Breaking News ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਕੇਸ ਵਿੱਚ ਇੱਕ ਹੋਰ ਦੋਸ਼ੀ ਗ੍ਰਿਫਤਾਰਮੁੱਖ ਮੰਤਰੀ ਭਗਵੰਤ ਮਾਨ ਨੇ ਡਾ ਚਬੇਵਾਲ ਲਈ ਕੀਤਾ ਚੋਣ ਪ੍ਰਚਾਰਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਪੰਜਾਬ 'ਚ ਚੋਣ ਤਿਆਰੀਆਂ ਦਾ ਜਾਇਜ਼ਾਮਾਈਕਰੋ ਅਬਜ਼ਰਵਰਾਂ ਲਈ ਸਿਖਲਾਈ ਸੈਸ਼ਨ ਦਾ ਆਯੋਜਨਜ਼ਿਲ੍ਹਾ ਪੱਧਰੀ ਖਰਚਾ ਸੈਲ ਦੇ ਨੋਡਲ ਅਫ਼ਸਰ ਵੱਲੋਂ ਉਮੀਦਵਾਰਾਂਘੱਟ ਟੈਕਸ ਨਾਲ ਆਸਾਨ ਜੀਐਸਟੀ ਦਾ ਵਾਅਦਾ ਕਰਦਿਆਂ, ਵੜਿੰਗ ਨੇ ਆਰਥਿਕ ਦ੍ਰਿਸ਼ਟੀਕੋਣ ਨੂੰ ਕੀਤਾ ਪੇਸ਼ਭਾਜਪਾ ਨੂੰ ਵੋਟ ਦੇਣਾ ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਵਾਧਾ ਦੇਣਾ ਹੈ: ਚਰਨ ਸਿੰਘ ਸਪਰਾਸਮਾਣਾ ਦੇ ਲੋਕਾਂ ਨੇ ਪ੍ਰਨੀਤ ਕੌਰ ਨੂੰ ਦਵਾਇਆ ਜਿੱਤ ਦਾ ਭਰੋਸਾ, ਪ੍ਰਨੀਤ ਕੌਰ ਨੇ ਵੀ ਕਿਹਾ ਸੰਸਦ ਵਿੱਚ ਪਹੁੰਚਦੇ ਹੀ ਪਟਿਆਲਾ ਦੀ ਹਰੇਕ ਮੰਗ ਕਰਾੰਗੀ ਪੂਰੀਪੰਜਾਬ ਵਿੱਚ ਬੋਟਲਿੰਗ ਪਲਾਂਟ ਦਾ ਲਾਇਸੈਂਸ ਮੁਅੱਤਲ

ਰੋਜ਼ਗਾਰ ਖਬਰਾਂ

Result You Searched: HARYANA-HIMACHAL

ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਕੋਰਸ 5 ਜੂਨ ਤੋਂ

ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਕੋਰਸ 5 ਜੂਨ ਤੋਂ ਪਟਿਆਲਾ, 20 ਮਈ: ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਰਿਟ.)ਨੇ ਦੱਸਿਆ ਕਿ ਵਿਭਾਗ ਦੇ ਪ੍ਰੀ-ਰਿਕਰੂਟਮੈਂਟ ਸੈਂਟਰ ਵਿਖੇ ਫ਼ੌਜ ਅਤੇ ਨੀਮ ਫ਼ੌਜੀ ਬਲਾਂ ਵਿਚ ਭਰਤੀ ਹੋਣ ਲਈ ਕੇਵਲ ਪੰਜਾਬ ਦੇ ਬੱਚਿਆ ਲਈ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੋਰਸ ਮਿਤੀ 5 ਜੂਨ 2024 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਦਾ ਮੰਤਵ ਸੈਨਾ ਵਿਚ ਸੇਵਾ ਕਰ ਰਹੇ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਬਾਕੀ ਸ਼੍ਰੇਣੀਆਂ ਦੇ ਬੱਚਿਆਂ ਨੂੰ ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਯੋਗ ਬਣਾਉਣਾ ਹੈ। ਇਹ ਕੋਰਸ 45 ਦਿਨ ਦਾ ਹੋਵੇਗਾ। ਜਿਸ ਦੌਰਾਨ ਵਿਦਿਆਰਥੀਆਂ ਨੂੰ ਸਰੀਰਕ ਤੋਰ ਤੇ ਭਰਤੀ ਹੋਣ ਲਈ ਲੋੜੀਂਦੇ ਮਿਆਰ ਲਈ ਤਿਆਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਹਨਾਂ ਨੂੰ ਲਿਖਤੀ ਇਮਤਿਹਾਨ ਦੀ ਤਿਆਰੀ ਵੀ ਕਰਵਾਈ ਜਾਵੇਗੀ। ਫ਼ੌਜ ਵਿੱਚ ਸਿਪਾਹੀ ਦੀ ਭਰਤੀ ਲਈ ਉਮੀਦਵਾਰ ਦੀ ਉਮਰ 17-1/2 ਤੋਂ 21 ਸਾਲ, ਕੱਦ 170 ਸੈਂਟੀਮੀਟਰ, ਛਾਤੀ 77 ਤੋਂ 82 ਸੈਂਟੀਮੀਟਰ ਅਤੇ ਵਜ਼ਨ 50 ਕਿੱਲੋ ਹੋਣਾ ਚਾਹੀਦਾ ਹੈ ਅਤੇ ਉਮੀਦਵਾਰ ਦਸਵੀਂ ਕਲਾਸ ਵਿੱਚ ਕੁੱਲ 45%ਅਤੇ ਹਰੇਕ ਵਿਸ਼ੇ ਵਿੱਚ 33% ਨੰਬਰਾਂ ਨਾਲ ਪਾਸ ਹੋਣ ਜ਼ਰੂਰੀ ਹੈ। ਕਲਰਕ/ਐਸ.ਕੇ.ਟੀ ਦੀ ਭਰਤੀ ਲਈ ਉਮੀਦਵਾਰਾਂ ਦੀ ਉਮਰ 17-1/2 ਤੋਂ 21 ਸਾਲ ਦੇ ਵਿਚਕਾਰ ਅਤੇ ਕੱਦ ਘੱਟੋ ਘੱਟ 162 ਸੈਂਟੀਮੀਟਰ ਹੋਣਾ ਜ਼ਰੂਰੀ ਹੈ। ਅੰਗਰੇਜ਼ੀ ਅਤੇ ਗਣਿਤ/ਅਕਾਉਂਟਿੰਗ/ਬੂਕ ਕੀਪਿੰਗ ਵਿਸ਼ਿਆਂ ਵਿਚ 50% ਨੰਬਰਾਂ ਨਾਲ ਪਾਸ ਹੋਣਾ ਜ਼ਰੂਰੀ ਹੈ। ਚਾਹਵਾਨ ਉਮੀਦਵਾਰ ਆਪਣੇ ਪੜ੍ਹਾਈ ਦੇ ਸਰਟੀਫਿਕੇਟ, ਪਾਸਪੋਰਟ ਸਾਈਜ਼ ਫ਼ੋਟੋ, ਡਿਸਾਚਾਰਜ ਬੁੱਕ (ਕੇਵਲ ਸਾਬਕਾ ਸੈਨਿਕਾਂ ਦੇ ਬੱਚਿਆਂ ਲਈ) ਅਤੇ ਐਸ.ਸੀ ਜਾਤੀ ਦੇ ਉਮੀਦਵਾਰ ਆਪਣਾ ਜਾਤੀ ਦਾ ਸਰਟੀਫਿਕੇਟ ਨਾਲ ਲੈ ਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਪਟਿਆਲਾ, ਨੇੜੇ ਰੇਲਵੇ ਸਟੇਸ਼ਨ, ਵਿਖੇ ਆਪਣੇ ਨਾਮ ਦੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਹਨਾਂ ਨੇ ਇਹ ਵੀ ਦੱਸਿਆ ਹੈ ਕਿ ਪਟਿਆਲਾ ਜ਼ਿਲ੍ਹੇ ਦੇ ਉਮੀਦਵਾਰ ਹੀ ਇਸ ਟ੍ਰੇਨਿੰਗ ਵਿਚ ਸ਼ਾਮਲ ਹੋ ਸਕਦੇ ਹਨ। ਪ੍ਰੀ-ਰਿਕਰੂਟਮੈਂਟ ਸੈਂਟਰ ਸਿਖਲਾਈ ਲਈ ਇੱਕ ਆਲ ਵੈਦਰ ਟਰੈਕ ਅਤੇ ਟ੍ਰੇਨਿੰਗ ਦੇ ਜ਼ਰੂਰੀ ਸਾਜੇ ਸਮਾਨ ਉਪਲਬਧ ਹਨ। ਵਧੇਰੇ ਜਾਣਕਾਰੀ ਲਈ ਫ਼ੋਨ ਨੰ.0175-2361188, 7888343525 ਕਿਸੇ ਵੀ ਕੰਮ ਕਾਜ ਵਾਲੇ ਦਿਨ ਸੰਪਰਕ ਕਰ ਸਕਦੇ ਹਨ।

Punjab Bani 20 May,2024
ਭਾਜਪਾ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ

ਭਾਜਪਾ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ ਨਵੀਂ ਦਿੱਲੀ, 14 ਅਪਰੈਲ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਅੱਜ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਮਗਰੋਂ ਕਿਹਾ ਕਿ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਾਰੀ ਚੋਣ ਮਨੋਰਥ ਪੱਤਰ ਦਾ ਉਦੇਸ਼ ਨੌਜਵਾਨਾਂ, ਔਰਤਾਂ, ਕਿਸਾਨਾਂ ਅਤੇ ਗਰੀਬਾਂ ਨੂੰ ਸਮਰੱਥ ਬਣਾਉਣ ਤੋਂ ਇਲਾਵਾ ਸਨਮਾਨਜਨਕ ਤੇ ਮਿਆਰੀ ਜੀਵਨ, ਨਿਵੇਸ਼ ਰਾਹੀਂ ਨੌਕਰੀ ’ਤੇ ਕੇਂਦਰਿਤ ਕਰਨਾ ਹੈ। ਮੋਦੀ ਨੇ ਭਾਜਪਾ ਹੈੱਡਕੁਆਰਟਰ ਵਿੱਚ ਕਰਵਾਏ ਸਮਾਰੋਹ ਵਿੱਚ ਪਾਰਟੀ ਦਾ ਮੈਨੀਫੈਸਟੋ ਜਾਰੀ ਹੋਣ ਮਗਰੋਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੂਰੇ ਦੇਸ਼ ਨੂੰ ਭਾਜਪਾ ਦੇ ‘ਸੰਕਲਪ ਪੱਤਰ’ ਦੀ ਬਹੁਤ ਉਡੀਕ ਰਹਿੰਦੀ ਹੈ ਅਤੇ ਇਹ ਇੱਕ ਵੱਡਾ ਕਾਰਨ ਹੈ ਕਿ ਦਸ ਸਾਲਾਂ ਵਿੱਚ ਪਾਰਟੀ ਨੇ ਇਸ ਦੇ ਹਰ ਨੁਕਤੇ ਨੂੰ ਗਾਰੰਟੀ ਵਜੋਂ ਅਮਲ ਵਿੱਚ ਲਿਆਂਦਾ ਹੈ। 

Punjab Bani 14 April,2024
ਸੰਗਰੂਰ ਨਕਲੀ ਸ਼ਰਾਬ ਮਾਮਲਾ: ਮੁਲਜ਼ਮ ‘ਸ਼ਾਹੀ’ ਬਰਾਂਡ ਦੇ ਲੇਬਲ ਵਾਲੀ ਸ਼ਰਾਬ ਦੀਆਂ ਬੋਤਲਾਂ ------ ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਅੱਠ ਮੁਲਜ਼ਮਾਂ ਸਮੇਤ ਦੋ ਮਾਸਟਰਮਾਈਂਡਜ਼ ਨੂੰ ਕੀਤਾ ਗ੍ਰਿਫ਼ਤਾਰ ਵਿੱਚ ਵੇਚਦੇ ਸਨ ਘਾਤਕ ‘ਮਿਥੇਨੌਲ’

ਸੰਗਰੂਰ ਨਕਲੀ ਸ਼ਰਾਬ ਮਾਮਲਾ: ਮੁਲਜ਼ਮ ‘ਸ਼ਾਹੀ’ ਬਰਾਂਡ ਦੇ ਲੇਬਲ ਵਾਲੀ ਸ਼ਰਾਬ ਦੀਆਂ ਬੋਤਲਾਂ ਵਿੱਚ ਵੇਚਦੇ ਸਨ ਘਾਤਕ ‘ਮਿਥੇਨੌਲ’ - ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਅੱਠ ਮੁਲਜ਼ਮਾਂ ਸਮੇਤ ਦੋ ਮਾਸਟਰਮਾਈਂਡਜ਼ ਨੂੰ ਕੀਤਾ ਗ੍ਰਿਫ਼ਤਾਰ - ਅੱਧੀ ਕੀਮਤ ’ਤੇ ਨਕਲੀ ਸ਼ਰਾਬ ਵੇਚਣ ਲਈ ਮਾਸਟਰਮਾਈਂਡਜ਼ ਸਥਾਨਕ ਵਸਨੀਕਾਂ ਦਾ ਲੈਂਦੇ ਸਨ ਸਹਾਰਾ - ਪੰਜਾਬ ਪੁਲਿਸ ਨੇ ਆਬਕਾਰੀ ਐਕਟ ਦੀ ਸਖ਼ਤ ਧਾਰਾ 61-ਏ ਕੀਤੀ ਲਾਗੂ , ਜੋ ਉਮਰ ਕੈਦ ਜਾਂ ਮੌਤ ਦੀ ਸਜ਼ਾ ਨਾਲ ਹੈ ਸਬੰਧਤ: ਏਡੀਜੀਪੀ- ਕਮ- ਐਸਆਈਟੀ ਮੁਖੀ ਗੁਰਿੰਦਰ ਢਿੱਲੋਂ, ਆਈ.ਪੀ.ਐਸ. - ਪੁਲਿਸ ਟੀਮਾਂ ਨੇ ਨੋਇਡਾ-ਅਧਾਰਤ ਫੈਕਟਰੀ ਤੋਂ ਖਰੀਦੇ ਗਏ ਕੁੱਲ 300 ਲੀਟਰ ਮਿਥੇਨੌਲ ਵਿੱਚੋਂ 200 ਲੀਟਰ ਤੋਂ ਵੱਧ ਕੀਤਾ ਬਰਾਮਦ - ਏਡੀਜੀਪੀ ਗੁਰਿੰਦਰ ਢਿੱਲੋਂ ਨੇ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨੂੰ ਗੈਰ-ਅਧਿਕਾਰਤ ਸਰੋਤਾਂ ਤੋਂ ਖਰੀਦੀ ਸ਼ਰਾਬ ਦੇ ਸੇਵਨ ਤੋਂ ਗੁਰੇਜ਼ ਕਰਨ ਦੀ ਕੀਤੀ ਅਪੀਲ ਚੰਡੀਗੜ੍ਹ, 23 ਮਾਰਚ: ਸੰਗਰੂਰ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ 20 ਲੋਕਾਂ ਦੀ ਜਾਨ ਲੈਣ ਵਾਲੀ ਨਕਲੀ ਸ਼ਰਾਬ , ਦਰਅਸਲ ਮਿਥੇਨੌਲ ਸੀ- ਜੋ ਕਿ ਉਦਯੋਗਿਕ ਉਤਪਾਦਾਂ ਵਿੱਚ ਵਰਤਿਆ ਜਾਣ ਵਾਲਾ ਇੱਕ ਘਾਤਕ ਰਸਾਇਣ ਹੁੰਦਾ ਹੈ। ਦੋਸ਼ੀਆਂ ਨੇ ਇਹ ਰਸਾਇਣ ਨੋਇਡਾ ਦੀ ਇੱਕ ਫੈਕਟਰੀ ਤੋਂ ਉਦਯੋਗਿਕ ਕੰਮਾਂ ਲਈ ਵਰਤਣ ਦੇ ਬਹਾਨੇ ਖਰੀਦਿਆ ਸੀ। ਇਹ ਜਾਣਕਾਰੀ ਉਕਤ ਮਾਮਲੇ ਦੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੀ ਅਗਵਾਈ ਕਰ ਰਹੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਲਾਅ ਐਂਡ ਆਰਡਰ ਗੁਰਿੰਦਰ ਸਿੰਘ ਢਿੱਲੋਂ ਨੇ ਦਿੱਤੀ। ਏ.ਡੀ.ਜੀ.ਪੀ. ਢਿੱਲੋਂ , ਐਸ.ਐਸ.ਪੀ. ਸੰਗਰੂਰ- ਕਮ –ਐਸ.ਆਈ.ਟੀ. ਮੈਂਬਰ ਸਰਤਾਜ ਸਿੰਘ ਚਾਹਲ ਦੇ ਨਾਲ ਸ਼ਨੀਵਾਰ ਨੂੰ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ (ਪੀ.ਪੀ.ਐਚ.ਕਿਊ.) ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਸੰਗਰੂਰ ਪੁਲੀਸ ਨੇ ਇਸ ਮਾਮਲੇ ਵਿੱਚ ਤਿੰਨ ਵੱਖ ਵੱਖ ਥਾਣਿਆਂ- ਦਿੜ੍ਹਬਾ, ਸਿਟੀ ਸੁਨਾਮ ਅਤੇ ਚੀਮਾਂ ਵਿਖੇ ਤਿੰਨ ਵੱਖ-ਵੱਖ ਐਫ.ਆਈ.ਆਰਜ਼ ਦਰਜ ਕਰਕੇ ਨਾਮਜ਼ਦ ਕੀਤੇ 10 ਦੋਸ਼ੀਆਂ ਵਿਚੋਂ ਅੱਠ ਮੁਲਜ਼ਮਾਂ ਸਮੇਤ ਦੋ ਮਾਸਟਰ ਮਾਈਂਡਜ਼, ਜਿਨ੍ਹਾਂ ਦੀ ਪਛਾਣ ਗੁਰਲਾਲ ਸਿੰਘ ਵਾਸੀ ਪਿੰਡ ਉਭਾਵਾਲ, ਸੰਗਰੂਰ ਅਤੇ ਹਰਮਨਪ੍ਰੀਤ ਸਿੰਘ ਵਾਸੀ ਪਿੰਡ ਤਾਈਪੁਰ ਵਜੋਂ ਹੋਈ ਹੈ, ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਵਾਂ ਮਾਸਟਰਮਾਈਂਡਜ਼ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਸੰਗਰੂਰ ਜੇਲ੍ਹ ਵਿਚ ਇੱਕ-ਦੂਜੇ ਦੇ ਸੰਪਰਕ ਵਿੱਚ ਆਏ ਸਨ । ਗ੍ਰਿਫ਼ਤਾਰ ਕੀਤੇ ਗਏ ਹੋਰ ਛੇ ਮੁਲਜ਼ਮਾਂ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਮਨੀ ਅਤੇ ਸੁਖਵਿੰਦਰ ਸਿੰਘ ਉਰਫ਼ ਸੁੱਖੀ ਦੋਵੇਂ ਵਾਸੀ ਪਿੰਡ ਗੁੱਜਰਾਂ, ਦਿੜ੍ਹਬਾ ; ਸੋਮਾ ਕੌਰ, ਰਾਹੁਲ ਉਰਫ਼ ਸੰਜੂ ਅਤੇ ਪਰਦੀਪ ਸਿੰਘ ਉਰਫ਼ ਬੱਬੀ ਤਿੰਨੋਂ ਵਾਸੀ ਚੁਹਵਾਂ, ਚੀਮਾਂ ਅਤੇ ਅਰਸ਼ਦੀਪ ਸਿੰਘ ਉਰਫ ਅਰਸ਼ ਪਿੰਡ ਰੋਗਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ 200 ਲੀਟਰ ਮਿਥੇਨੌਲ ਕੈਮੀਕਲ, ਸ਼ਰਾਬ ਦੀਆਂ ਖਾਲੀ ਬੋਤਲਾਂ ਅਤੇ ਢੱਕਣ ਅਤੇ ਨਕਲੀ ਸ਼ਰਾਬ ਬਣਾਉਣ ਅਤੇ ਲੇਬÇਲੰਗ ਕਰਨ ਲਈ ਵਰਤਿਆ ਜਾਣ ਵਾਲਾ ਹੋਰ ਸਾਮਾਨ ਵੀ ਬਰਾਮਦ ਕੀਤਾ ਹੈ। ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਮੁਲਜ਼ਮ ਹਰਮਨਪ੍ਰੀਤ ਆਪਣੇ ਸਾਥੀ ਗੁਰਲਾਲ ਨਾਲ ਮਿਲ ਕੇ ਨੋਇਡਾ ਸਥਿਤ ਫੈਕਟਰੀ ਤੋਂ ਮਿਥੇਨੌਲ ਕੈਮੀਕਲ ਮੰਗਵਾਉਂਦਾ ਸੀ ਅਤੇ ਆਪਣੇ ਘਰ ਵਿੱਚ ਨਕਲੀ ਸ਼ਰਾਬ ਤਿਆਰ ਕਰਕੇ ‘ਸ਼ਾਹੀ’ ਮਾਰਕਾ ਲੇਬਲ ਵਾਲੀ ਸ਼ਰਾਬ ਦੀ ਬੋਤਲ ਵਿੱਚ ਪੈਕ ਕਰਕੇ ਵੇਚਦਾ ਸੀ। ਮੁਲਜ਼ਮ ਘਰ ਵਿੱਚ ਪ੍ਰਿੰਟਰ ਦੀ ਵਰਤੋਂ ਕਰਕੇ ਲੇਬਲ ਬਣਾ ਰਿਹਾ ਸੀ, ਜਦੋਂ ਕਿ ਂ ਬੋਤਲ ਕੈਪ ਲਗਾਉਣ ਦੀ ਮਸ਼ੀਨ ਉਸਨੇ ਲੁਧਿਆਣਾ ਤੋ ਮੰਗਵਾਈ ਸੀ। ਉਨ੍ਹਾਂ ਦੱਸਿਆ ਕਿ ਇਹ ਮਾਸਟਰ ਮਾਈਂਡ ਨਕਲੀ ਸ਼ਰਾਬ ਵੇਚਣ ਲਈ ਸਥਾਨਕ ਵਿਅਕਤੀ ਮਨਪ੍ਰੀਤ ਮਨੀ (ਗ੍ਰਿਫਤਾਰ) ਦੀ ਮਦਦ ਲੈਂਦੇ ਸਨ । ਉਨ੍ਹਾਂ ਦੱਸਿਆ ਕਿ ਮੁਲਜ਼ਮ ਅੱਧੀ ਕੀਮਤ ’ਤੇ ਨਕਲੀ ਸ਼ਰਾਬ ਵੇਚਣ ਲਈ ਮਜ਼ਦੂਰ ਵਰਗ ਦੇ ਲੋਕਾਂ ਨੂੰ ਨਿਸ਼ਾਨਾ ਬਣਾਉਂਦੇ ਸੀ। ਏਡੀਜੀਪੀ ਨੇ ਕਿਹਾ ਕਿ ਪੁਲਿਸ ਕੋਲ ਇਸ ਘਾਤਕ ਰਸਾਇਣ ਦੀ ਖਰੀਦ ਸਬੰਧੀ ਦਸਤਾਵੇਜ਼ ਹਨ ਅਤੇ ਪੁਲਿਸ ਵੱਲੋਂ ਉਨ੍ਹਾਂ ਫੈਕਟਰੀਆਂ, ਜਿੱਥੋਂ ਦੋਸ਼ੀਆਂ ਨੇ ਮਿਥੇਨੌਲ ਖਰੀਦਿਆ ਸੀ, ਦੀ ਭੂਮਿਕਾ ਦੀ ਜਾਂਚ ਕਰਨ ਲਈ ਭਾਰਤੀ ਆਈਪੀਸੀ ਦੀ ਧਾਰਾ 120-ਬੀ ਸਾਰੀਆਂ ਐਫਆਈਆਰਜ਼ ਵਿੱਚ ਜੋੜ ਦਿੱਤੀ ਗਈ ਹੈ । ਜਿਕਰਯੋਗ ਹੈ ਕਿ ਮੁਲਜ਼ਮਾਂ ਨੇ ਕੁੱਲ 300 ਲੀਟਰ ਮਿਥੇਨੌਲ ਕੈਮੀਕਲ ਖਰੀਦਿਆ ਸੀ। ਏਡੀਜੀਪੀ ਨੇ ਕਿਹਾ ਕਿ ਪੁਲਿਸ ਨੇ ਤਿੰਨੋਂ ਐਫਆਈਆਰਜ਼ ਵਿੱਚ ਆਬਕਾਰੀ ਐਕਟ ਦੀ ਸਖ਼ਤ ਧਾਰਾ 61-ਏ ਦੀ ਵੀ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਧਾਰਾ 61-ਏ ਉਮਰ ਕੈਦ ਜਾਂ ਮੌਤ ਦੀ ਸਜ਼ਾ ਨਾਲ ਸਬੰਧਤ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਜਾਂਚ ਨੂੰ ਤਰਕਪੂਰਨ ਸਿੱਟੇ ’ਤੇ ਪਹੁੰਚਾਉਣ ਲਈ ਐਸ.ਆਈ.ਟੀ ਸਾਰੇ ਪਹਿਲੂਆਂ ਤੋਂ ਬਾਰੀਕੀ ਨਾਲ ਜਾਂਚ ਕਰੇਗੀ ਅਤੇ ਸਮੇਂ ਸਿਰ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਐਸਆਈਟੀ ਮੁਖੀ ਨੇ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਅਣਅਧਿਕਾਰਤ ਸਰੋਤਾਂ ਤੋਂ ਖਰੀਦੀ ਗਈ ਸ਼ਰਾਬ ਦਾ ਸੇਵਨ ਕਰਨ ਤੋਂ ਗੁਰੇਜ਼ ਕਰਨ।

Punjab Bani 23 March,2024
ਗੋਪਾਲ ਸ਼ਰਮਾ ਨੇ ਪੀ.ਐਸ.ਪੀ.ਸੀ.ਐਲ ਵਿਖੇ ਉਪ ਸਕੱਤਰ ਲੋਕ ਸੰਪਰਕ ਦਾ ਅਹੁਦਾ ਸੰਭਾਲਿਆ

ਗੋਪਾਲ ਸ਼ਰਮਾ ਨੇ ਪੀ.ਐਸ.ਪੀ.ਸੀ.ਐਲ ਵਿਖੇ ਉਪ ਸਕੱਤਰ ਲੋਕ ਸੰਪਰਕ ਦਾ ਅਹੁਦਾ ਸੰਭਾਲਿਆ ਪਟਿਆਲਾ, 6 ਮਾਰਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (ਪੀ.ਐਸ.ਪੀ.ਸੀ.ਐਲ) ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਅੱਜ ਗੋਪਾਲ ਸ਼ਰਮਾ ਨੇ ਉਪ ਸਕੱਤਰ ਲੋਕ ਸੰਪਰਕ ਵਜੋਂ ਅਹੁਦਾ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕਿ ਗੋਪਾਲ ਸ਼ਰਮਾ ਸਾਲ 2001 ਵਿੱਚ ਬਿਜਲੀ ਬੋਰਡ ’ਚ ਬਤੌਰ ਸੂਚਨਾ ਅਧਿਕਾਰੀ ਵਜੋਂ ਭਰਤੀ ਹੋਏ ਸਨ। ਇਸ ਦੌਰਾਨ ਉਨ੍ਹਾਂ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਲੁਧਿਆਣਾ, ਬਠਿੰਡਾ ਸਮੇਤ ਲਹਿਰਾ ਥਰਮਲ ਵਿਖੇ ਆਪਣੀਆਂ ਸੂਚਨਾ ਅਫ਼ਸਰ ਅਤੇ ਅਧੀਨ ਸਕੱਤਰ ਵਜੋਂ ਲੰਮਾ ਸਮਾਂ ਸੇਵਾਵਾਂ ਨਿਭਾਈਆਂ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (ਪੀ.ਐਸ.ਪੀ.ਸੀ.ਐਲ) ਵੱਲੋਂ ਸੂਬਾ ਵਾਸੀਆਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਸਬੰਧੀ ਲੋਕਾਂ ਨੂੰ ਹੋਰ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਹਰੇਕ ਲੋੜਵੰਦ ਪੀ.ਐਸ.ਪੀ.ਸੀ.ਐਲ ਦੀਆਂ ਸੇਵਾਵਾਂ ਦਾ ਲਾਭ ਉਠਾ ਸਕੇ।

Punjab Bani 06 March,2024
ਸਕੂਲ ਮੁਖੀ ਦੀ ਕੀਤੀ ਕੁੱਟਮਾਰ - ਸਿੱਖਿਆ ਵਿਭਾਗ ਵੱਲੋਂ ਅਧਿਆਪਕਾ ਸਸਪੈਂਡ

ਸਕੂਲ ਮੁਖੀ ਦੀ ਕੀਤੀ ਕੁੱਟਮਾਰ - ਸਿੱਖਿਆ ਵਿਭਾਗ ਵੱਲੋਂ ਅਧਿਆਪਕਾ ਸਸਪੈਂਡ ਮੋਹਾਲੀ, 18 ਫਰਵਰੀ 2024 - ਸਕੂਲ ਮੁਖੀ ਦੀ ਕਥਿਤ ਤੌਰ ਤੇ ਕੁੱਟਮਾਰ ਕਰਨ ਵਾਲੀ ਈਟੀਟੀ ਅਧਿਆਪਕਾ ਨੂੰ ਸਿੱਖਿਆ ਵਿਭਾਗ ਦੇ ਵਲੋਂ ਸਸਪੈਂਡ ਕਰ ਦਿੱਤਾ ਗਿਆ ਹੈ। ਉਕਤ ਸਸਪੈਂਡ ਦੇ ਹੁਕਮ ਸਿੱਖਿਆ ਵਿਭਾਗ ਦੇ ਆਦੇਸ਼ਾਂ ਤਹਿਤ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮੁਕਤਸਰ-1 ਜਗਦੀਪ ਸਿੰਘ ਵਲੋਂ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ ਵਿਚ ਦੋਸ਼ ਹੈ ਕਿ, ਸਰਕਾਰੀ ਪ੍ਰਾਇਮਰੀ ਸਕੂਲ ਦਸ਼ਮੇਸ਼ ਨਗਰ ਬਲਾਕ ਮੁਕਤਸਰ-1 ਵਿਖੇ ਕਿਰਨਜੀਤ ਕੌਰ ਈਟੀਟੀ ਅਧਿਆਪਕਾ ਵਲੋਂ ਆਪਣੇ ਸਾਥੀਆਂ ਦੇ ਨਾਲ ਮਿਲ ਕੇ ਸਕੂਲ ਮੁਖੀ ਦੀ ਕੁੱਟਮਾਰ ਕੀਤੀ। ਜਿਸ ਦੇ ਚੱਲਦਿਆਂ ਕਿਰਨਜੀਤ ਕੌਰ ਨੂੰ ਤੁਰੰਤ ਪ੍ਰਾਪਤ ਦੇ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ। ਸਸਪੈਂਡ ਸਮੇਂ ਦੌਰਾਨ ਕਿਰਨਜੀਤ ਕੌਰ ਦਾ ਹੈੱਡ ਕੁਆਰਟਰ ਦਫ਼ਤਰ ਬਲਾਕ ਪ੍ਰਾਇਮਰੀ ਸਿੱਖਿਆ ਮੁਕਤਸਰ-1 ਹੋਵੇਗਾ।

Punjab Bani 19 February,2024
ਦਿੱਲੀ ਜਾਣ ਲਈ ਕਿਸਾਨ ਬਜਿੱਦ ; ਪੰਜਾਬ ਹਰਿਆਣਾ ਸਰਹੱਦ 'ਤੇ ਦੂਜੇ ਦਿਨ ਵੀ ਘਸਮਾਨ : ਨਹੀਂ ਟੁੱਟ ਸਕੇ ਬੈਰੀਗੇਟ

ਦਿੱਲੀ ਜਾਣ ਲਈ ਕਿਸਾਨ ਬਜਿੱਦ ; ਪੰਜਾਬ ਹਰਿਆਣਾ ਸਰਹੱਦ 'ਤੇ ਦੂਜੇ ਦਿਨ ਵੀ ਘਸਮਾਨ : ਨਹੀਂ ਟੁੱਟ ਸਕੇ ਬੈਰੀਗੇਟ - ਕਿਸਾਨਾਂ 'ਤੇ ਅੱਥਰੂ ਗੈਸ ਤੇ ਪਾਣੀ ਦੀਆਂ ਬੁਛਾਰਾਂ ਨਾਲ ਪੁਲਸ ਦੇ ਜੋਰਦਾਰ ਹਮਲੇ - ਅੱਜ ਫਿਰ ਕਿਸਾਨਾਂ 'ਤੇ ਜੋਰਦਾਰ ਰਬੜ ਦੀ ਗੋਲੀਆਂ ਦੀ ਫਾਇਰਿੰਗ - ਕਿਸਾਨਾਂ ਵੱਲੋਂ ਇਕ ਹੋਰ ਬੈਰੀਗੇਟ ਨੂੰ ਤੋੜਿਆ - ਦੇਰ ਸ਼ਾਮ ਪੰਜਾਬ ਸਰਕਾਰ ਨੇ ਸੱਦੀ ਕਿਸਾਨਾਂ ਦੀ ਮੀਟਿੰਗ ਪਟਿਆਲਾ 14 ਫਰਵਰੀ - ਕਿਸਾਨਾਂ ਵੱਲੋਂ ਅਰੰਭੇ ਸੰਘਰਸ਼ ਕਾਰਨ ਅੱਜ ਦੂਜੇ ਦਿਨ ਵੀ ਪੰਜਾਬ-ਹਰਿਅਣਾ ਸਰਹੱਦ 'ਤੇ ਪੂਰੇ ਦਿਨ ਘਸਮਾਨ ਮਚਿਆ ਰਿਹਾ ਪਰ ਹਰਿਆਣਾ ਪੁਲਸ ਵੱਲੋਂ ਕੀਤੀ ਗਈ ਬੈਰਿਗੇਟਿੰਗ ਕਿਸਾਨਾਂ ਵਲੋਂ ਤੋੜੀ ਨਹੀਂ ਗਈ, ਹਾਲਾਂਕਿ ਕਿਸਾਨ ਆਗੂਆਂ ਨੇ ਬੈਰੀਗੇਟਿੰਗ ਨੂੰ ਤੋੜਨ ਦਾ ਦਾਅਵਾ ਕੀਤਾ ਹੈ। ਦੂਜੇ ਪਾਸੇ ਪੁਲਸ ਅਤੇ ਪੈਰਾ ਮਿਲਟਰੀ ਫੋਰਸ ਵੱਲੋਂ ਕਿਸਾਨਾਂ 'ਤੇ ਦਰਜਨਾਂ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ, ਪਾਣੀ ਦੀਆਂ ਬੁਛਾੜਾਂ ਕੀਤੀਆਂ ਗਈਆਂ ਅਤੇ ਰਬੜ ਦੀ ਗੋਲੀਆਂ ਦੀ ਫਾਇਰਿੰਗ ਕੀਤੀ ਗਈ ਜਿਸ ਕਾਰਨ ਕਿਸਾਨਾਂ ਨੂੰ ਇਕ ਵਾਰ ਫਿਰ ਬੈਰੀਗੇਟਿੰਗ ਤੋਂ ਪਿੱਛੇ ਹਟਣਾ ਪਿਆ। ਅੱਜ ਵੀ ਦੋ ਦਰਜਨ ਤੋਂ ਵੱਧ ਕਿਸਾਨਾਂ ਦੇ ਜਖਮੀ ਹੋਣ ਦੀ ਸੂਚਨਾ ਹੈ। ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੀ ਅਗਵਾਈ ਵਿਚ ਕੇਂਦਰੀ ਮੰਤਰੀਆਂ ਅਤੇ ਕਿਸਾਨ ਆਗੂਆਂ ਦੀ ਗੱਲਬਾਤ ਟੁੱਟਣ ਤੋਂ ਬਾਅਦ ਇਹ ਸੰਘਰਸ਼ ਲੰਘੇ ਕੱਲ੍ਹ ਤੋਂ ਸ਼ੁਰੂ ਹੋਇਆ ਸੀ। ਇਸ ਵਕਤ ਪੰਜਾਬ-ਹਰਿਆਣਾ ਬਾਡਰ ਸ਼ੰਭੂ ਤੇ ਖਨੋਰੀ ਵਿਖੇ ਅੱਜ ਵੀ ਲਗਭਗ 50 ਹਜ਼ਾਰ ਕਿਸਾਨ ਮੌਜੂਦ ਹਨ ਤੇ ਕਈ ਟ੍ਰੈਕਟਰ ਟਰਾਲੀਆਂ ਖੜ੍ਹੇ ਹਨ। ਜੰਗ ਵਾਂਗ ਕਿਸਾਨ ਜਿੱਥੇ ਪੁਲਸ ਨਾਲ ਟੱਕਰ ਲੈ ਰਹੇ ਸਨ ਉਥੇ ਨੇੜਲੇ ਰਸਤਿਆਂ ਰਾਹੀਂ ਵੀ ਦਿੱਲੀ ਪੁੱਜਣ ਦੀਆਂ ਪੂਰੀਆਂ ਕੋਸ਼ਿਸ਼ਾਂ ਹਨ। ਕਿਸਾਨ ਨੇਤਾਵਾਂ ਨੇ ਐਲਾਨ ਕੀਤਾ ਹੈ ਕਿ ਐਮ.ਐਸ.ਪੀ ਸਮੇਤ ਲਗਭਗ 12 ਮੰਗਾਂ ਨੂੰ ਲੈ ਕੇ ਸ਼ੁਰੂ ਹੋਇਆ ਸੰਘਰਸ਼ ਸਿਰੇ ਲਗ ਕੇ ਰਹੇਗਾ। ਹੁਣ ਉਹ ਇਸ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੇ। ਕਿਸਾਨ ਆਗੂਆਂ ਦੇ ਸੰਘਰਸ਼ ਲਈ ਹੌਂਸਲੇ ਪੂਰੀ ਤਰ੍ਹਾਂ ਬੁਲੰਦ ਹਨ। ਦੇਰ ਸ਼ਾਮ ਰਾਜਪੁਰਾ ਵਿਖੇ ਕਿਸਾਨ ਆਗੂਆਂ ਦੀ ਏ.ਡੀ.ਜੀ.ਪੀ ਪੰਜਾਬ, ਡੀ.ਸੀ. ਪਟਿਆਲਾ, ਐਸ.ਐਸ.ਪੀ. ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਚੱਲ ਰਹੀ ਸੀ। ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿਚ ਦਿੱਲੀ 'ਤੋਂ ਕੇਂਦਰੀ ਮੰਤਰੀ ਅਤੇ ਕਈ ਅਧਿਕਾਰੀ ਵੀ ਕਾਨਫਰੰਸਿੰਗ ਰਾਹੀਂ ਜੁੜੇ ਹੋਏ ਹਨ। ਕਿਸਾਨ ਆਗੂ ਆਪਣੀਆਂ ਮੰਗਾਂ ਮਨਾਉਣ ਲਈ ਜਿੱਦ 'ਤੇ ਅੜੇ ਹੋਏ ਹਨ। ਪੰਜਾਬ ਸਰਕਾਰ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਵਿਚੋਲੇ ਦੀ ਭੂੁਮਿਕਾ ਨਿਭਾਉਣ ਦੀ ਕੋਸ਼ਿਸ਼ ਕਰ ਰਹੀ ਹੈ। - ਪੁਲਸ ਫੋਰਸ ਨੇ ਕਈ ਟ੍ਰੈਕਟਰ ਤੋੜੇ ਅੱਜ ਜਦੋਂ ਕਿਸਾਨ ਵੱਡੇ ਟ੍ਰੈਕਟਰਾਂ ਰਾਹੀਂ ਬੈਰੀਗੇਟਾਂ ਵੱਲ ਵਧਣ ਲੱਗੇ ਤਾਂ ਹਰਿਆਣਾ ਪੁਲਸ ਨੇ ਸਭ ਤੋਂ ਪਹਿਲਾਂ ਟ੍ਰੈਕਟਰਾਂ ਨੂੰ ਨਿਸ਼ਾਨਾ ਬਣਾਇਆ। ਟ੍ਰੈਕਟਰਾਂ ਦੇ ਟਾਇਰਾਂ ਵਿਚ ਪਲਾਸਟਿਕ ਦੀਆਂ ਗੋਲੀਆਂ ਮਾਰ ਕੇ ਉਨ੍ਹਾਂ ਨੂੰ ਭੰਨ੍ਹਿਆ ਗਿਆ ਅਤੇ ਬਾਕੀ ਟ੍ਰੈਕਟਰਾਂ 'ਤੇ ਵੀ ਬੰਬਨੁਮਾ ਗੋਲੇ ਸੁੱਟੇ ਗਏ ਜਿਸ ਨਾਲ ਟ੍ਰੈਕਟਰਾਂ ਦਾ ਬੇਹੱਦ ਨੁਕਸਾਨ ਹੋਇਆ। ਕਿਸਾਨਾਂ ਵੱਲੋਂ ਇਸ ਮੌਕੇ ਬਾਕੀ ਟ੍ਰੈਕਟਰਾਂ ਨੂੰ ਪਿੱਛੇ ਮੋੜ ਲਿਆ ਗਿਆ ਹੈ।

