ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਜਗਰਾਉਂ ਵਿਖੇ ਵਾਪਰੇ ਭਿਆਨਕ ਸਕੂਲ ਬੱਸ ਹਾਦਸੇ ਦਾ ਲਿਆ ਗੰਭੀਰ ਨੋਟਿਸ
ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਜਗਰਾਉਂ ਵਿਖੇ ਵਾਪਰੇ ਭਿਆਨਕ ਸਕੂਲ ਬੱਸ ਹਾਦਸੇ ਦਾ ਲਿਆ ਗੰਭੀਰ ਨੋਟਿਸ ਸਕੂਲੀ ਬੱਸ ਦੇ ਐਕਸੀਡੈਂਟ ਹੋਣ ਕਾਰਣ ਇੱਕ ਵਿਦਿਆਰਥੀ ਦੀ ਮੌਤ ਅਤੇ ਦੋ...
ਏ. ਡੀ .ਸੀ. ਡਾ. ਬੇਦੀ ਵੱਲੋਂ ਪਿੰਡ ਦਰਗਾਪੁਰ ਵਿਖੇ ਸਾਲਿਡ ਵੇਸਟ ਮੈਨੇਜਮੈਂਟ ਪਲਾਂਟ ਦਾ ਉਦਘਾਟਨ
ਏ. ਡੀ.ਸੀ. ਡਾ. ਬੇਦੀ ਵੱਲੋਂ ਪਿੰਡ ਦਰਗਾਪੁਰ ਵਿਖੇ ਸਾਲਿਡ ਵੇਸਟ ਮੈਨੇਜਮੈਂਟ ਪਲਾਂਟ ਦਾ ਉਦਘਾਟਨ -ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਹਦਾਇਤ ਉਤੇ ਪਿੰਡਾਂ ਨੂੰ ਸਾਫ਼ ਸੁਥਰੇ ਬਣਾਉਣ ਲਈ ਪ੍ਰਾਜੈਕਟ...
ਭਾਕਿਯੂ ਏਕਤਾ ਸਿੱਧੂਪੁਰ ਦੀ ਮੀਟਿੰਗ ਦੌਰਾਨ 15 ਅਗਸਤ ਟਰੈਕਟਰ ਮਾਰਚ ਵਿੱਚ ਲਾਮਬੰਦੀ ਸਬੰਧੀ ਕੀਤੀ ਮੀਟਿੰਗ
ਭਾਕਿਯੂ ਏਕਤਾ ਸਿੱਧੂਪੁਰ ਦੀ ਮੀਟਿੰਗ ਦੌਰਾਨ 15 ਅਗਸਤ ਟਰੈਕਟਰ ਮਾਰਚ ਵਿੱਚ ਲਾਮਬੰਦੀ ਸਬੰਧੀ ਕੀਤੀ ਮੀਟਿੰਗ ਰਾਜਪੁਰਾ, 6 ਅਗਸਤ () ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸੰਭੂ ਬਾਰਡਰ...
ਮਾਂ ਦਾ ਦੁੱਧ ਵਡਮੁੱਲਾ ਤੇ ਅਣਮੁੱਲੀ ਦਾਤ ਹੈ: ਸਿਵਲ ਸਰਜਨ ਡਾ. ਸੰਜੇ ਗੋਇਲ
ਸੰਪੂਰਨ ਅਤੇ ਪੋਸ਼ਟਿਕ ਖੁਰਾਕ ਹੈ ਮਾਂ ਦਾ ਦੁੱਧ, ਮਾਂ ਦਾ ਦੁੱਧ ਵਡਮੁੱਲਾ ਤੇ ਅਣਮੁੱਲੀ ਦਾਤ ਹੈ: ਸਿਵਲ ਸਰਜਨ ਡਾ. ਸੰਜੇ ਗੋਇਲ ਪਟਿਆਲਾ 6 ਅਗਸਤ ( ) ਸਿਹਤ ਵਿਭਾਗ ਪਟਿਆਲਾ ਵੱਲੋਂ...
ਪੰਜਾਬ ਸਰਕਾਰ ਨੇ ਪੀ. ਐਸ. ਈ. ਬੀ. ਚੇਅਰਮੈਨ ਦਾ ਵਾਧੂ ਚਾਰਜ ਦਿੱਤਾ ਕੇ. ਕੇ. ਯਾਦਵ ਨੂੰ
ਪੰਜਾਬ ਸਰਕਾਰ ਨੇ ਪੀ. ਐਸ. ਈ. ਬੀ. ਚੇਅਰਮੈਨ ਦਾ ਵਾਧੂ ਚਾਰਜ ਦਿੱਤਾ ਕੇ. ਕੇ. ਯਾਦਵ ਨੂੰ ਚੰਡੀਗੜ੍ਹ : ਪੰਜਾਬ ਸਕੂਲ ਸਿਖਿਆ ਬੋਰਡ ਦੇ ਚੇਅਰਮੈਨ ਅਹੁਦੇ ਤੇ ਨਿਯੁਕਤ ਮਹਿਲਾ ਚੇਅਰਪਰਸਨ ਵਲੋਂ...
