾਂ ਤ੍ਰਿਣਮੂਲ ਕਾਂਗਰਸ, ਖੱਬੀਆਂ ਪਾਰਟੀਆਂ ਅਤੇ ਕਾਂਗਰਸ ਵਿਚਕਾਰ ਸੀਟਾਂ ਦੀ ਵੰਡ ਪੇਚੀਦਾ ਹੋ ਜਾਵੇਗੀ। ਹਾਲਾਂਕਿ ਉਨ੍ਹਾਂ ਨੇ ਉਮੀਦ ਜਤਾਈ ਕਿ ਜਲਦੀ ਹੀ ਕੋਈ ਵੀ ਮਤਭੇਦ ਸੁਲਝਾ ਲਿਆ ਜਾਵੇਗਾ।
Punjab Bani 24 January,2024
42 ਸੀਟਾਂ ਤੇ ਇਕਲੀ ਚੋਣ ਲਡੇਗੀ ਟੀਐਮਸੀ
42 ਸੀਟਾਂ ਤੇ ਇਕਲੀ ਚੋਣ ਲਡੇਗੀ ਟੀਐਮਸੀ ਕੋਲਕੱਤਾ : ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਪਾਰਟੀ ਟੀਐਮਸੀ ਭਾਵੇਂ ਆਈਐੱਨਡੀਆਈ ਗੱਠਜੋੜ ਦਾ ਹਿੱਸਾ ਹੈ ਪਰ ਲੋਕ ਸਭਾ ਚੋਣਾਂ ਵਿੱਚ ‘ਏਕਲਾ ਚਲੋ ਰੇ’ ਦੇ ਸੰਕੇਤ ਦਿੱਤੇ ਹਨ। ਸੀਟਾਂ ਦੀ ਵੰਡ ਨੂੰ ਲੈ ਕੇ ਦੋਵਾਂ ਪਾਰਟੀਆਂ ਵਿਚਾਲੇ ਚੱਲ ਰਹੇ ਤਣਾਅ ਦੇ ਵਿਚਕਾਰ, ਟੀਐਮਸੀ ਪੱਛਮੀ ਬੰਗਾਲ ਦੀਆਂ ਸਾਰੀਆਂ 42 ਸੀਟਾਂ 'ਤੇ ਇਕੱਲੇ ਹੀ ਲੋਕ ਸਭਾ ਚੋਣਾਂ ਲੜੇਗੀ।
Punjab Bani 24 January,2024
ਅਕਾਲੀ ਦਲ ਦੇ ਚੋਣ ਨਿਸ਼ਾਨ ਦੀ ਗੁਰੂ ਨਾਨਕ ਦੇਵ ਜੀ ਦੀ ਤੱਕੜੀ ਨਾਲ ਤੁਲਨਾ ਕਰਨ ਵਾਲੀ ਹਰਸਿਮਰਤ ਬਾਦਲ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਚੁੱਪ ਕਿਉਂ: ਮੁੱਖ ਮੰਤਰੀ
ਅਕਾਲੀ ਦਲ ਦੇ ਚੋਣ ਨਿਸ਼ਾਨ ਦੀ ਗੁਰੂ ਨਾਨਕ ਦੇਵ ਜੀ ਦੀ ਤੱਕੜੀ ਨਾਲ ਤੁਲਨਾ ਕਰਨ ਵਾਲੀ ਹਰਸਿਮਰਤ ਬਾਦਲ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਚੁੱਪ ਕਿਉਂ: ਮੁੱਖ ਮੰਤਰੀ ਧਾਮੀ ਅਕਾਲੀ ਦਲ ਦਾ ਵਲੰਟੀਅਰ ਪਰ ਲੋਕ ਉਸ ਨੂੰ ਆਪਣੇ ਆਕਾਵਾਂ ਨੂੰ ਖ਼ੁਸ਼ ਕਰਨ ਵਾਲੀ ਨੀਤੀ ਲਈ ਮੁਆਫ਼ ਨਹੀਂ ਕਰਨਗੇ ਚੰਡੀਗੜ੍ਹ, 18 ਜਨਵਰੀ: ਅਕਾਲੀ ਦਲ ਦੇ ਚੋਣ ਨਿਸ਼ਾਨ ਦੀ ਤੁਲਨਾ ਪਹਿਲੇ ਸਿੱਖ ਗੁਰੂ ਸਾਹਿਬ ਗੁਰੂ ਨਾਨਕ ਦੇਵ ਜੀ ਨਾਲ ਕਰਨ ਬਾਰੇ ਹਰਸਿਮਰਤ ਕੌਰ ਬਾਦਲ ਦੇ ਬਿਆਨ ਉਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਧਾਰੀ ਚੁੱਪ ਉਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਵਾਲ ਚੁੱਕਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਅਚੰਭੇ ਵਾਲੀ ਗੱਲ ਹੈ ਕਿ ਹਰਸਿਮਰਤ ਬਾਦਲ ਦੇ ਅਜਿਹੇ ਗੈਰ-ਜ਼ਿੰਮੇਵਾਰਾਨਾ ਤੇ ਨਿਰਾਧਾਰ ਬਿਆਨਾਂ ਰਾਹੀਂ ਹਰੇਕ ਸਿੱਖ ਦੇ ਹਿਰਦੇ ਨੂੰ ਠੇਸ ਪੁੱਜੀ ਹੈ ਪਰ ਸ਼੍ਰੋਮਣੀ ਕਮੇਟੀ ਇਸ ਮਸਲੇ ਉਤੇ ਚੁੱਪ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਸਾਫ਼ ਦਿਸਦਾ ਹੈ ਕਿ ਧਾਮੀ ਅਕਾਲੀ ਦਲ ਖ਼ਾਸ ਤੌਰ ਉਤੇ ਬਾਦਲ ਪਰਿਵਾਰ ਦੇ ਇਕ ਵਫ਼ਾਦਾਰ ਵਲੰਟੀਅਰ ਤੋਂ ਵੱਧ ਕੁੱਝ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੰਦਭਾਗੀਂ ਗੱਲ ਹੈ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਪਣੇ ਆਕਾਵਾਂ ਦੀਆਂ ਸਾਰੀਆਂ ਗਲਤੀਆਂ ਵੱਲੋਂ ਅੱਖਾਂ ਮੀਟ ਲਈਆਂ ਹਨ, ਜਿਸ ਕਾਰਨ ਸਮੁੱਚੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਵੱਜ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਰਸਿਮਰਤ ਬਾਦਲ ਦਾ ਇਹ ਬਿਆਨ ਮਾਘੀ ਮੌਕੇ ਆਇਆ ਪਰ ਇਸ ਸਮੁੱਚੇ ਮਸਲੇ ਉਤੇ ਧਾਮੀ ਦੀ ਗੁੱਝੀ ਚੁੱਪ ਨਾਲ ਇਹ ਗੱਲ ਪੁਖ਼ਤਾ ਹੋਈ ਹੈ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਬਾਦਲਾਂ ਦੇ ਹੱਥਾਂ ਦੀ ਕਠਪੁਤਲੀ ਤੋਂ ਵੱਧ ਕੁੱਝ ਨਹੀਂ ਹਨ। ਉਨ੍ਹਾਂ ਕਿਹਾ ਕਿ ਇੰਨੀ ਕਿੰਨੀ ਮਾੜੀ ਗੱਲ ਹੈ ਕਿ ਬਾਦਲ ਪਰਿਵਾਰ ਦੀਆਂ ਕਾਰਵਾਈਆਂ ਪੂਰੀ ਤਰ੍ਹਾਂ ਸਿੱਖੀ ਰਹਿਤ ਮਰਿਆਦਾ ਦੇ ਉਲਟ ਹੋਣ ਦੇ ਬਾਵਜੂਦ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਇਨ੍ਹਾਂ ਵਿੱਚ ਕੁੱਝ ਵੀ ਗ਼ਲਤ ਨਜ਼ਰ ਨਹੀਂ ਆਉਂਦਾ। ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਚੇਤਾਵਨੀ ਦਿੱਤੀ ਕਿ ਸਿੱਖ ਸੰਗਤ ਉਨ੍ਹਾਂ ਨੂੰ ਆਪਣੇ ਆਕਾਵਾਂ ਨੂੰ ਖ਼ੁਸ਼ ਕਰਨ ਦੀ ਨੀਤੀ ਲਈ ਮੁਆਫ਼ ਨਹੀਂ ਕਰੇਗੀ ਅਤੇ ਢੁਕਵਾਂ ਸਬਕ ਸਿਖਾਏਗੀ। ਮੁੱਖ ਮੰਤਰੀ ਨੇ ਧਾਮੀ ਨੂੰ ਚੁਣੌਤੀ ਦਿੱਤੀ ਕਿ ਉਹ ਮੀਡੀਆ ਸਾਹਮਣੇ ਆਉਣ ਅਤੇ ਆਪਣੇ ਆਕਾਵਾਂ ਤੇ ਅਕਾਲੀ ਦਲ ਦਾ ਇਨ੍ਹਾਂ ਘਟੀਆ ਹਰਕਤਾਂ ਲਈ ਬਚਾਅ ਕਰਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪਿਛਲੇ ਸਮੇਂ ਵਿੱਚ ਮੁੱਖ ਮੰਤਰੀ ਉਤੇ ਸਿੱਖਾਂ ਦੇ ਧਾਰਮਿਕ ਮਸਲਿਆਂ ਵਿੱਚ ਦਖ਼ਲਅੰਦਾਜ਼ੀ ਦਾ ਦੋਸ਼ ਲਾਉਂਦੀ ਰਹੀ ਹੈ ਪਰ ਲੋਕ ਚੰਗੀ ਤਰ੍ਹਾਂ ਜਾਣਦੇ ਹਨ ਕਿ ਸ਼ੋਮਣੀ ਕਮੇਟੀ ਅਤੇ ਇਸ ਦੇ ਪ੍ਰਧਾਨ ਅਕਾਲੀ ਦਲ ਵਿੱਚ ਹਾਵੀ ਇਸ ਪਰਿਵਾਰ ਦੇ ਹੱਥ-ਠੋਕੇ ਵਜੋਂ ਕੰਮ ਕਰ ਰਹੇ ਹਨ।
Punjab Bani 18 January,2024
ਮੇਅਰ ਚੋਣ ਮੁਲਤਵੀ ਹੋਣ ਕਾਰਨ ਗਰਮਾਇਆ ਮਾਹੌਲ
ਮੇਅਰ ਚੋਣ ਮੁਲਤਵੀ ਹੋਣ ਕਾਰਨ ਗਰਮਾਇਆ ਮਾਹੌਲ ਚੰਡੀਗੜ੍ਹ : ਚੰਡੀਗੜ੍ਹ 'ਚ ਸਿਆਸੀ ਤਾਪਮਾਨ ਉਸ ਸਮੇਂ ਗਰਮਾ ਹੋ ਗਿਆ ਜਦੋਂ ਇਹ ਪਤਾ ਲੱਗਾ ਕਿ ਚੰਡੀਗੜ੍ਹ ਮੇਅਰ ਦੀ ਚੋਣ ਮੁਲਤਵੀ ਕਰ ਦਿੱਤੀ ਗਈ ਹੈ। ਸੂਚਨਾ ਮਿਲਦੇ ਹੀ ‘ਆਪ’ ਅਤੇ ਕਾਂਗਰਸ ਪਾਰਟੀਆਂ ਨੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਤੇ ਆਗੂਆਂ ਤੇ ਵਰਕਰਾਂ ਨੇ ਨਗਰ ਨਿਗਮ ਦੇ ਬਾਹਰ ਹੰਗਾਮਾ ਕੀਤਾ। ਚੰਡੀਗੜ੍ਹ ਮੇਅਰ ਦੇ ਅਹੁਦੇ ਦੀ ਚੋਣ ਮੁਲਤਵੀ ਹੋਣ 'ਤੇ ‘ਆਪ’ ਆਗੂ ਪ੍ਰੇਮ ਗਰਗ ਨੇ ਕਿਹਾ ਕਿ ਭਾਜਪਾ ਨੇ ਆਪਣੀ ਨਿਸ਼ਚਿਤ ਹਾਰ ਨੂੰ ਦੇਖਦਿਆਂ ਚੰਡੀਗੜ੍ਹ ਨਗਰ ਨਿਗਮ ਦੀਆਂ ਮੇਅਰ ਚੋਣਾਂ ਨੂੰ ਰੋਕਣ ਦੀ ਸਾਜ਼ਿਸ਼ ਰਚੀ ਹੈ।
Punjab Bani 18 January,2024
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲਈ ਵੋਟਾਂ ਦੀ ਰਜਿਸਟਰੇਸ਼ਨ ਲਈ ਡਿਪਟੀ ਕਮਿਸ਼ਨਰ ਵੱਲੋਂ ਗੁਰਦੁਆਰਾ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਬੈਠਕ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲਈ ਵੋਟਾਂ ਦੀ ਰਜਿਸਟਰੇਸ਼ਨ ਲਈ ਡਿਪਟੀ ਕਮਿਸ਼ਨਰ ਵੱਲੋਂ ਗੁਰਦੁਆਰਾ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਬੈਠਕ -ਸ਼ੋਮਣੀ ਕਮੇਟੀ ਚੋਣਾਂ ਲਈ ਕੇਸਾਧਾਰੀ ਸਿੱਖਾਂ ਨੂੰ ਵੱਧ ਤੋਂ ਵੱਧ ਵੋਟਾਂ ਬਣਵਾਉਣ ਦੀ ਕੀਤੀ ਅਪੀਲ ਪਟਿਆਲਾ, 15 ਜਨਵਰੀ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਗਾਮੀ ਚੋਣਾਂ ਲਈ ਵੱਧ ਤੋਂ ਵੱਧ ਕੇਸਾਧਾਰੀ ਸਿੱਖ ਵੋਟਰਾਂ ਨੂੰ ਆਪਣੀਆਂ ਵੋਟਾਂ ਬਣਵਾਉਣ ਦੀ ਅਪੀਲ ਕੀਤੀ ਹੈ।ਉਨ੍ਹਾਂ ਨੇ ਇਸ ਸਬੰਧੀਂ ਸਥਾਨਕ ਗੁਰਦੁਆਰਾ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਬੈਠਕ ਕੀਤੀ।ਉਨ੍ਹਾਂ ਕਿਹਾ ਕਿ ਹਰੇਕ 21 ਸਾਲ ਤੋਂ ਵੱਧ ਉਮਰ ਦੇ ਕੇਸਾਧਾਰੀ ਸਿੱਖ ਜੋ ਆਪਣੀ ਦਾੜ੍ਹੀ ਜਾਂ ਕੇਸ ਨਾ ਕੱਟਦੇ ਹੋਣ ਜਾਂ ਸ਼ੇਵ ਨਾ ਕਰਦੇ ਹੋਣ, ਤੇ ਸਿਗਰਟ, ਸ਼ਰਾਬ ਨਾ ਪੀਂਦੇ ਹੋਣ ਅਤੇ ਮਾਸ ਦਾ ਸੇਵਨ ਨਾ ਕਰਦੇ ਹੋਣ, 29 ਫਰਵਰੀ ਤੱਕ ਆਪਣੀ ਵੋਟ ਬਣਵਾ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਇੱਥੇ ਸਰਹਿੰਦ ਰੋਡ ”ਤੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਦੀਵਾਨ ਹਾਲ ਵਿਖੇ ਕੀਤੀ ਬੈਠਕ ਮੌਕੇ ਦੱਸਿਆ ਕਿ ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮਾਵਲੀ 1959 ਅਧੀਨ ਗੁਰਦੁਆਰਾ ਵੋਟਰ ਸੂਚੀ ਦੀ ਤਿਆਰੀ ਦਾ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ, ਜਿਸ ਅਨੁਸਾਰ ਮਿਤੀ 29.02.2024 ਤੱਕ ਵੋਟਾਂ ਦੀ ਰਜਿਸਟਰੇਸ਼ਨ ਕੀਤੀ ਜਾਣੀ ਹੈ ਅਤੇ ਮਿਤੀ 01.03.2024 ਨੂੰ ਮੁੱਢਲੀ ਪ੍ਰਕਾਸ਼ਨਾਂ ਕੀਤੀ ਜਾਣੀ ਹੈ। ਉਨ੍ਹਾਂ ਨੇ ਇਸ ਮੌਕੇ ਮੌਜੂਦ ਨੁਮਾਇੰਦਿਆਂ ਤੋਂ ਇਹ ਵੋਟਾਂ ਬਣਵਾਉਣ ਲਈ ਕਿਸੇ ਪ੍ਰੇ਼ਸ਼ਾਨੀ ਹੋਣ ਬਾਬਤ ਫੀਡਬੈਕ ਵੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਕੋਈ ਵੀ ਕੇਸਾਧਾਰੀ ਸਿੱਖ, ਜਿੱਥੇ ਵੀ ਉਹ ਰਹਿੰਦਾ ਹੋਵੇ, ਸਬੰਧਤ ਗੁਰਦੁਆਰਾ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਫਾਰਮ ਨੰ. 1 (ਕੇਸਾਧਾਰੀ ਸਿੱਖ ਲਈ) ਭਰ ਕੇ ਪਿੰਡਾਂ/ਸ਼ਹਿਰਾਂ ਵਿੱਚ ਪਟਵਾਰੀਆਂ, ਬੀ.ਐਲ.ਓ, ਡੈਜ਼ੀਗਨੇਟਿਡ ਕਰਮਚਾਰੀਆਂ ਨੂੰ ਦੇ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਵਿੱਚ ਪੈਂਦੇ ਗੁਰਦੁਆਰਾ ਚੋਣ ਹਲਕਾ 52 ਸਮਾਣਾ ਲਈ ਉਪ ਮੰਡਲ ਮੈਜਿਸਟਰੇਟ ਸਮਾਣਾ, 53 ਨਾਭਾ ਅਤੇ 54 ਭਾਦਸੋਂ ਲਈ ਉਪ ਮੰਡਲ ਮੈਜਿਸਟਰੇਟ ਨਾਭਾ, 55-ਡਕਾਲਾ ਅਤੇ 56 ਪਟਿਆਲਾ ਸ਼ਹਿਰ ਲਈ ਉਪ ਮੰਡਲ ਮੈਜਿਸਟਰੇਟ ਪਟਿਆਲਾ, 57 ਸਨੌਰ ਲਈ ਉਪ ਮੰਡਲ ਮੈਜਿਸਟਰੇਟ ਦੁੱਧਨਸਾਧਾਂ ਅਤੇ 59 ਰਾਜਪੁਰਾ ਲਈ ਉਪ ਮੰਡਲ ਮੈਜਿਸਟਰੇਟ ਰਾਜਪੁਰਾ ਦੇ ਦਫ਼ਤਰ ਵਿੱਚ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਪਟਿਆਲਾ ਜ਼ਿਲ੍ਹੇ ਦੇ ਯੋਗ ਵਸਨੀਕਾਂ ਨੂੰ ਗੁਰਦੁਆਰਾ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਨ ਲਈ ਫਾਰਮ ਨੰਬਰ 1 ਭਰ ਕੇ ਤੁਰੰਤ ਸਬੰਧਤ ਕਰਮਚਾਰੀ/ਦਫ਼ਤਰ ਵਿੱਚ ਦੇਣ ਅਤੇ ਵੋਟਰ ਰਜਿਸਟਰੇਸ਼ਨ ਦੀ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਤਾਂ ਜੋ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਅਹਿਮ ਕੰਮ ਵਿੱਚ ਆਪਣੀ ਭਾਗੀਦਾਰੀ ਯਕੀਨੀ ਬਣਾਈ ਜਾਵੇ। ਇਸ ਮੌਕੇ ਖ਼ਾਲਸਾ ਸ਼ਤਾਬਦੀ ਕਮੇਟੀ ਪਟਿਆਲਾ ਦੇ ਪ੍ਰਧਾਨ ਹਰਮਿੰਦਰ ਸਿੰਘ ਵਿੰਟੀ ਸੱਭਰਵਾਲ, ਮਨਜੀਤ ਸਿੰਘ ਸਾਹਨੀ, ਜਸਪਾਲ ਸਿੰਘ ਚੱਡਾ ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਦੀਵਾਨ ਹਾਲ ਦੁਖਨਿਵਾਰਨ ਕਲੋਨੀ ਸਰਹੰਦ ਰੋਡ, ਕੁਲਬੀਰ ਸਿੰਘ ਆਨੰਦ, ਦਵਿੰਦਰ ਸਿੰਘ ਸਾਹਨੀ, ਦਵਿੰਦਰ ਸਿੰਘ ਸਪਰਾ, ਦਵਿੰਦਰ ਪਾਲ ਸਿੰਘ ਟਲ, ਨਿਰਭੈਜੀਤ ਸਿੰਘ ਮੰਨੀ, ਸਤਨਾਮ ਸਿੰਘ, ਦਵਿੰਦਰ ਪਾਲ ਸਿੰਘ ਲਾਡਾ, ਬਲਬੀਰ ਸਿੰਘ ਬਿੰਦਰਾ ਕਲੋਨੀ, ਮਹਿੰਦਰ ਸਿੰਘ ਪ੍ਰਧਾਨ ਪ੍ਰੀਤ ਨਗਰ, ਵਰਿੰਦਰ ਸਿੰਘ ਸੱਭਰਵਾਲ ਸਮੇਤ ਹੋਰ ਪਤਵੰਤੇ ਮੌਜੂਦ ਸਨ।
