ਰੋਜ਼ਗਾਰ ਖਬਰਾਂ
Result You Searched: HARYANA-HIMACHAL


ਪਟਿਆਲਾ, 2 ਅਪ੍ਰੈਲ : ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਦੇ ਡਿਪਟੀ ਡਾਇਰੈਕਟਰ ਮੇਜਰ ਹਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਿਊਰੋ ਵਿਖੇ 3 ਤੇ 4 ਅਪ੍ਰੈਲ ਨੂੰ ਵੱਖ-ਵੱਖ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ 3 ਅਪ੍ਰੈਲ ਨੂੰ ਟੀਮ ਲੀਜ਼ ਪ੍ਰਾਈਵੇਟ ਲਿਮਟਿਡ ਵੱਲੋਂ ਸੇਲਜ਼ ਅਫ਼ਸਰ ਦੀ ਅਸਾਮੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਬਾਰ੍ਹਵੀਂ/ਗ੍ਰੈਜੂਏਸ਼ਨ ਪਾਸ 22 ਤੋਂ 28 ਸਾਲ ਉਮਰ ਦੇ ਲੜਕੇ ਹਿੱਸਾ ਲੈ ਸਕਦੇ ਹਨ । ਇਸੇ ਤਰ੍ਹਾਂ 4 ਅਪ੍ਰੈਲ ਨੂੰ ਕਵਾਡਰੈਂਟ ਟੈਲੀਵੈਂਚਰਜ਼ ਵੱਲੋਂ ਮਾਰਕੀਟਿੰਗ ਐਗਜ਼ੀਕਿਊਟਿਵ ਦੀ ਅਸਾਮੀ ਲਈ ਪਲੇਸਮੈਂਟ ਕੈਂਪ ਲੱਗੇਗਾ, ਜਿਸ ਵਿੱਚ ਬਾਰ੍ਹਵੀਂ/ਗ੍ਰੈਜੂਏਸ਼ਨ ਪਾਸ 20 ਤੋਂ 35 ਸਾਲ ਉਮਰ ਦੇ ਲੜਕੇ ਹਿੱਸਾ ਲੈ ਸਕਦੇ ਹਨ । ਉਨ੍ਹਾਂ ਕਿਹਾ ਕਿ ਨੌਕਰੀ ਦੇ ਚਾਹਵਾਨ ਉਮੀਦਵਾਰ ਇਨ੍ਹਾਂ ਪਲੇਸਮੈਂਟ ਕੈਂਪਾਂ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 3 ਤੇ 4 ਅਪ੍ਰੈਲ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਨ੍ਹਾਂ ਕੈਂਪਾਂ ਵਿੱਚ ਹਿੱਸਾ ਲੈ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕੀਤਾ ਜਾ ਸਕਦਾ ਹੈ ।

ਪਟਿਆਲਾ, 24 ਮਾਰਚ : ਸਰਕਾਰੀ ਬਹੁਤਕਨੀਕੀ ਕਾਲਜ ਪਟਿਆਲਾ ਵਿਖੇ ਪ੍ਰਿੰਸੀਪਲ ਜਗਦੇਵ ਸਿੰਘ ਕਾਲੇਕਾ ਦੀ ਰਹਿਨੁਮਾਈ ਹੇਠ ਪਲੇਸਮੈਂਟ ਕੈਂਪ ਲਗਾਇਆ ਗਿਆ, ਜਿਸ ਵਿੱਚ ਵੈਸਟਰਨ ਰਿਕਰੂਟਮੈਂਟ ਗਰੁੱਪ ਵੱਲੋਂ ਵੱਖ–ਵੱਖ ਮਲਟੀ–ਨੈਸ਼ਨਲ ਕੰਪਨੀਆਂ ਲਈ ਵਿਦਿਆਰਥੀਆਂ ਦੀ ਚੋਣ ਲਈ ਇੰਟਰਵਿਊ ਲਈ ਗਈ । ਪਲੇਸਮੈਂਟ ਕੈਂਪ ਦੀ ਸ਼ੁਰੂਆਤ ਪ੍ਰੀ–ਪਲੇਸਮੈਂਟ ਟਾਕ ਨਾਲ ਹੋਈ ਜਿਸ ਵਿੱਚ ਵੈਸਟਰਨ ਰਿਕਰੂਟਮੈਂਟ ਗਰੁੱਪ ਦੇ ਨੁਮਾਇੰਦਿਆਂ ਵੱਲੋਂ ਵਿਦਿਆਰਥੀਆਂ ਨੂੰ ਕੰਪਨੀਆਂ ਬਾਰੇ ਜਾਣੂ ਕਰਵਾਇਆ ਗਿਆ, ਜੌਬ ਪ੍ਰੋਫਾਈਲ ਸਮਝਾਈ ਗਈ ਅਤੇ ਨੌਕਰੀ ਪ੍ਰਾਪਤ ਕਰਨ ਲਈ ਜ਼ਰੂਰੀ ਯੋਗਤਾਵਾਂ ਬਾਰੇ ਜਾਣਕਾਰੀ ਦਿੱਤੀ ਗਈ । ਇਸ ਪਲੇਸਮੈਂਟ ਕੈਂਪ ਵਿੱਚ ਮੇਜ਼ਬਾਨ ਸੰਸਥਾ ਤੋਂ ਇਲਾਵਾ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ, ਸਰਕਾਰੀ ਬਹੁਤਕਨੀਕੀ ਕਾਲਜ ਬਠਿੰਡਾ ਆਦਿ ਦੇ ਇੰਜੀਨੀਅਰਿੰਗ ਡਿਪਲੋਮਾ ਦੇ ਆਖਰੀ ਸਾਲ ਦੇ ਕੁੱਲ 88 ਵਿਦਿਆਰਥੀਆਂ ਨੇ ਹਿੱਸਾ ਲਿਆ । ਸੰਸਥਾ ਦੇ ਪ੍ਰਿੰਸੀਪਲ ਸ: ਜਗਦੇਵ ਸਿੰਘ ਕਾਲੇਕਾ ਵੱਲੋਂ ਕਿਹਾ ਗਿਆ ਕਿ ਉਨ੍ਹਾਂ ਦਾ ਉਦੇਸ਼ ਸੰਸਥਾ ਵਿੱਚ ਪੜ੍ਹ ਰਹੇ ਸਭ ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਵਧੀਆ ਮੌਕੇ ਪ੍ਰਦਾਨ ਕਰਨਾ ਹੈ । ਸੰਸਥਾ ਦਾ ਟ੍ਰੇਨਿੰਗ ਅਤੇ ਪਲੇਸਮੈਂਟ ਸੈੱਲ ਤਨਦੇਹੀ ਨਾਲ ਮਿਹਨਤ ਕਰ ਰਿਹਾ ਹੈ ਉਨ੍ਹਾਂ ਦੱਸਿਆ ਕਿ ਇਸ ਮੰਤਵ ਲਈ ਸੰਸਥਾ ਦਾ ਟ੍ਰੇਨਿੰਗ ਅਤੇ ਪਲੇਸਮੈਂਟ ਸੈੱਲ ਤਨਦੇਹੀ ਨਾਲ ਮਿਹਨਤ ਕਰ ਰਿਹਾ ਹੈ । ਸੰਸਥਾ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਅਫਸਰ ਸੁਖਵਿੰਦਰ ਕੌਰ ਚੀਮਾ ਨੇ ਕਿਹਾ ਕਿ ਇਹ ਡਰਾਈਵ ਵਿਦਿਆਰਥੀਆਂ ਲਈ ਸਿਰਫ ਨੌਕਰੀ ਪ੍ਰਾਪਤ ਕਰਨ ਦਾ ਮੌਕਾ ਹੀ ਨਹੀਂ ਸੀ ਸਗੋਂ ਇੱਕ ਵਧੀਆ ਅਨੁਭਵ ਵੀ ਸੀ ਜੋ ਉਨ੍ਹਾਂ ਨੂੰ ਹੋਰ ਪੇਸ਼ੇਵਰ ਅਤੇ ਕਾਬਿਲ ਬਣਾਵੇਗਾ । ਅੰਤ ਵਿੱਚ ਸਹਾਇਕ ਟ੍ਰੇਨਿੰਗ ਅਤੇ ਪਲੇਸਮੈਂਟ ਅਫਸਰ ਧਰਮਿੰਦਰ ਸਿੰਘ ਚੀਮਾ ਨੇ ਵੈਸਟਰਨ ਰਿਕਰੂਟਮੈਂਟ ਗਰੁੱਪ ਦੇ ਨੁਮਾਇੰਦਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਭਵਿੱਖ ਵਿੱਚ ਹੋਰ ਪਲੇਸਮੈਂਟ ਡਰਾਈਵ ਕਰਵਾਉਣ ਲਈ ਯਤਨ ਕਰਦੇ ਰਹਿਣਗੇ ।

ਪਟਿਆਲਾ, 20 ਮਾਰਚ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 21 ਮਾਰਚ ਦਿਨ ਸ਼ੁੱਕਰਵਾਰ, ਸਵੇਰੇ 10

ਖ਼ਾਲਸਾ ਕਾਲਜ ਪਟਿਆਲਾ ਦੇ ਵਿਦਿਆਰਥੀਆਂ ਨੇ ਮੈਗਾ ਪਲੇਸਮੈਂਟ ਡਰਾਈਵ ’ਚ ਕੀਤਾ ਬਿਹਤਰੀਨ ਪ੍ਰਦਰਸ਼ਨ ਪਟਿਆਲਾ : ਖ਼ਾਲਸਾ ਕਾਲਜ ਪਟਿਆਲਾ ਦੇ ਅੰਤਿਮ ਸਾਲ ਦੇ ਵਿਦਿਆਰਥੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਰਤਸਰ ਸਾਹਿਬ ਵੱਲੋਂ ਆਯੋਜਿਤ ਮੈਗਾ ਪਲੇਸਮੈਂਟ ਡਰਾਈਵ ’ਚ ਆਪਣੀ ਪ੍ਰਤਿਭਾ ਦਾ ਬਿਹਤਰੀਨ ਪ੍ਰਦਰਸ਼ਨ ਕੀਤਾ । ਇਸ ਪਲੇਸਮੈਂਟ ਡਰਾਈਵ ’ਚ 18 ਨਾਮੀਂ ਕੰਪਨੀਆਂ ਨੇ ਹਿੱਸਾ ਲਿਆ, ਜਿਨ੍ਹਾਂ ’ਚ ਟੈਕ ਮਹਿੰਦਰਾ, ਐਕਸਿਸ ਬੈਂਕ, ਐਚ. ਡੀ. ਐਫ. ਸੀ. ਬੈਂਕ, ਆਈ. ਸੀ. ਆਈ. ਸੀ. ਆਈ. ਬੈਂਕ, ਸੀਜ਼ ਫਾਇਰ, ਐਚ. ਡੀ. ਬੀ. ਫਾਈਨੈਂਸ਼ੀਅਲ ਸਰਵਿਸਿਜ਼, ਟੈਲੀਪਰਫਾਰਮੈਂਸ, ਕੁਐਸ ਕਾਰਪੋਰੇਸ਼ਨ ਲਿਮਟਿਡ, ਸਾਂਝੀ ਸਿੱਖਿਆ, ਸੋਮਾਨੀ ਸਿਰੇਮਿਕ, ਤਿਵਾਨਾ ਆਇਲ ਪ੍ਰਾਈਵੇਟ ਲਿਮਟਿਡ, ਨਿੰਬਸ ਪ੍ਰਾਈਵੇਟ ਲਿਮਟਿਡ, ਪ੍ਰੋਟਾਕ ਸੋਲਿਊਸ਼ਨ, ਜਸਟ ਡਾਇਲ ਲਿਮਟਿਡ, ਜੇ. ਡੀ. ਹੈਲਥਕੇਅਰ ਲਿਮਟਿਡ, ਬੀ. ਐਲ. ਡੀ. ਆਊਟਸੋਰਸਿੰਗ ਪ੍ਰਾਈਵੇਟ ਲਿਮਟਿਡ ਅਤੇ ਬਜਾਜ ਇੰਸ਼ੋਰੈਂਸ ਕੰਪਨੀਉ ਸ਼ਾਮਲ ਸਨ । ਖ਼ਾਲਸਾ ਕਾਲਜ ਪਟਿਆਲਾ ਦੇ 154 ਵਿਦਿਆਰਥੀਆਂ ਨੇ ਇਸ ਮੌਕੇ ’ਤੇ ਆਪਣੀ ਕਾਬਲੀਅਤ ਅਤੇ ਹੁਨਰ ਨੂੰ ਸਾਬਤ ਕਰਦਿਆਂ ਇਸ ਡਰਾਈਵ ’ਚ ਭਰਪੂਰ ਹਿੱਸਾ ਲਿਆ । ਐਸ. ਜੀ. ਪੀ. ਸੀ. ਦੇ ਸਕੱਤਰ ਵਿੱਦਿਆ ਸ. ਸੁਖਮਿੰਦਰ ਸਿੰਘ ਨੇ ਇਸ ਮੈਗਾ ਪਲੇਸਮੈਂਟ ਡਰਾਈਵ ਨੂੰ ਮਿਲੇ ਸ਼ਾਨਦਾਰ ਹੁੰਗਾਰੇ ’ਤੇ ਖੁਸ਼ੀ ਜ਼ਾਹਿਰ ਕੀਤੀ । ਉਨ੍ਹਾਂ ਕਿਹਾ ਕਿ ਇਹ ਪਲੇਸਮੈਂਟ ਡਰਾਈਵ ਸਾਡੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ ਦੀ ਮਿਹਨਤ ਅਤੇ ਲਗਨ ਦਾ ਸਬੂਤ ਹੈ । ਖ਼ਾਲਸਾ ਕਾਲਜ ਪਟਿਆਲਾ ਦੇ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਮੂਲੀਅਤ ’ਤੇ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਚੰਗਾ ਪ੍ਰਦਰਸ਼ਨ ਜਾਰੀ ਰੱਖਣ ਦੀ ਪ੍ਰੇਰਨਾ ਵੀ ਦਿੱਤੀ । ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ’ਤੇ ਮਾਣ ਹੈ ਅਤੇ ਐਸ. ਜੀ. ਪੀ. ਸੀ. ਦਾ ਇਸ ਪਲੇਸਮੈਂਟ ਡਰਾਈਵ ਲਈ ਧੰਨਵਾਦ ਕਰਦੇ ਹਾਂ । ਕਾਲਜ ਦੀ ਡੀਨ ਪਲੇਸਮੈਂਟ ਡਾ. ਜਸਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਆਪਣੇ ਭਵਿੱਖ ਦੇ ਕੰਮਕਾਜ ’ਚ ਸਰਵੋਤਮ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕੀਤਾ । ਉਨ੍ਹਾਂ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਸਾਡੇ ਵਿਦਿਆਰਥੀਆਂ ਨੇ ਇਸ ਡਰਾਈਵ ’ਚ ਬੇਹੱਦ ਚੰਗਾ ਪ੍ਰਦਰਸ਼ਨ ਕੀਤਾ । ਇਹ ਸਾਡੀ ਸਖ਼ਤ ਸਿਖਲਾਈ ਅਤੇ ਪਲੇਸਮੈਂਟ ਪਹਿਲਕਦਮੀਆਂ ਦਾ ਨਤੀਜਾ ਹੈ । ਮੈਨੂੰ ਯਕੀਨ ਹੈ ਕਿ ਸਾਡੇ ਵਿਦਿਆਰਥੀ ਆਪਣੇ ਕਰੀਅਰ ’ਚ ਉੱਤਮ ਪ੍ਰਦਰਸ਼ਨ ਕਰਨਗੇ ਅਤੇ ਆਪਣੇ ਖੇਤਰਾਂ ’ਚ ਸਕਾਰਾਤਮਕ ਯੋਗਦਾਨ ਪਾਉਣਗੇ । ਪਲੇਸਮੈਂਟ ਸੈੱਲ ਦੀ ਸੰਯੋਜਕ ਅਤੇ ਤੇ ਪਲੇਸਮੈਂਟ ਅਫਸਰ ਡਾ. ਨਵਦੀਪ ਕੌਰ ਨੇ ਪਲੇਸਮੈਂਟ ਡਰਾਈਵ ਦੀ ਸਫਲਤਾ ਤੇ ਖੁਸ਼ੀ ਜਾਹਿਰ ਕਰਦੇ ਕਿਹਾ ਕਿ ਸਾਡੇ ਵਿਦਿਆਰਥੀਆਂ ਨੇ ਅਸਧਾਰਨ ਪ੍ਰਤਿਭਾ ਅਤੇ ਜੋਸ਼ ਦਿਖਾਇਆ ਹੈ ਅਤੇ ਸਾਨੂੰ ਭਰੋਸਾ ਹੈ ਕਿ ਉਹ ਆਪਣੇ ਖੇਤਰਾਂ ’ਚ ਵੀ ਨਾਮਣਾ ਖੱਟਣਗੇ । ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰੋ. ਕਮਲੇਸ਼ ਕੁਮਾਰ, ਪ੍ਰੋ. ਪਰਮਜੀਤ ਸਿੰਘ ਅਤੇ ਪ੍ਰੋ. ਪਰਵਿੰਦਰ ਕੌਰ ਵੀ ਵਿਦਿਆਰਥੀਆਂ ਨਾਲ ਮੌਜੂਦ ਸਨ ।

ਨੌਜਵਾਨਾਂ ਨੂੰ 50 ਹਜ਼ਾਰ ਹੋਰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ : ਮੁੱਖ ਮੰਤਰੀ ਤਿੰਨ ਸਾਲਾਂ ਵਿੱਚ 51000 ਤੋਂ ਵੱਧ ਨੌਕਰੀਆਂ ਦੇਣ ਤੋਂ ਬਾਅਦ ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ ‘ਮਿਸ਼ਨ ਰੋਜ਼ਗਾਰ’ ਤਹਿਤ 763 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਹੁਣ ਤੱਕ 51655 ਨੌਕਰੀਆਂ ਦਿੱਤੀਆਂ ਨੌਕਰੀ ’ਤੇ ਜਾਂਦੇ ਨੌਜਵਾਨਾਂ ਦੇ ਹੱਥਾਂ ਵਿੱਚ ਰੋਟੀ ਵਾਲਾ ਡੱਬਾ ਹੀ ਨਸ਼ਿਆ ਦੀ ਅਲਾਮਤ ਦੇ ਖਿਲਾਫ਼ ਸਭ ਤੋਂ ਕਾਰਗਰ ਹਥਿਆਰ ਸਾਬਤ ਹੋਵੇਗਾ ਚੰਡੀਗੜ੍ਹ, 5 ਮਾਰਚ : ਪੰਜਾਬ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਅੰਕੜਾ 51,000 ਨੂੰ ਪਾਰ ਕਰ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵੱਡਾ ਐਲਾਨ ਕੀਤਾ ਕਿ 50,000 ਹੋਰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ ਜਿਸ ਨਾਲ ਨੌਜਵਾਨਾਂ ਨੂੰ ਇਕ ਲੱਖ ਸਰਕਾਰੀ ਨੌਕਰੀਆਂ ਮਿਲ ਜਾਣਗੀਆਂ । ਮੁੱਖ ਮੰਤਰੀ ਨੇ ਆਪਣੀ ਸਰਕਾਰ ਦੇ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ ਰੱਖਦੇ ਹੋਏ 763 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ । ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਤਿੰਨ ਸਾਲਾਂ ਵਿੱਚ ਨੌਜਵਾਨਾਂ ਨੂੰ 51,655 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਲਈ ਅੱਜ ਇਤਿਹਾਸਕ ਦਿਨ ਹੈ ਜੋ ਸਹਿਕਾਰਤਾ, ਸਿਹਤ ਤੇ ਪਰਿਵਾਰ ਭਲਾਈ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਵਿਭਾਗ ਵਿੱਚ ਚੁਣੇ ਗਏ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ 51000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਇਕ ਲੱਖ ਦਾ ਅੰਕੜ ਪਾਰ ਕਰੇਗੀ। ਮੁੱਖ ਮੰਤਰੀ ਨੇ ਕਿਹਾ, “ਮੈਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਕੇ ਉਨ੍ਹਾਂ ਦੇ ਹੱਥਾਂ ਵਿੱਚ ਟਿਫਿਨ ਸੌਂਪਣਾ ਚਾਹੁੰਦਾ ਹਾਂ ਤਾਂ ਜੋ ਉਹ ਨਸ਼ੇ ਵਾਲੀਆਂ ਸਰਿੰਜਾਂ ਅਤੇ ਹੋਰ ਅਲਾਮਤਾਂ ਤੋਂ ਦੂਰ ਰਹਿ ਸਕਣ। ਵਿਹਲਾ ਮਨ ਸ਼ੈਤਾਨ ਦਾ ਘਰ ਹੁੰਦਾ ਹੈ, ਇਸ ਕਰਕੇ ਸੂਬਾ ਸਰਕਾਰ ਇਸ ਗੱਲ ਲਈ ਪੂਰੀ ਵਾਹ ਲਾ ਰਹੀ ਹੈ ਕਿ ਸਾਡੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲਣ ਤਾਂ ਜੋ ਉਹ ਸਮਾਜਿਕ ਬੁਰਾਈਆਂ ਦਾ ਸ਼ਿਕਾਰ ਨਾ ਹੋਣ। ਬੇਰੁਜ਼ਗਾਰੀ ਬਹੁਤ ਸਾਰੀਆਂ ਸਮੱਸਿਆਵਾਂ ਦੀ ਜੜ੍ਹ ਹੈ ਜਿਸ ਕਾਰਨ ਸੂਬਾ ਸਰਕਾਰ ਇਸ ਰੋਗ ਨੂੰ ਖਤਮ ਕਰਨ 'ਤੇ ਸਭ ਤੋਂ ਵੱਧ ਧਿਆਨ ਕੇਂਦਰਿਤ ਕਰ ਰਹੀ ਹੈ । ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਹਰੇਕ ਵਿਭਾਗ ਵਿੱਚ ਖਾਲੀ ਹੁੰਦੇ ਸਾਰ ਹੀ ਸਾਰੀਆਂ ਅਸਾਮੀਆਂ ਭਰ ਦਿੰਦੀ ਹੈ । ਉਨ੍ਹਾਂ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਪਾਰਦਰਸ਼ੀ ਵਿਧੀ ਅਪਣਾਈ ਗਈ ਹੈ ਜਿਸ ਕਾਰਨ ਇਨ੍ਹਾਂ 51,000 ਸਰਕਾਰੀ ਨੌਕਰੀਆਂ ਵਿੱਚੋਂ ਇੱਕ ਵੀ ਨਿਯੁਕਤੀ ਨੂੰ ਹੁਣ ਤੱਕ ਕਿਸੇ ਵੀ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਲਈ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ । ਮੁੱਖ ਮੰਤਰੀ ਨੇ ਕਿਹਾ ਕਿ ਇਹ ਮਹੱਤਵਪੂਰਨ ਮੌਕਾ ਹੈ ਜਦੋਂ ਇਹ ਨੌਜਵਾਨ ਪੰਜਾਬ ਸਰਕਾਰ ਦੇ ਪਰਿਵਾਰ ਦਾ ਹਿੱਸਾ ਬਣ ਰਹੇ ਹਨ । ਉਨ੍ਹਾਂ ਨੇ ਉਮੀਦ ਪ੍ਰਗਟ ਕੀਤੀ ਕਿ ਇਹ ਨੌਜਵਾਨ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਹੋ ਕੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨਗੇ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਵੀ ਸਰਕਾਰ ਨੇ ਸੱਤਾ ਵਿੱਚ ਆਉਣ ਦੇ 36 ਮਹੀਨਿਆਂ ਵਿੱਚ ਨੌਜਵਾਨਾਂ ਨੂੰ ਰਿਕਾਰਡ 51,000 ਤੋਂ ਵੱਧ ਨੌਕਰੀਆਂ ਦਿੱਤੀਆਂ ਹਨ । ਮੁੱਖ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸਾਰੀਆਂ ਨੌਕਰੀਆਂ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਦੇ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ 'ਤੇ ਦਿੱਤੀਆਂ ਗਈਆਂ ਹਨ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਸੂਬੇ ਦਾ ਕੋਈ ਵੀ ਵਿਅਕਤੀ ਵਿਦੇਸ਼ ਨਾ ਜਾਵੇ ਤਾਂ ਜੋ ਸਾਡੇ ਵਤਨ ਦੇ ਪਰਵਾਨਿਆਂ ਦੇ ਦੇਸ਼ ਸੇਵਾ ਦੇ ਸੁਪਨੇ ਸਾਕਾਰ ਹੋ ਸਕਣ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਸਿਰਤੋੜ ਯਤਨਾਂ ਸਦਕਾ ਸੂਬੇ ਵਿੱਚ ਪਹਿਲਾਂ ਹੀ ਵਤਨ ਵਾਪਸੀ ਦਾ ਰੁਝਾਨ ਦੇਖਣ ਨੂੰ ਮਿਲ ਰਿਹਾ ਹੈ ਅਤੇ ਨੌਜਵਾਨ ਆਪਣੀ ਮਾਤ ਭੂਮੀ ਦੀ ਸੇਵਾ ਕਰਨ ਲਈ ਵਿਦੇਸ਼ਾਂ ਤੋਂ ਵਾਪਸ ਆ ਰਹੇ ਹਨ । ਮੁੱਖ ਮੰਤਰੀ ਨੇ ਕਿਹਾ ਕਿ ਅਮਰੀਕਾ ਤੋਂ ਨੌਜਵਾਨਾਂ ਨੂੰ ਡਿਪੋਰਟ ਕਰਨ ਦੀ ਘਟਨਾ ਸਾਡੇ ਸਾਰਿਆਂ ਲਈ ਅੱਖਾਂ ਖੋਲ੍ਹਣ ਵਾਲੀ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ ਇੱਥੇ ਰਹਿ ਕੇ ਹੀ ਸਖ਼ਤ ਮਿਹਨਤ ਕਰਕੇ ਵੱਖ-ਵੱਖ ਖੇਤਰਾਂ ਵਿੱਚ ਸਫਲਤਾ ਪ੍ਰਾਪਤ ਕਰਨੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਇਹ ਯਕੀਨੀ ਬਣਾਉਣ ਲਈ ਠੋਸ ਯਤਨ ਕਰ ਰਹੀ ਹੈ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕੀਤੇ ਜਾਣ ਤਾਂ ਜੋ ਉਹ ਜ਼ਿੰਦਗੀ ਦੇ ਹਰ ਖੇਤਰ ਵਿੱਚ ਬੁਲੰਦੀਆਂ ਛੂਹ ਸਕਣ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਦੀ ਸਖ਼ਤ ਮਿਹਨਤ ਅਤੇ ਉਨ੍ਹਾਂ ਦੀ ਸਮਰਪਣ ਭਾਵਨਾ ਨਾਲ ਆਉਣ ਵਾਲੇ ਦਿਨਾਂ ਵਿੱਚ ਉਨ੍ਹਾਂ ਨੂੰ ਸਫਲਤਾ ਮਿਲੇਗੀ । ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਦੇਸ਼ ਵਿੱਚ ਆਪਣੀ ਕਿਸਮ ਦੀ ਨਿਵੇਕਲੀ ਪਹਿਲਕਦਮੀ ਸ਼ੁਰੂ ਕੀਤੀ ਹੈ ਅਤੇ ਪੰਜਾਬ ਵਿੱਚ ਸੂਬਾਈ ਅਤੇ ਕੌਮੀ ਮਾਰਗਾਂ 'ਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਕੀਮਤੀ ਜਾਨਾਂ ਬਚਾਉਣ ਲਈ ਸਮਰਪਿਤ ਸੜਕ ਸੁਰਖਿਆ ਫੋਰਸ ਹੈ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਤੌਰ 'ਤੇ ਸਿਖਲਾਈ ਪ੍ਰਾਪਤ ਨਵੇਂ ਭਰਤੀ ਕੀਤੇ ਗਏ 1597 ਮੁਲਾਜ਼ਮ ਜਿਨ੍ਹਾਂ ਵਿੱਚ ਲੜਕੀਆਂ ਵੀ ਸ਼ਾਮਲ ਹਨ, ਇਸ ਫੋਰਸ ਦੀ ਰੀੜ੍ਹ ਦੀ ਹੱਡੀ ਹਨ। ਇਨ੍ਹਾਂ ਜਵਾਨਾਂ ਨੂੰ ਪੂਰੀਆਂ ਸਹੂਲਤਾਂ ਨਾਲ ਲੈਸ 144 ਵਾਹਨ ਪ੍ਰਦਾਨ ਕੀਤੇ ਗਏ ਹਨ । ਇਸ ਫੋਰਸ ਦੀ ਕਾਰਗੁਜ਼ਾਰੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਪਿਛਲੇ ਸਾਲ ਫਰਵਰੀ ਵਿੱਚ ਇਸ ਦੀ ਸ਼ੁਰੂਆਤ ਤੋਂ ਬਾਅਦ ਸੂਬੇ ਵਿੱਚ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 48.10 ਫੀਸਦੀ ਦੀ ਕਮੀ ਆਈ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਈ ਹੋਰ ਸੂਬਿਆਂ ਅਤੇ ਇੱਥੋਂ ਤੱਕ ਕਿ ਭਾਰਤ ਸਰਕਾਰ ਨੇ ਵੀ ਸੂਬਾ ਸਰਕਾਰ ਦੇ ਇਸ ਵਿਲੱਖਣ ਉਪਰਾਲੇ ਦੀ ਸ਼ਲਾਘਾ ਕੀਤੀ ਹੈ । ਮੁੱਖ ਮੰਤਰੀ ਨੇ ਕਿਹਾ ਕਿ ਸਿਹਤ, ਸਿੱਖਿਆ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚੇ ਦੇ ਨਾਲ-ਨਾਲ ਕਾਨੂੰਨ ਵਿਵਸਥਾ ਉਨ੍ਹਾਂ ਦੀ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਹਨ । ਉਨ੍ਹਾਂ ਕਿਹਾ ਕਿ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਤਰੱਕੀ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ । ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਆਪਣੀ ਡਿਊਟੀ ਪੂਰੀ ਪੇਸ਼ੇਵਰ ਵਚਨਬੱਧਤਾ ਨਾਲ ਨਿਭਾਉਣ ਅਤੇ ਲੋਕਾਂ ਦੀ ਸੇਵਾ ਲਈ ਆਪਣੀ ਕਲਮ ਦੀ ਸੂਝ-ਬੂਝ ਨਾਲ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ । ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਡਾ. ਬਲਬੀਰ ਸਿੰਘ ਤੋਂ ਇਲਾਵਾ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ ।

ਰਮਾਇਆ ਹੈਲਥ ਕੇਅਰ ਦਾ ਪਲੇਸਮੈਂਟ ਕੈਂਪ 5 ਮਾਰਚ ਨੂੰ ਪਟਿਆਲਾ, 4 ਮਾਰਚ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ 5 ਮਾਰਚ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਰਮਾਇਆ ਹੈਲਥ ਕੇਅਰ ਲਈ ਵੈਲਨੇੱਸ ਐਡਵਾਈਜ਼ਰ ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਉਰੋ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਰਮਾਇਆ ਹੈਲਥ ਕੇਅਰ ਵੱਲੋਂ ਵੈਲਨੇੱਸ ਐਡਵਾਈਜ਼ਰ ਦੀ ਅਸਾਮੀਆਂ ਲਈ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ, ਜਿਨ੍ਹਾਂ ਉਮੀਦਵਾਰਾਂ ਕੋਲ ਦਸਵੀਂ/ਬਾਰ੍ਹਵੀਂ/ਗ੍ਰੈਜੂਏਸ਼ਨ ਦੀ ਯੋਗਤਾ ਹੋਵੇ ਉਹ ਇਸ ਅਸਾਮੀ ਲਈ ਇੰਟਰਵਿਊ ਦੇ ਸਕਦੇ ਹਨ, ਜਿਨ੍ਹਾਂ ਉਮੀਦਵਾਰਾਂ ਦੀ ਉਮਰ 20-40 ਸਾਲ ਹੋਵੇ ਅਤੇ ਕੇਵਲ ਮਹਿਲਾਵਾਂ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੀਆਂ ਹਨ । ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 05-03-2025 ਦਿਨ ਬੁੱਧਵਾਰ, ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈ ਸਕਦੇ ਹਨ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕੀਤਾ ਜਾ ਸਕਦਾ ਹੈ ।

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 4 ਮਾਰਚ ਨੂੰ ਪਟਿਆਲਾ, 3 ਮਾਰਚ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ 4 ਮਾਰਚ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਟੀਚਿੰਗ ਤੇ ਨਾਨ ਟੀਚਿੰਗ ਸਟਾਫ਼ (ਕਾਊਂਸਲਰ) ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਜੀ. ਸੀ. ਐਮ. ਕਾਨਵੈਂਟ ਸਕੂਲ, ਪਿੰਡ ਕਡਿਆਲ, ਪਾਤੜਾਂ ਦਿੜ੍ਹਬਾ ਰੋਡ, ਨੇੜੇ ਖੇਤਲਾ, ਸੰਗਰੂਰ ਦੇ ਨਿਯੋਜਕ ਵੱਲੋਂ ਪੀ. ਆਰ. ਟੀ./ਮਦਰ ਟੀਚਰ, ਟੀ. ਜੀ. ਟੀ. (ਅੰਗਰੇਜ਼ੀ, ਮੈਥ, ਸਮਾਜਿਕ ਤੇ ਕੰਪਿਊਟਰ), ਪੀ. ਜੀ. ਟੀ. (ਬਾਇਉਲੋਜੀ, ਫਿਜ਼ਿਕਸ ਤੇ ਮੈਥ) ਅਤੇ ਨਾਨ ਟੀਚਿੰਗ ਸਟਾਫ਼ (ਕਾਊਂਸਲਰ) ਦੀ ਅਸਾਮੀਆਂ ਲਈ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ, ਜਿਨ੍ਹਾਂ ਉਮੀਦਵਾਰਾਂ ਕੋਲ (ਬੀ. ਏ./ ਐਮ. ਏ/ ਬੀ. ਐਸ. ਸੀ./ ਐਮ. ਐਸ. ਸੀ./ ਬੀ. ਕਾਮ/ ਐਮ. ਕਾਮ/ ਈ. ਟੀ. ਟੀ./ ਐਨ. ਟੀ. ਟੀ.) ਦੇ ਨਾਲ ਬੀ. ਐਡ ਹੋਵੇ ਉਹ ਇਸ ਅਸਾਮੀ ਲਈ ਇੰਟਰਵਿਊ ਦੇ ਸਕਦੇ ਹਨ, ਜਿਨ੍ਹਾਂ ਉਮੀਦਵਾਰਾਂ ਦੀ ਉਮਰ 20-45 ਸਾਲ ਹੋਵੇ ਅਤੇ ਲੜਕੇ ਤੇ ਲੜਕੀਆਂ ਦੋਵੇਂ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ । ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 4 ਮਾਰਚ 2025 ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈ ਸਕਦੇ ਹਨ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ’ਤੇ ਸੰਪਰਕ ਕਰ ਸਕਦੇ ਹਨ ।

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਕਾਊਂਸਲਿੰਗ ਲਈ ਵਲੰਟੀਅਰਾਂ ਦੀ ਰਜਿਸਟ੍ਰੇਸ਼ਨ ਸ਼ੁਰੂ ਸੰਗਰੂਰ, 27 ਫਰਵਰੀ : ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸੰਗਰੂਰ ਵੱਲੋਂ ਵੱਖ-ਵੱਖ ਵਿਸ਼ਿਆਂ ਦੇ ਮਾਹਿਰ ਵਲੰਟੀਅਰ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ । ਇਸ ਸਬੰਧੀ ਸ੍ਰੀਮਤੀ ਸਿੰਪੀ ਸਿੰਗਲਾ ਜਿਲ੍ਹਾ ਰੋਜਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸੰਗਰੂਰ ਨੇ ਦੱਸਿਆ ਕਿ ਲੋੜ ਅਨੁਸਾਰ ਕਾਊਂਸਲਿੰਗ ਲਈ ਪਿੰਡਾਂ ਦੇ ਨੋਜਵਾਨਾਂ, ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਇਨ੍ਹਾਂ ਮਾਹਿਰ ਵਲੰਟੀਅਰਜ਼ ਦੀਆਂ ਸੇਵਾਵਾਂ ਹਾਸਲ ਕਰਨ ਲਈ ਜਿਲ੍ਹਾ ਸੰਗਰੂਰ ਨਾਲ ਸਬੰਧਤ ਵੱਖ-ਵੱਖ ਖੇਤਰਾਂ ਜਿਵੇਂ ਕਿ ਰੱਖਿਆ ਸੈਨਾਵਾਂ, ਮੈਡੀਕਲ, ਬੈਂਕਿੰਗ, ਵਕਾਲਤ, ਸਿਵਿਲ ਸੇਵਾਵਾਂ ਅਤੇ ਸੀ.ਏ ਆਦਿ ਵਿੱਚ ਮਾਹਰ ਵਿਅਕਤੀ ਜੋ ਕਾਊਂਸਲਿੰਗ ਲਈ ਵਲੰਟੀਅਰ ਬਣਨਾ ਚਾਹੁੰਦੇ ਹਨ, ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੀ ਜਾਣਕਾਰੀ ਇਸ ਦਫਤਰ ਦੇ ਮੋਬਾਇਲ ਨੰਬਰ 7889001416 ਤੇ ਸਾਂਝੀ ਕਰਨ । ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਕਿਸੇ ਵੀ ਕੰਮ ਵਾਲੇ ਦਿਨ ਪ੍ਰਾਰਥੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਨੇੜੇ ਸੇਵਾ ਕੇਂਦਰ, ਡੀ. ਸੀ. ਦਫਤਰ, ਸੰਗਰੂਰ ਵਿਖੇ ਸੰਪਰਕ ਕਰ ਸਕਦੇ ਹਨ ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵੇਂ ਭਰਤੀ ਹੋਏ 8 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਚੰਡੀਗੜ੍ਹ, 21 ਫਰਵਰੀ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਆਬਕਾਰੀ ਤੇ ਕਰ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ ਨਿਯੁਕਤ ਕੀਤੇ ਗਏ 7 ਕਲਰਕਾਂ ਅਤੇ 1 ਸੇਵਾਦਾਰ ਨੂੰ ਨਿਯੁਕਤੀ ਪੱਤਰ ਸੌਂਪੇ । ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀਆਂ ਨਵੀਆਂ ਭੂਮਿਕਾਵਾਂ ਵਿੱਚ ਸਮਰਪਣ ਅਤੇ ਸਖ਼ਤ ਮਿਹਨਤ ਦੀ ਮਹੱਤਤਾ 'ਤੇ ਜ਼ੋਰ ਦਿੱਤਾ । ਉਨ੍ਹਾਂ ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਆਬਕਾਰੀ ਤੇ ਕਰ ਵਿਭਾਗ ਦੀ ਅਹਿਮ ਭੂਮਿਕਾ ਬਾਰੇ ਚਾਨਣਾ ਪਾਇਆ ਅਤੇ ਆਸ ਪ੍ਰਗਟਾਈ ਕਿ ਇਹ ਕਰਮਚਾਰੀ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ । ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਮਹੱਤਵਪੂਰਨ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ ਨੇ 50,000 ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਿੱਚ ਸਫਲਤਾ ਹਾਸਲ ਕੀਤੀ ਹੈ । ਉਨ੍ਹਾਂ ਕਿਹਾ ਕਿ ਇਹ ਉਪਰਾਲਾ ਨਾ ਸਿਰਫ਼ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਦਾ ਹੈ ਸਗੋਂ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਮਨੁੱਖੀ ਵਸੀਲਿਆਂ ਦੀ ਕਮੀ ਨੂੰ ਵੀ ਪੂਰਾ ਕਰਕੇ ਉਨ੍ਹਾਂ ਨੂੰ ਮਜ਼ਬੂਤ ਕਰਦਾ ਹੈ ।

139 ਈ. ਟੀ. ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 3 ਤੇ 4 ਅਪ੍ਰੈਲ ਨੂੰ ਲੱਗੇਗਾ ਪਲੇਸਮੈਂਟ ਕੈਂਪ
ਪਟਿਆਲਾ, 2 ਅਪ੍ਰੈਲ : ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਦੇ ਡਿਪਟੀ ਡਾਇਰੈਕਟਰ ਮੇਜਰ ਹਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਿਊਰੋ ਵਿਖੇ 3 ਤੇ 4 ਅਪ੍ਰੈਲ ਨੂੰ ਵੱਖ-ਵੱਖ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ 3 ਅਪ੍ਰੈਲ ਨੂੰ ਟੀਮ ਲੀਜ਼ ਪ੍ਰਾਈਵੇਟ ਲਿਮਟਿਡ ਵੱਲੋਂ ਸੇਲਜ਼ ਅਫ਼ਸਰ ਦੀ ਅਸਾਮੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਬਾਰ੍ਹਵੀਂ/ਗ੍ਰੈਜੂਏਸ਼ਨ ਪਾਸ 22 ਤੋਂ 28 ਸਾਲ ਉਮਰ ਦੇ ਲੜਕੇ ਹਿੱਸਾ ਲੈ ਸਕਦੇ ਹਨ । ਇਸੇ ਤਰ੍ਹਾਂ 4 ਅਪ੍ਰੈਲ ਨੂੰ ਕਵਾਡਰੈਂਟ ਟੈਲੀਵੈਂਚਰਜ਼ ਵੱਲੋਂ ਮਾਰਕੀਟਿੰਗ ਐਗਜ਼ੀਕਿਊਟਿਵ ਦੀ ਅਸਾਮੀ ਲਈ ਪਲੇਸਮੈਂਟ ਕੈਂਪ ਲੱਗੇਗਾ, ਜਿਸ ਵਿੱਚ ਬਾਰ੍ਹਵੀਂ/ਗ੍ਰੈਜੂਏਸ਼ਨ ਪਾਸ 20 ਤੋਂ 35 ਸਾਲ ਉਮਰ ਦੇ ਲੜਕੇ ਹਿੱਸਾ ਲੈ ਸਕਦੇ ਹਨ । ਉਨ੍ਹਾਂ ਕਿਹਾ ਕਿ ਨੌਕਰੀ ਦੇ ਚਾਹਵਾਨ ਉਮੀਦਵਾਰ ਇਨ੍ਹਾਂ ਪਲੇਸਮੈਂਟ ਕੈਂਪਾਂ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 3 ਤੇ 4 ਅਪ੍ਰੈਲ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਨ੍ਹਾਂ ਕੈਂਪਾਂ ਵਿੱਚ ਹਿੱਸਾ ਲੈ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕੀਤਾ ਜਾ ਸਕਦਾ ਹੈ ।
Punjab Bani 02 April,2025
ਸਰਕਾਰੀ ਬਹੁ-ਤਕਨੀਕੀ ਕਾਲਜ ਵਿਖੇ ਪਲੇਸਮੈਂਟ ਕੈਂਪ ਲਗਾਇਆ
ਪਟਿਆਲਾ, 24 ਮਾਰਚ : ਸਰਕਾਰੀ ਬਹੁਤਕਨੀਕੀ ਕਾਲਜ ਪਟਿਆਲਾ ਵਿਖੇ ਪ੍ਰਿੰਸੀਪਲ ਜਗਦੇਵ ਸਿੰਘ ਕਾਲੇਕਾ ਦੀ ਰਹਿਨੁਮਾਈ ਹੇਠ ਪਲੇਸਮੈਂਟ ਕੈਂਪ ਲਗਾਇਆ ਗਿਆ, ਜਿਸ ਵਿੱਚ ਵੈਸਟਰਨ ਰਿਕਰੂਟਮੈਂਟ ਗਰੁੱਪ ਵੱਲੋਂ ਵੱਖ–ਵੱਖ ਮਲਟੀ–ਨੈਸ਼ਨਲ ਕੰਪਨੀਆਂ ਲਈ ਵਿਦਿਆਰਥੀਆਂ ਦੀ ਚੋਣ ਲਈ ਇੰਟਰਵਿਊ ਲਈ ਗਈ । ਪਲੇਸਮੈਂਟ ਕੈਂਪ ਦੀ ਸ਼ੁਰੂਆਤ ਪ੍ਰੀ–ਪਲੇਸਮੈਂਟ ਟਾਕ ਨਾਲ ਹੋਈ ਜਿਸ ਵਿੱਚ ਵੈਸਟਰਨ ਰਿਕਰੂਟਮੈਂਟ ਗਰੁੱਪ ਦੇ ਨੁਮਾਇੰਦਿਆਂ ਵੱਲੋਂ ਵਿਦਿਆਰਥੀਆਂ ਨੂੰ ਕੰਪਨੀਆਂ ਬਾਰੇ ਜਾਣੂ ਕਰਵਾਇਆ ਗਿਆ, ਜੌਬ ਪ੍ਰੋਫਾਈਲ ਸਮਝਾਈ ਗਈ ਅਤੇ ਨੌਕਰੀ ਪ੍ਰਾਪਤ ਕਰਨ ਲਈ ਜ਼ਰੂਰੀ ਯੋਗਤਾਵਾਂ ਬਾਰੇ ਜਾਣਕਾਰੀ ਦਿੱਤੀ ਗਈ । ਇਸ ਪਲੇਸਮੈਂਟ ਕੈਂਪ ਵਿੱਚ ਮੇਜ਼ਬਾਨ ਸੰਸਥਾ ਤੋਂ ਇਲਾਵਾ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ, ਸਰਕਾਰੀ ਬਹੁਤਕਨੀਕੀ ਕਾਲਜ ਬਠਿੰਡਾ ਆਦਿ ਦੇ ਇੰਜੀਨੀਅਰਿੰਗ ਡਿਪਲੋਮਾ ਦੇ ਆਖਰੀ ਸਾਲ ਦੇ ਕੁੱਲ 88 ਵਿਦਿਆਰਥੀਆਂ ਨੇ ਹਿੱਸਾ ਲਿਆ । ਸੰਸਥਾ ਦੇ ਪ੍ਰਿੰਸੀਪਲ ਸ: ਜਗਦੇਵ ਸਿੰਘ ਕਾਲੇਕਾ ਵੱਲੋਂ ਕਿਹਾ ਗਿਆ ਕਿ ਉਨ੍ਹਾਂ ਦਾ ਉਦੇਸ਼ ਸੰਸਥਾ ਵਿੱਚ ਪੜ੍ਹ ਰਹੇ ਸਭ ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਵਧੀਆ ਮੌਕੇ ਪ੍ਰਦਾਨ ਕਰਨਾ ਹੈ । ਸੰਸਥਾ ਦਾ ਟ੍ਰੇਨਿੰਗ ਅਤੇ ਪਲੇਸਮੈਂਟ ਸੈੱਲ ਤਨਦੇਹੀ ਨਾਲ ਮਿਹਨਤ ਕਰ ਰਿਹਾ ਹੈ ਉਨ੍ਹਾਂ ਦੱਸਿਆ ਕਿ ਇਸ ਮੰਤਵ ਲਈ ਸੰਸਥਾ ਦਾ ਟ੍ਰੇਨਿੰਗ ਅਤੇ ਪਲੇਸਮੈਂਟ ਸੈੱਲ ਤਨਦੇਹੀ ਨਾਲ ਮਿਹਨਤ ਕਰ ਰਿਹਾ ਹੈ । ਸੰਸਥਾ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਅਫਸਰ ਸੁਖਵਿੰਦਰ ਕੌਰ ਚੀਮਾ ਨੇ ਕਿਹਾ ਕਿ ਇਹ ਡਰਾਈਵ ਵਿਦਿਆਰਥੀਆਂ ਲਈ ਸਿਰਫ ਨੌਕਰੀ ਪ੍ਰਾਪਤ ਕਰਨ ਦਾ ਮੌਕਾ ਹੀ ਨਹੀਂ ਸੀ ਸਗੋਂ ਇੱਕ ਵਧੀਆ ਅਨੁਭਵ ਵੀ ਸੀ ਜੋ ਉਨ੍ਹਾਂ ਨੂੰ ਹੋਰ ਪੇਸ਼ੇਵਰ ਅਤੇ ਕਾਬਿਲ ਬਣਾਵੇਗਾ । ਅੰਤ ਵਿੱਚ ਸਹਾਇਕ ਟ੍ਰੇਨਿੰਗ ਅਤੇ ਪਲੇਸਮੈਂਟ ਅਫਸਰ ਧਰਮਿੰਦਰ ਸਿੰਘ ਚੀਮਾ ਨੇ ਵੈਸਟਰਨ ਰਿਕਰੂਟਮੈਂਟ ਗਰੁੱਪ ਦੇ ਨੁਮਾਇੰਦਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਭਵਿੱਖ ਵਿੱਚ ਹੋਰ ਪਲੇਸਮੈਂਟ ਡਰਾਈਵ ਕਰਵਾਉਣ ਲਈ ਯਤਨ ਕਰਦੇ ਰਹਿਣਗੇ ।
Punjab Bani 24 March,2025
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 21 ਮਾਰਚ ਨੂੰ
ਪਟਿਆਲਾ, 20 ਮਾਰਚ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 21 ਮਾਰਚ ਦਿਨ ਸ਼ੁੱਕਰਵਾਰ, ਸਵੇਰੇ 10

ਖ਼ਾਲਸਾ ਕਾਲਜ ਪਟਿਆਲਾ ਦੇ ਵਿਦਿਆਰਥੀਆਂ ਨੇ ਮੈਗਾ ਪਲੇਸਮੈਂਟ ਡਰਾਈਵ ’ਚ ਕੀਤਾ ਬਿਹਤਰੀਨ ਪ੍ਰਦਰਸ਼ਨ
ਖ਼ਾਲਸਾ ਕਾਲਜ ਪਟਿਆਲਾ ਦੇ ਵਿਦਿਆਰਥੀਆਂ ਨੇ ਮੈਗਾ ਪਲੇਸਮੈਂਟ ਡਰਾਈਵ ’ਚ ਕੀਤਾ ਬਿਹਤਰੀਨ ਪ੍ਰਦਰਸ਼ਨ ਪਟਿਆਲਾ : ਖ਼ਾਲਸਾ ਕਾਲਜ ਪਟਿਆਲਾ ਦੇ ਅੰਤਿਮ ਸਾਲ ਦੇ ਵਿਦਿਆਰਥੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਰਤਸਰ ਸਾਹਿਬ ਵੱਲੋਂ ਆਯੋਜਿਤ ਮੈਗਾ ਪਲੇਸਮੈਂਟ ਡਰਾਈਵ ’ਚ ਆਪਣੀ ਪ੍ਰਤਿਭਾ ਦਾ ਬਿਹਤਰੀਨ ਪ੍ਰਦਰਸ਼ਨ ਕੀਤਾ । ਇਸ ਪਲੇਸਮੈਂਟ ਡਰਾਈਵ ’ਚ 18 ਨਾਮੀਂ ਕੰਪਨੀਆਂ ਨੇ ਹਿੱਸਾ ਲਿਆ, ਜਿਨ੍ਹਾਂ ’ਚ ਟੈਕ ਮਹਿੰਦਰਾ, ਐਕਸਿਸ ਬੈਂਕ, ਐਚ. ਡੀ. ਐਫ. ਸੀ. ਬੈਂਕ, ਆਈ. ਸੀ. ਆਈ. ਸੀ. ਆਈ. ਬੈਂਕ, ਸੀਜ਼ ਫਾਇਰ, ਐਚ. ਡੀ. ਬੀ. ਫਾਈਨੈਂਸ਼ੀਅਲ ਸਰਵਿਸਿਜ਼, ਟੈਲੀਪਰਫਾਰਮੈਂਸ, ਕੁਐਸ ਕਾਰਪੋਰੇਸ਼ਨ ਲਿਮਟਿਡ, ਸਾਂਝੀ ਸਿੱਖਿਆ, ਸੋਮਾਨੀ ਸਿਰੇਮਿਕ, ਤਿਵਾਨਾ ਆਇਲ ਪ੍ਰਾਈਵੇਟ ਲਿਮਟਿਡ, ਨਿੰਬਸ ਪ੍ਰਾਈਵੇਟ ਲਿਮਟਿਡ, ਪ੍ਰੋਟਾਕ ਸੋਲਿਊਸ਼ਨ, ਜਸਟ ਡਾਇਲ ਲਿਮਟਿਡ, ਜੇ. ਡੀ. ਹੈਲਥਕੇਅਰ ਲਿਮਟਿਡ, ਬੀ. ਐਲ. ਡੀ. ਆਊਟਸੋਰਸਿੰਗ ਪ੍ਰਾਈਵੇਟ ਲਿਮਟਿਡ ਅਤੇ ਬਜਾਜ ਇੰਸ਼ੋਰੈਂਸ ਕੰਪਨੀਉ ਸ਼ਾਮਲ ਸਨ । ਖ਼ਾਲਸਾ ਕਾਲਜ ਪਟਿਆਲਾ ਦੇ 154 ਵਿਦਿਆਰਥੀਆਂ ਨੇ ਇਸ ਮੌਕੇ ’ਤੇ ਆਪਣੀ ਕਾਬਲੀਅਤ ਅਤੇ ਹੁਨਰ ਨੂੰ ਸਾਬਤ ਕਰਦਿਆਂ ਇਸ ਡਰਾਈਵ ’ਚ ਭਰਪੂਰ ਹਿੱਸਾ ਲਿਆ । ਐਸ. ਜੀ. ਪੀ. ਸੀ. ਦੇ ਸਕੱਤਰ ਵਿੱਦਿਆ ਸ. ਸੁਖਮਿੰਦਰ ਸਿੰਘ ਨੇ ਇਸ ਮੈਗਾ ਪਲੇਸਮੈਂਟ ਡਰਾਈਵ ਨੂੰ ਮਿਲੇ ਸ਼ਾਨਦਾਰ ਹੁੰਗਾਰੇ ’ਤੇ ਖੁਸ਼ੀ ਜ਼ਾਹਿਰ ਕੀਤੀ । ਉਨ੍ਹਾਂ ਕਿਹਾ ਕਿ ਇਹ ਪਲੇਸਮੈਂਟ ਡਰਾਈਵ ਸਾਡੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ ਦੀ ਮਿਹਨਤ ਅਤੇ ਲਗਨ ਦਾ ਸਬੂਤ ਹੈ । ਖ਼ਾਲਸਾ ਕਾਲਜ ਪਟਿਆਲਾ ਦੇ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਮੂਲੀਅਤ ’ਤੇ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਚੰਗਾ ਪ੍ਰਦਰਸ਼ਨ ਜਾਰੀ ਰੱਖਣ ਦੀ ਪ੍ਰੇਰਨਾ ਵੀ ਦਿੱਤੀ । ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ’ਤੇ ਮਾਣ ਹੈ ਅਤੇ ਐਸ. ਜੀ. ਪੀ. ਸੀ. ਦਾ ਇਸ ਪਲੇਸਮੈਂਟ ਡਰਾਈਵ ਲਈ ਧੰਨਵਾਦ ਕਰਦੇ ਹਾਂ । ਕਾਲਜ ਦੀ ਡੀਨ ਪਲੇਸਮੈਂਟ ਡਾ. ਜਸਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਆਪਣੇ ਭਵਿੱਖ ਦੇ ਕੰਮਕਾਜ ’ਚ ਸਰਵੋਤਮ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕੀਤਾ । ਉਨ੍ਹਾਂ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਸਾਡੇ ਵਿਦਿਆਰਥੀਆਂ ਨੇ ਇਸ ਡਰਾਈਵ ’ਚ ਬੇਹੱਦ ਚੰਗਾ ਪ੍ਰਦਰਸ਼ਨ ਕੀਤਾ । ਇਹ ਸਾਡੀ ਸਖ਼ਤ ਸਿਖਲਾਈ ਅਤੇ ਪਲੇਸਮੈਂਟ ਪਹਿਲਕਦਮੀਆਂ ਦਾ ਨਤੀਜਾ ਹੈ । ਮੈਨੂੰ ਯਕੀਨ ਹੈ ਕਿ ਸਾਡੇ ਵਿਦਿਆਰਥੀ ਆਪਣੇ ਕਰੀਅਰ ’ਚ ਉੱਤਮ ਪ੍ਰਦਰਸ਼ਨ ਕਰਨਗੇ ਅਤੇ ਆਪਣੇ ਖੇਤਰਾਂ ’ਚ ਸਕਾਰਾਤਮਕ ਯੋਗਦਾਨ ਪਾਉਣਗੇ । ਪਲੇਸਮੈਂਟ ਸੈੱਲ ਦੀ ਸੰਯੋਜਕ ਅਤੇ ਤੇ ਪਲੇਸਮੈਂਟ ਅਫਸਰ ਡਾ. ਨਵਦੀਪ ਕੌਰ ਨੇ ਪਲੇਸਮੈਂਟ ਡਰਾਈਵ ਦੀ ਸਫਲਤਾ ਤੇ ਖੁਸ਼ੀ ਜਾਹਿਰ ਕਰਦੇ ਕਿਹਾ ਕਿ ਸਾਡੇ ਵਿਦਿਆਰਥੀਆਂ ਨੇ ਅਸਧਾਰਨ ਪ੍ਰਤਿਭਾ ਅਤੇ ਜੋਸ਼ ਦਿਖਾਇਆ ਹੈ ਅਤੇ ਸਾਨੂੰ ਭਰੋਸਾ ਹੈ ਕਿ ਉਹ ਆਪਣੇ ਖੇਤਰਾਂ ’ਚ ਵੀ ਨਾਮਣਾ ਖੱਟਣਗੇ । ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰੋ. ਕਮਲੇਸ਼ ਕੁਮਾਰ, ਪ੍ਰੋ. ਪਰਮਜੀਤ ਸਿੰਘ ਅਤੇ ਪ੍ਰੋ. ਪਰਵਿੰਦਰ ਕੌਰ ਵੀ ਵਿਦਿਆਰਥੀਆਂ ਨਾਲ ਮੌਜੂਦ ਸਨ ।
Punjab Bani 17 March,2025
ਨੌਜਵਾਨਾਂ ਨੂੰ 50 ਹਜ਼ਾਰ ਹੋਰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ : ਮੁੱਖ ਮੰਤਰੀ
ਨੌਜਵਾਨਾਂ ਨੂੰ 50 ਹਜ਼ਾਰ ਹੋਰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ : ਮੁੱਖ ਮੰਤਰੀ ਤਿੰਨ ਸਾਲਾਂ ਵਿੱਚ 51000 ਤੋਂ ਵੱਧ ਨੌਕਰੀਆਂ ਦੇਣ ਤੋਂ ਬਾਅਦ ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ ‘ਮਿਸ਼ਨ ਰੋਜ਼ਗਾਰ’ ਤਹਿਤ 763 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਹੁਣ ਤੱਕ 51655 ਨੌਕਰੀਆਂ ਦਿੱਤੀਆਂ ਨੌਕਰੀ ’ਤੇ ਜਾਂਦੇ ਨੌਜਵਾਨਾਂ ਦੇ ਹੱਥਾਂ ਵਿੱਚ ਰੋਟੀ ਵਾਲਾ ਡੱਬਾ ਹੀ ਨਸ਼ਿਆ ਦੀ ਅਲਾਮਤ ਦੇ ਖਿਲਾਫ਼ ਸਭ ਤੋਂ ਕਾਰਗਰ ਹਥਿਆਰ ਸਾਬਤ ਹੋਵੇਗਾ ਚੰਡੀਗੜ੍ਹ, 5 ਮਾਰਚ : ਪੰਜਾਬ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਅੰਕੜਾ 51,000 ਨੂੰ ਪਾਰ ਕਰ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵੱਡਾ ਐਲਾਨ ਕੀਤਾ ਕਿ 50,000 ਹੋਰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ ਜਿਸ ਨਾਲ ਨੌਜਵਾਨਾਂ ਨੂੰ ਇਕ ਲੱਖ ਸਰਕਾਰੀ ਨੌਕਰੀਆਂ ਮਿਲ ਜਾਣਗੀਆਂ । ਮੁੱਖ ਮੰਤਰੀ ਨੇ ਆਪਣੀ ਸਰਕਾਰ ਦੇ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ ਰੱਖਦੇ ਹੋਏ 763 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ । ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਤਿੰਨ ਸਾਲਾਂ ਵਿੱਚ ਨੌਜਵਾਨਾਂ ਨੂੰ 51,655 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਲਈ ਅੱਜ ਇਤਿਹਾਸਕ ਦਿਨ ਹੈ ਜੋ ਸਹਿਕਾਰਤਾ, ਸਿਹਤ ਤੇ ਪਰਿਵਾਰ ਭਲਾਈ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਵਿਭਾਗ ਵਿੱਚ ਚੁਣੇ ਗਏ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ 51000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਇਕ ਲੱਖ ਦਾ ਅੰਕੜ ਪਾਰ ਕਰੇਗੀ। ਮੁੱਖ ਮੰਤਰੀ ਨੇ ਕਿਹਾ, “ਮੈਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਕੇ ਉਨ੍ਹਾਂ ਦੇ ਹੱਥਾਂ ਵਿੱਚ ਟਿਫਿਨ ਸੌਂਪਣਾ ਚਾਹੁੰਦਾ ਹਾਂ ਤਾਂ ਜੋ ਉਹ ਨਸ਼ੇ ਵਾਲੀਆਂ ਸਰਿੰਜਾਂ ਅਤੇ ਹੋਰ ਅਲਾਮਤਾਂ ਤੋਂ ਦੂਰ ਰਹਿ ਸਕਣ। ਵਿਹਲਾ ਮਨ ਸ਼ੈਤਾਨ ਦਾ ਘਰ ਹੁੰਦਾ ਹੈ, ਇਸ ਕਰਕੇ ਸੂਬਾ ਸਰਕਾਰ ਇਸ ਗੱਲ ਲਈ ਪੂਰੀ ਵਾਹ ਲਾ ਰਹੀ ਹੈ ਕਿ ਸਾਡੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲਣ ਤਾਂ ਜੋ ਉਹ ਸਮਾਜਿਕ ਬੁਰਾਈਆਂ ਦਾ ਸ਼ਿਕਾਰ ਨਾ ਹੋਣ। ਬੇਰੁਜ਼ਗਾਰੀ ਬਹੁਤ ਸਾਰੀਆਂ ਸਮੱਸਿਆਵਾਂ ਦੀ ਜੜ੍ਹ ਹੈ ਜਿਸ ਕਾਰਨ ਸੂਬਾ ਸਰਕਾਰ ਇਸ ਰੋਗ ਨੂੰ ਖਤਮ ਕਰਨ 'ਤੇ ਸਭ ਤੋਂ ਵੱਧ ਧਿਆਨ ਕੇਂਦਰਿਤ ਕਰ ਰਹੀ ਹੈ । ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਹਰੇਕ ਵਿਭਾਗ ਵਿੱਚ ਖਾਲੀ ਹੁੰਦੇ ਸਾਰ ਹੀ ਸਾਰੀਆਂ ਅਸਾਮੀਆਂ ਭਰ ਦਿੰਦੀ ਹੈ । ਉਨ੍ਹਾਂ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਪਾਰਦਰਸ਼ੀ ਵਿਧੀ ਅਪਣਾਈ ਗਈ ਹੈ ਜਿਸ ਕਾਰਨ ਇਨ੍ਹਾਂ 51,000 ਸਰਕਾਰੀ ਨੌਕਰੀਆਂ ਵਿੱਚੋਂ ਇੱਕ ਵੀ ਨਿਯੁਕਤੀ ਨੂੰ ਹੁਣ ਤੱਕ ਕਿਸੇ ਵੀ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਲਈ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ । ਮੁੱਖ ਮੰਤਰੀ ਨੇ ਕਿਹਾ ਕਿ ਇਹ ਮਹੱਤਵਪੂਰਨ ਮੌਕਾ ਹੈ ਜਦੋਂ ਇਹ ਨੌਜਵਾਨ ਪੰਜਾਬ ਸਰਕਾਰ ਦੇ ਪਰਿਵਾਰ ਦਾ ਹਿੱਸਾ ਬਣ ਰਹੇ ਹਨ । ਉਨ੍ਹਾਂ ਨੇ ਉਮੀਦ ਪ੍ਰਗਟ ਕੀਤੀ ਕਿ ਇਹ ਨੌਜਵਾਨ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਹੋ ਕੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨਗੇ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਵੀ ਸਰਕਾਰ ਨੇ ਸੱਤਾ ਵਿੱਚ ਆਉਣ ਦੇ 36 ਮਹੀਨਿਆਂ ਵਿੱਚ ਨੌਜਵਾਨਾਂ ਨੂੰ ਰਿਕਾਰਡ 51,000 ਤੋਂ ਵੱਧ ਨੌਕਰੀਆਂ ਦਿੱਤੀਆਂ ਹਨ । ਮੁੱਖ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸਾਰੀਆਂ ਨੌਕਰੀਆਂ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਦੇ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ 'ਤੇ ਦਿੱਤੀਆਂ ਗਈਆਂ ਹਨ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਸੂਬੇ ਦਾ ਕੋਈ ਵੀ ਵਿਅਕਤੀ ਵਿਦੇਸ਼ ਨਾ ਜਾਵੇ ਤਾਂ ਜੋ ਸਾਡੇ ਵਤਨ ਦੇ ਪਰਵਾਨਿਆਂ ਦੇ ਦੇਸ਼ ਸੇਵਾ ਦੇ ਸੁਪਨੇ ਸਾਕਾਰ ਹੋ ਸਕਣ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਸਿਰਤੋੜ ਯਤਨਾਂ ਸਦਕਾ ਸੂਬੇ ਵਿੱਚ ਪਹਿਲਾਂ ਹੀ ਵਤਨ ਵਾਪਸੀ ਦਾ ਰੁਝਾਨ ਦੇਖਣ ਨੂੰ ਮਿਲ ਰਿਹਾ ਹੈ ਅਤੇ ਨੌਜਵਾਨ ਆਪਣੀ ਮਾਤ ਭੂਮੀ ਦੀ ਸੇਵਾ ਕਰਨ ਲਈ ਵਿਦੇਸ਼ਾਂ ਤੋਂ ਵਾਪਸ ਆ ਰਹੇ ਹਨ । ਮੁੱਖ ਮੰਤਰੀ ਨੇ ਕਿਹਾ ਕਿ ਅਮਰੀਕਾ ਤੋਂ ਨੌਜਵਾਨਾਂ ਨੂੰ ਡਿਪੋਰਟ ਕਰਨ ਦੀ ਘਟਨਾ ਸਾਡੇ ਸਾਰਿਆਂ ਲਈ ਅੱਖਾਂ ਖੋਲ੍ਹਣ ਵਾਲੀ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ ਇੱਥੇ ਰਹਿ ਕੇ ਹੀ ਸਖ਼ਤ ਮਿਹਨਤ ਕਰਕੇ ਵੱਖ-ਵੱਖ ਖੇਤਰਾਂ ਵਿੱਚ ਸਫਲਤਾ ਪ੍ਰਾਪਤ ਕਰਨੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਇਹ ਯਕੀਨੀ ਬਣਾਉਣ ਲਈ ਠੋਸ ਯਤਨ ਕਰ ਰਹੀ ਹੈ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕੀਤੇ ਜਾਣ ਤਾਂ ਜੋ ਉਹ ਜ਼ਿੰਦਗੀ ਦੇ ਹਰ ਖੇਤਰ ਵਿੱਚ ਬੁਲੰਦੀਆਂ ਛੂਹ ਸਕਣ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਦੀ ਸਖ਼ਤ ਮਿਹਨਤ ਅਤੇ ਉਨ੍ਹਾਂ ਦੀ ਸਮਰਪਣ ਭਾਵਨਾ ਨਾਲ ਆਉਣ ਵਾਲੇ ਦਿਨਾਂ ਵਿੱਚ ਉਨ੍ਹਾਂ ਨੂੰ ਸਫਲਤਾ ਮਿਲੇਗੀ । ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਦੇਸ਼ ਵਿੱਚ ਆਪਣੀ ਕਿਸਮ ਦੀ ਨਿਵੇਕਲੀ ਪਹਿਲਕਦਮੀ ਸ਼ੁਰੂ ਕੀਤੀ ਹੈ ਅਤੇ ਪੰਜਾਬ ਵਿੱਚ ਸੂਬਾਈ ਅਤੇ ਕੌਮੀ ਮਾਰਗਾਂ 'ਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਕੀਮਤੀ ਜਾਨਾਂ ਬਚਾਉਣ ਲਈ ਸਮਰਪਿਤ ਸੜਕ ਸੁਰਖਿਆ ਫੋਰਸ ਹੈ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਤੌਰ 'ਤੇ ਸਿਖਲਾਈ ਪ੍ਰਾਪਤ ਨਵੇਂ ਭਰਤੀ ਕੀਤੇ ਗਏ 1597 ਮੁਲਾਜ਼ਮ ਜਿਨ੍ਹਾਂ ਵਿੱਚ ਲੜਕੀਆਂ ਵੀ ਸ਼ਾਮਲ ਹਨ, ਇਸ ਫੋਰਸ ਦੀ ਰੀੜ੍ਹ ਦੀ ਹੱਡੀ ਹਨ। ਇਨ੍ਹਾਂ ਜਵਾਨਾਂ ਨੂੰ ਪੂਰੀਆਂ ਸਹੂਲਤਾਂ ਨਾਲ ਲੈਸ 144 ਵਾਹਨ ਪ੍ਰਦਾਨ ਕੀਤੇ ਗਏ ਹਨ । ਇਸ ਫੋਰਸ ਦੀ ਕਾਰਗੁਜ਼ਾਰੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਪਿਛਲੇ ਸਾਲ ਫਰਵਰੀ ਵਿੱਚ ਇਸ ਦੀ ਸ਼ੁਰੂਆਤ ਤੋਂ ਬਾਅਦ ਸੂਬੇ ਵਿੱਚ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 48.10 ਫੀਸਦੀ ਦੀ ਕਮੀ ਆਈ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਈ ਹੋਰ ਸੂਬਿਆਂ ਅਤੇ ਇੱਥੋਂ ਤੱਕ ਕਿ ਭਾਰਤ ਸਰਕਾਰ ਨੇ ਵੀ ਸੂਬਾ ਸਰਕਾਰ ਦੇ ਇਸ ਵਿਲੱਖਣ ਉਪਰਾਲੇ ਦੀ ਸ਼ਲਾਘਾ ਕੀਤੀ ਹੈ । ਮੁੱਖ ਮੰਤਰੀ ਨੇ ਕਿਹਾ ਕਿ ਸਿਹਤ, ਸਿੱਖਿਆ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚੇ ਦੇ ਨਾਲ-ਨਾਲ ਕਾਨੂੰਨ ਵਿਵਸਥਾ ਉਨ੍ਹਾਂ ਦੀ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਹਨ । ਉਨ੍ਹਾਂ ਕਿਹਾ ਕਿ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਤਰੱਕੀ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ । ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਆਪਣੀ ਡਿਊਟੀ ਪੂਰੀ ਪੇਸ਼ੇਵਰ ਵਚਨਬੱਧਤਾ ਨਾਲ ਨਿਭਾਉਣ ਅਤੇ ਲੋਕਾਂ ਦੀ ਸੇਵਾ ਲਈ ਆਪਣੀ ਕਲਮ ਦੀ ਸੂਝ-ਬੂਝ ਨਾਲ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ । ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਡਾ. ਬਲਬੀਰ ਸਿੰਘ ਤੋਂ ਇਲਾਵਾ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ ।
Punjab Bani 05 March,2025
ਰਮਾਇਆ ਹੈਲਥ ਕੇਅਰ ਦਾ ਪਲੇਸਮੈਂਟ ਕੈਂਪ 5 ਮਾਰਚ ਨੂੰ
ਰਮਾਇਆ ਹੈਲਥ ਕੇਅਰ ਦਾ ਪਲੇਸਮੈਂਟ ਕੈਂਪ 5 ਮਾਰਚ ਨੂੰ ਪਟਿਆਲਾ, 4 ਮਾਰਚ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ 5 ਮਾਰਚ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਰਮਾਇਆ ਹੈਲਥ ਕੇਅਰ ਲਈ ਵੈਲਨੇੱਸ ਐਡਵਾਈਜ਼ਰ ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਉਰੋ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਰਮਾਇਆ ਹੈਲਥ ਕੇਅਰ ਵੱਲੋਂ ਵੈਲਨੇੱਸ ਐਡਵਾਈਜ਼ਰ ਦੀ ਅਸਾਮੀਆਂ ਲਈ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ, ਜਿਨ੍ਹਾਂ ਉਮੀਦਵਾਰਾਂ ਕੋਲ ਦਸਵੀਂ/ਬਾਰ੍ਹਵੀਂ/ਗ੍ਰੈਜੂਏਸ਼ਨ ਦੀ ਯੋਗਤਾ ਹੋਵੇ ਉਹ ਇਸ ਅਸਾਮੀ ਲਈ ਇੰਟਰਵਿਊ ਦੇ ਸਕਦੇ ਹਨ, ਜਿਨ੍ਹਾਂ ਉਮੀਦਵਾਰਾਂ ਦੀ ਉਮਰ 20-40 ਸਾਲ ਹੋਵੇ ਅਤੇ ਕੇਵਲ ਮਹਿਲਾਵਾਂ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੀਆਂ ਹਨ । ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 05-03-2025 ਦਿਨ ਬੁੱਧਵਾਰ, ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈ ਸਕਦੇ ਹਨ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕੀਤਾ ਜਾ ਸਕਦਾ ਹੈ ।
Punjab Bani 04 March,2025
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 4 ਮਾਰਚ ਨੂੰ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 4 ਮਾਰਚ ਨੂੰ ਪਟਿਆਲਾ, 3 ਮਾਰਚ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ 4 ਮਾਰਚ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਟੀਚਿੰਗ ਤੇ ਨਾਨ ਟੀਚਿੰਗ ਸਟਾਫ਼ (ਕਾਊਂਸਲਰ) ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਜੀ. ਸੀ. ਐਮ. ਕਾਨਵੈਂਟ ਸਕੂਲ, ਪਿੰਡ ਕਡਿਆਲ, ਪਾਤੜਾਂ ਦਿੜ੍ਹਬਾ ਰੋਡ, ਨੇੜੇ ਖੇਤਲਾ, ਸੰਗਰੂਰ ਦੇ ਨਿਯੋਜਕ ਵੱਲੋਂ ਪੀ. ਆਰ. ਟੀ./ਮਦਰ ਟੀਚਰ, ਟੀ. ਜੀ. ਟੀ. (ਅੰਗਰੇਜ਼ੀ, ਮੈਥ, ਸਮਾਜਿਕ ਤੇ ਕੰਪਿਊਟਰ), ਪੀ. ਜੀ. ਟੀ. (ਬਾਇਉਲੋਜੀ, ਫਿਜ਼ਿਕਸ ਤੇ ਮੈਥ) ਅਤੇ ਨਾਨ ਟੀਚਿੰਗ ਸਟਾਫ਼ (ਕਾਊਂਸਲਰ) ਦੀ ਅਸਾਮੀਆਂ ਲਈ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ, ਜਿਨ੍ਹਾਂ ਉਮੀਦਵਾਰਾਂ ਕੋਲ (ਬੀ. ਏ./ ਐਮ. ਏ/ ਬੀ. ਐਸ. ਸੀ./ ਐਮ. ਐਸ. ਸੀ./ ਬੀ. ਕਾਮ/ ਐਮ. ਕਾਮ/ ਈ. ਟੀ. ਟੀ./ ਐਨ. ਟੀ. ਟੀ.) ਦੇ ਨਾਲ ਬੀ. ਐਡ ਹੋਵੇ ਉਹ ਇਸ ਅਸਾਮੀ ਲਈ ਇੰਟਰਵਿਊ ਦੇ ਸਕਦੇ ਹਨ, ਜਿਨ੍ਹਾਂ ਉਮੀਦਵਾਰਾਂ ਦੀ ਉਮਰ 20-45 ਸਾਲ ਹੋਵੇ ਅਤੇ ਲੜਕੇ ਤੇ ਲੜਕੀਆਂ ਦੋਵੇਂ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ । ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 4 ਮਾਰਚ 2025 ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈ ਸਕਦੇ ਹਨ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ’ਤੇ ਸੰਪਰਕ ਕਰ ਸਕਦੇ ਹਨ ।
Punjab Bani 03 March,2025
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਕਾਊਂਸਲਿੰਗ ਲਈ ਵਲੰਟੀਅਰਾਂ ਦੀ ਰਜਿਸਟ੍ਰੇਸ਼ਨ ਸ਼ੁਰੂ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਕਾਊਂਸਲਿੰਗ ਲਈ ਵਲੰਟੀਅਰਾਂ ਦੀ ਰਜਿਸਟ੍ਰੇਸ਼ਨ ਸ਼ੁਰੂ ਸੰਗਰੂਰ, 27 ਫਰਵਰੀ : ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸੰਗਰੂਰ ਵੱਲੋਂ ਵੱਖ-ਵੱਖ ਵਿਸ਼ਿਆਂ ਦੇ ਮਾਹਿਰ ਵਲੰਟੀਅਰ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ । ਇਸ ਸਬੰਧੀ ਸ੍ਰੀਮਤੀ ਸਿੰਪੀ ਸਿੰਗਲਾ ਜਿਲ੍ਹਾ ਰੋਜਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸੰਗਰੂਰ ਨੇ ਦੱਸਿਆ ਕਿ ਲੋੜ ਅਨੁਸਾਰ ਕਾਊਂਸਲਿੰਗ ਲਈ ਪਿੰਡਾਂ ਦੇ ਨੋਜਵਾਨਾਂ, ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਇਨ੍ਹਾਂ ਮਾਹਿਰ ਵਲੰਟੀਅਰਜ਼ ਦੀਆਂ ਸੇਵਾਵਾਂ ਹਾਸਲ ਕਰਨ ਲਈ ਜਿਲ੍ਹਾ ਸੰਗਰੂਰ ਨਾਲ ਸਬੰਧਤ ਵੱਖ-ਵੱਖ ਖੇਤਰਾਂ ਜਿਵੇਂ ਕਿ ਰੱਖਿਆ ਸੈਨਾਵਾਂ, ਮੈਡੀਕਲ, ਬੈਂਕਿੰਗ, ਵਕਾਲਤ, ਸਿਵਿਲ ਸੇਵਾਵਾਂ ਅਤੇ ਸੀ.ਏ ਆਦਿ ਵਿੱਚ ਮਾਹਰ ਵਿਅਕਤੀ ਜੋ ਕਾਊਂਸਲਿੰਗ ਲਈ ਵਲੰਟੀਅਰ ਬਣਨਾ ਚਾਹੁੰਦੇ ਹਨ, ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੀ ਜਾਣਕਾਰੀ ਇਸ ਦਫਤਰ ਦੇ ਮੋਬਾਇਲ ਨੰਬਰ 7889001416 ਤੇ ਸਾਂਝੀ ਕਰਨ । ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਕਿਸੇ ਵੀ ਕੰਮ ਵਾਲੇ ਦਿਨ ਪ੍ਰਾਰਥੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਨੇੜੇ ਸੇਵਾ ਕੇਂਦਰ, ਡੀ. ਸੀ. ਦਫਤਰ, ਸੰਗਰੂਰ ਵਿਖੇ ਸੰਪਰਕ ਕਰ ਸਕਦੇ ਹਨ ।
Punjab Bani 27 February,2025
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵੇਂ ਭਰਤੀ ਹੋਏ 8 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵੇਂ ਭਰਤੀ ਹੋਏ 8 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਚੰਡੀਗੜ੍ਹ, 21 ਫਰਵਰੀ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਆਬਕਾਰੀ ਤੇ ਕਰ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ ਨਿਯੁਕਤ ਕੀਤੇ ਗਏ 7 ਕਲਰਕਾਂ ਅਤੇ 1 ਸੇਵਾਦਾਰ ਨੂੰ ਨਿਯੁਕਤੀ ਪੱਤਰ ਸੌਂਪੇ । ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀਆਂ ਨਵੀਆਂ ਭੂਮਿਕਾਵਾਂ ਵਿੱਚ ਸਮਰਪਣ ਅਤੇ ਸਖ਼ਤ ਮਿਹਨਤ ਦੀ ਮਹੱਤਤਾ 'ਤੇ ਜ਼ੋਰ ਦਿੱਤਾ । ਉਨ੍ਹਾਂ ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਆਬਕਾਰੀ ਤੇ ਕਰ ਵਿਭਾਗ ਦੀ ਅਹਿਮ ਭੂਮਿਕਾ ਬਾਰੇ ਚਾਨਣਾ ਪਾਇਆ ਅਤੇ ਆਸ ਪ੍ਰਗਟਾਈ ਕਿ ਇਹ ਕਰਮਚਾਰੀ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ । ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਮਹੱਤਵਪੂਰਨ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ ਨੇ 50,000 ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਿੱਚ ਸਫਲਤਾ ਹਾਸਲ ਕੀਤੀ ਹੈ । ਉਨ੍ਹਾਂ ਕਿਹਾ ਕਿ ਇਹ ਉਪਰਾਲਾ ਨਾ ਸਿਰਫ਼ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਦਾ ਹੈ ਸਗੋਂ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਮਨੁੱਖੀ ਵਸੀਲਿਆਂ ਦੀ ਕਮੀ ਨੂੰ ਵੀ ਪੂਰਾ ਕਰਕੇ ਉਨ੍ਹਾਂ ਨੂੰ ਮਜ਼ਬੂਤ ਕਰਦਾ ਹੈ ।
Punjab Bani 21 February,2025
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 21 ਫਰਵਰੀ ਨੂੰ ਲੱਗੇਗਾ ਪਲੇਸਮੈਂਟ ਕੈਂਪ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 21 ਫਰਵਰੀ ਨੂੰ ਲੱਗੇਗਾ ਪਲੇਸਮੈਂਟ ਕੈਂਪ ਸੰਗਰੂਰ, 20 ਫਰਵਰੀ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 21 ਫਰਵਰੀ ਨੂੰ ਆਪਣੇ ਦਫਤਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਇਸ ਸਬੰਧੀ ਜਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ੍ਰੀਮਤੀ ਸਿੰਪੀ ਸਿੰਗਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ 5 ਨਾਮੀ ਕੰਪਨੀਆਂ ਹਿੱਸਾ ਲੈਣ ਜਾ ਰਹੀਆਂ ਹਨ, ਜਿਸ ਵਿੱਚ ਵਦੇਰਾ ਸਕਿਓਰਿਟੀ, ਓਲੀਵੋ ਫਾਇਨਾਇਸੀਅਲ ਸਲੂਸ਼ਨ ਪ੍ਰਾਈ. ਲਿਮ., ਜੀ. ਐਸ. ਅਲੌਏਜ਼, ਮੈਕਸ ਆਟੋ ਆਦਿ ਨਾਮ ਸਾਮਿਲ ਹਨ । ਉਹਨਾਂ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਰਹੀਆਂ ਕੰਪਨੀਆਂ ਵੱਲੋਂ ਸਕਿਓਰਟੀ ਗਾਰਡ, ਅਸਿਸਸਟੈਂਟ ਮੈਨੇਜਰ, ਮੈਨੇਜਰ, ਸੀਨੀਅਰ ਮੈਨੇਜਰ, ਡੈਂਟਰ ਐਂਡ ਪੈਂਟਰ, ਵੈਲਨੈਸ ਐਡਵਾਈਜ਼ਰ, ਡਾਟਾ ਐਂਟਰੀ ਓਪਰੇਟਰ ਅਤੇ ਸੀ. ਐਂਨ. ਸੀ. ਓਪਰੇਟਰ ਆਦਿ ਦੀਆਂ ਆਸਾਮੀਆਂ ਲਈ ਇੰਟਵਿਊ ਲਈ ਜਾਵੇਗੀ । ਉਨ੍ਹਾਂ ਦੱਸਿਆ ਕਿ ਜਿਹੜੇ ਪ੍ਰਾਰਥੀਆਂ ਦੀ ਵਿਦਿੱਅਕ ਯੋਗਤਾ ਘੱਟ ਘੱਟ 8ਵੀਂ ਹੈ ਅਤੇ ਜਿੰਨ੍ਹਾਂ ਦੀ ਉਮਰ 18 ਤੋਂ 40 ਸਾਲ ਹੈ, ਉਹ ਪ੍ਰਾਰਥੀ (ਮੁੰਡੇ ਅਤੇ ਕੁੜੀਆਂ ਦੋਵੇਂ) ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ । ਇੰਟਰਵਿਊ ਵਿੱਚ ਭਾਗ ਲੈਣ ਲਈ ਕੋਈ ਵੀ ਟੀ. ਏ. ਅਤੇ ਡੀ. ਏ. ਦੇਣ ਯੋਗ ਨਹੀਂ ਹੋਵੇਗਾ । ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵਿਖੇ ਸੰਪਰਕ ਕਰ ਸਕਦੇ ਹਨ ।
Punjab Bani 20 February,2025
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 20 ਫਰਵਰੀ ਨੂੰ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 20 ਫਰਵਰੀ ਨੂੰ ਪਟਿਆਲਾ, 18 ਫਰਵਰੀ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਮਿਤੀ 20 ਫਰਵਰੀ ਦਿਨ ਵੀਰਵਾਰ, ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਬਿਜ਼ੀ ਬੀਜ ਲੌਜਿਸਟਿਕਸ ਸਲਿਊਸ਼ਨਸ ਪ੍ਰਾਈਵੇਟ ਲਿਮਟਿਡ ਵੱਲੋਂ ਡਿਲਿਵਰੀ ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਮੇਜਰ ਹਰਪ੍ਰੀਤ ਸਿੰਘ, ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਉਰੋ ਨੇ ਦੱਸਿਆ ਕਿ ਬਿਜ਼ੀ ਬੀਜ ਲੌਜਿਸਟਿਕਸ ਸਲਿਊਸ਼ਨਸ ਪ੍ਰਾਈਵੇਟ ਲਿਮਟਿਡ ਵੱਲੋਂ ਡਿਲਿਵਰੀ ਦੀ ਅਸਾਮੀਆਂ ਲਈ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ, ਜਿਨ੍ਹਾਂ ਉਮੀਦਵਾਰਾਂ ਕੋਲ ਦਸਵੀਂ ਦੀ ਯੋਗਤਾ ਹੋਵੇ ਉਹ ਇਸ ਅਸਾਮੀ ਲਈ ਇੰਟਰਵਿਊ ਦੇ ਸਕਦੇ ਹਨ, ਜਿਨ੍ਹਾਂ ਉਮੀਦਵਾਰਾਂ ਦੀ ਉਮਰ 18-40 ਸਾਲ ਹੋਵੇ ਅਤੇ ਕੇਵਲ ਮਰਦ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ । ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ 20-02-2025 ਦਿਨ ਵੀਰਵਾਰ, ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈ ਸਕਦੇ ਹਨ ।
Punjab Bani 18 February,2025
ਡੇਅਰੀ ਵਿਕਾਸ ਵਿਭਾਗ ਵਿੱਚ 48 ਨੌਜਵਾਨਾਂ ਨੂੰ ਮਿਲੀਆਂ ਨੌਕਰੀਆਂ : ਗੁਰਮੀਤ ਸਿੰਘ ਖੁੱਡੀਆਂ
ਡੇਅਰੀ ਵਿਕਾਸ ਵਿਭਾਗ ਵਿੱਚ 48 ਨੌਜਵਾਨਾਂ ਨੂੰ ਮਿਲੀਆਂ ਨੌਕਰੀਆਂ : ਗੁਰਮੀਤ ਸਿੰਘ ਖੁੱਡੀਆਂ ਕੈਬਨਿਟ ਮੰਤਰੀ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ ਇੱਕ ਕਲਰਕ ਨੂੰ ਸੌਂਪਿਆ ਨਿਯੁਕਤੀ ਪੱਤਰ ਚੰਡੀਗੜ੍ਹ, 14 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ 35 ਮਹੀਨਿਆਂ ਦੌਰਾਨ ਡੇਅਰੀ ਵਿਕਾਸ ਵਿਭਾਗ ਵਿੱਚ ਵੱਖ-ਵੱਖ ਅਹੁਦਿਆਂ ‘ਤੇ 48 ਨੌਜਵਾਨਾਂ ਦੀ ਭਰਤੀ ਕੀਤੀ ਗਈ ਹੈ, ਇਹ ਜਾਣਕਾਰੀ ਅੱਜ ਇੱਥੇ ਸੂਬੇ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਤਰਸ ਦੇ ਆਧਾਰ 'ਤੇ ਇੱਕ ਕਲਰਕ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਸਾਂਝੀ ਕੀਤੀ । ਨਵ-ਨਿਯੁਕਤ ਕਲਰਕ ਨੂੰ ਬਿਹਤਰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਕੈਬਨਿਟ ਮੰਤਰੀ ਨੇ ਉਸ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ । ਸੂਬੇ ਦੇ ਨੌਜਵਾਨਾਂ ਨੂੰ ਨੌਕਰੀ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਸਬੰਧੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਡੇਅਰੀ ਵਿਕਾਸ ਵਿਭਾਗ ਵਿੱਚ 34 ਨੌਜਵਾਨਾਂ ਨੂੰ ਡੇਅਰੀ ਵਿਕਾਸ ਇੰਸਪੈਕਟਰ ਗ੍ਰੇਡ-2, 10 ਨੌਜਵਾਨਾਂ ਨੂੰ ਕਲਰਕ, ਤਿੰਨ ਨੂੰ ਸਟੈਨੋ-ਟਾਈਪਿਸਟ ਅਤੇ ਇੱਕ ਨੂੰ ਡਰਾਈਵਰ ਵਜੋਂ ਭਰਤੀ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ ਨੌਜਵਾਨਾਂ ਨੂੰ 50,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ । ਇਸ ਮੌਕੇ ਡੇਅਰੀ ਵਿਕਾਸ ਵਿਭਾਗ ਦੇ ਡਾਇਰੈਕਟਰ ਸ੍ਰੀ ਕੁਲਦੀਪ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ ।
Punjab Bani 14 February,2025
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਰੜਵਾਲ ਵਿਖੇ ਆਯੋਜਿਤ ਰੋਜ਼ਗਾਰ ਮੇਲੇ ਨੂੰ ਭਰਵਾਂ ਹੁੰਗਾਰਾ ਮਿਲਿਆ, ਵੱਖ-ਵੱਖ ਕੰਪਨੀਆਂ ਵੱਲੋਂ 153 ਪ੍ਰਾਰਥੀਆਂ ਦੀ ਚੋਣ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਰੜਵਾਲ ਵਿਖੇ ਆਯੋਜਿਤ ਰੋਜ਼ਗਾਰ ਮੇਲੇ ਨੂੰ ਭਰਵਾਂ ਹੁੰਗਾਰਾ ਮਿਲਿਆ, ਵੱਖ-ਵੱਖ ਕੰਪਨੀਆਂ ਵੱਲੋਂ 153 ਪ੍ਰਾਰਥੀਆਂ ਦੀ ਚੋਣ ਧੂਰੀ/ਸੰਗਰੂਰ, 14 ਫਰਵਰੀ : ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਦੇ ਦਿਸਾ ਨਿਰਦੇਸਾਂ ਅਨੁਸਾਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਅੱਜ ਦੇਸ਼ ਭਗਤ ਪੌਲੀਟੈਕਨੀਕ ਕਾਲਜ, ਬਰੜਵਾਲ ਵਿਖੇ ਰੋਜ਼ਗਾਰ ਮੇਲਾ ਆਯੋਜਿਤ ਕੀਤਾ ਗਿਆ । ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖਲਾਈ ਅਫਸਰ ਸ੍ਰੀਮਤੀ ਸਿੰਪੀ ਸਿੰਗਲਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਇਸ ਮੌਕੇ 24 ਨਾਮਵਾਰ ਕੰਪਨੀਆਂ ਜਿਵੇਂ ਕਿ ਅਰੀਹੰਤ ਸਪੀਨਿੰਗ ਮਿਲ, ਮਹਿੰਦਰਾ ਐਂਡ ਮਹਿੰਦਰਾ, ਰਾਈਸੀਲਾ, ਮੈਕਸ ਆਟੋ, ਐਸ. ਟੀ. ਕੌਟੈਕਸ ਐਕਸਪੋਰਟ ਅਤੇ ਵਰਧਮਾਨ ਅਪੈਰਲ ਆਦਿ ਨਿਯੋਜਕਾਂ ਨੇ ਹਿੱਸਾ ਲਿਆ ਅਤੇ ਇਸ ਦੌਰਾਨ ਲਗਭਗ 400 ਦੇ ਕਰੀਬ ਪ੍ਰਾਰਥੀਆਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ 67 ਦੇ ਕਰੀਬ ਪ੍ਰਾਰਥੀ ਸ਼ਾਰਟ ਲਿਸਟ ਕੀਤੇ ਗਏ ਅਤੇ 153 ਪ੍ਰਾਰਥੀਆਂ ਦੀ ਮੌਕੇ ਉੱਤੇ ਚੋਣ ਕੀਤੀ ਗਈ। ਉਹਨਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਸਵੈ-ਰੋਜ਼ਗਾਰ ਅਤੇ ਹੁਨਰ ਸਿਖਲਾਈ ਵਿਭਾਗ ਜਿਵੇਂ ਕਿ ਜ਼ਿਲ੍ਹਾ ਉਦਯੋਗ ਕੇਂਦਰ, ਮੱਛੀ ਪਾਲਣ, ਪਸ਼ੂ ਪਾਲਣ, ਐਸ. ਸੀ. ਕਾਰਪੋਰੇਸ਼ਨ, ਬੈਕਫਿੰਕੋ ਅਤੇ ਆਰ.ਸੇਟੀ. ਆਦਿ ਅਤੇ ਵੱਖ-ਵੱਖ ਸਰਕਾਰੀ ਬੈਂਕਾਂ ਦੇ ਨੁਮਾਇੰਦਿਆਂ ਵੱਲੋਂ ਵੀ ਹਿੱਸਾ ਲਿਆ ਗਿਆ ਅਤੇ ਇਸ ਦੌਰਾਨ ਇਹਨਾਂ ਵਿਭਾਗਾਂ ਵੱਲੋਂ ਸਵੈ-ਰੋਜ਼ਗਾਰ ਅਤੇ ਹੁਨਰ ਸਿਖਲਾਈ ਲਈ 138 ਦੇ ਕਰੀਬ ਪ੍ਰਾਰਥੀਆਂ ਦੀ ਸ਼ਨਾਖਤ ਕੀਤੀ ਗਈ ।
Punjab Bani 14 February,2025
ਪੰਜਾਬ ਸਰਕਾਰ ਨੇ ਸਰਕਾਰੀ ਭਰਤੀਆਂ ਤੇ ਲਗਾਈ ਅਣਮਿਥੇ ਸਮੇਂ ਲਈ ਰੋਕ
ਪੰਜਾਬ ਸਰਕਾਰ ਨੇ ਸਰਕਾਰੀ ਭਰਤੀਆਂ ਤੇ ਲਗਾਈ ਅਣਮਿਥੇ ਸਮੇਂ ਲਈ ਰੋਕ ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਭਰ ਵਿੱਚ ਚੱਲ ਰਹੀਆਂ ਹਰ ਤਰ੍ਹਾਂ ਦੀ ਸਰਕਾਰੀ ਭਰਤੀਆਂ ਤੇ ਅਣਮਿੱਥੇ ਸਮੇਂ ਲਈ ਰੋਕ ਲਗਾ ਦਿੱਤੀ ਗਈ ਹੈ ਅਤੇ ਸਾਰੇ ਵਿਭਾਗਾਂ ਨੂੰ ਆਦੇਸ਼ ਜਾਰੀ ਕਰ ਦਿੱਤੇ ਗਏ ਹਨ ਕਿ ਬਿਨਾਂ ਵਿੱਤ ਵਿਭਾਗ ਦੀ ਮਨਜ਼ੂਰੀ ਤੋਂ ਕੋਈ ਵੀ ਭਰਤੀ ਹਾਲ ਦੀ ਘੜੀ ਨਾ ਕੀਤੀ ਜਾਵੇ । ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵਲੋਂ ਸਿਰਫ਼ ਨਵੀਂ ਸਰਕਾਰੀ ਭਰਤੀਆਂ ਤੇ ਹੀ ਰੋਕ ਨਹੀਂ ਲਗਾਈ ਗਈ ਬਲਕਿ ਜਿਹੜੀ ਭਰਤੀ ਪ੍ਰਕਿਰਿਆ ਪਹਿਲਾਂ ਤੋਂ ਜਾਰੀ ਹੈ ਜੇਕਰ ਪ੍ਰਕਿਰਿਆ ਮੁਕੰਮਲ ਨਹੀਂ ਹੋਈ ਹੈ ਤਾਂ ਉਸ ਨੂੰ ਵੀ ਅੱਧ-ਵਿਚਾਲੇ ਹੀ ਰੋਕ ਦਿੱਤਾ ਜਾਵੇ । ਪੰਜਾਬ ਸਰਕਾਰ ਦੇ ਉਪਰੋਕਤ ਹੁਕਮਾਂ ਤੋਂ ਬਾਅਦ ਕਈ ਵਿਭਾਗਾਂ ਨੇ ਭਰਤੀ ਪ੍ਰਕਿਰਿਆ ਦੌਰਾਨ ਲਈਆਂ ਜਾਣ ਵਾਲੀਆਂ ਪ੍ਰੀਖਿਆਵਾਂ ਨੂੰ ਟਾਲ ਦਿੱਤਾ ਹੈ ਅਤੇ ਹੁਣ ਅਗਲੇ ਹੁਕਮਾਂ ਤੱਕ ਇਹ ਪ੍ਰੀਖਿਆਵਾਂ ਨਹੀਂ ਲਈਆਂ ਜਾਣਗੀਆਂ, ਜਿਸਦੇ ਚਲਦਿਆਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਅਤੇ ਸੁਬਾਰਡੀਨੇਟ ਸਰਵਿਸ ਸਿਲੈਕਸ਼ਨ ਬੋਰਡ ਵੱਲੋਂ ਇਸ ਹਫ਼ਤੇ ਲਈਆਂ ਜਾਣ ਵਾਲੀਆਂ ਪ੍ਰੀਖਿਆਵਾਂ ਨੂੰ ਟਾਲ ਦਿੱਤਾ ਗਿਆ ਹੈ । ਦੱਸਣਯੋਗ ਹੈ ਕਿ ਇਸ ਪਿੱਛੇ ਪ੍ਰਬੰਧਕੀ ਕਾਰਨ ਦੱਸੇ ਜਾ ਰਹੇ ਹਨ, ਜਦੋਂ ਕਿ ਅਸਲ ਵਿੱਚ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਦੀ ਗਲਤੀ ਕਰਕੇ ਇਨ੍ਹਾਂ ਪ੍ਰੀਖਿਆਵਾਂ ਨੂੰ ਟਾਲਿਆ ਗਿਆ ਹੈ । ਮੀਡੀਆਂ ਰਿਪੋਰਟ ਅਨੁਸਾਰ ਪੰਜਾਬ ਵਿੱਚ ਪਿਛਲੀ ਕਾਂਗਰਸ ਸਰਕਾਰ ਦੇ ਸਮੇਂ ਵਿੱਤ ਵਿਭਾਗ ਵੱਲੋਂ 17 ਜੁਲਾਈ 2020 ਨੂੰ ਭਵਿੱਖ ਵਿੱਚ ਹੋਣ ਵਾਲੀ ਹਰ ਤਰ੍ਹਾਂ ਦੀ ਭਰਤੀ ਵਿੱਚ ਕੇਂਦਰੀ ਸਕੇਲ ਵਾਲੇ 7ਵੇਂ ਪੇ ਕਮਿਸ਼ਨ ਨੂੰ ਲਾਗੂ ਕਰਨ ਦਾ ਆਦੇਸ਼ ਜਾਰੀ ਕੀਤਾ ਗਿਆ ਸੀ, ਇਸਦੇ ਨਾਲ ਹੀ ਸਾਰੇ ਵਿਭਾਗਾਂ ਨੂੰ ਆਦੇਸ਼ ਜਾਰੀ ਕੀਤੇ ਗਏ ਸਨ ਕਿ 7ਵੇਂ ਪੇ ਕਮਿਸ਼ਨ ਨੂੰ ਲਾਗੂ ਕਰਨ ਲਈ ਨਵੇਂ ਸਕੇਲ ਨੂੰ ਨੋਟੀਫਾਈ ਕਰਨ ਦੇ ਨਾਲ-ਨਾਲ ਹੀ ਨਿਯਮਾਂ ਵਿੱਚ ਸੋਧ ਵੀ ਕਰ ਲਈ ਜਾਵੇ ਪਰ ਵਿਭਾਗਾਂ ਦੇ ਉੱਚ ਅਧਿਕਾਰੀਆਂ ਵੱਲੋਂ ਆਪਣੇ ਵਿਭਾਗਾਂ ਵਿੱਚ ਸਿੱਧੀ ਪੱਕੇ ਤੌਰ `ਤੇ ਭਰਤੀ ਕਰਨ ਤੋਂ ਪਹਿਲਾਂ ਨਾ ਤਾਂ 7ਵੇਂ ਪੇ ਕਮਿਸ਼ਨ ਦੇ ਸਕੇਲਾਂ ਨੂੰ ਨੋਟੀਫਾਈ ਕੀਤਾ ਗਿਆ ਅਤੇ ਨਾ ਹੀ ਇਸ ਸਬੰਧੀ ਨਿਯਮਾਂ ਵਿੱਚ ਜ਼ਰੂਰੀ ਸੋਧ ਕੀਤੀ ਗਈ, ਜਿਸ ਕਾਰਨ 17 ਜੁਲਾਈ 2020 ਤੋਂ ਬਾਅਦ ਵਿਭਾਗਾਂ ਵਿੱਚ ਭਰਤੀ ਹੋਏ ਸਰਕਾਰੀ ਮੁਲਾਜ਼ਮਾਂ ਨੇ ਵਿੱਤ ਵਿਭਾਗ ਦੇ ਉਸ ਪੱਤਰ ਨੂੰ ਮੰਨਣ ਤੋਂ ਸਾਫ਼ ਇਨਕਾਰ ਕਰਦੇ ਹੋਏ 6ਵੇਂ ਪੇ ਕਮਿਸ਼ਨ ਅਨੁਸਾਰ ਹੀ ਤਨਖ਼ਾਹਾਂ ਦੀ ਮੰਗ ਕਰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ਼ ਕਰ ਲਿਆ। ਜਿੱਥੇ ਪੰਜਾਬ ਸਰਕਾਰ ਦੇ ਸਿੰਗਲ ਅਤੇ ਡਵੀਜ਼ਨਲ ਬੈਂਚ `ਤੇ ਹਾਰ ਹੋਣ ਤੋਂ ਬਾਅਦ ਪੰਜਾਬ ਸਰਕਾਰ ਸੁਪਰੀਮ ਕੋਰਟ ਤੱਕ ਗਈ ਸੀ ਪਰ ਸੁਪਰੀਮ ਕੋਰਟ ਵੱਲੋਂ ਵੀ ਹਾਈ ਕੋਰਟ ਦੇ ਆਦੇਸ਼ਾਂ `ਤੇ ਹੀ ਆਪਣੀ ਮੁਹਰ ਲਾ ਦਿੱਤੀ ਗਈ, ਜਿਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਆਪਣੀ ਗਲਤੀ ਦਾ ਅਹਿਸਾਸ ਹੁੰਦੇ ਹੋਏ ਨਿਯਮਾਂ ਵਿੱਚ ਸੋਧ ਕਰਨ ਦਾ ਫੈਸਲਾ ਕੀਤਾ ਗਿਆ ਹੈ । ਵਿੱਤ ਵਿਭਾਗ ਵੱਲੋਂ ਤਾਜ਼ਾ ਪੱਤਰ ਰਾਹੀਂ ਸਾਰੇ ਵਿਭਾਗਾਂ ਨੂੰ ਆਦੇਸ਼ ਦਿੱਤੇ ਹਨ ਕਿ ਜਦੋਂ ਤੱਕ 7ਵੇਂ ਪੇ ਕਮਿਸ਼ਨ ਦੇ ਸਕੇਲਾਂ ਨੂੰ ਨੋਟੀਫਾਈ ਕਰਨ ਦੇ ਨਾਲ ਹੀ ਵਿਭਾਗਾਂ ਵੱਲੋਂ ਆਪਣੇ ਨਿਯਮਾਂ ਵਿੱਚ ਸੋਧ ਨਹੀਂ ਕਰ ਲਈ ਜਾਂਦੀ ਹੈ । ਉਸ ਸਮੇਂ ਤੱਕ ਕੋਈ ਵੀ ਨਵੀਂ ਭਰਤੀ ਨਾ ਕੀਤੀ ਜਾ ਵੇ। ਇਹ ਆਦੇਸ਼ ਜਾਰੀ ਹੋਣ ਤੋਂ ਬਾਅਦ ਪੰਜਾਬ ਭਰ ਵਿੱਚ ਸਾਰੇ ਸਰਕਾਰੀ ਵਿਭਾਗਾਂ ਨੇ ਭਰਤੀ ਪ੍ਰੀਖਿਆ ਨੂੰ ਰੋਕ ਦਿੱਤਾ ਗਿਆ ਹੈ ।
Punjab Bani 14 February,2025
ਦੇਸ਼ ਭਗਤ ਪੌਲੀਟੈਕਨਿਕ ਕਾਲਜ ਬਰੜਵਾਲ ਵਿਖੇ 14 ਫਰਵਰੀ ਨੂੰ ਲੱਗਣ ਵਾਲੇ ਰੁਜ਼ਗਾਰ ਮੇਲੇ ਵਿੱਚ 25 ਤੋਂ ਵੱਧ ਕੰਪਨੀਆਂ ਲੈਣਗੀਆਂ ਹਿੱਸਾ : ਸਿੰਪੀ ਸਿੰਗਲਾ
ਦੇਸ਼ ਭਗਤ ਪੌਲੀਟੈਕਨਿਕ ਕਾਲਜ ਬਰੜਵਾਲ ਵਿਖੇ 14 ਫਰਵਰੀ ਨੂੰ ਲੱਗਣ ਵਾਲੇ ਰੁਜ਼ਗਾਰ ਮੇਲੇ ਵਿੱਚ 25 ਤੋਂ ਵੱਧ ਕੰਪਨੀਆਂ ਲੈਣਗੀਆਂ ਹਿੱਸਾ : ਸਿੰਪੀ ਸਿੰਗਲਾ ਸੰਗਰੂਰ, 12 ਫਰਵਰੀ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ 14 ਫਰਵਰੀ ਨੂੰ ਦੇਸ਼ ਭਗਤ ਪੋਲੀਟੈਕਨਿਕ ਕਾਲਜ ਬਰੜਵਾਲ ਵਿਖੇ ਰੁਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ । ਇਸ ਸਬੰਧੀ ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀਮਤੀ ਸਿੰਪੀ ਸਿੰਗਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਮੇਲੇ ਵਿੱਚ 25 ਤੋਂ ਵੱਧ ਕੰਪਨੀਆਂ ਹਿੱਸਾ ਲੈ ਰਹੀਆਂ ਹਨ । ਉਹਨਾਂ ਦੱਸਿਆ ਕਿ ਇਸ ਰੁਜ਼ਗਾਰ ਮੇਲੇ ਵਿੱਚ ਭਾਗ ਲੈ ਰਹੀਆਂ ਨਾਮੀ ਕੰਪਨੀਆਂ ਵੱਲੋਂ ਵੱਖ—ਵੱਖ ਅਸਾਮੀਆਂ ਜਿਵੇਂ ਕਿ ਫਿਟਰ, ਟਰਨਰ, ਮਕੈਨੀਕਲ ਇੰਜੀਨੀਅਰ, ਮੈਨੇਜਮੈਂਟ ਟਰੇਨੀ, ਬਰਾਂਚ ਮੈਨੇਜਰ, ਮਾਰਕਿਟਿੰਗ ਐਗਜੈਗੇਟਿਵ, ਸੇਲਜ ਅਫਸਰ, ਰਿਲੇਸ਼ਨਸ਼ਿਪ ਮੈਨੇਜਰ, ਅਕਾਊਟੈਂਟ ਐਮ. ਆਈ. ਐਸ. ਕੋਆਡੀਨੇਟਰ, ਪੈਕਰ, ਸਕੈਨਰ, ਆਈ. ਟੀ. ਆਈ. ਪਲੰਬਰ, ਫਿਟਰ, ਵੈਲਡਰ, ਪ੍ਰੋਡੱਕਸ਼ਨ, ਡੇਟਾ ਐਟਰੀ ਆਪਰੇਟਰ, ਪਿਕਰ, ਮਸ਼ੀਨ ਆਪਰੇਟਰ, ਇਲੈਕਟ੍ਰੀਸ਼ਨ, ਸੀ. ਐਨ. ਸੀ./ਵੀ. ਐਮ. ਸੀ. ਆਪਰੇਟਰ, ਆਦਿ ਪ੍ਰੋਫਾਈਲ ਦੀ ਆਸਾਮੀਆਂ ਲਈ ਇੰਟਵਿਊ ਲਈ ਜਾਵੇਗੀ । ਉਹਨਾਂ ਨੇ ਦੱਸਿਆ ਕਿ ਸਵੈ—ਰੋਜ਼ਗਾਰ ਦੇ ਚਾਹਵਾਨ ਪ੍ਰਾਰਥੀਆਂ ਲਈ ਇਸ ਮੇਲੇ ਵਿੱਚ 14 ਵੱਖ—ਵੱਖ ਸਵੈਂ ਰੋਜ਼ਗਾਰ ਵਿਭਾਗ ਅਤੇ ਹੁਨਰ ਵਿਕਾਸ ਸਿਖਲਾਈ ਵਿਭਾਗ ਦੇ ਨੁਮਾਇੰਦੇ ਆਪਣੇ—ਆਪਣੇ ਵਿਭਾਗ ਸਬੰਧੀ ਸਵੈ—ਰੋਜ਼ਗਾਰ ਅਤੇ ਸਕਿੱਲ ਟ੍ਰੇਨਿੰਗ ਸਬੰਧੀ ਸਕੀਮਾਂ ਬਾਰੇ ਜਾਣਕਾਰੀ ਦੇਣ ਹਿੱਤ ਭਾਗ ਲੈ ਰਹੇ ਹਨ। ਉਹਨਾਂ ਦੱਸਿਆ ਕਿ ਇਸ ਮੇਲੇ ਵਿੱਚ ਭਾਗ ਲੈਣ ਲਈ ਪ੍ਰਾਰਥੀਆਂ (ਮੁੰਡੇ ਅਤੇ ਕੁੜੀਆਂ ਦੋਵੇਂ) ਦੀ ਵਿਦਿੱਅਕ ਯੋਗਤਾ 8ਵੀਂ ਤੋਂ ਗ੍ਰੈਜੂਏਸ਼ਨ, ਡਿਪਲੋਮਾ, ਪੋਸਟ ਗ੍ਰੈਜੂਏਸ਼ਨ, ਬੀ. ਸੀ. ਏ., ਬੀ. ਟੈੱਕ, ਐਮ. ਸੀ. ਏ., ਐੱਮ. ਟੈੱਕ, ਆਈ. ਟੀ. ਆਈ., ਡਿਪਲੋਮਾ ਡਿਗਰੀ ਹੋਲਡਰ (ਇਲੈਕਟਰੀਕਲ, ਇਲੈਕਟਰੌਨਿਕਸ, ਵਾਇਰਮੈਨ, ਫਿਟਰ, ਟਰਨਰ, ਵੈਲਡਰ, ਡੀਜਲ ਮਕੈਨਿਕ, ਮੋਟਰ ਮਕੈਨਿਕ, ਮਕੈਨੀਕਲ ਇੰਜੀਨਿਅਰ) ਪਾਸ ਹੋਣੀ ਚਾਹੀਦੀ ਹੈ । ਹੁਣ ਇਹ ਵੀ ਕਿਹਾ ਕਿ ਜਿਨ੍ਹਾਂ ਪ੍ਰਾਰਥੀਆਂ ਦੀ ਉਮਰ 18 ਤੋਂ 37 ਸਾਲ ਹੈ, ਉਹ ਇਸ ਮੇਲੇ ਵਿੱਚ ਭਾਗ ਲੈ ਸਕਦੇ ਹਨ। ਇਸ ਤੋਂ ਇਲਾਵਾ ਪਿਛਲੇ ਸਾਲਾਂ ਦੌਰਾਨ ਪਾਸ—ਆਊਟ ਹੋ ਚੁੱਕੇ ਵਿਦਿਆਰਥੀ ਵੀ ਮੇਲੇ ਵਿੱਚ ਇੰਟਰਵਿਊ ਦੇ ਸਕਦੇ ਹਨ ।
Punjab Bani 12 February,2025
ਆਈ. ਟੀ. ਆਈ. ਵਿਖੇ ਰੋਜ਼ਗਾਰ ਮੇਲੇ ’ਚ 215 ਉਮੀਦਵਾਰਾਂ ਦੀ ਹੋਈ ਚੋਣ
ਆਈ. ਟੀ. ਆਈ. ਵਿਖੇ ਰੋਜ਼ਗਾਰ ਮੇਲੇ ’ਚ 215 ਉਮੀਦਵਾਰਾਂ ਦੀ ਹੋਈ ਚੋਣ ਪਟਿਆਲਾ, 7 ਫਰਵਰੀ : ਪਟਿਆਲਾ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਸਰਕਾਰੀ ਆਈ. ਟੀ. ਆਈ (ਲੜਕੇ), ਪਟਿਆਲਾ ਦੇ ਸਹਿਯੋਗ ਨਾਲ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ । ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ, ਡੀ. ਬੀ. ਈ. ਈ. ਡਾ. ਪ੍ਰੀਤੀ ਯਾਦਵ ਦੀ ਰਹਿਨੁਮਾਈ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)- ਕਮ- ਸੀ. ਈ. ਓ. ਡੀ. ਬੀ. ਈ. ਈ. ਅਨੁਪ੍ਰਿਤਾ ਜੌਹਲ ਦੀ ਅਗਵਾਈ ਹੇਠ ਲਗਾਏ ਮੇਲੇ ਵਿੱਚ 215 ਉਮੀਦਵਾਰਾਂ ਦੀ ਨੌਕਰੀ ਲਈ ਚੋਣ ਹੋਈ ਹੈ । ਇਸ ਮੌਕੇ ਭਾਗ ਲੈ ਰਹੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਸਰਕਾਰੀ ਆਈ. ਟੀ. ਆਈ (ਲੜਕੇ), ਨਾਭਾ ਰੋਡ, ਪਟਿਆਲਾ ਹਰਦੀਪ ਕੁਮਾਰ ਨੇ ਕਿਹਾ ਕਿ ਸਰਕਾਰ ਬੇਰੁਜ਼ਗਾਰੀ ਨੂੰ ਠੱਲ੍ਹ ਪਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਨੌਜਵਾਨਾਂ ਨੂੰ ਵੀ ਸਰਕਾਰ ਵੱਲੋਂ ਕੀਤੇ ਜਾ ਰਹੇ ਇਨ੍ਹਾਂ ਉਪਰਾਲਿਆਂ ਦਾ ਭਰਪੂਰ ਲਾਭ ਲੈਣਾ ਚਾਹੀਦਾ ਹੈ । ਪਲੇਸਮੈਂਟ ਅਫ਼ਸਰ ਠਾਕੁਰ ਸੌਰਭ ਸਿੰਘ ਨੇ ਜਾਣਕਾਰੀ ਦਿੱਤੀ ਕਿ ਰੋਜ਼ਗਾਰ ਮੇਲੇ ਵਿੱਚ ਲਗਭਗ 21 ਪ੍ਰਾਈਵੇਟ ਅਤੇ ਸਵੈ ਰੋਜ਼ਗਾਰ ਮੁਹੱਈਆ ਕਰਵਾਉਣ ਵਾਲੇ ਵਿਭਾਗਾਂ ਵੱਲੋਂ ਹਿੱਸਾ ਲਿਆ ਗਿਆ । ਰੋਜ਼ਗਾਰ ਮੇਲੇ ਵਿੱਚ ਪ੍ਰਾਈਵੇਟ ਕੰਪਨੀਆਂ ਜਿਵੇਂ ਕਿ ਜੀ. ਐਸ. ਏ ਇੰਡਸਟਰੀਜ਼, ਟੈਕ ਮਹਿੰਦਰਾ, ਚੈਕਮੇਟ ਸਿਕਿਉਰਿਟੀ, ਜੇ. ਐਸ. ਡਬਲਿਊ, ਪ੍ਰੀਤ ਟਰੈਕਟਰ, ਐਸ. ਬੀ. ਆਈ ਲਾਈਫ਼,ਸਵਰਾਜ ਗਰੁੱਪ ਵੱਲੋਂ ਜ਼ਿਲ੍ਹਾ ਪਟਿਆਲਾ ਵਾਸਤੇ ਵੱਖ-ਵੱਖ ਅਸਾਮੀਆਂ ਲਈ ਇੰਟਰਵਿਊ ਲਈ ਗਈ । ਇਸ ਕੈਂਪ ਵਿੱਚ ਉਕਤ ਕੰਪਨੀਆਂ ਵੱਲੋਂ ਹੈਲਪਰ, ਫਿਟਰ, ਵਰਕਰ, ਇਲੈਕਟ੍ਰੀਸ਼ੀਅਨ, ਟਰਨਰ, ਫਿਟਰ, ਮਸ਼ੀਨਿਸਟ, ਸੀ. ਐਨ. ਸੀ./ਵੀ. ਐਮ. ਸੀ. ਆਪਰੇਟਰ, ਮਕੈਨਿਕ, ਵੈਲਡਰ, ਕੋ- ਆਰਡੀਨੇਟਰ ਆਈ. ਟੀ., ਅਕਾਊਂਟਸ ਐਗਜ਼ੀਕਿਊਟਿਵ, ਸੇਲਜ਼ ਮੈਨੇਜਰ, ਡਿਪਲੋਮਾ ਮਕੈਨੀਕਲ ਇੰਜੀਨੀਅਰ, ਸਕਿਉਰਿਟੀ ਗਾਰਡਸ, ਮੈਨੇਜਰ, ਸਹਾਇਕ ਮੈਨੇਜਰ, ਸੇਲਜ਼ ਐਗਜ਼ੀਕਿਊਟਿਵ ਅਤੇ ਕੰਪਿਊਟਰ ਓਪਰੇਟਰ ਆਦਿ ਦੀਆਂ ਅਸਾਮੀਆਂ ਦੀ ਭਰਤੀ ਲਈ ਇੰਟਰਵਿਊ ਲਈ ਗਈ । ਇਸ ਕੈਂਪ ਵਿੱਚ 438 ਉਮੀਦਵਾਰਾਂ ਨੇ ਭਾਗ ਲਿਆ ਅਤੇ 215 ਉਮੀਦਵਾਰਾਂ ਦੀ ਮੌਕੇ ਤੇ ਹੀ ਚੋਣ ਕੀਤੀ ਗਈ। ਇਸ ਕੈਂਪ ਦੌਰਾਨ ਇੰਟਰਵਿਊ ਵਿੱਚ ਚੁਣੇ ਗਏ ਉਮੀਦਵਾਰਾਂ ਨੂੰ ਯੋਗਤਾ ਅਤੇ ਅਹੁਦੇ ਅਨੁਸਾਰ ਸੈਲਰੀ ਮਿਲਣਯੋਗ ਹੈ । ਇਸ ਮੌਕੇ ਗੁਰਪ੍ਰੀਤ ਸਿੰਘ ਪਲੇਸਮੈਂਟ ਅਫ਼ਸਰ ਸਰਕਾਰੀ ਆਈ. ਟੀ. ਆਈ (ਲੜਕੇ) ਅਤੇ ਰੋਜ਼ਗਾਰ ਦਫ਼ਤਰ ਦਾ ਸਟਾਫ਼ ਮੌਜੂਦ ਸੀ ।
Punjab Bani 07 February,2025
ਖ਼ਾਲਸਾ ਕਾਲਜ ਪਟਿਆਲਾ ਦੇ ਵਿਦਿਆਰਥੀਆਂ ਨੇ ਨੌਕਰੀ ਮੇਲੇ ਵਿੱਚ ਹਿੱਸਾ ਲਿਆ ਅਤੇ ਉਦਯੋਗਿਕ ਅਨੁਭਵ ਪ੍ਰਾਪਤ ਕੀਤਾ
ਖ਼ਾਲਸਾ ਕਾਲਜ ਪਟਿਆਲਾ ਦੇ ਵਿਦਿਆਰਥੀਆਂ ਨੇ ਨੌਕਰੀ ਮੇਲੇ ਵਿੱਚ ਹਿੱਸਾ ਲਿਆ ਅਤੇ ਉਦਯੋਗਿਕ ਅਨੁਭਵ ਪ੍ਰਾਪਤ ਕੀਤਾ ਪਟਿਆਲਾ : ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਵੱਲੋਂ ਅੱਜ ਸਰਕਾਰੀ ਆਈ. ਟੀ. ਆਈ.(ਲੜਕੇ), ਨਾਭਾ ਰੋਡ, ਪਟਿਆਲਾ ਵਿਖੇ ਲਗਾਏ ਗਏ ਨੌਕਰੀ ਮੇਲੇ ਵਿੱਚ ਖਾਲਸਾ ਕਾਲਜ ਪਟਿਆਲਾ ਦੇ ਵੱਖ-ਵੱਖ ਸਟਰੀਮਾਂ ਦੇ ਅੰਡਰ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ । ਇਸ ਮੌਕੇ ਵਿਦਿਆਰਥੀਆਂ ਨੇ ਕੈਰੀਅਰ ਬਣਾਉਣ ਦੇ ਮੌਕਿਆਂ ਦੀ ਜਾਣਕਾਰੀ ਹਾਸਿਲ ਕੀਤੀ ਅਤੇ ਉਨ੍ਹਾਂ ਨੂੰ ਵੱਖ-ਵੱਖ ਉਦਯੋਗਾਂ ਦੇ ਭਰਤੀ ਕਰਨ ਵਾਲਿਆਂ ਨਾਲ ਗੱਲਬਾਤ ਕਰਨ ਲਈ ਇੱਕ ਪਲੇਟਫਾਰਮ ਮਿਲਿਆ, ਜਿਸ ਨਾਲ ਉਹਨਾਂ ਦੀਆਂ ਰੁਜ਼ਗਾਰ ਸੰਭਾਵਨਾਵਾਂ ਵਿੱਚ ਵੀ ਵਾਧਾ ਹੋਇਆ । ਕਾਲਜ ਪਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਵਿਦਿਆਰਥੀਆਂ ਦੇ ਉਤਸ਼ਾਹ ਅਤੇ ਭਾਗੀਦਾਰੀ ਦੀ ਤਾਰੀਫ਼ ਕਰਦਿਆਂ ਕਿਹਾ ਕਿ ਖ਼ਾਲਸਾ ਕਾਲਜ, ਪਟਿਆਲਾ ਦੇ ਪਲੇਸਮੈਂਟ ਸੈੱਲ ਨੇ ਇਸ ਸਮਾਗਮ ਦੇ ਤਾਲਮੇਲ ਵਿੱਚ ਅਹਿਮ ਭੂਮਿਕਾ ਨਿਭਾਈ ਹੈ । ਡਾ. ਜਸਪ੍ਰੀਤ ਕੌਰ, ਡੀਨ ਪਲੇਸਮੈਂਟ ਨੇ ਵਿਦਿਆਰਥੀਆਂ ਨੂੰ ਅਜਿਹੇ ਸਮਾਗਮਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ । ਉਨ੍ਹਾਂ ਨੇ ਵਿਦਿਆਰਥੀਆਂ ਦੇ ਜੀਵਨ ਵਿੱਚ ਕੈਰੀਅਰ ਦੇ ਮੌਕਿਆਂ ਦੀ ਪੜਚੋਲ ਕਰਨ ਲਈ ਨੌਕਰੀ ਮੇਲੇ ਦੀ ਮਹੱਤਤਾ ਨੂੰ ਵੀ ਉਜਾਗਰ ਕੀਤਾ । ਡਾ. ਨਵਦੀਪ ਕੌਰ, ਕਨਵੀਨਰ ਅਤੇ ਟਰੇਨਿੰਗ ਅਤੇ ਪਲੇਸਮੈਂਟ ਅਫ਼ਸਰ ਨੇ ਪ੍ਰਬੰਧਾਂ ਦੀ ਨਿਗਰਾਨੀ ਕੀਤੀ ਅਤੇ ਨਿਰਵਿਘਨ ਭਾਗੀਦਾਰੀ ਨੂੰ ਯਕੀਨੀ ਬਣਾਇਆ । ਪ੍ਰੋ. ਰੋਜ਼ੀ ਬਾਂਸਲ ਅਤੇ ਪ੍ਰੋ. ਹਰਲੀਨ ਸਿੱਧੂ ਨੇ ਵਿਦਿਆਰਥੀਆਂ ਦੇ ਨਾਲ ਨੌਕਰੀ ਮੇਲੇ ਵਿੱਚ ਹਾਜ਼ਰੀ ਭਰੀ ਅਤੇ ਪੂਰੇ ਸਮਾਗਮ ਦੌਰਾਨ ਮਾਰਗਦਰਸ਼ਨ ਅਤੇ ਸਹਿਯੋਗ ਦਿੱਤਾ। ਵਰਨਨ ਯੋਗ ਹੈ ਕਿ ਇਸ ਮੌਕੇ ਨੌਕਰੀ ਮੇਲੇ ਦੌਰਾਨ ਫੂਡ ਪ੍ਰੋਸੈਸਿੰਗ ਅਤੇ ਇੰਜੀਨੀਅਰਿੰਗ ਵਿਭਾਗ ਦੇ 6 ਵਿਦਿਆਰਥੀਆਂ ਦੀ ਚੋਣ ਵੀ ਕੀਤੀ ਗਈ । ਸਮੁੱਚੀ ਪਲੇਸਮੈਂਟ ਸੈੱਲ ਟੀਮ ਨੇ ਇਸ ਪਹਿਲਕਦਮੀ ਦੀ ਸਫ਼ਲਤਾ ਵਿੱਚ ਪੂਰਨ ਯੋਗਦਾਨ ਪਾਇਆ, ਜਿਸਦਾ ਉਦੇਸ਼ ਸਿੱਖਿਆ ਅਤੇ ਰੁਜ਼ਗਾਰ ਵਿਚਲੇ ਪਾੜੇ ਨੂੰ ਪੂਰਾ ਕਰਨਾ ਅਤੇ ਵਿਦਿਆਰਥੀਆਂ ਨੂੰ ਕਰੀਅਰ ਦੇ ਸ਼ਾਨਦਾਰ ਮੌਕਿਆਂ ਨੂੰ ਪ੍ਰਾਪਤ ਕਰਨ ਵਿੱਚ ਸਹਾਇਤਾ ਕਰਨਾ ਸੀ ।
Punjab Bani 07 February,2025
ਸਰਕਾਰੀ ਆਈ. ਟੀ. ਆਈ. (ਲੜਕੇ) ਵਿਖੇ 7 ਫਰਵਰੀ ਨੂੰ ਲੱਗੇਗਾ ਰੋਜ਼ਗਾਰ ਮੇਲਾ
ਸਰਕਾਰੀ ਆਈ. ਟੀ. ਆਈ.(ਲੜਕੇ) ਵਿਖੇ 7 ਫਰਵਰੀ ਨੂੰ ਲੱਗੇਗਾ ਰੋਜ਼ਗਾਰ ਮੇਲਾ ਪਟਿਆਲਾ, 5 ਫਰਵਰੀ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਸਰਕਾਰੀ ਆਈ.ਟੀ.ਆਈ. (ਲੜਕੇ), ਨਾਭਾ ਰੋਡ, ਪਟਿਆਲਾ ਨਾਲ ਮਿਲ ਕੇ 7 ਫਰਵਰੀ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ । ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਉਰੋ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਐੱਚ. ਡੀ. ਐੱਫ਼. ਸੀ. ਲਾਈਫ਼, ਡੀ-ਮਾਰਟ, ਐਸ. ਬੀ. ਆਈ. ਕਾਰਡ, ਪ੍ਰੀਤ ਟਰੈਕਟਰ, ਚੈਕਮੇਟ ਸਕਿਉਰਿਟੀ, ਬੈਕਟਰਸ, ਜੀ.ਐਸ.ਏ. ਇੰਡਸਟਰੀ, ਐਸ.ਬੀ.ਆਈ. ਲਾਈਫ਼, ਫਾਰਮਲਾਈਨ, ਹੈਰੀਸਨ ਜਨਰੇਟਰ, ਮਹਿੰਦਰਾ ਐਂਡ ਮਹਿੰਦਰਾ, ਕਲੈਰਿਅਨ ਇੰਨ ਅਤੇ ਹੋਰ ਨਾਮੀ ਕੰਪਨੀਆਂ ਪਹੁੰਚ ਰਹੀਆਂ ਹਨ। ਇਸ ਰੋਜ਼ਗਾਰ ਮੇਲੇ ਵਿੱਚ ਦਸਵੀਂ, ਬਾਰ੍ਹਵੀਂ, ਆਈ. ਟੀ. ਆਈ., ਡਿਪਲੋਮਾ, ਗ੍ਰੈਜੂਏਟ, ਪੋਸਟ ਗ੍ਰੈਜੂਏਟ ਅਤੇ ਹੋਰ ਯੋਗਤਾ ਰੱਖਣ ਵਾਲੇ ਪ੍ਰਾਰਥੀ ਭਾਗ ਲੈ ਸਕਦੇ ਹਨ। ਜਿਨ੍ਹਾਂ ਲੜਕੇ ਅਤੇ ਲੜਕੀਆਂ ਦੀ ਉਮਰ 18-35 ਸਾਲ ਹੈ, ਉਹ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ । ਉਨ੍ਹਾਂ ਦੱਸਿਆ ਕਿ ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਰੋਜ਼ਗਾਰ ਮੇਲੇ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 7 ਫਰਵਰੀ ਦਿਨ ਸ਼ੁੱਕਰਵਾਰ ਸਵੇਰੇ 10 ਵਜੇ ਸਰਕਾਰੀ ਆਈ. ਟੀ. ਆਈ. (ਲੜਕੇ), ਨਾਭਾ ਰੋਡ, ਪਟਿਆਲਾ ਵਿਖੇ ਪਹੁੰਚ ਕੇ ਇਸ ਰੋਜ਼ਗਾਰ ਮੇਲੇ ਵਿੱਚ ਹਿੱਸਾ ਲੈ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕੀਤਾ ਜਾ ਸਕਦਾ ਹੈ ।
Punjab Bani 05 February,2025
ਕਾਲੇ ਖੇਤੀ ਕਾਨੂੰਨ ਖ਼ਿਲਾਫ਼ ਸੰਘਰਸ਼ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ 597 ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਦਿੱਤੀਆਂ : ਖੁੱਡੀਆਂ
ਕਾਲੇ ਖੇਤੀ ਕਾਨੂੰਨ ਖ਼ਿਲਾਫ਼ ਸੰਘਰਸ਼ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ 597 ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਦਿੱਤੀਆਂ : ਖੁੱਡੀਆਂ ਗੁਰਮੀਤ ਸਿੰਘ ਖੁੱਡੀਆਂ ਨੇ ਸ਼ਹੀਦ ਕਿਸਾਨਾਂ ਦੇ ਤਿੰਨ ਪਰਿਵਾਰਕ ਮੈਂਬਰਾਂ ਨੂੰ ਖੇਤੀਬਾੜੀ ਵਿਭਾਗ ਵਿੱਚ ਅੰਕੜਾ ਗਿਣਤੀਕਾਰ ਵਜੋਂ ਨਿਯੁਕਤੀ ਪੱਤਰ ਸੌਂਪੇ ਚੰਡੀਗੜ੍ਹ, 4 ਫਰਵਰੀ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ 597 ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ । ਇਹ ਕਦਮ ਪੰਜਾਬ ਸਰਕਾਰ ਦੀ ਕਿਸਾਨ ਭਾਈਚਾਰੇ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਹਾਇਤਾ ਪ੍ਰਤੀ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦਾ ਹੈ । ਗੁਰਮੀਤ ਸਿੰਘ ਖੁੱਡੀਆਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਤਿੰਨ ਪਰਿਵਾਰਕ ਮੈਂਬਰਾਂ ਨੂੰ ਅੱਜ ਇੱਥੇ ਨਿਯੁਕਤੀ ਪੱਤਰ ਸੌਂਪੇ । ਇਨ੍ਹਾਂ ਨੂੰ ਖੇਤੀਬਾੜੀ ਵਿਭਾਗ ਦੇ ਅੰਕੜਾ ਵਿੰਗ ਵਿੱਚ ਅੰਕੜਾ ਗਿਣਤੀਕਾਰ ਵਜੋਂ ਨਿਯੁਕਤ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਨਵ-ਨਿਯੁਕਤ ਕਰਮਚਾਰੀਆਂ ਵਿੱਚ ਫਾਜ਼ਿਲਕਾ ਜ਼ਿਲ੍ਹੇ ਤੋਂ ਜਸਵਿਪਨ ਕੰਬੋਜ, ਤਰਨ ਤਾਰਨ ਜ਼ਿਲ੍ਹੇ ਤੋਂ ਰਮਨਦੀਪ ਕੌਰ ਅਤੇ ਜਲੰਧਰ ਜ਼ਿਲ੍ਹੇ ਤੋਂ ਪਰਵਿੰਦਰ ਕੌਰ ਸ਼ਾਮਲ ਹਨ । ਇਨ੍ਹਾਂ ਨੂੰ ਭਵਿੱਖ ਲਈ ਸ਼ੁੱਭਇਛਾਵਾਂ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਪੰਜਾਬ ਦੇ ਵਿਕਾਸ ਲਈ ਪੂਰੀ ਇਮਾਨਦਾਰੀ ਤੇ ਲਗਨ ਨਾਲ ਕੰਮ ਕਰਨ ਅਤੇ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਕੁਸ਼ਲ ਸੇਵਾਵਾਂ ਪ੍ਰਦਾਨ ਕਰਨ ਲਈ ਕਿਹਾ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਲਈ ਨੌਕਰੀ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਠੋਸ ਯਤਨ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਹਿਯੋਗੀ ਮਾਹੌਲ ਸਿਰਜ ਕੇ, ਸਰਕਾਰ ਦਾ ਉਦੇਸ਼ ਖੇਤੀਬਾੜੀ ਵਿਕਾਸ ਨੂੰ ਉਤਸ਼ਾਹਿਤ ਕਰਨਾ ਅਤੇ ਕਿਸਾਨ ਭਾਈਚਾਰੇ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਵਾਲੀਆਂ ਨੀਤੀਆਂ ਨੂੰ ਲਾਗੂ ਕਰਨਾ ਹੈ । ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਵੱਖ-ਵੱਖ ਵਿਭਾਗਾਂ ਵਿੱਚ 50,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਜੋ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ । ਇਸ ਮੌਕੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ ।
Punjab Bani 04 February,2025
ਬਰਿੰਦਰ ਕੁਮਾਰ ਗੋਇਲ ਨੇ ਭੂਮੀ ਤੇ ਜਲ ਸੰਭਾਲ ਵਿਭਾਗ ਦੇ 21 ਨਵ ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
ਬਰਿੰਦਰ ਕੁਮਾਰ ਗੋਇਲ ਨੇ ਭੂਮੀ ਤੇ ਜਲ ਸੰਭਾਲ ਵਿਭਾਗ ਦੇ 21 ਨਵ ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ ਕਿਹਾ, ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਨੇ ਸੱਤਾ ਸੰਭਾਲਣ ਤੋਂ ਬਾਅਦ ਸੂਬੇ ਦੇ 50 ਹਜਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆਂ ਕਰਵਾਈਆਂ ਨਵ-ਨਿਯੁਕਤ ਉਮੀਦਵਾਰਾਂ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਕੀਤਾ ਪ੍ਰੇਰਿਤ ਚੰਡੀਗੜ੍ਹ, 25 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ । ਇਸੇ ਦਿਸ਼ਾ ਵਿੱਚ ਕੰਮ ਕਰਦੇ ਹੋਏ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ 21 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ। ਇਹਨਾਂ ਉਮੀਦਵਾਰਾਂ ਵਿੱਚ 19 ਉਮੀਦਵਾਰ ਖੇਤੀਬਾੜੀ ਸਬ -ਇੰਸਪੈਕਟਰ, 01 ਜੂਨੀਅਰ ਡਰਾਫਟਸਮੈਨ ਅਤੇ 01 ਸੇਵਾਦਾਰ ਹਨ । ਅੱਜ ਇਥੇ ਪੰਜਾਬ ਭਵਨ ਵਿਖੇ ਨਵ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੰਦਿਆਂ ਬਰਿੰਦਰ ਕੁਮਾਰ ਗੋਇਲ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਪੂਰੀ ਮਿਹਨਤ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ । ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੀਆਂ ਜਾਣ ਵਾਲੀਆਂ ਭਰਤੀਆਂ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਗਿਆ ਹੈ ਅਤੇ ਸਾਰੀਆਂ ਨੋਕਰੀਆ ਮੈਰਿਟ ਦੇ ਅਧਾਰ ਤੇ ਯੋਗ ਉਮੀਦਵਾਰਾਂ ਨੂੰ ਦਿੱਤੀਆਂ ਗਈਆਂ ਹਨ । ਕੈਬਨਿਟ ਮੰਤਰੀ ਵੱਲੋਂ ਕਿਹਾ ਗਿਆ ਕਿ ਸਾਡੀ ਸਰਕਾਰ ਦਾ ਸੁਪਨਾ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ ਇੱਥੇ ਹੀ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਕੇ ਨੋਜਵਾਨ ਦੀ ਸਕਿਲ ਨੂੰ ਪੰਜਾਬ ਦੇ ਵਿਕਾਸ ਲਈ ਵਰਤਿਆ ਜਾਵੇ । ਕੈਬਨਿਟ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਾਡੀ ਸਰਕਾਰ ਨੇ ਸੂਬੇ ਦੇ ਲੋਕਾਂ ਦੀ ਸੋਚ ਨੂੰ ਬਦਲ ਦਿੱਤਾ ਕਿਉਂਕਿ ਪਿੱਛਲੀਆਂ ਸਰਕਾਰਾਂ ਤੋਂ ਲੋਕਾਂ ਦਾ ਵਿਸ਼ਵਾਸ ਖ਼ਤਮ ਹੋ ਗਿਆ ਸੀ ਕਿ ਸਰਕਾਰੀ ਨੌਕਰੀਆਂ ਕੇਵਲ ਸਿਫਾਰਸ਼ ਦੇ ਅਧਾਰ ਤੇ ਹੀ ਮਿਲਦੀਆਂ ਸਨ ਪ੍ਰੰਤੂ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲੋਕਾਂ ਦੀ ਸੋਚ ਬਦਲ ਦਿੱਤੀ । ਲੋਕਾਂ ਨੂੰ ਪਤਾ ਲੱਗ ਚੁੱਕਾ ਹੈ ਕਿ ਸੂਬੇ ਦੀ ਮੌਜੂਦਾ ਸਰਕਾਰ ਵੱਲੋਂ ਸਿਰਫ ਯੋਗ ਉਮੀਦਵਾਰਾਂ ਨੂੰ ਮੈਰਿਟ ਦੇ ਅਧਾਰ ਤੇ ਹੀ ਨੋਕਰੀਆਂ ਦਿੱਤੀਆਂ ਜਾਂਦੀਆਂ ਹਨ, ਜਿਸ ਸਦਕਾ ਹੁਣ ਸੂਬੇ ਵਿੱਚ ਆਮ ਪਰਿਵਾਰਾਂ ਦੇ ਨੌਜਵਾਨਾਂ ਨੂੰ ਨੌਕਰੀਆਂ ਮਿਲ ਰਹੀਆਂ ਹਨ । ਇਸ ਤੋ ਇਲਾਵਾ ਉਨ੍ਹਾਂ ਨੇ ਕਿਹਾ ਕਿ ਇੱਥੇ ਨੌਜਵਾਨਾਂ ਨੂੰ ਨੌਕਰੀਆਂ ਨਾ ਮਿਲਣ ਕਰਕੇ ਉਹ ਮਜਬੂਰੀ ਵਿੱਚ ਵਿਦੇਸ਼ਾਂ ਵਿੱਚ ਜਾਂਦੇ ਸਨ ਪਰੰਤੂ ਹੁਣ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਨੌਕਰੀਆਂ ਕਾਰਨ ਨੌਜਵਾਨ ਪੰਜਾਬ ਵਾਪਸ ਪਰਤ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਹਨਾਂ ਨਵ-ਨਿਯੁਕਤ ਉਮੀਦਵਾਰਾਂ ਵਿੱਚੋਂ ਵੀ ਦੋ ਉਮੀਦਵਾਰ ਅਜਿਹੇ ਹਨ ਜੋ ਕੈਨੇਡਾ ਵਿੱਚ ਕੰਮ ਕਰਦੇ ਸਨ ਅਤੇ ਉਨ੍ਹਾਂ ਨੇ ਕੈਨੇਡਾ ਤੋਂ ਵਾਪਿਸ ਆ ਕੇ ਅੱਜ ਖੇਤੀਬਾੜੀ ਸਬ- ਇੰਸਪੈਕਟਰ ਦੀ ਅਸਾਮੀ ਲਈ ਨਿਯੁਕਤੀ ਪੱਤਰ ਪ੍ਰਾਪਤ ਕੀਤੇ ਹਨ । ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਗੇ ਕਿਹਾ ਕਿ ਸਾਡੀ ਸਰਕਾਰ ਦੇਸ਼ ਦੀ ਅਜਿਹੀ ਪਹਿਲੀ ਸਰਕਾਰ ਹੈ, ਜਿਸ ਵੱਲੋਂ ਆਪਣੇ ਕਾਰਜ਼ਕਾਲ ਦੌਰਾਨ ਸੂਬੇ ਦੇ ਆਮ ਪਰਿਵਾਰਾਂ ਦੇ 50 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਏ ਹਨ । ਉਨ੍ਹਾਂ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਕਿਹਾ ਕਿ ਖੇਤੀਬਾੜੀ ਸਬ- ਇੰਸਪੈਕਟਰ ਅਤੇ ਡਰਾਫਸਮੈਨ ਦੀ ਅਸਾਮੀ ਇਸ ਵਿਭਾਗ ਦੀ ਰੀੜ੍ਹ ਦੀ ਹੱਡੀ ਹੈ, ਇਸ ਲਈ ਉਹ ਭੂਮੀ ਅਤੇ ਜਲ ਸੰਭਾਲ ਲਈ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਕਿਸਾਨਾਂ ਤੱਕ ਪਹੁੰਚਾਉਣ ਲਈ ਪੂਰੀ ਮਿਹਨਤ ਨਾਲ ਕੰਮ ਕਰਨ ਅਤੇ ਕਿਸਾਨਾਂ ਨੂੰ ਇਹਨਾਂ ਸਕੀਮਾਂ ਬਾਰੇ ਜਾਗਰੂਕ ਕਰਨ । ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਭੂਮੀ ਤੇ ਜਲ ਸੰਭਾਲ ਸਕੀਮਾਂ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਉਣ ਲਈ ਸੂਬੇ ਭਰ ਵਿੱਚ ਜਾਗਰੂਕਤਾ ਕੈਂਪ ਲਗਾਏ ਜਾਣ । ਵਧੀਕ ਮੁੱਖ ਸਕੱਤਰ (ਖੇਤੀਬਾੜੀ) ਸ੍ਰੀ ਅਨੁਰਾਗ ਵਰਮਾ ਨੇ ਵੀ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਜਲ ਸਰੋਤਾਂ ਦੀ ਸੰਭਾਲ ਦੀ ਮਹੱਤਤਾ ਬਾਰੇ ਦੱਸਦਿਆਂ ਭਰਤੀ ਕੀਤੇ ਜਾ ਰਹੇ ਕਰਮਚਾਰੀਆਂ ਨੂੰ ਆਪਣੀ ਪੂਰੀ ਸਮੱਰਥਾ ਨਾਲ ਕੰਮ ਕਰਨ ਲਈ ਕਿਹਾ । ਉਨਾਂ ਕਿਹਾ ਕਿ ਨਵ-ਨਿਯੁਕਤ ਮੁਲਾਜ਼ਮ ਉਸ ਸੰਸਥਾਂ ਵਿੱਚ ਸ਼ਾਮਲ ਹੋ ਰਹੇ ਹਨ ਜਿਸਦਾ ਕੰਮ ਰਾਜ ਦੇ ਹਰ ਖੇਤਰ ਵਿੱਚ ਪਾਣੀ ਦੀ ਬੱਚਤ ਕਰਨਾ ਹੈ । ਮੁੱਖ ਭੂਮੀ ਪਾਲ, ਮਹਿੰਦਰ ਪਾਲ ਸੈਣੀ ਨੇ ਵਿਭਾਗੀ ਪਰਿਵਾਰ ਵਿੱਚ ਨਵੇਂ ਭਰਤੀ ਹੋਏ ਨੌਜਵਾਨਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪੂਰੀ ਜਿੰਮੇਵਾਰੀ ਅਤੇ ਮਿਹਨਤ ਨਾਲ ਡਿਊਟੀ ਨਿਭਾਉਣ ਦਾ ਸੱਦਾ ਦਿੱਤਾ ।
Punjab Bani 25 January,2025
ਅਵਾਰਾ ਕੁੱਤਿਆਂ ਦੀ ਦਹਿਸ਼ਤ, ਕੁੱਤਿਆਂ ਦੇ ਵੱਢਣ ਨਾਲ ਮਾਸੂਮ ਦੀ ਮੌਤ
ਅਵਾਰਾ ਕੁੱਤਿਆਂ ਦੀ ਦਹਿਸ਼ਤ, ਕੁੱਤਿਆਂ ਦੇ ਵੱਢਣ ਨਾਲ ਮਾਸੂਮ ਦੀ ਮੌਤ ਲੁਧਿਆਣਾ : ਪੰਜਾਬ ਦੇ ਮਹਾਨਗਰ ਲੁਧਿਆਣਾ ਜਿ਼ਲ੍ਹੇ ਦੇ ਪਿੰਡ ਹਸਨਪੁਰ ਵਿੱਚ ਆਵਾਰਾ ਕੁੱਤਿਆਂ ਨੇ ਖੇਤਾਂ ਵਿੱਚ ਰਹਿਣ ਵਾਲੇ ਇੱਕ ਪਰਿਵਾਰ ਦੇ ਪੰਜਵੀਂ ਜਮਾਤ ਵਿਚ ਪੜ੍ਹਦੇ 11 ਸਾਲਾ ਬੱਚੇ ਹਰਸੁਖਪ੍ਰੀਤ ਸਿੰਘ ਨੂੰ ਕੁੱਤਿਆਂ ਨੇ ਵੱਢ ਕੇ ਮੌਤ ਦੇ ਘਾਟ ਉਤਾਰ ਦਿੱਤਾ । ਦੱਸਣਯੋਗ ਹੈ ਕਿ ਪਹਿਲਾਂ ਆਵਾਰਾ ਕੁੱਤਿਆਂ ਦਾ ਸਿ਼ਕਾਰ ਬਜ਼ੁਰਗ ਹੁੰਦੇ ਸਨ ਪਰ ਹੁਣ ਉਹ ਮਾਸੂਮ ਬੱਚਿਆਂ `ਤੇ ਜਾਨਲੇਵਾ ਹਮਲੇ ਹੋ ਰਹੇ ਹਨ, ਜਿਸਦੇ ਚਲਦਿਆਂ ਆਵਾਰਾ ਕੁੱਤਿਆਂ ਦੇ ਵੱਢਣ ਨਾਲ ਪਿੰਡ ਵਿਚ ਇਕ ਹੋਰ ਮਾਸੂਮ ਦੀ ਮੌਤ ਹੋ ਗਈ । ਪਿੰਡ ਵਿਚ ਇਕ ਹਫ਼ਤੇ ਵਿਚ ਇਹ ਦੂਜੀ ਘਟਨਾ ਹੈ । ਇਸ ਤੋਂ ਪਹਿਲਾਂ ਇੱਕ ਪ੍ਰਵਾਸੀ ਪਰਿਵਾਰ ਦੇ ਬੱਚੇ ਦੀ ਵੀ ਕੁੱਤਿਆਂ ਦੇ ਹਮਲੇ ਵਿੱਚ ਮੌਤ ਹੋ ਗਈ ਸੀ । ਲਗਾਤਾਰ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਤੋਂ ਗੁੱਸੇ ਵਿੱਚ ਆ ਕੇ ਪਿੰਡ ਵਾਸੀਆਂ ਨੇ ਲੁਧਿਆਣਾ-ਫ਼ਿਰੋਜ਼ਪੁਰ ਮੁੱਖ ਸੜਕ ’ਤੇ ਧਰਨਾ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ । ਪਿੰਡ ਵਾਸੀਆਂ ਦਾ ਦੋਸ਼ ਹੈ ਕਿ ਪ੍ਰਸ਼ਾਸਨ ਆਵਾਰਾ ਕੁੱਤਿਆਂ ਦੀ ਸਮੱਸਿਆ ਪ੍ਰਤੀ ਗੰਭੀਰ ਨਹੀਂ ਹੈ । ਦੋ ਮਾਸੂਮਾਂ ਦੀ ਮੌਤ ਤੋਂ ਬਾਅਦ ਵੀ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ । ਸਥਾਨਕ ਲੋਕਾਂ ਨੇ ਪ੍ਰਸ਼ਾਸਨ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ ਤਾਂ ਜੋ ਭਵਿੱਖ ਵਿੱਚ ਅਜਿਹੀ ਘਟਨਾ ਨਾ ਵਾਪਰੇ। ਪਿੰਡ ਵਿੱਚ ਆਵਾਰਾ ਕੁੱਤਿਆਂ ਦਾ ਆਤੰਕ ਇੰਨਾ ਵੱਧ ਗਿਆ ਹੈ ਕਿ ਪਿੰਡ ਦੇ ਬੱਚੇ ਅਤੇ ਔਰਤਾਂ ਘਰੋਂ ਬਾਹਰ ਨਿਕਲਣ ਤੋਂ ਡਰਨ ਲੱਗ ਪਈਆਂ ਹਨ ।
Punjab Bani 11 January,2025
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 13 ਜਨਵਰੀ ਨੂੰ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 13 ਜਨਵਰੀ ਨੂੰ ਪਟਿਆਲਾ, 10 ਜਨਵਰੀ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 13 ਜਨਵਰੀ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਐਚ. ਡੀ. ਬੀ. ਫਾਈਨਾਂਸ ਵਿੱਚ ਸੇਲਜ਼ਪਰਸਨ ਤੇ ਟੈਲੀ ਕਾਲਿੰਗ ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਐਚ. ਡੀ. ਬੀ. ਫਾਈਨਾਂਸ ਵੱਲੋਂ ਸੇਲਜ਼ਪਰਸਨ ਤੇ ਟੈਲੀ ਕਾਲਿੰਗ ਦੀ ਅਸਾਮੀਆਂ ਲਈ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ, ਜਿਨ੍ਹਾਂ ਉਮੀਦਵਾਰਾਂ ਕੋਲ ਬਾਰ੍ਹਵੀਂ, ਗ੍ਰੈਜੂਏਸ਼ਨ ਦੀ ਯੋਗਤਾ ਹੋਵੇ ਉਹ ਇਸ ਅਸਾਮੀ ਲਈ ਇੰਟਰਵਿਊ ਦੇ ਸਕਦੇ ਹਨ, ਜਿਨ੍ਹਾਂ ਉਮੀਦਵਾਰਾਂ ਦੀ ਉਮਰ 18-30 ਸਾਲ ਹੋਵੇ ਅਤੇ ਲੜਕੇ ਤੇ ਲੜਕੀਆਂ ਦੋਵੇਂ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ। ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 13-01-2025 ਦਿਨ ਸੋਮਵਾਰ, ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ’ਤੇ ਸੰਪਰਕ ਕਰ ਸਕਦੇ ਹਨ ।
Punjab Bani 10 January,2025
ਆਰਮੀ ਸਰਵਿਸ ਕੋਰਪ ਵੱਲੋਂ ਅਗਨੀਵੀਰਵਾਯੂ ਦੀ ਭਰਤੀ ਸਬੰਧੀ ਆਨਲਾਈਨ ਰਜਿਸਟ੍ਰੇਸ਼ਨ ਮੁਹਿੰਮ 7 ਜੁਨਵਰੀ ਤੋਂ
ਆਰਮੀ ਸਰਵਿਸ ਕੋਰਪ ਵੱਲੋਂ ਅਗਨੀਵੀਰਵਾਯੂ ਦੀ ਭਰਤੀ ਸਬੰਧੀ ਆਨਲਾਈਨ ਰਜਿਸਟ੍ਰੇਸ਼ਨ ਮੁਹਿੰਮ 7 ਜੁਨਵਰੀ ਤੋਂ ਚੰਡੀਗੜ੍ਹ, 8 ਜਨਵਰੀ : ਆਰਮੀ ਸਰਵਿਸ ਕੋਰਪ, ਅੰਬਾਲਾ ਵੱਲੋਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ (ਯੂ. ਟੀ.), ਜੰਮੂ ਅਤੇ ਕਸ਼ਮੀਰ (ਯੂ. ਟੀ.) ਅਤੇ ਲੱਦਾਖ (ਯੂ. ਟੀ.) ਦੇ ਯੋਗ ਅਣ-ਵਿਆਹੁਤਾ ਨੌਜਵਾਨਾਂ ਲਈ ਅਗਨੀ ਵੀਰ ਵਾਯੂ ਦੀ ਭਰਤੀ ਸਬੰਧੀ ਆਨਲਾਈਨ ਰਜਿਸਟ੍ਰੇਸ਼ਨ ਮੁਹਿੰਮ 7 ਜਨਵਰੀ ਤੋਂ ਆਰੰਭ ਕੀਤੀ ਗਈ ਹੈ । ਇਹ ਰਜਿਸਟ੍ਰੇਸ਼ਨ 27 ਜਨਵਰੀ ਤੱਕ ਜਾਰੀ ਰਹੇਗੀ ਅਤੇ 22 ਮਾਰਚ, 2025 ਨੂੰ ਆਨਲਾਈਨ ਪ੍ਰੀਖਿਆ ਲਈ ਜਾਵੇਗੀ । ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਰਜਿਸਟ੍ਰੇਸ਼ਨ ਮੁਹਿੰਮ ਲਈ 1 ਜਨਵਰੀ 2005 ਤੋਂ 1 ਜੁਲਾਈ 2008 (ਇਹ ਦੋਵੇਂ ਤਰੀਕਾਂ ਵੀ ਵਿੱਚ ਸ਼ਾਮਲ ਹਨ) ਦਰਮਿਆਨ ਜਨਮੇ ਬੱਚੇ ਯੋਗ ਹਨ । ਇਸ ਭਰਤੀ ਮੁਹਿੰਮ ਲਈ ਸਾਇੰਸ ਵਿਸ਼ੇ ਤੋਂ ਇਲਾਵਾ ਹਿਸਾਬ, ਅੰਗਰੇਜ਼ੀ ਅਤੇ ਫਿਜਿਕਸ ਵਿਸ਼ਿਆਂ ਨਾਲ 50 ਫੀਸਦੀ ਨੰਬਰਾਂ ਨਾਲ ਬਾਰ੍ਹਵੀਂ ਪਾਸ ਜਾਂ ਡਿਪਲੋਮਾ ਜਾਂ ਵੋਕੇਸ਼ਨਲ ਕੋਰਸ ਧਾਰਕ ਨੌਜਵਾਨ ਆਪਣੇ-ਆਪ ਨੂੰ ਰਜਿਸਟਰ ਕਰ ਸਕਦਾ ਹੈ । ਇਸ ਭਰਤੀ ਮੁਹਿੰਮ ਸਬੰਧੀ ਜਿਆਦਾ ਜਾਣਕਾਰੀ agnipathvayu.cdac.in ਤੋਂ ਲਈ ਜਾ ਸਕਦੀ ਹੈ ।
Punjab Bani 08 January,2025
ਪਾਤੜਾਂ ਵਿਖੇ ਸਰਕਾਰੀ ਨੌਕਰੀ ਮੇਲਾ ਲਗਾਇਆ ਗਿਆ
ਪਾਤੜਾਂ ਵਿਖੇ ਸਰਕਾਰੀ ਨੌਕਰੀ ਮੇਲਾ ਲਗਾਇਆ ਗਿਆ ਪਾਤੜਾਂ: ਪਾਤੜਾਂ ਦੇ ਨੌਜਵਾਨਾਂ ਦਾ ਸਰਕਾਰੀ ਨੌਕਰੀ ਦਾ ਸੁਪਨਾ ਹੁਣ ਨੇੜੇ ਨਜ਼ਰ ਆ ਰਿਹਾ ਹੈ। ਕਰੈਕ ਅਕੈਡਮੀ ਵੱਲੋਂ ਲਗਾਏ ਗਏ 'ਸਰਕਾਰੀ ਨੌਕਰੀ ਮੇਲੇ' ਨੇ ਨੌਜਵਾਨਾਂ ਨੂੰ ਸਰਕਾਰੀ ਇਮਤਿਹਾਨਾਂ ਦੀ ਤਿਆਰੀ ਕਰਨ ਲਈ ਲੋੜੀਂਦੀ ਸੇਧ ਅਤੇ ਆਤਮ ਵਿਸ਼ਵਾਸ ਦਿੱਤਾ । ਇਹ ਪ੍ਰੋਗਰਾਮ ਯੂਰੇਕਾ ਇੰਸਟੀਚਿਊਟ ਵਿਖੇ ਆਯੋਜਿਤ ਕੀਤਾ ਗਿਆ ਸੀ, ਜਿੱਥੇ ਤਜ਼ਰਬੇਕਾਰ ਅਧਿਆਪਕਾਂ ਨੇ ਯੂ. ਪੀ. ਐਸ. ਸੀ., ਐੱਸ. ਐੱਸ. ਸੀ., ਬੈਂਕਿੰਗ ਅਤੇ ਰੇਲਵੇ ਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਵਰਕਸ਼ਾਪਾਂ ਲਈਆਂ । ਇਹਨਾਂ ਸੈਸ਼ਨਾਂ ਵਿੱਚ ਉੱਤਰ ਲਿਖਣਾ, ਸਮਾਂ ਪ੍ਰਬੰਧਨ ਅਤੇ ਮੁਸ਼ਕਲ ਪ੍ਰੀਖਿਆ ਪੈਟਰਨਾਂ ਨਾਲ ਨਜਿੱਠਣ ਲਈ ਰਣਨੀਤੀਆਂ ਸਿਖਾਈਆਂ ਗਈਆਂ । ਕਰੈਕ ਅਕੈਡਮੀ ਦੇ ਸੰਸਥਾਪਕ ਅਤੇ ਸੀ. ਈ. ਓ. ਨੀਰਜ ਕਾਂਸਲ ਨੇ ਕਿਹਾ ਕਿ ਇਸ ਮੇਲੇ ਦਾ ਉਦੇਸ਼ ਵਿਦਿਆਰਥੀਆਂ ਨੂੰ ਸਹੀ ਦਿਸ਼ਾ ਅਤੇ ਤਿਆਰੀ ਦੇ ਵਧੀਆ ਤਰੀਕੇ ਦੇਣਾ ਸੀ । ਇਹ ਮੇਲਾ ਨਾ ਸਿਰਫ਼ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਕਮਜ਼ੋਰੀਆਂ 'ਤੇ ਕੰਮ ਕਰਨ ਦਾ ਮੌਕਾ ਦਿੰਦਾ ਹੈ ਸਗੋਂ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ 'ਚ ਵੀ ਕਾਫੀ ਸਹਾਈ ਸਿੱਧ ਹੁੰਦਾ ਹੈ । ਵਿਦਿਆਰਥੀ ਵੀ ਇਸ ਮੇਲੇ ਤੋਂ ਕਾਫੀ ਪ੍ਰਭਾਵਿਤ ਨਜ਼ਰ ਆਏ । ਬੈਂਕਿੰਗ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਮਹਿਕ ਸਿੰਘ ਨੇ ਕਿਹਾ ਕਿ ਸਮਾਂ ਪ੍ਰਬੰਧਨ 'ਤੇ ਸੈਸ਼ਨ ਮੇਰੇ ਲਈ ਬਹੁਤ ਮਦਦਗਾਰ ਰਿਹਾ । ਹੁਣ ਮੈਂ ਜਾਣਦਾ ਹਾਂ ਕਿ ਆਪਣੀ ਤਿਆਰੀ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕਿਵੇਂ ਕਰਨਾ ਹੈ । ਮੈਂ ਪਹਿਲਾਂ ਨਾਲੋਂ ਜ਼ਿਆਦਾ ਆਤਮਵਿਸ਼ਵਾਸ ਮਹਿਸੂਸ ਕਰ ਰਿਹਾ ਹਾਂ ।
Punjab Bani 06 January,2025
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਐਚ. ਡੀ. ਐਫ. ਸੀ. ਲਾਈਫ਼ ਦਾ ਪਲੇਸਮੈਂਟ ਕੈਂਪ 7 ਜਨਵਰੀ ਨੂੰ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਐਚ. ਡੀ. ਐਫ. ਸੀ. ਲਾਈਫ਼ ਦਾ ਪਲੇਸਮੈਂਟ ਕੈਂਪ 7 ਜਨਵਰੀ ਨੂੰ ਪਟਿਆਲਾ, 4 ਜਨਵਰੀ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵਿਖੇ 7 ਜਨਵਰੀ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਐਚ. ਡੀ. ਐਫ. ਸੀ. ਲਾਈਫ਼ ਵੱਲੋਂ ਐਫ. ਸੀ./ਕਸਟਮਰ ਕੇਅਰ ਅਤੇ ਮਾਰਕੀਟਿੰਗ ਐਗਜ਼ੀਕਿਊਟਿਵ ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਐਚ. ਡੀ. ਐਫ. ਸੀ. ਲਾਈਫ਼ ਵੱਲੋਂ ਐਫ. ਸੀ./ਕਸਟਮਰ ਕੇਅਰ ਅਤੇ ਮਾਰਕੀਟਿੰਗ ਐਗਜ਼ੀਕਿਊਟਿਵ ਦੀ ਅਸਾਮੀਆਂ ਲਈ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ, ਜਿਨ੍ਹਾਂ ਉਮੀਦਵਾਰਾਂ ਕੋਲ ਬਾਰ੍ਹਵੀਂ ਜਾਂ ਗ੍ਰੈਜੂਏਸ਼ਨ ਦੀ ਯੋਗਤਾ ਹੋਵੇ ਉਹ ਇਸ ਅਸਾਮੀ ਲਈ ਇੰਟਰਵਿਊ ਦੇ ਸਕਦੇ ਹਨ। ਜਿਨ੍ਹਾਂ ਉਮੀਦਵਾਰਾਂ ਦੀ ਉਮਰ 20-30 ਸਾਲ ਹੋਵੇ ਅਤੇ ਪੁਰਸ਼ ਤੇ ਮਹਿਲਾਵਾਂ ਦੋਵੇਂ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ । ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 07 ਜਨਵਰੀ 2025 ਦਿਨ ਮੰਗਲਵਾਰ, ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ ।
Punjab Bani 04 January,2025
9ਵੀਂ ਜਮਾਤ ਦੀ 14 ਸਾਲਾ ਵਿਦਿਆਰਥਣ ਨੂੰ ਜ਼ਬਰਦਸਤੀ ਕਾਰ ਵਿਚ ਲਿਜਾ ਕੇ ਨੌਜਵਾਨ ਨੇ ਕੀਤਾ ਰੇਪ
9ਵੀਂ ਜਮਾਤ ਦੀ 14 ਸਾਲਾ ਵਿਦਿਆਰਥਣ ਨੂੰ ਜ਼ਬਰਦਸਤੀ ਕਾਰ ਵਿਚ ਲਿਜਾ ਕੇ ਨੌਜਵਾਨ ਨੇ ਕੀਤਾ ਰੇਪ ਫਰੀਦਕੋਟ : ਪੰਜਾਬ ਦੇ ਸ਼ਹਿਰ ਫਰੀਦਕੋਟ ਦੇ ਜੈਤੋ ਸ਼ਹਿਰ `ਚ 9ਵੀਂ ਜਮਾਤ ਦੀ 14 ਸਾਲਾ ਵਿਦਿਆਰਥਣ ਨਾਲ ਨੌਜਵਾਨ ਨੇ ਬਲਾਤਕਾਰ ਕੀਤਾ ਗਿਆ ਹੈ। ਬਲਾਤਕਾਰ ਦੀ ਪੀੜਤਾ ਨੇ ਦੱਸਿਆ ਕਿ ਦੋਸ਼ੀ ਉਸ ਨੂੰ ਕਾਰ `ਚ ਬਿਠਾ ਕੇ ਲੈ ਗਿਆ ਅਤੇ ਜ਼ਬਰਦਸਤੀ ਉਸ ਦੇ ਕੱਪੜੇ ਉਤਾਰ ਦਿੱਤੇ ਅਤੇ ਧਮਕੀ ਦਿੱਤੀ ਕਿ ਜੇਕਰ ਉਸ ਨੇ ਇਸ ਬਾਰੇ ਆਪਣੇ ਪਰਿਵਾਰ ਨੂੰ ਦੱਸਿਆ ਤਾਂ ਉਹ ਉਸ ਨੂੰ ਜਾਨੋਂ ਮਾਰ ਦੇਵੇਗਾ । ਪੁਲਸ ਨੂੰ ਦਿੱਤੀ ਸਿ਼ਕਾਇਤ ਵਿੱਚ 14 ਸਾਲਾ ਲੜਕੀ ਨੇ ਦੱਸਿਆ ਕਿ ਉਹ ਨੌਵੀਂ ਜਮਾਤ ਵਿੱਚ ਪੜ੍ਹਦੀ ਹੈ ਅਤੇ ਉਸ ਦੇ ਮਾਪੇ ਮਜ਼ਦੂਰੀ ਦਾ ਕੰਮ ਕਰਦੇ ਹਨ । ਦੋ ਦਿਨ ਪਹਿਲਾਂ 1 ਜਨਵਰੀ ਨੂੰ ਉਸ ਦੇ ਮਾਤਾ-ਪਿਤਾ ਕੰਮ `ਤੇ ਗਏ ਹੋਏ ਸਨ ਅਤੇ ਉਹ ਘਰ `ਚ ਇਕੱਲੀ ਸੀ । ਇਸ ਦੌਰਾਨ ਸ਼ਾਮ ਨੂੰ ਉਹ ਜੈਤੋ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਗਈ ਹੋਈ ਸੀ । ਜਿੱਥੇ ਉਸ ਦੀ ਮੁਲਾਕਾਤ ਰਮਨਪ੍ਰੀਤ ਸਿੰਘ ਉਰਫ਼ ਬਬਲੂ ਨਾਲ ਹੋਈ, ਜਿਸ ਨਾਲ ਉਸ ਦੀ ਕੁਝ ਦਿਨ ਪਹਿਲਾਂ ਹੀ ਗੱਲਬਾਤ ਹੋਈ ਸੀ । ਵਿਦਿਆਰਥਣ ਅਨੁਸਾਰ ਰਮਨਪ੍ਰੀਤ ਸਿੰਘ ਨੇ ਉਸ ਨੂੰ ਆਪਣੇ ਜਾਲ ਵਿੱਚ ਫਸਾ ਲਿਆ ਅਤੇ ਮੁਕਤਸਰ ਸਾਹਿਬ ਰੋਡ ’ਤੇ ਰਜਵਾਹੇ ਪੁਲ ਨੇੜੇ ਆਪਣੀ ਕਾਰ ਵਿੱਚ ਲੈ ਗਿਆ । ਉਸ ਨੂੰ ਉੱਥੇ ਲੈ ਕੇ ਨੌਜਵਾਨ ਨੇ ਜ਼ਬਰਦਸਤੀ ਉਸ ਦੇ ਕੱਪੜੇ ਉਤਾਰ ਦਿੱਤੇ ਅਤੇ ਉਸ ਨਾਲ ਬਲਾਤਕਾਰ ਕੀਤਾ । ਇਸ ਤੋਂ ਬਾਅਦ ਉਸ ਨੇ ਉਸ ਨੂੰ ਕਾਰ ਵਿਚ ਬਿਠਾ ਕੇ ਜੈਤੋ ਦੇ ਬਿਜਲੀ ਘਰ ਨੇੜੇ ਉਤਾਰ ਦਿੱਤਾ ਅਤੇ ਕਿਸੇ ਨੂੰ ਦੱਸਣ ’ਤੇ ਜਾਨੋਂ ਮਾਰਨ ਦੀਆਂ ਧਮਕੀ ਦਿੱਤੀ । ਘਰ ਪਹੁੰਚ ਕੇ ਵਿਦਿਆਰਥਣ ਨੇ ਸਾਰੀ ਘਟਨਾ ਆਪਣੇ ਪਰਿਵਾਰ ਨੂੰ ਦੱਸੀ । ਪਰਿਵਾਰ ਨੇ ਉਸ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਫਰੀਦਕੋਟ ਵਿਖੇ ਦਾਖਲ ਕਰਵਾਇਆ।ਜਾਂਚ ਅਧਿਕਾਰੀ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਮੈਡੀਕਲ ਕਾਲਜ ਹਸਪਤਾਲ ਵਿੱਚ ਦਾਖ਼ਲ ਵਿਦਿਆਰਥਣ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਨੇ ਮੁਲਜ਼ਮ ਰਮਨਪ੍ਰੀਤ ਸਿੰਘ ਬਬਲੂ ਖਿ਼ਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ ।
Punjab Bani 03 January,2025
ਵਿੱਤ ਮੰਤਰੀ ਚੀਮਾ ਨੇ ਦਿੱਤੇ ਆਬਕਾਰੀ ਤੇ ਕਰ ਵਿਭਾਗ `ਚ ਹੋਈਆਂ ਨਵੀਂਆਂ ਨਿਯੁਕਤੀਆਂ ਦੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ
ਵਿੱਤ ਮੰਤਰੀ ਚੀਮਾ ਨੇ ਦਿੱਤੇ ਆਬਕਾਰੀ ਤੇ ਕਰ ਵਿਭਾਗ `ਚ ਹੋਈਆਂ ਨਵੀਂਆਂ ਨਿਯੁਕਤੀਆਂ ਦੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ `ਘਰ-ਘਰ ਰੋਜ਼ਗਾਰ ਯੋਜਨਾ` ਤਹਿਤ ਨਵ ਨਿਯੁਕਤ 5 ਆਬਕਾਰੀ ਤੇ ਕਰ ਨਿਰੀਖਕ ਅਤੇ ਨਵ ਨਿਯੁਕਤ 3 ਕਲਰਕਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਕੀਤੇ। ਇਸ ਮੌਕੇ ਚੀਮਾ ਨੇ ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਜਿੱਥੇ ਵਧਾਈ ਦਿੱਤੀ ਉਥੇ ਹੀ ਉਨ੍ਹਾਂ ਨੂੰ ਮਿਹਨਤ ਤੇ ਤਨਦੇਹੀ ਨਾਲ ਕੰਮ ਕਰਨ ਦੀ ਅਪੀਲ ਵੀ ਕੀਤੀ । ਚੀਮਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਮੁੱਖ ਏਜੰਡਾ ਹੈ ਕਿ ਪੰਜਾਬ ਦੇ ਘਰ-ਘਰ ਵਿਚ ਰੋਜ਼ਗਾਰ ਪਹੁੰਚੇ। ਇਸੇ ਲਈ ਪੰਜਾਬ ਸਰਕਾਰ ਹੁਣ ਤੱਕ 50 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ ਤੇ ਆਉਣ ਵਾਲੇ ਸਮੇਂ ਵਿਚ ਹੋਰ ਸਰਕਾਰ ਨੌਕਰੀਆਂ ਦੇ ਕੇ ਘਰ-ਘਰ ਰੋਜ਼ਗਾਰ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ । ਮੰਤਰੀ ਚੀਮਾ ਨੇ ਕਿਹਾ ਕਿ ਆਬਕਾਰੀ ਤੇ ਕਰ ਵਿਭਾਗ ਪੰਜਾਬ ਸਰਕਾਰ ਦਾ ਮਾਲੀਏ ਇੱਕਤਰ ਕਰਨ ਵਿੱਚ ਅਹਿਮ ਯੋਗਦਾਨ ਹੈ ।
Punjab Bani 03 January,2025
ਪੰਜਾਬ ਜੇਲ੍ਹ ਵਿਭਾਗ ਦਾ ਇਤਿਹਾਸਕ ਉਪਰਾਲਾ : ਪਹਿਲੀ ਵਾਰ ਜੇ. ਬੀ. ਟੀ. ਅਧਿਆਪਕਾਂ ਦੀ ਕੀਤੀ ਰੈਗੂਲਰ ਭਰਤੀ
ਪੰਜਾਬ ਜੇਲ੍ਹ ਵਿਭਾਗ ਦਾ ਇਤਿਹਾਸਕ ਉਪਰਾਲਾ : ਪਹਿਲੀ ਵਾਰ ਜੇ. ਬੀ. ਟੀ. ਅਧਿਆਪਕਾਂ ਦੀ ਕੀਤੀ ਰੈਗੂਲਰ ਭਰਤੀ ਲਾਲਜੀਤ ਸਿੰਘ ਭੁੱਲਰ ਨੇ 15 ਜੇ. ਬੀ. ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਕਿਹਾ, ਜੇਲ੍ਹ ਵਿਭਾਗ ਦੇ ਵੱਖ-ਵੱਖ ਕਾਡਰਾਂ ਨੂੰ ਮਜ਼ਬੂਤ ਕਰਨ ਲਈ ਕੀਤੀ ਜਾ ਰਹੀ ਹੈ ਨਿਰੰਤਰ ਭਰਤੀ ਚੰਡੀਗੜ੍ਹ, 2 ਜਨਵਰੀ : ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਜੇਲ੍ਹ ਵਿਭਾਗ ਵਿੱਚ ਜੇ. ਬੀ. ਟੀ. ਅਧਿਆਪਕਾਂ ਦੀਆਂ ਆਸਾਮੀਆਂ ਲਈ ਪਹਿਲੀ ਵਾਰ ਇਤਿਹਾਸਕ ਰੈਗੂਲਰ ਭਰਤੀ ਕਰਦਿਆਂ 15 ਜੇ. ਬੀ. ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ । ਇੱਥੇ ਪੰਜਾਬ ਭਵਨ ਵਿਖੇ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਅਧਿਆਪਕ ਕੈਦੀਆਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਸਿੱਖਿਅਤ ਕਰਨ ਅਤੇ ਕੈਦੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ । ਕੈਬਨਿਟ ਮੰਤਰੀ ਨੇ ਕਿਹਾ ਕਿ ਪਹਿਲਾਂ ਅਧਿਆਪਕਾਂ ਦੀਆਂ ਇਹ ਆਸਾਮੀਆਂ ਕੱਚੇ ਤੌਰ 'ਤੇ ਭਰੀਆਂ ਜਾਂਦੀਆਂ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਤਿੰਨ ਦਹਾਕਿਆਂ ਬਾਅਦ ਪਹਿਲੀ ਵਾਰ ਇਨ੍ਹਾਂ ਆਸਾਮੀਆਂ 'ਤੇ ਰੈਗੂਲਰ ਭਰਤੀ ਕੀਤੀ ਹੈ । ਉਨ੍ਹਾਂ ਕਿਹਾ ਕਿ ਨਵ-ਨਿਯੁਕਤ ਅਧਿਆਪਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਤਾਇਨਾਤ ਕਰਨ ਨੂੰ ਪਹਿਲ ਦਿੱਤੀ ਗਈ ਹੈ ਤਾਂ ਜੋ ਉਹ ਆਪਣੀ ਡਿਊਟੀ ਆਸਾਨੀ ਨਾਲ ਨਿਭਾ ਸਕਣ । ਜੇਲ੍ਹ ਮੰਤਰੀ ਨੇ ਵਿਭਾਗ ਵਿੱਚ ਭਰਤੀ ਸਬੰਧੀ ਚੱਲ ਰਹੀਆਂ ਪਹਿਲਕਦਮੀਆਂ ‘ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਹਾਲ ਹੀ ਵਿੱਚ ਮੁਕੰਮਲ ਹੋਈ ਭਰਤੀ ਮੁਹਿੰਮ ਵਿੱਚੋਂ 738 ਵਾਰਡਰ ਅਤੇ 25 ਮੈਟਰਨ ਪਹਿਲਾਂ ਹੀ ਆਪਣੀ ਡਿਊਟੀ ਸੰਭਾਲ ਚੁੱਕੇ ਹਨ । ਇਸ ਤੋਂ ਇਲਾਵਾ 175 ਵਾਰਡਰਾਂ ਅਤੇ 4 ਮੈਟਰਨਾਂ ਸਮੇਤ ਗਾਰਡ ਸਟਾਫ਼ ਦੀਆਂ 179 ਆਸਾਮੀਆਂ ਲਈ ਭਰਤੀ ਪ੍ਰਕਿਰਿਆ ਪ੍ਰਗਤੀ ਅਧੀਨ ਹੈ । ਵਿਭਾਗ ਨੂੰ ਮਜ਼ਬੂਤ ਕਰਨ ਪ੍ਰਤੀ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਐਲਾਨ ਕੀਤਾ ਕਿ ਜੇਲ੍ਹ ਵਿਭਾਗ ਵਿੱਚ ਵੱਖ-ਵੱਖ ਕਾਡਰਾਂ ਦੀਆਂ 1220 ਆਸਾਮੀਆਂ ਨੂੰ ਮੁੜ ਸੁਰਜੀਤ ਕੀਤਾ ਜਾ ਰਿਹਾ ਹੈ ਜਿਸ ਸਬੰਧੀ ਭਰਤੀ ਪ੍ਰਕਿਰਿਆ ਜਲਦ ਸ਼ੁਰੂ ਕੀਤੀ ਜਾਵੇਗੀ । ਜੇਲ੍ਹਾਂ ਵਿੱਚ ਜਾਰੀ ਵਿੱਦਿਅਕ ਪਹਿਲਕਦਮੀਆਂ ਬਾਰੇ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਦੇ ਸਿੱਖਿਆ ਦਾਤ ਪ੍ਰਾਜੈਕਟ ਤਹਿਤ ਇਸ ਸਮੇਂ ਲਗਭਗ 2200 ਕੈਦੀ ਵੱਖ-ਵੱਖ ਵਿਦਿਅਕ ਕੋਰਸ ਕਰ ਰਹੇ ਹਨ ਜਦਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਜਨਵਰੀ 2025 ਵਿੱਚ ਸ਼ੁਰੂ ਕੀਤੇ ਜਾ ਰਹੇ ਇਲੈਕਟ੍ਰੀਸ਼ੀਅਨ, ਪਲੰਬਰ ਅਤੇ ਟੇਲਰਿੰਗ ਸਮੇਤ ਵੱਖ-ਵੱਖ ਕੋਰਸਾਂ ਵਿੱਚ 513 ਕੈਦੀ ਹੁਨਰ ਵਿਕਾਸ ਸਿਖਲਾਈ ਲੈਣ ਜਾ ਰਹੇ ਹਨ । ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਮਹਿਜ਼ 33 ਮਹੀਨਿਆਂ ਵਿੱਚ ਨੌਜਵਾਨਾਂ ਨੂੰ ਲਗਭਗ 50,000 ਰੈਗੂਲਰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਨੌਕਰੀਆਂ ਦੇਣ ਦੀ ਪਹਿਲਕਦਮੀ ਨੌਜਵਾਨਾਂ ਦੇ ਵਿਦੇਸ਼ਾਂ ਵਿੱਚ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਂਦਿਆਂ ਨੌਜਵਾਨਾਂ ਨੂੰ ਨੌਕਰੀਆਂ ਹਾਸਲ ਕਰਨ ਲਈ ਲਾਈਨ ਵਿੱਚ ਲੱਗਣ ਦੀ ਬਜਾਏ ਰੁਜ਼ਗਾਰ ਦੇਣ ਵਾਲੇ ਬਣਾਉਣ ਸਬੰਧੀ ਮੁੱਖ ਮੰਤਰੀ ਦੇ ਸੰਕਲਪ ਨੂੰ ਪੂਰਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਅ ਰਹੀ ਹੈ । ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ 2,65,430 ਉਮੀਦਵਾਰਾਂ ਲਈ ਪ੍ਰਾਈਵੇਟ ਖੇਤਰ ਵਿੱਚ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ । ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਏ. ਡੀ. ਜੀ. ਪੀ. ਜੇਲ੍ਹਾਂ ਅਰੁਣ ਪਾਲ ਸਿੰਘ, ਆਈ. ਜੀ. ਜੇਲ੍ਹਾਂ ਰੂਪ ਕੁਮਾਰ ਅਰੋੜਾ, ਏ. ਆਈ. ਜੀ. ਜੇਲ੍ਹਾਂ ਰਾਜੀਵ ਅਰੋੜਾ ਵੀ ਮੌਜੂਦ ਸਨ ।
Punjab Bani 02 January,2025
ਪੰਜਾਬ ਸਰਕਾਰ ਦੇ ਮਿਸ਼ਨ ਰੋਜ਼ਗਾਰ ਨਾਲ ਨੌਜਵਾਨਾਂ ਦੇ ਸੁਪਨੇ ਹੋਏ ਸਾਕਾਰ
ਪੰਜਾਬ ਸਰਕਾਰ ਦੇ ਮਿਸ਼ਨ ਰੋਜ਼ਗਾਰ ਨਾਲ ਨੌਜਵਾਨਾਂ ਦੇ ਸੁਪਨੇ ਹੋਏ ਸਾਕਾਰ 33 ਮਹੀਨਿਆਂ ਦੇ ਕਾਰਜਕਾਲ ਦੌਰਾਨ ਨੌਜਵਾਨਾਂ ਨੂੰ 50 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ 2.65 ਲੱਖ ਤੋਂ ਵੱਧ ਉਮੀਦਵਾਰਾਂ ਦੀ ਨਿੱਜੀ ਖੇਤਰ ਵਿੱਚ ਨੌਕਰੀਆਂ ਹਾਸਲ ਕਰਨ ਵਿੱਚ ਕੀਤੀ ਮਦਦ ਚੰਡੀਗੜ੍ਹ, 30 ਦਸੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨੌਜਵਾਨਾਂ ਦੇ ਵਿਦੇਸ਼ਾਂ ਵਿੱਚ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਅਤੇ ਨੌਜਵਾਨਾਂ ਨੂੰ ਨੌਕਰੀਆਂ ਤਲਾਸ਼ਣ ਦੀ ਬਜਾਏ ਰੋਜ਼ਗਾਰ ਪੈਦਾ ਕਰਨ ਵਾਲੇ ਬਣਾਉਣ ਦੇ ਦਿੱਤੇ ਹੋਕੇ 'ਤੇ ਅਮਲ ਕਰਦਿਆਂ ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ ਤਕਰੀਬਨ ਪੰਜਾਹ ਹਜ਼ਾਰ ਰੈਗੂਲਰ ਨੌਕਰੀਆਂ ਹੀ ਨਹੀਂ ਦਿੱਤੀਆਂ, ਬਲਕਿ ਸੂਬੇ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੇ ਕਾਰੋਬਾਰ ਸ਼ੁਰੂ ਕਰਨ ਵਿੱਚ ਵੀ ਸਹਾਇਤਾ ਪ੍ਰਦਾਨ ਕੀਤੀ ਹੈ । ਸੂਬਾ ਸਰਕਾਰ ਦੀਆਂ ਦੋ ਸਾਲਾਂ ਅਤੇ 9 ਮਹੀਨਿਆਂ ਦੀਆਂ ਪ੍ਰਾਪਤੀਆਂ 'ਤੇ ਚਾਨਣਾ ਪਾਉਂਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਆਪਣੇ ਕਾਰਜਕਾਲ ਦੇ ਪਹਿਲੇ 33 ਮਹੀਨਿਆਂ ਦੌਰਾਨ ਸੂਬਾ ਸਰਕਾਰ ਨੇ ਨੌਜਵਾਨਾਂ ਨੂੰ 49,949 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ, ਜੋ ਕਿ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ । ਇਸ ਤੋਂ ਇਲਾਵਾ ਸੂਬੇ ਵਿੱਚ 4,725 ਤੋਂ ਵੱਧ ਪਲੇਸਮੈਂਟ ਕੈਂਪ ਲਗਾ ਕੇ 2,65,430 ਉਮੀਦਵਾਰਾਂ ਨੂੰ ਨਿੱਜੀ ਖੇਤਰ ਵਿੱਚ ਨੌਕਰੀਆਂ ਪ੍ਰਾਪਤ ਕਰਨ ਲਈ ਸਹਾਇਤਾ ਵੀ ਪ੍ਰਦਾਨ ਕੀਤੀ ਗਈ । ਪੰਜਾਬ ਹੁਨਰ ਵਿਕਾਸ ਮਿਸ਼ਨ ਨੇ 64,427 ਉਮੀਦਵਾਰਾਂ ਨੂੰ ਕੈਪਟਿਵ ਰੁਜ਼ਗਾਰਦਾਤਾਵਾਂ, ਸਰਕਾਰੀ ਅਤੇ ਪ੍ਰਾਈਵੇਟ ਹੁਨਰ ਸਿਖਲਾਈ ਏਜੰਸੀਆਂ ਰਾਹੀਂ ਆਟੋਮੋਟਿਵ ਮਸ਼ੀਨ ਆਪਰੇਟਰ, ਫਿਟਰ, ਐਡਵਾਂਸ ਰੈਸਪੀਰੇਟਰੀ ਥੈਰੇਪਿਸਟ, ਵੇਅਰਹਾਊਸ ਪੈਕਰ, ਜਨਰਲ ਡਿਊਟੀ ਸਹਾਇਕ, ਸੁਰੱਖਿਆ ਗਾਰਡ, ਕੋਰੀਅਰ ਡਿਲੀਵਰੀ ਐਗਜ਼ੀਕਿਊਟਿਵ, ਇਲੈਕਟ੍ਰੀਸ਼ੀਅਨ, ਬਿਊਟੀ ਥੈਰੇਪਿਸਟ, ਸੀ. ਐਨ. ਸੀ. ਆਪਰੇਟਰ, ਸੋਲਰ ਪੈਨਲ ਟੈਕਨੀਸ਼ੀਅਨ ਆਦਿ ਵਰਗੇ ਕੋਰਸਾਂ ਵਿੱਚ ਹੁਨਰ ਸਿਖਲਾਈ ਦਿੱਤੀ ਜਿਸ ਉਪਰੰਤ 47,821 ਉਮੀਦਵਾਰਾਂ ਨੂੰ ਰੁਜ਼ਗਾਰ ਪ੍ਰਾਪਤ ਹੋਇਆ । ਉਨ੍ਹਾਂ ਦੱਸਿਆ ਕਿ ਸਕੂਲਾਂ ਅਤੇ ਕਾਲਜਾਂ ਵਿੱਚ 23,917 ਕਰੀਅਰ ਟਾਕਜ਼ ਕਰਵਾਈਆਂ ਗਈਆਂ ਅਤੇ 8,56,874 ਉਮੀਦਵਾਰਾਂ ਨੂੰ ਕਰੀਅਰ ਗਾਈਡੈਂਸ ਦਿੱਤੀ ਗਈ। ਇਸ ਤੋਂ ਇਲਾਵਾ 1,373 ਸਵੈ-ਰੋਜ਼ਗਾਰ ਕੈਂਪ ਲਗਾਏ ਗਏ, ਜਿਸ ਵਿੱਚ 1,77,049 ਬਿਨੈਕਾਰਾਂ ਦਾ ਸਵੈ-ਰੋਜ਼ਗਾਰ ਲਈ ਕਰਜ਼ ਪ੍ਰਾਪਤ ਕਰਨ ਸਬੰਧੀ ਮਾਰਗਦਰਸ਼ਨ ਕੀਤਾ ਗਿਆ, ਤਾਂ ਜੋ ਸੂਬੇ ਵਿੱਚ ਸਵੈ-ਰੋਜ਼ਗਾਰ ਅਤੇ ਉੱਦਮਤਾ ਨੂੰ ਉਤਸ਼ਾਹਿਤ ਕੀਤਾ ਜਾ ਸਕੇ । ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ.ਨਗਰ (ਮੁਹਾਲੀ) ਦੇ 74 ਕੈਡਿਟ ਨੂੰ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰਾਂ ਬਣੇ ਹਨ। ਹੁਣ ਤੱਕ 64 ਕੈਡਿਟ ਟਰੇਨਿੰਗ ਅਕੈਡਮੀਆਂ ਵਿੱਚ ਸ਼ਾਮਲ ਹੋ ਚੁੱਕੇ ਹਨ ਅਤੇ 12 ਕੈਡਿਟ ਕਾਲ ਅੱਪ ਲੈਟਰਾਂ ਦੀ ਉਡੀਕ ਕਰ ਰਹੇ ਹਨ। ਇਸ ਤੋਂ ਇਲਾਵਾ ਇਸ ਸਾਲ 24 ਅਕਤੂਬਰ ਨੂੰ ਐਨ. ਡੀ. ਏ .-153 ਕੋਰਸ ਦੀ ਮੈਰਿਟ ਵਿੱਚ ਸੰਸਥਾ ਦੇ 12ਵੇਂ ਕੋਰਸ ਦੇ ਕੈਡਿਟ ਅਰਮਾਨਪ੍ਰੀਤ ਸਿੰਘ ਨੇ ਆਲ-ਇੰਡੀਆ ਆਰਡਰ ਆਫ਼ ਮੈਰਿਟ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਕੈਡਿਟ ਕੇਸ਼ਵ ਸਿੰਗਲਾ ਨੇ 15ਵਾਂ ਸਥਾਨ ਪ੍ਰਾਪਤ ਕੀਤਾ। ਟੈਕਨੀਕਲ ਐਂਟਰੀ ਸਕੀਮ (ਟੀ. ਈ. ਐਸ.)-52 ਕੋਰਸ ਦੀ ਮੈਰਿਟ ਸੂਚੀ, ਜੋ 7 ਨਵੰਬਰ ਨੂੰ ਐਲਾਨੀ ਗਈ ਸੀ, ਵਿੱਚ ਇਸ ਸੰਸਥਾ ਦੇ 12ਵੇਂ ਕੋਰਸ ਦੇ ਕੈਡਿਟ ਕਰਮਨ ਸਿੰਘ ਤਲਵਾੜ ਨੇ ਆਲ-ਇੰਡੀਆ ਆਰਡਰ ਆਫ਼ ਮੈਰਿਟ ਵਿੱਚ ਦੂਜਾ ਸਥਾਨ ਹਾਸਲ ਕੀਤਾ । ਡੱਬੀ ਪੰਜਾਬ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਉਡਾਣ ਪੰਜਾਬ ਦੀਆਂ ਔਰਤਾਂ ਦੇ ਸਸ਼ਕਤੀਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਫੈਸਲਾ ਲੈਂਦਿਆ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਪੂਰਥਲਾ ਜ਼ਿਲ੍ਹੇ ਦੇ ਕਾਂਝਲਾ ਵਿਖੇ ਵਿਸ਼ੇਸ਼ ਤੌਰ 'ਤੇ ਲੜਕੀਆਂ ਲਈ ਸੈਂਟਰ ਫਾਰ ਟ੍ਰੇਨਿੰਗ ਐਂਡ ਇੰਪਲਾਇਮੈਂਟ ਆਫ਼ ਪੰਜਾਬ ਯੂਥ (ਸੀ-ਪਾਈਟ) ਕੈਂਪ ਖੋਲ੍ਹਿਆ ਜਾਵੇਗਾ। ਇਹ ਕੈਂਪ ਪੂਰੀ ਤਰ੍ਹਾਂ ਮਹਿਲਾ ਸਟਾਫ਼ ਵੱਲੋਂ ਚਲਾਇਆ ਜਾਵੇਗਾ । ਅਮਨ ਅਰੋੜਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਸਾਲ 2023 ਵਿੱਚ ਪੰਜਾਬ ਦੀਆਂ ਲੜਕੀਆਂ ਲਈ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ. ਏ. ਐਸ. ਨਗਰ ਵਿਖੇ ਐਨ. ਡੀ. ਏ ਪ੍ਰੈਪਰੇਟਰੀ ਵਿੰਗ ਦੀ ਸਥਾਪਨਾ ਕਰਕੇ ਇੱਕ ਹੋਰ ਵੱਡਾ ਫੈਸਲਾ ਲਿਆ ਹੈ। ਇਸ ਸੰਸਥਾ ਨੇ ਪੰਜਾਬ ਦੀਆਂ ਲੜਕੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰਾਂ ਵਜੋਂ ਸ਼ਾਮਲ ਲਈ ਵੱਡੇ ਪੱਧਰ ‘ਤੇ ਉਤਸ਼ਾਹਿਤ ਕੀਤਾ ਹੈ । ਹਾਲ ਹੀ ਵਿੱਚ, ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਦੀਆਂ ਦੋ ਲੇਡੀ ਕੈਡਿਟਾਂ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਸੂਚੀ ਵਿੱਚ ਕ੍ਰਮਵਾਰ ਚੌਥਾ ਅਤੇ 23ਵਾਂ ਸਥਾਨ ਹਾਸਲ ਕੀਤਾ ਹੈ । ਪਿਛਲੇ ਦੋ ਮਹੀਨਿਆਂ ਵਿੱਚ ਐਸ. ਐਸ. ਬੀਜ਼ ਵੱਲੋਂ ਕਮਿਸ਼ਨਡ ਅਫਸਰਾਂ ਲਈ ਛੇ ਹੋਰ ਲੇਡੀ ਕੈਡਿਟਾਂ ਦੀ ਸਿਫ਼ਾਰਸ਼ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਾਲ 2024-25 ਵਿੱਚ ਇਸ ਸੰਸਥਾ ਵੱਲੋਂ ਐਨ. ਡੀ. ਏ. ਪ੍ਰੀਖਿਆ ਅਤੇ ਐਸ. ਐਸ. ਬੀ. ਲਈ 90 ਲੇਡੀ ਕੈਡਿਟਾਂ ਨੂੰ ਸਿਖਲਾਈ ਦਿੱਤੀ ਗਈ ਹੈ ।
Punjab Bani 30 December,2024
ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ
ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਪਸ਼ੂ ਪਾਲਣ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਪੂਰੀ ਇਮਾਨਦਾਰੀ ਤੇ ਸਮਰਪਣ ਦੀ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਿਆ ਚੰਡੀਗੜ੍ਹ, 26 ਦਸੰਬਰ : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ । ਪਸ਼ੂ ਪਾਲਣ ਵਿਭਾਗ ਵਿੱਚ ਭਰਤੀ ਹੋਏ ਇਨ੍ਹਾਂ ਉਮੀਦਵਾਰਾਂ ਵਿੱਚ ਸੱਤ ਵੈਟਰਨਰੀ ਇੰਸਪੈਕਟਰ, ਤਿੰਨ ਸਟੈਨੋ ਟਾਈਪਿਸਟ ਅਤੇ ਇੱਕ ਦਰਜਾ ਚਾਰ ਕਰਮਚਾਰੀ ਸ਼ਾਮਲ ਹੈ । ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 33 ਮਹੀਨਿਆਂ ਵਿੱਚ ਤਕਰੀਬਨ 50,000 ਨੌਜਵਾਨਾਂ ਨੂੰ ਰਾਜ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਸਰਕਾਰੀ ਨੌਕਰੀਆਂ ਦਿੱਤੀਆਂ ਹਨ । ਪਸ਼ੂ ਪਾਲਣ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਪੂਰੀ ਇਮਾਨਦਾਰੀ ਤੇ ਸਮਰਪਣ ਦੀ ਭਾਵਨਾ ਨਾਲ ਕੰਮ ਕਰਨ ਅਤੇ ਪਾਰਦਰਸ਼ੀ ਤੇ ਕੁਸ਼ਲ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਲਈ ਪ੍ਰੇਰਿਤ ਕੀਤਾ । ਉਨ੍ਹਾਂ ਕਿਹਾ ਕਿ ਇਹ ਭਰਤੀ ਪ੍ਰਕਿਰਿਆ ਮੈਰਿਟ ਦੇ ਆਧਾਰ 'ਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ । ਇਸ ਮੌਕੇ ਡਾਇਰੈਕਟਰ ਪਸ਼ੂ ਪਾਲਣ ਡਾ. ਜੀ. ਐਸ. ਬੇਦੀ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ ।
Punjab Bani 26 December,2024
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਰਮਾਇਆ ਹੈਲਥ ਕੇਅਰ ਦਾ ਪਲੇਸਮੈਂਟ ਕੈਂਪ 26 ਦਸੰਬਰ ਨੂੰ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਰਮਾਇਆ ਹੈਲਥ ਕੇਅਰ ਦਾ ਪਲੇਸਮੈਂਟ ਕੈਂਪ 26 ਦਸੰਬਰ ਨੂੰ ਪਟਿਆਲਾ, 24 ਦਸੰਬਰ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 26 ਦਸੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਰਮਾਇਆ ਹੈਲਥ ਕੇਅਰ ਵੱਲੋਂ ਵੈਲਨੇੱਸ ਐਡਵਾਈਜ਼ਰ ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ,ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਉਰੋ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਰਮਾਇਆ ਹੈਲਥ ਕੇਅਰ ਵੱਲੋਂ ਵੈਲਨੇੱਸ ਐਡਵਾਈਜ਼ਰ ਦੀ ਅਸਾਮੀਆਂ ਲਈ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ, ਜਿਨ੍ਹਾਂ ਉਮੀਦਵਾਰਾਂ ਕੋਲ ਦਸਵੀਂ, ਬਾਰ੍ਹਵੀਂ, ਗ੍ਰੈਜੂਏਸ਼ਨ ਦੀ ਯੋਗਤਾ ਹੋਵੇ ਉਹ ਇਸ ਅਸਾਮੀ ਲਈ ਇੰਟਰਵਿਊ ਦੇ ਸਕਦੇ ਹਨ, ਜਿਨ੍ਹਾਂ ਉਮੀਦਵਾਰਾਂ ਦੀ ਉਮਰ 20-40 ਸਾਲ ਹੋਵੇ ਅਤੇ ਕੇਵਲ ਮਹਿਲਾ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੀਆਂ ਹਨ । ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ 26-12-2024 ਦਿਨ ਵੀਰਵਾਰ,ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਬਲਾਕ- ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ,ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ ।
Punjab Bani 24 December,2024
ਰੋਜ਼ਗਾਰ ਮੇਲੇ ਵਿੱਚ 500 ਤੋਂ ਵੱਧ ਨੇ ਭਾਗ ਲਿਆ
ਰੋਜ਼ਗਾਰ ਮੇਲੇ ਵਿੱਚ 500 ਤੋਂ ਵੱਧ ਨੇ ਭਾਗ ਲਿਆ ਪਟਿਆਲਾ: ਕਰੈਕ ਅਕੈਡਮੀ ਵੱਲੋਂ ਐਤਵਾਰ ਨੂੰ ਪਟਿਆਲਾ ਵਿੱਚ ਨੌਕਰੀ ਮੇਲਾ ਲਗਾਇਆ ਗਿਆ, ਜਿਸ ਵਿੱਚ 500 ਤੋਂ ਵੱਧ ਨੇ ਭਾਗ ਲਿਆ। ਇਹ ਰੁਜ਼ਗਾਰ ਮੇਲਾ ਸਰਕਾਰੀ ਨੌਕਰੀਆਂ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਵਧੀਆ ਮੌਕਾ ਸਾਬਤ ਹੋਇਆ । ਇਸ ਮੇਲੇ ਵਿੱਚ ਦਿੱਲੀ ਤੋਂ ਆਏ ਮਾਹਿਰਾਂ ਨੇ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ, ਯੋਗਤਾ ਦੀਆਂ ਸ਼ਰਤਾਂ ਅਤੇ ਪ੍ਰੀਖਿਆ ਨੂੰ ਸਫ਼ਲ ਬਣਾਉਣ ਲਈ ਰਣਨੀਤੀਆਂ ਬਾਰੇ ਲਾਭਦਾਇਕ ਜਾਣਕਾਰੀ ਸਾਂਝੀ ਕੀਤੀ । ਪ੍ਰੀਖਿਆਰਥੀਆਂ ਨੂੰ ਇਮਤਿਹਾਨ ਦੀ ਤਿਆਰੀ ਲਈ ਮਦਦਗਾਰ ਸੁਝਾਅ, ਸਹੀ ਦਿਸ਼ਾ ਵਿੱਚ ਮਾਰਗਦਰਸ਼ਨ ਅਤੇ ਲੋੜੀਂਦੀਆਂ ਕਿਤਾਬਾਂ ਅਤੇ ਅਧਿਐਨ ਸਮੱਗਰੀ ਬਾਰੇ ਸੁਝਾਅ ਵੀ ਦਿੱਤੇ ਗਏ । ਪ੍ਰੋਗਰਾਮ ਦੀ ਸਫਲਤਾ 'ਤੇ ਕਰੈਕ ਅਕੈਡਮੀ ਦੇ ਸੰਸਥਾਪਕ ਅਤੇ ਸੀ. ਈ. ਓ. ਨੀਰਜ ਕਾਂਸਲ ਨੇ ਕਿਹਾ ਕਿ ਸਾਡੇ ਲਈ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਇਸ ਮੇਲੇ ਵਿੱਚ 500 ਤੋਂ ਵੱਧ ਉਮੀਦਵਾਰਾਂ ਨੇ ਭਾਗ ਲਿਆ । ਇਹ ਮੇਲਾ ਦਰਸਾਉਂਦਾ ਹੈ ਕਿ ਸਹੀ ਮਾਰਗਦਰਸ਼ਨ ਅਤੇ ਤਿਆਰੀ ਲਈ ਸਪੱਸ਼ਟ ਦਿਸ਼ਾ-ਨਿਰਦੇਸ਼ ਕਿੰਨੇ ਮਹੱਤਵਪੂਰਨ ਹਨ । ਸਾਨੂੰ ਇੱਕ ਅਜਿਹਾ ਪਲੇਟਫਾਰਮ ਤਿਆਰ ਕਰਨ 'ਤੇ ਮਾਣ ਹੈ ਜੋ ਨੌਜਵਾਨਾਂ ਨੂੰ ਉਨ੍ਹਾਂ ਦੇ ਸਰਕਾਰੀ ਨੌਕਰੀ ਦੇ ਸੁਪਨੇ ਨੂੰ ਪੂਰਾ ਕਰਨ ਲਈ ਪ੍ਰੇਰਿਤ ਅਤੇ ਤਿਆਰ ਕਰਦਾ ਹੈ । ਇਸ ਮੇਲੇ ਦਾ ਮੰਤਵ ਸਰਕਾਰੀ ਨੌਕਰੀਆਂ ਦੀ ਤਿਆਰੀ ਕਰ ਰਹੇ ਨੌਜਵਾਨਾਂ ਨੂੰ ਸਹੀ ਦਿਸ਼ਾ ਵੱਲ ਸੇਧਤ ਕਰਨਾ ਅਤੇ ਉਨ੍ਹਾਂ ਦਾ ਆਤਮ ਵਿਸ਼ਵਾਸ ਵਧਾਉਣਾ ਸੀ ।
Punjab Bani 22 December,2024
ਮੁੱਖ ਮੰਤਰੀ ਵੱਲੋਂ ਦਿਵਿਆਂਗ ਵਿਅਕਤੀਆਂ ਦੀਆਂ 1754 ਅਸਾਮੀਆਂ ਦਾ ਬੈਕਲਾਗ ਭਰਨ ਲਈ ਵਿਸ਼ੇਸ਼ ਭਰਤੀ ਮੁਹਿੰਮ ਦਾ ਐਲਾਨ
ਮੁੱਖ ਮੰਤਰੀ ਵੱਲੋਂ ਦਿਵਿਆਂਗ ਵਿਅਕਤੀਆਂ ਦੀਆਂ 1754 ਅਸਾਮੀਆਂ ਦਾ ਬੈਕਲਾਗ ਭਰਨ ਲਈ ਵਿਸ਼ੇਸ਼ ਭਰਤੀ ਮੁਹਿੰਮ ਦਾ ਐਲਾਨ ਦਿਵਿਆਂਗ ਵਿਅਕਤੀਆਂ ਦੀ ਭਲਾਈ ਯਕੀਨੀ ਬਣਾਉਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ ਅੰਗਹੀਣ ਵਿਅਕਤੀਆਂ ਦੇ ਅਧਿਕਾਰ ਐਕਟ, 2016 ਅਧੀਨ ਨਿਯਮਾਂ ਵਿੱਚ ਸੋਧ ਦੀ ਦਿੱਤੀ ਸਹਿਮਤੀ ਚੰਡੀਗੜ੍ਹ, 10 ਦਸੰਬਰ : ਦਿਵਿਆਂਗ ਵਿਅਕਤੀਆਂ (ਪੀ.ਡਬਲਯੂ.ਡੀ.) ਦੀ ਭਲਾਈ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਪਈਆਂ ਦਿਵਿਆਂਗ ਵਿਅਕਤੀਆਂ ਲਈ ਰਾਖਵੀਆਂ ਅਸਾਮੀਆਂ ਦੇ ਬੈਕਲਾਗ ਨੂੰ ਭਰਨ ਲਈ ਵੱਡੀ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ । ਇੱਥੇ ਆਪਣੇ ਅਧਿਕਾਰਕ ਰਿਹਾਇਸ਼ `ਤੇ ਸਮਾਜਿਕ ਨਿਆਂ ਅਤੇ ਬਾਲ ਭਲਾਈ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ ਦਿਵਿਆਂਗ ਵਿਅਕਤੀਆਂ ਦੀਆਂ ਖਾਲੀ ਅਸਾਮੀਆਂ ਦੇ ਬੈਕਲਾਗ ਦੀ ਸ਼ਨਾਖਤ ਕੀਤੀ ਹੈ । ਉਨ੍ਹਾਂ ਕਿਹਾ ਕਿ ਹੁਣ ਤੱਕ ਵੱਖ-ਵੱਖ ਵਿਭਾਗਾਂ ਵਿੱਚ ਬੈਕਲਾਗ ਵਜੋਂ ਸਿੱਧੀ ਭਰਤੀ ਦੀਆਂ 1754 ਅਸਾਮੀਆਂ ਅਤੇ ਤਰੱਕੀ ਦੀਆਂ 556 ਅਸਾਮੀਆਂ ਦੀ ਪਛਾਣ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਨ੍ਹਾਂ ਖ਼ਾਲੀ ਅਸਾਮੀਆਂ ਨੂੰ ਜਲਦੀ ਤੋਂ ਜਲਦੀ ਭਰਨ ਦੀ ਪ੍ਰਕਿਰਿਆ ਤੇਜ਼ ਕੀਤੀ ਜਾਵੇ । ਮੁੱਖ ਮੰਤਰੀ ਨੇ ਅੰਗਹੀਣ ਵਿਅਕਤੀਆਂ ਦੇ ਅਧਿਕਾਰ ਐਕਟ, 2016 ਦੇ ਨਿਯਮਾਂ ਵਿੱਚ ਸੋਧ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਕਿਹਾ ਕਿ ਨਿਯਮਾਂ ਦੀ ਇਹ ਸੋਧ ਦਿਵਿਆਂਗ ਵਿਅਕਤੀਆਂ ਦੇ ਅਧਿਕਾਰਾਂ ਦੀ ਰਾਖੀ ਵਿੱਚ ਸਹਾਈ ਹੋਵੇਗੀ । ਉਨ੍ਹਾਂ ਕਿਹਾ ਕਿ ਦਿਵਿਆਂਗ ਵਿਅਕਤੀ ਸਮਾਜ ਦੇ ਅਸਲੀ ਨਾਇਕ ਹੁੰਦੇ ਹਨ ਕਿਉਂਕਿ ਉਹ ਬਹੁਤ ਸਾਰੀਆਂ ਔਕੜਾਂ ਦੇ ਬਾਵਜੂਦ ਜ਼ਿੰਦਗੀ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਸਖ਼ਤ ਉਪਰਾਲੇ ਕਰ ਰਹੀ ਹੈ ਕਿ ਅਜਿਹੇ ਸਾਰੇ ਲੋਕ ਇੱਜ਼ਤ-ਮਾਣ ਨਾਲ ਜੀਵਨ ਬਤੀਤ ਕਰਨ । ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਦਿਵਿਆਂਗ ਵਿਅਕਤੀਆਂ ਦੇ ਸਰਵਪੱਖੀ ਵਿਕਾਸ ਲਈ ਕਈ ਕਦਮ ਚੁੱਕੇ ਹਨ । ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਸੂਬਾ ਸਰਕਾਰ ਨੇ ਨੇਤਰਹੀਣਾਂ ਦੇ ਆਸ਼ਰਿਤਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦਿੱਤੀ ਹੈ ਅਤੇ ਇਸ ਸਬੰਧੀ ਜਲਦੀ ਹੀ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਰੋਡਵੇਜ਼ ਤੇ ਪੀ. ਆਰ. ਟੀ. ਸੀ. ਬੱਸਾਂ ਦੇ ਕਿਰਾਏ ਵਿੱਚ ਦਿਵਿਆਂਗ ਵਿਅਕਤੀਆਂ ਨੂੰ 50 ਫੀਸਦੀ ਰਿਆਇਤ ਦਿੱਤੀ ਗਈ ਹੈ ਅਤੇ 2023-24 ਦੌਰਾਨ 7.5 ਲੱਖ ਯਾਤਰੀਆਂ ਨੂੰ ਲਾਭ ਦੇ ਕੇ 2.19 ਕਰੋੜ ਰੁਪਏ ਖ਼ਰਚੇ ਗਏ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ 2.65 ਲੱਖ ਦਿਵਿਆਂਗ ਵਿਅਕਤੀਆਂ ਨੂੰ ਸਟੇਟ ਪੈਨਸ਼ਨ ਸਕੀਮ ਅਧੀਨ ਕਵਰ ਕੀਤਾ ਹੈ ਅਤੇ 2024-25 ਦੌਰਾਨ ਲਾਭਪਾਤਰੀਆਂ ਨੂੰ 278.17 ਕਰੋੜ ਰੁਪਏ ਦੀ ਰਾਸ਼ੀ ਦਾ ਭੁਗਤਾਨ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਦਿਵਿਆਂਗ ਬੱਚਿਆਂ ਵਿੱਚ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ 12607 ਲਾਭਪਾਤਰੀਆਂ ਨੂੰ 3.37 ਕਰੋੜ ਰੁਪਏ ਦੀ ਰਾਸ਼ੀ ਵਜ਼ੀਫੇ ਵਜੋਂ ਅਦਾ ਕੀਤੀ ਜਾ ਚੁੱਕੀ ਹੈ । ਭਗਵੰਤ ਸਿੰਘ ਮਾਨ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਨੇ 144 ਸਰਕਾਰੀ ਇਮਾਰਤਾਂ ਨੂੰ ਦਿਵਿਆਂਗ ਵਿਅਕਤੀਆਂ ਦੇ ਅਨੁਕੂਲ ਬਣਾਉਣ ਲਈ ਐਸ. ਆਈ. ਪੀ. ਡੀ. ਏ . ਸਕੀਮ ਤਹਿਤ 23.16 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ । ਮੁੱਖ ਮੰਤਰੀ ਨੇ ਕਿਹਾ ਕਿ ਦਿਵਿਆਂਗ ਵਿਅਕਤੀਆਂ ਨੂੰ ਮਾਣ ਨਾਲ ਜੀਵਨ ਬਤੀਤ ਕਰਨ ਦਾ ਮੌਕਾ ਦੇਣ ਲਈ ਸੂਬਾ ਸਰਕਾਰ ਨੇ ਪਿਛਲੇ ਦੋ ਸਾਲਾਂ ਦੌਰਾਨ 105 ਦਿਵਿਆਂਗ ਵਿਅਕਤੀਆਂ ਨੂੰ ਰਿਆਇਤੀ ਵਿਆਜ ਦਰਾਂ `ਤੇ 1.31 ਕਰੋੜ ਰੁਪਏ ਦੇ ਕਰਜ਼ੇ ਪ੍ਰਾਪਤ ਕਰਨ ਦੀ ਸਹੂਲਤ ਦਿੱਤੀ ਹੈ। ਉਨ੍ਹਾਂ ਕਿਹਾ ਕਿ 21 ਦਿਵਿਆਂਗ ਵਿਅਕਤੀਆਂ ਨੂੰ ਵੱਖ-ਵੱਖ ਸੰਸਥਾਵਾਂ ਜਿਵੇਂ ਕਿ ਮਿਲਕਫੈੱਡ, ਮਾਰਕਫੈੱਡ ਅਤੇ ਹੋਰ ਸੰਸਥਾਵਾਂ ਤੋਂ ਬੂਥ ਦਿਵਾਏ ਗਏ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਇਸ ਵਰਗ ਦੀ ਭਲਾਈ ਲਈ ਹਰ ਹਰਬਾ ਵਰਤੇਗੀ ।
Punjab Bani 10 December,2024
ਡਿਬਰੂਗੜ੍ਹ ਜੇਲ 'ਚ ਬੰਦ ਬਸੰਤ ਸਿੰਘ ਦੌਲਤਪੁਰਾ ਦੀ ਮਾਤਾ ਦਾ ਦੇਹਾਂਤ
ਡਿਬਰੂਗੜ੍ਹ ਜੇਲ 'ਚ ਬੰਦ ਬਸੰਤ ਸਿੰਘ ਦੌਲਤਪੁਰਾ ਦੀ ਮਾਤਾ ਦਾ ਦੇਹਾਂਤ ਮੋਗਾ : ਡਿਬਰੂਗੜ੍ਹ ਜੇਲ ਵਿੱਚ ਐਨ. ਐਸ. ਏ. ਤਹਿਤ ਬੰਦ ਬਸੰਤ ਸਿੰਘ ਦੌਲਤਪੁਰਾ ਦੀ ਮਾਤਾ ਕੁਲਵੰਤ ਕੌਰ ਦਾ ਦੇਹਾਂਤ ਹੋ ਗਿਆ ਹੈ । ਅੰਤਿਮ ਸਸਕਾਰ ਦਾ ਸਮਾਂ ਅਜੇ ਤੈਅ ਨਹੀਂ ਹੋਇਆ ਹੈ । ਸੂਤਰਾਂ ਮੁਤਾਬਿਕ ਦਿਬੜੂਗੜ ਜੇਲ ਵਿੱਚ ਬੰਦ ਬਸੰਤ ਸਿੰਘ ਦੌਲਤਪੁਰਾ ਆਪਣੀ ਮਾਤਾ ਤੇ ਅੰਤਿਮ ਦਰਸ਼ਨਾਂ ਲਈ ਪਹੁੰਚ ਸਕਦੇ ਹਨ । ਪੈਰੋਲ ਲਈ ਦੌਲਤਪੁਰਾ ਪਰਿਵਾਰ ਵਲੋਂ ਕੋਸ਼ਿਸ਼ਾਂ ਜਾਰੀ ਹਨ ।
Punjab Bani 08 December,2024
ਮਿਸ਼ਨ ਰੋਜ਼ਗਾਰ ਤਹਿਤ ਡਾ. ਰਵਜੋਤ ਸਿੰਘ ਨੇ 85 ਵਿਅਕਤੀਆਂ ਨੂੰ ਵੰਡੇ ਨਿਯੁਕਤੀ ਪੱਤਰ
ਮਿਸ਼ਨ ਰੋਜ਼ਗਾਰ ਤਹਿਤ ਡਾ. ਰਵਜੋਤ ਸਿੰਘ ਨੇ 85 ਵਿਅਕਤੀਆਂ ਨੂੰ ਵੰਡੇ ਨਿਯੁਕਤੀ ਪੱਤਰ ਕੈਬਨਿਟ ਮੰਤਰੀ ਧਾਲੀਵਾਲ ਨੇ ਨਵਨਿਯੁਕਤ ਹੋਏ ਕਰਮਚਾਰੀਆਂ ਨੂੰ ਦਿੱਤੀ ਵਧਾਈ ਡਾ. ਰਵਜੋਤ ਸਿੰਘ ਅਤੇ ਧਾਲੀਵਾਲ ਨੇ ਬੀ.ਆਰ.ਟੀ.ਐਸ ਦੀ ਬੱਸ ਵਿੱਚ ਕੀਤਾ ਸਫ਼ਰ ਚੰਡੀਗੜ੍ਹ/ਅੰਮ੍ਰਿਤਸਰ 7 ਦਸੰਬਰ : ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਲੋਂ ਸ਼ੁਰੂ ਕੀਤੇ ਗਏ ਰੋਜ਼ਗਾਰ ਮਿਸ਼ਨ ਤਹਿਤ ਅੱਜ ਸਥਾਨਕ ਸਰਕਾਰਾਂ ਬਾਰੇ ਮੰਤਰੀ ਪੰਜਾਬ ਡਾ ਰਵਜੋਤ ਸਿੰਘ ਨੇ ਨਗਰ ਨਿਗਮ ਦਫ਼ਤਰ ਵਿਖੇ 85 ਵਿਅਕਤੀਆਂ ਨੂੰ ਨਿਯੁਕਤੀ ਪੱਤਰ ਸੌਂਪਣ ਉਪਰੰਤ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਦੇ ਹੋਰ ਮੌਕੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਸਾਡੀ ਸਰਕਾਰ ਨੇ ਆਪਣੇ ਢਾਈ ਸਾਲ ਦੇ ਕਾਰਜਕਾਲ ਦੌਰਾਨ ਕਰੀਬ 51000 ਵਿਅਕਤੀਆਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁਕੀਆਂ ਹਨ । ਡਾ. ਰਵਜੋਤ ਸਿੰਘ ਨੇ ਨਿਯੁਕਤੀ ਪੱਤਰ ਦਿੰਦੇ ਹੌਏ ਕਰਮਚਾਰੀਆਂ ਨੂੰ ਕਿਹਾ ਕਿ ਤੁਸੀਂ ਇਸ ਸਰਕਾਰ ਦਾ ਹਿੱਸਾ ਬਣ ਗਏ ਹੋ ਅਤੇ ਤੁਸੀਂ ਹੁਣ ਪੰਜਾਬ ਦੀ ਸਮਾਜਿਕ ਅਤੇ ਆਰਥਿਕ ਵਿਕਾਸ ਵਿੱਚ ਸਰਗਰਮ ਭੂਮਿਕਾ ਨਿਭਾਉਂਣੀ ਹੈ । ਉਨਾਂ ਕਿਹਾ ਕਿ ਸਖ਼ਤ ਮਿਹਨਤ ਅਤੇ ਜੀਵਨ ਵਿੱਚ ਸਫ਼ਲਤਾ ਪ੍ਰਾਪਤ ਕਰਨ ਲਈ ਲਗਾਤਾਰ ਯਤਨਸ਼ੀਲ ਰਹਿਣਾ ਚਾਹੀਦਾ ਹੈ ਤਾਂ ਹੀ ਅਸੀਂ ਜੀਵਨ ਵਿੱਚ ਆਪਣੇ ਮਿੱਥੇ ਟੀਚੇ ਨੂੰ ਪ੍ਰਾਪਤ ਕਰ ਸਕਦੇ ਹਾਂ । ਉਨਾਂ ਨਵ ਨਿਯੁਕਤ ਕਰਮਚਾਰੀਆਂ ਨੂੰ ਕਿਹਾ ਕਿ ਉਹ ਤਨਦੇਹੀ ਤੇ ਇਮਾਨਦਾਰੀ ਨਾਲ ਆਪਣੀ ਨੌਕਰੀ ਕਰਨ । ਡਾ. ਰਵਜੋਤ ਨੇ ਕਿਹਾ ਕਿ ਇਹ ਨੌਕਰੀਆਂ ਬਿਨਾਂ ਕਿਸੇ ਸਿਫਾਰਸ਼, ਭੇਦਭਾਵ , ਵੱਡੀ ਅਤੇ ਭਾਈ ਭਤੀਜਾਵਾਦ ਰਹਿਤ ਦਿੱਤੀਆਂ ਹਨ । ਉਨਾਂ ਕਿਹਾ ਕਿ ਨੌਕਰੀਆਂ ਕੇਵਲ ਯੋਗਤਾ ਦੇ ਆਧਾਰ ਤੇ ਹੀ ਦਿੱਤੀਆਂ ਗਈਆਂ ਹਨ । ਉਨਾਂ ਦੱਸਿਆ ਕਿ ਮਿਸ਼ਨ ਰੋਜਗਾਰ ਤਹਿਤ ਸਥਾਨਕ ਸਰਕਾਰਾਂ ਵਿਭਾਗ ਵਿੱਚ 1255 ਕਰਮਚਾਰੀਆਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਇਸੇ ਹੀ ਲੜ੍ਹੀ ਤਹਿਤ ਇਹ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ । ਉਨਾਂ ਉਮੀਦ ਜਤਾਈ ਕਿ ਨਵੀਂ ਭਰਤੀ ਹੋਏ ਕਰਮਚਾਰੀ ਆਪਣੀ ਕਲਮ ਦੀ ਵਰਤੋ ਸਮਾਜ ਦੇ ਲੋੜਵੰਦ ਅਤੇ ਪਿਛੜੇ ਵਰਗਾਂ ਦੀ ਮਦਦ ਲਈ ਕਰਨਗੇ । ਇਸ ਮੌਕੇ ਸਥਾਨਕ ਸਰਕਾਰਾਂ ਮੰਤਰੀ ਵਲੋਂ 19 ਕਾਰਜ ਸਾਧਕ ਅਫ਼ਸਰਾਂ , 18 ਡਰਾਈਵਰ /ਓਪਰੇਟਰ ਅਤੇ 48 ਸਫਾਈ ਸੇਵਕਾਂ, ਸੇਵਾਦਾਰਾਂ ਅਤੇ ਬੇਲਦਾਰਾਂ ਨੂੰ ਨਿਯੁਕਤੀ ਪੱਤਰਾਂ ਦੀ ਵੰਡ ਕੀਤੀ ਗਈ । ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਤੁਸੀਂ ਇਸ ਪਵਿੱਤਰ ਸ਼ਹਿਰ ਵਿੱਚ ਨਿੱਯੁਕਤ ਹੋਏ ਹੋ, ਜਿਥੇ ਰੋਜਾਨਾ 1.25 ਲੱਖ ਸ਼ਰਧਾਲੂ ਆਉਂਦੇ ਹਨ ਅਤੇ ਤੁਹਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਇਸ ਸ਼ਹਿਰ ਨੂੰ ਸਾਫ਼ ਸੁਥਰਾ ਪਾਣੀ ਅਤੇ ਸਾਫ਼ ਰੱਖਣ ਲਈ ਮਿਹਨਤ ਕਰੀਏ । ਉਨਾਂ ਕਿਹਾ ਕਿ ਸਾਡੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਅਸੀਂ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ । ਉਨਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵਲੋਂ ਚਲਾਏ ਜਾ ਰਹੇ ਰੋਜ਼ਗਾਰ ਮਿਸ਼ਨ ਤਹਿਤ ਹਰੇਕ ਵਿਭਾਗ ਵਿੱਚ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਪੂਰੀ ਭਰਤੀ ਪ੍ਰਕਿਰਿਆ ਲਈ ਨਿਰਪਖ ਵਿਧੀ ਅਪਣਾਈ ਗਈ ਹੈ ਅਤੇ ਕੇਵਲ ਤੇ ਕੇਵਲ ਯੋਗਤਾ ਦੇ ਆਧਾਰ ਤੇ ਹੀ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ । ਇਸ ਸਮਾਗਮ ਉਪਰੰਤ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ , ਕੈਬਨਿਟ ਮੰਤਰੀ ਧਾਲੀਵਾਲ, ਅਤੇ ਕਮਿਸ਼ਨਰ ਨਗਰ ਨਿਗਮ ਸ੍ਰੀ ਗੁਲਪ੍ਰੀਤ ਸਿੰਘ ਨੇ ਯੂਨੀਵਰਸਿਟੀ ਤੋਂ ਲੈ ਕੇ ਭੰਡਾਰੀ ਪੁੱਲ ਤੱਕ ਬੀ. ਆਰ. ਟੀ. ਐਸ. ਬਸ ਰਾਹੀਂ ਸਫ਼ਰ ਕੀਤਾ । ਡਾ. ਰਵਜੋਤ ਸਿੰਘ ਨੇ ਕਿਹਾ ਕਿ ਜਲਦੀ ਹੀ ਬੀ. ਆਰ. ਟੀ. ਐਸ. ਬਸਾਂ ਦੀ ਗਿਣਤੀ ਨੂੰ ਹੋਰ ਵਧਾਇਆ ਜਾਵੇਗਾ। ਉਨਾਂ ਕਿਹਾ ਕਿ ਸਰਕਾਰ ਪਾਸ ਫੰਡਾਂ ਦੀ ਕੋਈ ਘਾਟ ਨਹੀਂ ਹੈ । ਉਨਾਂ ਕਿਹਾ ਕਿ ਬੀ. ਆਰ. ਟੀ. ਐਸ. ਬਸਾਂ ਨੂੰ ਚਲਾਉਣ ਸਰਕਾਰ ਕੋਲ ਯੋਗ ਫੰਡਜ ਉਪਲਬਧ ਹਨ । ਇਹਨਾਂ ਬਸਾਂ ਨੂੰ ਚਲਾਉਣ ਵਿੱਚ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ । ਇਸ ਮੌਕੇ ਵਿਧਾਇਕ ਅਜੈ ਗੁਪਤਾ, ਵਿਧਾਇਕ ਸ: ਜਸਬੀਰ ਸਿੰਘ, ਵਿਧਾਇਕ ਇੰਦਰਬੀਰ ਸਿੰਘ ਨਿੱਝਰ, ਵਿਧਾਇਕਾ ਜੀਵਨਜੋਤ ਕੌਰ, ਐਸ. ਡੀ. ਐਮ. ਮਨਕੰਵਲ ਸਿੰਘ ਚਾਹਲ, ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਸ੍ਰੀ ਮੁਨੀਸ਼ ਅਗਰਵਾਲ, ਸ੍ਰੀ ਰਵਿੰਦਰ ਹੰਸ, ਐਕਸੀਐਨ ਸੰਦੀਪ ਸਿੰਘ, ਡਾ. ਕਿਰਨਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ ।
Punjab Bani 07 December,2024
ਯੂਨੀਵਰਸਿਟੀ ਗਰਾਂਟਸ ਕਮਿਸ਼ਨ ਨੇ ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਨੂੰ ਦਿੱਤਾ ਖ਼ੁਦ ਮੁਖ਼ਤਿਆਰ ਕਾਲਜ ਦਾ ਦਰਜਾ
ਯੂਨੀਵਰਸਿਟੀ ਗਰਾਂਟਸ ਕਮਿਸ਼ਨ ਨੇ ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਨੂੰ ਦਿੱਤਾ ਖ਼ੁਦ ਮੁਖ਼ਤਿਆਰ ਕਾਲਜ ਦਾ ਦਰਜਾ ਪਟਿਆਲਾ : ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਨੂੰ ਅਕਾਦਮਿਕ ਸਾਲ 2024-2025 ਤੋ ਖ਼ੁਦਮੁਖ਼ਤਿਆਰ ਕਾਲਜ ਦਾ ਦਰਜਾ ਪ੍ਰਦਾਨ ਕੀਤਾ ਗਿਆ ਹੈ । ਕਾਲਜ ਨੂੰ ਯੂਨੀਵਰਸਿਟੀ ਗਰਾਂਟਸ ਕਮਿਸ਼ਨ (ਯੂ. ਜੀ. ਸੀ.) ਦੁਆਰਾ ਹਾਲ ਹੀ ਵਿੱਚ ਇਸ ਦੀ ਅਰਜ਼ੀ ਦੇ ਜਵਾਬ ਵਿੱਚ ਯੂ. ਜੀ. ਸੀ. ਸਕੀਮ ਫ਼ਾਰ ਆਟੋਨੋਮਸ ਕਾਲਜ 2018 ਦੇ ਤਹਿਤ ਖ਼ੁਦਮੁਖ਼ਤਿਆਰੀ ਦਿੱਤੀ ਗਈ ਹੈ। ਵਰਨਣਯੋਗ ਹੈ ਕਿ ਮੁਲਤਾਨੀ ਮੱਲ ਮੋਦੀ ਕਾਲਜ ਉੱਤਰੀ ਭਾਰਤ ਦੀ ਇੱਕ ਵੱਕਾਰੀ ਵਿਦਿਅਕ ਸੰਸਥਾ ਹੈ ਅਤੇ ਪਿਛਲੇ 57 ਸਾਲਾਂ ਤੋਂ ਸਫਲਤਾਪੂਰਵਕ ਵਿਗਿਆਨ, ਵਣਜ, ਕਲਾ, ਸਮਾਜਿਕ ਵਿਗਿਆਨ, ਪ੍ਰਬੰਧਨ ਅਤੇ ਕੰਪਿਊਟਰ ਐਪਲੀਕੇਸ਼ਨ ਆਦਿ ਵਿੱਚ ਵੱਖ- ਵੱਖ ਗ੍ਰੈਜੂਏਟ, ਪੋਸਟ-ਗ੍ਰੈਜੂਏਟ ਅਤੇ ਡਿਪਲੋਮਾ ਕੋਰਸ ਚਲਾ ਰਿਹਾ ਹੈ । ਇਸ ਸ਼ਾਨਦਾਰ ਪ੍ਰਾਪਤੀ ਬਾਰੇ ਫੈਕਲਟੀ ਅਤੇ ਸਟਾਫ਼ ਮੈਂਬਰਾਂ ਨੂੰ ਸੰਬੋਧਨ ਕਰਦੇ ਹੋਏ, ਪ੍ਰਿੰਸੀਪਲ ਡਾ. ਨੀਰਜ ਗੋਇਲ ਨੇ ਕਿਹਾ ਕਿ ਯੂ. ਜੀ. ਸੀ. ਮਾਹਿਰਾਂ ਦੀ ਟੀਮ ਨੇ ਕਈ ਮਾਪਦੰਡਾਂ 'ਤੇ ਕਾਲਜ ਦਾ ਮੁਲਾਂਕਣ ਕੀਤਾ। ਇਹ ਤੱਥ ਜ਼ਿਕਰਯੋਗ ਹੈ ਕਿ ਪੰਜਾਬ ਦੇ ਕੁਝ ਕੁ ਕਾਲਜਾਂ ਨੇ ਹੀ ਖ਼ੁਦਮੁਖ਼ਤਿਆਰੀ ਦਾ ਦਰਜਾ ਪ੍ਰਾਪਤ ਕੀਤਾ ਹੈ। ਇਸ ਨਾਲ ਕਾਲਜ ਦੀ ਭਰੋਸੇਯੋਗਤਾ ਵਧੇਗੀ ਅਤੇ ਇਹ ਸਫਲਤਾ ਦੀ ਲੀਹ ਤੇ ਹੋਰ ਅੱਗੇ ਜਾਵੇਗਾ । ਉਹਨਾਂ ਦੱਸਿਆ ਕਿ ਕਾਲਜ ਨੂੰ ਇਹ ਦਰਜਾ ਪ੍ਰਾਪਤ ਹੋਣ ਨਾਲ ਇਹ ਪਿਛਲੇ ਸਾਲਾਂ ਵਾਂਗ ਪੂਰੀ ਤਨਦੇਹੀ ਅਤੇ ਲਗਨ ਨਾਲ ਵਿਦਿਆਰਥੀਆਂ ਨੂੰ ਸਮਾਜ ਅਤੇ ਰੁਜ਼ਗਾਰ ਦੀਆਂ ਜ਼ਰੂਰਤਾਂ ਅਨੁਸਾਰ ਮਿਆਰੀ ਸਿੱਖਿਆ ਪ੍ਰਦਾਨ ਕਰਦਾ ਰਹੇਗਾ।ਉਹਨਾਂ ਕਿਹਾ ਕਿ ਕਾਲਜ ਦੇ ਮਾਟੋ 'ਹਨੇਰੇ ਤੋ ਰੌਸ਼ਨੀ ਵੱਲ ਲੈ ਕੇ ਜਾਣ' ਨੂੰ ਸੱਚ ਕਰਨ ਲਈ ਕਾਲਜ ਸਟਾਫ਼ ਦੁਆਰਾ ਕੀਤੀ ਸਖ਼ਤ ਮਿਹਨਤ ਦੇ ਨਤੀਜੇ ਵਜੋਂ ਇਹ ਮਾਨਤਾ ਪ੍ਰਾਪਤ ਹੋਈ ਹੈ ਜਿਸ ਵਿੱਚ ਸ਼ਾਨਦਾਰ ਅਕਾਦਮਿਕ ਢਾਂਚੇ ਅਤੇ ਨੀਤੀਆਂ ਦਾ ਵੱਡਾ ਯੋਗਦਾਨ ਹੈ । ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਮੈਂਬਰ ਪ੍ਰੋ. ਸੁਰਿੰਦਰ ਲਾਲ ਨੇ ਪ੍ਰਿੰਸੀਪਲ ਅਤੇ ਸਟਾਫ਼ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ 'ਕਾਲਜ ਲਗਾਤਾਰ ਤਰੱਕੀ ਦੀ ਰਾਹ ਤੇ ਹੈ । ਵਰਤਮਾਨ ਸਮੇਂ ਕਾਲਜ- ਕੈਂਪਸ ਵਿੱਚ 4000 ਤੋ ਵੱਧ ਵਿਦਿਆਰਥੀ ਹਨ । ਇਹ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਸਮਾਰਟ ਕੈਂਪਸ ਪੂਰੇ ਭਾਰਤ ਦੇ ਵਿਦਿਆਰਥੀਆਂ ਲਈ ਪਸੰਦ ਦਾ ਸਥਾਨ ਬਣ ਗਿਆ ਹੈ । ਉਮੀਦਵਾਰ ਵਧੀਆ ਬੁਨਿਆਦੀ ਢਾਂਚੇ, ਅਕਾਦਮਿਕ ਮਾਹੌਲ, ਕੈਂਪਸ ਵਿੱਚ ਅਨੁਸ਼ਾਸਨ, ਸ਼ਾਨਦਾਰ ਪਲੇਸਮੈਂਟ, ਇਨਕਿਊਬੇਸ਼ਨ ਸੁਵਿਧਾਵਾਂ, ਉਦਮਤਾ ਅਤੇ ਨਵੀਨਤਾ ਲਈ ਸਹੂਲਤਾਂ, ਸਮਰੱਥ ਫੈਕਲਟੀ ਅਤੇ ਤਕਨੀਕੀ, ਸਭਿਆਚਾਰਕ ਅਤੇ ਖੇਡ ਗਤੀਵਿਧੀਆਂ ਲਈ ਦਿੱਤੇ ਗਏ ਉਤਸ਼ਾਹ ਵੱਲ ਖਿੱਚੇ ਆਉਂਦੇ ਹਨ । ਕਾਲਜ ਦੇ ਰਜਿਸਟਰਾਰ ਡਾ. ਅਜੀਤ ਕੁਮਾਰ ਨੇ ਇਸ ਮੌਕੇ ਤੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਖ਼ੁਦਮੁਖ਼ਤਿਆਰੀ ਦਾ ਦਰਜਾ ਕਾਲਜ ਲਈ ਸਮਾਜ ਅਤੇ ਉਦਯੋਗ ਦੀਆਂ ਲੋੜਾਂ ਨੂੰ ਪਛਾਣ ਕੇ ਪਾਠਕ੍ਰਮ ਤਿਆਰ ਕਰਨ, ਚੋਣਵੇਂ ਕੋਰਸ ਤਿਆਰ ਕਰਨ, ਹੋਰ ਵਿਦਿਅਕ ਸੰਸਥਾਵਾਂ ਨਾਲ ਸਹਿਯੋਗ ਵਿੱਚ ਕੰਮ ਕਰਨ ਅਤੇ ਵਿਦਿਆਰਥੀਆਂ ਦਾ ਨਿਰੰਤਰ ਮੁਲਾਂਕਣ ਕਰਨ ਲਈ ਸੁਵਿਧਾਜਨਕ ਬਣ ਜਾਵੇਗਾ। ਕਾਲਜ ਵਿੱਚ ਪਹਿਲਾ ਹੀ ਸਥਾਪਿਤ 'ਵਿਦਿਆਰਥੀ ਕੇਂਦਰਿਤ ਮਾਡਲ' ਕਾਰਨ ਕਾਲਜ ਨੂੰ ਯੂਨੀਵਰਸਿਟੀ ਗਰਾਂਟਸ ਕਮਿਸ਼ਨ ਦੁਆਰਾ ਇਹ ਮਾਨਤਾ ਪ੍ਰਾਪਤ ਹੋਈ ਹੈ । ਇਸ ਮੌਕੇ ਤੇ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸੀ ।
Punjab Bani 05 December,2024
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਦਸੰਬਰ ਨੂੰ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਦਸੰਬਰ ਨੂੰ ਪਟਿਆਲਾ, 4 ਦਸੰਬਰ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ 5 ਦਸੰਬਰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਪੀ. ਵੀ. ਆਰ. ਸਿਨੇਮਾ ਵੱਲੋਂ ਸਰਵਿਸ ਐਸੋਸੀਏਟ ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਉਰੋ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪੀ. ਵੀ. ਆਰ. ਸਿਨੇਮਾ ਵੱਲੋਂ ਸਰਵਿਸ ਐਸੋਸੀਏਟ ਦੀ ਅਸਾਮੀਆਂ ਲਈ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ, ਜਿਨ੍ਹਾਂ ਉਮੀਦਵਾਰਾਂ ਕੋਲ ਬਾਰਵੀਂ/ਗ੍ਰੈਜੂਏਸ਼ਨ ਅਤੇ ਕੰਪਿਊਟਰ ਦੀ ਬੇਸਿਕ ਗਿਆਨ ਦੀ ਯੋਗਤਾ ਹੋਵੇ ਉਹ ਇਸ ਅਸਾਮੀ ਲਈ ਇੰਟਰਵਿਊ ਦੇ ਸਕਦੇ ਹਨ । ਜਿਨ੍ਹਾਂ ਉਮੀਦਵਾਰਾਂ ਦੀ ਉਮਰ 18-24 ਸਾਲ ਹੋਵੇ ਅਤੇ ਲੜਕੇ ਤੇ ਲੜਕੀਆਂ ਦੋਵੇਂ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ । ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 05-12-2024 ਦਿਨ ਵੀਰਵਾਰ, ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ ।
Punjab Bani 04 December,2024
ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਜ਼ਿਲ੍ਹੇ 'ਚ ਹੱਥਾਂ ਨਾਲ ਮੈਲਾ ਢੋਹਣ 'ਤੇ ਪਾਬੰਦੀ ਐਕਟ ਤਹਿਤ ਕੀਤੀ ਕਾਰਵਾਈ ਦੀ ਸਮੀਖਿਆ
ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਜ਼ਿਲ੍ਹੇ 'ਚ ਹੱਥਾਂ ਨਾਲ ਮੈਲਾ ਢੋਹਣ 'ਤੇ ਪਾਬੰਦੀ ਐਕਟ ਤਹਿਤ ਕੀਤੀ ਕਾਰਵਾਈ ਦੀ ਸਮੀਖਿਆ -ਕਿਹਾ, ਪਟਿਆਲਾ ਜ਼ਿਲ੍ਹਾ ਹੱਥਾਂ ਨਾਲ ਮੈਲਾ ਢੋਹਣ ਤੋਂ ਮੁਕਤ -ਅਨੁਸੂਚਿਤ ਜਾਤੀਆਂ ਅਨੁਸੂਚਿਤ ਕਬੀਲਿਆਂ ਅੱਤਿਆਚਾਰ ਨਿਵਾਰਨ ਐਕਟ ਨੂੰ ਲਾਗੂ ਕਰਨ 'ਚ ਕੋਈ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ-ਡਿਪਟੀ ਕਮਿਸ਼ਨਰ ਪਟਿਆਲਾ, 4 ਦਸੰਬਰ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਕਿਹਾ ਕਿ ਪਟਿਆਲਾ ਜ਼ਿਲ੍ਹੇ ਅੰਦਰ ਹੱਥਾਂ ਨਾਲ ਮੈਲਾ ਢੋਹਣ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ ਪਰੰਤੂ ਫਿਰ ਵੀ ਜ਼ਿਲ੍ਹਾ ਪ੍ਰਸ਼ਾਸਨ ਇਸ ਗੱਲੋਂ ਮੁਸਤੈਦ ਹੈ ਕਿ ਦੀ ਪ੍ਰੋਹਿਬਸ਼ਨ ਆਫ਼ ਇੰਪਲਾਇਮੈਂਟ ਐਜ ਮੈਨੂਅਲ ਸਕੈਵੈਂਜਰਸ ਐਂਡ ਦੇਅਰ ਰਿਹੈਬਲਿਟੇਸ਼ਨ ਐਕਟ 2013 ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅੱਜ ਇਸ ਐਕਟ ਤਹਿਤ ਪਟਿਆਲਾ ਜ਼ਿਲ੍ਹਾ ਪੱਧਰੀ ਚੌਕਸੀ ਕਮੇਟੀ ਦੀ ਮੀਟਿੰਗ ਅਤੇ ਅਨੁਸੂਚਿਤ ਜਾਤੀਆਂ ਅਨੁਸੂਚਿਤ ਕਬੀਲਿਆਂ ਅੱਤਿਆਚਾਰ ਨਿਵਾਰਨ ਐਕਟ 1989 ਸੋਧ ਐਕਟ 2015 ਤਹਿਤ ਕੀਤੀ ਜਾਂਦੀ ਕਾਰਵਾਈ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਾਨੂੰਨ ਅਤੇ ਨਿਆਂ ਮੰਤਰਾਲੇ ਵੱਲੋਂ ਲਾਗੂ ਹੱਥਾਂ ਨਾਲ ਮੈਲਾ ਢੋਹਣ ਵਿਰੁੱਧ ਐਕਟ ਅਨੁਸਾਰ ਮੈਨੁਅਲ ਸਕਵੈਂਜ਼ਰ ਬਾਬਤ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਵੇ ਕਰਵਾ ਲਿਆ ਗਿਆ ਹੈ ਅਤੇ ਇਸ ਤਰ੍ਹਾਂ ਦੇ ਸਰਵੇ ਲਗਾਤਾਰ ਜਾਰੀ ਹਨ ਤਾਂ ਕਿ ਕੋਈ ਅਜਿਹਾ ਮਾਮਲਾ ਨਾ ਆਵੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਰਿਪੋਰਟ ਨਮਸਤੇ ਪੋਰਟਲ ਉਪਰ ਅਪਲੋਡ ਕੀਤੀ ਜਾ ਚੁੱਕੀ ਹੈ । ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਅਧਿਕਾਰੀਆਂ ਸਮੇਤ ਸਮੂਹ ਕਾਰਜ ਸਾਧਕ ਅਫ਼ਸਰਾਂ ਤੇ ਬੀ. ਡੀ. ਪੀ. ਓਜ਼ ਨੂੰ ਹਦਾਇਤ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਐਕਟ ਦੀਆਂ ਸਾਰੀਆਂ ਧਾਰਾਵਾਂ ਪੂਰੀ ਤਰ੍ਹਾਂ ਲਾਗੂ ਹੋਣ, ਕਿਉਂਕਿ ਇਸ ਵਿੱਚ ਕੋਈ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ । ਇਸੇ ਦੌਰਾਨ ਡਿਪਟੀ ਕਮਿਸ਼ਨਰ ਨੇ ਅਨੁਸੂਚਿਤ ਜਾਤੀਆਂ ਅਨੁਸੂਚਿਤ ਕਬੀਲਿਆਂ ਅੱਤਿਆਚਾਰ ਨਿਵਾਰਨ ਐਕਟ 1989 ਸੋਧ ਐਕਟ 2015 ਅਧੀਨ ਜ਼ਿਲ੍ਹਾ ਅਟਾਰਨੀ ਅਤੇ ਪੁਲਿਸ ਅਧਿਕਾਰੀਆਂ ਨਾਲ ਬੈਠਕ ਕਰਕੇ ਜਾਇਜ਼ਾ ਲਿਆ । ਡਾ. ਪ੍ਰੀਤੀ ਯਾਦਵ ਨੇ ਉਪ ਜਿਲ੍ਹਾ ਅਟਾਰਨੀ ਨੂੰ ਆਦੇਸ਼ ਦਿੱਤੇ ਕਿ ਐਕਟ ਅਧੀਨ ਕਿੰਨੇ ਕੇਸ ਅਜਿਹੇ ਹਨ ਜੋ ਐਫ. ਆਈ. ਆਰ ਤੋਂ ਬਾਅਦ ਕੁਐਸ਼ ਹੋ ਗਏ, ਕਿੰਨੇ ਕੇਸ ਵਾਪਸ ਲੈ ਲਏ ਗਏ, ਜਾਂ ਕਿੰਨੇ ਕੇਸ ਬੰਦ ਹੋ ਗਏ ਹਨ ਅਤੇ ਇਨ੍ਹਾਂ ਕੇਸਾਂ ਵਿੱਚ ਜੇਕਰ ਮੁਆਵਜਾ ਜਾਰੀ ਕਰ ਦਿੱਤਾ ਗਿਆ ਹੈ ਕੀ ਉਹ ਵਾਪਸ ਲੈਣਾ ਬਣਦਾ ਹੈ ਜਾਂ ਨਹੀਂ, ਸਬੰਧੀ ਰਿਪੋਰਟ ਭੇਜੀ ਜਾਵੇ । ਇਸ ਤੋਂ ਇਲਾਵਾ ਜਿਹੜੇ ਕੇਸਾਂ ਤੇ ਪੋਸਕੋ ਐਕਟ ਲੱਗਾ ਹੋਇਆ ਹੈ ਉਨ੍ਹਾਂ ਕੇਸਾਂ ਦੀ ਸਥਿਤੀ ਬਾਰੇ ਸਪੱਸ਼ਟ ਕਰਨ ਸਬੰਧੀ ਆਦੇਸ਼ ਦਿੱਤੇ ਗਏ। ਇਸ ਮੌਕੇ ਏ. ਡੀ. ਸੀ. ਸ਼ਹਿਰੀ ਵਿਕਾਸ ਨਵਰੀਤ ਕੌਰ ਸੇਖੋਂ ਤੇ ਜ਼ਿਲ੍ਹਾ ਭਲਾਈ ਅਫ਼ਸਰ ਕੁਲਵਿੰਦਰ ਕੌਰ ਸਮੇਤ ਹੋਰ ਅਧਿਕਾਰੀ ਮੌਜੂਦ ਸਨ ।
Punjab Bani 04 December,2024
21 ਤੋਂ 24 ਸਾਲ ਦੇ ਨੌਜਵਾਨਾਂ ਨੂੰ ਪ੍ਰਧਾਨ ਮੰਤਰੀ ਇੰਟਰਨਸ਼ਿਪ ਯੋਜਨਾ ਦੇ ਲਾਭ ਲਈ ਸੱਦਾ- ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ
21 ਤੋਂ 24 ਸਾਲ ਦੇ ਨੌਜਵਾਨਾਂ ਨੂੰ ਪ੍ਰਧਾਨ ਮੰਤਰੀ ਇੰਟਰਨਸ਼ਿਪ ਯੋਜਨਾ ਦੇ ਲਾਭ ਲਈ ਸੱਦਾ : ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ 3 ਦਸੰਬਰ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਇੰਟਰਨਸ਼ਿਪ ਯੋਜਨਾ ਦਾ ਮੁੱਖ ਟੀਚਾ ਚੋਟੀ ਦੀਆਂ 500 ਕੰਪਨੀਆਂ ਵਿੱਚ 1.25 ਲੱਖ ਨੌਜਵਾਨਾਂ ਨੂੰ ਇੰਟਰਨਸ਼ਿਪ ਦੇ ਮੌਕੇ ਪ੍ਰਦਾਨ ਕਰਨਾ ਹੈ । ਉਹਨਾਂ ਦੱਸਿਆ ਕਿ ਇਸ ਸਕੀਮ ਤਹਿਤ ਨੌਜਵਾਨਾਂ ਨੂੰ 12 ਮਹੀਨਿਆਂ ਤੱਕ ਵੱਖ-ਵੱਖ ਕਿੱਤਿਆਂ ਲਈ ਅਸਲ ਜ਼ਿੰਦਗੀ ਦੇ ਮਾਹੌਲ ਵਿੱਚ ਸਿੱਖਣ, ਤਜ਼ਰਬੇ ਅਤੇ ਹੁਨਰ ਹਾਸਲ ਕਰਨ ਦਾ ਮੌਕਾ ਪ੍ਰਦਾਨ ਕੀਤਾ ਜਾਵੇਗਾ । ਉਹਨਾਂ ਅੱਗੋਂ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਉਮੀਦਵਾਰ ਦੀ ਯੋਗਤਾ ਦਸਵੀਂ, ਬਾਹਰਵੀਂ, ਡਿਪਲੋਮਾ ਅਤੇ ਗ੍ਰੈਜੂਏਸ਼ਨ ਪਾਸ ਅਤੇ ਉਮਰ ਹੱਦ 21 ਤੋਂ 24 ਸਾਲ ਹੋਣੀ ਚਾਹੀਦੀ ਹੈ । ਇਸ ਤੋਂ ਇਲਾਵਾ ਬਿਨੈਕਾਰ ਦੇ ਪਰਿਵਾਰ ਦਾ ਕੋਈ ਵੀ ਮੈਂਬਰ ਸਰਕਾਰੀ ਮੁਲਾਜ਼ਮ ਨਹੀ ਹੋਣਾ ਚਾਹੀਦਾ ਅਤੇ ਸਲਾਨਾ ਆਮਦਨ 8 ਲੱਖ ਤੋਂ ਵੱਧ ਨਹੀ ਹੋਣੀ ਚਾਹੀਦੀ । ਜ਼ਿਲ੍ਹਾ ਰੋਜ਼ਗਾਰ ਅਫਸਰ ਨੇ ਦੱਸਿਆ ਕਿ ਇਸ ਸਕੀਮ ਤਹਿਤ ਹਰੇਕ ਸਿਖਿਆਰਥੀ ਨੂੰ 5000 ਰੁਪਏ ਮਹੀਨਾ ਭੱਤਾ ਮਿਲੇਗਾ । ਇਸ ਇੰਟਰਨਸ਼ਿਪ ਨੂੰ ਪੂਰਾ ਕਰਨ ਵਾਲੇ ਵਿਦਿਆਰਥੀਆਂ/ਨੌਜਵਾਨਾਂ ਨੂੰ ਸਰਕਾਰ ਵੱਲੋ ਪ੍ਰਧਾਨ ਮੰਤਰੀ ਜੀਵਨ ਜਯੋਤੀ ਬੀਮਾ ਯੋਜਨਾ ਅਤੇ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਦੇ ਤਹਿਤ ਬੀਮਾ ਕਵਰੇਜ ਵੀ ਪ੍ਰਦਾਨ ਕੀਤੀ ਜਾਵੇਗੀ । ਉਹਨਾਂ ਦੱਸਿਆ ਕਿ ਇੰਟਰਨਸ਼ਿਪ ਲਈ ਰਜਿਸਟ੍ਰੇਸ਼ਨ ਪ੍ਰਕ੍ਰਿਆ ਚੱਲ ਰਹੀ ਹੈ । ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਸ ਸਕੀਮ ਦਾ ਲਾਭ ਲੈਣ ਲਈ ਵੈਬਸਾਈਟ pminternship.mca.gov.in 'ਤੇ ਜਾ ਕੇ ਆਪਣੇ ਆਪ ਨੂੰ ਰਜਿਸਟਰ ਕਰਨ ਦੀ ਅਪੀਲ ਕੀਤੀ ਹੈ । ਉਹਨਾਂ ਕਿਹਾ ਕਿ ਇਹ ਰਜਿਸਟ੍ਰੇਸ਼ਨ ਬਿਲਕੁਲ ਮੁਫ਼ਤ ਹੈ।ਰਜਿਸਟ੍ਰੇਸ਼ਨ ਲਈ ਉਮੀਦਵਾਰਾਂ ਕੋਲ ਆਧਾਰ ਕਾਰਡ ਅਤੇ ਯੋਗਤਾ ਸਰਟੀਫਿਕੇਟ ਹੋਣਾ ਚਾਹੀਦਾ ਹੈ । ਉਹਨਾਂ ਇਹ ਵੀ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਚਾਹਵਾਨ ਉਮੀਦਵਾਰ ਇਸ ਦਫ਼ਤਰ ਦੇ ਹੈਲਪਲਾਈਨ ਨੰ: 9877610877 ਤੇ ਸੰਪਰਕ ਕਰ ਸਕਦੇ ਹਨ ਜਾਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਮਿੰਨੀ ਸਕਤਰੇਤ , ਨੇੜੇ ਸੇਵਾ ਕੇਂਦਰ , ਪਟਿਆਲਾ ਵਿਖੇ ਵਿਅਕਤੀਗਤ ਤੌਰ ਤੇ ਜਾ ਸਕਦੇ ਹਨ ।
Punjab Bani 03 December,2024
ਪੰਜਾਬ ਸਰਕਾਰ ਨੇ 32 ਮਹੀਨਿਆਂ 'ਚ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ
ਪੰਜਾਬ ਸਰਕਾਰ ਨੇ 32 ਮਹੀਨਿਆਂ 'ਚ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ, ਹੋਰ ਨੌਕਰੀਆਂ ਵੀ ਛੇਤੀ: ਮੁੱਖ ਮੰਤਰੀ ਦਾ ਐਲਾਨ ਸੂਬਾ ਸਰਕਾਰ ਵੱਲੋਂ ਸਿਹਤ, ਸਿੱਖਿਆ ਅਤੇ ਹੋਰ ਵਿਭਾਗਾਂ ਵਿੱਚ ਜਲਦੀ ਵਿਸ਼ਾਲ ਰੋਜ਼ਗਾਰ ਮੁਹਿੰਮ ਸ਼ੁਰੂ ਕਰਨ ਲਈ ਕਿਹਾ ਨੌਜਵਾਨਾਂ ਨੂੰ ਭਰਪੂਰ ਮੌਕੇ ਮੁਹੱਈਆ ਕਰਨ ਦੀ ਵਚਨਬੱਧਤਾ ਦੁਹਰਾਈ ਸੁਖਬੀਰ ਬਾਦਲ ਨੂੰ ਅਣਜਾਣ, ਕੈਪਟਨ ਅਮਰਿੰਦਰ ਨੂੰ ਧੋਖੇਬਾਜ਼ ਅਤੇ ਮੋਦੀ ਨੂੰ ‘ਜੁਮਲਿਆਂ ਦਾ ਉਸਤਾਦ’ ਦੱਸਿਆ ਪਟਿਆਲਾ, 3 ਦਸੰਬਰ : ਮਿਸ਼ਨ ਰੋਜ਼ਗਾਰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਭਾਵੇਂ ਹੁਣ ਤੱਕ ਸੂਬੇ ਦੇ ਕਰੀਬ 50,000 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਪਰ ਨੌਜਵਾਨਾਂ ਨੂੰ ਹੋਰ ਸਰਕਾਰੀ ਨੌਕਰੀਆਂ ਦੇਣ ਲਈ ਜਲਦੀ ਸਿਹਤ, ਸਿੱਖਿਆ ਅਤੇ ਹੋਰ ਪ੍ਰਮੁੱਖ ਵਿਭਾਗਾਂ ਵਿੱਚ ਭਰਤੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇੱਥੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਜੀਵਨ ਵਿੱਚ ਸਫ਼ਲ ਹੋਣ ਦੇ ਭਰਪੂਰ ਮੌਕੇ ਮੁਹੱਈਆ ਕਰਨ ਲਈ ਵਚਨਬੱਧ ਹੈ ਅਤੇ ਹੁਣ ਤੱਕ 50,000 ਦੇ ਕਰੀਬ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ ਹੋਰ ਨਵੇਂ ਰਾਹ ਖੋਲ੍ਹੇ ਜਾਣਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਨਵੀਆਂ ਨੌਕਰੀਆਂ ਪ੍ਰਦਾਨ ਕਰਨ ਦੇ ਨਾਲ-ਨਾਲ ਨੌਕਰੀਆਂ ਪ੍ਰਾਪਤ ਕਰਨ ਲਈ ਸੰਘਰਸ਼ ਕਰਦੇ ਹੋਏ ਓਵਰਏਜ ਹੋ ਚੁੱਕੇ ਨੌਜਵਾਨਾਂ ਨੂੰ ਅਡਜਸਟ ਕਰਨ ਦੀ ਸੰਭਾਵਨਾ ਵੀ ਤਲਾਸ਼ੀ ਜਾ ਰਹੀ ਹੈ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਸਫ਼ਲਤਾ ਲਈ ਕੋਈ ਸ਼ਾਰਟ ਕੱਟ ਨਹੀਂ ਹੈ ਅਤੇ ਜਿੱਤ ਦੀ ਇੱਕੋ-ਇੱਕ ਕੁੰਜੀ ਸਖ਼ਤ ਮਿਹਨਤ ਹੈ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਸਖ਼ਤ ਮਿਹਨਤ ਕਰਨ ਅਤੇ ਜੀਵਨ ਵਿੱਚ ਸਫ਼ਲਤਾ ਪ੍ਰਾਪਤ ਕਰਨ ਲਈ ਯਤਨਸ਼ੀਲ ਰਹਿਣ ਤਾਂ ਜੋ ਉਹ ਜੀਵਨ ਵਿੱਚ ਆਪਣੇ ਮਿੱਥੇ ਟੀਚੇ ਪ੍ਰਾਪਤ ਕਰ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਵਿੱਚ ਨੌਜਵਾਨਾਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ । ਮੁੱਖ ਮੰਤਰੀ ਨੇ ਨੌਜਵਾਨਾਂ ਦੀ ਭਲਾਈ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਖੋਲ੍ਹਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਹੁਣ ਤੱਕ 50,000 ਦੇ ਕਰੀਬ ਨੌਜਵਾਨ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਲਈ ਚੁਣੇ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ ਅਤੇ ਇਨ੍ਹਾਂ ਨੂੰ ਹੁਣ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਜੀਵਨ ਵਿੱਚ ਸਫ਼ਲਤਾ ਹਾਸਲ ਕਰਨ ਲਈ ਪੈਰਾਸ਼ੂਟਰਾਂ ਦੀ ਬਜਾਏ ਜ਼ਮੀਨ ਨਾਲ ਜੁੜ ਕੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਜ਼ਮੀਨ ਨਾਲ ਜੁੜੇ ਬੰਦੇ ਜ਼ਮੀਨ ਤੋਂ ਉੱਠ ਕੇ ਪੂਰੀ ਦੁਨੀਆ ਜਿੱਤ ਲੈਂਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮਿਹਨਤਕਸ਼ਾਂ ਲਈ ਸਿਰਫ਼ ਅਸਮਾਨ ਹੀ ਸੀਮਾ ਹੁੰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਕਿ ਸਿੱਧੇ ਅਸਮਾਨ ਤੋਂ ਆਉਣ ਵਾਲੇ ਪੈਰਾਸ਼ੂਟਰਾਂ ਨੇ ਕਦੇ ਨਾ ਕਦੇ ਜ਼ਮੀਨ 'ਤੇ ਡਿੱਗਣਾ ਹੀ ਹੁੰਦਾ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਿਭਾਗਾਂ ਵਿੱਚ ਖਾਲੀ ਹੁੰਦੀਆਂ ਸਾਰੀਆਂ ਅਸਾਮੀਆਂ ਨੂੰ ਨਾਲ ਦੀ ਨਾਲ ਭਰ ਦਿੰਦੀ ਹੈ। ਉਨ੍ਹਾਂ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਨਿਰਪੱਖ ਵਿਧੀ ਅਪਣਾਈ ਗਈ ਹੈ, ਜਿਸ ਕਾਰਨ ਇਨ੍ਹਾਂ 50,000 ਦੇ ਕਰੀਬ ਨੌਕਰੀਆਂ ਵਿੱਚੋਂ ਇੱਕ ਵੀ ਨਿਯੁਕਤੀ ਨੂੰ ਹੁਣ ਤੱਕ ਕਿਸੇ ਵੀ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ ਅਤੇ ਇਸ ਲਈ ਇਨ੍ਹਾਂ ਨੂੰ ਸਮਰਪਿਤ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਉਨ੍ਹਾਂ ਉਮੀਦ ਜਤਾਈ ਕਿ ਨਵੇਂ ਭਰਤੀ ਹੋਏ ਵਿਅਕਤੀ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਲਈ ਕਰਨਗੇ। ਉਨ੍ਹਾਂ ਕਿਹਾ ਕਿ ਨਵ-ਨਿਯੁਕਤ ਨੌਜਵਾਨਾਂ ਨੂੰ ਵੱਧ ਤੋਂ ਵੱਧ ਲੋਕਾਂ ਦੀ ਭਲਾਈ ਯਕੀਨੀ ਬਣਾਉਣੀ ਚਾਹੀਦੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਪ੍ਰਾਪਤੀ 'ਤੇ ਮਾਣ ਨਾ ਕਰਨ, ਸਗੋਂ ਹਲੀਮੀ ਨਾਲ ਕੰਮ ਕਰਨ ਅਤੇ ਹੋਰ ਸਫ਼ਲਤਾ ਲਈ ਸਖ਼ਤ ਮਿਹਨਤ ਕਰਨ। ਭਗਵੰਤ ਸਿੰਘ ਮਾਨ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਉੱਚ ਆਸਾਮੀਆਂ ਪ੍ਰਾਪਤ ਕਰਨ ਤੋਂ ਬਾਅਦ ਵੀ ਧਰਤੀ ਨਾਲ ਜੁੜੇ ਰਹਿਣ ਅਤੇ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਣ ਲਈ ਕਿਹਾ ਕਿਉਂਕਿ ਇਹ ਹੀ ਸਫ਼ਲਤਾ ਦੀ ਅਸਲ ਕੁੰਜੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਇਸ ਪਲੇਟਫ਼ਾਰਮ ਦੀ ਵਰਤੋਂ ਜ਼ਿੰਦਗੀ ਵਿੱਚ ਹੋਰ ਅਗਾਂਹ ਵਧਣ ਦੇ ਨਾਲ-ਨਾਲ ਚੰਗੇ ਇਨਸਾਨ ਬਣਨ ਲਈ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਨੇ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉਭਾਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਐਸ.ਏ.ਐਸ. ਨਗਰ (ਮੋਹਾਲੀ), ਕਪੂਰਥਲਾ, ਸੰਗਰੂਰ, ਹੁਸ਼ਿਆਰਪੁਰ ਅਤੇ ਮਾਲੇਰਕੋਟਲਾ ਵਿਖੇ ਬਣਨ ਜਾ ਰਹੇ ਮੈਡੀਕਲ ਕਾਲਜਾਂ ਦੀ ਉਸਾਰੀ ਲਈ ਕੰਮ ਪੂਰੇ ਜ਼ੋਰਾਂ 'ਤੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਦਾ ਉਦੇਸ਼ ਸੂਬੇ ਨੂੰ ਦੇਸ਼ ਵਿੱਚ ਮੈਡੀਕਲ ਸਿੱਖਿਆ ਦਾ ਧੁਰਾ ਬਣਾਉਣਾ ਹੈ, ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਬਹੁਤ ਫ਼ਾਇਦਾ ਹੋਵੇਗਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਲਈ ਹਾਈਟੈਕ ਸੈਂਟਰ ਖੋਲ੍ਹ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਅਤੇ ਸੂਬੇ ਤੇ ਦੇਸ਼ ਭਰ ਵਿੱਚ ਅਹਿਮ ਅਹੁਦਿਆਂ 'ਤੇ ਬੈਠਣ ਲਈ ਮਿਆਰੀ ਸਿਖਲਾਈ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਹੈ ਕਿ ਸਾਡੇ ਨੌਜਵਾਨ ਉੱਚ ਅਹੁਦਿਆਂ 'ਤੇ ਬੈਠ ਕੇ ਦੇਸ਼ ਦੀ ਸੇਵਾ ਕਰਨ। ਭਗਵੰਤ ਸਿੰਘ ਮਾਨ ਨੇ ਤਨਜ਼ ਕੱਸਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਪੰਜਾਬ ਦਾ ਇੱਕ ਕਾਨਵੈਂਟ ਸਕੂਲਾਂ ਦਾ ਪੜ੍ਹਿਆ ਸਿਆਸੀ ਆਗੂ ਹੈ, ਜੋ ਸੂਬੇ ਦੀ ਮੂਲ ਭੂਗੋਲਿਕ ਸਥਿਤੀ ਤੋਂ ਜਾਣੂ ਨਹੀਂ ਪਰ ਸੂਬੇ ਦੀ ਸੱਤਾ ਹਾਸਲ ਕਰਨਾ ਚਾਹੁੰਦੇ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਉਸ ਦੇ ਪਰਿਵਾਰ ਦਾ ਰਿਕਾਰਡ ਪੰਜਾਬ ਨੂੰ ਹਮੇਸ਼ਾ ਪਿੱਠ ਵਿਖਾਉਣ ਕਾਰਨ ਸ਼ੱਕੀ ਰਿਹਾ ਹੈ। ਕੈਪਟਨ ਦਾ ਪਰਿਵਾਰ ਹਮੇਸ਼ਾ ਸੂਬਾ ਵਿਰੋਧੀ ਤਾਕਤ ਭਾਵੇਂ ਉਹ ਮੁਗ਼ਲ ਹੋਣ, ਅੰਗਰੇਜ਼ ਜਾਂ ਹੁਣ ਭਾਜਪਾ ਹੋਵੇ, ਇਨ੍ਹਾਂ ਦੁਸ਼ਮਣ ਤਾਕਤਾਂ ਨਾਲ ਨਾਲ ਖੜ੍ਹ ਕੇ ਪੰਜਾਬ ਨੂੰ ਧੋਖਾ ਦਿੰਦਾ ਰਿਹਾ ਹੈ। ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੁਮਲਿਆਂ ਦੇ ਮਾਹਰ ਹਨ, ਜੋ ਕਿਸੇ ਵੀ ਥਾਂ ਜਾਂ ਘਟਨਾ ਨਾਲ ਖ਼ੁਦ ਨੂੰ ਜੋੜ ਸਕਦੇ ਹਨ। ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਐਮ.ਐਲ.ਐਮ ਸਮਾਣਾ ਚੇਤਨ ਸਿੰਘ ਜੌੜਾਮਾਜਰਾ, ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ, ਘਨੌਰ ਦੇ ਵਿਧਾਇਕ ਗੁਰਲਾਲ ਘਨੌਰ, ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ, ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ, ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ.ਐਸ.ਪੀ. ਡਾ. ਨਾਨਕ ਸਿੰਘ, ਏਡੀਸੀ ਅਨੁਪ੍ਰਿਤਾ ਜੌਹਲ ਤੇ ਨਵਰੀਤ ਕੌਰ ਸੇਖੋਂ, ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਸੁਪਤਨੀ ਸਿਮਰਨਜੀਤ ਕੌਰ ਪਠਾਣਮਾਜਰਾ, ਬਲਤੇਜ ਪੰਨੂ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ, ਐਸ.ਡੀ.ਐਮ. ਇਸਮਤ ਵਿਜੈ ਸਿੰਘ, ਡਾਇਰੈਕਟਰ ਸਿਹਤ ਸੇਵਾਵਾਂ ਡਾ. ਹਤਿੰਦਰ ਕੌਰ, ਡਾਇਰੈਕਟਰ ਪਰਿਵਾਰ ਭਲਾਈ ਡਾ. ਜਸਮਿੰਦਰ, ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਵੀ ਮੌਜੂਦ ਸਨ।
Punjab Bani 03 December,2024
3 ਦਸੰਬਰ ਨੂੰ ਪ੍ਰਧਾਨ ਮੰਤਰੀ ਦੀ ਚੰਡੀਗੜ੍ਹ ਫੇਰੀ ਦੇ ਵਿਰੋਧ ਦੀਆਂ ਤਿਆਰੀਆਂ ਮੁਕੰਮਲ : ਕੌਮੀ ਇਨਸਾਫ ਮੋਰਚਾ
3 ਦਸੰਬਰ ਨੂੰ ਪ੍ਰਧਾਨ ਮੰਤਰੀ ਦੀ ਚੰਡੀਗੜ੍ਹ ਫੇਰੀ ਦੇ ਵਿਰੋਧ ਦੀਆਂ ਤਿਆਰੀਆਂ ਮੁਕੰਮਲ : ਕੌਮੀ ਇਨਸਾਫ ਮੋਰਚਾ ਬਠਿੰਡਾ : ਅੱਜ ਤਾਲਮੇਲ ਕਮੇਟੀ ਕੌਮੀ ਇਨਸਾਫ ਮੋਰਚਾ ਦੀ ਮੀਟਿੰਗ ਮੋਰਚੇ ਵਾਲੇ ਸਥਾਨ ਤੇ ਜਥੇਦਾਰ ਗੁਰਦੀਪ ਸਿੰਘ ਬਠਿੰਡਾ,ਬਾਪੂ ਗੁਰਚਰਨ ਸਿੰਘ ਜੀ ਦੀ ਅਗਵਾਈ ਵਿੱਚ ਹੋਈ,ਮੀਟਿੰਗ ਵਿੱਚ ਕਾਲਾ ਝਾੜ ਸਾਹਬ, ਸੁੱਖ ਗਿਲ਼ ਮੋਗਾ ਸੂਬਾ ਪ੍ਰਧਾਨ ਬੀਕੇਯੂ ਤੋਤੇਵਾਲ ਵਿਸ਼ੇਸ਼ ਤੌਰ ਤੇ ਹਾਜਰ ਹੋਏ।ਮੀਟਿੰਗ ਵਿੱਚ 3 ਦਸੰਬਰ ਨੂੰ ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਦੌਰਾਨ ਰੋਸ ਪ੍ਰਗਟ ਕਰਨ ਬਾਰੇ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਗਿਆ । ਮੋਰਚੇ ਨੇ ਇਹ ਵੀ ਸਪੱਸ਼ਟ ਕੀਤਾ ਕੇ ਦੋ ਸਾਲਾਂ ਤੋਂ ਕੌਮੀ ਇਨਸਾਫ ਮੋਰਚਾ ਮੁਹਾਲੀ ਚੰਡੀਗੜ੍ਹ ਸਰਹੱਦ ਤੇ ਲੱਗਿਆ ਹੋਇਆ ਹੈ । ਇਸੇ ਤਰ੍ਹਾਂ ਸ਼ੰਭੂ ਬਾਰਡਰ ਤੇ ਪਿਛਲੇ 8 ਮਹੀਨਿਆਂ ਤੋਂ ਕਿਸਾਨ ਮੋਰਚਾ ਚੱਲ ਰਿਹਾ ਹੈ, ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ਤੇ ਬੈਠੇ ਹੋਏ ਹਨ, ਅਸੀਂ ਸਮਝਦੇ ਹਾਂ ਕਿ ਚੰਡੀਗੜ੍ਹ ਪੰਜਾਬ ਦੀ ਧਰਤੀ ਹੈ,ਇਸ ਧਰਤੀ ਦੇ ਉੱਤੇ ਪ੍ਰਧਾਨ ਮੰਤਰੀ ਨੂੰ ਭਲਵਾਨੀ ਗੇੜੇ ਨਈ ਮਾਰਨੇ ਚਾਈਦੇ,ਪ੍ਰਧਾਨ ਮੰਤਰੀ ਨੂੰ ਕੌਮੀ ਇਨਸਾਫ ਮੋਰਚੇ ਅਤੇ ਕਿਸਾਨਾਂ ਦੀਆਂ ਮੰਗਾਂ ਮੰਨ ਕੇ ਪੰਜਾਬ ਆਉਣਾ ਚਾਈਦਾ ਹੈ ਤਾਂ ਕੇ ਅਸੀਂ ਵੀ ਸਵਾਗਤ ਕਰ ਸਕੀਏ,ਮੋਰਚਾ ਆਗੂਆਂ ਨੇ ਇਹ ਵੀ ਕਿਹਾ ਕੇ ਅਸੀਂ ਕੋਈ ਰਸਤਾ ਨਈ ਰੋਕਾਂਗੇ, ਟਰੈਫਿਕ ਵਿੱਚ ਕੋਈ ਵਿਗਨ ਨਈ ਪਾਵਾਂਗੇ ਸਿਰਫ ਸੜਕ ਦੇ ਇੱਕ ਕਿਨਾਰੇ ’ਤੇ ਖੜ ਕੇ ਰੋਸ ਪ੍ਰਗਟ ਕਰਾਂਗੇ । ਉਹਨਾਂ ਪ੍ਰਸ਼ਾਸ਼ਨ ਨੂੰ ਵੀ ਕਿਹਾ ਕੇ ਸਾਡੇ ਸ਼ਾਂਤਮਈ ਰੋਸ ਪ੍ਰਗਟ ਕਰਨ ਦੇ ਅਧਿਕਾਰ ਦਾ ਵਿਰੋਧ ਪ੍ਰਗਟ ਨਾ ਕਰਨ,ਮੋਰਚੇ ਵੱਲੋਂ 3 ਦਿਸੰਬਰ ਨੂੰ ਸਵੇਰੇ 10 ਵਜੇ ਤੋਂ ਆਈਸ਼ਰ ਚੌਕ ਵਿੱਚ ਇੱਕ ਪਾਸੇ ਖੜ ਕੇ ਕਾਲੇ ਝੰਡੇ ਅਤੇ ਤਖਤੀਆਂ ਫੜ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਰੋਧ ਕੀਤਾ ਜਾਵੇਗਾ । ਆਗੂਆਂ ਨੇ ਪ੍ਰੈਸ ਨੂੰ ਜਾਣਕਾਰੀ ਦਿੱਤੀ ਕਿ 3 ਦਸੰਬਰ ਦੇ ਪ੍ਰਧਾਨ ਮੰਤਰੀ ਦੀ ਚੰਡੀਗੜ ਫੇਰੀ ਤੇ “ਮੋਦੀ ਗੋ ਬੈਕ” ਦੇ ਨਾਅਰੇ ਲਾਕੇ ਸ਼ਾਂਤ ਮਈ ਤਰੀਕੇ ਨਾਲ ਵਿਰੋਧ ਕੀਤਾ ਜਾਵੇਗਾ । ਇਸ ਮੌਕੇ ਮੀਟਿੰਗ ਵਿੱਚ ਪੱਪੀ ਖਰੜ,ਪੀ ਐਸ ਗਿੱਲ,ਬਲਜੀਤ ਸਿੰਘ ਰੁੜਕੀ,ਮੇਵਾ ਘੜੂੰਆਂ,ਜਗਤਾਰ ਕੁੰਬੜਾਂ,ਲਖਮੀਰ ਨਿਹੰਗ ਕੁੰਬੜਾਂ,ਕਰਨੈਲ ਸਿੰਘ ਪਾਤੜਾਂ, ਜੀਤ ਸਿੰਘ, ਸਾਹਬ ਆਈ. ਟੀ .ਸੈਲ, ਬਾਬਾ ਬਿੱਲਾ ਨਿਹੰਗ ਸਿੰਘ,ਬਾਬਾ ਪਵਨਦੀਪ ਸਿੰਘ,ਗੁੱਜਰ ਤੋਤੇਵਾਲ,ਗੋਰਾ ਤਖਾਨਬੱਦ,ਪਾਲ ਯੂਪੀ,ਮੱਖਣ ਸਿੰਘ ਮਾਨਸਾ,ਬਾਪੂ ਲਾਭ ਸਿੰਘ ਹਾਜਰ ਸਨ ।
