Breaking News ਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਤੇ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ ਮੁੱਖ ਤਰਜੀਹ : ਵਿਧਾਇਕ ਭਰਾਜਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਾਵਰਕੌਮ ਦਫ਼ਤਰ ਦਿੜ੍ਹਬਾ ਦਾ ਅਚਨਚੇਤ ਦੌਰਾਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਲੌਂਗੋਵਾਲ ਵਿਖੇ ਲਗਭਗ 11.05 ਕਰੋੜ ਰੁਪਏ ਦੀ ਲਾਗਤ ਵਾਲੇ ਐਸ.ਟੀ.ਪੀ ਦਾ ਉਦਘਾਟਨਕੈਬਨਿਟ ਮੰਤਰੀ ਬਰਿੰਦਰ ਗੋਇਲ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਲਹਿਰਾ ਹਲਕੇ ਦੇ ਸਰਕਾਰੀ ਸਕੂਲਾਂ ਵਿੱਚ 84.36 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਿਆਪਕ ਪੱਧਰ ਉੱਤੇ ਸਾਰਥਕ ਕਦਮ ਚੁੱਕੇ ਜਾ ਰਹੇ ਹਨ - ਹਰਪਾਲ ਸਿੰਘ ਚੀਮਾਸਿੱਖਿਆਂ ਕ੍ਰਾਂਤੀ ਤਹਿਤ ਘਨੌਰ ਖੇਤਰ ਦੇ ਚਾਰ ਸਰਕਾਰੀ ਸਕੂਲਾਂ ਦੀ ਸਵਾ ਕਰੋੜ ਰੁਪਏ ਨਾਲ ਬਦਲੀ ਨੁਹਾਰਸਿੱਖਿਆ ਕ੍ਰਾਂਤੀ ਤਹਿਤ ਵਿਧਾਇਕਾ ਨੀਨਾ ਮਿੱਤਲ ਵੱਲੋਂ ਰਾਜਪੁਰਾ ਟਾਊਨ ਸਮੇਤ ਤਿੰਨ ਸਰਕਾਰੀ ਸਕੂਲਾਂ ਲਈ 52.46 ਲੱਖ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਿਤ

ਦੇਸੀ ਨੁਸਖੇ

Result You Searched: HARYANA-HIMACHAL

ਸੁਰੱਖਿਆ, ਬਚਾਉ, ਮਦਦ ਲਈ ਬਚਪਨ ਤੋਂ ਵਾਰ ਵਾਰ ਸਿਖਿਅਤ ਹੋਣਾ ਜ਼ਰੂਰੀ : ਕਾਕਾ ਰਾਮ ਵਰਮਾ

ਸੁਰੱਖਿਆ, ਬਚਾਉ, ਮਦਦ ਲਈ ਬਚਪਨ ਤੋਂ ਵਾਰ ਵਾਰ ਸਿਖਿਅਤ ਹੋਣਾ ਜ਼ਰੂਰੀ : ਕਾਕਾ ਰਾਮ ਵਰਮਾ ਆਪਣੇ ਦੇਸ਼, ਸਮਾਜ, ਘਰ ਪਰਿਵਾਰਾਂ ਨੂੰ ਸੁਰੱਖਿਅਤ, ਖੁਸ਼ਹਾਲ, ਸਿਹਤਮੰਦ, ਤਦਰੁੰਸਤ, ਰਖਣ ਅਤੇ ਆਉਣ ਵਾਲੀਆਂ ਕੁਦਰਤੀ ਅਤੇ ਮਨੁੱਖੀ ਆਫਤਾਵਾਂ, ਘਰੇਲੂ ਘਟਨਾਵਾਂ, ਬਰਸਾਤਾਂ ਹੜ੍ਹਾਂ ਸੁਨਾਮੀਆਂ ਸਮੇਂ ਬਚਣ, ਬਚਾਉਣ ਲਈ ਆਫ਼ਤ ਪ੍ਰਬੰਧਨ, ਸਿਵਲ ਡਿਫੈਂਸ, ਫਸਟ ਏਡ, ਸੀ ਪੀ ਆਰ, ਫਾਇਰ ਸੇਫਟੀ, ਸਿਲੰਡਰਾਂ ਦੀ ਵਰਤੋਂ, ਪੀੜਤਾਂ ਨੂੰ ਰੈਸਕਿਯੂ, ਟਰਾਂਸਪੋਰਟ ਕਰਨ ਦੀ ਟਰੇਨਿੰਗ ਅਤੇ ਅਭਿਆਸ ਹੀ ਕੀਮਤੀ ਜਾਨਾਂ ਅਤੇ ਪ੍ਰਾਪਰਟੀਆਂ ਨੂੰ ਬਚਾ ਸਕਦੇ ਹਨ ਇਸ ਲਈ ਪਟਿਆਲਾ ਪੰਜਾਬ ਵਿੱਚ ਫ਼ਸਟ ਏਡ, ਸਿਹਤ, ਸੇਫਟੀ, ਜਾਗਰੂਕਤਾ ਮਿਸ਼ਨ‌ ਦੇ ਚੀਫ਼ ਟ੍ਰੇਨਰ ਸ੍ਰੀ ਕਾਕਾ ਰਾਮ ਵਰਮਾ, ਇਕੱਲੇ ਹੀ ਜੰਗੀ ਪੱਧਰ ਤੇ ਵਿਦਿਆਰਥੀਆਂ, ਪੁਲਿਸ ਜੇਲ ਫੈਕਟਰੀ ਕਰਮਚਾਰੀਆਂ ਅਤੇ ਨਾਗਰਿਕਾਂ ਨੂੰ ਆਪਣੇ ਬਚਾਅ ਅਤੇ ਪੀੜਤਾਂ ਦੀ ਸਹਾਇਤਾ ਕਰਨ ਲਈ ਟਰੇਨਿੰਗ ਦੇ ਰਹੇ ਹਨ, ਇਹ ਵਿਚਾਰ ਪ੍ਰਿੰਸੀਪਲ ਸ਼੍ਰੀਮਤੀ ਮੰਜੂ ਗਰਗ, ਗ੍ਰੀਨ ਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਕੂਲ ਪਟਿਆਲਾ ਨੇ ਸਕੂਲ ਵਿਖੇ ਵਿਦਿਆਰਥੀਆਂ ਨੂੰ ਭਾਰੀ ਬਰਸਾਤਾਂ, ਹੜ੍ਹਾਂ, ਸੁਨਾਮੀਆਂ, ਸਾਇਕਲੋਨ, ਪਹਾੜਾਂ ਤੇ ਬੱਦਲ ਫਟੱਣ, ਸਮੇਂ ਆਪਣੀ ਸੁਰੱਖਿਆ ਅਤੇ ਪੀੜਤਾਂ ਨੂੰ ਬਚਾਉਣ ਦੀ ਟ੍ਰੇਨਿੰਗ ਸ਼੍ਰੀ ਕਾਕਾ ਰਾਮ ਵਰਮਾ ਵਲੋਂ ਦਿੰਦੇ ਹੋਏ ਧੰਨਵਾਦ ਵਜੋਂ ਪ੍ਰਗਟ ਕੀਤੇ। ਸ਼੍ਰੀ ਕਾਕਾ ਰਾਮ ਵਰਮਾ, ਸੇਵਾ ਮੁਕਤ, ਜਿਲਾ ਟ੍ਰੇਨਿੰਗ ਅਫ਼ਸਰ ਰੈੰਡ ਕਰਾਸ, ਨੇ ਪਿਛਲੇ ਦਿਨੀਂ ਉੱਤਰ ਪ੍ਰਦੇਸ਼ ਵਿੱਚ ਇੱਕ ਸਤਿਸੰਗ ਦੋਰਾਨ ਭਗਦੜ ਮੱਚਣ ਕਾਰਨ,‌ 120 ਬੰਦਿਆਂ ਅਤੇ ਪਹਾੜੀ ਨਦੀਆਂ ਵਿਖੇ ਮਨੋਰੰਜਨ ਕਰਦੇ ਲੋਕਾਂ ਦੀ ਪਾਣੀ ਵਿਚ ਰੁੜਣ ਕਾਰਨ ਹੋਈਆਂ ਮੌਤਾਂ ਤੇ ਦੁਖ ਪ੍ਰਗਟ ਕੀਤਾ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਆਪਣੀ ਸੁਰੱਖਿਆ ਬਚਾਅ ਮਦਦ ਲਈ ਆਪ ਸਿਖਿਅਤ ਹੋਣਾ ਚਾਹੀਦਾ ਹੈ। ਸ਼੍ਰੀ ਕਾਕਾ ਰਾਮ ਵਰਮਾ ਜੋਂ ਪਿਛਲੇ 44 ਸਾਲਾਂ ਤੋਂ ਵਿਦਿਆਰਥੀਆਂ, ਅਧਿਆਪਕਾਂ, ਨਾਗਰਿਕਾਂ, ਕਰਮਚਾਰੀਆਂ ਐਨ ਐਸ ਐਸ ਵੰਲਟੀਅਰਾਂ ਐਨ ਸੀ ਸੀ ਕੈਡਿਟਸ ਨੂੰ ਆਫ਼ਤ ਪ੍ਰਬੰਧਨ, ਸਿਵਲ ਡਿਫੈਂਸ, ਫ਼ਸਟ ਏਡ, ਸੀ ਪੀ ਆਰ, ਰਿਕਵਰੀ ਪੁਜੀਸ਼ਨ, ਵੈਂਟੀਲੇਟਰ ਬਣਾਉਟੀ ਸਾਹ ਕਿਰਿਆ, ਅੱਗਾਂ ਬੁਝਾਉਣ ਸਿਲੰਡਰਾਂ ਦੀ ਵਰਤੋਂ, ਪੀੜਤਾਂ ਨੂੰ ਰੈਸਕਿਯੂ, ਟਰਾਂਸਪੋਰਟ ਕਰਨ ਦੀ ਟ੍ਰੇਨਿੰਗ ਦੇ ਰਹੇ ਹਨ, ਨੇ ਕਿਹਾ ਕਿ ਆਉਣ ਵਾਲੇ ਸਮਿਆਂ ਵਿੱਚ ਕੁਦਰਤੀ ਅਤੇ ਮਨੁੱਖੀ ਆਫਤਾਵਾਂ, ਘਰੇਲੂ ਫੈਕਟਰੀ ਦੁਰਘਟਨਾਵਾਂ ਮਾਨਵਤਾ ਦੀ ਭਾਰੀ ਤਬਾਹੀ ਕਰ ਸਕਦੇ ਹਨ ਇਸ ਲਈ ਸੱਭ ਤੋਂ ਪਹਿਲਾਂ ਹਰੇਕ ਵਿਦਿਆਰਥੀ, ਅਧਿਆਪਕ, ਨਾਗਰਿਕ, ਕਰਮਚਾਰੀ ਨੂੰ ਆਫ਼ਤ ਪ੍ਰਬੰਧਨ, ਸਿਵਲ ਡਿਫੈਂਸ, ਫਸਟ ਏਡ, ਸੀ ਪੀ ਆਰ, ਵੈਟੀਲੈਟਰ ਬਣਾਉਟੀ ਸਾਹ ਕਿਰਿਆ, ਅੱਗਾਂ ਬੁਝਾਉਣ ਦੀ ਟ੍ਰੇਨਿੰਗ ਲੈਣੀ ਚਾਹੀਦੀ ਹੈ ਅਤੇ ਆਪਣੀ ਗੱਡੀਆਂ,‌ਘਰ ਮਹੱਲਿਆਂ ਅਤੇ ਪਰਿਵਾਰਕ ਮੈਂਬਰਾਂ ਨੂੰ ਸੁਰੱਖਿਅਤ ਰੱਖਣ ਲਈ ਇਹ ਟਰੇਨਿੰਗ ਦੂਸਰਿਆਂ ਨੂੰ ਦੇਣੀ ਚਾਹੀਦੀ ਹੈ। ਉਨ੍ਹਾਂ ਨੇ ਵਿਦਿਆਰਥੀਆਂ, ਅਧਿਆਪਕਾਂ ਨੂੰ ਹੜਾਂ ਜਾਂ ਨਦੀਆਂ ਨਾਲਿਆਂ ਵਿਖੇ ਫ਼ਸੇ ਜਾਂ ਰੂੜੇ ਜਾਂਦੇ ਲੋਕਾਂ ਨੂੰ ਰੈਸਕਿਯੂ ਕਰਨ ਲਈ 100 ਫੁੱਟ ਰੱਸੀ ਦੀ ਵਰਤੋਂ ਦੀ ਟ੍ਰੇਨਿੰਗ ਦਿੱਤੀ। ਉਨ੍ਹਾਂ ਨੇ ਪਾਣੀ ਵਿਚੋਂ ਕੱਢੇ ਇਨਸਾਨ ਦੀ ਸਾਹ ਨਾਲੀ ਵਿੱਚੋ ਪਾਣੀ ਬਾਹਰ ਕੱਢਣ ਦੀ ਵੈਟੀਲੈਟਰ ਬਣਾਉਟੀ ਸਾਹ ਕਿਰਿਆ, ਸੇਫਰ ਅਤੇ ਸੀ ਪੀ ਆਰ, ਰਿਕਵਰੀ ਪੁਜੀਸ਼ਨ ਦੀ ਟ੍ਰੇਨਿੰਗ ਦਿੱਤੀ ਕਿਉਂਕਿ ਆਉਂਣ ਵਾਲੀਆਂ ਬਰਸਾਤਾਂ ਅਤੇ ਆਫਤਾਵਾਂ ਸਮੇਂ ਆਪਣੇ ਬਚਾਅ ਲਈ ਆਪ ਹੀ ਤਿਆਰ ਰਹਿਣਾ ਸਮਝਦਾਰੀ ਹੈ, ਨਹੀਂ ਤਾਂ, ਸੰਕਟ ਸਮੇਂ ਪੀੜਤਾਂ ਨੂੰ ਮਰਦੇ ਦੇਖਣਾ ਪੈਂਦਾ ਹੈ। ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਆਪਣੇ ਪ੍ਰਿੰਸੀਪਲ ਸ਼੍ਰੀਮਤੀ ਮੰਜੂ ਗਰਗ ਜੀ ਅਤੇ ਸ਼੍ਰੀ ਕਾਕਾ ਰਾਮ ਵਰਮਾ ਜੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਨੂੰ ਆਫ਼ਤ ਪ੍ਰਬੰਧਨ ਮਿਸ਼ਨ ਤਹਿਤ ਸੇਫਟੀ, ਬਚਾਓ, ਆਫ਼ਤ ਪ੍ਰਬੰਧਨ,ਸਿਵਲ ਡਿਫੈਂਸ, ਫਸਟ ਏਡ, ਵੈਟੀਲੈਟਰ ਬਣਾਉਟੀ ਸਾਹ ਕਿਰਿਆ ਅੱਗਾਂ ਬੁਝਾਉਣ ਦੀ ਟ੍ਰੇਨਿੰਗ ਪੁਲਿਸ ਅਤੇ ਪ੍ਰਸ਼ਾਸਨ ਦੇ ਕਰਮਚਾਰੀਆਂ ਤੋਂ ਇਲਾਵਾ ਐਨ ਐਸ ਐਸ ਵੰਲਟੀਅਰਾਂ, ਐਨ ਸੀ ਸੀ ਕੈਡਿਟਸ ਅਤੇ ਨਾਗਰਿਕਾਂ ਨੂੰ ਦਿਲਵਾਉਣ ਹਿੱਤ ਯਤਨ ਕਰਨੇ ਚਾਹੀਦੇ ਹਨ।

Punjab Bani 04 July,2024
ਮਰਦੇ ਇਨਸਾਨਾਂ ਨੂੰ ਬਚਾਉਣ ਲਈ ਕੇਵਲ 2 ਤੋਂ 10 ਮਿੰਟ ਅਤਿਅੰਤ ਮਹੱਤਵਪੂਰਨ : ਕਾਕਾ ਰਾਮ ਵਰਮਾ

ਮਰਦੇ ਇਨਸਾਨਾਂ ਨੂੰ ਬਚਾਉਣ ਲਈ ਕੇਵਲ 2 ਤੋਂ 10 ਮਿੰਟ ਅਤਿਅੰਤ ਮਹੱਤਵਪੂਰਨ : ਕਾਕਾ ਰਾਮ ਵਰਮਾ ਅੱਜ ਦੇ ਸਮੇਂ ਵਿੱਚ ਅਚਾਨਕ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਅਤੇ ਕੀਮਤੀ ਜਾਨਾਂ ਬਚਾਉਣ ਲਈ ਹਰੇਕ ਵਿਅਕਤੀ ਨੂੰ ਫ਼ਸਟ ਏਡ, ਸੀ ਪੀ ਆਰ, ਰਿਕਵਰੀ ਪੁਜੀਸ਼ਨ, ਵੈਂਟੀਲੇਟਰ ਬਣਾਉਟੀ ਸਾਹ, ਮੁੱਢਲੀ ਸਹਾਇਤਾ ਦੀ ਏ ਬੀ ਸੀ ਡੀ, ਦੀ ਟ੍ਰੇਨਿੰਗ ਅਤੇ ਅਭਿਆਸ ਹੋਣੇ ਬਹੁਤ ਜ਼ਰੂਰੀ ਹਨ ਕਿਉਂਕਿ ਕਿਸੇ ਵੀ ਇਨਸਾਨ ਦੇ ਸਾਹ ਬੰਦ ਹੋਣ, ਦਿਲ ਦੀ ਧੜਕਣ ਰੁਕਣ, ਜਾ ਧੜਕਣ ਬਹੁਤ ਕਮਜ਼ੋਰ ਹੋਣ, ਦਿਮਾਗ ਨੂੰ ਆਕਸੀਜਨ ਗੁਲੂਕੋਜ਼ ਦੀ ਸਪਲਾਈ ਬੰਦ ਹੋਣ ਅਤੇ ਹਾਦਸਿਆਂ ਲੜਾਈਆਂ ਦੌਰਾਨ ਬਹੁਤ ਜਿਆਦਾ ਖੂਨ ਨਿਕਲਣ ਕਾਰਨ, ਇਨਸਾਨਾਂ ਦੀ ਮੋਤਾਂ, ਦੋ ਤੋਂ 10 ਮਿੰਟਾਂ ਵਿੱਚ ਜੇਕਰ ਤੁਰੰਤ ਠੀਕ ਫ਼ਸਟ ਏਡ, ਰਿਕਵਰੀ ਜਾਂ ਵੈਂਟੀਲੇਟਰ ਪੋਜੀਸਨ ਕਰ ਦਿੱਤੀ ਜਾਵੇ ਅਤੇ ਜ਼ਰੂਰਤ ਅਨੁਸਾਰ ਸੀ ਪੀ ਆਰ ਕਰ ਦਿੱਤਾ ਗਿਆ ਤਾਂ ਮਰਦੇ ਇਨਸਾਨਾਂ ਨੂੰ ਮਰਨ ਤੋਂ ਬਚਾਇਆ ਜਾ ਸਕਦਾ ਹੈ। ਇਸੇ ਤਰ੍ਹਾਂ ਵੱਧ ਖੂਨ ਨਿਕਲਣ, ਸਿਰ ਦੀ ਅੰਦਰੂਨੀ ਸੱਟਾਂ, ਅੰਦਰੂਨੀ ਰਤਵਾਹ, ਬੱਲਡ ਪਰੈਸ਼ਰ ਸ਼ੂਗਰ ਦੇ ਘਟਣ, ਸਟ੍ਰੋਕ, ਅੰਗਾਂ ਦੇ ਕੱਟ ਜਾਣ ਜ਼ਹਿਰਾਂ ਦੇ ਅਸਰ, ਗੈਸਾਂ ਧੂੰਏਂ ਮੱਲਵੇ ਵਿੱਚ ਫ਼ਸੇ ਰਹਿਣ ਅਤੇ ਦਿਲ ਦੇ ਦੌਰੇ, ਅਨਜਾਇਨਾ ਸਮੇਂ ਪੀੜਤਾਂ ਨੂੰ ਮਰਨ ਤੋਂ ਬਚਾਉਣ ਲਈ ਕੇਵਲ 10/15 ਮਿੰਟ ਹੁੰਦੇ ਹਨ। ਇਹ ਜਾਣਕਾਰੀ ਭਾਰਤ ਸਰਕਾਰ ਦੇ ਆਫ਼ਤ ਪ੍ਰਬੰਧਨ ਸਿਵਲ ਡਿਫੈਂਸ ਫਸਟ ਏਡ ਸੀ ਪੀ ਆਰ ਟ੍ਰੇਨਰ ਅਤੇ ਰੈੱਡ ਕਰਾਸ ਦੇ ਸੇਵਾ ਮੁਕਤ ਜਿਲਾ ਟ੍ਰੇਨਿੰਗ ਅਫ਼ਸਰ ਸ੍ਰੀ ਕਾਕਾ ਰਾਮ ਵਰਮਾ ਨੇ ਪਟਿਆਲਾ ਜੇਲ ਵਿਖੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਫ਼ਸਟ ਏਡ, ਸੀ ਪੀ ਆਰ, ਰਿਕਵਰੀ ਪੁਜੀਸ਼ਨ, ਵੈਂਟੀਲੇਟਰ ਬਣਾਉਟੀ ਸਾਹ ਕਿਰਿਆ ਅਤੇ ਪੀੜਤਾਂ ਨੂੰ ਮਰਨ ਤੋਂ ਬਚਾਉਣ ਦੀ ਬੇਸਿਕ ਟ੍ਰੇਨਿੰਗ ਦਿੰਦੇ ਹੋਏ ਪ੍ਰਗਟ ਕੀਤੇ। ਉਨ੍ਹਾਂ ਨੇ ਪ੍ਰੈਕਟਿਕਲ ਟਰੇਨਿੰਗ ਕਰਵਾਉਂਦੇ ਹੋਏ ਦੱਸਿਆ ਕਿ ਬੇਹੋਸ਼, ਦਿਲ ਮਿਰਗੀ ਦੇ ਦੌਰੇ ਅਨਜਾਇਨਾ, ਬਲੱਡ ਪਰੈਸ਼ਰ ਜਾਂ ਸ਼ੂਗਰ ਦੇ ਘਟਣ ਸਮੇਂ ਪੀੜਤਾਂ ਨੂੰ ਰਿਕਵਰੀ ਜਾਂ ਵੈਂਟੀਲੇਟਰ ਪੋਜੀਸਨ ਵਿੱਚ ਲਿਟਾਕੇ ਰਖਣਾ ਲਾਭਦਾਇਕ ਹੈ ਪਰ ਪੀੜਤਾਂ ਨੂੰ ਕਦੇ ਵੀ ਪਾਣੀ ਨਹੀਂ ਪਿਲਾਉਣਾ ਚਾਹੀਦਾ, ਹੱਥਾਂ ਪੈਰਾਂ ਦੀ ਮਾਲਸ਼ ਨਹੀਂ ਕਰਦੇ, ਮੂੰਹ ਤੇ ਛਿੱਟੇ ਨਹੀਂ ਮਾਰਦੇ ਅਤੇ ਨਾ ਹੀ ਕਿਸੇ ਪੀੜਤ ਨੂੰ ਮਰਿਆਂ ਹੋਇਆਂ ਸਮਝਣਾ ਚਾਹੀਦਾ ਹੈ। ਕਿਸੇ ਵੀ ਇਨਸਾਨ ਦੀ ਮੌਤ ਦੀ ਪੁਸ਼ਟੀ ਕੇਵਲ ਸੀਨੀਅਰ ਡਾਕਟਰ ਹੀ ਕਰ ਸਕਦੇ ਹਨ ਅਤੇ ਡਾਕਟਰ ਵੀ ਪੀੜਤਾਂ ਨੂੰ ਸੀ ਪੀ ਆਰ ਕਰਨ ਮਗਰੋਂ। ਡੀ ਐਸ ਪੀ ਸ੍ਰੀ ਮੁਕੇਸ਼ ਸ਼ਰਮਾ, ਸੀ ਡੀ ਆਈ, ਸ਼੍ਰੀ ਇਕਬਾਲ ਸਿੰਘ, ਦੂਸਰੇ ਅਧਿਕਾਰੀਆਂ ਅਤੇ ਟ੍ਰੇਨਿੰਗ ਲੈਣ ਵਾਲੇ ਕਰਮਚਾਰੀਆਂ ਨੇ ਪੰਜਾਬ ਸਰਕਾਰ, ਡੀ ਜੀ ਪੀ ਜੇਲਾਂ ਅਤੇ ਟਰੇਨਿੰਗ ਦੇਣ ਲਈ ਹਰ ਹਫ਼ਤੇ ਆਉਣ ਵਾਲੇ ਸ਼੍ਰੀ ਕਾਕਾ ਰਾਮ ਵਰਮਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਟ੍ਰੇਨਿੰਗ ਤਾਂ ਹਰੇਕ ਵਿਦਿਆਰਥੀ, ਅਧਿਆਪਕ, ਨਾਗਰਿਕ, ਸਰਕਾਰੀ ਪ੍ਰਾਈਵੇਟ ਕਰਮਚਾਰੀਆਂ, ਡਰਾਈਵਰਾਂ ਕਡੰਕਟਰਾਂ ਹੈਲਪਰਾ ਅਤੇ ਕੈਦੀਆਂ ਨੂੰ ਵੀ ਦੇਣੀ ਚਾਹੀਦੀ ਹੈ ਤਾਂ ਜੋ ਉਹ ਸੰਕਟ ਜਾਂ ਆਫਤਾਵਾਂ ਸਮੇਂ ਆਪਣੇ ਘਰ ਪਰਿਵਾਰਾਂ, ਮਹੱਲਿਆ, ਸੰਸਥਾਵਾਂ ਅਤੇ ਸੜਕਾਂ ਵਿਖੇ ਪੀੜਤਾਂ ਦੀਆਂ ਜਾਨਾਂ ਬਚਾਉਣ ਲਈ ਮਦਦਗਾਰ ਦੋਸਤ ਬਣ ਸਕਣ।

Punjab Bani 22 June,2024
ਸੰਗਰੂਰ ਨਕਲੀ ਸ਼ਰਾਬ ਮਾਮਲਾ: ਮੁਲਜ਼ਮ ‘ਸ਼ਾਹੀ’ ਬਰਾਂਡ ਦੇ ਲੇਬਲ ਵਾਲੀ ਸ਼ਰਾਬ ਦੀਆਂ ਬੋਤਲਾਂ ------ ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਅੱਠ ਮੁਲਜ਼ਮਾਂ ਸਮੇਤ ਦੋ ਮਾਸਟਰਮਾਈਂਡਜ਼ ਨੂੰ ਕੀਤਾ ਗ੍ਰਿਫ਼ਤਾਰ ਵਿੱਚ ਵੇਚਦੇ ਸਨ ਘਾਤਕ ‘ਮਿਥੇਨੌਲ’

ਸੰਗਰੂਰ ਨਕਲੀ ਸ਼ਰਾਬ ਮਾਮਲਾ: ਮੁਲਜ਼ਮ ‘ਸ਼ਾਹੀ’ ਬਰਾਂਡ ਦੇ ਲੇਬਲ ਵਾਲੀ ਸ਼ਰਾਬ ਦੀਆਂ ਬੋਤਲਾਂ ਵਿੱਚ ਵੇਚਦੇ ਸਨ ਘਾਤਕ ‘ਮਿਥੇਨੌਲ’ - ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਅੱਠ ਮੁਲਜ਼ਮਾਂ ਸਮੇਤ ਦੋ ਮਾਸਟਰਮਾਈਂਡਜ਼ ਨੂੰ ਕੀਤਾ ਗ੍ਰਿਫ਼ਤਾਰ - ਅੱਧੀ ਕੀਮਤ ’ਤੇ ਨਕਲੀ ਸ਼ਰਾਬ ਵੇਚਣ ਲਈ ਮਾਸਟਰਮਾਈਂਡਜ਼ ਸਥਾਨਕ ਵਸਨੀਕਾਂ ਦਾ ਲੈਂਦੇ ਸਨ ਸਹਾਰਾ - ਪੰਜਾਬ ਪੁਲਿਸ ਨੇ ਆਬਕਾਰੀ ਐਕਟ ਦੀ ਸਖ਼ਤ ਧਾਰਾ 61-ਏ ਕੀਤੀ ਲਾਗੂ , ਜੋ ਉਮਰ ਕੈਦ ਜਾਂ ਮੌਤ ਦੀ ਸਜ਼ਾ ਨਾਲ ਹੈ ਸਬੰਧਤ: ਏਡੀਜੀਪੀ- ਕਮ- ਐਸਆਈਟੀ ਮੁਖੀ ਗੁਰਿੰਦਰ ਢਿੱਲੋਂ, ਆਈ.ਪੀ.