Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 6:39 am

+91 90915 01313 , +91 90916 01313

punjabbanni@gmail.com
punjabbani@yahoo.com

ਦੋਆਬਾ

ਪੰਜਾਬ ਭਵਨ ਵਿੱਚ ਚੇਅਰਮੈਨ ਹਡਾਣਾ ਨੇ ਪੀ.ਆਰ.ਟੀ.ਸੀ ਦੀ ਬਿਹਤਰੀ ਲਈ ਅਹਿਮ ਫੈਸਲਿਆਂ ਤੇ ਲਗਾਈ ਮੋਹਰ

ਪੰਜਾਬ ਭਵਨ ਵਿੱਚ ਚੇਅਰਮੈਨ ਹਡਾਣਾ ਨੇ ਪੀ.ਆਰ.ਟੀ.ਸੀ ਦੀ ਬਿਹਤਰੀ ਲਈ ਅਹਿਮ ਫੈਸਲਿਆਂ ਤੇ ਲਗਾਈ ਮੋਹਰ -ਵੱਖ ਵੱਖ ਏਜੰਡਿਆਂ ਤੇ ਗੱਲਬਾਤ ਕਰਨ ਲਈ ਪੰਜਾਬ ਭਰ ਤੋਂ ਪੁੱਜੇ ਸੀਨੀਅਰ ਅਧਿਕਾਰੀ ਪਟਿਆਲਾ 7...

ਪੰਜਾਬੀ ਯੂਨੀਵਰਸਿਟੀ ਵੱਲੋਂ ਪ੍ਰਵੇਸ਼ ਪ੍ਰੀਖਿਆ ਰਾਹੀਂ ਕੀਤੇ ਜਾਣਗੇ ਐੱਲ. ਐੱਲ.ਐੱਮ. ਦੇ ਦਾਖ਼ਲੇ

ਪੰਜਾਬੀ ਯੂਨੀਵਰਸਿਟੀ ਵੱਲੋਂ ਪ੍ਰਵੇਸ਼ ਪ੍ਰੀਖਿਆ ਰਾਹੀਂ ਕੀਤੇ ਜਾਣਗੇ ਐੱਲ. ਐੱਲ.ਐੱਮ. ਦੇ ਦਾਖ਼ਲੇ -ਕੋਵਿਡ-19 ਦੇ ਮੱਦੇਨਜ਼ਰ ਲਗਾਈਆਂ ਪਾਬੰਦੀਆਂ ਕਾਰਨ ਬੰਦ ਕੀਤੀ ਗਈ ਸੀ ਇਹ ਪ੍ਰਥਾ ਪਟਿਆਲਾ-- ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਮੁੱਖ...

