Breaking News ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵੱਖ ਵੱਖ ਵਾਰਡਾਂ ਦੇ ਵਸਨੀਕਾਂ ਦੀਆਂ ਸੁਣੀਆਂ ਸਮੱਸਿਆਵਾਂ4.5 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਮੱਛੀ ਮੰਡੀ ਦਾ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ ਉਦਘਾਟਨਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਲਾਲਜੀਤ ਸਿੰਘ ਭੁੱਲਰਵਿਧਾਇਕ ਅਜੀਤਪਾਲ ਸਿੰਘ ਕੋਹਲੀ ਸਕੂਟਰ 'ਤੇ ਪਟਿਆਲਾ ਸ਼ਹਿਰ ਦੇ ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਕਮਿਸ਼ਨਰ ਨੂੰ ਨਾਲ ਲੈ ਕੇ ਕੀਤਾ ਦੌਰਾਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੇ 6276 ਪੰਚਾਂ ਨੂੰ ਸਹੁੰ ਚੁਕਾਈਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋਸੁਖਬੀਰ ਬਾਦਲ ਦੇ ਓ. ਐਸ. ਡੀ. ਨੇ ਦਿੱਤਾ ਅਸਤੀਫਾ

ਤਬਾਦਲੇ / ਬਦਲੀਆਂ

Result You Searched: HARYANA-HIMACHAL

ਦਿੱਲੀ ਹਾਈ ਕੋਰਟ ਕੀਤਾ ਕੌਮੀ ਰਾਜਧਾਨੀ ਵਿੱਚ ਆਪਣੇ ਅਧੀਨ ਅਦਾਲਤਾਂ ਦੇ ਕਈ ਨਿਆਂਇਕ ਅਧਿਕਾਰੀਆਂ ਦੇ ਤੁਰੰਤ ਤਬਾਦਲੇ ਸਬੰਧੀ ਨੋਟੀਫਿਕੇਸ਼ਨ ਜਾਰੀ

ਦਿੱਲੀ ਹਾਈ ਕੋਰਟ ਕੀਤਾ ਕੌਮੀ ਰਾਜਧਾਨੀ ਵਿੱਚ ਆਪਣੇ ਅਧੀਨ ਅਦਾਲਤਾਂ ਦੇ ਕਈ ਨਿਆਂਇਕ ਅਧਿਕਾਰੀਆਂ ਦੇ ਤੁਰੰਤ ਤਬਾਦਲੇ ਸਬੰਧੀ ਨੋਟੀਫਿਕੇਸ਼ਨ ਜਾਰੀ ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਬਣੀ ਦਿੱਲੀ ਹਾਈ ਕੋਰਟ ਨੇ ਕੌਮੀ ਰਾਜਧਾਨੀ ਵਿੱਚ ਆਪਣੇ ਅਧੀਨ ਅਦਾਲਤਾਂ ਦੇ ਕਈ ਨਿਆਂਇਕ ਅਧਿਕਾਰੀਆਂ ਦੇ ਤੁਰੰਤ ਤਬਾਦਲੇ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਨ੍ਹਾਂ ਵਿੱਚ ਸਾਬਕਾ ਭਾਜਪਾ ਸੰਸਦ ਮੈਂਬਰ ਅਤੇ ਭਾਰਤੀ ਕੁਸ਼ਤੀ ਫੈਡਰੇਸ਼ਨ (ਡਬਲਿਊ. ਐੱਫ. ਆਈ.) ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਖ਼ਿਲਾਫ਼ ਜਿਨਸੀ ਸ਼ੋਸ਼ਣ ਮਾਮਲੇ ਸਬੰਧੀ ਦਿੱਲੀ ਪੁਲਸ ਵੱਲੋਂ ਦਾਇਰ ਰੱਦ ਰਿਪੋਰਟ ਦੀ ਸੁਣਵਾਈ ਕਰਨ ਵਾਲਾ ਜੱਜ ਵੀ ਸ਼ਾਮਲ ਹੈ।ਹਾਈ ਕੋਰਟ ਨੇ ਜਾਰੀ ਕੀਤੇ ਦੋ ਵੱਖ-ਵੱਖ ਨੋਟੀਫਿਕੇਸ਼ਨਾਂ ਵਿੱਚ ਦਿੱਲੀ ਨਿਆਂਇਕ ਸੇਵਾ ਵਿੱਚ 233 ਨਿਆਂਇਕ ਅਧਿਕਾਰੀਆਂ ਅਤੇ ਦਿੱਲੀ ਉੱਚ ਨਿਆਂਇਕ ਸੇਵਾ ਵਿੱਚ 23 ਨਿਆਂਇਕ ਅਧਿਕਾਰੀਆਂ ਨੂੰ ਨਵੀਂਆਂ ਨਿਯੁਕਤੀਆਂ ਦਿੱਤੀਆਂ ਹਨ। ਹਾਈ ਕੋਰਟ ਦੇ ਰਜਿਸਟਰਾਰ ਜਨਰਲ ਨੇ ਸ਼ੁੱਕਰਵਾਰ ਨੂੰ ਤਬਾਦਲਿਆਂ ਦੀ ਸੂਚੀ ਤੁਰੰਤ ਪ੍ਰਭਾਵ ਨਾਲ ਜਾਰੀ ਕੀਤੀ ਸੀ। ਤਬਾਦਲੇ ਤੋਂ ਇਲਾਵਾ ਇਨ੍ਹਾਂ ਨਿਯੁਕਤੀਆਂ ਵਿੱਚ ਸਿਖਲਾਈ ਪੂਰੀ ਹੋਣ ’ਤੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਰੀਬ 70 ਨਿਆਂਇਕ ਅਧਿਕਾਰੀਆਂ ਦੀਆਂ ਤਾਇਨਾਤੀਆਂ ਵੀ ਸ਼ਾਮਲ ਹਨ। ਇੱਕ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ । ਮਾਣਯੋਗ ਚੀਫ਼ ਜਸਟਿਸ ਅਤੇ ਇਸ ਅਦਾਲਤ ਦੇ ਮਾਣਯੋਗ ਜੱਜਾਂ ਨੇ ਤੁਰੰਤ ਪ੍ਰਭਾਵ ਨਾਲ ਦਿੱਲੀ ਨਿਆਂਇਕ ਸੇਵਾਵਾਂ ਵਿੱਚ ਨਿਯੁਕਤੀਆਂ/ਤਬਾਦਲੇ ਕੀਤੇ ਹਨ।’’ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਮਾਮਲੇ ਦੀ ਸੁਣਵਾਈ ਕਰ ਰਹੇ ਪਟਿਆਲਾ ਹਾਊਸ ਅਦਾਲਤ ਦੇ ਵਿਸ਼ੇਸ਼ ਜੱਜ (ਪੋਕਸੋ) ਛਵੀ ਕਪੂਰ ਨੂੰ ਵਿਸ਼ੇਸ਼ ਜੱਜ ਵਜੋਂ ਰਾਊਜ਼ ਐਵੇਨਿਊ ਅਦਾਲਤ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ ।

Punjab Bani 28 October,2024
ਪੰਜਾਬ ਸਰਕਾਰ ਨੇ 32 ਡੀ. ਐਸ. ਪੀਜ. ਨੂੰ ਤਰੱਕੀ ਦੇ ਕੇ ਬਣਾਇਆ ਐਸ. ਪੀ.

ਪੰਜਾਬ ਸਰਕਾਰ ਨੇ 32 ਡੀ. ਐਸ. ਪੀਜ. ਨੂੰ ਤਰੱਕੀ ਦੇ ਕੇ ਬਣਾਇਆ ਐਸ. ਪੀ. ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ ਇੁਕ ਹੁਕਮ ਜਾਰੀ ਕਰਕੇ 32 ਡਿਪਟੀ ਸੁਪਰਡੈਂਟ ਆਫ ਪੁਲਸ (ਡੀ. ਐਸ. ਪੀ) ਨੂੰ ਤਰੱਕੀ ਦੇ ਕੇ ਸੁਪਰਡੈਂਟ ਆਫ ਪੁਲਸ (ਐਸ. ਪੀ) ਵਜੋਂ ਤਰੱਕੀ ਦਿੱਤੀ ਹੈ, ਜਿਨ੍ਹਾਂ ਵਿਚ

Punjab Bani 15 October,2024
ਪੰਜਾਬ ਸਰਕਾਰ ਪ੍ਰਸ਼ਾਸਨਿਕ ਫੇਰਬਦਲ ਕਰਨ ਦੇ ਚਲਦਿਆ ਚੀਫ਼ ਸੈਕਟਰੀ ਬਦਲਿਆ

ਪੰਜਾਬ ਸਰਕਾਰ ਪ੍ਰਸ਼ਾਸਨਿਕ ਫੇਰਬਦਲ ਕਰਨ ਦੇ ਚਲਦਿਆ ਚੀਫ਼ ਸੈਕਟਰੀ ਬਦਲਿਆ ਚੰਡੀਗੜ੍ਹ : ਪੰਜਾਬ ਵਿਚ ਮੌਜੂਦ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਵੱਡਾ ਪ਼ਸ਼ਾਸਨਿਕ ਫੇਰਬਦਲ ਕਰਦਿਆਂ ਚੀਫ ਸੈਕਟਰੀ ਪੰਜਾਬ ਨੂੰ ਹੀ ਬਦਲ ਦਿੱਤਾ, ਜੋ ਇਸ ਤਰ੍ਹਾਂ ਹੈ।

Punjab Bani 09 October,2024
ਪੰਜਾਬ ਸਿਵਲ ਸਕੱਤਰੇਤ ਵਿਚ ਡਿਪਟੀ ਸੈਕਟਰੀ ਤੇ ਅੰਡਰ ਸੈਕਟਰੀਆਂ ਦੇ ਤਬਾਦਲੇ

ਪੰਜਾਬ ਸਿਵਲ ਸਕੱਤਰੇਤ ਵਿਚ ਡਿਪਟੀ ਸੈਕਟਰੀ ਤੇ ਅੰਡਰ ਸੈਕਟਰੀਆਂ ਦੇ ਤਬਾਦਲੇ ਚੰਡੀਗੜ੍ਹ : ਪੰਜਾਬ ਸਰਕਾਰ ਨੇ ਪੰਜਾਬ ਸਿਵਲ ਸਕੱਤਰੇਤ ਵਿਚ ਡਿਪਟੀ ਸੈਕਟਰਜ਼ ਤੇ ਅੰਡਰ ਸੈਕਟਰੀਜ ਦੇ ਵੱਡੀ ਗਿਣਤੀ ਵਿਚ ਤਬਾਦਲੇ ਕਰ ਦਿੱਤੇ ਹਨ, ਜਿਨ੍ਹਾਂ ਵਿਚ

Punjab Bani 08 October,2024
ਪੰਜਾਬ ਸਰਕਾਰ ਕੀਤੇ 22 ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਕੀਤੇ 22 ਅਧਿਕਾਰੀਆਂ ਦੇ ਤਬਾਦਲੇ ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਪੰਜਾਬੁ ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ 22 ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ ਕਿਉਂਕਿ ਪੰਜਾਬ ਵਿਚ ਪੰਚਾਇਤੀ ਚੋਣਾਂ ਦੇ ਚਲਦਿਆਂ ਚੋਣ ਜਾਬਤਾ ਲੱਗਣ ਵਾਲਾ ਹੈ।

Punjab Bani 25 September,2024
ਪੰਜਾਬ ਸਰਕਾਰ ਕੀਤੇ ਪੰਜਾਬ ਪੁਲਸ ਵਿਚ ਵੱਡੀ ਪੱਧਰ ਤੇ ਤਬਾਦਲੇ

ਪੰਜਾਬ ਸਰਕਾਰ ਕੀਤੇ ਪੰਜਾਬ ਪੁਲਸ ਵਿਚ ਵੱਡੀ ਪੱਧਰ ਤੇ ਤਬਾਦਲੇ ਚੰਡੀਗੜ੍ਹ : ਪੰਜਾਬ ਵਿਚ ਆਮ ਆਮ ਆਦਮੀ ਪਾਰਟੀ ਸਰਕਾਰ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਪੰਜਾਬ ਕੈਬਿਨੇਟ ਵਿਚ ਫੇਰਬਦਲ ਤੋਂ ਬਾਅਦ ਵੱਡੇ ਪੱਧਰ ਉਤੇ ਪੰਜਾਬ ਪੁਲਸ ‘ਚ ਵੱਡੀ ਗਿਣਤੀ ‘ਚ ਤਬਾਦਲੇ ਕੀਤੇ ਗਏ ਹਨ।

Punjab Bani 24 September,2024
ਪੰਜਾਬ ਸਰਕਾਰ ਨੇ ਕੀਤੇ 10 ਡਿਪਟੀ ਕਮਿਸ਼ਨਰ਼ ਦੇ ਤਬਾਦਲੇ

ਪੰਜਾਬ ਸਰਕਾਰ ਨੇ ਕੀਤੇ 10 ਡਿਪਟੀ ਕਮਿਸ਼ਨਰ਼ ਦੇ ਤਬਾਦਲੇ ਚੰਡੀਗੜ੍ਹ : ਪੰਜਾਬ ਸਰਕਾਰ ਦੇ ਵੱਲੋਂ 10 ਡਿਪਟੀ ਕਮਿਸ਼ਨਰਾਂ ਦੇ ਤਬਾਦਲੇ ਕਰਦਿਆਂ ਸ਼ੌਕਤ ਅਹਿਮਦ ਨੂੰ ਡੀ. ਸੀ. ਬਠਿੰਡਾ, ਸਾਕਸ਼ੀ ਸਾਹਨੀ ਨੂੰ ਡੀ. ਸੀ. ਅੰਮ੍ਰਿਤਸਰ, ਪ੍ਰੀਤੀ ਯਾਦਵ ਨੂੰ ਡੀ. ਸੀ. ਪਟਿਆਲਾ, ਜਤਿੰਦਰ ਜੋਰਵਾਲ ਨੂੰ ਡੀ. ਸੀ. ਲੁਧਿਆਣਾ, ਰਾਜੇਸ਼ ਧੀਮਾਨ ਨੂੰ ਡੀ. ਸੀ. ਮੋਹਾਲੀ, ਦੀਪਸ਼ਿਖਾ ਸ਼ਰਮਾ ਨੂੰ ਡੀ. ਸੀ. ਫਿਰੋਜ਼ਪੁਰ, ਸੰਦੀਪ ਰਿਸ਼ੀ ਨੂੰ ਡੀ. ਸੀ. ਸੰਗਰੂਰ, ਅਮਰਪ੍ਰੀਤ ਕੌਰ ਸੰਧੂ ਨੂੰ ਡੀ. ਸੀ. ਫਾਜਿਲਕਾ, ਹਿਮਾਂਸ਼ੂ ਜੈਨ ਨੂੰ ਡੀ. ਸੀ. ਰੂਪਨਗਰ ਅਤੇ ਸੋਨਾ ਥਿੰਦ ਨੂੰ ਡਿਪਟੀ ਕਮਿਸ਼ਨਰ ਫਤਿਹਗੜ੍ਹ ਸਾਹਿਬ ਨਿਯੁਕਤ ਕੀਤਾ ਗਿਆ ਹੈ।

Punjab Bani 12 September,2024
ਪੰਜਾਬ ਸਰਕਾਰ ਕੀਤੇ 38 ਆਈਏਐਸ ਅਤੇ 1 ਪੀਸੀਐਸ ਅਫ਼ਸਰ ਦਾ ਤਬਾਦਲਾ

ਪੰਜਾਬ ਸਰਕਾਰ ਕੀਤੇ 38 ਆਈਏਐਸ ਅਤੇ 1 ਪੀਸੀਐਸ ਅਫ਼ਸਰ ਦਾ ਤਬਾਦਲਾ ਚੰਡੀਗੜ੍ਹ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅੱਜ਼ ਇਕ ਨਵਾਂ ਹੁਕਮ ਜਾਰੀ ਕਰਦਿਆਂ 38 ਆਈਏਐਸ ਅਧਿਕਾਰੀਆਂ ਅਤੇ ਇਕ ਪੀਸੀਐਸ. ਅਧਿਕਾਰੀ ਦਾ ਤਬਾਦਲੇ ਕਰ ਦਿੱਤੇ ਹਨ।

Punjab Bani 12 September,2024
ਪੰਜਾਬ ਸਰਕਾਰ ਕੀਤਾ 11 ਆਈਪੀਐਸ ਅਧਿਕਾਰੀਆਂ ਨੂੰ ਤਰੱਕੀ ਦੇ ਕੇ ਡੀਆਈ ਤੇ ਆਈਜੀ ਰੈਂਕ ਵਜੋਂ ਪ੍ਰਮੋਟ ਤੇ 6 ਆਈਪੀਐਸ ਅਧਿਕਾਰੀਆਂ ਨੂੰ ਦੇ ਗ੍ਰੇਡ ਪੇਅ ਵਿਚ ਕੀਤਾ ਵਾਧਾ

ਪੰਜਾਬ ਸਰਕਾਰ ਕੀਤਾ 11 ਆਈਪੀਐਸ ਅਧਿਕਾਰੀਆਂ ਨੂੰ ਤਰੱਕੀ ਦੇ ਕੇ ਡੀਆਈ ਤੇ ਆਈਜੀ ਰੈਂਕ ਵਜੋਂ ਪ੍ਰਮੋਟ ਤੇ 6 ਆਈਪੀਐਸ ਅਧਿਕਾਰੀਆਂ ਨੂੰ ਦੇ ਗ੍ਰੇਡ ਪੇਅ ਵਿਚ ਕੀਤਾ ਵਾਧਾ ਚੰਡੀਗੜ੍ਹ : ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਅੱਜ ਸ਼ਾਮ ਵੇਲੇ ਹੁਕਮ ਜਾਰੀ ਕਰਦਿਆਂ 11 ਆਈਪੀਐਸ ਅਧਿਕਾਰੀਆਂ ਨੂੰ ਤਰੱਕੀ ਦੇ ਕੇ ਡੀਆਈ ਤੇ ਆਈਜੀ ਰੈਂਕ ਵਜੋਂ ਪ੍ਰਮੋਟ ਤੇ 6 ਆਈਪੀਐਸ ਅਧਿਕਾਰੀਆਂ ਦੇ ਗ੍ਰੇਡ ਪੇਅ ਵਿਚ ਵਾਧਾ ਕੀਤਾ ਹੈ। ਜਿਨ੍ਹਾਂ ਅਧਿਕਾਰੀਆਂ ਨੂੰ ਡੀਆਈਜੀ ਤੇ ਆਈ ਜੀ ਰੈਂਕ ਤੇ ਪ੍ਰਮੋਟ ਕੀਤਾ ਗਿਆ ਤੇ ਜਿਨ੍ਹਾਂ 6 ਆਈਪੀਐਸ ਅਧਿਕਾਰੀਆਂ ਦੇ ਗ੍ਰੇਡ ਪੇ ਵਿਚ ਵਾਧਾ ਕੀਤਾ ਗਿਆ ਹੈ ਵਿਚ

Punjab Bani 05 September,2024
ਪੰਜਾਬ ਸਰਕਾਰ ਨੇ ਮਾਲ ਵਿਭਾਗ ਦੇ 74 ਮਾਲ ਅਫਸਰਾਂ, ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਕੀਤਾ ਇੱਧਰੋ਼ ਉਧਰ

ਪੰਜਾਬ ਸਰਕਾਰ ਨੇ ਮਾਲ ਵਿਭਾਗ ਦੇ 74 ਮਾਲ ਅਫਸਰਾਂ, ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਕੀਤਾ ਇੱਧਰੋ਼ ਉਧਰ ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ ਵਿਚ ਫੇਰਬਦਲ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ 74 ਮਾਲ ਅਫਸਰਾਂ, ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਹਨ । ਜਿ਼ਲ੍ਹਾ ਮਾਲ ਅਫ਼ਸਰ ਨਵਕੀਰਤ ਸਿੰਘ ਰੰਧਾਵਾ ਨੂੰ ਤਰਨਤਾਰਨ ਜ਼ਿਲ੍ਹੇ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਜਦੋਂ ਕਿ ਖਡੂਰ ਸਾਹਿਬ ਵਿਖੇ ਤਾਇਨਾਤ ਨਾਇਬ ਤਹਿਸੀਲਦਾਰ ਨੂੰ ਜਗਰਾਉਂ ਭੇਜ ਦਿੱਤਾ ਗਿਆ ਹੈ । ਇਸੇ ਤਰ੍ਹਾਂ ਅਜਨਾਲਾ ਵਿੱਚ ਤਾਇਨਾਤ ਲਕਸ਼ਮਣ ਸਿੰਘ ਨੂੰ ਪੱਟੀ ਵਿੱਚ ਤਾਇਨਾਤ ਕੀਤਾ ਗਿਆ ਹੈ। ਪੱਟੀ ਵਿੱਚ ਤਾਇਨਾਤ ਨਾਇਬ ਤਹਿਸੀਲਦਾਰ ਕਰਨਦੀਪ ਸਿੰਘ ਭੁੱਲਰ ਨੂੰ ਖਡੂਰ ਸਾਹਿਬ ਭੇਜ ਦਿੱਤਾ ਗਿਆ ਹੈ। ਭਿੱਖੀਵਿੰਡ ਵਿੱਚ ਤਾਇਨਾਤ ਰੁਪਿੰਦਰਪਾਲ ਸਿੰਘ ਬੱਲ ਦਾ ਤਬਾਦਲਾ ਬੁਢਲਾਡਾ ਕਰ ਦਿੱਤਾ ਗਿਆ ਹੈ। ਵਿਭਾਗ ਨੇ ਉਕਤ ਅਧਿਕਾਰੀਆਂ ਨੂੰ ਤੁਰੰਤ ਨਵੀਆਂ ਥਾਵਾਂ ‘ਤੇ ਤਾਇਨਾਤ ਕਰਨ ਦੇ ਹੁਕਮ ਵੀ ਜਾਰੀ ਕੀਤੇ ਹਨ ।

Punjab Bani 01 September,2024
ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਸਕੱਤਰ ਨੇ ਕੀਤੇ ਲੋਕ ਸੰਪਰਕ ਵਿਭਾਗ ਦੇ ਡੀ. ਪੀ. ਆਰ. ਓਜ. ਤੇ ਏਪੀਆਰਓਜ ਦੇ ਤਬਾਦਲੇ

ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਸਕੱਤਰ ਨੇ ਕੀਤੇ ਲੋਕ ਸੰਪਰਕ ਵਿਭਾਗ ਦੇ ਡੀ. ਪੀ. ਆਰ. ਓਜ. ਤੇ ਏਪੀਆਰਓਜ ਦੇ ਤਬਾਦਲੇ ਚੰਡੀਗੜ੍ਹ, 31 ਅਗਸਤ : ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਸਕੱਤਰ ਨੇ ਲੋਕ ਸੰਪਰਕ ਵਿਭਾਗ ਦੇਜਿਨ੍ਹਾਂ ਡੀ. ਪੀ. ਆਰ. ਓਜ. ਤੇ ਏਪੀਆਰਓਜ ਦੇ ਤਬਾਦਲੇ ਕੀਤੇ ਹਨ ਵਿਚ

Punjab Bani 31 August,2024
ਪੰਜਾਬ ਸਰਕਾਰ ਕੀਤੇ ਇਕ ਆਈ. ਪੀ. ਐਸ. ਤੇ 9 ਪੀ. ਪੀ. ਐਸ. ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਕੀਤੇ ਇਕ ਆਈ. ਪੀ. ਐਸ. ਤੇ 9 ਪੀ. ਪੀ. ਐਸ. ਅਧਿਕਾਰੀਆਂ ਦੇ ਤਬਾਦਲੇ ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਅੱਜ ਇਕ ਨੋਟੀਫਿਕੇਸ਼ਨ ਜਾਰੀ ਕਰਦਿਆਂ ਜਿਥੇ ਇਕ ਆਈ. ਪੀ. ਐਸ. ਅਧਿਕਾਰੀ ਦਾ ਤਬਾਦਲਾ ਕੀਤਾ, ਉ਼ਥੇ 9 ਪੀ. ਪੀ. ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ, ਜਿਨ੍ਹਾਂ ਵਿਚ

Punjab Bani 20 August,2024
ਹਰਿਆਣਾ ਸਰਕਾਰ ਕੀਤੇ 86 ਆਈ. ਏ. ਐਸ. ਅਤੇ ਐਚ. ਸੀ. ਐਸ. ਅਫਸਰਾਂ ਦੇ ਤਬਾਦਲੇ

ਹਰਿਆਣਾ ਸਰਕਾਰ ਕੀਤੇ 86 ਆਈ. ਏ. ਐਸ. ਅਤੇ ਐਚ. ਸੀ. ਐਸ. ਅਫਸਰਾਂ ਦੇ ਤਬਾਦਲੇ ਚੰਡੀਗੜ੍ਹ, 16 ਅਗਸਤ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਸਰਕਾਰ ਨੇ ਜਿਨ੍ਹਾਂ 86 ਆਈ. ਏ. ਐਸ. ਅਤੇ ਐਚ. ਸੀ. ਐਸ. ਅਫਸਰਾਂ ਦੇ ਤਬਾਦਲੇ ਕੀਤੇ ਹਨ ਵਿਚ

Punjab Bani 16 August,2024
ਪੰਜਾਬ ਸਰਕਾਰ ਨੇ ਕੀਤੇ ਇਕ ਆਈ. ਏ. ਐਸ. ਤੇ 20 ਪੀ. ਸੀ. ਐਸ. ਦੇ ਤਬਾਦਲੇ

ਪੰਜਾਬ ਸਰਕਾਰ ਨੇ ਕੀਤੇ ਇਕ ਆਈ. ਏ. ਐਸ. ਤੇ 20 ਪੀ. ਸੀ. ਐਸ. ਦੇ ਤਬਾਦਲੇ ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ ਇਕ ਆਈ. ਏ. ਐਸ. ਅਤੇ 20 ਪੀ. ਸੀ. ਐਸ. ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ।ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਚਾਰ ਜਿ਼ਲਿਆਂ ਦੇ ਡਿਪਟੀ ਕਮਿਸ਼ਨਰਜ਼ ਦੇ ਵੀ ਤਬਾਦਲੇ ਕੀਤੇ ਗਏ ਹਨ। ਉਕਤ ਆਈ. ਏ. ਐਸ. ਅਤੇ 20 ਆਈ. ਪੀ. ਐਸ. ਅਧਿਕਾਰੀਆਂ ਦੇ ਤਬਾਦਲਿਆਂ ਦੇ ਹੁਕਮਾਂ ਤੇ ਚੀਫ ਸੈਕਟਰੀ ਪੰਜਾਬ ਅਨੁਰਾਗ ਵਰਮਾ ਵਲੋਂ ਵੀ ਹਰੀ ਝੰਡੀ ਦੇ ਦਿੱਤੀ ਗਈ ਹੈ। ਸੰਗਰੂਰ ਦੇ ਵਧੀਕ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਰਹੇ ਅਫ਼ਸਰ ਆਕਾਸ਼ ਬੰਸਲ ਨੂੰ ਹੁਣ ਮਾਨਸਾ ਦੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਿਯੁਕਤ ਕੀਤਾ ਗਿਆ ਹੈ।

Punjab Bani 16 August,2024
ਪੰਜਾਬ ਸਰਕਾਰ ਕੀਤੇ ਚਾਰ ਆਈ. ਏ. ਐਸ. ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਕੀਤੇ ਚਾਰ ਆਈ. ਏ. ਐਸ. ਅਧਿਕਾਰੀਆਂ ਦੇ ਤਬਾਦਲੇ ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ 4 ਆਈ. ਏ. ਐੱਸ. ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਤਬਾਦਲਿਆਂ ਵਿਚ ਆਈ. ਏ. ਐੱਸ. ਕੁਲਵੰਤ ਸਿੰਘ ਨੂੰ ਡਿਪਟੀ ਕਮਿਸ਼ਨਰ ਮਾਨਸਾ, ਆਈ. ਏ. ਐੱਸ. ਵਿਸ਼ੇਸ਼ ਸਾਰੰਗਲ ਨੂੰ ਡਿਪਟੀ ਕਮਿਸ਼ਨਰ ਮੋਗਾ, ਆਈ. ਏ. ਐੱਸ. ਓਮਾ ਸ਼ੰਕਰ ਗੁਪਤਾ ਨੂੰ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਆਈ.ਏ.ਐੱਸ. ਰਾਜੇਸ਼ ਤ੍ਰਿਪਾਠੀ ਨੂੰ ਡਿਪਟੀ ਕਮਿਸ਼ਨਰ ਸ੍ਰੀ ਮੁਕਸਰ ਸਾਹਿਬ ਲਗਾਇਆ ਗਿਆ ਹੈ।

Punjab Bani 16 August,2024
ਹਰਿਆਣਾ ਸਰਕਾਰ ਨੇ ਸੁਤੰਤਰਤਾ ਦਿਵਸ ਤੋਂ ਪਹਿਲਾਂ ਦੋ ਅਧਿਕਾਰੀਆਂ ਦੇ ਤਬਾਦਲੇ ਅਤੇ ਇੱਕ ਨੂੰ ਵਾਧੂ ਚਾਰਜ ਦਿੱਤਾ ਹੈ

ਹਰਿਆਣਾ ਸਰਕਾਰ ਨੇ ਸੁਤੰਤਰਤਾ ਦਿਵਸ ਤੋਂ ਪਹਿਲਾਂ ਦੋ ਅਧਿਕਾਰੀਆਂ ਦੇ ਤਬਾਦਲੇ ਅਤੇ ਇੱਕ ਨੂੰ ਵਾਧੂ ਚਾਰਜ ਦਿੱਤਾ ਹੈ ਹਰਿਆਣਾ: ਸੁਤੰਤਰਤਾ ਦਿਵਸ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ ਦੋ ਅਧਿਕਾਰੀਆਂ ਦੇ ਤਬਾਦਲੇ ਅਤੇ ਇੱਕ ਨੂੰ ਵਾਧੂ ਚਾਰਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ 'ਚ ਕਈ ਪ੍ਰਸ਼ਾਸਨਿਕ ਬਦਲਾਅ ਕੀਤੇ ਗਏ ਹਨ। ਅਜਿਹੇ ਅਧਿਕਾਰੀ ਦਾ ਤਬਾਦਲਾ ਕਿਸ ਸਰੋਤ ਤੋਂ ਕੀਤਾ ਗਿਆ ਹੈ ਅਤੇ ਕਿਸ ਅਧਿਕਾਰੀ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ?

Punjab Bani 14 August,2024
ਪੰਜਾਬ ਸਕੂਲ ਸਿੱਖਿਆ ਵਿਭਾਗ ਕੀਤਾ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਅਰਜ਼ੀਆਂ ਦੇਣ ਦੀ ਮਿਤੀ ’ਚ 10 ਅਗਸਤ ਤੱਕ ਦਾ ਵਾਧਾ

ਪੰਜਾਬ ਸਕੂਲ ਸਿੱਖਿਆ ਵਿਭਾਗ ਕੀਤਾ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਅਰਜ਼ੀਆਂ ਦੇਣ ਦੀ ਮਿਤੀ ’ਚ 10 ਅਗਸਤ ਤੱਕ ਦਾ ਵਾਧਾ ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਅਰਜ਼ੀਆਂ ਦੇਣ ਦੀ ਮਿਤੀ ’ਚ 10 ਅਗਸਤ ਤੱਕ ਦਾ ਵਾਧਾ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਪੋਰਟਲ 25 ਜੁਲਾਈ ਤੋਂ 5 ਅਗਸਤ ਤੱਕ ਖੋਲ੍ਹਿਆ ਗਿਆ ਸੀ। ਇਸ ਤੋਂ ਬਾਅਦ ਵੈੱਬਸਾਈਟ ਡਾਊਨ ਹੋਣ ਕਾਰਨ ਅਧਿਆਪਕ ਆਪਣੀਆਂ ਅਰਜ਼ੀਆਂ ਦਾਇਰ ਨਹੀਂ ਕਰ ਸਕੇ। ਇਸ ਨੂੰ ਧਿਆਨ ’ਚ ਰੱਖਦਿਆਂ ਬਦਲੀਆਂ ਸਬੰਧੀ ਆਨਲਾਈਨ ਅਰਜ਼ੀਆਂ ਦੇਣ ਦੀ ਮਿਤੀ ’ਚ 10 ਅਗਸਤ ਤੱਕ ਵਾਧਾ ਕੀਤਾ ਗਿਆ ਹੈ।

Punjab Bani 07 August,2024
ਪੰਜਾਬ ਸਰਕਾਰ ਨੇ ਕੀਤੇ ਐਸ. ਐਸ. ਪੀਜ. ਸਮੇਤ 28 ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਨੇ ਕੀਤੇ ਐਸ. ਐਸ. ਪੀਜ. ਸਮੇਤ 28 ਅਧਿਕਾਰੀਆਂ ਦੇ ਤਬਾਦਲੇ ਚੰਡੀਗੜ੍ਹ, 2 ਅਗਸਤ () : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਅੱਜ ਆਈ. ਪੀ. ਐਸ. ਅਧਿਕਾਰੀਆਂ ਦੇ ਤਬਾਦਲੇ ਕਰਦਿਆਂ ਵੱਡੀ ਪੱਧਰ ਤੇ ਐਸ. ਐਸ. ਪੀਜ. ਸਮੇਤ 28 ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ, ਜਿਨ੍ਹਾਂ ਵਿਚ

Punjab Bani 02 August,2024
ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਕੀਤੇ 24 ਡੀ. ਈ. ਓਜ. ਦੇ ਤਬਾਦਲੇ

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਕੀਤੇ 24 ਡੀ. ਈ. ਓਜ. ਦੇ ਤਬਾਦਲੇ ਚੰਡੀਗੜ੍ਹ, 27 ਜੁਲਾਈ () : ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ 24 ਡਿਪਟੀ ਐਜੂਕੇਸ਼ਨ ਆਫਿਸਰਜ਼ ਦੇ ਤਬਾਦਲੇ ਕਰ ਦਿੱਤੇ ਗਏ ਹਨ। ਜਿਨ੍ਹਾਂ ਦੀ ਸੂਚੀ ਇਸ ਤਰ੍ਹਾਂ ਹੈ।

Punjab Bani 27 July,2024
ਸਿੱਖਿਆ ਸਕੱਤਰ ਦਾ ਅਹਿਮ ਫ਼ੈਸਲਾ; 4 ਅਧਿਆਪਕਾਂ ਨੂੰ ਸੈਕਰਟ ਦਫ਼ਤਰ ‘ਚ ਕੀਤਾ ਤੈਨਾਤ

ਸਿੱਖਿਆ ਸਕੱਤਰ ਦਾ ਅਹਿਮ ਫ਼ੈਸਲਾ; 4 ਅਧਿਆਪਕਾਂ ਨੂੰ ਸੈਕਰਟ ਦਫ਼ਤਰ ‘ਚ ਕੀਤਾ ਤੈਨਾਤ ਚੰਡੀਗੜ੍ਹ, 27 ਜੁਲਾਈ () : ਸਿੱਖਿਆ ਸਕੱਤਰ ਪੰਜਾਬ ਵੱਲੋਂ ਪ੍ਰਬੰਧਕੀ ਕਾਰਨਾਂ ਨੂੰ ਮੁੱਖ ਰੱਖਦਿਆਂ ਕਰਮਚਾਰੀਆਂ ਰਮਨਪ੍ਰੀਤ ਕੌਰ, ਸੰਦੀਪ ਕੌਰ, ਮਨਪ੍ਰੀਤ ਕੌਰ ਅਤੇ ਪੰਕਜ ਯਾਦਵ ਵੱਲੋਂ ਦਿੱਤੀ ਗਈ ਸਹਿਮਤੀ ਅਰਜੀ ਅਨੁਸਾਰ ਇਨ੍ਹਾਂ ਦੀ ਤੈਨਾਤੀ ਦਫ਼ਤਰ ਡਾਇਰੈਕਟਰ ਸੈਕਰਟ ਵਿਖੇ ਕੀਤੀ ਗਈ ਹੈ।

Punjab Bani 27 July,2024
ਪੀ. ਸੀ. ਐਸ. ਅਫ਼ਸਰ ਦਾ ਤਬਾਦਲਾ ਕਰਕੇ ਲਗਾਇਆ ਪੀ. ਪੀ. ਐਸ. ਸੀ. ਦਾ ਸਕੱਤਰ

ਪੀ. ਸੀ. ਐਸ. ਅਫ਼ਸਰ ਦਾ ਤਬਾਦਲਾ ਕਰਕੇ ਲਗਾਇਆ ਪੀ. ਪੀ. ਐਸ. ਸੀ. ਦਾ ਸਕੱਤਰ ਚੰਡੀਗੜ੍ਹ, 24 ਜੁਲਾਈ : ਪੰਜਾਬ ਵਿਚ ਮੌਜੂਦਾ ਸਮੇਂ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਪੀ. ਸੀ. ਐਸ. ਅਧਿਕਾਰੀ ਚਰਨਜੀਤ ਸਿੰਘ ਦਾ ਤਬਾਦਲਾ ਕਰਕੇ ਉਨ੍ਹਾਂ ਨੂੰ ਪੰਜਾਬ ਲੋਕ ਸੇਵਾ ਕਮਿਸ਼ਨ ਦਾ ਸਕੱਤਰ ਲਗਾ ਦਿੱਤਾ ਗਿਆ ਹੈ।

Punjab Bani 24 July,2024
ਡਿਪਟੀ ਕਮਿਸ਼ਨਰ ਕਮ ਜਿ਼ਲਾ ਕੁਲੈਕਟਰ ਮਾਨਸਾ ਨੇ ਕੀਤੇ 21 ਕਾਨੰਗੋ, ਪਟਵਾਰੀਆਂ ਦੇ ਤਬਾਦਲੇ

ਡਿਪਟੀ ਕਮਿਸ਼ਨਰ ਕਮ ਜਿ਼ਲਾ ਕੁਲੈਕਟਰ ਮਾਨਸਾ ਨੇ ਕੀਤੇ 21 ਕਾਨੰਗੋ, ਪਟਵਾਰੀਆਂ ਦੇ ਤਬਾਦਲੇ ਮਾਨਸਾ : ਡਿਪਟੀ ਕਮਿਸ਼ਨਰ ਕਮ ਜਿ਼ਲਾ ਕੁਲੈਕਟਰ ਮਾਨਸਾ ਨੇ 21 ਕਾਨੰਗੋ, ਪਟਵਾਰੀਆਂ ਦੇ ਤਬਾਦਲੇਕਰ ਦਿੱਤੇ ਹਨ। ਜਿਨ੍ਹਾਂ ਦੀ ਸੂਚੀ ਹੇਠ ਲਿਖੇ ਅਨੁਸਾਰ ਹੈ।

Punjab Bani 16 July,2024
ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਹੋਈਆਂ ਨਵੀਆਂ ਤਾਇਨਾਤੀਆਂ

ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਹੋਈਆਂ ਨਵੀਆਂ ਤਾਇਨਾਤੀਆਂ ਪਟਿਆਲਾ, 6 ਜੁਲਾਈ : ਵਿਦਿਆ ਵਿਚਾਰੀ ਦਾ ਪਰਉਪਕਾਰੀ ਦੇ ਬੈਨਰ ਹੇਠ ਕੰਮ ਕਰ ਰਹੀ ਸ਼ਾਹੀ ਸ਼ਹਿਰ ਪਟਿਆਲਾ ਵਿਖੇ ਬਣੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਮੌਜੂਦਾ ਵਾਈਸ ਚਾਂਸਲਰ ਦੇ ਤੌਰ ਤੇ ਕਾਰਜਭਾਰ ਸੰਭਾਲ ਰਹੇ ਕੇ. ਕੇ. ਯਾਦਵ ਨੇ ਅਕਾਦਮਿਕ ਤੇ ਪ੍ਰਬੰਧਨ ਨਾਲ ਸੰਬੰਧਤ ਵੱਖ-ਵੱਖ ਸੀਨੀਅਰ ਅਹੁਦਿਆਂ ਤੇ ਤਾਇਨਾਤ ਅਧਿਕਾਰੀਆਂ ਦੀ ਥਾਂ ਨਵੇਂ ਅਧਿਕਾਰੀਆਂ ਦੀ ਨਿਯੁਕਤੀ ਕਰ ਦਿੱਤੀ ਹੈ ਕਿਉਂਕਿ ਪਹਿਲਾਂ ਵਾਲੇ ਅਧਿਕਾਰੀ ਆਪਣੇ ਅਹੁਦੇ ਦੀ ਮਿਆਦ ਨੂੰ ਪੁਗਾ ਚੁੱਕੇ ਸਨ। ਜਿਸਦੇ ਚਲਦਿਆਂ ਡੀਨ ਕਾਲਜ ਵਿਕਾਸ ਕੌਂਸਲ ਦੇ ਅਹੁਦੇ ਉੱਤੇ ਮਕੈਨੀਕਲ ਇੰਜਨੀਅਰਿੰਗ ਵਿਭਾਗ ਤੋਂ ਡਾ. ਬਲਰਾਜ ਸੈਣੀ, ਡੀਨ ਵਿਦਿਆਰਥੀ ਭਲਾਈ ਦੇ ਅਹੁਦੇ ਉੱਤੇ ਸੰਗੀਤ ਵਿਭਾਗ ਤੋਂ ਪ੍ਰੋ. ਨਿਵੇਦਿਤਾ ਉੱਪਲ, ਡਾਇਰੈਕਟਰ ਯੋਜਨਾ ਤੇ ਨਿਰੀਖਣ ਦੇ ਅਹੁਦੇ ਉੱਤੇ ਆਰਥਿਕ ਪਰਿਵਰਤਨ ਖੋਜ ਕੇਂਦਰ ਤੋਂ ਡਾ. ਜਸਵਿੰਦਰ ਸਿੰਘ ਬਰਾੜ ਅਤੇ ਕੰਟਰੋਲਰ ਪ੍ਰੀਖਿਆਵਾਂ ਦੇ ਅਹੁਦੇ ਉੱਤੇ ਯੂਨੀਵਰਸਿਟੀ ਸਕੂਲ ਆਫ਼ ਅਪਲਾਈਡ ਮੈਨੇਜਮੈਂਟ ਤੋਂ ਡਾ. ਮਨਜੀਤ ਸਿੰਘ ਨੂੰ ਤਾਇਨਾਤ ਕੀਤਾ ਗਿਆ ਹੈ। ਇਸੇ ਤਰ੍ਹਾਂ ਡਾਇਰੈਕਟਰ, ਸੈਂਟਰ ਫ਼ਾਰ ਡਾਇਸਪੋਰਾ ਸਟੱਡੀਜ਼ ਵਜੋਂ ਇਲੈਕਟ੍ਰੋਨਿਕਸ ਐਂਡ ਕਮਿਊਨੀਕੇਸ਼ਨ ਵਿਭਾਗ ਦੇ ਡਾ. ਮਨਜੀਤ ਸਿੰਘ, ਡਾਇਰੈਕਟਰ ਹਿਊਮਨ ਰਿਸੋਰਸ ਡਿਵੈਲਪਮੈਂਟ ਸੈਂਟਰ ਵਜੋਂ ਕੰਪਿਊਟਰ ਸਾਇੰਸ ਐਂਡ ਇੰਜਨੀਅਰਿੰਗ ਵਿਭਾਗ ਦੇ ਪ੍ਰੋ. ਰਮਨ ਮੈਣੀ, ਡਾਇਰੈਕਟਰ ਸੈਂਟਰ ਫ਼ਾਰ ਡਿਸਟੈਂਸ ਐਂਡ ਆਨਲਾਈਨ ਐਜੂਕੇਸ਼ਨ ਵਜੋਂ ਗਣਿਤ ਵਿਭਾਗ ਤੋਂ ਡਾ. ਸਤਿਆਬੀਰ ਸਿੰਘ, ਡੀਨ, ਪੰਜ ਸਾਲਾ ਏਕੀਕ੍ਰਿਤ ਪ੍ਰੋਗਰਾਮ ਵਜੋਂ ਮਕੈਨੀਕਲ ਇੰਜਨੀਅਰਿੰਗ ਤੋਂ ਡਾ. ਇੰਦਰਪ੍ਰੀਤ ਸਿੰਘ ਆਹੂਜਾ, ਡੀਨ, ਇੰਟਰਨੈਸ਼ਨਲ ਅਫੇਅਰਜ਼ ਵਜੋਂ ਯੂਨੀਵਰਸਿਟੀ ਸਕੂਲ ਆਫ਼ ਅਪਲਾਈਡ ਮਨੇਜਮੈਂਟ ਤੋਂ ਡਾ. ਰਿਤੂ ਲਹਿਲ ਨੂੰ ਤਾਇਨਾਤ ਕੀਤਾ ਗਿਆ ਹੈ।ਇਸ ਤੋਂ ਇਲਾਵਾ ਕੋਆਰਡੀਨੇਟਰ ਰੂਸਾ ਵਜੋਂ ਕੰਮ ਕਰਦੇ ਡਾ. ਬਲਵਿੰਦਰ ਸਿੰਘ ਸੂਚ ਦੀਆਂ ਸੇਵਾਵਾਂ ’ਚ 31 ਮਾਰਚ 2025 ਤੱਕ ਵਾਧਾ ਕਰ ਦਿੱਤਾ ਗਿਆ ਹੈ। ਪਰੀਵੈਂਸ਼ਨ ਆਫ਼ ਸੈਕਸ਼ੁਅਲ ਹਰਾਸਮੈਂਟ ਆਫ਼ ਵਿਮੈਨ ਐਟ ਵਰਕਪਲੇਸ ਸੈੱਲ ਦੀ ਅੰਦਰੂਨੀ ਸ਼ਿਕਾਇਤ ਕਮੇਟੀ ਦੇ ਚੇਅਰਪਰਸਨ ਵਜੋਂ ਇਲੈਕਟ੍ਰਾਨਿਕਸ ਐਂਡ ਕਮਿਊਨੀਕੇਸ਼ਨਜ ਇੰਜਨੀਅਰਿੰਗ ਵਿਭਾਗ ਦੇ ਡਾ. ਗੁਰਮੀਤ ਕੌਰ ਨੂੰ ਤਾਇਨਾਤ ਕੀਤਾ ਗਿਆ ਹੈ। ਕੰਪਿਊਟਰ ਸਾਇੰਸ ਵਿਭਾਗ ਦੇ ਡਾ. ਅਰੁਣ ਬਾਂਸਲ ਹਾਲ ਦੀ ਘੜੀ ਬਤੌਰ ਕੋਆਰਡੀਨੇਟਰ, ਪੋਸਟ ਮੈਟ੍ਰਿਕ ਸਕਾਲਰਸ਼ਿਪ ਵਜੋਂ ਕੰਮ ਕਰਦੇ ਰਹਿਣਗੇ।

Punjab Bani 06 July,2024
ਪੰਜਾਬੀ ਯੂਨੀਰਸਿਟੀ ਵਿਖੇ ਸੀਨੀਅਰ ਅਧਿਕਾਰੀਆਂ ਦੀਆਂ ਹੋਈਆਂ ਨਵੀਆਂ ਤਾਇਨਾਤੀਆਂ

ਪੰਜਾਬੀ ਯੂਨੀਰਸਿਟੀ ਵਿਖੇ ਸੀਨੀਅਰ ਅਧਿਕਾਰੀਆਂ ਦੀਆਂ ਹੋਈਆਂ ਨਵੀਆਂ ਤਾਇਨਾਤੀਆਂ ਪਟਿਆਲਾ, 5 ਜੁਲਾਈ :ਪੰਜਾਬੀ ਯੂਨੀਵਰਸਿਟੀ ਵਿੱਚ ਅਕਾਦਮਿਕ ਅਤੇ ਪ੍ਰਬੰਧਨ ਨਾਲ਼ ਸੰਬੰਧਤ ਵੱਖ-ਵੱਖ ਸੀਨੀਅਰ ਅਹੁਦੇ, ਜਿਨ੍ਹਾਂ ਉੱਤੇ ਤਾਇਨਾਤ ਅਧਿਕਾਰੀਆਂ ਦੀ ਮਿਆਦ ਪੂਰੀ ਹੋ ਗਈ ਸੀ, ਉੱਤੇ ਨਵੀਂਆਂ ਤਾਇਨਾਤੀਆਂ ਕੀਤੀਆਂ ਗਈਆਂ ਹਨ। ਵਾਈਸ ਚਾਂਸਲਰ ਸ੍ਰੀ. ਕੇ. ਕੇ. ਯਾਦਵ, ਆਈ. ਏ. ਐੱਸ. ਵੱਲੋਂ ਜਾਰੀ ਹੁਕਮਾਂ ਅਨੁਸਾਰ ਡੀਨ ਕਾਲਜ ਵਿਕਾਸ ਕੌਂਸਲ ਦੇ ਅਹੁਦੇ ਉੱਤੇ ਮਕੈਨੀਕਲ ਇੰਜਨੀਅਰਿੰਗ ਵਿਭਾਗ ਤੋਂ ਡਾ. ਬਲਰਾਜ ਸੈਣੀ, ਡੀਨ ਵਿਦਿਆਰਥੀ ਭਲਾਈ ਦੇ ਅਹੁਦੇ ਉੱਤੇ ਸੰਗੀਤ ਵਿਭਾਗ ਤੋਂ ਪ੍ਰੋ. ਨਿਵੇਦਿਤਾ ਉੱਪਲ, ਡਾਇਰੈਕਟਰ ਯੋਜਨਾ ਅਤੇ ਨਿਰੀਖਣ ਦੇ ਅਹੁਦੇ ਉੱਤੇ ਆਰਥਿਕ ਪਰਿਵਰਤਨ ਖੋਜ ਕੇਂਦਰ ਤੋਂ ਡਾ. ਜਸਵਿੰਦਰ ਸਿੰਘ ਬਰਾੜ ਅਤੇ ਕੰਟਰੋਲਰ ਪ੍ਰੀਖਿਆਵਾਂ ਦੇ ਅਹੁਦੇ ਉੱਤੇ ਯੂਨੀਵਰਸਿਟੀ ਸਕੂਲ ਆਫ਼ ਅਪਲਾਈਡ ਮੈਨੇਜਮੈਂਟ ਤੋਂ ਡਾ. ਮਨਜੀਤ ਸਿੰਘ ਨੂੰ ਤਾਇਨਾਤ ਕੀਤਾ ਗਿਆ ਹੈ। ਇਸੇ ਤਰ੍ਹਾਂ ਡਾਇਰੈਕਟਰ, ਸੈਂਟਰ ਫ਼ਾਰ ਡਾਇਸਪੋਰਾ ਸਟੱਡੀਜ਼ ਵਜੋਂ ਇਲੈਕਟ੍ਰੋਨਿਕਸ ਐਂਡ ਕਮਿਊਨੀਕੇਸ਼ਨਜ ਵਿਭਾਗ ਦੇ ਡਾ. ਮਨਜੀਤ ਸਿੰਘ, ਡਾਇਰੈਕਟਰ ਹਿਊਮਨ ਰਿਸੋਰਸ ਡਿਵੈਲਪਮੈਂਟ ਸੈਂਟਰ ਵਜੋਂ ਕੰਪਿਊਟਰ ਸਾਇੰਸ ਐਂਡ ਇੰਜਨੀਅਰਿੰਗ ਵਿਭਾਗ ਦੇ ਪ੍ਰੋ. ਰਮਨ ਮੈਣੀ, ਡਾਇਰੈਕਟਰ, ਸੈਂਟਰ ਫ਼ਾਰ ਡਿਸਟੈਂਸ ਐਂਡ ਆਨਲਾਈਨ ਐਜੂਕੇਸ਼ਨ ਵਜੋਂ ਗਣਿਤ ਵਿਭਾਗ ਤੋਂ ਡਾ. ਸਤਿਆਬੀਰ ਸਿੰਘ, ਡੀਨ, ਪੰਜ ਸਾਲਾ ਏਕੀਕ੍ਰਿਤ ਪ੍ਰੋਗਰਾਮ ਵਜੋਂ ਮਕੈਨੀਕਲ ਇੰਜਨੀਅਰਿੰਗ ਤੋਂ ਡਾ. ਇੰਦਰਪ੍ਰੀਤ ਸਿੰਘ ਆਹੂਜਾ, ਡੀਨ, ਇੰਟਰਨੈਸ਼ਨਲ ਅਫੇਅਰਜ਼ ਵਜੋਂ ਯੂਨੀਵਰਸਿਟੀ ਸਕੂਲ ਆਫ਼ ਅਪਲਾਈਡ ਮਨੇਜਮੈਂਟ ਤੋਂ ਡਾ. ਰਿਤੂ ਲਹਿਲ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕੋਆਰਡੀਨੇਟਰ ਰੂਸਾ ਵਜੋਂ ਕੰਮ ਕਰਦੇ ਡਾ. ਬਲਵਿੰਦਰ ਸਿੰਘ ਸੂਚ ਦੀਆਂ ਸੇਵਾਵਾਂ ਵਿੱਚ 31 ਮਾਰਚ 2025 ਤੱਕ ਵਾਧਾ ਕਰ ਦਿੱਤਾ ਗਿਆ ਹੈ। ਪਰੀਵੈਂਸ਼ਨ ਆਫ਼ ਸੈਕਸ਼ੁਅਲ ਹਰਾਸਮੈਂਟ ਆਫ਼ ਵਿਮੈਨ ਐਟ ਵਰਕਪਲੇਸ ਸੈੱਲ ਦੀ ਅੰਦਰੂਨੀ ਸ਼ਿਕਾਇਤ ਕਮੇਟੀ ਦੇ ਚੇਅਰਪਰਸਨ ਵਜੋਂ ਇਲੈਕਟ੍ਰਾਨਿਕਸ ਐਂਡ ਕਮਿਊਨੀਕੇਸ਼ਨਜ ਇੰਜਨੀਅਰਿੰਗ ਵਿਭਾਗ ਦੇ ਡਾ. ਗੁਰਮੀਤ ਕੌਰ ਨੂੰ ਤਾਇਨਾਤ ਕੀਤਾ ਗਿਆ ਹੈ। ਕੰਪਿਊਟਰ ਸਾਇੰਸ ਵਿਭਾਗ ਦੇ ਡਾ. ਅਰੁਣ ਬਾਂਸਲ ਹਾਲ ਦੀ ਘੜੀ ਬਤੌਰ ਕੋਆਰਡੀਨੇਟਰ, ਪੋਸਟ ਮੈਟ੍ਰਿਕ ਸਕਾਲਰਸ਼ਿਪ ਵਜੋਂ ਕੰਮ ਕਰਦੇ ਰਹਿਣਗੇ।