Punjab Bani 15 January,2024
ਦੇਸ਼ 'ਚ ਪੰਜਾਬ ਬਣੇਗਾ ਹੀਰੋ, ਲੋਕ ਸਭਾ ਚੋਣਾਂ 'ਚ ਇਸ ਵਾਰ 13-0: ਮੁੱਖ ਮੰਤਰੀ
ਦੇਸ਼ 'ਚ ਪੰਜਾਬ ਬਣੇਗਾ ਹੀਰੋ, ਲੋਕ ਸਭਾ ਚੋਣਾਂ 'ਚ ਇਸ ਵਾਰ 13-0: ਮੁੱਖ ਮੰਤਰੀ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ 'ਤੇ ਹੂੰਝਾ ਫੇਰ ਜਿੱਤ ਹਾਸਲ ਕਰਾਂਗੇ: ਮੁੱਖ ਮੰਤਰੀ ਸੁਖਬੀਰ ਦੇ ਮਾਣਹਾਨੀ ਦੇ ਕੇਸ ਦਾ ਕੀਤਾ ਸੁਆਗਤ; ਇਸ ਨਾਲ ਬਾਦਲਾਂ ਦੇ ਪੰਜਾਬ ਵਿਰੋਧੀ ਰੁਖ਼ ਨੂੰ ਬੇਨਕਾਬ ਕਰਨ ਦਾ ਮੌਕਾ ਮਿਲਿਆ ਪੰਜਾਬ ਤੇ ਪੰਜਾਬੀਆਂ ਦੇ ਖ਼ੂਨ ਨਾਲ ਰੰਗੇ ਨੇ ਬਾਦਲ ਪਰਿਵਾਰ ਦੇ ਹੱਥ 25 ਸਾਲ ਰਾਜ ਕਰਨ ਦਾ ਦਾਅਵਾ ਕਰਨ ਵਾਲਿਆਂ ਕੋਲ ਹੁਣ 25 ਵਿਧਾਇਕ ਨਹੀਂ ਹਨ ਮਹਾਨ ਕੌਮੀ ਨਾਇਕਾਂ ਦੀ ਸ਼ਹਾਦਤ ਦਰਸਾਉਣ ਵਾਲੀਆਂ ਝਾਕੀਆਂ ਰੱਦ ਕਰਨ ਦਾ ਭਾਜਪਾ ਕੋਲ ਕੋਈ ਨੈਤਿਕ ਅਧਿਕਾਰ ਨਹੀਂ ਸੰਗਰੂਰ, 11 ਜਨਵਰੀ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਵੱਲੋਂ ਦਾਇਰ ਮਾਣਹਾਨੀ ਦੇ ਮੁਕੱਦਮੇ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਬਾਦਲ ਪਰਿਵਾਰ ਦੇ ਪੰਜਾਬ ਵਿਰੋਧੀ ਪੈਂਤੜੇ ਅਤੇ ਮਾੜੇ ਕੰਮਾਂ ਦਾ ਪਰਦਾਫ਼ਾਸ਼ ਕਰਨ ਦਾ ਇੱਕ ਹੋਰ ਮੌਕਾ ਮਿਲੇਗਾ। ਇੱਥੇ 14 ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਕੇਸ ਦੀ ਰੋਜ਼ਾਨਾ ਸੁਣਵਾਈ ਲਈ ਬੇਨਤੀ ਕਰਨਗੇ ਤਾਂ ਜੋ ਲੋਕਾਂ ਨੂੰ ਬਾਦਲਾਂ ਦੇ ਪਾਪਾਂ ਬਾਰੇ ਜਾਣੂੰ ਕਰਵਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਾਦਲਾਂ ਦੀ ਪੰਜਾਬ ਨਾਲ ਕੀਤੀ ਗੱਦਾਰੀ ਦੇ ਇਨਾਮ ਵਜੋਂ ਹਰਿਆਣਾ ਨੇ ਉਨ੍ਹਾਂ ਦੇ ਫਾਰਮ ਹਾਊਸ ਤੱਕ ਨਹਿਰ ਦੀ ਉਸਾਰੀ ਕੀਤੀ। ਉਨ੍ਹਾਂ ਕਿਹਾ ਕਿ ਇੰਨਾ ਹੀ ਨਹੀਂ ਸੂਬੇ ਦੀ ਤਰੱਕੀ ਵਿੱਚ ਅੜਿੱਕਾ ਡਾਹ ਕੇ ਬਾਦਲਾਂ ਨੇ ਹੋਟਲ, ਟਰਾਂਸਪੋਰਟ ਅਤੇ ਹੋਰ ਕਾਰੋਬਾਰ ਵਧਾਏ, ਜਿਸ ਬਾਰੇ ਲੋਕਾਂ ਨੂੰ ਵਿਸਥਾਰ ਨਾਲ ਦੱਸਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਆਪਣੀ ਜਾਇਦਾਦ ਬਚਾਉਣ ਲਈ ਕੇਸ ਲੜ ਰਹੇ ਹਨ, ਜਦੋਂ ਕਿ ਉਹ ਲੋਕਾਂ ਨੂੰ ਬਚਾਉਣ ਲਈ ਅਦਾਲਤ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਬਾਦਲ ਪਰਿਵਾਰ ਦੀਆਂ ਉਨ੍ਹਾਂ ਸਾਰੀਆਂ ਕਰਤੂਤਾਂ ਬਾਰੇ ਦੁਨੀਆਂ ਨੂੰ ਦੱਸਣਗੇ, ਜਿਨ੍ਹਾਂ ਕਾਰਨ ਸੂਬਾ ਵੱਖ-ਵੱਖ ਖੇਤਰਾਂ ਵਿੱਚ ਪਛੜ ਗਿਆ ਹੈ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਦੇ ਹੱਥ ਪੰਜਾਬ ਅਤੇ ਪੰਜਾਬੀਆਂ ਦੇ ਖ਼ੂਨ ਨਾਲ ਰੰਗੇ ਹੋਏ ਹਨ, ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਉਨ੍ਹਾਂ ਦੇ ਗੁਨਾਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰ ਸਕਦੇ। ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਦਾਅਵਾ ਕਰਦੇ ਸਨ ਕਿ ਉਹ 25 ਸਾਲ ਰਾਜ ਕਰਨਗੇ, ਉਨ੍ਹਾਂ ਨੂੰ ਲੋਕਾਂ ਨੇ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਆਪਣੇ 25 ਵਿਧਾਇਕਾਂ ਦੀ ਚੋਣ ਵੀ ਨਹੀਂ ਕਰਵਾ ਸਕੇ ਕਿਉਂਕਿ ਇਨ੍ਹਾਂ ਨੂੰ ਲੋਕਾਂ ਨੇ ਨਕਾਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਹੰਕਾਰੀ ਆਗੂਆਂ ਨੂੰ ਲੋਕਾਂ ਨੇ ਬਾਹਰ ਦਾ ਦਰਵਾਜ਼ਾ ਦਿਖਾ ਕੇ ਸਿਆਸੀ ਗੁਮਨਾਮੀ ਵਿੱਚ ਭੇਜ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀ ਸਰਕਾਰ ਦੌਰਾਨ ਸਿਆਸੀ ਆਗੂਆਂ ਦੇ ਕੋਟੇ ਨੇ ਆਮ ਆਦਮੀ ਦੇ ਹਿੱਤ ਹੜੱਪ ਲਏ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਅਜਿਹੇ ਸਾਰੇ ਸਿਆਸੀ ਕੋਟਿਆਂ ਨੂੰ ਖ਼ਤਮ ਕਰ ਕੇ ਆਮ ਆਦਮੀ ਦੇ ਸ਼ਕਤੀਕਰਨ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਨੂੰ ਮੁੱਖ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਡਾ ਮੁੱਖ ਮੰਤਵ ਲੋਕਾਂ ਦੀ ਭਲਾਈ ਤੇ ਤਰੱਕੀ ਅਤੇ ਆਮ ਆਦਮੀ ਦਾ ਵਿਆਪਕ ਵਿਕਾਸ ਯਕੀਨੀ ਬਣਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਉਹ ਇਕ ਆਮ ਪਰਿਵਾਰ ਨਾਲ ਸਬੰਧਤ ਹਨ ਅਤੇ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਹਮੇਸ਼ਾ ਇਹ ਵਿਸ਼ਵਾਸ ਸੀ ਕਿ ਉਨ੍ਹਾਂ ਕੋਲ ਰਾਜ ਕਰਨ ਦਾ ਇਲਾਹੀ ਅਧਿਕਾਰ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇਕ ਆਮ ਆਦਮੀ ਸੂਬੇ ਨੂੰ ਵਧੀਆ ਤਰੀਕੇ ਨਾਲ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਇਆ ਪਰ ਹੁਣ ਲੋਕ ਇਨ੍ਹਾਂ ਦੇ ਗੁਮਰਾਹਕੁੰਨ ਪ੍ਰਚਾਰ ਤੋਂ ਬਾਜ਼ ਨਹੀਂ ਆਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਮਾਈ ਭਾਗੋ, ਗ਼ਦਰੀ ਬਾਬੇ ਸਮੇਤ ਮਹਾਨ ਸ਼ਹੀਦਾਂ ਉਤੇ ਆਧਾਰਤ ਝਾਕੀ ਨੂੰ ਰੱਦ ਕਰ ਕੇ ਉਨ੍ਹਾਂ ਦਾ ਨਿਰਾਦਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਗਣਤੰਤਰ ਦਿਵਸ ਦੀ ਪਰੇਡ ਵਿੱਚ ਪੰਜਾਬ ਦੀਆਂ ਝਾਕੀਆਂ ਨੂੰ ਸ਼ਾਮਲ ਨਾ ਕਰਕੇ ਇਨ੍ਹਾਂ ਨਾਇਕਾਂ ਦੇ ਯੋਗਦਾਨ ਅਤੇ ਕੁਰਬਾਨੀ ਨੂੰ ਘਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਹ ਇਨ੍ਹਾਂ ਮਹਾਨ ਦੇਸ਼ ਭਗਤਾਂ ਅਤੇ ਕੌਮੀ ਆਗੂਆਂ ਦਾ ਨਿਰਾਦਰ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਯੋਗਦਾਨ ਨੂੰ ਝਾਕੀਆਂ ਰਾਹੀਂ ਸੂਬੇ ਭਰ ਵਿੱਚ ਦਿਖਾਏਗੀ। ਮੁੱਖ ਮੰਤਰੀ ਨੇ ਭਵਿੱਖਬਾਣੀ ਕੀਤੀ ਕਿ ਲੋਕ ਇਨ੍ਹਾਂ ਪਾਰਟੀਆਂ ਦੇ ਭ੍ਰਿਸ਼ਟ ਆਗੂਆਂ ਤੋਂ ਇੰਨੇ ਅੱਕ ਚੁੱਕੇ ਹਨ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਸੂਬੇ ਦੀਆਂ ਸਾਰੀਆਂ ਸੀਟਾਂ 'ਤੇ ਸਾਨੂੰ ਹੂੰਝਾ ਫੇਰ ਜਿੱਤ ਦਿਵਾਉਣਗੇ। ਉਨ੍ਹਾਂ ਕਿਹਾ ਕਿ ਲੋਕ ਆਉਣ ਵਾਲੀਆਂ ਆਮ ਚੋਣਾਂ ਵਿੱਚ ਸੂਬੇ ਦੀਆਂ ਸਾਰੀਆਂ 13 ਸੀਟਾਂ ਉਨ੍ਹਾਂ ਨੂੰ ਜਿਤਾਉਣ ਦਾ ਮਨ ਬਣਾ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ 13-0 ਦੇ ਅੰਕੜੇ ਨਾਲ ਜਿੱਤਾਂਗਾ, ਜਦੋਂ ਕਿ ਬਾਕੀ ਪਾਰਟੀਆਂ ਦੇ ਖਾਤੇ ਵੀ ਨਹੀਂ ਖੁੱਲ੍ਹਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਇਕ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਦੀ ਮਲਕੀਅਤ ਵਾਲੇ ਗੋਇੰਦਵਾਲ ਪਾਵਰ ਪਲਾਂਟ ਨੂੰ ਖ਼ਰੀਦ ਕੇ ਇਤਿਹਾਸ ਰਚਿਆ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਇਹ ਉਲਟਾ ਰੁਝਾਨ ਸ਼ੁਰੂ ਹੋਇਆ ਹੈ ਕਿ ਸਰਕਾਰ ਨੇ ਕੋਈ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ, ਜਦੋਂ ਕਿ ਪਹਿਲਾਂ ਸੂਬਾ ਸਰਕਾਰਾਂ ਆਪਣੀਆਂ ਜਾਇਦਾਦਾਂ ਮਨਪਸੰਦ ਵਿਅਕਤੀਆਂ ਨੂੰ ‘ਕੌਡੀਆਂ’ ਦੇ ਭਾਅ ਵੇਚਦੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਉਂਕਿ ਪਛਵਾੜਾ ਕੋਲਾ ਖਾਣ ਤੋਂ ਨਿਕਲਣ ਵਾਲੇ ਕੋਲੇ ਦੀ ਵਰਤੋਂ ਸਰਕਾਰੀ ਪਾਵਰ ਪਲਾਂਟਾਂ ਲਈ ਹੀ ਕੀਤੀ ਜਾ ਸਕਦੀ ਹੈ ਅਤੇ ਇਸ ਪਾਵਰ ਪਲਾਂਟ ਦੀ ਖਰੀਦ ਨਾਲ ਇਸ ਕੋਲੇ ਨੂੰ ਹੁਣ ਇੱਥੇ ਵਰਤ ਕੇ ਸੂਬੇ ਦੇ ਹਰ ਖੇਤਰ ਨੂੰ ਬਿਜਲੀ ਮੁਹੱਈਆ ਕਰਨ ਦਾ ਰਾਹ ਖੁੱਲ੍ਹਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਹਸਪਤਾਲਾਂ, ਸਕੂਲਾਂ ਵਿੱਚ ਮੁਕੰਮਲ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ ਅਤੇ ਆਮ ਆਦਮੀ ਦੀ ਭਲਾਈ ਲਈ ਨਵੇਂ ਮੈਡੀਕਲ ਕਾਲਜ ਖੋਲ੍ਹੇ ਜਾ ਰਹੇ ਹਨ ਅਤੇ 90 ਫੀਸਦੀ ਖਪਤਕਾਰਾਂ ਨੂੰ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਫੈਸਲੇ ਉਨ੍ਹਾਂ ਲੋਕਾਂ ਵੱਲੋਂ ਲਏ ਜਾ ਰਹੇ ਹਨ, ਜੋ ਜ਼ਮੀਨੀ ਪੱਧਰ ’ਤੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਨੇ ਸੂਬੇ ਨੂੰ ਬਰਬਾਦ ਕਰ ਦਿੱਤਾ ਹੈ ਅਤੇ ਹੁਣ ਉਹ ਬੇਸ਼ਰਮੀ ਨਾਲ ਨੈਤਿਕਤਾ ਦੀਆਂ ਵੱਡੀਆਂ-ਵੱਡੀਆਂ ਗੱਲਾਂ ਕਰ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਧੂਰੀ ਦੇ ਪਿੰਡਾਂ ਦੇ ਵਿਕਾਸ ਲਈ 29 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਰੱਖੀ ਹੈ। ਉਨ੍ਹਾਂ ਦੁਹਰਾਇਆ ਕਿ ਧੂਰੀ ਸੂਬੇ ਦੀ ਸਿਆਸਤ ਦਾ ਧੁਰਾ ਬਣੇਗਾ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਖ਼ਾਸ ਤੌਰ 'ਤੇ ਧੂਰੀ ਵਿਧਾਨ ਸਭਾ ਹਲਕੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦਿੱਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿਨ ਗਏ, ਜਦੋਂ ਸੂਬੇ ਦਾ ਮੁਖੀ ਆਪਣੇ ਮਹਿਲਾਂ ਦੇ ਵੱਡੇ-ਵੱਡੇ ਕਮਰਿਆਂ ਤੱਕ ਸੀਮਤ ਰਹਿੰਦਾ ਸੀ, ਜਦੋਂ ਕਿ ਹੁਣ ਮੁੱਖ ਮੰਤਰੀ ਹਮੇਸ਼ਾ ਲੋਕਾਂ ਵਿਚਕਾਰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰ ਕਿਸੇ ਦੀ ਮੁੱਖ ਮੰਤਰੀ ਤੱਕ ਆਸਾਨ ਪਹੁੰਚ ਹੈ, ਜਿਸ ਕਾਰਨ ਹੁਣ ਸੂਬੇ ਦਾ ਹਰ ਮਸਲਾ ਲੋਕਾਂ ਦੀ ਆਸ ਮੁਤਾਬਕ ਤੁਰੰਤ ਹੱਲ ਹੋ ਜਾਂਦਾ ਹੈ।