Punjab Bani 02 December,2024
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸਰਕਾਰੀ ਉਦਯੋਗਿਕ ਸਿਖਲਾਈ ਕੇਂਦਰ ਸੁਨਾਮ ਵਿਖੇ 1.88 ਕਰੋੜ ਦੀ ਲਾਗਤ ਨਾਲ ਤਿਆਰ ਹੋਏ ਖੇਡ ਸਟੇਡੀਅਮ ਦਾ ਉਦਘਾਟਨ
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸਰਕਾਰੀ ਉਦਯੋਗਿਕ ਸਿਖਲਾਈ ਕੇਂਦਰ ਸੁਨਾਮ ਵਿਖੇ 1.88 ਕਰੋੜ ਦੀ ਲਾਗਤ ਨਾਲ ਤਿਆਰ ਹੋਏ ਖੇਡ ਸਟੇਡੀਅਮ ਦਾ ਉਦਘਾਟਨ ਸੁਨਾਮ ਊਧਮ ਸਿੰਘ ਵਾਲਾ, 28 ਨਵੰਬਰ : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਰਕਾਰੀ ਉਦਯੋਗਿਕ ਸਿਖਲਾਈ ਕੇਂਦਰ ਸੁਨਾਮ ਵਿਖੇ ਪੰਜਾਬ ਸਰਕਾਰ ਵੱਲੋਂ 1.88 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਏ ਗਏ ਖੇਡ ਸਟੇਡੀਅਮ ਦਾ ਰਸਮੀ ਉਦਘਾਟਨ ਕੀਤਾ । ਇਸ ਮੌਕੇ ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਇਸ ਸਰਕਾਰੀ ਆਈਟੀਆਈ ਦੀ ਨੁਹਾਰ ਨੂੰ ਬਦਲਣ ਲਈ ਲਗਭਗ 7 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਨਾਲ ਇੱਕ ਮਿਸਾਲ ਕਾਇਮ ਕੀਤੀ ਗਈ ਹੈ । ਉਹਨਾਂ ਕਿਹਾ ਕਿ ਇਹ ਆਈਟੀਆਈ 1962 ਵਿੱਚ ਹੋਂਦ ਵਿੱਚ ਆਈ ਸੀ, ਜਿਸ ਤੋਂ ਲੈ ਕੇ ਸਾਲ 2022 ਤੱਕ ਦੇ ਲਗਭਗ 60 ਸਾਲਾਂ ਦੇ ਅੰਤਰ ਵਿਚਾਲੇ ਇਸ ਵੱਡੇ ਅਦਾਰੇ ਦੀ ਸਾਂਭ ਸੰਭਾਲ ਲਈ ਕਿਸੇ ਵੀ ਸਰਕਾਰ ਵੱਲੋਂ ਕਦਮ ਨਹੀਂ ਚੁੱਕਿਆ ਗਿਆ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਹਨਾਂ ਢਾਈ ਸਾਲਾਂ ਦੇ ਸਮੇਂ ਦੌਰਾਨ ਜਿੱਥੇ 3.28 ਕਰੋੜ ਰੁਪਏ ਇਸ ਆਈ. ਟੀ. ਆਈ. ਦੀ ਮੁਰੰਮਤ ਅਤੇ ਅਪਗਰੇਡੇਸ਼ਨ ਲਈ ਖਰਚੇ ਗਏ ਉੱਥੇ ਹੀ 1.88 ਕਰੋੜ ਰੁਪਏ ਦੀ ਲਾਗਤ ਨਾਲ ਸਟੇਡੀਅਮ ਬਣਾਉਣ ਦੇ ਕਾਰਜ ਆਰੰਭੇ ਗਏ ਜੋ ਕਿ ਅੱਜ ਮੁਕੰਮਲ ਹੋਣ ਤੋਂ ਬਾਅਦ ਇਹ ਸਟੇਡੀਅਮ ਖਿਡਾਰੀਆਂ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ । ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਆਈ. ਟੀ. ਆਈ. ਦੇ ਇੱਕ ਹੋਰ ਮਹੱਤਵਪੂਰਨ ਪ੍ਰੋਜੈਕਟ ਲਈ 1.66 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਹੋ ਚੁੱਕੀ ਹੈ ਜੋ ਕਿ ਜਲਦੀ ਹੀ ਜਾਰੀ ਹੋ ਜਾਵੇਗੀ । ਕੈਬਨਿਟ ਮੰਤਰੀ ਨੇ ਕਿਹਾ ਕਿ ਚੰਗੀ ਨੀਅਤ ਅਤੇ ਨੇਕ ਨੀਤੀ ਨਾਲ ਪੰਜਾਬ ਦਾ ਸਰਵਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਇਹ ਵਿਸ਼ਵਾਸ ਦਿਵਾਇਆ ਜਾਂਦਾ ਹੈ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕਿਸੇ ਕਿਸਮ ਦੀ ਕਮੀ ਨਹੀਂ ਹੈ । ਉਹਨਾਂ ਦੱਸਿਆ ਕਿ ਇਸ ਖੇਡ ਸਟੇਡੀਅਮ ਵਿੱਚ ਬਾਸਕਟਬਾਲ , ਵਾਲੀਬਾਲ, ਬੈਡਮਿੰਟਨ, ਲਾਅਨ ਟੈਨਿਸ, ਕ੍ਰਿਕਟ, 200 ਮੀਟਰ ਟਰੈਕ, ਵਾਕਿੰਗ ਟਰੈਕ ਦੇ ਨਾਲ ਨਾਲ ਖਿਡਾਰੀਆਂ ਦੇ ਵਾਹਨਾਂ ਦੀ ਪਾਰਕਿੰਗ, ਬਾਥਰੂਮ ਬਲਾਕ, ਸਕਿਉਰਟੀ ਰੂਮ, ਪੀਣ ਵਾਲੇ ਸਾਫ ਪਾਣੀ ਦੀ ਵਿਵਸਥਾ ਅਤੇ ਲਾਈਟਾਂ ਦਾ ਪ੍ਰਬੰਧ ਕਰਨ ਦੇ ਨਾਲ ਨਾਲ ਬੱਚਿਆਂ ਦੇ ਮਨੋਰੰਜਨ ਲਈ ਝੂਲੇ ਵੀ ਸਥਾਪਿਤ ਕੀਤੇ ਗਏ ਹਨ ਜਿਸ ਦਾ ਸੁਨਾਮ ਵਾਸੀਆਂ ਨੂੰ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ । ਇਸ ਮੌਕੇ ਐਸ. ਡੀ. ਐਮ. ਪ੍ਰਮੋਦ ਸਿੰਗਲਾ, ਲੋਕ ਨਿਰਮਾਣ ਵਿਭਾਗ ਦੇ ਐਸ.ਈ ਗੁਰਮੀਤ ਸਿੰਘ ਸਰਾਓ, ਐਕਸੀਅਨ ਅਜੈ ਗਰਗ, ਐਸ. ਡੀ. ਓ. ਅਨਿਲ ਗਰਗ, ਜ਼ਿਲ੍ਹਾ ਖੇਡ ਅਫਸਰ ਨਵਦੀਪ ਸਿੰਘ, ਪ੍ਰਧਾਨ ਨਗਰ ਕੌਂਸਲ ਨਿਸ਼ਾਨ ਸਿੰਘ ਟੋਨੀ, ਚੇਅਰਮੈਨ ਮਾਰਕੀਟ ਕਮੇਟੀ ਮੁਕੇਸ਼ ਜੁਨੇਜਾ, ਰਾਮ ਸਿੰਘ ਬਲਾਕ ਪ੍ਰਧਾਨ, ਮਨਪ੍ਰੀਤ ਬਾਂਸਲ, ਗੁਰਚਰਨ ਸਿੰਘ ਸਰਪੰਚ, ਪ੍ਰਿੰਸੀਪਲ ਆਈਟੀਆਈ, ਨਰਿੰਦਰ ਠੇਕੇਦਾਰ, ਰਾਮ ਕੁਮਾਰ, ਆਸ਼ੀਸ਼ ਜੈਨ, ਮਨੀ ਸਰਾਉ, ਸੰਦੀਪ ਜਿੰਦਲ ਸਮੇਤ ਆਈਟੀਆਈ ਦਾ ਸਟਾਫ ਅਤੇ ਹੋਰ ਪਤਵੰਤੇ ਹਾਜ਼ਰ ਸਨ ।
Punjab Bani 28 November,2024
ਵੇਲਨੈਸ ਐਡਵਾਈਜ਼ਰ ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ 29 ਨਵੰਬਰ ਨੂੰ
ਵੇਲਨੈਸ ਐਡਵਾਈਜ਼ਰ ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ 29 ਨਵੰਬਰ ਨੂੰ ਪਟਿਆਲਾ, 27 ਨਵੰਬਰ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ 29 ਨਵੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਰਮਾਇਆ ਹੈਲਥ ਕੇਅਰ ’ਚ ਵੇਲਨੈਸ ਐਡਵਾਈਜ਼ਰ ਦੀ ਅਸਾਮੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਉਰੋ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਰਮਾਇਆ ਹੈਲਥ ਕੇਅਰ ਵੱਲੋਂ ਵੇਲਨੈਸ ਐਡਵਾਈਜ਼ਰ ਦੀ ਅਸਾਮੀਆਂ ਲਈ ਚਾਹਵਾਨ ਅਤੇ ਯੋਗ ਉਮੀਦਵਾਰਾਂ (ਮਰਦ ਅਤੇ ਔਰਤ) ਦੀ ਮੰਗ ਕੀਤੀ ਗਈ ਹੈ, ਜਿਸ ਵੀ ਉਮੀਦਵਾਰ ਦੀ ਵਿੱਦਿਅਕ ਯੋਗਤਾ ਦਸਵੀਂ, ਬਾਰ੍ਹਵੀਂ, ਗ੍ਰੈਜੂਏਸ਼ਨ ਪਾਸ ਹੋਵੇ, ਅਤੇ ਉਮਰ 18-30 ਸਾਲ ਹੋਵੇ, ਉਹ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ । ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਅਤੇ ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 29-11-2024 ਨੂੰ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ ।
Punjab Bani 27 November,2024
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਸੇਲਜ਼ ਅਫ਼ਸਰ ਦੀ ਆਸਾਮੀ ਲਈ ਪਲੇਸਮੈਂਟ ਕੈਂਪ 29 ਨਵੰਬਰ ਨੂੰ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਸੇਲਜ਼ ਅਫ਼ਸਰ ਦੀ ਆਸਾਮੀ ਲਈ ਪਲੇਸਮੈਂਟ ਕੈਂਪ 29 ਨਵੰਬਰ ਨੂੰ ਪਟਿਆਲਾ, 27 ਨਵੰਬਰ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਮਿਤੀ 29 ਨਵੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਕੋਟੇਕ ਮਹਿੰਦਰਾ ਬੈਂਕ ਵਿੱਚ ਸੇਲਜ਼ ਅਫ਼ਸਰ ਦੀ ਅਸਾਮੀ ਲਈ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਉਨ੍ਹਾਂ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਟੇਕ ਮਹਿੰਦਰਾ ਬੈਂਕ ਵੱਲੋਂ ਸੇਲਜ਼ ਅਫ਼ਸਰ ਦੀ ਅਸਾਮੀਆਂ ਲਈ ਚਾਹਵਾਨ ਅਤੇ ਯੋਗ ਉਮੀਦਵਾਰਾਂ (ਸਿਰਫ਼ ਪੁਰਸ਼) ਦੀ ਮੰਗ ਕੀਤੀ ਗਈ ਹੈ, ਜਿਸ ਵੀ ਉਮੀਦਵਾਰ ਦੀ ਵਿੱਦਿਅਕ ਯੋਗਤਾ ਗ੍ਰੈਜੂਏਸ਼ਨ ਪਾਸ ਹੋਵੇ ਅਤੇ ਉਮਰ 21-26 ਸਾਲ ਹੋਵੇ, ਉਹ ਨੌਜਵਾਨ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ । ਉਨ੍ਹਾਂ ਕਿਹਾ ਕਿ ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਅਤੇ ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 29 ਨਵੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ’ਤੇ ਸੰਪਰਕ ਕੀਤਾ ਜਾ ਸਕਦਾ ਹੈ ।
Punjab Bani 27 November,2024
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਪਿਛਲੀਆਂ ਸਰਕਾਰਾਂ ਦੀ ਢਿੱਲਮੱਠ ਕਰਕੇ ਯੋਗ ਉਮੀਦਵਾਰਾਂ ਦੇ ਨੌਕਰੀ ਸਬੰਧੀ ਕੇਸ 32-32 ਸਾਲ ਲਮਕਦੇ ਰਹੇ : ਲਾਲਜੀਤ ਸਿੰਘ ਭੁੱਲਰ ਨਵੇਂ ਮੁਲਾਜ਼ਮਾਂ ਨੂੰ ਸਮਾਜ ਦੀ ਭਲਾਈ ਪ੍ਰਤੀ ਸਮਰਪਿਤ ਭਾਵਨਾ ਅਤੇ ਪੂਰੇ ਜਜ਼ਬੇ ਨਾਲ ਸੇਵਾ ਨਿਭਾਉਣ ਲਈ ਕੀਤਾ ਪ੍ਰੇਰਿਤ ਚੰਡੀਗੜ੍ਹ, 27 ਨਵੰਬਰ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ ਭਰਤੀ ਕੀਤੇ ਗਏ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ । ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਸਮਾਜ ਦੀ ਸੇਵਾ ਪ੍ਰਤੀ ਸਮਰਪਿਤ ਭਾਵਨਾ ਅਤੇ ਪੂਰੇ ਜਜ਼ਬੇ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਲਈ ਪ੍ਰੇਰਿਤ ਕੀਤਾ । ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਲੋਕ ਭਲਾਈ ਲਈ ਸਾਰਥਕ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਲੋਕ ਸੇਵਾ ਇੱਕ ਨੇਕ ਜ਼ਿੰਮੇਵਾਰੀ ਹੈ । ਟਰਾਂਸਪੋਰਟ ਵਿਭਾਗ ਵਿੱਚ ਅੱਜ ਨਿਯੁਕਤ ਹੋਏ ਕਈ ਉਮੀਦਵਾਰਾਂ ਨੇ ਭਾਵੁਕ ਹੁੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਨੌਕਰੀ ਦੀ ਉਡੀਕ ਕਰਦਿਆਂ 10 ਤੋਂ ਲੈ ਕੇ 32 ਸਾਲ ਤੱਕ ਹੋ ਗਏ ਹਨ ਪਰ ਪਿਛਲੀਆਂ ਸਰਕਾਰਾਂ ਨੇ ਕਦੇ ਉਨ੍ਹਾਂ ਦੀ ਬਾਂਹ ਨਹੀਂ ਫੜੀ । ਨਵ-ਨਿਯੁਕਤ ਮੁਲਾਜ਼ਮ ਸਰਬਜੀਤ ਸਿੰਘ ਵਾਸੀ ਪਿੰਡ ਨੰਗਲ ਫੀਦਾ, ਜ਼ਿਲ੍ਹਾ ਜਲੰਧਰ ਨੇ ਦੱਸਿਆ ਕਿ ਉਸ ਦੇ ਪਿਤਾ ਦਾਰਾ ਸਿੰਘ ਦੀ ਮੌਤ ਹੋਣ ਉਪਰੰਤ ਉਸ ਨੇ ਸਾਲ 1992 ਵਿੱਚ ਵਿਭਾਗ ਵਿੱਚ ਨੌਕਰੀ ਲਈ ਅਪਲਾਈ ਕੀਤਾ ਸੀ ਪਰ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਅਤੇ ਲਾਰਿਆਂ ਕਰਕੇ ਉਸ ਦੇ ਪੱਲੇ ਨਿਰਾਸ਼ਾ ਹੀ ਪਈ । ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦਾ ਉਚੇਚਾ ਧੰਨਵਾਦ ਕਰਦਿਆਂ ਸਰਬਜੀਤ ਸਿੰਘ ਨੇ ਕਿਹਾ ਕਿ ਮਾਨ ਸਰਕਾਰ ਦੇ ਉਦਮਾਂ ਸਦਕਾ ਅੱਜ ਕਰੀਬ 32 ਸਾਲ ਬਾਅਦ ਉਸ ਨੂੰ ਨੌਕਰੀ ਨਸੀਬ ਹੋਈ ਹੈ । ਆਪਣੀ ਉਮਰ ਦੇ 51ਵਿਆਂ ਵਿੱਚ ਪਹੁੰਚ ਚੁੱਕੇ ਨਵ-ਨਿਯੁਕਤ ਮੁਲਾਜ਼ਮ ਸੁਖਦੇਵ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਹਰਚਰਨ ਸਿੰਘ, ਵਾਸੀ ਪਿੰਡ ਮੁਕੰਦਪੁਰ, ਜ਼ਿਲ੍ਹਾ ਜਲੰਧਰ ਦੀ ਸਾਲ 2000 ਵਿੱਚ ਡਿਊਟੀ ਦੌਰਾਨ ਮੌਤ ਹੋ ਜਾਣ 'ਤੇ ਉਸ ਨੇ ਤਰਸ ਦੇ ਆਧਾਰ 'ਤੇ ਨੌਕਰੀ ਲਈ ਅਪਲਾਈ ਕੀਤਾ ਸੀ ਪਰ ਉਸ ਨੂੰ ਪਿਛਲੀਆਂ ਸਰਕਾਰਾਂ ਵੱਲੋਂ ਧੱਕੇ ਹੀ ਮਿਲਦੇ ਰਹੇ ਜਿਸ ਕਾਰਨ ਉਹ ਕਰੀਬ 24 ਸਾਲ ਮਜ਼ਾਕ ਦੇ ਪਾਤਰ ਬਣਦੇ ਰਹੇ । ਉਨ੍ਹਾਂ ਕਿਹਾ ਕਿ ਹੁਣ ਮਾਨ ਸਰਕਾਰ ਨੇ ਉਨ੍ਹਾਂ ਦੀ ਬਾਂਹ ਫੜੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਹੀ ਉਨ੍ਹਾਂ ਦੇ ਮਾਮਲਿਆਂ ਵਿੱਚ ਤੇਜ਼ੀ ਲਿਆਂਦੀ ਗਈ ਅਤੇ ਨੌਕਰੀ ਦੇ ਕੇ ਨਿਵਾਜਿਆ ਗਿਆ । ਇਸੇ ਤਰ੍ਹਾਂ ਨਵ-ਨਿਯੁਕਤ ਮੁਲਾਜ਼ਮ ਸੁਖਬੀਰ ਸਿੰਘ ਪੁੱਤਰ ਸਵਰਗੀ ਤਰਸੇਮ ਸਿੰਘ ਵਾਸੀ ਜਸਪਾਲ ਨਗਰ, ਸੁਲਤਾਨਵਿੰਡ ਰੋਡ (ਅੰਮ੍ਰਿਤਸਰ) ਅਤੇ ਰਾਜਿੰਦਰ ਸਿੰਘ ਪੁੱਤਰ ਸਵਰਗੀ ਜਸਵੰਤ ਕੌਰ ਵਾਸੀ ਸ਼ਹੀਦ ਊਧਮ ਸਿੰਘ ਨਗਰ, ਤਰਨ ਤਾਰਨ ਰੋਡ (ਅੰਮ੍ਰਿਤਸਰ) ਨੂੰ 18 ਸਾਲ ਬਾਅਦ, ਸ੍ਰੀਮਤੀ ਆਸ਼ਾ ਪਤਨੀ ਸਵਰਗੀ ਅਸ਼ੋਕ ਕੁਮਾਰ ਵਾਸੀ ਫ਼ਿਰੋਜ਼ਪੁਰ ਸ਼ਹਿਰ ਅਤੇ ਜਸਵਿੰਦਰ ਸਿੰਘ ਪੁੱਤਰ ਸਵਰਗੀ ਸਤਪਾਲ ਸਿੰਘ ਵਾਸੀ ਕਾਲਕਾ (ਪੰਚਕੂਲਾ) ਨੂੰ 14 ਸਾਲ ਬਾਅਦ ਅਤੇ ਗਗਨਦੀਪ ਸਿੰਘ ਪੁੱਤਰ ਸਵਰਗੀ ਰੁਲਦੂ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਨੂੰ 13 ਸਾਲ ਬਾਅਦ ਨੌਕਰੀ ਮਿਲੀ ਹੈ । ਖ਼ੁਸ਼ੀ ਵਿੱਚ ਖੀਵੇ ਹੋਏ ਇਨ੍ਹਾਂ ਮੁਲਾਜ਼ਮਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦਾ ਉਚੇਚਾ ਧੰਨਵਾਦ ਕੀਤਾ । ਇਸੇ ਦੌਰਾਨ ਪਿਛਲੀਆਂ ਸਰਕਾਰਾਂ 'ਤੇ ਵਰ੍ਹਦਿਆਂ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੀ ਢਿੱਲਮੱਠ ਕਰਕੇ ਯੋਗ ਉਮੀਦਵਾਰਾਂ ਨੂੰ ਵੀ 32-32 ਸਾਲ ਤੱਕ ਧੱਕੇ ਖਾਣ ਪਏ । ਉਨ੍ਹਾਂ ਕਿਹਾ ਕਿ ਮਾਨ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਦਿਨ-ਰਾਤ ਯਤਨ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਮੈੰ ਟਰਾਂਸਪੋਰਟ ਵਿਭਾਗ ਦੀ ਜ਼ਿੰਮੇਵਾਰੀ ਸਾਂਭਦਿਆਂ ਹੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਸੀ ਕਿ ਨੌਕਰੀ ਸਬੰਧੀ ਮਾਮਲਿਆਂ ਵਿੱਚ ਤੇਜ਼ੀ ਲਿਆਂਦੀ ਜਾਵੇ । ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਮੁੜ ਹਦਾਇਤ ਕੀਤੀ ਕਿ ਉਹ ਤਰਸ ਦੇ ਆਧਾਰ 'ਤੇ ਨੌਕਰੀ ਦੇਣ ਦੇ ਮਾਮਲਿਆਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕਰਨ। ਉਨ੍ਹਾਂ ਕਿਹਾ ਕਿ ਅਜਿਹੇ ਕੇਸਾਂ ਵਿੱਚ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ । ਸ. ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਨੌਜਵਾਨਾਂ ਨੂੰ ਹੁਣ ਤੱਕ ਲਗਭਗ 50,000 ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ । ਉਨ੍ਹਾਂ ਨਵ-ਨਿਯੁਕਤ ਕਰਮਚਾਰੀਆਂ ਨੂੰ ਸੂਬੇ ਦੇ ਵਿਕਾਸ ਵਿੱਚ ਬਹੁਮੁੱਲਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਤਰਜੀਹ ਦੇਣ ਦੀ ਅਪੀਲ ਕੀਤੀ । ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਨੇ ਮਾਰਚ 2022 ਵਿੱਚ ਸੱਤਾ ਸੰਭਾਲਣ ਤੋਂ ਬਾਅਦ ਮਹਿਜ਼ 32 ਮਹੀਨਿਆਂ ਦੌਰਾਨ 50,000 ਦੇ ਕਰੀਬ ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਇੱਕ ਰਿਕਾਰਡ ਕਾਇਮ ਕੀਤਾ ਹੈ । ਕੈਬਨਿਟ ਮੰਤਰੀ ਨੇ ਕਿਹਾ ਕਿ ਹੁਣ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪੈ ਗਈ ਹੈ । ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਪੈਦਾ ਕੀਤੇ ਰੁਜ਼ਗਾਰ ਦੇ ਭਰਪੂਰ ਮੌਕਿਆਂ ਸਦਕਾ, ਪਹਿਲਾਂ ਵਿਦੇਸ਼ਾਂ ਵਿੱਚ ਮੌਕਿਆਂ ਦੀ ਤਲਾਸ਼ ਵਿੱਚ ਜਾਣ ਲਈ ਮਜਬੂਰ ਹੋਏ ਨੌਜਵਾਨ ਹੁਣ ਪੰਜਾਬ ਪਰਤ ਰਹੇ ਹਨ।
Punjab Bani 27 November,2024
ਭਗਵੰਤ ਸਿੰਘ ਮਾਨ ਸਰਕਾਰ ਨੇ ਮਹਿਜ਼ 32 ਮਹੀਨਿਆਂ ‘ਚ ਤਕਰੀਬਨ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ
ਭਗਵੰਤ ਸਿੰਘ ਮਾਨ ਸਰਕਾਰ ਨੇ ਮਹਿਜ਼ 32 ਮਹੀਨਿਆਂ ‘ਚ ਤਕਰੀਬਨ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ ਹੁਣ ਦਿਖ ਰਹੀ ਹੈ ‘ਰੰਗਲੇ ਪੰਜਾਬ’ ਦੀ ਝਲਕ-ਮੁੱਖ ਮੰਤਰੀ ਪੀ. ਐਸ. ਪੀ. ਸੀ. ਐਲ. ਵਿੱਚ 1311 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜ਼ਿਮਨੀ ਚੋਣਾਂ ਵਿੱਚ ਪੰਜਾਬ ਦੇ ਲੋਕਾਂ ਨੇ ਇਕ ਵਾਰ ਫੇਰ ਸੂਬੇ ਦੇ ਹੰਕਾਰੀ ਸਿਆਸਤਦਾਨਾਂ ਨੂੰ ਬੁਰੀ ਤਰ੍ਹਾਂ ਨਕਾਰਿਆ ਪਿਛਲੇ 32 ਮਹੀਨਿਆਂ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ 49,427 ਨਿਯੁਕਤੀ ਪੱਤਰ ਸੌਂਪੇ ਚੰਡੀਗੜ੍ਹ, 25 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਆਪਣੇ ਕਾਰਜਕਾਲ ਦੇ ਮਹਿਜ਼ 32 ਮਹੀਨਿਆਂ ਵਿੱਚ 50,000 ਦੇ ਕਰੀਬ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਕੀਰਤੀਮਾਨ ਕਾਇਮ ਕੀਤਾ ਹੈ । ਮੁੱਖ ਮੰਤਰੀ ਨੇ ਅੱਜ ਪੀ. ਐਸ. ਪੀ. ਸੀ. ਐਲ. ਵਿੱਚ 1311 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਿਸ ਨਾਲ ਮਾਰਚ, 2022 ਵਿੱਚ ਅਹੁਦਾ ਸੰਭਾਲਣ ਤੋਂ ਲੈ ਕੇ ਹੁਣ ਤੱਕ ਕੁੱਲ 49,427 ਸਰਕਾਰੀ ਮੁਲਾਜ਼ਮਾਂ ਦੀ ਭਰਤੀ ਕੀਤੀ ਗਈ ਹੈ । ਇਸ ਮੌਕੇ ਮੁੱਖ ਮੰਤਰੀ ਨੇ ਸਰਕਾਰੀ ਨੌਕਰੀਆਂ ਹਾਸਲ ਕਰਨ ਵਾਲੇ ਸਾਰੇ ਨੌਜਵਾਨਾਂ ਨੂੰ ਇਸ ਸ਼ੁਭ ਦਿਨ ਦੀ ਵਧਾਈ ਦਿੱਤੀ । ਉਨ੍ਹਾਂ ਕਿਹਾ ਕਿ ਇਹ ਸੂਬੇ ਦੇ ਨੌਜਵਾਨਾਂ ‘ਤੇ ਕੋਈ ਅਹਿਸਾਨ ਨਹੀਂ ਸਗੋਂ ਉਹ ਇਨ੍ਹਾਂ ਨੌਕਰੀਆਂ ਦੇ ਹੱਕਦਾਰ ਹਨ ਪਰ ਪਿਛਲੀਆਂ ਸਰਕਾਰਾਂ ਨੇ ਉਨ੍ਹਾਂ ਬਾਰੇ ਕਦੇ ਸੋਚਿਆ ਹੀ ਨਹੀਂ।“ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਯੋਗਤਾ ਦੇ ਆਧਾਰ ‘ਤੇ ਨੌਕਰੀਆਂ ਮਿਲੀਆਂ ਹਨ । ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚੀ ਭਰਤੀ ਪ੍ਰਕਿਰਿਆ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਮਾਰਚ, 2022 ਵਿੱਚ ਅਹੁਦਾ ਸੰਭਾਲਿਆ ਸੀ ਅਤੇ ਕੁਝ ਮਹੀਨਿਆਂ ਬਾਅਦ ਉਨ੍ਹਾਂ ਨੂੰ ਪਛਵਾੜਾ ਕੋਲ ਖਾਣ ਤੋਂ ਕੋਲੇ ਦੀ ਸਪਲਾਈ ਮੁੜ ਸ਼ੁਰੂ ਹੋ ਗਈ ਸੀ । ਉਨ੍ਹਾਂ ਕਿਹਾ ਕਿ ਸੂਬੇ ਨੇ ਇੱਕ ਨਿੱਜੀ ਕੰਪਨੀ ਜੀ. ਵੀ. ਕੇ. ਪਾਵਰ ਦੀ ਮਲਕੀਅਤ ਵਾਲਾ ਗੋਇੰਦਵਾਲ ਪਾਵਰ ਪਲਾਂਟ ਖਰੀਦ ਕੇ ਇਤਿਹਾਸ ਰਚਿਆ ਹੈ । ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਨਿੱਜੀ ਕੰਪਨੀ ਦੇ ਜੀ. ਵੀ. ਕੇ. ਪਾਵਰ ਪਾਵਰ ਦੀ ਮਾਲਕੀ ਵਾਲੇ ਗੋਇੰਦਵਾਲ ਪਾਵਰ ਪਲਾਂਟ ਨੂੰ ਖਰੀਦ ਕੇ ਸਫਲਤਾ ਦੀ ਨਵੀਂ ਕਹਾਣੀ ਲਿਖੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਹਿਲੀ ਵਾਰ ਉਲਟਾ ਰੁਝਾਨ ਦੇਖਣ ਨੂੰ ਮਿਲਿਆ ਹੈ ਕਿਉਂਕਿ ਸਰਕਾਰ ਨੇ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ ਜਦਕਿ ਪਹਿਲਾਂ ਸੂਬਾ ਸਰਕਾਰਾਂ ਆਪਣੀਆਂ ਜਾਇਦਾਦਾਂ ਚਹੇਤੇ ਵਿਅਕਤੀਆਂ ਨੂੰ ਕੌਡੀਆਂ ਦੇ ਭਾਅ ਵੇਚਦੀਆਂ ਸਨ। ਉਨ੍ਹਾਂ ਨੌਜਵਾਨਾਂ ਨੂੰ ਸੂਬਾ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਰਕਾਰੀ ਨੌਕਰੀਆਂ ਦਾ ਲਾਭ ਉਠਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਸੂਬੇ ਦੀ ਤਰੱਕੀ ਅਤੇ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ । ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਬਰਕਤ ਵਾਲੀ ਧਰਤੀ ਹੈ ਕਿਉਂਕਿ ਸੂਬੇ ਦੇ ਪਿੰਡ ਮਹਾਨ ਗੁਰੂਆਂ, ਸੰਤਾਂ ਮਹਾਂਪੁਰਸ਼ਾਂ ਅਤੇ ਸ਼ਹੀਦਾਂ ਨਾਲ ਸਬਧੰਤ ਹਨ ਅਤੇ ਸੂਬੇ ਨੇ ਦੇਸ਼ ਲਈ ਜਾਨਾਂ ਵਾਰਨ ਵਾਲੇ ਸੂਰਬੀਰ ਪੁੱਤਰ ਪੈਦਾ ਕੀਤੇ ਹਨ । ਉਨ੍ਹਾਂ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਹੁੰਦੇ ਹਨ, ਜਿਸ ਕਾਰਨ ਉਨ੍ਹਾਂ ਨੇ ਦੁਨੀਆ ਭਰ ਵਿੱਚ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਦੀ ਮਿਹਨਤ ਦੀ ਕੋਈ ਥਾਹ ਨਹੀਂ ਜਿਸ ਕਾਰਨ ਉਹ ਹਰ ਖੇਤਰ ਵਿੱਚ ਮੱਲਾਂ ਮਾਰਦੇ ਹਨ । ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਮਾੜੇ ਸਿਸਟਮ ਤੋਂ ਨਿਰਾਸ਼ ਹੋ ਕੇ ਵਿਦੇਸ਼ ਜਾਣ ਲਈ ਮਜਬੂਰ ਨੌਜਵਾਨ ਹੁਣ ਵਾਪਸ ਪਰਤ ਰਹੇ ਹਨ ਜੋ ਕਿ ਸੂਬੇ ਵਿੱਚ ਵਤਨ ਵਾਪਸੀ ਦਾ ਹਾਂ-ਪੱਖੀ ਰੁਝਾਨ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਤਿੰਨ ਸਾਲਾਂ ਤੋਂ ਵੀ ਘੱਟ ਸਮੇਂ ਵਿੱਚ 49,427 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ, ਜੋ ਕਿ ਪੰਜਾਬ ਦੇ ਇਤਿਹਾਸ ਵਿੱਚ ਇੱਕ ਰਿਕਾਰਡ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸਰਕਾਰੀ ਨੌਕਰੀਆਂ ਹਾਸਲ ਕਰਨ ਵਾਲਿਆਂ ਵਿੱਚ ਕੁਝ ਵਿਦੇਸ਼ਾਂ ਤੋਂ ਪਰਤੇ ਨੌਜਵਾਨ ਵੀ ਹਨ । ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਉਨ੍ਹਾਂ ਸਿਆਸੀ ਪਾਰਟੀਆਂ ਨੂੰ ਸੱਤਾ ਤੋਂ ਲਾਂਭੇ ਕਰ ਦਿੱਤਾ ਹੈ ਜੋ ਹਰ ਪੰਜ ਸਾਲਾਂ ਬਾਅਦ ਸੂਬੇ ਨੂੰ ਲੁੱਟਣ ਲਈ ‘ਉੱਤਰ ਕਾਟੋ ਮੈਂ ਚੜ੍ਹਾਂ’ ਵਾਂਗ ਵਾਰ-ਵਾਰ ਸੱਤਾ ਸੁਖ ਭੋਗਦੀਆਂ ਸਨ । ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਲੋਕਾਂ ਨੇ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਉਹ ਉਨ੍ਹਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਲਈ ਸਖ਼ਤ ਮਿਹਨਤ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਉਨ੍ਹਾਂ ਦੀ ਸਿਰਫ਼ ਇਸ ਲਈ ਨਿੰਦਾ ਕਰਦੇ ਹਨ ਕਿਉਂਕਿ ਇਹਨਾਂ ਸਿਆਸਤਦਾਨਾਂ ਨੂੰ ਉਨ੍ਹਾਂ ਦੀ ਸਰਕਾਰ ਵੱਲੋਂ ਲਏ ਜਾ ਰਹੇ ਲੋਕ ਪੱਖੀ ਫੈਸਲਿਆਂ ਤੋਂ ਸਾੜਾ ਹੁੰਦਾ ਹੈ । ਮੁੱਖ ਮੰਤਰੀ ਨੇ ਕਿਹਾ, “ਰਵਾਇਤੀ ਪਾਰਟੀਆਂ ਮੇਰੇ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਮੈਂ ਸਧਾਰਨ ਪਰਿਵਾਰ ਨਾਲ ਸਬੰਧ ਰੱਖਦਾ ਹਾਂ। ਇਹ ਆਗੂ ਸੱਤਾ ਵਿੱਚ ਬਣੇ ਰਹਿਣ ਦਾ ਆਪਣਾ ਬੁਨਿਆਦੀ ਹੱਕ ਸਮਝਦੇ ਸਨ ਜਿਸ ਕਾਰਨ ਇਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਆਮ ਆਦਮੀ ਸੂਬੇ ਦਾ ਸ਼ਾਸਨਕਾਲ ਏਨੇ ਬਿਹਤਰ ਢੰਗ ਨਾਲ ਕਿਵੇਂ ਚਲਾ ਰਿਹਾ ਹੈ । ਇਨ੍ਹਾਂ ਸਿਆਸਤਦਾਨਾਂ ਨੇ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਇਆ ਪਰ ਹੁਣ ਲੋਕ ਇਨ੍ਹਾਂ ਦੇ ਗੁੰਮਰਾਹਕੁੰਨ ਪ੍ਰਚਾਰ ਵਿੱਚ ਨਹੀਂ ਆਉਣਗੇ । ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਘੁਮੰਡੀ ਸਿਆਸਤਦਾਨਾਂ ਨੇ ਹਮੇਸ਼ਾ ਹੀ ਸੂਬੇ ਦੇ ਲੋਕਾਂ ਨੂੰ ‘ਨਿੱਜੀ ਜਗੀਰ’ ਸਮਝ ਰੱਖਿਆ ਸੀ ਜਿਸ ਕਾਰਨ ਆਖਰਕਾਰ ਇਨ੍ਹਾਂ ਨੂੰ ਲੋਕਾਂ ਨੇ ਬਾਹਰ ਦਾ ਰਸਤਾ ਦਿਖਾ ਦਿੱਤਾ। ਉਨ੍ਹਾਂ ਕਿਹਾ ਕਿ ਤਿੰਨ ਦਿਨ ਪਹਿਲਾਂ ਹੀ ਲੋਕਾਂ ਨੇ ਅਜਿਹੇ ਸਿਆਸਤਦਾਨਾਂ ਨੂੰ ਸੱਤਾ ਤੋਂ ਲਾਂਭੇ ਕਰ ਦਿੱਤਾ ਜੋ ਇਹਨਾਂ ਨੂੰ ‘ਵੈਰਾਇਟੀ’ ਦੱਸਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਤੰਤਰ ‘ਚ ਲੋਕ ਸਰਵਉੱਚ ਹੁੰਦੇ ਹਨ ਪਰ ਇਨ੍ਹਾਂ ਸਿਆਸਤਦਾਨਾਂ ਨੇ ਉਨ੍ਹਾਂ ਨੂੰ ਆਪਣੀ ਵੋਟ ਬੈਂਕ ਸਮਝ ਕੇ ਰੱਖ ਲਿਆ ਹੈ, ਜਿਸ ਕਾਰਨ ਇਨ੍ਹਾਂ ਨੂੰ ਲੋਕਾਂ ਨੇ ਸਬਕ ਸਿਖਾਇਆ ਹੈ । ਮੁੱਖ ਮੰਤਰੀ ਨੇ ਨਵ-ਨਿਯੁਕਤ ਨੌਜਵਾਨਾਂ ਨੂੰ ਸਰਕਾਰ ਦਾ ਅਨਿੱਖੜਵਾਂ ਅੰਗ ਬਣਨ ਦਾ ਸੱਦਾ ਦਿੰਦਿਆਂ ਉਨ੍ਹਾਂ ਨੂੰ ਪੂਰੇ ਜਜ਼ਬੇ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਨਵ-ਨਿਯੁਕਤ ਨੌਜਵਾਨ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਲਈ ਕਰਨਗੇ। ਉਨ੍ਹਾਂ ਕਿਹਾ ਕਿ ਇਹਨਾਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਲੋਕ ਭਲਾਈ ਨੂੰ ਯਕੀਨੀ ਬਣਾਉਣ ਲਈ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਸਮਾਜ ਦੇ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ । ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਨਾਲ ਪੈਸਾ ਇਕੱਠਾ ਕਰਕੇ ਵੱਡੇ-ਵੱਡੇ ਮਹਿਲ ਉਸਾਰੇ ਹਨ । ਉਨ੍ਹਾਂ ਕਿਹਾ ਕਿ ਇਨ੍ਹਾਂ ਮਹਿਲਾਂ ਦੀਆਂ ਕੰਧਾਂ ਉੱਚੀਆਂ ਹਨ ਅਤੇ ਦਰਵਾਜ਼ੇ ਆਮ ਤੌਰ ’ਤੇ ਲੋਕਾਂ ਲਈ ਬੰਦ ਰਹਿੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹਨਾਂ ਆਗੂਆਂ ਨੇ ਆਪਣੇ ਕਾਰਜਕਾਲ ਵਿੱਚ ਲੋਕਾਂ ਦੀ ਬਿਲਕੁਲ ਸਾਰ ਨਹੀਂ ਲਈ, ਜਿਸ ਕਾਰਨ ਜਨਤਾ ਨੇ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਦਾ ਰਾਸਤਾ ਦਿਖਾਇਆ ਹੈ । ਮੁੱਖ ਮੰਤਰੀ ਨੇ ਵਿਅੰਗ ਕੱਸਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਜਨਤਕ ਮਹੱਤਵ ਅਤੇ ਖੁਸ਼ੀ ਦੇ ਅਜਿਹੇ ਸਮਾਗਮ ਘੱਟ ਹੀ ਦਿਖਾਈ ਦਿੱਤੇ । ਉਨ੍ਹਾਂ ਅੱਗੇ ਕਿਹਾ ਕਿ ਹੁਣ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੋਈ ਹੈ ਜਦੋਂ ਸਰਕਾਰ ਵੱਲੋਂ ਲੋਕਾਂ ਲਈ ਨਵੇਂ ਪ੍ਰਾਜੈਕਟ ਸਮਰਪਿਤ ਕੀਤੇ ਜਾ ਰਹੇ ਹਨ ਅਤੇ ਨੌਜਵਾਨਾਂ ਨੂੰ ਨੌਕਰੀਆਂ ਦੇ ਵੱਧ ਮੌਕੇ ਮਿਲ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਰੰਗਲੇ ਪੰਜਾਬ ਵੱਲ ਵਧ ਰਹੇ ਕਦਮਾਂ ਦੀ ਝਲਕ ਹੈ ਅਤੇ ਸੂਬਾ ਸਰਕਾਰ ਹੁਣ ਲੋਕਾਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ । ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਮੰਤਰੀ ਅਤੇ ਹੋਰਨਾਂ ਪਤਵੰਤਿਆਂ ਦਾ ਸਵਾਗਤ ਕੀਤਾ।
Punjab Bani 25 November,2024
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਆਈ. ਸੀ. ਆਈ. ਸੀ. ਆਈ. ਬੈਂਕ ਦਾ ਪਲੇਸਮੈਂਟ ਕੈਂਪ 19 ਨਵੰਬਰ ਨੂੰ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਆਈ. ਸੀ. ਆਈ. ਸੀ. ਆਈ. ਬੈਂਕ ਦਾ ਪਲੇਸਮੈਂਟ ਕੈਂਪ 19 ਨਵੰਬਰ ਨੂੰ ਪਟਿਆਲਾ, 18 ਨਵੰਬਰ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ 19 ਨਵੰਬਰ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ, ਬਲਾਕ-ਡੀ, ਮਿਨੀ ਸਕੱਤਰੇਤ, ਪਟਿਆਲਾ ਵਿਖੇ ਆਈ. ਸੀ. ਆਈ. ਸੀ. ਆਈ. ਬੈਂਕ ਵੱਲੋਂ ਰਿਲੇਸ਼ਨਸ਼ਿਪ ਮੈਨੇਜਰ ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮਿਤੀ 19 ਨਵੰਬਰ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਆਈ. ਸੀ. ਆਈ. ਸੀ. ਆਈ. ਬੈਂਕ ਵੱਲੋਂ ਰਿਲੇਸ਼ਨਸ਼ਿਪ ਮੈਨੇਜਰ ਦੀ ਅਸਾਮੀ (ਲੜਕੇ ਅਤੇ ਲੜਕੀਆਂ) ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਚਾਹਵਾਨ ਅਤੇ ਯੋਗ ਉਮੀਦਵਾਰ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਗਰੈਜੂਏਸ਼ਨ ਹੋਵੇ ਅਤੇ ਉਮਰ 19-25 ਸਾਲ ਹੋਵੇ, ਉਹ ਇਸ ਕੈਂਪ ਵਿੱਚ ਭਾਗ ਲੈ ਸਕਦੇ ਹਨ । ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ, ਅਧਾਰ ਕਾਰਡ ਅਤੇ ਰਿਜ਼ਊਮੇ ਨਾਲ ਲੈ ਕੇ ਮਿਤੀ 19 ਨਵੰਬਰ ਦਿਨ ਮੰਗਲਵਾਰ ਨੂੰ ਸਵੇਰੇ 10 ਵੱਜੇ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ’ਤੇ ਸੰਪਰਕ ਕੀਤਾ ਜਾ ਸਕਦਾ ਹੈ ।
Punjab Bani 18 November,2024
ਨਵ-ਨਿਯੁਕਤ ਪੁਲਿਸ ਜਵਾਨਾਂ ਨੇ ਸਿਫਾਰਸ਼ ਤੇ ਰਿਸ਼ਵਤ ਤੋਂ ਬਗੈਰ ਨਿਰਪੱਖ ਅਤੇ ਪਾਰਦਰਸ਼ੀ ਭਰਤੀ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ
ਨਵ-ਨਿਯੁਕਤ ਪੁਲਿਸ ਜਵਾਨਾਂ ਨੇ ਸਿਫਾਰਸ਼ ਤੇ ਰਿਸ਼ਵਤ ਤੋਂ ਬਗੈਰ ਨਿਰਪੱਖ ਅਤੇ ਪਾਰਦਰਸ਼ੀ ਭਰਤੀ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਚੰਡੀਗੜ੍ਹ, 16 ਨਵੰਬਰ : ਪੰਜਾਬ ਪੁਲਿਸ ਵਿੱਚ ਨਵੇਂ ਚੁਣੇ ਕਾਂਸਟੇਬਲਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਾਸੋਂ ਨਿਯੁਕਤੀ ਪੱਤਰ ਹਾਸਲ ਕਰਨ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਸਰਕਾਰੀ ਨੌਕਰੀਆਂ ਦੇਣ ਲਈ ਸੂਬਾ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ । ਇਸ ਮੌਕੇ ਨਵੇਂ ਚੁਣੇ ਕਾਂਸਟੇਬਲ ਮਨਿੰਦਰ ਸਿੰਘ ਨੇ ਆਪਣੀ ਨਿਯੁਕਤੀ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ । ਮਨਿੰਦਰ ਸਿੰਘ ਨੇ ਕਿਹਾ ਕਿ ਉਹ ਵਿਦੇਸ਼ ਜਾਣ ਦੀ ਯੋਜਨਾ ਬਣਾ ਰਿਹਾ ਸੀ ਪਰ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸੂਬੇ ਦੀ ਸੇਵਾ ਕਰਨ ਦਾ ਮੌਕਾ ਦੇ ਕੇ ਉਸ ਦੇ ਭਵਿੱਖ ਨੂੰ ਸੁਰੱਖਿਅਤ ਬਣਾਇਆ ਹੈ । ਨਵ ਨਿਯੁਕਤ ਕਾਂਸਟੇਬਲ ਸੰਦੀਪ ਕੌਰ ਨੇ ਨਿਰਪੱਖ ਭਰਤੀ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਜਿਸ ਸਦਕਾ ਉਹ ਪੁਲਿਸ ਫੋਰਸ ਵਿੱਚ ਸ਼ਾਮਲ ਹੋ ਸਕੀ। ਉਸ ਨੇ ਭਾਵੁਕ ਹੁੰਦਿਆਂ ਕਿਹਾ ਕਿ ਉਹ ਆਪਣੇ ਪਰਿਵਾਰ ਵਿੱਚੋਂ ਪਹਿਲੀ ਸਰਕਾਰੀ ਮੁਲਾਜ਼ਮ ਹੈ ਜੋ ਉਸ ਲਈ ਅਤੇ ਪੂਰੇ ਪਰਿਵਾਰ ਲਈ ਮਾਣ ਵਾਲੀ ਗੱਲ ਹੈ । ਇਸ ਦੌਰਾਨ ਅੰਮ੍ਰਿਤਪਾਲ ਸਿੰਘ ਨੇ ਜਜ਼ਬਾਤੀ ਲਹਿਜ਼ੇ ਵਿੱਚ ਕਿਹਾ, " ਮੇਰੀ ਮਾਂ ਕੈਂਸਰ ਦੀ ਮਰੀਜ਼ ਹੈ ਅਤੇ ਮੈਨੂੰ ਅੱਜ ਸਰਕਾਰੀ ਨੌਕਰੀ ਮਿਲਣਾ ਉਨ੍ਹਾਂ ਦੇ ਪਰਿਵਾਰ ਨੂੰ ਸਰਕਾਰ ਦਾ ਸਭ ਤੋਂ ਵੱਡਾ ਤੋਹਫਾ ਹੈ। ਮੈਨੂੰ ਖੁਸ਼ੀ ਹੈ ਕਿ ਸਮੁੱਚੀ ਭਰਤੀ ਪਾਰਦਰਸ਼ੀ ਢੰਗ ਨਾਲ ਹੋਈ ਹੈ । ਨਵ ਨਿਯੁਕਤ ਮਹਿਲਾ ਪੁਲਿਸ ਕਰਮੀ ਜਸਬੀਰ ਕੌਰ ਨੇ ਕਿਹਾ ਕਿ ਫੋਰਸ ਵਿੱਚ ਸ਼ਾਮਲ ਹੋਣਾ ਉਸ ਲਈ ਬਹੁਤ ਹੀ ਫ਼ਖ਼ਰ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਉਸ ਦਾ ਪਰਿਵਾਰ ਮੁੱਖ ਮੰਤਰੀ ਦਾ ਧੰਨਵਾਦ ਕਰਦਾ ਹੈ ਕਿ ਉਨ੍ਹਾਂ ਨੂੰ ਇਹ ਸਭ ਤੋਂ ਵੱਡੀ ਸੌਗਾਤ ਦਿੱਤੀ ਗਈ ਹੈ ਕਿਉਂਕਿ ਇਹ ਨੌਕਰੀ ਉਨ੍ਹਾਂ ਲਈ ਸੁਪਨਾ ਸਾਕਾਰ ਹੋਣ ਵਾਂਗ ਹੈ । ਕਾਂਸਟੇਬਲ ਮਨਪ੍ਰੀਤ ਸਿੰਘ ਨੇ ਕਿਹਾ ਕਿ ਉਹ ਸਾਬਕਾ ਫੌਜੀ ਹੈ ਅਤੇ ਇਸ ਨੌਕਰੀ ਲਈ ਚੁਣਿਆ ਜਾਣਾ ਉਸ ਲਈ ਮਾਣ ਵਾਲੇ ਪਲ ਹਨ। ਉਸ ਨੇ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਾਉਣ ਵਾਸਤੇ ਇਸ ਨੇਕ ਪਹਿਲਕਦਮੀ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਕ ਹੋਰ ਕਾਂਸਟੇਬਲ ਸ਼ਰਨਜੀਤ ਕੌਰ ਨੇ ਕਿਹਾ ਕਿ ਉਹ ਇਹ ਨੌਕਰੀ ਹਾਸਲ ਕਰਨ ਲਈ ਲਗਾਤਾਰ ਮਿਹਨਤ ਕਰ ਰਹੀ ਸੀ ਪਰ ਮੁੱਖ ਮੰਤਰੀ ਵੱਲੋਂ ਹਰ ਸਾਲ ਭਰਤੀ ਕੀਤੇ ਜਾਣ ਦੇ ਭਰੋਸੇ ਤੋਂ ਬਾਅਦ ਉਸ ਲਈ ਆਪਣਾ ਸੁਪਨਾ ਸਾਕਾਰ ਕਰਨਾ ਸੰਭਵ ਹੋ ਸਕਿਆ । ਉਸ ਨੇ ਭਰਤੀ ਲਈ ਸਿਫਾਰਸ਼ ਤੇ ਰਿਸ਼ਵਤ ਤੋਂ ਬਗੈਰ ਨਿਰਪੱਖ ਅਤੇ ਪਾਰਦਰਸ਼ੀ ਪ੍ਰਕਿਰਿਆ ਲਈ ਇਸ ਵਿਲੱਖਣ ਉਪਰਾਲੇ ਵਾਸਤੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ ।
Punjab Bani 16 November,2024
ਜ਼ਿਲ੍ਹਾ ਰੋਜ਼ਗਾਰ ਬਿਊਰੋ ਵਿਖੇ ਐਸ. ਆਈ. ਐਸ. ਸਕਿਉਰਿਟੀ ਦਾ ਪਲੇਸਮੈਂਟ ਕੈਂਪ 14 ਨਵੰਬਰ ਨੂੰ
ਜ਼ਿਲ੍ਹਾ ਰੋਜ਼ਗਾਰ ਬਿਊਰੋ ਵਿਖੇ ਐਸ. ਆਈ. ਐਸ. ਸਕਿਉਰਿਟੀ ਦਾ ਪਲੇਸਮੈਂਟ ਕੈਂਪ 14 ਨਵੰਬਰ ਨੂੰ ਪਟਿਆਲਾ, 12 ਨਵੰਬਰ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 14 ਨਵੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਐਸ. ਆਈ. ਐਸ. ਸਕਿਉਰਿਟੀ ’ਚ ਸਕਿਉਰਿਟੀ ਗਾਰਡ ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਉਰੋ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਐਸ.ਆਈ.ਐਸ. ਸਕਿਉਰਿਟੀ ਦੇ ਨਿਯੋਜਕ ਵੱਲੋਂ ਸਕਿਉਰਿਟੀ ਗਾਰਡ ਦੀ ਅਸਾਮੀਆਂ ਲਈ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ, ਇਸ ਅਸਾਮੀ ਲਈ ਕੇਵਲ ਪੁਰਸ਼ ਉਮੀਦਵਾਰ ਜਿਨ੍ਹਾਂ ਦੀ ਦਸਵੀਂ ਜਾਂ ਬਾਰ੍ਹਵੀਂ ਪਾਸ ਹੋਵੇ ਉਹ ਇੰਟਰਵਿਊ ਦੇ ਸਕਦੇ ਹਨ। ਜਿਨ੍ਹਾਂ ਉਮੀਦਵਾਰਾਂ ਦੀ ਲੰਬਾਈ-168 ਸੈਂਟੀਮੀਟਰ, ਭਾਰ 54 ਤੋਂ 95 ਕਿਲੋ, ਉਮਰ 19-40 ਸਾਲ ਹੋਵੇ ਅਤੇ ਕੇਵਲ ਪੁਰਸ਼ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ । ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 14 ਨਵੰਬਰ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕੀਤਾ ਜਾ ਸਕਦਾ ਹੈ ।
Punjab Bani 12 November,2024
ਕੁਲਤਾਰ ਸਿੰਘ ਸੰਧਵਾਂ ਵੱਲੋਂ ਅਮਰੀਕਾ ਦੇ ਪੰਜਾਬੀਆਂ ਨੂੰ ਪੰਜਾਬ ‘ਚ ਨਿਵੇਸ਼ ਦਾ ਸੱਦਾ
ਕੁਲਤਾਰ ਸਿੰਘ ਸੰਧਵਾਂ ਵੱਲੋਂ ਅਮਰੀਕਾ ਦੇ ਪੰਜਾਬੀਆਂ ਨੂੰ ਪੰਜਾਬ ‘ਚ ਨਿਵੇਸ਼ ਦਾ ਸੱਦਾ ਕਿਹਾ, ਪੰਜਾਬ ਸਰਕਾਰ ਹਰ ਤਰ੍ਹਾਂ ਦੀ ਮਦਦ ਕਰਨ ਲਈ ਤਿਆਰ ਕੌਂਸਲੇਟ ਜਨਰਲ ਆਫ ਇੰਡੀਆ ਸਾਨ ਫਰਾਂਸਿਸਕੋ ਨੇ ਸਪੀਕਰ ਸੰਧਵਾਂ ਦਾ ਕੀਤਾ ਵਿਸ਼ੇਸ਼ ਸਨਮਾਨ ਚੰਡੀਗੜ੍ਹ, 11 ਨਵੰਬਰ : ਅਮਰੀਕਾ ਦੌਰੇ ‘ਤੇ ਗਏ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅਮਰੀਕਾ ਵਸਦੇ ਪੰਜਾਬੀਆਂ ਨੂੰ ਪੰਜਾਬ ‘ਚ ਨਿਵੇਸ਼ ਦਾ ਸੱਦਾ ਦਿੰਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਹਰ ਤਰ੍ਹਾਂ ਦੀ ਮਦਦ ਲਈ ਤਿਆਰ ਹੈ । ਬੀਤੇ ਦਿਨੀਂ ਗਦਰ ਮੈਮੋਰੀਅਲ ਹਾਲ, ਸਾਨ ਫਰਾਂਸਿਸਕੋ ਵਿਖੇ ਕੌਂਸਲੇਟ ਜਨਰਲ ਆਫ ਇੰਡੀਆ, ਸਾਨ ਫਰਾਂਸਿਸਕੋ ਵੱਲੋਂ ਕੀਤੇ ਗਏ ਸਨਮਾਨ ਸਮਾਰੋਹ ਮੌਕੇ ਕੌਂਸਲੇਟ ਦੀ ਸਮੁੱਚੀ ਟੀਮ ਦਾ ਧੰਨਵਾਦ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦਯੋਗ ਵਿਭਾਗ ਇੱਕ ਸਿੰਗਲ ਵਿੰਡੋ ਸਿਸਟਮ ਰਾਹੀਂ ਪੰਜਾਬ ‘ਚ ਨਿਵੇਸ਼ ਸਬੰਧੀ ਸੇਵਾਵਾਂ ਦੇ ਰਿਹਾ ਹੈ । ਉਨ੍ਹਾਂ ਕਿਹਾ ਪੰਜਾਬ ਨਿਵੇਸ਼ ਲਈ ਬਹੁਤ ਹੀ ਸਾਜਗਾਰ ਮਾਹੌਲ ਵਾਲਾ ਸੂਬਾ ਹੈ, ਜਿੱਥੇ ਇੱਕੋ ਛੱਤ ਥੱਲੇ ਉਦਯੋਗਾਂ ਸਬੰਧੀ ਸਮੁੱਚੀਆਂ ਸੇਵਾਵਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ ।ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਐਨ. ਆਰ. ਆਈਜ਼ ਦੀਆਂ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਇੱਕ ਵਿਸ਼ੇਸ਼ ਪ੍ਰਣਾਲੀ ਪਹਿਲਾਂ ਹੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਹੈ । ਸ. ਸੰਧਵਾਂ ਨੇ ਕਿਹਾ ਕਿ ਪੰਜਾਬੀ ਭਾਵੇਂ ਦੁਨੀਆਂ ਦੇ ਕਿਸੇ ਵੀ ਦੇਸ਼ ‘ਚ ਵਸਦੇ ਹੋਣ, ਪੰਜਾਬ ਪ੍ਰਤੀ ਦਰਦ ਤੇ ਅਪਣੱਤ ਉਨ੍ਹਾਂ ਦੇ ਦਿਲ ‘ਚ ਹਮੇਸ਼ਾ ਮੌਜੂਦ ਰਹਿੰਦਾ ਹੈ। ਉਨ੍ਹਾਂ ਐਨ. ਆਰ. ਆਈਜ਼ ਨੂੰ ਪੰਜਾਬ ਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਆਪਣੀ ਵਿਰਾਸਤ ਅਤੇ ਆਪਣਾ ਭਾਈਚਾਰਾ ਕਦੇ ਵੀ ਵਿਸਾਰਿਆ ਜਾ ਸਕਦਾ ਅਤੇ ਪੰਜਾਬੀ ਆਪਸੀ ਭਾਈਚਾਰੇ ਲਈ ਦੁਨੀਆਂ ਭਰ ‘ਚ ਮਸ਼ਹੂਰ ਵੀ ਹਨ । ਇਸ ਮੌਕੇ ਕੌਂਸਲ ਜਨਰਲ ਡਾ. ਸ਼੍ਰੀਕਰ ਰੈਡੀ, ਡਿਪਟੀ ਕੌਂਸਲ ਜਨਰਲ ਸ੍ਰੀ ਅਧਲੱਖਾ, ਸ੍ਰੀ ਪਾਲ ਸਹੋਤਾ, ਡਾ. ਰਮੇਸ਼ ਯਾਪਰਾ, ਡਾ. ਹਰਮੇਸ਼ ਕੁਮਾਰ, ਸ੍ਰੀ ਜਸਪ੍ਰੀਤ ਸਿੰਘ ਅਟਾਰਨੀ ਐਟ ਲਾਅ, ਸ੍ਰੀ ਗੁਲਵਿੰਦਰ ਗਿੱਲ ਅਤੇ ਸ੍ਰੀ ਗੁਰਦੀਪ ਸਿੰਘ ਗਿੱਲ ਸਮੇਤ ਹੋਰਾਂ ਸਖਸ਼ੀਅਤਾਂ ਨੇ ਵੀ ਆਪਣੇ ਵਿਚਾਰ ਰੱਖੇ ।
Punjab Bani 11 November,2024
ਸਾਂਸਦ ਵਿਕਰਮ ਸਾਹਨੀ ਨੇ ਬੈਂਕ ਵਿੱਚ 30 ਨੌਜਵਾਨਾਂ ਨੂੰ ਰੁਜ਼ਗਾਰ ਕਰਵਾਇਆ ਮੁਹੱਈਆ
ਸਾਂਸਦ ਵਿਕਰਮ ਸਾਹਨੀ ਨੇ ਬੈਂਕ ਵਿੱਚ 30 ਨੌਜਵਾਨਾਂ ਨੂੰ ਰੁਜ਼ਗਾਰ ਕਰਵਾਇਆ ਮੁਹੱਈਆ ਚੰਡੀਗੜ ੍ਹ: ਪੰਜਾਬ ਦੇ ਨੌਜਵਾਨਾਂ ਦੇ ਮਜ਼ਬੂਤੀਕਰਨ ਵੱਲ ਇੱਕ ਅਹਿਮ ਕਦਮ ਚੁੱਕਦਿਆਂ ਅੱਜ ਪੰਜਾਬ ਭਵਨ, ਚੰਡੀਗੜ ਵਿੱਚ ਸਰਟੀਫਿਕੇਟ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ 30 ਗ੍ਰੈਜੂਏਟਾਂ ਨੂੰ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ, ਜੋ ਕਿ ਸਨ ਫਾਉਂਡੇਸ਼ਨ ਦੇ ਚੇਅਰਮੈਨ ਵੀ ਹਨ, ਵੱਲੋਂ ਰੁਜ਼ਗਾਰ ਉਤਪਤੀ ਮੰਤਰੀ ਅਮਨ ਅਰੋੜਾ ਦੇ ਨਾਲ ਸਰਟੀਫਿਕੇਟ ਦਿੱਤੇ ਗਏ। ਇਹ ਉਹ ਗ੍ਰੈਜੂਏਟ ਹਨ ਜਿਨ੍ਹਾਂ ਨੇ ਬੈਂਕਿੰਗ, ਫਾਇਨੇਂਸ਼ੀਅਲ ਸਰਵੀਸਿਜ ਅਤੇ ਇੰਸੋਰੈਂਸ (ਬੀਐਫਐਸਆਈ) ਸੈਕਟਰ ਸਕਿੱਲ ਕੋਰਸ ਨੂੰ ਪੂਰਾ ਕਰਨ ਤੋਂ ਬਾਅਦ ਸਫਲਤਾਪੂਰਵਕ ਵੱਖ-ਵੱਖ ਬੈਂਕਾਂ ਵਿੱਚ ਨੌਕਰੀ ਪ੍ਰਾਪਤ ਕੀਤੀ ਹੈ। ਡਾ. ਸਾਹਨੀ ਨੇ ਦੱਸਿਆ ਕਿ ਇਹਨਾਂ ਵਿਦਿਆਰਥੀਆਂ ਨੂੰ ਆਈਐਫਐਮ ਫਿਨਕੋਚ ਦੇ ਸਹਿਯੋਗ ਨਾਲ ਸਨ ਫਾਊਂਡੇਸ਼ਨ ਦੁਆਰਾ ਫੰਡ ਕੀਤੇ ਗਏ ਸਕਿਲ ਡਿਵੈਲਪਮੈਂਟ ਪ੍ਰੋਗਰਾਮ ਤਹਿਤ ਸਿਖਲਾਈ ਦਿੱਤੀ ਗਈ ਸੀ ਅਤੇ ਉਹਨਾਂ ਨੇ ਐਕਸਿਸ ਬੈਂਕ, ਐੱਸ ਬੈਂਕ, ਕੋਟਕ ਮਹਿੰਦਰਾ ਬੈਂਕ ਅਤੇ ਸਟਾਰ ਹੈਲਥ ਇੰਸ਼ੋਰੈਂਸ ਵਰਗੀਆਂ ਨਾਮਵਰ ਸੰਸਥਾਵਾਂ ਵਿੱਚ ਪਲੇਸਮੈਂਟ ਹਾਸਲ ਕੀਤੀ ਹੈ।ਡਾ. ਸਾਹਨੀ ਨੇ ਕਿਹਾ ਕਿ ਉਹ ਪੰਜਾਬ ਵਿੱਚ ਆਪਣੇ ਵੱਖ-ਵੱਖ ਵਿਸ਼ਵ ਪੱਧਰੀ ਹੁਨਰ ਕੇਂਦਰਾਂ ਵਿੱਚ ਰਸਮੀ ਤੌਰ `ਤੇ ਬੀਐਫਐਸਆਈ ਸਕਿਲ ਡਿਵੈਲਪਮੈਂਟ ਪ੍ਰੋਗਰਾਮ ਦੀ ਸ਼ੁਰੂਆਤ ਕਰ ਰਹੇ ਹਨ ਅਤੇ ਪੰਜਾਬ ਦੇ 500 ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਵੱਖ-ਵੱਖ ਬੈਂਕਾਂ ਤੋਂ ਆਰਡਰ ਪ੍ਰਾਪਤ ਕਰ ਚੁੱਕੇ ਹਨ। ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਫਤ ਪ੍ਰੋਗਰਾਮ ਵਿੱਚ ਆਪਣਾ ਨਾਮ ਦਰਜ ਕਰਵਾ ਕੇ ਵੱਖ-ਵੱਖ ਬੈਂਕਾਂ ਵਿੱਚ ਨੌਕਰੀ ਪ੍ਰਾਪਤ ਕਰ ਸਕਦੇ ਹਨ।ਇਸ ਮੌਕੇ ਬੋਲਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ ਮੰਤਰੀ ਅਮਨ ਅਰੋੜਾ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪ੍ਰੋਗਰਾਮ ਪੰਜਾਬ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਨ ਦੇ ਸਾਡੇ ਵਿਜ਼ਨ ਦੇ ਅਨੁਸਾਰ ਹੈ। ਮੈਂ ਵਿਦਿਆਰਥੀਆਂ ਅਤੇ ਸਨ ਫਾਊਡੇਸ਼ਨ ਨੂੰ ਸਾਡੇ ਨੌਜਵਾਨਾਂ ਦੇ ਵਿਕਾਸ ਅਤੇ ਸਕਿਲ ਡਿਵੈਲਪਮੈਂਟ ਲਈ ਇਸ ਸ਼ਲਾਘਾਯੋਗ ਉਪਰਾਲੇ ਲਈ ਵਧਾਈ ਦਿੰਦਾ ਹਾਂ।
Punjab Bani 20 October,2024
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 21 ਅਕਤੂਬਰ ਨੂੰ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 21 ਅਕਤੂਬਰ ਨੂੰ ਪਟਿਆਲਾ, 18 ਅਕਤੂਬਰ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ 21 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਐਸ.ਆਈ.ਐਸ. ਸਕਿਉਰਿਟੀ ਵਿੱਚ ਸਕਿਉਰਿਟੀ ਗਾਰਡ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ,ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਉਰੋ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਐਸ.ਆਈ.ਐਸ. ਸਕਿਉਰਿਟੀ ਵੱਲੋਂ ਸਕਿਉਰਿਟੀ ਗਾਰਡ ਦੀ ਅਸਾਮੀਆਂ ਲਈ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ,ਇਸ ਅਸਾਮੀ ਲਈ ਕੇਵਲ ਪੁਰਸ਼ ਉਮੀਦਵਾਰ ਜਿਨ੍ਹਾਂ ਦੀ ਦਸਵੀਂ ਜਾਂ ਬਾਰ੍ਹਵੀਂ ਪਾਸ ਹੋਵੇ ਉਹ ਇੰਟਰਵਿਊ ਦੇ ਸਕਦੇ ਹਨ। ਜਿਨ੍ਹਾਂ ਉਮੀਦਵਾਰਾਂ ਦੀ ਲੰਬਾਈ-168 ਸੈਂਟੀਮੀਟਰ, ਭਾਰ 54 ਕਿਲੋ ਤੋਂ 95 ਕਿਲੋ, ਉਮਰ 19-40 ਸਾਲ ਹੋਵੇ ਅਤੇ ਕੇਵਲ ਪੁਰਸ਼ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ । ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ21 ਅਕਤੂਬਰ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈ ਸਕਦੇ ਹਨ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 'ਤੇ ਸੰਪਰਕ ਕੀਤਾ ਜਾ ਸਕਦਾ ਹੈ ।
Punjab Bani 18 October,2024
ਪੰਜਾਬੀ ਯੂਨੀਵਰਸਿਟੀ ਦੇ 12 ਵਿਦਿਆਰਥੀਆਂ ਨੂੰ ਆਈ.ਟੀ. ਸੈਕਟਰ ਦੀਆਂ ਬਹੁ-ਰਾਸ਼ਟਰੀ ਕੰਪਨੀਆਂ ਵਿੱਚ ਨੌਕਰੀਆਂ ਪ੍ਰਾਪਤ
ਪੰਜਾਬੀ ਯੂਨੀਵਰਸਿਟੀ ਦੇ 12 ਵਿਦਿਆਰਥੀਆਂ ਨੂੰ ਆਈ.ਟੀ. ਸੈਕਟਰ ਦੀਆਂ ਬਹੁ-ਰਾਸ਼ਟਰੀ ਕੰਪਨੀਆਂ ਵਿੱਚ ਨੌਕਰੀਆਂ ਪ੍ਰਾਪਤ -ਜ਼ੌਕਸਿਮਾ ਅਤੇ ਈਮੀਕੋਨ ਕੰਪਨੀਆਂ ਵੱਲੋਂ 3 ਲੱਖ ਤੋਂ 7 ਲੱਖ ਰੁਪਏ ਦਰਮਿਆਨ ਦੇ ਪੈਕੇਜ ਦੀ ਕੀਤੀ ਗਈ ਪੇਸ਼ਕਸ਼ -200 ਵਿਦਿਆਰਥੀਆਂ ਨੇ ਦਿੱਤੀ ਇੰਟਰਵਿਊ ਪਟਿਆਲਾ, 12 ਅਕਤੂਬਰ : ਪੰਜਾਬੀ ਯੂਨੀਵਰਸਿਟੀ ਦੇ 12 ਵਿਦਿਆਰਥੀਆਂ ਨੂੰ ਆਈ.ਟੀ. ਸੈਕਟਰ ਦੀਆਂ ਬਹੁ-ਰਾਸ਼ਟਰੀ ਕੰਪਨੀਆਂ ਜ਼ੌਕਸਿਮਾ ਅਤੇ ਈਮੀਕੋਨ ਵਿੱਚ ਨੌਕਰੀ ਪ੍ਰਾਪਤ ਹੋਈ ਹੈ। ਪਲੇਸਮੈਂਟ ਸੈੱਲ ਇੰਚਾਰਜ (ਇੰਜੀਨੀਅਰਿੰਗ) ਡਾ. ਜਸਵਿੰਦਰ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਲੇਸਮੈਂਟ ਸੈੱਲ ਵੱਲੋਂ ਆਯੋਜਿਤ ਕੈਂਪਸ ਪਲੇਸਮੈਂਟ ਡਰਾਈਵ ਰਾਹੀਂ ਇਹ ਨੌਕਰੀਆਂ ਪ੍ਰਾਪਤ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸੈਸ਼ਨ ਦੀ ਇਸ ਪਹਿਲੀ ਪਲੇਸਮੈਂਟ ਡਰਾਈਵ ਵਿੱਚ ਆਈ.ਟੀ ਸੈਕਟਰ ਦੀਆਂ ਬਹੁ-ਰਾਸ਼ਟਰੀ ਸੰਸਥਾਵਾਂ ਜ਼ੌਕਸਿਮਾ ਅਤੇ ਈਮੀਕੋਨ ਨੇ ਭਾਗ ਲਿਆ ਅਤੇ 2024-25 ਦੇ ਸੈਸ਼ਨ ਲਈ ਆਪਣੇ ਮੋਹਾਲੀ ਅਤੇ ਨੋਇਡਾ ਵਿਚਲੇ ਸਥਾਨਾਂ ਲਈ ਨੌਕਰੀਆਂ ਦੀ ਪੇਸ਼ਕਸ਼ ਕੀਤੀ । ਯੂਨੀਵਰਸਿਟੀ ਤੋਂ 200 ਵਿਦਿਆਰਥੀਆਂ ਨੇ ਇੰਟਰਵਿਊਆਂ ਵਿੱਚ ਭਾਗ ਲਿਆ ਜਿਨ੍ਹਾਂ ਵਿੱਚੋਂ ਇਨ੍ਹਾਂ 12 ਵਿਦਿਆਰਥੀਆਂ ਨੂੰ ਨੌਕਰੀ ਦੇ ਆਫ਼ਰ ਮਿਲੇ। ਕੰਪਨੀ ਦੇ ਅਧਿਕਾਰੀਆਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਵਿਸ਼ਿਆਂ 'ਤੇ ਠੋਸ ਸਮਝ ਰੱਖਣ ਵਾਲੇ ਵਿਦਿਆਰਥੀਆਂ ਨੂੰ 3 ਲੱਖ ਤੋਂ 7 ਲੱਖ ਰੁਪਏ ਦਰਮਿਆਨ ਦੇ ਪੈਕੇਜ ਦੀ ਪੇਸ਼ਕਸ਼ ਕੀਤੀ ਗਈ ਹੈ । ਇਸ ਪਲੇਸਮੈਂਟ ਗਤੀਵਿਧੀ ਦੀ ਅਗਵਾਈ ਪਲੇਸਮੈਂਟ ਸੈੱਲ ਇੰਚਾਰਜ (ਇੰਜੀਨੀਅਰਿੰਗ) ਡਾ. ਜਸਵਿੰਦਰ ਸਿੰਘ ਅਤੇ ਸੀ.ਐੱਸ.ਈ. ਵਿਭਾਗ ਤੋਂ ਡਾ.ਗੌਰਵ ਦੀਪ ਵੱਲੋਂ ਕੀਤੀ ਗਈ । ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ ਅਤੇ ਰਜਿਸਟਰਾਰ ਪ੍ਰੋ. ਸੰਜੀਵ ਪੁਰੀ ਵੱਲੋਂ ਸੰਬੰਧਤ ਵਿਦਿਆਰਥੀਆਂ, ਉਨ੍ਹਾਂ ਦੇ ਵਿਭਾਗ ਅਤੇ ਪਲੇਸਮੈਂਟ ਸੈੱਲ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪਲੇਸਮੈਂਟ ਦੇ ਅਜਿਹੇ ਯਤਨਾਂ ਨੂੰ ਸਰਕਾਰੀ ਯੂਨੀਵਰਸਿਟੀਆਂ ਲਈ ਇੱਕ ਮੀਲ ਪੱਥਰ ਵਜੋਂ ਦੇਖਿਆ ਜਾ ਸਕਦਾ ਹੈ, ਜਿੱਥੇ ਵਿਦਿਆਰਥੀ ਆਪਣੀ ਪਹਿਲੀ ਨੌਕਰੀ ਪ੍ਰਾਪਤ ਕਰਨ ਸਮੇਂ ਵੱਧ ਤੋਂ ਵੱਧ ਮੁਕਾਬਲੇ ਵਾਲੇ ਪੈਕੇਜ ਪ੍ਰਾਪਤ ਕਰ ਰਹੇ ਹਨ । ਸੀ.ਐੱਸ.ਈ. ਵਿਭਾਗ ਦੇ ਮੁਖੀ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਇਸ ਮੌਕੇ ਬੋਲਦਿਆਂ ਉੱਚ ਤਨਖਾਹ ਅਤੇ ਉੱਚ ਮਿਆਰ ਵਾਲੀਆਂ ਨੌਕਰੀਆਂ ਨੂੰ ਪ੍ਰਾਪਤ ਕਰਨ ਲਈ ਸੰਚਾਰ ਹੁਨਰ ਦੀ ਮਹੱਤਤਾ 'ਤੇ ਜ਼ੋਰ ਦਿੱਤਾ । ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਦਿਆਰਥੀਆਂ ਨੇ ਇੰਟਰਵਿਊ ਦੌਰਾਨ ਆਤਮਵਿਸ਼ਵਾਸ ਅਤੇ ਸਪਸ਼ਟ ਸੰਚਾਰ ਹੁਨਰ ਦਾ ਪ੍ਰਦਰਸ਼ਨ ਕੀਤਾ, ਉਨ੍ਹਾਂ ਨੂੰ ਬਿਹਤਰ ਪੈਕੇਜਾਂ ਨਾਲ ਨਿਵਾਜਿਆ ਗਿਆ ।
Punjab Bani 12 October,2024
ਜੋੜੀਆਂ ਭੱਟ੍ਠੀਆਂ ਚੌਂਕ ਦੀ ਸ਼੍ਰੀ ਰਾਮ ਲੀਲਾ ਵਿੱਚ ਭਗਵਾਨ ਰਾਮ ਨੇ ਕੀਤਾ ਤੜਕਾ ਦਾ ਵਧ
ਜੋੜੀਆਂ ਭੱਟ੍ਠੀਆਂ ਚੌਂਕ ਦੀ ਸ਼੍ਰੀ ਰਾਮ ਲੀਲਾ ਵਿੱਚ ਭਗਵਾਨ ਰਾਮ ਨੇ ਕੀਤਾ ਤੜਕਾ ਦਾ ਵਧ ਜੋੜੀਆਂ ਭੱਟ੍ਠੀਆਂ ਰਾਇਲ ਯੂਥ ਕਲੱਬ ਅਤੇ ਸ਼੍ਰੀ ਰਾਮ ਲੀਲਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਵਰੁਣ ਜਿੰਦਲ ਦੀ ਦੇਖ-ਰੇਖ ਹੇਠ ਆਯੋਜਿਤ ਸ਼੍ਰੀ ਰਾਮ ਲੀਲਾ ਦੇ ਦੂਜੇ ਦਿਨ ਭਗਵਾਨ ਰਾਮ ਦੇ ਦਰਸ਼ਨ ਕਰਕੇ ਸ਼ਰਧਾਲੂ ਹੋਏ ਮੰਤਰਮੁਗਧ ਪਟਿਆਲਾ : ਜੋੜੀਆ ਭੱਟ੍ਠੀਆਂ ਰਾਇਲ ਯੂਥ ਕਲੱਬ ਅਤੇ ਸ਼੍ਰੀ ਰਾਮ ਲੀਲਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਵਰੁਣ ਜਿੰਦਲ ਦੀ ਦੇਖ-ਰੇਖ ਹੇਠ ਆਯੋਜਿਤ ਸ਼੍ਰੀ ਰਾਮ ਲੀਲਾ ਦੇ ਦੂਜੇ ਦਿਨ ਦੇ ਮੰਚਨ ਵਿੱਚ ਭਗਵਾਨ ਰਾਮ ਦੇ ਬਾਲ ਰੂਪ ਨੇ ਸਭ ਨੂੰ ਮੰਤਰਮੁਗਧ ਕਰ ਦਿੱਤਾ। ਸ਼ੁੱਕਰਵਾਰ ਨੂੰ ਸ਼੍ਰੀ ਰਾਮ ਲੀਲਾ ਵਿੱਚ ਸਭ ਤੋਂ ਪਹਿਲਾ ਜਿੱਥੇ ਇਕ ਪਾਸੇ ਭਗਵਾਨ ਰਾਮ ਦੇ ਬਚਪਨ ਦੀਆਂ ਲੀਲਾਵਾਂ ਦਾ ਮੰਚਨ ਕੀਤਾ ਗਿਆ, ਉੱਥੇ ਹੀ ਮਾਤਾ ਸੀਤਾ ਵਲੋਂ ਬਚਪਨ ਵਿੱਚ ਸ਼ਿਵ ਧਨੁਸ਼ ਚੁੱਕਣ ਦਾ ਖੂਬਸੂਰਤ ਅਤੇ ਮਨਮੋਹਕ ਦ੍ਰਿਸ਼ ਪੇਸ਼ ਕੀਤਾ ਗਿਆ । ਪ੍ਰਧਾਨ ਵਰੁਣ ਜਿੰਦਲ ਨੇ ਦੱਸਿਆ ਕਿ ਡਾ. ਅਸ਼ੀਸ਼ ਕੌਸ਼ਲ ਅਤੇ ਡਾ. ਸੋਨੀਆ ਸੋਢੀ ਕੌਸ਼ਲ ਦੇ ਨਿਰਦੇਸ਼ਨ ਹੇਠ ਦੂਜੇ ਦਿਨ ਸ਼੍ਰੀ ਰਾਮ ਲੀਲਾ ਦੀ ਸ਼ੁਰੂਆਤ ਭਗਵਾਨ ਰਾਮ ਅਤੇ ਮਾਤਾ ਸੀਤਾ ਦੇ ਬਾਲ ਰੂਪ ਦੇ ਦ੍ਰਿਸ਼ਾਂ ਦੇ ਨਾਲ ਕੀਤੀ ਗਈ। ਜਿਸ ਤੋਂ ਬਾਅਦ ਭਗਵਾਨ ਰਾਮ ਦੁਆਰਾ ਰਾਕਸ਼ਾਂ ਦੀ ਮੁਕਤੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ। ਮਹਾਂਰਿਸ਼ੀ ਵਿਸ਼ਵਾਮਿੱਤਰ ਦੇ ਆਉਣ ਦਾ ਮੰਚਨ ਕੀਤਾ ਗਿਆ, ਜਿੱਥੇ ਮਹਾਰਾਜ ਦਸ਼ਰਥ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਵੱਲੋਂ ਪੂਜਾ ਦੌਰਾਨ ਤਾੜਕਾ ਵੱਲੋਂ ਯੱਗ ਭੰਗ ਕਰਨ ਬਾਰੇ ਜਾਣਕਾਰੀ ਦਿੱਤੀ ਗਈ। ਮਹਾਰਿਸ਼ੀ ਵਿਸ਼ਵਾਮਿੱਤਰ ਨੇ ਤਾੜਕਾ ਨੂੰ ਮਾਰਨ ਲਈ ਰਾਮ-ਲਕਸ਼ਮਣ ਦੀ ਮੰਗ ਕੀਤੀ ਅਤੇ ਮਹਾਰਾਜ ਦਸ਼ਰਥ ਨੇ ਭਾਰੀ ਮਨ ਨਾਲ ਮਹਾਂਰਿਸ਼ੀ ਨੂੰ ਆਪਣੇ ਦੋਵੇਂ ਪੁੱਤਰ ਸੌਂਪ ਦਿੱਤੇ, ਜਿਨ੍ਹਾਂ ਨੇ ਜੰਗਲ ਵਿਚ ਤਾੜਕਾ ਦਾ ਵਧ ਕਰ ਦਿੱਤਾ। ਪੁਸ਼ਪ ਵਾਟਿਕਾ ਵਿੱਚ ਪਹਿਲੀ ਵਾਰ ਭਗਵਾਨ ਸ਼੍ਰੀ ਰਾਮ ਅਤੇ ਮਾਤਾ ਸੀਤਾ ਦੇ ਇੱਕ ਦੂਜੇ ਨੂੰ ਦੇਖਣ ਦੇ ਦ੍ਰਿਸ਼ ਨੇ ਸਾਰਿਆਂ ਦਾ ਮਨ ਮੋਹ ਲਿਆ। ਦੂਜੇ ਦਿਨ, ਮਹਾਰਾਜ ਦਸ਼ਰਥ ਦਾ ਚਾਰਾਂ ਰਾਜਕੁਮਾਰਾਂ ਨਾਲ ਖੇਡਣਾ, ਰਾਕਸ਼ਾਂ ਵੱਲੋਂ ਵਿਸ਼ਵਾਮਿੱਤਰ ਦੇ ਆਸ਼ਰਮ ਵਿੱਚ ਤਬਾਹੀ ਮਚਾਉਣਾ, ਮਹਾਂਰਿਸ਼ੀ ਵਿਸ਼ਵਾਮਿੱਤਰ ਵੱਲੋਂ ਮਹਾਰਾਜ ਦਸ਼ਰਥ ਤੋਂ ਮਦਦ ਮੰਗਣੀ, ਮਹਾਂਰਿਸ਼ੀ ਵਿਸ਼ਵਾਮਿੱਤਰ ਦੀ ਤਰਫੋਂ ਰਾਮ-ਲਕਸ਼ਮਣ ਨੂੰ ਸ਼ਕਤੀਆਂ ਪ੍ਰਦਾਨ ਕਰਨੀਆਂ ਅਤੇ ਤਾੜਕਾ ਵਧ ਦੇ ਦ੍ਰਿਸ਼ ਪੇਸ਼ ਕੀਤੇ ਗਏ। ਪ੍ਰਧਾਨ ਨੇ ਦੱਸਿਆ ਕਿ ਸ਼੍ਰੀ ਰਾਮ ਲੀਲਾ ਹਰ ਰੋਜ਼ ਰਾਤ 9:00 ਵਜੇ ਸ਼ੁਰੂ ਹੋਵੇਗੀ, ਜੋ ਰਾਤ 11:30 ਵਜੇ ਤੱਕ ਚੱਲੇਗੀ ਅਤੇ 12 ਅਕਤੂਬਰ ਨੂੰ ਦੁਸਹਿਰੇ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾਵੇਗਾ। ਇਸ ਮੌਕੇ ਜੋੜੀ ਭੱਟ੍ਠੀਆਂ ਰਾਇਲ ਯੂਥ ਕਲੱਬ ਅਤੇ ਸ਼੍ਰੀ ਰਾਮ ਲੀਲਾ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰ ਹਾਜ਼ਰ ਰਹੇ।
Punjab Bani 04 October,2024
ਵਿਦੇਸ਼ ਮੰਤਰੀ ਭਾਰਤ ਜੈਸ਼ੰਕਰ ਤੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਿਦਿਆਰਥੀਆਂ ਦੇ ਮਾਮਲੇ ਵਿਚ ਤੁਰੰਤ ਦਖਲ ਦੇਣ : ਧਾਮੀ
ਵਿਦੇਸ਼ ਮੰਤਰੀ ਭਾਰਤ ਜੈਸ਼ੰਕਰ ਤੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਿਦਿਆਰਥੀਆਂ ਦੇ ਮਾਮਲੇ ਵਿਚ ਤੁਰੰਤ ਦਖਲ ਦੇਣ : ਧਾਮੀ ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੈਨੇਡਾ ਅੰਦਰ ਭਾਰਤ ਅਤੇ ਖ਼ਾਸਕਰ ਪੰਜਾਬ ਦੇ ਵਿਦਿਆਰਥੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਵਾਸਤੇ ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਨਾਲ ਕੈਨੇਡਾ ਸਰਕਾਰ ਅਤੇ ਉੱਥੇ ਦੇ ਸਿੱਖ ਆਗੂਆਂ ਨੂੰ ਅਪੀਲ ਕੀਤੀ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿੱਚ ਭਾਰਤੀ ਵਿਦਿਆਰਥੀਆਂ ਵੱਲੋਂ ਕੀਤੇ ਗਏ ਰੋਸ ਪ੍ਰਦਰਸ਼ਨ ਦੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਇੱਕ ਵੀਡੀਓ ਦਾ ਨੋਟਿਸ ਲੈਂਦਿਆਂ ਕਿਹਾ ਕਿ ਕੈਨੇਡਾ ਦੀ ਸਰਕਾਰ ਵੱਲੋਂ ਇੱਕ ਪਾਸੇ ਵੱਡੀ ਗਿਣਤੀ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਆਮਦ ਨੂੰ ਖੁੱਲ੍ਹ ਦਿੱਤੀ ਹੋਈ ਹੈ, ਜਦਕਿ ਦੂਜੇ ਪਾਸੇ ਵਿਦਿਆਰਥੀਆਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਸੜਕਾਂ ’ਤੇ ਉਤਰਨਾ ਪੈ ਰਿਹਾ ਹੈ। ਉਨ੍ਹਾਂ ਇਸ ਸੰਜੀਦਾ ਮਾਮਲੇ ’ਤੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਸਮੇਤ ਕੈਨੇਡਾ ਦੇ ਪ੍ਰਧਾਨ ਮੰਤਰੀ ਸ੍ਰੀ ਜਸਟਿਨ ਟਰੂਡੋ ਅਤੇ ਉੱਥੋਂ ਦੇ ਸਿੱਖ ਆਗੂਆਂ ਤੇ ਗੁਰਦੁਆਰਾ ਕਮੇਟੀਆਂ ਨੂੰ ਦਖਲ ਦੇਣ ਲਈ ਕਿਹਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਕੈਨੇਡਾ ਅੰਦਰ ਅੰਤਰਰਾਸ਼ਟਰੀ ਵਿਦਿਆਰਥੀ ਆਪਣੇ ਦੇਸ਼ ਅਤੇ ਮਾਪਿਆਂ ਤੋਂ ਹਜ਼ਾਰਾਂ ਮੀਲ ਦੀ ਦੂਰੀ ’ਤੇ ਬੈਠੇ ਹੋਏ ਹਨ, ਜਿਨ੍ਹਾਂ ਦੇ ਜੀਵਨ ਸਰੋਕਾਰਾਂ ਨੂੰ ਸਮਝਣਾ ਅਤੇ ਸਮੱਸਿਆਵਾਂ ਦਾ ਹੱਲ ਕਰਨਾ ਸਰਕਾਰਾਂ ਦੀ ਜਿੰਮੇਵਾਰੀ ਹੈ। ਉਨ੍ਹਾਂ ਭਾਰਤ ਦੇ ਵਿਦੇਸ਼ ਮੰਤਰੀ ਨੂੰ ਇੱਸ ਵਿੱਚ ਨਿਜੀ ਦਿਲਚਸਪੀ ਨਾਲ ਦਖਲ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਉਹ ਕੈਨੇਡਾ ਦੀ ਸਰਕਾਰ ਨਾਲ ਗੱਲ ਕਰਕੇ ਭਾਰਤੀ ਵਿਦਿਆਰਥੀਆਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਹੱਲ ਕਰਵਾਉਣ ਦੀ ਪਹਿਲਕਦਮੀ ਕਰਨ।ਐਡਵੋਕੇਟ ਧਾਮੀ ਨੇ ਕਿਹਾ ਕਿ ਕੈਨੇਡਾ ਅੰਦਰ ਵੱਡੀ ਗਿਣਤੀ ਵਿੱਚ ਸਿੱਖ ਸਰਕਾਰ ਅਤੇ ਪ੍ਰਸ਼ਾਸਨਿਕ ਆਹੁਦਿਆਂ ’ਤੇ ਕਾਰਜਸ਼ੀਲ ਹਨ, ਜਿਨ੍ਹਾਂ ਦਾ ਫ਼ਰਜ਼ ਬਣਦਾ ਹੈ ਕਿ ਉਹ ਆਪਣੇ ਭਾਈਚਾਰੇ ਦੇ ਵਿਦਿਆਰਥੀ ਬੱਚਿਆਂ ਦੇ ਦੁਖ ਸਣਨ ਤੇ ਹੱਲ ਲਈ ਸਰਕਾਰ ਨਾਲ ਰਾਬਤਾ ਬਣਾਉਣ। ਉਨ੍ਹਾਂ ਖਾਸ ਤੌਰ ’ਤੇ ਕੈਨੇਡਾ ਦੇ ਸਿੱਖ ਸਾਂਸਦ ਹਰਜੀਤ ਸਿੰਘ ਸੱਜਣ, ਜਗਮੀਤ ਸਿੰਘ, ਬਰੈਂਪਟਨ ਦੇ ਡਿਪਟੀ ਮੇਅਰ ਹਰਕੀਰਤ ਸਿੰਘ ਸਮੇਤ ਹੋਰ ਸਿੱਖ ਆਗੂਆਂ ਨੂੰ ਕਿਹਾ ਕਿ ਉਹ ਇਸ ਦਾ ਨੋਟਿਸ ਲੈਣ ਤਾਂ ਜੋ ਚਿੰਤਾਵਾਂ ਵਿੱਚ ਘਿਰੇ ਕੈਨੇਡਾ ਅੰਦਰ ਭਾਰਤ ਤੇ ਖਾਸਕਰ ਪੰਜਾਬ ਦੇ ਵਿਦਿਆਰਥੀਆਂ ਨੂੰ ਧਰਵਾਸ ਮਿਲ ਸਕੇ।
Punjab Bani 01 October,2024
ਸੇਬੀ ਨੇ ਦਿੱਤੀ ਹੁੰਡਾਈ ਮੋਟਰ ਇੰਡੀਆ ਦੇ 25 ਹਜ਼ਾਰ ਕਰੋੜ, ਸਵਿਗੀ ਦੇ 10 ਹਜ਼ਾਰ ਕਰੋੜ ਰੁਪਏ ਦੇ ਆਈ. ਪੀ. ਓਜ. ਨੂੰ ਮਨਜ਼ੂਰੀ
ਸੇਬੀ ਨੇ ਦਿੱਤੀ ਹੁੰਡਾਈ ਮੋਟਰ ਇੰਡੀਆ ਦੇ 25 ਹਜ਼ਾਰ ਕਰੋੜ, ਸਵਿਗੀ ਦੇ 10 ਹਜ਼ਾਰ ਕਰੋੜ ਰੁਪਏ ਦੇ ਆਈ. ਪੀ. ਓਜ. ਨੂੰ ਮਨਜ਼ੂਰੀ ਨਵੀਂ ਦਿੱਲੀ : ਦੱਖਣੀ ਕੋਰੀਆ ਦੀ ਵਾਹਨ ਨਿਰਮਾਤਾ ਕੰਪਨੀ ਹੁੰਡਾਈ ਦੀ ਭਾਰਤੀ ਇਕਾਈ ਅਤੇ ਡਿਲਿਵਰੀ ਕੰਪਨੀ ਸਵਿਗੀ ਨੂੰ ਸ਼ੁਰੂਆਤੀ ਜਨਤਕ ਪੇਸ਼ਕਸ਼ਾਂ (ਆਈਪੀਓ) ਨੂੰ ਫਲੋਟ ਕਰਨ ਲਈ ਪੂੰਜੀ ਬਾਜ਼ਾਰ ਰੈਗੂਲੇਟਰ ਸੇਬੀ ਦੀ ਮਨਜ਼ੂਰੀ ਮਿਲ ਗਈ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਦੱਖਣੀ ਕੋਰੀਆ ਦੀ ਵਾਹਨ ਨਿਰਮਾਤਾ ਸ਼ੁਰੂਆਤੀ ਸ਼ੇਅਰ ਵਿਕਰੀ ਰਾਹੀਂ ਘੱਟੋ-ਘੱਟ 3 ਅਰਬ ਡਾਲਰ (ਲਗਭਗ 25,000 ਕਰੋੜ ਰੁਪਏ) ਜੁਟਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਦੋਂ ਕਿ ਸਵਿਗੀ ਦੇ ਆਈਪੀਓ ਲਈ 10,000 ਕਰੋੜ ਰੁਪਏ ਤੋਂ ਵੱਧ ਦਾ ਅਨੁਮਾਨ ਲਗਾਇਆ ਗਿਆ ਹੈ।
Punjab Bani 25 September,2024
1158 ਅਸਿਸਟੈਂਟ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਦੇ ਵਫ਼ਦ ਵੱਲੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਮੁੱਖ ਮੰਤਰੀ ਦਾ ਧੰਨਵਾਦ
1158 ਅਸਿਸਟੈਂਟ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਦੇ ਵਫ਼ਦ ਵੱਲੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਮੁੱਖ ਮੰਤਰੀ ਦਾ ਧੰਨਵਾਦ ਭਗਵੰਤ ਸਿੰਘ ਮਾਨ ਨੇ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਸਬੰਧੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ ਚੰਡੀਗੜ੍ਹ, 25 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਸਬੰਧੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ । ਹਾਈਕੋਰਟ ਦੇ ਫੈਸਲੇ ਉਪਰੰਤ ਮੁੱਖ ਮੰਤਰੀ ਦਾ ਧੰਨਵਾਦ ਕਰਨ ਲਈ ਆਏ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੇ ਵਫਦ ਨਾਲ ਮੀਟਿੰਗ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਵਫ਼ਦ ਨੇ ਉਨ੍ਹਾਂ ਨੂੰ ਕਾਨੂੰਨੀ ਉਲਝਣ ਵਿੱਚੋਂ ਕੱਢਣ ਲਈ ਹਰ ਸੰਭਵ ਯਤਨ ਕਰਨ ਵਾਸਤੇ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਇਸ ਗੱਲ ’ਤੇ ਅਫ਼ਸੋਸ ਵੀ ਪ੍ਰਗਟਾਇਆ ਕਿ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਨੇ ਉਨ੍ਹਾਂ ਦਾ ਕੋਈ ਸਾਥ ਨਹੀਂ ਦਿੱਤਾ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਉਨ੍ਹਾਂ ਦੀ ਮਦਦ ਲਈ ਅੱਗੇ ਆਈ ਹੈ । ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਮੁੱਚੀ ਭਰਤੀ ਪ੍ਰਕਿਰਿਆ ਲਈ ਸੁਚੱਜੀ ਅਤੇ ਪਾਰਦਰਸ਼ੀ ਵਿਧੀ ਤਿਆਰ ਕੀਤੀ ਗਈ ਹੈ ਜਿਸ ਸਦਕਾ ਹੁਣ ਤੱਕ 45,000 ਤੋਂ ਵੱਧ ਨਿਯੁਕਤੀਆਂ ਕੀਤੀਆਂ ਗਈਆਂ ਹਨ ਅਤੇ ਇਨ੍ਹਾਂ ਵਿੱਚੋਂ ਇੱਕ ਵੀ ਨਿਯੁਕਤੀ ਨੂੰ ਕਿਸੇ ਵੀ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਨਿਰੋਲ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਵੀ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸਾਰੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਤੇ ਸੂਝ-ਬੂਝ ਦੇ ਅਧਾਰ ‘ਤੇ ਇਹਨਾਂ ਅਹੁਦਿਆਂ ਲਈ ਚੁਣਿਆ ਗਿਆ ਹੈ। ਇਸ ਦੌਰਾਨ ਲਾਇਬ੍ਰੇਰੀਅਨ ਫਰੰਟ ਦੀ ਇੱਕ ਮੈਂਬਰ ਨੇ ਮੁੱਖ ਮੰਤਰੀ ਦਾ ਉਨ੍ਹਾਂ ਦੇ ਮਕਸਦ ਵਿੱਚ ਸੁਹਿਰਦਤਾ ਨਾਲ ਸਾਥ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਅਸਲ ਤਬਦੀਲੀ ਹੈ ਜੋ ਸਰਕਾਰੀ ਕਾਲਜਾਂ ਵਿੱਚ ਦੇਖਣ ਨੂੰ ਮਿਲ ਰਹੀ ਹੈ ਕਿਉਂਕਿ ਇਨ੍ਹਾਂ ਕਾਲਜਾਂ ਵਿੱਚ ਦੋ ਦਹਾਕਿਆਂ ਤੋਂ ਵੱਧ ਸਮੇਂ ਬਾਅਦ ਭਰਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਇਸ ਨੇਕ ਅਤੇ ਦੂਰਅੰਦੇਸ਼ੀ ਉਪਰਾਲੇ ਲਈ ਮੁੱਖ ਮੰਤਰੀ ਦੇ ਸਦਾ ਰਿਣੀ ਰਹਿਣਗੇ । ਇੱਕ ਸਹਾਇਕ ਪ੍ਰੋਫੈਸਰ ਡਾ. ਸੋਹੇਲ ਨੇ ਕਿਹਾ ਕਿ ਭਰਤੀ ਪ੍ਰਕਿਰਿਆ 2021 ਵਿੱਚ ਸ਼ੁਰੂ ਕੀਤੀ ਗਈ ਸੀ ਅਤੇ ਮੁੱਖ ਮੰਤਰੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਉਨ੍ਹਾਂ ਦੇ ਹਿੱਤਾਂ ਦੀ ਬਾਖ਼ੂਬੀ ਰਾਖੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਇਤਿਹਾਸਕ ਪਲ ਹੈ ਕਿਉਂਕਿ ਇਸ ਔਖੀ ਘੜੀ ਵਿੱਚ ਸੂਬਾ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸੂਬਾ ਸਰਕਾਰ ਦਾ ਅਨਿੱਖੜਵਾਂ ਅੰਗ ਬਣਾਉਣ ਲਈ ਉਹ ਮੁੱਖ ਮੰਤਰੀ ਦੇ ਤਹਿ-ਦਿਲੋਂ ਧੰਨਵਾਦੀ ਹਨ।
Punjab Bani 25 September,2024
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਅਜਾਈਲ ਹਰਬਲ ਦਾ ਪਲੇਸਮੈਂਟ ਕੈਂਪ 26 ਸਤੰਬਰ ਨੂੰ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਅਜਾਈਲ ਹਰਬਲ ਦਾ ਪਲੇਸਮੈਂਟ ਕੈਂਪ 26 ਸਤੰਬਰ ਨੂੰ ਪਟਿਆਲਾ, 25 ਸਤੰਬਰ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 26 ਸਤੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਅਜਾਈਲ ਹਰਬਲ ਦਾ ਵੈਲਨੇੱਸ ਐਡਵਾਈਜ਼ਰ ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਅਜਾਈਲ ਹਰਬਲ ਦੇ ਵੱਲੋਂ ਵੈਲਨੇੱਸ ਐਡਵਾਈਜ਼ਰ ਦੀ ਅਸਾਮੀ ਲਈ ਚੋਣ ਕੀਤੀ ਜਾਣੀ ਹੈ। ਜੋ ਪ੍ਰਾਰਥੀ ਘੱਟੋ-ਘੱਟ ਦਸਵੀਂ, ਬਾਰ੍ਹਵੀਂ ਪਾਸ ਹੈ, ਜਿਨ੍ਹਾਂ ਉਮੀਦਵਾਰਾਂ ਦੀ ਉਮਰ 18-30 ਸਾਲ ਹੋਵੇ ਅਤੇ ਕੇਵਲ ਲੜਕੀਆਂ ਹੀ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੀਆਂ ਹਨ । ਨੌਕਰੀ ਦੇ ਚਾਹਵਾਨ ਪ੍ਰਾਰਥੀ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 26 ਸਤੰਬਰ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ’ਤੇ ਸੰਪਰਕ ਕਰ ਸਕਦੇ ਹਨ ।
Punjab Bani 25 September,2024
ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਪੰਜਾਬ ਸਰਕਾਰ ਦਾ 'ਮਿਸ਼ਨ ਰੋਜ਼ਗਾਰ' ਜਾਰੀ, 30 ਮਹੀਨਿਆਂ 'ਚ 45560 ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ
ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਪੰਜਾਬ ਸਰਕਾਰ ਦਾ 'ਮਿਸ਼ਨ ਰੋਜ਼ਗਾਰ' ਜਾਰੀ, 30 ਮਹੀਨਿਆਂ 'ਚ 45560 ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ‘ਚ 586 ਨਵੇਂ ਉਮੀਦਵਾਰਾਂ ਦਾ ਕੀਤਾ ਸੁਆਗਤ ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਰੀਆਂ ਨੌਕਰੀਆਂ ਨਿਰੋਲ ਮੈਰਿਟ ਦੇ ਆਧਾਰ ‘ਤੇ ਦਿੱਤੀਆਂ 558 ਏ.ਐਨ.ਐਮਜ਼ ਦੀ ਭਰਤੀ ਨਾਲ ਮਾਵਾਂ ਅਤੇ ਬੱਚਿਆਂ ਦੀ ਸਿਹਤ ਸਬੰਧੀ ਸੇਵਾਵਾਂ ਨੂੰ ਮਿਲੇਗਾ ਵੱਡਾ ਹੁਲਾਰਾ ਸਿਹਤ ਵਿਭਾਗ ਦੀ ਮਜ਼ਬੂਤੀ ਲਈ ਡਾਕਟਰਾਂ ਦੀਆਂ 1390 ਅਸਾਮੀਆਂ ਦੀ ਭਰਤੀ ਪ੍ਰਕਰਿਆ ਪ੍ਰਗਤੀ ਅਧੀਨ: ਡਾ. ਬਲਬੀਰ ਸਿੰਘ ਚੰਡੀਗੜ੍ਹ, 24 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 30 ਮਹੀਨਿਆਂ ਵਿੱਚ ਨੌਜਵਾਨਾਂ ਨੂੰ 45560 ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਇੱਕ ਵੱਡਾ ਮੀਲ ਪੱਥਰ ਹਾਸਲ ਕੀਤਾ ਹੈ । ਇੱਥੇ ਟੈਗੋਰ ਥੀਏਟਰ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫੋਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਨਵੇਂ ਭਰਤੀ ਹੋਏ 586 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਨੂੰ ਵੱਡੀ ਪ੍ਰਾਪਤੀ ਦੱਸਿਆ, ਜੋ ਨੌਜਵਾਨਾਂ ਦੀ ਤਕਦੀਰ ਬਦਲਣ ਵਿੱਚ ਅਹਿਮ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਮਿਸ਼ਨ ਰੋਜ਼ਗਾਰ ਨੌਜਵਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ। ਦੱਸਣਯੋਗ ਹੈ ਕਿ ਨਵੇਂ ਭਰਤੀ ਹੋਏ ਉਮੀਦਵਾਰਾਂ ਵਿੱਚ 558 ਮਲਟੀਪਰਪਜ਼ ਹੈਲਥ ਵਰਕਰ (ਮਹਿਲਾ) ਜਾਂ ਸਹਾਇਕ ਨਰਸ ਦਾਈਆਂ (ਏ.ਐਨ.ਐਮਜ਼), 14 ਓਫਥਲਮਿਕ (ਅੱਖਾਂ ਦੀਆਂ ਬਿਮਾਰੀਆਂ ਨਾਲ ਸਬੰਧਤ) ਅਫ਼ਸਰ, ਛੇ ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ ਗ੍ਰੇਡ-2, ਤਿੰਨ ਸਟੈਨੋਗ੍ਰਾਫਰ ਅਤੇ ਪੰਜ ਵਾਰਡ ਅਟੈਂਡੈਂਟ (ਤਰਸ ਦੇ ਆਧਾਰ 'ਤੇ) ਸ਼ਾਮਲ ਹਨ । ਇਸ ਮੌਕੇ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਪੜਾਅਵਾਰ 1390 ਡਾਕਟਰਾਂ ਦੀਆਂ ਅਸਾਮੀਆਂ ਭਰੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚੋਂ ਪਹਿਲੇ ਪੜਾਅ ਵਿੱਚ 400 ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤਾ ਜਾ ਚੁੱਕਾ ਹੈ । ਇਸ ਤੋਂ ਇਲਾਵਾ 435 ਹਾਊਸ ਸਰਜਨਾਂ ਦੀ ਨਿਯੁਕਤੀ ਵੀ ਪ੍ਰਕਿਰਿਆ ਅਧੀਨ ਹੈ । ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿਹਤ ਵਿਭਾਗ ਵਿੱਚ ਅੱਜ ਭਰਤੀ ਹੋਏ 586 ਉਮੀਦਵਾਰਾਂ ਸਮੇਤ ਕੁੱਲ 1910 ਨਵੇਂ ਉਮੀਦਵਾਰਾਂ ਦੀ ਭਰਤੀ ਕੀਤੀ ਗਈ ਹੈ । ਸਿਹਤ ਮੰਤਰੀ ਨੇ ਦੱਸਿਆ ਕਿ ਸਿਹਤ ਵਿਭਾਗ ਵਿੱਚ ਨਵੀਂ ਭਰਤੀ ਤਹਿਤ ਮਲਟੀਪਰਪਜ਼ ਹੈਲਥ ਵਰਕਰਾਂ (ਮਹਿਲਾਵਾਂ) ਦੀਆਂ ਕੁੱਲ 986 ਰੈਗੂਲਰ ਭਰਤੀਆਂ ਹੋਈਆਂ ਹਨ, ਜਿਨ੍ਹਾਂ ਵਿੱਚੋਂ 586 ਅੱਜ ਵਿਭਾਗ ਵਿੱਚ ਜੁਆਇਨ ਕਰ ਰਹੇ ਹਨ, ਜਦੋਂਕਿ 428 ਹੋਰ ਉਮੀਦਵਾਰਾਂ ਨੂੰ ਜਲਦ ਹੀ ਨਿਯੁਕਤੀ ਪੱਤਰ ਸੌਂਪੇ ਜਾਣਗੇ । ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸਾਰੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਤੇ ਸੂਝ-ਬੂਝ ਦੇ ਆਧਾਰ 'ਤੇ ਇਨ੍ਹਾਂ ਅਸਾਮੀਆਂ ਲਈ ਚੁਣਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਠੋਸ ਯਤਨਾਂ ਸਦਕਾ ਸੂਬੇ ਵਿੱਚੋਂ ਨੌਜਵਾਨਾਂ ਦੇ ਪਰਵਾਸ ਨੂੰ ਪੁੱਠਾ ਗੇੜ ਪੈਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨ ਬਿਹਤਰ ਜੀਵਨ ਦੀ ਭਾਲ ਵਿੱਚ ਵਿਦੇਸ਼ ਜਾਣ ਦੀ ਬਜਾਏ ਹੁਣ ਇੱਥੇ ਹੀ ਨੌਕਰੀਆਂ ਹਾਸਲ ਕਰਨ ਲਈ ਸਖ਼ਤ ਮਿਹਨਤ ਕਰ ਰਹੇ ਹਨ । ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ ਵਿੱਚ 30 ਨਵੇਂ ਆਮ ਆਦਮੀ ਕਲੀਨਿਕ ਸ਼ੁਰੂ ਹੋਣ ਦੇ ਨਾਲ ਹੀ 30 ਮਹੀਨਿਆਂ ਵਿੱਚ ਕਲੀਨਿਕਾਂ ਦੀ ਕੁੱਲ ਗਿਣਤੀ 872 ਹੋ ਗਈ ਹੈ ਅਤੇ 2 ਕਰੋੜ ਤੋਂ ਵੱਧ ਲੋਕ ਇਨ੍ਹਾਂ ਕਲੀਨਿਕਾਂ ਤੋਂ ਆਪਣਾ ਇਲਾਜ ਕਰਵਾ ਚੁੱਕੇ ਹਨ ।
Punjab Bani 24 September,2024
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 25 ਸਤੰਬਰ ਨੂੰ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 25 ਸਤੰਬਰ ਨੂੰ ਪਟਿਆਲਾ, 24 ਸਤੰਬਰ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 25 ਸਤੰਬਰ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਜੀ.ਸੀ.ਐਮ. ਕਾਨਵੈਂਟ ਸਕੂਲ ’ਚ ਪੀ.ਆਰ.ਟੀ./ਮਦਰ ਟੀਚਰ, ਟੀ.ਜੀ.ਟੀ.(ਅੰਗਰੇਜ਼ੀ, ਮੈਥ, ਸਮਾਜਿਕ ਤੇ ਕੰਪਿਊਟਰ), ਪੀ.ਜੀ.ਟੀ.(ਬਾਇਉਲੋਜੀ, ਫਿਜ਼ਿਕਸ ਤੇ ਮੈਥ) ਅਤੇ ਨਾਨ ਟੀਚਿੰਗ ਸਟਾਫ਼ (ਕਾਊਂਸਲਰ ਤੇ ਕੋਰਲ ਡਰਾ ਡਿਜ਼ਾਈਨਰ) ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਉਰੋ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਜੀ.ਸੀ.ਐਮ. ਕਾਨਵੈਂਟ ਸਕੂਲ, ਪਿੰਡ ਕਡਿਆਲ, ਪਾਤੜਾਂ ਦਿੜ੍ਹਬਾ ਰੋਡ, ਨੇੜੇ ਖੇਤਲਾ, ਸੰਗਰੂਰ ਦੇ ਨਿਯੋਜਕ ਵੱਲੋਂ ਪੀ.ਆਰ.ਟੀ./ਮਦਰ ਟੀਚਰ, ਟੀ.ਜੀ.ਟੀ.(ਅੰਗਰੇਜ਼ੀ, ਮੈਥ, ਸਮਾਜਿਕ ਤੇ ਕੰਪਿਊਟਰ), ਪੀ.ਜੀ.ਟੀ.(ਬਾਇਉਲਾਜੀ, ਫਿਜ਼ਿਕਸ ਤੇ ਮੈਥ) ਅਤੇ ਨਾਨ ਟੀਚਿੰਗ ਸਟਾਫ਼ (ਕਾਊਂਸਲਰ ਤੇ ਕੋਰਲ ਡਰਾ ਡਿਜ਼ਾਈਨਰ) ਦੀ ਅਸਾਮੀਆਂ ਲਈ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ, ਜਿਨ੍ਹਾਂ ਉਮੀਦਵਾਰਾਂ ਕੋਲ (ਬੀ.ਏ./ ਐਮ.ਏ/ ਬੀ.ਐਸ.ਸੀ./ ਐਮ.ਐਸ.ਸੀ./ ਬੀ.ਕਾਮ/ ਐਮ.ਕਾਮ/ ਈ.ਟੀ.ਟੀ./ ਐਨ.ਟੀ.ਟੀ.) + ਬੀ.ਐਡ ਹੋਵੇ ਉਹ ਇਸ ਅਸਾਮੀ ਲਈ ਇੰਟਰਵਿਊ ਦੇ ਸਕਦੇ ਹਨ। ਜਿਨ੍ਹਾਂ ਉਮੀਦਵਾਰਾਂ ਦੀ ਉਮਰ 20-45 ਸਾਲ ਹੋਵੇ ਅਤੇ ਮਰਦ ਤੇ ਔਰਤਾਂ ਦੋਵੇਂ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ । ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 25-09-2024 ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ ।
Punjab Bani 24 September,2024
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨੇ ਕਰਵਾਇਆ "ਕੌਫੀ ਵਿਦ ਆਫ਼ੀਸਰ" ਪ੍ਰੋਗਰਾਮ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨੇ ਕਰਵਾਇਆ "ਕੌਫੀ ਵਿਦ ਆਫ਼ੀਸਰ" ਪ੍ਰੋਗਰਾਮ ਪਟਿਆਲਾ : ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ "ਕੌਫੀ ਵਿਦ ਆਫ਼ੀਸਰ" ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਤਹਿਤ ਅੱਜ ਆਈ.ਆਰ.ਐਸ ਅਧਿਕਾਰੀ ਨਰਿੰਦਰ ਪਾਲ ਸਿੰਘ ਡਿਪਟੀ ਡਾਇਰੈਕਟਰ ਇਨਕਮ ਟੈਕਸ ਵਿਭਾਗ ਨਾਲ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਸਨੌਰ ਦੇ ਵਿਦਿਆਰਥੀਆਂ ਦੀ ਮਿਲਣੀ ਕਰਵਾਈ ਗਈ । ਪ੍ਰੋਗਰਾਮ ਦੌਰਾਨ ਨਰਿੰਦਰ ਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਯੂ.ਪੀ.ਐਸ.ਸੀ. ਵਿੱਚ ਕਰੀਅਰ ਅਤੇ ਪ੍ਰੀਖਿਆਵਾਂ ਦੀ ਤਿਆਰੀ ਬਾਰੇ ਜਾਣਕਾਰੀ ਦਿੱਤੀ । ਇਸ ਮੌਕੇ ਵਿਦਿਆਰਥੀਆਂ ਵੱਲੋਂ ਆਪਣੇ ਕਰੀਅਰ ਸਬੰਧੀ ਸਵਾਲ ਵੀ ਪੁੱਛੇ ਗਏ ਜਿਨ੍ਹਾਂ ਦੇ ਜਵਾਬ ਨਰਿੰਦਰ ਪਾਲ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਦਿੱਤੇ ਗਏ। ਵਿਦਿਆਰਥੀ ਇਸ ਮਿਲਣੀ ਦੌਰਾਨ ਬਹੁਤ ਉਤਸ਼ਾਹਿਤ ਦਿੱਖੇ । ਇਸ ਮੌਕੇ ਡਿਪਟੀ ਸੀ.ਈ.ਓ ਰੋਜ਼ਗਾਰ ਦਫ਼ਤਰ ਸਤਿੰਦਰ ਸਿੰਘ ਨੇ ਦੱਸਿਆ ਕਿ ਬਿਊਰੋ ਵੱਲੋਂ ਸਮੇਂ ਸਮੇਂ ’ਤੇ ਵਿਦਿਆਰਥੀਆਂ ਦੀ ਅਧਿਕਾਰੀਆਂ ਨਾਲ ਮੁਲਾਕਾਤ ਕਰਵਾਈ ਜਾਂਦੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਆਪਣੇ ਕਰੀਅਰ ਦੀ ਚੋਣ ਕਰਨ ਵਿੱਚ ਆਸਾਨੀ ਹੋ ਸਕੇ। ਇਸ ਮੌਕੇ ਡਾ. ਰੂਪਸੀ ਪਹੁਜਾ ਕਰੀਅਰ ਕਾਉਂਸਲਰ ਰੋਜ਼ਗਾਰ ਦਫ਼ਤਰ, ਸੁਖਦੀਪ ਸਿੰਘ ਜ਼ਿਲ੍ਹਾ ਰੋਜ਼ਗਾਰ ਬਿਉਰੋ ਅਤੇ ਕਾਰੋਬਾਰ ਬਿਉਰੋ ਪਟਿਆਲਾ ਦਾ ਸਟਾਫ਼ ਵੀ ਮੌਜੂਦ ਸੀ ।
Punjab Bani 24 September,2024
ਰਾਜਸਥਾਨ ਦੇ ਜੈਸਲਮੇਰ ਜਿ਼ਲ੍ਹੇ ਵਿੱਚ ਡਿੱਗਿਆ ਅਸਮਾਨ ਤੋਂ ਇੱਕ ਸ਼ੱਕੀ ਗੁਬਾਰਾ
ਰਾਜਸਥਾਨ ਦੇ ਜੈਸਲਮੇਰ ਜਿ਼ਲ੍ਹੇ ਵਿੱਚ ਡਿੱਗਿਆ ਅਸਮਾਨ ਤੋਂ ਇੱਕ ਸ਼ੱਕੀ ਗੁਬਾਰਾ ਰਾਜਸਥਾਨ : ਰਾਜਸਥਾਨ ਦੇ ਜੈਸਲਮੇਰ ਜਿ਼ਲ੍ਹੇ ਵਿੱਚ ਅਸਮਾਨ ਤੋਂ ਇੱਕ ਸ਼ੱਕੀ ਗੁਬਾਰਾ ਡਿੱਗਣ ਤੋਂ ਬਾਅਦ ਹਲਚਲ ਮਚ ਗਈ । ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਹ ਸ਼ੱਕੀ ਗੁਬਾਰਾ ਸਰਹੱਦ ਪਾਰ ਤੋਂ ਆਇਆ ਹੈ। ਗੁਬਾਰੇ ਵਿੱਚ ਐਂਟੀਨਾ ਅਤੇ ਮਸ਼ੀਨਾ ਲੱਗੀ ਹੋਈ ਹੈ। ਇਸ ਘਟਨਾ ਤੋਂ ਬਾਅਦ ਸਥਾਨਕ ਲੋਕ ਦਹਿਸ਼ਤ ਵਿਚ ਹਨ। ਉਨ੍ਹਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਇਸ ਤੋਂ ਬਾਅਦ ਪੁਲਸ ਮੌਕੇ ‘ਤੇ ਪਹੁੰਚ ਗਈ। ਘਟਨਾ ਤੋਂ ਬਾਅਦ ਖੁਫੀਆ ਏਜੰਸੀਆਂ ਸਰਗਰਮ ਹੋ ਗਈਆਂ ਹਨ । ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇਸ ਸਾਲ ਫਰਵਰੀ ਮਹੀਨੇ ਵਿੱਚ ਵੀ ਇੱਕ ਪਾਕਿਸਤਾਨੀ ਗੁਬਾਰਾ ਮਿਲਿਆ ਸੀ । ਜਿ਼ਲੇ ਦੇ ਮੋਹਨਗੜ੍ਹ ਥਾਣਾ ਖੇਤਰ ਦੇ ਬੀਰਮਾ ਕਨੋਦ ਪਿੰਡ ਨੇੜੇ ਇਕ ਖੇਤ ‘ਚ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ ਲਿਖਿਆ ਹੋਇਆ ਗੁਬਾਰਾ ਮਿਲਿਆ ਸੀ। ਖੇਤ ਮਾਲਕ ਅਤੇ ਨੇੜਲੇ ਪਿੰਡ ਵਾਸੀਆਂ ਨੇ ਪੁਲਸ ਨੂੰ ਸੂਚਿਤ ਕਰ ਦਿੱਤਾ ਸੀ। ਸੂਚਨਾ ਮਿਲਣ ’ਤੇ ਮੋਹਨਗੜ੍ਹ ਪੁਲਿਸ ਨੇ ਮੌਕੇ ਦਾ ਮੁਆਇਨਾ ਕੀਤਾ। ਗੁਬਾਰਾ ਹਰੇ ਅਤੇ ਚਿੱਟੇ ਰੰਗ ਦਾ ਸੀ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਪਾਕਿਸਤਾਨੀ ਗੁਬਾਰੇ ਅਤੇ ਟੈਗ ਵਾਲੇ ਪੰਛੀ ਸਰਹੱਦ ਪਾਰ ਤੋਂ ਸਰਹੱਦੀ ਇਲਾਕਿਆਂ ਵਿੱਚ ਨਜ਼ਰ ਆਉਂਦੇ ਰਹਿੰਦੇ ਹਨ।
Punjab Bani 24 September,2024
ਜ਼ਿਲ੍ਹਾ ਰੋਜ਼ਗਾਰ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 24 ਸਤੰਬਰ ਨੂੰ
ਜ਼ਿਲ੍ਹਾ ਰੋਜ਼ਗਾਰ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 24 ਸਤੰਬਰ ਨੂੰ ਸਕਾਈ ਇੰਟਰਨੈਸ਼ਨਲ ’ਚ ਮੈਨੇਜਮੈਂਟ ਟਰੇਨੀ ਦੀ ਆਸਾਮੀ ਲਈ ਹੋਵੇਗਾ ਇੰਟਰਵਿਊ ਪਟਿਆਲਾ, 23 ਸਤੰਬਰ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 24 ਸਤੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਸਕਾਈ ਇੰਟਰਨੈਸ਼ਨਲ ’ਚ ਮੈਨੇਜਮੈਂਟ ਟਰੇਨੀ ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸਕਾਈ ਇੰਟਰਨੈਸ਼ਨਲ ਵੱਲੋਂ ਮੈਨੇਜਮੈਂਟ ਟਰੇਨੀ ਦੀ ਅਸਾਮੀਆਂ ਲਈ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ, ਜਿਨ੍ਹਾਂ ਉਮੀਦਵਾਰਾਂ ਕੋਲ ਦਸਵੀਂ, ਬਾਰ੍ਹਵੀਂ, ਗਰੈਜੂਏਸ਼ਨ ਹੋਵੇ ਉਹ ਇਸ ਅਸਾਮੀ ਲਈ ਇੰਟਰਵਿਊ ਦੇ ਸਕਦੇ ਹਨ। ਜਿਨ੍ਹਾਂ ਉਮੀਦਵਾਰਾਂ ਦੀ ਉਮਰ 18-30 ਸਾਲ ਹੋਵੇ ਅਤੇ ਲੜਕੇ ਤੇ ਲੜਕੀਆਂ ਦੋਵੇਂ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ । ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 24 ਸਤੰਬਰ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕੀਤਾ ਜਾ ਸਕਦਾ ਹੈ ।
Punjab Bani 23 September,2024
ਖੇਡਾਂ ਵਤਨ ਪੰਜਾਬ ਦੀਆਂ ਤਹਿਤ ਬਾਸਕਟਬਾਲ ਦੇ ਮੁਕਾਬਲੇ ਵਿੱਚ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ
ਖੇਡਾਂ ਵਤਨ ਪੰਜਾਬ ਦੀਆਂ ਤਹਿਤ ਬਾਸਕਟਬਾਲ ਦੇ ਮੁਕਾਬਲੇ ਵਿੱਚ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ ਵੱਖ-ਵੱਖ ਸ਼ਖਸ਼ੀਅਤਾਂ ਨੇ ਸ਼ਿਰਕਤ ਕਰਦਿਆਂ ਖਿਡਾਰੀਆਂ ਦੀ ਹੌਸਲਾ ਅਫਜਾਈ ਕੀਤੀ ਸੰਗਰੂਰ, 21 ਸਤੰਬਰ - ਖੇਡਾਂ ਵਤਨ ਪੰਜਾਬ ਦੀਆਂ (ਸੀਜ਼ਨ-3) ਅਧੀਨ ਕਰਵਾਈਆਂ ਜਾ ਰਹੀਆਂ ਜਿਲ੍ਹਾ ਪੱਧਰੀ ਖੇਡਾਂ ਦੌਰਾਨ ਅੱਜ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਵਿਖੇ ਤਪਿੰਦਰ ਸਿੰਘ ਸੋਹੀ ਓ.ਐਸ.ਡੀ ਟੂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਦਲਬੀਰ ਸਿੰਘ ਢਿੱਲੋਂ ਚੇਅਰਮੈਨ ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ, ਜਸਵੀਰ ਸਿੰਘ ਕੁਦਨੀ ਚੇਅਰਮੈਨ ਪੰਜਾਬ ਸਟੇਟ ਇੰਡਸਟਰੀਅਲ ਡਿਵਲੈਪਮੈਂਟ ਕਾਰਪੋਰੇਸ਼ਨ ਲਿਮਟਿਡ ਅਤੇ ਗੁਰਮੇਲ ਸਿੰਘ ਘਰਾਚੋਂ ਚੇਅਰਮੈਨ ਜਿਲਾ ਯੋਜਨਾ ਬੋਰਡ ਵਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ। ਇਹਨਾਂ ਵੱਖ-ਵੱਖ ਸਿਆਸੀ ਸ਼ਖਸ਼ੀਅਤਾਂ ਨੇ ਖਿਡਾਰੀਆਂ ਨੂੰ ਇਸ ਮਾਣਮੱਤੇ ਖੇਡ ਮੁਕਾਬਲੇ ਦਾ ਹਿੱਸਾ ਬਣਨ ਲਈ ਸਰਾਹਿਆ ਅਤੇ ਉਹਨਾਂ ਨੂੰ ਖੇਡਾਂ ਦੇ ਖੇਤਰ ਵਿੱਚ ਨਾਮਣਾ ਖੱਟਣ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਨਵਦੀਪ ਸਿੰਘ ਨੇ ਖੇਡਾਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੈਂਡਬਾਲ ਅੰ:21 (ਲੜਕੇ) ਦੇ ਮੁਕਾਬਲਿਆਂ ਵਿੱਚ ਸੰਗਰੂਰ ਕਲੱਬ ਨੇ ਪਹਿਲਾ, ਦੁੱਗਾਂ ਕਲੱਬ ਨੇ ਦੂਸਰਾ, ਬਾਲੀਆਂ ਕਲੱਬ ਦੀ ਟੀਮ ਨੇ ਤੀਸਰਾ ਸਥਾਨ ਹਾਸਿਲ ਕੀਤਾ। ਅੰ: 21-30 (ਲੜਕੇ) ਦੇ ਮੁਕਾਬਲਿਆਂ ਵਿੱਚ ਸੰਗਰੂਰ ਕਲੱਬ ਨੇ ਪਹਿਲਾ, ਦੁੱਗਾਂ ਕਲੱਬ ਨੇ ਦੂਸਰਾ ਅਤੇ ਬਾਲੀਆਂ ਕਲੱਬ ਨੇ ਤੀਸਰਾ ਸਥਾਨ ਹਾਸਿਲ ਕੀਤਾ। ਕਿੱਕ ਬਾਕਸਿੰਗ ਅੰ: 17 (ਲੜਕੇ) ਭਾਰ ਵਰਗ 32 ਕਿਲੋ ਵਿੱਚ ਅਰਮਾਨ ਨੇ ਪਹਿਲਾ, ਕਮਲੇਸ਼ ਸਿੰਘ ਨੇ ਦੂਸਰਾ ਸਥਾਨ ਹਾਸਿਲ ਕੀਤਾ। ਭਾਰ ਵਰਗ 42 ਕਿਲੋ ਵਿੱਚ ਸੁਮਿਤ ਨੇ ਪਹਿਲਾ, ਅਕਾਸ਼ਦੀਪ ਨੇ ਦੂਸਰਾ, ਪਰਮਿੰਦਰ ਸਿੰਘ ਅਤੇ ਅਨਿਕੇਤ ਕੁਮਾਰ ਨੇ ਤੀਸਰਾ ਸਥਾਨ ਹਾਸਿਲ ਕੀਤਾ। ਫੁੱਟਬਾਲ ਦੇ ਟੂਰਨਾਮੈਂਟ ਜੋ ਕਿ ਸੰਤ ਅਤਰ ਸਿੰਘ ਅਕੈਡਮੀ ਮਸਤੂਆਣਾ ਸਾਹਿਬ ਵਿਖੇ ਹੋ ਰਹੇ ਹਨ, ਦੇ ਮੁਕਾਬਲਿਆਂ ਵਿੱਚ ਅੰ: 31-40 (ਮੈੱਨ) ਵਿੱਚ ਸ਼ੇਰਪੁਰ ਦੀ ਟੀਮ ਨੇ ਪਹਿਲਾ, ਸੰਗਰੂਰ ਦੀ ਟੀਮ ਨੇ ਦੂਸਰਾ ਅਤੇ ਭਵਾਨੀਗੜ੍ਹ ਦੀ ਟੀਮ ਨੇ ਤੀਸਰਾ ਸਥਾਨ ਹਾਸਿਲ ਕੀਤਾ। ਬਾਸਕਿਟਬਾਲ ਅੰ: 14 (ਲੜਕੇ) ਦੇ ਮੁਕਾਬਲੇ ਵਿੱਚ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਦੀ ਟੀਮ ਨੇ ਪਹਿਲਾ, ਭੁਟਾਲ ਕਲਾਂ (ਬਲਾਕ ਲਹਿਰਾ) ਦੀ ਟੀਮ ਨੇ ਦੂਸਰਾ ਅਤੇ ਪਿੰਡ ਨਾਗਰਾ (ਬਲਾਕ ਭਵਾਨੀਗੜ੍ਹ) ਦੀ ਟੀਮ ਨੇ ਕ੍ਰਮਵਾਰ ਤੀਸਰਾ ਸਥਾਨ ਹਾਸਿਲ ਕੀਤਾ। ਅੰ: 14 (ਲੜਕੀਆਂ) ਦੇ ਮੁਕਾਬਲੇ ਵਿੱਚ ਵਾਰ ਹੀਰੋਜ਼ ਸਟੇਡੀਅਮ, ਸੰਗਰੂਰ ਦੀ ਟੀਮ ਨੇ ਪਹਿਲਾ, ਭੁਟਾਲ ਕਲਾਂ (ਬਲਾਕ ਲਹਿਰਾ) ਦੀ ਟੀਮ ਨੇ ਦੂਸਰਾ ਅਤੇ ਤੋਲੇਵਾਲ (ਬਲਾਕ ਸੁਨਾਮ) ਦੀ ਟੀਮ ਨੇ ਤੀਸਰਾ ਸਥਾਨ ਹਾਸਿਲ ਕੀਤਾ। ਅੰ: 31-40 ਸਾਲ (ਮੈੱਨ) ਦੀ ਟੀਮ ਦੇ ਮੁਕਾਬਲਿਆਂ ਵਿੱਚ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਦੀ ਟੀਮ ਨੇ ਪਹਿਲਾ, ਪਿੰਡ ਨਾਗਰਾ (ਬਲਾਕ ਭਵਾਨੀਗੜ੍ਹ) ਦੀ ਟੀਮ ਨੇ ਦੂਸਰਾ ਸਥਾਨ ਹਾਸਿਲ ਕੀਤਾ। ਬਾਕਸਿੰਗ ਅੰ: 14 (ਲੜਕੇ) ਭਾਰ ਵਰਗ 30-33 ਕਿਲੋ ਵਿੱਚ ਪ੍ਰਭਜੋਤ ਸਿੰਘ ਨੇ ਪਹਿਲਾ, ਨਵਜੋਤ ਸਿੰਘ ਨੇ ਦੂਸਰਾ, ਦਿਨੇਸ਼ ਅਤੇ ਸ਼ਿਵਮ ਨੇ ਤੀਸਰਾ ਸਥਾਨ ਹਾਸਿਲ ਕੀਤਾ। ਅੰ: 14 (ਲੜਕੇ) ਭਾਰ ਵਰਗ 33-35 ਕਿਲੋ ਵਿੱਚ ਰਿਸਵ ਨੇ ਪਹਿਲਾ, ਵਿਰਾਟ ਪਾਲ ਨੇ ਦੂਸਰਾ, ਦੀਪਕ ਦੁਗਾਲ ਅਤੇ ਅਭਿਨਵ ਕੁਮਾਰ ਨੇ ਤੀਸਰਾ ਸਥਾਨ ਹਾਸਿਲ ਕੀਤਾ। ਕਬੱਡੀ ਨੈਸ਼ਨਲ ਸਟਾਇਲ ਅੰ-17 (ਲੜਕੇ) ਦੇ ਮੁਕਾਬਲੇ ਵਿੱਚ ਸੰਗਰੂਰ ਬੀ ਦੀ ਟੀਮ ਨੇ ਭਵਾਨੀਗੜ੍ਹ ਬੀ ਦੀ ਟੀਮ ਨੂੰ 50 ਪੁਆਇੰਟਾਂ ਨਾਲ ਹਰਾ ਕੇ ਜਿੱਤ ਪ੍ਰਪਾਤ ਕੀਤੀ। ਭਵਾਨੀਗੜ੍ਹ ਏ ਟੀਮ ਨੇ ਅਨਦਾਣਾ ਏ ਟੀਮ ਨੂੰ 45 ਪੁਆਇੰਟਾਂ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ। ਸੰਗਰੂਰ ਏ ਟੀਮ ਨੇ ਲਹਿਰਾ ਏ ਟੀਮ ਨੂੰ 51 ਪੁਆਇੰਟਾਂ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ। ਦਿੜ੍ਹਬਾ ਏ ਟੀਮ ਨੇ ਧੂਰੀ ਏ ਟੀਮ ਨੂੰ 46 ਪੁਆਇੰਟਾਂ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ। ਅੰ: 17 (ਲੜਕੀਆਂ) ਦੇ ਮੁਕਾਬਲਿਆਂ ਵਿੱਚ ਸ਼ੇਰਪੁਰ ਦੀ ਟੀਮ ਨੇ ਭਵਾਨੀਗੜ੍ਹ ਬੀ ਦੀ ਟੀਮ ਨੂੰ 35 ਪੁਆਇੰਟਾਂ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ। ਲਹਿਰਾ ਬੀ ਦੀ ਟੀਮ ਨੇ ਲਹਿਰਾ ਏ ਦੀ ਟੀਮ ਨੂੰ 35 ਪੁਆਇੰਟਾਂ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ। ਕਬੱਡੀ ਸਰਕਲ ਸਟਾਇਲ ਅੰ: 14 (ਲੜਕੀਆ) ਦੇ ਮੁਕਾਬਲੇ ਵਿੱਚ ਸੇਰਪੁਰ ਦੀ ਟੀਮ ਨੇ ਲਹਿਰਾ ਦੀ ਟੀਮ ਨੂੰ 13 ਪੁਆਇੰਟਾਂ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ। ਕੁਸ਼ਤੀ: ਅੰ: 14 (ਲੜਕੀਆਂ) ਭਾਰ ਵਰਗ -30 ਕਿਲੋ ਵਿੱਚ ਏਕਤਾ ਨੇ ਪਹਿਲਾ, ਕਮਲਜੋਤ ਕੌਰ ਨੇ ਦੂਸਰਾ, ਗੁਰਨੂਰ ਕੌਰ ਅਤੇ ਮੁਸਕਾਨ ਨੇ ਤੀਸਰਾ ਸਥਾਨ ਹਾਸਿਲ ਕੀਤਾ। ਅੰ: 14 (ਲੜਕੀਆਂ) ਭਾਰ ਵਰਗ -33 ਕਿਲੋਂ ਵਿੱਚ ਖੁਸ਼ਪ੍ਰੀਤ ਕੌਰ ਨੇ ਪਹਿਲਾ, ਹਰਪ੍ਰੀਤ ਕੌਰ ਨੇ ਦੂਸਰਾ, ਜਸਮੀਤ ਕੌਰ ਅਤੇ ਪੂਜਾ ਦੇਵੀ ਨੇ ਕ੍ਰਮਵਾਰ ਤੀਸਰਾ ਸਥਾਨ ਹਾਸਿਲ ਕੀਤਾ। ਅੰ: 14 (ਲੜਕੀਆਂ) ਭਾਰ ਵਰਗ -36 ਕਿਲੋ ਵਿੱਚ ਅਰਸ਼ਪ੍ਰੀਤ ਕੌਰ ਨੇ ਪਹਿਲਾ, ਅਕਾਸ਼ਦੀਪ ਕੌਰ ਨੇ ਦੂਸਰਾ, ਹਰਲੀਨ ਕੌਰ ਅਤੇ ਬੇਬੀ ਰਾਣੀ ਨੇ ਤੀਸਰਾ ਸਥਾਨ ਹਾਸਿਲ ਕੀਤਾ।