ਐਸ. - ਪੁਲਿਸ ਟੀਮਾਂ ਨੇ ਨੋਇਡਾ-ਅਧਾਰਤ ਫੈਕਟਰੀ ਤੋਂ ਖਰੀਦੇ ਗਏ ਕੁੱਲ 300 ਲੀਟਰ ਮਿਥੇਨੌਲ ਵਿੱਚੋਂ 200 ਲੀਟਰ ਤੋਂ ਵੱਧ ਕੀਤਾ ਬਰਾਮਦ - ਏਡੀਜੀਪੀ ਗੁਰਿੰਦਰ ਢਿੱਲੋਂ ਨੇ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨੂੰ ਗੈਰ-ਅਧਿਕਾਰਤ ਸਰੋਤਾਂ ਤੋਂ ਖਰੀਦੀ ਸ਼ਰਾਬ ਦੇ ਸੇਵਨ ਤੋਂ ਗੁਰੇਜ਼ ਕਰਨ ਦੀ ਕੀਤੀ ਅਪੀਲ ਚੰਡੀਗੜ੍ਹ, 23 ਮਾਰਚ: ਸੰਗਰੂਰ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ 20 ਲੋਕਾਂ ਦੀ ਜਾਨ ਲੈਣ ਵਾਲੀ ਨਕਲੀ ਸ਼ਰਾਬ , ਦਰਅਸਲ ਮਿਥੇਨੌਲ ਸੀ- ਜੋ ਕਿ ਉਦਯੋਗਿਕ ਉਤਪਾਦਾਂ ਵਿੱਚ ਵਰਤਿਆ ਜਾਣ ਵਾਲਾ ਇੱਕ ਘਾਤਕ ਰਸਾਇਣ ਹੁੰਦਾ ਹੈ। ਦੋਸ਼ੀਆਂ ਨੇ ਇਹ ਰਸਾਇਣ ਨੋਇਡਾ ਦੀ ਇੱਕ ਫੈਕਟਰੀ ਤੋਂ ਉਦਯੋਗਿਕ ਕੰਮਾਂ ਲਈ ਵਰਤਣ ਦੇ ਬਹਾਨੇ ਖਰੀਦਿਆ ਸੀ। ਇਹ ਜਾਣਕਾਰੀ ਉਕਤ ਮਾਮਲੇ ਦੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੀ ਅਗਵਾਈ ਕਰ ਰਹੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਲਾਅ ਐਂਡ ਆਰਡਰ ਗੁਰਿੰਦਰ ਸਿੰਘ ਢਿੱਲੋਂ ਨੇ ਦਿੱਤੀ। ਏ.ਡੀ.ਜੀ.ਪੀ. ਢਿੱਲੋਂ , ਐਸ.ਐਸ.ਪੀ. ਸੰਗਰੂਰ- ਕਮ –ਐਸ.ਆਈ.ਟੀ. ਮੈਂਬਰ ਸਰਤਾਜ ਸਿੰਘ ਚਾਹਲ ਦੇ ਨਾਲ ਸ਼ਨੀਵਾਰ ਨੂੰ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ (ਪੀ.ਪੀ.ਐਚ.ਕਿਊ.) ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਸੰਗਰੂਰ ਪੁਲੀਸ ਨੇ ਇਸ ਮਾਮਲੇ ਵਿੱਚ ਤਿੰਨ ਵੱਖ ਵੱਖ ਥਾਣਿਆਂ- ਦਿੜ੍ਹਬਾ, ਸਿਟੀ ਸੁਨਾਮ ਅਤੇ ਚੀਮਾਂ ਵਿਖੇ ਤਿੰਨ ਵੱਖ-ਵੱਖ ਐਫ.ਆਈ.ਆਰਜ਼ ਦਰਜ ਕਰਕੇ ਨਾਮਜ਼ਦ ਕੀਤੇ 10 ਦੋਸ਼ੀਆਂ ਵਿਚੋਂ ਅੱਠ ਮੁਲਜ਼ਮਾਂ ਸਮੇਤ ਦੋ ਮਾਸਟਰ ਮਾਈਂਡਜ਼, ਜਿਨ੍ਹਾਂ ਦੀ ਪਛਾਣ ਗੁਰਲਾਲ ਸਿੰਘ ਵਾਸੀ ਪਿੰਡ ਉਭਾਵਾਲ, ਸੰਗਰੂਰ ਅਤੇ ਹਰਮਨਪ੍ਰੀਤ ਸਿੰਘ ਵਾਸੀ ਪਿੰਡ ਤਾਈਪੁਰ ਵਜੋਂ ਹੋਈ ਹੈ, ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਵਾਂ ਮਾਸਟਰਮਾਈਂਡਜ਼ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਸੰਗਰੂਰ ਜੇਲ੍ਹ ਵਿਚ ਇੱਕ-ਦੂਜੇ ਦੇ ਸੰਪਰਕ ਵਿੱਚ ਆਏ ਸਨ । ਗ੍ਰਿਫ਼ਤਾਰ ਕੀਤੇ ਗਏ ਹੋਰ ਛੇ ਮੁਲਜ਼ਮਾਂ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਮਨੀ ਅਤੇ ਸੁਖਵਿੰਦਰ ਸਿੰਘ ਉਰਫ਼ ਸੁੱਖੀ ਦੋਵੇਂ ਵਾਸੀ ਪਿੰਡ ਗੁੱਜਰਾਂ, ਦਿੜ੍ਹਬਾ ; ਸੋਮਾ ਕੌਰ, ਰਾਹੁਲ ਉਰਫ਼ ਸੰਜੂ ਅਤੇ ਪਰਦੀਪ ਸਿੰਘ ਉਰਫ਼ ਬੱਬੀ ਤਿੰਨੋਂ ਵਾਸੀ ਚੁਹਵਾਂ, ਚੀਮਾਂ ਅਤੇ ਅਰਸ਼ਦੀਪ ਸਿੰਘ ਉਰਫ ਅਰਸ਼ ਪਿੰਡ ਰੋਗਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ 200 ਲੀਟਰ ਮਿਥੇਨੌਲ ਕੈਮੀਕਲ, ਸ਼ਰਾਬ ਦੀਆਂ ਖਾਲੀ ਬੋਤਲਾਂ ਅਤੇ ਢੱਕਣ ਅਤੇ ਨਕਲੀ ਸ਼ਰਾਬ ਬਣਾਉਣ ਅਤੇ ਲੇਬÇਲੰਗ ਕਰਨ ਲਈ ਵਰਤਿਆ ਜਾਣ ਵਾਲਾ ਹੋਰ ਸਾਮਾਨ ਵੀ ਬਰਾਮਦ ਕੀਤਾ ਹੈ। ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਮੁਲਜ਼ਮ ਹਰਮਨਪ੍ਰੀਤ ਆਪਣੇ ਸਾਥੀ ਗੁਰਲਾਲ ਨਾਲ ਮਿਲ ਕੇ ਨੋਇਡਾ ਸਥਿਤ ਫੈਕਟਰੀ ਤੋਂ ਮਿਥੇਨੌਲ ਕੈਮੀਕਲ ਮੰਗਵਾਉਂਦਾ ਸੀ ਅਤੇ ਆਪਣੇ ਘਰ ਵਿੱਚ ਨਕਲੀ ਸ਼ਰਾਬ ਤਿਆਰ ਕਰਕੇ ‘ਸ਼ਾਹੀ’ ਮਾਰਕਾ ਲੇਬਲ ਵਾਲੀ ਸ਼ਰਾਬ ਦੀ ਬੋਤਲ ਵਿੱਚ ਪੈਕ ਕਰਕੇ ਵੇਚਦਾ ਸੀ। ਮੁਲਜ਼ਮ ਘਰ ਵਿੱਚ ਪ੍ਰਿੰਟਰ ਦੀ ਵਰਤੋਂ ਕਰਕੇ ਲੇਬਲ ਬਣਾ ਰਿਹਾ ਸੀ, ਜਦੋਂ ਕਿ ਂ ਬੋਤਲ ਕੈਪ ਲਗਾਉਣ ਦੀ ਮਸ਼ੀਨ ਉਸਨੇ ਲੁਧਿਆਣਾ ਤੋ ਮੰਗਵਾਈ ਸੀ। ਉਨ੍ਹਾਂ ਦੱਸਿਆ ਕਿ ਇਹ ਮਾਸਟਰ ਮਾਈਂਡ ਨਕਲੀ ਸ਼ਰਾਬ ਵੇਚਣ ਲਈ ਸਥਾਨਕ ਵਿਅਕਤੀ ਮਨਪ੍ਰੀਤ ਮਨੀ (ਗ੍ਰਿਫਤਾਰ) ਦੀ ਮਦਦ ਲੈਂਦੇ ਸਨ । ਉਨ੍ਹਾਂ ਦੱਸਿਆ ਕਿ ਮੁਲਜ਼ਮ ਅੱਧੀ ਕੀਮਤ ’ਤੇ ਨਕਲੀ ਸ਼ਰਾਬ ਵੇਚਣ ਲਈ ਮਜ਼ਦੂਰ ਵਰਗ ਦੇ ਲੋਕਾਂ ਨੂੰ ਨਿਸ਼ਾਨਾ ਬਣਾਉਂਦੇ ਸੀ। ਏਡੀਜੀਪੀ ਨੇ ਕਿਹਾ ਕਿ ਪੁਲਿਸ ਕੋਲ ਇਸ ਘਾਤਕ ਰਸਾਇਣ ਦੀ ਖਰੀਦ ਸਬੰਧੀ ਦਸਤਾਵੇਜ਼ ਹਨ ਅਤੇ ਪੁਲਿਸ ਵੱਲੋਂ ਉਨ੍ਹਾਂ ਫੈਕਟਰੀਆਂ, ਜਿੱਥੋਂ ਦੋਸ਼ੀਆਂ ਨੇ ਮਿਥੇਨੌਲ ਖਰੀਦਿਆ ਸੀ, ਦੀ ਭੂਮਿਕਾ ਦੀ ਜਾਂਚ ਕਰਨ ਲਈ ਭਾਰਤੀ ਆਈਪੀਸੀ ਦੀ ਧਾਰਾ 120-ਬੀ ਸਾਰੀਆਂ ਐਫਆਈਆਰਜ਼ ਵਿੱਚ ਜੋੜ ਦਿੱਤੀ ਗਈ ਹੈ । ਜਿਕਰਯੋਗ ਹੈ ਕਿ ਮੁਲਜ਼ਮਾਂ ਨੇ ਕੁੱਲ 300 ਲੀਟਰ ਮਿਥੇਨੌਲ ਕੈਮੀਕਲ ਖਰੀਦਿਆ ਸੀ। ਏਡੀਜੀਪੀ ਨੇ ਕਿਹਾ ਕਿ ਪੁਲਿਸ ਨੇ ਤਿੰਨੋਂ ਐਫਆਈਆਰਜ਼ ਵਿੱਚ ਆਬਕਾਰੀ ਐਕਟ ਦੀ ਸਖ਼ਤ ਧਾਰਾ 61-ਏ ਦੀ ਵੀ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਧਾਰਾ 61-ਏ ਉਮਰ ਕੈਦ ਜਾਂ ਮੌਤ ਦੀ ਸਜ਼ਾ ਨਾਲ ਸਬੰਧਤ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਜਾਂਚ ਨੂੰ ਤਰਕਪੂਰਨ ਸਿੱਟੇ ’ਤੇ ਪਹੁੰਚਾਉਣ ਲਈ ਐਸ.ਆਈ.ਟੀ ਸਾਰੇ ਪਹਿਲੂਆਂ ਤੋਂ ਬਾਰੀਕੀ ਨਾਲ ਜਾਂਚ ਕਰੇਗੀ ਅਤੇ ਸਮੇਂ ਸਿਰ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਐਸਆਈਟੀ ਮੁਖੀ ਨੇ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਅਣਅਧਿਕਾਰਤ ਸਰੋਤਾਂ ਤੋਂ ਖਰੀਦੀ ਗਈ ਸ਼ਰਾਬ ਦਾ ਸੇਵਨ ਕਰਨ ਤੋਂ ਗੁਰੇਜ਼ ਕਰਨ।

Punjab Bani 23 March,2024
ਦਿੱਲੀ ਜਾਣ ਲਈ ਕਿਸਾਨ ਬਜਿੱਦ ; ਪੰਜਾਬ ਹਰਿਆਣਾ ਸਰਹੱਦ 'ਤੇ ਦੂਜੇ ਦਿਨ ਵੀ ਘਸਮਾਨ : ਨਹੀਂ ਟੁੱਟ ਸਕੇ ਬੈਰੀਗੇਟ

ਦਿੱਲੀ ਜਾਣ ਲਈ ਕਿਸਾਨ ਬਜਿੱਦ ; ਪੰਜਾਬ ਹਰਿਆਣਾ ਸਰਹੱਦ 'ਤੇ ਦੂਜੇ ਦਿਨ ਵੀ ਘਸਮਾਨ : ਨਹੀਂ ਟੁੱਟ ਸਕੇ ਬੈਰੀਗੇਟ - ਕਿਸਾਨਾਂ 'ਤੇ ਅੱਥਰੂ ਗੈਸ ਤੇ ਪਾਣੀ ਦੀਆਂ ਬੁਛਾਰਾਂ ਨਾਲ ਪੁਲਸ ਦੇ ਜੋਰਦਾਰ ਹਮਲੇ - ਅੱਜ ਫਿਰ ਕਿਸਾਨਾਂ 'ਤੇ ਜੋਰਦਾਰ ਰਬੜ ਦੀ ਗੋਲੀਆਂ ਦੀ ਫਾਇਰਿੰਗ - ਕਿਸਾਨਾਂ ਵੱਲੋਂ ਇਕ ਹੋਰ ਬੈਰੀਗੇਟ ਨੂੰ ਤੋੜਿਆ - ਦੇਰ ਸ਼ਾਮ ਪੰਜਾਬ ਸਰਕਾਰ ਨੇ ਸੱਦੀ ਕਿਸਾਨਾਂ ਦੀ ਮੀਟਿੰਗ ਪਟਿਆਲਾ 14 ਫਰਵਰੀ - ਕਿਸਾਨਾਂ ਵੱਲੋਂ ਅਰੰਭੇ ਸੰਘਰਸ਼ ਕਾਰਨ ਅੱਜ ਦੂਜੇ ਦਿਨ ਵੀ ਪੰਜਾਬ-ਹਰਿਅਣਾ ਸਰਹੱਦ 'ਤੇ ਪੂਰੇ ਦਿਨ ਘਸਮਾਨ ਮਚਿਆ ਰਿਹਾ ਪਰ ਹਰਿਆਣਾ ਪੁਲਸ ਵੱਲੋਂ ਕੀਤੀ ਗਈ ਬੈਰਿਗੇਟਿੰਗ ਕਿਸਾਨਾਂ ਵਲੋਂ ਤੋੜੀ ਨਹੀਂ ਗਈ, ਹਾਲਾਂਕਿ ਕਿਸਾਨ ਆਗੂਆਂ ਨੇ ਬੈਰੀਗੇਟਿੰਗ ਨੂੰ ਤੋੜਨ ਦਾ ਦਾਅਵਾ ਕੀਤਾ ਹੈ। ਦੂਜੇ ਪਾਸੇ ਪੁਲਸ ਅਤੇ ਪੈਰਾ ਮਿਲਟਰੀ ਫੋਰਸ ਵੱਲੋਂ ਕਿਸਾਨਾਂ 'ਤੇ ਦਰਜਨਾਂ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ, ਪਾਣੀ ਦੀਆਂ ਬੁਛਾੜਾਂ ਕੀਤੀਆਂ ਗਈਆਂ ਅਤੇ ਰਬੜ ਦੀ ਗੋਲੀਆਂ ਦੀ ਫਾਇਰਿੰਗ ਕੀਤੀ ਗਈ ਜਿਸ ਕਾਰਨ ਕਿਸਾਨਾਂ ਨੂੰ ਇਕ ਵਾਰ ਫਿਰ ਬੈਰੀਗੇਟਿੰਗ ਤੋਂ ਪਿੱਛੇ ਹਟਣਾ ਪਿਆ। ਅੱਜ ਵੀ ਦੋ ਦਰਜਨ ਤੋਂ ਵੱਧ ਕਿਸਾਨਾਂ ਦੇ ਜਖਮੀ ਹੋਣ ਦੀ ਸੂਚਨਾ ਹੈ। ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੀ ਅਗਵਾਈ ਵਿਚ ਕੇਂਦਰੀ ਮੰਤਰੀਆਂ ਅਤੇ ਕਿਸਾਨ ਆਗੂਆਂ ਦੀ ਗੱਲਬਾਤ ਟੁੱਟਣ ਤੋਂ ਬਾਅਦ ਇਹ ਸੰਘਰਸ਼ ਲੰਘੇ ਕੱਲ੍ਹ ਤੋਂ ਸ਼ੁਰੂ ਹੋਇਆ ਸੀ। ਇਸ ਵਕਤ ਪੰਜਾਬ-ਹਰਿਆਣਾ ਬਾਡਰ ਸ਼ੰਭੂ ਤੇ ਖਨੋਰੀ ਵਿਖੇ ਅੱਜ ਵੀ ਲਗਭਗ 50 ਹਜ਼ਾਰ ਕਿਸਾਨ ਮੌਜੂਦ ਹਨ ਤੇ ਕਈ ਟ੍ਰੈਕਟਰ ਟਰਾਲੀਆਂ ਖੜ੍ਹੇ ਹਨ। ਜੰਗ ਵਾਂਗ ਕਿਸਾਨ ਜਿੱਥੇ ਪੁਲਸ ਨਾਲ ਟੱਕਰ ਲੈ ਰਹੇ ਸਨ ਉਥੇ ਨੇੜਲੇ ਰਸਤਿਆਂ ਰਾਹੀਂ ਵੀ ਦਿੱਲੀ ਪੁੱਜਣ ਦੀਆਂ ਪੂਰੀਆਂ ਕੋਸ਼ਿਸ਼ਾਂ ਹਨ। ਕਿਸਾਨ ਨੇਤਾਵਾਂ ਨੇ ਐਲਾਨ ਕੀਤਾ ਹੈ ਕਿ ਐਮ.ਐਸ.ਪੀ ਸਮੇਤ ਲਗਭਗ 12 ਮੰਗਾਂ ਨੂੰ ਲੈ ਕੇ ਸ਼ੁਰੂ ਹੋਇਆ ਸੰਘਰਸ਼ ਸਿਰੇ ਲਗ ਕੇ ਰਹੇਗਾ। ਹੁਣ ਉਹ ਇਸ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੇ। ਕਿਸਾਨ ਆਗੂਆਂ ਦੇ ਸੰਘਰਸ਼ ਲਈ ਹੌਂਸਲੇ ਪੂਰੀ ਤਰ੍ਹਾਂ ਬੁਲੰਦ ਹਨ। ਦੇਰ ਸ਼ਾਮ ਰਾਜਪੁਰਾ ਵਿਖੇ ਕਿਸਾਨ ਆਗੂਆਂ ਦੀ ਏ.ਡੀ.ਜੀ.ਪੀ ਪੰਜਾਬ, ਡੀ.ਸੀ. ਪਟਿਆਲਾ, ਐਸ.ਐਸ.ਪੀ. ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਚੱਲ ਰਹੀ ਸੀ। ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿਚ ਦਿੱਲੀ 'ਤੋਂ ਕੇਂਦਰੀ ਮੰਤਰੀ ਅਤੇ ਕਈ ਅਧਿਕਾਰੀ ਵੀ ਕਾਨਫਰੰਸਿੰਗ ਰਾਹੀਂ ਜੁੜੇ ਹੋਏ ਹਨ। ਕਿਸਾਨ ਆਗੂ ਆਪਣੀਆਂ ਮੰਗਾਂ ਮਨਾਉਣ ਲਈ ਜਿੱਦ 'ਤੇ ਅੜੇ ਹੋਏ ਹਨ। ਪੰਜਾਬ ਸਰਕਾਰ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਵਿਚੋਲੇ ਦੀ ਭੂੁਮਿਕਾ ਨਿਭਾਉਣ ਦੀ ਕੋਸ਼ਿਸ਼ ਕਰ ਰਹੀ ਹੈ। - ਪੁਲਸ ਫੋਰਸ ਨੇ ਕਈ ਟ੍ਰੈਕਟਰ ਤੋੜੇ ਅੱਜ ਜਦੋਂ ਕਿਸਾਨ ਵੱਡੇ ਟ੍ਰੈਕਟਰਾਂ ਰਾਹੀਂ ਬੈਰੀਗੇਟਾਂ ਵੱਲ ਵਧਣ ਲੱਗੇ ਤਾਂ ਹਰਿਆਣਾ ਪੁਲਸ ਨੇ ਸਭ ਤੋਂ ਪਹਿਲਾਂ ਟ੍ਰੈਕਟਰਾਂ ਨੂੰ ਨਿਸ਼ਾਨਾ ਬਣਾਇਆ। ਟ੍ਰੈਕਟਰਾਂ ਦੇ ਟਾਇਰਾਂ ਵਿਚ ਪਲਾਸਟਿਕ ਦੀਆਂ ਗੋਲੀਆਂ ਮਾਰ ਕੇ ਉਨ੍ਹਾਂ ਨੂੰ ਭੰਨ੍ਹਿਆ ਗਿਆ ਅਤੇ ਬਾਕੀ ਟ੍ਰੈਕਟਰਾਂ 'ਤੇ ਵੀ ਬੰਬਨੁਮਾ ਗੋਲੇ ਸੁੱਟੇ ਗਏ ਜਿਸ ਨਾਲ ਟ੍ਰੈਕਟਰਾਂ ਦਾ ਬੇਹੱਦ ਨੁਕਸਾਨ ਹੋਇਆ। ਕਿਸਾਨਾਂ ਵੱਲੋਂ ਇਸ ਮੌਕੇ ਬਾਕੀ ਟ੍ਰੈਕਟਰਾਂ ਨੂੰ ਪਿੱਛੇ ਮੋੜ ਲਿਆ ਗਿਆ ਹੈ।