Punjab Bani 12 January,2024
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲਈ ਵੋਟਾਂ ਦੀ ਰਜਿਸਟਰੇਸ਼ਨ ਜਾਰੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲਈ ਵੋਟਾਂ ਦੀ ਰਜਿਸਟਰੇਸ਼ਨ ਜਾਰੀ ਪਟਿਆਲਾ, 10 ਜਨਵਰੀ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮਾਵਲੀ 1959 ਅਧੀਨ ਗੁਰਦੁਆਰਾ ਵੋਟਰ ਸੂਚੀ ਦੀ ਤਿਆਰੀ ਦਾ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ, ਜਿਸ ਅਨੁਸਾਰ ਮਿਤੀ 29.02.2024 ਤੱਕ ਵੋਟਾਂ ਦੀ ਰਜਿਸਟਰੇਸ਼ਨ ਕੀਤੀ ਜਾਣੀ ਹੈ ਅਤੇ ਮਿਤੀ 01.03.2024 ਨੂੰ ਮੁੱਢਲੀ ਪ੍ਰਕਾਸ਼ਨਾਂ ਕੀਤੀ ਜਾਣੀ ਹੈ। ਉਨ੍ਹਾਂ ਕਿਹਾ ਕਿ ਹਰੇਕ 21 ਸਾਲ ਤੋਂ ਵੱਧ ਉਮਰ ਦਾ ਕੇਸਾਧਾਰੀ ਸਿੱਖ ਜੋ ਆਪਣੇ ਦਾੜ੍ਹੀ ਜਾਂ ਕੇਸਾਂ ਨੂੰ ਨਾ ਕੱਟਦਾ ਹੋਵੇ ਜਾਂ ਸ਼ੇਵ ਨਾ ਕਰਦਾ ਹੋਵੇ ਅਤੇ ਸਿਗਰਟ, ਸ਼ਰਾਬ ਨਾ ਪੀਂਦਾ ਹੋਵੇ ਅਤੇ ਮਾਸ ਦਾ ਸੇਵਨ ਨਾ ਕਰਦਾ ਹੋਵੇ, ਜਿੱਥੇ ਉਹ ਰਹਿੰਦਾ ਹੈ, ਸਬੰਧਤ ਗੁਰਦੁਆਰਾ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਫਾਰਮ ਨੰ. 1 (ਕੇਸਾਧਾਰੀ ਸਿੱਖ ਲਈ) ਭਰ ਕੇ ਪਿੰਡਾਂ/ਸ਼ਹਿਰਾਂ ਵਿੱਚ ਪਟਵਾਰੀਆਂ, ਬੀ.ਐਲ.ਓ, ਡੈਜ਼ੀਗਨੇਟਿਡ ਕਰਮਚਾਰੀਆਂ ਨੂੰ ਦੇ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਵਿੱਚ ਪੈਂਦੇ ਗੁਰਦੁਆਰਾ ਚੋਣ ਹਲਕਾ 52 ਸਮਾਣਾ ਲਈ ਉਪ ਮੰਡਲ ਮੈਜਿਸਟਰੇਟ ਸਮਾਣਾ, 53 ਨਾਭਾ ਅਤੇ 54 ਭਾਦਸੋਂ ਲਈ ਉਪ ਮੰਡਲ ਮੈਜਿਸਟਰੇਟ ਨਾਭਾ, 55-ਡਕਾਲਾ ਅਤੇ 56 ਪਟਿਆਲਾ ਸ਼ਹਿਰ ਲਈ ਉਪ ਮੰਡਲ ਮੈਜਿਸਟਰੇਟ ਪਟਿਆਲਾ, 57 ਸਨੌਰ ਲਈ ਉਪ ਮੰਡਲ ਮੈਜਿਸਟਰੇਟ ਦੁੱਧਨਸਾਧਾਂ ਅਤੇ 59 ਰਾਜਪੁਰਾ ਲਈ ਉਪ ਮੰਡਲ ਮੈਜਿਸਟਰੇਟ ਰਾਜਪੁਰਾ ਦੇ ਦਫ਼ਤਰ ਵਿੱਚ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਪਟਿਆਲਾ ਜ਼ਿਲ੍ਹੇ ਦੇ ਯੋਗ ਵਸਨੀਕਾਂ ਨੂੰ ਗੁਰਦੁਆਰਾ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਨ ਲਈ ਫਾਰਮ ਨੰਬਰ 1 ਭਰ ਕੇ ਤੁਰੰਤ ਸਬੰਧਤ ਕਰਮਚਾਰੀ/ਦਫ਼ਤਰ ਵਿੱਚ ਦੇਣ ਅਤੇ ਵੋਟਰ ਰਜਿਸਟਰੇਸ਼ਨ ਦੀ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਤਾਂ ਜੋ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਅਹਿਮ ਕੰਮ ਵਿੱਚ ਆਪਣੀ ਭਾਗੀਦਾਰੀ ਯਕੀਨੀ ਬਣਾਈ ਜਾਵੇ।
Punjab Bani 10 January,2024
ਲੋਕ ਸਭਾ ਚੋਣਾਂ ਕਾਰਨ ਇੱਕ ਮਹੀਨਾ ਪਹਿਲਾਂ ਹੋਣਗੀਆਂ ਬੋਰਡ ਦੀਆਂ ਪ੍ਰੀਖਿਆਵਾਂ : ਬੈਸ
ਲੋਕ ਸਭਾ ਚੋਣਾਂ ਕਾਰਨ ਇੱਕ ਮਹੀਨਾ ਪਹਿਲਾਂ ਹੋਣਗੀਆਂ ਬੋਰਡ ਦੀਆਂ ਪ੍ਰੀਖਿਆਵਾਂ : ਬੈਸ ਲੁਧਿਆਣਾ : ਸਨਅਤੀ ਸ਼ਹਿਰ ’ਚ ਕੌਮੀ ਸਕੂਲ ਖੇਡਾਂ ਦੀ ਸ਼ੁਰੂਆਤ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਲੋਕ ਸਭਾ ਚੋਣਾਂ ਕਰ ਕੇ ਇਸ ਵਾਰ ਬੋਰਡ ਦੀਆਂ ਪ੍ਰੀਖਿਆਵਾਂ ਇੱਕ ਮਹੀਨਾ ਪਹਿਲਾਂ ਹੋਣਗੀਆਂ। ਸ੍ਰੀ ਬੈਂਸ ਨੇ ਕਿਹਾ ਕਿ ਹੜ੍ਹ ਕਾਰਨ ਪਹਿਲਾਂ ਹੀ ਵਿਦਿਆਰਥੀਆਂ ਨੂੰ ਕਾਫੀ ਛੁੱਟੀਆਂ ਕਰਨੀਆਂ ਪਈਆਂ ਸਨ, ਇਸ ਕਰ ਕੇ ਠੰਢ ਹੋਣ ਦੇ ਬਾਵਜੂਦ ਜ਼ਿਆਦਾ ਛੁੱਟੀਆਂ ਨਹੀਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹੁਣ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਜਿਸ ਕਰ ਕੇ 6 ਫਰਵਰੀ ਤੋਂ ਬੱਚਿਆਂ ਦੇ ਪੇਪਰ ਸ਼ੁਰੂ ਹੋ ਜਾਣਗੇ। ਇਸ ਵਾਰ ਮੈਰੀਟੋਰੀਅਸ ਤੇ ਸਕੂਲ ਆਫ਼ ਐਮੀਨੈਂਸ ਦੇ ਪੇਪਰ ਇਕੱਠੇ ਹੋਣਗੇ। ਸਕੂਲ ਆਫ਼ ਐਮੀਨੈਂਸ ਤੇ ਮੈਰੀਟੋਰੀਅਸ ਦੇ ਬੱਚਿਆਂ ਨੂੰ ਬਰਾਬਰ ਸਹੂਲਤਾਂ ਮਿਲਣਗੀਆਂ। ਬੈਂਸ ਨੇ ਕਿਹਾ ਕਿ ਪ੍ਰਾਈਵੇਟ ਸਕੂਲਾਂ ਨਾਲੋਂ ਵਧੀਆ ਸਹੂਲਤਾਂ ਅੱਜ ਸਰਕਾਰੀ ਸਕੂਲਾਂ ’ਚ ਮਿਲ ਰਹੀਆਂ ਹਨ। ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਰਹੀ ਹੈ। 17.5 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ ਦੇ ਜਵਾਹਰ ਨਗਰ ਸਕੂਲ ਦੀ ਹਾਲਤ ਸੁਧਾਰੀ ਜਾ ਰਹੀ ਹੈ।
Punjab Bani 07 January,2024
ਕਾਂਗਰਸ ਨੇ ਹਰੀਸ਼ ਚੌਧਰੀ ਹਟਾ ਦੇਵੇਦਰ ਯਾਦਵ ਨੁੰ ਬਣਾਇਆ ਕਾਂਗਰਸ ਦਾ ਇੰਚਾਰਜ
ਕਾਂਗਰਸ ਨੇ ਹਰੀਸ਼ ਚੌਧਰੀ ਹਟਾ ਦੇਵੇਦਰ ਯਾਦਵ ਨੁੰ ਬਣਾਇਆ ਕਾਂਗਰਸ ਦਾ ਇੰਚਾਰਜ ਦਿਲੀ : ਦੇਸ਼ ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਵੱਲੋਂ ਵੱਡਾ ਫੇਰਬਦਲ ਕੀਤਾ ਗਿਆ ਹੈ। ਪੀ.ਪੀ.ਸੀ.ਸੀ ਇੰਚਾਰਜ ਹਰੀਸ਼ ਚੌਧਰੀ ਨੂੰ ਹਟਾ ਕੇ ਦੇਵੇਂਦਰ ਯਾਦਵ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਬਣਾਇਆ ਗਿਆ ਹੈ। ਦੱਸ ਦਈਏ ਕਿ ਦੇਵੇਂਦਰ ਯਾਦਵ ਦਿੱਲੀ ਤੋਂ ਕਾਂਗਰਸ ਨੇਤਾ ਹਨ। ਰਾਸ਼ਟਰੀ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਨੇ ਵੱਡਾ ਫੇਰਬਦਲ ਕਰਦੇ ਹੋਏ ਇਹ ਫ਼ੈਸਲਾ ਲਿਆ ਹੈ। ਇੱਕ ਪਾਸੇ ਪੰਜਾਬ ਵਿਚ ਕਾਂਗਰਸ ਵੱਲੋਂ ‘ਆਪ’ ਨਾਲ ਸਮਝੌਤਾ ਕਰਨ ਦੇ ਮੁੱਦੇ ‘ਤੇ ਹੰਗਾਮਾ ਹੋ ਰਿਹਾ ਹੈ, ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਪਟਿਆਲਾ ਵਿਚ ਆਪਣੇ ਪੱਧਰ ‘ਤੇ ਯਤਨ ਕਰ ਰਹੇ ਹਨ। ਜਿਸ ਕਾਰਨ ਕਾਂਗਰਸ ਲਈ ਪੰਜਾਬ ਦੇ ਹਾਲਾਤ ਬਹੁਤ ਚੁਣੌਤੀਪੂਰਨ ਬਣ ਗਏ ਹਨ। ਅਜਿਹੇ ‘ਚ ਕਾਂਗਰਸ ਸੰਗਠਨ ‘ਚ ਬਦਲਾਅ ਕਰਦੇ ਹੋਏ ਇਕ ਨਵੇਂ ਨੌਜਵਾਨ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
Punjab Bani 24 December,2023
ਰਾਜਨੀਤੀ ਵਿਚ ਆਵੇਗੀ ਕੰਗਨਾ ਰਣੌਤ : ਲੜੇਗੀ ਲੋਕ ਸਭਾ ਚੋਣਾਂ
ਰਾਜਨੀਤੀ ਵਿਚ ਆਵੇਗੀ ਕੰਗਨਾ ਰਣੌਤ : ਲੜੇਗੀ ਲੋਕ ਸਭਾ ਚੋਣਾਂ ਚੰਡੀਗੜ੍ਹ : ਇਸ ਵਾਰ ਵੀ ਸਥਾਨਕ ਭਾਜਪਾ ਆਗੂਆਂ ਦੀ ਧੜੇਬੰਦੀ ਦਾ ਫਾਇਦਾ ਕਿਸੇ ਨਵੇਂ ਚਿਹਰੇ ਨੂੰ ਮਿਲ ਸਕਦਾ ਹੈ। ਚੰਡੀਗੜ੍ਹ ਸੀਟ ਲਈ ਕਈ ਵੱਡੇ ਚਿਹਰਿਆਂ ਦੀ ਚਰਚਾ ਹੋ ਰਹੀ ਹੈ। ਅਭਿਨੇਤਰੀ ਕੰਗਨਾ ਰਣੌਤ ਵੀ ਇਨ੍ਹਾਂ 'ਚੋਂ ਇਕ ਹੈ। ਤਿੰਨ ਦਿਨ ਪਹਿਲਾਂ ਅਦਾਕਾਰਾ ਕੰਗਨਾ ਰਣੌਤ ਨੇ ਹਿਮਾਚਲ ਪ੍ਰਦੇਸ਼ ਦੇ ਦੌਰੇ ਦੌਰਾਨ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਨਾਲ ਮੁਲਾਕਾਤ ਕੀਤੀ ਸੀ। ਇਸ ਮੁਲਾਕਾਤ ਤੋਂ ਬਾਅਦ ਉਨ੍ਹਾਂ ਦੇ ਪਿਤਾ ਅਮਰਦੀਪ ਰਣੌਤ ਨੇ ਖੁਦ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਕੰਗਨਾ 2024 ਦੀਆਂ ਲੋਕ ਸਭਾ ਚੋਣਾਂ ਭਾਜਪਾ ਦੀ ਟਿਕਟ 'ਤੇ ਲੜੇਗੀ। ਹਾਲਾਂਕਿ ਅਜੇ ਇਹ ਤੈਅ ਨਹੀਂ ਹੋਇਆ ਹੈ ਕਿ ਉਹ ਕਿਸ ਸੀਟ ਤੋਂ ਚੋਣ ਲੜੇਗੀ। ਕੰਗਨਾ ਦੇ ਪਿਤਾ ਦੇ ਇਸ ਬਿਆਨ ਨਾਲ ਸਿਆਸੀ ਹਲਕਿਆਂ 'ਚ ਮਾਹੌਲ ਫਿਰ ਗਰਮ ਹੋ ਗਿਆ ਹੈ। ਇਸ ਦੀ ਚਰਚਾ ਚੰਡੀਗੜ੍ਹ ਵਿੱਚ ਵੀ ਸ਼ੁਰੂ ਹੋ ਗਈ ਹੈ।
Punjab Bani 20 December,2023
ਪੰਜਾਬ ਸਰਕਾਰ ਨੇ ਭਾਮੇ ਕਲਾਂ ਦੇ ਸਰਪੰਚ ਦੀ ਜ਼ਿਮਨੀ ਚੋਣ ਸਬੰਧੀ ਤਨਖਾਹ ਸਮੇਤ ਛੁੱਟੀ ਐਲਾਨੀ
ਪੰਜਾਬ ਸਰਕਾਰ ਨੇ ਭਾਮੇ ਕਲਾਂ ਦੇ ਸਰਪੰਚ ਦੀ ਜ਼ਿਮਨੀ ਚੋਣ ਸਬੰਧੀ ਤਨਖਾਹ ਸਮੇਤ ਛੁੱਟੀ ਐਲਾਨੀ ਚੰਡੀਗੜ੍ਹ, 20 ਦਸੰਬਰ: ਪੰਜਾਬ ਸਰਕਾਰ ਨੇ ਪਿੰਡ ਭਾਮੇ ਕਲਾਂ, ਤਹਿਸੀਲ ਸਰਦੂਲਗੜ੍ਹ, ਜ਼ਿਲ੍ਹਾ ਮਾਨਸਾ ਵਿਖੇ ਸਰਪੰਚ ਦੀ ਹੋ ਰਹੀ ਜ਼ਿਮਨੀ ਚੋਣ ਨੂੰ ਮੁੱਖ ਰੱਖਦੇ ਹੋਏ ਕਾਮਿਆਂ ਲਈ 24 ਦਸੰਬਰ, 2023 ਨੂੰ ਚੋਣ ਵਾਲੇ ਦਿਨ ਤਨਖਾਹ ਸਮੇਤ ਹਫਤਾਵਰੀ ਛੁੱਟੀ ਦਾ ਐਲਾਨ ਕੀਤਾ ਹੈ। ਇਕ ਬੁਲਾਰੇ ਨੇ ਦੱਸਿਆ ਕਿ ਪਿੰਡ ਭਾਮੇ ਕਲਾਂ, ਤਹਿਸੀਲ ਸਰਦੂਲਗੜ੍ਹ, ਜ਼ਿਲ੍ਹਾ ਮਾਨਸਾ ਵਿਖੇ ਸਰਪੰਚ ਦੀ ਹੋ ਰਹੀ ਜ਼ਿਮਨੀ ਚੋਣ ਬਾਬਤ ਪੰਜਾਬ ਵਿੱਚ ਸਥਿਤ ਦੁਕਾਨਾਂ ਅਤੇ ਤਜਾਰਤੀ ਅਦਾਰਿਆਂ/ ਉਦਯੋਗਿਕ ਅਦਾਰਿਆਂ ਵਿੱਚ ਕੰਮ ਕਰਦੇ ਕਿਰਤੀਆਂ, ਜੋ ਕਿ ਸਬੰਧਤ ਗ੍ਰਾਮ ਪੰਚਾਇਤ ਦੇ ਵੋਟਰ ਹਨ, ਉਨ੍ਹਾਂ ਨੂੰ ਆਪਣੀ ਵੋਟ ਦਾ ਹੱਕ ਸੁਨਿਸ਼ਚਿਤ ਕਰਨ ਲਈ ਮਿਤੀ 24.12.2023 ਦਿਨ ਐਤਵਾਰ ਨੂੰ ਸਰਕਾਰ ਵੱਲੋਂ ਇਨ੍ਹਾਂ ਹਲਕਿਆਂ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਉਨ੍ਹਾਂ ਦੁਕਾਨਾਂ ਅਤੇ ਤਜਾਰਤੀ ਅਦਾਰਿਆਂ/ ਉਦਯੋਗਿਕ ਅਦਾਰਿਆਂ, ਜਿੱਥੇ ਐਤਵਾਰ ਨੂੰ ਨਾਗਾ ਨਹੀਂ ਰੱਖਿਆ ਜਾਂਦਾ ਹੈ, ਲਈ ਤਨਖਾਹ ਸਮੇਤ ਹਫਤਾਵਰੀ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕਿਰਤ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
Punjab Bani 20 December,2023
ਪਟਿਆਲਾ ਲੋਕ ਸਭਾ ਹਲਕੇ 'ਚ ਸੰਵੇਦਨਸ਼ੀਲ ਤੇ ਅਤਿ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਪਛਾਣ ਲਈ ਮੀਟਿੰਗ