Punjab Bani 21 September,2024
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 23 ਸਤੰਬਰ ਨੂੰ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 23 ਸਤੰਬਰ ਨੂੰ ਪਟਿਆਲਾ, 21 ਸਤੰਬਰ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵਿਖੇ ਮਿਤੀ 23 ਸਤੰਬਰ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਪਲੈਜ਼ਰ ਕਮਿਊਨੀਕੇਸ਼ਨ ਵੱਲੋਂ ਕੰਪਿਊਟਰ ਆਪਰੇਟਰ, ਕਸਟਮਰ ਕੇਅਰ, ਅਕਾਊਂਟੈਂਟ ਤੇ ਆਫ਼ਿਸ ਮੈਨੇਜਰ-ਕਮ-ਐਚ.ਆਰ ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਉਰੋ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪਲੈਜ਼ਰ ਕਮਿਊਨੀਕੇਸ਼ਨ ਵੱਲੋਂ ਕੰਪਿਊਟਰ ਆਪਰੇਟਰ, ਕਸਟਮਰ ਕੇਅਰ, ਅਕਾਊਂਟੈਂਟ ਤੇ ਆਫ਼ਿਸ ਮੈਨੇਜਰ-ਕਮ-ਐਚ.ਆਰ ਦੀ ਅਸਾਮੀਆਂ ਲਈ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ, ਜਿਨ੍ਹਾਂ ਉਮੀਦਵਾਰਾਂ ਕੋਲ ਬਾਰ੍ਹਵੀਂ ਅਤੇ ਬੇਸਿਕ ਕੰਪਿਊਟਰ ਹੋਵੇ ਉਹ ਕੰਪਿਊਟਰ ਆਪਰੇਟਰ ਦੀ ਅਸਾਮੀ ਲਈ, ਜਿਨ੍ਹਾਂ ਉਮੀਦਵਾਰਾਂ ਕੋਲ ਗਰੈਜੂਏਸ਼ਨ ਹੋਵੇ ਉਹ ਕਸਟਮਰ ਕੇਅਰ ਦੀ ਅਸਾਮੀ ਲਈ, ਜਿਨ੍ਹਾਂ ਉਮੀਦਵਾਰਾਂ ਨੇ ਬੀ.ਕਾਮ ਦੇ ਨਾਲ ਟੈਲੀ ਕੀਤੀ ਹੋਵੇ ਉਹ ਅਕਾਊਂਟੈਂਟ ਦੀ ਅਸਾਮੀ ਲਈ ਅਤੇ ਜਿਨ੍ਹਾਂ ਉਮੀਦਵਾਰਾਂ ਕੋਲ ਗਰੈਜੂਏਸ਼ਨ/ਪੋਸਟ ਗਰੈਜੂਏਸ਼ਨ ਹੋਵੇ ਉਹ ਆਫ਼ਿਸ ਮੈਨੇਜਰ-ਕਮ-ਐਚ.ਆਰ ਲਈ ਇੰਟਰਵਿਊ ਦੇ ਸਕਦੇ ਹਨ। ਜਿਨ੍ਹਾਂ ਉਮੀਦਵਾਰਾਂ ਦੀ ਉਮਰ 18-40 ਸਾਲ ਹੋਵੇ ਅਤੇ ਲੜਕੇ ਤੇ ਲੜਕੀਆਂ ਦੋਵੇਂ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ । ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 23 ਸਤੰਬਰ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।
Punjab Bani 21 September,2024
ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਵਿਭਾਗੀ ਮੁਖੀਆਂ ਨੂੰ ਲਿਟੀਗੇਸ਼ਨ ਪਾਲਸੀ-2020 ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼
ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਵਿਭਾਗੀ ਮੁਖੀਆਂ ਨੂੰ ਲਿਟੀਗੇਸ਼ਨ ਪਾਲਸੀ-2020 ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਸੰਗਰੂਰ, 20 ਸਤੰਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਹੈ ਕਿ ਪੰਜਾਬ ਡਿਸਪੀਊਟ ਰੈਸੋਲਿਊਸ਼ਨ ਤੇ ਲਿਟੀਗੇਸ਼ਨ ਪਾਲਸੀ-2020 ਵਿੱਚ ਦਰਜ ਦਿਸ਼ਾ ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਅਟਾਰਨੀ ਹਰਦੀਪ ਸਿੰਘ ਕਾਹਲੋਂ ਦੀ ਮੌਜੂਦਗੀ ਵਿੱਚ ਵਿਭਾਗੀ ਮੁਖੀਆਂ ਤੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਅਦਾਲਤਾਂ ਜਾਂ ਲੋਕ ਅਦਾਲਤਾਂ ਵਿੱਚ ਚੱਲ ਰਹੇ ਸਰਕਾਰੀ ਕੇਸਾਂ ਦੀ ਉਚਿਤ ਪੈਰਵਾਈ ਕਰਨ ਲਈ ਵਿਭਾਗੀ ਪੱਧਰ ’ਤੇ ਉਚ ਅਧਿਕਾਰੀਆਂ ਨਾਲ ਰਾਬਤਾ ਕਰਦੇ ਹੋਏ ਕੇਸਾਂ ਦਾ ਨਿਪਟਾਰਾ ਕਰਵਾਇਆ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਵਿਭਾਗੀ ਮੁਖੀ ਜਾਂ ਨੋਡਲ ਅਫ਼ਸਰ, ਕੇਸਾਂ ਸਬੰਧੀ ਸਮੁੱਚੇ ਤੱਥ ਅਧਾਰਤ ਵੇਰਵੇ ਜ਼ਿਲ੍ਹਾ ਅਟਾਰਨੀ ਨਾਲ ਸਾਂਝੇ ਕਰਦੇ ਹੋਏ ਸਮੇਂ ਸਿਰ ਜਵਾਬ ਦਾਵੇ ਸਬੰਧਤ ਅਦਾਲਤਾਂ ਵਿਖੇ ਜਮ੍ਹਾਂ ਕਰਵਾਉਣ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਅਦਾਲਤੀ ਮਾਮਲਿਆਂ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਕੇਸਾਂ ਦੇ ਯੋਗ ਨਿਪਟਾਰੇ ਸਬੰਧੀ ਲੋੜੀਂਦੀ ਕਾਰਵਾਈ ਨੂੰ ਸਮੇਂ ਸਿਰ ਅਮਲ ਵਿੱਚ ਲਿਆਂਦਾ ਜਾਵੇ। ਉਨ੍ਹਾਂ ਨੇ ਸਮੂਹ ਵਿਭਾਗਾਂ ਦੇ ਨੋਡਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹਾ ਅਟਾਰਨੀ ਨਾਲ ਕੇਸਾਂ ਦੀ ਸਥਿਤੀ ਸਬੰਧੀ ਪੂਰਨ ਤੌਰ ’ਤੇ ਰਾਬਤਾ ਰੱਖਣ ਤਾਂ ਜੋ ਕੇਸਾਂ ਦਾ ਨਿਰਧਾਰਿਤ ਸਮੇਂ ਅੰਦਰ ਨਿਪਟਾਰਾ ਕਰਵਾਉਂਦੇ ਹੋਏ ਸਰਕਾਰੀ ਸਮੇਂ ਤੇ ਧਨ ਦੀ ਬੱਚਤ ਹੋ ਸਕੇ । ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਹੜੇ ਮਾਮਲਿਆਂ ਵਿੱਚ ਦੋਵੇਂ ਧਿਰਾਂ ਦਾ ਨਿਪਟਾਰਾ ਆਪਸੀ ਰਜਾਮੰਦੀ ਨਾਲ ਹੋ ਸਕਦਾ ਹੈ, ਉਹਨਾਂ ਮਾਮਲਿਆਂ ਨੂੰ ਲੋਕ ਅਦਾਲਤ ਵਿੱਚ ਲਿਜਾ ਕੇ ਯੋਗ ਨਿਪਟਾਰਾ ਕਰਵਾਉਣ ਨੂੰ ਤਰਜੀਹ ਦਿੱਤੀ ਜਾਵੇ। ਉਹਨਾਂ ਕਿਹਾ ਕਿ ਲੋਕ ਅਦਾਲਤ ਦੇ ਫੈਸਲੇ ਦੇ ਖਿਲਾਫ ਕੋਈ ਅਪੀਲ ਵੀ ਨਹੀਂ ਹੁੰਦੀ । ਇਸ ਮੌਕੇ ਡਿਪਟੀ ਜ਼ਿਲ੍ਹਾ ਅਟਾਰਨੀ ਮਨੀਸ਼ ਸਿੰਗਲਾ, ਜ਼ਿਲ੍ਹਾ ਮਾਲ ਅਫ਼ਸਰ ਗੁਰਲੀਨ ਕੌਰ ਸਮੇਤ ਹੋਰ ਵਿਭਾਗਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ ।
Punjab Bani 20 September,2024
ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ
ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ ਨਵ-ਨਿਯੁਕਤ ਸਟੈਨੋਗ੍ਰਾਫਰ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਅਤੇ ਪੂਰੇ ਸਮਰਪਣ ਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ ਚੰਡੀਗੜ, 18 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ 2 ਸਟੈਨੋਗ੍ਰਾਫਰਾਂ ਨੂੰ ਆਪਣੇ ਪੰਜਾਬ ਸਿਵਲ ਸਕੱਤਰੇਤ ਸਥਿਤ ਦਫਤਰ, ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਸੌਂਪੇ । ਇਸ ਮੌਕੇ ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਇਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ । ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬੀਆਂ ਨਾਲ ਕੀਤੇ ਵਾਅਦੇ ਅਨੁਸਾਰ ਰੁਜਗਾਰ ਦੇ ਨਵੇਂ ਮੌਕੇ ਪ੍ਰਦਾਨ ਕਰ ਰਹੀ ਹੈ ਤਾਂ ਜੋ ਨੌਜਵਾਨਾਂ ਨੂੰ ਆਪਣੇ ਸੁਪਨੇ ਪੂਰੇ ਕਰਨ ਲਈ ਵਿਦੇਸ਼ਾਂ ਵਿੱਚ ਨਾ ਜਾਣਾ ਪਵੇ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੁਪਨੇ ਨੂੰ ਉਜਾਗਰ ਕਰਦਿਆਂ ਡਾ ਬਲਜੀਤ ਕੌਰ ਨੇ ਕਿਹਾ ਕਿ ਸਾਡੀ ਸੂਬਾ ਸਰਕਾਰ ਪੰਜਾਬ ਨੂੰ "ਰੰਗਲਾ ਪੰਜਾਬ" ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ । ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਪੈਸ਼ਲ ਸਕੱਤਰ ਸ੍ਰੀ ਕੇਸ਼ਵ ਹਿਗੋਨੀਆ, ਡਾਇਰੈਕਟਰ ਡਾ. ਸ਼ੇਨਾ ਅਗਰਵਾਲ ਅਤੇ ਸੁਪਰਡੈਂਟ ਬਲਰਾਜ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।
Punjab Bani 18 September,2024
ਸੀ. ਐਕਸ. ਓ. ਮੀਟ: ਪੀ. ਐਸ. ਡੀ. ਐਮ. ਵੱਲੋਂ ਪੰਜਾਬ ਵਿੱਚ 50 ਹਜ਼ਾਰ ਨੌਕਰੀਆਂ ਪੈਦਾ ਕਰਨ ਲਈ 20 ਉਦਯੋਗਾਂ ਨਾਲ ਸਮਝੌਤੇ ਸਹੀਬੱਧ
ਸੀ.ਐਕਸ.ਓ. ਮੀਟ: ਪੀ.ਐਸ.ਡੀ.ਐਮ. ਵੱਲੋਂ ਪੰਜਾਬ ਵਿੱਚ 50 ਹਜ਼ਾਰ ਨੌਕਰੀਆਂ ਪੈਦਾ ਕਰਨ ਲਈ 20 ਉਦਯੋਗਾਂ ਨਾਲ ਸਮਝੌਤੇ ਸਹੀਬੱਧ ਅਮਨ ਅਰੋੜਾ ਵੱਲੋਂ 750 ਉਮੀਦਵਾਰਾਂ ਵਾਲੇ 23 ਸਿਖਲਾਈ ਸੈਂਟਰਾਂ ਦਾ ਡਿਜੀਟਲੀ ਉਦਘਾਟਨ ਰੋਜ਼ਗਾਰ ਉਤਪਤੀ ਮੰਤਰੀ ਵੱਲੋਂ ਵਿਸ਼ਵ ਹੁਨਰ ਮੁਕਾਬਲੇ ਦੇ ਜੇਤੂਆਂ ਦਾ ਸਨਮਾਨ ਚੰਡੀਗੜ੍ਹ, 17 ਸਤੰਬਰ : ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ ਅੱਜ 20 ਉਦਯੋਗਾਂ ਅਤੇ ਇੰਡਸਟਰੀ ਐਸੋਸੀਏਸ਼ਨਾਂ ਨਾਲ ਸਮਝੌਤੇ ਸਹੀਬੱਧ ਕਰਕੇ ਇੱਕ ਵੱਡਾ ਮੀਲ ਪੱਥਰ ਸਥਾਪਤ ਕੀਤਾ ਹੈ, ਜਿਸ ਨਾਲ ਸੂਬੇ ਵਿੱਚ ਨੌਜਵਾਨਾਂ ਲਈ 50,000 ਨੌਕਰੀਆਂ ਦੇ ਮੌਕੇ ਪੈਦਾ ਹੋਣਗੇ । ਇਸ ਵੱਡੀ ਸਫ਼ਲਤਾ ਦਾ ਐਲਾਨ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਉਦਯੋਗਿਕ ਦਿੱਗਜਾਂ, ਨੀਤੀਘਾੜਿਆਂ ਅਤੇ ਭਾਈਵਾਲਾਂ ਦਰਮਿਆਨ ਸਹਿਯੋਗ ਨੂੰ ਉਤਸ਼ਾਹਿਤ ਕਰਨ ਲਈ ਇੱਥੇ ਕਰਵਾਈ ਗਈ ਚੀਫ਼ ਐਗਜ਼ੀਕਿਊਟਿਵ ਆਫ਼ਿਸਰ (ਸੀ.ਐਕਸ.ਓ.) ਮੀਟ-2024 ਦੌਰਾਨ ਕੀਤਾ । ਸ੍ਰੀ ਅਮਨ ਅਰੋੜਾ ਨੇ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਨੈਸ਼ਨਲ ਐਸੋਸੀਏਸ਼ਨ ਆਫ ਸਾਫਟਵੇਅਰ ਐਂਡ ਸਰਵਿਸ ਕੰਪਨੀਜ਼ (ਨੈਸਕਾਮ) ਅਤੇ ਮੋਹਾਲੀ (ਐਸ.ਏ.ਐਸ. ਨਗਰ), ਅੰਮ੍ਰਿਤਸਰ, ਲੁਧਿਆਣਾ ਅਤੇ ਪਟਿਆਲਾ ਦੀਆਂ ਇੰਡਸਟਰੀ ਐਸੋਸੀਏਸ਼ਨਾਂ ਸਮੇਤ 20 ਉਦਯੋਗਾਂ ਨਾਲ ਸਮਝੌਤੇ ਸਹੀਬੱਧ ਕੀਤੇ ਗਏ । ਸ੍ਰੀ ਅਮਨ ਅਰੋੜਾ ਨੇ ਸੂਬੇ ਭਰ ਵਿੱਚ 750 ਉਮੀਦਵਾਰਾਂ ਵਾਲੇ 23 ਸਿਖਲਾਈ ਸੈਂਟਰਾਂ ਦਾ ਡਿਜੀਟਲੀ ਉਦਘਾਟਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਵਿਸ਼ਵ ਹੁਨਰ ਮੁਕਾਬਲੇ ਦੇ 100 ਜੇਤੂਆਂ ਨੂੰ ਮੈਡਲ ਅਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਹੁਨਰ ਵਿਕਾਸ ਦੇ ਖੇਤਰ ਵਿੱਚ ਪੰਜਾਬ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਨੌਜਵਾਨਾਂ ਨੂੰ ਹੁਨਰਮੰਦ ਬਣਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਲੋੜੀਂਦੇ ਟੀਚਿਆਂ ਦੀ ਪ੍ਰਾਪਤੀ ਲਈ ਅਜੇ ਲੰਮਾ ਪੈਂਡਾ ਤੈਅ ਕਰਨਾ ਬਾਕੀ ਹੈ। ਉਨ੍ਹਾਂ ਨੇ ਉਦਯੋਗਾਂ ਨੂੰ ਵੀ ਅਪੀਲ ਕੀਤੀ ਕਿ ਉਹ ਸੂਬੇ ਦੇ ਨੌਜਵਾਨਾਂ ਦੀ ਰੋਜ਼ਗਾਰ ਯੋਗਤਾ ਨੂੰ ਹੋਰ ਬਿਹਤਰ ਬਣਾਉਣ ਦੇ ਮਿਸ਼ਨ ਵਿੱਚ ਸਰਗਰਮੀ ਨਾਲ ਹਿੱਸਾ ਲੈਣ । ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ ਇਹ ਸਮਾਗਮ ਕਰਵਾ ਕੇ ਸਾਰੇ ਭਾਈਵਾਲਾਂ ਨੂੰ ਇੱਕ ਮੰਚ 'ਤੇ ਇਕੱਠਾ ਕੀਤਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਦੇ ਹੁਨਰਾਂ ਨੂੰ ਨਿਖਾਰਨ ਵਿੱਚ ਉਦਯੋਗਾਂ ਨੂੰ ਪੂਰਨ ਸਹਿਯੋਗ ਦੇਵੇਗੀ । ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ ਨੇ ਹੁਨਰ ਵਿਕਾਸ ਖੇਤਰ ਵਿੱਚ ਸੀਨੀਅਰ ਕਾਰਜਕਾਰੀਆਂ ਵਿਚਕਾਰ ਸਹਿਯੋਗ ਅਤੇ ਸੰਵਾਦ ਨੂੰ ਉਤਸ਼ਾਹਿਤ ਕਰਨ 'ਤੇ ਕੇਂਦਰਿਤ ਇਸ ਪਹਿਲਕਦਮੀ ਬਾਰੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਇਸ ਸਮਾਗਮ ਨਾਲ ਹੁਨਰ ਵਿਕਾਸ ਪ੍ਰੋਗਰਾਮਾਂ ਨੂੰ ਉਦਯੋਗ ਦੀਆਂ ਲੋੜਾਂ ਅਨੁਸਾਰ ਬਣਾਉਣ ਵਿੱਚ ਮਦਦ ਮਿਲਣ ਤੋਂ ਇਲਾਵਾ ਰੋਜ਼ਗਾਰ ਦੇ ਮੌਕਿਆਂ ਵਿੱਚ ਵਾਧਾ ਹੋਵੇਗਾ ਅਤੇ ਨੌਜਵਾਨਾਂ ਦੇ ਹੁਨਰ ਨੂੰ ਉਪਲਬਧ ਰੋਜ਼ਗਾਰ ਮੁਤਾਬਕ ਨਿਖਾਰਿਆ ਜਾਏਗਾ। ਇਸ ਸਮਾਗਮ ਦੌਰਾਨ "ਸਾਡੇ ਨੌਜਵਾਨਾਂ ਅਤੇ ਵਰਕਫੋਰਸ ਦੇ ਭਵਿੱਖ ਨੂੰ ਬਿਹਤਰ ਬਣਾਉਣਾ" ਵਿਸ਼ੇ ਉਤੇ ਪੈਨਲ ਚਰਚਾ ਕਰਵਾਈ ਗਈ, ਜਿਸ ਵਿੱਚ ਵਿਕਸਤ ਹੋ ਰਹੇ ਬਾਜ਼ਾਰ ਦੇ ਸੰਦਰਭ ਵਿੱਚ ਸੂਬੇ ਦੇ ਨੌਜਵਾਨਾਂ ਅਤੇ ਵਰਕਫੋਰਸ ਨੂੰ ਰੁਜ਼ਗਾਰ ਦੇ ਮੌਕਿਆਂ ਨਾਲ ਜੋੜਨ ਬਾਰੇ ਚਰਚਾ ਕੀਤੀ ਗਈ। ਇਸ ਪੈਨਲ ਚਰਚਾ ਵਿੱਚ ਪ੍ਰਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ, ਪੰਜਾਬ ਵਿਕਾਸ ਕਮਿਸ਼ਨ ਦੀ ਵਾਈਸ ਚੇਅਰਪਰਸਨ ਸ੍ਰੀਮਤੀ ਸੀਮਾ ਬਾਂਸਲ, ਨੈਸ਼ਨਲ ਇੰਸਟੀਚਿਊਟ ਆਫ਼ ਰੂਰਲ ਡਿਵੈਲਪਮੈਂਟ ਐਂਡ ਪੰਚਾਇਤੀ ਰਾਜ ਦੇ ਸਹਾਇਕ ਡਾਇਰੈਕਟਰ ਸ੍ਰੀ ਰੰਗੇ ਰਾਘਵ, ਬਾਬਾ ਫ਼ਰੀਦ ਹੈਲਥ ਐਂਡ ਮੈਡੀਕਲ ਸਾਇੰਸਜ਼ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਰਾਜੀਵ ਸੂਦ, ਮਾਈਕ੍ਰੋਸਾਫਟ ਦੇ ਉੱਤਰੀ ਭਾਰਤ ਲਈ ਐਜੂਕੇਸ਼ਨ ਫਾਰ ਨਾਰਥ ਇੰਡੀਆ ਦੇ ਡਾਇਰੈਕਟਰ ਮਿਸ ਸਵਾਤੀ ਕੌਸ਼ਲ, ਲਾਰਸਨ ਐਂਡ ਟੂਬਰੋ ਦੇ ਘਰੇਲੂ ਮਾਰਕੀਟਿੰਗ ਨੈੱਟਵਰਕ ਦੇ ਮੁਖੀ ਸ੍ਰੀ ਸੰਜੀਵ ਸ਼ਰਮਾ, ਆਰ.ਡੀ.ਐੱਸ.ਡੀ.ਈ. ਪੰਜਾਬ ਦੇ ਰੀਜ਼ਨਲ ਡਾਇਰੈਕਟਰ ਲੈਫ਼ਟੀਨੈਂਟ ਕਰਨਲ ਵਿਸ਼ਾਲ ਅਰੋੜਾ, ਤਕਨੀਕੀ ਸਿੱਖਿਆ, ਸਿਖਲਾਈ ਵਿਭਾਗ ਤੇ ਉਚੇਰੀ ਸਿੱਖਿਆ, ਨਵੀਂ ਦਿੱਲੀ ਦੇ ਡਾਇਰੈਕਟਰ ਸ੍ਰੀ ਭੁਪੇਸ਼ ਚੌਧਰੀ ਅਤੇ ਪੀ.ਐਚ.ਡੀ.ਸੀ.ਸੀ.ਆਈ ਦੇ ਚੇਅਰਮੈਨ ਸ੍ਰੀ ਰੁਪਿੰਦਰ ਸਚਦੇਵਾ ਨੇ ਸ਼ਮੂਲੀਅਤ ਕੀਤੀ। ਮਿਸ਼ਨ ਡਾਇਰੈਕਟਰ ਪੀ.ਐਸ.ਡੀ.ਐਮ. ਮਿਸ ਅੰਮ੍ਰਿਤ ਸਿੰਘ ਨੇ ਸਾਰੇ ਪੈਨਲਿਸਟਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਸਮਾਗਮ ਡੀ.ਡੀ.ਯੂ-ਜੀ.ਕੇ.ਵਾਈ. ਪਹਿਲਕਦਮੀ ਤਹਿਤ ਪੰਜਾਬ ਵਿੱਚ ਹੁਨਰਮੰਦ ਨੌਜਵਾਨਾਂ ਲਈ ਸਥਾਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਇਸ ਸਮਾਗਮ ਵਿੱਚ ਮਾਈ ਭਾਗੋ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ. (ਸੇਵਾਮੁਕਤ) ਅਤੇ ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ ਵੀ.ਐਸ.ਐਮ. (ਸੇਵਾਮੁਕਤ), ਸੀ-ਪਾਈਟ ਦੇ ਡਾਇਰੈਕਟਰ ਜਨਰਲ ਮੇਜਰ ਜਨਰਲ (ਸੇਵਾਮੁਕਤ) ਰਾਮਬੀਰ ਮਾਨ ਅਤੇ ਸੂਬਾ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
Punjab Bani 17 September,2024
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 16 ਸਤੰਬਰ ਨੂੰ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 16 ਸਤੰਬਰ ਨੂੰ ਪਟਿਆਲਾ, 13 ਸਤੰਬਰ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ ਮਿਤੀ 16 ਸਤੰਬਰ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਵੱਖ ਵੱਖ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਉਰੋ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਕੁਏਸ ਕਾਰਪ ਲਿਮਟਿਡ ਵੱਲੋਂ ਰਿਲੇਸ਼ਨਸ਼ਿਪ ਅਫ਼ਸਰ, ਲੋਨ ਅਫ਼ਸਰ ਅਤੇ ਮਾਰਕੀਟਿੰਗ ਅਫ਼ਸਰ ਦੀ ਅਸਾਮੀਆਂ ਲਈ ਸਿਰਫ਼ ਪੁਰਸ਼ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ, ਜਿਨ੍ਹਾਂ ਉਮੀਦਵਾਰ ਨੇ ਬਾਰ੍ਹਵੀਂ/ ਗਰੈਜੂਏਸ਼ਨ/ ਪੋਸਟ ਗਰੈਜੂਏਸ਼ਨ ਪਾਸ ਕੀਤੀ ਹੋਵੇ ਅਤੇ ਉਮਰ 18-35 ਸਾਲ ਹੋਵੇ, ਉਹ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ । ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਅਤੇ ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 16 ਸਤੰਬਰ ਨੂੰ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
Punjab Bani 13 September,2024
ਇਜ਼ਰਾਈਲ ਨੇ ਕੀਤਾ 10,000 ਭਾਰਤੀ ਨਿਰਮਾਣ ਮਜ਼ਦੂਰਾਂ ਦੀ ਭਰਤੀ ਮੁਹਿੰਮ ਚਲਾਉਣ ਲਈ ਭਾਰਤ ਨਾਲ ਸੰਪਰਕ
ਇਜ਼ਰਾਈਲ ਨੇ ਕੀਤਾ 10,000 ਭਾਰਤੀ ਨਿਰਮਾਣ ਮਜ਼ਦੂਰਾਂ ਦੀ ਭਰਤੀ ਮੁਹਿੰਮ ਚਲਾਉਣ ਲਈ ਭਾਰਤ ਨਾਲ ਸੰਪਰਕ ਇਜ਼ਰਾਈਲ : ਇਜ਼ਰਾਈਲ ਨੇ 10,000 ਭਾਰਤੀ ਨਿਰਮਾਣ ਮਜ਼ਦੂਰਾਂ ਦੀ ਭਰਤੀ ਮੁਹਿੰਮ ਚਲਾਉਣ ਲਈ ਭਾਰਤ ਨਾਲ ਸੰਪਰਕ ਸੰਪਰਕ ਕੀਤਾ ਹੈ ਤਾ ਜੋ 5000 ਕੇਅਰਟੇਕਰ ਦੀ ਭਰਤੀ ਕੀਤੀ ਜਾ ਸਕੇ । ਜਿਨ੍ਹਾਂ ਮਜਦੂਰਾਂ ਦੀ ਭਾਰਤੀ ਕੀਤੀ ਜਾਵੇਗੀ ਸਿਹਤ ਸੰਭਾਲ ਪੇਸ਼ੇਵਰਾਂ ਵਜੋਂ ਕੰਮ ਕਰਨਗੇ। ਇਜ਼ਰਾਈਲ ਦੀ ਆਬਾਦੀ ਇਮੀਗ੍ਰੇਸ਼ਨ ਅਤੇ ਬਾਰਡਰ ਅਥਾਰਟੀ ਨੂੰ ਜਿਨ੍ਹਾਂ ਚਾਰ ਵੱਖ-ਵੱਖ ਨੌਕਰੀਆਂ ਲਈ ਲੋਕਾਂ ਦੀ ਲੋੜ ਹੈ ਵਿੱਚ ਫਰੇਮਵਰਕ, ਆਇਰਨ ਬੈਂਡਿੰਗ, ਪਲਾਸਟਰਿੰਗ ਅਤੇ ਸਿਰੇਮਿਕ ਟਾਇਲਿੰਗ ਸ਼ਾਮਲ ਹਨ, ਜਿਸ ਲਈ ਪੀਆਈਬੀਏ ਦੀ ਟੀਮ ਅਗਲੇ ਹਫ਼ਤੇ ਇਸ ਭਰਤੀ ਲਈ ਭਾਰਤ ਦਾ ਦੌਰਾ ਕਰੇਗੀ। ਨਿਰਮਾਣ ਮਜ਼ਦੂਰਾਂ ਦੀ ਭਰਤੀ ਮੁਹਿੰਮ ਦਾ ਦੂਜਾ ਪੜਾਅ ਮਹਾਰਾਸ਼ਟਰ ਵਿੱਚ ਆਯੋਜਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਇਜ਼ਰਾਈਲ ਨੂੰ ਆਪਣੀਆਂ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ 5000 ਕੇਅਰਟੇਕਰਾਂ ਦੀ ਲੋੜ ਹੈ। ਇਸ ਦੇ ਲਈ ਉਮੀਦਵਾਰ ਦਾ ਘੱਟੋ-ਘੱਟ 10ਵੀਂ ਪਾਸ ਹੋਣਾ ਜ਼ਰੂਰੀ ਹੈ ਅਤੇ ਉਸ ਕੋਲ ਕਿਸੇ ਮਾਨਤਾ ਪ੍ਰਾਪਤ ਭਾਰਤੀ ਸੰਸਥਾ ਵੱਲੋਂ ਜਾਰੀ ਸਰਟੀਫਿਕੇਟ ਹੋਣਾ ਚਾਹੀਦਾ ਹੈ। ਨਾਲ ਹੀ ਉਨ੍ਹਾਂ ਨੇ ਦੇਖਭਾਲ ਦਾ ਕੋਰਸ ਪੂਰਾ ਕੀਤਾ ਹੋਣਾ ਚਾਹੀਦਾ ਹੈ। ਉਨ੍ਹਾਂ ਕੋਲ 990 ਘੰਟੇ ਦੀ ਨੌਕਰੀ ਦੀ ਸਿਖਲਾਈ ਦਾ ਤਜਰਬਾ ਹੋਣਾ ਚਾਹੀਦਾ ਹੈ। ਸਿਰਫ਼ ਅਜਿਹੇ ਲੋਕ ਹੀ ਇਸ ਨੌਕਰੀ ਲਈ ਅਪਲਾਈ ਕਰ ਸਕਣਗੇ। ਇਜ਼ਰਾਈਲ ਲਈ ਨਿਰਮਾਣ ਮਜ਼ਦੂਰਾਂ ਦੀ ਭਰਤੀ ਦੇ ਪਹਿਲੇ ਪੜਾਅ ਵਿੱਚ ਕੁੱਲ 16832 ਉਮੀਦਵਾਰਾਂ ਨੇ ਹੁਨਰ ਦੀ ਪ੍ਰੀਖਿਆ ਦਿੱਤੀ। ਇਨ੍ਹਾਂ ਵਿੱਚੋਂ 10349 ਦੀ ਚੋਣ ਕੀਤੀ ਗਈ। ਚੁਣੇ ਗਏ ਉਮੀਦਵਾਰਾਂ ਨੂੰ 1.92 ਲੱਖ ਰੁਪਏ ਪ੍ਰਤੀ ਮਹੀਨਾ ਤਨਖਾਹ ਦੇ ਨਾਲ ਮੈਡੀਕਲ ਬੀਮਾ, ਭੋਜਨ ਅਤੇ ਰਿਹਾਇਸ਼ ਦੀਆਂ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ। ਇਨ੍ਹਾਂ ਵਰਕਰਾਂ ਨੂੰ ਹਰ ਮਹੀਨੇ 16,515 ਰੁਪਏ ਬੋਨਸ ਵੀ ਦਿੱਤਾ ਜਾਂਦਾ ਹੈ। ਪਿਛਲੇ ਸਾਲ ਨਵੰਬਰ ‘ਚ ਦੋਵਾਂ ਸਰਕਾਰਾਂ ਵਿਚਾਲੇ ਹੋਏ ਸਮਝੌਤੇ ਤੋਂ ਬਾਅਦ ਰਾਸ਼ਟਰੀ ਹੁਨਰ ਵਿਕਾਸ ਨਿਗਮ ਨੇ ਭਰਤੀ ਲਈ ਸਾਰੇ ਰਾਜਾਂ ਨਾਲ ਸੰਪਰਕ ਕੀਤਾ ਸੀ। ਭਰਤੀ ਮੁਹਿੰਮ ਦਾ ਪਹਿਲਾ ਦੌਰ ਉੱਤਰ ਪ੍ਰਦੇਸ਼, ਹਰਿਆਣਾ ਅਤੇ ਤੇਲੰਗਾਨਾ ਵਿੱਚ ਚਲਾਇਆ ਗਿਆ ਸੀ।
Punjab Bani 11 September,2024
ਔਰਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣਾ ਸਰਕਾਰ ਦਾ ਸ਼ਲਾਘਯੋਗ ਕੰਮ- ਡਾ. ਬਲਜੀਤ ਕੌਰ
ਔਰਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣਾ ਸਰਕਾਰ ਦਾ ਸ਼ਲਾਘਯੋਗ ਕੰਮ- ਡਾ. ਬਲਜੀਤ ਕੌਰ - ਭਵਿੱਖ ਵਿੱਚ ਵੀ ਵੱਧ ਤੋਂ ਵੱਧ ਲਗਾਏ ਜਾਣਗੇ ਅਜਿਹੇ ਕੈਂਪ - 578 ਪ੍ਰਾਰਥਨਾਂ ਨੂੰ ਦਿੱਤੇ ਗਏ ਨਿਯੁਕਤੀ ਪੱਤਰ ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 10 ਸਤੰਬਰ 2024 - ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵੱਲੋਂ ਗਿੱਦੜਬਾਹਾ ਵਿਖੇ ਲੜਕੀਆਂ ਲਈ ਵਿਸ਼ੇਸ਼ ਮੈਗਾ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ, ਇਸ ਕੈਂਪ ਦੀ ਪ੍ਰਧਾਨਗੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤੀ। ਇਸ ਕੈਂਪ ਦੌਰਾਨ ਉਹਨਾਂ ਦੱਸਿਆ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰੀ ਦੀ ਇਹ ਨਿਵੇਕਲੀ ਪਹਿਲਕਦਮੀ ਹੈ ਜਿਸ ਤਹਿਤ ਔਰਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ 1134 ਪ੍ਰਾਰਥਨਾਂ ਵੱਲੋਂ ਭਾਗ ਲਿਆ ਗਿਆ ਅਤੇ ਵੱਖ-ਵੱਖ ਕੰਪਨੀਆਂ ਵੱਲੋਂ ਮੌਕੇ ’ਤੇ ਚੋਣ ਕਰਕੇ 578 ਪ੍ਰਾਰਥਨਾਂ ਨਿਯੁਕਤੀ ਪੱਤਰ ਦਿੱਤੇ ਗਏ ਅਤੇ 24 ਪ੍ਰਾਰਥਨਾਂ ਵੱਲੋਂ ਸਵੈ ਰੋਜ਼ਗਾਰ ਲਈ ਅਪਲਾਈ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਕੰਮ ਬਹੁਤ ਸ਼ਲਾਘਾਯੋਗ ਹੈ, ਜਿਸ ਤਹਿਤ ਔਰਤਾਂ ਨੂੰ ਆਪਣੇ ਪੈਰਾਂ ’ਤੇ ਖੜ੍ਹੇ ਹੋਣ ਦੇ ਮੌਕੇ ਮਿਲਣਗੇ ਅਤੇ ਸਮਾਜ ਵਿੱਚ ਅੱਗੇ ਵਧਣ ਦੀ ਸੇਧ ਮਿਲੇਗੀ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਅਜਿਹੇ ਕੈਂਪ ਲਗਾਤਾਰ ਜਾਰੀ ਰਹਿਣਗੇ।ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਕਿਹਾ ਕਿ ਇਸ ਕੈਂਪ ਦੌਰਾਨ ਜਿਹੜੀਆਂ ਪ੍ਰਾਰਥਨਾਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ ਅਤੇ ਕਿਸੇ ਕਾਰਣ ਉਨ੍ਹਾਂ ਨੂੰ ਨਿਯੁਕਤੀ ਪੱਤਰ ਨਹੀਂ ਮਿਲੇ ਤਾਂ ਉਹ ਪ੍ਰਾਰਥਨਾਂ ਮਾਯੂਸ ਨਾ ਹੋਣ ਭਵਿੱਖ ਵਿੱਚ ਅਜਿਹੇ ਕੈਂਪ ਜਲਦੀ ਲਗਾ ਕੇ ਉਨ੍ਹਾਂ ਦੀ ਚੋਣ ਕੀਤੀ ਜਾਵੇਗੀ।ਇਸ ਮੌਕੇ ਉਨ੍ਹਾਂ ਚੁਣੀਆਂ ਗਈਆਂ ਪ੍ਰਾਰਥੀਆਂ ਨੂੰ ਸ਼ੁਭ ਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਭਵਿੱਖ ਵਿੱਚ ਵੀ ਔਰਤਾਂ ਦੇ ਸ਼ਸ਼ਤੀਕਰਨ ਲਈ ਅਜਿਹੇ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਸ੍ਰੀ ਹਰਦੀਪ ਸਿੰਘ ਡਿੰਪੀ ਢਿੱਲੋਂ, ਐਸ.ਡੀ.ਐਮ. ਗਿੱਦੜਬਾਹਾ ਸ੍ਰੀ ਜਸਪਾਲ ਸਿੰਘ, ਕ੍ਰਿਪਾਲ ਸਿੰਘ ਪ੍ਰਧਾਨ ਟਰੱਕ ਯੂਨੀਅਨ, ਸ੍ਰੀ ਰਾਜੇਸ਼ ਮਹਾਜਨ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਗੁਰਤੇਜ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
Punjab Bani 10 September,2024
ਰਿਲੇਸ਼ਨਸ਼ਿਪ ਅਫ਼ਸਰ, ਲੋਨ ਅਫ਼ਸਰ ਅਤੇ ਮਾਰਕੀਟਿੰਗ ਅਫ਼ਸਰ ਦੀ ਅਸਾਮੀ ਲਈ ਪਲੇਸਮੈਂਟ ਕੈਂਪ 11 ਸਤੰਬਰ ਨੂੰ
ਰਿਲੇਸ਼ਨਸ਼ਿਪ ਅਫ਼ਸਰ, ਲੋਨ ਅਫ਼ਸਰ ਅਤੇ ਮਾਰਕੀਟਿੰਗ ਅਫ਼ਸਰ ਦੀ ਅਸਾਮੀ ਲਈ ਪਲੇਸਮੈਂਟ ਕੈਂਪ 11 ਸਤੰਬਰ ਨੂੰ ਪਟਿਆਲਾ, 10 ਸਤੰਬਰ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਕੁਏਸ ਕਾਰਪ ਲਿਮਟਿਡ ਨਾਲ ਤਾਲਮੇਲ ਕਰਕੇ ਮਿਤੀ 11 ਸਤੰਬਰ ਦਿਨ ਬੁੱਧਵਾਰ ਨੂੰ ਕੁਏਸ ਕਾਰਪ ਲਿਮਟਿਡ ਦਾ ਪਲੇਸਮੈਂਟ ਕੈਂਪ ਐਸਸੀਓ-11, ਤੀਜੀ ਮੰਜ਼ਿਲ, ਛੋਟੀ ਬਾਰਾਂਦਰੀ, ਸਾਹਮਣੇ ਨਰਾਇਣ ਕਾਂਟੀਨੈਂਟਲ ਹੋਟਲ, ਪਟਿਆਲਾ ਵਿਖੇ ਲਗਾਇਆ ਜਾ ਰਿਹਾ ਹੈ । ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਰੋਜ਼ਗਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮਿਤੀ 11 ਸਤੰਬਰ ਦਿਨ ਬੁੱਧਵਾਰ ਨੂੰ ਸਵੇਰੇ 09.30 ਵਜੇ ਤੋਂ ਦੁਪਹਿਰ 2 ਵਜੇ ਤੱਕ ਐਸਸੀਓ-11, ਤੀਜੀ ਮੰਜ਼ਿਲ, ਛੋਟੀ ਬਾਰਾਂਦਰੀ, ਸਾਹਮਣੇ ਨਰਾਇਣ ਕਾਂਟੀਨੈਂਟਲ ਹੋਟਲ, ਪਟਿਆਲਾ ਵਿਖੇ ਇੰਟਰਵਿਊ ਲਈ ਜਾਵੇਗੀ। ਚਾਹਵਾਨ ਅਤੇ ਯੋਗ ਉਮੀਦਵਾਰ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਬਾਰਵੀਂ/ ਗਰੈਜੂਏਟ/ ਪੋਸਟ ਗ੍ਰੈਜੂਏਟ ਪਾਸ, ਉਮਰ 18 ਤੋਂ 35 ਸਾਲ ਹੋਵੇ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ। ਇਸ ਕੈਂਪ ਵਿੱਚ ਫਰੈਸ਼ਰ ਜਾਂ ਤਜਰਬੇਕਾਰ ਸਿਰਫ਼ ਪੁਰਸ਼ ਉਮੀਦਵਾਰ ਭਾਗ ਲੈ ਸਕਦੇ ਹਨ । ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੈਂਟ / ਇੰਟਰਵਿਊ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ, ਅਧਾਰ ਕਾਰਡ ਅਤੇ ਰਿਜ਼ਊਮੇ ਨਾਲ ਲੈ ਕੇ ਮਿਤੀ 11 ਸਤੰਬਰ ਸਵੇਰੇ 09.30 ਵਜੇ ਤੋਂ ਦੁਪਹਿਰ 2 ਵਜੇ ਤੱਕ ਕੁਏਸ ਕਾਰਪ ਲਿਮਟਿਡ, ਐਸਸੀਓ-11, ਤੀਜੀ ਮੰਜ਼ਿਲ, ਛੋਟੀ ਬਾਰਾਂਦਰੀ, ਸਾਹਮਣੇ ਨਰਾਇਣ ਕਾਂਟੀਨੈਂਟਲ ਹੋਟਲ, ਪਟਿਆਲਾ ਵਿਖੇ ਪਹੁੰਚ ਕੇ ਇਸ ਇੰਟਰਵਿਊ ਵਿੱਚ ਹਿੱਸਾ ਲੈ ਸਕਦੇ ਹਨ। ਵਧੇਰੇ ਜਾਣਕਾਰੀ ਲਈ ਉਮੀਦਵਾਰ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ’ਤੇ ਸੰਪਰਕ ਕਰ ਸਕਦੇ ਹਨ।
Punjab Bani 10 September,2024
ਗੁਰੂ ਅੰਗਦ ਦੇਵ ਵੈਟੀਨਰੀ ਸਾਇੰਸਜ ਯੂਨੀਵਰਸਿਟੀ ਵਿਚ ਵੀ. ਸੀ. ਦੀ ਨਿਯੁਕਤੀ ਅੱਜ ਹੋ ਗਈ ਤਾਂ ਠੀਕ ਨਹੀਂ ਤਾਂ ਇਹ ਨਿਯੁਕਤੀ ਰਾਜਪਾਲ ਪੰਜਾਬ ਵਲੋਂ ਹੀ ਸਿੱਧੇ ਸਿੱਧੇ ਕੀਤੀ ਜਾਵੇਗੀ
ਗੁਰੂ ਅੰਗਦ ਦੇਵ ਵੈਟੀਨਰੀ ਸਾਇੰਸਜ ਯੂਨੀਵਰਸਿਟੀ ਵਿਚ ਵੀ. ਸੀ. ਦੀ ਨਿਯੁਕਤੀ ਅੱਜ ਹੋ ਗਈ ਤਾਂ ਠੀਕ ਨਹੀਂ ਤਾਂ ਇਹ ਨਿਯੁਕਤੀ ਰਾਜਪਾਲ ਪੰਜਾਬ ਵਲੋਂ ਹੀ ਸਿੱਧੇ ਸਿੱਧੇ ਕੀਤੀ ਜਾਵੇਗੀ ਚੰਡੀਗੜ੍ਹ : ਪੰਜਾਬ ਦੀ ਗੁਰੂ ਅੰਗਦ ਵੈਟੀਨਰੀ ਸਾਇੰਸਿਜ਼ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੀ ਨਿਯੁਕਤੀ ਜੇਕਰ ਪੰਜਾਬ ਸਰਕਾਰ ਵਲੋਂ ਬਣਾਈ ਸਿਲੈਕਸ਼ਨ ਕਮੇਟੀ ਵਲੋਂ ਜੇਕਰ ਅੱਜ ਕਰ ਦਿੱਤੀ ਗਈ ਤਾਂ ਠੀਕ ਨਹੀਂ ਤਾਂ ਇਹ ਨਿਯੁਕਤੀ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਵਲੋਂ ਸਿੱਧੇ ਸਿੱਧੇ ਕਰ ਦਿੱਤੀ ਜਾਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਯੂਨੀਵਰਸਿਟੀ ਦੇ ਵੀਸੀ ਡਾਕਟਰ ਇੰਦਰਜੀਤ ਸਿੰਘ ਅਹੁਦੇ ਦੀ ਮਿਆਦ ਦੋ ਮਹੀਨੇ ਪਹਿਲਾਂ ਖਤਮ ਹੋ ਚੁੱਕੀ ਸੀ ਪਰ ਉਸਨੂੰ ਨਵੇਂ ਵੀਸੀ ਦੀ ਨਿਯੁਕਤੀ ਲਈ ਨਾ ਹੋਣ ਤੱਕ ਦੋ ਮਹੀਨੇ ਲਈ ਕੰਮ ਚਲਾਉਣ ਵਾਸਤੇ ਰੱਖਿਆ ਗਿਆ ਹੈ। ਉਧਰ ਪੰਜਾਬ ਸਰਕਾਰ ਵੱਲੋਂ ਹਾਈ ਲੈਵਲ ਦੀ ਪੰਜ ਮੈਂਬਰੀ ਸਿਲੈਕਸ਼ਨ ਕਮੇਟੀ ਦਾ ਗਠਨ ਕੀਤਾ ਗਿਆ ਸੀ ਜਿਨ੍ਹਾਂ ਨੇ ਇਸ ਅਸਾਮੀ ਲਈ ਚੁਣੇ ਗਏ ਉਮੀਦਵਾਰਾਂ ਦੀਆਂ ਦਰਖਾਸਤਾਂ ਵਿੱਚੋਂ ਇੱਕ ਨਾਮ ਸ਼ਾਰਟ ਆਊਟ ਕਰਕੇ ਦੇਣਾ ਸੀ ਅਤੇ ਜਿਸ ਵਿੱਚੋਂ ਸੀਐਮ ਦਫਤਰ ਵੱਲੋਂ ਗਵਰਨਰ ਦਫਤਰ ਨੂੰ ਵੀਸੀ ਦੀ ਫਾਈਲ ਭੇਜ ਕੇ ਇਸ ਤੇ ਆਖਰੀ ਮੋਹਰ ਲਵਾਉਣੀ ਸੀ ਪਰ ਦੋ ਮਹੀਨੇ ਬੀਤ ਚੁੱਕੇ ਹਨ ਅਜੇ ਤੱਕ ਮੁੱਖ ਮੰਤਰੀ ਦਫਤਰ ਵੱਲੋਂ ਕਿਸੇ ਨਾਮ ਨੂੰ ਹਰੀ ਝੰਡੀ ਨਹੀਂ ਦਿੱਤੀ ਗਈ! ਅੱਜ ਰਾਤ 12 ਵਜੇ ਤੋਂ ਪਹਿਲਾਂ ਸਿਲੈਕਟ ਕੀਤੇ ਗਏ ਨਾਵਾਂ ਵਿੱਚੋਂ ਇੱਕ ਨਾਮ ਨੂੰ ਮੁੱਖ ਮੰਤਰੀ ਵੱਲੋਂ ਹਰੀ ਝੰਡੀ ਨਹੀਂ ਦਿੱਤੀ ਜਾਂਦੀ ਤਾਂ ਨਿਯੁਕਤ ਕਰਨ ਦਾ ਅਧਿਕਾਰ ਗਵਰਨਰ ਕੋਲ ਚਲਾ ਜਾਵੇਗਾ। ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਤਤਕਾਲੀ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਰਮਿਆਨ ਪਹਿਲਾਂ ਹੀ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਦੀਆਂ ਨਿਯੁਕਤੀਆਂ ਨੂੰ ਲੈ ਕੇ 36 ਦਾ ਆਂਕੜਾ ਬਣਿਆ ਰਿਹਾ ਸੀ।
Punjab Bani 10 September,2024
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 10 ਸਤੰਬਰ ਨੂੰ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 10 ਸਤੰਬਰ ਨੂੰ ਪਟਿਆਲਾ, 9 ਸਤੰਬਰ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ ਮਿਤੀ 10 ਸਤੰਬਰ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਗੈਂਗਸ ਗਲੋਬਲ ਪ੍ਰਾਈਵੇਟ ਲਿਮਟਿਡ ਵੱਲੋਂ ਹੈਲਪਰ ਦੀ ਅਸਾਮੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਗੈਂਗਸ ਗਲੋਬਲ ਪ੍ਰਾਈਵੇਟ ਲਿਮਟਿਡ ਵੱਲੋਂ ਹੈਲਪਰ ਦੀ ਅਸਾਮੀਆਂ ਲਈ ਸਿਰਫ਼ ਪੁਰਸ਼ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ, ਜਿਨ੍ਹਾਂ ਉਮੀਦਵਾਰ ਨੇ ਆਈ.ਟੀ.ਆਈ. ਪਾਸ ਕੀਤੀ ਹੋਵੇ ਜਾਂ ਅਨਸਕਿੱਲਡ ਹੋਣ ਅਤੇ ਉਮਰ 18-40 ਸਾਲ ਹੋਵੇ, ਉਹ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ । ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਅਤੇ ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 10 ਸਤੰਬਰ ਨੂੰ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।
Punjab Bani 09 September,2024
ਮੁੱਖ ਮੰਤਰੀ ਵੱਲੋਂ 'ਮਿਸ਼ਨ ਰੋਜ਼ਗਾਰ' ਜਾਰੀ, 30 ਮਹੀਨਿਆਂ ਵਿੱਚ 44974 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ
ਮੁੱਖ ਮੰਤਰੀ ਵੱਲੋਂ 'ਮਿਸ਼ਨ ਰੋਜ਼ਗਾਰ' ਜਾਰੀ, 30 ਮਹੀਨਿਆਂ ਵਿੱਚ 44974 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਸਾਰੀਆਂ ਨੌਕਰੀਆਂ ਨਿਰੋਲ ਮੈਰਿਟ ਦੇ ਆਧਾਰ 'ਤੇ ਦਿੱਤੀਆਂ ਪੰਜਾਬ ਸਰਕਾਰ ਦੀਆਂ ਨੌਕਰੀਆਂ ਹਾਸਲ ਕਰਨ ਲਈ ਵਤਨ ਵਾਪਸੀ ਕਰ ਰਹੇ ਹਨ ਨੌਜਵਾਨ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਦਾ ਅਹਿਦ ਦੁਹਰਾਇਆ ਚੰਡੀਗੜ੍ਹ, 7 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 30 ਮਹੀਨਿਆਂ ਵਿੱਚ 44974 ਸਰਕਾਰੀ ਨੌਕਰੀਆਂ ਦੇ ਕੇ ਸੂਬੇ ਦੇ ਨੌਜਵਾਨਾਂ ਦਾ ਜੀਵਨ ਰੌਸ਼ਨ ਕਰਨ ਵਿੱਚ ਇਕ ਹੋਰ ਮੀਲ ਪੱਥਰ ਕਾਇਮ ਕੀਤਾ ਹੈ । ਅੱਜ ਇੱਥੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਆਡੀਟੋਰੀਅਮ ਵਿੱਚ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ 293 ਅਸਾਮੀਆਂ ਲਈ ਨਿਯੁਕਤੀ ਪੱਤਰ ਸੌਂਪਣ ਮੌਕੇ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਇਸ ਨੂੰ ਇੱਕ ਇਤਿਹਾਸਕ ਕਦਮ ਦੱਸਿਆ ਜੋ ਨੌਜਵਾਨਾਂ ਦੀ ਤਕਦੀਰ ਬਦਲ ਦੇਵੇਗਾ। ਉਨ੍ਹਾਂ ਕਿਹਾ ਕਿ ਇਸ ਸਥਾਨ 'ਤੇ ਪਹਿਲਾਂ ਵੀ ਕਈ ਅਜਿਹੇ ਸਮਾਗਮ ਹੋਏ ਹਨ, ਜਿਨ੍ਹਾਂ 'ਚ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ 'ਚ ਨੌਕਰੀਆਂ ਮਿਲੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੌਜਵਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ । ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਰੇਕ ਵਿਭਾਗ ਵਿੱਚ ਖਾਲੀ ਹੁੰਦੇ ਸਾਰ ਹੀ ਸਾਰੀਆਂ ਅਸਾਮੀਆਂ ਭਰ ਦਿੰਦੀ ਹੈ। ਉਨ੍ਹਾਂ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਇੱਕ ਠੋਸ ਵਿਧੀ ਅਪਣਾਈ ਗਈ ਹੈ ਜਿਸ ਕਾਰਨ ਇਨ੍ਹਾਂ 44,000 ਤੋਂ ਵੱਧ ਨਿਯੁਕਤੀਆਂ ਵਿੱਚੋਂ ਇੱਕ ਵੀ ਨਿਯੁਕਤੀ ਨੂੰ ਹੁਣ ਤੱਕ ਕਿਸੇ ਵੀ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਫ਼ਖਰ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ । ਮੁੱਖ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਲਈ ਬੜੇ ਮਾਣ ਅਤੇ ਤਸੱਲੀ ਵਾਲੀ ਦੀ ਗੱਲ ਹੈ ਕਿ ਸਾਰੇ ਨੌਜਵਾਨਾਂ ਦੀ ਚੋਣ ਪੂਰੀ ਤਰ੍ਹਾਂ ਉਨ੍ਹਾਂ ਦੀ ਯੋਗਤਾ ਅਤੇ ਲਿਆਕਤ ਦੇ ਆਧਾਰ 'ਤੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਕੋਈ ਪਹਿਲਾ ਸਮਾਗਮ ਨਹੀਂ ਹੈ ਕਿਉਂਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਲਈ ਇਸ ਤੋਂ ਪਹਿਲਾਂ ਵੀ ਅਜਿਹੇ ਕਈ ਸਮਾਗਮ ਕਰਵਾਏ ਜਾ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਵਿੱਚ ਨੌਜਵਾਨਾਂ ਨੂੰ ਭਾਈਵਾਲ ਬਣਾ ਕੇ ਪੰਜਾਬ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਅਣਥੱਕ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਸੂਬੇ ‘ਚੋਂ ਨੌਜਵਾਨਾਂ ਦੇ ਪ੍ਰਵਾਸ ਨੂੰ ਪੁੱਠਾ ਗੇੜ ਪਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨ ਬਿਹਤਰ ਜੀਵਨ ਦੀ ਭਾਲ ਵਿੱਚ ਵਿਦੇਸ਼ ਜਾਣ ਦੀ ਬਜਾਏ ਹੁਣ ਇੱਥੇ ਰੋਜ਼ਗਾਰ ਹਾਸਲ ਕਰਨ ਲਈ ਸਖ਼ਤ ਮਿਹਨਤ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਹੜੇ ਨੌਜਵਾਨ ਪਹਿਲਾਂ ਦੂਜੇ ਦੇਸ਼ਾਂ ਵਿਚ ਜਾ ਚੁੱਕੇ ਹਨ, ਉਹ ਵੀ ਹੁਣ ਵਾਪਸ ਆ ਰਹੇ ਹਨ ਅਤੇ ਨੌਕਰੀਆਂ ਲੈਣ ਲਈ ਮਿਹਨਤ ਕਰ ਰਹੇ ਹਨ । ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਖੁਸ਼ੀ ਅਤੇ ਤਸੱਲੀ ਵਾਲੀ ਗੱਲ ਹੈ ਕਿ ਉਨ੍ਹਾਂ ਦੀ ਸਰਕਾਰ ਦੇ ਯਤਨਾਂ ਨੂੰ ਬੂਰ ਪੈਣ ਲੱਗਾ ਹੈ ਅਤੇ ਨੌਜਵਾਨ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਗੱਲ ਰਿਕਾਰਡ ‘ਤੇ ਹੈ ਕਿ ਸੂਬੇ ਦੇ ਵਿੱਦਿਅਕ ਅਦਾਰਿਆਂ ਵਿੱਚ ਨੌਜਵਾਨਾਂ ਦੇ ਦਾਖਲਿਆਂ ‘ਚ ਭਾਰੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਸਦਕਾ ਇਹ ਰੁਝਾਨ ਭਵਿੱਖ ਵਿੱਚ ਵੀ ਜਾਰੀ ਰਹੇਗਾ । ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੀ ਭਲਾਈ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਨੌਕਰੀ ਤਲਾਸ਼ਣ ਵਾਲਿਆਂ ਦੀ ਥਾਂ ਨੌਕਰੀ ਦੇਣ ਵਾਲੇ ਬਣਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀ ਤਰੱਕੀ ਵਿੱਚ ਨੌਜਵਾਨਾਂ ਦੀ ਸਰਗਰਮ ਸ਼ਮੂਲੀਅਤ ਜ਼ਰੀਏ ਹੀ ਅਗਾਂਹਵਧੂ ਅਤੇ ਖੁਸ਼ਹਾਲ ਪੰਜਾਬ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਪਹਿਲਾਂ ਹੀ 842 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ ਹੁਣ ਤੱਕ 2 ਕਰੋੜ ਤੋਂ ਵੱਧ ਲੋਕ ਮਿਆਰੀ ਇਲਾਜ ਲੈਣ ਦੇ ਨਾਲ-ਨਾਲ 95 ਫੀਸਦੀ ਲੋਕ ਸਿਹਤਯਾਬ ਵੀ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਜਿਹੇ 30 ਹੋਰ ਕਲੀਨਿਕ ਸਥਾਪਿਤ ਕੀਤੇ ਜਾ ਰਹੇ ਹਨ, ਜੋ ਲੋਕਾਂ ਲਈ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮਿਆਰੀ ਸਿਹਤ ਸਹੂਲਤਾਂ ਯਕੀਨੀ ਬਣਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੇ ਸੂਬੇ ਵਿੱਚ ਪ੍ਰਚਲਿਤ ਵੱਖ-ਵੱਖ ਬਿਮਾਰੀਆਂ ਦੀ ਜਾਂਚ ਅਤੇ ਇਨ੍ਹਾਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਟਾਕਰੇ ਲਈ ਡਾਟਾਬੇਸ ਤਿਆਰ ਕਰਨ ਵਿੱਚ ਵੀ ਸਰਕਾਰ ਦੀ ਮਦਦ ਕੀਤੀ ਹੈ । ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ ਅਤੇ ਉਹ ਇਨ੍ਹਾਂ ਨੌਜਵਾਨਾਂ ਤੋਂ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨ ਦੀ ਉਮੀਦ ਕਰਦੇ ਹਨ। ਭਗਵੰਤ ਮਾਨ ਨੇ ਉਮੀਦ ਜਤਾਈ ਕਿ ਨਵੇਂ ਭਰਤੀ ਹੋਏ ਨੌਜਵਾਨ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਲਈ ਕਰਨਗੇ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਵੱਧ ਤੋਂ ਵੱਧ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਕੰਮ ਕਰਨ ਤਾਂ ਜੋ ਸਮਾਜ ਦੇ ਹਰੇਕ ਵਰਗ ਨੂੰ ਇਸ ਦਾ ਲਾਭ ਮਿਲ ਸਕੇ । ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਢਾਈ ਸਾਲਾਂ ਵਿੱਚ ਲੋਕਾਂ ਨੇ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਵਿੱਚ ਵਿਸ਼ਵਾਸ ਜਤਾਇਆ ਹੈ ਜਿਸ ਸਦਕਾ ਕਰ ਮਾਲੀਏ ਵਿੱਚ ਚੋਖਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਸੂਬੇ ਵਿੱਚ 19 ਟੋਲ ਪਲਾਜ਼ੇ ਬੰਦ ਕੀਤੇ ਜਾ ਚੁੱਕੇ ਹਨ । ਉਨ੍ਹਾਂ ਕਿਹਾ ਕਿ ਹਾਲਾਂਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਟੋਲ ਪਲਾਜ਼ਿਆਂ ਨੇ ਮਿਆਦ ਵਧਾਉਣ ਦੀ ਮੰਗ ਵੀ ਕੀਤੀ ਸੀ ਪਰ ਵਡੇਰੇ ਲੋਕ ਹਿੱਤ ਵਿੱਚ ਉਨ੍ਹਾਂ ਨੇ ਇਸ ਤੋਂ ਇਨਕਾਰ ਕਰ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਟੋਲ ਪਲਾਜ਼ਿਆਂ ਦੇ ਬੰਦ ਹੋਣ ਨਾਲ ਪੰਜਾਬ ਦੇ ਲੋਕਾਂ ਦੇ ਰੋਜ਼ਾਨਾ ਤਕਰੀਬਨ 63 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਸਾਰੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਦਾ ਕਾਰਜ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ 118 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਬਣਾਉਣ ਲਈ ਵਚਨਬੱਧ ਹੈ, ਜਿਸ ਵਿੱਚ ਸਮਾਰਟ ਕਲਾਸਰੂਮ, ਵਿਗਿਆਨਕ ਸਿੱਖਿਆ ਲਈ ਅਤਿ-ਆਧੁਨਿਕ ਲੈਬਾਟਰੀਆਂ ਅਤੇ ਖੇਡ ਮੈਦਾਨ ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮਿਆਰੀ ਸਿੱਖਿਆ ਵਿਦਿਆਰਥੀਆਂ ਨੂੰ ਜੀਵਨ ਵਿੱਚ ਵੱਧ ਤੋਂ ਵੱਧ ਕਾਮਯਾਬੀ ਹਾਸਲ ਕਰਨ ਅਤੇ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਹਿੱਸਾ ਲੈਣ ਦੇ ਯੋਗ ਬਣਾਉਣ ਵਿੱਚ ਮਦਦ ਕਰੇਗੀ । ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਮੈਗਾ ਮਾਪੇ-ਅਧਿਆਪਕ ਮਿਲਣੀ ਦਾ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮੈਗਾ ਪੀ.ਟੀ.ਐਮ. ਵਿੱਚ 20 ਲੱਖ ਮਾਪਿਆਂ ਨੇ ਹਿੱਸਾ ਲਿਆ ਸੀ। ਉਨ੍ਹਾਂ ਕਿਹਾ ਕਿ ਇਸ ਨਵੀਨ ਉਪਰਾਲੇ ਨਾਲ ਵਿਦਿਆਰਥੀਆਂ ਨੂੰ ਬਹੁਤ ਲਾਭ ਹੋਵੇਗਾ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਇਹ ਉਪਰਾਲਾ ਆਉਣ ਵਾਲੇ ਸਮੇਂ ਵਾਸਤੇ ਵਿਦਿਆਰਥੀਆਂ ਨੂੰ ਤਿਆਰ ਕਰਨ ਲਈ ਬੇਹੱਦ ਸਹਾਈ ਸਿੱਧ ਹੋਵੇਗਾ । ਇਸ ਦੌਰਾਨ ਨਵ-ਨਿਯੁਕਤ ਕਰਮਚਾਰੀਆਂ ਨੇ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਆਪੋ-ਆਪਣੇ ਤਜਰਬੇ ਸਾਂਝੇ ਕੀਤੇ । ਲੁਧਿਆਣਾ ਤੋਂ ਨਵ-ਨਿਯੁਕਤ ਓਫਥੈਲਮਿਕ ਅਫਸਰ ਸ਼ਿਵਾਨੀ ਸ਼ਰਮਾ ਨੇ ਨੌਕਰੀ ਮਿਲਣ ਦੀ ਖੁਸ਼ੀ ਕਰਦਿਆਂ ਖੁਲਾਸਾ ਕੀਤਾ ਕਿ ਉਸ ਦੇ ਨਾਲ ਉਸ ਦਾ ਭਰਾ ਵੀ ਨੌਕਰੀ ਪ੍ਰਾਪਤ ਕਰ ਰਿਹਾ ਹੈ। ਉਸ ਨੇ ਕਿਹਾ ਕਿ ਉਹ ਦੁੱਗਣੀ ਖੁਸ਼ੀ ਮਹਿਸੂਸ ਕਰ ਰਹੀ ਹੈ ਕਿਉਂਕਿ ਇਹ ਮੇਰੇ ਪੂਰੇ ਪਰਿਵਾਰ ਲਈ ਬਹੁਤ ਮਾਣ ਦੇ ਪਲ ਹਨ। ਸ਼ਿਵਾਨੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਚੋਣ ਪੂਰੀ ਤਰ੍ਹਾਂ ਮੈਰਿਟ 'ਤੇ ਆਧਾਰਿਤ ਕੀਤੀ ਗਈ ਹੈ, ਜਿਸ ਨਾਲ ਉਨ੍ਹਾਂ ਦੀ ਪ੍ਰਾਪਤੀ ਹੋਰ ਵੀ ਖੁਸ਼ਗਵਾਰ ਹੈ । ਐਮਐਲਟੀ-2 ਨਿਯੁਕਤ ਹੋਈ ਖਰੜ ਤੋਂ ਗੁਰਦੀਪ ਕੌਰ ਆਪਣੇ ਨਵਜੰਮੇ ਬੱਚੇ ਨਾਲ ਸਮਾਗਮ ਵਿੱਚ ਸ਼ਾਮਲ ਹੋਈ। ਉਨ੍ਹਾਂ ਨੇ ਪੂਰੀ ਭਰਤੀ ਪ੍ਰਕਿਰਿਆ ਨੂੰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ । ਝਬਾਲ (ਤਰਨਤਾਰਨ) ਦੇ ਬਲਾਕ ਐਕਸਟੈਂਸ਼ਨ ਐਜੂਕੇਟਰ ਗੁਰਲਾਲ ਸਿੰਘ ਨੇ ਬਿਨਾਂ ਕਿਸੇ ਸਿਫ਼ਾਰਸ਼ ਦੇ ਨੌਕਰੀ ਮਿਲਣ 'ਤੇ ਹੋਈ ਹੈਰਾਨੀ ਮੁੱਖ ਮੰਤਰੀ ਨਾਲ ਸਾਂਝੀ ਕੀਤੀ। ਉਸ ਨੇ ਕਿਹਾ, "ਜਦੋਂ ਮੈਨੂੰ ਨੌਕਰੀ ਬਾਰੇ ਫ਼ੋਨ ਆਇਆ ਤਾਂ ਮੈਂ ਹੈਰਾਨ ਰਹਿ ਗਿਆ ਕਿਉਂਕਿ ਮੈਨੂੰ ਇਸ ਦੀ ਉਮੀਦ ਨਹੀਂ ਸੀ। ਸ੍ਰੀ ਮੁਕਤਸਰ ਸਾਹਿਬ ਤੋਂ ਐਮਐਲਟੀ ਹਰਦੀਪ ਸਿੰਘ ਨੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਸ ਨੇ ਆਪਣੇ ਦਿਲ ਦੀ ਗੱਲ ਸਾਂਝੀ ਕੀਤੀ ਕਿ ਉਹ ਪਹਿਲਾਂ ਵਿਦੇਸ਼ ਜਾਣ ਬਾਰੇ ਸੋਚਦਾ ਸੀ, ਪਰ 'ਆਪ' ਸਰਕਾਰ ਦੀਆਂ ਪਹਿਲਕਦਮੀਆਂ ਨੇ ਉਨ੍ਹਾਂ ਦੀ ਧਾਰਨਾ ਬਦਲ ਦਿੱਤੀ ਹੈ। ਉਸ ਨੇ ਮਾਣ ਨਾਲ ਕਿਹਾ, “ਮੈਂ ਇਸ ਮੌਕੇ ਲਈ ਦਿਲ ਦੀਆਂ ਗਹਿਰਾਈਆਂ ਤੋਂ ਸਰਕਾਰ ਦਾ ਸ਼ੁਕਰਗੁਜ਼ਾਰ ਹਾਂ।
Punjab Bani 07 September,2024
ਮੁੱਖ ਮੰਤਰੀ ਭਗਵੰਤ ਮਾਨ ਨੇ ਸੌਂਪੇ 293 ਨਵ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ
ਮੁੱਖ ਮੰਤਰੀ ਭਗਵੰਤ ਮਾਨ ਨੇ ਸੌਂਪੇ 293 ਨਵ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਭਗਵੰਤ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਅੱਜ ਚੰਡੀਗੜ੍ਹ ਵਿਖੇ ਵੱਖ-ਵੱਖ ਵਿਭਾਗਾਂ ਦੇ 293 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਨਵੇਂ ਚੁਣੇ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਬਹੁਤ ਖੁਸ਼ੀ ਹੋਈ ਹੈ ਕਿ ਤੁਸੀਂ ਰੰਗਲੇ ਪੰਜਾਬ ਦਾ ਮਿਸ਼ਨ ਰੁਜ਼ਗਾਰ ਦਾ ਹਿੱਸਾ ਬਣੇ ਹੋ। ਉਨ੍ਹਾਂ ਕਿਹਾ ਕਿ ਆਪਣੇ-ਆਪਣੇ ਮਹਿਕਮੇ ਵਿੱਚ ਇਮਾਨਦਾਰੀ ਨਾਲ ਕੰਮ ਕਰਨ।
Punjab Bani 07 September,2024
ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੇ ਮਿਸ਼ਨ ਰੋਗਾਰ ਤਹਿਤ 293 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ
ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੇ ਮਿਸ਼ਨ ਰੋਗਾਰ ਤਹਿਤ 293 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਮਿਊਂਸੀਪਲ ਭਵਨ ’ਚ ਅੱਜ 7 ਸਤੰਬਰ ਦੁਪਹਿਰ 12 ਵਜੇ 293 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡ ਜਾਣਗੇ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੇ ਮਿਸ਼ਨ ਰੋਗਾਰ ਤਹਿਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਇੱਥੇ ਦੱਸਣਾ ਬਣਦਾ ਹੈ ਕਿ ਮੁੱਖ ਮੰਤਰੀ ਮਾਨ ਨੌਜਵਾਨਾਂ ਦੇ ਵਤਨ ਵਾਪਸੀ ਦੇ ਰੁਝਾਨ ਨੂੰ ਸ਼ੁਭ ਦੱਸਦੇ ਹਨ, ਜਿਸ ਦੇ ਚੱਲਦਿਆਂ ਹੁਣ ਤੱਕ ਸੂਬੇ ’ਚ 44,667 ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।
Punjab Bani 07 September,2024
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਬੈਂਕਾਂ ਦੀ ਕਾਰਜਪ੍ਰਣਾਲੀ ਦਾ ਜਾਇਜ਼ਾ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਬੈਂਕਾਂ ਦੀ ਕਾਰਜਪ੍ਰਣਾਲੀ ਦਾ ਜਾਇਜ਼ਾ -ਕਰਜ਼ੇ ਪ੍ਰਦਾਨ ਕਰਨ ਸਮੇਤ ਬੈਂਕਿੰਗ ਸੇਵਾਵਾਂ ਦੇ ਮਿਥੇ ਟੀਚੇ ਪੂਰੇ ਕਰਨ ਲਈ ਹਦਾਇਤਾਂ -ਆਰ.ਬੀ.ਆਈ ਵੱਲੋਂ ਕਰਵਾਏ ਜਾ ਰਹੇ ਕੁਇਜ਼ 'ਚ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕਰਵਾਈ ਜਾਵੇ : ਏ.ਡੀ.ਸੀ. ਪਟਿਆਲਾ : ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ: ਹਰਜਿੰਦਰ ਸਿੰਘ ਬੇਦੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸਲਾਹਕਾਰ ਕਮੇਟੀ ਪਟਿਆਲਾ ਦੀ ਮੀਟਿੰਗ ਲੀਡ ਜ਼ਿਲ੍ਹਾ ਮੈਨੇਜਰ ਰਾਜੀਵ ਸਰਹਿੰਦੀ ਅਤੇ ਰਿਜ਼ਰਵ ਬੈਂਕ ਆਫ਼ ਇੰਡੀਆ ਦੇ ਅਧਿਕਾਰੀ ਗਰਿਮਾ ਬੱਸੀ ਵੱਲੋਂ ਕਰਵਾਈ ਗਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਬੈਂਕਿੰਗ ਅਧਿਕਾਰੀਆਂ ਨੂੰ ਕਰਜ਼ੇ ਦੇ ਲੰਬਿਤ ਪਏ ਕੇਸਾਂ ਦਾ ਇੱਕ ਹਫ਼ਤੇ 'ਚ ਨਿਪਟਾਰਾ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਜਿਹੜੇ ਕੇਸਾਂ 'ਚ ਕੋਈ ਕਮੀ ਹੈ, ਉਨ੍ਹਾਂ ਦਾ ਕਾਰਨ ਸਪਸ਼ਟ ਤੌਰ 'ਤੇ ਦੱਸਿਆ ਜਾਵੇ। ਉਨ੍ਹਾਂ ਕਿਹਾ ਕਿ ਬੈਂਕ ਆਪਣੇ ਖਪਤਕਾਰਾਂ ਨੂੰ ਬੈਂਕਿੰਗ ਸੇਵਾਵਾਂ ਪ੍ਰਦਾਨ ਕਰਨ ਸਮੇਂ ਸੰਵੇਦਨਸ਼ੀਲ ਰਵੱਈਆ ਅਪਣਾਉਣ। ਉਨ੍ਹਾਂ ਕਿਹਾ ਕਿ ਆਰ.ਬੀ.ਆਈ. ਵੱਲੋਂ ਕਰਵਾਏ ਜਾ ਰਹੇ ਕੁਇਜ਼ ਸਬੰਧੀ ਵੀ ਪਟਿਆਲਾ ਜ਼ਿਲ੍ਹੇ ਦੇ ਕਾਲਜਾਂ 'ਚ ਪੜਦੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਜਾਵੇ ਅਤੇ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਵੀ ਕਰਵਾਈ ਜਾਵੇ। ਇਸ ਮੌਕੇ ਗਰਿਮਾ ਬੱਸੀ ਨੇ ਆਰ.ਬੀ.ਆਈ. ਵੱਲੋਂ ਕਰਵਾਏ ਜਾ ਰਹੇ ਕੁਇਜ਼ ਸਬੰਧੀ ਵਿਸਥਾਰ 'ਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੁਇਜ਼ ਵਿੱਚ ਗ੍ਰੈਜੂਏਸ਼ਨ ਪੱਧਰ ਦੇ ਵਿਦਿਆਰਥੀ ਹਿੱਸਾ ਲੈ ਸਕਦੇ ਹਨ ਅਤੇ ਇਸ ਲਈ ਅਪਲਾਈ ਕਰਨ ਦੀ ਆਖਰੀ ਮਿਤੀ 17 ਸਤੰਬਰ 2024 ਹੈ। ਉਨ੍ਹਾਂ ਦੱਸਿਆ ਕਿ ਕੁਇਜ਼ ਜਿੱਤਣ ਵਾਲੇ ਵਿਦਿਆਰਥੀਆਂ ਨੂੰ ਆਰ.ਬੀ.ਆਈ ਵੱਲੋਂ 10 ਲੱਖ ਰੁਪਏ ਦੀ ਇਨਾਮੀ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕੁਇਜ਼ ਸਬੰਧੀ ਜਾਣਕਾਰੀ ਦੇਣ ਲਈ ਸਮੂਹ ਬੈਂਕਾਂ ਦੇ ਅਧਿਕਾਰੀਆਂ ਨੂੰ ਵਿਦਿਆਰਥੀਆਂ ਤੱਕ ਪਹੁੰਚ ਬਣਾਉਣ ਲਈ ਕਿਹਾ। ਉਨ੍ਹਾਂ ਆਰ.ਬੀ.ਆਈ ਦੇ ਨਿਯਮਾਂ ਅਨੁਸਾਰ ਬੈਂਕਾਂ ਨੂੰ ਡਿਜੀਟਲ ਸਾਖਰਤਾ ਕੈਂਪ ਲਗਾਉਣ ਦੀ ਹਦਾਇਤ ਵੀ ਕੀਤੀ । ਲੀਡ ਜ਼ਿਲ੍ਹਾ ਮੈਨੇਜਰ ਰਾਜੀਵ ਸਰਹਿੰਦੀ ਵੱਲੋਂ ਜ਼ਿਲ੍ਹਾ ਉਦਯੋਗ ਨਿਗਮ, ਐਸ ਸੀ/ਐਸ ਟੀ ਕਾਰਪੋਰੇਸ਼ਨ, ਨਗਰ ਨਿਗਮ, ਖੇਤੀਬਾੜੀ ਵਿਭਾਗ ਅਤੇ ਮੱਛੀ ਪਾਲਣ ਵਿਭਾਗ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ, ਐਨ ਆਰ ਐਲ.ਐਮ, ਡੇ-ਐਨ ਯੂ ਐਲ ਐਮ, ਸਮਾਜਿਕ ਸੁਰੱਖਿਆ ਵਿਭਾਗ ਸਮੇਤ ਵੱਖ ਵੱਖ ਵਿਭਾਗਾਂ ਨਾਲ ਪਟਿਆਲਾ ਜ਼ਿਲ੍ਹੇ ਵਿੱਚ ਚੱਲ ਰਹੇ ਬੈਂਕਾਂ ਵਿੱਚ ਸਕੀਮਾਂ ਨੂੰ ਲਾਗੂ ਕਰਨ ਹਿੱਤ ਚਰਚਾ ਕੀਤੀ ਗਈ । ਇਸ ਮੌਕੇ ਡੀ.ਐਸ.ਪੀ. ਸੁਖਦੇਵ ਸਿੰਘ ਨੇ ਬੈਂਕਾਂ ਅਤੇ ਏ.ਟੀ.ਐਮਜ਼ ਦੀ ਸੁਰੱਖਿਆ ਸਮੇਤ ਡਿਜੀਟਲ ਫਰਾਡ ਦੀ ਰੋਕਥਾਮ ਸਬੰਧੀ ਪੁਲਿਸ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਬੈਂਕ ਸੀ.ਸੀ.ਟੀ.ਵੀ ਕੈਮਰੇ ਦੀ ਨਿਰੰਤਰ ਜਾਂਚ ਕਰਵਾਉਣ ਅਤੇ ਸਰਦੀਆਂ ਦੇ ਮੌਸਮ ਵਿੱਚ ਧੁੰਦ ਸਮੇਂ ਏ.ਟੀ.ਐਮ. ਚੋਰੀ ਦੀਆਂ ਘਟਨਾਵਾਂ ਦਾ ਖ਼ਦਸ਼ਾ ਵੱਧ ਜਾਂਦਾ ਹੈ, ਇਸ ਲਈ ਬੈਂਕਾਂ ਏ.ਟੀ.ਐਮ. ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਕਿਉਰਿਟੀ ਦੇ ਪੁਖ਼ਤਾ ਪ੍ਰਬੰਧ ਕਰਨ। ਉਨ੍ਹਾਂ ਦੱਸਿਆ ਕਿ ਪੁਲਿਸ ਡਿਜੀਟਲ ਧੋਖਾਧੜੀ ਤੋਂ ਲੋਕਾਂ ਨੂੰ ਬਣਾਉਣ ਲਈ ਪੁਖ਼ਤਾ ਕਦਮ ਚੁੱਕ ਰਹੀ ਹੈ ਅਤੇ ਪੁਲਿਸ ਵਿਭਾਗ ਵੱਲੋਂ ਡਿਜੀਟਲ ਧੋਖਾਧੜੀ ਨਾਲ ਸਬੰਧਤ ਸ਼ਿਕਾਇਤਾਂ ਦੇ ਨਿਪਟਾਰੇ ਲਈ ਇੱਕ ਹੈਲਪ ਲਾਈਨ ਵੀ ਬਣਾਈ ਜਾ ਰਹੀ ਹੈ। ਮੀਟਿੰਗ ਵਿੱਚ ਸਿਵਲ ਸਰਜਨ ਡਾ. ਜਤਿੰਦਰ ਕਾਂਸਲ, ਡੀ.ਐਸ.ਐਸ.ਓ ਜੋਬਨਪ੍ਰੀਤ ਕੌਰ ਚੀਮਾ ਸਮੇਤ ਪਟਿਆਲਾ ਜ਼ਿਲ੍ਹੇ ਦੇ ਸਮੂਹ ਬੈਂਕਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਹਾਜਰ ਸਨ। ਉਨ੍ਹਾਂ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਮੂਹ ਸਰਕਾਰੀ ਸਕੀਮਾਂ ਨੂੰ ਲਾਗੂ ਕਰਨ ਲਈ ਪੂਰਾ ਸਹਿਯੋਗ ਦੇਣ ਲਈ ਭਰੋਸਾ ਦਵਾਇਆ ਗਿਆ ।
Punjab Bani 05 September,2024
ਕਾਂਗਰਸ ਦੇ ਵ੍ਹਿਪ ਅਤੇ ਵਿਧਾਇਕ ਰਫੀਕ ਖਾਨ ‘ਤੇ ਹੋਇਆ ਕਾਤਲਾਨਾ ਹਮਲਾ
ਕਾਂਗਰਸ ਦੇ ਵ੍ਹਿਪ ਅਤੇ ਵਿਧਾਇਕ ਰਫੀਕ ਖਾਨ ‘ਤੇ ਹੋਇਆ ਕਾਤਲਾਨਾ ਹਮਲਾ ਜੈਪੁਰ : ਵੀਰਵਾਰ ਨੂੰ ਕਾਂਗਰਸ ਦੇ ਵ੍ਹਿਪ ਅਤੇ ਵਿਧਾਇਕ ਰਫੀਕ ਖਾਨ ‘ਤੇ ਜਾਨਲੇਵਾ ਹਮਲਾ ਕੀਤਾ ਗਿਆ। ਹਾਲਾਂਕਿ ਆਸ-ਪਾਸ ਦੇ ਲੋਕਾਂ ਨੇ ਮੁਲਜ਼ਮ ਨੂੰ ਫੜ ਲਿਆ ਅਤੇ ਵਿਧਾਇਕ ਨੂੰ ਕੋਈ ਗੰਭੀਰ ਸੱਟ ਨਹੀਂ ਲੱਗੀ। ਪੁਲਿਸ ਨੇ ਦੱਸਿਆ ਕਿ ਹਮਲਾ ਕਰਨ ਵਾਲਾ ਸਾਬਕਾ ਸੀਆਰਪੀਐਫ ਜਵਾਨ ਵਿਕਾਸ ਜਾਖੜ ਹੈ। ਉਸ ਨੇ ਪਹਿਲਾਂ ਵਿਧਾਇਕ ‘ਤੇ ਆਪਣੀ ਪਤਨੀ ਨੂੰ ਤੰਗ ਕਰਨ ਦੇ ਦੋਸ਼ ਲਾਏ ਸਨ। ਵੀਰਵਾਰ ਨੂੰ ਦੋਸ਼ੀ ਆਦਰਸ਼ ਨਗਰ ਤੋਂ ਵਿਧਾਇਕ ਅਤੇ ਵਿਧਾਨ ਸਭਾ ‘ਚ ਕਾਂਗਰਸ ਦੇ ਚੀਫ ਵ੍ਹਿਪ ਰਫੀਕ ਖਾਨ ਦੇ ਘਰ ਦੇ ਸਾਹਮਣੇ ਉਡੀਕ ਕਰ ਰਿਹਾ ਸੀ। ਉਨ੍ਹਾਂ ਨੇ ਮੌਕਾ ਮਿਲਦੇ ਹੀ ਵਿਧਾਇਕ ‘ਤੇ ਹਮਲਾ ਕਰ ਦਿੱਤਾ। ਹਾਲਾਂਕਿ ਉੱਥੇ ਮੌਜੂਦ ਲੋਕਾਂ ਨੇ ਸ਼ੌਰਿਆ ਚੱਕਰ ਨਾਲ ਸਨਮਾਨਿਤ ਜਾਖੜ ਨੂੰ ਹਮਲਾ ਕਰਨ ਤੋਂ ਪਹਿਲਾਂ ਹੀ ਰੋਕ ਲਿਆ। ਪੁਲਿਸ ਮੁਤਾਬਕ ਮੁਲਜ਼ਮ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦਾ ਸਾਬਕਾ ਸਹਾਇਕ ਕਮਾਂਡੈਂਟ ਹੈ, ਜਿਸ ਨੂੰ ਸ਼ਾਂਤੀ ਭੰਗ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਸਦਰ ਥਾਣੇ ਦੇ ਅਧਿਕਾਰੀ ਬਲਬੀਰ ਕਸਵਾਨ ਨੇ ਦੱਸਿਆ ਕਿ ਝੁੰਝੁਨੂ ਦੇ ਰਹਿਣ ਵਾਲੇ ਜਾਖੜ ਵੀਰਵਾਰ ਨੂੰ ਜੈਪੁਰ ਦੇ ਆਦਰਸ਼ ਨਗਰ ਦੇ ਵਿਧਾਇਕ ਦੇ ਘਰ ਪਹੁੰਚੇ। ਇਸ ਦੌਰਾਨ ਕਿਸੇ ਗੱਲ ਨੂੰ ਲੈ ਕੇ ਵਿਕਾਸ ਜਾਖੜ ਦੀ ਵਿਧਾਇਕ ਨਾਲ ਤਿੱਖੀ ਬਹਿਸ ਹੋ ਗਈ ਅਤੇ ਵਿਕਾਸ ਜਾਖੜ ਨੇ ਵਿਧਾਇਕ ਨੂੰ ਕਾਲਰ ਤੋਂ ਫੜ੍ਹ ਲਿਆ।
Punjab Bani 30 August,2024
ਸੁਖਬੀਰ ਬਾਦਲ ਤਨਖਾਹੀਆ ਕਰਾਰ
ਸੁਖਬੀਰ ਬਾਦਲ ਤਨਖਾਹੀਆ ਕਰਾਰ ਚੰਡੀਗੜ੍ਹ : ਸ਼੍ਰੀ ਅਕਾਲ ਤਖਤ ਸਾਹਿਬ ਵਲੋਂ ਸੁਖਬੀਰ ਸਿੰਘ ਬਾਦਲ ਨੁੰ ਤਨਖਾਹੀਆ ਕਰਾਰ ਕਰ ਦਿੱਤੇ ਗਏ ਹਨ।
Punjab Bani 30 August,2024
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਨੇ ਚਪੜਾਸੀ ਦੀਆਂ ਅਸਾਮੀਆਂ ਦੀ ਭਰਤੀ ਲਈ ਕੀਤੀ ਅਰਜ਼ੀਆਂ ਦੀ ਮੰਗ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਨੇ ਚਪੜਾਸੀ ਦੀਆਂ ਅਸਾਮੀਆਂ ਦੀ ਭਰਤੀ ਲਈ ਕੀਤੀ ਅਰਜ਼ੀਆਂ ਦੀ ਮੰਗ ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਨੇ ਚਪੜਾਸੀ ਦੀਆਂ ਅਸਾਮੀਆਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ ਹਨ। ਦਿਲਚਸਪੀ ਰੱਖਣ ਵਾਲੇ ਅਤੇ ਯੋਗ ਉਮੀਦਵਾਰ ਇਨ੍ਹਾਂ ਅਸਾਮੀਆਂ ਲਈ 20 ਸਤੰਬਰ, 2024 ਨੂੰ ਜਾਂ ਇਸ ਤੋਂ ਪਹਿਲਾਂ ਆਨਲਾਈਨ ਅਪਲਾਈ ਕਰ ਸਕਦੇ ਹਨ। ਦੱਸ ਦਈਏ ਕਿ ਉਮੀਦਵਾਰ ਅਪਲਾਈ ਕਰਨ ਲਈ ਅਧਿਕਾਰਤ ਵੈੱਬਸਾਈਟ `ਤੇ ਜਾ ਸਕਦੇ ਹਨ।ਨੋਟੀਫਿਕੇਸ਼ਨ ਵਿੱਚ ਦਰਸਾਏ ਅਨੁਸਾਰ 12ਵੀਂ ਪਾਸ ਸਮੇਤ ਕੁਝ ਵਿਦਿਅਕ ਯੋਗਤਾਵਾਂ ਵਾਲੇ ਉਮੀਦਵਾਰਾਂ ਕੋਲ ਇਸ ਵੱਡੀ ਭਰਤੀ ਮੁਹਿੰਮ ਲਈ ਅਪਲਾਈ ਕਰਨ ਦਾ ਸੁਨਹਿਰੀ ਮੌਕਾ ਹੈ। ਇਸ ਭਰਤੀ ਮੁਹਿੰਮ ਦਾ ਉਦੇਸ਼ ਕੁੱਲ 300 ਅਸਾਮੀਆਂ ਨੂੰ ਭਰਨਾ ਹੈ ।
Punjab Bani 27 August,2024
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 27 ਅਗਸਤ ਨੂੰ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 27 ਅਗਸਤ ਨੂੰ ਪਟਿਆਲਾ, 23 ਅਗਸਤ:ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਐਸ.ਆਈ.ਐਸ ਕੰਪਨੀ ਦੇ ਪਲੇਸਮੈਂਟ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਬਿਊਰੋ ਦੇ ਅਧਿਕਾਰੀ ਨੇ ਦੱਸਿਆ ਕਿ 27 ਅਗਸਤ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਐਸ.ਆਈ.ਐਸ ਕੰਪਨੀ ਦੇ ਸਕਿਉਰਿਟੀ ਗਾਰਡ ਦੀ ਅਸਾਮੀਆਂ ਦੀ ਇੰਟਰਵਿਊ ਲਈ ਜਾਵੇਗੀ । ਚਾਹਵਾਨ ਅਤੇ ਯੋਗ ਉਮੀਦਵਾਰ (ਕੇਵਲ ਲੜਕੇ) ਜਿਨ੍ਹਾਂ ਦੀ ਵਿੱਦਿਅਕ ਯੋਗਤਾ ਘੱਟੋ-ਘੱਟ ਦਸਵੀਂ ਪਾਸ ਅਤੇ ਉਮਰ 19-40 ਸਾਲ ਹੋਵੇ, ਉਹ ਇਸ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ । ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੈਂਟ ਕੈਂਪ/ ਇੰਟਰਵਿਊ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ, ਅਧਾਰ ਕਾਰਡ, ਪੈਨ ਕਾਰਡ ਅਤੇ ਰਿਜ਼ਊਮੇ ਨਾਲ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਿੰਨੀ ਸਕੱਤਰੇਤ ਬਲਾਕ ਡੀ ਨੇੜੇ ਸੁਵਿਧਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਇੰਟਰਵਿਊ ਵਿੱਚ ਹਿੱਸਾ ਲੈ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਉਮੀਦਵਾਰ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ’ਤੇ ਸੰਪਰਕ ਕਰ ਸਕਦੇ ਹਨ।
Punjab Bani 23 August,2024
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 21 ਅਗਸਤ ਨੂੰ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 21 ਅਗਸਤ ਨੂੰ ਪਟਿਆਲਾ, 20 ਅਗਸਤ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਇਵਨ ਕਾਰਗੋ (ਈ.ਐਲ.ਪੀ.ਐਲ) ਅਤੇ ਈ.ਐਸ.ਜੀ.ਆਈ ਟੂਲਜ਼ ਪ੍ਰਾਈਵੇਟ ਲਿਮਟਿਡ ਕੰਪਨੀ ਪਟਿਆਲਾ ਦੇ ਪਲੇਸਮੈਂਟ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਅਧਿਕਾਰੀ ਨੇ ਦੱਸਿਆ ਕਿ ਮਿਤੀ 21 ਅਗਸਤ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਇਵਨ ਕਾਰਗੋ (ਈ.ਐਲ.ਪੀ.ਐਲ) ਕੰਪਨੀ ਦੇ ਡਲਿਵਰੀ ਐਸੋਸੀਏਟ, ਹੱਬ ਓਪਰੇਸ਼ਨ ਐਸੋਸੀਏਟ, ਵੇਅਰ ਹਾਊਸਿੰਗ ਸਟਾਫ਼ ਅਤੇ ਈ.ਐਸ.ਜੀ.ਆਈ ਟੂਲਜ਼ ਪ੍ਰਾਈਵੇਟ ਲਿਮਟਿਡ ਕੰਪਨੀ ਪਟਿਆਲਾ ਦੇ ਮਸ਼ੀਨਿਸਟ, ਟਰਨਰ, ਫਿਟਰ, ਗਰਾਂਈਡਰ, ਮਕੈਨੀਕਲ ਓਪਰੇਟਰ ਦੀ ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ। ਚਾਹਵਾਨ ਅਤੇ ਯੋਗ ਉਮੀਦਵਾਰ ਇਵਨ ਕਾਰਗੋ (ਈ.ਐਲ.ਪੀ.ਐਲ) ਕੰਪਨੀ ਲਈ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਅੱਠਵੀਂ, ਬਾਰ੍ਹਵੀਂ ਪਾਸ, ਉਮਰ 18 ਸਾਲ ਤੋਂ ਉਪਰ ਅਤੇ ਈ.ਐਸ.ਜੀ.ਆਈ ਟੂਲਜ਼ ਪ੍ਰਾਈਵੇਟ ਲਿਮਟਿਡ ਕੰਪਨੀ ਪਟਿਆਲਾ ਲਈ ਤਜਰਬਾ 1 ਸਾਲ, ਜਿਨ੍ਹਾਂ ਦੀ ਵਿੱਦਿਅਕ ਯੋਗਤਾ ਆਈ.ਟੀ.ਆਈ - ਮਸ਼ੀਨਿਸਟ, ਟਰਨਰ, ਫਿਟਰ ਅਤੇ ਗਰਾਂਈਡਰ, ਪੋਲੀਟੇਕਨੀਕਲ, ਮਕੈਨੀਕਲ ਡਿਪਲੋਮਾ, ਉਮਰ 18-30 ਸਾਲ ਹੋਵੇ, ਉਹ ਇਸ ਪਲੇਸਮੈਂਟ ਡਰਾਈਵ ਵਿੱਚ ਭਾਗ ਲੈ ਸਕਦੇ ਹਨ। ਨੌਕਰੀ ਦੇ ਇੱਛੁਕ ਉਮੀਦਵਾਰ ਇਸ ਪਲੇਸਮੈਂਟ ਕੈਂਪ/ ਇੰਟਰਵਿਊ ਵਿੱਚ ਭਾਗ ਲੈਣ ਲਈ ਆਪਣੀ ਵਿੱਦਿਅਕ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ, ਅਧਾਰ ਕਾਰਡ, ਪੈਨ ਕਾਰਡ ਅਤੇ ਰਿਜ਼ਊਮੇ ਨਾਲ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ ਬਲਾਕ-ਡੀ ਨੇੜੇ ਸੁਵਿਧਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਇੰਟਰਵਿਊ ਵਿੱਚ ਹਿੱਸਾ ਲੈ ਸਕਦੇ ਹਨ। ਵਧੇਰੇ ਜਾਣਕਾਰੀ ਲਈ ਉਮੀਦਵਾਰ ਦਫ਼ਤਰ ਦੇ ਹੈਲਪ ਲਾਈਨ ਨੰਬਰ 9877610877 ਤੇ ਸੰਪਰਕ ਕਰ ਸਕਦੇ ਹਨ।
Punjab Bani 20 August,2024
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 15 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 15 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਚੰਡੀਗੜ੍ਹ, 14 ਅਗਸਤ : ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਪੂਰਾ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਤਹਿਤ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ 15 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਵਿੱਚ ਆਬਕਾਰੀ ਅਤੇ ਕਰ ਵਿਭਾਗ ਦੇ 9 ਜੂਨੀਅਰ ਸਕੇਲ ਸਟੈਨੋਗ੍ਰਾਫਰ, 1 ਕਲਰਕ (ਲੇਖਾ) ਅਤੇ 1 ਕਲਰਕ, ਅਤੇ ਵਿੱਤ ਵਿਭਾਗ ਦੇ ਲੋਕਲ ਆਡਿਟ ਵਿੰਗ ਦੇ 4 ਕਲਰਕ ਸ਼ਾਮਿਲ ਹਨ । ਇਸ ਮੌਕੇ ਸੰਬੋਧਨ ਕਰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਆਬਕਾਰੀ ਤੇ ਕਰ ਵਿਭਾਗ ਵਿੱਚ ਸਿੱਧੀ ਭਰਤੀ ਰਾਹੀਂ ਵੱਖ-ਵੱਖ ਅਸਾਮੀਆਂ ਲਈ ਹੁਣ ਤੱਕ ਕੁੱਲ 436 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਹਨ, ਜੋ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਅਤੇ ਜਨਤਕ ਸੇਵਾਵਾਂ ਨੂੰ ਮਜ਼ਬੂਤ ਕਰਨ ਪ੍ਰਤੀ ਇਸ ਸਰਕਾਰ ਦੀ ਵਚਨਬੱਧਤਾ ਦਾ ਪ੍ਰਮਾਣ ਹੈ। ਵਿੱਤ ਮੰਤਰੀ ਨੇ ਆਬਕਾਰੀ ਤੇ ਕਰ ਵਿਭਾਗ ਵਿੱਚ ਹੁਣ ਤੱਕ ਹੋਈਆਂ ਭਰਤੀਆਂ ਦਾ ਵੇਰਵਾ ਦਿੰਦਿਆਂ ਦੱਸਿਆ ਕਿ 160 ਉਮੀਦਵਾਰ ਆਬਕਾਰੀ ਅਤੇ ਕਰ ਇੰਸਪੈਕਟਰ, 142 ਕਲਰਕ, 39 ਕਲਰਕ (ਲੀਗਲ), 25 ਕਲਰਕ (ਅਕਾਊਂਟ), 5 ਕਲਰਕ (ਆਈ.ਟੀ.), 56 ਸਟੈਨੋਟਾਈਪਿਸਟ ਅਤੇ 9 ਜੂਨੀਅਰ ਸਕੇਲ ਸਟੈਨੋਗ੍ਰਾਫਰ ਵਜੋਂ ਚੁਣੇ ਗਏ ਹਨ। ਵਿੱਤ ਮੰਤਰੀ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਨਿਯੁਕਤੀਆਂ ਨਾ ਸਿਰਫ਼ ਨੌਜਵਾਨਾਂ ਦੇ ਸਰਕਾਰੀ ਨੌਕਰੀਆਂ ਹਾਸਲ ਕਰਨ ਦੇ ਸੁਪਨੇ ਨੂੰ ਸਾਕਾਰ ਕਰਨਗੀਆਂ ਸਗੋਂ ਪੰਜਾਬ ਸਰਕਾਰ ਦੇ ਮਾਲੀਏ ਨੂੰ ਵਧਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਣਗੀਆਂ। ਉਨ੍ਹਾ ਕਿਹਾ ਕਿ ਇਹ ਪੇਸ਼ੇਵਰ ਨੌਜਵਾਨ ਸੂਬੇ ਦੇ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ । ਇਸ ਮੌਕੇ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਵਿਕਾਸ ਪ੍ਰਤਾਪ, ਆਬਕਾਰੀ ਤੇ ਕਰ ਕਮਿਸ਼ਨਰ ਵਰੁਣ ਰੂਜ਼ਮ ਅਤੇ ਆਬਕਾਰੀ ਤੇ ਕਰ (ਪ੍ਰਸ਼ਾਸਨ) ਦੀ ਵਧੀਕ ਕਮਿਸ਼ਨਰ ਜੀਵਨਜੋਤ ਕੌਰ ਵੀ ਹਾਜ਼ਰ ਸਨ।
Punjab Bani 14 August,2024
ਸੂਬਾ ਸਰਕਾਰ ਦੇਸ਼ ਅਤੇ ਸੂਬੇ ਦੀ ਤਰੱਕੀ ਲਈ ਐੱਨ.ਐੱਚ.ਏ.ਆਈ. ਨੂੰ ਸਹਿਯੋਗ ਦੇਣ ਅਤੇ ਆਪਸੀ ਤਾਲਮੇਲ ਰਾਹੀਂ ਕੰਮ ਕਰਨ ਲਈ ਵਚਨਬੱਧ ਹੈ : ਮੁੱਖ ਮੰਤਰੀ ਭਗਵੰਤ ਮਾਨ
ਸੂਬਾ ਸਰਕਾਰ ਦੇਸ਼ ਅਤੇ ਸੂਬੇ ਦੀ ਤਰੱਕੀ ਲਈ ਐੱਨ.ਐੱਚ.ਏ.ਆਈ. ਨੂੰ ਸਹਿਯੋਗ ਦੇਣ ਅਤੇ ਆਪਸੀ ਤਾਲਮੇਲ ਰਾਹੀਂ ਕੰਮ ਕਰਨ ਲਈ ਵਚਨਬੱਧ ਹੈ : ਮੁੱਖ ਮੰਤਰੀ ਭਗਵੰਤ ਮਾਨ ਨਵੀਂ ਦਿੱਲੀ : ਸੂਬਾ ਸਰਕਾਰ ਦੇਸ਼ ਅਤੇ ਸੂਬੇ ਦੀ ਤਰੱਕੀ ਲਈ ਐੱਨ. ਐੱਚ. ਏ. ਆਈ. ਨੂੰ ਸਹਿਯੋਗ ਦੇਣ ਅਤੇ ਆਪਸੀ ਤਾਲਮੇਲ ਰਾਹੀਂ ਕੰਮ ਕਰਨ ਲਈ ਵਚਨਬੱਧ ਹੈ, ਇਹ ਗੱਲ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਕੇਂਦਰੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੂੰ ਪੰਜਾਬ ਦੇ ਕਈ ਪ੍ਰਾਜੈਕਟਾਂ ਨੂੰ ਦਿੱਤੇ ਜਾਣ ਵਾਲੇ ਸਹਿਯੋਗ ਦੇਣ ਦੇ ਚਲਦਿਆਂ ਕਹੀ। ਕੇਂਦਰੀ ਸੜਕ ਆਵਾਜਾਈ ਅਤੇ ਕੌਮੀ ਰਾਜ ਮਾਰਗ ਮੰਤਰੀ ਨਿਤਿਨ ਗਡਕਰੀ ਨੂੰ ਇਕ ਪੱਤਰ ਲਿਖ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇਸ਼ ਅਤੇ ਸੂਬਾ ਦੋਵਾਂ ਲਈ ਐੱਨ.ਐੱਚ.ਏ.ਆਈ. ਪ੍ਰਾਜੈਕਟਾਂ ਦੀ ਮਹੱਤਤਾ ਨੂੰ ਚੰਗੀ ਤਰ੍ਹਾਂ ਸਮਝਦੀ ਹੈ ਅਤੇ ਪੰਜਾਬ ਸਰਕਾਰ ਇਨ੍ਹਾਂ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਜ਼ਮੀਨ ਪ੍ਰਾਪਤੀ ਅਤੇ ਹੋਰ ਸਬੰਧਤ ਮਾਮਲਿਆਂ ਵਿੱਚ ਐੱਨ.ਐੱਚ.ਏ.ਆਈ. ਦੀ ਸਰਗਰਮੀ ਨਾਲ ਸਹਾਇਤਾ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹੀ ਕਾਰਨ ਹੈ ਕਿ ਕੁਝ ਕੁ ਨੂੰ ਛੱਡ ਕੇ ਸੂਬੇ ਵਿੱਚ ਐੱਨ. ਐੱਚ. ਏ. ਆਈ. ਦੇ ਜਿ਼ਆਦਾਤਰ ਪ੍ਰਾਜੈਕਟ ਲੀਹ `ਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਭ ਦੇ ਬਾਵਜੂਦ ਪੰਜਾਬ ਪੁਲਸ ਇੱਕ ਬਿਹਤਰੀਨ ਫੋਰਸ ਹੋਣ ਦੇ ਨਾਤੇ, ਐੱਨ. ਐੱਚ. ਏ. ਆਈ. ਦੀਆਂ ਸੁਰੱਖਿਆ ਸਬੰਧੀ ਚਿੰਤਾਵਾਂ ਦਾ ਖਿਆਲ ਰੱਖਣ ਲਈ ਵਚਨਬੱਧ ਹੈ ਅਤੇ ਉਨ੍ਹਾਂ ਨੇ ਪਹਿਲਾਂ ਹੀ ਸਥਾਨਕ ਪੁਲਸ ਨੂੰ ਕਾਨੂੰਨ ਅਤੇ ਵਿਵਸਥਾ ਬਣਾਈ ਰੱਖਣ ਲਈ ਇਲਾਕੇ ਵਿੱਚ ਗਸ਼ਤ ਟੀਮਾਂ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਜ਼ਮੀਨ ਗ੍ਰਹਿਣ ਨਾਲ ਸਬੰਧਤ ਮੁੱਦਿਆਂ ਦੀ ਗੱਲ ਹੈ, ਕੇਂਦਰੀ ਮੰਤਰੀ ਨੂੰ ਇਸ ਗੱਲ ਦੀ ਕਦਰ ਕਰਨੀ ਚਾਹੀਦੀ ਹੈ ਕਿ ਸੂਬੇ ਦੇ ਕਿਸਾਨ ਆਪਣੀ ਜ਼ਮੀਨ ਨਾਲ ਭਾਵਨਾਤਮਕ ਤੌਰ `ਤੇ ਜੁੜੇ ਹੋਏ ਹਨ, ਕਿਉਂਕਿ ਇਹ ਉਨ੍ਹਾਂ ਦੀ ਬੇਸ਼ਕੀਮਤੀ ਜਾਇਦਾਦ ਹੈ ਅਤੇ ਇਹ ਉਨ੍ਹਾਂ ਦੀ ਰੋਜ਼ੀ-ਰੋਟੀ ਦਾ ਮੁੱਖ ਵਸੀਲਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਵਿੱਚ ਜ਼ਮੀਨਾਂ ਦੇ ਭਾਅ ਜ਼ਿਆਦਾ ਹਨ, ਇਸ ਲਈ ਜੇਕਰ ਕਿਸਾਨਾਂ ਨੂੰ ਲੱਗਦਾ ਹੈ ਕਿ ਉਨ੍ਹਾਂ ਨੂੰ ਜ਼ਮੀਨਾਂ ਦੇ ਬਣਦੇ ਭਾਅ ਨਹੀਂ ਮਿਲ ਰਹੇ ਤਾਂ ਉਹ ਆਪਣੀਆਂ ਜ਼ਮੀਨਾਂ ਦੇਣ ਲਈ ਰਾਜ਼ੀ ਨਹੀਂ ਹੁੰਦੇ।
Punjab Bani 14 August,2024
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 9 ਅਗਸਤ ਨੂੰ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 9 ਅਗਸਤ ਨੂੰ ਪਟਿਆਲਾ, 7 ਅਗਸਤ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵਿਖੇ ਪਲੇਸਮੈਂਟ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਅਧਿਕਾਰੀ ਨੇ ਦੱਸਿਆ ਕਿ ਮਿਤੀ 9 ਅਗਸਤ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਟਰੂ ਲਕਸ਼ਮੀ ਆਗਜੈਲਰੀ ਸਰਵਿਸਿਜ਼ ਪ੍ਰਾਈਵੇਟ ਲਿਮਟਿਡ ਕੰਪਨੀ ਦੇ ਸੇਲਜ਼ ਅਫ਼ਸਰ, ਸੀਨੀਅਰ ਸੇਲਜ਼ ਅਫ਼ਸਰ ਅਤੇ ਸੇਲਜ਼ ਮੈਨੇਜਰ ਦੀਆਂ ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ । ਚਾਹਵਾਨ ਅਤੇ ਯੋਗ ਉਮੀਦਵਾਰ ਲੜਕੇ ਤੇ ਲੜਕੀਆਂ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਬਾਰ੍ਹਵੀਂ ਅਤੇ ਗ੍ਰੈਜੂਏਸ਼ਨ ਪਾਸ ਅਤੇ ਸੇਲਜ਼ ਅਫ਼ਸਰ, ਸੀਨੀਅਰ ਸੇਲਜ਼ ਅਫ਼ਸਰ ਲਈ ਉਮਰ 18-25 ਸਾਲ ਅਤੇ ਸੇਲਜ਼ ਮੈਨੇਜਰ ਲਈ ਉਮਰ 30 ਸਾਲ ਤੋਂ ਉਪਰ ਹੋਵੇ, ਉਹ ਇਸ ਪਲੇਸਮੈਂਟ ਡਰਾਈਵ ਵਿੱਚ ਭਾਗ ਲੈ ਸਕਦੇ ਹਨ । ਨੌਕਰੀ ਦੇ ਇੱਛੁਕ ਉਮੀਦਵਾਰ ਇਸ ਪਲੇਸਮੈਂਟ ਕੈਂਪ/ ਇੰਟਰਵਿਊ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ, ਅਧਾਰ ਕਾਰਡ, ਪੈਨ ਕਾਰਡ ਅਤੇ ਰਿਜ਼ਊਮੇ ਨਾਲ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ, ਮਿੰਨੀ ਸਕੱਤਰੇਤ, ਬਲਾਕ ਡੀ, ਨੇੜੇ ਸੁਵਿਧਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਇੰਟਰਵਿਊ ਵਿੱਚ ਹਿੱਸਾ ਲੈ ਸਕਦੇ ਹਨ । ਵਧੇਰੇ ਜਾਣਕਾਰੀ ਲਈ ਉਮੀਦਵਾਰ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।
Punjab Bani 07 August,2024
ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੂਹੰਦ ਸਾੜਨ ਦੇ ਨੁਕਸਾਨਾਂ ਬਾਰੇ ਸਮਾਂ ਰਹਿੰਦੇ ਕੀਤਾ ਜਾਵੇ ਸੁਚੇਤ : ਉਪ ਮੰਡਲ ਮੈਜਿਸਟ੍ਰੇਟ
ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੂਹੰਦ ਸਾੜਨ ਦੇ ਨੁਕਸਾਨਾਂ ਬਾਰੇ ਸਮਾਂ ਰਹਿੰਦੇ ਕੀਤਾ ਜਾਵੇ ਸੁਚੇਤ: ਉਪ ਮੰਡਲ ਮੈਜਿਸਟ੍ਰੇਟ ਸੰਗਰੂਰ, 7 ਅਗਸਤ : ਵਾਤਾਵਰਨ ਨੂੰ ਗੰਧਲਾ ਹੋਣ ਤੋਂ ਬਚਾਉਣ ਲਈ ਸੰਗਰੂਰ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਜਾਰੀ ਹਦਾਇਤਾਂ ਤਹਿਤ ਉਪ-ਮੰਡਲ ਮੈਜਿਸਟਰੇਟ ਸੰਗਰੂਰ ਚਰਨਜੋਤ ਸਿੰਘ ਵਾਲੀਆ ਵੱਲੋਂ ਸੈਕਟਰ ਅਫਸਰਾਂ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਉਪ ਮੰਡਲ ਮੈਜਿਸਟ੍ਰੇਟ ਵੱਲੋਂ ਸੈਕਟਰ ਅਫਸਰਾਂ ਨੂੰ ਫਸਲਾਂ ਦੀ ਰਹਿੰਦ ਖੂਹੰਦ ਸਾੜਨ ਨਾਲ ਹੁੰਦੇ ਨੁਕਸਾਨਾਂ ਬਾਰੇ ਕਿਸਾਨਾਂ ਨੂੰ ਸਮਾਂ ਰਹਿੰਦੇ ਸੁਚੇਤ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ। ਐਸ. ਡੀ. ਐਮ. ਚਰਨਜੋਤ ਸਿੰਘ ਵਾਲੀਆ ਵੱਲੋਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪਿਛਲੇ ਸਾਲਾਂ ਦੌਰਾਨ ਪਰਾਲੀ ਨੂੰ ਜ਼ਿਆਦਾ ਅੱਗ ਲਗਾਉਣ ਦੀਆਂ ਘਟਨਾਵਾਂ ਜ਼ਿਆਦਾ ਹੋਣ ਵਾਲੇ ਪਿੰਡਾਂ ਦੀਆਂ ਸੂਚੀਆਂ ਤਿਆਰ ਕਰਕੇ ਉਨ੍ਹਾਂ ਪਿੰਡਾਂ ‘ਤੇ ਜ਼ਿਆਦਾ ਧਿਆਨ ਕੇਂਦਰਿਤ ਕਰਨ ਦੀ ਹਦਾਇਤ ਕੀਤੀ। ਐਸ. ਡੀ. ਐਮ ਵਾਲੀਆ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਰਾਲੀ ਦੇ ਪ੍ਰਬੰਧਨ ਲਈ ਪੰਜਾਬ ਸਰਕਾਰ ਵੱਲੋਂ ਸਬਸਿਡੀ ਉਤੇ ਮੁਹੱਈਆ ਕਰਵਾਈ ਜਾ ਰਹੀ ਖੇਤੀ ਮਸ਼ੀਨਰੀ ਦਾ ਲਾਭ ਜ਼ਰੂਰ ਲੈਣ ਅਤੇ ਫਸਲਾਂ ਦੀ ਰਹਿੰਦ ਖੂਹੰਦ ਤੇ ਪਰਾਲੀ ਸਾੜਨ ਤੋਂ ਗੁਰੇਜ਼ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦਾ ਮਾੜਾ ਰੁਝਾਨ ਹਰ ਕਿਸਾਨ ਦੇ ਨਿੱਜੀ ਯੋਗਦਾਨ ਸਦਕਾ ਹੀ ਰੋਕਿਆ ਜਾ ਸਕਦਾ ਹੈ ਅਤੇ ਸਮਾਜ ਦੇ ਇੱਕ ਜ਼ਿੰਮੇਵਾਰ ਨਾਗਰਿਕ ਵਜੋਂ ਆਪਾਂ ਸਾਰਿਆਂ ਨੂੰ ਮਨੁੱਖਤਾ ਦੇ ਭਲੇ ਲਈ ਅਜਿਹੀਆਂ ਕਾਰਵਾਈਆਂ ਤੋਂ ਮੂੰਹ ਮੋੜਨ ਦੀ ਲੋੜ ਹੈ। ਇਸ ਮੀਟਿੰਗ ਵਿੱਚ ਤਹਿਸੀਲਦਾਰ ਸੁਰਿੰਦਰਪਾਲ ਸਿੰਘ ਪੰਨੂੰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਸਬੰਧਤ ਮਹਿਕਮਿਆਂ ਦੇ ਨੁਮਾਇੰਦੇ ਹਾਜ਼ਰ ਹੋਏ।
Punjab Bani 07 August,2024
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ ਪਟਿਆਲਾ, 2 ਅਗਸਤ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਆਈ.ਐਫ.ਐਮ ਫਿਨਕੋਚ ਗਲੋਬਲ ਪ੍ਰਾਈਵੇਟ ਲਿਮਟਿਡ ਅਤੇ ਅੰਨਪੂਰਨਾ ਫਾਈਨਾਂਸ ਪ੍ਰਾਈਵੇਟ ਲਿਮਟਿਡ ਪਟਿਆਲਾ ਦੇ ਪਲੇਸਮੈਂਟ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਅਧਿਕਾਰੀ ਨੇ ਦੱਸਿਆ ਕਿ ਮਿਤੀ 5 ਅਗਸਤ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਆਈ.ਐਫ.ਐਮ ਫਿਨਕੋਚ ਗਲੋਬਲ ਪ੍ਰਾਈਵੇਟ ਲਿਮਟਿਡ ਪਟਿਆਲਾ ਕੰਪਨੀ ਦੇ ਸੇਲਜ਼ ਅਫ਼ਸਰ ਅਤੇ ਅੰਨਪੂਰਨਾ ਫਾਈਨਾਂਸ ਪ੍ਰਾਈਵੇਟ ਲਿਮਟਿਡ ਪਟਿਆਲਾ ਕੰਪਨੀ ਦੇ ਐਫ.ਸੀ.ਓ, ਡੀ.ਓ., ਏ.ਬੀ. ਤੇ ਬੀ.ਐਮ. ਦੀ ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ । ਚਾਹਵਾਨ ਅਤੇ ਯੋਗ ਉਮੀਦਵਾਰ ਆਈ.ਐਫ.ਐਮ ਫਿਨਕੋਚ ਗਲੋਬਲ ਪ੍ਰਾਈਵੇਟ ਲਿਮਟਿਡ ਪਟਿਆਲਾ ਕੰਪਨੀ ਲਈ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਗ੍ਰੈਜੂਏਸ਼ਨ ਪਾਸ, ਉਮਰ 21-26 ਸਾਲ ਅਤੇ ਅੰਨਪੂਰਨਾ ਫਾਈਨਾਂਸ ਪ੍ਰਾਈਵੇਟ ਲਿਮਟਿਡ ਪਟਿਆਲਾ ਕੰਪਨੀ ਲਈ ਤਜਰਬਾ 1 ਤੋਂ 4 ਸਾਲ, ਜਿਨ੍ਹਾਂ ਦੀ ਵਿੱਦਿਅਕ ਯੋਗਤਾ ਬਾਰ੍ਹਵੀਂ ਅਤੇ ਗ੍ਰੈਜੂਏਸ਼ਨ ਪਾਸ, ਉਮਰ 18-32 ਸਾਲ ਹੋਵੇ, ਅਤੇ ਉਹ ਇਸ ਪਲੇਸਮੈਂਟ ਡਰਾਈਵ ਵਿੱਚ ਭਾਗ ਲੈ ਸਕਦੇ ਹਨ । ਨੌਕਰੀ ਦੇ ਇੱਛੁਕ ਉਮੀਦਵਾਰ ਇਸ ਪਲੇਸਮੈਂਟ ਕੈਂਪ/ ਇੰਟਰਵਿਊ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ, ਅਧਾਰ ਕਾਰਡ, ਪੈਨ ਕਾਰਡ ਅਤੇ ਰਿਜ਼ਊਮੇ ਨਾਲ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਿੰਨੀ ਸਕੱਤਰੇਤ ਬਲਾਕ ਡੀ ਨੇੜੇ ਸੁਵਿਧਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਇੰਟਰਵਿਊ ਵਿੱਚ ਹਿੱਸਾ ਲੈ ਸਕਦੇ ਹਨ।
Punjab Bani 02 August,2024
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 31 ਜੁਲਾਈ ਨੂੰ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 31 ਜੁਲਾਈ ਨੂੰ ਪਟਿਆਲਾ, 29 ਜੁਲਾਈ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵਿਖੇ ਪਲੇਸਮੈਂਟ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਅਧਿਕਾਰੀ ਨੇ ਦੱਸਿਆ ਕਿ ਮਿਤੀ 31-7-2024 ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਸਾਈਨਰਜੀ ਕੰਸਲਟੈਂਟ ਫ਼ਾਰ ਐਚ.ਯੂ.ਐਲ ਕੰਪਨੀ ਦੇ ਟੈਕਨੀਕਲ ਟਰੇਨੀ ਅਤੇ ਅਸਿਸਟੈਂਟ ਟੈਕਨੀਕਲ ਟਰੇਨੀ ਦੀਆਂ ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ । ਚਾਹਵਾਨ ਅਤੇ ਯੋਗ ਉਮੀਦਵਾਰ ਕੇਵਲ ਲੜਕੀਆਂ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਦਸਵੀਂ, ਬਾਰ੍ਹਵੀਂ ਅਤੇ ਆਈ.ਟੀ.ਆਈ (ਫਿਟਰ, ਮਸੀਨਿਸਟ, ਇਲੈਕਟ੍ਰੀਸ਼ੀਅਨ, ਇੰਸਟਰੂਮੈਂਟ ਮਕੈਨਿਕ) ਅਤੇ ਉਮਰ 20-30 ਸਾਲ ਹੋਵੇ, ਉਹ ਇਸ ਪਲੇਸਮੈਂਟ ਡਰਾਈਵ ਵਿੱਚ ਭਾਗ ਲੈ ਸਕਦੇ ਹਨ। ਨੌਕਰੀ ਦੇ ਇੱਛੁਕ ਉਮੀਦਵਾਰ ਇਸ ਪਲੇਸਮੈਂਟ ਕੈਂਪ/ ਇੰਟਰਵਿਊ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ, ਅਧਾਰ ਕਾਰਡ, ਪੈਨ ਕਾਰਡ ਅਤੇ ਰਿਜ਼ਊਮੇ ਨਾਲ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ, ਮਿੰਨੀ ਸਕੱਤਰੇਤ, ਬਲਾਕ ਡੀ, ਨੇੜੇ ਸੁਵਿਧਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਇੰਟਰਵਿਊ ਵਿੱਚ ਹਿੱਸਾ ਲੈ ਸਕਦੇ ਹਨ । ਵਧੇਰੇ ਜਾਣਕਾਰੀ ਲਈ ਉਮੀਦਵਾਰ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।
Punjab Bani 29 July,2024
ਹਰਿਆਣਾ ਸਰਕਾਰ ਨੇ ਗ੍ਰਾਮ ਨਿਯਾਲਿਆ ਦੇ ਸੰਚਾਲਨ ਲਈ 6 ਅਸਾਮੀਆਂ ਦੀ ਸਿਰਜਣਾ ਨੂੰ ਦਿੱਤੀ ਮਨਜ਼ੂਰੀ
ਹਰਿਆਣਾ ਸਰਕਾਰ ਨੇ ਗ੍ਰਾਮ ਨਿਯਾਲਿਆ ਦੇ ਸੰਚਾਲਨ ਲਈ 6 ਅਸਾਮੀਆਂ ਦੀ ਸਿਰਜਣਾ ਨੂੰ ਦਿੱਤੀ ਮਨਜ਼ੂਰੀ ਚੰਡੀਗੜ੍ਹ, 24 ਜੁਲਾਈ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਨੇ ਬੱਲਭਗੜ੍ਹ, ਫਰੀਦਾਬਾਦ ਵਿਖੇ ਗ੍ਰਾਮ ਨਿਯਾਲਿਆ ਦੇ ਸੰਚਾਲਨ ਲਈ 6 ਅਸਾਮੀਆਂ ਦੀ ਸਿਰਜਣਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਹਰਿਆਣਾ ਸਰਕਾਰ ਨੇ 4 ਮਾਰਚ 2024 ਨੂੰ ਬੱਲਭਗੜ੍ਹ, ਫਰੀਦਾਬਾਦ ਵਿਖੇ ਗ੍ਰਾਮ ਨਿਯਾਲਿਆ ਨੂੰ ਪੇਂਡੂ ਖੇਤਰਾਂ ਵਿੱਚ ਨਿਆਂਇਕ ਬੁਨਿਆਦੀ ਢਾਂਚੇ ਅਤੇ ਪਹੁੰਚ ਨੂੰ ਵਧਾਉਣ ਦੇ ਉਦੇਸ਼ ਨਾਲ ਅਧਿਸੂਚਿਤ ਕੀਤਾ ਸੀ।ਉਨ੍ਹਾਂ ਦੱਸਿਆ ਕਿ ਹਰਿਆਣਾ ਸਿਵਲ ਸਰਵਿਸਿਜ਼ ਨਿਯਮ, 2016 ਦੇ ਅਨੁਸਾਰ, ਪ੍ਰਵਾਨਿਤ ਅਸਾਮੀਆਂ ਵਿੱਚ ਸਟੈਨੋਗ੍ਰਾਫਰ ਗ੍ਰੇਡ-2, ਰੀਡਰ ਗ੍ਰੇਡ-3, ਅਹਿਲਮਦ, ਸਟੈਨੋਗ੍ਰਾਫਰ ਗ੍ਰੇਡ-, ਚਪੜਾਸੀ ਅਤੇ ਇੱਕ ਵਾਧੂ ਚਪੜਾਸੀ ਸ਼ਾਮਲ ਹੈ ਜਿਸ ਦਾ ਕੁੱਲ ਮਹੀਨਾਵਾਰ ਵਿੱਤੀ ਬੋਝ 3,95,128 ਰੁਪਏ ਹੈ। ਅਤੇ ਸਾਲਾਨਾ ਲਾਗਤ 47,41,536 ਰੁਪਏ ਹੈ।ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਦੀ ਇਹ ਪਹਿਲਕਦਮੀ ਨਿਆਂ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਸਮੇਂ ਸਿਰ ਨਿਆਂ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਦਾ ਹਿੱਸਾ ਹੈ, ਖਾਸ ਕਰਕੇ ਪੇਂਡੂ ਖੇਤਰ ਵਿੱਚ।
Punjab Bani 24 July,2024
ਬੀ. ਡੀ. ਪੀ. ੳ ਦਫ਼ਤਰ ਪਟਿਆਲਾ ਵਿਖੇ ਪਲੇਸਮੈਂਟ ਕੈਂਪ 24 ਜੁਲਾਈ ਨੂੰ
ਬੀ.ਡੀ.ਪੀ.ੳ ਦਫ਼ਤਰ ਪਟਿਆਲਾ ਵਿਖੇ ਪਲੇਸਮੈਂਟ ਕੈਂਪ 24 ਜੁਲਾਈ ਨੂੰ ਪਟਿਆਲਾ, 22 ਜੁਲਾਈ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਬੀ.ਡੀ.ਪੀ.ੳ ਦਫ਼ਤਰ ਪਟਿਆਲਾ ਵਿਖੇ ਪਲੇਸਮੈਂਟ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਅਧਿਕਾਰੀ ਨੇ ਦੱਸਿਆ ਕਿ ਮਿਤੀ 24-7-2024 ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਵੱਖ ਵੱਖ ਕੰਪਨੀਆਂ ਵਿੱਚ ਵੈਲਨੇੱਸ ਐਡਵਾਈਜ਼ਰ, ਟਰੇਨਰ, ਟੀਮ ਲੀਡਰ, ਵੇਅਰ ਹਾਊਸ ਜਾਬ, ਪੈਕਰ, ਲੋਨ ਅਫ਼ਸਰ, ਯੂਨਿਟ ਮੈਨੇਜਰ ਅਤੇ ਡਿਲਿਵਰੀ ਬੁਆਏ ਦੀਆਂ ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ । ਚਾਹਵਾਨ ਅਤੇ ਯੋਗ ਉਮੀਦਵਾਰ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਦਸਵੀਂ, ਬਾਰ੍ਹਵੀਂ ਅਤੇ ਗ੍ਰੈਜੂਏਸ਼ਨ ਅਤੇ ਉਮਰ 18-30 ਸਾਲ ਹੋਵੇ, ਉਹ ਇਸ ਪਲੇਸਮੈਂਟ ਡਰਾਈਵ ਵਿੱਚ ਭਾਗ ਲੈ ਸਕਦੇ ਹਨ। ਨੌਕਰੀ ਦੇ ਇੱਛੁਕ ਉਮੀਦਵਾਰ ਇਸ ਪਲੇਸਮੈਂਟ ਕੈਂਪ/ ਇੰਟਰਵਿਊ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ, ਅਧਾਰ ਕਾਰਡ, ਪੈਨ ਕਾਰਡ ਅਤੇ ਰਿਜ਼ਊਮੇ ਨਾਲ ਲੈ ਕੇ ਬੀ.ਡੀ.ਪੀ.ੳ ਦਫ਼ਤਰ ਘਨੌਰ ਵਿਖੇ ਪਹੁੰਚ ਕੇ ਇਸ ਇੰਟਰਵਿਊ ਵਿੱਚ ਹਿੱਸਾ ਲੈ ਸਕਦੇ ਹਨ। ਇੰਟਰਵਿਊ ਲਈ ਉਮੀਦਵਾਰ ਦਾ ਫਾਰਮਲ ਡਰੈੱਸ ਵਿਚ ਹੋਣਾ ਲਾਜ਼ਮੀ ਹੈ । ਵਧੇਰੇ ਜਾਣਕਾਰੀ ਲਈ ਉਮੀਦਵਾਰ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ ।
Punjab Bani 22 July,2024