Punjab Bani 14 February,2024
ਪਲੇਸਮੈਂਟ ਡਰਾਈਵ ਦੌਰਾਨ ਮੋਦੀ ਕਾਲਜ ਦੇ 45 ਵਿਦਿਆਰਥੀ ਆਟੋ-ਮੋਬਾਈਲ ਸੈਕਟਰ ਦੁਆਰਾ ਨੌਕਰੀ ਲਈ ਕੀਤੇ ਗਏ ਸ਼ਾਰਟ-ਲਿਸਟ

ਪਲੇਸਮੈਂਟ ਡਰਾਈਵ ਦੌਰਾਨ ਮੋਦੀ ਕਾਲਜ ਦੇ 45 ਵਿਦਿਆਰਥੀ ਆਟੋ-ਮੋਬਾਈਲ ਸੈਕਟਰ ਦੁਆਰਾ ਨੌਕਰੀ ਲਈ ਕੀਤੇ ਗਏ ਸ਼ਾਰਟ-ਲਿਸਟ ਪਟਿਆਲਾ: 6 ਫਰਵਰੀ, 2024 ਮੁਲਤਾਨੀ ਮੱਲ ਮੋਦੀ ਕਾਲਜ ਦੇ ਪਲੇਸਮੈਂਟ ਸੈੱਲ ਨੇ ਆਟੋ-ਮੋਬਾਈਲ ਸੈਕਟਰ ਵਿੱਚ ਵਿਦਿਆਰਥੀਆਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਉਦੇਸ਼ ਲਈ, ਰਾਜ ਵਹੀਕਲ ਕੰਪਨੀ ਦੇ ਸਹਿਯੋਗ ਨਾਲ ਇੱਕ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ।ਇਸ ਪਲੇਸਮੈਂਟ ਡਰਾਈਵ ਦੇ ਦੌਰਾਨ 45 ਵਿਦਿਆਰਥੀਆਂ ਦੀ ਇੰਟਰਵਿਊ ਆਯੋਜਿਤ ਕੀਤੀ ਗਈ ਅਤੇ ਉਹਨਾਂ ਨੂੰ ਰਾਜ ਵਹੀਕਲ ਪ੍ਰਾਈਵੇਟ ਲਿਮਟਿਡ ਵੱਲੋਂ ਦੁਆਰਾ ਮਹਿੰਦਰਾ ਐਂਡ ਮਹਿੰਦਰ ਅਤੇ ਹਾਂਡਾ ਦੇ ਵੱਖ-ਵੱਖ ਵਿਭਾਗਾਂ ਜਿਵੇਂ ਕਿ ਮਾਰਕੀਟਿੰਗ ਅਤੇ ਸੇਲਜ਼ ਵਿਭਾਗ, ਸਰਵਿਸ ਮਾਰਕੀਟਿੰਗ ਵਿਭਾਗ ਅਤੇ ਹੋਰ ਸਹਾਇਕ ਵਿਭਾਗਾਂ ਲਈ ਸ਼ਾਰਟ-ਲਿਸਟ ਕੀਤਾ ਗਿਆ। ਚੋਣ ਟੀਮ ਦੀ ਅਗਵਾਈ ਹਿਊਮਨ ਰਿਸੋਰਸ ਮੈਨੇਜਰ ਸ੍ਰੀ ਰਾਹੁਲ ਸ਼ਰਮਾ ਅਤੇ ਮਿਸ. ਰਸ਼ਿਮਾ ਸ਼ਰਮਾ ਨੇ ਕੀਤੀ। ਕਾਲਜ ਪ੍ਰਿੰਸੀਪਲ ਡਾ. ਨੀਰਜ ਗੋਇਲ ਨੇ ਇਸ ਹਿਊਮਨ ਰਿਸੋਰਸ ਟੀਮ ਦਾ ਕਾਲਜ ਕੈਂਪਸ ਪਹੁੰਚਣ 'ਤੇ ਸਵਾਗਤ ਕੀਤਾ ਅਤੇ ਸ਼ਾਰਟ ਲਿਸਟ ਕੀਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ।ਉਨ੍ਹਾਂ ਕਿਹਾ ਕਿ ਸਾਡਾ ਕਾਲਜ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਅਤੇ ਹੁਨਰ ਅਧਾਰਤ ਸਿਖਲਾਈ ਪ੍ਰਦਾਨ ਕਰਨ ਲਈ ਵਚਨਬੱਧ ਹੈ ਜਿਸ ਨਾਲ ਉਹ ਆਪਣੇ ਸਫਲ ਕੈਰੀਅਰ ਅਤੇ ਚੰਗੇ ਜੀਵਨ ਦਾ ਸੁਪਨਾ ਸਕਾਰ ਕਰ ਸਕਣ।ਉਨ੍ਹਾਂ ਇਹ ਵੀ ਦੱਸਿਆ ਕਿ ਕਾਲਜ ਆਉਣ ਵਾਲੇ ਦਿਨਾਂ ਵਿੱਚ ਅਜਿਹੀਆਂ ਕਈ ਪਲੇਸਮੈਂਟ ਡਰਾਈਵਾਂ ਦਾ ਆਯੋਜਨ ਕਰਨ ਜਾ ਰਿਹਾ ਹੈ ਤਾਂ ਜੋ ਸਾਡੇ ਵਿਦਿਆਰਥੀਆਂ ਨੂੰ ਵੱਖ-ਵੱਖ ਉਦਯੋਗਾਂ ਵਿੱਚ ਵਧੀਆ ਨੌਕਰੀਆਂ ਅਤੇ ਅਹੁਦਿਆਂ ਲਈ ਚੁਣੇ ਜਾਣ ਦਾ ਮੌਕਾ ਮਿਲ ਸਕੇ। ਪ੍ਰੋ. ਪਰਮਿੰਦਰ ਕੌਰ, ਕਾਮਰਸ ਵਿਭਾਗ ਨੇ ਵਿਦਿਆਰਥੀਆਂ ਦੀ ਹਿਊਮਨ ਰਿਸੋਰਸ ਟੀਮ ਦੇ ਲੀਡਰਾਂ ਨਾਲ ਜਾਣ-ਪਛਾਣ ਕਰਵਾਈ ਅਤੇ ਵਿਦਿਆਰਥੀਆਂ ਨੂੰ ਇੰਟਰਵਿਊ ਵਿੱਚ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਡਾ. ਰੋਹਿਤ ਸਚਦੇਵਾ, ਕੰਪਿਊਟਰ ਸਾਇੰਸ ਵਿਭਾਗ ਨੇ ਕਿਹਾ ਕਿ ਸਾਡਾ ਪਲੇਸਮੈਂਟ ਸੈੱਲ ਵੱਖ-ਵੱਖ ਨੌਕਰੀਆਂ ਲਈ ਅਲੱਗ-ਅਲੱਗ ਖੇਤਰਾਂ ਵਿੱਚ ਰੋਜ਼ਗਾਰ ਫਰਮਾਂ ਅਤੇ ਕੰਪਨੀਆਂ ਨਾਲ ਗੱਲਬਾਤ ਕਰ ਰਿਹਾ ਹੈ ਤਾਂ ਜੋ ਅਸੀਂ ਆਪਣੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਦੇ ਕੈਰੀਅਰ ਨੂੰ ਸੁਚਾਰੂ ਢੰਗ ਨਾਲ ਚੁਣਨ ਲਈ ਮਦਦਗਾਰ ਹੋ ਸਕੀਏ। ਡਾ. ਹਰਲੀਨ ਕੌਰ, ਅੰਗਰੇਜ਼ੀ ਵਿਭਾਗ ਅਤੇ ਡਾ. ਕੁਲਦੀਪ ਕੌਰ, ਜਨ-ਸੰਚਾਰ ਅਤੇ ਪੱਤਰਕਾਰੀ ਵਿਭਾਗ ਨੇ ਇੰਟਰਵਿਊ ਪ੍ਰਕਿਰਿਆ ਅਤੇ ਪਲੇਸਮੈਂਟ ਡਰਾਈਵ ਨੂੰ ਸੰਚਾਰੂ ਰੂਪ ਨਾਲ ਚਲਾਉਣ ਵਿੱਚ ਢੁਕਵਾਂ ਸਹਿਯੋਗ ਦਿੱਤਾ।

Punjab Bani 06 February,2024
ਮੁੱਖ ਮੰਤਰੀ ਦਾ ‘ਰੋਜ਼ਗਾਰ ਮਿਸ਼ਨ’ ਜਾਰੀ, 518 ਹੋਰ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮੁੱਖ ਮੰਤਰੀ ਦਾ ‘ਰੋਜ਼ਗਾਰ ਮਿਸ਼ਨ’ ਜਾਰੀ, 518 ਹੋਰ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਟਰੈਵਲ ਏਜੰਟਾਂ ਨਾਲ ਕਤਈ ਲਿਹਾਜ਼ ਨਾ ਵਰਤਣ ਵਾਲੀ ਨੀਤੀ ਅਪਨਾਉਣ ਦੀ ਗੱਲ ਦੁਹਰਾਈ ਪਰਵਾਸ ਨੂੰ ਪੁੱਠਾ ਗੇੜ ਆਉਣ ਦਾ ਗਵਾਹ ਬਣਿਆ ਪੰਜਾਬ, ਵਿਦੇਸ਼ਾਂ ਤੋਂ ਪਰਤ ਰਹੇ ਨੌਜਵਾਨਾਂ ਨੂੰ ਪੰਜਾਬ ਵਿੱਚ ਮਿਲ ਰਹੀਆਂ ਨੇ ਨੌਕਰੀਆਂ ਸੂਬੇ ਨੂੰ ਤਬਾਹ ਕਰਨ ਵਾਲੇ ਹੁਣ ਪੰਜਾਬ ਬਚਾਓ ਯਾਤਰਾ ਕੱਢ ਰਹੇ ਨੇ: ਮੁੱਖ ਮੰਤਰੀ ਚੰਡੀਗੜ੍ਹ, 1 ਫਰਵਰੀ ਸਰਕਾਰੀ ਨੌਕਰੀਆਂ ਮੁਹੱਈਆ ਕਰ ਕੇ ਸੂਬੇ ਦੇ ਨੌਜਵਾਨਾਂ ਨੂੰ ਅਖ਼ਤਿਆਰ ਦੇਣ ਦਾ ਆਪਣਾ ਮਿਸ਼ਨ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਸਿੱਖਿਆ, ਉਚੇਰੀ ਸਿੱਖਿਆ, ਵਿੱਤ, ਆਮ ਰਾਜ ਪ੍ਰਬੰਧ, ਸਹਿਕਾਰਤਾ, ਬਿਜਲੀ ਤੇ ਹੋਰ ਮਹਿਕਮਿਆਂ ਵਿੱਚ ਭਰਤੀ ਲਈ 518 ਨੌਜਵਾਨਾਂ ਨੂੰ ਨਿਯੁਕਤੀ ਪੱਧਰ ਸੌਂਪੇ। ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਕਰਵਾਏ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਭਾਗਾਂ ਵਿੱਚ ਖ਼ਾਲੀ ਪਈਆਂ ਸਾਰੀਆਂ ਆਸਾਮੀਆਂ ਉਤੇ ਜਲਦੀ ਤੋਂ ਜਲਦੀ ਭਰਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਮੁੱਚੀ ਭਰਤੀ ਪ੍ਰਕਿਰਿਆ ਲਈ ਪੁਖ਼ਤਾ ਪ੍ਰਬੰਧ ਅਪਣਾਏ ਗਏ ਹਨ, ਜਿਸ ਕਾਰਨ 40 ਹਜ਼ਾਰ ਤੋਂ ਵੱਧ ਹੋਈ ਇਸ ਭਰਤੀ ਵਿੱਚੋਂ ਕਿਸੇ ਇਕ ਨੂੰ ਵੀ ਅਦਾਲਤ ਵਿੱਚ ਚੁਣੌਤੀ ਨਹੀਂ ਮਿਲੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਮੁਕੰਮਲ ਮੈਰਿਟ ਦੇ ਆਧਾਰ ਉਤੇ ਸਰਕਾਰੀ ਨੌਕਰੀਆਂ ਮਿਲੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਹ ਸੰਸਦ ਮੈਂਬਰ ਵਜੋਂ ਆਪਣੇ ਕਾਰਜਕਾਲ ਦੌਰਾਨ ਵੀ ਗ਼ੈਰ ਕਾਨੂੰਨੀ ਟਰੈਵਲ ਏਜੰਟਾਂ ਵਿਰੁੱਧ ਜ਼ੋਰਦਾਰ ਢੰਗ ਨਾਲ ਆਵਾਜ਼ ਉਠਾਉਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੋਂ ਸਾਡੀ ਸਰਕਾਰ ਨੇ ਕਾਰਜਕਾਲ ਸੰਭਾਲਿਆ ਹੈ, ਉਦੋਂ ਤੋਂ ਲੋਕਾਂ ਨਾਲ ਠੱਗੀਆਂ ਮਾਰਨ ਤੇ ਮਨੁੱਖੀ ਤਸਕਰੀ ਵਿੱਚ ਸ਼ਾਮਲ ਗ਼ੈਰ ਕਾਨੂੰਨੀ ਟਰੈਵਲ ਏਜੰਟਾਂ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਗਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਟਰੈਵਲ ਏਜੰਟਾਂ ਖ਼ਿਲਾਫ਼ ਮਿਸਾਲੀ ਕਾਰਵਾਈ ਕਰਦਿਆਂ ਸੂਬਾ ਸਰਕਾਰ ਨੇ ਵੱਡੀ ਜਾਗਰੂਕਤਾ ਮੁਹਿੰਮ ਚਲਾਈ ਹੈ ਤਾਂ ਕਿ ਲੋਕਾਂ ਨੂੰ ਸ਼ੱਕੀ ਟਰੈਵਲ ਏਜੰਟਾਂ ਬਾਰੇ ਜਾਣੂੰ ਕਰਵਾਇਆ ਜਾਵੇ। ਭਗਵੰਤ ਸਿੰਘ ਮਾਨ ਨੇ ਇਹ ਵੀ ਆਖਿਆ ਕਿ ਪਰਵਾਸ ਐਕਟ ਵਿੱਚ ਵੀ ਲੋੜੀਦੀਆਂ ਸੋਧਾਂ ਕੀਤੀਆਂ ਗਈਆਂ ਹਨ ਤਾਂ ਕਿ ਅਜਿਹੇ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਯਕੀਨੀ ਬਣੇ। ਮੁੱਖ ਮੰਤਰੀ ਨੇ ਇਹ ਵੀ ਆਖਿਆ ਕਿ ਸੂਬੇ ਦੇ ਨੌਜਵਾਨ ਸਬਰ ਤੋਂ ਕੰਮ ਲੈਣ ਅਤੇ ਵੰਡ-ਪਾਊ ਤਾਕਤਾਂ ਦੇ ਗੁਮਰਾਹਕੁੰਨ ਪ੍ਰਚਾਰ ਦਾ ਸ਼ਿਕਾਰ ਨਾ ਹੋਣ। ਉਨ੍ਹਾਂ ਕਿਹਾ ਕਿ ਇਹ ਪੰਜਾਬ ਵਿਰੋਧੀ ਤਾਕਤਾਂ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਨੂੰ ਲੀਹੋਂ ਲਾਹੁਣਾ ਚਾਹੁੰਦੀਆਂ ਹਨ, ਜਿਸ ਲਈ ਉਹ ਸੂਬੇ ਵਿੱਚ ਜ਼ਹਿਰ ਫੈਲਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸਮਝਦਾਰ ਨੌਜਵਾਨ ਅਜਿਹੇ ਏਜੰਡੇ ਵਿੱਚ ਨਹੀਂ ਫਸਣਗੇ ਅਤੇ ਇਨ੍ਹਾਂ ਤਾਕਤਾਂ ਨੂੰ ਢੁਕਵਾਂ ਜਵਾਬ ਦੇਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਯਕੀਨੀ ਬਣਾਉਣ ਦਾ ਇਕੋ-ਇਕ ਮੰਤਵ ਉਨ੍ਹਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਤੇ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਾਉਣਾ ਹੈ ਤਾਂ ਕਿ ਉਹ ਗ਼ੈਰ ਕਾਨੂੰਨੀ ਟਰੈਵਲ ਏਜੰਟਾਂ ਦਾ ਸ਼ਿਕਾਰ ਨਾ ਬਣਨ। ਉਨ੍ਹਾਂ ਕਿਹਾ ਕਿ ਇਹ ਮਿਊਂਸਿਪਲ ਭਵਨ ਅਜਿਹੇ ਕਈ ਮੌਕਿਆਂ ਦਾ ਗਵਾਹ ਹੈ, ਜਿਸ ਦੌਰਾਨ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਮਹਿਕਮਿਆਂ ਵਿੱਚ ਨੌਕਰੀਆਂ ਮਿਲੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੋਂ ਸੂਬਾ ਸਰਕਾਰ ਦੀ ਨੌਜਵਾਨਾਂ ਦੀ ਭਲਾਈ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਸਿਰਜਣ ਦੀ ਦ੍ਰਿੜ੍ਹ ਵਚਨਬੱਧਤਾ ਝਲਕਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਨਾਲ ਸੂਬੇ ਵਿੱਚ ਪਰਵਾਸ ਨੂੰ ਪੁੱਠਾ ਗੇੜ ਆਉਣਾ ਸ਼ੁਰੂ ਹੋਇਆ ਹੈ। ਉਨ੍ਹਾਂ ਕਿਹਾ ਕਿ ਹੁਣ ਚੰਗੇ ਮੌਕਿਆਂ ਦੀ ਭਾਲ ਵਿੱਚ ਵਿਦੇਸ਼ ਜਾਣ ਦੀ ਬਜਾਏ ਨੌਜਵਾਨ ਨੌਕਰੀਆਂ ਲਈ ਪੰਜਾਬ ਵਿੱਚ ਸਖ਼ਤ ਮਿਹਨਤ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਦੂਜੇ ਮੁਲਕਾਂ ਵਿੱਚ ਗਏ ਨੌਜਵਾਨ ਵੀ ਹੁਣ ਵਾਪਸ ਆ ਰਹੇ ਹਨ ਅਤੇ ਆਪਣੀ ਸਖ਼ਤ ਮਿਹਨਤ ਨਾਲ ਇੱਥੇ ਨੌਕਰੀਆਂ ਹਾਸਲ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਲਈ ਬੜੇ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਇਨ੍ਹਾਂ ਅਸਾਮੀਆਂ ਲਈ ਸਾਰੇ ਨੌਜਵਾਨਾਂ ਦੀ ਚੋਣ ਨਿਰੋਲ ਮੈਰਿਟ ਦੇ ਆਧਾਰ `ਤੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਕੋਈ ਪਹਿਲਾ ਸਮਾਗਮ ਨਹੀਂ ਹੈ, ਜਦੋਂ ਸੂਬਾ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ ਕਿਉਂਕਿ ਇਸ ਤੋਂ ਪਹਿਲਾਂ ਵੀ ਅਜਿਹੇ ਕਈ ਸਮਾਗਮ ਹੋ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਇਸ ਨੇਕ ਕਾਰਜ ਵਿੱਚ ਭਾਈਵਾਲ ਬਣਾ ਕੇ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਅਣਥੱਕ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਇਕ ਪਵਿੱਤਰ ਧਰਤੀ ਹੈ ਕਿਉਂਕਿ ਸੂਬੇ ਦਾ ਹਰ ਦੂਜਾ ਪਿੰਡ ਮਹਾਨ ਗੁਰੂਆਂ ਦੀ ਚਰਨ ਛੋਹ ਪ੍ਰਾਪਤ ਹੈ ਅਤੇ ਅਤੇ ਸੂਬੇ ਨੇ ਦੇਸ਼ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਸੂਰਬੀਰ ਪੈਦਾ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਮਿਹਨਤਕਸ਼ ਹੁੰਦੇ ਹਨ, ਜਿਸ ਕਰ ਕੇ ਪੰਜਾਬੀਆਂ ਨੇ ਦੁਨੀਆ ਭਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀ ਅਥਾਹ ਹੌਸਲੇ ਵਾਲੇ ਅਤੇ ਮਿਹਨਤੀ ਲੋਕ ਹਨ, ਜਿਸ ਸਦਕਾ ਪੰਜਾਬੀਆਂ ਨੇ ਹਰ ਖੇਤਰ ਵਿੱਚ ਮੱਲਾਂ ਮਾਰੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਦਾ ਇਹ ਜਜ਼ਬਾ ਸੂਬੇ ਨੂੰ ਬਹੁਤ ਅੱਗੇ ਲਿਜਾ ਸਕਦਾ ਹੈ ਅਤੇ ਸੂਬਾ ਸਰਕਾਰ ਇਸ ਦਿਸ਼ਾ ਵਿੱਚ ਠੋਸ ਉਪਰਾਲੇ ਕਰਨ ਲਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਲੜਕੀਆਂ ਹਰ ਖੇਤਰ ਵਿੱਚ ਲੜਕਿਆਂ ਨਾਲੋਂ ਅੱਗੇ ਹਨ ਅਤੇ ਅੱਜ ਵੀ ਜ਼ਿਆਦਾਤਰ ਨੌਕਰੀਆਂ ਲੜਕੀਆਂ ਨੇ ਹੀ ਹਾਸਲ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਲੜਕੀਆਂ ਦੇ ਸੁਪਨਿਆਂ ਨੂੰ ਪਰਵਾਜ਼ ਦਿੱਤੀ ਜਾਵੇ ਤਾਂ ਜੋ ਉਹ ਹਰ ਖੇਤਰ ਵਿੱਚ ਮੱਲਾਂ ਮਾਰਦਿਆਂ ਸਫ਼ਲਤਾ ਦੀ ਨਵੀਂ ਇਬਾਰਤ ਲਿਖ ਸਕਣ। ਪੁਰਾਣੀਆਂ ਸਰਕਾਰਾਂ ਉਤੇ ਨਿਸ਼ਾਨਾ ਸੇਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਦਿਆਂ ਬੇਸ਼ੁਮਾਰ ਦੌਲਤ ਇਕੱਠੀ ਕਰਕੇ ਆਪਣੇ ਲਈ ਮਹਿਲਨੁਮਾ ਘਰ ਉਸਾਰੇ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਘਰਾਂ ਦੀਆਂ ਕੰਧਾਂ ਤਾਂ ਉੱਚੀਆਂ ਹਨ ਪਰ ਦਰਵਾਜ਼ੇ ਆਮ ਲੋਕਾਂ ਲਈ ਹਮੇਸ਼ਾ ਬੰਦ ਹੀ ਰਹਿੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਲੋਕਾਂ ਦੀ ਪਹੁੰਚ ਤੋਂ ਦੂਰ ਰਹੇ, ਜਿਸ ਕਰ ਕੇ ਲੋਕਾਂ ਨੇ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਦਾ ਰਾਹ ਦਿਖਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੀ ਭਲਾਈ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਨੌਕਰੀ ਭਾਲਣ ਦੀ ਬਜਾਏ ਨੌਕਰੀ ਦੇਣ ਵਾਲੇ ਬਣਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਨੌਜਵਾਨਾਂ ਦੀ ਸਰਗਰਮ ਸ਼ਮੂਲੀਅਤ ਨੂੰ ਯਕੀਨੀ ਬਣਾਉਂਦਿਆਂ ਅਗਾਂਹਵਧੂ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਕੀਤੀ ਜਾਵੇ। ਮੁੱਖ ਮੰਤਰੀ ਨੇ ਵਿਅੰਗ ਕਸਦਿਆਂ ਆਖਿਆ ਕਿ ਸੂਬੇ ਦੇ ਇੱਕ ਸਾਬਕਾ ਵਿੱਤ ਮੰਤਰੀ ਨੌਂ ਸਾਲਾਂ ਤੱਕ ‘ਸਰਕਾਰੀ ਖ਼ਜ਼ਾਨਾ ਖਾਲੀ ਹੈ’ ਦਾ ਗੁਮਰਾਹਕੁੰਨ ਰਾਗ ਅਲਾਪਦਾ ਰਿਹਾ, ਜਿਸ ਨਾਲ ਪੰਜਾਬ ਦੇ ਨੌਜਵਾਨਾਂ ਦੇ ਹੌਸਲੇ ਨੂੰ ਵੱਡੀ ਸੱਟ ਵੱਜੀ। ਉਨ੍ਹਾਂ ਕਿਹਾ ਕਿ ਹੁਣ ਸੂਬਾ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਹਰ ਲੰਘਦੇ ਦਿਨ ਨੌਕਰੀਆਂ ਦੇ ਰਹੀ ਹੈ, ਜਿਸ ਕਾਰਨ ਨੌਜਵਾਨ ਪੀੜ੍ਹੀ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਅਖ਼ਤਿਆਰ ਦੇਣ ਲਈ ਇਸ ਵਿਸ਼ਾਲ ਮੁਹਿੰਮ ਨੂੰ ਹੋਰ ਅੱਗੇ ਵਧਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸੂਬੇ ਵਿੱਚ ਮੁਕੰਮਲ ਤਬਦੀਲੀ ਦਾ ਦੌਰ ਚੱਲ ਰਿਹਾ ਹੈ ਕਿਉਂਕਿ ਆਮ ਆਦਮੀ ਦੀ ਭਲਾਈ ਲਈ ਨਵੇਂ ਹਸਪਤਾਲ, ਸਕੂਲ ਅਤੇ ਨਵੇਂ ਮੈਡੀਕਲ ਕਾਲਜ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਲੋਕ-ਪੱਖੀ ਫੈਸਲੇ ਉਨ੍ਹਾਂ ਲੋਕਾਂ ਵੱਲੋਂ ਹੀ ਲਏ ਜਾ ਰਹੇ ਹਨ, ਜੋ ਜ਼ਮੀਨੀ ਪੱਧਰ ’ਤੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਭਲੀ-ਭਾਂਤ ਜਾਣੂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਨੇ ਸੂਬੇ ਨੂੰ ਬਰਬਾਦ ਕਰ ਦਿੱਤਾ ਹੈ ਅਤੇ ਹੁਣ ਉਹ ਬੜੀ ਬੇਸ਼ਰਮੀ ਨਾਲ ਨੈਤਿਕਤਾ ਦੇ ਦਮਗਜ਼ੇ ਮਾਰ ਰਹੀਆਂ ਹਨ। ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਉਤੇ ਸਵਾਲ ਚੁੱਕਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਆਗੂ ਇਹ ਸਪੱਸ਼ਟ ਕਰਨ ਕਿ 15 ਸਾਲਾਂ ਸੂਬੇ ਨੂੰ ਲੁੱਟਣ ਤੋਂ ਬਾਅਦ ਉਹ ਕਿਸ ਕੋਲੋਂ ਸੂਬੇ ਨੂੰ ਬਚਾਉਣ ਦੀਆਂ ਗੱਲਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸੂਬੇ ਨੂੰ ਬੜੀ ਬੇਰਹਿਮੀ ਨਾਲ ਲੁੱਟਣ ਤੋਂ ਇਲਾਵਾ ਪੰਜਾਬੀਆਂ ਦੀ ਮਾਨਸਿਕਤਾ ਨੂੰ ਜਜ਼ਬਾਤੀ ਤੌਰ ’ਤੇ ਠੇਸ ਪਹੁੰਚਾਈ ਹੈ ਅਤੇ ਸੂਬੇ ਅੰਦਰ ਕਈ ਤਰ੍ਹਾਂ ਦੇ ਮਾਫੀਆ ਦੀ ਸਰਪ੍ਰਸਤੀ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਅਕਾਲੀਆਂ ਅਤੇ ਬਾਦਲ ਪਰਿਵਾਰ ਦੇ ਦੋਗਲੇ ਕਿਰਦਾਰ ਤੋਂ ਭਲੀ-ਭਾਂਤ ਜਾਣੂ ਹਨ, ਇਸ ਕਰ ਕੇ ਹੁਣ ਅਕਾਲੀਆਂ ਦੀਆਂ ਡਰਾਮੇਬਾਜ਼ੀਆਂ ਕੰਮ ਨਹੀਂ ਕਰਨਗੀਆਂ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਮੁਕਾਬਲਾ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਸਬੰਧੀ ਅੱਠ ਹਾਈ-ਟੈਕ ਕੇਂਦਰ ਖੋਲ੍ਹੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਅਤੇ ਸੂਬੇ ਤੇ ਦੇਸ਼ ਵਿੱਚ ਨਾਮਵਰ ਅਹੁਦਿਆਂ ’ਤੇ ਬੈਠਣ ਲਈ ਮਿਆਰੀ ਸਿਖਲਾਈ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਨੌਜਵਾਨਾਂ ਨੂੰ ਉੱਚ ਅਹੁਦਿਆਂ ’ਤੇ ਬਿਠਾ ਕੇ ਦੇਸ਼ ਦੀ ਸੇਵਾ ਵਿੱਚ ਲਾਉਣਾ ਹੈ।

Punjab Bani 01 February,2024
ਆਗਾਮੀ ਗਣਤੰਤਰ ਦਿਵਸ ਤੋਂ ਲੋਕਾਂ ਦੀ ਸੇਵਾ ਲਈ ਸਮਰਪਿਤ ਹੋਵੇਗੀ ਸੜਕ ਸੁਰੱਖਿਆ ਫੋਰਸ: ਮੁੱਖ ਮੰਤਰੀ

ਆਗਾਮੀ ਗਣਤੰਤਰ ਦਿਵਸ ਤੋਂ ਲੋਕਾਂ ਦੀ ਸੇਵਾ ਲਈ ਸਮਰਪਿਤ ਹੋਵੇਗੀ ਸੜਕ ਸੁਰੱਖਿਆ ਫੋਰਸ: ਮੁੱਖ ਮੰਤਰੀ * ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁੱਭ ਦਿਹਾੜੇ 'ਤੇ 461 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ * ਨਵ-ਨਿਯੁਕਤ ਨੌਜਵਾਨਾਂ ਨੂੰ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਦਸਮੇਸ਼ ਪਿਤਾ ਜੀ ਦੇ ਨਕਸ਼ੇ ਕਦਮ ‘ਤੇ ਚੱਲਣ ਦੀ ਅਪੀਲ ਚੰਡੀਗੜ੍ਹ, 17 ਜਨਵਰੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁੱਭ ਦਿਹਾੜੇ ਉੱਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 461 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਤੇ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਦਸਮੇਸ਼ ਪਿਤਾ ਦੇ ਨਕਸ਼ੇ ਕਦਮ 'ਤੇ ਚੱਲਣ ਦਾ ਸੱਦਾ ਦਿੱਤਾ। ਇੱਥੇ ਮਿਊਂਸਿਪਲ ਭਵਨ ਵਿਖੇ ਨਿਯੁਕਤੀ ਪੱਤਰ ਦੇਣ ਲਈ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਨੇ ਸਾਨੂੰ ਜ਼ੁਲਮ, ਬੇਇਨਸਾਫ਼ੀ ਅਤੇ ਦਮਨ ਵਿਰੁੱਧ ਲੜਨ ਦਾ ਉਪਦੇਸ਼ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਦਿਹਾੜੇ 'ਤੇ ਸਾਨੂੰ ਸਾਰਿਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਣ ਦਾ ਪ੍ਰਣ ਲੈਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸਾਏ ਮਾਰਗ 'ਤੇ ਚੱਲਦਿਆਂ ਲੋਕਾਂ ਦੀ ਸੇਵਾ ਉਤਸ਼ਾਹ ਨਾਲ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਮਿਊਂਸਿਪਲ ਭਵਨ ਅਜਿਹੇ ਕਈ ਸਮਾਗਮਾਂ ਦਾ ਗਵਾਹ ਰਿਹਾ ਹੈ, ਜਿਸ ਵਿੱਚ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨੌਕਰੀਆਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਇਹ ਨੌਜਵਾਨਾਂ ਦੀ ਭਲਾਈ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਹੁਣ ਤੱਕ 40 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨਿਰੋਲ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਲਈ ਚੁਣਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ ਅਤੇ ਹੁਣ ਉਨ੍ਹਾਂ ਨੂੰ ਮਿਸ਼ਨਰੀ ਜਜ਼ਬੇ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਨਵੇਂ ਭਰਤੀ ਹੋਏ ਨੌਜਵਾਨ ਲੋਕਾਂ ਲਈ ਇਨਸਾਫ਼ ਯਕੀਨੀ ਬਣਾਉਣ ਦੇ ਨਾਲ-ਨਾਲ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਲਈ ਕਰਨਗੇ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਵੱਧ ਤੋਂ ਵੱਧ ਲੋਕਾਂ ਦੀ ਭਲਾਈ ਯਕੀਨੀ ਬਣਾਉਣੀ ਚਾਹੀਦੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ। ਮੁੱਖ ਮੰਤਰੀ ਨੇ ਦੱਸਿਆ ਕਿ ਆਗਾਮੀ ਗਣਤੰਤਰ ਦਿਵਸ ਮੌਕੇ ਸੜਕ ਸੁਰੱਖਿਆ ਫੋਰਸ ਲੋਕਾਂ ਦੀ ਸੇਵਾ ਵਿੱਚ ਸਮਰਪਿਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਵੇਲੇ ਇਹ ਫੋਰਸ ਕਪੂਰਥਲਾ ਵਿਖੇ ਸਿਖਲਾਈ ਲੈ ਰਹੀ ਹੈ ਅਤੇ ਸੂਬੇ ਵਿੱਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ਨੂੰ ਘਟਾਉਣ ਲਈ ਤੇ ਸੂਬੇ ਦੀਆਂ ਸੜਕਾਂ 'ਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਇਸ ਫੋਰਸ ਦੀ ਸ਼ੁਰੂਆਤ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੀ ਕਿਸਮ ਦੀ ਇਹ ਪਹਿਲੀ ਵਿਸ਼ੇਸ਼ ਫੋਰਸ ਪੰਜਾਬ ਵਿੱਚ ਰੋਜ਼ਾਨਾ ਸੜਕ ਹਾਦਸਿਆਂ ਵਿੱਚ ਅਜਾਈਂ ਜਾ ਰਹੀਆਂ ਕੀਮਤੀ ਜਾਨਾਂ ਬਚਾਉਣ ਲਈ ਅਹਿਮ ਭੂਮਿਕਾ ਨਿਭਾਏਗੀ ਅਤੇ ਇਸ ਫੋਰਸ ਨੂੰ ਗਲਤ ਡਰਾਈਵਿੰਗ ਨੂੰ ਰੋਕਣ, ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਸੜਕ ਹਾਦਸਿਆਂ ਦੀ ਜਾਂਚ ਦਾ ਕੰਮ ਸੌਂਪਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸ਼ੁਰੂਆਤੀ ਤੌਰ 'ਤੇ ਅਤਿ-ਆਧੁਨਿਕ ਯੰਤਰਾਂ ਨਾਲ ਲੈਸ ਲਗਪਗ 130 ਵਾਹਨ ਹਰ 30 ਕਿਲੋਮੀਟਰ ਦੇ ਘੇਰੇ ਬਾਅਦ ਸੜਕਾਂ ਉੱਤੇ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਾਹਨਾਂ ਵਿੱਚ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਐਮਰਜੈਂਸੀ ਇਲਾਜ ਮੁਹੱਈਆ ਕਰਵਾਉਣ ਲਈ ਪੂਰੀ ਮੈਡੀਕਲ ਕਿੱਟ ਵੀ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਸਮੇਂ ਸਿਰ ਲੋੜੀਂਦੀ ਡਾਕਟਰੀ ਸਹਾਇਤਾ ਯਕੀਨੀ ਬਣਾਉਣ ਲਈ ਫੋਰਸ ਨੂੰ ਟਰੌਮਾ ਸੈਂਟਰਾਂ ਨਾਲ ਜੋੜਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਅਤੇ ਲੀਡਰ ਦੇ ਗੁਣਾਂ ਨਾਲ ਭਰਪੂਰ ਹੁੰਦੇ ਹਨ, ਜਿਸ ਕਾਰਨ ਉਨ੍ਹਾਂ ਨੇ ਦੁਨੀਆ ਭਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਮਿਹਨਤ ਅਤੇ ਸਮਰਪਣ ਬੇਮਿਸਾਲ ਹੈ, ਜਿਸ ਕਾਰਨ ਉਹ ਹਰ ਖੇਤਰ ਵਿੱਚ ਮੱਲਾਂ ਮਾਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਦੇ ਇਸ ਜਜ਼ਬੇ ਨੂੰ ਸੂਬੇ ਨੂੰ ਅੱਗੇ ਲੈ ਜਾਣ ਲਈ ਸਹੀ ਢੰਗ ਨਾਲ ਵਰਤਿਆ ਜਾ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਵੱਲੋਂ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਤੋਂ ਲੈ ਕੇ ਸਬ-ਇੰਸਪੈਕਟਰ ਤੱਕ ਦੀਆਂ ਵੱਖ-ਵੱਖ ਅਸਾਮੀਆਂ ਲਈ ਨਿਯਮਤ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਇਨਵੈਸਟੀਗੇਸ਼ਨ ਕਾਡਰ ਵਿੱਚ ਨਵੇਂ ਭਰਤੀ ਕੀਤੇ ਗਏ 200 ਸਿਵਲੀਅਨ ਸਪੋਰਟ ਸਟਾਫ਼ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ, ਜਿਨ੍ਹਾਂ ਵਿੱਚ ਕਾਨੂੰਨੀ ਅਫ਼ਸਰ, ਸਹਾਇਕ ਕਾਨੂੰਨੀ ਅਫ਼ਸਰ, ਵਿੱਤੀ ਅਫ਼ਸਰ, ਸਹਾਇਕ ਵਿੱਤੀ ਅਫ਼ਸਰ ਅਤੇ ਫੋਰੈਂਸਿਕ ਅਫ਼ਸਰ ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਪੁਲਿਸ ਅਕੈਡਮੀ ਫਿਲੌਰ ਵਿਖੇ ਤਫ਼ਤੀਸ਼ੀ ਕਾਡਰ ਲਈ ਪਹਿਲੀ ਵਾਰ ਪੰਜਾਬ ਬਿਊਰੋ ਆਫ਼ ਇਨਵੈਸਟੀਗੇਸ਼ਨ ਵਿੰਗ ਵਿੱਚ 245 ਨਵੇਂ ਸਬ-ਇੰਸਪੈਕਟਰ ਵੀ ਭਰਤੀ ਕੀਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਇਨਵੈਸਟੀਗੇਸ਼ਨ ਕੇਡਰ ਵਿੱਚ ਨਵੇਂ ਭਰਤੀ ਹੋਏ ਹੌਲਦਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਹੌਲਦਾਰਾਂ ਦੀ ਸਿੱਧੀ ਭਰਤੀ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਬਿਊਰੋ ਆਫ ਇਨਵੈਸਟੀਗੇਸ਼ਨ (ਪੀ.ਬੀ.ਓ.ਆਈ.) ਵਿੰਗ ਵਿੱਚ ਹੌਲਦਾਰਾਂ ਦੀ ਭਰਤੀ ਨਾਲ ਜਾਂਚ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ ਵਿੱਚ ਮਦਦ ਮਿਲੇਗੀ ਅਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੀ ਦਰ ਵਿੱਚ ਹੋਰ ਵਾਧਾ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਹੌਲਦਾਰਾਂ ਦੀ ਭਰਤੀ ਨਾਲ ਵੱਖ-ਵੱਖ ਤਰ੍ਹਾਂ ਦੇ ਅਪਰਾਧਾਂ ਨਾਲ ਨਜਿੱਠਣ ਲਈ ਪੁਲਿਸ ਬਲ ਨੂੰ ਹੁਲਾਰਾ ਮਿਲੇਗਾ ਅਤੇ ਡੂੰਘਾਈ ਨਾਲ ਜਾਂਚ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਕਾਂਸਟੇਬਲ ਦੀਆਂ 1746 ਅਸਾਮੀਆਂ ਅਤੇ ਸਬ-ਇੰਸਪੈਕਟਰ ਦੀਆਂ 288 ਅਸਾਮੀਆਂ ਲਈ ਸਾਲਾਨਾ ਭਰਤੀ ਪ੍ਰਕਿਰਿਆ ਵੀ ਜਾਰੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਵਿੱਖ ਵਿੱਚ ਵੀ ਸੂਬਾ ਸਰਕਾਰ ਪੰਜਾਬ ਪੁਲਿਸ ਵਿੱਚ ਹਰ ਸਾਲ 1800 ਕਾਂਸਟੇਬਲ ਅਤੇ 300 ਸਬ-ਇੰਸਪੈਕਟਰਾਂ ਦੀ ਭਰਤੀ ਜਾਰੀ ਰੱਖੇਗੀ ਤਾਂ ਜੋ ਹਰ ਨੌਜਵਾਨ ਨੂੰ ਇਸ ਵੱਕਾਰੀ ਪੁਲਿਸ ਫੋਰਸ ਦਾ ਹਿੱਸਾ ਬਣਨ ਦਾ ਮੌਕਾ ਮਿਲ ਸਕੇ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਲਈ ਅੱਠ ਹਾਈ-ਟੈਕ ਸੈਂਟਰ ਖੋਲ੍ਹ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੈਂਟਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਅਤੇ ਸੂਬੇ ਅਤੇ ਦੇਸ਼ ਵਿੱਚ ਨਾਮਵਰ ਅਹੁਦਿਆਂ 'ਤੇ ਬੈਠਣ ਲਈ ਮਿਆਰੀ ਸਿਖਲਾਈ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਨੌਜਵਾਨਾਂ ਨੂੰ ਉੱਚ ਅਹੁਦਿਆਂ 'ਤੇ ਬਿਠਾ ਕੇ ਦੇਸ਼ ਦੀ ਸੇਵਾ ਵਿੱਚ ਲਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਪੁਲਿਸ ਸੂਬੇ ਦੇ ਤਿੰਨ ਕਰੋੜ ਤੋਂ ਵੱਧ ਲੋਕਾਂ ਦੀ ਚੈਨ ਦੀ ਨੀਂਦ ਯਕੀਨੀ ਬਣਾਉਣ ਲਈ ਦਿਨ-ਰਾਤ ਡਿਊਟੀ ਨਿਭਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਹੈ, ਉਨ੍ਹਾਂ ਦੀ ਸਰਕਾਰ ਪੁਲਿਸ ਫੋਰਸ ਦੇ ਨਵੀਨੀਕਰਨ 'ਤੇ ਧਿਆਨ ਕੇਂਦਰਤ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਫੋਰਸ ਦੇ ਵਿਗਿਆਨਕ ਲੀਹਾਂ 'ਤੇ ਆਧੁਨਿਕੀਕਰਨ 'ਤੇ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਪੁਲਿਸ ਪ੍ਰਣਾਲੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਵੀ ਲਿਆਂਦਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਅਮਨ-ਕਾਨੂੰਨ ਨੂੰ ਕਾਇਮ ਰੱਖਣ ਦੇ ਆਪਣੇ ਮੁੱਖ ਫਰਜ਼ ਨੂੰ ਨਿਭਾਉਣ ਤੋਂ ਇਲਾਵਾ ਦੇਸ਼ ਅਤੇ ਇਸ ਦੇ ਲੋਕਾਂ ਦੇ ਹਿੱਤਾਂ ਦੀ ਹਮੇਸ਼ਾ ਰਾਖੀ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਦਲਦੇ ਹਾਲਾਤ ਵਿੱਚ ਫੋਰਸ ਲਈ ਚੁਣੌਤੀਆਂ ਕਈ ਗੁਣਾ ਵੱਧ ਗਈਆਂ ਹਨ, ਜਿਸ ਕਾਰਨ ਇਨ੍ਹਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਲਈ ਆਧੁਨਿਕੀਕਰਨ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਪੁਲਿਸ ਤੋਂ ਸਿਆਸੀ ਦਬਾਅ ਦੂਰ ਕੀਤਾ ਜਾਵੇ ਤਾਂ ਜੋ ਉਹ ਆਪਣੀ ਡਿਊਟੀ ਕੁਸ਼ਲਤਾ ਨਾਲ ਨਿਭਾ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿਨ ਗਏ ਜਦੋਂ ਸਿਆਸੀ ਬਦਲਾਖੋਰੀ ਕਾਰਨ ਬੇਕਸੂਰ ਲੋਕਾਂ 'ਤੇ ਝੂਠੇ ਪਰਚੇ ਪਾਏ ਜਾਂਦੇ ਸਨ। ਉਨ੍ਹਾਂ ਕਿਹਾ ਕਿ ਪੁਲਿਸ ਹੁਣ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਆਪਣੀ ਡਿਊਟੀ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਪੁਲਿਸ ਨੂੰ ਰਿਮੋਟ ਅਤੇ ਕੰਪਿਊਟਰ ਵਜੋਂ ਵਰਤਣ ਦੀ ਬਜਾਏ ਇਹ ਯੰਤਰ ਕੁਸ਼ਲਤਾ ਵਧਾਉਣ ਲਈ ਪੁਲਿਸ ਦੇ ਹੱਥਾਂ ਵਿੱਚ ਦਿੱਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਸਰਹੱਦ ਪਾਰੋਂ ਤਸਕਰੀ, ਨਾਰਕੋ ਅਤਿਵਾਦ, ਗੈਂਗਸਟਰਾਂ ਦੇ ਰੂਪ ਵਿੱਚ ਸੰਗਠਿਤ ਅਪਰਾਧ ਸਮੇਤ ਹੋਰ ਕਈ ਚੁਣੌਤੀਆਂ ਹਨ ਪਰ ਪੰਜਾਬ ਪੁਲਿਸ ਇਨ੍ਹਾਂ ਦਾ ਬਹਾਦਰੀ ਨਾਲ ਸਾਹਮਣਾ ਕਰਨ ਦੇ ਸਮਰੱਥ ਹੈ।.