ਪਟਿਆਲਾ ਲੋਕ ਸਭਾ ਹਲਕੇ 'ਚ ਸੰਵੇਦਨਸ਼ੀਲ ਤੇ ਅਤਿ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਪਛਾਣ ਲਈ ਮੀਟਿੰਗ -ਵਿਧਾਨ ਸਭਾ ਹਲਕਿਆਂ ਦੇ ਚੋਣ ਅਫ਼ਸਰ ਤੇ ਡੀ.ਐਸ.ਪੀਜ ਆਪਸੀ ਤਾਲਮੇਲ ਨਾਲ ਸੂਚੀ ਤਿਆਰ ਕਰਨ- ਡਿਪਟੀ ਕਮਿਸ਼ਨਰ ਪਟਿਆਲਾ, 19 ਦਸੰਬਰ: ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਪਟਿਆਲਾ ਲੋਕ ਸਭਾ ਹਲਕੇ ਅੰਦਰ ਸੰਵੇਦਨਸ਼ੀਲ ਤੇ ਅਤਿ ਸੰਵੇਨਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਪਛਾਣ ਕਰਨ ਲਈ ਸਮੂਹ ਵਿਧਾਨ ਸਭਾ ਹਲਕਿਆਂ ਦੇ ਚੋਣ ਅਫ਼ਸਰਾਂ-ਕਮ-ਐਸ.ਡੀ.ਐਮਜ਼ ਅਤੇ ਡੀ.ਐਸ.ਪੀਜ਼ ਨਾਲ ਇੱਕ ਬੈਠਕ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਪਟਿਆਲਾ ਲੋਕ ਸਭਾ ਹਲਕੇ ਦੇ ਸਾਰੇ ਪੋਲਿੰਗ ਸਟੇਸ਼ਨਾਂ ਦਾ ਬਰੀਕੀ ਨਾਲ ਸਰਵੇ ਕਰਕੇ ਸਾਰੇ ਚੋਣ ਅਫ਼ਸਰ ਆਪਣੇ ਹਲਕੇ ਦੇ ਡੀ.ਐਸ.ਪੀਜ਼ ਨੂੰ ਨਾਲ ਲੈਕੇ ਆਪਸੀ ਤਾਲਮੇਲ ਨਾਲ ਸੰਵੇਦਨਸ਼ੀਲ ਤੇ ਅਤਿ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਸੂਚੀ ਤਿਆਰ ਕਰਨ। ਸਮੂਹ ਅਧਿਕਾਰੀਆਂ ਨੂੰ ਭਾਰਤ ਦੇ ਚੋਣ ਕਮਿਸ਼ਨ ਦੇ ਆਦੇਸ਼ਾਂ ਨੂੰ ਗੰਭੀਰਤਾ ਨਾਲ ਲੈਣ ਦੇ ਆਦੇਸ਼ ਜਾਰੀ ਕਰਦਿਆਂ ਸਾਕਸ਼ੀ ਸਾਹਨੀ ਨੇ ਕਿਹਾ ਕਿ ਸਿਵਲ ਤੇ ਪੁਲਿਸ ਦੇ ਸੈਕਟਰ ਅਫ਼ਸਰ ਆਪਣੇ ਇਲਾਕਿਆਂ ਦਾ ਦੌਰਾ ਕਰਕੇ ਪਿਛਲੇ ਸਮੇਂ 'ਚ ਹੋਈਆਂ ਚੋਣਾਂ ਦੌਰਾਨ ਪੋਲਿੰਗ ਸਟੇਸ਼ਨਾਂ 'ਤੇ ਹੋਈ ਹਿੰਸਾ, ਦਰਜ ਹੋਏ ਪੁਲਿਸ ਕੇਸਾਂ ਤੇ ਹੋਰ ਅਹਿਮ ਪੱਖਾਂ ਨੂੰ ਲੈਕੇ ਇਹ ਸੂਚੀ ਤਿਆਰ ਕਰਨਗੇ। ਉਨ੍ਹਾਂ ਕਿਹਾ ਕਿ ਲੋਕ ਸਭਾ ਹਲਕੇ 'ਚ ਨਾਕੇ, ਸਟੈਟਿਕ ਨਾਕੇ, ਬਾਹਰੋਂ ਆਉਣ ਵਾਲੀ ਫੋਰਸ ਤੇ ਹੋਰ ਪੱਖਾਂ ਦਾ ਦੀ ਬਾਰੀਕੀ ਨਾਲ ਤਜਵੀਜ ਤਿਆਰ ਕੀਤੀ ਜਾਵੇ। ਮੀਟਿੰਗ 'ਚ ਏ.ਡੀ.ਸੀਜ਼ ਅਨੁਪ੍ਰਿਤਾ ਜੌਹਲ, ਨਵਰੀਤ ਕੌਰ ਸੇਖੋਂ, ਐਸ.ਡੀ.ਐਮਜ਼ ਡਾ. ਇਸਮਤ ਵਿਜੇ ਸਿੰਘ, ਚਰਨਜੀਤ ਸਿੰਘ, ਤਰਸੇਮ ਚੰਦ, ਜਸਲੀਨ ਕੌਰ ਭੁੱਲਰ, ਨਵਦੀਪ ਕੁਮਾਰ, ਏ.ਈ.ਟੀ.ਸੀ. ਕੰਨੂ ਗਰਗ, ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਡੀ.ਐਸ.ਪੀਜ਼ ਸੁਖਅੰਮ੍ਰਿਤ ਸਿੰਘ ਰੰਧਾਵਾ, ਗੁਰਦੇਵ ਸਿੰਘ ਧਾਲੀਵਾਲ, ਸੁਰਿੰਦਰ ਮੋਹਨ, ਦਵਿੰਦਰ ਅੱਤਰੀ, ਦਲਜੀਤ ਸਿੰਘ ਵਿਰਕ, ਦਲਬੀਰ ਸਿੰਘ ਗਿੱਲ, ਨੇਹਾ ਅਗਰਵਾਲ ਅਤੇ ਚੋਣ ਤਹਿਸੀਲਦਾਰ ਰਾਮਜੀ ਲਾਲ ਵੀ ਮੌਜੂਦ ਸਨ।
Punjab Bani 19 December,2023
ਗ੍ਰਾਮ ਪੰਚਾਇਤਾਂ ਦੀਆਂ ਵੋਟਾਂ ਸਬੰਧੀ ਦਾਅਵੇ ਅਤੇ ਇਤਰਾਜ਼ ਦੇਣ ਦੀਆਂ ਤਾਰੀਖਾਂ ਦਾ ਐਲਾਨ
ਗ੍ਰਾਮ ਪੰਚਾਇਤਾਂ ਦੀਆਂ ਵੋਟਾਂ ਸਬੰਧੀ ਦਾਅਵੇ ਅਤੇ ਇਤਰਾਜ਼ ਦੇਣ ਦੀਆਂ ਤਾਰੀਖਾਂ ਦਾ ਐਲਾਨ ਚੰਡੀਗੜ੍ਹ, 13 ਦਸੰਬਰ: ਰਾਜ ਚੋਣ ਕਮਿਸ਼ਨ ਨੇ ਮਿਤੀ 09.12.2023 ਦੇ ਆਪਣੇ ਹੁਕਮਾਂ ਰਾਹੀਂ ਪੰਜਾਬ ਵਿੱਚ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਲਈ ਸ਼ਡਿਊਲ ਜਾਰੀ ਕੀਤਾ ਹੈ। ਆਮ ਲੋਕਾਂ ਦੀ ਜਾਣਕਾਰੀ ਲਈ ਹੈ ਕਿ ਉਹ 21.12.2023 ਤੋਂ 29.12.2023 ਤੱਕ (ਦੋਵੇਂ ਤਾਰੀਖਾਂ ਸਮੇਤ) ਆਪਣੀਆਂ ਵੋਟਾਂ ਸਬੰਧੀ ਆਪਣੇ ਦਾਅਵੇ ਅਤੇ ਇਤਰਾਜ਼ ਜ਼ਿਲ੍ਹੇ ਦੇ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਕੋਲ ਦੇ ਸਕਦੇ ਹਨ। ਇਕ ਬੁਲਾਰੇ ਨੇ ਦੱਸਿਆ ਕਿ ਆਮ ਗ੍ਰਾਮ ਪੰਚਾਇਤ ਚੋਣਾਂ ਲਈ ਵਰਤੀਆਂ ਜਾਣ ਵਾਲੀਆਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 07.01.2024 ਨੂੰ ਕੀਤੀ ਜਾਵੇਗੀ।
Punjab Bani 13 December,2023
ਮੋਦੀ ਸਰਕਾਰ ਦੇ 9 ਸਾਲ ਚੰਗੇ ਸ਼ਾਸਨ, ਵਿਕਾਸ ਅਤੇ ਖੁਸ਼ਹਾਲੀ ਦੇ ਇੱਕ ਸ਼ਾਨਦਾਰ ਉਦਾਹਰਣ ਬਣ ਗਏ ਹਨ: ਰਾਸ਼ਟਰੀ ਪ੍ਰਧਾਨ ਵਨਾਤੀ ਸ਼੍ਰੀਨਿਵਾਸਨ
ਮੋਦੀ ਸਰਕਾਰ ਦੇ 9 ਸਾਲ ਚੰਗੇ ਸ਼ਾਸਨ, ਵਿਕਾਸ ਅਤੇ ਖੁਸ਼ਹਾਲੀ ਦੇ ਇੱਕ ਸ਼ਾਨਦਾਰ ਉਦਾਹਰਣ ਬਣ ਗਏ ਹਨ: ਰਾਸ਼ਟਰੀ ਪ੍ਰਧਾਨ ਵਨਾਤੀ ਸ਼੍ਰੀਨਿਵਾਸਨ ਮੈਂ ਸਾਡੇ ਪ੍ਰਧਾਨ ਵਨਾਤੀ ਸ੍ਰੀਨਿਵਾਸਨ ਦਾ ਗੁਰੂ ਕੀ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਪਹਿਲੀ ਫੇਰੀ 'ਤੇ ਸੁਆਗਤ ਕਰਦੀ ਹਾਂ: ਜੈ ਇੰਦਰ ਕੌਰ ਮੋਦੀ ਸਰਕਾਰ ਦਾ ਮਹਿਲਾ ਰਾਖਵਾਂਕਰਨ ਬਿੱਲ ਸਭ ਤੋਂ ਉੱਚੇ ਪੱਧਰ 'ਤੇ ਸਮਾਵੇਸ਼ੀ ਸ਼ਾਸਨ ਨੂੰ ਯਕੀਨੀ ਬਣਾਉਣ ਲਈ ਇੱਕ ਇਤਿਹਾਸਕ ਕਦਮ ਹੈ: ਭਾਜਪਾ ਮਹਿਲਾ ਮੋਰਚਾ ਪ੍ਰਧਾਨ ਅੰਮ੍ਰਿਤਸਰ, 13 ਦਸੰਬਰ ਭਾਰਤੀ ਜਨਤਾ ਪਾਰਟੀ ਪੰਜਾਬ, ਮਹਿਲਾ ਮੋਰਚਾ ਨੇ ਜੈ ਇੰਦਰ ਕੌਰ ਦੇ ਸੂਬਾ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਆਪਣੀ ਪਹਿਲੀ ਸੂਬਾ ਕਾਰਜਕਾਰਨੀ ਦੀ ਮੀਟਿੰਗ ਅੱਜ ਅੰਮ੍ਰਿਤਸਰ ਵਿਖੇ ਕੀਤੀ। ਮੀਟਿੰਗ ਦੀ ਪ੍ਰਧਾਨਗੀ ਕੌਮੀ ਪ੍ਰਧਾਨ ਵਨਾਥੀ ਸ੍ਰੀਨਿਵਾਸਨ, ਸੂਬਾ ਪ੍ਰਧਾਨ ਜੈ ਇੰਦਰ ਕੌਰ ਅਤੇ ਸੂਬਾ ਪ੍ਰਭਾਰੀ ਉਪਦੇਸ਼ ਅੰਦੋਤਰਾ ਨੇ ਕੀਤੀ। ਪੰਜਾਬ ਮਹਿਲਾ ਮੋਰਚਾ ਦੇ ਸੂਬਾ ਕਾਰਜਕਾਰਨੀ ਮੈਂਬਰਾਂ ਦੀ ਟੀਮ ਨੂੰ ਸੰਬੋਧਨ ਕਰਦਿਆਂ ਵਨਾਤੀ ਸ੍ਰੀਨਿਵਾਸਨ ਨੇ ਕਿਹਾ ਕਿ, "ਮੈਂ ਪੰਜਾਬ ਦੇ ਲੋਕਾਂ ਦੇ ਉਨ੍ਹਾਂ ਨਿੱਘੇ ਪਿਆਰ ਅਤੇ ਸਨੇਹ ਲਈ ਧੰਨਵਾਦੀ ਹਾਂ ਜੋ ਉਨ੍ਹਾਂ ਨੇ ਮੇਰੇ ਪੰਜਾਬ ਆਉਣ ਤੋਂ ਬਾਅਦ ਮੇਰੇ 'ਤੇ ਵਰ੍ਹਾਈ ਹੈ, ਮੈਂ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕੀਤੇ ਅਤੇ ਇਤਿਹਾਸਕ ਜਲ੍ਹਿਆਂਵਾਲਾ ਬਾਗ ਵਿਖੇ ਜਾਣਾ ਮੇਰੇ ਲਈ ਅਸਲ ਅਨੁਭਵ ਰਿਹਾ ਹੈ ਅਤੇ ਮੈਂ ਇਨ੍ਹਾਂ ਯਾਦਾਂ ਨੂੰ ਹਮੇਸ਼ਾ ਯਾਦ ਰੱਖਾਂਗੀ।” ਮੋਦੀ ਸਰਕਾਰ ਦੀਆਂ ਨੀਤੀਆਂ ਬਾਰੇ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ 9 ਸਾਲਾਂ ਦੇ ਕਾਰਜਕਾਲ ਦੇਸ਼ ਵਿੱਚ ਚੰਗੇ ਪ੍ਰਸ਼ਾਸਨ, ਵਿਕਾਸ ਅਤੇ ਖੁਸ਼ਹਾਲੀ ਦੀ ਇੱਕ ਸ਼ਾਨਦਾਰ ਮਿਸਾਲ ਬਣ ਗਏ ਹਨ। ਮੋਦੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੇ ਲੋਕਾਂ ਦਾ ਦਿਲ ਜਿੱਤ ਲਿਆ ਹੈ, ਜੋਕਿ ਹਾਲ ਵਿੱਚ ਹੋਈਆਂ 3 ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਸ਼ਾਨਦਾਰ ਜਿੱਤ ਨਾਲ ਦੁਹਰਾਇਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀ ਉਸਾਰੀ, 1984 ਦੇ ਦੰਗਿਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਅਫਗਾਨਿਸਤਾਨ ਤੋਂ ਪੂਰੇ ਸਤਿਕਾਰ ਨਾਲ ਭਾਰਤ ਲਿਆਉਣਾ ਆਦਿ ਕੁਝ ਅਹਿਜੇ ਕਦਮ ਹਨ ਜੀ ਮੋਦੀ ਸਰਕਾਰ ਵੱਲੋਂ ਸਿੱਖਾਂ ਅਤੇ ਪੰਜਾਬੀ ਭਾਈਚਾਰੇ ਦੀ ਬਿਹਤਰੀ ਲਈ ਚੁੱਕੇ ਗਏ ਹਨ। ਹੁਣ ਮਹਿਲਾ ਮੋਰਚੇ ਦੇ ਹਰੇਕ ਵਰਕਰ ਦਾ ਫਰਜ਼ ਬਣਦਾ ਹੈ ਕਿ ਉਹ ਮੋਦੀ ਸਰਕਾਰ ਦੇ ਇਨ੍ਹਾਂ ਅਤੇ ਹੋਰ ਸਾਰੇ ਕੰਮਾਂ ਨੂੰ ਪੰਜਾਬ ਦੀ ਆਮ ਜਨਤਾ ਤੱਕ ਪਹੁੰਚਾਉਣ।” ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜੈ ਇੰਦਰ ਕੌਰ ਨੇ ਕਿਹਾ, "ਸਭ ਤੋਂ ਪਹਿਲਾਂ ਸਾਡੀ ਰਾਸ਼ਟਰੀ ਪ੍ਰਧਾਨ ਸ਼੍ਰੀਮਤੀ ਵਨਾਥੀ ਸ਼੍ਰੀਨਿਵਾਸਨ ਜੀ ਦਾ ਸ਼੍ਰੀ ਅੰਮ੍ਰਿਤਸਰ ਸਾਹਿਬ ਦੀ ਪਹਿਲੀ ਫੇਰੀ 'ਤੇ ਸਵਾਗਤ ਕਰਨਾ ਅਤੇ ਸਾਡੇ ਸਾਰਿਆਂ ਲਈ ਵਨਾਥੀ ਜੀ ਦਾ ਮਾਰਗਦਰਸ਼ਨ ਪ੍ਰਾਪਤ ਕਰਨਾ ਇੱਕ ਗਿਆਨ ਭਰਪੂਰ ਅਨੁਭਵ ਰਿਹਾ ਹੈ। ਮੈਂ ਉਨ੍ਹਾਂ ਨੂੰ ਭਰੋਸਾ ਦਿਵਾਉਂਦੀ ਹਾਂ ਕਿ ਪੰਜਾਬ ਮਹਿਲਾ ਮੋਰਚਾ ਸੂਬੇ ਵਿੱਚ ਪਾਰਟੀ ਦੀ ਬਿਹਤਰੀ ਲਈ ਸਖ਼ਤ ਮਿਹਨਤ ਕਰੇਗਾ।" ਮੋਦੀ ਸਰਕਾਰ ਦੀਆਂ ਮਹਿਲਾ ਪੱਖੀ ਨੀਤੀਆਂ ਬਾਰੇ ਗੱਲ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ, ''ਨਾਰੀ ਸ਼ਕਤੀ ਵੰਦਨ ਅਧਿਨਿਯਮ (ਮਹਿਲਾ ਰਿਜ਼ਰਵੇਸ਼ਨ ਬਿੱਲ) ਔਰਤਾਂ ਦੇ ਸਸ਼ਕਤੀਕਰਨ ਅਤੇ ਉੱਚ ਪੱਧਰ 'ਤੇ ਸਮਾਵੇਸ਼ੀ ਸ਼ਾਸਨ ਨੂੰ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਦਾ ਇਤਿਹਾਸਕ ਕਦਮ ਸੀ। ਮੋਦੀ ਜੀ ਅਤੇ ਜੇਪੀ ਨੱਡਾ ਦੀ ਅਗਵਾਈ ਅਤੇ ਸ਼੍ਰੀਮਤੀ ਵਨਾਤੀ ਸ਼੍ਰੀਨਿਵਾਸਨ ਜੀ ਦੀ ਅਗਵਾਈ ਵਿੱਚ ਬੇਟੀ ਪੜ੍ਹਾਓ, ਬੇਟੀ ਬਚਾਓ ਵਰਗੇ ਕਈ ਪ੍ਰੋਗਰਾਮ ਮਹਿਲਾ ਮੋਰਚਾ ਵਲੋਂ ਸ਼ੁਰੂ ਕੀਤੇ ਗਏ ਹਨ।"
Punjab Bani 13 December,2023
ਪੰਜਾਬ ਚੋਣ ਕਮੀਸਨ ਨੇ ਡੀਸੀ ਦਫ਼ਤਰਾਂ ਨੁੰ ਭੇਜੇ ਨੋਟੀਫਿਕੇਸ਼ਨ, ਜਨਵਰੀ ਵਿਚ ਹੋ ਸਕਦੀਆਂ ਹਨ ਗ੍ਰਾਮ ਪੰਚਾਇਤ ਚੋਣਾਂ
ਪੰਜਾਬ ਚੋਣ ਕਮੀਸਨ ਨੇ ਡੀਸੀ ਦਫ਼ਤਰਾਂ ਨੁੰ ਭੇਜੇ ਨੋਟੀਫਿਕੇਸ਼ਨ, ਜਨਵਰੀ ਵਿਚ ਹੋ ਸਕਦੀਆਂ ਹਨ ਗ੍ਰਾਮ ਪੰਚਾਇਤ ਚੋਣਾਂ ਪੰਜਾਬ : ਪੰਜਾਬ ਵਿੱਚ ਗ੍ਰਾਮ ਪੰਚਾਇਤ ਚੋਣਾਂ ਅਗਲੇ ਸਾਲ ਜਨਵਰੀ ਮਹੀਨੇ 2024 ਵਿੱਚ ਹੋ ਸਕਦੀਆਂ ਹਨ। ਇਸ ਸਬੰਧੀ ਪੰਜਾਬ ਚੋਣ ਕਮਿਸ਼ਨ ਵੱਲੋਂ ਸੂਬੇ ਦੇ ਡੀਸੀ ਦਫ਼ਤਰਾਂ ਨੂੰ ਨੋਟੀਫਿਕੇਸ਼ਨ ਭੇਜ ਦਿੱਤਾ ਗਿਆ ਹੈ। ਨੋਟੀਫਿਕੇਸ਼ਨ ਅਨੁਸਾਰ ਅੰਤਿਮ ਵੋਟਰ ਸੂਚੀ 7 ਜਨਵਰੀ ਤੱਕ ਪ੍ਰਕਾਸ਼ਿਤ ਕੀਤੀ ਜਾਣੀ ਹੋਵੇਗੀ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੂਬੇ ਵਿੱਚ 11 ਦਸੰਬਰ ਤੋਂ 18 ਦਸੰਬਰ ਤੱਕ ਗ੍ਰਾਮ ਪੰਚਾਇਤ ਚੋਣਾਂ ਲਈ ਵੋਟਰ ਸੂਚੀਆਂ ਤਿਆਰ ਕਰਨ ਲਈ ਕਿਹਾ ਗਿਆ ਸੀ। ਪਰ ਹੁਣ ਨਵੇਂ ਨੋਟੀਫਿਕੇਸ਼ਨ ਅਨੁਸਾਰ ਵੋਟਰ ਸੂਚੀਆਂ ਦਾ ਡਰਾਫਟ ਨੋਟੀਫਿਕੇਸ਼ਨ 20 ਦਸੰਬਰ ਤੱਕ ਤਿਆਰ ਕਰਨਾ ਹੋਵੇਗਾ। ਇਸ ਤੋਂ ਬਾਅਦ ਡਰਾਫਟ ਨੋਟੀਫਿਕੇਸ਼ਨ ਵਿੱਚ ਦਾਅਵੇ ਅਤੇ ਇਤਰਾਜ਼ਾਂ ਨੂੰ 5 ਜਨਵਰੀ ਤੱਕ ਕਲੀਅਰ ਕਰਨਾ ਹੋਵੇਗਾ। ਫਿਰ 7 ਜਨਵਰੀ ਤੱਕ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਦੇ ਮੱਦੇਨਜ਼ਰ ਪੰਜਾਬ ਵਿੱਚ ਜਨਵਰੀ ਵਿੱਚ ਗ੍ਰਾਮ ਪੰਚਾਇਤ ਚੋਣਾਂ ਕਰਵਾਏ ਜਾਣ ਦੀ ਸੰਭਾਵਨਾ ਹੈ।
Punjab Bani 11 December,2023
ਕਾਂਗਰਸ ਛਡੇਗੀ ਛੱਤੀਸਗੜ੍ਹ ਪਹਿਲੀ ਵੋਟਿੰਗ ਵਿੱਚ ਹੋਇਆ ਸਪੱਸਟ : ਪੀਐਮ ਮੋਦੀ