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 18 ਈ.ਸੀ.ਆਰ. ਦੇਸਾਂ ਲਈ ਪ੍ਰੀ ਡਿਪਾਰਚਰ ਓਰੀਏਨਟੇਸ਼ਨ ਪ੍ਰੋਗਰਾਮ ਸ਼ੁਰੂ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 18 ਈ.ਸੀ.ਆਰ. ਦੇਸਾਂ ਲਈ ਪ੍ਰੀ ਡਿਪਾਰਚਰ ਓਰੀਏਨਟੇਸ਼ਨ ਪ੍ਰੋਗਰਾਮ ਸ਼ੁਰੂ ਪਟਿਆਲਾ, 20 ਜੁਲਾਈ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਵੱਲੋਂ ਮਨਿਸਟਰੀ ਆਫ਼ ਐਕਸਟਰਨਲ ਅਫੇਅਰਜ਼ ਪ੍ਰੋਟੈਕਟੋਰੇਟ ਆਫ਼ ਇਮੀਗਰੇਂਟਸ ਚੰਡੀਗੜ੍ਹ ਦੇ ਨਿਰਦੇਸ਼ਾਂ ਅਨੁਸਾਰ 18 ਈ.ਸੀ.ਆਰ.ਦੇਸ਼ਾਂ (ਅਫ਼ਗ਼ਾਨਿਸਤਾਨ, ਬਹਿਰੀਨ, ਕੁਵੈਤ, ਇੰਡੋਨੇਸ਼ੀਆ, ਇਰਾਕ, ਜਾਰਡਨ, ਲੇਬਨਾਨ, ਲਿਬੀਆ, ਮਲੇਸ਼ੀਆ, ਓਮਾਨ, ਕਤਰ, ਸੁਡਾਨ, ਸਾਊਥ ਸੁਡਾਨ, ਸੀਰੀਆ, ਸਾਉਦੀ ਅਰਬ, ਯੂ.ਏ.ਈ., ਥਾਈਲੈਂਡ ਅਤੇ ਯਮਨ) ਦੇਸ਼ਾਂ ਵਿਚ ਜਾਣ ਵਾਲੇ ਭਾਰਤੀਆਂ ਲਈ ਪ੍ਰੀ ਡਿਪਾਰਚਰ ਓਰੀਏਨਟੇਸ਼ਨ ਟਰੇਨਿੰਗ (ਪੀ.ਡੀ.ਓ.ਟੀ) ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਇਸ ਪ੍ਰੋਗਰਾਮ ਦਾ ਮਕਸਦ ਇਹਨਾਂ 18 ਈ.ਸੀ.ਆਰ ਦੇਸ਼ਾਂ ਵਿਚ ਜਾਣ ਵਾਲੇ ਭਾਰਤੀ ਇਮੀਗਰੇਂਟਸ ਨੂੰ ਇਮੀਗਰੇਸ਼ਨ ਪ੍ਰੋਸੈੱਸ, ਉਹਨਾਂ ਦੇ ਅਧਿਕਾਰ, ਜ਼ਿੰਮੇਵਾਰੀਆਂ ਅਤੇ ਇਹਨਾਂ ਦੇਸ਼ਾਂ ਦੀਆ ਸਭਿਅਤਾ ਅਤੇ ਨਿਯਮਾਂ ਬਾਰੇ ਜਾਣਕਾਰੀ ਦੇਣਾ ਹੈ, ਤਾਂ ਜੋ ਇਹਨਾਂ ਦੇਸ਼ਾਂ ਵਿਚ ਜਾਣ ਵਾਲੇ ਭਾਰਤੀਆਂ ਦੀ ਸੁਰੱਖਿਅਤ ਅਤੇ ਕਾਨੂੰਨੀ ਮਾਈਗਰੇਸ਼ਨ ਯਕੀਨੀ ਬਣ ਸਕੇ । ਪਟਿਆਲਾ ਜ਼ਿਲ੍ਹੇ ਦਾ ਕੋਈ ਵੀ ਵਾਸੀ ਜੋ ਇਹਨਾਂ 18 ਈ.ਸੀ.ਆਰ ਦੇਸ਼ਾਂ ਵਿਚ ਕੰਮ ਕਰਨ ਲਈ ਜਾ ਰਿਹਾ ਹੈ ਉਹ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੁਵਿਧਾ ਕੇਂਦਰ, ਪਟਿਆਲਾ ਵਿਖੇ ਕਿਸੇ ਵੀ ਕੰਮ ਵਾਲੇ ਦਿਨ ਸਵੇਰੇ 9 ਵਜੇ ਤੋਂ 5 ਵਜੇ ਤੱਕ ਜਾ ਕੇ ਪ੍ਰੀ ਡਿਪਾਰਚਰ ਓਰੀਏਨਟੇਸ਼ਨ ਟਰੇਨਿੰਗ ਪ੍ਰੋਗਰਾਮ ਵਿਚ ਭਾਗ ਲੈ ਕੇ ਇਸ ਸਬੰਧੀ ਸਰਟੀਫਿਕੇਟ ਹਾਸਲ ਕਰੇ। ਇਥੇ ਇਹ ਵੀ ਦੱਸਿਆ ਜਾਂਦਾ ਹੈ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਵੱਲੋਂ ਇਹ ਟ੍ਰੇਨਿੰਗ ਬਿਲਕੁਲ ਮੁਫ਼ਤ ਦਿੱਤੀ ਜਾਂਦੀ ਹੈ।
Punjab Bani 20 July,2024
ਮੋਹਿੰਦਰ ਭਗਤ ਨੇ ਮੁੱਖ ਮੰਤਰੀ ਦੀ ਹਾਜ਼ਰੀ ਵਿੱਚ ਵਿਧਾਇਕ ਵਜੋਂ ਹਲਫ਼ ਲਿਆ
ਮੋਹਿੰਦਰ ਭਗਤ ਨੇ ਮੁੱਖ ਮੰਤਰੀ ਦੀ ਹਾਜ਼ਰੀ ਵਿੱਚ ਵਿਧਾਇਕ ਵਜੋਂ ਹਲਫ਼ ਲਿਆ ਚੰਡੀਗੜ੍ਹ, 17 ਜੁਲਾਈ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਜਲੰਧਰ (ਪੱਛਮੀ) ਵਿਧਾਨ ਹਲਕਾ ਤੋਂ ਆਮ ਆਦਮੀ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕ ਸ੍ਰੀ ਮੋਹਿੰਦਰ ਭਗਤ ਨੂੰ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਅਹੁਦਾ ਤੇ ਭੇਦ ਗੁਪਤ ਰੱਖਣ ਦਾ ਹਲਫ਼ ਦਿਵਾਇਆ । ਇਹ ਪ੍ਰਗਟਾਵਾ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸ. ਮਾਨ ਨੇ ਸ੍ਰੀ ਮੋਹਿੰਦਰ ਭਗਤ ਨੂੰ ਜਲੰਧਰ (ਪੱਛਮੀ) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ 37,325 ਵੋਟਾਂ ਦੇ ਵੱਡੇ ਫਰਕ ਨਾਲ ਜਿੱਤਣ ਦੀ ਵਧਾਈ ਦਿੱਤੀ । ਨਵੇਂ ਚੁਣੇ ਵਿਧਾਇਕ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਪਤਵੰਤੇ ਵੀ ਹਾਜ਼ਰ ਸਨ । ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੋੜੀ, ਵਿਧਾਇਕ ਸ੍ਰੀ ਕੁਲਵੰਤ ਸਿੰਘ ਪੰਡੋਰੀ, ਸ੍ਰੀ ਨਰਿੰਦਰ ਪਾਲ ਸਿੰਘ ਸਵਨਾ, ਸ੍ਰੀ ਕੁਲਵੰਤ ਸਿੰਘ ਬਾਜੀਗਰ, ਸ੍ਰੀ ਕਰਮਬੀਰ ਸਿੰਘ ਘੁੰਮਣ, ਸ੍ਰੀ ਅਜੀਤ ਪਾਲ ਸਿੰਘ ਕੋਹਲੀ, ਸ੍ਰੀ ਵਿਜੇ ਸਿੰਗਲਾ, ਸ੍ਰੀ ਬਰਿੰਦਰ ਗੋਇਲ, ਸ੍ਰੀ ਗੁਰਪ੍ਰੀਤ ਸਿੰਘ ਗੋਗੀ ਤੋਂ ਇਲਾਵਾ ਪੰਜਾਬ ਸਰਕਾਰ ਅਤੇ ਪੰਜਾਬ ਵਿਧਾਨ ਸਭਾ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
Punjab Bani 17 July,2024
ਜ਼ਿਲ੍ਹਾ/ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰਾਂ ਦੀ ਭਰਤੀ ਪ੍ਰਕਿਰਿਆ ਜਲਦ ਸ਼ੁਰੂ ਕੀਤੀ ਜਾਵੇਗੀ: ਡਾ. ਬਲਜੀਤ ਕੌਰ
ਜ਼ਿਲ੍ਹਾ/ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰਾਂ ਦੀ ਭਰਤੀ ਪ੍ਰਕਿਰਿਆ ਜਲਦ ਸ਼ੁਰੂ ਕੀਤੀ ਜਾਵੇਗੀ: ਡਾ. ਬਲਜੀਤ ਕੌਰ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ/ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰਾਂ ਨੂੰ ਇੱਕ ਮਹੀਨੇ ਅੰਦਰ ਜਾਗਰੂਕਤਾ ਕੈਂਪ ਲਗਾਉਣ ਦੇ ਦਿੱਤੇ ਨਿਰਦੇਸ਼ ਕਿਹਾ, ਅਸ਼ੀਰਵਾਦ ਸਕੀਮ ਤਹਿਤ 27011 ਲਾਭਪਾਤਰੀਆਂ ਨੂੰ 137.75 ਕਰੋੜ ਰੁਪਏ ਜਾਰੀ ਪੰਜਾਬ ਸਰਕਾਰ ਡਾ. ਬੀ.ਆਰ ਅੰਬੇਦਕਰ ਭਵਨਾਂ ਦੇ ਰੱਖ ਰਖਾਅ ਲਈ ਸੁਸਾਇਟੀਆਂ ਬਣਾਏਗੀ ਆਦਰਸ਼ ਗ੍ਰਾਮ ਯੋਜਨਾ ਤਹਿਤ ਵਧੀਕ ਡਿਪਟੀ ਕਮਿਸ਼ਨਰਾਂ ਨਾਲ ਰਾਬਤਾ ਕਰਕੇ ਕਾਰਵਾਈ ਕੀਤੀ ਜਾਵੇ ਚੰਡੀਗੜ੍ਹ, 17 ਜੁਲਾਈ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੀ ਮਜ਼ਬੂਤੀ ਲਈ ਜ਼ਿਲ੍ਹਾ/ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਦੀ ਭਰਤੀ ਸਬੰਧੀ ਪ੍ਰਕਿਰਿਆ ਜਲਦ ਸ਼ੁਰੂ ਕੀਤੀ ਜਾਵੇਗੀ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਸਬੰਧੀ ਮੁੱਖ ਦਫ਼ਤਰ ਦੇ ਅਧਿਕਾਰੀਆਂ ਅਤੇ ਸੂਬੇ ਦੇ ਸਮੂਹ ਜ਼ਿਲ੍ਹਾ/ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਨਾਲ ਪੰਜਾਬ ਭਵਨ ਵਿਖੇ ਬੁੱਧਵਾਰ ਨੂੰ ਹੋਈ ਸਮੀਖਿਆ ਮੀਟਿੰਗ ਦੌਰਾਨ ਦਿੱਤੀ । ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ/ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰਾਂ ਨੂੰ ਇੱਕ ਮਹੀਨੇ ਅੰਦਰ ਜਾਗਰੂਕਤਾ ਕੈਂਪ ਲਗਾਉਣ ਦੇ ਨਿਰਦੇਸ਼ ਦਿੱਤੇ। ਉਹਨਾਂ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਜਨਵਰੀ 2024 ਤੱਕ 20 ਜ਼ਿਲ੍ਹਿਆਂ ਦੇ ਅਨੁਸੂਚਿਤ ਜਾਤੀਆਂ ਦੇ 18699 ਲਾਭਪਾਤਰੀਆਂ ਨੂੰ 95.36 ਕਰੋੜ ਰੁਪਏ ਅਤੇ ਪੱਛੜੀਆਂ ਸ਼੍ਰੇਣੀਆਂ ਦੇ 8312 ਲਾਭਪਾਤਰੀਆਂ ਨੂੰ 42.39 ਕਰੋੜ ਵੰਡੇ ਗਏ ਹਨ। ਉਹਨਾਂ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਹੁਣ 27011 ਲਾਭਪਾਤਰੀਆਂ ਨੂੰ 137.75 ਕਰੋੜ ਵੰਡੇ ਗਏ ਹਨ । ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਡਾ. ਬੀ.ਆਰ ਅੰਬੇਦਕਰ ਭਵਨਾਂ ਦੇ ਬਿਹਤਰ ਰੱਖ ਰਖਾਅ ਲਈ ਸੁਸਇਟੀਆਂ ਬਣਾਏਗੀ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਆਦਰਸ਼ ਗ੍ਰਾਮ ਯੋਜਨਾ ਤਹਿਤ ਸੂਬੇ ਦੇ ਵਧੀਕ ਡਿਪਟੀ ਕਮਿਸ਼ਨਰਾਂ ਨਾਲ ਰਾਬਤਾ ਕਰਕੇ ਕਾਰਵਾਈ ਕੀਤੀ ਜਾਵੇ। ਉਨ੍ਹਾਂ ਵੱਖ-ਵੱਖ ਸਕੀਮਾਂ ਅਧੀਨ ਬਕਾਇਆ ਪਏ ਫੰਡਾਂ ਨੂੰ ਖਰਚਣ ਉਪਰੰਤ ਰਿਪੋਰਟ 15 ਦਿਨਾਂ ਅੰਦਰ ਮੁੱਖ ਦਫ਼ਤਰ ਭੇਜਣ ਦੇ ਹੁਕਮ ਦਿੱਤੇ । ਸਮਾਜਿਕ ਨਿਆਂ ਮੰਤਰੀ ਵੱਲੋਂ ਵੱਖ-ਵੱਖ ਮੁੱਦਿਆਂ ਸਿਵਲ ਅਧਿਕਾਰਾਂ ਦੀ ਸੁਰੱਖਿਆ ਐਕਟ 1955 ਤਹਿਤ ਛੂਤਛਾਤ ਦੂਰ ਕਰਨ ਅਤੇ ਅੱਤਿਆਚਾਰ ਰੋਕਥਾਮ ਐਕਟ 1989 ਤਹਿਤ ਪੀੜ੍ਹਤਾਂ ਨੂੰ ਮੁਆਵਜਾ ਦੇਣ ਦੀ ਸਕੀਮ, ਆਸ਼ੀਰਵਾਦ ਸਕੀਮ, ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ, ਜਾਅਲੀ ਜਾਤੀ ਸਰਟੀਫਿਕੇਟਾਂ ਸਬੰਧੀ, ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ, ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਉਦੈ ਯੋਜਨਾ, ਜ਼ਿਲ੍ਹਾ ਪੱਧਰ ਤੇ ਉਸਾਰੇ ਜਾ ਰਹੇ ਡਾ. ਬੀ.ਆਰ ਅੰਬੇਦਕਰ ਭਵਨਾਂ ਦੀ ਉਸਾਰੀ, ਸਟੈਨੋਗ੍ਰਾਫੀ ਸਕੀਮ ਸਬੰਧੀ ਵਿਸਥਾਰ ਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ । ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਫਾਰ ਐਸ.ਸੀ. ਸਕੀਮ ਦਾ ਲਾਭ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਤੱਕ ਪਹੁੰਚਾਉਣ ਲਈ ਜ਼ਿਲ੍ਹਾ/ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਨੂੰ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਅਨੁਸੂਚਿਤ ਜਾਤੀ ਤੇ ਪੱਛੜੇ ਵਰਗਾਂ ਦੇ ਨੌਜਵਾਨਾਂ ਦੀ ਸਮਾਜਿਕ ਤੇ ਆਰਥਿਕ ਸਥਿਤੀ ਵਿੱਚ ਸੁਧਾਰ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀ ਅਤੇ ਆਰਥਿਕ ਤੌਰ ‘ਤੇ ਪੱਛੜੇ ਵਰਗਾਂ ਦੇ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ । ਮੰਤਰੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਵੱਖ-ਵੱਖ ਸਕੀਮਾਂ ਸਬੰਧੀ ਪ੍ਰਾਪਤ ਹੋਏ ਫੰਡਾਂ ਨੂੰ ਖਰਚ ਕਰਨ ਉਪਰੰਤ ਰਿਪੋਰਟਾਂ 15 ਦਿਨਾਂ ਦੇ ਅੰਦਰ-ਅੰਦਰ ਮੁੱਖ ਦਫ਼ਤਰ ਨੂੰ ਭੇਜਣ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਲਾਭਪਾਤਰੀਆਂ ਨੂੰ ਸਮੇਂ ਸਿਰ ਮੁਹੱਈਆ ਕਰਵਾਇਆ ਜਾਣਾ ਯਕੀਨੀ ਬਣਾਇਆ ਜਾਵੇ । ਇਸ ਮੌਕੇ ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਡੀ.ਕੇ. ਤਿਵਾੜੀ, ਡਾਇਰੈਕਟਰ ਅੰਮ੍ਰਿਤ ਸਿੰਘ, ਡਾਇਰੈਕਟਰ-ਕਮ- ਸੰਯੁਕਤ ਸਕੱਤਰ ਰਾਜ ਬਹਾਦਰ ਸਿੰਘ ਅਤੇ ਡਿਪਟੀ ਡਾਇਰੈਕਟਰ ਰਵਿੰਦਰਪਾਲ ਸਿੰਘ, ਹਰਪਾਲ ਸਿੰਘ, ਸੁਖਸਾਗਰ ਸਿੰਘ ਅਤੇ ਅਸ਼ੀਸ ਕਥੂਰੀਆ ਵਿਸ਼ੇਸ਼ ਤੌਰ 'ਤੇ ਹਾਜਰ ਸਨ ।
Punjab Bani 17 July,2024
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀ ਗਵਰਨਿੰਗ ਕੌਂਸਲ ਦੀ ਮੀਟਿੰਗ ਮੌਕੇ ਨੌਜਵਾਨਾਂ ਨੂੰ ਰੋਜ਼ਗਾਰ ਤੇ ਕਾਰੋਬਾਰ ਦੇ ਯੋਗ ਬਣਾਉਣ ਉਪਰ ਜ਼ੋਰ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀ ਗਵਰਨਿੰਗ ਕੌਂਸਲ ਦੀ ਮੀਟਿੰਗ ਮੌਕੇ ਨੌਜਵਾਨਾਂ ਨੂੰ ਰੋਜ਼ਗਾਰ ਤੇ ਕਾਰੋਬਾਰ ਦੇ ਯੋਗ ਬਣਾਉਣ ਉਪਰ ਜ਼ੋਰ -ਜ਼ਿਲ੍ਹੇ ਅੰਦਰ ਇੰਡਸਟਰੀ ਦੀ ਲੋੜ ਮੁਤਾਬਕ ਨੌਜਵਾਨਾਂ ਨੂੰ ਟ੍ਰੇਨਿੰਗ ਕਰਵਾਈ ਜਾਵੇ-ਸ਼ੌਕਤ ਅਹਿਮਦ ਪਰੇ ਪਟਿਆਲਾ, 17 ਜੁਲਾਈ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਦੀ ਗਵਰਨਿੰਗ ਕੌਂਸਲ ਦੀ ਮੀਟਿੰਗ ਮੌਕੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਪੰਜਾਬ ਸਰਕਾਰ ਦੀ ਨੀਤੀ ਮੁਤਾਬਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਰੋਜ਼ਗਾਰ ਤੇ ਕਾਰੋਬਾਰ ਦੇ ਯੋਗ ਬਣਾਉਣ ਉਪਰ ਜ਼ੋਰ ਦਿੱਤਾ ਗਿਆ । ਡਿਪਟੀ ਕਮਿਸ਼ਨਰ ਕਮ ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਅਜਿਹੇ ਪ੍ਰਬੰਧ ਕੀਤੇ ਜਾਣ ਤਾਂ ਕਿ ਜ਼ਿਲ੍ਹੇ ਅੰਦਰਲੇ ਉਦਯੋਗਾਂ ਦੀ ਮੰਗ ਮੁਤਾਬਕ ਨੌਜਵਾਨਾਂ ਨੂੰ ਸਿਖਲਾਈ ਦਿੱਤੀ ਜਾਵੇ ਤਾਂ ਕਿ ਉਨ੍ਹਾਂ ਨੂੰ ਆਪਣੇ ਜ਼ਿਲ੍ਹੇ ਅੰਦਰ ਹੀ ਚੰਗਾ ਰੋਜ਼ਗਾਰ ਮਿਲ ਸਕੇ ਅਤੇ ਉਦਯੋਗਾਂ ਦੀ ਮੰਗ ਮੁਤਾਬਕ ਉਨ੍ਹਾਂ ਨੂੰ ਮਨੁੱਖੀ ਸ਼ਕਤੀ ਮਿਲ ਸਕੇ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਦਿਹਾਤੀ ਵਿਕਾਸ ਡਾ. ਹਰਜਿੰਦਰ ਸਿੰਘ ਬੇਦੀ ਤੇ ਜ਼ਿਲ੍ਹਾ ਬਿਊਰੋ ਆਫ ਰੋਜਗਾਰ ਉੱਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਸਮੇਤ ਹੋਰ ਅਧਿਕਾਰੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਸਮੂਹ ਸਵੈ ਰੋਜ਼ਗਾਰ ਸੰਸਥਾਵਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਭਾਗ ਵੱਲੋਂ ਦਿੱਤੇ ਟੀਚਿਆਂ ਅਨੁਸਾਰ ਸਵੈ ਰੋਜ਼ਗਾਰ, ਸਕਿੱਲ ਟ੍ਰੇਨਿੰਗ ਅਤੇ ਲੋਨ ਸੈਂਕਸ਼ਨ ਕੇਸਾਂ ਆਦਿ ਦੇ ਕੰਮਾਂ ਦੀ ਰਿਪੋਰਟ ਹਰ ਮਹੀਨੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੂੰ ਭੇਜਣਾ ਯਕੀਨੀ ਬਨਾਉਣ ਅਤੇ ਨਿਰਧਾਰਿਤ ਟੀਚਿਆਂ ਤੋਂ ਵੱਧ ਕੇ ਕੰਮ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਲਾਭਪਾਤਰੀ ਨੌਜਵਾਨਾਂ ਨੂੰ ਫਾਇਦਾ ਪ੍ਰਾਪਤ ਹੋ ਸਕੇ। ਇਸ ਦੇ ਨਾਲ ਹੀ ਸਾਰੇ ਵਿਭਾਗ ਆਪਣੀਆਂ ਸਕੀਮਾਂ ਬਾਰੇ ਲਿਟਰੇਚਰ ਵੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੂੰ ਭੇਜਣਾ ਯਕੀਨੀ ਬਨਾਉਣ। ਸ਼ੌਕਤ ਅਹਿਮਦ ਪਰੇ ਨੇ ਸੀ.ਪਾਇਟ ਟ੍ਰੇਨਿੰਗ ਸੇਂਟਰ ਦੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਜਿਹੜੇ ਪ੍ਰਾਰਥੀ ਸੁਰੱਖਿਆਂ ਸੇਵਾਵਾਂ ਜੁਆਇਨ ਕਰਨ ਵਿੱਚ ਨਾਕਾਮਯਾਬ ਰਹੇ ਹਨ, ੳਨ੍ਹਾਂ ਦਾ ਪਿਛਲੇ ਤਿੰਨ ਸਾਲਾਂ ਦਾ ਰਿਕਾਰਡ ਭੇਜਣਾ ਯਕੀਨੀ ਬਨਾਉਣ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ, ਸੈਕੰਡਰੀ ਨੂੰ ਹਦਾਇਤ ਦਿੱਤੀ ਕਿ ਉਹ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ ਨਾਲ ਰਾਬਤਾ ਕਾਇਮ ਕਰਕੇ ਹਰ ਮਹੀਨੇ 2 ਕੈਰਿਅਰ ਕਾਨਫਰੰਸਾਂ ਕਰਨਗੇ ਅਤੇ ਘੱਟੋਂ ਘੱਟ 8 ਸਕੂਲਾਂ ਵਿੱਚ ਕੈਰੀਅਰ ਕਾਂਉਸਲਿੰਗ ਕਰਵਾਉਣਗੇ। ਡਿਪਟੀ ਕਮਿਸ਼ਨਰ ਖਾੜੀ ਦੇਸ਼ਾਂ ਵਿਖੇ ਨੌਕਰੀ ਕਰਨ ਜਾਣ ਵਾਲੇ ਨੌਜਵਾਨਾਂ ਨੂੰ ਪੁਲਿਸ ਕਲਿਅਰੇਂਸ ਦੇਣ ਤੋਂ ਪਹਿਲਾਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਤੋਂ ਪ੍ਰੀ-ਡਿਪਾਟਚਰ ਟ੍ਰੇਨਿੰਗ ਸਰਟੀਫਿਕੇਟ ਦੀ ਜਾਂਚ ਜਰੂਰ ਲਈ ਜਾਵੇ ਤਾਂ ਕਿ ਉਨ੍ਹਾਂ ਨੂੰ ਉਨ੍ਹਾਂ ਮੁਲਕਾਂ ਦੇ ਜੋਖਮ ਬਾਰੇ ਸੁਚੇਤ ਕੀਤਾ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨੇ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਨੂੰ ਹਦਾਇਤ ਕੀਤੀ ਕਿ ਉਹ ਨਵੇਂ ਉਦਯੋਗ ਸਥਾਪਿਤ ਕਰਨ ਵਾਲੇ ਉਮੀਦਵਾਰਾਂ ਨੂੰ ਸਟਾਰਟਅਪ ਪੰਜਾਬ ਨਾਲ ਜੋੜਨ ਤਾਂ ਜੋ ਸਟਾਰਟ ਅੱਪਸ, ਅਤੇ ਸਵੈ-ਰੋਜਗਾਰ ਦੇ ਇਛੁੱਕ ਪ੍ਰਾਰਥੀਆਂ ਨੂੰ ਕਾਰੋਬਾਰ ਵਾਸਤੇ ਟ੍ਰੇਨਿੰਗ ਦੀ ਸੁਵਿਧਾ ਸਟਾਰਟਅਪ ਪੰਜਾਬ ਵਲੋਂ ਪ੍ਰਦਾਨ ਕੀਤੀ ਜਾ ਸਕੇ। ਡਿਪਟੀ ਕਮਿਸ਼ਨਰ ਨੇ ਪੰਜਾਬ ਹੁਨਰ ਵਿਕਾਸ ਮਿਸ਼ਨ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਚੱਲ ਸਾਰੀਆਂ ਸਕਿੱਲ ਟ੍ਰੇਨਿੰਗ (ਸਰਕਾਰੀ/ਪ੍ਰਾਇਵੇਟ) ਸੰਸਥਾਵਾਂ ਵਿੱਚ ਚਲਾਏ ਜਾ ਰਹੇ ਕੋਰਸਾਂ ਦੀ ਸੂਚਨਾ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨਾਲ ਸਾਂਝੀ ਕਰਨ। ਜਦੋਂਕਿ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਤੇ ਡਿਪਟੀ ਡਾਇਰੈਕਟਰ, ਫੈਕਟਰੀਜ਼, ਜ਼ਿਲ੍ਹੇ ਵਿੱਚ ਚੱਲ ਰਹੀਆਂ ਸਾਰੀਆਂ ਸਰਕਾਰੀ/ ਨਿੱਜੀ ਇੰਡਸਟ੍ਰੀਆਂ ਦੀ ਬਲਾਕ ਵਾਇਜ਼ ਲਿਸਟ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਨੂੰ ਮੁਹੱਈਆ ਕਰਵਾਉਂਗੇ ਤਾਂ ਜੋ ਜ਼ਿਲ੍ਹੇ ਵਿੱਚ ਚਲ ਰਹੇ ਜਨ ਸੁਵਿਧਾ ਕੈਂਪ ਅਤੇ ਬਲਾਕ ਪੱਧਰ ਤੇ ਪਲੇਸਮੇਂਟ ਕੈਂਪਾਂ ਵਿੱਚ ਆ ਰਹੇ ਪ੍ਰਾਰਥੀਆਂ ਲੋਕਲ ਇੰਡਸਟਰੀਜ਼ ਵਿੱਚ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ।ਇਸ ਦੇ ਨਾਲ ਹੀ ਜ਼ਿਲ੍ਹੇ ਦੀ ਇੰਡਸਟਰੀਜ਼, ਉਦਯੋਗਾਂ ਆਦਿ ਤੋਂ ਅਗਲੇ 6 ਮਹੀਨਿਆਂ ਵਿੱਚ ਆਉਣ ਵਾਲੀਆਂ ਵੈਕੰਸੀਆਂ ਬਾਰੇ ਜਾਣਕਾਰੀ ਲੈਕੇ ਨੌਜਵਾਨਾਂ ਨੂੰ ਇੰਡਸਟਰੀਜ਼ ਦੀ ਮੰਗ ਮੁਤਾਬਕ ਟ੍ਰੇਨਿੰਗ ਦਿਵਾਉਣ ਉਪਰ ਜ਼ੋਰ ਦਿੱਤਾ ਜਾਵੇ ਤਾਂ ਕਿ ਇੰਡਸਟਰੀ ਨੂੰ ਲੋੜੀਂਦੀ ਮਨੁੱਖੀ ਸ਼ਕਤੀ ਮਿਲ ਸਕੇ ਤੇ ਨੌਜਵਾਨਾਂ ਨੂੰ ਰੋਜ਼ਗਾਰ। ਡਿਪਟੀ ਕਮਿਸ਼ਨਰ ਨੇ ਨਲ ਜਲ ਮਿਸ਼ਨ ਤਹਿਤ ਡੀ.ਪੀ.ਐਮ.ਯੂ, ਡੀ.ਡੀ.ਪੀ.ਓ ਅਤੇ ਜਲ ਸਰੋਤ ਵਿਭਾਗ ਦੇ ਨੁਮਾਇੰਦਿਆਂ ਨਾਲ ਰਾਬਤਾ ਕਾਇਮ ਕਰਦੇ ਹੋਏ ਹਰ ਇਕ ਪਿੰਡ ਵਿੱਚੋਂ ਸਿਖਲਾਈ ਲਈ ਇੱਕ ਨੁਮਾਇੰਦਾ ਲੈਣ ਲਈ ਕਿਹਾ ਗਿਆ ਤਾਂ ਕਿ ਉਸਨੂੰ ਨਲ ਜਲ ਮਿਸ਼ਨ ਅਧੀਨ ਟ੍ਰੇਨਿੰਗ ਕਰਵਾਈ ਜਾਵੇ। ਮੀਟਿੰਗ ਮੌਕੇ ਜ਼ਿਲਾ ਵਿਕਾਸ ਅਤੇ ਪੰਚਾਇਤ ਅਫ਼ਸਰ ਅਮਨਦੀਪ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫਸਰ, ਸੈਕੰਡਰੀ ਡਾ. ਰਵਿੰਦਰ ਪਾਲ ਸਿੰਘ, ਲੀਡ ਬੈਂਕ ਤੋਂ ਕੰਵਲਜੀਤ ਸਿੰਘ, ਜ਼ਿਲ੍ਹਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਅੰਗਦ ਸਿੰਘ ਸੋਹੀ,ਫੋਕਲ ਪੁਆਇੰਟ ਇੰਡਸਟ੍ਰੀਜ਼ ਐਸੋਸੀਏਸ਼ਨ ਤੋਂ ਐਚ.ਪੀ.ਐਸ ਲਾਂਬਾ, ਮਨਪ੍ਰੀਤ ਸਿੰਘ,ਫੀਲਡ ਅਫਸਰ, ਪੱਛੜੀ ਸ਼੍ਰੇਣੀ ਅਤੇ ਵਿੱਤ ਕਾਰਪੋਰੇਸ਼ਨ (ਬੈਂਕਫਿੰਕੋ), ਪਟਿਆਲਾ, ਡਿਪਟੀ ਮੈਨੇਜਰ, ਜਿਲਾ ਮੈਨੇਜਰ ਅ/ਜ ਕਾਰਪੋਰੇਸ਼ਨ ਮੰਜੂ ਬਾਲਾ, ਟ੍ਰੇਨਿੰਗ ਅਫਸਰ ਸੀਪਾਇਟ ਯਾਦਵਿੰਦਰ ਸਿੰਘ, ਪ੍ਰਿੰਸੀਪਲ ਸਰਕਾਰੀ ਬਹੁਤਕਨੀਕੀ ਕਾਲਜ ਆਰ.ਐਸ ਹੁੰਦਲ, ਸਹਾਇਕ ਡਾਇਰੈਕਟਰ, ਪਸ਼ੂ ਪਾਲਣ ਡਾ. ਰਜਨੀਕ ਭੌਰਾ, ਸਹਾਇਕ ਡਾਇਰੈਕਟਰ, ਮੱਛੀ ਪਾਲਣ ਕਰਮਜੀਤ ਸਿੰਘ,ਐਸ.ਐਸ.ਪੀ. ਦਫ਼ਤਰ ਤੋਂ ਆਰ ਆਈ. ਇੰਸਪੈਕਟਰ ਆਲਮਜੀਤ ਸਿੰਘ ਤੇ ਜ਼ਿਲ੍ਹਾ ਗਾਇਡੇਂਸ ਕਾਂਉਸਲਰ, ਇੰਦਰਪ੍ਰੀਤ ਸਿੰਘ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
Punjab Bani 17 July,2024
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਅਗਨੀ ਵੀਰ ਵਾਯੂ ਭਰਤੀ ਸਬੰਧੀ ਜਾਗਰੂਕਤਾ ਵੈਬੀਨਾਰ 18 ਜੁਲਾਈ ਨੂੰ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਅਗਨੀ ਵੀਰ ਵਾਯੂ ਭਰਤੀ ਸਬੰਧੀ ਜਾਗਰੂਕਤਾ ਵੈਬੀਨਾਰ 18 ਜੁਲਾਈ ਨੂੰ ਪਟਿਆਲਾ, 16 ਜੁਲਾਈ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਅਗਨੀ ਵੀਰ ਵਾਯੂ ਭਰਤੀ ਸਬੰਧੀ ਜਾਗਰੂਕਤਾ ਵੈਬੀਨਾਰ ਮਿਤੀ 18 ਜੁਲਾਈ ਨੂੰ ਸਵੇਰੇ 11.00 ਵਜੇ ਕਰਵਾਇਆ ਜਾ ਰਿਹਾ ਹੈ। ਇਸ ਭਰਤੀ ਲਈ ਰਜਿਸਟ੍ਰੇਸ਼ਨ ਮਿਤੀ 8-07-2024 ਤੋਂ 28-07-2024 ਤੱਕ ਹੈ ਅਤੇ ਇਸ ਭਰਤੀ ਲਈ ਲਿਖਤੀ ਪ੍ਰੀਖਿਆ 18-10-2024 ਤੋਂ ਸ਼ੁਰੂ ਹੋਣੀ ਹੈ। ਇਸ ਵੈਬੀਨਾਰ ਦੌਰਾਨ ਇੰਡੀਅਨ ਏਅਰ ਫੋਰਸ ਦੇ ਅਧਿਕਾਰੀਆਂ ਵੱਲੋਂ ਪ੍ਰਾਰਥੀਆਂ ਨੂੰ ਅਗਨੀ ਵੀਰ ਵਾਯੂ ਭਰਤੀ ਸਬੰਧੀ ਯੋਗਤਾ (ਉਮਰ, ਪੜਾਈ, ਸਰੀਰਕ ਮਾਪਦੰਡ ਆਦਿ) ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋ ਇਲਾਵਾ ਅਧਿਕਾਰੀਆਂ ਵੱਲੋਂ ਇੰਡੀਅਨ ਏਅਰ ਫੋਰਸ ਵਿਚ ਕੈਰੀਅਰ ਬਾਰੇ ਮਾਰਗ ਦਰਸ਼ਨ ਵੀ ਕੀਤਾ ਜਾਵੇਗਾ। ਇਸ ਵੈਬੀਨਾਰ ਵਿਚ ਭਾਗ ਲੈਣ ਵਾਲੇ ਪ੍ਰਾਰਥੀ ਵੈਬੀਨਾਰ ਦੇ ਲਿੰਕ https://calendar.app.google/TYuzdrubXps6j9eB7 ਤੇ ਜੁਆਇਨ ਕਰ ਸਕਦੇ ਹਨ। ਜਿਨ੍ਹਾਂ ਪ੍ਰਾਰਥੀਆਂ ਨੂੰ ਇੰਟਰਨੈੱਟ ਜਾਂ ਆਨਲਾਈਨ ਵੈਬੀਨਾਰ ਜੁਆਇਨ ਕਰਨ ਦੀ ਦਿੱਕਤ ਹੈ ਉਹ ਵਿਦਿਆਰਥੀ ਨੇੜੇ ਦੇ ਸਰਕਾਰੀ ਸ.ਸ.ਸਕੂਲ ਵਿਚ ਇਹ ਵੈਬੀਨਾਰ ਜੁਆਇਨ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਉਮੀਦਵਾਰ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।
Punjab Bani 16 July,2024
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਨਾਲ ਸਬੰਧਤ 13 ਸ਼ਹੀਦ ਕਿਸਾਨਾਂ ਦੇ ਪਰਵਾਰਕ ਮੈਂਬਰਾਂ ਨੂੰ ਦਿੱਤੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਨਾਲ ਸਬੰਧਤ 13 ਸ਼ਹੀਦ ਕਿਸਾਨਾਂ ਦੇ ਪਰਵਾਰਕ ਮੈਂਬਰਾਂ ਨੂੰ ਦਿੱਤੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਮਾਨ ਸਰਕਾਰ ਹਰ ਕਿਸਾਨ ਅਤੇ ਮਜ਼ਦੂਰ ਦੀ ਆਪਣੀ ਸਰਕਾਰ ਅਤੇ ਲੋੜਵੰਦਾਂ ਦੀ ਹਰ ਸੰਭਵ ਮਦਦ ਬਣਾਈ ਜਾ ਰਹੀ ਹੈ ਯਕੀਨੀ: ਮੰਤਰੀ ਅਮਨ ਅਰੋੜਾ ਸੰਗਰੂਰ, 15 ਜੁਲਾਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਵੱਲੋਂ ਅੱਜ ਸਥਾਨਕ ਪੀ.ਡਬਲਿਯੂ.ਡੀ. ਰੈਸਟ ਹਾਊਸ ਵਿਖੇ ਆਪਣੇ ਹਲਕੇ ਨਾਲ ਸਬੰਧਤ 13 ਸ਼ਹੀਦ ਕਿਸਾਨਾਂ ਦੇ ਪਰਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਦਿੱਤੇ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਖੇਤੀਬਾੜੀ ਇਸਦਾ ਧੁਰਾ ਹੈ ਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਕਿਸਾਨੀ ਲਈ ਲਿਆਂਦੇ ਤਿੰਨ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਕਿਸਾਨਾਂ ਵੱਲੋਂ ਸ਼ਾਂਤਮਈ ਅੰਦੋਲਨ ਜ਼ਰੀਏ ਡੱਟ ਕੇ ਜ਼ਬਰ ਦਾ ਮੁਕਾਬਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਲੰਬੇ ਅੰਦੋਲਨ ਵਿੱਚ ਕਈ ਕਿਸਾਨਾਂ ਨੂੰ ਆਪਣੀਆਂ ਜਾਨਾਂ ਵੀ ਗਵਾਉਣੀਆਂ ਪਈਆਂ ਅਤੇ ਆਪਣੇ ਵਾਅਦੇ ਮੁਤਾਬਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਨ੍ਹਾਂ ਪੀੜਤ ਪਰਵਾਰਾਂ ਦੀ ਬਾਂਹ ਫੜ੍ਹ ਰਹੀ ਹੈ । ਕੈਬਨਿਟ ਮੰਤਰੀ ਨੇ ਕਿਹਾ ਕਿ ਸਮੁੱਚੇ ਪੰਜਾਬ ਵਿੱਚ ਸੈਂਕੜੇ ਸ਼ਹੀਦ ਪਰਵਾਰਾਂ ਨੂੰ ਮਾਨ ਸਰਕਾਰ ਵੱਲੋਂ ਨੌਕਰੀ ਦਿੱਤੀ ਜਾ ਚੁੱਕੀ ਹੈ ਅਤੇ ਬਕਾਇਆ ਰਹਿੰਦੇ ਪਰਵਾਰਾਂ ਨੂੰ ਵੀ ਜਲਦ ਲੋੜੀਂਦੀ ਪੜਤਾਲ ਪੂਰੀ ਕਰਵਾ ਕੇ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਹਰ ਕਿਸਾਨ ਅਤੇ ਹਰ ਮਜ਼ਦੂਰ ਦੀ ਆਪਣੀ ਸਰਕਾਰ ਹੈ ਅਤੇ ਉਨ੍ਹਾਂ ਵੱਲੋਂ ਸੂਬੇ ਦੇ ਲੋੜਵੰਦਾਂ ਦੀ ਹਰ ਸੰਭਵ ਮਦਦ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਹੀ ਸੂਬੇ ਵਿੱਚ ਪਹਿਲੀ ਵਾਰ ਭਲਾਈ ਸਕੀਮਾਂ ਦਾ ਲਾਭ ਅਸਲ ਲੋੜਵੰਦਾਂ ਤੱਕ ਪਹੁੰਚਾਉਣ ਦਾ ਬੀੜਾ ਚੁੱਕਿਆ ਗਿਆ ਹੈ ਅਤੇ ਰਿਸ਼ਵਤਖੋਰੀ ਨੂੰ ਪੂਰੀ ਸਖਤੀ ਨਾਲ ਨੱਥ ਪਾਈ ਗਈ ਹੈ । ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਹਲਕੇ ਦੀ ਤਰੱਕੀ ਲਈ ਲਗਾਤਾਰ ਲੋੜੀਂਦੇ ਫ਼ੰਡ ਜਾਰੀ ਕੀਤੇ ਜਾ ਰਹੇ ਹਨ ਅਤੇ ਸਰਕਾਰ ਦੇ ਇੱਕ-ਇੱਕ ਪੈਸੇ ਨਾਲ ਚਿਰਸਥਾਈ ਵਿਕਾਸ ਪ੍ਰੋਜੈਕਟ ਤਿਆਰ ਕਰਵਾਉਣੇ ਯਕੀਨੀ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਉਹ ਸੁਨਾਮ ਹਲਕੇ ਦੇ ਲੋਕਾਂ ਨਾਲ ਕੀਤੇ ਹਰ ਇੱਕ ਵਾਅਦੇ ਨੂੰ ਪੂਰਾ ਕਰਨਾ ਯਕੀਨੀ ਬਣਾਉਣਗੇ । ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ. ਸੁਨਾਮ ਊਧਮ ਸਿੰਘ ਵਾਲਾ ਪ੍ਰਮੋਦ ਸਿੰਗਲਾ, ਅਤੇ ਤਹਿਸੀਲਦਾਰ ਸੁਰਿੰਦਰਪਾਲ ਸਿੰਘ ਪੰਨੂੰ ਵੀ ਹਾਜ਼ਰ ਸਨ ।
Punjab Bani 15 July,2024
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ 15 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ 15 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਚੰਡੀਗੜ੍ਹ, 12 ਜੁਲਾਈ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ 15 ਉਮੀਦਵਾਰਾਂ ਨੂੰ ਲੋਕ ਨਿਰਮਾਣ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ, ਜਿਨ੍ਹਾਂ ਵਿੱਚ ਗਰੁੱਪ ਸੀ ਵਿੱਚ 3 ਅਤੇ ਗਰੁੱਪ ਡੀ ਵਿੱਚ 12 ਉਮੀਦਵਾਰ ਸ਼ਾਮਲ ਹਨ । ਇਸ ਮੌਕੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਗਠਨ ਤੋਂ ਬਾਅਦ ਵਿਭਾਗ ਨੂੰ ਮਜ਼ਬੂਤ ਕਰਨ ਲਈ ਲੋੜੀਂਦੀ ਭਰਤੀ ਲਈ ਮਹੱਤਵਪੂਰਨ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਵਿਭਾਗ ਵਿੱਚ ਕੁੱਲ 596 ਕਰਮਚਾਰੀਆਂ ਦੀ ਭਰਤੀ ਕੀਤੀ ਗਈ ਜਿਸ ਵਿੱਚ ਗਰੁੱਪ ਏ ਵਿੱਚ 25, ਗਰੁੱਪ ਬੀ ਵਿੱਚ 229, ਗਰੁੱਪ ਸੀ ਵਿੱਚ 289 ਅਤੇ ਗਰੁੱਪ ਡੀ ਵਿੱਚ 53 ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਅੱਜ 15 ਨਿਯੁਕਤੀ ਪੱਤਰ ਸੌਂਪਣ ਨਾਲ ਨਵੇਂ ਮੁਲਾਜ਼ਮਾਂ ਦੀ ਕੁੱਲ ਗਿਣਤੀ 611 ਹੋ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਵਿਭਾਗ ਵਿੱਚ ਹਾਲ ਹੀ ਵਿੱਚ ਹੋਈਆਂ ਤਰੱਕੀਆਂ ਸਦਕਾ ਕਈ ਅਸਾਮੀਆਂ ਹਨ, ਜਿਨ੍ਹਾਂ ਨੂੰ ਜਲਦੀ ਭਰਿਆ ਜਾਵੇਗਾ । ਲੋਕ ਨਿਰਮਾਣ ਮੰਤਰੀ ਨੇ ਲੋੜਵੰਦਾਂ ਨੂੰ ਸਹਾਇਤਾ ਪ੍ਰਦਾਨ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕਿਹਾ, "ਅਸੀਂ ਇਹ ਯਕੀਨੀ ਬਣਾਉਣ ਲਈ ਸਮਰਪਿਤ ਹਾਂ ਕਿ ਕਿਸੇ ਕਾਰਨ ਸਵਰਗਵਾਸ ਹੋ ਗਏ ਸਾਡੇ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਲੋੜੀਂਦੀ ਸਹਾਇਤਾ ਅਤੇ ਦੇਖਭਾਲ ਮਿਲੇ।" ਉਨ੍ਹਾਂ ਕਿਹਾ ਕਿ ਲੋਕ ਨਿਰਮਾਣ ਵਿਭਾਗ ਵਿੱਚ ਕੀਤੀਆਂ ਇਹ ਨਿਯੁਕਤੀਆਂ ਮ੍ਰਿਤਕ ਮੁਲਾਜ਼ਮਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ ਸਰਕਾਰ ਦੀ ਵਚਨਬੱਧਤਾ ਦਾ ਪ੍ਰਮਾਣ ਹਨ । ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਹਰੇਕ ਨਵ-ਨਿਯੁਕਤ ਕਰਮਚਾਰੀ ਨਾਲ ਗੱਲਬਾਤ ਕੀਤੀ, ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਨੇ ਇਨ੍ਹਾਂ ਕਰਮਚਾਰੀਆਂ ਨੂੰ ਵਿਭਾਗ ਵਿੱਚ ਤਨਦੇਹੀ ਨਾਲ ਕੰਮ ਕਰਨ ਅਤੇ ਜੀਵਨ ਵਿੱਚ ਹੋਰ ਸਫਲਤਾ ਪ੍ਰਾਪਤ ਕਰਨ ਲਈ ਆਪਣੀ ਵਿਦਿਅਕ ਯੋਗਤਾ ਵਿੱਚ ਸੁਧਾਰ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ ।
Punjab Bani 12 July,2024
ਪੀ.ਸੀ.ਐਸ. ਪਰਿਵਾਰ ਵਿੱਚ ਹੋਵੇਗਾ ਵਾਧਾ, 14 ਜੁਲਾਈ ਨੂੰ ਹੋਵੇਗੀ ਲਿਖਤੀ ਪ੍ਰੀਖਿਆ
ਪੀ.ਸੀ.ਐਸ. ਪਰਿਵਾਰ ਵਿੱਚ ਹੋਵੇਗਾ ਵਾਧਾ, 14 ਜੁਲਾਈ ਨੂੰ ਹੋਵੇਗੀ ਲਿਖਤੀ ਪ੍ਰੀਖਿਆ ਪੀ.ਸੀ.ਐਸ. ਦੀ ਲਿਖਤੀ ਪ੍ਰੀਖਿਆ ਲਈ ਤਿਆਰੀਆਂ ਮੁਕੰਮਲ-ਚੇਅਰਮੈਨ ਪੀ.ਪੀ.ਐਸ.ਸੀ. ਪਟਿਆਲਾ, 11 ਜੁਲਾਈ : ਬਹੁਤ ਜਲਦ ਸੂਬੇ ਵਿੱਚ ਪੀ.ਸੀ.ਐਸ. ਅਫ਼ਸਰਾਂ ਦੇ ਪਰਿਵਾਰ ਵਿੱਚ ਵਾਧਾ ਹੋਣ ਜਾ ਰਿਹਾ ਹੈ,ਕਿਉਂਕਿ ਪੀ.ਪੀ.ਐਸ.ਸੀ. ਵੱਲੋਂ ਪੀ.ਸੀ.ਐਸ ਦੀ ਪ੍ਰੀਖਿਆ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ । ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਸਿੰਘ ਔਲਖ ਨੇ ਕਿਹਾ ਹੈ ਕਿ ਪੀ.ਸੀ.ਐਸ. ਲਈ ਰਜਿਸਟਰ-ਸੀ ਅਤੇ ਰਜਿਸਟਰ-ਏ-ਟੂ ਦੀ ਪ੍ਰੀਖਿਆ 14 ਜੁਲਾਈ ਨੂੰ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੀਖਿਆ ਲਈ ਪੰਜਾਬ ਲੋਕ ਸੇਵਾ ਕਮਿਸ਼ਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹਰੇਕ ਪ੍ਰੀਖਿਆ ਦੀ ਤਰ੍ਹਾਂ ਇਸ ਇਮਤਿਹਾਨ ਲਈ ਵੀ ਪਾਰਦਰਸ਼ਤਾ ਪੂਰੀ ਤਰ੍ਹਾਂ ਕਾਇਮ ਰੱਖੀ ਜਾਵੇਗੀ। ਇਸ ਤੋਂ ਇਲਾਵਾ ਸੁਰੱਖਿਆ ਦੇ ਵੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣਗੇ।
Punjab Bani 11 July,2024
ਪੰਜਾਬ ਲੋਕ ਸੇਵਾ ਕਮਿਸ਼ਨ ਸਾਰੀ ਭਰਤੀ ਪ੍ਰਕ੍ਰਿਆ ਪੂਰੀ ਨਿਰਪੱਖਤਾ, ਇਮਾਨਦਾਰੀ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਵਚਨਬੱਧ-ਜਤਿੰਦਰ ਸਿੰਘ ਔਲਖ
ਪੰਜਾਬ ਲੋਕ ਸੇਵਾ ਕਮਿਸ਼ਨ ਸਾਰੀ ਭਰਤੀ ਪ੍ਰਕ੍ਰਿਆ ਪੂਰੀ ਨਿਰਪੱਖਤਾ, ਇਮਾਨਦਾਰੀ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਵਚਨਬੱਧ-ਜਤਿੰਦਰ ਸਿੰਘ ਔਲਖ -ਪੀ.ਪੀ.ਐਸ.ਸੀ. ਚੇਅਰਮੈਨ ਨੇ ਖੇਤੀਬਾੜੀ ਵਿਕਾਸ ਅਫ਼ਸਰਾਂ ਦੀ ਭਰਤੀ ਲਈ ਪਾਰਦਰਸ਼ੀ ਢੰਗ ਨਾਲ ਹੋਈ ਪ੍ਰੀਖਿਆ ਬਾਰੇ ਸਪੱਸ਼ਟ ਕੀਤਾ -ਕਿਹਾ, ਪੇਪਰ ਲੀਕ ਦੇ ਬੇਬੁਨਿਆਦ ਤੇ ਝੂਠੇ ਦੋਸ਼ ਲਗਾਕੇ ਲੋਕਾਂ ਤੇ ਉਮੀਦਵਾਰਾਂ ਵਿੱਚ ਅਵਿਸ਼ਵਾਸ ਪੈਦਾ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਪਟਿਆਲਾ, 11 ਜੁਲਾਈ : ਪੰਜਾਬ ਲੋਕ ਸੇਵਾ ਕਮਿਸ਼ਨ (ਪੀਪੀਐਸਸੀ) ਦੇ ਚੇਅਰਮੈਨ ਜਤਿੰਦਰ ਸਿੰਘ ਔਲਖ ਨੇ ਕਿਹਾ ਹੈ ਕਿ ਪੰਜਾਬ ਲੋਕ ਸੇਵਾ ਕਮਿਸ਼ਨ ਸਾਰੀ ਭਰਤੀ ਪ੍ਰਕ੍ਰਿਆ ਪੂਰੀ ਨਿਰਪੱਖਤਾ, ਇਮਾਨਦਾਰੀ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅੱਜ ਇੱਥੇ ਆਪਣੇ ਦਫ਼ਤਰ ਵਿਖੇ ਚੇਅਰਮੈਨ ਜਤਿੰਦਰ ਸਿੰਘ ਔਲਖ ਨੇ ਸਪੱਸ਼ਟ ਕੀਤਾ ਕਿ 30 ਜੂਨ, 2024 ਨੂੰ ਖੇਤੀਬਾੜੀ ਵਿਕਾਸ ਅਫਸਰਾਂ ਦੀ ਭਰਤੀ ਵਾਸਤੇ ਲਈ ਗਈ ਪ੍ਰੀਖਿਆ ਵਿੱਚ ਪੇਪਰ ਲੀਕ ਦਾ ਪਿਆ ਰੌਲਾ ਬੇਬੁਨਿਆਦ ਅਤੇ ਝੂਠ ਦਾ ਪੁਲੰਦਾ ਹੈ।ਚੇਅਰਮੈਨ ਨੇ ਸਪੱਸ਼ਟ ਕੀਤਾ ਕਿ ਇਸ ਪ੍ਰੀਖਿਆ ਲਈ 6800 ਉਮੀਦਵਾਰਾਂ ਨੇ ਅਪਲਾਈ ਕੀਤਾ ਸੀ ਪਰੰਤੂ ਇਨ੍ਹਾਂ ਵਿੱਚੋਂ 4100 ਦੇ ਕਰੀਬ ਉਮੀਦਵਾਰ ਪੇਪਰ ਦੇਣ ਪੁੱਜੇ ਸਨ ਅਤੇ ਇਹ ਪੇਪਰ ਪੂਰੀ ਤਰ੍ਹਾਂ ਨਿਰਪੱਖ, ਇਮਾਨਦਾਰੀ ਤੇ ਪਾਰਦਰਸ਼ੀ ਢੰਗ ਨਾਲ ਲਿਆ ਗਿਆ ਹੈ ਅਤੇ ਇਸ ਦੇ ਲੀਕ ਹੋਣ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੋ ਸਕਦਾ । ਚੇਅਰਮੈਨ ਨੇ ਦੱਸਿਆ ਕਿ ਚੰਡੀਗੜ੍ਹ ਨਾਲ ਸਬੰਧਤ ਇੱਕ ਵਿਦਿਅਕ ਕੋਚ ਨੇ ਇੱਕ ਯੂਟਿਊਬ ਚੈਨਲ ਉਪਰ ਇੱਕ ਵੀਡੀਓ ਪੋਸਟ ਕਰਕੇ, ਬਿਨਾਂ ਕਿਸੇ ਸਬੂਤ ਦੇ, ਇਮਤਿਹਾਨ ਦਾ ਪੇਪਰ ਪਹਿਲਾਂ ਹੀ ਲੀਕ ਹੋਣ ਦਾ ਦੋਸ਼ ਲਗਾਇਆ ਸੀ। ਜਿਸ ਮਗਰੋਂ ਮੀਡੀਆ ਦੇ ਕੁਝ ਹੋਰ ਹਿੱਸੇ ਵਿਚ ਵੀ ਕੁਝ ਦੋਸ਼ ਲਗਾਏ ਗਏ ਸਨ, ਜਿਸ ਵਿਚ ਪੇਪਰ ਲਈ ਕਿਸੇ ਤਰ੍ਹਾਂ ਦੀ ਰਿਸ਼ਵਤਖੋਰੀ ਦਾ ਦਾਅਵਾ ਕੀਤਾ ਗਿਆ ਸੀ।ਉਨ੍ਹਾਂ ਕਿਹਾ ਕਿ ਕਮਿਸ਼ਨ ਅਜਿਹੇ ਦਾਅਵਿਆਂ ਅਤੇ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰਦਾ ਹੈ ਅਤੇ ਨਾਲ ਹੀ ਇਹ ਵੀ ਸਪੱਸ਼ਟ ਕਰਦਾ ਹੈ ਕਿ ਪੰਜਾਬ ਲੋਕ ਸੇਵਾ ਕਮਿਸ਼ਨ ਵੱਲੋਂ ਲਏ ਜਾਂਦੇ ਭਰਤੀ ਇਮਤਿਹਾਨਾਂ ਵਿੱਚ ਕਿਸੇ ਵੀ ਸਰਕਾਰੀ ਵਿਭਾਗ ਦੀ ਕੋਈ ਦਖਲਅੰਦਾਜੀ ਨਹੀਂ ਹੁੰਦੀ, ਕਿਉਂਕਿ ਉਕਤ ਦੋਸ਼ਾਂ ਵਿੱਚ ਰਾਜ ਦੇ ਖੇਤੀਬਾੜੀ ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਵੱਲੋਂ ਇਸ ਵਿੱਚ ਸ਼ਾਮਲ ਹੋਣ ਬਾਰੇ ਕਿਹਾ ਗਿਆ ਹੈ ਜਦਕਿ ਅਸਲ ਵਿੱਚ ਅਜਿਹਾ ਸੱਚ ਨਹੀਂ ਹੈ। ਚੇਅਰਮੈਨ ਜਤਿੰਦਰ ਸਿੰਘ ਔਲਖ ਨੇ ਅੱਗੇ ਦੱਸਿਆ ਕਿ ਕਮਿਸ਼ਨ ਵੱਲੋਂ ਅੰਦਰੂਨੀ ਤੱਥਾਂ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਪੀਪੀਐਸਸੀ ਵੱਲੋਂ ਕਰਵਾਈ ਗਈ ਪ੍ਰੀਖਿਆ ਪ੍ਰਕਿਰਿਆ ਵਿੱਚ ਰਾਜ ਦੇ ਖੇਤੀਬਾੜੀ ਵਿਭਾਗ ਦਾ ਕੋਈ ਵੀ ਅਧਿਕਾਰੀ ਸ਼ਾਮਲ ਨਹੀਂ ਸੀ। ਕਮਿਸ਼ਨ, ਰਾਜ ਦੇ ਸਮੂਹ ਸਰਕਾਰੀ ਨੌਕਰੀਆਂ ਲਈ ਤਿਆਰੀ ਕਰ ਰਹੇ ਨੌਜਵਾਨਾਂ ਨੂੰ ਸੰਬੋਧਿਤ ਹੁੰਦਿਆਂ ਇਹ ਵਿਸ਼ਵਾਸ਼ ਦੁਆਉਂਦਾ ਹੈ ਕਿ ਕਮਿਸ਼ਨ ਨੇ ਹੁਣ ਤੱਕ ਲਈਆਂ ਸਾਰੀਆਂ ਪ੍ਰੀਖਿਆਵਾਂ ਪੂਰੀ ਤਰ੍ਹਾਂ ਨਿਰਪੱਖਤਾ ਅਤੇ ਪਾਰਦਰਸ਼ਤਾ ਨਾਲ ਕਰਵਾਈਆਂ ਹਨ ਅਤੇ ਇਹ ਕਵਾਇਦ ਭਵਿੱਖ ਵਿੱਚ ਵੀ ਜਾਰੀ ਰਹੇਗੀ ਅਤੇ ਸੰਵਿਧਾਨਿਕ ਅਦਾਰਾ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਆਪਣੀ ਜਿੰਮੇਵਾਰੀ ਪੂਰੀ ਇਮਾਨਦਾਰੀ ਨਾਲ ਨਿਭਾਉਂਦਾ ਰਹੇਗਾ। ਜਤਿੰਦਰ ਸਿੰਘ ਔਲਖ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਕੀਤੀ ਗਈ ਜਾਂਚ ਵਿੱਚ ਇਹ ਸਪੱਸ਼ਟ ਹੈ ਕਿ ਵੀਡੀਓਗ੍ਰਾਫਿਕ ਅਤੇ ਲਿਖਤੀ ਰਿਕਾਰਡਾਂ ਸਮੇਤ ਵਿਆਪਕ ਤਸਦੀਕ ਇਸ ਗੱਲ ਦੀ ਪੁਸ਼ਟੀ ਕਰਦੀ ਹੈ ਕਿ ਇਮਤਿਹਾਨ ਦੀ ਪ੍ਰਕਿਰਿਆ ਨਿਰਪੱਖ ਅਤੇ ਸੁਰੱਖਿਅਤ ਸੀ, ਅਤੇ ਇਸ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਰੱਖਣਾ ਯਕੀਨੀ ਬਣਾਉਣ ਲਈ ਹਰ ਸੰਭਵ ਉਪਾਅ ਕੀਤੇ ਗਏ ਸਨ। ਉਨ੍ਹਾਂ ਸਪੱਸ਼ਟ ਕੀਤਾ ਕਿ ਇਲਜ਼ਾਮਾਂ ਦੇ ਉਲਟ, ਪ੍ਰੀਖਿਆ ਤੋਂ ਪਹਿਲਾਂ ਕਿਸੇ ਵੀ ਉਮੀਦਵਾਰ ਦੀ ਪ੍ਰਸ਼ਨ ਪੱਤਰ ਤੱਕ ਪਹੁੰਚ ਨਹੀਂ ਸੀ ਅਤੇ ਸਵੇਰੇ 11:00 ਵਜੇ ਪ੍ਰੀਖਿਆ ਸ਼ੁਰੂ ਹੋਣ ਤੋਂ ਬਾਅਦ ਕਿਸੇ ਵੀ ਉਮੀਦਵਾਰ ਨੂੰ ਕਿਸੇ ਪ੍ਰੀਖਿਆ ਕੇਂਦਰ ਵਿੱਚ ਦਾਖਲ ਨਹੀਂ ਹੋਣ ਦਿੱਤਾ ਗਿਆ।ਉਨ੍ਹਾਂ ਕਿਹਾ ਕਿ ਜਿੱਥੇ ਉਹ ਖ਼ੁਦ ਤੇ ਕਮਿਸ਼ਨ ਦੇ ਸਕੱਤਰ ਪ੍ਰੀਖਿਆ ਨੇ ਨਿਗਰਾਨੀ ਰੱਖੀ, ਉਥੇ ਹੀ ਸੂਬਾ ਸਰਕਾਰ ਦੇ ਸੁਪਰਵਾਈਜ਼ਰੀ ਅਧਿਕਾਰੀਆਂ ਵੱਲੋਂ ਵੀ ਇਮਤਿਹਾਨ ਉਤੇ ਨਜ਼ਰ ਰੱਖੀ ਹੋਈ ਸੀ। ਜਤਿੰਦਰ ਸਿੰਘ ਔਲਖ ਨੇ ਜ਼ੋਰ ਦੇ ਕੇ ਕਿਹਾ ਕਿ ਕਮਿਸ਼ਨ ਸਾਰੇ ਦਿਸ਼ਾ-ਨਿਰਦੇਸ਼ਾਂ ਅਤੇ ਨਿਯਮਾਂ ਦੀ ਤਨਦੇਹੀ ਨਾਲ ਪਾਲਣਾ ਕਰਦਾ ਹੈ।ਉਨ੍ਹਾਂ ਦੱਸਿਆ ਕਿ ਇਮਿਤਹਾਨ ਤੋਂ ਪਹਿਲਾਂ ਉਮੀਦਵਾਰਾਂ ਦੀ ਪਛਾਣ ਲਈ ਬਾਇਓਮੀਟ੍ਰਿਕ ਮਸ਼ੀਨਾਂ ਦੀ ਵਰਤੋਂ, ਹਰ ਕੇਂਦਰ 'ਤੇ 5ਜੀ ਜੈਮਰ, ਅਤੇ ਸੁਰੱਖਿਆ ਕਰਮਚਾਰੀਆਂ ਦੁਆਰਾ ਡੂੰਘਾਈ ਨਾਲ ਜਾਂਚ ਕਰਨ ਲਈ ਡੀਐਫਐਮਡੀ ਅਤੇ ਐਚਐਚਐਮਡੀ ਦੀ ਤਾਇਨਾਤੀ ਨੇ ਇਹ ਯਕੀਨੀ ਬਣਾਇਆ ਕਿ ਪੂਰੀ ਪ੍ਰਕਿਰਿਆ ਨਿਰਵਿਘਨ, ਨਿਰਪੱਖ ਤੇ ਪਾਰਦਰਸ਼ੀ ਸੀ। ਚੇਅਰਮੈਨ ਪੀ.ਪੀ.ਐਸ.ਸੀ. ਨੇ ਅੱਗੇ ਕਿਹਾ ਕਿ ਅਜਿਹਾ ਪ੍ਰਤੀਤ ਹੁੰਦਾ ਹੈ ਕਿ ਇਹ ਬੇਬੁਨਿਆਦ ਦੋਸ਼ ਇਸ ਸੰਵਿਧਾਨਕ ਸੰਸਥਾ ਦੀ ਸਾਖ ਨੂੰ ਖਰਾਬ ਕਰਨ ਦੇ ਇਰਾਦੇ ਨਾਲ ਲਗਾਏ ਗਏ ਸਨ, ਜੋ ਕੁਸ਼ਲਤਾ ਅਤੇ ਪੂਰੀ ਸਾਵਧਾਨੀ ਨਾਲ ਕੰਮ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਦੋਸ਼ ਇਕੱਲੀ ਇੱਕ ਸੰਸਥਾ ਉਪਰ ਹੀ ਨਹੀਂ ਲਗਾਏ ਗਏ ਬਲਕਿ ਪੂਰੀ ਸਮਾਜਿਕ ਵਿਵਸਥਾ ਉਪਰ ਲਗਾਏ ਗਏ ਹਨ, ਜਿਸ ਲਈ ਅਜਿਹੇ ਝੂਠੇ ਦੋਸ਼ਾਂ ਬਾਰੇ ਪੜਤਾਲ ਕਰਵਾ ਕੇ ਸਮਾਜ ਵਿੱਚ ਬੇਭਰੋਸਗੀ ਪੈਦਾ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਚੇਅਰਮੈਂਨ ਨੇ ਪ੍ਰੀਖਿਆ ਦੇਣ ਵਾਲੇ ਸਾਰੇ ਉਮੀਦਵਾਰਾਂ ਅਤੇ ਭਵਿੱਖ ਦੀਆਂ ਭਰਤੀਆਂ ਲਈ ਤਿਆਰੀ ਕਰ ਰਹੇ ਨੌਜਵਾਨਾਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਭਰੋਸਾ ਦਿਵਾਇਆ ਅਤੇ ਕਮਿਸ਼ਨ ਆਪਣੀ ਸੰਵਿਧਾਨਿਕ ਡਿਊਟੀ ਪੂਰੀ ਇਮਾਨਦਾਰੀ, ਦਿਆਨਤਦਾਰੀ, ਪਾਰਦਰਸ਼ਤਾ ਅਤੇ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਂਦਾ ਹੈ ਅਤੇ ਇਸ ਲਈ ਕਿਸੇ ਨੂੰ ਵੀ ਇਸ ਦੀ ਭਰੋਸੇਯੋਗਤਾ ਉਪਰ ਕੋਈ ਸ਼ੱਕ ਨਹੀਂ ਹੋਣਾ ਚਾਹੀਦਾ, ਕਿਉਂਕਿ ਪੰਜਾਬ ਲੋਕ ਸੇਵਾ ਕਮਿਸ਼ਨ ਆਪਣੀਆਂ ਕਦਰਾਂ ਕੀਮਤਾਂ ਉਤੇ ਪੂਰੀ ਤਰ੍ਹਾਂ ਕਾਇਮ ਹੈ। ਚੇਅਰਮੈਨ ਨੇ ਦੁਬਾਰਾ ਜ਼ੋਰ ਦਿੱਤਾ ਕਿ ਪੀ.ਪੀ.ਐਸ.ਸੀ. ਵੱਲੋਂ ਕੋਈ ਪੇਪਰ ਲੀਕ ਨਹੀਂ ਕੀਤਾ ਗਿਆ ਸੀ। ਇਸ ਲਈ ਕਿਸੇ ਤਰ੍ਹਾਂ ਦੀ ਵੀ ਰਿਸ਼ਵਤਖੋਰੀ ਦੇ ਦੋਸ਼ਾਂ ਦੀ ਜਾਂਚ ਲਈ ਰਾਜ ਸਰਕਾਰ ਨੂੰ ਸਖ਼ਤ ਜਾਂਚ ਦੀ ਸਿਫਾਰਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਕੀਤੀ ਗਈ ਮੁਢਲੀ ਪੜਤਾਲ ਦੌਰਾਨ ਅਜਿਹੀ ਕੋਈ ਅਣਗਹਿਲੀ ਜਾਂ ਗ਼ਲਤੀ ਸਾਹਮਣੇ ਨਹੀਂ ਆਈ ਪਰੰਤੂ ਫਿਰ ਵੀ ਉਹ ਸਰਕਾਰ ਨੂੰ ਸੁਤੰਤਰ ਜਾਂਚ ਲਈ ਲਿਖ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪੇਪਰ ਲੀਕ ਦੇ ਇਹ ਦੋਸ਼ ਝੂਠੇ ਸਾਬਤ ਹੁੰਦੇ ਹਨ ਤਾਂ ਲੋਕਾਂ ਵਿੱਚ ਅਵਿਸ਼ਵਾਸ ਪੈਦਾ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਜਤਿੰਦਰ ਸਿੰਘ ਔਲਖ ਨੇ ਮੁੜ ਦੁਹਰਾਇਆ ਕਿ ਪੀ.ਪੀ.ਐਸ.ਸੀ. ਸਾਰੀਆਂ ਭਰਤੀ ਪ੍ਰੀਖਿਆਵਾਂ ਦੇ ਨਿਰਪੱਖ ਅਤੇ ਪਾਰਦਰਸ਼ਤਾ ਨਾਲ ਕਰਵਾਉਣ ਲਈ ਵਚਨਬੱਧ ਹੈ, ਇਸ ਲਈ ਸਾਰੀਆਂ ਭਰਤੀਆਂ ਲਈ ਭਵਿੱਖ ਦੇ ਉਮੀਦਵਾਰ ਅਤੇ ਉਨ੍ਹਾਂ ਦੇ ਮਾਪੇ ਇਹ ਯਕੀਨੀ ਬਣਾਉਣ ਕਿ ਉਹ ਨਿਸਚਿੰਤ ਰਹਿਣਗੇ ਅਤੇ ਉਹ ਕਮਿਸ਼ਨ ਦੀ ਕਾਰਗੁ਼ਜ਼ਾਰੀ ਪ੍ਰਤੀ ਕਿਸੇ ਵੀ ਤਰ੍ਹਾਂ ਨਿਰਾਸ਼ ਨਾ ਹੋਣ । ਚੇਅਰਮੈਨ ਨੇ ਅੱਗੇ ਕਿਹਾ ਕਿ ਇਹ ਉਮੀਦਵਾਰ ਪੰਜਾਬ ਦੇ ਭਵਿੱਖ ਦੀ ਪ੍ਰਤੀਨਿਧਤਾ ਕਰਦੇ ਹਨ ਅਤੇ ਸਿਸਟਮ ਵਿੱਚ ਉਨ੍ਹਾਂ ਦਾ ਭਰੋਸਾ ਸਭ ਤੋਂ ਉੱਚਾ ਹੈ, ਜਿਸ ਨੂੰ ਕਮਿਸ਼ਨ ਵੱਲੋਂ ਹਰ ਹਾਲ ਵਿੱਚ ਬਰਕਰਾਰ ਰੱਖਿਆ ਜਾਵੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਪੀ.ਪੀ.ਐਸ.ਸੀ. ਦੇ ਸਕੱਤਰ ਪ੍ਰੀਖਿਆਵਾਂ ਦੇਵਦਰਸ਼ਦੀਪ ਸਿੰਘ ਵੀ ਮੌਜੂਦ ਸਨ।
Punjab Bani 11 July,2024
ਖ਼ਾਲਸਾ ਕਾਲਜ ਪਟਿਆਲਾ ਵਿਖੇ ਕਰਵਾਈ ਗਈ ਪਲੇਸਮੈਂਟ ਡਰਾਈਵ
ਖ਼ਾਲਸਾ ਕਾਲਜ ਪਟਿਆਲਾ ਵਿਖੇ ਕਰਵਾਈ ਗਈ ਪਲੇਸਮੈਂਟ ਡਰਾਈਵ ਪਟਿਆਲਾ, 10 ਜੁਲਾਈ : ਖ਼ਾਲਸਾ ਕਾਲਜ ਪਟਿਆਲਾ ਦੇ ਪੋਸਟ ਗ੍ਰੈਜੂਏਟ ਖੇਤੀਬਾੜੀ ਵਿਭਾਗ ਦੇ ਵਿਦਿਆਰਥੀਆਂ ਦੀ ਡਾ. ਗੰਡਾ ਸਿੰਘ ਕਰੀਅਰ ਗਾਈਡੈਂਸ, ਕਾਊਂਸਲਿੰਗ ਐਂਡ ਪਲੇਸਮੈਂਟ ਸੈੱਲ ਦੁਆਰਾ ਪਲੇਸਮੈਂਟ ਡਰਾਈਵ ਕਰਵਾਈ ਗਈ ਜਿਸ ਵਿੱਚ ਇਨਸੈਕਟੀਸਾਈਡ ਲਿਮਟਿਡ ਪ੍ਰੀਮੀਅਰ ਕਰੋਪ ਪ੍ਰੋਟੈਕਸ਼ਨ ਐਂਡ ਨਿਊਟਰੀਸ਼ਨ ਕੰਪਨੀ ਵੱਲੋਂ ਆਪਣੀ ਇਨਸੈਕਟੀਸਾਈਡ ਕੰਪਨੀ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਆਪਣੀ ਕੰਪਨੀ ਦੀਆਂ ਗਤੀਵਿਧੀਆਂ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਇਸ ਦੌਰਾਨ ਵਿਦਿਆਰਥੀਆਂ ਨੂੰ ਕੰਪਨੀ ਜੁਆਇੰਨ ਕਰਨ ਦੇ ਫਾਇਦੇ ਦੱਸੇ ਗਏ। ਉਸ ਤੋਂ ਬਾਅਦ ਬੀ.ਵਾਕ. ਐਗਰੀਕਲਚਰ, ਬੀ.ਐੱਸਸੀ ਐਗਰੀਕਲਚਰ ਅਤੇ ਐੱਮ.ਐੱਸਸੀ. ਐਗਰੀਕਲਚਰ ਦੇ ਵਿਦਿਆਰਥੀਆਂ ਦਾ ਵਾਕ ਇਨ ਇੰਟਰਵਿਊ ਲਿਆ ਗਿਆ। ਜਿਨਾਂ ਵਿੱਚੋਂ ਚਾਰ ਵਿਦਿਆਰਥੀ ਸਮਨਦੀਪ ਸਿੰਘ, ਅਮਨਵੀਰ ਸਿੰਘ, ਪ੍ਰੀਕਸਿਤ ਅਤੇ ਰਿਤਿਕ ਦੱਤਾ ਚੁਣੇ ਗਏ। ਕਾਲਜ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਕਿਹਾ ਕਿ ਇਨਸੈਕਟੀਸਾਈਡ ਇੰਡੀਆ ਲਿਮਿਟਡ ਇੱਕ ਵਧੀਆ ਕੰਪਨੀ ਹੈ ਅਤੇ ਵਿਦਿਆਰਥੀ ਇਸ ਵਿੱਚ ਆਪਣਾ ਵਧੀਆ ਭਵਿੱਖ ਬਣਾ ਸਕਦੇ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਜਿੱਥੇ ਵੀ ਜਾਣ, ਆਪਣੇ ਕਾਲਜ ਅਤੇ ਮੈਨੇਜਮੈਂਟ ਦਾ ਨਾਮ ਰੌਸ਼ਨ ਕਰਨ। ਇਸ ਮੌਕੇ ਕੰਪਨੀ ਦੇ ਮਾਰਕੀਟਿੰਗ ਮੈਨੇਜਰ ਕਰਮਜੀਤ ਸ਼ਰਮਾ ਅਤੇ ਮਾਰਕੀਟਿੰਗ ਡਿਵੈਲਪਮੈਂਟ ਅਫ਼ਸਰ ਹਰਿੰਦਰ ਸਿੰਘ ਗੰਡਾ ਦੇ ਨਾਲ ਕਾਲਜ ਦੇ ਡੀਨ ਪਲੇਸਮੈਂਟ ਪ੍ਰੋ. ਜਸਪ੍ਰੀਤ ਕੌਰ, ਕਨਵੀਨਰ ਡਾ. ਨਿਪੁੰਨਜੋਤ ਕੌਰ, ਟਰੇਨਿੰਗ ਅਤੇ ਪਲੇਸਮੈਂਟ ਅਫ਼ਸਰ ਡਾ. ਨਵਦੀਪ ਕੌਰ, ਖੇਤੀਬਾੜੀ ਵਿਭਾਗ ਦੇ ਮੁਖੀ ਡਾ. ਹਰਪ੍ਰੀਤ ਕੌਰ, ਪ੍ਰੋ. ਕਮਲੇਸ਼ ਕੁਮਾਰ, ਪ੍ਰੋ. ਲਖਵਿੰਦਰ ਸਿੰਘ, ਡਾ. ਪ੍ਰਦੀਪ ਕੁਮਾਰ ਸ੍ਰੀਵਾਸਤਵ ਅਤੇ ਪ੍ਰੋ. ਪਰਵਿੰਦਰ ਕੌਰ ਵੀ ਵਿਦਿਆਰਥੀਆਂ ਨਾਲ ਮੌਜੂਦ ਰਹੇ।
Punjab Bani 10 July,2024
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਸਾਨੀ ਅੰਦੋਲਨ ਵਿੱਚ ਜਾਨਾਂ ਵਾਰਨ ਵਾਲੇ ਯੋਧਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਵੰਡੇ ਨਿਯੁਕਤੀ ਪੱਤਰ
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਸਾਨੀ ਅੰਦੋਲਨ ਵਿੱਚ ਜਾਨਾਂ ਵਾਰਨ ਵਾਲੇ ਯੋਧਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਵੰਡੇ ਨਿਯੁਕਤੀ ਪੱਤਰ ਮੁਸ਼ਕਿਲ ਦੇ ਹਰ ਮੌਕੇ ਪੰਜਾਬ ਸਰਕਾਰ ਕਿਸਾਨਾਂ ਅਤੇ ਮਜ਼ਦੂਰਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ: ਵਿਧਾਇਕ ਨਰਿੰਦਰ ਕੌਰ ਭਰਾਜ ਸੰਗਰੂਰ, 10 ਜੁਲਾਈ : ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਲੋਕ ਨਿਰਮਾਣ ਵਿਭਾਗ ਦੇ ਰੈਸਟ ਹਾਊਸ ਵਿਖੇ ਦਿੱਲੀ ਕਿਸਾਨ ਅੰਦੋਲਨ ਵਿੱਚ ਜਾਨਾਂ ਵਾਰਨ ਵਾਲੇ ਯੋਧਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਵੱਖ-ਵੱਖ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰਾਂ ਦੀ ਵੰਡ ਕੀਤੀ। ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕਾਂ ਦੀ ਰਖਵਾਲੀ ਲਈ ਹਰ ਪੱਖੋਂ ਵਚਨਬੱਧ ਹੈ ਅਤੇ ਮੁਸ਼ਕਿਲ ਦੇ ਹਰ ਮੌਕੇ ਤੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ । ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਆਪਣੇ ਹੱਕਾਂ ਲਈ ਸੰਘਰਸ਼ ਕਰਦੇ ਕਿਸਾਨਾਂ ਦੀਆਂ ਸ਼ਹਾਦਤਾਂ ਬਹੁਤ ਵੱਡੀਆਂ ਹਨ ਅਤੇ ਉਨ੍ਹਾਂ ਸ਼ਹਾਦਤਾਂ ਨੂੰ ਸੱਜਦਾ ਕਰਨ ਲਈ ਉਨ੍ਹਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦੇਣਾ ਪੰਜਾਬ ਸਰਕਾਰ ਦਾ ਇੱਕ ਛੋਟਾ ਜਿਹਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਆਰਥਕ ਸਹਾਇਤਾ ਅਤੇ ਸਰਕਾਰੀ ਨੌਕਰੀਆਂ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਸਰਕਾਰ ਵੱਲੋਂ ਇਨ੍ਹਾਂ ਪਰਵਾਰਾਂ ਦੇ ਕਮਾਉਣ ਵਾਲੇ ਜੀਆਂ ਦੇ ਸ਼ਹਾਦਤ ਦਾ ਜਾਮ ਪੀਣ ਕਰਕੇ ਆਏ ਵਿੱਤੀ ਸੰਕਟ ਨੂੰ ਦੂਰ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ । ਵਿਧਾਇਕ ਭਰਾਜ ਨੇ ਦੱਸਿਆ ਕਿ ਅੱਜ ਸੰਗਰੂਰ ਹਲਕੇ ਦੇ 7 ਸ਼ਹੀਦ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰੀ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲਾਭਪਾਤਰੀਆਂ ਵਿੱਚ ਜਸਵੀਰ ਕੌਰ ਪਤਨੀ ਹਰਬੰਤ ਸਿੰਘ ਵਾਲੀ ਪਿੰਡ ਫਤਿਹਗੜ੍ਹ ਭਾਦਸੋਂ, ਦਵਿੰਦਰ ਸਿੰਘ ਪੁੱਤਰ ਸਰਦੂਲ ਸਿੰਘ ਵਾਸੀ ਮੁਨਸ਼ੀਵਾਲਾ, ਰਿੰਕਪਾਲ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਬਾਸੀਅਰਖ, ਲਾਡੀ ਸਿੰਘ ਪੁੱਤਰ ਜੰਗ ਸਿੰਘ ਵਾਸੀ ਪਿੰਡ ਮਾਝਾ, ਪ੍ਰਦੀਪ ਸਿੰਘ ਪੁੱਤਰ ਸਵਿੰਦਰ ਸਿੰਘ ਵਾਸੀ ਕਾਲਾਝਾੜ, ਦਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਭਿੰਡਰਾਂ ਅਤੇ ਜਗਤਾਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਬੰਗਾਂਵਾਲੀ ਸ਼ਾਮਲ ਹਨ। ਉਨਾਂ ਕਿਹਾ ਕਿ ਕੁਝ ਹੋਰਨਾਂ ਪਰਵਾਰਾਂ ਦੇ ਕੇਸ ਵੀ ਵਿਚਾਰਅਧੀਨ ਹਨ ਅਤੇ ਕਾਗਜ਼ੀ ਕਾਰਵਾਈ ਪੂਰੀ ਕਰਵਾ ਕੇ ਜਲਦ ਹੀ ਉਨ੍ਹਾਂ ਨੂੰ ਵੀ ਨਿਯੁਕਤੀ ਪੱਤਰਾਂ ਦੀ ਵੰਡ ਕੀਤੀ ਜਾਵੇਗੀ । ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ ਅਤੇ ਐਸ.ਡੀ.ਐਮ. ਭਵਾਨੀਗੜ੍ਹ ਵਿਨੀਤ ਕੁਮਾਰ ਵੀ ਹਾਜ਼ਰ ਸਨ।
Punjab Bani 10 July,2024
ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ ਚੰਡੀਗੜ੍ਹ ਨੇ ਕੱਢੀ 121 ਫੈਕਲਟੀ ਅਸਾਮੀਆਂ ਦੀ ਭਰਤੀ
ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ ਚੰਡੀਗੜ੍ਹ ਨੇ ਕੱਢੀ 121 ਫੈਕਲਟੀ ਅਸਾਮੀਆਂ ਦੀ ਭਰਤੀ ਚੰਡੀਗੜ੍ਹ: ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (ਪੀ. ਜੀ. ਆਈ. ਐਮ. ਈ. ਆਰਂ) ਨੇ 121 ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਹਨ। ਸਹਾਇਕ ਪ੍ਰੋਫੈਸਰ ਇਨ੍ਹਾਂ ਅਸਾਮੀਆਂ `ਤੇ ਭਰਤੀ ਲਈ ਅਪਲਾਈ ਕਰ ਸਕਦੇ ਹਨ। ਦਿਲਚਸਪੀ ਰੱਖਣ ਵਾਲੇ ਅਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ `ਤੇ ਜਾ ਕੇ ਅਪਲਾਈ ਕਰ ਸਕਦੇ ਹਨ। ਫੀਸ ਜਮ੍ਹਾ ਕਰਵਾਉਣ ਲਈ ਚਲਾਨ ਬਣਾਉਣ ਦੀ ਆਖਰੀ ਮਿਤੀ 10 ਜੁਲਾਈ ਹੈ। ਬੈਂਕ ਵਿੱਚ ਅਰਜ਼ੀ ਫੀਸ ਜਮ੍ਹਾਂ ਕਰਾਉਣ ਦੀ ਆਖਰੀ ਮਿਤੀ 12 ਜੁਲਾਈ ਹੈ। ਬਿਨੈ ਕਰਨ ਵਾਲੇ ਉਮੀਦਵਾਰਾਂ ਨੂੰ ਅਰਜ਼ੀ ਫਾਰਮ, ਫੀਸ, ਉਮਰ, ਤਨਖਾਹ ਸਕੇਲ, ਯੋਗਤਾ, ਯੋਗਤਾ ਅਤੇ ਤਜ਼ਰਬੇ ਸਮੇਤ ਵਿਸਤ੍ਰਿਤ ਜਾਣਕਾਰੀ ਲਈ ਇੰਸਟੀਚਿਊਟ ਦੀ ਵੈੱਬਸਾਈਟ (ਹੋਮ ਪੇਜ `ਤੇ ਭਰਤੀ ਲਿੰਕ) `ਤੇ ਜਾਣਾ ਚਾਹੀਦਾ ਹੈ।
Punjab Bani 10 July,2024
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 9 ਜੁਲਾਈ ਨੂੰ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 9 ਜੁਲਾਈ ਨੂੰ ਪਟਿਆਲਾ, 8 ਜੁਲਾਈ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਪੁਖਰਾਜ ਹੈਲਥ ਕੇਅਰ ਪ੍ਰਾਈਵੇਟ ਲਿਮਟਿਡ ਕੰਪਨੀ ਦੇ ਪਲੇਸਮੈਂਟ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਅਧਿਕਾਰੀ ਨੇ ਦੱਸਿਆ ਕਿ ਮਿਤੀ 9 ਜੁਲਾਈ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਵੈਲਨੇਸ ਐਡਵਾਈਜ਼ਰ, ਟ੍ਰੈਨਰ, ਟੀਮ ਲੀਡਰ ਦੀ ਅਸਾਮੀਆਂ ਦੀ ਇੰਟਰਵਿਊ ਲਈ ਜਾਵੇਗੀ । ਚਾਹਵਾਨ ਅਤੇ ਯੋਗ ਉਮੀਦਵਾਰ (ਲੜਕੇ ਅਤੇ ਲੜਕੀਆਂ) ਜਿਨ੍ਹਾਂ ਦੀ ਵਿੱਦਿਅਕ ਯੋਗਤਾ ਦਸਵੀਂ, ਬਾਰ੍ਹਵੀਂ ਅਤੇ ਗ੍ਰੈਜੂਏਸ਼ਨ ਅਤੇ ਉਮਰ 18-25 ਸਾਲ ਹੋਵੇ, ਉਹ ਇਸ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ । ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੈਂਟ ਕੈਂਪ/ ਇੰਟਰਵਿਊ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ, ਅਧਾਰ ਕਾਰਡ, ਪੈਨ ਕਾਰਡ ਅਤੇ ਰਿਜ਼ਊਮੇ ਨਾਲ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਬਲਾਕ ਡੀ ਨੇੜੇ ਸੁਵਿਧਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਇੰਟਰਵਿਊ ਵਿੱਚ ਹਿੱਸਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਉਮੀਦਵਾਰ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ ।
Punjab Bani 08 July,2024
ਪੰਜਾਬ ਸਰਕਾਰ ਨੂੰ ਜੂਨ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਰਿਕਾਰਡ 42 ਫੀਸਦੀ ਵਾਧਾ: ਜਿੰਪਾ
ਪੰਜਾਬ ਸਰਕਾਰ ਨੂੰ ਜੂਨ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਰਿਕਾਰਡ 42 ਫੀਸਦੀ ਵਾਧਾ: ਜਿੰਪਾ ਮਈ ਮਹੀਨੇ ਵਿੱਚ ਵੀ 22 ਫੀਸਦੀ ਵਧੀ ਆਮਦਨ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਖਿਲਾਫ ਸਖ਼ਤ ਕਾਰਵਾਈ ਅਮਲ 'ਚ ਲਿਆਵਾਂਗੇ: ਮਾਲ ਮੰਤਰੀ ਮਾਲ ਵਿਭਾਗ ਦੇ ਕੰਮਾਂ ਸਬੰਧੀ ਹੈਲਪ ਲਾਈਨ ਨੰਬਰਾਂ ਉੱਤੇ ਬੇਝਿਜਕ ਹੋਕੇ ਸ਼ਿਕਾਇਤ ਦਰਜ ਕਰਵਾਉਣ ਦੀ ਅਪੀਲ ਚੰਡੀਗੜ੍ਹ, 6 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਇਕ ਹੋਰ ਪ੍ਰਾਪਤੀ ਦਰਜ ਕੀਤੀ ਹੈ। ਪੰਜਾਬ ਵਿਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਜੂਨ 2024 ਦੌਰਾਨ ਰਿਕਾਰਡ 42 ਫੀਸਦੀ ਜ਼ਿਆਦਾ ਆਮਦਨ ਆਈ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਸਾਫ-ਸੁਥਰਾ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ । ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਜਿੰਪਾ ਨੇ ਦੱਸਿਆ ਕਿ ਜੂਨ 2024 ਵਿਚ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਪੰਜਾਬ ਸਰਕਾਰ ਨੂੰ 452.96 ਕਰੋੜ ਰੁਪਏ ਦੀ ਆਮਦਨ ਹੋਈ ਹੈ ਜੋ ਕਿ ਸਾਲ 2023 ਦੇ ਜੂਨ ਮਹੀਨੇ ਨਾਲੋਂ 42 ਫੀਸਦੀ ਜ਼ਿਆਦਾ ਹੈ। ਜੂਨ 2024 ਵਿਚ ਇਹ ਆਮਦਨ 319.33 ਕਰੋੜ ਰੁਪਏ ਸੀ । ਜਿੰਪਾ ਨੇ ਦੱਸਿਆ ਕਿ ਮਈ 2024 ਵਿਚ ਵੀ 526.36 ਕਰੋੜ ਰੁਪਏ ਸਰਕਾਰੀ ਖਜ਼ਾਨੇ ਵਿਚ ਆਏ ਜਦਕਿ ਮਈ 2023 ਵਿਚ ਇਹ ਰਕਮ 430.63 ਕਰੋੜ ਰੁਪਏ ਸੀ। ਪਿਛਲੇ ਸਾਲ ਦੇ ਮੁਕਾਬਲੇ ਇਹ ਵਾਧਾ 22 ਫੀਸਦੀ ਬਣਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਸਟੈਂਪ ਤੇ ਰਜਿਸਟਰੇਸ਼ਨ ਤਹਿਤ ਵੱਡੀ ਰਕਮ ਸਰਕਾਰ ਦੇ ਖਜ਼ਾਨੇ ਵਿਚ ਆ ਰਹੀ ਹੈ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਕੰਮ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਪੰਜਾਬ ਸਰਕਾਰ ਪਹਿਲੇ ਦਿਨ ਤੋਂ ਹੀ ਸਾਰਥਕ ਹੰਭਲੇ ਮਾਰ ਰਹੀ ਹੈ । ਉਨ੍ਹਾਂ ਕਿਹਾ ਕਿ ਸੂਬੇ ਵਿਚ ਹਕੂਮਤ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭ੍ਰਿਸ਼ਟਾਚਾਰ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦੀ ਸ਼ਿਕਾਇਤ ਲਈ ਹੈਲਪਲਾਈਨ ਨੰਬਰ ਜਾਰੀ ਕੀਤਾ ਸੀ ਜਿਸਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਮਾਲ ਵਿਭਾਗ ਦੇ ਕੰਮਾਂ ਸਬੰਧੀ ਸ਼ਿਕਾਇਤ ਦਰਜ ਕਰਵਾਉਣ ਲਈ ਵੀ ਨੰਬਰ 8184900002 ਜਾਰੀ ਕੀਤਾ ਗਿਆ ਹੈ। ਐਨਆਰਆਈਜ਼ ਮਾਲ ਵਿਭਾਗ ਸਬੰਧੀ ਆਪਣੀਆਂ ਸ਼ਿਕਾਇਤਾਂ 9464100168 ਨੰਬਰ ‘ਤੇ ਦਰਜ ਕਰਵਾ ਸਕਦੇ ਹਨ। ਇਹ ਨੰਬਰ ਸਿਰਫ ਲਿਖਤੀ ਸ਼ਿਕਾਇਤ ਲਈ ਹਨ । ਉਨ੍ਹਾਂ ਕਿਹਾ ਕਿ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਖਿਲਾਫ ਸਖ਼ਤ ਕਾਰਵਾਈ ਅਮਲ 'ਚ ਲਿਆਦੀ ਜਾਵੇਗੀ ਅਤੇ ਅਪੀਲ ਕੀਤੀ ਕਿ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਜਾਇਜ਼ ਕੰਮ ਕਰਨ ਲਈ ਖੱਜਲ ਖੁਆਰ ਕਰਦਾ ਹੈ ਜਾਂ ਮਾਲ ਵਿਭਾਗ ਦੇ ਕੰਮਾਂ ਸਬੰਧੀ ਲੋਕਾਂ ਨੂੰ ਕੋਈ ਸ਼ਿਕਾਇਤ ਹੈ ਤਾਂ ਉਹ ਹੈਲਪ ਲਾਈਨ ਨੰਬਰਾਂ ਉੱਤੇ ਬੇਝਿਜਕ ਹੋਕੇ ਸ਼ਿਕਾਇਤ ਦਰਜ ਕਰਵਾਉਣ । ਜਿੰਪਾ ਨੇ ਪੰਜਾਬ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਕੰਮ ਨੂੰ ਕਰਾਉਣ ਲਈ ਕਿਸੇ ਵੀ ਅਫਸਰ ਜਾਂ ਮੁਲਾਜ਼ਮ ਨੂੰ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਕੋਈ ਰਿਸ਼ਵਤ ਮੰਗਦਾ ਹੈ ਤਾਂ ਇਸ ਦੀ ਰਿਪੋਰਟ ਤੁਰੰਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭ੍ਰਿਸ਼ਟ ਅਫਸਰਾਂ ਤੇ ਮੁਲਾਜ਼ਮਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆਂ ਨਹੀਂ ਜਾਵੇਗਾ।
Punjab Bani 06 July,2024
ਭਾਰਤੀ ਹਵਾਈ ਸੈਨਾ ਵਿੱਚ ਭਰਤੀ ਲਈ ਉਮੀਦਵਾਰ 8 ਤੋਂ 28 ਜੁਲਾਈ ਤੱਕ ਆਨਲਾਈਨ ਕਰ ਸਕਦੇ ਹਨ ਅਪਲਾਈ
ਭਾਰਤੀ ਹਵਾਈ ਸੈਨਾ ਵਿੱਚ ਭਰਤੀ ਲਈ ਉਮੀਦਵਾਰ 8 ਤੋਂ 28 ਜੁਲਾਈ ਤੱਕ ਆਨਲਾਈਨ ਕਰ ਸਕਦੇ ਹਨ ਅਪਲਾਈ ਸੰਗਰੂਰ, 5 ਜੁਲਾਈ : ਅਗਨੀਪਥ ਸਕੀਮ ਤਹਿਤ ਭਾਰਤੀ ਹਵਾਈ ਸੈਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਅਤੇ ਯੋਗ ਉਮੀਦਵਾਰ 8 ਜੁਲਾਈ 2024 ਤੋਂ 28 ਜੁਲਾਈ 2024 ਤੱਕ ਆਨਲਾਈਨ ਮਾਧਿਅਮ ਰਾਹੀਂ ਅਪਲਾਈ ਕਰ ਸਕਦੇ ਹਨ। ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਸੰਗਰੂਰ ਸਿੰਪੀ ਸਿੰਗਲਾ ਨੇ ਦੱਸਿਆ ਕਿ ਇਸ ਭਰਤੀ, 02/2025 ਇਨਟੇਕ, ਲਈ ਆਨਲਾਈਨ ਪ੍ਰੀਖਿਆ 18 ਅਕਤੂਬਰ 2024 ਤੋਂ ਹੋਣੀ ਹੈ ਅਤੇ ਅਗਨੀਪਥ ਸਕੀਮ ਤਹਿਤ ਅਗਨੀਵੀਰਵਾਯੂ ਦੀ ਚਾਰ ਸਾਲਾਂ ਲਈ ਭਰਤੀ ਕੀਤੀ ਜਾਂਦੀ ਹੈ। ਭਰਤੀ ਦੀ ਰਜਿਸਟਰੇਸ਼ਨ ਲਈ ਬਿਨੈਕਾਰ https://agnipathvayu.cdac.in ਵੈਬ ਪੋਰਟਲ 'ਤੇ ਲਾਗ ਇਨ ਕਰ ਸਕਦੇ ਹਨ। ਬਿਨੈਕਾਰ ਅਗਨਵੀਰਵਾਯੂ ਦੀ ਭਰਤੀ ਹੋਣ ਲਈ ਆਪਣਾ ਬਿਨੈ ਸਿਰਫ ਆਨਲਾਈਨ ਮਾਧਿਅਮ ਰਾਹੀਂ ਹੀ ਭੇਜਣ। ਬੁਲਾਰੇ ਨੇ ਦੱਸਿਆ ਕਿ ਜਿਨ੍ਹਾਂ ਉਮੀਦਵਾਰਾਂ ਦੀ ਜਨਮ ਮਿਤੀ 3 ਜੁਲਾਈ 2004 ਤੋਂ 03 ਜਨਵਰੀ 2008 ਵਿਚਕਾਰ (ਦੋਵੇ ਤਰੀਕਾਂ ਮਿਲਾ ਕੇ) ਹੋਵੇ, ਸਿਰਫ ਉਹ ਹੀ ਅਪਲਾਈ ਕਰ ਸਕਦਾ ਹੈ। ਇਸ ਭਰਤੀ ਲਈ ਸਿਰਫ ਅਣਵਿਆਹੇ ਲੜਕੇ ਜਾਂ ਲੜਕੀਆਂ ਹੀ ਅਪਲਾਈ ਕਰ ਸਕਦੇ ਹਨ ਅਤੇ ਬਿਨੈਕਾਰ ਨੂੰ ਭਰਤੀ ਸਮੇਂ ਅਣਵਿਆਹੇ ਦਾ ਸਰਟੀਫਿਕੇਟ ਵੀ ਦੇਣਾ ਹੋਵੇਗਾ। ਵਿਦਿਅਕ ਯੋਗਤਾ ਅਤੇ ਹੋਰ ਵਧੇਰੇ ਜਾਣਕਾਰੀ ਬਿਨੈਕਾਰ ਭਾਰਤੀ ਹਵਾਈ ਸੈਨਾ ਦੀ ਵੈਬ ਸਾਈਟ https://agnipathvayu.cdac.in 'ਤੇ ਹਾਸਲ ਕਰ ਸਕਦਾ ਹੈ।
Punjab Bani 05 July,2024
ਖ਼ਾਲਸਾ ਕਾਲਜ ਪਟਿਆਲਾ ਦੇ ਵਿਦਿਆਰਥੀਆਂ ਨੇ ‘ਮੈਗਾ ਪਲੇਸਮੈਂਟ ਡਰਾਈਵ’ ਵਿੱਚ ਲਿਆ ਭਾਗ
ਖ਼ਾਲਸਾ ਕਾਲਜ ਪਟਿਆਲਾ ਦੇ ਵਿਦਿਆਰਥੀਆਂ ਨੇ ‘ਮੈਗਾ ਪਲੇਸਮੈਂਟ ਡਰਾਈਵ’ ਵਿੱਚ ਲਿਆ ਭਾਗ ਖ਼ਾਲਸਾ ਕਾਲਜ ਪਟਿਆਲਾ ਦੇ ਫਾਈਨਲ ਈਅਰ ਦੇ ਵਿਦਿਆਰਥੀਆਂ ਨੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਰਤਸਰ ਸਾਹਿਬ ਦੁਆਰਾ ਆਯੋਜਿਤ ‘ਮੈਗਾ ਪਲੇਸਮੈਂਟ ਡਰਾਈਵ’ ਵਿੱਚ ਭਾਗ ਲਿਆ। ਇਸ ਮੌਕੇ 20 ਤੋਂ ਵੱਧ ਪ੍ਰਸਿੱਧ ਕੰਪਨੀਆਂ ਵਿਦਿਆਰਥੀਆਂ ਦੀ ਭਰਤੀ ਕਰਨ ਲਈ ਆਈਆਂ ਤਾਂ ਜੋ ਅੰਤਿਮ ਸਾਲ ਦੇ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਲਈ ਨੌਕਰੀ ਦੇ ਮੌਕੇ ਪ੍ਰਦਾਨ ਕੀਤੇ ਜਾ ਸਕਣ। ਪ੍ਰਬੰਧਨ ਕਾਮਰਸ ਅਤੇ ਆਈ.ਟੀ. ਮੈਗਾ ਪਲੇਸਮੈਂਟ ਡਰਾਈਵ ਦੌਰਾਨ ਕੰਪਨੀਆਂ ਨੇ ਕਲਗੀਧਰ ਨਿਵਾਸ, ਚੰਡੀਗੜ੍ਹ ਦਾ ਦੌਰਾ ਕੀਤਾ ਜਿਨ੍ਹਾਂ ਵਿੱਚ ਐਕਸਿਸ ਬੈਂਕ, ਐਚ.ਡੀ.ਐਫ.ਸੀ ਬੈਂਕ, ਬਜਾਜ ਇੰਸ਼ੋਰੈਂਸ ਕੰਪਨੀ, ਮੁਥੂਟ ਮਾਈਕ੍ਰੋਫਿਨ ਲਿਮਟਿਡ, ਸੋਲੀਟੇਅਰ ਇਨਫੋਸਿਸ ਪ੍ਰਾਈਵੇਟ ਲਿ. ਲਿਮਿਟੇਡ, ਏ.ਯੂ ਸਮਾਲ ਫਾਈਨਾਂਸ ਬੈਂਕ, ਸਕਿੱਲ ਲੈਬ, ਸੈਮ ਆਟੋਮੇਸ਼ਨ, ਦ ਫਿਊਚਰ ਯੂਨੀਵਰਸਿਟੀ ਈ.ਡੀ ਟੈਕ., ਇੰਡਸਇੰਡ ਬੈਂਕ, ਅਰਨਡਮ ਸੌਫਟਵੇਅਰ ਸੋਲਿਊਸ਼ਨ ਇੰਡੀਆ ਪ੍ਰਾਈਵੇਟ ਲਿ. ਲਿਮਿਟੇਡ, ਸੀ.ਐੱਸ. ਸਾਫਟ ਸੋਲਿਊਸ਼ਨ ਇੰਡੀਆ ਪ੍ਰਾਈਵੇਟ ਲਿ. ਲਿਮਿਟੇਡ, ਐਚ.ਡੀ.ਬੀ ਵਿੱਤੀ ਸੇਵਾਵਾਂ ਆਦਿ ਸ਼ਾਮਲ ਸਨ। ਇਸ ਮੌਕੇ ਕਾਲਜ ਦੇ ਲਗਭਗ 45 ਵਿਦਿਆਰਥੀਆਂ ਨੇ ਮੈਗਾ ਪਲੇਸਮੈਂਟ ਡਰਾਈਵ ਵਿੱਚ ਭਾਗ ਲਿਆ। ਸ.ਸੁਖਮਿੰਦਰ ਸਿੰਘ, ਸਕੱਤਰ ਸਿੱਖਿਆ, ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਮੈਗਾ ਪਲੇਸਮੈਂਟ ਡਰਾਈਵ ਸਮੁੱਚੇ ਡਾਇਰੈਕਟੋਰੇਟ ਦੇ ਅਣਥੱਕ ਯਤਨਾਂ ਦਾ ਨਤੀਜਾ ਹੈ। ਉਨ੍ਹਾਂ ਕਿਹਾ ਵਿਦਿਆਰਥੀਆਂ ਨੂੰ ਰੁਜ਼ਗਾਰ ਦੇਣ ਲਈ ਨਾਮਵਰ ਕੰਪਨੀਆਂ ਨਾਲ ਸੰਪਰਕ ਕੀਤਾ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਵਿਦਿਆਰਥੀਆਂ ਨੂੰ ਪਲੇਸਮੈਂਟ ਦੇ ਯੋਗ ਬਣਾਉਣ ਲਈ ਪਿਛਲੇ ਕਈ ਮਹੀਨਿਆਂ ਵਿੱਚ ਵਿਦਿਆਰਥੀਆਂ ਨੂੰ ਸੰਚਾਰ ਹੁਨਰ, ਇੰਟਰਵਿਊ ਦੇ ਹੁਨਰ ਅਤੇ ਤਕਨੀਕੀ ਹੁਨਰਾਂ ਵਿੱਚ ਤੀਬਰ ਸਿਖਲਾਈ ਦਿੱਤੀ ਗਈ ਸੀ। ਉਨ੍ਹਾਂ ਤਸੱਲੀ ਪ੍ਰਗਟਾਈ ਕਿ ਸ਼੍ਰੋਮਣੀ ਕਮੇਟੀ ਦੇ ਸਾਰੇ ਕਾਲਜਾਂ ਦੇ ਵਿਦਿਆਰਥੀਆਂ ਲਈ ਇਸ ਮੈਗਾ ਪਲੇਸਮੈਂਟ ਡਰਾਈਵ ਨੂੰ ਭਰਵਾਂ ਹੁੰਗਾਰਾ ਵੀ ਮਿਲਿਆ ਹੈ। ਇਸ ਮੌਕੇ ਕਾਲਜ ਪਿ੍ਰੰਸੀਪਲ ਡਾ: ਧਰਮਿੰਦਰ ਸਿੰਘ ਉੱਭਾ ਨੇ ਵਿਦਿਆਰਥੀਆਂ ਨੂੰ ਇਸ ਡਰਾਈਵ ਵਿੱਚ ਪੂਰੀ ਤਨਦੇਹੀ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਵੱਧ ਤੋਂ ਵੱਧ ਕੰਪਨੀਆਂ ਵਿੱਚ ਇੰਟਰਵਿਊ ਲਈ ਹਾਜ਼ਰ ਹੋ ਕੇ ਆਪਣੀ ਯੋਗਤਾ ਸਾਬਤ ਕਰਨ ਲਈ ਉਤਸਾਹਿਤ ਵੀ ਕੀਤਾ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਇੰਨੇ ਵੱਡੇ ਪੱਧਰ ’ਤੇ ਪਲੇਸਮੈਂਟ ਡਰਾਈਵ ਦਾ ਆਯੋਜਨ ਕਰਨ ਦੇ ਯਤਨਾਂ ਦੀ ਸ਼ਲਾਘਾ ਵੀ ਕੀਤੀ। ਡੀਨ ਕਾਲਜ ਪਲੇਸਮੈਂਟ ਪ੍ਰੋ.ਜਸਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਕੰਮ ਕਰਨ ਵਾਲੇ ਸਥਾਨਾਂ ’ਤੇ ਆਪਣੇ ਵਧੀਆ ਕਦਮ ਰੱਖਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਐਸ.ਜੀ.ਪੀ.ਸੀ ਦੁਆਰਾ ਉਨ੍ਹਾਂ ਦੇ ਹੁਨਰ ਨੂੰ ਆਕਾਰ ਦੇਣ ਲਈ ਵੱਖ-ਵੱਖ ਕੰਪਨੀਆਂ ਵਿੱਚ ਨੌਕਰੀਆਂ ਲਈ ਯੋਗ ਬਣਾਉਣ ਲਈ ਕੀਤੇ ਗਏ ਯਤਨਾਂ ਨੂੰ ਹੋਰ ਦੋਸਤਾਂ,ਮਿੱਤਰਾਂ ਨਾਲ ਸਾਂਝਾ ਕਰਨ ਲਈ ਪ੍ਰੇਰਿਤ ਵੀ ਕੀਤਾ। ਡਾ: ਨਵਦੀਪ ਕੌਰ, ਟਰੇਨਿੰਗ ਅਤੇ ਪਲੇਸਮੈਂਟ ਅਫ਼ਸਰ ਨੇ ਸਮੁੱਚੇ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਇਕ ਵਧੀਆਂ ਤਰੀਕੇ ਨਾਲ ਇੰਟਰਵਿਊ ਦੇਣ ਲਈ ਨੁਕਤੇ ਵੀ ਸਾਂਝੇ ਕੀਤੇ ।ਡਾ: ਸਪਨਾ ਨੇ ਵਿਦਿਆਰਥੀਆਂ ਨੂੰ ਆਪਣਾ ਰਿਜ਼ਿਊਮ ਤਿਆਰ ਕਰਨ ਲਈ ਕੁਸ਼ਲਤਾ ਨਾਲ ਮਾਰਗਦਰਸ਼ਨ ਕੀਤਾ। ਡਾ: ਨਵਦੀਪ ਕੌਰ, ਡਾ: ਰੋਜ਼ੀ ਬਾਂਸਲ, ਪ੍ਰੋ: ਲਵਲੀਨ ਕੌਰ ਅਤੇ ਸ਼੍ਰੀਮਤੀ ਸੁਖਦੀਪ ਕੌਰ ਨੇ ਵਿਦਿਆਰਥੀਆਂ ਦੇ ਨਾਲ ਸਥਾਨ ’ਤੇ ਪਹੁੰਚ ਕੇ ਇੰਟਰਵਿਊ ਲਈ ਹਾਜ਼ਰ ਹੋਣ ਲਈ ਵਿਦਿਆਰਥੀਆਂ ਦੇ ਨਿਰਵਿਘਨ ਪ੍ਰਵਾਹ ਨੂੰ ਯਕੀਨੀ ਬਣਾਇਆ ਜੋ ਕਿ ਇੱਕੋ ਸਮੇ ਹੋਣੀਆਂ ਸਨ।
Punjab Bani 02 July,2024
ਅਗਨੀਵੀਰ ਵਾਯੂ ਦੀ ਭਰਤੀ ਸ਼ੁਰੂ
ਅਗਨੀਵੀਰ ਵਾਯੂ ਦੀ ਭਰਤੀ ਸ਼ੁਰੂ -ਪ੍ਰਾਰਥੀ 8 ਜੁਲਾਈ ਤੋਂ 28 ਜੁਲਾਈ ਤੱਕ ਆਨਲਾਈਨ ਕਰ ਸਕਦੇ ਨੇ ਅਪਲਾਈ ਪਟਿਆਲਾ, 2 ਜੁਲਾਈ :ਜ਼ਿਲ੍ਹਾ ਪਟਿਆਲਾ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਇੰਡੀਅਨ ਏਅਰ ਫੋਰਸ ਵਿਚ ਆਪਣਾ ਭਵਿੱਖ ਸੁਨਹਿਰਾ ਬਣਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਵੱਲੋਂ ਪ੍ਰਾਰਥੀਆਂ (ਲੜਕੇ ਅਤੇ ਲੜਕੀਆਂ) ਨੂੰ ਸੂਚਿਤ ਕੀਤਾ ਜਾਂਦਾ ਹੈ, ਕਿ ਏਅਰਮੈਨ ਸਿਲੈੱਕਸ਼ਨ ਸੈਂਟਰ ਅੰਬਾਲਾ ਵੱਲੋਂ ਅਗਨੀਵੀਰ ਵਾਯੂ ਦੀ ਅਸਾਮੀ ਦੀ ਭਰਤੀ (ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ, ਜੰਮੂ ਅਤੇ ਕਸ਼ਮੀਰ ਅਤੇ ਲਦਾਖ਼) ਲਈ ਅਪਲਾਈ ਕਰਨ ਦੀ ਮਿਤੀ 8 ਜੁਲਾਈ 2024 ਤੋਂ 28 ਜੁਲਾਈ 2024 ਤੱਕ ਹੈ। ਵਾਯੂ ਸੈਨਾ ਵਿੱਚ ਅਗਨੀਵੀਰ ਵਾਯੂ ਦੀ ਅਸਾਮੀ ਦੀ ਭਰਤੀ ਲਈ ਯੋਗ ਅਤੇ ਚਾਹਵਾਨ ਪ੍ਰਾਰਥੀ https://agnipathvayu.cdac.in ਲਿੰਕ ਤੇ ਆਨਲਾਈਨ ਆਪਣੀ ਰਜਿਸਟ੍ਰੇਸ਼ਨ ਕਰ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਦੇ ਅਧਿਕਾਰੀ ਨੇ ਦੱਸਿਆ ਕਿ ਅਪਲਾਈ ਕਰਨ ਸਮੇਂ ਪ੍ਰਾਰਥੀ ਦੀ ਉਮਰ ਸੀਮਾ 21 ਸਾਲ ਹੋਣੀ ਚਾਹੀਦੀ ਹੈ। ਇਨ੍ਹਾਂ ਅਸਾਮੀਆਂ ਲਈ ਪ੍ਰਾਰਥੀ ਦੀ ਵਿੱਦਿਅਕ ਯੋਗਤਾ ਬਾਰ੍ਹਵੀਂ ਮੈਥ, ਫਿਜ਼ਿਕਸ ਅਤੇ ਅੰਗਰੇਜ਼ੀ ਵਿੱਚ ਕੁੱਲ 50 ਫ਼ੀਸਦੀ ਅੰਕਾਂ ਨਾਲ ਪਾਸ ਕੀਤੀ ਹੋਵੇ ਅਤੇ ਅੰਗਰੇਜ਼ੀ ਵਿਚ 50 ਫ਼ੀਸਦੀ ਨਾਲ ਪਾਸ ਹੋਣਾ ਜ਼ਰੂਰੀ ਹੈ ਜਾਂ 3 ਸਾਲ ਦਾ ਇੰਜੀਨੀਅਰਿੰਗ (ਮਕੈਨੀਕਲ, ਇਲੈਕਟ੍ਰੀਕਲ, ਇਲੈਕਟ੍ਰੋਨਿਕਸ, ਆਟੋ ਮੋਬਾਇਲ, ਕੰਪਿਊਟਰ ਸਾਇੰਸ, ਇੰਸਟਰੂਮੈਂਟੇਸ਼ਨ ਟੈਕਨੌਲੋਜੀ ਅਤੇ ਇਨਫਰਮੇਸ਼ਨ ਟੈਕਨੌਲੋਜੀ) ਵਿੱਚ ਡਿਪਲੋਮਾ ਜਾਂ ਫਿਰ ਦੋ ਸਾਲ ਦਾ ਵੋਕੇਸ਼ਨਲ ਕੋਰਸ – ਨਾਨ ਵੋਕੇਸ਼ਨਲ ਵਿਸ਼ੇ- ਫਿਜ਼ਿਕਸ, ਮੈਥ ਕੁੱਲ 50 ਫ਼ੀਸਦੀ ਅਤੇ ਅੰਗਰੇਜ਼ੀ ਵਿਸ਼ੇ ਵੋਕੇਸ਼ਨਲ ਕੋਰਸ ਵਿਚ 50 ਫ਼ੀਸਦੀ ਨਾਲ ਪਾਸ ਕੀਤੀ ਹੋਵੇ। ਇਸਦੀ ਰਜਿਸਟ੍ਰੇਸ਼ਨ ਅਤੇ ਇਮਤਿਹਾਨ ਦੀ ਫ਼ੀਸ 550/- ਪਲਸ ਜੀ.ਐਸ.ਟੀ ਹੈ। ਅਗਨੀਵੀਰ ਵਾਯੂ ਦੀਆਂ ਅਸਾਮੀਆਂ ਲਈ ਭਰਤੀ ਦੇ ਟੈਸਟ 18 ਅਕਤੂਬਰ 2024 ਤੋਂ ਸ਼ੁਰੂ ਹੋਣਗੇ। ਪ੍ਰਾਰਥੀ ਮੈਡੀਕਲ ਮਾਪਦੰਡ, ਯੋਗਤਾ, ਨੌਕਰੀ ਸਬੰਧੀ ਡਿਟੇਲ ਅਤੇ ਆਨਲਾਈਨ ਫਾਰਮ ਅਪਲਾਈ ਕਰਨ ਲਈ http://agnipathvayu.cdac.in ਤੇ ਜਾਂ ਹੋਰ ਜਾਣਕਾਰੀ ਪ੍ਰਾਪਤ ਕਰਨ ਲਈ 0171-2641125 ਤੇ ਸੰਪਰਕ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।
Punjab Bani 02 July,2024
ਜੰਮੂ-ਕਸ਼ਮੀਰ `ਚ ਰਾਏਸ਼ੁਮਾਰੀ ਦੀ ਮੰਗ ਕਰਨਾ ਵੱਖਵਾਦੀ ਕਾਰਵਾਈ ਤੇ ਅੱਤਵਾਦ ਵਿਰੋਧੀ ਕਾਨੂੰਨ ਦੇ ਤਹਿਤ ਅਪਰਾਧ ਹੈ, ਯੂਏਪੀਏ ਟ੍ਰਿਬਿਊਨਲ ਨੇ ਸੁਣਾਇਆ ਫੈਸਲਾ
ਜੰਮੂ-ਕਸ਼ਮੀਰ `ਚ ਰਾਏਸ਼ੁਮਾਰੀ ਦੀ ਮੰਗ ਕਰਨਾ ਵੱਖਵਾਦੀ ਕਾਰਵਾਈ ਤੇ ਅੱਤਵਾਦ ਵਿਰੋਧੀ ਕਾਨੂੰਨ ਦੇ ਤਹਿਤ ਅਪਰਾਧ ਹੈ, ਯੂਏਪੀਏ ਟ੍ਰਿਬਿਊਨਲ ਨੇ ਸੁਣਾਇਆ ਫੈਸਲਾ ਨਵੀਂ ਦਿੱਲੀ : ਇੱਕ ਮਹੱਤਵਪੂਰਨ ਆਦੇਸ਼ ਵਿੱਚ, ਯੂਏਪੀਏ ਟ੍ਰਿਬਿਊਨਲ ਨੇ ਫੈਸਲਾ ਦਿੱਤਾ ਹੈ ਕਿ ਜੰਮੂ-ਕਸ਼ਮੀਰ ਵਿੱਚ ਰਾਏਸ਼ੁਮਾਰੀ ਦੀ ਮੰਗ ਕਰਨਾ ਜਾਂ `ਸਵੈ-ਨਿਰਣੇ ਦੇ ਅਧਿਕਾਰ` ਦੀ ਵਕਾਲਤ ਕਰਨਾ ਇੱਕ ਵੱਖਵਾਦੀ ਗਤੀਵਿਧੀ ਹੈ ਅਤੇ ਅੱਤਵਾਦ ਵਿਰੋਧੀ ਕਾਨੂੰਨ ਦੇ ਤਹਿਤ ਇੱਕ ਅਪਰਾਧ ਹੈ। ਯੂਏਪੀਏ ਟ੍ਰਿਬਿਊਨਲ ਨੇ ਅੱਤਵਾਦੀ ਮਸਰਤ ਆਲਮ ਦੇ ਸੰਗਠਨ ਮੁਸਲਿਮ ਲੀਗ ਜੰਮੂ ਕਸ਼ਮੀਰ (ਮਸਰਤ ਆਲਮ ਧੜੇ) `ਤੇ ਪਾਬੰਦੀ ਬਰਕਰਾਰ ਰੱਖਦੇ ਹੋਏ 22 ਜੂਨ ਨੂੰ 148 ਪੰਨਿਆਂ ਦੇ ਫੈਸਲੇ `ਚ ਇਹ ਗੱਲ ਆਖੀ ਹੈ। ਕੇਂਦਰ ਨੇ ਪਿਛਲੇ ਸਾਲ ਦਸੰਬਰ `ਚ ਸੰਗਠਨ `ਤੇ ਪਾਬੰਦੀ ਲਗਾ ਦਿੱਤੀ ਸੀ ਅਤੇ ਆਲਮ ਨੂੰ ਦਿੱਲੀ ਦੀ ਤਿਹਾੜ ਜੇਲ `ਚ ਰੱਖਿਆ ਗਿਆ ਹੈ। ਆਲਮ ਦੇ ਸੰਗਠਨ ਨੇ ਟ੍ਰਿਬਿਊਨਲ ਦੇ ਸਾਹਮਣੇ ਪਾਬੰਦੀ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਇਹ ਸਿਰਫ ਲੋਕਾਂ ਅਤੇ ਜੰਮੂ-ਕਸ਼ਮੀਰ ਦੇ ਸਵੈ-ਨਿਰਣੇ ਤੇ 1948 ਦੇ ਸੰਯੁਕਤ ਰਾਸ਼ਟਰ ਪ੍ਰਸਤਾਵਾਂ ਦੇ ਅਨੁਸਾਰ ਰਾਏਸ਼ੁਮਾਰੀ ਲਈ ਲੜਦਾ ਹੈ। ਹਾਲਾਂਕਿ ਯੂਏਪੀਏ ਟ੍ਰਿਬਿਊਨਲ ਨੇ ਇਸ ਦਲੀਲ ਨੂੰ ਰੱਦ ਕਰ ਦਿੱਤਾ ਹੈ।
Punjab Bani 02 July,2024
ਨੈਸ਼ਨਲ ਬੈਂਕਾਂ `ਚ ਕਲਰਕ ਦੀਆਂ 6 ਹਜ਼ਾਰ ਅਸਾਮੀਆਂ ਖ਼ਲਈ ਨੋਟੀਫਿਕੇਸ਼ਨ ਹੋਇਆ ਜਾਰੀ
ਬੈਂਕ ਭਰਤੀ ਪ੍ਰੀਖਿਆਰਥੀਆਂ ਲਈ ਖੁਸ਼ਖਬਰੀ ਨੈਸ਼ਨਲ ਬੈਂਕਾਂ `ਚ ਕਲਰਕ ਦੀਆਂ 6 ਹਜ਼ਾਰ ਅਸਾਮੀਆਂ ਖ਼ਲਈ ਨੋਟੀਫਿਕੇਸ਼ਨ ਹੋਇਆ ਜਾਰੀ ਨਵੀਂ ਦਿੱਲੀ : ਬੈਂਕਿੰਗ ਖੇਤਰ ਵਿਚ ਨੌਕਰੀਆਂ ਪਾਉਣ ਦੀ ਇੱਛਾ ਰੱਖਣ ਵਾਲੇ ਪ੍ਰੀਖਿਆਰਥੀਆਂ ਲਈ ਖੁਸ਼ਖਬਰੀ ਹੈ ਕਿ ਇੰਸਟੀਚਿਊਟ ਆਫ਼ ਬੈਂਕਿੰਗ ਪਰਸੋਨਲ ਸਿਲੈਕਸ਼ਨ ਵੱਲੋਂ ਦੇਸ਼ ਭਰ ਦੇ ਵੱਖ-ਵੱਖ ਨੈਸ਼ਨਲਾਈਜਡ ਬੈਂਕਾਂ `ਚ ਕਲਰਕ ਕਾਡਰ ਦੀਆਂ ਖਾਲੀ ਅਸਾਮੀਆਂ ਲਈ ਸਿੱਧੀ ਭਰਤੀ ਲਈ ਹਰ ਸਾਲ ਕਰਵਾਈ ਜਾਂਦੀ ਕਲਰਕ ਪ੍ਰੀਖਿਆ ਦੇ ਇਸ ਸਾਲ ਦੇ ਐਡੀਸ਼ਨ ਲਈ ਨੋਟੀਫਿਕੇਸ਼ਨ 1 ਜੁਲਾਈ 2024 ਨੂੰ ਜਾਰੀ ਕਰ ਦਿੱਤਾ ਗਿਆ ਹੈ, ਜਿਸ ਤਹਿਤ ਇਸ ਵਾਰ ਦੀ ਪ੍ਰੀਖਿਆ ਜ਼ਰੀਏ ਨੈਸ਼ਨਲ ਬੈਂਕਾਂ `ਚ 6 ਹਜ਼ਾਰ ਤੋਂ ਜਿ਼ਆਦਾ ਕਲਰਕਾਂ ਦੀਆਂ ਅਸਾਮੀਆਂ ਭਰੀਆਂ ਜਾਣੀਆਂ ਹਨ।
Punjab Bani 01 July,2024
ਗੁਰਮੀਤ ਸਿੰਘ ਖੁੱਡੀਆਂ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ
ਗੁਰਮੀਤ ਸਿੰਘ ਖੁੱਡੀਆਂ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਪਸ਼ੂ ਪਾਲਣ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਸੇਵਾਵਾਂ ਪ੍ਰਦਾਨ ਕਰਦੇ ਸਮੇਂ ਇਮਾਨਦਾਰੀ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਪ੍ਰੇਰਿਆ ਚੰਡੀਗੜ੍ਹ, 28 ਜੂਨ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਸੂਬੇ ਦੇ ਪਸ਼ੂ ਪਾਲਣ ਵਿਭਾਗ ਵਿੱਚ ਨਵ-ਨਿਯੁਕਤ ਦੋ ਜੂਨੀਅਰ ਸਕੇਲ ਸਟੈਨੋਗ੍ਰਾਫਰਾਂ ਅਤੇ ਤਿੰਨ ਸਟੈਨੋ-ਟਾਈਪਿਸਟਾਂ ਨੂੰ ਨਿਯੁਕਤੀ ਪੱਤਰ ਸੌਂਪੇ। ਵਿਭਾਗ ਵਿੱਚ ਨਵ-ਨਿਯੁਕਤ ਕਰਮਚਾਰੀਆਂ ਦਾ ਸਵਾਗਤ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਪੂਰੀ ਇਮਾਨਦਾਰੀ ਨਾਲ ਸੇਵਾਵਾਂ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ-ਮੁਕਤ ਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਉਨ੍ਹਾਂ ਨੂੰ ਵੀ ਜਨਤਾ ਨੂੰ ਸੇਵਾਵਾਂ ਪ੍ਰਦਾਨ ਕਰਦੇ ਸਮੇਂ ਇਸ ਏਜੰਡੇ ਦੀ ਪੂਰੀ ਲਗਨ ਨਾਲ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਠੋਸ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਵਿੱਚ ਸੱਤਾ ਸੰਭਾਲਣ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਦੋ ਸਾਲਾਂ ਵਿੱਚ ਹੀ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨੌਜਵਾਨਾਂ ਨੂੰ 42,000 ਤੋਂ ਵੱਧ ਨੌਕਰੀਆਂ ਮੁਹੱਈਆ ਕਰਵਾਈਆਂ ਹਨ ।ਇਸ ਮੌਕੇ ਡਾਇਰੈਕਟਰ ਪਸ਼ੂ ਪਾਲਣ ਡਾ. ਗੁਰਸ਼ਰਨ ਜੀਤ ਸਿੰਘ ਬੇਦੀ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।
Punjab Bani 28 June,2024
ਪੈਰਾ ਮੈਡੀਕਲ ਸਟਾਫ ਨੂੰ ਬਹਾਲ ਕਰ ਦਿੱਤਾ ਗਿਆ ਹੈ : ਸਿਹਤ ਮੰਤਰੀ
ਪੈਰਾ ਮੈਡੀਕਲ ਸਟਾਫ ਨੂੰ ਬਹਾਲ ਕਰ ਦਿੱਤਾ ਗਿਆ ਹੈ : ਸਿਹਤ ਮੰਤਰੀ ਪਟਿਆਲਾ : ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਸੂਬੇ ਦੇ ਹਸਪਤਾਲਾਂ ਵਿੱਚ ਡਾਕਟਰਾਂ ਅਤੇ ਮੈਨਪਾਵਰ ਦੀ ਕਮੀ ਬਾਰੇ ਕਿਹਾ ਕਿ ਪੈਰਾ ਮੈਡੀਕਲ ਸਟਾਫ ਨੂੰ ਬਹਾਲ ਕਰ ਦਿੱਤਾ ਗਿਆ ਹੈ। ਡਾਕਟਰਾਂ ਨੂੰ ਬਹਾਲ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਦੋ ਹਜ਼ਾਰ ਡਾਕਟਰਾਂ ਦੀ ਨਿਯੁਕਤੀ ਕੀਤੀ ਜਾਣੀ ਹੈ। ਪਹਿਲੇ ਪੜਾਅ ਵਿੱਚ ਪੰਜ ਸੌ ਡਾਕਟਰਾਂ ਦੀ ਨਿਯੁਕਤੀ ਕੀਤੀ ਜਾਵੇਗੀ। ਜਿੱਥੇ ਮੈਡੀਕਲ ਸਟਾਫ਼ ਨਹੀਂ ਹੈ, ਉੱਥੇ ਵੀ ਉਨ੍ਹਾਂ ਨੂੰ ਤਾਇਨਾਤ ਕੀਤਾ ਜਾ ਰਿਹਾ ਹੈ। ਸਮਾਂ ਲੱਗੇਗਾ, ਪਰ ਸਾਰੀਆਂ ਕਮੀਆਂ ਦੂਰ ਹੋ ਜਾਣਗੀਆਂ।
Punjab Bani 28 June,2024
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਆਮ ਆਦਮੀ ਕਲੀਨਿਕਾਂ ਵਿਖੇ ਸੇਵਾਵਾਂ ਪ੍ਰਦਾਨ ਕਰਨ ਲਈ 12 ਮੈਡੀਕਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਆਮ ਆਦਮੀ ਕਲੀਨਿਕਾਂ ਵਿਖੇ ਸੇਵਾਵਾਂ ਪ੍ਰਦਾਨ ਕਰਨ ਲਈ 12 ਮੈਡੀਕਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਵਿਧਾਇਕ ਭਰਾਜ ਨੇ ਨਵੇਂ ਮੈਡੀਕਲ ਅਫਸਰਾਂ ਨੂੰ ਮਿਸ਼ਨਰੀ ਭਾਵਨਾ ਨਾਲ ਲੋਕ ਸੇਵਾ ਕਰਨ ਦਾ ਸੱਦਾ ਦਿੱਤਾ ਸੰਗਰੂਰ, 27 ਜੂਨ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਸਰਕਾਰ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਅਤੇ ਬਿਹਤਰੀਨ ਸੁਧਾਰ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ । ਇਹ ਪ੍ਰਗਟਾਵਾ ਸੰਗਰੂਰ ਹਲਕੇ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਜ਼ਿਲ੍ਹੇ ਦੀਆਂ ਵੱਖ-ਵੱਖ ਸਬ ਡਵੀਜ਼ਨਾਂ ’ਚ ਚੱਲ ਰਹੇ ਆਮ ਆਦਮੀ ਕਲੀਨਿਕਾਂ ਵਿਖੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਇਮਪੈਨਲਮੇਂਟ ਤਹਿਤ ਵਾਕ ਇੰਨ ਇੰਟਰਵਿਊ ਦੇ ਅਧਾਰ ਉੱਤੇ ਚੁਣੇ ਗਏ 12 ਨਵੇਂ ਮੈਡੀਕਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਸਮੇਂ ਕੀਤਾ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਵਿਖੇ ਇਨ੍ਹਾਂ ਤਾਇਨਾਤੀਆਂ ਨਾਲ ਸਿਹਤ ਵਿਭਾਗ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਐੱਮ.ਬੀ.ਬੀ.ਐਸ ਯੋਗਤਾ ਵਾਲੇ ਇਹ ਮੈਡੀਕਲ ਅਫ਼ਸਰ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਲੋੜਵੰਦਾਂ ਦੀ ਭਲਾਈ ਲਈ ਵਧੇਰੇ ਤਨਦੇਹੀ ਨਾਲ ਸੇਵਾਵਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਰਹਿਣਗੇ। ਵਿਧਾਇਕ ਨੇ ਨਵੇਂ ਉਮੀਦਵਾਰਾਂ ਨੂੰ ਮਿਸ਼ਨਰੀ ਭਾਵਨਾ ਨਾਲ ਲੋਕ ਸੇਵਾ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਸਿਵਲ ਸਰਜਨ ਡਾ. ਕਿਰਪਾਲ ਸਿੰਘ ਨੇ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵੱਲੋਂ ਗਠਿਤ ਚੋਣ ਕਮੇਟੀ ਵੱਲੋਂ ਪੂਰੇ ਪਾਰਦਰਸ਼ੀ ਢੰਗ ਨਾਲ ਨਿਰੋਲ ਯੋਗਤਾ ਦੇ ਆਧਾਰ ’ਤੇ ਇਨ੍ਹਾਂ ਮੈਡੀਕਲ ਅਫ਼ਸਰਾਂ ਦੀ ਚੋਣ ਕੀਤੀ ਗਈ ਹੈ ਅਤੇ ਇਹ ਹੁਣ ਆਮ ਆਦਮੀ ਕਲੀਨਿਕਾਂ ਦੀ ਕਾਰਜਪ੍ਰਣਾਲੀ ਵਿੱਚ ਪਹਿਲਾਂ ਨਾਲੋਂ ਵੀ ਜਿਆਦਾ ਸੁਧਾਰ ਲਿਆਉਣ ਲਈ ਸਰਗਰਮ ਸੇਵਾਵਾਂ ਨਿਭਾਉਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲਿਨਿਕਾਂ ਵਿੱਚ ਮੈਡੀਕਲ ਅਫ਼ਸਰਾਂ ਦੀ ਘਾਟ ਨੂੰ ਜ਼ਿਲ੍ਹਾ ਸੰਗਰੂਰ ਵਿਖੇ ਹੁਣ ਸਥਾਈ ਤੌਰ ’ਤੇ ਦੂਰ ਕਰ ਦਿੱਤਾ ਗਿਆ ਹੈ ਜਿਸ ਨਾਲ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਵੱਡਾ ਨਿਖਾਰ ਆਵੇਗਾ।
Punjab Bani 27 June,2024
ਐਸ.ਆਈ.ਐਸ ਕੰਪਨੀ ’ਚ ਨੌਕਰੀ ਲਈ ਪਲੇਸਮੈਂਟ ਕੈਂਪ 27 ਜੂਨ ਨੂੰ
ਐਸ.ਆਈ.ਐਸ ਕੰਪਨੀ ’ਚ ਨੌਕਰੀ ਲਈ ਪਲੇਸਮੈਂਟ ਕੈਂਪ 27 ਜੂਨ ਨੂੰ ਪਟਿਆਲਾ, 26 ਜੂਨ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਐਸ.ਆਈ.ਐਸ ਕੰਪਨੀ ਦੇ ਪਲੇਸਮੈਂਟ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਅਧਿਕਾਰੀ ਨੇ ਦੱਸਿਆ ਕਿ ਮਿਤੀ 27-6-2024 ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਸਕਿਉਰਿਟੀ ਗਾਰਡ ਦੀ ਅਸਾਮੀਆਂ ਦੀ ਇੰਟਰਵਿਊ ਲਈ ਜਾਵੇਗੀ। ਚਾਹਵਾਨ ਅਤੇ ਯੋਗ ਉਮੀਦਵਾਰ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਦਸਵੀਂ , ਬਾਰ੍ਹਵੀਂ ਅਤੇ ਗ੍ਰੈਜੂਏਸ਼ਨ ਅਤੇ ਉਮਰ 19-40 ਸਾਲ ਹੋਵੇ, ਉਹ ਇਸ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ। ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੈਂਟ ਕੈਂਪ/ ਇੰਟਰਵਿਊ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ, ਅਧਾਰ ਕਾਰਡ, ਪੈਨ ਕਾਰਡ ਅਤੇ ਰਿਜ਼ਊਮੇ ਨਾਲ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਿੰਨੀ ਸਕੱਤਰੇਤ ਬਲਾਕ ਡੀ ਨੇੜੇ ਸੁਵਿਧਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਇੰਟਰਵਿਊ ਵਿੱਚ ਹਿੱਸਾ ਲੈ ਸਕਦੇ ਹਨ। ਇੰਟਰਵਿਊ ਲਈ ਉਮੀਦਵਾਰ ਦਾ ਫਾਰਮਲ ਡਰੈੱਸ ਵਿਚ ਹੋਣਾ ਲਾਜ਼ਮੀ ਹੈ। ਵਧੇਰੇ ਜਾਣਕਾਰੀ ਲਈ ਉਮੀਦਵਾਰ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।
Punjab Bani 26 June,2024
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 26 ਜੂਨ ਨੂੰ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 26 ਜੂਨ ਨੂੰ ਪਟਿਆਲਾ, 25 ਜੂਨ :ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਏਜੀਆਈਐਲਈ ਕੰਪਨੀ ਦੇ ਪਲੇਸਮੈਂਟ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਅਧਿਕਾਰੀ ਨੇ ਦੱਸਿਆ ਕਿ ਮਿਤੀ 26 ਜੂਨ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਏਜੀਆਈਐਲਈ ਕੰਪਨੀ ’ਚ ਵੈੱਲਨੈੱਸ ਐਡਵਾਈਜ਼ਰ ਦੀ ਅਸਾਮੀਆਂ ਦੀ ਇੰਟਰਵਿਊ ਲਈ ਜਾਵੇਗੀ। ਚਾਹਵਾਨ ਅਤੇ ਯੋਗ ਉਮੀਦਵਾਰ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਦਸਵੀਂ , ਬਾਰ੍ਹਵੀਂ ਅਤੇ ਗ੍ਰੈਜੂਏਸ਼ਨ ਅਤੇ ਉਮਰ 18-28 ਸਾਲ ਹੋਵੇ, ਉਹ ਇਸ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ। ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੈਂਟ ਕੈਂਪ/ ਇੰਟਰਵਿਊ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ, ਅਧਾਰ ਕਾਰਡ, ਪੈਨ ਕਾਰਡ ਅਤੇ ਰਿਜ਼ਊਮੇ ਨਾਲ ਲੈਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਿੰਨੀ ਸਕੱਤਰੇਤ ਬਲਾਕ ਡੀ ਨੇੜੇ ਸੁਵਿਧਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਇੰਟਰਵਿਊ ਵਿੱਚ ਹਿੱਸਾ ਲੈ ਸਕਦੇ ਹਨ। ਇੰਟਰਵਿਊ ਲਈ ਉਮੀਦਵਾਰ ਦਾ ਫਾਰਮਲ ਡਰੈੱਸ ਵਿਚ ਹੋਣਾ ਲਾਜ਼ਮੀ ਹੈ।
Punjab Bani 25 June,2024
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 25 ਜੂਨ ਨੂੰ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 25 ਜੂਨ ਨੂੰ ਪਟਿਆਲਾ, 24 ਜੂਨ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਐਮ.ਆਰ. ਕਰੀਅਰ ਪ੍ਰਾਈਵੇਟ ਲਿਮਟਿਡ ਕੰਪਨੀ ਦੇ ਪਲੇਸਮੈਂਟ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਅਧਿਕਾਰੀ ਨੇ ਦੱਸਿਆ ਕਿ ਮਿਤੀ 25-6-2024 ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਐਮ.ਆਰ ਕਰੀਅਰ ਪ੍ਰਾਈਵੇਟ ਲਿਮਟਿਡ ਕੰਪਨੀ ’ਚ ਮੋਟਰ ਵਾਈਡਿਗ, ਟਰਨਰ ਤੇ ਹੈਲਪਰ ਦੀ ਅਸਾਮੀਆਂ ਦੀ ਇੰਟਰਵਿਊ ਲਈ ਜਾਵੇਗੀ । ਚਾਹਵਾਨ ਅਤੇ ਯੋਗ ਉਮੀਦਵਾਰ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਆਈ.ਟੀ.ਆਈ ਅਤੇ ਬਾਰ੍ਹਵੀਂ ਅਤੇ ਉਮਰ 18-40 ਸਾਲ ਹੋਵੇ, ਉਹ ਇਸ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ । ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੈਂਟ / ਇੰਟਰਵਿਊ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ, ਅਧਾਰ ਕਾਰਡ ਅਤੇ ਰਿਜ਼ਊਮੇ ਨਾਲ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਮਿੰਨੀ ਸਕੱਤਰੇਤ ਬਲਾਕ ਡੀ ਨੇੜੇ ਸੁਵਿਧਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਇੰਟਰਵਿਊ ਵਿੱਚ ਹਿੱਸਾ ਲੈ ਸਕਦੇ ਹਨ। ਇੰਟਰਵਿਊ ਲਈ ਉਮੀਦਵਾਰ ਦਾ ਫਾਰਮਲ ਡਰੈੱਸ ਵਿਚ ਹੋਣਾ ਲਾਜ਼ਮੀ ਹੈ । ਵਧੇਰੇ ਜਾਣਕਾਰੀ ਲਈ ਉਮੀਦਵਾਰ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ’ਤੇ ਸੰਪਰਕ ਕਰ ਸਕਦੇ ਹਨ।
Punjab Bani 24 June,2024