Punjab Bani 17 January,2024
ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 5 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 5 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ ਨਵ-ਨਿਯੁਕਤ ਕਲਰਕਾਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਅਤੇ ਪੂਰੇ ਸਮਰਪਣ ਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਖ ਤਰਜੀਹ ਸੂਬੇ ਨੂੰ 'ਰੰਗਲਾ ਪੰਜਾਬ' ਬਣਾਉਣਾ ਚੰਡੀਗੜ, 11 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ 5 ਕਲਰਕਾਂ ਨੂੰ ਆਪਣੇ ਪੰਜਾਬ ਸਿਵਲ ਸਕੱਤਰੇਤ ਵਿਖੇ ਸਥਿਤ ਦਫਤਰ, ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਇਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬੀਆਂ ਨਾਲ ਕੀਤੇ ਵਾਅਦੇ ਅਨੁਸਾਰ ਰੁਜਗਾਰ ਦੇ ਨਵੇਂ ਮੌਕੇ ਪ੍ਰਦਾਨ ਕਰ ਰਹੀ ਹੈ ਤਾਂ ਜੋ ਨੌਜਵਾਨਾਂ ਨੂੰ ਆਪਣੇ ਸੁਪਨੇ ਪੂਰੇ ਕਰਨ ਲਈ ਵਿਦੇਸ਼ਾਂ ਵਿੱਚ ਨਾ ਜਾਣਾ ਪਵੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੁਪਨੇ ਨੂੰ ਉਜਾਗਰ ਕਰਦਿਆਂ ਡਾ ਬਲਜੀਤ ਕੌਰ ਨੇ ਕਿਹਾ ਕਿ ਸਾਡੀ ਸੂਬਾ ਸਰਕਾਰ ਪੰਜਾਬ ਨੂੰ "ਰੰਗਲਾ ਪੰਜਾਬ" ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ। ਜਿਸ ਕਾਰਨ ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ 40 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਸੁਖਦੀਪ ਸਿੰਘ ਝੱਜ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Punjab Bani 11 January,2024
ਨੌਜਵਾਨਾਂ ਨੂੰ ਨਵੇਂ ਸਾਲ ਦਾ ਤੋਹਫਾ, ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ 520 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

ਨੌਜਵਾਨਾਂ ਨੂੰ ਨਵੇਂ ਸਾਲ ਦਾ ਤੋਹਫਾ, ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ 520 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ 18 ਜਨਵਰੀ ਨੂੰ 500 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਜਾਣਗੇ ਸੂਬੇ ਦੇ ਸਮਾਜਿਕ ਤੇ ਆਰਥਿਕ ਵਿਕਾਸ ਵਿੱਚ ਨੌਜਵਾਨ ਬਣ ਰਹੇ ਨੇ ਸਰਗਰਮ ਭਾਈਵਾਲ ਚੰਡੀਗੜ੍ਹ, 9 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਨੌਜਵਾਨਾਂ ਨੂੰ ਨਵੇਂ ਵਰ੍ਹੇ ਦਾ ਤੋਹਫਾ ਦਿੰਦਿਆਂ ਪੰਜਾਬ ਰਾਜ ਸਹਿਕਾਰੀ ਬੈਂਕ ਵਿੱਚ ਨਵੇਂ ਭਰਤੀ ਹੋਏ 520 ਕਲਰਕਾਂ-ਕਮ-ਡਾਟਾ ਐਂਟਰੀ ਅਪਰੇਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇੱਥੇ ਟੈਗੋਰ ਥੀਏਟਰ ਵਿਖੇ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਨੌਜਵਾਨਾਂ ਦੇ ਮੁਖਾਤਿਬ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦਾ ਇਹ ਨਿਯੁਕਤੀ ਪੱਤਰ ਵੰਡ ਸਮਾਰੋਹ ਉਨ੍ਹਾਂ ਦੀ ਸਰਕਾਰ ਦਾ ਪਲੇਠਾ ਸਮਾਗਮ ਨਹੀਂ ਹੈ ਕਿਉਂਕਿ ਸੂਬਾ ਸਰਕਾਰ ਹੁਣ ਤੱਕ ਅਜਿਹੇ ਕਈ ਸਮਾਗਮ ਕਰਕੇ 40,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਵੰਡ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਕੇ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਸੰਜੀਦਾ ਉਪਰਾਲੇ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਲਗਪਗ ਹਰੇਕ ਦੂਜੇ ਪਿੰਡ ਨੂੰ ਮਹਾਨ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਹੈ ਅਤੇ ਪੰਜਾਬ ਦੀ ਧਰਤੀ ਨੇ ਬਹਾਦਰ ਪੁੱਤ ਪੈਦਾ ਕੀਤੇ ਹਨ ਜਿਨ੍ਹਾਂ ਨੇ ਆਪਣੇ ਮੁਲਕ ਦੀ ਖਾਤਰ ਆਪਣਾ ਜੀਵਨ ਲੇਖੇ ਲਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਪੈਦਾਇਸ਼ੀ ਉੱਦਮੀ ਹੁੰਦੇ ਹਨ ਅਤੇ ਇਨ੍ਹਾਂ ਵਿੱਚ ਅਗਵਾਈ ਕਰਨ ਦੇ ਗੁਣ ਹੁੰਦੇ ਹਨ ਅਤੇ ਏਸੇ ਕਰਕੇ ਦੁਨੀਆ ਭਰ ਵਿੱਚ ਪੰਜਾਬੀਆਂ ਨੇ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਸਖ਼ਤ ਮਿਹਨਤ ਦਾ ਕੋਈ ਸਾਨੀ ਨਹੀਂ ਜਿਸ ਕਰਕੇ ਅੱਜ ਪੰਜਾਬੀ ਹਰੇਕ ਖੇਤਰ ਵਿੱਚ ਨਾਮਣਾ ਖੱਟ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਦੇ ਇਸ ਜਜ਼ਬੇ ਦਾ ਲਾਹਾ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਵੀ ਚੁੱਕਿਆ ਜਾ ਸਕਦਾ। ਮੁੱਖ ਮੰਤਰੀ ਨੇ ਕਿਹਾ ਕਿ ਬਹਾਦਰ ਅਤੇ ਸਮਰਪਿਤ ਭਾਵਨਾ ਵਾਲੇ ਪੰਜਾਬੀਆਂ ਨੇ ਦੇਸ਼ ਨੂੰ ਬਰਤਾਨਵੀ ਹਕੂਮਤ ਦੀ ਗੁਲਾਮੀ ਤੋਂ ਮੁਕਤ ਕਰਵਾਉਣ ਲਈ ਬੇਮਿਸਾਲ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਆਪਣੇ ਆਪ ਵਿੱਚ ਰਿਕਾਰਡ ਹੈ ਕਿ ਜਿਨ੍ਹਾਂ ਦੇਸ਼ ਭਗਤਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਜਾਂ ਕਿਸੇ ਨਾ ਕਿਸੇ ਰੂਪ ਵਿਚ ਅੰਗਰੇਜ਼ਾਂ ਦੇ ਜ਼ੁਲਮ ਦਾ ਸ਼ਿਕਾਰ ਹੋਏ, ਉਨ੍ਹਾਂ ਵਿੱਚੋਂ 90 ਫੀਸਦੀ ਤੋਂ ਵੱਧ ਪੰਜਾਬੀ ਸਨ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਅੱਜ ਵੀ ਪੰਜਾਬ, ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਅਤੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਲਈ ਸਭ ਤੋਂ ਅੱਗੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁਖੀ ਹੋਣ ਦੇ ਨਾਤੇ ਉਨ੍ਹਾਂ ਦਾ ਹਰ ਕਦਮ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਨੂੰ ਸਮਰਪਿਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਉਨ੍ਹਾਂ ਤੋਂ ਪਹਿਲੇ ਮੁੱਖ ਮੰਤਰੀਆਂ ਨੂੰ ਕਦੇ ਵੀ ਸੂਬੇ ਦੀ ਚਿੰਤਾ ਨਹੀਂ ਹੁੰਦੀ ਸੀ ਸਗੋਂ ਉਨ੍ਹਾਂ ਨੂੰ ਆਪਣੇ ਨਿੱਜੀ ਹਿੱਤਾਂ ਦਾ ਫਿਕਰ ਵੱਧ ਹੁੰਦਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰੇਕ ਮੁੱਦੇ ਨੂੰ ਲੈ ਕੇ ਸੂਬੇ ਦੇ ਨਕਾਰੇ ਹੋਏ ਸਿਆਸੀ ਆਗੂ ਉਨ੍ਹਾਂ ਦੀ ਨਿੱਤ ਨਿਖੇਧੀ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਇੱਕ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਦੀ ਮਲਕੀਅਤ ਵਾਲਾ ਗੋਇੰਦਵਾਲ ਪਾਵਰ ਪਲਾਂਟ 1080 ਕਰੋੜ ਰੁਪਏ ਦੀ ਲਾਗਤ ਨਾਲ ਖਰੀਦ ਕੇ ਇਤਿਹਾਸ ਰਚਿਆ ਹੈ। ਉਨ੍ਹਾਂ ਕਿਹਾ ਕਿ ਹੁਣ ਪਹਿਲੀ ਵਾਰ ਉਲਟਾ ਰੁਝਾਨ ਸ਼ੁਰੂ ਹੋਇਆ ਹੈ ਕਿ ਸਰਕਾਰ ਨੇ ਕੋਈ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ ਜਦੋਂ ਕਿ ਪਹਿਲਾਂ ਸੂਬਾ ਸਰਕਾਰਾਂ ਸਰਕਾਰੀ ਜਾਇਦਾਦਾਂ ਮਨਪਸੰਦ ਵਿਅਕਤੀਆਂ ਨੂੰ ‘ਕੌਡੀ’ ਦੇ ਭਾਅ ਵੇਚਦੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਛਵਾੜਾ ਕੋਲਾ ਖਾਣ ਤੋਂ ਨਿਕਲਣ ਵਾਲੇ ਕੋਲੇ ਦੀ ਵਰਤੋਂ ਸਰਕਾਰੀ ਪਾਵਰ ਪਲਾਂਟਾਂ ਲਈ ਹੀ ਕੀਤੀ ਜਾ ਸਕਦੀ ਹੈ ਜਿਸ ਕਰਕੇ ਇਸ ਪਾਵਰ ਪਲਾਂਟ ਦੀ ਖਰੀਦ ਨਾਲ ਇਸ ਕੋਲੇ ਦੀ ਵਰਤੋਂ ਸੂਬੇ ਦੇ ਹਰੇਕ ਸੈਕਟਰ ਨੂੰ ਬਿਜਲੀ ਪੈਦਾ ਕਰਨ ਲਈ ਕੀਤੀ ਜਾ ਸਕਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਹਸਪਤਾਲਾਂ ਅਤੇ ਸਕੂਲਾਂ ਵਿੱਚ ਮੁਕੰਮਲ ਤੌਰ ਉਤੇ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ ਅਤੇ ਆਮ ਆਦਮੀ ਦੀ ਭਲਾਈ ਲਈ ਨਵੇਂ ਮੈਡੀਕਲ ਕਾਲਜ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਫੈਸਲੇ ਉਨ੍ਹਾਂ ਲੋਕਾਂ ਵੱਲੋਂ ਹੀ ਲਏ ਜਾ ਰਹੇ ਹਨ ਜੋ ਜ਼ਮੀਨੀ ਪੱਧਰ ’ਤੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਜਾਣੂੰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਨੇ ਸੂਬੇ ਨੂੰ ਬਰਬਾਦ ਕਰ ਦਿੱਤਾ ਹੈ ਅਤੇ ਹੁਣ ਉਹ ਨਿਰਲੱਜ ਹੋ ਕੇ ਨੈਤਿਕਤਾ ਦੀਆਂ ਗੱਲਾਂ ਕਰ ਰਹੀਆਂ ਹਨ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਗਏ ਉਪਰਾਲਿਆਂ ਸਦਕਾ ਪੰਜਾਬ ਵਿੱਚ ਵੱਡੀ ਉਦਯੋਗਿਕ ਕ੍ਰਾਂਤੀ ਦੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ 18 ਮਹੀਨਿਆਂ ਦੌਰਾਨ ਟਾਟਾ ਸਟੀਲ ਅਤੇ ਹੋਰ ਵੱਡੀਆਂ ਕੰਪਨੀਆਂ ਨੇ ਸੂਬੇ ਵਿੱਚ ਨਿਵੇਸ਼ ਕਰਨ ਲਈ ਤਿਆਰੀਆਂ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਮੋਹਰੀ ਸੂਬਾ ਅਤੇ ‘ਰੰਗਲਾ ਪੰਜਾਬ’ ਬਣਾਉਣ ਵੱਲ ਲਈ ਇਹ ਮਹੱਤਵਪੂਰਨ ਕਦਮ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਦੇਸ਼ ਵਿੱਚ ਨਿਵੇਸ਼ ਲਈ ਪੰਜਾਬ ਸਭ ਤੋਂ ਪਸੰਦੀਦਾ ਸਥਾਨ ਬਣ ਕੇ ਉੱਭਰਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੌਰਾਨ ਪੰਜਾਬ ਵਿੱਚ ਹੁਣ ਤੱਕ 55,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਹੋਇਆ ਹੈ ਜਿਸ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ 2.95 ਲੱਖ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਆਉਣ ਵਾਲੇ ਦਿਨਾਂ ਵਿੱਚ ਹੋਰ ਨਿਵੇਸ਼ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਪਿਛਲੇ 75 ਸਾਲਾਂ ਵਿੱਚ ਨੌਜਵਾਨ ਸਰਕਾਰੀ ਨੌਕਰੀ ਲਈ ਇਕ ਮੌਕੇ ਨੂੰ ਤਰਸਦੇ ਹੁੰਦੇ ਸਨ, ਹੁਣ ਉਨ੍ਹਾਂ ਨੂੰ ਇੱਕ ਸਾਲ ਵਿੱਚ ਤਿੰਨ-ਤਿੰਨ ਨੌਕਰੀਆਂ ਵੀ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਕਦੇ ਵੀ ਸੂਬੇ ਦੀ ਭਲਾਈ ਜਾਂ ਇਸ ਦੀ ਤਰੱਕੀ ਦੀ ਪ੍ਰਵਾਹ ਨਹੀਂ ਕੀਤੀ ਪਰ ਮੌਜੂਦਾ ਸਰਕਾਰ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਭਗਵੰਤ ਸਿੰਘ ਮਾਨ ਨੇ ਆਖਿਆ ਕਿ ਪਿਛਲੇ 25 ਸਾਲਾਂ 'ਚ ਪੰਜਾਬ 'ਤੇ ਸਿਰਫ਼ ਦੋ ਸਿਆਸਤਦਾਨਾਂ ਨੇ ਰਾਜ ਕੀਤਾ ਹੈ ਅਤੇ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਦੇ ਵਸੀਲਿਆਂ ਦਾ ਸ਼ੋਸ਼ਣ ਕੀਤਾ। ਗੁਰਬਾਣੀ ਦੀ ਤੁਕ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂ ਸਾਹਿਬਾਨ ਨੇ ਹਵਾ (ਪਵਨ) ਨੂੰ ਗੁਰੂ, ਪਾਣੀ (ਪਾਣੀ) ਨੂੰ ਪਿਤਾ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਸਾਨੂੰ ਸੂਬੇ ਦੇ ਵਾਤਾਵਰਨ ਨੂੰ ਬਚਾਉਣ ਦਾ ਸੰਕਲਪ ਲੈ ਕੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਪਾਵਨ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਪਰ ਇਸ ਲਈ ਨੌਜਵਾਨਾਂ ਨੂੰ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਆਪਣੀ ਪ੍ਰਾਪਤੀ ਉਤੇ ਘੁੰਮਡ ਨਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਹੋਰ ਸਫਲਤਾ ਹਾਸਲ ਕਰਨ ਲਈ ਨਿਮਰ ਰਹਿਣ ਦੇ ਨਾਲ-ਨਾਲ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਵੈ-ਵਿਸ਼ਵਾਸ ਅਤੇ ਸਾਕਾਰਤਮਕ ਪਹੁੰਚ ਹਰੇਕ ਸ਼ਖਸੀਅਤ ਦੇ ਮੂਲ ਗੁਣ ਹੁੰਦੇ ਹਨ ਪਰ ਇਸ ਨੂੰ ਲੈ ਕੇ ਹੰਕਾਰ ਨਹੀਂ ਕਰਨਾ ਚਾਹੀਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਗੁਣ ਹੀ ਹਰੇਕ ਖੇਤਰ ਵਿੱਚ ਸਫਲਤਾ ਦੇ ਪੈਮਾਨੇ ਹੁੰਦੇ ਹਨ ਅਤੇ ਇਨ੍ਹਾਂ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕੀਤਾ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਾ ਸਫ਼ਰ ਜਾਰੀ ਰਹੇਗਾ ਅਤੇ 18 ਜਨਵਰੀ ਨੂੰ 590 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਨੌਜਵਾਨਾਂ ਨੂੰ ਸਮਾਜਿਕ ਤੇ ਆਰਥਿਕ ਤਰੱਕੀ ਵਿੱਚ ਬਰਾਬਰ ਭਾਈਵਾਲ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਸਮੇਤ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਆਪਣੇ ਅਹੁਦੇ ਦੀ ਵਰਤੋਂ ਲੋਕ ਭਲਾਈ ਲਈ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਕੰਮ-ਧੰਦੇ ਆਉਣ ਵਾਲੇ ਲੋਕਾਂ ਨੂੰ ਪ੍ਰੇਸ਼ਾਨ ਕਰਨ ਦੀ ਬਜਾਏ ਇਨਸਾਫ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਨਿਰੰਤਰ ਯਤਨ ਕਰ ਰਹੀ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਸੂਬੇ ਦੀ ਝਲਕੀ ਬਾਰੇ ਭਾਜਪਾ ਦੇ ਸੂਬਾ ਪ੍ਰਧਾਨ ਵੱਲੋਂ ਕੀਤੀ ਟਿਪੱਣੀ ਉਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੁਨੀਲ ਜਾਖੜ ਵਰਗੇ ਗੁੰਮਰਾਹਕੁਨ ਨੇਤਾ ਸੂਬੇ ਦੀ ਤਰੱਕੀ ਦੇ ਰਾਹ ਵਿੱਚ ਰੋੜਾ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਸਾਡੇ ਸੂਬੇ ਦੀਆਂ ਦੋ ਪੀੜ੍ਹੀਆਂ ਬਰਬਾਦ ਕਰ ਦਿੱਤੀਆਂ ਹਨ ਜਿਸ ਕਰਕੇ ਇਹ ਨੇਤਾ ਬੀਤੇ ਸਾਲ ਇਕ ਨਵੰਬਰ ਨੂੰ ਬਹਿਸ ਵਿੱਚ ਨਹੀਂ ਪਹੁੰਚੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਸੂਝਵਾਨ ਲੋਕਾਂ ਨੇ ਇਨ੍ਹਾਂ ਨੇਤਾਵਾਂ ਨੂੰ ਸਿਆਸੀ ਸਫਾਂ ਤੋਂ ਲਾਂਭੇ ਕਰਕੇ ਗੁੰਮਨਾਮੀ ਵੱਲ ਧੱਕ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਰੱਖਦੀਆਂ ਹਨ ਕਿਉਂਕਿ ਉਹ ਆਮ ਪਰਿਵਾਰ ਨਾਲ ਸਬੰਧਤ ਹਨ ਅਤੇ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਹਮੇਸ਼ਾ ਤੋਂ ਇਹੀ ਮੰਨਦੇ ਸੀ ਕਿ ਸੂਬੇ ਵਿੱਚ ਸ਼ਾਸਨ ਕਰਨ ਦਾ ਉਨ੍ਹਾਂ ਕੋਲ ਜਨਮ ਸਿੱਧ ਅਧਿਕਾਰ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇਕ ਆਮ ਆਦਮੀ ਬੜੀ ਕਾਰਜਕੁਸ਼ਲਤਾ ਨਾਲ ਸੂਬੇ ਨੂੰ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਲੰਮੇ ਸਮੇਂ ਤੱਕ ਲੋਕਾਂ ਨੂੰ ਬੇਵਕੂਫ਼ ਬਣਾਉਂਦੇ ਰਹੇ ਪਰ ਹੁਣ ਲੋਕ ਇਨ੍ਹਾਂ ਦੇ ਗੁਮਰਾਹਕੁੰਨ ਪ੍ਰਚਾਰ ਵਿੱਚ ਨਹੀਂ ਆਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿਨ ਬੀਤ ਗਏ ਹਨ, ਜਦੋਂ ਸੂਬੇ ਦਾ ਮੁਖੀ ਆਪਣੇ ਮਹਿਲਾਂ ਦੇ ਵੱਡੇ-ਵੱਡੇ ਕਮਰਿਆਂ ਵਿੱਚ ਕੈਦ ਰਹਿੰਦਾ ਸੀ, ਇਸ ਦੇ ਉਲਟ ਹੁਣ ਸੂਬੇ ਦਾ ਮੁਖੀ ਹਮੇਸ਼ਾ ਲੋਕਾਂ ਵਿਚਕਾਰ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਸਾਡੀ ਸਰਕਾਰ ਵੱਲੋਂ ਲੋਕਾਂ ਨਾਲ ਕੀਤਾ ਹਰੇਕ ਵਾਅਦਾ ਛੇਤੀ ਤੋਂ ਛੇਤੀ ਪੂਰਾ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਮੁੱਖ ਮੰਤਰੀ ਤੱਕ ਪਹੁੰਚ ਬਹੁਤ ਆਸਾਨ ਹੈ, ਜਿਸ ਕਾਰਨ ਲੋਕਾਂ ਦੀ ਭਲਾਈ ਲਈ ਸੂਬੇ ਦਾ ਹਰੇਕ ਮੁੱਦਾ ਛੇਤੀ ਹੱਲ ਹੋ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਝਾਕੀ ਨੂੰ ਰੱਦ ਕਰ ਕੇ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਮਾਈ ਭਾਗੋ, ਗ਼ਦਰੀ ਬਾਬਿਆਂ ਵਰਗੇ ਮਹਾਨ ਸ਼ਹੀਦਾਂ ਦਾ ਨਿਰਾਦਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਗਣਤੰਤਰ ਦਿਵਸ ਪਰੇਡ ਵਿੱਚ ਇਨ੍ਹਾਂ ਨਾਇਕਾਂ ਦੀ ਝਾਕੀ ਨੂੰ ਸ਼ਾਮਲ ਨਾ ਕਰ ਕੇ ਸ਼ਹੀਦਾਂ ਦੇ ਯੋਗਦਾਨ ਤੇ ਬਲੀਦਾਨ ਨੂੰ ਘਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਹ ਮਹਾਨ ਦੇਸ਼ ਭਗਤਾਂ ਅਤੇ ਕੌਮੀ ਨਾਇਕਾਂ ਦੀ ਵੱਡੀ ਨਿਰਾਦਰੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੋਂ ਦੇਸ਼ ਭਗਤੀ ਦਾ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ ਸਹਿਕਾਰਤਾ ਵੀ.ਕੇ. ਸਿੰਘ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ ਅਤੇ ਨਵੇਂ ਭਰਤੀ ਕੀਤੇ ਕਲਰਕਾਂ ਨੂੰ ਆਮ ਆਦਮੀ ਦੀ ਭਲਾਈ ਲਈ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਸਹਿਕਾਰੀ ਬੈਂਕ ਦੀ ਅਥਾਹ ਸਮਰੱਥਾ ਹੈ ਜਿਸ ਲਈ ਨਵੇਂ ਭਰਤੀ ਹੋਏ ਕਲਰਕ ਅਹਿਮ ਭੂਮਿਕਾ ਨਿਭਾ ਸਕਦੇ ਹਨ। ਵੀ.ਕੇ. ਸਿੰਘ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਸੂਬੇ ਦੇ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਵਿੱਚ ਬਹੁਤ ਸਹਾਈ ਸਿੱਧ ਹੋ ਸਕਦੇ ਹਨ।

Punjab Bani 09 January,2024
ਅਦਾਕਾਰ ਵਿੱਕੀ ਕੌਸ਼ਲ ਨੇ ਫਿਲਮ ਛਾਵਾਦੀ ਸਾਂਝੀ ਕੀਤੀ ਤਸਵੀਰਾਂ

ਅਦਾਕਾਰ ਵਿੱਕੀ ਕੌਸ਼ਲ ਨੇ ਫਿਲਮ ਛਾਵਾਦੀ ਸਾਂਝੀ ਕੀਤੀ ਤਸਵੀਰਾਂ ਮੁੰਬਈ: ਅਦਾਕਾਰ ਵਿੱਕੀ ਕੌਸ਼ਲ ਨੇ ਹਾਲ ਹੀ ਵਿੱਚ ਆਪਣੀ ਨਵੀਂ ਐਕਸ਼ਨ ਫਿਲਮ ‘ਛਾਵਾ’ ਦੀ ਸ਼ੂਟਿੰਗ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਹ ਫਿਲਮ ਵਿੱਕੀ ਦੇ ਕਰੀਅਰ ਦੀ ਸਭ ਤੋਂ ਵੱਡੀ ਐਕਸ਼ਨ ਫਿਲਮ ਮੰਨੀ ਜਾ ਰਹੀ ਹੈ। ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਇੱਕ ਪੋਸਟ ਸਾਂਝੀ ਕਰਦਿਆਂ ਅਦਾਕਾਰ ਨੇ ਲਿਖਿਆ ਹੈ, ‘‘ਇਸ ਸਾਲ ਸੈੱਟ ’ਤੇ ਕੰਮ ਦਾ ਆਖਰੀ ਦਿਨ…ਮੇਰੇ ਕਰੀਅਰ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਐਕਸ਼ਨ ਫਿਲਮ ਦੀ ਸ਼ੂਟਿੰਗ ਮੁਕੰਮਲ…2023 ਦਾ ਵਰ੍ਹਾ ਮੇਰੇ ਲਈ ਸਹੀ ਅਰਥਾਂ ਵਿੱਚ ਖੁਸ਼ਗਵਾਰ ਰਿਹਾ ਹੈ…2024 ਵਿੱਚ ਦਾਖਲ ਹੋ ਰਿਹਾਂ…ਪਹਿਲਾਂ ਨਾਲੋਂ ਵੱਧ ਉਮੀਦਾਂ ਨਾਲ #ਛਾਵਾ।’’ ਸਾਂਝੀਆਂ ਕੀਤੀਆਂ ਤਸਵੀਰਾਂ ਵਿੱਚ ਵਿੱਕੀ ਭਰਵੀਂ ਦਾੜ੍ਹੀ ਵਿੱਚ ਦਿਖ ਰਿਹਾ ਹੈ। ਵਿੱਕੀ ਨੇ ਕਾਲੇ ਰੰਗ ਦੀ ਜੀਨਜ਼ ਨਾਲ ਕਾਲੇ ਰੰਗ ਦੀ ਟੀ-ਸ਼ਰਟ ਪਹਿਨੀ ਹੋਈ ਹੈ ਅਤੇ ਕਾਲੀ ਟੋਪੀ ਨਾਲ ਕਾਲੀਆਂ ਐਨਕਾਂ ਲਗਾਈਆਂ ਹੋਈਆਂ ਹਨ। ਇੱਕ ਹੋਰ ਤਸਵੀਰ ਵਿੱਚ ਅਦਾਕਾਰ ਫਿਲਮ ਦੇ ਨਿਰਦੇਸ਼ਕ ਲਕਸ਼ਮਣ ਉਤੇਕਰ ਨਾਲ ਗੱਲਬਾਤ ਕਰਦਾ ਦਿਖਾਈ ਦੇ ਰਿਹਾ ਹੈ। ਇਸ ਫਿਲਮ ਵਿੱਚ ਰਸ਼ਮਿਕਾ ਮੰਦਾਨਾ ਵਿੱਕੀ ਨਾਲ ਮੁੱਖ ਭੂਮਿਕਾ ਨਿਭਾਅ ਰਹੀ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਫਿਲਮ ‘ਛਾਵਾ’ ਅਗਲੇ ਸਾਲ 6 ਦਸੰਬਰ ਨੂੰ ਰਿਲੀਜ਼ ਹੋਵੇਗੀ। ਇਹ ਫਿਲਮ ਛਤਰਪਤੀ ਸ਼ਿਵਾਜੀ ਮਹਾਰਾਜ ਦੇ ਪੁੱਤਰ ਛਤਰਪਤੀ ਸਾਂਭਾਜੀ ਮਹਾਰਾਜ ਦੇ ਜੀਵਨ ’ਤੇ ਆਧਾਰਿਤ ਦੱਸੀ ਜਾ ਰਹੀ ਹੈ।

Punjab Bani 31 December,2023
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 22 ਦਸੰਬਰ ਨੂੰ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 22 ਦਸੰਬਰ ਨੂੰ ਪਟਿਆਲਾ, 21 ਦਸੰਬਰ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ ਮਿਤੀ 22 ਦਸੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵਿਖੇ ਟੀਮ ਲੀਜ਼ (ਡੀਮਾਰਟ ਵਾਸਤੇ) ਆਈ.ਸੀ.ਆਈ.ਸੀ.ਆਈ. ਫਾਊਂਡੇਸ਼ਨ ਅਤੇ ਅਜਾਇਲ ਵਰਗੀਆਂ ਕੰਪਨੀਆਂ ਵੱਲੋਂ ਵੱਖ ਵੱਖ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਦੱਸਿਆ ਕਿ ਮਿਤੀ 22 ਦਸੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵਿਖੇ ਟੀਮ ਲੀਜ਼ (ਡੀਮਾਰਟ ਵਾਸਤੇ) ਆਈ.ਸੀ.ਆਈ.ਸੀ.ਆਈ. ਫਾਊਂਡੇਸ਼ਨ ਅਤੇ ਅਜਾਇਲ ਵਰਗੀਆਂ ਕੰਪਨੀਆਂ ਵੱਲੋਂ ਪਿਕਰ, ਹੈਲਪਰ, ਕਰਟਮਰ ਕੇਅਰ ਐਗਜ਼ੀਕਿਊਟਿਵ, ਸਹਾਇਕ ਟ੍ਰੇਨੀ, ਵੈਲਨੇੱਸ ਐਡਵਾਈਜ਼ਰ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਚਾਹਵਾਨ ਅਤੇ ਯੋਗ ਉਮੀਦਵਾਰ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਅੱਠਵੀਂ, ਦਸਵੀਂ, ਬਾਰਵੀ, ਗਰੈਜੂਏਸ਼ਨ ਪਾਸ ਪ੍ਰਾਰਥੀ ਅਤੇ ਆਈ.ਟੀ.ਆਈ. ਪਾਸ ਹੋਵੇ ਅਤੇ ਉਮਰ 18-40 ਸਾਲ ਹੋਵੇ, ਉਹ ਇਸ ਕੈਂਪ ਵਿੱਚ ਭਾਗ ਲੈ ਸਕਦੇ ਹਨ। ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ, ਅਧਾਰ ਕਾਰਡ ਅਤੇ ਰਿਜ਼ਊਮੇ ਨਾਲ ਲੈ ਕੇ ਮਿਤੀ 22-ਦਸੰਬਰ-2023 ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵੱਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਬਲਾਕ ਡੀ ਮਿੰਨੀ ਸਕੱਤਰੇਤ ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈ ਸਕਦੇ ਹਨ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।

Punjab Bani 21 December,2023
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਸਿੱਖ ਸ਼ਰਧਾਲੂਆਂ ਨੂੰ ਵੀਜੇ ਨਾ ਦੇਣ ’ਤੇ ਐਡਵੋਕੇਟ ਧਾਮੀ ਨੇ ਕੀਤਾ ਸਖ਼ਤ ਇਤਰਾਜ਼

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਸਿੱਖ ਸ਼ਰਧਾਲੂਆਂ ਨੂੰ ਵੀਜੇ ਨਾ ਦੇਣ ’ਤੇ ਐਡਵੋਕੇਟ ਧਾਮੀ ਨੇ ਕੀਤਾ ਸਖ਼ਤ ਇਤਰਾਜ਼ ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਜਥੇ ਦੇ ਵੱਡੀ ਗਿਣਤੀ ਸ਼ਰਧਾਲੂਆਂ ਨੂੰ ਵੀਜੇ ਨਾ ਦੇਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ 1684 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 788 ਨੂੰ ਵੀਜਾ ਨਾ ਦੇਣਾ ਬੇਹੱਦ ਮੰਦਭਾਗਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਵਿਚ ਹਮੇਸ਼ਾ ਹੀ ਪੰਜਾਬ ਦੇ ਕੋਟੇ ਅਨੁਸਾਰ ਹੀ ਪਾਸਪੋਰਟ ਭੇਜੇ ਜਾਂਦੇ ਹਨ, ਪਰ ਦੁੱਖ ਦੀ ਗੱਲ ਹੈ ਕਿ ਇਸ ਵਾਰ 50 ਫੀਸਦੀ ਦੇ ਲਗਪਗ ਸ਼ਰਧਾਲੂਆਂ ਦੇ ਵੀਜੇ ਕੱਟ ਕੇ ਭਾਵਨਾਵਾਂ ਤੋੜੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਇਸ ਵੱਲ ਵਿਸ਼ੇਸ਼ ਤੌਰ ’ਤੇ ਗੌਰ ਕਰਨਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪਾਕਿਸਤਾਨ ਦੌਰੇ ਦੌਰਾਨ ਉਨ੍ਹਾਂ ਨੇ ਇਹ ਮਾਮਲਾ ਵੀ ਉਠਾਇਆ ਸੀ, ਜਿਸ ਦੌਰਾਨ ਪਾਕਿਸਤਾਨ ਦੇ ਸਬੰਧਤ ਅਧਿਕਾਰੀਆਂ ਨੇ ਯਕੀਨ ਦਿਵਾਇਆ ਸੀ ਕਿ ਉਹ ਇਸ ’ਤੇ ਸੁਹਿਰਦਤਾ ਨਾਲ ਕਾਰਜ ਕਰਨਗੇ। ਪਰੰਤੂ ਦੁੱਖ ਦੀ ਗੱਲ ਹੈ ਕਿ ਪਹਿਲਾਂ ਦੀ ਤਰ੍ਹਾਂ ਹੀ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੂੰ ਵੀਜਿਆਂ ਤੋਂ ਵਿਰਵੇ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਜਲਦ ਹੀ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਦੇ ਅਧਿਕਾਰੀਆਂ ਨੂੰ ਮਿਲਣ ਵਾਸਤੇ ਵਫ਼ਦ ਵੀ ਭੇਜਿਆ ਜਾਵੇਗਾ। ਦੱਸਣਯੋਗ ਹੈ ਕਿ ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ 25 ਨਵੰਬਰ ਨੂੰ ਜਥਾ ਪਾਕਿਸਤਾਨ ਲਈ ਰਵਾਨਾ ਹੋਣਾ ਹੈ, ਜਿਥੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਦੇ ਸਮਾਗਮ ਹੋਣਗੇ। ਇਹ ਜਥਾ ਵੱਖ-ਵੱਖ ਗੁਰਧਾਮਾਂ ਦੀ ਯਾਤਰਾ ਮਗਰੋਂ 4 ਦਸੰਬਰ 2023 ਨੂੰ ਭਾਰਤ ਵਾਪਸ ਪਰਤੇਗਾ।

Punjab Bani 24 November,2023
ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਨੌਜਵਾਨਾਂ ਲਈ ਫਰਾਂਸ ਵਿਖੇ ਹੋਣ ਵਾਲੇ ਵਿਸ਼ਵ ਹੁਨਰ ਮੁਕਾਬਲਾ 2024 'ਚ ਭਾਗ ਲੈਣ ਲਈ ਰਜਿਸਟਰੇਸ਼ਨ

ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਨੌਜਵਾਨਾਂ ਲਈ ਫਰਾਂਸ ਵਿਖੇ ਹੋਣ ਵਾਲੇ ਵਿਸ਼ਵ ਹੁਨਰ ਮੁਕਾਬਲਾ 2024 'ਚ ਭਾਗ ਲੈਣ ਲਈ ਰਜਿਸਟਰੇਸ਼ਨ ਪਟਿਆਲਾ, 22 ਨਵੰਬਰ: ਪੰਜਾਬ ਸਰਕਾਰ ਦੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵੱਲੋਂ ਪੰਜਾਬ ਦੇ ਨੌਜਵਾਨਾਂ ਲਈ ਫਰਾਂਸ ਵਿਖੇ ਹੋਣ ਵਾਲੇ ਵਿਸ਼ਵ ਹੁਨਰ ਮੁਕਾਬਲਾ 2024 ਲਈ ਰਜਿਸਟਰੇਸ਼ਨ ਕਰਵਾਈ ਜਾ ਰਹੀ ਹੈ। ਇਸ ਸਬੰਧੀ ਪੰਜਾਬ ਦੇ ਨੌਜਵਾਨਾ ਲਈ ਫਰਾਂਸ ਵਿੱਚ ਹੋਣ ਵਾਲੇ ਵਿਸ਼ਵ ਹੁਨਰ ਮੁਕਾਬਲਾ 2024 ਵਿੱਚ ਭਾਗ ਲੈਣ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਹ ਹੁਨਰ ਮੁਕਾਬਲਾ ਪਹਿਲਾ ਜ਼ਿਲ੍ਹਾ ਲੈਵਲ 'ਤੇ ਬਾਅਦ ਵਿੱਚ ਸਟੇਟ ਅਤੇ ਨੈਸ਼ਨਲ ਲੈਵਲ 'ਤੇ ਕਰਵਾਏ ਜਾਣੇ ਹਨ। ਨੈਸ਼ਨਲ ਲੈਵਲ ਦੇ ਜੇਤੂ ਨੌਜਵਾਨਾਂ ਨੂੰ ਫਰਾਂਸ ਵਿੱਚ ਹੋਣ ਵਾਲੇ ਵਿਸ਼ਵ ਹੁਨਰ ਮੁਕਾਬਲਾ 2024 ਵਿੱਚ ਭਾਗ ਲੈਣ ਦੇ ਯੋਗ ਹੋਣਗੇ। ਇਹਨਾਂ ਹੁਨਰ ਮੁਕਾਬਲਿਆਂ ਵਿੱਚ ਕੋਈ ਵੀ ਨੌਜਵਾਨ ਜਿਸ ਦਾ ਜਨਮ 1 ਜਨਵਰੀ 1999 ਤੋ ਬਾਅਦ ਹੋਇਆ ਹੈ ਉਹ ਇਹਨਾਂ ਮੁਕਾਬਲਿਆਂ ਵਿੱਚ ਭਾਗ ਲੈ ਸਕਦਾ ਹੈ। ਨੌਜਵਾਨ ਵੱਖ ਵੱਖ ਕੁੱਲ 61 ਟਰੇਡਜ਼ ਜਿਵੇਂ ਕਿ ਵਾਲ ਐਂਡ ਫਲੋਰ ਟਾਈਲਿੰਗ, ਪਲੰਬਿੰਗ ਐਂਡ ਹੀਟਿੰਗ, ਇਲੈਕਟ੍ਰੀਕਲ ਇੰਸਟਾਲੇਸ਼ਨਜ, ਬ੍ਰਿਕਲਾਇੰਗ, ਪਲਾਸਟਰ ਐਂਡ ਡਰਾਇਵਲ ਸਿਸਟਮ, ਪੇਂਟਿੰਗ ਐਂਡ ਡੈਕੋਰੇਟਿੰਗ, ਕੈਬਨਿਟ-ਮੇਕਿੰਗ, ਜੁਇਨਰੀ, ਪੈਨਟਰੀ, ਰੈਫੀਰਿਜਰੇਸ਼ਨ ਐਂਡ ਏਅਰ ਕੰਡੀਸ਼ਨਿੰਗ, ਕਨਕਰੀਟ ਕੰਸਟਰੱਕਸ਼ਨ ਵਰਕ, ਡਿਜੀਟਲ ਕੰਸਟਰੱਕਸ਼ਨ, ਜਵੈਲਰੀ, ਫਲੋਰਸਟੀ, ਫ਼ੈਸ਼ਨ, ਟੈਕਨੌਲੋਜੀ, ਗਰਾਫਿਕ ਡਿਜ਼ਾਈਨ ਟੈਕਨੌਲੋਜੀ, ਵੀਜ਼ੂਅਲ ਮਰਚੇਡਾਈਜਿੰਗ/ਵਿੰਡੋ ਡਰੈੱਸਿੰਗ, ਬੇਕਰੀ, ਬਿਊਟੀ ਥੈਰੇਪੀ, ਪੈਸਟਰੀ ਅਤੇ ਕੰਨਫੈੱਕਸ਼ਨਰੀ, ਕੁਕਿੰਗ, ਹੇਅਰ ਡਰੈਸਰਿੰਗ, ਸਿਹਤ ਅਤੇ ਸਮਾਜਕ ਦੇਖਭਾਲ, ਰੈਸਟੋਰੈਂਟ ਸਰਵਿਸ, 3 ਡੀ. ਡਿਜੀਟਲ ਗੇਮ ਆਰਟ, ਵਾਲ ਅਤੇ ਫ਼ਰਸ਼ ਟਾਇਲਿੰਗ, ਇਲੈਕਟ੍ਰੀਕਲ ਇੰਸਟਾਲੇਸ਼ਨ, ਉਦਯੋਗਿਕ ਕੰਟਰੋਲ, ਪਲਾਸਟਰਿੰਗ ਅਤੇ ਡ੍ਰਾਈਵਲ ਸਿਸਟਮ, ਕਲਾਉਡ ਕੰਪਿਊਟਿੰਗ, ਰੋਬੋਟ ਸਿਸਟਮ ਇੰਟੀਗਰੇਸ਼ਨ, ਓਡੀਟਵ ਮੈਨੂਫੈਕਚਰਿੰਗ, ਰਿਨੀਊਏਵਲ ਐਨਰਜੀ, ਇੰਡਸਟਰੀਅਲ ਡਿਜ਼ਾਈਨ ਟੈਕਨਾਲੋਜੀ, ਬਿਲਡਿੰਗ ਇਨਫਰਮੇਸ਼ਨ ਮੋਲਡਿੰਗ, ਇੰਡਸਟਰੀ 4.0 ਅਤੇ ਮੋਬਾਇਲ ਐਪਲੀਕੇਸ਼ਨ ਡਿਵੈਲਪਮੈਂਟ, ਮੈਨੂਫੈਕਚਰਿੰਗ ਟੀਮ ਚੈਲੰਜ, ਅਡੀਟਿਵ ਮੈਨੂਫੈਕਚਰਿੰਗ, ਹੇਅਰ ਡਰੈੱਸਿੰਗ, ਬਿਊਟੀ ਥੈਰੇਪੀ, ਪੈਟੇਸੀਰੀ ਐਂਡ ਕੰਫੈਕਸਨਰੀ, ਕੁਕਿੰਗ, ਰੈਸਟੋਰੈਂਟ ਸਰਵਿਸ, ਹੈਲਥ ਐਂਡ ਸੋਸ਼ਲ ਕੇਅਰ, ਬੇਕਰੀ, ਹੋਟਲ ਰਿਸੈੱਪਸ਼ਨ, ਆਟੋਬੋਡੀ ਰਿਪੇਅਰ, ਆਟੋਮੋਬਾਇਲ ਟੈਕਨੌਲੋਜੀ, ਕਾਰ ਪੇਂਟਿੰਗ, ਲੋਜੀਸਟਿਕ ਐਂਡ ਫਰੀਥ ਫਾਰਵਾਰਡਿੰਗ, ਸੂਜ ਮੇਕਿੰਗ, ਗਾਰਮੈਂਟਸ ਐਂਡ ਲੈਦਰ ਅਸੈਸਰੀ, ਮੇਕਿੰਗ, ਟੈਕਸਟਾਈਲ ਡਿਜ਼ਾਈਨ, ਟੈਕਸਟਾਈਲ ਵੇਇੰਗ- ਹੈਂਡਲੂਮ, ਯੋਗਾ, ਕਸਟਮਰ ਡਿਜ਼ਾਈਨ, ਪ੍ਰੋਸਥੈਟਿਕ ਐਂਡ ਮੇਕਅਪ, ਏ.ਆਰ/ਵੀ.ਆਰ, ਡਰੋਨ ਫ਼ਿਲਮ ਮੇਕਿੰਗ ਆਦਿ ਕਿਸੇ ਵੀ ਟ੍ਰੇਡ ਵਿੱਚ ਭਾਗ ਲੈ ਸਕਦੇ ਹਨ। ਚਾਹਵਾਨ ਅਤੇ ਸਕਿੱਲਡ ਨੌਜਵਾਨ https://www.skillindiadigital.gov.in/home 'ਤੇ ਮਿਤੀ 30/11/2023 ਤੱਕ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ।

Punjab Bani 22 November,2023
ਲੰਡਨ ਵਿੱਚ ਇੱਕ ਸਟ੍ਰੀਟ ਫਾਈਟ ਦੌਰਾਨ ਇੱਕ ਸਿੱਖ ਨੌਜਵਾਨ ਨੂੰ ਮਾਰਿਆ ਚਾਕੂ : ਮੌਤ

ਲੰਡਨ ਵਿੱਚ ਇੱਕ ਸਟ੍ਰੀਟ ਫਾਈਟ ਦੌਰਾਨ ਇੱਕ ਸਿੱਖ ਨੌਜਵਾਨ ਨੂੰ ਮਾਰਿਆ ਚਾਕੂ : ਮੌਤ ਲੰਡਨ: ਸ਼ੁੱਕਰਵਾਰ ਨੂੰ ਦੱਖਣ-ਪੱਛਮੀ ਲੰਡਨ ਵਿੱਚ ਇੱਕ ਸਟ੍ਰੀਟ ਫਾਈਟ ਦੌਰਾਨ ਇੱਕ ਸਿੱਖ ਨੌਜਵਾਨ ਨੂੰ ਚਾਕੂ ਮਾਰ ਕੇ ਕਤਲ ਕਰ ਦਿੱਤਾ। ਪੁਲਿਸ ਮੁਤਾਬਕ ਮ੍ਰਿਤਕ ਦੀ ਪਛਾਣ ਬ੍ਰਿਟਿਸ਼ ਸਿੱਖ ਸਿਮਰਜੀਤ ਸਿੰਘ ਨਾਗਪਾਲ ਵਜੋਂ ਹੋਈ ਹੈ। ਲੰਡਨ ਪੁਲਿਸ ਨੇ ਦੱਸਿਆ ਕਿ ਕਤਲ ਦੇ ਸ਼ੱਕ 'ਚ 21, 27, 31 ਅਤੇ 71 ਸਾਲ ਦੇ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਘਟਨਾ ਬੁੱਧਵਾਰ ਤੜਕਸਾਰ ਲੰਡਨ ਦੇ ਹਾਉਂਸਲੋ ਇਲਾਕੇ 'ਚ ਵਾਪਰੀ। ਸਪੈਸ਼ਲਿਸਟ ਕ੍ਰਾਈਮ ਯੂਨਿਟ ਦੇ ਜਾਸੂਸਾਂ ਨੇ ਕਿਹਾ ਕਿ ਉਹ ਸਿਮਰਜੀਤ (17) ਦੀ ਮੌਤ ਨਾਲ ਜੁੜੀਆਂ ਘਟਨਾਵਾਂ ਦੇ ਸਬੂਤਾਂ ਨੂੰ ਇਕੱਠਾ ਕਰ ਰਹੇ ਹਨ। ਉਨ੍ਹਾਂ ਸਿੱਖ ਭਾਈਚਾਰੇ ਨੂੰ ਭਰੋਸਾ ਦਿਵਾਇਆ ਕਿ ਦੋਸ਼ੀਆਂ ਖ਼ਿਲਾਫ਼ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਡਿਟੈਕਟਿਵ ਇੰਸਪੈਕਟਰ ਮਾਰਟਿਨ ਥੋਰਪ ਦਾ ਕਹਿਣਾ ਕਿ ਅਸੀਂ ਸਿਮਰਜੀਤ ਦੇ ਕਤਲ ਲਈ ਜ਼ਿੰਵਾਰ ਲੋਕਾਂ ਨੂੰ ਲੱਭਣ ਲਈ ਦਿਨ-ਰਾਤ ਕੰਮ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਸਾਡੀ ਜਾਂਚ ਜਾਰੀ ਹੈ। ਲੜਾਈ ਦੀਆਂ ਰਿਪੋਰਟਾਂ ਤੋਂ ਬਾਅਦ ਪੁਲਿਸ ਜਦੋਂ ਮੌਕੇ 'ਤੇ ਪਹੁੰਚੀ ਤਾਂ ਨਾਗਪਾਲ ਨੂੰ ਗੰਭੀਰ ਜ਼ਖਮੀ ਹਾਲਤ 'ਚ ਦੇਖਿਆ। ਇਸ ਤੋਂ ਬਾਅਦ ਐਮਰਜੈਂਸੀ ਸੇਵਾਵਾਂ ਨੇ ਸਿੱਖ ਨੌਜਵਾਨ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੱਛਮੀ ਲੰਡਨ ਵਿੱਚ ਸੀ.ਆਈ.ਡੀ ਦੇ ਮੁਖੀ, ਡਿਟੈਕਟਿਵ ਸੁਪਰਡੈਂਟ ਫਿਗੋ ਫੋਰੋਜ਼ਾਨ ਨੇ ਕਿਹਾ ਕਿ ਪੀੜਤ ਪਰਿਵਾਰ ਨੂੰ ਮਾਹਰ ਅਧਿਕਾਰੀਆਂ ਦੁਆਰਾ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ 'ਇਸ ਔਖੀ ਘੜੀ ਵਿੱਚ ਸਾਡੇ ਵਿਚਾਰ ਸਿਮਰਜੀਤ ਦੇ ਪਰਿਵਾਰ ਨਾਲ ਹਨ।

Punjab Bani 18 November,2023
ਮੀਤ ਹੇਅਰ ਨੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ 13 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮੀਤ ਹੇਅਰ ਨੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ 13 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਨੌਜਵਾਨਾਂ ਨੂੰ ਨੌਕਰੀਆਂ ਦੇਣਾ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ: ਮੀਤ ਹੇਅਰ ਚੰਡੀਗੜ੍ਹ, 15 ਨਵੰਬਰ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਨਵ-ਨਿਯੁਕਤ 13 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਿਯੁਕਤੀ ਪੱਤਰ ਹਾਸਲ ਕਰਨ ਵਾਲਿਆਂ ਵਿੱਚ 5 ਜੇ.ਈ., 2 ਜ਼ਿਲੇਦਾਰ, 4 ਕਲਰਕ ਤੇ 2 ਟਿਊਬਵੈਲ ਆਪਰੇਟਰ ਸ਼ਾਮਲ ਹਨ। ਮੀਤ ਹੇਅਰ ਨੇ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਮਿਹਨਤ ਦਾ ਫਲ ਹੈ ਅਤੇ ਹੁਣ ਉਹ ਤਨਦੇਹੀ ਨਾਲ ਵਿਭਾਗ ਵਿੱਚ ਕੰਮ ਕਰਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਹੁਣ ਤੱਕ 36,000 ਦੇ ਕਰੀਬ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰ ਚੁੱਕੀ ਹੈ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇਣਾ ਹੀ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਜਲ ਸਰੋਤ ਮੰਤਰੀ ਨੇ ਕਿਹਾ ਕਿ ਜਲ ਸਰੋਤ ਵਿਭਾਗ ਕਿਸਾਨਾਂ ਨਾਲ ਸਿੱਧੇ ਤੌਰ ਉਤੇ ਜੁੜਿਆ ਹੋਇਆ ਹੈ ਅਤੇ ਮੌਜੂਦਾ ਸਰਕਾਰ ਵੱਲੋਂ ਦਹਾਕਿਆਂ ਬਾਅਦ ਬੰਦ ਪਏ ਖਾਲੀ ਮੁੜ ਸ਼ੁਰੂ ਕਰਵਾਏ ਗਏ ਹਨ ਜਿਸ ਨਾਲ ਟੇਲਾਂ ਤੱਕ ਕਿਸਾਨਾਂ ਨੂੰ ਨਹਿਰੀ ਪਾਣੀ ਪੁੱਜਿਆ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਦੀ ਸਿੰਜਾਈ ਹੇਠਲੇ ਰਕਬੇ ਨੂੰ ਵਧਾਉਣ ਲਈ ਸਰਕਾਰ ਨਿਰੰਤਰ ਉਪਰਾਲੇ ਕਰ ਰਹੀ ਹੈ। ਇਸ ਤੋਂ ਪਹਿਲਾਂ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਕੈਬਨਿਟ ਮੰਤਰੀ ਦਾ ਸਵਾਗਤ ਕਰਦਿਆਂ ਨਵ-ਨਿਯੁਕਤ ਉਮੀਦਵਾਰਾਂ ਨੂੰ ਵੀ ਵਿਭਾਗ ਵਿੱਚ ਜੀ ਆਇਆ ਆਖਿਆ। ਇਸ ਮੌਕੇ ਪ੍ਰਮੁੱਖ ਸਕੱਤਰ ਜਲ ਸਰੋਤ ਕਿ੍ਰਸ਼ਨ ਕੁਮਾਰ ਅਤੇ ਨਿਗਮ ਦੇ ਐਮ.ਡੀ. ਪਵਨ ਕਪੂਰ ਵੀ ਹਾਜ਼ਰ ਸਨ।

Punjab Bani 15 November,2023
ਭਗਵੰਤ ਮਾਨ ਸਰਕਾਰ ਵੱਲੋਂ ਬੇਰੁਜ਼ਗਾਰਾਂ ਨੂੰ ਦੀਵਾਲੀ ਦਾ ਇੱਕ ਹੋਰ ਤੋਹਫ਼ਾ, ਪੁਲਿਸ ਵਿਭਾਗ 'ਚ ਭਰਤੀ ਨੂੰ ਦਿੱਤੀ ਮਨਜ਼ੂਰੀ

ਭਗਵੰਤ ਮਾਨ ਸਰਕਾਰ ਵੱਲੋਂ ਬੇਰੁਜ਼ਗਾਰਾਂ ਨੂੰ ਦੀਵਾਲੀ ਦਾ ਇੱਕ ਹੋਰ ਤੋਹਫ਼ਾ, ਪੁਲਿਸ ਵਿਭਾਗ 'ਚ ਭਰਤੀ ਨੂੰ ਦਿੱਤੀ ਮਨਜ਼ੂਰੀ ਚੰਡੀਗੜ੍ਹ, 11 ਨਵੰਬਰ 2023- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਬੇਰੁਜ਼ਗਾਰਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ ਗਿਆ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਕਿ, ਦੀਵਾਲੀ ਮੌਕੇ ਤੁਹਾਡੀ ਸਰਕਾਰ ਵੱਲੋਂ ਇੱਕ ਹੋਰ ਤੋਹਫ਼ਾ...ਅੱਜ ਪੁਲਿਸ ਵਿਭਾਗ 'ਚ 1450 ਨਵੀਆਂ ਅਸਾਮੀਆਂ ਕੱਢ ਭਰਤੀ ਦੀ ਪ੍ਰਕਿਰਿਆ ਸ਼ੁਰੂ ਕਰਨ ਨੂੰ ਪ੍ਰਵਾਨਗੀ ਦਿੱਤੀ...ਜਿਸਦੇ ਵੇਰਵੇ ਜਲਦ ਸਾਂਝੇ ਕਰਾਂਗੇ...ਸਾਡੀ ਸਰਕਾਰ ਦਾ ਮਕਸਦ ਰੰਗਲਾ ਪੰਜਾਬ ਬਣਾਉਣਾ ਹੈ ਜਿਸ ਵਿੱਚ ਨੌਜਵਾਨਾਂ ਦੀ ਭੂਮਿਕਾ ਸੱਭ ਤੋਂ ਅਹਿਮ ਹੈ ਤੇ ਇਹ ਸੁਪਨਾ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇਣ ਨਾਲ ਹੀ ਪੂਰਾ ਹੋ ਸਕਦਾ ਹੈ।

Punjab Bani 11 November,2023
ਮੁੱਖ ਮੰਤਰੀ ਵੱਲੋਂ ਨੌਜਵਾਨਾਂ ਦੀਆਂ ਜ਼ਿੰਦਗੀਆਂ ਰੁਸ਼ਨਾਉਣ ਦੀ ਮੁਹਿੰਮ ਜਾਰੀ; ਹੁਣ ਤੱਕ 37683 ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ

'ਦੀਵਾਲੀ ਦੇ ਤੋਹਫ਼ੇ' ਵਜੋਂ 583 ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ 'ਚ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ ਨੌਜਵਾਨਾਂ ਨੂੰ 'ਟੀਮ ਪੰਜਾਬ' ਦਾ ਹਿੱਸਾ ਬਣਨ ਲਈ ਦਿੱਤੀ ਵਧਾਈ ਬਾਕੀ ਉਮੀਦਵਾਰਾਂ ਨੂੰ ਵੀ ਕਾਨੂੰਨੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਦਿੱਤੇ ਜਾਣਗੇ ਨਿਯੁਕਤੀ ਪੱਤਰ ਬੀਤੇ ਦਹਾਕੇ ਦੌਰਾਨ ਐਲ.ਪੀ.ਜੀ. ਦੀਆਂ ਕੀਮਤਾਂ ਵਿੱਚ ਭਾਰੀ ਵਾਧੇ ਤੋਂ ਬਾਅਦ 200 ਰੁਪਏ ਦੀ ਮਾਮੂਲੀ ਕਟੌਤੀ ਕਰਕੇ ਆਮ ਆਦਮੀ ਦੇ ਜ਼ਖਮਾਂ 'ਤੇ ਲੂਣ ਛਿੜਕ ਰਹੀ ਹੈ ਮੋਦੀ ਸਰਕਾਰ ਪੰਜਾਬ ਵਿਰੋਧੀ ਸਟੈਂਡ ਦਾ ਪਰਦਾਫਾਸ਼ ਹੋਣ ਦੇ ਡਰੋਂ ਬਹਿਸ ਤੋਂ ਭੱਜਣ ਲਈ ਵਿਰੋਧੀ ਧਿਰ ਦੀ ਨਿੰਦਾ ਸੂਬੇ ਦੇ ਦਲਬਦਲੂ ਅਤੇ ਮੌਕਾਪ੍ਰਸਤ ਆਗੂਆਂ ਨੂੰ ਕਰੜੇ ਹੱਥੀਂ ਲੈਂਦਿਆਂ ਕੀਤੀ ਸਖਤ ਆਲੋਚਨਾ ਸੁਖਬੀਰ ਨੂੰ ਇਹ ਸਪੱਸ਼ਟ ਕਰਨ ਲਈ ਕਿਹਾ ਕਿ ਡਰਾਅ ਵਿੱਚ ਕੀਮਤੀ ਪਲਾਟ ਮਿਲਣ ਵਿੱਚ ਉਹ ਅਤੇ ਉਸਦਾ ਪਰਿਵਾਰ ਹੀ ਇੰਨੇ ਖੁਸ਼ਕਿਸਮਤ ਕਿਵੇਂ ਸਨ ਚੰਡੀਗੜ੍ਹ, 10 ਨਵੰਬਰ ਨੌਜਵਾਨਾਂ ਦੇ ਜੀਵਨ ਨੂੰ ਰੁਸ਼ਨਾਉਣ ਲਈ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 583 ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀ ਦੇ ਨਿਯੁਕਤੀ ਪੱਤਰ ਸੌਂਪ ਕੇ ਦੀਵਾਲੀ ਦਾ ਤੋਹਫਾ ਦਿੱਤਾ। ਦੱਸਣਯੋਗ ਹੈ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਹੁਣ ਤੱਕ ਕੁੱਲ 37683 ਨੌਕਰੀਆਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ। ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਉਪਰੰਤ ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਪੰਜਾਬ ਦੇ ਪੁਨਰ ਉਥਾਨ ਦਾ ਇਤਿਹਾਸ ਲਿਖਿਆ ਜਾਵੇਗਾ ਤਾਂ ਉਸ ਵਿੱਚ ਇਨ੍ਹਾਂ ਨੌਜਵਾਨਾਂ ਦਾ ਨਾਂ ਸੁਨਹਿਰੀ ਸ਼ਬਦਾਂ 'ਚ ਦਰਜ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਨੌਜਵਾਨ ਹੁਣ ‘ਟੀਮ ਪੰਜਾਬ’ ਦਾ ਹਿੱਸਾ ਹਨ ਅਤੇ ਸੂਬੇ ਦੀ ਭਲਾਈ ਲਈ ਕੰਮ ਕਰਨਾ ਹਰੇਕ ਨੌਜਵਾਨ ਦੀ ਜ਼ਿੰਮੇਵਾਰੀ ਬਣਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਤਾਲਮੇਲ ਨਾਲ ਕੰਮ ਕਰਨਾ (ਟੀਮ ਵਰਕ) ਬਹੁਤ ਜ਼ਰੂਰੀ ਹੈ, ਜਿਸ ਦਾ ਅੰਦਾਜ਼ਾ ਇਸ ਤੱਥ ਤੋਂ ਲਗਾਇਆ ਜਾ ਸਕਦਾ ਹੈ ਕਿ ਜਿਨ੍ਹਾਂ ਨੇ ਕ੍ਰਿਕਟ ਖੇਡ ਸ਼ੁਰੂ ਕੀਤੀ ਸੀ, ਉਹ ਅੱਜ ਇੱਕ ਨਵੀਂ ਟੀਮ ਤੋਂ ਹਾਰ ਗਏ ਹਨ ਕਿਉਂਕਿ ਉਸ ਨਵੀਂ ਟੀਮ ਨੇ ਟੀਮ ਵਰਕ ਨਾਲ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਲਾਪਰਵਾਹੀ ਕਾਰਨ ਸੂਬੇ ਦੇ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਪਹਿਲਾਂ ਇੱਕ 'ਦੂਰ ਦੇ ਸੁਪਨਾ' ਵਾਂਗ ਸਨ ਜਦਕਿ ਉਨ੍ਹਾਂ ਦੀ ਸਰਕਾਰ ਨੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਨੌਕਰੀਆਂ ਮਿਲਣ ਨੂੰ ਯਕੀਨੀ ਬਣਾਇਆ ਹੈ ਜਿਸ ਲਈ ਪਾਰਦਰਸ਼ੀ ਨੀਤੀ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਿੱਚ ਜਨਤਾ ਦੀ ਸਹੀ ਅਰਥਾਂ ਵਿੱਚ ਸੇਵਾ ਕਰਨ ਸਬੰਧੀ ਵਚਨਬੱਧਤਾ ਅਤੇ ਜਜ਼ਬੇ ਦੀ ਘਾਟ ਸੀ, ਜਿਸ ਕਾਰਨ ਇਹ ਨੌਕਰੀਆਂ ਨੌਜਵਾਨਾਂ ਲਈ ਲਈ ਦੂਰ ਦੀ ਗੱਲ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਣਨ ਦੇ ਇੱਕ ਸਾਲ ਦੇ ਅੰਦਰ ਹੀ ਯੋਗਤਾ ਦੇ ਆਧਾਰ 'ਤੇ ਨੌਜਵਾਨਾਂ ਨੂੰ 37683 ਨੌਕਰੀਆਂ ਦਿੱਤੀਆਂ ਗਈਆਂ ਹਨ। ਪ੍ਰਧਾਨ ਮੰਤਰੀ ਵੱਲੋਂ ਐਲ.ਪੀ.ਜੀ. ਸਿਲੰਡਰ ਦੀ ਕੀਮਤ 200 ਰੁਪਏ ਘਟਾਉਣ ਸਬੰਧੀ ਹਾਲ ਹੀ ਵਿੱਚ ਲਏ ਫੈਸਲੇ 'ਤੇ ਤੰਜ ਕਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਐਲਪੀਜੀ ਦੀ ਕੀਮਤ 1100 ਰੁਪਏ ਤੱਕ ਵਧਾਉਣ ਤੋਂ ਬਾਅਦ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਹੁਣ ਆਮ ਆਦਮੀ ਦੇ ਜ਼ਖਮਾਂ ਉੱਤੇ ਲੂਣ ਛਿੜਕ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਅਜਿਹੀਆਂ ਕੋਝੀਆਂ ਚਾਲਾਂ ਨਾਲ ਆਮ ਆਦਮੀ ਨੂੰ ਮੂਰਖ ਬਣਾ ਰਹੇ ਹਨ ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਿਲਕੁਲ ਵੀ ਬਰਦਾਸ਼ਤ ਯੋਗ ਨਹੀਂ ਹੈ ਅਤੇ ਲੋਕ ਹੁਣ ਇਨ੍ਹਾਂ ਘਟੀਆਂ ਚਾਲਾਂ ਦੇ ਝਾਂਸੇ ਵਿਚ ਨਹੀਂ ਆਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਭਲੀ-ਭਾਂਤ ਜਾਣਦੇ ਹਨ ਕਿ ‘ਵਿਹਲਾ ਦਿਮਾਗ ਸ਼ੈਤਾਨ ਦਾ ਘਰ ਹੁੰਦਾ ਹੈ, ਇਸ ਲਈ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਉਹ ਕੰਮ ਵਿੱਚ ਲੱਗੇ ਰਹਿਣ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਉਦਯੋਗਿਕ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਸੂਬੇ ਵਿੱਚ 57,796 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ ਜਿਸ ਨਾਲ 2.98 ਲੱਖ ਨੌਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ 'ਤੇ ਵਿਸ਼ੇਸ਼ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਸੂਬਾ ਸਰਕਾਰ ਵੱਲੋਂ ਖਿਡਾਰੀਆਂ ਨੂੰ ਖੇਡਾਂ ਦੀ ਤਿਆਰੀ ਲਈ ਫੰਡ ਦਿੱਤੇ ਗਏ ਹਨ ਤਾਂ ਜੋ ਉਹ ਖੇਡਾਂ ਵਿੱਚ ਵੱਡੀਆਂ ਮੱਲਾਂ ਮਾਰ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਦਾ ਨਤੀਜਾ ਹੈ ਕਿ ਪੰਜਾਬੀਆਂ ਨੇ ਹਾਲ ਹੀ ਵਿੱਚ ਸਮਾਪਤ ਹੋਈਆਂ ਏਸ਼ੀਅਨ ਖੇਡਾਂ ਵਿੱਚ 19 ਤਗਮੇ ਜਿੱਤੇ ਹਨ, ਜੋ ਕਿ ਏਸ਼ੀਆਡ ਦੀ ਸ਼ੁਰੂਆਤ ਤੋਂ ਹੁਣ ਤੱਕ ਜਿੱਤੇ ਗਏ ਸਭ ਤੋਂ ਵੱਧ ਤਗਮੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਹ ਇਹ ਐਲਾਨ ਕਰਦਿਆਂ ਬਹੁਤ ਮਾਣ ਅਤੇ ਤਸੱਲੀ ਮਹਿਸੂਸ ਕਰ ਰਹੇ ਹਨ ਕਿ ਸੂਬਾ ਸਰਕਾਰ ਨੇ ਕੱਚੇ ਮੁਲਾਜ਼ਮਾਂ ਅੱਗਿਓਂ ਠੇਕਾ ਸ਼ਬਦ ਹਟਾ ਕੇ ਸਾਰੀਆਂ ਕਾਨੂੰਨੀ ਅਤੇ ਪ੍ਰਸ਼ਾਸਕੀ ਅੜਚਣਾਂ ਨੂੰ ਪਾਰ ਕਰਦਿਆਂ 12710 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੇਵਾਵਾਂ ਦੇ ਰੈਗੂਲਰ ਹੋਣ ਨਾਲ ਇਨ੍ਹਾਂ ਅਧਿਆਪਕਾਂ ਨੂੰ ਛੁੱਟੀਆਂ ਸਮੇਤ ਹੋਰ ਲਾਭਾਂ ਦੇ ਨਾਲ-ਨਾਲ ਤਨਖਾਹਾਂ ਵਿੱਚ ਹਰ ਸਾਲ 5 ਫੀਸਦ ਸਾਲਾਨਾ ਵਾਧਾ ਮਿਲੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਵੀ ਬਹੁਤ ਸਾਰੇ ਮੁਲਾਜ਼ਮਾਂ ਦੀਆਂ ਸੇਵਾਵਾਂ ਵੀ ਰੈਗੂਲਰ ਕੀਤੀਆਂ ਜਾਣਗੀਆਂ, ਜਿਸ ਦੀ ਪ੍ਰਕਿਰਿਆ ਪਹਿਲਾਂ ਹੀ ਜਾਰੀ ਹੈ। ਮੁੱਖ ਮੰਤਰੀ ਨੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ.ਅਬਦੁਲ ਕਲਾਮ ਦਾ ਹਵਾਲਾ ਦਿੰਦਿਆਂ ਕਿਹਾ ਕਿ ਦੂਰਅੰਦੇਸ਼ੀ ਸੋਚ ਵਾਲੇ ਉਸ ਨੇਤਾ ਨੇ ਕਿਹਾ ਸੀ ਕਿ ਸੁਪਨੇ ਉਹ ਹੁੰਦੇ ਹਨ ਜੋ ਵਿਅਕਤੀ ਨੂੰ ਸੌਣ ਨਹੀਂ ਦਿੰਦੇ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਰੰਗਲਾ ਪੰਜਾਬ ਬਣਾਉਣ, ਨੌਜਵਾਨਾਂ ਨੂੰ ਨੌਕਰੀਆਂ ਦੇਣ, ਉਦਯੋਗ ਨੂੰ ਹੁਲਾਰਾ ਦੇਣ ਅਤੇ ਹੋਰ ਬਹੁਤ ਸਾਰੇ ਸੁਪਨੇ ਉਨ੍ਹਾਂ ਨੂੰ ਸੌਣ ਨਹੀਂ ਦਿੰਦੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਉਦੋਂ ਤੱਕ ਚੈਨ ਨਾਲ ਨਹੀਂ ਬੈਠਣਗੇ, ਜਦੋਂ ਤੱਕ ਉਨ੍ਹਾਂ ਦੇ ਸਾਰੇ ਸੁਪਨੇ ਪੂਰੇ ਨਹੀਂ ਹੋ ਜਾਂਦੇ ਅਤੇ ਪੰਜਾਬ ਦੇਸ਼ ਦਾ ਨੰਬਰ ਇੱਕ ਸੂਬਾ ਨਹੀਂ ਬਣ ਜਾਂਦਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ‘ਮੈਂ ਪੰਜਾਬ ਬੋਲਦਾ ਹਾਂ’ ਬਹਿਸ ਲਈ ਸੱਦਾ ਦਿੱਤਾ ਸੀ ਤਾਂ ਜੋ ਹਰੇਕ ਆਗੂ ਮੰਚ ’ਤੇ ਆਪਣਾ ਨਜ਼ਰੀਆ ਪੇਸ਼ ਕਰ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਪੰਜਾਬ ਵਿਰੋਧੀ ਸਟੈਂਡ ਦਾ ਪਰਦਾਫਾਸ਼ ਹੋਣ ਦੇ ਡਰੋਂ ਬਹਿਸ ਵਿੱਚ ਆਉਣ ਦੀ ਬਜਾਏ ਬਹਿਸ ਤੋਂ ਭੱਜਣ ਨੂੰ ਤਰਜੀਹ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇਨ੍ਹਾਂ ਲੋਕਾਂ ਨੂੰ ਭੱਜਣ ਨਹੀਂ ਦੇਣਗੇ ਅਤੇ ਇਨ੍ਹਾਂ ਦੀ ਹਰ ਕਰਤੂਤ ਨੂੰ ਸੂਬੇ ਦੇ ਲੋਕਾਂ ਸਾਹਮਣੇ ਬੇਨਕਾਬ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਇਨ੍ਹਾਂ ਆਗੂਆਂ ਵੱਲੋਂ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਡਰਾਮੇ ਰਚਣ ਲਈ ਉਨ੍ਹਾਂ ਦੀ ਸਖਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਹਰ ਕੋਈ ਇਸ ਤੱਥ ਤੋਂ ਜਾਣੂੰ ਹੈ ਕਿ ਇਨ੍ਹਾਂ ਆਗੂਆਂ ਦੇ ਪੁਰਖਿਆਂ ਨੇ ਪੰਜਾਬ ਅਤੇ ਪੰਜਾਬੀਆਂ ਵਿਰੁੱਧ ਨਾ-ਮਾਫੀ ਅਪਰਾਧਾਂ ਨੂੰ ਅੰਜਾਮ ਦੇ ਕੇ ਪੰਜਾਬ ਅਤੇ ਇਸ ਦੀਆਂ ਨੌਜਵਾਨ ਪੀੜ੍ਹੀਆਂ ਦੇ ਰਾਹ ਵਿੱਚ ਕੰਡੇ ਬੀਜੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸੁਆਰਥੀ ਸਿਆਸੀ ਆਗੂਆਂ ਨੇ ਆਪਣੇ ਸੌੜੇ ਹਿੱਤਾਂ ਦੀ ਪੂਰਤੀ ਲਈ ਪੰਜਾਬ ਵਿਰੋਧੀ ਤਾਕਤਾਂ ਨਾਲ ਮਿਲੀਭੁਗਤ ਕਰਕੇ ਸੂਬੇ ਦੇ ਵਿਕਾਸ ਨੂੰ ਲੀਹੋਂ ਲਾਹ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਨੂੰ ਵੱਖ-ਵੱਖ ਮੁੱਦਿਆਂ 'ਤੇ ਵੰਡਣ ਅਤੇ ਲੜਾਉਣ ਦੀ ਬਜਾਏ ਇਹ ਯਕੀਨੀ ਬਣਾ ਰਹੀ ਹੈ ਕਿ ਸੂਬੇ ਦੇ ਨੌਜਵਾਨ ਸਰਕਾਰੀ ਨੌਕਰੀਆਂ ਲਈ ਲੈਣ ਲਈ ਮਿਹਨਤ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰੀ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਹੁਨਰ ਦੀ ਹਿਜਰਤ ਨੂੰ ਰੋਕਣ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਸੂਬਾ ਜਲਦੀ ਹੀ ਹਰ ਖੇਤਰ ਵਿੱਚ ਹੋਰਨਾਂ ਲਈ ਮਿਸਾਲ ਬਣ ਕੇ ਉੱਭਰੇਗਾ। ਦਲਬਦਲੂ ਆਗੂਆਂ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੌਕਾਪ੍ਰਸਤ ਆਗੂ ਕਦੇ ਵੀ ਲੋਕਾਂ ਦੇ ਨਾਲ ਨਹੀਂ ਰਹੇ ਪਰ ਇਨ੍ਹਾਂ ਨੇ ਹਮੇਸ਼ਾ ਆਪਣੇ ਸੌੜੇ ਹਿੱਤਾਂ ਦੀ ਪੂਰਤੀ ਲਈ ਮੁਗਲਾਂ ਜਾਂ ਅੰਗਰੇਜ਼ਾਂ ਜਾਂ ਕਾਂਗਰਸ ਅਤੇ ਹੁਣ ਭਾਜਪਾ ਦਾ ਸਾਥ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਹਮੇਸ਼ਾ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲੋਂ ਆਪਣੇ ਸਵਾਰਥੀ ਹਿੱਤਾਂ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਇਨ੍ਹਾਂ ਆਗੂਆਂ ਨੂੰ ਪੰਜਾਬ ਅਤੇ ਪੰਜਾਬ ਵਾਸੀਆਂ ਵਿਰੁੱਧ ਕੀਤੇ ਨਾ ਮਾਫੀਯੋਗ ਅਪਰਾਧਾਂ ਲਈ ਕਦੇ ਵੀ ਮੁਆਫ਼ ਨਹੀਂ ਕਰਨਗੇ ਅਤੇ ਇਨ੍ਹਾਂ ਆਗੂਆਂ ਨੂੰ ਆਪਣੇ ਗੁਨਾਹਾਂ ਦਾ ਹਿਸਾਬ ਦੇਣਾ ਪਵੇਗਾ। ਮੁੱਖ ਮੰਤਰੀ ਨੇ ਚੁਟਕੀ ਲੈਂਦਿਆਂ ਕਿਹਾ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ ਲੱਕੀ ਡਰਾਅ ਰਾਹੀਂ ਗੁਰੂਗ੍ਰਾਮ ਵਿਖੇ ਪਲਾਟ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਅਤੇ ਉਸ ਦਾ ਪਰਿਵਾਰ ਇੰਨੇ ਖੁਸ਼ਕਿਸਮਤ ਕਿਉਂ ਹਨ ਕਿ ਉਨ੍ਹਾਂ ਕੋਲ ਅਜਿਹੇ ਕੀਮਤੀ ਪਲਾਟ ਹਰਿਆਣਾ ਵਿੱਚ ਵੀ ਹਨ ਜਦਕਿ ਪੰਜਾਬ ਦੇ ਆਮ ਲੋਕਾਂ ਨੂੰ ਕਦੇ ਵੀ ਅਜਿਹੇ ਪਲਾਟ ਡਰਾਅ ਵਿੱਚ ਨਹੀਂ ਮਿਲੇ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਲਾਟ ਅਤੇ ਹੋਰ ਰਿਆਇਤਾਂ ਸੁਖਬੀਰ ਅਤੇ ਉਸਦੇ ਪਰਿਵਾਰ ਨੂੰ ਸੂਬੇ ਨਾਲ ਗੱਦਾਰੀ ਕਰਨ ਦਾ ਇਨਾਮ ਸਨ। ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਮਿਸ਼ਨਰੀ ਜਜ਼ਬੇ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਹੁਣ ਉਹ ਸਰਕਾਰ ਦਾ ਹਿੱਸਾ ਬਣ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਨਵੇਂ ਭਰਤੀ ਹੋਏ ਉਮੀਦਵਾਰ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਲਈ ਕਰਨਗੇ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਨੌਜਵਾਨ ਵੱਧ ਤੋਂ ਵੱਧ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਚੀਮਾ, ਬ੍ਰਮ ਸ਼ੰਕਰ ਜਿੰਪਾ, ਗੁਰਮੀਤ ਸਿੰਘ ਖੁੱਡੀਆਂ ਅਤੇ ਡਾ. ਬਲਬੀਰ ਸਿੰਘ ਵੀ ਹਾਜ਼ਰ ਸਨ।

Punjab Bani 10 November,2023
ਆਮ ਆਦਮੀ ਪਾਰਟੀ ਕੈਂਸਰ ਦੀ ਬਿਮਾਰੀ ਜਿਹੜੇ ਘਰ ਵੜ੍ਹੇਗੀ ਘਰ ਤਬਾਹ ਕਰ ਦੇਵੇਗੀ: ਸੁਖਬੀਰ ਸਿੰਘ ਬਾਦਲ ਨੇ ਚੋਣਾਂ ਵਾਲੇ ਰਾਜਾਂ ਦੇ ਲੋਕਾਂ ਨੂੰ ਕੀਤਾ ਚੌਕਸ