ਵਿਜੀਲੈਂਸ ਵੱਲੋਂ ਪੈਟਰੋਲ ਪੰਪ ਮਾਲਕ ਤੋਂ 2 ਲੱਖ ਰੁਪਏ ਰਿਸ਼ਵਤ ਲੈਂਦਾ ਸਮਾਜ ਸੇਵੀ ਤੇ ਪ੍ਰਾਈਵੇਟ ਡਾਕਟਰ ਕਾਬੂ ਚੰਡੀਗੜ੍ਹ, 6 ਜੁਲਾਈ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਪ੍ਰਾਈਵੇਟ ਡਾਕਟਰ ਅਤੇ ਇੱਕ ਸਮਾਜ ਸੇਵੀ ਨੂੰ 2 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਡਾਕਟਰ ਅਸ਼ੋਕ ਕੁਮਾਰ, ਬੀ.ਏ.ਐਮ.ਐਸ., ਜੋ ਨਵਜੀਵਨ ਕਲੀਨਿਕ ਚਲਾਉਂਦਾ ਹੈ ਅਤੇ ਸਮਾਜ ਸੇਵੀ ਰਾਜਵੀਰ ਸਿੰਘ ਵਾਸੀ ਸੁੰਦਰ ਨਗਰ, ਲੁਧਿਆਣਾ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਲਖਵੀਰ ਸਿੰਘ ਵਾਸੀ ਗੁਰੂ ਗੋਬਿੰਦ ਸਿੰਘ ਨਗਰ, ਬਰੋਟਾ ਰੋਡ, ਲੁਧਿਆਣਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਲਖਵੀਰ ਸਿੰਘ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਨੇ ਕੁਝ ਮਹੀਨੇ ਪਹਿਲਾਂ ਹਿੰਦੋਸਤਾਨ ਪੈਟਰੋਲੀਅਮ ਕੰਪਨੀ ਤੋਂ ਸਾਰੀਆਂ ਸਰਕਾਰੀ ਪ੍ਰਵਾਨਗੀਆਂ ਲੈ ਕੇ ਪੈਟਰੋਲ ਪੰਪ ਦਾ ਲਾਇਸੈਂਸ ਲਿਆ ਸੀ। ਸੁਖਦੇਵ ਸਿੰਘ ਦੀ ਜ਼ਮੀਨ ’ਤੇ ਇਹ ਪੈਟਰੋਲ ਪੰਪ ਲਗਾਇਆ ਗਿਆ ਹੈ। ਕੁਝ ਦਿਨ ਪਹਿਲਾਂ ਸਮਾਜ ਸੇਵੀ ਰਾਜਵੀਰ ਸਿੰਘ 3-4 ਵਿਅਕਤੀਆਂ ਸਮੇਤ ਕਾਰ ਰਜਿਸਟ੍ਰੇਸ਼ਨ ਨੰਬਰ ਪੀ.ਬੀ.10 ਸੀ.ਕੇ.4171 ਵਿੱਚ ਆਇਆ ਅਤੇ ਉਸ ਦੇ ਪੈਟਰੋਲ ਪੰਪ ਦੀਆਂ ਫੋਟੋਆਂ ਖਿੱਚਣ ਲੱਗ ਪਿਆ ਅਤੇ ਕਿਹਾ ਕਿ ਇਹ ਪੈਟਰੋਲ ਪੰਪ ਗੈਰ-ਕਾਨੂੰਨੀ ਤੌਰ ‘ਤੇ ਸਥਾਪਿਤ ਕੀਤਾ ਗਿਆ ਹੈ ਅਤੇ ਉਹ ਇਸ ਨੂੰ ਬੰਦ ਕਰਾਵੇਗਾ। ਸ਼ਿਕਾਇਤਕਰਤਾ ਲਖਵੀਰ ਸਿੰਘ ਨੇ ਦੱਸਿਆ ਕਿ ਉਸਨੇ ਸਪਸ਼ੱਟੀਕਰਨ ਦੇਣ ਦੀ ਕੋਸ਼ਿਸ਼ ਕੀਤੀ ਕਿ ਉਸਨੇ ਸਾਰੇ ਵਿਭਾਗਾਂ ਤੋਂ ਐਨ.ਓ.ਸੀ. ਲੈਣ ਬਾਅਦ ਹੀ ਇਹ ਪੈਟਰੋਲ ਪੰਪ ਲਗਾਇਆ ਹੈ, ਜਿਸ ‘ਤੇ ਰਾਜਵੀਰ ਸਿੰਘ ਨੇ ਉਸਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਕਿ ਉਹ ਉਸਦਾ ਲਾਇਸੰਸ ਰੱਦ ਕਰਾ ਦੇਵੇਗਾ। ਇਸ ਤੋਂ ਬਾਅਦ ਰਾਜਵੀਰ ਨੇ ਸੋਮਵਾਰ ਨੂੰ ਕੁਝ ਵਿਅਕਤੀਆਂ ਦੇ ਨਾਲ ਜਾ ਕੇ ਡੀ.ਸੀ. ਲੁਧਿਆਣਾ ਨੂੰ ਇੱਕ ਮੰਗ ਪੱਤਰ ਸੌਂਪਿਆ, ਜਿਸ ਨੂੰ ਡੀ.