ਜਨਮ ਦਿਨ ਮੁਬਾਰਕ
ਜਨਮ ਦਿਨ ਮੁਬਾਰਕ ਪਰਵਾਜ ਸਿੰਘ (ਚਕ ਅਲੀ ਸ਼ੇਰ) ਪਿਤਾ : ਪਵਿਤਰ ਸਿੰਘ ਮਾਤਾ : ਪਰਮਿੰਦਰ ਕੌਰ (ਚਕ ਅਲੀ ਸ਼ੇਰ)
ਵਧੀਕ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਐਸ. ਜੀ. ਪੀ. ਸੀ ਚੋਣਾਂ ਲਈ ਵੋਟਰਾਂ ਦੀ ਰਜਿਸਟਰੇਸ਼ਨ ਪ੍ਰਗਤੀ ਦਾ ਜਾਇਜ਼ਾ ਸੰਗਰੂਰ, 6 ਅਗਸਤ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰਾਂ ਦੀ ਰਜਿਸਟਰੇਸ਼ਨ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ ਨੇ ਸਮੂਹ ਰਿਵਾਈਜਿੰਗ ਅਥਾਰਟੀਜ਼ ਤੇ ਸਹਾਇਕ ਰਿਵਾਈਜਿੰਗ ਅਥਾਰਟੀਜ਼ ਨੂੰ ਹਦਾਇਤ ਕੀਤੀ ਕਿ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਲਗਾਏ ਜਾ ਰਹੇ ਲੋਕ ਸੁਵਿਧਾ ਕੈਂਪਾਂ ਦੌਰਾਨ ਲੋਕਾਂ ਨੂੰ ਇਨ੍ਹਾਂ ਵੋਟਾਂ ਦੀ ਰਜਿਸਟਰੇਸ਼ਨ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੋਟਰਾਂ ਦੀ ਸੁਵਿਧਾ ਲਈ ਰਜਿਸਟਰੇਸ਼ਨ ਪ੍ਰਕਿਰਿਆ ਦੀ ਅੰਤਿਮ ਤਾਰੀਖ ਵਧਾ ਕੇ 16 ਸਤੰਬਰ ਕੀਤੀ ਗਈ ਹੈ, ਜਿਸ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕੀਤੇ ਜਾਣ ਦੀ ਲੋੜ ਹੈ, ਤਾਂ ਜੋ ਕੋਈ ਵੀ ਯੋਗ ਵੋਟਰ, ਇਹ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 17 ਸਤੰਬਰ ਤੋਂ 8 ਅਕਤੂਬਰ ਤੱਕ ਵੋਟਰ ਸੂਚੀ ਦੀ ਤਿਆਰੀ ਤੇ ਛਪਾਈ ਕਰਵਾਈ ਜਾਵੇਗੀ। ਉਨ੍ਹਾਂ ਨੇ ਆਮ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਗੁਰਦੁਆਰਾ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਸਬੰਧਤ ਪਿੰਡ ਦੇ ਪਟਵਾਰੀ ਅਤੇ ਸ਼ਹਿਰ ਵਿੱਚ ਨਿਯੁਕਤ ਕਰਮਚਾਰੀ ਨੂੰ ਆਪਣਾ ਫਾਰਮ ਨੰਬਰ 1 ਭਰ ਕੇ ਨਿਰਧਾਰਿਤ ਸਮੇਂ ਅੰਦਰ ਜਮ੍ਹਾਂ ਕਰਵਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਚੋਣਾਂ ਸਬੰਧੀ ਲੋਕਾਂ ਨੂੰ ਘਰ ਘਰ ਜਾ ਕੇ ਜਾਗਰੂਕ ਕੀਤਾ ਜਾਵੇ ਤਾਂ ਜੋ ਕੋਈ ਵੀ ਯੋਗ ਵਿਅਕਤੀ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ। ਮੀਟਿੰਗ ਦੌਰਾਨ ਐਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਐਸ.ਡੀ.ਐਮ ਸੁਨਾਮ ਪ੍ਰਮੋਦ ਸਿੰਗਲਾ, ਐਸ.ਡੀ.ਐਮ ਦਿੜ੍ਹਬਾ ਸੂਬਾ ਸਿੰਘ, ਐਸ.ਡੀ.ਐਮ ਦਿੜ੍ਹਬਾ ਰਾਜੇਸ਼ ਸ਼ਰਮਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੁਖਚੈਨ ਸਿੰਘ ਪਾਪੜਾ, ਤਹਿਸੀਲਦਾਰ ਚੋਣਾਂ ਪਰਮਜੀਤ ਕੌਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਵਧੀਕ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਐਸ.ਜੀ.ਪੀ.ਸੀ ਚੋਣਾਂ ਲਈ ਵੋਟਰਾਂ ਦੀ ਰਜਿਸਟਰੇਸ਼ਨ ਪ੍ਰਗਤੀ ਦਾ ਜਾਇਜ਼ਾ ਸੰਗਰੂਰ, 6 ਅਗਸਤ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰਾਂ ਦੀ ਰਜਿਸਟਰੇਸ਼ਨ ਪ੍ਰਕਿਰਿਆ...