ਕਿਹਾ ਕਿ ਝੋਨੇ ’ਤੇ ਐਮ ਐਸ ਪੀ ਖਤਮ ਕਰਨ ਦੀ ਮੰਗ ਕਰ ਕੇ ਭਗਵੰਤ ਮਾਨ ਨੇ ਕਿਸਾਨਾਂ ਨੂੰ ਬਰਬਾਦ ਕਰਨ ਦਾ ਰਾਹ ਚੁਣਿਆ ਕਿਹਾ ਕਿ ਅਕਾਲੀ ਦਲ ਸ਼੍ਰੋਮਣੀ ਕਮੇਟੀ ਚੋਣਾਂ ਵਾਸਤੇ ਹਰ ਵੇਲੇ ਤਿਆਰ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਭਗਵੰਤ ਮਾਨ ਨੇ ਵਿਸਾਰੇ, ਸਿਰਫ ਕੇਜਰੀਵਾਲ ਦੀ ਸੇਵਾ ’ਚ ਬਰਬਾਦ ਕਰਨ ’ਤੇ ਲੱਗੇ ਸੂਬੇਦਾਰ ਕਰਤਾਰ ਸਿੰਘ ਰੱਖੜਾ ਦੀ ਬਰਸੀ ਮੌਕੇ ਭੇਂਟ ਕੀਤੀ ਸ਼ਰਧਾਂਜਲੀ ਪਟਿਆਲਾ, 10 ਨਵੰਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਦੇਸ਼ ਵਿਚ ਜਿਹੜੇ ਰਾਜਾਂ ਵਿਚ ਚੋਣਾਂ ਹੋ ਰਹੀਆਂ ਹਨ, ਉਥੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਆਮ ਆਦਮੀ ਪਾਰਟੀ ਕੈਂਸਰ ਦੀ ਬਿਮਾਰੀ ਹੈ ਜੋ ਜਿਸ ਘਰ ਵਿਚ ਵੜ੍ਹਦੀ ਹੈ, ਉਸਨੂੰ ਬਰਬਾਦ ਕਰ ਦਿੰਦੀ ਹੈ, ਇਸ ਲਈ ਉਹ ਆਪ ਨੂੰ ਵੋਟਾਂ ਪਾਉਣ ਤੋਂ ਗੁਰੇਜ਼ ਕਰਨ ਤੇ ਪੰਜਾਬ ਵੱਲ ਵੇਖਣ ਜਿਸਨੂੰ ਆਪ ਸਰਕਾਰ ਬਰਬਾਦ ਕਰਨ ’ਤੇ ਲੱਗੀ ਹੈ। ਅੱਜ ਇਥੇ ਸਾਬਕਾ ਮੰਤਰੀ ਸਰਦਾਰ ਸੁਰਜੀਤ ਸਿੰਘ ਰੱਖੜਾ ਤੇ ਉੱਘੇ ਸਮਾਜ ਸੇਵੀ ਸਰਦਾਰ ਦਰਸ਼ਨ ਸਿੰਘ ਰੱਖੜਾ ਤੇ ਸਰਦਾਰ ਚਰਨਜੀਤ ਸਿੰਘ ਰੱਖੜਾ ਦੇ ਪਿਤਾ ਸੂਬੇਦਾਰ ਕਰਤਾਰ ਸਿੰਘ ਧਾਲੀਵਾਲ ਰੱਖੜਾ ਦੀ ਬਰਸੀ ਮੌਕੇ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਨੂੰ ਬਰਬਾਦ ਕਰਨ ’ਤੇ ਲੱਗੀ ਹੋਈ ਹੈ। ਉਹਨਾਂ ਕਿਹਾ ਕਿ ਨਕਲੀ ਤੇ ਕਠਪੁਤਲੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਸਾਰੀ ਤਾਕਤ ਤੇ ਪੰਜਾਬ ਦੇ ਖ਼ਜ਼ਾਨੇ ਨੂੰ ਆਪਣੇ ਆਕਾ ਅਰਵਿੰਦ ਕੇਜਰੀਵਾਲ ਦੀ ਸੇਵਾ ਵਿਚ ਲਗਾ ਦਿੱਤਾ ਹੈ ਤੇ ਸੂਬੇ ਨੂੰ ਬਰਬਾਦ ਕਰ ਰਹੇ ਹਨ। ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਸੁਪਰੀਮ ਕੋਰਟ ਵਿਚ ਝੋਨੇ ’ਤੇ ਐਮ ਐਸ ਪੀ ਨੂੰ ਬੰਦ ਕਰ ਕੇ ਕਿਸੇ ਹੋਰ ਫਸਲ ’ਤੇ ਐਮ ਐਸ ਪੀ ਦੇਣ ਦੀ ਰਾਇ ਦੇ ਕੇ ਪੰਜਾਬ ਦੇ ਕਿਸਾਨਾਂ ਨੂੰ ਬਰਬਾਦ ਕਰਨ ਦਾ ਰਾਹ ਚੁਣਿਆ ਹੈ। ਉਹਨਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਭਗਵੰਤ ਮਾਨ ਨੇ ਸੁਪਰੀਮ ਕੋਰਟ ਵਿਚ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕੀਤਾ ਹੈ। ਇਸਤੋਂ ਪਹਿਲਾਂ ਉਹ ਸੁਪਰੀਮ ਕੋਰਟ ਵਿਚ ਇਹ ਆਖ ਚੁੱਕੇ ਹਨ ਕਿ ਉਹ ਐਸ ਵਾਈ ਐਲ ਦਾ ਨਿਰਮਾਣ ਕਰਨ ਨੂੰ ਤਿਆਰ ਹਨ ਪਰ ਵਿਰੋਧੀ ਪਾਰਟੀਆਂ ਤੇ ਬਾਦਲ ਸਰਕਾਰ ਵੱਲੋਂ ਕਿਸਾਨਾਂ ਨੂੰ ਵਾਪਸ ਕੀਤੀ ਨਹਿਰ ਦੀ ਜ਼ਮੀਨ ਮੁੜ ਐਕਵਾਇਰ ਕਰਨ ਵਿਚ ਮੁਸ਼ਕਿਲਾਂ ਹਨ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਵੱਲੋਂ ਚੰਡੀਗੜ੍ਹ ਵਿਚ ਵੱਖਰੀ ਵਿਧਾਨ ਸਭਾ ਲਈ ਥਾਂ ਮੰਗਣ ਦਾ ਵਿਰੋਧ ਕਰਨ ਦੀ ਥਾਂ ਆਪਣੇ ਲਈ ਵੀ ਥਾਂ ਮੰਗ ਕੇ ਪੰਜਾਬ ਦੇ ਚੰਡੀਗੜ੍ਹ ’ਤੇ ਦਾਅਵੇ ਨੂੰ ਕਮਜ਼ੋਰ ਕੀਤਾ ਸੀ। ਸਰਦਾਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਜੋ ਵਾਅਦੇ ਸਨ, ਸਰਕਾਰ ਬਣਨ ਮਗਰੋਂ ਉਸਦੇ ਬਿਲਕੁਲ ਉਲਟ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਸੁਪਰੀਮ ਕੋਰਟ ਵਿਚ ਕਿਸਾਨਾਂ ਖਿਲਾਫ ਸਟੈਂਡ ਲੈ ਕੇ ਸਪਸ਼ਟ ਕਰ ਦਿੱਤਾ ਹੈ ਕਿ ਉਹ ਕਿਸਾਨਾਂ ਨੂੰ ਬਰਬਾਦ ਕਰਨਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਉਹੀ ਕਰਦੇ ਹਨ ਜੋ ਉਹਨਾਂ ਦੇ ਆਕਾ ਅਰਵਿੰਦ ਕੇਜਰੀਵਾਲ ਹਦਾਇਤ ਕਰਦੇ ਹਨ। ਉਹਨਾਂ ਕਿਹਾ ਕਿ ਸ੍ਰੀ ਅਰਵਿੰਦ ਕੇਜਰੀਵਾਲ ਦਾ ਨਿਸ਼ਾਨਾ ਹੈ ਕਿ ਉਹ ਪੰਜਾਬ ਦਾ ਸਭ ਕੁਝ ਲੁੱਟ ਕੇ ਦਿੱਲੀ ਲੈ ਜਾਣ। ਉਹਨਾਂ ਕਿਹਾ ਕਿ ਹਵਾਈ ਜਹਾਜ਼ ਦੀ ਵਰਤੋਂ ਅਰਵਿੰਦ ਕੇਜਰੀਵਾਲ ਕਰ ਰਹੇ ਹਨ ਪਰ ਉਸਦਾ ਕਰੋੜਾਂ ਰੁਪਿਆ ਕਿਰਾਇਆ ਪੰਜਾਬ ਸਰਕਾਰ ਭਰ ਰਹੀ ਹੈ ਤੇ ਇੰਨਾ ਹੀ ਨਹੀਂ ਦੇਸ਼ ਭਰ ਵਿਚ ਆਪ ਨੂੰ ਮਜ਼ਬੂਤ ਕਰਨ ਵਾਸਤੇ ਪੰਜਾਬ ਦੇ ਸਰਕਾਰੀ ਖ਼ਜ਼ਾਨੇ ਦੀ ਅੰਨੀ ਲੁੱਟ ਕੀਤੀ ਜਾ ਰਹੀ ਹੈ। ਉਹਨਾਂਕਿਹਾ ਕਿ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਆਖਦੇ ਸਨ ਕਿ ਉਹਨਾਂ ਕੋਲ ਅਜਿਹਾ ਕੈਮੀਕਲ ਹੈ ਜੋ ਪਰਾਲੀ ਨੂੰ ਖੇਤ ਵਿਚ ਖੋਰ ਦੇਵੇਗਾ ਪਰ ਹੁਣ ਪਿਛਲੇ ਦੋ ਸਾਲਾਂ ਤੋਂ ਅਜਿਹਾ ਕੋਈ ਕੈਮੀਕਲ ਕਿਸਾਨਾਂ ਨੂੰ ਨਹੀਂ ਦਿੱਤਾ ਗਿਆ। ਜਿਹੜਾ 100 ਰੁਪਏਪ੍ਰਤੀ ਕੁਇੰਟਲ ਮੁਆਵਜ਼ਾ ਦੇਣ ਦੀ ਗੱਲ ਚੋਣਾਂ ਵਿਚ ਹੋਈਸੀ, ਉਹ ਵੀ ਨਹੀਂ ਦਿੱਤਾ ਗਿਆ ਤੇ ਨਾ ਹੀ ਪਰਾਲੀ ਦੀ ਸੰਭਾਲ ਲਈ ਕੋਈ ਮਸ਼ੀਨਰੀ ਹੀ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਜਦੋਂ ਮਜਬੂਰ ਹੋ ਕੇ ਕਿਸਾਨ ਪਰਾਲੀ ਨੂੰ ਅੱਗ ਲਗਾ ਰਹੇ ਹਨ ਤਾਂ ਉਹਨਾਂ ਖਿਲਾਫ ਪਰਚੇ ਦਰਜ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬੀਆਂ ਨੇ ਇਸ ਨਲਾਇਕ, ਨਿਕੰਮੇ ਨੂੰ ਮੁੱਖ ਮੰਤਰੀ ਬਣਾ ਕੇ ਬਹੁਤ ਵੱਡਾ ਨੁਕਸਾਨ ਕਰ ਲਿਆ। ਉਹਨਾਂ ਕਿਹਾ ਕਿ ਅਸਲੀ ਮੁੱਖ ਮੰਤਰੀ ਕੇਜਰੀਵਾਲ ਹੈ ਤੇ ਇਹ ਜਾਅਲੀ ਤੇ ਕਠਪੁਤਲੀ ਮੁੱਖ ਮੰਤਰੀ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਹਾਲਾਤ ਇਹ ਹਨ ਕਿ ਆਪ ਵਿਧਾਇਕ ਸੂਬੇ ਨੂੰ ਲੁੱਟਣ ’ਤੇ ਲੱਗੇ ਹਨ। ਉਹਨਾਂ ਕਿਹਾ ਕਿ ਆਪ ਨੇ ਰੇਤ ਮਾਫੀਆ ਤੇ ਨਸ਼ਾ ਖਤਮ ਕਰਨ ਦੀ ਗੱਲ ਕੀਤੀ ਸੀ ਪਰ ਉਲਟਾ ਨਸ਼ਾ ਹੋਰ ਵੱਧ ਗਿਆ ਹੈ ਜਿਸਦਾ ਵੱਡਾ ਕਾਰਨ ਹੈ ਕਿ ਇਹਨਾਂ ਦੇ ਐਮ ਐਲ ਏ ਤੇ ਆਗੂ ਮਹੀਨੇ ਲੈ ਰਹੇ ਹਨ ਜੋ 5 ਲੱਖ ਤੇ ਕੋਈ 10 ਲੱਖ ਲੈ ਰਿਹਾ ਹੈ। ਉਹਨਾਂ ਕਿਹਾਕਿ ਕਾਨੂੰਨ ਵਿਵਸਥਾ ਖਤਮ ਹੋ ਗਈ ਹੈ ਤੇ ਹਰ ਰੋਜ਼ ਕਤਲ ਹੋ ਰਹੇ ਹਨ। ਉਹਨਾਂ ਕਿਹਾ ਕਿ ਆਪ ਆਗੂ ਹਰ ਵਪਾਰ ’ਤੇ ਕਬਜ਼ਾ ਕਰਨਾ ਚਾਹੁੰਦੇ ਹਨ। ਮੀਡੀਆ ਦੇ ਸਵਾਲ ਦੇ ਜਵਾਬ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਾਸਤੇ ਪੂਰੀ ਤਰ੍ਹਾਂ ਤਿਆਰ ਹੈ। ਉਹਨਾਂ ਕਿਹਾ ਕਿ ਇੰਦਰਾ ਗਾਂਧੀ ਤੋਂ ਲੈ ਕੇ ਅੱਜ ਤੱਕ ਏਜੰਸੀਆਂ ਵੱਲੋਂ ਤਿਆਰ ਕੀਤੇ ਗੱਦਾਰ ਹਰ ਵਾਰ ਸ਼੍ਰੋਮਣੀ ਕਮੇਟੀ ਚੋਣਾਂ ਵਿਚ ਅਕਾਲੀ ਦਲ ਨੂੰ ਚੁਣੌਤੀ ਦਿੰਦੇ ਹਨ ਪਰ ਹਰ ਵਾਰ ਖਾਲਸਾ ਪੰਥ ਸੇਵਾ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਹੀ ਪਾਉਂਦਾ ਹੈ। ਇਸ ਤੋਂ ਪਹਿਲਾਂ ਬਰਸੀ ਸਮਾਗਮ ਨੂੰ ਸੰਬੋਧਨ ਕਰਦਿਆਂ ਸਰਦਾਰ ਬਾਦਲ ਨੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਰੱਖੜਾ ਪਰਿਵਾਰ ਨਾਲ ਸਾਂਝ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਤੇ ਦੱਸਿਆ ਕਿ ਰੱਖੜਾ ਤੇ ਬਾਦਲ ਪਰਿਵਾਰ ਦੋਵਾਂ ਵਿਚ ਕਿੰਨੀ ਸਾਂਝ ਹੈ। ਉਹਨਾਂ ਨੇ ਤਿੰਨਾਂ ਭਰਾਵਾਂ ਵੱਲੋਂ ਹਰ ਸਾਲ ਬਜ਼ੁਰਗਾਂ ਦੀ ਬਰਸੀ ਵੱਡੀ ਪੱਧਰ ’ਤੇ ਮਨਾਉਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਰੱਖੜਾ ਪਰਿਵਾਰ ਸਮਾਜ ਸੇਵੀ ਪਰਿਵਾਰ ਹੈ ਜਿਸਨੇ ਇਲਾਕੇ ਨੂੰ ਆਪਣੇ ਨਾਲ ਜੋੜ ਕੇ ਰੱਖਿਆ ਹੈ। ਇਸ ਮੌਕੇ ’ਤੇ ਸਰਦਾਰ ਦਰਸ਼ਨ ਸਿੰਘ ਰੱਖੜਾ, ਸਰਦਾਰ ਚਰਨਜੀਤ ਸਿੰਘ ਰੱਖੜਾ, ਸਰਦਾਰ ਸੁਰਜੀਤ ਸਿੰਘ ਰੱਖੜਾ ਸਾਬਕਾ ਮੰਤਰੀ, ਸਰਦਾਰ ਜਸਪਾਲ ਸਿੰਘ ਬਿੱਟੂ ਚੱਠਾ, ਸਰਦਾਰ ਰਾਜਿੰਦਰ ਸਿੰਘ ਵਿਰਕ, ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਤੇ ਹੋਰ ਪਤਵੰਤੇ ਵੱਡੀ ਗਿਣਤੀ ਵਿਚ ਹਾਜ਼ਰ ਸਨ।

Punjab Bani 10 November,2023
ਨੇਪਾਲ ਵਿੱਚ ਦੇਰ ਰਾਤ ਭੂਚਾਲ ਨੇ ਤਬਾਹੀ : 128 ਲੋਕ ਮਾਰੇ ਗਏ

ਨੇਪਾਲ ਵਿੱਚ ਦੇਰ ਰਾਤ ਭੂਚਾਲ ਨੇ ਤਬਾਹੀ : 128 ਲੋਕ ਮਾਰੇ ਗਏ ਕਾਠਮੰਡੂ : ਨੇਪਾਲ ਵਿੱਚ ਦੇਰ ਰਾਤ ਭੂਚਾਲ ਨੇ ਤਬਾਹੀ ਮਚਾਈ ਹੈ। ਨੇਪਾਲ ‘ਚ ਸ਼ੁੱਕਰਵਾਰ ਰਾਤ ਨੂੰ 6.4 ਤੀਬਰਤਾ ਦਾ ਜ਼ਬਰਦਸਤ ਭੂਚਾਲ ਆਇਆ, ਜਿਸ ਦੇ ਝਟਕੇ ਰਾਸ਼ਟਰੀ ਰਾਜਧਾਨੀ ਖੇਤਰ ਸਮੇਤ ਉੱਤਰੀ ਭਾਰਤ ਦੇ ਕਈ ਹਿੱਸਿਆਂ ‘ਚ ਮਹਿਸੂਸ ਕੀਤੇ ਗਏ। ਸਮਾਚਾਰ ਏਜੰਸੀ ਰਾਇਟਰਸ ਦੇ ਅਨੁਸਾਰ, ਸ਼ੁੱਕਰਵਾਰ ਅੱਧੀ ਰਾਤ ਤੋਂ ਠੀਕ ਪਹਿਲਾਂ ਉੱਤਰ-ਪੱਛਮੀ ਨੇਪਾਲ ਦੇ ਜ਼ਿਲ੍ਹਿਆਂ ਵਿੱਚ ਇੱਕ ਸ਼ਕਤੀਸ਼ਾਲੀ ਭੂਚਾਲ ਆਉਣ ਨਾਲ ਘੱਟੋ ਘੱਟ 128 ਲੋਕ ਮਾਰੇ ਗਏ ਅਤੇ ਦਰਜਨਾਂ ਹੋਰ ਜ਼ਖਮੀ ਹੋ ਗਏ, ਜਦੋਂ ਕਿ ਬਚਾਅ ਟੀਮਾਂ ਨੇ ਪਹਾੜੀ ਪਿੰਡਾਂ ਵਿੱਚ ਬਚਾਅ ਕਾਰਜ ਕੀਤੇ। ਇੰਨਾ ਹੀ ਨਹੀਂ ਦੱਸਿਆ ਜਾ ਰਿਹਾ ਹੈ ਕਿ ਕਈ ਇਮਾਰਤਾਂ ਵੀ ਢਹਿ ਗਈਆਂ ਹਨ। ਨੇਪਾਲ ਦੇ ਪੀਐਮਓ ਨੇ ਟਵੀਟ ਕੀਤਾ ਕਿ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ਨੇ ਸ਼ੁੱਕਰਵਾਰ ਰਾਤ 11:47 ਵਜੇ ਰਾਮੀਡਾਂਡ, ਜਾਜਰਕੋਟ ਵਿੱਚ ਭੂਚਾਲ ਕਾਰਨ ਹੋਏ ਮਨੁੱਖੀ ਅਤੇ ਮਾਲੀ ਨੁਕਸਾਨ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ ਅਤੇ ਤੁਰੰਤ ਬਚਾਅ ਅਤੇ ਰਾਹਤ ਲਈ ਸਾਰੀਆਂ 3 ਸੁਰੱਖਿਆ ਏਜੰਸੀਆਂ ਨੂੰ ਤਾਇਨਾਤ ਕਰ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਨੇਪਾਲ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਰ ਵੱਧ ਸਕਦੀ ਹੈ। ਭਾਰਤ-ਨੇਪਾਲ ਸਰਹੱਦ ਤੋਂ ਕਰੀਬ 98 ਕਿਲੋਮੀਟਰ ਦੀ ਦੂਰੀ ‘ਤੇ ਕੇਂਦਰ ਬਿੰਦੂ ਸਥਿਤ ਜਾਜਰਕੋਟ ‘ਚ ਭੂਚਾਲ ਕਾਰਨ ਹੁਣ ਤੱਕ 128 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 140 ਲੋਕ ਜ਼ਖਮੀ ਹੋ ਗਏ ਹਨ। ਇਹ ਜਾਣਕਾਰੀ ਨੇਪਾਲ ਪੁਲਿਸ ਦੇ ਕੇਂਦਰੀ ਬੁਲਾਰੇ ਡੀਆਈਜੀ ਕੁਵੇਰ ਕਦਾਯਤ ਨੇ ਦਿੱਤੀ ਹੈ। ਸਥਾਨਕ ਅਧਿਕਾਰੀਆਂ ਨੇ ਕਿਹਾ ਕਿ ਜਾਜਰਕੋਟ ਵਿੱਚ ਭੂਚਾਲ ਦੇ ਕੇਂਦਰ ਦੇ ਨੇੜੇ ਦੇ ਖੇਤਰ ਨਾਲ ਸੰਪਰਕ ਸਥਾਪਤ ਕਰਨਾ ਸੰਭਵ ਨਹੀਂ ਹੈ। ਇਹ 190,000 ਦੀ ਆਬਾਦੀ ਵਾਲਾ ਪਹਾੜੀ ਜ਼ਿਲ੍ਹਾ ਹੈ ਅਤੇ ਦੂਰ-ਦੁਰਾਡੇ ਪਹਾੜੀਆਂ ਵਿੱਚ ਖਿੰਡੇ ਹੋਏ ਪਿੰਡ ਹਨ। ਜਾਜਰਕੋਟ ਦੇ ਸਥਾਨਕ ਅਧਿਕਾਰੀ ਹਰੀਸ਼ ਚੰਦਰ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਦੇ ਜ਼ਿਲ੍ਹੇ ਵਿੱਚ ਘੱਟੋ-ਘੱਟ 34 ਲੋਕ ਮਾਰੇ ਗਏ ਹਨ, ਜਦੋਂ ਕਿ ਗੁਆਂਢੀ ਰੁਕੁਮ ਪੱਛਮੀ ਜ਼ਿਲ੍ਹੇ ਵਿੱਚ, ਪੁਲਿਸ ਅਧਿਕਾਰੀ ਨਮਰਾਜ ਭੱਟਾਰਾਈ ਨੇ ਕਿਹਾ ਕਿ ਘੱਟੋ-ਘੱਟ 35 ਮੌਤਾਂ ਹੋਈਆਂ ਹਨ।

Punjab Bani 04 November,2023
ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਕੋਰਸ 8 ਨਵੰਬਰ ਤੋਂ

ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਕੋਰਸ 8 ਨਵੰਬਰ ਤੋਂ ਪਟਿਆਲਾ, 19 ਅਕਤੂਬਰ: ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ) ਨੇ ਦੱਸਿਆ ਕਿ ਵਿਭਾਗ ਦੇ ਪ੍ਰੀ-ਰਿਕਰੂਟਮੈਂਟ ਸੈਂਟਰ ਵਿਖੇ ਫ਼ੌਜ ਅਤੇ ਨੀਮ ਫ਼ੌਜੀ ਬਲਾਂ ਵਿਚ ਭਰਤੀ ਹੋਣ ਲਈ ਕੇਵਲ ਪੰਜਾਬ ਦੇ ਬੱਚਿਆ ਲਈ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੋਰਸ ਮਿਤੀ 8 ਨਵੰਬਰ 2023 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਦਾ ਮੰਤਵ ਸੈਨਾ ਵਿਚ ਸੇਵਾ ਕਰ ਰਹੇ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਬਾਕੀ ਸ਼੍ਰੇਣੀਆਂ ਦੇ ਬੱਚਿਆਂ ਨੂੰ ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਯੋਗ ਬਣਾਉਣਾ ਹੈ। ਇਹ ਕੋਰਸ 45 ਦਿਨ ਦਾ ਹੋਵੇਗਾ। ਜਿਸ ਦੌਰਾਨ ਵਿਦਿਆਰਥੀਆਂ ਨੂੰ ਸਰੀਰਕ ਤੌਰ ’ਤੇ ਭਰਤੀ ਹੋਣ ਲਈ ਲੋੜੀਂਦੇ ਮਿਆਰ ਲਈ ਤਿਆਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਹਨਾਂ ਨੂੰ ਲਿਖਤੀ ਇਮਤਿਹਾਨ ਦੀ ਤਿਆਰੀ ਵੀ ਕਰਵਾਈ ਜਾਵੇਗੀ। ਫ਼ੌਜ ਵਿੱਚ ਸਿਪਾਹੀ ਦੀ ਭਰਤੀ ਲਈ ਉਮੀਦਵਾਰ ਦੀ ਉਮਰ 17-1/2 ਤੋਂ 21 ਸਾਲ, ਕੱਦ 170 ਸੈਂਟੀਮੀਟਰ, ਛਾਤੀ 77 ਤੋਂ 82 ਸੈਂਟੀਮੀਟਰ ਅਤੇ ਵਜ਼ਨ 50 ਕਿੱਲੋ ਹੋਣਾ ਚਾਹੀਦਾ ਹੈ ਅਤੇ ਉਮੀਦਵਾਰ ਦਸਵੀਂ ਕਲਾਸ ਵਿੱਚ ਕੁੱਲ 45%ਅਤੇ ਹਰੇਕ ਵਿਸ਼ੇ ਵਿੱਚ 33% ਨੰਬਰਾਂ ਨਾਲ ਪਾਸ ਹੋਣ ਜ਼ਰੂਰੀ ਹੈ। ਕਲਰਕ/ਐਸ.ਕੇ.ਟੀ ਦੀ ਭਰਤੀ ਲਈ ਉਮੀਦਵਾਰਾਂ ਦੀ ਉਮਰ 17-1/2 ਤੋਂ 21 ਸਾਲ ਦੇ ਵਿਚਕਾਰ ਅਤੇ ਕੱਦ ਘੱਟੋ ਘੱਟ 162 ਸੈਂਟੀਮੀਟਰ ਹੋਣਾ ਜ਼ਰੂਰੀ ਹੈ। ਅੰਗਰੇਜ਼ੀ ਅਤੇ ਗਣਿਤ/ਅਕਾਉਂਟਿੰਗ/ਬੂਕ ਕੀਪਿੰਗ ਵਿਸ਼ਿਆਂ ਵਿਚ 50% ਨੰਬਰਾਂ ਨਾਲ ਪਾਸ ਹੋਣਾ ਜ਼ਰੂਰੀ ਹੈ। ਚਾਹਵਾਨ ਉਮੀਦਵਾਰ ਆਪਣੇ ਪੜ੍ਹਾਈ ਦੇ ਸਰਟੀਫਿਕੇਟ, ਪਾਸਪੋਰਟ ਸਾਈਜ਼ ਫ਼ੋਟੋ, ਡਿਸਚਾਰਜ ਬੁੱਕ (ਕੇਵਲ ਸਾਬਕਾ ਸੈਨਿਕਾਂ ਦੇ ਬੱਚਿਆਂ ਲਈ) ਅਤੇ ਐਸ.ਸੀ ਜਾਤੀ ਦੇ ਉਮੀਦਵਾਰ ਆਪਣਾ ਜਾਤੀ ਦਾ ਸਰਟੀਫਿਕੇਟ ਨਾਲ ਲੈ ਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਪਟਿਆਲਾ, ਨੇੜੇ ਰੇਲਵੇ ਸਟੇਸ਼ਨ, ਵਿਖੇ ਆਪਣੇ ਨਾਮ ਦੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਹਨਾਂ ਨੇ ਇਹ ਵੀ ਦੱਸਿਆ ਹੈ ਕਿ ਪਟਿਆਲਾ ਜ਼ਿਲ੍ਹੇ ਦੇ ਉਮੀਦਵਾਰ ਹੀ ਇਸ ਟ੍ਰੇਨਿੰਗ ਵਿਚ ਸ਼ਾਮਲ ਹੋ ਸਕਦੇ ਹਨ। ਪ੍ਰੀ-ਰਿਕਰੂਟਮੈਂਟ ਸੈਂਟਰ ਸਿਖਲਾਈ ਲਈ ਇੱਕ ਆਲ ਵੈਦਰ ਟਰੈਕ ਅਤ ਟ੍ਰੇਨਿੰਗ ਦੇ ਜ਼ਰੂਰੀ ਸਾਜੇ ਸਮਾਨ ਉਪਲਬਧ ਹਨ। ਵਧੇਰੇ ਜਾਣਕਾਰੀ ਲਈ ਫ਼ੋਨ ਨੰ.0175-2361188, 7888343525 ਕਿਸੇ ਵੀ ਕੰਮ ਕਾਜ ਵਾਲੇ ਦਿਨ ਸੰਪਰਕ ਕਰ ਸਕਦੇ ਹਨ।

Punjab Bani 19 October,2023
ਫਿਰੋਜ਼ਪੁਰ ਨੂੰ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਤਹਿਤ ਨੀਤੀ ਆਯੋਗ ਵੱਲੋਂ 5 ਕਰੋੜ ਦੀ ਰਾਸ਼ੀ ਪ੍ਰਾਪਤ ਹੋਈ - ਧੀਮਾਨ

ਫਿਰੋਜ਼ਪੁਰ ਨੂੰ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਤਹਿਤ ਨੀਤੀ ਆਯੋਗ ਵੱਲੋਂ 5 ਕਰੋੜ ਦੀ ਰਾਸ਼ੀ ਪ੍ਰਾਪਤ ਹੋਈ - ਧੀਮਾਨ - ਫ਼ਿਰੋਜ਼ਪੁਰ ਡੈਲਟਾ ਰੈਕਿੰਗ ਦੇ ਅਧਾਰ’ ‘ਤੇ 94ਵੇਂ ਸਥਾਨ ਤੋਂ 7ਵਾਂ ਸਥਾਨ ‘ਤੇ ਪੁੱਜਾ - ਜ਼ਿਲ੍ਹੇ ਨੂੰ ਐਸਪੀਰੇਸ਼ਨਲ ਡਿਸਟ੍ਰਿਕਟ ਤੋਂ ਪ੍ਰੇਰਨਾਦਾਇਕ ਜ਼ਿਲ੍ਹਾ ਬਣਾਉਣ ਲਈ ਕੀਤੇ ਜਾ ਰਹੇ ਹਨ ਯਤਨ ਚੰਡੀਗੜ੍ਹ/ਫਿਰੋਜ਼ਪੁਰ 16 ਅਕਤੂਬਰ: ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਤਹਿਤ ਨੀਤੀ ਆਯੋਗ ਨੇ ਪੂਰੇ ਭਾਰਤ ਦੇ ਵੱਖ-ਵੱਖ ਰਾਜਾਂ ਦੇ 112 ਜ਼ਿਲਿ੍ਹਆਂ ਨੂੰ ਐਸਪੀਰੇਸ਼ਨਲ ਜ਼ਿਲ੍ਹੇ ਵਜੋਂ ਘੋਸ਼ਿਤ ਕੀਤਾ ਹੋਇਆ ਹੈ। ਪੰਜਾਬ ਵਿੱਚ ਫਿਰੋਜ਼ਪੁਰ ਅਤੇ ਮੋਗਾ ਐਸਪੀਰੇਸ਼ਨਲ ਜ਼ਿਲ੍ਹੇ ਹਨ। ਨੀਤੀ ਆਯੋਗ ਭਾਰਤ ਸਰਕਾਰ ਵੱਲੋਂ ਇਨ੍ਹਾਂ ਵੱਖ-ਵੱਖ ਰਾਜਾਂ ਦੇ 112 ਜ਼ਿਲਿ੍ਹਆਂ ਦੇ 5 ਵੱਖ-ਵੱਖ ਸੈਕਟਰ ਜਿਵੇਂ ਕਿ ਸਿਹਤ ਅਤੇ ਪੋਸ਼ਣ, ਸਿੱਖਿਆ, ਖੇਤੀਬਾੜੀ ਤੇ ਜਲ ਸਰੋਤ, ਵਿੱਤੀ ਅਤੇ ਹੁਨਰ ਵਿਕਾਸ, ਬੁਨਿਆਦੀ ਢਾਂਚੇ ਦੇ ਵੱਖ-ਵੱਖ ਇੰਡੀਕੇਟਰਜ਼ ਦੇ ਆਧਾਰ ’ਤੇ ਮਹੀਨਾਵਾਰ ਡੈਲਟਾ ਰੈਕਿੰਗ ਕੀਤੀ ਜਾਂਦੀ ਹੈ। ਜਿਸ ਅਨੁਸਾਰ ਫਿਰੋਜ਼ਪੁਰ ਜ਼ਿਲ੍ਹੇ ਨੇ ਕਈ ਵਾਰ ਵਧੀਆ ਡੈਲਟਾ ਰੈਂਕਿੰਗ ਹਾਸਲ ਕੀਤੀ ਹੈ ਅਤੇ ਨੀਤੀ ਆਯੋਗ ਵੱਲੋ ਹੁਣ ਜ਼ਿਲ੍ਹੇ ਦੇ ਵਿਕਾਸ ਲਈ 5 ਕਰੋੜ ਰੁਪਏ ਦੀ ਰਾਸ਼ੀ ਵੀ ਦਿੱਤੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਮਹੀਨਾ ਫਰਵਰੀ 2023 ਵਿੱਚ ਡੈਲਟਾ ਰੈਕਿੰਗ ਦੇ ਅਧਾਰ ’ਤੇ ਜ਼ਿਲ੍ਹਾ ਫਿਰੋਜ਼ਪੁਰ 94ਵੇਂ ਸਥਾਨ ਉੱਪਰ ਸੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਉਨ੍ਹਾਂ ਦੀ ਟੀਮ ਦੀ ਵਧੀਆ ਮਿਹਨਤ ਸਦਕਾ ਜੁਲਾਈ 2023 ਵਿੱਚ ਡੈਲਟਾ ਰੈਕਿੰਗ ਦੇ ਅਧਾਰ’ ਤੇ ਜ਼ਿਲ੍ਹਾ ਫ਼ਿਰੋਜ਼ਪੁਰ ਨੇ 7ਵਾਂ ਸਥਾਨ ਹਾਸਲ ਕੀਤਾ ਹੈ। ਨੀਤੀ ਆਯੋਗ ਭਾਰਤ ਸਰਕਾਰ ਵੱਲੋਂ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀ ਮਿਹਨਤ ਸਦਕਾ ਮਹੀਨਾ ਜੂਨ 2023 ਵਿੱਚ ਖੇਤੀਬਾੜੀ ਤੇ ਜਲ ਸਰੋਤ ਦੀ ਵਧੀਆ ਪ੍ਰਗਤੀ ਕਾਰਨ 3 ਕਰੋੜ ਰੁਪਏ ਅਤੇ ਜੁਲਾਈ 2023 ਵਿੱਚ ਕੁਲ ਮਿਲਾ ਕੇ ਵਧੀਆ ਪ੍ਰਗਤੀ ਕਾਰਨ 2 ਕਰੋੜ ਰੁਪਏ ਦੀ ਰਾਸ਼ੀ ਹਾਸਲ ਕੀਤੀ ਹੈ। ਇਸ ਲਈ ਨੀਤੀ ਆਯੋਗ ਭਾਰਤ ਸਰਕਾਰ ਵੱਲੋਂ ਫਿਰੋਜ਼ਪੁਰ ਜ਼ਿਲ੍ਹੇ ਨੂੰ ਕੁੱਲ 5 ਕਰੋੜ ਰੁਪਏ ਦੀ ਰਾਸ਼ੀ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਇਨਾਮੀ ਰਾਸ਼ੀ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਕਿੱਤਾ ਮੁੱਖੀ ਹੁਨਰ ਵਿਕਾਸ ਦੇ ਕੋਰਸਾਂ ਲਈ ਅਤੇ ਹੋਰ ਵੱਖ-ਵੱਖ ਖੇਤਰਾਂ ਵਿੱਚ ਵਿਕਾਸ ਕਾਰਜ ਕਰਵਾਉਣ ਲਈ ਖਰਚ ਕੀਤੀ ਜਾਵੇਗੀ। ਫਿਰੋਜ਼ਪੁਰ ਜ਼ਿਲ੍ਹੇ ਨੂੰ ਅਕਾਂਖੀ ਜ਼ਿਲ੍ਹੇ (ਐਸਪੀਰੇਸ਼ਨਲ ਡਿਸਟ੍ਰਿਕਟ) ਤੋਂ ਪ੍ਰੇਰਨਾਦਾਇਕ (ਇੰਸਪੀਰੇਸ਼ਨਲ) ਜ਼ਿਲ੍ਹਾ ਬਣਾਉਣ ਸਬੰਧੀ ਬਹੁਤ ਯਤਨ ਕੀਤੇ ਜਾ ਰਹੇ ਹਨ ਅਤੇ ਜ਼ਿਲ੍ਹਾ ਫਿਰੋਜ਼ਪੁਰ ਨੂੰ ਇਸ ਮੁਕਾਮ ਤੇ ਪਹੁੰਚਾਉਣਾ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੀ ਸੁਚਾਰੂ ਸੋਚ ਸਦਕਾ ਹੀ ਸੰਭਵ ਹੋ ਸਕਿਆ ਹੈ। ਪੰਜਾਬ ਦੇ ਕੈਬਨਿਟ ਮੰਤਰੀ ਅਤੇ ਜ਼ਿਲ੍ਹੇ ਦੇ ਮੰਤਰੀ ਇੰਚਾਰਜ ਸ. ਹਰਭਜਨ ਸਿੰਘ ਈ.ਟੀ.ਓ. ਨੇ ਜ਼ਿਲ੍ਹੇ ਨੂੰ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਤਹਿਤ ਨੀਤੀ ਆਯੋਗ ਵੱਲੋਂ 5 ਕਰੋੜ ਦੀ ਰਾਸ਼ੀ ਜਾਰੀ ਕਰਨ ਤੇ ਖੁਸ਼ੀ ਜਾਹਿਰ ਕਰਦਿਆਂ ਕਿਹਾ ਕਿ ਇਹ ਸਭ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੀ ਮਿਹਨਤ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੀ ਅਗਵਾਈ ਹੇਠ ਕੀਤੀ ਗਈ ਕਰੜੀ ਮਿਹਨਤ ਦਾ ਨਤੀਜਾ ਹੈ, ਜਿਸ ਤਹਿਤ ਫ਼ਿਰੋਜ਼ਪੁਰ ਡੈਲਟਾ ਰੈਕਿੰਗ ਦੇ ਅਧਾਰ’ ‘ਤੇ 94ਵੇਂ ਸਥਾਨ ਤੋਂ 7ਵਾਂ ਸਥਾਨ ‘ਤੇ ਪੁੱਜਾ ਹੈ ।

Punjab Bani 16 October,2023
ਯੋਗਾ ਇੰਸਟਰਕਟਰ ਲਈ ਇੰਟਰਵਿਊ 10 ਤੇ 11 ਅਕਤੂਬਰ ਨੂੰ

ਯੋਗਾ ਇੰਸਟਰਕਟਰ ਲਈ ਇੰਟਰਵਿਊ 10 ਤੇ 11 ਅਕਤੂਬਰ ਨੂੰ ਪਟਿਆਲਾ, 9 ਅਕਤੂਬਰ: ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ. ਮੋਹਨ ਲਾਲ ਨੇ ਦੱਸਿਆ ਹੈ ਕਿ 22 ਯੋਗਾ ਇੰਸਟਰਕਟਰ ਲੜਕੇ ਤੇ ਲੜਕੀਆਂ (ਪਾਰਟ-ਟਾਈਮ) ਦੀ ਨਿਯੁਕਤੀ ਲਈ 20/09/2023 ਨੂੰ ਡਾਇਰੈਕਟਰ ਆਫ਼ ਆਯੁਰਵੈਦਾਂ ਪੰਜਾਬ, ਚੰਡੀਗੜ੍ਹ ਵੱਲੋਂ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਸੀ ਉਸ ਸਬੰਧ ਵਿੱਚ ਜਿਨ੍ਹਾਂ ਉਮੀਦਵਾਰਾਂ ਵੱਲੋਂ ਆਨਲਾਈਨ ਅਪਲਾਈ ਕੀਤਾ ਗਿਆ ਹੈ, ਉਹ ਮਿਤੀ 10/10/2023 ਤੇ 11/10/2023 ਨੂੰ ਸਵੇਰੇ 10 ਵਜੇ, ਜ਼ਿਲ੍ਹਾ ਪ੍ਰੀਸ਼ਦ ਮੀਟਿੰਗ ਹਾਲ ਸਰਹਿੰਦ ਰੋਡ, ਪਟਿਆਲਾ ਵਿਖੇ ਆਪਣੇ ਸਰਟੀਫਿਕੇਟ ਅਸਲ ਰੂਪ ਵਿੱਚ ਅਤੇ ਉਹਨਾਂ ਦੀਆਂ ਫੋਟੋਕਾਪੀਆਂ (2 ਪਰਤਾਂ ਵਿੱਚ) ਲੈ ਕੇ ਪਹੁੰਚਣ।

