ਭਾਰਤੀ ਹਥਿਆਰ ਨਿਰਮਾਤਾਵਾਂ ਵਲੋਂ ਵੇਚੇ ਗਏ ਤੋਪਾਂ ਦੇ ਗੋਲਿਆਂ ਨੂੰ ਉਨ੍ਹਾਂ ਦੇ ਯੂਰਪੀ ਗਾਹਕਾਂ ਨੇ ਰੂਸ ਖਿ਼ਲਾਫ਼ ਜੰਗ ਵਿਚ ਵਰਤਣ ਵਾਸਤੇ ਯੂਕਰੇਨ ਨੂੰ ਭੇਜ ਦਿੱਤਾ ਹੈ ਨਵੀਂ ਦਿੱਲੀ, 19 ਸਤੰਬਰ : ਭਾਰਤੀ ਹਥਿਆਰ ਨਿਰਮਾਤਾਵਾਂ ਵੱਲੋਂ ਵੇਚੇ ਗਏ ਤੋਪਾਂ ਦੇ ਗੋਲਿਆਂ ਨੂੰ ਉਨ੍ਹਾਂ ਦੇ ਯੂਰਪੀ ਗਾਹਕਾਂ ਨੇ ਰੂਸ ਖਿ਼ਲਾਫ਼ ਜੰਗ ਵਿਚ ਵਰਤਣ ਵਾਸਤੇ ਯੂਕਰੇਨ ਨੂੰ ਭੇਜ ਦਿੱਤਾ ਹੈ ਅਤੇ ਰੂਸ ਵੱਲੋਂ ਇਸ ਦੇ ਕੀਤੇ ਜਾ ਰਹੇ ਵਿਰੋਧ ਦੇ ਬਾਵਜੂਦ ਭਾਰਤ ਨੇ ਇਸ ਕਾਰਵਾਈ ਨੂੰ ਰੋਕਣ ਲਈ ਕੋਈ ਦਖ਼ਲ ਨਹੀਂ ਦਿੱਤਾ। ਖ਼ਬਰ ਏਜੰਸੀ ਰਾਇਟਰਜ਼ ਨੇ ਆਪਣੀ ਖ਼ਾਸ ਰਿਪੋਰਟ ਵਿਚ ਦਾਅਵਾ ਕੀਤਾ ਕਿ ਇਹ ਖ਼ੁਲਾਸਾ ਭਾਰਤੀ ਤੇ ਯੂਰਪੀ ਅਧਿਕਾਰੀਆਂ ਤੇ ਰੱਖਿਆ ਸਨਅਤ ਨਾਲ ਜੁੜੇ ਸੂਤਰਾਂ ਵੱਲੋਂ ਕੀਤਾ ਗਿਆ ਹੈ ਅਤੇ ਏਜੰਸੀ ਦੇ ਆਪਣੇ ਵਿਸ਼ਲੇਸ਼ਣ ਵਿਚ ਵੀ ਇਹ ਗੱਲ ਉੱਭਰ ਕੇ ਆਈ ਹੈ।ਸੂਤਰਾਂ ਅਤੇ ਗਾਹਕਾਂ ਦੇ ਵੇਰਵਿਆਂ ਤੋਂ ਪਤਾ ਲੱਗਾ ਹੈ ਕਿ ਯੂਕਰੇਨ ਨੂੰ ਰੂਸ ਖਿ਼ਲਾਫ਼ ਜੰਗ ਵਿਚ ਯੂਰਪੀ ਮੁਲਕਾਂ ਵੱਲੋਂ ਦਿੱਤੀ ਜਾ ਰਹੀ ਮਦਦ ਦੇ ਹਿੱਸੇ ਵਜੋਂ ਕੀਵ ਨੂੰ ਭਾਰਤੀ ਅਸਲੇ ਦੀ ਇਹ ਸਪਲਾਈ ਬੀਤੇ ਕਰੀਬ ਇਕ ਸਾਲ ਤੋਂ ਜਾਰੀ ਹੈ। ਗ਼ੌਰਤਲਬ ਹੈ ਕਿ ਭਾਰਤ ਦੇ ਹਥਿਆਰਾਂ ਦੀ ਬਰਾਮਦ ਸਬੰਧੀ ਨਿਯਮ ਸਾਫ਼ ਤੌਰ ’ਤੇ ਵੇਚੇ ਗਏ ਹਥਿਆਰਾਂ ਨੂੰ ਇਨ੍ਹਾਂ ਦੇ ਐਲਾਨੀਆ ਗਾਹਕਾਂ ਤੋਂ ਇਲਾਵਾ ਕਿਸੇ ਹੋਰ ਵੱਲੋਂ ਵਰਤੇ ਜਾਣ ਦੀ ਮਨਾਹੀ ਕਰਦੇ ਹਨ ਅਤੇ ਗਾਹਕਾਂ ਵੱਲੋਂ ਅਜਿਹਾ ਕੀਤੇ ਜਾਣ ’ਤੇ ਉਨ੍ਹਾਂ ਨੂੰ ਭਵਿੱਖ ਵਿਚ ਹਥਿਆਰ ਦੇਣ ਤੋਂ ਨਾਂਹ ਕੀਤੀ ਜਾ ਸਕਦੀ ਹੈ।
ਭਾਰਤੀ ਹਥਿਆਰ ਨਿਰਮਾਤਾਵਾਂ ਵਲੋਂ ਵੇਚੇ ਗਏ ਤੋਪਾਂ ਦੇ ਗੋਲਿਆਂ ਨੂੰ ਉਨ੍ਹਾਂ ਦੇ ਯੂਰਪੀ ਗਾਹਕਾਂ ਨੇ ਰੂਸ ਖਿ਼ਲਾਫ਼ ਜੰਗ ਵਿਚ ਵਰਤਣ ਵਾਸਤੇ ਯੂਕਰੇਨ ਨੂੰ ਭੇਜ ਦਿੱਤਾ ਹੈ ਨਵੀਂ ਦਿੱਲੀ, 19 ਸਤੰਬਰ...