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਵਿਖੇ ਅਧਿਆਪਨ ਤੇ ਗੈਰ ਅਧਿਆਪਕ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 25 ਜੂਨ ਨੂੰ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਵਿਖੇ ਅਧਿਆਪਨ ਤੇ ਗੈਰ ਅਧਿਆਪਕ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 25 ਜੂਨ ਨੂੰ ਪਟਿਆਲਾ, 22 ਜੂਨ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਜੀ.ਸੀ.ਐੱਮ ਕਾਨਵੈਂਟ ਸਕੂਲ ਦੇ ਪਲੇਸਮੈਂਟ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਅਧਿਕਾਰੀ ਨੇ ਦੱਸਿਆ ਕਿ ਮਿਤੀ 25 ਜੂਨ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਪੀ.ਆਰ.ਟੀ, ਟੀ.ਜੀ.ਟੀ (ਇੰਗਲਿਸ਼, ਮੈਥ, ਐੱਸ.ਐੱਸ.ਟੀ) ਪੀ.ਜੀ.ਟੀ (ਕੈਮਿਸਟਰੀ, ਫਿਜ਼ਿਕਸ, ਮੈਥ, ਕਾਮਰਸ) ਗੈਰ ਅਧਿਆਪਨ ਵਿੱਚ ਕਾਊਸਲਰ ਦੀ ਅਸਾਮੀਆਂ ਦੀ ਇੰਟਰਵਿਊ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਲਈ ਜਾਵੇਗੀ। ਚਾਹਵਾਨ ਅਤੇ ਯੋਗ ਉਮੀਦਵਾਰ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਬੀ.ਏ, ਐੱਮ.ਏ, ਬੀ.ਐੱਸ.ਸੀ, ਐੱਮ.ਐੱਸ.ਸੀ, ਬੀ.ਕਾਮ, ਐੱਮ ਕਾਮ, ਈ.ਟੀ.ਟੀ, ਐਨ.ਟੀ.ਟੀ, ਬੀ ਐਡ, ਬੀ.ਟੈਕ ਅਤੇ ਐੱਮ.ਟੈਕ ਅਤੇ ਉਮਰ20-45 ਸਾਲ ਹੋਵੇ,ਉਹ ਇਸ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ। ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੈਂਟ/ਇੰਟਰਵਿਊ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ, ਅਧਾਰ ਕਾਰਡ ਅਤੇ ਰਿਜ਼ਊਮੇ ਨਾਲ ਲੈਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਮਿੰਨੀ ਸਕੱਤਰੇਤ ਬਲਾਕ ਡੀ ਨੇੜੇ ਸੁਵਿਧਾ ਕੇਂਦਰ,ਪਟਿਆਲਾ ਵਿਖੇ ਪਹੁੰਚ ਕੇ ਇਸ ਇੰਟਰਵਿਊ ਵਿੱਚ ਹਿੱਸਾ ਲੈ ਸਕਦੇ ਹਨ। ਇੰਟਰਵਿਊ ਲਈ ਉਮੀਦਵਾਰ ਦਾ ਫਾਰਮਲ ਡਰੈੱਸ ਵਿਚ ਹੋਣਾ ਲਾਜ਼ਮੀ ਹੈ। ਵਧੇਰੇ ਜਾਣਕਾਰੀ ਲਈ ਉਮੀਦਵਾਰ ਦਫ਼ਤਰ ਦੇ ਹੈਲਪ ਲਾਈਨ ਨੰਬਰ98776-10877 ਤੇ ਸੰਪਰਕ ਕਰ ਸਕਦੇ ਹਨ।
Punjab Bani 22 June,2024
ਗੁਰਮੀਤ ਸਿੰਘ ਖੁੱਡੀਆਂ ਨੇ ਅੱਠ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ
ਗੁਰਮੀਤ ਸਿੰਘ ਖੁੱਡੀਆਂ ਨੇ ਅੱਠ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਖੇਤੀਬਾੜੀ ਮੰਤਰੀ ਨੇ ਨਵ-ਨਿਯਕਤ ਸਟਾਫ਼ ਨੂੰ ਪੂਰੀ ਇਮਾਨਦਾਰੀ ਦੀ ਭਾਵਨਾ ਨਾਲ ਡਿਊਟੀ ਨਿਭਾਉਣ ਲਈ ਪ੍ਰੇਰਿਆ ਚੰਡੀਗੜ੍ਹ, 20 ਜੂਨ () : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਖੇਤੀਬਾੜੀ ਅਤੇ ਮੱਛੀ ਪਾਲਣ ਵਿਭਾਗ ਵਿੱਚ ਨਵੇਂ ਭਰਤੀ ਹੋਏ ਅੱਠ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿੱਚ ਤਿੰਨ ਲੈਬ ਟੈਕਨੀਸ਼ੀਅਨਾਂ ਅਤੇ ਦੋ ਕਲਰਕਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ ਹਨ। ਇਨ੍ਹਾਂ ਦੋਵਾਂ ਕਲਰਕਾਂ ਨੂੰ ਤਰਸ ਦੇ ਆਧਾਰ ’ਤੇ ਭਰਤੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੱਛੀ ਪਾਲਣ ਵਿਭਾਗ ਵਿੱਚ ਇੱਕ ਜੂਨੀਅਰ ਸਕੇਲ ਸਟੈਨੋਗ੍ਰਾਫਰ ਅਤੇ ਦੋ ਸਟੈਨੋ ਟਾਈਪਿਸਟਾਂ ਨੂੰ ਵੀ ਨਿਯੁਕਤੀ ਪੱਤਰ ਦਿੱਤੇ ਗਏ ਹਨ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਪੂਰੀ ਇਮਾਨਦਾਰੀ ਤੇ ਸਮਰਪਣ ਦੀ ਭਾਵਨਾ ਨਾਲ ਡਿਊਟੀ ਨਿਭਾਉਣ ਲਈ ਕਿਹਾ ਕਿਉਂਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਨੀਤੀ ਵਿੱਚ ਇਮਾਨਦਾਰੀ, ਕਾਰਜਕੁਸ਼ਲਤਾ ਅਤੇ ਪਾਰਦਰਸ਼ਤਾ ਨੂੰ ਪ੍ਰਮੁੱਖ ਤਰਜੀਹ ਦਿੱਤੀ ਗਈ ਹੈ ਤਾਂ ਜੋ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰ ਬਣਨ ਤੋਂ ਬਾਅਦ ਹੁਣ ਤੱਕ 42,000 ਤੋਂ ਵੱਧ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸ ਮੌਕੇ ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ, ਡਾਇਰੈਕਟਰ ਮੱਛੀ ਪਾਲਣ ਜਸਵੀਰ ਸਿੰਘ, ਸਹਾਇਕ ਡਾਇਰੈਕਟਰ ਮੱਛੀ ਪਾਲਣ ਬ੍ਰਿਜ ਭੂਸ਼ਣ ਗੋਇਲ ਤੇ ਸਤਿੰਦਰ ਕੌਰ, ਡਿਪਟੀ ਡਾਇਰੈਕਟਰ ਖੇਤੀਬਾੜੀ ਗੁਰਮੇਲ ਸਿੰਘ ਤੋਂ ਇਲਾਵਾ ਇਨ੍ਹਾਂ ਦੋਵਾਂ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
Punjab Bani 20 June,2024
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 20 ਜੂਨ ਨੂੰ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 20 ਜੂਨ ਨੂੰ ਪਟਿਆਲਾ, 19 ਜੂਨ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਆਈ.ਟੀ.ਐਮ ਐਜੂਟੈਕ ਫਾਰ ਐਕਸਿਸ ਬੈਂਕ ਨਾਲ ਤਾਲਮੇਲ ਕਰਕੇ ਮਿਤੀ 20 ਜੂਨ ਦਿਨ ਵੀਰਵਾਰ ਨੂੰ ਸੇਲਜ਼ ਅਫ਼ਸਰ ਦੀ ਅਸਾਮੀ ਦੀ ਇੰਟਰਵਿਊ ਸਵੇਰੇ 10 ਤੋਂ ਦੁਪਹਿਰ 1 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ ਬਲਾਕ ਡੀ ਪਟਿਆਲਾ ਵਿਖੇ ਲਈ ਜਾਵੇਗੀ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਅਧਿਕਾਰੀ ਨੇ ਦੱਸਿਆ ਕਿ ਮਿਤੀ 20 ਜੂਨ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਆਈ.ਟੀ.ਐਮ ਐਜੂਟੈਕ ਫਾਰ ਐਕਸਿਸ ਬੈਂਕ ’ਚ ਸੈਲਜ਼ ਅਫ਼ਸਰ ਦੀ ਅਸਾਮੀ ਦੀ ਇੰਟਰਵਿਊ ਲਈ ਜਾਵੇਗੀ। ਚਾਹਵਾਨ ਅਤੇ ਯੋਗ ਉਮੀਦਵਾਰ (ਲੜਕੇ ਅਤੇ ਲੜਕੀਆਂ) ਜਿਨ੍ਹਾਂ ਦੀ ਵਿੱਦਿਅਕ ਯੋਗਤਾ ਗਰੈਜੂਏਸ਼ਨ ਅਤੇ ਉਮਰ 21-28 ਸਾਲ ਹੋਵੇ, ਉਹ ਇਸ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ। ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੈਂਟ/ ਇੰਟਰਵਿਊ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ, ਅਧਾਰ ਕਾਰਡ ਅਤੇ ਰਿਜ਼ਊਮੇ ਨਾਲ ਲੈ ਕੇ ਮਿਤੀ 20-6-2024 ਦਿਨ ਵੀਰਵਾਰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਬਲਾਕ ਡੀ, ਪਟਿਆਲਾ ਵਿਖੇ ਪਹੁੰਚ ਕੇ ਇਸ ਇੰਟਰਵਿਊ ਵਿੱਚ ਹਿੱਸਾ ਲੈ ਸਕਦੇ ਹਨ। ਇੰਟਰਵਿਊ ਲਈ ਉਮੀਦਵਾਰ ਦਾ ਫਾਰਮਲ ਡਰੈੱਸ ਵਿਚ ਹੋਣਾ ਲਾਜ਼ਮੀ ਹੈ। ਵਧੇਰੇ ਜਾਣਕਾਰੀ ਲਈ ਉਮੀਦਵਾਰ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ ।
Punjab Bani 19 June,2024
ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਆਸਾਮੀਆਂ ਲਈ ਵਿਭਾਗੀ ਪ੍ਰੀਖਿਆ 22 ਜੁਲਾਈ ਤੋਂ
ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਆਸਾਮੀਆਂ ਲਈ ਵਿਭਾਗੀ ਪ੍ਰੀਖਿਆ 22 ਜੁਲਾਈ ਤੋਂ ਚੰਡੀਗੜ੍ਹ, 14 ਜੂਨ: ਪੰਜਾਬ ਸਰਕਾਰ ਨੇ ਵੱਖ-ਵੱਖ ਆਸਾਮੀਆਂ ਲਈ ਵਿਭਾਗੀ ਪ੍ਰੀਖਿਆਵਾਂ ਦਾ ਐਲਾਨ ਕੀਤਾ ਹੈ। ਅਧਿਕਾਰੀਆਂ ਦੀਆਂ ਇਹ ਵਿਭਾਗੀ ਪ੍ਰੀਖਿਆਵਾਂ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ, ਸੈਕਟਰ-26 ,ਚੰਡੀਗੜ੍ਹ ਵਿਖੇ 22 ਤੋਂ 26 ਜੁਲਾਈ, 2024 ਤੱਕ ਕਰਵਾਈਆਂ ਜਾਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਸੋਨਲ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਹਾਇਕ ਕਮਿਸ਼ਨਰ/ ਵਧੀਕ ਸਹਾਇਕ ਕਮਿਸ਼ਨਰ, ਆਈ.ਪੀ.ਐਸ ਅਫ਼ਸਰ, ਤਹਿਸੀਲਦਾਰ/ਮਾਲ ਵਿਭਾਗ ਦੇ ਅਧਿਕਾਰੀਆਂ, ਜੰਗਲਾਤ ਵਿਭਾਗ ਦੇ ਅਧਿਕਾਰੀਆਂ, ਖੇਤੀਬਾੜੀ/ਭੌਂ ਸੰਭਾਲ/ਬਾਗ਼ਬਾਨੀ ਵਿਭਾਗ ਦੇ ਅਧਿਕਾਰੀਆਂ ,ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ, ਮੱਛੀ ਪਾਲਣ ਵਿਭਾਗ ਦੇ ਅਧਿਕਾਰੀਆਂ, ਜੇਲ ਅਤੇ ਡੇਅਰੀ ਵਿਭਾਗ ਦੇ ਅਧਿਕਾਰੀਆਂ, ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਅਤੇ ਐਲ.ਸੀ.ਐਸ, ਕਿਰਤ ਵਿਭਾਗ ਅਤੇ ਰੋਜ਼ਗਾਰ ਵਿਭਾਗ ਦੇ ਅਧਿਕਾਰੀਆਂ ਅਤੇ ਕਰ ਤੇ ਆਬਕਾਰੀ ਵਿਭਾਗ ਨਾਲ ਸਬੰਧਤ ਅਧਿਕਾਰੀਆਂ ਦੀਆਂ ਆਸਾਮੀਆਂ ਲਈ ਪ੍ਰੀਖਿਆਵਾਂ ਕਰਵਾਈਆਂ ਜਾਣਗੀਆਂ । ਬੁਲਾਰੇ ਨੇ ਅੱਗੇ ਦੱਸਿਆ ਕਿ ਪ੍ਰੀਖਿਆ ਦੇਣ ਦੇ ਇੱਛੁਕ ਅਧਿਕਾਰੀ ਆਪਣੇ ਵਿਭਾਗਾਂ ਰਾਹੀਂ 28 ਜੂਨ, 2024 ਤੱਕ ਸਕੱਤਰ, ਪ੍ਰਸੋਨਲ ਵਿਭਾਗ ਅਤੇ ਸਕੱਤਰ, ਵਿਭਾਗੀ ਪ੍ਰੀਖਿਆ ਕਮੇਟੀ (ਪੀ.ਸੀ.ਐੱਸ. ਸ਼ਾਖਾ), ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਨੂੰ ਆਪਣੀਆਂ ਅਰਜ਼ੀਆਂ ਭੇਜ ਸਕਦੇ ਹਨ। ਬੁਲਾਰੇ ਨੇ ਕਿਹਾ ਕਿ ਸਿੱਧੀ ਭੇਜੀ ਗਈ ਅਰਜ਼ੀ ’ਤੇ ਕਿਸੇ ਵੀ ਸੂਰਤ ਵਿੱਚ ਵਿਚਾਰ ਨਹੀਂ ਕੀਤਾ ਜਾਵੇਗਾ। ਅਧੂਰੀਆਂ ਅਰਜ਼ੀਆਂ ਨੂੰ ਰੱਦ ਕਰ ਦਿੱਤਾ ਜਾਵੇਗਾ ਅਤੇ ਕੋਈ ਰੋਲ ਨੰਬਰ ਜਾਰੀ ਨਹੀਂ ਕੀਤਾ ਜਾਵੇਗਾ ਅਤੇ ਇਸ ਲਈ ਸਬੰਧਤ ਬਿਨੈਕਾਰ ਖ਼ੁਦ ਜ਼ਿੰਮੇਵਾਰ ਹੋਵੇਗਾ। ਉਨ੍ਹਾਂ ਕਿਹਾ ਕਿ ਜਿਸ ਉਮੀਦਵਾਰ ਨੂੰ 12 ਜੁਲਾਈ, 2024 ਤੱਕ ਰੋਲ ਨੰਬਰ ਪ੍ਰਾਪਤ ਨਹੀਂ ਹੁੰਦਾ, ਉਹ ਪੀ.ਸੀ.ਐਸ. ਸ਼ਾਖਾ ਨਾਲ ਈਮੇਲ supdt.pcs@punjab.gov.in ਜਾਂ ਟੈਲੀਫੋਨ ਨੰਬਰ 0172-2740553 (ਪੀ.ਬੀ.ਐਕਸ-4648) ’ਤੇ ਸੰਪਰਕ ਕਰ ਸਕਦਾ ਹੈ।
Punjab Bani 14 June,2024
ਪੰਜਾਬ ਸਰਕਾਰ ਜਲਦ ਕਰੇਗੀ 300 ਵੈਟਰਨਰੀ ਅਫ਼ਸਰਾਂ ਦੀ ਭਰਤੀ: ਗੁਰਮੀਤ ਸਿੰਘ ਖੁੱਡੀਆਂ
ਪੰਜਾਬ ਸਰਕਾਰ ਜਲਦ ਕਰੇਗੀ 300 ਵੈਟਰਨਰੀ ਅਫ਼ਸਰਾਂ ਦੀ ਭਰਤੀ: ਗੁਰਮੀਤ ਸਿੰਘ ਖੁੱਡੀਆਂ • ਪਸ਼ੂ ਪਾਲਣ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਪਸ਼ੂਆਂ ਦੇ ਮੂੰਹਖੁਰ ਅਤੇ ਗਲਘੋਟੂ ਤੋਂ ਬਚਾਅ ਲਈ 30 ਜੂਨ ਤੱਕ ਟੀਕਾਕਰਨ ਮੁਹਿੰਮ ਮੁਕੰਮਲ ਕਰਨ ਦੇ ਨਿਰਦੇਸ਼ ਚੰਡੀਗੜ੍ਹ, 14 ਜੂਨ: ਸੂਬੇ ਵਿੱਚ ਪਸ਼ੂ ਧਨ ਦੇ ਸਿਹਤ ਸੰਭਾਲ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 300 ਵੈਟਰਨਰੀ ਅਫ਼ਸਰਾਂ ਦੀ ਭਰਤੀ ਕੀਤੀ ਜਾਵੇਗੀ। ਇਹ ਜਾਣਕਾਰੀ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਨੇ ਦਿੱਤੀ। ਇੱਥੇ ਆਪਣੇ ਦਫ਼ਤਰ ਵਿਖੇ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ ਵੱਖ ਪ੍ਰੋਜੈਕਟਾਂ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਨੇ ਵੈਟਰਨਰੀ ਅਫ਼ਸਰਾਂ ਦੀਆਂ ਪੋਸਟਾਂ ਲਈ ਭਰਤੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਦੋ ਸਾਲਾਂ ਵਿੱਚ 326 ਵੈਟਰਨਰੀ ਅਫਸਰਾਂ ਅਤੇ 536 ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪਸ਼ੂ ਹਸਪਤਾਲਾਂ ਵਿੱਚ ਦਵਾਈਆਂ ਅਤੇ ਉਪਕਰਨਾਂ ਦੀ ਖਰੀਦ ਲਈ 93 ਕਰੋੜ ਰੁਪਏ ਦੀ ਕਾਰਜ ਯੋਜਨਾ ਭਾਰਤ ਸਰਕਾਰ ਨੂੰ ਸੌਂਪੀ ਗਈ ਹੈ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਮੂੰਹਖੁਰ ਅਤੇ ਗਲਘੋਟੂ (ਹੈਮੋਰੈਜਿਕ ਸੈਪਟੀਸੀਮੀਆ) ਵਿਰੁੱਧ ਚਲਾਈ ਜਾ ਰਹੀ ਟੀਕਾਕਰਨ ਮੁਹਿੰਮ ਨੂੰ 30 ਜੂਨ, 2024 ਤੱਕ ਮੁਕੰਮਲ ਕਰਨ ਦੇ ਵੀ ਨਿਰਦੇਸ਼ ਦਿੱਤੇ। ਕੈਬਨਿਟ ਮੰਤਰੀ ਨੂੰ ਇਸ ਮੁਹਿੰਮ ਨੂੰ ਨਿਰਧਾਰਤ ਸਮੇਂ ਅੰਦਰ ਨੇਪਰੇ ਚਾੜ੍ਹਨ ਦਾ ਭਰੋਸਾ ਦਿੰਦਿਆਂ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਰੰਜੀਵ ਬਾਲੀ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਹੁਣ ਤੱਕ ਲਗਭਗ 78 ਫੀਸਦ ਅਤੇ 75 ਫੀਸਦ ਪਸ਼ੂਆਂ ਨੂੰ ਕ੍ਰਮਵਾਰ ਮੂੰਹਖੁਰ ਅਤੇ ਗਲਘੋਟੂ ਤੋਂ ਬਚਾਅ ਲਈ ਵੈਕਸੀਨ ਦੀ ਡੋਜ਼ ਲਗਾਈ ਗਈ ਹੈ। ਸ: ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਨੂੰ ਡੇਅਰੀ ਫਾਰਮਿੰਗ ਕਿੱਤੇ ਨੂੰ ਅਪਣਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਵਿਭਾਗ ਵੱਲੋਂ ਦੁਧਾਰੂ ਪਸ਼ੂਆਂ ਦੀ ਖਰੀਦ ’ਤੇ ਜਨਰਲ ਵਰਗ ਨੂੰ 25 ਫੀਸਦੀ ਅਤੇ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ 33 ਫੀਸਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਸ ਯੋਜਨਾ ਤਹਿਤ ਪ੍ਰਤੀ ਪਸ਼ੂ ਨਿਰਧਾਰਤ ਰੇਟ 70,000 ਰੁਪਏ ਹੈ। ਵਿਭਾਗ ਨੇ 2023-24 ਦੌਰਾਨ 1,089 ਦੁਧਾਰੂ ਪਸ਼ੂਆਂ ਲਈ ਲਗਭਗ 2 ਕਰੋੜ ਰੁਪਏ ਵਿੱਤੀ ਸਹਾਇਤਾ ਵਜੋਂ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਰਾਸ਼ਟਰੀ ਪਸ਼ੂਧਨ ਯੋਜਨਾ ਤਹਿਤ ਪਿਛਲੇ ਪੰਜ ਹਫ਼ਤਿਆਂ ਦੌਰਾਨ ਪਸ਼ੂ ਪਾਲਕਾਂ ਨੂੰ 7200 ਦੁਧਾਰੂ ਪਸ਼ੂਆਂ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਇਸ ਯੋਜਨਾ ਤਹਿਤ ਛੋਟੇ/ਦਰਮਿਆਨੇ ਦੁੱਧ ਉਤਪਾਦਕਾਂ ਨੂੰ ਇੱਕ ਤੋਂ ਪੰਜ ਦੁਧਾਰੂ ਪਸ਼ੂਆਂ ਦੇ ਬੀਮੇ ਲਈ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਪਸ਼ੂ ਪਾਲਣ ਮੰਤਰੀ ਨੇ ਦੱਸਿਆ ਕਿ ਜਨਰਲ ਵਰਗ ਨੂੰ 50 ਫੀਸਦੀ ਅਤੇ ਅਨੁਸੂਚਿਤ ਜਾਤੀ ਨਾਲ ਸਬੰਧਤ ਦੁੱਧ ਉਤਪਾਦਕਾਂ ਨੂੰ 70 ਫੀਸਦੀ ਤੱਕ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।
Punjab Bani 14 June,2024
ਪੰਜਾਬ ਦੀਆਂ ਧੀਆਂ ਨੇ ਵਧਾਇਆ ਮਾਣ, ਤਿੰਨ ਲੜਕੀਆਂ ਦੀ ਇੰਡੀਅਨ ਏਅਰ ਫੋਰਸ ਅਕੈਡਮੀ ਵਿੱਚ ਹੋਈ ਚੋਣ
ਪੰਜਾਬ ਦੀਆਂ ਧੀਆਂ ਨੇ ਵਧਾਇਆ ਮਾਣ, ਤਿੰਨ ਲੜਕੀਆਂ ਦੀ ਇੰਡੀਅਨ ਏਅਰ ਫੋਰਸ ਅਕੈਡਮੀ ਵਿੱਚ ਹੋਈ ਚੋਣ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਕੈਡਿਟਾਂ ਦੀ ਇੰਡੀਅਨ ਏਅਰ ਫੋਰਸ ਅਕੈਡਮੀ ਵਿੱਚ ਜੁਲਾਈ ਤੋਂ ਸ਼ੁਰੂ ਹੋਵੇਗੀ ਸਿਖਲਾਈ ਚੰਡੀਗੜ੍ਹ, 13 ਜੂਨ: ਪੰਜਾਬ ਦੀਆਂ ਲੜਕੀਆਂ ਨੂੰ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਯਤਨਸ਼ੀਲ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ ਨਗਰ (ਮੁਹਾਲੀ) ਦੀਆਂ ਤਿੰਨ ਹੋਰ ਮਹਿਲਾ ਕੈਡਿਟਾਂ ਨੂੰ ਵੱਕਾਰੀ ਇੰਡੀਅਨ ਏਅਰ ਫੋਰਸ ਅਕੈਡਮੀ, ਡੁੰਡੀਗਲ ਵਿਖੇ ਪ੍ਰੀ-ਕਮਿਸ਼ਨ ਸਿਖਲਾਈ ਲਈ ਚੁਣਿਆ ਗਿਆ ਹੈ। ਉਨ੍ਹਾਂ ਦੀ ਸਿਖਲਾਈ ਜੁਲਾਈ 2024 ਤੋਂ ਸ਼ੁਰੂ ਹੋਵੇਗੀ। ਪਠਾਨਕੋਟ ਦੀ ਰਹਿਣ ਵਾਲੀ ਮਹਿਲਾ ਕੈਡਿਟ ਹਰਨੂਰ ਸਿੰਘ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਵਿਕਰਮ ਸਿੰਘ ਬੈਂਸ ਦੀ ਧੀ ਹੈ ਜਦੋਂਕਿ ਕੈਡਿਟ ਕ੍ਰਿਤੀ ਐਸ ਬਿਸ਼ਟ ਪੀ.ਏ.ਸੀ.ਐਲ., ਨੰਗਲ ਦੇ ਸੀਨੀਅਰ ਇੰਜੀਨੀਅਰ ਸ਼ਕਤੀ ਸ਼ਰਨ ਸਿੰਘ ਦੀ ਧੀ ਹੈ। ਜਲੰਧਰ ਦੀ ਰਹਿਣ ਵਾਲੀ ਕੈਡਿਟ ਅਲੀਸ਼ਾ, ਜੋ ਪਹਿਲਾਂ ਹੀ ਇੰਡੀਅਨ ਨੇਵਲ ਅਕੈਡਮੀ ਵਿੱਚ ਸਿਖਲਾਈ ਅਧੀਨ ਹੈ, ਪ੍ਰਾਈਵੇਟ ਸਕੂਲ ਦੇ ਅਧਿਆਪਕ ਸੁਨੀਲ ਦੱਤ ਦੀ ਧੀ ਹੈ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਤਿੰਨਾਂ ਕੈਡਿਟਾਂ ਨੂੰ ਉਨ੍ਹਾਂ ਦੀ ਇਸ ਸ਼ਾਨਦਾਰ ਉਪਲੱਬਧੀ ਲਈ ਵਧਾਈ ਦਿੰਦਿਆਂ ਕਿਹਾ ਕਿ ਇਨ੍ਹਾਂ ਬੱਚੀਆਂ ਦੀ ਸਫਲਤਾ ਯਕੀਨੀ ਤੌਰ 'ਤੇ ਪੰਜਾਬ ਦੇ ਛੋਟੇ ਕਸਬਿਆਂ ਅਤੇ ਪਿੰਡਾਂ ਦੀਆਂ ਕੁੜੀਆਂ ਨੂੰ ਰੱਖਿਆ ਸੇਵਾਵਾਂ ਵਿਚ ਕਮਿਸ਼ਨਡ ਅਫਸਰਾਂ ਵਜੋਂ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰੇਗੀ। ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਰੱਖਿਆ ਸੇਵਾਵਾਂ ਵਿੱਚ ਸ਼ਾਮਲ ਹੋਣ ਦੀਆਂ ਚਾਹਵਾਨ ਸੂਬੇ ਦੀਆਂ ਲੜਕੀਆਂ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਸਾਲ ਮਾਈ ਭਾਗੋ ਏ.ਐਫ.ਪੀ.ਆਈ. ਵਿਖੇ ਐਨ.ਡੀ.ਏ. ਪ੍ਰੈਪਰੇਟਰੀ ਵਿੰਗ ਸ਼ੁਰੂ ਕਰਨ ਦੀ ਪ੍ਰਵਾਨਗੀ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਇਸ ਦੇ ਦੂਜੇ ਬੈਚ ਨੇ ਅਪ੍ਰੈਲ 2024 ਤੋਂ ਸਿਖਲਾਈ ਸ਼ੁਰੂ ਕਰ ਦਿੱਤੀ ਹੈ। ਮਾਈ ਭਾਗੋ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ (ਸੇਵਾਮੁਕਤ) ਨੇ ਇਹਨਾਂ ਤਿੰਨ ਕੈਡਿਟਾਂ ਦੇ ਇੰਡੀਅਨ ਏਅਰ ਫੋਰਸ ਅਕੈਡਮੀ ਲਈ ਚੁਣੇ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਪ੍ਰਾਪਤੀ ਨਾਲ ਸੂਬੇ ਦੀਆਂ ਹੋਰ ਲੜਕੀਆਂ ਨੂੰ ਵੱਖ-ਵੱਖ ਹਥਿਆਰਬੰਦ ਬਲਾਂ ਦੀ ਪ੍ਰੀ ਕਮਿਸ਼ਨ ਸਿਖਲਾਈ ਅਕੈਡਮੀਆਂ ਵਿੱਚ ਭੇਜਣ ਸਬੰਧੀ ਉਨ੍ਹਾਂ ਦੇ ਯਤਨਾਂ ਨੂੰ ਹੋਰ ਹੁਲਾਰਾ ਮਿਲੇਗਾ। ਉਨ੍ਹਾਂ ਨੇ ਇਨ੍ਹਾਂ ਮਹਿਲਾ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।
Punjab Bani 13 June,2024
'ਕੌਫ਼ੀ ਵਿਦ ਆਫ਼ੀਸਰ' ਪ੍ਰੋਗਰਾਮ 'ਚ ਜੁਆਇੰਟ ਕਮਿਸ਼ਨਰ ਮਨੀਸ਼ਾ ਰਾਣਾ ਨੌਜਵਾਨਾਂ ਦੇ ਹੋਏ ਰੂਬਰੂ
'ਕੌਫ਼ੀ ਵਿਦ ਆਫ਼ੀਸਰ' ਪ੍ਰੋਗਰਾਮ 'ਚ ਜੁਆਇੰਟ ਕਮਿਸ਼ਨਰ ਮਨੀਸ਼ਾ ਰਾਣਾ ਨੌਜਵਾਨਾਂ ਦੇ ਹੋਏ ਰੂਬਰੂ -ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਨੇ ਸਿੱਖਿਆ ਤੇ ਰੁਜ਼ਗਾਰ ਲਈ ਨੌਜਵਾਨਾਂ ਦਾ ਕੀਤਾ ਮਾਰਗ ਦਰਸ਼ਨ ਪਟਿਆਲਾ, 13 ਜੂਨ: ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕਿਆਂ ਸਬੰਧੀ ਜਾਗਰੂਕ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਸਹਿਯੋਗ ਨਾਲ ਸ਼ੁਰੂ ਕੀਤੇ ਗਏ 'ਕੌਫ਼ੀ ਵਿਦ ਆਫ਼ੀਸਰ' ਪ੍ਰੋਗਰਾਮ 'ਚ ਅੱਜ ਨਗਰ ਨਿਗਮ ਪਟਿਆਲਾ ਦੇ ਜੁਆਇੰਟ ਕਮਿਸ਼ਨਰ ਮਨੀਸ਼ਾ ਰਾਣਾ ਆਈ.ਏ.ਐਸ. ਨੌਜਵਾਨਾਂ ਦੇ ਰੂਬਰੂ ਹੋਏ ਤੇ ਉਨ੍ਹਾਂ ਦਾ ਮੁਕਾਬਲੇ ਦੀਆਂ ਪ੍ਰੀਖਿਆਵਾਂ ਤੇ ਰੋਜ਼ਗਾਰ ਦੀ ਚੋਣ ਕਰਨ ਲਈ ਮਾਰਗ ਦਰਸ਼ਨ ਕੀਤਾ। ਮੈਡਮ ਮਨੀਸ਼ਾ ਰਾਣਾ ਨੇ ਆਪਣੀ ਪੜ੍ਹਾਈ ਤੇ ਆਈ.ਏ.ਐਸ. ਬਣਨ ਦਾ ਸਫ਼ਰ ਅਤੇ ਨਿਜੀ ਤਜਰਬਾ ਸਾਂਝਾ ਕਰਦਿਆਂ ਨੌਜਵਾਨਾਂ ਨੂੰ ਸਖਤ ਮਿਹਨਤ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਕਿਸੇ ਵੀ ਕੰਮ ਵਿੱਚ ਸਫਲਤਾ ਲਈ ਮਿਹਨਤ ਬਹੁਤ ਜ਼ਰੂਰੀ ਹੈ। ਉਨ੍ਹਾਂ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੀ ਤਿਆਰੀ ਲਈ ਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ 'ਚ ਸਫਲਤਾ ਲਈ ਚੰਗੀ ਕਿਤਾਬਾਂ ਪੜਨ ਦੇ ਸੁਝਾਅ ਵੀ ਦਿੱਤੇ। ਉਨ੍ਹਾਂ ਨੌਜਵਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿੰਦਗੀ ਵਿੱਚ ਆਪਣੇ ਟੀਚੇ ਨਿਰਧਾਰਤ ਕਰਨ ਸਮੇਂ ਆਪਣੀ ਰੁਚੀ ਵੱਲ ਖਾਸ ਧਿਆਨ ਦੇਣਾ ਚਾਹੀਦਾ ਹੈ, ਜੇਕਰ ਅਸੀ ਆਪਣੀ ਰੁਚੀ ਅਨੁਸਾਰ ਕੈਰੀਅਰ ਦੀ ਚੋਣ ਕਰਾਂਗੇ ਤਾਂ ਨਤੀਜੇ ਸਾਰਥਕ ਸਾਹਮਣੇ ਆਉਣਗੇ। ਸੰਯੁਕਤ ਕਮਿਸ਼ਨਰ ਮਨੀਸ਼ਾ ਰਾਣਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨੌਜਵਾਨਾਂ ਦਾ ਮਾਰਗ ਦਰਸ਼ਨ ਕਰਨ ਲਈ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਦੀ ਸਰਪ੍ਰਸਤੀ ਹੇਠ ਏ.ਡੀ.ਸੀ. (ਪੇਂਡੂ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਦੀ ਅਗਵਾਈ ਵਿੱਚ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਨੌਜਵਾਨਾਂ ਨਾਲ ਹਰ ਮਹੀਨੇ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਦੇ ਅਫ਼ਸਰਾਂ ਨਾਲ ਮੁਲਾਕਾਤ ਕਰਨ ਦਾ ਮੌਕਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਚਾਹਵਾਨ ਪ੍ਰਾਰਥੀ https://forms.gle/kF2swdxe8HUy3mtM6 ਲਿੰਕ ਉਪਰ ਰਜਿਸਟਰ ਕਰ ਸਕਦੇ ਹਨ ਜਾਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਬਲਾਕ-ਡੀ ਮਿੰਨੀ ਸਕੱਤਰੇਤ ਦੇ ਦਫ਼ਤਰ ਆ ਕੇ ਮਿਲ ਸਕਦੇ ਹਨ। ਇਸ ਦੌਰਾਨ ਪੁੱਜੇ ਨੌਜਵਾਨ ਲੜਕੇ ਤੇ ਲੜਕੀਆਂ ਨੇ ਇਸ ਪ੍ਰੋਗਰਾਮ ਵਿਚ ਭਾਗ ਲੈ ਕੇ ਕਾਫੀ ਉਤਸਾਹਿਤ ਮਹਿਸੂਸ ਕੀਤਾ ਤੇ ਕੈਰੀਅਰ ਤੇ ਰੁਜ਼ਗਾਰ ਦੇ ਮੌਕੇ ਸਬੰਧੀ ਆਪਣੇ ਸ਼ੰਕੇ ਦੂਰ ਕਰਨ ਲਈ ਸਵਾਲ ਜਵਾਬ ਕੀਤੇ। ਪ੍ਰੋਗਰਾਮ ਮੌਕੇ ਡਿਪਟੀ ਸੀਈਓ ਸਤਿੰਦਰ ਸਿੰਘ ਤੇ ਕੈਰੀਅਰ ਕਾਉਂਸਲਰ ਰੂਪਸੀ ਪਾਹੂਜਾ ਵੀ ਮੌਜੂਦ ਸਨ।
Punjab Bani 13 June,2024
ਪੰਜਾਬ ਸਰਕਾਰ ਦਿਵਿਆਂਗਜਨਾਂ ਦੇ ਬੈਕਲਾਗ ਦੀਆਂ ਅਸਾਮੀਆਂ ਨੂੰ ਭਰਨ ਲਈ ਸ਼ੁਰੂ ਕਰੇਗੀ ਵਿਸ਼ੇਸ਼ ਮੁਹਿੰਮ
ਪੰਜਾਬ ਸਰਕਾਰ ਦਿਵਿਆਂਗਜਨਾਂ ਦੇ ਬੈਕਲਾਗ ਦੀਆਂ ਅਸਾਮੀਆਂ ਨੂੰ ਭਰਨ ਲਈ ਸ਼ੁਰੂ ਕਰੇਗੀ ਵਿਸ਼ੇਸ਼ ਮੁਹਿੰਮ ਸਿੱਧੀ ਭਰਤੀ ਅਤੇ ਤਰੱਕੀ ਵਿੱਚ ਦਿਵਿਆਂਗ ਵਿਅਕਤੀਆਂ ਲਈ 4 ਫੀਸਦੀ ਰਾਖਵਾਂਕਰਨ ਯਕੀਨੀ ਬਣਾਇਆ ਜਾਵੇਗਾ: ਡਾ.ਬਲਜੀਤ ਕੌਰ ਕਿਹਾ, ਪੀ.ਡਬਲਿਯੂ.ਡੀ ਅਸਾਮੀਆਂ ਨੂੰ ਤੁਰੰਤ ਭਰਨ ਲਈ ਕਾਰਵਾਈ ਵਿੱਚ ਲਿਆਂਦੀ ਜਾਵੇ ਤੇਜ਼ੀ ਚੰਡੀਗੜ੍ਹ, 12 ਜੂਨ : ਸੂਬੇ ਵਿੱਚ ਸਾਰਿਆਂ ਲਈ ਬਰਾਬਰ ਮੌਕੇ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਵਜੋਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ ਲਈ ਖਾਲੀ ਰਾਖ਼ਵੀਆਂ ਅਸਾਮੀਆਂ ਨੂੰ ਭਰਨ ਲਈ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕਰੇਗੀ। ਆਰ.ਪੀ.ਡਬਲਿਊ.ਡੀ. ਐਕਟ 2016 ਦੀ ਧਾਰਾ 34 ਤਹਿਤ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ ਸਿੱਧੀ ਭਰਤੀ ਅਤੇ ਤਰੱਕੀ ਦੋਵਾਂ ਵਿੱਚ ਪੀ.ਡਬਲਯੂ.ਡੀ. ਲਈ 4 ਫੀਸਦੀ ਰਾਖਵਾਂਕਰਨ ਰੱਖਿਆ ਗਿਆ ਹੈ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਸਾਰੇ ਵਿਭਾਗਾਂ ਵਿੱਚ ਰੋਸਟਰ ਰਜਿਸਟਰ ਦੀ ਤਸਦੀਕ ਕਰਨ ਉਪਰੰਤ, ਦਿਵਿਆਂਗ ਵਿਅਕਤੀਆਂ ਲਈ ਰਾਖਵੀਆਂ ਅਸਾਮੀਆਂ ਦੇ ਬੈਕਲਾਗ ਦਾ ਪਤਾ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਿਭਾਗਾਂ, ਨਿਗਮਾਂ ਅਤੇ ਬੋਰਡਾਂ ਦੀਆਂ ਰਿਪੋਰਟਾਂ ਅਨੁਸਾਰ ਸਿੱਧੀ ਭਰਤੀ ਲਈ 1721 ਅਸਾਮੀਆਂ ਅਤੇ ਤਰੱਕੀ ਲਈ 536 ਅਸਾਮੀਆਂ ਉਪਲੱਬਧ ਹਨ। ਮੰਤਰੀ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਵਿਭਾਗ ਨੇ ਇਸ ਬੈਕਲਾਗ ਜਾਣਕਾਰੀ ਦੀ ਪੁਸ਼ਟੀ ਅਤੇ ਤਸਦੀਕ ਕਰਨ ਲਈ ਸੂਬੇ ਦੇ ਸਾਰੇ ਵਿਭਾਗਾਂ ਤੱਕ ਪਹੁੰਚ ਕੀਤੀ ਹੈ। ਇਸ ਉਪਰੰਤ ਇਹ ਡਾਟਾ ਇਹਨਾਂ ਅਸਾਮੀਆਂ ਲਈ ਯੋਗ ਵਿਅਕਤੀਆਂ ਦੀ ਭਰਤੀ ਲਈ ਅਧੀਨ ਸੇਵਾਵਾਂ ਚੋਣ ਬੋਰਡ ਨੂੰ ਭੇਜ ਦਿੱਤਾ ਜਾਵੇਗਾ। ਮੰਤਰੀ ਨੇ ਅੱਗੇ ਦੱਸਿਆ ਕਿ 87 ਵਿਭਾਗਾਂ, ਕਾਰਪੋਰੇਸ਼ਨਾਂ ਅਤੇ ਬੋਰਡਾਂ ਨੇ ਆਪਣੀ ਬੈਕਲਾਗ ਅਸਾਮੀਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਬਾਕੀ ਵਿਭਾਗਾਂ ਤੋਂ ਡਾਟਾ ਇਕੱਤਰ ਕਰਨ ਅਤੇ ਤਸਦੀਕ ਕਰਨ ਲਈ ਯਤਨ ਜਾਰੀ ਹਨ। ਸਭ ਤੋਂ ਵੱਧ ਬੈਕਲਾਗ ਅਸਾਮੀਆਂ ਵਾਲੇ ਵਿਭਾਗਾਂ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਡਾਇਰੈਕਟਰ ਪਬਲਿਕ ਹਦਾਇਤਾਂ (ਐਲੀਮੈਂਟਰੀ), ਅਤੇ ਡਾਇਰੈਕਟਰ ਪਬਲਿਕ ਹਦਾਇਤਾਂ (ਸੈਕੰਡਰੀ) ਸ਼ਾਮਲ ਹਨ। ਕੈਬਨਿਟ ਮੰਤਰੀ ਨੇ ਸਮੇਂ ਸਿਰ ਤਸਦੀਕ ਪ੍ਰਕਿਰਿਆ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ (ਅਪਾਹਜਤਾ ਸੈੱਲ) ਨੂੰ ਵਿਸ਼ੇਸ਼ ਤੌਰ 'ਤੇ ਹਦਾਇਤ ਕੀਤੀ ਹੈ ਕਿ ਤਸਦੀਕੀ ਪ੍ਰਕਿਰਿਆ ਨੂੰ ਤੁਰੰਤ ਮੁਕੰਮਲ ਕੀਤਾ ਜਾਵੇ। ਇਸ ਪਹਿਲਕਦਮੀ ਨਾਲ ਇਹਨਾਂ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਆਵੇਗੀ ਅਤੇ ਪੰਜਾਬ ਵਿੱਚ ਦਿਵਿਆਂਗ ਵਿਅਕਤੀਆਂ ਲਈ ਰੁਜ਼ਗਾਰ ਦੇ ਮੌਕੇ ਵਧਣਗੇ। ਇਹ ਪਹਿਲਕਦਮੀ ਦਿਵਿਆਂਗ ਵਿਅਕਤੀਆਂ ਦੇ ਅਧਿਕਾਰਾਂ ਦਾ ਸਮਰਥਨ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਦਿਵਿਆਂਗਜਨਾਂ ਲਈ ਇਨ੍ਹਾਂ ਬੈਕਲਾਗ ਅਸਾਮੀਆਂ ਨੂੰ ਭਰ ਕੇ, ਪੰਜਾਬ ਸਰਕਾਰ ਦਾ ਉਦੇਸ਼ ਰੁਜ਼ਗਾਰ ਦੇ ਬਰਾਬਰ ਮੌਕੇ ਪੈਦਾ ਕਰਨ ਅਤੇ ਸਮਾਜਿਕ ਭਲਾਈ ਸਬੰਧੀ ਮਾਪਦੰਡ ਸਥਾਪਤ ਕਰਨਾ ਹੈ।
Punjab Bani 12 June,2024
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਹੋਰ ਕੈਡਿਟ ਬਣੇ ਭਾਰਤੀ ਫ਼ੌਜ ਦੇ ਕਮਿਸ਼ਨਡ ਅਫ਼ਸਰ
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਹੋਰ ਕੈਡਿਟ ਬਣੇ ਭਾਰਤੀ ਫ਼ੌਜ ਦੇ ਕਮਿਸ਼ਨਡ ਅਫ਼ਸਰ * ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕੈਡਿਟਾਂ ਨੂੰ ਵਧਾਈ ਅਤੇ ਦੇਸ਼ ਦੇ ਸੱਚੇ ਸਿਪਾਹੀ ਬਣਨ ਲਈ ਪ੍ਰੇਰਿਆ * ਇੰਸਟੀਚਿਊਟ ਨੇ 56.64 ਫੀਸਦ ਦੀ ਸਫ਼ਲਤਾ ਦਰ ਨਾਲ ਸਥਾਪਤ ਕੀਤਾ ਇੱਕ ਹੋਰ ਮੀਲ ਪੱਥਰ ਚੰਡੀਗੜ੍ਹ, 9 ਜੂਨ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.) ਐਸ.ਏ.ਐੱਸ.ਨਗਰ ਦੇ ਛੇ ਹੋਰ ਕੈਡਿਟਾਂ ਨੂੰ ਦੇਹਰਾਦੂਨ ਸਥਿਤ ਇੰਡੀਅਨ ਮਿਲਟਰੀ ਅਕੈਡਮੀ (ਆਈ.ਐਮ.ਏ) ਤੋਂ ਸਫਲਤਾਪੂਰਵਕ ਪਾਸ ਹੋਣ ਉਪਰੰਤ ਭਾਰਤੀ ਫੌਜ ਵਿੱਚ ਕਮਿਸ਼ਨ ਮਿਲ ਗਿਆ ਹੈ। ਪਾਸਿੰਗ ਆਊਟ ਪਰੇਡ ਦਾ ਨਿਰੀਖਣ ਲੈਫਟੀਨੈਂਟ ਜਨਰਲ ਐੱਮ.ਵੀ. ਸੁਚਿੰਦਰ ਕੁਮਾਰ, ਪੀ.ਵੀ.ਐਸ.ਐੱਮ., ਏ.ਵੀ.ਐਸ.ਐਮ., ਵਾਈ.ਐਸ.ਐਮ., ਵੀ.ਐਸ.ਐਮ., ਜੀਓਸੀ-ਇਨ-ਸੀ, ਨਾਰਦਰਨ ਕਮਾਂਡ ਵੱਲੋਂ ਕੀਤਾ ਗਿਆ। ਇਨ੍ਹਾਂ ਛੇ ਕੈਡਿਟਾਂ ਅਮਰਿੰਦਰ ਸਿੰਘ (ਜ਼ਿਲ੍ਹਾ ਮੋਹਾਲੀ), ਸ਼ੋਭਿਤਦੀਪ ਸਿੰਘ (ਗੁਰਦਾਸਪੁਰ), ਅਭੈ ਪ੍ਰਤਾਪ ਸਿੰਘ (ਮੋਹਾਲੀ), ਅਦਿੱਤਿਆ ਬਰਮੀ (ਹੁਸ਼ਿਆਰਪੁਰ), ਅਦਿੱਤਿਆ ਸ਼ਰਮਾ (ਮੋਹਾਲੀ) ਅਤੇ ਤੁਸ਼ਾਂਤ (ਪਠਾਨਕੋਟ) ਦੇ ਕਮਿਸ਼ਨਡ ਅਫ਼ਸਰ ਬਣਨ ਨਾਲ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੀ ਸਥਾਪਨ ਤੋਂ ਲੈ ਕੇ ਹੁਣ ਤੱਕ ਕੁੱਲ 158 ਕੈਡਿਟਾਂ ਨੇ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨ ਹਾਸਲ ਕੀਤਾ ਹੈ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਇਹਨਾਂ ਕੈਡਿਟਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਸਫ਼ਲ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਪੰਜਾਬ ਵਿੱਚ ਸੱਤਾ ਸੰਭਾਲਣ ਤੋਂ ਬਾਅਦ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 50 ਕੈਡਿਟ ਕਮਿਸ਼ਨਡ ਅਫ਼ਸਰ ਬਣੇ ਹਨ। ਇਸ ਇੰਸਟੀਚਿਊਟ ਨੇ 56.64 ਫੀਸਦ ਦੀ ਸਫਲਤਾ ਦਰ ਹਾਸਲ ਕਰਕੇ ਇੱਕ ਹੋਰ ਮੀਲ ਪੱਥਰ ਸਥਾਪਤ ਕੀਤਾ ਹੈ। ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ (ਸੇਵਾਮੁਕਤ) ਨੇ ਦੱਸਿਆ ਕਿ ਸੰਸਥਾ ਦੇ ਦੋ ਹੋਰ ਕੈਡਿਟਾਂ ਜਸਕੀਰਤ ਸਿੰਘ (ਜ਼ਿਲ੍ਹਾ ਮੋਹਾਲੀ) ਅਤੇ ਜਲੰਧਰ ਜ਼ਿਲ੍ਹੇ ਦੇ ਸਕਸ਼ਮ ਗੁਪਤਾ ਨੂੰ ਇਸ ਸਾਲ ਮਈ ਵਿੱਚ ਭਾਰਤੀ ਜਲ ਸੈਨਾ ਵਿੱਚ ਸਬ-ਲੈਫ਼ਟੀਨੈਂਟ ਵਜੋਂ ਕਮਿਸ਼ਨ ਮਿਲਿਆ ਹੈ। ਉਨ੍ਹਾਂ ਨੇ ਕੈਡਿਟਾਂ ਨੂੰ ਇੰਸਟੀਚਿਊਟ ਦੇ 'ਨਿਸ਼ਚੈ ਕਰ ਅਪਨੀ ਜੀਤ ਕਰੋਂ' ਵਾਲੇ ਮੋਟੋ ਉਤੇ ਖਰਾ ਉਤਰਨ ਅਤੇ ਦੇਸ਼ ਦੀ ਸੇਵਾ ਪ੍ਰਤੀ ਸੱਚੇ ਸਿਪਾਹੀ ਬਣਨ ਲਈ ਪ੍ਰੇਰਿਆ। ਬਾਕਸ 22 ਕੈਡਿਟਾਂ ਨੇ ਸਰਵਿਸ ਸਿਲੈਕਸ਼ਨ ਬੋਰਡ ਦੀ ਇੰਟਰਵਿਊ ਕੀਤੀ ਪਾਸ ਡਾਇਰੈਕਟਰ ਮੇਜਰ ਜਨਰਲ ਅਜੈ ਐਚ ਚੌਹਾਨ (ਸੇਵਾਮੁਕਤ) ਨੇ ਦੱਸਿਆ ਕਿ ਇਸ ਇੰਸਟੀਚਿਊਟ ਦੇ 22 ਹੋਰ ਕੈਡਿਟਾਂ ਨੇ ਸਰਵਿਸ ਸਿਲੈਕਸ਼ਨ ਬੋਰਡ (ਐਸ.ਐਸ.ਬੀ.) ਦੀ ਇੰਟਰਵਿਊ ਵੀ ਪਾਸ ਕੀਤੀ ਹੈ। ਉਹਨਾਂ ਦੱਸਿਆ ਕਿ ਇਸ ਸਾਲ ਅਪ੍ਰੈਲ ਵਿੱਚ ਐਨ.ਡੀ.ਏ.-152 ਕੋਰਸ ਦੀ ਮੈਰਿਟ ਸੂਚੀ ਦਾ ਐਲਾਨ ਕੀਤਾ ਗਿਆ ਸੀ, ਜਿਸ ਵਿੱਚ ਕੈਡਿਟ ਨਵਜੋਤ ਸਿੰਘ ਨੇ ਆਲ-ਇੰਡੀਆ ਆਰਡਰ ਆਫ਼ ਮੈਰਿਟ ਵਿੱਚ 11ਵਾਂ ਰੈਂਕ ਹਾਸਲ ਕੀਤਾ ਹੈ। ਹੁਣ ਇਹ 22 ਕੈਡਿਟ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਜਾਂ ਇਸ ਦੇ ਬਰਾਬਰ ਦੀਆਂ ਸਿਖਲਾਈ ਅਕੈਡਮੀਆਂ ਵਿੱਚ ਜਾਣ ਲਈ ਜੁਆਇੰਨ ਲੈਟਰਾਂ ਦੀ ਉਡੀਕ ਕਰ ਰਹੇ ਹਨ।
Punjab Bani 09 June,2024
ਬੀਐਸਐਫ ਨੇ ਕੱਢੀਆਂ ਨੌਜਵਾਨਾਂ ਲਈ ਅਸਾਮੀਆਂ
ਬੀਐਸਐਫ ਨੇ ਕੱਢੀਆਂ ਨੌਜਵਾਨਾਂ ਲਈ ਅਸਾਮੀਆਂ ਨਵੀਂ ਦਿੱਲੀ : ਬੀਐਸਐਫ ਨੇ ਅਸਿਸਟੈਂਟ ਸਬ-ਇੰਸਪੈਕਟਰ (ਏਐਸਆਈ- ਸਟੈਨੋਗ੍ਰਾਫਰ) ਅਤੇ ਹੈੱਡ ਕਾਂਸਟੇਬਲ (ਮੰਤਰੀ) ਦੀਆਂ ਅਸਾਮੀਆਂ ਲਈ ਬੰਪਰ ਭਰਤੀ ਦਾ ਐਲਾਨ ਕੀਤਾ ਹੈ। ਇਸ ਭਰਤੀ ਵਿੱਚ ਸ਼ਾਮਲ ਹੋਣ ਦੇ ਚਾਹਵਾਨ ਸਾਰੇ ਉਮੀਦਵਾਰ ਕੱਲ੍ਹ ਯਾਨੀ 9 ਜੂਨ ਤੋਂ ਆਨਲਾਈਨ ਅਪਲਾਈ ਕਰ ਸਕਣਗੇ। ਬਿਨੈ-ਪੱਤਰ ਸਿਰਫ ਬੀਐਸਐਫ ਦੀ ਅਧਿਕਾਰਤ ਵੈੱਬਸਾਈਟ rectt.bsf.gov.in 'ਤੇ ਜਾ ਕੇ ਆਨਲਾਈਨ ਮੋਡ ਰਾਹੀਂ ਭਰਿਆ ਜਾ ਸਕਦਾ ਹੈ। ਫਾਰਮ ਭਰਨ ਤੋਂ ਪਹਿਲਾਂ, ਉਮੀਦਵਾਰਾਂ ਨੂੰ ਇੱਕ ਵਾਰ ਨਿਰਧਾਰਤ ਯੋਗਤਾ ਦੀ ਜਾਂਚ ਕਰਨੀ ਚਾਹੀਦੀ ਹੈ।
Punjab Bani 08 June,2024
ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਕੋਰਸ 5 ਜੂਨ ਤੋਂ
ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਕੋਰਸ 5 ਜੂਨ ਤੋਂ ਪਟਿਆਲਾ, 20 ਮਈ: ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਰਿਟ.)ਨੇ ਦੱਸਿਆ ਕਿ ਵਿਭਾਗ ਦੇ ਪ੍ਰੀ-ਰਿਕਰੂਟਮੈਂਟ ਸੈਂਟਰ ਵਿਖੇ ਫ਼ੌਜ ਅਤੇ ਨੀਮ ਫ਼ੌਜੀ ਬਲਾਂ ਵਿਚ ਭਰਤੀ ਹੋਣ ਲਈ ਕੇਵਲ ਪੰਜਾਬ ਦੇ ਬੱਚਿਆ ਲਈ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੋਰਸ ਮਿਤੀ 5 ਜੂਨ 2024 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਦਾ ਮੰਤਵ ਸੈਨਾ ਵਿਚ ਸੇਵਾ ਕਰ ਰਹੇ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਬਾਕੀ ਸ਼੍ਰੇਣੀਆਂ ਦੇ ਬੱਚਿਆਂ ਨੂੰ ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਯੋਗ ਬਣਾਉਣਾ ਹੈ। ਇਹ ਕੋਰਸ 45 ਦਿਨ ਦਾ ਹੋਵੇਗਾ। ਜਿਸ ਦੌਰਾਨ ਵਿਦਿਆਰਥੀਆਂ ਨੂੰ ਸਰੀਰਕ ਤੋਰ ਤੇ ਭਰਤੀ ਹੋਣ ਲਈ ਲੋੜੀਂਦੇ ਮਿਆਰ ਲਈ ਤਿਆਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਹਨਾਂ ਨੂੰ ਲਿਖਤੀ ਇਮਤਿਹਾਨ ਦੀ ਤਿਆਰੀ ਵੀ ਕਰਵਾਈ ਜਾਵੇਗੀ। ਫ਼ੌਜ ਵਿੱਚ ਸਿਪਾਹੀ ਦੀ ਭਰਤੀ ਲਈ ਉਮੀਦਵਾਰ ਦੀ ਉਮਰ 17-1/2 ਤੋਂ 21 ਸਾਲ, ਕੱਦ 170 ਸੈਂਟੀਮੀਟਰ, ਛਾਤੀ 77 ਤੋਂ 82 ਸੈਂਟੀਮੀਟਰ ਅਤੇ ਵਜ਼ਨ 50 ਕਿੱਲੋ ਹੋਣਾ ਚਾਹੀਦਾ ਹੈ ਅਤੇ ਉਮੀਦਵਾਰ ਦਸਵੀਂ ਕਲਾਸ ਵਿੱਚ ਕੁੱਲ 45%ਅਤੇ ਹਰੇਕ ਵਿਸ਼ੇ ਵਿੱਚ 33% ਨੰਬਰਾਂ ਨਾਲ ਪਾਸ ਹੋਣ ਜ਼ਰੂਰੀ ਹੈ। ਕਲਰਕ/ਐਸ.ਕੇ.ਟੀ ਦੀ ਭਰਤੀ ਲਈ ਉਮੀਦਵਾਰਾਂ ਦੀ ਉਮਰ 17-1/2 ਤੋਂ 21 ਸਾਲ ਦੇ ਵਿਚਕਾਰ ਅਤੇ ਕੱਦ ਘੱਟੋ ਘੱਟ 162 ਸੈਂਟੀਮੀਟਰ ਹੋਣਾ ਜ਼ਰੂਰੀ ਹੈ। ਅੰਗਰੇਜ਼ੀ ਅਤੇ ਗਣਿਤ/ਅਕਾਉਂਟਿੰਗ/ਬੂਕ ਕੀਪਿੰਗ ਵਿਸ਼ਿਆਂ ਵਿਚ 50% ਨੰਬਰਾਂ ਨਾਲ ਪਾਸ ਹੋਣਾ ਜ਼ਰੂਰੀ ਹੈ। ਚਾਹਵਾਨ ਉਮੀਦਵਾਰ ਆਪਣੇ ਪੜ੍ਹਾਈ ਦੇ ਸਰਟੀਫਿਕੇਟ, ਪਾਸਪੋਰਟ ਸਾਈਜ਼ ਫ਼ੋਟੋ, ਡਿਸਾਚਾਰਜ ਬੁੱਕ (ਕੇਵਲ ਸਾਬਕਾ ਸੈਨਿਕਾਂ ਦੇ ਬੱਚਿਆਂ ਲਈ) ਅਤੇ ਐਸ.ਸੀ ਜਾਤੀ ਦੇ ਉਮੀਦਵਾਰ ਆਪਣਾ ਜਾਤੀ ਦਾ ਸਰਟੀਫਿਕੇਟ ਨਾਲ ਲੈ ਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਪਟਿਆਲਾ, ਨੇੜੇ ਰੇਲਵੇ ਸਟੇਸ਼ਨ, ਵਿਖੇ ਆਪਣੇ ਨਾਮ ਦੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਹਨਾਂ ਨੇ ਇਹ ਵੀ ਦੱਸਿਆ ਹੈ ਕਿ ਪਟਿਆਲਾ ਜ਼ਿਲ੍ਹੇ ਦੇ ਉਮੀਦਵਾਰ ਹੀ ਇਸ ਟ੍ਰੇਨਿੰਗ ਵਿਚ ਸ਼ਾਮਲ ਹੋ ਸਕਦੇ ਹਨ। ਪ੍ਰੀ-ਰਿਕਰੂਟਮੈਂਟ ਸੈਂਟਰ ਸਿਖਲਾਈ ਲਈ ਇੱਕ ਆਲ ਵੈਦਰ ਟਰੈਕ ਅਤੇ ਟ੍ਰੇਨਿੰਗ ਦੇ ਜ਼ਰੂਰੀ ਸਾਜੇ ਸਮਾਨ ਉਪਲਬਧ ਹਨ। ਵਧੇਰੇ ਜਾਣਕਾਰੀ ਲਈ ਫ਼ੋਨ ਨੰ.0175-2361188, 7888343525 ਕਿਸੇ ਵੀ ਕੰਮ ਕਾਜ ਵਾਲੇ ਦਿਨ ਸੰਪਰਕ ਕਰ ਸਕਦੇ ਹਨ।
Punjab Bani 20 May,2024
ਭਾਜਪਾ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ
ਭਾਜਪਾ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ ਨਵੀਂ ਦਿੱਲੀ, 14 ਅਪਰੈਲ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਅੱਜ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਮਗਰੋਂ ਕਿਹਾ ਕਿ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਾਰੀ ਚੋਣ ਮਨੋਰਥ ਪੱਤਰ ਦਾ ਉਦੇਸ਼ ਨੌਜਵਾਨਾਂ, ਔਰਤਾਂ, ਕਿਸਾਨਾਂ ਅਤੇ ਗਰੀਬਾਂ ਨੂੰ ਸਮਰੱਥ ਬਣਾਉਣ ਤੋਂ ਇਲਾਵਾ ਸਨਮਾਨਜਨਕ ਤੇ ਮਿਆਰੀ ਜੀਵਨ, ਨਿਵੇਸ਼ ਰਾਹੀਂ ਨੌਕਰੀ ’ਤੇ ਕੇਂਦਰਿਤ ਕਰਨਾ ਹੈ। ਮੋਦੀ ਨੇ ਭਾਜਪਾ ਹੈੱਡਕੁਆਰਟਰ ਵਿੱਚ ਕਰਵਾਏ ਸਮਾਰੋਹ ਵਿੱਚ ਪਾਰਟੀ ਦਾ ਮੈਨੀਫੈਸਟੋ ਜਾਰੀ ਹੋਣ ਮਗਰੋਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੂਰੇ ਦੇਸ਼ ਨੂੰ ਭਾਜਪਾ ਦੇ ‘ਸੰਕਲਪ ਪੱਤਰ’ ਦੀ ਬਹੁਤ ਉਡੀਕ ਰਹਿੰਦੀ ਹੈ ਅਤੇ ਇਹ ਇੱਕ ਵੱਡਾ ਕਾਰਨ ਹੈ ਕਿ ਦਸ ਸਾਲਾਂ ਵਿੱਚ ਪਾਰਟੀ ਨੇ ਇਸ ਦੇ ਹਰ ਨੁਕਤੇ ਨੂੰ ਗਾਰੰਟੀ ਵਜੋਂ ਅਮਲ ਵਿੱਚ ਲਿਆਂਦਾ ਹੈ।
Punjab Bani 14 April,2024
ਸੰਗਰੂਰ ਨਕਲੀ ਸ਼ਰਾਬ ਮਾਮਲਾ: ਮੁਲਜ਼ਮ ‘ਸ਼ਾਹੀ’ ਬਰਾਂਡ ਦੇ ਲੇਬਲ ਵਾਲੀ ਸ਼ਰਾਬ ਦੀਆਂ ਬੋਤਲਾਂ ------ ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਅੱਠ ਮੁਲਜ਼ਮਾਂ ਸਮੇਤ ਦੋ ਮਾਸਟਰਮਾਈਂਡਜ਼ ਨੂੰ ਕੀਤਾ ਗ੍ਰਿਫ਼ਤਾਰ ਵਿੱਚ ਵੇਚਦੇ ਸਨ ਘਾਤਕ ‘ਮਿਥੇਨੌਲ’
ਸੰਗਰੂਰ ਨਕਲੀ ਸ਼ਰਾਬ ਮਾਮਲਾ: ਮੁਲਜ਼ਮ ‘ਸ਼ਾਹੀ’ ਬਰਾਂਡ ਦੇ ਲੇਬਲ ਵਾਲੀ ਸ਼ਰਾਬ ਦੀਆਂ ਬੋਤਲਾਂ ਵਿੱਚ ਵੇਚਦੇ ਸਨ ਘਾਤਕ ‘ਮਿਥੇਨੌਲ’ - ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਅੱਠ ਮੁਲਜ਼ਮਾਂ ਸਮੇਤ ਦੋ ਮਾਸਟਰਮਾਈਂਡਜ਼ ਨੂੰ ਕੀਤਾ ਗ੍ਰਿਫ਼ਤਾਰ - ਅੱਧੀ ਕੀਮਤ ’ਤੇ ਨਕਲੀ ਸ਼ਰਾਬ ਵੇਚਣ ਲਈ ਮਾਸਟਰਮਾਈਂਡਜ਼ ਸਥਾਨਕ ਵਸਨੀਕਾਂ ਦਾ ਲੈਂਦੇ ਸਨ ਸਹਾਰਾ - ਪੰਜਾਬ ਪੁਲਿਸ ਨੇ ਆਬਕਾਰੀ ਐਕਟ ਦੀ ਸਖ਼ਤ ਧਾਰਾ 61-ਏ ਕੀਤੀ ਲਾਗੂ , ਜੋ ਉਮਰ ਕੈਦ ਜਾਂ ਮੌਤ ਦੀ ਸਜ਼ਾ ਨਾਲ ਹੈ ਸਬੰਧਤ: ਏਡੀਜੀਪੀ- ਕਮ- ਐਸਆਈਟੀ ਮੁਖੀ ਗੁਰਿੰਦਰ ਢਿੱਲੋਂ, ਆਈ.ਪੀ.ਐਸ. - ਪੁਲਿਸ ਟੀਮਾਂ ਨੇ ਨੋਇਡਾ-ਅਧਾਰਤ ਫੈਕਟਰੀ ਤੋਂ ਖਰੀਦੇ ਗਏ ਕੁੱਲ 300 ਲੀਟਰ ਮਿਥੇਨੌਲ ਵਿੱਚੋਂ 200 ਲੀਟਰ ਤੋਂ ਵੱਧ ਕੀਤਾ ਬਰਾਮਦ - ਏਡੀਜੀਪੀ ਗੁਰਿੰਦਰ ਢਿੱਲੋਂ ਨੇ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨੂੰ ਗੈਰ-ਅਧਿਕਾਰਤ ਸਰੋਤਾਂ ਤੋਂ ਖਰੀਦੀ ਸ਼ਰਾਬ ਦੇ ਸੇਵਨ ਤੋਂ ਗੁਰੇਜ਼ ਕਰਨ ਦੀ ਕੀਤੀ ਅਪੀਲ ਚੰਡੀਗੜ੍ਹ, 23 ਮਾਰਚ: ਸੰਗਰੂਰ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ 20 ਲੋਕਾਂ ਦੀ ਜਾਨ ਲੈਣ ਵਾਲੀ ਨਕਲੀ ਸ਼ਰਾਬ , ਦਰਅਸਲ ਮਿਥੇਨੌਲ ਸੀ- ਜੋ ਕਿ ਉਦਯੋਗਿਕ ਉਤਪਾਦਾਂ ਵਿੱਚ ਵਰਤਿਆ ਜਾਣ ਵਾਲਾ ਇੱਕ ਘਾਤਕ ਰਸਾਇਣ ਹੁੰਦਾ ਹੈ। ਦੋਸ਼ੀਆਂ ਨੇ ਇਹ ਰਸਾਇਣ ਨੋਇਡਾ ਦੀ ਇੱਕ ਫੈਕਟਰੀ ਤੋਂ ਉਦਯੋਗਿਕ ਕੰਮਾਂ ਲਈ ਵਰਤਣ ਦੇ ਬਹਾਨੇ ਖਰੀਦਿਆ ਸੀ। ਇਹ ਜਾਣਕਾਰੀ ਉਕਤ ਮਾਮਲੇ ਦੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੀ ਅਗਵਾਈ ਕਰ ਰਹੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਲਾਅ ਐਂਡ ਆਰਡਰ ਗੁਰਿੰਦਰ ਸਿੰਘ ਢਿੱਲੋਂ ਨੇ ਦਿੱਤੀ। ਏ.ਡੀ.ਜੀ.ਪੀ. ਢਿੱਲੋਂ , ਐਸ.ਐਸ.ਪੀ. ਸੰਗਰੂਰ- ਕਮ –ਐਸ.ਆਈ.ਟੀ. ਮੈਂਬਰ ਸਰਤਾਜ ਸਿੰਘ ਚਾਹਲ ਦੇ ਨਾਲ ਸ਼ਨੀਵਾਰ ਨੂੰ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ (ਪੀ.ਪੀ.ਐਚ.ਕਿਊ.) ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਸੰਗਰੂਰ ਪੁਲੀਸ ਨੇ ਇਸ ਮਾਮਲੇ ਵਿੱਚ ਤਿੰਨ ਵੱਖ ਵੱਖ ਥਾਣਿਆਂ- ਦਿੜ੍ਹਬਾ, ਸਿਟੀ ਸੁਨਾਮ ਅਤੇ ਚੀਮਾਂ ਵਿਖੇ ਤਿੰਨ ਵੱਖ-ਵੱਖ ਐਫ.ਆਈ.ਆਰਜ਼ ਦਰਜ ਕਰਕੇ ਨਾਮਜ਼ਦ ਕੀਤੇ 10 ਦੋਸ਼ੀਆਂ ਵਿਚੋਂ ਅੱਠ ਮੁਲਜ਼ਮਾਂ ਸਮੇਤ ਦੋ ਮਾਸਟਰ ਮਾਈਂਡਜ਼, ਜਿਨ੍ਹਾਂ ਦੀ ਪਛਾਣ ਗੁਰਲਾਲ ਸਿੰਘ ਵਾਸੀ ਪਿੰਡ ਉਭਾਵਾਲ, ਸੰਗਰੂਰ ਅਤੇ ਹਰਮਨਪ੍ਰੀਤ ਸਿੰਘ ਵਾਸੀ ਪਿੰਡ ਤਾਈਪੁਰ ਵਜੋਂ ਹੋਈ ਹੈ, ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਵਾਂ ਮਾਸਟਰਮਾਈਂਡਜ਼ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਸੰਗਰੂਰ ਜੇਲ੍ਹ ਵਿਚ ਇੱਕ-ਦੂਜੇ ਦੇ ਸੰਪਰਕ ਵਿੱਚ ਆਏ ਸਨ । ਗ੍ਰਿਫ਼ਤਾਰ ਕੀਤੇ ਗਏ ਹੋਰ ਛੇ ਮੁਲਜ਼ਮਾਂ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਮਨੀ ਅਤੇ ਸੁਖਵਿੰਦਰ ਸਿੰਘ ਉਰਫ਼ ਸੁੱਖੀ ਦੋਵੇਂ ਵਾਸੀ ਪਿੰਡ ਗੁੱਜਰਾਂ, ਦਿੜ੍ਹਬਾ ; ਸੋਮਾ ਕੌਰ, ਰਾਹੁਲ ਉਰਫ਼ ਸੰਜੂ ਅਤੇ ਪਰਦੀਪ ਸਿੰਘ ਉਰਫ਼ ਬੱਬੀ ਤਿੰਨੋਂ ਵਾਸੀ ਚੁਹਵਾਂ, ਚੀਮਾਂ ਅਤੇ ਅਰਸ਼ਦੀਪ ਸਿੰਘ ਉਰਫ ਅਰਸ਼ ਪਿੰਡ ਰੋਗਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ 200 ਲੀਟਰ ਮਿਥੇਨੌਲ ਕੈਮੀਕਲ, ਸ਼ਰਾਬ ਦੀਆਂ ਖਾਲੀ ਬੋਤਲਾਂ ਅਤੇ ਢੱਕਣ ਅਤੇ ਨਕਲੀ ਸ਼ਰਾਬ ਬਣਾਉਣ ਅਤੇ ਲੇਬÇਲੰਗ ਕਰਨ ਲਈ ਵਰਤਿਆ ਜਾਣ ਵਾਲਾ ਹੋਰ ਸਾਮਾਨ ਵੀ ਬਰਾਮਦ ਕੀਤਾ ਹੈ। ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਮੁਲਜ਼ਮ ਹਰਮਨਪ੍ਰੀਤ ਆਪਣੇ ਸਾਥੀ ਗੁਰਲਾਲ ਨਾਲ ਮਿਲ ਕੇ ਨੋਇਡਾ ਸਥਿਤ ਫੈਕਟਰੀ ਤੋਂ ਮਿਥੇਨੌਲ ਕੈਮੀਕਲ ਮੰਗਵਾਉਂਦਾ ਸੀ ਅਤੇ ਆਪਣੇ ਘਰ ਵਿੱਚ ਨਕਲੀ ਸ਼ਰਾਬ ਤਿਆਰ ਕਰਕੇ ‘ਸ਼ਾਹੀ’ ਮਾਰਕਾ ਲੇਬਲ ਵਾਲੀ ਸ਼ਰਾਬ ਦੀ ਬੋਤਲ ਵਿੱਚ ਪੈਕ ਕਰਕੇ ਵੇਚਦਾ ਸੀ। ਮੁਲਜ਼ਮ ਘਰ ਵਿੱਚ ਪ੍ਰਿੰਟਰ ਦੀ ਵਰਤੋਂ ਕਰਕੇ ਲੇਬਲ ਬਣਾ ਰਿਹਾ ਸੀ, ਜਦੋਂ ਕਿ ਂ ਬੋਤਲ ਕੈਪ ਲਗਾਉਣ ਦੀ ਮਸ਼ੀਨ ਉਸਨੇ ਲੁਧਿਆਣਾ ਤੋ ਮੰਗਵਾਈ ਸੀ। ਉਨ੍ਹਾਂ ਦੱਸਿਆ ਕਿ ਇਹ ਮਾਸਟਰ ਮਾਈਂਡ ਨਕਲੀ ਸ਼ਰਾਬ ਵੇਚਣ ਲਈ ਸਥਾਨਕ ਵਿਅਕਤੀ ਮਨਪ੍ਰੀਤ ਮਨੀ (ਗ੍ਰਿਫਤਾਰ) ਦੀ ਮਦਦ ਲੈਂਦੇ ਸਨ । ਉਨ੍ਹਾਂ ਦੱਸਿਆ ਕਿ ਮੁਲਜ਼ਮ ਅੱਧੀ ਕੀਮਤ ’ਤੇ ਨਕਲੀ ਸ਼ਰਾਬ ਵੇਚਣ ਲਈ ਮਜ਼ਦੂਰ ਵਰਗ ਦੇ ਲੋਕਾਂ ਨੂੰ ਨਿਸ਼ਾਨਾ ਬਣਾਉਂਦੇ ਸੀ। ਏਡੀਜੀਪੀ ਨੇ ਕਿਹਾ ਕਿ ਪੁਲਿਸ ਕੋਲ ਇਸ ਘਾਤਕ ਰਸਾਇਣ ਦੀ ਖਰੀਦ ਸਬੰਧੀ ਦਸਤਾਵੇਜ਼ ਹਨ ਅਤੇ ਪੁਲਿਸ ਵੱਲੋਂ ਉਨ੍ਹਾਂ ਫੈਕਟਰੀਆਂ, ਜਿੱਥੋਂ ਦੋਸ਼ੀਆਂ ਨੇ ਮਿਥੇਨੌਲ ਖਰੀਦਿਆ ਸੀ, ਦੀ ਭੂਮਿਕਾ ਦੀ ਜਾਂਚ ਕਰਨ ਲਈ ਭਾਰਤੀ ਆਈਪੀਸੀ ਦੀ ਧਾਰਾ 120-ਬੀ ਸਾਰੀਆਂ ਐਫਆਈਆਰਜ਼ ਵਿੱਚ ਜੋੜ ਦਿੱਤੀ ਗਈ ਹੈ । ਜਿਕਰਯੋਗ ਹੈ ਕਿ ਮੁਲਜ਼ਮਾਂ ਨੇ ਕੁੱਲ 300 ਲੀਟਰ ਮਿਥੇਨੌਲ ਕੈਮੀਕਲ ਖਰੀਦਿਆ ਸੀ। ਏਡੀਜੀਪੀ ਨੇ ਕਿਹਾ ਕਿ ਪੁਲਿਸ ਨੇ ਤਿੰਨੋਂ ਐਫਆਈਆਰਜ਼ ਵਿੱਚ ਆਬਕਾਰੀ ਐਕਟ ਦੀ ਸਖ਼ਤ ਧਾਰਾ 61-ਏ ਦੀ ਵੀ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਧਾਰਾ 61-ਏ ਉਮਰ ਕੈਦ ਜਾਂ ਮੌਤ ਦੀ ਸਜ਼ਾ ਨਾਲ ਸਬੰਧਤ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਜਾਂਚ ਨੂੰ ਤਰਕਪੂਰਨ ਸਿੱਟੇ ’ਤੇ ਪਹੁੰਚਾਉਣ ਲਈ ਐਸ.ਆਈ.ਟੀ ਸਾਰੇ ਪਹਿਲੂਆਂ ਤੋਂ ਬਾਰੀਕੀ ਨਾਲ ਜਾਂਚ ਕਰੇਗੀ ਅਤੇ ਸਮੇਂ ਸਿਰ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਐਸਆਈਟੀ ਮੁਖੀ ਨੇ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਅਣਅਧਿਕਾਰਤ ਸਰੋਤਾਂ ਤੋਂ ਖਰੀਦੀ ਗਈ ਸ਼ਰਾਬ ਦਾ ਸੇਵਨ ਕਰਨ ਤੋਂ ਗੁਰੇਜ਼ ਕਰਨ।
Punjab Bani 23 March,2024
ਗੋਪਾਲ ਸ਼ਰਮਾ ਨੇ ਪੀ.ਐਸ.ਪੀ.ਸੀ.ਐਲ ਵਿਖੇ ਉਪ ਸਕੱਤਰ ਲੋਕ ਸੰਪਰਕ ਦਾ ਅਹੁਦਾ ਸੰਭਾਲਿਆ
ਗੋਪਾਲ ਸ਼ਰਮਾ ਨੇ ਪੀ.ਐਸ.ਪੀ.ਸੀ.ਐਲ ਵਿਖੇ ਉਪ ਸਕੱਤਰ ਲੋਕ ਸੰਪਰਕ ਦਾ ਅਹੁਦਾ ਸੰਭਾਲਿਆ ਪਟਿਆਲਾ, 6 ਮਾਰਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (ਪੀ.ਐਸ.ਪੀ.ਸੀ.ਐਲ) ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਅੱਜ ਗੋਪਾਲ ਸ਼ਰਮਾ ਨੇ ਉਪ ਸਕੱਤਰ ਲੋਕ ਸੰਪਰਕ ਵਜੋਂ ਅਹੁਦਾ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕਿ ਗੋਪਾਲ ਸ਼ਰਮਾ ਸਾਲ 2001 ਵਿੱਚ ਬਿਜਲੀ ਬੋਰਡ ’ਚ ਬਤੌਰ ਸੂਚਨਾ ਅਧਿਕਾਰੀ ਵਜੋਂ ਭਰਤੀ ਹੋਏ ਸਨ। ਇਸ ਦੌਰਾਨ ਉਨ੍ਹਾਂ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਲੁਧਿਆਣਾ, ਬਠਿੰਡਾ ਸਮੇਤ ਲਹਿਰਾ ਥਰਮਲ ਵਿਖੇ ਆਪਣੀਆਂ ਸੂਚਨਾ ਅਫ਼ਸਰ ਅਤੇ ਅਧੀਨ ਸਕੱਤਰ ਵਜੋਂ ਲੰਮਾ ਸਮਾਂ ਸੇਵਾਵਾਂ ਨਿਭਾਈਆਂ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (ਪੀ.ਐਸ.ਪੀ.ਸੀ.ਐਲ) ਵੱਲੋਂ ਸੂਬਾ ਵਾਸੀਆਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਸਬੰਧੀ ਲੋਕਾਂ ਨੂੰ ਹੋਰ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਹਰੇਕ ਲੋੜਵੰਦ ਪੀ.ਐਸ.ਪੀ.ਸੀ.ਐਲ ਦੀਆਂ ਸੇਵਾਵਾਂ ਦਾ ਲਾਭ ਉਠਾ ਸਕੇ।
Punjab Bani 06 March,2024
ਸਕੂਲ ਮੁਖੀ ਦੀ ਕੀਤੀ ਕੁੱਟਮਾਰ - ਸਿੱਖਿਆ ਵਿਭਾਗ ਵੱਲੋਂ ਅਧਿਆਪਕਾ ਸਸਪੈਂਡ
ਸਕੂਲ ਮੁਖੀ ਦੀ ਕੀਤੀ ਕੁੱਟਮਾਰ - ਸਿੱਖਿਆ ਵਿਭਾਗ ਵੱਲੋਂ ਅਧਿਆਪਕਾ ਸਸਪੈਂਡ ਮੋਹਾਲੀ, 18 ਫਰਵਰੀ 2024 - ਸਕੂਲ ਮੁਖੀ ਦੀ ਕਥਿਤ ਤੌਰ ਤੇ ਕੁੱਟਮਾਰ ਕਰਨ ਵਾਲੀ ਈਟੀਟੀ ਅਧਿਆਪਕਾ ਨੂੰ ਸਿੱਖਿਆ ਵਿਭਾਗ ਦੇ ਵਲੋਂ ਸਸਪੈਂਡ ਕਰ ਦਿੱਤਾ ਗਿਆ ਹੈ। ਉਕਤ ਸਸਪੈਂਡ ਦੇ ਹੁਕਮ ਸਿੱਖਿਆ ਵਿਭਾਗ ਦੇ ਆਦੇਸ਼ਾਂ ਤਹਿਤ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮੁਕਤਸਰ-1 ਜਗਦੀਪ ਸਿੰਘ ਵਲੋਂ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ ਵਿਚ ਦੋਸ਼ ਹੈ ਕਿ, ਸਰਕਾਰੀ ਪ੍ਰਾਇਮਰੀ ਸਕੂਲ ਦਸ਼ਮੇਸ਼ ਨਗਰ ਬਲਾਕ ਮੁਕਤਸਰ-1 ਵਿਖੇ ਕਿਰਨਜੀਤ ਕੌਰ ਈਟੀਟੀ ਅਧਿਆਪਕਾ ਵਲੋਂ ਆਪਣੇ ਸਾਥੀਆਂ ਦੇ ਨਾਲ ਮਿਲ ਕੇ ਸਕੂਲ ਮੁਖੀ ਦੀ ਕੁੱਟਮਾਰ ਕੀਤੀ। ਜਿਸ ਦੇ ਚੱਲਦਿਆਂ ਕਿਰਨਜੀਤ ਕੌਰ ਨੂੰ ਤੁਰੰਤ ਪ੍ਰਾਪਤ ਦੇ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ। ਸਸਪੈਂਡ ਸਮੇਂ ਦੌਰਾਨ ਕਿਰਨਜੀਤ ਕੌਰ ਦਾ ਹੈੱਡ ਕੁਆਰਟਰ ਦਫ਼ਤਰ ਬਲਾਕ ਪ੍ਰਾਇਮਰੀ ਸਿੱਖਿਆ ਮੁਕਤਸਰ-1 ਹੋਵੇਗਾ।
Punjab Bani 19 February,2024
ਦਿੱਲੀ ਜਾਣ ਲਈ ਕਿਸਾਨ ਬਜਿੱਦ ; ਪੰਜਾਬ ਹਰਿਆਣਾ ਸਰਹੱਦ 'ਤੇ ਦੂਜੇ ਦਿਨ ਵੀ ਘਸਮਾਨ : ਨਹੀਂ ਟੁੱਟ ਸਕੇ ਬੈਰੀਗੇਟ
ਦਿੱਲੀ ਜਾਣ ਲਈ ਕਿਸਾਨ ਬਜਿੱਦ ; ਪੰਜਾਬ ਹਰਿਆਣਾ ਸਰਹੱਦ 'ਤੇ ਦੂਜੇ ਦਿਨ ਵੀ ਘਸਮਾਨ : ਨਹੀਂ ਟੁੱਟ ਸਕੇ ਬੈਰੀਗੇਟ - ਕਿਸਾਨਾਂ 'ਤੇ ਅੱਥਰੂ ਗੈਸ ਤੇ ਪਾਣੀ ਦੀਆਂ ਬੁਛਾਰਾਂ ਨਾਲ ਪੁਲਸ ਦੇ ਜੋਰਦਾਰ ਹਮਲੇ - ਅੱਜ ਫਿਰ ਕਿਸਾਨਾਂ 'ਤੇ ਜੋਰਦਾਰ ਰਬੜ ਦੀ ਗੋਲੀਆਂ ਦੀ ਫਾਇਰਿੰਗ - ਕਿਸਾਨਾਂ ਵੱਲੋਂ ਇਕ ਹੋਰ ਬੈਰੀਗੇਟ ਨੂੰ ਤੋੜਿਆ - ਦੇਰ ਸ਼ਾਮ ਪੰਜਾਬ ਸਰਕਾਰ ਨੇ ਸੱਦੀ ਕਿਸਾਨਾਂ ਦੀ ਮੀਟਿੰਗ ਪਟਿਆਲਾ 14 ਫਰਵਰੀ - ਕਿਸਾਨਾਂ ਵੱਲੋਂ ਅਰੰਭੇ ਸੰਘਰਸ਼ ਕਾਰਨ ਅੱਜ ਦੂਜੇ ਦਿਨ ਵੀ ਪੰਜਾਬ-ਹਰਿਅਣਾ ਸਰਹੱਦ 'ਤੇ ਪੂਰੇ ਦਿਨ ਘਸਮਾਨ ਮਚਿਆ ਰਿਹਾ ਪਰ ਹਰਿਆਣਾ ਪੁਲਸ ਵੱਲੋਂ ਕੀਤੀ ਗਈ ਬੈਰਿਗੇਟਿੰਗ ਕਿਸਾਨਾਂ ਵਲੋਂ ਤੋੜੀ ਨਹੀਂ ਗਈ, ਹਾਲਾਂਕਿ ਕਿਸਾਨ ਆਗੂਆਂ ਨੇ ਬੈਰੀਗੇਟਿੰਗ ਨੂੰ ਤੋੜਨ ਦਾ ਦਾਅਵਾ ਕੀਤਾ ਹੈ। ਦੂਜੇ ਪਾਸੇ ਪੁਲਸ ਅਤੇ ਪੈਰਾ ਮਿਲਟਰੀ ਫੋਰਸ ਵੱਲੋਂ ਕਿਸਾਨਾਂ 'ਤੇ ਦਰਜਨਾਂ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ, ਪਾਣੀ ਦੀਆਂ ਬੁਛਾੜਾਂ ਕੀਤੀਆਂ ਗਈਆਂ ਅਤੇ ਰਬੜ ਦੀ ਗੋਲੀਆਂ ਦੀ ਫਾਇਰਿੰਗ ਕੀਤੀ ਗਈ ਜਿਸ ਕਾਰਨ ਕਿਸਾਨਾਂ ਨੂੰ ਇਕ ਵਾਰ ਫਿਰ ਬੈਰੀਗੇਟਿੰਗ ਤੋਂ ਪਿੱਛੇ ਹਟਣਾ ਪਿਆ। ਅੱਜ ਵੀ ਦੋ ਦਰਜਨ ਤੋਂ ਵੱਧ ਕਿਸਾਨਾਂ ਦੇ ਜਖਮੀ ਹੋਣ ਦੀ ਸੂਚਨਾ ਹੈ। ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੀ ਅਗਵਾਈ ਵਿਚ ਕੇਂਦਰੀ ਮੰਤਰੀਆਂ ਅਤੇ ਕਿਸਾਨ ਆਗੂਆਂ ਦੀ ਗੱਲਬਾਤ ਟੁੱਟਣ ਤੋਂ ਬਾਅਦ ਇਹ ਸੰਘਰਸ਼ ਲੰਘੇ ਕੱਲ੍ਹ ਤੋਂ ਸ਼ੁਰੂ ਹੋਇਆ ਸੀ। ਇਸ ਵਕਤ ਪੰਜਾਬ-ਹਰਿਆਣਾ ਬਾਡਰ ਸ਼ੰਭੂ ਤੇ ਖਨੋਰੀ ਵਿਖੇ ਅੱਜ ਵੀ ਲਗਭਗ 50 ਹਜ਼ਾਰ ਕਿਸਾਨ ਮੌਜੂਦ ਹਨ ਤੇ ਕਈ ਟ੍ਰੈਕਟਰ ਟਰਾਲੀਆਂ ਖੜ੍ਹੇ ਹਨ। ਜੰਗ ਵਾਂਗ ਕਿਸਾਨ ਜਿੱਥੇ ਪੁਲਸ ਨਾਲ ਟੱਕਰ ਲੈ ਰਹੇ ਸਨ ਉਥੇ ਨੇੜਲੇ ਰਸਤਿਆਂ ਰਾਹੀਂ ਵੀ ਦਿੱਲੀ ਪੁੱਜਣ ਦੀਆਂ ਪੂਰੀਆਂ ਕੋਸ਼ਿਸ਼ਾਂ ਹਨ। ਕਿਸਾਨ ਨੇਤਾਵਾਂ ਨੇ ਐਲਾਨ ਕੀਤਾ ਹੈ ਕਿ ਐਮ.ਐਸ.ਪੀ ਸਮੇਤ ਲਗਭਗ 12 ਮੰਗਾਂ ਨੂੰ ਲੈ ਕੇ ਸ਼ੁਰੂ ਹੋਇਆ ਸੰਘਰਸ਼ ਸਿਰੇ ਲਗ ਕੇ ਰਹੇਗਾ। ਹੁਣ ਉਹ ਇਸ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੇ। ਕਿਸਾਨ ਆਗੂਆਂ ਦੇ ਸੰਘਰਸ਼ ਲਈ ਹੌਂਸਲੇ ਪੂਰੀ ਤਰ੍ਹਾਂ ਬੁਲੰਦ ਹਨ। ਦੇਰ ਸ਼ਾਮ ਰਾਜਪੁਰਾ ਵਿਖੇ ਕਿਸਾਨ ਆਗੂਆਂ ਦੀ ਏ.ਡੀ.ਜੀ.ਪੀ ਪੰਜਾਬ, ਡੀ.ਸੀ. ਪਟਿਆਲਾ, ਐਸ.ਐਸ.ਪੀ. ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਚੱਲ ਰਹੀ ਸੀ। ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿਚ ਦਿੱਲੀ 'ਤੋਂ ਕੇਂਦਰੀ ਮੰਤਰੀ ਅਤੇ ਕਈ ਅਧਿਕਾਰੀ ਵੀ ਕਾਨਫਰੰਸਿੰਗ ਰਾਹੀਂ ਜੁੜੇ ਹੋਏ ਹਨ। ਕਿਸਾਨ ਆਗੂ ਆਪਣੀਆਂ ਮੰਗਾਂ ਮਨਾਉਣ ਲਈ ਜਿੱਦ 'ਤੇ ਅੜੇ ਹੋਏ ਹਨ। ਪੰਜਾਬ ਸਰਕਾਰ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਵਿਚੋਲੇ ਦੀ ਭੂੁਮਿਕਾ ਨਿਭਾਉਣ ਦੀ ਕੋਸ਼ਿਸ਼ ਕਰ ਰਹੀ ਹੈ। - ਪੁਲਸ ਫੋਰਸ ਨੇ ਕਈ ਟ੍ਰੈਕਟਰ ਤੋੜੇ ਅੱਜ ਜਦੋਂ ਕਿਸਾਨ ਵੱਡੇ ਟ੍ਰੈਕਟਰਾਂ ਰਾਹੀਂ ਬੈਰੀਗੇਟਾਂ ਵੱਲ ਵਧਣ ਲੱਗੇ ਤਾਂ ਹਰਿਆਣਾ ਪੁਲਸ ਨੇ ਸਭ ਤੋਂ ਪਹਿਲਾਂ ਟ੍ਰੈਕਟਰਾਂ ਨੂੰ ਨਿਸ਼ਾਨਾ ਬਣਾਇਆ। ਟ੍ਰੈਕਟਰਾਂ ਦੇ ਟਾਇਰਾਂ ਵਿਚ ਪਲਾਸਟਿਕ ਦੀਆਂ ਗੋਲੀਆਂ ਮਾਰ ਕੇ ਉਨ੍ਹਾਂ ਨੂੰ ਭੰਨ੍ਹਿਆ ਗਿਆ ਅਤੇ ਬਾਕੀ ਟ੍ਰੈਕਟਰਾਂ 'ਤੇ ਵੀ ਬੰਬਨੁਮਾ ਗੋਲੇ ਸੁੱਟੇ ਗਏ ਜਿਸ ਨਾਲ ਟ੍ਰੈਕਟਰਾਂ ਦਾ ਬੇਹੱਦ ਨੁਕਸਾਨ ਹੋਇਆ। ਕਿਸਾਨਾਂ ਵੱਲੋਂ ਇਸ ਮੌਕੇ ਬਾਕੀ ਟ੍ਰੈਕਟਰਾਂ ਨੂੰ ਪਿੱਛੇ ਮੋੜ ਲਿਆ ਗਿਆ ਹੈ।
Punjab Bani 14 February,2024
ਪਲੇਸਮੈਂਟ ਡਰਾਈਵ ਦੌਰਾਨ ਮੋਦੀ ਕਾਲਜ ਦੇ 45 ਵਿਦਿਆਰਥੀ ਆਟੋ-ਮੋਬਾਈਲ ਸੈਕਟਰ ਦੁਆਰਾ ਨੌਕਰੀ ਲਈ ਕੀਤੇ ਗਏ ਸ਼ਾਰਟ-ਲਿਸਟ
ਪਲੇਸਮੈਂਟ ਡਰਾਈਵ ਦੌਰਾਨ ਮੋਦੀ ਕਾਲਜ ਦੇ 45 ਵਿਦਿਆਰਥੀ ਆਟੋ-ਮੋਬਾਈਲ ਸੈਕਟਰ ਦੁਆਰਾ ਨੌਕਰੀ ਲਈ ਕੀਤੇ ਗਏ ਸ਼ਾਰਟ-ਲਿਸਟ ਪਟਿਆਲਾ: 6 ਫਰਵਰੀ, 2024 ਮੁਲਤਾਨੀ ਮੱਲ ਮੋਦੀ ਕਾਲਜ ਦੇ ਪਲੇਸਮੈਂਟ ਸੈੱਲ ਨੇ ਆਟੋ-ਮੋਬਾਈਲ ਸੈਕਟਰ ਵਿੱਚ ਵਿਦਿਆਰਥੀਆਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਉਦੇਸ਼ ਲਈ, ਰਾਜ ਵਹੀਕਲ ਕੰਪਨੀ ਦੇ ਸਹਿਯੋਗ ਨਾਲ ਇੱਕ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ।ਇਸ ਪਲੇਸਮੈਂਟ ਡਰਾਈਵ ਦੇ ਦੌਰਾਨ 45 ਵਿਦਿਆਰਥੀਆਂ ਦੀ ਇੰਟਰਵਿਊ ਆਯੋਜਿਤ ਕੀਤੀ ਗਈ ਅਤੇ ਉਹਨਾਂ ਨੂੰ ਰਾਜ ਵਹੀਕਲ ਪ੍ਰਾਈਵੇਟ ਲਿਮਟਿਡ ਵੱਲੋਂ ਦੁਆਰਾ ਮਹਿੰਦਰਾ ਐਂਡ ਮਹਿੰਦਰ ਅਤੇ ਹਾਂਡਾ ਦੇ ਵੱਖ-ਵੱਖ ਵਿਭਾਗਾਂ ਜਿਵੇਂ ਕਿ ਮਾਰਕੀਟਿੰਗ ਅਤੇ ਸੇਲਜ਼ ਵਿਭਾਗ, ਸਰਵਿਸ ਮਾਰਕੀਟਿੰਗ ਵਿਭਾਗ ਅਤੇ ਹੋਰ ਸਹਾਇਕ ਵਿਭਾਗਾਂ ਲਈ ਸ਼ਾਰਟ-ਲਿਸਟ ਕੀਤਾ ਗਿਆ। ਚੋਣ ਟੀਮ ਦੀ ਅਗਵਾਈ ਹਿਊਮਨ ਰਿਸੋਰਸ ਮੈਨੇਜਰ ਸ੍ਰੀ ਰਾਹੁਲ ਸ਼ਰਮਾ ਅਤੇ ਮਿਸ. ਰਸ਼ਿਮਾ ਸ਼ਰਮਾ ਨੇ ਕੀਤੀ। ਕਾਲਜ ਪ੍ਰਿੰਸੀਪਲ ਡਾ. ਨੀਰਜ ਗੋਇਲ ਨੇ ਇਸ ਹਿਊਮਨ ਰਿਸੋਰਸ ਟੀਮ ਦਾ ਕਾਲਜ ਕੈਂਪਸ ਪਹੁੰਚਣ 'ਤੇ ਸਵਾਗਤ ਕੀਤਾ ਅਤੇ ਸ਼ਾਰਟ ਲਿਸਟ ਕੀਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ।ਉਨ੍ਹਾਂ ਕਿਹਾ ਕਿ ਸਾਡਾ ਕਾਲਜ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਅਤੇ ਹੁਨਰ ਅਧਾਰਤ ਸਿਖਲਾਈ ਪ੍ਰਦਾਨ ਕਰਨ ਲਈ ਵਚਨਬੱਧ ਹੈ ਜਿਸ ਨਾਲ ਉਹ ਆਪਣੇ ਸਫਲ ਕੈਰੀਅਰ ਅਤੇ ਚੰਗੇ ਜੀਵਨ ਦਾ ਸੁਪਨਾ ਸਕਾਰ ਕਰ ਸਕਣ।ਉਨ੍ਹਾਂ ਇਹ ਵੀ ਦੱਸਿਆ ਕਿ ਕਾਲਜ ਆਉਣ ਵਾਲੇ ਦਿਨਾਂ ਵਿੱਚ ਅਜਿਹੀਆਂ ਕਈ ਪਲੇਸਮੈਂਟ ਡਰਾਈਵਾਂ ਦਾ ਆਯੋਜਨ ਕਰਨ ਜਾ ਰਿਹਾ ਹੈ ਤਾਂ ਜੋ ਸਾਡੇ ਵਿਦਿਆਰਥੀਆਂ ਨੂੰ ਵੱਖ-ਵੱਖ ਉਦਯੋਗਾਂ ਵਿੱਚ ਵਧੀਆ ਨੌਕਰੀਆਂ ਅਤੇ ਅਹੁਦਿਆਂ ਲਈ ਚੁਣੇ ਜਾਣ ਦਾ ਮੌਕਾ ਮਿਲ ਸਕੇ। ਪ੍ਰੋ. ਪਰਮਿੰਦਰ ਕੌਰ, ਕਾਮਰਸ ਵਿਭਾਗ ਨੇ ਵਿਦਿਆਰਥੀਆਂ ਦੀ ਹਿਊਮਨ ਰਿਸੋਰਸ ਟੀਮ ਦੇ ਲੀਡਰਾਂ ਨਾਲ ਜਾਣ-ਪਛਾਣ ਕਰਵਾਈ ਅਤੇ ਵਿਦਿਆਰਥੀਆਂ ਨੂੰ ਇੰਟਰਵਿਊ ਵਿੱਚ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਡਾ. ਰੋਹਿਤ ਸਚਦੇਵਾ, ਕੰਪਿਊਟਰ ਸਾਇੰਸ ਵਿਭਾਗ ਨੇ ਕਿਹਾ ਕਿ ਸਾਡਾ ਪਲੇਸਮੈਂਟ ਸੈੱਲ ਵੱਖ-ਵੱਖ ਨੌਕਰੀਆਂ ਲਈ ਅਲੱਗ-ਅਲੱਗ ਖੇਤਰਾਂ ਵਿੱਚ ਰੋਜ਼ਗਾਰ ਫਰਮਾਂ ਅਤੇ ਕੰਪਨੀਆਂ ਨਾਲ ਗੱਲਬਾਤ ਕਰ ਰਿਹਾ ਹੈ ਤਾਂ ਜੋ ਅਸੀਂ ਆਪਣੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਦੇ ਕੈਰੀਅਰ ਨੂੰ ਸੁਚਾਰੂ ਢੰਗ ਨਾਲ ਚੁਣਨ ਲਈ ਮਦਦਗਾਰ ਹੋ ਸਕੀਏ। ਡਾ. ਹਰਲੀਨ ਕੌਰ, ਅੰਗਰੇਜ਼ੀ ਵਿਭਾਗ ਅਤੇ ਡਾ. ਕੁਲਦੀਪ ਕੌਰ, ਜਨ-ਸੰਚਾਰ ਅਤੇ ਪੱਤਰਕਾਰੀ ਵਿਭਾਗ ਨੇ ਇੰਟਰਵਿਊ ਪ੍ਰਕਿਰਿਆ ਅਤੇ ਪਲੇਸਮੈਂਟ ਡਰਾਈਵ ਨੂੰ ਸੰਚਾਰੂ ਰੂਪ ਨਾਲ ਚਲਾਉਣ ਵਿੱਚ ਢੁਕਵਾਂ ਸਹਿਯੋਗ ਦਿੱਤਾ।
Punjab Bani 06 February,2024
ਮੁੱਖ ਮੰਤਰੀ ਦਾ ‘ਰੋਜ਼ਗਾਰ ਮਿਸ਼ਨ’ ਜਾਰੀ, 518 ਹੋਰ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ
ਮੁੱਖ ਮੰਤਰੀ ਦਾ ‘ਰੋਜ਼ਗਾਰ ਮਿਸ਼ਨ’ ਜਾਰੀ, 518 ਹੋਰ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਟਰੈਵਲ ਏਜੰਟਾਂ ਨਾਲ ਕਤਈ ਲਿਹਾਜ਼ ਨਾ ਵਰਤਣ ਵਾਲੀ ਨੀਤੀ ਅਪਨਾਉਣ ਦੀ ਗੱਲ ਦੁਹਰਾਈ ਪਰਵਾਸ ਨੂੰ ਪੁੱਠਾ ਗੇੜ ਆਉਣ ਦਾ ਗਵਾਹ ਬਣਿਆ ਪੰਜਾਬ, ਵਿਦੇਸ਼ਾਂ ਤੋਂ ਪਰਤ ਰਹੇ ਨੌਜਵਾਨਾਂ ਨੂੰ ਪੰਜਾਬ ਵਿੱਚ ਮਿਲ ਰਹੀਆਂ ਨੇ ਨੌਕਰੀਆਂ ਸੂਬੇ ਨੂੰ ਤਬਾਹ ਕਰਨ ਵਾਲੇ ਹੁਣ ਪੰਜਾਬ ਬਚਾਓ ਯਾਤਰਾ ਕੱਢ ਰਹੇ ਨੇ: ਮੁੱਖ ਮੰਤਰੀ ਚੰਡੀਗੜ੍ਹ, 1 ਫਰਵਰੀ ਸਰਕਾਰੀ ਨੌਕਰੀਆਂ ਮੁਹੱਈਆ ਕਰ ਕੇ ਸੂਬੇ ਦੇ ਨੌਜਵਾਨਾਂ ਨੂੰ ਅਖ਼ਤਿਆਰ ਦੇਣ ਦਾ ਆਪਣਾ ਮਿਸ਼ਨ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਸਿੱਖਿਆ, ਉਚੇਰੀ ਸਿੱਖਿਆ, ਵਿੱਤ, ਆਮ ਰਾਜ ਪ੍ਰਬੰਧ, ਸਹਿਕਾਰਤਾ, ਬਿਜਲੀ ਤੇ ਹੋਰ ਮਹਿਕਮਿਆਂ ਵਿੱਚ ਭਰਤੀ ਲਈ 518 ਨੌਜਵਾਨਾਂ ਨੂੰ ਨਿਯੁਕਤੀ ਪੱਧਰ ਸੌਂਪੇ। ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਕਰਵਾਏ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਭਾਗਾਂ ਵਿੱਚ ਖ਼ਾਲੀ ਪਈਆਂ ਸਾਰੀਆਂ ਆਸਾਮੀਆਂ ਉਤੇ ਜਲਦੀ ਤੋਂ ਜਲਦੀ ਭਰਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਮੁੱਚੀ ਭਰਤੀ ਪ੍ਰਕਿਰਿਆ ਲਈ ਪੁਖ਼ਤਾ ਪ੍ਰਬੰਧ ਅਪਣਾਏ ਗਏ ਹਨ, ਜਿਸ ਕਾਰਨ 40 ਹਜ਼ਾਰ ਤੋਂ ਵੱਧ ਹੋਈ ਇਸ ਭਰਤੀ ਵਿੱਚੋਂ ਕਿਸੇ ਇਕ ਨੂੰ ਵੀ ਅਦਾਲਤ ਵਿੱਚ ਚੁਣੌਤੀ ਨਹੀਂ ਮਿਲੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਮੁਕੰਮਲ ਮੈਰਿਟ ਦੇ ਆਧਾਰ ਉਤੇ ਸਰਕਾਰੀ ਨੌਕਰੀਆਂ ਮਿਲੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਹ ਸੰਸਦ ਮੈਂਬਰ ਵਜੋਂ ਆਪਣੇ ਕਾਰਜਕਾਲ ਦੌਰਾਨ ਵੀ ਗ਼ੈਰ ਕਾਨੂੰਨੀ ਟਰੈਵਲ ਏਜੰਟਾਂ ਵਿਰੁੱਧ ਜ਼ੋਰਦਾਰ ਢੰਗ ਨਾਲ ਆਵਾਜ਼ ਉਠਾਉਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੋਂ ਸਾਡੀ ਸਰਕਾਰ ਨੇ ਕਾਰਜਕਾਲ ਸੰਭਾਲਿਆ ਹੈ, ਉਦੋਂ ਤੋਂ ਲੋਕਾਂ ਨਾਲ ਠੱਗੀਆਂ ਮਾਰਨ ਤੇ ਮਨੁੱਖੀ ਤਸਕਰੀ ਵਿੱਚ ਸ਼ਾਮਲ ਗ਼ੈਰ ਕਾਨੂੰਨੀ ਟਰੈਵਲ ਏਜੰਟਾਂ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਗਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਟਰੈਵਲ ਏਜੰਟਾਂ ਖ਼ਿਲਾਫ਼ ਮਿਸਾਲੀ ਕਾਰਵਾਈ ਕਰਦਿਆਂ ਸੂਬਾ ਸਰਕਾਰ ਨੇ ਵੱਡੀ ਜਾਗਰੂਕਤਾ ਮੁਹਿੰਮ ਚਲਾਈ ਹੈ ਤਾਂ ਕਿ ਲੋਕਾਂ ਨੂੰ ਸ਼ੱਕੀ ਟਰੈਵਲ ਏਜੰਟਾਂ ਬਾਰੇ ਜਾਣੂੰ ਕਰਵਾਇਆ ਜਾਵੇ। ਭਗਵੰਤ ਸਿੰਘ ਮਾਨ ਨੇ ਇਹ ਵੀ ਆਖਿਆ ਕਿ ਪਰਵਾਸ ਐਕਟ ਵਿੱਚ ਵੀ ਲੋੜੀਦੀਆਂ ਸੋਧਾਂ ਕੀਤੀਆਂ ਗਈਆਂ ਹਨ ਤਾਂ ਕਿ ਅਜਿਹੇ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਯਕੀਨੀ ਬਣੇ। ਮੁੱਖ ਮੰਤਰੀ ਨੇ ਇਹ ਵੀ ਆਖਿਆ ਕਿ ਸੂਬੇ ਦੇ ਨੌਜਵਾਨ ਸਬਰ ਤੋਂ ਕੰਮ ਲੈਣ ਅਤੇ ਵੰਡ-ਪਾਊ ਤਾਕਤਾਂ ਦੇ ਗੁਮਰਾਹਕੁੰਨ ਪ੍ਰਚਾਰ ਦਾ ਸ਼ਿਕਾਰ ਨਾ ਹੋਣ। ਉਨ੍ਹਾਂ ਕਿਹਾ ਕਿ ਇਹ ਪੰਜਾਬ ਵਿਰੋਧੀ ਤਾਕਤਾਂ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਨੂੰ ਲੀਹੋਂ ਲਾਹੁਣਾ ਚਾਹੁੰਦੀਆਂ ਹਨ, ਜਿਸ ਲਈ ਉਹ ਸੂਬੇ ਵਿੱਚ ਜ਼ਹਿਰ ਫੈਲਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸਮਝਦਾਰ ਨੌਜਵਾਨ ਅਜਿਹੇ ਏਜੰਡੇ ਵਿੱਚ ਨਹੀਂ ਫਸਣਗੇ ਅਤੇ ਇਨ੍ਹਾਂ ਤਾਕਤਾਂ ਨੂੰ ਢੁਕਵਾਂ ਜਵਾਬ ਦੇਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਯਕੀਨੀ ਬਣਾਉਣ ਦਾ ਇਕੋ-ਇਕ ਮੰਤਵ ਉਨ੍ਹਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਤੇ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਾਉਣਾ ਹੈ ਤਾਂ ਕਿ ਉਹ ਗ਼ੈਰ ਕਾਨੂੰਨੀ ਟਰੈਵਲ ਏਜੰਟਾਂ ਦਾ ਸ਼ਿਕਾਰ ਨਾ ਬਣਨ। ਉਨ੍ਹਾਂ ਕਿਹਾ ਕਿ ਇਹ ਮਿਊਂਸਿਪਲ ਭਵਨ ਅਜਿਹੇ ਕਈ ਮੌਕਿਆਂ ਦਾ ਗਵਾਹ ਹੈ, ਜਿਸ ਦੌਰਾਨ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਮਹਿਕਮਿਆਂ ਵਿੱਚ ਨੌਕਰੀਆਂ ਮਿਲੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੋਂ ਸੂਬਾ ਸਰਕਾਰ ਦੀ ਨੌਜਵਾਨਾਂ ਦੀ ਭਲਾਈ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਸਿਰਜਣ ਦੀ ਦ੍ਰਿੜ੍ਹ ਵਚਨਬੱਧਤਾ ਝਲਕਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਨਾਲ ਸੂਬੇ ਵਿੱਚ ਪਰਵਾਸ ਨੂੰ ਪੁੱਠਾ ਗੇੜ ਆਉਣਾ ਸ਼ੁਰੂ ਹੋਇਆ ਹੈ। ਉਨ੍ਹਾਂ ਕਿਹਾ ਕਿ ਹੁਣ ਚੰਗੇ ਮੌਕਿਆਂ ਦੀ ਭਾਲ ਵਿੱਚ ਵਿਦੇਸ਼ ਜਾਣ ਦੀ ਬਜਾਏ ਨੌਜਵਾਨ ਨੌਕਰੀਆਂ ਲਈ ਪੰਜਾਬ ਵਿੱਚ ਸਖ਼ਤ ਮਿਹਨਤ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਦੂਜੇ ਮੁਲਕਾਂ ਵਿੱਚ ਗਏ ਨੌਜਵਾਨ ਵੀ ਹੁਣ ਵਾਪਸ ਆ ਰਹੇ ਹਨ ਅਤੇ ਆਪਣੀ ਸਖ਼ਤ ਮਿਹਨਤ ਨਾਲ ਇੱਥੇ ਨੌਕਰੀਆਂ ਹਾਸਲ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਲਈ ਬੜੇ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਇਨ੍ਹਾਂ ਅਸਾਮੀਆਂ ਲਈ ਸਾਰੇ ਨੌਜਵਾਨਾਂ ਦੀ ਚੋਣ ਨਿਰੋਲ ਮੈਰਿਟ ਦੇ ਆਧਾਰ `ਤੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਕੋਈ ਪਹਿਲਾ ਸਮਾਗਮ ਨਹੀਂ ਹੈ, ਜਦੋਂ ਸੂਬਾ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ ਕਿਉਂਕਿ ਇਸ ਤੋਂ ਪਹਿਲਾਂ ਵੀ ਅਜਿਹੇ ਕਈ ਸਮਾਗਮ ਹੋ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਇਸ ਨੇਕ ਕਾਰਜ ਵਿੱਚ ਭਾਈਵਾਲ ਬਣਾ ਕੇ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਅਣਥੱਕ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਇਕ ਪਵਿੱਤਰ ਧਰਤੀ ਹੈ ਕਿਉਂਕਿ ਸੂਬੇ ਦਾ ਹਰ ਦੂਜਾ ਪਿੰਡ ਮਹਾਨ ਗੁਰੂਆਂ ਦੀ ਚਰਨ ਛੋਹ ਪ੍ਰਾਪਤ ਹੈ ਅਤੇ ਅਤੇ ਸੂਬੇ ਨੇ ਦੇਸ਼ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਸੂਰਬੀਰ ਪੈਦਾ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਮਿਹਨਤਕਸ਼ ਹੁੰਦੇ ਹਨ, ਜਿਸ ਕਰ ਕੇ ਪੰਜਾਬੀਆਂ ਨੇ ਦੁਨੀਆ ਭਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀ ਅਥਾਹ ਹੌਸਲੇ ਵਾਲੇ ਅਤੇ ਮਿਹਨਤੀ ਲੋਕ ਹਨ, ਜਿਸ ਸਦਕਾ ਪੰਜਾਬੀਆਂ ਨੇ ਹਰ ਖੇਤਰ ਵਿੱਚ ਮੱਲਾਂ ਮਾਰੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਦਾ ਇਹ ਜਜ਼ਬਾ ਸੂਬੇ ਨੂੰ ਬਹੁਤ ਅੱਗੇ ਲਿਜਾ ਸਕਦਾ ਹੈ ਅਤੇ ਸੂਬਾ ਸਰਕਾਰ ਇਸ ਦਿਸ਼ਾ ਵਿੱਚ ਠੋਸ ਉਪਰਾਲੇ ਕਰਨ ਲਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਲੜਕੀਆਂ ਹਰ ਖੇਤਰ ਵਿੱਚ ਲੜਕਿਆਂ ਨਾਲੋਂ ਅੱਗੇ ਹਨ ਅਤੇ ਅੱਜ ਵੀ ਜ਼ਿਆਦਾਤਰ ਨੌਕਰੀਆਂ ਲੜਕੀਆਂ ਨੇ ਹੀ ਹਾਸਲ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਲੜਕੀਆਂ ਦੇ ਸੁਪਨਿਆਂ ਨੂੰ ਪਰਵਾਜ਼ ਦਿੱਤੀ ਜਾਵੇ ਤਾਂ ਜੋ ਉਹ ਹਰ ਖੇਤਰ ਵਿੱਚ ਮੱਲਾਂ ਮਾਰਦਿਆਂ ਸਫ਼ਲਤਾ ਦੀ ਨਵੀਂ ਇਬਾਰਤ ਲਿਖ ਸਕਣ। ਪੁਰਾਣੀਆਂ ਸਰਕਾਰਾਂ ਉਤੇ ਨਿਸ਼ਾਨਾ ਸੇਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਦਿਆਂ ਬੇਸ਼ੁਮਾਰ ਦੌਲਤ ਇਕੱਠੀ ਕਰਕੇ ਆਪਣੇ ਲਈ ਮਹਿਲਨੁਮਾ ਘਰ ਉਸਾਰੇ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਘਰਾਂ ਦੀਆਂ ਕੰਧਾਂ ਤਾਂ ਉੱਚੀਆਂ ਹਨ ਪਰ ਦਰਵਾਜ਼ੇ ਆਮ ਲੋਕਾਂ ਲਈ ਹਮੇਸ਼ਾ ਬੰਦ ਹੀ ਰਹਿੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਲੋਕਾਂ ਦੀ ਪਹੁੰਚ ਤੋਂ ਦੂਰ ਰਹੇ, ਜਿਸ ਕਰ ਕੇ ਲੋਕਾਂ ਨੇ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਦਾ ਰਾਹ ਦਿਖਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੀ ਭਲਾਈ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਨੌਕਰੀ ਭਾਲਣ ਦੀ ਬਜਾਏ ਨੌਕਰੀ ਦੇਣ ਵਾਲੇ ਬਣਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਨੌਜਵਾਨਾਂ ਦੀ ਸਰਗਰਮ ਸ਼ਮੂਲੀਅਤ ਨੂੰ ਯਕੀਨੀ ਬਣਾਉਂਦਿਆਂ ਅਗਾਂਹਵਧੂ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਕੀਤੀ ਜਾਵੇ। ਮੁੱਖ ਮੰਤਰੀ ਨੇ ਵਿਅੰਗ ਕਸਦਿਆਂ ਆਖਿਆ ਕਿ ਸੂਬੇ ਦੇ ਇੱਕ ਸਾਬਕਾ ਵਿੱਤ ਮੰਤਰੀ ਨੌਂ ਸਾਲਾਂ ਤੱਕ ‘ਸਰਕਾਰੀ ਖ਼ਜ਼ਾਨਾ ਖਾਲੀ ਹੈ’ ਦਾ ਗੁਮਰਾਹਕੁੰਨ ਰਾਗ ਅਲਾਪਦਾ ਰਿਹਾ, ਜਿਸ ਨਾਲ ਪੰਜਾਬ ਦੇ ਨੌਜਵਾਨਾਂ ਦੇ ਹੌਸਲੇ ਨੂੰ ਵੱਡੀ ਸੱਟ ਵੱਜੀ। ਉਨ੍ਹਾਂ ਕਿਹਾ ਕਿ ਹੁਣ ਸੂਬਾ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਹਰ ਲੰਘਦੇ ਦਿਨ ਨੌਕਰੀਆਂ ਦੇ ਰਹੀ ਹੈ, ਜਿਸ ਕਾਰਨ ਨੌਜਵਾਨ ਪੀੜ੍ਹੀ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਅਖ਼ਤਿਆਰ ਦੇਣ ਲਈ ਇਸ ਵਿਸ਼ਾਲ ਮੁਹਿੰਮ ਨੂੰ ਹੋਰ ਅੱਗੇ ਵਧਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸੂਬੇ ਵਿੱਚ ਮੁਕੰਮਲ ਤਬਦੀਲੀ ਦਾ ਦੌਰ ਚੱਲ ਰਿਹਾ ਹੈ ਕਿਉਂਕਿ ਆਮ ਆਦਮੀ ਦੀ ਭਲਾਈ ਲਈ ਨਵੇਂ ਹਸਪਤਾਲ, ਸਕੂਲ ਅਤੇ ਨਵੇਂ ਮੈਡੀਕਲ ਕਾਲਜ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਲੋਕ-ਪੱਖੀ ਫੈਸਲੇ ਉਨ੍ਹਾਂ ਲੋਕਾਂ ਵੱਲੋਂ ਹੀ ਲਏ ਜਾ ਰਹੇ ਹਨ, ਜੋ ਜ਼ਮੀਨੀ ਪੱਧਰ ’ਤੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਭਲੀ-ਭਾਂਤ ਜਾਣੂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਨੇ ਸੂਬੇ ਨੂੰ ਬਰਬਾਦ ਕਰ ਦਿੱਤਾ ਹੈ ਅਤੇ ਹੁਣ ਉਹ ਬੜੀ ਬੇਸ਼ਰਮੀ ਨਾਲ ਨੈਤਿਕਤਾ ਦੇ ਦਮਗਜ਼ੇ ਮਾਰ ਰਹੀਆਂ ਹਨ। ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਉਤੇ ਸਵਾਲ ਚੁੱਕਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਆਗੂ ਇਹ ਸਪੱਸ਼ਟ ਕਰਨ ਕਿ 15 ਸਾਲਾਂ ਸੂਬੇ ਨੂੰ ਲੁੱਟਣ ਤੋਂ ਬਾਅਦ ਉਹ ਕਿਸ ਕੋਲੋਂ ਸੂਬੇ ਨੂੰ ਬਚਾਉਣ ਦੀਆਂ ਗੱਲਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸੂਬੇ ਨੂੰ ਬੜੀ ਬੇਰਹਿਮੀ ਨਾਲ ਲੁੱਟਣ ਤੋਂ ਇਲਾਵਾ ਪੰਜਾਬੀਆਂ ਦੀ ਮਾਨਸਿਕਤਾ ਨੂੰ ਜਜ਼ਬਾਤੀ ਤੌਰ ’ਤੇ ਠੇਸ ਪਹੁੰਚਾਈ ਹੈ ਅਤੇ ਸੂਬੇ ਅੰਦਰ ਕਈ ਤਰ੍ਹਾਂ ਦੇ ਮਾਫੀਆ ਦੀ ਸਰਪ੍ਰਸਤੀ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਅਕਾਲੀਆਂ ਅਤੇ ਬਾਦਲ ਪਰਿਵਾਰ ਦੇ ਦੋਗਲੇ ਕਿਰਦਾਰ ਤੋਂ ਭਲੀ-ਭਾਂਤ ਜਾਣੂ ਹਨ, ਇਸ ਕਰ ਕੇ ਹੁਣ ਅਕਾਲੀਆਂ ਦੀਆਂ ਡਰਾਮੇਬਾਜ਼ੀਆਂ ਕੰਮ ਨਹੀਂ ਕਰਨਗੀਆਂ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਮੁਕਾਬਲਾ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਸਬੰਧੀ ਅੱਠ ਹਾਈ-ਟੈਕ ਕੇਂਦਰ ਖੋਲ੍ਹੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਅਤੇ ਸੂਬੇ ਤੇ ਦੇਸ਼ ਵਿੱਚ ਨਾਮਵਰ ਅਹੁਦਿਆਂ ’ਤੇ ਬੈਠਣ ਲਈ ਮਿਆਰੀ ਸਿਖਲਾਈ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਨੌਜਵਾਨਾਂ ਨੂੰ ਉੱਚ ਅਹੁਦਿਆਂ ’ਤੇ ਬਿਠਾ ਕੇ ਦੇਸ਼ ਦੀ ਸੇਵਾ ਵਿੱਚ ਲਾਉਣਾ ਹੈ।
Punjab Bani 01 February,2024
ਆਗਾਮੀ ਗਣਤੰਤਰ ਦਿਵਸ ਤੋਂ ਲੋਕਾਂ ਦੀ ਸੇਵਾ ਲਈ ਸਮਰਪਿਤ ਹੋਵੇਗੀ ਸੜਕ ਸੁਰੱਖਿਆ ਫੋਰਸ: ਮੁੱਖ ਮੰਤਰੀ
ਆਗਾਮੀ ਗਣਤੰਤਰ ਦਿਵਸ ਤੋਂ ਲੋਕਾਂ ਦੀ ਸੇਵਾ ਲਈ ਸਮਰਪਿਤ ਹੋਵੇਗੀ ਸੜਕ ਸੁਰੱਖਿਆ ਫੋਰਸ: ਮੁੱਖ ਮੰਤਰੀ * ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁੱਭ ਦਿਹਾੜੇ 'ਤੇ 461 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ * ਨਵ-ਨਿਯੁਕਤ ਨੌਜਵਾਨਾਂ ਨੂੰ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਦਸਮੇਸ਼ ਪਿਤਾ ਜੀ ਦੇ ਨਕਸ਼ੇ ਕਦਮ ‘ਤੇ ਚੱਲਣ ਦੀ ਅਪੀਲ ਚੰਡੀਗੜ੍ਹ, 17 ਜਨਵਰੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁੱਭ ਦਿਹਾੜੇ ਉੱਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 461 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਤੇ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਦਸਮੇਸ਼ ਪਿਤਾ ਦੇ ਨਕਸ਼ੇ ਕਦਮ 'ਤੇ ਚੱਲਣ ਦਾ ਸੱਦਾ ਦਿੱਤਾ। ਇੱਥੇ ਮਿਊਂਸਿਪਲ ਭਵਨ ਵਿਖੇ ਨਿਯੁਕਤੀ ਪੱਤਰ ਦੇਣ ਲਈ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਨੇ ਸਾਨੂੰ ਜ਼ੁਲਮ, ਬੇਇਨਸਾਫ਼ੀ ਅਤੇ ਦਮਨ ਵਿਰੁੱਧ ਲੜਨ ਦਾ ਉਪਦੇਸ਼ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਦਿਹਾੜੇ 'ਤੇ ਸਾਨੂੰ ਸਾਰਿਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਣ ਦਾ ਪ੍ਰਣ ਲੈਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸਾਏ ਮਾਰਗ 'ਤੇ ਚੱਲਦਿਆਂ ਲੋਕਾਂ ਦੀ ਸੇਵਾ ਉਤਸ਼ਾਹ ਨਾਲ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਮਿਊਂਸਿਪਲ ਭਵਨ ਅਜਿਹੇ ਕਈ ਸਮਾਗਮਾਂ ਦਾ ਗਵਾਹ ਰਿਹਾ ਹੈ, ਜਿਸ ਵਿੱਚ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨੌਕਰੀਆਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਇਹ ਨੌਜਵਾਨਾਂ ਦੀ ਭਲਾਈ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਹੁਣ ਤੱਕ 40 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨਿਰੋਲ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਲਈ ਚੁਣਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ ਅਤੇ ਹੁਣ ਉਨ੍ਹਾਂ ਨੂੰ ਮਿਸ਼ਨਰੀ ਜਜ਼ਬੇ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਨਵੇਂ ਭਰਤੀ ਹੋਏ ਨੌਜਵਾਨ ਲੋਕਾਂ ਲਈ ਇਨਸਾਫ਼ ਯਕੀਨੀ ਬਣਾਉਣ ਦੇ ਨਾਲ-ਨਾਲ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਲਈ ਕਰਨਗੇ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਵੱਧ ਤੋਂ ਵੱਧ ਲੋਕਾਂ ਦੀ ਭਲਾਈ ਯਕੀਨੀ ਬਣਾਉਣੀ ਚਾਹੀਦੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ। ਮੁੱਖ ਮੰਤਰੀ ਨੇ ਦੱਸਿਆ ਕਿ ਆਗਾਮੀ ਗਣਤੰਤਰ ਦਿਵਸ ਮੌਕੇ ਸੜਕ ਸੁਰੱਖਿਆ ਫੋਰਸ ਲੋਕਾਂ ਦੀ ਸੇਵਾ ਵਿੱਚ ਸਮਰਪਿਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਵੇਲੇ ਇਹ ਫੋਰਸ ਕਪੂਰਥਲਾ ਵਿਖੇ ਸਿਖਲਾਈ ਲੈ ਰਹੀ ਹੈ ਅਤੇ ਸੂਬੇ ਵਿੱਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ਨੂੰ ਘਟਾਉਣ ਲਈ ਤੇ ਸੂਬੇ ਦੀਆਂ ਸੜਕਾਂ 'ਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਇਸ ਫੋਰਸ ਦੀ ਸ਼ੁਰੂਆਤ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੀ ਕਿਸਮ ਦੀ ਇਹ ਪਹਿਲੀ ਵਿਸ਼ੇਸ਼ ਫੋਰਸ ਪੰਜਾਬ ਵਿੱਚ ਰੋਜ਼ਾਨਾ ਸੜਕ ਹਾਦਸਿਆਂ ਵਿੱਚ ਅਜਾਈਂ ਜਾ ਰਹੀਆਂ ਕੀਮਤੀ ਜਾਨਾਂ ਬਚਾਉਣ ਲਈ ਅਹਿਮ ਭੂਮਿਕਾ ਨਿਭਾਏਗੀ ਅਤੇ ਇਸ ਫੋਰਸ ਨੂੰ ਗਲਤ ਡਰਾਈਵਿੰਗ ਨੂੰ ਰੋਕਣ, ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਸੜਕ ਹਾਦਸਿਆਂ ਦੀ ਜਾਂਚ ਦਾ ਕੰਮ ਸੌਂਪਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸ਼ੁਰੂਆਤੀ ਤੌਰ 'ਤੇ ਅਤਿ-ਆਧੁਨਿਕ ਯੰਤਰਾਂ ਨਾਲ ਲੈਸ ਲਗਪਗ 130 ਵਾਹਨ ਹਰ 30 ਕਿਲੋਮੀਟਰ ਦੇ ਘੇਰੇ ਬਾਅਦ ਸੜਕਾਂ ਉੱਤੇ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਾਹਨਾਂ ਵਿੱਚ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਐਮਰਜੈਂਸੀ ਇਲਾਜ ਮੁਹੱਈਆ ਕਰਵਾਉਣ ਲਈ ਪੂਰੀ ਮੈਡੀਕਲ ਕਿੱਟ ਵੀ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਸਮੇਂ ਸਿਰ ਲੋੜੀਂਦੀ ਡਾਕਟਰੀ ਸਹਾਇਤਾ ਯਕੀਨੀ ਬਣਾਉਣ ਲਈ ਫੋਰਸ ਨੂੰ ਟਰੌਮਾ ਸੈਂਟਰਾਂ ਨਾਲ ਜੋੜਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਅਤੇ ਲੀਡਰ ਦੇ ਗੁਣਾਂ ਨਾਲ ਭਰਪੂਰ ਹੁੰਦੇ ਹਨ, ਜਿਸ ਕਾਰਨ ਉਨ੍ਹਾਂ ਨੇ ਦੁਨੀਆ ਭਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਮਿਹਨਤ ਅਤੇ ਸਮਰਪਣ ਬੇਮਿਸਾਲ ਹੈ, ਜਿਸ ਕਾਰਨ ਉਹ ਹਰ ਖੇਤਰ ਵਿੱਚ ਮੱਲਾਂ ਮਾਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਦੇ ਇਸ ਜਜ਼ਬੇ ਨੂੰ ਸੂਬੇ ਨੂੰ ਅੱਗੇ ਲੈ ਜਾਣ ਲਈ ਸਹੀ ਢੰਗ ਨਾਲ ਵਰਤਿਆ ਜਾ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਵੱਲੋਂ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਤੋਂ ਲੈ ਕੇ ਸਬ-ਇੰਸਪੈਕਟਰ ਤੱਕ ਦੀਆਂ ਵੱਖ-ਵੱਖ ਅਸਾਮੀਆਂ ਲਈ ਨਿਯਮਤ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਇਨਵੈਸਟੀਗੇਸ਼ਨ ਕਾਡਰ ਵਿੱਚ ਨਵੇਂ ਭਰਤੀ ਕੀਤੇ ਗਏ 200 ਸਿਵਲੀਅਨ ਸਪੋਰਟ ਸਟਾਫ਼ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ, ਜਿਨ੍ਹਾਂ ਵਿੱਚ ਕਾਨੂੰਨੀ ਅਫ਼ਸਰ, ਸਹਾਇਕ ਕਾਨੂੰਨੀ ਅਫ਼ਸਰ, ਵਿੱਤੀ ਅਫ਼ਸਰ, ਸਹਾਇਕ ਵਿੱਤੀ ਅਫ਼ਸਰ ਅਤੇ ਫੋਰੈਂਸਿਕ ਅਫ਼ਸਰ ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਪੁਲਿਸ ਅਕੈਡਮੀ ਫਿਲੌਰ ਵਿਖੇ ਤਫ਼ਤੀਸ਼ੀ ਕਾਡਰ ਲਈ ਪਹਿਲੀ ਵਾਰ ਪੰਜਾਬ ਬਿਊਰੋ ਆਫ਼ ਇਨਵੈਸਟੀਗੇਸ਼ਨ ਵਿੰਗ ਵਿੱਚ 245 ਨਵੇਂ ਸਬ-ਇੰਸਪੈਕਟਰ ਵੀ ਭਰਤੀ ਕੀਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਇਨਵੈਸਟੀਗੇਸ਼ਨ ਕੇਡਰ ਵਿੱਚ ਨਵੇਂ ਭਰਤੀ ਹੋਏ ਹੌਲਦਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਹੌਲਦਾਰਾਂ ਦੀ ਸਿੱਧੀ ਭਰਤੀ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਬਿਊਰੋ ਆਫ ਇਨਵੈਸਟੀਗੇਸ਼ਨ (ਪੀ.ਬੀ.ਓ.ਆਈ.) ਵਿੰਗ ਵਿੱਚ ਹੌਲਦਾਰਾਂ ਦੀ ਭਰਤੀ ਨਾਲ ਜਾਂਚ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ ਵਿੱਚ ਮਦਦ ਮਿਲੇਗੀ ਅਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੀ ਦਰ ਵਿੱਚ ਹੋਰ ਵਾਧਾ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਹੌਲਦਾਰਾਂ ਦੀ ਭਰਤੀ ਨਾਲ ਵੱਖ-ਵੱਖ ਤਰ੍ਹਾਂ ਦੇ ਅਪਰਾਧਾਂ ਨਾਲ ਨਜਿੱਠਣ ਲਈ ਪੁਲਿਸ ਬਲ ਨੂੰ ਹੁਲਾਰਾ ਮਿਲੇਗਾ ਅਤੇ ਡੂੰਘਾਈ ਨਾਲ ਜਾਂਚ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਕਾਂਸਟੇਬਲ ਦੀਆਂ 1746 ਅਸਾਮੀਆਂ ਅਤੇ ਸਬ-ਇੰਸਪੈਕਟਰ ਦੀਆਂ 288 ਅਸਾਮੀਆਂ ਲਈ ਸਾਲਾਨਾ ਭਰਤੀ ਪ੍ਰਕਿਰਿਆ ਵੀ ਜਾਰੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਵਿੱਖ ਵਿੱਚ ਵੀ ਸੂਬਾ ਸਰਕਾਰ ਪੰਜਾਬ ਪੁਲਿਸ ਵਿੱਚ ਹਰ ਸਾਲ 1800 ਕਾਂਸਟੇਬਲ ਅਤੇ 300 ਸਬ-ਇੰਸਪੈਕਟਰਾਂ ਦੀ ਭਰਤੀ ਜਾਰੀ ਰੱਖੇਗੀ ਤਾਂ ਜੋ ਹਰ ਨੌਜਵਾਨ ਨੂੰ ਇਸ ਵੱਕਾਰੀ ਪੁਲਿਸ ਫੋਰਸ ਦਾ ਹਿੱਸਾ ਬਣਨ ਦਾ ਮੌਕਾ ਮਿਲ ਸਕੇ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਲਈ ਅੱਠ ਹਾਈ-ਟੈਕ ਸੈਂਟਰ ਖੋਲ੍ਹ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੈਂਟਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਅਤੇ ਸੂਬੇ ਅਤੇ ਦੇਸ਼ ਵਿੱਚ ਨਾਮਵਰ ਅਹੁਦਿਆਂ 'ਤੇ ਬੈਠਣ ਲਈ ਮਿਆਰੀ ਸਿਖਲਾਈ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਨੌਜਵਾਨਾਂ ਨੂੰ ਉੱਚ ਅਹੁਦਿਆਂ 'ਤੇ ਬਿਠਾ ਕੇ ਦੇਸ਼ ਦੀ ਸੇਵਾ ਵਿੱਚ ਲਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਪੁਲਿਸ ਸੂਬੇ ਦੇ ਤਿੰਨ ਕਰੋੜ ਤੋਂ ਵੱਧ ਲੋਕਾਂ ਦੀ ਚੈਨ ਦੀ ਨੀਂਦ ਯਕੀਨੀ ਬਣਾਉਣ ਲਈ ਦਿਨ-ਰਾਤ ਡਿਊਟੀ ਨਿਭਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਹੈ, ਉਨ੍ਹਾਂ ਦੀ ਸਰਕਾਰ ਪੁਲਿਸ ਫੋਰਸ ਦੇ ਨਵੀਨੀਕਰਨ 'ਤੇ ਧਿਆਨ ਕੇਂਦਰਤ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਫੋਰਸ ਦੇ ਵਿਗਿਆਨਕ ਲੀਹਾਂ 'ਤੇ ਆਧੁਨਿਕੀਕਰਨ 'ਤੇ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਪੁਲਿਸ ਪ੍ਰਣਾਲੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਵੀ ਲਿਆਂਦਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਅਮਨ-ਕਾਨੂੰਨ ਨੂੰ ਕਾਇਮ ਰੱਖਣ ਦੇ ਆਪਣੇ ਮੁੱਖ ਫਰਜ਼ ਨੂੰ ਨਿਭਾਉਣ ਤੋਂ ਇਲਾਵਾ ਦੇਸ਼ ਅਤੇ ਇਸ ਦੇ ਲੋਕਾਂ ਦੇ ਹਿੱਤਾਂ ਦੀ ਹਮੇਸ਼ਾ ਰਾਖੀ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਦਲਦੇ ਹਾਲਾਤ ਵਿੱਚ ਫੋਰਸ ਲਈ ਚੁਣੌਤੀਆਂ ਕਈ ਗੁਣਾ ਵੱਧ ਗਈਆਂ ਹਨ, ਜਿਸ ਕਾਰਨ ਇਨ੍ਹਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਲਈ ਆਧੁਨਿਕੀਕਰਨ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਪੁਲਿਸ ਤੋਂ ਸਿਆਸੀ ਦਬਾਅ ਦੂਰ ਕੀਤਾ ਜਾਵੇ ਤਾਂ ਜੋ ਉਹ ਆਪਣੀ ਡਿਊਟੀ ਕੁਸ਼ਲਤਾ ਨਾਲ ਨਿਭਾ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿਨ ਗਏ ਜਦੋਂ ਸਿਆਸੀ ਬਦਲਾਖੋਰੀ ਕਾਰਨ ਬੇਕਸੂਰ ਲੋਕਾਂ 'ਤੇ ਝੂਠੇ ਪਰਚੇ ਪਾਏ ਜਾਂਦੇ ਸਨ। ਉਨ੍ਹਾਂ ਕਿਹਾ ਕਿ ਪੁਲਿਸ ਹੁਣ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਆਪਣੀ ਡਿਊਟੀ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਪੁਲਿਸ ਨੂੰ ਰਿਮੋਟ ਅਤੇ ਕੰਪਿਊਟਰ ਵਜੋਂ ਵਰਤਣ ਦੀ ਬਜਾਏ ਇਹ ਯੰਤਰ ਕੁਸ਼ਲਤਾ ਵਧਾਉਣ ਲਈ ਪੁਲਿਸ ਦੇ ਹੱਥਾਂ ਵਿੱਚ ਦਿੱਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਸਰਹੱਦ ਪਾਰੋਂ ਤਸਕਰੀ, ਨਾਰਕੋ ਅਤਿਵਾਦ, ਗੈਂਗਸਟਰਾਂ ਦੇ ਰੂਪ ਵਿੱਚ ਸੰਗਠਿਤ ਅਪਰਾਧ ਸਮੇਤ ਹੋਰ ਕਈ ਚੁਣੌਤੀਆਂ ਹਨ ਪਰ ਪੰਜਾਬ ਪੁਲਿਸ ਇਨ੍ਹਾਂ ਦਾ ਬਹਾਦਰੀ ਨਾਲ ਸਾਹਮਣਾ ਕਰਨ ਦੇ ਸਮਰੱਥ ਹੈ।.