Punjab Bani 09 October,2023
ਪੰਜਾਬੀ ਟਾਈਪ ਦੇ ਦਾਖਲੇ ਲਈ 6 ਅਕਤੂਬਰ ਤੱਕ ਜਮ੍ਹਾਂ ਕਰਵਾਏ ਜਾ ਸਕਦੇ ਨੇ ਫਾਰਮ

ਪੰਜਾਬੀ ਟਾਈਪ ਦੇ ਦਾਖਲੇ ਲਈ 6 ਅਕਤੂਬਰ ਤੱਕ ਜਮ੍ਹਾਂ ਕਰਵਾਏ ਜਾ ਸਕਦੇ ਨੇ ਫਾਰਮ ਪਟਿਆਲਾ, 28 ਸਤੰਬਰ: ਜ਼ਿਲ੍ਹਾ ਭਾਸ਼ਾ ਦਫ਼ਤਰ ਪਟਿਆਲਾ ਵਲੋਂ ਚਲਦੀਆਂ ਪੰਜਾਬੀ ਟਾਈਪ/ਸ਼ਾਰਟਹੈਂਡ ਸ਼੍ਰੇਣੀ ਲਈ ਆਮ ਸ਼੍ਰੇਣੀ ਦੀਆਂ ਚਾਰ ਸੀਟਾਂ ਭਰੀਆਂ ਜਾਣੀਆਂ ਹਨ, ਜਿਨ੍ਹਾਂ ਲਈ ਮੁੱਢਲੀ ਯੋਗਤਾ ਗ੍ਰੈਜੂਏਸ਼ਨ ਹੈ। ਇਨਾਂ ਸ਼੍ਰੇਣੀਆਂ ਵਿਚ ਦਾਖਲਾ ਲੈਣ ਦੇ ਚਾਹਵਾਨ ਉਮੀਦਵਾਰ ਜ਼ਿਲ੍ਹਾ ਭਾਸ਼ਾ ਦਫ਼ਤਰ, ਭਾਸ਼ਾ ਭਵਨ, ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ ਮਿਤੀ 06.10.2023 ਦੁਪਹਿਰ 1.00 ਵਜੇ ਤੱਕ ਆ ਕੇ ਫਾਰਮ ਭਰ ਸਕਦੇ ਹਨ। ਇਸ ਕੋਰਸ ਦਾ ਸਮਾਂ ਇਕ ਸਾਲ ਦਾ ਹੈ।

Punjab Bani 28 September,2023
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਰਿਲੇਸ਼ਨਸ਼ਿਪ ਅਫ਼ਸਰ ਦੀ ਅਸਾਮੀ ਲਈ ਪਲੇਸਮੈਂਟ ਕੈਂਪ 27 ਸਤੰਬਰ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਰਿਲੇਸ਼ਨਸ਼ਿਪ ਅਫ਼ਸਰ ਦੀ ਅਸਾਮੀ ਲਈ ਪਲੇਸਮੈਂਟ ਕੈਂਪ 27 ਸਤੰਬਰ ਨੂੰ ਪਟਿਆਲਾ, 26 ਸਤੰਬਰ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵਿਖੇ ਮਿਤੀ 27 ਸਤੰਬਰ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਮੁਥੂਟ ਮਾਈਕ੍ਰੋਫਿਨ ਲਿਮਟਿਡ ਕੰਪਨੀ ਵੱਲੋਂ ਰਿਲੇਸ਼ਨਸ਼ਿਪ ਅਫ਼ਸਰ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਦੱਸਿਆ ਕਿ ਮਿਤੀ 27-09-2023 ਦਿਨ ਬੁੱਧਵਾਰ ਨੂੰ ਮੁਥੂਟ ਮਾਈਕ੍ਰੋਫਿਨ ਲਿਮਟਿਡ ਕੰਪਨੀ ਵੱਲੋਂ ਰਿਲੇਸ਼ਨਸ਼ਿਪ ਅਫ਼ਸਰ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਚਾਹਵਾਨ ਅਤੇ ਯੋਗ ਉਮੀਦਵਾਰ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਬਾਰ੍ਹਵੀਂ ਅਤੇ ਗਰੈਜੂਏਸ਼ਨ ਪਾਸ ਹੋਵੇ ਅਤੇ ਉਮਰ 18 ਤੋਂ 32 ਸਾਲ ਵਿਚਕਾਰ ਹੋਵੇ ਉਹ ਇਸ ਕੈਂਪ ਵਿੱਚ ਭਾਗ ਲੈ ਸਕਦੇ ਹਨ। ਇੰਟਰਵਿਊ ਦੌਰਾਨ ਸਿਲੈੱਕਟ ਕੀਤੇ ਗਏ ਪ੍ਰਾਰਥੀਆਂ ਨੂੰ ਇੰਟਰਵਿਊ ਦੇ ਅਧਾਰ ਤੇ ਤਨਖ਼ਾਹ ਦਿੱਤੀ ਜਾਵੇਗੀ। ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ ਅਤੇ ਰਿਜ਼ਊਮੇ ਨਾਲ ਲੈ ਕੇ ਮਿਤੀ 27-09-2023 (ਬੁੱਧਵਾਰ) ਨੂੰ ਸਵੇਰੇ 10 ਵੱਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ’ਤੇ ਸੰਪਰਕ ਕਰ ਸਕਦੇ ਹਨ।

Punjab Bani 26 September,2023
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 19 ਸਤੰਬਰ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 19 ਸਤੰਬਰ ਨੂੰ ਪਟਿਆਲਾ, 18 ਸਤੰਬਰ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ 19 ਸਤੰਬਰ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਐਸ ਬੀ ਆਈ ਲਾਈਫ਼ ਇੰਸ਼ੋਰੈਂਸ ਅਤੇ ਪੁਖਰਾਜ ਹੈਲਥ ਕੇਅਰ ਪ੍ਰਾਈਵੇਟ ਲਿਮਟਿਡ ਕੰਪਨੀਆਂ ਵੱਲੋਂ ਜੀਵਨ ਮਿੱਤਰਾ ਅਤੇ ਤੰਦਰੁਸਤੀ ਸਲਾਹਕਾਰ, ਟਰੇਨਰ, ਟੀਮ ਲੀਡਰ, ਅਸਿਸਟੈਂਟ ਮੈਨੇਜਰ ਅਤੇ ਮੈਨੇਜਰ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਰੋਜ਼ਗਾਰ ਅਫ਼ਸਰ ਸ੍ਰੀਮਤੀ ਕੰਵਲਪੁਨੀਤ ਕੌਰ ਨੇ ਦੱਸਿਆ ਕਿ ਮਿਤੀ 19-09-2023 ਦਿਨ ਮੰਗਲਵਾਰ ਨੂੰ ਐਸ ਬੀ ਆਈ ਲਾਈਫ਼ ਇੰਸ਼ੋਰੈਂਸ ਅਤੇ ਪੁਖਰਾਜ ਹੈਲਥ ਕੇਅਰ ਪ੍ਰਾਈਵੇਟ ਲਿਮਟਿਡ ਕੰਪਨੀਆਂ ਵੱਲੋਂ ਜੀਵਨ ਮਿੱਤਰਾ ਅਤੇ ਤੰਦਰੁਸਤੀ ਸਲਾਹਕਾਰ, ਤੰਦਰੁਸਤੀ ਸਲਾਹਕਾਰ ਟਰੇਨਰ, ਟੀਮ ਲੀਡਰ, ਅਸਿਸਟੈਂਟ ਮੈਨੇਜਰ ਅਤੇ ਮੈਨੇਜਰ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਚਾਹਵਾਨ ਅਤੇ ਯੋਗ ਉਮੀਦਵਾਰ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਦਸਵੀਂ, ਬਾਰ੍ਹਵੀਂ, ਗਰੈਜੂਏਸ਼ਨ ਅਤੇ ਪੋਸਟ ਗਰੈਜੂਏਸ਼ਨ ਹੋਵੇ ਅਤੇ ਉਮਰ 22 ਤੋਂ 60 ਸਾਲ ਤੱਕ ਹੋਣੀ ਚਾਹੀਦੀ ਹੈ। ਇੰਟਰਵਿਊ ਦੌਰਾਨ ਸਿਲੈੱਕਟ ਕੀਤੇ ਗਏ ਪ੍ਰਾਰਥੀਆਂ ਨੂੰ ਇੰਟਰਵਿਊ ਦੇ ਅਧਾਰ ਤੇ ਤਨਖ਼ਾਹ ਦਿੱਤੀ ਜਾਵੇਗੀ। ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ ਅਤੇ ਰਿਜ਼ਊਮੇ ਨਾਲ ਲੈ ਕੇ ਮਿਤੀ 19-09-2023 (ਮੰਗਲਵਾਰ) ਨੂੰ ਸਵੇਰੇ 10 ਵੱਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।

Punjab Bani 18 September,2023
ਸੇਲਜ਼ ਅਫ਼ਸਰ ਤੇ ਬਰਾਂਚ ਰਿਲੇਸ਼ਨਸ਼ਿਪ ਐਗਜ਼ੀਕਿਊਟਿਵ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 13 ਸਤੰਬਰ ਨੂੰ

ਸੇਲਜ਼ ਅਫ਼ਸਰ ਤੇ ਬਰਾਂਚ ਰਿਲੇਸ਼ਨਸ਼ਿਪ ਐਗਜ਼ੀਕਿਊਟਿਵ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 13 ਸਤੰਬਰ ਨੂੰ ਪਟਿਆਲਾ, 12 ਸਤੰਬਰ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ ਮਿਤੀ 13 ਸਤੰਬਰ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਸੇਲਜ਼ ਅਫ਼ਸਰ ਅਤੇ ਬ੍ਰਾਂਚ ਰਿਲੇਸ਼ਨਸ਼ਿਪ ਐਗਜ਼ੀਕਿਊਟਿਵ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਰੋਜ਼ਗਾਰ ਅਫ਼ਸਰ ਕੰਵਲ ਪੁਨੀਤ ਕੌਰ ਨੇ ਦੱਸਿਆ ਕਿ ਮਿਤੀ 13-09-2023 ਦਿਨ ਬੁੱਧਵਾਰ ਨੂੰ ਟੀਮ ਲੀਜ਼ ਕੰਪਨੀ ਵੱਲੋਂ ਸੇਲਜ਼ ਅਫ਼ਸਰ ਤੇ ਬ੍ਰਾਂਚ ਰਿਲੇਸ਼ਨਸ਼ਿਪ ਐਗਜ਼ੀਕਿਊਟਿਵ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਚਾਹਵਾਨ ਅਤੇ ਯੋਗ ਉਮੀਦਵਾਰ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਬਾਰ੍ਹਵੀਂ, ਗਰੈਜੂਏਸ਼ਨ ਅਤੇ ਪੋਸਟ ਗਰੈਜੂਏਸ਼ਨ ਅਤੇ ਉਮਰ ਹੱਦ 25 ਤੋਂ 28 ਸਾਲ ਹੈ, ਉਹ ਇਸ ਪਲੇਸਮੈਂਟ ਕੈਂਪ ਵਿੱਚ ਸ਼ਾਮਲ ਹੋ ਸਕਦੇ ਹਨ। ਇੰਟਰਵਿਊ ਦੌਰਾਨ ਸਿਲੈੱਕਟ ਕੀਤੇ ਗਏ ਪ੍ਰਾਰਥੀਆਂ ਨੂੰ ਇੰਟਰਵਿਊ ਦੇ ਅਧਾਰ ’ਤੇ ਤਨਖ਼ਾਹ ਦਿੱਤੀ ਜਾਵੇਗੀ। ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ ਅਤੇ ਰਿਜ਼ਊਮੇ ਨਾਲ ਲੈ ਕੇ ਮਿਤੀ 13-09-2023 (ਬੁੱਧਵਾਰ) ਨੂੰ ਸਵੇਰੇ 10 ਵੱਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ’ਤੇ ਸੰਪਰਕ ਕਰ ਸਕਦੇ ਹਨ।

Punjab Bani 12 September,2023
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 8 ਸਤੰਬਰ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 8 ਸਤੰਬਰ ਨੂੰ ਪਟਿਆਲਾ, 6 ਸਤੰਬਰ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਮਿਤੀ 8 ਸਤੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਈਸ਼ਾਨ ਇੰਡਸਟਰੀਜ਼, ਐਕਸਿਸ ਬੈਂਕ, ਆਰ.ਜੀ.ਐਮ. ਇੰਡਸਟਰੀ, ਆਈ.ਸੀ.ਆਈ.ਸੀ.ਆਈ ਫਾਊਂਡੇਸ਼ਨ, ਸੱਤਿਆ ਮਾਇਕਰੋਕੈਪੀਟਲ ਵੱਲੋਂ ਸੇਲਜ਼ ਅਫ਼ਸਰ, ਰਿਲੇਸ਼ਨਸ਼ਿਪ ਅਫ਼ਸਰ, ਏ.ਡੀ.ਓ, ਏ.ਈ.ਐਮ, ਸੀ.ਈ.ਈ, ਅਸਿਸਟੈਂਟ ਟਰੇਨੀ, ਅਪ੍ਰੈਟਸ਼ਿਪ (ਫੀਲਡ) ਅਤੇ ਈ.ਡੀ.ਓ.ਐਲ (ਫੀਲਡ) ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਦੱਸਿਆ ਕਿ ਮਿਤੀ 8 ਸਤੰਬਰ ਦਿਨ ਸ਼ੁੱਕਰਵਾਰ ਨੂੰ ਲੱਗਣ ਵਾਲੇ ਇਸ ਪਲੇਸਮੈਂਟ ਕੈਂਪ ਵਿੱਚ ਵਿੱਦਿਅਕ ਯੋਗਤਾ ਬਾਰ੍ਹਵੀਂ, ਆਈ.ਟੀ.ਆਈ, ਗਰੈਜੂਏਸ਼ਨ ਅਤੇ ਪੋਸਟ ਗਰੈਜੂਏਸ਼ਨ ਪਾਸ ਉਮੀਦਵਾਰ ਜਿਨ੍ਹਾਂ ਦੀ ਉਮਰ 18 ਤੋਂ 45 ਸਾਲ ਵਿਚਕਾਰ ਹੋਵੇ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇੰਟਰਵਿਊ ਦੌਰਾਨ ਚੁਣੇ ਗਏ ਫਰੈਸ਼ਰ ਅਤੇ ਤਜਰਬੇਕਾਰ ਪ੍ਰਾਰਥੀਆਂ ਨੂੰ ਇੰਟਰਵਿਊ ਦੇ ਆਧਾਰ ’ਤੇ ਤਨਖ਼ਾਹ ਦਿੱਤੀ ਜਾਵੇਗੀ। ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ ਅਤੇ ਰਿਜਊਮ ਨਾਲ ਲੈ ਕੇ ਮਿਤੀ 8 ਸਤੰਬਰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ ਪਟਿਆਲਾ ਵਿਖੇ ਪਹੁੰਚ ਕੇ ਕੈਂਪ ਵਿੱਚ ਹਿੱਸਾ ਲੈ ਸਕਦੇ ਹਨ ਅਤੇ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 9877610877 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Punjab Bani 06 September,2023
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 1 ਸਤੰਬਰ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 1 ਸਤੰਬਰ ਨੂੰ ਪਟਿਆਲਾ, 31 ਅਗਸਤ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵਿਖੇ 1 ਸਤੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਐਕਸਿਸ ਬੈਂਕ ਲਿਮਟਿਡ ਕੰਪਨੀ ’ਚ ਸੇਲਜ਼ ਅਫ਼ਸਰ ਦੀ ਅਸਾਮੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਦੱਸਿਆ ਕਿ ਐਕਸਿਸ ਬੈਂਕ ਲਿਮਟਿਡ ਕੰਪਨੀ ਵੱਲੋਂ ਸੇਲਜ਼ ਅਫ਼ਸਰ ਦੀ ਅਸਾਮੀਆਂ ਲਈ ਚਾਹਵਾਨ ਅਤੇ ਯੋਗ ਉਮੀਦਵਾਰਾਂ (ਮਰਦ ਅਤੇ ਔਰਤ) ਦੀ ਮੰਗ ਕੀਤੀ ਗਈ ਹੈ, ਜਿਸ ਵੀ ਉਮੀਦਵਾਰ ਦੀ ਵਿੱਦਿਅਕ ਯੋਗਤਾ ਗ੍ਰੈਜੂਏਸ਼ਨ ਅਤੇ ਪੋਸਟ ਗਰੈਜੂਏਸ਼ਨ ਅਤੇ ਪੋਸਟ ਗਰੈਜੂਏਟ ਡਿਪਲੋਮਾ ਪਾਸ ਹੋਵੇ ਅਤੇ ਉਮਰ 20-30 ਸਾਲ ਹੋਵੇ, ਉਹ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ। ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਅਤੇ ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 01-09-2023 ਨੂੰ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।

Punjab Bani 31 August,2023
ਸਰਕਾਰੀ ਆਈ.ਟੀ.ਆਈ ਮਾਡਲ ਟਾਊਨ ਪਟਿਆਲਾ ਵਿਖੇ ਸਵੈ ਰੋਜ਼ਗਾਰ ਕੈਂਪ 8 ਅਗਸਤ ਨੂੰ

ਸਰਕਾਰੀ ਆਈ.ਟੀ.ਆਈ ਮਾਡਲ ਟਾਊਨ ਪਟਿਆਲਾ ਵਿਖੇ ਸਵੈ ਰੋਜ਼ਗਾਰ ਕੈਂਪ 8 ਅਗਸਤ ਨੂੰ ਪਟਿਆਲਾ, 7 ਅਗਸਤ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਮਿਤੀ 8 ਅਗਸਤ 2023 ਦਿਨ ਮੰਗਲਵਾਰ ਨੂੰ ਸਰਕਾਰੀ ਆਈ.ਟੀ.ਆਈ, ਮਾਡਲ ਟਾਊਨ, ਪਟਿਆਲਾ ਵਿਖੇ ਸਵੈ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ। ਸਵੈ ਰੋਜ਼ਗਾਰ ਕੈਂਪ ਵਿੱਚ ਵੱਖ ਵੱਖ ਅਦਾਰਿਆਂ ਦੇ ਅਧਿਕਾਰੀ - ਬੈਂਕ, ਜ਼ਿਲ੍ਹਾ ਉਦਯੋਗ ਕੇਂਦਰ, ਪੰਜਾਬ ਹੁਨਰ ਵਿਕਾਸ ਮਿਸ਼ਨ, ਅਨੁਸੂਚਿਤ ਜਾਤੀ ਤੇ ਵਿੱਤ ਕਾਰਪੋਰੇਸ਼ਨ, ਪਛੜੀਆਂ ਸ਼੍ਰੇਣੀਆਂ ਤੇ ਵਿੱਤ ਕਾਰਪੋਰੇਸ਼ਨ, ਮੱਛੀ ਪਾਲਣ ਵਿਭਾਗ, ਪਸ਼ੂ ਪਾਲਣ ਵਿਭਾਗ, ਡੇਅਰੀ ਵਿਭਾਗ, ਖੇਤੀਬਾੜੀ ਵਿਭਾਗ, ਬਾਗਬਾਨੀ ਵਿਭਾਗ, ਖਾਦੀ ਗ੍ਰਾਮ ਬੋਰਡ ਅਤੇ ਕਮਿਸ਼ਨ ਵਰਗੇ ਸਵੈ ਰੋਜ਼ਗਾਰ ਵਿਭਾਗਾਂ ਦੇ ਨੁਮਾਇੰਦਿਆਂ ਵੱਲੋਂ ਭਾਗ ਲਿਆ ਜਾਵੇਗਾ, ਜੋ ਜ਼ਿਲ੍ਹੇ ਦੇ ਬੇਰੁਜ਼ਗਾਰ ਅਤੇ ਸਵੈ ਰੋਜ਼ਗਾਰ ਦੇ ਚਾਹਵਾਨ ਨੌਜਵਾਨਾਂ ਨੂੰ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਵੱਖ-ਵੱਖ ਸਵੈ ਰੋਜ਼ਗਾਰ ਸਕੀਮਾਂ ਬਾਰੇ ਜਾਣੂ ਕਰਵਾ ਕੇ ਸਵੈ ਰੋਜ਼ਗਾਰ ਕਰਨ ਲਈ ਪ੍ਰੇਰਿਤ ਕਰਨਗੇ। ਇਸ ਦੇ ਨਾਲ ਹੀ ਬੇਰੁਜ਼ਗਾਰ ਨੌਜਵਾਨ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਵੈ^ਰੋਜ਼ਗਾਰ ਸਬੰਧੀ ਟ੍ਰੇਨਿੰਗਾਂ ਦੀ ਰਜਿਸਟ੍ਰੇਸ਼ਨ ਵੀ ਕਰਵਾ ਸਕਣਗੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅਨੁਰਾਗ ਗੁਪਤਾ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨ ਜੋ ਆਪਣਾ ਸਵੈ ਰੋਜ਼ਗਾਰ ਸ਼ੁਰੂ ਕਰਨਾ ਚਾਹੁੰਦੇ ਹਨ ਉਹ ਇਸ ਸਵੈ ਰੋਜ਼ਗਾਰ ਕੈਂਪ ਵਿੱਚ ਭਾਗ ਲੈ ਕੇ ਵੱਖ^ਵੱਖ ਵਿਭਾਗਾਂ ਦੇ ਨੁਮਾਇੰਦਿਆਂ ਨੂੰ ਮਿਲ ਕੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਵੈ ਰੋਜ਼ਗਾਰ ਸਬੰਧੀ ਸਕੀਮਾਂ ਅਤੇ ਟ੍ਰੇਨਿੰਗਾਂ ਦਾ ਲਾਭ ਲੈ ਸਕਦੇ ਹਨ ਅਤੇ ਮੇਲੇ ਵਿੱਚ ਆ ਕੇ ਆਪਣਾ ਜੀਵਨ ਸਫਲ ਬਣਾ ਸਕਦੇ ਹਨ। ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਟ੍ਰੇਨਿੰਗ ਅਫ਼ਸਰ ਕੰਵਲਪੁਨੀਤ ਕੌਰ ਨੇ ਸਵੈ^ਰੋਜ਼ਗਾਰ ਸ਼ੁਰੂ ਕਰਨ ਦੇ ਚਾਹਵਾਨ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਮੀਦਵਾਰ ਆਪਣੇ ਸਾਰੇ ਲੋੜੀਂਦੇ ਦਸਤਾਵੇਜ਼ ਨਾਲ ਲੈ ਕੇ ਮਿਤੀ 8 ਅਗਸਤ 2023 ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਸਰਕਾਰੀ ਆਈ.ਟੀ.ਆਈ, ਮਾਡਲ ਟਾਊਨ, ਪਟਿਆਲਾ ਵਿਖੇ ਪਹੁੰਚਣ। ਵਧੇਰੇ ਜਾਣਕਾਰੀ ਲਈ ਰੋਜ਼ਗਾਰ ਬਿਉਰੋ ਦੀ ਹੈਲਪ ਲਾਈਨ ਨੰH 9877610877 ਤੇ ਸੰਪਰਕ ਕੀਤਾ ਜਾ ਸਕਦਾ ਹੈ।

Punjab Bani 07 August,2023
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਸਵੈ ਰੋਜ਼ਗਾਰ ਕੈਂਪ 27 ਜੁਲਾਈ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਸਵੈ ਰੋਜ਼ਗਾਰ ਕੈਂਪ 27 ਜੁਲਾਈ ਨੂੰ ਪਟਿਆਲਾ, 26 ਜੁਲਾਈ: ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬ‌ਿਊਰੋ ਦੇ ਡਿਪਟੀ  ਡਾਇਰੈਕਟਰ ਅਨੁਰਾਗ ਗੁਪਤਾ ਨੇ ਦੱਸਿਆ ਕਿ ਬਿਊਰੋ ਵੱਲੋਂ 27 ਜੁਲਾਈ ਨੂੰ ਸਵੈ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਜ਼ਿਲ੍ਹਾ ਉਦਯੋਗ ਕੇਂਦਰ, ਪੀ.ਐਸ.ਡੀ.ਐਮ., ਅਨੁਸੂਚਿਤ ਜਾਤੀ ਤੇ ਵਿੱਤ ਕਾਰਪੋਰੇਸ਼ਨ, ਪਛੜੀਆਂ ਸ਼੍ਰੇਣੀਆਂ ਤੇ ਵਿੱਤ ਕਾਰਪੋਰੇਸ਼ਨ ਵਰਗੀਆਂ ਸਵੈ-ਰੋਜ਼ਗਾਰ ਏਜੰਸੀਆਂ ਭਾਗ ਲੈਣਗੀਆਂ ਤਾਂ ਜੋ ਬੇਰੁਜ਼ਗਾਰ ਨੌਜਵਾਨ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਸਵੈ-ਰੋਜ਼ਗਾਰ ਸਕੀਮਾਂ ਦੀ ਜਾਣਕਾਰੀ ਅਤੇ ਲਾਭ ਲੈ ਸਕਣ। ਇਸ ਦੇ ਨਾਲ ਹੀ ਬੇਰੁਜ਼ਗਾਰ ਨੌਜਵਾਨ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਵੈ-ਰੋਜ਼ਗਾਰ ਸਬੰਧੀ ਟ੍ਰੇਨਿੰਗਾ ਦੀ ਰਜਿਸਟ੍ਰੇਸ਼ਨ ਵੀ ਕਰਵਾ ਸਕਣਗੇ। ਉਨ੍ਹਾਂ ਕਿਹਾ ਕਿ ਇਸ ਕੈਂਪ ਵਿੱਚ ਬੇਰੁਜ਼ਗਾਰ ਨੌਜਵਾਨ ਵੱਖ-ਵੱਖ ਸਵੈ-ਰੋਜ਼ਗਾਰ ਦੇਣ ਵਾਲੇ ਵਿਭਾਗਾਂ ਦੇ ਨੁਮਾਇੰਦਿਆਂ ਨਾਲ ਮਿਲ ਕੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਵੈ-ਰੋਜ਼ਗਾਰ ਸਬੰਧੀ ਸਕੀਮਾਂ ਅਤੇ ਟ੍ਰੇਨਿੰਗਾਂ ਦਾ ਲਾਭ ਲੈਣ ਅਤੇ ਮੇਲੇ ਵਿੱਚ ਆ ਕੇ ਆਪਣਾ ਜੀਵਨ ਸਫਲ ਬਣਾਉਣ। ਉਹਨਾਂ ਨੇ ਸਵੈ-ਰੋਜ਼ਗਾਰ ਸ਼ੁਰੂ ਕਰਨ ਦੇ ਚਾਹਵਾਨ ਉਮੀਦਵਾਰ ਨੂੰ ਅਪੀਲ ਕੀਤੀ ਕਿ ਉਮੀਦਵਾਰ ਸਾਰੇ ਲੋੜੀਂਦੇ ਦਸਤਾਵੇਜ਼ ਨਾਲ ਲੈ ਕੇ ਮਿਤੀ 27 ਜੁਲਾਈ 2023 ਦਿਨ ਵੀਰਵਾਰ ਨੂੰ ਸਵੇਰੇ 10 ਤੋਂ 1 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਬਲਾਕ-ਡੀ ਮਿੰਨੀ ਸਕੱਤਰੇਤ, ਪਟਿਆਲਾ ਵਿਖੇ ਪਹੁੰਚਣ। ਵਧੇਰੇ ਜਾਣਕਾਰੀ ਲਈ ਰੋਜ਼ਗਾਰ ਬਿਉਰੋ ਦੀ ਹੈਲਪ ਲਾਈਨ ਨੰਬਰ 9877610877 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਵੈ-ਰੁਜ਼ਗਾਰ ਕੈਂਪ ਵਿੱਚ ਭਾਗ ਲੈ ਕੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਵੈ ਰੋਜ਼ਗਾਰ ਸਬੰਧੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।

Punjab Bani 26 July,2023
ਆਰਮੀ ਸਰਵਿਸ ਕੋਰਪ ਵੱਲੋਂ ਅਗਨੀਵੀਰਵਾਯੂ ਦੀ ਭਰਤੀ ਸਬੰਧੀ ਆਨਲਾਈਨ ਰਜਿਸਟ੍ਰੇਸ਼ਨ ਮੁਹਿੰਮ 27 ਜੁਲਾਈ ਤੋਂ

ਆਰਮੀ ਸਰਵਿਸ ਕੋਰਪ ਵੱਲੋਂ ਅਗਨੀਵੀਰਵਾਯੂ ਦੀ ਭਰਤੀ ਸਬੰਧੀ ਆਨਲਾਈਨ ਰਜਿਸਟ੍ਰੇਸ਼ਨ ਮੁਹਿੰਮ 27 ਜੁਲਾਈ ਤੋਂ ਚੰਡੀਗੜ੍ਹ, 25ਜੁਲਾਈ: ਆਰਮੀ ਸਰਵਿਸ ਕੋਰਪ, ਅੰਬਾਲਾ ਵੱਲੋਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ (ਯੂ.ਟੀ.), ਜੰਮੂ ਅਤੇ ਕਸ਼ਮੀਰ (ਯੂ.ਟੀ.) ਅਤੇ ਲੱਦਾਖ (ਯੂ.ਟੀ.) ਦੇ ਯੋਗ ਨੌਜਵਾਨਾਂ ਲਈ ਅਗਨੀ ਵੀਰ ਵਾਯੂ ਦੀ ਭਰਤੀ ਸਬੰਧੀ ਆਨਲਾਈਨ ਰਜਿਸਟ੍ਰੇਸ਼ਨ ਮੁਹਿੰਮ 27 ਜੁਲਾਈ,2023 ਤੋਂ ਆਰੰਭ ਕੀਤੀ ਜਾ ਰਹੀ ਹੈ। ਇਹ ਰਜਿਸਟ੍ਰੇਸ਼ਨ 17 ਅਗਸਤ, 2023 ਤੱਕ ਜਾਰੀ ਰਹੇਗੀ ਅਤੇ 13 ਅਕਤੂਬਰ, 2023 ਨੂੰ ਆਨਲਾਈਨ ਪ੍ਰੀਖਿਆ ਲਈ ਜਾਵੇਗੀ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਰਜਿਸਟ੍ਰੇਸ਼ਨ ਮੁਹਿੰਮ ਲਈ 27 ਜੂਨ, 2003 ਤੋਂ 27 ਦਸੰਬਰ 2006(ਇਹ ਦੋਵੇਂ ਤਰੀਕਾਂ ਵੀ ਵਿੱਚ ਸ਼ਾਮਲ ਹਨ) ਦਰਮਿਆਨ ਜਨਮੇ ਬੱਚੇ ਯੋਗ ਹਨ। ਇਸ ਭਰਤੀ ਮੁਹਿੰਮ ਲਈ ਸਾਇੰਸ ਵਿਸ਼ੇ ਤੋਂ ਇਲਾਵਾ ਹਿਸਾਬ, ਅੰਗਰੇਜ਼ੀ ਅਤੇ ਫਿਜਿਕਸ ਵਿਸ਼ਿਆਂ ਨਾਲ 50 ਫੀਸਦੀ ਨੰਬਰਾਂ ਨਾਲ ਬਾਰ੍ਹਵੀਂ ਪਾਸ ਜਾਂ ਡਿਪਲੋਮਾ ਜਾਂ ਵੋਕੇਸ਼ਨਲ ਕੋਰਸ ਧਾਰਕ ਨੌਜਵਾਨ ਆਪਣੇ-ਆਪ ਨੂੰ ਰਜਿਸਟਰ ਕਰ ਸਕਦਾ ਹੈ। ਇਸ ਭਰਤੀ ਮੁਹਿੰਮ ਸਬੰਧੀ ਜਿਆਦਾ ਜਾਣਕਾਰੀ agnipathvayu.cdac.in ਤੋਂ ਲਈ ਜਾ ਸਕਦੀ ਹੈ।

Punjab Bani 25 July,2023
ਮੁੱਖ ਮੰਤਰੀ ਵੱਲੋਂ ਜ਼ਮੀਨੀ ਪੱਧਰ 'ਤੇ ਰਾਹਤ ਤੇ ਬਚਾਅ ਕਾਰਜਾਂ ਦਾ ਜਾਇਜ਼ਾ, ਐਸ.ਏ.ਐਸ.ਨਗਰ ਅਤੇ ਰੋਪੜ ਜ਼ਿਲ੍ਹਿਆਂ ਦੇ ਮੀਂਹ ਪ੍ਰਭਾਵਿਤ ਇਲਾਕਿਆਂ ਦਾ ਤੂਫ਼ਾਨੀ ਦੌਰਾ

ਸਥਿਤੀ ਦਾ ਜਾਇਜ਼ਾ ਲੈਣ ਲਈ ਹੈਲੀਕਾਪਟਰ ਉਤੇ ਗੇੜੇ ਕੱਢ ਕੇ ਖ਼ਾਨਾਪੂਰਤੀ ਕਰਨ ਦੀ ਬਜਾਏ ਲੋਕਾਂ ਕੋਲ ਜਾ ਕੇ ਲੈ ਰਿਹਾ ਹਾਂ ਹਾਲਾਤ ਦਾ ਜਾਇਜ਼ਾ ਸਥਿਤੀ ਕਾਬੂ ਹੇਠ, ਲੋਕਾਂ ਨੂੰ ਬਿਲਕੁਲ ਨਾ ਘਬਰਾਉਣ ਦੀ ਅਪੀਲ ਫਸਲਾਂ, ਘਰਾਂ, ਜਾਇਦਾਦਾਂ, ਜਾਨਵਰਾਂ ਅਤੇ ਹੋਰ ਨੁਕਸਾਨ ਦਾ ਪਤਾ ਲਗਾਉਣ ਲਈ ਗਿਰਦਾਵਰੀ ਕਰਵਾਈ ਜਾਵੇਗੀ ਐਸ.ਏ.ਐਸ.ਨਗਰ/ਰੋਪੜ, 10 ਜੁਲਾਈ: ਜ਼ਮੀਨੀ ਪੱਧਰ 'ਤੇ ਚੱਲ ਰਹੇ ਰਾਹਤ ਅਤੇ ਬਚਾਅ ਕਾਰਜਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੀਂਹ ਨਾਲ ਪ੍ਰਭਾਵਿਤ ਇਲਾਕਿਆਂ ਦਾ ਤੂਫ਼ਾਨੀ ਦੌਰਾ ਕੀਤਾ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਮੂਸਲੇਧਾਰ ਮੀਂਹ ਕਾਰਨ ਪ੍ਰਭਾਵਿਤ ਹੋਏ ਨੀਵੇਂ ਇਲਾਕਿਆਂ ਵਿੱਚੋਂ ਸੁਰੱਖਿਅਤ ਕੱਢੇ ਗਏ ਲੋਕਾਂ ਨਾਲ ਗੱਲਬਾਤ ਵੀ ਕੀਤੀ। ਮੋਹਾਲੀ ਦੇ ਫੇਜ਼ 6 ਵਿੱਚ ਸਥਿਤ ਰੈਣ ਬਸੇਰਾ, ਜਮੁਨਾ ਅਪਾਰਟਮੈਂਟਸ ਖਰੜ, ਪਿੰਡ ਕਜੌਲੀ, ਬੂਥਗੜ੍ਹ ਅਤੇ ਰੋਪੜ ਜ਼ਿਲ੍ਹੇ ਦਾ ਦੌਰਾ ਕਰਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਪਹਿਲੇ ਮੁੱਖ ਮੰਤਰੀਆਂ ਵਾਂਗ ਖ਼ਾਨਾਪੂਰਤੀ ਕਰਨ ਲਈ ਸਥਿਤੀ ਦਾ ਜਾਇਜ਼ਾ ਲੈਣ ਵਾਸਤੇ ਹੈਲੀਕਾਪਟਰ ਉਤੇ ਗੇੜੇ ਨਹੀਂ ਲਾ ਰਹੇ ਸਗੋਂ ਖੁਦ ਲੋਕਾਂ ਕੋਲ ਜਾ ਕੇ ਅਸਲ ਸਥਿਤੀ ਦਾ ਪਤਾ ਲਾ ਰਹੇ ਹਨ। ਉਨ੍ਹਾਂ ਕਿਹਾ ਕਿ ਸਥਿਤੀ ਚਿੰਤਾਜਨਕ ਹੈ ਪਰ ਫਿਰ ਵੀ ਸੂਬਾ ਸਰਕਾਰ ਜਾਨੀ ਨੁਕਸਾਨ ਨੂੰ ਘੱਟ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਬਚਾਅ ਕਾਰਜਾਂ ਲਈ ਐਨ.ਡੀ.ਆਰ.ਐਫ. ਦੀਆਂ ਟੀਮਾਂ ਲਾਈਆਂ ਗਈਆਂ ਹਨ ਪਰ ਅਜੇ ਤੱਕ ਇਸ ਕੰਮ ਲਈ ਅਧਿਕਾਰਤ ਤੌਰ 'ਤੇ ਫੌਜ ਨੂੰ ਨਹੀਂ ਲਾਇਆ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਐਤਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲ ਹੋਈ ਸੀ ਜਿਸ ਦੌਰਾਨ ਉਨ੍ਹਾਂ ਨੇ ਸ੍ਰੀ ਸ਼ਾਹ ਨੂੰ ਸੂਬੇ ਦੀ ਸਮੁੱਚੀ ਸਥਿਤੀ ਬਾਰੇ ਜਾਣੂ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਫਿਲਹਾਲ ਰਾਹਤ ਅਤੇ ਬਚਾਅ ਕਾਰਜਾਂ ਲਈ ਕੇਂਦਰੀ ਸਹਾਇਤਾ ਦੀ ਲੋੜ ਨਹੀਂ ਹੈ ਕਿਉਂਕਿ ਸਥਿਤੀ ਕਾਬੂ ਹੇਠ ਹੈ। ਹਾਲਾਂਕਿ, ਭਗਵੰਤ ਮਾਨ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਸਥਿਤੀ ਨਾਲ ਨਿਪਟਣ ਲਈ ਕੇਂਦਰ ਸਰਕਾਰ ਤੋਂ ਮਦਦ ਮੰਗੀ ਜਾਵੇਗੀ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬੇ ਵਿੱਚ ਭਾਰੀ ਮੀਂਹ ਕਾਰਨ ਫਸਲਾਂ, ਘਰਾਂ ਅਤੇ ਹੋਰ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੀਂਹਾਂ ਕਾਰਨ ਹੋਏ ਨੁਕਸਾਨ ਦਾ ਪਹਿਲ ਦੇ ਆਧਾਰ 'ਤੇ ਪਤਾ ਲਾਉਣ ਲਈ ਤੁਰੰਤ ਗਿਰਦਾਵਰੀ ਕਰਵਾਉਣ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸਥਾਰਤ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਕੁਦਰਤ ਦੇ ਕਹਿਰ ਕਾਰਨ ਪੈਦਾ ਹੋਏ ਹਾਲਾਤ ਵਿੱਚ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਲੋਕਾਂ ਨੂੰ ਬਿਲਕੁਲ ਵੀ ਨਾ ਘਬਰਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੀ ਸੇਵਾ ਵਿੱਚ ਹਰ ਵੇਲੇ ਹਾਜ਼ਰ ਹੈ ਅਤੇ ਸੂਬੇ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ ਬਣੇ ਹਾਲਾਤਾਂ 'ਤੇ ਨਿਰੰਤਰ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਕੁਦਰਤੀ ਆਫ਼ਤ ਹੈ ਅਤੇ ਸਾਰਿਆਂ ਦੇ ਪੂਰਨ ਸਹਿਯੋਗ ਨਾਲ ਇਸ ਸਥਿਤੀ ਦਾ ਸੁਚੱਜੇ ਢੰਗ ਨਾਲ ਟਾਕਰਾ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿੱਚ ਪੰਜਾਬ ਦੇ ਲੋਕਾਂ ਦੇ ਨਾਲ ਹੈ ਅਤੇ ਲੋਕਾਂ ਨੂੰ ਇਸ ਸੰਕਟ ਵਿੱਚੋਂ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਲੋਕਾਂ ਨੂੰ ਕਿਸੇ ਵੀ ਗੱਲ ਦੀ ਚਿੰਤਾ ਨਾ ਕਰਨ ਦੀ ਅਪੀਲ ਕੀਤੀ ਕਿਉਂਕਿ ਸੂਬਾ ਸਰਕਾਰ ਹਾਲਾਤਾਂ ਨੂੰ ਸੁਖਾਵੇਂ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਨਿੱਜੀ ਤੌਰ 'ਤੇ ਸੂਬੇ ਦੇ ਹਰ ਕੋਨੇ ਤੋਂ ਪਲ-ਪਲ ਉੱਤੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰੀ ਮੀਂਹ ਕਿਸੇ ਵੀ ਵਿਅਕਤੀ ਦੇ ਵੱਸ ਤੋਂ ਬਾਹਰ ਹੈ ਪਰ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਸਰਕਾਰ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਹੀ ਸਾਰੇ ਕੈਬਨਿਟ ਮੰਤਰੀ, ਵਿਧਾਇਕ ਅਤੇ ਅਧਿਕਾਰੀ ਆਪੋ-ਆਪਣੇ ਖੇਤਰਾਂ ਵਿੱਚ ਮੌਜੂਦ ਹਨ ਅਤੇ ਇਸ ਔਖੀ ਘੜੀ ਵਿੱਚ ਲੋੜਵੰਦ ਲੋਕਾਂ ਤੱਕ ਪਹੁੰਚ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਹੜ੍ਹਾਂ ਤੋਂ ਬਚਾਅ ਵਾਸਤੇ ਠੋਸ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀਜ਼ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਰਾਹਤ ਕਾਰਜ ਤੇਜ਼ੀ ਨਾਲ ਚਲਾ ਰਹੇ ਹਨ। ਭਗਵੰਤ ਮਾਨ ਨੇ ਦੱਸਿਆ ਕਿ ਨੀਵੇਂ ਅਤੇ ਪ੍ਰਭਾਵਿਤ ਇਲਾਕਿਆਂ ਵਿੱਚ ਪਹਿਲਾਂ ਹੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਲੋੜਵੰਦ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਤੁਰੰਤ ਰਾਹਤ ਅਤੇ ਮਦਦ ਪ੍ਰਦਾਨ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਇਆ। ਭਗਵੰਤ ਮਾਨ ਨੇ ਕਿਹਾ ਕਿ ਭਾਰੀ ਮੀਂਹ ਕਾਰਨ ਪੈਦਾ ਹੋਈ ਇਸ ਸਥਿਤੀ ਵਿੱਚ ਲੋਕਾਂ ਦੇ ਜਾਨ-ਮਾਲ ਦੀ ਸੁਰੱਖਿਆ ਸੂਬਾ ਸਰਕਾਰ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਮੰਤਰੀ, ਵਿਧਾਇਕ ਅਤੇ ਅਧਿਕਾਰੀ ਨੀਵੇਂ ਅਤੇ ਹੜ੍ਹ ਵਰਗੇ ਹਾਲਾਤ ਨਾਲ ਜੂਝ ਰਹੇ ਇਲਾਕਿਆਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਨ੍ਹਾਂ ਇਲਾਕਿਆਂ ਤੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾਵੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਹੜ੍ਹ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ਦੇ ਨੰਬਰ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਲਈ ਇਨ੍ਹਾਂ ਕੰਟਰੋਲ ਰੂਮਾਂ ਵਿੱਚ 24 ਘੰਟੇ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਐਮਰਜੈਂਸੀ ਦੀ ਸਥਿਤੀ ਵਿੱਚ ਲੋਕਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਸਬੰਧੀ ਆਉਣ ਵਾਲੀ ਕਾਲ 'ਤੇ ਤੁਰੰਤ ਕਾਰਵਾਈ ਕਰਨਾ ਯਕੀਨੀ ਬਣਾਉਣ।