Punjab Bani 05 July,2024
ਕਰ ਤੇ ਆਬਕਾਰੀ ਵਿਭਾਗ ਦੇ ਚੌਥਾ ਦਰਜਾ ਕਰਮਚਾਰੀਆਂ ਦੀਆਂ “ਪੱਦ ਉਨਤੀਆਂ” ਹੋਈਆਂ, ਮੁਲਾਜਮਾਂ ਵਿੱਚ ਖੁਸ਼ੀ ਦੀ ਲਹਿਰ

ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਕਰ ਤੇ ਆਬਕਾਰੀ ਵਿਭਾਗ ਦੇ ਚੌਥਾ ਦਰਜਾ ਕਰਮਚਾਰੀਆਂ ਦੀਆਂ “ਪੱਦ ਉਨਤੀਆਂ” ਹੋਈਆਂ, ਮੁਲਾਜਮਾਂ ਵਿੱਚ ਖੁਸ਼ੀ ਦੀ ਲਹਿਰ ਪਟਿਆਲਾ 5 ਜੁਲਾਈ ( ) ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਲੀਅਨ ਪੰਜਾਬ ਦੀ ਜਦੋ ਜਹਿਦ ਉਪਰੰਤ ਕਰ ਤੇ ਆਬਕਾਰੀ ਕਮਿਸ਼ਨਰ ਸ੍ਰੀ ਵਰੁਣ ਰੁਜਮ, ਆਈ.ਏ.ਐਸ. ਵੱਲੋਂ ਯੂਨੀਅਨ ਆਗੂਆਂ ਨਾਲ ਮੀਟਿੰਗ ਕਰਕੇ ਕਾਫੀ ਸਮੇਂ ਤੋਂ ਲੰਬਿਤ ਪਏ ਪੱਦ ਉਨਤੀਆਂ ਦੇ ਮਾਮਲੇ ਨੂੰ ਨਿੱਜੀ ਤੌਰ ਤੇ ਵਿਚਾਰਦੇ ਹੋਏ 30 ਨੰਬਰ ਵਿਦਿਅਕ ਯੋਗਤਾ ਰੱਖਦੇ ਵਿਭਾਗ ਵਿਚਲੇ ਚੌਥਾ ਦਰਜਾ ਕਰਮਚਾਰੀਆਂ ਦੀਆਂ ਪੱਦ ਉਨਤੀਆਂ ਕੀਤੇ ਜਾਣ ਤੇ ਵਿਭਾਗ ਵਿਚਲੇ ਚੌਥਾ ਦਰਜਾ ਕਰਮਚਾਰੀਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਇਸ ਮੌਕੇ ਤੇ ਇਕੱਤਰਤਾ ਕਰਕੇ ਕਰ ਤੇ ਆਬਕਾਰੀ ਕਮਿਸ਼ਨਰ ਸ੍ਰੀ ਵਰੁਣ ਰੁਜਮ ਜੀ ਸਮੇਤ ਸਬੰਧਤ ਅਧਿਕਾਰੀਆਂ ਤੇ ਅਮਲੇ ਦਾ ਧੰਨਵਾਦ ਕੀਤਾ ਗਿਆ। ਵਿਸ਼ਾਲ ਇਕੱਤਰਤਾ ਸਮੇਂ ਸਹਿਯੋਗ ਕਰਨ ਵਾਲੇ ਆਗੂਆਂ ਦਾ “ਹਾਰਦਿਕ ਅਭਿਨੰਦਨ” ਵੀ ਕੀਤਾ ਗਿਆ, ਜਿਸ ਵਿੱਚ ਦਰਸ਼ਨ ਸਿੰਘ ਲੁਬਾਣਾ, ਬਲਜਿੰਦਰ ਸਿੰਘ, ਜਗਮੋਹਨ ਨੋਲੱਖਾ, ਰਾਮ ਲਾਲ ਰਾਮਾ, ਰਾਮ ਪ੍ਰਸਾਦ ਸਹੋਤਾ, ਰਾਜੇਸ਼ ਗੋਲੂ, ਸ਼ਿਵ ਚਰਨ, ਪ੍ਰਕਾਸ਼ ਲੁਬਾਣਾ, ਲਖਵੀਰ ਸਿੰਘ ਅਤੇ ਕਿਰਨਪਾਲ ਸਿੰਘ ਸ਼ਾਮਲ ਸਨ। ਕਰ ਤੇ ਆਬਕਾਰੀ ਵਿਭਾਗ ਦੀ ਯੂਨੀਅਨ ਦੀ ਸੂਬਾ ਸਬ ਕਮੇਟੀ ਆਗੂਆ ਵੈਦ ਪ੍ਰਕਾਸ਼, ਮੱਖਣ ਸਿੰਘ, ਮੇਘੂ ਰਾਮ, ਦਿਲਬਾਗ ਸਿੰਘ, ਦਲਜੀਤ ਸਿੰਘ ਨੇ ਕਿਹਾ ਕਿ ਇਹ ਪ੍ਰਾਪਤੀ ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ (1680) ਦੇ ਸਹਿਯੋਗ ਨਾਲ ਹੋਈ ਹੈ। ਇਸ ਮੌਕੇ ਤੇ ਵਿਭਾਗ ਵਿੱਚ ਚੌਥਾ ਦਰਜਾ ਕਰਮਚਾਰੀਆਂ ਦੀ ਨਵੀ ਭਰਤੀ ਕਰਨ, ਮਾਨਯੋਗ ਉੱਚ ਅਦਾਲਤਾਂ ਵਿਚੋਂ ਕੇਸ ਜਿੱਤ ਕੇ ਆਏ ਕੱਚੇ ਕਰਮੀਆਂ ਦੀਆਂ ਸੇਵਾਵਾ ਰੇਗੂਲਰ ਕਰਨ, ਚੌਕੀਦਾਰਾਂ ਦੀ ਭਰਤੀ ਕਰਨ ਵਰਗੀਆਂ ਕਈ ਮੰਗਾਂ ਦਾ ਰਵਿਯੂ ਮੰਗ ਪੱਤਰ ਕਰ ਕਮਿਸ਼ਨਰ ਨੂੰ ਦੇਣ ਦਾ ਫੈਸਲਾ ਵੀ ਕੀਤਾ ਗਿਆ। ਇਕੱਤਰਤਾ ਵਿੱਚ ਵੱਖ—ਵੱਖ ਜਿਲਿਆ ਵਿੱਚ ਜ਼ੋ ਆਗੂ ਸ਼ਾਮਲ ਹੋਏ ਉਹਨਾ ਵਿੱਚ ਨਰੇਸ਼ ਕੁਮਾਰ, ਬਲਬੀਰ ਸਿੰਘ ਟੋਹੜਾ, ਚੰਨਦੀਪ ਸਿੰਘ, ਕ੍ਰਿਸ਼ਨ ਗੋਪਾਲ ਮੇਹਤਾ ਆਦਿ ਸ਼ਾਮਲ ਸਨ।

Punjab Bani 05 July,2024
ਸਿੱਖਿਆ ਵਿਭਾਗ ਨੇ ਕੀਤੀਆਂ ਵਿਭਾਗੀ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

ਸਿੱਖਿਆ ਵਿਭਾਗ ਨੇ ਕੀਤੀਆਂ ਵਿਭਾਗੀ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਰਾਜਸਥਾਨ : ਭਾਰਤ ਦੇ ਸੂਬੇ ਦੇ ਰਾਜਸਥਾਨ ਵਿੱਚ ਬਣੇ ਸਿੱਖਿਆ ਵਿਭਾਗ ਵਿਚ ਕੰਮ ਕਰਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰਨ ਦੇ ਨਾਲ ਨਾਲ ਦਫ਼ਤਰ ਵਿਚ ਹੀ ਹਾਜ਼ਰ ਰਹਿਣ ਦੇ ਹੁਕਮ ਦਾਗੇ ਗਏ ਹਨ। ਹੁਕਮ ਵਿਚ ਦਰਸਾਇਆ ਗਿਆ ਹੈ ਕਿ ਜੇਕਰ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨੇ ਬੇਸ਼ਕ ਪਹਿਲਾਂ ਛੁੱਟੀ ਮਨਜ਼ੂਰ ਕਰਵਾ ਕੇ ਰੱਖੀ ਹੋਈ ਹੈ। ਦੱਸਣਯੋਗ ਹੈ ਕਿ ਉਕਤ ਹੁਕਮ 3 ਜੁਲਾਈ ਤੋਂ ਸ਼ੁਰੂ ਹੋਏ ਵਿਧਾਨ ਸਭਾ ਸੈਸ਼ਨ ਦੇ ਚਲਦਿਆਂ ਲਿਆ ਗਿਆ ਹੈ।

Punjab Bani 03 July,2024
ਮਹਿਲਾ ਕਾਂਸਟੇਬਲ ਨਾਲ ਨਾਲ ਹੋਟਲ ਵਿਚ ਫੜੇ ਜਾਣ ਤੇ ਡੀ. ਐਸ. ਪੀ. ਨੂੰ ਬਣਾਇਆ ਹੌਲਦਾਰ

ਮਹਿਲਾ ਕਾਂਸਟੇਬਲ ਨਾਲ ਨਾਲ ਹੋਟਲ ਵਿਚ ਫੜੇ ਜਾਣ ਤੇ ਡੀ. ਐਸ. ਪੀ. ਨੂੰ ਬਣਾਇਆ ਹੌਲਦਾਰ ਉਤਰ ਪ੍ਰਦੇਸ਼ : ਉਤਰ ਪ੍ਰਦੇਸ਼ ਵਿਚ ਆਪਣੀ ਹੀ ਕੁਲੀਕ ਪੁਲਸ ਮਹਿਲਾ ਮੁਲਾਜਮ ਨਾਲ ਹੋਟਲ ਵਿਚ ਪਕੜੇ ਜਾਣ ਤੇ ਡਿਪਟੀ ਸੁਪਰਡੈਂਟ ਆਫ ਪੁਲਸ ਨੂੰ ਉਕਤ ਅਹੁਦੇ ਤੋਂ ਲਾਂਭੇ ਕਰਦਿਆਂ ਮੁੜ ਕਾਂਸਟੇਬਲ ਬਣਾ ਦਿੱਤਾ ਗਿਆ ਹੈ। ਹੌਲਦਾਰ ਬਣੇ ਕ੍ਰਿਪਾ ਸ਼ੰਕਰ ਕਨੌਜੀਆ ਨੂੰ 26ਵੀਂ ਕੋਰ ਪੀ. ਏ. ਸੀ. ਗੋਰਖਪੁਰ ਵਿੱਚ ਐਫ ਗਰੁੱਪ ਵਿੱਚ ਕਾਂਸਟੇਬਲ ਵਜੋਂ ਤਾਇਨਾਤ ਕੀਤਾ ਗਿਆ ਹੈ।

Punjab Bani 03 July,2024
ਡਾ. ਹਰਵਿੰਦਰ ਪਾਲ ਕੌਰ ਬਣੇ ਪੰਜਾਬੀ ਯੂਨੀਵਰਸਿਟੀ ਦੇ ਭਾਸ਼ਾ ਵਿਗਿਆਨ ਅਤੇ ਪੰਜਾਬੀ ਕੋਸ਼ਕਾਰੀ ਵਿਭਾਗ ਦੇ ਨਵੇਂ ਮੁਖੀ

ਡਾ. ਹਰਵਿੰਦਰ ਪਾਲ ਕੌਰ ਬਣੇ ਪੰਜਾਬੀ ਯੂਨੀਵਰਸਿਟੀ ਦੇ ਭਾਸ਼ਾ ਵਿਗਿਆਨ ਅਤੇ ਪੰਜਾਬੀ ਕੋਸ਼ਕਾਰੀ ਵਿਭਾਗ ਦੇ ਨਵੇਂ ਮੁਖੀ ਪਟਿਆਲਾ, 2 ਜੁਲਾਈ : ਅੱਜ ਡਾ. ਹਰਵਿੰਦਰ ਪਾਲ ਕੌਰ ਨੇ ਪੰਜਾਬੀ ਯੂਨੀਵਰਸਿਟੀ ਦੇ ਭਾਸ਼ਾ ਵਿਗਿਆਨ ਅਤੇ ਪੰਜਾਬੀ ਕੋਸ਼ਕਾਰੀ ਵਿਭਾਗ ਦੇ ਨਵੇਂ ਮੁਖੀ ਵਜੋਂ ਅਹੁਦਾ ਸੰਭਾਲ ਲਿਆ। ਇਸ ਮੌਕੇ ਉੱਘੇ ਭਾਸ਼ਾ ਵਿਗਿਆਨੀ ਡਾ. ਬੂਟਾ ਸਿੰਘ ਬਰਾੜ ਪ੍ਰੋਫੈਸਰ ਪ੍ਰੋ. ਰਜਿੰਦਰ ਲਹਿਰੀ, ਪ੍ਰੋ. ਗੁਰਮੁਖ ਸਿੰਘ, ਪ੍ਰੋ. ਅਵਨੀਤ ਪਾਲ ਸਿੰਘ, ਪੰਜਾਬੀ ਭਾਸ਼ਾ ਤੇ ਤਕਨੀਕੀ ਵਿਕਾਸ ਦੇ ਖੋਜ ਕੇਂਦਰ ਦੇ ਡਾਇਰੈਕਟਰ ਪ੍ਰੋ. ਧਰਮਵੀਰ ਸ਼ਰਮਾ ਅਤੇ ਸਮੂਹ ਸਟਾਫ, ਡਾ. ਅਨਵਰ ਚਿਰਾਗ, ਡਾ. ਮੋਹਨ ਤਿਆਗੀ, ਡਾ. ਸੀ ਪੀ ਕੰਬੋਜ, ਡਾ. ਅਜੇ ਵਰਮਾ, ਡਾ. ਪਰਮੀਤ ਕੌਰ, ਡਾਕਟਰ ਵਰਿੰਦਰ ਸ਼ਾਸਤਰੀ ਡਾ. ਨੀਤੂ ਕੌਸ਼ਲ, ਡਾ. ਗੁਰਪ੍ਰੀਤ ਕੌਰ ਬਰਾੜ, ਡਾ. ਵਿੰਪੀ, ਪਲਵੀ ਕੌਸ਼ਲ, ਵਰਿੰਦਰ ਖੁਰਾਣਾ, ਸਿਮਰਤ ਜੀਤ ਕੌਰ ਨੇ ਉਹਨਾਂ ਨੂੰ ਵਧਾਈਆਂ ਅਤੇ ਨਵੀਂ ਜਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਜ਼ਿਕਰਯੋਗ ਹੈ ਕਿ ਉਹ ਪਹਿਲਾਂ ਪੰਜਾਬੀ ਭਾਸ਼ਾ ਦੇ ਤਕਨੀਕੀ ਵਿਕਾਸ ਦੇ ਖੋਜ ਕੇਂਦਰ ਵਿਖੇ ਪਿਛਲੇ 12 ਸਾਲਾਂ ਤੋਂ ਅਧਿਆਪਕ ਵਜੋਂ ਕੰਮ ਕਰ ਰਹੇ ਸਨ ।

Punjab Bani 02 July,2024
ਪੰਜਾਬ ਸਰਕਾਰ ਵੱਲੋਂ ਲੋਕ ਸੰਪਰਕ ਵਿਭਾਗ ਦੇ 12 ਸੀਨੀਅਰ ਸਹਾਇਕਾਂ ਨੂੰ ਤਰੱਕੀ ਦੇ ਕੇ ਬਣਾਇਆ ਗਿਆ ਏ. ਪੀ. ਆਰ. ਓ.

ਪੰਜਾਬ ਸਰਕਾਰ ਵੱਲੋਂ ਲੋਕ ਸੰਪਰਕ ਵਿਭਾਗ ਦੇ 12 ਸੀਨੀਅਰ ਸਹਾਇਕਾਂ ਨੂੰ ਤਰੱਕੀ ਦੇ ਕੇ ਬਣਾਇਆ ਗਿਆ ਏ. ਪੀ. ਆਰ. ਓ. ਚੰਡੀਗੜ੍ਹ, 2 ਜੁਲਾਈ : ਪੰਜਾਬ ਸਰਕਾਰ ਵੱਲੋਂ ਲੋਕ ਸੰਪਰਕ ਵਿਭਾਗ ਦੇ ਜਿਨ੍ਹਾਂ 12 ਸੀਨੀਅਰ ਸਹਾਇਕਾਂ ਨੂੰ ਤਰੱਕੀ ਦੇ ਕੇਸਹਾਇਕ ਲੋਕ ਸੰਪਰਕ ਅਧਿਕਾਰੀ (ਏ. ਪੀ. ਆਰ. ਓ.) ਬਣਾਇਆ ਗਿਆ ਹੈ।

Punjab Bani 02 July,2024
ਜਨਰਲ ਉਪੇਦਰ ਦਿਵੇਦੀ ਨੇ ਫੌਜ ਮੁਖੀ ਵਜੋ ਸੰਭਾਲਿਆ ਅਹੁਦਾ

ਜਨਰਲ ਉਪੇਦਰ ਦਿਵੇਦੀ ਨੇ ਫੌਜ ਮੁਖੀ ਵਜੋ ਸੰਭਾਲਿਆ ਅਹੁਦਾ ਨਵੀਂ ਦਿੱਲੀ, 30 ਜੂਨ ਜਨਰਲ ਉਪੇਂਦਰ ਦਿਵੇਦੀ ਨੇ ਅੱਜ 30ਵੇਂ ਚੀਫ਼ ਆਫ਼ ਆਰਮੀ ਸਟਾਫ (ਫੌਜ ਮੁਖੀ) ਵਜੋਂ ਅਹੁਦਾ ਸੰਭਾਲ ਲਿਆ ਹੈ। ਜਨਰਲ ਮਨੋਜ ਪਾਂਡੇ ਦੇ ਸੇਵਾਮੁਕਤ ਹੋਣ ਤੋਂ ਬਾਅਦ ਉਨ੍ਹਾਂ ਨੇ ਭਾਰਤੀ ਫ਼ੌਜ ਦੀ ਕਮਾਨ ਸੰਭਾਲੀ ਹੈ। ਜਨਰਲ ਦਿਵੇਦੀ ਇਸ ਤੋਂ ਪਹਿਲਾਂ ਭਾਰਤੀ ਫ਼ੌਜ ਦੇ ਉਪ ਮੁਖੀ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਉਨ੍ਹਾਂ ਕੋਲ ਚੀਨ ਤੇ ਪਾਕਿਸਤਾਨ ਨਾਲ ਲੱਗਦੀਆਂ ਸਰਹੱਦਾਂ ’ਤੇ ਕੰਮ ਕਰਨ ਦਾ ਕਾਫੀ ਵੱਡਾ ਤਜਰਬਾ ਹੈ।

Punjab Bani 30 June,2024
ਇੰਜ: ਜੀਵਨਦੀਪ ਸਿੰਘ ਧਾਲੀਵਾਲ ਨੇ ਸੰਭਾਲਿਆ ਚੀਫ ਇੰਜੀਨੀਅਰ ਪਾਵਰ ਪਰਚੇਸ ਅਤੇ ਰੈਗੂਲੇਸ਼ਨ ਪਟਿਆਲਾ ਦਾ ਅਹੁਦਾ

ਇੰਜ: ਜੀਵਨਦੀਪ ਸਿੰਘ ਧਾਲੀਵਾਲ ਨੇ ਸੰਭਾਲਿਆ ਚੀਫ ਇੰਜੀਨੀਅਰ ਪਾਵਰ ਪਰਚੇਸ ਅਤੇ ਰੈਗੂਲੇਸ਼ਨ ਪਟਿਆਲਾ ਦਾ ਅਹੁਦਾ ਪਟਿਆਲਾ: ਪੰਜਾਬ ਸਟੇਟ ਪਾਵਰ ਕਾਪਰੇਸ਼ਨ ਲਿਮਿਟਿਡ ਵਿੱਚ ਵੱਖੋ-ਵੱਖ ਅਹੁਦਿਆਂ ਤੇ ਸੇਵਾਵਾਂ ਨਿਭਾਉਣ ਵਾਲੇ ਉਪ ਮੁੱਖ ਇੰਜੀਨੀਅਰ/GNDTP, ਬਠਿੰਡਾ ਇੰਜ: ਜੀਵਨਦੀਪ ਸਿੰਘ ਧਾਲੀਵਾਲ ਤਰੱਕੀ ਉਪਰੰਤ ਅੱਜ ਚੀਫ ਇੰਜੀਨੀਅਰ ਪਾਵਰ ਪਰਚੇਸ ਅਤੇ ਰੈਗੂਲੇਸ਼ਨ, ਪਟਿਆਲਾ ਵਜੋਂ ਆਪਣਾ ਨਵਾਂ ਅਹੁਦਾ ਸੰਭਾਲ ਲਿਆ। ਜ਼ਿਕਰਯੋਗ ਹੈ ਕਿ ਇੰਜ. ਧਾਲੀਵਾਲ ਇਸ ਤੋਂ ਪਹਿਲਾਂ GNDTP, ਬਠਿੰਡਾ ਵਿੱਚ ਵੀ ਬਤੌਰ ਡਿਪਟੀ ਚੀਫ ਇੰਜੀਨੀਅਰ ਸੇਵਾਵਾਂ ਨਿਭਾਅ ਚੁੱਕੇ ਹਨ। ਬਰਨਾਲਾ ਵਿਖੇ ਗੁਰਨਾਮ ਸਿੰਘ ਧਾਲੀਵਾਲ ਦੇ ਘਰ 07 ਫਰਵਰੀ, 1970 ਨੂੰ ਜਨਮੇ ਇੰਜ: ਜੀਵਨਦੀਪ ਸਿੰਘ ਧਾਲੀਵਾਲ ਨੇ ਐਨ.ਆਈ.ਟੀ ਭੋਪਾਲ ਤੋਂ ਇਲੈਕਟਰੀਕਲ ਇੰਜੀਨੀਅਰਿੰਗ ਅਤੇ ਲਵਲੀ ਪ੍ਰੋਫੈਸਨਲ ਯੂਨੀਵਰਸਿਟੀ ਤੋ ਐਮ.ਬੀ.ਏ ਕੀਤੀ ਸੀ ਅਤੇ 1994 ਵਿੱਚ ਪੰਜਾਬ ਰਾਜ ਬਿਜਲੀ ਬੋਰਡ ਵਿੱਚ ਬਤੌਰ ਐਸਡੀਓ ਆਪਣੀਆਂ ਸੇਵਾਵਾਂ ਨਿਭਾਉਣੀਆਂ ਸ਼ੁਰੂ ਕੀਤੀਆਂ ਸਨ। ਉਨ੍ਹਾਂ ਕੋਲ ਵੱਖ-ਵੱਖ ਅਹੁਦਿਆਂ ਤੇ ਅਹਿਮ ਭੂਮਿਕਾਵਾਂ ਨਿਭਾਉਂਦੇ ਹੋਏ 30 ਸਾਲਾਂ ਦਾ ਵੱਖ ਵੱਖ ਖੇਤਰਾਂ ਦਾ ਤਜਰਬਾ ਹੈ। ਇਸ ਦੌਰਾਨ ਉਹਨਾਂ ਨੇ ਪੀਐਸਪੀਸੀਐਲ ਦੀ ਮੈਨੇਜਮੈਂਟ ਸੀਐਮਡੀ ਇੰਜ: ਬਲਦੇਵ ਸਿੰਘ ਸਰਾਂ ਦਾ ਇਹ ਜਿੰਮੇਵਾਰੀ ਸੌਂਪਣ ਲਈ ਧੰਨਵਾਦ ਪ੍ਰਗਟਾਇਆ ਅਤੇ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਉਨ੍ਹਾਂ ਦੀਆਂ ਉਮੀਦਾਂ ਤੇ ਖਰੇ ਉਤਰਨ ਦਾ ਭਰੋਸਾ ਦਿੱਤਾ। ਉਹਨਾਂ ਨੇ ਕਿਹਾ ਕਿ ਪੀਐਸਪੀਸੀਐਲ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦੇ ਦਿਸ਼ਾ ਨਿਰਦੇਸ਼ਾਂ ਤੇ ਚਲਦੇ ਹੋਏ ਲੋਕ ਹਿੱਤ ਵਿੱਚ ਕੰਮ ਕਰਨ ਲਈ ਵਚਨਬੱਧ ਹੈ। ਇਸ ਮੌਕੇ ਚੀਫ ਇੰਜੀਨੀਅਰ ਇੰਜ: ਧਾਲੀਵਾਲ ਵੱਲੋਂ ਅੱਜ ਇੱਥੇ ਵਿਭਾਗ ਦੇ ਅਫਸਰਾਂ ਨਾਲ ਮੀਟਿੰਗ ਕੀਤੀ।

Punjab Bani 20 June,2024
ਪੰਜਾਬ ਪੁਲਸ ਦੇ ਹੋਏ ਤਬਾਦਲੇ

ਪੰਜਾਬ ਪੁਲਸ ਦੇ ਹੋਏ ਤਬਾਦਲੇ ਸੰਗਰੂਰ : ਡਿਪਟੀ ਇੰਸਪੈਕਟਰ ਜਨਰਲ ਆਫ ਪੁਲਸ (ਪਟਿਆਲਾ ਰੇਂਜ) ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਪਟਿਆਲਾ ਰੇਂਜ ਅਧੀਨ ਆਉਂਦੇ ਚਾਰ ਜ਼ਿਲ੍ਹਿਆਂ ਦੇ ਕੁੱਲ 916 ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ। ਚਾਰ ਜਿ਼ਲ੍ਹਿਆਂ ਦੇ ਐਸ. ਐਸ. ਪੀ., ਐਸ. ਪੀ. ਤੇ ਡੀ. ਐਸ. ਪੀਜ. ਨਾਲ ਮੀਟਿੰਗ ਕਰ ਕੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਨਸ਼ਿਆਂ ਅਤੇ ਅਪਰਾਧਾਂ ਖ਼ਿਲਾਫ਼ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾ ਕੇ ਸਖ਼ਤ ਰਣਨੀਤੀ ਤਿਆਰ ਕੀਤੀ ਜਾਵੇ।ਉਨ੍ਹਾਂ ਦੱਸਿਆ ਕਿ ਪੁਲਸ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਤੇ ਨਸ਼ਿਆਂ ਦੀ ਰੋਕਥਾਮ ਲਈ ਸੰਗਰੂਰ ਜਿ਼ਲ੍ਹੇ ਦੇ 188 ਪੁਲਿਸ ਮੁਲਾਜ਼ਮਾਂ ਤੇ ਪਟਿਆਲਾ ਰੇਂਜ ਅਧੀਨ ਆਉਂਦੇ ਮਾਲੇਰਕੋਟਲਾ ਜਿ਼ਲ੍ਹੇ ਦੇ 73 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ। ਇਸ ਤਬਾਦਲਾ ਨੀਤੀ ਤਹਿਤ ਸਹਾਇਕ ਥਾਣੇਦਾਰ ਤੋਂ ਇੰਸਪੈਕਟਰ ਰੈਂਕ ਦੇ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ।

Punjab Bani 16 June,2024
ਪੁਲਿਸ ਕਮਿਸ਼ਨਰ ਸਮੇਤ ਜਲੰਧਰ-ਲੁਧਿਆਣਾ-ਅੰਮ੍ਰਿਤਸਰ ਦੇ 9 ਸੀਨੀਅਰ ਆਈ. ਪੀ. ਐਸ. ਅਧਿਕਾਰੀਆਂ ਦੇ ਤਬਾਦਲੇ ਹੋਏ

ਪੁਲਿਸ ਕਮਿਸ਼ਨਰ ਸਮੇਤ ਜਲੰਧਰ-ਲੁਧਿਆਣਾ-ਅੰਮ੍ਰਿਤਸਰ ਦੇ 9 ਸੀਨੀਅਰ ਆਈ. ਪੀ. ਐਸ. ਅਧਿਕਾਰੀਆਂ ਦੇ ਤਬਾਦਲੇ ਹੋਏ ਲੁਧਿਆਣਾ, 7 ਜੂਨ (): ਸਮੁੱਚੇ ਭਾਰਤ ਵਿਚ ਹੋ ਨਿਬੜੀਆਂ ਲੋਕ ਸਭਾ ਚੋਣਾਂ 2024 ਤੋਂ ਤੁਰੰਤ ਬਾਅਦ ਹੀ ਸੂਬੇ ਦੇ ਅੱਠ ਆਈ. ਪੀ. ਐੱਸ. ਪੁਲਸ ਅਧਿਕਾਰੀਆਂ ਦਾ ਮੁੜ ਤਬਾਦਲਾ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋ ਜਾਰੀ ਕੀਤੀ ਲਿਸਟ ਮੁਤਾਬਕ ਸੂਬੇ ਵਿੱਚ ਤਾਇਨਾਤ ਅੱਠ ਆਈਪੀਐੱਸ ਤੇ ਇੱਕ ਪੀਪੀਐੱਸ ਅਧਿਕਾਰੀ ਨੂੰ ਬਦਲ ਦਿੱਤਾ ਗਿਆ। ਵਿਭਾਗ ਵੱਲੋਂ ਲੋਕ ਸਭਾ ਚੋਣਾਂ ਦੌਰਾਨ ਜਾਰੀ ਲਿਸਟ ਵਿੱਚ ਮੌਜੂਦਾ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਅਤੇ ਜਲੰਧਰ ਪੁਲਿਸ ਕਮਿਸ਼ਨਰ ਆਈਪੀਐਸ ਸਵਪਨ ਸ਼ਰਮਾ ਨੂੰ ਤੁਰੰਤ ਪ੍ਰਭਾਵ ਤੋਂ ਬਦਲ ਦਿੱਤਾ ਗਿਆ ਸੀ। ਚੋਣਾਂ ਦੀ ਗਿਣਤੀ ਮੁਕੰਮਲ ਹੋਣ ਮਗਰੋਂ ਦੋਨਾਂ ਹੀ ਆਈਪੀਐੱਸ ਅਧਿਕਾਰੀਆਂ ਦੀ ਪੁਰਾਣੇ ਜ਼ਿਲ੍ਹਿਆਂ ਵਿੱਚ ਵਾਪਸੀ ਕਰ ਦਿੱਤੀ ਗਈ ਹੈ। ਮੌਜੂਦਾ ਜਾਣਕਾਰੀ ਮੁਤਾਬਕ ਐੱਸਟੀਐੱਫ ਦੇ ਏਡੀਜੀਪੀ ਨਿਲਾਬ ਕਿਸ਼ੋਰ ਨੂੰ ਐੱਸਏਐੱਸ ਨਗਰ ਤੇ ਡਾਕਟਰ ਐੱਸ ਭੂਪੱਤੀ ਨੂੰ ਜਲੰਧਰ ਡੀਆਈਜੀ ਰੇਂਜ ਤੋਂ ਡੀਆਈਜੀ ਐਡਮਿਨਿਸਟਰੇਸ਼ਨ ਚੰਡੀਗੜ੍ਹ ਤਾਇਨਾਤ ਕਰ ਦਿੱਤਾ ਗਿਆ ਹੈ।। ਇਸ ਤਹਿਤ ਜਲੰਧਰ ਦੇ ਪੁਲਿਸ ਕਮਿਸ਼ਨਰ ਆਈਪੀਐੱਸ ਰਾਹੁਲ ਨੂੰ ਐੱਸਏਐੱਸ ਨਗਰ ਵਿਜੀਲੈਂਸ ਬਿਊਰੋ ਦਾ ਡਾਇਰੈਕਟਰ ਤੈਨਾਤ ਕਰ ਦਿੱਤਾ ਗਿਆ ਹੈ ਜਦਕਿ ਆਈਪੀਐਸ ਰਣਜੀਤ ਸਿੰਘ ਨੂੰ ਡੀਆਈਜੀ ਫਿਰੋਜਪੁਰ ਰੇਂਜ ਤੋਂ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਤੈਨਾਤ ਕੀਤਾ ਗਿਆ ਹੈ। ਇਸੇ ਤਰ੍ਹਾਂ ਆਈਪੀਐਸ ਸਫਰ ਸ਼ਰਮਾ ਨੂੰ ਜਲੰਧਰ ਪੁਲਿਸ ਕਮਿਸ਼ਨਰ ਅਤੇ ਆਈਪੀਐਸ ਕੁਲਦੀਪ ਸਿੰਘ ਚਹਿਲ ਨੂੰ ਲੁਧਿਆਣਾ ਵਿੱਚ ਬਤੌਰ ਪੁਲਿਸ ਕਮਿਸ਼ਨਰ ਬਾਗਡੋਰ ਸੰਭਾਲ ਦਿੱਤੀ ਗਈ ਹੈ।। ਆਈਪੀਐਸ ਹਰਮਨਬੀਰ ਸਿੰਘ ਨੂੰ ਪੀਏਪੀ ਕਮਾਂਡੈਂਟ ਜਲੰਧਰ ਤੋਂ ਡੀਆਈਜੀ ਜਲੰਧਰ ਰੇਂਜ ਭੇਜ ਦਿੱਤਾ ਗਿਆ ਹੈ। ਜਦ ਕਿ ਪੀਪੀਐਸ ਗਗਨ ਅਜੀਤ ਸਿੰਘ ਨੂੰ ਸੈਕਿੰਡ ਕਮਾਂਡੋ ਬਹਾਦਰਗੜ੍ਹ ਪਟਿਆਲਾ ਤੋਂ ਐਸਐਸ ਪੀ ਸੜਕ ਸੁਰੱਖਿਆ ਫੋਰਸ ਪੰਜਾਬ ਭੇਜ ਦਿੱਤਾ ਗਿਆ ਹੈ।।

Punjab Bani 07 June,2024
ਕਮਲ ਕਿਸ਼ੋਰ ਯਾਦਵ ਨੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਜੋਂ ਅਹੁਦਾ ਸੰਭਾਲਿਆ

ਕਮਲ ਕਿਸ਼ੋਰ ਯਾਦਵ ਨੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਜੋਂ ਅਹੁਦਾ ਸੰਭਾਲਿਆ ਡੀਨਜ਼ ਅਤੇ ਵੱਖ ਵੱਖ ਵਿਭਾਗਾਂ ਦੇ ਮੁਖੀਆਂ ਨਾਲ ਵੱਖੋ-ਵੱਖਰੀਆਂ ਮੀਟਿੰਗਾਂ ਵਿੱਚ ਕੰਮ ਕਾਜ ਦਾ ਜਾਇਜ਼ਾ ਲਿਆ ਵੱਖ ਵੱਖ ਜਥੇਬੰਦੀਆਂ ਵੱਲੋਂ ਵੀ ਵਾਈਸ ਚਾਂਸਲਰ ਨਾਲ ਮੀਟਿੰਗ ਪਟਿਆਲਾ, 26 ਅਪ੍ਰੈਲ ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਸਕੱਤਰ ਸ੍ਰੀ ਕਮਲ ਕਿਸ਼ੋਰ ਯਾਦਵ ਅੱਜ ਪੰਜਾਬੀ ਯੂਨੀਵਰਸਿਟੀ ਵਿਖੇ ਉਪ-ਕੁਲਪਤੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਸ੍ਰੀ. ਕਮਲ ਕਿਸ਼ੋਰ ਯਾਦਵ ਪੰਜਾਬ ਕਾਡਰ ਦੇ 2003 ਬੈਚ ਦੇ ਆਈ.ਏ.ਐਸ. ਅਧਿਕਾਰੀ ਹਨ ਜੋ ਪੰਜਾਬ ਸਰਕਾਰ ਵਿੱਚ ਵੱਖ-ਵੱਖ ਅਹਿਮ ਅਹੁਦਿਆਂ ਉੱਤੇ ਆਪਣੀ ਜ਼ਿੰਮੇਂਵਾਰੀ ਨਿਭਾਅ ਚੁੱਕੇ ਹਨ। ਉਹ ਪ੍ਰੋ. ਅਰਵਿੰਦ ਦੀ ਥਾਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਬਣੇ ਹਨ ਜਿਨ੍ਹਾਂ ਦੀ 25 ਅਪ੍ਰੈਲ ਨੂੰ ਤਿੰਨ ਸਾਲ ਦੀ ਟਰਮ ਪੂਰੀ ਹੋ ਚੁੱਕੀ ਹੈ। ਅੱਜ ਸਵੇਰੇ ਸ੍ਰੀ ਕਮਲ ਕਿਸ਼ੋਰ ਯਾਦਵ ਦੇ ਯੂਨੀਵਰਸਿਟੀ ਪਹੁੰਚਣ ’ਤੇ ਡੀਨ ਅਕਾਦਮਿਕ ਮਾਮਲੇ ਪ੍ਰੋ. ਅਸ਼ੋਕ ਤਿਵਾੜੀ ਦੀ ਅਗਵਾਈ ਵਿੱਚ ਯੂਨੀਵਰਸਿਟੀ ਅਧਿਕਾਰੀਆਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਅਹੁਦਾ ਸੰਭਾਲਣ ਉਪਰੰਤ ਵਾਈਸ ਚਾਂਸਲਰ ਸ੍ਰੀ. ਕੇ. ਕੇ. ਯਾਦਵ ਨੇ ਯੂਨੀਵਰਸਿਟੀ ਦੇ ਸੀਨੀਅਰ ਅਧਿਕਾਰੀਆਂ, ਵੱਖ-ਵੱਖ ਫ਼ੈਕਲਟੀਆਂ ਦੇ ਡੀਨ ਅਤੇ ਵਿਭਾਗ ਦੇ ਮੁਖੀਆਂ ਨਾਲ ਵੱਖੋ ਵੱਖਰੀਆਂ ਮੀਟਿੰਗ ਕਰਕੇ ਯੂਨੀਵਰਸਿਟੀ ਦੇ ਕੰਮ ਕਾਜ ਦਾ ਜਾਇਜਾ ਲਿਆ। ਇਸ ਦੌਰਾਨ ਸ੍ਰੀ ਯਾਦਵ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪੰਜਾਬੀ ਭਾਸ਼ਾ, ਸੱਭਿਆਚਾਰ ਅਤੇ ਵਿਰਸੇ ਨੂੰ ਬੜ੍ਹਾਵਾ ਦੇਣ ਲਈ ਬਾਖੂਬੀ ਕੰਮ ਕਰ ਰਹੀ ਹੈ। ਇਸ ਕਰਕੇ ਉਨ੍ਹਾਂ ਨੂੰ ਏਥੇ ਆ ਕੇ ਬਹੁਤ ਖੁਸ਼ੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਇਸ ਕਾਰਜ ਨੂੰ ਅੱਗੇ ਲਿਜਾਣ ਲਈ ਕੰਮ ਕਰਨਗੇ। ਉਨ੍ਹਾਂ ਨੇ ਯੂਨੀਵਰਸਿਟੀ ਅਤੇ ਇਸ ਨਾਲ ਸਬੰਧਿਤ ਕਾਲਜਾਂ ਦੇ ਅਧਿਆਪਨ ਅਤੇ ਗੈਰ ਅਧਿਆਪਨ ਅਮਲੇ ਸਣੇ ਵੱਖ ਵੱਖ ਵਰਗਾਂ ਤੋਂ ਸਹਿਯੋਗ ਦੀ ਮੰਗ ਕੀਤੀ ਤਾਂ ਜੋ ਪੰਜਾਬੀ ਯੂਨੀਵਰਸਿਟੀ ਦੇ ਵਿਦਿਅਕ ਸਣੇ ਸਾਰੇ ਕਾਰਜਾਂ ਵਿੱਚ ਸੁਧਾਰ ਲਿਆਂਦਾ ਜਾ ਸਕੇ। ਵਾਈਸ ਚਾਂਸਲਰ ਨੇ ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ (ਪੁਟਾ) ਅਤੇ ਗ਼ੈਰ-ਅਧਿਆਪਨ ਸੰਘ ਦੇ ਪ੍ਰਤੀਨਿਧੀਆਂ ਨਾਲ ਵੀ ਗੱਲਬਾਤ ਕੀਤੀ। ਇਨ੍ਹਾਂ ਮੀਟਿੰਗਾਂ ਦੌਰਾਨ ਉਨ੍ਹਾਂ ਸਾਰੀਆਂ ਧਿਰਾਂ ਨਾਲ ਸੰਵਾਦ ਰਚਾਇਆ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ। ਪੰਜਾਬੀ ਯੂਨੀਵਰਸਿਟੀ ਵਿੱਚ ਚੱਲ ਰਹੀ 54ਵੀਂ ਪੰਜਾਬ ਹਿਸਟਰੀ ਕਾਨਫਰੰਸ ਵਿੱਚ ਵੀ ਉਨ੍ਹਾਂ ਨੇ ਹਾਜ਼ਰੀ ਲਵਾਈ ਅਤੇ ਇਸ ਦੀ ਸਫ਼ਲਤਾ ਦੀ ਕਾਮਨਾ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਉਚੇਰੀ ਸਿੱਖਿਆ ਦੇ ਡਿਪਟੀ ਡਾਇਰੈਕਟਰ ਡਾ. ਅਸ਼ਵਨੀ ਭੱਲਾ ਵੀ ਮੌਜੂਦ ਸਨ।

Punjab Bani 26 April,2024
ਸੰਗਰੂਰ ਨਕਲੀ ਸ਼ਰਾਬ ਮਾਮਲਾ: ਮੁਲਜ਼ਮ ‘ਸ਼ਾਹੀ’ ਬਰਾਂਡ ਦੇ ਲੇਬਲ ਵਾਲੀ ਸ਼ਰਾਬ ਦੀਆਂ ਬੋਤਲਾਂ ------ ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਅੱਠ ਮੁਲਜ਼ਮਾਂ ਸਮੇਤ ਦੋ ਮਾਸਟਰਮਾਈਂਡਜ਼ ਨੂੰ ਕੀਤਾ ਗ੍ਰਿਫ਼ਤਾਰ ਵਿੱਚ ਵੇਚਦੇ ਸਨ ਘਾਤਕ ‘ਮਿਥੇਨੌਲ’

ਸੰਗਰੂਰ ਨਕਲੀ ਸ਼ਰਾਬ ਮਾਮਲਾ: ਮੁਲਜ਼ਮ ‘ਸ਼ਾਹੀ’ ਬਰਾਂਡ ਦੇ ਲੇਬਲ ਵਾਲੀ ਸ਼ਰਾਬ ਦੀਆਂ ਬੋਤਲਾਂ ਵਿੱਚ ਵੇਚਦੇ ਸਨ ਘਾਤਕ ‘ਮਿਥੇਨੌਲ’ - ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਅੱਠ ਮੁਲਜ਼ਮਾਂ ਸਮੇਤ ਦੋ ਮਾਸਟਰਮਾਈਂਡਜ਼ ਨੂੰ ਕੀਤਾ ਗ੍ਰਿਫ਼ਤਾਰ - ਅੱਧੀ ਕੀਮਤ ’ਤੇ ਨਕਲੀ ਸ਼ਰਾਬ ਵੇਚਣ ਲਈ ਮਾਸਟਰਮਾਈਂਡਜ਼ ਸਥਾਨਕ ਵਸਨੀਕਾਂ ਦਾ ਲੈਂਦੇ ਸਨ ਸਹਾਰਾ - ਪੰਜਾਬ ਪੁਲਿਸ ਨੇ ਆਬਕਾਰੀ ਐਕਟ ਦੀ ਸਖ਼ਤ ਧਾਰਾ 61-ਏ ਕੀਤੀ ਲਾਗੂ , ਜੋ ਉਮਰ ਕੈਦ ਜਾਂ ਮੌਤ ਦੀ ਸਜ਼ਾ ਨਾਲ ਹੈ ਸਬੰਧਤ: ਏਡੀਜੀਪੀ- ਕਮ- ਐਸਆਈਟੀ ਮੁਖੀ ਗੁਰਿੰਦਰ ਢਿੱਲੋਂ, ਆਈ.ਪੀ.ਐਸ. - ਪੁਲਿਸ ਟੀਮਾਂ ਨੇ ਨੋਇਡਾ-ਅਧਾਰਤ ਫੈਕਟਰੀ ਤੋਂ ਖਰੀਦੇ ਗਏ ਕੁੱਲ 300 ਲੀਟਰ ਮਿਥੇਨੌਲ ਵਿੱਚੋਂ 200 ਲੀਟਰ ਤੋਂ ਵੱਧ ਕੀਤਾ ਬਰਾਮਦ - ਏਡੀਜੀਪੀ ਗੁਰਿੰਦਰ ਢਿੱਲੋਂ ਨੇ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨੂੰ ਗੈਰ-ਅਧਿਕਾਰਤ ਸਰੋਤਾਂ ਤੋਂ ਖਰੀਦੀ ਸ਼ਰਾਬ ਦੇ ਸੇਵਨ ਤੋਂ ਗੁਰੇਜ਼ ਕਰਨ ਦੀ ਕੀਤੀ ਅਪੀਲ ਚੰਡੀਗੜ੍ਹ, 23 ਮਾਰਚ: ਸੰਗਰੂਰ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ 20 ਲੋਕਾਂ ਦੀ ਜਾਨ ਲੈਣ ਵਾਲੀ ਨਕਲੀ ਸ਼ਰਾਬ , ਦਰਅਸਲ ਮਿਥੇਨੌਲ ਸੀ- ਜੋ ਕਿ ਉਦਯੋਗਿਕ ਉਤਪਾਦਾਂ ਵਿੱਚ ਵਰਤਿਆ ਜਾਣ ਵਾਲਾ ਇੱਕ ਘਾਤਕ ਰਸਾਇਣ ਹੁੰਦਾ ਹੈ। ਦੋਸ਼ੀਆਂ ਨੇ ਇਹ ਰਸਾਇਣ ਨੋਇਡਾ ਦੀ ਇੱਕ ਫੈਕਟਰੀ ਤੋਂ ਉਦਯੋਗਿਕ ਕੰਮਾਂ ਲਈ ਵਰਤਣ ਦੇ ਬਹਾਨੇ ਖਰੀਦਿਆ ਸੀ। ਇਹ ਜਾਣਕਾਰੀ ਉਕਤ ਮਾਮਲੇ ਦੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੀ ਅਗਵਾਈ ਕਰ ਰਹੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਲਾਅ ਐਂਡ ਆਰਡਰ ਗੁਰਿੰਦਰ ਸਿੰਘ ਢਿੱਲੋਂ ਨੇ ਦਿੱਤੀ। ਏ.ਡੀ.ਜੀ.ਪੀ. ਢਿੱਲੋਂ , ਐਸ.ਐਸ.ਪੀ. ਸੰਗਰੂਰ- ਕਮ –ਐਸ.ਆਈ.ਟੀ. ਮੈਂਬਰ ਸਰਤਾਜ ਸਿੰਘ ਚਾਹਲ ਦੇ ਨਾਲ ਸ਼ਨੀਵਾਰ ਨੂੰ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ (ਪੀ.ਪੀ.ਐਚ.ਕਿਊ.) ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਸੰਗਰੂਰ ਪੁਲੀਸ ਨੇ ਇਸ ਮਾਮਲੇ ਵਿੱਚ ਤਿੰਨ ਵੱਖ ਵੱਖ ਥਾਣਿਆਂ- ਦਿੜ੍ਹਬਾ, ਸਿਟੀ ਸੁਨਾਮ ਅਤੇ ਚੀਮਾਂ ਵਿਖੇ ਤਿੰਨ ਵੱਖ-ਵੱਖ ਐਫ.ਆਈ.ਆਰਜ਼ ਦਰਜ ਕਰਕੇ ਨਾਮਜ਼ਦ ਕੀਤੇ 10 ਦੋਸ਼ੀਆਂ ਵਿਚੋਂ ਅੱਠ ਮੁਲਜ਼ਮਾਂ ਸਮੇਤ ਦੋ ਮਾਸਟਰ ਮਾਈਂਡਜ਼, ਜਿਨ੍ਹਾਂ ਦੀ ਪਛਾਣ ਗੁਰਲਾਲ ਸਿੰਘ ਵਾਸੀ ਪਿੰਡ ਉਭਾਵਾਲ, ਸੰਗਰੂਰ ਅਤੇ ਹਰਮਨਪ੍ਰੀਤ ਸਿੰਘ ਵਾਸੀ ਪਿੰਡ ਤਾਈਪੁਰ ਵਜੋਂ ਹੋਈ ਹੈ, ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਵਾਂ ਮਾਸਟਰਮਾਈਂਡਜ਼ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਸੰਗਰੂਰ ਜੇਲ੍ਹ ਵਿਚ ਇੱਕ-ਦੂਜੇ ਦੇ ਸੰਪਰਕ ਵਿੱਚ ਆਏ ਸਨ । ਗ੍ਰਿਫ਼ਤਾਰ ਕੀਤੇ ਗਏ ਹੋਰ ਛੇ ਮੁਲਜ਼ਮਾਂ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਮਨੀ ਅਤੇ ਸੁਖਵਿੰਦਰ ਸਿੰਘ ਉਰਫ਼ ਸੁੱਖੀ ਦੋਵੇਂ ਵਾਸੀ ਪਿੰਡ ਗੁੱਜਰਾਂ, ਦਿੜ੍ਹਬਾ ; ਸੋਮਾ ਕੌਰ, ਰਾਹੁਲ ਉਰਫ਼ ਸੰਜੂ ਅਤੇ ਪਰਦੀਪ ਸਿੰਘ ਉਰਫ਼ ਬੱਬੀ ਤਿੰਨੋਂ ਵਾਸੀ ਚੁਹਵਾਂ, ਚੀਮਾਂ ਅਤੇ ਅਰਸ਼ਦੀਪ ਸਿੰਘ ਉਰਫ ਅਰਸ਼ ਪਿੰਡ ਰੋਗਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ 200 ਲੀਟਰ ਮਿਥੇਨੌਲ ਕੈਮੀਕਲ, ਸ਼ਰਾਬ ਦੀਆਂ ਖਾਲੀ ਬੋਤਲਾਂ ਅਤੇ ਢੱਕਣ ਅਤੇ ਨਕਲੀ ਸ਼ਰਾਬ ਬਣਾਉਣ ਅਤੇ ਲੇਬÇਲੰਗ ਕਰਨ ਲਈ ਵਰਤਿਆ ਜਾਣ ਵਾਲਾ ਹੋਰ ਸਾਮਾਨ ਵੀ ਬਰਾਮਦ ਕੀਤਾ ਹੈ। ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਮੁਲਜ਼ਮ ਹਰਮਨਪ੍ਰੀਤ ਆਪਣੇ ਸਾਥੀ ਗੁਰਲਾਲ ਨਾਲ ਮਿਲ ਕੇ ਨੋਇਡਾ ਸਥਿਤ ਫੈਕਟਰੀ ਤੋਂ ਮਿਥੇਨੌਲ ਕੈਮੀਕਲ ਮੰਗਵਾਉਂਦਾ ਸੀ ਅਤੇ ਆਪਣੇ ਘਰ ਵਿੱਚ ਨਕਲੀ ਸ਼ਰਾਬ ਤਿਆਰ ਕਰਕੇ ‘ਸ਼ਾਹੀ’ ਮਾਰਕਾ ਲੇਬਲ ਵਾਲੀ ਸ਼ਰਾਬ ਦੀ ਬੋਤਲ ਵਿੱਚ ਪੈਕ ਕਰਕੇ ਵੇਚਦਾ ਸੀ। ਮੁਲਜ਼ਮ ਘਰ ਵਿੱਚ ਪ੍ਰਿੰਟਰ ਦੀ ਵਰਤੋਂ ਕਰਕੇ ਲੇਬਲ ਬਣਾ ਰਿਹਾ ਸੀ, ਜਦੋਂ ਕਿ ਂ ਬੋਤਲ ਕੈਪ ਲਗਾਉਣ ਦੀ ਮਸ਼ੀਨ ਉਸਨੇ ਲੁਧਿਆਣਾ ਤੋ ਮੰਗਵਾਈ ਸੀ। ਉਨ੍ਹਾਂ ਦੱਸਿਆ ਕਿ ਇਹ ਮਾਸਟਰ ਮਾਈਂਡ ਨਕਲੀ ਸ਼ਰਾਬ ਵੇਚਣ ਲਈ ਸਥਾਨਕ ਵਿਅਕਤੀ ਮਨਪ੍ਰੀਤ ਮਨੀ (ਗ੍ਰਿਫਤਾਰ) ਦੀ ਮਦਦ ਲੈਂਦੇ ਸਨ । ਉਨ੍ਹਾਂ ਦੱਸਿਆ ਕਿ ਮੁਲਜ਼ਮ ਅੱਧੀ ਕੀਮਤ ’ਤੇ ਨਕਲੀ ਸ਼ਰਾਬ ਵੇਚਣ ਲਈ ਮਜ਼ਦੂਰ ਵਰਗ ਦੇ ਲੋਕਾਂ ਨੂੰ ਨਿਸ਼ਾਨਾ ਬਣਾਉਂਦੇ ਸੀ। ਏਡੀਜੀਪੀ ਨੇ ਕਿਹਾ ਕਿ ਪੁਲਿਸ ਕੋਲ ਇਸ ਘਾਤਕ ਰਸਾਇਣ ਦੀ ਖਰੀਦ ਸਬੰਧੀ ਦਸਤਾਵੇਜ਼ ਹਨ ਅਤੇ ਪੁਲਿਸ ਵੱਲੋਂ ਉਨ੍ਹਾਂ ਫੈਕਟਰੀਆਂ, ਜਿੱਥੋਂ ਦੋਸ਼ੀਆਂ ਨੇ ਮਿਥੇਨੌਲ ਖਰੀਦਿਆ ਸੀ, ਦੀ ਭੂਮਿਕਾ ਦੀ ਜਾਂਚ ਕਰਨ ਲਈ ਭਾਰਤੀ ਆਈਪੀਸੀ ਦੀ ਧਾਰਾ 120-ਬੀ ਸਾਰੀਆਂ ਐਫਆਈਆਰਜ਼ ਵਿੱਚ ਜੋੜ ਦਿੱਤੀ ਗਈ ਹੈ । ਜਿਕਰਯੋਗ ਹੈ ਕਿ ਮੁਲਜ਼ਮਾਂ ਨੇ ਕੁੱਲ 300 ਲੀਟਰ ਮਿਥੇਨੌਲ ਕੈਮੀਕਲ ਖਰੀਦਿਆ ਸੀ। ਏਡੀਜੀਪੀ ਨੇ ਕਿਹਾ ਕਿ ਪੁਲਿਸ ਨੇ ਤਿੰਨੋਂ ਐਫਆਈਆਰਜ਼ ਵਿੱਚ ਆਬਕਾਰੀ ਐਕਟ ਦੀ ਸਖ਼ਤ ਧਾਰਾ 61-ਏ ਦੀ ਵੀ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਧਾਰਾ 61-ਏ ਉਮਰ ਕੈਦ ਜਾਂ ਮੌਤ ਦੀ ਸਜ਼ਾ ਨਾਲ ਸਬੰਧਤ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਜਾਂਚ ਨੂੰ ਤਰਕਪੂਰਨ ਸਿੱਟੇ ’ਤੇ ਪਹੁੰਚਾਉਣ ਲਈ ਐਸ.ਆਈ.ਟੀ ਸਾਰੇ ਪਹਿਲੂਆਂ ਤੋਂ ਬਾਰੀਕੀ ਨਾਲ ਜਾਂਚ ਕਰੇਗੀ ਅਤੇ ਸਮੇਂ ਸਿਰ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਐਸਆਈਟੀ ਮੁਖੀ ਨੇ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਅਣਅਧਿਕਾਰਤ ਸਰੋਤਾਂ ਤੋਂ ਖਰੀਦੀ ਗਈ ਸ਼ਰਾਬ ਦਾ ਸੇਵਨ ਕਰਨ ਤੋਂ ਗੁਰੇਜ਼ ਕਰਨ।