ਕਾਂਗਰਸ ਛਡੇਗੀ ਛੱਤੀਸਗੜ੍ਹ ਪਹਿਲੀ ਵੋਟਿੰਗ ਵਿੱਚ ਹੋਇਆ ਸਪੱਸਟ : ਪੀਐਮ ਮੋਦੀ ਛੱਤੀਸਗੜ੍ਹ, 13 ਨਵੰਬਰ -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਛੱਤੀਸਗੜ੍ਹ ਦੇ ਮੁੰਗੇਲੀ ਵਿੱਚ ਇੱਕ ਜਨ ਸਭਾ ਵਿੱਚ ਕਿਹਾ ਕਿ ਵੋਟਿੰਗ ਦੇ ਪਹਿਲੇ ਪੜਾਅ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਕਾਂਗਰਸ ਛੱਤੀਸਗੜ੍ਹ ਛੱਡ ਰਹੀ ਹੈ। ਪੀਐਮ ਮੋਦੀ ਨੇ ਕਿਹਾ ਕਿ ਅੱਜ ਜਦੋਂ ਮੈਂ ਮਹਾਮਾਇਆ ਮਾਈ ਦੀ ਇਸ ਧਰਤੀ ‘ਤੇ ਮੁੰਗੇਲੀ ਆਇਆ ਹਾਂ ਤਾਂ ਪੂਰਾ ਛੱਤੀਸਗੜ੍ਹ ਕਾਂਗਰਸ ਦੇ ਕੁਸ਼ਾਸਨ ਦੇ ਅੰਤ ਦਾ ਜਸ਼ਨ ਮਨਾ ਰਿਹਾ ਹੈ। ਪਹਿਲਾ ਪੜਾਅ - ਕਾਂਗਰਸ ਹਾਰੀ, ਦੂਜੇ ਪੜਾਅ - ਕਾਂਗਰਸ ਤਬਾਹ ਹੋ ਗਈ। ਪਹਿਲੇ ਪੜਾਅ ਦੀ ਵੋਟਿੰਗ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਕਾਂਗਰਸ ਛੱਤੀਸਗੜ੍ਹ ਤੋਂ ਹਾਰ ਰਹੀ ਹੈ। ਪੀਐਮ ਮੋਦੀ ਨੇ ਕਿਹਾ ਕਿ ਮੈਂ ਪਹਿਲੇ ਪੜਾਅ ਵਿੱਚ ਭਾਜਪਾ ਦੇ ਹੱਕ ਵਿੱਚ ਭਾਰੀ ਵੋਟਾਂ ਪਾਉਣ ਲਈ ਛੱਤੀਸਗੜ੍ਹ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਅੱਜ ਮੈਂ ਖਾਸ ਤੌਰ ‘ਤੇ ਛੱਤੀਸਗੜ੍ਹ ਦੀਆਂ ਔਰਤਾਂ ਅਤੇ ਨੌਜਵਾਨਾਂ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ। ਮੈਂ ਉਨ੍ਹਾਂ ਦੇ ਮਜ਼ਬੂਤ ਫੈਸਲੇ, ਉਨ੍ਹਾਂ ਦੇ ਵਿਸ਼ਵਾਸ ਅਤੇ ਭਾਜਪਾ ਪ੍ਰਤੀ ਲਗਾਵ ਨੂੰ ਸਤਿਕਾਰ ਨਾਲ ਸਲਾਮ ਕਰਦਾ ਹਾਂ। ਪੀਐਮ ਮੋਦੀ ਨੇ ਕਿਹਾ ਕਿ ਤੁਸੀਂ ਇਸ ਸੂਰਜ ਵਿੱਚ ਤਪੱਸਿਆ ਕਰ ਰਹੇ ਹੋ। ਮੈਂ ਤੁਹਾਡੀ ਤਪੱਸਿਆ ਵਿਅਰਥ ਨਹੀਂ ਜਾਣ ਦਿਆਂਗਾ। ਤੁਹਾਡੀ ਦ੍ਰਿੜਤਾ ਦੇ ਬਦਲੇ, ਮੈਂ ਤੈਨੂੰ ਵਿਕਸਤ ਕਰਕੇ ਵਾਪਸ ਕਰ ਦਿਆਂਗਾ। ਇਹ ਮੇਰੀ ਗਾਰੰਟੀ ਹੈ। ਹਰ ਪਾਸੇ ਇੱਕ ਹੀ ਗੂੰਜ ਹੈ- 3 ਦਸੰਬਰ ਨੂੰ ਭਾਜਪਾ ਆ ਰਹੀ ਹੈ। ਪੀਐਮ ਮੋਦੀ ਨੇ ਕਿਹਾ ਕਿ ਭਾਜਪਾ ਦੇ ਆਉਣ ਦਾ ਮਤਲਬ ਹੈ ਕਿ ਛੱਤੀਸਗੜ੍ਹ ਦਾ ਤੇਜ਼ੀ ਨਾਲ ਵਿਕਾਸ ਹੋਵੇਗਾ। ਨੌਜਵਾਨਾਂ ਦੇ ਸੁਪਨੇ ਪੂਰੇ ਹੋਣਗੇ। ਇੱਥੋਂ ਦੀਆਂ ਮਹਤਾਰੀ ਭੈਣਾਂ ਦਾ ਜੀਵਨ ਸੁਖਾਲਾ ਹੋ ਜਾਵੇਗਾ। ਭ੍ਰਿਸ਼ਟਾਚਾਰ ‘ਤੇ ਕਾਬੂ, ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਕਾਰਵਾਈ। ਪੀਐਮ ਮੋਦੀ ਨੇ ਕਿਹਾ ਕਿ ਭਾਜਪਾ ਦਾ ਟ੍ਰੈਕ ਰਿਕਾਰਡ ਅਤੇ ਗਾਰੰਟੀ ਦੋਵੇਂ ਹੀ ਇਹ ਹਨ ਕਿ ਭਾਜਪਾ ਨੇ ਇਸਨੂੰ ਬਣਾਇਆ ਹੈ ਅਤੇ ਭਾਜਪਾ ਇਸਨੂੰ ਬਿਹਤਰ ਬਣਾਏਗੀ। ਛੱਤੀਸਗੜ੍ਹ ਵਿੱਚ ਕਾਂਗਰਸ ਸਰਕਾਰ ਦੇ ਜਾਣ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ। ਉਹਨਾਂ ਕਾਂਗਰਸੀ ਆਗੂਆਂ ਦੀ ਵਿਦਾਈ ਦਾ ਸਮਾਂ ਆ ਗਿਆ ਹੈ ਜਿਹਨਾਂ ਨੇ ਤੁਹਾਨੂੰ 5 ਸਾਲ ਲੁੱਟਿਆ ਹੈ। ਪੀਐਮ ਮੋਦੀ ਨੇ ਕਿਹਾ ਕਿ ਤੁਸੀਂ ਕੱਲ੍ਹ ਦੀਵਾਲੀ ਮਨਾਈ। ਪਰ ਆਉਣ ਵਾਲੀ ਦੇਵ ਦੀਵਾਲੀ ਛੱਤੀਸਗੜ੍ਹ ਲਈ ਇੱਕ ਨਵੀਂ ਖੁਸ਼ੀ ਅਤੇ ਉਤਸ਼ਾਹ ਲੈ ਕੇ ਆਵੇਗੀ। ਛੱਤੀਸਗੜ੍ਹ ਨੂੰ ਲੁੱਟਣ ਵਾਲੀ ਕਾਂਗਰਸ ਦੀਵਾਲੀ ‘ਤੇ ਕਿਤੇ ਨਜ਼ਰ ਨਹੀਂ ਆਵੇਗੀ।
Punjab Bani 13 November,2023
ਕਾਂਗਰਸ ਨੇ ਜਾਰੀ ਕੀਤੀ 33 ਉਮੀਦਵਾਰਾਂ ਦੀ ਪਹਿਲੀ ਸੂਚੀ, ਗਹਲੋਤ-ਪਾਇਲਟ ਸਮੇਤ ਕਈ ਨਾਂ ਸ਼ਾਮਲ
ਕਾਂਗਰਸ ਨੇ ਜਾਰੀ ਕੀਤੀ 33 ਉਮੀਦਵਾਰਾਂ ਦੀ ਪਹਿਲੀ ਸੂਚੀ, ਗਹਲੋਤ-ਪਾਇਲਟ ਸਮੇਤ ਕਈ ਨਾਂ ਸ਼ਾਮਲ ਜੈਪੁਰ : ਰਾਜਸਥਾਨ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਲੜੀ ਵਿੱਚ ਇਸ ਨੇ ਸ਼ਨੀਵਾਰ ਨੂੰ 33 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ। ਇਸ ਸੂਚੀ ਵਿੱਚ ਮੁੱਖ ਮੰਤਰੀ ਅਸ਼ੋਕ ਗਹਲੋਤ, ਸਚਿਨ ਪਾਇਲਟ ਤੇ ਸੀਪੀ ਜੋਸ਼ੀ ਦੇ ਨਾਂ ਵੀ ਸ਼ਾਮਲ ਹਨ। ਕਾਂਗਰਸ ਵੱਲੋਂ ਜਾਰੀ ਸੂਚੀ ਅਨੁਸਾਰ ਸੀਐੱਮ ਅਸ਼ੋਕ ਗਹਲੋਤ ਨੂੰ ਸਦਰਪੁਰਾ ਤੋਂ, ਸਚਿਨ ਪਾਇਲਟ ਨੂੰ ਟੋਂਕ ਤੋਂ, ਸੀਪੀ ਜੋਸ਼ੀ ਨੂੰ ਨਾਥਦੁਆਰਾ ਤੋਂ, ਦਿਵਿਆ ਮਦੇਰਨਾ ਨੂੰ ਓਸੀਆਂ ਤੋਂ, ਗੋਵਿੰਦ ਸਿੰਘ ਡੋਟਾਸਰਾ ਨੂੰ ਲਕਸ਼ਮਣਗੜ੍ਹ ਤੋਂ ਤੇ ਕ੍ਰਿਸ਼ਨਾ ਪੂਨੀਆ ਨੂੰ ਸਾਦੁਲਪੁਰ ਤੋਂ ਉਮੀਦਵਾਰ ਬਣਾਇਆ ਗਿਆ ਹੈ। ਕਾਂਗਰਸ ਦੀ ਪਹਿਲੀ ਸੂਚੀ ਅਨੁਸਾਰ ਨੌਹਰ ਤੋਂ ਅਮਿਤ ਚਚਾਨ, ਕੋਲਾਇਤ ਤੋਂ ਭੰਵਰ ਸਿੰਘ ਭਾਟੀ, ਸੁਜਾਨਗੜ੍ਹ ਤੋਂ ਮਨੋਜ ਮੇਘਵਾਲ, ਮੰਡਵਾ ਤੋਂ ਰੀਟਾ ਚੌਧਰੀ, ਵਿਰਾਟਨਗਰ ਤੋਂ ਇੰਦਰਜੀਤ ਸਿੰਘ ਗੁਰਜਰ, ਮਾਲਵੀਆ ਨਗਰ ਤੋਂ ਡਾ: ਅਰਚਨਾ ਸ਼ਰਮਾ ਤੇ ਪੁਸ਼ਪੇਂਦਰ ਭਾਰਦਵਾਜ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਮੁੰਡਾਵਰ ਤੋਂ ਲਲਿਤ ਕੁਮਾਰ ਯਾਦਵ, ਅਲਵਰ ਦਿਹਾਤੀ ਤੋਂ ਟਿਕਰਾਮ ਜੂਲੀ, ਸੀਕਰਾਈ ਤੋਂ ਮਮਤਾ ਭੁਪੇਸ਼, ਸਵਾਈ ਮਾਧੋਪੁਰ ਤੋਂ ਦਾਨਿਸ਼ ਅਬਰਾਰ, ਲਾਡਨੂਨ ਤੋਂ ਮੁਕੇਸ਼ ਭਕਾਰ, ਡਿਡਵਾਨਾ ਤੋਂ ਚੇਤਨ ਸਿੰਘ ਚੌਧਰੀ ਤੇ ਜੈਲ ਤੋਂ ਮੰਜੂ ਦੇਵੀ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ। ਸੂਚੀ ਅਨੁਸਾਰ ਡਿਗਾਨਾ ਤੋਂ ਵਿਜੇਪਾਲ ਮਿਰਧਾ, ਜੋਧਪੁਰ ਤੋਂ ਮਨੀਸ਼ਾ ਪਨਵਾਰ, ਲੂਨੀ ਤੋਂ ਮਹਿੰਦਰ ਵਿਸ਼ਨੋਈ, ਵੱਲਭਨਗਰ ਤੋਂ ਪ੍ਰੀਤੀ ਗਜੇਂਦਰ ਸਿੰਘ, ਕੁਸ਼ਲਗੜ੍ਹ ਤੋਂ ਰਮੀਲਾ ਖਾਡੀਆ, ਪ੍ਰਤਾਪਗੜ੍ਹ ਤੋਂ ਰਾਮਲਾਲ ਮੀਨਾ ਤੇ ਮੰਡਲਗੜ੍ਹ ਤੋਂ ਵਿਵੇਕ ਧਾਕੜ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ।
Punjab Bani 21 October,2023
ਮੱਧ ਪ੍ਰਦੇਸ਼ ਲਈ BJP ਨੇ ਵੀ 92 ਉਮੀਦਵਾਰ ਐਲਾਨੇ
ਮੱਧ ਪ੍ਰਦੇਸ਼ ਲਈ BJP ਨੇ ਵੀ 92 ਉਮੀਦਵਾਰ ਐਲਾਨੇ ਭੋਪਾਲ : ਕਾਂਗਰਸ ਨੇ ਹਾਲੇ ਕੁੱਝ ਸਮਾਂ ਪਹਿਲਾਂ ਹੀ ਰਾਜਸਥਾਨ ਵਿਚ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਸੀ ਅਤੇ ਹੁਣ ਭਾਜਪਾ ਨੇ ਵੀ ਮੱਧ ਪ੍ਰਦੇਸ਼ ਲਈ ਆਪਣੇ ਉਮੀਦਵਾਰ ਐਲਾਨ ਦਿੱਤੇ ਹਨ। ਮਿਲੀ ਜਾਣਕਾਰੀ ਅਨੁਸਾਰ ਭਾਰਤੀ ਜਨਤਾ ਪਾਰਟੀ ਨੇ ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ 92 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਮੱਧ ਪ੍ਰਦੇਸ਼ ਵਿੱਚ 17 ਨਵੰਬਰ ਨੂੰ ਵੋਟਾਂ ਪੈਣਗੀਆਂ।
Punjab Bani 21 October,2023
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣ ਲਈ ਵੋਟਾਂ ਦੀ ਰਜਿਸਟਰੇਸ਼ਨ ਜਾਰੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣ ਲਈ ਵੋਟਾਂ ਦੀ ਰਜਿਸਟਰੇਸ਼ਨ ਜਾਰੀ -15 ਨਵੰਬਰ ਤੱਕ ਕਰਵਾਈ ਜਾ ਸਕਦੀ ਹੈ ਰਜਿਸਟਰੇਸ਼ਨ ਪਟਿਆਲਾ, 21 ਅਕਤੂਬਰ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮਾਵਲੀ 1959 ਅਧੀਨ ਗੁਰਦੁਆਰਾ ਵੋਟਾਂ ਦੀ ਰਜਿਸਟਰੇਸ਼ਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਜੋ 15 ਨਵੰਬਰ 2023 ਤੱਕ ਜਾਰੀ ਰਹੇਗਾ ਹੈ ਅਤੇ ਮਿਤੀ 05 ਦਸੰਬਰ 2023 ਨੂੰ ਮੁੱਢਲੀ ਪ੍ਰਕਾਸ਼ਨਾਂ ਕੀਤੀ ਜਾਵੇਗੀ ਹੈ। ਉਨ੍ਹਾਂ ਦੱਸਿਆ ਕਿ ਹਰੇਕ 21 ਸਾਲ ਤੋਂ ਵੱਧ ਉਮਰ ਦਾ ਕੇਸਾਧਾਰੀ ਸਿੱਖ ਜੋ ਆਪਣੇ ਦਾੜ੍ਹੀ ਜਾਂ ਕੇਸਾਂ ਨੂੰ ਨਾ ਕੱਟਦਾ ਹੋਵੇ ਅਤੇ ਫਾਰਮ ਵਿੱਚ ਦਰਜ਼ ਨਿਯਮਾਂ ਦਾ ਪਾਲਣਾ ਕਰਦੇ ਹੋਵੇ ਜਿੱਥੇ ਉਹ ਰਹਿੰਦਾ ਹੈ, ਸਬੰਧਤ ਗੁਰਦੁਆਰਾ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਫਾਰਮ ਨੰ. 1 (ਕੇਸਾਧਾਰੀ ਸਿੱਖ ਲਈ) ਭਰ ਕੇ ਪਿੰਡਾਂ ਵਿੱਚ ਪਟਵਾਰੀਆਂ ਅਤੇ ਸ਼ਹਿਰਾਂ ਵਿੱਚ ਸਬੰਧਤ ਉਪ-ਮੰਡਲ ਮੈਜਿਸਟਰੇਟ ਵੱਲੋਂ ਨਿਯੁਕਤ ਕਰਮਚਾਰੀਆਂ ਨੂੰ ਦੇ ਸਕਦਾ ਹੈ। ਇਸ ਫਾਰਮ ਨੂੰ ਸਰਕਾਰ ਵੱਲੋਂ ਜਾਰੀ ਕੀਤੇ ਆਧਾਰ ਕਾਰਡ ਦੁਆਰਾ ਜਾਂ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਨਾਖ਼ਤੀ ਕਾਰਡ ਤੋਂ ਵੋਟਰ ਦਾ ਨਾਮ, ਮਾਤਾ/ਪਿਤਾ/ਪਤੀ ਦਾ ਨਾਮ ਆਦਿ ਦੀ ਤਸਦੀਕ ਅਤੇ ਪੁਸ਼ਟੀ ਕੀਤੀ ਜਾਵੇਗੀ ਅਤੇ ਨੰਬਰ ਲਿਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਵਿੱਚ 07 ਗੁਰਦੁਆਰਾ ਚੋਣ ਹਲਕੇ 52 ਸਮਾਣਾ, 53 ਨਾਭਾ, 54 ਭਾਦਸੋਂ, 55-ਡਕਾਲਾ, 56 ਪਟਿਆਲਾ ਸ਼ਹਿਰ, 57 ਸਨੌਰ, 59 ਰਾਜਪੁਰਾ ਪੈਂਦੇ ਹਨ। ਇਸ ਲਈ ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਗੁਰਦੁਆਰਾ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਨ ਲਈ ਸਬੰਧਤ ਪਿੰਡ ਦੇ ਪਟਵਾਰੀ ਅਤੇ ਸ਼ਹਿਰ ਦੀ ਸਥਿਤੀ ਵਿੱਚ ਨਿਯੁਕਤ ਕਰਮਚਾਰੀ ਨੂੰ ਆਪਣਾ ਫਾਰਮ ਨੰ. 1 ਭਰ ਕੇ ਮਿਥੇ ਸਮੇਂ ਵਿੱਚ ਦਿੱਤਾ ਜਾਵੇ ਅਤੇ ਵੋਟਰ ਰਜਿਸਟਰੇਸ਼ਨ ਦੀ ਇਸ ਮੁਹਿੰਮ ਵਿੱਚ ਹਿੱਸਾ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਅਹਿਮ ਕੰਮ ਵਿੱਚ ਆਪਣੀ ਭਾਗੀਦਾਰੀ ਯਕੀਨੀ ਬਣਾਈ ਜਾਵੇ।
Punjab Bani 21 October,2023
ਭਾਰਤੀ ਚੋਣ ਕਮਿਸ਼ਨ ਨੇ ਨੈਸ਼ਨਲ ਮੀਡੀਆ ਐਵਾਰਡ- 2023 ਲਈ ਅਰਜ਼ੀਆਂ ਮੰਗੀਆਂ
ਭਾਰਤੀ ਚੋਣ ਕਮਿਸ਼ਨ ਨੇ ਨੈਸ਼ਨਲ ਮੀਡੀਆ ਐਵਾਰਡ- 2023 ਲਈ ਅਰਜ਼ੀਆਂ ਮੰਗੀਆਂ ਚੰਡੀਗੜ੍ਹ, 20 ਅਕਤੂਬਰ: ਭਾਰਤੀ ਚੋਣ ਕਮਿਸ਼ਨ ਨੇ ‘‘ਰਾਸ਼ਟਰੀ ਮੀਡੀਆ ਐਵਾਰਡ-2023’’ ਲਈ ਮੀਡੀਆ ਕਰਮੀਆਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਹੈ। ਇਹ ਐਵਾਰਡ ਮੀਡੀਆ ਕਰਮੀਆਂ ਨੂੰ ਸਾਲ 2023 ਦੌਰਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਬਾਰੇ ਸਿੱਖਿਅਤ ਕਰਨ ਅਤੇ ਜਾਗਰੂਕ ਕਰਨ ਸਬੰਧੀ ਵਧੀਆ ਮੁਹਿੰਮ ਚਲਾਉਣ ਲਈ ਦਿੱਤੇ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਚੋਣ ਕਮਿਸ਼ਨ ਦੇ ਇਕ ਬੁਲਾਰੇ ਨੇ ਦੱਸਿਆ ਕਿ ਕੁੱਲ ਚਾਰ ਐਵਾਰਡ ਦਿੱਤੇ ਜਾਣਗੇ, ਜਿਨ੍ਹਾਂ ਵਿੱਚ-ਇੱਕ ਐਵਾਰਡ ਪ੍ਰਿੰਟ ਮੀਡੀਆ ਲਈ, ਇੱਕ ਇਲੈਕਟ੍ਰਾਨਿਕ (ਟੈਲੀਵਿਜ਼ਨ) ਮੀਡੀਆ, ਇੱਕ ਇਲੈਕਟ੍ਰਾਨਿਕ (ਰੇਡੀਓ) ਮੀਡੀਆ ਅਤੇ ਇੱਕ ਆਨਲਾਈਨ (ਇੰਟਰਨੈਟ)/ਸੋਸ਼ਲ ਮੀਡੀਆ ਨੂੰ ਦਿੱਤਾ ਜਾਵੇਗਾ । ਇਹ ਐਵਾਰਡ ਚੋਣ ਪ੍ਰਕਿਰਿਆ ਬਾਰੇ ਲੋਕਾਂ ਨੂੰ ਜਾਗਰੂਕ ਕਰਨ, ਚੋਣਾਂ ਸੰਬੰਧੀ ਆਈ.ਟੀ. ਐਪਲੀਕੇਸ਼ਨਾਂ, ਵਿਲੱਖਣ/ਦੂਰ–ਦੁਰਾਡੇ ਦੇ ਪੋਲਿੰਗ ਸਟੇਸ਼ਨਾਂ ਬਾਰੇ ਜਾਣਕਾਰੀ ਦੇਣ ਅਤੇ ਆਮ ਲੋਕਾਂ ਵਿੱਚ ਵੋਟਾਂ ਰਜਿਸਟਰ ਕਰਵਾਉਣ ਅਤੇ ਵੋਟਾਂ ਪਾਉਣ ਸਬੰਧੀ ਜਾਗਰੂਕਤਾ ਪੈਦਾ ਕਰਕੇ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ਮੀਡੀਆ ਹਾਊਸਾਂ ਵੱਲੋਂ ਪਾਏ ਸ਼ਾਨਦਾਰ ਯੋਗਦਾਨ ਨੂੰ ਮਾਨਤਾ ਦੇਣ ਲਈ ਹਨ। ਉਨ੍ਹਾਂ ਦੱਸਿਆ ਕਿ ਇਹ ਐਵਾਰਡ ਪ੍ਰਸ਼ੰਸਾ ਪੱਤਰ ਅਤੇ ਸੀਟੇਸ਼ਨ ਦੇ ਰੂਪ ਵਿੱਚ ਹੋਣਗੇ ਅਤੇ ਮੀਡੀਆ ਕਰਮੀਆਂ ਨੂੰ ‘ਰਾਸ਼ਟਰੀ ਵੋਟਰ ਦਿਵਸ’- 25 ਜਨਵਰੀ 2024 ਨੂੰ ਦਿੱਤੇ ਜਾਣਗੇ। ਇਸ ਸਬੰਧ ਵਿੱਚ ਐਂਟਰੀਆਂ ਨਿਰਧਾਰਤ ਸਮੇਂ ਤੋਂ ਪਹਿਲਾਂ ਪ੍ਰਕਾਸ਼ਿਤ ਜਾਂ ਪ੍ਰਸਾਰਿਤ ਕਰ ਦਿੱਤੀਆਂ ਜਾਣ। ਬੁਲਾਰੇ ਅਨੁਸਾਰ ਅੰਗਰੇਜ਼ੀ/ਹਿੰਦੀ ਤੋਂ ਇਲਾਵਾ ਕਿਸੇ ਹੋਰ ਭਾਸ਼ਾ ਵਿੱਚ ਦਰਜ ਐਂਟਰੀਆਂ ਦੇ ਨਾਲ ਅੰਗਰੇਜ਼ੀ ਅਨੁਵਾਦ ਦੀ ਲੋੜ ਹੋਵੇਗੀ, ਅਜਿਹਾ ਨਾ ਹੋਣ ਦੀ ਸੂਰਤ ਵਿੱਚ ਬਿਨੈ ਅਸਵੀਕਾਰ ਕੀਤਾ ਜਾ ਸਕਦਾ ਹੈ। ਬੁਲਾਰੇ ਨੇ ਦੱਸਿਆ ਕਿ ਸਾਰੀਆਂ ਐਂਟਰੀਆਂ 10 ਦਸੰਬਰ, 2023 ਤੋਂ ਪਹਿਲਾਂ ਅੰਡਰ ਸੈਕਟਰੀ (ਸੰਚਾਰ), ਭਾਰਤੀ ਚੋਣ ਕਮਿਸ਼ਨ, ਨਿਰਵਾਚਨ ਸਦਨ, ਅਸ਼ੋਕਾ ਰੋਡ, ਨਵੀਂ ਦਿੱਲੀ 110001 ’ਤੇ ਪਹੁੰਚ ਜਾਣੀਆਂ ਚਾਹੀਦੀਆਂ ਹਨ। ਇਹ ਈਮੇਲ media-division@eci.gov.in. ’ਤੇ ਵੀ ਭੇਜੀਆਂ ਜਾ ਸਕਦੀਆਂ ਹਨ। ਵਧੇਰੇ ਜਾਣਕਾਰੀ ਵੈੱਬਸਾਈਟ https://eci.gov.in/ ਤੋਂ ਡਾਊਨਲੋਡ ਕੀਤੀ ਜਾ ਸਕਦੀ ਹੈ।