Punjab Bani 17 January,2024
ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 5 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ
ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 5 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ ਨਵ-ਨਿਯੁਕਤ ਕਲਰਕਾਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਅਤੇ ਪੂਰੇ ਸਮਰਪਣ ਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਖ ਤਰਜੀਹ ਸੂਬੇ ਨੂੰ 'ਰੰਗਲਾ ਪੰਜਾਬ' ਬਣਾਉਣਾ ਚੰਡੀਗੜ, 11 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ 5 ਕਲਰਕਾਂ ਨੂੰ ਆਪਣੇ ਪੰਜਾਬ ਸਿਵਲ ਸਕੱਤਰੇਤ ਵਿਖੇ ਸਥਿਤ ਦਫਤਰ, ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਇਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬੀਆਂ ਨਾਲ ਕੀਤੇ ਵਾਅਦੇ ਅਨੁਸਾਰ ਰੁਜਗਾਰ ਦੇ ਨਵੇਂ ਮੌਕੇ ਪ੍ਰਦਾਨ ਕਰ ਰਹੀ ਹੈ ਤਾਂ ਜੋ ਨੌਜਵਾਨਾਂ ਨੂੰ ਆਪਣੇ ਸੁਪਨੇ ਪੂਰੇ ਕਰਨ ਲਈ ਵਿਦੇਸ਼ਾਂ ਵਿੱਚ ਨਾ ਜਾਣਾ ਪਵੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੁਪਨੇ ਨੂੰ ਉਜਾਗਰ ਕਰਦਿਆਂ ਡਾ ਬਲਜੀਤ ਕੌਰ ਨੇ ਕਿਹਾ ਕਿ ਸਾਡੀ ਸੂਬਾ ਸਰਕਾਰ ਪੰਜਾਬ ਨੂੰ "ਰੰਗਲਾ ਪੰਜਾਬ" ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ। ਜਿਸ ਕਾਰਨ ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ 40 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਸੁਖਦੀਪ ਸਿੰਘ ਝੱਜ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
Punjab Bani 11 January,2024
ਨੌਜਵਾਨਾਂ ਨੂੰ ਨਵੇਂ ਸਾਲ ਦਾ ਤੋਹਫਾ, ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ 520 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ
ਨੌਜਵਾਨਾਂ ਨੂੰ ਨਵੇਂ ਸਾਲ ਦਾ ਤੋਹਫਾ, ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ 520 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ 18 ਜਨਵਰੀ ਨੂੰ 500 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਜਾਣਗੇ ਸੂਬੇ ਦੇ ਸਮਾਜਿਕ ਤੇ ਆਰਥਿਕ ਵਿਕਾਸ ਵਿੱਚ ਨੌਜਵਾਨ ਬਣ ਰਹੇ ਨੇ ਸਰਗਰਮ ਭਾਈਵਾਲ ਚੰਡੀਗੜ੍ਹ, 9 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਨੌਜਵਾਨਾਂ ਨੂੰ ਨਵੇਂ ਵਰ੍ਹੇ ਦਾ ਤੋਹਫਾ ਦਿੰਦਿਆਂ ਪੰਜਾਬ ਰਾਜ ਸਹਿਕਾਰੀ ਬੈਂਕ ਵਿੱਚ ਨਵੇਂ ਭਰਤੀ ਹੋਏ 520 ਕਲਰਕਾਂ-ਕਮ-ਡਾਟਾ ਐਂਟਰੀ ਅਪਰੇਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇੱਥੇ ਟੈਗੋਰ ਥੀਏਟਰ ਵਿਖੇ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਨੌਜਵਾਨਾਂ ਦੇ ਮੁਖਾਤਿਬ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦਾ ਇਹ ਨਿਯੁਕਤੀ ਪੱਤਰ ਵੰਡ ਸਮਾਰੋਹ ਉਨ੍ਹਾਂ ਦੀ ਸਰਕਾਰ ਦਾ ਪਲੇਠਾ ਸਮਾਗਮ ਨਹੀਂ ਹੈ ਕਿਉਂਕਿ ਸੂਬਾ ਸਰਕਾਰ ਹੁਣ ਤੱਕ ਅਜਿਹੇ ਕਈ ਸਮਾਗਮ ਕਰਕੇ 40,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਵੰਡ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਕੇ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਸੰਜੀਦਾ ਉਪਰਾਲੇ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਲਗਪਗ ਹਰੇਕ ਦੂਜੇ ਪਿੰਡ ਨੂੰ ਮਹਾਨ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਹੈ ਅਤੇ ਪੰਜਾਬ ਦੀ ਧਰਤੀ ਨੇ ਬਹਾਦਰ ਪੁੱਤ ਪੈਦਾ ਕੀਤੇ ਹਨ ਜਿਨ੍ਹਾਂ ਨੇ ਆਪਣੇ ਮੁਲਕ ਦੀ ਖਾਤਰ ਆਪਣਾ ਜੀਵਨ ਲੇਖੇ ਲਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਪੈਦਾਇਸ਼ੀ ਉੱਦਮੀ ਹੁੰਦੇ ਹਨ ਅਤੇ ਇਨ੍ਹਾਂ ਵਿੱਚ ਅਗਵਾਈ ਕਰਨ ਦੇ ਗੁਣ ਹੁੰਦੇ ਹਨ ਅਤੇ ਏਸੇ ਕਰਕੇ ਦੁਨੀਆ ਭਰ ਵਿੱਚ ਪੰਜਾਬੀਆਂ ਨੇ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਸਖ਼ਤ ਮਿਹਨਤ ਦਾ ਕੋਈ ਸਾਨੀ ਨਹੀਂ ਜਿਸ ਕਰਕੇ ਅੱਜ ਪੰਜਾਬੀ ਹਰੇਕ ਖੇਤਰ ਵਿੱਚ ਨਾਮਣਾ ਖੱਟ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਦੇ ਇਸ ਜਜ਼ਬੇ ਦਾ ਲਾਹਾ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਵੀ ਚੁੱਕਿਆ ਜਾ ਸਕਦਾ। ਮੁੱਖ ਮੰਤਰੀ ਨੇ ਕਿਹਾ ਕਿ ਬਹਾਦਰ ਅਤੇ ਸਮਰਪਿਤ ਭਾਵਨਾ ਵਾਲੇ ਪੰਜਾਬੀਆਂ ਨੇ ਦੇਸ਼ ਨੂੰ ਬਰਤਾਨਵੀ ਹਕੂਮਤ ਦੀ ਗੁਲਾਮੀ ਤੋਂ ਮੁਕਤ ਕਰਵਾਉਣ ਲਈ ਬੇਮਿਸਾਲ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਆਪਣੇ ਆਪ ਵਿੱਚ ਰਿਕਾਰਡ ਹੈ ਕਿ ਜਿਨ੍ਹਾਂ ਦੇਸ਼ ਭਗਤਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਜਾਂ ਕਿਸੇ ਨਾ ਕਿਸੇ ਰੂਪ ਵਿਚ ਅੰਗਰੇਜ਼ਾਂ ਦੇ ਜ਼ੁਲਮ ਦਾ ਸ਼ਿਕਾਰ ਹੋਏ, ਉਨ੍ਹਾਂ ਵਿੱਚੋਂ 90 ਫੀਸਦੀ ਤੋਂ ਵੱਧ ਪੰਜਾਬੀ ਸਨ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਅੱਜ ਵੀ ਪੰਜਾਬ, ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਅਤੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਲਈ ਸਭ ਤੋਂ ਅੱਗੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁਖੀ ਹੋਣ ਦੇ ਨਾਤੇ ਉਨ੍ਹਾਂ ਦਾ ਹਰ ਕਦਮ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਨੂੰ ਸਮਰਪਿਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਉਨ੍ਹਾਂ ਤੋਂ ਪਹਿਲੇ ਮੁੱਖ ਮੰਤਰੀਆਂ ਨੂੰ ਕਦੇ ਵੀ ਸੂਬੇ ਦੀ ਚਿੰਤਾ ਨਹੀਂ ਹੁੰਦੀ ਸੀ ਸਗੋਂ ਉਨ੍ਹਾਂ ਨੂੰ ਆਪਣੇ ਨਿੱਜੀ ਹਿੱਤਾਂ ਦਾ ਫਿਕਰ ਵੱਧ ਹੁੰਦਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰੇਕ ਮੁੱਦੇ ਨੂੰ ਲੈ ਕੇ ਸੂਬੇ ਦੇ ਨਕਾਰੇ ਹੋਏ ਸਿਆਸੀ ਆਗੂ ਉਨ੍ਹਾਂ ਦੀ ਨਿੱਤ ਨਿਖੇਧੀ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਇੱਕ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਦੀ ਮਲਕੀਅਤ ਵਾਲਾ ਗੋਇੰਦਵਾਲ ਪਾਵਰ ਪਲਾਂਟ 1080 ਕਰੋੜ ਰੁਪਏ ਦੀ ਲਾਗਤ ਨਾਲ ਖਰੀਦ ਕੇ ਇਤਿਹਾਸ ਰਚਿਆ ਹੈ। ਉਨ੍ਹਾਂ ਕਿਹਾ ਕਿ ਹੁਣ ਪਹਿਲੀ ਵਾਰ ਉਲਟਾ ਰੁਝਾਨ ਸ਼ੁਰੂ ਹੋਇਆ ਹੈ ਕਿ ਸਰਕਾਰ ਨੇ ਕੋਈ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ ਜਦੋਂ ਕਿ ਪਹਿਲਾਂ ਸੂਬਾ ਸਰਕਾਰਾਂ ਸਰਕਾਰੀ ਜਾਇਦਾਦਾਂ ਮਨਪਸੰਦ ਵਿਅਕਤੀਆਂ ਨੂੰ ‘ਕੌਡੀ’ ਦੇ ਭਾਅ ਵੇਚਦੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਛਵਾੜਾ ਕੋਲਾ ਖਾਣ ਤੋਂ ਨਿਕਲਣ ਵਾਲੇ ਕੋਲੇ ਦੀ ਵਰਤੋਂ ਸਰਕਾਰੀ ਪਾਵਰ ਪਲਾਂਟਾਂ ਲਈ ਹੀ ਕੀਤੀ ਜਾ ਸਕਦੀ ਹੈ ਜਿਸ ਕਰਕੇ ਇਸ ਪਾਵਰ ਪਲਾਂਟ ਦੀ ਖਰੀਦ ਨਾਲ ਇਸ ਕੋਲੇ ਦੀ ਵਰਤੋਂ ਸੂਬੇ ਦੇ ਹਰੇਕ ਸੈਕਟਰ ਨੂੰ ਬਿਜਲੀ ਪੈਦਾ ਕਰਨ ਲਈ ਕੀਤੀ ਜਾ ਸਕਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਹਸਪਤਾਲਾਂ ਅਤੇ ਸਕੂਲਾਂ ਵਿੱਚ ਮੁਕੰਮਲ ਤੌਰ ਉਤੇ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ ਅਤੇ ਆਮ ਆਦਮੀ ਦੀ ਭਲਾਈ ਲਈ ਨਵੇਂ ਮੈਡੀਕਲ ਕਾਲਜ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਫੈਸਲੇ ਉਨ੍ਹਾਂ ਲੋਕਾਂ ਵੱਲੋਂ ਹੀ ਲਏ ਜਾ ਰਹੇ ਹਨ ਜੋ ਜ਼ਮੀਨੀ ਪੱਧਰ ’ਤੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਜਾਣੂੰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਨੇ ਸੂਬੇ ਨੂੰ ਬਰਬਾਦ ਕਰ ਦਿੱਤਾ ਹੈ ਅਤੇ ਹੁਣ ਉਹ ਨਿਰਲੱਜ ਹੋ ਕੇ ਨੈਤਿਕਤਾ ਦੀਆਂ ਗੱਲਾਂ ਕਰ ਰਹੀਆਂ ਹਨ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਗਏ ਉਪਰਾਲਿਆਂ ਸਦਕਾ ਪੰਜਾਬ ਵਿੱਚ ਵੱਡੀ ਉਦਯੋਗਿਕ ਕ੍ਰਾਂਤੀ ਦੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ 18 ਮਹੀਨਿਆਂ ਦੌਰਾਨ ਟਾਟਾ ਸਟੀਲ ਅਤੇ ਹੋਰ ਵੱਡੀਆਂ ਕੰਪਨੀਆਂ ਨੇ ਸੂਬੇ ਵਿੱਚ ਨਿਵੇਸ਼ ਕਰਨ ਲਈ ਤਿਆਰੀਆਂ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਮੋਹਰੀ ਸੂਬਾ ਅਤੇ ‘ਰੰਗਲਾ ਪੰਜਾਬ’ ਬਣਾਉਣ ਵੱਲ ਲਈ ਇਹ ਮਹੱਤਵਪੂਰਨ ਕਦਮ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਦੇਸ਼ ਵਿੱਚ ਨਿਵੇਸ਼ ਲਈ ਪੰਜਾਬ ਸਭ ਤੋਂ ਪਸੰਦੀਦਾ ਸਥਾਨ ਬਣ ਕੇ ਉੱਭਰਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੌਰਾਨ ਪੰਜਾਬ ਵਿੱਚ ਹੁਣ ਤੱਕ 55,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਹੋਇਆ ਹੈ ਜਿਸ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ 2.95 ਲੱਖ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਆਉਣ ਵਾਲੇ ਦਿਨਾਂ ਵਿੱਚ ਹੋਰ ਨਿਵੇਸ਼ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਪਿਛਲੇ 75 ਸਾਲਾਂ ਵਿੱਚ ਨੌਜਵਾਨ ਸਰਕਾਰੀ ਨੌਕਰੀ ਲਈ ਇਕ ਮੌਕੇ ਨੂੰ ਤਰਸਦੇ ਹੁੰਦੇ ਸਨ, ਹੁਣ ਉਨ੍ਹਾਂ ਨੂੰ ਇੱਕ ਸਾਲ ਵਿੱਚ ਤਿੰਨ-ਤਿੰਨ ਨੌਕਰੀਆਂ ਵੀ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਕਦੇ ਵੀ ਸੂਬੇ ਦੀ ਭਲਾਈ ਜਾਂ ਇਸ ਦੀ ਤਰੱਕੀ ਦੀ ਪ੍ਰਵਾਹ ਨਹੀਂ ਕੀਤੀ ਪਰ ਮੌਜੂਦਾ ਸਰਕਾਰ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਭਗਵੰਤ ਸਿੰਘ ਮਾਨ ਨੇ ਆਖਿਆ ਕਿ ਪਿਛਲੇ 25 ਸਾਲਾਂ 'ਚ ਪੰਜਾਬ 'ਤੇ ਸਿਰਫ਼ ਦੋ ਸਿਆਸਤਦਾਨਾਂ ਨੇ ਰਾਜ ਕੀਤਾ ਹੈ ਅਤੇ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਦੇ ਵਸੀਲਿਆਂ ਦਾ ਸ਼ੋਸ਼ਣ ਕੀਤਾ। ਗੁਰਬਾਣੀ ਦੀ ਤੁਕ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂ ਸਾਹਿਬਾਨ ਨੇ ਹਵਾ (ਪਵਨ) ਨੂੰ ਗੁਰੂ, ਪਾਣੀ (ਪਾਣੀ) ਨੂੰ ਪਿਤਾ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਸਾਨੂੰ ਸੂਬੇ ਦੇ ਵਾਤਾਵਰਨ ਨੂੰ ਬਚਾਉਣ ਦਾ ਸੰਕਲਪ ਲੈ ਕੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਪਾਵਨ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਪਰ ਇਸ ਲਈ ਨੌਜਵਾਨਾਂ ਨੂੰ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਆਪਣੀ ਪ੍ਰਾਪਤੀ ਉਤੇ ਘੁੰਮਡ ਨਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਹੋਰ ਸਫਲਤਾ ਹਾਸਲ ਕਰਨ ਲਈ ਨਿਮਰ ਰਹਿਣ ਦੇ ਨਾਲ-ਨਾਲ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਵੈ-ਵਿਸ਼ਵਾਸ ਅਤੇ ਸਾਕਾਰਤਮਕ ਪਹੁੰਚ ਹਰੇਕ ਸ਼ਖਸੀਅਤ ਦੇ ਮੂਲ ਗੁਣ ਹੁੰਦੇ ਹਨ ਪਰ ਇਸ ਨੂੰ ਲੈ ਕੇ ਹੰਕਾਰ ਨਹੀਂ ਕਰਨਾ ਚਾਹੀਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਗੁਣ ਹੀ ਹਰੇਕ ਖੇਤਰ ਵਿੱਚ ਸਫਲਤਾ ਦੇ ਪੈਮਾਨੇ ਹੁੰਦੇ ਹਨ ਅਤੇ ਇਨ੍ਹਾਂ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕੀਤਾ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਾ ਸਫ਼ਰ ਜਾਰੀ ਰਹੇਗਾ ਅਤੇ 18 ਜਨਵਰੀ ਨੂੰ 590 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਨੌਜਵਾਨਾਂ ਨੂੰ ਸਮਾਜਿਕ ਤੇ ਆਰਥਿਕ ਤਰੱਕੀ ਵਿੱਚ ਬਰਾਬਰ ਭਾਈਵਾਲ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਸਮੇਤ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਆਪਣੇ ਅਹੁਦੇ ਦੀ ਵਰਤੋਂ ਲੋਕ ਭਲਾਈ ਲਈ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਕੰਮ-ਧੰਦੇ ਆਉਣ ਵਾਲੇ ਲੋਕਾਂ ਨੂੰ ਪ੍ਰੇਸ਼ਾਨ ਕਰਨ ਦੀ ਬਜਾਏ ਇਨਸਾਫ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਨਿਰੰਤਰ ਯਤਨ ਕਰ ਰਹੀ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਸੂਬੇ ਦੀ ਝਲਕੀ ਬਾਰੇ ਭਾਜਪਾ ਦੇ ਸੂਬਾ ਪ੍ਰਧਾਨ ਵੱਲੋਂ ਕੀਤੀ ਟਿਪੱਣੀ ਉਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੁਨੀਲ ਜਾਖੜ ਵਰਗੇ ਗੁੰਮਰਾਹਕੁਨ ਨੇਤਾ ਸੂਬੇ ਦੀ ਤਰੱਕੀ ਦੇ ਰਾਹ ਵਿੱਚ ਰੋੜਾ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਸਾਡੇ ਸੂਬੇ ਦੀਆਂ ਦੋ ਪੀੜ੍ਹੀਆਂ ਬਰਬਾਦ ਕਰ ਦਿੱਤੀਆਂ ਹਨ ਜਿਸ ਕਰਕੇ ਇਹ ਨੇਤਾ ਬੀਤੇ ਸਾਲ ਇਕ ਨਵੰਬਰ ਨੂੰ ਬਹਿਸ ਵਿੱਚ ਨਹੀਂ ਪਹੁੰਚੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਸੂਝਵਾਨ ਲੋਕਾਂ ਨੇ ਇਨ੍ਹਾਂ ਨੇਤਾਵਾਂ ਨੂੰ ਸਿਆਸੀ ਸਫਾਂ ਤੋਂ ਲਾਂਭੇ ਕਰਕੇ ਗੁੰਮਨਾਮੀ ਵੱਲ ਧੱਕ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਰੱਖਦੀਆਂ ਹਨ ਕਿਉਂਕਿ ਉਹ ਆਮ ਪਰਿਵਾਰ ਨਾਲ ਸਬੰਧਤ ਹਨ ਅਤੇ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਹਮੇਸ਼ਾ ਤੋਂ ਇਹੀ ਮੰਨਦੇ ਸੀ ਕਿ ਸੂਬੇ ਵਿੱਚ ਸ਼ਾਸਨ ਕਰਨ ਦਾ ਉਨ੍ਹਾਂ ਕੋਲ ਜਨਮ ਸਿੱਧ ਅਧਿਕਾਰ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇਕ ਆਮ ਆਦਮੀ ਬੜੀ ਕਾਰਜਕੁਸ਼ਲਤਾ ਨਾਲ ਸੂਬੇ ਨੂੰ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਲੰਮੇ ਸਮੇਂ ਤੱਕ ਲੋਕਾਂ ਨੂੰ ਬੇਵਕੂਫ਼ ਬਣਾਉਂਦੇ ਰਹੇ ਪਰ ਹੁਣ ਲੋਕ ਇਨ੍ਹਾਂ ਦੇ ਗੁਮਰਾਹਕੁੰਨ ਪ੍ਰਚਾਰ ਵਿੱਚ ਨਹੀਂ ਆਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿਨ ਬੀਤ ਗਏ ਹਨ, ਜਦੋਂ ਸੂਬੇ ਦਾ ਮੁਖੀ ਆਪਣੇ ਮਹਿਲਾਂ ਦੇ ਵੱਡੇ-ਵੱਡੇ ਕਮਰਿਆਂ ਵਿੱਚ ਕੈਦ ਰਹਿੰਦਾ ਸੀ, ਇਸ ਦੇ ਉਲਟ ਹੁਣ ਸੂਬੇ ਦਾ ਮੁਖੀ ਹਮੇਸ਼ਾ ਲੋਕਾਂ ਵਿਚਕਾਰ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਸਾਡੀ ਸਰਕਾਰ ਵੱਲੋਂ ਲੋਕਾਂ ਨਾਲ ਕੀਤਾ ਹਰੇਕ ਵਾਅਦਾ ਛੇਤੀ ਤੋਂ ਛੇਤੀ ਪੂਰਾ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਮੁੱਖ ਮੰਤਰੀ ਤੱਕ ਪਹੁੰਚ ਬਹੁਤ ਆਸਾਨ ਹੈ, ਜਿਸ ਕਾਰਨ ਲੋਕਾਂ ਦੀ ਭਲਾਈ ਲਈ ਸੂਬੇ ਦਾ ਹਰੇਕ ਮੁੱਦਾ ਛੇਤੀ ਹੱਲ ਹੋ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਝਾਕੀ ਨੂੰ ਰੱਦ ਕਰ ਕੇ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਮਾਈ ਭਾਗੋ, ਗ਼ਦਰੀ ਬਾਬਿਆਂ ਵਰਗੇ ਮਹਾਨ ਸ਼ਹੀਦਾਂ ਦਾ ਨਿਰਾਦਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਗਣਤੰਤਰ ਦਿਵਸ ਪਰੇਡ ਵਿੱਚ ਇਨ੍ਹਾਂ ਨਾਇਕਾਂ ਦੀ ਝਾਕੀ ਨੂੰ ਸ਼ਾਮਲ ਨਾ ਕਰ ਕੇ ਸ਼ਹੀਦਾਂ ਦੇ ਯੋਗਦਾਨ ਤੇ ਬਲੀਦਾਨ ਨੂੰ ਘਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਹ ਮਹਾਨ ਦੇਸ਼ ਭਗਤਾਂ ਅਤੇ ਕੌਮੀ ਨਾਇਕਾਂ ਦੀ ਵੱਡੀ ਨਿਰਾਦਰੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੋਂ ਦੇਸ਼ ਭਗਤੀ ਦਾ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ ਸਹਿਕਾਰਤਾ ਵੀ.ਕੇ. ਸਿੰਘ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ ਅਤੇ ਨਵੇਂ ਭਰਤੀ ਕੀਤੇ ਕਲਰਕਾਂ ਨੂੰ ਆਮ ਆਦਮੀ ਦੀ ਭਲਾਈ ਲਈ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਸਹਿਕਾਰੀ ਬੈਂਕ ਦੀ ਅਥਾਹ ਸਮਰੱਥਾ ਹੈ ਜਿਸ ਲਈ ਨਵੇਂ ਭਰਤੀ ਹੋਏ ਕਲਰਕ ਅਹਿਮ ਭੂਮਿਕਾ ਨਿਭਾ ਸਕਦੇ ਹਨ। ਵੀ.ਕੇ. ਸਿੰਘ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਸੂਬੇ ਦੇ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਵਿੱਚ ਬਹੁਤ ਸਹਾਈ ਸਿੱਧ ਹੋ ਸਕਦੇ ਹਨ।
Punjab Bani 09 January,2024
ਅਦਾਕਾਰ ਵਿੱਕੀ ਕੌਸ਼ਲ ਨੇ ਫਿਲਮ ਛਾਵਾਦੀ ਸਾਂਝੀ ਕੀਤੀ ਤਸਵੀਰਾਂ
ਅਦਾਕਾਰ ਵਿੱਕੀ ਕੌਸ਼ਲ ਨੇ ਫਿਲਮ ਛਾਵਾਦੀ ਸਾਂਝੀ ਕੀਤੀ ਤਸਵੀਰਾਂ ਮੁੰਬਈ: ਅਦਾਕਾਰ ਵਿੱਕੀ ਕੌਸ਼ਲ ਨੇ ਹਾਲ ਹੀ ਵਿੱਚ ਆਪਣੀ ਨਵੀਂ ਐਕਸ਼ਨ ਫਿਲਮ ‘ਛਾਵਾ’ ਦੀ ਸ਼ੂਟਿੰਗ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਹ ਫਿਲਮ ਵਿੱਕੀ ਦੇ ਕਰੀਅਰ ਦੀ ਸਭ ਤੋਂ ਵੱਡੀ ਐਕਸ਼ਨ ਫਿਲਮ ਮੰਨੀ ਜਾ ਰਹੀ ਹੈ। ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਇੱਕ ਪੋਸਟ ਸਾਂਝੀ ਕਰਦਿਆਂ ਅਦਾਕਾਰ ਨੇ ਲਿਖਿਆ ਹੈ, ‘‘ਇਸ ਸਾਲ ਸੈੱਟ ’ਤੇ ਕੰਮ ਦਾ ਆਖਰੀ ਦਿਨ…ਮੇਰੇ ਕਰੀਅਰ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਐਕਸ਼ਨ ਫਿਲਮ ਦੀ ਸ਼ੂਟਿੰਗ ਮੁਕੰਮਲ…2023 ਦਾ ਵਰ੍ਹਾ ਮੇਰੇ ਲਈ ਸਹੀ ਅਰਥਾਂ ਵਿੱਚ ਖੁਸ਼ਗਵਾਰ ਰਿਹਾ ਹੈ…2024 ਵਿੱਚ ਦਾਖਲ ਹੋ ਰਿਹਾਂ…ਪਹਿਲਾਂ ਨਾਲੋਂ ਵੱਧ ਉਮੀਦਾਂ ਨਾਲ #ਛਾਵਾ।’’ ਸਾਂਝੀਆਂ ਕੀਤੀਆਂ ਤਸਵੀਰਾਂ ਵਿੱਚ ਵਿੱਕੀ ਭਰਵੀਂ ਦਾੜ੍ਹੀ ਵਿੱਚ ਦਿਖ ਰਿਹਾ ਹੈ। ਵਿੱਕੀ ਨੇ ਕਾਲੇ ਰੰਗ ਦੀ ਜੀਨਜ਼ ਨਾਲ ਕਾਲੇ ਰੰਗ ਦੀ ਟੀ-ਸ਼ਰਟ ਪਹਿਨੀ ਹੋਈ ਹੈ ਅਤੇ ਕਾਲੀ ਟੋਪੀ ਨਾਲ ਕਾਲੀਆਂ ਐਨਕਾਂ ਲਗਾਈਆਂ ਹੋਈਆਂ ਹਨ। ਇੱਕ ਹੋਰ ਤਸਵੀਰ ਵਿੱਚ ਅਦਾਕਾਰ ਫਿਲਮ ਦੇ ਨਿਰਦੇਸ਼ਕ ਲਕਸ਼ਮਣ ਉਤੇਕਰ ਨਾਲ ਗੱਲਬਾਤ ਕਰਦਾ ਦਿਖਾਈ ਦੇ ਰਿਹਾ ਹੈ। ਇਸ ਫਿਲਮ ਵਿੱਚ ਰਸ਼ਮਿਕਾ ਮੰਦਾਨਾ ਵਿੱਕੀ ਨਾਲ ਮੁੱਖ ਭੂਮਿਕਾ ਨਿਭਾਅ ਰਹੀ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਫਿਲਮ ‘ਛਾਵਾ’ ਅਗਲੇ ਸਾਲ 6 ਦਸੰਬਰ ਨੂੰ ਰਿਲੀਜ਼ ਹੋਵੇਗੀ। ਇਹ ਫਿਲਮ ਛਤਰਪਤੀ ਸ਼ਿਵਾਜੀ ਮਹਾਰਾਜ ਦੇ ਪੁੱਤਰ ਛਤਰਪਤੀ ਸਾਂਭਾਜੀ ਮਹਾਰਾਜ ਦੇ ਜੀਵਨ ’ਤੇ ਆਧਾਰਿਤ ਦੱਸੀ ਜਾ ਰਹੀ ਹੈ।
Punjab Bani 31 December,2023
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 22 ਦਸੰਬਰ ਨੂੰ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 22 ਦਸੰਬਰ ਨੂੰ ਪਟਿਆਲਾ, 21 ਦਸੰਬਰ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ ਮਿਤੀ 22 ਦਸੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵਿਖੇ ਟੀਮ ਲੀਜ਼ (ਡੀਮਾਰਟ ਵਾਸਤੇ) ਆਈ.ਸੀ.ਆਈ.ਸੀ.ਆਈ. ਫਾਊਂਡੇਸ਼ਨ ਅਤੇ ਅਜਾਇਲ ਵਰਗੀਆਂ ਕੰਪਨੀਆਂ ਵੱਲੋਂ ਵੱਖ ਵੱਖ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਦੱਸਿਆ ਕਿ ਮਿਤੀ 22 ਦਸੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵਿਖੇ ਟੀਮ ਲੀਜ਼ (ਡੀਮਾਰਟ ਵਾਸਤੇ) ਆਈ.ਸੀ.ਆਈ.ਸੀ.ਆਈ. ਫਾਊਂਡੇਸ਼ਨ ਅਤੇ ਅਜਾਇਲ ਵਰਗੀਆਂ ਕੰਪਨੀਆਂ ਵੱਲੋਂ ਪਿਕਰ, ਹੈਲਪਰ, ਕਰਟਮਰ ਕੇਅਰ ਐਗਜ਼ੀਕਿਊਟਿਵ, ਸਹਾਇਕ ਟ੍ਰੇਨੀ, ਵੈਲਨੇੱਸ ਐਡਵਾਈਜ਼ਰ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਚਾਹਵਾਨ ਅਤੇ ਯੋਗ ਉਮੀਦਵਾਰ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਅੱਠਵੀਂ, ਦਸਵੀਂ, ਬਾਰਵੀ, ਗਰੈਜੂਏਸ਼ਨ ਪਾਸ ਪ੍ਰਾਰਥੀ ਅਤੇ ਆਈ.ਟੀ.ਆਈ. ਪਾਸ ਹੋਵੇ ਅਤੇ ਉਮਰ 18-40 ਸਾਲ ਹੋਵੇ, ਉਹ ਇਸ ਕੈਂਪ ਵਿੱਚ ਭਾਗ ਲੈ ਸਕਦੇ ਹਨ। ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ, ਅਧਾਰ ਕਾਰਡ ਅਤੇ ਰਿਜ਼ਊਮੇ ਨਾਲ ਲੈ ਕੇ ਮਿਤੀ 22-ਦਸੰਬਰ-2023 ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵੱਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਬਲਾਕ ਡੀ ਮਿੰਨੀ ਸਕੱਤਰੇਤ ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈ ਸਕਦੇ ਹਨ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।
Punjab Bani 21 December,2023
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਸਿੱਖ ਸ਼ਰਧਾਲੂਆਂ ਨੂੰ ਵੀਜੇ ਨਾ ਦੇਣ ’ਤੇ ਐਡਵੋਕੇਟ ਧਾਮੀ ਨੇ ਕੀਤਾ ਸਖ਼ਤ ਇਤਰਾਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਸਿੱਖ ਸ਼ਰਧਾਲੂਆਂ ਨੂੰ ਵੀਜੇ ਨਾ ਦੇਣ ’ਤੇ ਐਡਵੋਕੇਟ ਧਾਮੀ ਨੇ ਕੀਤਾ ਸਖ਼ਤ ਇਤਰਾਜ਼ ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਜਥੇ ਦੇ ਵੱਡੀ ਗਿਣਤੀ ਸ਼ਰਧਾਲੂਆਂ ਨੂੰ ਵੀਜੇ ਨਾ ਦੇਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ 1684 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 788 ਨੂੰ ਵੀਜਾ ਨਾ ਦੇਣਾ ਬੇਹੱਦ ਮੰਦਭਾਗਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਵਿਚ ਹਮੇਸ਼ਾ ਹੀ ਪੰਜਾਬ ਦੇ ਕੋਟੇ ਅਨੁਸਾਰ ਹੀ ਪਾਸਪੋਰਟ ਭੇਜੇ ਜਾਂਦੇ ਹਨ, ਪਰ ਦੁੱਖ ਦੀ ਗੱਲ ਹੈ ਕਿ ਇਸ ਵਾਰ 50 ਫੀਸਦੀ ਦੇ ਲਗਪਗ ਸ਼ਰਧਾਲੂਆਂ ਦੇ ਵੀਜੇ ਕੱਟ ਕੇ ਭਾਵਨਾਵਾਂ ਤੋੜੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਇਸ ਵੱਲ ਵਿਸ਼ੇਸ਼ ਤੌਰ ’ਤੇ ਗੌਰ ਕਰਨਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪਾਕਿਸਤਾਨ ਦੌਰੇ ਦੌਰਾਨ ਉਨ੍ਹਾਂ ਨੇ ਇਹ ਮਾਮਲਾ ਵੀ ਉਠਾਇਆ ਸੀ, ਜਿਸ ਦੌਰਾਨ ਪਾਕਿਸਤਾਨ ਦੇ ਸਬੰਧਤ ਅਧਿਕਾਰੀਆਂ ਨੇ ਯਕੀਨ ਦਿਵਾਇਆ ਸੀ ਕਿ ਉਹ ਇਸ ’ਤੇ ਸੁਹਿਰਦਤਾ ਨਾਲ ਕਾਰਜ ਕਰਨਗੇ। ਪਰੰਤੂ ਦੁੱਖ ਦੀ ਗੱਲ ਹੈ ਕਿ ਪਹਿਲਾਂ ਦੀ ਤਰ੍ਹਾਂ ਹੀ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੂੰ ਵੀਜਿਆਂ ਤੋਂ ਵਿਰਵੇ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਜਲਦ ਹੀ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਦੇ ਅਧਿਕਾਰੀਆਂ ਨੂੰ ਮਿਲਣ ਵਾਸਤੇ ਵਫ਼ਦ ਵੀ ਭੇਜਿਆ ਜਾਵੇਗਾ। ਦੱਸਣਯੋਗ ਹੈ ਕਿ ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ 25 ਨਵੰਬਰ ਨੂੰ ਜਥਾ ਪਾਕਿਸਤਾਨ ਲਈ ਰਵਾਨਾ ਹੋਣਾ ਹੈ, ਜਿਥੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਦੇ ਸਮਾਗਮ ਹੋਣਗੇ। ਇਹ ਜਥਾ ਵੱਖ-ਵੱਖ ਗੁਰਧਾਮਾਂ ਦੀ ਯਾਤਰਾ ਮਗਰੋਂ 4 ਦਸੰਬਰ 2023 ਨੂੰ ਭਾਰਤ ਵਾਪਸ ਪਰਤੇਗਾ।
Punjab Bani 24 November,2023
ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਨੌਜਵਾਨਾਂ ਲਈ ਫਰਾਂਸ ਵਿਖੇ ਹੋਣ ਵਾਲੇ ਵਿਸ਼ਵ ਹੁਨਰ ਮੁਕਾਬਲਾ 2024 'ਚ ਭਾਗ ਲੈਣ ਲਈ ਰਜਿਸਟਰੇਸ਼ਨ
ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਨੌਜਵਾਨਾਂ ਲਈ ਫਰਾਂਸ ਵਿਖੇ ਹੋਣ ਵਾਲੇ ਵਿਸ਼ਵ ਹੁਨਰ ਮੁਕਾਬਲਾ 2024 'ਚ ਭਾਗ ਲੈਣ ਲਈ ਰਜਿਸਟਰੇਸ਼ਨ ਪਟਿਆਲਾ, 22 ਨਵੰਬਰ: ਪੰਜਾਬ ਸਰਕਾਰ ਦੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵੱਲੋਂ ਪੰਜਾਬ ਦੇ ਨੌਜਵਾਨਾਂ ਲਈ ਫਰਾਂਸ ਵਿਖੇ ਹੋਣ ਵਾਲੇ ਵਿਸ਼ਵ ਹੁਨਰ ਮੁਕਾਬਲਾ 2024 ਲਈ ਰਜਿਸਟਰੇਸ਼ਨ ਕਰਵਾਈ ਜਾ ਰਹੀ ਹੈ। ਇਸ ਸਬੰਧੀ ਪੰਜਾਬ ਦੇ ਨੌਜਵਾਨਾ ਲਈ ਫਰਾਂਸ ਵਿੱਚ ਹੋਣ ਵਾਲੇ ਵਿਸ਼ਵ ਹੁਨਰ ਮੁਕਾਬਲਾ 2024 ਵਿੱਚ ਭਾਗ ਲੈਣ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਹ ਹੁਨਰ ਮੁਕਾਬਲਾ ਪਹਿਲਾ ਜ਼ਿਲ੍ਹਾ ਲੈਵਲ 'ਤੇ ਬਾਅਦ ਵਿੱਚ ਸਟੇਟ ਅਤੇ ਨੈਸ਼ਨਲ ਲੈਵਲ 'ਤੇ ਕਰਵਾਏ ਜਾਣੇ ਹਨ। ਨੈਸ਼ਨਲ ਲੈਵਲ ਦੇ ਜੇਤੂ ਨੌਜਵਾਨਾਂ ਨੂੰ ਫਰਾਂਸ ਵਿੱਚ ਹੋਣ ਵਾਲੇ ਵਿਸ਼ਵ ਹੁਨਰ ਮੁਕਾਬਲਾ 2024 ਵਿੱਚ ਭਾਗ ਲੈਣ ਦੇ ਯੋਗ ਹੋਣਗੇ। ਇਹਨਾਂ ਹੁਨਰ ਮੁਕਾਬਲਿਆਂ ਵਿੱਚ ਕੋਈ ਵੀ ਨੌਜਵਾਨ ਜਿਸ ਦਾ ਜਨਮ 1 ਜਨਵਰੀ 1999 ਤੋ ਬਾਅਦ ਹੋਇਆ ਹੈ ਉਹ ਇਹਨਾਂ ਮੁਕਾਬਲਿਆਂ ਵਿੱਚ ਭਾਗ ਲੈ ਸਕਦਾ ਹੈ। ਨੌਜਵਾਨ ਵੱਖ ਵੱਖ ਕੁੱਲ 61 ਟਰੇਡਜ਼ ਜਿਵੇਂ ਕਿ ਵਾਲ ਐਂਡ ਫਲੋਰ ਟਾਈਲਿੰਗ, ਪਲੰਬਿੰਗ ਐਂਡ ਹੀਟਿੰਗ, ਇਲੈਕਟ੍ਰੀਕਲ ਇੰਸਟਾਲੇਸ਼ਨਜ, ਬ੍ਰਿਕਲਾਇੰਗ, ਪਲਾਸਟਰ ਐਂਡ ਡਰਾਇਵਲ ਸਿਸਟਮ, ਪੇਂਟਿੰਗ ਐਂਡ ਡੈਕੋਰੇਟਿੰਗ, ਕੈਬਨਿਟ-ਮੇਕਿੰਗ, ਜੁਇਨਰੀ, ਪੈਨਟਰੀ, ਰੈਫੀਰਿਜਰੇਸ਼ਨ ਐਂਡ ਏਅਰ ਕੰਡੀਸ਼ਨਿੰਗ, ਕਨਕਰੀਟ ਕੰਸਟਰੱਕਸ਼ਨ ਵਰਕ, ਡਿਜੀਟਲ ਕੰਸਟਰੱਕਸ਼ਨ, ਜਵੈਲਰੀ, ਫਲੋਰਸਟੀ, ਫ਼ੈਸ਼ਨ, ਟੈਕਨੌਲੋਜੀ, ਗਰਾਫਿਕ ਡਿਜ਼ਾਈਨ ਟੈਕਨੌਲੋਜੀ, ਵੀਜ਼ੂਅਲ ਮਰਚੇਡਾਈਜਿੰਗ/ਵਿੰਡੋ ਡਰੈੱਸਿੰਗ, ਬੇਕਰੀ, ਬਿਊਟੀ ਥੈਰੇਪੀ, ਪੈਸਟਰੀ ਅਤੇ ਕੰਨਫੈੱਕਸ਼ਨਰੀ, ਕੁਕਿੰਗ, ਹੇਅਰ ਡਰੈਸਰਿੰਗ, ਸਿਹਤ ਅਤੇ ਸਮਾਜਕ ਦੇਖਭਾਲ, ਰੈਸਟੋਰੈਂਟ ਸਰਵਿਸ, 3 ਡੀ. ਡਿਜੀਟਲ ਗੇਮ ਆਰਟ, ਵਾਲ ਅਤੇ ਫ਼ਰਸ਼ ਟਾਇਲਿੰਗ, ਇਲੈਕਟ੍ਰੀਕਲ ਇੰਸਟਾਲੇਸ਼ਨ, ਉਦਯੋਗਿਕ ਕੰਟਰੋਲ, ਪਲਾਸਟਰਿੰਗ ਅਤੇ ਡ੍ਰਾਈਵਲ ਸਿਸਟਮ, ਕਲਾਉਡ ਕੰਪਿਊਟਿੰਗ, ਰੋਬੋਟ ਸਿਸਟਮ ਇੰਟੀਗਰੇਸ਼ਨ, ਓਡੀਟਵ ਮੈਨੂਫੈਕਚਰਿੰਗ, ਰਿਨੀਊਏਵਲ ਐਨਰਜੀ, ਇੰਡਸਟਰੀਅਲ ਡਿਜ਼ਾਈਨ ਟੈਕਨਾਲੋਜੀ, ਬਿਲਡਿੰਗ ਇਨਫਰਮੇਸ਼ਨ ਮੋਲਡਿੰਗ, ਇੰਡਸਟਰੀ 4.0 ਅਤੇ ਮੋਬਾਇਲ ਐਪਲੀਕੇਸ਼ਨ ਡਿਵੈਲਪਮੈਂਟ, ਮੈਨੂਫੈਕਚਰਿੰਗ ਟੀਮ ਚੈਲੰਜ, ਅਡੀਟਿਵ ਮੈਨੂਫੈਕਚਰਿੰਗ, ਹੇਅਰ ਡਰੈੱਸਿੰਗ, ਬਿਊਟੀ ਥੈਰੇਪੀ, ਪੈਟੇਸੀਰੀ ਐਂਡ ਕੰਫੈਕਸਨਰੀ, ਕੁਕਿੰਗ, ਰੈਸਟੋਰੈਂਟ ਸਰਵਿਸ, ਹੈਲਥ ਐਂਡ ਸੋਸ਼ਲ ਕੇਅਰ, ਬੇਕਰੀ, ਹੋਟਲ ਰਿਸੈੱਪਸ਼ਨ, ਆਟੋਬੋਡੀ ਰਿਪੇਅਰ, ਆਟੋਮੋਬਾਇਲ ਟੈਕਨੌਲੋਜੀ, ਕਾਰ ਪੇਂਟਿੰਗ, ਲੋਜੀਸਟਿਕ ਐਂਡ ਫਰੀਥ ਫਾਰਵਾਰਡਿੰਗ, ਸੂਜ ਮੇਕਿੰਗ, ਗਾਰਮੈਂਟਸ ਐਂਡ ਲੈਦਰ ਅਸੈਸਰੀ, ਮੇਕਿੰਗ, ਟੈਕਸਟਾਈਲ ਡਿਜ਼ਾਈਨ, ਟੈਕਸਟਾਈਲ ਵੇਇੰਗ- ਹੈਂਡਲੂਮ, ਯੋਗਾ, ਕਸਟਮਰ ਡਿਜ਼ਾਈਨ, ਪ੍ਰੋਸਥੈਟਿਕ ਐਂਡ ਮੇਕਅਪ, ਏ.ਆਰ/ਵੀ.ਆਰ, ਡਰੋਨ ਫ਼ਿਲਮ ਮੇਕਿੰਗ ਆਦਿ ਕਿਸੇ ਵੀ ਟ੍ਰੇਡ ਵਿੱਚ ਭਾਗ ਲੈ ਸਕਦੇ ਹਨ। ਚਾਹਵਾਨ ਅਤੇ ਸਕਿੱਲਡ ਨੌਜਵਾਨ https://www.skillindiadigital.gov.in/home 'ਤੇ ਮਿਤੀ 30/11/2023 ਤੱਕ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ।
Punjab Bani 22 November,2023
ਲੰਡਨ ਵਿੱਚ ਇੱਕ ਸਟ੍ਰੀਟ ਫਾਈਟ ਦੌਰਾਨ ਇੱਕ ਸਿੱਖ ਨੌਜਵਾਨ ਨੂੰ ਮਾਰਿਆ ਚਾਕੂ : ਮੌਤ
ਲੰਡਨ ਵਿੱਚ ਇੱਕ ਸਟ੍ਰੀਟ ਫਾਈਟ ਦੌਰਾਨ ਇੱਕ ਸਿੱਖ ਨੌਜਵਾਨ ਨੂੰ ਮਾਰਿਆ ਚਾਕੂ : ਮੌਤ ਲੰਡਨ: ਸ਼ੁੱਕਰਵਾਰ ਨੂੰ ਦੱਖਣ-ਪੱਛਮੀ ਲੰਡਨ ਵਿੱਚ ਇੱਕ ਸਟ੍ਰੀਟ ਫਾਈਟ ਦੌਰਾਨ ਇੱਕ ਸਿੱਖ ਨੌਜਵਾਨ ਨੂੰ ਚਾਕੂ ਮਾਰ ਕੇ ਕਤਲ ਕਰ ਦਿੱਤਾ। ਪੁਲਿਸ ਮੁਤਾਬਕ ਮ੍ਰਿਤਕ ਦੀ ਪਛਾਣ ਬ੍ਰਿਟਿਸ਼ ਸਿੱਖ ਸਿਮਰਜੀਤ ਸਿੰਘ ਨਾਗਪਾਲ ਵਜੋਂ ਹੋਈ ਹੈ। ਲੰਡਨ ਪੁਲਿਸ ਨੇ ਦੱਸਿਆ ਕਿ ਕਤਲ ਦੇ ਸ਼ੱਕ 'ਚ 21, 27, 31 ਅਤੇ 71 ਸਾਲ ਦੇ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਘਟਨਾ ਬੁੱਧਵਾਰ ਤੜਕਸਾਰ ਲੰਡਨ ਦੇ ਹਾਉਂਸਲੋ ਇਲਾਕੇ 'ਚ ਵਾਪਰੀ। ਸਪੈਸ਼ਲਿਸਟ ਕ੍ਰਾਈਮ ਯੂਨਿਟ ਦੇ ਜਾਸੂਸਾਂ ਨੇ ਕਿਹਾ ਕਿ ਉਹ ਸਿਮਰਜੀਤ (17) ਦੀ ਮੌਤ ਨਾਲ ਜੁੜੀਆਂ ਘਟਨਾਵਾਂ ਦੇ ਸਬੂਤਾਂ ਨੂੰ ਇਕੱਠਾ ਕਰ ਰਹੇ ਹਨ। ਉਨ੍ਹਾਂ ਸਿੱਖ ਭਾਈਚਾਰੇ ਨੂੰ ਭਰੋਸਾ ਦਿਵਾਇਆ ਕਿ ਦੋਸ਼ੀਆਂ ਖ਼ਿਲਾਫ਼ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਡਿਟੈਕਟਿਵ ਇੰਸਪੈਕਟਰ ਮਾਰਟਿਨ ਥੋਰਪ ਦਾ ਕਹਿਣਾ ਕਿ ਅਸੀਂ ਸਿਮਰਜੀਤ ਦੇ ਕਤਲ ਲਈ ਜ਼ਿੰਵਾਰ ਲੋਕਾਂ ਨੂੰ ਲੱਭਣ ਲਈ ਦਿਨ-ਰਾਤ ਕੰਮ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਸਾਡੀ ਜਾਂਚ ਜਾਰੀ ਹੈ। ਲੜਾਈ ਦੀਆਂ ਰਿਪੋਰਟਾਂ ਤੋਂ ਬਾਅਦ ਪੁਲਿਸ ਜਦੋਂ ਮੌਕੇ 'ਤੇ ਪਹੁੰਚੀ ਤਾਂ ਨਾਗਪਾਲ ਨੂੰ ਗੰਭੀਰ ਜ਼ਖਮੀ ਹਾਲਤ 'ਚ ਦੇਖਿਆ। ਇਸ ਤੋਂ ਬਾਅਦ ਐਮਰਜੈਂਸੀ ਸੇਵਾਵਾਂ ਨੇ ਸਿੱਖ ਨੌਜਵਾਨ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੱਛਮੀ ਲੰਡਨ ਵਿੱਚ ਸੀ.ਆਈ.ਡੀ ਦੇ ਮੁਖੀ, ਡਿਟੈਕਟਿਵ ਸੁਪਰਡੈਂਟ ਫਿਗੋ ਫੋਰੋਜ਼ਾਨ ਨੇ ਕਿਹਾ ਕਿ ਪੀੜਤ ਪਰਿਵਾਰ ਨੂੰ ਮਾਹਰ ਅਧਿਕਾਰੀਆਂ ਦੁਆਰਾ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ 'ਇਸ ਔਖੀ ਘੜੀ ਵਿੱਚ ਸਾਡੇ ਵਿਚਾਰ ਸਿਮਰਜੀਤ ਦੇ ਪਰਿਵਾਰ ਨਾਲ ਹਨ।
Punjab Bani 18 November,2023
ਮੀਤ ਹੇਅਰ ਨੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ 13 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਮੀਤ ਹੇਅਰ ਨੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ 13 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਨੌਜਵਾਨਾਂ ਨੂੰ ਨੌਕਰੀਆਂ ਦੇਣਾ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ: ਮੀਤ ਹੇਅਰ ਚੰਡੀਗੜ੍ਹ, 15 ਨਵੰਬਰ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਨਵ-ਨਿਯੁਕਤ 13 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਿਯੁਕਤੀ ਪੱਤਰ ਹਾਸਲ ਕਰਨ ਵਾਲਿਆਂ ਵਿੱਚ 5 ਜੇ.ਈ., 2 ਜ਼ਿਲੇਦਾਰ, 4 ਕਲਰਕ ਤੇ 2 ਟਿਊਬਵੈਲ ਆਪਰੇਟਰ ਸ਼ਾਮਲ ਹਨ। ਮੀਤ ਹੇਅਰ ਨੇ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਮਿਹਨਤ ਦਾ ਫਲ ਹੈ ਅਤੇ ਹੁਣ ਉਹ ਤਨਦੇਹੀ ਨਾਲ ਵਿਭਾਗ ਵਿੱਚ ਕੰਮ ਕਰਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਹੁਣ ਤੱਕ 36,000 ਦੇ ਕਰੀਬ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰ ਚੁੱਕੀ ਹੈ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇਣਾ ਹੀ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਜਲ ਸਰੋਤ ਮੰਤਰੀ ਨੇ ਕਿਹਾ ਕਿ ਜਲ ਸਰੋਤ ਵਿਭਾਗ ਕਿਸਾਨਾਂ ਨਾਲ ਸਿੱਧੇ ਤੌਰ ਉਤੇ ਜੁੜਿਆ ਹੋਇਆ ਹੈ ਅਤੇ ਮੌਜੂਦਾ ਸਰਕਾਰ ਵੱਲੋਂ ਦਹਾਕਿਆਂ ਬਾਅਦ ਬੰਦ ਪਏ ਖਾਲੀ ਮੁੜ ਸ਼ੁਰੂ ਕਰਵਾਏ ਗਏ ਹਨ ਜਿਸ ਨਾਲ ਟੇਲਾਂ ਤੱਕ ਕਿਸਾਨਾਂ ਨੂੰ ਨਹਿਰੀ ਪਾਣੀ ਪੁੱਜਿਆ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਦੀ ਸਿੰਜਾਈ ਹੇਠਲੇ ਰਕਬੇ ਨੂੰ ਵਧਾਉਣ ਲਈ ਸਰਕਾਰ ਨਿਰੰਤਰ ਉਪਰਾਲੇ ਕਰ ਰਹੀ ਹੈ। ਇਸ ਤੋਂ ਪਹਿਲਾਂ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਕੈਬਨਿਟ ਮੰਤਰੀ ਦਾ ਸਵਾਗਤ ਕਰਦਿਆਂ ਨਵ-ਨਿਯੁਕਤ ਉਮੀਦਵਾਰਾਂ ਨੂੰ ਵੀ ਵਿਭਾਗ ਵਿੱਚ ਜੀ ਆਇਆ ਆਖਿਆ। ਇਸ ਮੌਕੇ ਪ੍ਰਮੁੱਖ ਸਕੱਤਰ ਜਲ ਸਰੋਤ ਕਿ੍ਰਸ਼ਨ ਕੁਮਾਰ ਅਤੇ ਨਿਗਮ ਦੇ ਐਮ.ਡੀ. ਪਵਨ ਕਪੂਰ ਵੀ ਹਾਜ਼ਰ ਸਨ।
Punjab Bani 15 November,2023
ਭਗਵੰਤ ਮਾਨ ਸਰਕਾਰ ਵੱਲੋਂ ਬੇਰੁਜ਼ਗਾਰਾਂ ਨੂੰ ਦੀਵਾਲੀ ਦਾ ਇੱਕ ਹੋਰ ਤੋਹਫ਼ਾ, ਪੁਲਿਸ ਵਿਭਾਗ 'ਚ ਭਰਤੀ ਨੂੰ ਦਿੱਤੀ ਮਨਜ਼ੂਰੀ
ਭਗਵੰਤ ਮਾਨ ਸਰਕਾਰ ਵੱਲੋਂ ਬੇਰੁਜ਼ਗਾਰਾਂ ਨੂੰ ਦੀਵਾਲੀ ਦਾ ਇੱਕ ਹੋਰ ਤੋਹਫ਼ਾ, ਪੁਲਿਸ ਵਿਭਾਗ 'ਚ ਭਰਤੀ ਨੂੰ ਦਿੱਤੀ ਮਨਜ਼ੂਰੀ ਚੰਡੀਗੜ੍ਹ, 11 ਨਵੰਬਰ 2023- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਬੇਰੁਜ਼ਗਾਰਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ ਗਿਆ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਕਿ, ਦੀਵਾਲੀ ਮੌਕੇ ਤੁਹਾਡੀ ਸਰਕਾਰ ਵੱਲੋਂ ਇੱਕ ਹੋਰ ਤੋਹਫ਼ਾ...ਅੱਜ ਪੁਲਿਸ ਵਿਭਾਗ 'ਚ 1450 ਨਵੀਆਂ ਅਸਾਮੀਆਂ ਕੱਢ ਭਰਤੀ ਦੀ ਪ੍ਰਕਿਰਿਆ ਸ਼ੁਰੂ ਕਰਨ ਨੂੰ ਪ੍ਰਵਾਨਗੀ ਦਿੱਤੀ...ਜਿਸਦੇ ਵੇਰਵੇ ਜਲਦ ਸਾਂਝੇ ਕਰਾਂਗੇ...ਸਾਡੀ ਸਰਕਾਰ ਦਾ ਮਕਸਦ ਰੰਗਲਾ ਪੰਜਾਬ ਬਣਾਉਣਾ ਹੈ ਜਿਸ ਵਿੱਚ ਨੌਜਵਾਨਾਂ ਦੀ ਭੂਮਿਕਾ ਸੱਭ ਤੋਂ ਅਹਿਮ ਹੈ ਤੇ ਇਹ ਸੁਪਨਾ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇਣ ਨਾਲ ਹੀ ਪੂਰਾ ਹੋ ਸਕਦਾ ਹੈ।
Punjab Bani 11 November,2023
ਮੁੱਖ ਮੰਤਰੀ ਵੱਲੋਂ ਨੌਜਵਾਨਾਂ ਦੀਆਂ ਜ਼ਿੰਦਗੀਆਂ ਰੁਸ਼ਨਾਉਣ ਦੀ ਮੁਹਿੰਮ ਜਾਰੀ; ਹੁਣ ਤੱਕ 37683 ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ
'ਦੀਵਾਲੀ ਦੇ ਤੋਹਫ਼ੇ' ਵਜੋਂ 583 ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ 'ਚ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ ਨੌਜਵਾਨਾਂ ਨੂੰ 'ਟੀਮ ਪੰਜਾਬ' ਦਾ ਹਿੱਸਾ ਬਣਨ ਲਈ ਦਿੱਤੀ ਵਧਾਈ ਬਾਕੀ ਉਮੀਦਵਾਰਾਂ ਨੂੰ ਵੀ ਕਾਨੂੰਨੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਦਿੱਤੇ ਜਾਣਗੇ ਨਿਯੁਕਤੀ ਪੱਤਰ ਬੀਤੇ ਦਹਾਕੇ ਦੌਰਾਨ ਐਲ.ਪੀ.ਜੀ. ਦੀਆਂ ਕੀਮਤਾਂ ਵਿੱਚ ਭਾਰੀ ਵਾਧੇ ਤੋਂ ਬਾਅਦ 200 ਰੁਪਏ ਦੀ ਮਾਮੂਲੀ ਕਟੌਤੀ ਕਰਕੇ ਆਮ ਆਦਮੀ ਦੇ ਜ਼ਖਮਾਂ 'ਤੇ ਲੂਣ ਛਿੜਕ ਰਹੀ ਹੈ ਮੋਦੀ ਸਰਕਾਰ ਪੰਜਾਬ ਵਿਰੋਧੀ ਸਟੈਂਡ ਦਾ ਪਰਦਾਫਾਸ਼ ਹੋਣ ਦੇ ਡਰੋਂ ਬਹਿਸ ਤੋਂ ਭੱਜਣ ਲਈ ਵਿਰੋਧੀ ਧਿਰ ਦੀ ਨਿੰਦਾ ਸੂਬੇ ਦੇ ਦਲਬਦਲੂ ਅਤੇ ਮੌਕਾਪ੍ਰਸਤ ਆਗੂਆਂ ਨੂੰ ਕਰੜੇ ਹੱਥੀਂ ਲੈਂਦਿਆਂ ਕੀਤੀ ਸਖਤ ਆਲੋਚਨਾ ਸੁਖਬੀਰ ਨੂੰ ਇਹ ਸਪੱਸ਼ਟ ਕਰਨ ਲਈ ਕਿਹਾ ਕਿ ਡਰਾਅ ਵਿੱਚ ਕੀਮਤੀ ਪਲਾਟ ਮਿਲਣ ਵਿੱਚ ਉਹ ਅਤੇ ਉਸਦਾ ਪਰਿਵਾਰ ਹੀ ਇੰਨੇ ਖੁਸ਼ਕਿਸਮਤ ਕਿਵੇਂ ਸਨ ਚੰਡੀਗੜ੍ਹ, 10 ਨਵੰਬਰ ਨੌਜਵਾਨਾਂ ਦੇ ਜੀਵਨ ਨੂੰ ਰੁਸ਼ਨਾਉਣ ਲਈ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 583 ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀ ਦੇ ਨਿਯੁਕਤੀ ਪੱਤਰ ਸੌਂਪ ਕੇ ਦੀਵਾਲੀ ਦਾ ਤੋਹਫਾ ਦਿੱਤਾ। ਦੱਸਣਯੋਗ ਹੈ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਹੁਣ ਤੱਕ ਕੁੱਲ 37683 ਨੌਕਰੀਆਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ। ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਉਪਰੰਤ ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਪੰਜਾਬ ਦੇ ਪੁਨਰ ਉਥਾਨ ਦਾ ਇਤਿਹਾਸ ਲਿਖਿਆ ਜਾਵੇਗਾ ਤਾਂ ਉਸ ਵਿੱਚ ਇਨ੍ਹਾਂ ਨੌਜਵਾਨਾਂ ਦਾ ਨਾਂ ਸੁਨਹਿਰੀ ਸ਼ਬਦਾਂ 'ਚ ਦਰਜ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਨੌਜਵਾਨ ਹੁਣ ‘ਟੀਮ ਪੰਜਾਬ’ ਦਾ ਹਿੱਸਾ ਹਨ ਅਤੇ ਸੂਬੇ ਦੀ ਭਲਾਈ ਲਈ ਕੰਮ ਕਰਨਾ ਹਰੇਕ ਨੌਜਵਾਨ ਦੀ ਜ਼ਿੰਮੇਵਾਰੀ ਬਣਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਤਾਲਮੇਲ ਨਾਲ ਕੰਮ ਕਰਨਾ (ਟੀਮ ਵਰਕ) ਬਹੁਤ ਜ਼ਰੂਰੀ ਹੈ, ਜਿਸ ਦਾ ਅੰਦਾਜ਼ਾ ਇਸ ਤੱਥ ਤੋਂ ਲਗਾਇਆ ਜਾ ਸਕਦਾ ਹੈ ਕਿ ਜਿਨ੍ਹਾਂ ਨੇ ਕ੍ਰਿਕਟ ਖੇਡ ਸ਼ੁਰੂ ਕੀਤੀ ਸੀ, ਉਹ ਅੱਜ ਇੱਕ ਨਵੀਂ ਟੀਮ ਤੋਂ ਹਾਰ ਗਏ ਹਨ ਕਿਉਂਕਿ ਉਸ ਨਵੀਂ ਟੀਮ ਨੇ ਟੀਮ ਵਰਕ ਨਾਲ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਲਾਪਰਵਾਹੀ ਕਾਰਨ ਸੂਬੇ ਦੇ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਪਹਿਲਾਂ ਇੱਕ 'ਦੂਰ ਦੇ ਸੁਪਨਾ' ਵਾਂਗ ਸਨ ਜਦਕਿ ਉਨ੍ਹਾਂ ਦੀ ਸਰਕਾਰ ਨੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਨੌਕਰੀਆਂ ਮਿਲਣ ਨੂੰ ਯਕੀਨੀ ਬਣਾਇਆ ਹੈ ਜਿਸ ਲਈ ਪਾਰਦਰਸ਼ੀ ਨੀਤੀ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਿੱਚ ਜਨਤਾ ਦੀ ਸਹੀ ਅਰਥਾਂ ਵਿੱਚ ਸੇਵਾ ਕਰਨ ਸਬੰਧੀ ਵਚਨਬੱਧਤਾ ਅਤੇ ਜਜ਼ਬੇ ਦੀ ਘਾਟ ਸੀ, ਜਿਸ ਕਾਰਨ ਇਹ ਨੌਕਰੀਆਂ ਨੌਜਵਾਨਾਂ ਲਈ ਲਈ ਦੂਰ ਦੀ ਗੱਲ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਣਨ ਦੇ ਇੱਕ ਸਾਲ ਦੇ ਅੰਦਰ ਹੀ ਯੋਗਤਾ ਦੇ ਆਧਾਰ 'ਤੇ ਨੌਜਵਾਨਾਂ ਨੂੰ 37683 ਨੌਕਰੀਆਂ ਦਿੱਤੀਆਂ ਗਈਆਂ ਹਨ। ਪ੍ਰਧਾਨ ਮੰਤਰੀ ਵੱਲੋਂ ਐਲ.ਪੀ.ਜੀ. ਸਿਲੰਡਰ ਦੀ ਕੀਮਤ 200 ਰੁਪਏ ਘਟਾਉਣ ਸਬੰਧੀ ਹਾਲ ਹੀ ਵਿੱਚ ਲਏ ਫੈਸਲੇ 'ਤੇ ਤੰਜ ਕਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਐਲਪੀਜੀ ਦੀ ਕੀਮਤ 1100 ਰੁਪਏ ਤੱਕ ਵਧਾਉਣ ਤੋਂ ਬਾਅਦ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਹੁਣ ਆਮ ਆਦਮੀ ਦੇ ਜ਼ਖਮਾਂ ਉੱਤੇ ਲੂਣ ਛਿੜਕ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਅਜਿਹੀਆਂ ਕੋਝੀਆਂ ਚਾਲਾਂ ਨਾਲ ਆਮ ਆਦਮੀ ਨੂੰ ਮੂਰਖ ਬਣਾ ਰਹੇ ਹਨ ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਿਲਕੁਲ ਵੀ ਬਰਦਾਸ਼ਤ ਯੋਗ ਨਹੀਂ ਹੈ ਅਤੇ ਲੋਕ ਹੁਣ ਇਨ੍ਹਾਂ ਘਟੀਆਂ ਚਾਲਾਂ ਦੇ ਝਾਂਸੇ ਵਿਚ ਨਹੀਂ ਆਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਭਲੀ-ਭਾਂਤ ਜਾਣਦੇ ਹਨ ਕਿ ‘ਵਿਹਲਾ ਦਿਮਾਗ ਸ਼ੈਤਾਨ ਦਾ ਘਰ ਹੁੰਦਾ ਹੈ, ਇਸ ਲਈ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਉਹ ਕੰਮ ਵਿੱਚ ਲੱਗੇ ਰਹਿਣ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਉਦਯੋਗਿਕ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਸੂਬੇ ਵਿੱਚ 57,796 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ ਜਿਸ ਨਾਲ 2.98 ਲੱਖ ਨੌਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ 'ਤੇ ਵਿਸ਼ੇਸ਼ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਸੂਬਾ ਸਰਕਾਰ ਵੱਲੋਂ ਖਿਡਾਰੀਆਂ ਨੂੰ ਖੇਡਾਂ ਦੀ ਤਿਆਰੀ ਲਈ ਫੰਡ ਦਿੱਤੇ ਗਏ ਹਨ ਤਾਂ ਜੋ ਉਹ ਖੇਡਾਂ ਵਿੱਚ ਵੱਡੀਆਂ ਮੱਲਾਂ ਮਾਰ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਦਾ ਨਤੀਜਾ ਹੈ ਕਿ ਪੰਜਾਬੀਆਂ ਨੇ ਹਾਲ ਹੀ ਵਿੱਚ ਸਮਾਪਤ ਹੋਈਆਂ ਏਸ਼ੀਅਨ ਖੇਡਾਂ ਵਿੱਚ 19 ਤਗਮੇ ਜਿੱਤੇ ਹਨ, ਜੋ ਕਿ ਏਸ਼ੀਆਡ ਦੀ ਸ਼ੁਰੂਆਤ ਤੋਂ ਹੁਣ ਤੱਕ ਜਿੱਤੇ ਗਏ ਸਭ ਤੋਂ ਵੱਧ ਤਗਮੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਹ ਇਹ ਐਲਾਨ ਕਰਦਿਆਂ ਬਹੁਤ ਮਾਣ ਅਤੇ ਤਸੱਲੀ ਮਹਿਸੂਸ ਕਰ ਰਹੇ ਹਨ ਕਿ ਸੂਬਾ ਸਰਕਾਰ ਨੇ ਕੱਚੇ ਮੁਲਾਜ਼ਮਾਂ ਅੱਗਿਓਂ ਠੇਕਾ ਸ਼ਬਦ ਹਟਾ ਕੇ ਸਾਰੀਆਂ ਕਾਨੂੰਨੀ ਅਤੇ ਪ੍ਰਸ਼ਾਸਕੀ ਅੜਚਣਾਂ ਨੂੰ ਪਾਰ ਕਰਦਿਆਂ 12710 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੇਵਾਵਾਂ ਦੇ ਰੈਗੂਲਰ ਹੋਣ ਨਾਲ ਇਨ੍ਹਾਂ ਅਧਿਆਪਕਾਂ ਨੂੰ ਛੁੱਟੀਆਂ ਸਮੇਤ ਹੋਰ ਲਾਭਾਂ ਦੇ ਨਾਲ-ਨਾਲ ਤਨਖਾਹਾਂ ਵਿੱਚ ਹਰ ਸਾਲ 5 ਫੀਸਦ ਸਾਲਾਨਾ ਵਾਧਾ ਮਿਲੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਵੀ ਬਹੁਤ ਸਾਰੇ ਮੁਲਾਜ਼ਮਾਂ ਦੀਆਂ ਸੇਵਾਵਾਂ ਵੀ ਰੈਗੂਲਰ ਕੀਤੀਆਂ ਜਾਣਗੀਆਂ, ਜਿਸ ਦੀ ਪ੍ਰਕਿਰਿਆ ਪਹਿਲਾਂ ਹੀ ਜਾਰੀ ਹੈ। ਮੁੱਖ ਮੰਤਰੀ ਨੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ.ਅਬਦੁਲ ਕਲਾਮ ਦਾ ਹਵਾਲਾ ਦਿੰਦਿਆਂ ਕਿਹਾ ਕਿ ਦੂਰਅੰਦੇਸ਼ੀ ਸੋਚ ਵਾਲੇ ਉਸ ਨੇਤਾ ਨੇ ਕਿਹਾ ਸੀ ਕਿ ਸੁਪਨੇ ਉਹ ਹੁੰਦੇ ਹਨ ਜੋ ਵਿਅਕਤੀ ਨੂੰ ਸੌਣ ਨਹੀਂ ਦਿੰਦੇ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਰੰਗਲਾ ਪੰਜਾਬ ਬਣਾਉਣ, ਨੌਜਵਾਨਾਂ ਨੂੰ ਨੌਕਰੀਆਂ ਦੇਣ, ਉਦਯੋਗ ਨੂੰ ਹੁਲਾਰਾ ਦੇਣ ਅਤੇ ਹੋਰ ਬਹੁਤ ਸਾਰੇ ਸੁਪਨੇ ਉਨ੍ਹਾਂ ਨੂੰ ਸੌਣ ਨਹੀਂ ਦਿੰਦੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਉਦੋਂ ਤੱਕ ਚੈਨ ਨਾਲ ਨਹੀਂ ਬੈਠਣਗੇ, ਜਦੋਂ ਤੱਕ ਉਨ੍ਹਾਂ ਦੇ ਸਾਰੇ ਸੁਪਨੇ ਪੂਰੇ ਨਹੀਂ ਹੋ ਜਾਂਦੇ ਅਤੇ ਪੰਜਾਬ ਦੇਸ਼ ਦਾ ਨੰਬਰ ਇੱਕ ਸੂਬਾ ਨਹੀਂ ਬਣ ਜਾਂਦਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ‘ਮੈਂ ਪੰਜਾਬ ਬੋਲਦਾ ਹਾਂ’ ਬਹਿਸ ਲਈ ਸੱਦਾ ਦਿੱਤਾ ਸੀ ਤਾਂ ਜੋ ਹਰੇਕ ਆਗੂ ਮੰਚ ’ਤੇ ਆਪਣਾ ਨਜ਼ਰੀਆ ਪੇਸ਼ ਕਰ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਪੰਜਾਬ ਵਿਰੋਧੀ ਸਟੈਂਡ ਦਾ ਪਰਦਾਫਾਸ਼ ਹੋਣ ਦੇ ਡਰੋਂ ਬਹਿਸ ਵਿੱਚ ਆਉਣ ਦੀ ਬਜਾਏ ਬਹਿਸ ਤੋਂ ਭੱਜਣ ਨੂੰ ਤਰਜੀਹ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇਨ੍ਹਾਂ ਲੋਕਾਂ ਨੂੰ ਭੱਜਣ ਨਹੀਂ ਦੇਣਗੇ ਅਤੇ ਇਨ੍ਹਾਂ ਦੀ ਹਰ ਕਰਤੂਤ ਨੂੰ ਸੂਬੇ ਦੇ ਲੋਕਾਂ ਸਾਹਮਣੇ ਬੇਨਕਾਬ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਇਨ੍ਹਾਂ ਆਗੂਆਂ ਵੱਲੋਂ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਡਰਾਮੇ ਰਚਣ ਲਈ ਉਨ੍ਹਾਂ ਦੀ ਸਖਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਹਰ ਕੋਈ ਇਸ ਤੱਥ ਤੋਂ ਜਾਣੂੰ ਹੈ ਕਿ ਇਨ੍ਹਾਂ ਆਗੂਆਂ ਦੇ ਪੁਰਖਿਆਂ ਨੇ ਪੰਜਾਬ ਅਤੇ ਪੰਜਾਬੀਆਂ ਵਿਰੁੱਧ ਨਾ-ਮਾਫੀ ਅਪਰਾਧਾਂ ਨੂੰ ਅੰਜਾਮ ਦੇ ਕੇ ਪੰਜਾਬ ਅਤੇ ਇਸ ਦੀਆਂ ਨੌਜਵਾਨ ਪੀੜ੍ਹੀਆਂ ਦੇ ਰਾਹ ਵਿੱਚ ਕੰਡੇ ਬੀਜੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸੁਆਰਥੀ ਸਿਆਸੀ ਆਗੂਆਂ ਨੇ ਆਪਣੇ ਸੌੜੇ ਹਿੱਤਾਂ ਦੀ ਪੂਰਤੀ ਲਈ ਪੰਜਾਬ ਵਿਰੋਧੀ ਤਾਕਤਾਂ ਨਾਲ ਮਿਲੀਭੁਗਤ ਕਰਕੇ ਸੂਬੇ ਦੇ ਵਿਕਾਸ ਨੂੰ ਲੀਹੋਂ ਲਾਹ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਨੂੰ ਵੱਖ-ਵੱਖ ਮੁੱਦਿਆਂ 'ਤੇ ਵੰਡਣ ਅਤੇ ਲੜਾਉਣ ਦੀ ਬਜਾਏ ਇਹ ਯਕੀਨੀ ਬਣਾ ਰਹੀ ਹੈ ਕਿ ਸੂਬੇ ਦੇ ਨੌਜਵਾਨ ਸਰਕਾਰੀ ਨੌਕਰੀਆਂ ਲਈ ਲੈਣ ਲਈ ਮਿਹਨਤ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰੀ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਹੁਨਰ ਦੀ ਹਿਜਰਤ ਨੂੰ ਰੋਕਣ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਸੂਬਾ ਜਲਦੀ ਹੀ ਹਰ ਖੇਤਰ ਵਿੱਚ ਹੋਰਨਾਂ ਲਈ ਮਿਸਾਲ ਬਣ ਕੇ ਉੱਭਰੇਗਾ। ਦਲਬਦਲੂ ਆਗੂਆਂ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੌਕਾਪ੍ਰਸਤ ਆਗੂ ਕਦੇ ਵੀ ਲੋਕਾਂ ਦੇ ਨਾਲ ਨਹੀਂ ਰਹੇ ਪਰ ਇਨ੍ਹਾਂ ਨੇ ਹਮੇਸ਼ਾ ਆਪਣੇ ਸੌੜੇ ਹਿੱਤਾਂ ਦੀ ਪੂਰਤੀ ਲਈ ਮੁਗਲਾਂ ਜਾਂ ਅੰਗਰੇਜ਼ਾਂ ਜਾਂ ਕਾਂਗਰਸ ਅਤੇ ਹੁਣ ਭਾਜਪਾ ਦਾ ਸਾਥ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਹਮੇਸ਼ਾ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲੋਂ ਆਪਣੇ ਸਵਾਰਥੀ ਹਿੱਤਾਂ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਇਨ੍ਹਾਂ ਆਗੂਆਂ ਨੂੰ ਪੰਜਾਬ ਅਤੇ ਪੰਜਾਬ ਵਾਸੀਆਂ ਵਿਰੁੱਧ ਕੀਤੇ ਨਾ ਮਾਫੀਯੋਗ ਅਪਰਾਧਾਂ ਲਈ ਕਦੇ ਵੀ ਮੁਆਫ਼ ਨਹੀਂ ਕਰਨਗੇ ਅਤੇ ਇਨ੍ਹਾਂ ਆਗੂਆਂ ਨੂੰ ਆਪਣੇ ਗੁਨਾਹਾਂ ਦਾ ਹਿਸਾਬ ਦੇਣਾ ਪਵੇਗਾ। ਮੁੱਖ ਮੰਤਰੀ ਨੇ ਚੁਟਕੀ ਲੈਂਦਿਆਂ ਕਿਹਾ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ ਲੱਕੀ ਡਰਾਅ ਰਾਹੀਂ ਗੁਰੂਗ੍ਰਾਮ ਵਿਖੇ ਪਲਾਟ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਅਤੇ ਉਸ ਦਾ ਪਰਿਵਾਰ ਇੰਨੇ ਖੁਸ਼ਕਿਸਮਤ ਕਿਉਂ ਹਨ ਕਿ ਉਨ੍ਹਾਂ ਕੋਲ ਅਜਿਹੇ ਕੀਮਤੀ ਪਲਾਟ ਹਰਿਆਣਾ ਵਿੱਚ ਵੀ ਹਨ ਜਦਕਿ ਪੰਜਾਬ ਦੇ ਆਮ ਲੋਕਾਂ ਨੂੰ ਕਦੇ ਵੀ ਅਜਿਹੇ ਪਲਾਟ ਡਰਾਅ ਵਿੱਚ ਨਹੀਂ ਮਿਲੇ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਲਾਟ ਅਤੇ ਹੋਰ ਰਿਆਇਤਾਂ ਸੁਖਬੀਰ ਅਤੇ ਉਸਦੇ ਪਰਿਵਾਰ ਨੂੰ ਸੂਬੇ ਨਾਲ ਗੱਦਾਰੀ ਕਰਨ ਦਾ ਇਨਾਮ ਸਨ। ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਮਿਸ਼ਨਰੀ ਜਜ਼ਬੇ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਹੁਣ ਉਹ ਸਰਕਾਰ ਦਾ ਹਿੱਸਾ ਬਣ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਨਵੇਂ ਭਰਤੀ ਹੋਏ ਉਮੀਦਵਾਰ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਲਈ ਕਰਨਗੇ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਨੌਜਵਾਨ ਵੱਧ ਤੋਂ ਵੱਧ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਚੀਮਾ, ਬ੍ਰਮ ਸ਼ੰਕਰ ਜਿੰਪਾ, ਗੁਰਮੀਤ ਸਿੰਘ ਖੁੱਡੀਆਂ ਅਤੇ ਡਾ. ਬਲਬੀਰ ਸਿੰਘ ਵੀ ਹਾਜ਼ਰ ਸਨ।
Punjab Bani 10 November,2023
ਆਮ ਆਦਮੀ ਪਾਰਟੀ ਕੈਂਸਰ ਦੀ ਬਿਮਾਰੀ ਜਿਹੜੇ ਘਰ ਵੜ੍ਹੇਗੀ ਘਰ ਤਬਾਹ ਕਰ ਦੇਵੇਗੀ: ਸੁਖਬੀਰ ਸਿੰਘ ਬਾਦਲ ਨੇ ਚੋਣਾਂ ਵਾਲੇ ਰਾਜਾਂ ਦੇ ਲੋਕਾਂ ਨੂੰ ਕੀਤਾ ਚੌਕਸ
ਕਿਹਾ ਕਿ ਝੋਨੇ ’ਤੇ ਐਮ ਐਸ ਪੀ ਖਤਮ ਕਰਨ ਦੀ ਮੰਗ ਕਰ ਕੇ ਭਗਵੰਤ ਮਾਨ ਨੇ ਕਿਸਾਨਾਂ ਨੂੰ ਬਰਬਾਦ ਕਰਨ ਦਾ ਰਾਹ ਚੁਣਿਆ ਕਿਹਾ ਕਿ ਅਕਾਲੀ ਦਲ ਸ਼੍ਰੋਮਣੀ ਕਮੇਟੀ ਚੋਣਾਂ ਵਾਸਤੇ ਹਰ ਵੇਲੇ ਤਿਆਰ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਭਗਵੰਤ ਮਾਨ ਨੇ ਵਿਸਾਰੇ, ਸਿਰਫ ਕੇਜਰੀਵਾਲ ਦੀ ਸੇਵਾ ’ਚ ਬਰਬਾਦ ਕਰਨ ’ਤੇ ਲੱਗੇ ਸੂਬੇਦਾਰ ਕਰਤਾਰ ਸਿੰਘ ਰੱਖੜਾ ਦੀ ਬਰਸੀ ਮੌਕੇ ਭੇਂਟ ਕੀਤੀ ਸ਼ਰਧਾਂਜਲੀ ਪਟਿਆਲਾ, 10 ਨਵੰਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਦੇਸ਼ ਵਿਚ ਜਿਹੜੇ ਰਾਜਾਂ ਵਿਚ ਚੋਣਾਂ ਹੋ ਰਹੀਆਂ ਹਨ, ਉਥੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਆਮ ਆਦਮੀ ਪਾਰਟੀ ਕੈਂਸਰ ਦੀ ਬਿਮਾਰੀ ਹੈ ਜੋ ਜਿਸ ਘਰ ਵਿਚ ਵੜ੍ਹਦੀ ਹੈ, ਉਸਨੂੰ ਬਰਬਾਦ ਕਰ ਦਿੰਦੀ ਹੈ, ਇਸ ਲਈ ਉਹ ਆਪ ਨੂੰ ਵੋਟਾਂ ਪਾਉਣ ਤੋਂ ਗੁਰੇਜ਼ ਕਰਨ ਤੇ ਪੰਜਾਬ ਵੱਲ ਵੇਖਣ ਜਿਸਨੂੰ ਆਪ ਸਰਕਾਰ ਬਰਬਾਦ ਕਰਨ ’ਤੇ ਲੱਗੀ ਹੈ। ਅੱਜ ਇਥੇ ਸਾਬਕਾ ਮੰਤਰੀ ਸਰਦਾਰ ਸੁਰਜੀਤ ਸਿੰਘ ਰੱਖੜਾ ਤੇ ਉੱਘੇ ਸਮਾਜ ਸੇਵੀ ਸਰਦਾਰ ਦਰਸ਼ਨ ਸਿੰਘ ਰੱਖੜਾ ਤੇ ਸਰਦਾਰ ਚਰਨਜੀਤ ਸਿੰਘ ਰੱਖੜਾ ਦੇ ਪਿਤਾ ਸੂਬੇਦਾਰ ਕਰਤਾਰ ਸਿੰਘ ਧਾਲੀਵਾਲ ਰੱਖੜਾ ਦੀ ਬਰਸੀ ਮੌਕੇ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਨੂੰ ਬਰਬਾਦ ਕਰਨ ’ਤੇ ਲੱਗੀ ਹੋਈ ਹੈ। ਉਹਨਾਂ ਕਿਹਾ ਕਿ ਨਕਲੀ ਤੇ ਕਠਪੁਤਲੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਸਾਰੀ ਤਾਕਤ ਤੇ ਪੰਜਾਬ ਦੇ ਖ਼ਜ਼ਾਨੇ ਨੂੰ ਆਪਣੇ ਆਕਾ ਅਰਵਿੰਦ ਕੇਜਰੀਵਾਲ ਦੀ ਸੇਵਾ ਵਿਚ ਲਗਾ ਦਿੱਤਾ ਹੈ ਤੇ ਸੂਬੇ ਨੂੰ ਬਰਬਾਦ ਕਰ ਰਹੇ ਹਨ। ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਸੁਪਰੀਮ ਕੋਰਟ ਵਿਚ ਝੋਨੇ ’ਤੇ ਐਮ ਐਸ ਪੀ ਨੂੰ ਬੰਦ ਕਰ ਕੇ ਕਿਸੇ ਹੋਰ ਫਸਲ ’ਤੇ ਐਮ ਐਸ ਪੀ ਦੇਣ ਦੀ ਰਾਇ ਦੇ ਕੇ ਪੰਜਾਬ ਦੇ ਕਿਸਾਨਾਂ ਨੂੰ ਬਰਬਾਦ ਕਰਨ ਦਾ ਰਾਹ ਚੁਣਿਆ ਹੈ। ਉਹਨਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਭਗਵੰਤ ਮਾਨ ਨੇ ਸੁਪਰੀਮ ਕੋਰਟ ਵਿਚ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕੀਤਾ ਹੈ। ਇਸਤੋਂ ਪਹਿਲਾਂ ਉਹ ਸੁਪਰੀਮ ਕੋਰਟ ਵਿਚ ਇਹ ਆਖ ਚੁੱਕੇ ਹਨ ਕਿ ਉਹ ਐਸ ਵਾਈ ਐਲ ਦਾ ਨਿਰਮਾਣ ਕਰਨ ਨੂੰ ਤਿਆਰ ਹਨ ਪਰ ਵਿਰੋਧੀ ਪਾਰਟੀਆਂ ਤੇ ਬਾਦਲ ਸਰਕਾਰ ਵੱਲੋਂ ਕਿਸਾਨਾਂ ਨੂੰ ਵਾਪਸ ਕੀਤੀ ਨਹਿਰ ਦੀ ਜ਼ਮੀਨ ਮੁੜ ਐਕਵਾਇਰ ਕਰਨ ਵਿਚ ਮੁਸ਼ਕਿਲਾਂ ਹਨ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਵੱਲੋਂ ਚੰਡੀਗੜ੍ਹ ਵਿਚ ਵੱਖਰੀ ਵਿਧਾਨ ਸਭਾ ਲਈ ਥਾਂ ਮੰਗਣ ਦਾ ਵਿਰੋਧ ਕਰਨ ਦੀ ਥਾਂ ਆਪਣੇ ਲਈ ਵੀ ਥਾਂ ਮੰਗ ਕੇ ਪੰਜਾਬ ਦੇ ਚੰਡੀਗੜ੍ਹ ’ਤੇ ਦਾਅਵੇ ਨੂੰ ਕਮਜ਼ੋਰ ਕੀਤਾ ਸੀ। ਸਰਦਾਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਜੋ ਵਾਅਦੇ ਸਨ, ਸਰਕਾਰ ਬਣਨ ਮਗਰੋਂ ਉਸਦੇ ਬਿਲਕੁਲ ਉਲਟ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਸੁਪਰੀਮ ਕੋਰਟ ਵਿਚ ਕਿਸਾਨਾਂ ਖਿਲਾਫ ਸਟੈਂਡ ਲੈ ਕੇ ਸਪਸ਼ਟ ਕਰ ਦਿੱਤਾ ਹੈ ਕਿ ਉਹ ਕਿਸਾਨਾਂ ਨੂੰ ਬਰਬਾਦ ਕਰਨਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਉਹੀ ਕਰਦੇ ਹਨ ਜੋ ਉਹਨਾਂ ਦੇ ਆਕਾ ਅਰਵਿੰਦ ਕੇਜਰੀਵਾਲ ਹਦਾਇਤ ਕਰਦੇ ਹਨ। ਉਹਨਾਂ ਕਿਹਾ ਕਿ ਸ੍ਰੀ ਅਰਵਿੰਦ ਕੇਜਰੀਵਾਲ ਦਾ ਨਿਸ਼ਾਨਾ ਹੈ ਕਿ ਉਹ ਪੰਜਾਬ ਦਾ ਸਭ ਕੁਝ ਲੁੱਟ ਕੇ ਦਿੱਲੀ ਲੈ ਜਾਣ। ਉਹਨਾਂ ਕਿਹਾ ਕਿ ਹਵਾਈ ਜਹਾਜ਼ ਦੀ ਵਰਤੋਂ ਅਰਵਿੰਦ ਕੇਜਰੀਵਾਲ ਕਰ ਰਹੇ ਹਨ ਪਰ ਉਸਦਾ ਕਰੋੜਾਂ ਰੁਪਿਆ ਕਿਰਾਇਆ ਪੰਜਾਬ ਸਰਕਾਰ ਭਰ ਰਹੀ ਹੈ ਤੇ ਇੰਨਾ ਹੀ ਨਹੀਂ ਦੇਸ਼ ਭਰ ਵਿਚ ਆਪ ਨੂੰ ਮਜ਼ਬੂਤ ਕਰਨ ਵਾਸਤੇ ਪੰਜਾਬ ਦੇ ਸਰਕਾਰੀ ਖ਼ਜ਼ਾਨੇ ਦੀ ਅੰਨੀ ਲੁੱਟ ਕੀਤੀ ਜਾ ਰਹੀ ਹੈ। ਉਹਨਾਂਕਿਹਾ ਕਿ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਆਖਦੇ ਸਨ ਕਿ ਉਹਨਾਂ ਕੋਲ ਅਜਿਹਾ ਕੈਮੀਕਲ ਹੈ ਜੋ ਪਰਾਲੀ ਨੂੰ ਖੇਤ ਵਿਚ ਖੋਰ ਦੇਵੇਗਾ ਪਰ ਹੁਣ ਪਿਛਲੇ ਦੋ ਸਾਲਾਂ ਤੋਂ ਅਜਿਹਾ ਕੋਈ ਕੈਮੀਕਲ ਕਿਸਾਨਾਂ ਨੂੰ ਨਹੀਂ ਦਿੱਤਾ ਗਿਆ। ਜਿਹੜਾ 100 ਰੁਪਏਪ੍ਰਤੀ ਕੁਇੰਟਲ ਮੁਆਵਜ਼ਾ ਦੇਣ ਦੀ ਗੱਲ ਚੋਣਾਂ ਵਿਚ ਹੋਈਸੀ, ਉਹ ਵੀ ਨਹੀਂ ਦਿੱਤਾ ਗਿਆ ਤੇ ਨਾ ਹੀ ਪਰਾਲੀ ਦੀ ਸੰਭਾਲ ਲਈ ਕੋਈ ਮਸ਼ੀਨਰੀ ਹੀ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਜਦੋਂ ਮਜਬੂਰ ਹੋ ਕੇ ਕਿਸਾਨ ਪਰਾਲੀ ਨੂੰ ਅੱਗ ਲਗਾ ਰਹੇ ਹਨ ਤਾਂ ਉਹਨਾਂ ਖਿਲਾਫ ਪਰਚੇ ਦਰਜ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬੀਆਂ ਨੇ ਇਸ ਨਲਾਇਕ, ਨਿਕੰਮੇ ਨੂੰ ਮੁੱਖ ਮੰਤਰੀ ਬਣਾ ਕੇ ਬਹੁਤ ਵੱਡਾ ਨੁਕਸਾਨ ਕਰ ਲਿਆ। ਉਹਨਾਂ ਕਿਹਾ ਕਿ ਅਸਲੀ ਮੁੱਖ ਮੰਤਰੀ ਕੇਜਰੀਵਾਲ ਹੈ ਤੇ ਇਹ ਜਾਅਲੀ ਤੇ ਕਠਪੁਤਲੀ ਮੁੱਖ ਮੰਤਰੀ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਹਾਲਾਤ ਇਹ ਹਨ ਕਿ ਆਪ ਵਿਧਾਇਕ ਸੂਬੇ ਨੂੰ ਲੁੱਟਣ ’ਤੇ ਲੱਗੇ ਹਨ। ਉਹਨਾਂ ਕਿਹਾ ਕਿ ਆਪ ਨੇ ਰੇਤ ਮਾਫੀਆ ਤੇ ਨਸ਼ਾ ਖਤਮ ਕਰਨ ਦੀ ਗੱਲ ਕੀਤੀ ਸੀ ਪਰ ਉਲਟਾ ਨਸ਼ਾ ਹੋਰ ਵੱਧ ਗਿਆ ਹੈ ਜਿਸਦਾ ਵੱਡਾ ਕਾਰਨ ਹੈ ਕਿ ਇਹਨਾਂ ਦੇ ਐਮ ਐਲ ਏ ਤੇ ਆਗੂ ਮਹੀਨੇ ਲੈ ਰਹੇ ਹਨ ਜੋ 5 ਲੱਖ ਤੇ ਕੋਈ 10 ਲੱਖ ਲੈ ਰਿਹਾ ਹੈ। ਉਹਨਾਂ ਕਿਹਾਕਿ ਕਾਨੂੰਨ ਵਿਵਸਥਾ ਖਤਮ ਹੋ ਗਈ ਹੈ ਤੇ ਹਰ ਰੋਜ਼ ਕਤਲ ਹੋ ਰਹੇ ਹਨ। ਉਹਨਾਂ ਕਿਹਾ ਕਿ ਆਪ ਆਗੂ ਹਰ ਵਪਾਰ ’ਤੇ ਕਬਜ਼ਾ ਕਰਨਾ ਚਾਹੁੰਦੇ ਹਨ। ਮੀਡੀਆ ਦੇ ਸਵਾਲ ਦੇ ਜਵਾਬ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਾਸਤੇ ਪੂਰੀ ਤਰ੍ਹਾਂ ਤਿਆਰ ਹੈ। ਉਹਨਾਂ ਕਿਹਾ ਕਿ ਇੰਦਰਾ ਗਾਂਧੀ ਤੋਂ ਲੈ ਕੇ ਅੱਜ ਤੱਕ ਏਜੰਸੀਆਂ ਵੱਲੋਂ ਤਿਆਰ ਕੀਤੇ ਗੱਦਾਰ ਹਰ ਵਾਰ ਸ਼੍ਰੋਮਣੀ ਕਮੇਟੀ ਚੋਣਾਂ ਵਿਚ ਅਕਾਲੀ ਦਲ ਨੂੰ ਚੁਣੌਤੀ ਦਿੰਦੇ ਹਨ ਪਰ ਹਰ ਵਾਰ ਖਾਲਸਾ ਪੰਥ ਸੇਵਾ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਹੀ ਪਾਉਂਦਾ ਹੈ। ਇਸ ਤੋਂ ਪਹਿਲਾਂ ਬਰਸੀ ਸਮਾਗਮ ਨੂੰ ਸੰਬੋਧਨ ਕਰਦਿਆਂ ਸਰਦਾਰ ਬਾਦਲ ਨੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਰੱਖੜਾ ਪਰਿਵਾਰ ਨਾਲ ਸਾਂਝ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਤੇ ਦੱਸਿਆ ਕਿ ਰੱਖੜਾ ਤੇ ਬਾਦਲ ਪਰਿਵਾਰ ਦੋਵਾਂ ਵਿਚ ਕਿੰਨੀ ਸਾਂਝ ਹੈ। ਉਹਨਾਂ ਨੇ ਤਿੰਨਾਂ ਭਰਾਵਾਂ ਵੱਲੋਂ ਹਰ ਸਾਲ ਬਜ਼ੁਰਗਾਂ ਦੀ ਬਰਸੀ ਵੱਡੀ ਪੱਧਰ ’ਤੇ ਮਨਾਉਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਰੱਖੜਾ ਪਰਿਵਾਰ ਸਮਾਜ ਸੇਵੀ ਪਰਿਵਾਰ ਹੈ ਜਿਸਨੇ ਇਲਾਕੇ ਨੂੰ ਆਪਣੇ ਨਾਲ ਜੋੜ ਕੇ ਰੱਖਿਆ ਹੈ। ਇਸ ਮੌਕੇ ’ਤੇ ਸਰਦਾਰ ਦਰਸ਼ਨ ਸਿੰਘ ਰੱਖੜਾ, ਸਰਦਾਰ ਚਰਨਜੀਤ ਸਿੰਘ ਰੱਖੜਾ, ਸਰਦਾਰ ਸੁਰਜੀਤ ਸਿੰਘ ਰੱਖੜਾ ਸਾਬਕਾ ਮੰਤਰੀ, ਸਰਦਾਰ ਜਸਪਾਲ ਸਿੰਘ ਬਿੱਟੂ ਚੱਠਾ, ਸਰਦਾਰ ਰਾਜਿੰਦਰ ਸਿੰਘ ਵਿਰਕ, ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਤੇ ਹੋਰ ਪਤਵੰਤੇ ਵੱਡੀ ਗਿਣਤੀ ਵਿਚ ਹਾਜ਼ਰ ਸਨ।
Punjab Bani 10 November,2023
ਨੇਪਾਲ ਵਿੱਚ ਦੇਰ ਰਾਤ ਭੂਚਾਲ ਨੇ ਤਬਾਹੀ : 128 ਲੋਕ ਮਾਰੇ ਗਏ
ਨੇਪਾਲ ਵਿੱਚ ਦੇਰ ਰਾਤ ਭੂਚਾਲ ਨੇ ਤਬਾਹੀ : 128 ਲੋਕ ਮਾਰੇ ਗਏ ਕਾਠਮੰਡੂ : ਨੇਪਾਲ ਵਿੱਚ ਦੇਰ ਰਾਤ ਭੂਚਾਲ ਨੇ ਤਬਾਹੀ ਮਚਾਈ ਹੈ। ਨੇਪਾਲ ‘ਚ ਸ਼ੁੱਕਰਵਾਰ ਰਾਤ ਨੂੰ 6.4 ਤੀਬਰਤਾ ਦਾ ਜ਼ਬਰਦਸਤ ਭੂਚਾਲ ਆਇਆ, ਜਿਸ ਦੇ ਝਟਕੇ ਰਾਸ਼ਟਰੀ ਰਾਜਧਾਨੀ ਖੇਤਰ ਸਮੇਤ ਉੱਤਰੀ ਭਾਰਤ ਦੇ ਕਈ ਹਿੱਸਿਆਂ ‘ਚ ਮਹਿਸੂਸ ਕੀਤੇ ਗਏ। ਸਮਾਚਾਰ ਏਜੰਸੀ ਰਾਇਟਰਸ ਦੇ ਅਨੁਸਾਰ, ਸ਼ੁੱਕਰਵਾਰ ਅੱਧੀ ਰਾਤ ਤੋਂ ਠੀਕ ਪਹਿਲਾਂ ਉੱਤਰ-ਪੱਛਮੀ ਨੇਪਾਲ ਦੇ ਜ਼ਿਲ੍ਹਿਆਂ ਵਿੱਚ ਇੱਕ ਸ਼ਕਤੀਸ਼ਾਲੀ ਭੂਚਾਲ ਆਉਣ ਨਾਲ ਘੱਟੋ ਘੱਟ 128 ਲੋਕ ਮਾਰੇ ਗਏ ਅਤੇ ਦਰਜਨਾਂ ਹੋਰ ਜ਼ਖਮੀ ਹੋ ਗਏ, ਜਦੋਂ ਕਿ ਬਚਾਅ ਟੀਮਾਂ ਨੇ ਪਹਾੜੀ ਪਿੰਡਾਂ ਵਿੱਚ ਬਚਾਅ ਕਾਰਜ ਕੀਤੇ। ਇੰਨਾ ਹੀ ਨਹੀਂ ਦੱਸਿਆ ਜਾ ਰਿਹਾ ਹੈ ਕਿ ਕਈ ਇਮਾਰਤਾਂ ਵੀ ਢਹਿ ਗਈਆਂ ਹਨ। ਨੇਪਾਲ ਦੇ ਪੀਐਮਓ ਨੇ ਟਵੀਟ ਕੀਤਾ ਕਿ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ਨੇ ਸ਼ੁੱਕਰਵਾਰ ਰਾਤ 11:47 ਵਜੇ ਰਾਮੀਡਾਂਡ, ਜਾਜਰਕੋਟ ਵਿੱਚ ਭੂਚਾਲ ਕਾਰਨ ਹੋਏ ਮਨੁੱਖੀ ਅਤੇ ਮਾਲੀ ਨੁਕਸਾਨ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ ਅਤੇ ਤੁਰੰਤ ਬਚਾਅ ਅਤੇ ਰਾਹਤ ਲਈ ਸਾਰੀਆਂ 3 ਸੁਰੱਖਿਆ ਏਜੰਸੀਆਂ ਨੂੰ ਤਾਇਨਾਤ ਕਰ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਨੇਪਾਲ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਰ ਵੱਧ ਸਕਦੀ ਹੈ। ਭਾਰਤ-ਨੇਪਾਲ ਸਰਹੱਦ ਤੋਂ ਕਰੀਬ 98 ਕਿਲੋਮੀਟਰ ਦੀ ਦੂਰੀ ‘ਤੇ ਕੇਂਦਰ ਬਿੰਦੂ ਸਥਿਤ ਜਾਜਰਕੋਟ ‘ਚ ਭੂਚਾਲ ਕਾਰਨ ਹੁਣ ਤੱਕ 128 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 140 ਲੋਕ ਜ਼ਖਮੀ ਹੋ ਗਏ ਹਨ। ਇਹ ਜਾਣਕਾਰੀ ਨੇਪਾਲ ਪੁਲਿਸ ਦੇ ਕੇਂਦਰੀ ਬੁਲਾਰੇ ਡੀਆਈਜੀ ਕੁਵੇਰ ਕਦਾਯਤ ਨੇ ਦਿੱਤੀ ਹੈ। ਸਥਾਨਕ ਅਧਿਕਾਰੀਆਂ ਨੇ ਕਿਹਾ ਕਿ ਜਾਜਰਕੋਟ ਵਿੱਚ ਭੂਚਾਲ ਦੇ ਕੇਂਦਰ ਦੇ ਨੇੜੇ ਦੇ ਖੇਤਰ ਨਾਲ ਸੰਪਰਕ ਸਥਾਪਤ ਕਰਨਾ ਸੰਭਵ ਨਹੀਂ ਹੈ। ਇਹ 190,000 ਦੀ ਆਬਾਦੀ ਵਾਲਾ ਪਹਾੜੀ ਜ਼ਿਲ੍ਹਾ ਹੈ ਅਤੇ ਦੂਰ-ਦੁਰਾਡੇ ਪਹਾੜੀਆਂ ਵਿੱਚ ਖਿੰਡੇ ਹੋਏ ਪਿੰਡ ਹਨ। ਜਾਜਰਕੋਟ ਦੇ ਸਥਾਨਕ ਅਧਿਕਾਰੀ ਹਰੀਸ਼ ਚੰਦਰ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਦੇ ਜ਼ਿਲ੍ਹੇ ਵਿੱਚ ਘੱਟੋ-ਘੱਟ 34 ਲੋਕ ਮਾਰੇ ਗਏ ਹਨ, ਜਦੋਂ ਕਿ ਗੁਆਂਢੀ ਰੁਕੁਮ ਪੱਛਮੀ ਜ਼ਿਲ੍ਹੇ ਵਿੱਚ, ਪੁਲਿਸ ਅਧਿਕਾਰੀ ਨਮਰਾਜ ਭੱਟਾਰਾਈ ਨੇ ਕਿਹਾ ਕਿ ਘੱਟੋ-ਘੱਟ 35 ਮੌਤਾਂ ਹੋਈਆਂ ਹਨ।
Punjab Bani 04 November,2023
ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਕੋਰਸ 8 ਨਵੰਬਰ ਤੋਂ
ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਕੋਰਸ 8 ਨਵੰਬਰ ਤੋਂ ਪਟਿਆਲਾ, 19 ਅਕਤੂਬਰ: ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ) ਨੇ ਦੱਸਿਆ ਕਿ ਵਿਭਾਗ ਦੇ ਪ੍ਰੀ-ਰਿਕਰੂਟਮੈਂਟ ਸੈਂਟਰ ਵਿਖੇ ਫ਼ੌਜ ਅਤੇ ਨੀਮ ਫ਼ੌਜੀ ਬਲਾਂ ਵਿਚ ਭਰਤੀ ਹੋਣ ਲਈ ਕੇਵਲ ਪੰਜਾਬ ਦੇ ਬੱਚਿਆ ਲਈ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੋਰਸ ਮਿਤੀ 8 ਨਵੰਬਰ 2023 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਦਾ ਮੰਤਵ ਸੈਨਾ ਵਿਚ ਸੇਵਾ ਕਰ ਰਹੇ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਬਾਕੀ ਸ਼੍ਰੇਣੀਆਂ ਦੇ ਬੱਚਿਆਂ ਨੂੰ ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਯੋਗ ਬਣਾਉਣਾ ਹੈ। ਇਹ ਕੋਰਸ 45 ਦਿਨ ਦਾ ਹੋਵੇਗਾ। ਜਿਸ ਦੌਰਾਨ ਵਿਦਿਆਰਥੀਆਂ ਨੂੰ ਸਰੀਰਕ ਤੌਰ ’ਤੇ ਭਰਤੀ ਹੋਣ ਲਈ ਲੋੜੀਂਦੇ ਮਿਆਰ ਲਈ ਤਿਆਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਹਨਾਂ ਨੂੰ ਲਿਖਤੀ ਇਮਤਿਹਾਨ ਦੀ ਤਿਆਰੀ ਵੀ ਕਰਵਾਈ ਜਾਵੇਗੀ। ਫ਼ੌਜ ਵਿੱਚ ਸਿਪਾਹੀ ਦੀ ਭਰਤੀ ਲਈ ਉਮੀਦਵਾਰ ਦੀ ਉਮਰ 17-1/2 ਤੋਂ 21 ਸਾਲ, ਕੱਦ 170 ਸੈਂਟੀਮੀਟਰ, ਛਾਤੀ 77 ਤੋਂ 82 ਸੈਂਟੀਮੀਟਰ ਅਤੇ ਵਜ਼ਨ 50 ਕਿੱਲੋ ਹੋਣਾ ਚਾਹੀਦਾ ਹੈ ਅਤੇ ਉਮੀਦਵਾਰ ਦਸਵੀਂ ਕਲਾਸ ਵਿੱਚ ਕੁੱਲ 45%ਅਤੇ ਹਰੇਕ ਵਿਸ਼ੇ ਵਿੱਚ 33% ਨੰਬਰਾਂ ਨਾਲ ਪਾਸ ਹੋਣ ਜ਼ਰੂਰੀ ਹੈ। ਕਲਰਕ/ਐਸ.ਕੇ.ਟੀ ਦੀ ਭਰਤੀ ਲਈ ਉਮੀਦਵਾਰਾਂ ਦੀ ਉਮਰ 17-1/2 ਤੋਂ 21 ਸਾਲ ਦੇ ਵਿਚਕਾਰ ਅਤੇ ਕੱਦ ਘੱਟੋ ਘੱਟ 162 ਸੈਂਟੀਮੀਟਰ ਹੋਣਾ ਜ਼ਰੂਰੀ ਹੈ। ਅੰਗਰੇਜ਼ੀ ਅਤੇ ਗਣਿਤ/ਅਕਾਉਂਟਿੰਗ/ਬੂਕ ਕੀਪਿੰਗ ਵਿਸ਼ਿਆਂ ਵਿਚ 50% ਨੰਬਰਾਂ ਨਾਲ ਪਾਸ ਹੋਣਾ ਜ਼ਰੂਰੀ ਹੈ। ਚਾਹਵਾਨ ਉਮੀਦਵਾਰ ਆਪਣੇ ਪੜ੍ਹਾਈ ਦੇ ਸਰਟੀਫਿਕੇਟ, ਪਾਸਪੋਰਟ ਸਾਈਜ਼ ਫ਼ੋਟੋ, ਡਿਸਚਾਰਜ ਬੁੱਕ (ਕੇਵਲ ਸਾਬਕਾ ਸੈਨਿਕਾਂ ਦੇ ਬੱਚਿਆਂ ਲਈ) ਅਤੇ ਐਸ.ਸੀ ਜਾਤੀ ਦੇ ਉਮੀਦਵਾਰ ਆਪਣਾ ਜਾਤੀ ਦਾ ਸਰਟੀਫਿਕੇਟ ਨਾਲ ਲੈ ਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਪਟਿਆਲਾ, ਨੇੜੇ ਰੇਲਵੇ ਸਟੇਸ਼ਨ, ਵਿਖੇ ਆਪਣੇ ਨਾਮ ਦੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਹਨਾਂ ਨੇ ਇਹ ਵੀ ਦੱਸਿਆ ਹੈ ਕਿ ਪਟਿਆਲਾ ਜ਼ਿਲ੍ਹੇ ਦੇ ਉਮੀਦਵਾਰ ਹੀ ਇਸ ਟ੍ਰੇਨਿੰਗ ਵਿਚ ਸ਼ਾਮਲ ਹੋ ਸਕਦੇ ਹਨ। ਪ੍ਰੀ-ਰਿਕਰੂਟਮੈਂਟ ਸੈਂਟਰ ਸਿਖਲਾਈ ਲਈ ਇੱਕ ਆਲ ਵੈਦਰ ਟਰੈਕ ਅਤ ਟ੍ਰੇਨਿੰਗ ਦੇ ਜ਼ਰੂਰੀ ਸਾਜੇ ਸਮਾਨ ਉਪਲਬਧ ਹਨ। ਵਧੇਰੇ ਜਾਣਕਾਰੀ ਲਈ ਫ਼ੋਨ ਨੰ.0175-2361188, 7888343525 ਕਿਸੇ ਵੀ ਕੰਮ ਕਾਜ ਵਾਲੇ ਦਿਨ ਸੰਪਰਕ ਕਰ ਸਕਦੇ ਹਨ।
Punjab Bani 19 October,2023
ਫਿਰੋਜ਼ਪੁਰ ਨੂੰ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਤਹਿਤ ਨੀਤੀ ਆਯੋਗ ਵੱਲੋਂ 5 ਕਰੋੜ ਦੀ ਰਾਸ਼ੀ ਪ੍ਰਾਪਤ ਹੋਈ - ਧੀਮਾਨ
ਫਿਰੋਜ਼ਪੁਰ ਨੂੰ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਤਹਿਤ ਨੀਤੀ ਆਯੋਗ ਵੱਲੋਂ 5 ਕਰੋੜ ਦੀ ਰਾਸ਼ੀ ਪ੍ਰਾਪਤ ਹੋਈ - ਧੀਮਾਨ - ਫ਼ਿਰੋਜ਼ਪੁਰ ਡੈਲਟਾ ਰੈਕਿੰਗ ਦੇ ਅਧਾਰ’ ‘ਤੇ 94ਵੇਂ ਸਥਾਨ ਤੋਂ 7ਵਾਂ ਸਥਾਨ ‘ਤੇ ਪੁੱਜਾ - ਜ਼ਿਲ੍ਹੇ ਨੂੰ ਐਸਪੀਰੇਸ਼ਨਲ ਡਿਸਟ੍ਰਿਕਟ ਤੋਂ ਪ੍ਰੇਰਨਾਦਾਇਕ ਜ਼ਿਲ੍ਹਾ ਬਣਾਉਣ ਲਈ ਕੀਤੇ ਜਾ ਰਹੇ ਹਨ ਯਤਨ ਚੰਡੀਗੜ੍ਹ/ਫਿਰੋਜ਼ਪੁਰ 16 ਅਕਤੂਬਰ: ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਤਹਿਤ ਨੀਤੀ ਆਯੋਗ ਨੇ ਪੂਰੇ ਭਾਰਤ ਦੇ ਵੱਖ-ਵੱਖ ਰਾਜਾਂ ਦੇ 112 ਜ਼ਿਲਿ੍ਹਆਂ ਨੂੰ ਐਸਪੀਰੇਸ਼ਨਲ ਜ਼ਿਲ੍ਹੇ ਵਜੋਂ ਘੋਸ਼ਿਤ ਕੀਤਾ ਹੋਇਆ ਹੈ। ਪੰਜਾਬ ਵਿੱਚ ਫਿਰੋਜ਼ਪੁਰ ਅਤੇ ਮੋਗਾ ਐਸਪੀਰੇਸ਼ਨਲ ਜ਼ਿਲ੍ਹੇ ਹਨ। ਨੀਤੀ ਆਯੋਗ ਭਾਰਤ ਸਰਕਾਰ ਵੱਲੋਂ ਇਨ੍ਹਾਂ ਵੱਖ-ਵੱਖ ਰਾਜਾਂ ਦੇ 112 ਜ਼ਿਲਿ੍ਹਆਂ ਦੇ 5 ਵੱਖ-ਵੱਖ ਸੈਕਟਰ ਜਿਵੇਂ ਕਿ ਸਿਹਤ ਅਤੇ ਪੋਸ਼ਣ, ਸਿੱਖਿਆ, ਖੇਤੀਬਾੜੀ ਤੇ ਜਲ ਸਰੋਤ, ਵਿੱਤੀ ਅਤੇ ਹੁਨਰ ਵਿਕਾਸ, ਬੁਨਿਆਦੀ ਢਾਂਚੇ ਦੇ ਵੱਖ-ਵੱਖ ਇੰਡੀਕੇਟਰਜ਼ ਦੇ ਆਧਾਰ ’ਤੇ ਮਹੀਨਾਵਾਰ ਡੈਲਟਾ ਰੈਕਿੰਗ ਕੀਤੀ ਜਾਂਦੀ ਹੈ। ਜਿਸ ਅਨੁਸਾਰ ਫਿਰੋਜ਼ਪੁਰ ਜ਼ਿਲ੍ਹੇ ਨੇ ਕਈ ਵਾਰ ਵਧੀਆ ਡੈਲਟਾ ਰੈਂਕਿੰਗ ਹਾਸਲ ਕੀਤੀ ਹੈ ਅਤੇ ਨੀਤੀ ਆਯੋਗ ਵੱਲੋ ਹੁਣ ਜ਼ਿਲ੍ਹੇ ਦੇ ਵਿਕਾਸ ਲਈ 5 ਕਰੋੜ ਰੁਪਏ ਦੀ ਰਾਸ਼ੀ ਵੀ ਦਿੱਤੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਮਹੀਨਾ ਫਰਵਰੀ 2023 ਵਿੱਚ ਡੈਲਟਾ ਰੈਕਿੰਗ ਦੇ ਅਧਾਰ ’ਤੇ ਜ਼ਿਲ੍ਹਾ ਫਿਰੋਜ਼ਪੁਰ 94ਵੇਂ ਸਥਾਨ ਉੱਪਰ ਸੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਉਨ੍ਹਾਂ ਦੀ ਟੀਮ ਦੀ ਵਧੀਆ ਮਿਹਨਤ ਸਦਕਾ ਜੁਲਾਈ 2023 ਵਿੱਚ ਡੈਲਟਾ ਰੈਕਿੰਗ ਦੇ ਅਧਾਰ’ ਤੇ ਜ਼ਿਲ੍ਹਾ ਫ਼ਿਰੋਜ਼ਪੁਰ ਨੇ 7ਵਾਂ ਸਥਾਨ ਹਾਸਲ ਕੀਤਾ ਹੈ। ਨੀਤੀ ਆਯੋਗ ਭਾਰਤ ਸਰਕਾਰ ਵੱਲੋਂ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀ ਮਿਹਨਤ ਸਦਕਾ ਮਹੀਨਾ ਜੂਨ 2023 ਵਿੱਚ ਖੇਤੀਬਾੜੀ ਤੇ ਜਲ ਸਰੋਤ ਦੀ ਵਧੀਆ ਪ੍ਰਗਤੀ ਕਾਰਨ 3 ਕਰੋੜ ਰੁਪਏ ਅਤੇ ਜੁਲਾਈ 2023 ਵਿੱਚ ਕੁਲ ਮਿਲਾ ਕੇ ਵਧੀਆ ਪ੍ਰਗਤੀ ਕਾਰਨ 2 ਕਰੋੜ ਰੁਪਏ ਦੀ ਰਾਸ਼ੀ ਹਾਸਲ ਕੀਤੀ ਹੈ। ਇਸ ਲਈ ਨੀਤੀ ਆਯੋਗ ਭਾਰਤ ਸਰਕਾਰ ਵੱਲੋਂ ਫਿਰੋਜ਼ਪੁਰ ਜ਼ਿਲ੍ਹੇ ਨੂੰ ਕੁੱਲ 5 ਕਰੋੜ ਰੁਪਏ ਦੀ ਰਾਸ਼ੀ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਇਨਾਮੀ ਰਾਸ਼ੀ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਕਿੱਤਾ ਮੁੱਖੀ ਹੁਨਰ ਵਿਕਾਸ ਦੇ ਕੋਰਸਾਂ ਲਈ ਅਤੇ ਹੋਰ ਵੱਖ-ਵੱਖ ਖੇਤਰਾਂ ਵਿੱਚ ਵਿਕਾਸ ਕਾਰਜ ਕਰਵਾਉਣ ਲਈ ਖਰਚ ਕੀਤੀ ਜਾਵੇਗੀ। ਫਿਰੋਜ਼ਪੁਰ ਜ਼ਿਲ੍ਹੇ ਨੂੰ ਅਕਾਂਖੀ ਜ਼ਿਲ੍ਹੇ (ਐਸਪੀਰੇਸ਼ਨਲ ਡਿਸਟ੍ਰਿਕਟ) ਤੋਂ ਪ੍ਰੇਰਨਾਦਾਇਕ (ਇੰਸਪੀਰੇਸ਼ਨਲ) ਜ਼ਿਲ੍ਹਾ ਬਣਾਉਣ ਸਬੰਧੀ ਬਹੁਤ ਯਤਨ ਕੀਤੇ ਜਾ ਰਹੇ ਹਨ ਅਤੇ ਜ਼ਿਲ੍ਹਾ ਫਿਰੋਜ਼ਪੁਰ ਨੂੰ ਇਸ ਮੁਕਾਮ ਤੇ ਪਹੁੰਚਾਉਣਾ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੀ ਸੁਚਾਰੂ ਸੋਚ ਸਦਕਾ ਹੀ ਸੰਭਵ ਹੋ ਸਕਿਆ ਹੈ। ਪੰਜਾਬ ਦੇ ਕੈਬਨਿਟ ਮੰਤਰੀ ਅਤੇ ਜ਼ਿਲ੍ਹੇ ਦੇ ਮੰਤਰੀ ਇੰਚਾਰਜ ਸ. ਹਰਭਜਨ ਸਿੰਘ ਈ.ਟੀ.ਓ. ਨੇ ਜ਼ਿਲ੍ਹੇ ਨੂੰ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਤਹਿਤ ਨੀਤੀ ਆਯੋਗ ਵੱਲੋਂ 5 ਕਰੋੜ ਦੀ ਰਾਸ਼ੀ ਜਾਰੀ ਕਰਨ ਤੇ ਖੁਸ਼ੀ ਜਾਹਿਰ ਕਰਦਿਆਂ ਕਿਹਾ ਕਿ ਇਹ ਸਭ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੀ ਮਿਹਨਤ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੀ ਅਗਵਾਈ ਹੇਠ ਕੀਤੀ ਗਈ ਕਰੜੀ ਮਿਹਨਤ ਦਾ ਨਤੀਜਾ ਹੈ, ਜਿਸ ਤਹਿਤ ਫ਼ਿਰੋਜ਼ਪੁਰ ਡੈਲਟਾ ਰੈਕਿੰਗ ਦੇ ਅਧਾਰ’ ‘ਤੇ 94ਵੇਂ ਸਥਾਨ ਤੋਂ 7ਵਾਂ ਸਥਾਨ ‘ਤੇ ਪੁੱਜਾ ਹੈ ।