Punjab Bani 23 March,2024
ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਦੀ ਤੈਨਾਤੀ

ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਦੀ ਤੈਨਾਤੀ -ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਨਵੇਂ ਪੁਲਿਸ ਅਧਿਕਾਰੀ ਵੀ ਨਿਯੁਕਤ ਚੰਡੀਗੜ੍ਹ, 21 ਮਾਰਚ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੂੰ ਜਲੰਧਰ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਹੈ। ਜਦਕਿ ਗੁਰਦਾਸਪੁਰ ਦਾ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਲਗਾਇਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਗਦਲੇ ਨੀਲਾਂਬਰੀ ਵਿਜੇ ਨੂੰ ਰੋਪੜ ਰੇਂਜ ਦੀ ਡੀਆਈਜੀ ਅਤੇ ਰਾਕੇਸ਼ ਕੁਮਾਰ ਕੌਸ਼ਲ ਨੂੰ ਡੀਆਈਜੀ ਬਾਰਡਰ ਰੇਂਜ ਤੈਨਾਤ ਕੀਤਾ ਗਿਆ ਹੈ।

Punjab Bani 21 March,2024
ਚੋਣ ਕਮਿਸ਼ਨ ਨੇ ਦਿੱਤੇ ਐਸਐਸਪੀ ਬਦਲਣ ਦੇ ਨਿਰਦੇਸ਼

ਚੋਣ ਕਮਿਸ਼ਨ ਨੇ ਦਿੱਤੇ ਐਸਐਸਪੀ ਬਦਲਣ ਦੇ ਨਿਰਦੇਸ਼ ਨਵੀਂ ਦਿੱਲੀ, 21 ਮਾਰਚ ਭਾਰਤੀ ਚੋਣ ਕਮਿਸ਼ਨ ਨੇ ਗੈਰ-ਕੇਡਰ ਅਧਿਕਾਰੀਆਂ ਲਈ ਤਬਾਦਲੇ ਦੇ ਆਦੇਸ਼ ਜਾਰੀ ਕੀਤੇ ਹਨ, ਜੋ ਚਾਰ ਰਾਜਾਂ ਗੁਜਰਾਤ, ਪੰਜਾਬ, ਉੜੀਸਾ ਅਤੇ ਪੱਛਮੀ ਬੰਗਾਲ ਵਿਚ ਡੀਸੀ ਤੇ ਐੱਸਐੱਸਪੀ/ਐੱਸਪੀ ਤਾਇਨਾਤ ਹਨ। ਜ਼ਿਲ੍ਹੇ ਵਿਚ ਡੀਸੀ ਅਤੇ ਐੱਸਐੈੱਸਪੀ ਦੇ ਅਹੁਦੇ ਕ੍ਰਮਵਾਰ ਭਾਰਤੀ ਪ੍ਰਸ਼ਾਸਨਿਕ ਅਤੇ ਭਾਰਤੀ ਪੁਲੀਸ ਸੇਵਾ ਦੇ ਅਧਿਕਾਰੀਆਂ ਲਈ ਹਨ। ਕਮਿਸ਼ਨ ਨੇ ਪੰਜਾਬ ਵਿਚ ਪਠਾਨਕੋਟ, ਫਾਜ਼ਿਲਕਾ, ਜਲੰਧਰ ਦਿਹਾਤੀ ਅਤੇ ਮਾਲੇਰਕੋਟਲਾ ਦੇ ਐੱਸਐੱਸਪੀ ਨੂੰ ਬਦਲਣ ਦਾ ਹੁਕਮ ਦਿੱਤਾ ਹੈ। ਇਸ ਤੋਂ ਇਲਾਵਾ ਕਮਿਸ਼ਨ ਨੇ ਚੁਣੇ ਹੋਏ ਰਾਜਨੀਤਿਕ ਨੁਮਾਇੰਦਿਆਂ ਨਾਲ ਰਿਸ਼ਤੇਦਾਰੀ ਜਾਂ ਪਰਿਵਾਰਕ ਸਬੰਧਾਂ ਦੇ ਮੱਦੇਨਜ਼ਰ ਪੰਜਾਬ ਵਿਚ ਐੱਸਐੱਸਪੀ ਬਠਿੰਡਾ ਅਤੇ ਆਸਾਮ ਵਿਚ ਐੱਸਪੀ ਸੋਨੀਤਪੁਰ ਦੇ ਤਬਾਦਲੇ ਦੇ ਨਿਰਦੇਸ਼ ਵੀ ਦਿੱਤੇ ਹਨ।

Punjab Bani 21 March,2024
ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼

ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼ - ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ ਚੰਡੀਗੜ੍ਹ, 19 ਮਾਰਚ: ਭਾਰਤੀ ਚੋਣ ਕਮਿਸ਼ਨ ਨੇ ਇਕ ਸ਼ਿਕਾਇਤ ਦੇ ਆਧਾਰ ‘ਤੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਜਾਰੀ ਹੋਏ ਪੱਤਰ ਵਿਚ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਮੌਜੂਦਾ ਪੋਸਟਿੰਗ ਤੋਂ ਹਟਾ ਕੇ ਕਿਸੇ ਹੋਰ ਥਾਂ ਤਬਦੀਲ ਕੀਤਾ ਜਾਵੇ, ਜੋ ਕਿ ਉਨ੍ਹਾਂ ਦਾ ਗ੍ਰਹਿ ਜ਼ਿਲ੍ਹਾ ਨਾ ਹੋਵੇ। ਨਾਲ ਹੀ ਇਹ ਵੀ ਲਿਖਿਆ ਗਿਆ ਹੈ ਕਿ ਇਹ ਸੁਨਿਸ਼ਚਿਤ ਕੀਤਾ ਜਾਵੇ ਕਿ ਉਨ੍ਹਾਂ ਨੂੰ ਜ਼ਿਲ੍ਹੇ ਤੋਂ ਕਿਤੇ ਬਾਹਰ ਲਗਾਇਆ ਜਾਵੇ ਜੋ ਕਿ ਜਲੰਧਰ ਲੋਕ ਸਭਾ ਹਲਕੇ ਵਿਚ ਨਾ ਹੋਵੇ। ਜਲੰਧਰ ਦਾ ਨਵਾਂ ਡਿਪਟੀ ਕਮਿਸ਼ਨਰ ਤੈਨਾਤ ਕਰਨ ਲਈ ਚੋਣ ਕਮਿਸ਼ਨ ਨੇ 3 ਅਧਿਕਾਰੀਆਂ ਦੇ ਪੈਨਲ ਦੀ ਮੰਗ ਕੀਤੀ ਹੈ। ਇਸੇ ਤਰ੍ਹਾਂ ਰੋਪੜ ਰੇਂਜ ਦੇ ਏਡੀਜੀਪੀ ਜਸਕਰਨ ਸਿੰਘ ਅਤੇ ਬਾਰਡਰ ਰੇਂਜ ਦੇ ਡੀਆਈਜੀ ਨਰਿੰਦਰ ਭਾਰਗਵ ਨੂੰ ਵੀ ਹਟਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਨ੍ਹਾਂ ਦੋਵਾਂ ਅਧਿਕਾਰੀਆਂ ਨੂੰ ਵੀ ਮੌਜੂਦਾ ਜ਼ਿਲ੍ਹਿਆਂ ਤੋਂ ਬਾਹਰ ਲਗਾਉਣ ਲਈ ਕਿਹਾ ਗਿਆ ਹੈ ਅਤੇ ਇਹ ਸੁਨਿਸ਼ਚਿਤ ਕਰਨ ਲਈ ਕਿਹਾ ਗਿਆ ਹੈ ਕਿ ਨਵੀਂ ਤੈਨਾਤੀ ਵਾਲੇ ਜ਼ਿਲ੍ਹੇ ਮੌਜੂਦਾ ਤੈਨਾਤੀ ਵਾਲੇ ਜ਼ਿਲ੍ਹੇ ਜਾਂ ਲੋਕ ਸਭਾ ਸੀਟ ਅਧੀਨ ਨਾ ਆਉਂਦੇ ਹੋਣ। ਉਕਤ ਦੋਵੇਂ ਅਧਿਕਾਰੀ ਕ੍ਰਮਵਾਰ ਅਪ੍ਰੈਲ ਅਤੇ ਜੂਨ 2024 ਵਿਚ ਸੇਵਾਮੁਕਤ ਹੋ ਰਹੇ ਹਨ। ਦੋਵਾਂ ਥਾਂਵਾਂ ‘ਤੇ ਨਵੇਂ ਅਧਿਕਾਰੀਆਂ ਦੀ ਤੈਨਾਤੀ ਲਈ ਕਮਿਸ਼ਨ ਨੇ 3-3 ਨਾਂਵਾਂ ਵਾਲੇ ਪੈਨਲਾਂ ਦੀ ਮੰਗ ਕੀਤੀ ਹੈ।

Punjab Bani 19 March,2024
ਸ਼੍ਰੀ ਸੰਦੀਪ ਸੈਣੀ ਨੇ ਚੇਅਰਮੈਨ ਬੈਕਫਿੰਕੋ ਅਤੇ ਸ਼੍ਰੀ ਹਰਜਿੰਦਰ ਸਿੰਘ ਸੀਚੇਵਾਲ ਨੇ ਬੈਕਫਿੰਕੋ ਦੇ ਵਾਈਸ-ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਸ਼੍ਰੀ ਸੰਦੀਪ ਸੈਣੀ ਨੇ ਚੇਅਰਮੈਨ ਬੈਕਫਿੰਕੋ ਅਤੇ ਸ਼੍ਰੀ ਹਰਜਿੰਦਰ ਸਿੰਘ ਸੀਚੇਵਾਲ ਨੇ ਬੈਕਫਿੰਕੋ ਦੇ ਵਾਈਸ-ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਚੰਡੀਗੜ੍ਹ, 11 ਮਾਰਚ: ਪੰਜਾਬ ਸਰਕਾਰ ਵੱਲੋਂ ਨਵਨਿਯੁਕਤ ਸ਼੍ਰੀ ਸੰਦੀਪ ਸੈਣੀ ਵੱਲੋਂ ਪੰਜਾਬ ਪਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ(ਬੈਕਫਿੰਕੋ) ਦੇ ਚੇਅਰਮੈਨ ਦਾ ਚਾਰਜ ਅਤੇ ਸ਼੍ਰੀ ਹਰਜਿੰਦਰ ਸਿੰਘ ਸੀਚੇਵਾਲ ਵੱਲੋਂ ਵਾਈਸ-ਚੇਅਰਮੈਨ ਦਾ ਚਾਰਜ ਸੰਭਾਲਿਆ ਗਿਆ। ਸ਼੍ਰੀ ਸੰਦੀਪ ਸੈਣੀ ਵੱਲੋਂ ਅਤੇ ਸ਼੍ਰੀ ਹਰਜਿੰਦਰ ਸਿੰਘ ਸੀਚੇਵਾਲ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਪੀ ਗਈ ਹੈ, ਉਸ ਨੂੰ ਉਹ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣਗੇ ਤੇ ਇਸ ਅਦਾਰੇ ਦੇ ਤਰੱਕੀ ਤੇ ਵਿਕਾਸ ਵਿਚ ਵਾਧਾ ਕਰਨਗੇ। ਉਨ੍ਹਾਂ ਅਹੁੱਦਾ ਸੰਭਾਲਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਡਿਊਟੀ ਪਛੜ੍ਹੀਆਂ ਸ਼੍ਰੇਣੀਆਂ, ਘੱਟ ਗਿਣਤੀ ਵਰਗ ਅਤੇ ਆਰਥਿਕ ਤੌਰ ਤੇ ਕਮਜੌਰ ਵਰਗ ਦੀ ਭਲਾਈ ਲਈ ਲਗਾਈ ਗਈ ਹੈ। ਇਸ ਡਿਊਟੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਵੱਲੋਂ ਸਮੂਹ ਸਟਾਫ ਨਾਲ ਮੀਟਿੰਗ ਕਰਦੇ ਹੋਏ ਇਹ ਵਿਸ਼ਵਾਸ਼ ਦਵਾਇਆ ਗਿਆ ਕਿ ਉਹ ਨਿਗਮ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਪੰਜਾਬ ਰਾਜ ਦੇ ਵੱਧ ਤੋਂ ਵੱਧ ਲੋੜਵੰਦ ਵਿਅਕਤੀਆਂ ਤੱਕ ਪਹੁੰਚਾਉਣ ਦਾ ਪੂਰਜੋਰ ਯਤਨ ਕਰਨਗੇ। ਇਸ ਮੌਕੇ ਬੈਕਫਿੰਕੋ ਦੇ ਕਾਰਜਕਾਰੀ ਡਾਇਰੈਕਟਰ ਡਾ. ਸੋਨਾ ਥਿੰਦ, ਸ਼੍ਰੀ ਅਸ਼ਵਨੀ ਗੁਪਤਾ, ਸਹਾਇਕ ਜਨਰਲ ਮੈਨੇਜਰ(ਵਿੱਤ) ਅਤੇ ਸ਼੍ਰੀ ਅਮਰਜੀਤ ਸਿੰਘ, ਸਹਾਇਕ ਜਨਰਲ ਮੈਨੇਜਰ(ਅਮਲਾ) ਮੌਜੂਦ ਸਨ।

Punjab Bani 11 March,2024
ਗੋਪਾਲ ਸ਼ਰਮਾ ਨੇ ਪੀ.ਐਸ.ਪੀ.ਸੀ.ਐਲ ਵਿਖੇ ਉਪ ਸਕੱਤਰ ਲੋਕ ਸੰਪਰਕ ਦਾ ਅਹੁਦਾ ਸੰਭਾਲਿਆ

ਗੋਪਾਲ ਸ਼ਰਮਾ ਨੇ ਪੀ.ਐਸ.ਪੀ.ਸੀ.ਐਲ ਵਿਖੇ ਉਪ ਸਕੱਤਰ ਲੋਕ ਸੰਪਰਕ ਦਾ ਅਹੁਦਾ ਸੰਭਾਲਿਆ ਪਟਿਆਲਾ, 6 ਮਾਰਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (ਪੀ.ਐਸ.ਪੀ.ਸੀ.ਐਲ) ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਅੱਜ ਗੋਪਾਲ ਸ਼ਰਮਾ ਨੇ ਉਪ ਸਕੱਤਰ ਲੋਕ ਸੰਪਰਕ ਵਜੋਂ ਅਹੁਦਾ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕਿ ਗੋਪਾਲ ਸ਼ਰਮਾ ਸਾਲ 2001 ਵਿੱਚ ਬਿਜਲੀ ਬੋਰਡ ’ਚ ਬਤੌਰ ਸੂਚਨਾ ਅਧਿਕਾਰੀ ਵਜੋਂ ਭਰਤੀ ਹੋਏ ਸਨ। ਇਸ ਦੌਰਾਨ ਉਨ੍ਹਾਂ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਲੁਧਿਆਣਾ, ਬਠਿੰਡਾ ਸਮੇਤ ਲਹਿਰਾ ਥਰਮਲ ਵਿਖੇ ਆਪਣੀਆਂ ਸੂਚਨਾ ਅਫ਼ਸਰ ਅਤੇ ਅਧੀਨ ਸਕੱਤਰ ਵਜੋਂ ਲੰਮਾ ਸਮਾਂ ਸੇਵਾਵਾਂ ਨਿਭਾਈਆਂ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (ਪੀ.ਐਸ.ਪੀ.ਸੀ.ਐਲ) ਵੱਲੋਂ ਸੂਬਾ ਵਾਸੀਆਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਸਬੰਧੀ ਲੋਕਾਂ ਨੂੰ ਹੋਰ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਹਰੇਕ ਲੋੜਵੰਦ ਪੀ.ਐਸ.ਪੀ.ਸੀ.ਐਲ ਦੀਆਂ ਸੇਵਾਵਾਂ ਦਾ ਲਾਭ ਉਠਾ ਸਕੇ।

Punjab Bani 06 March,2024
ਦਿੱਲੀ ਜਾਣ ਲਈ ਕਿਸਾਨ ਬਜਿੱਦ ; ਪੰਜਾਬ ਹਰਿਆਣਾ ਸਰਹੱਦ 'ਤੇ ਦੂਜੇ ਦਿਨ ਵੀ ਘਸਮਾਨ : ਨਹੀਂ ਟੁੱਟ ਸਕੇ ਬੈਰੀਗੇਟ

ਦਿੱਲੀ ਜਾਣ ਲਈ ਕਿਸਾਨ ਬਜਿੱਦ ; ਪੰਜਾਬ ਹਰਿਆਣਾ ਸਰਹੱਦ 'ਤੇ ਦੂਜੇ ਦਿਨ ਵੀ ਘਸਮਾਨ : ਨਹੀਂ ਟੁੱਟ ਸਕੇ ਬੈਰੀਗੇਟ - ਕਿਸਾਨਾਂ 'ਤੇ ਅੱਥਰੂ ਗੈਸ ਤੇ ਪਾਣੀ ਦੀਆਂ ਬੁਛਾਰਾਂ ਨਾਲ ਪੁਲਸ ਦੇ ਜੋਰਦਾਰ ਹਮਲੇ - ਅੱਜ ਫਿਰ ਕਿਸਾਨਾਂ 'ਤੇ ਜੋਰਦਾਰ ਰਬੜ ਦੀ ਗੋਲੀਆਂ ਦੀ ਫਾਇਰਿੰਗ - ਕਿਸਾਨਾਂ ਵੱਲੋਂ ਇਕ ਹੋਰ ਬੈਰੀਗੇਟ ਨੂੰ ਤੋੜਿਆ - ਦੇਰ ਸ਼ਾਮ ਪੰਜਾਬ ਸਰਕਾਰ ਨੇ ਸੱਦੀ ਕਿਸਾਨਾਂ ਦੀ ਮੀਟਿੰਗ ਪਟਿਆਲਾ 14 ਫਰਵਰੀ - ਕਿਸਾਨਾਂ ਵੱਲੋਂ ਅਰੰਭੇ ਸੰਘਰਸ਼ ਕਾਰਨ ਅੱਜ ਦੂਜੇ ਦਿਨ ਵੀ ਪੰਜਾਬ-ਹਰਿਅਣਾ ਸਰਹੱਦ 'ਤੇ ਪੂਰੇ ਦਿਨ ਘਸਮਾਨ ਮਚਿਆ ਰਿਹਾ ਪਰ ਹਰਿਆਣਾ ਪੁਲਸ ਵੱਲੋਂ ਕੀਤੀ ਗਈ ਬੈਰਿਗੇਟਿੰਗ ਕਿਸਾਨਾਂ ਵਲੋਂ ਤੋੜੀ ਨਹੀਂ ਗਈ, ਹਾਲਾਂਕਿ ਕਿਸਾਨ ਆਗੂਆਂ ਨੇ ਬੈਰੀਗੇਟਿੰਗ ਨੂੰ ਤੋੜਨ ਦਾ ਦਾਅਵਾ ਕੀਤਾ ਹੈ। ਦੂਜੇ ਪਾਸੇ ਪੁਲਸ ਅਤੇ ਪੈਰਾ ਮਿਲਟਰੀ ਫੋਰਸ ਵੱਲੋਂ ਕਿਸਾਨਾਂ 'ਤੇ ਦਰਜਨਾਂ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ, ਪਾਣੀ ਦੀਆਂ ਬੁਛਾੜਾਂ ਕੀਤੀਆਂ ਗਈਆਂ ਅਤੇ ਰਬੜ ਦੀ ਗੋਲੀਆਂ ਦੀ ਫਾਇਰਿੰਗ ਕੀਤੀ ਗਈ ਜਿਸ ਕਾਰਨ ਕਿਸਾਨਾਂ ਨੂੰ ਇਕ ਵਾਰ ਫਿਰ ਬੈਰੀਗੇਟਿੰਗ ਤੋਂ ਪਿੱਛੇ ਹਟਣਾ ਪਿਆ। ਅੱਜ ਵੀ ਦੋ ਦਰਜਨ ਤੋਂ ਵੱਧ ਕਿਸਾਨਾਂ ਦੇ ਜਖਮੀ ਹੋਣ ਦੀ ਸੂਚਨਾ ਹੈ। ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੀ ਅਗਵਾਈ ਵਿਚ ਕੇਂਦਰੀ ਮੰਤਰੀਆਂ ਅਤੇ ਕਿਸਾਨ ਆਗੂਆਂ ਦੀ ਗੱਲਬਾਤ ਟੁੱਟਣ ਤੋਂ ਬਾਅਦ ਇਹ ਸੰਘਰਸ਼ ਲੰਘੇ ਕੱਲ੍ਹ ਤੋਂ ਸ਼ੁਰੂ ਹੋਇਆ ਸੀ। ਇਸ ਵਕਤ ਪੰਜਾਬ-ਹਰਿਆਣਾ ਬਾਡਰ ਸ਼ੰਭੂ ਤੇ ਖਨੋਰੀ ਵਿਖੇ ਅੱਜ ਵੀ ਲਗਭਗ 50 ਹਜ਼ਾਰ ਕਿਸਾਨ ਮੌਜੂਦ ਹਨ ਤੇ ਕਈ ਟ੍ਰੈਕਟਰ ਟਰਾਲੀਆਂ ਖੜ੍ਹੇ ਹਨ। ਜੰਗ ਵਾਂਗ ਕਿਸਾਨ ਜਿੱਥੇ ਪੁਲਸ ਨਾਲ ਟੱਕਰ ਲੈ ਰਹੇ ਸਨ ਉਥੇ ਨੇੜਲੇ ਰਸਤਿਆਂ ਰਾਹੀਂ ਵੀ ਦਿੱਲੀ ਪੁੱਜਣ ਦੀਆਂ ਪੂਰੀਆਂ ਕੋਸ਼ਿਸ਼ਾਂ ਹਨ। ਕਿਸਾਨ ਨੇਤਾਵਾਂ ਨੇ ਐਲਾਨ ਕੀਤਾ ਹੈ ਕਿ ਐਮ.ਐਸ.ਪੀ ਸਮੇਤ ਲਗਭਗ 12 ਮੰਗਾਂ ਨੂੰ ਲੈ ਕੇ ਸ਼ੁਰੂ ਹੋਇਆ ਸੰਘਰਸ਼ ਸਿਰੇ ਲਗ ਕੇ ਰਹੇਗਾ। ਹੁਣ ਉਹ ਇਸ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੇ। ਕਿਸਾਨ ਆਗੂਆਂ ਦੇ ਸੰਘਰਸ਼ ਲਈ ਹੌਂਸਲੇ ਪੂਰੀ ਤਰ੍ਹਾਂ ਬੁਲੰਦ ਹਨ। ਦੇਰ ਸ਼ਾਮ ਰਾਜਪੁਰਾ ਵਿਖੇ ਕਿਸਾਨ ਆਗੂਆਂ ਦੀ ਏ.ਡੀ.ਜੀ.ਪੀ ਪੰਜਾਬ, ਡੀ.ਸੀ. ਪਟਿਆਲਾ, ਐਸ.ਐਸ.ਪੀ. ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਚੱਲ ਰਹੀ ਸੀ। ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿਚ ਦਿੱਲੀ 'ਤੋਂ ਕੇਂਦਰੀ ਮੰਤਰੀ ਅਤੇ ਕਈ ਅਧਿਕਾਰੀ ਵੀ ਕਾਨਫਰੰਸਿੰਗ ਰਾਹੀਂ ਜੁੜੇ ਹੋਏ ਹਨ। ਕਿਸਾਨ ਆਗੂ ਆਪਣੀਆਂ ਮੰਗਾਂ ਮਨਾਉਣ ਲਈ ਜਿੱਦ 'ਤੇ ਅੜੇ ਹੋਏ ਹਨ। ਪੰਜਾਬ ਸਰਕਾਰ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਵਿਚੋਲੇ ਦੀ ਭੂੁਮਿਕਾ ਨਿਭਾਉਣ ਦੀ ਕੋਸ਼ਿਸ਼ ਕਰ ਰਹੀ ਹੈ। - ਪੁਲਸ ਫੋਰਸ ਨੇ ਕਈ ਟ੍ਰੈਕਟਰ ਤੋੜੇ ਅੱਜ ਜਦੋਂ ਕਿਸਾਨ ਵੱਡੇ ਟ੍ਰੈਕਟਰਾਂ ਰਾਹੀਂ ਬੈਰੀਗੇਟਾਂ ਵੱਲ ਵਧਣ ਲੱਗੇ ਤਾਂ ਹਰਿਆਣਾ ਪੁਲਸ ਨੇ ਸਭ ਤੋਂ ਪਹਿਲਾਂ ਟ੍ਰੈਕਟਰਾਂ ਨੂੰ ਨਿਸ਼ਾਨਾ ਬਣਾਇਆ। ਟ੍ਰੈਕਟਰਾਂ ਦੇ ਟਾਇਰਾਂ ਵਿਚ ਪਲਾਸਟਿਕ ਦੀਆਂ ਗੋਲੀਆਂ ਮਾਰ ਕੇ ਉਨ੍ਹਾਂ ਨੂੰ ਭੰਨ੍ਹਿਆ ਗਿਆ ਅਤੇ ਬਾਕੀ ਟ੍ਰੈਕਟਰਾਂ 'ਤੇ ਵੀ ਬੰਬਨੁਮਾ ਗੋਲੇ ਸੁੱਟੇ ਗਏ ਜਿਸ ਨਾਲ ਟ੍ਰੈਕਟਰਾਂ ਦਾ ਬੇਹੱਦ ਨੁਕਸਾਨ ਹੋਇਆ। ਕਿਸਾਨਾਂ ਵੱਲੋਂ ਇਸ ਮੌਕੇ ਬਾਕੀ ਟ੍ਰੈਕਟਰਾਂ ਨੂੰ ਪਿੱਛੇ ਮੋੜ ਲਿਆ ਗਿਆ ਹੈ।

Punjab Bani 14 February,2024
ਆਈ.ਏ.ਐਸ. ਅਧਿਕਾਰੀ ਡਾ. ਹਰਜਿੰਦਰ ਸਿੰਘ ਬੇਦੀ ਨੇ ਏ.ਡੀ.ਸੀ. ਦਿਹਾਤੀ ਵਿਕਾਸ ਦਾ ਅਹੁਦਾ ਸੰਭਾਲਿਆ

ਆਈ.ਏ.ਐਸ. ਅਧਿਕਾਰੀ ਡਾ. ਹਰਜਿੰਦਰ ਸਿੰਘ ਬੇਦੀ ਨੇ ਏ.ਡੀ.ਸੀ. ਦਿਹਾਤੀ ਵਿਕਾਸ ਦਾ ਅਹੁਦਾ ਸੰਭਾਲਿਆ ਪਟਿਆਲਾ, 5 ਫਰਵਰੀ: 2020 ਬੈਚ ਦੇ ਆਈ.ਏ.ਐਸ. ਅਧਿਕਾਰੀ ਡਾ. ਹਰਜਿੰਦਰ ਸਿੰਘ ਬੇਦੀ ਨੇ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਉਪਰੰਤ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਦੇ ਸੁਪਤਨੀ ਤਰਨਜੀਤ ਕੌਰ ਬੇਦੀ ਵੀ ਉਨ੍ਹਾਂ ਦੇ ਨਾਲ ਸਨ। ਡਾ. ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਮੁਤਾਬਕ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਨੀਤੀਆਂ ਮੁਤਾਬਕ ਜ਼ਿਲ੍ਹੇ ਦੇ ਪਿੰਡਾਂ ਦਾ ਚਹੁੰਤਰਫ਼ਾ ਵਿਕਾਸ ਯਕੀਨੀ ਬਣਾਉਣਗੇ। ਏ.ਡੀ.ਸੀ. ਬੇਦੀ ਨੇ ਹੋਰ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਉਣ ਸਮੇਤ ਇਨ੍ਹਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਉਣਾ ਅਤੇ ਪੰਜਾਬ ਸਰਕਾਰ ਵੱਲੋਂ ਉਲੀਕੇ ਨਵੇਂ ਪ੍ਰਾਜੈਕਟਾਂ, ਜਿਵੇਂ ਕਿ ਪੇਂਡੂ ਲਾਇਬ੍ਰੇਰੀਆਂ, ਖੇਡ ਮੈਦਾਨ ਤੇ ਛੱਪੜਾਂ ਦਾ ਨਵੀਨੀਕਰਨ ਸਮੇਤ ਹੋਰ ਅਹਿਮ ਕਾਰਜਾਂ ਨੂੰ ਨੇਪਰੇ ਚੜਾਉਣਾਂ ਉਨ੍ਹਾਂ ਦੀ ਤਰਜੀਹ ਹੋਵੇਗੀ। ਆਪਣੇ ਦਫ਼ਤਰ ਦੇ ਸਟਾਫ਼ ਨਾਲ ਮੀਟਿੰਗ ਕਰਦਿਆਂ ਏ.ਡੀ.ਸੀ. (ਆਰ.ਡੀ.) ਨੇ ਹਦਾਇਤ ਕੀਤੀ ਕਿ ਕੰਮ ਸਮਾਂਬੱਧ ਕਰਨੇ ਯਕੀਨੀ ਬਣਾਏ ਜਾਣ ਅਤੇ ਸਰਕਾਰੀ ਦਫ਼ਤਰਾਂ ਵਿੱਚ ਆਉਣ ਵਾਲਿਆਂ ਨੂੰ ਕੋਈ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ ਤੇ ਸਰਕਾਰੀ ਡਿਊਟੀ ਇਮਾਨਦਾਰੀ ਤੇ ਪਾਰਦਰਸ਼ੀ ਢੰਗ ਨਾਲ ਨਿਭਾਈ ਜਾਵੇ। ਉਨ੍ਹਾਂ ਨੇ 6 ਫਰਵਰੀ ਤੋਂ 'ਆਪ ਦੀ ਸਰਕਾਰ ਆਪ ਦੇ ਦੁਆਰ' ਸਬੰਧੀ ਪਿੰਡਾਂ ਵਿੱਚ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਦਾ ਵੀ ਜਾਇਜ਼ਾ ਲਿਆ। ਐਮ.ਬੀ.ਬੀ.ਐਸ. ਦੀ ਵਿੱਦਿਅਕ ਯੋਗਤਾ ਹਾਸਲ ਡਾ. ਹਰਜਿੰਦਰ ਸਿੰਘ ਬੇਦੀ ਇਸ ਤੋਂ ਪਹਿਲਾਂ ਐਸ.ਡੀ.ਐਮ. ਲੁਧਿਆਣਾ ਵੈਸਟ ਵਜੋਂ ਸੇਵਾ ਨਿਭਾ ਰਹੇ ਸਨ, ਜਦਕਿ ਉਹ ਪਠਾਨਕੋਟ ਅਤੇ ਡੇਰਾ ਬਾਬਾ ਨਾਨਕ ਵਿਖੇ ਵੀ ਬਤੌਰ ਐਸ.ਡੀ.ਐਮ. ਸੇਵਾ ਨਿਭਾ ਚੁੱਕੇ ਹਨ।

Punjab Bani 05 February,2024
ਉਮਰਾਨੰਗਲ ਨੁੰ ਕੋਰਟ ਨੇ ਦਿੱਤੀ ਵੱਡੀ ਰਾਹਤ : ਮੁਅੱਤਲੀ ਦੇ ਹੁਕਮ ਕੀਤੇ ਰੱਦ

ਉਮਰਾਨੰਗਲ ਨੁੰ ਕੋਰਟ ਨੇ ਦਿੱਤੀ ਵੱਡੀ ਰਾਹਤ : ਮੁਅੱਤਲੀ ਦੇ ਹੁਕਮ ਕੀਤੇ ਰੱਦ ਚੰਡੀਗੜ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੁਅੱਤਲ ਆਈਜੀ ਪਰਮਰਾਜ ਉਮਰਾਨੰਗਲ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਮੁਅੱਤਲੀ ਦੇ ਹੁਕਮ ਰੱਦ ਕਰ ਦਿੱਤੇ ਹਨ। ਸ਼ੁੱਕਰਵਾਰ ਨੂੰ ਹਾਈਕੋਰਟ ਨੇ ਉਨ੍ਹਾਂ ਨੂੰ ਨੌਕਰੀ 'ਤੇ ਬਹਾਲ ਕਰਨ ਦਾ ਹੁਕਮ ਦਿੱਤਾ ਹੈ। ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਆਈਜੀ ਉਮਰਾਨੰਗਲ ਖ਼ਿਲਾਫ਼ ਦੋ ਐਫਆਈਆਰ ਦਰਜ ਕੀਤੀਆਂ ਗਈਆਂ ਸਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਗਿਆ। ਉਮਰਾਨੰਗਲ ਨੇ ਪਹਿਲਾਂ ਮੁਅੱਤਲੀ ਦੇ ਹੁਕਮਾਂ ਨੂੰ ਕੈਟ ਵਿੱਚ ਚੁਣੌਤੀ ਦਿੱਤੀ ਸੀ, ਪਰ ਕੈਟ ਨੇ ਉਨ੍ਹਾਂ ਦੀ ਪਟੀਸ਼ਨ ਰੱਦ ਕਰ ਦਿੱਤੀ ਸੀ। ਕੈਟ ਵੱਲੋਂ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਉਮਰਾਨੰਗਲ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਉਸ ਨੂੰ ਮੁਅੱਤਲ ਕਰਨ ਦੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਸ਼ੁੱਕਰਵਾਰ ਨੂੰ ਹਾਈ ਕੋਰਟ ਨੇ ਉਨ੍ਹਾਂ ਦੀ ਪਟੀਸ਼ਨ 'ਤੇ ਫੈਸਲਾ ਸੁਣਾਉਂਦੇ ਹੋਏ ਉਨ੍ਹਾਂ ਦੀ ਮੁਅੱਤਲੀ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ ਅਤੇ ਉਨ੍ਹਾਂ ਨੂੰ ਨੌਕਰੀ 'ਤੇ ਬਹਾਲ ਕਰਨ ਦੇ ਹੁਕਮ ਦਿੱਤੇ।

Punjab Bani 02 February,2024
ਡਾ. ਸਰਬਜੀਤ ਸਿੰਘ ਕੰਗਣੀਵਾਲ ਬਣੇ ਪੰਜਾਬੀ ਯੂਨੀਵਰਸਿਟੀ ਦੇ ਨਵੇਂ ਡਾਇਰੈਕਟਰ, ਲੋਕ ਸੰਪਰਕ

ਡਾ. ਸਰਬਜੀਤ ਸਿੰਘ ਕੰਗਣੀਵਾਲ ਬਣੇ ਪੰਜਾਬੀ ਯੂਨੀਵਰਸਿਟੀ ਦੇ ਨਵੇਂ ਡਾਇਰੈਕਟਰ, ਲੋਕ ਸੰਪਰਕ ਪਟਿਆਲਾ-ਡਾ. ਸਰਬਜੀਤ ਸਿੰਘ ਕੰਗਣੀਵਾਲ ਪੰਜਾਬੀ ਯੂਨੀਵਰਸਿਟੀ ਵਿਖੇ ਡਾਇਰੈਕਟਰ, ਲੋਕ ਸੰਪਰਕ ਵਜੋਂ ਨਿਯੁਕਤ ਹੋਏ ਹਨ। ਉਨ੍ਹਾਂ ਵੱਲੋਂ ਯੂਨੀਵਰਸਿਟੀ ਵਿਖੇ ਆਪਣਾ ਇਹ ਅਹੁਦਾ ਸੰਭਾਲ਼ ਲਿਆ ਗਿਆ ਹੈ। ਜਿ਼ਕਰਯੋਗ ਹੈ ਕਿ ਪਿਛਲੇ ਦਿਨੀਂ ਅਹੁਦੇ ਉੱਤੇ ਭਰਤੀ ਕਰਨ ਸੰਬੰਧੀ ਯੂਨੀਵਰਸਿਟੀ ਵੱਲੋਂ ਇਸ਼ਤਿਹਾਰ ਜਾਰੀ ਕੀਤਾ ਗਿਆ ਸੀ। ਡਾ. ਸਰਬਜੀਤ ਸਿੰਘ ਪੱਤਰਕਾਰੀ ਅਤੇ ਜਨਸੰਚਾਰ ਦੇ ਖੇਤਰ ਵਿੱਚ ਪੀ-ਐੱਚ. ਹਨ। ਉਨ੍ਹਾਂ ਨੂੰ ਪੱਤਰਕਾਰੀ ਅਤੇ ਲੋਕ ਸੰਪਰਕ ਨਾਲ਼ ਸੰਬੰਧਤ ਕੰਮ-ਕਾਜ ਵਿੱਚ ਤਕਰੀਬਨ 30 ਸਾਲ ਦਾ ਤਜਰਬਾ ਹਾਸਲ ਹੈ। ਉਹ ਪੰਜਾਬ ਸਰਕਾਰ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਤੋਂ ਲੋਕ ਸੰਪਰਕ ਅਧਿਕਾਰੀ ਵਜੋਂ ਸੇਵਾ-ਨਵਿਰਤ ਹੋਏ ਹਨ। ਪੱਤਰਕਾਰ ਵਜੋਂ ਉਨ੍ਹਾਂ ਆਪਣੇ ਕੈਰੀਅਰ ਦੀ ਸ਼ੁਰੂਆਤ ਰੋਜ਼ਾਨਾ ‘ਨਵਾਂ ਜ਼ਮਾਨਾ’ ਤੋਂ ਕੀਤੀ ਸੀ। ਉਹ ਦੇਸ ਸੇਵਕ ਵਿੱਚ ਨਿਊਜ਼ ਐਡੀਟਰ ਦੇ ਅਹੁਦੇ ਉੱਤੇ ਵੀ ਤਾਇਨਾਤ ਰਹੇ ਹਨ। ਉਨ੍ਹਾਂ ਵੱਲੋਂ ਅਹੁਦਾ ਸੰਭਾਲਣ ਮੌਕੇ ਵਾਈਸ-ਚਾਂਸਲਰ ਪ੍ਰੋ. ਅਰਵਿੰਦ ਵੀ ਹਾਜ਼ਰ ਰਹੇ। ਇਸ ਮੌਕੇ ਬੋਲਦਿਆਂ ਪ੍ਰੋ. ਅਰਵਿੰਦ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਮੀਦ ਹੈ ਕਿ ਪੰਜਾਬੀ ਯੂਨੀਵਰਸਿਟੀ ਨੂੰ ਉਨ੍ਹਾਂ ਦੇ ਤਜਰਬੇ ਦਾ ਲਾਭ ਪ੍ਰਾਪਤ ਹੋਵੇਗਾ ਅਤੇ ਯੂਨੀਵਰਸਿਟੀ ਦੇ ਅਕਸ ਦੀ ਬਿਹਤਰੀ ਲਈ ਉਹ ਆਪਣਾ ਵਡਮੁੱਲਾ ਯੋਗਦਾਨ ਪਾਉਣਗੇ। ਐਜੂਕੇਸ਼ਨਲ ਮੀਡੀਆ ਰਿਸਰਚ ਸੈਂਟਰ (ਈ. ਐੱਮ. ਆਰ. ਸੀ.) ਦੇ ਡਾਇਰੈਕਟਰ ਦਲਜੀਤ ਅਮੀ, ਜੋ ਕਿ ਵਾਧੂ ਚਾਰਜ ਵਜੋਂ ਡਾਇਰੈਕਟਰ, ਲੋਕ ਸੰਪਰਕ ਦਾ ਕੰਮ ਕਾਜ ਵੇਖ ਰਹੇ ਸਨ, ਨੇ ਡਾ. ਸਰਬਜੀਤ ਨੂੰ ਵਿਸ਼ੇਸ਼ ਤੌਰ ਉੱਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖੁਸ਼ੀ ਦੀ ਗੱਲ ਹੈ ਕਿ ਉਨ੍ਹਾਂ ਤੋਂ ਵਧੇਰੇ ਯੋਗਤਾ ਵਾਲ਼ੀ ਸ਼ਖ਼ਸੀਅਤ ਉਨ੍ਹਾਂ ਦੀ ਥਾਂ ਲੈ ਰਹੀ ਹੈ। ਉਨ੍ਹਾਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਭਵਿੱਖ ਵਿੱਚ ਜਦ ਵੀ ਕਦੇ ਲੋਕ ਸੰਪਰਕ ਵਿਭਾਗ ਨੂੰ ਉਨ੍ਹਾਂ ਦੀ ਲੋੜ ਹੋਵੇਗੀ ਤਾਂ ਉਹ ਹਰ ਪੱਖੋਂ ਪੂਰਨ ਸਹਿਯੋਗ ਦੇਣਗੇ। ਡਾਇਰੈਕਟਰ, ਲੋਕ ਸੰਪਰਕ

Punjab Bani 02 February,2024
ਹਰਿੰਦਰ ਕੌਰ ਸਹਾਇਕ ਡਾਇਰੈਕਟਰ ਕਮ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਟਿਆਲਾ ਨੂੰ ਸੇਵਾ ਮੁਕਤੀ ਤੇ ਦਫ਼ਤਰ ਕਰਮਚਾਰੀਆਂ ਅਤੇ ਅਧਿਕਾਰੀਆਂ ਨੇ ਮਿਲ ਕੇ ਸਨਮਾਨਿਤ ਕੀਤਾ

ਹਰਿੰਦਰ ਕੌਰ ਸਹਾਇਕ ਡਾਇਰੈਕਟਰ ਕਮ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਟਿਆਲਾ ਨੂੰ ਸੇਵਾ ਮੁਕਤੀ ਤੇ ਦਫ਼ਤਰ ਕਰਮਚਾਰੀਆਂ ਅਤੇ ਅਧਿਕਾਰੀਆਂ ਨੇ ਮਿਲ ਕੇ ਸਨਮਾਨਿਤ ਕੀਤਾ ਸਮੂਹ ਕਰਮਚਾਰੀਆਂ ਦੇ ਮਿਲ ਕੇ ਭਰਵਾਂ ਸਹਿਯੋਗ ਦੇਣ ਲਈ ਧੰਨਵਾਦੀ ਹਾਂ : ਹਰਿੰਦਰ ਕੌਰ ਪਟਿਆਲਾ 1 ਫਰਵਰੀ -ਦਫਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਦੇ ਸਮੂਹ ਕਰਮਚਾਰੀਆਂ ਨੇ ਸਹਾਇਕ ਡਾਇਰੈਕਟਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਦੇ ਆਹੁਦੇ ਤੋਂ ਸੇਵਾ ਮੁਕਤ ਹੋਏ ਮੈਡਮ ਹਰਿੰਦਰ ਕੌਰ ਨੂੰ ਸਨਮਾਨਿਤ ਕੀਤਾ। ਇਸ ਮੌਕੇ ਹਰਿੰਦਰ ਕੌਰ ਨੇ ਸਮੂਹ ਕਰਮਚਾਰੀਆਂ ਨਾਲ ਮਿਲ ਕੇ ਕੀਤੇ ਗਏ ਦਫ਼ਤਰੀ ਕਾਰਜਾਂ ਨੂੰ ਯਾਦ ਕੀਤਾ ਅਤੇ ਕਰਮਚਾਰੀਆਂ ਦੇ ਭਰਵੇਂ ਸਹਿਯੋਗ ਦੀ ਸ਼ਲਾਘਾ ਕੀਤੀ। ਡਾ: ਰਵਿੰਦਰਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ ਨੇ ਹਰਿੰਦਰ ਕੌਰ ਵੱਖ-ਵੱਖ ਆਹੁਦਿਆਂ ਦੇ ਕਾਰਜਕਾਲ ਦੀ ਤਾਰੀਫ ਕਰਦਿਆਂ ਕਿਹਾ ਕਿ ਉਹਨਾਂ ਨੇ ਵਿਦਿਆਰਥੀਆਂ ਅਤੇ ਕਰਮਚਾਰੀਆਂ ਦੇ ਉੱਜਵਲ ਭਵਿੱਖ ਲਈ ਚੰਗੇ ਕਾਰਜ ਕੀਤੇ ਹਨ ਜਿਸ ਲਈ ਸਮੂਹ ਸਟਾਫ ਉਹਨਾਂ ਨੂੰ ਯਾਦ ਕਰਦਾ ਰਹੇਗਾ। ਇਸ ਮੌਕੇ ਤਾਰਾ ਸਿੰਘ ਸੁਪਰਡੈਂਟ, ਦਲਜੀਤ ਸਿੰਘ ਸਪੋਰਟਸ ਕੋਆਰਡੀਨੇਟਰ, ਦਲਜੀਤ ਸਿੰਘ ਸਟੈਨੋ, ਦਲਜੀਤ ਸਿੰਘ ਐਲ. ਏ. ਨੇ ਵੀ ਸੰਬੋਧਨ ਕੀਤਾ। ਪੁਸ਼ਪਿੰਦਰ ਸਿੰਘ ਨੇ ਬਾਖੂਬੀ ਮੰਚ ਸੰਚਾਲਨ ਕੀਤਾ। ਤਰਲੋਚਨ ਸਿੰਘ ਨੇ ਪ੍ਰਸ਼ੰਸਾ ਪੱਤਰ ਪੜ੍ਹਿਆ ਅਤੇ ਸਮੂਹ ਸਟਾਫ ਨੇ ਡਾ. ਰਵਿੰਦਰਪਾਲ ਸਿੰਘ ਡਿਪਟੀ ਡੀਈਓ ਨਾਲ ਮਿਲ ਕੇ ਸਨਮਾਨਿਤ ਕੀਤਾ। ਇਸ ਮੌਕੇ ਜਸਪਾਲ ਕੁਮਾਰ, ਰਾਜਿੰਦਰ ਸਿੰਘ ਚਾਨੀ, ਸੁਖਵੀਰ ਸਿੰਘ, ਕਰਨਵੀਰ ਸਿੰਘ ਰਾਏ, ਅਮਰੀਨ ਕੌਰ, ਆਂਸ਼ੁਲ ਕੰਪਿਊਟਰ ਕੋਆਰਡੀਨੇਟਰ , ਸੁਨੀਲ ਕੁਮਾਰ ਬਤਰਾ, ਗੁਰਪ੍ਰੀਤ ਸਿੰਘ ਅਤੇ ਹੋਰ ਹਾਜ਼ਰ ਸਨ।

Punjab Bani 01 February,2024
ਸਿੱਖਿਆ ਵਿਭਾਗ ਵਿਚ 44 ਪ੍ਰਿੰਸੀਪਲਜ਼ ਨੂੰ ਡੀ.ਈ.ਓ ਵਜੋਂ ਤਰੱਕੀ

ਸਿੱਖਿਆ ਵਿਭਾਗ ਵਿਚ 44 ਪ੍ਰਿੰਸੀਪਲਜ਼ ਨੂੰ ਡੀ.ਈ.ਓ ਵਜੋਂ ਤਰੱਕੀ 13 ਪ੍ਰਿੰਸੀਪਲਜ਼ ਨੁੰ ਦਿੱਤੀ ਗਈ ਸਹਾਇਕ ਡਾਇਰੈਕਟਰ ਦੀ ਤਰੱਕੀ ਚੰਡੀਗੜ, 25 ਜਨਵਰੀ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸਿੱਖਿਆ ਵਿਭਾਗ ਪੰਜਾਬ ਵਿਚ ਅੱਜ ਦਹਾਕੇ ਬਾਅਦ ਪ੍ਰਿੰਸੀਪਲਜ਼ ਤੋਂ ਡੀ.ਈ.ਓ ਅਤੇ ਸਹਾਇਕ ਡਾਇਰੈਕਟਰ ਦੀ ਅਸਾਮੀ ਲਈ ਵਿਭਾਗੀ ਤਰੱਕੀ ਕਮੇਟੀ ਦੀ ਮੀਟਿੰਗ ਕੀਤੀ ਗਈ। ਜਿਸ ਵਿਚ 44 ਪ੍ਰਿੰਸੀਪਲਜ਼ ਨੂੰ ਡੀ.ਈ.ਓ ਵਜੋਂ ਅਤੇ 13 ਪ੍ਰਿੰਸੀਪਲ ਨੂੰ ਸਹਾਇਕ ਡਾਇਰੈਕਟਰ ਸਕੂਲ ਸਿੱਖਿਆ ਵਿਭਾਗ ਵਜੋਂ ਤਰੱਕੀ ਦਿੱਤੀ ਗਈ ਹੈ। ਇਥੇ ਇਹ ਦੱਸਣਯੋਗ ਹੈ ਕਿ ਪ੍ਰਿੰਸੀਪਲਜ ਤੋਂ ਡੀ.ਈ.ਉ.ਦੀਆਂ ਇਕ ਦਹਾਕੇ ਬਾਅਦ ਤਰੱਕੀਆਂ ਕੀਤੀਆਂ ਗਈਆਂ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੌਏ ਵਿਭਾਗ ਦੇ ਬੁਲਾਰੇ ਨੇ ਦਸਿਆ ਕਿ ਸਕੂਲ ਸਿੱਖਿਆ ਮੰਤਰੀ, ਸ: ਹਰਜੋਤ ਸਿੰਘ ਬੈਂਸ ਵਲੋਂ ਮੁੱਖ ਮੰਤਰੀ, ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਿੱਖਿਆ ਵਿਭਾਗ ਵਿਚ ਤਰੱਕੀਆਂ ਦੇ ਕਾਰਜ ਵਿਚ ਤੇਜੀ ਲਿਆਉਣ ਸਬੰਧੀ ਦਿਤੇ ਗਏ ਹੁਕਮਾਂ ਤੇ ਕਾਰਵਾਈ ਕਰਦੇ ਹੋਏ ਵਿਭਾਗੀ ਤਰੱਕੀ ਕਮੇਟੀ ਨੇ ਪ੍ਰਿੰਸੀਪਲਜ਼ ਡੀ.ਈ.ਓ ਅਤੇ ਸਹਾਇਕ ਡਾਇਰੈਕਟਰ ਦੀ ਅਸਾਮੀ ਤੇ ਤਰੱਕੀਆਂ ਕਰਕੇ ਵਿਭਾਗ ਵਿਚ ਤਰੱਕੀਆਂ ਦਾ ਕਾਰਜ ਸ਼ੁਰੂ ਕੀਤਾ ਗਿਆ। ਵਿਭਾਗੀ ਤਰੱਕੀ ਕਮੇਟੀ ਦੀ ਅਗਵਾਈ ਸ੍ਰੀ ਕੇ.ਕੇ. ਯਾਦਵ ਸਕੱਤਰ, ਸਕੂਲ ਸਿੱਖਿਆ ਵਿਭਾਗ ਵਲੋਂ ਕੀਤੀ ਗਈ। ਬੁਲਾਰੇ ਨੇ ਦੱਸਿਆ ਕਿ ਵਿਭਾਗੀ ਤਰੱਕੀ ਕਮੇਟੀ ਵਲੋਂ ਜਿਹਨਾਂ ਨਾਮਾਂ ਨੂੰ ਤਰੱਕੀ ਲਈ ਸਹਿਮਤੀ ਦਿਤੀ ਗਈ ਸੀ, ਉਹਨਾਂ ਨਾਮਾਂ ਤੇ ਸਕੂਲ ਸਿੱਖਿਆ ਮੰਤਰੀ ਸ: ਹਰਜੋਤ ਸਿੰਘ ਬੈਂਸ ਵਲੋਂ ਸਹੀ ਪਾ ਦਿਤੀ ਗਈ ਹੈ। ਸ: ਬੈਂਸ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਭਾਗ ਦੇ ਹਰੇਕ ਪੱਧਰ ਤੇ ਯੋਗ ਮੁਲਾਜਮਾਂ ਦੀਆਂ ਤਰੱਕੀਆਂ ਦੇ ਕਾਰਜ ਵਿਚ ਤੇਜੀ ਲਿਆਦੀ ਜਾਵੇ ।

Punjab Bani 25 January,2024
ਆਈਪੀਐਸ ਹਰਚਰਨ ਭੁੱਲਰ ਨੂੰ ਐਮਐਸ ਛੀਨਾ ਦੀ ਥਾਂ ਡੀਆਈਜੀ ਪਟਿਆਲਾ ਰੇਂਜ ਲਾਇਆ

ਆਈਪੀਐਸ ਹਰਚਰਨ ਭੁੱਲਰ ਨੂੰ ਐਮਐਸ ਛੀਨਾ ਦੀ ਥਾਂ ਡੀਆਈਜੀ ਪਟਿਆਲਾ ਰੇਂਜ ਲਾਇਆ ਚੰਡੀਗੜ੍ਹ, 31 ਦਸੰਬਰ 2023- ਸੀਨੀਅਰ ਆਈਪੀਐਸ ਅਫ਼ਸਰ ਹਰਚਰਨ ਭੁੱਲਰ ਨੂੰ ਐਮ ਐਸ ਛੀਨਾ ਦੀ ਥਾਂ ਤੇ ਪਟਿਆਲਾ ਰੇਂਜ ਦੇ ਡੀਆਈਜੀ ਵਜੋਂ ਲਾਇਆ ਗਿਆ ਹੈ। 

Punjab Bani 31 December,2023
ਆਈਪੀਐਸ ਨੀਨਾ ਸਿੰਘ ਸੀਆਈਐਸਐਫ ਦੀ ਪਹਿਲੀ ਮਹਿਲਾ ਮੁਖੀ ਬਣੀ

ਆਈਪੀਐਸ ਨੀਨਾ ਸਿੰਘ ਸੀਆਈਐਸਐਫ ਦੀ ਪਹਿਲੀ ਮਹਿਲਾ ਮੁਖੀ ਬਣੀ ਦਿਲੀ : IPS ਨੀਨਾ ਸਿੰਘ ਨੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੀ ਪਹਿਲੀ ਮਹਿਲਾ ਮੁਖੀ ਬਣ ਕੇ ਇਤਿਹਾਸ ਰਚ ਦਿੱਤਾ ਹੈ। ਉਹ ਸੀ.ਆਈ.ਐੱਸ.ਐੱਫ ਦੀ ਮੁਖੀ ਬਣਨ ਵਾਲੀ ਪਹਿਲੀ ਮਹਿਲਾ ਹੈ। ਈ.ਪੀ.ਐੱਸ ਨੀਨਾ ਸਿੰਘ (Nina Singh) ਨੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੀ ਪਹਿਲੀ ਮਹਿਲਾ ਮੁਖੀ ਬਣ ਕੇ ਇਤਿਹਾਸ ਰਚਿਆ ਹੈ। ਇਸ ਸਮੇਂ ਉਹ ਸੀ.ਆਈ.ਐੱਸ.ਐੱਫ ਦੀ ਵਿਸ਼ੇਸ਼ ਡਾਇਰੈਕਟਰ ਜਨਰਲ ਹਨ। 