Punjab Bani 20 October,2023
ਆਮ ਆਦਮੀ ਪਾਰਟੀ ਨੇ ਪੰਜਾਬ ਦੇ ਸਾਰੇ ਬਲਾਕ ਪ੍ਰਧਾਨਾਂ ਤੇ ਸਰਕਲ ਇੰਚਾਰਜਾਂ ਦੇ ਅਹੁਦੇ ਭੰਗ
ਆਮ ਆਦਮੀ ਪਾਰਟੀ ਨੇ ਪੰਜਾਬ ਦੇ ਸਾਰੇ ਬਲਾਕ ਪ੍ਰਧਾਨਾਂ ਤੇ ਸਰਕਲ ਇੰਚਾਰਜਾਂ ਦੇ ਅਹੁਦੇ ਭੰਗ ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਸਾਰੇ ਬਲਾਕ ਪ੍ਰਧਾਨਾਂ ਤੇ ਸਰਕਲ ਇੰਚਾਰਜਾਂ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਹਟਾ ਦਿੱਤਾ ਹੈ। ਜਲਦੀ ਹੀ ਸਾਰੇ ਅਹੁਦਿਆਂ 'ਤੇ ਨਵੀਆਂ ਨਿਯੁਕਤੀਆਂ ਕੀਤੀਆਂ ਜਾਣਗੀਆਂ। ਪਾਰਟੀ ਦੇ ਕੌਮੀ ਜਨਰਲ ਸਕੱਤਰ ਸੰਗਠਨ ਡਾ. ਸੰਦੀਪ ਪਾਠਕ, ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਤੇ ਕਾਰਜਕਾਰੀ ਪ੍ਰਧਾਨ ਪ੍ਰਿੰ. ਬੁੱਧਰਾਮ ਨੇ ਇਹ ਹੁਕਮ ਜਾਰੀ ਕੀਤੇ ਹਨ |
Punjab Bani 14 October,2023
ਪੰਜਾਬ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
ਪੰਜਾਬ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ ਨਗਰ ਨਿਗਮ ਚੋਣਾਂ ਦਾ ਬਿਗਲ ਵੱਜਿਆ ਚੰਡੀਗੜ੍ਹ, 12 ਅਕਤੂਬਰ 2023- ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦਾ ਬਿਗਲ ਵਜਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਇਹ ਚੋਣਾਂ ਕਰਵਾਉਣ ਲਈ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਹੈ। ਪੰਜਾਬ ਸਰਕਾਰ ਨੇ ਪੰਜ ਨਗਰ ਨਿਗਮਾਂ ਦੀਆਂ ਚੋਣਾਂ ਕਰਵਾਉਣ ਲਈ ਲਿਖਿਆ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਅਗਸਤ ਮਹੀਨੇ ਵਿੱਚ ਜਾਰੀ ਕੀਤੇ ਗਏ ਹੁਕਮਾਂ ਤੋਂ ਬਾਅਦ ਪੰਜਾਬ ਸਰਕਾਰ ਇਨ੍ਹਾਂ ਚੋਣਾਂ ਸਬੰਧੀ ਹਰਕਤ ਵਿੱਚ ਆਈ ਅਤੇ ਵਾਰਡਬੰਦੀ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਗਈ।
Punjab Bani 12 October,2023
21 ਅਕਤੂਬਰ ਤੋਂ 15 ਨਵੰਬਰ ਦਰਮਿਆਨ ਹੋਵੇਗੀ ਗੁਰਦੁਆਰਾ ਚੋਣਾਂ ਲਈ ਵੋਟਾਂ ਦੀ ਰਜਿਸਟਰੇਸ਼ਨ
21 ਅਕਤੂਬਰ ਤੋਂ 15 ਨਵੰਬਰ ਦਰਮਿਆਨ ਹੋਵੇਗੀ ਗੁਰਦੁਆਰਾ ਚੋਣਾਂ ਲਈ ਵੋਟਾਂ ਦੀ ਰਜਿਸਟਰੇਸ਼ਨ ਪਟਿਆਲਾ, 10 ਅਕਤੂਬਰ: ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਜੀ ਵੱਲੋਂ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮਾਵਲੀ 1959 ਅਧੀਨ ਗੁਰਦੁਆਰਾ ਵੋਟਰ ਸੂਚੀ ਦੀ ਤਿਆਰੀ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਸ ਪ੍ਰੋਗਰਾਮ ਅਨੁਸਾਰ ਮਿਤੀ: 21.10.2023 ਤੋਂ ਮਿਤੀ: 15.11.2023 ਤੱਕ ਵੋਟਾਂ ਦੀ ਰਜਿਸਟਰੇਸ਼ਨ ਕੀਤੀ ਜਾਣੀ ਹੈ ਅਤੇ ਮਿਤੀ: 05.12.2023 ਨੂੰ ਮੁੱਢਲੀ ਪ੍ਰਕਾਸ਼ਨਾਂ ਕੀਤੀ ਜਾਣੀ ਹੈ। ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਹਰੇਕ 21 ਸਾਲ ਤੋਂ ਵੱਧ ਉਮਰ ਦਾ ਕੇਸਾਧਾਰੀ ਸਿੱਖ ਜੋ ਆਪਣੇ ਦਾੜ੍ਹੀ ਜਾਂ ਕੇਸਾਂ ਨੂੰ ਨਾ ਕੱਟਦਾ ਹੋਵੇ ਜਾਂ ਸ਼ੇਵ ਨਾ ਕਰਦਾ ਹੋਵੇ ਅਤੇ ਸਿਗਰਟ, ਸ਼ਰਾਬ ਨਾ ਪੀਂਦਾ ਹੋਵੇ ਅਤੇ ਮਾਸ ਦਾ ਸੇਵਨ ਨਾ ਕਰਦਾ ਹੋਵੇ, ਜਿੱਥੇ ਉਹ ਰਹਿੰਦਾ ਹੈ, ਸਬੰਧਤ ਗੁਰਦੁਆਰਾ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਫਾਰਮ ਨੰ. 1 (ਕੇਸਾਧਾਰੀ ਸਿੱਖ ਲਈ) ਭਰ ਕੇ ਪਿੰਡਾਂ ਵਿੱਚ ਪਟਵਾਰੀਆਂ ਅਤੇ ਸ਼ਹਿਰਾਂ ਵਿੱਚ ਸਬੰਧਤ ਉਪ-ਮੰਡਲ ਮੈਜਿਸਟਰੇਟ ਵੱਲੋਂ ਨਿਯੁਕਤ ਕਰਮਚਾਰੀਆਂ ਨੂੰ ਦੇ ਸਕਦਾ ਹੈ। ਇਸ ਫਾਰਮ ਨੂੰ ਸਰਕਾਰ ਵੱਲੋਂ ਜਾਰੀ ਕੀਤੇ ਆਧਾਰ ਕਾਰਡ ਦੁਆਰਾ ਜਾਂ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਨਾਖ਼ਤੀ ਕਾਰਡ ਤੋਂ ਵੋਟਰ ਦਾ ਨਾਮ, ਮਾਤਾ/ਪਿਤਾ/ਪਤੀ ਦਾ ਨਾਮ ਆਦਿ ਦੀ ਤਸਦੀਕ ਅਤੇ ਪੁਸ਼ਟੀ ਕੀਤੀ ਜਾਵੇਗੀ ਅਤੇ ਨੰਬਰ ਲਿਖਿਆ ਜਾਵੇਗਾ। ਜ਼ਿਲ੍ਹਾ ਪਟਿਆਲਾ ਵਿੱਚ 07 ਗੁਰਦੁਆਰਾ ਚੋਣ ਹਲਕੇ 52 ਸਮਾਣਾ, 53 ਨਾਭਾ, 54 ਭਾਦਸੋਂ, 55-ਡਕਾਲਾ, 56 ਪਟਿਆਲਾ ਸ਼ਹਿਰ, 57 ਸਨੌਰ, 59 ਰਾਜਪੁਰਾ ਪੈਂਦੇ ਹਨ। ਇਸ ਲਈ ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਗੁਰਦੁਆਰਾ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਨ ਲਈ ਸਬੰਧਤ ਪਿੰਡ ਦੇ ਪਟਵਾਰੀ ਅਤੇ ਸ਼ਹਿਰ ਦੀ ਸਥਿਤੀ ਵਿੱਚ ਨਿਯੁਕਤ ਕਰਮਚਾਰੀ ਨੂੰ ਆਪਣਾ ਫਾਰਮ ਨੰ. 1 ਭਰ ਕੇ ਮਿਥੇ ਸਮੇਂ ਵਿੱਚ ਦਿੱਤਾ ਜਾਵੇ ਅਤੇ ਵੋਟਰ ਰਜਿਸਟਰੇਸ਼ਨ ਦੀ ਇਸ ਮੁਹਿੰਮ ਵਿੱਚ ਹਿੱਸਾ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਅਹਿਮ ਕੰਮ ਵਿੱਚ ਆਪਣੀ ਭਾਗੀਦਾਰੀ ਯਕੀਨੀ ਬਣਾਈ ਜਾਵੇ।
Punjab Bani 10 October,2023
ਪੰਜਾਬ ਸਰਕਾਰ ਵੱਲੋਂ ਰੇਤ/ਬੱਜਰੀ ਨੂੰ ਸਸਤੇ ਭਾਅ ‘ਤੇ ਯਕੀਨੀ ਬਣਾਉਣ ਲਈ 34 ਮਾਈਨਿੰਗ ਕਲੱਸਟਰ ਜਲਦ ਕੀਤੇ ਜਾਣਗੇ ਲੋਕਾਂ ਨੂੰ ਸਮਰਪਿਤ
ਮਾਈਨਿੰਗ ਕਲੱਸਟਰਾਂ ‘ਤੇ 5.5 ਰੁਪਏ/ਕਿਊ. ਫੁੱਟ ਦੇ ਹਿਸਾਬ ਨਾਲ ਉਪਲਬਧ ਹੋਵੇਗਾ ਰੇਤਾ : ਗੁਰਮੀਤ ਸਿੰਘ ਮੀਤ ਹੇਅਰ ਖਣਨ ਅਤੇ ਭੂ-ਵਿਗਿਆਨ ਮੰਤਰੀ ਵੱਲੋਂ ਪਬਲਿਕ ਮਾਈਨਿੰਗ ਸਾਈਟਾਂ ਬਾਰੇ ਜਾਇਜ਼ਾ ਲੈਣ ਲਈ ਕੀਤੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਚੰਡੀਗੜ, 6 ਜੂਨ: ਸੂਬੇ ਦੇ ਲੋਕਾਂ ਨੂੰ ਵਾਜਿਬ ਰੇਟਾਂ ’ਤੇ ਰੇਤਾ/ਬੱਜਰੀ ਉਪਲਬਧ ਕਰਵਾਉਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 34 ਕਮਰਸ਼ੀਅਲ ਮਾਈਨਿੰਗ ਸਾਈਟਾਂ ਨੂੰ ਕਾਰਜਸ਼ੀਲ ਕਰਨ ਲਈ ਪੂਰੀ ਤਰਾਂ ਤਿਆਰ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਖਣਨ ਤੇ ਭੂ-ਵਿਗਿਆਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਸੂਬੇ ਵਿੱਚ ਇਨਾਂ ਨਵੇਂ ਕਮਰਸ਼ੀਅਲ ਮਾਈਨਿੰਗ ਕਲੱਸਟਰਾਂ ਦੇ ਚਾਲੂ ਹੋਣ ਨਾਲ ਲੋਕ ਆਪਣੇ ਘਰਾਂ ਨੇੜਲੀਆਂ ਥਾਵਾਂ ਤੋਂ ਰੇਤ/ਬੱਜਰੀ ਪ੍ਰਾਪਤ ਕਰ ਸਕਣਗੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 100 ਕਮਰਸ਼ੀਅਲ ਕਲੱਸਟਰਾਂ ਨੂੰ ਚਾਲੂ ਕਰਨ ਦਾ ਟੀਚਾ ਹੈ। ਉਨਾਂ ਕਿਹਾ ਕਿ ਜਨਤਕ ਮਾਈਨਿੰਗ ਸਾਈਟਾਂ ਦੇ ਪ੍ਰਚਲਤ ਰੇਟਾਂ ਵਾਂਗ ਹੀ ਕਮਰਸ਼ੀਅਲ ਮਾਈਨਿੰਗ ਕਲੱਸਟਰਾਂ ‘ਤੇ ਵੀ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ ਰੇਤਾ/ਬੱਜਰੀ ਉਪਲਬਧ ਹੋਵੇਗਾ । ਖਣਨ ਅਤੇ ਭੂ-ਵਿਗਿਆਨ ਮੰਤਰੀ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 102 ਲੱਖ ਮੀਟਿ੍ਰਕ ਟਨ ਦੀ ਸਮਰੱਥਾ ਵਾਲੇ ਲਗਭਗ ਇਨਾਂ 22 ਮਾਈਨਿੰਗ ਕਲੱਸਟਰਾਂ ਦੀ ਕਾਰਜ ਪ੍ਰਕਿਰਿਆ ਲਗਭਗ ਪੂਰੀ ਹੋ ਚੁੱਕੀ ਹੈ ਅਤੇ 21 ਲੱਖ ਮੀਟਿ੍ਰਕ ਟਨ ਦੀ ਸਮਰੱਥਾ ਵਾਲੇ 12 ਮਾਈਨਿੰਗ ਕਲੱਸਟਰਾਂ ਦੀ ਨਿਲਾਮੀ ਪ੍ਰਕਿਰਿਆ ਅਧੀਨ ਹੈ। ਉਹਨਾਂ ਨੇ ਸਾਰੇ ਸਬੰਧਤ ਡੀ.ਐਮ.ਓਜ ਨੂੰ ਸਾਰੀ ਪ੍ਰਕਿਰਿਆ ਨੂੰ ਜਲਦ ਤੋਂ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ । ਕੈਬਨਿਟ ਮੰਤਰੀ ਰਾਜ ਵਿੱਚ ਮੌਜੂਦਾ ਜਨਤਕ ਮਾਈਨਿੰਗ ਸਾਈਟਾਂ ਦਾ ਜਾਇਜ਼ਾ ਲੈਣ ਲਈ ਮਗਸੀਪਾ ਵਿਖੇ ਖਣਨ ਅਤੇ ਭੂ-ਵਿਗਿਆਨ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੌਜੂਦਾ ਸਮੇਂ ਵਿੱਚ, ਰਾਜ ਵਿੱਚ 60 ਜਨਤਕ ਮਾਈਨਿੰਗ ਸਾਈਟਾਂ ਹਨ। ਮੀਟਿੰਗ ਵਿੱਚ ਖਣਨ ਤੇ ਭੂ-ਵਿਗਿਆਨ ਦੇ ਸਕੱਤਰ ਗੁਰਕੀਰਤ ਕਿਰਪਾਲ ਸਿੰਘ, ਖਣਨ ਤੇ ਭੂ-ਵਿਗਿਆਨ ਦੇ ਵਿਭਾਗ ਦੇ ਡਾਇਰੈਕਟਰ ਡੀ.ਪੀ.ਐਸ. ਖਰਬੰਦਾ, ਚੀਫ ਇੰਜਨੀਅਰਿੰਗ ਡਰੇਨੇਜ-ਕਮ-ਮਾਈਨਜ਼ ਐਂਡ ਜੀਓਲੋਜੀ ਐਨ. ਕੇ. ਜੈਨ ਅਤੇ ਸਾਰੇ ਫੀਲਡ ਅਫਸਰ ਹਾਜ਼ਰ ਸਨ। ਮੀਤ ਹੇਅਰ ਨੇ ਫੀਲਡ ਅਫਸਰਾਂ ਨੂੰ ਹਦਾਇਤ ਕੀਤੀ ਕਿ ਜਨਤਕ ਮਾਈਨਿੰਗ ਸਾਈਟਾਂ ‘ਤੇ ਨਿਰਪੱਖ ਢੰਗ ਨਾਲ ਸੇਵਾਵਾਂ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਫੀਲਡ ਅਫਸਰ ਇਹ ਯਕੀਨੀ ਬਣਾਉਣ ਕਿ ਜੇਕਰ ਕੋਈ ਲੇਬਰ ਪਿੰਡ ਦੇ ਬਾਹਰੋਂ ਆਉਂਦੀ ਹੈ ਤਾਂ ਸਥਾਨਕ ਮਜਦੂਰਾਂ ਦੁਆਰਾ ਉਹਨਾਂ ਨੂੰ ਰੋਕਿਆ ਨਾ ਜਾਵੇ ਅਤੇ ਜੇਕਰ ਕੋਈ ਵਿਅਕਤੀ/ਗਾਹਕ ਆਪਣੀ ਲੇਬਰ ਖੁਦ ਨਾਲ ਹੀ ਲੈ ਕੇ ਆਇਆ ਹੈ ਤਾਂ ਸਥਾਨਕ ਲੋਕਾਂ ਦੁਆਰਾ ਇਸਦਾ ਵਿਰੋਧ ਨਹੀਂ ਕੀਤਾ ਜਾਣਾ ਚਾਹੀਦਾ ਅਤੇ ਸਾਈਟ ‘ਤੇ ਕਿਸੇ ਵੀ ਵਿਅਕਤੀ ਵੱਲੋਂ ਅਪਣਾਏ ਜਾ ਰਹੇ ਜ਼ੋਰ-ਜਬਰਦਸਤੀ ਵਾਲੇ ਵਤੀਰੇ ਨਾਲ ਸਖਤੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ। ਉਨਾਂ ਸਬੰਧਤ ਅਧਿਕਾਰੀਆਂ ਨੂੰ ਆਪਣੇ ਅਧਿਕਾਰ ਖੇਤਰ ਵਿੱਚ ਜਨਤਕ ਮਾਈਨਿੰਗ ਸਾਈਟਾਂ ਦੀ ਸਬੰਧਤ ਡੀ.ਐਮ.ਓਜ ਦੁਆਰਾ ਨਿਯਮਤ ਨਿਰੀਖਣ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਆਗਾਮੀ ਮੌਨਸੂਨ ਸੀਜਨ ਨੂੰ ਧਿਆਨ ਵਿੱਚ ਰੱਖਦੇ ਹੋਏ, ਸਾਰੇ ਡੀਐਮਓਜ ਨੂੰ ਆਮ ਲੋਕਾਂ ਲਈ ਰੇਤ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਖੇਤੀਬਾੜੀ ਮਾਈਨਿੰਗ ਸਾਈਟਾਂ ਨੂੰ ਨਿਰਧਾਰਤ ਕਰਨ ਦੇ ਨਿਰਦੇਸ਼ ਦਿੱਤੇ । ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਨੇ ਫੀਲਡ ਦਫਤਰਾਂ ਵੱਲੋਂ ਨਾਜਾਇਜ ਮਾਈਨਿੰਗ ਵਿਰੁੱਧ ਕੀਤੀ ਗਈ ਕਾਰਵਾਈ ਦਾ ਵੀ ਜਾਇਜ਼ਾ ਲਿਆ। ਸਾਰੇ ਡੀ.ਐਮ.ਓਜ ਨੂੰ ਗੈਰ-ਕਾਨੂੰਨੀ ਮਾਈਨਿੰਗ ਨਾਲ ਸਖਤੀ ਨਾਲ ਨਜਿੱਠਣ ਅਤੇ ਡਿਫਾਲਟਰਾਂ ਵਿਰੁੱਧ ਐਫਆਈਆਰ/ਚਲਾਨ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ।