ਭਾਰਤ ਨੇ ਕੀਤੀ ਗੁਰਪਤਵੰਤ ਪੰਨੂ ਮਾਮਲੇ ’ਤੇ ਭਾਰਤ ਨੂੰ ਸੰਮਨ ਜਾਰੀ ਕਰਨ ਦੀ ਨਿਖੇਧੀ
ਭਾਰਤ ਨੇ ਕੀਤੀ ਗੁਰਪਤਵੰਤ ਪੰਨੂ ਮਾਮਲੇ ’ਤੇ ਭਾਰਤ ਨੂੰ ਸੰਮਨ ਜਾਰੀ ਕਰਨ ਦੀ ਨਿਖੇਧੀ ਨਵੀਂ ਦਿੱਲੀ : ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਤਹਿਤ ਅਮਰੀਕਾ ਦੀ ਇਕ...
ਪੰਜਾਬ ਵਿਜੀਲੈਂਸ ਬਿਊਰੋ ਨੇ 50 ਹਜ਼ਾਰ ਰੁਪਏ ਰਿਸ਼ਵਤ ਦੇ ਦੋਸ਼ ਹੇਠ ਕੀਤਾ ਸਹਾਇਕ ਟਾਊਨ ਪਲਾਨਰ ਨੂੰ ਗ੍ਰਿਫਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ 50 ਹਜ਼ਾਰ ਰੁਪਏ ਰਿਸ਼ਵਤ ਦੇ ਦੋਸ਼ ਹੇਠ ਕੀਤਾ ਸਹਾਇਕ ਟਾਊਨ ਪਲਾਨਰ ਨੂੰ ਗ੍ਰਿਫਤਾਰ ਚੰਡੀਗੜ੍ਹ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ...
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਵਿੱਚ ਕੀਤੀ ਜਾ ਚੁੱਕੀ ਹੈ 5,094 ਉਮੀਦਵਾਰਾਂ ਦੀ ਭਰਤੀ 3,888 ਹੋਰ ਅਸਾਮੀਆਂ ਦੀ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਦੀ ਰਜਿਸਟਰੇਸ਼ਨ ਤਾਰੀਖ 31 ਅਕਤੂਬਰ ਤੱਕ ਵਧਾਈ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਦੀ ਰਜਿਸਟਰੇਸ਼ਨ ਤਾਰੀਖ 31 ਅਕਤੂਬਰ ਤੱਕ ਵਧਾਈ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਸੰਗਰੂਰ, 19 ਸਤੰਬਰ : ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸਿੱਖ...
ਪੰਜਾਬੀ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਵਿਭਾਗ ਵਿਖੇ ਸਾਬਕਾ ਵਿਦਿਆਰਥੀ ਨੇ ਰਚਾਇਆ ਸੰਵਾਦ
ਪੰਜਾਬੀ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਵਿਭਾਗ ਵਿਖੇ ਸਾਬਕਾ ਵਿਦਿਆਰਥੀ ਨੇ ਰਚਾਇਆ ਸੰਵਾਦ -ਨਵੇਂ ਵਿਦਿਆਰਥੀਆਂ ਨੂੰ ਪਲੇਸਮੈਂਟ ਵਿੱਚ ਸਫਲ ਹੋਣ ਲਈ ਦੱਸੇ ਨੁਕਤੇ ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਵਿਭਾਗ...
ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦਾ ਵਾਤਾਵਰਣ ਪੱਖੀ ਢੰਗ ਨਾਲ ਨਿਬੇੜਾ ਕਰਨ ਦੀ ਅਪੀਲ
ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦਾ ਵਾਤਾਵਰਣ ਪੱਖੀ ਢੰਗ ਨਾਲ ਨਿਬੇੜਾ ਕਰਨ ਦੀ ਅਪੀਲ ਪਰਾਲੀ ਸਾੜਨ ਨਾਲ ਵਾਤਾਵਰਨ ਨੂੰ ਹੁੰਦੇ ਨੁਕਸਾਨ ਨੂੰ ਘੱਟ ਤੋਂ ਘੱਟ...