Punjab Bani 14 February,2024
ਜ਼ਿਲ੍ਹੇ ਦੀਆਂ ਵੱਖ ਵੱਖ ਖੇਤਰਾਂ 'ਚ ਨਾਮਣਾ ਖੱਟਣ ਵਾਲੀਆਂ ਮਹਿਲਾਵਾਂ ਨੂੰ ਕੀਤਾ ਸਨਮਾਨਤ

- ਸਰਕਾਰੀ ਮਹਿੰਦਰਾ ਕਾਲਜ ਤੇ ਗਰੀਨ ਸਪਰਸ਼ ਫਾਊਂਡੇਸ਼ਨ ਨੇ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਕਰਵਾਇਆ ਸਮਾਗਮ ਪਟਿਆਲਾ, 16 ਮਾਰਚ: ਸਰਕਾਰੀ ਮਹਿੰਦਰਾ ਕਾਲਜ ਵੱਲੋਂ ਗਰੀਨ ਸਪਰਸ਼ ਫਾਊਂਡੇਸ਼ਨ ਦੇ ਸਹਿਯੋਗ ਨਾਲ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਕਾਲਜ ਦੇ ਸੈਮੀਨਾਰ ਹਾਲ 'ਚ ਕਰਵਾਇਆ ਗਿਆ, ਇਸ ਦੌਰਾਨ ਜ਼ਿਲ੍ਹੇ ਦੀਆਂ ਮਹਿਲਾਵਾਂ ਨੂੰ ਆਪਣੇ ਆਪਣੇ ਖੇਤਰਾਂ 'ਚ ਪਾਏ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਸਮਾਗਮ 'ਚ ਮੁੱਖ ਮਹਿਮਾਨ ਵਜੋਂ ਪੁੱਜੇ ਐਸ.ਐਮ.ਓ. ਮਾਤਾ ਕੁਸ਼ੱਲਿਆ ਹਸਪਤਾਲ ਡਾ. ਵੈਨੂੰ ਗੋਇਲ ਨੇ ਗਰੀਨ ਸਪਰਸ਼ ਫਾਊਂਡੇਸ਼ਨ ਤੇ ਸਰਕਾਰੀ ਮਹਿੰਦਰਾ ਕਾਲਜ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਹਿਲਾਵਾਂ ਨੂੰ ਮਿਲਿਆਂ ਇਹ ਸਨਮਾਨ ਜਿਥੇ ਉਨ੍ਹਾਂ ਨੂੰ ਆਪਣੇ ਖੇਤਰ 'ਚ ਹੋਰ ਬਿਹਤਰ ਕੰਮ ਕਰਨ ਲਈ ਪ੍ਰੇਰਿਤ ਕਰੇਗਾ, ਉਥੇ ਹੀ ਨੌਜਵਾਨ ਲੜਕੀਆਂ ਨੂੰ ਸਮਾਜ 'ਚ ਚੰਗਾ ਕੰਮ ਕਰਨ ਲਈ ਪ੍ਰੇਰਿਤ ਕਰੇਗਾ। ਇਸ ਮੌਕੇ ਬਾਡੀ ਬਿਲਡਿੰਗ 'ਚ ਤਗਮਾ ਜਿੱਤਣ ਵਾਲੇ ਕੁਕੁਰਾਮ ਦੀ ਜੀਵਨ ਸਾਥੀ ਮੀਨੂੰ ਅਤੇ ਮੁਕੇਸ਼ ਕੁਮਾਰ ਦੀ ਧਰਮ ਪਤਨੀ ਰਾਜਵੰਤ ਕੌਰ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ। ਮੀਨੂੰ ਨੇ ਮਹਿਲਾਵਾਂ ਨੂੰ ਸੰਬੋਧਨ ਕਰਦਿਆਂ ਕਿਹਾ ਮਹਿਲਾਵਾਂ ਘਰ ਰਹਿ ਕੇ ਵੀ ਆਪਣੇ ਪਤੀ ਅਤੇ ਬੱਚਿਆਂ ਨੂੰ ਕਾਮਯਾਬ ਬਣਾਉਣ 'ਚ ਅਹਿਮ ਭੂਮਿਕਾ ਨਿਭਾਅ ਸਕਦੀਆਂ ਹਨ। ਇਸ ਮੌਕੇ ਸਨਮਾਨ ਪ੍ਰਾਪਤ ਕਰਨ ਵਾਲੀਆਂ ਸਾਰੀਆਂ ਮਹਿਲਾਵਾਂ ਨੇ ਆਪਣੇ ਸੰਘਰਸ਼ ਦੀ ਕਹਾਣੀ ਬਿਆਨ ਕੀਤੀ। ਸਮਾਗਮ ਦੌਰਾਨ ਪੁਲਿਸ ਅਧਿਕਾਰੀ ਸਰਬਜੀਤ ਕੌਰ, ਡਾ. ਵੇਨੂੰ ਗੋਇਲ, ਮੈਡੀਕਲ ਅਫ਼ਸਰ ਮਾਤਾ ਕੁਸ਼ੱਲਿਆ ਹਸਪਤਾਲ ਡਾ. ਭਵਨੀਤ ਕੌਰ, ਅਧਿਆਪਕ ਗਗਨਦੀਪ ਕੌਰ, ਵਾਇਸ ਪ੍ਰਿੰਸੀਪਲ ਪ੍ਰੋ. ਕਵਲਜੀਤ ਕੌਰ, ਅੰਸ਼ਿਕਾ, ਰਵੀ, ਮੰਜੂ ਰਾਣੀ ਅਤੇ ਰਾਜਵੰਤ ਕੌਰ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਅੰਤ 'ਚ ਗਰੀਨ ਸਪਰਸ਼ ਫਾਊਂਡੇਸ਼ਨ ਦੇ ਵਰਿੰਦਰ ਸਿੰਘ ਨੇ ਸਾਰਿਆਂ ਨੂੰ ਸਮਾਗਮ 'ਚ ਪੁੱਜਣ ਲਈ ਧੰਨਵਾਦ ਕੀਤਾ। ਕੈਪਸ਼ਨ : ਡਾ. ਵੇਨੂੰ ਗੋਇਲ ਮਹਿਲਾਵਾਂ ਨੂੰ ਸਨਮਾਨਤ ਕਰਦੇ ਹੋਏ।

News 16 March,2023