News 06 June,2023
-ਜਲੰਧਰ ਦੀ ਜਨਤਾ ਨੇ ਵਿਰੋਧੀਆਂ ਵੱਲੋਂ ਕੀਤੀ ਜਾ ਰਹੀ ਨਫ਼ਰਤ ਤੇ ਨਾਂਹ-ਪੱਖੀ ਸਿਆਸਤ ਨੂੰ ਰੱਦ ਕੀਤਾ: ਮੁੱਖ ਮੰਤਰੀ
ਮੁੱਖ ਮੰਤਰੀ ਵੱਲੋਂ ਪਟਿਆਲਾ ਵਿੱਚ ਨਵਾਂ ਬਣਿਆ ਬੱਸ ਅੱਡਾ ਲੋਕਾਂ ਨੂੰ ਸਮਰਪਿਤ -ਯਾਤਰੀਆਂ ਲਈ ਜਨਤਕ ਆਵਾਜਾਈ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਮੌਜੂਦਾ ਬੱਸ ਸਟੈਂਡ ਤੋਂ ਇਲੈਕਟ੍ਰਿਕ ਬੱਸਾਂ ਚੱਲਣਗੀਆਂ -ਇਕ ਸਾਲ ਵਿੱਚ ਪਟਿਆਲਾ ਵਿੱਚ ਕੈਪਟਨ ਦੇ ਸਮੁੱਚੇ ਕਾਰਜਕਾਲ ਨਾਲੋਂ ਵੱਧ ਵਾਰ ਆਉਣ ਦਾ ਕੀਤਾ ਦਾਅਵਾ -ਸੂਬੇ ਦੀ ਭਲਾਈ ਤੇ ਲੋਕਾਂ ਦੀ ਖ਼ੁਸ਼ਹਾਲੀ ਦੀ ਵਚਨਬੱਧਤਾ ਦੁਹਰਾਈ -ਪੰਜਾਬ ਵਿਰੋਧੀ ਤੇ ਲੋਕ ਵਿਰੋਧੀ ਸਟੈਂਡ ਲਈ ਵਿਰੋਧੀਆਂ ਦੀ ਕੀਤੀ ਆਲੋਚਨਾ ਪਟਿਆਲਾ, 16 ਮਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਜਲੰਧਰ ਦੇ ਵੋਟਰਾਂ ਨੇ ਸੂਬਾ ਸਰਕਾਰ ਦੀਆਂ ਵਿਕਾਸ ਮੁਖੀ ਨੀਤੀਆਂ ਦੇ ਹੱਕ ਵਿੱਚ ਫਤਵਾ ਦੇ ਕੇ ਰਵਾਇਤੀ ਪਾਰਟੀਆਂ ਦੇ ਨਾਂਹ-ਪੱਖੀ ਅਤੇ ਨਫ਼ਰਤੀ ਰਾਜਨੀਤੀ ਦੇ ਪ੍ਰਾਪੇਗੰਡਾ ਨੂੰ ਰੱਦ ਕੀਤਾ। ਇੱਥੇ ਨਵਾਂ ਬਣਿਆ ਬੱਸ ਅੱਡਾ ਲੋਕਾਂ ਨੂੰ ਸਮਰਪਿਤ ਕਰਨ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਲੰਧਰ ਸੰਸਦੀ ਹਲਕੇ ਦੇ ਵੋਟਰਾਂ ਨੇ ਸਕੂਲ ਆਫ ਐਮੀਨੈਂਸ, ਆਮ ਆਦਮੀ ਕਲੀਨਿਕਾਂ, ਬੇਮਿਸਾਲ ਵਿਕਾਸ ਤੇ ਲੋਕਾਂ ਦੀ ਭਲਾਈ ਦੇ ਹੱਕ ਵਿੱਚ ਵੋਟਾਂ ਪਾਈਆਂ ਹਨ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਨੇ ਵਿਕਾਸ ਦੇ ਨਾਮ ਉਤੇ ਵੋਟਾਂ ਮੰਗੀਆਂ ਸਨ, ਜਦੋਂ ਕਿ ਵਿਰੋਧੀਆਂ ਨੇ ਜਾਤ ਤੇ ਫਿਰਕਿਆਂ ਦੇ ਨਾਮ ਉਤੇ ਵੋਟਾਂ ਮੰਗੀਆਂ। ਭਗਵੰਤ ਮਾਨ ਨੇ ਕਿਹਾ ਕਿ ਜਲੰਧਰ ਦੇ ਲੋਕਾਂ ਨੇ ਸੂਬਾ ਸਰਕਾਰ ਦੇ ਹੱਕ ਵਿੱਚ ਵੱਡਾ ਫਤਵਾ ਦੇ ਕੇ ਵਿਰੋਧੀਆਂ ਨੂੰ ਚੁੱਪ ਕਰਵਾ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਜਿੱਤ ਨੇ ਉਨ੍ਹਾਂ ਨੂੰ ਹੋਰ ਜ਼ਿਆਦਾ ਸਮਰਪਣ ਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਦੀ ਭਾਵਨਾ ਨਾਲ ਭਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਾਲੇ ਤੱਕ ਨਵੇਂ ਚੁਣੇ ਹੋਏ ਸੰਸਦ ਮੈਂਬਰ ਨੇ ਸਹੁੰ ਵੀ ਨਹੀਂ ਚੁੱਕੀ ਪਰ ਸਾਡੀ ਸਰਕਾਰ ਨੇ ਜਲੰਧਰ ਦੇ ਵਿਆਪਕ ਵਿਕਾਸ ਲਈ ਖਾਕਾ ਪਹਿਲਾਂ ਹੀ ਤਿਆਰ ਕਰ ਲਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਲੋਕਾਂ ਨਾਲ ਕੀਤੇ ਵਾਅਦਿਆਂ ਦੀ ਪੂਰਤੀ ਲਈ ਭਲਕੇ ਜਲੰਧਰ ਦਾ ਦੌਰਾ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਰਵਾਇਤੀ ਪਾਰਟੀਆਂ ਦੇ ਜ਼ਿੱਦੀ ਆਗੂ ਪਿਛਲੇ ਕਈ ਦਹਾਕਿਆਂ ਤੋਂ ਸੱਤਾ ਵਿੱਚ ਰਹਿਣ ਕਾਰਨ ਹੰਕਾਰੀ ਹੋ ਗਏ ਸਨ। ਉਨ੍ਹਾਂ ਕਿਹਾ ਕਿ ਇਹ ਆਗੂ ਪਿਛਲੇ ਕਈ ਸਾਲਾਂ ਤੋਂ ਲੋਕਾਂ ਨੂੰ ਭਰਮਾ ਰਹੇ ਸਨ ਪਰ ਹੁਣ ਲੋਕਾਂ ਨੇ ਉਨ੍ਹਾਂ ਨੂੰ ਸਬਕ ਸਿਖਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਸਿਆਸਤ ਵਿੱਚ ਹਰੇਕ ਨੈਤਿਕਤਾ ਨੂੰ ਛਿੱਕੇ ਟੰਗ ਦਿੱਤਾ ਅਤੇ ਆਪਣੇ ਨਿੱਜੀ ਸਵਾਰਥਾਂ ਲਈ ਬਹੁਤ ਜ਼ਿਆਦਾ ਡਿੱਗ ਗਏ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਆਪਣੇ ਕਾਰਜਕਾਲ ਦੌਰਾਨ ਕਦੇ ਵੀ ਆਪਣੇ ਜੱਦੀ ਸ਼ਹਿਰ ਵਿੱਚ ਨਹੀਂ ਆਏ। ਭਗਵੰਤ ਮਾਨ ਨੇ ਕਿਹਾ ਕਿ ਉਹ ਕਾਰਜਭਾਰ ਸੰਭਾਲਣ ਤੋਂ ਬਾਅਦ ਇਸ ਸ਼ਾਹੀ ਸ਼ਹਿਰ ਵਿੱਚ ਮਹਾਰਾਜਾ ਪਟਿਆਲਾ ਦੇ ਸਮੁੱਚੇ ਕਾਰਜਕਾਲ ਵਿੱਚ ਮਾਰੇ ਗੇੜਿਆਂ ਨਾਲੋਂ ਵੱਧ ਵਾਰ ਆਏ ਹਨ। ਉਨ੍ਹਾਂ ਕਿਹਾ ਕਿ ਇਸੇ ਤਬਦੀਲੀ ਲਈ ਲੋਕਾਂ ਨੇ ਵਿਕਾਸ-ਪੱਖੀ ਸਰਕਾਰ ਨੂੰ ਚੁਣਿਆ ਸੀ। ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਇਸ ਗੱਲੋਂ ਵੈਰ ਰੱਖਦੀਆਂ ਹਨ ਕਿਉਂਕਿ ਉਹ ਆਮ ਪਰਿਵਾਰ ਨਾਲ ਸਬੰਧਤ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਆਗੂ ਸਮਝਦੇ ਸਨ ਕਿ ਉਨ੍ਹਾਂ ਨੂੰ ਪੰਜਾਬ ਵਿੱਚ ਰਾਜ ਕਰਨ ਦਾ ਦੈਵੀ ਅਧਿਕਾਰ ਹੈ, ਇਸ ਕਾਰਨ ਹੀ ਉਨ੍ਹਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇਕ ਆਮ ਆਦਮੀ ਪੰਜਾਬ ਦਾ ਕੰਮਕਾਜ ਪ੍ਰਭਾਵਸ਼ਾਲੀ ਤਰੀਕੇ ਨਾਲ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੰਮੇ ਸਮੇਂ ਤੋਂ ਲੋਕਾਂ ਨੂੰ ਮੂਰਖ ਬਣਾਇਆ ਪਰ ਹੁਣ ਲੋਕ ਗੁਮਰਾਹਕੁਨ ਪ੍ਰਚਾਰ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਪੰਜਾਬ ਵਾਸੀਆਂ ਨੂੰ ਵਿਸਾਰ ਦਿੱਤਾ ਸੀ ਅਤੇ ਸੂਬੇ ਅਤੇ ਇਸ ਦੇ ਲੋਕਾਂ ਵਿਰੁੱਧ ਕਦਮ ਚੁੱਕੇ ਜਿਸ ਕਾਰਨ ਇਨ੍ਹਾਂ ਨੂੰ ਲੋਕਾਂ ਨੇ ਬੁਰੀ ਤਰ੍ਹਾਂ ਨਕਾਰ ਦਿੱਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਛੇਤੀ ਹੀ ਮੁੱਢਲੀਆਂ ਭਲਾਈ ਸਕੀਮਾਂ ਦਾ ਲਾਭ ਘਰ-ਘਰ ਪਹੁੰਚਾਉਣ ਦਾ ਕਾਰਜ ਸ਼ੁਰੂ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਇਸ ਦਾ ਭਰਪੂਰ ਲਾਹਾ ਮਿਲ ਸਕੇ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਨ ਤੋਂ ਕੋਈ ਨਹੀਂ ਰੋਕ ਸਕਦਾ ਅਤੇ ਉਹ ਏਸੇ ਤਰ੍ਹਾਂ ਉਨ੍ਹਾਂ ਦੀ ਭਲਾਈ ਲਈ ਕੰਮ ਕਰਦੇ ਰਹਿਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਨਅਤਾਂ ਲਈ ਵਿਸ਼ੇਸ਼ ਤੌਰ ਉਤੇ ਹਰੇ ਰੰਗ ਦਾ ਸਟੈਂਪ ਪੇਪਰ ਲਾਗੂ ਕਰਨ ਦਾ ਫੈਸਲਾ ਅਮਲ ਵਿਚ ਲਿਆਂਦਾ ਅਤੇ ਇਸ ਨੇਕ ਉਪਰਾਲੇ ਨਾਲ ਸੂਬੇ ਵਿੱਚ ਹੋਰ ਨਿਵੇਸ਼ ਆਕਰਸ਼ਿਤ ਹੋਵੇਗਾ ਜਿਸ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ ਅਤੇ ਸੂਬੇ ਦੇ ਲੋਕਾਂ ਨੂੰ ਸਹੂਲਤ ਮਿਲੇਗੀ। ਉਨ੍ਹਾਂ ਨੇ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਹਰ ਫੈਸਲਾ ਏਸੇ ਉਦੇਸ਼ ਨੂੰ ਸਮਰਪਿਤ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਹੋਰ ਸੂਬੇ ਵੀ ਪੰਜਾਬ ਸਰਕਾਰ ਦੇ ਇਸ ਉਦਯੋਗ ਪੱਖੀ ਪਹਿਲਕਦਮੀ ਨੂੰ ਲਾਗੂ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਇਕ ਸਾਲ ਪਹਿਲਾਂ ਸੂਬੇ ਦੇ ਲੋਕਾਂ ਨੇ ਉਨ੍ਹਾਂ ਨੂੰ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈ.ਵੀ.ਐਮ.) ਦਾ ਬਟਨ ਦਬਾ ਕੇ ਸੱਤਾ ਵਿੱਚ ਲਿਆਂਦਾ ਸੀ। ਭਗਵੰਤ ਮਾਨ ਨੇ ਕਿਹਾ ਕਿ ਅੱਜ ਇਕ ਸਾਲ ਦੇ ਅੰਦਰ ਉਹ ਸੂਬੇ ਦੇ ਲੋਕਾਂ ਨੂੰ ਨਵੇਂ ਪ੍ਰੋਜੈਕਟ ਸਮਰਪਿਤ ਕਰਨ ਲਈ ਰੋਜ਼ਾਨਾ ਚਾਰ-ਪੰਜ ਬਟਨ ਦਬਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ, ਦੇਸ਼ ਦਾ ਮੋਹਰੀ ਸੂਬਾ ਬਣ ਕੇ ਉਭਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਕ ਵੱਡੀ ਲੋਕ ਪੱਖੀ ਪਹਿਲਕਦਮੀ ਵਜੋਂ ਸੂਬਾ ਸਰਕਾਰ ਨੇ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਹੈ ਜਿਸ ਵਿੱਚ ਇਹ ਕਿਹਾ ਗਿਆ ਹੈ ਕਿ ਅਧਿਕਾਰੀ ਖਾਸ ਕਰਕੇ ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ ਵੱਧ ਤੋਂ ਵੱਧ ਆਪਣੇ ਖੇਤਰੀ ਦੌਰੇ ਖਾਸ ਕਰਕੇ ਪਿੰਡਾਂ ਦੇ ਦੌਰੇ ਕਰਕੇ ਲੋਕਾਂ ਦੀਆਂ ਦੁੱਖ-ਤਕਲੀਫਾਂ ਸੁਣ ਕੇ ਹੱਲ ਕਰਵਾਉਣ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਮੁੱਖ ਲੋੜ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਮਰ੍ਹਾ ਦੇ ਕੰਮਕਾਜ ਨੂੰ ਆਸਾਨੀ ਨਾਲ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਲਈ ਵਧੀਆ ਪ੍ਰਸ਼ਾਸਨ ਯਕੀਨੀ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਅਧਿਕਾਰੀਆਂ ਨੂੰ ਜ਼ਮੀਨੀ ਹਕੀਕਤਾਂ ਤੋਂ ਜਾਣੂ ਹੋਣ ਦੇ ਨਾਲ-ਨਾਲ ਦਫ਼ਤਰਾਂ ਦੇ ਕੰਮਕਾਜ ਨੂੰ ਬਿਹਤਰ ਬਣਾਉਣ ਵਿੱਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਏਸੇ ਪ੍ਰੋਗਰਾਮ ਤਹਿਤ ਪਹਿਲਾਂ ਲੁਧਿਆਣਾ ਵਿਖੇ ਮੰਤਰੀ ਮੰਡਲ ਦੀ ਮੀਟਿੰਗ ਹੋਈ ਸੀ ਅਤੇ ਹੁਣ ਭਲਕੇ ਜਲੰਧਰ ਵਿਖੇ ਮੰਤਰੀ ਮੰਡਲ ਦੀ ਮੀਟਿੰਗ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਸਰਕਾਰੀ ਸਕੀਮਾਂ ਦਾ ਲਾਭ ਘਰ-ਘਰ ਤੱਕ ਪਹੁੰਚ ਸਕੇ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਸੂਬੇ ਦੇ ਵਿਕਾਸ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਵੱਡਾ ਹੁਲਾਰਾ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਮੁੱਖ ਮੰਤਰੀ ਨੇ ਕਿਹਾ ਕਿ ਨਵਾਂ ਬਣਿਆ ਬੱਸ ਸਟੈਂਡ ਲਿਫਟਾਂ ਸਮੇਤ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਹੈ। ਉਨ੍ਹਾਂ ਦੱਸਿਆ ਕਿ 61 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਇਸ ਬੱਸ ਸਟੈਂਡ ਵਿੱਚ ਲੋਕਾਂ ਦੀ ਸਹੂਲਤ ਲਈ 45 ਕਾਊਂਟਰ ਹਨ ਅਤੇ ਮੌਜੂਦਾ ਬੱਸ ਸਟੈਂਡ ਨੂੰ ਸਿਟੀ ਬੱਸ ਸਟੈਂਡ ਵਜੋਂ ਵਰਤਿਆ ਜਾਵੇਗਾ ਜਿੱਥੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਲਈ ਇਲੈਕਟ੍ਰੀਕਲ ਸ਼ਟਲ ਬੱਸ ਸੇਵਾ ਸ਼ੁਰੂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਪਟਿਆਲਾ ਬੱਸ ਸਟੈਂਡ ਦੀ ਤਰਜ਼ 'ਤੇ ਸੂਬੇ ਭਰ ਵਿੱਚ ਅਜਿਹੇ ਹੋਰ ਬੱਸ ਸਟੈਂਡ ਬਣਾਏ ਜਾਣਗੇ।