Punjab Bani 29 December,2023
ਚੰਡੀਗੜ੍ਹ : ਪੰਜਾਬ ਸਰਕਾਰ ਨੇ ਆਈ.ਏ.ਐਸ. ਅਤੇ ਪੀ.ਸੀ.ਐਸ. ਅਧਿਕਾਰੀਆਂ ਦਾ ਕੀਤਾ ਤਬਾਦਲਾ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਆਈ.ਏ.ਐਸ. ਅਤੇ ਪੀ.ਸੀ.ਐਸ. ਅਧਿਕਾਰੀਆਂ ਦਾ ਕੀਤਾ ਤਬਾਦਲਾ।

Punjab Bani 10 December,2023
ਇੰਜ. ਗੁਰਪਾਲ ਸਿੰਘ ਰਹਿਲ ਨੇ ਪਾਵਰਕਾਮ ਦੇ ਮੁੱਖ ਇੰਜੀਨੀਅਰ ਸਿਵਲ ਡਿਜਾਇਨ ਤੇ ਉਸਾਰੀ ਵਜੋਂ ਚਾਰਜ ਸੰਭਾਲਿਆ

ਇੰਜ. ਗੁਰਪਾਲ ਸਿੰਘ ਰਹਿਲ ਨੇ ਪਾਵਰਕਾਮ ਦੇ ਮੁੱਖ ਇੰਜੀਨੀਅਰ ਸਿਵਲ ਡਿਜਾਇਨ ਤੇ ਉਸਾਰੀ ਵਜੋਂ ਚਾਰਜ ਸੰਭਾਲਿਆ ਪਟਿਆਲਾ 4 ਦਿਸੰਬਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਇੰਜ. ਗੁਰਪਾਲ ਸਿੰਘ ਰਹਿਲ ਉਪ ਮੁੱਖ ਇੰਜੀਨੀਅਰ ਪਾਇਲਟ ਵਰਕਸ਼ਾਪ ਅਤੇ ਐਮ.ਡੀ.ਆਈ.,ਪਟਿਆਲਾ ਨੂੰ ਤਰੱਕੀ ਦੇ ਕੇ ਮੁੱਖ ਇੰਜੀਨੀਅਰ/ਸਿਵਲ ਡਿਜਾਇਨ ਤੇ ਉਸਾਰੀ ਪਟਿਆਲਾ ਵਜੋਂ ਨਿਯੁਕਤ ਕੀਤਾ ਹੈ। ਉਨ੍ਹਾਂ ਨੇ ਬੀਤੇ ਦਿਨ ਬਤੌਰ ਮੁੱਖ ਇੰਜੀਨੀਅਰ/ਸਿਵਲ ਡਿਜਾਇਨ ਤੇ ਉਸ਼ਾਰੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੇ ਆਪਣੀ ਸੇਵਾ ਕਾਲ 30 ਸਾਲ 8 ਮਹੀਨੇ ਦੌਰਾਨ ਵੱਖ-ਵੱਖ ਸੰਸਥਾਵਾਂ ਜਿਵੇਂ ਕਿ ਹਾਈਡਲ ਪਾਵਰ ਪ੍ਰੋਜੈਕਟਸ, ਤਕਨੀਕੀ ਪੜਤਾਲ, ਸਿਵਲ ਉਸਾਰੀ ਅਤੇ ਸਿਵਲ ਮੈਨਟੀਨੈਂਸ ਪ੍ਰੋਜੈਕਟਸ ਵਿਖੇ ਕੰਮ ਕੀਤਾ ਹੈ।

Punjab Bani 04 December,2023
ਮੀਤ ਹੇਅਰ ਨੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ 13 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮੀਤ ਹੇਅਰ ਨੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ 13 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਨੌਜਵਾਨਾਂ ਨੂੰ ਨੌਕਰੀਆਂ ਦੇਣਾ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ: ਮੀਤ ਹੇਅਰ ਚੰਡੀਗੜ੍ਹ, 15 ਨਵੰਬਰ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਨਵ-ਨਿਯੁਕਤ 13 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਿਯੁਕਤੀ ਪੱਤਰ ਹਾਸਲ ਕਰਨ ਵਾਲਿਆਂ ਵਿੱਚ 5 ਜੇ.ਈ., 2 ਜ਼ਿਲੇਦਾਰ, 4 ਕਲਰਕ ਤੇ 2 ਟਿਊਬਵੈਲ ਆਪਰੇਟਰ ਸ਼ਾਮਲ ਹਨ। ਮੀਤ ਹੇਅਰ ਨੇ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਮਿਹਨਤ ਦਾ ਫਲ ਹੈ ਅਤੇ ਹੁਣ ਉਹ ਤਨਦੇਹੀ ਨਾਲ ਵਿਭਾਗ ਵਿੱਚ ਕੰਮ ਕਰਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਹੁਣ ਤੱਕ 36,000 ਦੇ ਕਰੀਬ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰ ਚੁੱਕੀ ਹੈ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇਣਾ ਹੀ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਜਲ ਸਰੋਤ ਮੰਤਰੀ ਨੇ ਕਿਹਾ ਕਿ ਜਲ ਸਰੋਤ ਵਿਭਾਗ ਕਿਸਾਨਾਂ ਨਾਲ ਸਿੱਧੇ ਤੌਰ ਉਤੇ ਜੁੜਿਆ ਹੋਇਆ ਹੈ ਅਤੇ ਮੌਜੂਦਾ ਸਰਕਾਰ ਵੱਲੋਂ ਦਹਾਕਿਆਂ ਬਾਅਦ ਬੰਦ ਪਏ ਖਾਲੀ ਮੁੜ ਸ਼ੁਰੂ ਕਰਵਾਏ ਗਏ ਹਨ ਜਿਸ ਨਾਲ ਟੇਲਾਂ ਤੱਕ ਕਿਸਾਨਾਂ ਨੂੰ ਨਹਿਰੀ ਪਾਣੀ ਪੁੱਜਿਆ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਦੀ ਸਿੰਜਾਈ ਹੇਠਲੇ ਰਕਬੇ ਨੂੰ ਵਧਾਉਣ ਲਈ ਸਰਕਾਰ ਨਿਰੰਤਰ ਉਪਰਾਲੇ ਕਰ ਰਹੀ ਹੈ। ਇਸ ਤੋਂ ਪਹਿਲਾਂ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਕੈਬਨਿਟ ਮੰਤਰੀ ਦਾ ਸਵਾਗਤ ਕਰਦਿਆਂ ਨਵ-ਨਿਯੁਕਤ ਉਮੀਦਵਾਰਾਂ ਨੂੰ ਵੀ ਵਿਭਾਗ ਵਿੱਚ ਜੀ ਆਇਆ ਆਖਿਆ। ਇਸ ਮੌਕੇ ਪ੍ਰਮੁੱਖ ਸਕੱਤਰ ਜਲ ਸਰੋਤ ਕਿ੍ਰਸ਼ਨ ਕੁਮਾਰ ਅਤੇ ਨਿਗਮ ਦੇ ਐਮ.ਡੀ. ਪਵਨ ਕਪੂਰ ਵੀ ਹਾਜ਼ਰ ਸਨ।

Punjab Bani 15 November,2023
ਰਿਸ਼ਭ ਭੋਲਾ ਨੂੰ ਆਈ.ਪੀ.ਐਸ(2022 Batch), ਪੰਜਾਬ ਕੇਡਰ ਅਲਾਟ

ਰਿਸ਼ਭ ਭੋਲਾ ਨੂੰ ਆਈ.ਪੀ.ਐਸ(2022 Batch), ਪੰਜਾਬ ਕੇਡਰ ਅਲਾਟ ਪਟਿਆਲਾ 4 ਨਵੰਬਰ ਪਟਿਆਲਾ ਦੇ ਜੰਮਪਲ ਅਤੇ ਨੌਜਵਾਨ ਸ੍ਰੀ ਰਿਸ਼ਭ ਭੋਲਾ ਨੂੰ ਪੰਜਾਬ ਰਾਜ ਲਈ ਇੱਕ ਵੱਕਾਰੀ ਇੰਡੀਅਨ ਪੁਲਿਸ ਸੇਵਾ (I.P.S) ਕਾਡਰ ਅਲਾਟ ਕੀਤਾ ਗਿਆ । ਸ੍ਰੀ ਰਿਸ਼ਭ ਭੋਲਾ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਕੰਪਿਊਟਰ ਸਾਇੰਸ ਵਿੱਚ ਬੈਚਲਰ ਆਫ਼ ਟੈਕਨਾਲੋਜੀ (B.Tech) ਦੀ ਡਿਗਰੀ ਹਾਸਲ ਕੀਤੀ ਹੈ, ਅਤੇ ਆਪਣੀ ਸ਼ੁਰੂਆਤੀ ਸਿਖਲਾਈ ਅਵਰ ਲੇਡੀ ਆਫ ਫਾਤਿਮਾ ਕਾਨਵੈਂਟ ਸਕੂਲ, ਪਟਿਆਲਾ ਤੋਂ ਪ੍ਰਾਪਤ ਕੀਤੀ ਹੈ। ਇਸ ਤੋਂ ਬਾਅਦ, ਉਨਾਂ ਨੇ ਹਾਰਵਰਡ ਯੂਨੀਵਰਸਿਟੀ ਤੋਂ ਆਪਣੀ ਵਚਨਬੱਧਤਾ ਅਤੇ ਬੌਧਿਕ ਵਿਕਾਸ ਲਈ ਪੜ੍ਹਾਈ ਕੀਤੀ। ਉਸਦੇ ਯਤਨਾਂ ਦਾ ਸਿਖਰ 2021 ਵਿੱਚ ਪਹੁੰਚਿਆ ਜਦੋਂ ਸ੍ਰੀ ਰਿਸ਼ਭ ਭੋਲਾ ਨੇ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC) ਦੀ ਪ੍ਰੀਖਿਆ ਨੂੰ ਸਫਲਤਾਪੂਰਵਕ ਪਾਸ ਕਰ ਲਿਆ ਅਤੇ I.P.C ਕਾਡਰ ਪ੍ਰਾਪਤ ਕੀਤਾ। ਇਸ ਮੀਲ ਪੱਥਰ ਤੋਂ ਬਾਅਦ, ਸ੍ਰੀ ਰਿਸ਼ਭ ਭੋਲਾ ਨੇ ਸਰਦਾਰ ਵੱਲਭ ਭਾਈ ਪਟੇਲ ਨੈਸ਼ਨਲ ਪੁਲਿਸ ਅਕੈਡਮੀ ਵਿੱਚ ਆਪਣੇ ਹੁਨਰ ਨੂੰ ਨਿਖਾਰਨ ਅਤੇ ਆਪਣੇ ਆਪ ਨੂੰ ਆਈਪੀਐਸ ਕਾਡਰ ਦੀਆਂ ਮੰਗਾਂ ਵਾਲੀਆਂ ਜ਼ਿੰਮੇਵਾਰੀਆਂ ਲਈ ਤਿਆਰ ਕਰਨ ਲਈ ਸਖ਼ਤ ਸਿਖਲਾਈ ਲਈ ਹੈ। ਉਨ੍ਹਾਂ ਨੂੰ ਭਾਰਤ ਦੇ ਮਾਨਯੋਗ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਵਲੋਂ ਮੈਸੂਰੀ ਵਿਖੇ ਆਯੋਜਿਤ ਫਾਊਂਡੇਸ਼ਨ ਕੋਰਸ ਦੇ ਭਾਗੀਦਾਰਾਂ ਵਿਚਕਾਰ ਐਸਪ੍ਰਿਟ ਡੀ-ਕੋਰਪਸ ਦੇ ਮੁੱਲਾਂ ਨੂੰ ਉਤਸ਼ਾਹਿਤ ਕਰਨ ਲਈ ਨੂੰ ਗੋਲਡ ਮੈਡਲ ਅਵਾਰਡ ਨਾਲ ਸਨਮਾਨਿਤ ਕੀਤਾ। ਉਨ੍ਹਾਂ ਦੀ ਸਿਖਲਾਈ ਅਤੇ ਜਨਤਕ ਸੇਵਾ ਪ੍ਰਤੀ ਵਚਨਬੱਧਤਾ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਉਹ ਪੰਜਾਬ ਰਾਜ ਨੂੰ ਅਮਨ ਕਾਨੂੰਨ ਬਣਾਈ ਰੱਖਣ ਵਿੱਚ ਮਦਦ ਕਰਨਗੇ। ਇਥੇ ਦਸਿਆ ਜਾਂਦਾ ਹੈ ਕਿ ਸ੍ਰੀ ਰਿਸ਼ਭ ਭੋਲਾ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਿਚੋਂ ਸੀਨੀਅਰ ਨਿਜੀ ਸੱਕਤਰ ਟੂ ਡਾਇਰੈਕਟਰ ਵਿੱਤ ਦੇ ਅਹੁਦੇ ਤੋਂ ਸੇਵਾ ਮੁਕਤ ਸ੍ਰੀ ਸੁਭਾਸ਼ ਕੁਮਾਰ ਦੇ ਸਪੁਤਰ ਹਨ। ਰਿਸ਼ਭ ਭੋਲਾ ਨੇ ਆਪਣੇ ਮਾਪਿਆਂ ਨੂੰ ਆਪਣੀ ਪ੍ਰਾਪਤੀ ਦਾ ਸਿਹਰਾ ਅਤੇ ਆਪਣੀ ਸਭ ਤੋਂ ਵੱਡੀ ਤਾਕਤ ਦਸਿਆ ਹੈ।

Punjab Bani 04 November,2023
ਸੀਨੀਅਰ ਆਈ.ਏ.ਐਸ. ਅਧਿਕਾਰੀ ਦਲਜੀਤ ਸਿੰਘ ਮਾਂਗਟ ਨੇ ਪਟਿਆਲਾ ਦੇ ਡਵੀਜਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਸੀਨੀਅਰ ਆਈ.ਏ.ਐਸ. ਅਧਿਕਾਰੀ ਦਲਜੀਤ ਸਿੰਘ ਮਾਂਗਟ ਨੇ ਪਟਿਆਲਾ ਦੇ ਡਵੀਜਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ -ਝੋਨੇ ਦੀ ਚੱਲ ਰਹੀ ਖਰੀਦ ਪ੍ਰਕ੍ਰਿਆ ਦਾ ਜਾਇਜ਼ਾ ਲਿਆ, ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਪਟਿਆਲਾ, 18 ਅਕਤੂਬਰ: 2005 ਬੈਚ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀ ਦਲਜੀਤ ਸਿੰਘ ਮਾਂਗਟ ਨੇ ਅੱਜ ਪਟਿਆਲਾ ਡਵੀਜਨ ਦੇ ਡਵੀਜ਼ਨਲ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਡੀ.ਐਸ. ਮਾਂਗਟ, ਇਸ ਤੋਂ ਪਹਿਲਾਂ ਕਮਿਸ਼ਨਰ ਫ਼ਿਰੋਜ਼ਪੁਰ ਮੰਡਲ ਅਤੇ ਸਕੱਤਰ ਲੋਕਪਾਲ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਪਟਿਆਲਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਉਨ੍ਹਾਂ ਦੀ ਆਮਦ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਐਸ.ਪੀ. ਸਿਟੀ ਮੁਹੰਮਦ ਸਰਫ਼ਰਾਜ ਆਲਮ ਨੇ ਸਵਾਗਤ ਕੀਤਾ। ਇਸ ਮੌਕੇ ਪੁਲਿਸ ਦੀ ਟੁਕੜੀ ਨੇ ਗਾਰਡ ਆਫ਼ ਆਨਰ ਵਜੋਂ ਦਲਜੀਤ ਸਿੰਘ ਮਾਂਗਟ ਨੂੰ ਸਲਾਮੀ ਦਿੱਤੀ। ਅਹੁਦਾ ਸੰਭਾਲਣ ਮਗਰੋਂ ਦਲਜੀਤ ਸਿੰਘ ਮਾਂਗਟ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਬਿਹਤਰ ਤੇ ਪਾਰਦਰਸ਼ੀ ਪ੍ਰਸ਼ਾਸਨ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਸਮੇਂ ਸਿਰ ਪ੍ਰਦਾਨ ਕਰਵਾਉਣਾ ਉਨ੍ਹਾਂ ਦੀ ਮੁਢਲੀ ਤਰਜੀਹ ਹੋਵੇਗੀ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਨਾਲ ਸੰਖੇਪ ਮੀਟਿੰਗ ਕਰਕੇ ਜ਼ਿਲ੍ਹੇ ਬਾਰੇ ਜਾਣਕਾਰੀ ਲੈਂਦਿਆਂ ਸਮੂਹ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਸਰਕਾਰ ਦੀਆਂ ਨੀਤੀਆਂ ਤੇ ਪ੍ਰੋਗਰਾਮ ਬਿਹਤਰ ਢੰਗ ਨਾਲ ਲਾਗੂ ਕਰਨ ਦੇ ਆਦੇਸ਼ ਦਿੱਤੇ। ਡਵੀਜਨਲ ਕਮਿਸ਼ਨਰ ਨੇ ਝੋਨੇ ਦੀ ਖਰੀਦ ਪ੍ਰਕ੍ਰਿਆ ਦਾ ਜਾਇਜ਼ਾ ਵੀ ਲਿਆ ਅਤੇ ਆਦੇਸ਼ ਦਿੱਤੇ ਕਿ ਕਿਸਾਨਾਂ ਦੀ ਮੰਡੀਆਂ ਵਿੱਚ ਵਿਕਣ ਲਈ ਆਈ ਫ਼ਸਲ ਦੀ ਤੁਰੰਤ ਖਰੀਦ ਤੇ ਅਦਾਇਗੀ ਕਰਕੇ ਲਿਫਟਿੰਗ ਵੀ ਨਾਲੋ-ਨਾਲ ਯਕੀਨੀ ਬਣਾਈ ਜਾਵੇ। ਦਲਜੀਤ ਸਿੰਘ ਮਾਂਗਟ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਵਾਤਾਵਰਣ ਸਾਫ਼ ਰੱਖਣ ਤੇ ਜਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਲਈ ਖੇਤਾਂ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ, ਬਲਕਿ ਪਰਾਲੀ ਦਾ ਆਧੁਨਿਕ ਮਸ਼ੀਨਾਂ ਨਾਲ ਪ੍ਰਬੰਧਨ ਕਰਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਗਜੀਤ ਸਿੰਘ, ਐਸ.ਡੀ.ਐਮ ਡਾ. ਇਸਮਤ ਵਿਜੇ ਸਿੰਘ, ਸਹਾਇਕ ਕਮਿਸ਼ਨਰ (ਜ) ਮਨਪ੍ਰੀਤ ਕੌਰ, ਡੀ. ਐਸ.ਪੀ. ਜਸਵਿੰਦਰ ਸਿੰਘ ਟਿਵਾਣਾ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Punjab Bani 18 October,2023
ਇੰਜੀ: ਕੁਲਦੀਪ ਸਿੰਘ ਨੂੰ ਪਾਵਰਕੌਮ ਦੇ ਇੰਜੀਨੀਅਰ ਈਨ ਚੀਫ ਵਜੋਂ ਤਰੱਕੀ

ਇੰਜੀ: ਕੁਲਦੀਪ ਸਿੰਘ ਨੂੰ ਪਾਵਰਕੌਮ ਦੇ ਇੰਜੀਨੀਅਰ ਈਨ ਚੀਫ ਵਜੋਂ ਤਰੱਕੀ ਪਟਿਆਲਾ 9 ਅਕਤੂਬਰ ਇੰਜੀ:ਕੁਲਦੀਪ ਸਿੰਘ ਮੁੱਖ ਇੰਜੀਨਿਅਰ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੌਂ ਬੀਤੇ ਦਿਨੀਂ ਇੰਜੀ-ਇਨ-ਚੀਫ/ ਇਲੈਕਟ੍ਰੀਕਲ ਵਜੌ ਤਰੱਕੀ ਦਿਤੀ ਗਈ। ਉਹਨਾਂ ਨੇ ਸਾਲ 1991 ਵਿੱਚ ਬਤੌਰ ਸਹਾਇਕ ਇੰਜੀਨੀਅਰ ਪੰਜਾਬ ਰਾਜ ਬਿਜਲੀ ਬੋਰਡ ਵਿੱਚ ਸੇਵਾ ਸ਼ੁਰੂ ਕੀਤੀ ਸੀ। ਲਗਭੱਗ 32 ਸਾਲ ਦੀ ਸੇਵਾ ਉਪਰੰਤ ਉਹ ਇੰਜੀਨੀਅਰ ਕੇਡਰ ਦੇ ਸਰਵ ਉੱਚ ਅਹੁਦੇ ਤੇ ਤੈਨਾਤ ਹੋਏ ਹਨ। ਉਨ੍ਹਾਂ ਆਪਣੀ ਸੇਵਾ ਦੋਰਾਨ ਉਹ ਹਾਈਡਲ, ਵੰਡ, ਪੀ ਤੇ ਐਮ, ਇੰਨਫੋਰਸਮੈਂਟ, ਪ੍ਰਚੇਜ ਅਤੇ ਕਮਰਸ਼ੀਅਲ ਸੰਸਥਾ ਵਿੱਚ ਵੱਖ ਵੱਖ ਮਹੱਤਵਪੂਰਨ ਅਹੁਦਿਆਂ ਤੇ ਸੇਵਾ ਨਿਭਾ ਚੁੱਕੇ ਹਨ। ਮੋਜੂਦਾ ਸਮੇਂ ਉਹ ਕਾਰਪੋਰੇਟ ਖਪਤਕਾਰ ਸ਼ਿਕਾਇਤ ਨਿਵਾਰਣ ਫੌਰਮ, ਲੁਧਿਆਣਾ ਵਿਖੇ ਬਤੋਰ ਚੇਅਰਪ੍ਰਸਨ ਤੈਨਾਤ ਹਨ। ਉਨ੍ਹਾਂ ਦੀ ਤੱਰਕੀ ਦੇ ਮੌਕੇ ਇਜੀ: ਹਿੰਮਤ ਸਿੰਘ ਢਿਲੋਂ ਅਜਾਦ ਮੈਂਬਰ, ਸ਼੍ਰੀ ਬਨੀਤ ਕੁਮਾਰ ਸਿੰਗਲਾ ਮੈਂਬਰ ਵਿੱਤ, ਇੰਜੀ: ਨਵਦੀਪ ਸਿੰਘ ਚਾਹਲ ਉੱਪ ਮੁੱਖ ਇੰਜੀ ਅਤੇ ਇੰਜੀ: ਸੁਵਰਸ਼ਾ, ਸੀਨੀਅਰ ਕਾਰਜਕਾਰੀ ਇੰਜੀਨੀਅਰ ਵਲੋਂ ਉਹਨਾਂ ਨੂੰ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਸ਼ੁਭ ਕਾਮਨਾਵਾਂ ਦੇਂਦਿਆਂ ਉਨ੍ਹਾਂ ਦੇ ਹੋਰ ਉਜਲੇ ਭਵਿੱਖ ਦੀ ਕਾਮਨਾ ਕੀਤੀ।

Punjab Bani 09 October,2023
ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਨੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਵਜੋਂ ਗੁਰਮਿੰਦਰ ਸਿੰਘ ਦੇ ਨਾਮ ਉਤੇ ਮੋਹਰ ਲਾਈ

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਨੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਵਜੋਂ ਗੁਰਮਿੰਦਰ ਸਿੰਘ ਦੇ ਨਾਮ ਉਤੇ ਮੋਹਰ ਲਾਈ ਚੰਡੀਗੜ੍ਹ, 5 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਗੁਰਮਿੰਦਰ ਸਿੰਘ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਨਿਯੁਕਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਸਵੇਰੇ ਇੱਥੇ ਮੁੱਖ ਮੰਤਰੀ ਦੀ ਅਗਵਾਈ ਵਿੱਚ ਉਨ੍ਹਾਂ ਦੇ ਨਿਵਾਸ ਅਸਥਾਨ ਉਤੇ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਮੰਤਰੀ ਮੰਡਲ ਨੇ ਅਹੁਦਾ ਛੱਡ ਰਹੇ ਐਡਵੋਕੇਟ ਜਨਰਲ ਵਿਨੋਦ ਘਈ ਦਾ ਅਸਤੀਫਾ ਵੀ ਮਨਜ਼ੂਰ ਕਰ ਲਿਆ ਹੈ ਜਿਨ੍ਹਾਂ ਨੇ ਨਿੱਜੀ ਕਾਰਨਾਂ ਕਰਕੇ ਅਸਤੀਫਾ ਦਿੱਤਾ ਹੈ। ਇਸ ਦੌਰਾਨ ਉੱਘੇ ਵਕੀਲ ਗੁਰਮਿੰਦਰ ਸਿੰਘ ਦੇ ਨਾਮ ਨੂੰ ਸੂਬੇ ਦੇ ਸਭ ਤੋਂ ਵੱਡੇ ਕਾਨੂੰਨੀ ਅਹੁਦੇ ਲਈ ਮਨਜ਼ੂਰੀ ਦਿੱਤੀ ਗਈ ਹੈ। ਪੰਜਾਬ ਕੋਲ ਕਿਸੇ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ, ਐਸ.ਵਾਈ.ਐਲ. ਦਾ ਤਾਂ ਸਵਾਲ ਹੀ ਪੈਦਾ ਨਹੀਂ ਹੁੰਦਾ ਮੰਤਰੀ ਮੰਡਲ ਨੇ ਕਿਹਾ ਕਿ ਪੰਜਾਬ ਕੋਲ ਕਿਸੇ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਜਿਸ ਕਰਕੇ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦੀ ਉਸਾਰੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਮੰਤਰੀ ਮੰਡਲ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਤਲੁਜ ਦਰਿਆ ਪਹਿਲਾਂ ਹੀ ਸੁੱਕ ਚੁੱਕ ਹੈ ਅਤੇ ਪੰਜਾਬ ਕੋਲ ਕਿਸੇ ਹੋਰ ਸੂਬੇ ਨਾਲ ਇਕ ਬੂੰਦ ਵੀ ਸਾਂਝੀ ਕਰਨ ਦਾ ਸਵਾਲ ਹੀ ਪੈਦਾ ਨਹੀਂ ਉਠਦਾ। ਪੰਜਾਬ ਕੋਲ ਹਰਿਆਣਾ ਨਾਲ ਸਾਂਝਾ ਕਰਨ ਲਈ ਵਾਧੂ ਪਾਣੀ ਨਹੀਂ ਹੈ ਅਤੇ ਕੌਮਾਂਤਰੀ ਨੇਮਾਂ ਦੇ ਮੁਤਾਬਕ ਪਾਣੀ ਦੀ ਮੌਜੂਦਗੀ ਬਾਰੇ ਮੁੜ ਮੁਲਾਂਕਣ ਕਰਨ ਦੀ ਲੋੜ ਹੈ। ਮੰਤਰੀ ਮੰਡਲ ਨੇ ਇਹ ਨੁਕਤ ਵੀ ਵਿਚਾਰਿਆ ਕਿ ਪੰਜਾਬ ਦੇ 76.5 ਫੀਸਦੀ ਬਲਾਕ (153 ਵਿੱਚੋਂ 117) ਖਤਰੇ ਦੀ ਕਗਾਰ ਉਤੇ ਹਨ ਜਦਕਿ ਧਰਤੀ ਹੇਠੋਂ 100 ਫੀਸਦੀ ਤੋਂ ਵੱਧ ਪਾਣੀ ਕੱਢਿਆ ਜਾ ਰਿਹਾ ਹੈ। ਦੂਜੇ ਪਾਸੇ ਹਰਿਆਣਾ ਵਿੱਚ ਸਿਰਫ 61.5 ਫੀਸਦੀ (143 ਵਿੱਚੋਂ 88 ਬਲਾਕ) ਖਤਰੇ ਦੀ ਸਥਿਤੀ ਵਿੱਚ ਹਨ। ਕੈਦੀਆਂ ਦੀ ਅਗਾਊਂ ਰਿਹਾਈ ਦੇ ਮਾਮਲੇ ਭੇਜਣ ਦੀ ਮਨਜ਼ੂਰੀ ਮੰਤਰੀ ਮੰਡਲ ਨੇ ਸੂਬੇ ਦੀਆਂ ਜੇਲ੍ਹਾਂ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਦੋ ਕੈਦੀਆਂ ਦੀ ਅਗਾਊਂ ਰਿਹਾਈ ਦੇ ਕੇਸ ਭੇਜਣ ਲਈ ਵੀ ਸਹਿਮਤੀ ਦੇ ਦਿੱਤੀ ਹੈ। ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਅਗਾਊਂ ਰਿਹਾਈ ਦੇ ਕੇਸ ਭਾਰਤੀ ਸੰਵਿਧਾਨ ਦੀ ਧਾਰਾ 161 ਅਧੀਨ ਵਿਚਾਰਨ ਲਈ ਪੰਜਾਬ ਦੇ ਰਾਜਪਾਲ ਨੂੰ ਭੇਜੇ ਜਾਣਗੇ। ਲੋਕਾਂ ਨੂੰ ਵੱਡੀ ਰਾਹਤ, 31 ਦਸੰਬਰ ਤੱਕ 3 ਫੀਸਦੀ ਵਾਧੂ ਸਟੈਂਪ ਡਿਊਟੀ ਤੋਂ ਛੋਟ ਪੰਜਾਬ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਮੰਤਰੀ ਮੰਡਲ ਨੇ ਸ਼ਹਿਰੀ ਇਲਾਕਿਆਂ (ਮਿਊਂਸਪਲ ਕਾਰਪੋਰੇਸ਼ਨ ਅਤੇ ਕਲਾਸ-1 ਨਗਰ ਕੌਂਸਲਾਂ) ਵਿੱਚ 31 ਦਸੰਬਰ, 2023 ਤੱਕ ਜਾਇਦਾਦ ਦੀ ਰਜਿਸਟ੍ਰੇਸ਼ਨ ਉਤੇ 3 ਫੀਸਦੀ ਵਾਧੂ ਸਟੈਂਪ ਡਿਊਟੀ (ਸਮਾਜਿਕ ਸੁਰੱਖਿਆ ਫੰਡ) ਤੋਂ ਛੋਟ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਲੋਕਾਂ ਦੇ ਵਡੇਰੇ ਹਿੱਤਾਂ ਦੇ ਮੱਦੇਨਜ਼ਰ ਮੰਤਰੀ ਮੰਡਲ ਨੇ ਭਾਰਤੀ ਸਟੈਂਪ ਐਕਟ-1899 ਦੀ ਧਾਰਾ 3-ਸੀ ਅਤੇ ਸ਼ਡਿਊਲ 1-ਬੀ ਜੋ ਕਿ ਭਾਰਤੀ ਸਟੈਂਪ ਐਕਟ, 1899 ਦੇ ਅਧੀਨ ਵਸੂਲਣਯੋਗ ਹੈ, ਨੂੰ ਖਤਮ ਕਰਨ ਲਈ ਮਨਜ਼ੂਰੀ ਦੇ ਦਿੱਤੀ ਹੈ। ਇਸ ਕਦਮ ਨਾਲ ਸ਼ਹਿਰੀ ਇਲਾਕਿਆਂ (ਨਗਰ ਨਿਗਮ ਅਤੇ ਕਲਾਸ-1 ਨਗਰ ਕੌਂਸਲਾਂ) ਅੰਦਰ ਜ਼ਮੀਨ ਖਰੀਦਣ ਵਾਲਿਆਂ ਨੂੰ ਛੋਟ ਮਿਲੇਗੀ। ਪੀ.ਜੀ.ਐਸ.ਟੀ. (ਸੋਧ) ਬਿੱਲ-2023 ਦੀ ਤਜਵੀਜ਼ ਨੂੰ ਪ੍ਰਵਾਨਗੀ ਮੰਤਰੀ ਮੰਡਲ ਨੇ ਪੰਜਾਬ ਗੁੱਡਜ਼ ਐਂਡ ਸਰਵਿਸਜ਼ ਟੈਕਸ (ਸੋਧ) ਬਿੱਲ-2023 ਨੂੰ ਪੇਸ਼ ਕਰਨ ਦੇ ਪ੍ਰਸਤਾਵ ਨੂੰ ਹਰੀ ਝੰਡੀ ਦੇ ਦਿੱਤੀ ਹੈ ਜਿਸ ਨਾਲ ਜੀ.ਐਸ.ਟੀ. ਕੌਂਸਲ ਦੇ ਆਦੇਸ਼ਾਂ ਮੁਤਾਬਕ ਪੰਜਾਬ ਗੁੱਡਜ਼ ਐਂਡ ਸਰਵਿਸਜ਼ ਵਿੱਚ ਲੋੜੀਂਦੀਆਂ ਸੋਧਾਂ ਕੀਤੀਆਂ ਜਾਣਗੀਆਂ। ਟੈਕਸਦਾਤਾਵਾਂ ਦੀ ਸਹੂਲਤ ਅਤੇ ਕਾਰੋਬਾਰ ਨੂੰ ਸੁਖਾਲਾ ਬਣਾਉਣ ਨੂੰ ਉਤਸ਼ਾਹਤ ਕਰਨ ਲਈ ਪੰਜਾਬ ਜੀ.ਐਸ.ਟੀ. ਐਕਟ-2017 ਵਿੱਚ ਕੁਝ ਸੋਧਾਂ ਕਰਨ ਦਾ ਪ੍ਰਸਤਾਵ ਹੈ ਜਿਨ੍ਹਾਂ ਵਿੱਚ ਜੀ.ਐਸ.ਟੀ. ਅਪੀਲ ਟ੍ਰਿਬਿਊਨਲ ਅਤੇ ਇਸ ਦੇ ਰਾਜ ਬੈਂਚਾਂ ਦਾ ਗਠਨ, ਕੁਝ ਅਪਰਾਧਾਂ ਨੂੰ ਗੈਰ-ਅਪਰਾਧਿਕ ਬਣਾਉਣਾ, ਛੋਟੇ ਵਪਾਰੀਆਂ ਨੂੰ ਈ-ਕਾਮਰਸ ਅਪ੍ਰੇਟਰਾਂ ਵੱਲੋਂ ਮਾਲ ਦੀ ਸਪਲਾਈ ਕਰਨ ਦੀ ਸਹੂਲਤ, ਜਾਣਕਾਰੀ ਦੀ ਸਹਿਮਤੀ ਅਧਾਰਿਤ ਸ਼ੇਅਰਿੰਗ ਅਤੇ ਆਨਲਾਈਨ ਗੇਮਿੰਗ ਅਤੇ ਟੈਕਸ ਲਈ ਕਾਨੂੰਨੀ ਵਿਵਸਥਾਵਾਂ ਆਦਿ ਸ਼ਾਮਲ ਹਨ। ਮੌਜੂਦਾ ਇਕਹਿਰੀਆਂ ਇਮਾਰਤਾਂ ਨੂੰ ਰੈਗੂਲਰ ਕਰਨ ਲਈ ਨੀਤੀ ਨੂੰ ਹਰੀ ਝੰਡੀ ਹਾਲ ਹੀ ਵਿੱਚ ਹੋਈਆਂ ‘ਸਰਕਾਰ-ਸਨਅਤਕਾਰ ਮਿਲਣੀਆਂ’ ਦੌਰਾਨ ਉਦਯੋਗਪਤੀਆਂ ਨਾਲ ਕੀਤੇ ਵਾਅਦੇ ਮੁਤਾਬਕ ਮੰਤਰੀ ਮੰਡਲ ਨੇ ਮੌਜੂਦਾ ਇਕਹਿਰੀਆਂ ਇਮਾਰਤਾਂ ਨੂੰ ਰੈਗੂਲਰ ਕਰਨ ਦੀ ਨੀਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਹ ਫੈਸਲਾ ਮਿਊਂਸਪਲ ਹੱਦ, ਅਰਬਨ ਅਸਟੇਟ ਅਤੇ ਉਦਯੋਗਿਕ ਫੋਕਲ ਪੁਆਇੰਟ ਤੋਂ ਬਾਹਰ ਬਿਨਾਂ ਪ੍ਰਵਾਨਗੀ ਤੋਂ ਬਣਾਈਆਂ ਇਕਹਿਰੀਆਂ ਇਮਾਰਤਾਂ ਉਤੇ ਲਾਗੂ ਹੋਵੇਗਾ ਜਿਨ੍ਹਾਂ ਵਿੱਚ ਹੋਟਲ, ਮਲਟੀਪਲੈਕਸ, ਫਾਰਮਹਾਊਸ, ਸਿੱਖਿਆ, ਮੈਡੀਕਲ ਤੇ ਸਨਅਤੀ ਸੰਸਥਾਵਾਂ ਅਤੇ ਹੋਰ ਇਮਾਰਤਾਂ ਸ਼ਾਮਲ ਹਨ। ਇਸ ਨੀਤੀ ਅਨੁਸਾਰ ਹੁਣ ਤੱਕ ਬਿਨਾਂ ਪ੍ਰਵਾਨਗੀ ਤੋਂ ਬਣਾਈਆਂ ਗਈਆਂ ਇਕਹਿਰੀਆਂ ਇਮਾਰਤਾਂ ਨੂੰ ਰੈਗੂਲਰ ਕਰਵਾਉਣ ਲਈ 31 ਦਸੰਬਰ, 2023 ਤੱਕ ਅਪਲਾਈ ਕਰਨ ਦਾ ਮੌਕਾ ਦਿੱਤਾ ਜਾਵੇਗਾ। ਇਸ ਨੀਤੀ ਦੇ ਤਹਿਤ ਇਮਾਰਤ ਦੇ ਮੰਤਵ ਅਨੁਸਾਰ ਬਣਦੇ ਵੱਖ-ਵੱਖ ਸੀ.ਐਲ.ਯੂ., ਈ.ਡੀ.ਸੀ., ਐਸ.ਆਈ.ਐਫ., ਰੈਗੂਲਰਾਈਜੇਸ਼ਨ ਫੀਸ, ਪ੍ਰੋਸੈਸਿੰਗ ਫੀਸ ਅਤੇ ਮਾਈਨਿੰਗ ਚਾਰਜ ਜੋ ਵੀ ਲਾਗੂ ਹੋਣ, ਜਮ੍ਹਾਂ ਕਰਵਾਉਣ ਮੌਕੇ ਸਬੰਧਤ ਦਸਤਾਵੇਜ਼ ਜਮ੍ਹਾਂ ਕਰਵਾ ਕੇ ਲਾਭ ਪ੍ਰਾਪਤ ਕੀਤਾ ਜਾ ਸਕਦਾ ਹੈ। ਇਸ ਨੀਤੀ ਅਨੁਸਾਰ ਪ੍ਰਾਪਤ ਹੋਣ ਵਾਲੇ ਕੇਸਾਂ ਦਾ ਨਿਪਟਾਰਾ ਛੇ ਮਹੀਨੇ ਦੇ ਅੰਦਰ ਕੀਤਾ ਜਾਵੇਗਾ।

Punjab Bani 05 October,2023
ਇੰਜ: ਜਨਕ ਰਾਜ ਰਾਜੂ ਨੇ ਪਾਵਰਕਾਮ ਦੇ ਮੁੱਖ ਇੰਜੀਨੀਅਰ/ਸਿਵਲ ਡਿਜਾਇਨ ਤੇ ਉਸਾਰੀ ਪਟਿਆਲਾ ਵਜੋਂ ਚਾਰਜ ਸੰਭਾਲਿਆ

ਇੰਜ: ਜਨਕ ਰਾਜ ਰਾਜੂ ਨੇ ਪਾਵਰਕਾਮ ਦੇ ਮੁੱਖ ਇੰਜੀਨੀਅਰ/ਸਿਵਲ ਡਿਜਾਇਨ ਤੇ ਉਸਾਰੀ ਪਟਿਆਲਾ ਵਜੋਂ ਚਾਰਜ ਸੰਭਾਲਿਆ ਪਟਿਆਲਾ 5 ਅਕਤੂਬਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਇੰਜ: ਜਨਕ ਰਾਜ ਰਾਜੂ, ਉਪ ਮੁੱਖ ਇੰਜੀਨੀਅਰ ਪੀ ਅਤੇ ਐਮ, ਲੁਧਿਆਣਾ ਨੂੰ ਤਰੱਕੀ ਦੇ ਕੇ ਮੁੱਖ ਇੰਜੀਨੀਅਰ/ਸਿਵਲ ਡਿਜ਼ਾਇਨ ਤੇ ਉਸਾਰੀ ਪਟਿਆਲਾ ਵਜੋਂ ਨਿਯੁਕਤ ਕੀਤਾ ਹੈ। ਉਨ੍ਹਾਂ ਨੇ ਬੀਤੇ ਦਿਨ ਬਤੌਰ ਮੁੱਖ ਇੰਜੀਨੀਅਰ/ਸਿਵਲ ਡਿਜਾਇਨ ਤੇ ਉਸਾਰੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੇ ਆਪਣੀ ਸੇਵਾ ਕਾਲ 34 ਸਾਲ 10 ਮਹੀਨੇ ਦੌਰਾਨ ਵੱਖ-ਵੱਖ ਸੰਸਥਾਵਾਂ ਜਿਵੇਂ ਕਿ ਹਾਈਡਲ ਪਾਵਰ ਪ੍ਰੋਜੈਕਟਸ, ਥਰਮਲ ਪਾਵਰ ਪ੍ਰੋਜੈਕਟਸ, ਸਿਵਲ ਉਸਾਰੀ ਅਤੇ ਸਿਵਲ ਮੈਨਟੀਨੈਂਸ ਪ੍ਰੋਜੈਕਟਸ ਵਿਖੇ ਕੰਮ ਕੀਤਾ ਹੈ।

Punjab Bani 05 October,2023
ਪੀ.ਐਸ.ਪੀ.ਸੀ.ਐਲ. ਨੇ ਕਾਰਪੋਰੇਸ਼ਨ ਦੀ ਸਮੱਗਰੀ ਦੀ ਦੁਰਵਰਤੋਂ ਲਈ 3 ਅਧਿਕਾਰੀਆਂ ਨੂੰ ਕੀਤਾ ਮੁਅੱਤਲ: ਹਰਭਜਨ ਸਿੰਘ ਈਟੀਓ

ਪੀ.ਐਸ.ਪੀ.ਸੀ.ਐਲ. ਨੇ ਕਾਰਪੋਰੇਸ਼ਨ ਦੀ ਸਮੱਗਰੀ ਦੀ ਦੁਰਵਰਤੋਂ ਲਈ 3 ਅਧਿਕਾਰੀਆਂ ਨੂੰ ਕੀਤਾ ਮੁਅੱਤਲ: ਹਰਭਜਨ ਸਿੰਘ ਈਟੀਓ ਚੰਡੀਗੜ੍ਹ, 28 ਅਗਸਤ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਦੇ ਤਹਿਤ ਕਾਰਪੋਰੇਸ਼ਨ ਦੀ ਸਮੱਗਰੀ ਦੀ ਦੁਰਵਰਤੋਂ ਕਰਨ ਲਈ ਇੱਕ ਵਧੀਕ ਐਸ.ਈ. ਅਤੇ ਦੋ ਐਸ.ਡੀ.ਓ ਨੂੰ ਮੁਅੱਤਲ ਕਰ ਦਿੱਤਾ ਹੈ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਪੀ.ਐਸ.ਪੀ.ਸੀ.ਐਲ. ਦੇ ਕੁਝ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਦਾ ਗੰਭੀਰ ਨੋਟਿਸ ਲੈਂਦਿਆਂ ਇੱਕ ਵਧੀਕ ਐਸ.ਈ. ਸੁਖਦਰਸ਼ਨ ਪਾਲ ਸਿੰਘ ਅਤੇ ਦੋ ਐਸ.ਡੀ.ਓ ਗਿਆਨ ਸਿੰਘ ਅਤੇ ਹਰਮਨਦੀਪ ਸਿੰਘ ਵਿਰੁੱਧ ਪੀ.ਐਸ.ਪੀ.ਸੀ.ਐਲ ਦੀ ਸਮੱਗਰੀ ਜਿਵੇਂ ਕਿ ਏ.ਸੀ.ਐਸ.ਆਰ ਕੰਡਕਟਰ ਅਤੇ 66 ਕੇ.ਵੀ ਕੇਬਲਾਂ ਦੀ ਦੁਰਵਰਤੋਂ ਕਰਨ ‘ਤੇ ਤੁਰੰਤ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਨੂੰ ਦੋ ਵੱਖ-ਵੱਖ ਮਾਮਲਿਆਂ ਵਿੱਚ ਪੀ.ਐਸ.ਪੀ.ਸੀ.ਐਲ ਵੱਲੋਂ ਮੁੱਢਲੀ ਜਾਂਚ ਤੋਂ ਬਾਅਦ ਮੁਅੱਤਲ ਕੀਤਾ ਗਿਆ ਹੈ। ਬਿਜਲੀ ਮੰਤਰੀ ਨੇ ਅੱਗੇ ਕਿਹਾ ਕਿ ਇਨ੍ਹਾਂ ਮਾਮਲਿਆਂ ਵਿੱਚ ਚੀਫ ਇੰਜਨੀਅਰਾਂ ਅਤੇ ਸੁਪਰਡੈਂਟ ਇੰਜਨੀਅਰਾਂ ਸਮੇਤ ਹੋਰ ਅਧਿਕਾਰੀਆਂ ਦੀ ਸ਼ਮੂਲੀਅਤ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਦੋਸ਼ੀ ਪਾਇਆ ਗਿਆ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਬਿਜਲੀ ਵਿਭਾਗ ਦੇ ਕਿਸੇ ਵੀ ਪੱਧਰ 'ਤੇ ਕਿਸੇ ਵੀ ਕਰਮਚਾਰੀ ਵੱਲੋਂ ਕੀਤੀ ਗਈ ਭ੍ਰਿਸ਼ਟ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਭਵਿੱਖ ਵਿੱਚ ਵੀ ਦੋਸ਼ੀ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਸੂਬਾ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਬਿਜਲੀ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਡੇਢ ਸਾਲ ਦੌਰਾਨ 400 ਤੋਂ ਵੱਧ ਭ੍ਰਿਸ਼ਟ ਵਿਅਕਤੀਆਂ ਵਿਰੁੱਧ ਕਾਰਵਾਈ ਕੀਤੀ ਹੈ ਅਤੇ ਕਿਸੇ ਵੀ ਸਿਆਸਤਦਾਨ ਜਾਂ ਅਧਿਕਾਰੀ ਸਮੇਤ ਕਿਸੇ ਨੂੰ ਭ੍ਰਿਸ਼ਟਾਚਾਰ ਦੇ ਕਿਸੇ ਵੀ ਮਾਮਲੇ ਵਿੱਚ ਬਖਸ਼ਿਆ ਨਹੀਂ ਗਿਆ।

Punjab Bani 28 August,2023
ਨਵ ਨਿਯੁਕਤ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੂੰ ਕੈਬਨਿਟ ਮੰਤਰੀ ਸ. ਬਲਕਾਰ ਸਿੰਘ ਨੇ ਦਿੱਤੀ ਵਧਾਈ

ਨਵ ਨਿਯੁਕਤ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੂੰ ਕੈਬਨਿਟ ਮੰਤਰੀ ਸ. ਬਲਕਾਰ ਸਿੰਘ ਨੇ ਦਿੱਤੀ ਵਧਾਈ ਚੰਡੀਗੜ੍ਹ/ਨਵਾਂਸ਼ਹਿਰ, 17 ਅਗਸਤ: ਸਥਾਨਕ ਸਰਕਾਰਾਂ ਅਤੇ ਸੰਸਦ ਮਾਮਲੇ ਮੰਤਰੀ, ਪੰਜਾਬ ਸ. ਬਲਕਾਰ ਸਿੰਘ ਅੱਜ ਸਤਨਾਮ ਸਿੰਘ ਜਲਵਾਹਾ ਨੂੰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਾ ਅਹੁਦਾ ਸੰਭਾਲਣ ਲਈ ਮੁਬਾਰਕਬਾਦ ਦੇਣ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਉਚੇਚੇ ਤੌਰ ‘ਤੇ ਪਹੁੰਚੇ। ਜ਼ਿਲ੍ਹੇ ਵਿੱਚ ਪਹਿਲੀਵਾਰ ਪਹੁੰਚਣ ‘ਤੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਕੈਬਨਿਟ ਮੰਤਰੀ ਸ. ਬਲਕਾਰ ਸਿੰਘ ਨੂੰ ਸ਼ਾਨਦਾਰ ਗਾਰਡ ਆਫ ਆਨਰ ਦਿੱਤਾ ਗਿਆ। ਇਸ ਮੌਕੇ ‘ਤੇ ਕੈਬਨਿਟ ਮੰਤਰੀ ਸ. ਬਲਕਾਰ ਸਿੰਘ ਨੇ ਨਵ ਨਿਯੁਕਤ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੂੰ ਵਧਾਈ ਦਿੰਦਿਆ ਨਵੀਂ ਜਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ।

Punjab Bani 17 August,2023
‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ 4 ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰੀ, ਰਗਬੀ ਤੇ ਵਾਲੀਬਾਲ (ਸ਼ੂਟਿੰਗ) ਕੀਤੀਆਂ ਸ਼ਾਮਲ: ਮੀਤ ਹੇਅਰ

‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ 4 ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰੀ, ਰਗਬੀ ਤੇ ਵਾਲੀਬਾਲ (ਸ਼ੂਟਿੰਗ) ਕੀਤੀਆਂ ਸ਼ਾਮਲ: ਮੀਤ ਹੇਅਰ ਖੇਡ ਮੰਤਰੀ ਨੇ ਖੇਡਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ 34 ਖੇਡਾਂ ਵਿੱਚ ਵੱਖ-ਵੱਖ ਉਮਰ ਵਰਗਾਂ ਦੇ ਕਰਵਾਏ ਜਾਣਗੇ ਮੁਕੰਮਲ ਸੂਬਾ ਪੱਧਰੀ ਮੁਕਾਬਲਿਆਂ ਦਾ ਦਾਇਰਾ 10 ਤੋਂ ਵਧਾ ਕੇ 20 ਜ਼ਿਲੇ ਕਰਨ ਦਾ ਫੈਸਲਾ ਸੂਬਾ ਪੱਧਰ ਉਤੇ ਪਹਿਲੇ, ਦੂਜੇ ਤੇ ਤੀਜੇ ਸਥਾਨ ਉਤੇ ਆਉਣ ਵਾਲਿਆਂ ਨੂੰ ਕ੍ਰਮਵਾਰ 10, 7 ਤੇ 5 ਹਜ਼ਾਰ ਰੁਪਏ ਦੇ ਇਨਾਮ ਮਿਲਣਗੇ ਚੰਡੀਗੜ੍ਹ, 8 ਅਗਸਤ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਖੇਡਾਂ ਦਾ ਸੱਭਿਆਚਾਰ ਪੈਦਾ ਕਰਨ ਅਤੇ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਪੈਦਾ ਕਰਨ ਦੇ ਸੁਫ਼ਨੇ ਨੂੰ ਹਕੀਕੀ ਰੂਪ ਦੇਣ ਲਈ ਉਲੀਕੀਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਪਹਿਲੇ ਸਾਲ ਦੀ ਸਫਲਤਾ ਤੋਂ ਬਾਅਦ ਇਸ ਸਾਲ ਦੂਜੀਆਂ ਖੇਡਾਂ ਵਤਨ ਪੰਜਾਬ ਦੀਆਂ ਕਰਵਾਉਣ ਲਈ ਵਿਭਾਗ ਵੱਲੋਂ ਪੂਰੀ ਤਿਆਰੀ ਕੀਤੀ ਜਾ ਰਹੀ ਹੈ। ਅੱਜ ਇਥੇ ਪੰਜਾਬ ਭਵਨ ਵਿਖੇ ਖੇਡਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਉਪਰੰਤ ਮੀਤ ਹੇਅਰ ਨੇ ਦੱਸਿਆ ਕਿ ਵੱਖ-ਵੱਖ ਖਿਡਾਰੀਆਂ ਤੇ ਖੇਡ ਐਸੋਸੀਏਸ਼ਨਾਂ ਵੱਲੋਂ ਕੀਤੀਆਂ ਮੰਗਾਂ ਨੂੰ ਸਵਿਕਾਰ ਕਰਦਿਆਂ ਇਸ ਵਾਰ ਚਾਰ ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰੀ, ਰਗਬੀ ਤੇ ਵਾਲੀਬਾਲ ਸ਼ੂਟਿੰਗ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਵਾਰ ਕੁੱਲ 34 ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ ਜਿਨਾਂ ਵਿੱਚ ਉਕਤ ਚਾਰ ਤੋਂ ਇਲਾਵਾ ਅਥਲੈਟਿਕਸ, ਹਾਕੀ, ਫੁਟਬਾਲ, ਵਾਲੀਬਾਲ (ਸਮੈਸ਼ਿੰਗ), ਕਬੱਡੀ (ਸਰਕਲ ਤੇ ਨੈਸ਼ਨਲ ਸਟਾਈਲ), ਹੈਂਡਬਾਲ, ਮੁੱਕੇਬਾਜ਼ੀ, ਬਾਸਕਟਬਾਲ, ਕੁਸ਼ਤੀ, ਜੂਡੋ, ਤੀਰਅੰਦਾਜ਼ੀ, ਨਿਸ਼ਾਨੇਬਾਜ਼ੀ, ਪਾਵਰ ਲਿਫਟਿੰਗ, ਲਾਅਨ ਟੈਨਿਸ, ਬੈਡਮਿੰਟਨ, ਕਿੱਕ ਬਾਕਸਿੰਗ, ਕਾਏਕਿੰਗ ਤੇ ਕੈਨੋਇੰਗ, ਖੋ ਖੋ, ਜਿਮਨਾਸਟਕ, ਤੈਰਾਕੀ, ਨੈਟਬਾਲ, ਗੱਤਕਾ, ਸਤਰੰਜ਼, ਟੇਬਲ ਟੈਨਿਸ, ਰੋਲਰ ਸਕੇਟਿੰਗ, ਵੇਟਲਿਫਟਿੰਗ, ਸਾਫਟਬਾਲ, ਰੋਇੰਗ ਤੇ ਤਲਵਾਰਬਾਜ਼ੀ ਸ਼ਾਮਲ ਹਨ। ਖੇਡ ਮੰਤਰੀ ਨੇ ਦੱਸਿਆ ਕਿ ਅੰਡਰ 14 ਤੋਂ 60 ਸਾਲ ਉਮਰ ਤੋਂ ਵੱਧ ਵੈਟਰਨ ਤੱਕ ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲੇ ਕਰਵਾਏ ਜਾਣਗੇ। ਅਥਲੈਟਿਕਸ, ਫੁਟਬਾਲ, ਖੋ ਖੋ, ਕਬੱਡੀ (ਨੈਸ਼ਨਲ ਤੇ ਸਰਕਲ ਸਟਾਈਲ) ਤੇ ਵਾਲੀਬਾਲ ਦੇ ਮੁਕਾਬਲੇ ਬਲਾਕ ਪੱਧਰ ਤੋਂ ਸ਼ੁਰੂ ਹੋਣਗੇ ਜਦੋਂ ਇਨਾਂ ਦੇ ਜੇਤੂ ਅਤੇ ਬਾਕੀ ਖੇਡਾਂ ਦੇ ਜ਼ਿਲਾ ਪੱਧਰੀ ਮੁਕਾਬਲੇ ਹੋਣਗੇ ਅਤੇ ਫੇਰ ਜ਼ਿਲਾ ਜੇਤੂਆਂ ਦੇ ਰਾਜ ਪੱਧਰੀ ਮੁਕਾਬਲੇ ਹੋਣਗੇ। ਇਸ ਵਾਰ ਰਾਜ ਪੱਧਰੀ ਮੁਕਾਬਲਿਆਂ ਦਾ ਦਾਇਰਾ ਵਧਾ ਕੇ ਪਿਛਲੀ ਵਾਰ ਦੇ 10 ਜ਼ਿਲਿਆਂ ਦੀ ਬਜਾਏ 20 ਜ਼ਿਲਿਆਂ ਵਿੱਚ ਹੋਣਗੇ। ਰਾਜ ਪੱਧਰ ਦੇ ਪਹਿਲੇ, ਦੂਜੇ ਤੇ ਤੀਜੇ ਸਥਾਨ ਉਤੇ ਆਉਣ ਵਾਲਿਆਂ ਨੂੰ ਕ੍ਰਮਵਾਰ 10 ਹਜ਼ਾਰ, 7 ਹਜ਼ਾਰ ਤੇ 5 ਹਜ਼ਾਰ ਰੁਪਏ ਦਾ ਨਗਦ ਇਨਾਮ ਦਿੱਤਾ ਜਾਵੇਗਾ। ਮੀਤ ਹੇਅਰ ਨੇ ਕਿਹਾ ਕਿ ਰੰਗਾਰੰਗ ਉਦਘਾਟਨੀ ਸਮਾਰੋਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੇਡਾਂ ਦੀ ਸ਼ੁਰੂਆਤ ਕੀਤੀ ਜਾਵੇਗੀ ਜਿਸ ਲਈ ਦਿਨ ਅਤੇ ਸਥਾਨ ਦੀ ਚੋਣ ਦਾ ਫੈਸਲਾ ਜਲਦ ਕੀਤਾ ਜਾਵੇਗਾ। ਕੌਮੀ ਪੱਧਰ ਦੇ ਹੋਰਨਾਂ ਖੇਡ ਮੁਕਾਬਲਿਆਂ ਦੇ ਕੈਲੰਡਰ ਨੂੰ ਦੇਖਦਿਆਂ ਜਲਦ ਹੀ ਖੇਡਾਂ ਦੇ ਮੁਕਾਬਲਿਆਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ। ਖੇਡਾਂ ਵਿੱਚ ਹਿੱਸਾ ਲੈਣ ਆਨਲਾਈਨ ਤੇ ਆਫਲਾਈਨ ਐਂਟਰੀ ਹੋਵੇਗੀ। ਰੰਗਾਰੰਗ ਸਮਾਪਤੀ ਸਮਾਰੋਹ ਦੌਰਾਨ 10 ਹਜ਼ਾਰ ਤੋਂ ਵੱਧ ਜੇਤੂ ਰਹਿਣ ਵਾਲੇ ਖਿਡਾਰੀਆਂ ਨੂੰ 7 ਕਰੋੜ ਰੁਪਏ ਦੇ ਨਗਦ ਇਨਾਮ ਦਿੱਤੇ ਜਾਣਗੇ। ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਸਰਵਜੀਤ ਸਿੰਘ, ਡਾਇਰੈਕਟਰ ਹਰਪ੍ਰੀਤ ਸਿੰਘ ਸੂਦਨ, ਵਿਸ਼ੇਸ਼ ਸਕੱਤਰ ਆਨੰਦ ਕੁਮਾਰ ਤੇ ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਸਿੱਧੂ ਹਾਜ਼ਰ ਸਨ।

Punjab Bani 08 August,2023
ਪੀਐਸਪੀਸੀਐਲ ਦੇ ਡਾਇਰੈਕਟਰ ਪ੍ਰਬੰਧਕੀ ਜਸਬੀਰ ਸਿੰਘ ਸਨਮਾਨਤ

ਪੀਐਸਪੀਸੀਐਲ ਦੇ ਡਾਇਰੈਕਟਰ ਪ੍ਰਬੰਧਕੀ ਜਸਬੀਰ ਸਿੰਘ ਸਨਮਾਨਤ ਪਟਿਆਲਾ 1 ਅਗਸਤ,2023 ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਨਵੇਂ ਨਿਯੁਕਤ ਨਿਰਦੇਸ਼ਕ ਪ੍ਰਬੰਧਕੀ ਸ: ਜਸਬੀਰ ਸਿੰਘ ਸੁਰ ਸਿੰਘ ਨੂੰ ਵਿਸ਼ੇਸ਼ ਤੋਰ ਤੇ ਈ.ਐਨ.ਜੀ ਸ਼ਾਖਾ ਦੇ ਸਮੂਹ ਅਫਸਰਾਂ/ਕਰਮਚਾਰੀਆਂ ਵੱਲੋਂ ਸਨਮਾਨ ਕੀਤਾ ਗਿਆ।ਉਹਨਾਂ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ ਵੀ ਕੀਤਾ ਗਿਆ।ਈ.ਐਨ.ਜੀ ਮਨਮਹਿੰਦਰ ਕੋਰ,ਪ੍ਰਦੀਪ ਕੁਮਾਰ ਵਰਮਾ,ਮਹਿੰਦਰ ਪਾਲ ਸਿੰਘ,ਹਰਸ਼ਦੀਪ ਕੋਰ,ਪ੍ਰਦੀਪ ਕੁਮਾਰ ਬਾਤਿਸ਼ ਸ਼ਾਖਾ ਵੱਲੋਂ ਸਨਮਾਨਿਤ ਕਰਦੇ ਹੋਏ ।

Punjab Bani 01 August,2023
ਪੰਜਾਬ ਰਾਜ ਬਿਜਲੀ ਨਿਗਮ ਦੇ ਨਵ-ਨਿਯੁਕਤ ਡਾਇਰੈਕਟਰ ਪ੍ਰਬੰਧਕੀ ਜਸਬੀਰ ਸਿੰਘ ਸੁਰ ਸਿੰਘ ਨੇ ਆਪਣਾ ਅਹੁੱਦਾ ਸੰਭਾਲਿਆ

ਪੰਜਾਬ ਰਾਜ ਬਿਜਲੀ ਨਿਗਮ ਦੇ ਨਵ-ਨਿਯੁਕਤ ਡਾਇਰੈਕਟਰ ਪ੍ਰਬੰਧਕੀ ਜਸਬੀਰ ਸਿੰਘ ਸੁਰ ਸਿੰਘ ਨੇ ਆਪਣਾ ਅਹੁੱਦਾ ਸੰਭਾਲਿਆ -ਮੁੱਖ ਮੰਤਰੀ ਦੇ ਮਾਤਾ ਹਰਪਾਲ ਕੌਰ ਸਮੇਤ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਡਾ. ਬਲਬੀਰ ਸਿੰਘ ਤੇ ਹਰਭਜਨ ਸਿੰਘ ਈ.ਟੀ.ਓ. ਸਮੇਤ ਹੋਰ ਪਤਵੰਤੇ ਰਹੇ ਮੌਜੂਦ -ਜਸਬੀਰ ਸਿੰਘ ਸੁਰ ਸਿੰਘ ਨੇ ਖਪਤਕਾਰਾਂ ਨੂੰ ਪਾਏਦਾਰ ਤੇ ਨਿਰਵਿਘਨ ਬਿਜਲੀ ਸਪਲਾਈ ਤੇ ਹੋਰ ਵਧੇਰੇ ਸਹੂਲਤਾਵਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਪ੍ਰਗਟਾਈ ਪਟਿਆਲਾ, 17 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਰਾਜ ਬਿਜਲੀ ਨਿਗਮ ਦੇ ਨਵੇਂ ਨਿਯੁਕਤ ਕੀਤੇ ਗਏ ਡਾਇਰੈਕਟਰ ਪ੍ਰਬੰਧਕੀ ਜਸਬੀਰ ਸਿੰਘ ਸੁਰ ਸਿੰਘ ਨੇ ਅੱਜ ਆਪਣਾ ਅਹੁਦਾ ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਜੀ ਹਰਪਾਲ ਕੌਰ, ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਤੇ ਹੋਰ ਸ਼ਖ਼ਸੀਅਤਾਂ ਦੀ ਮੌਜੂਦਗੀ ਵਿੱਚ ਪਟਿਆਲਾ ਸਥਿਤ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਵਿਖੇ ਸੰਭਾਲ ਲਿਆ। ਮਾਤਾ ਹਰਪਾਲ ਕੌਰ ਨੇ ਜਸਬੀਰ ਸਿੰਘ ਸੁਰ ਸਿੰਘ ਦਾ ਮੂੰਹ ਮਿੱਠਾ ਕਰਵਾਉਂਦਿਆਂ ਅਸ਼ੀਰਵਾਦ ਦਿੱਤਾ। ਜਦਕਿ ਕੈਬਨਿਟ ਮੰਤਰੀਆਂ ਕੁਲਦੀਪ ਸਿੰਘ ਧਾਲੀਵਾਲ, ਡਾ. ਬਲਬੀਰ ਸਿੰਘ ਤੇ ਹਰਭਜਨ ਸਿੰਘ ਈ.ਟੀ.ਓ. ਨੇ ਨਵੇਂ ਡਾਇਰੈਕਟਰ ਪ੍ਰਬੰਧਕੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਦੀ ਸੇਵਾ ਕਰਨ ਵਾਲੇ ਆਗੂਆਂ ਨੂੰ ਲੋਕਾਂ ਦੀ ਹੋਰ ਵਧੇਰੇ ਜੋਸ਼ ਨਾਲ ਸੇਵਾ ਕਰਨ ਦਾ ਮੌਕਾ ਦਿੰਦਿਆਂ ਪੰਜਾਬ ਸਰਕਾਰ ਵਿੱਚ ਅਹੁੱਦੇ ਦੇ ਕੇ ਨਿਵਾਜਿਆ ਹੈ। ਕੈਬਨਿਟ ਮੰਤਰੀਆਂ ਨੇ ਉਮੀਦ ਪ੍ਰਗਟਾਈ ਕਿ ਜਸਬੀਰ ਸਿੰਘ ਸੁਰ ਸਿੰਘ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਹਿਲਾਂ ਨਾਲੋਂ ਵੀ ਵਧੇਰੇ ਲਗਨ ਤੇ ਮਿਹਨਤ ਨਾਲ ਲੋਕਾਂ ਦੀ ਸੇਵਾ ਕਰਨਗੇ। ਨਵੇਂ ਡਾਇਰੈਕਟਰ ਪ੍ਰਬੰਧਕੀ ਜਸਬੀਰ ਸਿੰਘ ਸੁਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਕੈਬਨਿਟ ਮੰਤਰੀਆਂ ਹਰਭਜਨ ਸਿੰਘ ਈ.ਟੀ.ਓ., ਕੁਲਦੀਪ ਸਿੰਘ ਧਾਲੀਵਾਲ ਅਤੇ ਡਾ. ਬਲਬੀਰ ਸਿੰਘ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਉਨ੍ਹਾਂ ਨੂੰ ਸੌਂਪੀ ਜ਼ਿਮੇਂਵਾਰੀ ਨੂੰ ਪੂਰੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣਗੇ।ਸੁਰ ਸਿੰਘ ਨੇ ਕਿਹਾ ਕਿ ਉਹ ਪੰਜਾਬ ਦੇ ਬਿਜਲੀ ਖਪਤਕਾਰਾਂ ਨੂੰ ਪਾਏਦਾਰ ਤੇ ਨਿਰਵਿਘਨ ਬਿਜਲੀ ਸਪਲਾਈ ਅਤੇ ਬਿਜਲੀ ਖਪਤਕਾਰਾਂ ਨੂੰ ਹੋਰ ਵਧੇਰੇ ਸੰਭਵ ਖਪਤਕਾਰ ਪੱਖੀ ਸਹੂਲਤਾਵਾਂ ਮੁਹੱਈਆ ਕਰਵਾਉਣ ਲਈ ਵੀ ਯਤਨਸ਼ੀਲ ਰਹਿਣਗੇ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਗੁਰਲਾਲ ਘਨੌਰ, ਦਵਿੰਦਰਜੀਤ ਸਿੰਘ ਲਾਡੀ ਢੌਂਸ ਅਤੇ ਸਰਵਣ ਸਿੰਘ ਧੁੰਨ, ਪੰਜਾਬ ਰਾਜ ਬਿਜਲੀ ਨਿਗਮ ਦੇ ਸੀ.ਐਮ.ਡੀ. ਇੰਜ. ਬਲਦੇਵ ਸਿੰਘ ਸਰਾਂ, ਪੀ.ਐਸ.ਟੀ.ਸੀ.ਐਲ. ਦੇ ਡਾਇਰੈਕਟਰ ਨੇਮ ਚੰਦ ਚੌਧਰੀ, ਡਾਇਰੈਕਟਰ ਵੰਡ ਡੀ.ਪੀ.ਐਸ. ਗਰੇਵਾਲ, ਸੁਰ ਸਿੰਘ ਦੇ ਪਿਤਾ ਅਵਤਾਰ ਸਿੰਘ, ਸੁਪਤਨੀ ਤੇ ਪੁੱਤਰ ਸਮੇਤ ਹੋਰ ਪਰਿਵਾਰਕ ਮੈਂਬਰਾਂ ਤੋਂ ਇਲਾਵਾ, ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਮਾਤਾ ਜਸਵਿੰਦਰ ਕੌਰ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ, ਤਰਨਤਾਰਨ ਦੇ ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਗੁਰਵਿੰਦਰ ਸਿੰਘ ਬਹਿਰਵਾਲ, ਇੰਪਰੂਵਮੈਂਟ ਟਰਸਟ ਚੇਅਰਮੈਨ ਮੇਘਚੰਦ ਸ਼ੇਰਮਾਜਰਾ, ਇੰਦਰਜੀਤ ਸਿੰਘ ਸੰਧੂ, ਪ੍ਰੀਤੀ ਮਲਹੋਤਰਾ, ਕਰਨਲ ਜੇ.ਵੀ ਸਿੰਘ ਤੇ ਬਲਵਿੰਦਰ ਸੈਣੀ, ਸੁਖਵਿੰਦਰ ਸਿੰਘ ਪਠਾਣਮਾਜਰਾ, ਹਰਪ੍ਰੀਤ ਸਿੰਘ ਘੁੰਮਣ, ਅਮਨ ਪਠਾਣਮਾਜਰਾ ਤੇ ਪ੍ਰਦੀਪ ਪਠਾਣਮਾਜਰਾ ਵੀ ਮੌਜੂਦ ਵੀ ਮੌਜੂਦ ਸਨ।

News 17 July,2023
ਮੁੱਖ ਮੰਤਰੀ ਵੱਲੋਂ ਜ਼ਮੀਨੀ ਪੱਧਰ 'ਤੇ ਰਾਹਤ ਤੇ ਬਚਾਅ ਕਾਰਜਾਂ ਦਾ ਜਾਇਜ਼ਾ, ਐਸ.ਏ.ਐਸ.ਨਗਰ ਅਤੇ ਰੋਪੜ ਜ਼ਿਲ੍ਹਿਆਂ ਦੇ ਮੀਂਹ ਪ੍ਰਭਾਵਿਤ ਇਲਾਕਿਆਂ ਦਾ ਤੂਫ਼ਾਨੀ ਦੌਰਾ

ਸਥਿਤੀ ਦਾ ਜਾਇਜ਼ਾ ਲੈਣ ਲਈ ਹੈਲੀਕਾਪਟਰ ਉਤੇ ਗੇੜੇ ਕੱਢ ਕੇ ਖ਼ਾਨਾਪੂਰਤੀ ਕਰਨ ਦੀ ਬਜਾਏ ਲੋਕਾਂ ਕੋਲ ਜਾ ਕੇ ਲੈ ਰਿਹਾ ਹਾਂ ਹਾਲਾਤ ਦਾ ਜਾਇਜ਼ਾ ਸਥਿਤੀ ਕਾਬੂ ਹੇਠ, ਲੋਕਾਂ ਨੂੰ ਬਿਲਕੁਲ ਨਾ ਘਬਰਾਉਣ ਦੀ ਅਪੀਲ ਫਸਲਾਂ, ਘਰਾਂ, ਜਾਇਦਾਦਾਂ, ਜਾਨਵਰਾਂ ਅਤੇ ਹੋਰ ਨੁਕਸਾਨ ਦਾ ਪਤਾ ਲਗਾਉਣ ਲਈ ਗਿਰਦਾਵਰੀ ਕਰਵਾਈ ਜਾਵੇਗੀ ਐਸ.ਏ.ਐਸ.ਨਗਰ/ਰੋਪੜ, 10 ਜੁਲਾਈ: ਜ਼ਮੀਨੀ ਪੱਧਰ 'ਤੇ ਚੱਲ ਰਹੇ ਰਾਹਤ ਅਤੇ ਬਚਾਅ ਕਾਰਜਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੀਂਹ ਨਾਲ ਪ੍ਰਭਾਵਿਤ ਇਲਾਕਿਆਂ ਦਾ ਤੂਫ਼ਾਨੀ ਦੌਰਾ ਕੀਤਾ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਮੂਸਲੇਧਾਰ ਮੀਂਹ ਕਾਰਨ ਪ੍ਰਭਾਵਿਤ ਹੋਏ ਨੀਵੇਂ ਇਲਾਕਿਆਂ ਵਿੱਚੋਂ ਸੁਰੱਖਿਅਤ ਕੱਢੇ ਗਏ ਲੋਕਾਂ ਨਾਲ ਗੱਲਬਾਤ ਵੀ ਕੀਤੀ। ਮੋਹਾਲੀ ਦੇ ਫੇਜ਼ 6 ਵਿੱਚ ਸਥਿਤ ਰੈਣ ਬਸੇਰਾ, ਜਮੁਨਾ ਅਪਾਰਟਮੈਂਟਸ ਖਰੜ, ਪਿੰਡ ਕਜੌਲੀ, ਬੂਥਗੜ੍ਹ ਅਤੇ ਰੋਪੜ ਜ਼ਿਲ੍ਹੇ ਦਾ ਦੌਰਾ ਕਰਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਪਹਿਲੇ ਮੁੱਖ ਮੰਤਰੀਆਂ ਵਾਂਗ ਖ਼ਾਨਾਪੂਰਤੀ ਕਰਨ ਲਈ ਸਥਿਤੀ ਦਾ ਜਾਇਜ਼ਾ ਲੈਣ ਵਾਸਤੇ ਹੈਲੀਕਾਪਟਰ ਉਤੇ ਗੇੜੇ ਨਹੀਂ ਲਾ ਰਹੇ ਸਗੋਂ ਖੁਦ ਲੋਕਾਂ ਕੋਲ ਜਾ ਕੇ ਅਸਲ ਸਥਿਤੀ ਦਾ ਪਤਾ ਲਾ ਰਹੇ ਹਨ। ਉਨ੍ਹਾਂ ਕਿਹਾ ਕਿ ਸਥਿਤੀ ਚਿੰਤਾਜਨਕ ਹੈ ਪਰ ਫਿਰ ਵੀ ਸੂਬਾ ਸਰਕਾਰ ਜਾਨੀ ਨੁਕਸਾਨ ਨੂੰ ਘੱਟ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਬਚਾਅ ਕਾਰਜਾਂ ਲਈ ਐਨ.ਡੀ.ਆਰ.ਐਫ. ਦੀਆਂ ਟੀਮਾਂ ਲਾਈਆਂ ਗਈਆਂ ਹਨ ਪਰ ਅਜੇ ਤੱਕ ਇਸ ਕੰਮ ਲਈ ਅਧਿਕਾਰਤ ਤੌਰ 'ਤੇ ਫੌਜ ਨੂੰ ਨਹੀਂ ਲਾਇਆ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਐਤਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲ ਹੋਈ ਸੀ ਜਿਸ ਦੌਰਾਨ ਉਨ੍ਹਾਂ ਨੇ ਸ੍ਰੀ ਸ਼ਾਹ ਨੂੰ ਸੂਬੇ ਦੀ ਸਮੁੱਚੀ ਸਥਿਤੀ ਬਾਰੇ ਜਾਣੂ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਫਿਲਹਾਲ ਰਾਹਤ ਅਤੇ ਬਚਾਅ ਕਾਰਜਾਂ ਲਈ ਕੇਂਦਰੀ ਸਹਾਇਤਾ ਦੀ ਲੋੜ ਨਹੀਂ ਹੈ ਕਿਉਂਕਿ ਸਥਿਤੀ ਕਾਬੂ ਹੇਠ ਹੈ। ਹਾਲਾਂਕਿ, ਭਗਵੰਤ ਮਾਨ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਸਥਿਤੀ ਨਾਲ ਨਿਪਟਣ ਲਈ ਕੇਂਦਰ ਸਰਕਾਰ ਤੋਂ ਮਦਦ ਮੰਗੀ ਜਾਵੇਗੀ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬੇ ਵਿੱਚ ਭਾਰੀ ਮੀਂਹ ਕਾਰਨ ਫਸਲਾਂ, ਘਰਾਂ ਅਤੇ ਹੋਰ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੀਂਹਾਂ ਕਾਰਨ ਹੋਏ ਨੁਕਸਾਨ ਦਾ ਪਹਿਲ ਦੇ ਆਧਾਰ 'ਤੇ ਪਤਾ ਲਾਉਣ ਲਈ ਤੁਰੰਤ ਗਿਰਦਾਵਰੀ ਕਰਵਾਉਣ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸਥਾਰਤ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਕੁਦਰਤ ਦੇ ਕਹਿਰ ਕਾਰਨ ਪੈਦਾ ਹੋਏ ਹਾਲਾਤ ਵਿੱਚ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਲੋਕਾਂ ਨੂੰ ਬਿਲਕੁਲ ਵੀ ਨਾ ਘਬਰਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੀ ਸੇਵਾ ਵਿੱਚ ਹਰ ਵੇਲੇ ਹਾਜ਼ਰ ਹੈ ਅਤੇ ਸੂਬੇ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ ਬਣੇ ਹਾਲਾਤਾਂ 'ਤੇ ਨਿਰੰਤਰ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਕੁਦਰਤੀ ਆਫ਼ਤ ਹੈ ਅਤੇ ਸਾਰਿਆਂ ਦੇ ਪੂਰਨ ਸਹਿਯੋਗ ਨਾਲ ਇਸ ਸਥਿਤੀ ਦਾ ਸੁਚੱਜੇ ਢੰਗ ਨਾਲ ਟਾਕਰਾ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿੱਚ ਪੰਜਾਬ ਦੇ ਲੋਕਾਂ ਦੇ ਨਾਲ ਹੈ ਅਤੇ ਲੋਕਾਂ ਨੂੰ ਇਸ ਸੰਕਟ ਵਿੱਚੋਂ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਲੋਕਾਂ ਨੂੰ ਕਿਸੇ ਵੀ ਗੱਲ ਦੀ ਚਿੰਤਾ ਨਾ ਕਰਨ ਦੀ ਅਪੀਲ ਕੀਤੀ ਕਿਉਂਕਿ ਸੂਬਾ ਸਰਕਾਰ ਹਾਲਾਤਾਂ ਨੂੰ ਸੁਖਾਵੇਂ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਨਿੱਜੀ ਤੌਰ 'ਤੇ ਸੂਬੇ ਦੇ ਹਰ ਕੋਨੇ ਤੋਂ ਪਲ-ਪਲ ਉੱਤੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰੀ ਮੀਂਹ ਕਿਸੇ ਵੀ ਵਿਅਕਤੀ ਦੇ ਵੱਸ ਤੋਂ ਬਾਹਰ ਹੈ ਪਰ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਸਰਕਾਰ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਹੀ ਸਾਰੇ ਕੈਬਨਿਟ ਮੰਤਰੀ, ਵਿਧਾਇਕ ਅਤੇ ਅਧਿਕਾਰੀ ਆਪੋ-ਆਪਣੇ ਖੇਤਰਾਂ ਵਿੱਚ ਮੌਜੂਦ ਹਨ ਅਤੇ ਇਸ ਔਖੀ ਘੜੀ ਵਿੱਚ ਲੋੜਵੰਦ ਲੋਕਾਂ ਤੱਕ ਪਹੁੰਚ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਹੜ੍ਹਾਂ ਤੋਂ ਬਚਾਅ ਵਾਸਤੇ ਠੋਸ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀਜ਼ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਰਾਹਤ ਕਾਰਜ ਤੇਜ਼ੀ ਨਾਲ ਚਲਾ ਰਹੇ ਹਨ। ਭਗਵੰਤ ਮਾਨ ਨੇ ਦੱਸਿਆ ਕਿ ਨੀਵੇਂ ਅਤੇ ਪ੍ਰਭਾਵਿਤ ਇਲਾਕਿਆਂ ਵਿੱਚ ਪਹਿਲਾਂ ਹੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਲੋੜਵੰਦ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਤੁਰੰਤ ਰਾਹਤ ਅਤੇ ਮਦਦ ਪ੍ਰਦਾਨ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਇਆ। ਭਗਵੰਤ ਮਾਨ ਨੇ ਕਿਹਾ ਕਿ ਭਾਰੀ ਮੀਂਹ ਕਾਰਨ ਪੈਦਾ ਹੋਈ ਇਸ ਸਥਿਤੀ ਵਿੱਚ ਲੋਕਾਂ ਦੇ ਜਾਨ-ਮਾਲ ਦੀ ਸੁਰੱਖਿਆ ਸੂਬਾ ਸਰਕਾਰ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਮੰਤਰੀ, ਵਿਧਾਇਕ ਅਤੇ ਅਧਿਕਾਰੀ ਨੀਵੇਂ ਅਤੇ ਹੜ੍ਹ ਵਰਗੇ ਹਾਲਾਤ ਨਾਲ ਜੂਝ ਰਹੇ ਇਲਾਕਿਆਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਨ੍ਹਾਂ ਇਲਾਕਿਆਂ ਤੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾਵੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਹੜ੍ਹ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ਦੇ ਨੰਬਰ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਲਈ ਇਨ੍ਹਾਂ ਕੰਟਰੋਲ ਰੂਮਾਂ ਵਿੱਚ 24 ਘੰਟੇ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਐਮਰਜੈਂਸੀ ਦੀ ਸਥਿਤੀ ਵਿੱਚ ਲੋਕਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਸਬੰਧੀ ਆਉਣ ਵਾਲੀ ਕਾਲ 'ਤੇ ਤੁਰੰਤ ਕਾਰਵਾਈ ਕਰਨਾ ਯਕੀਨੀ ਬਣਾਉਣ।

News 10 July,2023
ਬਾਬਾ ਫ਼ਰੀਦ ਯੂਨੀਵਰਸਿਟੀ ਫਰੀਦਕੋਟ ਦਾ ਚੇਅਰਮੈਨ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਲਾਇਆ

ਬਾਬਾ ਫ਼ਰੀਦ ਯੂਨੀਵਰਸਿਟੀ ਫਰੀਦਕੋਟ ਦਾ ਚੇਅਰਮੈਨ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਲਾਇਆ ਫਰੀਦਕੋਟ 8 ਜੁਲਾਈ 2023 - ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਫਰੀਦਕੋਟ ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਸੀ.ਐਮ ਭਗਵੰਤ ਮਾਨ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਤੇ ਨਵੇਂ ਨਿਯੁਕਤ ਚੇਅਰਮੈਨ ਨੂੰ ਵਧਾਈ ਵੀ ਦਿੱਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਮੰਨੇ-ਪ੍ਰਮੰਨੇ ਡਾਕਟਰ ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਫਰੀਦਕੋਟ ਦੇ ਮੈਨੇਜਮੈਂਟ ਬੋਰਡ ਦੇ ਚੇਅਰਮੈਨ ਬਣਨ ਤੇ ਬਹੁਤ ਬਹੁਤ ਮੁਬਾਰਕਾਂ ਬੋਰਡ ਦੇ ਸਾਰੇ ਮੈਂਬਰ ਵਧਾਈ ਦੇ ਪਾਤਰ ਹਨ ਉਮੀਦ ਹੈ ਨਵੀਂ ਮੈਨੇਜਮੈਂਟ ਯੂਨੀਵਰਸਿਟੀ ਨੂੰ ਨਵੀਆਂ ਬੁਲੰਦੀਆਂ ਤੇ ਲੈ ਕੇ ਜਾਵੇਗੀ।

News 08 July,2023
ਇੰਜ:ਹਰਮੋਹਨ ਕੌਰ ਨੇ ਪਾਵਰਕੌਮ ਦੇ ਮੁੱਖ ਇੰਜੀਨੀਅਰ/ ਏ ਆਰ ਆਰ ਤੇ ਟੀ ਼ਆਰ ਵਜੋਂ ਅਹੁਦਾ ਦਾ ਚਾਰਜ ਸੰਭਾਲਿਆ

ਇੰਜ:ਹਰਮੋਹਨ ਕੌਰ ਨੇ ਪਾਵਰਕੌਮ ਦੇ ਮੁੱਖ ਇੰਜੀਨੀਅਰ/ ਏ ਆਰ ਆਰ ਤੇ ਟੀ ਼ਆਰ ਵਜੋਂ ਅਹੁਦਾ ਦਾ ਚਾਰਜ ਸੰਭਾਲਿਆ ਪਟਿਆਲਾ 3 ਜੁਲਾਈ, 2023 ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਇੰਜ:ਹਰਮੋਹਨ ਕੌਰ, ਉਪ ਮੁੱਖ ਇੰਜ:/ਪੀ ਐਸ ਪੀ ‌ਸੀ ਐਲ/ਪੀ ਬੀ ਆਈ ਪੀ ਨੂੰ ਤਰੱਕੀ ਦੇ ਕੇ ਮੁੱਖ ਇੰਜੀਨੀਅਰ/ਏ ਆਰ ਆਰ ਤੇ ਟੀ ਼ਆਰ ਨਿਯੁਕਤ ਕੀਤਾ ਹੈ ਅਤੇ ਉਹਨਾਂ ਨੇ ਬੀਤੇ ਦਿਨ ਬਤੌਰ ਮੁੱਖ ਇੰਜੀਨੀਅਰ/ ਏ ਆਰ ਆਰ ਤੇ ਟੀ ਆਰ ਵਜੋਂ ਆਪਣੇ ਅਹੁਦਾ ਸੰਭਾਲ ਲਿਆ ਹੈ। ਉਹਨਾਂ ਨੇ ਆਪਣੀ ਸੇਵਾਕਾਲ 31 ਸਾਲ 6 ਮਹੀਨੇ ਦੋਰਾਨ ਵੱਖ ਵੱਖ ਸੰਸਥਾਵਾਂ ਜਿਵੇਂ ਕਿ ਥਰਮਲ ਪਾਵਰ ਪ੍ਰੋ੍ਜੈਕਟ, ਸਬ ਸਟੇਸ਼ਨ ਡਿਜ਼ਾਇਨ, ਹਾਈਡਲ ਡਿਜ਼ਾਇਨ, ਥਰਮਲ ਡਿਜ਼ਾਇਨ, ਫਿਊਲ, ਆਈ ਟੀ ਅਤੇ ਪੰਜਾਬ ਬਿੳ੍ਹੂਰੋ ਆਫ ਇਨਵੈਸਟਮੈਂਟ ਪ੍ਰਮੋਸ਼ਨ (ਪੀ ਼ਬੀ ਆਈ ਪੀ), ਚੰਡੀਗੜ ਵਿਖੇ ਕੰਮ ਕੀਤਾ। ਉਹਨਾਂ ਦਾ ਜਨਮ ਮਹਿੰਦਰਗੜ ਵਿਖੇ 3 ਦਸੰਬਰ 1969 ਨੂੰ ਪਿਤਾ ਸ੍ਰੀ:ਨਰਿੰਦਰ ਸਿੰਘ, ਪੀ ਼ਸੀ ਐਸ ਰਿਟਾਇਰਡ (ਰਿਟਾਇਰਡ ਸ਼ੈਸ਼ਨ ਜੱਜ) ਅਤੇ ਸ੍ਰੀਮਤੀ ਅਜੀਤ ਕੋਰ ਦੇ ਘਰ ਹੋਇਆ। ਉਹਨਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਤੋਂ ਸਾਲ 1990 ਵਿੱਚ ਬੀ ਟੈਕ (ਇਲੈਕਟੋਨਿਕਸ ਟੈਕਨਾਲੋਜੀ) ਨਾਲ ਕੀਤੀ ਅਤੇ ਗੋਲਡ ਮੈਡਲ ਹਾਸਲ ਕੀਤਾ। ਉਹਨਾਂ ਨੇ ਆਪਣੀ ਪੋਸਟ ਗਰੇੈਜੂਏਸ਼ਨ ਐਮ ਬੀ ਏ (ਫਾਇਨਾਂਸ) ਪੰਜਾਬ ਯੂਨੀਵਰਸਿਟੀ, ਚੰਡੀਗੜ ਤੋਂ ਕੀਤੀ। ਉਹਨਾਂ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਪਹਿਲਾਂ ਪੰਜਾਬ ਸਟੇਟ ਇਲੈਕਟੀਸਿਟੀ ਬੋਰਡ ਵਿੱਚ 25 ਨਵੰਬਰ 1991 ਨੂੰ ਬਤੋਰ ਸਹਾਇਕ ਇੰਜੀਨੀਅਰ ਵਜੋਂ ਆਪਣੀ ਸੇਵਾ ਸ਼ੁਰੂ ਕੀਤੀ। ਸੀ:ਕਾਰਜਕਾਰੀ ਇੰਜੀਨੀਅਰ ਮਿਤੀ 04—01—2007, ਵਧੀਕ ਨਿਗ:ਇੰਜ: ਮਾਰਚ—2011 ਵਿੱਚ ਅਤੇ ਨਿਗਰਾਨ ਇੰਜੀਨੀਅਰ ਮਿਤੀ 06—06—2019 ਨੂੰ ਜੁਆਇਨ ਕੀਤਾ । ਉਹਨਾਂ ਦਾ ਗੁਰੂ ਨਾਨਕ ਦੇਵ ਥਰਮਲ ਪਲਾਂਟ, ਬਠਿੰਡਾ ਅਤੇ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ, ਰੋਪੜ ਵਿਖੇ 18 ਸਾਲ ਦਾ ਤਜ਼ਰਬਾ ਰਿਹਾ। ਉਹਨਾਂ ਨੇ ਸਾਲ 1996 ਤੋਂ ਸਾਲ 2007 ਤੱਕ ਗੁਰੂ ਨਾਨਕ ਦੇਵ ਥਰਮਲ ਪਲਾਂਟ, ਬਠਿੰਡਾ ਵਿਖੇ ਬਤੋਰ ਏ ਈ ਈ ਅਤੇ ਸੀ:ਕਾਰਜਕਾਰੀ ਇੰਜੀਨੀਅਰ ਕੰਮ ਕੀਤਾ ਹੈ। ਉਹਨਾਂ ਵੱਲੋਂ ਸਾਲ 1991 ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਵਿੱਚ ਸਹਾਇਕ ਇੰਜੀਨੀਅਰ ਵਜੋਂ ਜੁਆਇਨ ਕੀਤਾ ।ਸਾਲ 1996 ਤੋਂ ਸਾਲ 2007 ਤੱਕ ਉਹ ਏ ਼ਈ ਼ਈ ਅਤੇ ਸੀ:ਕਾਰਜਕਾਰੀ ਇੰਜ: ਰਹੇ। ਉਹਨਾਂ ਨੇ ਜਰਮਨੀ ਵਿਖੇ “Energy & Environment” ਵਿਸ਼ੇ ਤੇ ਅਗਸਤ 2002 ਤੋਂ ਜੁਲਾਈ 2003 ਤੱਕ ਇੱਕ ਸਾਲ ਦੀ ਟ੍ਰੇਨਿੰਗ ਲਈ ਜ਼ੋ ਭਾਰਤ ਸਰਕਾਰ ਅਤੇ Inwent Germany ਵੱਲੋਂ ਪ੍ਰਾਯੋਜਿਤ ਸੀ। ਗੁਰੂ ਨਾਨਕ ਥਰਮਲ ਪਲਾਂਟ, ਬਠਿੰਡਾ ਵਿਖੇ 2003 ਤੋਂ 2007 ਦੀ ਤੈਨਾਤੀ ਦੋਰਾਨ ਉਹਨਾਂ ਨੇ ਬਤੋਰ ਏ ਼ਈ ਼ਈ ਅਤੇ ਸੀ:ਕਾਰਜਕਾਰੀ ਇੰਜ:/ਆਰ ਼ਐਮ ਗੁਰੂ ਨਾਨਕ ਥਰਮਲ ਪਲਾਂਟ, ਬਠਿੰਡਾ ਦੇ ਯੂਨਿਟ 1 ਅਤੇ 2 ਦੀੇ Renovation & Modernisation ਸਬੰਧੀ ਕੰਮ ਕੀਤਾ। ਸਾਲ—2007 ਵਿੱਚ ਉਹਨਾਂ ਨੂੰ ਬਤੋਰ ਸੀ:ਕਾਰਜਕਾਰੀ ਇੰਜ:/ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ, ਰੋਪੜ ਵਿਖੇ ਨਿਯੁਕਤ ਕੀਤਾ ਗਿਆ ਅਤੇ ਫਿਰ ਮਾਰਚ—2011 ਵਿੱਚ ਵਧੀਕ ਨਿਗਰਾਨ ਇੰਜੀਨੀਅਰ ਤਰੱਕੀ ਦੇ ਕੇ ਰੋਪੜ ਤੈਨਾਤ ਕੀਤਾ ਗਿਆ। ਉਹਨਾਂ ਨੇ ਰੋਪੜ ਵਿਖੇ ਤੈਨਾਤੀ ਦੋਰਾਨ 5 ਹਫਤਿਆਂ ਦੀ ਟ੍ਰੇਨਿੰਗ “Energy Conservation Techniques” ਵਿਸ਼ੇ ਤੇ ਜਨਵਰੀ—2003 ਤੋਂ ਫਰਵਰੀ—2003 ਵਿੱਚ ਜਪਾਨ ਵਿੱਚ ਲਈ ਜ਼ੋ ਕਿ ਭਾਰਤ ਸਰਕਾਰ ਅਤੇ JICA Japan ਵੱਲੋਂ ਆਯੋਜਿਤ ਸੀ। ਮਿਤੀ 06—06—2019 ਨੂੰ ਤਰੱਕੀ ਉਪਰੰਤ ਉਹਨਾਂ ਨੂੰ ਨਿਗਰਾਨ ਇੰਜ:/ਹੈਡਕੁਆਟਰ ਦੱਖਣ ਜ਼ੋਨ, ਪਟਿਆਲਾ ਲਗਾਇਆ ਗਿਆ ਅਤੇ 2020 ਤੱਕ ਉਹਨਾਂ ਨੇ ਨਿਗਰਾਨ ਇੰਜੀਨੀਅਰ/ਹਾਈਡਲ ਪੋ੍ਰਜੈਕਟ ਦੇ ਤੋਰ ਤੇ ਕੰਮ ਕੀਤਾ। 01—01—2020 ਤੋਂ 30—06—2023 ਤੱਕ ਉਹ ਨਿਗਰਾਨ ਇੰਜੀਨੀਅਰ/ਉਪ ਮੁੱਖ ਇੰਜੀਨੀਅਰ ਪੰਜਾਬ ਬਿਊਰੋ ਆਫ ਇਨਵੈਸਟਮੈਂਟ ਪ੍ਰਮੋਸ਼ਨ ਤੈਨਾਤ ਰਹੇ। ਉਹਨਾਂ ਨੇ ਮਿਤੀ 30—06—2023 ਨੂੰ ਤਰੱਕੀ ਹੋਣ ਤੇ ਬਤੋਰ ਮੁੱਖ ਇੰਜੀਨੀਅਰ/ਏ ਼ਆਰ ਼ਆਰ ਤੇ ਟੀ ਼ਆਰ ਦਾ ਅਹੁਦਾ ਸੰਭਾਲ ਲਿਆ। ਮੁੱਖ ਇੰਜੀਨੀਅਰ/ਏ ਼ਆਰ ਼ਆਰ ਤੇ ਟੀ ਼ਆਰ ਦਾ ਅਹੁਦਾ ਸੰਭਾਲਣ ਤੋਂ ਬਾਅਦ ਦਫਤਰ ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਸਟਾਫ ਮੈਂਬਰਾਂ ਨਾਲ ਮੀਟਿੰਗ ਕੀਤੀ ਜਿਸ ਦੋਰਾਨ ਉਹਨਾਂ ਨੇ ਸਾਰਿਆਂ ਨੂੰ ਕੰਮ ਪ੍ਰਤੀ ਇਮਾਨਦਾਰੀ ਦਿਖਾਉਣ ਅਤੇ ਮਿਹਨਤ ਨਾਲ ਕੰਮ ਕਰਨ ਲਈ ਉਤਸ਼ਾਹਿਤ ਕੀਤਾ ਅਤੇ ਮੁੱਖ ਮੰਤਰੀ ਸ੍ਰ:ਭਗਵੰਤ ਮਾਨ ਅਤੇ ਸੀ ਼lਐਮ ਡੀ ਇੰਜ:ਬਲਦੇਵ ਸਿੰਘ ਸਰਾਂ ਵੱਲੋਂ ਮਿੱਥੇ ਟੀਚਿਆਂ ਨੂੰ ਪ੍ਰਾਪਤ ਕਰਨ ਦਾ ਸਹਿਯੋਗ ਦੇਣ ਲਈ ਉਤਸ਼ਾਹਿਤ ਕੀਤਾ।

News 04 July,2023
ਪ੍ਰੋ. ਅਨੁਪਮਾ ਨੇ ਡੀਨ ਕਾਲਜ ਵਿਕਾਸ ਕੌਂਸਲ ਵਜੋਂ ਅਹੁਦਾ ਸੰਭਾਲਿਆ

ਪ੍ਰੋ. ਅਨੁਪਮਾ ਨੇ ਡੀਨ ਕਾਲਜ ਵਿਕਾਸ ਕੌਂਸਲ ਵਜੋਂ ਅਹੁਦਾ ਸੰਭਾਲਿਆ ਪਟਿਆਲਾ--ਪੰਜਾਬੀ ਯੂਨੀਵਰਸਿਟੀ ਵਿਖੇ ਪ੍ਰੋ. ਅਨੁਪਮਾ ਨੇ ਡੀਨ ਕਾਲਜ ਵਿਕਾਸ ਕੌਂਸਲ ਵਜੋਂ ਅਹੁਦਾ ਸੰਭਾਲ ਲਿਆ ਹੈ। ਅਰਥ ਵਿਗਿਆਨ ਦੇ ਖੇਤਰ ਵਿੱਚ ਪ੍ਰੋਫ਼ੈਸਰ ਵਜੋਂ ਕਾਰਜਸ਼ੀਲ ਪ੍ਰੋ. ਅਨੁਪਮਾ ਪਹਿਲਾਂ ਡੀਨ ਵਿਦਿਆਰਥੀ ਭਲਾਈ ਦੇ ਅਹੁਦੇ ਉੱਤੇ ਵੀ ਤਕਰੀਬਨ ਦੋ ਸਾਲ ਕੰਮ ਕਰ ਚੁੱਕੇ ਹਨ। ਉਹ ਅਧਿਆਪਨ ਦੇ ਖੇਤਰ ਵਿੱਚ ਤਕਰੀਬਨ 27 ਸਾਲ ਦਾ ਤਜਰਬਾ ਰੱਖਦੇ ਹਨ। ਗ਼ੈਰ-ਜਥੇਬੰਦਕ ਕਿਰਤ ਮੰਡੀ, ਆਰਥਿਕ ਨਾਬਰਾਬਰੀ ਅਤੇ ਲਿੰਗ ਮੁੱਦੇ ਉਨ੍ਹਾਂ ਦੀ ਮੁਹਾਰਤ ਦਾ ਖੇਤਰ ਹਨ। ਕਿਰਤ ਅਰਥਚਾਰੇ ਦੇ ਖੇਤਰ ਵਿੱਚ 'ਸਰਵੋਤਮ ਖੋਜ ਪੱਤਰ' ਦਾ ਐਵਾਰਡ ਹਾਸਿਲ ਕਰਨ ਵਾਲੇ ਪ੍ਰੋ. ਅਨੁਪਮਾ ਨੇ ਵੱਖ-ਵੱਖ ਵੱਕਾਰੀ ਰਸਾਲਿਆਂ ਵਿੱਚ ਅਰਥ ਸ਼ਾਸਤਰ ਦੇ ਵਿਸ਼ੇ ਉੱਤੇ 80 ਤੋਂ ਵਧੇਰੇ ਖੋਜ ਪੱਤਰ ਪ੍ਰਕਾਸਿ਼ਤ ਕਰਵਾਏ ਹਨ। ਪ੍ਰੋ. ਅਨੁਪਮਾ ਨੇ ਆਪਣੇ ਤਜਰਬੇ ਸਾਂਝੇ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਅਧਿਆਪਨ ਅਤੇ ਖੋਜ ਦੇ ਹਰ ਪੱਖ ਨਾਲ ਜੁੜਨ ਦਾ ਉਪਰਾਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਡਿਜੀਟਲ ਅਤੇ ਆਨਲਾਈਨ ਪੜ੍ਹਨ-ਪੜ੍ਹਾਉਣ ਦੇ ਖੇਤਰ ਵਿੱਚ ਵੀ ਉਨ੍ਹਾਂ ਨੇ ਤਜਰਬਾ ਕੀਤਾ ਹੈ। ਜ਼ਿਕਰਯੋਗ ਹੈ ਕਿ ਪ੍ਰੋ. ਅਨੁਪਮਾ ਨੇ ਲਗਾਤਾਰ ਐਜੂਕੇਸ਼ਨਲ ਮਲਟੀਮੀਡੀਆ ਰਿਸਰਚ ਸੈਂਟਰ ਨਾਲ ਕੰਮ ਕੀਤਾ ਹੈ। ਉਨ੍ਹਾਂ ਨੇ ਸੈਂਕੜੇ ਪ੍ਰੋਗਰਾਮ ਬਣਾਏ ਹਨ ਜੋ ਮੁਲਕ ਭਰ ਵਿੱਚ ਸਰਾਹੇ ਗਏ ਹਨ। ਪਿਛਲੇ ਸਾਲ ਹੀ ਪ੍ਰੋ. ਅਨੁਪਮਾ ਨੇ ਐਜੂਕੇਸ਼ਨਲ ਮਲਟੀਮੀਡੀਆ ਰਿਸਰਚ ਸੈਂਟਰ ਦੋ ਮੂਕ ਦੇ ਕੋਰਸ ਬਤੌਰ ਕੋਆਰਡੀਨੇਟਰ ਬਣਾਏ ਹਨ। ਪ੍ਰੋ. ਅਨੁਪਮਾ ਦਾ ਕਹਿਣਾ ਹੈ ਕਿ ਹਰ ਨਵਾਂ ਅਹੁਦਾ ਨਵੀਂਆਂ ਚਣੌਤੀਆਂ ਲੈ ਕੇ ਆਉਂਦਾ ਹੈ। ਇਸੇ ਤਰ੍ਹਾਂ ਡੀਨ ਕਾਲਜਾਂ ਦਾ ਅਹੁਦਾ ਵੀ ਨਵੀਂਆਂ ਚਣੌਤੀਆਂ ਲੈ ਕੇ ਆਵੇਗਾ ਅਤੇ ਨਵਾਂ ਸਿਖਾਉਣ ਦਾ ਸਬੱਬ ਬਣੇਗਾ।

News 04 July,2023
ਅਨੁਰਾਗ ਵਰਮਾ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ

1993 ਬੈਚ ਦੇ ਆਈ.ਏ.ਐਸ. ਅਧਿਕਾਰੀ ਅਨੁਰਾਗ ਵਰਮਾ ਪਹਿਲੀ ਜੁਲਾਈ ਨੂੰ ਸੰਭਾਲਣਗੇ ਮੁੱਖ ਸਕੱਤਰ ਦਾ ਅਹੁਦਾ ਪਟਿਆਲਾ ਵਿਖੇ ਅਧਿਆਪਕ ਪਰਿਵਾਰ ਵਿੱਚ ਜਨਮੇ ਇੰਜੀਨਅਰਿੰਗ ਦੇ ਗੋਲਡ ਮੈਡਲਿਸਟ ਹਨ ਅਨੁਰਾਗ ਵਰਮਾ * 30 ਸਾਲ ਦੀ ਸ਼ਾਨਦਾਰ ਸੇਵਾ ਦੌਰਾਨ ਫੀਲਡ ਅਤੇ ਹੈਡਕੁਆਟਰ ਵਿਖੇ ਅਹਿਮ ਅਹੁਦਿਆਂ ’ਤੇ ਰਹਿੰਦਿਆਂ ਲਾਗੂ ਕੀਤੀਆਂ ਨਿਵਕੇਲੀਆਂ ਪਹਿਲਕਦਮੀਆਂ* ਸਿਹਤ, ਸਿੱਖਿਆ ਦੇ ਨਾਲ ਸਰਵਪੱਖੀ ਵਿਕਾਸ ਤੇ ਪਾਰਦਰਸ਼ੀ ਲੋਕ ਪੱਖੀ ਪ੍ਰਸ਼ਾਸਨਿਕ ਸੇਵਾਵਾਂ ਪ੍ਰਭਾਵਸ਼ਾਲੀ ਢੰਗ ਨਾਲ ਮੁਹੱਈਆ ਕਰਵਾਉਣਾ ਹੋਵੇਗਾ ਪ੍ਰਮੁੱਖ ਤਰਜੀਹ ਚੰਡੀਗੜ੍ਹ, 26 ਜੂਨ ਪੰਜਾਬ ਸਰਕਾਰ ਵੱਲੋਂ ਅੱਜ ਜਾਰੀ ਕੀਤੇ ਹੁਕਮਾਂ ਤਹਿਤ 1993 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਅਨੁਰਾਗ ਵਰਮਾ ਸੂਬੇ ਦੇ ਨਵੇਂ ਮੁੱਖ ਸਕੱਤਰ ਹੋਣਗੇ। ਉਹ ਪਹਿਲੀ ਜੁਲਾਈ, 2023 ਨੂੰ ਸੂਬੇ ਦੇ 42ਵੇਂ ਮੁੱਖ ਸਕੱਤਰ ਵਜੋਂ ਕਾਰਜਭਾਰ ਸੰਭਾਲਣਗੇ। ਸ੍ਰੀ ਵਰਮਾ ਮੌਜੂਦਾ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਦੀ ਥਾਂ ਲੈਣਗੇ ਜੋ 30 ਜੂਨ 2023 ਨੂੰ ਸੇਵਾ ਮੁਕਤ ਹੋ ਰਹੇ ਹਨ। ਸ੍ਰੀ ਅਨੁਰਾਗ ਵਰਮਾ ਮੌਜੂਦਾ ਸਮੇਂ ਵਧੀਕ ਮੁੱਖ ਸਕੱਤਰ ਗ੍ਰਹਿ, ਉਦਯੋਗ ਤੇ ਕਾਮਰਸ, ਕਾਨੂੰਨੀ ਤੇ ਵਿਧਾਨਕ ਮਾਮਲੇ, ਸੂਚਨਾ ਤਕਨਾਲੋਜੀ ਅਤੇ ਨਿਵੇਸ਼ ਪ੍ਰੋਤਸਾਹਨ ਹਨ। ਨਵੇਂ ਆਦੇਸ਼ਾਂ ਮੁਤਾਬਕ ਸ੍ਰੀ ਵਰਮਾ ਕੋਲ ਮੁੱਖ ਸਕੱਤਰ ਤੋਂ ਇਲਾਵਾ ਪ੍ਰਮੁੱਖ ਸਕੱਤਰ ਪ੍ਰਸੋਨਲ ਤੇ ਵਿਜੀਲੈਂਸ ਦਾ ਵਾਧੂ ਚਾਰਜ ਰਹੇਗਾ। ਪਟਿਆਲਾ ਵਿਖੇ ਅਧਿਆਪਕ ਪਰਿਵਾਰ ਵਿੱਚ ਜਨਮੇ ਸ੍ਰੀ ਅਨੁਰਾਗ ਵਰਮਾ ਦੇ ਪਿਤਾ ਕੈਮਿਸਟਰੀ ਦੇ ਪ੍ਰੋਫੈਸਰ ਅਤੇ ਮਾਤਾ ਅੰਗਰੇਜ਼ੀ ਅਧਿਆਪਕਾ ਰਹੇ ਹਨ। ਉਨ੍ਹਾਂ ਦਾ ਜੱਦੀ ਪਿੰਡ ਪਟਿਆਲਾ ਜ਼ਿਲੇ ਵਿੱਚ ਚਲੈਲਾ ਹੈ। ਥਾਪਰ ਕਾਲਜ ਪਟਿਆਲਾ ਤੋਂ ਇਲੈਕਟ੍ਰਾਨਿਕਸ ਤੇ ਕਮਿਊਨੀਕੇਸ਼ਨ ਦੀ ਇੰਜੀਨਅਰਿੰਗ ਦੀ ਡਿਗਰੀ ਦੇ ਗੋਲਡ ਮੈਡਲਿਸਟ ਸ੍ਰੀ ਵਰਮਾ 1993 ਵਿੱਚ ਭਾਰਤੀ ਪ੍ਰਸ਼ਾਸਿਨਕ ਸੇਵਾਵਾਂ (ਆਈ.ਏ.ਐਸ.) ਦੀ ਪ੍ਰੀਖਿਆ ਵਿੱਚ ਦੇਸ਼ ਭਰ ਵਿੱਚੋਂ ਸੱਤਵੇਂ ਸਥਾਨ ਉਤੇ ਆਏ ਸਨ। ਫੀਲਡ ਪੋਸਟਿੰਗ ਦੌਰਾਨ ਬਠਿੰਡਾ, ਲੁਧਿਆਣਾ ਤੇ ਜਲੰਧਰ ਜ਼ਿਲਿਆਂ ਦੇ ਡਿਪਟੀ ਕਮਿਸ਼ਨਰ ਵਜੋਂ ਬਿਹਤਰ ਤੇ ਕੁਸ਼ਲ ਭਰਪੂਰ ਸੇਵਾਵਾਂ ਨਿਭਾਉਣ ਉਪਰੰਤ ਸ੍ਰੀ ਵਰਮਾ ਨੇ ਹੈਡਕੁਆਟਰ ਵਿਖੇ ਵੱਖ-ਵੱਖ ਵਿਭਾਗਾਂ ਵਿੱਚ ਲਾਮਿਸਾਲ ਸੇਵਾਵਾਂ ਨਿਭਾਈਆਂ। ਵਿਸ਼ੇਸ਼ ਸਕੱਤਰ ਮਾਲ ਵਜੋਂ ਸੂਬੇ ਵਿੱਚ ਮਾਲ ਰਿਕਾਰਡ ਦੇ ਕੰਪਿਊਟਰੀਕਰਨ ਅਤੇ ਫਰਦ ਕੇਂਦਰਾਂ ਦੀ ਸ਼ੁਰੂਆਤ ਦੀ ਨਿਵੇਕਲੀ ਪਹਿਲ ਕੀਤੀ। ਆਬਕਾਰੀ ਤੇ ਕਰ ਕਮਿਸ਼ਨਰ ਦੇ ਅਹੁਦੇ ਉਤੇ ਰਹਿੰਦਿਆਂ ਆਪਣੀ ਕਾਰਜ ਕੁਸ਼ਲਤਾ ਸਦਕਾ ਮਾਲੀਆ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਲੋਕਾਂ ਲਈ ਕਰ ਭਰਨ ਦੀ ਗੁੰਝਲਦਾਰ ਪ੍ਰਕਿਰਿਆ ਨੂੰ ਸੁਖਾਲਾ ਤੇ ਪਾਰਦਰਸ਼ੀ ਬਣਾਇਆ। ਵਿੱਤ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤ ਰਹਿੰਦਿਆਂ ਜਿੱਥੇ ਮਗਨਰੇਗਾ ਸਕੀਮ ਨੂੰ ਜ਼ਮੀਨੀ ਪੱਧਰ ਉਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕੀਤਾ ਉਥੇ ਸੂਬੇ ਦੇ 1000 ਤੋਂ ਵੱਧ ਪਿੰਡਾਂ ਵਿੱਚ ਖੇਡ ਮੈਦਾਨ ਤੇ ਖੇਡ ਪਾਰਕ ਉਸਾਰ ਕੇ ਸਿਹਤਮੰਦ ਮਾਹੌਲ ਸਿਰਜਿਆ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੌਂਪੀ ਗਈ ਨਵੀਂ ਜ਼ਿੰਮੇਵਾਰੀ ਨੂੰ ਆਪਣੀ ਲਗਨ, ਮਿਹਨਤ ਅਤੇ ਦ੍ਰਿੜਤਾ ਨਾਲ ਨਿਭਾਉਣ ਦਾ ਵਿਸ਼ਵਾਸ ਦਿਵਾਉਂਦਿਆਂ ਸ੍ਰੀ ਅਨੁਰਾਗ ਵਰਮਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਉਤੇ ਲਾਗੂ ਕਰਨਾ ਪ੍ਰਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਿਹਤ, ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਬਿਹਤਰ ਕੰਮਾਂ ਦੇ ਨਾਲ ਸੂਬਾ ਵਾਸੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਪਾਰਦਰਸ਼ੀ ਤੇ ਬਿਹਤਰ ਨਾਗਰਿਕ ਸੇਵਾਵਾਂ ਨੂੰ ਹੋਰ ਵੀ ਪ੍ਰਭਾਵਸ਼ਾਲੀ ਤਰੀਕੇ ਨਾਲ ਜਾਰੀ ਰੱਖਿਆ ਜਾਵੇਗਾ। ਇਸ ਦੇ ਨਾਲ ਹੀ ਸੂਬਾ ਸਰਕਾਰ ਦੇ ਸਰਵਪੱਖੀ ਵਿਕਾਸ ਦੇ ਏਜੰਡੇ ਨੂੰ ਲਾਗੂ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਆਦੇਸ਼ਾਂ ਉਤੇ ਲੋਕਾਂ ਦੀਆਂ ਰੋਜ਼ਮਰਾਂ ਦੀਆਂ ਸ਼ਿਕਾਇਤਾਂ ਦੇ ਫੌਰੀ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਢੁੱਕਵੀਂ ਵਿਵਸਥਾ ਹੋਰ ਵੀ ਕਾਰਗਾਰ ਢੰਗ ਨਾਲ ਲਾਗੂ ਕੀਤੀ ਜਾਵੇਗੀ।

