ਪੰਜਾਬੀ ਯੂਨੀਵਰਸਿਟੀ ਦੇ ਫ਼ਾਰਮਾਸਿਉਟੀਕਲ ਵਿਭਾਗ ਨੇ ਫ਼ਾਰਮਾਕੋਵਿਜੀਲੈਂਸ ਹਫ਼ਤਾ ਮਨਾਇਆ
ਪਟਿਆਲਾ, 20 ਸਤੰਬਰ- ਪੰਜਾਬੀ ਯੂਨੀਵਰਸਿਟੀ ਦੇ ਫ਼ਾਰਮਾਸਿਉਟੀਕਲ ਸਾਇੰਸਜ਼ ਅਤੇ ਡਰੱਗ ਰਿਸਰਚ ਵਿਭਾਗ ਵੱਲੋਂ ਫ਼ਾਰਮਾਕੋਵਿਜੀਲੈਂਸ ਹਫ਼ਤਾ ਮਨਾਉਂਦਿਆਂ ਇੱਕ ਦਿਨਾ ਸੈਮੀਨਾਰ ਕਰਵਾਇਆ ਗਿਆ। ਯੂਨੀਵਰਸਟੀ ਇੰਸਟੀਚਿਊਟ ਆਫ਼ ਫ਼ਾਰਮਾਸਿਉਟੀਕਲ ਸਾਇੰਸਜ਼, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ...
ਡੀਸੀ ਅਤੇ ਐਸਐਸਪੀ ਵੱਲੋਂ ਪਰਾਲੀ ਸਾੜਨ ਤੋਂ ਰੋਕਣ ਲਈ ਹੌਟਸਪੌਟ ਪਿੰਡਾਂ ਦਾ ਦੌਰਾ
ਭਾਦਸੋਂ/ਨਾਭਾ, 19 ਸਤੰਬਰ : ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਵਰੁਣ ਸ਼ਰਮਾ ਨੇ ਅੱਜ ਪਰਾਲੀ ਸਾੜਨ ਵਿਰੁੱਧ ਯਤਨ ਤੇਜ਼ ਕਰਨ ਲਈ ਹੌਟਸਪੌਟ ਪਿੰਡਾਂ ਦਾ ਦੌਰਾ ਕੀਤਾ।...
ਪੰਜਾਬੀ ਯੂਨੀਵਰਸਿਟੀ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ
ਪਟਿਆਲਾ, 19 ਸਤੰਬਰ- ਪੰਜਾਬੀ ਯੂਨੀਵਰਸਿਟੀ ਦੇ ਭਾਈ ਘਨੱਈਆ ਸਿਹਤ ਕੇਂਦਰ ਵਿਖੇ ਇੱਕ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਇਹ ਕੈਂਪ ਕ੍ਰਸਨਾ ਲੈਬਜ਼ (ਮਾਤਾ ਕੌਸ਼ੱਲਿਆ ਹਸਪਤਾਲ, ਪਟਿਆਲਾ) ਦੇ ਸਹਿਯੋਗ ਨਾਲ਼ ਲਗਾਇਆ...
ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਵੱਲੋਂ ਮਾਤਾ ਕੋਸ਼ਲਿਆ ਹਸਪਤਾਲ ਵਿੱਚ ਬੈਠਕ
ਪਟਿਆਲਾ 19 ਸਤੰਬਰ - ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਨੂੰ ਮਜਬੂਤ ਕਰਨ ਲਈ ਨਿਰੰਤਰ ਉਪਰਾਲਿਆਂ ਨੂੰ ਉਜਾਗਰ ਕਰਦਿਆਂ ਪਟਿਆਲਾ ਸ਼ਹਿਰੀ ਹਲਕੇ ਤੋਂ ਵਿਧਾਇਕ ਸ਼੍ਰੀ ਅਜੀਤਪਾਲ ਸਿੰਘ ਕੋਹਲੀ ਨੇ ਮਾਤਾ...
ਧੀਮਾਨ ਭਵਨ ਸੋਸਾਇਟੀ ਨੇ ਲਗਾਇਆ ਅੱਖਾਂ ਦਾ ਚੈਕਅਪ ਕੈਂਪ
ਪਟਿਆਲਾ, 19 ਸਤੰਬਰ : ਧੀਮਾਨ ਭਵਨ ਸੋਸਾਇਟੀ ਵੱਲੋਂ ਭਗਵਾਨ ਵਿਸ਼ਵਕਰਮਾ ਜੀ ਦੇ ਪ੍ਰਕਾਸ਼ ਦਿਹਾੜੇ ਤੇ ਸਰਹਿੰਦੀ ਗੇਟ ਸਥਿਤ ਧੀਮਾਨ ਭਵਨ ਵਿਖੇ ਅੱਖਾਂ ਦਾ ਮੁਫ਼ਤ ਚੈਕਅਪ ਕੈਂਪ ਲਗਾਇਆ ਗਿਆ। ਸਭ ਤੋਂ ਪਹਿਲਾ ਹਵਨ ਕੀਤਾ ਗਿਆ ਅਤੇ...