ਸੀ. ਨੇ ਸਬੰਧਤ ਵਿਭਾਗ ਨੂੰ ਮਾਰਕ ਕਰ ਦਿੱਤਾ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਫਿਰ ਜ਼ਮੀਨ ਦੇ ਮਾਲਕ ਸੁਖਦੇਵ ਸਿੰਘ ਨੂੰ ਸਾਰੇ ਮਾਮਲੇ ਤੋਂ ਜਾਣੂੰ ਕਰਵਾਇਆ ਅਤੇ ਸੁਖਦੇਵ ਨੇ ਅੱਗੇ ਰਾਜਵੀਰ ਸਿੰਘ ਦੇ ਨਜ਼ਦੀਕੀ ਡਾਕਟਰ ਅਸ਼ੋਕ ਕੁਮਾਰ ਨਾਲ ਸੰਪਰਕ ਕੀਤਾ। ਉਨ੍ਹਾਂ ਦੱਸਿਆ ਕਿ ਡਾਕਟਰ ਅਸ਼ੋਕ ਕੁਮਾਰ ਨੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ (ਡੀ.ਐਫ.ਐਸ.ਸੀ.) ਪੂਰਬੀ ਲੁਧਿਆਣਾ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੁਧਿਆਣਾ ਦੇ ਸਬੰਧਤ ਅਧਿਕਾਰੀ ਦੇ ਨਾਂ ’ਤੇ 25 ਲੱਖ ਦੀ ਰਿਸ਼ਵਤ ਮੰਗੀ ਅਤੇ ਸ਼ਿਕਾਇਤਕਰਤਾ ਨੇ ਦੋਵਾਂ ਨੂੰ 15 ਲੱਖ ਵਿੱਚ ਰਾਜ਼ੀ ਕਰ ਲਿਆ। ਰਾਜਵੀਰ ਅਤੇ ਡਾਕਟਰ ਅਸ਼ੋਕ ਨੇ 2 ਲੱਖ ਰੁਪਏ ਐਡਵਾਂਸ ਅਤੇ 3 ਲੱਖ ਰੁਪਏ 2-4 ਦਿਨਾਂ ਵਿੱਚ ਅਤੇ ਬਾਕੀ 10 ਲੱਖ ਰੁਪਏ ਦੋ ਕਿਸ਼ਤਾਂ ਦੇਣ ਦੀ ਮੰਗ ਕੀਤੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੇ ਆਧਾਰ ‘ਤੇ ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 120-ਬੀ ਤਹਿਤ ਐਫ.ਆਈ.ਆਰ. ਨੰਬਰ 14 ਮਿਤੀ 06.07.23 ਦਰਜ ਕੀਤੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਟ੍ਰੈਪ ਲਗਾ ਕੇ ਡਾਕਟਰ ਅਸ਼ੋਕ ਕੁਮਾਰ ਅਤੇ ਰਾਜਵੀਰ ਸਿੰਘ ਨੂੰ ਡੀ.ਐਫ.ਐਸ.ਸੀ .ਅਤੇ ਪੀ.ਪੀ.ਸੀ.ਬੀ. ਦੇ ਅਧਿਕਾਰੀਆਂ ਦੇ ਨਾਮ ’ਤੇ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 2 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਗ੍ਰਿਫ਼ਤਾਰ ਕਰ ਲਿਆ। ਇਨ੍ਹਾਂ ਦੋਵੇਂ ਮੁਲਜ਼ਮਾਂ ਨੂੰ ਡਾਕਟਰ ਅਸ਼ੋਕ ਕੁਮਾਰ ਵੱਲੋਂ ਚਲਾਏ ਜਾ ਰਹੇ ਨਵਜੀਵਨ ਕਲੀਨਿਕ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇਨ੍ਹਾਂ ਮੁਲਜ਼ਮਾਂ ਨੂੰ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਵਿਜੀਲੈਂਸ ਵੱਲੋਂ ਪੈਟਰੋਲ ਪੰਪ ਮਾਲਕ ਤੋਂ 2 ਲੱਖ ਰੁਪਏ ਰਿਸ਼ਵਤ ਲੈਂਦਾ ਸਮਾਜ ਸੇਵੀ ਤੇ ਪ੍ਰਾਈਵੇਟ ਡਾਕਟਰ ਕਾਬੂ ਚੰਡੀਗੜ੍ਹ, 7 ਜੁਲਾਈ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ...

ਮੁੱਖ ਮੰਤਰੀ ਵੱਲੋਂ ਹੋਮੀ ਭਾਬਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਵਿੱਚ ਆਈ.ਪੀ.ਡੀ. ਸੇਵਾਵਾਂ ਦੀ ਸ਼ੁਰੂਆਤ

ਸੂਬਾ ਸਰਕਾਰ ਜਲਦੀ ਸੂਬੇ ਭਰ ਦੇ ਪਿੰਡਾਂ ’ਚ ਕੈਂਸਰ ਮਰੀਜ਼ਾਂ ਦੀ ਜਾਂਚ ਕਰਨ ਲਈ ਮੋਬਾਈਲ ਵੈਨਾਂ ਚਲਾਏਗੀ: ਮੁੱਖ ਮੰਤਰੀ * ‘ ਹੈਲਥ ਚੈਕ ਆਨ ਵੀਲ੍ਹਜ਼’ ਸਕੀਮ ਸਿਹਤਮੰਦ ਅਤੇ ਤਰੱਕੀਯਾਫਤਾ ਪੰਜਾਬ...

ਸਰਕਾਰੀ ਵੂਮੈਨ ਕਾਲਜ ‘ਚ ਦਾਖਲਾ ਫਾਰਮ ਦੇ ਨਾਮ ‘ਤੇ ਵਿਦਿਆਰਥੀਆਂ ਨੂੰ ਲੱਗ ਰਿਹਾ ਹੈ ਰਗੜਾ

ਬਿਨਾ ਪ੍ਰਾਸਪੈਕਟਸ ਤੋਂ ਦਾਖਲਾ ਫਾਰਮ ਦੀ 1 ਰੁਪਏ ਵਾਲੀ ਫੋਟੋ ਕਾਪੀ ਵੇਚ ਰਹੇ 20 ਰੁਪਏ 'ਚ - ਵਿਦਿਆਰਥੀ ਤੇ ਮਾਪੇ ਦੋਵੇਂ ਪਰੇਸ਼ਾਨ ਪਟਿਆਲਾ, 6 ਜੁਲਾਈ : ਇਸ ਸਮੇਂ ਸਮੁੱਚੇ ਕਾਲਜਾਂ...

ਪਟਿਆਲਾ ਜ਼ਿਲ੍ਹੇ ਦੇ ਸਾਂਝ ਕੇਂਦਰ ਦੇ ਕਮੇਟੀ ਮੈਂਬਰਾਂ ਨਾਲ ਐਸ.ਪੀ ਹੈਡਕੁਆਰਟਰ ਹਰਵੰਤ ਕੌਰ ਨੇ ਕੀਤੀ ਮੀਟਿੰਗ

ਪਟਿਆਲਾ ਜ਼ਿਲ੍ਹੇ ਦੇ ਸਾਂਝ ਕੇਂਦਰ ਦੇ ਕਮੇਟੀ ਮੈਂਬਰਾਂ ਨਾਲ ਐਸ.ਪੀ ਹੈਡਕੁਆਰਟਰ ਹਰਵੰਤ ਕੌਰ ਨੇ ਕੀਤੀ ਮੀਟਿੰਗ ਪਟਿਆਲਾ, 6 ਜੁਲਾਈ: ਪਟਿਆਲਾ ਜ਼ਿਲ੍ਹੇ ਦੇ ਪੁਲਿਸ ਸਾਂਝ ਕੇਂਦਰਾਂ ਵੱਲੋਂ ਸਪੈਸ਼ਲ ਡਾਇਰੈਕਟਰ ਜਨਰਲ ਆਫ਼...

ਪਟਿਆਲਾ ਜ਼ਿਲ੍ਹੇ ‘ਚ ਲਾਏ ਜਾਣਗੇ 3 ਲੱਖ ਬੂਟੇ : ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਨੇ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਜ਼ਿਲ੍ਹਾ ਵਾਸੀਆਂ ਨੂੰ ਬੂਟੇ ਲਗਾਉਣ ਦੀ ਮੁਹਿੰਮ 'ਚ ਸ਼ਮੂਲੀਅਤ ਕਰਨ ਦਾ ਦਿੱਤਾ ਸੱਦਾ -ਆਈ ਹਰਿਆਲੀ ਐਪ 'ਤੇ ਮੁਫ਼ਤ ਬੂਟਿਆਂ ਲਈ ਕਰਵਾਈ ਜਾ...

1 714 715 716 717 718 827
Scroll to Top