News 26 June,2023
ਪੈਨਸ਼ਨਰਾਂ ਨੇ ਸਾੜੀਆਂ ਨੋਟੀਫਿਕੇਸ਼ਨ ਦੀਆਂ ਕਾਪੀਆਂ

ਗੇਟ ਰੈਲੀ ਕਰਕੇ ਆਪ ਸਰਕਾਰ ਦੇ ਵਿਰੁੱਧ ਕੀਤੀ ਜ਼ੋਰਦਾਰ ਨਾਅਰੇਬਾਜ਼ੀ - ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਕੀਤਾ ਪਿਟ ਸਿਆਪਾ ਪਟਿਆਲਾ, 26 ਜੂਨ : ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ, ਦੀ ਕਲਾਸ ਫੋਰਥ ਗੌਰਮਿਟ ਇੰਪਲਾਈਜ਼ ਯੂਨੀਅਨ ਪੰਜਾਬ (1680), ਜਿਲਾ ਕਮੇਟੀ ਵੱਲੋਂ ਇੱਥੇ ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਤੋਂ ਵੀ 200 ਰੁਪਏ ਜਜ਼ੀਆ ਟੈਕਸ ਵਸੂਲਣ ਦਾ ਜਾਰੀ ਕੀਤੇ ਨੋਟੀਫਿਕੇਸ਼ਨ ਦੀਆਂ ਜਿੱਥੇ ਕਾਪੀਆਂ ਸਾੜੀਆਂ, ਉੱਥੇ ਵਿਸ਼ਾਲ ਗੇਟ ਰੈਲੀ ਕਰਕੇ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਮੁਲਾਜਮਾਂ ਤੇ ਪੈਨਸ਼ਨਰਾਂ ਵਲੋਂ ਜੋਰਦਾਰ ''ਪਿੱਟ ਸਿਆਪਾ" ਕੀਤਾ ਗਿਆ। ਇਸ ਮੌਕੇ ਕਾਮਰੇਡ ਨਿਰਮਲ ਸਿੰਘ ਧਾਲੀਵਾਲ, ਦਰਸ਼ਨ ਸਿੰਘ ਲੁਬਾਣਾ, ਬਲਜਿੰਦਰ ਸਿੰਘ, ਦੀਪ ਚੰਦ ਹੰਸ, ਜਗਮੋਹਨ ਨੋਲੱਖਾ ਤੇ ਸੂਰਜ ਪਾਲ ਯਾਦਵ ਅਨੁਸਾਰ ਇਹ ਕਿ ਕਾਂਗਰਸ ਸਰਕਾਰ ਨੇ ਅਪ੍ਰੈਲ 2018 ਵਿੱਚ ਮੁਲਾਜਮਾਂ ਤੇ ਵਿਕਾਸ ਟੈਕਸ ਦੇ ਨਾਉ ਤੇ 200 ਰੁਪਏ ਜੱਜੀਆ ਟੈਕਸ ਲਾਇਆ ਸੀ ਪਰੰਤੂ ''ਆਪ ਸਰਕਾਰ" ਦੇ ਚੋਣਾਂ ਵੇਲੇ ਕੀਤੇ ਵਾਅਦੇ ਹੁਣ ਖੋਖਲੇ ਸਾਬਿਤ ਹੋ ਰਹੇ ਹਨ। ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਵੀ ਮੁਲਾਜਮਾਂ ਤੋਂ ਪੈਨਸ਼ਨਰਾਂ ਦੇ ਇਕੱਠਾ ਵਿੱਚ ਗੱਲ ਵਿੱਚ ਮੁਲਾਜਮਾਂ ਮੰਗਾਂ ਦਾ ਫੱਟਾ ਪਾਕੇ ਵਾਅਦਿਆਂ ਤੇ ਦਾਅਵੇ ਕਰਦੇ ਸਨ ਪਰੰਤੂ ਅੱਜ ਸਾਰੇ ਉਲਟ ਸਾਬਤ ਹੋ ਰਹੇ ਹਨ। ਦਰਸ਼ਨ ਸਿੰਘ ਲੁਬਾਣਾ ਨੇ ਦੱਸਿਆ ਕਿ ਪੰਜਾਬ ਵਿੱਚ ਪੈਨਸ਼ਨਰਾਂ ਦੀ ਗਿਣਤੀ ਤਕਰੀਬਨ ''ਤਿੰਨ ਲੱਖ" ਹੈ, 2400 ਰੁਪਏ ਇੱਕ ਪੈਨਸ਼ਨਰ ਪਾਸੋਂ ਸਾਲ ਵਿੱਚ ਵਸੂਲੇ ਜਾਣੇ ਹਨ ਜੋ ਪ੍ਰਤੀ ਮਹੀਨਾ 6 ਕਰੋੜ ਰੁਪਏ ਬਣਦੇ ਹਨ 3,00,000 × 2400- ਸਲਾਨਾ 72 ਕਰੋੜ ਰੁਪਏ ਰਾਸ਼ੀ ਬਣਦੀ ਹੈ। ਇਹ ਕਟੋਤੀ ਕਰਕੇ ਆਪ ਸਰਕਾਰ ਨੇ ਬਜੁਰਗ ਪੈਨਸ਼ਨਰਾਂ ਨਾਲ ਧ੍ਰੋਹ ਕੀਤਾ ਹੈ, ਗੇਟ ਰੈਲੀ ਵਿੱਚ ਵਿਸ਼ੇਸ਼ ਤੌਰ ਤੇ ਕੱਚੇ-ਆਊਟ ਸੋਰਸ ਮੁਲਾਜਮਾਂ ਤੇ ਮੁਲਾਜਮਾਂ ਦੀਆਂ ਲੰਮਕਾ ਅਵਸਥਾ ਵਿੱਚ ਪਈਆਂ ਮੰਗਾਂ ਦਾ ਵੀ ਜਿਕਰ ਕੀਤਾ। ਇਸ ਮੌਕੇ ਪਾਵਰਕਾਮ ਆਗੂ ਸੰਤੋਖ ਸਿੰਘ ਬੋਪਾਰਾਏ, ਭਿੰਦਰ ਸਿੰਘ ਚਹਿਲ, ਜਗਤਾਰ ਸਿੰਘ, ਇਸ ਤਰ੍ਹਾਂ ਉਤਮ ਸਿੰਘ ਬਾਗੜੀ, ਸੁਖਦੇਵ ਸੁੱਖੀ, ਪ੍ਰੀਤਮ ਚੰਦ ਠਾਕੁਰ, ਬਲਬੀਰ ਸਿੰਘ, ਇੰਦਰਪਾਲ, ਅਸ਼ੋਕ ਕੁਮਾਰ ਬਿੱਟੂ, ਰਾਮ ਪਾਲ, ਸੁਨੀਲ ਦੱਤ, ਪ੍ਰਕਾਸ਼ ਲੁਬਾਣਾ, ਰਾਜੇਸ਼ ਗੋਲੂ, ਮੋਧ ਨਾਥ, ਉਂਕਾਰ ਸਿੰਘ, ਨਿਸ਼ਾ ਰਾਣੀ, ਰਾਮ ਪ੍ਰਸਾਦ ਸਹੋਤਾ, ਤਰਲੋਚਨ ਮਾੜੂ, ਮਖਣ ਸਿੰਘ, ਵੈਦ ਪ੍ਰਕਾਸ਼, ਹਰਬੰਸ ਸਿੰਘ, ਸੁਭਾਸ਼, ਕੁਲਦੀਪ ਸਿੰਘ ਸਕਰਾਲੀ, ਅਮਰਜੀਤ ਜੋਗੀਪੁਰ, ਅਪਵਿੰਦਰ ਸਿੰਘ ਗੁੱਲੀ, ਸ਼ਿਵ ਚਰਨ, ਰਾਜ ਨਾਥ, ਸਤਪਾਲ ਲੰਗ, ਦਰਸ਼ਨ ਭਾਦਸੋਂ, ਗੁਰਿੰਦਰ ਗੁਰੀ, ਕਿਰਨ ਪਾਲ, ਮੇਜਰ ਸਿੰਘ, ਅਰੁਣ ਕੁਮਾਰ, ਰਾਜਵੰਤ ਕੌਰ, ਲਖਵੀਰ ਸਿੰਘ, ਅਮਰਜੀਤ ਧਾਲੀਵਾਲ, ਬੰਸੀ ਲਾਲ, ਰਾਜੇਸ਼ ਕੁਮਾਰ, ਜਗਤਾਰ ਬਾਬਾ, ਸਤਿਨਰਾਇਣ ਗੋਨੀ ਆਦਿ ਹਾਜਰ ਸਨ।

News 26 June,2023
ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਨੇ ਕੀਤਾ ਹੜਤਾਲ ਦਾ ਐਲਾਨ

ਹੜਤਾਲ ਦੇ ਚਲਦੇ ਸਬ ਰਜਿਸਟਰਾਰ ਦਫ਼ਤਰ ਵਿੱਚ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਦਾ ਕੰਮ ਕੀਤਾ ਬੰਦ - ਵਿਜੀਲੈਂਸ ਦੇ ਪੱਤਰ ਦੇ ਵਿਰੋਧ ਵਿੱਚ ਉਤਰੇ ਤਹਿਸੀਲਦਾਰ ਪਟਿਆਲਾ, 21 ਜੂਨ : ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਨੇ ਅੱਜ ਅਚਾਨਕ ਹੜਤਾਲ ਦਾ ਐਲਾਨ ਕਰਦੇ ਹੋਏ ਸਬ ਰਜਿਸਟ੍ਰਰਾਰ ਦਫ਼ਤਰ ਵਿੱਚ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਦਾ ਕੰਮਕਾਜ ਬੰਦ ਕਰ ਦਿੱਤਾ ਗਿਆ। ਉੱਥੇ ਤਹਿਸੀਲ ਦਫ਼ਤਰ ਵਿੱਚ ਪਬਲਿਕ ਡੀਲਿੰਗ ਵੀ ਬੰਦ ਕਰ ਦਿੱਤੀ ਗਈ, ਜਿਸਦੇ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਚੁਕਣੀ ਪਈ ਅਤੇ ਉਨ੍ਹਾਂ ਨੂੰ ਬਿਨਾ ਕੰਮ ਕਰਵਾਏ ਹੀ ਵਾਪਸ ਜਾਣਾ ਪਿਆ। ਜਾਣਕਾਰੀ ਅਨੁਸਾਰ ਮੰਗਲਵਾਰ ਨੂੰ ਸੋਸ਼ਲ ਮੀਡੀਆ 'ਤੇ ਵਿਜੀਲੈਂਸ ਦਾ ਇੱਕ ਪੱਤਰ ਵਾਇਰਲ ਹੋ ਰਿਹਾ ਸੀ, ਜਿਸ ਵਿੱਚ ਪ੍ਰਦੇਸ਼ ਭਰ ਦੇ ਤਹਿਸੀਲਦਾਰ, ਨਾਇਬ ਤਹਿਸੀਲਦਾਰ ਅਤੇ ਉਨ੍ਹਾਂ ਦੇ ਕੋਲ ਕੰਮ ਕਰਵਾਉਣ ਵਾਲੇ ਕਰੀਬ 47 ਪ੍ਰਾਈਵੇਟ ਵਿਅਕਤੀਆਂ ਦੇ ਨਾਮ ਨਸ਼ਰ ਕਰਕੇ ਉਨ੍ਹਾਂ 'ਤੇ ਲੋਕਾਂ ਦਾ ਕੰਮ ਕਰਨ ਦੇ ਬਲਦੇ ਵਿੱਚ ਰਿਸਵਤ ਲੈਣ ਦਾ ਦੋਸ਼ ਲਗਾਇਆ ਗਿਆ, ਜਿਸਦੇ ਵਿਰੋਧ ਵਿੱਚ ਪ੍ਰਦੇਸ਼ ਭਰ ਦੇ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਨੇ ਬੁੱਧਵਾਰ ਨੂੰ ਅਚਾਨਕ ਹੜਤਾਲ ਦਾ ਐਲਾਨ ਕਰ ਦਿਤਾ, ਜਿਸਦੇ ਬਾਅਦ ਤਹਿਸੀਲ ਅਤੇ ਸਬ ਰਜਿਸਟ੍ਰਰਾਰ ਦਫ਼ਤਰ ਵਿੱਚ ਪਬਲਿਕ ਡੀਲਿੰਗ ਦਾ ਕੰਮ ਪੂਰਨ ਤੌਰ 'ਤੇ ਬੰਦ ਕਰ ਦਿੰਤਾ ਗਿਆ। ਤਹਿਸੀਲਦਾਰਾਂ ਵੱਲੋਂ ਹੜਤਾਲ ਦੇ ਐਲਾਨ ਦੇ ਬਾਅਦ ਸਬ ਰਜਿਸਟ੍ਰਰਾਰ ਦਫ਼ਤਰ ਵਿੱਚ ਪ੍ਰਾਪਰਟੀ ਦੀ ਰਜਿਸਟਰੀ ਦਾ ਕੰਮ ਪੂਰਨ ਤੌਰ 'ਤੇ ਬੰਦ ਕਰ ਦਿੱਤਾ ਗਿਆ। ਜਾਣਕਾਰੀ ਦੇ ਅਨੁਸਾਰ 120 ਵਿਅਕਤੀਆਂ ਨੇ ਪ੍ਰਾਪਰਟੀ ਦੀ ਰਜਿਸਟਰੀ ਕਰਵਾਉਣ ਦੇ ਲਈ ਆਨਲਾਈਨ ਅਪਾਈਟਮੈਂਟ ਲੈ ਰਖੀ ਸੀ ਪਰ ਹੜਤਾਲ ਦੇ ਕਾਰਨ ਰਜਿਸਟਰੀ ਨਹੀਂ ਕਰਵਾ ਸਕੇ। ਦੇਖਿਆ ਜਾਵੇ ਤਾਂ ਹੜਤਾਲ ਦੇ ਕਾਰਨ ਸਰਕਾਰੀ ਖਜਾਨੇ ਨੂੰ ਕਰੀਬ ਸਤ ਲੱਖ ਰੁਪਏ ਦਾ ਨੁਕਸਾਨ ਹੋਇਆ। ਅਜਿਹਾ ਹੀ ਹਾਲ ਤਹਿਸੀਲਦਾਰ ਦਫ਼ਤਰ ਦਾ ਰਿਹਾ। ਤਹਿਸੀਲਦਾਰ ਨਾ ਹੋਣ ਦੇ ਕਾਰਨ ਦਫ਼ਤਰ ਵਿੱਚ ਪਬਲਿਕ ਡੀਲਿੰਗ ਦੇ ਹੋਰ ਕੰਮ ਬੰਦ ਰਹੇ।

News 21 June,2023
‘ਸਿਹਤ ਵਿਭਾਗ ਤੇ ਮੈਡੀਕਲ ਸਿੱਖਿਆ ਵਿਭਾਗ ’ਚ ਹੋ ਰਹੀਆਂ ਨੇ ਨਜਾਇਜ਼ ਬਦਲੀਆਂ’

ਮੁਲਾਜ਼ਮ ਦਾ ਬਿਨ੍ਹਾਂ ਪੱਖ ਸੁਣੇ ਤੇ ਬਿਨ੍ਹਾਂ ਪੜ੍ਹਤਾਲ ਕਰਵਾਏ ਰਾਤੋਂ-ਰਾਤ ਕਰ ਦਿੱਤੀਆਂ ਜਾਂਦੀਆਂ ਨੇ ਦੂਰ-ਦੁਰਾਡੇ ਬਦਲੀਆਂ -ਪੰਜਾਬ ਸਿਹਤ ਵਿਭਾਗ ਕਲੈਰੀਕਲ ਐਸੋਸੀਏਸ਼ਨ ਵਲੋਂ ਜਲਦ ਨਜਾਇਜ਼ ਬਦਲੀਆਂ ਰੱਦ ਕਰਨ ਦੀ ਮੰਗ -ਨਾ ਹੋਈਆਂ ਤਾਂ ਸਰਕਾਰ ਖਿਲਾਫ ਵਿੱਢਾਂਗੇ ਸੰਘਰਸ਼ ਪਟਿਆਲਾ, 19 ਜੂਨ ( )- ਸਿਹਤ ਵਿਭਾਗ ਸੂਬਾਰਡੀਨੇਟ ਆਫਿਸਿਜ਼ ਕਲੈਰੀਕਲ ਐਸੋਸੀਏਸ਼ਨ ਪੰਜਾਬ ਦੀ ਸਟੇਟ ਬੋਡੀ ਦੀ ਮੀਟਿੰਗ ਸੂਬਾ ਪ੍ਰਧਾਨ ਸ੍ਰ. ਨਰਿੰਦਰ ਸਿੰਘ ਕਪੂਰਥਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ’ਚ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਆਗੂਆਂ ਤੇ ਨੁਮਾਇੰਦਿਆਂ ਵਲੋਂ ਭਾਗ ਲਿਆ। ਮੀਟਿੰਗ ਦੌਰਾਨ ਸਿਹਤ ਵਿਭਾਗ ਅਤੇ ਖੋਜ ਤੇ ਮੈਡੀਕਲ ਸਿੱਖਿਆ ਵਿਭਾਗ ਵਿਚ ਕਲੈਰੀਕਲ ਸਟਾਫ ਦੀਆਂ ਹੋ ਰਹੀਆਂ ਨਜਾਇਜ਼ ਬਦਲੀਆਂ ਅਤੇ ਉਨ੍ਹਾਂ ਨਾਲ ਹੋ ਰਹੇ ਧੱਕੇ ’ਤੇ ਅਫਸੋਸ ਪ੍ਰਗਟ ਕਰਦਿਆਂ ਸਮੂਹ ਮੁਲਾਜ਼ਮਾਂ ਵਲੋਂ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ। ਕਲੈਰੀਕਲ ਐਸੋਸੀਏਸ਼ਨ ਨੇ ਇਕਜੁਟਤਾ ਨਾਲ ਕਿਹਾ ਕਿ ਪੰਜਾਬ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਖੋਜ ਤੇ ਮੈਡੀਕਲ ਸਿੱਖਿਆ ਵਿਭਾਗ ਵਿਚ ਝੂਠੀਆਂ ਸ਼ਿਕਾਇਤਾਂ ਕਰਨ ਵਾਲਿਆਂ ਦਾ ਬੋਲਬਾਲਾ ਹੈ। ਮੁਲਾਜ਼ਮਾਂ ਦਾ ਪੱਖ ਸੁਣੇ ਬਿਨਾਂ ਤੇ ਬਿਨਾਂ ਕੋਈ ਪੜਤਾਲ ਕਰਵਾਏ ਮੁੱਖ ਦਫਤਰਾਂ ਤੋਂ ਰਾਤੋਂ ਰਾਤ ਬਦਲੀਆਂ ਕਰ ਦਿੱਤੀਆਂ ਜਾਂਦੀਆਂ ਹਨ, ਜਿਸ ਦੀ ਸਮੂਹ ਐਸੋਸੀਏਸ਼ਨ ਵਲੋਂ ਸਖਤ ਸਬਦਾਂ ਵਿੱਚ ਨਿੰਦਾ ਕੀਤੀ ਗਈ। ਇਹ ਦੋਵੇਂ ਹੀ ਵਿਭਾਗ ਪਟਿਆਲਾ ਦੇ ਨੁਮਾਇੰਦੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਕੋਲ ਹਨ। ਉਨ੍ਹਾਂ ਵਲੋਂ ਨਜਾਇਜ਼ ਬਦਲੀਆਂ ਜਲਦ ਤੋਂ ਜਲਦ ਰੱਦ ਕਰਨ ਦੀ ਮੰਗ ਕੀਤੀ। ਇਸ ਤੋਂ ਇਲਾਵਾ ਪੁਰਾਣੀ ਪੈਨਸ਼ਨ ਲਾਗੂ ਕਰਨ, ਸੀਨੀਅਰ ਸਹਾਇਕਾਂ ਦੀ ਬਤੌਰ ਸੂਪਰੀਡੈਂਟ ਪਦ-ਉਨਤੀਆਂ ਕਰਨਾ ਅਤੇ ਤਜਰਬੇ ਦਾ ਸਮਾਂ ਅੱਠ ਸਾਲ ਤੋਂ ਘੱਟਾ ਕੇ ਛੇ ਸਾਲ ਕਰਨ, ਜੂਨੀਅਰ ਸਹਾਇਕ ਤੋਂ ਬਤੌਰ ਸੀਨੀਅਰ ਸਹਾਇਕ ਪਦ-ਉਨਤੀਆਂ ਕਰਨ, ਖਾਲੀ ਪਈਆਂ ਅਸਾਮੀਆਂ ਭਰਨ ਲਈ ਨਵੀਂ ਰੈਗੂਲਰ ਭਰਤੀ ਕਰਨ ਅਤੇ ਅਧੀਨ ਫੀਲਡ ਦਫਤਰਾਂ ਵਿੱਚ ਕਲੈਰੀਕਲ ਕਾਮਿਆਂ ਨੂੰ ਦਫਤਰੀ ਕੰਮ ਕਰਨ ਵਿੱਚ ਆ ਰਹੀਆਂ ਮੁਸ਼ਕਿਲਾਂ ਹੱਲ ਕਰਨ ਅਤੇ ਸਿਹਤ ਵਿਭਾਗ ਪਾਸੋਂ ਉਕਤ ਮੰਗਾਂ ਨੂੰ ਤੁਰੰਤ ਪ੍ਰਭਾਵ ਤੋਂ ਨਿੱਜੀ ਧਿਆਨ ਦਿੰਦੇ ਹੋਏ ਪੂਰਾ ਕਰਨ ਦੀ ਅਪੀਲ ਕੀਤੀ ਗਈ। ਸੂਬਾ ਪ੍ਰਧਾਨ ਨਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਉਕਤ ਮੰਗਾਂ ਵੱਲ ਸਰਕਾਰ ਵੱਲੋਂ ਜਲਦੀ ਧਿਆਨ ਨਹੀਂ ਦਿੱਤਾ ਜਾਂਦਾ ਤਾਂ ਐਸੋਸੀਏਸ਼ਨ ਵਲੋਂ ਜਲਦ ਹੀ ਵੱਡੇ ਪੱਧਰ ’ਤੇ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਲਈ ਸਰਕਾਰ ਆਪ ਜ਼ਿੰਮੇਵਾਰ ਹੋਵੇਗੀ। ਇਸ ਉਪਰੰਤ ਗੁਰਪ੍ਰੀਤ ਸਿੰਘ, ਸੰਦੀਪ ਸਿੰਘ ਵਾਲੀਆ, ਸਤੀਸ਼ ਮੂਣਕ ਅਤੇ ਭੁਪਿੰਦਰ ਸਿੰਘ ਵਾਲੀਆ ਵਲੋਂ ਵੀ ਆਪਣੇ ਵਿਚਾਰ ਪ੍ਰਗਟ ਕੀਤੇ ਗਏ। ਅੰਤ ’ਚ ਵਿੱਤ ਸਕੱਤਰ ਸੂਬਾ ਕਮੈਟੀ ਸ੍ਰ. ਗੁਰਪ੍ਰੀਤ ਸਿੰਘ ਵੱਲੋਂ ਸਮੂਹ ਕਲੈਰੀਕਲ ਕਰਮਚਾਰੀਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਗੁਰਪ੍ਰੀਤ ਸਿੰਘ ਵਿੱਤ ਸਕੱਤਰ ਪਟਿਆਲਾ, ਸਤੀਸ਼ ਮੂਣਕ, ਸੰਦੀਪ ਸਿੰਘ ਵਾਲੀਆ ਮਾਨਸਾ, ਗੁਰਚਰਨ ਸਿੰਘ, ਜਸਬੀਰ ਸਿੰਘ, ਮਨਪ੍ਰੀਤ ਕੌਰ ਸੰਗਰੂਰ, ਸੰਦੀਪ ਕੁਮਾਰ, ਹਰਦੀਪ ਸਿੰਘ ਬਰਨਾਲਾ, ਮਨਦੀਪ ਸਿੰਘ ਖਾਲਸਾ, ਗੁਰਭੇਜ ਸਿੰਘ, ਅਨੂ ਸ਼ਰਮਾ, ਸੰਦੀਪ ਕੌਰ, ਭੁਪਿੰਦਰ ਸਿੰਘ, ਰਣਜੀਤ ਸਿੰਘ, ਸੁਮੀਤ ਉਪਲ, ਧਰਮਿੰਦਰ ਕੁਮਾਰ, ਜਗਦੇਵ ਸਿੰਘ, ਸੁਸ਼ੀਲ ਕੁਮਾਰ, ਰਜਨੀਸ਼ ਕੁਮਾਰ, ਭੁਪਿੰਦਰ ਸਿੰਘ, ਵਿਨੋਦ ਕੁਮਾਰ ਅਤੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਸੂਬਾ ਕਮੇਟੀ ਮੈਂਬਰ ਹਾਜਰ ਹੋਏ।

News 19 June,2023
ਜਗਜੀਤ ਸਿੰਘ ਨੇ ਏ.ਡੀ.ਸੀ. ਜਨਰਲ ਦਾ ਅਹੁਦਾ ਸੰਭਾਲਿਆ

ਲੋਕਾਂ ਨੂੰ ਪਾਰਦਰਸ਼ੀ ਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾਵੇਗਾ-ਜਗਜੀਤ ਸਿੰਘ ਪਟਿਆਲਾ, 19 ਜੂਨ: 2011 ਬੈਚ ਦੇ ਪੀ.ਸੀ.ਐਸ. ਅਧਿਕਾਰੀ ਜਗਜੀਤ ਸਿੰਘ ਨੇ ਅੱਜ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦਾ ਅਹੁਦਾ ਸੰਭਾਲ ਲਿਆ ਹੈ। ਆਪਣਾ ਅਹੁਦਾ ਸੰਭਾਲਣ ਮਗਰੋਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੂੰ ਮਿਲਕੇ ਜਗਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਉਹ ਜ਼ਿਲ੍ਹੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਪ੍ਰਦਾਨ ਕਰਨ ਲਈ ਯਤਨਸ਼ੀਲ ਰਹਿਣਗੇ। ਨਵੇਂ ਏ.ਡੀ.ਸੀ. (ਜ) ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਆਮ ਲੋਕਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਉਹ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਨਿਰਦੇਸ਼ਾਂ ਮੁਤਾਬਕ ਸਾਰੇ ਵਿਭਾਗਾਂ ਨਾਲ ਬਿਹਤਰ ਤਾਲਮੇਲ ਨਾਲ ਨਿੱਠਕੇ ਕੰਮ ਕਰਨਗੇ। ਜਿਕਰਯੋਗ ਹੈ ਕਿ ਪੀ.ਸੀ.ਐਸ. ਅਧਿਕਾਰੀ ਜਗਜੀਤ ਸਿੰਘ, ਇਸ ਤੋਂ ਪਹਿਲਾਂ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਆਮ ਰਾਜ ਪ੍ਰਬੰਧ ਵਿਭਾਗ ਦੇ ਸੰਯੁਕਤ ਸਕੱਤਰ ਵਜੋਂ ਸੇਵਾ ਨਿਭਾ ਰਹੇ ਸਨ। ਉਹ ਬਲਾਚੌਰ ਦੇ ਐਸ.ਡੀ.ਐਮ. ਤੋਂ ਇਲਾਵਾ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਵੱਖ-ਵੱਖ ਅਹੁੱਦਿਆਂ 'ਤੇ ਵੀ ਸੇਵਾ ਨਿਭਾ ਚੁੱਕੇ ਹਨ।

News 19 June,2023
ਡਾ.ਜਗਪਾਲਇੰਦਰ ਸਿੰਘ ਬਣੇ ਮਾਤਾ ਕੁਸ਼ਲਿਆ ਹਸਪਤਾਲ ਦੇ ਨਵੇਂ ਮੈਡੀਕਲ ਸੁਪਰਡੈਂਟ

ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸੰਭਾਲਿਆ ਮੈਡੀਕਲ ਸੁਪਰਡੈਂਟ ਦਾ ਅਹੁਦਾ ਪਟਿਆਲਾ 17 ਜੂਨ - ਪੰਜਾਬ ਸਰਕਾਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਹੁਕਮਾਂ ਅਨੁਸਾਰ ਡਾ. ਜਗਪਾਲਇੰਦਰ ਸਿੰਘ ਨੇਂ ਮਾਤਾ ਕੁਸ਼ਲਿਆ ਸਰਕਾਰੀ ਹਸਪਤਾਲ ਦੇ ਬਤੋਰ ਮੈਡੀਕਲ ਸੁਪਰਡੈਂਟ ਵੱਜੋ ਆਪਣਾ ਅਹੁਦਾ ਸੰਭਾਲ ਲਿਆ ਹੈ। ਜਿਕਰਯੋਗ ਹੈ ਕਿ ਡਾ. ਜਗਪਾਲਇੰਦਰ ਸਿੰਘ ਜੋ ਕਿ ਅੱਖਾਂ ਦੇ ਮਾਹਰ ਡਾਕਟਰ ਹਨ ਅਤੇ ਦਫਤਰ ਸਿਵਲ ਸਰਜਨ ਪਟਿਆਲਾ ਵਿਖੇ ਬਤੋਰ ਜਿਲ਼ਾ ਟੀਕਾਕਰਨ ਅਫਸਰ ਆਪਣੀਆ ਸੇਵਾਵਾਂ ਦੇ ਰਹੇ ਸਨ , ਦੀ ਪੱਦ ਉਨਤੀ ਪੰਜਾਬ ਸਰਕਾਰ ਸਿਹਤ ਤੇਂ ਪਰਿਵਾਰ ਭਲਾਈ ਵਿਭਾਗ ਵੱਲੋਂ ਸੀਨੀਅਰ ਮੈਡੀਕਲ ਅਫਸਰ ਤੋਂ ਡਿਪਟੀ ਡਾਇਰੈਕਟਰ ਹੋਣ ਕਾਰਣ ਉਹਨਾਂ ਨੂੰ ਮਾਤਾ ਕੁਸ਼ਲਿਆ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਲਗਾਇਆ ਗਿਆ ਹੈ ਅਤੇ ਉਹਨਾਂ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਉਹਨਾਂ ਮਾਤਾ ਕੁਸ਼ਲਿਆ ਸਰਕਾਰੀ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਆਪਣਾ ਅੱਹੁਦਾ ਸੰਭਾਲ ਲਿਆ ਹੈ।ਅਹੁਦਾ ਸੰਭਾਲਣ ਤੇਂ ਦਫਤਰ ਵਿਖੇ ਸਮੂਹ ਸਟਾਫ ਵੱਲੋਂ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਮੁਬਾਰਕਬਾਦ ਦਿੱਤੀ। ਡਾ. ਜਗਪਾਲਇੰਦਰ ਸਿੰਘ ਨੇਂ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਵਿਭਾਗ ਵੱਲੋਂ ਜੋ ਜਿਮ੍ਹੇਵਾਰੀ ਉਹਨਾਂ ਨੂੰ ਸੋਂਪੀ ਗਈ ਹੈ, ਉਹ ਉਸ ਨੂੰ ਪੁਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ ਅਤੇ ਮਾਤਾ ਕੁਸ਼ਲਿਆ ਹਸਪਤਾਲ ਵਿੱਚ ਆਉਣ ਵਾਲੇ ਹਰ ਮਰੀਜ ਨੂੰ ਮਿਆਰੀ ਤੇਂ ਗੁਣਵੱਤਤਾ ਵਾਲੀਆਂ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਲਈ ਵਚਨਬੱਧ ਹੋਣਗੇ।ਹਸਪਤਾਲ ਵਿੱਚ ਇਲਾਜ ਦੋਰਾਣ ਮਰੀਜ ਨੂੰ ਕੋਈ ਮੁਸ਼ਕਿਲ ਪੇਸ਼ ਨਹੀ ਆਉਂਣ ਦਿੱਤੀ ਜਾਵੇਗੀ।ਇਸ ਮੋਕੇ ਉਹਨਾਂ ਨਾਲ ਸੀਨੀਅਰ ਮੈਡੀਕਲ ਅਫਸਰ ਡਾ. ਅਸ਼ਰਫਜੀਤ ਸਿੰਘ , ਸੀਨੀਅਰ ਮੈਡੀਕਲ ਅਫਸਰ ਡਾ.ਵਿਕਾਸ ਗੋਇਲ ਅਤੇ ਸਟਾਫ ਮੋਜੂਦ ਸੀ।

News 17 June,2023
ਡਾ: ਮਹੇਸ਼ ਕੁਮਾਰ ਆਹੂਜਾ ਨੇ ਜ਼ਿਲ੍ਹੇ ਦੇ ਨਵੇਂ ਸਿਵਲ ਸਰਜਨ ਵਜੋਂ ਆਪਣਾ ਚਾਰਜ ਸੰਭਾਲਿਆ

ਪਹਿਲਾਂ ਭਵਾਨੀਗੜ੍ਹ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਕੰਮ ਕਰ ਰਹੇ ਸਨ ਮੋਹਾਲੀ, 16 ਜੂਨ 2023 : ਡਾ: ਮਹੇਸ਼ ਕੁਮਾਰ ਆਹੂਜਾ ਨੇ ਅੱਜ ਜ਼ਿਲ੍ਹੇ ਦੇ ਨਵੇਂ ਸਿਵਲ ਸਰਜਨ ਵਜੋਂ ਆਪਣਾ ਚਾਰਜ ਸੰਭਾਲ ਲਿਆ ਹੈ। ਸਿਵਲ ਸਰਜਨ ਦਫ਼ਤਰ ਦੇ ਸਟਾਫ਼ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਡਾ: ਆਹੂਜਾ ਪਹਿਲਾਂ ਭਵਾਨੀਗੜ੍ਹ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਕੰਮ ਕਰ ਰਹੇ ਸਨ ਅਤੇ ਹਾਲ ਹੀ ਵਿੱਚ ਉਨ੍ਹਾਂ ਨੂੰ ਡਿਪਟੀ ਡਾਇਰੈਕਟਰ ਵਜੋਂ ਤਰੱਕੀ ਦਿੱਤੀ ਗਈ ਹੈ। ਉਨ੍ਹਾਂ ਸਿਹਤ ਵਿਭਾਗ ਨੂੰ ਵੱਖ-ਵੱਖ ਅਹੁਦਿਆਂ 'ਤੇ ਆਪਣੀਆਂ ਸੇਵਾਵਾਂ ਦਿੱਤੀਆਂ ਹਨ। ਉਹ 1993 ਵਿੱਚ ਸਿਹਤ ਵਿਭਾਗ ਵਿੱਚ ਬਤੌਰ ਮੈਡੀਕਲ ਅਫਸਰ ਭਰਤੀ ਹੋਏ ਸਨ ਅਤੇ 2017 ਵਿੱਚ ਤਰੱਕੀ ਦੇ ਕੇ ਸੀਨੀਅਰ ਮੈਡੀਕਲ ਅਫਸਰ ਬਣੇ ਸਨ। ਡਾ: ਆਹੂਜਾ ਨੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਜ਼ਿਲ੍ਹੇ ਵਿਚ ਵੱਖ-ਵੱਖ ਰਾਸ਼ਟਰੀ ਅਤੇ ਰਾਜ ਦੇ ਸਿਹਤ ਪ੍ਰੋਗਰਾਮਾਂ ਅਤੇ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਪੂਰੀ ਵਾਹ ਲਾ ਦੇਣਗੇ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਸਰਕਾਰੀ ਸਿਹਤ ਸੰਸਥਾਵਾਂ ਦੇ ਕੰਮਕਾਜ ਵਿੱਚ ਸੁਧਾਰ ਲਿਆਉਣਾ ਅਤੇ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਉਨ੍ਹਾਂ ਦੀਆਂ ਪ੍ਰਮੁੱਖ ਤਰਜੀਹਾਂ ਹਨ। ਉਨ੍ਹਾਂ ਸਮੂਹ ਸਟਾਫ਼ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕਰਨ ਲਈ ਕਿਹਾ।

News 16 June,2023
ਸ਼੍ਰੀ ਅਕਾਲ ਤਖਤ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਰਘਬੀਰ ਸਿੰਘ ਨਿਯੁਕਤ

ਗਿਆਨੀ ਹਰਪ੍ਰੀਤ ਸਿੰਘ ਦੇ ਵਲੋਂ ਸਵੈ ਇੱਛਾ ਦੇ ਨਾਲ ਅਹੁਦਾ ਛੱਡਿਆ ਗਿਆ ਅੰਮ੍ਰਿਤਸਰ, 16 ਜੂਨ 2023- ਐਸ ਜੀ ਪੀ ਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਿਆਨੀ ਹਰਪ੍ਰੀਤ ਸਿੰਘ ਦੇ ਵਲੋਂ ਸਵੈ ਇੱਛਾ ਦੇ ਨਾਲ ਅਹੁਦਾ ਛੱਡਿਆ ਗਿਆ ਹੈ। ਅਕਾਲ ਤਖਤ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਨਿਯੁਕਤ ਕੀਤਾ ਗਿਆ ਹੈ। ਤਖਤ ਸ੍ਰੀ ਦਮਦਮਾ ਸਾਹਿਬ ਦੀਆਂ ਸੇਵਾਵਾਂ ਪਹਿਲਾਂ ਦੀ ਤਰ੍ਹਾਂ ਗਿਆਨੀ ਹਰਪ੍ਰੀਤ ਸਿੰਘ ਜਾਰੀ ਰੱਖਿਆ ਜਾਵੇਗਾ।

News 16 June,2023
ਨਾ ਅਸੀਂ ਕਿਸੇ ਨਾਲ ਕੋਈ ਧੱਕਾ ਕੀਤਾ, ਨਾ ਕਦੇ ਕਰਨਾ ਚਾਹਾਂਗੇ, ਮੇਰੇ ਅਤੇ ਮੇਰੇ ਪਤੀ ਕੋਲ ਕੋਈ ਜਾਇਦਾਦ ਨਹੀਂ - ਮਾਣੂੰਕੇ

ਕਿਹਾ, ਮੇਰੇ ਅਤੇ ਮੇਰੇ ਪਤੀ ਕੋਲ ਕੋਈ ਜਾਇਦਾਦ ਨਹੀਂ, ਅਸੀਂ ਕਈ ਸਾਲਾਂ ਤੋਂ ਕਿਰਾਏ ਦੇ ਮਕਾਨ ਵਿਚ ਹੀ ਰਹਿ ਰਹੇ ਹਾਂ ...ਮੈਂ ਕਿਹਾ ਸੀ ਕਿ ਮੈਨੂੰ ਨਵਾਂ ਘਰ ਲੱਭਣ ਅਤੇ ਸ਼ਿਫਟ ਕਰਨ ਵਿਚ ਡੇਢ ਮਹੀਨੇ ਦਾ ਸਮਾਂ ਲੱਗੇਗਾ, ਪਰ ਉਹ ਕਾਹਲੀ ਕਰਨ ਲੱਗੇ- ਮਾਣੂੰਕੇ ...ਵਿਰੋਧੀ ਨੇਤਾਵਾਂ ਖਾਸਕਰ ਸੁਖਪਾਲ ਖਹਿਰਾ ਨੇ ਜਾਣਬੁੱਝ ਕੇ ਮੈਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ...ਖਹਿਰਾ ਨੂੰ ਕੀਤਾ ਸਵਾਲ, ਕਿ ਉਸ ਦੀ ਚੰਡੀਗੜ੍ਹ ਵਾਲੀ ਕੋਠੀ ਦਾ ਮਾਲਕ ਕਿੱਥੇ ਹੈ? ਚੰਡੀਗੜ੍ਹ, 15 ਜੂਨ 2023 - ਆਮ ਆਦਮੀ ਪਾਰਟੀ (ਆਪ) ਦੀ ਸੀਨੀਅਰ ਆਗੂ ਅਤੇ ਜਗਰਾਉਂ ਤੋਂ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਨੇ ਵਿਵਾਦਿਤ ਕੋਠੀ ਨਾਲ ਸਬੰਧਤ ਆਪਣੇ 'ਤੇ ਲਗਾਏ ਗਏ ਸਾਰੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ 2017 ਵਿੱਚ ਵਿਧਾਇਕ ਬਣਨ ਤੋਂ ਲੈ ਕੇ ਅੱਜ ਤੱਕ ਅਸੀਂ ਕਦੇ ਕਿਸੇ ਨਾਲ ਧੱਕਾ ਨਹੀਂ ਕੀਤਾ ਅਤੇ ਨਾ ਹੀ ਕਰਨਾ ਚਾਹੁੰਦੇ ਹਾਂ। ਇਹ ਸਾਡੀ ਪਾਰਟੀ ਦਾ ਸੱਭਿਆਚਾਰ ਨਹੀਂ ਹੈ। ਵੀਰਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿਧਾਇਕਾ ਮਾਣੂੰਕੇ ਨੇ ਕਿਹਾ ਕਿ ਛੇ ਸਾਲ ਤੋਂ ਵੱਧ ਸਮਾਂ ਵਿਧਾਇਕ ਰਹਿਣ ਦੇ ਬਾਵਜੂਦ ਮੈਂ ਅਤੇ ਮੇਰੇ ਪਤੀ ਦੀ ਕੋਈ ਜਾਇਦਾਦ ਨਹੀਂ ਹੈ। ਅਸੀਂ ਪਿਛਲੇ ਕਈ ਸਾਲਾਂ ਤੋਂ ਕਿਰਾਏ ਦੇ ਮਕਾਨ ਵਿੱਚ ਰਹਿੰਦੇ ਹਾਂ। ਮੈਂ ਉਹ ਘਰ ਵੀ ਕਿਰਾਏ 'ਤੇ ਲਿਆ ਸੀ। ਜਿਸਦਾ ਸਾਡੇ ਕੋਲ ਰੈਂਟ ਐਗਰੀਮੈਂਟ ਵੀ ਹੈ ਅਤੇ ਅਸੀਂ ਹਰ ਮਹੀਨੇ ਕਿਰਾਇਆ ਵੀ ਅਦਾ ਕੀਤਾ ਹੈ। ਜਦੋਂ ਮੈਨੂੰ ਉਸ ਐੱਨ.ਆਰ.ਆਈ. ਮਕਾਨ ਮਾਲਕ ਵੱਲੋਂ ਕੋਠੀ ਖਾਲੀ ਕਰਨ ਲਈ ਕਿਹਾ ਗਿਆ ਤਾਂ ਮੈਂ ਕਿਹਾ ਕਿ ਮੈਨੂੰ ਨਵਾਂ ਘਰ ਲੱਭਣ ਅਤੇ ਸ਼ਿਫਟ ਕਰਨ ਲਈ ਡੇਢ ਮਹੀਨੇ ਦਾ ਸਮਾਂ ਲੱਗੇਗਾ ਪਰ ਉਹ ਜਲਦਬਾਜ਼ੀ ਕਰਨ ਲੱਗੇ। ਬੇਵਜ੍ਹਾ ਦਾ ਵਿਵਾਦ ਪੈਦਾ ਹੁੰਦਿਆਂ ਵੇਖ ਅਸੀਂ ਓਸ ਘਰ ਨੂੰ ਜਲਦ ਖਾਲੀ ਕਰਨ ਦਾ ਫੈਸਲਾ ਕੀਤਾ। ਕੁਝ ਦਿਨ ਪਹਿਲਾਂ ਹੀ ਮੈਂ ਜਗਰਾਉਂ ਦੀ ਰਾਇਲ ਕਲੋਨੀ ਵਿੱਚ ਨਵਾਂ ਮਕਾਨ ਕਿਰਾਏ ’ਤੇ ਲਿਆ ਹੈ, ਜਿੱਥੇ ਅਸੀਂ ਸ਼ਿਫਟ ਵੀ ਹੋ ਗਏ ਹਾਂ। ਮੈਂ ਉਸ ਕੋਠੀ ਦੀ ਚਾਬੀ ਵੀ ਵਾਪਸ ਕਰ ਦਿੱਤੀ ਹੈ। ਹੁਣ ਮੇਰਾ ਕਿਸੇ ਵਿਵਾਦਿਤ ਕੋਠੀ ਨਾਲ ਕੋਈ ਸਬੰਧ ਨਹੀਂ ਰਿਹਾ। ਉਨ੍ਹਾਂ ਵਿਰੋਧੀ ਧਿਰ ਦੇ ਆਗੂਆਂ ਖਾਸ ਕਰਕੇ ਸੁਖਪਾਲ ਖਹਿਰਾ 'ਤੇ ਮਾਮਲੇ ਦਾ ਸਿਆਸੀਕਰਨ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਖਹਿਰਾ ਨੇ ਜਾਣਬੁੱਝ ਕੇ ਮੈਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਸੁਖਪਾਲ ਖਹਿਰਾ 'ਤੇ ਸੜਕ 'ਤੇ ਕਬਜ਼ਾ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ਦੇ ਰਾਮਗੜ੍ਹ ਵਾਲੇ ਘਰ ਦੇ ਨੇੜੇ ਵਾਲੀ ਸੜਕ ਕਿੱਥੇ ਗਾਇਬ ਹੋ ਗਈ ਹੈ? ਮਾਣੂੰਕੇ ਨੇ ਖਹਿਰਾ 'ਤੇ ਨਜਾਇਜ਼ ਜਾਇਦਾਦ ਬਣਾਉਣ ਦੇ ਦੋਸ਼ ਵੀ ਲਾਏ। ਉਨ੍ਹਾਂ ਕਿਹਾ ਕਿ ‘ਲੈਂਡ ਰੈਵੇਨਿਊ ਐਕਟ-1972’ ਅਨੁਸਾਰ ਪੰਜਾਬ ਵਿੱਚ ਸੇਮ ਵਾਲੇ ਖੇਤਰ ਵਿੱਚ ਕੋਈ ਵੀ ਵਿਅਕਤੀ 17 ਏਕੜ ਤੋਂ ਵੱਧ ਜ਼ਮੀਨ ਦਾ ਮਾਲਕ ਨਹੀਂ ਹੋ ਸਕਦਾ। ਉਸ ਸਮੇਂ ਖਹਿਰਾ ਦੇ ਘਰ ਵਿੱਚ ਉਨ੍ਹਾਂ ਦੇ ਪਿਤਾ ਅਤੇ ਦਾਦਾ ਜੀ ਸਨ। ਇਸ ਹਿਸਾਬ ਨਾਲ ਉਨ੍ਹਾਂ ਕੋਲ 34 ਏਕੜ ਜ਼ਮੀਨ ਬਣਦੀ ਹੈ। ਪਰ ਉਨ੍ਹਾਂ ਕੋਲ 51 ਏਕੜ ਜ਼ਮੀਨ ਕਿੱਥੋਂ ਆਈ? ਉਨ੍ਹਾਂ ਖਹਿਰਾ 'ਤੇ ਆਪਣੇ ਇਕ ਦੋਸਤ ਰਾਹੀਂ ਚੰਡੀਗੜ੍ਹ ਸਥਿਤ ਮਕਾਨ ਹੜੱਪਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ਦੇ ਖਾਸ ਦੋਸਤ, ਜੋ ਉਨ੍ਹਾਂ ਦਾ ਕਾਰੋਬਾਰੀ ਭਾਈਵਾਲ ਵੀ ਹੈ, ਨੇ ਚੰਡੀਗੜ੍ਹ ਸੈਕਟਰ-5 ਵਿਚ ਇਕ ਮਕਾਨ ਕਿਰਾਏ 'ਤੇ ਲਿਆ ਸੀ ਅਤੇ ਕੁਝ ਸਮੇਂ ਬਾਅਦ ਖਹਿਰਾ ਉਸ ਮਕਾਨ ਦਾ ਮਾਲਕ ਬਣ ਗਿਆ। ਉਸ ਨੇ ਉਸ ਮਕਾਨ ਦੀ ਕੀਮਤ ਸਿਰਫ਼ 16 ਲੱਖ ਰੁਪਏ ਦੱਸੀ ਹੈ ਜਦੋਂਕਿ ਇਹ ਕਰੋੜਾਂ ਦੀ ਜਾਇਦਾਦ ਹੈ। ਉਸ ਨੇ ਉਸ ਮਕਾਨ ਦੇ ਅਸਲੀ ਮਾਲਕ ਕੋਲ ਵੀ ਰਜਿਸਟਰੀ ਨਹੀਂ ਕਰਵਾਈ ਹੈ। ਖਹਿਰਾ ਦੇ ਉਸ ਦੋਸਤ 'ਤੇ ਵੀ ਨਸ਼ਾ ਤਸਕਰੀ ਦਾ ਮਾਮਲਾ ਦਰਜ ਹੈ। ਸੁਖਪਾਲ ਖਹਿਰਾ ਨੂੰ ਇਸ ਮਾਮਲੇ 'ਤੇ ਜਵਾਬ ਦੇਣਾ ਚਾਹੀਦਾ ਹੈ

News 15 June,2023
ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਇੱਕ ਸਾਲ ‘ਚ 29000 ਤੋਂ ਵੱਧ ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ: ਮੀਤ ਹੇਅਰ