Punjab Bani 16 October,2023
ਯੋਗਾ ਇੰਸਟਰਕਟਰ ਲਈ ਇੰਟਰਵਿਊ 10 ਤੇ 11 ਅਕਤੂਬਰ ਨੂੰ
ਯੋਗਾ ਇੰਸਟਰਕਟਰ ਲਈ ਇੰਟਰਵਿਊ 10 ਤੇ 11 ਅਕਤੂਬਰ ਨੂੰ ਪਟਿਆਲਾ, 9 ਅਕਤੂਬਰ: ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ. ਮੋਹਨ ਲਾਲ ਨੇ ਦੱਸਿਆ ਹੈ ਕਿ 22 ਯੋਗਾ ਇੰਸਟਰਕਟਰ ਲੜਕੇ ਤੇ ਲੜਕੀਆਂ (ਪਾਰਟ-ਟਾਈਮ) ਦੀ ਨਿਯੁਕਤੀ ਲਈ 20/09/2023 ਨੂੰ ਡਾਇਰੈਕਟਰ ਆਫ਼ ਆਯੁਰਵੈਦਾਂ ਪੰਜਾਬ, ਚੰਡੀਗੜ੍ਹ ਵੱਲੋਂ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਸੀ ਉਸ ਸਬੰਧ ਵਿੱਚ ਜਿਨ੍ਹਾਂ ਉਮੀਦਵਾਰਾਂ ਵੱਲੋਂ ਆਨਲਾਈਨ ਅਪਲਾਈ ਕੀਤਾ ਗਿਆ ਹੈ, ਉਹ ਮਿਤੀ 10/10/2023 ਤੇ 11/10/2023 ਨੂੰ ਸਵੇਰੇ 10 ਵਜੇ, ਜ਼ਿਲ੍ਹਾ ਪ੍ਰੀਸ਼ਦ ਮੀਟਿੰਗ ਹਾਲ ਸਰਹਿੰਦ ਰੋਡ, ਪਟਿਆਲਾ ਵਿਖੇ ਆਪਣੇ ਸਰਟੀਫਿਕੇਟ ਅਸਲ ਰੂਪ ਵਿੱਚ ਅਤੇ ਉਹਨਾਂ ਦੀਆਂ ਫੋਟੋਕਾਪੀਆਂ (2 ਪਰਤਾਂ ਵਿੱਚ) ਲੈ ਕੇ ਪਹੁੰਚਣ।
Punjab Bani 09 October,2023
ਪੰਜਾਬੀ ਟਾਈਪ ਦੇ ਦਾਖਲੇ ਲਈ 6 ਅਕਤੂਬਰ ਤੱਕ ਜਮ੍ਹਾਂ ਕਰਵਾਏ ਜਾ ਸਕਦੇ ਨੇ ਫਾਰਮ
ਪੰਜਾਬੀ ਟਾਈਪ ਦੇ ਦਾਖਲੇ ਲਈ 6 ਅਕਤੂਬਰ ਤੱਕ ਜਮ੍ਹਾਂ ਕਰਵਾਏ ਜਾ ਸਕਦੇ ਨੇ ਫਾਰਮ ਪਟਿਆਲਾ, 28 ਸਤੰਬਰ: ਜ਼ਿਲ੍ਹਾ ਭਾਸ਼ਾ ਦਫ਼ਤਰ ਪਟਿਆਲਾ ਵਲੋਂ ਚਲਦੀਆਂ ਪੰਜਾਬੀ ਟਾਈਪ/ਸ਼ਾਰਟਹੈਂਡ ਸ਼੍ਰੇਣੀ ਲਈ ਆਮ ਸ਼੍ਰੇਣੀ ਦੀਆਂ ਚਾਰ ਸੀਟਾਂ ਭਰੀਆਂ ਜਾਣੀਆਂ ਹਨ, ਜਿਨ੍ਹਾਂ ਲਈ ਮੁੱਢਲੀ ਯੋਗਤਾ ਗ੍ਰੈਜੂਏਸ਼ਨ ਹੈ। ਇਨਾਂ ਸ਼੍ਰੇਣੀਆਂ ਵਿਚ ਦਾਖਲਾ ਲੈਣ ਦੇ ਚਾਹਵਾਨ ਉਮੀਦਵਾਰ ਜ਼ਿਲ੍ਹਾ ਭਾਸ਼ਾ ਦਫ਼ਤਰ, ਭਾਸ਼ਾ ਭਵਨ, ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ ਮਿਤੀ 06.10.2023 ਦੁਪਹਿਰ 1.00 ਵਜੇ ਤੱਕ ਆ ਕੇ ਫਾਰਮ ਭਰ ਸਕਦੇ ਹਨ। ਇਸ ਕੋਰਸ ਦਾ ਸਮਾਂ ਇਕ ਸਾਲ ਦਾ ਹੈ।
Punjab Bani 28 September,2023
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਰਿਲੇਸ਼ਨਸ਼ਿਪ ਅਫ਼ਸਰ ਦੀ ਅਸਾਮੀ ਲਈ ਪਲੇਸਮੈਂਟ ਕੈਂਪ 27 ਸਤੰਬਰ ਨੂੰ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਰਿਲੇਸ਼ਨਸ਼ਿਪ ਅਫ਼ਸਰ ਦੀ ਅਸਾਮੀ ਲਈ ਪਲੇਸਮੈਂਟ ਕੈਂਪ 27 ਸਤੰਬਰ ਨੂੰ ਪਟਿਆਲਾ, 26 ਸਤੰਬਰ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵਿਖੇ ਮਿਤੀ 27 ਸਤੰਬਰ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਮੁਥੂਟ ਮਾਈਕ੍ਰੋਫਿਨ ਲਿਮਟਿਡ ਕੰਪਨੀ ਵੱਲੋਂ ਰਿਲੇਸ਼ਨਸ਼ਿਪ ਅਫ਼ਸਰ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਦੱਸਿਆ ਕਿ ਮਿਤੀ 27-09-2023 ਦਿਨ ਬੁੱਧਵਾਰ ਨੂੰ ਮੁਥੂਟ ਮਾਈਕ੍ਰੋਫਿਨ ਲਿਮਟਿਡ ਕੰਪਨੀ ਵੱਲੋਂ ਰਿਲੇਸ਼ਨਸ਼ਿਪ ਅਫ਼ਸਰ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਚਾਹਵਾਨ ਅਤੇ ਯੋਗ ਉਮੀਦਵਾਰ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਬਾਰ੍ਹਵੀਂ ਅਤੇ ਗਰੈਜੂਏਸ਼ਨ ਪਾਸ ਹੋਵੇ ਅਤੇ ਉਮਰ 18 ਤੋਂ 32 ਸਾਲ ਵਿਚਕਾਰ ਹੋਵੇ ਉਹ ਇਸ ਕੈਂਪ ਵਿੱਚ ਭਾਗ ਲੈ ਸਕਦੇ ਹਨ। ਇੰਟਰਵਿਊ ਦੌਰਾਨ ਸਿਲੈੱਕਟ ਕੀਤੇ ਗਏ ਪ੍ਰਾਰਥੀਆਂ ਨੂੰ ਇੰਟਰਵਿਊ ਦੇ ਅਧਾਰ ਤੇ ਤਨਖ਼ਾਹ ਦਿੱਤੀ ਜਾਵੇਗੀ। ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ ਅਤੇ ਰਿਜ਼ਊਮੇ ਨਾਲ ਲੈ ਕੇ ਮਿਤੀ 27-09-2023 (ਬੁੱਧਵਾਰ) ਨੂੰ ਸਵੇਰੇ 10 ਵੱਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ’ਤੇ ਸੰਪਰਕ ਕਰ ਸਕਦੇ ਹਨ।
Punjab Bani 26 September,2023
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 19 ਸਤੰਬਰ ਨੂੰ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 19 ਸਤੰਬਰ ਨੂੰ ਪਟਿਆਲਾ, 18 ਸਤੰਬਰ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ 19 ਸਤੰਬਰ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਐਸ ਬੀ ਆਈ ਲਾਈਫ਼ ਇੰਸ਼ੋਰੈਂਸ ਅਤੇ ਪੁਖਰਾਜ ਹੈਲਥ ਕੇਅਰ ਪ੍ਰਾਈਵੇਟ ਲਿਮਟਿਡ ਕੰਪਨੀਆਂ ਵੱਲੋਂ ਜੀਵਨ ਮਿੱਤਰਾ ਅਤੇ ਤੰਦਰੁਸਤੀ ਸਲਾਹਕਾਰ, ਟਰੇਨਰ, ਟੀਮ ਲੀਡਰ, ਅਸਿਸਟੈਂਟ ਮੈਨੇਜਰ ਅਤੇ ਮੈਨੇਜਰ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਰੋਜ਼ਗਾਰ ਅਫ਼ਸਰ ਸ੍ਰੀਮਤੀ ਕੰਵਲਪੁਨੀਤ ਕੌਰ ਨੇ ਦੱਸਿਆ ਕਿ ਮਿਤੀ 19-09-2023 ਦਿਨ ਮੰਗਲਵਾਰ ਨੂੰ ਐਸ ਬੀ ਆਈ ਲਾਈਫ਼ ਇੰਸ਼ੋਰੈਂਸ ਅਤੇ ਪੁਖਰਾਜ ਹੈਲਥ ਕੇਅਰ ਪ੍ਰਾਈਵੇਟ ਲਿਮਟਿਡ ਕੰਪਨੀਆਂ ਵੱਲੋਂ ਜੀਵਨ ਮਿੱਤਰਾ ਅਤੇ ਤੰਦਰੁਸਤੀ ਸਲਾਹਕਾਰ, ਤੰਦਰੁਸਤੀ ਸਲਾਹਕਾਰ ਟਰੇਨਰ, ਟੀਮ ਲੀਡਰ, ਅਸਿਸਟੈਂਟ ਮੈਨੇਜਰ ਅਤੇ ਮੈਨੇਜਰ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਚਾਹਵਾਨ ਅਤੇ ਯੋਗ ਉਮੀਦਵਾਰ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਦਸਵੀਂ, ਬਾਰ੍ਹਵੀਂ, ਗਰੈਜੂਏਸ਼ਨ ਅਤੇ ਪੋਸਟ ਗਰੈਜੂਏਸ਼ਨ ਹੋਵੇ ਅਤੇ ਉਮਰ 22 ਤੋਂ 60 ਸਾਲ ਤੱਕ ਹੋਣੀ ਚਾਹੀਦੀ ਹੈ। ਇੰਟਰਵਿਊ ਦੌਰਾਨ ਸਿਲੈੱਕਟ ਕੀਤੇ ਗਏ ਪ੍ਰਾਰਥੀਆਂ ਨੂੰ ਇੰਟਰਵਿਊ ਦੇ ਅਧਾਰ ਤੇ ਤਨਖ਼ਾਹ ਦਿੱਤੀ ਜਾਵੇਗੀ। ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ ਅਤੇ ਰਿਜ਼ਊਮੇ ਨਾਲ ਲੈ ਕੇ ਮਿਤੀ 19-09-2023 (ਮੰਗਲਵਾਰ) ਨੂੰ ਸਵੇਰੇ 10 ਵੱਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।
Punjab Bani 18 September,2023
ਸੇਲਜ਼ ਅਫ਼ਸਰ ਤੇ ਬਰਾਂਚ ਰਿਲੇਸ਼ਨਸ਼ਿਪ ਐਗਜ਼ੀਕਿਊਟਿਵ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 13 ਸਤੰਬਰ ਨੂੰ
ਸੇਲਜ਼ ਅਫ਼ਸਰ ਤੇ ਬਰਾਂਚ ਰਿਲੇਸ਼ਨਸ਼ਿਪ ਐਗਜ਼ੀਕਿਊਟਿਵ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 13 ਸਤੰਬਰ ਨੂੰ ਪਟਿਆਲਾ, 12 ਸਤੰਬਰ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ ਮਿਤੀ 13 ਸਤੰਬਰ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਸੇਲਜ਼ ਅਫ਼ਸਰ ਅਤੇ ਬ੍ਰਾਂਚ ਰਿਲੇਸ਼ਨਸ਼ਿਪ ਐਗਜ਼ੀਕਿਊਟਿਵ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਰੋਜ਼ਗਾਰ ਅਫ਼ਸਰ ਕੰਵਲ ਪੁਨੀਤ ਕੌਰ ਨੇ ਦੱਸਿਆ ਕਿ ਮਿਤੀ 13-09-2023 ਦਿਨ ਬੁੱਧਵਾਰ ਨੂੰ ਟੀਮ ਲੀਜ਼ ਕੰਪਨੀ ਵੱਲੋਂ ਸੇਲਜ਼ ਅਫ਼ਸਰ ਤੇ ਬ੍ਰਾਂਚ ਰਿਲੇਸ਼ਨਸ਼ਿਪ ਐਗਜ਼ੀਕਿਊਟਿਵ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਚਾਹਵਾਨ ਅਤੇ ਯੋਗ ਉਮੀਦਵਾਰ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਬਾਰ੍ਹਵੀਂ, ਗਰੈਜੂਏਸ਼ਨ ਅਤੇ ਪੋਸਟ ਗਰੈਜੂਏਸ਼ਨ ਅਤੇ ਉਮਰ ਹੱਦ 25 ਤੋਂ 28 ਸਾਲ ਹੈ, ਉਹ ਇਸ ਪਲੇਸਮੈਂਟ ਕੈਂਪ ਵਿੱਚ ਸ਼ਾਮਲ ਹੋ ਸਕਦੇ ਹਨ। ਇੰਟਰਵਿਊ ਦੌਰਾਨ ਸਿਲੈੱਕਟ ਕੀਤੇ ਗਏ ਪ੍ਰਾਰਥੀਆਂ ਨੂੰ ਇੰਟਰਵਿਊ ਦੇ ਅਧਾਰ ’ਤੇ ਤਨਖ਼ਾਹ ਦਿੱਤੀ ਜਾਵੇਗੀ। ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ ਅਤੇ ਰਿਜ਼ਊਮੇ ਨਾਲ ਲੈ ਕੇ ਮਿਤੀ 13-09-2023 (ਬੁੱਧਵਾਰ) ਨੂੰ ਸਵੇਰੇ 10 ਵੱਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ’ਤੇ ਸੰਪਰਕ ਕਰ ਸਕਦੇ ਹਨ।
Punjab Bani 12 September,2023
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 8 ਸਤੰਬਰ ਨੂੰ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 8 ਸਤੰਬਰ ਨੂੰ ਪਟਿਆਲਾ, 6 ਸਤੰਬਰ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਮਿਤੀ 8 ਸਤੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਈਸ਼ਾਨ ਇੰਡਸਟਰੀਜ਼, ਐਕਸਿਸ ਬੈਂਕ, ਆਰ.ਜੀ.ਐਮ. ਇੰਡਸਟਰੀ, ਆਈ.ਸੀ.ਆਈ.ਸੀ.ਆਈ ਫਾਊਂਡੇਸ਼ਨ, ਸੱਤਿਆ ਮਾਇਕਰੋਕੈਪੀਟਲ ਵੱਲੋਂ ਸੇਲਜ਼ ਅਫ਼ਸਰ, ਰਿਲੇਸ਼ਨਸ਼ਿਪ ਅਫ਼ਸਰ, ਏ.ਡੀ.ਓ, ਏ.ਈ.ਐਮ, ਸੀ.ਈ.ਈ, ਅਸਿਸਟੈਂਟ ਟਰੇਨੀ, ਅਪ੍ਰੈਟਸ਼ਿਪ (ਫੀਲਡ) ਅਤੇ ਈ.ਡੀ.ਓ.ਐਲ (ਫੀਲਡ) ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਦੱਸਿਆ ਕਿ ਮਿਤੀ 8 ਸਤੰਬਰ ਦਿਨ ਸ਼ੁੱਕਰਵਾਰ ਨੂੰ ਲੱਗਣ ਵਾਲੇ ਇਸ ਪਲੇਸਮੈਂਟ ਕੈਂਪ ਵਿੱਚ ਵਿੱਦਿਅਕ ਯੋਗਤਾ ਬਾਰ੍ਹਵੀਂ, ਆਈ.ਟੀ.ਆਈ, ਗਰੈਜੂਏਸ਼ਨ ਅਤੇ ਪੋਸਟ ਗਰੈਜੂਏਸ਼ਨ ਪਾਸ ਉਮੀਦਵਾਰ ਜਿਨ੍ਹਾਂ ਦੀ ਉਮਰ 18 ਤੋਂ 45 ਸਾਲ ਵਿਚਕਾਰ ਹੋਵੇ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇੰਟਰਵਿਊ ਦੌਰਾਨ ਚੁਣੇ ਗਏ ਫਰੈਸ਼ਰ ਅਤੇ ਤਜਰਬੇਕਾਰ ਪ੍ਰਾਰਥੀਆਂ ਨੂੰ ਇੰਟਰਵਿਊ ਦੇ ਆਧਾਰ ’ਤੇ ਤਨਖ਼ਾਹ ਦਿੱਤੀ ਜਾਵੇਗੀ। ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ ਅਤੇ ਰਿਜਊਮ ਨਾਲ ਲੈ ਕੇ ਮਿਤੀ 8 ਸਤੰਬਰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ ਪਟਿਆਲਾ ਵਿਖੇ ਪਹੁੰਚ ਕੇ ਕੈਂਪ ਵਿੱਚ ਹਿੱਸਾ ਲੈ ਸਕਦੇ ਹਨ ਅਤੇ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 9877610877 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
Punjab Bani 06 September,2023
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 1 ਸਤੰਬਰ ਨੂੰ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 1 ਸਤੰਬਰ ਨੂੰ ਪਟਿਆਲਾ, 31 ਅਗਸਤ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵਿਖੇ 1 ਸਤੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਐਕਸਿਸ ਬੈਂਕ ਲਿਮਟਿਡ ਕੰਪਨੀ ’ਚ ਸੇਲਜ਼ ਅਫ਼ਸਰ ਦੀ ਅਸਾਮੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਦੱਸਿਆ ਕਿ ਐਕਸਿਸ ਬੈਂਕ ਲਿਮਟਿਡ ਕੰਪਨੀ ਵੱਲੋਂ ਸੇਲਜ਼ ਅਫ਼ਸਰ ਦੀ ਅਸਾਮੀਆਂ ਲਈ ਚਾਹਵਾਨ ਅਤੇ ਯੋਗ ਉਮੀਦਵਾਰਾਂ (ਮਰਦ ਅਤੇ ਔਰਤ) ਦੀ ਮੰਗ ਕੀਤੀ ਗਈ ਹੈ, ਜਿਸ ਵੀ ਉਮੀਦਵਾਰ ਦੀ ਵਿੱਦਿਅਕ ਯੋਗਤਾ ਗ੍ਰੈਜੂਏਸ਼ਨ ਅਤੇ ਪੋਸਟ ਗਰੈਜੂਏਸ਼ਨ ਅਤੇ ਪੋਸਟ ਗਰੈਜੂਏਟ ਡਿਪਲੋਮਾ ਪਾਸ ਹੋਵੇ ਅਤੇ ਉਮਰ 20-30 ਸਾਲ ਹੋਵੇ, ਉਹ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ। ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਅਤੇ ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 01-09-2023 ਨੂੰ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।
Punjab Bani 31 August,2023
ਸਰਕਾਰੀ ਆਈ.ਟੀ.ਆਈ ਮਾਡਲ ਟਾਊਨ ਪਟਿਆਲਾ ਵਿਖੇ ਸਵੈ ਰੋਜ਼ਗਾਰ ਕੈਂਪ 8 ਅਗਸਤ ਨੂੰ
ਸਰਕਾਰੀ ਆਈ.ਟੀ.ਆਈ ਮਾਡਲ ਟਾਊਨ ਪਟਿਆਲਾ ਵਿਖੇ ਸਵੈ ਰੋਜ਼ਗਾਰ ਕੈਂਪ 8 ਅਗਸਤ ਨੂੰ ਪਟਿਆਲਾ, 7 ਅਗਸਤ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਮਿਤੀ 8 ਅਗਸਤ 2023 ਦਿਨ ਮੰਗਲਵਾਰ ਨੂੰ ਸਰਕਾਰੀ ਆਈ.ਟੀ.ਆਈ, ਮਾਡਲ ਟਾਊਨ, ਪਟਿਆਲਾ ਵਿਖੇ ਸਵੈ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ। ਸਵੈ ਰੋਜ਼ਗਾਰ ਕੈਂਪ ਵਿੱਚ ਵੱਖ ਵੱਖ ਅਦਾਰਿਆਂ ਦੇ ਅਧਿਕਾਰੀ - ਬੈਂਕ, ਜ਼ਿਲ੍ਹਾ ਉਦਯੋਗ ਕੇਂਦਰ, ਪੰਜਾਬ ਹੁਨਰ ਵਿਕਾਸ ਮਿਸ਼ਨ, ਅਨੁਸੂਚਿਤ ਜਾਤੀ ਤੇ ਵਿੱਤ ਕਾਰਪੋਰੇਸ਼ਨ, ਪਛੜੀਆਂ ਸ਼੍ਰੇਣੀਆਂ ਤੇ ਵਿੱਤ ਕਾਰਪੋਰੇਸ਼ਨ, ਮੱਛੀ ਪਾਲਣ ਵਿਭਾਗ, ਪਸ਼ੂ ਪਾਲਣ ਵਿਭਾਗ, ਡੇਅਰੀ ਵਿਭਾਗ, ਖੇਤੀਬਾੜੀ ਵਿਭਾਗ, ਬਾਗਬਾਨੀ ਵਿਭਾਗ, ਖਾਦੀ ਗ੍ਰਾਮ ਬੋਰਡ ਅਤੇ ਕਮਿਸ਼ਨ ਵਰਗੇ ਸਵੈ ਰੋਜ਼ਗਾਰ ਵਿਭਾਗਾਂ ਦੇ ਨੁਮਾਇੰਦਿਆਂ ਵੱਲੋਂ ਭਾਗ ਲਿਆ ਜਾਵੇਗਾ, ਜੋ ਜ਼ਿਲ੍ਹੇ ਦੇ ਬੇਰੁਜ਼ਗਾਰ ਅਤੇ ਸਵੈ ਰੋਜ਼ਗਾਰ ਦੇ ਚਾਹਵਾਨ ਨੌਜਵਾਨਾਂ ਨੂੰ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਵੱਖ-ਵੱਖ ਸਵੈ ਰੋਜ਼ਗਾਰ ਸਕੀਮਾਂ ਬਾਰੇ ਜਾਣੂ ਕਰਵਾ ਕੇ ਸਵੈ ਰੋਜ਼ਗਾਰ ਕਰਨ ਲਈ ਪ੍ਰੇਰਿਤ ਕਰਨਗੇ। ਇਸ ਦੇ ਨਾਲ ਹੀ ਬੇਰੁਜ਼ਗਾਰ ਨੌਜਵਾਨ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਵੈ^ਰੋਜ਼ਗਾਰ ਸਬੰਧੀ ਟ੍ਰੇਨਿੰਗਾਂ ਦੀ ਰਜਿਸਟ੍ਰੇਸ਼ਨ ਵੀ ਕਰਵਾ ਸਕਣਗੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅਨੁਰਾਗ ਗੁਪਤਾ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨ ਜੋ ਆਪਣਾ ਸਵੈ ਰੋਜ਼ਗਾਰ ਸ਼ੁਰੂ ਕਰਨਾ ਚਾਹੁੰਦੇ ਹਨ ਉਹ ਇਸ ਸਵੈ ਰੋਜ਼ਗਾਰ ਕੈਂਪ ਵਿੱਚ ਭਾਗ ਲੈ ਕੇ ਵੱਖ^ਵੱਖ ਵਿਭਾਗਾਂ ਦੇ ਨੁਮਾਇੰਦਿਆਂ ਨੂੰ ਮਿਲ ਕੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਵੈ ਰੋਜ਼ਗਾਰ ਸਬੰਧੀ ਸਕੀਮਾਂ ਅਤੇ ਟ੍ਰੇਨਿੰਗਾਂ ਦਾ ਲਾਭ ਲੈ ਸਕਦੇ ਹਨ ਅਤੇ ਮੇਲੇ ਵਿੱਚ ਆ ਕੇ ਆਪਣਾ ਜੀਵਨ ਸਫਲ ਬਣਾ ਸਕਦੇ ਹਨ। ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਟ੍ਰੇਨਿੰਗ ਅਫ਼ਸਰ ਕੰਵਲਪੁਨੀਤ ਕੌਰ ਨੇ ਸਵੈ^ਰੋਜ਼ਗਾਰ ਸ਼ੁਰੂ ਕਰਨ ਦੇ ਚਾਹਵਾਨ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਮੀਦਵਾਰ ਆਪਣੇ ਸਾਰੇ ਲੋੜੀਂਦੇ ਦਸਤਾਵੇਜ਼ ਨਾਲ ਲੈ ਕੇ ਮਿਤੀ 8 ਅਗਸਤ 2023 ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਸਰਕਾਰੀ ਆਈ.ਟੀ.ਆਈ, ਮਾਡਲ ਟਾਊਨ, ਪਟਿਆਲਾ ਵਿਖੇ ਪਹੁੰਚਣ। ਵਧੇਰੇ ਜਾਣਕਾਰੀ ਲਈ ਰੋਜ਼ਗਾਰ ਬਿਉਰੋ ਦੀ ਹੈਲਪ ਲਾਈਨ ਨੰH 9877610877 ਤੇ ਸੰਪਰਕ ਕੀਤਾ ਜਾ ਸਕਦਾ ਹੈ।
Punjab Bani 07 August,2023
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਸਵੈ ਰੋਜ਼ਗਾਰ ਕੈਂਪ 27 ਜੁਲਾਈ ਨੂੰ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਸਵੈ ਰੋਜ਼ਗਾਰ ਕੈਂਪ 27 ਜੁਲਾਈ ਨੂੰ ਪਟਿਆਲਾ, 26 ਜੁਲਾਈ: ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਅਨੁਰਾਗ ਗੁਪਤਾ ਨੇ ਦੱਸਿਆ ਕਿ ਬਿਊਰੋ ਵੱਲੋਂ 27 ਜੁਲਾਈ ਨੂੰ ਸਵੈ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਜ਼ਿਲ੍ਹਾ ਉਦਯੋਗ ਕੇਂਦਰ, ਪੀ.ਐਸ.ਡੀ.ਐਮ., ਅਨੁਸੂਚਿਤ ਜਾਤੀ ਤੇ ਵਿੱਤ ਕਾਰਪੋਰੇਸ਼ਨ, ਪਛੜੀਆਂ ਸ਼੍ਰੇਣੀਆਂ ਤੇ ਵਿੱਤ ਕਾਰਪੋਰੇਸ਼ਨ ਵਰਗੀਆਂ ਸਵੈ-ਰੋਜ਼ਗਾਰ ਏਜੰਸੀਆਂ ਭਾਗ ਲੈਣਗੀਆਂ ਤਾਂ ਜੋ ਬੇਰੁਜ਼ਗਾਰ ਨੌਜਵਾਨ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਸਵੈ-ਰੋਜ਼ਗਾਰ ਸਕੀਮਾਂ ਦੀ ਜਾਣਕਾਰੀ ਅਤੇ ਲਾਭ ਲੈ ਸਕਣ। ਇਸ ਦੇ ਨਾਲ ਹੀ ਬੇਰੁਜ਼ਗਾਰ ਨੌਜਵਾਨ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਵੈ-ਰੋਜ਼ਗਾਰ ਸਬੰਧੀ ਟ੍ਰੇਨਿੰਗਾ ਦੀ ਰਜਿਸਟ੍ਰੇਸ਼ਨ ਵੀ ਕਰਵਾ ਸਕਣਗੇ। ਉਨ੍ਹਾਂ ਕਿਹਾ ਕਿ ਇਸ ਕੈਂਪ ਵਿੱਚ ਬੇਰੁਜ਼ਗਾਰ ਨੌਜਵਾਨ ਵੱਖ-ਵੱਖ ਸਵੈ-ਰੋਜ਼ਗਾਰ ਦੇਣ ਵਾਲੇ ਵਿਭਾਗਾਂ ਦੇ ਨੁਮਾਇੰਦਿਆਂ ਨਾਲ ਮਿਲ ਕੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਵੈ-ਰੋਜ਼ਗਾਰ ਸਬੰਧੀ ਸਕੀਮਾਂ ਅਤੇ ਟ੍ਰੇਨਿੰਗਾਂ ਦਾ ਲਾਭ ਲੈਣ ਅਤੇ ਮੇਲੇ ਵਿੱਚ ਆ ਕੇ ਆਪਣਾ ਜੀਵਨ ਸਫਲ ਬਣਾਉਣ। ਉਹਨਾਂ ਨੇ ਸਵੈ-ਰੋਜ਼ਗਾਰ ਸ਼ੁਰੂ ਕਰਨ ਦੇ ਚਾਹਵਾਨ ਉਮੀਦਵਾਰ ਨੂੰ ਅਪੀਲ ਕੀਤੀ ਕਿ ਉਮੀਦਵਾਰ ਸਾਰੇ ਲੋੜੀਂਦੇ ਦਸਤਾਵੇਜ਼ ਨਾਲ ਲੈ ਕੇ ਮਿਤੀ 27 ਜੁਲਾਈ 2023 ਦਿਨ ਵੀਰਵਾਰ ਨੂੰ ਸਵੇਰੇ 10 ਤੋਂ 1 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਬਲਾਕ-ਡੀ ਮਿੰਨੀ ਸਕੱਤਰੇਤ, ਪਟਿਆਲਾ ਵਿਖੇ ਪਹੁੰਚਣ। ਵਧੇਰੇ ਜਾਣਕਾਰੀ ਲਈ ਰੋਜ਼ਗਾਰ ਬਿਉਰੋ ਦੀ ਹੈਲਪ ਲਾਈਨ ਨੰਬਰ 9877610877 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਵੈ-ਰੁਜ਼ਗਾਰ ਕੈਂਪ ਵਿੱਚ ਭਾਗ ਲੈ ਕੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਵੈ ਰੋਜ਼ਗਾਰ ਸਬੰਧੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।
Punjab Bani 26 July,2023
ਆਰਮੀ ਸਰਵਿਸ ਕੋਰਪ ਵੱਲੋਂ ਅਗਨੀਵੀਰਵਾਯੂ ਦੀ ਭਰਤੀ ਸਬੰਧੀ ਆਨਲਾਈਨ ਰਜਿਸਟ੍ਰੇਸ਼ਨ ਮੁਹਿੰਮ 27 ਜੁਲਾਈ ਤੋਂ
ਆਰਮੀ ਸਰਵਿਸ ਕੋਰਪ ਵੱਲੋਂ ਅਗਨੀਵੀਰਵਾਯੂ ਦੀ ਭਰਤੀ ਸਬੰਧੀ ਆਨਲਾਈਨ ਰਜਿਸਟ੍ਰੇਸ਼ਨ ਮੁਹਿੰਮ 27 ਜੁਲਾਈ ਤੋਂ ਚੰਡੀਗੜ੍ਹ, 25ਜੁਲਾਈ: ਆਰਮੀ ਸਰਵਿਸ ਕੋਰਪ, ਅੰਬਾਲਾ ਵੱਲੋਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ (ਯੂ.ਟੀ.), ਜੰਮੂ ਅਤੇ ਕਸ਼ਮੀਰ (ਯੂ.ਟੀ.) ਅਤੇ ਲੱਦਾਖ (ਯੂ.ਟੀ.) ਦੇ ਯੋਗ ਨੌਜਵਾਨਾਂ ਲਈ ਅਗਨੀ ਵੀਰ ਵਾਯੂ ਦੀ ਭਰਤੀ ਸਬੰਧੀ ਆਨਲਾਈਨ ਰਜਿਸਟ੍ਰੇਸ਼ਨ ਮੁਹਿੰਮ 27 ਜੁਲਾਈ,2023 ਤੋਂ ਆਰੰਭ ਕੀਤੀ ਜਾ ਰਹੀ ਹੈ। ਇਹ ਰਜਿਸਟ੍ਰੇਸ਼ਨ 17 ਅਗਸਤ, 2023 ਤੱਕ ਜਾਰੀ ਰਹੇਗੀ ਅਤੇ 13 ਅਕਤੂਬਰ, 2023 ਨੂੰ ਆਨਲਾਈਨ ਪ੍ਰੀਖਿਆ ਲਈ ਜਾਵੇਗੀ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਰਜਿਸਟ੍ਰੇਸ਼ਨ ਮੁਹਿੰਮ ਲਈ 27 ਜੂਨ, 2003 ਤੋਂ 27 ਦਸੰਬਰ 2006(ਇਹ ਦੋਵੇਂ ਤਰੀਕਾਂ ਵੀ ਵਿੱਚ ਸ਼ਾਮਲ ਹਨ) ਦਰਮਿਆਨ ਜਨਮੇ ਬੱਚੇ ਯੋਗ ਹਨ। ਇਸ ਭਰਤੀ ਮੁਹਿੰਮ ਲਈ ਸਾਇੰਸ ਵਿਸ਼ੇ ਤੋਂ ਇਲਾਵਾ ਹਿਸਾਬ, ਅੰਗਰੇਜ਼ੀ ਅਤੇ ਫਿਜਿਕਸ ਵਿਸ਼ਿਆਂ ਨਾਲ 50 ਫੀਸਦੀ ਨੰਬਰਾਂ ਨਾਲ ਬਾਰ੍ਹਵੀਂ ਪਾਸ ਜਾਂ ਡਿਪਲੋਮਾ ਜਾਂ ਵੋਕੇਸ਼ਨਲ ਕੋਰਸ ਧਾਰਕ ਨੌਜਵਾਨ ਆਪਣੇ-ਆਪ ਨੂੰ ਰਜਿਸਟਰ ਕਰ ਸਕਦਾ ਹੈ। ਇਸ ਭਰਤੀ ਮੁਹਿੰਮ ਸਬੰਧੀ ਜਿਆਦਾ ਜਾਣਕਾਰੀ agnipathvayu.cdac.in ਤੋਂ ਲਈ ਜਾ ਸਕਦੀ ਹੈ।
Punjab Bani 25 July,2023
ਮੁੱਖ ਮੰਤਰੀ ਵੱਲੋਂ ਜ਼ਮੀਨੀ ਪੱਧਰ 'ਤੇ ਰਾਹਤ ਤੇ ਬਚਾਅ ਕਾਰਜਾਂ ਦਾ ਜਾਇਜ਼ਾ, ਐਸ.ਏ.ਐਸ.ਨਗਰ ਅਤੇ ਰੋਪੜ ਜ਼ਿਲ੍ਹਿਆਂ ਦੇ ਮੀਂਹ ਪ੍ਰਭਾਵਿਤ ਇਲਾਕਿਆਂ ਦਾ ਤੂਫ਼ਾਨੀ ਦੌਰਾ
ਸਥਿਤੀ ਦਾ ਜਾਇਜ਼ਾ ਲੈਣ ਲਈ ਹੈਲੀਕਾਪਟਰ ਉਤੇ ਗੇੜੇ ਕੱਢ ਕੇ ਖ਼ਾਨਾਪੂਰਤੀ ਕਰਨ ਦੀ ਬਜਾਏ ਲੋਕਾਂ ਕੋਲ ਜਾ ਕੇ ਲੈ ਰਿਹਾ ਹਾਂ ਹਾਲਾਤ ਦਾ ਜਾਇਜ਼ਾ ਸਥਿਤੀ ਕਾਬੂ ਹੇਠ, ਲੋਕਾਂ ਨੂੰ ਬਿਲਕੁਲ ਨਾ ਘਬਰਾਉਣ ਦੀ ਅਪੀਲ ਫਸਲਾਂ, ਘਰਾਂ, ਜਾਇਦਾਦਾਂ, ਜਾਨਵਰਾਂ ਅਤੇ ਹੋਰ ਨੁਕਸਾਨ ਦਾ ਪਤਾ ਲਗਾਉਣ ਲਈ ਗਿਰਦਾਵਰੀ ਕਰਵਾਈ ਜਾਵੇਗੀ ਐਸ.ਏ.ਐਸ.ਨਗਰ/ਰੋਪੜ, 10 ਜੁਲਾਈ: ਜ਼ਮੀਨੀ ਪੱਧਰ 'ਤੇ ਚੱਲ ਰਹੇ ਰਾਹਤ ਅਤੇ ਬਚਾਅ ਕਾਰਜਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੀਂਹ ਨਾਲ ਪ੍ਰਭਾਵਿਤ ਇਲਾਕਿਆਂ ਦਾ ਤੂਫ਼ਾਨੀ ਦੌਰਾ ਕੀਤਾ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਮੂਸਲੇਧਾਰ ਮੀਂਹ ਕਾਰਨ ਪ੍ਰਭਾਵਿਤ ਹੋਏ ਨੀਵੇਂ ਇਲਾਕਿਆਂ ਵਿੱਚੋਂ ਸੁਰੱਖਿਅਤ ਕੱਢੇ ਗਏ ਲੋਕਾਂ ਨਾਲ ਗੱਲਬਾਤ ਵੀ ਕੀਤੀ। ਮੋਹਾਲੀ ਦੇ ਫੇਜ਼ 6 ਵਿੱਚ ਸਥਿਤ ਰੈਣ ਬਸੇਰਾ, ਜਮੁਨਾ ਅਪਾਰਟਮੈਂਟਸ ਖਰੜ, ਪਿੰਡ ਕਜੌਲੀ, ਬੂਥਗੜ੍ਹ ਅਤੇ ਰੋਪੜ ਜ਼ਿਲ੍ਹੇ ਦਾ ਦੌਰਾ ਕਰਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਪਹਿਲੇ ਮੁੱਖ ਮੰਤਰੀਆਂ ਵਾਂਗ ਖ਼ਾਨਾਪੂਰਤੀ ਕਰਨ ਲਈ ਸਥਿਤੀ ਦਾ ਜਾਇਜ਼ਾ ਲੈਣ ਵਾਸਤੇ ਹੈਲੀਕਾਪਟਰ ਉਤੇ ਗੇੜੇ ਨਹੀਂ ਲਾ ਰਹੇ ਸਗੋਂ ਖੁਦ ਲੋਕਾਂ ਕੋਲ ਜਾ ਕੇ ਅਸਲ ਸਥਿਤੀ ਦਾ ਪਤਾ ਲਾ ਰਹੇ ਹਨ। ਉਨ੍ਹਾਂ ਕਿਹਾ ਕਿ ਸਥਿਤੀ ਚਿੰਤਾਜਨਕ ਹੈ ਪਰ ਫਿਰ ਵੀ ਸੂਬਾ ਸਰਕਾਰ ਜਾਨੀ ਨੁਕਸਾਨ ਨੂੰ ਘੱਟ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਬਚਾਅ ਕਾਰਜਾਂ ਲਈ ਐਨ.ਡੀ.ਆਰ.ਐਫ. ਦੀਆਂ ਟੀਮਾਂ ਲਾਈਆਂ ਗਈਆਂ ਹਨ ਪਰ ਅਜੇ ਤੱਕ ਇਸ ਕੰਮ ਲਈ ਅਧਿਕਾਰਤ ਤੌਰ 'ਤੇ ਫੌਜ ਨੂੰ ਨਹੀਂ ਲਾਇਆ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਐਤਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲ ਹੋਈ ਸੀ ਜਿਸ ਦੌਰਾਨ ਉਨ੍ਹਾਂ ਨੇ ਸ੍ਰੀ ਸ਼ਾਹ ਨੂੰ ਸੂਬੇ ਦੀ ਸਮੁੱਚੀ ਸਥਿਤੀ ਬਾਰੇ ਜਾਣੂ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਫਿਲਹਾਲ ਰਾਹਤ ਅਤੇ ਬਚਾਅ ਕਾਰਜਾਂ ਲਈ ਕੇਂਦਰੀ ਸਹਾਇਤਾ ਦੀ ਲੋੜ ਨਹੀਂ ਹੈ ਕਿਉਂਕਿ ਸਥਿਤੀ ਕਾਬੂ ਹੇਠ ਹੈ। ਹਾਲਾਂਕਿ, ਭਗਵੰਤ ਮਾਨ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਸਥਿਤੀ ਨਾਲ ਨਿਪਟਣ ਲਈ ਕੇਂਦਰ ਸਰਕਾਰ ਤੋਂ ਮਦਦ ਮੰਗੀ ਜਾਵੇਗੀ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬੇ ਵਿੱਚ ਭਾਰੀ ਮੀਂਹ ਕਾਰਨ ਫਸਲਾਂ, ਘਰਾਂ ਅਤੇ ਹੋਰ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੀਂਹਾਂ ਕਾਰਨ ਹੋਏ ਨੁਕਸਾਨ ਦਾ ਪਹਿਲ ਦੇ ਆਧਾਰ 'ਤੇ ਪਤਾ ਲਾਉਣ ਲਈ ਤੁਰੰਤ ਗਿਰਦਾਵਰੀ ਕਰਵਾਉਣ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸਥਾਰਤ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਕੁਦਰਤ ਦੇ ਕਹਿਰ ਕਾਰਨ ਪੈਦਾ ਹੋਏ ਹਾਲਾਤ ਵਿੱਚ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਲੋਕਾਂ ਨੂੰ ਬਿਲਕੁਲ ਵੀ ਨਾ ਘਬਰਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੀ ਸੇਵਾ ਵਿੱਚ ਹਰ ਵੇਲੇ ਹਾਜ਼ਰ ਹੈ ਅਤੇ ਸੂਬੇ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ ਬਣੇ ਹਾਲਾਤਾਂ 'ਤੇ ਨਿਰੰਤਰ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਕੁਦਰਤੀ ਆਫ਼ਤ ਹੈ ਅਤੇ ਸਾਰਿਆਂ ਦੇ ਪੂਰਨ ਸਹਿਯੋਗ ਨਾਲ ਇਸ ਸਥਿਤੀ ਦਾ ਸੁਚੱਜੇ ਢੰਗ ਨਾਲ ਟਾਕਰਾ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿੱਚ ਪੰਜਾਬ ਦੇ ਲੋਕਾਂ ਦੇ ਨਾਲ ਹੈ ਅਤੇ ਲੋਕਾਂ ਨੂੰ ਇਸ ਸੰਕਟ ਵਿੱਚੋਂ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਲੋਕਾਂ ਨੂੰ ਕਿਸੇ ਵੀ ਗੱਲ ਦੀ ਚਿੰਤਾ ਨਾ ਕਰਨ ਦੀ ਅਪੀਲ ਕੀਤੀ ਕਿਉਂਕਿ ਸੂਬਾ ਸਰਕਾਰ ਹਾਲਾਤਾਂ ਨੂੰ ਸੁਖਾਵੇਂ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਨਿੱਜੀ ਤੌਰ 'ਤੇ ਸੂਬੇ ਦੇ ਹਰ ਕੋਨੇ ਤੋਂ ਪਲ-ਪਲ ਉੱਤੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰੀ ਮੀਂਹ ਕਿਸੇ ਵੀ ਵਿਅਕਤੀ ਦੇ ਵੱਸ ਤੋਂ ਬਾਹਰ ਹੈ ਪਰ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਸਰਕਾਰ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਹੀ ਸਾਰੇ ਕੈਬਨਿਟ ਮੰਤਰੀ, ਵਿਧਾਇਕ ਅਤੇ ਅਧਿਕਾਰੀ ਆਪੋ-ਆਪਣੇ ਖੇਤਰਾਂ ਵਿੱਚ ਮੌਜੂਦ ਹਨ ਅਤੇ ਇਸ ਔਖੀ ਘੜੀ ਵਿੱਚ ਲੋੜਵੰਦ ਲੋਕਾਂ ਤੱਕ ਪਹੁੰਚ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਹੜ੍ਹਾਂ ਤੋਂ ਬਚਾਅ ਵਾਸਤੇ ਠੋਸ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀਜ਼ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਰਾਹਤ ਕਾਰਜ ਤੇਜ਼ੀ ਨਾਲ ਚਲਾ ਰਹੇ ਹਨ। ਭਗਵੰਤ ਮਾਨ ਨੇ ਦੱਸਿਆ ਕਿ ਨੀਵੇਂ ਅਤੇ ਪ੍ਰਭਾਵਿਤ ਇਲਾਕਿਆਂ ਵਿੱਚ ਪਹਿਲਾਂ ਹੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਲੋੜਵੰਦ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਤੁਰੰਤ ਰਾਹਤ ਅਤੇ ਮਦਦ ਪ੍ਰਦਾਨ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਇਆ। ਭਗਵੰਤ ਮਾਨ ਨੇ ਕਿਹਾ ਕਿ ਭਾਰੀ ਮੀਂਹ ਕਾਰਨ ਪੈਦਾ ਹੋਈ ਇਸ ਸਥਿਤੀ ਵਿੱਚ ਲੋਕਾਂ ਦੇ ਜਾਨ-ਮਾਲ ਦੀ ਸੁਰੱਖਿਆ ਸੂਬਾ ਸਰਕਾਰ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਮੰਤਰੀ, ਵਿਧਾਇਕ ਅਤੇ ਅਧਿਕਾਰੀ ਨੀਵੇਂ ਅਤੇ ਹੜ੍ਹ ਵਰਗੇ ਹਾਲਾਤ ਨਾਲ ਜੂਝ ਰਹੇ ਇਲਾਕਿਆਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਨ੍ਹਾਂ ਇਲਾਕਿਆਂ ਤੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾਵੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਹੜ੍ਹ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ਦੇ ਨੰਬਰ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਲਈ ਇਨ੍ਹਾਂ ਕੰਟਰੋਲ ਰੂਮਾਂ ਵਿੱਚ 24 ਘੰਟੇ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਐਮਰਜੈਂਸੀ ਦੀ ਸਥਿਤੀ ਵਿੱਚ ਲੋਕਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਸਬੰਧੀ ਆਉਣ ਵਾਲੀ ਕਾਲ 'ਤੇ ਤੁਰੰਤ ਕਾਰਵਾਈ ਕਰਨਾ ਯਕੀਨੀ ਬਣਾਉਣ।
News 10 July,2023
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 7 ਜੁਲਾਈ ਨੂੰ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 7 ਜੁਲਾਈ ਨੂੰ ਪਟਿਆਲਾ, 6 ਜੁਲਾਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ 7 ਜੁਲਾਈ ਦਿਨ ਸ਼ੁੱਕਰਵਾਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਰਿਲਾਇੰਸ ਨਿਪੁਨ ਲਾਈਫ਼ ਇੰਸ਼ੋਰੈਂਸ ਕੰਪਨੀ ਦਾ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਅਨੁਰਾਗ ਗੁਪਤਾ ਨੇ ਦੱਸਿਆ ਕਿ ਕੰਪਨੀ ਵੱਲੋਂ ਲਾਈਫ਼ ਪਲੈਨਿੰਗ ਅਫ਼ਸਰਾਂ ਦੀ ਅਸਾਮੀਆਂ ਲਈ ਚਾਹਵਾਨ ਅਤੇ ਯੋਗ ਉਮੀਦਵਾਰ ਕੇਵਲ ਔਰਤਾਂ, ਜਿਨ੍ਹਾਂ ਨੇ ਗਰੈਜੂਏਸ਼ਨ ਪਾਸ ਕੀਤੀ ਹੋਵੇ ਅਤੇ ਉਮਰ 30-45 ਸਾਲ ਹੋਵੇ, ਹੀ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੀਆਂ ਹਨ। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਡਿਪਟੀ ਸੀ.ਈ.ਓ ਸਤਿੰਦਰ ਸਿੰਘ ਨੇ ਦੱਸਿਆ ਕਿ ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟਾਂ ਦੀਆਂ ਫੋਟੋਕਾਪੀਆਂ ਅਤੇ ਰਿਜ਼ਊਮੇ ਨਾਲ ਲੈ ਕੇ ਮਿਤੀ 07-07-2023 (ਸ਼ੁੱਕਰਵਾਰ) ਨੂੰ ਸਵੇਰੇ 9 ਵੱਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।
News 06 July,2023
ਪਟਿਆਲਾ ਜ਼ਿਲ੍ਹੇ ’ਚ 7 ਤੋਂ 14 ਜੁਲਾਈ ਤੱਕ ਲੱਗਣਗੇ ਬਲਾਕ ਪੱਧਰੀ ਪਲੇਸਮੈਂਟ ਕੈਂਪ
ਪਟਿਆਲਾ ਜ਼ਿਲ੍ਹੇ ’ਚ 7 ਤੋਂ 14 ਜੁਲਾਈ ਤੱਕ ਲੱਗਣਗੇ ਬਲਾਕ ਪੱਧਰੀ ਪਲੇਸਮੈਂਟ ਕੈਂਪ ਪਟਿਆਲਾ, 5 ਜੁਲਾਈ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ ਐਸ.ਆਈ.ਐਸ ਸਕਿਉਰਿਟੀ ਵਿੱਚ ਸਕਿਉਰਿਟੀ ਗਾਰਡ ਅਤੇ ਸਕਿਉਰਿਟੀ ਸੁਪਰਵਾਈਜ਼ਰ ਦੀ ਭਰਤੀ ਲਈ 7 ਤੋਂ 14 ਜੁਲਾਈ ਤੱਕ ਬਲਾਕ ਪੱਧਰੀ ਪਲੇਸਮੈਂਟ ਕੈਂਪ ਲਗਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਅਨੁਰਾਗ ਗੁਪਤਾ ਨੇ ਦੱਸਿਆ ਕਿ ਨੌਕਰੀ ਦੇ ਚਾਹਵਾਨ ਉਮੀਦਵਾਰ (ਕੇਵਲ ਲੜਕੇ) ਜਿਨ੍ਹਾਂ ਨੇ ਦਸਵੀਂ/ ਬਾਰ੍ਹਵੀਂ ਜਾਂ ਗਰੈਜੂਏਸ਼ਨ ਪਾਸ ਕੀਤੀ ਹੋਵੇ, ਉਮਰ 21 ਤੋਂ 37 ਸਾਲ ਹੈ, ਉਹ ਇਸ ਕੈਂਪ ਵਿੱਚ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ 7 ਜੁਲਾਈ ਨੂੰ ਪਲੇਸਮੈਂਟ ਕੈਂਪ ਬੀ.ਡੀ.ਪੀ.ਉ. ਦਫ਼ਤਰ ਭੁਨਰਹੇੜੀ, 10 ਜੁਲਾਈ ਨੂੰ ਬੀ.ਡੀ.ਪੀ.ਉ. ਦਫ਼ਤਰ ਪਟਿਆਲਾ, 11 ਜੁਲਾਈ ਨੂੰ ਬੀ.ਡੀ.ਪੀ.ਉ. ਦਫ਼ਤਰ ਨਾਭਾ, 12 ਜੁਲਾਈ ਨੂੰ ਬੀ.ਡੀ.ਪੀ.ਉ. ਦਫ਼ਤਰ ਸਮਾਣਾ, 13 ਜੁਲਾਈ ਨੂੰ ਬੀ.ਡੀ.ਪੀ.ਉ. ਦਫ਼ਤਰ ਪਾਤੜਾਂ ਅਤੇ 14 ਜੁਲਾਈ ਨੂੰ ਬੀ.ਡੀ.ਪੀ.ਉ. ਦਫ਼ਤਰ ਰਾਜਪੁਰਾ ਵਿਖੇ ਕੈਂਪ ਲਗਾਏ ਜਾ ਰਹੇ ਹਨ। ਚਾਹਵਾਨ ਅਤੇ ਯੋਗ ਉਮੀਦਵਾਰ ਆਪਣੀ ਯੋਗਤਾ ਦੇ ਸਾਰੇ ਦਸਤਾਵੇਜ਼ ਅਤੇ ਆਧਾਰ ਕਾਰਡ ਲੈ ਕੇ ਸਬੰਧਤ ਬੀ.ਡੀ.ਪੀ.ਉ. ਦੇ ਦਫ਼ਤਰ ਵਿਖੇ ਪਹੁੰਚ ਕੇ ਭਾਗ ਲੈ ਸਕਦੇ ਹਨ। ਇਹ ਕੈਂਪ ਸਵੇਰੇ 09:00 ਵਜੇ ਤੋਂ ਦੁਪਹਿਰ 01:00 ਵਜੇ ਤੱਕ ਲਗਾਏ ਜਾਣਗੇ। ਡਿਪਟੀ ਡਾਇਰੈਕਟਰ ਨੇ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਕਿਉਰਿਟੀ ਗਾਰਡ ਅਤੇ ਸਕਿਉਰਿਟੀ ਸੁਪਰਵਾਈਜ਼ਰ ਭਰਤੀ ਲਈ ਉੱਪਰ ਦਿੱਤੀਆਂ ਮਿਤੀਆਂ ਅਤੇ ਸਥਾਨ ਤੇ ਪਹੁੰਚ ਕੇ ਇਹਨਾਂ ਕੈਂਪਾਂ ਵਿੱਚ ਵੱਧ ਚੜ ਕਿ ਹਿੱਸਾ ਲੈਣ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਉਮੀਦਵਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਹੈਲਪ ਲਾਈਨ ਨੰਬਰ 9877610877 ’ਤੇ ਸੰਪਰਕ ਕਰ ਸਕਦੇ ਹਨ।
News 05 July,2023
ਰੋਜ਼ਗਾਰ ਬਿਊਰੋ ਵਿਖੇ 5 ਜੁਲਾਈ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ
ਰੋਜ਼ਗਾਰ ਬਿਊਰੋ ਵਿਖੇ 5 ਜੁਲਾਈ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ ਪਟਿਆਲਾ, 4 ਜੁਲਾਈ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਮਿਤੀ 5 ਜੁਲਾਈ ਦਿਨ ਬੁੱਧਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਰੋਜ਼ਗਾਰ ਅਨੁਰਾਗ ਗੁਪਤਾ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਬਜਾਜ ਅਲਾਇਨਜ਼ ਲਾਈਫ਼ ਇੰਨਸ਼ੋਰੈਂਸ ਵੱਲੋਂ ਭਾਗ ਲਿਆ ਜਾਵੇਗਾ। ਇਸ ਪਲੇਸਮੈਂਟ ਕੈਂਪ ਵਿੱਚ ਕੰਪਨੀ ਵੱਲੋਂ ਸੇਲਜ਼ ਮੈਨੇਜਰ ਦੀ ਅਸਾਮੀ ਲਈ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਇਸ ਰੋਜ਼ਗਾਰ ਕੈਂਪ ਵਿੱਚ ਜਿਨ੍ਹਾਂ ਉਮੀਦਵਾਰ ਨੇ ਬਾਰਵੀਂ ਜਾਂ ਗਰੈਜੂਏਟ ਪਾਸ ਕੀਤੀ ਹੋਵੇ ਭਾਗ ਲੈ ਸਕਦੇ ਹਨ। ਉਮੀਦਵਾਰ ਦੀ ਉਮਰ 20 ਤੋਂ 35 ਸਾਲ ਤੱਕ ਹੋਣੀ ਚਾਹੀਦੀ ਹੈ। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਡਿਪਟੀ ਸੀ.ਈ.ਓ ਸਤਿੰਦਰ ਸਿੰਘਨੇ ਦੱਸਿਆ ਕਿ ਨੌਕਰੀ ਦੇ ਇੱਛੁਕ ਉਮੀਦਵਾਰ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ ਅਤੇ ਰਿਜ਼ਊਮ ਨਾਲ ਲੈ ਕੇ ਮਿਤੀ 5 ਜੁਲਾਈ (ਬੁੱਧਵਾਰ) ਨੂੰ ਸਵੇਰੇ 9 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ, ਬਲਾਕ-ਡੀ, ਮਿੰਨੀ ਸਕੱਤਰੇਤ, ਪਟਿਆਲਾ ਨੇੜੇ ਸੇਵਾ ਕੇਂਦਰ ਵਿਖੇ ਆਉਣ ਅਤੇ ਇਸ ਕੈਂਪ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਰੋਜ਼ਗਾਰ ਬਿਊਰੋ ਦੇ ਹੈਲਪ ਲਾਈਨ ਨੰਬਰ 98776-10877 'ਤੇ ਸੰਪਰਕ ਕੀਤਾ ਜਾ ਸਕਦਾ ਹੈ।
News 04 July,2023
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 4 ਜੁਲਾਈ ਨੂੰ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 4 ਜੁਲਾਈ ਨੂੰ ਪਟਿਆਲਾ, 3 ਜੁਲਾਈ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 4 ਜੁਲਾਈ 2023 (ਦਿਨ ਮੰਗਲਵਾਰ) ਸਵੇਰੇ 9 ਵਜੇ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਰੋਜ਼ਗਾਰ ਅਨੁਰਾਗ ਗੁਪਤਾ ਨੇ ਦੱਸਿਆ ਕਿ ਇਸ ਕੈਂਪ ਵਿੱਚ ਅਜਾਇਲ ਹਰਬਲ ਦੇ ਨੁਮਾਇੰਦਿਆਂ ਵੱਲੋਂ ਮੈਨੇਜਰ, ਅਸਿਸਟੈਂਟ ਮੈਨੇਜਰ, ਵੈਲਨੇਸ ਐਡਵਾਈਜ਼ਰ ਦੀਆਂ ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ। ਪਲੇਸਮੈਂਟ ਕੈਂਪ ਵਿੱਚ ਬਾਰ੍ਹਵੀਂ/ ਗਰੈਜੂਏਟ ਪਾਸ ਕੁੜੀਆਂ ਜਿਨ੍ਹਾਂ ਦੀ ਉਮਰ 20 ਸਾਲ ਤੋਂ 35 ਸਾਲ ਤੱਕ ਹੋਵੇ ਇਸ ਕੈਂਪ ਵਿੱਚ ਭਾਗ ਲੈ ਸਕਦੀਆਂ ਹਨ। ਚੁਣੇ ਗਏ ਪ੍ਰਾਰਥੀ 7 ਤੋਂ 20 ਹਜ਼ਾਰ ਰੁਪਏ ਪ੍ਰਤੀ ਮਹੀਨਾ ਤੱਕ ਕਮਾ ਸਕਦੇ ਹਨ। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਦੇ ਡਿਪਟੀ ਸੀ.ਈ.ਓ ਸਤਿੰਦਰ ਸਿੰਘ ਨੇ ਦੱਸਿਆ ਕਿ ਨੌਕਰੀ ਦੇ ਇੱਛੁਕ ਉਮੀਦਵਾਰ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ ਅਤੇ ਰਿਜ਼ਊਮ ਨਾਲ ਲੈ ਕੇ ਮਿਤੀ 4 ਜੁਲਾਈ 2023 ਨੂੰ ਸਵੇਰੇ 9 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ, ਬਲਾਕ-ਡੀ, ਮਿੰਨੀ ਸਕੱਤਰੇਤ, ਪਟਿਆਲਾ ਨੇੜੇ ਸੇਵਾ ਕੇਂਦਰ ਵਿਖੇ ਆਉਣ ਅਤੇ ਇਸ ਕੈਂਪ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਰੋਜ਼ਗਾਰ ਬਿਉਰੋ ਦੀ ਹੈਲਪ ਲਾਈਨ ਨੰਬਰ 98776-10877 ’ਤੇ ਸੰਪਰਕ ਕਰ ਸਕਦੇ ਹਨ।
News 03 July,2023
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 27 ਤੇ 30 ਜੂਨ ਨੂੰ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 27 ਤੇ 30 ਜੂਨ ਨੂੰ ਪਟਿਆਲਾ, 26 ਜੂਨ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਅਨੁਰਾਗ ਗੁਪਤਾ ਨੇ ਦੱਸਿਆ ਕਿ ਮਿਤੀ 27 ਅਤੇ 30 ਜੂਨ ਨੂੰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲੱਗਣ ਵਾਲੇ ਪਲੇਸਮੈਂਟ ਕੈਂਪ ਵਿੱਚ ਜੀ.ਸੀ.ਐਮ. ਕਾਨਵੈਂਟ ਸਕੂਲ ਵੱਲੋਂ ਟੀਚਿੰਗ ਅਤੇ ਨਾਨ ਟੀਚਿੰਗ ਅਸਾਮੀਆਂ ਲਈ ਚੋਣ ਕੀਤੀ ਜਾਵੇਗੀ। ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਜੀ.ਸੀ.ਐਮ. ਕਾਨਵੈਂਟ ਸਕੂਲ ਵੱਲੋਂ ਪੀ.ਆਰ.ਟੀ, ਟੀ.ਜੀ.ਟੀ., ਪੀ.ਜੀ.ਟੀ., ਵਾਇਸ ਪ੍ਰਿੰਸੀਪਲ, ਅਕਾਦਮਿਕ ਕੁਆਰਡੀਨੇਟਰ, ਕੰਪਿਊਟਰ ਅਪਰੇਟਰ, ਰਿਸੈਪਸ਼ਨਿਸਟ ਅਤੇ ਅਕਾਊਂਟੈਂਟ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਇਸ ਰੋਜ਼ਗਾਰ ਕੈਂਪ ਵਿੱਚ ਜਿਨ੍ਹਾਂ ਉਮੀਦਵਾਰ ਨੇ ਬੀ.ਏ, ਐਮ.ਏ, ਬੀ.ਐਸ.ਸੀ., ਐਮ.ਐਸ.ਸੀ, ਬੀ.ਕਾਮ, ਐਮ ਕਾਮ, ਈ.ਟੀ.ਟੀ., ਐਨ.ਟੀ.ਟੀ., ਜਾ ਬੀ.ਐਡ ਪਾਸ ਕੀਤੀ ਹੋਵੇ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨੌਕਰੀ ਦੇ ਇੱਛੁਕ ਉਮੀਦਵਾਰ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ ਅਤੇ ਰਿਜ਼ਊਮ ਨਾਲ ਲੈ ਕੇ ਮਿਤੀ 27 ਅਤੇ 30 ਜੂਨ ਨੂੰ ਸਵੇਰੇ 9 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ, ਬਲਾਕ-ਡੀ, ਮਿੰਨੀ ਸਕੱਤਰੇਤ, ਪਟਿਆਲਾ ਨੇੜੇ ਸੇਵਾ ਕੇਂਦਰ ਵਿਖੇ ਆਉਣ ਅਤੇ ਇਸ ਕੈਂਪ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਰੋਜ਼ਗਾਰ ਬਿਊਰੋ ਦੇ ਹੈਲਪ ਲਾਈਨ ਨੰਬਰ 98776-10877 'ਤੇ ਸੰਪਰਕ ਕੀਤਾ ਜਾ ਸਕਦਾ ਹੈ।
News 26 June,2023
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਚਾਰ ਕੈਡਿਟ ਬਣੇ ਭਾਰਤੀ ਹਵਾਈ ਸੈਨਾ ਦੇ ਕਮਿਸ਼ਨਡ ਅਫ਼ਸਰ
ਹੁਣ ਤੱਕ ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ਦੇ 140 ਕੈਡਿਟ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਸ਼ਾਮਲ • ਭਾਰਤ ਦੇ ਰਾਸ਼ਟਰਪਤੀ ਵੱਲੋਂ ਏਅਰ ਫੋਰਸ ਅਕੈਡਮੀ, ਡੰਡੀਗਲ ਵਿਖੇ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਚੰਡੀਗੜ੍ਹ, 17 ਜੂਨ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.), ਐਸ.ਏ.ਐਸ. ਨਗਰ (ਮੋਹਾਲੀ) ਦੇ ਚਾਰ ਕੈਡਿਟਾਂ ਇਸ਼ਾਨ ਬਖ਼ਸ਼ੀ, ਮਨਰਾਜ ਸਿੰਘ ਸਾਹਨੀ, ਹਰਸ਼ਿਤ ਬਖ਼ਸ਼ੀ ਅਤੇ ਅਰਮਾਨਦੀਪ ਸਿੰਘ ਸੋਢੀ ਨੂੰ ਅੱਜ ਏਅਰ ਫੋਰਸ ਅਕੈਡਮੀ, ਡੰਡੀਗਲ, ਹੈਦਰਾਬਾਦ ਵਿਖੇ ਸ਼ਾਨਦਾਰ ਪਾਸਿੰਗ ਆਊਟ ਪਰੇਡ ਉਪਰੰਤ ਭਾਰਤੀ ਹਵਾਈ ਸੈਨਾ ਵਿੱਚ ਕਮਿਸ਼ਨ ਮਿਲ ਗਿਆ ਹੈ। ਭਾਰਤ ਦੇ ਰਾਸ਼ਟਰਪਤੀ ਅਤੇ ਹਥਿਆਰਬੰਦ ਸੈਨਾਵਾਂ ਦੇ ਸੁਪਰੀਮ ਕਮਾਂਡਰ ਸ੍ਰੀਮਤੀ ਦ੍ਰੋਪਦੀ ਮੁਰਮੂ ਨੇ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਕੀਤਾ। ਇਨ੍ਹਾਂ ਕੈਡਿਟਾਂ ਸਮੇਤ ਪਿਛਲੇ 11 ਸਾਲਾਂ ਵਿੱਚ ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਕੁੱਲ 140 ਕੈਡਿਟ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਸ਼ਾਮਲ ਹੋਏ ਹਨ। ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਮਾਰਚ 2022 ਤੋਂ ਹੁਣ ਤੱਕ ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਕੁੱਲ 38 ਕੈਡਿਟਾਂ ਨੂੰ ਅਫ਼ਸਰ ਵਜੋਂ ਕਮਿਸ਼ਨ ਮਿਲਿਆ ਹੈ। ਇਨ੍ਹਾਂ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਅਫ਼ਸਰ ਬਣਨ ਉਤੇ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸਮੁੱਚੇ ਪੰਜਾਬ ਨੂੰ ਇਨ੍ਹਾਂ ਦੀ ਇਸ ਸ਼ਾਨਦਾਰ ਪ੍ਰਾਪਤੀ 'ਤੇ ਮਾਣ ਹੈ। ਕੈਬਨਿਟ ਮੰਤਰੀ ਨੇ ਸਾਰੇ ਕੈਡਿਟਾਂ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ.ਚੌਹਾਨ (ਸੇਵਾਮੁਕਤ) ਨੇ ਕੈਡਿਟਾਂ ਨੂੰ ਇੰਸਟੀਚਿਊਟ ਦੇ ਮੋਟੋ 'ਨਿਸਚੈ ਕਰਿ ਅਪੁਨੀ ਜੀਤ ਕਰੋ' ਉਤੇ ਖਰਾ ਉਤਰਨ ਅਤੇ ਪੰਜਾਬ ਦੇ ਯੋਗ ਸਪੂਤ ਅਤੇ ਮੁਲਕ ਦੇ ਸੱਚੇ ਸਿਪਾਹੀ ਬਣਨ ਦਾ ਸੱਦਾ ਦਿੱਤਾ।
News 17 June,2023
ਗੁਰਬਚਨ ਸਿੰਘ ਰੰਧਾਵਾ ਵੱਲੋਂ ਅਸਤੀਫਾ
ਭਾਰਤ ਦੇ ਪਹਿਲੇ ਅਰਜੁਨਾ ਐਵਾਰਡੀ ਅਥਲੀਟ ਗੁਰਬਚਨ ਸਿੰਘ ਰੰਧਾਵਾ ਵੱਲੋਂ ਨਵੇਂ ਅਥਲੀਟਾਂ ਨੂੰ ਅੱਗੇ ਲਿਆਉਣ ਦਾ ਸੱਦਾ 18 ਸਾਲ ਦੀਆਂ ਸੇਵਾਵਾਂ ਦੌਰਾਨ ਭਾਰਤੀ ਅਥਲੈਟਿਕਸ ਨੇ ਕਈ ਮੀਲ ਪੱਥਰ ਸਥਾਪਤ ਕੀਤੇ ਚੰਡੀਗੜ, 16 ਜੂਨ 2023 : ਭਾਰਤ ਦੇ ਮਹਾਨ ਅਥਲੀਟ ਅਤੇ ਦੇਸ਼ ਦੇ ਪਹਿਲੇ ਅਰਜੁਨਾ ਐਵਾਰਡੀ ਖਿਡਾਰੀ ਗੁਰਬਚਨ ਸਿੰਘ ਰੰਧਾਵਾ ਵੱਲੋਂ ਅਥਲੈਟਿਕਸ ਫੈਡਰੇਸ਼ਨ ਆਫ਼ ਇੰਡੀਆ ਦੀ ਚੋਣ ਕਮੇਟੀ ਦੇ ਚੇਅਰਮੈਨ ਵਜੋਂ 18 ਸਾਲ ਸੇਵਾਵਾਂ ਨਿਭਾਉਣ ਉਪਰੰਤ ਅਸਤੀਫਾ ਦੇਣ ਦਾ ਫੈਸਲਾ ਕੀਤਾ ਗਿਆ। ਓਲੰਪੀਅਨ ਰੰਧਾਵਾ ਨੇ ਬੀਤੇ ਦਿਨੀਂ ਅਥਲੈਟਿਕਸ ਫੈਡਰੇਸ਼ਨ ਆਫ਼ ਇੰਡੀਆ ਨੂੰ ਪੱਤਰ ਲਿਖ ਕੇ ਸੇਵਾ ਇੱਛਾ ਨਾਲ ਆਪਣਾ ਅਹੁਦਾ ਛੱਡਣ ਦੇ ਫੈਸਲੇ ਤੋਂ ਜਾਣੂੰ ਕਰਵਾਇਆ। 85 ਵਰਿਆਂ ਨੂੰ ਢੁੱਕੇ ਸ. ਰੰਧਾਵਾ ਨੇ ਆਪਣੇ ਕਾਰਜਕਾਲ ਉਤੇ ਸੰਤੁਸ਼ਟੀ ਜ਼ਾਹਰ ਕਰਦਿਆਂ ਵਧਦੀ ਉਮਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਹ ਹੁਣ ਆਪਣਾ 100 ਫੀਸਦੀ ਸਮਾਂ ਨਹੀਂ ਦੇ ਸਕਦੇ ਅਤੇ ਮੌਕਾ ਆ ਗਿਆ ਹੈ ਕਿ ਨੌਜਵਾਨ ਅਥਲੀਟਾਂ ਹੱਥ ਨਹੀਂ ਜ਼ਿੰਮੇਵਾਰੀ ਸੌਂਪੀ ਜਾਵੇ। ਗੁਰਬਚਨ ਸਿੰਘ ਰੰਧਾਵਾ ਦੇ ਕਾਰਜਕਾਲ ਦੌਰਾਨ ਭਾਰਤੀ ਅਥਲੈਟਿਕਸ ਨੇ ਕਈ ਮੀਲ ਪੱਥਰ ਸਥਾਪਤ ਕੀਤੇ ਹਨ ਜਿਨਾਂ ਵਿੱਚ ਭਾਰਤ ਨੂੰ ਨੀਰਜ ਚੋਪੜਾ ਦੇ ਰੂਪ ਵਿੱਚ ਦੇਸ਼ ਦਾ ਪਹਿਲਾ ਓਲੰਪਿਕ ਚੈਂਪੀਅਨ ਅਥਲੀਟ ਮਿਲਿਆ। ਅੰਜੂ ਬੌਬੀ ਜਾਰਜ ਨੇ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਤਮਗਾ ਜਿੱਤਿਆ। ਇਸ ਤੋਂ ਇਲਾਵਾ ਭਾਰਤੀ ਅਥਲੀਟਾਂ ਵੱਲੋਂ ਏਸ਼ਿਆਈ ਖੇਡਾਂ, ਰਾਸ਼ਟਰਮੰਡਲ ਖੇਡਾਂ, ਸੈਫ ਖੇਡਾਂ, ਏਸ਼ੀਅਨ ਅਥਲੈਟਿਕਸ ਚੈਂਪੀਅਨਸ਼ਿਪ ਸਣੇ ਵੱਡੇ ਕੌਮਾਂਤਰੀ ਟੂਰਨਾਮੈਂਟਾਂ ਵਿੱਚ ਬਿਹਤਰੀਨ ਪ੍ਰਦਰਸ਼ਨ ਦਿਖਾਇਆ ਗਿਆ। ਭਾਰਤ ਦੇ ਪਹਿਲੇ ਅਰਜੁਨਾ ਐਵਾਰਡੀ ਅਥਲੀਟ ਗੁਰਬਚਨ ਸਿੰਘ ਰੰਧਾਵਾ ਨੇ ਕਿਹਾ ਕਿ ਅਥਲੈਟਿਕਸ ਉਨਾਂ ਦੇ ਖੂਨ ਵਿੱਚ ਹੈ ਅਤੇ ਉਨਾਂ ਨੂੰ ਇਹ ਖੁਸ਼ੀ ਹੈ ਕਿ ਜਿਹੜਾ ਸੁਫਨਾ ਉਨਾਂ ਸਮੇਤ ਮਿਲਖਾ ਸਿੰਘ, ਪੀ.ਟੀ.ਊਸ਼ਾ ਜਿਹੇ ਅਥਲੀਟਾਂ ਤੋਂ ਪੂਰਾ ਨਹੀਂ ਹੋਇਆ, ਉਹ ਨੀਰਜ ਚੋਪੜਾ ਨੇ ਪੂਰਾ ਕੀਤਾ। 1962 ਦੀਆਂ ਜਕਾਰਤਾ ਏਸ਼ਿਆਈ ਖੇਡਾਂ ਵਿੱਚ ਡਿਕੈਥਲਨ ਵਿੱਚ ਸੋਨ ਤਮਗਾ ਅਤੇ 1964 ਦੀਆਂ ਟੋਕੀਓ ਓਲੰਪਿਕ ਖੇਡਾਂ ਵਿੱਚ 110 ਮੀਟਰ ਹਰਡਲਜ਼ ਦੌੜ ਦੇ ਫ਼ਾਈਨਲ ਵਿੱਚ ਪੰਜਵੇਂ ਸਥਾਨ ਉਤੇ ਆਉਣ ਵਾਲੇ ਸ. ਰੰਧਾਵਾ ਨੂੰ ਦੇਸ਼ ਦਾ ਚੌਥਾ ਸਰਵਉੱਚ ਨਾਗਰਿਕ ਸਨਮਾਨ ਪਦਮ ਸ਼੍ਰੀ ਵੀ ਮਿਲਿਆ ਹੈ।ਉਹ ਟੋਕੀਓ ਓਲੰਪਿਕਸ ਵਿੱਚ ਭਾਰਤੀ ਖੇਡ ਦਲ ਦੇ ਝੰਡਾਬਰਦਾਰ ਵੀ ਸਨ। ਅੰਮਿ੍ਰਤਸਰ ਜ਼ਿਲੇ ਦੇ ਪਿੰਡ ਨੰਗਲੀ (ਮਹਿਤਾ) ਵਿਖੇ 6 ਜੂਨ 1939 ਨੂੰ ਜਨਮੇ ਸ. ਰੰਧਾਵਾ ਸੀ.ਆਰ.ਪੀ.ਐਫ. ਵਜੋਂ ਕਮਾਂਡੈਂਟ ਰਿਟਾਇਰ ਹੋਏ ਹਨ। ਉਨਾਂ ਆਪਣੇ ਕਰੀਅਰ ਵਿੱਚ ਅਥਲੀਟ ਤੋਂ ਇਲਾਵਾ ਕੋਚ, ਸਰਕਾਰੀ ਨਿਗਰਾਨ, ਚੋਣ ਕਮੇਟੀ ਦੇ ਚੇਅਰਮੈਨ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਖੇਡ ਸਲਾਹਕਾਰ ਵਜੋਂ ਵੀ ਸੇਵਾਵਾਂ ਨਿਭਾਈਆਂ ਹਨ। ਉਨਾਂ ਆਪਣੇ ਕਾਰਜਕਾਲ ਦੌਰਾਨ ਸੁਰੇਸ਼ ਕਲਮਾਡੀ, ਡਾ. ਲਲਿਤ ਭਨੋਟ ਤੇ ਡਾ. ਐਡੀਲੇ ਜੇ ਸੁਮਾਰੀਵਾਲਾ ਵੱਲੋਂ ਮਿਲੇ ਸਹਿਯੋਗ ਲਈ ਧੰਨਵਾਦ ਕਰਦਿਆਂ ਆਸ ਪ੍ਰਗਟਾਈ ਕਿ ਡਾ. ਸੁਮਾਰੀਵਾਲਾ ਤੇ ਅੰਜੂ ਬੌਬੀ ਜਾਰਜ ਦੀ ਅਗਵਾਈ ਹੇਠ ਅਥਲੈਟਿਕਸ ਫੈਡਰੇਸ਼ਨ ਇਸ ਖੇਡ ਨੂੰ ਹੋਰ ਸਿਖਰਾਂ ਉਤੇ ਲਿਜਾਏਗੀ। ਸ. ਰੰਧਾਵਾ ਦੇ ਪਰਿਵਾਰ ਵਿੱਚ ਉਨਾਂ ਦੇ ਪਿਤਾ ਮੇਜਰ ਟਹਿਲ ਸਿੰਘ ਰੰਧਾਵਾ, ਪਤਨੀ ਜਸਵਿੰਦਰ ਤੇ ਪੁੱਤਰ ਰਣਜੀਤ ਸਿੰਘ ਰੰਧਾਵਾ ਜਿੱਥੇ ਅਥਲੀਟ ਰਹੇ ਹਨ ਉਥੇ ਭਰਾ ਹਰਭਜਨ ਸਿੰਘ ਰੰਧਾਵਾ ਭਾਰਤੀ ਅਥਲੈਟਿਕਸ ਟੀਮ ਦੇ ਮੁੱਖ ਕੋਚ ਰਹੇ ਹਨ। ਪਿਛਲੇ ਲੰਬੇ ਅਰਸੇ ਤੋਂ ਨਵੀਂ ਦਿੱਲੀ ਵਿਖੇ ਰਹਿੰਦੇ ਓਲੰਪੀਅਨ ਰੰਧਾਵਾ ਦੀ ਜੀਵਨੀ ‘ਉੱਡਣਾ ਬਾਜ਼’ ਖੇਡ ਲੇਖਕ ਨਵਦੀਪ ਸਿੰਘ ਗਿੱਲ ਵੱਲੋਂ ਲਿਖੀ ਗਈ। ਪੰਜਾਬ ਸਰਕਾਰ ਵੱਲੋਂ ਸ. ਰੰਧਾਵਾ ਦੀ ਜੀਵਨੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦਸਵੀਂ ਦੀ ਫਿਜ਼ੀਕਲ ਐਜੂਕੇਸ਼ਨ ਦੀ ਪਾਠ ਪੁਸਤਕ ਵਿੱਚ ਵੀ ਸ਼ਾਮਲ ਕੀਤੀ ਗਈ।
News 16 June,2023
ਹਰਜੋਤ ਸਿੰਘ ਬੈਂਸ ਵੱਲੋਂ ਨੰਗਲ ਫਲਾਈਓਵਰ ਦਾ ਕਾਰਜ ਦੋ ਸ਼ਿਫਟਾਂ ਵਿੱਚ ਕਰਨ ਦੇ ਹੁਕਮ
ਉਸਾਰੀ ਕੰਪਨੀ ਵੱਲੋਂ ਕੰਮ ਵਿੱਚ ਵਰਤੀ ਜਾ ਰਹੀ ਬੇਲੋੜੀ ਦੇਰੀ ਦਾ ਪੀ.ਡਬਲਯੂ.ਡੀ. ਮੰਤਰੀ ਨੇ ਲਿਆ ਸਖਤ ਨੋਟਿਸ ਚੰਡੀਗੜ੍ਹ, 14 ਜੂਨ: ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਨੰਗਲ ਫਲਾਈਓਵਰ ਦੀ ਉਸਾਰੀ ਸਬੰਧੀ ਕਾਰਜ ਨੂੰ ਦੋ ਸ਼ਿਫਟਾਂ ਵਿੱਚ ਚਲਾਉਣ ਦੇ ਹੁਕਮ ਦਿੱਤੇ ਹਨ। ਸ. ਬੈਂਸ ਅੱਜ ਇੱਥੇ ਪੰਜਾਬ ਸਿਵਲ ਸਕਤਰੇਤ ਵਿਖੇ ਨੰਗਲ ਫਲਾਈਓਵਰ ਦੀ ਉਸਾਰੀ ਸਬੰਧੀ ਹਫਤਾਵਾਰੀ ਪ੍ਰਗਤੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਦੌਰਾਨ ਪੰਜਾਬ ਰਾਜ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਨੰਗਲ ਫਲਾਈਓਵਰ ਦੀ ਉਸਾਰੀ ਸਬੰਧੀ ਕੰਪਨੀ ਵੱਲੋਂ ਅਪਣਾਈ ਗਈ ਢਿੱਲੀ-ਮੱਠੀ ਕਾਰਗੁਜਾਰੀ ਅਧਿਕਾਰੀਆਂ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕੰਪਨੀ ਦੇ ਅਧਿਕਾਰੀਆਂ ਨੂੰ ਤਾੜਨਾ ਕੀਤੀ ਜੇ ਹੁਣ ਮਿੱਥੇ ਸਮਾਂ ਸੀਮਾ ਵਿੱਚ ਫਲਾਈਓਵਰ ਦੀ ਉਸਾਰੀ ਦਾ ਕਾਰਜ ਮੁਕੰਮਲ ਨਹੀਂ ਹੋਇਆ ਤਾਂ ਕੰਪਨੀ ਖਿਲਾਫ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਕੰਪਨੀ ਨੂੰ ਭਵਿੱਖ ਵਿੱਚ ਕੋਈ ਟੈਂਡਰ ਨਹੀਂ ਦਿੱਤਾ ਜਾਵੇਗਾ। ਹਰਭਜਨ ਸਿੰਘ ਈ.ਟੀ.ਓ. ਨੇ ਇਸ ਫਲਾਈਓਵਰ ਦੀ ਉਸਾਰੀ ਦੀ ਗੰਭੀਰਤਾ ਨੂੰ ਦੇਖਦੇ ਹੋਏ 23 ਜੂਨ,2023 ਨੂੰ ਆਪਣੇ ਦਫ਼ਤਰ ਵਿੱਚ ਨੰਗਲ ਫਲਾਈਓਵਰ ਦੀ ਪ੍ਰਗਤੀ ਸਬੰਧੀ ਰੀਵਿਊ ਮੀਟਿੰਗ ਮੁੜ ਰੱਖੀ ਗਈ ਹੈ। ਕੈਬਨਿਟ ਮੰਤਰੀ ਬੈਂਸ ਨੇ ਮੀਟਿੰਗ ਵਿੱਚ ਹਾਜ਼ਰ ਐਸ.ਡੀ.ਐਮ. ਮਨੀਸ਼ਾ ਰਾਣਾ ਨੂੰ ਨਿਰਦੇਸ਼ ਦਿੱਤੇ ਕਿ ਨੰਗਲ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਦੇ ਕਾਰਜ ਵਿੱਚ ਵੀ ਤੇਜੀ ਲਿਆਂਦੀ ਜਾਵੇ। ਇਸ ਮੀਟਿੰਗ ਵਿੱਚ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ, ਪੀ.ਡਬਲਯੂ.ਡੀ. ਅਤੇ ਉਸਾਰੀ ਕੰਪਨੀ ਦੇ ਅਧਿਕਾਰੀ ਹਾਜ਼ਰ ਸਨ।
News 14 June,2023
ਪਾਰਦਰਸ਼ੀ ਭਰਤੀ ਪ੍ਰਕਿਰਿਆ ਕਾਰਨ ਮੈਨੂੰ ਸਰਕਾਰੀ ਨੌਕਰੀ ਹਾਸਲ ਹੋਈ; ਨਵ-ਨਿਯੁਕਤ ਐਸ.ਡੀ.ਓ. ਅਨੁਭਵ ਸਿੰਗਲਾ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ
ਪਰਿਵਾਰ ਬਹੁਤ ਖੁਸ਼ ਹੈ ਕਿਉਂਕਿ ਉਸ ਨੂੰ ਆਪਣੇ ਸੂਬੇ ਵਿੱਚ ਹੀ ਨੌਕਰੀ ਮਿਲ ਗਈ ਹੈ ਚੰਡੀਗੜ੍ਹ, 30 ਅਪਰੈਲ: ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਪਾਰਦਰਸ਼ੀ ਭਰਤੀ ਪ੍ਰਕਿਰਿਆ ਕਾਰਨ ਮੈਨੂੰ ਜਲ ਸਪਲਾਈ ਤੇ ਸੀਵਰੇਜ ਬੋਰਡ ਵਿੱਚ ਬਤੌਰ ਸਬ ਡਵੀਜ਼ਨਲ ਅਫ਼ਸਰ (ਐਸ.ਡੀ.ਓ.) ਦੀ ਸਰਕਾਰੀ ਨੌਕਰੀ ਹਾਸਲ ਹੋਈ ਹੈ। ਇਹ ਗੱਲ ਰਾਮਪੁਰਾ ਫੂਲ ਜ਼ਿਲ੍ਹਾ ਬਠਿੰਡਾ ਦੇ ਵਾਸੀ ਅਨੁਭਵ ਸਿੰਗਲਾ ਨੇ ਕਹੀ। ਨਵ-ਨਿਯੁਕਤ ਐਸ.ਡੀ.ਓ. ਅਨੁਭਵ ਸਿੰਗਲਾ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਾਲ ਹੀ ਵਿੱਚ ਮੁਕੰਮਲ ਹੋਈ ਭਰਤੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ, ਜਿਸ ਕਾਰਨ ਉਸਨੂੰ ਬਿਨਾਂ ਕਿਸੇ ਸਿਫਾਰਸ਼ ਅਤੇ ਰਿਸ਼ਵਤ ਦੇ ਇਹ ਨੌਕਰੀ ਹਾਸਲ ਹੋਈ ਹੈ।ਉਸਨੇ ਕਿਹਾ ਕਿ ਉਹ ਅਤੇ ਉਸਦਾ ਪਰਿਵਾਰ ਬਹੁਤ ਖੁਸ਼ ਹੈ ਕਿਉਂਕਿ ਉਸ ਨੂੰ ਆਪਣੇ ਸੂਬੇ ਵਿੱਚ ਹੀ ਨੌਕਰੀ ਮਿਲ ਗਈ ਹੈ। ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਸੂਬੇ ਦੇ ਯੋਗ ਨੌਜਵਾਨਾਂ ਨੂੰ ਪੱਕਾ ਰੋਜ਼ਗਾਰ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇੱਕ ਸਾਲ ਵਿੱਚ 29 ਹਜ਼ਾਰ ਦੇ ਕਰੀਬ ਸਰਕਾਰੀ ਨੌਕਰੀਆਂ ਦੇਣੀਆਂ ਸੂਬੇ ਦੇ ਨੌਜਵਾਨਾਂ ਲਈ ਬੇਹੱਦ ਖੁਸ਼ੀ ਵਾਲੀ ਗੱਲ ਹੈ। ਉਸਨੇ ਕਿਹਾ ਕਿ ਮੈਂ ਮੁੱਖ ਮੰਤਰੀ ਭਗਵੰਤ ਮਾਨ ਦੀ ਭਲਾਈ ਤੇ ਦੁਰ ਦਰਸ਼ੀ ਵਾਲੀ ਸੋਚ ਨੂੰ ਸਲਾਮ ਕਰਦਾ ਹਾਂ, ਜਿਸ ਕਾਰਨ ਅੱਜ ਸੂਬੇ ਦੇ ਨੌਜਵਾਨ ਸਰਕਾਰੀ ਨੌਕਰੀਆਂ ਹਾਸਲ ਕਰਨ ਵਿੱਚ ਕਾਮਯਾਬ ਹੋ ਰਹੇ ਹਨ। ਉਸਨੇ ਸੂਬੇ ਦੀ ਨੌਜਵਾਨ ਪੀੜ੍ਹੀ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਰੋਜੀ ਰੋਟੀ ਲਈ ਵਿਦੇਸ਼ ਜਾਣ ਦਾ ਖਿਆਲ ਛੱਡ ਦੇਣ ਅਤੇ ਇਥੇ ਹੀ ਮਿਹਨਤ ਕਰਨ ਕਿਉ ਜੋ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਿਹਨਤ ਅਤੇ ਮੈਰਿਟ ਨੂੰ ਸਰਕਾਰੀ ਨੌਕਰੀਆਂ ਵਿੱਚ ਤਰਜੀਹ ਦੇ ਰਹੀ ਹੈ।
News 30 April,2023
ਮੁਖਤਾਰ ਅੰਸਾਰੀ 'ਤੇ ਹੋਏ ਖਰਚੇ ਦੀ ਫਾਈਲ ਮੁੱਖ ਮੰਤਰੀ ਨੇ ਵਾਪਸ ਮੋੜੀ
ਮੁਖਤਾਰ ਅੰਸਾਰੀ ਨੂੰ ਜੇਲ੍ਹ 'ਚ ਮਿਲੀਆਂ ਸੁੱਖ-ਸਹੂਲਤਾਂ ਅਤੇ ਵਕੀਲ 'ਤੇ ਖ਼ਰਚੇ 55 ਲੱਖ ਰੁਪਏ ਹੁਕਮ ਦੇਣ ਵਾਲੇ ਮੰਤਰੀਆਂ ਤੋਂ ਖ਼ਰਚਾ ਵਸੂਲਣ ਦੀ ਰਵਾਇਤ ਬਾਰੇ ਕਰ ਰਹੇ ਹਾਂ ਵਿਚਾਰ-ਮੁੱਖ ਮੰਤਰੀ 48 ਵਾਰ ਵਾਰੰਟ ਜਾਰੀ ਹੋਣ ਦੇ ਬਾਵਜੂਦ ਵੀ ਕਾਂਗਰਸ ਸਰਕਾਰ ਨੇ ਪੇਸ਼ ਨਹੀਂ ਕੀਤਾ ਮੈਂ ਲੋਕਾਂ ਦੇ ਟੈਕਸ ਦਾ ਪੈਸਾ ਖ਼ਰਚੇ ਜਾਣ ਵਾਲੀ ਫ਼ਾਈਲ ਵਾਪਸ ਮੋੜ ਦਿੱਤੀ-ਮੁੱਖ ਮੰਤਰੀ ਚੰਡੀਗੜ੍ਹ, 20 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉੱਤਰ ਪ੍ਰਦੇਸ਼ ਤੋਂ ਖੌਫ਼ਨਾਕ ਅਪਰਾਧੀ ਮੁਖਤਾਰ ਅੰਸਾਰੀ ਨੂੰ ਰੋਪੜ ਜੇਲ੍ਹ ਵਿਚ ਸੁਖ-ਸਹੂਲਤਾਂ ਦੇਣ ਲਈ ਸਰਕਾਰੀ ਖਜ਼ਾਨੇ ਵਿੱਚੋਂ 55 ਲੱਖ ਰੁਪਏ ਦੀ ਅਦਾਇਗੀ ਕਰਨ ਬਾਰੇ ਫਾਈਲ ਨੂੰ ਵਾਪਸ ਮੋੜ ਦਿੱਤਾ ਹੈ। ਮੁੱਖ ਮੰਤਰੀ ਨੇ ਇਸ ਨੂੰ ਲੋਕਾਂ ਦੇ ਪੈਸੇ ਦੀ ਅੰਨ੍ਹੀ ਲੁੱਟ ਦੱਸਦੇ ਹੋਏ ਕਿਹਾ ਕਿ ਅਜਿਹਾ ਵਰਤਾਰਾ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਖਤਰਨਾਕ ਅਪਰਾਧੀ ਨੂੰ ਰੋਪੜ ਜੇਲ੍ਹ ਵਿਚ ਸੁਖ-ਸਹੂਲਤਾਂ ਦਿੱਤੇ ਜਾਣ ਬਾਰੇ ਤਾਂ ਪਿਛਲੀਆਂ ਸਰਕਾਰਾਂ ਹੀ ਭਲੀ-ਭਾਂਤ ਜਾਣਦੀਆਂ ਹੋਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਅਰਾਮਦਾਇਕ ਠਹਿਰ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਪਿਛਲੀ ਸਰਕਾਰ ਨੇ ਇਸ ਗੱਲ ਨੂੰ ਵੀ ਯਕੀਨੀ ਬਣਾਇਆ ਕਿ ਇਸ ਖੌਫਨਾਕ ਅਪਰਾਧੀ ਨੂੰ ਜੇਲ੍ਹ ਵਿਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਸ ਦਾ ਕਾਨੂੰਨੀ ਤੌਰ ਉਤੇ ਬਚਾਅ ਕੀਤਾ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸੱਤਾਧਾਰੀਆਂ ਦਾ ਇਸ ਅਪਰਾਧੀ ਉਤੇ ਮਿਹਰਬਾਨ ਹੋਣ ਦੀ ਹਕੀਕਤ ਦਾ ਪਤਾ ਇਸ ਤੱਥ ਤੋਂ ਲੱਗ ਜਾਂਦਾ ਹੈ ਕਿ ਉਸ ਦੇ ਖਿਲਾਫ਼ 48 ਵਾਰੰਟ ਜਾਰੀ ਹੋਏ ਪਰ ਉਸ ਸਮੇਂ ਦੀ ਸਰਕਾਰ ਨੇ ਇਸ ਦੀ ਕੋਈ ਪ੍ਰਵਾਹ ਨਾ ਕਰਦੇ ਹੋਏ ਉਸ ਨੂੰ ਪੇਸ਼ ਨਾ ਕੀਤਾ। ਉਨ੍ਹਾਂ ਕਿਹਾ ਕਿ ਇਹ ਕਿੰਨਾ ਹੈਰਾਨੀਜਨਕ ਹੈ ਕਿ ਉਸ ਮੌਕੇ ਦੀ ਸਰਕਾਰ ਨੇ ਰੋਪੜ ਜੇਲ੍ਹ ਵਿਚ ਬੰਦ ਇਸ ਅਪਰਾਧੀ ਦੇ ਹਿੱਤ ਪਾਲਣ ਲਈ ਟੈਕਸ ਭਰਨ ਵਾਲੇ ਲੋਕਾਂ ਦੇ 55 ਲੱਖ ਰੁਪਏ ਖਰਚ ਦਿੱਤੇ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੇ ਪੈਸੇ ਦੀ ਇਹ ਅੰਨ੍ਹੀ ਲੁੱਟ ਪੂਰੀ ਤਰ੍ਹਾਂ ਗੈਰ-ਵਾਜਬ ਹੈ ਅਤੇ ਉਨ੍ਹਾਂ ਨੇ ਇਸ ਬਾਰੇ ਫਾਈਲ ਵਿਭਾਗ ਨੂੰ ਵਾਪਸ ਭੇਜ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਰਦਾਤਿਆਂ ਦੇ ਪੈਸੇ ਦੀ ਲੁੱਟ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਹ ਗਲਤ ਫੈਸਲਾ ਲੈਣ ਵਾਲੇ ਤਤਕਾਲੀ ਮੰਤਰੀਆਂ ਪਾਸੋਂ ਇਹ ਰਕਮ ਵਸੂਲਣ ਉਤੇ ਵਿਚਾਰ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਘਿਨਾਉਣੇ ਜੁਰਮ ਵਿਚ ਸ਼ਾਮਲ ਹਰੇਕ ਵਿਅਕਤੀ ਨੂੰ ਇਸ ਗੁਨਾਹ ਲਈ ਜਵਾਬਦੇਹ ਬਣਾਇਆ ਜਾਵੇਗਾ।
News 20 April,2023
ਸਬ-ਇੰਸਪੈਕਟਰ ਭਰਤੀ
ਮੈਰਿਟ ਸੂਚੀ ਅਪ੍ਰੈਲ 2023 ਦੇ ਪਹਿਲੇ ਹਫ਼ਤੇ ਵਿੱਚ ਕੀਤੀ ਜਾਵੇਗੀ ਜਾਰੀ ਚੰਡੀਗੜ੍ਹ, 22 ਮਾਰਚ: ਵੱਖ-ਵੱਖ ਕਾਡਰਾਂ/ਵਿੰਗਾਂ ਵਿੱਚ ਸਬ-ਇੰਸਪੈਕਟਰਾਂ (ਐਸ.ਆਈਜ਼.) ਦੀਆਂ ਅਸਾਮੀਆਂ ਲਈ ਮੈਰਿਟ ਸੂਚੀ ਅਪ੍ਰੈਲ 2023 ਦੇ ਪਹਿਲੇ ਹਫ਼ਤੇ ਵਿੱਚ ਜਾਰੀ ਹੋਣ ਦੀ ਆਸ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ, ਪੰਜਾਬ ਪੁਲਿਸ ਦੇ ਬੁਲਾਰੇ ਨੇ ਬੁੱਧਵਾਰ ਨੂੰ ਦੱਸਿਆ ਕਿ ਪੰਜਾਬ ਪੁਲਿਸ ਦੇ ਚਾਰ ਕਾਡਰਾਂ/ਵਿੰਗਾਂ (ਇਨਵੈਸਟੀਗੇਸ਼ਨ, ਜ਼ਿਲ੍ਹਾ, ਆਰਮਡ ਪੁਲਿਸ ਅਤੇ ਇੰਟੈਲੀਜੈਂਸ) ਵਿੱਚ ਐਸ.ਆਈ. ਦੀ ਭਰਤੀ ਲਈ ਓ.ਐਮ.ਆਰ. ਅਧਾਰਤ ਟੈਸਟ 16 ਅਕਤੂਬਰ, 2022 ਨੂੰ ਸੂਬੇ ਦੇ ਵੱਖ-ਵੱਖ ਕੇਂਦਰਾਂ ਵਿੱਚ ਆਯੋਜਿਤ ਕਰਵਾਏ ਗਏ ਸਨ। ਬੁਲਾਰੇ ਨੇ ਦੱਸਿਆ ਕਿ ਮੈਰਿਟ ਸੂਚੀ ਤਿਆਰ ਕਰਨ ਦਾ ਕੰਮ ਪ੍ਰਕਿਰਿਆ ਅਧੀਨ ਹੈ ਅਤੇ ਅੰਤਿਮ ਨਤੀਜੇ ਅਪ੍ਰੈਲ, 2023 ਦੇ ਪਹਿਲੇ ਹਫ਼ਤੇ ਤੱਕ ਸਾਹਮਣੇ ਆ ਜਾਣਗੇ।
News 22 March,2023
''ਨਵੀਆਂ ਤਕਨੀਕਾਂ ਨਾਲ਼ ਅਪਡੇਟ ਅਪਰਾਧੀਆਂ ਨਾਲ਼ ਨਜਿੱਠਣ ਲਈ ਫ਼ੌਰੈਂਸਿਕ ਮਾਹਿਰਾਂ ਦਾ ਸਮਰੱਥ ਹੋਣਾ ਜ਼ਰੂਰੀ'
'ਫ਼ੋਰੈਂਸਿਕ ਵਿਗਿਆਨ ਜਗਤ ਦੇ ਤਾਜ਼ਾ ਰੁਝਾਨ' ਵਿਸ਼ੇ ਉੱਤੇ ਕਾਨਫ਼ਰੰਸ ਆਰੰਭ ਪਟਿਆਲਾ, 16- 'ਨਵੀਆਂ ਤਕਨੀਕਾਂ ਨਾਲ਼ ਅਪਡੇਟ ਅਪਰਾਧੀਆਂ ਨਾਲ਼ ਨਜਿੱਠਣ ਲਈ ਫ਼ੌਰੈਂਸਿਕ ਮਾਹਿਰਾਂ ਦਾ ਸਮਰੱਥ ਹੋਣਾ ਜ਼ਰੂਰੀ ਹੈ। ਇਹ ਲਾਜ਼ਮੀ ਹੈ ਕਿ ਇਸ ਵਿਸ਼ੇ ਦੇ ਮਾਹਿਰ ਆਪਣੇ ਖੇਤਰ ਵਿੱਚ ਸਮੇਂ ਦੇ ਹਿਸਾਬ ਨਾਲ਼ ਹੋਰ ਨਿਪੁੰਨਤਾ ਹਾਸਿਲ ਕਰਦੇ ਰਹਿਣ ਤਾਂ ਕਿ ਨਵੀਂਆਂ ਕਿਸਮਾਂ ਨਾਲ਼ ਕੀਤੇ ਜਾਂਦੇ ਅਪਰਾਧਾਂ ਨੂੰ ਨੱਥ ਪਾਈ ਜਾ ਸਕੇ।' ਅਜਿਹੇ ਵਿਚਾਰ ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਹੋਈ ਫ਼ੋਰੈਂਸਿਕ ਵਿਗਿਆਨ ਦੀ ਕਾਨਫ਼ਰੰਸ ਵਿੱਚ ਪਹੁੰਚੇ ਵੱਖ-ਵੱਖ ਬੁਲਾਰਿਆਂ ਦੇ ਭਾਸ਼ਣ ਵਿੱਚੋਂ ਉੱਭਰ ਕੇ ਸਾਹਮਣੇ ਆਏ। 'ਫ਼ੋਰੈਂਸਿਕ ਵਿਗਿਆਨ ਜਗਤ ਦੇ ਤਾਜ਼ਾ ਰੁਝਾਨ' ਵਿਸ਼ੇ ਉੱਤੇ ਅੱਜ ਆਰੰਭ ਹੋਈ ਇਹ ਕਾਨਫ਼ਰੰਸ ਪੰਜਾਬੀ ਯੂਨੀਵਰਸਿਟੀ ਦੇ ਫ਼ੌਰੈਂਸਿਕ ਵਿਗਿਆਨ ਵਿਭਾਗ ਵੱਲੋਂ ਕਰਵਾਈ ਜਾ ਰਹੀ ਹੈ। ਵਿਭਾਗ ਮੁਖੀ ਪ੍ਰੋ. ਮੁਕੇਸ਼ ਠੱਕਰ ਨੇ ਕਾਨਫ਼ਰੰਸ ਦੇ ਮਕਸਦ ਸੰਬੰਧੀ ਗੱਲ ਕਰਦਿਆਂ ਦੱਸਿਆ ਕਿ ਅੱਜ ਦਾ ਦੌਰ ਤਕਨੀਕ ਦਾ ਦੌਰ ਹੈ ਜਿਸ ਵਿੱਚ ਅਪਰਾਧੀ ਵੀ ਨਿੱਤ ਨਵੀਆਂ ਪੈਦਾ ਹੋ ਰਹੀਆਂ ਤਕਨੀਕਾਂ ਦਾ ਸਹਾਰਾ ਲੈ ਕੇ ਅਪਰਾਧ ਕਰਨ ਵਿੱਚ ਸਮਰੱਥ ਹੋ ਗਏ ਹਨ। ਅਜਿਹੇ ਦੌਰ ਵਿੱਚ ਫ਼ੌਰੈਂਸਿਕ ਵਿਗਿਆਨ ਦੀ ਤਰੱਕੀ ਲਈ ਜਿੱਥੇ ਸਮਰੱਥ ਖੋਜਾਂ ਦੀ ਜ਼ਰੂਰਤ ਹੈ ਉੱਥੇ ਹੀ ਇਸ ਖੇਤਰ ਦੇ ਵੱਖ-ਵੱਖ ਮਾਹਿਰਾਂ ਦੇ ਆਪਸੀ ਵਿਚਾਰ-ਵਟਾਂਦਰੇ ਲਈ ਅਜਿਹੀਆਂ ਕਾਨਫ਼ਰੰਸਾਂ ਦਾ ਆਯੋਜਨ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਇਸ ਕਾਨਫ਼ਰੰਸ ਵਿੱਚ ਭਾਰਤ ਤੋਂ ਬਾਹਰ ਦੇ ਡੈਲੀਗੇਟਸ ਵੀ ਪਹੁੰਚੇ ਹਨ। ਇਨ੍ਹਾਂ ਵਿੱਚ ਬੰਗਲਾ ਦੇਸ ਅਤੇ ਕੈਨੇਡਾ ਦੇ ਡੈਲੀਗੇਟਸ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਦੇਸ ਭਰ ਦੀਆਂ ਪ੍ਰਸਿੱਧ ਲੈਬਾਰਟਰੀਆਂ ਤੋਂ ਮਾਹਿਰ ਇਸ ਕਾਨਫ਼ਰੰਸ ਵਿੱਚ ਸਿ਼ਰਕਤ ਕਰ ਰਹੇ ਹਨ। ਉਦਘਾਟਨੀ ਸੈਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਆਇਸਰ ਮੋਹਾਲੀ ਦੇ ਡਾਇਰੈਕਟਰ ਪ੍ਰੋ. ਗੌਰੀਸ਼ੰਕਰ ਨੇ ਆਪਣੇ ਭਾਸ਼ਣ ਵਿਚ ਇਸ ਗੱਲ ਉੱਤੇ ਜ਼ੋਰ ਦਿੱਤਾ ਕਿ ਵਿਗਿਆਨਕ ਸਬੂਤ ਹਮੇਸ਼ਾ ਨਿਰਪੱਖ ਹੋਣਾ ਚਾਹੀਦਾ ਹੈ। ਇਸ ਲਈ ਇਸ ਖੇਤਰ ਵਿੱਚ ਸਾਰੀਆਂ ਤਕਨੀਕਾਂ ਇਸੇ ਦਿਸ਼ਾ ਵਿੱਚ ਕੰਮ ਕਰਦੀਆਂ ਹੋਣੀਆਂ ਚਾਹੀਦੀਆਂ ਹਨ। ਉਦਘਾਟਨੀ ਸੈਸ਼ਨ ਦੌਰਾਨ ਕੁੰਜੀਵਤ ਭਾਸ਼ਣ ਵਿੱਚ ਏ. ਡੀ. ਜੀ. ਪੀ. ਪੰਜਾਬ (ਟਰੈਫਿਕ) ਏ.ਐੱਸ. ਰਾਏ ਨੇ ਕਿਹਾ ਕਿ ਮੁਕੱਦਮਿਆਂ ਦੌਰਾਨ ਵਰਤੀਆਂ ਜਾਣ ਵਾਲੀਆਂ ਵਿਗਿਆਨਕ ਤਕਨੀਕਾਂ ਪੁਖਤਾ ਹੋਣੀਆਂ ਚਾਹੀਦੀਆਂ ਹਨ। ਵਰਤੋਂ ਤੋਂ ਪਹਿਲਾਂ ਇਹਨਾਂ ਦੀ ਮੁਕੰਮਲ ਜਾਂਚ ਹੋਣੀ ਚਾਹੀਦੀ ਹੈ। ਅਜਿਹਾ ਹੋਣ ਨਾਲ ਵੱਖ ਵੱਖ ਅਪਰਾਧਾਂ ਦੇ ਖੇਤਰ ਵਿੱਚ ਅਪਰਾਧੀਆਂ ਉੱਤੇ ਦੋਸ਼ ਲੱਗੇ ਹੋਣ ਤੋਂ ਲੈ ਕੇ ਦੋਸ਼ ਸਾਬਤ ਹੋਣ ਤੱਕ ਦੀ ਪ੍ਰਕਿਰਿਆ ਵਿਚ ਹੋਰ ਸੁਧਾਰ ਆ ਸਕਦਾ ਹੈ। ਉਦਘਾਟਨੀ ਸੈਸ਼ਨ ਦੇ ਦੂਜੇ ਮੁੱਖ ਬੁਲਾਰੇ ਡਾ. ਜੀ. ਕੇ. ਗੋਸਵਾਮੀ,ਏ. ਡੀ. ਜੀ. ਪੀ. ਉੱਤਰ ਪ੍ਰਦੇਸ਼ ਨੇ ਦੱਸਿਆ ਕਿ ਪੱਛਮੀ ਦੇਸਾਂ ਵਿਚ ਅਜਿਹੀਆਂ ਅਨੇਕ ਉਦਾਹਰਣਾਂ ਹਨ ਜਦੋਂ ਫੋਰੈਂਸਿਕ ਵਿਗਿਆਨ ਨੇ ਹਾਲੇ ਤਰੱਕੀ ਨਹੀਂ ਸੀ ਕੀਤੀ ਉਸ ਸਮੇਂ ਬਹੁਤ ਸਾਰੇ ਨਿਰਦੋਸ਼ ਲੋਕਾਂ ਨੂੰ ਸਜ਼ਾ ਮਿਲ ਗਈ ਸੀ। ਬਾਅਦ ਵਿੱਚ ਡੀ.ਐੱਨ. ਏ. ਜਾਂਚ ਜਿਹੀਆਂ ਅਨੇਕ ਵਿਧੀਆਂ ਦਾ ਈਜਾਦ ਹੋਇਆ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਸਾਨੂੰ ਇਸ ਦਿਸ਼ਾ ਵਿੱਚ ਹੋਰ ਨਿੱਠ ਕੇ ਕੰਮ ਕਰਨ ਦੀ ਲੋੜ ਹੈ ਤਾਂ ਕਿ ਕਿਸੇ ਨਿਰਦੋਸ਼ ਵਿਅਕਤੀ ਨੂੰ ਸਜ਼ਾ ਨਾ ਮਿਲੇ ਅਤੇ ਦੂਜੇ ਪਾਸੇ ਦੋਸ਼ੀ ਵਿਅਕਤੀਸਜ਼ਾ ਤੋਂ ਬਚ ਨਾ ਸਕੇ। ਵਾਇਸ ਚਾਂਸਲਰ ਪ੍ਰੋ ਅਰਵਿੰਦ ਨੇ ਇਸ ਕਾਨਫਰੰਸ ਦਾ ਆਯੋਜਨ ਸੰਬੰਧੀ ਵਿਸ਼ੇਸ਼ ਤੌਰ ਉਤੇ ਵਧਾਈ ਦਿੰਦਿਆਂ ਕਿਹਾ ਕਿ ਇਸ ਕਾਨਫ਼ਰੰਸ ਵਿੱਚ ਪੜ੍ਹੇ ਜਾਣ ਵਾਲੇ ਸਾਰੇ ਖੋਜ ਪੱਤਰਾਂ ਵਿੱਚੋਂ ਪ੍ਰਾਪਤ ਸੁਝਾਵਾਂ ਨੂੰ ਇਕੱਤਰ ਕਰ ਕੇ ਸੰਬੰਧਤ ਦਸਤਾਵੇਜ਼ ਸਰਕਾਰ ਨੂੰ ਭੇਜਿਆ ਜਾਵੇਗਾ ਤਾਂ ਕਿ ਨੀਤੀ ਨਿਰਮਾਣ ਵਿੱਚ ਕੰਮ ਆ ਸਕੇ। ਉਦਘਾਟਨੀ ਸੈਸ਼ਨ ਦਾ ਸਮੁੱਚਾ ਸੰਚਾਲਨ ਡਾ. ਰਾਜਿੰਦਰ ਸਿੰਘ ਨੇ ਕੀਤਾ।
News 16 March,2023
ਡਾ.ਨਿੱਜਰ ਨੇ ਸਥਾਨਕ ਸਰਕਾਰਾਂ ਵਿਭਾਗ ਦਾ ਨਿਊਜ਼ਲੈਟਰ ਜਾਰੀ ਕੀਤਾ
ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੀ ਇਹ ਪਹਿਲਕਦਮੀ ਵਿਭਾਗ ਦੀਆਂ ਪ੍ਰਾਪਤੀਆਂ ਦੇ ਤਿਮਾਹੀ ਰਿਪੋਰਟ ਕਾਰਡ ਵਜੋਂ ਕੰਮ ਕਰੇਗੀ ਚੰਡੀਗੜ੍ਹ, 16 ਮਾਰਚ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਵੀਰਵਾਰ ਨੂੰ ਆਪਣੇ ਵਿਭਾਗ ਦੇ ਤਿਮਾਹੀ ਨਿਊਜ਼ਲੈਟਰ ਦਾ ਪਹਿਲਾ ਅੰਕ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸਥਾਨਕ ਸਰਕਾਰਾਂ ਵਿਭਾਗ ਦੇ ਰਿਪੋਰਟ ਕਾਰਡ ਵਜੋਂ ਕੰਮ ਕਰੇਗਾ। ਅੱਜ ਇੱਥੇ ਮਿਉਂਸਪਲ ਭਵਨ ਵਿਖੇ ਨਿਊਜ਼ਲੈਟਰ ਜਾਰੀ ਕਰਦਿਆਂ ਡਾ: ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਤੇ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਮਿਉਂਸਪਲ ਕਸਬਿਆਂ ਦੇ ਵਿਆਪਕ ਵਿਕਾਸ ਲਈ ਯਤਨਸ਼ੀਲ ਹੈ ਅਤੇ ਆਪਣੀਆਂ ਪਹਿਲਕਦਮੀਆਂ ਦੀ ਇੱਕ ਪਾਰਦਰਸ਼ੀ ਢੰਗ ਨਾਲ ਆਮ ਜਨਤਾ ਨੂੰ ਰਿਪੋਰਟ ਕਰਨ ਲਈ ਵਚਨਬੱਧ ਹੈ। “ਇਸ ਨਿਊਜ਼ਲੈਟਰ ਦਾ ਉਦੇਸ਼ ਸਾਰੇ ਸਬੰਧਤ ਹਿੱਸੇਦਾਰਾਂ ਤੱਕ ਪਹੁੰਚਣਾ ਅਤੇ ਉਨ੍ਹਾਂ ਨੂੰ ਕੀਤੇ ਜਾ ਰਹੇ ਕੰਮਾਂ ਬਾਰੇ ਜਾਣੂ ਕਰਵਾਉਣਾ ਹੈ। ਇਸ ਤੋਂ ਇਲਾਵਾ, ਇਹ ਵਸਨੀਕਾਂ ਨੂੰ ਵੱਖ-ਵੱਖ ਮਹੱਤਵਪੂਰਨ ਪ੍ਰੋਜੈਕਟਾਂ ਬਾਰੇ ਜਾਗਰੂਕ ਕਰਨ ਵਿੱਚ ਮਦਦ ਕਰੇਗਾ”, ਡਾ.ਨਿੱਜਰ ਨੇ ਕਿਹਾ ਕਿ ਇਸ ਨਿਊਜ਼ਲੈਟਰ ਵਿੱਚ ਪਾਰਦਰਸ਼ੀ, ਅਤੇ ਜਵਾਬਦੇਹ ਪ੍ਰਸ਼ਾਸਨ ਨੂੰ ਯਕੀਨੀ ਬਣਾਉਣ ਲਈ ਰਾਜ ਦੇ ਨਾਲ-ਨਾਲ ਯੂਐਲਬੀਜ਼ ਦੁਆਰਾ ਕੀਤੀਆਂ ਪਹਿਲਕਦਮੀਆਂ ਰਾਹੀਂ ਸਰਕਾਰ ਦੀ ਗੰਭੀਰਤਾ ਨੂੰ ਦਰਸਾਇਆ ਹੈ। . ਹੋਰ ਜਾਣਕਾਰੀ ਦਿੰਦੇ ਹੋਏ, ਡਾ. ਨਿੱਜਰ ਨੇ ਕਿਹਾ ਕਿ ਅੱਜ ਜਾਰੀ ਕੀਤੇ ਗਏ ਤਿਮਾਹੀ ਨਿਊਜ਼ਲੈਟਰ (ਮਾਰਚ-2023) ਵਿੱਚ ਸਮਾਰਟ ਸਿਟੀ ਮਿਸ਼ਨ, ਅਮਰੁਤ, ਸਵੱਛ ਭਾਰਤ ਮਿਸ਼ਨ, ਐਮ.ਐਸ.ਸੇਵਾ (ਈ-ਗਵਰਨੈਂਸ), ਪੰਜਾਬ ਮਿਉਂਸਪਲ ਸਰਵਿਸਿਜ਼ ਇੰਪਰੂਵਮੈਂਟ ਪ੍ਰੋਜੈਕਟਸ (ਪੀ.ਐੱਮ.ਐੱਸ.ਆਈ.ਪੀ.) ਵਰਗੇ ਪ੍ਰਮੁੱਖ ਪ੍ਰੋਜੈਕਟਾਂ ਅਧੀਨ ਪ੍ਰਗਤੀ ਦੀ ਰਿਪੋਰਟ ਦਿੱਤੀ ਗਈ ਹੈ। . “ਇਸ ਤੋਂ ਇਲਾਵਾ, ਵਿਸ਼ਵ ਬੈਂਕ/ਏਸ਼ੀਅਨ ਬੁਨਿਆਦੀ ਢਾਂਚਾ ਨਿਵੇਸ਼ ਬੈਂਕ, ਜੀਆਈਐਸ-ਸਮਰੱਥ ਭੂ-ਸਥਾਨਕ ਯੋਜਨਾਬੰਦੀ, ਸ਼ਹਿਰੀ ਟਰਾਂਸਪੋਰਟ (ਬੱਸ ਰੈਪਿਡ ਟ੍ਰਾਂਜ਼ਿਟ ਸਿਸਟਮ - ਬੀਆਰਟੀਐਸ), ਸ਼ਹਿਰੀ ਗਰੀਬਾਂ ਲਈ ਰਿਹਾਇਸ਼, ਕਿਫਾਇਤੀ ਹਾਊਸਿੰਗ ਪ੍ਰੋਜੈਕਟ, ਕਰੈਡਿਟ ਲਿੰਕ ਸਬਸਿਡੀ ਸਕੀਮ, ਸ਼ਹਿਰੀ ਆਜੀਵਿਕਾ ਮਿਸ਼ਨਾਂ ਬਾਰੇ ਜਾਣਕਾਰੀ, ਕਾਰੋਬਾਰੀ ਪ੍ਰਕਿਰਿਆ ਰੀ-ਇੰਜੀਨੀਅਰਿੰਗ ਅਤੇ ਮਿਊਂਸੀਪਲ ਫਾਇਰ ਸੇਵਾਵਾਂ ਨੂੰ ਵੀ ਇਸ ਨਿਊਜ਼ਲੈਟਰ ਵਿੱਚ ਲਿਆ ਗਿਆ ਹੈ”, ਉਨ੍ਹਾਂ ਅੱਗੇ ਕਿਹਾ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਮੁੱਦੇ ਨੇ ਅਮਰੂਤ ਅਤੇ ਸਵੱਛ ਭਾਰਤ ਮਿਸ਼ਨ ਤਹਿਤ ਸ਼ਹਿਰੀ ਸਥਾਨਕ ਸੰਸਥਾਵਾਂ (ਯੂ.ਐਲ.ਬੀਜ਼.) ਨੂੰ ਪ੍ਰਦਾਨ ਕੀਤੀ ਵਿੱਤੀ ਸਹਾਇਤਾ ਨੂੰ ਵੀ ਉਜਾਗਰ ਕੀਤਾ ਹੈ ਅਤੇ ਈ-ਗਵਰਨੈਂਸ ਦੇ ਖੇਤਰ ਵਿੱਚ ਨਵੀਆਂ ਪਹਿਲਕਦਮੀਆਂ ਜਿਵੇਂ ਕਿ ਗੈਰ-ਖਤਰਨਾਕ ਵਪਾਰਾਂ ਲਈ ਵਪਾਰਕ ਲਾਇਸੰਸ ਤੁਰੰਤ ਜਾਰੀ ਕਰਨ, ਪਬਲਿਕ ਵਰਕਸ ਏਕੀਕ੍ਰਿਤ ਪ੍ਰਬੰਧਨ ਪ੍ਰਣਾਲੀ ਅਤੇ ਏਕੀਕ੍ਰਿਤ ਵਿੱਤੀ ਪ੍ਰਬੰਧਨ ਪ੍ਰਣਾਲੀ ਦਾ ਵੀ ਜ਼ਿਕਰ ਕੀਤਾ ਹੈ। ਇਸ ਮੌਕੇ ਸ੍ਰੀ ਵਿਵੇਕ ਪ੍ਰਤਾਪ ਸਿੰਘ, ਆਈ.ਏ.ਐਸ, ਪ੍ਰਮੁੱਖ ਸਕੱਤਰ ਸਥਾਨਕ ਸਰਕਾਰ, ਸ੍ਰੀਮਤੀ ਈਸ਼ਾ ਕਾਲੀਆ, ਆਈ.ਏ.ਐਸ, ਮੁੱਖ ਕਾਰਜਕਾਰੀ ਅਧਿਕਾਰੀ-ਪੀ.ਐਮ.ਆਈ.ਡੀ.ਸੀ., ਸ੍ਰੀ ਉਮਾ ਸ਼ੰਕਰ ਗੁਪਤਾ, ਆਈ.ਏ.ਐਸ, ਡਾਇਰੈਕਟਰ ਸਥਾਨਕ ਸਰਕਾਰਾਂ ਅਤੇ ਹੋਰ ਵਿਭਾਗੀ ਅਧਿਕਾਰੀ ਹਾਜ਼ਰ ਸਨ।
News 16 March,2023
ਜ਼ਿਲ੍ਹੇ ਦੀਆਂ ਵੱਖ ਵੱਖ ਖੇਤਰਾਂ 'ਚ ਨਾਮਣਾ ਖੱਟਣ ਵਾਲੀਆਂ ਮਹਿਲਾਵਾਂ ਨੂੰ ਕੀਤਾ ਸਨਮਾਨਤ
- ਸਰਕਾਰੀ ਮਹਿੰਦਰਾ ਕਾਲਜ ਤੇ ਗਰੀਨ ਸਪਰਸ਼ ਫਾਊਂਡੇਸ਼ਨ ਨੇ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਕਰਵਾਇਆ ਸਮਾਗਮ ਪਟਿਆਲਾ, 16 ਮਾਰਚ: ਸਰਕਾਰੀ ਮਹਿੰਦਰਾ ਕਾਲਜ ਵੱਲੋਂ ਗਰੀਨ ਸਪਰਸ਼ ਫਾਊਂਡੇਸ਼ਨ ਦੇ ਸਹਿਯੋਗ ਨਾਲ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਕਾਲਜ ਦੇ ਸੈਮੀਨਾਰ ਹਾਲ 'ਚ ਕਰਵਾਇਆ ਗਿਆ, ਇਸ ਦੌਰਾਨ ਜ਼ਿਲ੍ਹੇ ਦੀਆਂ ਮਹਿਲਾਵਾਂ ਨੂੰ ਆਪਣੇ ਆਪਣੇ ਖੇਤਰਾਂ 'ਚ ਪਾਏ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਸਮਾਗਮ 'ਚ ਮੁੱਖ ਮਹਿਮਾਨ ਵਜੋਂ ਪੁੱਜੇ ਐਸ.ਐਮ.ਓ. ਮਾਤਾ ਕੁਸ਼ੱਲਿਆ ਹਸਪਤਾਲ ਡਾ. ਵੈਨੂੰ ਗੋਇਲ ਨੇ ਗਰੀਨ ਸਪਰਸ਼ ਫਾਊਂਡੇਸ਼ਨ ਤੇ ਸਰਕਾਰੀ ਮਹਿੰਦਰਾ ਕਾਲਜ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਹਿਲਾਵਾਂ ਨੂੰ ਮਿਲਿਆਂ ਇਹ ਸਨਮਾਨ ਜਿਥੇ ਉਨ੍ਹਾਂ ਨੂੰ ਆਪਣੇ ਖੇਤਰ 'ਚ ਹੋਰ ਬਿਹਤਰ ਕੰਮ ਕਰਨ ਲਈ ਪ੍ਰੇਰਿਤ ਕਰੇਗਾ, ਉਥੇ ਹੀ ਨੌਜਵਾਨ ਲੜਕੀਆਂ ਨੂੰ ਸਮਾਜ 'ਚ ਚੰਗਾ ਕੰਮ ਕਰਨ ਲਈ ਪ੍ਰੇਰਿਤ ਕਰੇਗਾ। ਇਸ ਮੌਕੇ ਬਾਡੀ ਬਿਲਡਿੰਗ 'ਚ ਤਗਮਾ ਜਿੱਤਣ ਵਾਲੇ ਕੁਕੁਰਾਮ ਦੀ ਜੀਵਨ ਸਾਥੀ ਮੀਨੂੰ ਅਤੇ ਮੁਕੇਸ਼ ਕੁਮਾਰ ਦੀ ਧਰਮ ਪਤਨੀ ਰਾਜਵੰਤ ਕੌਰ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ। ਮੀਨੂੰ ਨੇ ਮਹਿਲਾਵਾਂ ਨੂੰ ਸੰਬੋਧਨ ਕਰਦਿਆਂ ਕਿਹਾ ਮਹਿਲਾਵਾਂ ਘਰ ਰਹਿ ਕੇ ਵੀ ਆਪਣੇ ਪਤੀ ਅਤੇ ਬੱਚਿਆਂ ਨੂੰ ਕਾਮਯਾਬ ਬਣਾਉਣ 'ਚ ਅਹਿਮ ਭੂਮਿਕਾ ਨਿਭਾਅ ਸਕਦੀਆਂ ਹਨ। ਇਸ ਮੌਕੇ ਸਨਮਾਨ ਪ੍ਰਾਪਤ ਕਰਨ ਵਾਲੀਆਂ ਸਾਰੀਆਂ ਮਹਿਲਾਵਾਂ ਨੇ ਆਪਣੇ ਸੰਘਰਸ਼ ਦੀ ਕਹਾਣੀ ਬਿਆਨ ਕੀਤੀ। ਸਮਾਗਮ ਦੌਰਾਨ ਪੁਲਿਸ ਅਧਿਕਾਰੀ ਸਰਬਜੀਤ ਕੌਰ, ਡਾ. ਵੇਨੂੰ ਗੋਇਲ, ਮੈਡੀਕਲ ਅਫ਼ਸਰ ਮਾਤਾ ਕੁਸ਼ੱਲਿਆ ਹਸਪਤਾਲ ਡਾ. ਭਵਨੀਤ ਕੌਰ, ਅਧਿਆਪਕ ਗਗਨਦੀਪ ਕੌਰ, ਵਾਇਸ ਪ੍ਰਿੰਸੀਪਲ ਪ੍ਰੋ. ਕਵਲਜੀਤ ਕੌਰ, ਅੰਸ਼ਿਕਾ, ਰਵੀ, ਮੰਜੂ ਰਾਣੀ ਅਤੇ ਰਾਜਵੰਤ ਕੌਰ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਅੰਤ 'ਚ ਗਰੀਨ ਸਪਰਸ਼ ਫਾਊਂਡੇਸ਼ਨ ਦੇ ਵਰਿੰਦਰ ਸਿੰਘ ਨੇ ਸਾਰਿਆਂ ਨੂੰ ਸਮਾਗਮ 'ਚ ਪੁੱਜਣ ਲਈ ਧੰਨਵਾਦ ਕੀਤਾ। ਕੈਪਸ਼ਨ : ਡਾ. ਵੇਨੂੰ ਗੋਇਲ ਮਹਿਲਾਵਾਂ ਨੂੰ ਸਨਮਾਨਤ ਕਰਦੇ ਹੋਏ।
News 16 March,2023TOP NEWS/ ਸੁਰਖੀਆਂ View All
-
ਕੈਬਨਿਟ ਮੰਤਰੀ ਅਮਨ ਅਰੋੜਾ ਨੇ 47.23 ਕਰੋੜ ਦੀ ਲਾਗਤ ਨਾਲ਼ ਬਣਨ ਵਾਲੀਆਂ ਤਿੰਨ ਸੜਕਾਂ ਦੇ ਨੀਂਹ ਪੱਥਰ ਰੱਖੇ
Punjab Bani 08 April,2025 -
ਪੰਜਾਬ ਸਰਕਾਰ ਕਣਕ ਦੇ ਸਮੁੱਚੇ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਵਚਨਬੱਧ : ਹਰਪਾਲ ਸਿੰਘ ਚੀਮਾ
Punjab Bani 05 April,2025 -
-
-
(ਚੰਡੀਗੜ / ਆਸਪਾਸ )
ਆਪਣੇ ਸ਼ਹਿਰ ਦੀਆਂ ਖਬਰਾ
-
-
-
-
ਸ੍ਰੀ ਕਾਲੀ ਮਾਤਾ ਮੰਦਿਰ ਵਿਖੇ ਮਾੜੇ ਪ੍ਰਬੰਧਾਂ ਨੇ ਹਿੰਦੂਆਂ ਦੇ ਜਖਮਾਂ 'ਤੇ ਲੂਣ ਛਿੜਕਿਆ : ਆਰ ਕੇ ਸਿੰਗਲਾ
ਦੁਆਰਾ: Punjab Bani08 April,2025 -
ਵਰਗ
Protest
Bhogpur
ਪੰਜਾਬ (Punjab)
ਦਿੱਲੀ
ਮਾਲਵਾ
ਮਾਝਾ
ਹਰਿਆਣਾ
ਚੰਡੀਗੜ੍ਹ
ਦੋਆਬਾ
ਰਾਜਨਿਤਿਕ ਖ਼ਬਰਾਂ
ਹਿਮਾਚਲ ਪ੍ਰਦੇਸ਼
ਆਪ (AAP)
ਭਾਜਪਾ (BJP)
ਕਾਂਗਰਸ (CONGRESS)
ਸ਼੍ਰੋਮਣੀ ਅਕਾਲੀ ਦਲ (SAD)
ਦੇਸ਼
ਵਿਦੇਸ਼
ਕਰਾਇਮ
ਧਰਨੇ / ਮੁਜਹਰੇ
ਸਿਖਿਆ
ਸਿਹਤ
ਖੇਡਾਂ / ਸੱਭਿਆਚਾਰ
ਧਰਮ
ਖੇਤੀਬੜੀ / ਕਿਸਾਨ
ਤਬਾਦਲੇ / ਬਦਲੀਆਂ
ਵੀਡੀਓ ਗੈਲਰੀ
ਲੋਕ ਰਾਇ
ਅੱਜ ਦਾ ਹੁਕਮਨਾਮਾ
ਮਨੋਰੰਜਨ
ਵਪਾਰ / ਕਾਰੋਬਾਰ
ਸੰਪਾਦਕੀ
ਚੌਣਾਂ
ਚਰਚਾ ਵਿੱਚ ਖਬਰਾਂ
ਸਾਹਿਤ
ਬਾਲ ਸਮਾਰੋਹ
ਦੇਸੀ ਨੁਸਖੇ
ਵਿਗਿਆਨ ਤੇ ਤਕਨੀਕ
ਸ਼ੇਅਰ ਬਜ਼ਾਰ
ਵਾਇਰਲ ਖਬਰਾਂ
ਰੋਜ਼ਗਾਰ ਖਬਰਾਂ
ਸੋਸ਼ਲ ਮੀਡਿਆ
NRI / ਪ੍ਰਵਾਸੀ ਪੰਜਾਬੀ
ਜਸ਼ਨ (ਜਨਮਦਿਨ / ਵਿਆਹ / ਸਾਲਗਿਰਾ )
ਲਾਈਫ ਸਟਾਈਲ
ਗੈਰ-ਸ਼੍ਰੇਣੀਬੱਧ