ਇਸ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਲਾਲਜੀਤ ਸਿੰਘ ਭੁੱਲਰ ਅਤੇ ਡਾ: ਬਲਬੀਰ ਸਿੰਘ ਸਮੇਤ ਹੋਰ ਵੀ ਹਾਜ਼ਰ ਸਨ।ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਨੀਨਾ ਮਿੱਤਲ, ਹਰਮੀਤ ਸਿੰਘ ਪਠਾਣਮਾਜਰਾ, ਕੁਲਵੰਤ ਸਿੰਘ ਬਾਜੀਗਰ, ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ, ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਮੁੱਖ ਮੰਤਰੀ ਦੇ ਮੀਡੀਆ ਡਾਇਰੈਕਟਰ ਬਲਤੇਜ ਪੰਨੂ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ, ਇੰਪਰੂਵਮੈਂਟ ਟਰੱਸਟ ਚੇਅਰਮੈਨ ਪਟਿਆਲਾ ਤੇ ਨਾਭਾ ਮੇਘ ਚੰਦ ਸ਼ੇਰਮਾਜਰਾ ਤੇ ਸੁਰਿੰਦਰਪਾਲ ਸ਼ਰਮਾ ਸਮੇਤ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਕੁਮਾਰ ਅਮਿਤ, ਪੀ.ਆਰ.ਟੀ.ਸੀ. ਦੇ ਮੈਨੇਜਿੰਗ ਡਾਇਰੈਕਟਰ ਵਿਪੁਲ ਉਜਵਲ, ਆਈ.ਜੀ. ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਵਰੁਣ ਸ਼ਰਮਾ, ਏ.ਐਮ.ਡੀ. ਚਰਨਜੋਤ ਸਿੰਘ ਵਾਲੀਆ ਸਮੇਤ ਵੱਡੀ ਗਿਣਤੀ ਹੋਰ ਸ਼ਖ਼ਸੀਅਤਾਂ ਮੌਜੂਦ ਸਨ। ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ ਅਤੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਕੈਬਨਿਟ ਮੰਤਰੀਆਂ ਦਾ ਸਨਮਾਨ ਕੀਤਾ ਅਤੇ ਸਮਾਰੋਹ ਦੇ ਅਖੀਰ ਵਿੱਚ ਧੰਨਵਾਦ ਕੀਤਾ।
News 16 May,2023
ਜੈ ਇੰਦਰ ਕੌਰ ਨੇ ਜਲੰਧਰ ਵਿਖੇ ਭਾਜਪਾ ਦੇ ਘੱਟ ਗਿਣਤੀ ਮੋਰਚਾ ਸੰਮੇਲਨ ਨੂੰ ਕੀਤਾ ਸੰਬੋਧਨ
ਇਹ ਸਮਾਂ ਹੈ ਕਿ ਪੰਜਾਬ ਦੇ ਸੰਪੂਰਨ ਵਿਕਾਸ ਲਈ ਜਲੰਧਰ ਤੋਂ ਭਾਜਪਾ ਦੇ ਉਮੀਦਵਾਰ ਨੂੰ ਜਿਤਾਕੇ ਪ੍ਰਧਾਨਮੰਤਰੀ ਮੋਦੀ ਜੀ ਦੇ ਹੱਥ ਮਜ਼ਬੂਤ ਕਰੀਏ - ਜੈ ਇੰਦਰ ਕੌਰ ਭਾਜਪਾ ਦੇ ਕੇਂਦਰ ਸਰਕਾਰ ਦਾ ਰਾਸ਼ਟਰੀ ਘੱਟ ਗਿਣਤੀ ਵਿਕਾਸ ਨਿਗਮ ਦੀ ਸਾਲਾਨਾ ਪੂੰਜੀ ਨੂੰ ਦੋਗੁਣਾ ਵਧਾਕੇ 3,000 ਕਰੋੜ ਕਰਨ ਲਈ ਧੰਨਵਾਦ - ਭਾਜਪਾ ਪੰਜਾਬ ਮੀਤ ਪ੍ਰਧਾਨ ਜਲੰਧਰ, 28 ਅਪ੍ਰੈਲ ਭਾਜਪਾ ਪੰਜਾਬ ਮੀਤ ਪ੍ਰਧਾਨ ਅਤੇ ਸਾਬਕਾ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਪੁੱਤਰੀ ਜੈ ਇੰਦਰ ਕੌਰ ਨੇ ਅੱਜ ਜਲੰਧਰ ਦੇ ਪਿੰਡ ਤਾਜਪੁਰ ਵਿਖੇ ਕਰਵਾਏ ਗਏ ਭਾਜਪਾ ਦੇ ਘੱਟ ਗਿਣਤੀ ਮੋਰਚਾ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਕੇਂਦਰ ਸਰਕਾਰ ਦਾ ਘੱਟ ਗਿਣਤੀ ਨਾਲ ਸਬੰਧਤ ਲੋਕਾਂ ਦੇ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਲਈ ਧੰਨਵਾਦ ਕੀਤਾ। ਸੰਮੇਲਨ ਨੂੰ ਸੰਬੋਧਿਤ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ, "ਭਾਜਪਾ ਦੀ ਕੇਂਦਰ ਸਰਕਾਰ ਘੱਟ ਗਿਣਤੀ ਸਮਾਜ ਦੀ ਬਿਹਤਰੀ ਅਤੇ ਵਿਕਾਸ ਲਈ ਸ਼ੁਰੂ ਤੋਂ ਹੀ ਕੰਮ ਕਰਦੀ ਰਹੀ ਹੈ। ਇਹ ਪ੍ਰਧਾਨਮੰਤਰੀ ਮੋਦੀ ਜੀ ਦੀ ਹੀ ਸਰਕਾਰ ਸੀ ਜਿਸਨੇ ਘੱਟ ਗਿਣਤੀ ਵਿਕਾਸ ਨਿਗਮ ਦੀ ਸਾਲਾਨਾ ਪੂੰਜੀ ਨੂੰ ਦੋਗੁਣਾ ਵਧਾਕੇ 1500 ਕਰੋੜ ਤੋਂ 3,000 ਕਰੋੜ ਕੀਤਾ ਸੀ।" ਭਾਜਪਾ ਦੇ ਮੀਤ ਪ੍ਰਧਾਨ ਨੇ ਅੱਗੇ ਕਿਹਾ, "ਹੁਣ ਸਮਾਂ ਆ ਗਿਆ ਹੈ ਕਿ ਪੰਜਾਬ ਦੇ ਸੰਪੂਰਨ ਵਿਕਾਸ ਲਈ ਆਪਾਂ ਜਲੰਧਰ ਤੋਂ ਜ਼ਿਮਨੀ ਚੋਣਾਂ ਵਿੱਚ ਭਾਜਪਾ ਦੇ ਉਮੀਦਵਾਰ ਨੂੰ ਜਿਤਾਕੇ ਲੋਕ ਸਭਾ ਵਿੱਚ ਭੇਜੀਏ ਅਤੇ ਪ੍ਰਧਾਨਮੰਤਰੀ ਮੋਦੀ ਜੀ ਦੇ ਹੱਥ ਮਜ਼ਬੂਤ ਕਰੀਏ। ਜੇਕਰ ਲੋਕ ਸਭਾ ਵਿੱਚ ਅਸੀਂ ਇੰਦਰ ਇਕਬਾਲ ਸਿੰਘ ਅਟਵਾਲ ਜੀ ਦੇ ਰੂਪ ਵਿੱਚ ਇੱਕ ਸਹੀ ਨੁਮਾਇੰਦਾ ਭੇਜਾਂਗੇ ਤਾਂਹੀ ਉਹ ਇਲਾਕੇ ਦੇ ਵਿਕਾਸ ਨੂੰ ਯਕੀਨੀ ਬਣਾ ਸਕਣਗੇ।" ਜੈ ਇੰਦਰ ਕੌਰ ਨੇ ਆਪਣੇ ਭਾਸ਼ਣ ਦੌਰਾਨ ਕੇਂਦਰ ਸਰਕਾਰ ਵਲੋਂ ਸਮਾਜ ਦੀ ਭਲਾਈ ਲਈ ਚਲਾਈ ਜਾ ਰਹੀਆਂ ਲੋਕ ਭਲਾਈ ਦੀ ਸਕੀਮਾਂ ਬਾਰੇ ਵੀ ਲੋਕਾਂ ਨੂੰ ਜਾਣੂ ਕਰਵਾਇਆ ਅਤੇ ਭਾਜਪਾ ਨੂੰ ਵੋਟ ਪਾਉਣ ਲਈ ਅਪੀਲ ਕੀਤੀ। ਇਸ ਮੌਕੇ ਜੈ ਇੰਦਰ ਕੌਰ ਨਾਲ ਭਾਜਪਾ ਰਾਸ਼ਟਰੀ ਕਾਰਜਕਾਰਣੀ ਦੇ ਮੈਬਰ ਸੁਨੀਲ ਜਾਖੜ, ਪੰਜਾਬ ਘਟ ਮੋਰਚਾ ਦੇ ਪ੍ਰਧਾਨ ਥੋਮਸ ਮਸੀਹ, ਸੁਨੀਲ ਜੌਰਜ, ਰਾਜੀਵ ਖੰਨਾ, ਲਾਲਜਿਤ ਅੰਟਾਲ ਅਤੇ ਰਾਣੀ ਰਮਣੀਕ ਆਦਿ ਆਗੂ ਸਮੇਲਨ ਵਿੱਚ ਸ਼ਾਮਿਲ ਹੋਏ।
News 28 April,2023
ਜ਼ਿਲ੍ਹੇ ਦੀਆਂ ਵੱਖ ਵੱਖ ਖੇਤਰਾਂ 'ਚ ਨਾਮਣਾ ਖੱਟਣ ਵਾਲੀਆਂ ਮਹਿਲਾਵਾਂ ਨੂੰ ਕੀਤਾ ਸਨਮਾਨਤ
- ਸਰਕਾਰੀ ਮਹਿੰਦਰਾ ਕਾਲਜ ਤੇ ਗਰੀਨ ਸਪਰਸ਼ ਫਾਊਂਡੇਸ਼ਨ ਨੇ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਕਰਵਾਇਆ ਸਮਾਗਮ ਪਟਿਆਲਾ, 16 ਮਾਰਚ: ਸਰਕਾਰੀ ਮਹਿੰਦਰਾ ਕਾਲਜ ਵੱਲੋਂ ਗਰੀਨ ਸਪਰਸ਼ ਫਾਊਂਡੇਸ਼ਨ ਦੇ ਸਹਿਯੋਗ ਨਾਲ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਕਾਲਜ ਦੇ ਸੈਮੀਨਾਰ ਹਾਲ 'ਚ ਕਰਵਾਇਆ ਗਿਆ, ਇਸ ਦੌਰਾਨ ਜ਼ਿਲ੍ਹੇ ਦੀਆਂ ਮਹਿਲਾਵਾਂ ਨੂੰ ਆਪਣੇ ਆਪਣੇ ਖੇਤਰਾਂ 'ਚ ਪਾਏ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਸਮਾਗਮ 'ਚ ਮੁੱਖ ਮਹਿਮਾਨ ਵਜੋਂ ਪੁੱਜੇ ਐਸ.ਐਮ.ਓ. ਮਾਤਾ ਕੁਸ਼ੱਲਿਆ ਹਸਪਤਾਲ ਡਾ. ਵੈਨੂੰ ਗੋਇਲ ਨੇ ਗਰੀਨ ਸਪਰਸ਼ ਫਾਊਂਡੇਸ਼ਨ ਤੇ ਸਰਕਾਰੀ ਮਹਿੰਦਰਾ ਕਾਲਜ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਹਿਲਾਵਾਂ ਨੂੰ ਮਿਲਿਆਂ ਇਹ ਸਨਮਾਨ ਜਿਥੇ ਉਨ੍ਹਾਂ ਨੂੰ ਆਪਣੇ ਖੇਤਰ 'ਚ ਹੋਰ ਬਿਹਤਰ ਕੰਮ ਕਰਨ ਲਈ ਪ੍ਰੇਰਿਤ ਕਰੇਗਾ, ਉਥੇ ਹੀ ਨੌਜਵਾਨ ਲੜਕੀਆਂ ਨੂੰ ਸਮਾਜ 'ਚ ਚੰਗਾ ਕੰਮ ਕਰਨ ਲਈ ਪ੍ਰੇਰਿਤ ਕਰੇਗਾ। ਇਸ ਮੌਕੇ ਬਾਡੀ ਬਿਲਡਿੰਗ 'ਚ ਤਗਮਾ ਜਿੱਤਣ ਵਾਲੇ ਕੁਕੁਰਾਮ ਦੀ ਜੀਵਨ ਸਾਥੀ ਮੀਨੂੰ ਅਤੇ ਮੁਕੇਸ਼ ਕੁਮਾਰ ਦੀ ਧਰਮ ਪਤਨੀ ਰਾਜਵੰਤ ਕੌਰ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ। ਮੀਨੂੰ ਨੇ ਮਹਿਲਾਵਾਂ ਨੂੰ ਸੰਬੋਧਨ ਕਰਦਿਆਂ ਕਿਹਾ ਮਹਿਲਾਵਾਂ ਘਰ ਰਹਿ ਕੇ ਵੀ ਆਪਣੇ ਪਤੀ ਅਤੇ ਬੱਚਿਆਂ ਨੂੰ ਕਾਮਯਾਬ ਬਣਾਉਣ 'ਚ ਅਹਿਮ ਭੂਮਿਕਾ ਨਿਭਾਅ ਸਕਦੀਆਂ ਹਨ। ਇਸ ਮੌਕੇ ਸਨਮਾਨ ਪ੍ਰਾਪਤ ਕਰਨ ਵਾਲੀਆਂ ਸਾਰੀਆਂ ਮਹਿਲਾਵਾਂ ਨੇ ਆਪਣੇ ਸੰਘਰਸ਼ ਦੀ ਕਹਾਣੀ ਬਿਆਨ ਕੀਤੀ। ਸਮਾਗਮ ਦੌਰਾਨ ਪੁਲਿਸ ਅਧਿਕਾਰੀ ਸਰਬਜੀਤ ਕੌਰ, ਡਾ. ਵੇਨੂੰ ਗੋਇਲ, ਮੈਡੀਕਲ ਅਫ਼ਸਰ ਮਾਤਾ ਕੁਸ਼ੱਲਿਆ ਹਸਪਤਾਲ ਡਾ. ਭਵਨੀਤ ਕੌਰ, ਅਧਿਆਪਕ ਗਗਨਦੀਪ ਕੌਰ, ਵਾਇਸ ਪ੍ਰਿੰਸੀਪਲ ਪ੍ਰੋ. ਕਵਲਜੀਤ ਕੌਰ, ਅੰਸ਼ਿਕਾ, ਰਵੀ, ਮੰਜੂ ਰਾਣੀ ਅਤੇ ਰਾਜਵੰਤ ਕੌਰ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਅੰਤ 'ਚ ਗਰੀਨ ਸਪਰਸ਼ ਫਾਊਂਡੇਸ਼ਨ ਦੇ ਵਰਿੰਦਰ ਸਿੰਘ ਨੇ ਸਾਰਿਆਂ ਨੂੰ ਸਮਾਗਮ 'ਚ ਪੁੱਜਣ ਲਈ ਧੰਨਵਾਦ ਕੀਤਾ। ਕੈਪਸ਼ਨ : ਡਾ. ਵੇਨੂੰ ਗੋਇਲ ਮਹਿਲਾਵਾਂ ਨੂੰ ਸਨਮਾਨਤ ਕਰਦੇ ਹੋਏ।
News 16 March,2023TOP NEWS/ ਸੁਰਖੀਆਂ View All
-
ਲੌਂਗੋਵਾਲ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ 40 ਕਰੋੜ ਰੁਪਏ ਤੋਂ ਵੀ ਵੱਧ ਲਾਗਤ ਨਾਲ ਵਿਕਾਸ ਕਾਰਜ ਕਰਵਾਏ - ਅਮਨ ਅਰੋੜਾ
Punjab Bani 08 April,2025 -
ਪੰਜਾਬ ਸਰਕਾਰ ਕਣਕ ਦੇ ਸਮੁੱਚੇ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਵਚਨਬੱਧ : ਹਰਪਾਲ ਸਿੰਘ ਚੀਮਾ
Punjab Bani 05 April,2025 -
-
-
(ਚੰਡੀਗੜ / ਆਸਪਾਸ )
ਆਪਣੇ ਸ਼ਹਿਰ ਦੀਆਂ ਖਬਰਾ
-
ਲੌਂਗੋਵਾਲ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ 40 ਕਰੋੜ ਰੁਪਏ ਤੋਂ ਵੀ ਵੱਧ ਲਾਗਤ ਨਾਲ ਵਿਕਾਸ ਕਾਰਜ ਕਰਵਾਏ - ਅਮਨ ਅਰੋੜਾ
ਦੁਆਰਾ: Punjab Bani08 April,2025 -
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਸੰਗਰੂਰ ਸਮੇਤ ਪੰਜਾਬ ਦੇ 7 ਜ਼ਿਲਿ੍ਆਂ ਦੇ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ
ਦੁਆਰਾ: Punjab Bani08 April,2025 -
-
-
ਵਰਗ
Protest
Bhogpur
ਪੰਜਾਬ (Punjab)
ਦਿੱਲੀ
ਮਾਲਵਾ
ਮਾਝਾ
ਹਰਿਆਣਾ
ਚੰਡੀਗੜ੍ਹ
ਦੋਆਬਾ
ਰਾਜਨਿਤਿਕ ਖ਼ਬਰਾਂ
ਹਿਮਾਚਲ ਪ੍ਰਦੇਸ਼
ਆਪ (AAP)
ਭਾਜਪਾ (BJP)
ਕਾਂਗਰਸ (CONGRESS)
ਸ਼੍ਰੋਮਣੀ ਅਕਾਲੀ ਦਲ (SAD)
ਦੇਸ਼
ਵਿਦੇਸ਼
ਕਰਾਇਮ
ਧਰਨੇ / ਮੁਜਹਰੇ
ਸਿਖਿਆ
ਸਿਹਤ
ਖੇਡਾਂ / ਸੱਭਿਆਚਾਰ
ਧਰਮ
ਖੇਤੀਬੜੀ / ਕਿਸਾਨ
ਤਬਾਦਲੇ / ਬਦਲੀਆਂ
ਵੀਡੀਓ ਗੈਲਰੀ
ਲੋਕ ਰਾਇ
ਅੱਜ ਦਾ ਹੁਕਮਨਾਮਾ
ਮਨੋਰੰਜਨ
ਵਪਾਰ / ਕਾਰੋਬਾਰ
ਸੰਪਾਦਕੀ
ਚੌਣਾਂ
ਚਰਚਾ ਵਿੱਚ ਖਬਰਾਂ
ਸਾਹਿਤ
ਬਾਲ ਸਮਾਰੋਹ
ਦੇਸੀ ਨੁਸਖੇ
ਵਿਗਿਆਨ ਤੇ ਤਕਨੀਕ
ਸ਼ੇਅਰ ਬਜ਼ਾਰ
ਵਾਇਰਲ ਖਬਰਾਂ
ਰੋਜ਼ਗਾਰ ਖਬਰਾਂ
ਸੋਸ਼ਲ ਮੀਡਿਆ
NRI / ਪ੍ਰਵਾਸੀ ਪੰਜਾਬੀ
ਜਸ਼ਨ (ਜਨਮਦਿਨ / ਵਿਆਹ / ਸਾਲਗਿਰਾ )
ਲਾਈਫ ਸਟਾਈਲ
ਗੈਰ-ਸ਼੍ਰੇਣੀਬੱਧ