ਮੀਤ ਹੇਅਰ ਨੇ ਜਲ ਸਰੋਤ ਵਿਭਾਗ ਦੇ 68 ਕਲਰਕਾਂ ਨੂੰ ਦਿੱਤੇ ਨਿਯੁਕਤੀ ਪੱਤਰ ਚੰਡੀਗੜ੍ਹ,16 ਮਈ: ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੰਗਲਵਾਰ ਨੂੰ ਪੰਜਾਬ ਭਵਨ, ਚੰਡੀਗੜ੍ਹ ਵਿਖੇ ਜਲ ਸਰੋਤ ਵਿਭਾਗ ਵਿੱਚ ਨਵੇਂ ਚੁਣੇ ਗਏ 68 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਕਲਰਕਾਂ ਵਿੱਚੋਂ 42 ਜਲ ਸਰੋਤ ਵਿਭਾਗ ਅਤੇ 26 ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਵਿੱਚ ਭਰਤੀ ਕੀਤੇ ਗਏ ਹਨ। ਜਲ ਸਰੋਤ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਹੁਣ ਪੂਰੀ ਤਨਦੇਹੀ ਤੇ ਸੁਹਿਰਦਤਾ ਨਾਲ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਹੋਰ ਵਧਾਇਆ ਜਾ ਸਕੇ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਿਰਫ ਇੱਕ ਸਾਲ ਦੌਰਾਨ 29,000 ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ। ਪੰਜਾਬ ਸਰਕਾਰ ਨੌਜਵਾਨਾਂ ਨੂੰ ਪਹਿਲ ਦੇ ਆਧਾਰ ‘ਤੇ ਰੋਜ਼ਗਾਰ ਦੇ ਰਹੀ ਹੈ। ਜਲ ਸਰੋਤ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਸਰਕਾਰ ਸੂਬੇ ਵਿੱਚ ਨਿਵੇਸ਼ ਪੱਖੀ ਮਾਹੌਲ ਸਿਰਜ ਕੇ ਨਵੇਂ ਪ੍ਰਾਜੈਕਟ ਲਗਾ ਕੇ ਨੌਜਵਾਨਾਂ ਲਈ ਰੁਜ਼ਗਾਰ ਦੇ ਹੋਰ ਮੌਕੇ ਪੈਦਾ ਕਰੇਗੀ। ਮੀਤ ਹੇਅਰ ਨੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਲੋਕ ਹਿੱਤ ਵਿੱਚ ਆਪਣੀਆਂ ਸੇਵਾਵਾਂ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਲ ਸਰੋਤ ਵਿਭਾਗ ਸਿੱਧੇ ਤੌਰ ‘ਤੇ ਕਿਸਾਨਾਂ ਨਾਲ ਜੁੜਿਆ ਹੋਇਆ ਹੈ, ਇਸ ਲਈ ਨਵ-ਨਿਯੁਕਤ ਕਰਮਚਾਰੀ ਪੂਰੀ ਸੁਹਿਰਦਤਾ ਨਾਲ ਆਪਣੀਆਂ ਸੇਵਾਵਾਂ ਨਿਭਾ ਕੇ ਕਿਸਾਨਾਂ ਦੀ ਭਲਾਈ ਲਈ ਯੋਗਦਾਨ ਪਾ ਸਕਦੇ ਹਨ। ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਵਿਭਾਗ ਨੂੰ ਮਜ਼ਬੂਤ ਕਰਨ ਵਾਸਤੇ ਤੇਜ਼ੀ ਨਾਲ ਇਹ ਭਰਤੀ ਕਰਨ ਲਈ ਮੁੱਖ ਮੰਤਰੀ ਅਤੇ ਜਲ ਸਰੋਤ ਮੰਤਰੀ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ, ਨਿਗਮ ਦੇ ਐਮ.ਡੀ. ਪਵਨ ਕਪੂਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

News 16 May,2023
116 ਕਲਰਕਾਂ ਦੀ ਨਿਯੁਕਤੀ ਨਾਲ ਤਕਨੀਕੀ ਸਿੱਖਿਆ ਵਿਭਾਗ ਦੇ ਕੰਮਕਾਜ ਵਿੱਚ ਆਵੇਗੀ ਤੇਜ਼ੀ: ਹਰਜੋਤ ਸਿੰਘ ਬੈਂਸ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਇਹਨਾਂ ਨਵ-ਨਿਯੁਕਤ ਕਲਰਕਾਂ ਨੂੰ ਨਿਯੁਕਤੀ ਪੱਤਰਾਂ ਦੀ ਵੰਡ ਕੀਤੀ ਜਾਵੇਗੀ ਚੰਡੀਗੜ੍ਹ, 24 ਅਪ੍ਰੈਲ: 116 ਕਲਰਕਾਂ ਦੀ ਨਿਯੁਕਤੀ ਨਾਲ ਤਕਨੀਕੀ ਸਿੱਖਿਆ ਵਿਭਾਗ ਦੇ ਕੰਮਕਾਜ ਵਿੱਚ ਤੇਜ਼ੀ ਆਵੇਗੀ। ਉਕਤ ਪ੍ਰਗਟਾਵਾ ਅੱਜ ਇੱਥੇ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਕੀਤਾ ਗਿਆ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਇਹਨਾਂ ਨਵ-ਨਿਯੁਕਤ ਕਲਰਕਾਂ ਨੂੰ ਨਿਯੁਕਤੀ ਪੱਤਰਾਂ ਦੀ ਵੰਡ ਕੀਤੀ ਜਾਵੇਗੀ। ਸ. ਬੈਂਸ ਨੇ ਕਿਹਾ ਕਿ ਵਿਭਾਗ ਵਿੱਚ ਕਲਰਕਾਂ ਦੀ ਵੱਡੇ ਪੱਧਰ ‘ਤੇ ਘਾਟ ਸੀ, ਜੋ ਕਿ ਇਸ ਭਰਤੀ ਨਾਲ ਦੂਰ ਹੋ ਜਾਵੇਗੀ। ਸ. ਬੈਂਸ ਨੇ ਕਿਹਾ ਕਿ ਤਕਨੀਕੀ ਸਿੱਖਿਆ ਵਿਭਾਗ ਪੰਜਾਬ ਦਾ ਇੱਕ ਅਹਿਮ ਵਿਭਾਗ ਹੈ, ਜੋ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕਾਬਿਲ ਬਣਾਉਣ ਦੇ ਨਾਲ-ਨਾਲ ਸਵੈ-ਰੋਜ਼ਗਾਰ ਦੇ ਕਾਬਿਲ ਵੀ ਬਣਾਉਂਦਾ ਹੈ। ਉਹਨਾਂ ਕਿਹਾ ਕਿ ਸਾਡੀ ਸਰਕਾਰ ਇਸ ਵਿਭਾਗ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ। ਕੈਬਿਨੇਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਲੀ ਪੰਜਾਬ ਸਰਕਾਰ ਆਪਣੇ ਪਹਿਲੇ ਇੱਕ ਸਾਲ ਦੇ ਕਾਰਜਕਾਲ ਦੌਰਾਨ ਹੀ 28 ਹਜ਼ਾਰ ਤੋਂ ਵੱਧ ਪੱਕੀਆਂ ਸਰਕਾਰੀ ਨੌਕਰੀਆਂ ਪੰਜਾਬ ਦੇ ਨੌਜਵਾਨਾਂ ਨੂੰ ਦੇ ਚੁੱਕੀ ਹੈ।

News 24 April,2023
ਜ਼ਿਲ੍ਹੇ ਦੇ 903 ਪਿੰਡਾਂ 'ਚ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਨੂੰ ਮਿਲੇਗਾ ਜਾਇਦਾਦ ਦਾ ਮਾਲਕਾਨਾ ਹੱਕ

ਮਾਲ ਵਿਭਾਗ ਦੇ ਵਿਸ਼ੇਸ਼ ਸਕੱਤਰ ਕੇਸ਼ਵ ਹਿੰਗੋਨੀਆ ਵੱਲੋਂ ਜ਼ਿਲ੍ਹੇ ਅੰਦਰ ਮੇਰਾ ਘਰ ਮੇਰੇ ਨਾਮ ਦਾ ਜਾਇਜ਼ਾ -ਅਧਿਕਾਰੀਆਂ ਨੂੰ ਕੰਮ 'ਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼ ਪਟਿਆਲਾ, 13 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਪੇਂਡੂ ਇਲਾਕਿਆਂ 'ਚ ਲਾਲ ਲਕੀਰ/ਆਬਾਦੀ ਦੇਹ ਦੇ ਖੇਤਰਾਂ ਵਿੱਚ ਵਸਨੀਕਾਂ ਨੂੰ ਉਨ੍ਹਾਂ ਦੀ ਜਾਇਦਾਦ ਦਾ ਕਾਨੂੰਨੀ ਮਾਲਕਾਨਾ ਹੱਕ ਦੇਣ ਲਈ 'ਮੇਰਾ ਘਰ ਮੇਰੇ ਨਾਮ' ਕੇਂਦਰ ਸਰਕਾਰ ਦੀ ਸਵਾਮੀਤਵ ਯੋਜਨਾ ਨੂੰ ਜੰਗੀ ਪੱਧਰ 'ਤੇ ਲਾਗੂ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਮਾਲ ਵਿਭਾਗ ਦੇ ਵਿਸ਼ੇਸ਼ ਸਕੱਤਰ-ਕਮ-ਮਿਸ਼ਨ ਡਾਇਰੈਕਟਰ ਸਵਾਮੀਤਵ ਕੇਸ਼ਵ ਹਿੰਗੋਨੀਆਂ ਨੇ ਅੱਜ ਇੱਥੇ ਕੀਤਾ। ਉਹ ਸਵਾਮੀਤਵ ਯੋਜਨਾ ਦਾ ਜਾਇਜ਼ਾ ਲੈਣ ਲਈ ਜ਼ਿਲ੍ਹੇ ਦੇ ਐਸ.ਡੀ.ਐਮਜ਼, ਮਾਲ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕਰ ਰਹੇ ਸਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨਾਲ ਬੈਠਕ ਕੀਤੀ ਅਤੇ ਇਸ ਸਕੀਮ ਦਾ ਲਾਭ ਸਾਰੇ ਲਾਭਪਾਤਰੀਆਂ ਨੂੰ ਦੇਣ ਲਈ ਚਰਚਾ ਕੀਤੀ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੈਠਕ ਦੀ ਪ੍ਰਧਾਨਗੀ ਕਰਦਿਆਂ ਕੇਸ਼ਵ ਹਿੰਗੋਨੀਆ ਨੇ ਕਿਹਾ ਕਿ ਦੱਸਿਆ ਕਿ 'ਮੇਰਾ ਘਰ ਮੇਰੇ ਨਾਮ' ਯੋਜਨਾ ਦਾ ਲਾਭ ਦੇਣ ਲਈ ਜ਼ਿਲ੍ਹਾ ਪਟਿਆਲਾ ਦੇ ਲਾਲ ਲਕੀਰ ਤਹਿਤ ਆਉਂਦੇ 903 ਪਿੰਡਾਂ ਨੂੰ ਅਧਿਸੂਚਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਪਿੰਡ ਦਾ ਡਰੋਨ ਸਰਵੇਖਣ ਸਰਵੇ ਆਫ਼ ਇੰਡੀਆ, ਭਾਰਤ ਸਰਕਾਰ ਨੂੰ ਭੇਜਿਆ ਜਾਂਦਾ ਹੈ। ਉਸ ਨੂੰ ਅਧਿਕਾਰੀਆਂ/ਕਰਮਚਾਰੀਆਂ ਵਲੋਂ ਸਰਵੇ ਆਫ਼ ਇੰਡੀਆ ਵਲੋਂ ਮੁਹੱਈਆ ਕਰਵਾਏ ਨਕਸ਼ੇ ਵਿਚ ਦਿਖਾਏ ਯੂਨਿਟਾਂ ਦੀ ਜ਼ਮੀਨੀ ਪੱਧਰ 'ਤੇ ਪੜ÷ ਤਾਲ (ਗਰਾਊਂਡ ਟਰੁਥਿੰਗ ਕੀਤੀ ਜਾਂਦੀ ਹੈ ਅਤੇ ਉਸ ਉਪਰੰਤ ਠੀਕ ਹੋ ਕੇ ਆਏ ਨਕਸ਼ੇ ਨੂੰ ਪਿੰਡ ਵਿਚ ਸਾਂਝੇ ਸਥਾਨ 'ਤੇ ਲਗਾ ਕੇ 90 ਦਿਨਾਂ ਦੇ ਅੰਦਰ ਇਤਰਾਜ਼ਾਂ ਦੀ ਮੰਗ ਕੀਤੀ ਜਾਂਦੀ ਹੈ। ਇਤਰਾਜ ਦੂਰ ਹੋਣ ਉਪਰੰਤ ਇਸ ਨੂੰ ਦੁਬਾਰਾ ਸਰਵੇ ਆਫ਼ ਇੰਡੀਆ ਨੂੰ ਭੇਜਿਆ ਜਾਂਦਾ ਹੈ, ਜਿਥੇ ਅੰਤਿਮ ਰੂਪ ਵਿਚ ਮਾਲਕਾਨਾ ਕਾਨੂੰਨੀ ਹੱਕ ਦੇਣ ਦਾ ਨਿਪਟਾਰਾ ਹੁੰਦਾ ਹੈ। ਵਿਸ਼ੇਸ਼ ਸਕੱਤਰ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿਚ ਹੁਣ ਤੱਕ 121 ਪਿੰਡਾਂ ਦਾ ਡਰੋਨ ਸਰਵੇਖਣ ਕੀਤਾ ਜਾ ਚੁੱਕਾ ਹੈ, ਜਿਸ ਦੀ ਗਰਾਊਂਡ ਟਰੁਥਿੰਗ ਤੋਂ ਬਾਅਦ ਇਤਰਾਜ਼ ਮੰਗ ਕੇ ਅੰਤਿਮ ਰੂਪ ਦੇਣ ਲਈ ਸਰਵੇ ਆਫ਼ ਇੰਡੀਆ ਨੂੰ ਭੇਜਿਆ ਜਾਵੇਗਾ। ਕੇਸ਼ਵ ਹਿੰਗੋਨੀਆ ਨੇ ਅਧਿਕਾਰੀਆਂ ਨੂੰ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਸਾਰੇ ਨੋਟੀਫਾਈ ਪਿੰਡਾਂ ਵਿਚ ਕੰਮ ਸੁਚੱਜੇ ਢੰਗ ਨਾਲ ਜਲਦ ਮੁਕੰਮਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਚਲਾਈ ਜਾ ਰਹੀ 'ਮੇਰਾ ਘਰ ਮੇਰੇ ਨਾਮ' ਸਕੀਮ ਯੋਜਨਾਬੰਦੀ ਅਤੇ ਮਾਲੀਆ ਉਗਰਾਹੀ ਨੂੰ ਸੁਚਾਰੂ ਬਣਾਉਣ ਵਿਚ ਸਹਾਈ ਸਾਬਤ ਹੋਵੇਗੀ, ਇਸੇ ਤਰ÷ ਾਂ ਇਹ ਪੇਂਡੂ ਹਲਕਿਆਂ ਵਿਚ ਜਾਇਦਾਦ ਦੇ ਅਧਿਕਾਰਾਂ ਬਾਰੇ ਸਪੱਸ਼ਟਤਾ ਨੂੰ ਯਕੀਨੀ ਬਣਾਏਗੀ, ਜਿਸ ਨਾਲ ਜਾਇਦਾਦ ਸਬੰਧੀ ਵਿਵਾਦ ਨੂੰ ਸੁਲਝਾਉਣ ਵਿਚ ਮਦਦ ਮਿਲੇਗੀ। ਕੇਸ਼ਵ ਹਿੰਗੋਨੀਆ ਨੇ ਕਿਹਾ ਕਿ ਇਸ ਸਕੀਮ ਤਹਿਤ ਲਾਲ ਲਕੀਰ ਅੰਦਰ ਆਉਂਦੀ ਜਾਇਦਾਦ ਦੇ ਮਾਲਕ ਕਾਨੂੰਨੀ ਤੌਰ 'ਤੇ ਆਪਣੀ ਜਾਇਦਾਦ ਦੇ ਦਸਤਾਵੇਜ਼ ਪ੍ਰਾਪਤ ਕਰਨ ਦੇ ਹੱਕਦਾਰ ਹੋਣਗੇ, ਜਿਸ ਨਾਲ ਉਨ੍ਹਾਂ ਨੂੰ ਆਪਣੀ ਜਾਇਦਾਦ ਦੀ ਖਰੀਦ-ਵੇਚ ਅਤੇ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਵਿਚ ਕੋਈ ਔਕੜ ਨਹੀਂ ਆਵੇਗੀ। ਇਸ ਦੌਰਾਨ ਉਨ੍ਹਾਂ ਤਹਿਸੀਲਾਂ, ਸਬ-ਤਹਿਸੀਲਾਂ, ਪਟਵਾਰਖਾਨਿਆਂ ਆਦਿ ਵਿਚ ਬੁਨਿਆਦੀ ਸੁਵਿਧਾਵਾਂ ਤੇ ਜ਼ਰੂਰਤਾਂ ਦਾ ਵੀ ਜਾਇਜ਼ਾ ਲਿਆ ਅਤੇ ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਤੇ ਕਾਨੂੰਗੋਆਂ ਤੋਂ ਦਰਪੇਸ਼ ਸਮੱਸਿਆਵਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਅਤੇ ਇਨ੍ਹਾਂ ਨੂੰ ਜਲਦ ਹੱਲ ਕਰਨ ਦਾ ਵਿਸ਼ਵਾਸ ਦਿਵਾਇਆ। ਮੀਟਿੰਗ ਵਿੱਚ ਸਹਾਇਕ ਕਮਿਸ਼ਨਰ (ਯੂ.ਟੀ.) ਡਾ. ਅਕਸ਼ਿਤਾ ਗੁਪਤਾ, ਐਸ.ਡੀ.ਐਮਜ ਕਿਰਪਾਲਵੀਰ ਸਿੰਘ, ਤਰਸੇਮ ਕੁਮਾਰ, ਡਾ. ਸੰਜੀਵ ਕੁਮਾਰ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ, ਸਮੇਤ ਡੀ.ਡੀ.ਪੀ.ਓ. ਅਮਨਦੀਪ ਕੌਰ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

News 13 April,2023
ਵਿੱਤ ਮੰਤਰੀ ਚੀਮਾ ਵੱਲੋਂ ਅੰਕੜਿਆਂ ਆਧਾਰਤ ਕਿਤਾਬ 'ਪੰਜਾਬ ਸਟੇਟ ਐਟ ਏ ਗਲਾਂਸ 2022' ਜਾਰੀ

2022-23 ਦੇ ਅਗਾਊਂ ਅਨੁਮਾਨਾਂ ਅਨੁਸਾਰ ਖੇਤੀਬਾੜੀ ਤੇ ਸਹਾਇਕ ਖੇਤਰਾਂ ਵਿਚ 3.7 ਫੀਸਦੀ, ਉਦਯੋਗ ‘ਚ 4.33 ਫੀਸਦੀ ਅਤੇ ਸੇਵਾ ਖੇਤਰ ‘ਚ 6.78 ਫੀਸਦੀ ਦਾ ਹੋਇਆ ਵਾਧਾ ਕੌਮੀ ਪੱਧਰ 'ਤੇ 170620 ਰੁਪਏ ਦੇ ਮੁਕਾਬਲੇ ਪੰਜਾਬ ਦੀ ਪ੍ਰਤੀ ਵਿਅਕਤੀ ਆਮਦਨ 173873 ਰੁਪਏ ਹੋਣ ਦਾ ਅੰਦਾਜਾ ਵਿੱਤ ਮੰਤਰੀ ਨੇ ਯੋਜਨਾ ਵਿਭਾਗ ਨੂੰ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਇਸ ਕਿਤਾਬ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਕਿਹਾ ਚੰਡੀਗੜ੍ਹ, 10 ਅਪ੍ਰੈਲ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਯੋਜਨਾ ਵਿਭਾਗ ਦੇ ਅੰਕੜਾ ਡਾਇਰੈਕਟੋਰੇਟ ਵੱਲੋਂ ਵੱਖ-ਵੱਖ ਵਿਭਾਗਾਂ ਦੇ ਮਹੱਤਵਪੂਰਨ ਅੰਕੜਿਆਂ ਦਾ ਸੰਗ੍ਰਹਿ 'ਪੰਜਾਬ ਸਟੇਟ ਐਟ ਏ ਗਲਾਂਸ 2022' ਜਾਰੀ ਕੀਤਾ। ਇਸ ਕਿਤਾਬ ਵਿੱਚ ਪੰਜਾਬ ਦੀ ਆਰਥਿਕਤਾ ਦੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਸਾਰੀਆਂ ਮਹੱਤਵਪੂਰਨ ਵਸਤੂਆਂ ਬਾਰੇ ਪ੍ਰਮਾਣਿਕ ਅੰਕੜੇ ਦਿੱਤੇ ਗਏ ਹਨ ਅਤੇ ਇਸ ਵਿੱਚ ਪੰਜਾਬ ਦੀ ਆਰਥਿਕਤਾ ਦੇ ਮਹੱਤਵਪੂਰਨ ਸਮਾਜਿਕ-ਆਰਥਿਕ ਸੂਚਕਾਂ ਬਾਰੇ ਤਾਜ਼ਾ ਉਪਲਬਧ ਅੰਕੜਿਆਂ ਨੂੰ ਸ਼ਾਮਿਲ ਕੀਤਾ ਗਿਆ ਹੈ। ਇੱਥੇ ਪੰਜਾਬ ਭਵਨ ਵਿਖੇ ਇਹ ਪੁਸਤਕ ਜਾਰੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੋਜਨਾ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੂਬੇ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਦੀਆਂ ਲਾਇਬ੍ਰੇਰੀਆਂ ਵਿੱਚ ਇਸ ਪੁਸਤਕ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਇਹ ਪੁਸਤਕ ਖੋਜ ਸੰਸਥਾਵਾਂ, ਯੂਨੀਵਰਸਿਟੀਆਂ, ਕਾਲਜਾਂ, ਸਰਕਾਰੀ ਅਤੇ ਗੈਰ-ਸਰਕਾਰੀ ਅਦਾਰਿਆਂ ਅਤੇ ਨੀਤੀ ਨਿਰਮਾਤਾਵਾਂ ਅਤੇ ਪ੍ਰਸ਼ਾਸਕਾਂ ਲਈ ਵਿਕਾਸ, ਖੋਜ ਨੀਤੀ ਸਬੰਧੀ ਫੈਸਲਿਆਂ ਅਤੇ ਹੋਰ ਅਹਿਮ ਫੈਸਲਿਆਂ ਲਈ ਲਾਹੇਵੰਦ ਹੋਵੇਗੀ। ਉਨ੍ਹਾਂ ਨੇ ਇਸ ਪੁਸਤਕ ਨੂੰ ਤਿਆਰ ਕਰਨ ਲਈ ਕੀਤੇ ਗਏ ਸੁਹਿਰਦ ਯਤਨਾਂ ਲਈ ਕਰਨ ਲਈ ਆਪਣੇ ਯੋਜਨਾ ਵਿਭਾਗ ਨੂੰ ਵਧਾਈ ਦਿੱਤੀ। ਇਸ ਮੌਕੇ ਐਡਵੋਕੇਟ ਚੀਮਾ ਨੇ ਕਿਤਾਬ ਵਿੱਚ ਸ਼ਾਮਿਲ ਕੁਝ ਅੰਕੜਿਆਂ ਨੂੰ ਸਾਂਝਾ ਕਰਦਿਆਂ ਕਿਹਾ ਕਿ 2022-23 ਦੇ ਅਗਾਊਂ ਅਨੁਮਾਨਾਂ ਅਨੁਸਾਰ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਵਿੱਚ 3.70 ਫੀਸਦੀ, ਉਦਯੋਗ ਵਿੱਚ 4.33 ਫੀਸਦੀ ਅਤੇ ਸੇਵਾ ਖੇਤਰ ਵਿੱਚ 6.78 ਫੀਸਦੀ ਵਾਧਾ ਹੋਣ ਦਾ ਅੰਦਾਜਾ ਹੈ। ਉਨ੍ਹਾਂ ਕਿਹਾ ਕਿ ਆਮ ਖੇਤੀਬਾੜੀ ਦੇ ਮੁਕਾਬਲੇ ਸਹਾਇਕ ਖੇਤਰਾਂ ਵਿੱਚ ਹਾਲ ਹੀ ਦੇ ਸਾਲਾਂ ਦੌਰਾਨ ਤੇਜ਼ੀ ਨਾਲ ਵਿਕਾਸ ਦੇਖਿਆ ਗਿਆ ਹੈ। ਪਸ਼ੂ ਪਾਲਣ ਖੇਤਰ ਤੇਜ਼ੀ ਨਾਲ ਵਿਕਸਤ ਹੁੰਦਿਆਂ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਦੇ ਵਿਕਾਸ ਵਿੱਚ ਵੱਡਾ ਯੋਗਦਾਨ ਪਾ ਰਿਹਾ ਹੈ। ਉਨ੍ਹਾਂ ਕਿਹਾ ਕਿ 2022-23 ਵਿੱਚ ਪਸ਼ੂ ਧਨ ਦੇ ਖੇਤਰ ਵਿੱਚ 4.18 ਫੀਸਦੀ ਵਾਧਾ ਹੋਣ ਦੀ ਸੰਭਾਵਨਾ ਹੈ ਅਤੇ ਇਸ ਦੌਰਾਨ ਪੰਜਾਬ ਦੇ ਗਰੌਸ ਸਟੇਟ ਵੈਲਿਊ ਐਡਿਡ (ਜੀਐਸਵੀਏ) ਵਿੱਚ ਪਸ਼ੂ ਧਨ ਖੇਤਰ ਦਾ ਹਿੱਸਾ 11.1 ਫੀਸਦੀ ਸੀ। ਸ. ਚੀਮਾ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਅਗਾਊਂ ਅਨੁਮਾਨਾਂ ਅਨੁਸਾਰ 2022-23 ਵਿੱਚ ਪੰਜਾਬ ਦੀ ਪ੍ਰਤੀ ਵਿਅਕਤੀ ਆਮਦਨ ਕੌਮੀ ਪੱਧਰ ਪੱਧਰ 'ਤੇ 1,70,620 ਰੁਪਏ ਦੇ ਮੁਕਾਬਲੇ 1,73,873 ਰੁਪਏ ਹੋਣ ਦਾ ਅੰਦਾਜਾ ਹੈ। ਉਨ੍ਹਾਂ ਕਿਹਾ ਕਿ ਰਾਜ ਦੀ ਮਹਿੰਗਾਈ ਦੇ ਅੰਕੜੇ ਵੀ ਕੁਝ ਇੱਕ ਮਾਮਲਿਆਂ ਨੂੰ ਛੱਡ ਕੇ ਕੌਮੀ ਪੱਧਰ ਦੇ ਅੰਕੜਿਆਂ ਨਾਲੋਂ ਘੱਟ ਰਹੇ। ਅਪ੍ਰੈਲ 2022 ਦੇ ਮਹੀਨੇ ਮਹਿੰਗਾਈ ਸਿਖਰ 'ਤੇ ਸੀ ਅਤੇ ਜੂਨ 2022 ਨੂੰ ਛੱਡ ਕੇ ਅਗਲੇ ਕੁਝ ਮਹੀਨਿਆਂ ਵਿੱਚ ਇਸ ਦਾ ਰੁੱਖ ਹੇਠਾਂ ਵੱਲ ਰਿਹਾ। ਅਕਤੂਬਰ ਵਿੱਚ ਮਹਿੰਗਾਈ 4.5 ਫੀਸਦੀ ਦੀ ਦਰ ਨਾਲ ਨਾਲ ਹੇਠਲੇ ਪੱਧਰ ‘ਤੇ ਰਹੀ ਪਰ ਨਵੰਬਰ ਅਤੇ ਦਸੰਬਰ ਵਿੱਚ ਇਸਨੇ ਮੁੜ ਉੱਪਰ ਵੱਲ ਰੁਖ ਸ਼ੁਰੂ ਕੀਤਾ। ਸ. ਚੀਮਾ ਨੇ ਕਿਹਾ ਕਿ ਪੰਜਾਬ ਵਿੱਚ 15-64 ਸਾਲ ਦੀ ਉਮਰ ਦੇ ਦਰਮਿਆਨ ਕੰਮ ਕਰਨ ਵਾਲੀ ਆਬਾਦੀ ਦਾ ਵੱਡਾ ਹਿੱਸਾ ਹੈ ਜੋ ਕਿ 2021 ਵਿੱਚ ਕੁੱਲ ਆਬਾਦੀ ਦਾ 70.15 ਪ੍ਰਤੀਸ਼ਤ ਸੀ। ਉਨ੍ਹਾਂ ਕਿਹਾ ਕਿ ਇਸ ਵਿੱਚੋਂ 26.11 ਫੀਸਦੀ 15-29 ਸਾਲ ਦੀ ਉਮਰ ਦੇ ਨੌਜਵਾਨ ਵਰਗ ਨਾਲ ਸਬੰਧਤ ਹੈ, ਜੋ ਕਿ ਸੂਬੇ ਲਈ ਇੱਕ ਫਾਇਦੇ ਦੇ ਨਾਲ-ਨਾਲ ਚੁਣੌਤੀ ਵੀ ਹੈ। ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਿਸ਼ਨ ਰੰਗਲਾ ਪੰਜਾਬ ਤਹਿਤ ਨੌਜਵਾਨਾਂ ਦੀ ਇਸ ਊਰਜਾ ਨੂੰ ਸਹੀ ਦਿਸ਼ਾ ਦਿਖਾਉਣ ਲਈ ਚੰਗੀ ਸਿੱਖਿਆ ਅਤੇ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਇਸ ਮੌਕੇ ਪ੍ਰਮੁੱਖ ਸਕੱਤਰ ਯੋਜਨਾ ਸ੍ਰੀ ਵਿਕਾਸ ਪ੍ਰਤਾਪ ਨੇ ਇਸ ਪੁਸਤਕ ਨੂੰ ਜਾਰੀ ਕਰਨ ਲਈ ਵਿੱਤ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਨੇ ਇਸ ਕਿਤਾਬ ਵਿੱਚ ਸ਼ਾਮਲ ਡੇਟਾ ਦੀਆਂ ਸਰੋਤ ਏਜੰਸੀਆਂ ਨੂੰ ਹਰੇਕ ਡਾਟਾ ਟੇਬਲ ਦੇ ਹੇਠਾਂ ਦਰਸਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਜਲਦੀ ਹੀ ਇਹ ਕਿਤਾਬ ਸੂਬੇ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਮੁਹੱਈਆ ਕਰਵਾਈ ਜਾਵੇਗੀ ਅਤੇ ਇਸ ਦੀ ਈ-ਬੁੱਕ ਵਿਭਾਗ ਦੀ ਵੈੱਬਸਾਈਟ 'ਤੇ ਸਾਰਿਆਂ ਲਈ ਉਪਲਬਧ ਕਰਵਾਈ ਜਾਵੇਗੀ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਜਾਇੰਟ ਸਕੱਤਰ ਯੋਜਨਾ ਸ੍ਰੀ ਰਾਕੇਸ਼ ਕੁਮਾਰ, ਡਾਇਰੈਕਟਰ ਯੋਜਨਾ ਸ੍ਰੀ ਸੁਮਿਤ ਕੁਮਾਰ ਅਤੇ ਡਾਇਰੈਕਟਰ ਅੰਕੜਾ ਸ੍ਰੀ ਜਗਦੀਪ ਸਿੰਘ ਵੀ ਹਾਜ਼ਰ ਸਨ।

News 10 April,2023
ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਪੋਰਟਲ ਖੋਲ੍ਹਿਆ: ਹਰਜੋਤ ਸਿੰਘ ਬੈਂਸ

28 ਤੋਂ 31 ਮਾਰਚ 2023 ਤੱਕ ਕਰ ਸਕਣਗੇ ਅਪਲਾਈ 2019, 2021 ਅਤੇ 2022 ਦੌਰਾਨ ਤਕਨੀਕੀ ਤੌਰ ਤੇ ਲਾਗੂ ਨਾਂ ਹੋਣ ਵਾਲੀਆਂ ਬਦਲੀਆਂ ਨੂੰ ਰੱਦ ਕਰਵਾਉਣ ਦਾ ਵੀ ਦਿੱਤਾ ਮੌਕਾ: ਸਿੱਖਿਆ ਮੰਤਰੀ ਚੰਡੀਗੜ੍ਹ, 29 ਮਾਰਚ- ਸਕੂਲ ਸਿੱਖਿਆ ਵਿਭਾਗ ਨੇ ਅੱਜ ਤੋਂ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਅਪਲਾਈ ਪੋਰਟਲ ਖੋਲ੍ਹ ਦਿੱਤਾ ਹੈ। ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਬਦਲੀ ਕਰਵਾਉਣ ਦੇ ਇੱਛੁਕ ਅਧਿਆਪਕ 28 ਤੋਂ 31 ਮਾਰਚ 2023 ਤੱਕ ਸਿੱਖਿਆ ਵਿਭਾਗ ਦੇ ਈ-ਪੰਜਾਬ ਪੋਰਟਲ ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਸ. ਬੈਂਸ ਨੇ ਦੱਸਿਆ ਕਿ ਇਹ ਬਦਲੀਆਂ 2019 ਦੀ ਟੀਚਰ ਟਰਾਂਸਫਰ ਪਾਲਿਸੀ ਅਤੇ 2020 ਦੀ ਸੋਧੀ ਹੋਈ ਪਾਲਿਸੀ ਅਨੁਸਾਰ ਹੋਣਗੀਆਂ। ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਬਦਲੀਆਂ ਕੇਵਲ ਆਨਲਾਈਨ ਹੀ ਵਿਚਾਰੀਆਂ ਜਾਣਗੀਆਂ ਜਦਕਿ ਆਫਲਾਈਨ ਵਿਧੀ ਰਾਹੀਂ ਪ੍ਰਾਪਤ ਪ੍ਰਤੀ ਬੇਨਤੀਆਂ ਨਹੀਂ ਵਿਚਾਰੀਆ ਜਾਣਗੀਆਂ। ਇਸੇ ਤਰਾਂ ਦਰਖਾਸਤ ਕਰਤਾ ਅਧਿਆਪਕ/ਕੰਪਿਊਟਰ ਫੈਕਲਟੀ/ਨਾਨ ਟੀਚਿੰਗ ਸਟਾਫ ਜਿਨ੍ਹਾਂ ਦੇ ਵੇਰਵੇ ਸਹੀ ਪਾਏ ਜਾਣਗੇ ਉਹਨਾਂ ਤੋਂ ਹੀ ਬਦਲੀ ਲਈ ਸਟੇਸ਼ਨ ਚੁਆਇਸ ਲਈ ਜਾਵੇਗੀ। ਸਿੱਖਿਆ ਮੰਤਰੀ ਸ. ਬੈਂਸ ਨੇ ਇਹ ਵੀ ਦੱਸਿਆ ਕਿ ਸਾਲ 2019, 2021 ਅਤੇ 2022 ਦੌਰਾਨ ਤਕਨੀਕੀ ਤੌਰ ਤੇ ਲਾਗੂ ਨਾਂ ਹੋਣ ਵਾਲੀਆਂ ਬਦਲੀਆਂ ਨੂੰ ਰੱਦ ਕਰਵਾਉਣ ਦਾ ਵੀ ਦਿੱਤਾ ਮੌਕਾ ਦਿੱਤਾ ਗਿਆ ਹੈ।

News 29 March,2023
ਮੁੱਖ ਮੰਤਰੀ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਉਨ੍ਹਾਂ ਦੇ ਘਰਾਂ ਵਿੱਚ ਹੱਲ ਕਰਨ ਲਈ ਪੁਲਿਸ ਦੇ ਵਿਗਿਆਨਕ ਲੀਹਾਂ ਉਤੇ ਆਧੁਨਿਕੀਕਰਨ ਦੀ ਲੋੜ ਉਤੇ ਜ਼ੋਰ

ਪੁਲਿਸ ਦੀ ਕਾਰਜਪ੍ਰਣਾਲੀ ਵਿੱਚ ਵਿਆਪਕ ਸੁਧਾਰ ਸਮੇਂ ਦੀ ਲੋੜ ਬੱਚਿਆਂ ਤੇ ਔਰਤਾਂ ਦੀ ਗੁੰਮਸ਼ੁਦਗੀ ਤੇ ਸ਼ੋਸ਼ਣ ਦੀ ਰਿਪੋਰਟ ਕਰਨ ਲਈ ਚੈਟ ਬੋਟ ਨੰਬਰ 95177-95178 ਜਾਰੀ ਇਸ ਕਦਮ ਨੂੰ ‘ਨਵੇਂ ਯੁੱਗ ਦੀ ਸ਼ੁਰੂਆਤ’ ਦੱਸਿਆ ਐਸ.ਏ.ਐਸ. ਨਗਰ (ਮੋਹਾਲੀ), 28 ਮਾਰਚ ਪੁਲਿਸ ਬਲ ਦੇ ਵਿਗਿਆਨਕ ਲੀਹਾਂ ਉਤੇ ਆਧੁਨਿਕੀਕਰਨ ਉਪਰ ਜ਼ੋਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਆਖਿਆ ਕਿ ਲੋਕਾਂ ਨੂੰ ਸਮੱਸਿਆਵਾਂ ਦਾ ਆਨਲਾਈਨ ਮਾਧਿਅਮ ਰਾਹੀਂ ਉਨ੍ਹਾਂ ਦੇ ਘਰਾਂ ਵਿੱਚ ਹੱਲ ਕਰਨ ਦੀ ਸਹੂਲਤ ਦੇਣੀ ਸਮੇਂ ਦੀ ਲੋੜ ਹੈ। ਇੱਥੇ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈ.ਐਸ.ਬੀ.) ਵਿੱਚ ਔਰਤਾਂ ਤੇ ਬੱਚਿਆਂ ਦੀ ਗੁੰਮਸ਼ੁਦਗੀ ਤੇ ਸ਼ੋਸ਼ਣ ਦੀ ਰਿਪੋਰਟ ਕਰਨ ਲਈ ਚੈਟ ਬੋਟ (95177-95178) ਲਾਂਚ ਕਰਦਿਆਂ ਅਤੇ ਔਰਤਾਂ ਤੇ ਬੱਚਿਆਂ ਦੇ ਅਧਿਕਾਰਾਂ ਬਾਰੇ ਵਰਕਰਸ਼ਾਪ ਦਾ ਉਦਘਾਟਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਸੇਵਾ ਵਿੱਚ ਅਣਗਿਣਤ ਬਲੀਦਾਨ ਦੇਣ ਦੀ ਪੰਜਾਬ ਪੁਲਿਸ ਦੀ ਸ਼ਾਨਾਮੱਤੀ ਵਿਰਾਸਤ ਰਹੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ-ਵਿਵਸਥਾ ਬਣਾਈ ਰੱਖਣ ਦਾ ਆਪਣਾ ਮੁੱਖ ਫ਼ਰਜ਼ ਨਿਭਾਉਂਦਿਆਂ ਪੰਜਾਬ ਪੁਲਿਸ ਨੇ ਹਮੇਸ਼ਾ ਦੇਸ਼ ਤੇ ਇਸ ਦੇ ਲੋਕਾਂ ਦੇ ਹਿੱਤਾਂ ਦੀ ਰੱਖਿਆ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਬਦਲ ਰਹੇ ਹਾਲਾਤ ਵਿੱਚ ਪੁਲਿਸ ਬਲ ਲਈ ਚੁਣੌਤੀਆਂ ਕਈ ਗੁਣਾ ਵਧੀਆਂ ਹਨ, ਜਿਸ ਲਈ ਕਾਰਜਪ੍ਰਣਾਲੀ ਵਿੱਚ ਵਿਆਪਕ ਸੁਧਾਰ ਸਮੇਂ ਦੀ ਜ਼ਰੂਰਤ ਬਣ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕਾਨੂੰਨ-ਵਿਵਸਥਾ ਉਤੇ ਸਖ਼ਤੀ ਨਾਲ ਨਿਗ੍ਹਾ ਰੱਖਣ ਤੋਂ ਇਲਾਵਾ ਪੁਲਿਸ ਬਲ ਨੂੰ ਕਮਿਊਨਿਟੀ ਪੁਲਿਸਿੰਗ ਉਤੇ ਵੀ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਕਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਕੀਤੀਆਂ ਗਈਆਂ ਹਨ ਅਤੇ ਲੋਕਾਂ ਨੂੰ ਸਹੂਲਤ ਦੇਣ ਲਈ ਅਜਿਹੀਆਂ ਹੋਰ ਪਹਿਲਕਦਮੀਆਂ ਕਰਨ ਦੀ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਅੱਜ ਵਿਗਿਆਨ ਤੇ ਤਕਨਾਲੋਜੀ ਦਾ ਯੁੱਗ ਹੈ। ਇਸ ਲਈ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਬੇੜਾ ਆਨਲਾਈਨ ਸਹੂਲਤਾਂ ਰਾਹੀਂ ਉਨ੍ਹਾਂ ਦੇ ਘਰਾਂ ਵਿੱਚ ਹੀ ਕਰਨ ਉਤੇ ਵੱਡਾ ਧਿਆਨ ਦੇਣ ਦੀ ਜ਼ਰੂਰਤ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚੀ ਨਿਆਂ ਪ੍ਰਣਾਲੀ ਵਿੱਚ ਸਿਰੇ ਤੋਂ ਸੁਧਾਰ ਕਰਨ ਦੀ ਲੋੜ ਹੈ ਅਤੇ ਪੁਲਿਸ ਇਸ ਪ੍ਰਣਾਲੀ ਦਾ ਧੁਰਾ ਹੈ, ਜਿਸ ਵਿੱਚ ਫੌਰੀ ਸੁਧਾਰਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਾਡੇ ਪੁਲਿਸ ਸੁਧਾਰਾਂ ਦਾ ਮੰਤਵ ਨੈਤਿਕ ਕਦਰਾਂ-ਕੀਮਤਾਂ, ਸੱਭਿਆਚਾਰ, ਪੁਲਿਸ ਸੰਗਠਨ ਦੀਆਂ ਨੀਤੀਆਂ ਤੇ ਸਦਾਚਾਰ ਵਿੱਚ ਬਦਲਾਅ ਹੋਵੇਗਾ ਤਾਂ ਕਿ ਪੁਲਿਸ ਜਮਹੂਰੀ ਕਦਰਾਂ-ਕੀਮਤਾਂ, ਮਨੁੱਖੀ ਅਧਿਕਾਰਾਂ ਤੇ ਕਾਨੂੰਨ ਮੁਤਾਬਕ ਆਪਣੇ ਫ਼ਰਜ਼ ਨਿਭਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਦਾ ਇਕ ਮੰਤਵ ਸੁਰੱਖਿਆ ਖੇਤਰ ਦੇ ਹੋਰ ਭਾਗਾਂ ਨਾਲ ਸਿੱਝਣ ਦੇ ਪੁਲਿਸ ਨੂੰ ਯੋਗ ਬਣਾਉਣਾ ਹੈ, ਜਿਨ੍ਹਾਂ ਵਿੱਚ ਮੈਨੇਜਮੈਂਟ ਅਤੇ ਨਿਗਰਾਨੀ ਦੀਆਂ ਜ਼ਿੰਮੇਵਾਰੀਆਂ ਸ਼ਾਮਲ ਹਨ। ਸੰਗਰੂਰ ਸੰਸਦੀ ਹਲਕੇ ਦੀ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਜ਼ਿਲ੍ਹੇ ਦੇ ਹਰੇਕ ਕੋਨੇ ਉਤੇ ਨਜ਼ਰ ਰੱਖਣ ਲਈ ਉਥੇ ਆਧੁਨਿਕ ਸੀ.ਸੀ.ਟੀ.ਵੀ. ਕੈਮਰੇ ਲਗਾਉਣੇ ਸ਼ੁਰੂ ਕੀਤੇ ਹਨ। ਉਨ੍ਹਾਂ ਐਲਾਨ ਕੀਤਾ ਕਿ ਇਸ ਨੂੰ ਹੁਣ ਸੂਬੇ ਭਰ ਵਿੱਚ ਲਾਗੂ ਕੀਤਾ ਜਾਵੇਗਾ ਤਾਂ ਕਿ ਪੁਲਿਸ ਉਤੇ ਕੰਮ ਦਾ ਬੋਝ ਘਟਾਉਣ ਦੇ ਨਾਲ-ਨਾਲ ਕਾਨੂੰਨ-ਵਿਵਸਥਾ ਦੀ ਸਥਿਤੀ ਉਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਨਜ਼ਰ ਰੱਖੀ ਜਾ ਸਕੇ। ਭਗਵੰਤ ਮਾਨ ਨੇ ਸੀ.ਸੀ.ਟੀ.ਵੀ. ਕੈਮਰਿਆਂ ਨੂੰ ਪੁਲਿਸ ਦੀ ਤੀਜੀ ਅੱਖ ਦੱਸਿਆ ਅਤੇ ਕਿਹਾ ਕਿ ਇਨ੍ਹਾਂ ਨਾਲ ਕਿਸੇ ਵੀ ਅਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਫੌਰੀ ਕਾਰਵਾਈ ਯਕੀਨੀ ਬਣੇਗੀ। ਮੁੱਖ ਮੰਤਰੀ ਨੇ ਵਿਭਾਗ ਦੇ ਆਧੁਨਿਕੀਕਰਨ ਲਈ ਪੁਲਿਸ ਬਲ ਵੱਲੋਂ ਕੀਤੀਆਂ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਉਮੀਦ ਜਤਾਈ ਕਿ ਮਨੁੱਖੀ ਤਸਕਰੀ ਪੁਲਿਸ ਲਈ ਹੀ ਨਹੀਂ, ਸਗੋਂ ਸਮੁੱਚੇ ਸਮਾਜ ਲਈ ਗੰਭੀਰ ਖ਼ਤਰਾ ਬਣ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਖ਼ਤਰੇ ਨਾਲ ਸਖ਼ਤੀ ਨਾਲ ਸਿੱਝਣ ਦੀ ਲੋੜ ਹੈ, ਜਿਸ ਲਈ ਪੁਲਿਸ ਵੱਲੋਂ ਲੀਕ ਤੋਂ ਹਟ ਕੇ ਕੀਤੀ ਚੈਟ ਬੋਟ ਨਾਂ ਦੀ ਪਹਿਲਕਦਮੀ ਇਕ ਸਵਾਗਤਯੋਗ ਕਦਮ ਹੈ। ਪੁਲਿਸ ਤੋਂ ਕੰਮ ਦਾ ਬੋਝ ਘਟਾਉਣ ਲਈ ਪਿੰਡਾਂ ਜਾਂ ਘਰਾਂ ਦੇ ਪੱਧਰ ਉਤੇ ਸੁਲ੍ਹਾ-ਮਸ਼ਵਰਾ ਕਰਨ ਦੀ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੀ ਲੋੜ ਦੀ ਨਿਸ਼ਾਨਦੇਹੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਜਿੱਥੇ ਸੂਬੇ ਵਿੱਚ ਸਮਾਜਿਕ ਤਾਣਾ-ਬਾਣਾ ਮਜ਼ਬੂਤ ਹੋਵੇਗਾ, ਉੱਥੇ ਲੋਕਾਂ ਵਿਚਾਲੇ ਆਪਸੀ ਪਿਆਰ ਵੀ ਵਧੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਸਮਾਜਿਕ ਬਦਨਾਮੀ ਦੇ ਵੱਖ-ਵੱਖ ਕਾਰਨਾਂ ਨੂੰ ਖ਼ਤਮ ਕਰਨ ਵਿੱਚ ਮਦਦ ਮਿਲੇਗੀ ਅਤੇ ਸਾਰਿਆਂ ਲਈ ਬਰਾਬਰ ਮੌਕਿਆਂ ਵਾਲਾ ਸਮਾਜ ਸਥਾਪਤ ਕਰਨ ਦਾ ਰਾਹ ਪੱਧਰਾ ਹੋਵੇਗਾ। ਚੈਟ ਬੋਟ ਨੂੰ ਪੁਲਿਸ ਪ੍ਰਣਾਲੀ ਵਿੱਚ ਸੁਧਾਰ ਲਈ ਨਿਵੇਕਲੀ ਪਹਿਲਕਦਮੀ ਦੱਸਦਿਆਂ ਉਨ੍ਹਾਂ ਕਿਹਾ ਕਿ ਭਾਰਤ ਵਰਗੇ ਵਿਕਾਸਸ਼ੀਲ ਮੁਲਕ ਨੂੰ ਲੋਕਾਂ ਦੀਆਂ ਸਮੱਸਿਆਵਾਂ ਦਾ ਤੇਜ਼ੀ ਨਾਲ ਹੱਲ ਕਰਨ ਲਈ ਵਟਸਐਪ ਚੈਟ ਬੋਟ ਤੇ ਹੋਰ ਆਨਲਾਈਨ ਤਰੀਕਿਆਂ ਦੀ ਲੋੜ ਹੈ। ਔਰਤਾਂ ਨੂੰ ਹਰੇਕ ਖ਼ੇਤਰ ਵਿੱਚ ਅੱਗੇ ਆਉਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਸੂਬਾ ਸਰਕਾਰ ਨੇ ਲਾਮਿਸਾਲ ਕਦਮ ਚੁੱਕਦਿਆਂ ਸੱਤ ਔਰਤਾਂ ਨੂੰ ਡਿਪਟੀ ਕਮਿਸ਼ਨਰ ਅਤੇ ਪੰਜ ਨੂੰ ਐਸ.ਐਸ.ਪੀ. ਨਿਯੁਕਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਇਹ ਅਫ਼ਸਰ ਸੂਬੇ ਤੇ ਇਸ ਦੇ ਲੋਕਾਂ ਦੀ ਮਿਸਾਲੀ ਸੇਵਾ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਅਫ਼ਸਰ ਹੋਰ ਔਰਤਾਂ ਨੂੰ ਅੱਗੇ ਆਉਣ ਅਤੇ ਆਪਣੇ ਪਰਿਵਾਰਾਂ ਲਈ ਕਮਾਊ ਬਣਨ ਲਈ ਪ੍ਰੇਰਿਤ ਕਰ ਰਹੇ ਹਨ, ਜਿਸ ਨਾਲ ਦਾਜ ਤੇ ਭਰੂਣ ਹੱਤਿਆ ਵਰਗੀਆਂ ਸਮਾਜਿਕ ਕੁਰੀਤੀਆਂ ਆਪਣੇ-ਆਪ ਹੱਲ ਹੋ ਜਾਣਗੀਆਂ ਅਤੇ ਔਰਤਾਂ ਦੇ ਸ਼ਕਤੀਕਰਨ ਦਾ ਰਾਹ ਪੱਧਰਾ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਔਰਤਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰਨ ਲਈ ਸੂਬਾ ਸਰਕਾਰ ਨੇ ਪਹਿਲਾਂ ਹੀ ਪੰਜਾਬ ਵਿੱਚ 10 ਮਹਿਲਾ ਪੁਲਿਸ ਥਾਣੇ ਸਥਾਪਤ ਕੀਤੇ ਹਨ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਇਨਸਾਫ਼ ਯਕੀਨੀ ਬਣਾਉਣ ਲਈ ਇਹ ਥਾਣੇ ਵਧੀਆ ਤਰੀਕੇ ਨਾਲ ਕੰਮ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਭਰ ਵਿੱਚ ਅਜਿਹੇ ਹੋਰ ਥਾਣੇ ਸਥਾਪਤ ਕਰਨ ਉਤੇ ਵਿਚਾਰ ਕਰ ਰਹੀ ਹੈ। ਆਪਣੀ ਲਿਖੀ ਕਵਿਤਾ ‘ਨਾ ਤਾਂ ਮੈਨੂੰ ਜੰਮਣ ਤੋਂ ਪਹਿਲਾਂ ਹੀ ਮਾਰਿਆ ਗਿਆ, ਨਾ ਹੀ ਮੇਰੇ ਜੰਮਣ ਦਾ ਦੁੱਖ ਹੀ ਸਹਾਰਿਆ ਗਿਆ’ ਸੁਣਾਉਂਦਿਆਂ ਮੁੱਖ ਮੰਤਰੀ ਨੇ ਹਰੇਕ ਖ਼ੇਤਰ ਵਿੱਚ ਔਰਤਾਂ ਲਈ ਬਰਾਬਰ ਮੌਕਿਆਂ ਦੀ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਲੜਕੀਆਂ ਨੇ ਹਰੇਕ ਖ਼ੇਤਰ ਵਿੱਚ ਲੜਕਿਆਂ ਨੂੰ ਪਛਾੜਿਆ ਹੈ ਅਤੇ ਜੇ ਲੜਕੀਆਂ ਨੂੰ ਮੌਕਾ ਮਿਲੇ ਤਾਂ ਉਹ ਹਰੇਕ ਖ਼ੇਤਰ ਵਿੱਚ ਸਫ਼ਲਤਾ ਦੇ ਝੰਡੇ ਗੱਡ ਸਕਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਨੌਜਵਾਨ ਸਮਾਜ ਦੀ ਬੁਨਿਆਦ ਹਨ ਅਤੇ ਉਨ੍ਹਾਂ ਨੂੰ ਵਿਸ਼ਵ ਪੱਧਰੀ ਸਿੱਖਿਆ ਦੇ ਮੌਕੇ ਮੁਹੱਈਆ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਤਾਂ ਕਿ ਉਹ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਦਾ ਅਨਿੱਖੜ ਅੰਗ ਬਣਨ। ਇਸ ਤੋਂ ਪਹਿਲਾਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਵਿਭਾਗ ਬੱਚਿਆਂ ਨੂੰ ਹੀ ਨਹੀਂ, ਸਗੋਂ ਬਚਪਨ ਨੂੰ ਵੀ ਬਚਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਔਰਤਾਂ ਤੇ ਬੱਚਿਆਂ ਦੀ ਭਲਾਈ ਲਈ ਵੱਖ-ਵੱਖ ਪ੍ਰੋਗਰਾਮ ਉਲੀਕੇ ਗਏ ਹਨ ਅਤੇ ‘ਵਿੱਦਿਆ ਪ੍ਰਕਾਸ਼, ਸਕੂਲ ਵਾਪਸੀ ਦਾ ਆਗਾਜ਼’ ਇਨ੍ਹਾਂ ਵਿੱਚੋਂ ਇਕ ਹੈ, ਜਿਹੜਾ ਹੌਲੀ-ਹੌਲੀ ਸਫ਼ਲਤਾ ਦਾ ਪ੍ਰਤੀਕ ਬਣ ਰਿਹਾ ਹੈ। ਇਸ ਮੌਕੇ ਡੀ.ਜੀ.ਪੀ. ਗੌਰਵ ਯਾਦਵ ਨੇ ਪੁਲਿਸ ਦੀ ਕਾਰਜਪ੍ਰਣਾਲੀ ਬਾਰੇ ਸੰਖੇਪ ਵਿੱਚ ਚਾਨਣਾ ਪਾਇਆ ਅਤੇ ਭਰੋਸਾ ਦਿਵਾਇਆ ਕਿ ਪੁਲਿਸ ਜਵਾਨਾਂ ਲਈ ਅਨੁਕੂਲ ਮਾਹੌਲ ਸਿਰਜਿਆ ਜਾਵੇਗਾ। ਏ.ਡੀ.ਜੀ.ਪੀ. ਗੁਰਪ੍ਰੀਤ ਕੌਰ ਦਿਓ ਨੇ ਸਮਾਗਮ ਵਿੱਚ ਪੁੱਜੀਆਂ ਸਾਰੀਆਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਨਿੱਘਾ ਸਵਾਗਤ ਕੀਤਾ।

News 28 March,2023
ਅਮਨ ਅਰੋੜਾ ਨੇ ਰੋਜ਼ਗਾਰ ਉਤਪਤੀ ਮੰਤਰੀ ਵਜੋਂ ਅਹੁਦਾ ਸੰਭਾਲਿਆ

ਅਧਿਕਾਰੀਆਂ ਨੂੰ ਉਦਯੋਗ ਦੀਆਂ ਲੋੜਾਂ ਤੇ ਹੁਨਰਮੰਦ ਕਾਮਿਆਂ ਵਿਚਲੇ ਪਾੜੇ ਨੂੰ ਪੂਰਨ ਦੇ ਨਿਰਦੇਸ਼ • ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਰੋਜ਼ਗਾਰ ਦੇ ਵੱਧ ਮੌਕਿਆਂ ਵਾਲੇ ਖੇਤਰਾਂ ਵਿੱਚ ਨੌਜਵਾਨਾਂ ਨੂੰ ਸਿਖਲਾਈ ਦੇਣ ਲਈ ਵਿਆਪਕ ਯੋਜਨਾ ਤਿਆਰ ਕਰਨ ਵਾਸਤੇ ਵੀ ਕਿਹਾ ਚੰਡੀਗੜ੍ਹ, 27 ਮਾਰਚ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨੌਜਵਾਨਾਂ ਨੂੰ ਨੌਕਰੀਆਂ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਪੂਰਾ ਕਰਨ ਲਈ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਉਦਯੋਗਾਂ ਦੀਆਂ ਲੋੜਾਂ ਅਤੇ ਆਧੁਨਿਕ ਸਮੇਂ ਦੇ ਬਦਲਦੇ ਰੁਝਾਨਾਂ ਅਨੁਸਾਰ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਹੋਰ ਸਰਗਰਮੀ ਨਾਲ ਕੰਮ ਕਰਨ। ਉਹ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਵਜੋਂ ਚਾਰਜ ਸੰਭਾਲਣ ਉਪਰੰਤ ਇਥੇ ਇੱਕ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਸ੍ਰੀ ਅਮਨ ਅਰੋੜਾ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਉਦਯੋਗਾਂ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਕਾਮੇ ਆਸਾਨੀ ਨਾਲ ਉਪਲਬਧ ਹੋਣੇ ਚਾਹੀਦੇ ਹਨ ਤਾਂ ਜੋ ਉਦਯੋਗਾਂ ਦੀਆਂ ਲੋੜਾਂ ਅਤੇ ਹੁਨਰਮੰਦ ਕਾਮਿਆਂ ਵਿਚਲੇ ਪਾੜੇ ਨੂੰ ਪੂਰਿਆ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਨੌਜਵਾਨਾਂ ਨੂੰ ਉਨ੍ਹਾਂ ਖੇਤਰਾਂ ਵਿੱਚ ਸਿਖਲਾਈ ਦੇਣ ਲਈ ਇੱਕ ਵਿਆਪਕ ਯੋਜਨਾ ਤਿਆਰ ਕਰਨ, ਜਿਨ੍ਹਾਂ ਵਿੱਚ ਰੋਜ਼ਗਾਰ ਦੀ ਬਹੁਤਾਤ ਹੈ ਤਾਂ ਜੋ ਉਨ੍ਹਾਂ ਨੂੰ ਨੌਕਰੀ ਹਾਸਲ ਕਰਨ ਵਿੱਚ ਕੋਈ ਸਮੱਸਿਆ ਨਾ ਆਵੇ। ਇੱਕ ਪੇਸ਼ਕਾਰੀ ਦਿੰਦਿਆਂ ਸਕੱਤਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀ ਕੁਮਾਰ ਰਾਹੁਲ ਅਤੇ ਡਾਇਰੈਕਟਰ ਸ੍ਰੀਮਤੀ ਦੀਪਤੀ ਉੱਪਲ ਨੇ ਕੈਬਨਿਟ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਪ੍ਰਾਈਵੇਟ ਸੈਕਟਰ ਵਿੱਚ ਰੋਜ਼ਗਾਰ ਲਈ 2003 ਪਲੇਸਮੈਂਟ ਕੈਂਪ ਲਗਾ ਕੇ 1,21,335 ਉਮੀਦਵਾਰਾਂ ਦੀ ਸਹਾਇਤਾ ਕੀਤੀ ਗਈ ਹੈ। ਇਸ ਤੋਂ ਇਲਾਵਾ 32,383 ਉਮੀਦਵਾਰਾਂ ਨੂੰ ਹੁਨਰ ਸਿਖਲਾਈ ਦੇਣ ਤੋਂ ਇਲਾਵਾ 799 ਕੈਂਪ ਲਗਾ ਕੇ 80329 ਉਮੀਦਵਾਰਾਂ ਨੂੰ ਸਵੈ-ਰੋਜ਼ਗਾਰ ਲਈ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਨੇ ਅੱਗੇ ਦੱਸਿਆ ਕਿ ਅੰਮ੍ਰਿਤਸਰ, ਬਠਿੰਡਾ, ਜਲੰਧਰ, ਹੁਸ਼ਿਆਰਪੁਰ ਅਤੇ ਲੁਧਿਆਣਾ ਵਿਖੇ ਪੰਜ ਮਲਟੀ-ਸਕਿੱਲ ਡਿਵੈਲਪਮੈਂਟ ਸੈਂਟਰ ਨੌਜਵਾਨਾਂ ਨੂੰ ਵੱਖ-ਵੱਖ ਕੋਰਸਾਂ ਵਿੱਚ ਸਿਖਲਾਈ ਦੇ ਰਹੇ ਹਨ। ਡਾਇਰੈਕਟਰ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੇਜਰ ਜਨਰਲ ਜੇ.ਐਸ. ਸੰਧੂ, ਡਾਇਰੈਕਟਰ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੇਜਰ ਜਨਰਲ ਅਜੈ ਐਚ. ਚੌਹਾਨ, ਡਾਇਰੈਕਟਰ ਜਨਰਲ ਸੀ-ਪਾਈਟ ਮੇਜਰ ਜਨਰਲ ਰਾਮਬੀਰ ਸਿੰਘ ਮਾਨ ਨੇ ਸ੍ਰੀ ਅਮਨ ਅਰੋੜਾ ਨੂੰ ਇਨ੍ਹਾਂ ਸੰਸਥਾਵਾਂ ਦੇ ਕੰਮਕਾਜ ਬਾਰੇ ਵੀ ਜਾਣੂ ਕਰਵਾਇਆ। ਇਸ ਮੀਟਿੰਗ ਵਿੱਚ ਜੁਆਇੰਟ ਡਾਇਰੈਕਟਰ ਰੋਜ਼ਗਾਰ ਉਤਪਤੀ ਵਿਭਾਗ ਸ੍ਰੀਮਤੀ ਸੰਜੀਦਾ ਬੇਰੀ, ਜਨਰਲ ਮੈਨੇਜਰ ਪੰਜਾਬ ਹੁਨਰ ਵਿਕਾਸ ਮਿਸ਼ਨ, ਪੰਜਾਬ/ਪੀ.ਜੀ.ਆਰ.ਕੇ.ਏ.ਐਮ. ਸ੍ਰੀ ਸੁਰਿੰਦਰ ਮੋਹਨ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

News 27 March,2023
ਵਿਜੀਲੈਂਸ ਬਿਊਰੋ ਪੰਜਾਬ 24,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਪਟਵਾਰੀ ਕਾਬੂ

ਮਾਮਲੇ ਦੀ ਅਗਲੇਰੀ ਜਾਂਚ ਜਾਰੀ ਚੰਡੀਗੜ੍ਹ, 27 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਾਲ ਹਲਕਾ ਨਵਾਂਸ਼ਹਿਰ, ਜ਼ਿਲ੍ਹਾ ਐਸ.ਬੀ.ਐਸ. ਨਗਰ ਵਿਖੇ ਤਾਇਨਾਤ ਪਟਵਾਰੀ ਪ੍ਰੇਮ ਕੁਮਾਰ ਨੂੰ 24,000 ਰੁਪਏ ਰਿਸ਼ਵਤ ਹਾਸਲ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਉਕਤ ਮਾਲ ਕਰਮਚਾਰੀ ਵਿਰੁੱਧ ਇਹ ਮਾਮਲਾ ਦਰਜ ਕੀਤਾ ਗਿਆ ਹੈ। ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਅਮਰਜੀਤ ਸਿੰਘ ਵਾਸੀ ਕਰਨਾਣਾ, ਤਹਿਸੀਲ ਬੰਗਾ ਨੇ ਦੋਸ਼ ਲਗਾਇਆ ਹੈ ਕਿ ਉਕਤ ਪਟਵਾਰੀ ਨੇ ਉਸ ਦੇ ਪਿਤਾ ਅਤੇ ਉਸ ਦੇ ਚਾਚੇ ਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਕਿਸ਼ਤਾਂ 'ਚ 24,000 ਰੁਪਏ ਰਿਸ਼ਵਤ ਵਜੋਂ ਲਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਸਾਰੀ ਗੱਲਬਾਤ ਆਪਣੇ ਮੋਬਾਈਲ 'ਤੇ ਰਿਕਾਰਡ ਕਰ ਲਈ ਹੈ ਜਦੋਂ ਦੋਸ਼ੀ ਪਟਵਾਰੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਬੁਲਾਰੇ ਨੇ ਅੱਗੇ ਕਿਹਾ ਕਿ ਜਲੰਧਰ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਉਕਤ ਸ਼ਿਕਾਇਤ ਵਿੱਚ ਲਗਾਏ ਦੋਸ਼ਾਂ ਦੀ ਜਾਂਚ ਕੀਤੀ ਅਤੇ ਰਿਸ਼ਵਤ ਮੰਗਣ ਤੇ ਲੈਣ ਦੇ ਦੋਸ਼ੀ ਪਾਏ ਜਾਣ ਉਪਰੰਤ ਉਪਰੋਕਤ ਮਾਲ ਮਹਿਕਮੇ ਦੇ ਕਰਮਚਾਰੀ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਸਬੰਧੀ ਮੁਕੱਦਮਾ ਦਰਜ ਕੀਤਾ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

News 27 March,2023
ਮੁੱਖ ਮੰਤਰੀ ਨੇ 6 ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਯੂਥ ਐਵਾਰਡ ਨਾਲ ਸਨਮਾਨਿਆ

ਪਿਛਲੇ ਕਈ ਸਾਲਾਂ ਤੋਂ ਬੰਦ ਪਏ ਸ਼ਹੀਦ ਭਗਤ ਸਿੰਘ ਯੂਥ ਐਵਾਰਡ ਦੀ ਹੋਈ ਸ਼ੁਰੂਆਤ ਸਮਾਜ ਪ੍ਰਤੀ ਨੌਜਵਾਨਾਂ ਦੇ ਨਿਰਸਵਾਰਥ ਸੇਵਾ ਵਾਲੇ ਜਜ਼ਬੇ ਲਈ ਐਵਾਰਡ ਨੂੰ ਇਕ ਪਛਾਣ ਦੱਸਿਆ ‘ਖੇਡ ਮੈਦਾਨ, ਹਰ ਪਿੰਡ ਦੀ ਪਛਾਣ’ ਮੁਹਿੰਮ ਦਾ ਕੀਤਾ ਆਗਾਜ਼ ਹੁਸੈਨੀਵਾਲਾ (ਫ਼ਿਰੋਜ਼ਪੁਰ), 23 ਮਾਰਚ ਨੌਜਵਾਨਾਂ ਨੂੰ ਸਮਾਜ ਦੀ ਨਿਰਸਵਾਰਥ ਸੇਵਾ ਲਈ ਉਤਸ਼ਾਹਤ ਕਰਨ ਦੇ ਉਦੇਸ਼ ਨਾਲ ਇਕ ਮਿਸਾਲੀ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਛੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਯੂਥ ਐਵਾਰਡ ਪ੍ਰਦਾਨ ਕੀਤੇ। ਮੁੱਖ ਮੰਤਰੀ ਨੇ ਨਵਜੋਤ ਕੌਰ (ਬਰਨਾਲਾ), ਮਨੋਜ ਕੁਮਾਰ (ਮਾਨਸਾ), ਬੇਅੰਤ ਕੌਰ (ਬਠਿੰਡਾ), ਓਮਕਾਰ ਮੋਹਨ ਸਿੰਘ (ਰੂਪਨਗਰ), ਗੁਰਜੋਤ ਸਿੰਘ ਕਲੇਰ (ਮੋਹਾਲੀ) ਅਤੇ ਸੁਖਦੀਪ ਕੌਰ (ਬਠਿੰਡਾ) ਸਣੇ ਛੇ ਨੌਜਵਾਨਾਂ ਨੂੰ ਇਹ ਐਵਾਰਡ ਦਿੱਤਾ। ਇਨ੍ਹਾਂ ਨੌਜਵਾਨਾਂ ਦੀ ਸ਼ਲਾਘਾ ਕਰਦਿਆਂ ਭਗਵੰਤ ਮਾਨ ਨੇ ਉਮੀਦ ਜਤਾਈ ਕਿ ਇਹ ਨੌਜਵਾਨ ਸਮਾਜ ਦੀ ਭਲਾਈ ਲਈ ਅਗਾਂਹ ਵੀ ਉਸਾਰੂ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਐਵਾਰਡਾਂ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ਉਤੇ ਰੱਖਿਆ ਗਿਆ ਹੈ, ਜਿਨ੍ਹਾਂ ਦਾ ਦੇਸ਼ ਲਈ ਦਿੱਤਾ ਮਹਾਨ ਬਲੀਦਾਨ ਹਮੇਸ਼ਾ ਨੌਜਵਾਨਾਂ ਨੂੰ ਪ੍ਰੇਰਦਾ ਰਿਹਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਾਡੀ ਸਰਕਾਰ ਨੇ ਸ਼ਹੀਦ ਭਗਤ ਸਿੰਘ ਯੁਵਾ ਐਵਾਰਡ ਮੁੜ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ, ਜਿਹੜੇ ਅੱਜ ਨੌਜਵਾਨਾਂ ਨੂੰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਐਵਾਰਡ ਹਰ ਸਾਲ ਵੱਖ-ਵੱਖ ਖੇਤਰਾਂ ਵਿੱਚ ਲਾਮਿਸਾਲ ਯੋਗਦਾਨ ਪਾਉਣ ਵਾਲੇ ਨੌਜਵਾਨਾਂ ਨੂੰ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਇਹ ਐਵਾਰਡ ਸੱਤ ਸਾਲ ਪਹਿਲਾਂ ਬੰਦ ਕਰ ਦਿੱਤਾ ਗਿਆ ਸੀ ਪਰ ਹੁਣ ਸਰਕਾਰ ਨੇ ਇਸ ਨੂੰ ਮੁੜ ਸ਼ੁਰੂ ਕੀਤਾ ਹੈ ਮੁੱਖ ਮੰਤਰੀ ਨੇ ਦੁਹਰਾਇਆ ਕਿ ਸ਼ਹੀਦ ਭਗਤ ਸਿੰਘ ਨੇ ਛੋਟੀ ਉਮਰ ਵਿੱਚ ਹੀ ਕੌਮੀ ਸੁਤੰਤਰਤਾ ਸੰਗਰਾਮ ਵਿੱਚ ਸ਼ਾਮਲ ਹੋ ਕੇ ਦੇਸ਼ ਨੂੰ ਗੁਲਾਮੀ ਦੀਆਂ ਜੰਜ਼ੀਰਾਂ ਵਿੱਚੋਂ ਆਜ਼ਾਦ ਕਰਵਾਉਣ ਲਈ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਦੇਸ਼ ਦੀ ਬਿਨਾਂ ਸਵਾਰਥ ਸੇਵਾ ਕਰਨ ਲਈ ਸ਼ਹੀਦ-ਏ-ਆਜ਼ਮ ਹਮੇਸ਼ਾ ਨੌਜਵਾਨਾਂ ਵਾਸਤੇ ਪ੍ਰੇਰਨਾ ਦਾ ਸਰੋਤ ਰਹਿਣਗੇ। ਭਗਵੰਤ ਮਾਨ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਮੁਲਕ ਨੂੰ ਪ੍ਰਗਤੀਸ਼ੀਲ ਤੇ ਖ਼ੁਸ਼ਹਾਲੀ ਵੱਲ ਲੈ ਕੇ ਜਾਣ ਲਈ ਸ਼ਹੀਦ ਭਗਤ ਸਿੰਘ ਦੇ ਨਕਸ਼ੇ-ਕਦਮ ਉਤੇ ਚੱਲਣ। ਮੁੱਖ ਮੰਤਰੀ ਨੇ ਹਰੇਕ ਪਿੰਡ ਵਿੱਚ ਸਟੇਡੀਅਮ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਦਮ ਵਾਲੀ ਨਵੀਂ ਤੇ ਨਿਵੇਕਲੀ ਸਕੀਮ ‘ਖੇਡ ਮੈਦਾਨ, ਹਰ ਪਿੰਡ ਦੀ ਪਛਾਣ’ ਦੀ ਵੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਨੌਜਵਾਨਾਂ ਦੀ ਅਥਾਹ ਤਾਕਤ ਨੂੰ ਉਸਾਰੂ ਪਾਸੇ ਲਾਉਣ ਵਿੱਚ ਮਦਦ ਮਿਲੇਗੀ। ਭਗਵੰਤ ਮਾਨ ਨੇ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਨੌਜਵਾਨਾਂ ਦਾ ਸਮੁੱਚਾ ਵਿਕਾਸ ਯਕੀਨੀ ਬਣਾਉਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਵੀ ਦੁਹਰਾਈ। ਇਸ ਸਮੇਂ ਮੁੱਖ ਮੰਤਰੀ ਨਾਲ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਹੋਰ ਹਾਜ਼ਰ ਸਨ।

News 24 March,2023
ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਉਤੇ ਮੈਲੀ ਅੱਖ ਰੱਖਣ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ

ਪੰਜਾਬ ਸੁਰੱਖਿਅਤ ਹੱਥਾਂ ਵਿੱਚ ਹੈ, ਸੂਬੇ ਵਿੱਚ ਅਮਨ ਤੇ ਭਾਈਚਾਰੇ ਨਾਲ ਖਿਲਵਾੜ ਕਰਨ ਦੀਆਂ ਸਾਜ਼ਿਸ਼ਾਂ ਘੜਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ: ਮੁੱਖ ਮੰਤਰੀ ਸੂਬਾ ਸਰਕਾਰ ਰੋਜ਼ਗਾਰ, ਸਿੱਖਿਆ ਅਤੇ ਸਿਹਤ ਨੂੰ ਤਰਜੀਹ ਦੇ ਰਹੀ ਹੈ ਜਦਕਿ ਕੁਝ ਦੇਸ਼ ਵਿਰੋਧੀ ਅਨਸਰ ਨੌਜਵਾਨਾਂ ਨੂੰ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਕਰਨ ਲਈ ਉਕਸਾ ਰਹੇ ਨੇ -ਫਿਰਕੂ ਸਦਭਾਵਨਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਮਜ਼ਬੂਤ ਕਰਨ ਲਈ ਪੰਜਾਬੀਆਂ ਦਾ ਕੀਤਾ ਧੰਨਵਾਦ ਚੰਡੀਗੜ੍ਹ, 21 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸੁਰੱਖਿਅਤ ਅਤੇ ਮਜ਼ਬੂਤ ਹੱਥਾਂ ਵਿੱਚ ਹੈ ਅਤੇ ਸੂਬੇ ਦੀ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀਆਂ ਸਾਜ਼ਿਸ਼ਾਂ ਰਚਣ ਵਾਲਿਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਦੇਸ਼ ਵਾਸੀਆਂ ਖਾਸ ਕਰਕੇ ਪੰਜਾਬੀਆਂ ਦੇ ਨਾਮ ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸ਼ਾਂਤੀ ਅਤੇ ਤਰੱਕੀ ਦਾ ਪ੍ਰਤੀਕ ਹੈ ਕਿਉਂਕਿ ਇਸ ਪਵਿੱਤਰ ਧਰਤੀ ਤੋਂ ਮਹਾਨ ਸਿੱਖ ਗੁਰੂਆਂ ਨੇ ਸਰਬ ਸਾਂਝੀਵਾਲਤਾ ਅਤੇ ਹਰ ਵਰਗ ਦੀ ਭਲਾਈ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਤੋਂ ਲੈ ਕੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਅਤੇ ਫਿਰ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਤੱਕ ਪੰਜਾਬੀਆਂ ਨੇ ਸੰਕਟ ਸਮੇਂ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਕਿਸੇ ਵੀ ਮੁਸੀਬਤ ਵਿੱਚ ਮਦਦ ਦਾ ਹੱਥ ਵਧਾਉਣ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਧਰਤੀ ਨੇ ਦੁਨੀਆ ਨੂੰ ਪਿਆਰ ਅਤੇ ਸ਼ਾਂਤੀ ਦਾ ਰਾਹ ਦਿਖਾਇਆ ਹੈ। ਮੁੱਖ ਮੰਤਰੀ ਨੇ ਸਪੱਸ਼ਟ ਤੌਰ `ਤੇ ਕਿਹਾ ਕਿ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ `ਤੇ ਕਿਸੇ ਨੂੰ ਵੀ ਮੈਲੀ ਅੱਖ ਰੱਖਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਇਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੁਝ ਦੇਸ਼ ਵਿਰੋਧੀ ਅਨਸਰ ਵਿਦੇਸ਼ੀ ਤਾਕਤਾਂ ਨਾਲ ਮਿਲ ਕੇ ਸੂਬੇ ਵਿੱਚ ਨਫ਼ਰਤ ਦੀ ਭਾਵਨਾ ਭੜਕਾਉਣ ਦੀ ਫਿਰਾਕ ਵਿੱਚ ਹਨ। ਭਗਵੰਤ ਮਾਨ ਨੇ ਕਿਹਾ ਕਿ ਅਜਿਹੇ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ ਅਤੇ ਉਨ੍ਹਾਂ ਨੂੰ ਸਲਾਖਾਂ ਪਿੱਛੇ ਡੱਕ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਤਿਹਾਸ ਇਸ ਗੱਲ ਤੋਂ ਜਾਣੂ ਹੈ ਕਿ ਜਿਸ ਕਿਸੇ ਨੇ ਵੀ ਸੂਬੇ ਦੇ ਬੁਨਿਆਦੀ ਸਮਾਜਿਕ ਤਾਣੇ-ਬਾਣੇ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਹੈ, ਉਸ ਨੂੰ ਪੰਜਾਬੀਆਂ ਵੱਲੋਂ ਮੂੰਹ ਤੋੜਵਾਂ ਜਵਾਬ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਇੱਕ ਪਾਸੇ ਸੂਬਾ ਸਰਕਾਰ ਲੋਕਾਂ ਨੂੰ ਰੋਜ਼ਗਾਰ, ਸਿੱਖਿਆ, ਲੈਪਟਾਪ, ਕਿਤਾਬਾਂ, ਸਿਹਤ ਸੰਭਾਲ, ਬੁਨਿਆਦੀ ਢਾਂਚਾ ਅਤੇ ਹੋਰ ਸਹੂਲਤਾਂ ਦੇਣ ਨੂੰ ਤਰਜੀਹ ਦੇ ਰਹੀ ਹੈ ਅਤੇ ਦੂਜੇ ਪਾਸੇ ਅਜਿਹੇ ਪੰਜਾਬ ਵਿਰੋਧੀ ਅਨਸਰ ਨੌਜਵਾਨਾਂ ਨੂੰ ਦੇਸ਼ ਖ਼ਿਲਾਫ਼ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਉਲਝਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੀ ਇਹ ਦੇਸ਼ ਭਗਤ ਅਤੇ ਧਰਮ ਨਿਰਪੱਖ ਸਰਕਾਰ ਅਜਿਹੀਆਂ ਸਾਰੀਆਂ ਦੇਸ਼ ਵਿਰੋਧੀ ਕਾਰਵਾਈਆਂ ਪ੍ਰਤੀ ਮੂਕ ਦਰਸ਼ਕ ਨਹੀਂ ਬਣ ਸਕਦੀ, ਜਿਸ ਕਾਰਨ ਇਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ ਹੈ। ਮੁੱਖ ਮੰਤਰੀ ਨੇ ਪੰਜਾਬ ਵਿੱਚ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਸੂਬਾ ਸਰਕਾਰ ਦੀ ਕਾਰਵਾਈ ਦਾ ਸਮਰਥਨ ਕਰਨ ਵਾਸਤੇ ਸੂਬੇ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਪ੍ਰਣ ਕੀਤਾ ਕਿ ਸੂਬੇ ਦੀ ਤਰੱਕੀ ਵਿੱਚ ਅੜਿੱਕਾ ਡਾਹੁਣ ਅਤੇ ਇਸ ਦੀ ਸਖ਼ਤ ਘਾਲਣਾ ਨਾਲ ਹਾਸਲ ਕੀਤੀ ਸ਼ਾਂਤੀ ਨੂੰ ਭੰਗ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਭਾਵੇਂ ਕੁਝ ਟਕਸਾਲੀ ਤਾਕਤਾਂ ਸੂਬੇ ਦੀ ਸ਼ਾਂਤੀ ਅਤੇ ਤਰੱਕੀ ਨੂੰ ਲੀਹੋਂ ਲਾਹੁਣ ਦੀਆਂ ਲਗਾਤਾਰ ਕੋਸ਼ਿਸ਼ਾਂ ਕਰ ਰਹੀਆਂ ਹਨ ਪਰ ਉਨ੍ਹਾਂ ਦੇ ਨਾਪਾਕ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਖ਼ੂਨ ਦਾ ਹਰ ਕਤਰਾ ਸੂਬੇ ਦੀ ਤਰੱਕੀ, ਖ਼ੁਸ਼ਹਾਲੀ ਅਤੇ ਸ਼ਾਂਤੀ ਲਈ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਧਰਮ ਨਿਰਪੱਖਤਾ, ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਦੇਸ਼ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸੁਰੱਖਿਅਤ ਹੱਥਾਂ ਵਿੱਚ ਹੈ ਅਤੇ ਇਸ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

News 21 March,2023
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ ! 18 IPS ਤੇ PPS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ : ਪੰਜਾਬ ਪੁਲਿਸ 'ਚ ਮੰਗਲਵਾਰ ਨੂੰ ਵੱਡੇ ਪੱਧਰ 'ਤੇ ਤਬਾਦਲੇ ਕੀਤੇ ਗਏ ਹਨ। 18 IPS ਤੇ PPS ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

News 21 March,2023
ਪੰਜਾਬ ਵਿੱਚ ਅਧਿਆਪਕਾਂ ਦੀਆਂ ਆਨਲਾਈਨ ਬਦਲੀਆਂ ਦੀ ਨੀਤੀ ਲਾਗੂ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਧਿਆਪਕਾਂ ਦੀ ਨਵੀਂ ਬਦਲੀਆਂ ਦੀ ਨੀਤੀ ਦਾ ਬਟਨ ਦਬਾਅ ਕੇ ਹੁਕਮ ਜਾਰੀ ਕਰ ਦਿੱਤੇ ਹਨ। ਆਨਲਾਈਨ ਨੀਤੀ ਤਹਿਤ ਅੱਜ 4551 ਅਧਿਆਪਕਾਂ ਦੀਆਂ ਬਦਲੀਆਂ ਹੋ ਗਈਆਂ ਹਨ। ਇਸ ਨੀਤੀ ਦਾ ਉਦੇਸ਼ ਬਦਲੀਆਂ ’ਚ ਪਾਰਦਰਸ਼ਤਾ ਯਕੀਨੀ ਬਣਾਉਣਾ ਅਤੇ ਭਿਸ਼ਟਾਚਾਰ ਨੂੰ ਠੱਲ੍ਹ ਪਾਉਣਾ ਹੈ। ਕਾਫੀ ਉਤਰਾਅ-ਚੜ੍ਹਾਅ ਬਾਅਦ ਆਨਲਾਈਨ ਬਦਲੀਆਂ ਦੀ ਨੀਤੀ ਸਿਰੇ ਚੜ੍ਹੀ ਹੈ ਪਰ ਇਸ ਦੇ ਬਾਵਜੂਦ ਕਾਂਗਰਸ ਦੇ ਵਿਧਾਇਕਾਂ ਦਾ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ‘ਤੇ ਆਪਣੇ ਚਹੇਤਿਆਂ ਦੀਆਂ ਬਦਲੀਆਂ ਕਰਵਾਉਣ ਲਈ ਦਬਾਅ ਰਹੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨੀਤੀ ਨੂੰ ਹੋਰਨਾਂ ਵਿਭਾਗਾਂ ਵਿੱਚ ਲਾਗੂ ਕਰਨ ਦੀ ਵੀ ਯੋਜਨਾ ਹੈ। ਸਕੂਲ ਸਿੱਖਿਆ ਵਿਭਾਗ ਨੂੰ 11063 ਅਰਜ਼ੀਆਂ ਪ੍ਰਾਪਤ ਹੋਈਆਂ ਸਨ ਇਨ੍ਹਾਂ ਵਿਚੋਂ 4551 ਦੀਆਂ ਬਦਲੀਆਂ ਦੇ ਹੁਕਮ ਜਾਰੀ ਕਰ ਦਿੱਤੇ ਹਨ ਜਦਕਿ ਪਹਿਲੇ ਗੇੜ ਦੌਰਾਨ 6506 ਅਰਜ਼ੀਆਂ ’ਤੇ ਕਾਰਵਾਈ ਨਹੀਂ ਕੀਤੀ ਗਈ।

News 21 March,2023
ਅਮਨ ਅਰੋੜਾ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵਿੱਚ 14 ਐਸ.ਡੀ.ਓਜ਼. ਅਤੇ ਤਿੰਨ ਜੇ.ਈਜ਼. ਨੂੰ ਨਿਯੁਕਤੀ ਪੱਤਰ ਸੌਂਪੇ

ਇੱਕ ਸਾਲ ਵਿੱਚ 26,797 ਨੌਕਰੀਆਂ ਕੀਤੀਆਂ ਦਿੱਤੀਆਂ: ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਚੰਡੀਗੜ੍ਹ, 13 ਮਾਰਚ: ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਮੋਹਾਲੀ ਕਲੱਬ, ਐਸ.ਏ.ਐਸ. ਨਗਰ ਵਿਖੇ 14 ਐਸ.ਡੀ.ਓਜ਼. ਅਤੇ 3 ਜੇ.ਈਜ਼. ਨੂੰ ਨਿਯੁਕਤੀ ਪੱਤਰ ਸੌਂਪੇ। ਵਿਭਾਗ ਵਿੱਚ ਆਏ ਅਧਿਕਾਰੀਆਂ ਦਾ ਸਵਾਗਤ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਉਨ੍ਹਾਂ ਨੂੰ ਪੂਰੀ ਇਮਾਨਦਾਰੀ ਅਤੇ ਸੁਹਿਰਦਤਾ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਉਨ੍ਹਾਂ ਨੂੰ ਵੀ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਦੇ ਸਮੇਂ ਇਸ ਏਜੰਡੇ ਨੂੰ ਅਪਨਾਉਣਾ ਚਾਹੀਦਾ ਹੈ। ਉਨ੍ਹਾਂ ਸਾਰੇ ਨਵ-ਨਿਯੁਕਤ ਅਧਿਕਾਰੀਆਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਮੁੱਖ ਮੰਤਰੀ ਸ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੱਤਾ ਸੰਭਾਲਣ ਦੇ ਮਹਿਜ਼ ਇੱਕ ਸਾਲ ਦੇ ਅੰਦਰ ਹੀ 26,797 ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ। ਇਸ ਮੌਕੇ ਪ੍ਰਮੁੱਖ ਸਕੱਤਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਸ੍ਰੀ ਅਜੋਏ ਕੁਮਾਰ ਸਿਨਹਾ, ਪੁੱਡਾ ਦੇ ਮੁੱਖ ਪ੍ਰਸ਼ਾਸਕ ਸ੍ਰੀਮਤੀ ਅਪਨੀਤ ਰਿਆਤ, ਗਮਾਡਾ ਦੇ ਮੁੱਖ ਪ੍ਰਸ਼ਾਸਕ ਸ੍ਰੀ ਅਮਨਦੀਪ ਬਾਂਸਲ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

News 13 March,2023
ਪੰਜਾਬ ਦੇ 16 ਆਈ.ਏ.ਐਸ ਅਤੇ 3 ਪੀ.ਸੀ.ਐਸ ਅਫ਼ਸਰ ਬਦਲੇ

ਪੰਜਾਬ ਦੇ 16 ਆਈ.ਏ.ਐਸ ਅਤੇ 3 ਪੀ.ਸੀ.ਐਸ ਅਫ਼ਸਰ ਬਦਲੇ ਚੰਡੀਗੜ੍ਹ, 13 ਮਾਰਚ 2023- ਪੰਜਾਬ ਸਰਕਾਰ ਦੇ ਵਲੋਂ 16 ਆਈਏਐਸ ਅਤੇ 3 ਪੀਸੀਐਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ।

News 13 March,2023
ਪੰਜਾਬ ਸਰਕਾਰ ਨੇ 100 ਫੀਸਦੀ ਪੇਂਡੂ ਘਰਾਂ ਨੂੰ ਪੀਣ ਵਾਲੇ ਪਾਣੀ ਦੀ ਪਾਈਪਾਂ ਰਾਹੀਂ ਸਪਲਾਈ ਕਰਵਾਈ ਮੁਹੱਈਆ: ਜਿੰਪਾ

ਜਿੰਪਾ ਨੇ ਕੌਮੀ ਪੱਧਰ ‘ਤੇ ਪੰਜਾਬ ਨੂੰ ਮਾਣ ਦਿਵਾਉਣ ਲਈ ਅਧਿਕਾਰੀਆਂ, ਕਰਮਚਾਰੀਆਂ ਤੇ ਲੋਕਾਂ ਨੂੰ ਦਿੱਤੀ ਵਧਾਈ ਚੰਡੀਗੜ੍ਹ, 26 ਫਰਵਰੀ : ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ 34.26 ਲੱਖ ਪੇਂਡੂ ਘਰਾਂ ਨੂੰ ਪੀਣ ਵਾਲੇ ਪਾਣੀ ਦੀ ਟੂਟੀ/ਪਾਈਪਾਂ ਰਾਹੀਂ ਸਪਲਾਈ ਦੇਣ ਦਾ ਟੀਚਾ ਹਾਸਲ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੇ ਪਹਿਲੇ ਸਾਲ ਦੀਆਂ ਅਜਿਹੀਆਂ ਹੋਰ ਬਹੁਤ ਸਾਰੀਆਂ ਪ੍ਰਾਪਤੀਆਂ ਨੂੰ ਅਗਲੇ 4 ਸਾਲਾਂ ਵਿਚ ਹੋਰ ਬੁਲੰਦੀਆਂ ‘ਤੇ ਲਿਜਾਇਆ ਜਾਵੇਗਾ। ਪੰਜਾਬ ਪੂਰੇ ਦੇਸ਼ ਵਿਚੋਂ ਇਹ ਪ੍ਰਾਪਤੀ ਹਾਸਲ ਕਰਨ ਵਾਲਾ ਪੰਜਵਾਂ ਸੂਬਾ ਬਣ ਗਿਆ ਹੈ। ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਆਪਣਾ ਅਹੁਦਾ ਸੰਭਾਲਦੇ ਸਾਰ ਹੀ ਪਿੰਡਾਂ ਤੋਂ ਸਰਕਾਰ ਚੱਲਣ ਦਾ ਜੋ ਅਹਿਦ ਲਿਆ ਸੀ ਉਸ ‘ਤੇ ਖਰਾ ਉਤਰਦਿਆਂ ਪਿੰਡ ਵਾਸੀਆਂ ਨੂੰ ਸਹੂਲਤਾਂ ਦੇਣ ਦੀ ਸ਼ੁਰੂਆਤ ਉਨ੍ਹਾਂ ਦੇ ਘਰਾਂ ਤੋਂ ਹੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜ਼ਿੰਦਗੀ ਜਿਊਣ ਲਈ ਸਭ ਤੋਂ ਅਹਿਮ ਸਾਫ ਪਾਣੀ ਦੀ ਸਹੂਲਤ ਦੇਣ ਵਿਚ ਪੰਜਾਬ ਸਰਕਾਰ ਨੇ ਕੌਮੀ ਪੱਧਰ ‘ਤੇ ਨਾਮਣਾ ਘੱਟ ਕੇ ਸਿੱਧ ਕਰ ਦਿੱਤਾ ਹੈ ਕਿ ਸਿਰਫ 11 ਮਹੀਨਿਆਂ ਦੀਆਂ ਪ੍ਰਾਪਤੀਆਂ ਨੂੰ ਅਗਲੇ 4 ਸਾਲਾਂ ਵਿਚ ਹੋਰ ਅੱਗੇ ਲੈ ਕੇ ਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਨਾਲ ਲੈਸ ਕਰਨ ਲਈ ਪੂਰੇ ਸਾਰਥਕ ਯਤਨ ਕੀਤੇ ਜਾਣਗੇ। ਕਾਬਿਲੇਗੌਰ ਹੈ ਕਿ ਪੇਂਡੂ ਘਰਾਂ ਨੂੰ ਪੀਣ ਵਾਲੇ ਪਾਣੀ ਦੀ ਪਾਈਪਾਂ ਰਾਹੀਂ ਸਪਲਾਈ ਦੇਣ ਦਾ ਟੀਚਾ ਪੰਜਾਬ ਸਰਕਾਰ ਨੇ ਪਹਿਲਾਂ ਹੀ ਪੂਰਾ ਕਰ ਲਿਆ ਹੈ ਜਦਕਿ ਕੌਮੀ ਟੀਚਾ ਸਾਲ 2024 ਤੱਕ ਪੂਰਾ ਕਰਨ ਦਾ ਹੈ। ਪੰਜਾਬ ਦੀ ਇਸ ਪ੍ਰਾਪਤੀ ਲਈ ਜਿੰਪਾ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਸਾਰੇ ਅਧਿਕਾਰੀਆਂ, ਕਰਮਚਾਰੀਆਂ ਤੇ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਹੈ ਅਤੇ ਹੋਰ ਜ਼ਿਆਦਾ ਲਗਨ ਤੇ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਹੈ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ ਅਤੇ ਵਿਭਾਗ ਮੁਖੀ ਮੁਹੰਮਦ ਇਸ਼ਫਾਕ ਨੇ ਕਿਹਾ ਕਿ ਸੂਬੇ ਦੇ ਪਿੰਡ ਵਾਸੀਆਂ ਨੂੰ ਸਾਫ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਅਤੇ ਸੈਨੀਟੇਸ਼ਨ ਸੁਵਿਧਾਵਾਂ ਦੇਣ ਲਈ ਵਿਭਾਗ ਦਾ ਹਰ ਅਧਿਕਾਰੀ ਤੇ ਕਰਮਚਾਰੀ ਦਿਨ-ਰਾਤ ਸਖਤ ਮਿਹਨਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੀ ਇਸ ਮਾਣਮੱਤੀ ਪ੍ਰਾਪਤੀ ਤੋਂ ਬਾਅਦ ਹਰ ਕੋਈ ਹੋਰ ਲਗਨ ਤੇ ਸਮਰਪਣ ਨਾਲ ਕੰਮ ਕਰੇਗਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਸਵੱਛ ਸਰਵੇਖਣ ਗ੍ਰਾਮੀਣ 2022 ਵਿਚ ਉੱਤਰੀ ਜ਼ੋਨ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਇਸ ਇਨਾਮ ਤਹਿਤ ਭਾਰਤ ਸਰਕਾਰ ਨੇ ਸੂਬੇ ਨੂੰ 1 ਕਰੋੜ ਰੁਪਏ ਦੀ ਰਾਸ਼ੀ ਨਾਲ ਸਨਮਾਨਤ ਕੀਤਾ ਸੀ। ਇਸ ਸਰਵੇਖਣ ਵਿਚ ਇਸ ਤੋਂ ਇਲਾਵਾ ਵੀ ਪੰਜਾਬ ਨੇ 3 ਹੋਰ ਐਵਾਰਡ ਹਾਸਲ ਕੀਤੇ ਸਨ ਜਿਨ੍ਹਾਂ ਵਿਚ ਬਾਇਓਗ੍ਰੇਡੇਬਲ ਕੂੜਾ ਪ੍ਰਬੰਧਨ ਤਹਿਤ ਬਣਾਈ ਵਾਲ ਪੇਂਟਿੰਗ ਲਈ ਪਹਿਲਾ ਇਨਾਮ ਜਦਕਿ ਪਲਾਸਟਿਕ ਕੂੜੇ ਅਤੇ ਗੰਦੇ ਪਾਣੀ ਦੇ ਪ੍ਰਬੰਧਨ ਲਈ ਤੀਜਾ ਸਥਾਨ ਹਾਸਲ ਕੀਤਾ।

News 26 February,2023
ਪੰਜਾਬ ਅਮੀਰ ਸੱਭਿਆਚਾਰਕ ਵਿਰਸੇ ਦਾ ਪ੍ਰਤੀਕ: ਚੇਤਨ ਸਿੰਘ ਜੌੜਾ ਮਾਜਰਾ

ਗਿੱਧਾ-ਭੰਗੜਾ ਅਤੇ ਹੋਰ ਕਲਾਵਾਂ ਪੰਜਾਬ ਦੇ ਸੱਭਿਆਚਾਰ ਦੀ ਅਹਿਮ ਪੂੰਜੀ: ਚੇਤਨ ਸਿੰਘ ਜੌੜਾਮਾਜਰਾ ਚੰਡੀਗੜ੍ਹ: 26 ਫਰਵਰੀ - - ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਹਰ ਪੱਖੋਂ ਖੁਸ਼ਹਾਲ ਸੂਬਾ ਬਣਾਉਣ ਅਤੇ ਇਸ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਵਚਨਬੱਧ ਹਨ ਇਸ ਲਈ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਵੀ ਸੁਰੱਖਿਅਤ ਅਤੇ ਪ੍ਰਫੁੱਲਤ ਕਰਨ ਦੀ ਲੋੜ ਹੈ। ਇਹ ਵਿਚਾਰ ਅੱਜ ਇਥੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਨੇ ਪੰਜਾਬ ਕਲਾ ਭਵਨ, ਸੈਕਟਰ-16, ਚੰਡੀਗੜ੍ਹ ਵਿਖੇ ਇੱਕ ਸੱਭਿਆਚਾਰਕ ਪ੍ਰੋਗਰਾਮ ਦੌਰਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਪ੍ਰਗਟਾਏ। ਪੰਜਾਬ ਸਕੱਤਰੇਤ ਕਲਚਰਲ ਸੋਸਾਇਟੀ (ਰਜਿ.) ਵੱਲੋਂ ਨਾਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਦੇ ਸਹਿਯੋਗ ਨਾਲ ‘ਬੋਲ ਪੰਜਾਬ ਦੇ-2023’ ਸਮਾਗਮ ਕਰਵਾਇਆ ਗਿਆ ਜੋ ਸ੍ਰੀ ਜਗਦੀਸ਼ ਸਿੰਘ ਜੱਗੀ, ਭੰਗ, ਸਟੇਜ ਅਤੇ ਫਿਲਮ ਕਲਾਕਾਰ ਦੀ ਯਾਦ ਨੂੰ ਸਮਰਪਿਤ ਕੀਤਾ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਡਾ. ਅਮਰਪਾਲ ਸਿੰਘ ਆਈ.ਏ.ਐਸ. ਨੇ ਕੀਤੀ ਜਦਕਿ ਸਲਿੰਦਰ ਕੌਰ ਡਾਇਰੈਕਟਰ ਬਾਗਬਾਨੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਪੰਜਾਬ ਸਕੱਤਰੇਤ ਦੇ ਮੁਲਾਜ਼ਮਾਂ ਵੱਲੋਂ ਮਲਵਈ ਗਿੱਧਾ ਪੇਸ਼ ਕੀਤਾ ਗਿਆ। ਇਸ ਮਲਵਈ ਗਿੱਧੇ ਵਿੱਚ ਜਸਪ੍ਰੀਤ ਰੰਧਾਵਾ, ਕੁਲਵੰਤ ਸਿੰਘ, ਰਵਿੰਦਰ ਸਿੰਘ, ਸਰਬਜੀਤ ਸਿੰਘ ਤੇ ਹੋਰਨਾਂ ਨੇ ਖੂਬ ਰੰਗ ਬੰਨ੍ਹਿਆ। ਰੁਪਿੰਦਰ ਪਾਲ ਰੂਪੀ ਦੁਆਰਾ ਲਿਖਿਆ ਅਤੇ ਨਿਰਦੇਸ਼ਿਤ ਕੀਤਾ ਗਿਆ ਇੱਕ ਲਘੂ ਨਾਟਕ "ਫ਼ਾਈਲ ਦੀ ਕਸਮ" ਪੇਸ਼ ਕੀਤਾ ਗਿਆ ਜੋ ਇੱਕ ਅਫ਼ਸਰ ਅਤੇ ਮੁਲਾਜ਼ਮਾਂ ਦਰਮਿਆਨ ਰਿਸ਼ਤੇ ਨੂੰ ਦਰਸਾਉਂਦਾ ਹੈ। ਇਸ ਲਘੂ ਨਾਟਕ ਵਿੱਚ ਰੁਪਿੰਦਰ ਪਾਲ ਰੂਪੀ, ਕਮਲ ਸ਼ਰਮਾ, ਸੁਖਜੀਤ ਕੋਰ ਸੁੱਖੀ, ਦਵਿੰਦਰ ਜੁਗਨੀ, ਸਰਬਜੀਤ ਸਿੰਘ, ਗੁਰਿੰਦਰ ਸਿੰਘ, ਸਰਿਤਾ ਸ਼ਰਮਾ, ਅਮਨਦੀਪ ਕੌਰ ਅਤੇ ਜਗਦੀਪ ਸਿੰਘ ਨੇ ਆਪਣੀ ਹਾਸਰਸ ਪੇਸ਼ਕਾਰੀ ਨਾਲ ਵਾਹ ਵਾਹ ਖੱਟੀ। ਇਸ ਦੇ ਨਾਲ ਹੀ ਸੰਦੀਪ ਕੰਬੋਜ, ਲਖਵਿੰਦਰ ਲੱਖੀ, ਕੰਚਨ ਭੱਲਾ, ਗਗਨਦੀਪ ਸਿੰਘ, ਨਵਦੀਪ ਸਿੰਘ, ਸਰਿਤਾ ਸ਼ਰਮਾ ਨੇ ਆਪਣੀ ਗਾਇਕੀ ਨਾਲ ਸਰੋਤਿਆਂ ਦਾ ਮਨ ਮੋਹ ਲਿਆ। ਪ੍ਰੋਗਰਾਮ ਦੇ ਅੰਤ ਵਿੱਚ ਪਦਮ ਭੂਸ਼ਨ ਗੁਰਮੀਤ ਬਾਵਾ ਦੀ ਧੀ ਗਲੋਰੀ ਬਾਵਾ ਨੇ ਰੰਗ ਬੰਨ੍ਹਿਆ। ਉਹਨਾਂ ਨੇ ਮਿਰਜ਼ਾ, ਜੁਗਨੀ ਅਤੇ ਹੋਰ ਬਹੁਤ ਸਾਰੇ ਲੋਕ ਗੀਤ ਗਾ ਕੇ ਪ੍ਰੋਗਰਾਮ ਨੂੰ ਸਿਖਰ 'ਤੇ ਪਹੁੰਚਾਇਆ। ਇਸ ਉਪਰੰਤ ਸੁਸਾਇਟੀ ਦੇ ਪ੍ਰਧਾਨ ਰੁਪਿੰਦਰ ਪਾਲ ਰੂਪੀ ਅਤੇ ਸਾਬਕਾ ਪ੍ਰਧਾਨ ਦਲਜੀਤ ਸਿੰਘ ਅਤੇ ਦਵਿੰਦਰ ਸਿੰਘ ਜੁਗਨੀ ਤੇ ਬਲਬੀਰ ਸਿੰਘ ਨੇ ਹਾਜ਼ਰੀਨ ਅਤੇ ਮਹਿਮਾਨਾਂ ਦਾ ਇਸ ਸਮਾਗਮ ਵਿੱਚ ਪਹੁੰਚਣ ਲਈ ਧੰਨਵਾਦ ਕੀਤਾ।

News 26 February,2023
ਧਰਤੀ ਹੇਠਲੇ ਪਾਣੀ ਨੂੰ ਕੱਢਣ ਲਈ ਇਜਾਜ਼ਤ ਲਾਜ਼ਮੀ, ਖੇਤੀਬਾੜੀ ਅਤੇ ਘਰੇਲੂ ਪੀਣ ਵਾਲੇ ਪਾਣੀ ਲਿਆ ਜਾਵੇਗਾ

ਲੋਰੇਮ ਇਪਸਮ ਪ੍ਰਿੰਟਿੰਗ ਅਤੇ ਟਾਈਪਸੈਟਿੰਗ ਉਦਯੋਗ ਦਾ ਸਿਰਫ਼ ਡਮੀ ਟੈਕਸਟ ਹੈ। Lorem Ipsum 1500 ਦੇ ਦਹਾਕੇ ਤੋਂ ਹੀ ਉਦਯੋਗ ਦਾ ਮਿਆਰੀ ਡਮੀ ਟੈਕਸਟ ਰਿਹਾ ਹੈ, ਜਦੋਂ ਇੱਕ ਅਣਜਾਣ ਪ੍ਰਿੰਟਰ ਨੇ ਕਿਸਮ ਦੀ ਇੱਕ ਗਲੀ ਲੈ ਲਈ ਅਤੇ ਇੱਕ ਕਿਸਮ ਦੇ ਨਮੂਨੇ ਦੀ ਕਿਤਾਬ ਬਣਾਉਣ ਲਈ ਇਸਨੂੰ ਰਗੜਿਆ। ਇਹ ਨਾ ਸਿਰਫ਼ ਪੰਜ ਸਦੀਆਂ ਤੋਂ ਬਚਿਆ ਹੈ, ਸਗੋਂ ਇਲੈਕਟ੍ਰਾਨਿਕ ਟਾਈਪਸੈਟਿੰਗ ਵਿੱਚ ਵੀ ਛਾਲ ਮਾਰੀ ਗਈ ਹੈ, ਜੋ ਜ਼ਰੂਰੀਨ

News 10 February,2023
ਪੰਜਾਬ ਐਸ ਐਸ ਬੋਰਡ ਨੇ ਕੱਢੀਆ੍ਹੋ ਵੇਰਵਾ

ਲੋਰੇਮ ਇਪਸਮ ਪ੍ਰਿੰਟਿੰਗ ਅਤੇ ਟਾਈਪਸੈਟਿੰਗ ਉਦਯੋਗ ਦਾ ਸਿਰਫ਼ ਡਮੀ ਟੈਕਸਟ ਹੈ। Lorem Ipsum 1500 ਦੇ ਦਹਾਕੇ ਤੋਂ ਹੀ ਉਦਯੋਗ ਦਾ ਮਿਆਰੀ ਡਮੀ ਟੈਕਸਟ ਰਿਹਾ ਹੈ, ਜਦੋਂ ਇੱਕ ਅਣਜਾਣ ਪ੍ਰਿੰਟਰ ਨੇ ਕਿਸਮ ਦੀ ਇੱਕ ਗਲੀ ਲੈ ਲਈ ਅਤੇ ਇੱਕ ਕਿਸਮ ਦੇ ਨਮੂਨੇ ਦੀ ਕਿਤਾਬ ਬਣਾਉਣ ਲਈ ਇਸਨੂੰ ਰਗੜਿਆ। ਇਹ ਨਾ ਸਿਰਫ਼ ਪੰਜ ਸਦੀਆਂ ਤੋਂ ਬਚਿਆ ਹੈ, ਸਗੋਂ ਇਲੈਕਟ੍ਰਾਨਿਕ ਟਾਈਪਸੈਟਿੰਗ ਵਿੱਚ ਵੀ ਛਾਲ ਮਾਰੀ ਗਈ ਹੈ, ਜੋ ਜ਼ਰੂਰੀਨ

News 10 February,2023
ਜਨਰਲ ਕੁਲਦੀਪ ਬਰਾੜ ਨੇ ਇੰਦਰਾ ਗਾਂਧੀ ਤੇ ਭਿੰਡਰਾਵਾਲਿਆਂ ਬਾਰੇ ਦਿੱਤਾ ਵੱਡਾ ਬਿਆਨ, ਪੜ੍ਹੋ ਵੇਰਵਾ, ਵੀਡੀਓ ਵੀ ਵੇਖੋ

ਲੋਰੇਮ ਇਪਸਮ ਪ੍ਰਿੰਟਿੰਗ ਅਤੇ ਟਾਈਪਸੈਟਿੰਗ ਉਦਯੋਗ ਦਾ ਸਿਰਫ਼ ਡਮੀ ਟੈਕਸਟ ਹੈ। Lorem Ipsum 1500 ਦੇ ਦਹਾਕੇ ਤੋਂ ਹੀ ਉਦਯੋਗ ਦਾ ਮਿਆਰੀ ਡਮੀ ਟੈਕਸਟ ਰਿਹਾ ਹੈ, ਜਦੋਂ ਇੱਕ ਅਣਜਾਣ ਪ੍ਰਿੰਟਰ ਨੇ ਕਿਸਮ ਦੀ ਇੱਕ ਗਲੀ ਲੈ ਲਈ ਅਤੇ ਇੱਕ ਕਿਸਮ ਦੇ ਨਮੂਨੇ ਦੀ ਕਿਤਾਬ ਬਣਾਉਣ ਲਈ ਇਸਨੂੰ ਰਗੜਿਆ। ਇਹ ਨਾ ਸਿਰਫ਼ ਪੰਜ ਸਦੀਆਂ ਤੋਂ ਬਚਿਆ ਹੈ, ਸਗੋਂ ਇਲੈਕਟ੍ਰਾਨਿਕ ਟਾਈਪਸੈਟਿੰਗ ਵਿੱਚ ਵੀ ਛਾਲ ਮਾਰੀ ਗਈ ਹੈ, ਜੋ ਜ਼ਰੂਰੀਨਹੀਂ ਹੈ।

News 10 February,2023
First
Last
Scroll to Top