News 10 July,2023
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 7 ਜੁਲਾਈ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 7 ਜੁਲਾਈ ਨੂੰ ਪਟਿਆਲਾ, 6 ਜੁਲਾਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ 7 ਜੁਲਾਈ ਦਿਨ ਸ਼ੁੱਕਰਵਾਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਰਿਲਾਇੰਸ ਨਿਪੁਨ ਲਾਈਫ਼ ਇੰਸ਼ੋਰੈਂਸ ਕੰਪਨੀ ਦਾ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਅਨੁਰਾਗ ਗੁਪਤਾ ਨੇ ਦੱਸਿਆ ਕਿ ਕੰਪਨੀ ਵੱਲੋਂ ਲਾਈਫ਼ ਪਲੈਨਿੰਗ ਅਫ਼ਸਰਾਂ ਦੀ ਅਸਾਮੀਆਂ ਲਈ ਚਾਹਵਾਨ ਅਤੇ ਯੋਗ ਉਮੀਦਵਾਰ ਕੇਵਲ ਔਰਤਾਂ, ਜਿਨ੍ਹਾਂ ਨੇ ਗਰੈਜੂਏਸ਼ਨ ਪਾਸ ਕੀਤੀ ਹੋਵੇ ਅਤੇ ਉਮਰ 30-45 ਸਾਲ ਹੋਵੇ, ਹੀ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੀਆਂ ਹਨ। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਡਿਪਟੀ ਸੀ.ਈ.ਓ ਸਤਿੰਦਰ ਸਿੰਘ ਨੇ ਦੱਸਿਆ ਕਿ ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟਾਂ ਦੀਆਂ ਫੋਟੋਕਾਪੀਆਂ ਅਤੇ ਰਿਜ਼ਊਮੇ ਨਾਲ ਲੈ ਕੇ ਮਿਤੀ 07-07-2023 (ਸ਼ੁੱਕਰਵਾਰ) ਨੂੰ ਸਵੇਰੇ 9 ਵੱਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।

News 06 July,2023
ਪਟਿਆਲਾ ਜ਼ਿਲ੍ਹੇ ’ਚ 7 ਤੋਂ 14 ਜੁਲਾਈ ਤੱਕ ਲੱਗਣਗੇ ਬਲਾਕ ਪੱਧਰੀ ਪਲੇਸਮੈਂਟ ਕੈਂਪ

ਪਟਿਆਲਾ ਜ਼ਿਲ੍ਹੇ ’ਚ 7 ਤੋਂ 14 ਜੁਲਾਈ ਤੱਕ ਲੱਗਣਗੇ ਬਲਾਕ ਪੱਧਰੀ ਪਲੇਸਮੈਂਟ ਕੈਂਪ ਪਟਿਆਲਾ, 5 ਜੁਲਾਈ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ ਐਸ.ਆਈ.ਐਸ ਸਕਿਉਰਿਟੀ ਵਿੱਚ ਸਕਿਉਰਿਟੀ ਗਾਰਡ ਅਤੇ ਸਕਿਉਰਿਟੀ ਸੁਪਰਵਾਈਜ਼ਰ ਦੀ ਭਰਤੀ ਲਈ 7 ਤੋਂ 14 ਜੁਲਾਈ ਤੱਕ ਬਲਾਕ ਪੱਧਰੀ ਪਲੇਸਮੈਂਟ ਕੈਂਪ ਲਗਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਅਨੁਰਾਗ ਗੁਪਤਾ ਨੇ ਦੱਸਿਆ ਕਿ ਨੌਕਰੀ ਦੇ ਚਾਹਵਾਨ ਉਮੀਦਵਾਰ (ਕੇਵਲ ਲੜਕੇ) ਜਿਨ੍ਹਾਂ ਨੇ ਦਸਵੀਂ/ ਬਾਰ੍ਹਵੀਂ ਜਾਂ ਗਰੈਜੂਏਸ਼ਨ ਪਾਸ ਕੀਤੀ ਹੋਵੇ, ਉਮਰ 21 ਤੋਂ 37 ਸਾਲ ਹੈ, ਉਹ ਇਸ ਕੈਂਪ ਵਿੱਚ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ 7 ਜੁਲਾਈ ਨੂੰ ਪਲੇਸਮੈਂਟ ਕੈਂਪ ਬੀ.ਡੀ.ਪੀ.ਉ. ਦਫ਼ਤਰ ਭੁਨਰਹੇੜੀ, 10 ਜੁਲਾਈ ਨੂੰ ਬੀ.ਡੀ.ਪੀ.ਉ. ਦਫ਼ਤਰ ਪਟਿਆਲਾ, 11 ਜੁਲਾਈ ਨੂੰ ਬੀ.ਡੀ.ਪੀ.ਉ. ਦਫ਼ਤਰ ਨਾਭਾ, 12 ਜੁਲਾਈ ਨੂੰ ਬੀ.ਡੀ.ਪੀ.ਉ. ਦਫ਼ਤਰ ਸਮਾਣਾ, 13 ਜੁਲਾਈ ਨੂੰ ਬੀ.ਡੀ.ਪੀ.ਉ. ਦਫ਼ਤਰ ਪਾਤੜਾਂ ਅਤੇ 14 ਜੁਲਾਈ ਨੂੰ ਬੀ.ਡੀ.ਪੀ.ਉ. ਦਫ਼ਤਰ ਰਾਜਪੁਰਾ ਵਿਖੇ ਕੈਂਪ ਲਗਾਏ ਜਾ ਰਹੇ ਹਨ। ਚਾਹਵਾਨ ਅਤੇ ਯੋਗ ਉਮੀਦਵਾਰ ਆਪਣੀ ਯੋਗਤਾ ਦੇ ਸਾਰੇ ਦਸਤਾਵੇਜ਼ ਅਤੇ ਆਧਾਰ ਕਾਰਡ ਲੈ ਕੇ ਸਬੰਧਤ ਬੀ.ਡੀ.ਪੀ.ਉ. ਦੇ ਦਫ਼ਤਰ ਵਿਖੇ ਪਹੁੰਚ ਕੇ ਭਾਗ ਲੈ ਸਕਦੇ ਹਨ। ਇਹ ਕੈਂਪ ਸਵੇਰੇ 09:00 ਵਜੇ ਤੋਂ ਦੁਪਹਿਰ 01:00 ਵਜੇ ਤੱਕ ਲਗਾਏ ਜਾਣਗੇ। ਡਿਪਟੀ ਡਾਇਰੈਕਟਰ ਨੇ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਕਿਉਰਿਟੀ ਗਾਰਡ ਅਤੇ ਸਕਿਉਰਿਟੀ ਸੁਪਰਵਾਈਜ਼ਰ ਭਰਤੀ ਲਈ ਉੱਪਰ ਦਿੱਤੀਆਂ ਮਿਤੀਆਂ ਅਤੇ ਸਥਾਨ ਤੇ ਪਹੁੰਚ ਕੇ ਇਹਨਾਂ ਕੈਂਪਾਂ ਵਿੱਚ ਵੱਧ ਚੜ ਕਿ ਹਿੱਸਾ ਲੈਣ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਉਮੀਦਵਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਹੈਲਪ ਲਾਈਨ ਨੰਬਰ 9877610877 ’ਤੇ ਸੰਪਰਕ ਕਰ ਸਕਦੇ ਹਨ।

News 05 July,2023
ਰੋਜ਼ਗਾਰ ਬਿਊਰੋ ਵਿਖੇ 5 ਜੁਲਾਈ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਰੋਜ਼ਗਾਰ ਬਿਊਰੋ ਵਿਖੇ 5 ਜੁਲਾਈ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ ਪਟਿਆਲਾ, 4 ਜੁਲਾਈ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਮਿਤੀ 5 ਜੁਲਾਈ ਦਿਨ ਬੁੱਧਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਰੋਜ਼ਗਾਰ ਅਨੁਰਾਗ ਗੁਪਤਾ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਬਜਾਜ ਅਲਾਇਨਜ਼ ਲਾਈਫ਼ ਇੰਨਸ਼ੋਰੈਂਸ ਵੱਲੋਂ ਭਾਗ ਲਿਆ ਜਾਵੇਗਾ। ਇਸ ਪਲੇਸਮੈਂਟ ਕੈਂਪ ਵਿੱਚ ਕੰਪਨੀ ਵੱਲੋਂ ਸੇਲਜ਼ ਮੈਨੇਜਰ ਦੀ ਅਸਾਮੀ ਲਈ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਇਸ ਰੋਜ਼ਗਾਰ ਕੈਂਪ ਵਿੱਚ ਜਿਨ੍ਹਾਂ ਉਮੀਦਵਾਰ ਨੇ ਬਾਰਵੀਂ ਜਾਂ ਗਰੈਜੂਏਟ ਪਾਸ ਕੀਤੀ ਹੋਵੇ ਭਾਗ ਲੈ ਸਕਦੇ ਹਨ। ਉਮੀਦਵਾਰ ਦੀ ਉਮਰ 20 ਤੋਂ 35 ਸਾਲ ਤੱਕ ਹੋਣੀ ਚਾਹੀਦੀ ਹੈ। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਡਿਪਟੀ ਸੀ.ਈ.ਓ ਸਤਿੰਦਰ ਸਿੰਘਨੇ ਦੱਸਿਆ ਕਿ ਨੌਕਰੀ ਦੇ ਇੱਛੁਕ ਉਮੀਦਵਾਰ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ ਅਤੇ ਰਿਜ਼ਊਮ ਨਾਲ ਲੈ ਕੇ ਮਿਤੀ 5 ਜੁਲਾਈ (ਬੁੱਧਵਾਰ) ਨੂੰ ਸਵੇਰੇ 9 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ, ਬਲਾਕ-ਡੀ, ਮਿੰਨੀ ਸਕੱਤਰੇਤ, ਪਟਿਆਲਾ ਨੇੜੇ ਸੇਵਾ ਕੇਂਦਰ ਵਿਖੇ ਆਉਣ ਅਤੇ ਇਸ ਕੈਂਪ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਰੋਜ਼ਗਾਰ ਬਿਊਰੋ ਦੇ ਹੈਲਪ ਲਾਈਨ ਨੰਬਰ 98776-10877 'ਤੇ ਸੰਪਰਕ ਕੀਤਾ ਜਾ ਸਕਦਾ ਹੈ।

News 04 July,2023
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 4 ਜੁਲਾਈ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 4 ਜੁਲਾਈ ਨੂੰ ਪਟਿਆਲਾ, 3 ਜੁਲਾਈ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 4 ਜੁਲਾਈ 2023 (ਦਿਨ ਮੰਗਲਵਾਰ) ਸਵੇਰੇ 9 ਵਜੇ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਰੋਜ਼ਗਾਰ ਅਨੁਰਾਗ ਗੁਪਤਾ ਨੇ ਦੱਸਿਆ ਕਿ ਇਸ ਕੈਂਪ ਵਿੱਚ ਅਜਾਇਲ ਹਰਬਲ ਦੇ ਨੁਮਾਇੰਦਿਆਂ ਵੱਲੋਂ ਮੈਨੇਜਰ, ਅਸਿਸਟੈਂਟ ਮੈਨੇਜਰ, ਵੈਲਨੇਸ ਐਡਵਾਈਜ਼ਰ ਦੀਆਂ ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ। ਪਲੇਸਮੈਂਟ ਕੈਂਪ ਵਿੱਚ ਬਾਰ੍ਹਵੀਂ/ ਗਰੈਜੂਏਟ ਪਾਸ ਕੁੜੀਆਂ ਜਿਨ੍ਹਾਂ ਦੀ ਉਮਰ 20 ਸਾਲ ਤੋਂ 35 ਸਾਲ ਤੱਕ ਹੋਵੇ ਇਸ ਕੈਂਪ ਵਿੱਚ ਭਾਗ ਲੈ ਸਕਦੀਆਂ ਹਨ। ਚੁਣੇ ਗਏ ਪ੍ਰਾਰਥੀ 7 ਤੋਂ 20 ਹਜ਼ਾਰ ਰੁਪਏ ਪ੍ਰਤੀ ਮਹੀਨਾ ਤੱਕ ਕਮਾ ਸਕਦੇ ਹਨ। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਦੇ ਡਿਪਟੀ ਸੀ.ਈ.ਓ ਸਤਿੰਦਰ ਸਿੰਘ ਨੇ ਦੱਸਿਆ ਕਿ ਨੌਕਰੀ ਦੇ ਇੱਛੁਕ ਉਮੀਦਵਾਰ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ ਅਤੇ ਰਿਜ਼ਊਮ ਨਾਲ ਲੈ ਕੇ ਮਿਤੀ 4 ਜੁਲਾਈ 2023 ਨੂੰ ਸਵੇਰੇ 9 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ, ਬਲਾਕ-ਡੀ, ਮਿੰਨੀ ਸਕੱਤਰੇਤ, ਪਟਿਆਲਾ ਨੇੜੇ ਸੇਵਾ ਕੇਂਦਰ ਵਿਖੇ ਆਉਣ ਅਤੇ ਇਸ ਕੈਂਪ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਰੋਜ਼ਗਾਰ ਬਿਉਰੋ ਦੀ ਹੈਲਪ ਲਾਈਨ ਨੰਬਰ 98776-10877 ’ਤੇ ਸੰਪਰਕ ਕਰ ਸਕਦੇ ਹਨ।

News 03 July,2023
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 27 ਤੇ 30 ਜੂਨ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 27 ਤੇ 30 ਜੂਨ ਨੂੰ ਪਟਿਆਲਾ, 26 ਜੂਨ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਅਨੁਰਾਗ ਗੁਪਤਾ ਨੇ ਦੱਸਿਆ ਕਿ ਮਿਤੀ 27 ਅਤੇ 30 ਜੂਨ ਨੂੰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲੱਗਣ ਵਾਲੇ ਪਲੇਸਮੈਂਟ ਕੈਂਪ ਵਿੱਚ ਜੀ.ਸੀ.ਐਮ. ਕਾਨਵੈਂਟ ਸਕੂਲ ਵੱਲੋਂ ਟੀਚਿੰਗ ਅਤੇ ਨਾਨ ਟੀਚਿੰਗ ਅਸਾਮੀਆਂ ਲਈ ਚੋਣ ਕੀਤੀ ਜਾਵੇਗੀ। ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਜੀ.ਸੀ.ਐਮ. ਕਾਨਵੈਂਟ ਸਕੂਲ ਵੱਲੋਂ ਪੀ.ਆਰ.ਟੀ, ਟੀ.ਜੀ.ਟੀ., ਪੀ.ਜੀ.ਟੀ., ਵਾਇਸ ਪ੍ਰਿੰਸੀਪਲ, ਅਕਾਦਮਿਕ ਕੁਆਰਡੀਨੇਟਰ, ਕੰਪਿਊਟਰ ਅਪਰੇਟਰ, ਰਿਸੈਪਸ਼ਨਿਸਟ ਅਤੇ ਅਕਾਊਂਟੈਂਟ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਇਸ ਰੋਜ਼ਗਾਰ ਕੈਂਪ ਵਿੱਚ ਜਿਨ੍ਹਾਂ ਉਮੀਦਵਾਰ ਨੇ ਬੀ.ਏ, ਐਮ.ਏ, ਬੀ.ਐਸ.ਸੀ., ਐਮ.ਐਸ.ਸੀ, ਬੀ.ਕਾਮ, ਐਮ ਕਾਮ, ਈ.ਟੀ.ਟੀ., ਐਨ.ਟੀ.ਟੀ., ਜਾ ਬੀ.ਐਡ ਪਾਸ ਕੀਤੀ ਹੋਵੇ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨੌਕਰੀ ਦੇ ਇੱਛੁਕ ਉਮੀਦਵਾਰ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ ਅਤੇ ਰਿਜ਼ਊਮ ਨਾਲ ਲੈ ਕੇ ਮਿਤੀ 27 ਅਤੇ 30 ਜੂਨ ਨੂੰ ਸਵੇਰੇ 9 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ, ਬਲਾਕ-ਡੀ, ਮਿੰਨੀ ਸਕੱਤਰੇਤ, ਪਟਿਆਲਾ ਨੇੜੇ ਸੇਵਾ ਕੇਂਦਰ ਵਿਖੇ ਆਉਣ ਅਤੇ ਇਸ ਕੈਂਪ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਰੋਜ਼ਗਾਰ ਬਿਊਰੋ ਦੇ ਹੈਲਪ ਲਾਈਨ ਨੰਬਰ 98776-10877 'ਤੇ ਸੰਪਰਕ ਕੀਤਾ ਜਾ ਸਕਦਾ ਹੈ।

News 26 June,2023
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਚਾਰ ਕੈਡਿਟ ਬਣੇ ਭਾਰਤੀ ਹਵਾਈ ਸੈਨਾ ਦੇ ਕਮਿਸ਼ਨਡ ਅਫ਼ਸਰ

ਹੁਣ ਤੱਕ ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ਦੇ 140 ਕੈਡਿਟ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਸ਼ਾਮਲ • ਭਾਰਤ ਦੇ ਰਾਸ਼ਟਰਪਤੀ ਵੱਲੋਂ ਏਅਰ ਫੋਰਸ ਅਕੈਡਮੀ, ਡੰਡੀਗਲ ਵਿਖੇ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਚੰਡੀਗੜ੍ਹ, 17 ਜੂਨ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.), ਐਸ.ਏ.ਐਸ. ਨਗਰ (ਮੋਹਾਲੀ) ਦੇ ਚਾਰ ਕੈਡਿਟਾਂ ਇਸ਼ਾਨ ਬਖ਼ਸ਼ੀ, ਮਨਰਾਜ ਸਿੰਘ ਸਾਹਨੀ, ਹਰਸ਼ਿਤ ਬਖ਼ਸ਼ੀ ਅਤੇ ਅਰਮਾਨਦੀਪ ਸਿੰਘ ਸੋਢੀ ਨੂੰ ਅੱਜ ਏਅਰ ਫੋਰਸ ਅਕੈਡਮੀ, ਡੰਡੀਗਲ, ਹੈਦਰਾਬਾਦ ਵਿਖੇ ਸ਼ਾਨਦਾਰ ਪਾਸਿੰਗ ਆਊਟ ਪਰੇਡ ਉਪਰੰਤ ਭਾਰਤੀ ਹਵਾਈ ਸੈਨਾ ਵਿੱਚ ਕਮਿਸ਼ਨ ਮਿਲ ਗਿਆ ਹੈ। ਭਾਰਤ ਦੇ ਰਾਸ਼ਟਰਪਤੀ ਅਤੇ ਹਥਿਆਰਬੰਦ ਸੈਨਾਵਾਂ ਦੇ ਸੁਪਰੀਮ ਕਮਾਂਡਰ ਸ੍ਰੀਮਤੀ ਦ੍ਰੋਪਦੀ ਮੁਰਮੂ ਨੇ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਕੀਤਾ। ਇਨ੍ਹਾਂ ਕੈਡਿਟਾਂ ਸਮੇਤ ਪਿਛਲੇ 11 ਸਾਲਾਂ ਵਿੱਚ ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਕੁੱਲ 140 ਕੈਡਿਟ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਸ਼ਾਮਲ ਹੋਏ ਹਨ। ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਮਾਰਚ 2022 ਤੋਂ ਹੁਣ ਤੱਕ ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਕੁੱਲ 38 ਕੈਡਿਟਾਂ ਨੂੰ ਅਫ਼ਸਰ ਵਜੋਂ ਕਮਿਸ਼ਨ ਮਿਲਿਆ ਹੈ। ਇਨ੍ਹਾਂ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਅਫ਼ਸਰ ਬਣਨ ਉਤੇ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸਮੁੱਚੇ ਪੰਜਾਬ ਨੂੰ ਇਨ੍ਹਾਂ ਦੀ ਇਸ ਸ਼ਾਨਦਾਰ ਪ੍ਰਾਪਤੀ 'ਤੇ ਮਾਣ ਹੈ। ਕੈਬਨਿਟ ਮੰਤਰੀ ਨੇ ਸਾਰੇ ਕੈਡਿਟਾਂ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ.ਚੌਹਾਨ (ਸੇਵਾਮੁਕਤ) ਨੇ ਕੈਡਿਟਾਂ ਨੂੰ ਇੰਸਟੀਚਿਊਟ ਦੇ ਮੋਟੋ 'ਨਿਸਚੈ ਕਰਿ ਅਪੁਨੀ ਜੀਤ ਕਰੋ' ਉਤੇ ਖਰਾ ਉਤਰਨ ਅਤੇ ਪੰਜਾਬ ਦੇ ਯੋਗ ਸਪੂਤ ਅਤੇ ਮੁਲਕ ਦੇ ਸੱਚੇ ਸਿਪਾਹੀ ਬਣਨ ਦਾ ਸੱਦਾ ਦਿੱਤਾ।

News 17 June,2023
ਗੁਰਬਚਨ ਸਿੰਘ ਰੰਧਾਵਾ ਵੱਲੋਂ ਅਸਤੀਫਾ

ਭਾਰਤ ਦੇ ਪਹਿਲੇ ਅਰਜੁਨਾ ਐਵਾਰਡੀ ਅਥਲੀਟ ਗੁਰਬਚਨ ਸਿੰਘ ਰੰਧਾਵਾ ਵੱਲੋਂ ਨਵੇਂ ਅਥਲੀਟਾਂ ਨੂੰ ਅੱਗੇ ਲਿਆਉਣ ਦਾ ਸੱਦਾ 18 ਸਾਲ ਦੀਆਂ ਸੇਵਾਵਾਂ ਦੌਰਾਨ ਭਾਰਤੀ ਅਥਲੈਟਿਕਸ ਨੇ ਕਈ ਮੀਲ ਪੱਥਰ ਸਥਾਪਤ ਕੀਤੇ ਚੰਡੀਗੜ, 16 ਜੂਨ 2023 : ਭਾਰਤ ਦੇ ਮਹਾਨ ਅਥਲੀਟ ਅਤੇ ਦੇਸ਼ ਦੇ ਪਹਿਲੇ ਅਰਜੁਨਾ ਐਵਾਰਡੀ ਖਿਡਾਰੀ ਗੁਰਬਚਨ ਸਿੰਘ ਰੰਧਾਵਾ ਵੱਲੋਂ ਅਥਲੈਟਿਕਸ ਫੈਡਰੇਸ਼ਨ ਆਫ਼ ਇੰਡੀਆ ਦੀ ਚੋਣ ਕਮੇਟੀ ਦੇ ਚੇਅਰਮੈਨ ਵਜੋਂ 18 ਸਾਲ ਸੇਵਾਵਾਂ ਨਿਭਾਉਣ ਉਪਰੰਤ ਅਸਤੀਫਾ ਦੇਣ ਦਾ ਫੈਸਲਾ ਕੀਤਾ ਗਿਆ। ਓਲੰਪੀਅਨ ਰੰਧਾਵਾ ਨੇ ਬੀਤੇ ਦਿਨੀਂ ਅਥਲੈਟਿਕਸ ਫੈਡਰੇਸ਼ਨ ਆਫ਼ ਇੰਡੀਆ ਨੂੰ ਪੱਤਰ ਲਿਖ ਕੇ ਸੇਵਾ ਇੱਛਾ ਨਾਲ ਆਪਣਾ ਅਹੁਦਾ ਛੱਡਣ ਦੇ ਫੈਸਲੇ ਤੋਂ ਜਾਣੂੰ ਕਰਵਾਇਆ। 85 ਵਰਿਆਂ ਨੂੰ ਢੁੱਕੇ ਸ. ਰੰਧਾਵਾ ਨੇ ਆਪਣੇ ਕਾਰਜਕਾਲ ਉਤੇ ਸੰਤੁਸ਼ਟੀ ਜ਼ਾਹਰ ਕਰਦਿਆਂ ਵਧਦੀ ਉਮਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਹ ਹੁਣ ਆਪਣਾ 100 ਫੀਸਦੀ ਸਮਾਂ ਨਹੀਂ ਦੇ ਸਕਦੇ ਅਤੇ ਮੌਕਾ ਆ ਗਿਆ ਹੈ ਕਿ ਨੌਜਵਾਨ ਅਥਲੀਟਾਂ ਹੱਥ ਨਹੀਂ ਜ਼ਿੰਮੇਵਾਰੀ ਸੌਂਪੀ ਜਾਵੇ। ਗੁਰਬਚਨ ਸਿੰਘ ਰੰਧਾਵਾ ਦੇ ਕਾਰਜਕਾਲ ਦੌਰਾਨ ਭਾਰਤੀ ਅਥਲੈਟਿਕਸ ਨੇ ਕਈ ਮੀਲ ਪੱਥਰ ਸਥਾਪਤ ਕੀਤੇ ਹਨ ਜਿਨਾਂ ਵਿੱਚ ਭਾਰਤ ਨੂੰ ਨੀਰਜ ਚੋਪੜਾ ਦੇ ਰੂਪ ਵਿੱਚ ਦੇਸ਼ ਦਾ ਪਹਿਲਾ ਓਲੰਪਿਕ ਚੈਂਪੀਅਨ ਅਥਲੀਟ ਮਿਲਿਆ। ਅੰਜੂ ਬੌਬੀ ਜਾਰਜ ਨੇ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਤਮਗਾ ਜਿੱਤਿਆ। ਇਸ ਤੋਂ ਇਲਾਵਾ ਭਾਰਤੀ ਅਥਲੀਟਾਂ ਵੱਲੋਂ ਏਸ਼ਿਆਈ ਖੇਡਾਂ, ਰਾਸ਼ਟਰਮੰਡਲ ਖੇਡਾਂ, ਸੈਫ ਖੇਡਾਂ, ਏਸ਼ੀਅਨ ਅਥਲੈਟਿਕਸ ਚੈਂਪੀਅਨਸ਼ਿਪ ਸਣੇ ਵੱਡੇ ਕੌਮਾਂਤਰੀ ਟੂਰਨਾਮੈਂਟਾਂ ਵਿੱਚ ਬਿਹਤਰੀਨ ਪ੍ਰਦਰਸ਼ਨ ਦਿਖਾਇਆ ਗਿਆ। ਭਾਰਤ ਦੇ ਪਹਿਲੇ ਅਰਜੁਨਾ ਐਵਾਰਡੀ ਅਥਲੀਟ ਗੁਰਬਚਨ ਸਿੰਘ ਰੰਧਾਵਾ ਨੇ ਕਿਹਾ ਕਿ ਅਥਲੈਟਿਕਸ ਉਨਾਂ ਦੇ ਖੂਨ ਵਿੱਚ ਹੈ ਅਤੇ ਉਨਾਂ ਨੂੰ ਇਹ ਖੁਸ਼ੀ ਹੈ ਕਿ ਜਿਹੜਾ ਸੁਫਨਾ ਉਨਾਂ ਸਮੇਤ ਮਿਲਖਾ ਸਿੰਘ, ਪੀ.ਟੀ.ਊਸ਼ਾ ਜਿਹੇ ਅਥਲੀਟਾਂ ਤੋਂ ਪੂਰਾ ਨਹੀਂ ਹੋਇਆ, ਉਹ ਨੀਰਜ ਚੋਪੜਾ ਨੇ ਪੂਰਾ ਕੀਤਾ। 1962 ਦੀਆਂ ਜਕਾਰਤਾ ਏਸ਼ਿਆਈ ਖੇਡਾਂ ਵਿੱਚ ਡਿਕੈਥਲਨ ਵਿੱਚ ਸੋਨ ਤਮਗਾ ਅਤੇ 1964 ਦੀਆਂ ਟੋਕੀਓ ਓਲੰਪਿਕ ਖੇਡਾਂ ਵਿੱਚ 110 ਮੀਟਰ ਹਰਡਲਜ਼ ਦੌੜ ਦੇ ਫ਼ਾਈਨਲ ਵਿੱਚ ਪੰਜਵੇਂ ਸਥਾਨ ਉਤੇ ਆਉਣ ਵਾਲੇ ਸ. ਰੰਧਾਵਾ ਨੂੰ ਦੇਸ਼ ਦਾ ਚੌਥਾ ਸਰਵਉੱਚ ਨਾਗਰਿਕ ਸਨਮਾਨ ਪਦਮ ਸ਼੍ਰੀ ਵੀ ਮਿਲਿਆ ਹੈ।ਉਹ ਟੋਕੀਓ ਓਲੰਪਿਕਸ ਵਿੱਚ ਭਾਰਤੀ ਖੇਡ ਦਲ ਦੇ ਝੰਡਾਬਰਦਾਰ ਵੀ ਸਨ। ਅੰਮਿ੍ਰਤਸਰ ਜ਼ਿਲੇ ਦੇ ਪਿੰਡ ਨੰਗਲੀ (ਮਹਿਤਾ) ਵਿਖੇ 6 ਜੂਨ 1939 ਨੂੰ ਜਨਮੇ ਸ. ਰੰਧਾਵਾ ਸੀ.ਆਰ.ਪੀ.ਐਫ. ਵਜੋਂ ਕਮਾਂਡੈਂਟ ਰਿਟਾਇਰ ਹੋਏ ਹਨ। ਉਨਾਂ ਆਪਣੇ ਕਰੀਅਰ ਵਿੱਚ ਅਥਲੀਟ ਤੋਂ ਇਲਾਵਾ ਕੋਚ, ਸਰਕਾਰੀ ਨਿਗਰਾਨ, ਚੋਣ ਕਮੇਟੀ ਦੇ ਚੇਅਰਮੈਨ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਖੇਡ ਸਲਾਹਕਾਰ ਵਜੋਂ ਵੀ ਸੇਵਾਵਾਂ ਨਿਭਾਈਆਂ ਹਨ। ਉਨਾਂ ਆਪਣੇ ਕਾਰਜਕਾਲ ਦੌਰਾਨ ਸੁਰੇਸ਼ ਕਲਮਾਡੀ, ਡਾ. ਲਲਿਤ ਭਨੋਟ ਤੇ ਡਾ. ਐਡੀਲੇ ਜੇ ਸੁਮਾਰੀਵਾਲਾ ਵੱਲੋਂ ਮਿਲੇ ਸਹਿਯੋਗ ਲਈ ਧੰਨਵਾਦ ਕਰਦਿਆਂ ਆਸ ਪ੍ਰਗਟਾਈ ਕਿ ਡਾ. ਸੁਮਾਰੀਵਾਲਾ ਤੇ ਅੰਜੂ ਬੌਬੀ ਜਾਰਜ ਦੀ ਅਗਵਾਈ ਹੇਠ ਅਥਲੈਟਿਕਸ ਫੈਡਰੇਸ਼ਨ ਇਸ ਖੇਡ ਨੂੰ ਹੋਰ ਸਿਖਰਾਂ ਉਤੇ ਲਿਜਾਏਗੀ। ਸ. ਰੰਧਾਵਾ ਦੇ ਪਰਿਵਾਰ ਵਿੱਚ ਉਨਾਂ ਦੇ ਪਿਤਾ ਮੇਜਰ ਟਹਿਲ ਸਿੰਘ ਰੰਧਾਵਾ, ਪਤਨੀ ਜਸਵਿੰਦਰ ਤੇ ਪੁੱਤਰ ਰਣਜੀਤ ਸਿੰਘ ਰੰਧਾਵਾ ਜਿੱਥੇ ਅਥਲੀਟ ਰਹੇ ਹਨ ਉਥੇ ਭਰਾ ਹਰਭਜਨ ਸਿੰਘ ਰੰਧਾਵਾ ਭਾਰਤੀ ਅਥਲੈਟਿਕਸ ਟੀਮ ਦੇ ਮੁੱਖ ਕੋਚ ਰਹੇ ਹਨ। ਪਿਛਲੇ ਲੰਬੇ ਅਰਸੇ ਤੋਂ ਨਵੀਂ ਦਿੱਲੀ ਵਿਖੇ ਰਹਿੰਦੇ ਓਲੰਪੀਅਨ ਰੰਧਾਵਾ ਦੀ ਜੀਵਨੀ ‘ਉੱਡਣਾ ਬਾਜ਼’ ਖੇਡ ਲੇਖਕ ਨਵਦੀਪ ਸਿੰਘ ਗਿੱਲ ਵੱਲੋਂ ਲਿਖੀ ਗਈ। ਪੰਜਾਬ ਸਰਕਾਰ ਵੱਲੋਂ ਸ. ਰੰਧਾਵਾ ਦੀ ਜੀਵਨੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦਸਵੀਂ ਦੀ ਫਿਜ਼ੀਕਲ ਐਜੂਕੇਸ਼ਨ ਦੀ ਪਾਠ ਪੁਸਤਕ ਵਿੱਚ ਵੀ ਸ਼ਾਮਲ ਕੀਤੀ ਗਈ।

News 16 June,2023
ਹਰਜੋਤ ਸਿੰਘ ਬੈਂਸ ਵੱਲੋਂ ਨੰਗਲ ਫਲਾਈਓਵਰ ਦਾ ਕਾਰਜ ਦੋ ਸ਼ਿਫਟਾਂ ਵਿੱਚ ਕਰਨ ਦੇ ਹੁਕਮ

ਉਸਾਰੀ ਕੰਪਨੀ ਵੱਲੋਂ ਕੰਮ ਵਿੱਚ ਵਰਤੀ ਜਾ ਰਹੀ ਬੇਲੋੜੀ ਦੇਰੀ ਦਾ ਪੀ.ਡਬਲਯੂ.ਡੀ. ਮੰਤਰੀ ਨੇ ਲਿਆ ਸਖਤ ਨੋਟਿਸ ਚੰਡੀਗੜ੍ਹ, 14 ਜੂਨ: ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਨੰਗਲ ਫਲਾਈਓਵਰ ਦੀ ਉਸਾਰੀ ਸਬੰਧੀ ਕਾਰਜ ਨੂੰ ਦੋ ਸ਼ਿਫਟਾਂ ਵਿੱਚ ਚਲਾਉਣ ਦੇ ਹੁਕਮ ਦਿੱਤੇ ਹਨ। ਸ. ਬੈਂਸ ਅੱਜ ਇੱਥੇ ਪੰਜਾਬ ਸਿਵਲ ਸਕਤਰੇਤ ਵਿਖੇ ਨੰਗਲ ਫਲਾਈਓਵਰ ਦੀ ਉਸਾਰੀ ਸਬੰਧੀ ਹਫਤਾਵਾਰੀ ਪ੍ਰਗਤੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਦੌਰਾਨ ਪੰਜਾਬ ਰਾਜ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਨੰਗਲ ਫਲਾਈਓਵਰ ਦੀ ਉਸਾਰੀ ਸਬੰਧੀ ਕੰਪਨੀ ਵੱਲੋਂ ਅਪਣਾਈ ਗਈ ਢਿੱਲੀ-ਮੱਠੀ ਕਾਰਗੁਜਾਰੀ ਅਧਿਕਾਰੀਆਂ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕੰਪਨੀ ਦੇ ਅਧਿਕਾਰੀਆਂ ਨੂੰ ਤਾੜਨਾ ਕੀਤੀ ਜੇ ਹੁਣ ਮਿੱਥੇ ਸਮਾਂ ਸੀਮਾ ਵਿੱਚ ਫਲਾਈਓਵਰ ਦੀ ਉਸਾਰੀ ਦਾ ਕਾਰਜ ਮੁਕੰਮਲ ਨਹੀਂ ਹੋਇਆ ਤਾਂ ਕੰਪਨੀ ਖਿਲਾਫ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਕੰਪਨੀ ਨੂੰ ਭਵਿੱਖ ਵਿੱਚ ਕੋਈ ਟੈਂਡਰ ਨਹੀਂ ਦਿੱਤਾ ਜਾਵੇਗਾ। ਹਰਭਜਨ ਸਿੰਘ ਈ.ਟੀ.ਓ. ਨੇ ਇਸ ਫਲਾਈਓਵਰ ਦੀ ਉਸਾਰੀ ਦੀ ਗੰਭੀਰਤਾ ਨੂੰ ਦੇਖਦੇ ਹੋਏ 23 ਜੂਨ,2023 ਨੂੰ ਆਪਣੇ ਦਫ਼ਤਰ ਵਿੱਚ ਨੰਗਲ ਫਲਾਈਓਵਰ ਦੀ ਪ੍ਰਗਤੀ ਸਬੰਧੀ ਰੀਵਿਊ ਮੀਟਿੰਗ ਮੁੜ ਰੱਖੀ ਗਈ ਹੈ। ਕੈਬਨਿਟ ਮੰਤਰੀ ਬੈਂਸ ਨੇ ਮੀਟਿੰਗ ਵਿੱਚ ਹਾਜ਼ਰ ਐਸ.ਡੀ.ਐਮ. ਮਨੀਸ਼ਾ ਰਾਣਾ ਨੂੰ ਨਿਰਦੇਸ਼ ਦਿੱਤੇ ਕਿ ਨੰਗਲ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਦੇ ਕਾਰਜ ਵਿੱਚ ਵੀ ਤੇਜੀ ਲਿਆਂਦੀ ਜਾਵੇ। ਇਸ ਮੀਟਿੰਗ ਵਿੱਚ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ, ਪੀ.ਡਬਲਯੂ.ਡੀ. ਅਤੇ ਉਸਾਰੀ ਕੰਪਨੀ ਦੇ ਅਧਿਕਾਰੀ ਹਾਜ਼ਰ ਸਨ।

News 14 June,2023
ਪਾਰਦਰਸ਼ੀ ਭਰਤੀ ਪ੍ਰਕਿਰਿਆ ਕਾਰਨ ਮੈਨੂੰ ਸਰਕਾਰੀ ਨੌਕਰੀ ਹਾਸਲ ਹੋਈ; ਨਵ-ਨਿਯੁਕਤ ਐਸ.ਡੀ.ਓ. ਅਨੁਭਵ ਸਿੰਗਲਾ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ

ਪਰਿਵਾਰ ਬਹੁਤ ਖੁਸ਼ ਹੈ ਕਿਉਂਕਿ ਉਸ ਨੂੰ ਆਪਣੇ ਸੂਬੇ ਵਿੱਚ ਹੀ ਨੌਕਰੀ ਮਿਲ ਗਈ ਹੈ ਚੰਡੀਗੜ੍ਹ, 30 ਅਪਰੈਲ: ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਪਾਰਦਰਸ਼ੀ ਭਰਤੀ ਪ੍ਰਕਿਰਿਆ ਕਾਰਨ ਮੈਨੂੰ ਜਲ ਸਪਲਾਈ ਤੇ ਸੀਵਰੇਜ ਬੋਰਡ ਵਿੱਚ ਬਤੌਰ ਸਬ ਡਵੀਜ਼ਨਲ ਅਫ਼ਸਰ (ਐਸ.ਡੀ.ਓ.) ਦੀ ਸਰਕਾਰੀ ਨੌਕਰੀ ਹਾਸਲ ਹੋਈ ਹੈ। ਇਹ ਗੱਲ ਰਾਮਪੁਰਾ ਫੂਲ ਜ਼ਿਲ੍ਹਾ ਬਠਿੰਡਾ ਦੇ ਵਾਸੀ ਅਨੁਭਵ ਸਿੰਗਲਾ ਨੇ ਕਹੀ। ਨਵ-ਨਿਯੁਕਤ ਐਸ.ਡੀ.ਓ. ਅਨੁਭਵ ਸਿੰਗਲਾ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਾਲ ਹੀ ਵਿੱਚ ਮੁਕੰਮਲ ਹੋਈ ਭਰਤੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ, ਜਿਸ ਕਾਰਨ ਉਸਨੂੰ ਬਿਨਾਂ ਕਿਸੇ ਸਿਫਾਰਸ਼ ਅਤੇ ਰਿਸ਼ਵਤ ਦੇ ਇਹ ਨੌਕਰੀ ਹਾਸਲ ਹੋਈ ਹੈ।ਉਸਨੇ ਕਿਹਾ ਕਿ ਉਹ ਅਤੇ ਉਸਦਾ ਪਰਿਵਾਰ ਬਹੁਤ ਖੁਸ਼ ਹੈ ਕਿਉਂਕਿ ਉਸ ਨੂੰ ਆਪਣੇ ਸੂਬੇ ਵਿੱਚ ਹੀ ਨੌਕਰੀ ਮਿਲ ਗਈ ਹੈ। ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਸੂਬੇ ਦੇ ਯੋਗ ਨੌਜਵਾਨਾਂ ਨੂੰ ਪੱਕਾ ਰੋਜ਼ਗਾਰ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇੱਕ ਸਾਲ ਵਿੱਚ 29 ਹਜ਼ਾਰ ਦੇ ਕਰੀਬ ਸਰਕਾਰੀ ਨੌਕਰੀਆਂ ਦੇਣੀਆਂ ਸੂਬੇ ਦੇ ਨੌਜਵਾਨਾਂ ਲਈ ਬੇਹੱਦ ਖੁਸ਼ੀ ਵਾਲੀ ਗੱਲ ਹੈ। ਉਸਨੇ ਕਿਹਾ ਕਿ ਮੈਂ ਮੁੱਖ ਮੰਤਰੀ ਭਗਵੰਤ ਮਾਨ ਦੀ ਭਲਾਈ ਤੇ ਦੁਰ ਦਰਸ਼ੀ ਵਾਲੀ ਸੋਚ ਨੂੰ ਸਲਾਮ ਕਰਦਾ ਹਾਂ, ਜਿਸ ਕਾਰਨ ਅੱਜ ਸੂਬੇ ਦੇ ਨੌਜਵਾਨ ਸਰਕਾਰੀ ਨੌਕਰੀਆਂ ਹਾਸਲ ਕਰਨ ਵਿੱਚ ਕਾਮਯਾਬ ਹੋ ਰਹੇ ਹਨ। ਉਸਨੇ ਸੂਬੇ ਦੀ ਨੌਜਵਾਨ ਪੀੜ੍ਹੀ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਰੋਜੀ ਰੋਟੀ ਲਈ ਵਿਦੇਸ਼ ਜਾਣ ਦਾ ਖਿਆਲ ਛੱਡ ਦੇਣ ਅਤੇ ਇਥੇ ਹੀ ਮਿਹਨਤ ਕਰਨ ਕਿਉ ਜੋ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਿਹਨਤ ਅਤੇ ਮੈਰਿਟ ਨੂੰ ਸਰਕਾਰੀ ਨੌਕਰੀਆਂ ਵਿੱਚ ਤਰਜੀਹ ਦੇ ਰਹੀ ਹੈ।

News 30 April,2023
ਮੁਖਤਾਰ ਅੰਸਾਰੀ 'ਤੇ ਹੋਏ ਖਰਚੇ ਦੀ ਫਾਈਲ ਮੁੱਖ ਮੰਤਰੀ ਨੇ ਵਾਪਸ ਮੋੜੀ

ਮੁਖਤਾਰ ਅੰਸਾਰੀ ਨੂੰ ਜੇਲ੍ਹ 'ਚ ਮਿਲੀਆਂ ਸੁੱਖ-ਸਹੂਲਤਾਂ ਅਤੇ ਵਕੀਲ 'ਤੇ ਖ਼ਰਚੇ 55 ਲੱਖ ਰੁਪਏ ਹੁਕਮ ਦੇਣ ਵਾਲੇ ਮੰਤਰੀਆਂ ਤੋਂ ਖ਼ਰਚਾ ਵਸੂਲਣ ਦੀ ਰਵਾਇਤ ਬਾਰੇ ਕਰ ਰਹੇ ਹਾਂ ਵਿਚਾਰ-ਮੁੱਖ ਮੰਤਰੀ 48 ਵਾਰ ਵਾਰੰਟ ਜਾਰੀ ਹੋਣ ਦੇ ਬਾਵਜੂਦ ਵੀ ਕਾਂਗਰਸ ਸਰਕਾਰ ਨੇ ਪੇਸ਼ ਨਹੀਂ ਕੀਤਾ ਮੈਂ ਲੋਕਾਂ ਦੇ ਟੈਕਸ ਦਾ ਪੈਸਾ ਖ਼ਰਚੇ ਜਾਣ ਵਾਲੀ ਫ਼ਾਈਲ ਵਾਪਸ ਮੋੜ ਦਿੱਤੀ-ਮੁੱਖ ਮੰਤਰੀ ਚੰਡੀਗੜ੍ਹ, 20 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉੱਤਰ ਪ੍ਰਦੇਸ਼ ਤੋਂ ਖੌਫ਼ਨਾਕ ਅਪਰਾਧੀ ਮੁਖਤਾਰ ਅੰਸਾਰੀ ਨੂੰ ਰੋਪੜ ਜੇਲ੍ਹ ਵਿਚ ਸੁਖ-ਸਹੂਲਤਾਂ ਦੇਣ ਲਈ ਸਰਕਾਰੀ ਖਜ਼ਾਨੇ ਵਿੱਚੋਂ 55 ਲੱਖ ਰੁਪਏ ਦੀ ਅਦਾਇਗੀ ਕਰਨ ਬਾਰੇ ਫਾਈਲ ਨੂੰ ਵਾਪਸ ਮੋੜ ਦਿੱਤਾ ਹੈ। ਮੁੱਖ ਮੰਤਰੀ ਨੇ ਇਸ ਨੂੰ ਲੋਕਾਂ ਦੇ ਪੈਸੇ ਦੀ ਅੰਨ੍ਹੀ ਲੁੱਟ ਦੱਸਦੇ ਹੋਏ ਕਿਹਾ ਕਿ ਅਜਿਹਾ ਵਰਤਾਰਾ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਖਤਰਨਾਕ ਅਪਰਾਧੀ ਨੂੰ ਰੋਪੜ ਜੇਲ੍ਹ ਵਿਚ ਸੁਖ-ਸਹੂਲਤਾਂ ਦਿੱਤੇ ਜਾਣ ਬਾਰੇ ਤਾਂ ਪਿਛਲੀਆਂ ਸਰਕਾਰਾਂ ਹੀ ਭਲੀ-ਭਾਂਤ ਜਾਣਦੀਆਂ ਹੋਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਅਰਾਮਦਾਇਕ ਠਹਿਰ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਪਿਛਲੀ ਸਰਕਾਰ ਨੇ ਇਸ ਗੱਲ ਨੂੰ ਵੀ ਯਕੀਨੀ ਬਣਾਇਆ ਕਿ ਇਸ ਖੌਫਨਾਕ ਅਪਰਾਧੀ ਨੂੰ ਜੇਲ੍ਹ ਵਿਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਸ ਦਾ ਕਾਨੂੰਨੀ ਤੌਰ ਉਤੇ ਬਚਾਅ ਕੀਤਾ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸੱਤਾਧਾਰੀਆਂ ਦਾ ਇਸ ਅਪਰਾਧੀ ਉਤੇ ਮਿਹਰਬਾਨ ਹੋਣ ਦੀ ਹਕੀਕਤ ਦਾ ਪਤਾ ਇਸ ਤੱਥ ਤੋਂ ਲੱਗ ਜਾਂਦਾ ਹੈ ਕਿ ਉਸ ਦੇ ਖਿਲਾਫ਼ 48 ਵਾਰੰਟ ਜਾਰੀ ਹੋਏ ਪਰ ਉਸ ਸਮੇਂ ਦੀ ਸਰਕਾਰ ਨੇ ਇਸ ਦੀ ਕੋਈ ਪ੍ਰਵਾਹ ਨਾ ਕਰਦੇ ਹੋਏ ਉਸ ਨੂੰ ਪੇਸ਼ ਨਾ ਕੀਤਾ। ਉਨ੍ਹਾਂ ਕਿਹਾ ਕਿ ਇਹ ਕਿੰਨਾ ਹੈਰਾਨੀਜਨਕ ਹੈ ਕਿ ਉਸ ਮੌਕੇ ਦੀ ਸਰਕਾਰ ਨੇ ਰੋਪੜ ਜੇਲ੍ਹ ਵਿਚ ਬੰਦ ਇਸ ਅਪਰਾਧੀ ਦੇ ਹਿੱਤ ਪਾਲਣ ਲਈ ਟੈਕਸ ਭਰਨ ਵਾਲੇ ਲੋਕਾਂ ਦੇ 55 ਲੱਖ ਰੁਪਏ ਖਰਚ ਦਿੱਤੇ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੇ ਪੈਸੇ ਦੀ ਇਹ ਅੰਨ੍ਹੀ ਲੁੱਟ ਪੂਰੀ ਤਰ੍ਹਾਂ ਗੈਰ-ਵਾਜਬ ਹੈ ਅਤੇ ਉਨ੍ਹਾਂ ਨੇ ਇਸ ਬਾਰੇ ਫਾਈਲ ਵਿਭਾਗ ਨੂੰ ਵਾਪਸ ਭੇਜ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਰਦਾਤਿਆਂ ਦੇ ਪੈਸੇ ਦੀ ਲੁੱਟ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਹ ਗਲਤ ਫੈਸਲਾ ਲੈਣ ਵਾਲੇ ਤਤਕਾਲੀ ਮੰਤਰੀਆਂ ਪਾਸੋਂ ਇਹ ਰਕਮ ਵਸੂਲਣ ਉਤੇ ਵਿਚਾਰ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਘਿਨਾਉਣੇ ਜੁਰਮ ਵਿਚ ਸ਼ਾਮਲ ਹਰੇਕ ਵਿਅਕਤੀ ਨੂੰ ਇਸ ਗੁਨਾਹ ਲਈ ਜਵਾਬਦੇਹ ਬਣਾਇਆ ਜਾਵੇਗਾ।

News 20 April,2023
ਸਬ-ਇੰਸਪੈਕਟਰ ਭਰਤੀ

ਮੈਰਿਟ ਸੂਚੀ ਅਪ੍ਰੈਲ 2023 ਦੇ ਪਹਿਲੇ ਹਫ਼ਤੇ ਵਿੱਚ ਕੀਤੀ ਜਾਵੇਗੀ ਜਾਰੀ ਚੰਡੀਗੜ੍ਹ, 22 ਮਾਰਚ: ਵੱਖ-ਵੱਖ ਕਾਡਰਾਂ/ਵਿੰਗਾਂ ਵਿੱਚ ਸਬ-ਇੰਸਪੈਕਟਰਾਂ (ਐਸ.ਆਈਜ਼.) ਦੀਆਂ ਅਸਾਮੀਆਂ ਲਈ ਮੈਰਿਟ ਸੂਚੀ ਅਪ੍ਰੈਲ 2023 ਦੇ ਪਹਿਲੇ ਹਫ਼ਤੇ ਵਿੱਚ ਜਾਰੀ ਹੋਣ ਦੀ ਆਸ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ, ਪੰਜਾਬ ਪੁਲਿਸ ਦੇ ਬੁਲਾਰੇ ਨੇ ਬੁੱਧਵਾਰ ਨੂੰ ਦੱਸਿਆ ਕਿ ਪੰਜਾਬ ਪੁਲਿਸ ਦੇ ਚਾਰ ਕਾਡਰਾਂ/ਵਿੰਗਾਂ (ਇਨਵੈਸਟੀਗੇਸ਼ਨ, ਜ਼ਿਲ੍ਹਾ, ਆਰਮਡ ਪੁਲਿਸ ਅਤੇ ਇੰਟੈਲੀਜੈਂਸ) ਵਿੱਚ ਐਸ.ਆਈ. ਦੀ ਭਰਤੀ ਲਈ ਓ.ਐਮ.ਆਰ. ਅਧਾਰਤ ਟੈਸਟ 16 ਅਕਤੂਬਰ, 2022 ਨੂੰ ਸੂਬੇ ਦੇ ਵੱਖ-ਵੱਖ ਕੇਂਦਰਾਂ ਵਿੱਚ ਆਯੋਜਿਤ ਕਰਵਾਏ ਗਏ ਸਨ। ਬੁਲਾਰੇ ਨੇ ਦੱਸਿਆ ਕਿ ਮੈਰਿਟ ਸੂਚੀ ਤਿਆਰ ਕਰਨ ਦਾ ਕੰਮ ਪ੍ਰਕਿਰਿਆ ਅਧੀਨ ਹੈ ਅਤੇ ਅੰਤਿਮ ਨਤੀਜੇ ਅਪ੍ਰੈਲ, 2023 ਦੇ ਪਹਿਲੇ ਹਫ਼ਤੇ ਤੱਕ ਸਾਹਮਣੇ ਆ ਜਾਣਗੇ।

News 22 March,2023
''ਨਵੀਆਂ ਤਕਨੀਕਾਂ ਨਾਲ਼ ਅਪਡੇਟ ਅਪਰਾਧੀਆਂ ਨਾਲ਼ ਨਜਿੱਠਣ ਲਈ ਫ਼ੌਰੈਂਸਿਕ ਮਾਹਿਰਾਂ ਦਾ ਸਮਰੱਥ ਹੋਣਾ ਜ਼ਰੂਰੀ'

'ਫ਼ੋਰੈਂਸਿਕ ਵਿਗਿਆਨ ਜਗਤ ਦੇ ਤਾਜ਼ਾ ਰੁਝਾਨ' ਵਿਸ਼ੇ ਉੱਤੇ ਕਾਨਫ਼ਰੰਸ ਆਰੰਭ ਪਟਿਆਲਾ, 16- 'ਨਵੀਆਂ ਤਕਨੀਕਾਂ ਨਾਲ਼ ਅਪਡੇਟ ਅਪਰਾਧੀਆਂ ਨਾਲ਼ ਨਜਿੱਠਣ ਲਈ ਫ਼ੌਰੈਂਸਿਕ ਮਾਹਿਰਾਂ ਦਾ ਸਮਰੱਥ ਹੋਣਾ ਜ਼ਰੂਰੀ ਹੈ। ਇਹ ਲਾਜ਼ਮੀ ਹੈ ਕਿ ਇਸ ਵਿਸ਼ੇ ਦੇ ਮਾਹਿਰ ਆਪਣੇ ਖੇਤਰ ਵਿੱਚ ਸਮੇਂ ਦੇ ਹਿਸਾਬ ਨਾਲ਼ ਹੋਰ ਨਿਪੁੰਨਤਾ ਹਾਸਿਲ ਕਰਦੇ ਰਹਿਣ ਤਾਂ ਕਿ ਨਵੀਂਆਂ ਕਿਸਮਾਂ ਨਾਲ਼ ਕੀਤੇ ਜਾਂਦੇ ਅਪਰਾਧਾਂ ਨੂੰ ਨੱਥ ਪਾਈ ਜਾ ਸਕੇ।' ਅਜਿਹੇ ਵਿਚਾਰ ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਹੋਈ ਫ਼ੋਰੈਂਸਿਕ ਵਿਗਿਆਨ ਦੀ ਕਾਨਫ਼ਰੰਸ ਵਿੱਚ ਪਹੁੰਚੇ ਵੱਖ-ਵੱਖ ਬੁਲਾਰਿਆਂ ਦੇ ਭਾਸ਼ਣ ਵਿੱਚੋਂ ਉੱਭਰ ਕੇ ਸਾਹਮਣੇ ਆਏ। 'ਫ਼ੋਰੈਂਸਿਕ ਵਿਗਿਆਨ ਜਗਤ ਦੇ ਤਾਜ਼ਾ ਰੁਝਾਨ' ਵਿਸ਼ੇ ਉੱਤੇ ਅੱਜ ਆਰੰਭ ਹੋਈ ਇਹ ਕਾਨਫ਼ਰੰਸ ਪੰਜਾਬੀ ਯੂਨੀਵਰਸਿਟੀ ਦੇ ਫ਼ੌਰੈਂਸਿਕ ਵਿਗਿਆਨ ਵਿਭਾਗ ਵੱਲੋਂ ਕਰਵਾਈ ਜਾ ਰਹੀ ਹੈ। ਵਿਭਾਗ ਮੁਖੀ ਪ੍ਰੋ. ਮੁਕੇਸ਼ ਠੱਕਰ ਨੇ ਕਾਨਫ਼ਰੰਸ ਦੇ ਮਕਸਦ ਸੰਬੰਧੀ ਗੱਲ ਕਰਦਿਆਂ ਦੱਸਿਆ ਕਿ ਅੱਜ ਦਾ ਦੌਰ ਤਕਨੀਕ ਦਾ ਦੌਰ ਹੈ ਜਿਸ ਵਿੱਚ ਅਪਰਾਧੀ ਵੀ ਨਿੱਤ ਨਵੀਆਂ ਪੈਦਾ ਹੋ ਰਹੀਆਂ ਤਕਨੀਕਾਂ ਦਾ ਸਹਾਰਾ ਲੈ ਕੇ ਅਪਰਾਧ ਕਰਨ ਵਿੱਚ ਸਮਰੱਥ ਹੋ ਗਏ ਹਨ। ਅਜਿਹੇ ਦੌਰ ਵਿੱਚ ਫ਼ੌਰੈਂਸਿਕ ਵਿਗਿਆਨ ਦੀ ਤਰੱਕੀ ਲਈ ਜਿੱਥੇ ਸਮਰੱਥ ਖੋਜਾਂ ਦੀ ਜ਼ਰੂਰਤ ਹੈ ਉੱਥੇ ਹੀ ਇਸ ਖੇਤਰ ਦੇ ਵੱਖ-ਵੱਖ ਮਾਹਿਰਾਂ ਦੇ ਆਪਸੀ ਵਿਚਾਰ-ਵਟਾਂਦਰੇ ਲਈ ਅਜਿਹੀਆਂ ਕਾਨਫ਼ਰੰਸਾਂ ਦਾ ਆਯੋਜਨ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਇਸ ਕਾਨਫ਼ਰੰਸ ਵਿੱਚ ਭਾਰਤ ਤੋਂ ਬਾਹਰ ਦੇ ਡੈਲੀਗੇਟਸ ਵੀ ਪਹੁੰਚੇ ਹਨ। ਇਨ੍ਹਾਂ ਵਿੱਚ ਬੰਗਲਾ ਦੇਸ ਅਤੇ ਕੈਨੇਡਾ ਦੇ ਡੈਲੀਗੇਟਸ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਦੇਸ ਭਰ ਦੀਆਂ ਪ੍ਰਸਿੱਧ ਲੈਬਾਰਟਰੀਆਂ ਤੋਂ ਮਾਹਿਰ ਇਸ ਕਾਨਫ਼ਰੰਸ ਵਿੱਚ ਸਿ਼ਰਕਤ ਕਰ ਰਹੇ ਹਨ। ਉਦਘਾਟਨੀ ਸੈਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਆਇਸਰ ਮੋਹਾਲੀ ਦੇ ਡਾਇਰੈਕਟਰ ਪ੍ਰੋ. ਗੌਰੀਸ਼ੰਕਰ ਨੇ ਆਪਣੇ ਭਾਸ਼ਣ ਵਿਚ ਇਸ ਗੱਲ ਉੱਤੇ ਜ਼ੋਰ ਦਿੱਤਾ ਕਿ ਵਿਗਿਆਨਕ ਸਬੂਤ ਹਮੇਸ਼ਾ ਨਿਰਪੱਖ ਹੋਣਾ ਚਾਹੀਦਾ ਹੈ। ਇਸ ਲਈ ਇਸ ਖੇਤਰ ਵਿੱਚ ਸਾਰੀਆਂ ਤਕਨੀਕਾਂ ਇਸੇ ਦਿਸ਼ਾ ਵਿੱਚ ਕੰਮ ਕਰਦੀਆਂ ਹੋਣੀਆਂ ਚਾਹੀਦੀਆਂ ਹਨ। ਉਦਘਾਟਨੀ ਸੈਸ਼ਨ ਦੌਰਾਨ ਕੁੰਜੀਵਤ ਭਾਸ਼ਣ ਵਿੱਚ ਏ. ਡੀ. ਜੀ. ਪੀ. ਪੰਜਾਬ (ਟਰੈਫਿਕ) ਏ.ਐੱਸ. ਰਾਏ ਨੇ ਕਿਹਾ ਕਿ ਮੁਕੱਦਮਿਆਂ ਦੌਰਾਨ ਵਰਤੀਆਂ ਜਾਣ ਵਾਲੀਆਂ ਵਿਗਿਆਨਕ ਤਕਨੀਕਾਂ ਪੁਖਤਾ ਹੋਣੀਆਂ ਚਾਹੀਦੀਆਂ ਹਨ। ਵਰਤੋਂ ਤੋਂ ਪਹਿਲਾਂ ਇਹਨਾਂ ਦੀ ਮੁਕੰਮਲ ਜਾਂਚ ਹੋਣੀ ਚਾਹੀਦੀ ਹੈ। ਅਜਿਹਾ ਹੋਣ ਨਾਲ ਵੱਖ ਵੱਖ ਅਪਰਾਧਾਂ ਦੇ ਖੇਤਰ ਵਿੱਚ ਅਪਰਾਧੀਆਂ ਉੱਤੇ ਦੋਸ਼ ਲੱਗੇ ਹੋਣ ਤੋਂ ਲੈ ਕੇ ਦੋਸ਼ ਸਾਬਤ ਹੋਣ ਤੱਕ ਦੀ ਪ੍ਰਕਿਰਿਆ ਵਿਚ ਹੋਰ ਸੁਧਾਰ ਆ ਸਕਦਾ ਹੈ। ਉਦਘਾਟਨੀ ਸੈਸ਼ਨ ਦੇ ਦੂਜੇ ਮੁੱਖ ਬੁਲਾਰੇ ਡਾ. ਜੀ. ਕੇ. ਗੋਸਵਾਮੀ,ਏ. ਡੀ. ਜੀ. ਪੀ. ਉੱਤਰ ਪ੍ਰਦੇਸ਼ ਨੇ ਦੱਸਿਆ ਕਿ ਪੱਛਮੀ ਦੇਸਾਂ ਵਿਚ ਅਜਿਹੀਆਂ ਅਨੇਕ ਉਦਾਹਰਣਾਂ ਹਨ ਜਦੋਂ ਫੋਰੈਂਸਿਕ ਵਿਗਿਆਨ ਨੇ ਹਾਲੇ ਤਰੱਕੀ ਨਹੀਂ ਸੀ ਕੀਤੀ ਉਸ ਸਮੇਂ ਬਹੁਤ ਸਾਰੇ ਨਿਰਦੋਸ਼ ਲੋਕਾਂ ਨੂੰ ਸਜ਼ਾ ਮਿਲ ਗਈ ਸੀ। ਬਾਅਦ ਵਿੱਚ ਡੀ.ਐੱਨ. ਏ. ਜਾਂਚ ਜਿਹੀਆਂ ਅਨੇਕ ਵਿਧੀਆਂ ਦਾ ਈਜਾਦ ਹੋਇਆ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਸਾਨੂੰ ਇਸ ਦਿਸ਼ਾ ਵਿੱਚ ਹੋਰ ਨਿੱਠ ਕੇ ਕੰਮ ਕਰਨ ਦੀ ਲੋੜ ਹੈ ਤਾਂ ਕਿ ਕਿਸੇ ਨਿਰਦੋਸ਼ ਵਿਅਕਤੀ ਨੂੰ ਸਜ਼ਾ ਨਾ ਮਿਲੇ ਅਤੇ ਦੂਜੇ ਪਾਸੇ ਦੋਸ਼ੀ ਵਿਅਕਤੀਸਜ਼ਾ ਤੋਂ ਬਚ ਨਾ ਸਕੇ। ਵਾਇਸ ਚਾਂਸਲਰ ਪ੍ਰੋ ਅਰਵਿੰਦ ਨੇ ਇਸ ਕਾਨਫਰੰਸ ਦਾ ਆਯੋਜਨ ਸੰਬੰਧੀ ਵਿਸ਼ੇਸ਼ ਤੌਰ ਉਤੇ ਵਧਾਈ ਦਿੰਦਿਆਂ ਕਿਹਾ ਕਿ ਇਸ ਕਾਨਫ਼ਰੰਸ ਵਿੱਚ ਪੜ੍ਹੇ ਜਾਣ ਵਾਲੇ ਸਾਰੇ ਖੋਜ ਪੱਤਰਾਂ ਵਿੱਚੋਂ ਪ੍ਰਾਪਤ ਸੁਝਾਵਾਂ ਨੂੰ ਇਕੱਤਰ ਕਰ ਕੇ ਸੰਬੰਧਤ ਦਸਤਾਵੇਜ਼ ਸਰਕਾਰ ਨੂੰ ਭੇਜਿਆ ਜਾਵੇਗਾ ਤਾਂ ਕਿ ਨੀਤੀ ਨਿਰਮਾਣ ਵਿੱਚ ਕੰਮ ਆ ਸਕੇ। ਉਦਘਾਟਨੀ ਸੈਸ਼ਨ ਦਾ ਸਮੁੱਚਾ ਸੰਚਾਲਨ ਡਾ. ਰਾਜਿੰਦਰ ਸਿੰਘ ਨੇ ਕੀਤਾ।

News 16 March,2023
ਡਾ.ਨਿੱਜਰ ਨੇ ਸਥਾਨਕ ਸਰਕਾਰਾਂ ਵਿਭਾਗ ਦਾ ਨਿਊਜ਼ਲੈਟਰ ਜਾਰੀ ਕੀਤਾ

ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੀ ਇਹ ਪਹਿਲਕਦਮੀ ਵਿਭਾਗ ਦੀਆਂ ਪ੍ਰਾਪਤੀਆਂ ਦੇ ਤਿਮਾਹੀ ਰਿਪੋਰਟ ਕਾਰਡ ਵਜੋਂ ਕੰਮ ਕਰੇਗੀ ਚੰਡੀਗੜ੍ਹ, 16 ਮਾਰਚ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਵੀਰਵਾਰ ਨੂੰ ਆਪਣੇ ਵਿਭਾਗ ਦੇ ਤਿਮਾਹੀ ਨਿਊਜ਼ਲੈਟਰ ਦਾ ਪਹਿਲਾ ਅੰਕ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸਥਾਨਕ ਸਰਕਾਰਾਂ ਵਿਭਾਗ ਦੇ ਰਿਪੋਰਟ ਕਾਰਡ ਵਜੋਂ ਕੰਮ ਕਰੇਗਾ। ਅੱਜ ਇੱਥੇ ਮਿਉਂਸਪਲ ਭਵਨ ਵਿਖੇ ਨਿਊਜ਼ਲੈਟਰ ਜਾਰੀ ਕਰਦਿਆਂ ਡਾ: ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਤੇ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਮਿਉਂਸਪਲ ਕਸਬਿਆਂ ਦੇ ਵਿਆਪਕ ਵਿਕਾਸ ਲਈ ਯਤਨਸ਼ੀਲ ਹੈ ਅਤੇ ਆਪਣੀਆਂ ਪਹਿਲਕਦਮੀਆਂ ਦੀ ਇੱਕ ਪਾਰਦਰਸ਼ੀ ਢੰਗ ਨਾਲ ਆਮ ਜਨਤਾ ਨੂੰ ਰਿਪੋਰਟ ਕਰਨ ਲਈ ਵਚਨਬੱਧ ਹੈ। “ਇਸ ਨਿਊਜ਼ਲੈਟਰ ਦਾ ਉਦੇਸ਼ ਸਾਰੇ ਸਬੰਧਤ ਹਿੱਸੇਦਾਰਾਂ ਤੱਕ ਪਹੁੰਚਣਾ ਅਤੇ ਉਨ੍ਹਾਂ ਨੂੰ ਕੀਤੇ ਜਾ ਰਹੇ ਕੰਮਾਂ ਬਾਰੇ ਜਾਣੂ ਕਰਵਾਉਣਾ ਹੈ। ਇਸ ਤੋਂ ਇਲਾਵਾ, ਇਹ ਵਸਨੀਕਾਂ ਨੂੰ ਵੱਖ-ਵੱਖ ਮਹੱਤਵਪੂਰਨ ਪ੍ਰੋਜੈਕਟਾਂ ਬਾਰੇ ਜਾਗਰੂਕ ਕਰਨ ਵਿੱਚ ਮਦਦ ਕਰੇਗਾ”, ਡਾ.ਨਿੱਜਰ ਨੇ ਕਿਹਾ ਕਿ ਇਸ ਨਿਊਜ਼ਲੈਟਰ ਵਿੱਚ ਪਾਰਦਰਸ਼ੀ, ਅਤੇ ਜਵਾਬਦੇਹ ਪ੍ਰਸ਼ਾਸਨ ਨੂੰ ਯਕੀਨੀ ਬਣਾਉਣ ਲਈ ਰਾਜ ਦੇ ਨਾਲ-ਨਾਲ ਯੂਐਲਬੀਜ਼ ਦੁਆਰਾ ਕੀਤੀਆਂ ਪਹਿਲਕਦਮੀਆਂ ਰਾਹੀਂ ਸਰਕਾਰ ਦੀ ਗੰਭੀਰਤਾ ਨੂੰ ਦਰਸਾਇਆ ਹੈ। . ਹੋਰ ਜਾਣਕਾਰੀ ਦਿੰਦੇ ਹੋਏ, ਡਾ. ਨਿੱਜਰ ਨੇ ਕਿਹਾ ਕਿ ਅੱਜ ਜਾਰੀ ਕੀਤੇ ਗਏ ਤਿਮਾਹੀ ਨਿਊਜ਼ਲੈਟਰ (ਮਾਰਚ-2023) ਵਿੱਚ ਸਮਾਰਟ ਸਿਟੀ ਮਿਸ਼ਨ, ਅਮਰੁਤ, ਸਵੱਛ ਭਾਰਤ ਮਿਸ਼ਨ, ਐਮ.ਐਸ.ਸੇਵਾ (ਈ-ਗਵਰਨੈਂਸ), ਪੰਜਾਬ ਮਿਉਂਸਪਲ ਸਰਵਿਸਿਜ਼ ਇੰਪਰੂਵਮੈਂਟ ਪ੍ਰੋਜੈਕਟਸ (ਪੀ.ਐੱਮ.ਐੱਸ.ਆਈ.ਪੀ.) ਵਰਗੇ ਪ੍ਰਮੁੱਖ ਪ੍ਰੋਜੈਕਟਾਂ ਅਧੀਨ ਪ੍ਰਗਤੀ ਦੀ ਰਿਪੋਰਟ ਦਿੱਤੀ ਗਈ ਹੈ। . “ਇਸ ਤੋਂ ਇਲਾਵਾ, ਵਿਸ਼ਵ ਬੈਂਕ/ਏਸ਼ੀਅਨ ਬੁਨਿਆਦੀ ਢਾਂਚਾ ਨਿਵੇਸ਼ ਬੈਂਕ, ਜੀਆਈਐਸ-ਸਮਰੱਥ ਭੂ-ਸਥਾਨਕ ਯੋਜਨਾਬੰਦੀ, ਸ਼ਹਿਰੀ ਟਰਾਂਸਪੋਰਟ (ਬੱਸ ਰੈਪਿਡ ਟ੍ਰਾਂਜ਼ਿਟ ਸਿਸਟਮ - ਬੀਆਰਟੀਐਸ), ਸ਼ਹਿਰੀ ਗਰੀਬਾਂ ਲਈ ਰਿਹਾਇਸ਼, ਕਿਫਾਇਤੀ ਹਾਊਸਿੰਗ ਪ੍ਰੋਜੈਕਟ, ਕਰੈਡਿਟ ਲਿੰਕ ਸਬਸਿਡੀ ਸਕੀਮ, ਸ਼ਹਿਰੀ ਆਜੀਵਿਕਾ ਮਿਸ਼ਨਾਂ ਬਾਰੇ ਜਾਣਕਾਰੀ, ਕਾਰੋਬਾਰੀ ਪ੍ਰਕਿਰਿਆ ਰੀ-ਇੰਜੀਨੀਅਰਿੰਗ ਅਤੇ ਮਿਊਂਸੀਪਲ ਫਾਇਰ ਸੇਵਾਵਾਂ ਨੂੰ ਵੀ ਇਸ ਨਿਊਜ਼ਲੈਟਰ ਵਿੱਚ ਲਿਆ ਗਿਆ ਹੈ”, ਉਨ੍ਹਾਂ ਅੱਗੇ ਕਿਹਾ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਮੁੱਦੇ ਨੇ ਅਮਰੂਤ ਅਤੇ ਸਵੱਛ ਭਾਰਤ ਮਿਸ਼ਨ ਤਹਿਤ ਸ਼ਹਿਰੀ ਸਥਾਨਕ ਸੰਸਥਾਵਾਂ (ਯੂ.ਐਲ.ਬੀਜ਼.) ਨੂੰ ਪ੍ਰਦਾਨ ਕੀਤੀ ਵਿੱਤੀ ਸਹਾਇਤਾ ਨੂੰ ਵੀ ਉਜਾਗਰ ਕੀਤਾ ਹੈ ਅਤੇ ਈ-ਗਵਰਨੈਂਸ ਦੇ ਖੇਤਰ ਵਿੱਚ ਨਵੀਆਂ ਪਹਿਲਕਦਮੀਆਂ ਜਿਵੇਂ ਕਿ ਗੈਰ-ਖਤਰਨਾਕ ਵਪਾਰਾਂ ਲਈ ਵਪਾਰਕ ਲਾਇਸੰਸ ਤੁਰੰਤ ਜਾਰੀ ਕਰਨ, ਪਬਲਿਕ ਵਰਕਸ ਏਕੀਕ੍ਰਿਤ ਪ੍ਰਬੰਧਨ ਪ੍ਰਣਾਲੀ ਅਤੇ ਏਕੀਕ੍ਰਿਤ ਵਿੱਤੀ ਪ੍ਰਬੰਧਨ ਪ੍ਰਣਾਲੀ ਦਾ ਵੀ ਜ਼ਿਕਰ ਕੀਤਾ ਹੈ। ਇਸ ਮੌਕੇ ਸ੍ਰੀ ਵਿਵੇਕ ਪ੍ਰਤਾਪ ਸਿੰਘ, ਆਈ.ਏ.ਐਸ, ਪ੍ਰਮੁੱਖ ਸਕੱਤਰ ਸਥਾਨਕ ਸਰਕਾਰ, ਸ੍ਰੀਮਤੀ ਈਸ਼ਾ ਕਾਲੀਆ, ਆਈ.ਏ.ਐਸ, ਮੁੱਖ ਕਾਰਜਕਾਰੀ ਅਧਿਕਾਰੀ-ਪੀ.ਐਮ.ਆਈ.ਡੀ.ਸੀ., ਸ੍ਰੀ ਉਮਾ ਸ਼ੰਕਰ ਗੁਪਤਾ, ਆਈ.ਏ.ਐਸ, ਡਾਇਰੈਕਟਰ ਸਥਾਨਕ ਸਰਕਾਰਾਂ ਅਤੇ ਹੋਰ ਵਿਭਾਗੀ ਅਧਿਕਾਰੀ ਹਾਜ਼ਰ ਸਨ।

News 16 March,2023
ਜ਼ਿਲ੍ਹੇ ਦੀਆਂ ਵੱਖ ਵੱਖ ਖੇਤਰਾਂ 'ਚ ਨਾਮਣਾ ਖੱਟਣ ਵਾਲੀਆਂ ਮਹਿਲਾਵਾਂ ਨੂੰ ਕੀਤਾ ਸਨਮਾਨਤ

- ਸਰਕਾਰੀ ਮਹਿੰਦਰਾ ਕਾਲਜ ਤੇ ਗਰੀਨ ਸਪਰਸ਼ ਫਾਊਂਡੇਸ਼ਨ ਨੇ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਕਰਵਾਇਆ ਸਮਾਗਮ ਪਟਿਆਲਾ, 16 ਮਾਰਚ: ਸਰਕਾਰੀ ਮਹਿੰਦਰਾ ਕਾਲਜ ਵੱਲੋਂ ਗਰੀਨ ਸਪਰਸ਼ ਫਾਊਂਡੇਸ਼ਨ ਦੇ ਸਹਿਯੋਗ ਨਾਲ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਕਾਲਜ ਦੇ ਸੈਮੀਨਾਰ ਹਾਲ 'ਚ ਕਰਵਾਇਆ ਗਿਆ, ਇਸ ਦੌਰਾਨ ਜ਼ਿਲ੍ਹੇ ਦੀਆਂ ਮਹਿਲਾਵਾਂ ਨੂੰ ਆਪਣੇ ਆਪਣੇ ਖੇਤਰਾਂ 'ਚ ਪਾਏ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਸਮਾਗਮ 'ਚ ਮੁੱਖ ਮਹਿਮਾਨ ਵਜੋਂ ਪੁੱਜੇ ਐਸ.ਐਮ.ਓ. ਮਾਤਾ ਕੁਸ਼ੱਲਿਆ ਹਸਪਤਾਲ ਡਾ. ਵੈਨੂੰ ਗੋਇਲ ਨੇ ਗਰੀਨ ਸਪਰਸ਼ ਫਾਊਂਡੇਸ਼ਨ ਤੇ ਸਰਕਾਰੀ ਮਹਿੰਦਰਾ ਕਾਲਜ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਹਿਲਾਵਾਂ ਨੂੰ ਮਿਲਿਆਂ ਇਹ ਸਨਮਾਨ ਜਿਥੇ ਉਨ੍ਹਾਂ ਨੂੰ ਆਪਣੇ ਖੇਤਰ 'ਚ ਹੋਰ ਬਿਹਤਰ ਕੰਮ ਕਰਨ ਲਈ ਪ੍ਰੇਰਿਤ ਕਰੇਗਾ, ਉਥੇ ਹੀ ਨੌਜਵਾਨ ਲੜਕੀਆਂ ਨੂੰ ਸਮਾਜ 'ਚ ਚੰਗਾ ਕੰਮ ਕਰਨ ਲਈ ਪ੍ਰੇਰਿਤ ਕਰੇਗਾ। ਇਸ ਮੌਕੇ ਬਾਡੀ ਬਿਲਡਿੰਗ 'ਚ ਤਗਮਾ ਜਿੱਤਣ ਵਾਲੇ ਕੁਕੁਰਾਮ ਦੀ ਜੀਵਨ ਸਾਥੀ ਮੀਨੂੰ ਅਤੇ ਮੁਕੇਸ਼ ਕੁਮਾਰ ਦੀ ਧਰਮ ਪਤਨੀ ਰਾਜਵੰਤ ਕੌਰ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ। ਮੀਨੂੰ ਨੇ ਮਹਿਲਾਵਾਂ ਨੂੰ ਸੰਬੋਧਨ ਕਰਦਿਆਂ ਕਿਹਾ ਮਹਿਲਾਵਾਂ ਘਰ ਰਹਿ ਕੇ ਵੀ ਆਪਣੇ ਪਤੀ ਅਤੇ ਬੱਚਿਆਂ ਨੂੰ ਕਾਮਯਾਬ ਬਣਾਉਣ 'ਚ ਅਹਿਮ ਭੂਮਿਕਾ ਨਿਭਾਅ ਸਕਦੀਆਂ ਹਨ। ਇਸ ਮੌਕੇ ਸਨਮਾਨ ਪ੍ਰਾਪਤ ਕਰਨ ਵਾਲੀਆਂ ਸਾਰੀਆਂ ਮਹਿਲਾਵਾਂ ਨੇ ਆਪਣੇ ਸੰਘਰਸ਼ ਦੀ ਕਹਾਣੀ ਬਿਆਨ ਕੀਤੀ। ਸਮਾਗਮ ਦੌਰਾਨ ਪੁਲਿਸ ਅਧਿਕਾਰੀ ਸਰਬਜੀਤ ਕੌਰ, ਡਾ. ਵੇਨੂੰ ਗੋਇਲ, ਮੈਡੀਕਲ ਅਫ਼ਸਰ ਮਾਤਾ ਕੁਸ਼ੱਲਿਆ ਹਸਪਤਾਲ ਡਾ. ਭਵਨੀਤ ਕੌਰ, ਅਧਿਆਪਕ ਗਗਨਦੀਪ ਕੌਰ, ਵਾਇਸ ਪ੍ਰਿੰਸੀਪਲ ਪ੍ਰੋ. ਕਵਲਜੀਤ ਕੌਰ, ਅੰਸ਼ਿਕਾ, ਰਵੀ, ਮੰਜੂ ਰਾਣੀ ਅਤੇ ਰਾਜਵੰਤ ਕੌਰ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਅੰਤ 'ਚ ਗਰੀਨ ਸਪਰਸ਼ ਫਾਊਂਡੇਸ਼ਨ ਦੇ ਵਰਿੰਦਰ ਸਿੰਘ ਨੇ ਸਾਰਿਆਂ ਨੂੰ ਸਮਾਗਮ 'ਚ ਪੁੱਜਣ ਲਈ ਧੰਨਵਾਦ ਕੀਤਾ। ਕੈਪਸ਼ਨ : ਡਾ. ਵੇਨੂੰ ਗੋਇਲ ਮਹਿਲਾਵਾਂ ਨੂੰ ਸਨਮਾਨਤ ਕਰਦੇ ਹੋਏ।

News 16 March,2023
First
Last
Scroll to Top