ਮੱਛਰਾਂ ਦੀ ਪੈਦਾਵਾਰ ਰੋਕਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਨੇ ਕੀਤੀ ਚੈਕਿੰਗ
ਪਟਿਆਲਾ 19 ਸਤੰਬਰ- ਸਿਵਲ ਸਰਜਨ ਡਾ·ਜਗਪਾਲਇੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੇਂਗੂ ਤੋਂ ਬਚਾਅ ਲਈ ਹਰੇਕ ਸ਼ੱੁਕਰਵਾਰ ਮਨਾਏ ਜਾ ਰਹੇ ਡਰਾਈ-ਡੇਅ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਗਲੀ / ਮੁਹੱਲਿਆਂ...
ਪਰਾਲੀ ਸਾੜਨ ਦੀ ਰੋਕਥਾਮ ਲਈ ਡਿਪਟੀ ਕਮਿਸ਼ਨਰ ਵੱਲੋਂ ਹਦਾਇਤਾਂ ਜਾਰੀ
ਪਟਿਆਲਾ 19 ਸਤੰਬਰ : ਪਰਾਲੀ ਸਾੜਨ ਦੀ ਰੋਕਥਾਮ ਅਤੇ ਨਿਗਰਾਨੀ ਲਈ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹਦਾਇਤਾਂ ਜਾਰੀ ਕੀਤੀਆਂ ਕਿ ਕਿਸਾਨਾਂ ਵਿੱਚ ਜਾਗਰੁਕਤਾ ਵਧਾਈ ਜਾਵੇ ਅਤੇ ਉਹਨਾਂ ਨੂੰ ਪਰਾਲੀ ਦੀ ਆਧੁਨਿਕ ਸੰਭਾਲ ਬਾਰੇ ਵੀ ਜਾਣੂ ਕਰਵਾਇਆ ਜਾਵੇ। ਉਹਨਾਂ ਕਿਹਾ ਕਿ ਸੁਪਰ ਐਸ.ਐਮ.ਐਸ ਮਸ਼ੀਨਾਂ ਅਤੇ ਸੁਪਰ ਸੀਡਰ ਮਸ਼ੀਨਾਂ ਦੀ ਵਰਤੋਂ ਕਰਨੀ ਯਕੀਨੀ ਬਣਾਈ ਜਾਵੇ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਨਾ ਸਾੜਨ ਸਬੰਧੀ ਨੋਡਲ ਅਧਿਕਾਰੀ, ਤਹਿਸੀਲਦਾਰ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ,ਸਹਾਇਕ ਰਜਿਸਟਰਾਰ, ਖੇਤੀਬਾੜੀ ਅਫ਼ਸਰ ਅਤੇ ਪੁਲਿਸ ਅਧਿਕਾਰੀ ਪਿੰਡਾਂ ‘ ਚ ਜਾ ਕੇ ਕਿਸਾਨਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਗੇ ਅਤੇ ਕਿਸਾਨਾਂ ਨੂੰ ਜਾਗਰੂਕ ਕਰਨਗੇ। ਉਹਨਾਂ ਸਾਰੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਉਹਨਾਂ ਨੂੰ ਪਰਾਲੀ ਦੇ ਵਿਕਲਪ ਬਾਰੇ ਜਾਣਕਾਰੀ ਦਿੱਤੀ ਜਾਵੇ ਅਤੇ ਉਹਨਾਂ ਨੂੰ ਦੱਸਿਆ ਜਾਵੇ ਕਿ ਹਵਾ ਪ੍ਰਦੂਸ਼ਣ ਨੂੰ ਰੋਕਣ ਅਤੇ ਜਨਤਕ ਸਿਹਤ ਦੀ ਰੱਖਿਆ ਲਈ ਕਿਸਾਨਾਂ ਦਾ ਸਹਿਯੋਗ ਬਹੁਤ ਜਰੂਰੀ ਹੈ । ਇਸ ਮੌਕੇ ਉਹਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ ਐਸ.ਡੀ.ਐਮ. ਅਸ਼ੋਕ ਕੁਮਾਰ, ਮੁੱਖ ਖੇਤੀਬਾੜੀ ਅਫ਼ਸਰ ਡਾ: ਜਸਵਿੰਦਰ ਸਿੰਘ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਸਨ ।