Breaking News ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਕੇਸ ਵਿੱਚ ਇੱਕ ਹੋਰ ਦੋਸ਼ੀ ਗ੍ਰਿਫਤਾਰਮੁੱਖ ਮੰਤਰੀ ਭਗਵੰਤ ਮਾਨ ਨੇ ਡਾ ਚਬੇਵਾਲ ਲਈ ਕੀਤਾ ਚੋਣ ਪ੍ਰਚਾਰਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਪੰਜਾਬ 'ਚ ਚੋਣ ਤਿਆਰੀਆਂ ਦਾ ਜਾਇਜ਼ਾਮਾਈਕਰੋ ਅਬਜ਼ਰਵਰਾਂ ਲਈ ਸਿਖਲਾਈ ਸੈਸ਼ਨ ਦਾ ਆਯੋਜਨਜ਼ਿਲ੍ਹਾ ਪੱਧਰੀ ਖਰਚਾ ਸੈਲ ਦੇ ਨੋਡਲ ਅਫ਼ਸਰ ਵੱਲੋਂ ਉਮੀਦਵਾਰਾਂਘੱਟ ਟੈਕਸ ਨਾਲ ਆਸਾਨ ਜੀਐਸਟੀ ਦਾ ਵਾਅਦਾ ਕਰਦਿਆਂ, ਵੜਿੰਗ ਨੇ ਆਰਥਿਕ ਦ੍ਰਿਸ਼ਟੀਕੋਣ ਨੂੰ ਕੀਤਾ ਪੇਸ਼ਭਾਜਪਾ ਨੂੰ ਵੋਟ ਦੇਣਾ ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਵਾਧਾ ਦੇਣਾ ਹੈ: ਚਰਨ ਸਿੰਘ ਸਪਰਾਸਮਾਣਾ ਦੇ ਲੋਕਾਂ ਨੇ ਪ੍ਰਨੀਤ ਕੌਰ ਨੂੰ ਦਵਾਇਆ ਜਿੱਤ ਦਾ ਭਰੋਸਾ, ਪ੍ਰਨੀਤ ਕੌਰ ਨੇ ਵੀ ਕਿਹਾ ਸੰਸਦ ਵਿੱਚ ਪਹੁੰਚਦੇ ਹੀ ਪਟਿਆਲਾ ਦੀ ਹਰੇਕ ਮੰਗ ਕਰਾੰਗੀ ਪੂਰੀਪੰਜਾਬ ਵਿੱਚ ਬੋਟਲਿੰਗ ਪਲਾਂਟ ਦਾ ਲਾਇਸੈਂਸ ਮੁਅੱਤਲ

ਵਾਇਰਲ ਖਬਰਾਂ

Result You Searched: HARYANA-HIMACHAL

ਮੁੱਖ ਮੰਤਰੀ ਭਗਵੰਤ ਮਾਨ ਨੇ ਡਾ ਚਬੇਵਾਲ ਲਈ ਕੀਤਾ ਚੋਣ ਪ੍ਰਚਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਡਾ ਚਬੇਵਾਲ ਲਈ ਕੀਤਾ ਚੋਣ ਪ੍ਰਚਾਰ - ਸੁਖਪਾਲ ਖਹਿਰਾ ਤੇਕੀਤੇ ਤਿਖੇ ਹਮਲੇ ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਭੁਲੱਥ ਵਿਖੇ ਜਨਸਭਾ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਨੂੰ 13-0 ਨਾਲ ਜਿਤਾਉਣ। ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਾਂਗਰਸੀ ਆਗੂ ਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ‘ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਮੈਂ ਗਰੰਟੀ ਦਿੰਦਾ ਹਾਂ ਕਿ ਉਹ ਤੁਹਾਡੇ ਵਿਧਾਇਕ ਰਹਿਣਗੇ, ਕਿਉਂਕਿ ਅਸੀਂ ਉਨ੍ਹਾਂ ਨੂੰ ਸੰਗਰੂਰ ਤੋਂ ਹਰਾ ਕੇ ਫੇਰ ਇੱਥੇ ਵਾਪਸ ਭੇਜਾਂਗੇ।ਉਨ੍ਹਾਂ ਕਿਹਾ ਕਿ ਸੁਖਪਾਲ ਖਹਿਰਾ ਖ਼ੁਦ ਚੋਣਾਂ ਜਿੱਤਣ ਲਈ ਕਿਤੇ ਨਹੀਂ ਜਾਂਦੇ। ਉਹ ਕਿਸੇ ਨੂੰ ਹਰਾਉਣ ਜਾਂ ਜਿਤਾਉਣ ਲਈ ਮਿਲੀਭੁਗਤ ਤਹਿਤ ਜਾਂਦੇ ਹਨ। ਪਿਛਲੀ ਵਾਰ ਉਹ ਹਰਸਿਮਰਤ ਕੌਰ ਬਾਦਲ ਨੂੰ ਜਿਤਾਉਣ ਲਈ ਬਠਿੰਡਾ ਤੋਂ ਚੋਣ ਲੜੇ ਸਨ। ਇਸ ਦੇ ਲਈ ਉਨ੍ਹਾਂ ਨੂੰ ਕਾਫ਼ੀ ਪੈਸਾ ਮਿਲਿਆ। ਉਨ੍ਹਾਂ ਕਿਹਾ ਕਿ ਜੇਕਰ ਸੁਖਪਾਲ ਖਹਿਰਾ ਨੇ ਦੋ ਨੰਬਰ ਦੇ ਕੰਮ ਅਤੇ ਭ੍ਰਿਸ਼ਟਾਚਾਰ ਨਹੀਂ ਕੀਤਾ ਤਾਂ ਉਨ੍ਹਾਂ ਕੋਲ ਐਨੀ ਜ਼ਮੀਨ ਅਤੇ ਪੈਸਾ ਕਿੱਥੋਂ ਆਇਆ। ਮਾਨ ਨੇ ਭੁਲੱਥ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੁਣ ਤੁਸੀਂ ਉਨ੍ਹਾਂ ਨੂੰ ਵਿਧਾਇਕ ਤੋਂ ਵੀ ਹਟਾ ਦਿਓ ਤਾਂ ਜੋ ਉਹ ਤੁਹਾਨੂੰ ਛੱਡਣ ਦਾ ਮਤਲਬ ਚੰਗੀ ਤਰ੍ਹਾਂ ਜਾਣ ਸਕਣ।

Punjab Bani 24 May,2024
ਮਾਈਕਰੋ ਅਬਜ਼ਰਵਰਾਂ ਲਈ ਸਿਖਲਾਈ ਸੈਸ਼ਨ ਦਾ ਆਯੋਜਨ

ਮਾਈਕਰੋ ਅਬਜ਼ਰਵਰਾਂ ਲਈ ਸਿਖਲਾਈ ਸੈਸ਼ਨ ਦਾ ਆਯੋਜਨ ਸੰਗਰੂਰ, 24 ਮਈ: ਲੋਕ ਸਭਾ ਚੋਣਾਂ ਲਈ ਤਾਇਨਾਤ ਕੀਤੇ ਮਾਈਕਰੋ ਅਬਜ਼ਰਵਰਾਂ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਖਲਾਈ ਮੀਟਿੰਗ ਹੋਈ। ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਲੀਡ ਬੈਂਕ ਮੈਨੇਜਰ ਸੰਜੀਵ ਅਗਰਵਾਲ ਨੇ ਮਾਈਕਰੋ ਆਬਜ਼ਰਵਰਾਂ ਨੂੰ ਹਦਾਇਤ ਕੀਤੀ ਕਿ ਆਪਣੀ ਡਿਊਟੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾਕ ਕਰਦਿਆਂ ਪੂਰੀ ਜ਼ਿੰਮੇਵਾਰੀ ਨਾਲ ਨਿਭਾਈ ਜਾਵੇ। ਉਨ੍ਹਾਂ ਨੇ ਕਿਹਾ ਕਿ ਮਾਈਕਰੋ ਅਬਜ਼ਰਵਰ ਦੀ ਭੂਮਿਕਾ ਮਹੱਤਵਪੂਰਨ ਹੁੰਦੀ ਹੈ ਅਤੇ ਉਹ ਵੋਟਾਂ ਵਾਲੇ ਦਿਨ 1 ਜੂਨ ਨੂੰ ਵੋਟਾਂ ਪੈਣ ਦੀ ਪ੍ਰਕਿਰਿਆ ਆਰੰਭ ਹੋਣ ਦੇ ਨਿਰਧਾਰਿਤ ਸਮੇਂ ਤੋਂ ਪਹਿਲਾਂ ਪੋਲਿੰਗ ਸਟੇਸ਼ਨਾਂ ’ਤੇ ਪਹੁੰਚਣਾ ਯਕੀਨੀ ਬਣਾਉਣਗੇ ਅਤੇ ਇਲੈਕਸ਼ਨ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਲਈ ਉਪਲਬਧ ਮੁਢਲੀਆ ਸਹੂਲਤਾਂ ਦੀ ਜਾਂਚ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਦੱਸਿਆ ਕਿ ਮਾਈਕਰੋ ਅਬਜ਼ਰਵਰਾਂ ਦੀ ਦੇਖਰੇਖ ਹੇਠ ਮੋਕ ਪੋਲ ਹੋਵੇਗੀ ਅਤੇ ਸਬੰਧਤ ਪ੍ਰੀਜਾਈਡਿੰਗ ਅਫ਼ਸਰ ਵੱਲੋਂ ਮੋਕ ਪੋਲ ਦਾ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ। ਉਨ੍ਹਾਂ ਇਸ ਸਬੰਧੀ ਤਕਨੀਕੀ ਬਾਰੀਕੀਆਂ ਨੂੰ ਸਮਝਾਇਆ ਅਤੇ ਦੱਸਿਆ ਕਿ ਜੇਕਰ ਕਿਸੇ ਵੀ ਮਾਈਕਰੋ ਅਬਜ਼ਰਵਰ ਨੂੰ ਕਿਸੇ ਪੋਲਿੰਗ ਸਟੇਸ਼ਨ ’ਤੇ ਚੋਣ ਪ੍ਰਕਿਰਿਆ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਨਜ਼ਰ ਆਉਂਦੀ ਹੈ ਤਾਂ ਉਹ ਸਿੱਧੇ ਤੌਰ ’ਤੇ ਜਨਰਲ ਅਬਜ਼ਰਵਰ ਨੂੰ ਸੂਚਿਤ ਕਰਨ ਦਾ ਪਾਬੰਦ ਹੋਵੇਗਾ। ਇਸ ਮੌਕੇ ਪੋਸਟਲ ਬੈਲਟ ਦੇ ਨੋਡਲ ਅਫ਼ਸਰ ਕਰਨਬੀਰ ਸਿੰਘ ਰੰਧਾਵਾ ਨੇ ਹੋਮ ਵੋਟਰ ਫੈਸੀਲੀਟੇਸ਼ਨ ਬਾਰੇ ਸਿਖਲਾਈ ਦਿੱਤੀ। ਇਸ ਦੌਰਾਨ ਮਾਈਕਰੋ ਅਬਜ਼ਰਵਰਾਂ ਨੂੰ ਪ੍ਰੋਜੈਕਟਰ ਦੀ ਮਦਦ ਨਾਲ ਹੋਰ ਨਿਯਮਾਂ ਤੇ ਦਿਸ਼ਾ ਨਿਰਦੇਸ਼ਾਂ ਬਾਰੇ ਜਾਣੂ ਕਰਵਾਇਆ ਗਿਆ।

Punjab Bani 24 May,2024
ਸਮਾਣਾ ਦੇ ਲੋਕਾਂ ਨੇ ਪ੍ਰਨੀਤ ਕੌਰ ਨੂੰ ਦਵਾਇਆ ਜਿੱਤ ਦਾ ਭਰੋਸਾ, ਪ੍ਰਨੀਤ ਕੌਰ ਨੇ ਵੀ ਕਿਹਾ ਸੰਸਦ ਵਿੱਚ ਪਹੁੰਚਦੇ ਹੀ ਪਟਿਆਲਾ ਦੀ ਹਰੇਕ ਮੰਗ ਕਰਾੰਗੀ ਪੂਰੀ

ਸਮਾਣਾ ਦੇ ਲੋਕਾਂ ਨੇ ਪ੍ਰਨੀਤ ਕੌਰ ਨੂੰ ਦਵਾਇਆ ਜਿੱਤ ਦਾ ਭਰੋਸਾ, ਪ੍ਰਨੀਤ ਕੌਰ ਨੇ ਵੀ ਕਿਹਾ ਸੰਸਦ ਵਿੱਚ ਪਹੁੰਚਦੇ ਹੀ ਪਟਿਆਲਾ ਦੀ ਹਰੇਕ ਮੰਗ ਕਰਾੰਗੀ ਪੂਰੀ -ਮੋਦੀ ਤੀਜੀ ਵਾਰ ਪ੍ਰਧਾਨ ਮੰਤਰੀ ਬਣਨਗੇ, ਪਟਿਆਲਾ ਦਾ ਸੁਨਹਿਰੀ ਭਵਿੱਖ ਸਿਰਜਣ 'ਚ ਅਹਿਮ ਭੂਮਿਕਾ ਨਿਭਾਉਂਗੇ ਸਮਾਣਾ ਵਾਸੀ : ਪ੍ਰਨੀਤ ਕੌਰ ਪਟਿਆਲਾ 24 ਮਈ 2024 ਸਮਾਣਾ ਦੇ ਲੋਕ 1 ਜੂਨ ਨੂੰ ਲੋਕ ਸਭਾ ਚੋਣਾਂ ਵਾਲੇ ਦਿਨ ਪਟਿਆਲਾ ਦਾ ਉੱਜਵਲ ਭਵਿੱਖ ਬਣਾਉਣ ਵਿੱਚ ਅਹਿਮ ਰੋਲ ਅਦਾ ਕਰਨਗੇ। ਸਮਾਣਾ ਦੇ ਲੋਕਾਂ ਨੇ ਖੁਦ ਇਹ ਭਰੋਸਾ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੂੰ ਸ਼ੁੱਕਰਵਾਰ ਨੂੰ ਉਸ ਸਮੇਂ ਦਿੱਤਾ ਜਦੋਂ ਉਹ ਇਕ ਚੋਣ ਸਭਾ ਨੂੰ ਸੰਬੋਧਨ ਕਰਨ ਲਈ ਸਮਾਣਾ ਦੀ ਤਹਿਸੀਲ ਰੋਡ 'ਤੇ ਪਹੁੰਚੇ। ਪਟਿਆਲਾ ਦੀ ਫਤਿਹ ਰੈਲੀ ਨੂੰ ਸਫਲ ਬਣਾਉਣ ਲਈ ਸਮਾਣਾ ਸਮੇਤ ਸਮੂਹ ਪਟਿਆਲਾ ਵਾਸੀਆਂ ਦਾ ਧੰਨਵਾਦ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਉਹ ਜਾਣਦੇ ਹਨ ਕਿ ਸਮਾਣਾ ਦੇ ਲੋਕਾਂ ਨਾਲ ਉਨ੍ਹਾਂ ਦੇ ਪੁਰਾਣੇ ਸਬੰਧ ਹਨ ਅਤੇ ਸਮਾਣਾ ਨੇ ਹਮੇਸ਼ਾ ਉਨ੍ਹਾਂ ਦਾ ਸਤਿਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਕੋਈ ਆਮ ਚੋਣਾਂ ਨਹੀਂ ਹਨ, ਸਗੋਂ ਇਹ ਚੋਣਾਂ ਦੇਸ਼, ਸੂਬੇ ਅਤੇ ਪਟਿਆਲਾ ਦਾ ਭਵਿੱਖ ਤੈਅ ਕਰਨਗੀਆਂ। ਪ੍ਰਨੀਤ ਕੌਰ ਨੇ ਕਿਹਾ ਕਿ ਜੇਕਰ ਅਸੀਂ ਆਪਣੇ ਬੱਚਿਆਂ ਦਾ ਭਵਿੱਖ ਉਜਵਲ ਬਣਾਉਣਾ ਚਾਹੁੰਦੇ ਹਾਂ ਤਾਂ ਜ਼ਰੂਰੀ ਹੈ ਕਿ ਅਸੀਂ ਸਾਰੇ ਇਸ ਲੋਕ ਸਭਾ ਚੋਣ ਵਿੱਚ ਭਾਜਪਾ ਦੇ ਕਮਲ ਨੂੰ ਆਪਣੀ ਵੋਟ ਪਾਈਏ। ਉਨ੍ਹਾਂ ਕਿਹਾ ਕਿ ਵੋਟਾਂ ਦ ताकत ਅਤੇ ਕੇਂਦਰ ਦੀ ਮਦਦ ਨਾਲ ਹੀ ਸਮਾਣਾ ਨੂੰ ਰੇਲਵੇ ਮਾਰਗ ਰਾਹੀਂ ਜੋੜਨ ਦੀ ਮੰਗ ਪੂਰੀ ਹੋ ਸਕੇਗਾ। ਇਸ ਤੋਂ ਬਾਅਦ ਸਮਾਣਾ ਵਿੱਚ ਕਾਰੋਬਾਰ ਦਾ ਵਿਸਥਾਰ ਹੋਵੇਗਾ ਅਤੇ ਰੁਜ਼ਗਾਰ ਦੇ ਨਵੇਂ ਰਾਹ ਖੁੱਲ੍ਹਣਗੇ। ਸਮਾਣਾ ਵਾਸੀਆਂ ਨਾਲ ਗੱਲਬਾਤ ਕਰਦਿਆਂ ਪ੍ਰਨੀਤ ਕੌਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਪੰਜਾਬ ਦੇ 2 ਲੱਖ ਲੋਕਾਂ ਨੂੰ 27 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਮਕਾਨ ਬਣਾਏ ਗਏ ਹਨ। ਪਟਿਆਲਾ ਦੇ ਲੋਕਾਂ ਨਾਲ ਕੋਈ ਵੀ ਵਾਅਦਾ ਕਰਨ ਵਾਲਿਆਂ ਨੂੰ ਸਵਾਲ ਕਰਨਾ ਚਾਹੀਦਾ ਹੈ ਕਿ ਉਹ ਪਹਿਲਾਂ ਕੇਂਦਰ ਵਿਚ ਸੱਤਾ ਹਾਸਲ ਕਰਨ ਅਤੇ ਫਿਰ ਲੋਕਾਂ ਵਿਚ ਆ ਕੇ ਉਨ੍ਹਾਂ ਨਾਲ ਵਾਅਦਾ ਕਰਨ। ਪ੍ਰਧਾਨ ਮੰਤਰੀ ਉਜਵਲਾ ਯੋਜਨਾ ਤਹਿਤ 13 ਲੱਖ ਤੋਂ ਵੱਧ ਗੈਸ ਕੁਨੈਕਸ਼ਨ, ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਤਹਿਤ 5 ਲੱਖ ਨੌਜਵਾਨਾਂ ਨੂੰ ਸਿਖਲਾਈ, ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ 1.41 ਕਰੋੜ ਲੋਕਾਂ ਨੂੰ ਮੁਫ਼ਤ ਰਾਸ਼ਨ, ਸਵੱਛ ਭਾਰਤ ਮਿਸ਼ਨ ਤਹਿਤ ਪੰਜ ਲੱਖ ਤੋਂ ਵੱਧ ਪਖਾਨਿਆਂ ਦਾ ਨਿਰਮਾਣ, ਸਮਾਰਟ ਸਿਟੀ ਮਿਸ਼ਨ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਨੂੰ ਹਜ਼ਾਰਾਂ ਕਰੋੜ ਰੁਪਏ ਦੇ ਫੰਡ ਮੁਹੱਈਆ ਕਰਵਾਉਣ ਦੀ ਗਾਰੰਟੀ ਪੂਰੀ ਕਰ ਦਿੱਤੀ ਹੈ। ਪ੍ਰਨੀਤ ਕੌਰ ਨੇ ਕਿਹਾ ਕਿ 13 ਹਜਾਰ 390 ਪਿੰਡਾਂ ਦੇ ਵਿਕਾਸ ਲਈ 8 ਹਜਾਰ 390 ਕਰੋੜ ਰੁਪਏ ਖਰਚਣ ਵਾਲੇ ਨਰਿੰਦਰ ਮੋਦੀ ਚੋਣ ਜ਼ਾਬਤੇ ਕਾਰਨ ਪਟਿਆਲਾ ਦੀ ਫਤਿਹ ਰੈਲੀ ਵਿਚ ਕਿਸੇ ਕਿਸਮ ਦੇ ਵਿਕਾਸ ਪੈਕੇਜ ਦਾ ਐਲਾਨ ਨਹੀਂ ਕਰ ਸਕੇ, ਪਰ ਉਨ੍ਹਾਂ ਭਰੋਸਾ ਦਿੱਤਾ ਹੈ ਕਿ ਲੋਕ ਸਭਾ ਚੋਣਾਂ 2027 ਦੀਆਂ ਵਿਧਾਨ ਸਭਾ ਸਭਾ ਚੋਣਾਂ ਦਾ ਆਧਾਰ ਹਣਗੀਆਂ। ਜਿਵੇਂ ਹੀ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ, ਪੰਜਾਬ ਨੂੰ ਦੋਬਾਰਾ ਉਸਦਾ ਰੁਤਬਾ ਵਾਪਸ ਦਵਾਇਆ ਜਾਵੇਗਾ। ਸਮਾਣਾ ਵਿੱਚ ਜਨ ਸਭਾ ਵਿੱਚ ਜਦੋਂ ਕੁਝ ਲੋਕਾਂ ਨੇ ਪ੍ਰਨੀਤ ਕੌਰ ਨੂੰ ਕਿਸਾਨਾਂ ਬਾਰੇ ਸਵਾਲ ਪੁੱਛਿਆ ਤਾਂ ਪ੍ਰਨੀਤ ਕੌਰ ਨੇ ਦੱਸਿਆ ਕਿ ਪਿਛਲੇ 10 ਸਾਲਾਂ ਵਿੱਚ ਮੋਦੀ ਸਰਕਾਰ ਨੇ 1.5 ਤੋਂ 2.5 ਗੁਣਾ ਐਮਐਸਪੀ ਵਧਾ ਦਿੱਤਾ ਹੈ, ਖੇਤੀ ਬਜਟ ਵਿੱਚ ਪੰਜ ਗੁਣਾ ਵਾਧਾ ਕੀਤਾ ਹੈ, 2014 ਤੋਂ ਹੁਣ ਤੱਕ ਕੇਂਦਰ ਸਰਕਾਰ ਨੇ ਕਣਕ-ਝੋਨੇ ਦੀ ਸਮੁੱਚੀ ਫਸਲ ਦੀ ਸਮੇਂ ਸਿਰ ਖਰੀਦ ਕੀਤੀ, ਮਿੱਟੀ ਦੀ ਗੁਣਵੱਤਾ ਜਾਂਚ ਲਈ 2 ਕਰੋੜ 47 ਲੱਖ ਰੁਪਏ ਜਾਰੀ ਕੀਤੇ ਅਤੇ ਮੋਦੀ ਸਰਕਾਰ ਨੇ ਪਿਛਲੇ ਪੰਜ ਸਾਲਾਂ ਦੌਰਾਨ ਪੰਜਾਬ ਦੇ ਹਰੇਕ ਕਿਸਾਨ ਦੇ ਖਾਤੇ ਵਿੱਚ 30 ਹਜ਼ਾਰ ਰੁਪਏ ਟਰਾਂਸਫਰ ਕੀਤੇ। . ਪ੍ਰਨੀਤ ਕੌਰ ਨੇ ਕਿਹਾ ਕਿ ਮੁਹੱਲਾ ਕਲੀਨਿਕ ਖੋਲ੍ਹ ਕੇ ਲੋਕਾਂ ਨੂੰ ਉੱਚ ਸਿਹਤ ਸਹੂਲਤਾਂ ਦੇਣ ਵਾਲਿਆਂ ਨੂੰ ਸ਼ਾਇਦ ਇਹ ਨਹੀਂ ਪਤਾ ਕਿ ਮੁਹੱਲਾ ਕਲੀਨਿਕਾਂ ਵਿੱਚ ਨਹੀਂ ਸਗੋਂ 150 ਕਰੋੜ ਰੁਪਏ ਦੀ ਲਾਗਤ ਵਾਲੇ ਮਲਟੀਸਪੈਸ਼ਲਿਟੀ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਉੱਚ ਸਿਹਤ ਸਹੂਲਤਾਂ ਉਪਲਬਧ ਹੋ ਸਕਦੀਆਂ ਸਨ। ਕਿਉਂਕਿ ਇਹ ਖੁਦ ਕੇਂਦਰ ਤੋਂ ਉੱਚ ਪੱਧਰੀ ਸਿਹਤ ਸਹੂਲਤਾਂ ਲਈ 150 ਕਰੋੜ ਰੁਪਏ ਦਾ ਹੈਲਥ ਪੈਕੇਜ ਲੈ ਕੇ ਆਏ ਸਨ, ਪਰ ਮੌਜੂਦਾ ਸਰਕਾਰ ਇਸ ਹਸਪਤਾਲ ਨੂੰ ਉੱਚ ਪੱਧਰੀ ਡਾਕਟਰ ਮੁਹੱਈਆ ਕਰਵਾਉਣ ਵਿੱਚ ਨਾਕਾਮ ਰਹੀ ਹੈ। ਅੱਜ ਪਟਿਆਲਾ ਵਿੱਚ ਸਾਰੀਆਂ ਸਿਹਤ ਸਹੂਲਤਾਂ ਹੋਣ ਦੇ ਬਾਵਜੂਦ ਲੋਕਾਂ ਨੂੰ ਗੰਭੀਰ ਬਿਮਾਰੀਆਂ ਦੇ ਇਲਾਜ ਲਈ ਦੂਜੇ ਰਾਜਾਂ ਵਿੱਚ ਜਾਣਾ ਪੈ ਰਿਹਾ ਹੈ। ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨਾਲ ਚੌਣ ਮੀਟਿੰਗਾਂ ਦੌਰਾਨ ਇਸ ਮੌਕੇ ਵੱਡੀ ਗਿਣਤੀ ਵਿਚ ਭਾਜਪਾ ਵਰਕਰਾਂ ਤੋਂ ਇਲਾਵਾ ਭਾਜਪਾ ਪਟਿਆਲਾ ਦਿਹਾਤੀ ਦੇ ਪ੍ਰਧਾਨ ਹਰਮੇਸ਼ ਗੋਇਲ, ਗੁਰਪਾਲ ਸਿੰਘ ਸੰਧੂ, ਅਮਰਿੰਦਰ ਸਿੰਘ ਢੋਟ, ਸੁਰਿੰਦਰ ਸਿੰਘ ਖੇੜਕੀ, ਭਾਜਪਾ ਯੁਵਾ ਮੋਰਚਾ ਤੋਂ ਪਰੀਕਸ਼ਤ ਪਾਠਕ, ਸੰਜੀਵ ਸ਼ਰਮਾ ਸ਼ੌਂਕੀ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।

Punjab Bani 24 May,2024
ਪੰਜਾਬ ਵਿੱਚ ਬੋਟਲਿੰਗ ਪਲਾਂਟ ਦਾ ਲਾਇਸੈਂਸ ਮੁਅੱਤਲ

ਪੰਜਾਬ ਵਿੱਚ ਬੋਟਲਿੰਗ ਪਲਾਂਟ ਦਾ ਲਾਇਸੈਂਸ ਮੁਅੱਤਲ ਚੰਡੀਗੜ੍ਹ, 24 ਮਈ ਆਗਾਮੀ ਲੋਕ ਸਭਾ ਚੋਣਾਂ -2024 ਦੇ ਮੱਦੇਨਜ਼ਰ ਲਗਾਏ ਗਏ ਆਦਰਸ਼ ਚੋਣ ਜ਼ਾਬਤੇ ਦੌਰਾਨ ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਕਰ), ਪੰਜਾਬ ਸ੍ਰੀ ਵਿਕਾਸ ਪ੍ਰਤਾਪ ਅਤੇ ਆਬਕਾਰੀ ਤੇ ਕਰ ਕਮਿਸ਼ਨਰ, ਪੰਜਾਬ ਸ੍ਰੀ ਵਰੁਣ ਰੂਜ਼ਮ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਰਾਬ ਦੀ ਤਸਕਰੀ ਅਤੇ ਨਾਜਾਇਜ਼ ਸ਼ਰਾਬ ਬਣਾਉਣ ਸਬੰਧੀ ਗਤੀਵਿਧੀਆਂ ਨੂੰ ਪੂਰੀ ਤਰ੍ਹਾਂ ਕਾਬੂ ਪਾਉਣ ਲਈ ਆਬਕਾਰੀ ਵਿਭਾਗ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਚੌਣ ਜ਼ਾਬਤੇ ਦੌਰਾਨ ਆਬਕਾਰੀ ਵਿਭਾਗ ਦੀ ਵਿਆਪਕ ਯੋਜਨਾ ਦੇ ਨਤੀਜੇ ਵਜੋਂ ਲਗਭਗ 1058 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ 937 ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ, 16965 ਲੀਟਰ ਨਾਜਾਇਜ਼ ਸ਼ਰਾਬ ਫੜੀ ਗਈ ਹੈ, 2756729 ਲੀਟਰ ਲਾਹਣ ਬਰਾਮਦ ਕਰਕੇ ਨਸ਼ਟ ਕੀਤਾ ਗਿਆ ਅਤੇ ਪੀ.ਐੱਮ.ਐੱਲ./ਆਈ.ਐੱਮ.ਐੱਫ.ਐੱਲ./ਬੀਅਰ ਦੀਆਂ 108180 ਬੋਤਲਾਂ ਜ਼ਬਤ ਕੀਤੀਆਂ ਗਈਆਂ ਹਨ। ਅਧਿਕਾਰੀਆਂ ਦੀਆਂ ਟੀਮਾਂ ਨੇ ਸ਼ਰਾਬ ਦੀ ਤਸਕਰੀ, ਈਐਨਏ ਦੀ ਤਸਕਰੀ ਅਤੇ ਆਬਕਾਰੀ ਨਾਲ ਸਬੰਧਤ ਹੋਰ ਅਪਰਾਧਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਇਨ੍ਹਾਂ ਕੇਸਾਂ ਦੇ ਸਾਰੇ ਮੁੱਖ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਹਨਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਆਬਕਾਰੀ ਵਿਭਾਗ ਨੇ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ਵਿੱਚ ਸ਼ਾਮਲ ਲਾਇਸੰਸਧਾਰਕਾਂ ‘ਤੇ ਵੀ ਨਕੇਲ ਕਸੀ ਗਈ ਹੈ, ਜਿਸ ਦੌਰਾਨ ਉਨ੍ਹਾਂ ਦੇ ਠੇਕਿਆਂ ਨੂੰ ਬੰਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੁੱਢਲੀ ਜਾਂਚ ਦੇ ਆਧਾਰ 'ਤੇ ਪੰਜਾਬ ਆਬਕਾਰੀ ਐਕਟ 1914 ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਲਕਾਂ/ਸਰਗਰਮ ਭਾਈਵਾਲਾਂ ਵਿਰੁੱਧ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਆਬਕਾਰੀ ਨਾਲ ਸਬੰਧਤ ਅਪਰਾਧਾਂ ਵਿਰੁੱਧ ਜੰਗ ਦੌਰਾਨ, ਸ਼ਰਾਬ ਦੀਆਂ ਭੱਠੀਆਂ, ਬਰੂਅਰੀਜ਼ ਅਤੇ ਬੋਟਲਿੰਗ ਪਲਾਂਟਾਂ ਵਰਗੀਆਂ ਨਿਰਮਾਣ ਇਕਾਈਆਂ ‘ਤੇ ਪੈਣੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਕਿਸੇ ਵੀ ਕਿਸਮ ਦੀ ਉਲੰਘਣਾ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਗਿਆ ਹੈ। ਬੋਟਲਿੰਗ ਪਲਾਂਟ ਵਿੱਚੋਂ ਇੱਕ ਪਲਾਂਟ ਦੀ ਅਚਨਚੇਤ ਚੈਕਿੰਗ ਦੌਰਾਨ ਪਾਇਆ ਗਿਆ ਕਿ ਮੈਸਰਜ਼ ਬੋਰਿਸ਼ ਇੰਡਸਟਰੀਜ਼ ਪ੍ਰਾਈਵੇਟ ਲਿ., ਪਿੰਡ ਬੇਹੜਾ ਤਹਿਸੀਲ ਡੇਰਾਬਸੀ ਜ਼ਿਲ੍ਹਾ ਐਸ.ਏ.ਐਸ.ਨਗਰ ਵਿਖੇ ਚਲਾਈ ਜਾ ਰਹੀ ਯੂਨਿਟ ਵੱਲੋਂ ਪੰਜਾਬ ਆਬਕਾਰੀ ਐਕਟ, 1914 ਦੀਆਂ ਵੱਖ-ਵੱਖ ਧਾਰਾਵਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਇਸ ਦੇ ਨਤੀਜੇ ਵਜੋਂ ਆਬਕਾਰੀ ਕਮਿਸ਼ਨਰ, ਪੰਜਾਬ ਵੱਲੋਂ ਉਕਤ ਬੋਟਲਿੰਗ ਪਲਾਂਟ ਦਾ ਲਾਇਸੈਂਸ 15 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ, ਸੂਬੇ ਵਿੱਚ ਸ਼ਰਾਬ ਦੇ ਪ੍ਰਵਾਹ 'ਤੇ ਪੈਣੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਆਗਾਮੀ ਲੋਕ ਸਭਾ ਚੋਣਾਂ- 2024 ਦੇ ਮੱਦੇਨਜ਼ਰ ਸ਼ਰਾਬ ਦੇ ਗੈਰ-ਕਾਨੂੰਨੀ ਪ੍ਰਵਾਹ ਅਤੇ ਵਿਕਰੀ ਨੂੰ ਰੋਕਣ ਲਈ ਸੂਬੇ ਭਰ ਵਿੱਚ 126 ਨਾਕੇ/ਚੈਕਿੰਗ ਪੁਆਇੰਟ ਸਥਾਪਤ ਕੀਤੇ ਗਏ ਹਨ। ਪੰਜਾਬ ਆਬਕਾਰੀ ਵਿਭਾਗ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ‘ਤੇ ਪੂਰੀ ਤਰ੍ਹਾਂ ਨਕੇਲ ਕੱਸਦਿਆਂ ਚੋਣਾਂ ਨੂੰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਿਹਾ ਹੈ।

Punjab Bani 24 May,2024
ਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਪੰਜਾਬ 'ਚ ਚੋਣ ਤਿਆਰੀਆਂ ਦਾ ਜਾਇਜ਼ਾ

ਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਪੰਜਾਬ 'ਚ ਚੋਣ ਤਿਆਰੀਆਂ ਦਾ ਜਾਇਜ਼ਾ - ਡਿਪਟੀ ਚੋਣ ਕਮਿਸ਼ਨਰ ਨੇ ਸਾਰੇ ਜ਼ਿਲ੍ਹਿਆਂ ਦੇ ਆਬਜ਼ਰਵਰਾਂ, ਜ਼ਿਲ੍ਹਾ ਚੋਣ ਅਫ਼ਸਰਾਂ, ਪੁਲਿਸ ਕਮਿਸ਼ਨਰਾਂ/ਸੀਨੀਅਰ ਪੁਲਿਸ ਕਪਤਾਨਾਂ ਨਾਲ ਕੀਤੀ ਮੀਟਿੰਗ - ਵੋਟਰਾਂ ਦੀ ਗਿਣਤੀ ਵਧਾਉਣ ਅਤੇ ਸ਼ਰਾਬ, ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਲਈ ਅੰਤਰ-ਰਾਜੀ ਅਤੇ ਅੰਤਰਰਾਸ਼ਟਰੀ ਸਰਹੱਦਾਂ 'ਤੇ ਸਖ਼ਤ ਨਿਗਰਾਨੀ ਰੱਖਣ 'ਤੇ ਦਿੱਤਾ ਜ਼ੋਰ ਲੁਧਿਆਣਾ/ ਚੰਡੀਗੜ੍ਹ, 24 ਮਈ- ਡਿਪਟੀ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਦੀ ਅਗਵਾਈ ਵਿੱਚ ਭਾਰਤੀ ਚੋਣ ਕਮਿਸ਼ਨ ਦੇ ਇੱਕ ਵਫ਼ਦ ਨੇ ਸ਼ੁੱਕਰਵਾਰ ਨੂੰ ਲੋਕ ਸਭਾ ਚੋਣਾਂ-2024 ਲਈ ਚੋਣ ਤਿਆਰੀਆਂ ਦਾ ਜਾਇਜ਼ਾ ਲਿਆ। ਡਿਪਟੀ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਦੇ ਨਾਲ ਪੰਜਾਬ ਅਤੇ ਹਰਿਆਣਾ ਦੇ ਵਿਸ਼ੇਸ਼ ਖਰਚਾ ਨਿਗਰਾਨ, ਬੀ.ਆਰ. ਬਾਲਾਕ੍ਰਿਸ਼ਨਨ, ਚੋਣ ਕਮਿਸ਼ਨ ਦੇ ਸਕੱਤਰ ਸੌਮਿਆਜੀਤ ਘੋਸ਼, ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ, ਏ.ਡੀ.ਜੀ.ਪੀ-ਕਮ-ਰਾਜ ਪੁਲਿਸ ਨੋਡਲ ਅਫ਼ਸਰ ਐਮ.ਐਫ. ਫਾਰੂਕੀ ਅਤੇ ਹੋਰ ਮੌਜੂਦ ਸਨ। ਮੀਟਿੰਗ ਦੌਰਾਨ ਭਾਰਤੀ ਚੋਣ ਕਮਿਸ਼ਨ ਦੀ ਟੀਮ ਨੇ ਸਾਰੇ ਚੋਣ ਅਬਜ਼ਰਵਰਾਂ, ਜ਼ਿਲ੍ਹਾ ਚੋਣ ਅਫ਼ਸਰਾਂ, ਪੁਲਿਸ ਕਮਿਸ਼ਨਰਾਂ, ਜ਼ੋਨਲ ਕਮਿਸ਼ਨਰਾਂ, ਡੀ.ਆਈ.ਜੀ. ਰੇਂਜਾਂ, ਸੀਨੀਅਰ ਪੁਲਿਸ ਕਪਤਾਨਾਂ ਨੂੰ ਜ਼ਿਲ੍ਹਿਆਂ ਵਿੱਚ ਖਾਸ ਤੌਰ 'ਤੇ ਅੰਤਰਰਾਜੀ ਖੇਤਰਾਂ ਦੀਆਂ ਸਰਹੱਦਾਂ ਤੋਂ ਗੈਰ-ਕਾਨੂੰਨੀ ਨਕਦੀ, ਸ਼ਰਾਬ, ਨਸ਼ੀਲੇ ਪਦਾਰਥਾਂ ਜਾਂ ਮੁਫ਼ਤ ਵਸਤਾਂ ਦੀ ਤਸਕਰੀ ਨੂੰ ਰੋਕਣ ਲਈ ਨਿਗਰਾਨੀ ਵਧਾਉਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ, ਚੋਣ ਕਮਿਸ਼ਨ ਦੀ ਟੀਮ ਨੇ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਡਰੋਨ ਗਤੀਵਿਧੀ ਦੀ ਜਾਂਚ ਲਈ ਚੌਕਸੀ ਵਧਾਉਣ ਦੀ ਜ਼ਰੂਰਤ 'ਤੇ ਵੀ ਜ਼ੋਰ ਦਿੱਤਾ। ਚੋਣ ਕਮਿਸ਼ਨ ਦੀ ਟੀਮ ਨੇ ਅਧਿਕਾਰੀਆਂ ਨੂੰ ਸੁਤੰਤਰ, ਨਿਰਪੱਖ, ਸ਼ਾਂਤੀਪੂਰਨ ਅਤੇ ਭੈਅ-ਮੁਕਤ ਚੋਣਾਂ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਅਤੇ ਸਾਰੇ ਭਾਈਵਾਲਾਂ ਨੂੰ ਚੋਣ ਪ੍ਰਕਿਰਿਆ ਦੀ ਅਖੰਡਤਾ ਨੂੰ ਬਣਾਈ ਰੱਖਣ ਲਈ ਮਿਲ ਕੇ ਕੰਮ ਕਰਨ ਲਈ ਉਤਸ਼ਾਹਿਤ ਕੀਤਾ। ਟੀਮ ਨੇ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਵੋਟਾਂ ਵਾਲੇ ਦਿਨ 1 ਜੂਨ ਨੂੰ ਗਰਮੀ ਕਾਰਨ ਵੱਧ ਤੋਂ ਵੱਧ ਵੋਟਿੰਗ ਫੀਸਦੀ ਨੂੰ ਯਕੀਨੀ ਬਣਾਉਣ ਲਈ ਵੋਟਰਾਂ ਦੀ ਸਹੂਲਤ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ, ਜਿਸ ਵਿੱਚ ਪੱਖੇ, ਕੂਲਰ, ਸ਼ੈੱਡ, ਮਿੱਠਾ ਪਾਣੀ, ਨਿੰਬੂ ਪਾਣੀ ਅਤੇ ਓ.ਆਰ.ਐਸ. ਪੈਕਟ ਆਦਿ ਸ਼ਾਮਲ ਹਨ। ਇਸ ਤੋਂ ਇਲਾਵਾ ਟੀਮ ਨੇ 70 ਫੀਸਦ ਤੋਂ ਵੱਧ ਮਤਦਾਨ ਦੇ ਟੀਚੇ ਨੂੰ ਯਕੀਨੀ ਬਣਾਉਣ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ। ਚੋਣ ਕਮਿਸ਼ਨ ਦੇ ਵਫ਼ਦ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੋਲਿੰਗ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਿਆ ਜਾਵੇ ਅਤੇ ਵੋਟਰਾਂ ਨੂੰ ਪੋਲਿੰਗ ਸਟੇਸ਼ਨਾਂ 'ਤੇ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਟੀਮ ਨੂੰ ਭਰੋਸਾ ਦਿੱਤਾ ਕਿ ਉਹ 1 ਜੂਨ ਨੂੰ ਚੋਣਾਂ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣਗੇ। ਡਿਪਟੀ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਨੇ ਚੋਣਾਂ ਨੂੰ ਸ਼ਾਂਤੀਪੂਰਵਕ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਲੋਕਤੰਤਰ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾਣਾ ਯਕੀਨੀ ਬਣਾਇਆ ਜਾਵੇ।

Punjab Bani 24 May,2024
ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਕੇਸ ਵਿੱਚ ਇੱਕ ਹੋਰ ਦੋਸ਼ੀ ਗ੍ਰਿਫਤਾਰ

ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਕੇਸ ਵਿੱਚ ਇੱਕ ਹੋਰ ਦੋਸ਼ੀ ਗ੍ਰਿਫਤਾਰ ਮੁਲਜ਼ਮ ਨੇ ਸਰਕਾਰੀ ਖਜ਼ਾਨੇ ਨੂੰ ਲਾਇਆ 1,52,79,000 ਰੁਪਏ ਦਾ ਖੋਰਾ ਚੰਡੀਗੜ੍ਹ, 24 ਮਈ, 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਮਾਲ ਇੰਡਸਟਰੀਜ਼ ਐਕਸਪੋਰਟ ਕਾਰਪੋਰੇਸ਼ਨ (ਪੀ.ਐਸ.ਆਈ.ਈ.ਸੀ) ਦੇ ਉਦਯੋਗਿਕ ਪਲਾਟਾਂ ਦੀ ਅਲਾਟਮੈਂਟ ਵਿੱਚ ਹੋਏ ਗਬਨ ਦੇ ਸਬੰਧ ਵਿੱਚ ਅੱਜ ਅਵਤਾਰ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਮਾਡਲ ਟਾਊਨ, ਲੁਧਿਆਣਾ ਨੂੰ ਗ੍ਰਿਫਤਾਰ ਕੀਤਾ ਹੈ ਜਿਸ ਨੇ ਆਪਣੇ ਨਿੱਜੀ ਮੁਫਾਦਾਂ ਦੀ ਖਾਤਰ ਰਾਜ ਸਰਕਾਰ ਦੇ ਖਜਾਨੇ ਨੂੰ ਸਿੱਧਾ 1,52,79,000 ਰੁਪਏ ਦਾ ਖ਼ੋਰਾ ਲਾਇਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਪੀ.ਐਸ.ਆਈ.ਈ.ਸੀ. ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਨਿੱਜੀ ਵਿਅਕਤੀਆਂ ਵਿਰੁੱਧ ਐਫਆਈਆਰ ਨੰਬਰ 04, ਮਿਤੀ 08.03.2024 ਨੂੰ ਪਹਿਲਾਂ ਹੀ ਆਈ.ਪੀ.ਸੀ. ਦੀ ਧਾਰਾ 409, 420, 465, 467, 468, 471, ਅਤੇ 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 13(1)(ਏ) ਸਮੇਤ 13(2) ਤਹਿਤ ਬਿਓਰਿਆਂ ਦੇ ਪੁਲਿਸ ਥਾਣਾ ਫਲਾਇੰਗ ਸਕੁਐਡ-1, ਪੰਜਾਬ, ਐਸ.ਏ.ਐਸ.ਨਗਰ ਵਿਖੇ ਕੇਸ ਦਰਜ ਕੀਤਾ ਹੋਇਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਪੀ.ਐਸ.ਆਈ.ਈ.ਸੀ. ਦੇ ਤੱਤਕਾਲੀ ਸੀ.ਜੀ.ਐਮ. ਸੁਰਿੰਦਰਪਾਲ ਸਿੰਘ, ਜੀ.ਐਮ. ਜਸਵਿੰਦਰ ਸਿੰਘ ਰੰਧਾਵਾ ਅਤੇ ਪੀਐਸਆਈਈਸੀ ਦੇ ਹੋਰ ਅਧਿਕਾਰੀਆਂ/ਕਰਮਚਾਰੀਆਂ ਨੇ ਪ੍ਰਾਈਵੇਟ ਵਿਅਕਤੀਆਂ ਅਤੇ ਪ੍ਰਾਪਰਟੀ ਡੀਲਰਾਂ ਨਾਲ ਮਿਲੀਭੁਗਤ ਕਰਕੇ ਸਨਅਤੀ ਪਲਾਟਾਂ ਦੀ ਅਲਾਟਮੈਂਟ ਵਿੱਚ ਧਾਂਦਲੀ ਕੀਤੀ ਸੀ। ਇਸ ਨਾਲ ਉਨ੍ਹਾਂ ਨੇ ਆਪਣੇ ਨਿੱਜੀ ਲਾਹੇ ਲਈ ਰਾਜ ਸਰਕਾਰ ਨੂੰ ਕਰੋੜਾਂ ਰੁਪਏ ਦਾ ਭਾਰੀ ਨੁਕਸਾਨ ਪਹੁੰਚਾਇਆ। ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਅਵਤਾਰ ਸਿੰਘ ਅਤੇ ਉਸਦਾ ਪੁੱਤਰ ਦਮਨਪ੍ਰੀਤ ਸਿੰਘ, ਜੋ ਉਦਯੋਗਿਕ ਪਲਾਟਾਂ ਦੀ ਖ਼ਰੀਦੋ-ਫ਼ਰੋਖ਼ਤ ਦਾ ਕਾਰੋਬਾਰ ਕਰਦੇ ਹਨ, ਨੇ ਸੀਜੀਐਮ ਸੁਰਿੰਦਰਪਾਲ ਸਿੰਘ ਅਤੇ ਜੀਐਮ ਜੇਐਸ ਰੰਧਾਵਾ ਨਾਲ ਮਿਲ ਕੇ ਫੇਜ਼ 8-ਬੀ, ਇੰਡਸਟ੍ਰੀਅਲ ਏਰੀਆ, ਐਸ.ਏ.ਐਸ. ਨਗਰ ਵਿਖੇ ਪੀਐਸਆਈਈਸੀ ਦੇ 1389 ਵਰਗ ਗਜ਼ ਦੇ ਪਲਾਟ ਨੰਬਰ ਈ-261, ਨੂੰ ਮੈਸਰਜ਼ ਸੁਖਮਨੀ ਇੰਟਰਪ੍ਰਾਈਜ਼ਜ਼ ਦੇ ਨਾਮ ’ਤੇ ਅਲਾਟ ਕਰਨ ਵਿੱਚ ਧਾਂਦਲੀ ਕੀਤੀ। ਉਨ੍ਹਾਂ ਨੇ ਦਮਨਪ੍ਰੀਤ ਸਿੰਘ ਦੇ ਨਾਂ ’ਤੇ ਚੰਡੀਗੜ੍ਹ ਸਥਿਤ ਫਰਜ਼ੀ ਪਤੇ ਦੀ ਵਰਤੋਂ ਕਰਕੇ ਮਹਿਜ਼ 1265 ਪ੍ਰਤੀ ਵਰਗ ਗਜ਼. ਕੀਮਤ ਤੇ ਮਿਤੀ 13.07.2004 ਨੂੰ ਉਕਤ ਪਲਾਟ ਹਾਸਲ ਕੀਤਾ ਸੀ। ਬੁਲਾਰੇ ਨੇ ਅੱਗੇ ਕਿਹਾ ਕਿ ਪੀ.ਐਸ.ਆਈ.ਈ.ਸੀ. ਦੇ ਨਿਯਮਾਂ ਅਤੇ ਅਲਾਟਮੈਂਟ ਪੱਤਰ ਦੇ ਅਨੁਸਾਰ, ਜੇਕਰ ਅਲਾਟਮੈਂਟ ਦੇ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਅਲਾਟੀ (ਖ੍ਰੀਦਣ ਵਾਲੇ) ਦੁਆਰਾ ਕੁੱਲ ਰਕਮ ਦਾ 30 ਫੀਸਦੀ ਭੁਗਤਾਨ ਨਹੀਂ ਕੀਤਾ ਜਾਂਦਾ ਤਾਂ ਪਲਾਟ ਦੀ ਅਲਾਟਮੈਂਟ ਰੱਦ ਕਰ ਦਿੱਤੀ ਜਾਣੀ ਚਾਹੀਦੀ ਸੀ ਪਰ, ਅਜਿਹਾ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ, ਅਵਤਾਰ ਸਿੰਘ ਨੇ ਸ਼ੁਰੂਆਤੀ 10 ਫੀਸਦ ਬਿਆਨੇ ਦੀ ਰਕਮ ਜਮ੍ਹਾਂ ਕਰਨ ਤੋਂ ਬਾਅਦ ਪੀਐਸਆਈਈਸੀ ਨੂੰ ਹੋਰ ਕੋਈ ਰਕਮ ਜਮ੍ਹਾਂ ਨਹੀਂ ਕਰਵਾਈ। ਇਸ ਤੋਂ ਇਲਾਵਾ ਇਸ ਪਲਾਟ ਦੀ ਅਲਾਟਮੈਂਟ ਦੀਆਂ ਤਰੀਕਾਂ ਨੂੰ ਵਾਰ-ਵਾਰ ਬਦਲਿਆ ਗਿਆ। ਬੁਲਾਰੇ ਨੇ ਅੱਗੇ ਖੁਲਾਸਾ ਕੀਤਾ ਕਿ ਅਵਤਾਰ ਸਿੰਘ ਨੇ ਜੀਐਮ ਜੇ.ਐਸ. ਰੰਧਾਵਾ ਅਤੇ ਸੀਜੀਐਮ ਸੁਰਿੰਦਰਪਾਲ ਸਿੰਘ ਦੀ ਮਿਲੀਭੁਗਤ ਨਾਲ ਇਹ ਪਲਾਟ 2016 ਵਿੱਚ ਅਸਲ ਖ਼ਰੀਦ ਰੇਟ 1265 ਪ੍ਰਤੀ ਵਰਗ ਗਜ਼ ’ਤੇ ਅੱਗੇ ਵੇਚ ਦਿੱਤਾ ਸੀ ਜਦਕਿ 2013 ਵਿੱਚ ਇਸਦੀ ਕੀਮਤ 11,000 ਪ੍ਰਤੀ ਵਰਗ ਗਜ਼ ਸੀ। ਕੇਸ ਦੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਪੀਐਸਆਈਈਸੀ ਅਧਿਕਾਰੀਆਂ/ਕਰਮਚਾਰੀਆਂ ਅਤੇ ਇੱਕ ਪ੍ਰਾਪਰਟੀ ਡੀਲਰ ਅਵਤਾਰ ਸਿੰਘ ਨੇ ਸਰਕਾਰੀ ਖਜ਼ਾਨੇ ਨੂੰ ਸਿੱਧੇ ਤੌਰ ’ਤੇ 1,52,79,000 ਰੁਪਏ ਦਾ ਨੁਕਸਾਨ ਪਹੁੰਚਾਇਆ। ਇਸ ਤੋਂ ਇਲਾਵਾ ਅਵਤਾਰ ਸਿੰਘ, ਜੀ.ਐਮ. ਜੇ.ਐਸ. ਰੰਧਾਵਾ ਅਤੇ ਸੀ.ਜੀ.ਐਮ. ਸੁਰਿੰਦਰਪਾਲ ਸਿੰਘ ਨੇ 2016 ਵਿੱਚ ਉਕਤ ਪਲਾਟ ਦੀ ਫ਼ਰੋਖ਼ਤ ਅਤੇ ਰੱਦੋਬਦਲ ਕਰਕੇ ਕਰੋੜਾਂ ਰੁਪਏ ਦੀ ਰਿਸ਼ਵਤ ਲਈ ਸੀ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Punjab Bani 24 May,2024
ਲੋਕ ਸਭਾ ਚੋਣਾਂ-2024-'ਲੋਕ ਸਭਾ ਹਲਕਾ ਪਟਿਆਲਾ'

ਲੋਕ ਸਭਾ ਚੋਣਾਂ-2024-'ਲੋਕ ਸਭਾ ਹਲਕਾ ਪਟਿਆਲਾ' -18 ਲੱਖ 6 ਹਜ਼ਾਰ 424 ਵੋਟਰ 26 ਉਮੀਦਵਾਰਾਂ 'ਚੋਂ ਚੁਨਣਗੇ ਆਪਣਾ ਲੋਕ ਸਭਾ ਮੈਂਬਰ -8 ਲੱਖ 62 ਹਜ਼ਾਰ 44 ਇਸਤਰੀ, 9 ਲੱਖ 44 ਹਜ਼ਾਰ 300 ਮਰਦ ਤੇ 80 ਥਰਡ ਜੈਂਡਰ ਵੋਟਰ -42240 ਨੌਜਵਾਨ ਪਹਿਲੀ ਵਾਰ ਬਣੇ ਵੋਟਰ, 100 ਸਾਲਾਂ ਤੋਂ ਵੱਧ ਉਮਰ ਦੇ 458 ਵੋਟਰ -ਦਿਵਿਆਂਗ, ਬਜ਼ੁਰਗਾਂ, ਨੌਜਵਾਨਾਂ, ਔਰਤਾਂ ਤੇ ਵਿਸ਼ੇਸ਼ ਲੋੜਾਂ ਵਾਲੇ ਵੋਟਰਾਂ ਦੀਆਂ ਵੋਟਾਂ 100 ਫੀਸਦੀ ਪੁਆਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ-ਸ਼ੌਕਤ ਅਹਿਮਦ ਪਰੇ ਪਟਿਆਲਾ, 24 ਮਈ: ''ਲੋਕ ਸਭਾ ਦੀਆਂ 1 ਜੂਨ ਨੂੰ ਹੋਣ ਵਾਲੀਆਂ ਚੋਣਾਂ ਲਈ ਲੋਕ ਸਭਾ ਹਲਕਾ ਪਟਿਆਲਾ-13 ਦੇ 18 ਲੱਖ 6 ਹਜ਼ਾਰ 424 ਵੋਟਰ ਆਪਣੀਆਂ ਵੋਟਾਂ ਪਾ ਸਕਣਗੇ। ਇਨ੍ਹਾਂ ਵੋਟਰਾਂ ਵਿੱਚ 8 ਲੱਖ 62 ਹਜ਼ਾਰ 44 ਇਸਤਰੀ, 9 ਲੱਖ 44 ਹਜ਼ਾਰ 300 ਮਰਦ ਅਤੇ 80 ਥਰਡ ਜੈਂਡਰ ਵੋਟਰ ਹਨ, ਜੋ ਕਿ 26 ਉਮੀਦਵਾਰਾਂ ਵਿੱਚੋਂ ਆਪਣਾ ਲੋਕ ਸਭਾ ਮੈਂਬਰ ਚੁਨਣ ਲਈ ਵੋਟ ਦੇ ਹੱਕ ਦਾ ਇਸਤੇਮਾਲ ਕਰਨਗੇ।'' ਇਹ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਨੇ ਕੀਤਾ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 14 ਮਈ ਨੂੰ ਨਵੀਂ ਵੋਟਰ ਸੂਚੀ ਜਾਰੀ ਹੋਣ ਮਗਰੋਂ ਲੋਕ ਸਭਾ ਹਲਕੇ ਵਿੱਚ 13200 ਨਵੇਂ ਵੋਟਰਾਂ ਦਾ ਇਜ਼ਾਫ਼ਾ ਹੋਇਆ ਹੈ ਤੇ 4374 ਵੋਟਾਂ ਕੱਟੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 8 ਵਿਧਾਨ ਸਭਾ ਹਲਕੇ ਪਟਿਆਲਾ ਜ਼ਿਲ੍ਹੇ ਅੰਦਰ ਤੇ ਡੇਰਾਬਸੀ ਹਲਕਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਪੈਂਦਾ ਹੈ। ਹਲਕੇ ਅੰਦਰ 18 ਤੋਂ 19 ਸਾਲ ਦੇ 42240 ਨੌਜਵਾਨ ਵੋਟਰ ਪਹਿਲੀ ਵਾਰ ਆਪਣੀ ਵੋਟ ਪਾਉਣਗੇ, 85 ਸਾਲਾਂ ਤੋਂ ਵੱਧ ਉਮਰ ਦੇ 16241 ਵੋਟਰ, 90 ਤੋਂ 100 ਸਾਲਾਂ ਦੀ ਉਮਰ ਦੇ ਦਰਮਿਆਨ 5431 ਅਤੇ 100 ਤੋਂ ਵੱਧ ਉਮਰ ਦੇ 458 ਵੋਟਰ ਹਨ। 13763 ਦਿਵਿਆਂਗਜਨ, 5168 ਸਰਵਿਸ ਵੋਟਰ ਅਤੇ 38 ਐਨ.ਆਰ.ਆਈ. ਵੋਟਰ ਹਨ। ਉਨ੍ਹਾਂ ਦੱਸਿਆ ਕਿ 1 ਜੂਨ ਨੂੰ ਪੈਣ ਵਾਲੀਆਂ ਵੋਟਾਂ ਲਈ ਲੋਕ ਸਭਾ ਹਲਕੇ 'ਚ 2082 ਪੋਲਿੰਗ ਬੂਥ ਬਣਾਏ ਗਏ ਹਨ ਤੇ ਸੁਰੱਖਿਆ ਦੇ ਲਿਹਾਜ ਨਾਲ ਹਰ ਬੂਥ 'ਤੇ ਵੈਬ ਕਾਸਟਿੰਗ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਲੋਕ ਸਭਾ ਹਲਕੇ 'ਚ ਚੋਣ ਅਮਲ ਨੂੰ ਨੇਪਰੇ ਚੜ੍ਹਾਉਣ ਲਈ 10 ਹਜ਼ਾਰ ਦੇ ਕਰੀਬ ਕਰਮਚਾਰੀ ਤੇ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ, ਇਸ ਤੋਂ ਬਿਨ੍ਹਾਂ 26 ਉਮੀਦਵਾਰਾਂ ਅਤੇ 1 ਬਟਨ ਨੋਟਾ ਦਾ ਹੋਣ ਕਰਕੇ ਈ.ਵੀ.ਐਮ. ਨਾਲ ਬੈਲੇਟ ਯੂਨਿਟ ਦਾ ਇੱਕ-ਇੱਕ ਵਾਧੂ ਯੁਨਿਟ ਲਗਾਇਆ ਜਾ ਰਿਹਾ ਹੈ। ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਮੁਤਾਬਕ ਵੋਟਾਂ ਵਾਲੇ ਦਿਨ ਦਿਵਿਆਂਗ, ਬਜ਼ੁਰਗਾਂ, ਨੌਜਵਾਨਾਂ, ਔਰਤਾਂ ਅਤੇ ਵਿਸ਼ੇਸ਼ ਲੋੜਾਂ ਵਾਲੇ ਵੋਟਰਾਂ ਦੀਆਂ ਵੋਟਾਂ 100 ਫੀਸਦੀ ਪੁਆਉਣ ਅਤੇ ਲੋੜੀਂਦੀਆਂ ਜਰੂਰੀ ਸਹੂਲਤਾਂ, ਵਲੰਟੀਅਰ ਦੀ ਸਹਾਇਤਾ, ਵੀਲ੍ਹ ਚੇਅਰ, ਸਟਰੈਚਰ, ਗਰਮ ਲੂਅ ਦੇ ਮੱਦੇਨਜ਼ਰ ਛਬੀਲ ਤੇ ਪੀਣ ਵਾਲਾ ਪਾਣੀ, ਛਾਂ, ਛੋਟੇ ਬੱਚਿਆਂ ਲਈ ਕਰੈਚ ਆਦਿ ਸਹੂਲਤਾਂ ਪ੍ਰਦਾਨ ਕਰਨ ਲਈ ਉਚੇਚੇ ਪ੍ਰਬੰਧ ਕੀਤੇ ਗਏ ਹਨ। ਬੂਥ ਲੈਵਲ ਅਫਸਰਾਂ ਵੱਲੋਂ ਵੋਟਰਾਂ ਨੂੰ ਘਰ-ਘਰ ਜਾ ਕੇ ਫੋਟੋ ਵੋਟਰ ਸਲਿਪਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ, ਵੋਟਰ ਇਹ ਫੋਟੋ ਵੋਟਰ ਸਲਿਪ ਜਾਂ ਆਪਣੀ ਪਛਾਣ ਦਾ ਕੋਈ ਹੋਰ ਦਸਤਾਵੇਜ ਦਿਖਾ ਕੇ ਹੀ ਵੋਟ ਦਾ ਇਸਤੇਮਾਲ ਕਰ ਸਕਣਗੇ। ਉਨ੍ਹਾਂ ਦੱਸਿਆ ਕਿ 109-ਨਾਭਾ ਹਲਕੇ ਵਿੱਚ ਕੁਲ 1 ਲੱਖ 87 ਹਜ਼ਾਰ 190 ਵੋਟਰ ਹਨ ਜਿਨ੍ਹਾਂ 'ਚ 97 ਹਜ਼ਾਰ 464 ਮਰਦ ਵੋਟਰ, 89 ਹਜ਼ਾਰ 716 ਇਸਤਰੀ ਤੇ ਥਰਡ ਜੈਂਡਰ 10 ਵੋਟਰ ਹਨ। 110-ਪਟਿਆਲਾ ਦਿਹਾਤੀ ਵਿੱਚ ਕੁਲ 2 ਲੱਖ 19 ਹਜ਼ਾਰ 862 ਵੋਟਰ ਜਿਨ੍ਹਾਂ 'ਚ 1 ਲੱਖ 13 ਹਜ਼ਾਰ 377 ਮਰਦ ਵੋਟਰ, 1 ਲੱਖ 6 ਹਜ਼ਾਰ 479 ਇਸਤਰੀ ਤੇ ਥਰਡ ਜੈਂਡਰ 6 ਵੋਟਰ ਹਨ। 111-ਰਾਜਪੁਰਾ ਹਲਕੇ ਵਿੱਚ ਕੁਲ 1 ਲੱਖ 81 ਹਜ਼ਾਰ 273 ਵੋਟਰ ਹਨ ਜਿਨ੍ਹਾਂ 'ਚ 95 ਹਜ਼ਾਰ 160 ਮਰਦ, 86 ਹਜ਼ਾਰ 108 ਇਸਤਰੀ ਤੇ ਥਰਡ ਜੈਂਡਰ 5 ਵੋਟਰ ਹਨ। ਇਸੇ ਤਰ੍ਹਾਂ 112-ਡੇਰਾਬਸੀ ਹਲਕੇ ਵਿੱਚ ਕੁਲ 2 ਲੱਖ 96 ਹਜ਼ਾਰ 951 ਵੋਟਰ ਹਨ ਅਤੇ 1 ਲੱਖ 55 ਹਜ਼ਾਰ 871 ਮਰਦ, 1 ਲੱਖ 41 ਹਜ਼ਾਰ 59 ਇਸਤਰੀ ਵੋਟਰ ਤੇ ਥਰਡ ਜੈਂਡਰ 21 ਵੋਟਰ ਹਨ। 113-ਘਨੌਰ ਵਿੱਚ ਕੁਲ 1 ਲੱਖ 64 ਹਜ਼ਾਰ 216 ਵੋਟਰ ਹਨ ਤੇ 88 ਹਜ਼ਾਰ 306 ਮਰਦ, 75 ਹਜ਼ਾਰ 910 ਇਸਤਰੀ ਵੋਟਰ ਤੇ ਤੀਜੇ ਲਿੰਗ ਵਾਲਾ ਕੋਈ ਵੋਟਰ ਨਹੀਂ ਹੈ। ਹਲਕਾ 114-ਸਨੌਰ ਵਿਖੇ ਕੁਲ 2 ਲੱਖ 26 ਹਜ਼ਾਰ 886 ਵੋਟਰ ਹਨ, ਇਨ੍ਹਾਂ ਵਿੱਚ 1 ਲੱਖ 19 ਹਜ਼ਾਰ 245 ਮਰਦ, 1 ਲੱਖ 7 ਹਜ਼ਾਰ 634 ਇਸਤਰੀ, ਥਰਡ ਜੈਂਡਰ 7 ਵੋਟਰ ਹਨ। ਹਲਕਾ 115-ਪਟਿਆਲਾ ਸ਼ਹਿਰੀ ਵਿਖੇ ਕੁਲ 1 ਲੱਖ 52 ਹਜ਼ਾਰ 570 ਵੋਟਰ ਹਨ, ਜਿਨ੍ਹਾਂ ਵਿੱਚ 78 ਹਜ਼ਾਰ 440 ਮਰਦ, 74 ਹਜ਼ਾਰ 118 ਇਸਤਰੀ ਵੋਟਰ ਤੇ ਥਰਡ ਜੈਂਡਰ 12 ਵੋਟਰ ਹਨ। ਜਦੋਂਕਿ 116-ਸਮਾਣਾ ਹਲਕੇ ਵਿਖੇ ਕੁਲ 1 ਲੱਖ 88 ਹਜ਼ਾਰ 834 ਵੋਟਰ ਹਨ, ਜਿਨ੍ਹਾਂ ਵਿੱਚ 98 ਹਜ਼ਾਰ 382 ਮਰਦ, 90 ਹਜ਼ਾਰ 439 ਇਸਤਰੀ ਤੇ ਥਰਡ ਜੈਂਡਰ 13 ਵੋਟਰ ਹਨ। ਇਸੇ ਤਰ੍ਹਾਂ 117-ਸ਼ੁਤਰਾਣਾ ਹਲਕੇ ਵਿਖੇ ਕੁਲ 1 ਲੱਖ 88 ਹਜ਼ਾਰ 642 ਵੋਟਰ ਹਨ ਜਿਨ੍ਹਾਂ ਵਿੱਚ 98 ਹਜ਼ਾਰ 55 ਮਰਦ, 90 ਹਜ਼ਾਰ 581 ਇਸਤਰੀ ਤੇ ਇੱਥੇ ਥਰਡ ਜੈਂਡਰ 6 ਵੋਟਰ ਹਨ। ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਵੋਟਾਂ ਪੈਣ ਦਾ ਅਮਲ ਅਮਨ-ਅਮਾਨ, ਨਿਰਪੱਖ ਅਤੇ ਨਿਰਵਿਘਨਤਾ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਪੁਖ਼ਤਾ ਪ੍ਰਬੰਧ ਕੀਤੇ ਹਨ। ਉਨ੍ਹਾਂ ਕਿਹਾ ਕਿ ਸੁਰੱਖਿਆ ਦੇ ਲਿਹਾਜ਼ ਨਾਲ ਪੋਲਿੰਗ ਬੂਥਾਂ 'ਤੇ ਮਾਈਕਰੋ ਅਬਜ਼ਰਵਰ, ਵੈਬ ਕਾਸਟਿੰਗ ਤੇ ਵਿਸ਼ੇਸ਼ ਵੀਡੀਓਗ੍ਰਾਫ਼ੀ ਕਰਵਾਉਣ ਲਈ ਕੈਮਰੇ ਵੀ ਲਗਾਏ ਜਾਣਗੇ ਤਾਂ ਜੋ ਵੋਟਰ ਨਿਰਭੈਅ ਹੋ ਕੇ ਵੋਟਾਂ ਪਾ ਸਕਣ। ਲੋਕ ਸਭਾ ਪਟਿਆਲਾ ਹਲਕੇ ਅੰਦਰ ਪੈਂਦੇ ਸਾਰੇ ਹਲਕਿਆਂ ਵਿਖੇ ਤਾਇਨਾਤ ਫਲਾਇੰਗ ਸਕੁਐਡ ਅਤੇ ਸਟੈਟਿਕ ਸਰਵੇਲੈਂਸ ਟੀਮਾਂ ਨੂੰ ਜੀ.ਪੀ.ਐਸ. ਤੇ ਕੈਮਰਿਆਂ ਨਾਲ ਲੈਸ ਗੱਡੀਆਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨਿਰਪੱਖ, ਸੁਤੰਤਰ ਤੇ ਅਮਨ ਅਮਾਨ ਨਾਲ ਚੋਣਾਂ ਕਰਵਾਉਣ ਲਈ ਵਚਨਬੱਧ ਹੈ।

Punjab Bani 24 May,2024
ਭਾਰਤੀ ਜਯਾ ਬਡਿਗਾ ਅਮਰੀਕਾ ਵਿੱਚ ਜਜ ਨਿਯੁੱਕਤ

ਭਾਰਤੀ ਜਯਾ ਬਡਿਗਾ ਅਮਰੀਕਾ ਵਿੱਚ ਜਜ ਨਿਯੁੱਕਤ ਨਿਊਯਾਰਕ: ਭਾਰਤੀ-ਅਮਰੀਕੀ ਵਕੀਲ ਜਯਾ ਬਡਿਗਾ ਨੂੰ ਕੈਲੀਫੋਰਨੀਆ, ਅਮਰੀਕਾ ਵਿੱਚ ਸੈਕਰਾਮੈਂਟੋ ਕਾਉਂਟੀ ਸੁਪੀਰੀਅਰ ਕੋਰਟ ਵਿੱਚ ਜੱਜ ਨਿਯੁਕਤ ਕੀਤਾ ਗਿਆ ਹੈ। ਕੈਲੀਫੋਰਨੀਆ ਦੇ ਗਵਰਨਰ ਗੇਵਿਨ ਨਿਊਜ਼ਮ ਨੇ ਬਦੀਗਾ ਨੂੰ ਨਿਯੁਕਤ ਕੀਤਾ ਹੈ। ਆਂਧਰਾ ਪ੍ਰਦੇਸ਼ ਦੇ ਵਿਜੇਵਾੜਾ ਵਿੱਚ ਜਨਮੀ ਬਦੀਗਾ ਨੂੰ ਜਸਟਿਸ ਰਾਬਰਟ ਐਸ. ਲੈਫਮ ਦੀ ਸੇਵਾਮੁਕਤੀ ਤੋਂ ਬਾਅਦ ਖਾਲੀ ਪਈ ਅਸਾਮੀ ’ਤੇ ਇਹ ਨਿਯੁਕਤੀ ਕੀਤੀ ਗਈ ਹੈ।

Punjab Bani 24 May,2024
ਟੈਪੂ ਟਰੈਵਲਰ ਤੇ ਟਰੱਕ ਦੀ ਟੱਕਰ ਕਾਰਨ ਸੱਤ ਦੀ ਮੌਤ, ਕਈ ਜਖਮੀ

ਟੈਪੂ ਟਰੈਵਲਰ ਤੇ ਟਰੱਕ ਦੀ ਟੱਕਰ ਕਾਰਨ ਸੱਤ ਦੀ ਮੌਤ, ਕਈ ਜਖਮੀ ਅੰਬਾਲਾ, 24 ਮਈ ਇਥੇ ਦਿੱਲੀ-ਅੰਬਾਲਾ ਕੌਮੀ ਮਾਰਗ ‘ਤੇ ਮੋਹਰਾ ਪਿੰਡ ਨੇੜੇ ਅੱਜ ਤੜਕੇ ਟੈਂਪੂ ਟਰੈਵਲਰ ਦੀ ਟਰੱਕ ਨਾਲ ਟੱਕਰ ਹੋਣ ਕਾਰਨ 7 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 10 ਜ਼ਖ਼ਮੀ ਹੋ ਗਏ। ਪੀੜਤ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਤੋਂ ਵੈਸ਼ਨੋ ਦੇਵੀ ਮੱਥਾ ਟੇਕਣ ਲਈ ਜਾ ਰਹੇ ਸਨ। ਪੀੜਤਾਂ ਮੁਤਾਬਕ ਟਰੈਵਲਰ ‘ਚ 30 ਦੇ ਕਰੀਬ ਯਾਤਰੀ ਸਨ। ਹਾਦਸੇ ਤੋਂ ਬਾਅਦ ਜ਼ਖਮੀਆਂ ਨੂੰ ਅੰਬਾਲਾ ਅਤੇ ਕੁਰੂਕਸ਼ੇਤਰ ਦੇ ਵੱਖ-ਵੱਖ ਹਸਪਤਾਲਾਂ ‘ਚ ਭਰਤੀ ਕਰਵਾਇਆ ਗਿਆ।

Punjab Bani 24 May,2024
ਵਿਕਸਤ ਪਟਿਆਲਾ ਅਤੇ ਵਿਕਸਤ ਪੰਜਾਬ ਤੋਂ ਬਾਅਦ ਹੀ ਭਾਰਤ ਦਾ ਵਿਕਾਸ ਹੋਵੇਗਾ: ਪ੍ਰਧਾਨ ਮੰਤਰੀ

ਵਿਕਸਤ ਪਟਿਆਲਾ ਅਤੇ ਵਿਕਸਤ ਪੰਜਾਬ ਤੋਂ ਬਾਅਦ ਹੀ ਭਾਰਤ ਦਾ ਵਿਕਾਸ ਹੋਵੇਗਾ: ਪ੍ਰਧਾਨ ਮੰਤਰੀ - ਪੰਜਾਬੀਆਂ ਦਾ ਸੁਪਨਾ, ਮੋਦੀ ਦਾ ਸੰਕਲਪ, ਪਟਿਆਲਾ ਨੂੰ ਦੇਸ਼ ਦੇ ਸਿੱਖਿਆ ਕੇਂਦਰ ਵਜੋਂ ਵਿਕਸਤ ਕਰਨ ਦਾ ਵਾਅਦਾ - ਪ੍ਰਧਾਨ ਮੰਤਰੀ ਨੇ ਕਿਹਾ ਕਿ ਹਰ ਵੋਟ ਭਾਜਪਾ ਉਮੀਦਵਾਰਾਂ ਰਾਹੀਂ ਹੀ ਮੋਦੀ ਤੱਕ ਪਹੁੰਚੇਗੀ ਪਟਿਆਲਾ, 23 ਮਈ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਖਿਆ ਹੈ ਕਿ ਵਿਕਸਿਤ ਪਟਿਆਲਾ ਅਤੇ ਵਿਕਸਿਤ ਪੰਜਾਬ ਤੋਂਬਾਅਦ ਹੀ ਭਾਰਤ ਦਾ ਵਿਕਾਸ ਹੋਵੇਗਾ। ਉਨ੍ਹਾਂ ਆਖਿਆ ਕਿ ਪੰਜਾਬੀਆਂ ਦਾ ਸੁਪਨਾ, ਮੋਦੀ ਦਾ ਸੰਕਲਪ, ਪਟਿਆਲਾ ਨੂੰ ਦੇਸ਼ ਦੇ ਸਿੱਖਿਆ ਕੇਂਦਰ ਵਜੋਂ ਵਿਕਸਿਤ ਕਰਨ ਦਾ ਵਾਅਦਾ ਪੂਰਾ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਪ੍ਰਨੀਤ ਕੌਰ ਦੀ ਫ਼ਤਿਹ ਰੈਲੀ ਵਿੱਚ ਇਕੱਠੀ ਹੋਈ ਭਾਰੀ ਭੀੜ ਨੂੰ ਸੰਬੋਧਨ ਕਰਦਿਆਂ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦੇ ਹਨ ਕਿ ਉਨ੍ਹਾਂ ਨੂੰ ਪੰਜਾਬ ਵਿੱਚ ਚੋਣ ਪ੍ਰਚਾਰ ਦੀ ਸ਼ੁਰੂਆਤ ਪਟਿਆਲਾ ਦੀ ਧਰਤੀ ਤੋਂ ਕਰਨ ਦਾ ਮੌਕਾ ਮਿਲਿਆ, ਜੋ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਧਰਤੀ ਹੈ ਅਤੇ ਇਸ ਪਵਿੱਤਰ ਧਰਤੀ ਨੂੰ ਸ਼੍ਰੀ ਕਾਲੀ ਮਾਤਾ ਜੀ ਦਾ ਆਸ਼ੀਰਵਾਦ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ 2024 ਦੀ ਇਹ ਚੋਣ ਦੇਸ਼ ਦੀ ਚੋਣ ਹੈ। ਇਹ ਦੇਸ਼ ਨੂੰ ਮਜ਼ਬੂਤ ਕਰਨ ਦੀ ਚੋਣ ਹੈ ਅਤੇ ਇੱਕ ਪਾਸੇ ਦੇਸ਼ ਭਾਜਪਾ ਅਤੇ ਐਨਡੀਏ ਦਾ ਸਾਹਮਣਾ ਕਰ ਰਿਹਾ ਹੈ, ਦੂਜੇ ਪਾਸੇ ਭ੍ਰਿਸ਼ਟ ਲੋਕਾਂ ਦਾ ਇੰਡੀ ਗਠਜੋੜ ਹੈ। ਇੱਕ ਇੰਡੀ ਗੱਠਜੋੜ ਜਿਸਦਾ ਕੋਈ ਆਗੂ ਅਤੇ ਕੋਈ ਏਜੰਡਾ ਨਹੀਂ ਹੈ। ਇੱਕ ਪਾਸੇ ਮੋਦੀ ਹੈ ਜੋ ਭਾਰਤ ਵਿੱਚ ਲੜਾਕੂ ਜਹਾਜ਼ਾਂ ਤੋਂ ਲੈ ਕੇ ਜਹਾਜ਼ ਤੱਕ ਸਭ ਕੁਝ ਬਣਾ ਰਿਹਾ ਹੈ। ਦੂਜੇ ਪਾਸੇ, ਇੰਡੀ ਗੱਠਜੋੜ ਹੈ ਜੋ ਲਿਖਤੀ ਰੂਪ ਵਿੱਚ ਕਹਿੰਦਾ ਹੈ ਕਿ ਪ੍ਰਮਾਣੂ ਹਥਿਆਰਾਂ ਨੂੰ ਖਤਮ ਕੀਤਾ ਜਾਣਾ ਚਾਹੀਦਾ ਹੈ। ਬੁੱਧ ਪੂਰਨਿਮਾ ਦੇ ਦਿਨ, ਭਾਰਤ ਨੇ ਧਮਾਕੇ ਕਰਕੇ ਦੁਨੀਆ ਨੂੰ ਆਪਣੀ ਤਾਕਤ ਦਾ ਪ੍ਰਦਰਸ਼ਨ ਕੀਤਾ ਸੀ ਅਤੇ ਅੱਜ ਫਿਰ ਬੁੱਧ ਪੂਰਨਿਮਾ ਹੈ। ਇਕ ਪਾਸੇ ਘਰ ੋਚ ਦਾਖਲ ਹੋਏ ਅੱਤਵਾਦੀਆਂ ਨੂੰ ਮਾਰਨ ਦੀ ਹਿੰਮਤ ਹੈ, ਦੂਜੇ ਪਾਸੇ ਅੱਤਵਾਦੀਆਂ ਦੇ ਮੁਕਾਬਲੇ ੋਤੇ ਹੰਝੂ ਵਹਾਉਣ ਵਾਲੇ ਹਨ। ਇੱਕ ਪਾਸੇ ਮੋਦੀ ਸਰਕਾਰ ਹੈ, ਜਿਸ ਨੇ ਦਸ ਸਾਲਾਂ ਵਿੱਚ 25 ਕਰੋੜ ਲੋਕਾਂ ਨੂੰ ਗਰੀਬੀ ਤੋਂ ਬਾਹਰ ਕੱਢਿਆ ਹੈ। ਦੂਜੇ ਪਾਸੇ, ਇੰਡੀ ਕੋਲੀਸ਼ਨ ਦਾ ਕਹਿਣਾ ਹੈ ਕਿ ਤੁਹਾਡੀ ਆਮਦਨ ਦਾ ਅੱਧਾ ਹਿੱਸਾ ਤੁਹਾਡੇ ਤੋਂ ਲੈ ਲਿਆ ਜਾਵੇਗਾ। ਇੰਡੀ ਗਠਜੋੜ ਸਮਾਜ ਅਤੇ ਦੇਸ਼ ਨੂੰ ਵੰਡਣਾ ਚਾਹੁੰਦਾ ਹੈ। ਪਰ ਮੋਦੀ ਭਾਰਤ ਨੂੰ ਵਿਕਸਤ ਭਾਰਤ ਬਣਾਉਣਾ ਚਾਹੁੰਦੇ ਹਨ। ਇਸ ਲਈ ਅੱਜ ਮੈਂ ਆਪਣੇ ਪੰਜਾਬ ਦੇ ਵੀਰਾਂਭੈਣਾਂ ਤੋਂ ਅਸ਼ੀਰਵਾਦ ਲੈਣ ਪੰਜਾਬ ਦੀ ਧਰਤੀ ੋਤੇ ਆਇਆ ਹਾਂ। ਮੈਂ ਗੁਰੂਆਂ ਦੀ ਧਰਤੀ ਤੇ ਸਿਰ ਝੁਕਾ ਕੇ ਅਸੀਸ ਲੈਣ ਆਇਆ ਹਾਂ। ਦੇਸ਼ ਦਾ ਵਿਕਾਸ ਹੋਵੇ ਜਾਂ ਦੇਸ਼ ਦੀ ਸੁਰੱਖਿਆ, ਸਿੱਖ ਕੌਮ ਨੇ ਹਮੇਸ਼ਾ ਅੱਗੇ ਹੋ ਕੇ ਕੰਮ ਕੀਤਾ ਹੈ। ਇੱਥੋਂ ਦੇ ਲੋਕਾਂ ਨੇ ਖੇਤੀ ਤੋਂ ਲੈ ਕੇ ਦੇਸ਼ ਨੂੰ ਸਭ ਕੁਝ ਦਿੱਤਾ ਹੈ। ਕਠੋਰ ਭ੍ਰਿਸ਼ਟਾਂ ਨੇ ਪੰਜਾਬ ਦੀ ਹਾਲਤ ਖਰਾਬ ਕਰ ਦਿੱਤੀ ਹੈ। ਵਪਾਰ ਪੰਜਾਬ ਤੋਂ ਬਾਹਰ ਜਾ ਰਿਹਾ ਹੈ। ਭਾਰਤ ਦਾ ਵਿਕਾਸ ਉਦੋਂ ਹੀ ਹੋਵੇਗਾ ਜਦੋਂ ਪਟਿਆਲਾ ਵਰਗਾ ਸ਼ਹਿਰ ਖੁਸ਼ਹਾਲ ਹੋਵੇਗਾ। ਪੰਜਾਬ ਨੂੰ ਸਿੱਖਿਆ ਕੇਂਦਰ ਬਣਾਇਆ ਜਾਵੇਗਾ ਅਤੇ ਵਿਦੇਸ਼ੀ ਸੰਸਥਾਵਾਂ ਲਈ ਖੋਲ੍ਹਿਆ ਜਾਵੇਗਾ। ਪਟਿਆਲਾ ਦੇਸ਼ ਦਾ ਸਿੱਖਿਆ ਕੇਂਦਰ ਬਣੇਗਾ। ਭਾਰਤ ਨੂੰ ਖੇਡਾਂ ਦੀ ਮਹਾਂਸ਼ਕਤੀ ਬਣਾਉਣ ਲਈ ਮੋਦੀ ਸਰਕਾਰ ਦੇਸ਼ ਦੇ ਹਰ ਕੋਨੇ ਵਿੱਚ ਕੰਮ ਕਰ ਰਹੀ ਹੈ। ਮੋਦੀ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਭਾਰਤ ਦੀ ਧਰਤੀ ੋਤੇ ਓਲੰਪਿਕ ਦਾ ਆਯੋਜਨ ਕੀਤਾ ਜਾਵੇਗਾ। ਇਸੇ ਲਈ ਖਿਡਾਰੀਆਂ ਅਤੇ ਮੈਦਾਨਾਂ ਨੂੰ ਅਤਿ ਆਧੁਨਿਕ ਦਿੱਖ ਦਿੱਤੀ ਜਾ ਰਹੀ ਹੈ। 1 ਜੂਨ ਨੂੰ ਤੁਸੀਂ ਵਿਕਸਤ ਪੰਜਾਬ, ਵਿਕਸਤ ਭਾਰਤ ਲਈ ਵੋਟ ਪਾਉਣੀ ਹੈ। ਪਟਿਆਲਾ ਤੋਂ ਪ੍ਰਨੀਤ ਕੌਰ ਜੀ, ਫਤਿਹਗੜ੍ਹ ਸਾਹਿਬ ਤੋਂ ਗੇਜਾ ਰਾਮ ਬਾਲਮੀਕ ਜੀ, ਸੰਗਰੂਰ ਤੋਂ ਅਰਵਿੰਦ ਖੰਨਾ, ਬਠਿੰਡਾ ਤੋਂ ਪਰਮਪਾਲ ਕੌਰ ਸਿੱਧੂ, ਫਰੀਦਕੋਟ ਤੋਂ ਹੰਸਰਾਜ ਹੰਸ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਉਣਾ ਚਾਹੀਦਾ ਹੈ। ਮੋਦੀ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਵੋਟ ਪਾਉਣੀ ਹੈ ਅਤੇ ਇਹ ਸਿੱਧੇ ਮੋਦੀ ਦੇ ਖਾਤੇ ੋਚ ਆਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮਿੱਟੀ ਤੋਂ ਇਹ ਮੇਰੀ ਪਹਿਲੀ ਚੋਣ ਰੈਲੀ ਹੈ ਅਤੇ ਸਾਰਿਆਂ ਨੂੰ ਬੇਨਤੀ ਹੈ ਕਿ ਪੰਜਾਬ ਨੂੰ ਨਵੀਆਂ ਬੁਲੰਦੀਆਂ ੋਤੇ ਲਿਜਾਇਆ ਜਾਵੇ ਅਤੇ ਇਹ ਕੰਮ ਸਿਰਫ਼ ਭਾਜਪਾ ਹੀ ਕਰ ਸਕਦੀ ਹੈ। ਮੈਨੂੰ ਤੁਹਾਡਾ ਸਮਰਥਨ ਚਾਹੀਦਾ ਹੈ। ਉਹਨਾਂ ਕਿਹਾ ਮੋਦੀ ਦੀ ਗਾਰੰਟੀ ਤੇ ਤੁਹਾਡਾ ਸੁਪਨਾ ਮੋਦੀ ਦਾ ਸੰਕਲਪ ਹੈ। ਮੇਰਾ ਹਰ ਪਲ ਤੁਹਾਡੇ ਲਈ ਹੈ। ਮੇਰਾ ਹਰ ਪਲ ਦੇਸ਼ ਲਈ ਹੈ। ਦਿਨ ਦੇ 24 ਘੰਟੇ, ਹਫ਼ਤੇ ਦੇ ਸੱਤੇ ਦਿਨ ਗਰੰਟੀਸ਼ੁਦਾ ਮੋਦੀ ਦੇਸ਼ ਨੂੰ ਨਵੀਂ ਉਚਾਈ ਤੇ ਲੈ ਕੇ ਜਾਵੇਗਾ।

Punjab Bani 23 May,2024
ਕੇਜਰੀਵਾਲ ਨੇ ਕੀਤਾ ਟਵੀਟ, ਕਿਹਾ ਕਰ ਰਹੇ ਹਨ ਪੁਲਸ ਦਾ ਇੰਤਜਾਰ

ਕੇਜਰੀਵਾਲ ਨੇ ਕੀਤਾ ਟਵੀਟ, ਕਿਹਾ ਕਰ ਰਹੇ ਹਨ ਪੁਲਸ ਦਾ ਇੰਤਜਾਰ ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਜਿਨ੍ਹਾਂ ਨੇ ਪਹਿਲਾਂ ਸਵਾਤੀ ਮਾਲੀਵਾਲ ਦੁਰਵਿਵਹਾਰ ਮਾਮਲੇ 'ਚ ਚੁੱਪੀ ਧਾਰੀ ਰੱਖੀ ਸੀ, ਹੁਣ ਇਸ ਮਾਮਲੇ 'ਚ ਬੋਲ ਰਹੇ ਹਨ। ਜਿੱਥੇ ਉਸਨੇ ਬੁੱਧਵਾਰ ਨੂੰ ਦਾਅਵਾ ਕੀਤਾ ਸੀ ਕਿ ਦਿੱਲੀ ਪੁਲਿਸ ਇਸ ਮਾਮਲੇ ਵਿੱਚ ਉਸਦੇ ਮਾਤਾ-ਪਿਤਾ ਤੋਂ ਵੀ ਪੁੱਛਗਿੱਛ ਕਰੇਗੀ, ਅੱਜ ਇੱਕ ਟਵੀਟ ਵਿੱਚ ਉਨਾ ਕਿਹਾ ਕਿ ਉਹ ਆਪਣੇ ਘਰ ਵਿੱਚ ਆਪਣੇ ਮਾਤਾ-ਪਿਤਾ ਨਾਲ ਦਿੱਲੀ ਪੁਲਿਸ ਦੀ ਉਡੀਕ ਕਰ ਰਹੇ ਹਨ।

Punjab Bani 23 May,2024
ਕਾਂਗਰਸ ਦੇ ਸਾਬਕਾ ਵਿਧਾਇਕ ਹਰਮਿੰਦਰ ਜੱਸੀ ਭਾਜਪਾ ਵਿੱਚ ਸ਼ਾਮਲ

ਕਾਂਗਰਸ ਦੇ ਸਾਬਕਾ ਵਿਧਾਇਕ ਹਰਮਿੰਦਰ ਜੱਸੀ ਭਾਜਪਾ ਵਿੱਚ ਸ਼ਾਮਲ ਤਲਵੰਡੀ ਸਾਬੋ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦਾ ਰਿਸ਼ਤੇਦਾਰ ਤੇ ਕਾਂਗਰਸ ਦੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਜੱਸੀ (ਵੀਰਵਾਰ ਨੂੰ ਭਾਜਪਾ 'ਚ ਸ਼ਾਮਲ ਹੋ ਗਏ। ਜੱਸੀ ਤਲਵੰਡੀ ਸਾਬੋਂ ਤੋਂ ਵਿਧਾਇਕ ਰਹਿ ਚੁੱਕੇ ਹਨ। ਉਨ੍ਹਾਂ ਭਾਜਪਾ ਦੇ ਦਿੱਲੀ ਹੈੱਡਕੁਆਰਟਰ ਵਿਖੇ ਪਾਰਟੀ ਜੁਆਇੰਨ ਕੀਤੀ।

Punjab Bani 23 May,2024
ਬੈਗਲੁਰੂ ਦੇ ਹੋਟਲਾਂ ਨੂੰ ਉਡਾਉਣ ਦੀ ਮਿਲੀ ਧਮਕੀ

ਬੈਗਲੁਰੂ ਦੇ ਹੋਟਲਾਂ ਨੂੰ ਉਡਾਉਣ ਦੀ ਮਿਲੀ ਧਮਕੀ ਦਿਲੀ : ਬੈਂਗਲੁਰੂ ਦੇ ਤਿੰਨ ਵੱਡੇ ਹੋਟਲਾਂ ਨੂੰ ਬੰਬ ਦੀ ਧਮਕੀ ਮਿਲੀ ਹੈ। ਓਟੇਰਾ ਸਮੇਤ ਤਿੰਨ ਹੋਟਲਾਂ ਵਿੱਚ ਬੰਬ ਦੀ ਧਮਕੀ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵਿੱਚ ਦਹਿਸ਼ਤ ਦਾ ਮਾਹੌਲ ਹੈ। ਡੀਸੀਪੀ ਸਾਊਥ ਬੈਂਗਲੁਰੂ ਦੇ ਅਨੁਸਾਰ, ਫਿਲਹਾਲ ਬੰਬ ਸਕੁਐਡ ਅਤੇ ਪੁਲਿਸ ਟੀਮਾਂ ਓਟੇਰਾ ਹੋਟਲ ਵਿੱਚ ਹਨ ਅਤੇ ਜਾਂਚ ਕਰ ਰਹੀਆਂ ਹਨ।

Punjab Bani 23 May,2024
ਪੀਐਮ ਮੋਦੀ ਪੁੱਜੇ ਪਟਿਆਲਾ, ਚੋਣ ਮੁਹਿੰਮ ਕੀਤੀ ਸ਼ੁਰੂ

ਪੀਐਮ ਮੋਦੀ ਪੁੱਜੇ ਪਟਿਆਲਾ, ਚੋਣ ਮੁਹਿੰਮ ਕੀਤੀ ਸ਼ੁਰੂ ਚੰਡੀਗੜ੍ਹ, 23 ਮਈ ਅੱਜ ਪਟਿਆਲਾ ’ਚ ਭਾਜਪਾ ਦੀ ਲੋਕ ਸਭਾ ਉਮੀਦਵਾਰ ਪ੍ਰਨੀਤ ਕੌਰ ਦੇ ਹੱਕ ਚੋਣ ਰੈਲੀ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੁੱਜ ਗਏ। ਸ੍ਰੀ ਮੋਦੀ ਨੇ ਇਥੇ ਪੋਲੋ ਗਰਾਊਂਡ ਵਿੱਚ ਆਪਣੀ ਪਹਿਲੀ ਰੈਲੀ ਕਰਕੇ ਸੂਬੇ ਵਿੱਚ ਪਾਰਟੀ ਦੀ ਲੋਕ ਸਭਾ ਚੋਣ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ। ਇਸ ਮੌਕੇ ਭਾਜਪਾ ਦੇ ਵੱਡੇ ਲੀਡਰ ਅਤੇ ਉਮੀਦਵਾਰ ਵੀ ਮੌਜੂਦ ਰਹੇ।

Punjab Bani 23 May,2024
ਪੀਐਮ ਮੋਦੀ ਦੀ ਰੈਲੀ ਵਿੱਚ ਨਹੀ ਪੁੱਜਣਗੇ ਕੈਪਟਨ ਅਮਰਿੰਦਰ ਸਿੰਘ

ਪੀਐਮ ਮੋਦੀ ਦੀ ਰੈਲੀ ਵਿੱਚ ਨਹੀ ਪੁੱਜਣਗੇ ਕੈਪਟਨ ਅਮਰਿੰਦਰ ਸਿੰਘ ਚੰਡੀਗੜ੍ਹ 23 ਮਈ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜੋ ਦੋ ਸਾਲ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋਏ ਸਨ, ਸਿਹਤ ਸਬੰਧੀ ਸਮੱਸਿਆਵਾਂ ਕਾਰਨ ਅੱਜ ਇਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਟਿਆਲਾ ਰੈਲੀ ਵਿੱਚ ਸ਼ਾਮਲ ਨਹੀਂ ਹੋਣਗੇ। ਪਟਿਆਲਾ ਲੋਕ ਸਭਾ ਹਲਕੇ ਤੋਂ ਕੈਪਟਨ ਦੀ ਪਤਨੀ ਪ੍ਰਨੀਤ ਕੌਰ ਭਾਜਪਾ ਉਮੀਦਵਾਰ ਹੈ। ਉਨ੍ਹਾਂ ਦੀ ਬੇਟੀ ਬੀਬਾ ਜੈਇੰਦਰ ਕੌਰ ਨੇ ਸਪਸ਼ਟ ਕੀਤਾ ਕਿ ਡਾਕਟਰਾਂ ਨੇ ਉਨ੍ਹਾਂ ਨੂੰ ਹੋਰ ਆਰਾਮ ਕਰਨ ਲਈ ਕਿਹਾ ਇਸ ਕਰਕੇ ਉਹ ਨਹੀਂ ਆ ਸਕੇ। ਅੱਜ ਦੀ ਵੱਡੀ ਰੈਲੀ ਵਿੱਚੋਂ ਉਨ੍ਹਾਂ ਗਾਇਬ ਹੋਣਾ ਪਾਰਟੀ ਤੇ ਉਮੀਦਵਾਰ ਲਈ ਝਟਕਾ ਹੈ।

Punjab Bani 23 May,2024
ਲੂ ਤੋਂ ਬਚਾਅ ਲਈ ਬਜ਼ੁਰਗਾਂ ਤੇ ਬੱਚਿਆਂ ਪ੍ਰਤੀ ਸੰਵੇਦਨਸ਼ੀਲ ਹੋਣ ਦੀ ਲੋੜ : ਡਿਪਟੀ ਕਮਿਸ਼ਨਰ

ਲੂ ਤੋਂ ਬਚਾਅ ਲਈ ਬਜ਼ੁਰਗਾਂ ਤੇ ਬੱਚਿਆਂ ਪ੍ਰਤੀ ਸੰਵੇਦਨਸ਼ੀਲ ਹੋਣ ਦੀ ਲੋੜ : ਡਿਪਟੀ ਕਮਿਸ਼ਨਰ ਹੀਟ ਵੇਵ ਤੋਂ ਬਚਣ ਲਈ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ: ਡੀ.ਸੀ. ਜਤਿੰਦਰ ਜੋਰਵਾਲ ਸੰਗਰੂਰ, 23 ਮਈ: ਗਰਮੀ ਦੇ ਮੌਸਮ ਦੌਰਾਨ ਦਿਨ ਦਾ ਤਾਪਮਾਨ ਦਿਨੋ ਦਿਨ ਵੱਧ ਰਿਹਾ ਹੈ। ਇਸ ਕਾਰਨ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਅ ਲਈ ਇਸ ਲਈ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਆਮ ਲੋਕਾਂ ਨੂੰ ਗਰਮੀ ਤੋਂ ਬਚਣ ਸਬੰਧੀ ਅਡਵਾਈਜਰੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਕੁਝ ਸਾਵਧਾਨੀਆਂ ਵਰਤ ਕੇ ਲੂ ਕਾਰਨ ਹੋਣ ਵਾਲੀਆਂ ਬਿਮਾਰੀਆਂ ਅਤੇ ਇਸ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਬਚਿਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਵਧੇਰੇ ਤਾਪਮਾਨ ਸਰੀਰ ਦੀ ਤਾਪਮਾਨ ਨਿਯਮ ਪ੍ਰਣਾਲੀ ਨੂੰ ਵਿਗਾੜ ਦਿੰਦਾ ਹੈ ਅਤੇ ਗਰਮੀ ਨਾਲ ਸੰਬਧਿਤ ਬਿਮਾਰੀਆਂ ਦਾ ਕਾਰਨ ਬਣਦਾ ਹੈ। ਡੀ.ਸੀ. ਜਤਿੰਦਰ ਜੋਰਵਾਲ ਨੇ ਕਿਹਾ ਕਿ ਨਵ ਜਨਮੇ ਬੱਚੇ, ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਜਾਂ ਇਸ ਤੋਂ ਵਧੇਰੇ ਉਮਰ ਦੇ ਲੋਕਾਂ, ਮਜ਼ਦੂਰਾਂ, ਮੋਟਾਪੇ ਨਾਲ ਪੀੜਤ ਲੋਕਾਂ, ਮਾਨਸਿਕ ਤੌਰ ‘ਤੇ ਬਿਮਾਰ ਲੋਕਾਂ ,ਦਿਲ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਆਦਿ ਨੂੰ ਵਧੇਰੇ ਤਾਪਮਾਨ ਤੋਂ ਬਚਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਲੂ ਤੋਂ ਬਚਣ ਲਈ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਕੜਕਦੀ ਧੁੱਪ ਵਿੱਚ ਨਾ ਨਿਕਲਿਆ ਜਾਵੇ। ਇਸ ਲਈ ਬਾਹਰ ਦੇ ਕੰਮ ਸਵੇਰੇ ਜਾਂ ਸ਼ਾਮ ਨੂੰ ਹੀ ਕਰਨ ਨੂੰ ਤਰਜੀਹ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਹਰ ਅੱਧੇ ਘੰਟੇ ਬਾਅਦ ਭਾਵੇਂ ਪਿਆਸ ਨਾ ਵੀ ਹੋਵੇ ਪਾਣੀ ਪੀਣਾ ਚਾਹੀਦਾ ਹੈ ਪਰ ਮਿਰਗੀ ਜਾਂ ਦਿਲ ਦੀ ਬਿਮਾਰੀ, ਗੁਰਦੇ ਜਾਂ ਜਿਗਰ ਦੀ ਬਿਮਾਰੀ ਵਾਲੇ ਵਿਅਕਤੀ ਜੋ ਤਰਲ ਪਦਾਰਥਾਂ ਦੀ ਸੀਮਤ ਖੁਰਾਕ ‘ਤੇ ਹਨ ਨੂੰ ਪਾਣੀ ਦਾ ਸੇਵਨ ਵਧਾਉਣ ਤੋਂ ਪਹਿਲਾਂ ਡਾਕਟਰ ਨਾਲ ਸਲਾਹ ਕਰ ਲੈਣੀ ਚਾਹੀਦੀ ਹੈ । ਉਹਨਾਂ ਕਿਹਾ ਕਿ ਬਾਹਰ ਕੰਮ ਕਰਨ ਵੇਲੇ ਹਲਕੇ ਰੰਗ ਦੇ ਪੂਰੇ ਸਰੀਰ ਨੂੰ ਢਕਣ ਵਾਲੇ ਸੂਤੀ ਕੱਪੜੇ ਪਾਉਣੇ ਚਾਹੀਦੇ ਹਨ, ਆਪਣੇ ਸਿਰ ਨੂੰ ਸਿੱਧੀ ਧੁੱਪ ਤੋਂ ਢੱਕਣ ਲਈ ਛਤਰੀ, ਟੋਪੀ, ਤੌਲੀਏ, ਪੱਗ ਜਾਂ ਦੁਪੱਟੇ ਦੀ ਵਰਤੋਂ ਕੀਤੀ ਜਾਵੇ ਅਤੇ ਨੰਗੇ ਪੈਰ ਧੁੱਪ ਵਿੱਚ ਨਾ ਜਾਇਆ ਜਾਵੇ। ਜੋ ਲੋਕ ਧੁੱਪ ਵਿੱਚ ਕੰਮ ਕਰਦੇ ਹਨ ਉਹ ਸਰੀਰ ਦਾ ਤਾਪਮਾਨ 37 ਡਿਗਰੀ ਰੱਖਣ ਲਈ ਥੋੜੀ ਦੇਰ ਬਾਅਦ ਛਾਵੇਂ ਆਰਾਮ ਕਰਨ ਜਾਂ ਸਿਰ ਤੇ ਗਿੱਲਾ ਤੌਲੀਆ ਜਾਂ ਕੱਪੜਾ ਜਰੂਰ ਰੱਖਣ, ਧੁੱਪ ਵਿੱਚ ਜਾਣ ਵੇਲੇ ਹਮੇਸ਼ਾ ਪਾਣੀ ਨਾਲ ਲੈ ਕੇ ਜਾਓ। ਉਹਨਾਂ ਕਿਹਾ ਕਿ ਮੌਸਮੀ ਫਲ ਅਤੇ ਸਬਜ਼ੀਆਂ ਜਿਵੇਂ ਕਿ ਤਰਬੂਜ, ਖਰਬੂਜਾ, ਅੰਗੂਰ, ਖੀਰੇ, ਟਮਾਟਰ ,ਘੀਆ ਤੇ ਤੋਰੀਆਂ ਦੀ ਵਰਤੋਂ ਵਧੇਰੇ ਕੀਤੀ ਜਾਵੇ ਕਿਉਂਕਿ ਇਹਨਾਂ ਵਿੱਚ ਪਾਣੀ ਦੀ ਮਾਤਰਾ ਵਧੇਰੇ ਹੁੰਦੀ ਹੈ। ਉਹਨਾਂ ਕਿਹਾ ਕਿ ਅਜਿਹੇ ਮੌਸਮ ਦੌਰਾਨ ਓ.ਆਰ.ਐਸ., ਨਿੰਬੂ ਪਾਣੀ, ਲੱਸੀ, ਨਾਰੀਅਲ ਦਾ ਪਾਣੀ ਅਤੇ ਹੋਰ ਤਰਲ ਪਦਾਰਥਾਂ ਦਾ ਸੇਵਨ ਵੱਧ ਤੋਂ ਵੱਧ ਕਰਨਾ ਚਾਹੀਦਾ ਹੈ ਅਤੇ ਆਪਣੀ ਚਮੜੀ ਦੀ ਰੱਖਿਆ ਲਈ ਸੰਸਕ੍ਰੀਨ ਅਤੇ ਅੱਖਾਂ ਦੀ ਸੁਰੱਖਿਆ ਲਈ ਕਾਲੇ ਚਸ਼ਮੇ ਪਹਿਨੋ ,ਥੋੜਾ ਖਾਣਾ ਖਾਓ ਅਤੇ ਜਿਆਦਾ ਵਾਰ ਖਾਓ, ਠੰਡੇ ਪਾਣੀ ਵਿੱਚ ਅਕਸਰ ਨਹਾਉ ,ਸੂਤੀ ਕੱਪੜੇ ਤੋਂ ਬਣੇ ਹਲਕੇ ਰੰਗ ਦੇ ਮਾਸਕ ਪਹਿਨੋ, ਜੇ ਕਸਰਤ ਕਰਦੇ ਹੋ ਤਾਂ ਹੌਲੀ ਹੌਲੀ ਸ਼ੁਰੂ ਕਰੋ ਅਤੇ ਹੌਲੀ ਹੌਲੀ ਵਧਾਓ ਤਾਂ ਕਿ ਸਰੀਰ ਦੇ ਤਾਪਮਾਨ ਦੇ ਅਨੁਕੂਲ ਹੋਵੇ । ਰਵਾਇਤੀ ਉਪਚਾਰ ਜਿਵੇਂ ਪਿਆਜ ਦਾ ਸਲਾਦ, ਕੱਚਾ ਅੰਬ ਦੇ ਨਾਲ ਨਮਕ ਅਤੇ ਜੀਰਾ ਖਾਓ ਇਹ ਗਰਮੀ ਦੇ ਦੌਰੇ ਤੋਂ ਬਚਾ ਸਕਦੇ ਹਨ। ਆਪਣੇ ਘਰ ਨੂੰ ਹਵਾਦਾਰ ਅਤੇ ਠੰਡਾ ਰੱਖੋ ,ਕਮਰੇ ਦੀ ਹਵਾ ਨੂੰ ਠੰਡਾ ਕਰਨ ਲਈ ਕਮਰੇ ਵਿੱਚ ਗਿੱਲੇ ਤੋਲੀਏ ਟੰਗ ਦਿਓ ਅਤੇ ਹੇਠਲੀ ਮੰਜ਼ਿਲ ਤੇ ਰਹਿਣ ਦੀ ਕੋਸ਼ਿਸ਼ ਕਰੋ। ਉਨ੍ਹਾਂ ਕਿਹਾ ਕਿ ਗਰਮੀ ਦੇ ਸ਼ਿਖਰ ਦੇ ਘੰਟਿਆਂ ਦੌਰਾਨ ਖਾਣਾ ਬਣਾਉਣ ਤੋਂ ਪਰਹੇਜ਼ ਕਰੋ, ਰਸੋਈ ਦੇ ਖੇਤਰ ਨੂੰ ਚੰਗੀ ਤਰ੍ਹਾਂ ਹਵਾਦਾਰ ਕਰਨ ਲਈ ਦਰਵਾਜੇ ਤੇ ਖਿੜਕੀਆਂ ਖੁੱਲੀਆਂ ਰੱਖੋ। ਸਿਗਰਟ, ਤੰਬਾਕੂ, ਬੀੜੀ ਅਤੇ ਸ਼ਰਾਬ ਦੀ ਵਰਤੋਂ ਨਾ ਕੀਤੀ ਜਾਵੇ। ਚਾਹ, ਕਾਫੀ ਦੀ ਵਰਤੋਂ ਘੱਟ ਤੋਂ ਘੱਟ ਕੀਤੀ ਜਾਵੇ, ਤਲੇ ਅਤੇ ਬਾਹਰਲੇ ਖਾਣੇ ਤੋਂ ਪਰਹੇਜ਼ ਕਰੋ। ਬਾਸੀ ਖਾਣਾ ਨਾ ਖਾਓ, ਬੱਚਿਆਂ ਜਾਂ ਪਾਲਤੂ ਜਾਨਵਰਾਂ ਨੂੰ ਬੰਦ ਵਾਹਨਾਂ ਵਿੱਚ ਨਾ ਛੱਡੋ।

Punjab Bani 23 May,2024
ਰਾਜਾ ਵੜਿੰਗ ਨੇ ਲੁਧਿਆਣਾ ਪੂਰਬੀ ਵਿੱਚ ਚੋਣ ਪ੍ਰਚਾਰ ਦੌਰਾਨ ਬਦਲਾਅ ਦੀ ਵਕਾਲਤ ਕੀਤੀ

ਰਾਜਾ ਵੜਿੰਗ ਨੇ ਲੁਧਿਆਣਾ ਪੂਰਬੀ ਵਿੱਚ ਚੋਣ ਪ੍ਰਚਾਰ ਦੌਰਾਨ ਬਦਲਾਅ ਦੀ ਵਕਾਲਤ ਕੀਤੀ ਮੈਂ ਵੋਟਰਾਂ ਨੂੰ ਡਰ ਕੇ ਨਹੀਂ, ਕਾਰਗੁਜ਼ਾਰੀ ਦੇ ਆਧਾਰ 'ਤੇ ਵੋਟ ਪਾਉਣ ਦੀ ਅਪੀਲ ਕਰਦਾ ਹਾਂ: ਵੜਿੰਗ ਰਾਜਾ ਵੜਿੰਗ ਨੇ ਨੌਜਵਾਨਾਂ ਲਈ ਕਾਂਗਰਸ ਦੀਆਂ ਗਾਰੰਟੀਆਂ 'ਤੇ ਚਾਨਣਾ ਪਾਇਆ ਲੁਧਿਆਣਾ, 23 ਮਈ, 2024 - ਲੁਧਿਆਣਾ ਪੂਰਬੀ ਵਿਧਾਨ ਸਭਾ ਹਲਕੇ ਵਿੱਚ ਜ਼ੋਰਦਾਰ ਚੋਣ ਪ੍ਰਚਾਰ ਦੌਰਾਨ ਲੁਧਿਆਣਾ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਵੋਟਰਾਂ ਨੂੰ ਆਗਾਮੀ ਲੋਕ ਸਭਾ ਚੋਣਾਂ ਦੀ ਗੰਭੀਰਤਾ ਨੂੰ ਸਮਝਣ ਦੀ ਪੁਰਜ਼ੋਰ ਅਪੀਲ ਕੀਤੀ। ਇਸ ਚੋਣ ਦੀ ਪਰਿਵਰਤਨਸ਼ੀਲ ਪ੍ਰਕਿਰਤੀ 'ਤੇ ਜ਼ੋਰ ਦਿੰਦੇ ਹੋਏ, ਵੜਿੰਗ ਨੇ ਮੌਜੂਦਾ ਪ੍ਰਧਾਨ ਮੰਤਰੀ ਦੀ ਰਾਸ਼ਟਰੀ ਮੁੱਦਿਆਂ ਤੋਂ ਧਿਆਨ ਹਟਾਉਣ ਅਤੇ ਡਰ ਤੇ ਨਫ਼ਰਤ ਦਾ ਮਾਹੌਲ ਪੈਦਾ ਕਰਨ ਲਈ ਆਲੋਚਨਾ ਕੀਤੀ। ਰਾਜਾ ਵੜਿੰਗ ਨੇ ਕਿਹਾ, "ਇਹ ਚੋਣਾਂ ਬਦਲਾਅ ਲਿਆਉਣ ਵਾਲੀਆਂ ਹਨ, ਅਤੇ ਸਾਡੇ ਲੋਕਤੰਤਰ ਦਾ ਭਵਿੱਖ ਇਸ 'ਤੇ ਨਿਰਭਰ ਕਰਦਾ ਹੈ। ਪਿਛਲੀ ਕਾਰਗੁਜ਼ਾਰੀ ਅਤੇ ਸਮਰੱਥਾ ਦੇ ਆਧਾਰ 'ਤੇ ਵੋਟ ਕਰੋ, ਨਾ ਕਿ ਡਰ ਅਤੇ ਪ੍ਰਚਾਰ ਦੇ ਆਧਾਰ 'ਤੇ। ਅਸੀਂ ਇਕੱਠੇ ਮਿਲ ਕੇ ਇਕ ਬਿਹਤਰ ਭਵਿੱਖ ਲਈ ਆਪਣੇ ਨੌਜਵਾਨਾਂ ਅਤੇ ਆਪਣੇ ਦੇਸ਼ ਦਾ ਨਿਰਮਾਣ ਕਰ ਸਕਦੇ ਹਾਂ।" ਲੁਧਿਆਣਾ ਦੇ ਵਿਕਾਸ ਪ੍ਰਤੀ ਸਮਰਪਣ ਲਈ ਭਾਰਤ ਭੂਸ਼ਣ ਆਸ਼ੂ ਦੀ ਪ੍ਰਸ਼ੰਸਾ ਕਰਦੇ ਹੋਏ, ਵੜਿੰਗ ਨੇ ਹਲਕੇ ਨੂੰ ਦਰਪੇਸ਼ ਕਈ ਮਹੱਤਵਪੂਰਨ ਮੁੱਦਿਆਂ ਦਾ ਜ਼ਿਕਰ ਕੀਤਾ। ਇਸ ਦੌਰਾਨ ਉਨ੍ਹਾਂ ਬੇਰੁਜ਼ਗਾਰੀ ਦੀ ਸਮੱਸਿਆ ਬਾਰੇ ਚਾਨਣਾ ਪਾਇਆ। ਇਸਦੇ ਨਾਲ ਹੀ ਸੱਤਾਧਾਰੀ ਧਿਰ 'ਤੇ ਮੀਡੀਆ ਕੰਟਰੋਲ ਰਾਹੀਂ ਨਕਾਰਾਤਮਕ ਖ਼ਬਰਾਂ ਨੂੰ ਦਬਾਉਣ ਦਾ ਦੋਸ਼ ਲਾਇਆ ਗਿਆ। ਸਰਕਾਰ 'ਤੇ ਹਮਲਾ ਬੋਲਦਿਆਂ ਵੜਿੰਗ ਨੇ ਕਿਹਾ, "ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਦੇ ਗੰਭੀਰ ਮੁੱਦਿਆਂ, ਜਿਵੇਂ ਕਿ ਬੁੱਢਾ ਨਾਲਾ, ਪ੍ਰਦੂਸ਼ਣ, ਉਦਯੋਗਿਕ ਪਰਵਾਸ, ਗੰਭੀਰ ਟ੍ਰੈਫਿਕ ਜਾਮ ਅਤੇ ਮਜ਼ਦੂਰਾਂ ਦੀ ਦੁਰਦਸ਼ਾ ਤੋਂ ਧਿਆਨ ਹਟਾਉਣ ਲਈ ਮਜ਼ਾਕ ਦੀ ਵਰਤੋਂ ਕਰਦੇ ਹਨ।" ਉਨ੍ਹਾਂ ਕਿਹਾ, "ਪਿਛਲੇ ਦੋ ਸਾਲਾਂ ਵਿੱਚ ਉਨ੍ਹਾਂ ਨੇ ਕੋਈ ਨਵਾਂ ਸਕੂਲ, ਹਸਪਤਾਲ, ਸੜਕ, ਯੂਨੀਵਰਸਿਟੀ ਜਾਂ ਪਾਰਕ ਬਣਾਏ ਬਿਨਾਂ 67,000 ਕਰੋੜ ਰੁਪਏ ਦਾ ਵੱਡਾ ਕਰਜ਼ਾ ਇਕੱਠਾ ਕਰ ਲਿਆ ਹੈ। ਇਸ ਵੱਡੀ ਰਕਮ ਦੀ ਵੰਡ ਅਸਪਸ਼ਟ ਹੈ। ਇਸੇ ਤਰ੍ਹਾਂ 40,000 ਨੌਕਰੀਆਂ ਪੈਦਾ ਕਰਨ ਦਾ ਦਾਅਵਾ ਕਰਦੇ ਹੋਏ, ਇਸ਼ਤਿਹਾਰਬਾਜ਼ੀ 'ਤੇ 900 ਕਰੋੜ ਰੁਪਏ ਬਰਬਾਦ ਕੀਤੇ ਗਏ ਹਨ, ਫਿਰ ਵੀ ਉਨ੍ਹਾਂ ਕੋਲ ਇਨ੍ਹਾਂ ਦਾਅਵਿਆਂ ਦਾ ਸਮਰਥਨ ਕਰਨ ਲਈ ਕੋਈ ਸਬੂਤ ਨਹੀਂ ਹੈ।" ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਵੜਿੰਗ ਨੇ ਕਈ ਗਾਰੰਟੀਆਂ ਦਾ ਜ਼ਿਕਰ ਕੀਤਾ ਅਤੇ ਕਾਂਗਰਸ ਪਾਰਟੀ ਸੱਤਾ ਵਿੱਚ ਆਉਣ ਤੋਂ ਬਾਅਦ ਇਨ੍ਹਾਂ 'ਤੇ ਕੰਮ ਕਰਨ ਲਈ ਵਚਨਬੱਧਤਾ ਤੇ ਜ਼ੋਰ ਦਿੱਤਾ, ਜਿਸ ਵਿੱਚ ਨੌਕਰੀਆਂ ਦੇ ਇਮਤਿਹਾਨਾਂ ਵਿੱਚ ਪ੍ਰਸ਼ਨ ਪੱਤਰ ਲੀਕ ਹੋਣ ਦੇ ਕੇਸਾਂ ਦਾ ਨਿਪਟਾਰਾ ਕਰਨ ਲਈ ਫਾਸਟ ਟਰੈਕ ਅਦਾਲਤਾਂ ਦੀ ਸਥਾਪਨਾ ਤੋਂ ਇਲਾਵਾ ਪੀੜਤਾਂ ਨੂੰ ਮੁਆਵਜ਼ਾ ਦੇਣਾ ਸ਼ਾਮਲ ਹੈ। ਉਨ੍ਹਾਂ ਨੇ 25 ਸਾਲ ਤੋਂ ਘੱਟ ਉਮਰ ਦੇ ਹਰ ਡਿਪਲੋਮਾ ਹੋਲਡਰ ਜਾਂ ਕਾਲਜ ਗ੍ਰੈਜੂਏਟ ਲਈ 1 ਲੱਖ ਰੁਪਏ ਸਲਾਨਾ ਭੱਤੇ ਦੇ ਨਾਲ ਇੱਕ ਸਾਲ ਦੀ ਸਿਖਲਾਈ ਦੀ ਗਰੰਟੀ ਦੇਣ ਲਈ ਅਪ੍ਰੈਂਟਿਸਸ਼ਿਪ ਐਕਟ, 1961 ਨੂੰ ਅਪ੍ਰੈਂਟਿਸਸ਼ਿਪ ਅਧਿਕਾਰ ਐਕਟ ਨਾਲ ਬਦਲਣ ਬਾਰੇ ਵੀ ਗੱਲ ਕੀਤੀ। ਇਸ ਤੋਂ ਇਲਾਵਾ, ਉਨ੍ਹਾਂ ਨੇ ਕੇਂਦਰ ਸਰਕਾਰ ਵਿੱਚ ਲਗਭਗ 30 ਲੱਖ ਖਾਲੀ ਅਸਾਮੀਆਂ ਨੂੰ ਭਰਨ ਅਤੇ ਸਟਾਰਟ-ਅਪਸ ਲਈ ਫੰਡ ਆਫ ਫੰਡਜ਼ ਯੋਜਨਾ ਦਾ ਪੁਨਰਗਠਨ ਕਰਨ ਦਾ ਵਾਅਦਾ ਕੀਤਾ, 40 ਸਾਲ ਤੋਂ ਘੱਟ ਉਮਰ ਦੇ ਨੌਜਵਾਨਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਫੰਡ ਦਾ 50% ਅਲਾਟ ਕਰਨ ਦਾ ਵਾਅਦਾ ਕੀਤਾ। ਇਸ ਤੋਂ ਇਲਾਵਾ, ਵੜਿੰਗ ਨੇ ਮਹਾਂਮਾਰੀ ਦੇ ਕਾਰਨ 1 ਅਪ੍ਰੈਲ, 2020 ਤੋਂ 30 ਜੂਨ, 2021 ਦਰਮਿਆਨ ਸਰਕਾਰੀ ਪ੍ਰੀਖਿਆਵਾਂ ਦੇਣ ਵਿੱਚ ਅਸਮਰਥ ਨੌਜਵਾਨਾਂ ਲਈ ਇੱਕ ਵਾਰ ਰਾਹਤ ਪ੍ਰਦਾਨ ਕਰਨ ਦਾ ਜ਼ਿਕਰ ਕੀਤਾ। ਉਨ੍ਹਾਂ ਸਰਕਾਰੀ ਇਮਤਿਹਾਨਾਂ ਅਤੇ ਅਸਾਮੀਆਂ ਲਈ ਅਰਜ਼ੀਆਂ ਦੀ ਫੀਸ ਖਤਮ ਕਰਨ, 15 ਮਾਰਚ 2024 ਤੱਕ ਵਿਆਜ ਸਮੇਤ ਵਿਦਿਅਕ ਕਰਜ਼ੇ ਮੁਆਫ ਕਰਨ, ਬੈਂਕਾਂ ਨੂੰ ਮੁਆਵਜ਼ਾ ਦੇਣ ਅਤੇ 21 ਸਾਲ ਤੋਂ ਘੱਟ ਉਮਰ ਦੇ ਹੋਣਹਾਰ ਖਿਡਾਰੀਆਂ ਨੂੰ ਹਰ ਮਹੀਨੇ 10,000 ਰੁਪਏ ਦੇ ਖੇਡ ਵਜ਼ੀਫੇ ਦੀ ਵਿਵਸਥਾ ਕਰਨ ਦਾ ਭਰੋਸਾ ਦਿੱਤਾ। ਵੜਿੰਗ ਨੇ ਵਧਦੀ ਮਹਿੰਗਾਈ ਨੂੰ ਕਾਬੂ ਕਰਨ ਵਿੱਚ ਨਾਕਾਮ ਰਹਿਣ ਲਈ ਭਾਜਪਾ ਸਰਕਾਰ ਦੀ ਵੀ ਆਲੋਚਨਾ ਕੀਤੀ ਅਤੇ ਜ਼ੋਰ ਦਿੰਦਿਆਂ ਕਿਹਾ ਕਿ ਲੋਕਤੰਤਰ ਨੂੰ ਬਚਾਉਣ ਅਤੇ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਇਹ ਚੋਣਾਂ ਮਹੱਤਵਪੂਰਨ ਹਨ। ਰਾਜਾ ਵੜਿੰਗ ਨੇ ਲੁਧਿਆਣਾ ਪੂਰਬੀ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚੋਣਾਂ ਵਾਲੇ ਦਿਨ ਵੱਡੀ ਗਿਣਤੀ ਵਿੱਚ ਸਾਹਮਣੇ ਆ ਕੇ ਆਪਣੀ ਆਵਾਜ਼ ਬੁਲੰਦ ਕਰਨ। ਉਨ੍ਹਾਂ ਕਿਹਾ, "ਇਹ ਤੁਹਾਡੇ ਕੋਲ ਸਾਡੇ ਦੇਸ਼ ਦੇ ਭਵਿੱਖ ਨੂੰ ਘੜਨ ਦਾ ਮੌਕਾ ਹੈ। ਆਓ ਤਰੱਕੀ, ਏਕਤਾ ਅਤੇ ਸਾਰਿਆਂ ਲਈ ਉੱਜਵਲ ਭਵਿੱਖ ਲਈ ਇਕੱਠੇ ਖੜੇ ਹੋਈਏ। ਕਾਂਗਰਸ ਪਾਰਟੀ ਨੂੰ ਵੋਟ ਦਿਓ ਅਤੇ ਭਾਰਤ ਨੂੰ ਲੋੜੀਂਦੇ ਬਦਲਾਅ ਦਾ ਹਿੱਸਾ ਬਣੋ।"

Punjab Bani 23 May,2024
ਸਚਿਨ ਪਾਇਲਟ ਨੇ ਲੁਧਿਆਣਾ ਵਿੱਚ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਦੇ ਸਮਰਥਨ ਵਿੱਚ ਚੋਣ ਰੈਲੀ ਕੀਤੀ

ਸਚਿਨ ਪਾਇਲਟ ਨੇ ਲੁਧਿਆਣਾ ਵਿੱਚ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਦੇ ਸਮਰਥਨ ਵਿੱਚ ਚੋਣ ਰੈਲੀ ਕੀਤੀ ਸਚਿਨ ਨੇ ਲੁਧਿਆਣਾ ਵਿੱਚ ਇੱਕ ਵਿਸ਼ਾਲ ਰੈਲੀ ਵਿੱਚ ਵੋਟਰਾਂ ਨੂੰ ਭਾਜਪਾ ਦੇ ਖਾਲੀ ਵਾਅਦਿਆਂ ਨੂੰ ਰੱਦ ਕਰਨ ਦੀ ਅਪੀਲ ਕੀਤੀ ਲੁਧਿਆਣਾ, 22 ਮਈ, 2024: ਲੁਧਿਆਣਾ ਪੂਰਬੀ ਵਿੱਚ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਦੇ ਸਮਰਥਨ ਵਿੱਚ ਭਾਰੀ ਇਕੱਠ ਨੂੰ ਲੋਕਾਂ ਦਾ ਭਾਰੀ ਸਮਰਥਨ ਦੇਖਣ ਨੂੰ ਮਿਲਿਆ। ਇਸ ਮੌਕੇ ਭਾਰੀ ਭੀੜ ਨੂੰ ਸੰਬੋਧਨ ਕਰਦਿਆਂ ਰਾਜਾ ਵੜਿੰਗ ਨੇ ਗਿੱਦੜਬਾਹਾ ਵਾਸੀਆਂ ਵੱਲੋਂ ਉਨ੍ਹਾਂ ਨੂੰ ਮਿਲੇ ਅਥਾਹ ਪਿਆਰ ਨੂੰ ਯਾਦ ਕੀਤਾ, ਜਿਨ੍ਹਾਂ ਨੇ ਉਨ੍ਹਾਂ ਨੂੰ ਲਗਾਤਾਰ ਤਿੰਨ ਵਾਰ ਵਿਧਾਇਕ ਚੁਣਿਆ ਸੀ। ਉਨ੍ਹਾਂ ਲੁਧਿਆਣਾ ਵਾਸੀਆਂ ਦਾ ਉਨ੍ਹਾਂ ਹੀ ਨਿੱਘ ਨਾਲ ਗਲੇ ਲਗਾਉਣ ਅਤੇ ਸ਼ਹਿਰ ਦੇ ਉੱਜਵਲ ਭਵਿੱਖ ਲਈ ਉਨ੍ਹਾਂ ਦਾ ਸਾਥ ਦੇਣ ਲਈ ਤਹਿ ਦਿਲੋਂ ਧੰਨਵਾਦ ਕੀਤਾ। ਰੈਲੀ ਵਿੱਚ ਹਿੱਸਾ ਲੈਂਦਿਆਂ, ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਨੇ ਲੁਧਿਆਣਾ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਸੰਸਦ ਵਿੱਚ ਉਨ੍ਹਾਂ ਦੀਆਂ ਇੱਛਾਵਾਂ ਦੀ ਪ੍ਰਤੀਨਿਧਤਾ ਕਰਨ ਦੀ ਜ਼ਿੰਮੇਵਾਰੀ ਰਾਜਾ ਵੜਿੰਗ ਨੂੰ ਸੌਂਪਣ। ਆਗਾਮੀ ਚੋਣਾਂ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ, ਪਾਇਲਟ ਨੇ ਮਹਿੰਗਾਈ, ਬੇਰੁਜ਼ਗਾਰੀ ਅਤੇ ਭ੍ਰਿਸ਼ਟਾਚਾਰ ਦੇ ਮੁੱਦਿਆਂ ਦਾ ਹਵਾਲਾ ਦਿਤਾ ਅਤੇ ਮੌਜੂਦਾ ਸਰਕਾਰ ਨੂੰ ਇਸਦੇ ਦਹਾਕੇ ਲੰਬੇ ਕਾਰਜਕਾਲ ਲਈ ਜਵਾਬਦੇਹ ਬਣਾਉਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਆਮ ਨਾਗਰਿਕਾਂ ਨੂੰ ਦਰਪੇਸ਼ ਚੁਣੌਤੀਆਂ ਨਾਲ ਨਜਿੱਠਣ ਲਈ ਕਾਂਗਰਸ ਦੀ ਵਚਨਬੱਧਤਾ ਦਾ ਜ਼ਿਕਰ ਕਰਦੇ ਹੋਏ, ਪਾਇਲਟ ਨੇ ਕਿਹਾ, "ਸਾਡੇ ਚੋਣ ਮਨੋਰਥ ਪੱਤਰ ਵਿੱਚ, ਅਸੀਂ ਮਹਿੰਗਾਈ ਦੇ ਬੋਝ ਨਾਲ ਨਜਿੱਠਣ ਲਈ ਲੋੜਵੰਦ ਪਰਿਵਾਰਾਂ ਨੂੰ 1,00,000 ਰੁਪਏ ਸਾਲਾਨਾ ਪ੍ਰਦਾਨ ਕਰਨ ਦਾ ਵਾਅਦਾ ਕੀਤਾ ਹੈ।" ਭਾਜਪਾ ਦੀ ਮੁਹਿੰਮ ਦੀ ਆਲੋਚਨਾ ਕਰਦੇ ਹੋਏ ਅਤੇ ਜਨਤਾ ਨੂੰ ਪ੍ਰਭਾਵਿਤ ਕਰਨ ਵਾਲੇ ਮਹੱਤਵਪੂਰਨ ਮੁੱਦਿਆਂ ਤੋਂ ਧਿਆਨ ਹਟਾਉਣ ਦੀ ਰਣਨੀਤੀ ਨੂੰ ਉਜਾਗਰ ਕਰਦੇ ਹੋਏ, ਉਨ੍ਹਾਂ ਕਿਹਾ, “ਭਾਜਪਾ ਸਾਰੇ ਪਲੇਟਫਾਰਮਾਂ 'ਤੇ ਖਾਲੀ ਵਾਅਦੇ ਕਰ ਰਹੀ ਹੈ। ਹਾਲਾਂਕਿ, ਜਦੋਂ ਉਸ ਨੂੰ ਘਟਨਾਕ੍ਰਮ ਬਾਰੇ ਪੁੱਛਿਆ ਜਾਂਦਾ ਹੈ, ਤਾਂ ਉਹ ਹਿੰਦੂ-ਮੁਸਲਿਮ ਸਬੰਧਾਂ, ਮੰਦਰ-ਮਸਜਿਦ ਮੁੱਦੇ, ਮੰਗਲਸੂਤਰ ਅਤੇ ਭਾਰਤ-ਪਾਕਿਸਤਾਨ ਮਾਮਲਿਆਂ ਵਰਗੇ ਵਿਸ਼ਿਆਂ 'ਤੇ ਗੱਲਬਾਤ ਨੂੰ ਬਦਲ ਦਿੰਦਾ ਹੈ। ਉਹ ਸੜਕਾਂ, ਬਿਜਲੀ, ਨੌਜਵਾਨ, ਵਪਾਰ, ਮਹਿੰਗਾਈ, ਰੁਜ਼ਗਾਰ ਅਤੇ ਨਿਵੇਸ਼ ਵਰਗੇ ਅਹਿਮ ਮੁੱਦਿਆਂ 'ਤੇ ਚਰਚਾ ਕਰਨ ਤੋਂ ਬਚਦੇ ਹਨ। ਇਸੇ ਸਿਲਸਿਲੇ ਵਿੱਚ 2014 ਵਿੱਚ ਕਾਂਗਰਸ ਸਰਕਾਰ ਨੂੰ ਨਿਸ਼ਾਨਾ ਬਣਾਉਂਦੇ ਹੋਏ 'ਮਹਿੰਗਾਈ ਡੈਣ ਮਾਰ ਗਈ ਹੈ' ਦੇ ਨਾਅਰੇ ਦੇ ਬਾਵਜੂਦ ਭਾਜਪਾ ਦੇ ਇੱਕ ਵੀ ਆਗੂ ਨੇ ਸੱਤਾ ਵਿੱਚ ਆਉਣ 'ਤੇ ਮਹਿੰਗਾਈ ਘਟਾਉਣ ਲਈ ਵਚਨਬੱਧਤਾ ਨਹੀਂ ਦਿਖਾਈ।' ਲੁਧਿਆਣਾ ਦੇ ਹਿੱਤਾਂ ਦੇ ਕੱਟੜ ਸਮਰਥਕ ਰਾਜਾ ਵੜਿੰਗ ਲਈ ਆਪਣਾ ਸਮਰਥਨ ਜ਼ਾਹਰ ਕਰਦਿਆਂ ਪਾਇਲਟ ਨੇ ਕਿਹਾ, "ਇਹ ਚੋਣ ਪਰਿਵਰਤਨਸ਼ੀਲ ਤਬਦੀਲੀ ਦਾ ਮੌਕਾ ਹੈ।" ਇਸ ਦੌਰਾਨ, ਰਾਜਾ ਵੜਿੰਗ ਦੀ ਜਿੱਤ 'ਤੇ ਭਰੋਸਾ ਪ੍ਰਗਟ ਕਰਦੇ ਹੋਏ, ਪਾਇਲਟ ਨੇ ਲੋਕਤਾਂਤਰਿਕ ਢਾਂਚੇ ਵਿਚ ਵਿਰੋਧੀ ਧਿਰ ਦੀ ਅਹਿਮ ਭੂਮਿਕਾ 'ਤੇ ਜ਼ੋਰ ਦਿੱਤਾ ਅਤੇ ਭਾਜਪਾ ਦੇ ਖਿਲਾਫ ਭਾਰਤ ਗਠਜੋੜ ਦੇ ਵਿਆਪਕ ਉਦੇਸ਼ ਦਾ ਜ਼ਿਕਰ ਕੀਤਾ। ਉਨ੍ਹਾਂ ਦੇਸ਼ ਦੇ ਲੋਕਤੰਤਰੀ ਮਰਿਆਦਾ ਦੀ ਰਾਖੀ ਲਈ ਸਾਰੇ ਵਰਗਾਂ ਦੇ ਨਾਗਰਿਕਾਂ ਨੂੰ ਕਾਂਗਰਸ ਦੇ ਪਿੱਛੇ ਇਕਜੁੱਟ ਹੋਣ ਦੀ ਅਪੀਲ ਕੀਤੀ। ਸਚਿਨ ਪਾਇਲਟ ਨੇ ਕਾਂਗਰਸ ਦੇ ਚੋਣ ਵਾਅਦਿਆਂ ਨੂੰ ਦੁਹਰਾਇਆ, ਜਿਸ ਵਿੱਚ ਐਮਐਸਪੀ ਨੂੰ ਕਾਨੂੰਨੀ ਬਣਾਉਣਾ ਅਤੇ ਕੇਂਦਰ ਸਰਕਾਰ ਵਿੱਚ ਨੌਜਵਾਨਾਂ ਲਈ ਨੌਕਰੀਆਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਲੋਕ ਕਾਂਗਰਸ ਦੇ ਚੋਣ ਮਨੋਰਥ ਪੱਤਰ ਤੋਂ ਜਾਣੂ ਹਨ, ਪਰ ਉਨ੍ਹਾਂ ਨੇ ਭਾਜਪਾ ਦੇ ਚੋਣ ਮਨੋਰਥ ਪੱਤਰ ਨੂੰ ਪੜ੍ਹਨ ਦੀ ਖੇਚਲ ਵੀ ਨਹੀਂ ਕੀਤੀ ਕਿਉਂਕਿ ਉਹ ਮੁੜ ਖਾਲੀ ਵਾਅਦਿਆਂ ਵਿੱਚ ਨਹੀਂ ਫਸਣਗੇ। ਉਨ੍ਹਾਂ ਰਾਜਾ ਵੜਿੰਗ ਦੀ ਜਿੱਤ ਅਤੇ ਭਾਜਪਾ ਦੇ ਖਿਲਾਫ ਭਾਰਤ ਗਠਜੋੜ ਦੀ ਸਫਲਤਾ ਦਾ ਭਰੋਸਾ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਭਾਜਪਾ ਦੇ ਭਾਰਤ ਨੂੰ ‘ਕਾਂਗਰਸ ਮੁਕਤ’ ਬਣਾਉਣ ਦੇ ਦਾਅਵਿਆਂ ਦੇ ਬਾਵਜੂਦ ਉਹ ਭੁੱਲ ਜਾਂਦੇ ਹਨ ਕਿ ਕਾਂਗਰਸ ਭਾਰਤ ਦੀ ਸਭ ਤੋਂ ਵੱਡੀ ਵਿਰੋਧੀ ਪਾਰਟੀ ਹੈ। ਲੋਕਤੰਤਰ ਵਿੱਚ ਵਿਰੋਧੀ ਧਿਰ ਓਨੀ ਹੀ ਮਹੱਤਵਪੂਰਨ ਹੁੰਦੀ ਹੈ ਜਿੰਨੀ ਸਰਕਾਰ ਸੱਤਾ ਵਿੱਚ ਹੁੰਦੀ ਹੈ। ਉਨ੍ਹਾਂ ਨੇ ਭਾਜਪਾ 'ਤੇ ਦੋਸ਼ ਲਾਇਆ ਕਿ ਉਹ ਕਾਂਗਰਸ ਦੇ ਖਾਤੇ ਜ਼ਬਤ ਕਰ ਰਹੀ ਹੈ ਤਾਂ ਜੋ ਉਸ ਦੇ ਵਿਰੋਧ ਪ੍ਰਦਰਸ਼ਨਾਂ ਨੂੰ ਵਿਗਾੜਿਆ ਜਾ ਸਕੇ ਅਤੇ ਈਡੀ, ਸੀਬੀਆਈ ਅਤੇ ਨਿਆਂਪਾਲਿਕਾ ਵਰਗੀਆਂ ਕੇਂਦਰੀ ਏਜੰਸੀਆਂ ਨੂੰ ਕਮਜ਼ੋਰ ਕੀਤਾ ਜਾ ਸਕੇ। ਉਨ੍ਹਾਂ ਸਮੂਹ ਜਾਤਾਂ, ਧਰਮਾਂ ਅਤੇ ਲਿੰਗਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋਕਤੰਤਰ ਦੀ ਰਾਖੀ ਲਈ ਇਸ ਲੜਾਈ ਵਿੱਚ ਕਾਂਗਰਸ ਪਾਰਟੀ ਦਾ ਸਾਥ ਦੇਣ। ਰਾਜਾ ਵੜਿੰਗ ਨੇ ਲੋਕਤੰਤਰ ਨੂੰ ਬਚਾਉਣ ਲਈ ਏਕਤਾ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ, ਸਚਿਨ ਪਾਇਲਟ ਦੇ ਦ੍ਰਿੜ ਸਮਰਥਨ ਲਈ ਉਨ੍ਹਾਂ ਦੀ ਦਿਲੋਂ ਸ਼ਲਾਘਾ ਕੀਤੀ।

Punjab Bani 23 May,2024
ਵਿਜੀਲੈਂਸ ਬਿਓਰੋ ਵੱਲੋਂ ਜੰਗ-ਏ-ਅਜਾਦੀ ਯਾਦਗਾਰ ਕਰਤਾਰਪੁਰ ਦੀ ਉਸਾਰੀ ਸਬੰਧੀ ਫੰਡਾਂ ਵਿੱਚ ਘਪਲੇਬਾਜੀ ਦੇ ਦੋਸ਼ ਹੇਠ 26 ਵਿਅਕਤੀਆਂ ਵਿਰੁੱਧ ਕੇਸ ਦਰਜ, 15 ਗ੍ਰਿਫਤਾਰ

ਵਿਜੀਲੈਂਸ ਬਿਓਰੋ ਵੱਲੋਂ ਜੰਗ-ਏ-ਅਜਾਦੀ ਯਾਦਗਾਰ ਕਰਤਾਰਪੁਰ ਦੀ ਉਸਾਰੀ ਸਬੰਧੀ ਫੰਡਾਂ ਵਿੱਚ ਘਪਲੇਬਾਜੀ ਦੇ ਦੋਸ਼ ਹੇਠ 26 ਵਿਅਕਤੀਆਂ ਵਿਰੁੱਧ ਕੇਸ ਦਰਜ, 15 ਗ੍ਰਿਫਤਾਰ ਚੰਡੀਗੜ੍ਹ 22 ਮਈ - ਪੰਜਾਬ ਵਿਜੀਲੈ਼ਸ ਬਿਓਰੋ ਨੇ ਅੱਜ ਜੰਗ-ਏ-ਅਜਾਦੀ ਯਾਦਗਾਰ, ਕਰਤਾਰਪੁਰ ਦੀ ਉਸਾਰੀ ਸਬੰਧੀ ਫੰਡਾਂ ਵਿੱਚ ਵੱਡੇ ਪੱਧਰ ਤੇ ਘਪਲੇਬਾਜ਼ੀ ਕਰਕੇ ਸਰਕਾਰੀ ਖਜਾਨੇ ਨੂੰ ਕਰੋੜਾਂ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਏ ਜਾਣ ਦੇ ਦੋਸ਼ ਹੇਠ 26 ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰਕੇ 15 ਅਧਿਕਾਰੀਆਂ/ਕਰਮਚਾਰੀਆਂ ਸਮੇਤ ਇਕ ਪ੍ਰਾਇਵੇਟ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ, ਜਿਨ੍ਹਾਂ ਨੂੰ ਕੱਲ੍ਹ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਇੰਨਕੁਆਰੀ ਨੰਬਰ 05/2023 ਦੀ ਪੜਤਾਲ ਤੋਂ ਜੰਗ-ਏ-ਅਜਾਦੀ ਯਾਦਗਾਰ, ਕਰਤਾਰਪੁਰ ਦੀ ਉਸਾਰੀ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਫੰਡਾਂ ਵਿੱਚ ਕੀਤੀ ਗਈ ਘਪਲੇਬਾਜ਼ੀ ਕਰਕੇ ਸਰਕਾਰੀ ਖਜਾਨੇ ਨੂੰ ਕਰੋੜਾਂ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਏ ਜਾਣ ਸਬੰਧੀ ਵਿਜੀਲੈਂਸ ਬਿਉਰੋ ਵੱਲੋਂ ਮੁਕੱਦਮਾ ਨੰਬਰ 9 ਮਿਤੀ 22.05.2024 ਨੂੰ ਆਈ.ਪੀ.ਸੀ ਦੀ ਧਾਰਾ 420, 406, 409, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)ਏ ਸਮੇਤ 13(2) ਥਾਣਾ ਵਿਜੀਲੈਂਸ ਬਿਉਰੋ, ਰੇਂਜ ਜਲੰਧਰ ਵਿਖੇ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕੁੱਲ 26 ਮੁਲਜਮਾਂ ਵਿਚੋਂ ਹੁਣ ਤੱਕ 15 ਮੁਲਜਮਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਨ੍ਹਾ ਵਿਚ ਦੀਪਕ ਕੁਮਾਰ ਸਿੰਗਲ (ਮਾਲਕ) ਮੈਸਰਜ ਦੀਪਕ ਬਿਲਡਰ ਵਾਸੀ ਰਾਜ ਗੁਰੂ ਨਗਰ, ਲੁਧਿਆਣਾ (ਪ੍ਰਾਈਵੇਟ ਵਿਅਕਤੀ), ਅਰਵਿੰਦਰ ਸਿੰਘ, ਚੀਫ ਇੰਜੀਨੀਅਰ (ਰਿਟਾਇਰਡ)-ਕਮ ਇੰਡੀਪੈਂਡਿਟ ਇੰਜੀਨੀਅਰ ਜੰਗ-ਏ-ਅਜਾਦੀ ਵਾਸੀ ਸੈਕਟਰ-38ਬੀ ਚੰਡੀਗੜ, ਤੇਜ਼ ਰਾਮ ਕਟਨੌਰੀਆ, ਐਕਸੀਅਨ ਪੀ.ਡਬਲਯੂ.ਡੀ (ਬੀ.ਐਂਡ ਆਰ) ਸ਼ਾਖਾ-2 ਜਲੰਧਰ (ਚੀਫ ਇੰਜੀਨੀਅਰ ਰਿਟਾਇਰਡ) ਵਾਸੀ ਪਾਰਕ ਐਵੀਨਿਊ, ਜਲੰਧਰ, ਰਾਜੀਵ ਕੁਮਾਰ ਅਰੋੜਾ, ਜੇ.ਈ (ਐਸ.ਡੀ.ਓ. ਰਿਟਾਇਰਡ) ਪੀ.ਡਬਲਯੂ.ਡੀ (ਬੀ.ਐਂਡ ਆਰ) ਸਬ-ਡਵੀਜਨ ਪ੍ਰੋਵੈਸ਼ੀਅਲ ਡਵੀਜਨ-3 ਜਲੰਧਰ ਵਾਸੀ ਸੈਕਟਰ-11, ਪੰਚਕੂਲਾ, ਰੋਹਿਤ ਕੁਮਾਰ ਜੇ.ਈ, ਪੀ.ਡਬਲਯੂ.ਡੀ (ਬੀ.ਐਂਡ ਆਰ) ਕੰਨਸਟਰੱਕਸ਼ਨ ਡਵੀਜਨ-3 ਜਲੰਧਰ (ਹੁਣ ਜੇ.ਈ ਮਕੈਨੀਕਲ ਡਵੀਜਨ ਜਲੰਧਰ ਵਾਸੀ ਪਿੰਡ ਨੂਸੀ, ਜਿਲਾ ਜਲੰਧਰ, ਰਘਵਿੰਦਰ ਸਿੰਘ ਐਕਸੀਅਨ, ਉਪ ਮੰਡਲ ਅਫਸਰ, ਲੋਕ ਨਿਰਮਾਣ ਵਿਭਾਗ (ਭ.ਤੇ ਮ. ਸ਼ਾਖਾ) ਇਲੈਕਟ੍ਰੀਕਲ ਡਵੀਜਨ ਵਾਸੀ ਸੈਕਟਰ 110, ਮੋਹਾਲੀ, ਸੰਤੋਸ਼ ਰਾਜ ,ਐਕਸੀਅਨ, ਇਲੈਕਟ੍ਰੀਕਲ ਡਵੀਜਨ ਅੰਮ੍ਰਿਤਸਰ (ਰਿਟਾਇਰਡ) ਵਾਸੀ ਗਰੀਨ ਸਿਟੀ ਅਕਾਸ਼ ਐਵੀਨਿਊ, ਅੰਮ੍ਰਿਤਸਰ, ਹਰਪਾਲ ਸਿੰਘ ਐਸ.ਡੀ.ਓ, ਇਲੈਕਟ੍ਰੀਕਲ ਸਬ-ਡਵੀਜਨ ਜਲੰਧਰ (ਐਕਸੀਅਨ ਇਲੈਕਟਰੀਕਲ ਲੁਧਿਆਣਾ) ਵਾਸੀ ਪ੍ਰੀਤ ਨਗਰ ਲੁਧਿਆਣਾ, ਜਤਿੰਦਰ ਅਰਜੁਨ ਐਸ.ਡੀ.ਓ ਹੁਣ ਐਕਸੀਅਨ ਇਲੈਕਟ੍ਰੀਕਲ ਸਬ-ਡਵੀਜਨ ਜਲੰਧਰ (ਐਕਸੀਅਨ ਮਕੈਨੀਕਲ ਡਵੀਜਨ ਪੀ.ਡਬਲਯੂ.ਡੀ (ਬੀ.ਐਂਡ ਆਰ ਜਲੰਧਰ) ਵਾਸੀ ਜਲੰਧਰ ਕੈਂਟ, ਹਰਪ੍ਰੀਤ ਸਿੰਘ, ਜੇ.ਈ ਇਲੈਕਟ੍ਰੀਕਲ ਸਬ-ਡਵੀਜਨ ਜਲੰਧਰ ਕੈਂਟ ਵਾਸੀ ਪਿੰਡ ਜਲਾਲ ਭੁਲਾਣਾ, ਜਿਲਾ ਕਪੂਰਥਲਾ, ਮਨਦੀਪ ਸਿੰਘ, ਜੇ.ਈ ਇਲੈਕਟ੍ਰੀਕਲ ਸਬ-ਡਵੀਜਨ ਜਲੰਧਰ ਵਾਸੀ ਅਰਬਨ ਅਸਟੇਟ ਫੇਸ-2, ਜਲੰਧਰ, ਐਨ.ਪੀ ਸਿੰਘ, ਐਕਸੀਅਨ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਾਸੀ ਛੋਟੀ ਬਾਰਾਂਦਰੀ ਜਲੰਧਰ, ਰੱਜਤ ਗੋਪਾਲ, ਐਸ.ਡੀ.ਓ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਜਲੰਧਰ (ਐਕਸੀਅਨ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਤਰਨ ਤਾਰਨ) ਵਾਸੀ ਗੋਪਾਲ ਪਾਰਕ ਕਪੂਰਥਲਾ, ਗੌਰਵਦੀਪ, ਜੇ.ਈ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਡਵੀਜਨ-1, ਜਲੰਧਰ ਵਾਸੀ ਮਾਸਟਰ ਤਾਰਾ ਸਿੰਘ ਨਗਰ, ਜਲੰਧਰ ਅਤੇ ਰੋਹਿਤ ਕੌਂਡਲ, ਜੇ.ਈ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਡਵੀਜਨ-3 ਜਲੰਧਰ, ਸਬ-ਡਵੀਜਨ ਨਕੋਦਰ, ਜਿਲ੍ਹਾ ਜਲੰਧਰ ਵਾਸੀ ਮਧੂਬਨ ਕਲੌਨੀ, ਕਪੂਰਥਲਾ ਨੂੰ ਗ੍ਰਿਫਤਾਰ ਕੀਤਾ ਗਿਆ। ਜਿਨ੍ਹਾਂ ਨੂੰ ਕੱਲ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾਵੇਗੀ। ਇਸ ਮੁਕੱਦਮੇ ਦੇ ਬਾਕੀ ਫਰਾਰ ਮੁਲਜ਼ਮ ਵਿਨੈ ਬੁਬਲਾਨੀ, ਆਈ.ਏ.ਐਸ., ਸਾਬਕਾ ਮੁੱਖ ਕਾਰਜਕਾਰੀ ਅਫਸਰ ਜੰਗ-ਏ-ਆਜ਼ਾਦੀ ਅਤੇ ਹੋਰ, ਨੂੰ ਗ੍ਰਿਫਤਾਰ ਕਰਨ ਲਈ ਉਨ੍ਹਾਂ ਦੇ ਰਿਹਾਇਸ਼ੀ ਅਤੇ ਹੋਰ ਠਿਕਾਣਿਆ ਤੇ ਦਬਿਸ਼ ਦਿੱਤੀ ਜਾ ਰਹੀ ਹੈ। ਇਸ ਕੇਸ ਦੀ ਹੋਰ ਤਫਤੀਸ਼ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈ਼ਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪੜਤਾਲ ਤੋਂ ਪਾਇਆ ਗਿਆ ਕਿ ਸਾਲ 2012 ਵਿੱਚ ਤਤਕਾਲੀ ਪੰਜਾਬ ਸਰਕਾਰ ਨੇ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਤੋਂ ਲੈ ਕੇ ਭਾਰਤ ਦੀ ਅਜ਼ਾਦੀ ਤੱਕ ਭਾਵ ਸਾਲ 1947 ਤੱਕ ਭਾਰਤ ਦੀ ਅਜ਼ਾਦੀ ਦੇ ਸੰਘਰਸ਼ ਅਤੇ ਅਜਾਦੀ ਵਿੱਚ ਪੰਜਾਬੀਆਂ ਦੀ ਭੂਮਿਕਾ ਨੂੰ ਦਰਸਾਉਂਦੀ ਯਾਦਗਾਰ ਬਣਾਉਣ ਦਾ ਪ੍ਰਸਤਾਵ ਰੱਖਿਆ ਸੀ, ਤਾਂ ਜ਼ੋ ਅਗਲੀਆਂ ਆਉਣ ਵਾਲੀਆਂ ਪੀੜ੍ਹੀਆਂ ਭਾਰਤ ਦੇ ਅਜਾਦੀ ਸੰਗਰਾਮ ਵਿੱਚ ਪੰਜਾਬੀਆਂ ਦੇ ਇਤਹਾਸ ਅਤੇ ਯੋਗਦਾਨ ਬਾਰੇ ਜਾਣੂ ਹੋਣ। ਪੰਜਾਬ ਸਰਕਾਰ ਨੇ ਉਪਰੋਕਤ ਪ੍ਰੋਜੈਕਟ ਨੂੰ ਪੂਰਾ ਕਰਨ ਲਈ 315 ਕਰੋੜ ਰੁਪਏ ਦੀ ਰਾਸ਼ੀ ਮੰਨਜੂਰ ਕੀਤੀ ਅਤੇ ਨੈਸ਼ਨਲ ਹਾਈਵੇ ਕਰਤਾਰਪੁਰ ਜਿ਼ਲ੍ਹਾ ਜਲੰਧਰ ਤੇ ਸਥਿਤ 25 ਏਕੜ ਪ੍ਰਮੁੱਖ ਜ਼ਮੀਨ ਇਸ ਮੰਤਵ ਲਈ ਅਲਾਟ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਪ੍ਰੋਜੈਕਟ ਦੇ ਕੰਮ ਨੂੰ ਨੇਪਰੇ ਚਾੜਨ ਲਈ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ ਸੀ, ਜਿਸ ਵਿੱਚ ਬਰਜਿੰਦਰ ਸਿੰਘ ਹਮਦਰਦ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ। ਇਸ ਪ੍ਰੋਜੈਕਟ ਦੀ ਉਸਾਰੀ ਸਬੰਧੀ ਸਾਰੀ ਦੇਖ ਰੇਖ ਬਰਜਿੰਦਰ ਸਿੰਘ ਹਮਦਰਦ ਪ੍ਰਧਾਨ ਕਾਰਜਕਾਰੀ ਕਮੇਟੀ /ਪ੍ਰਬੰਧਕੀ ਕਮੇਟੀ ਅਤੇ ਵਿਨੈ ਬੁਬਲਾਨੀ ਆਈ.ਏ.ਐਸ. ਮੁੱਖ ਕਾਰਜਕਾਰੀ ਅਫਸਰ ਵੱਲੋਂ ਕੀਤੀ ਗਈ ਅਤੇ ਬਾਕੀ ਕਿਸੇ ਵੀ ਕਮੇਟੀ ਮੈਂਬਰਾਂ ਨੂੰ ਫਾਊਡੇਸ਼ਨ ਦੇ ਬਣਾਏ ਗਏ ਰੂਲਜ਼ ਐਂਡ ਬਾਈ-ਲਾਅਜ਼ ਅਤੇ ਡੀਡ ਆਫ ਡੈਕਲਾਰੇਸ਼ਨ ਦੇ ਸਿੱਧੇ ਤੌਰ ਤੇ ਕੋਈ ਅਧਿਕਾਰ ਨਹੀਂ ਦਿੱਤੇ ਗਏ ਸਨ। ਬਰਜਿੰਦਰ ਸਿੰਘ ਹਮਦਰਦ ਅਤੇ ਵਿਨੈ ਬੁਬਲਾਨੀ ਵੱਲੋਂ ਉਕਤ ਰੂਲਾਂ ਦੀ ਉਲੰਘਣਾ ਕਰਦੇ ਹੋਏ ਜੰਗ ਏ ਅਜਾਦੀ ਦੀ ਉਸਾਰੀ ਨਾਲ ਸਬੰਧਤ ਸੀਵਰੇਜ ਟਰੀਟਮੈਂਟ ਪਲਾਂਟ, ਲੈਂਡਸਕੇਪਿੰਗ, ਸੰਚਾਲਨ ਅਤੇ ਦੇਖਭਾਲ/ਦਸਤਾਵੇਜ਼ੀ ਫਿਲਮ ਬਣਾਉਣ ਦੇ ਕੰਮ ਬਿਨ੍ਹਾਂ ਟੈਂਡਰ ਪ੍ਰਣਾਲੀ ਅਪਣਾਏ ਆਪਣੇ ਖਾਸ ਠੇਕੇਦਾਰ/ਵਿਅਕਤੀ ਦੀਪਕ ਬਿਲਡਰਜ਼/ ਸ਼ਾਮ ਬੈਨੇਗਲ ਫਿਲਮ ਨਿਰਦੇਸ਼ਕ ਨੂੰ ਸੌਂਪ ਦਿੱਤੇ ਗਏ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਬਰਜਿੰਦਰ ਸਿੰਘ ਹਮਦਰਦ ਅਤੇ ਵਿਨੈ ਬੁਬਲਾਨੀ ਵੱਲੋਂ ਪੰਜਾਬ ਫਰੀਡਮ ਮੂਵਮੈਂਟ ਮੈਮੋਰੀਅਲ ਫਾਊਂਡੇਸ਼ਨ ਡੀਡ(2012) ਵਿੱਚ ਮੱਦ ਨੰਬਰ 9 ਅਤੇ 10 ਮੁਤਾਬਿਕ ਆਪਣੇ ਬਣਦੇ ਅਧਿਕਾਰਾਂ ਦੀ ਦੁਰਵਰਤੋਂ ਕਰਦੇ ਹੋਏ ਆਪਣੇ ਨਿੱਜੀ ਮੁਫਾਦ ਲਈ ਠੇਕੇਦਾਰਾਂ ਦੀਪਕ ਬਿਲਡਰਜ਼/ਗੋਦਰੇਜ਼ ਐਂਡ ਬੋਇਸ ਕੰਪਨੀ ਅਤੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਜੰਗ ਏ ਅਜਾਦੀ ਪ੍ਰੇਜੈਕਟ ਦੀ ਉਸਾਰੀ ਰਾਜ ਰਾਵੇਲ ਮਾਸਟਰ ਟੈਕਨੀਕਲ ਕੰਸਲਟੈਂਟ (ਐੱਮ.ਟੀ.ਸੀ.) ਐੱਨ. ਐੱਸ. / ਈ.ਡੀ.ਸੀ., ਕ੍ਰਿਏਟਿਵ ਟੈਕਨੋਲੋਜੀ ਸੋਲਿਊਸ਼ਨ ਲਿਮਟਿਡ (ਮਿਊਜ਼ੀਅਮ ਸਲਾਹਕਾਰ) ਤੋਂ ਪਲਾਨ ਮੁਤਾਬਿਕ ਮੁਕੰਮਲ ਕਰਵਾਏ ਬਗੈਰ ਨਾਨ ਸ਼ਡਿਊਲ ਆਈਟਮ ਦੀ ਆੜ ਹੇਠ ਉਕਤ ਠੇਕੇਦਾਰਾਂ/ਕੰਪਨੀਆਂ ਨੂੰ ਉਹਨਾਂ ਦੀਆਂ ਬਿਡਿੰਗ ਰਾਸ਼ੀਆਂ ਤੋਂ ਵੀ ਵੱਧ ਦੀਆਂ ਅਦਾਇਗੀਆਂ ਕੀਤੀਆਂ। ਪੜਤਾਲ ਦੌਰਾਨ ਸਾਹਮਣੇ ਆਇਆ ਹੈ ਕਿ ਜੰਗ-ਏ-ਅਜਾਦੀ ਦੀ ਉਸਾਰੀ ਦਾ ਨਕਸ਼ਾ/ਪਲਾਨ ਤਿਆਰ ਕਰਨ ਲਈ ਰਾਜ ਰਵੇਲ ਮਾਸਟਰ ਟੈਕਨੀਕਲ ਕੰਸਲਟੈਂਟ ਨੂੰ ਕਰੀਬ 6 ਕਰੋੜ ਅਤੇ ਈ.ਡੀ.ਸੀ., ਕ੍ਰਿਏਟਿਵ ਟੈਕਨੋਲੋਜੀ ਸੋਲਿਊਸ਼ਨ ਲਿਮਟਿਡ ਨੂੰ ਕਰੀਬ 3 ਕਰੋੜ ਰੁਪਏ ਦਿੱਤੇ ਗਏ ਸਨ, ਇਸ ਦੇ ਬਾਵਜੂਦ ਬਰਜਿੰਦਰ ਸਿੰਘ ਹਮਦਰਦ ਅਤੇ ਵਿਨੈ ਬੁਬਲਾਨੀ ਵੱਲੋਂ ਅਸਲ ਬਿਲਾਂ ਨੂੰ ਅੱਖੋ-ਪਰੋਖੇ ਕਰਦੇ ਹੋਏ ਅਤੇ ਉਕਤ ਦੋਨੋ ਕੰਸਲਟੈਂਟਾਂ ਨਾਲ ਸਾਜ-ਬਾਜ ਹੋ ਕੇ ਗੈਰ ਸ਼ਿਡਿਊਲ ਆਈਟਮਾਂ ਪ੍ਰਵਾਨ ਕਰ ਦਿੱਤੀਆਂ ਜਿਵੇਂ ਕਿ ਜੰਗ-ਏ-ਅਜ਼ਾਦੀ ਵਿੱਚ ਬਨਣ ਵਾਲੇ 6 ਗੁਬੰਦਾਂ ਨੂੰ ਆਰ.ਸੀ.ਸੀ. ਸਟਰੱਕਚਰ ਦੀ ਬਜਾਏ ਸਟੀਲ ਸਟਰੱਕਚਰ ਵਿੱਚ ਬਣਾ ਕੇ ਕਰੋੜਾਂ ਰੁਪਏ ਵਸੂਲ ਕਰ ਲਏ ਗਏ। ਸਟੋਨ ਕਲੈਡਿੰਗ ਦੇ ਕੰਮ ਲਈ ਹਿਲਟੀ ਕਰੈਂਪਸ ਦੀ ਵਰਤੋਂ, ਸੈਟਰਿੰਗ ਅਤੇ ਸ਼ਟਰਿੰਗ ਦੀ ਆਈਟਮ ਨੂੰ ਨਾਨ ਸ਼ਡਿਊਲ ਆਈਟਮ ਬਣਾ ਕੇ ਵੱਧ ਰੇਟ ਦੇ ਕੇ ਕਰੋੜਾਂ ਰੁਪਏ ਵਾਧੂ ਅਦਾਇਗੀ ਸਬੰਧਤ ਠੇਕੇਦਾਰ ਨੂੰ ਕੀਤੀ ਗਈ। ਇਸ ਤੋਂ ਇਲਾਵਾ ਦੀਪਕ ਬਿਲਡਰਜ਼ ਵੱਲੋਂ ਪ੍ਰਾਇਮਰੀ ਸਟੀਲ ਦਾ ਮੁੱਦਾ ਉਠਾਕੇ ਬਰਜਿੰਦਰ ਸਿੰਘ ਹਮਦਰਦ ਤੇ ਵਿਨੈ ਬੁਬਲਾਨੀ ਸੀ.ਈ.ਓ ਦੀ ਸ਼ਹਿ ਪਰ ਬਿਨ੍ਹਾਂ ਕਾਰਜਕਾਰੀ ਕਮੇਟੀ ਦੀ ਪ੍ਰਵਾਨਗੀ ਦੇ ਬਿਨਾਂ ਮਾਹ ਅਪ੍ਰੈਲ 2015 ਤੋਂ ਪ੍ਰਾਇਮਰੀ ਸਟੀਲ (ਟਾਟਾ ਸਟੀਲ) ਖਰੀਦ ਕਰਨਾ ਸ਼ੁਰੂ ਕਰ ਦਿੱਤਾ। ਬਰਜਿੰਦਰ ਸਿੰਘ ਹਮਦਰਦ ਪ੍ਰਧਾਨ ਤੇ ਸ਼੍ਰੀ ਵਿਨੈ ਬੁਬਲਾਨੀ ਸੀ.ਈ.ਓ ਵਲੋਂ ਕਾਰਜਕਾਰੀ ਕਮੇਟੀ ਦੀ ਮੀਟਿੰਗ ਵਿਚ ਕਰੀਬ ਤਿੰਨ ਮਹੀਨੇ ਬਾਅਦ ਦੀਪਕ ਬਿਲਡਰ ਨੂੰ ਪ੍ਰਾਇਮਰੀ ਸਟੀਲ ਦੇ ਨਾਮ ਪਰ ਟਾਟਾ ਸਟੀਲ ਖਰੀਦਣ ਦੀ ਪ੍ਰਵਾਨਗੀ ਦੇ ਕੇ ਕਰੋੜਾਂ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ। ਬੁਲਾਰੇ ਨੇ ਦੱਸਿਆ ਕਿ ਦੱਸਿਆ ਕਿ ਜੰਗ-ਏ-ਅਜਾਦੀ ਯਾਦਗਾਰ ਦੀ ਉਸਾਰੀ ਐਮ.ਟੀ.ਸੀ ਰਾਜ ਰਾਵੇਲ ਅਤੇ ਮਿਊਜੀਅਮ ਕੰਨਸਲਟੈਂਟ ਈ.ਡੀ.ਸੀ ਕਰੀਏਵਿਟ ਟੈਕਨੋਲੋਜੀ ਸਲਇਊਸ਼ਨ ਦੇ ਪਲਾਨਾਂ ਮੁਤਾਬਿਕ ਨਹੀਂ ਹੋਈ ਹੈ ਅਤੇ ਐਮ.ਟੀ.ਸੀ ਰਾਜ ਰਾਵੇਲ ਵਲੋਂ ਤਿਆਰ ਕੀਤੇ ਗਏ ਬਿਲਾਂ ਵਿਚ ਸਿਵਲ ਦੀਆਂ ਕੁਲ 235 ਆਈਟਮਾਂ ਵਿਚੋਂ 103 ਆਈਟਮਾਂ ਨੂੰ ਬਿੱਲ/ਟੈਂਡਰ ਨੂੰ ਅੱਖੋਂ ਪਰੋਖੇ ਕਰਕੇ ਨਾਨ ਸ਼ਡਿਊਲ ਕਰਕੇ ਠੇਕੇਦਾਰ ਦੀਪਕ ਬਿਲਡਰ ਨੂੰ ਕਰੋੜਾਂ ਰੁਪਏ ਦਾ ਵਾਧੂ ਵਿੱਤੀ ਲਾਭ ਦਿੱਤਾ ਗਿਆ ਜਿਸ ਕਰਕੇ ਇਸ ਪੈਸੇ ਨਾਲ ਉਸਾਰੀਆਂ ਜਾਣ ਵਾਲੀਆਂ ਕਾਫੀ ਉਸਾਰੀਆਂ ਜਿਵੇਂ ਕਿ 10 ਬੁੱਤ, ਪਹਿਲੀ ਮੰਜਿਲ ਤੇ ਸਥਿਤ 04 ਗੈਲਰੀਆਂ, ਮੈਮੋਰੀਅਲ ਆਈਕਨ, ਫੂਡ ਕੋਰਟ, ਐਟਰੀਅਮ ਆਦਿ ਅੱਜ ਵੀ ਅਧੂਰੀਆਂ ਪਈਆਂ ਹੋਈਆਂ ਹਨ। ਇਸ ਤੋਂ ਇਲਾਵਾ ਬਰਜਿੰਦਰ ਸਿੰਘ ਹਮਦਰਦ ਜ਼ੋ ਕਿ ਮੈਨੇਜਮੈਂਟ ਕਮੇਟੀ ਦਾ ਵੀ ਪ੍ਰਧਾਨ ਸੀ, ਵੱਲੋਂ ਕਰੀਬ 14 ਕਰੋੜ ਦੀ ਲਾਗਤ ਨਾਲ ਲੇਜ਼ਰ ਸੋਅ ਬਣਾਇਆ ਗਿਆ ਸੀ ਜ਼ੋ ਕਿ ਸਾਲ 2020 ਤੋਂ ਬੰਦ ਪਿਆ ਹੈ, ਜਿਸ ਨਾਲ ਵੀ ਸਰਕਾਰ ਨੂੰ ਵਿੱਤੀ ਨੁਕਸਾਨ ਹੋਇਆ ਹੈ। ਇਹ ਇਮਾਰਤ ਬਿਲਾਂ ਅਤੇ ਡੀ.ਐਨ.ਆਈ.ਟੀ ਟੈਂਡਰ ਮੁਤਾਬਿਕ ਅਜੇ ਵੀ ਮੁਕੰਮਲ ਤੌਰ ਤੇ ਤਿਆਰ ਨਹੀਂ ਹੋਈ। ਜੰਗ-ਏ-ਅਜਾਦੀ ਪ੍ਰੋਜੈਕਟ ਦੇ ਕੰਮਾਂ ਦਾ ਵੱਖ-ਵੱਖ ਟੈਕਲੀਨਕਲ ਟੀਮਾਂ ਤੋਂ ਮੁਲਾਹਜਾ ਕਰਵਾਇਆ ਗਿਆ ਜਿਨ੍ਹਾਂ ਵੱਲੋਂ ਦਿੱਤੀ ਗਈ ਰਿਪੋਰਟ ਮੁਤਾਬਿਕ ਠੇਕੇਦਾਰਾਂ ਨੂੰ ਵਾਧੂ ਅਦਾਇਗੀ ਕਰਕੇ ਸਿੱਧੇ ਤੌਰ ਤੇ 27,23,62,615 ਰੁਪਏ ਦਾ ਸਰਕਾਰ ਨੂੰ ਵਿੱਤੀ ਨੁਕਸਾਨ ਪਹੁੰਚਾਇਆ ਹੈ। ਜ਼ੋ ਜੰਗ-ਏ-ਅਜਾਦੀ ਪ੍ਰੋਜੈਕਟ ਦਾ ਜ਼ੋ ਕੰਮ ਅਧੂਰਾ ਪਿਆ ਹੈ । ਇਸ ਤੋਂ ਇਲਾਵਾ ਸ. ਜੰਗ-ਏ-ਆਜ਼ਾਦੀ ਵਿਖੇ ਲਗਭਗ 14 ਕਰੋੜ ਰੁਪਏ ਦੀ ਲਾਗਤ ਨਾਲ ਲਗਾਇਆ ਗਿਆ ਲੇਜ਼ਰ ਸ਼ੋਅ 2020 ਤੋਂ ਬੰਦ ਪਾਇਆ ਗਿਆ ਅਤੇ ਬਰਜਿੰਦਰ ਸਿੰਘ ਹਮਦਰਦ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸਨ ,ਪਰ ਉਨ੍ਹਾਂ ਨੇ ਆਪਣੀ ਜਿੰਮੇਵਾਰੀ ਨਹੀਂ ਨਿਭਾਈ ਅਤੇ ਇਸ ਲੇਜ਼ਰ ਸ਼ੋ ਨੂੰ ਗੈਰ-ਕਾਰਜਸ਼ੀਲ ਰੱਖਿਆ ਜਿਸ ਨਾਲ ਸਰਕਾਰ ਦਾ ਬਹੁਤ ਮਾਲੀ ਨੁਕਸਾਨ ਹੋਇਆ। ਉਨ੍ਹਾਂ ਕਿਹਾ ਕਿ ਮੁਲਜ਼ਮ ਬਰਜਿੰਦਰ ਸਿੰਘ ਹਮਦਰਦ ਅਤੇ ਵਿਨੈ ਬੁਬਲਾਨੀ, ਆਈਏਐਸ ਪ੍ਰਧਾਨ ਅਤੇ ਸੀ.ਈ.ਓ ਕਾਰਜਕਾਰੀ ਕਮੇਟੀ ਕ੍ਰਮਵਾਰ ਐਮਟੀਸੀ ਦੇ ਅਨੁਸਾਰ ਸਮਾਰਕ ਦੀ ਉਸਾਰੀ ਕਰਵਾਉਣ ਅਤੇ ਯੋਜਨਾ ਤੇ ਬਿੱਲ ਆਫ ਕੁਆਂਟਟੀ/ਡੀਐਆਈਟੀ ਟੈਂਡਰ ਮੁਤਾਬਕ ਕੰਮ ਕਰਾਵਉਣ ਵਿੱਚ ਅਸਫ਼ਲ ਰਹੇ। ਕਈ ਟੀਮਾਂ ਵੱਲੋਂ ਜੰਗ-ਏ-ਆਜ਼ਾਦੀ ਪ੍ਰੋਜੈਕਟ ਦੇ ਕੰਮ ਦਾ ਜਾਇਜ਼ਾ ਲਿਆ ਗਿਆ ਅਤੇ ਉਨ੍ਹਾਂ ਵੱਲੋਂ ਦਿੱਤੀ ਗਈ ਰਿਪੋਰਟ ਅਨੁਸਾਰ ਇਹ ਸਿੱਟਾ ਨਿਕਲਿਆ ਹੈ ਕਿ ਸਿੱਧੇ ਦੀ ਉਸਾਰੀ ਵਿੱਚ ਠੇਕੇਦਾਰਾਂ ਨੂੰ ਵਾਧੂ ਪੈਸੇ ਦੇ ਕੇ ਜੰਗ-ਏ-ਆਜ਼ਾਦੀ ਯਾਦਗਾਰ ਸਰਕਾਰੀ ਖਜ਼ਾਨੇ ਨੂੰ 27,23,62,615 ਰੁਪਏ ਦਾ ਵਿੱਤੀ ਨੁਕਸਾਨ ਹੋਇਆ ਹੈ। ਇਸ ਤੋਂ ਇਲਾਵਾ ਜੰਗ-ਏ-ਆਜ਼ਾਦੀ ਪ੍ਰੋਜੈਕਟ ਦਾ ਕੰਮ ਜੋ ਅਜੇ ਵੀ ਅਧੂਰਾ ਹੈ ਜਾਂ ਗਲਤ ਤਰੀਕੇ ਨਾਲ ਬਣਾਇਆ ਗਿਆ ਹੈ, ਦਾ ਹੋਰ ਵਿੱਤੀ ਬੋਝ ਪਵੇਗਾ।

Punjab Bani 22 May,2024
ਬੀਬਾ ਜੈਇੰਦਰ ਕੌਰ ਨੇ ਲਿਆ ਰੈਲੀ ਦੀ ਤਿਆਰਿਆਂ ਦੀ ਜਾਇਜਾ

ਬੀਬਾ ਜੈਇੰਦਰ ਕੌਰ ਨੇ ਲਿਆ ਰੈਲੀ ਦੀ ਤਿਆਰਿਆਂ ਦੀ ਜਾਇਜਾ -ਆਤਮ-ਨਿਰਭਰ ਭਾਰਤ ਦਾ ਵਿਕਾਸ ਕਰਨ ਵਾਲੇ ਨਰਿੰਦਰ ਮੋਦੀ ਨੇ ਅੱਜ ਆਉਣਗੇ ਪਟਿਆਲਾ ਪਟਿਆਲਾ 22 ਮਈ ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਪੰਜਾਬ ਦੀ ਪ੍ਰਧਾਨ ਬੀਬਾ ਜੈਇੰਦਰ ਕੌਰ ਨੇ ਬੁੱਧਵਾਰ ਨੂੰ ਮਹਾਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਵਿਖੇ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਲੋਕਾਂ ਦੇ ਬੈਠਣ ਦੇ ਪ੍ਰਬੰਧਾਂ ਦੇ ਨਾਲ-ਨਾਲ ਰੈਲੀ ਵਾਲੀ ਥਾਂ 'ਤੇ ਪਹੁੰਚਣ ਦੇ ਰੂਟ ਪਲਾਨ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਪੁਲੀਸ ਅਧਿਕਾਰੀਆਂ ਨਾਲ ਰੈਲੀ ਵਾਲੀ ਥਾਂ ’ਤੇ ਜਾਣ ਵਾਲੇ ਲੋਕਾਂ ਦੇ ਵਾਹਨਾਂ ਨੂੰ ਪਾਰਕ ਕਰਨ ਵਾਲੀਆਂ ਥਾਵਾਂ ਬਾਰੇ ਵੀ ਗੱਲਬਾਤ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬਾ ਜੈਇੰਦਰਾ ਕੌਰ ਨੇ ਕਿਹਾ ਕਿ ਤੀਜੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਬਣਨ ਜਾ ਰਹੇ ਨਰਿੰਦਰ ਮੋਦੀ ਦੀ ਇਕ ਝਲਕ ਦੇਖਣ ਲਈ ਸਿਰਫ਼ ਪਟਿਆਲਾ ਹੀ ਨਹੀਂ ਬਲਕਿ ਸੂਬੇ ਦੇ ਕੋਨੇ-ਕੋਨੇ ਤੋਂ ਔਰਤਾਂ ਪਟਿਆਲਾ ਵਿਖੇ ਹੋਣ ਵਾਲੀ ਰੈਲੀ ਵਿਚ ਪਹੁੰਚਣ ਲਈ ਉਤਾਵਲੀਆਂ ਹਨ। ਉਨ੍ਹਾਂ ਕਿਹਾ ਕਿ 23 ਮਈ ਦਾ ਦਿਨ ਪਟਿਆਲਾ ਦੇ ਇਤਿਹਾਸ ਵਿੱਚ ਸਦਾ ਲਈ ਯਾਦ ਰੱਖਿਆ ਜਾਵੇਗਾ, ਕਿਉਂਕਿ ਲੋਕ ਸਭਾ ਚੋਣਾਂ ਤੋਂ ਇੱਕ ਹਫ਼ਤਾ ਪਹਿਲਾਂ ਦੇਸ਼ ਦੇ ਪ੍ਰਧਾਨ ਮੰਤਰੀ ਪੰਜਾਬ ਦੇ ਵਿਕਾਸ ਲਈ ਨੀਂਹ ਪੱਥਰ ਰੱਖਣ ਆ ਰਹੇ ਹਨ। ਪਟਿਆਲੇ ਤੋਂ ਸ਼ੁਰੂ ਹੋਇਆ ਵਿਕਾਸ ਦਾ ਪਸਾਰ ਪੰਜਾਬ ਦੇ ਹਰ ਕੋਨੇ ਤੱਕ ਪਹੁੰਚੇਗਾ। 9 ਸਾਲਾਂ ਵਿੱਚ ਪੰਜਾਬ ਨੂੰ ਚਾਰ ਨਵੇਂ ਹਵਾਈ ਅੱਡੇ, 12 ਨਵੇਂ ਹਵਾਈ ਮਾਰਗ, 2 ਹਜ਼ਾਰ 232 ਕਿਲੋਮੀਟਰ ਤੋਂ ਵੱਧ ਲੰਬੇ ਰਾਜ ਮਾਰਗ ਅਤੇ 2.55 ਲੱਖ ਕਰੋੜ ਰੁਪਏ ਦੇ ਫੰਡ ਦੇਣ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਪਟਿਆਲਾ ਫੇਰੀ ਦੌਰਾਨ ਪਟਿਆਲਾ ਨੂੰ ਅਹਿਮ ਤੋਹਫੇ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਬੇਸ਼ੱਕ ਆਦਰਸ਼ ਚੋਣ ਜ਼ਾਬਤੇ ਕਾਰਨ ਪ੍ਰਧਾਨ ਮੰਤਰੀ ਵੱਲੋਂ ਪਟਿਆਲਾ ਨੂੰ ਦਿੱਤੇ ਜਾਣ ਵਾਲੇ ਐਲਾਨਾਂ ਬਾਰੇ ਸੀਮਤ ਸ਼ਬਦਾਂ ਵਿੱਚ ਚਰਚਾ ਕਰਨ, ਪਰ ਉਹ ਪਟਿਆਲਾ ਜ਼ਿਲ੍ਹੇ ਦੇ ਲੋਕਾਂ ਨਾਲ ਜੁੜੇ ਵੱਡੇ ਮਸਲੇ ਹੱਲ ਕਰਨ ਦੀ ਗੱਲ ਜ਼ਰੂਰ ਕਰ ਸਕਦੇ ਹਨ। ਭਾਜਪਾ ਆਗੂ ਬੀਬਾ ਜੈਇੰਦਰਾ ਕੌਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਪਟਿਆਲਾ ਫੇਰੀ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਦੇ ਨਾਲ-ਨਾਲ ਪਟਿਆਲਾ ਜ਼ਿਲ੍ਹੇ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ। ਇਹ ਉਤਸ਼ਾਹ 23 ਮਈ ਨੂੰ ਪ੍ਰਧਾਨ ਮੰਤਰੀ ਦੀ ਰੈਲੀ ਵਿੱਚ ਜਨ ਸੈਲਾਵ ਲੈ ਕੇ ਆਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਉਮੀਦਵਾਰ ਤੇ ਉਨ੍ਹਾਂ ਦੀ ਮਾਤਾ ਪ੍ਰਨੀਤ ਕੌਰ ਨੇ ਹਮੇਸ਼ਾ ਹੀ ਪਟਿਆਲਾ ਦੇ ਲੋਕਾਂ ਨੂੰ ਆਪਣੇ ਪਰਿਵਾਰ ਨਾਲੋਂ ਵੱਧ ਪਹਿਲ ਦਿੱਤੀ ਹੈ, ਜਿਸ ਕਰਕੇ ਪਟਿਆਲਾ ਦੇ ਲੋਕ ਉਨ੍ਹਾਂ 'ਤੇ ਆਪਣੇ ਪਰਿਵਾਰਕ ਮੈਂਬਰਾਂ ਨਾਲੋਂ ਵੱਧ ਭਰੋਸਾ ਕਰਦੇ ਹਨ। ਸਾਲਾਂ ਦੌਰਾਨ ਕਮਾਏ ਇਸ ਭਰੋਸੇ ਦੀ ਤਾਕਤ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਗਾਰੰਟੀਆਂ ਮਹਾਰਾਣੀ ਪ੍ਰਨੀਤ ਕੌਰ ਦੀ ਜਿੱਤ ਯਕੀਨੀ ਬਣਾਉਣਗੀਆਂ। ਬੀਬਾ ਜੈਇੰਦਰਾ ਕੌਰ ਨੇ ਕਿਹਾ ਕਿ ਪੰਜਾਬ ਦੀ ਸੱਤਾਧਾਰੀ ਪਾਰਟੀ ਨਾਲ ਜੁੜੇ ਲੋਕਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਕੌਮੀ ਮੁੱਦਿਆਂ ਨੂੰ ਹੱਲ ਕਰਨ ਦੇ ਦਾਅਵੇ ਪੂਰਾ ਕਰਨ ਲਈ ਕੇਂਦਰ ਦੀ ਸੱਤਾ ਹਾਸਲ ਕਰਨੀ ਜ਼ਰੂਰੀ ਹੈ। ਦੇਸ਼ ਦੀਆਂ 543 ਸੀਟਾਂ 'ਚੋਂ ਸਿਰਫ਼ 23 ਸੀਟਾਂ 'ਤੇ ਹੀ ਚੋਣ ਲੜ ਰਹੀ ਪਾਰਟੀ 'ਤੇ ਭਰੋਸਾ ਕਰਨਾ ਦੇਸ਼, ਸੂਬੇ ਅਤੇ ਜ਼ਿਲ੍ਹੇ ਦਾ ਭਵਿੱਖ ਨੂੰ ਖਤਰੇ 'ਚ ਪਾਉਣ ਦੇ ਬਰਾਬਰ ਹੈ। ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸਮੇਂ ਉਨ੍ਹਾਂ ਨਾਲ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ, ਭਾਜਪਾ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ ਅਤੇ ਹੋਰ ਭਾਜਪਾ ਆਗੂ ਹਾਜ਼ਰ ਸਨ।

Punjab Bani 22 May,2024
ਨਿਮਰਤਾ ਤੇ ਸਾਦਗੀ ਦੇ ਪੁੰਜ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਗੁਰਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ

ਨਿਮਰਤਾ ਤੇ ਸਾਦਗੀ ਦੇ ਪੁੰਜ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਗੁਰਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗੁਰੂ ਅਮਰਦਾਸ ਜੀ ਨੇ ਸਿੱਖ ਧਰਮ ਦੇ ਪ੍ਰਚਾਰ ਤੇ ਵਿਕਾਸ ਲਈ ਕੀਤੇ ਮਹੱਤਵਪੂਰਨ ਕਾਰਜ : ਪ੍ਰੋ. ਬਡੂੰਗਰ ਹਜੂਰੀ ਰਾਗੀ ਭਾਈ ਸਤਿੰਦਰ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਸਰਵਣ ਰਾਹੀਂ ਕੀਤਾ ਨਿਹਾਲ ਪਟਿਆਲਾ 22 ਮਈ () ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸਿੱਖਾਂ ਦੇ ਤੀਜੇ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਗੁਰਪੁਰਬ ਸੰਗਤਾਂ ਵੱਲੋਂ ਗੁਰੂ ਘਰ ਵੱਡੀ ਗਿਣਤੀ ਵਿਚ ਮੱਥਾ ਟੇਕ ਕੇ ਸ਼ਰਧਾ ਭਾਵਨਾ ਨਾਲ ਮਨਾਇਆ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ, ਉਥੇ ਭਾਈ ਗੁਲਵਿੰਦਰ ਸਿੰਘ ਨੇ ਮੁੱਖਵਾਕ ਅਤੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ। ਇਸ ਦੌਰਾਨ ਧਾਰਮਕ ਸਮਾਗਮ ਵਿਚ ਹਜੂਰੀ ਰਾਗੀ ਭਾਈ ਸਤਿੰਦਰ ਸਿੰਘ ਦੇ ਰਾਗੀ ਜਥੇ ਨੇ ਸੰਗਤਾਂ ਨੂੰ ਗੁਰੂ ਅਮਰਦਾਸ ਜੀ ਦੁਆਰਾ ਰਚਿਤ ਗੁਰਬਾਣੀ ਸਰਵਣ ਕਰਕੇ ਨਿਹਾਲ ਕੀਤਾ। ਇਸ ਮੌਕੇ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛਡੂ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਬੀਬੀ ਕੁਲਦੀਪ ਕੌਰ ਟੌਹੜਾ ਸਮੇਤ ਸਖਸ਼ੀਅਤਾਂ ਪੁੱਜੀਆਂ ਸਨ। ਧਾਰਮਕ ਸਮਾਗਮ ਵਿਚ ਸੰਗਤਾਂ ਨੂੰ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੰਦਿਆਂ ਸਿੱਖ ਇਤਿਹਾਸ ਅੰਦਰ ਧਰਮ ਦੇ ਵਿਕਾਸ ਦੇ ਪਰਿਪੇਖ ’ਚ ਜਾਣੂੰ ਕਰਵਾਇਆ ਕਿ ਗੁਰੂ ਅਮਰਦਾਸ ਜੀ ਨੇ ਸਿੱਖ ਧਰਮ ਦੇ ਪ੍ਰਚਾਰ ਤੇ ਵਿਕਾਸ ਲਈ ਮਹੱਤਵਪੂਰਨ ਕਾਰਜ ਕੀਤੇ, ਜਿਨ੍ਹਾਂ ’ਚੋਂ ਗੋਇੰਦਵਾਲ ਸਾਹਿਬ ਵਿਖੇ ਬਾਉਲੀ ਦਾ ਨਿਰਮਾਣ ਕਰਵਾਇਆ ਅਤੇ ਸਮਾਜਕ ਬੁਰਾਈਆਂ ਵਿਚੋਂ ਜਾਤ ਪਾਤ ਊਚ ਨੀਚ ਦੇ ਖਾਤਮੇ ਦੇ ਨਾਲ ਨਾਲ ਜਾਤੀ ਅਧਾਰਤ ਕੁਰੀਤੀਆਂ ਵਿਚ ਸੁਧਾਰ ਕੀਤਾ। ਪ੍ਰੋ. ਬਡੂੰਗਰ ਨੇ ਦੱਸਿਆ ਕਿ ਅੱਜ ਗੋਇੰਦਵਾਲ ਸਾਹਿਬ ਨੂੰ ਸਿੱਖ ਸੱਭਿਆਚਾਰ ਦੇ ਅਹਿਮ ਕੇਂਦਰ ਵਜੋਂ ਜਾਣਿਆ ਜਾਂਦਾ, ਜਿਥੇ ਸਮੁੱਚੀ ਮਾਨਵਤਾ ਦਾ ਮਾਰਗ ਦਰਸ਼ਨ ਹੁੰਦਾ ਹੈ। ਇਸ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਗੁਰੂ ਸਾਹਿਬ ਜੀ ਦੀ 17 ਰਾਗਾਂ ਵਿਚ ਰਚਿਤ ਬਾਣੀ ਮਾਨਵਤਾ ਦਾ ਕਲਿਆਣ ਕਰਦੀ ਹੈ ਅੱਜ ਗੁਰੂ ਸਾਹਿਬ ਦੇ ਜੀਵਨ ਤੋਂ ਸੇਧ ਲੈ ਕੇ ਪ੍ਰਮਾਤਮਾ ਦੀ ਪ੍ਰਤੀ ਸਮਰਪਿਤ ਦੀ ਭਾਵਨਾ ਅਤੇ ਸੇਵਾ ਦੀ ਮਹੱਤਤਾ ਨੂੰ ਸਮਝਣਾ ਸਮੇਂ ਦੀ ਵੱਡੀ ਲੋੜ ਹੈ। ਧਾਰਮਕ ਸਮਾਗਮ ਦੇ ਅੰਤ ਵਿਚ ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਨੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਸਮੇਤ ਪੁੱਜੀਆਂ ਸਖਸ਼ੀਅਤਾਂ ਨੂੰ ਸਿਰੋਪਾਓ ਦੀ ਬਖਸ਼ਿਸ਼ ਕੀਤੀ ਅਤੇ ਸੰਗਤਾਂ ਦਾ ਗੁਰੂ ਘਰ ਪੁੱਜਣ ’ਤੇ ਧੰਨਵਾਦ ਕੀਤਾ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਮਨਦੀਪ ਸਿੰਘ ਭਲਵਾਨ, ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਭਾਈ ਹਜੂਰ ਸਿੰਘ, ਭਾਈ ਬਲਵਿੰਦਰ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ ਤੇ ਸਮੂਹ ਸਟਾਫ ਮੈਂਬਰ ਸੰਗਤਾਂ ਸਮੇਤ ਸ਼ਾਮਲ ਸਨ।

Punjab Bani 22 May,2024
ਪਟਿਆਲਾ ਦੀ ਫਤਿਹ ਰੈਲੀ ਨਾਲ ਹੋਵੇਗੀ ਪੰਜਾਬ ਦੇ ਸੁਨਹਿਰੀ ਭਵਿੱਖ ਦੀ ਸ਼ੁਰੂਆਤ : ਪ੍ਰਨੀਤ ਕੌਰ

ਪਟਿਆਲਾ ਦੀ ਫਤਿਹ ਰੈਲੀ ਨਾਲ ਹੋਵੇਗੀ ਪੰਜਾਬ ਦੇ ਸੁਨਹਿਰੀ ਭਵਿੱਖ ਦੀ ਸ਼ੁਰੂਆਤ : ਪ੍ਰਨੀਤ ਕੌਰ -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਟਿਆਲਾ ਫੇਰੀ ਪਟਿਆਲਵੀਆਂ ਲਈ ਚੰਗੀ ਕਿਸਮਤ ਵਾਲੀ ਗੱਲ -ਪ੍ਰਧਾਨ ਮੰਤਰੀ ਦੇ ਪਟਿਆਲਾ ਦੌਰੇ ਨਾਲ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੀ ਚੋਣ ਮੁਹਿੰਮ ਨੂੰ ਮਿਲੇਗਾ ਵੱਡਾ ਹੁੰਗਾਰਾ ਪਟਿਆਲਾ 22 ਮਈ ਸਾਡੇ ਪਟਿਆਲਾ ਵਾਲੇ ਕਿੰਨੇ ਖੁਸ਼ਕਿਸਮਤ ਹਨ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨ ਛੋਹ ਪ੍ਰਾਪਤ ਇਤਿਹਾਸਕ ਪਟਿਆਲਾ ਤੋਂ ਪੰਜਾਬ ਦੀਆਂ ਚੋਣ ਰੈਲੀਆਂ ਦੀ ਸ਼ੁਰੂਆਤ ਕਰਨ ਜਾ ਰਹੇ ਹਨ। ਇਹ ਗੱਲ ਪਟਿਆਲਾ ਲੋਕ ਸਭਾ ਸੀਟ ਤੋਂ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਪ੍ਰਨੀਤ ਕੌਰ ਨੇ ਬੁੱਧਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਵਿਕਸਿਤ ਭਾਰਤ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਏਜੰਡੇ ਵਿੱਚ ਪੰਜਾਬ ਵਿੱਚ ਕੀ ਕੁਝ ਹੋਣ ਜਾ ਰਿਹਾ ਹੈ, ਇਸ ਬਾਰੇ ਵਿਸ਼ੇਸ਼ ਜਾਣਕਾਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਪਟਿਆਲਾ ਦੇ ਲੋਕਾਂ ਨਾਲ ਸਾਂਝੀ ਕਰ ਸਕਦੇ ਹਨ।ਉਨ੍ਹਾਂ ਕਿਹਾ ਕਿ ਪਿਛਲੇ 20 ਸਾਲਾਂ ਵਿੱਚ ਇਹ ਪਹਿਲੀ ਵਾਰ ਹੈ ਕਿ ਭਾਰਤ ਦੇ ਪ੍ਰਧਾਨ ਮੰਤਰੀ ਪਟਿਆਲਾ ਦੀ ਇਤਿਹਾਸਕ ਧਰਤੀ ’ਤੇ ਪਹੁੰਚ ਰਹੇ ਹਨ। ਪ੍ਰਨੀਤ ਕੌਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ 23 ਮਈ ਨੂੰ ਪਟਿਆਲਾ ਫੇਰੀ ਨੂੰ ਲੈ ਕੇ ਪਟਿਆਲਾ ਜ਼ਿਲ੍ਹੇ ਦੇ ਲੋਕਾਂ ਵਿੱਚ ਵੱਧ ਰਿਹਾ ਉਤਸ਼ਾਹ ਉਨ੍ਹਾਂ ਦੇ ਬਾਰੇ ਭੇਜ ਦੁਬਾਰਾ ਭੇਜ ਸਾਲਾਂ ਤੋਂ ਬਣੇ ਭਰੋਸੇ ਨੂੰ ਹੋਰ ਬੁਲੰਦ ਕਰ ਰਿਹਾ ਹੈ। ...ਫਤਿਹ ਰੈਲੀ ਦੀਆਂ ਤਿਆਰੀਆਂ ਜ਼ੋਰਾਂ 'ਤੇ ਮਹਾਰਾਜਾ ਭਾਲਿੰਦਰ ਸਿੰਘ ਸਪੋਰਟਸ ਕੰਪਲੈਕਸ ਵਿਖੇ ਹੋਣ ਜਾ ਰਹੀ ਰੈਲੀ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਨੀਤ ਕੌਰ ਨੇ ਦੱਸਿਆ ਕਿ ਪਟਿਆਲਾ ਦੇ ਬਾਨੀ ਬਾਬਾ ਆਲ੍ਹਾ ਸਿੰਘ ਦੇ ਵੰਸ਼ਜ ਮਹਾਰਾਜਾ ਭਲਿੰਦਰ ਸਿੰਘ ਓਲੰਪਿਕ ਐਸੋਸੀਏਸ਼ਨ ਦੇ ਸਕੱਤਰ ਸਨ ਅਤੇ ਉਨ੍ਹਾਂ ਦੇ ਨਾਂ ’ਤੇ ਸਪੋਰਟਸ ਕੰਪਲੈਕਸ ਦਾ ਨਾਂ ਮਹਾਰਾਜਾ ਭਾਲਿੰਦਰ ਸਿੰਘ ਸਪੋਰਟਸ ਕੰਪਲੈਕਸ ਰੱਖਿਆ ਗਿਆ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਤਿਹ ਰੈਲੀ ਵਿੱਚ ਪਟਿਆਲਾ ਵਾਸੀਆਂ ਨੂੰ ਆਉਣ ਦਾ ਸੱਦਾ ਦਿੰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਸੁਰੱਖਿਆ ਕਾਰਨਾਂ ਕਰਕੇ ਸੰਭਵ ਹੈ ਕਿ ਲੋਕਾਂ ਨੂੰ ਰੈਲੀ ਵਾਲੀ ਥਾਂ ’ਤੇ ਪਹੁੰਚਣ ਵਿੱਚ ਕੁਝ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਪਰ ਪ੍ਰਧਾਨ ਮੰਤਰੀ ਦੀ ਪਟਿਆਲਾ ਵਿਖੇ ਹੋ ਰਹੀ ਫਤਿਹ ਰੈਲੀ ਇਤਿਹਾਸਿਕ ਮਹਾ ਸੰਮੇਲਨ ਦਾ ਰੂਪ ਲੈ ਕੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦਾ ਸੰਦੇਸ਼ ਦੇਵੇਗੀ। ...ਹਜ਼ਾਰਾਂ ਦੀ ਗਿਣਤੀ ਚ੍ ਲੋਕ ਬਣਨਗੇ ਰੈਲੀ ਦਾ ਹਿੱਸਾ ਰੈਲੀ ਦੀਆਂ ਤਿਆਰੀਆਂ ਵਿੱਚ ਰੁੱਝੀ ਪ੍ਰਨੀਤ ਕੌਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਪਟਿਆਲਾ ਫੇਰੀ ਉਨ੍ਹਾਂ ਦੀ ਚੋਣ ਮੁਹਿੰਮ ਨੂੰ ਵੱਡਾ ਹੁਲਾਰਾ ਦੇਵੇਗੀ। ਪਟਿਆਲਾ ਵਿੱਚ ਫਤਿਹ ਰੈਲੀ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਮਜ਼ਬੂਤ ਕਰਨ ਵਿੱਚ ਸਹਾਈ ਹੋਵੇਗੀ। ਪ੍ਰਨੀਤ ਕੌਰ ਨੇ ਕਿਹਾ ਕਿ ਪਟਿਆਲਾ ਦੀਆਂ ਵੱਡੀਆਂ ਸਮੱਸਿਆਵਾਂ ਨੂੰ ਜੇਕਰ ਕੋਈ ਹੱਲ ਕਰ ਸਕਦਾ ਹੈ ਤਾਂ ਉਹ ਸਿਰਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੀ ਹਨ। ਉਨ੍ਹਾਂ ਕਿਹਾ ਕਿ ਉਹ ਪਟਿਆਲਾ ਜ਼ਿਲ੍ਹੇ ਦੀਆਂ ਸਾਰੀਆਂ ਪ੍ਰਮੁੱਖ ਸਮੱਸਿਆਵਾਂ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਣੂ ਕਰਵਾਉਣਗੇ ਅਤੇ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੇ ਫੰਡਾਂ ਦੀ ਮੰਗ ਵੀ ਕਰਨਗੇ। ਪ੍ਰਨੀਤ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਪ੍ਰਧਾਨ ਮੰਤਰੀ ਉਨ੍ਹਾਂ ਵੱਲੋਂ ਪਟਿਆਲਾ ਸਬੰਧੀ ਕੀਤੀ ਹਰ ਮੰਗ ਨੂੰ ਪੂਰੇ ਉਤਸ਼ਾਹ ਨਾਲ ਪੂਰਾ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪਟਿਆਲਾ ਦੌਰਾ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਜਿੱਤ ਦਾ ਮੁੱਖ ਆਧਾਰ ਬਣੇਗਾ।

Punjab Bani 22 May,2024
ਕੋਰੀਆ ਵਿੱਚ ਹੋ ਰਹੇ ਤੀਰਅੰਦਾਜ਼ੀ ਵਿਸ਼ਵ ਕੱਪ ਸਟੇਜ-2 'ਚ ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪਰਨੀਤ ਕੌਰ ਨੇ ਗੱਡੇ ਝੰਡੇ

ਕੋਰੀਆ ਵਿੱਚ ਹੋ ਰਹੇ ਤੀਰਅੰਦਾਜ਼ੀ ਵਿਸ਼ਵ ਕੱਪ ਸਟੇਜ-2 'ਚ ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪਰਨੀਤ ਕੌਰ ਨੇ ਗੱਡੇ ਝੰਡੇ -ਯੂ. ਐੱਸ. ਏ. ਅਤੇ ਇਟਲੀ ਨੂੰ ਹਰਾ ਕੇ ਭਾਰਤੀ ਟੀਮ ਫ਼ਾਈਨਲ ਵਿੱਚ ਦਾਖ਼ਲ ਪਟਿਆਲਾ, 22 ਮਈ ਕੋਰੀਆ ਵਿਖੇ ਹੋ ਰਹੇ ਤੀਰਅੰਦਾਜ਼ੀ ਦੇ ਵਿਸ਼ਵ ਕੱਪ ਸਟੇਜ-2 ਵਿੱਚ ਭਾਰਤ ਦੀ ਕੰਪਾਊਂਡ ਵਿਮੈਨ ਟੀਮ ਨੇ ਫ਼ਾਈਨਲ ਵਿੱਚ ਆਪਣੀ ਥਾਂ ਬਣਾ ਲਈ ਹੈ। ਇਸ ਤਿੰਨ ਮੈਂਬਰੀ ਟੀਮ ਵਿੱਚ ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪਰਨੀਤ ਕੌਰ ਨੇ ਮੋਹਰੀ ਭੂਮਿਕਾ ਨਿਭਾਈ। ਭਾਰਤੀ ਟੀਮ ਨੇ ਇਹ ਪ੍ਰਾਪਤੀ ਯੂ. ਐੱਸ. ਏ. ਅਤੇ ਇਟਲੀ ਦੀਆਂ ਟੀਮਾਂ ਨੂੰ ਹਰਾ ਕੇ ਹਾਸਲ ਕੀਤੀ ਹੈ। ਵਾਈਸ ਚਾਂਸਲਰ ਸ੍ਰੀ ਕਮਲ ਕਿਸ਼ੋਰ ਯਾਦਵ ਵੱਲੋਂ ਪਰਨੀਤ ਕੌਰ ਅਤੇ ਉਸ ਦੇ ਕੋਚ ਸੁਰਿੰਦਰ ਸਿੰਘ ਰੰਧਾਵਾ ਨੂੰ ਇਸ ਪ੍ਰਾਪਤੀ ਉੱਤੇ ਵਿਸ਼ੇਸ਼ ਤੌਰ 'ਤੇ ਵਧਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਪੰਜਾਬੀ ਯੂਨੀਵਰਸਿਟੀ ਦਾ ਸੁਨਹਿਰਾ ਇਤਿਹਾਸ ਰਿਹਾ ਹੈ। ਤਾਜ਼ਾ ਪ੍ਰਾਪਤੀ ਨਾਲ਼ ਪਰਨੀਤ ਕੌਰ ਨੇ ਸਿਰਫ਼ ਪੰਜਾਬੀ ਯੂਨੀਵਰਸਿਟੀ ਜਾਂ ਪੰਜਾਬ ਦਾ ਹੀ ਨਹੀਂ ਸਗੋਂ ਸਮੁੱਚੇ ਦੇਸ ਦਾ ਨਾਮ ਰੌਸ਼ਨ ਕੀਤਾ ਹੈ। ਖੇਡ ਵਿਭਾਗ ਦੀ ਡਾਇਰੈਕਟਰ ਡਾ. ਅਜੀਤਾ ਨੇ ਇਸ ਪ੍ਰਾਪਤੀ ਉੱਤੇ ਵਧਾਈ ਦਿੰਦਿਆਂ ਪਰਨੀਤ ਕੌਰ ਨੂੰ ਪੰਜਾਬੀ ਯੂਨੀਵਰਸਿਟੀ ਦਾ ਮਾਣ ਕਰਾਰ ਦਿੱਤਾ। ਜ਼ਿਕਰਯੋਗ ਹੈ ਕਿ ਮਾਨਸਾ ਜ਼ਿਲ੍ਹੇ ਨਾਲ਼ ਸੰਬੰਧਤ ਪਰਨੀਤ ਕੌਰ ਤੀਰਅੰਦਾਜ਼ੀ ਦੇ ਖੇਤਰ ਵਿੱਚ ਵਿਸ਼ਵ ਪੱਧਰ ਉੱਤੇ ਨਾਮਣਾ ਖੱਟ ਰਹੀ ਹੈ। ਪਿਛਲੇ ਸਮੇਂ ਦੌਰਾਨ ਵੀ ਉਸ ਨੇ ਬਹੁਤ ਸਾਰੀਆਂ ਕੌਮਾਂਤਰੀ ਪ੍ਰਾਪਤੀਆਂ ਪੰਜਾਬੀ ਯੂਨੀਵਰਸਿਟੀ ਦੀ ਝੋਲ਼ੀ ਪਾਈਆਂ ਹਨ। ਹਾਲ ਹੀ ਵਿੱਚ ਉਸ ਨੇ ਚੀਨ ਦੇ ਸ਼ੰਘਾਈ ਵਿਖੇ ਹੋਏ ਤੀਰਅੰਦਾਜ਼ੀ ਵਿਸ਼ਵ ਕੱਪ ਸਟੇਜ-1 ਵਿੱਚ ਸੋਨ ਤਗ਼ਮਾ ਜਿੱਤਿਆ ਸੀ। ਉਹ 20 ਤੋਂ ਵਧੇਰੇ ਅੰਤਰਰਾਸ਼ਟਰੀ ਤਗ਼ਮੇ ਜਿੱਤ ਚੁੱਕੀ ਹੈ। ਉਸ ਦੀਆਂ ਪ੍ਰਾਪਤੀਆਂ ਵਿੱਚ ਕੈਡਟ ਵਲਡ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ, ਯੂਥ ਵਲਡ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ, ਸੀਨੀਅਰ ਵਲਡ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ, 2022 ਦੀਆਂ ਏਸ਼ੀਅਨ ਖੇਡਾਂ ਵਿੱਚ ਸੋਨ ਤਗ਼ਮਾ, ਏਸ਼ੀਅਨ ਚੈਂਪੀਅਨਸ਼ਿਪ 2023 ਵਿੱਚ ਸੋਨ ਤਗ਼ਮਾ, ਏਸ਼ੀਆ ਕੱਪ ਵਿੱਚ ਸੋਨ ਤਗ਼ਮਾ,ਵਲਡ ਕੱਪ ਵਿੱਚ ਦੋ ਵਾਰ ਸੋਨ ਤਗ਼ਮਾ ਅਤੇ ਇਨ-ਡੋਰ ਵਲਡ ਸੀਰੀਜ਼ ਵਿੱਚ ਸੋਨ ਤਗ਼ਮਾ ਆਦਿ ਸ਼ਾਮਿਲ ਹਨ।

Punjab Bani 22 May,2024
👉 ਲੋਕ ਸਭਾ ਦੀਆ 300 ਸੀਟਾਂ ’ਤੇ ਇੰਡੀਆ ਗੱਠਜੋੜ ਭਾਜਪਾ ਹਨ ਆਹਮੋ-ਸਾਹਮਣੇ ,

👉 ਲੋਕ ਸਭਾ ਦੀਆ 300 ਸੀਟਾਂ ’ਤੇ ਇੰਡੀਆ ਗੱਠਜੋੜ ਭਾਜਪਾ ਹਨ ਆਹਮੋ-ਸਾਹਮਣੇ ਨਵੀਂ ਦਿੱਲੀ - ਲੋਕ ਸਭਾ ਚੋਣਾਂ ਦੌਰਾਨ ਸਾਰੇ ਮਤਭੇਦਾਂ ਦੇ ਬਾਵਜੂਦ ਇੰਡੀਆ ਗੱਠਜੋੜ ਲੋਕ ਸਭਾ ਦੀਆਂ 300 ਸੀਟਾਂ ’ਤੇ ਭਾਜਪਾ ਸਾਹਮਣੇ ਮਜ਼ਬੂਤੀ ਨਾਲ ਚੋਣ ਲੜ ਰਿਹਾ ਹੈ। - ਇੰਡੀਆ ਗੱਠਜੋੜ ਨੇ ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਦਿੱਲੀ, ਮੱਧ ਪ੍ਰਦੇਸ਼, ਗੁਜਰਾਤ, ਹਰਿਆਣਾ, ਮਹਾਰਾਸ਼ਟਰ, ਤਾਮਿਲਨਾਡੂ ਅਤੇ ਗੋਆ ’ਚ ਆਪਸੀ ਸਹਿਮਤੀ ਨਾਲ ਮਜ਼ਬੂਤ ​​ਉਮੀਦਵਾਰ ਖੜ੍ਹੇ ਕੀਤੇ ਹਨ। - ਇਨ੍ਹਾਂ 10 ਸੂਬਿਆਂ ’ਚ ਲੋਕ ਸਭਾ ਦੀਆਂ ਕੁੱਲ 295 ਸੀਟਾਂ ਹਨ। - ਦੂਜੇ ਪਾਸੇ ਪੱਛਮੀ ਬੰਗਾਲ ਦੀਆਂ 42, ਪੰਜਾਬ ਦੀਆਂ 13 ਅਤੇ ਜੰਮੂ-ਕਸ਼ਮੀਰ ਦੀਆਂ 5 ਸੀਟਾਂ ’ਤੇ ਗੱਠਜੋੜ ਨਹੀਂ ਹੋ ਸਕਿਆ। - ਪੱਛਮੀ ਬੰਗਾਲ ’ਚ ਤ੍ਰਿਣਮੂਲ ਕਾਂਗਰਸ ਅਤੇ ਕਾਂਗਰਸ ਆਹਮੋ-ਸਾਹਮਣੇ ਹਨ, ਉਥੇ ਹੀ ਪੰਜਾਬ ’ਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਾ ਮੁਕਾਬਲਾ ਹੈ। - ਜੰਮੂ-ਕਸ਼ਮੀਰ ’ ਕਾਂਗਰਸ-ਨੈਸ਼ਨਲ ਕਾਨਫਰੰਸ ਦੇ ਸਾਹਮਣੇ ਪੀ. ਡੀ. ਪੀ. ਚੋਣ ਲੜ ਰਹੀ ਹੈ। ਜੇਕਰ ਪੱਛਮੀ ਬੰਗਾਲ, ਪੰਜਾਬ ਅਤੇ ਜੰਮੂ-ਕਸ਼ਮੀਰ ’ਚ ਸੀਟਾਂ ਦੀ ਵੰਡ ’ਤੇ ਸਹਿਮਤੀ ਬਣ ਜਾਂਦੀ ਤਾਂ ਚੋਣਾਂ ’ਚ 350 ਤੋਂ ਵੱਧ ਸੀਟਾਂ ’ਤੇ ਭਾਜਪਾ ਖਿਲਾਫ ਗੱਠਜੋੜ ਦੇ ਉਮੀਦਵਾਰ ਹੁੰਦੇ। 👉 100 ਸੀਟਾਂ ’ਤੇ ਕਾਂਗਰਸ ਦਾ ਭਾਜਪਾ ਨਾਲ ਹੋ ਸਕਦੈ ਸਿੱਧਾ ਮੁਕਾਬਲਾ ਕਾਂਗਰਸ ਨੇ ਇਨ੍ਹਾਂ ਚੋਣਾਂ ’ਚ ਨਵੀਂ ਰਣਨੀਤੀ ’ਤੇ ਕੰਮ ਕਰਦੇ ਹੋਏ ਭਾਜਪਾ ਨਾਲ ਸਿੱਧੇ ਮੁਕਾਬਲੇ ਵਾਲੀਆਂ ਆਪਣੀਆਂ ਸੀਟਾਂ ਦੀ ਗਿਣਤੀ ਵੀ ਘਟਾ ਦਿੱਤੀ ਹੈ। ਪਿਛਲੀਆਂ ਚੋਣਾਂ ’ਚ 190 ਸੀਟਾਂ ’ਤੇ ਕਾਂਗਰਸ ਅਤੇ ਭਾਜਪਾ ਵਿਚਾਲੇ ਸਿੱਧਾ ਮੁਕਾਬਲਾ ਹੋਇਆ ਸੀ, ਜਿਨ੍ਹਾਂ ’ਚੋਂ ਭਾਜਪਾ 175 ਸੀਟਾਂ ਜਿੱਤ ਗਈਆਂ ਸੀ, ਜਦਕਿ ਖੇਤਰੀ ਪਾਰਟੀਆਂ ਨਾਲ ਮੁਕਾਬਲੇ ’ਚ ਕਾਂਗਰਸ 34 ਸੀਟਾਂ ਹੀ ਜਿੱਤ ਸਕੀ ਸੀ। ਦੂਜੇ ਪਾਸੇ ਭਾਜਪਾ ਦਾ ਸਟ੍ਰਾਈਕ ਰੇਟ ਖੇਤਰੀ ਪਾਰਟੀਆਂ ਦੇ ਮੁਕਾਬਲੇ ਬਿਹਤਰ ਰਿਹਾ ਹੈ। ਭਾਜਪਾ ਨੇ ਖੇਤਰੀ ਪਾਰਟੀਆਂ ਖਿਲਾਫ 185 ਸੀਟਾਂ ’ਤੇ ਚੋਣ ਲੜੀ ਸੀ, ਜਿਸ ’ਚੋਂ 128 ਸੀਟਾਂ ’ਤੇ ਉਸ ਦੀ ਜਿੱਤ ਹੋਈ ਸੀ, ਜਦਕਿ 57 ਸੀਟਾਂ ਖੇਤਰੀ ਪਾਰਟੀਆਂ ਨੇ ਜਿੱਤੀਆਂ ਸਨ। ਕਾਂਗਰਸ ਇਸ ਵਾਰ ਗੁਜਰਾਤ, ਰਾਜਸਥਾਨ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਦਿੱਲੀ ਦੀਆਂ ਕਰੀਬ 100 ਸੀਟਾਂ ’ਤੇ ਹੀ ਭਾਜਪਾ ਨਾਲ ਸਿੱਧੇ ਮੁਕਾਬਲੇ ’ਚ ਹੈ। 👉 ਸਭ ਤੋਂ ਘੱਟ ਸੀਟਾਂ ’ਤੇ ਚੋਣ ਲੜ ਰਹੀ ਹੈ ਕਾਂਗਰਸ ਪਾਰਟੀ ਦੇ ਇਕ ਸੀਨੀਅਰ ਨੇਤਾ ਦੇ ਹਵਾਲੇ ਨਾਲ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਕਾਂਗਰਸ ਛੇਵੇਂ ਅਤੇ ਸੱਤਵੇਂ ਪੜਾਅ ਲਈ ਕੁਝ ਹੋਰ ਸੀਟਾਂ ’ਤੇ ਉਮੀਦਵਾਰਾਂ ਦਾ ਐਲਾਨ ਕਰ ਸਕਦੀ ਹੈ। ਇੰਡੀਆ ਗੱਠਜੋੜ ਕਾਰਨ ਇਨ੍ਹਾਂ ਚੋਣਾਂ ’ਚ ਕਾਂਗਰਸ ਆਪਣੇ ਇਤਿਹਾਸ ਵਿਚ ਸਭ ਤੋਂ ਘੱਟ ਸੀਟਾਂ ’ਤੇ ਚੋਣ ਲੜ ਰਹੀ ਹੈ, ਉਥੇ ਹੀ ਉੱਤਰ ਪ੍ਰਦੇਸ਼, ਬਿਹਾਰ, ਮਹਾਰਾਸ਼ਟਰ ਅਤੇ ਤਾਮਿਲਨਾਡੂ ’ਚ ਪਾਰਟੀ ਛੋਟੇ ਭਰਾ ਦੀ ਭੂਮਿਕਾ ’ਚ ਚੋਣਾਂ ਲੜ ਰਹੀ ਹੈ। ਉੱਤਰ ਪ੍ਰਦੇਸ਼ ’ਚ ਪਾਰਟੀ 17, ਬਿਹਾਰ ’ਚ 9 ਅਤੇ ਤਾਮਿਲਨਾਡੂ ’ਚ 9 ਸੀਟਾਂ ’ਤੇ ਚੋਣ ਮੈਦਾਨ ’ਚ ਹੈ।

Punjab Bani 21 May,2024
ਭਾਜਪਾ ਨੇਤਾ ਤੇ ਟਿਪਣੀ ਮਾਮਲੇ ਵਿੱਚ ਰਾਹੁਲ ਗਾਂਧੀ ਨੂੰ ਸੰਮਨ ਜਾਰੀ

ਭਾਜਪਾ ਨੇਤਾ ਤੇ ਟਿਪਣੀ ਮਾਮਲੇ ਵਿੱਚ ਰਾਹੁਲ ਗਾਂਧੀ ਨੂੰ ਸੰਮਨ ਜਾਰੀ ਰਾਂਚੀ : ਅਮਿਤ ਸ਼ਾਹ 'ਤੇ ਟਿੱਪਣੀ ਕਰਨ ਦੇ ਮਾਮਲੇ ਵਿਚ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਐੱਮਪੀ ਐੱਮਐੱਲਏ ਕੋਰਟ ਨੇ ਸੰਮਨ ਜਾਰੀ ਕੀਤਾ ਹੈ। ਭਾਜਪਾ ਵਰਕਰ ਨਵੀਨ ਝਾਅ ਨੇ ਇਸ ਸਬੰਧੀ ਰਾਂਚੀ ਸਿਵਲ ਕੋਰਟ ਵਿਚ ਸ਼ਿਕਾਇਤ ਦਰਜ ਕਰਵਾਈ ਸੀ। ਰਾਹੁਲ ਗਾਂਧੀ ਨੇ ਕਿਹਾ ਸੀ ਕਿ ਭਾਜਪਾ 'ਚ ਕਤਲ ਦਾ ਦੋਸ਼ੀ ਪ੍ਰਧਾਨ ਬਣ ਸਕਦਾ ਹੈ ਪਰ ਕਾਂਗਰਸ 'ਚ ਅਜਿਹਾ ਨਹੀਂ ਹੋ ਸਕਦਾ। ਇਸ ਮਾਮਲੇ 'ਚ ਰਾਹੁਲ ਗਾਂਧੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ, ਜਿਸ 'ਚ ਉਨ੍ਹਾਂ ਨੂੰ ਅਦਾਲਤ 'ਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਗਿਆ ਹੈ। ਨਵੀਨ ਦੀ ਪਟੀਸ਼ਨ 'ਚ ਕਿਹਾ ਗਿਆ ਹੈ ਕਿ ਰਾਹੁਲ ਦੇ ਬਿਆਨ ਨੇ ਉਨ੍ਹਾਂ ਨੂੰ ਠੇਸ ਪਹੁੰਚਾਈ ਹੈ ਅਤੇ ਪਾਰਟੀ ਦੇ ਅਕਸ ਨੂੰ ਵੀ ਠੇਸ ਪਹੁੰਚਾਈ ਹੈ, ਇਸ ਲਈ ਸ਼ਿਕਾਇਤ ਦਰਜ ਕਰਵਾਈ ਗਈ ਹੈ।

Punjab Bani 21 May,2024
ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ

ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ ਨਵੀਂ ਦਿਲੀ : ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਅੱਜ 33ਵੀਂ ਬਰਸੀ ਹੈ। ਇਸ ਮੌਕੇ ਦਿੱਲੀ ਵਿੱਚ ਸੀਨੀਅਰ ਕਾਂਗਰਸੀ ਆਗੂਆਂ ਨੇ ਰਾਜੀਵ ਗਾਂਧੀ ਦੇ ਸਮਾਰਕ ਸਥਾਨ ‘ਵੀਰ ਭੂਮੀ’ ਦਾ ਦੌਰਾ ਕਰਕੇ ਸ਼ਰਧਾਂਜਲੀ ਭੇਟ ਕੀਤੀ। ਅੱਜ ਸਵੇਰੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ, ਸੋਨੀਆ ਗਾਂਧੀ, ਸਾਬਕਾ ਕੇਂਦਰੀ ਮੰਤਰੀ ਪੀ ਚਿਦੰਬਰਮ, ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਸਮੇਤ ਕਈ ਨੇਤਾਵਾਂ ਨੇ ਰਾਜੀਵ ਗਾਂਧੀ ਦੇ ਸਮਾਰਕ ਸਥਾਨ 'ਤੇ ਜਾ ਕੇ ਸ਼ਰਧਾਂਜਲੀ ਦਿੱਤੀ।

Punjab Bani 21 May,2024
ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਭਾਜਪਾ ਵਿੱਚ ਹੋਏ ਸ਼ਾਮਲ

ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਭਾਜਪਾ ਵਿੱਚ ਹੋਏ ਸ਼ਾਮਲ ਚੰਡੀਗੜ੍ਹ, 21 ਮਈ ਜਲੰਧਰ ਤੋਂ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਆਮ ਆਦਮੀ ਪਾਰਟੀ ਨੂੰ ਛੱਡ ਕੇ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਉਹ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਨਜ਼ਦੀਕੀ ਰਿਸ਼ਤੇਦਾਰ ਹਨ।

Punjab Bani 21 May,2024
ਜਿਨਸੀ ਸੋਸਣ ਮਾਮਲੇ ਵਿੱਚ ਬ੍ਰਿਜ ਭੂਸ਼ਨ ਸਿੰਘ ਵਿਰੁੱਧ ਦੋਸ਼ ਆਇਦ ਕੀਤੇ

ਜਿਨਸੀ ਸੋਸਣ ਮਾਮਲੇ ਵਿੱਚ ਬ੍ਰਿਜ ਭੂਸ਼ਨ ਸਿੰਘ ਵਿਰੁੱਧ ਦੋਸ਼ ਆਇਦ ਕੀਤੇ ਨਵੀਂ ਦਿੱਲੀ, 21 ਮਈ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ’ਚ ਇਥੋਂ ਦੀ ਅਦਾਲਤ ਨੇ ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਨ ਸਿੰਘ ਵਿਰੁੱਧ ਦੋਸ਼ ਆਇਦ ਕੀਤੇ ਹਨ। ਦੂਜੇ ਪਾਸੇ ਬ੍ਰਿਜ ਭੂਸ਼ਨ ਨੇ ਮਹਿਲਾ ਭਲਵਾਨਾਂ ਵੱਲੋਂ ਲਗਾਏ ਦੋਸ਼ਾਂ ਨੂੰ ਗਲਤ ਕਰਾਰ ਦਿੱਤਾ। ਅਦਾਲਤ ਨੇ ਮੁਲਜ਼ਮ ਖ਼ਿਲਾਫ਼ ਔਰਤਾਂ ਦੇ ਜਿਨਸੀ ਸ਼ੋਸ਼ਣ, ਧਮਕਾਉਣ ਤੇ ਮਰਿਆਦਾ ਭੰਗ ਕਰਨ ਦੇ ਦੋਸ਼ ਤੈਅ ਕੀਤੇ ਹਨ। ਬ੍ਰਿਜ ਭੂਸ਼ਨ ਨੇ ਵਧੀਕ ਮੁੱਖ ਮੈਟਰੋਪੋਲੀਟਨ ਮੈਜਿਸਟਰੇਟ (ਏਸੀਐੱਮਐੱਮ) ਪ੍ਰਿਯੰਕਾ ਰਾਜਪੂਤ ਦੇ ਸਾਹਮਣੇ ਦੋਸ਼ਾਂ ਤੋਂ ਇਨਕਾਰ ਕੀਤਾ। ਅਦਾਲਤ ਨੇ ਇਸ ਮਾਮਲੇ ਵਿੱਚ ਸਹਿ-ਮੁਲਜ਼ਮ ਅਤੇ ਸੰਘ ਦੇ ਸਾਬਕਾ ਸਹਾਇਕ ਸਕੱਤਰ ਵਿਨੋਦ ਤੋਮਰ ਵਿਰੁੱਧ ਅਪਰਾਧਿਕ ਧਮਕੀ ਦੇਣ ਦਾ ਦੋਸ਼ ਵੀ ਤੈਅ ਕੀਤਾ ਹੈ।

Punjab Bani 21 May,2024
ਆਪ ਪਾਰਟੀ ਨੂੰ ਖਾਲਿਸਤਾਨ ਪੱਖੀ ਸੰਗਠਨ ਤੋ਼ ਫੰਡਿੰਗ ਮਾਮਲੇ ਵਿੱਚ ਜਾਂਚ ਸ਼ੁਰੂ

ਆਪ ਪਾਰਟੀ ਨੂੰ ਖਾਲਿਸਤਾਨ ਪੱਖੀ ਸੰਗਠਨ ਤੋ਼ ਫੰਡਿੰਗ ਮਾਮਲੇ ਵਿੱਚ ਜਾਂਚ ਸ਼ੁਰੂ ਨਵੀਂ ਦਿੱਲੀ, 21 ਮਈ ਦਿੱਲੀ ਦੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਨੂੰ ਖ਼ਾਲਿਸਤਾਨ ਪੱਖੀ ਸੰਗਠਨ ਸਿੱਖਸ ਫਾਰ ਜਸਟਿਸ ਤੋਂ ਫੰਡ ਪ੍ਰਾਪਤ ਕਰਨ ਦੇ ਲੱਗੇ ਦੋਸ਼ਾਂ ਦੀ ਜਾਂਚ ਕੌਮੀ ਜਾਂਚ ਏਜੰਸੀ ਤੋਂ ਕਰਾਉਣ ਦੀ ਕੀਤੀ ਸਿਫ਼ਾਰਸ਼ ਤੋਂ ਕੁੱਝ ਦਿਨਾਂ ਬਾਅਦ ਕੇਂਦਰੀ ਏਜੰਸੀ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਈਡੀ ਨੇ ਗ੍ਰਹਿ ਮੰਤਰਾਲੇ ਨੂੰ ਅਗਸਤ 2023 ਵਿੱਚ ‘ਆਪ’ ਦੇ ਵਿਦੇਸ਼ੀ ਫੰਡਿੰਗ ਬਾਰੇ ਜਾਣਕਾਰੀ ਦਿੱਤੀ ਸੀ ਤੇ ਕਿਹਾ ਸੀ ਕਿ ਪਾਰਟੀ ਨੇ ਫੰਡ ਦੇਣ ਵਾਲਿਆਂ ਦੀ ਪਛਾਣ ਲੁਕਾਈ ਹੈ। ਸੂਤਰਾਂ ਨੇ ਕਿਹਾ ਕਿ 5 ਮਈ ਨੂੰ ਕੇਂਦਰੀ ਗ੍ਰਹਿ ਸਕੱਤਰ ਨੂੰ ਭੇਜੇ ਐੱਲਜੀ ਦੇ ਪ੍ਰਮੁੱਖ ਸਕੱਤਰ ਦੇ ਪੱਤਰ ’ਤੇ ਐੱਨਆਈਏ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਗ੍ਰਹਿ ਮੰਤਰਾਲੇ ਨੂੰ ਪੱਤਰ ਇੱਕ ਸ਼ਿਕਾਇਤ ਤੋਂ ਬਾਅਦ ਦਿੱਤਾ ਗਿਆ, ਜਿਸ ਵਿੱਚ ਦੋਸ਼ ਲਾਇਆ ਗਿਆ ਹੈ ਕਿ ‘ਆਪ’ ਨੇ 1993 ਦੇ ਦਿੱਲੀ ਬੰਬ ਧਮਾਕੇ ਦੇ ਦੋਸ਼ੀ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਵਿੱਚ ਸਹਾਇਤਾ ਕਰਨ ਅਤੇ ਖਾਲਿਸਤਾਨੀ ਪੱਖੀ ਭਾਵਨਾਵਾਂ ਦਾ ਸਮਰਥਨ ਕਰਨ ਲਈ ਕੱਟੜਪੰਥੀ ਖਾਲਿਸਤਾਨੀ ਸਮੂਹਾਂ ਤੋਂ 1.6 ਕਰੋੜ ਡਾਲਰ ਪ੍ਰਾਪਤ ਕੀਤੇ ਸਨ। ਸ਼ਿਕਾਇਤਕਰਤਾ ਰਾਸ਼ਟਰੀ ਜਨਰਲ ਸਕੱਤਰ ਵਰਲਡ ਹਿੰਦੂ ਫੈਡਰੇਸ਼ਨ ਇੰਡੀਆ ਆਸ਼ੂ ਮੋਂਗੀਆ ਸੀ। ਸ੍ਰੀ ਸਕਸੈਨਾ ਨੇ ਜਾਂਚ ਦੀ ਸਿਫਾਰਿਸ਼ ’ਚ ਕਿਹਾ ਕਿ ਸ਼ਿਕਾਇਤ ਮੌਜੂਦਾ ਮੁੱਖ ਮੰਤਰੀ ਖ਼ਿਲਾਫ਼ ਹੈ ਅਤੇ ਪਾਬੰਦੀਸ਼ੁਦਾ ਅਤਿਵਾਦੀ ਸੰਗਠਨ ਵੱਲੋਂ ਸਿਆਸੀ ਫੰਡਿੰਗ ਨਾਲ ਸਬੰਧਤ ਹੈ, ਇਸ ਲਈ ਇਸ ਦੀ ਡੂੰਘੀ ਜਾਂਚ ਦੀ ਲੋੜ ਹੈ।

Punjab Bani 21 May,2024
ਈ.ਟੀ.ਪੀ.ਬੀ.ਐਸ. ਨਾਲ ਸਬੰਧਤ ਪ੍ਰੀ-ਕਾਊਂਟਿੰਗ ਸਟਾਫ ਨੂੰ ਸਿਖਲਾਈ ਦਿੱਤੀ

ਈ.ਟੀ.ਪੀ.ਬੀ.ਐਸ. ਨਾਲ ਸਬੰਧਤ ਪ੍ਰੀ-ਕਾਊਂਟਿੰਗ ਸਟਾਫ ਨੂੰ ਸਿਖਲਾਈ ਦਿੱਤੀ ਸੰਗਰੂਰ , 21 ਮਈ- ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਈ.ਟੀ.ਪੀ.ਬੀ.ਐਸ. ਨਾਲ ਸਬੰਧਤ ਪ੍ਰੀ-ਕਾਊਂਟਿੰਗ ਸਟਾਫ ਦੀ ਸਿਖਲਾਈ, ਲੋਕ ਸਭਾ ਹਲਕਾ 12- ਸੰਗਰੂਰ ਦੇ ਰਿਟਰਨਿੰਗ ਅਫਸਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਈ ਗਈ। ਇਸ ਮੌਕੇ ਈ.ਟੀ.ਪੀ.ਬੀ.ਐਸ., ਬੈਲਟ ਪੇਪਟ, ਈ.ਡੀ.ਸੀ. ਦੇ ਨੋਡਲ ਅਫਸਰ ਅਤੇ ਐਸ.ਡੀ.ਐਮ. ਭਵਾਨੀਗੜ ਵਿਨੀਤ ਕੁਮਾਰ ਦੀ ਅਗਵਾਈ ਹੇਠ ਲੋਕ ਸਭਾ ਹਲਕਾ 12 ਸੰਗਰੂਰ ਅਧੀਨ ਆਉਂਦੇ 9 ਵਿਧਾਨ ਸਭਾ ਹਲਕਿਆਂ (99- ਲਹਿਰਾ, 100-ਦਿੜਬਾ, 101-ਸੁਨਾਮ, 102-ਭਦੌੜ, 103-ਬਰਨਾਲਾ, 104-ਮਹਿਲ ਕਲਾਂ, 105-ਮਾਲੇਰਕੋਟਲਾ, 107-ਧੂਰੀ, 108-ਸੰਗਰੂਰ) ਤੋਂ ਪ੍ਰੀ-ਕਾਊਂਟਿੰਗ ਸਹਾਇਕ ਰਿਟਰਨਿੰਗ ਅਫਸਰ, ਪ੍ਰੀ ਕਾਊਂਟਿੰਗ ਸੁਪਰਵਾਈਜਰ ਅਤੇ ਪ੍ਰੀ ਕਾਉਂਟਿੰਗ ਸਹਾਇਕ ਸਮੇਤ ਸਾਰੀਆਂ ਟੀਮਾਂ ਨੂੰ ਈ.ਟੀ.ਪੀ.ਬੀ.ਐਸ. ਸਹਾਇਕ ਨੋਡਲ ਅਫਸਰ ਹਰਵਿੰਦਰ ਸਿੰਘ ਅਤੇ ਟੀਮ ਵੱਲੋਂ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ ਅਤੇ ਸਾਰੀਆਂ ਟੀਮਾਂ ਨੂੰ ਡੈਮੋ ਪੋਰਟਲ ਤੇ ਕਿਉ ਆਰ ਕੋਡ ਸਕੈਨਰ ਦੀ ਮਦਦ ਨਾਲ ਡੈਮੋ ਵੀ ਕਰਵਾਇਆ ਗਿਆ। ਸਿਖਲਾਈ ਲੈਣ ਆਏ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਟ੍ਰੇਨਿੰਗ ਪ੍ਰਾਪਤ ਕਰਨ ਉਪਰੰਤ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ । ਐਸ.ਡੀ.ਐਮ. ਭਵਾਨੀਗੜ ਵਿਨੀਤ ਕੁਮਾਰ ਵੱਲੋਂ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਪ੍ਰੀ-ਕਾਊਂਟਿੰਗ ਦੇ ਕੰਮ ਸਬੰਧੀ ਸਾਰੀਆਂ ਟੀਮਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਅਤੇ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਦੇ ਆਦੇਸ਼ ਦਿੱਤੇ।

Punjab Bani 21 May,2024
ਮੋਦੀ ਸਰਕਾਰ ਜਾ ਰਹੀ ਹੈ ਤੇ ਇੰਡੀਆ ਗਠਜੋੜ ਸੱਤਾ ਵਿੱਚ ਆ ਰਹੀ ਹੈ : ਕੇਜਰੀਵਾਲ

ਮੋਦੀ ਸਰਕਾਰ ਜਾ ਰਹੀ ਹੈ ਤੇ ਇੰਡੀਆ ਗਠਜੋੜ ਸੱਤਾ ਵਿੱਚ ਆ ਰਹੀ ਹੈ : ਕੇਜਰੀਵਾਲ ਨਵੀਂ ਦਿੱਲੀ, 21 ਮਈ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਲੋਕ ਸਭਾ ਚੋਣਾਂ ਦਾ ਹਰ ਪੜਾਅ ਪੂਰਾ ਹੋਣ ਦੇ ਨਾਲ ਹੀ ਇਹ ਸਪੱਸ਼ਟ ਹੋ ਰਿਹਾ ਹੈ ਕਿ ਨਰਿੰਦਰ ਮੋਦੀ ਸਰਕਾਰ ਜਾ ਰਹੀ ਹੈ ਤੇ 4 ਜੂਨ ਨੂੰ ਇੰਡੀਆ ਗੱਠਜੋੜ ਸੱਤਾ ‘ਚ ਆ ਰਿਹਾ ਹੈ। ਵਰਚੁਅਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਕੇਜਰੀਵਾਲ ਨੇ ਕਿਹਾ ਕਿ ਇੰਡੀਆ ਗੱਠਜੋੜ ਦੇਸ਼ ਨੂੰ ਸਥਿਰ ਸਰਕਾਰ ਦੇਵੇਗਾ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਸੋਮਵਾਰ ਨੂੰ ਦਿੱਲੀ ਵਿੱਚ ਹੋਈਆਂ ਆਪਣੀਆਂ ਚੋਣ ਰੈਲੀਆਂ ਵਿੱਚ ਉਨ੍ਹਾਂ ਨਾਲ ਦਾ ਅਪਮਾਨ ਕੀਤਾ ਹੈ। 

Punjab Bani 21 May,2024
ਕਾਰ ਹਾਦਸੇ ਵਿੱਚ ਨਬਾਲਿਗ ਲੜਕੇ ਦੇ ਪਿਤਾ ਨੂੰ ਲਿਆ ਹਿਰਾਸਤ ਵਿੱਚ

ਕਾਰ ਹਾਦਸੇ ਵਿੱਚ ਨਬਾਲਿਗ ਲੜਕੇ ਦੇ ਪਿਤਾ ਨੂੰ ਲਿਆ ਹਿਰਾਸਤ ਵਿੱਚ ਮਹਾਰਾਸ਼ਟਰ, 21 ਮਈ ਮਹਾਰਾਸ਼ਟਰ ਦੇ ਪੁਣੇ ਸ਼ਹਿਰ ਵਿੱਚ ਕਾਰ ਹਾਦਸੇ ਵਿੱਚ ਕਥਿਤ ਤੌਰ ’ਤੇ ਸ਼ਾਮਲ 17 ਸਾਲਾ ਲੜਕੇ ਦੇ ਪਿਤਾ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਦੁਰਘਟਨਾ ਦਾ ਕਾਰਨ ਬਣੀ ਪੋਰਸ਼ ਕਾਰ, ਜਿਸ ਨੂੰ ਕਥਿਤ ਤੌਰ ‘ਤੇ 17 ਸਾਲਾ ਨਾਬਾਲਗ ਚਲਾ ਰਿਹਾ ਸੀ, ਨੇ ਕਲਿਆਣੀ ਨਗਰ ਵਿੱਚ ਐਤਵਾਰ ਤੜਕੇ ਦੋ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਨ੍ਹਾਂ ਦੀ ਮੌਤ ਹੋ ਗਈ। ਪੁਲੀਸ ਦਾ ਦਾਅਵਾ ਹੈ ਕਿ ਘਟਨਾ ਦੇ ਸਮੇਂ ਚਾਲਕ ਸ਼ਰਾਬੀ ਸੀ। ਲੜਕੇ ਦੇ ਪਿਤਾ ਨੂੰ ਛਤਰਪਤੀ ਸੰਭਾਜੀਨਗਰ ਤੋਂ ਹਿਰਾਸਤ ਵਿੱਚ ਲਿਆ ਹੈ ਅਤੇ ਉਸ ਨੂੰ ਪੁਣੇ ਲਿਆਂਦਾ ਗਿਆ ਹੈ। 

Punjab Bani 21 May,2024
ਸਵਾਮੀ ਮਾਲੀਵਾਲ ਨੇ ਆਪ ਨੇਤਾਵਾਂ ਵੱਲੋ ਝੂਠ ਫੈਲਾਉਣ ਦੀ ਆਲੋਚਨਾ ਕੀਤੀ

ਸਵਾਮੀ ਮਾਲੀਵਾਲ ਨੇ ਆਪ ਨੇਤਾਵਾਂ ਵੱਲੋ ਝੂਠ ਫੈਲਾਉਣ ਦੀ ਆਲੋਚਨਾ ਕੀਤੀ ਨਵੀਂ ਦਿੱਲੀ, 21 ਮਈ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ, ਜਿਸ ਨੇ ਦਿੱਲੀ ਦੇ ਮੁੱਖ ਮੰਤਰੀ ਦੇ ਸਹਿਯੋਗੀ ਬਿਭਵ ਕੁਮਾਰ ‘ਤੇ ਹਮਲੇ ਦੇ ਦੋਸ਼ ਲਗਾਏ ਹਨ, ਨੇ ਦਿੱਲੀ ਦੇ ਮੰਤਰੀਆਂ ਅਤੇ ‘ਆਪ’ ਨੇਤਾਵਾਂ ‘ਤੇ ਉਸ ਖ਼ਿਲਾਫ਼ ਭ੍ਰਿਸ਼ਟਾਚਾਰ ਦੀ ਐੱਫਆਈਆਰ ਬਾਰੇ ਝੂਠ ਫੈਲਾਉਣ ਲਈ ਆਲੋਚਨਾ ਕੀਤੀ ਹੈ। ਸਵਾਤੀ ਨੇ ਇਸ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਧਮਕੀ ਦਿੱਤੀ।  ਉਨ੍ਹਾਂ ਐਕਸ ’ਤੇ ਕਿਹਾ,‘ਜਦੋਂ ਤੱਕ ਮੈਂ ਬਿਭਵ ਕੁਮਾਰ ਵਿਰੁੱਧ ਸ਼ਿਕਾਇਤ ਦਰਜ ਨਹੀਂ ਕਰਵਾਈ, ਉਦੋਂ ਤੱਕ ਮੈਂ ‘ਲੇਡੀ ਸਿੰਘਮ’ ਸੀ ਅਤੇ ਅੱਜ ਮੈਂ ਭਾਜਪਾ ਦਾ ਏਜੰਟ ਬਣ ਗਈ ਹਾਂ?’ ਮੈਂ ਤੁਹਾਨੂੰ ਫੈਲਾਏ ਹਰ ਝੂਠ ਲਈ ਅਦਾਲਤ ਵਿੱਚ ਲੈ ਜਾਵਾਂਗੀ।’ ਉਨ੍ਹਾਂ ਕਿਹਾ,‘ਕੱਲ੍ਹ ਤੋਂ ਦਿੱਲੀ ਦੇ ਮੰਤਰੀ ਇਹ ਝੂਠ ਫੈਲਾਅ ਰਹੇ ਹਨ ਕਿ ਮੇਰੇ ਵਿਰੁੱਧ ਭ੍ਰਿਸ਼ਟਾਚਾਰ ਲਈ ਐੱਫਆਈਆਰ ਦਰਜ ਹੈ। ਇਸ ਲਈ ਸਭ ਕੁੱਝ ਮੈਂ ਭਾਜਪਾ ਦੇ ਇਸ਼ਾਰੇ ’ਤੇ ਕੀਤਾ ਹੈ। ਇਹ ਐਫਆਈਆਰ ਅੱਠ ਸਾਲ ਪਹਿਲਾਂ 2016 ਵਿੱਚ ਦਰਜ ਕੀਤੀ ਗਈ ਸੀ, ਜਿਸ ਤੋਂ ਬਾਅਦ ਮੁੱਖ ਮੰਤਰੀ ਅਤੇ ਐੱਲਜੀ ਨੇ ਮੈਨੂੰ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨਿਯੁਕਤ ਕੀਤਾ, ਕੇਸ ਪੂਰੀ ਤਰ੍ਹਾਂ ਫ਼ਰਜ਼ੀ ਹੈ ਤੇ ਹਾਈਕੋਰਟ ਨੇ ਡੇਢ ਸਾਲ ਪਹਿਲਾਂ ਇਸ ’ਤੇ ਸਟੇਅ ਲਗਾਈ ਸੀ। 

Punjab Bani 21 May,2024
ਕੜਾਕੇ ਦੀ ਗਰਮੀ ਕਾਰਨ ਚੰਡੀਗੜ੍ਹ ਦੇ ਸਕੂਲਾਂ ਵਿੱਚ ਹੋਈਆਂ ਛੁੱਟੀਆਂ

ਕੜਾਕੇ ਦੀ ਗਰਮੀ ਕਾਰਨ ਚੰਡੀਗੜ੍ਹ ਦੇ ਸਕੂਲਾਂ ਵਿੱਚ ਹੋਈਆਂ ਛੁੱਟੀਆਂ ਚੰਡੀਗੜ੍ਹ, 21 ਮਈ ਚੰਡੀਗੜ੍ਹ ਪ੍ਰਸ਼ਾਸਨ ਨੇ ਗਰਮੀ ਵਧਣ ਕਾਰਨ ਸਕੂਲ ਬੰਦ ਕਰਨ ਦਾ ਐਲਾਨ ਕੀਤਾ ਹੈ। ਪ੍ਰਸ਼ਾਸਨ ਨੇ ਕਿਹਾ ਹੈ ਕਿ 22 ਮਈ ਤੋਂ 30 ਜੂਨ ਤੱਕ ਯੂਟੀ ਵਿਚਲੇ ਸਾਰੇ ਸਰਕਾਰੀ, ਨਿੱਜੀ ਤੇ ਮਾਨਤਾ ਪ੍ਰਾਪਤ ਸਕੂਲਾਂ ’ਚ ਛੁੱਟੀਆਂ ਰਹਿਣਗੀਆਂ।

Punjab Bani 21 May,2024
ਖਰਚਾ ਆਬਜ਼ਰਵਰ ਅਮਿਤ ਸੰਜੇ ਗੁਰਵ ਦੀ ਮੌਜੂਦਗੀ ਵਿੱਚ

ਖਰਚਾ ਆਬਜ਼ਰਵਰ ਅਮਿਤ ਸੰਜੇ ਗੁਰਵ ਦੀ ਮੌਜੂਦਗੀ ਵਿੱਚ ਉਮੀਦਵਾਰਾਂ ਦੇ ਚੋਣ ਖਰਚਿਆਂ ਦਾ ਪਹਿਲਾ ਮਿਲਾਨ ਹੋਇਆ ਸੰਗਰੂਰ, 21 ਮਈ: ਲੋਕ ਸਭਾ ਚੋਣਾਂ ਦੌਰਾਨ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਚੋਣ ਖਰਚਿਆਂ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਇਸ ਵਾਰ 95 ਲੱਖ ਰੁਪਏ ਦੀ ਖਰਚਾ ਹੱਦ ਨਿਰਧਾਰਿਤ ਕੀਤੀ ਗਈ ਹੈ। ਇਨ੍ਹਾਂ ਚੋਣ ਖਰਚਿਆਂ ਦੀ ਨਿਗਰਾਨੀ ਲਈ ਲੋਕ ਸਭਾ ਹਲਕਾ 12-ਸੰਗਰੂਰ ਵਿਖੇ ਭਾਰਤੀ ਚੋਣ ਕਮਿਸ਼ਨ ਵੱਲੋਂ ਖਰਚਾ ਆਬਜ਼ਰਵਰ ਅਮਿਤ ਸੰਜੇ ਗੁਰਵ ਨੂੰ ਤਾਇਨਾਤ ਕੀਤਾ ਗਿਆ ਹੈ ਜਿਨ੍ਹਾਂ ਦੀ ਮੌਜੂਦਗੀ ਵਿੱਚ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਉਮੀਦਵਾਰਾਂ ਵੱਲੋਂ ਕੀਤੇ ਜਾ ਰਹੇ ਚੋਣ ਖਰਚਿਆਂ ਦਾ ਮਿਲਾਨ ਕਰਨ ਲਈ ਪਹਿਲੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜ਼ਿਲ੍ਹਾ ਪੱਧਰੀ ਖਰਚਾ ਸੈਲ ਦੇ ਨੋਡਲ ਅਫ਼ਸਰ-ਕਮ-ਡੀ.ਸੀ.ਐਫ.ਏ ਅਸ਼ਵਨੀ ਕੁਮਾਰ ਅਤੇ ਸਹਾਇਕ ਖਰਚਾ ਅਬਜ਼ਰਵਰਾਂ ਨੇ ਉਮੀਦਵਾਰਾਂ ਤੇ ਉਨ੍ਹਾਂ ਦੇ ਅਧਿਕਾਰਤ ਪੋਲ ਏਜੰਟਾਂ ਵੱਲੋਂ ਮੇਨਟੇਨ ਕੀਤੇ ਜਾ ਰਹੇ ਖਰਚਾ ਰਜਿਸਟਰਾਂ ਵਿੱਚ ਦਰਜ ਚੋਣ ਖਰਚਿਆਂ ਦਾ ਮਿਲਾਨ ਕੀਤਾ ਗਿਆ। ਇਸ ਮੌਕੇ ਡੀ.ਸੀ.ਐਫ.ਏ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਚੋਣ ਲੜ ਰਹੇ ਹਰ ਉਮੀਦਵਾਰ ਨੇ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 77 ਦੇ ਅਨੁਸਾਰ ਸਾਰੇ ਚੋਣ ਖਰਚਿਆਂ ਦਾ ਇੱਕ ਬੈਂਕ ਖਾਤਾ ਰੱਖਣਾ ਹੁੰਦਾ ਹੈ ਜੋ ਕਿ ਨਾਮਜ਼ਦਗੀ ਪੱਤਰ ਭਰਨ ਦੀ ਮਿਤੀ ਤੋਂ ਨਤੀਜੇ ਦੀ ਘੋਸ਼ਣਾ ਦੇ ਸਮੇਂ ਤੱਕ ਉਮੀਦਵਾਰ ਵੱਲੋਂ ਜਾਂ ਉਸਦੇ ਅਧਿਕਾਰਤ ਚੋਣ ਏਜੰਟ ਵੱਲੋਂ ਰੱਖਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਖਰਚਿਆਂ ਦੇ ਮਿਲਾਨ ਦੀ ਇਹ ਪ੍ਰਕਿਰਿਆ ਤਿੰਨ ਵਾਰ ਕੀਤੀ ਜਾਵੇਗੀ ਅਤੇ ਲੋਕ ਸਭਾ ਹਲਕਾ ਸੰਗਰੂਰ ਵਿਖੇ ਖਰਚਿਆਂ ਦੀ ਨਿਗਰਾਨੀ ਲਈ ਤਾਇਨਾਤ ਕੀਤੀਆਂ ਗਈਆਂ ਵੱਖ ਵੱਖ ਟੀਮਾਂ ਤੋਂ ਪ੍ਰਾਪਤ ਹੋਣ ਵਾਲੇ ਖਰਚਾ ਵੇਰਵਿਆਂ ਦਾ ਉਮੀਦਵਾਰਾਂ ਜਾਂ ਚੋਣ ਏਜੰਟਾਂ ਵੱਲੋਂ ਮੇਨਟੇਨ ਕੀਤੇ ਜਾ ਰਹੇ ਖਰਚਾ ਰਜਿਸਟਰਾਂ ਨਾਲ ਮਿਲਾਨ ਹੋਵੇਗਾ ਅਤੇ ਕਿਸੇ ਵੀ ਕਿਸਮ ਦੀਆਂ ਕਮੀਆਂ ਪਾਏ ਜਾਣ ’ਤੇ ਕਮੀਆਂ ਨੂੰ ਦੂਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮਿਲਾਨ ਦੀ ਅਗਲੀ ਮਿਤੀ 25 ਮਈ ਤੇ ਅੰਤਿਮ ਮਿਤੀ 30 ਮਈ ਹੈ।

Punjab Bani 21 May,2024
ਬਿਜਲੀ ਮੀਟਰ ਲਗਾਉਣ ਬਦਲੇ 12000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ ਦਾ ਲਾਈਨਮੈਨ ਤੇ ਸਾਬਕਾ ਸਰਪੰਚ ਗ੍ਰਿਫਤਾਰ

ਵਿਜੀਲੈਂਸ ਬਿਊਰੋ ਪੰਜਾਬ ਬਿਜਲੀ ਮੀਟਰ ਲਗਾਉਣ ਬਦਲੇ 12000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ ਦਾ ਲਾਈਨਮੈਨ ਤੇ ਸਾਬਕਾ ਸਰਪੰਚ ਗ੍ਰਿਫਤਾਰ ਚੰਡੀਗੜ੍ਹ, 20 ਮਈ, 2024 - ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਪੀ.ਐਸ.ਪੀ.ਸੀ.ਐਲ ਦਫ਼ਤਰ ਖੰਨਾ-2 , ਜ਼ਿਲਾ ਲੁਧਿਆਣਾ ਵਿਖੇ ਤਾਇਨਾਤ ਲਾਈਨਮੈਨ ਮਨਜਿੰਦਰ ਸਿੰਘ ਉਰਫ਼ ਰਾਜੂ ਅਤੇ ਪਿੰਡ ਦੁਲਵਾਂ ਦੇ ਸਾਬਕਾ ਸਰਪੰਚ ਪਰਮਜੀਤ ਸਿੰਘ, ਬਲਾਕ ਖੇੜੀ ਨੌਧ ਸਿੰਘ, ਜਿਲ੍ਹਾ ਫਤਿਹਗੜ੍ਹ ਸਾਹਿਬ ਨੂੰ 12000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਸਹਾਇਕ ਸਬ ਇੰਸਪੈਕਟਰ (ਸੇਵਾਮੁਕਤ) ਬਲਵਿੰਦਰ ਸਿੰਘ ਵਾਸੀ ਗੁਰੂ ਨਾਨਕ ਨਗਰ ਕਲੋਨੀ, ਖੰਨਾ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦਰਜ ਉੱਪਰ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸ ਨੇ ਆਪਣੇ ਪਲਾਟ ਲਈ ਬਿਜਲੀ ਦਾ ਨਵਾਂ ਮੀਟਰ ਲਗਾਉਣ ਲਈ ਦਰਖਾਸਤ ਦਿੱਤੀ ਸੀ ਪਰ ਇਲਾਕੇ ਦੇ ਲਾਈਨਮੈਨ ਮਨਜਿੰਦਰ ਸਿੰਘ ਨੇ ਸਾਬਕਾ ਸਰਪੰਚ ਪਰਮਜੀਤ ਸਿੰਘ ਰਾਹੀਂ 15000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਸੌਦਾ 12000 ਰੁਪਏ ਵਿੱਚ ਹੋਇਆ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਇਸ ਕੰਮ ਬਦਲੇ ਮੁਲਜ਼ਮ ਲਾਈਨਮੈਨ 18-04-2024 ਨੂੰ ਪਰਮਜੀਤ ਸਿੰਘ ਦੀ ਹਾਜਰੀ ਵਿਚ 2500 ਰੁਪਏ ਪਹਿਲਾਂ ਹੀ ਲੈ ਚੁੱਕਾ ਹੈ ਅਤੇ ਬਾਕੀ 9500 ਰੁਪਏ ਪਰਮਜੀਤ ਸਿੰਘ ਨੂੰ ਉਸਦੇ ਦਫਤਰ ਖੰਨਾ ਵਿਖੇ 19.04.24 ਨੂੰ ਦੇ ਦਿੱਤੇ ਹਨ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰਦਿਆਂ ਉਨ੍ਹਾਂ ਦੀ ਕਾਲ ਰਿਕਾਰਡਿੰਗ ਵੀ ਕਰ ਲਈ ਅਤੇ ਉਕਤ ਸ਼ਿਕਾਇਤ ਦਰਜ ਕਰਵਾ ਦਿੱਤੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਰਿਸ਼ਵਤ ਲੈਣ ਬਾਰੇ ਤੱਥ ਸਹੀ ਪਾਏ ਗਏ ਜਿਸ ਕਰਕੇ ਮੁਲਜ਼ਮ ਮਨਜਿੰਦਰ ਸਿੰਘ ਲਾਈਨਮੈਨ ਅਤੇ ਪਰਮਜੀਤ ਸਿੰਘ ਸਾਬਕਾ ਸਰਪੰਚ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈ.ਪੀ.ਸੀ. ਦੀ ਧਾਰਾ 120 ਬੀ ਤਹਿਤ ਐਫਆਈਆਰ ਨੰਬਰ 21 ਮਿਤੀ 20.05.24 ਨੂੰ ਵਿਜੀਲੈਂਸ ਥਾਣਾ ਲੁਧਿਆਣਾ ਰੇਂਜ ਵਿਖੇ ਦਰਜ ਕੀਤੀ ਗਈ ਹੈ। ਉਕਤ ਦੋਵੇਂ ਮੁਲਜ਼ਮਾਂ ਨੂੰ ਕਾਬੂ ਕਰਕੇ 12000 ਰੁਪਏ ਦੀ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਸਬੰਧਤ ਇਲਾਕੇ ਦੇ ਜੂਨੀਅਰ ਇੰਜੀਨੀਅਰ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Punjab Bani 20 May,2024
ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ

ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਭਾਜਪਾ ਉਮੀਦਵਾਰ ਨੇ ਕਾਹੀਵਾਲ, ਬਲੋਲੀ, ਭਰਤਗੜ੍ਹ, ਸ੍ਰੀ ਆਨੰਦਪੁਰ ਸਾਹਿਬ ਅਤੇ ਨਯਾ ਨੰਗਲ ਵਿੱਚ ਕੀਤਾ ਚੋਣ ਪ੍ਰਚਾਰ ਜਨਤਕ ਮੀਟਿੰਗਾਂ ਵਿੱਚ ‘ਅਨੰਦਪੁਰ ਸਾਹਿਬ ਕੀ ਆਸ, ਸਾਡਾ ਸੁਭਾਸ਼’ ਦੇ ਨਾਅਰੇ ਗੂੰਜੇ ਸ੍ਰੀ ਆਨੰਦਪੁਰ ਸਾਹਿਬ : ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਅੱਜ ਪੰਜਾਬ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਆਮ ਆਦਮੀ ਪਾਰਟੀ 'ਤੇ ਤਿੱਖਾ ਹਮਲਾ ਕਿੱਤਾ । ਚੋਣ ਪ੍ਰਚਾਰ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਵਿਖੇ ਵੱਖ-ਵੱਖ ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ ਡਾ: ਸੁਭਾਸ਼ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਾਰਜਕਾਲ ਦੌਰਾਨ ਪੂਰੇ ਸੂਬੇ ਵਿੱਚ ਅਮਨ-ਕਾਨੂੰਨ ਪੂਰੀ ਤਰ੍ਹਾਂ ਨਾਲ ਢਹਿ ਢੇਰੀ ਹੋ ਗਿਆ ਹੈ। ਸੂਬੇ ਵਿੱਚ ਕਤਲ, ਲੁੱਟਾਂ-ਖੋਹਾਂ, ਜਬਰੀ ਵਸੂਲੀ ਅਤੇ ਗੈਂਗ ਵਾਰ ਹੋ ਰਹੇ ਹਨ। 'ਆਪ' ਦੇ ਸੱਤਾ 'ਚ ਆਉਣ ਤੋਂ ਬਾਅਦ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ, ਕਬੱਡੀ ਖਿਡਾਰੀ ਸੰਦੀਪ ਸਿੰਘ "ਨੰਗਲ ਅੰਬੀਆਂ" ਦੇ ਕਤਲ ਵਰਗੀਆਂ ਹੋਰ ਵੀ ਕਈ ਘਟਨਾਵਾਂ ਸਾਹਮਣੇ ਆਈਆਂ ਹਨ। ਜੇਕਰ ਸ੍ਰੀ ਆਨੰਦਪੁਰ ਸਾਹਿਬ ਇਲਾਕੇ ਦੀ ਗੱਲ ਕਰੀਏ ਤਾਂ ਇੱਥੇ ਵਾਪਰ ਰਹੀਆਂ ਘਟਨਾਵਾਂ ਸਾਨੂੰ ਇਹ ਸੋਚਣ ਲਈ ਮਜਬੂਰ ਕਰਦੀਆਂ ਹਨ ਕਿ ਅਸੀਂ ਜੰਗਲ ਰਾਜ ਵਿੱਚ ਰਹਿ ਰਹੇ ਹਾਂ। ਇੱਕ ਮਹੀਨਾ ਪਹਿਲਾਂ ਦਿਨ ਦਿਹਾੜੇ ਨੰਗਲ ਵਿੱਚ ਵੀਐਚਪੀ ਆਗੂ ਵਿਕਾਸ ਬੱਗਾ ਦਾ ਕਤਲ ਇਸ ਗੱਲ ਦਾ ਸਬੂਤ ਹੈ ਕਿ ਇਸ ਲੋਕ ਸਭਾ ਹਲਕੇ ਵਿੱਚ ਅਮਨ-ਕਾਨੂੰਨ ਜ਼ੀਰੋ ’ਤੇ ਪਹੁੰਚ ਗਿਆ ਹੈ। ਵਿਕਾਸ ਦੇ ਕਤਲ ਵਿੱਚ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਨੇ ਖੁਲਾਸਾ ਕੀਤਾ ਸੀ ਕਿ ਇਹ ਸਭ ਕੁਝ ਪਾਕਿਸਤਾਨ ਦੇ ਇਸ਼ਾਰੇ 'ਤੇ ਹੋਇਆ ਸੀ ਅਤੇ ਇਸ ਨੂੰ ਪੁਰਤਗਾਲ ਸਥਿਤ ਵਿਦੇਸ਼ੀ ਹੈਂਡਲਰਾਂ ਦੁਆਰਾ ਅੰਜਾਮ ਦਿੱਤਾ ਗਿਆ ਸੀ। ਡਾ: ਸੁਭਾਸ਼ ਸ਼ਰਮਾ ਨੇ ਕਿਹਾ ਕਿ ਇਹ ਤੱਥ ਇਸ ਗੱਲ ਦੀ ਪੁਸ਼ਟੀ ਕਰਦੇ ਹਨ ਕਿ ਪੰਜਾਬ ਵਿੱਚ ਅਮਨ-ਕਾਨੂੰਨ ਵਿਵਸਥਾ ਵਿੱਚ ਕਈ ਕਮੀਆਂ ਹਨ ਅਤੇ ਵਿਦੇਸ਼ਾਂ ਵਿੱਚ ਬੈਠੇ ਸਾਜ਼ਿਸ਼ਕਰਤਾ ਇਨ੍ਹਾਂ ਕਮੀਆਂ ਦਾ ਫਾਇਦਾ ਉਠਾ ਰਹੇ ਹਨ। ਪੰਜਾਬ ਸਰਕਾਰ ਅਜਿਹੀਆਂ ਘਟਨਾਵਾਂ 'ਤੇ ਨਕੇਲ ਕੱਸਣ 'ਚ ਪੂਰੀ ਤਰ੍ਹਾਂ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਕਦੇ ਯੂਪੀ ਨੂੰ ਅਪਰਾਧਿਕ ਘਟਨਾਵਾਂ ਲਈ ਬਦਨਾਮ ਮੰਨਿਆ ਜਾਂਦਾ ਸੀ ਪਰ ਅੱਜ ਯੋਗੀ ਸਰਕਾਰ ਨੇ ਉੱਥੇ ਸੁਸ਼ਾਸਨ ਸਥਾਪਿਤ ਕੀਤਾ ਹੈ। ਡਾ: ਸ਼ਰਮਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਤੋਂ ਸਿਖਲਾਈ ਲੈਣ ਦਾ ਸੁਝਾਅ ਦਿੱਤਾ। ਉਨ੍ਹਾਂ ਕਿਹਾ ਕਿ ਪੀਐਮ ਮੋਦੀ ਇਸ ਹਫ਼ਤੇ ਪੰਜਾਬ ਦੇ ਦੋ ਦਿਨਾਂ ਦੌਰੇ 'ਤੇ ਆ ਰਹੇ ਹਨ। ਉਨ੍ਹਾਂ ਦੀਆਂ ਰੈਲੀਆਂ ਪੰਜਾਬ ਵਿੱਚ ਸੁਸ਼ਾਸਨ ਦੀ ਨਵੀਂ ਸਵੇਰ ਲੈ ਕੇ ਆਉਣਗੀਆਂ ਅਤੇ ਯੋਗੀ ਅਤੇ ਮੋਦੀ ਦੀ ਜੋੜੀ ਸਮੁੱਚੇ ਪੰਜਾਬੀਆਂ ਵਿੱਚ ਨਵੀਂ ਊਰਜਾ ਭਰੇਗੀ। ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਮੋਦੀ ਦੀਆਂ ਰੈਲੀਆਂ ਦਾ ਹਰ ਪੰਜਾਬੀ ਇੰਤਜ਼ਾਰ ਕਰ ਰਿਹਾ ਹੈ ਕਿਉਂਕਿ ਉਹ ਆਪਣੇ ਹਰਮਨ ਪਿਆਰੇ ਨੇਤਾ ਨੂੰ ਦੇਖਣ ਲਈ ਬੇਤਾਬ ਹਨ। ਸੋਮਵਾਰ ਨੂੰ ਭਾਜਪਾ ਉਮੀਦਵਾਰ ਡਾ.ਸੁਭਾਸ਼ ਸ਼ਰਮਾ ਨੇ ਊਨਾ, ਮਿੰਡਵਾਂ, ਝਿੰਜਰੀ, ਕਾਹੀਵਾਲ, ਬਲੋਲੀ, ਭਰਤਗੜ੍ਹ, ਸ੍ਰੀ ਅਨੰਦਪੁਰ ਸਾਹਿਬ, ਭਾਨੂਪਲੀ, ਬ੍ਰਹਮਪੁਰ, ਗੋਹਲਾਨੀ, ਨਾਗਰਾਂ, ਨਯਾ ਨੰਗਲ ਆਦਿ ਵਿੱਚ ਚੋਣ ਪ੍ਰਚਾਰ ਕੀਤਾ ਅਤੇ ਹਰ ਥਾਂ ਵੱਡੀ ਗਿਣਤੀ ਵਿੱਚ ਲੋਕ ਪੁੱਜੇ। ਜਨਤਕ ਮੀਟਿੰਗਾਂ ਵਿੱਚ ‘ਅਨੰਦਪੁਰ ਸਾਹਿਬ ਕੀ ਆਸ, ਸਦਾ ਸੁਭਾ’ ਦੇ ਨਾਅਰੇ ਗੂੰਜ ਰਹੇ ਸਨ।

Punjab Bani 20 May,2024
ਭਿਆਨਕ ਗਰਮੀ ਦੇ ਚੱਲਦਿਆਂ : 21 ਮਈ ਤੋਂ 30 ਜੂਨ ਤੱਕ ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ

ਭਿਆਨਕ ਗਰਮੀ ਦੇ ਚੱਲਦਿਆਂ : 21 ਮਈ ਤੋਂ 30 ਜੂਨ ਤੱਕ ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਚੰਡੀਗੜ੍ਹ : ਪੰਜਾਬ ਵਿਚ ਪੈ ਰਹੀ ਭਿਆਨਕ ਗਰਮੀ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਸੂਬੇ ਭਰ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। 21 ਮਈ ਤੋਂ 30 ਜੂਨ ਤੱਕ ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਰਹਿਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਹੈ।

Punjab Bani 20 May,2024
ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਤੇ 24 ਮਈ ਨੂੰ ਪੰਜਾਬ ਚ ਤਿੰਨ ਚੋਣ ਰੈਲੀਆਂ ਨੂੰ ਕਰਨਗੇ ਸੰਬੋਧਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਤੇ 24 ਮਈ ਨੂੰ ਪੰਜਾਬ ਚ ਤਿੰਨ ਚੋਣ ਰੈਲੀਆਂ ਨੂੰ ਕਰਨਗੇ ਸੰਬੋਧਨ ਚੰਡੀਗੜ੍ਹ, 19 ਮਈ : 'ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਚ ਭਾਜਪਾ ਦੇ ਉਮੀਦਵਾਰਾਂ ਦੇ ਚੋਣ ਪ੍ਰਚਾਰ ਨੂੰ ਸਿਖਰਾਂ ਉੱਤੇ ਪਹੁੰਚਾਉਣ ਲਈ ਜਲਦ ਪਹੁੰਚ ਰਹੇ ਹਨ। ਪੀਐਮ ਮੋਦੀ ਦੀਆਂ ਚੋਣ ਰੈਲੀਆਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ।' ਇਹ ਜਾਣਕਾਰੀ ਭਾਜਪਾ ਦੇ ਸੂਬਾ ਮਹਾਂਮੰਤਰੀ ਰਾਕੇਸ਼ ਰਠੌਰ ਨੇ ਦਿੱਤੀ। ਰਠੌਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਤੇ 24 ਮਈ ਨੂੰ ਪੰਜਾਬ ਚ ਤਿੰਨ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ। 23 ਮਈ ਨੂੰ ਪਟਿਆਲਾ ਚ ਬੀਬੀ ਪ੍ਰਨੀਤ ਕੌਰ ਤੇ ਪੂਰੇ ਮਾਲਵਾ ਬੈਲਟ ਦੇ ਭਾਜਪਾ ਉਮੀਦਵਾਰਾਂ ਦੇ ਹੱਕ ਚ ਬਾਅਦ ਦੁਪਹਿਰ ਪਲੇਠੀ ਚੋਣ ਰੈਲੀ ਹੋਵੇਗੀ, ਜਿਸ ਦੌਰਾਨ ਪੀਐਮ ਮੋਦੀ ਸੰਬੋਧਨ ਕਰਨਗੇ। ਇਸੇ ਤਰ੍ਹਾਂ 24 ਮਈ ਨੂੰ ਗੁਰਦਾਸਪੁਰ ਵਿਖੇ ਬਾਅਦ ਦੁਪਹਿਰ ਪਹਲੇ ਭਾਜਪਾ ਉਮੀਦਵਾਰ ਦਿਨੇਸ਼ ਬੱਬੂ ਤੇ ਮਾਝੇ ਦੇ ਭਾਜਪਾ ਉਮੀਦਵਾਰਾਂ ਦੇ ਹੱਕ ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਵਿਚਾਰ ਪ੍ਰਗਟ ਕਰਨਗੇ। ਇਸੇ ਤਰ੍ਹਾਂ 24 ਮਈ ਨੂੰ ਹੀ ਗੁਰਦਾਸਪੁਰ ਤੋਂ ਬਾਅਦ ਜਲੰਧਰ ਚ ਸੁਸ਼ੀਲ ਰਿੰਕੂ ਸਮੇਤ ਦੁਆਬੇ ਦੇ ਭਾਜਪਾ ਉਮੀਦਵਾਰਾਂ ਦੇ ਹੱਕ ਚ ਪੀਐਮ ਮੋਦੀ ਸੰਬੋਧਨ ਕਰਨਗੇ। ਭਾਜਪਾ ਦੇ ਸੀਨੀਅਰ ਆਗੂ ਤੇ ਮਹਾਂਮੰਤਰੀ ਰਾਕੇਸ਼ ਰਠੌਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਚੋਣ ਰੈਲੀਆਂ ਸਬੰਧੀ ਤਿਆਰੀਆਂ ਜ਼ੋਰਾਂ ਉੱਤੇ ਚੱਲ ਰਹੀਆਂ ਹਨ, ਜੋ ਜਲਦ ਮੁਕੰਮਲ ਕਰ ਲਈਆਂ ਜਾਣਗੀਆਂ।

Punjab Bani 19 May,2024
ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨਓਸੀ 'ਤੇ ਝੂਠੇ ਵਾਅਦੇ ਦਾ ਪਰਦਾਫਾਸ਼ ਕੀਤਾ

ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨਓਸੀ 'ਤੇ ਝੂਠੇ ਵਾਅਦੇ ਦਾ ਪਰਦਾਫਾਸ਼ ਕੀਤਾ ਚੋਣਾਂ ਤੋਂ ਬਾਅਦ ਮਾਨ ਸਰਕਾਰ ਖਿਲਾਫ ਅੰਦੋਲਨ ਛੇੜਨ ਦਾ ਅਹਿਦ ਲਿਆ ਲੁਧਿਆਣਾ, 19 ਮਈ, 2024: ਲੁਧਿਆਣਾ ਵਿੱਚ ਆਪਣੇ ਹਾਲੀਆ ਚੋਣ ਪ੍ਰਚਾਰ ਦੌਰਾਨ, ਕਾਂਗਰਸ ਦੇ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਨੋ ਓਬਜੈਕਸ਼ਨ ਸਰਟੀਫਿਕੇਟ (ਐਨ.ਓ.ਸੀ.) ਸਬੰਧੀ ਮਾਨ ਸਰਕਾਰ ਦੇ ਅਧੂਰੇ ਵਾਅਦਿਆਂ 'ਤੇ ਗੰਭੀਰ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਇਸੇ ਸਿਲਸਿਲੇ ਵਿੱਚ, ਵੜਿੰਗ ਨੂੰ ਲੁਧਿਆਣਾ ਦੇ ਲੋਕਾਂ ਤੋਂ ਕਾਫੀ ਜਾਣਕਾਰੀ ਮਿਲੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿੱਚ ਜ਼ਮੀਨਾਂ ਅਤੇ ਜਾਇਦਾਦਾਂ ਦੀ ਰਜਿਸਟਰੀ ਲਈ ਐਨਓਸੀ ਬੰਦ ਕਰਨ ਸਬੰਧੀ ਐਲਾਨ ਦੇ ਬਾਵਜੂਦ ਇਹ ਅਜੇ ਵੀ ਇੱਕ ਜ਼ਰੂਰੀ ਸ਼ਰਤ ਬਣੀ ਹੋਈ ਹੈ। ਸੂਬੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਐਨਓਸੀ ਨਾ ਮਿਲਣ ਕਾਰਨ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੁੱਦੇ 'ਤੇ ਬੋਲਦਿਆਂ ਵੜਿੰਗ ਨੇ ਕਿਹਾ, “ਇਹ ਸਿਰਫ ਇਕ ਝੂਠ ਨਹੀਂ ਹੈ, ਜੋ ਕਿ ਸੀਐਮ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਬੋਲਿਆ ਹੈ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਵਾਰ-ਵਾਰ ਗੁੰਮਰਾਹ ਕੀਤਾ ਹੈ। ਉਨ੍ਹਾਂ ਦੀ ਸਰਕਾਰ ਨਸ਼ੇ ਦੇ ਖਾਤਮੇ, ਰੁਜ਼ਗਾਰ ਸਿਰਜਣ, ਸਿੱਖਿਆ ਅਤੇ ਸਿਹਤ ਢਾਂਚੇ ਵਿੱਚ ਸੁਧਾਰ, ਕਿਸਾਨਾਂ ਨੂੰ ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਦੇਣ ਅਤੇ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਸਮੇਤ ਆਪਣੇ ਮੁੱਖ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਨਾਕਾਮ ਰਹੀ ਹੈ।” ਵੜਿੰਗ ਨੇ ਕਿਹਾ, "ਪੰਜਾਬ ਨੂੰ ਲੋਕਾਂ ਦੀ ਭਲਾਈ ਨੂੰ ਸਮਰਪਿਤ ਸਰਕਾਰ ਦੀ ਲੋੜ ਹੈ, ਨਾ ਕਿ ਕਿਸੇ ਵੀ ਝੂਠੇ ਵਾਅਦਿਆਂ ਅਤੇ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਨਿਰਭਰ ਰਹਿਣ ਵਾਲੀ ਸਰਕਾਰ ਦੀ। ਅਸੀਂ ਚੋਣਾਂ ਤੋਂ ਬਾਅਦ 'ਆਪ' ਸਰਕਾਰ ਨੂੰ ਐਨਓਸੀ ਦੇ ਮੁੱਦੇ 'ਤੇ ਜਵਾਬਦੇਹ ਬਣਾਉਣ ਲਈ ਪ੍ਰਦਰਸ਼ਨ ਕਰਾਂਗੇ।" ਇਸ ਦੌਰਾਨ ਵੜਿੰਗ ਦੀ ਚੋਣ ਮੁਹਿੰਮ ਨੂੰ ਲੁਧਿਆਣਾ ਉੱਤਰੀ ਅਤੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕਿਆਂ ਵਿੱਚ ਭਾਰੀ ਸਮਰਥਨ ਮਿਲਿਆ। ਜਿੱਥੇ ਛੋਟੀਆਂ ਮੀਟਿੰਗਾਂ ਵੱਡੀਆਂ ਰੈਲੀਆਂ ਵਿੱਚ ਬਦਲ ਗਈਆਂ। ਉਨ੍ਹਾਂ ਨੇ ਲੁਧਿਆਣਾ ਦੇ ਭਵਿੱਖ ਲਈ ਇੱਕ ਮਜ਼ਬੂਤ ​​ਯੋਜਨਾ ਦੀ ਰੂਪਰੇਖਾ ਦਿੰਦੇ ਹੋਏ ਆਪਣਾ ਵਿਆਪਕ ਵਿਜ਼ਨ ਡਾਕੂਮੈਂਟ “ਡਰਾਈਵ ਇਟ” ਵੀ ਸਾਂਝਾ ਕੀਤਾ। ਡਾਕੂਮੈਂਟ ਲੁਧਿਆਣਾ ਲਈ ਇੱਕ ਵਿਆਪਕ ਯੋਜਨਾ ਪੇਸ਼ ਕਰਦਾ ਹੈ, ਜਿਸ ਵਿੱਚ ਉਦਯੋਗਿਕ ਪੁਨਰ ਸੁਰਜੀਤੀ, ਵਾਤਾਵਰਣ ਸਥਿਰਤਾ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ 'ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ। ਇਸ ਦੌਰਾਨ ਪ੍ਰਮੁੱਖ ਪਹਿਲਕਦਮੀਆਂ ਵਿੱਚ 650 ਕਰੋੜ ਰੁਪਏ ਦੇ ਪ੍ਰੋਜੈਕਟ ਨਾਲ ਬੁੱਢੇ ਦਰਿਆ ਨੂੰ ਮੁੜ ਸੁਰਜੀਤ ਕਰਨਾ, ਟਿਕਾਊ ਵਿਕਾਸ ਲਈ ਇੱਕ ਖੋਜ ਫੰਡ ਸਥਾਪਤ ਕਰਨਾ ਅਤੇ ਉਦਯੋਗ ਤੇ ਵਣਜ ਵਿਭਾਗ ਦੇ ਵਿਸ਼ੇਸ਼ ਪੈਕੇਜ ਨਾਲ ਉਦਯੋਗਿਕ ਕਲੱਸਟਰ ਬਣਾਉਣਾ ਸ਼ਾਮਲ ਹੈ। ਜਦੋਂ ਕਿ ਬੁਨਿਆਦੀ ਢਾਂਚੇ ਦੀ ਤਰੱਕੀ ਵਿੱਚ ਇੱਕ ਅਤਿ-ਆਧੁਨਿਕ ਪ੍ਰਦਰਸ਼ਨੀ ਕੇਂਦਰ, ਰਿੰਗ ਰੋਡ ਪ੍ਰੋਜੈਕਟ ਨੂੰ ਪੂਰਾ ਕਰਨਾ ਅਤੇ ਵੱਡੇ ਪੱਧਰ 'ਤੇ ਰੁੱਖ ਲਗਾਉਣਾ ਸ਼ਾਮਲ ਹੈ। ਇਹ ਜ਼ਮੀਨੀ ਪਾਣੀ ਲਈ ਸਰਫ਼ੇਸ ਵਾਟਰ, ਇਲੈਕਟ੍ਰਿਕ ਅਤੇ ਸੀਐਨਜੀ ਆਟੋ ਲਈ ਸਬਸਿਡੀਆਂ ਤੇ ਸਰਕਾਰੀ ਇਮਾਰਤਾਂ ਨੂੰ 100% ਸੂਰਜੀ ਊਰਜਾ ਨਾਲ ਲੈਸ ਕਰਨ ਦੇ ਟੀਚੇ ਦੀ ਵਕਾਲਤ ਕਰਦਾ ਹੈ। ਬਾਕੀ ਪ੍ਰੋਜੈਕਟਾਂ ਵਿੱਚ ਰੇਲਵੇ ਸਟੇਸ਼ਨਾਂ ਦਾ ਨਵੀਨੀਕਰਨ, ਖੇਡ ਸਹੂਲਤਾਂ ਦਾ ਨਵੀਨੀਕਰਨ, ਸਾਹਿਰ ਲੁਧਿਆਣਵੀ ਯਾਦਗਾਰੀ ਕੇਂਦਰ ਦੀ ਸਥਾਪਨਾ, ਇਲੈਕਟ੍ਰਿਕ ਬੱਸਾਂ ਨਾਲ ਜਨਤਕ ਆਵਾਜਾਈ ਨੂੰ ਵਧਾਉਣਾ ਅਤੇ ਇੰਟੈਲੀਜੈਂਟ ਟਰੈਫਿਕ ਸਿਸਟਮ ਨੂੰ ਲਾਗੂ ਕਰਨਾ ਸ਼ਾਮਲ ਹੈ।

Punjab Bani 19 May,2024
ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ

ਲੋਕ ਸਭਾ ਚੋਣਾਂ-2024 ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ - ਉਮੀਦਵਾਰਾਂ ਦੇ ਵੇਰਵੇ ਕੇਵਾਈਸੀ ਐਪ ਉੱਤੇ ਉਪਲੱਬਧ: ਮੁੱਖ ਚੋਣ ਅਧਿਕਾਰੀ ਚੰਡੀਗੜ੍ਹ, 19 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਉੱਤੇ ਚੋਣ ਲੜ ਰਹੇ 328 ਉਮੀਦਵਾਰਾਂ ਨੂੰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਚੋਣ ਅਧਿਕਾਰੀਆਂ ਵੱਲੋਂ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਕੁੱਲ 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਲੜ ਰਹੇ ਹਨ। ਉਨ੍ਹਾਂ ਦੱਸਿਆ ਕਿ ਵੋਟਰ ਇਨ੍ਹਾਂ ਸਾਰੇ ਉਮੀਦਵਾਰਾਂ ਦੇ ਵੇਰਵੇ ਅਤੇ ਚੋਣ ਕਮਿਸ਼ਨ ਕੋਲ ਜਮ੍ਹਾਂ ਕਰਵਾਏ ਐਫੀਡੈਬਿਟ ਮੋਬਾਈਲ ਦੇ ਕੇਵਾਈਸੀ ਐਪ (KYC App) ਉੱਤੇ ਦੇਖ ਸਕਦੇ ਹਨ। ਜਾਣਕਾਰੀ ਦਿੰਦਿਆ ਸਿਬਿਨ ਸੀ ਨੇ ਦੱਸਿਆ ਕਿ ਗੁਰਦਾਸਪੁਰ ਤੋਂ 26 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 14 ਆਜ਼ਾਦ ਉਮੀਦਵਾਰ ਸ਼ਾਮਲ ਹਨ, ਜਦਕਿ ਅੰਮ੍ਰਿਤਸਰ ਤੋਂ 30 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ ਆਜ਼ਾਦ ਉਮੀਦਵਾਰਾਂ ਦੀ ਗਿਣਤੀ 18 ਹੈ। ਉੱਥੇ ਹੀ ਖਡੂਰ ਸਾਹਿਬ ਤੋਂ 27 ਉਮੀਦਵਾਰ ਚੋਣ ਮੈਦਾਨ ਵਿੱਚ ਹਨ ਜਿਨ੍ਹਾਂ ਵਿੱਚ 18 ਆਜ਼ਾਦ ਉਮੀਦਵਾਰ ਹਨ। ਜਲੰਧਰ ਤੋਂ 20 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 8 ਆਜ਼ਾਦ ਉਮੀਦਵਾਰ ਸ਼ਾਮਲ ਹਨ। ਹੁਸ਼ਿਆਰਪੁਰ ਤੋਂ ਕੁੱਲ 16 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚੋਂ ਆਜ਼ਾਦ ਉਮੀਦਵਾਰਾਂ ਦੀ ਗਿਣਤੀ 4 ਹੈ। ਆਨੰਦਪੁਰ ਸਾਹਿਬ ਤੋਂ ਕੁੱਲ 28 ਉਮੀਦਵਾਰਾਂ ਵਿੱਚੋਂ 13 ਆਜ਼ਾਦ ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਲੁਧਿਆਣਾ ਤੋਂ 43 ਉਮੀਦਵਾਰਾਂ ਵਿੱਚੋਂ 26 ਆਜ਼ਾਦ ਉਮੀਦਵਾਰ ਚੋਣਾਂ ਲੜ ਰਹੇ ਹਨ। ਫਤਿਹਗੜ੍ਹ ਸਾਹਿਬ ਤੋਂ ਕੁੱਲ 14 ਉਮੀਦਵਾਰਾਂ ਵਿੱਚੋਂ 7 ਆਜ਼ਾਦ ਉਮੀਦਵਾਰ ਚੋਣਾਂ ਲੜ ਰਹੇ ਹਨ। ਫਰੀਦਕੋਟ ਤੋਂ ਕੁੱਲ 28 ਉਮੀਦਵਾਰਾਂ ਵਿੱਚੋਂ 12 ਆਜ਼ਾਦ ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਫਿਰੋਜ਼ਪੁਰ ਤੋਂ ਕੁੱਲ 29 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 17 ਆਜ਼ਾਦ ਉਮੀਦਵਾਰ ਸ਼ਾਮਲ ਹਨ। ਬਠਿੰਡਾ ਤੋਂ ਕੁੱਲ 18 ਉਮੀਦਵਾਰਾਂ ਵਿੱਚ 8 ਆਜ਼ਾਦ ਉਮੀਦਵਾਰ ਸ਼ਾਮਲ ਹਨ। ਸੰਗਰੂਰ ਤੋਂ 23 ਉਮੀਦਵਾਰਾਂ ਵਿੱਚੋਂ 9 ਆਜ਼ਾਦ ਉਮੀਦਵਾਰ ਚੋਣਾਂ ਲੜ ਰਹੇ ਹਨ ਜਦਕਿ ਪਟਿਆਲਾ ਤੋਂ 26 ਉਮੀਦਵਾਰਾਂ ਵਿੱਚੋਂ 15 ਆਜ਼ਾਦ ਉਮੀਦਵਾਰ ਚੋਣ ਮੈਦਾਨ ਵਿੱਚ ਉੱਤਰੇ ਹਨ। ਸਿਬਿਨ ਸੀ ਨੇ ਦੱਸਿਆ ਕਿ ਚੋਣ ਤਿਆਰੀਆਂ ਅੰਤਿਮ ਪੜਾਅ ਉੱਤੇ ਹਨ ਅਤੇ 1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ।

Punjab Bani 19 May,2024
ਜੇਲ੍ਹਾਂ ’ਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੋ੍ਰਮਣੀ ਕਮੇਟੀ ਕਾਰਜਸ਼ੀਲ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪਟਿਆਲਾ 19 ਮਈ

ਸ਼ੋ੍ਰਮਣੀ ਕਮੇਟੀ ਵਫ਼ਦ ਨੇ ਬੰਦੀ ਸਿੰਘ ਭਾਈ ਸਮਸ਼ੇਰ ਸਿੰਘ ਨਾਲ ਕੀਤੀ ਮੁਲਾਕਾਤ ਜੇਲ੍ਹਾਂ ’ਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੋ੍ਰਮਣੀ ਕਮੇਟੀ ਕਾਰਜਸ਼ੀਲ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪਟਿਆਲਾ 19 ਮਈ ਜੇਲ੍ਹਾਂ ’ਚ ਨਜ਼ਰਬੰਦ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼ੋ੍ਰਮਣੀ ਕਮੇਟੀ ਨਿਰੰਤਰ ਕਾਰਜਸ਼ੀਲ ਹੈ, ਉਥੇ ਹੀ ਕਾਨੂੰਨੀ ਅਤੇ ਆਰਥਿਕ ਤੌਰ ’ਤੇ ਹਰ ਸੰਭਵ ਸਹਾਇਤਾ ਵੀ ਮੁਹੱਈਆ ਕਰਵਾ ਰਹੀ ਹੈ। ਇਹ ਪ੍ਰਗਟਾਵਾ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜ਼ਮਾਨਤ ’ਤੇ ਰਿਹਾਅ ਹੋ ਕੇ ਆਏ ਬੰਦੀ ਭਾਈ ਸ਼ਮਸ਼ੇਰ ਸਿੰਘ ਨਾਲ ਫੋਨ ’ਤੇ ਗੱਲਬਾਤ ਕਰਦਿਆਂ ਕੀਤਾ। ਸ਼ੋ੍ਰਮਣੀ ਕਮੇਟੀ ਪ੍ਰਧਾਨ ਦੇ ਆਦੇਸ਼ਾਂ ’ਤੇ ਅੱਜ ਸ਼ੋ੍ਰਮਣੀ ਕਮੇਟੀ ਵਫ਼ਦ ਨੇ ਬੰਦੀ ਸਿੰਘ ਭਾਈ ਸ਼ਮਸ਼ੇਰ ਸਿੰਘ ਨਾਲ ਮੁਲਾਕਾਤ ਕੀਤੀ। ਜ਼ਿਕਰਯੋਗ ਹੈ ਕਿ ਬੇਅੰਤ ਸਿੰਘ ਕਤਲ ਮਾਮਲੇ ’ਚ ਸਜ਼ਾਜ਼ਾਫਤਾ ਭਾਈ ਸ਼ਮਸ਼ੇਰ ਸਿੰਘ ਮੁੜ ਜ਼ਮਾਨਤ ’ਤੇ ਰਿਹਾਅ ਹੋ ਕੇ ਪਰਤੇ ਹਨ, ਜਿਨ੍ਹਾਂ ਨਾਲ ਮੁਲਾਕਾਤ ਲਈ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੈਨੇਜਰ ਕਰਨੈਲ ਸਿੰਘ ਦੀ ਅਗਵਾਈ ’ਚ ਵਫ਼ਦ ਨੇ ਭਾਈ ਸ਼ਮਸ਼ੇਰ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ ਚਾਲ ਜਾਣਿਆ। ਇਸ ਦੌਰਾਨ ਵਫ਼ਦ ਨੇ ਭਾਈ ਸ਼ਮਸ਼ੇਰ ਸਿੰਘ ਨੂੰ ਸਿਰਪੋਓ ਦੀ ਬਖਸ਼ਿਸ਼ ਕੀਤੀ ਅਤੇ ਗੱਲਬਾਤ ਕਰਦਿਆਂ ਮੈਨੇਜਰ ਕਰਨੈਲ ਸਿੰਘ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਲਗਾਤਾਰ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕਾਰਜਸ਼ੀਲ ਹੈ, ਜਿਥੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਦੀ ਅਗਵਾਈ ਵਿਚ ਬੰਦੀ ਸਿੰਘਾਂ ਦੀਆਂ ਪੱਕੀਆਂ ਜ਼ਮਾਨਤਾਂ ਲਈ ਕਾਨੂੰਨੀ ਚਾਰਾਜੋਈ ਕੀਤੀ ਜਾ ਰਹੀ ਹੈ, ਉਥੇ ਹੀ ਪਰਿਵਾਰ ਮੈਂਬਰਾਂ ਤੱਕ ਹਰ ਮਹੀਨੇ ਆਰਥਿਕ ਸਹਾਇਤਾ ਵੀ ਪਹੁੰਚਾਈ ਜਾ ਰਹੀ ਹੈ। ਇਸ ਮੁਲਾਕਾਤ ਦੌਰਾਨ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਹੋਰਾਂ ਦੀ ਬੰਦੀ ਸਿੰਘ ਭਾਈ ਸ਼ਮਸ਼ੇਰ ਸਿੰਘ ਨਾਲ ਫੋਨ ’ਤੇ ਗੱਲਬਾਤ ਕਰਵਾਈ ਗਈ ਅਤੇ ਉਨ੍ਹਾਂ ਭਰੋਸਾ ਦਿੱਤਾ ਕਿ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੰਘਾਂ ਦੀ ਪੱਕੀ ਰਿਹਾਈ ਨੂੰ ਲੈ ਕੇ ਜਿਥੇ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਭਾਈ ਸ਼ਮਸ਼ੇਰ ਸਿੰਘ ਨੂੰ ਨਿੱਜੀ ਤੌਰ ’ਤੇ ਮਿਲਣ ਦਾ ਭਰੋਸਾ ਵੀ ਦਿੱਤਾ, ਉਥੇ ਹੀ ਉਨ੍ਹਾਂ ਚਿੰਤਾ ਜ਼ਾਹਿਰ ਕੀਤੀ ਕਿ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੰਘਾਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ, ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੇ ਗਲਤ ਰਵੱਈਆ ਕਾਰਨ ਮਨੁੱਖੀ ਅਧਿਕਾਰਾਂ ਘਾਣ ਹੋ ਰਿਹਾ ਹੈ ਅਤੇ ਹੋ ਰਹੀ ਅਜਿਹੀ ਅਣਦੇਖੀ ਪ੍ਰਤੀ ਸਰਕਾਰਾਂ ਅਤੇ ਅਦਾਲਤਾਂ ਨੂੰ ਸੁਚਾਰੂ ਕਦਮ ਚੁੱਕਣ ਦੀ ਲੋੜ ਹੈ। ਇਸ ਦੌਰਾਨ ਵਫ਼ਦ ਵਿਚ ਮੈਨੇਜਰ ਕਰਨੈਲ ਸਿੰਘ ਤੋਂ ਇਲਾਵਾ ਭਾਈ ਹਜੂਰ ਸਿੰਘ ਅਤੇ ਸਟਾਫ਼ ਮੈਂਬਰ ਆਦਿ ਸ਼ਾਮਲ ਸਨ।

Punjab Bani 19 May,2024
ਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰ

ਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰ ਰਿਹਰਸਲ ਵਿੱਚੋਂ ਗੈਰ-ਹਾਜ਼ਰ ਰਹਿਣ ਵਾਲਿਆਂ ਖਿਲਾਫ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਹੋਵੇਗੀ ਸਖਤ ਕਾਰਵਾਈ ਸੰਗਰੂਰ, 18 ਮਈ: ਲੋਕ ਸਭਾ ਚੋਣਾਂ ਦੌਰਾਨ ਜ਼ਿਲ੍ਹਾ ਸੰਗਰੂਰ ਦੇ ਵੱਖ-ਵੱਖ ਵਿਧਾਨ ਸਭਾ ਸੈਗਮੈਂਟਾਂ ਵਿੱਚ ਤਾਇਨਾਤ ਕੀਤੇ ਜਾਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ ਮਿਤੀ 19 ਮਈ ਦਿਨ ਐਤਵਾਰ ਨੂੰ ਸਬੰਧਤ ਸਹਾਇਕ ਰਿਟਰਨਿੰਗ ਅਧਿਕਾਰੀਆਂ ਦੀ ਨਿਗਰਾਨੀ ਹੇਠ ਕਰਵਾਈ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਰਿਹਰਸਲ ਦੌਰਾਨ ਮਾਸਟਰ ਟਰੇਨਰਾਂ ਵੱਲੋਂ ਚੋਣ ਅਮਲੇ ਨਾਲ ਸਬੰਧਤ ਪ੍ਰੋਜਾਈਡਿੰਗ ਅਧਿਕਾਰੀਆਂ, ਸਹਾਇਕ ਪ੍ਰੋਜਾਈਡਿੰਗ ਅਧਿਕਾਰੀਆਂ ਤੇ ਪੋਲਿੰਗ ਅਫ਼ਸਰਾਂ ਨੂੰ ਵੋਟਿੰਗ ਪ੍ਰਕਿਰਿਆ ਦੀਆਂ ਬਾਰੀਕੀਆਂ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਜੇਕਰ ਕੋਈ ਵੀ ਕਰਮਚਾਰੀ ਰਿਹਰਸਲ ਦੌਰਾਨ ਗੈਰ-ਹਾਜ਼ਰ ਪਾਇਆ ਜਾਵੇਗਾ ਤਾਂ ਉਸ ਖਿਲਾਫ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਜ਼ਿਲਾ ਚੋਣ ਅਫਸਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕ ਸਭਾ ਚੋਣਾਂ ਦਾ ਸਮੁੱਚਾ ਅਮਲ ਸ਼ਾਂਤੀਪੂਰਵਕ, ਸੁਰੱਖਿਅਤ ਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਨ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ 099-ਲਹਿਰਾ ਦੇ ਚੋਣ ਅਮਲੇ ਦੀ ਰਿਹਰਸਲ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਅਤੇ ਟੈਕਨੋਲੋਜੀ ਵਿਖੇ, 100-ਦਿੜ੍ਹਬਾ ਦੇ ਅਮਲੇ ਦੀ ਰਿਹਰਸਲ ਸਰਕਾਰੀ ਰਣਬੀਰ ਕਾਲਜ ਸੰਗਰੂਰ ਵਿਖੇ, 101-ਸੁਨਾਮ ਦੇ ਚੋਣ ਅਮਲੇ ਦੀ ਰਿਹਰਸਲ ਪਟਿਆਲਾ ਰੋਡ ਸੁਨਾਮ ਵਿਖੇ ਸਥਿਤ ਮਹਾਰਾਜਾ ਪੈਲੇਸ, 107-ਧੂਰੀ ਦੇ ਚੋਣ ਅਮਲੇ ਦੀ ਰਿਹਰਸਲ ਯੂਨੀਵਰਸਿਟੀ ਕਾਲਜ ਬੇਨੜਾ ਅਤੇ 108-ਸੰਗਰੂਰ ਦੇ ਚੋਣ ਅਮਲੇ ਦੀ ਰਿਹਰਸਲ ਸਰਕਾਰੀ ਰਣਬੀਰ ਕਾਲਜ ਸੰਗਰੂਰ ਵਿਖੇ ਹੋਵੇਗੀ।

Punjab Bani 18 May,2024
ਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾ

ਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾ ਵੋਟਾਂ ਵਾਲੇ ਦਿਨ ਪੋਲਿੰਗ ਬੂਥਾਂ ਵਿੱਚ ਵੋਟਰਾਂ ਲਈ ਸੁਵਿਧਾਵਾਂ ਨੂੰ ਸਮੇਂ ਸਿਰ ਯਕੀਨੀ ਬਣਾਉਣ ਦੇ ਆਦੇਸ਼ ਲਹਿਰਾ/ਖਨੌਰੀ/ ਸੰਗਰੂਰ, 18 ਮਈ - ਭਾਰਤੀ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ ਦਿਨੇਸ਼ਨ ਐੱਚ. (ਆਈ.ਏ.ਐਸ.) ਵੱਲੋਂ ਲੋਕ ਸਭਾ ਹਲਕਾ ਸੰਗਰੂਰ ਅਧੀਨ ਆਉਂਦੇ ਵੱਖ-ਵੱਖ ਵਿਧਾਨ ਸਭਾ ਸੈਗਮੈਂਟਾਂ ਵਿਚ ਬਣੇ ਪੋਲਿੰਗ ਬੂਥਾਂ ਦਾ ਨਿਰੀਖਣ ਕਰਨ ਦੀ ਪ੍ਰਕਿਰਿਆ ਜਾਰੀ ਹੈ। ਇਸ ਲੜੀ ਦੇ ਤਹਿਤ ਅੱਜ ਉਹਨਾਂ ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਸਥਿਤ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾ ਲਿਆ ਗਿਆ ਅਤੇ ਉੱਥੇ ਤਾਇਨਾਤ ਸਟਾਫ ਨੂੰ ਹਦਾਇਤ ਕੀਤੀ ਕਿ ਮਿਤੀ 1 ਜੂਨ ਨੂੰ ਵੋਟ ਪ੍ਰਕਿਰਿਆ ਵਿੱਚ ਹਿੱਸਾ ਲੈਣ ਲਈ ਪਹੁੰਚਣ ਵਾਲੇ ਵੋਟਰਾਂ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ। ਉਨ੍ਹਾਂ ਨੇ ਸਹਾਇਕ ਰਿਟਰਨਿੰਗ ਅਫਸਰ ਲਹਿਰਾ ਨੂੰ ਆਖਿਆ ਕਿ ਉਹ ਸਾਰੀਆਂ ਤਿਆਰੀਆਂ ਆਪਣੀ ਨਿਗਰਾਨੀ ਹੇਠ ਮੁਕੰਮਲ ਕਰਵਾਉਣ। ਉਹਨਾਂ ਨੇ ਪੋਲਿੰਗ ਬੂਥਾਂ ਵਿੱਚ ਤੈਨਾਤ ਅਮਲੇ ਨੂੰ ਹਦਾਇਤ ਕੀਤੀ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਇਸ ਸਬੰਧੀ ਸਮੇਂ ਸਮੇਂ ਤੇ ਜਾਰੀ ਕੀਤੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਵੋਟਰਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਉਣ ਅਤੇ 70 ਫੀਸਦੀ ਤੋਂ ਵੱਧ ਮਤਦਾਨ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਵੀ ਨਾਗਰਿਕਾਂ ਵਿੱਚ ਨਿਰੰਤਰ ਜਾਗਰੂਕਤਾ ਪੈਦਾ ਕੀਤੀ ਜਾਵੇ। ਇਸ ਮੌਕੇ ਉਨਾਂ ਦੇ ਤਾਲਮੇਲ ਅਧਿਕਾਰੀ ਸਤਵਿੰਦਰ ਸਿੰਘ ਢਿੱਲੋਂ ਵੀ ਮੌਜੂਦ ਸਨ।

Punjab Bani 18 May,2024
ਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀ

ਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀ ਸੰਗਰੂਰ, 18 ਮਈ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਦੀਆਂ ਹਦਾਇਤਾਂ ‘ਤੇ ਵਿਧਾਨ ਸਭਾ ਹਲਕਾ-108 ਸੰਗਰੂਰ ਦੇ ਨੋਡਲ ਅਫ਼ਸਰ ਬਲਬੀਰ ਚੰਦ, ਮੈਂਬਰ ਅਮਰਜੀਤ ਸਿੰਘ ਵੱਲੋਂ ਸਥਾਨਕ ਪ੍ਰੇਮ ਸਭਾ ਸਕੂਲ ਸੰਗਰੂਰ ਵਿਖੇ ਸਾਈਕਲ ਰੈਲੀ ਕਰਵਾਈ ਗਈ। ਇਸ ਮੌਕੇ ਸਵੀਪ ਨੋਡਲ ਅਫਸਰ ਬਲਬੀਰ ਚੰਦ ਵੱਲੋਂ ਵੋਟ ਪਾਉਣ ਦੀ ਵਿਧੀ ਸਮਝਾਈ ਗਈ। ਇਸਦੇ ਨਾਲ ਹੀ ਵਿਦਿਆਰਥੀਆਂ ਨੂੰ ਆਪਣੇ ਮਾਪਿਆਂ ਤੇ ਰਿਸ਼ਤੇਦਾਰਾਂ ਨੂੰ ਵੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ। ਸੰਸਥਾ ਦੇ ਪ੍ਰਿੰਸੀਪਲ ਅਤੇ ਹੋਰ ਕਰਮਚਾਰੀਆਂ ਨੇ ਸਵੀਪ ਟੀਮ ਨੂੰ ਪੂਰਨ ਸਹਿਯੋਗ ਦਿੱਤਾ। ਇਸ ਮੌਕੇ ਵਿਦਿਆਰਥੀਆਂ ਨੇ 1 ਜੂਨ ਨੂੰ ਵੱਧ ਤੋਂ ਵੱਧ ਲੋਕਾਂ ਨੂੰ ਬਿਨਾ ਕਿਸੇ ਲਾਲਚ ਜਾਂ ਡਰ ਤੋਂ ਵੋਟ ਪਾਉਣ ਲਈ ਪ੍ਰੇਰਿਤ ਕਰਨ ਦਾ ਵਿਸ਼ਵਾਸ ਦਿਵਾਇਆ।

Punjab Bani 18 May,2024
ਆਪ ਨੇਤਾ ਲਾਲੀ ਮਜੀਠੀਆ ਅਕਾਲੀ ਦਲ ਵਿੱਚ ਹੋਏ ਸ਼ਾਮਲ

ਆਪ ਨੇਤਾ ਲਾਲੀ ਮਜੀਠੀਆ ਅਕਾਲੀ ਦਲ ਵਿੱਚ ਹੋਏ ਸ਼ਾਮਲ ਬਟਾਲਾ, 17 ਮਈ ਆਮ ਆਦਮੀ ਪਾਰਟੀ ਦੇ ਮਜੀਠਾ ਹਲਕੇ ਦੇ ਇੰਚਾਰਜ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਅੱਜ ਆਪਣੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਉਹ ਪਹਿਲਾਂ ਕਾਂਗਰਸ ਦੇ ਸੀਨੀਅਰ ਆਗੂ ਸਨ ਅਤੇ ਕੁਝ ਸਮਾਂ ਪਹਿਲਾਂ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਏ ਸਨ। ਇਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਲਾਲੀ ਮਜੀਠੀਆ ਦੇ ਪਾਰਟੀ ਵਿੱਚ ਆਉਣ ਨਾਲ ਲੋਕ ਸਭਾ ਹਲਕਾ ਅੰਮ੍ਰਿਤਸਰ ’ਚ ਉਮੀਦਵਾਰ ਅਨਿਲ ਜੋਸ਼ੀ ਨੂੰ ਰਾਜਸੀ ਬਲ ਮਿਲੇਗਾ। ਉਨ੍ਹਾਂ ਦੱਸਿਆ ਕਿ ਉਹ ਲੰਘੇ ਢਾਈ-ਤਿੰਨ ਦਹਾਕਿਆਂ ਤੋਂ ਇੱਕ-ਦੂਸਰੇ ਦੇ ਕੱਟੜ ਵਿਰੋਧੀ ਸਨ। ਇਸ ਮੌਕੇ ਬਿਕਰਮ ਮਜੀਠੀਆ ਨੇ ਲਾਲੀ ਮਜੀਠੀਆ ਦੇ ਪੈਰੀਂ ਹੱਥ ਲਗਾਉਂਦਿਆਂ ਤੇ ਇਹ ਕਹਿੰਦਿਆਂ ਮੁਆਫ਼ੀ ਮੰਗੀ ਕਿ ਉਨ੍ਹਾਂ ਕੋਲੋਂ ਅਤੀਤ ਵਿੱਚ ਕੁਝ ਗ਼ਲਤੀਆਂ ਹੋਈਆਂ ਜਿਸ ਲਈ ਉਨ੍ਹਾਂ ਨੂੰ ਮੁਆਫ਼ ਕੀਤਾ ਜਾਵੇ।

Punjab Bani 18 May,2024
ਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨ

ਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨ ਜਲੰਧਰ, 17 ਮਈ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਦੇ ਮੁੱਖ ਮੰਤਰੀਆਂ ਨੇ ਸੂਬੇ ਦੇ ਵਿਕਾਸ ਵੱਲ ਧਿਆਨ ਨਹੀਂ ਦਿੱਤਾ ਅਤੇ ਉਹ ਜਿੱਤ ਕੇ ਆਪਣੇ ਮਹਿਲਾਂ ਅੰਦਰ ਵੜ ਕੇ ਕੁੰਡੀ ਲਗਾ ਲੈਂਦੇ ਸਨ, ਜਦੋਂ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਵਾ ਦੋ ਸਾਲ ਦੇ ਸਮੇਂ ਵਿੱਚ ਸੂਬੇ ਦੇ ਕੰਮ ਕਰਨ ਦੇ ਨਾਲ ਲੋਕਾਂ ਦਾ ਦਿਲ ਜਿੱਤਿਆ ਹੈ। ਉਨ੍ਹਾਂ ਕਰਤਾਰਪੁਰ ਵਿੱਚ ਕੈਬਨਿਟ ਮੰਤਰੀ ਬਲਕਾਰ ਸਿੰਘ ਦੀ ਅਗਵਾਈ ਵਿੱਚ ਪਵਨ ਕੁਮਾਰ ਟੀਨੂ ਦੇ ਹੱਕ ਵਿੱਚ ਕੀਤੇ ਰੋਡ ਸ਼ੋਅ ਦੌਰਾਨ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਬੀਰ ਸਿੰਘ ਬਾਦਲ ’ਤੇ ਸਿਆਸੀ ਹਮਲੇ ਕਰਦਿਆਂ ਕਿਹਾ ਕਿ ਤਾਪਮਾਨ ਵਧਣ ਕਾਰਨ ਇਹ ਦੋਵੇਂ ਆਪਣੇ ਮਹਿਲਾਂ ਵਿੱਚੋਂ ਨਹੀਂ ਨਿਕਲਦੇ ਸਨ। ਸ੍ਰੀ ਮਾਨ ਨੇ ਕਿਹਾ ਕਿ ਜੇਕਰ ਕੋਈ ਸਿਆਸੀ ਧਿਰ ਉਨ੍ਹਾਂ ਖ਼ਿਲਾਫ਼ ਭ੍ਰਿਸ਼ਟਾਚਾਰ ਸਾਬਿਤ ਕਰਦੀ ਹੈ ਤਾਂ ਉਹ ਉਨ੍ਹਾਂ ਲਈ ਜ਼ਹਿਰ ਦੀ ਗੋਲੀ ਵਾਂਗ ਹੋਵੇਗਾ।

Punjab Bani 18 May,2024
ਗੈਗਸਟਰ ਅਜੈ ਪੁਲਸ ਮੁਕਾਬਲੇ ਵਿੱਚ ਹੋਇਆ ਢੇਰ

ਗੈਗਸਟਰ ਅਜੈ ਪੁਲਸ ਮੁਕਾਬਲੇ ਵਿੱਚ ਹੋਇਆ ਢੇਰ ਨਵੀਂ ਦਿੱਲੀ, 17 ਮਈ ਪੱਛਮੀ ਦਿੱਲੀ ਦੇ ਇੱਕ ਕਾਰ ਸ਼ੋਅਰੂਮ ’ਤੇ ਗੋਲੀਆਂ ਚਲਾਉਣ ਦੀ ਘਟਨਾ ਵਿੱਚ ਕਥਿਤ ਤੌਰ ’ਤੇ ਸ਼ਾਮਲ ਇੱਕ ਸ਼ੂਟਰ ਦਿੱਲੀ ਪੁਲੀਸ ਦੀ ਵਿਸ਼ੇਸ਼ ਯੂਨਿਟ ਨਾਲ ਮੁਕਾਬਲੇ ਵਿੱਚ ਮਾਰਿਆ ਗਿਆ। ਇਹ ਮੁਕਾਬਲਾ ਸ਼ਾਹਬਾਦ ਡੇਅਰੀ ਇਲਾਕੇ ਨੇੜੇ ਹੋਇਆ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ, ‘‘ਸਾਨੂੰ ਸੂਚਨਾ ਮਿਲੀ ਸੀ ਕਿ ਗੈਂਗਸਟਰ ਹਿਮਾਂਸ਼ੂ ਭਾਊ ਦਾ ਸ਼ਾਰਪਸ਼ੂਟਰ ਅਜੈ ਉਰਫ਼ ਗੋਲੀ ਬਾਹਰੀ ਦਿੱਲੀ ਦੇ ਪਿੰਡ ਖੇੜਾ ਖੁਰਦ ਵਿੱਚ ਆਉਣ ਵਾਲਾ ਹੈ। ਇਸ ਮਗਰੋਂ ਇੱਕ ਟੀਮ ਬਣਾਈ ਗਈ ਅਤੇ ਜਾਲ ਵਿਛਾਇਆ ਗਿਆ।’’ ਅਧਿਕਾਰੀ ਨੇ ਦੱਸਿਆ ਕਿ ਬੀਤੀ ਰਾਤ ਕਰੀਬ 11.30 ਵਜੇ ਟੀਮ ਨੇ ਅਜੈ ਨੂੰ ਹੌਂਡਾ ਸਿਟੀ ਕਾਰ ’ਚ ਰੋਕਿਆ। ਅਧਿਕਾਰੀ ਨੇ ਕਿਹਾ, ‘‘ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਮੁਲਜ਼ਮ ਪੁਲੀਸ ਟੀਮ ’ਤੇ ਅੰਨ੍ਹੇਵਾਹ ਗੋਲੀਬਾਰੀ ਕਰਨ ਲੱਗਾ।’’ ਅਧਿਕਾਰੀ ਨੇ ਕਿਹਾ ਕਿ ਜਵਾਬੀ ਕਾਰਵਾਈ ਵਿੱਚ ਉਸ ਦੇ ਗੋਲੀ ਲੱਗੀ ਅਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ।

Punjab Bani 18 May,2024
ਹਾਦਸਾ : ਲਾ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਹਾਦਸੇ ਦੌਰਾਨ ਹੋਈ ਮੌਤ

ਹਾਦਸਾ : ਲਾ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਹਾਦਸੇ ਦੌਰਾਨ ਹੋਈ ਮੌਤ ਚੰਡੀਗੜ੍ਹ, 18 ਮਈ ਇਥੇ ਸਥਿਤ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ ਸਿੱਧੂਵਾਲ (ਪਟਿਆਲਾ) ਦੇ 4 ਵਿਦਿਆਰਥੀਆਂ ਦੀ ਸੜਕ ਦੁਰਘਟਨਾ ਵਿੱਚ ਮੌਤ ਹੋ ਗਈ, ਜਦਕਿ ਇਕ ਗੰਭੀਰ ਜ਼ਖ਼ਮੀ ਹੋਇਆ ਹੈ। ਉਸ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ। ਹਾਦਸਾ ਪਟਿਆਲਾ ਤੋਂ ਦੋ ਕਿਲੋਮੀਟਰ ਭਾਦਸੋਂ ਰੋਡ ’ਤੇ ਹੋਇਆ। ਯੂਨੀਵਰਸਿਟੀ ਦੀ ਵਿਦਿਆਰਥਣ ਸਮੇਤ ਜਦੋਂ ਪੰਜ ਵਿਦਿਆਰਥੀ ਐੱਸਯੂਵੀ ਵਿੱਚ ਸਨ ਤਾਂ ਉਹ ਦਰੱਖਤ ਨਾਲ ਟਕਰਾ ਗਈ। ਇਹ ਹਾਦਸਾ ਅੱਜ ਤੜਕੇ 2 ਵਜੇ ਹੋਇਆ। ਮ੍ਰਿਤਕਾਂ ਦੀ ਪਛਾਣ ਰਿਪੂ ਸਹਿਗਲ (22), ਈਸ਼ਾਨ ਸੂਦ (24) ਅਤੇ 22 ਸਾਲਾ ਵਿਦਿਆਰਥਣ ਵਜੋਂ ਹੋਈ ਹੈ। ਦੀਕਸ਼ਾਂਤ ਜੌਹਰ ਨੂੰ ਗੰਭੀਰ ਸੱਟਾਂ ਵੱਜੀਆਂ।

Punjab Bani 18 May,2024
ਟੀਵੀ ਸੀਰੀਅਲ ਐਕਟਰ ਰੋਸ਼ਨ ਸਿੰਘ ਸੋਢੀ ਪੁੱਜੇ ਸਹੀ ਸਲਾਮਤ ਘਰ

ਟੀਵੀ ਸੀਰੀਅਲ ਐਕਟਰ ਰੋਸ਼ਨ ਸਿੰਘ ਸੋਢੀ ਪੁੱਜੇ ਸਹੀ ਸਲਾਮਤ ਘਰ ਦਿੱਲੀ, 18 ਮਈ ਟੀਵੀ ਸੀਰੀਅਲ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਵਿੱਚ ਰੌਸ਼ਨ ਸਿੰਘ ਸੋਢੀ ਦਾ ਕਿਰਦਾਰ ਨਿਭਾਉਣ ਵਾਲੇ ਲਾਪਤਾ ਅਦਾਕਾਰ ਗੁਰਚਰਨ ਸਿੰਘ 24 ਦਿਨਾਂ ਬਾਅਦ ਆਪਣੇ ਘਰ ਪਰਤ ਆਏ। ਪੁਲੀਸ ਮੁਤਾਬਕ ਵੁਹ ਅਧਿਆਤਮਿਕ ਯਾਤਰਾ ‘ਤੇ ਗਏ ਅਤੇ ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਕਈ ਗੁਰਦੁਆਰਿਆਂ ਅਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ। ਉਹ ਸ਼ੁੱਕਰਵਾਰ ਘਰ ਪਰਤੇ। ਉਨ੍ਹਾਂ ਦੇ ਬਿਆਨ ਮੈਜਿਸਟਰੇਟ ਦੇ ਸਾਹਮਣੇ ਦਰਜ ਕਰਵਾਏ ਗਏ ਹਨ ਅਤੇ ਉਹ ਠੀਕ ਹੈ।

Punjab Bani 18 May,2024
ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ

ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਸਾਬਕਾ ਕੌਂਸਲਰ ਮਾਲਵਿੰਦਰ ਦੇ ਘਰ ਹੋਈ ਮੀਟਿੰਗ ਨੇ ਰੈਲੀ ਦਾ ਰੂਪ ਧਾਰਿਆ ਪਟਿਆਲਾ, 18 ਮਈ: ਪਟਿਆਲਾ ਪਾਰਲੀਮਾਨੀ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ ਕੇ ਸ਼ਰਮਾ ਨੇ ਕਿਹਾ ਹੈ ਕਿ ਚਾਰ ਵਾਰ ਐਮ ਪੀ ਰਹੇ ਪ੍ਰਨੀਤ ਕੌਰ ਤੇ ਇਕ ਵਾਰ ਐਮ ਪੀ ਰਹੇ ਡਾ. ਧਰਮਵੀਰ ਗਾਂਧੀ ਪਟਿਆਲਾ ਲਈ ਕੇਂਦਰ ਸਰਕਾਰ ਤੋਂ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ ਤੇ ਪਟਿਆਲਾ ਦੇ ਪਛੜੇਪਣ ਦਾ ਇਹੀ ਮੁੱਖ ਕਾਰਣ ਹੈ। ਇਥੇ ਸਾਬਕਾ ਕੌਂਸਲਰ ਮਾਲਵਿੰਦਰ ਸਿੰਘ ਝਿੱਲ ਦੀ ਰਿਹਾਇਸ਼ ’ਤੇ ਹੋਈ ਮੀਟਿੰਗ ਜਿਸਨੇ ਰੈਲੀ ਦਾ ਰੂਪ ਧਾਰ ਲਿਆ, ਨੂੰ ਸੰਬੋਧਨ ਕਰਦਿਆਂ ਐਨ ਕੇ ਸ਼ਰਮਾ ਨੇ ਕਿਹਾ ਕਿ ਇਹਨਾਂ ਦੋਵਾਂ ਆਗੂਆਂ ਦੀ ਬਦੌਲਤ ਪਟਿਆਲਾ ਪਾਰਲੀਮਾਨੀ ਹਲਕੇ ਨੇ 25 ਸਾਲ ਗੁਆ ਲਏ ਹਨ। ਉਹਨਾਂ ਕਿਹਾ ਕਿ ਕੇਂਦਰ ਤੋਂ ਬਹੁਤ ਵੱਡੇ-ਵੱਡੇ ਪ੍ਰਾਜੈਕਟ ਲੈ ਕੇ ਪਟਿਆਲਾ ਦਾ ਸਰਵ ਪੱਖੀ ਵਿਕਾਸ ਕੀਤਾ ਜਾ ਸਕਦਾ ਸੀ। ਇਥੇ ਰੋਜ਼ਗਾਰ ਪੈਦਾ ਕੀਤਾ ਜਾ ਸਕਦਾ ਸੀ ਪਰ ਇਹਨਾਂ ਦੋਵਾਂ ਦੀ ਨਲਾਇਕੀ ਕਾਰਣ ਮੁਸ਼ਕਿਲਾਂ ਪਟਿਆਲਾ ਲੋਕ ਸਭਾ ਹਲਕੇ ਦੇ ਲੋਕਾਂ ਨੂੰ ਝੱਲਣੀਆਂ ਪਈਆਂ। ਉਹਨਾਂ ਕਿਹਾ ਕਿ ਹੁਣ ਜੇਕਰ ਲੋਕ ਉਹਨਾਂ ਦੀ ਝੋਲੀ ਇਹ ਸੀਟ ਪਾਉਣਗੇ ਤਾਂ ਉਹ ਕੰਮ ਕਰ ਕੇ ਵਿਖਾਉਣਗੇ ਕਿ ਇਕ ਸੰਸਦ ਮੈਂਬਰ ਆਪਣੇ ਹਲਕੇ ਵਾਸਤੇ ਕੀ ਕੁਝ ਕਰ ਸਕਦਾ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਤਕੜੀ ’ਤੇ ਵੋਟਾਂ ਪਾ ਕੇ ਅਕਾਲੀ ਦਲ ਨੂੰ ਮਜ਼ਬੂਤ ਕਰਨ ਕਿਉਂਕਿ ਅਕਾਲੀ ਦਲ ਹੀ ਪੰਜਾਬੀਆਂ ਦੀ ਆਪਣੀ ਪਾਰਟੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਟਿਆਲਾ ਦਿਹਾਤੀ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ, ਸਾਬਕਾ ਐਮ ਪੀ ਪਰਮਜੀਤ ਸਿੰਘ ਪੰਮਾ, ਹਰਵਿੰਦਰ ਸਿੰਘ ਬੱਬੂ, ਗੁਰਵਿੰਦਰ ਸਿੰਘ ਧੀਮਾਨ, ਰਾਜਿੰਦਰ ਵਿਰਕ,ਜਗਰਾਜ ਝਿੱਲ, ਕੁਲਦੀਪ ਰੱਫਾ, ਮਾਸਟਰ ਜਗਪਾਲ ਸਿੰਘ, ਜਰਨੈਲ ਸਿੰਘ ਸਰਪੰਚ, ਸੁਰਜੀਤ ਸਿੰਘ ਸਰਪੰਚ, ਤੋਤਾ ਸਿੰਘ, ਫਤਿਹਜੀਤ ਸਿੰਘ ਜੌਲੀ, ਦਵਿੰਦਰ ਟੋਕੇਵਾਲਾ, ਰਾਜ ਟਿਵਾਣਾ, ਗੁਰਿੰਦਰਪਾਲ ਸਿੰਘ, ਕਰਮ ਸਿੰਘ ਟੌਹੜਾ,ਵਿਨੋਦ ਜਿੰਦਲ, ਰਣਜੀਤ ਨੰਬਰਦਾਰ, ਬਿਕਰਮਜੀਤ ਸਿੰਘ ਭੱਟੀ, ਡਾ. ਨਛੱਤਰ, ਪਰਸ ਰਾਮ, ਦਲਜੀਤ ਮਾਂਗਟ, ਜੋਗਿੰਦਰ ਸ਼ਰਮਾ, ਗੁਰਚਰਨ ਸਿੰਘ ਡੋਗਰ, ਬਖਸ਼ੀਸ਼ ਸੰਧੂ, ਬਲਜਿੰਦਰ ਗਾਂਧੀ, ਨਰੇਸ਼ ਕੁਮਾਰ, ਸੰਦੀਪ ਮਾਮਾ, ਮਨਪ੍ਰੀਤ ਖਰੋੜ, ਅਵਤਾਰ ਸਿੰਘ ਤਾਰੀ, ਡਿਪਟੀ ਡਾਇਰੈਕਟਰ ਮਾਨ ਸਾਹਿਬ, ਬੀਬੀ ਕਰਮਜੀਤ ਕੌਰ ਝਿੱਲ, ਬੀਬੀ ਚਰਨਜੀਤ ਕੌਰ ਅਤੇ ਲਾਭ ਸਿੰਘ ਆਦਿ ਪਤਵੰਤੇ ਹਾਜ਼ਰ ਸਨ।

Punjab Bani 18 May,2024
ਸਵਾਮੀ ਮਾਲੀਵਾਲ ਮਾਮਲਾ : ‘ਉਹ ਅੰਦਰ ਕਿਉਂ ਗਈ? ਉਹ ਮੁਲਾਕਾਤ ਦਾ ਸਮਾਂ ਲਏ ਬਿਨਾਂ ਮੁੱਖ ਮੰਤਰੀ ਨਿਵਾਸ ਕਿਉਂ ਪਹੁੰਚੀ? : ਆਪ ਨੇਤਾ ਆਤਿਸ਼ੀ

ਸਵਾਮੀ ਮਾਲੀਵਾਲ ਮਾਮਲਾ : ‘ਉਹ ਅੰਦਰ ਕਿਉਂ ਗਈ? ਉਹ ਮੁਲਾਕਾਤ ਦਾ ਸਮਾਂ ਲਏ ਬਿਨਾਂ ਮੁੱਖ ਮੰਤਰੀ ਨਿਵਾਸ ਕਿਉਂ ਪਹੁੰਚੀ? : ਆਪ ਨੇਤਾ ਆਤਿਸ਼ੀ ਨਵੀਂ ਦਿੱਲੀ, 18 ਮਈ ਆਮ ਆਦਮੀ ਪਾਰਟੀ ਦੀ ਨੇਤਾ ਆਤਿਸ਼ੀ ਨੇ ਅੱਜ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਦੀ ਸੰਸਦ ਮੈਂਬਰ ਸਵਾਤੀ ਮਾਲੀਵਾਲ ਗੈਰ-ਕਾਨੂੰਨੀ ਭਰਤੀ ਮਾਮਲੇ ਵਿਚ ਗ੍ਰਿਫਤਾਰੀ ਦਾ ਸਾਹਮਣਾ ਕਰ ਰਹੀ ਹੈ ਅਤੇ ਉਸ ਨੂੰ ਭਾਜਪਾ ਨੇ ‘ਬਲੈਕਮੇਲ’ ਕਰਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਸਾਜ਼ਿਸ਼ ਦਾ ਹਿੱਸਾ ਬਣਾਇਆ ਹੈ। ਮਾਲੀਵਾਲ ਨੇ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ‘ਤੇ ਕੁੱਟਮਾਰ ਦਾ ਦੋਸ਼ ਲਗਾਇਆ ਹੈ। ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਆਤਿਸ਼ੀ ਨੇ ਦੋਸ਼ ਲਗਾਇਆ ਕਿ ਮਾਲੀਵਾਲ ਸੋਮਵਾਰ ਨੂੰ ਬਿਨਾਂ ਮੁਲਾਕਾਤ ਦਾ ਸਮਾਂ ਲਏ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ‘ਤੇ ਪਹੁੰਚੀ।ਸੁਆਲ ਕੀਤਾ,‘ਉਹ ਅੰਦਰ ਕਿਉਂ ਗਈ? ਉਹ ਮੁਲਾਕਾਤ ਦਾ ਸਮਾਂ ਲਏ ਬਿਨਾਂ ਮੁੱਖ ਮੰਤਰੀ ਨਿਵਾਸ ਕਿਉਂ ਪਹੁੰਚੀ? ਅਰਵਿੰਦ ਕੇਜਰੀਵਾਲ ਉਸ ਦਿਨ ਰੁੱਝੇ ਹੋਏ ਸਨ ਅਤੇ ਉਨ੍ਹਾਂ ਨੂੰ ਨਹੀਂ ਮਿਲੇ ਸਨ।

Punjab Bani 18 May,2024
'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ

'ਲੋਕ ਸਭਾ ਚੋਣਾਂ 2024' 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ -ਵੋਟਾਂ ਲਈ ਦੌੜੇ ਵਿਦਿਆਰਥੀ ਤੇ ਪਟਿਆਲਵੀ, 1 ਜੂਨ ਨੂੰ ਵੱਧ ਚੜ੍ਹਕੇ ਵੋਟਾਂ ਪਾਉਣ ਦਾ ਸੁਨੇਹਾ -ਦੇਸ਼ ਦਾ ਭਵਿੱਖ ਵਿਦਿਆਰਥੀਆਂ ਨੂੰ ਲੋਕਤੰਤਰ ਨਾਲ ਜੋੜਨਾ ਮੁੱਖ ਮਕਸਦ-ਸ਼ੌਕਤ ਅਹਿਮਦ ਪਰੇ -ਕਿਹਾ, ਜ਼ਿਲ੍ਹੇ ਨੂੰ 70 ਫ਼ੀਸਦੀ ਤੋਂ ਵੱਧ ਵੋਟਿੰਗ ਵੱਲ ਲਿਜਾਣ ਲਈ ਕਾਰਗਰ ਸਾਬਤ ਹੋਵੇਗੀ ਵੋਟ ਰਨ ਮੈਰਾਥਨ ਪਟਿਆਲਾ, 18 ਮਈ: ਜ਼ਿਲ੍ਹਾ ਚੋਣ ਅਫ਼ਸਰ, ਪਟਿਆਲਾ ਸ਼ੌਕਤ ਅਹਿਮਦ ਪਰੇ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਵੀਪ ਗਤੀਵਿਧੀਆਂ ਹੇਠ ਅੱਜ ਕਰਵਾਈ 'ਵੋਟ ਰਨ ਮੈਰਾਥਨ' ਨੂੰ ਪੋਲੋ ਗਰਾਊਂਡ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਚਾਰ ਹਜਾਰ ਦੇ ਕਰੀਬ ਵਿਦਿਆਰਥੀਆਂ ਅਤੇ ਪਟਿਆਲਵੀਆਂ ਨੇ ਇਸ ਵੋਟ ਰਨ ਮੈਰਾਥਨ ਵਿੱਚ ਉਤਸ਼ਾਹ ਨਾਲ ਹਿੱਸਾ ਲੈਕੇ ਵੋਟਰਾਂ ਨੂੰ 1 ਜੂਨ 2024 ਨੂੰ ਲੋਕ ਸਭਾ ਚੋਣਾਂ ਲਈ ਵੱਧ ਚੜ੍ਹਕੇ ਵੋਟਾਂ ਪਾਉਣ ਦਾ ਸੁਨੇਹਾ ਦਿੱਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਕੰਚਨ ਅਤੇ ਐਸ.ਪੀ ਸਿਟੀ ਸਰਫ਼ਰਾਜ ਆਲਮ, ਦਿਵਿਆਂਗਜਨ ਸਟੇਟ ਆਈਕਨ ਜਗਵਿੰਦਰ ਸਿੰਘ ਅਤੇ ਜਗਦੀਪ ਸਿੰਘ ਸਮੇਤ ਵੱਡੀ ਗਿਣਤੀ ਹੋਰ ਪਤਵੰਤੇ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਸਵੇਰੇ ਜਲਦੀ ਉਠਕੇ ਇਸ ਮੈਰਾਥਨ 'ਚ ਹਿੱਸਾ ਲੈਣ ਵਾਲਿਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਉਦੇਸ਼ ਭਵਿੱਖ ਦੇ ਵੋਟਰਾਂ ਅਤੇ ਦੇਸ਼ ਦੇ ਭਵਿੱਖ ਵਿਦਿਆਰਥੀਆਂ ਨੂੰ ਲੋਕਤੰਤਰ ਨਾਲ ਜੋੜਨਾ ਹੈ ਤਾਂ ਕਿ ਸਾਡੇ ਨੌਜਵਾਨ ਵੀ ਲੋਕਤੰਤਰ ਦੀ ਮਜ਼ਬੂਤੀ ਲਈ ਆਪਣਾ ਯੋਗਦਾਨ ਪਾ ਸਕਣ। ਵਿਦਿਆਰਥੀਆਂ ਤੇ ਪਟਿਆਲਵੀਆਂ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਤੇ ਵੋਟਾਂ ਪਾਉਣ ਦਾ ਸੁਨੇਹਾ ਦੇਣ ਲਈ ਇਸ ਵੋਟ ਰਨ ਮੈਰਾਥਨ 'ਚ ਹਿੱਸਾ ਲੈਣ ਲਈ ਧੰਨਵਾਦ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਕੋਸ਼ਿਸ਼ ਪਟਿਆਲਾ ਨੂੰ 70 ਫ਼ੀਸਦੀ ਤੋਂ ਵੱਧ ਵੋਟਿੰਗ ਵਾਲਾ ਜ਼ਿਲ੍ਹਾ ਬਣਾਉਣ ਲਈ ਕਾਰਗਰ ਸਾਬਤ ਹੋਵੇਗੀ। ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਵੋਟ ਰਨ ਮੈਰਾਥਨ ਨੇ ਅੱਜ ਇਹ ਸੁਨੇਹਾ ਦਿੱਤਾ ਹੈ ਕਿ ਲੋਕ ਸਭਾ ਲਈ 1 ਜੂਨ ਨੂੰ ਵੋਟਾਂ ਪਾਉਣ ਤੋਂ ਕੋਈ ਵੀ ਯੋਗ ਵੋਟਰ ਵਾਂਝਾ ਨਾ ਰਹੇ ਅਤੇ ਹਰੇਕ ਵੋਟਰ ਆਪਣਾ ਕੁਝ ਸਮਾਂ ਕੱਢਕੇ ਵੋਟਾਂ ਜਰੂਰ ਪਾਉਣ ਲਈ ਬੂਥ ਉਪਰ ਜਾਵੇ। ਵੋਟ ਰਨ ਮੈਰਾਥਨ ਦੀ ਅਗਵਾਈ ਕਰ ਰਹੇ ਏ.ਡੀ.ਸੀ. ਕੰਚਨ ਨੇ ਦੱਸਿਆ ਕਿ ਇਸ ਵੋਟ ਰਨ ਮੈਰਾਥਨ ਵਿੱਚ ਸ਼ਾਮਲ ਵਿਦਿਆਰਥੀਆਂ ਤੇ ਪਟਿਆਲਵੀਆਂ ਨੇ ਪੋਲੋ ਗਰਾਊਂਡ ਤੋਂ ਸ਼ੁਰੂ ਹੋਕੇ ਲੀਲਾ ਭਵਨ, ਬਾਰਾਂਦਰੀ, ਸ਼ੇਰਾਂ ਵਾਲਾ ਗੇਟ ਤੋਂ ਹੁੰਦੀ ਹੋਈ ਫੁਹਾਰਾ ਚੌਂਕ ਤੋਂ ਵਾਪਸ ਪੋਲੋ ਗਰਾਊਂਡ ਵਿਖੇ ਸਮਾਪਤੀ ਕੀਤੀ ਹੈ। ਇਸ ਮੌਕੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਜ਼ਿਲ੍ਹਾ ਸਵੀਪ ਇੰਚਾਰਜ ਪ੍ਰੋ. ਸ਼ਵਿੰਦਰ ਰੇਖੀ ਤੇ ਮੋਹਿਤ ਕੌਸ਼ਲ, ਡੀ.ਐਸ.ਪੀ. ਟ੍ਰੈਫਿਕ ਕਰਨੈਲ ਸਿੰਘ, ਡੀ.ਡੀ.ਐਫ. ਨਿਧੀ ਮਲਹੋਤਰਾ, ਡੀ.ਐਫ਼.ਐਸ.ਸੀ. ਡਾ. ਰਵਿੰਦਰ ਕੌਰ, ਏ.ਸੀ.ਐਫ.ਏ. ਰਾਕੇਸ਼ ਗਰਗ, ਆਈ.ਸੀ.ਆਈ.ਸੀ. ਬੈਂਕ ਦੇ ਰੀਜ਼ਨਲ ਮੁਖੀ ਅਮਿਤ ਕੁਮਾਰ ਤੇ ਕਰੁਣ ਸ਼ਰਮਾ, ਚੋਣ ਦਫ਼ਤਰ ਦਾ ਸਮੁੱਚਾ ਅਮਲਾ, ਸਕੂਲਾਂ ਤੇ ਕਾਲਜਾਂ ਦੇ ਵੱਡੀ ਗਿਣਤੀ ਵਿਦਿਆਰਥੀ ਅਤੇ ਪ੍ਰਿੰਸੀਪਲ ਤੇ ਅਧਿਆਪਕ ਮੌਜੂਦ ਸਨ।

Punjab Bani 18 May,2024
ਕਿਰਗਿਜਸਤਾਨ ਵਿਖੇ ਭਾਰਤੀ ਵਿਦਿਆਰਥੀਆਂ ਤੇ ਹਮਲੇ, ਘਰਾਂ ਵਿੱਚ ਰਹਿਣ ਦੀ ਸਲਾਹ

ਕਿਰਗਿਜਸਤਾਨ ਵਿਖੇ ਭਾਰਤੀ ਵਿਦਿਆਰਥੀਆਂ ਤੇ ਹਮਲੇ, ਘਰਾਂ ਵਿੱਚ ਰਹਿਣ ਦੀ ਸਲਾਹ ਨਵੀਂ ਦਿੱਲੀ, 18 ਮਈ ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਵਿਚਾਲੇ ਕਥਿਤ ਝੜਪ ਦੇ ਮੱਦੇਨਜ਼ਰ ਭਾਰਤ ਨੇ ਅੱਜ ਉਥੇ ਰਹਿ ਰਹੇ ਭਾਰਤੀ ਵਿਦਿਆਰਥੀਆਂ ਨੂੰ ਆਪਣੇ ਘਰਾਂ ਦੇ ਅੰਦਰ ਰਹਿਣ ਦੀ ਸਲਾਹ ਦਿੱਤੀ ਹੈ। ਮੱਧ ਏਸ਼ਿਆਈ ਦੇਸ਼ ਵਿੱਚ ਭਾਰਤੀ ਦੂਤਘਰ ਨੇ ਕਿਹਾ ਕਿ ਉਹ ਭਾਰਤੀ ਵਿਦਿਆਰਥੀਆਂ ਦੇ ਸੰਪਰਕ ਵਿੱਚ ਹੈ ਅਤੇ ਸਥਿਤੀ ਹੁਣ ਸ਼ਾਂਤ ਹੈ। ਮਿਸ਼ਨ ਨੇ ਸ਼ਹਿਰ ਵਿੱਚ ਰਹਿਣ ਵਾਲੇ ਭਾਰਤੀ ਵਿਦਿਆਰਥੀਆਂ ਨੂੰ ਘਰ ਦੇ ਅੰਦਰ ਰਹਿਣ ਦੀ ਸਲਾਹ ਦਿੱਤੀ ਹੈ। ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਭਾਰਤੀ ਵਿਦਿਆਰਥੀਆਂ ਨੂੰ ਭਾਰਤੀ ਦੂਤਘਰ ਨਾਲ ਨਿਯਮਤ ਸੰਪਰਕ ਵਿੱਚ ਰਹਿਣ ਦੀ ਸਲਾਹ ਦਿੱਤੀ।ਕਿਰਗਿਜ਼ਸਤਾਨ ਦੀ ਰਾਜਧਾਨੀ ਦੇ ਇੱਕ ਹਿੱਸੇ ਵਿੱਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਵਿਚਕਾਰ ਕਥਿਤ ਝੜਪ ਕਾਰਨ ਹਾਲਾਤ ਤਣਾਅਪੂਰਨ ਹੋ ਗਏ ਹਨ। ਇਹ ਘਟਨਾ ਕਿਰਗਿਜ਼ਸਤਾਨ ਵਿਚ ਦੱਖਣੀ ਏਸ਼ੀਆ ਤੋਂ ਬਹੁਤ ਸਾਰੇ ਪਰਵਾਸੀਆਂ ਦੀ ਮੌਜੂਦਗੀ ਕਾਰਨ ਹੈ। 

Punjab Bani 18 May,2024
ਸਵਾਮੀ ਮਾਲੀਵਾਲ ਮਾਮਲੇ ਵਿੱਚ ਬਿਭਵ ਕੁਮਾਰ ਨੂੰ ਕੀਤਾ ਗ੍ਰਿਫ਼ਤਾਰ

ਸਵਾਮੀ ਮਾਲੀਵਾਲ ਮਾਮਲੇ ਵਿੱਚ ਬਿਭਵ ਕੁਮਾਰ ਨੂੰ ਕੀਤਾ ਗ੍ਰਿਫ਼ਤਾਰ ਨਵੀਂ ਦਿੱਲੀ, 18 ਮਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੂੰ ਦਿੱਲੀ ਪੁਲੀਸ ਨੇ ‘ਆਪ’ ਸੰਸਦ ਮੈਂਬਰ ਸਵਾਤੀ ਮਾਲੀਵਾਲ ’ਤੇ ਕਥਿਤ ਹਮਲੇ ਦੇ ਮਾਮਲੇ ’ਚ ਅੱਜ ਗ੍ਰਿਫ਼ਤਾਰ ਕਰ ਲਿਆ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਬਿਭਵ ਕੁਮਾਰ ਨੂੰ ਦਿੱਲੀ ਪੁਲਹਸ ਦੀ ਟੀਮ ਨੇ ਬਾਅਦ ਦੁਪਹਿਰ ਕਰੀਬ ਮੁੱਖ ਮੰਤਰੀ ਦੀ ਰਿਹਾਇਸ਼ ਤੋਂ ਚੁੱਕਿਆ।

Punjab Bani 18 May,2024
ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀ

ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀ ਦਿਲੀ : ਉੱਤਰ ਪ੍ਰਦੇਸ਼ ਦੇ ਮਥੁਰਾ ਅਤੇ ਵ੍ਰਿੰਦਾਵਨ ਤੋਂ ਤੀਰਥ ਯਾਤਰਾ ਕਰਕੇ ਪਰਤ ਰਹੇ ਪੰਜਾਬ ਤੋਂ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਹਰਿਆਣਾ ਦੇ ਨੂਹ ਨੇੜੇ ਅੱਗ ਲੱਗ ਗਈ। ਅੱਗ ਲੱਗਣ ਕਾਰਨ 9 ਸ਼ਰਧਾਲੂ ਜ਼ਿੰਦਾ ਸੜ ਗੲ ਤੇ 15 ਜ਼ਖਮੀ ਹੋ ਗਏ। ਇਹ ਹਾਦਸਾ ਹਰਿਆਣਾ ਦੇ ਨੂਹ ਨੇੜੇ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸ ਵੇਅ ‘ਤੇ ਸ਼ੁੱਕਰਵਾਰ ਦੇਰ ਰਾਤ ਹੋਇਆ। ਜ਼ਖਮੀਆਂ ਨੂੰ ਨੂਹ ਮੈਡੀਕਲ ਕਾਲਜ ਲਿਆਂਦਾ ਗਿਆ ਹੈ। ਬੱਸ ਵਿੱਚ ਔਰਤਾਂ ਅਤੇ ਬੱਚਿਆਂ ਸਮੇਤ 60 ਤੋਂ ਵੱਧ ਲੋਕ ਸਵਾਰ ਸਨ। ਸਾਰੇ ਪੰਜਾਬ ਦੇ ਹੁਸ਼ਿਆਰਪੁਰ ਅਤੇ ਲੁਧਿਆਣਾ ਦੇ ਵਸਨੀਕ ਸਨ ਤੇ ਸਾਰੇ ਇੱਕ ਦੂਜੇ ਦੇ ਰਿਸ਼ਤੇਦਾਰ ਸਨ। ਸਥਾਨਕ ਲੋਕਾਂ ਨੇ ਬੱਸ ਨੂੰ ਅੱਗ ਲੱਗੀ ਦੇਖ ਕੇ ਗੱਡੀ ਦਾ ਪਿੱਛਾ ਕੀਤਾ ਅਤੇ ਡਰਾਈਵਰ ਨੂੰ ਬੱਸ ਰੋਕਣ ਲਈ ਕਿਹਾ।

Punjab Bani 18 May,2024
ਤਾਨਾਸ਼ਾਹੀ ਨੂੰ ਨਹੀ ਕੀਤਾ ਜਾਵੇਗਾ ਸਵੀਕਾਰ : ਅਰਵਿੰਦ ਕੇਜਰੀਵਾਲ

ਤਾਨਾਸ਼ਾਹੀ ਨੂੰ ਨਹੀ ਕੀਤਾ ਜਾਵੇਗਾ ਸਵੀਕਾਰ : ਅਰਵਿੰਦ ਕੇਜਰੀਵਾਲ ਚੰਡੀਗੜ੍ਹ, 17 ਮਈ ਅੱਜ ਅੰਮ੍ਰਿਤਸਰ ਵਿੱਚ ਭਾਜਪਾ ‘ਤੇ ਹਮਲਾ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦੇਸ਼ ‘ਚ ਕਥਿਤ ਤੌਰ ‘ਤੇ ਚੱਲ ਰਹੀ ‘ਤਾਨਾਸ਼ਾਹੀ’ ਸਵੀਕਾਰ ਨਹੀਂ ਹੈ ਅਤੇ ਦੇਸ਼ ਨੇ ਪਿਛਲੇ 75 ਸਾਲਾਂ ‘ਚ ਅਜਿਹਾ ਦੌਰ ਕਦੇ ਨਹੀਂ ਦੇਖਿਆ। ਸ੍ਰੀ ਕੇਜਰੀਵਾਲ ਨੇ ਅੰਮ੍ਰਿਤਸਰ ਵਿੱਚ ਵਿਧਾਇਕਾਂ ਸਮੇਤ ਪੰਜਾਬ  ਦੇ ‘ਆਪ’ ਵਰਕਰਾਂ ਅਤੇ ਆਗੂਆਂ ਨੂੰ ਸੰਬੋਧਨ ਕਰਦਿਆਂ ਇਹ ਗੱਲ ਕਹੀ ਤੇ ਉਨ੍ਹਾਂ ਨੂੰ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ‘ਆਪ’ ਦੀ ਜਿੱਤ ਯਕੀਨੀ ਬਣਾਉਣ ਲਈ ਆਪਣੀ ਪੂਰੀ ਕੋਸ਼ਿਸ਼ ਕਰਨ ਲਈ ਕਿਹਾ। ਉਨ੍ਹਾਂ ਨੇ ਭਾਜਪਾ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਉਹ ਸਾਰੇ ਵਿਰੋਧੀ ਪਾਰਟੀ ਦੇ ਨੇਤਾਵਾਂ ਨੂੰ ਜੇਲ੍ਹ ਵਿੱਚ ਡੱਕ ਰਹੀ ਹੈ। ਉਨ੍ਹਾਂ ਕਿਹਾ,‘ਸਾਡੇ ਦੇਸ਼ ਵਿੱਚ ਜੋ ਤਾਨਾਸ਼ਾਹੀ ਚੱਲ ਰਹੀ ਹੈ, ਉਹ ਸਵੀਕਾਰ ਨਹੀਂ ਹੈ। 

Punjab Bani 17 May,2024
ਬੱਚੇ ਦੀ ਲਾਸ਼ ਮਿਲਣ ਕਾਰਨ ਲੋਕਾਂ ਨੇ ਲਗਾਈ ਸਕੂਲ ਅੰਦਰ ਅੱਗ

ਬੱਚੇ ਦੀ ਲਾਸ਼ ਮਿਲਣ ਕਾਰਨ ਲੋਕਾਂ ਨੇ ਲਗਾਈ ਸਕੂਲ ਅੰਦਰ ਅੱਗ ਪਟਨਾ, 17 ਮਈ ਪਟਨਾ ਸ਼ਹਿਰ ਦੇ ਦੀਘਾ ਇਲਾਕੇ ‘ਚ ਅੱਜ ਨਿੱਜੀ ਸਕੂਲ ਦੇ ਅਹਾਤੇ ‘ਚੋਂ ਚਾਰ ਸਾਲਾ ਵਿਦਿਆਰਥੀ ਦੀ ਲਾਸ਼ ਬਰਾਮਦ ਹੋਣ ਤੋਂ ਬਾਅਦ ਗੁੱਸੇ ‘ਚ ਆਈ ਭੀੜ ਨੇ ਸਕੂਲ ਨੂੰ ਅੱਗ ਲਗਾ ਦਿੱਤੀ। ਪੁਲੀਸ ਨੂੰ ਬੱਚੇ ਦੇ ਲਾਪਤਾ ਹੋਣ ਦੀ ਸੂਚਨਾ ਮਿਲੀ ਸੀ। ਤਲਾਸ਼ੀ ਦੌਰਾਨ ਬੱਚੇ ਦੀ ਲਾਸ਼ ਸਕੂਲ ’ਚੋਂ ਬਰਾਮਦ ਹੋਈ। ਘਟਨਾ ਦੇ ਸਬੰਧ ‘ਚ ਤਿੰਨ ਮਸ਼ਕੂਕ ਵਿਅਕਤੀਆਂ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ। ਸਕੂਲ ਦੇ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਬੱਚੇ ਦੀ ਲਾਸ਼ ਮਿਲਣ ਤੋਂ ਬਾਅਦ ਗੁੱਸੇ ‘ਚ ਆਏ ਕੁਝ ਲੋਕਾਂ ਨੇ ਸਕੂਲ ਨੂੰ ਅੱਗ ਲਗਾ ਦਿੱਤੀ ਸੀ। ਪ੍ਰਾਪਤ ਜਾਣਕਾਰੀ ਮੁਤਾਬਕ ਜਦੋਂ ਵੀਰਵਾਰ ਨੂੰ ਬੱਚਾ ਸਕੂਲ ਤੋਂ ਘਰ ਨਹੀਂ ਪਰਤਿਆ ਤਾਂ ਪਰਿਵਾਰਕ ਮੈਂਬਰਾਂ ਨੇ ਸਕੂਲ ਪ੍ਰਸ਼ਾਸਨ ਨਾਲ ਸੰਪਰਕ ਕੀਤਾ। ਸਕੂਲ ਪ੍ਰਸ਼ਾਸਨ ਸ਼ਾਮ ਤੱਕ ਲੜਕੇ ਬਾਰੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਦੇਣ ਤੋਂ ਇਨਕਾਰ ਕਰਦਾ ਰਿਹਾ। ਰਾਤ ਨੂੰ ਜਦੋਂ ਵਿਦਿਆਰਥੀ ਦੀ ਲਾਸ਼ ਸਕੂਲ ਦੇ ਅੰਦਰ ਮਿਲੀ ਤਾਂ ਗੁੱਸੇ ‘ਚ ਆਏ ਪਰਿਵਾਰਕ ਮੈਂਬਰ ਅਤੇ ਸਥਾਨਕ ਨਿਵਾਸੀ ਅੱਜ ਸਵੇਰੇ ਸਕੂਲ ਦੇ ਬਾਹਰ ਇਕੱਠੇ ਹੋ ਗਏ ਅਤੇ ਅੱਗ ਲਗਾ ਦਿੱਤੀ।

Punjab Bani 17 May,2024
ਸਵਾਤੀ ਮਾਲੀਵਾਲ ਨੇ ਮੈਜਿਸਟ੍ਰੇਟ ਨੂੰ ਕਰਵਾਏ ਬਿਆਨ ਦਰਜ

ਸਵਾਤੀ ਮਾਲੀਵਾਲ ਨੇ ਮੈਜਿਸਟ੍ਰੇਟ ਨੂੰ ਕਰਵਾਏ ਬਿਆਨ ਦਰਜ ਬਿਭਵ ਕੁਮਾਰ ਲਗਾਤਾਰ ਕੁਟਦਾ ਮਾਰਦਾ ਰਿਹਾ : ਮਾਲੀਵਾਲ ਨਵੀਂ ਦਿੱਲੀ, 17 ਮਈ ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੇ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੂੰ ਕਥਿਤ ਤੌਰ ’ਤੇ ਕਈ ਵਾਰ ਲੱਤ ਮਾਰੀ ਅਤੇ ਥੱਪੜ ਮਾਰਿਆ। ਉਹ ਕਈ ਵਾਰ ਮਦਦ ਲਈ ਲਗਾਤਾਰ ਰੌਲਾ ਪਾਉਂਦੀ ਰਹੀ। ਮਾਲੀਵਾਲ ‘ਤੇ ਹੋਏ ਕਥਿਤ ਹਮਲੇ ਦੇ ਵੇਰਵੇ ਅੱਜ ਉਦੋਂ ਸਾਹਮਣੇ ਆਏ ਜਦੋਂ ਰਾਜ ਸਭਾ ਮੈਂਬਰ ਇਸ ਮਾਮਲੇ ‘ਚ ਆਪਣਾ ਬਿਆਨ ਦਰਜ ਕਰਵਾਉਣ ਲਈ ਮੈਜਿਸਟ੍ਰੇਟ ਸਾਹਮਣੇ ਪੇਸ਼ ਹੋਈ। ਅਧਿਕਾਰੀਆਂ ਨੇ ਦੱਸਿਆ ਕਿ ਦਿੱਲੀ ਪੁਲੀਸ ਨੇ ਵੀਰਵਾਰ ਨੂੰ ਐੱਫਆਈਆਰ ਦਰਜ ਕੀਤੀ ਅਤੇ ਬਿਭਵ ਕੁਮਾਰ ਨੂੰ ਮਾਮਲੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ। ਐੱਫਆਈਆਰ ਵਿੱਚ ਕਿਹਾ ਗਿਆ ਹੈ ਕਿ ਮਾਲੀਵਾਲ ਮਦਦ ਲਈ ਲਗਾਤਾਰ ਚੀਕ ਰਹੀ ਸੀ ਪਰ ਬਿਭਵ ਕੁਮਾਰ ਉਸ ਦੀ ਛਾਤੀ, ਪੇਟ ਅਤੇ ਉਸ ਦੇ ਸਰੀਰ ਦੇ ਹੇਠਲੇ ਹਿੱਸਿਆਂ ਵਿੱਚ ਲੱਤਾਂ ਮਾਰਦਾ ਰਿਹਾ।

Punjab Bani 17 May,2024
ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ

ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਲੋਕ ਸਭਾ ਹਲਕਾ ਸੰਗਰੂਰ ਅਧੀਨ ਆਉਂਦੇ ਤਿੰਨੇ ਜ਼ਿਲਿ੍ਹਆਂ ਦੇ ਉਚ ਅਧਿਕਾਰੀ ਵੀ ਹੋਏ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਵੱਲੋਂ ਸਮੁੱਚੇ ਚੋਣ ਅਮਲ ਨੂੰ ਪੂਰੇ ਪਾਰਦਰਸ਼ੀ, ਨਿਰਪੱਖ ਅਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜ੍ਹਾਉਣ ਦਾ ਭਰੋਸਾ ਸੰਗਰੂਰ, 17 ਮਈ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਹਲਕਾ 12-ਸੰਗਰੂਰ ਲਈ ਤਾਇਨਾਤ ਕੀਤੇ ਗਏ ਜਨਰਲ ਅਬਜ਼ਰਵਰ ਦਿਨੇਸ਼ਨ ਐਚ., ਖਰਚਾ ਅਬਜ਼ਰਵਰ ਅਮਿਤ ਸੰਜੇ ਗੁਰਵ ਤੇ ਪੁਲਿਸ ਅਬਜ਼ਰਵਰ ਆਮਿਰ ਜਾਵੇਦ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਸੰਗਰੂਰ, ਬਰਨਾਲਾ ਤੇ ਮਲੇਰਕੋਟਲਾ ਦੇ ਜ਼ਿਲ੍ਹਾ ਚੋਣ ਅਫ਼ਸਰਾਂ, ਜ਼ਿਲ੍ਹਾ ਪੁਲਿਸ ਮੁਖੀਆਂ, ਸਹਾਇਕ ਰਿਟਰਨਿੰਗ ਅਫ਼ਸਰਾਂ, ਐਸ.ਪੀਜ਼ ਤੇ ਡੀ.ਐਸ.ਪੀਜ਼ ਨਾਲ ਵਿਸਤ੍ਰਿਤ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਜ਼ਿਲ੍ਹਾ ਚੋਣ ਅਫ਼ਸਰ ਸੰਗਰੂਰ ਜਤਿੰਦਰ ਜੋਰਵਾਲ, ਐਸ.ਐਸ.ਪੀ ਸੰਗਰੂਰ ਸਰਤਾਜ ਸਿੰਘ ਚਹਿਲ, ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਪੂਨਮਦੀਪ ਕੌਰ, ਐਸ.ਐਸ.ਪੀ ਬਰਨਾਲਾ ਸੰਦੀਪ ਮਲਿਕ, ਜ਼ਿਲ੍ਹਾ ਚੋਣ ਅਫ਼ਸਰ ਮਲੇਰਕੋਟਲਾ ਡਾ. ਪੱਲਵੀ ਅਤੇ ਐਸ.ਐਸ.ਪੀ ਮਲੇਰਕੋਟਲਾ ਡਾ. ਸਿਮਰਤ ਕੌਰ ਵੀ ਮੌਜੂਦ ਸਨ। ਮੀਟਿੰਗ ਦੌਰਾਨ ਜਨਰਲ ਅਬਜ਼ਰਵਰ ਦਿਨੇਸ਼ਨ ਐਚ. ਨੇ ਲੋਕ ਸਭਾ ਹਲਕਾ ਸੰਗਰੂਰ ਵਿੱਚ ਚੋਣ ਪ੍ਰਬੰਧਨ ਯੋਜਨਾ ਬਾਰੇ ਵਿਸਥਾਰ ਵਿੱਚ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸਮੂਹ ਟੀਮਾਂ ਪੂਰੀ ਮੁਸਤੈਦੀ ਤੇ ਜ਼ਿੰਮੇਵਾਰੀ ਦੀ ਭਾਵਨਾ ਨਾਲ ਆਪਣੀ ਡਿਊਟੀ ਨਿਭਾਉਣ ਅਤੇ ਹਰੇਕ ਗਤੀਵਿਧੀ ’ਤੇ ਤਿੱਖੀ ਨਜ਼ਰ ਰੱਖੀ ਜਾਵੇ। ਉਨ੍ਹਾਂ ਨੇ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਦਿੱਤੀ ਅਤੇ ਹੁਣ ਤੱਕ ਇਸ ਸਬੰਧ ਵਿੱਚ ਵੱਖ-ਵੱਖ ਅਧਿਕਾਰੀਆਂ ਵੱਲੋਂ ਕੀਤੀ ਕਾਰਵਾਈ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਈ.ਵੀ.ਐਮ ਤੇ ਵੀਵੀਪੈਟ ਪ੍ਰਬੰਧਨ, ਚੋਣ ਸਮੱਗਰੀ ਪ੍ਰਬੰਧਨ, ਵੱਖ-ਵੱਖ ਨੋਡਲ ਅਧਿਕਾਰੀਆਂ ਤੇ ਟੀਮਾਂ ਦੀ ਸਿਖਲਾਈ ਤੇ ਰਿਹਰਸਲ, ਸਵੀਪ ਗਤੀਵਿਧੀਆਂ, ਈ.ਟੀ.ਪੀ.ਬੀ.ਐਸ ਤੇ ਪੋਸਟਲ ਬੈਲਟ ਪੇਪਰਾਂ, ਵੈਬਕਾਸਟਿੰਗ, ਵੀਡੀਓਗ੍ਰਾਫੀ, ਐਫ.ਐਸ.ਟੀ, ਐਸ.ਐਸ.ਟੀ, ਸ਼ਿਕਾਇਤ ਨਿਵਾਰਨ ਸੈਲ ਤੇ ਸੀ-ਵਿਜਿਲ, ਐਕਸਾਈਜ਼, ਦਿਵਿਆਂਗ ਵੋਟਰਾਂ ਦੀਆਂ ਸੁਵਿਧਾਵਾਂ, ਵੱਖ-ਵੱਖ ਮੋਬਾਇਲ ਐਪਲੀਕੇਸ਼ਨਾਂ, ਸਟਰੌਂਗ ਰੂਮ ਆਦਿ ਸਬੰਧੀ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਦੇ ਆਦੇਸ਼ ਦਿੱਤੇ। ਇਸ ਦੌਰਾਨ ਖਰਚਾ ਨਿਗਰਾਨ ਅਮਿਤ ਸੰਜੇ ਗੁਰਵ (ਆਈ.ਆਰ.ਐਸ) ਨੇ ਤਾਇਨਾਤ ਟੀਮਾਂ ਨੂੰ ਵੱਖ-ਵੱਖ ਰਾਜਸੀ ਪਾਰਟੀਆਂ ਦੇ ਉਮੀਦਵਾਰਾਂ ਤੇ ਆਜ਼ਾਦ ਉਮੀਦਵਾਰਾਂ ਵੱਲੋਂ ਸਮੁੱਚੀ ਚੋਣ ਪ੍ਰਕਿਰਿਆ ਦੌਰਾਨ ਕੀਤੇ ਜਾਣ ਵਾਲੇ ਖਰਚਿਆਂ ’ਤੇ ਤਿੱਖੀ ਨਜ਼ਰ ਰੱਖਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਬੈਂਕਾਂ ਵਿੱਚ ਨਗਦੀ ਦੇ ਸ਼ੱਕੀ ਲੈਣ ਦੇਣ, ਚੋਣ ਸਮੱਗਰੀ ’ਤੇ ਕੀਤੇ ਜਾਣ ਵਾਲੇ ਖਰਚਿਆਂ, ਵਾਹਨਾਂ ਦੀ ਚੈਕਿੰਗ, ਡਿਜ਼ੀਟਲ ਪ੍ਰਣਾਲੀ ਨਾਲ ਨਗਦੀ ਦੇ ਲੈਣ ਦੇਣ ਆਦਿ ’ਤੇ ਵੀ ਨਜ਼ਰ ਰੱਖੀ ਜਾਵੇ। ਉਨ੍ਹਾਂ ਵੱਲੋਂ ਸਹਾਇਕ ਖਰਚਾ ਅਬਜ਼ਰਵਰਾਂ, ਮਾਈਕਰੋ ਅਬਜ਼ਰਵਰਾਂ ਆਦਿ ਦੀ ਚੋਣਾਂ ਸਬੰਧੀ ਸਿਖਲਾਈ ਸਬੰਧੀ ਜਾਇਜ਼ਾ ਲਿਆ। ਇਸ ਮੌਕੇ ਪੁਲਿਸ ਅਬਜ਼ਰਵਰ ਆਮਿਰ ਜਾਵੇਦ (ਆਈ.ਪੀ.ਐਸ) ਨੇ ਸੁਰੱਖਿਆ ਵਿਵਸਥਾ, ਨਾਕਾਬੰਦੀ, ਪੈਟਰੋਲਿੰਗ ਪਾਰਟੀਆਂ, ਪੁਲਿਸ ਫੋਰਸ, ਸਟਰੌਂਗ ਰੂਮ ਤੇ ਗਿਣਤੀ ਕੇਂਦਰਾਂ ਦੀ ਸੁਰੱਖਿਆ, ਸੀ.ਸੀ.ਟੀ.ਵੀ ਕੈਮਰਿਆਂ, ਵੀਡੀਓਗ੍ਰਾਫੀ ਪ੍ਰਬੰਧਨ, ਸਾਇਬਰ ਸਕਿਓਰਟੀ ਆਦਿ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਸਮੂਹ ਅਬਜ਼ਰਵਰਾਂ ਨੂੰ ਵਿਸਵਾਸ ਦਿਵਾਇਆ ਕਿ ਸਮੁੱਚੇ ਚੋਣ ਅਮਲ ਨੂੰ ਪੂਰੇ ਪਾਰਦਰਸ਼ੀ, ਨਿਰਪੱਖ ਅਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜ੍ਹਾਇਆ ਜਾਵੇਗਾ ਅਤੇ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ।

Punjab Bani 17 May,2024
ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

'ਲੋਕ ਸਭਾ ਚੋਣਾਂ-2024' ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ -ਆਜ਼ਾਦ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ, ਈ.ਵੀ.ਐਮ. ਮਸ਼ੀਨਾਂ ਦੇ ਨਾਲ ਲੱਗਣ ਵਾਲੇ ਵਾਧੂ ਬੈਲੇਟ ਯੁਨਿਟਸ ਦੀ ਰੈਂਡੇਮਾਈਜੇਸ਼ਨ ਪਟਿਆਲਾ, 17 ਮਈ: ਲੋਕ ਸਭਾ ਚੋਣਾਂ ਲਈ ਪਟਿਆਲਾ ਤੋਂ ਇੱਕ ਆਜ਼ਾਦ ਉਮੀਦਵਾਰ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈਣ ਮਗਰੋਂ ਕੁਲ 26 ਉਮੀਦਵਾਰ ਚੋਣ ਮੈਦਾਨ 'ਚ ਰਹਿ ਗਏ ਹਨ। ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ-ਕਮ-ਰਿਟਰਨਿੰਗ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਅੱਜ ਆਜ਼ਾਦ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤੇ। ਉਨ੍ਹਾਂ ਦੱਸਿਆ ਕਿ ਆਜ਼ਾਦ ਉਮੀਦਵਾਰ ਬਹਾਦਰ ਸਿੰਘ ਵੱਲੋਂ ਆਪਣੀ ਉਮੀਦਵਾਰੀ ਵਾਪਸ ਲੈ ਲਈ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਚੋਣ ਮੈਦਾਨ 'ਚ ਕੁਲ 26 ਉਮੀਦਵਾਰ ਹਨ ਅਤੇ ਇਨ੍ਹਾਂ ਦੇ ਨਾਲ ਇੱਕ ਬਟਨ ਨੋਟਾ ਦਾ ਵੀ ਹੋਵੇਗਾ, ਇਸ ਤਰ੍ਹਾਂ ਉਮੀਦਵਾਰ 16 ਤੋਂ ਵੱਧਣ ਕਰਕੇ 1786 ਪੋਲਿੰਗ ਬੂਥਾਂ ਉਤੇ ਈ.ਵੀ.ਐਮਜ਼ ਨਾਲ ਇੱਕ-ਇੱਕ ਵਾਧੂ ਬੈਲੇਟ ਯੂਨਿਟ ਵੀ ਲੱਗੇਗਾ, ਇਨ੍ਹਾਂ ਵਾਧੂ ਲੱਗਣ ਵਾਲੇ ਬੀ.ਯੂ'ਜ ਦੀ ਪਹਿਲੀ ਸਪਲੀਮੈਂਟ ਰੈਂਡੇਮਾਈਜੇਸ਼ਨ ਅੱਜ ਉਮੀਦਵਾਰਾਂ ਤੇ ਉਨ੍ਹਾਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਈ.ਵੀ.ਐਮਜ਼ ਦੇ ਬੀ.ਯੂ'ਜ ਦੇ ਸੀਰੀਅਲ ਨੰਬਰਾਂ ਦੀ ਸੂਚੀ ਸਾਰੇ ਉਮੀਦਵਾਰਾਂ ਨੂੰ ਸੌਂਪ ਦਿੱਤੀ ਗਈ ਹੈ। ਇਸ ਮੌਕੇ ਉਮੀਦਵਾਰ ਤੇ ਉਨ੍ਹਾਂ ਦੇ ਨੁਮਾਇੰਦੇ ਅਤੇ ਚੋਣ ਤਹਿਸੀਲਦਾਰ ਵਿਜੇ ਕੁਮਾਰ ਚੌਧਰੀ ਵੀ ਮੌਜੂਦ ਸਨ। ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਮਾਨਤਾ ਪ੍ਰਾਪਤ ਰਾਸ਼ਟਰੀ ਅਤੇ ਰਾਜ ਦੇ ਰਾਜਨੀਤਿਕ ਦਲਾਂ ਦੇ ਉਮੀਦਵਾਰਾਂ ਵਿੱਚ ਬਹੁਜਨ ਸਮਾਜ ਪਾਰਟੀ ਦੇ ਜਗਜੀਤ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਧਰਮਵੀਰ ਗਾਂਧੀ, ਸ੍ਰੋਮਣੀ ਅਕਾਲ ਦਲ ਦੇ ਨਰਿੰਦਰ ਕੁਮਾਰ ਸ਼ਰਮਾ, ਭਾਰਤੀ ਜਨਤਾ ਪਾਰਟੀ ਦੇ ਪ੍ਰਨੀਤ ਕੌਰ ਅਤੇ ਆਮ ਆਦਮੀ ਪਾਰਟੀ ਦੇ ਬਲਬੀਰ ਸਿੰਘ ਸ਼ਾਮਲ ਹਨ। ਇਸ ਤੋਂ ਬਿਨ੍ਹਾਂ ਰਜਿਸਟਰ ਕੀਤੇ ਰਾਜਨੀਤਿਕ ਦਲਾਂ ਦੇ ਉਮੀਦਵਾਰ ਵਿੱਚ ਜਨ ਜਨਵਾਦੀ ਪਾਰਟੀ ਦੇ ਅਮਰਜੀਤ ਸਿੰਘ, ਹਿੰਦੁਸਤਾਨ ਸ਼ਕਤੀ ਸੇਨਾ ਦੇ ਕ੍ਰਿਸ਼ਨ ਕੁਮਾਰ, ਭਾਰਤੀ ਜਵਾਨ ਕਿਸਾਨ ਪਾਰਟੀ ਦੇ ਦਵਿੰਦਰ ਰਾਜਪੂਤ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) (ਸਿਮਰਨਜੀਤ ਸਿੰਘ ਮਾਨ) ਦੇ ਮਹਿੰਦਰਪਾਲ ਸਿੰਘ, ਰੈਵੋਲਿਊਸ਼ਨਰੀ ਸੋਸ਼ਲਿਸਟ ਪਾਰਟੀ ਦੇ ਮਨਦੀਪ ਸਿੰਘ ਤੇ ਅਖਿਲ ਭਾਰਤੀ ਪਰਿਵਾਰ ਪਾਰਟੀ ਦੇ ਰਣਜੀਤ ਸਿੰਘ ਸ਼ਾਮਲ ਹਨ। ਜਦੋਂਕਿ ਆਜ਼ਾਦ ਉਮੀਦਵਾਰਾਂ ਵਿੱਚ ਅਰਵਿੰਦਰ ਕੁਮਾਰ, ਸੁਖਵਿੰਦਰ ਸਿੰਘ, ਗੁਰਬਚਨ ਸਿੰਘ, ਚਮਕੀਲਾ ਸਿੰਘ, ਜਗਦੀਸ਼ ਕੁਮਾਰ, ਜੋਧ ਸਿੰਘ ਪਰਮਾਰ, ਡਿੰਪਲ, ਨੀਰਜ ਕੁਮਾਰ, ਪਰਮਜੀਤ ਸਿੰਘ, ਪਰਮਜੀਤ ਸਿੰਘ, ਬਿੰਦਰ ਕੌਰ, ਮਨੋਜ ਕੁਮਾਰ, ਮੱਖਣ ਸਿੰਘ, ਲਾਭ ਸਿੰਘ ਅਤੇ ਵਿਸ਼ਾਲ ਸ਼ਰਮਾ ਸ਼ਾਮਲ ਸਨ।

Punjab Bani 17 May,2024
ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ

ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ -ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਮੇਰੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਿੱਚ ਵੱਡੀ ਹਿੱਸੇਦਾਰੀ -ਵਕੀਲਾਂ ਦੇ ਕੰਮ ਨੂੰ ਸੁਹੇਲਾ ਬਨਾਉਣ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦਾ ਕੀਤਾ ਵਾਅਦਾ ਪਟਿਆਲਾ 17 ਮਈ 2024 ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸੱਦੇ 'ਤੇ ਸ਼ੁੱਕਰਵਾਰ ਨੂੰ ਕਰਵਾਏ ਗਏ ਇੱਕ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਪਟਿਆਲਾ ਲੋਕ ਸਭਾ ਸੀਟ ਤੋਂ ਭਾਜਪਾ ਦੀ ਉਮੀਦਵਾਰ ਪ੍ਰਨੀਤ ਕੌਰ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਮੇਰੀ ਜਿੱਤ ਦਾ ਮੁੱਖ ਆਧਾਰ ਪਟਿਆਲਾ ਦੇ ਲੋਕਾਂ ਦਾ ਭਰੋਸਾ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਭਰੋਸਾ ਇੱਕ ਦਿਨ ਵਿੱਚ ਨਹੀਂ ਬਣਿਆ। ਪਿਛਲੇ 25 ਸਾਲਾਂ ਤੋਂ ਉਹ ਲਗਾਤਾਰ ਪਟਿਆਲਾ ਵਾਸੀਆਂ ਦੇ ਦੁੱਖ-ਸੁੱਖ ਵਿੱਚ ਸ਼ਰੀਕ ਹੋ ਰਹੇ ਹਨ। ਪੂਰਾ ਪਟਿਆਲਾ ਵੀ ਉਹਨਾਂ ਦੇ ਪਰਿਵਾਰ ਦੇ ਦੁੱਖ-ਸੁੱਖ ਵਿਚ ਸ਼ਰੀਕ ਹੁੰਦਾ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪਸੀ ਸਹਿਯੋਗ ਦੇ ਆਧਾਰ 'ਤੇ ਬਣੇ ਇਸ ਭਰੋਸੇ ਨੂੰ ਮੈਂ ਹਮੇਸ਼ਾ ਆਪਣੀ ਤਾਕਤ ਮੰਨਿਆ ਹੈ। ਇਹੀ ਕਾਰਨ ਹੈ ਕਿ ਅੱਜ ਆਮ ਆਦਮੀ ਪਾਰਟੀ, ਕਾਂਗਰਸ ਅਤੇ ਅਕਾਲੀ ਦਲ ਮੇਰੇ ਖਿਲਾਫ ਇਕੱਠੇ ਹਨ, ਪਰ ਇਸ ਦੇ ਬਾਵਜੂਦ ਪਟਿਆਲੇ ਦੇ ਲੋਕਾਂ ਦਾ ਭਰੋਸਾ ਮੈਨੂੰ ਇਨ੍ਹਾਂ ਤਿੰਨਾਂ ਵਿਰੋਧੀ ਪਾਰਟੀਆਂ ਨਾਲ ਲੜਨ ਦੀ ਤਾਕਤ ਦੇ ਰਿਹਾ ਹੈ। ਪ੍ਰਨੀਤ ਕੌਰ ਨੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਿੱਚ ਆਪਣੇ ਅਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੇ ਸਹਿਯੋਗ ਨੂੰ ਯਾਦ ਕਰਦਿਆਂ ਕਿਹਾ ਕਿ ਇਸ ਬਾਰੀ ਦੀਆਂ ਲੋਕਸਭਾ ਚੌਣਾ ਨੂੰ ਪਟਿਆਲਾ ਦੇ ਲੋਕ ਖੁੱਦ ਆਪਣੇ ਆਧਾਰ ਤੇ ਅੱਗੇ ਆ ਕੇ ਲੜ ਰਹੇ ਹਨ। ਉਹਨਾ ਕਿਹਾ ਕਿ ਪਟਿਯਾਲਾ ਵਾਸੀਆਂ ਨੀੰ ਪਤਾ ਹੈ ਕਿ ਨਰਿੰਦਰ ਮੋਦੀ ਦੇਸ਼ ਦੇ ਤਿਸਰੀ ਵਾਰ ਪ੍ਰਧਾਨ ਮੰਤਰੀ ਬਣਨਗੇ। ਉਹ ਪਟਿਆਲੇ ਤੱਕ ਨਰਿੰਦਰ ਮੋਦੀ ਦੇ ਹੱਥ ਮਜਬੂਤ ਕਰਕੇ ਹੀ ਪਟਿਆਲਾ ਵਾਸੀ ਆਪਣੇ ਬੱਚਿਆਂ ਅਤੇ ਸੂਬੇ ਦਾ ਭਵਿੱਖ ਸੁਰੱਖਿਅਤ ਕਰ ਸਕਣਗੇ। ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਮੁੱਖ ਹਾਲ ਵਿੱਚ ਵੱਡੀ ਗਿਣਤੀ ਵਿੱਚ ਵਕੀਲਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਜਿਸ ਸਮੇਂ ਭਾਜਪਾ ਤੇ ਅਕਾਲੀ ਦਲ ਦਾ ਗਠਜੋੜ ਸੀ, ਉਸ ਸਮੇਂ ਵੀ ਪਟਿਆਲਾ ਨੂੰ ਭਾਜਪਾ ਦੇ ਹਿੱਸੇ ਵਿੱਚ ਨਹੀਂ ਰੱਖਿਆ ਗਿਆ। ਇਹ ਪਹਿਲੀ ਵਾਰ ਹੈ ਜਦੋਂ ਭਾਰਤੀ ਜਨਤਾ ਪਾਰਟੀ ਵੱਲੋਂ ਪਟਿਆਲਾ ਤੋਂ ਲੋਕ ਸਭਾ ਉਮੀਦਵਾਰ ਵਜੋਂ ਉਹਨਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਪਟਿਆਲਾ ਦੇ ਲੋਕਾਂ ਨੂੰ ਨਰਿੰਦਰ ਮੋਦੀ ਦੀ ਤਾਕਤ ਵਧਾਉਣ ਦਾ ਮੌਕਾ ਮਿਲਿਆ ਹੈ ਅਤੇ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਇਸ ਮੌਕੇ ਦਾ ਭਰਪੂਰ ਫਾਇਦਾ ਉਠਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਔਖੇ ਸਮੇਂ ਵਿੱਚੋਂ ਕੱਢਣ ਲਈ ਉਨ੍ਹਾਂ ਨੇ ਭਾਜਪਾ ਦਾ ਹਿੱਸਾ ਬਣਨਾ ਹੀ ਬਿਹਤਰ ਸਮਝਿਆ। ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੇ ਕਿਹਾ ਕਿ ਲੋਕਾਂ ਨੂੰ ਕਾਨੂੰਨ ਰਾਹੀਂ ਉਨ੍ਹਾਂ ਦੇ ਹੱਕ ਦਿਵਾਉਣ ਵਾਲੇ ਵਕੀਲ ਭਾਈਚਾਰੇ ਅਤੇ ਜ਼ਿਲ੍ਹਾ ਅਦਾਲਤ ਵਿੱਚ ਆਉਣ ਵਾਲੇ ਲੋਕਾਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਕੈਪੀਟਲ ਸਿਨੇਮਾ ਨੇੜੇ ਮਾਲ ਰੋਡ ’ਤੇ ਅੰਡਰਪਾਥ ਬਣਾਉਣ ਦੀ ਮੰਗ ਉਨ੍ਹਾਂ ਕੋਲ ਪੁੱਜੀ ਹੈ। ਉਹ ਲੋਕ ਸਭਾ ਚੋਣਾਂ ਵਿੱਚ ਜਿੱਤ ਤੋਂ ਤੁਰੰਤ ਬਾਅਦ ਇਸ ਮੰਗ ਨੂੰ ਪੂਰਾ ਕਰਵਾਉਣ ਲਈ ਹਰ ਸੰਭਵ ਯਤਨ ਕਰੇਗੀ। ਉਨ੍ਹਾਂ ਕਿਹਾ ਕਿ ਬੇਸ਼ੱਕ ਪਹਿਲਾਂ ਵੀ ਉਹ ਕੈਪਟਨ ਅਮਰਿੰਦਰ ਸਿੰਘ ਅਤੇ ਸੰਸਦ ਮੈਂਬਰ ਹੁੰਦਿਆਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਿੱਚ ਆਪਣਾ ਯੋਗਦਾਨ ਪਾਉਂਦੇ ਰਹੇ ਹਨ, ਪਰ ਭਵਿੱਖ ਵਿੱਚ ਵੀ ਉਹ ਐਸੋਸੀਏਸ਼ਨ ਦੀਆਂ ਲੋੜਾਂ ਨੂੰ ਪੂਰਾ ਕਰਨ ਵਿੱਚ ਕੋਈ ਸੰਕੋਚ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਬਾਰਾਦਰੀ ਵਿੱਚ ਵਕੀਲ ਭਾਈਚਾਰੇ ਦੀ ਸਹੂਲਤ ਲਈ ਸਾਬਕਾ ਮੇਅਰ ਸੰਜੀਵ ਸ਼ਰਮਾ ਬਿੱਟੂ ਨੇ ਪੱਕੀ ਪਾਰਕਿੰਗ ਮੁਹੱਈਆ ਕਰਵਾਈ ਸੀ, ਜਿਸ ਦਾ ਵਕੀਲ ਭਾਈਚਾਰੇ ਨੇ ਪੂਰਾ ਲਾਭ ਮਿਲਿਆ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀਆਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਜਾਂ ਰੋਸ ਪ੍ਰਦਰਸ਼ਨ ਕਰਨ ਦਾ ਹੱਕ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਪੂਰੀ ਤਰ੍ਹਾਂ ਜਾਇਜ਼ ਹਨ, ਪਰ ਮੋਦੀ ਸਰਕਾਰ ਤੀਸਰੀ ਵਾਰ ਪ੍ਰਧਾਨ ਮੰਤਰੀ ਬਣਦਿਆਂ ਹੀ ਕਿਸਾਨਾਂ ਦੀ ਹਰ ਜਾਇਜ਼ ਮੰਗ ਨੂੰ ਪੂਰਾ ਕਰਨ ਦਾ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਉਹ ਭਾਜਪਾ ਬਾਰੇ ਜੋ ਵੀ ਜਾਣਦੇ ਹਨ, ਉਸ ਦੇ ਆਧਾਰ 'ਤੇ ਉਹ ਭਰੋਸੇ ਨਾਲ ਕਹਿ ਸਕਦੇ ਹਨ ਕਿ ਭਾਜਪਾ ਪੰਜਾਬ ਦੀ ਦੁਸ਼ਮਣ ਨਹੀਂ ਹੈ। ਪੰਜਾਬ ਦਾ ਭਵਿੱਖ ਭਾਜਪਾ ਜਾਂ ਨਰਿੰਦਰ ਮੋਦੀ ਰਾਹੀਂ ਹੀ ਸੁਰੱਖਿਅਤ ਹੋ ਸਕਦਾ ਹੈ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਮੌਜੂਦਾ ਮਾਨ ਸਰਕਾਰ ਨੂੰ ਕੇਂਦਰ ਤੋਂ ਸਾਰੀਆਂ ਗਰਾਂਟਾਂ ਮਿਲ ਰਹੀਆਂ ਹਨ, ਪਰ ਉਸ ਨੂੰ ਮੋਦੀ ਸਰਕਾਰ ਦੀ ਆਲੋਚਨਾ ਕਰਨ ਦੀ ਆਦਤ ਪੈ ਗਈ ਹੈ। ਪ੍ਰਨੀਤ ਕੌਰ ਨੇ ਕਿਹਾ ਕਿ ਇੱਕ ਮੌਕਾ ਕੇਜਰੀਵਾਲ ਨੂੰ ਕਹਿ ਕੇ ਆਪ ਪਾਰਟੀ ਪੰਜਾਬ ਵਿੱਚ ਸੱਤਾ ਤੇ ਕਾਬਜ ਹੋਈ ਤੇ ਹੁਣ ਜੋ ਹਾਲਾਤ ਹਨ, ਉਹਨਾਂ ਵਿੱਚ ਰਹਿ ਕੇ ਉਹਨਾਂ ਨੂੰ ਪੰਜਾਬ ਕੇ ਲੋਕਾਂ ਲਈ ਚੰਗੇ ਕੰਮ ਕਰਨੇ ਚਾਹਿਦੇ ਹਨ। ਪਟਿਆਲਾ ਦੇ ਰਾਜਿੰਦਰਾ ਸੁਪਰਸਪੈਸ਼ਲਿਟੀ ਹਸਪਤਾਲ ਨੂੰ ਮਾਨ ਸਰਕਾਰ ਸੁਪਰ ਸਪੈਸ਼ਲ ਡਾਕਟਰ ਨਹੀਂ ਦੇ ਸਕੀ। ਮਾਨ ਸਰਕਾਰ ਆਪਣੀ ਪਾਰਟੀ ਦੇ ਇਸ਼ਤਿਹਾਰਾਂ 'ਤੇ ਜਨਤਾ ਦੇ ਫੰਡਾਂ 'ਚੋਂ 750 ਕਰੋੜ ਰੁਪਏ ਖਰਚ ਕਰ ਰਹੀ ਹੈ। ਹਸਪਤਾਲ ਹੁੰਦੇ ਹੋਏ ਲੋਕਾਂ ਨੂੰ ਹੋਰ ਰਾਜਾਂ ਵਿੱਚ ਇਲਾਜ ਲਈ ਜਾਣਾ ਪੈ ਰਿਹਾ ਹੈ।

Punjab Bani 17 May,2024
ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ

ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ — 79 ਕੰਪਿਊਟਰ, 206 ਲੈਪਟਾਪ ਅਤੇ ਮੋਬਾਈਲ ਫ਼ੋਨ, ਗਾਹਕਾਂ ਨਾਲ ਗੱਲ ਕਰਨ ਲਈ ਸਿਖਲਾਈ ਦੇਣ ਲਈ ਸਕ੍ਰਿਪਟਾਂ ਵੀ ਕੀਤੀਆਂ ਗਈਆਂ ਬਰਾਮਦ - ਕਾਲਰ ਅਮਰੀਕਾ ਦੇ ਲੋਕਾਂ ਨੂੰ ਧੋਖਾ ਦੇਣ ਲਈ ਵੱਖ-ਵੱਖ ਢੰਗਾਂ ਦੀ ਕਰਦੇ ਸਨ ਵਰਤੋਂ: ਡੀਜੀਪੀ ਗੌਰਵ ਯਾਦਵ - ਦੋ ਸਰਗਨਾਹ ਦੀ ਹੋਈ ਪਛਾਣ , ਜਲਦ ਹੀ ਕੀਤੇ ਜਾਣਗੇ ਗ੍ਰਿਫਤਾਰ : ਏਡੀਜੀਪੀ ਵੀ. ਨੀਰਜਾ - ਹੁਣ ਤੱਕ ਕੀਤੀ ਹੋਈ ਕੁੱਲ ਧੋਖਾਧੜੀ ਦਾ ਪਤਾ ਲਗਾਉਣ ਲਈ ਜਾਂਚ ਜਾਰੀ : ਏਡੀਜੀਪੀ ਸਾਈਬਰ ਕ੍ਰਾਈਮ ਚੰਡੀਗੜ੍ਹ, 17 ਮਈ: ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਮੁਹਾਲੀ ਵਿੱਚ ਚੱਲ ਰਹੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਪਰਦਾਫਾਸ਼ ਕਰਦਿਆਂ ਇਹਨਾਂ ਕੇਂਦਰਾਂ ਦੇ 155 ਕਰਮਚਾਰੀਆਂ ਨੂੰ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਫਰਜ਼ੀ ਕਾਲਾਂ ਕਰਨ ਅਤੇ ਧੋਖਾ ਦੇਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿਚੋਂ ਪਹਿਲਾ ਫਰਜ਼ੀ ਕਾਲ ਸੈਂਟਰ ਐਸ.ਏ.ਐਸ.ਨਗਰ ਦੇ ਸੈਕਟਰ 74 ਦੇ ਪਲਾਟ # ਐਫ 88 ਵਿਖੇ ਸਥਿਤ ਹੈ, ਜਦੋਂ ਕਿ ਦੂਜਾ ਫਰਜ਼ੀ ਕਾਲ ਸੈਂਟਰ ਐਸ.ਏ.ਐਸ.ਨਗਰ ਦੇ ਸੈਕਟਰ 74 ਸਥਿਤ ਏ-ਵਨ ਟਾਵਰ ਵਿਖੇ ਸੀ । ਦੋਵੇਂ ਕਾਲ ਸੈਂਟਰ ਕਥਿਤ ਤੌਤ ’ਤੇ ਗੁਜਰਾਤ ਆਧਾਰਿਤ ਸਰਗਨਾਹ ਵੱਲੋਂ ਚਲਾਏ ਜਾ ਰਹੇ ਸਨ। ਡੀ.ਜੀ.ਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਫਰਜ਼ੀ ਕਾਲ ਸੈਂਟਰ ਰਾਤ ਸਮੇਂ ਕੰਮ ਕਰਦੇ ਸਨ ਅਤੇ ਕਾਲ ਕਰ ਕੇ ਤਿੰਨ ਵੱਖ-ਵੱਖ ਢੰਗਾਂ ਰਾਹੀਂ ਵਿਦੇਸ਼ੀ ਨਾਗਰਿਕਾਂ ਨੂੰ ਟਾਰਗੇਟ, ਐਪਲ, ਐਮਾਜ਼ਾਨ ਆਦਿ ਤੋਂ ਗਿਫਟ ਕਾਰਡ ਖਰੀਦਣ ਲਈ ਮਜਬੂਰ ਕਰਕੇ ਠੱਗਦੇ ਸਨ। ਉਨ੍ਹਾਂ ਦੱਸਿਆ ਕਿ ਇਹ ਗਿਫਟ ਕਾਰਡ ਇੱਕ ਟੀਮ ਮੈਨੇਜਰ ਦੁਆਰਾ ਸਾਂਝੇ ਕੀਤੇ ਜਾਂਦੇ ਸਨ ਅਤੇ ਸਰਗਨਾਹ/ਮਾਲਕ ਨੂੰ ਸਾਂਝੇ ਕਰ ਦਿੱਤੇ ਜਾਂਦੇ ਸਨ ਜੋ ਇਸਨੂੰ ਰੀਡੀਮ ਕਰਵਾ ਲੈਂਦਾ ਸੀ। ਏਡੀਜੀਪੀ ਸਾਈਬਰ ਕ੍ਰਾਈਮ ਵੀ. ਨੀਰਜਾ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਮੁਹਾਲੀ ਵਿੱਚ ਚੱਲ ਰਹੇ ਇਨ੍ਹਾਂ ਫਰਜ਼ੀ ਕਾਲ ਸੈਂਟਰਾਂ, ਜੋ ਵਿਦੇਸ਼ੀਆਂ ਨੂੰ ਨਿਸ਼ਾਨਾ ਬਣਾਉਂਦੇ ਸਨ, ਬਾਰੇ ਇੰਸਪੈਕਟਰ ਗਗਨਪ੍ਰੀਤ ਸਿੰਘ ਅਤੇ ਇੰਸਪੈਕਟਰ ਦਲਜੀਤ ਸਿੰਘ ਵੱਲੋਂ ਆਪਣੀ ਟੀਮ ਦੇ ਨਾਲ ਸਾਈਬਰ ਕਰਾਈਮ ਦੀ ਡਿਜੀਟਲ ਜਾਂਚ ਸਿਖਲਾਈ ਅਤੇ ਵਿਸ਼ਲੇਸ਼ਣ ਸਬੰਧੀ ਤਕਨੀਕੀ ਸਹਾਇਤਾ ਸੈਂਟਰ (ਡੀਆਈਟੀਏਸੀ) ਮਦਦ ਨਾਲ ਪੁਖ਼ਤਾ ਤੇ ਖੁਫ਼ੀਆ ਜਾਣਕਾਰੀ ਜੁਟਾਈ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਐਸਪੀ ਸਾਈਬਰ ਕ੍ਰਾਈਮ ਜਸ਼ਨਦੀਪ ਸਿੰਘ ਦੀ ਨਿਗਰਾਨੀ ਅਤੇ ਡੀਐਸਪੀ ਪ੍ਰਭਜੋਤ ਕੌਰ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਮੰਗਲਵਾਰ ਅਤੇ ਬੁੱਧਵਾਰ ਦੀ ਦਰਮਿਆਨੀ ਰਾਤ ਨੂੰ ਦੋਵਾਂ ਫਰਜ਼ੀ ਕਾਲ ਸੈਂਟਰਾਂ ’ਤੇ ਛਾਪੇਮਾਰੀ ਕੀਤੀ ਅਤੇ ਡਾਇਲਰ, ਕਲੋਜ਼ਰ, ਬੈਂਕਰ ਅਤੇ ਫਲੋਰ ਮੈਨੇਜਰ ਵਜੋਂ ਕੰਮ ਕਰਦੇ ਸਾਰੇ 155 ਕਰਮਚਾਰੀਆਂ ਨੂੰ ਗ੍ਰਿਫਤਾਰ ਕਰ ਲਿਆ । ਉਨ੍ਹਾਂ ਦੱਸਿਆ ਕਿ ਹਾਲੇ ਦੋਵੇਂ ਸਰਗਨਾਹ ਫਰਾਰ ਹਨ ਅਤੇ ਪੁਲਿਸ ਟੀਮਾਂ ਉਨ੍ਹਾਂ ਨੂੰ ਕਾਬੂ ਕਰਨ ਲਈ ਯਤਨ ਜਾਰੀ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਗਾਹਕਾਂ ਨਾਲ ਗੱਲ ਕਰਨ ਸਿਖਲਾਈ ਸਕ੍ਰਿਪਟਾਂ ਤੋਂ ਇਲਾਵਾ 79 ਡੈਸਕਟਾਪ ਕੰਪਿਊਟਰ ਯੂਨਿਟ, 204 ਲੈਪਟਾਪ, ਮੋਬਾਈਲ ਫ਼ੋਨ ਅਤੇ ਹੋਰ ਸਮਾਨ ਵੀ ਬਰਾਮਦ ਕੀਤਾ ਹੈ। ਏਡੀਜੀਪੀ ਵੀ ਨੀਰਜਾ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਕੁੱਲ 155 ਵਿਅਕਤੀਆਂ ਵਿੱਚੋਂ 18 ਮੁਲਜ਼ਮਾਂ ਦਾ ਪੁਲੀਸ ਰਿਮਾਂਡ ਲਿਆ ਗਿਆ ਹੈ, ਜਦਕਿ ਬਾਕੀ ਸਾਰੇ ਗ੍ਰਿਫ਼ਤਾਰ ਵਿਅਕਤੀਆਂ ਨੂੰ ਜੁਡੀਸ਼ੀਅਲ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਾਰੀ ਧੋਖਾਧੜੀ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਦੀ ਆਸ ਹੈ। ਇਸ ਸਬੰਧੀ ਐਫਆਈਆਰ ਨੰ. 14/24 ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 419, 420, 467, 468, 471 ਅਤੇ 120 ਬੀ ਅਤੇ ਸੂਚਨਾ ਤਕਨਾਲੋਜੀ (ਆਈਟੀ) ਐਕਟ ਦੀ ਧਾਰਾ 663 ਅਤੇ 664 ਦੇ ਤਹਿਤ ਪੁਲਿਸ ਸਟੇਸ਼ਨ ਸਟੇਟ ਸਾਈਬਰ ਕ੍ਰਾਈਮ ਸੈੱਲ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਡੱਬੀ: ਤਿੰਨ ਮੋਡਸ ਓਪਰੇਂਡੀ ਦੀ ਵਰਤੋਂ ਕਰਦੇ ਸਨ ਫਰਜ਼ੀ ਕਾਲ ਸੈਂਟਰ ਪੇ-ਡੇ ਫਰਾਡ: ਫਰਜ਼ੀ ਕਾਲ ਸੈਂਟਰ ਤੋਂ ਕਾਲ ਕਰਨ ਵਾਲਾ ਯੂ.ਐੱਸ. ਵਿੱਚ ਘੱਟ ਕਰੈਡਿਟ ਸਕੋਰ ਹੋਣ ਦੇ ਬਾਵਜੂਦ ਲੋਕਾਂ ਨੂੰ ਘੱਟ ਵਿਆਜ ’ਤੇ ਲੋਨ ਪ੍ਰਦਾਨ ਕਰਨ ਦਾ ਪੇਸ਼ਕਸ਼ ਕਰਦਾ ਸੀ ਅਤੇ ਇਸਦੇ ਬਦਲੇ ਫੀਸ ਵਜੋਂ ਗਾਹਕ ਗਿਫਟ ਕਾਰਡ ਖਰੀਦਣ ਲਈ ਕਹਿੰਦਾ ਸੀ । ਉਹ ਗਿਫਟ ਕਾਾਰਡ ਸਰਗਾਹ ਨੂੰ ਭੇਜ ਦਿੱਤਾ ਜਾਂਦਾ ਸੀ ਜੋ ਉਸਨੂੰ ਰੀਡੀਮ ਕਰਵਾ ਲੈਂਦਾ ਸੀ । ਐਮਾਜ਼ਾਨ ਫਰਾਡ : ਫਰਜ਼ੀ ਕਾਲ ਸੈਂਟਰ ਤੋਂ ਕਾਲ ਕਰਨ ਵਾਲਾ, ਐਮਾਜ਼ਾਨ ਦੇ ਨਮੁਾਇੰਦੇ ਹੋਣ ਦਾ ਦਿਖਾਵਾ ਕਰਦੇ ਹੋਏ, ਗਾਹਕ (ਅਮਰੀਕਾ ਦੇ ਨਾਗਰਿਕਾਂ) ਨੂੰ ਧਮਕੀ ਦਿੰਦਾ ਸੀ ਕਿ ਉਹਨਾਂ ਵੱਲੋਂ ਆਰਡਰ ਕੀਤੇ ਗਏ ਪਾਰਸਲ ਵਿੱਚ ਗੈਰ-ਕਾਨੂੰਨੀ ਚੀਜ਼ਾਂ ਹਨ ਅਤੇ ਫੈਡਰਲ ਪੁਲਿਸ ਨੂੰ ਸੂਚਿਤ ਕੀਤਾ ਜਾਵੇਗਾ। ਰਕਮ ਦੀ ਪੁਸ਼ਟੀ ਕਿਸੇ ਹੋਰ ਕਾਲਰ ਦੁਆਰਾ ਕੀਤੀ ਜਾਂਦੀ ਹੈ, ਜੋ ਬੈਂਕਰ ਹੋਣ ਦਾ ਦਿਖਾਵਾ ਕਰਦਾ ਸੀ। ਆਰਡਰ ਨੂੰ ਰੱਦ ਕਰਨ ਲਈ ਇੱਕ ਨਿਸ਼ਚਤ ਸਮੇਂ ਅੰਦਰ ਰਕਮ ਕੈਸ਼ ਐਪ ਦੁਆਰਾ ਜਾਂ ਐਮਾਜ਼ਾਨ ਗਿਫਟ ਕਾਰਡ ਲੈਣ ਲਈ ਕਿਹਾ ਜਾਂਦਾ ਸੀ ਅਤੇ ਗੱਲ ਨਾ ਮੰਨਣ ਦੀ ਸੂਰਤ ਵਿੱਚ ਫੈਡਰਲ ਪੁਲਿਸ ਨੂੰ ਸੂਚਿਤ ਕਰਨ ਦੀ ਧਮਕੀ ਦਿੱਤੀ ਜਾਂਦੀ ਸੀ । ਗਿਫ਼ਟ ਕਾਰਡਾਂ ਦੇ ਨੰਬਰਾਂ ਨੂੰ ਫਿਰ ਅਮਰੀਕਾ ਵਿੱਚ ਭਾਈਵਾਲਾਂ ਨਾਲ ਸਾਂਝਾ ਕੀਤਾ ਜਾਂਦਾ ਸੀ, ਜੋ ਰਕਮ ਨੂੰ ਰੀਡੀਮ ਕਰਦੇ ਸਨ ਅਤੇ ਹਵਾਲਾ ਰਾਹੀਂ ਭਾਰਤ ਵਿੱਚ ਕਿੰਗਪਿਨ ਨੂੰ ਨਕਦ ਭੇਜਦੇ ਸਨ। ਮਾਈਕਰੋਸਾਫਟ ਫਰਾਡ : ਨਿਸ਼ਾਨਾ ਬਣਾਏ ਗਏ ਲੋਕਾਂ ਨੂੰ ਕੰਪਿਊਟਰ ’ਤੇ ਇੱਕ ਪੌਪ-ਅੱਪ ਮਿਲਦਾ ਹੈ, ਜਿਵੇਂ ਕਿ ਮਾਈਕਰੋਸਾਫਟ ਦੇ ਕਸਟਮਰ ਕੇਅਰ ਵੱਲੋਂ ਇੱਕ ਚੇਤਾਵਨੀ ਰੂਪੀ ਸੰਦੇਸ਼ ਭੇਜਿਆ ਜਾਂਦਾ ਹੈ ਅਤੇ ਤੁਰੰਤ ਕਾਲ ਕਰਨ ਲਈ ਇੱਕ ਸੰਪਰਕ ਨੰਬਰ ਦਿੱਤਾ ਜਾਂਦਾ ਹੈ। ਇਸ ਤੋਂ ਬਾਅਦ, ਵਿਅਕਤੀ ਨੂੰ ਡਾਊਨਲੋਡ ਕਰਨ ਲਈ ਇੱਕ ਲਿੰਕ ਮਿਲਦਾ ਹੈ। ਲਿੰਕ ਇੱਕ ਐਪ ਨੂੰ ਸਥਾਪਿਤ ਕਰਦਾ ਹੈ ਜੋ ਸਕ੍ਰੀਨ ਦੇਖਣ ਦੀ ਆਗਿਆ ਦਿੰਦਾ ਹੈ। ਇਸ ਤੋਂ ਬਾਅਦ, ਬੈਂਕ ਖਾਤਿਆਂ ਵਿੱਚੋਂ ਪੈਸੇ ਧੋਖੇ ਨਾਲ ਅਮਰੀਕਾ ਦੇ ਮਿਊਲ ਖਾਤਿਆਂ ਵਿੱਚ ਭੇਜੇ ਜਾਦੇ ਹਨ ਅਤੇ ਹਵਾਲਾ ਰਾਹੀਂ ਭਾਰਤ ਵਿੱਚ ਪ੍ਰਾਪਤ ਕੀਤੇ ਜਾਂਦੇ ਹਨ।

Punjab Bani 17 May,2024
ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

- ਲੋਕ ਸਭਾ ਚੋਣਾਂ 2024 - ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ - ਅਪੀਲ ! ਵਿਰੋਧ ਕਰਨ ਵਾਲੇ ਲੋਕ ਜਮਹੂਰੀਅਤ ਤਰੀਕੇ ਨਾਲ ਵਿਰੋਧ ਕਰਨ, ਕਾਨੂੰਨ ਨੂੰ ਹੱਥ ਵਿੱਚ ਨਾ ਲੈਣ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਮੋਗਾ ਵਿਖੇ ਫਰੀਦਕੋਟ ਅਤੇ ਫਿਰੋਜ਼ਪੁਰ ਰੇਂਜ ਦੇ ਅਧਿਕਾਰੀਆਂ ਨਾਲ ਸੁਰੱਖਿਆ ਸਮੀਖਿਆ ਮੀਟਿੰਗ ਕੀਤੀ - ਸੂਬੇ ਭਰ ਵਿੱਚ ਸੁਰੱਖਿਆ ਵਧਾਈ; ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ ਕੇਂਦਰੀ ਬਲਾਂ ਦੀਆਂ 26 ਕੰਪਨੀਆਂ ਪਹਿਲਾਂ ਹੀ ਤਾਇਨਾਤ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ Chandigarh / ਮੋਗਾ, 17 ਮਈ (000) - ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਲਾਅ ਐਂਡ ਆਰਡਰ ਸ਼੍ਰੀ ਅਰਪਿਤ ਸ਼ੁਕਲਾ ਨੇ ਵਚਨਬੱਧਤਾ ਪ੍ਰਗਟਾਈ ਹੈ ਕਿ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੇਗੀ। ਇਸਦੇ ਨਾਲ ਹੀ ਉਹਨਾਂ ਵਿਰੋਧ ਕਰਨ ਵਾਲੇ ਲੋਕਾਂ ਅਤੇ ਧਿਰਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਹ ਕਿਸੇ ਉਮੀਦਵਾਰ ਜਾਂ ਰਾਜਸੀ ਪਾਰਟੀ ਦਾ ਵਿਰੋਧ ਕਰਨਾ ਚਾਹੁੰਦੇ ਹਨ ਤਾਂ ਜਮਹੂਰੀਅਤ ਤਰੀਕੇ ਨਾਲ ਹੀ ਵਿਰੋਧ ਕਰਨ, ਕਿਸੇ ਵੀ ਹੀਲੇ ਕਾਨੂੰਨ ਨੂੰ ਹੱਥ ਵਿੱਚ ਨਾ ਲੈਣ ਦੀ ਕੋਸ਼ਿਸ਼ ਕਰਨ। ਕਿਉਂਕਿ ਮਾਨਯੋਗ ਭਾਰਤੀ ਚੋਣ ਕਮਿਸ਼ਨ ਦੇ ਆਦੇਸ਼ ਮੁਤਾਬਿਕ ਹਰੇਕ ਪਾਰਟੀ ਅਤੇ ਉਮੀਦਵਾਰ ਨੂੰ ਵੋਟਾਂ ਲਈ ਆਪਣਾ ਚੋਣ ਪ੍ਰਚਾਰ ਕਰਨ ਦੀ ਬਰਾਬਰ ਖੁੱਲ੍ਹ ਹੈ। ਇਹ ਜਾਣਕਾਰੀ ਉਹਨਾਂ ਅੱਜ ਇੱਥੇ ਆਮ ਸੰਸਦੀ ਚੋਣਾਂ-2024 ਦੀਆਂ ਤਿਆਰੀਆਂ ਅਤੇ ਇਸ ਸਬੰਧੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਫਰੀਦਕੋਟ ਅਤੇ ਫਿਰੋਜ਼ਪੁਰ ਰੇਂਜਾਂ ਦੇ ਆਈਜੀਪੀ/ਡੀਆਈਜੀ ਅਤੇ ਐਸਐਸਪੀਜ਼ ਨਾਲ ਮੀਟਿੰਗਾਂ ਕਰਨ ਉਪਰੰਤ ਦਿੱਤੀ। ਮੀਟਿੰਗ ਵਿੱਚ ਫਰੀਦਕੋਟ ਰੇਂਜ ਦੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਸ੍ਰ ਗੁਰਸ਼ਰਨ ਸਿੰਘ ਸੰਧੂ, ਫਿਰੋਜ਼ਪੁਰ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀਪੀ) ਸ੍ਰ ਆਰ ਐਸ ਢਿੱਲੋਂ, ਮੋਗਾ ਦੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਸਰਹੱਦੀ ਸੂਬੇ ਵਿੱਚ ਆਗਾਮੀ ਲੋਕ ਸਭਾ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਦੇ ਉਦੇਸ਼ ਅਤੇ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿੱਚ ਕਾਨੂੰਨ ਵਿਵਸਥਾ ਬਰਕਾਰ ਰੱਖਣ ਵਾਸਤੇ 80 ਫੀਸਦੀ ਪੁਲਿਸ ਬਲ ਤਾਇਨਾਤ ਕੀਤਾ ਜਾ ਰਿਹਾ ਹੈ ਅਤੇ ਕੇਂਦਰੀ ਬਲਾਂ ਦੀਆਂ ਘੱਟੋ-ਘੱਟ 272 ਹੋਰ ਕੰਪਨੀਆਂ ਜਲਦੀ ਹੀ ਸੂਬੇ ਵਿੱਚ ਪਹੁੰਚ ਜਾਣਗੀਆਂ। ਜ਼ਿਕਰਯੋਗ ਹੈ ਕਿ ਸੂਬੇ ਵਿੱਚ ਕੇਂਦਰੀ ਬਲਾਂ ਦੀਆਂ 26 ਕੰਪਨੀਆਂ ਪਹਿਲਾਂ ਹੀ ਤਾਇਨਾਤ ਕੀਤੀਆਂ ਜਾ ਚੁੱਕੀਆਂ ਹਨ। ਕੁੱਲ 298 ਕੰਪਨੀਆਂ ਪੰਜਾਬ ਚੋਣਾਂ ਲਈ ਤਾਇਨਾਤ ਕੀਤੀਆਂ ਜਾਣਗੀਆਂ। ਉਹਨਾਂ ਦੱਸਿਆ ਕਿ ਪੰਜਾਬ ਦੇ 10 ਜ਼ਿਲ੍ਹੇ ਵੱਖ ਵੱਖ ਰਾਜਾਂ ਨਾਲ ਲੱਗਦੇ ਹਨ। ਇਹਨਾਂ ਸਾਰੇ ਜ਼ਿਲ੍ਹਿਆਂ ਵਿੱਚ ਸੁਰੱਖਿਆ ਦੇ ਮੱਦੇਨਜ਼ਰ 220 ਇੰਟਰ ਸਟੇਟ ਨਾਕੇ ਲਗਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਵਿੱਚ 3103 ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਪਛਾਣ ਕਰ ਲਈ ਗਈ ਹੈ। ਜਿਸ ਲਈ ਲੋੜੀਂਦੀ ਗਿਣਤੀ ਵਿੱਚ ਸੁਰੱਖਿਆ ਫੋਰਸ ਤਾਇਨਾਤ ਕੀਤੀ ਜਾਵੇਗੀ। ਉਹਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਹਨਾਂ ਚੋਣਾਂ ਨੂੰ ਸ਼ਾਂਤਮਈ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਲਈ ਪੰਜਾਬ ਪੁਲਿਸ ਦਾ ਸਹਿਯੋਗ ਕਰਨ। ਇਸ ਸਬੰਧੀ ਕੋਈ ਵੀ ਸ਼ਿਕਾਇਤ ਚੋਣ ਕਮਿਸ਼ਨ ਵਲੋਂ ਜਾਰੀ ਹੈਲਪ ਲਾਈਨ ਨੰਬਰ ਜਾਂ ਫਿਰ 112 ਉੱਤੇ ਦਰਜ ਕਰਵਾਈ ਜਾ ਸਕਦੀ ਹੈ। ਪੁਲਿਸ ਵੱਲੋਂ ਪੁਖ਼ਤਾ ਜਾਣਕਾਰੀ ਉੱਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਸੂਬੇ ਵਿੱਚ ਸਕਾਰਾਤਮਕ ਮਾਹੌਲ ਸਿਰਜਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਪੇਸ਼ੇਵਰ ਪੁਲਿਸਿੰਗ ਕਰਨ ਅਤੇ ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਾ ਦੇਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਸੂਬੇ ਵਿੱਚ ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਦੀ ਆਮਦ ਨੂੰ ਰੋਕਣ ਲਈ ਸੂਬੇ ਵਿੱਚ ਆਉਣ-ਜਾਣ ਵਾਲੇ ਵਾਹਨਾਂ ਖਾਸ ਕਰਕੇ ਵਪਾਰਕ ਵਾਹਨਾਂ ਦੀ ਚੈਕਿੰਗ ਤੇਜ਼ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਘਿਨਾਉਣੇ ਅਪਰਾਧਾਂ, ਨਸ਼ਾ ਤਸਕਰੀ ਅਤੇ ਲੁੱਟ-ਖੋਹ ਵਿੱਚ ਸ਼ਾਮਲ ਦੋਸ਼ੀਆਂ ਨੂੰ ਫੜਨ ਲਈ ਵਿਸ਼ੇਸ਼ ਉਪਰਾਲੇ ਕਰਨ ਦੇ ਨਾਲ-ਨਾਲ ਚੋਣਾਂ ਨਾਲ ਸਬੰਧਤ ਅਪਰਾਧਾਂ ਦੇ ਮਾਮਲਿਆਂ ਦੀ ਜਾਂਚ ਅਤੇ ਮੁਕੱਦਮੇ ਦੀ ਕਾਰਵਾਈ ਵਿੱਚ ਤੇਜ਼ੀ ਲਿਆਉਣ। ਜ਼ਿਕਰਯੋਗ ਹੈ ਕਿ ਸਪੈਸ਼ਲ ਡੀਜੀਪੀ ਨੇ ਆਮ ਪੋਲਿੰਗ ਬੂਥਾਂ ਅਤੇ ਨਾਜ਼ੁਕ ਤੇ ਸੰਵੇਦਨਸ਼ੀਲ ਪੋਲਿੰਗ ਬੂਥਾਂ 'ਤੇ ਬਲਾਂ ਦੀ ਤਾਇਨਾਤੀ ਸਬੰਧੀ ਨਿਯਮਾਂ ਬਾਰੇ ਵੀ ਅਧਿਕਾਰੀਆਂ ਨੂੰ ਜਾਣੂ ਕਰਵਾਇਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਉਮੀਦਵਾਰਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਸਬੰਧੀ ਨਿਯਮਾਂ ਬਾਰੇ ਵੀ ਜਾਣਕਾਰੀ ਦਿੱਤੀ।

Punjab Bani 17 May,2024
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ - ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

ਲੋਕ ਸਭਾ ਚੋਣਾਂ: 2024 *ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ* - ਦੂਜੇ ਫੇਸਬੁੱਕ ਲਾਈਵ ਦੌਰਾਨ ਸਵਾਲਾਂ ਦਾ ਜਵਾਬ ਦੇਣ ਦੇ ਨਾਲ-ਨਾਲ ਲੋਕਾਂ ਤੋਂ ਮੰਗੇ ਸੁਝਾਅ ਅਤੇ ਫੀਡੈਕ - ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤਮਈ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਸਾਰੇ ਪ੍ਰਬੰਧ ਮੁਕੰਮਲ - ਕਿਸੇ ਵੀ ਚੋਣ ਉਲੰਘਣਾ ਦੀ ਰਿਪੋਰਟ ਲਈ ਸੀ-ਵਿਜੀਲ ਐਪ, ਟੋਲ-ਫ੍ਰੀ ਨੰਬਰ 1950 ਅਤੇ ਐਨ.ਜੀ.ਐਸ. ਪੋਰਟਲ ਦੀ ਕੀਤੀ ਜਾਵੇ ਵਰਤੋਂ: ਸਿਬਿਨ ਸੀ - ਪੰਜਾਬ ਵਿੱਚ 1 ਜੂਨ ਨੂੰ 5.38 ਲੱਖ ਨਵੇਂ ਵੋਟਰਾਂ ਸਮੇਤ 2.14 ਕਰੋੜ ਰਜਿਸਟਰਡ ਵੋਟਰ ਪਾਉਣਗੇ ਆਪਣੀ ਵੋਟ ਚੰਡੀਗੜ੍ਹ, 17 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ 'ਟਾਕ ਟੂ ਯੂਅਰ ਸੀ.ਈ.ਓ. ਪੰਜਾਬ' ਦੇ ਬੈਨਰ ਹੇਠ ਕਰਵਾਏ ਗਏ ਦੂਜੇ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਗੱਲ ਕਰਦਿਆਂ ਪੰਜਾਬ ਦੇ ਵਸਨੀਕਾਂ ਨੂੰ ਸਲਾਹ ਦਿੱਤੀ ਕਿ ਸੂਬੇ ਵਿੱਚ ਲੋਕ ਸਭਾ ਚੋਣਾਂ-2024 ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਦੇ ਮੱਦੇਨਜ਼ਰ ਜੇ ਕੋਈ ਵੀ ਵਿਅਕਤੀ ਆਪਣੇ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦੀ ਲੈ ਕੇ ਜਾ ਰਿਹਾ ਹੈ ਤਾਂ ਉਹ ਸਬੂਤ ਵਜੋਂ ਆਪਣੇ ਨਾਲ ਢੁਕਵੇਂ ਦਸਤਾਵੇਜ਼ ਜਿਵੇਂ ਬੈਂਕ ਦੀ ਰਸੀਦ ਆਦਿ ਜ਼ਰੂਰ ਰੱਖੇ। ਇਸਦੇ ਨਾਲ ਹੀ ਵਪਾਰੀਆਂ ਨੂੰ ਅਜਿਹੇ ਮਾਮਲੇ ਵਿੱਚ ਆਪਣੇ ਕੋਲ ਰਸੀਦ ਬੁੱਕ ਜਾਂ ਕੋਈ ਢੁਕਵਾਂ ਦਸਤਾਵੇਜ ਰੱਖਣ ਦੀ ਸਲਾਹ ਦਿੱਤੀ ਗਈ ਹੈ। ਸੈਸ਼ਨ ਦੌਰਾਨ ਵੋਟਰਾਂ ਦੇ ਵੱਖ-ਵੱਖ ਸਵਾਲਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਜ਼ਾਬਤੇ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਦੀ ਰਿਪੋਰਟ ਲਈ ਸੀ-ਵਿਜੀਲ ਐਪ, ਟੋਲ-ਫ੍ਰੀ ਨੰਬਰ 1950 ਅਤੇ ਭਾਰਤੀ ਚੋਣ ਕਮਿਸ਼ਨ ਦੇ ਕੌਮੀ ਸ਼ਿਕਾਇਤ ਸੇਵਾ ਪੋਰਟਲ (ਐਨ.ਜੀ.ਪੀ.ਐਸ.) ਦੀ ਵਰਤੋਂ ਜ਼ਰੂਰ ਕਰਨ ਤਾਂ ਜੋ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਯਕੀਨੀ ਬਣਾਈਆਂ ਜਾ ਸਕਣ। ਪੋਲਿੰਗ ਬੂਥਾਂ 'ਤੇ ਮੋਬਾਈਲ ਲੈ ਕੇ ਜਾਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ ਅੰਦਰ ਮੋਬਾਈਲ ਫ਼ੋਨ ਜਾਂ ਅਜਿਹੇ ਹੋਰ ਕਿਸੇ ਵੀ ਤਰ੍ਹਾਂ ਦੇ ਉਪਕਰਨ ਨੂੰ ਲੈ ਕੇ ਜਾਣ ਦੀ ਸਖ਼ਤ ਮਨਾਹੀ ਹੈ। ਸਿਆਸੀ ਪਾਰਟੀਆਂ ਵੱਲੋਂ ਕੀਤੇ ਜਾ ਰਹੇ ਪ੍ਰਚਾਰ ਬਾਰੇ ਇੱਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਸੂਬੇ ਵਿੱਚ ਆਦਰਸ਼ ਚੋਣ ਜ਼ਬਤਾ ਲਾਗੂ ਹੋਣ ਤੱਕ ਫਲੈਕਸ ਬੋਰਡ ਅਤੇ ਹੋਰਡਿੰਗ, ਜ਼ਿਲ੍ਹਾ ਚੋਣ ਅਧਿਕਾਰੀਆਂ ਜਾਂ ਦਫ਼ਤਰ ਮੁੱਖ ਚੋਣ ਅਫ਼ਸਰ ਦੀ ਮਨਜ਼ੂਰੀ ਤੋਂ ਬਾਅਦ ਸਿਰਫ਼ ਨਿਰਧਾਰਤ ਸਥਾਨਾਂ 'ਤੇ ਹੀ ਲਗਾਏ ਜਾ ਸਕਦੇ ਹਨ । ਮੁੱਖ ਚੋਣ ਅਧਿਕਾਰੀ ਨੇ ਅੱਗੇ ਕਿਹਾ ਕਿ ਕੋਈ ਵੀ ਸਿਆਸੀ ਪਾਰਟੀ ਜਾਂ ਉਮੀਦਵਾਰ ਧਰਮ ਦੇ ਨਾਮ 'ਤੇ ਵੋਟਾਂ ਨਹੀਂ ਮੰਗ ਸਕਦਾ ਕਿਉਂਕਿ ਇਹ ਆਦਰਸ਼ ਚੋਣ ਜ਼ਾਬਦੇ ਦੀ ਉਲੰਘਣਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੀ-ਵਿਜੀਲ ਐਪ ਰਾਹੀਂ ਅਜਿਹੀਆਂ ਉਲੰਘਣਾਵਾਂ ਬਾਰੇ ਤੁਰੰਤ ਰਿਪੋਰਟ ਕਰਨ ਅਤੇ ਭਰੋਸਾ ਦਿਵਾਇਆ ਕਿ ਸਬੰਧਤ ਦਫਤਰ ਵੱਲੋਂ 100 ਮਿੰਟਾਂ ਦੇ ਅੰਦਰ-ਅੰਦਰ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਦੌਰਾਨ ਇੱਕ ਯੂਜ਼ਰ ਵੱਲੋਂ ਮਹਿਲਾ ਸਟਾਫ ਦੀ ਘਰ ਦੇ ਨੇੜੇ ਤਾਇਨਾਤੀ ਲਈ ਮੁੱਖ ਚੋਣ ਅਧਿਕਾਰੀ ਦਾ ਧੰਨਵਾਦ ਵੀ ਕੀਤਾ ਗਿਆ। ਸਿਬਿਨ ਸੀ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਇਸ ਵਾਰ ਮਹਿਲਾ ਸਟਾਫ਼ ਦੀ ਤਾਇਨਾਤੀ ਉਨ੍ਹਾਂ ਦੇ ਘਰ ਦੇ ਨੇੜੇ ਸਥਿਤ ਪੋਲਿੰਗ ਬੂਥਾਂ 'ਤੇ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਸਰਕਾਰੀ ਕਰਮਚਾਰੀਆਂ ਵੱਲੋਂ ਕਿਸੇ ਰਾਜਨੀਤਿਕ ਪਾਰਟੀ ਜਾਂ ਆਗੂ ਲਈ ਪ੍ਰਚਾਰ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਮੁੱਖ ਚੋਣ ਅਧਿਕਾਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕੋਈ ਵੀ ਸਰਕਾਰੀ ਕਰਮਚਾਰੀ ਰਾਜਨੀਤਿਕ ਪਾਰਟੀਆਂ ਲਈ ਪ੍ਰਚਾਰ ਨਹੀਂ ਕਰ ਸਕਦਾ ਅਤੇ ਅਜਿਹਾ ਕੋਈ ਵੀ ਮਾਮਲਾ ਸਾਹਮਣੇ ਆਉਣ 'ਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਕੇ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ। ਸਿਬਿਨ ਸੀ ਨੇ ਕਿਹਾ ਕਿ ਗਰਮੀ ਤੋਂ ਰਾਹਤ ਲਈ ਪੋਲਿੰਗ ਸਟੇਸ਼ਨਾਂ 'ਤੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕੋਈ ਵੀ ਵੋਟਰ ਗਰਮੀ ਕਰਕੇ ਆਪਣੀ ਵੋਟ ਦੇ ਅਧਿਕਾਰੀ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਪੋਲਿੰਗ ਸਟੇਸ਼ਨਾਂ 'ਤੇ ਵਾਟਰ ਕੂਲਰ, ਪੱਖੇ, ਬੈਠਣ ਲਈ ਢੁਕਵੀਂ ਥਾਂ ਅਤੇ ਸ਼ੈੱਡਾਂ ਦਾ ਢੁੱਕਵਾਂ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਵੋਟਰਾਂ ਨੂੰ ਕੋਈ ਦਿੱਕਤ ਦਰਪੇਸ਼ ਨਾ ਆਵੇ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਸੂਬੇ ਵਿੱਚ ਕੁੱਲ 2.14 ਕਰੋੜ ਰਜਿਸਟਰਡ ਵੋਟਰ ਹਨ, ਜਿਨ੍ਹਾਂ ਵਿੱਚ 85 ਸਾਲ ਤੋਂ ਵੱਧ ਉਮਰ ਦੇ 1.89 ਲੱਖ ਵੋਟਰ, 1,614 ਪ੍ਰਵਾਸੀ ਭਾਰਤੀ, 1.58 ਲੱਖ ਦਿਵਿਆਂਗ ਵੋਟਰ ਅਤੇ 5.38 ਲੱਖ ਨਵੇਂ ਵੋਟਰ ਹਨ, ਜੋ 1 ਜੂਨ ਨੂੰ ਸੂਬੇ ਭਰ ਦੇ 24,451 ਪੋਲਿੰਗ ਸਟੇਸ਼ਨਾਂ 'ਤੇ ਆਪਣੀ ਵੋਟ ਪਾਉਣਗੇ। -----------

Punjab Bani 17 May,2024
ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ

ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ -ਕਿਹਾ ਮੁੱਖ ਮੰਤਰੀ ਭਗਵੰਤ ਮਾਨ ਨੇ 750 ਕਰੋੜ ਰੁਪਏ ਦੀ ਇਸ਼ਤਿਹਾਰੀ ਰਾਸ਼ੀ ਵਿੱਚੋਂ ਰਾਜਿੰਦਰਾ ਹਸਪਤਾਲ ਨੂੰ ਦੇਣ ਸੁਪਰ ਸਪੈਸ਼ਲ ਡਾਕਟਰ ਪਟਿਆਲਾ 16 ਮਈ 2024 ਪਟਿਆਲਾ ਲੋਕ ਸਭਾ ਸੀਟ ਤੋਂ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ ਨੇ ਵੀਰਵਾਰ ਨੂੰ ਪਟਿਆਲਾ ਦਿਹਾਤੀ ਵਿਧਾਨ ਸਭਾ ਹਲਕੇ ਦੇ ਆਨੰਦ ਨਗਰ ਇਲਾਕੇ ਵਿੱਚ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕਾਂ ਵੱਲੋਂ ਦਿੱਤੇ ਭਰੋਸੇ ਦੀ ਤਾਕਤ ਨਾਲ ਪਟਿਆਲਾ ਦੀ ਬੇਟੀ ਜ਼ਿਲ੍ਹੇ ਦਾ ਸਰਵਪੱਖੀ ਵਿਕਾਸ ਕਰਵਾਏਗੀ। ਜਿੰਨਾ ਵਿਕਾਸ 25 ਸਾਲਾਂ ਵਿੱਚ ਨਹੀਂ ਹੋ ਸਕਿਆ, ਉਹ ਅਗਲੇ ਪੰਜ ਸਾਲਾਂ ਵਿੱਚ ਕੀਤਾ ਜਾਵੇਗਾ। ਇਸ ਦਾ ਇੱਕ ਮੁੱਖ ਕਾਰਨ ਇਹ ਵੀ ਹੈ ਕਿ ਨਰਿੰਦਰ ਭਾਈ ਮੋਦੀ ਨੇ ਵਿਕਾਸ ਨੂੰ ਲੈ ਕੇ ਭਾਰਤ ਦੇ ਲੋਕਾਂ ਨਾਲ ਜੋ ਵੀ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਹਰ ਹਾਲਤ ਵਿੱਚ ਪੂਰਾ ਕੀਤਾ। ਮਹਾਰਾਣੀ ਪ੍ਰਨੀਤ ਕੌਰ ਨੇ ਕਿਹਾ ਕਿ ਨਰਿੰਦਰ ਮੋਦੀ ਤੀਜੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਬਣਨ ਜਾ ਰਹੇ ਹਨ। ਜੇਕਰ ਪਟਿਆਲਾ ਉਨ੍ਹਾਂ ਨੂੰ ਨਰਿੰਦਰ ਮੋਦੀ ਦੀ ਟੀਮ ਦਾ ਹਿੱਸਾ ਬਣਨ ਦਾ ਮੌਕਾ ਦਿੰਦਾ ਹੈ ਤਾਂ ਪਟਿਆਲਾ ਦਾ ਚਿਹਰਾ ਵਿਕਾਸ ਨਾਲ ਪੂਰੀ ਤਰ੍ਹਾਂ ਬਦਲ ਦਿੱਤਾ ਜਾਵੇਗਾ। ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਦੇ ਨਾਲ-ਨਾਲ ਵਪਾਰ ਵਿੱਚ ਜ਼ਬਰਦਸਤ ਕ੍ਰਾਂਤੀ ਲਿਆਂਦੀ ਜਾਵੇਗੀ। ਨਰਿੰਦਰ ਮੋਦੀ ਨੇ ਪਹਿਲਾਂ ਹੀ ਸੜਕ, ਰੇਲ ਅਤੇ ਹਵਾਈ ਸਫ਼ਰ ਨੂੰ ਆਸਾਨ ਬਣਾ ਦਿੱਤਾ ਹੈ, ਪਰ ਦਿੱਲੀ ਤੋਂ ਕਟੜਾ ਤੱਕ ਬਣਾਈ ਜਾ ਰਹੀ ਹਾਈਵੇਅ ਐਕਸਪ੍ਰੈਸ ਪਟਿਆਲਾ ਜ਼ਿਲ੍ਹੇ ਵਿੱਚ ਕਾਰੋਬਾਰ ਨੂੰ ਨਵੀਂ ਉਚਾਈ ਪ੍ਰਦਾਨ ਕਰੇਗੀ। ਇਸ ਦੇ ਨਾਲ ਹੀ ਰੇਲਵੇ ਲਾਈਨ ਦੇ ਡਬਲ ਟ੍ਰੈਕ ਦੇ ਬਣਨ ਨਾਲ ਪਟਿਆਲਾ ਜ਼ਿਲ੍ਹੇ ਦਾ ਕਾਰੋਬਾਰ ਵਧੇਗਾ ਅਤੇ ਕਾਰੋਬਾਰ ਦੇ ਨਵੇਂ ਰਾਹ ਖੁੱਲ੍ਹਣਗੇ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ, ਮੰਡਲ ਪ੍ਰਧਾਨ ਗੁਰਬਚਨ ਸਿੰਘ ਲਚਕਾਣੀ, ਮੰਡਲ ਪ੍ਰਧਾਨ ਗੁਰਧਿਆਨ ਸਿੰਘ, ਲਾਭ ਸਿੰਘ ਭਟੇੜੀ, ਵਰਿੰਦਰ ਗੁਪਤਾ, ਵਿਜੇ ਭਟਨਾਗਰ, ਅਮਿਤ ਸਿੰਘ, ਅਜੈਬ ਸਿੰਘ, ਪ੍ਰੋ. ਰਛਪਾਲ ਸਿੰਘ, ਪਟਿਆਲਾ ਦਿਹਾਤੀ ਵਿਧਾਨ ਸਭਾ ਹਲਕੇ ਦੇ ਸਮੂਹ ਵਰਕਰਾਂ ਅਤੇ ਹਲਕਾ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਵਾਰ ਦੀ ਲੋਕ ਸਭਾ ਚੋਣ ਕੋਈ ਆਮ ਚੋਣ ਨਹੀਂ ਹੈ, ਸਗੋਂ ਇਸ ਚੋਣ ਦੇ ਆਧਾਰ 'ਤੇ ਦੇਸ਼ ਦੇ ਪ੍ਰਧਾਨ ਮੰਤਰੀ ਦੀ ਚੋਣ ਹੋਣੀ ਹੈ। ਉਹਨਾਂ ਕਿਹਾ ਕਿ ਰਾਜਨੀਤੀ ਤੋਂ ਉੱਪਰ ਉੱਠ ਕੇ ਮੇਰਾ ਅਤੇ ਮੇਰੇ ਪਰਿਵਾਰ ਦਾ ਪਟਿਆਲਾ ਨਾਲ ਅਟੁੱਟ ਰਿਸ਼ਤਾ ਹੈ। ਪਟਿਆਲਾ ਵਾਸੀਆਂ ਦਾ ਮੇਰੇ 'ਤੇ ਭਰੋਸਾ ਹੀ ਮੇਰੀ ਤਾਕਤ ਹੈ। ਮਹਾਰਾਣੀ ਪ੍ਰਨੀਤ ਕੌਰ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਕਾਨੂੰਨ ਅਤੇ ਆਰਥਿਕ ਵਿਵਸਥਾ ਬੁਰੀ ਤਰ੍ਹਾਂ ਵਿਗੜ ਚੁੱਕੀ ਹੈ। ਸਾਡੇ ਬੱਚੇ ਪਰਿਵਾਰ ਛੱਡ ਕੇ ਵਿਦੇਸਾਂ ਵਿੱਚ ਜਾ ਰਹੇ ਹਨ। ਬੱਚਿਆਂ ਅਤੇ ਦੇਸ਼ ਦਾ ਭਵਿੱਖ ਇਸ ਸਮੇਂ ਖ਼ਤਰੇ ਵਿੱਚ ਹੈ ਅਤੇ ਇਸ ਨੂੰ ਠੀਕ ਕਰਨ ਲਈ ਪ੍ਰਧਾਨ ਮੰਤਰੀ ਵਜੋਂ ਨਰਿੰਦਰ ਮੋਦੀ ਨੂੰ ਦੇਸ਼ ਦੀ ਜ਼ਿੰਮੇਵਾਰੀ ਸੌਂਪਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਢਾਈ ਸਾਲਾਂ ਵਿੱਚ ਪਟਿਆਲਾ ਦੇ ਨਾਲ-ਨਾਲ ਪੂਰੇ ਪੰਜਾਬ ਦਾ ਭਵਿੱਖ ਖ਼ਰਾਬ ਕਰ ਦਿੱਤਾ ਹੈ। ਮਹਾਰਾਣੀ ਪ੍ਰਨੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਜੋ ਵੀ ਹਾਲਾਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਮੈਨੂੰ ਜ਼ਿੰਮੇਵਾਰੀ ਮਿਲੀ ਤਾਂ ਇਸ ਨੂੰ ਸਹੀ ਢੰਗ ਨਾਲ ਚਲਾਉਣਾ ਮੌਜੂਦਾ ਸਰਕਾਰ ਦੀ ਜ਼ਿੰਮੇਵਾਰੀ ਹੈ। ਭਾਜਪਾ ਆਗੂ ਮਹਾਰਾਣੀ ਪ੍ਰਨੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਾਨੂੰ ਆਮ ਆਦਮੀ ਕਲੀਨਿਕ ਵਿੱਚ ਛੋਟੀਆਂ-ਮੋਟੀਆਂ ਦਵਾਈਆਂ ਹੀ ਦਿੱਤੀਆਂ, ਪਰ ਪੰਜਾਬ ਸਰਕਾਰ ਕੋਲ ਵੱਡੀਆਂ ਬਿਮਾਰੀਆਂ ਦੇ ਇਲਾਜ ਲਈ ਕੋਈ ਵੱਡੀ ਸਹੂਲਤ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਰਾਜਿੰਦਰਾ ਹਸਪਤਾਲ ਨੂੰ ਮਲਟੀਸਪੈਸ਼ਲਿਟੀ ਹਸਪਤਾਲ ਬਣਾਉਣ ਲਈ ਕੇਂਦਰ ਸਰਕਾਰ ਤੋਂ 150 ਕਰੋੜ ਰੁਪਏ ਦੀ ਗ੍ਰਾਂਟ ਲੈ ਕੇ ਆਏ। ਪਰ ਇਸ ਹਸਪਤਾਲ ਵਿੱਚ ਮਹਿੰਗੇ ਡਾਕਟਰ ਨਾ ਹੋਣ ਕਾਰਨ ਲੋਕਾਂ ਨੂੰ ਇਸ ਹਸਪਤਾਲ ਦਾ ਲਾਭ ਨਹੀਂ ਮਿਲ ਰਿਹਾ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ 750 ਕਰੋੜ ਰੁਪਏ ਨੂੰ ਉਹਨਾਂ ਦੀ ਸਰਕਾਰ ਪਾਰਟੀ ਦੀ ਇਸ਼ਤਿਹਾਰਬਾਜ਼ੀ 'ਤੇ ਖਰਚ ਕਰ ਰਹੀ ਹੈ, ਇਸ ਰਾਸ਼ੀ ਵਿੱਚੋਂ ਕੁੱਝ ਚੰਗੇ ਡਾਕਟਰਾਂ ਦੀ ਭਰਤੀ ਕਰਕੇ ਲੋਕਾਂ ਨੂੰ ਸਹੀ ਇਲਾਜ ਕਰਵਾਉਣ ਦਾ ਮੌਕਾ ਦੇਣ। ਇਹ ਤਾਂ ਚੰਗਾ ਹੋ ਗਿਆ ਕਿ ਲੋਕਾਂ ਦੀ ਚੰਗੀ ਸਿਹਤ ਲਈ ਨਰਿੰਦਰ ਮੋਦੀ ਨੇ 70 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਆਯੂਸ਼ਮਾਨ ਕਾਰਡ ਮੁਹੱਈਆ ਕਰਵਾਇਆ, ਤਾਂ ਜੋ ਉਹ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾ ਸਕਣ। ਮਹਾਰਾਣੀ ਪ੍ਰਨੀਤ ਕੌਰ ਨੇ ਕਿਹਾ ਕਿ 4 ਜੂਨ ਤੋਂ ਬਾਅਦ ਉਹ ਲੋਕਾਂ ਦੇ ਭਰੋਸੇ ਨਾਲ ਪਟਿਆਲਾ ਦੇ ਹਰ ਹਿੱਸੇ ਦਾ ਵਿਕਾਸ ਪੂਰਾ ਕਰਨਗੇ, ਇਸ ਲਈ ਪਟਿਆਲਾ ਦੇ ਹਰ ਵੋਟਰ ਨੂੰ ਨਰਿੰਦਰ ਮੋਦੀ ਨੂੰ ਵੋਟ ਪਾ ਕੇ ਤੀਜੀ ਵਾਰ ਪ੍ਰਧਾਨ ਮੰਤਰੀ ਬਣਾਉਣਾ ਚਾਹੀਦਾ ਹੈ। ਮਹਾਰਾਣੀ ਪ੍ਰਨੀਤ ਕੌਰ ਨੇ ਕਿਹਾ ਕਿ ਮੋਦੀ ਸਰਕਾਰ ਨੇ ਪਟਿਆਲਾ ਦੇ ਉੱਤਰੀ ਬਾਈਪਾਸ ਲਈ ਮਨਜ਼ੂਰੀ ਦੇ ਦਿੱਤੀ ਹੈ, ਪਰ ਪੰਜਾਬ ਸਰਕਾਰ ਨੇ ਅਜੇ ਤੱਕ ਆਪਣੇ ਹਿੱਸੇ ਦਾ 250 ਕਰੋੜ ਰੁਪਏ ਜਾਰੀ ਨਹੀਂ ਕੀਤਾ, ਜਦੋਂ ਕਿ ਕੇਂਦਰ ਸਰਕਾਰ ਨੇ ਆਪਣੇ ਹਿੱਸੇ ਦੇ 500 ਕਰੋੜ ਰੁਪਏ ਨੂੰ ਮੰਜੂਰ ਕਰਕੇ 24 ਅਪ੍ਰੈਲ ਨੂੰ ਉੱਤਰੀ ਬਾਈਪਾਸ ਦਾ ਟੈਂਡਰ ਜਾਰੀ ਕਰ ਦਿੱਤਾ। ਮਹਾਰਾਣੀ ਪ੍ਰਨੀਤ ਕੌਰ ਨੇ ਕਿਹਾ ਕਿ 4 ਜੂਨ ਨੂੰ ਲੋਕਸਭਾ ਚੋਣਾ ਦਾ ਨਤੀਜਾ ਆਉਣ ਤੋਂ ਬਾਅਦ ਅਗਲੇ ਹੀ ਦਿਨ ਉਹ ਜਿਲੇ ਦੇ ਵਿਕਾਸ ਕਾਰਜਾਂ ਨੂੰ ਨੇਪੜੇ ਚਾੜਨ ਲਈ ਫੀਲਡ ਵਿੱਚ ਦਿਖਾਈ ਦੇਣਗੇ।

Punjab Bani 16 May,2024
ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ

ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਸ੍ਰੀ ਆਨੰਦਪੁਰ ਸਾਹਿਬ ਵਿੱਚ ਟੂਰਿਸਮ ਸਰਕਟ ਬਣਾਇਆ ਜਾਵੇਗਾ: ਡਾ. ਸੁਭਾਸ਼ ਸ਼ਰਮਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) : ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਅੱਜ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਸਨਾਤਨ ਧਰਮ ਦਾ ਦੁਸ਼ਮਣ ਦੱਸਦਿਆਂ ਕਿਹਾ ਕਿ ਇਨ੍ਹਾਂ ਦੋਵਾਂ ਨੇ ਹਮੇਸ਼ਾ ਹੀ ਸਨਾਤਨ ਧਰਮ ਦਾ ਵਿਰੋਧ ਕੀਤਾ ਹੈ, ਜਿਸ ਦਾ ਖ਼ਮਿਆਜ਼ਾ ਇਸ ਵਾਰ ਉਨ੍ਹਾਂ ਨੂੰ ਚੁਣਾਵਾਂ ਵਿਚ ਭੁਗਤਣਾ ਪਵੇਗਾ | ਅੱਜ ਮੋਹਾਲੀ ਵਿਖੇ ਘਰ-ਘਰ ਪ੍ਰਚਾਰ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਗਾਂਧੀ ਪਰਿਵਾਰ ਨੂੰ ਘੇਰਦਿਆਂ ਕਿਹਾ ਕਿ ਕਾਂਗਰਸ ਦਾ ਸਨਾਤਨ ਵਿਰੋਧੀ ਚਿਹਰਾ ਉਸੇ ਦਿਨ ਨੰਗਾ ਹੋ ਗਿਆ ਸੀ, ਜਦੋਂ ਮਨਮੋਹਨ ਸਿੰਘ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਹਲਫਨਾਮਾ ਦਾਇਰ ਕਰ ਕੇ ਸ਼੍ਰੀ ਰਾਮ ਸੇਤੂ ਨੂੰ ਕਾਲਪਨਿਕ ਕਿਹਾ ਸੀ। ਫਿਰ ਇਸ ਸਾਲ ਕਾਂਗਰਸ ਨੇ ਅਯੁੱਧਿਆ ਵਿੱਚ ਸ਼੍ਰੀ ਰਾਮ ਮੰਦਰ ਦੇ ਸਮਾਰੋਹ ਲਈ ਸੱਦਾ ਪੱਤਰ ਠੁਕਰਾ ਦਿੱਤਾ । ਇਸ ਤੋਂ ਇਲਾਵਾ ਇੰਡੀ ਗਠਜੋੜ ਜਿਸ ਦਾ ਕਾਂਗਰਸ ਅਤੇ 'ਆਪ' ਹਿੱਸਾ ਹਨ, ਉਸ ਵਿਚ ਡੀਐਮਕੇ ਵੀ ਸ਼ਾਮਿਲ ਹੈ ਜਿਸ ਦੇ ਨੇਤਾ ਐਮਕੇ ਸਟਾਲਿਨ ਸਨਾਤਨ ਧਰਮ ਦੀ ਤੁਲਨਾ ਡੇਂਗੂ ਅਤੇ ਮਲੇਰੀਆ ਨਾਲ ਕਰਦੇ ਹਨ, ਪਰ ਅੱਜ ਤੱਕ ਰਾਹੁਲ ਗਾਂਧੀ ਅਤੇ ਅਰਵਿੰਦ ਕੇਜਰੀਵਾਲ ਇਸ ਮੁੱਦੇ 'ਤੇ ਚੁੱਪ ਹਨ। ਡਾ: ਸੁਭਾਸ਼ ਨੇ ਕਿਹਾ ਕਿ ਕਾਂਗਰਸ ਅਤੇ 'ਆਪ' ਨੂੰ ਛੱਡ ਕੇ ਹਰ ਭਾਰਤੀ ਅਯੁੱਧਿਆ 'ਚ ਰਾਮ ਮੰਦਰ ਦੇ ਨਿਰਮਾਣ ਤੋਂ ਖੁਸ਼ ਹੈ। ਉਨ੍ਹਾਂ ਕਿਹਾ ਕਿ ਮੋਦੀ ਦਾ ਵਿਰੋਧ ਕਰਦੇ ਹੋਏ ਰਾਹੁਲ ਅਤੇ ਕੇਜਰੀਵਾਲ ਸ਼੍ਰੀ ਰਾਮ ਦਾ ਵਿਰੋਧ ਕਰ ਬੈਠੇ ਹਨ ਜਿਸ ਦੀ ਸਜ਼ਾ ਜਨਤਾ ਇਨ੍ਹਾਂ ਚੋਣਾਂ 'ਚ ਉਹਨਾਂ ਨੂੰ ਜਰੂਰ ਦੇਵੇਗੀ। ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਵਿਕਾਸ ਦੀ ਗੱਲ ਕਰਦਿਆਂ ਕਿਹਾ ਕਿ ਇਸ ਧਰਤੀ 'ਤੇ ਖਾਲਸਾ ਪੰਥ ਦੀ ਸਥਾਪਨਾ ਹੋਈ, ਭਗਵਾਨ ਪਰਸ਼ੂਰਾਮ ਜੀ ਦੀ ਜਨਮ ਭੂਮੀ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜੱਦੀ ਪਿੰਡ ਵੀ ਇਥੇ ਹੈ। ਇਸ ਤੋਂ ਇਲਾਵਾ ਇੱਥੇ ਹੋਰ ਵੀ ਕਈ ਇਤਿਹਾਸਕ ਸਥਾਨ ਹਨ, ਜਿਨ੍ਹਾਂ ਨੂੰ ਦੁਨੀਆ ਦੇ ਸਾਹਮਣੇ ਲਿਆਉਣ ਲਈ ਟੂਰਿਜ਼ਮ ਸਰਕਟ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਦੀ ਸੇਵਾ ਕਰਨ ਦਾ ਮੌਕਾ ਮਿਲਦਾ ਹੈ ਤਾਂ ਉਹ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੋਂ ਸੈਰ ਸਪਾਟਾ ਸਰਕਟ ਬਣਾਉਣ ਲਈ ਵਿਸ਼ੇਸ਼ ਗ੍ਰਾਂਟ ਲੇਕਰ ਆਉਣਗੇ । ਉਹਨਾਂ ਨੇ ਕਿਹਾ ਟੂਰਿਜ਼ਮ ਸਰਕਟ ਬਣਨ ਤੋਂ ਬਾਅਦ ਉਹ ਦਿਨ ਦੂਰ ਨਹੀਂ ਜਿਸ ਤਰ੍ਹਾਂ ਵਿਦੇਸ਼ੀ ਸੈਲਾਨੀ ਦਿੱਲੀ ਉਤਰ ਕੇ ਤਾਜ ਮਹਿਲ ਦੇਖਣ ਲਈ ਆਗਰਾ ਜਾਂਦੇ ਹਨ ਉਸੇ ਤਰ੍ਹਾਂ ਖਾਲਸੇ ਦੀ ਧਰਤੀ ਦੇ ਦਰਸ਼ਨਾਂ ਲਈ ਇਥੇ ਆਉਣਗੇ । ਉਨ੍ਹਾਂ ਕਿਹਾ ਕਿ ਜੇਕਰ ਮੁਹਾਲੀ ਤੋਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਹੋ ਜਾਣ ਤਾਂ ਪੰਜਾਬੀਆਂ ਨੂੰ ਬਹੁਤ ਫਾਇਦਾ ਹੋਵੇਗਾ। ਇਸ ਤੋਂ ਇਲਾਵਾ ਮੋਹਾਲੀ ਨੂੰ ਗੁਰੂਗ੍ਰਾਮ, ਹੈਦਰਾਬਾਦ ਅਤੇ ਬੈਂਗਲੁਰੂ ਵਾਂਗ ਉਦਯੋਗਿਕ ਹੱਬ ਬਣਾਉਣ ਲਈ ਯਤਨ ਕੀਤੇ ਜਾਣਗੇ। ਡਾ. ਸੁਭਾਸ਼-ਸ਼ਰਮਾ ਨੇ ਕਿਹਾ ਕਿ ਉਹ ਇੱਥੇ ਰੇਲਵੇ ਪ੍ਰੋਜੈਕਟ ਅਤੇ ਰਿਫਾਇਨਰੀ ਸਥਾਪਤ ਕਰਨ ਲਈ ਵੀ ਉਪਰਾਲੇ ਕਰਨਗੇ। ਇਸ ਤੋਂ ਪਹਿਲਾਂ ਸਵੇਰੇ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਮੁਹਾਲੀ ਦੇ ਸੈਕਟਰ-70 ਦੇ ਪਾਰਕਾਂ ਵਿੱਚ ਸੈਰ ਕਰਨ ਆਏ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਵਾਉਣ ਦਾ ਭਰੋਸਾ ਵੀ ਦਿੱਤਾ। ਇਸ ਦੌਰਾਨ ਉਨ੍ਹਾਂ ਨਾਲ ਮੁਹਾਲੀ ਜ਼ਿਲ੍ਹਾ ਪ੍ਰਧਾਨ ਸ੍ਰੀ ਸੰਜੀਵ ਵਸ਼ਿਸ਼ਟ ਅਤੇ ਹੋਰ ਆਗੂ ਹਾਜ਼ਰ ਸਨ।

Punjab Bani 16 May,2024
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਰੀਵਿਊ ਮੀਟਿੰਗ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਰੀਵਿਊ ਮੀਟਿੰਗ - ਨਾਜ਼ਾਇਜ਼ ਸ਼ਰਾਬ, ਨਕਦੀ, ਨਸ਼ੀਲੇ ਪਦਾਰਥਾਂ, ਹਥਿਆਰਾਂ ਅਤੇ ਹੋਰ ਗੈਰ-ਕਾਨੂੰਨੀ ਵਸਤਾਂ ਦੀ ਆਮਦ ਨੂੰ ਰੋਕਣ ਲਈ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਦੇ ਨਾਲ-ਨਾਲ ਫਲਾਇੰਗ ਸਕੁਐਡਜ਼, ਆਬਕਾਰੀ ਟੀਮਾਂ ਦਾ ਗਠਨ ਅਤੇ ਸਰਹੱਦੀ ਜਾਂਚ ਚੌਕੀਆਂ ਸਥਾਪਤ ਕਰਨ ਦੇ ਨਿਰਦੇਸ਼ - 'ਇਸ ਵਾਰ 70 ਪਾਰ' ਦੇ ਟੀਚੇ ਦੀ ਪ੍ਰਾਪਤੀ ਲਈ ਜ਼ਿਲ੍ਹਾ ਅਧਿਕਾਰੀਆਂ ਨੂੰ ਠੋਸ ਯੋਜਨਾ ਤਿਆਰ ਕਰਨ ਲਈ ਕਿਹਾ - ਗਰਮੀ ਦੇ ਮੱਦੇਨਜ਼ਰ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਉਣ ਦੀ ਹਦਾਇਤ - ਸੂਬੇ ਵਿੱਚ ਸਾਰੇ ਉਮੀਦਵਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਵੀ ਦਿੱਤੇ ਨਿਰਦੇਸ਼ ਚੰਡੀਗੜ੍ਹ, 16 ਮਈ: ਸੂਬੇ ਵਿੱਚ ਸੁਤੰਤਰ, ਨਿਰਪੱਖ ਅਤੇ ਸ਼ਾਂਤਮਈ ਚੋਣਾਂ ਯਕੀਨੀ ਬਣਾਉਣ ਲਈ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਸਾਰੇ ਜ਼ਿਲ੍ਹਾ ਚੋਣ ਅਫ਼ਸਰਾਂ-ਕਮ-ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਉੱਚ-ਪੱਧਰੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਸੂਬੇ ਵਿੱਚ 1 ਜੂਨ, 2024 ਨੂੰ ਪੈਣ ਵਾਲੀਆਂ ਵੋਟਾਂ ਸਬੰਧੀ ਜ਼ਿਲ੍ਹਾ ਪੱਧਰ 'ਤੇ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਵੀਡੀਓ ਕਾਨਫਰੰਸਿੰਗ ਰਾਹੀਂ ਰੀਵਿਊ ਮੀਟਿੰਗ ਕਰਦਿਆਂ ਸਿਬਿਨ ਸੀ ਨੇ ਅਧਿਕਾਰੀਆਂ ਨੂੰ ਭਾਰਤੀ ਚੋਣ ਕਮਿਸ਼ਨ ਦੁਆਰਾ ਜਾਰੀ ਕੀਤੇ ਗਏ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਨੇ ਸੂਬੇ ਭਰ ਵਿੱਚ ਨਸ਼ੀਲੇ ਪਦਾਰਥਾਂ, ਨਕਦੀ, ਹਥਿਆਰ, ਅਤੇ ਹੋਰ ਗੈਰ ਕਾਨੂੰਨੀ ਵਸਤਾਂ ਦੀ ਆਮਦ ਨੂੰ ਰੋਕਣ ਲਈ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਦੇ ਨਾਲ-ਨਾਲ ਉੱਡਣ ਦਸਤਿਆਂ ਤੇ ਆਬਕਾਰੀ ਟੀਮਾਂ ਦੇ ਗਠਨ ਸਮੇਤ ਸਰਹੱਦੀ ਜਾਂਚ ਚੌਕੀਆਂ ਸਥਾਪਤ ਕਰਨ ‘ਤੇ ਜ਼ੋਰ ਦਿੱਤਾ। ਵੋਟਾਂ ਵਾਲੇ ਦਿਨ ਸੰਭਾਵੀ ਗਰਮੀ ਦੇ ਮੱਦੇਨਜ਼ਰ ਸਿਬਿਨ ਸੀ ਨੇ ਅਧਿਕਾਰੀਆਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਅੱਗੇ ਕਿਹਾ ਕਿ ਨਿਰਪੱਖ ਤੇ ਸ਼ਾਂਤਮਈ ਚੋਣ ਅਮਲ ਨੂੰ ਯਕੀਨੀ ਬਣਾਉਂਦਿਆਂ 'ਇਸ ਵਾਰ 70 ਪਾਰ' ਦੇ ਟੀਚੇ ਦੀ ਪ੍ਰਾਪਤੀ ਲਈ ਹਰ ਸੰਭਵ ਕਦਮ ਚੁੱਕੇ ਜਾਣ। ਸਿਬਿਨ ਸੀ ਨੇ ਅਧਿਕਾਰੀਆਂ ਨੂੰ ਪੋਲਿੰਗ ਬੂਥਾਂ 'ਤੇ ਵੋਟਰਾਂ ਦੀ ਸਹੂਲਤ ਲਈ ਵੱਖ –ਵੱਖ ਸੁਵਿਧਾਵਾਂ ਜਿਵੇਂ ਕਿ ਵੋਟਰਾਂ ਨੂੰ ਆਕਰਸ਼ਿਤ ਕਰਨ ਲਈ ਗੁਲਾਬੀ ਤੇ ਹਰੇ ਰੰਗ ਦੇ ਪੋਲਿੰਗ ਬੂਥਾਂ ਦੇ ਨਾਲ-ਨਾਲ ਨੌਜਵਾਨਾਂ ਅਤੇ ਦਿਵਿਆਂਗ ਵਿਅਕਤੀਆਂ ਲਈ ਵੱਖਰੇ ਬੂਥ ਲਗਾਉਣ ਲਈ ਵੀ ਕਿਹਾ। ਇਸ ਦੇ ਨਾਲ ਹੀ ਉਨ੍ਹਾਂ ਨੇ ਦਿਵਿਆਂਗ ਵੋਟਰਾਂ ਲਈ ਵਿਸ਼ੇਸ਼ ਸਹੂਲਤਾਂ ਦਾ ਪ੍ਰਬੰਧ ਕਰਨ ਦੇ ਨਾਲ-ਨਾਲ ਸੂਬੇ ਭਰ ਦੇ ਹਰੇਕ ਪੋਲਿੰਗ ਸਟੇਸ਼ਨ 'ਤੇ ਘੱਟੋ-ਘੱਟ ਇੱਕ ਵ੍ਹੀਲਚੇਅਰ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ ਵੀ ਕਿਹਾ। ਮੁੱਖ ਚੋਣ ਅਫ਼ਸਰ ਨੇ ਅਧਿਕਾਰੀਆਂ ਨੂੰ ਸਾਰੇ ਉਮੀਦਵਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਦੇ ਨਿਰਦੇਸ਼ ਵੀ ਦਿੱਤੇ। ਇਸ ਮੌਕੇ ਉਨ੍ਹਾਂ ਨੇ ਕੇਂਦਰੀ ਬਲਾਂ ਦੀ ਤਾਇਨਾਤੀ ਅਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਜ਼ਿਲ੍ਹਾ ਅਧਿਕਾਰੀਆਂ ਤੋਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਦੀ ਸਥਿਤੀ ਅਤੇ ਵੋਟਰ ਸਲਿੱਪਾਂ ਦੀ ਵੰਡ ਦੇ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਮੰਗੀ। ਮੀਟਿੰਗ ਦੌਰਾਨ ਮੁੱਖ ਚੋਣ ਅਧਿਕਾਰੀ ਨੇ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੋਸਟਲ ਬੈਲਟਾਂ ਦੀ ਪ੍ਰਾਪਤੀ ਦੇ ਪ੍ਰਬੰਧਨ, ਸਟਰਾਂਗ ਰੂਮਾਂ ਵਿੱਚ ਸੁਰੱਖਿਆ ਪ੍ਰਬੰਧਾਂ ਅਤੇ ਸੀ.ਸੀ.ਟੀ.ਵੀ/ਵੀਡੀਓਗ੍ਰਾਫੀ ਸੈੱਟਅੱਪ ਲਈ ਢੁਕਵੇਂ ਪ੍ਰਬੰਧਾਂ ਦੀ ਸਮੀਖਿਆ ਵੀ ਕੀਤੀ। ਉਨ੍ਹਾਂ ਨੇ ਗਿਣਤੀ ਕੇਂਦਰਾਂ ਵਿੱਚ ਹਰੇਕ ਟੇਬਲ 'ਤੇ ਮਾਈਕ੍ਰੋ-ਅਬਜ਼ਰਵਰ ਤਾਇਨਾਤ ਕਰਨ ਅਤੇ ਕਾਊਂਟਿੰਗ ਹਾਲਾਂ ਵਿੱਚ ਢੁਕਵੇਂ ਪ੍ਰਬੰਧ ਯਕੀਨੀ ਬਣਾਉਣ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ। ਸਿਬਿਨ ਸੀ ਨੇ ਗਿਣਤੀ ਕੇਂਦਰਾਂ ਦੇ ਅੰਦਰ ਅਤੇ ਬਾਹਰ ਬੈਰੀਕੇਡਿੰਗ ਅਤੇ ਗਿਣਤੀ ਕੇਂਦਰਾਂ ਤੱਕ ਈ.ਵੀ.ਐਮ. ਮਸ਼ੀਨਾਂ ਲੈ ਕੇ ਜਾਣ ਵਾਲੇ ਰਸਤਿਆਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੀ.ਵੀ.ਪੀ.ਏ.ਟੀ. ਪੇਪਰ ਸਲਿੱਪਾਂ ਦੀ ਤਸਦੀਕ ਲਈ ਇਨ੍ਹਾਂ ਖੇਤਰਾਂ ਨੂੰ ਉਚਿਤ ਢੰਗ ਨਾਲ ਸੈਨੀਟਾਈਜ਼ ਕਰਨ ਵਾਸਤੇ ਲੋੜੀਂਦੇ ਕਦਮ ਚੁੱਕੇ ਜਾਣ। ਉਨ੍ਹਾਂ ਨੇ ਪੋਲਿੰਗ ਸਟੇਸ਼ਨਾਂ 'ਤੇ ਇੰਟਰਨੈਟ ਲਈ ਢੁਕਵੇਂ ਪ੍ਰਬੰਧ ਕਰਨ ਲਈ ਵੀ ਕਿਹਾ। ਉਨ੍ਹਾਂ ਨੇ ਅਧਿਕਾਰੀਆਂ ਨੂੰ "ਐਨਕੋਰ" ਐਪ ‘ਤੇ ਵੋਟਰ ਟਰਨ-ਆਊਟ ਡੇਟਾ ਦਾਖਲ ਕਰਨ ਵਾਸਤੇ ਸੁਚਾਰੂ ਪ੍ਰਬੰਧ ਕਰਨ ਲਈ ਆਖਦਿਆਂ ਦਫਤਰ, ਮੁੱਖ ਚੋਣ ਅਫ਼ਸਰ ਨੂੰ ਵੈਬਸਾਈਟ ਰਾਹੀਂ ਸਮੇਂ ਸਿਰ ਰਿਪੋਰਟਾਂ ਭੇਜਣ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਪੋਲਿੰਗ ਡੇਟਾ ਨੂੰ ਢੁੱਕਵੇਂ ਢੰਗ ਨਾਲ ਇਕੱਠਾ ਕੀਤਾ ਜਾ ਸਕੇ। ਇਸ ਮੌਕੇ ਕਾਨੂੰਨ ਤੇ ਵਿਵਸਥਾ ਬਾਰੇ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ ਅਰਪਿਤ ਸ਼ੁਕਲਾ ਨੇ ਵੀ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਾਰੀਆਂ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਲਈ ਬਰਾਬਰ ਦਾ ਮਾਹੌਲ ਯਕੀਨੀ ਬਣਾਉਣ ਦੇ ਨਾਲ-ਨਾਲ ਚੋਣਾਂ ਦੌਰਾਨ ਡਰਾਉਣ-ਧਮਕਾਉਣ ਅਤੇ ਭਰਮਾਉਣ ਦੀਆਂ ਕਾਰਵਾਈਆਂ ‘ਤੇ ਨੇੜਿਓਂ ਨਜ਼ਰ ਰੱਖਦਿਆਂ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ। ਮੀਟਿੰਗ ਦੌਰਾਨ ਵਧੀਕ ਮੁੱਖ ਚੋਣ ਅਫ਼ਸਰ ਹਰੀਸ਼ ਨਈਅਰ ਅਤੇ ਅਭਿਜੀਤ ਕਪਲਿਸ਼, ਜੁਆਇੰਟ ਮੁੱਖ ਚੋਣ ਅਫ਼ਸਰ ਸਕੱਤਰ ਸਿੰਘ ਬੱਲ ਅਤੇ ਮੁੱਖ ਚੋਣ ਅਧਿਕਾਰੀ ਦਫ਼ਤਰ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

Punjab Bani 16 May,2024
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲਾਈਵ ਸੈਸ਼ਨ ਦੌਰਾਨ ਚੋਣਾਂ ਸਬੰਧੀ ਸਾਰੇ ਸਵਾਲਾਂ ਦੇ ਜਵਾਬ ਦੇਣ ਦੇ ਨਾਲ-ਨਾਲ ਵੋਟਰਾਂ ਤੋਂ ਲਏ ਜਾਣਗੇ ਸੁਝਾਅ ਅਤੇ ਫੀਡਬੈਕ: ਮੁੱਖ ਚੋਣ ਅਧਿਕਾਰੀ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ 11:30 ਵਜੇ ਤੱਕ 'ਟਾਕ ਟੂ ਯੂਅਰ ਸੀ.ਈ.ਓ. ਪੰਜਾਬ' ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦੀ ਅਪੀਲ ਚੰਡੀਗੜ੍ਹ, 16 ਮਈ: ਬੀਤੇ ਮਹੀਨੇ ਪਹਿਲੇ ਫੇਸਬੁੱਕ ਲਾਈਵ ਪ੍ਰੋਗਰਾਮ ਦੀ ਸਫ਼ਲਤਾ ਤੋਂ ਬਾਅਦ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸ਼ੁੱਕਰਵਾਰ (17 ਮਈ) ਨੂੰ ਸਵੇਰੇ 11:00 ਤੋਂ 11:30 ਵਜੇ ਤੱਕ 'ਟਾਕ ਟੂ ਯੂਅਰ ਸੀ.ਈ.ਓ. ਪੰਜਾਬ' ਦੇ ਬੈਨਰ ਹੇਠ ਦੂਜਾ ਫੇਸਬੁੱਕ ਲਾਈਵ ਸੈਸ਼ਨ ਕੀਤਾ ਜਾਵੇਗਾ, ਜਿਸ ਦੌਰਾਨ ਉਹ ਲੋਕ ਸਭਾ ਚੋਣਾਂ 2024 ਨਾਲ ਸਬੰਧਤ ਵੋਟਰਾਂ ਦੇ ਸਵਾਲਾਂ ਦੇ ਜਵਾਬ ਦੇਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਇੱਕੋ ਇੱਕ ਉਦੇਸ਼ ਵੋਟਰਾਂ ਦਰਮਿਆਨ ਜਾਗਰੂਕਤਾ ਫੈਲਾਉਣਾ ਅਤੇ ਚੋਣ ਪ੍ਰਕਿਰਿਆ ਨਾਲ ਸਬੰਧਤ ਉਨ੍ਹਾਂ ਦੇ ਸ਼ੰਕਿਆਂ ਨੂੰ ਦੂਰ ਕਰਨਾ ਹੈ। ਉਨ੍ਹਾਂ ਕਿਹਾ ਕਿ "ਇਸ ਵਾਰ 70 ਪਾਰ" ਦੇ ਟੀਚੇ ਦੀ ਪ੍ਰਾਪਤੀ ਅਤੇ ਸੂਬੇ ਵਿੱਚ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਦਫ਼ਤਰ, ਮੁੱਖ ਚੋਣ ਅਫ਼ਸਰ ਵੱਲੋਂ ਵੱਖ-ਵੱਖ ਪਹਿਲਕਦਮੀਆਂ ਕੀਤੀਆਂ ਗਈਆਂ ਹਨ ਅਤੇ ਇਹ ਸੈਸ਼ਨ ਉਸੇ ਦਾ ਹੀ ਹਿੱਸਾ ਹੈ। ਮੁੱਖ ਚੋਣ ਅਧਿਕਾਰੀ ਨੇ ਅੱਗੇ ਕਿਹਾ ਕਿ ਉਹ ਅਧਿਕਾਰਤ ਫੇਸਬੁੱਕ ਪੇਜ @TheCeoPunjab 'ਤੇ ਲਾਈਵ ਹੋ ਕੇ ਚੋਣ ਪ੍ਰਕਿਰਿਆ ਨਾਲ ਸਬੰਧਤ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣਗੇ। ਉਨ੍ਹਾਂ ਅੱਗੇ ਕਿਹਾ ਕਿ ਇਸ ਲਾਈਵ ਸੈਸ਼ਨ ਦੌਰਾਨ ਕੋਈ ਵੀ ਵਿਅਕਤੀ ਸਵਾਲ ਪੁੱਛ ਸਕਦਾ ਹੈ ਅਤੇ ਪੋਸਟ 'ਤੇ ਕੁਮੈਂਟ ਕਰਕੇ ਆਪਣਾ ਫੀਡਬੈਕ ਅਤੇ ਸੁਝਾਅ ਵੀ ਦੇ ਸਕਦਾ ਹੈ। ਸਿਬਿਨ ਸੀ ਨੇ ਕਿਹਾ ਕਿ ਉਹ ਪਿਛਲੇ ਸੈਸ਼ਨ ਦੀ ਤਰ੍ਹਾਂ ਇਸ ਵਾਰ ਵੀ ਵੋਟਰਾਂ ਦੇ ਸਵਾਲਾਂ ਦਾ ਮੌਕੇ ‘ਤੇ ਹੀ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਆਪਣੇ ਸਵਾਲ ਜਾਂ ਸੁਝਾਅ 17 ਮਈ (ਸਵੇਰੇ 11 ਵਜੇ) ਤੋਂ ਪਹਿਲਾਂ ਸੀ.ਈ.ਓ. ਪੰਜਾਬ ਦੇ ਫੇਸਬੁੱਕ, ਇੰਸਟਾਗ੍ਰਾਮ ਜਾਂ ਐਕਸ ਹੈਂਡਲਾਂ ਜ਼ਰੀਏ ਵੀ ਭੇਜੇ ਜਾ ਸਕਦੇ ਹਨ।

Punjab Bani 16 May,2024
ਬੰਦੀ ਸਿੰਘਾ ਦੀ ਰਿਹਾਈ ਲਈ ਨਹੀ ਸਗੋ ਆਪਣੇ ਆਪ ਲਈ ਚੋਣ ਲੜ ਰਿਹੈ ਅੰਮ੍ਰਿਤਪਾਲ : ਸੁਖਬੀਰ ਬਾਦਲ

ਬੰਦੀ ਸਿੰਘਾ ਦੀ ਰਿਹਾਈ ਲਈ ਨਹੀ ਸਗੋ ਆਪਣੇ ਆਪ ਲਈ ਚੋਣ ਲੜ ਰਿਹੈ ਅੰਮ੍ਰਿਤਪਾਲ : ਸੁਖਬੀਰ ਬਾਦਲ ਅੰਮ੍ਰਿਤਸਰ, 15 ਮਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਹਿਲੀ ਵਾਰ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਬੋਲੇ। ਅੱਜ ਇੱਥੇ ਚੋਣ ਰੈਲੀ ਵਿੱਚ ਉਨ੍ਹਾਂ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਉਸ ਸਾਜ਼ਿਸ਼ ਨੂੰ ਸਮਝਣ ਜਿਸ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਉਤਾਰਿਆ ਗਿਆ। ਉਹ ਅੱਜ ਇਥੇ ਜੰਡਿਆਲਾ ਗੁਰੂ ਅਤੇ ਬਾਬਾ ਬਕਾਲਾ ਹਲਕਾ ਵਿਖੇ ਪਾਰਟੀ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਅਤੇ ਅੰਮ੍ਰਿਤਸਰ ਤੋਂ ਪਾਰਟੀ ਉਮੀਦਵਾਰ ਅਨਿਲ ਜੋਸ਼ੀ ਦੇ ਹੱਕ ਵਿਚ ਅਟਾਰੀ, ਅੰਮ੍ਰਿਤਸਰ ਪੱਛਮੀ ਤੇ ਅੰਮ੍ਰਿਤਸਰ ਦੱਖਣੀ ਵਿਚ ਚੋਣ ਰੈਲੀਆਂ ਕਰਨ ਆਏ ਸਨ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੁਲਾਂਕਣ ਕਰਨ ਕਿ ਅੰਮ੍ਰਿਤਪਾਲ ਕੌਣ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਨੇ ਪਹਿਲਾਂ ਇਹ ਸਟੈਂਡ ਲਿਆ ਸੀ ਕਿ ਉਹ ਰਾਜਨੀਤੀ ਵਿੱਚ ਨਹੀਂ ਆਉਣਾ ਚਾਹੁੰਦਾ ਤੇ ਸਿਰਫ ‘ਅੰਮ੍ਰਿਤ ਪ੍ਰਚਾਰ’ ਹੀ ਕਰਨਾ ਚਾਹੁੰਦਾ ਹੈ ਤੇ ਨਸ਼ਿਆਂ ਖ਼ਿਲਾਫ਼ ਲੜਾਈ ਲੜਨਾ ਚਾਹੁੰਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅੰਮ੍ਰਿਤਪਾਲ ਸਿਰਫ ਆਪਣੇ ਆਪ ਨੂੰ ਛੁਡਵਾਉਣ ਲਈ ਚੋਣ ਲੜ ਰਿਹਾ ਹੈ ਨਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਲੜ ਰਿਹਾ ਹੈ। 

Punjab Bani 16 May,2024
ਰਾਜਾ ਵੜਿੰਗ ਨੇ ਸਾਧੇ ਵਿਰੋਧੀ ਉਮੀਦਵਾਰਾਂ ਤੇ ਸਿਧੇ ਨਿਸ਼ਾਨੇ

ਰਾਜਾ ਵੜਿੰਗ ਨੇ ਸਾਧੇ ਵਿਰੋਧੀ ਉਮੀਦਵਾਰਾਂ ਤੇ ਸਿਧੇ ਨਿਸ਼ਾਨੇ ਜਗਰਾਉਂ, 15 ਮਈ ਪੰਜਾਬ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਬੇਟ ਇਲਾਕੇ ਦੇ ਪਿੰਡਾਂ ਤਲਵਾੜਾ, ਸਲੇਮਪੁਰਾ ਅਤੇ ਮਲਸੀਹਾਂ ਵਿੱਚ ਚੋਣ ਜਲਸੇ ਕੀਤੇ। ਉਨ੍ਹਾਂ ਆਪਣੇ ਵਿਰੋਧੀ ਉਮੀਦਵਾਰਾਂ ’ਤੇ ਨਿਸ਼ਾਨੇ ਸੇਧੇ। ਇਨ੍ਹਾਂ ਲੋਕ ਸਭਾ ਚੋਣਾਂ ਨੂੰ ਬੇਹੱਦ ਅਹਿਮ ਅਤੇ ਦੇਸ਼ ਦਾ ਭਵਿੱਖ ਤੈਅ ਕਰਨ ਵਾਲੀਆਂ ਕਰਾਰ ਦਿੰਦਿਆਂ ਰਾਜਾ ਵੜਿੰਗ ਨੇ ਸੰਵਿਧਾਨ, ਦੇਸ਼ ਅਤੇ ਬੱਚਿਆਂ ਦੇ ਭਵਿੱਖ ਲਈ ਭਾਜਪਾ ਖ਼ਿਲਾਫ਼ ਵੋਟਾਂ ਪਾਉਣ ਦੀ ਅਪੀਲ ਕੀਤੀ। ਰਾਜਾ ਵੜਿੰਗ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਦੋਸਤ ਰਵਨੀਤ ਬਿੱਟੂ ਨੂੰ ਲਾਭ ਪਹੁੰਚਾਉਣ ਲਈ ਜਾਣ-ਬੁੱਝ ਕੇ ਆਪਣੀ ਪਾਰਟੀ ਵਲੋਂ ਕਮਜ਼ੋਰ ਉਮੀਦਵਾਰ ਖੜ੍ਹਾ ਕੀਤਾ ਹੈ।

Punjab Bani 16 May,2024
ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਦੇ ਹੱਕ ਵਿੱਚ ਕੀਤਾ ਪ੍ਰਚਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਦੇ ਹੱਕ ਵਿੱਚ ਕੀਤਾ ਪ੍ਰਚਾਰ ਜ਼ੀਰਾ, 15 ਮਈ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਹੱਕ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਰੋਡ ਸ਼ੋਅ ਕਰਨ ਲਈ ਜ਼ੀਰਾ ਪੁੱਜੇ। ਉਨ੍ਹਾਂ ਨਾਲ ਹਲਕਾ ਵਿਧਾਇਕ ਨਰੇਸ਼ ਕਟਾਰੀਆ ਵੀ ਹਾਜ਼ਰ ਸਨ। ਇਹ ਰੋਡ ਸ਼ੋਅ ਘੰਟਾ ਘਰ ਮੁੱਖ ਚੌਕ ਜ਼ੀਰਾ ਤੋਂ ਸ਼ੁਰੂ ਹੋ ਕੇ ਸ਼ੇਰਾਂ ਵਾਲਾ ਚੌਕ ਜ਼ੀਰਾ ਵਿੱਚ ਸਮਾਪਤ ਹੋਇਆ। ਵਿਧਾਇਕ ਨਰੇਸ਼ ਕਟਾਰੀਆ ਅਤੇ ਯੂਥ ਆਗੂ ਸ਼ੰਕਰ ਕਟਾਰੀਆ ਦੀ ਅਗਵਾਈ ਹੇਠ ਵੱਡੀ ਗਿਣਤੀ ਲੋਕਾਂ ਨੇ ਰੋਡ ਸ਼ੋਅ ਵਿੱਚ ਸ਼ਿਕਰਤ ਕੀਤੀ। ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਇੱਕ ਵਾਰ ਫਿਰ ‘ਝਾੜੂ’ ਦਾ ਬਟਨ ਦਬਾਉਣ ਲਈ ਤਿਆਰ ਬੈਠੇ ਹਨ।

Punjab Bani 16 May,2024
ਰਵੀਕਰਨ ਸਿੰਘ ਕਾਹਲੋ ਭਾਜਪਾ ਵਿੱਚ ਹੋਏ ਸ਼ਾਮਲ

ਰਵੀਕਰਨ ਸਿੰਘ ਕਾਹਲੋ ਭਾਜਪਾ ਵਿੱਚ ਹੋਏ ਸ਼ਾਮਲ ਚੰਡੀਗੜ੍ਹ, 16 ਮਈ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਰਵੀਕਰਨ ਸਿੰਘ ਕਾਹਲੋਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਪਾਰਟੀ ਵੱਲੋਂ ਬਰਖਾਸਤ ਕੀਤੇ ਜਾਣ ਤੋਂ ਇਕ ਦਿਨ ਬਾਅਦ ਅੱਜ ਇੱਥੇ ਭਾਜਪਾ ਵਿਚ ਸ਼ਾਮਲ ਹੋ ਗਏ। ਕਾਹਲੋਂ ਦਾ ਪਾਰਟੀ ਵਿੱਚ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਅਤੇ ਪਾਰਟੀ ਆਗੂ ਮਨਜਿੰਦਰ ਸਿੰਘ ਸਿਰਸਾ ਵੱਲੋਂ ਸਵਾਗਤ ਕੀਤਾ ਗਿਆ। 

Punjab Bani 16 May,2024
ਭਾਜਪਾ ਮੁੜ ਸੱਤਾ ਵਿੱਚ ਆਈ ਤਾਂ ਬਦਲ ਦੇਵੇਗੀ ਸੰਵਿਧਾਨ : ਕੇਜਰੀਵਾਲ

ਭਾਜਪਾ ਮੁੜ ਸੱਤਾ ਵਿੱਚ ਆਈ ਤਾਂ ਬਦਲ ਦੇਵੇਗੀ ਸੰਵਿਧਾਨ : ਕੇਜਰੀਵਾਲ ਲਖਨਊ, 16 ਮਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਦਾਅਵਾ ਕੀਤਾ ਕਿ ਜੇ ਭਾਜਪਾ ਲੋਕ ਸਭਾ ਚੋਣਾਂ ਤੋਂ ਬਾਅਦ ਕੇਂਦਰ ਵਿੱਚ ਮੁੜ ਸੱਤਾ ਵਿੱਚ ਆਉਂਦੀ ਹੈ ਤਾਂ ਉਹ ਸੰਵਿਧਾਨ ਨੂੰ ਬਦਲ ਕੇ ਰਾਖਵਾਂਕਰਨ ਖਤਮ ਕਰ ਦੇਵੇਗੀ ਤੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਬਦਲ ਦੇਵੇਗੀ। ‘ਆਪ’ ਨੇਤਾ ਕੇਜਰੀਵਾਲ ਨੇ ਇੱਥੇ ਸਮਾਜਵਾਦੀ ਪਾਰਟੀ (ਸਪਾ) ਦੇ ਪ੍ਰਧਾਨ ਅਖਿਲੇਸ਼ ਯਾਦਵ ਨਾਲ ਸਾਂਝੀ ਪ੍ਰੈੱਸ ਕਾਨਫਰੰਸ ‘ਚ ਕਿਹਾ, ‘ਇਹ ਲੋਕ (ਭਾਜਪਾ) ਪੂਰੀ ਤਰ੍ਹਾਂ ਤਿਆਰ ਹਨ ਕਿ ਜੇ ਉਹ ਜਿੱਤ ਜਾਂਦੇ ਹਨ ਤਾਂ ਸੰਵਿਧਾਨ ਨੂੰ ਬਦਲ ਕੇ ਰਾਖਵਾਂਕਰਨ ਖਤਮ ਕਰ ਦਿੱਤਾ ਜਾਵੇਗਾ।

Punjab Bani 16 May,2024
ਫੁਟਬਾਲ ਕਪਤਾਨ ਸੁਨੀਲ ਛੇਤਰੀ ਨੇ ਕੀਤਾ ਸੰਨਿਆਸ ਲੈਣ ਦਾ ਐਲਾਨ

ਫੁਟਬਾਲ ਕਪਤਾਨ ਸੁਨੀਲ ਛੇਤਰੀ ਨੇ ਕੀਤਾ ਸੰਨਿਆਸ ਲੈਣ ਦਾ ਐਲਾਨ ਨਵੀਂ ਦਿੱਲੀ, 16 ਮਈ ਭਾਰਤੀ ਫੁੱਟਬਾਲ ਟੀਮ ਦੇ ਕਪਤਾਨ ਸੁਨੀਲ ਛੇਤਰੀ ਨੇ 6 ਜੂਨ ਨੂੰ ਕੋਲਕਾਤਾ ’ਚ ਕੁਵੈਤ ਖ਼ਿਲਾਫ਼ ਫੀਫਾ ਵਿਸ਼ਵ ਕੱਪ ਕੁਆਲੀਫਾਇੰਗ ਮੈਚ ਤੋਂ ਬਾਅਦ  ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ। ਛੇਤਰੀ (39) ਆਪਣੇ ਦੋ ਦਹਾਕਿਆਂ ਦੇ ਸ਼ਾਨਦਾਰ ਫੁੱਟਬਾਲ ਕਰੀਅਰ ਨੂੰ ਅਲਵਿਦਾ ਕਹਿ ਦੇਣਗੇ। ਭਾਰਤੀ ਕਪਤਾਨ ਨੇ ਸੋਸ਼ਲ ਮੀਡੀਆ ‘ਤੇ ਵੀਡੀਓ ਸ਼ੇਅਰ ਕਰਕੇ ਸੰਨਿਆਸ ਦਾ ਐਲਾਨ ਕੀਤਾ ਹੈ। ਉਸ ਨੇ ਕਿਹਾ,‘ਕੁਵੈਤ ਖ਼ਿਲਾਫ਼ ਮੈਚ ਆਖਰੀ ਮੈਚ ਹੋਵੇਗਾ।

Punjab Bani 16 May,2024
ਸਲੋਵਾਕੀਆ ਦੇ ਪ੍ਧਾਨ ਮੰਤਰੀ ਗੋਲੀਆਂ ਲੱਗਣ ਕਾਰਨ ਹੋਏ ਜਖਮੀ

ਸਲੋਵਾਕੀਆ ਦੇ ਪ੍ਧਾਨ ਮੰਤਰੀ ਗੋਲੀਆਂ ਲੱਗਣ ਕਾਰਨ ਹੋਏ ਜਖਮੀ ਸਲੋਵਾਕੀਆ, 16 ਮਈ ਸਲੋਵਾਕੀਆ ਦੇ ਪ੍ਰਧਾਨ ਮੰਤਰੀ ਰਾਬਰਤ ਫਿਕੋ ਅੱਜ ਹਮਲੇ ਵਿੱਚ ਕਈ ਗੋਲੀਆਂ ਲੱਗਣ ਨਾਲ ਗੰਭੀਰ ਜ਼ਖ਼ਮੀ ਹੋ ਗਏ ਸਨ ਪਰ ਉਪ ਪ੍ਰਧਾਨ ਮੰਤਰੀ ਤੋਮਸ ਤਾਰਾਬਾ ਨੇ ਭਰੋਸਾ ਪ੍ਰਗਟਾਇਆ ਹੈ ਕਿ ਉਨ੍ਹਾਂ (ਫਿਕੋ) ਨੂੰ ਕੁਝ ਵੀ ਨਹੀਂ ਹੋਵੇਗਾ। ਪ੍ਰਧਾਨ ਮੰਤਰੀ ਜਦੋਂ ਸਮਾਗਮ ਵਿੱਚ ਸਮਰਥਕਾਂ ਦਾ ਸਵਾਗਤ ਕਰ ਰਹੇ ਸਨ ਤਾਂ ਉਨ੍ਹਾਂ ਦੀ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਗਈ।

Punjab Bani 16 May,2024
ਸੁਰਖਿਆ ਬਲਾ ਨੇ ਦੋ ਅੱਤਵਾਦੀ ਮਾਰ ਗਿਰਾਏ

ਸੁਰਖਿਆ ਬਲਾ ਨੇ ਦੋ ਅੱਤਵਾਦੀ ਮਾਰ ਗਿਰਾਏ ਸ੍ਰੀਨਗਰ, 16 ਮਈ ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਤੰਗਧਾਰ ਸੈਕਟਰ ‘ਚ ਕੰਟਰੋਲ ਰੇਖਾ ‘ਤੇ ਥਲ ਸੈਨਾ ਜਵਾਨਾਂ ਨੇ ਅੱਜ ਘੁਸਪੈਠ ਨੂੰ ਨਾਕਾਮ ਕਰ ਦਿੱਤਾ ਤੇ ਦੋ ਅਤਿਵਾਦੀ ਮਾਰ ਦਿੱਤੇ। ਅਧਿਕਾਰੀਆਂ ਨੇ ਦੱਸਿਆ ਕਿ ਸੈਕਟਰ ਵਿੱਚ ਐੱਲਓਸੀ ਦੇ ਇਸ ਪਾਸੇ ਘੁਸਪੈਠ ਕਰਨ ਦੀ ਕੋਸ਼ਿਸ਼ ਕਰਨ ਤੋਂ ਬਾਅਦ ਜਵਾਨਾਂ ਤੇ ਅਤਿਵਾਦੀਆਂ ਵਿਚਾਲੇ ਗੋਲੀਬਾਰੀ ਸ਼ੁਰੂ ਹੋ ਗਈ। ਇਸ ਵਿੱਚ ਦੋ ਘੁਸਪੈਠੀਆਂ ਨੂੰ ਮਾਰਿਆ ਗਿਆ ਹੈ ਪਰ ਕਾਰਵਾਈ ਹਾਲੇ ਜਾਰੀ ਹੈ।

Punjab Bani 16 May,2024
ਹੋਰਡਿੰਗ ਡਿਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 16

ਹੋਰਡਿੰਗ ਡਿਗਣ ਕਾਰਨ ਮਰਨ ਵਾਲਿਆਂਦੀ ਗਿਣਤੀ ਹੋਈ 16 ਮੁੰਬਈ, 16 ਮਈ ਮੁੰਬਈ ਦੇ ਘਾਟਕੋਪਰ ‘ਚ ਸੋਮਵਾਰ ਨੂੰ ਹੋਰਡਿੰਗ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ 16 ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਏਅਰ ਟ੍ਰੈਫਿਕ ਕੰਟਰੋਲ (ਏਟੀਸੀ) ਮੁੰਬਈ ਦੇ ਸਾਬਕਾ ਜੀਐਮ ਮਨੋਜ ਚਨਸੋਰੀਆ (60) ਅਤੇ ਉਸ ਦੀ ਪਤਨੀ ਅਨੀਤਾ (59) ਵਜੋਂ ਹੋਈ ਹੈ। ਬੀਐੱਮਸੀ ਦੇ ਅਧਿਕਾਰੀ ਨੇ ਦੱਸਿਆ ਕਿ ਲਾਸ਼ਾਂ, ਜੋ ਸੜੀ ਹੋਈ ਹਾਲਤ ਵਿੱਚ ਸਨ, ਨੂੰ ਤੜਕੇ 1 ਵਜੇ ਦੇ ਆਸ-ਪਾਸ ਹਸਪਤਾਲ ਵਿੱਚ ਲਿਜਾਇਆ ਗਿਆ।ਬਚਾਅ ਕਰਮਚਾਰੀਆਂ ਨੇ ਦੇਰ ਰਾਤ ਹੋਰਡਿੰਗ ਦੇ ਹੇਠਾਂ ਮਲਬੇ ਹੇਠ ਦੱਬੀ ਕਾਰ ਵਿੱਚੋਂ ਦੋ ਹੋਰ ਲਾਸ਼ਾਂ ਬਰਾਮਦ ਕੀਤੀਆਂ। 

Punjab Bani 16 May,2024
ਟਿਸੂ ਪੇਪਰ ਤੇ ਬੰਬ ਲਿਖਣ ਕਾਰਨ ਫੈਲੀ ਦਹਿਸਤ

ਟਿਸੂ ਪੇਪਰ ਤੇ ਬੰਬ ਲਿਖਣ ਕਾਰਨ ਫੈਲੀ ਦਹਿਸਤ ਨਵੀਂ ਦਿੱਲੀ, 16 ਮਈ ਇਥੋਂ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ (ਆਈਜੀਆਈ) ‘ਤੇ ਦਿੱਲੀ ਤੋਂ ਵਡੋਦਰਾ ਜਾ ਰਹੀ ਏਅਰ ਇੰਡੀਆ ਦੀ ਉਡਾਣ ਵਿਚ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਜਹਾਜ਼ ਦੇ ਚਾਲਕ ਦਲ ਦੇ ਮੈਂਬਰ ਨੇ ਜਹਾਜ਼ ਦੇ ਪਖਾਨੇ ਵਿਚ ਟਿਸ਼ੂ ਪੇਪਰ ਦੇਖਿਆ ਜਿਸ ‘ਤੇ ਬੰਬ ਲਿਖਿਆ ਹੋਇਆ ਸੀ। ਉਸ ਸਮੇਂ ਜਹਾਜ਼ ਉਡਾਣ ਭਰਨ ਲਈ ਤਿਆਰ ਸੀ। ਕੇਂਦਰੀ ਉਦਯੋਗਿਕ ਸੁਰੱਖਿਆ ਬਲ ਅਤੇ ਦਿੱਲੀ ਪੁਲੀਸ ਨੂੰ ਸੂਚਿਤ ਕੀਤਾ ਗਿਆ ਅਤੇ ਯਾਤਰੀਆਂ ਨੂੰ ਜਹਾਜ਼ ਤੋਂ ਉਤਾਰ ਲਿਆ। ਕੁਝ ਵੀ ਨਹੀਂ ਮਿਲਿਆ। ਬਾਅਦ ਵਿੱਚ ਯਾਤਰੀ ਕਿਸੇ ਹੋਰ ਜਹਾਜ਼ ਰਾਹੀਂ ਆਪਣੀ ਮੰਜ਼ਿਲ ਲਈ ਰਵਾਨਾ ਹੋ ਗਏ।

Punjab Bani 16 May,2024
ਸਵਾਤੀ ਮਾਲੀਵਾਲ ਦੇ ਮਾਮਲੇ ਨੂੰ ਲੈ ਕੇ ਕੌਮੀ ਮਹਿਲਾ ਕਮਿਸ਼ਨ ਲੇ ਕੇਜਰੀਵਾਲ ਦੇ ਸਕੱਤਰ ਨੂੰ ਕੀਤਾ ਸੰਮਨ ਜਾਰੀ

ਸਵਾਤੀ ਮਾਲੀਵਾਲ ਦੇ ਮਾਮਲੇ ਨੂੰ ਲੈ ਕੇ ਕੌਮੀ ਮਹਿਲਾ ਕਮਿਸ਼ਨ ਲੇ ਕੇਜਰੀਵਾਲ ਦੇ ਸਕੱਤਰ ਨੂੰ ਕੀਤਾ ਸੰਮਨ ਜਾਰੀ ਨਵੀਂ ਦਿੱਲੀ, 16 ਮਈ ਕੌਮੀ ਮਹਿਲਾ ਕਮਿਸ਼ਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਨੂੰ ਆਮ ਆਦਮੀ ਪਾਰਟੀ (ਆਪ) ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਦੀ ਕਥਿਤ ਕੁੱਟਮਾਰ ਕਰਨ ਦੇ ਦੋਸ਼ ਵਿਚ ਸੰਮਨ ਜਾਰੀ ਕੀਤਾ ਹੈ। ਸੰਮਨ ਦੇ ਮੁਤਾਬਕ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਬਿਭਵ ਕੁਮਾਰ ਦੀ ਸੁਣਵਾਈ ਹੋਵੇਗੀ। ਦਿੱਲੀ ਮਹਿਲਾ ਕਮਿਸ਼ਨ ਦੀ ਸਾਬਕਾ ਮੁਖੀ ਸਵਾਤੀ ਮਾਲੀਵਾਲ ਨੇ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ‘ਤੇ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ।

Punjab Bani 16 May,2024
ਰੂਸ ਦੇ ਰਾਸ਼ਟਰਪਤੀ ਨੇ ਕੀਤਾ ਚੀਨ ਦਾ ਦੌਰਾ

ਰੂਸ ਦੇ ਰਾਸ਼ਟਰਪਤੀ ਨੇ ਕੀਤਾ ਚੀਨ ਦਾ ਦੌਰਾ ਰੂਸ 16 ਮਈ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਅੱਜ ਆਪਣੇ ਦੇਸ਼ ਦੀ ਸਰਕਾਰੀ ਯਾਤਰਾ ‘ਤੇ ਆਏ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਦਾ ਸਮਾਰੋਹ ‘ਚ ਸਵਾਗਤ ਕੀਤਾ। ਫਰਵਰੀ 2022 ‘ਚ ਯੂਕਰੇਨ ‘ਤੇ ਮਾਸਕੋ ਦੇ ਹਮਲੇ ਤੋਂ ਬਾਅਦ ਰੂਸ ਆਰਥਿਕ ਤੌਰ ‘ਤੇ ਚੀਨ ‘ਤੇ ਜ਼ਿਆਦਾ ਨਿਰਭਰ ਹੋ ਗਿਆ ਹੈ ਅਤੇ ਪੂਤਿਨ ਦਾ ਇਹ ਦੌਰਾ ਇਨ੍ਹਾਂ ਹਾਲਾਤ ਵਿਚਾਲੇ ਹੋ ਰਿਹਾ ਹੈ। ਪੂਤਿਨ ਇਸ ਦੌਰੇ ਦੌਰਾਨ ਆਪਣੇ ਹਮਰੁਤਬਾ ਸ਼ੀ ਜਿਨਪਿੰਗ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗਾਂ ਕਰਨਗੇ।

Punjab Bani 16 May,2024
ਪੰਜਾਬ ਵਿੱਚ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 355 ਨਾਮਜ਼ਦਗੀਆਂ ਸਹੀ ਪਾਈਆਂ ਗਈਆਂ : ਸਿਬਿਨ ਸੀ

ਲੋਕ ਸਭਾ ਚੋਣਾਂ-2024 ਪੰਜਾਬ ਵਿੱਚ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 355 ਨਾਮਜ਼ਦਗੀਆਂ ਸਹੀ ਪਾਈਆਂ ਗਈਆਂ : ਸਿਬਿਨ ਸੀ - 17 ਮਈ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ : ਮੁੱਖ ਚੋਣ ਅਧਿਕਾਰੀ ਚੰਡੀਗੜ੍ਹ, 15 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 355 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ। ਜ਼ਿਕਰਯੋਗ ਹੈ ਕਿ 13 ਲੋਕ ਸਭਾ ਸੀਟਾਂ ਲਈ 7 ਮਈ ਤੋਂ 14 ਮਈ ਤੱਕ ਸੂਬੇ ਵਿੱਚ ਕੁੱਲ 466 ਉਮੀਦਵਾਰਾਂ ਨੇ 598 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ। ਇਸ ਸਬੰਧ ਜਾਣਕਾਰੀ ਦਿੰਦਿਆ ਸਿਬਿਨ ਸੀ ਨੇ ਦੱਸਿਆ ਕਿ ਗੁਰਦਾਸਪੁਰ ਤੋਂ 40 ਉਮੀਦਵਾਰਾਂ ਨੇ 60 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 29 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ। ਅੰਮ੍ਰਿਤਸਰ ਤੋਂ 43 ਉਮੀਦਵਾਰਾਂ ਨੇ 53 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 33 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ। ਖਡੂਰ ਸਾਹਿਬ ਤੋਂ 35 ਉਮੀਦਵਾਰਾਂ ਨੇ 43 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 30 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ। ਜਲੰਧਰ ਤੋਂ 27 ਉਮੀਦਵਾਰਾਂ ਨੇ 35 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 20 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਹੋਏ ਹਨ। ਹੁਸ਼ਿਆਰਪੁਰ ਤੋਂ 23 ਉਮੀਦਵਾਰਾਂ ਨੇ 27 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 19 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਹੋਏ ਹਨ। ਆਨੰਦਪੁਰ ਸਾਹਿਬ ਤੋਂ 41 ਉਮੀਦਵਾਰਾਂ ਨੇ 56 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 29 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ। ਲੁਧਿਆਣਾ ਤੋਂ 57 ਉਮੀਦਵਾਰਾਂ ਨੇ 70 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 44 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ। ਫਤਿਹਗੜ੍ਹ ਸਾਹਿਬ ਤੋਂ 23 ਉਮੀਦਵਾਰਾਂ ਨੇ 33 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 15 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਹੋਏ ਹਨ।ਫਰੀਦਕੋਟ ਤੋਂ 34 ਉਮੀਦਵਾਰਾਂ ਨੇ 41 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 30 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ। ਫਿਰੋਜ਼ਪੁਰ ਤੋਂ 41 ਉਮੀਦਵਾਰਾਂ ਨੇ 48 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 33 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ। ਬਠਿੰਡਾ ਤੋਂ 30 ਉਮੀਦਵਾਰਾਂ ਨੇ 40 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 20 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ। ਸੰਗਰੂਰ ਤੋਂ 38 ਉਮੀਦਵਾਰਾਂ ਨੇ 43 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 26 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ। ਪਟਿਆਲਾ ਤੋਂ 34 ਉਮੀਦਵਾਰਾਂ ਨੇ 49 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 27 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ। ਸਿਬਿਨ ਸੀ ਨੇ ਦੱਸਿਆ ਕਿ 17 ਮਈ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ ਅਤੇ ਉਸ ਤੋਂ ਬਾਅਦ ਸਥਿਤੀ ਸਪੱਸ਼ਟ ਹੋ ਜਾਵੇਗੀ ਕਿ 13 ਲੋਕ ਸਭਾ ਸੀਟਾਂ ਲਈ ਕਿੰਨੇ ਉਮੀਦਵਾਰ ਚੋਣ ਮੈਦਾਨ ਵਿੱਚ ਹਨ।

Punjab Bani 16 May,2024
15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੁਲਜ਼ਮ ਜ਼ਮੀਨ ਦੇ ਇੰਤਕਾਲ ਲਈ ਪਰਿਵਾਰ ਤੋਂ ਪਹਿਲਾਂ ਲੈ ਚੁੱਕਾ ਹੈ 15,000 ਰੁਪਏ ਚੰਡੀਗੜ੍ਹ, 15 ਮਈ, 2024 - ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਮਾਲ ਹਲਕਾ ਪੰਡੋਰੀ ਸਰਕਲ ਵਿੱਚ ਬਤੌਰ ਪਟਵਾਰੀ ਤਾਇਨਾਤ ਰਮੇਸ਼ ਕੁਮਾਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਲ ਅਧਿਕਾਰੀ ਨੂੰ ਹੁਸ਼ਿਆਰਪੁਰ ਦੇ ਪਿੰਡ ਤਨੂਲੀ ਦੀ ਵਸਨੀਕ ਜਸਵਿੰਦਰ ਕੌਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਸਨੇ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਆਪਣੇ ਪਤੀ ਸਮੇਤ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਪਟਵਾਰੀ ਉਸਦੀ ਨਨਾਣ ਨੂੰ ਜ਼ਿੰਦਾ ਹੋਣ ਸਬੰਧੀ ਸਰਟੀਫਿਕੇਟ ਜਾਰੀ ਕਰਨ ਬਦਲੇ 15,000 ਰੁਪਏ ਦੀ ਮੰਗ ਕਰ ਰਿਹਾ ਹੈ ਅਤੇ ਇਹ ਪੈਸੇ ਦੇਣ ਲਈ ਉਸਦੇ ਮੋਬਾਈਲ ਫੋਨ 'ਤੇ ਸੁਨੇਹਾ ਭੇਜਿਆ ਹੈ ਕਿ ਜੇਕਰ ਜਲਦ ਪੈਸੇ ਨਾ ਦਿੱਤੇ ਤਾਂ ਕੁਝ ਦਿਨਾਂ ਬਾਅਦ ਰਿਸ਼ਵਤ ਦੀ ਰਕਮ ਵਧ ਕੇ 20,000 ਰੁਪਏ ਹੋ ਜਾਵੇਗੀ। ਉਸਨੇ ਅੱਗੇ ਦੱਸਿਆ ਕਿ ਉਕਤ ਪਟਵਾਰੀ ਨੇ ਉਸਦੀ ਫੋਨ ਕਾਲ ਦੌਰਾਨ 15,000 ਰੁਪਏ ਦੀ ਰਿਸ਼ਵਤ ਲੈਣ ਲਈ ਜ਼ੋਰ ਪਾਇਆ ਹੈ। ਸ਼ਿਕਾਇਤਕਰਤਾ ਨੇ ਅੱਗੇ ਇਹ ਵੀ ਦੱਸਿਆ ਕਿ ਉਕਤ ਪਟਵਾਰੀ ਨੇ ਪਹਿਲਾਂ ਉਨਾਂ ਦੀ ਜ਼ਮੀਨ ਦਾ ਇੰਤਕਾਲ ਮਾਲ ਰਿਕਾਰਡ ਵਿੱਚ ਦਰਜ ਕਰਨ ਬਦਲੇ ਉਸਦੇ ਪਤੀ ਤੋਂ 25,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਇਸ ਕੰਮ ਨੂੰ ਪੂਰਾ ਕਰਨ ਬਦਲੇ 15,000 ਰੁਪਏ ਦੀ ਰਿਸ਼ਵਤ ਲਈ ਸੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਉਸ ਕੋਲ਼ੋਂ ਰਿਸ਼ਵਤ ਦੀ ਰਕਮ ਵੀ ਮੌਕੇ ਉੱਤੇ ਹੀ ਬ੍ਰਾਮਦ ਕਰ ਲਈ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਉਕਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Punjab Bani 15 May,2024
ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ

ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਅੰਮ੍ਰਿਤਸਰ ਵਿਧਾਨ ਸਭਾ 2022 ਵਿਚ ਅਕਾਲੀ-ਬਸਪਾ ਗੱਠਜੋੜ ਤਹਿਤ ਅੰਮ੍ਰਿਤਸਰ ਸੈਂਟਰਲ ਤੋਂ ਚੋਣ ਲੜਨ ਵਾਲੀ ਦਲਵੀਰ ਕੌਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਮਲੇਰਕੋਟਲਾ ਵਿੱਚ ਕਾਂਗਰਸੀ ਆਗੂ ਅਤੇ ਵਕਫ਼ ਬੋਰਡ ਦੇ ਸਾਬਕਾ ਮੈਂਬਰ ਨਦੀਮ ਅਨਵਰ ਖ਼ਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ, ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਸ਼ੈਬੀ ਖ਼ਾਨ ਵੀ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ ਪਟਿਆਲਾ 'ਚ ਵੀ ਆਮ ਆਦਮੀ ਪਾਰਟੀ ਹੋਈ ਹੋਰ ਮਜ਼ਬੂਤ, ਕਾਂਗਰਸ ਤੇ ਅਕਾਲੀ ਦਲ ਦੇ ਕਈ ਆਗੂ, ਕੌਂਸਲਰ ਤੇ ਸਾਬਕਾ ਕੌਂਸਲਰ 'ਆਪ' 'ਚ ਹੋਏ ਸ਼ਾਮਲ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰਿਆਂ ਨੂੰ ਪਾਰਟੀ ਵਿੱਚ ਕਰਵਾਇਆ ਸ਼ਾਮਲ, ਕਿਹਾ- ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਲਹਿਰ,ਅਸੀਂ ਇਹ ਚੋਣ 13-0 ਨਾਲ ਜਿੱਤ ਰਹੇ ਹਾਂ ਚੰਡੀਗੜ੍ਹ, 15 ਮਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਹੁਲਾਰਾ ਮਿਲਿਆ ਹੈ। ਬੁੱਧਵਾਰ ਨੂੰ ਕਾਂਗਰਸ ਅਤੇ ਅਕਾਲੀ-ਬਸਪਾ ਗੱਠਜੋੜ ਦੇ ਕਈ ਸੀਨੀਅਰ ਆਗੂ ਇਨ੍ਹਾਂ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। 'ਆਪ' ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ 'ਤੇ ਸਾਰੇ ਆਗੂਆਂ ਨੂੰ ਪਾਰਟੀ 'ਚ ਸ਼ਾਮਲ ਕਰਵਾਇਆ ਅਤੇ 'ਆਪ' ਪਰਿਵਾਰ 'ਚ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਵੱਡੇ ਆਗੂਆਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਅੰਮ੍ਰਿਤਸਰ, ਸੰਗਰੂਰ ਅਤੇ ਪਟਿਆਲਾ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਰ ਵੀ ਮਜ਼ਬੂਤ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਵੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਲਹਿਰ ਹੈ। ਅਸੀਂ ਇਹ ਚੋਣ 13-0 ਨਾਲ ਜਿੱਤ ਰਹੇ ਹਾਂ। ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਨੇ ਅਕਾਲੀ ਦਲ ਤੇ ਬਸਪਾ ਨੂੰ ਵੱਡਾ ਝਟਕਾ ਦਿੱਤਾ ਹੈ। ਅਕਾਲੀ-ਬਸਪਾ ਗੱਠਜੋੜ ਅਧੀਨ ਅੰਮ੍ਰਿਤਸਰ ਕੇਂਦਰੀ ਹਲਕੇ ਤੋਂ 2022 ਦੀਆਂ ਵਿਧਾਨ ਸਭਾ ਚੋਣਾਂ ਲੜਨ ਵਾਲੀ ਦਲਵੀਰ ਕੌਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ ਹਨ। ਦਲਵੀਰ ਕੌਰ ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਬਸਪਾ ਦੀ ਮੌਜੂਦਾ ਹਲਕਾ ਇੰਚਾਰਜ ਵੀ ਸਨ। ਉੱਥੇ ਹੀ ਮਲੇਰਕੋਟਲਾ 'ਚ 'ਆਪ' ਨੇ ਕਾਂਗਰਸ ਨੂੰ ਵੀ ਵੱਡਾ ਝਟਕਾ ਦਿੱਤਾ ਹੈ। ਕਾਂਗਰਸ ਦੇ ਸੀਨੀਅਰ ਨੇਤਾ ਅਤੇ ਵਕਫ਼ ਬੋਰਡ ਦੇ ਸਾਬਕਾ ਮੈਂਬਰ ਨਦੀਮ ਅਨਵਰ ਖ਼ਾਨ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ। ਨਦੀਮ ਅਨਵਰ ਖ਼ਾਨ ਸਾਬਕਾ ਵਿਧਾਇਕ ਹਾਜੀ ਅਨਵਰ ਅਹਿਮਦ ਖ਼ਾਨ ਦੇ ਪੁੱਤਰ ਹਨ। ਉਹ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਵੀ ਰਹਿ ਚੁੱਕੇ ਹਨ। ਇਨ੍ਹਾਂ ਤੋਂ ਇਲਾਵਾ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਸ਼ੈਬੀ ਖ਼ਾਨ ਵੀ ‘ਆਪ’ ਵਿੱਚ ਸ਼ਾਮਲ ਹੋ ਗਏ। ਇਸ ਮੌਕੇ 'ਤੇ ਮਲੇਰਕੋਟਲਾ ਤੋਂ 'ਆਪ' ਵਿਧਾਇਕ ਜਮੀਲ ਉਰ ਰਹਿਮਾਨ ਵੀ ਮੌਜੂਦ ਸਨ। ਪਟਿਆਲਾ ਵਿੱਚ ਵੀ ਆਮ ਆਦਮੀ ਪਾਰਟੀ ਨੂੰ ਮਜ਼ਬੂਤੀ ਮਿਲੀ ਹੈ। ਇੱਥੇ ਕਾਂਗਰਸ ਅਤੇ ਅਕਾਲੀ ਦਲ ਦੇ ਕਈ ਆਗੂ, ਕੌਂਸਲਰ ਅਤੇ ਸਾਬਕਾ ਕੌਂਸਲਰ ‘ਆਪ’ ਵਿੱਚ ਸ਼ਾਮਲ ਹੋਏ। ਪਟਿਆਲਾ ਤੋਂ ਰਣਜੀਤ ਸਿੰਘ ਨਿਕਰਾ (ਕਾਂਗਰਸ), ਸ਼ੰਮੀ (ਸਾਬਕਾ ਕੌਂਸਲਰ ਕਾਂਗਰਸ), ਰਵਿੰਦਰਪਾਲ ਪ੍ਰਿੰਸ ਲਾਂਬਾ (ਕੌਂਸਲਰ, ਅਕਾਲੀ ਦਲ ਪਟਿਆਲਾ), ਨਵਨੀਤ ਵਾਲੀਆ (ਅਕਾਲੀ ਦਲ) ਹੈਰੀ ਮੁਖਮਹਿਲਪੁਰ, ਮੌਂਟੀ ਗਰੋਵਰ (ਅਕਾਲੀ ਦਲ), ਸਿਮਰਨ ਗਰੇਵਾਲ (ਸੀਨੀਅਰ ਮੀਤ ਪ੍ਰਧਾਨ) ਸ਼੍ਰੋਮਣੀ ਅਕਾਲੀ ਦਲ ਪਟਿਆਲਾ, ਰਮਨ ਧਾਲੀਵਾਲ (ਕਿਸਾਨ ਆਗੂ ਪਟਿਆਲਾ) ਆਦਿ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਅਤੇ ‘ਆਪ’ਆਗੂ ਹਰਪਾਲ ਜੁਨੇਜਾ ਹਾਜ਼ਰ ਸਨ।

Punjab Bani 15 May,2024
ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ

ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਰੇਂਜ-ਪੱਧਰੀ ਸੁਰੱਖਿਆ ਸਮੀਖਿਆ ਮੀਟਿੰਗਾਂ ਕੀਤੀਆਂ - ਪੰਜਾਬ ਪੁਲਿਸ ਨੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 5.45 ਕਰੋੜ ਰੁਪਏ ਦੀ ਨਕਦੀ, 11.49 ਲੱਖ ਲੀਟਰ ਸ਼ਰਾਬ ਅਤੇ 99.62 ਕਿਲੋਗ੍ਰਾਮ ਨਸ਼ੀਲੇ ਪਦਾਰਥ ਕੀਤੇ ਬਰਾਮਦ - ਸੂਬੇ ਭਰ ਵਿੱਚ ਸੁਰੱਖਿਆ ਵਧਾਈ; ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪਹਿਲਾਂ ਹੀ ਤਾਇਨਾਤ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ - ਸਪੈਸ਼ਲ ਡੀਜੀਪੀ ਸ਼ੁਕਲਾ ਨੇ ਅਧਿਕਾਰੀਆਂ ਨੂੰ ਪੋਲਿੰਗ ਬੂਥਾਂ 'ਤੇ ਬਲਾਂ ਦੀ ਤਾਇਨਾਤੀ ‘ਤੇ ਉਮੀਦਵਾਰਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਸਬੰਧੀ ਨਿਯਮਾਂ ਬਾਰੇ ਕਰਵਾਇਆ ਜਾਣੂ ਚੰਡੀਗੜ੍ਹ/ਅੰਮ੍ਰਿਤਸਰ/ਜਲੰਧਰ, 15 ਮਈ: ਸਰਹੱਦੀ ਸੂਬੇ ਵਿੱਚ ਆਗਾਮੀ ਲੋਕ ਸਭਾ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਦੇ ਉਦੇਸ਼ ਅਤੇ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿੱਚ ਕਾਨੂੰਨ ਵਿਵਸਥਾ ਬਰਕਾਰ ਰੱਖਣ ਵਾਸਤੇ 80 ਫੀਸਦੀ ਪੁਲਿਸ ਬਲ ਤਾਇਨਾਤ ਕੀਤਾ ਜਾ ਰਿਹਾ ਹੈ ਅਤੇ ਕੇਂਦਰੀ ਬਲਾਂ ਦੀਆਂ ਘੱਟੋ-ਘੱਟ 225 ਹੋਰ ਕੰਪਨੀਆਂ ਜਲਦੀ ਹੀ ਸੂਬੇ ਵਿੱਚ ਪਹੁੰਚ ਜਾਣਗੀਆਂ। ਜ਼ਿਕਰਯੋਗ ਹੈ ਕਿ ਸੂਬੇ ਵਿੱਚ ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪਹਿਲਾਂ ਹੀ ਤਾਇਨਾਤ ਕੀਤੀਆਂ ਜਾ ਚੁੱਕੀਆਂ ਹਨ। ਇਹ ਜਾਣਕਾਰੀ ਅੱਜ ਇੱਥੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦਿੱਤੀ। ਸਪੈਸ਼ਲ ਡੀਜੀਪੀ ਜੋ ਕਿ ਅੱਜ ਅੰਮ੍ਰਿਤਸਰ ਅਤੇ ਜਲੰਧਰ ਦੇ ਦੌਰੇ 'ਤੇ ਸਨ, ਨੇ ਆਮ ਸੰਸਦੀ ਚੋਣਾਂ-2024 ਦੀਆਂ ਤਿਆਰੀਆਂ ਅਤੇ ਇਸ ਸਬੰਧੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਦੋਵੇਂ ਬਾਰਡਰ ਰੇਂਜਾਂ ਦੇ ਆਈਜੀਪੀ/ਡੀਆਈਜੀ, ਸੀਪੀਜ਼ ਅਤੇ ਐਸਐਸਪੀਜ਼ ਨਾਲ ਰੇਂਜ ਪੱਧਰੀ ਮੀਟਿੰਗਾਂ ਕੀਤੀਆਂ। ਅੰਮ੍ਰਿਤਸਰ ਦੀ ਮੀਟਿੰਗ ਵਿੱਚ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਰਾਕੇਸ਼ ਕੁਮਾਰ ਕੌਸ਼ਲ ਅਤੇ ਕਮਿਸ਼ਨਰ ਆਫ਼ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਹਾਜ਼ਰ ਸਨ, ਜਦੋਂ ਕਿ ਜਲੰਧਰ ਰੇਂਜ ਦੀ ਮੀਟਿੰਗ ਵਿੱਚ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਐਸ ਬੂਪਤੀ ਅਤੇ ਸੀਪੀ ਜਲੰਧਰ ਸਵਪਨ ਸ਼ਰਮਾ ਹਾਜ਼ਰ ਸਨ। ਸੂਬੇ ਵਿੱਚ ਸਕਾਰਾਤਮਕ ਮਾਹੌਲ ਸਿਰਜਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਪੇਸ਼ੇਵਰ ਪੁਲਿਸਿੰਗ ਕਰਨ ਅਤੇ ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਾ ਦੇਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਸੂਬੇ ਵਿੱਚ ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਦੀ ਆਮਦ ਨੂੰ ਰੋਕਣ ਲਈ ਸੂਬੇ ਵਿੱਚ ਆਉਣ-ਜਾਣ ਵਾਲੇ ਵਾਹਨਾਂ ਖਾਸ ਕਰਕੇ ਵਪਾਰਕ ਵਾਹਨਾਂ ਦੀ ਚੈਕਿੰਗ ਤੇਜ਼ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਘਿਨਾਉਣੇ ਅਪਰਾਧਾਂ, ਨਸ਼ਾ ਤਸਕਰੀ ਅਤੇ ਲੁੱਟ-ਖੋਹ ਵਿੱਚ ਸ਼ਾਮਲ ਦੋਸ਼ੀਆਂ ਨੂੰ ਫੜਨ ਲਈ ਵਿਸ਼ੇਸ਼ ਉਪਰਾਲੇ ਕਰਨ ਦੇ ਨਾਲ-ਨਾਲ ਚੋਣਾਂ ਨਾਲ ਸਬੰਧਤ ਅਪਰਾਧਾਂ ਦੇ ਮਾਮਲਿਆਂ ਦੀ ਜਾਂਚ ਅਤੇ ਮੁਕੱਦਮੇ ਦੀ ਕਾਰਵਾਈ ਵਿੱਚ ਤੇਜ਼ੀ ਲਿਆਉਣ। ਦੱਸਣਯੋਗ ਹੈ ਕਿ ਪੰਜਾਬ ਪੁਲਿਸ ਨੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 5.45 ਕਰੋੜ ਰੁਪਏ ਦੀ ਨਕਦੀ, 11.49 ਲੱਖ ਲੀਟਰ ਸ਼ਰਾਬ ਅਤੇ 99.62 ਕਿਲੋਗ੍ਰਾਮ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਜ਼ਿਕਰਯੋਗ ਹੈ ਕਿ ਸਪੈਸ਼ਲ ਡੀਜੀਪੀ ਨੇ ਆਮ ਪੋਲਿੰਗ ਬੂਥਾਂ ਅਤੇ ਨਾਜ਼ੁਕ ਤੇ ਸੰਵੇਦਨਸ਼ੀਲ ਪੋਲਿੰਗ ਬੂਥਾਂ 'ਤੇ ਬਲਾਂ ਦੀ ਤਾਇਨਾਤੀ ਸਬੰਧੀ ਨਿਯਮਾਂ ਬਾਰੇ ਵੀ ਅਧਿਕਾਰੀਆਂ ਨੂੰ ਜਾਣੂ ਕਰਵਾਇਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਉਮੀਦਵਾਰਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਸਬੰਧੀ ਨਿਯਮਾਂ ਬਾਰੇ ਵੀ ਜਾਣਕਾਰੀ ਦਿੱਤੀ।

Punjab Bani 15 May,2024
ਆਪ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਨੇ ਕੀਤੇ ਨਾਮਜਦਗੀ ਪੱਤਰ ਦਾਖਲ

ਆਪ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਨੇ ਕੀਤੇ ਨਾਮਜਦਗੀ ਪੱਤਰ ਦਾਖਲ ਫਰੀਦਕੋਟ, 14 ਮਈ ਫਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਨੇ ਅੱਜ ਕੋਟਕਪੂਰਾ ਤੋਂ ਲੈ ਕੇ ਫਰੀਦਕੋਟ ਤੱਕ ਰੋਡ ਸ਼ੋਅ ਕੀਤਾ। ਉਸ ਉਪਰੰਤ ਇੱਥੇ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿੱਚ ਨਾਮਜ਼ਦਗੀ ਪੱਤਰ ਦਾਖਲ ਕੀਤਾ। ਪਿਆਰਾ ਸਿੰਘ ਬੱਧਨੀ ਕਲਾਂ ਨੇ ਕਰਮਜੀਤ ਅਨਮੋਲ ਦੇ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਫਰੀਦਕੋਟ ਦੇ ਵਿਧਾਇਕ ਦਲਜੀਤ ਸਿੰਘ ਸੇਖੋਂ, ਬੀਨੂੰ ਢਿੱਲੋਂ, ਗਿੱਪੀ ਗਰੇਵਾਲ, ਮਲਕੀਤ ਰੌਣੀ, ਬਲਕਾਰ ਸਿੱਧੂ, ਲਾਡੀ ਢੋਸ, ਅਮੋਲਕ ਸਿੰਘ, ਅਮਨਦੀਪ ਅਰੋੜਾ, ਸੁਖਜਿੰਦਰ ਕਾਉਣੀ ਅਤੇ ਲੋਕ ਸਭਾ ਹਲਕਾ ਫਰੀਦਕੋਟ ਦੀ ਸਮੁੱਚੀ ਲੀਡਰਸ਼ਿਪ ਹਾਜ਼ਰ ਸੀ।

Punjab Bani 15 May,2024
ਸੁਖਬੀਰ ਬਾਦਲ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਨਤਮਸਤਕ ਹੋ ਪੰਜਾਬ ਬਚਾਓ ਯਾਤਰਾ ਕੀਤੀ ਸਮਾਪਤ

ਸੁਖਬੀਰ ਬਾਦਲ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਨਤਮਸਤਕ ਹੋ ਪੰਜਾਬ ਬਚਾਓ ਯਾਤਰਾ ਕੀਤੀ ਸਮਾਪਤ ਆਨੰਦਪੁਰ ਸਾਹਿਬ :ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਨੰਦਪੁਰ ਸਾਹਿਬ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ‘ਪੰਜਾਬ ਬਚਾਓ ਯਾਤਰਾ’ ਸਮਾਪਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਯਾਤਰਾ 1 ਫਰਵਰੀ ਨੂੰ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਕੀਤੀ ਗਈ ਸੀ। ਇਸ ਦੌਰਾਨ 80 ਹਲਕਿਆਂ ਵਿੱਚ ਉਨ੍ਹਾਂ 3200 ਕਿੱਲੋਮੀਟਰ ਦਾ ਸਫਰ ਤੈਅ ਕੀਤਾ। ਇਸ ਮੌਕੇ ਸ੍ਰੀ ਬਾਦਲ ਵੱਲੋਂ ਆਨੰਦਪੁਰ ਸਾਹਿਬ ਤੋਂ ਅਕਾਲੀ ਉਮੀਦਵਾਰ ਪ੍ਰੇਮ ਸਿੰਘ ਚੰਦੂ ਮਾਜਰਾ ਦੇ ਹੱਕ ਵਿੱਚ ਪ੍ਰਚਾਰ ਵੀ ਕੀਤਾ ਗਿਆ। ਅਕਾਲੀ ਦਲ ਦੇ ਪ੍ਰਧਾਨ ਨੇ ਸਪੱਸ਼ਟ ਕੀਤਾ ਕਿ ਭਾਜਪਾ ਕੇਂਦਰ ਵਿੱਚ ਅਗਲੀ ਸਰਕਾਰ ਨਹੀਂ ਬਣਾ ਸਕੇਗੀ। ਉਨ੍ਹਾਂ ਕਿਹਾ ਕਿ ਖੇਤਰੀ ਪਾਰਟੀਆਂ ਅਗਲੀ ਸਰਕਾਰ ਬਣਾਉਣ ਵਿੱਚ ਅਹਿਮ ਭੂਮਿਕਾ ਅਦਾ ਕਰਨਗੀਆਂ ਤੇ ਲੋਕ ਲਹਿਰ ਖੇਤਰੀ ਪਾਰਟੀ ਦੇ ਹੱਕ ਵਿੱਚ ਹੈ। ਸ੍ਰੀ ਬਾਦਲ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਦੀ ਵੱਡੀ ਯੋਜਨਾ ਹੈ ਕਿ ਜਿਵੇਂ ਮੁੰਬਈ ਵਿੱਚ ਸ਼ਿਵ ਸੈਨਾ ਤੋੜੀ ਹੈ, ਉਸੇ ਤਰੀਕੇ ਨਾਲ ਉਹ ਪੰਜਾਬ ਵਿੱਚ ‘ਆਪ’ ਨੂੰ ਤੋੜਨਾ ਚਾਹੁੰਦੇ ਹਨ ਤੇ ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਦੀ ਪਾਰਟੀ ਨਾਲੋਂ ਨਾਤਾ ਤੋੜ ਕੇ ਭਾਜਪਾ ਨਾਲ ਰਲ ਕੇ ਸਰਕਾਰ ਬਣਾਉਣਗੇ।

Punjab Bani 15 May,2024
ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ : ਸਾਈਬਰ ਸੈਲ ਜਾਂਚ ਵਿੱਚ ਜੁਟਿਆ

ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ : ਸਾਈਬਰ ਸੈਲ ਜਾਂਚ ਵਿੱਚ ਜੁਟਿਆ ਉੱਤਰ ਪ੍ਰਦੇਸ਼, 15 ਮਈ ਇਥੋਂ ਦੇ 10 ਸਕੂਲਾਂ ਨੂੰ ਈਮੇਲ ਰਾਹੀਂ ਬੰਬ ਦੀ ਧਮਕੀ ਮਿਲੀ, ਜਿਸ ਨਾਲ ਸ਼ਹਿਰ ਵਿੱਚ ਦਹਿਸ਼ਤ ਫੈਲ ਗਈ। ਇਹ ਦਿੱਲੀ-ਐੱਨਸੀਆਰ ਖੇਤਰ ਅਤੇ ਜੈਪੁਰ ਸਮੇਤ ਕਈ ਸ਼ਹਿਰਾਂ ਵਿੱਚ ਸਕੂਲਾਂ ਅਤੇ ਹਸਪਤਾਲਾਂ ਨੂੰ ਧਮਕੀ ਦੇਣ ਵਾਲੀਆਂ ਅਜਿਹੀਆਂ ਈਮੇਲਾਂ ਤੋਂ ਬਾਅਦ ਦੀ ਘਟਨਾ ਹੈ। ਪੁਲੀਸ ਦੇ ਸੰਯੁਕਤ ਕਮਿਸ਼ਨਰ (ਕਾਨੂੰਨ ਅਤੇ ਵਿਵਸਥਾ) ਹਰੀਸ਼ ਚੰਦਰ ਨੇ ਕਿਹਾ ਕਿ ਕਾਨਪੁਰ ਪੁਲੀਸ ਨੂੰ ਵੱਖ-ਵੱਖ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਬਾਰੇ ਸੂਚਨਾ ਮਿਲੀ ਸੀ। ਸਾਈਬਰ ਸੈੱਲ ਮਾਮਲੇ ਦੀ ਜਾਂਚ ਕਰ ਰਿਹਾ ਹੈ। 

Punjab Bani 15 May,2024
ਨਰਮਦਾ ਨਦੀ ਵਿੱਚ ਪਰਿਵਾਰ ਦੇ ਸੱਤ ਮੈਬਰ ਡੁੱਬੇ

ਨਰਮਦਾ ਨਦੀ ਵਿੱਚ ਪਰਿਵਾਰ ਦੇ ਸੱਤ ਮੈਬਰ ਡੁੱਬੇ ਗੁਜਰਾਤ, 15 ਮਈ ਗੁਜਰਾਤ ਦੇ ਨਰਮਦਾ ਜ਼ਿਲ੍ਹੇ ਦੇ ਪੋਇਚਾ ਵਿਖੇ ਨਾਬਾਲਗਾਂ ਸਮੇਤ ਪਰਿਵਾਰ ਦੇ ਸੱਤ ਮੈਂਬਰ ਨਰਮਦਾ ਨਦੀ ਵਿੱਚ ਡੁੱਬ ਗਏ। ਫਿਲਹਾਲ ਨੈਸ਼ਨਲ ਡਿਜ਼ਾਸਟਰ ਰੈਸਕਿਊ ਫੋਰਸ (ਐੱਨਡੀਆਰਐੱਫ) ਦੇ ਗੋਤਾਖੋਰਾਂ ਅਤੇ ਵਡੋਦਰਾ ਫਾਇਰ ਬ੍ਰਿਗੇਡ ਦੀ ਟੀਮ ਨੇ ਭਾਲ ਸ਼ੁਰੂ ਕਰ ਦਿੱਤੀ ਹੈ ਪਰ ਹਾਲੇ ਤੱਕ ਕੋਈ ਸੁਰਾਗ ਨਹੀਂ ਮਿਲਿਆ। 

Punjab Bani 15 May,2024
ਕ੍ਰਿਕੇਟਰ ਸਚਿਨ ਤੇਦੁਲਕਰ ਦੇ ਸੁਰਖਿਆ ਕਰਮਚਾਰੀ ਨੇ ਕੀਤੀ ਖੁਦਕੁਸ਼ੀ

ਕ੍ਰਿਕੇਟਰ ਸਚਿਨ ਤੇਦੁਲਕਰ ਦੇ ਸੁਰਖਿਆ ਕਰਮਚਾਰੀ ਨੇ ਕੀਤੀ ਖੁਦਕੁਸ਼ੀ ਮਹਾਰਾਸ਼ਟਰ, 15 ਮਈ ਭਾਰਤ ਰਤਨ ਸਚਿਨ ਤੇਂਦੁਲਕਰ ਦੀ ਸੁਰੱਖਿਆ ਨਾਲ ਜੁੜੇ ਸਟੇਟ ਰਿਜ਼ਰਵ ਪੁਲੀਸ ਬਲ (ਐੱਸਆਰਪੀਐੱਫ) ਦੇ ਜਵਾਨ ਨੇ ਜਾਮਨੇਰ ਸ਼ਹਿਰ ਵਿੱਚ ਆਪਣੇ ਜੱਦੀ ਘਰ ਵਿੱਚ ਕਥਿਤ ਤੌਰ ‘ਤੇ ਖ਼ੁਦ ਨੂੰ ਗੋਲੀ ਮਾਰ ਲਈ। ਮ੍ਰਿਤਕ ਦੀ ਪਛਾਣ ਪ੍ਰਕਾਸ਼ ਕਪਡੇ ਵਜੋਂ ਹੋਈ ਹੈ, ਜੋ ਆਪਣੇ ਜੱਦੀ ਸਥਾਨ ‘ਤੇ ਛੁੱਟੀਆਂ ’ਤੇ ਗਿਆ ਸੀ। ਕਾਪਡੇ (39) ਜਿਸ ਨੇ ਆਪਣੀ ਸਰਵਿਸ ਬੰਦੂਕ ਨਾਲ ਗਰਦਨ ‘ਤੇ ਗੋਲੀ ਮਾਰ ਲਈ, ਦੇ ਪਰਿਵਾਰ ਵਿੱਚ ਬਜ਼ੁਰਗ ਮਾਤਾ-ਪਿਤਾ, ਪਤਨੀ ਅਤੇ ਦੋ ਨਾਬਾਲਗ ਬੱਚੇ, ਇਕ ਭਰਾ ਹੈ।  ਪੁਲੀਸ ਨੇ ਦੱਸਿਆ ਕਿ ਘਟਨਾ ਅੱਜ ਤੜਕੇ 1.30 ਵਜੇ ਦੀ ਹੈ। ਕਥਿਤ ਖੁਦਕੁਸ਼ੀ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। 

Punjab Bani 15 May,2024
ਕੇਦਰੀ ਮੰਤਰੀ ਜੋਤੀਰਾਦਿਤਿਆ ਸਿੰਧੀਆ ਦੀ ਮਾਂ ਮਾਧਵੀ ਰਾਜੇ ਸਿੰਧੀਆ ਦਾ ਹੋਇਆ ਦੇਹਾਂਤ

ਕੇਦਰੀ ਮੰਤਰੀ ਜੋਤੀਰਾਦਿਤਿਆ ਸਿੰਧੀਆ ਦੀ ਮਾਂ ਮਾਧਵੀ ਰਾਜੇ ਸਿੰਧੀਆ ਦਾ ਹੋਇਆ ਦੇਹਾਂਤ ਨਵੀਂ ਦਿੱਲੀ, 15 ਮਈ ਕੇਂਦਰੀ ਮੰਤਰੀ ਜੋਤੀਰਾਦਿਤਿਆ ਸਿੰਧੀਆ ਦੀ ਮਾਂ ਮਾਧਵੀ ਰਾਜੇ ਸਿੰਧੀਆ ਦਾ ਅੱਜ ਸਵੇਰੇ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਏਮਜ਼) ਵਿਚ ਦੇਹਾਂਤ ਹੋ ਗਿਆ। ਸੂਤਰ ਨੇ ਦੱਸਿਆ ਕਿ ਉਨ੍ਹਾਂ ਨੇ ਸਵੇਰੇ 9.28 ਵਜੇ ਆਖਰੀ ਸਾਹ ਲਿਆ। ਉਹ ਪਿਛਲੇ ਕੁਝ ਦਿਨਾਂ ਤੋਂ ‘ਵੈਂਟੀਲੇਟਰ’ ‘ਤੇ ਸੀ। ਉਨ੍ਹਾਂ ਦਾ ਪਿਛਲੇ ਤਿੰਨ ਮਹੀਨਿਆਂ ਤੋਂ ਏਮਜ਼ ‘ਚ ਇਲਾਜ ਚੱਲ ਰਿਹਾ ਸੀ। 

Punjab Bani 15 May,2024
ਅਮਰੀਕਾ ਇਜਰਾਈਲ ਨੂੰ ਭੇਜੇਗਾ ਹਥਿਆਰ ਤੇ ਗੋਲਾ ਬਾਰੂਦ

ਅਮਰੀਕਾ ਇਜਰਾਈਲ ਨੂੰ ਭੇਜੇਗਾ ਹਥਿਆਰ ਤੇ ਗੋਲਾ ਬਾਰੂਦ ਵਾਸ਼ਿੰਗਟਨ, 15 ਮਈ ਬਾਇਡਨ ਪ੍ਰਸ਼ਾਸਨ ਨੇ ਮੁੱਖ ਸੰਸਦ ਮੈਂਬਰਾਂ ਨੂੰ ਕਿਹਾ ਹੈ ਕਿ ਅਮਰੀਕਾ ਇਜ਼ਰਾਈਲ ਨੂੰ 1 ਅਰਬ ਅਮਰੀਕੀ ਡਾਲਰ ਤੋਂ ਵੱਧ ਮੁੱਲ ਦੇ ਹਥਿਆਰ ਅਤੇ ਗੋਲਾ-ਬਾਰੂਦ ਭੇਜੇਗਾ। ਹਾਲੇ ਇਹ ਪਤਾ ਨਹੀਂ ਲੱਗਿਆ ਕਿ ਹਥਿਆਰਾਂ ਦੀ ਇਹ ਖੇਪ ਕਦੋਂ ਭੇਜੀ ਜਾਵੇਗੀ। ਇਸ ਮਹੀਨੇ ਬਾਇਡਨ ਪ੍ਰਸ਼ਾਸਨ ਨੇ ਇਜ਼ਰਾਈਲ ਨੂੰ 2,000 ਪੌਂਡ ਦੀ ਕੀਮਤ ਦੇ 3,500 ਬੰਬਾਂ ਦੀ ਖੇਪ ਭੇਜਣ ‘ਤੇ ਪਾਬੰਦੀ ਲਗਾ ਦਿੱਤੀ ਸੀ, ਜਿਸ ਤੋਂ ਬਾਅਦ ਹੁਣ ਇਹ ਖੁਲਾਸਾ ਹੋਇਆ ਹੈ ਕਿ ਅਮਰੀਕਾ ਇਜ਼ਰਾਈਲ ਨੂੰ ਹਥਿਆਰਾਂ ਦੀ ਪਹਿਲੀ ਖੇਪ ਭੇਜ ਰਿਹਾ ਹੈ।

Punjab Bani 15 May,2024
ਇੰਡੀਆ ਗਠਜੋੜ ਸੱਤਾ ਵਿੱਚ ਆਉਣ ਤੇ ਰਾਸ਼ਨ ਕੋਟਾ ਵਧਾਇਆ ਜਾਵੇਗਾ : ਮਲਿਕਾਰਜਨ ਖੜਗੇ

ਇੰਡੀਆ ਗਠਜੋੜ ਸੱਤਾ ਵਿੱਚ ਆਉਣ ਤੇ ਰਾਸ਼ਨ ਕੋਟਾ ਵਧਾਇਆ ਜਾਵੇਗਾ : ਮਲਿਕਾਰਜਨ ਖੜਗੇ ਲਖਨਊ, 15 ਮਈ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਇਥੇ ਐਲਾਨ ਕੀਤਾ ਕਿ ਜੇ ਇਡੀਆ ਗੱਠਜੋੜ ਸੱਤਾ ਵਿਚ ਆਉਂਦਾ ਹੈ ਤਾਂ ਉਹ ਗਰੀਬਾਂ ਲਈ ਰਾਸ਼ਨ ਕੋਟਾ 5 ਕਿਲੋਗ੍ਰਾਮ ਤੋਂ ਵਧਾ ਕੇ 10 ਕਿਲੋਗ੍ਰਾਮ ਕਰ ਦੇਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹੀ ਖੁਰਾਕ ਸੁਰੱਖਿਆ ਕਾਨੂੰਨ ਲਿਆਂਦਾ ਸੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੁਣ ਇਸ ਦਾ ਸਿਹਰਾ ਲੈ ਰਹੇ ਹਨ। ਸੱਤਾ ’ਚ ਆਉਣ ’ਤੇ ਇੰਡੀਆ ਗੱਠਜੋੜ ਗਰੀਬਾਂ ਲਈ ਮੁਫਤ ਰਾਸ਼ਨ ਨੂੰ ਦੁੱਗਣਾ ਕਰੇਗੀ। ਅੱਜ ਇਥੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨਾਲ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇੰਡੀਆ ਗਠਜੋੜ ਗਰੀਬ ਅਤੇ ਕਮਜ਼ੋਰ ਵਰਗਾਂ ਦੇ ਨਾਲ ਹੈ, ਜਦ ਕਿ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਅਮੀਰਾਂ ਦੇ ਨਾਲ।

Punjab Bani 15 May,2024
ਹਾਦਸਾ : ਬੱਸ ਨੂੰ ਅੱਗ ਲੱਗਣ ਕਾਰਨ ਛੇ ਲੋਕਾਂ ਦੀ ਮੌਤ

ਹਾਦਸਾ : ਬੱਸ ਨੂੰ ਅੱਗ ਲੱਗਣ ਕਾਰਨ ਛੇ ਲੋਕਾਂ ਦੀ ਮੌਤ ਆਂਧਰਾ ਪ੍ਰਦੇਸ਼, 15 ਮਈ ਆਂਧਰਾ ਪ੍ਰਦੇਸ਼ ਦੇ ਪਲਨਾਡੂ ਜ਼ਿਲ੍ਹੇ ਵਿੱਚ ਚਿਲਕਲੁਰੀਪੇਟ ਨੇੜੇ ਪ੍ਰਾਈਵੇਟ ਬੱਸ ਨੂੰ ਲਾਰੀ ਨਾਲ ਟਕਰਾਉਣ ਤੋਂ ਬਾਅਦ ਅੱਗ ਲੱਗ ਗਈ, ਜਿਸ ਕਾਰਨ ਛੇ ਵਿਅਕਤੀਆਂ ਦੀ ਮੌਤ ਹੋ ਗਈ। ਇਹ ਹਾਦਸਾ ਮੰਗਲਵਾਰ ਅਤੇ ਬੁੱਧਵਾਰ ਦੀ ਦਰਮਿਆਨੀ ਰਾਤ ਨੂੰ ਵਾਪਰਿਆ। ਇਸ ਹਾਦਸੇ ‘ਚ 6 ਦੀ ਮੌਤ ਹੋ ਗਈ।

Punjab Bani 15 May,2024
ਪੰਜਾਬ ਦਾ ਦੌਰਾ ਕਰਨਗੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ

ਪੰਜਾਬ ਦਾ ਦੌਰਾ ਕਰਨਗੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਵੀਂ ਦਿੱਲੀ, 15 ਮਈ ਦਿੱਲੀ ਸ਼ਰਾਬ ਨੀਤੀ ਕੇਸ ਵਿੱਚ ਸੁਪਰੀਮ ਕੋਰਟ ਵੱਲੋਂ ਅੰਤਰਿਮ ਜ਼ਮਾਨਤ ਮਿਲਣ ਤੋਂ ਕੁਝ ਦਿਨ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਪੰਜਾਬ ਦਾ ਦੌਰਾ ਕਰਨਗੇ। ਸੂਤਰਾਂ ਨੇ ਦੱਸਿਆ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਕਰਨ ਲਈ ਵੀਰਵਾਰ ਨੂੰ ਅੰਮ੍ਰਿਤਸਰ ਵਿੱਚ ਮੁੱਖ ਮੰਤਰੀ ਵੱਲੋਂ ਵੱਡਾ ਰੋਡ ਸ਼ੋਅ ਕੀਤਾ ਜਾਵੇਗਾ।

Punjab Bani 15 May,2024
ਸੁਪਰੀਮ ਕੋਰਟ ਨੇ ਨਿਊਜਕਲਿਕ ਦੇ ਸੰਸਥਾਪਕ ਪ੍ਰਬੀਰ ਪੁਰਕਾਯਸਥ ਦੇ ਦਿੱਤੇ ਰਿਹਾਈ ਦੇ ਹੁਕਮ

ਸੁਪਰੀਮ ਕੋਰਟ ਨੇ ਨਿਊਜਕਲਿਕ ਦੇ ਸੰਸਥਾਪਕ ਪ੍ਰਬੀਰ ਪੁਰਕਾਯਸਥ ਦੇ ਦਿੱਤੇ ਰਿਹਾਈ ਦੇ ਹੁਕਮ ਨਵੀਂ ਦਿੱਲੀ, 15 ਮਈ ਸੁਪਰੀਮ ਕੋਰਟ ਨੇ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (ਯੂਏਪੀਏ) ਤਹਿਤ ਮਾਮਲੇ ਵਿਚ ਨਿਊਜ਼ਕਲਿੱਕ ਦੇ ਸੰਸਥਾਪਕ ਪ੍ਰਬੀਰ ਪੁਰਕਾਯਸਥ ਦੀ ਗ੍ਰਿਫਤਾਰੀ ਨੂੰ ‘ਗੈਰ-ਕਾਨੂੰਨੀ’ ਕਰਾਰ ਦਿੱਤਾ ਅਤੇ ਉਸ ਦੀ ਰਿਹਾਈ ਦਾ ਹੁਕਮ ਦਿੱਤਾ। ਜਸਟਿਸ ਬੀ. ਆਰ. ਗਵਈ ਅਤੇ ਜਸਟਿਸ ਸੰਦੀਪ ਮਹਿਤਾ ਦੇ ਬੈਂਚ ਨੇ ਇਹ ਹੁਕਮ ਦਿੱਤਾ ਹੈ। ਨਿਊਜ਼ ਪੋਰਟਲ ਦੇ ਖਿਲਾਫ ਦਰਜ ਐਫਆਈਆਰ ਦੇ ਅਨੁਸਾਰ, ‘ਨਿਊਜ਼ ਕਲਿਕ’ ਨੂੰ ਕਥਿਤ ਤੌਰ ‘ਤੇ ‘ਭਾਰਤ ਦੀ ਪ੍ਰਭੂਸੱਤਾ ਨੂੰ ਭੰਗ ਕਰਨ’ ਅਤੇ ਦੇਸ਼ ਦੇ ਖਿਲਾਫ ਅਸੰਤੁਸ਼ਟਤਾ ਪੈਦਾ ਕਰਨ ਲਈ ਚੀਨ ਤੋਂ ਫੰਡ ਪ੍ਰਾਪਤ ਕੀਤਾ ਗਿਆ ਸੀ।

Punjab Bani 15 May,2024
ਕੇ.ਵਾਈ.ਸੀ ਐਪ ਰਾਹੀਂ ਪੰਜਾਬ ਦੇ ਕਿਸੇ ਵੀ ਉਮੀਦਵਾਰ ਬਾਰੇ ਜਾਣਕਾਰੀ ਲਈ ਜਾ ਸਕਦੀ ਹੈ- ਸਿਬਿਨ ਸੀ

ਕੇ.ਵਾਈ.ਸੀ ਐਪ ਰਾਹੀਂ ਪੰਜਾਬ ਦੇ ਕਿਸੇ ਵੀ ਉਮੀਦਵਾਰ ਬਾਰੇ ਜਾਣਕਾਰੀ ਲਈ ਜਾ ਸਕਦੀ ਹੈ- ਸਿਬਿਨ ਸੀ - ਮੁੱਖ ਚੋਣ ਅਧਿਕਾਰੀ ਦੇ ਸ਼ੋਸ਼ਲ ਮੀਡੀਆ ਹੈਂਡਲਜ਼ ‘ਤੇ ਪੌਡਕਾਸਟ ਦਾ ਚੌਥਾ ਐਪੀਸੋਡ ਰਿਲੀਜ਼ - ਚੋਣ ਕਮਿਸ਼ਨ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਐਪਾਂ ਅਤੇ ਆਈ.ਟੀ. ਖੇਤਰ ਦੀਆਂ ਪਹਿਲਕਦਮੀਆਂ ਬਾਰੇ ਦਿੱਤੀ ਜਾਣਕਾਰੀ ਚੰਡੀਗੜ੍ਹ, 15 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਚਲਾਏ ਜਾ ਰਹੇ ਪੋਡਕਾਸਟ ਦਾ ਚੌਥਾ ਐਪੀਸੋਡ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂ ਟਿਊਬ) ‘ਤੇ ਰਿਲੀਜ਼ ਕਰ ਦਿੱਤਾ ਗਿਆ ਹੈ। ਇਸ ਐਪੀਸੋਡ ਵਿੱਚ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕੇ.ਵਾਈ.ਸੀ, ਸਕਸ਼ਮ, ਵੋਟਰ ਹੈਲਪਲਾਈਨ ਅਤੇ ਚੋਣ ਕਮਿਸ਼ਨ ਦੇ ਵੱਖ-ਵੱਖ ਮੋਬਾਇਲ ਐਪਾਂ ਬਾਰੇ ਵਡਮੁੱਲੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਉਮੀਦਵਾਰ ਦੇ ਵੇਰਵੇ ਅਤੇ ਜਮ੍ਹਾਂ ਕਰਵਾਏ ਐਫੀਡੈਵਟਾਂ ਬਾਬਤ ਕੇ.ਵਾਈ.ਸੀ ਐਪ (ਨੋ ਯੂਅਰ ਕੈਂਡੀਡੇਟ - ਆਪਣੇ ਉਮੀਦਵਾਰ ਨੂੰ ਜਾਣੋ) ਤੋਂ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਇਸ ਐਪ ਨੂੰ ਐਨਡਰਾਇਡ/ਆਈਫੋਨ ਮੋਬਾਇਲ ਵਿਚ ਡਾਊਨਲੋਡ ਕਰਕੇ ਆਸਾਨ ਤਰੀਕੇ ਨਾਲ ਉਮੀਦਵਾਰਾਂ ਦੇ ਵੇਰਵੇ ਹਾਸਲ ਕੀਤੇ ਜਾ ਸਕਦੇ ਹਨ। ਇਸ ਤੋਂ ਇਲਾਵਾ ਮੁੱਖ ਚੋਣ ਅਧਿਕਾਰੀ ਨੇ ਹੋਰ ਵੀ ਕਈ ਐਪਾਂ ਬਾਰੇ ਆਸਾਨ ਭਾਸ਼ਾ ਵਿਚ ਬਹੁਤ ਰੌਚਕ ਜਾਣਕਾਰੀ ਸਾਂਝੀ ਕੀਤੀ ਹੈ। ਸਿਬਿਨ ਸੀ ਨੇ ਇਸ ਐਪੀਸੋਡ ਵਿਚ ਆਈ.ਟੀ. ਖੇਤਰ ਦੀਆਂ ਕਈ ਪਹਿਲਕਦਮੀਆਂ ਬਾਬਤ ਵੀ ਜਾਣਕਾਰੀ ਸਾਂਝੀ ਕੀਤੀ ਹੈ ਜੋ ਮੁੱਖ ਚੋਣ ਅਧਿਕਾਰੀ ਦਫਤਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ ਉੱਤੇ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਬਹੁਤ ਵਧੀਆਂ ਬੰਦੋਬਸਤ ਕੀਤੇ ਜਾ ਰਹੇ ਹਨ ਇਸ ਲਈ ਸਾਰੇ ਵੋਟਰ 1 ਜੂਨ ਨੂੰ ਆਪਣੀ ਵੋਟ ਦੀ ਵਰਤੋਂ ਜ਼ਰੂਰ ਕਰਨ ਤੇ ‘ਇਸ ਵਾਰ 70 ਪਾਰ’ ਦੇ ਟੀਚੇ ਦੀ ਪੂਰਤੀ ਵਿਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਚੋਣਾਂ ਬਾਬਤ ਤਾਜ਼ੀ ਅਤੇ ਪੁਖਤਾ ਜਾਣਕਾਰੀ ਹਾਸਲ ਕਰਨ ਲਈ ਮੁੱਖ ਚੋਣ ਅਧਿਕਾਰੀ ਦੇ ਦਫਤਰ ਵੱਲੋਂ ਚਲਾਏ ਜਾ ਰਹੇ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਤੇ ਯੂ ਟਿਊਬ) ਅਤੇ ਵਟਸਐਪ ਚੈੱਨਲ 'ਚੀਫ਼ ਇਲੈਕਟੋਰਲ ਆਫਿਸਰ, ਪੰਜਾਬ' ਨੂੰ ਜ਼ਰੂਰ ਫਾਲੋ/ਸਬਸਕ੍ਰਾਈਬ ਕੀਤਾ ਜਾਵੇ।

Punjab Bani 15 May,2024
ਪਹਿਲੇ ਪਿਗ ਕਿਡਨੀ ਟਰਾਂਸਪਲਾਂਟ ਕਰਵਾਉਣ ਵਾਲੇ ਵਿਅਕਤੀ ਦੀ ਦੋ ਮਹੀਨੇ ਬਾਅਦ ਹੋਈ ਮੌਤ

ਪਹਿਲੇ ਪਿਗ ਕਿਡਨੀ ਟਰਾਂਸਪਲਾਂਟ ਕਰਵਾਉਣ ਵਾਲੇ ਵਿਅਕਤੀ ਦੀ ਦੋ ਮਹੀਨੇ ਬਾਅਦ ਹੋਈ ਮੌਤ ਮੈਸੇਚਿਉਸੇਟਸ : ਰਿਕ ਸਲੇਮੈਨ, ਜੈਨੇਟਿਕ ਤੌਰ 'ਤੇ ਪਿਗ ਕਿਡਨੀ ਟਰਾਂਸਪਲਾਂਟ ਕਰਵਾਉਣ ਵਾਲੇ ਦੁਨੀਆ ਦੇ ਪਹਿਲੇ ਵਿਅਕਤੀ ਦੀ ਟਰਾਂਸਪਲਾਂਟ ਓਪਰੇਸ਼ਨ ਦੇ ਲਗਪਗ ਦੋ ਮਹੀਨਿਆਂ ਬਾਅਦ ਮੌਤ ਹੋ ਗਈ। ਸਲੇਮੈਨ, 62, ਨੂੰ ਪਿਛਲੇ ਸਾਲ ਅੰਤਮ ਪੜਾਅ ਦੇ ਗੁਰਦੇ ਦੀ ਬਿਮਾਰੀ ਦਾ ਪਤਾ ਲੱਗਣ ਤੋਂ ਬਾਅਦ ਮਾਰਚ ਵਿੱਚ ਮੈਸੇਚਿਉਸੇਟਸ ਜਨਰਲ ਹਸਪਤਾਲ ਵਿੱਚ ਇੱਕ ਗੁਰਦਾ ਪ੍ਰਾਪਤ ਹੋਇਆ ਸੀ। ਹਾਲਾਂਕਿ, ਹਸਪਤਾਲ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਅਜਿਹਾ ਕੋਈ ਸੰਕੇਤ ਨਹੀਂ ਹੈ ਕਿ ਉਸਦੀ ਮੌਤ ਟ੍ਰਾਂਸਪਲਾਂਟ ਦੇ ਨਤੀਜੇ ਵਜੋਂ ਹੋਈ ਹੈ। ਆਪਣੇ ਡਾਕਟਰਾਂ ਦੀ ਸਿਫਾਰਸ਼ 'ਤੇ ਚਾਰ ਘੰਟੇ ਦੀ ਸਰਜਰੀ ਤੋਂ ਬਾਅਦ, ਮੈਸੇਚਿਉਸੇਟਸ ਵਿਭਾਗ ਦੇ ਟ੍ਰਾਂਸਪੋਰਟੇਸ਼ਨ ਦੇ ਮੈਨੇਜਰ ਸਲੇਮੈਨ ਨੂੰ ਅਪ੍ਰੈਲ ਵਿਚ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ।

Punjab Bani 13 May,2024
ਸ਼ੇਅਰ ਮਾਰਕੀਟ : ਸੈਸੈਕਸ ਤੇ ਨਿਫਟੀ ਵਿੱਚ ਗਿਰਾਵਟ ਦਰਜ

ਸ਼ੇਅਰ ਮਾਰਕੀਟ : ਸੈਸੈਕਸ ਤੇ ਨਿਫਟੀ ਵਿੱਚ ਗਿਰਾਵਟ ਦਰਜ ਮੁੰਬਈ, 13 ਮਈ ਵਿਦੇਸ਼ੀ ਪੂੰਜੀ ਦੀ ਲਗਾਤਾਰ ਨਿਕਾਸੀ ਅਤੇ ਏਸ਼ਿਆਈ ਬਾਜ਼ਾਰਾਂ ’ਚ ਸੁਸਤੀ ਕਾਰਨ ਅੱਜ ਸ਼ੁਰੂਆਤੀ ਕਾਰੋਬਾਰ ਵਿਚ ਘਰੇਲੂ ਸੂਚਕਾਂਕ ਸੈਂਸੈਕਸ ਅਤੇ ਨਿਫਟੀ ਵਿਚ ਗਿਰਾਵਟ ਦਰਜ ਕੀਤੀ ਗਈ। ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੂਚਕ ਅੰਕ ਸੈਂਸੈਕਸ 462.33 ਅੰਕ ਡਿੱਗ ਕੇ 72,202.14 ਅੰਕ ‘ਤੇ ਆ ਗਿਆ। ਐੱਨਐੱਸਈ ਨਿਫਟੀ 125.8 ਅੰਕ ਡਿੱਗ ਕੇ 21,929.40 ‘ਤੇ ਆ ਗਿਆ।

Punjab Bani 13 May,2024
ਜੈਪੁਰ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਜੈਪੁਰ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਜੈਪੁਰ, 13 ਮਈ ਰਾਜਸਥਾਨ ਦੀ ਰਾਜਧਾਨੀ ਜੈਪੁਰ ਦੇ ਘੱਟੋ-ਘੱਟ ਚਾਰ ਸਕੂਲਾਂ ਨੂੰ ਅੱਜ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਬਾਹਰ ਕੱਢ ਲਿਆ ਗਿਆ ਹੈ। ਬੰਬ ਠੁੱਸ ਕਰਨ ਵਾਲੇ ਦਸਤੇ ਤੇ ਸੂਹੀਆ ਕੁੱਤਿਆਂ ਦੇ ਨਾਲ ਪੁਲੀਸ ਟੀਮਾਂ ਸਕੂਲਾਂ ਵਿੱਚ ਪਹੁੰਚ ਗਈਆਂ ਹਨ। ਜੈਪੁਰ ਦੇ ਪੁਲਹਸ ਕਮਿਸ਼ਨਰ ਬੀਜੂ ਜਾਰਜ ਜੋਸਫ ਨੇ ਕਿਹਾ, ‘ਚਾਰ-ਪੰਜ ਸਕੂਲਾਂ ਨੂੰ ਬੰਬ ਦੀ ਧਮਕੀ ਮਿਲੀ ਹੈ। ਪੁਲੀਸ ਸਕੂਲਾਂ ਵਿੱਚ ਪਹੁੰਚ ਗਈ ਹੈ। ਈਮੇਲ ਰਾਹੀਂ ਧਮਕੀ ਦਿੱਤੀ ਗਈ ਹੈ ਤੇ ਮੁਲਜ਼ਮ ਦੀ ਪਛਾਣ ਕੀਤੀ ਜਾ ਰਹੀ ਹੈ।

Punjab Bani 13 May,2024
ਸ੍ਰੀਨਗਰ ਵਿੱਚ ਵੋਟਿੰਗ ਸ਼ੁਰੂ : 2019 ਦੀ ਸੀਟ ਤੋ ਜਿਆਦਾ ਹੋ ਰਹੀ ਹੈ ਵੋਟਿੰਗ

ਸ੍ਰੀਨਗਰ ਵਿੱਚ ਵੋਟਿੰਗ ਸ਼ੁਰੂ : 2019 ਦੀ ਸੀਟ ਤੋ ਜਿਆਦਾ ਹੋ ਰਹੀ ਹੈ ਵੋਟਿੰਗ ਸ੍ਰੀਨਗਰ, 13 ਮਈ ਸ੍ਰੀਨਗਰ ਲੋਕ ਸਭਾ ਹਲਕੇ ਵਿੱਚ ਅੱਜ ਵੋਟਿੰਗ ਸ਼ੁਰੂ ਹੋਣ ਦੇ ਪਹਿਲੇ ਚਾਰ ਘੰਟਿਆਂ ਵਿੱਚ 14.94 ਫੀਸਦੀ ਵੋਟਿੰਗ ਦਰਜ ਕੀਤੀ ਗਈ। ਇਹ 2019 ‘ਚ ਇਸ ਸੀਟ ‘ਤੇ ਹੋਈ ਕੁੱਲ ਵੋਟਿੰਗ ਤੋਂ ਜ਼ਿਆਦਾ ਹੈ। ਹਲਕੇ ਵਿੱਚ ਸਵੇਰੇ 7 ਵਜੇ ਤੋਂ ਵੋਟਿੰਗ ਜਾਰੀ ਹੈ। ਚੋਣ ਕਮਿਸ਼ਨ ਦੇ ਅੰਕੜਿਆਂ ਮੁਤਾਬਕ ਸ੍ਰੀਨਗਰ ਲੋਕ ਸਭਾ ਹਲਕੇ ਵਿੱਚ ਸਵੇਰੇ 11 ਵਜੇ ਤੱਕ 14.94 ਫੀਸਦੀ ਵੋਟਿੰਗ ਦਰਜ ਕੀਤੀ ਗਈ। ਸ੍ਰੀਨਗਰ ਵਿੱਚ ਕੁੱਲ 17.48 ਲੱਖ ਵੋਟਰ ਵੋਟ ਪਾਉਣ ਦੇ ਯੋਗ ਹਨ। 2019 ਦੀਆਂ ਲੋਕ ਸਭਾ ਚੋਣਾਂ ‘ਚ ਇਸ ਸੀਟ ‘ਤੇ ਕੁੱਲ ਵੋਟਿੰਗ ਲਗਪਗ 14.43 ਫੀਸਦੀ ਸੀ, ਜਦੋਂ ਕਿ 2014 ‘ਚ ਇਹ 25.86 ਫੀਸਦੀ ਸੀ।

Punjab Bani 13 May,2024
ਸੁਪਰੀਮ ਕੋਰਟ ਨੇ ਕੇਜਰੀਵਾਲ ਨੰ ਅਹੁਦੇ ਤੋ ਹਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕੀਤਾ

ਸੁਪਰੀਮ ਕੋਰਟ ਨੇ ਕੇਜਰੀਵਾਲ ਨੰ ਅਹੁਦੇ ਤੋ ਹਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕੀਤਾ ਨਵੀਂ ਦਿੱਲੀ, 13 ਮਈ ਸੁਪਰੀਮ ਕੋਰਟ ਨੇ ਆਬਕਾਰੀ ਨੀਤੀ ਨਾਲ ਜੁੜੇ ਕਥਿਤ ਘਪਲੇ ਵਿੱਚ ਈਡੀ ਵੱਲੋਂ ਗ੍ਰਿਫ਼ਤਾਰ ਕਰਨ ਬਾਅਦ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਸਰਵਉੱਚ ਅਦਾਲਤ ਨੇ ਕਿਹਾ ਕਿ ਇਹ ਦਿੱਲੀ ਦੇ ਉਪ ਰਾਜਪਾਲ ‘ਤੇ ਨਿਰਭਰ ਕਰਦਾ ਹੈ ਕਿ ਜੇ ਉਹ ਚਾਹੁਣ ਤਾਂ ਕਾਰਵਾਈ ਕਰ ਸਕਦੇ ਹਨ ਪਰ ਅਸੀਂ ਦਖਲ ਨਹੀਂ ਦੇਵਾਂਗੇ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਨੇ ਕਿਹਾ ਗ੍ਰਿਫ਼ਤਾਰੀ ਤੋਂ ਬਾਅਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕਰਨ ਦਾ ਕੋਈ ਕਾਨੂੰਨੀ ਅਧਿਕਾਰ ਨਹੀਂ ਹੈ।

Punjab Bani 13 May,2024
ਪ੍ਰਧਾਨ ਮੰਤਰੀ ਮੋਦੀ ਨੇ ਗੁਰਦੁਆਰਾ ਸਾਹਿਬ ਵਿਖੇ ਟੇਕਿਆ ਮਥਾ

ਪ੍ਰਧਾਨ ਮੰਤਰੀ ਮੋਦੀ ਨੇ ਗੁਰਦੁਆਰਾ ਸਾਹਿਬ ਵਿਖੇ ਟੇਕਿਆ ਮਥਾ ਪਟਨਾ, 13 ਮਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਖ਼ਤ ਸੁਰੱਖਿਆ ਹੇਠ ਪਟਨਾ ਦੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ। ਪ੍ਰਧਾਨ ਮੰਤਰੀ ਦੀ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਫੇਰੀ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ। ਪ੍ਰਧਾਨ ਮੰਤਰੀ ਮੋਦੀ ਨੇ ਦਸਤਾਰ ਸਜਾ ਕੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਦਰਸ਼ਨ ਕੀਤੇ। ਉਨ੍ਹਾਂ ਨੇ ਲੰਗਰ ’ਚ ਸੇਵਾ ਕਰਨ ਦੇ ਨਾਲ ਨਾਲ ਲੰਗਰ ਵਰਤਾਇਆ ਵੀ। ਉਨ੍ਹਾਂ ਨੇ ਇੱਕ ਦਿਨ ਪਹਿਲਾਂ ਪਟਨਾ ਵਿੱਚ ਰੋਡ ਸ਼ੋਅ ਕੀਤਾ ਸੀ।

Punjab Bani 13 May,2024
ਮਹਿਲਾ ਕਮਿਸਨ ਦੀ ਸਾਬਕਾ ਚੇਅਰਪਰਸਨ ਨੇ ਕੇਜਰੀਵਾਲ ਦੇ ਸਟਾਫ ਮੈਬਰ ਤੇ ਲਗਾਏ ਦੁਰਵਿਵਹਾਰ ਦੇ ਦੋਸ਼

ਮਹਿਲਾ ਕਮਿਸਨ ਦੀ ਸਾਬਕਾ ਚੇਅਰਪਰਸਨ ਨੇ ਕੇਜਰੀਵਾਲ ਦੇ ਸਟਾਫ ਮੈਬਰ ਤੇ ਲਗਾਏ ਦੁਰਵਿਵਹਾਰ ਦੇ ਦੋਸ਼ ਨਵੀਂ ਦਿੱਲੀ, 13 ਮਈ ਦਿੱਲੀ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਅਤੇ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੇ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਟਾਫ਼ ਦੇ ਮੈਂਬਰ ‘ਤੇ ਦੁਰਵਿਵਹਾਰ ਦਾ ਦੋਸ਼ ਲਗਾਇਆ ਹੈ। ਮਾਲੀਵਾਲ ਨੇ ਅੱਜ ਸਿਵਲ ਲਾਈਨ ਥਾਣੇ ਪਹੁੰਚ ਕੇ ਇਹ ਦੋਸ਼ ਲਾਇਆ। ਪੁਲੀਸ ਨੂੰ ਇਸ ਮਾਮਲੇ ਵਿੱਚ ਹਾਲੇ ਤੱਕ ਕੋਈ ਰਸਮੀ ਸ਼ਿਕਾਇਤ ਨਹੀਂ ਮਿਲੀ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਕਥਿਤ ਝਗੜੇ ਤੋਂ ਬਾਅਦ ਮਾਲੀਵਾਲ ਨੇ ਪੀਸੀਆਰ ਨੂੰ ਫੋਨ ਕੀਤਾ। ਉਨ੍ਹਾਂ ਦੱਸਿਆ ਕਿ ਸਵੇਰੇ 10 ਵਜੇ ਦੋ ਫੋਨ ਆਏ ਸਨ। ਇਸ ਤੋਂ ਬਾਅਦ ਸਿਵਲ ਲਾਈਨ ਥਾਣੇ ਦੀ ਟੀਮ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਪਹੁੰਚੀ।

Punjab Bani 13 May,2024
ਲੋਕ ਸਭਾ ਚੋਣਾਂ : ਕੇਦਰ ਸ਼ਾਸਤ ਪ੍ਰਦੇਸ਼ਾਂ ਤੇ ਪਈਆਂ ਵੋਟਾਂ

ਲੋਕ ਸਭਾ ਚੋਣਾਂ : ਕੇਦਰ ਸ਼ਾਸਤ ਪ੍ਰਦੇਸ਼ਾਂ ਤੇ ਪਈਆਂ ਵੋਟਾਂ ਨਵੀਂ ਦਿੱਲੀ, 13 ਮਈ ਲੋਕ ਸਭਾ ਚੋਣਾਂ ਦੇ ਚੌਥੇ ਗੇੜ ਲਈ ਅੱਜ 10 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 96 ਸੀਟਾਂ ’ਤੇ ਵੋਟਾਂ ਪੈ ਰਹੀਆਂ ਹਨ। ਬਾਅਦ ਦੁਪਹਿਰ ਇਕ ਵਜੇ ਤੱਕ 40.32 ਫੀਸਦ ਵੋਟਾਂ ਪਈਆਂ ਹਨ। ਪਹਿਲੇ ਤਿੰਨ ਗੇੜਾਂ ਦੌਰਾਨ 283 ਸੀਟਾਂ ’ਤੇ ਵੋਟਿੰਗ ਹੋ ਚੁੱਕੀ ਹੈ। ਪਹਿਲੇ ਗੇੜ ’ਚ 66.14, ਦੂਜੇ ’ਚ 66.71 ਅਤੇ ਤੀਜੇ ਗੇੜ ’ਚ 65.68 ਫ਼ੀਸਦ ਵੋਟਿੰਗ ਹੋਈ। ਅੱਜ ਜਿਨ੍ਹਾਂ 96 ਸੀਟਾਂ ’ਤੇ ਵੋਟਾਂ ਪੈ ਰਹੀਆਂ ਹਨ ਇਨ੍ਹਾਂ ਵਿੱਚ ਭਾਜਪਾ ਦੀ ਅਗਵਾਈ ਹੇਠਲੇ ਐੱਨਡੀਏ ਕੋਲ 40 ਤੋਂ ਵੱਧ ਸੀਟਾਂ ਹਨ। ਇਸ ਗੇੜ ’ਚ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ, ਕੇਂਦਰੀ ਮੰਤਰੀ ਗਿਰੀਰਾਜ ਸਿੰਘ, ਅਜੈ ਮਿਸ਼ਰਾ ਟੈਨੀ, ਟੀਐੱਮਸੀ ਦੀ ਮਹੂਆ ਮੋਇਤਰਾ ਅਤੇ ਏਆਈਐੱਮਆਈਐੱਮ ਦੇ ਅਸਦ-ਉਦ-ਦੀਨ ਓਵਾਇਸੀ ਸਮੇਤ ਹੋਰ ਆਗੂਆਂ ਦੀ ਕਿਸਮਤ ਦਾ ਫ਼ੈਸਲਾ ਹੋ ਜਾਵੇਗਾ।

Punjab Bani 13 May,2024
ਸੀਬੀਐਸਈ 10ਵੀ, 12ਵੀ ਦੇ ਨਤੀਜੇ ਐਲਾਨੇ

ਸੀਬੀਐਸਈ 10ਵੀ, 12ਵੀ ਦੇ ਨਤੀਜੇ ਐਲਾਨੇ ਨਵੀਂ ਦਿੱਲੀ, 13 ਮਈ ਸੀਬੀਐੱਸਈ ਨੇ ਅੱਜ 12ਵੀਂ ਦੀ ਬੋਰਡ ਪ੍ਰੀਖਿਆ ਦੇ ਨਤੀਜੇ ਐਲਾਨੇ ਦਿੱਤੇ ਹਨ। 87.98 ਫੀਸਦੀ ਵਿਦਿਆਰਥੀਆਂ ਨੇ ਬੋਰਡ ਦੀ ਪ੍ਰੀਖਿਆ ਪਾਸ ਕੀਤੀ, ਪਿਛਲੇ ਸਾਲ ਦੇ ਮੁਕਾਬਲੇ ਪਾਸ ਪ੍ਰਤੀਸ਼ਤਤਾ ਵਿੱਚ 0.65 ਫੀਸਦੀ ਵਾਧਾ ਹੋਇਆ ਹੈ। 91 ਫੀਸਦੀ ਤੋਂ ਵੱਧ ਵਿਦਿਆਰਥਣਾਂ ਪਾਸ ਹੋਈਆਂ ਹਨ। ਲੜਕਿਆਂ ਦੇ ਮੁਕਾਬਲੇ ਲੜਕੀਆਂ 6.4 ਫੀਸਦ ਵੱਧ ਪਾਸ ਹੋਈਆਂ। 24 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੇ 95 ਫੀਸਦੀ ਤੋਂ ਵੱਧ ਅੰਕ ਹਾਸਲ ਕੀਤੇ ਤੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ 1.16 ਲੱਖ ਤੋਂ ਵੱਧ ਹੈ। ਇਸ ਦੌਰਾਨ ਸੀਬੀਐੱਸਈ ਨੇ ਅੱਜ ਬਾਅਦ ਦੁਪਹਿਰ 10ਵੀਂ ਦੀ ਬੋਰਡ ਪ੍ਰੀਖਿਆ ਦੇ ਨਤੀਜੇ ਐਲਾਨ ਦਿੱਤੇ। ਬੋਰਡ ਮੁਤਾਬਕ 93.6 ਫੀਸਦੀ ਵਿਦਿਆਰਥੀ ਪਾਸ ਹੋਏ। 47 ਹਜ਼ਾਰ ਤੋਂ ਵੱਧ ਵਿਦਿਆਰਥੀ 95 ਫੀਸਦੀ ਤੋਂ ਵੱਧ ਅੰਕ ਲੈ ਕੇ ਪਾਸ ਹੋਏ ਹਨ, ਜਦ ਕਿ 2.12 ਲੱਖ ਤੋਂ ਵੱਧ ਵਿਦਿਆਰਥੀਆਂ ਨੇ 90 ਫੀਸਦ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ।

Punjab Bani 13 May,2024
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਪੰਜਾਬੀ ਕਵੀ ਸੁਰਜੀਤ ਪਾਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਪੰਜਾਬੀ ਕਵੀ ਸੁਰਜੀਤ ਪਾਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ ਚੰਡੀਗੜ੍ਹ, 11 ਮਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀ ਕਵੀ ਅਤੇ ਉੱਘੇ ਲੇਖਕ ਪਦਮ ਸ੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਮੰਦਭਾਗੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਦਾ 11 ਮਈ ਨੂੰ ਸਵੇਰੇ ਲੁਧਿਆਣਾ ਦੇ ਆਸ਼ਾਪੁਰੀ ਇਲਾਕੇ 'ਚ ਉਨ੍ਹਾਂ ਦੇ ਗ੍ਰਹਿ ਵਿਖੇ ਦੇਹਾਂਤ ਹੋ ਗਿਆ ਹੈ। ਇੱਥੋਂ ਜਾਰੀ ਪ੍ਰੈਸ ਬਿਆਨ ਵਿੱਚ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸ. ਪਾਤਰ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਨੂੰ ਵਿਸ਼ਵ ਭਰ ਵਿੱਚ ਫੈਲਾਉਣ ਵਿੱਚ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਦੀਆਂ ਮਹੱਤਵਪੂਰਨ ਪ੍ਰਾਪਤੀਆਂ ਵਿੱਚ ਪੰਜਾਬੀ ਭਾਸ਼ਾ ਵਿੱਚ ਲਿਖਣ ਦੇ ਕੰਮ ਲਈ ਪਦਮ ਸ੍ਰੀ ਅਤੇ ਸਾਹਿਤ ਅਕਾਦਮੀ ਐਵਾਕਡ ਵਰਗੇ ਚੋਟੀ ਦੇ ਸਨਮਾਨ ਪ੍ਰਾਪਤ ਕਰਨਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸ. ਪਾਤਰ ਜਲੰਧਰ ਦੇ ਪਿੰਡ ਪਾਤੜ ਕਲਾਂ ਦੇ ਰਹਿਣ ਵਾਲੇ ਸਨ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਪੰਜਾਬੀ ਦੇ ਪ੍ਰੋਫੈਸਰ ਵਜੋਂ ਸੇਵਾਮੁਕਤ ਹੋਏ ਸਨ। ਉਨ੍ਹਾਂ ਨੇ 2012 ਵਿੱਚ ਪਦਮ ਸ੍ਰੀ ਪ੍ਰਾਪਤ ਕੀਤਾ ਅਤੇ ਪੰਜਾਬ ਕਲਾ ਪ੍ਰੀਸ਼ਦ ਦੇ ਪ੍ਰਧਾਨ ਵਜੋਂ ਸੇਵਾ ਕੀਤੀ। ਸ. ਸੰਧਵਾਂ ਨੇ ਕਿਹਾ ਕਿ ਸ. ਪਾਤਰ ਦਾ ਵਿਛੋੜਾ ਪੰਜਾਬੀ ਭਾਈਚਾਰੇ ਲਈ ਬਹੁਤ ਵੱਡਾ ਘਾਟਾ ਹੈ। ਉਨ੍ਹਾਂ ਕਿਹਾ ਕਿ ਸ. ਪਾਤਰ ਨੂੰ ਮਾਂ ਬੋਲੀ ਪ੍ਰਤੀ ਪਾਏ ਵਡਮੁੱਲੇ ਯੋਗਦਾਨ ਲਈ ਹਮੇਸ਼ਾ ਸਤਿਕਾਰ ਨਾਲ ਯਾਦ ਕੀਤਾ ਜਾਵੇਗਾ। ਸਪੀਕਰ ਨੇ ਯਾਦ ਕੀਤਾ ਕਿ ਸ. ਪਾਤਰ ਨੇ ਗੂਗਲ ਦੇ ਜੇਮਿਨੀ ਆਈਐਪ (ਆਰਟੀਫੀਸ਼ੀਅਲ ਇੰਟੈਲੀਜੈਂਸ) ਪਲੇਟਫਾਰਮ 'ਤੇ ਪੰਜਾਬੀ ਭਾਸ਼ਾ ਨੂੰ ਸ਼ਾਮਲ ਨਾ ਕੀਤੇ ਜਾਣ ਦੇ ਮੁੱਦੇ ਨੂੰ ਉਠਾਉਣ ਵਿਚ ਅਹਿਮ ਭੂਮਿਕਾ ਨਿਭਾਈ, ਭਾਵੇਂ ਕਿ ਇਸ ਪਲੇਟਫਾਰਮ ਵਿਚ ਗੁਜਰਾਤੀ ਸਮੇਤ ਕਈ ਹੋਰ ਖੇਤਰੀ ਭਾਸ਼ਾਵਾਂ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਸ. ਪਾਤਰ ਅਤੇ ਹੋਰਨਾਂ ਨਾਲ ਮਿਲ ਕੇ ਪੰਜਾਬੀ ਦਾ ਡਾਟਾ ਤੇਜੀ ਨਾਲ ਤਿਆਰ ਕਰਕੇ ਗੂਗਲ ਦੇ ਜੈਮਿਨੀ ਆਈਐਪ 'ਤੇ ਆਨਲਾਈਨ ਅਪਲੋਡ ਕਰਨ ਦਾ ਬੀੜਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਸ.ਪਾਤਰ ਨੂੰ ਅਸਲ ਸ਼ਰਧਾਂਜਲੀ ਉਸ ਮਿਸ਼ਨ ਨੂੰ ਪੂਰਾ ਕਰਨਾ ਹੀ ਹੋਵੇਗੀ। ਸਪੀਕਰ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਦੁਖੀ ਪਰਿਵਾਰ ਨੂੰ ਇਹ ਘਾਟਾ ਸਹਿਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।

Punjab Bani 11 May,2024
ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼

ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ - ਰੈਕਟ ਦੇ ਮੁੱਖ ਸਰਗਨਾ ਸਮੇਤ 7 ਵਿਅਕਤੀ ਕਾਬੂ; 70.42 ਲੱਖ ਨਸ਼ੀਲੀਆਂ ਗੋਲੀਆਂ, 725 ਕਿਲੋਗ੍ਰਾਮ ਟਰਾਮਾਡੋਲ ਪਾਊਡਰ ਅਤੇ 2.37 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ: ਡੀਜੀਪੀ ਗੌਰਵ ਯਾਦਵ - ਪੰਜ ਸੂਬਿਆਂ ਵਿੱਚ ਤਿੰਨ-ਮਹੀਨੇ ਚੱਲੀ ਕਾਰਵਾਈ ਚੰਡੀਗੜ੍ਹ/ਅੰਮ੍ਰਿਤਸਰ, ਮਈ 11: ਫਾਰਮਾ ਓਪੀਓਡਜ਼ ਵਿਰੁੱਧ ਵੱਡੀ ਖੁਫੀਆ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨੇ ਹਿਮਾਚਲ ਪ੍ਰਦੇਸ਼ ਦੇ ਬੱਦੀ ਸਥਿਤ ਫਾਰਮਾ ਫੈਕਟਰੀ ਤੋਂ ਚੱਲ ਰਹੇ ਸਾਈਕੋਟ੍ਰੋਪਿਕ ਪਦਾਰਥਾਂ ਦੇ ਨਿਰਮਾਣ ਅਤੇ ਸਪਲਾਈ ਯੂਨਿਟਾਂ ਦੇ ਅੰਤਰਰਾਜੀ ਗੈਰ-ਕਾਨੂੰਨੀ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦਿੱਤੀ। ਇਹ ਕਾਰਵਾਈ ਸਪੈਸ਼ਲ ਟਾਸਕ ਫੋਰਸ, ਬਾਰਡਰ ਰੇਂਜ, ਅੰਮ੍ਰਿਤਸਰ ਵੱਲੋਂ ਗ੍ਰਿਫ਼ਤਾਰ ਕੀਤੇ ਤਰਨਤਾਰਨ ਦੇ ਪਿੰਡ ਕੋਟ ਮੁਹੰਮਦ ਖਾਂ ਦੇ ਸੁਖਵਿੰਦਰ ਸਿੰਘ ਉਰਫ ਧਾਮੀ ਅਤੇ ਅੰਮ੍ਰਿਤਸਰ ਦੇ ਗੋਵਿੰਦ ਨਗਰ ਦੇ ਜਸਪ੍ਰੀਤ ਸਿੰਘ ਉਰਫ ਜੱਸ ਨਾਮੀ ਦੋ ਨਸ਼ਾ ਤਸਕਰਾਂ ਦੇ ਅਗਲੇ-ਪਿਛਲੇ ਸਬੰਧਾਂ ਦੀ ਤਿੰਨ ਮਹੀਨਿਆਂ ਤੱਕ ਕੀਤੀ ਬਾਰੀਕੀ ਨਾਲ ਜਾਂਚ ਉਪਰੰਤ ਕੀਤੀ ਗਈ ਹੈ। ਦੱਸਣਯੋਗ ਹੈ ਕਿ ਇਹਨਾਂ ਤਸਕਰਾਂ ਨੂੰ ਇਸ ਸਾਲ ਫਰਵਰੀ ਮਹੀਨੇ ਬਿਆਸ ਤੋਂ 4.24 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਪੰਜ ਸੂਬਿਆਂ ਵਿੱਚ ਚਲਾਏ ਇਸ ਪੂਰੇ ਆਪ੍ਰੇਸ਼ਨ ਦੌਰਾਨ, ਪੁਲਿਸ ਵੱਲੋਂ ਕੁੱਲ 7 ਨਸ਼ਾ ਤਸਕਰਾਂ/ਸਪਲਾਈਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 70.42 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ, 2.37 ਲੱਖ ਰੁਪਏ ਦੀ ਡਰੱਗ ਮਨੀ ਅਤੇ 725.5 ਕਿਲੋ ਨਸ਼ੀਲਾ ਟਰਾਮਾਡੋਲ ਪਾਊਡਰ ਦੀ ਪ੍ਰਭਾਵੀ ਬਰਾਮਦਗੀ ਹੋਈ ਹੈ। ਇਹਨਾਂ ਪੰਜ ਸੂਬਿਆਂ ਵਿੱਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼ ਅਤੇ ਮਹਾਰਾਸ਼ਟਰ ਸ਼ਾਮਲ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਨ੍ਹਾਂ ਦੋ ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਐਸਪੀ ਐਸਟੀਐਫ ਵਿਸ਼ਾਲਜੀਤ ਸਿੰਘ ਅਤੇ ਡੀਐਸਪੀ ਐਸਟੀਐਫ ਵਵਿੰਦਰ ਕੁਮਾਰ ਦੀ ਅਗਵਾਈ ਹੇਠ ਪੁਲੀਸ ਟੀਮਾਂ ਨੇ ਇਸ ਰੈਕੇਟ ਦੇ ਮੁੱਖ ਸਰਗਨਾ ਐਲੇਕਸ ਪਾਲੀਵਾਲ ਨੂੰ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਵਿੱਚ ਟਰੇਸ ਕਰਕੇ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ ਅਤੇ ਉਸ ਦੇ ਕਬਜ਼ੇ 'ਚੋਂ 9.04 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1.37 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਦੋਸ਼ੀ ਐਲੇਕਸ ਪਾਲੀਵਾਲ ਦੇ ਖੁਲਾਸੇ ਉਪਰੰਤ, ਹਿਮਾਚਲ ਪ੍ਰਦੇਸ਼ ਵਿੱਚ ਕਾਰਵਾਈ ਕਰਦਿਆਂ ਡਰੱਗ ਕੰਟਰੋਲ ਅਫਸਰ ਸੁਖਦੀਪ ਸਿੰਘ ਅਤੇ ਰਮਨੀਕ ਸਿੰਘ ਦੀ ਮੌਜੂਦਗੀ ਵਿੱਚ ਪੁਲਿਸ ਟੀਮਾਂ ਨੇ ਬਾਇਓਜੈਨੇਟਿਕ ਡਰੱਗ ਪ੍ਰਾਈਵੇਟ ਲਿਮਟਿਡ ਦੀ ਜਾਂਚ ਕੀਤੀ ਅਤੇ ਰਿਕਾਰਡ ਜ਼ਬਤ ਕੀਤੇ। ਇਹਨਾਂ ਰਿਕਾਰਡਾਂ ਤੋਂ ਪਤਾ ਲੱਗਾ ਕਿ ਕੰਪਨੀ ਨੇ ਸਿਰਫ਼ ਅੱਠ ਮਹੀਨਿਆਂ ਵਿੱਚ 20 ਕਰੋੜ ਤੋਂ ਵੱਧ ਅਲਪਰਾਜ਼ੋਲਮ ਗੋਲੀਆਂ ਦਾ ਨਿਰਮਾਣ ਕੀਤਾ। ਰਿਕਾਰਡਾਂ ਤੋਂ ਮਹਾਰਾਸ਼ਟਰ ਦੀ ਮੈਸਰਜ਼ ਐਸਟਰ ਫਾਰਮਾ ਨੂੰ ਕੀਤੀ ਜਾਂਦੀ ਸਪਲਾਈ ਦਾ ਵੀ ਪਤਾ ਲੱਗਾ। ਇਸ ਸਬੰਧੀ ਹੋਰ ਜਾਂਚ ਨਾਲ ਬੱਦੀ ਸਥਿਤ ਬਾਇਓਜੈਨੇਟਿਕ ਡਰੱਗ ਪ੍ਰਾਈਵੇਟ ਲਿਮਟਿਡ ਦੀ ਦੂਜੀ ਫਾਰਮਾ ਨਿਰਮਾਣ ਕੰਪਨੀ ਸਮਾਈਲੈਕਸ ਫਾਰਮਾ ਕੈਮ ਡਰੱਗ ਇੰਡਸਟਰੀਜ਼ ਦਾ ਪਰਦਾਫਾਸ਼ ਹੋਇਆ। ਡੀਜੀਪੀ ਨੇ ਕਿਹਾ ਕਿ ਸਮਾਈਲੈਕਸ ਫਾਰਮਾ ਕੈਮ ਡਰੱਗ ਇੰਡਸਟਰੀਜ਼ ਵਿਰੁੱਧ ਕੀਤੀ ਗਈ ਕਾਰਵਾਈ ਦੌਰਾਨ 47.32 ਨਸ਼ੀਲੇ ਕੈਪਸੂਲ ਅਤੇ 725.5 ਕਿਲੋ ਨਸ਼ੀਲੇ ਟਰਾਮਾਡੋਲ ਪਾਊਡਰ — ਜੋ ਕਿ 1.5 ਕਰੋੜ ਕੈਪਸੂਲ ਬਣਾਉਣ ਲਈ ਕਾਫੀ ਸੀ, ਬਰਾਮਦ ਹੋਇਆ। ਰਿਕਾਰਡ ਤੋਂ ਪਤਾ ਲੱਗਾ ਹੈ ਕਿ ਸਮਾਈਲੈਕਸ ਫਾਰਮਾ ਕੈਮ ਡਰੱਗ ਇੰਡਸਟਰੀਜ਼ ਨੇ ਇਕ ਸਾਲ ਦੇ ਅੰਦਰ 6500 ਕਿਲੋਗ੍ਰਾਮ ਨਸ਼ੀਲਾ ਟਰਾਮਾਡੋਲ ਪਾਊਡਰ ਖਰੀਦਿਆ ਸੀ। ਉਨ੍ਹਾਂ ਕਿਹਾ ਕਿ ਇਸੇ ਦੌਰਾਨ ਹੀ ਨਸ਼ੀਲੇ ਪਦਾਰਥਾਂ ਦੀ ਟਰਾਂਸਪੋਰਟੇਸ਼ਨ ਅਤੇ ਵੰਡ ਸਬੰਧੀ ਜਾਂਚ ਕਰਦਿਆਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਅੰਤਰਰਾਜੀ ਨੈਟਵਰਕ ਦੀ ਜਾਂਚ ਕਰਦਿਆਂ 4 ਹੋਰ ਸਪਲਾਇਰ ਜਿਹਨਾਂ ਦੀ ਪਛਾਣ ਇੰਤਜ਼ਾਰ ਸਲਮਾਨੀ, ਪ੍ਰਿੰਸ ਸਲਮਾਨੀ, ਬਲਜਿੰਦਰ ਸਿੰਘ ਅਤੇ ਸੂਬਾ ਸਿੰਘ ਵਜੋਂ ਹੋਈ ਹੈ, ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਟੀਮਾਂ ਨੇ ਚੰਡੀਗੜ੍ਹ ਰੇਲਵੇ ਸਟੇਸ਼ਨ ਨੇੜੇ ਟਰਾਂਸਪੋਰਟੇਸ਼ਨ ਵਾਹਨ ਵਿੱਚੋਂ 9.80 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਦੀ ਖੇਪ ਬਰਾਮਦ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਹੋਰ ਪੁੱਛਗਿੱਛ ਜਾਰੀ ਹੈ ਅਤੇ ਹੋਰ ਗ੍ਰਿਫਤਾਰੀਆਂ ਹੋਣ ਦੀ ਉਮੀਦ ਹੈ। ਇਸ ਸਬੰਧੀ ਐਫਆਈਆਰ ਨੰਬਰ 31 ਮਿਤੀ 20.02.2024 ਨੂੰ ਥਾਣਾ ਐਸ.ਟੀ.ਐਫ., ਐਸ.ਏ.ਐਸ.ਨਗਰ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 22-ਸੀ, 25, 27-ਏ ਅਤੇ 29 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਡੱਬੀ: ਕਾਰਜ ਵਿਧੀ ਇਹ ਸਮਝਣ ਲਈ ਕਿ ਨਸ਼ੇ ਪੰਜਾਬ ਵਿੱਚ ਕਿਵੇਂ ਦਾਖਲ ਹੋਏ, ਜਾਂਚ ਟੀਮ ਨੇ ਪਤਾ ਲਗਾਇਆ ਕਿ ਇਨ੍ਹਾਂ ਨਸ਼ੀਲੇ ਪਦਾਰਥਾਂ ਦੇ ਨਿਰਮਾਣ ਵਿੱਚ ਸ਼ਾਮਲ ਲੋਕਾਂ ਨੇ ਕਾਨੂੰਨੀ ਜ਼ਰੂਰਤਾਂ ਨੂੰ ਅਣਗੌਲਿਆਂ ਕੀਤਾ ਅਤੇ ਕਾਨੂੰਨ ਦੀ ਉਲੰਘਣਾ ਕੀਤੀ। ਨਤੀਜੇ ਵਜੋਂ, ਇਨ੍ਹਾਂ ਪਦਾਰਥਾਂ ਦੀ ਵੰਡ ਸਮੇਂ ਇਹ ਆਪਣੇ ਇੱਛਤ ਪ੍ਰਾਪਤਕਰਤਾਵਾਂ ਤੱਕ ਨਹੀਂ ਪਹੁੰਚੇ, ਸਗੋਂ ਇਹਨਾਂ ਨੂੰ ਵਾਪਸ ਭੇਜ ਦਿੱਤਾ ਗਿਆ ਅਤੇ ਆਖਰਕਾਰ ਇਹ ਪੰਜਾਬ ਵਿੱਚ ਪਹੁੰਚ ਗਏ।

Punjab Bani 11 May,2024
ਸੰਵਿਧਾਨ ਦੀ ਕਾਪੀ ਫੜ ਚੰਨੀ ਨੇ ਕੀਤੇ ਕਾਗਜ ਦਾਖਲ

ਸੰਵਿਧਾਨ ਦੀ ਕਾਪੀ ਫੜ ਚੰਨੀ ਨੇ ਕੀਤੇ ਕਾਗਜ ਦਾਖਲ ਜਲੰਧਰ, 10 ਮਈ ‘ਆਪ’ ਉਮੀਦਵਾਰ ਨੂੰ ਛੱਡ ਕੇ ਬਾਕੀ ਸਾਰੀਆਂ ਪ੍ਰਮੁੱਖ ਰਾਜਨੀਤਕ ਪਾਰਟੀਆਂ ਦੇ ਉਮੀਦਵਾਰਾਂ ਨੇ ਅੱਜ ਆਪਣੀਆਂ ਨਾਮਜ਼ਦਗੀਆਂ ਦਾਖ਼ਲ ਕਰ ਦਿੱਤੀਆਂ ਹਨ। ਅੱਜ ਰਾਜਨੀਤਕ ਪਾਰਟੀਆਂ ਦੇ ਵੱਡੇ ਉਮੀਦਵਾਰਾਂ ਸਮੇਤ 6 ਜਣਿਆਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਚਰਨਜੀਤ ਸਿੰਘ ਚੰਨੀ ਜਦੋਂ ਨਾਮਜ਼ਦਗੀ ਦਾਖਲ ਕਰਨ ਲਈ ਆਏ ਤਾਂ ਉਨ੍ਹਾਂ ਸੰਵਿਧਾਨ ਦੀ ਕਾਪੀ ਵੀ ਫੜੀ ਹੋਈ ਸੀ। ਉਨ੍ਹਾਂ ਕਿਹਾ ਕਿ ਇਸ ਵਾਰ ਦੀ ਲੜਾਈ ਸੰਵਿਧਾਨ ਨੂੰ ਬਚਾਉਣ ਦੀ ਹੈ। ਜੇਕਰ ਭਾਜਪਾ ਸੱਤਾ ਵਿੱਚ ਵਾਪਸ ਆਉਂਦੀ ਹੈ ਤਾਂ ਉਹ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦਾ ਸੰਵਿਧਾਨ ਬਦਲ ਦੇਵੇਗੀ। 

Punjab Bani 11 May,2024
ਪਾਕਿਸਤਾਨੀ ਡਰੋਨ ਨੂੰ ਗੋਲੀਬਾਰੀ ਕਰ ਖਦੇੜਿਆ

ਪਾਕਿਸਤਾਨੀ ਡਰੋਨ ਨੂੰ ਗੋਲੀਬਾਰੀ ਕਰ ਖਦੇੜਿਆ ਜੰਮੂ, 11 ਮਈ-ਬੀਐੱਸਐਫ ਦੇ ਜਵਾਨਾਂ ਨੇ ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿੱਚ ਕੌਮਾਂਤਰੀ ਸਰਹੱਦ ਨੇੜੇ ਸ਼ੁੱਕਰਵਾਰ ਰਾਤ ਪਾਕਿਸਤਾਨੀ ਡਰੋਨ ‘ਤੇ ਗੋਲੀਬਾਰੀ ਕੀਤੀ। ਬੀਐੱਸਐੱਫ ਨੇ ਦੇਰ ਰਾਤ ਪਾਕਿਸਤਾਨ ਵਾਲੇ ਪਾਸੇ ਤੋਂ ਡਰੋਨ ਦੀ ਆਵਾਜਾਈ ਵੇਖੀ ਅਤੇ ਕਰੀਬ 24 ਗੋਲੀਆਂ ਚਲਾਈਆਂ। ਡਰੋਨ ਪਾਕਿਸਤਾਨੀ ਸਰਹੱਦ ਵੱਲ ਵਾਪਸ ਚਲਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਅੱਜ ਸਵੇਰੇ ਰਾਮਗੜ੍ਹ ਸੈਕਟਰ ਦੇ ਨਾਰਾਇਣਪੁਰ ‘ਚ ਇਹ ਪਤਾ ਲਗਾਉਣ ਲਈ ਤਲਾਸ਼ੀ ਮੁਹਿੰਮ ਚਲਾਈ ਗਈ ਕਿ ਡਰੋਨ ਨੇ ਕੋਈ ਹਥਿਆਰ ਜਾਂ ਨਸ਼ੀਲੇ ਪਦਾਰਥ ਸੁੱਟੇ ਹਨ ਜਾਂ ਨਹੀਂ।

Punjab Bani 11 May,2024
ਤੂਫਾਨ ਨੇ ਮਚਾਈ ਖਲਬਲੀ , ਕਈ ਜ਼ਖਮੀ

ਤੂਫਾਨ ਨੇ ਮਚਾਈ ਖਲਬਲੀ , ਕਈ ਜ਼ਖਮੀ ਨਵੀਂ ਦਿੱਲੀ, 11 ਮਈ ਕੌਮੀ ਰਾਜਧਾਨੀ ‘ਚ ਸ਼ੁੱਕਰਵਾਰ ਰਾਤ ਨੂੰ ਆਏ ਭਿਆਨਕ ਤੂਫਾਨ ਨਾਲ ਸਬੰਧਤ ਘਟਨਾਵਾਂ ‘ਚ ਘੱਟੋ-ਘੱਟ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ 23 ਜ਼ਖ਼ਮੀ ਹੋ ਗਏ। ਤੇਜ਼ ਹਵਾਵਾਂ ਕਾਰਨ ਦਿੱਲੀ ‘ਚ ਦਰੱਖਤ, ਬਿਜਲੀ ਦੇ ਖੰਭੇ ਉੱਖੜ ਗਏ ਅਤੇ ਕਈ ਥਾਵਾਂ ‘ਤੇ ਕੰਧਾਂ ਦੇ ਕੁਝ ਹਿੱਸੇ ਡਿੱਗ ਗਏ। ਰਾਸ਼ਟਰੀ ਰਾਜਧਾਨੀ ‘ਚ ਸ਼ੁੱਕਰਵਾਰ ਦੇਰ ਰਾਤ ਧੂੜ ਭਰੀ ਹਨੇਰੀ ਕਾਰਨ ਕਈ ਇਲਾਕਿਆਂ ‘ਚ ਬਿਜਲੀ ਸਪਲਾਈ ਠੱਪ ਹੋ ਗਈ। ਖ਼ਰਾਬ ਮੌਸਮ ਕਾਰਨ ਦੇਰ ਸ਼ਾਮ ਦਿੱਲੀ ਹਵਾਈ ਅੱਡੇ ‘ਤੇ ਨੌਂ ਉਡਾਣਾਂ ਨੂੰ ਹੋਰ ਪਾਸੇ ਭੇਜਣਾ ਪਿਆ।

Punjab Bani 11 May,2024
ਅਰਵਿੰਦ ਕੇਜਰੀਵਾਲ ਨੇ ਜਮਾਨਤ ਮਿਲਣ ਤੋ ਬਾਅਦ ਕੀਤੀ ਸ੍ਰੀ ਹਨੂੰਮਾਨ ਮੰਦਿਰ ਵਿੱਚ ਪੂਜਾ

ਅਰਵਿੰਦ ਕੇਜਰੀਵਾਲ ਨੇ ਜਮਾਨਤ ਮਿਲਣ ਤੋ ਬਾਅਦ ਕੀਤੀ ਸ੍ਰੀ ਹਨੂੰਮਾਨ ਮੰਦਿਰ ਵਿੱਚ ਪੂਜਾ ਨਵੀਂ ਦਿੱਲੀ, 11 ਮਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕਨਾਟ ਪਲੇਸ ਸਥਿਤ ਹਨੂੰਮਾਨ ਮੰਦਰ ਵਿਚ ਪੂਜਾ ਕੀਤੀ। ਤਿਹਾੜ ਜੇਲ੍ਹ ਤੋਂ ਅੰਤਰਿਮ ਜ਼ਮਾਨਤ ‘ਤੇ ਰਿਹਾਅ ਹੋਣ ਤੋਂ ਇਕ ਦਿਨ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਕੇਜਰੀਵਾਲ ਮੱਥਾ ਟੇਕਣ ਲਈ ਮੰਦਰ ਪਹੁੰਚੇ। ਕੇਜਰੀਵਾਲ ਦੇ ਨਾਲ ਦਿੱਲੀ ਦੇ ਸਿਹਤ ਮੰਤਰੀ ਸੌਰਭ ਭਾਰਦਵਾਜ ਸਮੇਤ ਪਾਰਟੀ ਦੇ ਕਈ ਨੇਤਾ ਵੀ ਮੌਜੂਦ ਸਨ।

Punjab Bani 11 May,2024
ਕ੍ਰਾਇਮ : ਵਿਧਾਇਕ ਦੇ ਪੁੱਤਰ ਦੇ ਵਿਆਹ ਵਿੱਚ ਆਏ ਵਿਅਕਤੀ ਤੇ ਹੋਇਆ ਜਾਨਲੇਵਾ ਹਮਲਾ

ਕ੍ਰਾਇਮ : ਵਿਧਾਇਕ ਦੇ ਪੁੱਤਰ ਦੇ ਵਿਆਹ ਵਿੱਚ ਆਏ ਵਿਅਕਤੀ ਤੇ ਹੋਇਆ ਜਾਨਲੇਵਾ ਹਮਲਾ ਲੁਧਿਆਣਾ : ਹਲਕਾ ਗਿੱਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੇ ਬੇਟੇ ਦੇ ਵਿਆਹ ਸਮਾਰੋਹ ਦੌਰਾਨ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋਏ ਕੁਝ ਵਿਅਕਤੀਆਂ ਨੇ ਵਿਆਹ 'ਚ ਸ਼ਿਰਕਤ ਕਰਨ ਆਏ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਜਰਖੜ ਦੇ ਰਹਿਣ ਵਾਲੇ ਸਾਹਿਬਜੀਤ ਸਿੰਘ ਉਰਫ ਸਾਬੀ ਉੱਪਰ ਕਾਤਲਾਨਾ ਹਮਲਾ ਕਰ ਦਿੱਤਾl ਮੁਲਜ਼ਮਾਂ ਨੇ ਸਾਬੀ ਦੀ ਪੱਗ ਉਤਾਰ ਕੇ ਉਸ ਉੱਪਰ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰ ਕੇ ਉਸਨੂੰ ਲਹੂ ਲੁਹਾਨ ਕਰ ਦਿੱਤਾ l ਗੰਭੀਰ ਰੂਪ 'ਚ ਫੱਟੜ ਹੋਏ ਬਲਾਕ ਪ੍ਰਧਾਨ ਨੂੰ ਲਾਗੇ ਦੇ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਉਸਦੀ ਹਾਲਤ ਜ਼ਿਆਦਾ ਖਰਾਬ ਹੁੰਦੀ ਦੇਖ ਡਾਕਟਰਾਂ ਨੇ ਦਇਆਨੰਦ ਹਸਪਤਾਲ ਰੈਫਰ ਕਰ ਦਿੱਤਾ l ਇਸ ਮਾਮਲੇ 'ਚ ਥਾਣਾ ਸਦਰ ਦੀ ਪੁਲਿਸ ਨੇ ਪਿੰਡ ਬੁਲਾਰਾ ਦੇ ਰਹਿਣ ਵਾਲੇ ਚਰਨਜੀਤ ਸਿੰਘ ਤੇ ਦਸ ਅਣਪਛਾਤੇ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕਰ ਕੇ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈl 

Punjab Bani 11 May,2024
ਹਾਦਸਾ : ਲਾੜੇ ਦੀ ਕਾਰ ਨੂੰ ਪਿਛੇ ਗੱਡੀ ਦੇ ਟੱਕਰ ਲੱਗਣ ਕਾਰਨ ਫਟੀ ਸੀਐਨਜੀ ਕਿਟ, ਚਾਰ ਦੀ ਮੌਤ

ਹਾਦਸਾ : ਲਾੜੇ ਦੀ ਕਾਰ ਨੂੰ ਪਿਛੇ ਗੱਡੀ ਦੇ ਟੱਕਰ ਲੱਗਣ ਕਾਰਨ ਫਟੀ ਸੀਐਨਜੀ ਕਿਟ, ਚਾਰ ਦੀ ਮੌਤ ਝਾਂਸੀ : ਪਰੀਚਾ ਥਰਮਲ ਪਾਵਰ ਪਲਾਂਟ ਨੇੜੇ ਦੇਰ ਰਾਤ ਡੀਸੀਐਮ ਨੇ ਇੱਕ ਕਾਰ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਇਸ ਕਾਰਨ ਕਾਰ ਵਿੱਚ ਸੀਐਨਜੀ ਟੈਂਕ ਫਟ ਗਿਆ ਅਤੇ ਕਾਰ ਵਿੱਚ ਅੱਗ ਲੱਗ ਗਈ। ਇਸ ਘਟਨਾ ਕਾਰਨ ਕਾਰ 'ਚ ਸਵਾਰ ਲਾੜੇ ਸਮੇਤ 4 ਲੋਕ ਜ਼ਿੰਦਾ ਸੜ ਗਏ। ਏਰਿਚ ਥਾਣਾ ਖੇਤਰ ਦੇ ਬਿਲਤੀ ਕਾਰਕੇ ਦੇ ਰਹਿਣ ਵਾਲੇ ਆਕਾਸ਼ ਅਹੀਰਵਰ (25) ਦਾ ਵਿਆਹ ਬਾਰਾਗਾਓਂ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਬਰਥਾ 'ਚ ਤੈਅ ਹੋਇਆ ਸੀ। ਸ਼ੁੱਕਰਵਾਰ ਨੂੰ ਉਨ੍ਹਾਂ ਦੇ ਵਿਆਹ ਦਾ ਜਲੂਸ ਨਿਕਲਣਾ ਸੀ। ਆਕਾਸ਼ ਆਪਣੇ ਭਰਾ ਆਸ਼ੀਸ਼, ਭਤੀਜੇ ਚਾਰ ਸਾਲਾ ਮਯੰਕ, ਕਾਰ ਚਾਲਕ ਜੈ ਕਰਨ ਉਰਫ ਭਗਤ ਦੇ ਨਾਲ ਦੋ ਹੋਰ ਦੋਸਤਾਂ ਰਵੀ ਅਹੀਰਵਰ ਅਤੇ ਰਮੇਸ਼ ਨਾਲ ਕਾਰ (ਯੂ.ਪੀ. 93 ਏ.ਐੱਸ. 2396) 'ਚ ਬੜਗਾਓਂ ਵਰਠਾ ਜਾ ਰਿਹਾ ਸੀ। ਕਾਰ ਸੀਐਨਜੀ ’ਤੇ ਚੱਲ ਰਹੀ ਸੀ। ਰਾਤ ਕਰੀਬ 12 ਵਜੇ ਜਦੋਂ ਉਨ੍ਹਾਂ ਦੀ ਕਾਰ ਬਾਰਾਗਾਓਂ ਸਥਿਤ ਪਰੀਚਾ ਥਰਮਲ ਪਾਵਰ ਪਲਾਂਟ ਨੇੜੇ ਪਹੁੰਚੀ ਤਾਂ ਪਿੱਛੇ ਤੋਂ ਆ ਰਹੀ ਡੀਸੀਐਮ ਗੱਡੀ (ਯੂਪੀ 55 ਏਟੀ 6965) ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਜਦੋਂ ਕਾਰ ਨੇ ਪਿੱਛੇ ਤੋਂ ਟੱਕਰ ਮਾਰੀ ਤਾਂ ਸੀਐਨਜੀ ਦੀ ਟੈਂਕੀ ਫਟ ਗਈ ਅਤੇ ਅੱਗ ਲੱਗ ਗਈ। ਜਦੋਂ ਤੱਕ ਪੁਲੀਸ ਅੱਗ ’ਤੇ ਕਾਬੂ ਪਾ ਸਕੀ, ਉਦੋਂ ਤੱਕ ਲਾੜਾ ਆਕਾਸ਼, ਉਸ ਦਾ ਭਰਾ ਆਸ਼ੀਸ਼, ਭਤੀਜੇ ਮਯੰਕ ਅਤੇ ਕਾਰ ਵਿੱਚ ਸਵਾਰ ਡਰਾਈਵਰ ਜੈ ਕਰਨ ਦੀ ਮੌਤ ਹੋ ਚੁੱਕੀ ਸੀ।

Punjab Bani 11 May,2024
ਪਾਕ ਦੀ ਤਾਂ ਪਰਮਾਣੂ ਬੰਬ ਵੇਚਣ ਦੀ ਆਈ ਨੌਬਤ : ਮੋਦੀ

ਪਾਕ ਦੀ ਤਾਂ ਪਰਮਾਣੂ ਬੰਬ ਵੇਚਣ ਦੀ ਆਈ ਨੌਬਤ : ਮੋਦੀ ਭੁਵਨੇਸ਼ਵਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਤੋਂ ਓਡੀਸ਼ਾ ਦੌਰੇ 'ਤੇ ਹਨ। ਇਸ ਦੌਰਾਨ ਉਨ੍ਹਾਂ ਸ਼ਨੀਵਾਰ ਨੂੰ ਕੰਧਮਾਲ 'ਚ ਇਕ ਜਨ ਸਭਾ ਨੂੰ ਸੰਬੋਧਿਤ ਕੀਤਾ ਅਤੇ ਕਾਂਗਰਸ ਪਾਰਟੀ 'ਤੇ ਤਿੱਖਾ ਨਿਸ਼ਾਨਾ ਸਾਧਿਆ। ਪੀਐਮ ਮੋਦੀ ਨੇ ਕਾਂਗਰਸ ਨੇਤਾ ਮਣੀਸ਼ੰਕਰ ਅਈਅਰ ਦੇ ਬਿਆਨ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਇੱਕ ਦਿਨ ਸੀ ਜਦੋਂ ਭਾਰਤ ਨੇ ਦੁਨੀਆ ਨੂੰ ਆਪਣੀ ਸਮਰੱਥਾ ਤੋਂ ਜਾਣੂ ਕਰਵਾਇਆ ਸੀ। ਦੂਜੇ ਪਾਸੇ ਕਾਂਗਰਸ ਵਾਰ-ਵਾਰ ਆਪਣੇ ਹੀ ਦੇਸ਼ ਨੂੰ ਡਰਾਉਣ ਦੀ ਕੋਸ਼ਿਸ਼ ਕਰਦੀ ਹੈ। ਕਹਿੰਦੇ ਹਨ ਸਾਵਧਾਨ, ਪਾਕਿਸਤਾਨ ਕੋਲ ਐਟਮ ਬੰਬ ਹੈ। ਆਹ, ਪਾਕਿਸਤਾਨ ਨੂੰ ਪਰਮਾਣੂ ਬੰਬ ਵੇਚਣ ਦੀ ਸਥਿਤੀ ਆ ਗਈ ਹੈ। ਪਾਕਿਸਤਾਨ ਨੂੰ ਡਰਾਉਣਾ ਬੰਦ ਕਰੋ।

Punjab Bani 11 May,2024
ਰਾਜਨੀਤੀ : ਬੀਜੇਪੀ ਨੇਤਾ ਨਵਨੀਤ ਰਾਣਾ ਨੇ ਫਿਰ ਕੀਤੀ ਓਵੈਸੀ ਦੇ ਬਿਆਨ ਤੇ ਟਿਪਣੀ

ਰਾਜਨੀਤੀ : ਬੀਜੇਪੀ ਨੇਤਾ ਨਵਨੀਤ ਰਾਣਾ ਨੇ ਫਿਰ ਕੀਤੀ ਓਵੈਸੀ ਦੇ ਬਿਆਨ ਤੇ ਟਿਪਣੀ ਅਮਰਾਵਤੀ : ਬੀਜੇਪੀ ਨੇਤਾ ਨਵਨੀਤ ਰਾਣਾ ਨੇ ਇੱਕ ਵਾਰ ਏਆਈਐਮਆਈਐਮ ਦੇ ਇੱਕ ਨੇਤਾ ਉੱਤੇ ਸਖ਼ਤ ਟਿੱਪਣੀ ਕੀਤੀ ਹੈ। ਕੁਝ ਦਿਨ ਪਹਿਲਾਂ ਅਸਦੁਦੀਨ ਓਵੈਸੀ ਨੇ ਇਕ ਜਨਸਭਾ ਨੂੰ ਸੰਬੋਧਨ ਕਰਦੇ ਹੋਏ ਆਪਣੇ ਭਰਾ ਦੀ ਤਾਰੀਫ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਛੋਟਾ (ਅਕਬਰੂਦੀਨ ਓਵੈਸੀ) ਕਿਸੇ ਦੇ ਪਿਤਾ ਦੀ ਗੱਲ ਸੁਣਨ ਵਾਲਾ ਨਹੀਂ ਹੈ, ਉਸ ਨੂੰ ਸਮਝਾਉਣ ਵਾਲੇ ਦਾ ਨਾਂ ਅਸਦੁਦੀਨ ਓਵੈਸੀ ਹੈ। ਜਿਸ ਦਿਨ ਮੈਂ ਛੋਟੇ ਨੂੰ ਕਹਾਂ ਕਿ ਮੈਂ ਆਰਾਮ ਕਰਾਂਗਾ, ਤੁਸੀਂ ਧਿਆਨ ਰੱਖੋ, ਤਾਂ ਤੁਸੀਂ ਧਿਆਨ ਰੱਖੋ। ਤੁਸੀਂ ਜਾਣਦੇ ਹੋ ਕਿ ਕੀ ਛੋਟਾ ਹੈ? ਉਹ ਤੋਫ, ਸਲਾਰ ਦਾ ਪੁੱਤਰ ਹੈ। ਅਸਦੁਦੀਨ ਓਵੈਸੀ ਦੇ ਇਸ ਬਿਆਨ ਦਾ ਵਿਰੋਧ ਕਰਦਿਆਂ ਨਵਨੀਤ ਰਾਣਾ ਨੇ ਕਿਹਾ ਕਿ ਮੈਂ ਏਆਈਐਮਆਈਐਮ ਆਗੂ ਨੂੰ ਕਿਹਾ ਸੀ ਕਿ ਮੇਰਾ ਭਰਾ ਇੱਕ ਤੋਪ ਹੈ। ਮੈਂ ਉਸਨੂੰ ਰੋਕ ਦਿੱਤਾ ਹੈ। ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਅਸੀਂ ਬਜ਼ੁਰਗ (ਅਸਦੁਦੀਨ ਓਵੈਸੀ) ਦੀ ਅਜਿਹੀ ਤੋਪ ਘਰ ਦੇ ਬਾਹਰ ਸਜਾਵਟ ਲਈ ਰੱਖਦੇ ਹਾਂ। ਬਜ਼ੁਰਗ ਦਾ ਕਹਿਣਾ ਹੈ ਕਿ ਸਾਡਾ ਛੋਟਾ ਖ਼ਤਰਨਾਕ ਹੈ, ਇਸ ਲਈ ਅਸੀਂ ਅਜਿਹੇ ਖ਼ਤਰਨਾਕ ਲੋਕਾਂ ਨੂੰ ਆਪਣੇ ਘਰ ਰੱਖਦੇ ਹਾਂ। ਯਾਦ ਰੱਖੋ, ਮੈਂ ਵੀ ਫੌਜੀ ਦੀ ਧੀ ਹਾਂ।

Punjab Bani 11 May,2024
ਕ੍ਰਾਇਮ : ਵਿਅਕਤੀ ਨੇ ਮਾਂ, ਪਤਨੀ, ਬੱਚਿਆਂ ਤੇ ਖੁਦ ਨੂੰ ਕੀਤਾ ਖਤਮ

ਕ੍ਰਾਇਮ : ਵਿਅਕਤੀ ਨੇ ਮਾਂ, ਪਤਨੀ, ਬੱਚਿਆਂ ਤੇ ਖੁਦ ਨੂੰ ਕੀਤਾ ਖਤਮ ਦਿਲੀ: ਪਾਲਾਪੁਰ ਪਿੰਡ 'ਚ ਸ਼ੁੱਕਰਵਾਰ ਰਾਤ ਸ਼ਰਾਬੀ ਵਿਅਕਤੀ ਨੇ ਆਪਣੀ ਮਾਂ, ਪਤਨੀ ਅਤੇ ਤਿੰਨ ਬੱਚਿਆਂ ਦੀ ਹੱਤਿਆ ਕਰ ਦਿੱਤੀ ਅਤੇ ਫਿਰ ਖੁਦ ਨੂੰ ਗੋਲੀ ਮਾਰ ਲਈ। ਘਟਨਾ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਇਹ ਵਾਰਦਾਤ ਆਪਸ ਵਿੱਚ ਤਕਰਾਰ ਤੋਂ ਬਾਅਦ ਹੋਈ ਹੈ। ਪਿੰਡ ਦੇ ਅਨੁਰਾਗ ਸਿੰਘ ਦੇ ਪਿਤਾ ਵਰਿੰਦਰ ਸਿੰਘ ਦੀ ਮੌਤ ਹੋ ਗਈ ਹੈ। ਅਨੁਰਾਗ ਆਪਣੀ ਮਾਂ ਸਾਵਿਤਰੀ ਦੇਵੀ ਨਾਲ ਪਿੰਡ ਵਿੱਚ ਰਹਿੰਦਾ ਸੀ। ਉਹ ਆਪਣੀ ਪਤਨੀ ਪ੍ਰਿਅੰਕਾ ਸਿੰਘ, ਬੇਟੀਆਂ ਅਸ਼ਵੀ, ਅਰਨਾ ਅਤੇ ਬੇਟੇ ਅਦਵਿਕ ਨਾਲ ਲਖਨਊ ਵਿੱਚ ਰਹਿੰਦੇ ਸਨ। ਪਤਨੀ ਪ੍ਰਿਅੰਕਾ ਸ਼ੁੱਕਰਵਾਰ ਨੂੰ ਹੀ ਬੱਚਿਆਂ ਨਾਲ ਪਿੰਡ ਆਈ ਸੀ।

Punjab Bani 11 May,2024
ਗੈਗਸਟਰ ਕਾਲਾ ਜਠੇੜੀ ਦੇ ਸਾਥੀ ਦਾ ਗੋਲੀਆਂ ਮਾਰ ਕੀਤਾ ਕਤਲ

ਗੈਗਸਟਰ ਕਾਲਾ ਜਠੇੜੀ ਦੇ ਸਾਥੀ ਦਾ ਗੋਲੀਆਂ ਮਾਰ ਕੀਤਾ ਕਤਲ ਹਰਿਆਣਾ : ਹਰਿਆਣਾ ਦੇ ਝੱਜਰ ਵਿਚ ਗੈਂਗਸਟਰ ਕਾਲਾ ਜਠੇੜੀ ਦੇ ਸਾਥੀ ਦਾ ਕਤਲ ਕਰ ਦਿੱਤਾ ਗਿਆ ਹੈ। ਇਸ ਵਾਰਦਾਤ ਨੂੰ ਵੀਰਵਾਰ ਸ਼ਾਮ ਨੂੰ ਝੱਜਰ ‘ਚ ਤਿੰਨ ਨਕਾਬਪੋਸ਼ ਵਿਅਕਤੀਆਂ ਵੱਲੋਂ ਅੰਜਾਮ ਦਿੱਤਾ ਗਿਆ। ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਹਾਲਾਂਕਿ ਉਨ੍ਹਾਂ ਦੀਆਂ ਤਸਵੀਰਾਂ ਸੀਸੀਟੀਵੀ ‘ਚ ਕੈਦ ਹੋ ਗਈਆਂ ਹਨ ਪਰ ਬਦਮਾਸ਼ਾਂ ਨੇ ਆਪਣੇ ਮੂੰਹ ਕੱਪੜਿਆਂ ਨਾਲ ਢੱਕੇ ਹੋਏ ਸਨ। ਜਾਣਕਾਰੀ ਮੁਤਾਬਕ ਇਹ ਘਟਨਾ ਬਹਾਦੁਰਗੜ੍ਹ ਰੋਡ ‘ਤੇ ਸਥਿਤ ਹਨੂੰਮਾਨ ਮੰਦਰ ਨੇੜੇ ਵਾਪਰੀ। ਪੁਰਾਣੀ ਰੰਜਿਸ਼ ਨੂੰ ਲੈ ਕੇ ਗੋਲੀਆਂ ਚਲਾਈਆਂ ਗਈਆਂ। ਦਰਅਸਲ ਜੇਲ੍ਹ ‘ਚ ਬੰਦ ਕਾਲਾ ਜਠੇੜੀ ਦਾ ਕਰੀਬੀ ਅਨੁਜ ਯਾਦਵ ਇਥੇ ਪੰਜਾਬੀ ਰਸੋਈ ਦੇ ਕੋਲ ਪ੍ਰਾਪਰਟੀ ਦਾ ਕੰਮ ਕਰਦਾ ਸੀ ਅਤੇ ਇੱਥੇ ਆਪਣਾ ਦਫਤਰ ਖੋਲ੍ਹਿਆ ਹੋਇਆ ਸੀ। ਘਟਨਾ ਦੌਰਾਨ ਅਨੁਜ ਦਫਤਰ ‘ਚ ਆਪਣੇ ਸਾਥੀਆਂ ਨਾਲ ਤਾਸ਼ ਖੇਡ ਰਿਹਾ ਸੀ ਅਤੇ ਹੁੱਕਾ ਪੀ ਰਿਹਾ ਸੀ। ਇਸ ਦੌਰਾਨ ਕੁਝ ਨੌਜਵਾਨ ਬਾਈਕ ‘ਤੇ ਸਵਾਰ ਹੋ ਕੇ ਆਏ ਅਤੇ ਅਨੁਜ ਦੇ ਦਫਤਰ ‘ਚ ਦਾਖਲ ਹੋ ਕੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਹਮਲਾਵਰਾਂ ਨੇ ਅਨੁਜ ਯਾਦਵ ‘ਤੇ ਕਈ ਰਾਊਂਡ ਫਾਇਰ ਕੀਤੇ, ਜਿਸ ਕਾਰਨ ਮੌਕੇ ‘ਤੇ ਹੀ ਉਸ ਦੀ ਮੌਤ ਹੋ ਗਈ।

Punjab Bani 10 May,2024
ਹਾਦਸਾ : ਟਰੱਕ ਦਰੱਖਤ ਨਾਲ ਟਕਰਾਉਣ ਕਾਰਨ ਤਿੰਨ ਦੀ ਮੌਤ ਤੇ ਕਈ ਜਖਮੀ

ਹਾਦਸਾ : ਟਰੱਕ ਦਰੱਖਤ ਨਾਲ ਟਕਰਾਉਣ ਕਾਰਨ ਤਿੰਨ ਦੀ ਮੌਤ ਤੇ ਕਈ ਜਖਮੀ ਦਿਲੀ : ਮਜ਼ਦੂਰਾਂ ਨਾਲ ਲਖੀਮਪੁਰ ਖੇੜੀ ਜਾ ਰਿਹਾ ਡੀਸੀਐਮ ਬੇਕਾਬੂ ਹੋ ਕੇ ਸੜਕ ਕਿਨਾਰੇ ਦਰੱਖਤ ਨਾਲ ਜਾ ਟਕਰਾਇਆ। ਇਸ ਹਾਦਸੇ 'ਚ 10 ਸਾਲ ਦੀ ਬੱਚੀ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ। ਨਾਲ ਹੀ ਦੋ ਦਰਜਨ ਦੇ ਕਰੀਬ ਮਜ਼ਦੂਰ ਜ਼ਖ਼ਮੀ ਹੋ ਗਏ ਹਨ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜ਼ਖਮੀਆਂ ਨੂੰ ਜ਼ਿਲਾ ਹਸਪਤਾਲ ਪਹੁੰਚਾਇਆ। ਸ਼ੁੱਕਰਵਾਰ ਤੜਕੇ ਕਰੀਬ 3.30 ਵਜੇ ਮਿੰਨੀ ਬੱਸ ਮੇਰਠ ਦੇ ਇੱਟਾਂ ਦੇ ਭੱਠੇ 'ਤੇ ਕੰਮ ਕਰਦੇ ਮਜ਼ਦੂਰਾਂ ਨੂੰ ਵਾਪਸ ਲਖੀਮਪੁਰ ਖੇੜੀ ਛੱਡਣ ਜਾ ਰਹੀ ਸੀ। ਪੀਲੀਭੀਤ-ਬਸਤੀ ਰਾਸ਼ਟਰੀ ਰਾਜਮਾਰਗ 'ਤੇ ਗਜਰੌਲਾ ਥਾਣਾ ਖੇਤਰ ਦੇ ਗੜ੍ਹਾ ਸਥਿਤ ਬਿਜਲੀ ਸਬ-ਸਟੇਸ਼ਨ ਨੇੜੇ ਅਚਾਨਕ ਡੀਸੀਐਮ ਬੇਕਾਬੂ ਹੋ ਗਿਆ ਅਤੇ ਸੜਕ ਕਿਨਾਰੇ ਇਕ ਦਰੱਖਤ ਨਾਲ ਟਕਰਾ ਗਿਆ।

Punjab Bani 10 May,2024
ਕਾਂਗਰਸੀ ਉਮੀਦਵਾਰ ਕਾਂਤੀਲਾਲ ਭੂਰੀਆ ਦੇ ਬਿਆਨ ਤੇ ਭਾਜਪਾ ਨੇ ਜਤਾਇਆ ਇਤਰਾਜ

ਕਾਂਗਰਸੀ ਉਮੀਦਵਾਰ ਕਾਂਤੀਲਾਲ ਭੂਰੀਆ ਦੇ ਬਿਆਨ ਤੇ ਭਾਜਪਾ ਨੇ ਜਤਾਇਆ ਇਤਰਾਜ ਰਤਲਾਮ : ਸਾਬਕਾ ਕੇਂਦਰੀ ਮੰਤਰੀ ਤੇ ਕਾਂਗਰਸੀ ਆਗੂ ਅਤੇ ਲੋਕ ਸਭਾ ਉਮੀਦਵਾਰ ਕਾਂਤੀਲਾਲ ਭੂਰੀਆ ਨੇ ਵਿਵਾਦਤ ਬਿਆਨ ਦਿੱਤਾ ਹੈ। ਰਤਲਾਮ 'ਚ ਇਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਕਾਂਤੀਲਾਲ ਭੂਰੀਆ ਨੇ ਕਾਂਗਰਸ ਦੇ ਚੋਣ ਮਨੋਰਥ ਪੱਤਰ ਦੀਆਂ ਖੂਬੀਆਂ ਨੂੰ ਸੂਚੀਬੱਧ ਕੀਤਾ ਤੇ ਮਹਾਲਕਸ਼ਮੀ ਯੋਜਨਾ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ 'ਚ ਸਾਡੀ ਸਰਕਾਰ ਬਣੀ ਤਾਂ ਅਸੀਂ ਗਰੀਬ ਪਰਿਵਾਰਾਂ ਦੀਆਂ ਔਰਤਾਂ ਨੂੰ 1 ਲੱਖ ਰੁਪਏ ਸਾਲਾਨਾ ਤੇ ਜਿਨ੍ਹਾਂ ਦੀਆਂ ਦੋ ਪਤਨੀਆਂ ਹਨ ਉਨ੍ਹਾਂ ਨੂੰ 2 ਲੱਖ ਰੁਪਏ ਦਿੱਤੇ ਜਾਣਗੇ। ਭਾਜਪਾ ਨੇ ਭੂਰੀਆ ਦੇ ਇਸ ਬਿਆਨ ਨੂੰ ਸਿਆਸੀ ਮੁੱਦਾ ਬਣਾ ਦਿੱਤਾ। ਦੱਸ ਦੇਈਏ ਕਿ ਇਸ ਜਨਸਭਾ 'ਚ ਸਾਬਕਾ ਮੁੱਖ ਮੰਤਰੀ ਦਿਗਵਿਜੇ ਸਿੰਘ, ਪ੍ਰਦੇਸ਼ ਕਾਂਗਰਸ ਪ੍ਰਧਾਨ ਜੀਤੂ ਪਟਵਾਰੀ ਵੀ ਮੌਜੂਦ ਸਨ। ਤੁਹਾਨੂੰ ਦੱਸ ਦੇਈਏ ਕਿ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਚੁੱਕੀ ਹੈ। ਭਾਜਪਾ ਨੇ ਭੂਰੀਆ ਦੇ 'ਦੋ ਪਤਨੀਆਂ ਵਾਲਿਆਂ ਨੂੰ 2 ਲੱਖ ਰੁਪਏ' ਦੇ ਬਿਆਨ ਦੀ ਆਲੋਚਨਾ ਕੀਤੀ ਤੇ ਕਾਂਗਰਸ 'ਤੇ ਇਕ ਵਿਸ਼ੇਸ਼ ਭਾਈਚਾਰੇ ਨੂੰ ਖੁਸ਼ ਕਰਨ ਦਾ ਦੋਸ਼ ਲਗਾਇਆ, ਜਿਸ 'ਚ ਭਾਜਪਾ ਦੇ ਸੂਬਾ ਮੀਡੀਆ ਇੰਚਾਰਜ ਆਸ਼ੀਸ਼ ਅਗਰਵਾਲ ਨੇ ਜੀਤੂ ਪਟਵਾਰੀ, ਦਿਗਵਿਜੇ ਸਿੰਘ ਤੇ ਕਾਂਤੀਲਾਲ ਭੂਰੀਆ 'ਤੇ ਸਟੇਜ ਤੋਂ ਬਹੁਗਿਣਤੀ ਹਿੰਦੂਆਂ ਦਾ ਅਪਮਾਨ ਕਰਨ ਦਾ ਦੋਸ਼ ਲਾਇਆ।

Punjab Bani 10 May,2024
ਕਿਸਾਨਾਂ ਦੇ ਵਿਰੋਧ ਕਾਰਨ ਉਮੀਦਵਾਰ ਰਵਨੀਤ ਬਿੱਟੂ ਮੁੜੇ ਵਾਪਸ

ਕਿਸਾਨਾਂ ਦੇ ਵਿਰੋਧ ਕਾਰਨ ਉਮੀਦਵਾਰ ਰਵਨੀਤ ਬਿੱਟੂ ਮੁੜੇ ਵਾਪਸ ਗੁਰੂਸਰ ਸੁਧਾਰ, 9 ਮਈ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੂੰ ਕਿਸਾਨਾਂ ਦੇ ਰੋਹ ਕਾਰਨ ਕਿਲਾ ਰਾਏਪੁਰ ਤੋਂ ਚੋਣ ਪ੍ਰਚਾਰ ਕੀਤੇ ਬਿਨਾਂ ਹੀ ਵਾਪਸ ਮੁੜਨਾ ਪਿਆ। ਜਮਹੂਰੀ ਕਿਸਾਨ ਸਭਾ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਨੂੰ ਸਵਾਲ ਕਰਨ ਲਈ ਜਦੋਂ ਸੜਕ ਉੱਪਰ ਜੁਟੇ ਤਾਂ ਭਾਜਪਾ ਉਮੀਦਵਾਰ ਨੇ ਕਿਸਾਨਾਂ ਦਾ ਸਾਹਮਣਾ ਕਰਨ ਦੀ ਥਾਂ ਵਾਪਸ ਮੁੜਨਾ ਹੀ ਬਿਹਤਰ ਸਮਝਿਆ।

Punjab Bani 10 May,2024
ਕਾਂਗਰਸ ਦੇ ਉਮੀਦਵਾਰ ਚਰਨਜੀਤ ਚੰਨੀ ਨੇ ਕੀਤੇ ਕਾਗਜ ਦਾਖਲ

ਕਾਂਗਰਸ ਦੇ ਉਮੀਦਵਾਰ ਚਰਨਜੀਤ ਚੰਨੀ ਨੇ ਕੀਤੇ ਕਾਗਜ ਦਾਖਲ ਜਲੰਧਰ, 10 ਮਈ ਅੱਜ ਇਥੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਦੇ ਜਲੰਧਰ ਤੋਂ ਲੋਕ ਸਭਾ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਕੋਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਮੌਕੇ ਪਾਰਟੀ ਦੇ ਕਈ ਨੇਤਾ ਉਨ੍ਹਾਂ ਦੇ ਨਾਲ ਸਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਨੇ ਵੀ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ।

Punjab Bani 10 May,2024
ਪੰਜਾਬ ਦੇ ਲੋਕ ਸਿਆਸੀ ਸੂਝ ਰੱਖਦੇ ਹੋਏ ਹਰ ਹਾਲਾਤ ਜਲਦ ਹੀ ਸਮਝ ਜਾਂਦੇ ਹਨ, ਭਾਰਤੀਆਂ ਨੂੰ ਲੰਮਾਂ ਸਮਾਂ ਗੁੰਮਰਾਹ ਨਹੀਂ ਕੀਤਾ ਜਾ ਸਕਦਾ: ਬਰਸਟ

ਪੰਜਾਬ ਦੇ ਲੋਕ ਸਿਆਸੀ ਸੂਝ ਰੱਖਦੇ ਹੋਏ ਹਰ ਹਾਲਾਤ ਜਲਦ ਹੀ ਸਮਝ ਜਾਂਦੇ ਹਨ, ਭਾਰਤੀਆਂ ਨੂੰ ਲੰਮਾਂ ਸਮਾਂ ਗੁੰਮਰਾਹ ਨਹੀਂ ਕੀਤਾ ਜਾ ਸਕਦਾ: ਬਰਸਟ ਪਟਿਆਲਾ,10 ਮਈ : ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਨੇ ਇੱਕ ਵਾਰੀ ਫਿਰ ਪੂਰੇ ਭਾਰਤ ਦੀ ਰਾਜਨੀਤੀ ਵਿੱਚ ਉਬਾਲ ਲੈ ਆਂਦਾ ਹੈ। ਭਾਰਤੀ ਜਨਤਾ ਪਾਰਟੀ ਦੀ ਸਮੁੱਚੇ ਮੀਡੀਆ ਨੂੰ ਕਾਬੂ ਕਰਕੇ ਕਦੇ ਧਰਮ ਦੇ ਨਾਂ ਤੇ, ਕਦੇ ਜਾਤ ਫਿਰਕੇਆਂ ਦੇ ਨਾਂ ਤੇ ਆਮ ਜਨਤਾ ਨੂੰ ਗੁੰਮਰਾਹ ਕਰਨ ਅਤੇ ਭਟਕਾਉਂਣ ਦੀ ਨੀਤੀ ਭਾਰਤ ਵਾਸੀ ਸਮਝ ਚੁੱਕੇ ਹਨ। ਸਾਲ 2014 ਵਿੱਚ ਦੇਸ਼ ਦੇ ਮਾਨਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੇ ਨਾਂ ਜਿਸ ਢੰਗ ਨਾਲ ਵਿਦੇਸ਼ਾਂ ਵਿੱਚੋ ਕਾਲਾ ਧੰਨ ਵਾਪਿਸ ਲਿਆਉਣ ਦਾ ਡੰਕਾ ਵਜਾਇਆ ਗਿਆ, ਹਰ ਸਾਲ ਦੋ ਕਰੋੜ ਨੋਕਰੀ ਦੇਣ ਦਾ ਵਾਅਦਾ ਕੀਤਾ ਗਿਆ, ਸਾਰਿਆਂ ਦੇ ਖਾਤੇ ਵਿੱਚ 15-15 ਲੱਖ ਪਾਉਣ ਦੀ ਦੁਹਾਈ ਦਿੱਤੀ ਗਈ, ਮੀਡੀਏ ਤੇ ਮੋਦੀ, ਮੋਦੀ, ਮੋਦੀ ਅਤੇ ਮੋਦੀ ਦੇ ਬਿਆਨਾ ਰਾਹੀਂ ਆਮ ਜਨ ਮਾਣਸ ਨੂੰ ਗੁੰਮਰਾਹ ਕੀਤਾ ਗਿਆ। ਫਿਰ 2019 ਤੋਂ ਰਾਮ ਮੰਦਿਰ ਦਾ ਮਾਮਲਾ, ਇੱਕ ਦੇਸ਼ ਇੱਕ ਭਾਸ਼ਾ, ਲਵ ਜਿਹਾਦ, ਤੀਨ ਤਲਾਕ ਵਰਗੇ ਮਸਲੇ ਉਠਾ ਕੇ ਜਨਤਾ ਨੂੰ ਗੁੰਮਰਾਹ ਕਰਨ ਦਾ ਨਾ ਕਾਮਯਾਬ ਹੋਣ ਵਾਲਾ ਰਵੱਈਆਂ ਅਪਣਾ ਰੱਖਿਆ ਹੈ। ਦੂਜੇ ਪਾਸੇ ਵਧ ਰਹੀ ਮਹਿੰਗਾਈ ਬੇਰੋਜਗਾਰੀ ਵਰਗੇ ਮਸਲਿਆਂ ਤੇ ਕੋਈ ਬਿਆਨ ਨਹੀ, ਧਿਆਨ ਨਹੀ। ਪਿਛਲੇ 10 ਸਾਲਾ ਤੋਂ ਅਮੀਰ ਤੇ ਗਰੀਬ ਦਾ ਪਾੜਾ ਵੱਡਾ ਹੋ ਰਿਹਾ ਹੈ ਦੇਸ਼ ਦੇ ਕੁਝ ਪੂੰਜੀਪਤੀਆਂ ਨੂੰ ਸਰਕਾਰ ਵੱਲੋ ਹਰ ਪੱਧਰ ਤੇ ਮਦਦ ਕੀਤੀ ਜਾ ਰਹੀ ਹੈ। ਪਬਲਿਕ ਸੈਕਟਰ ਦੇ ਅਦਾਰੇ ਰੇਲ, ਭੇਲ, ਡਾਕ, ਤਾਰ, ਬੀ.ਐਸ.ਐਨ.ਐਲ., ਹਵਾਈ ਅੱਡੇ, ਬੰਦਰਗਾਹਾਂ, ਕੋਇਲੇ ਦੀਆਂ ਖਾਨਾਂ ਸਭ ਵੱਡੇ ਘਰਾਣਿਆਂ ਨੂੰ ਲੀਜ ਕਰ ਦਿੱਤੀਆਂ ਹਨ ਜੋ ਕਿ ਲਗਾਤਾਰ ਨੋਕਰੀਆਂ ਤੇ ਕਟੋਤੀ ਲਗਾ ਰਹੇ ਹਨ। ਅਡਾਨੀ, ਅੰਬਾਨੀ ਵਰਗੇ ਹੋਰ 22 ਵੱਡੇ ਪੂੰਜੀਪਤੀਆਂ ਨੂੰ ਬੈਂਕ ਡੈਟ ਕਰਜਾ ਪਿਛਲੇ ਸਾਢੇ 9 ਸਾਲਾਂ ਵਿੱਚ 16 ਲੱਖ ਕਰੋੜ ਤੋ ਵੱਧ ਦਾ ਮੁਆਫ ਕਰ ਦਿੱਤਾ ਗਿਆ। ਮਜਦੂਰਾਂ ਅਤੇ ਹੋਰ ਮਿਹਨਤਕਸ਼ ਲੋਕਾਂ ਨੂੰ ਕੋਈ ਸਹੂਲਤ ਨਹੀਂ ਦਿੱਤੀ ਜਾ ਰਹੀ। ਦੇਸ਼ ਦੇ ਪ੍ਰਧਾਨ ਮੰਤਰੀ ਦੀ ਅਗਵਾਈ ਵਿੱਚ ਲੋਕਤੰਤਰ ਅਤੇ ਸੰਵਿਧਾਨ ਤੋਂ ਉਲਟ ਜਾ ਕੇ ਫੈਸਲੇ ਲਏ ਜਾ ਰਹੇ ਹਨ। ਵਿਜੀਲੈਂਸ, ਈ.ਡੀ., ਸੀ.ਬੀ.ਆਈ. ਵਰਗੇ ਅਦਾਰਿਆਂ ਨੂੰ ਵਿਰੋਧੀ ਦੀ ਬਾਹ ਮਰੋੜਣ ਦਾ ਹਥਿਆਰ ਬਣਾ ਲਿਆ ਗਿਆ ਹੈ। ਇਸੇ ਹਥਿਆਰ ਰਾਹੀ ਬਾਹ ਮਰੋੜ ਕੇ ਇਲੈਕਟਰੋਲ ਬੋਂਡ ਦੇ ਨਾਂ ਤੇ ਵੱਡੀਆਂ ਕੰਪਨੀਆਂ ਤੋਂ ਫਿਰੋਤੀਆਂ ਲਈਆਂ ਜਾ ਰਹੀਂਆਂ ਹਨ। ਅੱਜ ਰਿਜ਼ਰਵ ਬੈਂਕ, ਇਲੈਕਸ਼ਨ ਕਮਿਸ਼ਨ, ਕੰਟਰੋਲਰ ਜਨਰਲ ਦੇ ਨਾਲ ਨਾਲ ਨਿਆ ਪਾਲਕਾ ਵੀ ਦਬਾਅ ਅਧੀਨ ਹੈ। ਪਹਿਲੀ ਵਾਰੀ ਭਾਰਤ ਦੇ ਇਤਿਹਾਸ ਵਿੱਚ ਮਾਨਯੋਗ ਸੁਪਰੀਮ ਕੋਰਟ ਦੇ ਜੱਜਜ਼ ਨੇ ਪ੍ਰੈਸ ਕਾਨਫਰੰਸ ਕਰ ਕੇ ਕਿਹਾ ਹੈ ਕਿ ਸਾਡੇ ਤੇ ਦਬਾਅ ਹੈ। ਮੀਡੀਆਂ ਤਾਂ ਪੂਰੀ ਤਰਾਂ ਇੱਕ ਹੀ ਰਾਜਨੀਤਕ ਪਾਰਟੀ ਦੇ ਆਗੂ ਪ੍ਰਧਾਨ ਮੰਤਰੀ ਮੋਦੀ ਦਾ ਨਿੱਜੀ ਪ੍ਰਚਾਰਕ ਚੈਨਲ ਭੋਪੂ, ਅਖਬਾਰ ਇਸ਼ਤਿਹਾਰ ਬਣ ਚੁੱਕੇ ਹਨ। ਭਾਰਤ ਵਾਸੀ ਅਤੇ ਪੰਜਾਬ ਵਾਸੀ ਸਾਰੇ ਹਾਲਤਾਂ ਤੋਂ ਭਲੀ ਭਾਂਤੀ ਜਾਣੂ ਹਨ ਇਹ ਸਮਝ ਰਹੇ ਹਨ ਕਿ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣਾ ਹੈ ਅਤੇ ਉਹ ਸੁਚੇਤ ਹੋ ਕੇ ਕੰਮ ਕਰ ਰਹੇ ਹਨ । ਹੋਰ ਹੰਬਲਾ ਮਾਰਨ ਦੀ ਲੋੜ ਹੈ ਅੱਜ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀਆਂ 13 ਸੀਟਾਂ ਤੇ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਬਹੁਤ ਜੋਰਦਾਰ ਢੰਗ ਨਾਲ ਪ੍ਰਚਾਰ ਕੀਤਾ ਜਾ ਰਿਹਾ ਹੈ। ਪਿਛਲੇ ਦੋ ਸਾਲਾਂ ਤੋਂ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਸਹੂਲਤਾਂ ਜਿਨਾਂ ਵਿੱਚ ਮੁਫਤ ਬਿਜਲੀ, 43,000 ਸਰਕਾਰੀ ਨੋਕਰੀਆਂ, ਭੈਣਾਂ ਲਈ ਮੁਫਤ ਬੱਸ ਸਫਰ, ਕਿਸਾਨਾਂ, ਮਜਦੂਰਾਂ, ਮੁਲਾਜ਼ਮਾਂ, ਵਪਾਰੀਆਂ ਨੂੰ ਦਿੱਤੀਆਂ ਸਹੂਲਤਾਂ ਤੋਂ ਪੰਜਾਬ ਵਾਸੀ ਖੁਸ਼ ਹਨ। ਇਸ ਲਈ ਸਾਰੀਆਂ ਸੀਟਾਂ ਸ.ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਜਿੱਤੇਗੀ।

Punjab Bani 10 May,2024
ਸੁਰਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਹੋਇਆ ਮੁਕਾਬਲਾ

ਸੁਰਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਹੋਇਆ ਮੁਕਾਬਲਾ ਛੱਤੀਸਗੜ੍ਹ, 10 ਮਈ ਛੱਤੀਸਗੜ੍ਹ ਦੇ ਪਿਡੀਆ ਪਿੰਡ ਨੇੜੇ ਜੰਗਲ ਵਿੱਚ ਅੱਜ ਨਕਸਲੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਗੋਲੀਬਾਰੀ ਸ਼ੁਰੂ ਹੋ ਗਈ। ਹੋਰ ਵੇਰਵਿਆਂ ਦੀ ਉਡੀਕ ਹੈ। ਪਿਛਲੇ ਮਹੀਨੇ ਛੱਤੀਸਗੜ੍ਹ ਦੇ ਕਾਂਕੇਰ ਵਿੱਚ ਹੋਏ ਮੁਕਾਬਲੇ ਵਿੱਚ ਕੁੱਲ 18 ਨਕਸਲੀ ਮਾਰੇ ਗਏ ਸਨ ਅਤੇ ਤਿੰਨ ਸੁਰੱਖਿਆ ਕਰਮਚਾਰੀ ਜ਼ਖ਼ਮੀ ਹੋ ਗਏ ਸਨ।

Punjab Bani 10 May,2024
ਭਾਰਤ ਵਿੱਚ ਪੁੱਜੇ ਚੀਨ ਦੇ ਨਵ ਨਿਯੁੱਕਤ ਰਾਜਦੂਤ

ਭਾਰਤ ਵਿੱਚ ਪੁੱਜੇ ਚੀਨ ਦੇ ਨਵ ਨਿਯੁੱਕਤ ਰਾਜਦੂਤ ਨਵੀਂ ਦਿੱਲੀ, 10 ਮਈ ਭਾਰਤ ਵਿੱਚ ਚੀਨ ਦੇ ਨਵ-ਨਿਯੁਕਤ ਰਾਜਦੂਤ ਸ਼ੂ ਫੀਹੋਂਗ ਅੱਜ ਆਪਣਾ ਅਹੁਦਾ ਸੰਭਾਲਣ ਲਈ ਨਵੀਂ ਦਿੱਲੀ ਪਹੁੰਚੇ। ਭਾਰਤ ਵਿੱਚ ਚੀਨੀ ਦੂਤਘਰ ਵੱਲੋਂ ਜਾਰੀ ਬਿਆਨ ਅਨੁਸਾਰ ਹਵਾਈ ਅੱਡੇ ‘ਤੇ ਉਨ੍ਹਾਂਦੀ ਪਤਨੀ ਦਾ ਵੀ ਸੁਆਗਤ ਕੀਤਾ ਗਿਆ। ਫੀਹੋਂਗ ਭਾਰਤ ਵਿੱਚ ਚੀਨ ਦੇ 17ਵੇਂ ਰਾਜਦੂਤ ਹਨ। ਭਾਰਤ ਵਿੱਚ ਚੀਨ ਦੇ ਪਿਛਲੇ ਰਾਜਦੂਤ ਵੇਇਦੋਂਗ ਸਨ, ਜੋ ਦਿੱਲੀ ਵਿੱਚ ਤਿੰਨ ਸਾਲ ਸੇਵਾ ਕਰਨ ਤੋਂ ਬਾਅਦ ਅਕਤੂਬਰ 2022 ਵਿੱਚ ਚਲੇ ਗਏ ਸਨ ਅਤੇ ਚੀਨ ਦੇ ਉਪ ਵਿਦੇਸ਼ ਮੰਤਰੀ ਦਾ ਅਹੁਦਾ ਸੰਭਾਲਿਆ ਸੀ।

Punjab Bani 10 May,2024
ਭਗਵੰਤ ਮਾਨ ਆਪ ਉਮੀਦਵਾਰ ਲਈ ਕਰਨਗੇ ਚੋਣ ਪ੍ਰਚਾਰ

ਭਗਵੰਤ ਮਾਨ ਆਪ ਉਮੀਦਵਾਰ ਲਈ ਕਰਨਗੇ ਚੋਣ ਪ੍ਰਚਾਰ ਚੰਡੀਗੜ੍ਹ, 10 ਮਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕਾਂਗਰਸ ਦੇ ਸੀਨੀਅਰ ਆਗੂ ਭੁਪਿੰਦਰ ਸਿੰਘ ਹੁੱਡਾ ਕੁਰੂਕਸ਼ੇਤਰ ਤੋਂ ਲੋਕ ਸਭਾ ਚੋਣ ਲੜ ਰਹੇ ‘ਆਪ’ ਦੀ ਹਰਿਆਣਾ ਇਕਾਈ ਦੇ ਪ੍ਰਧਾਨ ਸੁਸ਼ੀਲ ਗੁਪਤਾ ਲਈ ਚੋਣ ਪ੍ਰਚਾਰ ਕਰਨਗੇ। ‘ਆਪ’ ਅਤੇ ਕਾਂਗਰਸ ਵਿਰੋਧੀ ਗਠਜੋੜ ਇੰਡੀਆ ਦਾ ਹਿੱਸਾ ਹਨ। ‘ਆਪ’ ਨੇ ਗੁਪਤਾ ਨੂੰ ਕੁਰੂਕਸ਼ੇਤਰ ਤੋਂ ਮੈਦਾਨ ‘ਚ ਉਤਾਰਿਆ ਹੈ, ਜਦਕਿ ਕਾਂਗਰਸ ਸੂਬੇ ਦੀਆਂ ਬਾਕੀ 9 ਲੋਕ ਸਭਾ ਸੀਟਾਂ ‘ਤੇ ਚੋਣ ਲੜ ਰਹੀ ਹੈ। ਰਾਜ ਵਿੱਚ ਲੋਕ ਸਭਾ ਦੀਆਂ 10 ਸੀਟਾਂ ਹਨ। ਗੁਪਤਾ ਨੇ ਕਿਹਾ ਕਿ ਮਾਨ, ਜਿਨ੍ਹਾਂ ਨੇ ਪਿਛਲੇ ਮਹੀਨੇ ਕੁਰੂਕਸ਼ੇਤਰ ਵਿੱਚ ਰੋਡ ਸ਼ੋਅ ਕੀਤਾ ਸੀ, ਆਉਣ ਵਾਲੇ ਦਿਨਾਂ ਵਿੱਚ ਉਨ੍ਹਾਂ ਦੀ ਮੁਹਿੰਮ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ,‘13 ਮਈ ਨੂੰ ਕਾਂਗਰਸੀ ਆਗੂ ਦੀਪੇਂਦਰ ਸਿੰਘ ਹੁੱਡਾ ਮੇਰੀ ਮੁਹਿੰਮ ਵਿੱਚ ਸ਼ਾਮਲ ਹੋਣਗੇ, 14 ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਉਣਗੇ, 16 ਨੂੰ ਭੁਪਿੰਦਰ ਸਿੰਘ ਹੁੱਡਾ ਕੁਰੂਕਸ਼ੇਤਰ ਵਿੱਚ ਹੋਣਗੇ,

Punjab Bani 10 May,2024
ਨਰਿੰਦਰ ਦਾਭੋਲਕਰ ਹੱਤਿਆ ਕਾਂਡ ਵਿੱਚ ਦੋ ਨੂੰ ਉਮਰ ਕੈਦ ਤੇ ਤਿੰਨ ਬਰੀ

ਨਰਿੰਦਰ ਦਾਭੋਲਕਰ ਹੱਤਿਆ ਕਾਂਡ ਵਿੱਚ ਦੋ ਨੂੰ ਉਮਰ ਕੈਦ ਤੇ ਤਿੰਨ ਬਰੀ ਪੁਣੇ, 10 ਮਈ ਪੁਣੇ ਦੀ ਵਿਸ਼ੇਸ਼ ਅਦਾਲਤ ਨੇ ਤਰਕਸ਼ੀਲ ਨਰਿੰਦਰ ਦਾਭੋਲਕਰ ਹੱਤਿਆ ਕਾਂਡੇ ਪੰਜ ਮੁਲਜ਼ਮਾਂ ਵਿਚੋਂ ਤਿੰਨ ਨੂੰ ਬਰੀ ਕਰ ਦਿੱਤਾ ਤੇ ਦੋ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਦਾਭੋਲਕਰ ਦੀ 20 ਅਗਸਤ 2013 ਨੂੰ ਉਦੋਂ ਗੋਲੀ ਮਾਰ ਦਿੱਤੀ ਗਈ ਸੀ, ਜਦੋਂ ਉਹ ਪੁਣੇ ’ਚ ਸਵੇਰ ਦੀ ਸੈਰ ਲਈ ਨਿਕਲ ਰਹੇ ਸਨ। ਇਸ ਮਾਮਲੇ ਵਿੱਚ ਪੰਜ ਵਿਅਕਤੀਆਂ ਨੂੰ ਮੁਲਜ਼ਮ ਬਣਾਇਆ ਗਿਆ ਸੀ। ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਨਾਲ ਸਬੰਧਤ ਮਾਮਲਿਆਂ ਲਈ ਵਿਸ਼ੇਸ਼ ਅਦਾਲਤ ਦੇ ਵਧੀਕ ਸੈਸ਼ਨ ਜੱਜ ਨੇ ਕਿਹਾ ਕਿ ਇਸਤਗਾਸਾ ਪੱਖ ਨੇ ਸਚਿਨ ਅੰਦੂਰੇ ਅਤੇ ਸ਼ਰਦ ਕਾਲਸਕਰ ‘ਤੇ ਹੱਤਿਆ ਅਤੇ ਸਾਜ਼ਿਸ਼ ਰਚਣ ਦੇ ਦੋਸ਼ ਸਾਬਤ ਕਰ ਦਿੱਤੇ ਹਨ ਅਤੇ ਉਨ੍ਹਾਂ ਨੂੰ ਉਮਰ ਕੈਦ ਅਤੇ 5 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ।

Punjab Bani 10 May,2024
ਹੜਤਾਲ : ਏਅਰ ਇੰਡੀਆ ਐਕਸਪ੍ਰੈਸ ਦੇ ਮੈਬਰ ਕੰਮ ਤੇ ਪਰਤਣਾ ਹੋਏ ਸ਼ੁਰੂ

ਹੜਤਾਲ : ਏਅਰ ਇੰਡੀਆ ਐਕਸਪ੍ਰੈਸ ਦੇ ਮੈਬਰ ਕੰਮ ਤੇ ਪਰਤਣਾ ਹੋਏ ਸ਼ੁਰੂ ਨਵੀਂ ਦਿੱਲੀ, 10 ਮਈ ਏਅਰ ਇੰਡੀਆ ਐਕਸਪ੍ਰੈਸ ਦੇ ਚਾਲਕ ਦਲ ਦੇ ਮੈਂਬਰਾਂ ਨੇ ਕੰਮ ’ਤੇ ਪਰਤਣਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਨਾਲ ਅੱਜ ਏਅਰਲਾਈਨ ਦਾ ਸੰਚਾਲਨ ਹੌਲੀ-ਹੌਲੀ ਸੁਧਰਨਾ ਸ਼ੁਰੂ ਹੋ ਗਿਆ। ਸੂਤਰਾਂ ਮੁਤਾਬਕ ਹਾਲਤ ਪਹਿਲਾਂ ਵਰਗੇ ਹੋਣ ’ਚ ਦੋ ਦਿਨ ਲੱਗਣਗੇ। ਚਾਲਕ ਦਲ ਦੇ ਮੈਂਬਰਾਂ ਦੀ ਹੜਤਾਲ ਕਾਰਨ ਉਡਾਣਾਂ ਪ੍ਰਭਾਵਿਤ ਹੋਈਆਂ। ਚਾਲਕ ਦਲ ਮੈਂਬਰਾਂ ਨੇ ਏਅਰਲਾਈਨ ਵਿੱਚ ਕਥਿਤ ਦੁਰਪ੍ਰਬੰਧ ਦੇ ਵਿਰੋਧ ਵਿੱਚ ਹੜਤਾਲ ਕੀਤੀ ਸੀ। ਉਨ੍ਹਾਂ ਰਾਤ ਨੂੰ ਹੜਤਾਲ ਵਾਪਸ ਲੈਣ ਦਾ ਐਲਾਨ ਕੀਤਾ।

Punjab Bani 10 May,2024
ਭਾਜਪਾ ਨੂੰ ਵੱਡੀ ਹਾਰ ਦਾ ਕਰਨਾ ਪਵੇਗਾ ਸਾਹਮਣਾ : ਰਾਹੁਲ ਗਾਂਧੀ

ਭਾਜਪਾ ਨੂੰ ਵੱਡੀ ਹਾਰ ਦਾ ਕਰਨਾ ਪਵੇਗਾ ਸਾਹਮਣਾ : ਰਾਹੁਲ ਗਾਂਧੀ ਦਿਲੀ, 10 ਮਈ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਕਨੌਜ ਵਿੱਚ ਸਮਾਜਵਾਦੀ ਪਾਰਟੀ ਦੇ ਨੇਤਾ ਅਖਿਲੇਸ਼ ਯਾਦਵ ਨਾਲ ਕੀਤੀ ਸਾਂਝੀ ਚੋਣ ਰੈਲੀ ਵਿੱਚ ਕਿਹਾ ਕਿ ਵਿਰੋਧੀ ਗਠਜੋੜ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ'(ਇੰਡੀਆ) ਦਾ ਉੱਤਰ ਪ੍ਰਦੇਸ਼ ‘ਚ ਤੂਫਾਨ ਕਰ ਰਿਹਾ ਹੈ, ਸੂਬੇ ‘ਚ ਭਾਜਪਾ ਨੂੰ ਆਪਣੀ ਸਭ ਤੋਂ ਵੱਡੀ ਹਾਰ ਦਾ ਸਾਹਮਣਾ ਕਰਨਾ ਪਏਗਾ। ਉਨ੍ਹਾਂ ਕਿਹਾ,‘ਇਹ ਲਿਖਤੀ ਲੈ ਲਓ, ਨਰਿੰਦਰ ਮੋਦੀ ਮੁੜ ਪ੍ਰਧਾਨ ਮੰਤਰੀ ਨਹੀਂ ਬਣਨਗੇ।’ ਕਨੌਜ ਤੋਂ ਸ੍ਰੀ ਯਾਦਵ ਚੋਣ ਲੜ ਰਹੇ ਹਨ।

Punjab Bani 10 May,2024
ਅਕਸ਼ੈ ਤ੍ਰਿਤੀਆ ਮੌਕੇ ਚਾਰ ਧਾਮਾਂ ਦੀ ਯਾਤਰਾ ਸ਼ੁਰੂ

ਅਕਸ਼ੈ ਤ੍ਰਿਤੀਆ ਮੌਕੇ ਚਾਰ ਧਾਮਾਂ ਦੀ ਯਾਤਰਾ ਸ਼ੁਰੂ ਦਿਲੀ, 10 ਮਈਛੇ ਮਹੀਨੇ ਬੰਦ ਰਹਿਣ ਤੋਂ ਬਾਅਦ ਅੱਜ ਅਕਸ਼ੈ ਤ੍ਰਿਤੀਆ ਮੌਕੇ ਕੇਦਾਰਨਾਥ ਅਤੇ ਯਮੁਨੋਤਰੀ ਦੇ ਕਿਵਾੜ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਗਏ ਅਤੇ ਇਸ ਦੇ ਨਾਲ ਹੀ ਇਸ ਸਾਲ ਦੀ ਚਾਰਧਾਮ ਯਾਤਰਾ ਸ਼ੁਰੂ ਹੋ ਗਈ। ਦੋਵੇਂ ਧਾਮ ਦੇ ਕਿਵਾੜ ਸਵੇਰੇ ਸੱਤ ਵਜੇ ਖੁੱਲ੍ਹ ਗਏ ਅਤੇ ਇਸ ਦੌਰਾਨ ਵੱਡੀ ਗਿਣਤੀ ਵਿਚ ਸ਼ਰਧਾਲੂ ਹਾਜ਼ਰ ਸਨ। ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਵੀ ਆਪਣੀ ਪਤਨੀ ਗੀਤਾ ਦੇ ਨਾਲ ਕੇਦਾਰਨਾਥ ਦੇ ਕਿਵਾੜ ਖੁੱਲ੍ਹਣ ਮੌਕੇ ਹਾਜ਼ਰ ਸਨ। ਇਸ ਮੌਕੇ ਫ਼ੌਜੀ ਬੈਂਡ ਵਜਾਇਆ ਗਿਆ। ਮੰਦਰ ਨੂੰ 20 ਕੁਇੰਟਲ ਫੁੱਲਾਂ ਨਾਲ ਸਜਾਇਆ ਗਿਆ ਹੈ। ਗੰਗੋਤਰੀ ਧਾਮ ਦੇ ਕਿਵਾੜ ਦੁਪਹਿਰ ਨੂੰ ਖੁੱਲ੍ਹਣਗੇ, ਜਦਕਿ ਚਾਰਧਾਮਾਂ ਵਿੱਚ ਸ਼ਾਮਲ ਬਦਰੀਨਾਥ ਦੇ ਕਿਵਾੜ ਐਤਵਾਰ ਨੂੰ ਖੁੱਲ੍ਹਣਗੇ।

Punjab Bani 10 May,2024
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲੀ ਅੰਤਰਿਮ ਜਮਾਨਤ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲੀ ਅੰਤਰਿਮ ਜਮਾਨਤ ਨਵੀਂ ਦਿੱਲੀ, 10 ਮਈ ਸੁਪਰੀਮ ਕੋਰਟ ਨੇ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ। ਕੇਜਰੀਵਾਲ ਦੇ ਵਕੀਲ ਨੇ 5 ਜੂਨ ਤੱਕ ਅੰਤਰਿਮ ਜ਼ਮਾਨਤ ਮੰਗੀ ਸੀ ਪਰ ਅਦਾਲਤ ਨੇ ਇਸ ਨੂੰ ਰੱਦ ਕਰ ਦਿੱਤਾ। ਜਸਟਿਸ ਸੰਜੀਵ ਖੰਨਾ ਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ 2 ਜੂਨ ਨੂੰ ਜੇਲ੍ਹ ਅਧਿਕਾਰੀਆਂ ਕੋਲ ਆਤਮ ਸਮਰਪਣ ਕਰ ਦੇਣ।

Punjab Bani 10 May,2024
ਰਾਜ ਚੈਕ ਪੋਸਟ 'ਤੇ ਜਾਅਲੀ ਟੈਕਸ ਵਸੂਲੀ ਘੁਟਾਲੇ ਦਾ ਭਗੌੜਾ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਰਾਜ ਚੈਕ ਪੋਸਟ 'ਤੇ ਜਾਅਲੀ ਟੈਕਸ ਵਸੂਲੀ ਘੁਟਾਲੇ ਦਾ ਭਗੌੜਾ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੁਲਜ਼ਮ ਨੇ ਟਰਾਂਸਪੋਰਟ ਵਿਭਾਗ ਦੇ ਈ-ਪਰਿਵਾਹਨ ਸਾਫਟਵੇਅਰ ਦੀ ਤਰਜ਼ ‘ਤੇ ਤਿਆਰ ਕੀਤੇ ਜਾਅਲੀ ਸਾਫਟਵੇਅਰ ਦਾ ਲਿੰਕ ਕਰਵਾਇਆ ਸੀ ਮੁਹੱਈਆ ਚੰਡੀਗੜ੍ਹ, 9 ਮਈ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਭਗੌੜੇ ਮੁਲਜ਼ਮ ਸਤਪਾਲ ਚੌਧਰੀ ਵਾਸੀ ਪਿੰਡ ਮੁਰਤਜ਼ਾਬਾਦ (ਸਤਬਾਗੜੀ), ਜ਼ਿਲ੍ਹਾ ਪਲਵਲ, ਹਰਿਆਣਾ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਇਹ ਮੁਲਜ਼ਮ ਹਾਈ ਕੋਰਟ ਵੱਲੋਂ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਆਪਣੀ ਗ੍ਰਿਫ਼ਤਾਰੀ ਤੋਂ ਬਚ ਰਿਹਾ ਸੀ। ਉਹ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਟੈਕਸ ਕੁਲੈਕਸ਼ਨ ਸੈਂਟਰ, ਝਰਮੜੀ, ਲਾਲੜੂ ਵਿਖੇ ਸੂਬੇ ਵਿੱਚ ਦਾਖਲ ਹੋਣ ਵਾਲੇ ਵਪਾਰਕ ਵਾਹਨਾਂ ਤੋਂ ਜਾਅਲੀ ਕੰਪਿਊਟਰ ਸਾਫਟਵੇਅਰ ਅਤੇ ਜਾਅਲੀ ਸਟੈਂਪਾਂ/ਸੀਲਾਂ ਦੀ ਵਰਤੋਂ ਕਰਕੇ ਟੈਕਸ ਉਗਰਾਹੀ ਕਰਨ ਸਬੰਧੀ ਇੱਕ ਘੁਟਾਲੇ ਵਿੱਚ ਲੋੜੀਂਦਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਐਫਆਈਆਰ ਨੰਬਰ 08, ਮਿਤੀ 08.06.2022 ਨੂੰ ਆਈਪੀਸੀ ਦੀ ਧਾਰਾ 420, 465, 467, 471,120 ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ, 13(1) (ਏ), 13(2) ਤਹਿਤ ਪਹਿਲਾਂ ਹੀ ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ, ਐਫ.ਐਸ.-1, ਪੰਜਾਬ, ਮੋਹਾਲੀ ਵਿਖੇ ਕੇਸ ਦਰਜ ਕੀਤਾ ਜਾ ਚੁੱਕਾ ਹੈ। ਇਸ ਕੇਸ ਵਿੱਚ ਹਰਪਾਲ ਸਿੰਘ ਵਾਸੀ ਪਿੰਡ ਹਸਨਪੁਰ, ਫਤਿਹਾਬਾਦ, ਹਰਿਆਣਾ, ਸਲਿੰਦਰ ਸਿੰਘ ਵਾਸੀ ਪਿੰਡ ਬਿਸ਼ਨਪੁਰਾ, ਜ਼ੀਰਕਪੁਰ ਅਤੇ ਪ੍ਰਵੀਨ ਕੁਮਾਰ ਵਾਸੀ ਪਿੰਡ ਖਾਨਪੁਰ, ਖਰੜ, ਐਸ.ਏ.ਐਸ.ਨਗਰ ਦੇ ਤਿੰਨ ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਜੋ ਕਿ ਅੰਤਰਰਾਜੀ ਟੈਕਸ ਉਗਰਾਹੀ ਕੇਂਦਰ ਵਿਖੇ ਜਾਅਲੀ ਕੰਪਿਊਟਰ ਸਾਫਟਵੇਅਰ ਅਤੇ ਫ਼ਰਜ਼ੀ ਸਟੈਂਪਾਂ/ਸੀਲਾਂ ਦੀ ਵਰਤੋਂ ਕਰਦੇ ਸਨ। ਉਕਤ ਮੁਲਾਜ਼ਮਾਂ ਦੇ ਸਾਥੀ ਸਤਪਾਲ ਚੌਧਰੀ ਨੂੰ ਵੀ ਟਰਾਂਸਪੋਰਟ ਵਿਭਾਗ ਦੇ ਈ-ਪਰਿਵਾਹਨ ਸਾਫਟਵੇਅਰ ਦੀ ਤਰਜ਼ ‘ਤੇ ਤਿਆਰ ਕੀਤੇ ਜਾਅਲੀ ਸਾਫਟਵੇਅਰ ਦਾ ਲਿੰਕ ਮੁਹੱਈਆ ਕਰਵਾਉਣ ਦੇ ਦੋਸ਼ ਹੇਠ ਨਾਮਜ਼ਦ ਕੀਤਾ ਗਿਆ ਸੀ। ਇਸ ਘੁਟਾਲੇ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਰੋਜ਼ਾਨਾ 2000 ਦੇ ਕਰੀਬ ਵਪਾਰਕ ਵਾਹਨਾਂ ਦੇ ਨਾਲ-ਨਾਲ ਵਪਾਰਕ ਵਾਹਨਾਂ ਦੀਆਂ ਨਵੀਆਂ ਚਾਸੀਆਂ ਬਾਹਰਲੇ ਰਾਜਾਂ ਤੋਂ ਪੰਜਾਬ ਵਿੱਚ ਦਾਖਲ ਹੁੰਦੀਆਂ ਹਨ। ਇਨ੍ਹਾਂ ਵਾਹਨਾਂ ਨੂੰ ਪੰਜਾਬ ਵਿੱਚ ਦਾਖਲ ਹੋਣ ਜਾਂ ਲੰਘਣ ਲਈ ਟੈਕਸ ਦਾ ਭੁਗਤਾਨ ਕਰਨਾ ਪੈਂਦਾ ਹੈ, ਜੋ ਕਿ ਸਬੰਧਤ ਵਾਹਨ ਦੇ ਡਰਾਈਵਰ/ਮਾਲਕ ਦੁਆਰਾ ਆਨਲਾਈਨ ਜਾਂ ਉਕਤ ਚੈੱਕ ਪੋਸਟ 'ਤੇ ਤਾਇਨਾਤ ਸਟਾਫ਼ ਕੋਲ ਜਮ੍ਹਾ ਕਰਾਇਆ ਜਾਂਦਾ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਝਰਮੜੀ ਵਿਖੇ ਆਰ.ਟੀ.ਏ. ਚੈਕ ਪੋਸਟ 'ਤੇ ਤਾਇਨਾਤ ਮੁਲਾਜ਼ਮ ਈ-ਪਰਿਵਾਹਨ ਸਾਫਟਵੇਅਰ ਵਿੱਚ ਵਾਹਨ ਦੇ ਰਜਿਸਟ੍ਰੇਸ਼ਨ ਨੰਬਰ ਅਤੇ ਕਿਸਮ ਸਮੇਤ ਲੋੜੀਂਦੇ ਵੇਰਵੇ ਭਰਨ ਤੋਂ ਬਾਅਦ ਟੈਕਸ ਦੀ ਬਣਦੀ ਰਕਮ ਵਸੂਲਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਵਸੂਲੀ ਰਕਮ ਸਰਕਾਰੀ ਖਜ਼ਾਨੇ ਵਿੱਚ ਜਮ੍ਹਾਂ ਕਰਵਾਉਣੀ ਲਾਜ਼ਮੀ ਹੁੰਦੀ ਹੈ। ਹਾਲਾਂਕਿ, ਇਨ੍ਹਾਂ ਮੁਲਾਜ਼ਮਾਂ ਨੇ ਰਕਮ ਦਾ ਗਬਨ ਕਰਨ ਦੇ ਇਰਾਦੇ ਨਾਲ, ਅਸਲ ਵਰਗਾ ਇੱਕ ਜਾਅਲੀ ਸਾਫਟਵੇਅਰ ਤਿਆਰ ਕੀਤਾ ਅਤੇ ਇਸ ਦੀ ਵਰਤੋਂ ਵਪਾਰਕ ਵਾਹਨਾਂ ਤੋਂ ਟੈਕਸ ਵਸੂਲਣ ਅਤੇ ਵਾਹਨਾਂ ਦੇ ਮਾਲਕਾਂ/ਡਰਾਈਵਰਾਂ ਲਈ ਜਾਅਲੀ ਰਸੀਦਾਂ ਤਿਆਰ ਕਰਨ ਲਈ ਕਰਦੇ ਸਨ। ਬੁਲਾਰੇ ਨੇ ਦੱਸਿਆ ਕਿ ਇਸ ਤਰ੍ਹਾਂ ਹੋਣ ਵਾਲੀ ਆਮਦਨ ਨਾਲ ਇਹ ਮੁਲਜ਼ਮ ਲੰਮੇ ਸਮੇਂ ਤੋਂ ਆਪਣੀਆਂ ਜੇਬਾਂ ਭਰ ਰਹੇ ਸਨ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਲੱਖਾਂ ਰੁਪਏ ਦਾ ਨੁਕਸਾਨ ਹੋ ਰਿਹਾ ਸੀ। ਉਹਨਾਂ ਅੱਗੇ ਦੱਸਿਆ ਕਿ ਇੰਨਾ ਹੀ ਨਹੀਂ, ਉਨ੍ਹਾਂ ਨੇ ਵਾਹਨਾਂ ਦੇ ਮਾਲਕਾਂ/ਡਰਾਈਵਰਾਂ ਨੂੰ ਇਸ ਦੀ ਅਸਲੀਅਤ ਬਾਰੇ ਯਕੀਨ ਦਿਵਾਉਣ ਲਈ ਰਸੀਦਾਂ 'ਤੇ ਚਿਪਕਾਉਣ ਲਈ ਜਾਅਲੀ ਸਟੈਂਪ/ਸੀਲਾਂ ਵੀ ਬਣਾਈਆਂ ਹੋਈਆਂ ਸਨ।

Punjab Bani 09 May,2024
ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ

ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ - ਅਮਰੀਕਾ ਅਧਾਰਤ ਅਪਰਾਧਕ ਇਕਾਈ ਦੇ ਸੰਪਰਕ ਵਿੱਚ ਸਨ ਦੋਸ਼ੀ ਵਿਅਕਤੀ ਅਤੇ ਉਨ੍ਹਾਂ ਦੇ ਨਿਰਦੇਸ਼ਾਂ ’ਤੇ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀਆਂ ਖੇਪਾਂ ਕੀਤੀਆਂ ਸੀ ਪ੍ਰਾਪਤ : ਡੀਜੀਪੀ ਗੌਰਵ ਯਾਦਵ — ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਦੇ ਦੋਸ਼ ਹੇਠ ਦੋ ਹੋਰ ਮਾਡਿਊਲ ਮੈਂਬਰ ਵੀ ਕੀਤੇ ਨਾਮਜ਼ਦ, ਕਾਬੂ ਕਰਨ ਲਈ ਪੁਲਿਸ ਟੀਮਾਂ ਵੱਲੋਂ ਕੀਤੀ ਜਾ ਰਹੀ ਹੈ ਛਾਪੇ ਮਾਰੀ ਚੰਡੀਗੜ੍ਹ/ਜਲੰਧਰ, 9 ਮਈ: ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ ਵੱਲੋਂ ਖੁਫੀਆ ਇਤਲਾਹ ’ਤੇ ਕਾਰਵਾਈ ਕਰਦਿਆਂ ਨੇ ਇਕ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰ ਕੇ ਦੋ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਇਨ੍ਹਾਂ ਦੋਸ਼ੀਆਂ ਦੇ ਕਬਜੇ ਚੋਂ 6 ਪਿਸਤੌਲ ਜਿੰਨ੍ਹਾਂ ਵਿੱਚ ਪੰਜ .32 ਬੋਰ ਦੇ ਪਿਸਤੌਲ ਅਤੇ ਇੱਕ .30 ਬੋਰ ਪਿਸਤੌਲ ਸਮੇਤ- ਸੱਤ ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਫੜੇ ਗਏ ਵਿਅਕਤੀਆਂ ਦੀ ਪਛਾਣ ਹਰਪ੍ਰੀਤ ਸਿੰਘ ਉਰਫ ਹੈਪੀ ਮੱਟੂ ਵਾਸੀ ਰੱਈਆ ਅਤੇ ਰਾਹੁਲ ਮਸੀਹ ਵਾਸੀ ਪਿੰਡ ਚਵਿੰਡਾ ਦੇਵੀ, ਅੰਮ੍ਰਿਤਸਰ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਰੈਕੇਟ ਧੜੱਲੇ ਨਾਲ ਕੰਮ ਕਰ ਰਿਹਾ ਸੀ ਅਤੇ ਪਿਛਲੇ ਛੇ ਮਹੀਨਿਆਂ ਵਿੱਚ ਮੱਧ ਪ੍ਰਦੇਸ਼ ਦੇ ਉਜੈਨ ਤੋਂ ਹਥਿਆਰਾਂ ਦੀਆਂ ਚਾਰ ਵੱਡੀਆਂ ਖੇਪਾਂ ਪ੍ਰਾਪਤ ਕਰ ਚੁੱਕਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮਾਡਿਊਲ ਮੈਂਬਰ ਅਮਰੀਕਾ ਅਧਾਰਤ ਅਪਰਾਧਿਕ ਇਕਾਈ ਦੇ ਸੰਪਰਕ ਵਿੱਚ ਸਨ ਅਤੇ ਉਸਦੇ ਹੀ ਨਿਰਦੇਸ਼ਾਂ ’ਤੇ ਹਥਿਆਰਾਂ ਦੀ ਖੇਪ ਪ੍ਰਾਪਤ ਕਰਦੇ ਸਨ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਇਸ ਮਾਡਿਊਲ ਦੇ ਦੋ ਹੋਰ ਅਹਿਮ ਮੈਂਬਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਲਈ ਨਾਮਜ਼ਦ ਕੀਤਾ ਹੈ। ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਉਨ੍ਹਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕਰ ਰਹੀਆਂ ਹਨ, ਜਦਕਿ ਇਸ ਸਬੰਧੀ ਅਗਲੀਆਂ ਪਿਛਲੀਆਂ ਕੜੀਆਂ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਆਪਰੇਸ਼ਨ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੀ.ਆਈ. ਜਲੰਧਰ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਖੁਫੀਆ ਸੂਚਨਾਵਾਂ ’ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਸੀ.ਆਈ. ਜਲੰਧਰ ਦੀਆਂ ਪੁਲਿਸ ਟੀਮਾਂ ਨੇ ਵਿੱਤੀ ਇੰਟੈਲੀਜੈਂਸ ਯੂਨਿਟ (ਐਫ.ਆਈ.ਯੂ.) ਐਸਏਐਸ ਨਗਰ ਦੇ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਰੇਲਵੇ ਸਟੇਸ਼ਨ ਜਲੰਧਰ ਛਾਉਣੀ ਨੇੜੇ ਇੱਕ ਵਿਸ਼ੇਸ਼ ਨਾਕਾ ਲਗਾਇਆ ਅਤੇ ਉਕਤ ਦੋਸ਼ੀਆ ਨੂੰ ਕਾਬੂ ਕੀਤਾ। ਇਸ ਸਬੰਧੀ ਐਫਆਈਆਰ ਨੰ:27 ਮਿਤੀ 07.05.2024 ਨੂੰ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 25 (8) ਅਧੀਨ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਵਿਖੇ ਦਰਜ ਕੀਤਾ ਗਿਆ ਹੈ।

Punjab Bani 09 May,2024
ਨਾਮਜ਼ਦਗੀਆਂ ਦੇ ਤੀਜੇ ਦਿਨ ਪਟਿਆਲਾ ਲੋਕ ਸਭਾ ਹਲਕੇ ਤੋਂ ਤਿੰਨ ਉਮੀਦਵਾਰਾਂ ਨੇ ਦਾਖਲ ਕੀਤੇ ਆਪਣੇ ਨਾਮਜ਼ਦਗੀ ਪੱਤਰ

ਨਾਮਜ਼ਦਗੀਆਂ ਦੇ ਤੀਜੇ ਦਿਨ ਪਟਿਆਲਾ ਲੋਕ ਸਭਾ ਹਲਕੇ ਤੋਂ ਤਿੰਨ ਉਮੀਦਵਾਰਾਂ ਨੇ ਦਾਖਲ ਕੀਤੇ ਆਪਣੇ ਨਾਮਜ਼ਦਗੀ ਪੱਤਰ ਪਟਿਆਲਾ, 9 ਮਈ: ਆਗਾਮੀ 1 ਜੂਨ 2024 ਨੂੰ ਲੋਕ ਸਭਾ ਦੀਆਂ ਹੋਣ ਵਾਲੀਆਂ ਆਮ ਚੋਣਾਂ ਲਈ ਲੋਕ ਸਭਾ ਹਲਕਾ ਪਟਿਆਲਾ-13 ਤੋਂ ਚੋਣ ਲੜਨ ਲਈ ਤਿੰਨ ਉਮੀਦਵਾਰਾਂ ਨੇ ਅੱਜ ਆਪਣੇ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਕੋਲ ਦਾਖਲ ਕਰਵਾਏ ਹਨ। ਇਹ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ-ਕਮ-ਰਿਟਰਨਿੰਗ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਅੱਜ ਨਾਮਜ਼ਦਗੀਆਂ ਦੇ ਤੀਜੇ ਦਿਨ ਤਿੰਨ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਜਮ੍ਹਾਂ ਕਰਵਾਏ ਹਨ। ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਹਿੰਦੋਸਤਾਨ ਸ਼ਕਤੀ ਸੇਨਾ ਦੇ ਉਮੀਦਵਾਰ ਕ੍ਰਿਸ਼ਨ ਕੁਮਾਰ ਪੁੱਤਰ ਰਾਮ ਚੰਦ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਤੋਂ ਬਿਨ੍ਹਾਂ ਆਜ਼ਾਦ ਉਮੀਦਵਾਰਾਂ ਅਰਵਿੰਦਰ ਕੁਮਾਰ ਪੁੱਤਰ ਪ੍ਰਕਾਸ਼ ਚੰਦ ਅਤੇ ਮਨੋਜ ਕੁਮਾਰ ਪੁੱਤਰ ਓਮ ਪ੍ਰਕਾਸ਼ ਨੇ ਨਾਮਜ਼ਦਗੀ ਪੱਤਰ ਜਮ੍ਹਾਂ ਕਰਵਾਏ ਹਨ। ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ 14 ਮਈ ਤੱਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਏ-ਬਲਾਕ ਵਿਚ ਜਮੀਨੀ ਮੰਜ਼ਿਲ 'ਤੇ ਸਥਿਤ ਡਿਪਟੀ ਕਮਿਸ਼ਨਰ ਦੇ ਕੋਰਟ ਰੂਮ (ਕਮਰਾ ਨੰਬਰ 108) ਵਿਖੇ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਪ੍ਰਾਪਤ ਕੀਤੇ ਜਾਣਗੇ। ਨਾਮਜ਼ਦਗੀਆਂ ਦੀ ਪੜਤਾਲ 15 ਮਈ ਬੁੱਧਵਾਰ ਨੂੰ ਹੋਵੇਗੀ ਅਤੇ ਉਮੀਦਵਾਰ 17 ਮਈ ਤੱਕ ਆਪਣੇ ਨਾਮਜ਼ਦਗੀ ਵਾਪਸ ਲੈ ਸਕਣਗੇ, ਇਸੇ ਦਿਨ ਸਾਰੇ ਉਮੀਦਵਾਰਾਂ ਦੀ ਸੂਚੀ ਫਾਈਨਲ ਹੋ ਜਾਵੇਗੀ ਅਤੇ ਆਜ਼ਾਦ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ 10 ਮਈ ਨੂੰ ਭਗਵਾਨ ਪਰਸ਼ੂਮਰਾਮ ਜੈਅੰਤੀ ਵਾਲੇ ਦਿਨ ਵੀ ਨਾਮਜ਼ਦਗੀ ਪੱਤਰ ਪ੍ਰਾਪਤ ਕੀਤੇ ਜਾਣਗੇ, ਕਿਉਂਕਿ ਇਸ ਦਿਨ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 ਤਹਿਤ ਛੁੱਟੀ ਘੋਸ਼ਿਤ ਨਹੀਂ ਹੈ। ਜਦਕਿ 11 ਮਈ ਨੂੰ ਦੂਜੇ ਸ਼ਨੀਵਾਰ ਅਤੇ 12 ਮਈ ਨੂੰ ਐਤਵਾਰ ਹੋਣ ਕਰਕੇ ਛੁੱਟੀ ਹੋਵੇਗੀ ਤੇ ਇਸ ਦਿਨ ਨਾਮਜ਼ਦਗੀ ਪੱਤਰ ਜਮ੍ਹਾਂ ਨਹੀਂ ਹੋ ਸਕਣਗੇ। ਜ਼ਿਲ੍ਹਾ ਚੋਣ ਅਫ਼ਸਰ ਨੇ ਚੋਣ ਲੜਨ ਵਾਲੇ ਸਾਰੇ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਲਾਗੂ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨੀ ਯਕੀਨੀ ਬਣਾਉਣ।

Punjab Bani 09 May,2024
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਮਨਾਇਆ ਪ੍ਰਕਾਸ਼ ਦਿਹਾੜਾ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਮਨਾਇਆ ਪ੍ਰਕਾਸ਼ ਦਿਹਾੜਾ ਹਜ਼ੂਰੀ ਰਾਗੀ ਕੀਰਤਨੀ ਜੱਥਿਆਂ ਨੇ ਗੁਰਬਾਣੀ ਸਰਵਣ ਕੀਰਤਨ ਰਾਹੀਂ ਕੀਤਾ ਨਿਹਾਲ ਸੇਵਾ, ਸਿਮਰਨ ਤੇ ਸਮਰਪਿਤ ਦੀ ਭਾਵਨਾ ਨਾਲ ਜੋੜਦੀ ਗੁਰੂ ਸਾਹਿਬ ਦੁਆਰਾ ਰਚਿਤ ਬਾਣੀ : ਪ੍ਰੋ. ਬਡੂੰਗਰ ਪਟਿਆਲਾ 9 ਮਈ () ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪਾਤਸ਼ਾਹੀ ਦੂਸਰੀ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ। ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਹਜੂਰੀ ਰਾਗੀ ਕੀਰਤਨੀ ਜੱਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਸ੍ਰੀ ਗੁਰੂ ਅੰਗਦ ਦੇਵ ਜੀ ਵੱਲੋਂ ਵਿਖਾਏ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਇਸ ਦੌਰਾਨ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪੁੱਜੇ ਹੋਏ ਸਨ, ਜਿਨ੍ਹਾਂ ਨੇ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਇਤਿਹਾਸ ਅਤੇ ਸਮਰਪਿਤ ਭਾਵਨਾ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਕਿਸ ਤਰ੍ਹਾਂ ਉਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਅੰਗ ਨਾਲ ਲਗਾਕੇ ਭਾਈ ਲਹਿਣਾ ਤੋਂ ਗੁਰੂ ਅੰਗਦ ਦੇਵ ਬਣਾਇਆ। ਪ੍ਰੋ. ਬਡੂੰਗਰ ਨੇ ਦੱਸਿਆ ਕਿ ਸ੍ਰੀ ਗ੍ਰੰਥ ਸਾਹਿਬ ਜੀ ’ਚ ਦਰਜ ਆਪ ਜੀ ਦੀ ਬਾਣੀ ਸੇਵਾ, ਸਿਮਰਨ ਤੇ ਸਮਰਪਿਤ ਦੀ ਭਾਵਨਾ ’ਤੇ ਜ਼ੋਰ ਦਿੰਦੀ ਹੈ, ਜਿਸ ਰਾਹੀਂ ਪ੍ਰਭੂ ਪ੍ਰਮਾਤਮਾ ਨੂੰ ਪਾਇਆ ਜਾ ਸਕਦਾ। ਉਨ੍ਹਾਂ ਜ਼ੋਰ ਦਿੱਤਾ ਕਿ ਅੱਜ ਲੋੜ ਹੈ ਕਿ ਗੁਰੂ ਸਾਹਿਬ ਦੀ ਵਿਚਾਰਧਾਰਾ ਅਤੇ ਉਦੇਸ਼ ਨੂੰ ਸਮਝਕੇ ਆਪਣੇ ਜੀਵਨ ਨੂੰ ਸਫਲ ਬਣਾਇਆ ਜਾਵੇ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਨੇ ਪੁੱਜੀਆਂ ਸੰਗਤਾਂ ਅਤੇ ਸਮੂਹ ਸਟਾਫ ਦਾ ਧੰਨਵਾਦ ਕੀਤਾ। ਧਾਰਮਕ ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਸੁਪਰਵਾਈਜਰ ਜੋਗਾ ਸਿੰਘ, ਸਾਬਕਾ ਹੈਡ ਗ੍ਰੰਥੀ ਸੁਖਦੇਵ ਸਿੰਘ, ਮਨਦੀਪ ਸਿੰਘ ਭਲਵਾਨ, ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ ਤੇ ਸ਼ੋ੍ਰਮਣੀ ਕਮੇਟੀ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।

Punjab Bani 09 May,2024
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਸਾਰੇ ਉਮੀਦਵਾਰਾਂ ਲਈ ਬਰਾਬਰ ਦਾ ਮਾਹੌਲ ਯਕੀਨੀ ਬਣਾਉਣ ਦੀ ਹਦਾਇਤ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਸਾਰੇ ਉਮੀਦਵਾਰਾਂ ਲਈ ਬਰਾਬਰ ਦਾ ਮਾਹੌਲ ਯਕੀਨੀ ਬਣਾਉਣ ਦੀ ਹਦਾਇਤ - ਉਮੀਦਵਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਚੋਣ ਅਮਲੇ ਦੀ ਮੁੱਖ ਜ਼ਿੰਮੇਵਾਰੀ - ਕਿਸਾਨ ਯੂਨੀਅਨਾਂ ਨੂੰ ਚੋਣ ਲੜ ਰਹੇ ਉਮੀਦਵਾਰਾਂ ਦੀਆਂ ਪ੍ਰਚਾਰ ਮੁਹਿੰਮਾਂ ਵਿੱਚ ਵਿਘਨ ਨਾ ਪਾਉਣ ਦੀ ਅਪੀਲ ਚੰਡੀਗੜ੍ਹ, 9 ਮਈ: ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸੂਬੇ ਵਿੱਚ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ, ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ (ਐਸਐਸਪੀਜ਼) ਨੂੰ ਉਮੀਦਵਾਰਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸਾਰਿਆਂ ਲਈ ਬਰਾਬਰ ਦਾ ਮਾਹੌਲ ਯਕੀਨੀ ਬਣਾਉਣ ਲਈ ਕਿਹਾ ਹੈ । ਮੁੱਖ ਚੋਣ ਅਧਿਕਾਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਮੀਦਵਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਜ਼ਿਲ੍ਹਾ ਚੋਣ ਅਮਲੇ ਦੀ ਮੁੱਢਲੀ ਜ਼ਿੰਮੇਵਾਰੀ ਹੈ ਅਤੇ ਭਾਰਤੀ ਚੋਣ ਕਮਿਸ਼ਨ ਇਸ ਮਾਮਲੇ ਪ੍ਰਤੀ ਪੂਰੀ ਤਰ੍ਹਾਂ ਗੰਭੀਰ ਹੈ। ਸਾਰੇ ਸਬੰਧਿਤ ਅਧਿਕਾਰੀਆਂ ਨੂੰ ਜਾਰੀ ਇੱਕ ਪੱਤਰ ਵਿੱਚ ਮੁੱਖ ਚੋਣ ਅਧਿਕਾਰੀ ਨੇ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਚੋਣ ਪ੍ਰਚਾਰ ਵਿੱਚ ਵਿਘਨ ਪਾਉਣ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ। ਉਨ੍ਹਾਂ ਦੱਸਿਆ ਕਿ ਇਹ ਘਟਨਾਵਾਂ ਵੱਖ-ਵੱਖ ਸ਼ਿਕਾਇਤਾਂ ਅਤੇ ਮੀਡੀਆਂ ਰਿਪੋਰਟਾਂ ਰਾਹੀਂ ਸਾਹਮਣੇ ਆਈਆਂ ਹਨ, ਜਿਸ ਵਿੱਚ ਅੰਦੋਲਨਕਾਰੀ ਕਿਸਾਨਾਂ ਵੱਲੋਂ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਕਰਨ ਤੋਂ ਰੋਕਿਆ ਜਾ ਰਿਹਾ ਹੈ ਜਿਸ ਕਰਕੇ ਊਹ ਸੂਬੇ ਦੇ ਨਾਗਰਿਕਾਂ ਨੂੰ ਆਪਣੇ ਚੋਣ ਮਨੋਰਥ ਪੱਤਰ ਤੋਂ ਜਾਣੂ ਨਹੀਂ ਕਰਵਾ ਪਾ ਰਹੇ। ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਹਨ। ਸਿਬਿਨ ਸੀ ਨੇ ਅੱਗੇ ਕਿਹਾ ਕਿ ਇਹ ਵੀ ਦੇਖਿਆ ਗਿਆ ਹੈ ਕਿ ਸੀ.ਆਰ.ਪੀ.ਸੀ. ਦੀ ਧਾਰਾ 144 ਤਹਿਤ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਦੇ ਬਾਵਜੂਦ ਪ੍ਰਦਰਸ਼ਨਕਾਰੀ ਕਿਸਾਨਾਂ ਵੱਲੋਂ ਬਿਨਾਂ ਇਜਾਜ਼ਤ ਦੇ ਇਕੱਠ ਕਰਨ ਤੋਂ ਇਲਾਵਾ ਲਾਊਡ ਸਪੀਕਰਾਂ ਦੀ ਵਰਤੋਂ ਵੀ ਕੀਤੀ ਜਾ ਰਹੀ ਹੈ। ਮੁੱਖ ਚੋਣ ਅਧਿਕਾਰੀ ਨੇ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਹ ਬਹੁਤ ਮਹੱਤਵਪੂਰਨ ਹੈ ਕਿ ਉਮੀਦਵਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦਿਆਂ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ ਤਾਂ ਜੋ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਲਈ ਬਰਾਬਰ ਦਾ ਮਾਹੌਲ ਪ੍ਰਦਾਨ ਕੀਤਾ ਜਾ ਸਕੇ। ਸਿਬਿਨ ਸੀ ਨੇ ਦੁਹਰਾਇਆ ਕਿ ਜ਼ਿਲ੍ਹਿਆਂ ਵਿੱਚ ਤਾਇਨਾਤ ਸਮੂਹ ਚੋਣ ਅਮਲੇ ਦਾ ਫਰਜ਼ ਹੈ ਕਿ ਉਹ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਸਿਬਿਨ ਸੀ ਨੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਨ੍ਹਾਂ ਨਿਰਦੇਸ਼ਾਂ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨਾ ਯਕੀਨੀ ਬਣਾਉਣ ਅਤੇ ਜੇਕਰ ਚੋਣ ਪ੍ਰਚਾਰ ਵਿੱਚ ਵਿਘਨ ਪਾਉਣ ਦੀ ਕੋਈ ਘਟਨਾ ਸਾਹਮਣੇ ਆਉਂਦੀ ਹੈ ਤਾਂ ਉਸ ਨੂੰ ਗੰਭੀਰਤਾ ਨਾਲ ਲੈਂਦਿਆਂ ਚੋਣ ਕਮਿਸ਼ਨ ਦੇ ਧਿਆਨ ਵਿੱਚ ਲਿਆਂਦਾ ਜਾਵੇ। ਦੱਸਣਯੋਗ ਹੈ ਕਿ ਅੱਜ ਕਿਸਾਨਾਂ ਦੇ ਇੱਕ ਵਫ਼ਦ ਵੱਲੋਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ ਗਈ ਹੈ। ਮੀਟਿੰਗ ਦੌਰਾਨ ਸਿਬਿਨ ਸੀ ਨੇ ਕਿਸਾਨ ਜਥੇਬੰਦੀਆਂ ਨੂੰ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਅਤੇ ਸੂਬੇ ਭਰ ਵਿੱਚ ਚੋਣ ਲੜ ਰਹੇ ਉਮੀਦਵਾਰਾਂ ਦੀਆਂ ਚੋਣ ਮੁਹਿੰਮਾਂ ਵਿੱਚ ਵਿਘਨ ਨਾ ਪਾਉਣ ਦੀ ਅਪੀਲ ਕੀਤੀ ਹੈ।

Punjab Bani 09 May,2024
ਬਾਊਸਰ ਕਤਲ ਮਾਮਲੇ ਵਿੱਚ ਪੁਲਸ ਨੇ ਦੋ ਵਿਅਕਤੀਆਂ ਨੂੰ ਜ਼ਖਮੀ ਕਰ ਕੀਤਾ ਗ੍ਰਿਫ਼ਤਾਰ

ਬਾਊਸਰ ਕਤਲ ਮਾਮਲੇ ਵਿੱਚ ਪੁਲਸ ਨੇ ਦੋ ਵਿਅਕਤੀਆਂ ਨੂੰ ਜ਼ਖਮੀ ਕਰ ਕੀਤਾ ਗ੍ਰਿਫ਼ਤਾਰ ਚੰਡੀਗੜ੍ਹ, 9 ਮਈ ਪੰਜਾਬ ਪੁਲੀਸ ਨੇ ਅੱਜ ਨਿਊ ਚੰਡੀਗੜ੍ਹ ਦੇ ਮੈਡੀ-ਸਿਟੀ ਵਿੱਚ ਮੁਕਾਬਲੇ ਤੋਂ ਬਾਅਦ ਖਰੜ ਬਾਊਂਸਰ ਕਤਲ ਕੇਸ ਦੇ ਦੋ ਮਸ਼ਕੂਕਾਂ ਨੂੰ ਗ੍ਰਿਫ਼ਤਾਰ ਕਰ ਲਿਆ। ਦੋਵਾਂ ਦੇ ਢਿੱਡ ’ਚ ਤਿੰਨ-ਤਿੰਨ ਗੋਲੀਆਂ ਲੱਗੀਆਂ ਹਨ। 7 ਮਈ ਨੂੰ ਖਰੜ ਦੇ ਪਿੰਡ ਚੰਦੋ ਗੋਬਿੰਦਗੜ੍ਹ ਵਿਖੇ ਦੋ ਅਣਪਛਾਤੇ ਬਾਈਕ ਸਵਾਰ ਨੌਜਵਾਨਾਂ ਵੱਲੋਂ ਬਾਊਂਸਰ ਮਨੀਸ਼ ਕੁਮਾਰ (26) ਦੀ ਦਿਨ ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

Punjab Bani 09 May,2024
ਆਸਟ੍ਰੇਲੀਆ : ਭਾਰਤੀ ਵਿਦਿਆਰਥੀ ਦੀ ਹੱਤਿਆ ਮਾਮਲੇ ਵਿੱਚ ਦੋ ਵਿਅਕਤੀ ਗ੍ਰਿਫ਼ਤਾਰ

ਆਸਟ੍ਰੇਲੀਆ : ਭਾਰਤੀ ਵਿਦਿਆਰਥੀ ਦੀ ਹੱਤਿਆ ਮਾਮਲੇ ਵਿੱਚ ਦੋ ਵਿਅਕਤੀ ਗ੍ਰਿਫ਼ਤਾਰ ਮੈਲਬਰਨ, 9 ਮਈ ਆਸਟਰੇਲਿਆਈ ਪੁਲੀਸ ਨੇ ਭਾਰਤ ਦੇ 22 ਸਾਲਾ ਐੱਮਟੈੱਕ ਵਿਦਿਆਰਥੀ ਦੀ ਹੱਤਿਆ ਦੇ ਮਾਮਲੇ ਵਿਚ ਲੋੜੀਂਦੇ ਭਾਰਤੀ ਮੂਲ ਦੇ ਦੋ ਭਰਾਵਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੋਵਾਂ ’ਤੇ ਹਰਿਆਣਾ ਦੇ ਕਰਨਾਲ ਵਾਸੀ ਨੌਜਵਾਨ ਨਵਜੀਤ ਸੰਧੂ ਦੀ ਚਾਕੂ ਮਾਰਕੇ ਹੱਤਿਆ ਕਰਨ ਦਾ ਦੋਸ਼ ਹੈ। ਮੁਲਜ਼ਮਾਂ ਅਭਿਜੀਤ ਏ (26) ਅਤੇ ਰੌਬਿਨ ਗਾਰਟਨ (27) ਨੂੰ ਮੰਗਲਵਾਰ ਨੂੰ ਨਿਊ ਸਾਊਥ ਵੇਲਜ਼ ਦੇ ਗੌਲਬਰਨ ਸ਼ਹਿਰ ਤੋਂ ਗ੍ਰਿਫਤਾਰ ਕੀਤਾ ਗਿਆ ਅਤੇ ਪੁਲੀਸ ਉਨ੍ਹਾਂ ਨੂੰ ਵਿਕਟੋਰੀਆ ਹਵਾਲੇ ਕਰਨ ਦੀ ਤਿਆਰੀ ਕਰ ਰਹੀ ਹੈ। ਇਹ ਦੋਵੇਂ ਵੀ ਹਰਿਆਣਾ ਨਾਲ ਸਬੰਧਤ ਹਨ।

Punjab Bani 09 May,2024
ਸਕੂਲ ਦੇ ਅਧਿਆਪਕ ਦਾ ਹੋਇਆ ਕਤਲ

ਸਕੂਲ ਦੇ ਅਧਿਆਪਕ ਦਾ ਹੋਇਆ ਕਤਲ ਸ਼ੇਰਪੁਰ, 9 ਮਈ ਅੱਜ ਸਵੇਰੇ ਮਾਲੇਰਕੋਟਲਾ ਤੋਂ ਬਲਾਕ ਸ਼ੇਰਪੁਰ ਦੇ ਪਿੰਡ ਵਜ਼ੀਦਪੁਰ ਬਧੇਸ਼ਾ ਪੜ੍ਹਾਉਣ ਜਾ ਰਹੇ ਅਧਿਆਪਕ ਸਾਹਿਬ ਸਿੰਘ ਨੂੰ ਅਣਪਛਾਤਿਆਂ ਨੇ ਕਤਲ ਕਰਕੇ ਡਰੇਨ ਦੇ ਕੰਢੇ ਸੁੱਟ ਦਿੱਤਾ। ਸਰਕਾਰੀ ਪ੍ਰਾਇਮਰੀ ਸਕੂਲ ਵਜ਼ੀਦਪੁਰ ਬਧੇਸ਼ਾ ਦੇ ਸੈਂਟਰ ਹੈੱਡ ਟੀਚਰ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮਗਨਰੇਗਾ ਮਜ਼ਦੂਰਾਂ ਨੇ ਇਸ ਸਬੰਧੀ ਜਾਣਕਾਰੀ ਦਿੱਤੀ, ਜਿਸ ਮਗਰੋਂ ਤੁਰੰਤ ਸ਼ੇਰਪੁਰ ਦੀ ਪੁਲੀਸ ਨੂੰ ਸੂਚਿਤ ਕਰ ਦਿੱਤਾ। ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗਿਆ ਪਰ ਇਲਾਕੇ ਦੇ ਅਧਿਆਪਕਾਂ ਵਿੱਚ ਇਸ ਖ਼ਿਲਾਫ਼ ਕਾਫੀ ਰੋਸ ਹੈ| ਮ੍ਰਿਤਕ ਦੇ ਪਰਿਵਾਰ ’ਚ ਪਤਨੀ, ਪੁੱਤ ਤੇ ਧੀ ਹਨ।

Punjab Bani 09 May,2024
ਲੁਟੇਰੇ ਦੁਕਾਨ ਵਿੱਚੋ ਇੱਕ ਲੱਖ ਦੀ ਲੁੱਟ ਕਰਕੇ ਹੋਏ ਫਰਾਰ

ਲੁਟੇਰੇ ਦੁਕਾਨ ਵਿੱਚੋ ਇੱਕ ਲੱਖ ਦੀ ਲੁੱਟ ਕਰਕੇ ਹੋਏ ਫਰਾਰ ਅਬੋਹਰ : ਅਬੋਹਰ ਸ਼ਹਿਰ ਵਿੱਚ ਲੁੱਟ-ਖੋਹ ਅਤੇ ਚੋਰੀ ਦੀਆਂ ਘਟਨਾਵਾਂ ਆਮ ਹੁੰਦੀਆਂ ਜਾ ਰਹੀਆਂ ਹਨ। ਅਜਿਹੀ ਹੀ ਇੱਕ ਘਟਨਾ ਵੀਰਵਾਰ ਨੂੰ ਸਾਹਮਣੇ ਆਈ ਹੈ। ਜਿਸ ਵਿੱਚ ਇੱਕ ਲੁਟੇਰੇ ਦੁਕਾਨ ਵਿੱਚੋਂ 1 ਲੱਖ ਰੁਪਏ ਚੋਰੀ ਕਰ ਕੇ ਮੌਕੇ ਤੋਂ ਫਰਾਰ ਹੋ ਗਏ। ਇਹ ਘਟਨਾ ਸਵੇਰੇ ਕਰੀਬ 10 ਵਜੇ ਦੀ ਦੱਸੀ ਜਾ ਰਹੀ ਹੈ, ਇਹ ਸਾਰੀ ਘਟਨਾ ਦੁਕਾਨ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ 1 ਦੇ ਏ.ਐਸ.ਆਈ ਮਨਦੀਪ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Punjab Bani 09 May,2024
ਜੀਐਸਟੀ ਲਈ ਜਬਰਦਸਤੀ ਤੇ ਡਰਾਇਆ ਨਾ ਜਾਵੇ : ਸੁਪਰੀਮ ਕੋਰਟ

ਜੀਐਸਟੀ ਲਈ ਜਬਰਦਸਤੀ ਤੇ ਡਰਾਇਆ ਨਾ ਜਾਵੇ : ਸੁਪਰੀਮ ਕੋਰਟ ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕੇਂਦਰ ਸਰਕਾਰ ਨੂੰ ਜੀਐਸਟੀ ਵਸੂਲੀ ਲਈ ਕਾਰੋਬਾਰੀਆਂ ਵਿਰੁੱਧ ਤਲਾਸ਼ੀ ਅਤੇ ਜ਼ਬਤੀ ਮੁਹਿੰਮਾਂ ਦੌਰਾਨ 'ਧਮਕੀਆਂ ਅਤੇ ਜ਼ਬਰਦਸਤੀ' ਦੀ ਵਰਤੋਂ ਨਾ ਕਰਨ ਦੇ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਉਨ੍ਹਾਂ ਨੂੰ ਸਵੈ-ਇੱਛਾ ਨਾਲ ਬਕਾਏ ਦਾ ਭੁਗਤਾਨ ਕਰਨ ਲਈ ਮਨਾਉਣਾ ਚਾਹੀਦਾ ਹੈ। ਜਸਟਿਸ ਸੰਜੀਵ ਖੰਨਾ, ਐਮਐਮ ਸੁੰਦਰੇਸ਼ ਅਤੇ ਬੇਲਾ ਐਮ ਤ੍ਰਿਵੇਦੀ ਦੇ ਬੈਂਚ ਨੇ ਕਿਹਾ ਕਿ ਜੀਐਸਟੀ ਕਾਨੂੰਨ ਦੇ ਤਹਿਤ ਅਜਿਹਾ ਕੋਈ ਪ੍ਰਬੰਧ ਨਹੀਂ ਹੈ ਜੋ ਅਧਿਕਾਰੀਆਂ ਨੂੰ ਬਕਾਇਆ ਭੁਗਤਾਨ ਲਈ ਤਾਕਤ ਦੀ ਵਰਤੋਂ ਕਰਨ ਦਾ ਅਧਿਕਾਰ ਦਿੰਦਾ ਹੈ। ਸੁਪਰੀਮ ਕੋਰਟ ਦਾ ਇਹ ਬੈਂਚ ਜੀਐਸਟੀ ਐਕਟ ਦੀਆਂ ਵੱਖ-ਵੱਖ ਧਾਰਾਵਾਂ ਦੀ ਜਾਂਚ ਕਰ ਰਿਹਾ ਹੈ।

Punjab Bani 09 May,2024
ਔਰਤਾਂ ਨਾਲ ਜਬਰ ਜਿਨਾਹ ਕਰਨ ਵਾਲੇ ਜਲੇਬੀ ਬਾਬਾ ਦੀ ਹੋਈ ਮੌਤ

ਔਰਤਾਂ ਨਾਲ ਜਬਰ ਜਿਨਾਹ ਕਰਨ ਵਾਲੇ ਜਲੇਬੀ ਬਾਬਾ ਦੀ ਹੋਈ ਮੌਤ ਫਤੇਹਾਬਾਦ : ਜਬਰ ਜਨਾਹ ਦੇ ਕਈ ਮਾਮਲਿਆਂ ਵਿੱਚ ਹਿਸਾਰ ਦੀ ਕੇਂਦਰੀ ਜੇਲ੍ਹ-2 ਵਿੱਚ ਸਜ਼ਾ ਕੱਟ ਰਹੇ ਟੋਹਾਣਾ ਦੇ ਅਮਰਪੁਰੀ ਉਰਫ਼ ਜਲੇਬੀ ਬਾਬਾ ਉਰਫ਼ ਬਿੱਲੂ (49) ਦੀ ਮੰਗਲਵਾਰ ਰਾਤ ਮੌਤ ਹੋ ਗਈ। ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਅਮਰਪੁਰੀ ਮੂਲ ਰੂਪ ਵਿੱਚ ਮਾਨਸਾ, ਪੰਜਾਬ ਦਾ ਵਸਨੀਕ ਸੀ। ਕਈ ਸਾਲ ਪਹਿਲਾਂ ਉਹ ਟੋਹਾਣਾ ਵਿੱਚ ਜਲੇਬੀ ਦੀ ਰੇਹੜੀ ਲਾਉਂਦਾ ਸੀ। ਬਾਅਦ ਵਿੱਚ ਉਹ ਬਾਬਾ ਬਣ ਗਿਆ ਅਤੇ ਇੱਕ ਆਸ਼ਰਮ ਬਣਾਇਆ। ਸਾਲ 2017 'ਚ ਉਹ ਦੇਸ਼ ਭਰ 'ਚ ਉਸ ਸਮੇਂ ਸੁਰਖੀਆਂ 'ਚ ਆਇਆ ਜਦੋਂ ਸੌ ਤੋਂ ਵੱਧ ਔਰਤਾਂ ਨੇ ਉਸ 'ਤੇ ਇਲਾਜ ਅਤੇ ਉਪਦੇਸ਼ ਦੌਰਾਨ ਉਨ੍ਹਾਂ ਨੂੰ ਨਸ਼ੀਲਾ ਪਦਾਰਥ ਮਿਲਾ ਕੇ ਚਾਹ ਪਿਲਾਉਣ ਅਤੇ ਬੇਹੋਸ਼ ਹੋਣ 'ਤੇ ਉਨ੍ਹਾਂ ਨਾਲ ਜਬਰ ਜਨਾਹ ਕਰਨ ਦਾ ਦੋਸ਼ ਲਗਾਇਆ। ਬਾਅਦ ਵਿੱਚ ਜਦੋਂ ਮਾਮਲੇ ਦੀ ਜਾਂਚ ਕੀਤੀ ਗਈ ਤਾਂ ਆਸ਼ਰਮ ਵਿੱਚੋਂ ਇਤਰਾਜ਼ਯੋਗ ਸਮੱਗਰੀ ਦਾ ਵੱਡਾ ਭੰਡਾਰ ਮਿਲਿਆ।

Punjab Bani 09 May,2024
15 ਸਕਿੰਟ ਜਾਂ 1 ਘੰਟ ਲਓ ਅਸੀ ਡਰਨ ਵਾਲੇ ਨਹੀ : ਓਵੈਸੀ

15 ਸਕਿੰਟ ਜਾਂ 1 ਘੰਟ ਲਓ ਅਸੀ ਡਰਨ ਵਾਲੇ ਨਹੀ : ਓਵੈਸੀ ਹੈਦਰਾਬਾਦ : ਹੁਣ ਏਆਈਐਮਆਈਐਮ ਦੇ ਮੁਖੀ ਅਸਦੁਦੀਨ ਓਵੈਸੀ ਨੇ ਭਾਜਪਾ ਨੇਤਾ ਨਵਨੀਤ ਰਾਣਾ ਦੀ ਟਿੱਪਣੀ 'ਤੇ ਪਲਟਵਾਰ ਕੀਤਾ ਹੈ ਕਿ 'ਇਹ 15 ਸਕਿੰਟ ਲਵੇਗਾ'। ਓਵੈਸੀ ਨੇ ਕਿਹਾ ਕਿ ਉਨ੍ਹਾਂ ਨੇ 15 ਸੈਕਿੰਡ ਦਾ ਸਮਾਂ ਮੰਗਿਆ ਹੈ, ਪਰ ਉਨ੍ਹਾਂ ਨੂੰ ਇਕ ਘੰਟਾ ਦਿਓ, ਅਸੀਂ ਡਰਨ ਵਾਲੇ ਨਹੀਂ ਹਾਂ। ਓਵੈਸੀ ਨੇ ਕਿਹਾ ਕਿ ਅਸੀਂ ਦੇਖਣਾ ਚਾਹੁੰਦੇ ਹਾਂ ਕਿ ਉਸ 'ਚ ਕਿੰਨੀ ਇਨਸਾਨੀਅਤ ਬਚੀ ਹੈ। ਅਸਦੁਦੀਨ ਓਵੈਸੀ ਨੇ ਕਿਹਾ, ਮੈਂ ਮੋਦੀ ਜੀ ਨੂੰ ਕਹਿੰਦਾ ਹਾਂ, ਰਾਣਾ ਜੀ ਨੂੰ 15 ਸਕਿੰਟ ਦੀ ਬਜਾਏ 1 ਘੰਟਾ ਦਿਓ, ਉਹ ਕੀ ਕਰਨਗੇ? ਅਸੀਂ ਇਹ ਵੀ ਦੇਖਣਾ ਚਾਹੁੰਦੇ ਹਾਂ ਕਿ ਕੀ ਤੁਹਾਡੇ ਅੰਦਰ ਥੋੜੀ ਜਿਹੀ ਵੀ ਇਨਸਾਨੀਅਤ ਬਚੀ ਹੈ। ਕੌਣ ਡਰਦਾ ਹੈ? ਅਸੀਂ ਤਿਆਰ ਹਾਂ, ਜੇਕਰ ਕੋਈ ਖੁੱਲ੍ਹਾ ਕਾਲ ਕਰ ਰਿਹਾ ਹੈ ਤਾਂ ਹੋ ਜਾਓ, ਪ੍ਰਧਾਨ ਮੰਤਰੀ ਤੁਹਾਡਾ ਹੈ, RSS ਤੁਹਾਡਾ ਹੈ, ਸਭ ਕੁਝ ਤੁਹਾਡਾ ਹੈ। ਤੁਹਾਨੂੰ ਕੌਣ ਰੋਕ ਰਿਹਾ ਹੈ, ਦੱਸ ਕਿੱਥੇ ਆ, ਅਸੀਂ ਉੱਥੇ ਆਵਾਂਗੇ।

Punjab Bani 09 May,2024
ਕੁਲਗਾਮ ਵਿੱਚ ਸੁਰਖਿਆ ਬਲਾਂ ਨੇ ਤਿੰਨ ਅੱਤਵਾਦੀ ਕੀਤੇ ਢੇਰ

ਕੁਲਗਾਮ ਵਿੱਚ ਸੁਰਖਿਆ ਬਲਾਂ ਨੇ ਤਿੰਨ ਅੱਤਵਾਦੀ ਕੀਤੇ ਢੇਰ ਕਸ਼ਮੀਰ : ਜੰਮੂ-ਕਸ਼ਮੀਰ ਦੇ ਕੁਲਗਾਂਵ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਚੱਲ ਰਿਹਾ ਮੁਕਾਬਲਾ ਅੱਜ ਖਤਮ ਹੋ ਗਿਆ। ਬੁੱਧਵਾਰ ਨੂੰ ਸੁਰੱਖਿਆ ਬਲਾਂ ਨੇ ਨਾਗਰਿਕਾਂ ਦੀ ਹੱਤਿਆ ਦੇ ਕਈ ਮਾਮਲਿਆਂ ਵਿੱਚ ਸ਼ਾਮਲ ਲਸ਼ਕਰ-ਏ-ਤੋਇਬਾ ਸ਼ਾਖਾ ਟੀਆਰਐਫ ਦੇ ਇੱਕ ਚੋਟੀ ਦੇ 'ਕਮਾਂਡਰ' ਨੂੰ ਵੀ ਮਾਰ ਦਿੱਤਾ। ਪਿਛਲੇ ਮੰਗਲਵਾਰ ਵੀ ਇੱਕ ਮੁਕਾਬਲੇ ਵਿੱਚ ਦੋ ਅੱਤਵਾਦੀ ਮਾਰੇ ਗਏ ਸਨ। ਕੁੱਲ ਮਿਲਾ ਕੇ ਸੁਰੱਖਿਆ ਬਲਾਂ ਨੇ ਇਸ ਆਪਰੇਸ਼ਨ 'ਚ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਹੁਣ ਭਾਰਤੀ ਫੌਜ ਨੇ ਇਸ ਸਬੰਧੀ ਆਪਰੇਸ਼ਨ ਖਤਮ ਹੋਣ ਦੀ ਜਾਣਕਾਰੀ ਦਿੱਤੀ ਹੈ।

Punjab Bani 09 May,2024
ਕਿਸਾਨਾਂ ਵੱਲੋ ਮੋਤੀ ਮਹਿਲ ਅੱਗੇ ਜੋਰਦਾਰ ਰੋਸ਼ ਪ੍ਰਦਰਸ਼ਨ

ਕਿਸਾਨਾਂ ਵੱਲੋ ਮੋਤੀ ਮਹਿਲ ਅੱਗੇ ਜੋਰਦਾਰ ਰੋਸ਼ ਪ੍ਰਦਰਸ਼ਨ ਚੰਡੀਗੜ੍ਹ: ਭਾਜਪਾ ਆਗੂਆਂ ਦੀ ਗ੍ਰਿਫਤਾਰੀ ਨੂੰ ਲੈਕੇ ਸੰਯੁਕਤ ਕਿਸਾਨ ਮੋਰਚਾ ਗੈਰ (ਗੈਰ ਰਾਜਨੀਤਿਕ )ਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ 'ਤੇ ਬੁੱਧਵਾਰ ਨੂੰ ਭਾਜਪਾ ਉਮੀਦਵਾਰ ਪਰਨੀਤ ਕੌਰ ਦੀ ਰਿਹਾਇਸ਼ ਦਾ ਘਿਰਾਓ ਕਰਨ ਦੇ ਦਿੱਤੇ ਸੱਦੇ ਤਹਿਤ ਮੋਤੀ ਮਹਿਲ ਨੇੜੇ ਪੁੱਜੇ ਕਿਸਾਨਾਂ ਦੀ ਪੁਲਿਸ ਪ੍ਰਸ਼ਾਸਨ ਨਾਲ ਤਿੱਖੀ ਬਹਿਸਬਾਜ਼ੀ ਹੋਈ। ਇਸ ਦੌਰਾਨ ਕਿਸਾਨ ਧੱਕਾ-ਮੁੱਕੀ ਉਪਰੰਤ ਮੋਤੀ ਮਹਿਲ ਨੇੜਲੇ ਚੌਕ ਕੋਲ ਪਹੁੰਚਣ 'ਚ ਕਾਮਯਾਬ ਰਹੇ। ਕਿਸਾਨਾਂ ਵੱਲੋਂ ਇੱਥੇ ਹੀ ਧਰਨਾ ਲਗਾ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਗਈ। ਕਿਸਾਨਾਂ ਦੇ ਧਰਨੇ ਕਾਰਨ ਪੁਲਿਸ ਪ੍ਰਸ਼ਾਸਨ ਵੱਲੋਂ ਵੱਡੀ ਗਿਣਤੀ 'ਚ ਪੁਲਿਸ ਬਲ ਤਾਇਨਾਤ ਕਰ ਕੇ ਮੋਤੀ ਮਹਿਲ ਦੇ ਨੇੜਲੇ ਇਲਾਕੇ ਨੂੰ ਸੀਲ ਕਰਕੇ ਮਿੱਟੀ ਦੇ ਟਿੱਪਰ ਭਰ ਕੇ ਲਗਾਏ ਗਏ ਹਨ।

Punjab Bani 08 May,2024
ਦਿਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲਦੀ ਮੂੰਹ ਬੋਲੀ ਭੈਣ ਨੇ ਕੀਤਾ ਚੋਣ ਲੜਨ ਦਾ ਐਲਾਨ

ਦਿਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲਦੀ ਮੂੰਹ ਬੋਲੀ ਭੈਣ ਨੇ ਕੀਤਾ ਚੋਣ ਲੜਨ ਦਾ ਐਲਾਨ ਚੰਡੀਗੜ੍ਹ : ਅਰਵਿੰਦ ਕੇਜਰੀਵਾਲ ਦੀ ਮੂੰਹ ਬੋਲੀ ਭੈਣ ਸਿੱਪੀ ਸ਼ਰਮਾ ਨੇ ਸੰਗਰੂਰ ਹਲਕੇ ‘ਚ ਲੋਕਸਭਾ ਚੋਣ ਅਜ਼ਾਦ ਉਮੀਦਵਾਰ ਵੱਜੋਂ ਲੜਣ ਦਾ ਐਲਾਨ ਕਰ ਦਿੱਤਾ ਹੈ। ਮਾਨਸਾ ਜ਼ਿਲ੍ਹੇ ਦੀ ਰਹਿਣ ਵਾਲੀ 646 ਪੀਟੀਆਈ ਯੂਨੀਅਨ ਦੀ ਆਗੂ ਵੱਜੋਂ ਲਗਾਤਾਰ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੀ ਹੈ ਅਤੇ ਹੁਣ ਬਦਲਾਅ ਵਾਲੀ ਸਰਕਾਰ ਵੱਲੋਂ ਵਾਅਦੇ ਪੂਰ੍ਹੇ ਨਾ ਕੀਤੇ ਜਾਣ ਦੇ ਰੋਸ ਵੱਜੋਂ ਉਸ ਨੇ ਚੋਣ ਲੜਣ ਦਾ ਐਲਾਨ ਕਰ ਦਿੱਤਾ ਹੈ। ਇੱਥੇ ਜ਼ਿਕਰਯੋਗ ਹੈ ਕਿ ਵਿਧਾਨਸਭਾ ਚੋਣਾਂ ਦੇ ਪਹਿਲਾਂ ਕੇਜਰੀਵਾਲ ਨੇ ਉਨ੍ਹਾਂ ਨੂੰ ਮੋਹਾਲੀ ‘ਚ ਟੈਂਕੀ ‘ਤੇ ਚੜ੍ਹਿਆ ਦੇਖ ਹੋਰਨਾਂ ਪਿਛਲੀਆਂ ਸਰਕਾਰਾਂ ਨੂੰ ਝੂਠੀਆਂ ਤੇ ਵਾਅਦੇ ਨਾ ਨਿਭਾਉਣ ਵਾਲੀਆਂ ਕਰਾਰ ਦਿੰਦਿਆਂ ਉਨ੍ਹਾਂ ਨੂੰ ਉਤਰਨ ਲਈ ਕਿਹਾ ਸੀ। ਉਨ੍ਹਾਂ ਪੰਜਾਬ ’ਚ ‘ਆਪ’ ਦੀ ਸਰਕਾਰ ਆਉਣ ‘ਤੇ ਉਨ੍ਹਾਂ ਦੇ ਦਿਨ ਬਦਲਣ ਦੀ ਗੱਲ ਕੀਤੀ ਸੀ। ਸਿੱਪੀ ਸ਼ਰਮਾ ਨੇ ਕਿਹਾ ਕਿ ਸਾਡੇ ਦਿਨ ਤਾਂ ਨਹੀਂ ਬਦਲੇ, ਪਰ ‘ਆਪ’ ਦੇ ਪੰਜਾਬ ’ਚ ਦਿਨ ਜ਼ਰੂਰ ਬਦਲ ਗਏ ਹਨ

Punjab Bani 08 May,2024
ਭਾਜਪਾ ਨੂੰ ਝਟਕਾ : ਰਵੀਪ੍ਰੀਤ ਸਿੰਘ ਸਿੱਧੂ ਨੇ ਦਿੱਤਾ ਅਸਤੀਫਾ

ਭਾਜਪਾ ਨੂੰ ਝਟਕਾ : ਰਵੀਪ੍ਰੀਤ ਸਿੰਘ ਸਿੱਧੂ ਨੇ ਦਿੱਤਾ ਅਸਤੀਫਾ ਚੰਡੀਗੜ੍ਹ, 7 ਮਈ ਭਾਜਪਾ ਦੇ ਜ਼ਿਲ੍ਹਾ ਬਠਿੰਡਾ ਦੇ ਦਿਹਾਤੀ ਪ੍ਰਧਾਨ ਰਵੀਪ੍ਰੀਤ ਸਿੰਘ ਸਿੱਧੂ ਨੇ ਅੱਜ ਜ਼ਿਲ੍ਹਾ ਪ੍ਰਧਾਨਗੀ, ਤਲਵੰਡੀ ਸਾਬੋ ਹਲਕਾ ਇੰਚਾਰਜ ਦੇ ਅਹੁਦੇ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫ਼ਾ ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੂੰ ਭੇਜ ਦਿੱਤਾ ਹੈ। ਉਧਰ, ਸ੍ਰੀ ਸਿੱਧੂ ਦੇ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਕਰਨ ਦੀਆਂ ਚਰਚਾਵਾਂ ਨੇ ਜ਼ੋਰ ਫੜ ਲਿਆ ਹੈ। ਜ਼ਿਕਰਯੋਗ ਹੈ ਕਿ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਕਰੀਬੀਆਂ ਵਿੱਚ ਗਿਣੇ ਜਾਂਦੇ ਰਹੇ ਰਵੀਪ੍ਰੀਤ ਸਿੰਘ ਸਿੱਧੂ ਨੇ ਹਲਕਾ ਤਲਵੰਡੀ ਸਾਬੋ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ 2009-2010 ਵਿੱਚ ਆਰੰਭ ਦਿੱਤੀਆਂ ਸਨ।

Punjab Bani 08 May,2024
ਕਾਂਗਰਸ ਉਮੀਦਵਾਰ ਡਾ. ਧਰਮਵੀਰ ਗਾਂਧੀ ਨੇ ਕੀਤੇ ਕਾਗਜ ਦਾਖਲ

ਕਾਂਗਰਸ ਉਮੀਦਵਾਰ ਡਾ. ਧਰਮਵੀਰ ਗਾਂਧੀ ਨੇ ਕੀਤੇ ਕਾਗਜ ਦਾਖਲ ਚੰਡੀਗੜ੍ਹ, 8 ਮਈ ਪਟਿਆਲਾ ਤੋਂ ਕਾਂਗਰਸ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਨੇ ਹਲਕਾ ਇੰਚਾਰਜਾਂ ਦੀ ਹਾਜ਼ਰੀ ’ਚ ਅੱਜ ਲੋਕ ਸਭਾ ਲਈ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ। ਉਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਸਨ। ਉਹ ਆਪਣਾ ਕਾਫ਼ਿਲਾ ਛੋਟੀ ਬਾਰਾਂਦਰੀ ਤੋਂ ਲੈ ਕੇ ਚੱਲੇ ਤੇ ਫੁਹਾਰਾ ਚੌਕ ਹੁੰਦੇ ਹੋਏ 22 ਨੰਬਰ ਫਾਟਕ ਤੋਂ ਹੁੰਦੇ ਹੋਏ ਮਿੰਨੀ ਸਕੱਤਰੇਤ ਪੁੱਜੇ ਜਿਥੇ ਪੁੱਜ ਕੇ ਉਨ੍ਹਾਂ ਆਪਣੇ ਨਾਮਜਦਗੀ ਪੱਤਰਾਂ ਨੂੰ ਦਾਖਲ ਕੀਤਾ।

Punjab Bani 08 May,2024
ਬਸਪਾ ਨੂੰ ਝਟਾਕਾ : ਉਮੀਦਵਾਰ ਰਾਕੇਸ਼ ਸੁਮਨ ਆਪ ਵਿੱਚ ਹੋਏ ਸ਼ਾਮਲ

ਬਸਪਾ ਨੂੰ ਝਟਾਕਾ : ਉਮੀਦਵਾਰ ਰਾਕੇਸ਼ ਸੁਮਨ ਆਪ ਵਿੱਚ ਹੋਏ ਸ਼ਾਮਲ ਚੰਡੀਗੜ੍ਹ, 8 ਮਈ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਬਸਪਾ ਉਮੀਦਵਾਰ ਰਾਕੇਸ਼ ਸੁਮਨ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਬਸਪਾ ਨੇ ਲੋਕ ਸਭਾ ਚੋਣਾਂ ’ਚ ਇਕੱਲੇ ਲੜਨ ਦਾ ਐਲਾਨ ਕੀਤਾ ਹੈ। ਹੁਸ਼ਿਆਰਪੁਰ ਸੀਟ ਦੀ ਨੁਮਾਇੰਦਗੀ ਇਸ ਵੇਲੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਕਰ ਰਹੇ ਹਨ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 1 ਜੂਨ ਨੂੰ ਵੋਟਾਂ ਪੈਣਗੀਆਂ।

Punjab Bani 08 May,2024
ਕੈਨੇਡਾ ਭਾਰਤ ਦੇ ਹਾਈ ਕਮਿਸ਼ਨਰ ਦੀ ਚਿਤਾਵਨੀ : ਕੈਨੇਡਾ ਵਿੱਚ ਸਿੱਖ ਵੱਖਵਾਦੀ ਸਮੂਹ ਖਤਰੇ ਦੀ ਵੱਡੀ ਲੀਕ ਨੂੰ ਪਾਰ ਕਰ ਰਹੇ ਹਨ

ਕੈਨੇਡਾ ਭਾਰਤ ਦੇ ਹਾਈ ਕਮਿਸ਼ਨਰ ਦੀ ਚਿਤਾਵਨੀ : ਕੈਨੇਡਾ ਵਿੱਚ ਸਿੱਖ ਵੱਖਵਾਦੀ ਸਮੂਹ ਖਤਰੇ ਦੀ ਵੱਡੀ ਲੀਕ ਨੂੰ ਪਾਰ ਕਰ ਰਹੇ ਹਨ ਓਟਵਾ, 8 ਮਈ ਭਾਰਤ-ਕੈਨੇਡਾ ਸਬੰਧਾਂ ਵਿੱਚ ਕੂਟਨੀਤਕ ਤਣਾਅ ਦੌਰਾਨ ਇਥੇ ਭਾਰਤ ਦੇ ਹਾਈ ਕਮਿਸ਼ਨਰ ਨੇ ਚਿਤਾਵਨੀ ਦਿੱਤੀ ਹੈ ਕਿ ਕੈਨੇਡਾ ਵਿੱਚ ਸਿੱਖ ਵੱਖਵਾਦੀ ਸਮੂਹ ਖਤਰੇ ਦੀ ਵੱਡੀ ਲੀਕ ਪਾਰ ਕਰ ਰਹੇ ਹਨ, ਜਿਸ ਨੂੰ ਭਾਰਤ ਆਪਣੀ ਕੌਮੀ ਸੁਰੱਖਿਆ ਅਤੇ ਖੇਤਰੀ ਅਖੰਡਤਾ ਦੇ ਮਾਮਲੇ ਵਜੋਂ ਨੂੰ ਦੇਖਦਾ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਕੈਨੇਡਾ ਵਿੱਚ ਭਾਰਤੀ ਹਾਈ ਕਮਿਸ਼ਨਰ ਸੰਜੈ ਕੁਮਾਰ ਵਰਮਾ ਨੇ ਆਪਣੇ ਪਹਿਲੇ ਜਨਤਕ ਬਿਆਨ ਵਿੱਚ ਇਹ ਗੱਲ ਕਹੀ। ਸ੍ਰੀ ਵਰਮਾ ਇਸ ਮਾਮਲੇ ਨੂੰ ਘਰੇਲੂ ਅਪਰਾਧ ਨਾਲ ਜੋੜਦੇ ਨਜ਼ਰ ਆਏ। ਉਨ੍ਹਾਂ ਇਹ ਵੀ ਚੇਤਾਵਨੀ ਦਿੱਤੀ ਕਿ ਕੈਨੇਡਾ ਵਿੱਚ ਸਿੱਖ ਸਮੂਹ, ਜੋ ਭਾਰਤ ਤੋਂ ਵੱਖ ਹੋਣ ਦਾ ਸੱਦਾ ਦਿੰਦੇ ਹਨ, ਖਤਰੇ ਦੀ ਵੱਡੀ ਲੀਕ ਪਾਰ ਕਰ ਰਹੇ ਹਨ, ਜਿਸ ਨੂੰ ਨਵੀਂ ਦਿੱਲੀ ਰਾਸ਼ਟਰੀ ਸੁਰੱਖਿਆ ਦਾ ਮਾਮਲਾ ਮੰਨਦੀ ਹੈ। 

Punjab Bani 08 May,2024
ਹਰਦੀਪ ਨਿੱਝਰ ਦੀ ਹੱਤਿਆ ਤੇ ਭਾਰਤੀ ਏਜੰਟਾਂ ਦੇ ਸ਼ਾਮਲ ਹੋਣ ਦੇ ਦੋਸ਼ਾਂ ਤੇ ਕਾਇਮ ਹਾਂ : ਕੈਨੇਡਾ ਵਿਦੇਸ਼ ਮੰਤਰੀ

ਹਰਦੀਪ ਨਿੱਝਰ ਦੀ ਹੱਤਿਆ ਤੇ ਭਾਰਤੀ ਏਜੰਟਾਂ ਦੇ ਸ਼ਾਮਲ ਹੋਣ ਦੇ ਦੋਸ਼ਾਂ ਤੇ ਕਾਇਮ ਹਾਂ : ਕੈਨੇਡਾ ਵਿਦੇਸ਼ ਮੰਤਰੀ ਓਟਾਵਾ, 8 ਮਈ ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀ ਜੌਲੀ ਨੇ ਕਿਹਾ ਹੈ ਕਿ ਓਟਵਾ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਭਾਰਤੀ ਏਜੰਟਾਂ ਦੇ ਸ਼ਾਮਲ ਹੋਣ ਦੇ ਦੋਸ਼ਾਂ ‘ਤੇ ਕਾਇਮ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੌਲੀ ਨੇ ਕਿਹਾ ਕਿ ਨਿੱਝਰ ਦੀ ਹੱਤਿਆ ਦੀ ਜਾਂਚ ਰਾਇਲ ਕੈਨੇਡੀਅਨ ਮਾਊਂਟਿਡ ਪੁਲੀਸ ਕਰ ਰਹੀ ਹੈ। ਉਨ੍ਹਾਂ ਕਿਹਾ,‘ਕੈਨੇਡਾ ਆਪਣੇ ਨਾਗਰਿਕਾਂ ਦੀ ਸੁਰੱਖਿਆ ਕਰਨ ਲਈ ਕੋਈ ਕਸਰ ਨਹੀਂ ਛੱਡੇਗਾ। ਅਸੀਂ ਉਨ੍ਹਾਂ ਦੋਸ਼ਾਂ ‘ਤੇ ਕਾਇਮ ਹਾਂ ਕਿ ਕੈਨੇਡੀਅਨ ਜ਼ਮੀਨ ‘ਤੇ ਭਾਰਤੀ ਏਜੰਟਾਂ ਨੇ ਕੈਨੇਡੀਅਨ ਦੀ ਹੱਤਿਆ ਕੀਤੀ ਗਈ ਸੀ। ਇਸ ਦੀ ਆਰਸੀਐੱਮਪੀ ਜਾਂਚ ਕਰ ਰਹੀ ਹੈ।

Punjab Bani 08 May,2024
👉 ਪਰਮਪਾਲ ਦੇ ਸਿਆਸੀ ਰਾਹ ਚ ਅੜਿਕਾ 👉 ਪੰਜਾਬ ਸਰਕਾਰ ਨੇ ਪਰਮਪਾਲ ਕੌਰ ਦਾ ਅਸਤੀਫ਼ਾ ਨਾ ਮਨਜ਼ੂਰ ਕਰਕੇ ਤੁਰੰਤ ਪ੍ਰਭਾਵ ਨਾਲ ਡਿਊਟੀ ਤੇ ਹਾਜਰ ਹੋਣ ਦੇ ਦਿੱਤੇ ਆਦੇਸ਼ 👉 ਕੇਂਦਰ ਸਰਕਾਰ ਨੇ ਅਸਤੀਫ਼ਾ ਕਰ ਲਿਆ ਹੈ ਮਨਜ਼ੂਰ

👉 ਪਰਮਪਾਲ ਦੇ ਸਿਆਸੀ ਰਾਹ ਚ ਅੜਿਕਾ 👉 ਪੰਜਾਬ ਸਰਕਾਰ ਨੇ ਪਰਮਪਾਲ ਕੌਰ ਦਾ ਅਸਤੀਫ਼ਾ ਨਾ ਮਨਜ਼ੂਰ ਕਰਕੇ ਤੁਰੰਤ ਪ੍ਰਭਾਵ ਨਾਲ ਡਿਊਟੀ ਤੇ ਹਾਜਰ ਹੋਣ ਦੇ ਦਿੱਤੇ ਆਦੇਸ਼ ਪੰਜਾਬ ਸਰਕਾਰ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਮੁੱਖ ਆਗੂ ਸਿੰਕਦਰ ਸਿੰਘ ਮਲੂਕਾ ਦੀ ਨੂੰਹ ਅਤੇ ਆਈਏਐੱਸ ਅਧਿਕਾਰੀ ਪਰਮਪਾਲ ਕੌਰ ਦਾ ਅਸਤੀਫ਼ਾ ਨਾ ਮਨਜ਼ੂਰ ਕਰਕੇ ਤੁਰੰਤ ਪ੍ਰਭਾਵ ਨਾਲ ਡਿਊਟੀ ਤੇ ਹਾਜਰ ਹੋਣ ਦੇ ਆਦੇਸ਼ ਦਿੱਤੇ ਹਨ। ਪਰਮਪਾਲ ਕੌਰ ਨੂੰ ਨੋਟਿਸ ਜਾਰੀ ਕਰਕੇ ਲਿਖਿਆ ਹੈ ਕੇ ਪੰਜਾਬ ਚ IAS ਅਧਿਕਾਰੀਆਂ ਦੀ ਘਾਟ ਹੈ। ਇਹ।ਅਸਤੀਫਾ ਨਾ ਮਨਜ਼ੂਰ ਹੋਣ ਨਾਲ ਉਨ੍ਹਾਂ ਦਾ ਸਿਆਸੀ ਰਾਹ, ਅੜਿਕੇ ਵਾਲਾ।ਹੋ ਸੁਕਦਾ ਹੈ, ਕਿਉਂ ਕੇ ਓਹ BJP ਤੋਂ ਚੋਣ ਲੜ ਰਹੇ ਹਨ। 👉 ਕੇਂਦਰ ਸਰਕਾਰ ਨੇ ਅਸਤੀਫ਼ਾ ਕਰ ਲਿਆ ਹੈ ਮਨਜ਼ੂਰ ਇਸ ਤੋਂ ਇਕ ਦਿਨ ਪਹਿਲਾਂ ਖਬਰ ਆਈ ਸੀ ਕਿ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਇਕ ਪੱਤਰ ਲਿੱਖ ਕੇ ਦੱਸਿਆ ਕਿ ਆਈਏਐੱਸ ਅਧਿਕਾਰੀ ਪਰਮਪਾਲ ਕੌਰ ਦਾ ਅਸਤੀਫ਼ਾ ਕੇਂਦਰ ਸਰਕਾਰ ਨੇ ਆਪਣੇ ਵਿਸ਼ੇਸ਼ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਲ ਇੰਡੀਆ ਸਰਵਿਸ ਰੂਲਜ਼ ਤਹਿਤ ਮਨਜ਼ੂਰ ਕਰ ਲਿਆ ਹੈ। ਕੇਂਦਰ ਸਰਕਾਰ ਨੇ ਕਿਹਾ ਕਿ ਇਸ ਨਿਯਮ ਤਹਿਤ ਜਿਨ੍ਹਾਂ ਅਧਿਕਾਰੀਆਂ ਦੇ ਅਸਤੀਫ਼ੇ ਸੂਬਾ ਸਰਕਾਰ ਮਨਜ਼ੂਰ ਨਹੀਂ ਕਰਦੀ, ਉਸ ਦਾ ਅਸਤੀਫ਼ਾ ਕੇਂਦਰ ਸਰਕਾਰ ਮਨਜ਼ੂਰ ਕਰ ਸਕਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਨੇ ਆਈਏਐੱਸ ਅਧਿਕਾਰੀ ਪਰਮਪਾਲ ਕੌਰ ਦਾ ਅਸਤੀਫ਼ਾ ਮਨਜ਼ੂਰ ਕਰਕੇ ਉਨ੍ਹਾਂ ਨੂੰ ਰਿਲੀਵ ਵੀ ਕਰ ਦਿੱਤਾ ਹੈ।

Punjab Bani 07 May,2024
-ਨਿਰਪੱਖ, ਪਾਰਦਰਸ਼ੀ ਅਤੇ ਭੈਅ ਮੁਕਤ ਚੋਣਾਂ ਕਰਵਾਉਣ ਲਈ ਪਟਿਆਲਾ ਜ਼ਿਲ੍ਹਾ ਪ੍ਰਸਾਸ਼ਨ ਪੂਰੀ ਤਰ੍ਹਾਂ ਚੌਕਸ

-ਨਿਰਪੱਖ, ਪਾਰਦਰਸ਼ੀ ਅਤੇ ਭੈਅ ਮੁਕਤ ਚੋਣਾਂ ਕਰਵਾਉਣ ਲਈ ਪਟਿਆਲਾ ਜ਼ਿਲ੍ਹਾ ਪ੍ਰਸਾਸ਼ਨ ਪੂਰੀ ਤਰ੍ਹਾਂ ਚੌਕਸ -ਡੀ.ਸੀ. ਅਤੇ ਐਸ.ਐਸ.ਪੀ. ਨੇ ਚੋਣ ਤਿਆਰੀਆਂ ਅਤੇ ਸ਼ਡਿਊਲ ਬਾਰੇ ਮੀਡੀਆ ਨਾਲ ਸਾਂਝੀ ਕੀਤੀ ਜਾਣਕਾਰੀ - ਲੋਕ ਸਭਾ ਚੋਣਾਂ ਬਾਰੇ ਜਨਤਕ ਨੋਟਿਸ ਜਾਰੀ, ਸਟੈਟਿਕ ਸਰਵੇਲੈਂਸ ਵੱਲੋਂ ਚੈਕਿੰਗ ਸ਼ੁਰੂ, ਉਡਣ ਦਸਤੇ ਸਰਗਰਮ -ਮਜ਼ਬੂਤ ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਜ਼ਰੂਰੀ-ਸ਼ੌਕਤ ਅਹਿਮਦ ਪਰੇ -ਭੈਅ ਮੁਕਤ ਤੇ ਸ਼ਾਂਤਮਈ ਢੰਗ ਨਾਲ ਚੋਣਾਂ ਕਰਵਾਉਣ ਲਈ ਪਟਿਆਲਾ ਪੁਲਿਸ ਪੂਰੀ ਤਰ੍ਹਾਂ ਮੁਸ਼ਤੈਦ-ਐਸ.ਐਸ.ਪੀ. ਪਟਿਆਲਾ, 7 ਮਈ: ਨਿਰਪੱਖ, ਪਾਰਦਰਸ਼ੀ ਅਤੇ ਭੈਅ ਮੁਕਤ ਲੋਕ ਸਭਾ ਚੋਣਾਂ ਕਰਵਾਉਣ ਲਈ ਜ਼ਿਲ੍ਹਾ ਪ੍ਰਸਾਸ਼ਨ ਪਟਿਆਲਾ ਵਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ ਅਤੇ ਚੋਣ ਪ੍ਰਕਿਰਿਆ ਸਬੰਧੀ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਪ੍ਰੋਗਰਾਮਾਂ ਨੂੰ ਮੀਡੀਆ ਨਾਲ ਨਿਰੰਤਰ ਸਾਂਝਾ ਵੀ ਕੀਤਾ ਜਾ ਰਿਹਾ ਹੈ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਟਿਆਲਾ ਲੋਕ ਸਭਾ ਹਲਕੇ ਦੇ ਰਿਟਰਨਿੰਗ ਅਫ਼ਸਰ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜਿੱਥੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਲੋਕ ਸਭਾ ਚੋਣਾ ਬਾਰੇ ਜਨਤਕ ਨੋਟਿਸ ਜਾਰੀ ਕੀਤਾ, ਉਥੇ ਜ਼ਿਲ੍ਹਾ ਚੋਣ ਮੈਨੇਜਮੈਂਟ ਪਲਾਨ ਵੀ ਜਾਰੀ ਕੀਤਾ। ਇਸ ਮੌਕੇ ਐਸ.ਐਸ.ਪੀ. ਵਰੁਣ ਸ਼ਰਮਾ, ਐਸ.ਪੀ. (ਸਿਟੀ) ਸਰਫ਼ਰਾਜ ਆਲਮ ਅਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨਵਰੀਤ ਕੌਰ ਸੇਖੋਂ ਵੀ ਮੌਜੂਦ ਸਨ। ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਜ਼ਿਲ੍ਹਾ ਪੁਲਿਸ ਵੱਲੋਂ ਲੋਕ ਸਭਾ ਚੋਣਾਂ ਨਿਰਪੱਖ, ਪਾਰਦਰਸ਼ੀ ਅਤੇ ਭੈਅ ਮੁਕਤ ਢੰਗ ਨਾਲ ਕਰਵਾਉਣ ਲਈ ਸਮੁੱਚੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਵੋਟਰਾਂ ਨੂੰ ਸ਼ਾਂਤੀਪੂਰਵਕ ਮਾਹੌਲ ਦਿੱਤਾ ਜਾਵੇਗਾ, ਇਸ ਲਈ ਉਹ ਬਿਨ੍ਹਾਂ ਕਿਸੇ ਡਰ ਅਤੇ ਭੈਅ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਇੱਕ ਮਜ਼ਬੂਤ ਲੋਕਤੰਤਰ ਦਾ ਹਿੱਸਾ ਬਣਨ। ਉਨ੍ਹਾਂ ਦੱਸਿਆ ਕਿ 1 ਜੂਨ 2024 ਵੀਰਵਾਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣ ਵਾਲੀਆਂ ਵੋਟਾਂ ਲਈ ਨਾਮਜ਼ਦਗੀਆਂ ਸ਼ੁਰੂ ਹੋਣ ਨਾਲ ਸਾਰੇ ਵਿਧਾਨ ਸਭਾ ਹਲਕਿਆਂ 'ਚ ਗਠਿਤ ਸਟੈਟਿਕ ਸਰਵੇਲੈਂਸ ਟੀਮਾਂ ਵੱਲੋਂ ਸੜਕਾਂ 'ਤੇ ਬੈਰੀਕੇਡਿੰਗ ਲਗਾਕੇ ਵਾਹਨਾਂ ਨੂੰ ਰੋਕ ਕੇ ਚੈਕਿੰਗ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਉਡਣ ਦਸਤਿਆਂ ਦੀਆਂ ਟੀਮਾਂ ਵੀ ਪੂਰੀ ਤਰ੍ਹਾਂ ਸਰਗਰਮੀ ਨਾਲ ਚੈਕਿੰਗ ਕਰ ਰਹੀਆਂ ਹਨ। ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ 7 ਮਈ ਤੋਂ 14 ਮਈ ਤੱਕ ਡਿਪਟੀ ਕਮਿਸ਼ਨਰ ਦੇ ਕੋਰਟ ਰੂਮ (ਕਮਰਾ ਨੰਬਰ 108) ਵਿਖੇ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ 10 ਮਈ ਨੂੰ ਭਗਵਾਨ ਪਰਸ਼ੂਮਰਾਮ ਜੈਅੰਤੀ ਵਾਲੇ ਦਿਨ ਵੀ ਨਾਮਜ਼ਦਗੀ ਪੱਤਰ ਪ੍ਰਾਪਤ ਕੀਤੇ ਜਾਣਗੇ, ਕਿਉਂਕਿ ਇਸ ਦਿਨ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 ਤਹਿਤ ਛੁੱਟੀ ਨਹੀਂ ਹੈ। ਇਸ ਤੋਂ ਇਲਾਵਾ 11 ਮਈ ਨੂੰ ਦੂਜਾ ਸ਼ਨੀਵਾਰ ਤੇ 12 ਮਈ ਨੂੰ ਐਤਵਾਰ ਹੋਣ ਕਰਕੇ ਛੁੱਟੀ ਹੋਵੇਗੀ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਦੀ ਪੜਤਾਲ 15 ਮਈ ਬੁੱਧਵਾਰ ਨੂੰ ਹੋਵੇਗੀ ਅਤੇ ਉਮੀਦਵਾਰ 17 ਮਈ ਤੱਕ ਆਪਣੇ ਨਾਮਜ਼ਦਗੀ ਵਾਪਸ ਲੈ ਸਕਣਗੇ। ਉਨ੍ਹਾਂ ਦੱਸਿਆ ਕਿ ਇਸੇ ਦਿਨ ਸਾਰੇ ਉਮੀਦਵਾਰਾਂ ਦੀ ਸੂਚੀ ਫਾਈਨਲ ਹੋ ਜਾਵੇਗੀ ਤੇ ਆਜ਼ਾਦ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਉਨ੍ਹਾਂ ਨੇ ਚੋਣ ਲੜਨ ਵਾਲੇ ਸਾਰੇ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਯਕੀਨੀ ਬਣਾਉਣ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ 85 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ, ਦਿਵਿਆਂਗਜਨ ਅਤੇ ਚੋਣਾਂ ਲਈ ਕਿਸੇ ਵੀ ਤਰ੍ਹਾਂ ਦੀ ਡਿਊਟੀ 'ਤੇ ਤਾਇਨਾਤ ਚੋਣ ਅਮਲੇ ਦੀਆ ਵੋਟਾਂ ਪੁਆਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਵੱਖ-ਵੱਖ ਫਾਰਮ 12 ਮਈ ਤੋਂ ਪਹਿਲਾਂ-ਪਹਿਲਾਂ ਭਰਵਾਉਣ ਦੇ ਪੂਰੇ ਪ੍ਰਬੰਧ ਵੀ ਕਰ ਲਏ ਹਨ। ਉਨ੍ਹਾਂ ਦੱਸਿਆ ਕਿ ਕੋਈ ਵੀ ਵੋਟਰ ਆਪਣੇ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ, ਬਲਕਿ ਪੂਰੇ ਉਤਸ਼ਾਹ ਨਾਲ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀ ਸਵੀਪ ਟੀਮ ਵਲੋਂ ਵੋਟ ਪਾਉਣ ਸਬੰਧੀ ਜਾਗਰੂਕਤਾ ਵੀ ਫੈਲਾਈ ਜਾ ਰਹੀ ਹੈ, ਤਾਂ ਜੋ ਚੋਣ ਕਮਿਸ਼ਨ ਵੱਲੋਂ ਨਿਰਧਾਰਤ 70 ਫੀਸਦੀ ਤੋ ਵੱਧ ਵੋਟਾਂ ਪੁਆਉਣ ਦੇ ਟੀਚੇ ਨੂੰ ਸਰ ਕੀਤਾ ਜਾ ਸਕੇ। ਇਸ ਮੌਕੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਲੋਕ ਸਭਾ ਚੋਣਾਂ ਸ਼ਾਂਤੀਪੂਰਵਕ ਅਤੇ ਭੈਅ ਮੁਕਤ ਤਰੀਕੇ ਨਾਲ ਕਰਵਾਉਣ ਲਈ ਗ਼ਲਤ ਅਨਸਰਾਂ 'ਤੇ ਸਿਕੰਜ਼ਾ ਕੱਸਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 85 ਫੀਸਦੀ ਲਾਇਸੈਂਸੀ ਅਸਲਾ ਜਮ੍ਹਾਂ ਕਰਵਾ ਲਿਆ ਗਿਆ ਹੈ। ਇਸ ਤੋਂ ਇਲਾਵਾ ਹਰਿਆਣਾ ਨਾਲ ਲੱਗਦੀ ਪਟਿਆਲਾ ਜ਼ਿਲ੍ਹੇ ਦੀ ਹੱਦ 'ਤੇ ਸੀਸੀਟੀਵੀ ਕੈਮਰਿਆਂ ਦੀ ਨਿਗਰਾਨੀ ਹੇਠ 24 ਘੰਟੇ ਨਿਰੰਤਰ 14 ਇੰਟਰਸਟੇਟ ਨਾਕੇ ਲੱਗੇ ਹੋਏ ਹਨ, ਜਿਥੇ ਨਸ਼ਿਆਂ, ਨਜਾਇਜ਼ ਸ਼ਰਾਬ, ਹਥਿਆਰਾਂ ਤੇ ਸ਼ੱਕੀ ਵਿਅਕਤੀਆਂ ਦੀ ਐਂਟਰੀ 'ਤੇ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵੋਟਰਾਂ ਨੂੰ ਆਪਣੇ ਵੱਲ ਰੁਝਾਉਣ ਲਈ 'ਮਨੀ ਤੇ ਮਸਲ ਪਾਵਰ' ਦੀ ਵਰਤੋਂ ਰੋਕਣ ਤੇ ਅਚਨਚੇਤ ਚੈਕਿੰਗ ਲਈ ਫਲਾਇੰਗ ਸਕੁਐਡ ਟੀਮਾਂ ਵੀ ਪੂਰੀ ਤਰ੍ਹਾਂ ਸਰਗਰਮ ਹਨ। ਐਸ.ਐਸ.ਪੀ. ਨੇ ਅੱਗੇ ਦੱਸਿਆ ਕਿ ਪਟਿਆਲਾ ਪੁਲਿਸ ਨੇ ਚੋਣ ਜਾਬਤਾ ਲੱਗਣ ਤੋਂ ਬਾਅਦ 20 ਲੱਖ ਰੁਪਏ ਦੀ ਨਜਾਇਜ਼ ਨਗ਼ਦੀ ਅਤੇ 19 ਕਿਲੋ ਚਾਂਦੀ ਬਰਾਮਦ ਕਰਨ ਤੋਂ ਇਲਾਵਾ 57 ਭਗੌੜੇ ਵੀ ਗ੍ਰਿਫ਼ਤਾਰ ਕੀਤੇ ਹਨ। ਜਦਕਿ ਐਨ.ਡੀ.ਪੀ.ਐਸ. ਐਕਟ ਤਹਿਤ 93 ਮੁਕਦਮੇ ਦਰਜ ਕਰਕੇ 10 ਕਿਲੋ ਅਫੀਮ, 3 ਕਿਲੋ ਹੈਰੋਇਨ ਬਰਾਮਦ ਕੀਤੀ ਹੈ ਤੇ 116 ਆਬਕਾਰੀ ਐਕਟ ਦੇ ਮੁਕੱਦਮੇ ਦਰਜ ਕੀਤੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਨਸ਼ਿਆਂ, ਨਜਾਇਜ਼ ਸ਼ਰਾਬ ਤੇ ਅਸਲੇ ਤੇ ਨਾਜਾਇਜ਼ ਨਗ਼ਦੀ 'ਤੇ ਵੀ ਤਿੱਖੀ ਨਜ਼ਰ ਰੱਖੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਾਕਮ ਥਾਪਰ, ਡੀ.ਐਸ.ਪੀ. ਰਾਜ ਕੁਮਾਰ ਸ਼ਰਮਾ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Punjab Bani 07 May,2024
ਅੱਤਵਾਦੀਆਂ ਦੀ ਭਾਲ ਲਈ ਫੌਜ ਨੇ ਸ਼ੱਕੀਆਂ ਦੇਕੀਤੇ ਸਕੈਚ ਜਾਰੀ

ਅੱਤਵਾਦੀਆਂ ਦੀ ਭਾਲ ਲਈ ਫੌਜ ਨੇ ਸ਼ੱਕੀਆਂ ਦੇਕੀਤੇ ਸਕੈਚ ਜਾਰੀ ਰਾਜੌਰੀ : ਪੁਣਛ ਦੇ ਸੂਰਨਕੋਟ ਦੇ ਸ਼ਸ਼ੀਧਰ ਇਲਾਕੇ ਵਿੱਚ ਹਵਾਈ ਸੈਨਾ ਦੇ ਵਾਹਨਾਂ ਉੱਤੇ ਹਮਲੇ ਤੋਂ ਬਾਅਦ ਫਰਾਰ ਹੋਏ ਅੱਤਵਾਦੀਆਂ ਦੀ ਭਾਲ ਵਿੱਚ ਵੱਡੇ ਪੱਧਰ 'ਤੇ ਆਪਰੇਸ਼ਨ ਜਾਰੀ ਹੈ। ਇਲਾਕੇ ਵਿੱਚ ਫੌਜ ਦੇ ਪੈਰਾ ਕਮਾਂਡੋ ਵੀ ਤਾਇਨਾਤ ਕੀਤੇ ਗਏ ਹਨ। ਫੌਜ, ਪੁਲਿਸ ਅਤੇ ਸੀਆਰਪੀਐਫ ਦੇ ਸਾਂਝੇ ਆਪਰੇਸ਼ਨ ਵਿੱਚ ਜਵਾਨਾਂ ਨੇ ਹਮਲੇ ਵਾਲੀ ਥਾਂ ਦੇ ਨਾਲ ਲੱਗਦੇ 20 ਕਿਲੋਮੀਟਰ ਦੇ ਖੇਤਰ ਨੂੰ ਘੇਰ ਲਿਆ ਹੈ। ਇਸ ਲੜੀ 'ਚ ਫੌਜ ਨੇ ਦੋ ਸ਼ੱਕੀ ਅੱਤਵਾਦੀਆਂ ਦੇ ਸਕੈਚ ਜਾਰੀ ਕੀਤੇ ਹਨ। ਜਿਨ੍ਹਾਂ ਨੂੰ ਪੁੰਛ ਸ਼ਾਇਸਤਾਰ ਆਈਏਐਫ ਵਾਹਨ ਹਮਲੇ ਵਿੱਚ ਸ਼ਾਮਲ ਮੰਨਿਆ ਜਾ ਰਿਹਾ ਹੈ।

Punjab Bani 06 May,2024
ਯੂਕਰੇਨੀ ਡਰੋਨਾਂ ਨੇ ਰੂਸ ਤੇ ਕੀਤਾ ਹਮਲਾ

ਯੂਕਰੇਨੀ ਡਰੋਨਾਂ ਨੇ ਰੂਸ ਤੇ ਕੀਤਾ ਹਮਲਾ ਮਾਸਕੋ : ਰੂਸ ਦੇ ਬੇਲਗੋਰੋਡ ਖੇਤਰ ਵਿੱਚ ਕੰਮ ਕਰਨ ਲਈ ਲੋਕਾਂ ਨੂੰ ਲਿਜਾ ਰਹੀਆਂ ਦੋ ਬੱਸਾਂ ਉੱਤੇ ਯੂਕਰੇਨੀ ਡਰੋਨਾਂ ਨੇ ਹਮਲਾ ਕੀਤਾ। ਇਨ੍ਹਾਂ ਹਮਲਿਆਂ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ 35 ਹੋਰ ਜ਼ਖਮੀ ਹੋ ਗਏ। ਰਾਜਪਾਲ ਨੇ ਸੋਮਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਗਵਰਨਰ ਵਿਆਚੇਸਲਾਵ ਗਲੇਡਕੋਵ ਨੇ ਕਿਹਾ ਕਿ ਹਮਲਾ ਬੇਰੇਜ਼ੋਵਕਾ ਪਿੰਡ ਦੇ ਨੇੜੇ ਹੋਇਆ। ਉਨ੍ਹਾਂ ਨੇ ਇੱਕ ਬੱਸ ਦੀ ਫੋਟੋ ਪ੍ਰਕਾਸ਼ਿਤ ਕੀਤੀ ਜਿਸ ਦੀਆਂ ਖਿੜਕੀਆਂ ਉੱਡ ਗਈਆਂ ਸਨ।

Punjab Bani 06 May,2024
ਕਾਂਗਰਸ ਤੇ ਆਪ ਬਠਿੰਡਾ ਨੂੰ ਇੱਕ ਦਹਾਕਾ ਪਿਛੇ ਲੈ ਗਈਆਂ : ਹਰਸਿਮਰਤ ਕੌਰ ਬਾਦਲ

ਕਾਂਗਰਸ ਤੇ ਆਪ ਬਠਿੰਡਾ ਨੂੰ ਇੱਕ ਦਹਾਕਾ ਪਿਛੇ ਲੈ ਗਈਆਂ : ਹਰਸਿਮਰਤ ਕੌਰ ਬਾਦਲ ਬਠਿੰਡਾ, 5 ਮਈ ਲੋਕ ਸਭਾ ਹਲਕਾ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਅੱਜ ਇੱਥੇ ਪਾਰਟੀ ਦਫ਼ਤਰ ਦਾ ਉਦਘਾਟਨ ਕਰਨ ਮੌਕੇ ਕਿਹਾ ਕਿ ‘ਆਪ’ ਨੇ ਪੰਜਾਬ ਵਿੱਚ ਕੋਈ ਵੱਡਾ ਪ੍ਰਾਜੈਕਟ ਨਹੀਂ ਲਿਆਂਦਾ ਜਦਕਿ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੇ ਬਠਿੰਡਾ ਨੂੰ ਨਮੂਨੇ ਦਾ ਹਲਕਾ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀਆਂ ਅਕਾਲੀ ਸਰਕਾਰਾਂ ਨੇ ਨਾ ਸਿਰਫ ਇਸ ਹਲਕੇ ਵਿਚ ਰਿਫਾਈਨਰੀ ਸਥਾਪਿਤ ਕਰਵਾਈ ਸਗੋਂ ਇਥੇ ਏਮਸ ਅਤੇ ਕੇਂਦਰੀ ਯੂਨੀਵਰਸਿਟੀ ਵੀ ਲਿਆਂਦੀ। ਇਸੇ ਤਰ੍ਹਾਂ ਕੈਂਸਰ ਹਸਪਤਾਲ ਖੋਲ੍ਹਣ ਦੇ ਨਾਲ-ਨਾਲ ਮਹਾਰਾਜਾ ਰਣਜੀਤ ਸਿੰਘ ਤਕਨੀਕੀ ਯੂਨੀਵਰਸਿਟੀ ਸਥਾਪਿਤ ਕੀਤੀ ਗਈ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ‘ਆਪ’ ਬਠਿੰਡਾ ਨੂੰ ਇਕ ਦਹਾਕਾ ਪਿੱਛੇ ਲੈ ਗਈਆਂ ਹਨ।

Punjab Bani 06 May,2024
ਕਾਂਗਰਸੀ ਨੇਤਾ ਚੁਸਪਿੰਦਰ ਬੀਰ ਚਾਹਲ ਹੋਏ ਆਪ ਵਿੱਚ ਸ਼ਾਮਲ

ਕਾਂਗਰਸੀ ਨੇਤਾ ਚੁਸਪਿੰਦਰ ਬੀਰ ਚਾਹਲ ਹੋਏ ਆਪ ਵਿੱਚ ਸ਼ਾਮਲ ਮਾਨਸਾ, 6 ਮਈ ਮਾਨਸਾ ਜ਼ਿਲ੍ਹੇ ਨਾਲ ਸਬੰਧਤ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਚੁਸਪਿੰਦਰ ਬੀਰ ਸਿੰਘ ਚਾਹਲ ਅੱਜ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨੇ ਇਹ ਸ਼ਮੂਲੀਅਤ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਕੀਤੀ। ਮੁੱਖ ਮੰਤਰੀ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਪਾਰਟੀ ਨੂੰ ਹੋਰ ਬਲ ਮਿਲੇਗਾ ਅਤੇ ਪਾਰਟੀ ਮਾਲਵਾ ਖੇਤਰ ਵਿਚ ਪਹਿਲਾਂ ਨਾਲੋਂ ਵੀ ਵੱਧ ਤਕੜੀ ਹੋਵੇਗੀ। ਉਨ੍ਹਾਂ ਦੀ ਇਹ ਸ਼ਮੂਲੀਅਤ ਚੰਡੀਗੜ੍ਹ ਵਿਖੇ ਹੋਈ ਹੈ ਅਤੇ ਇਸ ਦੀ ਜਾਣਕਾਰੀ ‘ਆਪ’‌ ਵਲੋਂ ਟਵੀਟ ਰਾਹੀਂ ਵੀ ਦਿੱਤੀ ਗਈ ਹੈ। 

Punjab Bani 06 May,2024
ਈਡੀ ਨੇ ਮੰਤਰੀ ਦੇ ਨੌਕਰ ਦੇ ਘਰੋ ਕੀਤੇ ਕਰੋੜਾਂ ਬਰਾਮਦ

ਈਡੀ ਨੇ ਮੰਤਰੀ ਦੇ ਨੌਕਰ ਦੇ ਘਰੋ ਕੀਤੇ ਕਰੋੜਾਂ ਬਰਾਮਦ ਦਿਲੀ, 6 ਮਈ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਝਾਰਖੰਡ ਦੇ ਮੰਤਰੀ ਦੇ ਸਕੱਤਰ ਦੇ ਕਥਿਤ ਘਰੇਲੂ ਨੌਕਰ ਦੇ ਘਰ ਦੀ ਤਲਾਸ਼ੀ ਦੌਰਾਨ ਵੱਡੀ ਮਾਤਰਾ ਵਿਚ ਨਕਦੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਸੂਤਰਾਂ ਵੱਲੋਂ ਸਾਂਝੀ ਕੀਤੀ ਵੀਡੀਓ ਵਿੱਚ ਈਡੀ ਦੇ ਅਧਿਕਾਰੀ ਇੱਕ ਕਮਰੇ ਵਿੱਚੋਂ ਕਰੰਸੀ ਨੋਟ ਚੁੱਕਦੇ ਹੋਏ ਦੇਖੇ ਜਾ ਸਕਦੇ ਹਨ, ਜਿਸ ਥਾਂ ‘ਤੇ ਛਾਪੇਮਾਰੀ ਕੀਤੀ ਗਈ, ਉਹ ਕਥਿਤ ਤੌਰ ‘ਤੇ ਸੂਬੇ ਦੇ ਪੇਂਡੂ ਵਿਕਾਸ ਮੰਤਰੀ ਆਲਮਗੀਰ ਆਲਮ ਦੇ ਨਿੱਜੀ ਸਕੱਤਰ ਸੰਜੀਵ ਲਾਲ ਦੇ ਘਰੇਲੂ ਨੌਕਰ ਦੀ ਹੈ। ਸੂਤਰਾਂ ਨੇ ਦੱਸਿਆ ਕਿ ਬਰਾਮਦ ਕੀਤੀ ਰਕਮ ਦਾ ਪਤਾ ਲਗਾਉਣ ਲਈ ਨੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ ਅਤੇ ਇਹ ਰਕਮ 20-30 ਕਰੋੜ ਰੁਪਏ ਦੇ ਵਿਚਕਾਰ ਹੋ ਸਕਦੀ ਹੈ। 

Punjab Bani 06 May,2024
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬੀਜੇਪੀ ਵੱਲੋਂ ਕੀਤੀ ਸ਼ਿਕਾਇਤ ਉਪਰੰਤ ਡੀ.ਜੀ.ਪੀ. ਤੋਂ ਰਿਪੋਰਟ ਮੰਗੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬੀਜੇਪੀ ਵੱਲੋਂ ਕੀਤੀ ਸ਼ਿਕਾਇਤ ਉਪਰੰਤ ਡੀ.ਜੀ.ਪੀ. ਤੋਂ ਰਿਪੋਰਟ ਮੰਗੀ ਚੰਡੀਗੜ੍ਹ, 6 ਮਈ ਪੰਜਾਬ ਭਾਜਪਾ ਦੇ ਵਫ਼ਦ ਵੱਲੋਂ ਸੂਬੇ ਵਿੱਚ ਪਾਰਟੀ ਦੇ ਉਮੀਦਵਾਰਾਂ ਨੂੰ ਪ੍ਰਚਾਰ ਕਰਨ ਤੋਂ ਰੋਕੇ ਜਾਣ ਅਤੇ ਅਮਨ-ਕਾਨੂੰਨ ਦੀ ਸਥਿਤੀ 'ਤੇ ਚਿੰਤਾ ਜ਼ਾਹਰ ਕੀਤੇ ਜਾਣ ਤੋਂ ਬਾਅਦ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਤੋਂ ਇਸ ਸਬੰਧੀ ਕਾਰਵਾਈ ਰਿਪੋਰਟ ਮੰਗੀ ਹੈ। ਦੱਸਣਯੋਗ ਹੈ ਕਿ ਪੰਜਾਬ ਭਾਜਪਾ ਦੇ ਵਫ਼ਦ ਨੇ ਅੱਜ ਇੱਥੇ ਮੁੱਖ ਚੋਣ ਅਧਿਕਾਰੀ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕਰਕੇ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਯਕੀਨੀ ਬਣਾਉਣ ਅਤੇ ਚੋਣ ਪ੍ਰਚਾਰ ਦੇ ਅਧਿਕਾਰ ਨੂੰ ਲੈ ਕੇ ਚਿੰਤਾ ਪ੍ਰਗਟਾਈ। ਉਨ੍ਹਾਂ ਨੇ ਸੂਬੇ ਵਿੱਚ ਚੋਣਾਂ ਦੇ ਸਮੇਂ ਦੌਰਾਨ ਆਪਣੇ ਉਮੀਦਵਾਰਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਖਦਸ਼ਾ ਪ੍ਰਗਟਾਇਆ। ਬੀ.ਜੇ.ਪੀ. ਦੇ ਵਫ਼ਦ ਵੱਲੋਂ ਆਪਣਾ ਤਫਸੀਲ ਸ਼ਿਕਾਇਤ ਪੱਤਰ ਸੌਂਪੇ ਜਾਣ ਤੋਂ ਬਾਅਦ ਮੁੱਖ ਚੋਣ ਅਧਿਕਾਰੀ ਨੇ ਇਸ ਸਬੰਧੀ ਪੰਜਾਬ ਦੇ ਡੀ.ਜੀ.ਪੀ. ਨੂੰ ਤੱਥ ਖੋਜ ਅਤੇ ਕਾਰਵਾਈ ਰਿਪੋਰਟ ਸੌਂਪਣ ਲਈ ਕਿਹਾ ਹੈ।

Punjab Bani 06 May,2024
ਪੰਜਾਬ ਵਿਚ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ-

ਪੰਜਾਬ ਵਿਚ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ- ਭਾਰਤੀ ਚੋਣ ਕਮਿਸ਼ਨ ਵੱਲੋਂ ਜਨਰਲ ਅਤੇ ਪੁਲਿਸ ਆਬਜ਼ਰਵਰਾਂ ਦੀ ਨਿਯੁਕਤੀ: ਸਿਬਿਨ ਸੀ ਚੰਡੀਗੜ੍ਹ, 6 ਮਈ: ਪੰਜਾਬ ਵਿਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ ਹੋ ਰਹੀ ਹੈ। ਇਨ੍ਹਾਂ ਚੋਣਾਂ ਨੂੰ ਸ਼ਾਂਤੀਪੂਰਵਕ, ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੀਆਂ 13 ਸੀਟਾਂ ਲਈ ਜਨਰਲ ਅਤੇ ਪੁਲਿਸ ਆਬਜ਼ਰਵਰਾਂ ਦੀ ਨਿਯੁਕਤੀ ਕਰ ਦਿੱਤੀ ਹੈ। ਇਹ ਸਾਰੇ ਅਧਿਕਾਰੀ 14 ਮਈ ਤੋਂ ਆਪਣੀ ਡਿਊਟੀ ਸੰਭਾਲ ਲੈਣਗੇ। ਇਸ ਬਾਬਤ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਵੱਖ-ਵੱਖ ਸੂਬਿਆਂ ਦੇ 13 ਆਈ.ਏ.ਐਸ. ਅਧਿਕਾਰੀਆਂ ਨੂੰ ਜਨਰਲ ਆਬਜ਼ਰਵਰ ਲਾਇਆ ਗਿਆ ਹੈ ਜਦਕਿ 7 ਆਈ.ਪੀ.ਐਸ. ਅਧਿਕਾਰੀਆਂ ਨੂੰ ਪੁਲਿਸ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇਹ ਸਾਰੇ ਅਧਿਕਾਰੀ ਚੋਣਾਂ ਦੌਰਾਨ ਭਾਰਤੀ ਚੋਣ ਕਮਿਸ਼ਨ ਦੀਆਂ ਚੋਣ ਜ਼ਾਬਤੇ ਸਬੰਧੀ ਨਿਯਮਾਂ ਅਤੇ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਆਪਣੀ ਡਿਊਟੀ ਨਿਭਾਉਣਗੇ। ਜਿਨ੍ਹਾਂ ਅਧਿਕਾਰੀਆਂ ਨੂੰ ਜਨਰਲ ਆਬਜ਼ਰਵਰ ਲਾਇਆ ਗਿਆ ਹੈ, ਉਨ੍ਹਾਂ ਵਿਚ ਗੁਰਦਾਸਪੁਰ ਲੋਕ ਸਭਾ ਸੀਟ ਲਈ ਕੇ. ਮਹੇਸ਼ (2009 ਬੈਚ), ਅੰਮ੍ਰਿਤਸਰ ਲਈ ਸਿਧਾਰਥ ਜੈਨ (2001), ਖਡੂਰ ਸਾਹਿਬ ਲਈ ਅਭੀਮੰਨਿਊ ਕੁਮਾਰ (2011), ਜਲੰਧਰ ਲਈ ਜੇ. ਮੇਘਾਨਾਥ ਰੈੱਡੀ (2013), ਹੁਸ਼ਿਆਰਪੁਰ ਲਈ ਡਾ. ਆਰ ਆਨੰਦਕੁਮਾਰ (2003), ਆਨੰਦਪੁਰ ਸਾਹਿਬ ਲਈ ਡਾ. ਹੀਰਾ ਲਾਲ (2010), ਲੁਧਿਆਣਾ ਲਈ ਦਿਵਿਆ ਮਿੱਤਲ (2013), ਫਤਹਿਗੜ੍ਹ ਸਾਹਿਬ ਲਈ ਰਾਕੇਸ਼ ਸ਼ੰਕਰ (2004), ਫਰੀਦਕੋਟ ਲਈ ਰੂਹੀ ਖਾਨ (2013), ਫਿਰੋਜ਼ਪੁਰ ਲਈ ਕਪਿਲ ਮੀਨਾ (2010), ਬਠਿੰਡਾ ਲਈ ਡਾ. ਐਸ ਪ੍ਰਭਾਕਰ (2009), ਸੰਗਰੂਰ ਲਈ ਸ਼ਨਾਵਸ ਐਸ (2012), ਅਤੇ ਪਟਿਆਲਾ ਲੋਕ ਸਭਾ ਸੀਟ ਲਈ ਓਮ ਪ੍ਰਕਾਸ਼ ਬਕੋਰੀਆ (2006) ਨੂੰ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਪੁਲਿਸ ਆਬਜ਼ਰਵਰਾਂ ਵਿਚ ਗੁਰਦਾਸਪੁਰ ਤੇ ਹੁਸ਼ਿਆਰਪੁਰ ਲੋਕ ਸਭਾ ਸੀਟਾਂ ਲਈ ਕੁਸ਼ਾਲ ਪਾਲ ਸਿੰਘ (2014 ਬੈਚ), ਅੰਮ੍ਰਿਤਸਰ ਤੇ ਖਡੂਰ ਸਾਹਿਬ ਲਈ ਸਵੇਤਾ ਸ੍ਰੀਮਾਲੀ (2010), ਜਲੰਧਰ ਤੇ ਲੁਧਿਆਣਾ ਲਈ ਸਤੀਸ਼ ਕੁਮਾਰ ਗਜਭੀਏ (2002), ਆਨੰਦਪੁਰ ਸਾਹਿਬ ਤੇ ਫਤਹਿਗੜ੍ਹ ਸਾਹਿਬ ਲਈ ਸੰਦੀਪ ਗਜਾਨਨ ਦੀਵਾਨ (2010), ਬਠਿੰਡਾ ਤੇ ਫਰੀਦਕੋਟ ਲਈ ਬੀ. ਸ਼ੰਕਰ ਜੈਸਵਾਲ (2001), ਫਿਰੋਜ਼ਪੁਰ ਲਈ ਏ.ਆਰ. ਦਮੋਧਰ (2013) ਅਤੇ ਸੰਗਰੂਰ ਤੇ ਪਟਿਆਲਾ ਲੋਕ ਸਭਾ ਸੀਟਾਂ ਲਈ ਅਮੀਰ ਜਾਵੇਦ (2012) ਨੂੰ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 15 ਖਰਚਾ ਆਬਜ਼ਰਵਰਾਂ ਦੀ ਨਿਯੁਕਤੀ ਵੀ ਹੋ ਚੁੱਕੀ ਹੈ, ਜੋ ਕਿ ਆਈ.ਆਰ.ਐਸ. ਅਧਿਕਾਰੀ ਹਨ।

Punjab Bani 06 May,2024
ਪਹਿਲਵਾਨ ਬਜਰੰਗ ਪੂਨੀਆ ਨੂੰ ਨਾਡਾ ਨੇ ਕੀਤਾ ਮੁਅੱਤਲ

ਪਹਿਲਵਾਨ ਬਜਰੰਗ ਪੂਨੀਆ ਨੂੰ ਨਾਡਾ ਨੇ ਕੀਤਾ ਮੁਅੱਤਲ ਦਿਲੀ : ਭਾਰਤ ਦੇ ਸਟਾਰ ਓਲੰਪਿਕ ਤਮਗਾ ਜੇਤੂ ਪਹਿਲਵਾਨ ਬਜਰੰਗ ਪੂਨੀਆ ਲਈ ਪੈਰਿਸ ਓਲੰਪਿਕ ‘ਚ ਖੇਡਣਾ ਮੁਸ਼ਕਲ ਨਜ਼ਰ ਆ ਰਿਹਾ ਹੈ। ਐਤਵਾਰ 5 ਮਈ ਨੂੰ ਨਾਡਾ ਨੇ ਇਸ ਸਟਾਰ ਪਹਿਲਵਾਨ ਨੂੰ ਡੋਪ ਟੈਸਟ ਨਾ ਕਰਵਾਉਣ ਉਤੇ ਕਾਰਵਾਈ ਕਰਦੇ ਹੋਏ ਮੁਅੱਤਲ ਕਰ ਦਿੱਤਾ ਸੀ। ਇਸ ਸਖ਼ਤ ਕਦਮ ਕਾਰਨ ਬਜਰੰਗ ਪੂਨੀਆ ਦੇ ਪੈਰਿਸ ਓਲੰਪਿਕ ‘ਚ ਖੇਡਣ ਨੂੰ ਲੈ ਕੇ ਸਸਪੈਂਸ ਵਧ ਗਿਆ ਹੈ। ਬਜਰੰਗ ਪੂਨੀਆ ਨੂੰ ਰਾਸ਼ਟਰੀ ਡੋਪਿੰਗ ਰੋਕੂ ਏਜੰਸੀ ਨੇ ਮੁਅੱਤਲ ਕਰ ਦਿੱਤਾ ਹੈ। ਨਾਡਾ ਵੱਲੋਂ ਲਏ ਗਏ ਇਸ ਫੈਸਲੇ ਤੋਂ ਬਾਅਦ ਹੁਣ ਉਸ ਦੀ ਪੈਰਿਸ ਓਲੰਪਿਕ ਵਿੱਚ ਜਾਣ ਦੀਆਂ ਉਮੀਦਾਂ ਨੂੰ ਵੱਡਾ ਝਟਕਾ ਲੱਗਾ ਹੈ। ਡੋਪ ਸੈਂਪਲ ਨਾ ਕਰਵਾਉਣ ਉਤੇ ਬਜਰੰਗ ਪੂਨੀਆ ਨੂੰ ਨਾਡਾ ਨੇ ਮੁਅੱਤਲ ਕਰ ਦਿੱਤਾ ਹੈ।

Punjab Bani 05 May,2024
ਸ਼ਾਹੀ ਪਰਿਵਾਰ ਦਾ ਵਾਰਿਸ ਹੀ ਪ੍ਰਧਾਨ ਮੰਤਰੀ ਜਾਂ ਮੁੱਖ ਮੰਤਰੀ ਬਣੇਗਾ ਇਹ ਮਾੜੀ ਰਿਵਾਇਤ ਚਾਹ ਵਾਲੇ ਨੇ ਖਤਮ ਕੀਤੀ : ਮੋਦੀ

ਸ਼ਾਹੀ ਪਰਿਵਾਰ ਦਾ ਵਾਰਿਸ ਹੀ ਪ੍ਰਧਾਨ ਮੰਤਰੀ ਜਾਂ ਮੁੱਖ ਮੰਤਰੀ ਬਣੇਗਾ ਇਹ ਮਾੜੀ ਰਿਵਾਇਤ ਚਾਹ ਵਾਲੇ ਨੇ ਖਤਮ ਕੀਤੀ : ਮੋਦੀ ਦਿੱਲੀ, 5 ਮਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮਾਜਵਾਦੀ ਪਾਰਟੀ ਅਤੇ ਕਾਂਗਰਸ ’ਤੇ ਸਿਰਫ਼ ਆਪਣੇ ਅਤੇ ਆਪਣੇ ਬੱਚਿਆਂ ਦੇ ਭਵਿੱਖ ਲਈ ਚੋਣਾਂ ਲੜਨ ਦਾ ਦੋਸ਼ ਲਗਾਉਂਦੇ ਹੋਏ ਅੱਜ ਕਿਹਾ ਕਿ ‘ਸ਼ਾਹੀ ਪਰਿਵਾਰ’ ਦਾ ਵਾਰਿਸ ਹੀ ਪ੍ਰਧਾਨ ਮੰਤਰੀ ਜਾਂ ਮੁੱਖ ਮੰਤਰੀ ਬਣੇਗਾ, ਇਹ ਮਾੜੀ ਰਵਾਇਤ ‘ਚਾਹ ਵਾਲੇ’ ਨੇ ਖ਼ਤਮ ਕਰ ਦਿੱਤੀ ਹੈ। ਮੋਦੀ ਨੇ ਸਮਾਜਵਾਦੀ ਪਾਰਟੀ ਦੇ ਗੜ੍ਹ ਮੰਨੇ ਜਾਣ ਵਾਲੇ ਇਟਾਵਾ ਵਿੱਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ, ‘‘ਮੋਦੀ ਭਾਰਤ ਲਈ ਆਉਣ ਵਾਲੇ ਪੰਜ ਸਾਲ ਹੀ ਨਹੀਂ ਬਲਕਿ 25 ਸਾਲਾਂ ਦਾ ਰਸਤਾ ਬਣਾ ਰਿਹਾ ਹੈ। ਮੋਦੀ ਇਹ ਸਭ ਕਿਉਂ ਕਰ ਰਿਹਾ ਹੈ ਕਿਉਂਕਿ ਮੋਦੀ ਰਹੇ ਨਾ ਰਹੇ ਦੇਸ਼ ਹਮੇਸ਼ਾ ਰਹੇਗਾ।’

Punjab Bani 05 May,2024
ਆਪ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ ਵਿੱਚ ਪੰਜਾਬੀ ਕਲਾਕਾਰਾਂ ਨੇ ਕੀਤਾ ਪ੍ਰਚਾਰ

ਆਪ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ ਵਿੱਚ ਪੰਜਾਬੀ ਕਲਾਕਾਰਾਂ ਨੇ ਕੀਤਾ ਪ੍ਰਚਾਰ ਫਰੀਦਕੋਟ : ਫ਼ਰੀਦਕੋਟ ਦੇ ਚੋਣ ਮੈਦਾਨ 'ਚ ਹੁਣ ਫ਼ਿਲਮੀ ਸਿਤਾਰੇ ਉਤਰਨੇ ਸ਼ੁਰੂ ਹੋ ਗਏ ਹਨ। ਅੱਜ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਦੇ ਸਮਰਥਨ 'ਚ ਪੰਜਾਬੀ ਕਲਾਕਾਰ ਸਿੱਪੀ ਗਿੱਲ, ਨੀਸ਼ਾ ਬਾਨੋ, ਬੀਐਨ ਸ਼ਰਮਾ ਤੇ ਰੁਪਿੰਦਰ ਰੂਬੀ ਪਹੁੰਚੇ ਹਨ। ਵਿਧਾਨ ਸਭਾ ਹਲਕਾ ਧਰਮਕੋਟ ਦੇ ਵੱਖ-ਵੱਖ ਪਿੰਡਾਂ ਵਿੱਚ ਸਾਰਿਆਂ ਵੱਲੋਂ ਚੋਣ ਪ੍ਰਚਾਰ ਕੀਤਾ ਗਿਆ। ਪ੍ਰਚਾਰ ਦੌਰਾਨ ਲੋਕਾਂ 'ਚ ਫਿਲਮੀ ਸਿਤਾਰਿਆਂ ਦਾ ਕ੍ਰੇਜ਼ ਵੀ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਵੱਲੋਂ ਕਰਮਜੀਤ ਅਨਮੋਲ ਨੂੰ ਨਾ ਸਿਰਫ਼ ਮਿਹਨਤੀ, ਸੂਝਵਾਨ ਅਤੇ ਇਮਾਨਦਾਰ ਕਲਾਕਾਰ ਦੱਸਿਆ ਜਾ ਰਿਹਾ ਹੈ ਸਗੋਂ ਇੱਕ ਚੰਗਾ ਸਮਾਜ ਸੇਵਕ ਵੀ ਦੱਸਿਆ ਜਾ ਰਿਹਾ ਹੈ।

Punjab Bani 05 May,2024
ਟੇ੍ਰ ਤੋ ਵੱਖ ਹੋਇਆ ਇੰਜਣ ਪੁੱਜਾ 10 ਕਿਲੋਮੀਟਰ ਦੂਰ, ਯਾਤਰੀ ਘਬਰਾਏ

ਟੇ੍ਰ ਤੋ ਵੱਖ ਹੋਇਆ ਇੰਜਣ ਪੁੱਜਾ 10 ਕਿਲੋਮੀਟਰ ਦੂਰ, ਯਾਤਰੀ ਘਬਰਾਏ ਖੰਨਾ : ਖੰਨਾ ਰੇਲਵੇ ਸਟੇਸ਼ਨ 'ਤੇ ਅੱਜ ਉਸ ਵੇਲੇ ਵੱਡਾ ਰੇਲ ਹਾਦਸਾ ਟਲ ਗਿਆ, ਜਦੋ ਪਟਨਾ ਤੋਂ ਜੰਮੂ ਤਵੀ ਜਾ ਰਹੀ 12355 ਅਰਚਨਾ ਐਕਸਪ੍ਰੈਸ ਦਾ ਇੰਜਣ ਖੰਨਾ ਸਟੇਸ਼ਨ ਤੋਂ ਕੁਝ ਦੂਰੀ 'ਤੇ ਡੱਬਿਆਂ ਤੋਂ ਅਲੱਗ ਹੋ ਗਿਆ। ਅਜਿਹਾ ਹੋਣ 'ਤੇ ਯਾਤਰੀ ਘਬਰਾ ਗਏ। ਇੰਜਣ ਖੰਨਾ ਤੋਂ ਕਰੀਬ 10 ਕਿਲੋਮੀਟਰ ਅੱਗੇ ਚਲਾ ਗਿਆ ਜਦੋਂਕਿ ਯਾਤਰੀਆਂ ਨਾਲ ਭਰੇ ਡੱਬੇ ਖੰਨਾ ਤੋਂ ਅੱਗੇ ਸਮਰਾਲਾ ਫਲਾਈਓਵਰ ਨੇੜੇ ਰੇਲਵੇ ਲਾਈਨਾਂ 'ਤੇ ਖੜ੍ਹੇ ਰਹੇ। ਜਦੋਂ ਯਾਤਰੀਆਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਅਲਾਰਮ ਤੁਰੰਤ ਰੇਲਵੇ ਵਿਭਾਗ ਨੂੰ ਸੂਚਿਤ ਕੀਤਾ। ਰੇਲਵੇ ਵਿਭਾਗ ਨੇ ਤੁਰੰਤ ਹਰਕਤ 'ਚ ਆਉਂਦਿਆਂ ਖੰਨਾ ਤੋਂ ਕਰੀਬ 10 ਕਿਲੋਮੀਟਰ ਦੂਰ ਨਿਊ ​​ਖੰਨਾ ਰੇਲਵੇ ਸਟੇਸ਼ਨ ’ਤੇ ਇੰਜਣ ਰੁਕਵਾ ਦਿੱਤਾ। ਕਰੀਬ ਅੱਧੇ ਘੰਟੇ ਬਾਅਦ ਇੰਜਣ ਨੂੰ ਵਾਪਸ ਲਿਆਂਦਾ ਗਿਆ ਤੇ ਫਿਰ ਇਸ ਨੂੰ ਦੁਬਾਰਾ ਡੱਬਿਆਂ ਨਾਲ ਜੋੜਿਆ ਗਿਆ ਤੇ ਗੱਡੀ ਨੂੰ ਜੰਮੂ ਲਈ ਰਵਾਨਾ ਕੀਤਾ ਗਿਆ।

Punjab Bani 05 May,2024
ਕਿਸ਼ੋਰੀ ਲਾਲ ਸ਼ਰਮਾ ਦੇਣਗੇ ਅਮੇਠੀ ਵਿੱਚ ਸਮ‌੍ਰਿਤੀ ਇਰਾਨੀ ਨੂੰ ਟੱਕਰ

ਕਿਸ਼ੋਰੀ ਲਾਲ ਸ਼ਰਮਾ ਦੇਣਗੇ ਅਮੇਠੀ ਵਿੱਚ ਸਮ‌੍ਰਿਤੀ ਇਰਾਨੀ ਨੂੰ ਟੱਕਰ ਦਿਲੀ, 4 ਮਈ ਲੁਧਿਆਣਾ ਵਸਨੀਕ ਕਿਸ਼ੋਰੀ ਲਾਲ ਸ਼ਰਮਾ ਹੁਣ ਅਮੇਠੀ ਵਿੱਚ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੂੰ ਚੋਣ ਮੈਦਾਨ ਵਿੱਚ ਟੱਕਰ ਦੇਣਗੇ। ਉਹ ਪਿਛਲੇ 25 ਸਾਲਾਂ ਤੋਂ ਲੋਕ ਸਭਾ ਹਲਕਾ ਰਾਏ ਬਰੇਲੀ ਤੇ ਅਮੇਠੀ ਵਿੱਚ ਗਾਂਧੀ ਪਰਿਵਾਰ ਦਾ ਸਾਰਾ ਕੰਮਕਾਜ ਸੰਭਾਲ ਰਹੇ ਹਨ। ਕਿਸ਼ੋਰੀ ਲਾਲ ਸ਼ਰਮਾ ਨੂੰ ਅਮੇਠੀ ਦੇ ਹਰ ਹਲਕੇ ਤੇ ਗਲੀ ਮੁਹੱਲੇ ਦਾ ਵੀ ਪੂਰਾ ਗਿਆਨ ਹੈ। ਰਾਏ ਬਰੇਲੀ ਤੋਂ ਭਾਵੇਂ ਸੋਨੀਆ ਗਾਂਧੀ ਤੇ ਅਮੇਠੀ ਤੋਂ ਰਾਹੁਲ ਗਾਂਧੀ ਲੋਕ ਸਭਾ ਮੈਂਬਰ ਬਣਦੇ ਰਹੇ ਹਨ ਪਰ ਉਥੇ ਰਹਿ ਕੇ ਕਿਸ਼ੋਰੀ ਲਾਲ ਸ਼ਰਮਾ ਨੇ ਹੀ ਇਨ੍ਹਾਂ ਲੋਕ ਸਭਾ ਮੈਂਬਰਾਂ ਦਾ ਸਾਰਾ ਕੰਮਕਾਜ ਸੰਭਾਲਿਆ ਹੈ। ਗਾਂਧੀ ਪਰਿਵਾਰ ਨਾਲ 35 ਸਾਲਾਂ ਤੋਂ ਜ਼ਿਆਦਾ ਸਮਾਂ ਇਮਾਨਦਾਰੀ ਨਾਲ ਕੰਮ ਕਰਨ ਦਾ ਫਲ ਕਿਸ਼ੋਰੀ ਲਾਲ ਸ਼ਰਮਾ ਨੂੰ ਮਿਲਿਆ ਹੈ।

Punjab Bani 05 May,2024
ਨਰਿੰਦਰ ਮੋਦੀ ਨੇ ਕੀਤਾ ਦਰਭੰਗਾ ਵਿੱਚ ਚੋਣ ਰੈਲੀ ਨੂੰ ਸੰਬੋਧਨ

ਨਰਿੰਦਰ ਮੋਦੀ ਨੇ ਕੀਤਾ ਦਰਭੰਗਾ ਵਿੱਚ ਚੋਣ ਰੈਲੀ ਨੂੰ ਸੰਬੋਧਨ ਪਹਿਲੀ ਵਾਰ ਗੋਧਰਾ ਮੁੱਦਾ ਚੁਕਿਆ ਦਿਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬਿਹਾਰ ’ਚ ਭਾਜਪਾ ਦੀ ਮੁੱਖ ਵਿਰੋਧੀ ਪਾਰਟੀ ਆਰਜੇਡੀ ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ ’ਤੇ ਦੋ ਦਹਾਕੇ ਪੁਰਾਣੇ ਗੋਧਰਾ ਰੇਲ ਗੱਡੀ ਅੱਗਜ਼ਨੀ ਕਾਂਡ ਦੇ ‘ਦੋਸ਼ੀਆਂ ਨੂੰ ਬਚਾਉਣ’ ਅਤੇ ‘ਕਾਰ ਸੇਵਕਾਂ ’ਤੇ ਦੋਸ਼ ਮੜ੍ਹਣ’’ ਦੀ ਕੋਸ਼ਿਸ਼ ਦਾ ਦੋਸ਼ ਲਾਇਆ ਹੈ। ਦਰਭੰਗਾ ’ਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਮੋਦੀ ਜੋ ਕਿ ਗੋਧਰਾ (ਗੁਜਰਾਤ) ’ਚ ਦੰਗੇ ਹੋਣ ਸਮੇਂ ਗੁਜਰਾਤ ਦੇ ਮੁੱਖ ਮੰਤਰੀ ਸਨ, ਨੇ ਦੋਸ਼ ਲਾਇਆ ਕਿ ਆਰਜੇਡੀ ਮੁਖੀ ਨੇ ਉਦੋਂ ਕੇਂਦਰ ’ਚ ਸੱਤਾਧਾਰੀ ਕਾਂਗਰਸ ਲਾਲ ਮਿਲ ਕੇ ਕੰਮ ਕੀਤਾ ਸੀ। ਮੋਦੀ ਨੇ ਮੌਜੂਦਾ ਚੋਣਾਂ ਦੌਰਾਨ ਸੰਭਾਵੀ ਤੌਰ ’ਤੇ ਪਹਿਲੀ ਵਾਰ ‘ਗੋਧਰਾ ਮੁੱਦਾ’ ਚੁੱਕਿਆ ਹੈ। ਮੋਦੀ ਨੇ ਲਾਲੂ ਪ੍ਰਸਾਦ ਯਾਦਵ ਜੋ ਕਿ ਯੂਪੀਏ ਸਰਕਾਰ ’ਚ ਰੇਲਵੇ ਮੰਤਰੀ ਸਨ, ਦਾ ਨਾਮ ਲਏ ਬਿਨਾਂ ਆਖਿਆ ਕਿ ਉਹ (ਚਾਰਾ ਘੁਟਾਲੇ ’ਚ) ‘‘ਸਜ਼ਾ ਕੱਟ ਰਹੇ ਹਨ, ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਘੁੰਮ ਰਹੇ ਹਨ।’’ ਪ੍ਰਧਾਨ ਮੰਤਰੀ ਨੇ ਕਾਂਗਰਸ ਦੀ ਸਾਬਕਾ ਪ੍ਰਧਾਨ ਤੇ ਯੂਪੀਏ ਦੀ ਚੇਅਰਪਰਸਨ ਦਾ ਹਵਾਲਾ ਦਿੰਦਿਆਂ ਕਿਹਾ, ‘‘ਉਨ੍ਹਾਂ ਨੇ ਗੋਧਰਾ ਰੇੇਲ ਅੱਗਜ਼ਨੀ ਜਿਸ ’ਚ 60 ਤੋਂ ਵੱਧ ਕਾਰ ਸੇਵਕ ਜਿਊਂਦੇ ਸੜ ਗਏ ਸਨ, ਦੇ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਕੀ ਇਹ ਸੋਨੀਆ (ਗਾਂਧੀ) ਮੈਡਮ ਦਾ ਸ਼ਾਸਨਕਾਲ ਨਹੀਂ ਸੀ।’’ ਮੋਦੀ ਨੇ ਯਾਦ ਦਿਵਾਇਆ, ‘‘ਬੈਨਰਜੀ ਕਮਿਸ਼ਨ ਨੇ ਲਾਲੂ ਪ੍ਰਸਾਦ ਦੇ ਦਬਾਅ ਹੇਠ ਫਰਜ਼ੀ ਰਿਪੋਰਟ ਪੇਸ਼ ਕੀਤੀ ਸੀ ਜਿਸ ਵਿੱਚ ਉਨ੍ਹਾਂ ਨੇ ਦੋਸ਼ੀਆਂ ਨੂੰ ਦੋਸ਼ਮੁਕਮਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤੇ ਦੋਸ਼ ਕਾਰ ਸੇਵਕਾਂ ’ਤੇ ਮੜ੍ਹਿਆ ਗਿਆ। ਪਰ ਅਦਾਲਤ ਨੇ ਇਹ ਰਿਪੋਰਟ ਖਾਰਜ ਦਿੱਤੀ ਤੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਗਈ।’’ ਮੋਦੀ ਨੇ ਕਿਹਾ ਕਿ ਇੰਡੀਆ ਗੱਠਜੋੜ ਦੇ ਸਾਰੇ ਦਲਾਂ ਦੀ ਪ੍ਰਵਿਰਤੀ ‘ਤੁਸ਼ਟੀਕਰਨ’ ਵੱਲ ਹੈ ਅਤੇ ਨਾਲ ਹੀ ਹਥਿਆਰਬੰਦ ਬਲਾਂ ’ਚ ਮੁਸਲਮਾਨਾਂ ਦੀ ਗਿਣਤੀ ਲਈ ਆਰਜੇਡੀ ਦੀ ਆਲੋਚਨਾ ਕੀਤੀ। ਉਨ੍ਹਾਂ ਨੇ ਇੰਡੀਆ ਬਲਾਕ ’ਤੇ ਝੂਠ ਫੈਲਾਉਣ ਦਾ ਦੋਸ਼ ਲਾਇਆ ਤੇ ਕਿਹਾ, ‘‘ਉਹ ਕਹਿ ਰਹੇ ਨੇ ਕਿ ਮੈਂ (ਮੋਦੀ) ਸੰਵਿਧਾਨ ਬਦਲਣਾ ਚਾਹੁੰਦਾ ਹਾਂ, ਜਿਸ ਦੀ ਮੈਂ ਪੂਜਾ ਕਰਦਾ ਹਾਂ।’’ ਮੋਦੀ ਨੇ ਰਾਹੁਲ ਗਾਂਧੀ ਤੇ ਤੇਜਸਵੀ ਯਾਦਵ ਦਾ ਨਾਮ ਲਏ ਬਿਨਾਂ ਕਿਹਾ, ‘‘ਇੱਕ ਸ਼ਹਿਜ਼ਾਦਾ ਦਿੱਲੀ ਤੇ ਦੂਜਾ ਪਟਨਾ ਵਿੱਚ ਹੈ। ਦੋਵਾਂ ਦਾ ਰਿਕਾਰਡ ਨਿਰਾਸ਼ਾਜਨਕ ਹੈ। ਦੋਵੇਂ ਹੀ ਮੁਲਕ ਨੂੰ ਆਪਣੀ ਜਾਗੀਰ ਸਮਝਦੇ ਹਨ।’’

Punjab Bani 05 May,2024
ਪ੍ਰਿੰਯਕਾ ਗਾਂਧੀ ਨੇ ਮੋਦੀ ਤੇ ਕਸਿਆ ਤੰਜ, ਲੋਕਾਂ ਤੋ ਟੁਟਿਆ ਹੋਇਆ ਦਸਿਆ ਸ਼ਹਿਨਸ਼ਾਹ

ਪ੍ਰਿੰਯਕਾ ਗਾਂਧੀ ਨੇ ਮੋਦੀ ਤੇ ਕਸਿਆ ਤੰਜ, ਲੋਕਾਂ ਤੋ ਟੁਟਿਆ ਹੋਇਆ ਦਸਿਆ ਸ਼ਹਿਨਸ਼ਾਹ ਦਿਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਰਾਹੁਲ ਗਾਂਧੀ ’ਤੇ ‘ਸ਼ਹਿਜ਼ਾਦਾ’ ਤਨਜ਼ ਕੱਸੇ ਜਾਣ ਦਾ ਜਵਾਬ ਦਿੰਦਿਆਂ ਅੱਜ ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਨੇ ਉਨ੍ਹਾਂ (ਮੋਦੀ) ਨੂੰ ‘ਸ਼ਹਿਨਸ਼ਾਹ’ ਦੱਸਿਆ ਜੋ ਮਹਿਲਾਂ ’ਚ ਰਹਿੰਦਾ ਹੈ ਅਤੇ ਆਮ ਜਨਤਾ ਨਾਲੋਂ ਟੁੱਟਿਆ ਹੋਇਆ ਹੈ। ਕਾਂਗਰਸ ਦੀ ਜਨਰਲ ਸਕੱਤਰ ਨੇ ਗੁਜਰਾਤ ਦੇ ਬਨਾਸਕਾਂਠਾ ਲੋਕ ਸਭਾ ਹਲਕੇ ਦੇ ਲਖਾਨੀ ’ਚ ਰੈਲੀ ਨੂੰ ਸੰਬੋਧਨ ਕਰਦਿਆਂ ਮੋਦੀ ’ਤੇ ਸੱਤਾ ਲਈ ਗੁਜਰਾਤ ਦੇ ਲੋਕਾਂ ਨੂੰ ਵਰਤਣ ਤੇ ਫਿਰ ਉਨ੍ਹਾਂ ਨੂੰ ਭੁੱਲ ਜਾਣ ਦਾ ਵੀ ਦੋਸ਼ ਲਾਇਆ। ਪ੍ਰਿਯੰਕਾ ਨੇ ਕਿਹਾ, ‘ਉਹ ਮੇਰੇ ਭਰਾ ਨੂੰ ਸ਼ਹਿਜ਼ਾਦਾ ਕਹਿੰਦੇ ਹਨ। ਮੈਂ ਉਨ੍ਹਾਂ ਨੂੰ ਦਸਣਾ ਚਾਹੁੰਦੀ ਹਾਂ ਕਿ ਇਹ ਸ਼ਹਿਜ਼ਾਦਾ ਤੁਹਾਡੀਆਂ (ਲੋਕਾਂ ਦੀਆਂ) ਸਮੱਸਿਆਵਾਂ ਸੁਣਨ ਲਈ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਚਾਰ ਹਜ਼ਾਰ ਕਿਲੋਮੀਟਰ ਤੱਕ ਚੱਲਿਆ, ਮੇਰੇ ਭਰਾਵਾਂ ਤੇ ਭੈਣਾਂ, ਕਿਸਾਨਾਂ ਤੇ ਮਜ਼ਦੂਰਾਂ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਪੁੱਛਿਆ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਿਸ ਤਰ੍ਹਾਂ ਹੋ ਸਕਦਾ ਹੈ।’ ਪ੍ਰਿਯੰਕਾ ਨੇ ਕਿਹਾ, ‘ਦੂਜੇ ਪਾਸੇ ਤੁਹਾਡੇ ‘ਸ਼ਹਿਨਸ਼ਾਹ’ ਨਰਿੰਦਰ ਮੋਦੀ ਹਨ। ਉਹ ਮਹਿਲਾਂ ’ਚ ਰਹਿੰਦੇ ਹਨ। ਕੀ ਤੁਸੀਂ ਕਦੀ ਟੀਵੀ ’ਤੇ ਉਨ੍ਹਾਂ ਦਾ ਚਿਹਰਾ ਦੇਖਿਆ ਹੈ? ਇਕਦਮ ਸਾਫ-ਸੁਥਰਾ ਸਫੈਦ ਕੁੜਤਾ, ਧੂੜ-ਮਿੱਟੀ ਦਾ ਇੱਕ ਵੀ ਦਾਗ ਨਹੀਂ। ਇੱਕ ਵੀ ਵਾਲ ਇੱਧਰ ਤੋਂ ਉੱਧਰ ਨਹੀਂ ਹੋ ਰਿਹਾ। ਉਹ ਤੁਹਾਡੀ ਮਿਹਨਤ, ਤੁਹਾਡੀ ਖੇਤੀ ਨੂੰ ਕਿਵੇਂ ਸਮਝਣਗੇ? ਉਹ ਤੁਹਾਡੀਆਂ ਸਮੱਸਿਆਵਾਂ ਨੂੰ ਕਿਵੇਂ ਸਮਝਣਗੇ, ਤੁਸੀਂ ਮਹਿੰਗਾਈ ਦੇ ਬੋਝ ਹੇਠ ਦੱਬੇ ਹੋਏ ਹੋ।’

Punjab Bani 05 May,2024
ਕਿਸਾਨ ਮੋਰਚੇ ਵਿੱਚ ਇੱਕ ਹੋਰ ਕਿਸਾਨ ਬੀਬੀ ਦੀ ਹੋਈ ਮੌਤ

ਕਿਸਾਨ ਮੋਰਚੇ ਵਿੱਚ ਇੱਕ ਹੋਰ ਕਿਸਾਨ ਬੀਬੀ ਦੀ ਹੋਈ ਮੌਤ ਰਾਜਪੁਰਾ, 5 ਮਈ ਸ਼ੰਭੂ ਰੇਲਵੇ ਸਟੇਸ਼ਨ ’ਤੇ ਸਥਿਤ ਟਰੈਕ ’ਤੇ ਜਾਰੀ ਧਰਨੇ ਦੌਰਾਨ ਲੰਘੀ ਦੇਰ ਰਾਤ ਇੱਕ ਕਿਸਾਨ ਬੀਬੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਬਲਵਿੰਦਰ ਕੌਰ (55) ਪਤਨੀ ਰਸ਼ਪਾਲ ਸਿੰਘ ਵਾਸੀ ਪਿੰਡ ਵਲੀਪੁਰ, ਜ਼ਿਲਾ ਤਰਨ ਤਾਰਨ ਵਜੋਂ ਹੋਈ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦਾ ਕਹਿਣਾ ਕਿ ਬੀਬੀ ਬਲਵਿੰਦਰ ਕੌਰ ਨੂੰ ਅੱਧੀ ਰਾਤ ਦਿਲ ਦਾ ਦੌਰਾ ਪਿਆ, ਜਿਸ ਕਾਰਨ ਉਸ ਏਪੀ ਜੈਨ ਸਿਵਲ ਹਸਪਤਾਲ ਰਾਜਪੁਰਾ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

Punjab Bani 05 May,2024
ਮਕਬੁਜਾ ਕਸ਼ਮੀਰ ਸਾਡਾ ਸੀ, ਸਾਡਾ ਰਹੇਗਾ : ਰਾਜਨਾਥ ਸਿੰਘ

ਮਕਬੁਜਾ ਕਸ਼ਮੀਰ ਸਾਡਾ ਸੀ, ਸਾਡਾ ਰਹੇਗਾ : ਰਾਜਨਾਥ ਸਿੰਘ ਨਵੀਂ ਦਿੱਲੀ, 5 ਮਈ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਭਾਰਤ ਮਕਬੂਜ਼ਾ ਕਸ਼ਮੀਰ ’ਤੇ ਆਪਣਾ ਦਾਅਵਾ ਕਦੇ ਨਹੀਂ ਛੱਡੇਗਾ ਪਰ ਇਸ ਨੂੰ ਤਾਕਤ ਦੇ ਜ਼ੋਰ ’ਤੇ ਆਪਣੇ ਕਬਜ਼ੇ ’ਚ ਲੈਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਲੋਕ ਕਸ਼ਮੀਰ ਵਿੱਚ ਵਿਕਾਸ ਦੇਖਣ ਤੋਂ ਬਾਅਦ ਖ਼ੁਦ ਇਸ ਵਿੱਚ ਸ਼ਾਮਲ ਹੋਣਾ ਚਾਹੁਣਗੇ। ਉਨ੍ਹਾਂ ਇਕ ਇੰਟਰਵਿਊ ਵਿੱਚ ਕਿਹਾ ਕਿ ਜੰਮੂ ਕਸ਼ਮੀਰ ਵਿੱਚ ਜ਼ਮੀਨ ਹਾਲਾਤ ’ਚ ਕਾਫੀ ਸੁਧਾਰ ਹੋਇਆ ਹੈ ਅਤੇ ਇਕ ਸਮਾਂ ਅਜਿਹਾ ਆਵੇਗਾ ਜਦੋਂ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਅਫਸਪਾ (ਹਥਿਆਰਬੰਦ ਬਲ ਵਿਸ਼ੇਸ਼ ਸ਼ਕਤੀਆਂ ਐਕਟ) ਦੀ ਲੋੜ ਨਹੀਂ ਹੋਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ, ‘‘ਮਕਬੂਜ਼ਾ ਕਸ਼ਮੀਰ ਸਾਡਾ ਸੀ, ਸਾਡਾ ਰਹੇਗਾ।’’ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਕਦੇ ਵੀ ਸੰਵਿਧਾਨ ਨਹੀਂ ਬਦਲੇਗੀ ਅਤੇ ਨਾ ਹੀ ਰਾਖਵਾਂਕਰਨ ਖ਼ਤਮ ਕਰੇਗੀ।

Punjab Bani 05 May,2024
ਸਾਬਕਾ ਮੁੱਖ ਮੰਤਰੀ ਚੰਨੀ ਨੇ ਸਰਕਾਰ ਤੇ ਕੀਤੇ ਤਿਖੇ ਹਮਲੇ

ਸਾਬਕਾ ਮੁੱਖ ਮੰਤਰੀ ਚੰਨੀ ਨੇ ਸਰਕਾਰ ਤੇ ਕੀਤੇ ਤਿਖੇ ਹਮਲੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧੂਮੂਸੇਵਾਲਾ ਕੇਸ ‌ਵਿੱਚ ਨਾਮਜਦ ਕਰਨ ਦੀ ਕੀਤੀ ਮੰਗ ਜਲੰਧਰ, 4 ਮਈ ਸਿੱਧੂ ਮੂਸੇਵਾਲਾ ਦੇ ਕਤਲ ਬਾਰੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਸਰਕਾਰ ’ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ ਵਿੱਚ ਪੰਜਾਬ ਦੇ ਐਡਵੋਕੇਟ ਅਟਾਰਨੀ ਜਨਰਲ ਨੇ ਸਾਫ਼ ਕਰ ਦਿੱਤਾ ਕਿ ਮੂਸੇਵਾਲਾ ਦਾ ਕਤਲ ਸੁਰੱਖਿਆ ਵਾਪਸ ਲੈਣ ਕਾਰਨ ਹੀ ਹੋਇਆ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸੁਰੱਖਿਆ ਪ੍ਰਬੰਧਾਂ ਬਾਰੇ ਸੂਚਨਾ ਲੀਕ ਕਰਨ ਵਾਲਿਆਂ ਨੂੰ ਇਸ ਕੇਸ ਵਿੱਚ ਨਾਮਜ਼ਦ ਕੀਤਾ ਜਾਵੇ। ਸ੍ਰੀ ਚੰਨੀ ਨੇ ਕਿਹਾ ਕਿ ਐੱਸਆਈਟੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ, ਉਨ੍ਹਾਂ ਦੇ ਸਾਥੀਆਂ ਅਤੇ ਸਿੱਧੂ ਮੂਸੇਵਾਲਾ ਦਾ ਕਤਲ ਕਰਨ ਵਾਲੇ ਗੈਂਗਸਟਰਾਂ ਦੀ ਕਥਿਤ ਮਿਲੀ ਭੁਗਤ ਦੀ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਕ੍ਰਾਂਤੀਕਾਰੀ ਸੋਚ ਰੱਖਣ ਵਾਲੇ ਪੰਜਾਬ ਦੇ ਹੀਰੇ ਦੀ ਮੌਤ ਦਾ ਇਨਸਾਫ਼ ਮਿਲ ਸਸਕੇ

Punjab Bani 04 May,2024
ਪ੍ਰਨੀਤ ਕੌਰ ਦੇ ਪ੍ਰਚਾਰ ਦਾ ਵਿਰੋਧ ਕਰਨ ਦੌਰਾਨ ਇੱਕ ਕਿਸਾਨ ਦੀ ਹੋਈ ਮੌਤ

ਪ੍ਰਨੀਤ ਕੌਰ ਦੇ ਪ੍ਰਚਾਰ ਦਾ ਵਿਰੋਧ ਕਰਨ ਦੌਰਾਨ ਇੱਕ ਕਿਸਾਨ ਦੀ ਹੋਈ ਮੌਤ ਚੰਡੀਗੜ : ਰਾਜਪੁਰਾ ਦੇ ਅਧੀਨ ਆਉਂਦੇ ਪਿੰਡ ਸਹਿਰਾ ਸੇਰੀ ਦੇ ਵਿਚ ਅੱਜ ਭਾਜਪਾ ਦੀ ਉਮੀਦਵਾਰ ਪ੍ਰਨੀਤ ਕੌਰ ਚੋਣ ਪ੍ਰਚਾਰ ਕਰਨ ਦੇ ਲਈ ਪਹੁੰਚੇ ਸਨ, ਜਿੱਥੇ ਕਿਸਾਨਾਂ ਵਲੋਂ ਪ੍ਰਨੀਤ ਕੌਰ ਦਾ ਵਿਰੋਧ ਕੀਤਾ ਜਾ ਰਿਹਾ ਸੀ ਤਾਂ ਇਸੇ ਦੌਰਾਨ ਜਦੋਂ ਕਿਸਾਨਾਂ ਅਤੇ ਪੁਲਿਸ ਦੇ ਵਿਚਕਾਰ ਧੱਕਾ ਮੁੱਕੀ ਹੋਈ ਤਾਂ ਇਕ ਕਿਸਾਨ ਦੀ ਉਸੇ ਦੌਰਾਨ ਸਿਹਤ ਵਿਗੜ ਗਈ, ਜਿਸ ਨੂੰ ਉਸ ਦੇ ਨਾਲ ਦੇ ਸਾਥੀਆਂ ਵਲੋਂ ਹਸਪਤਾਲ ਲੈ ਕੇ ਜਾਇਆ ਗਿਆ, ਜਿੱਥੇ ਉਸ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਦੇ ਸਾਥੀਆਂ ਵਲੋਂ ਇਹ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਜੋ ਪੁਲਿਸ ਪ੍ਰਸ਼ਾਸਨ ਅਤੇ ਪ੍ਰਨੀਤ ਕੌਰ ਦੇ ਸਮਰਥਕ ਉੱਥੇ ਮੌਜੂਦ ਸੀ ਤਾਂ ਉਨ੍ਹਾਂ ਦੇ ਨਾਲ ਜਦੋਂ ਧੱਕਾ ਮੁੱਕੀ ਹੋਈ ਤਾਂ ਉਸੇ ਕਾਰਨ ਕਰ ਕੇ ਇਸ ਕਿਸਾਨ ਦੀ ਮੌਤ ਹੋਈ ਹੈ।

Punjab Bani 04 May,2024
ਹਾਦਸਾ : ਤੇਜ ਰਫਤਾਰ ਕਾਰ ਨੇ ਮਾਰੀ ਮੋਟਰਸਾਈਕਲ ਸਵਾਰ ਪੁਲਸ ਮੁਲਾਜ਼ਮਾਂ ਨੂੰ ਟੱਕਰ, ਗੰਭੀਰ ਜ਼ਖਮੀ

ਹਾਦਸਾ : ਤੇਜ ਰਫਤਾਰ ਕਾਰ ਨੇ ਮਾਰੀ ਮੋਟਰਸਾਈਕਲ ਸਵਾਰ ਪੁਲਸ ਮੁਲਾਜ਼ਮਾਂ ਨੂੰ ਟੱਕਰ, ਗੰਭੀਰ ਜ਼ਖਮੀ ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ ਦੇ ਜਲਾਲਾਬਾਦ ਰੋਡ ’ਤੇ ਬਣੇ ਓਵਰਬ੍ਰਿਜ 'ਤੇ ਅੱਜ ਚੜ੍ਹਦੀ ਸਵੇਰ ਭਿਆਨਕ ਹਾਦਸਾ ਵਾਪਰ ਗਿਆ ਜਿਸ ’ਚ ਦੋ ਪੁਲਿਸ ਮੁਲਾਜ਼ਮ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਓਵਰਬ੍ਰਿਜ ’ਤੇ ਜਾ ਰਹੀ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ’ਤੇ ਸਵਾਰ ਦੋ ਪੀਸੀਆਰ ਮੁਲਾਜ਼ਮਾਂ ਨੂੰ ਟੱਕਰ ਮਾਰ ਦਿੱਤੀ ਜਿਸ ’ਚ ਦੋਵੇਂ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀ ਪੁਲਿਸ ਮੁਲਾਜ਼ਮਾਂ ਦੀ ਪਛਾਣ ਪੀਐਚਸੀ ਚਰਨਜੀਤ ਸਿੰਘ ਤੇ ਏਐਸਆਈ ਹਰਨੇਕ ਸਿੰਘ ਵਜੋਂ ਹੋਈ ਹੈ। ਇਸ ਹਾਦਸੇ ’ਚ ਪੀਐਚਸੀ ਚਰਨਜੀਤ ਸਿੰਘ ਦੀ ਲੱਤ ਟੁੱਟ ਗਈ ਹੈ ਜਿਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜ਼ਖਮੀਆਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।

Punjab Bani 04 May,2024
ਫਗਵਾੜਾ ਵਿਖੇ ਚਲੀਆਂ ਗੋਲੀਆਂ, ਨੌਜਵਾਨ ਜ਼ਖਮੀ

ਫਗਵਾੜਾ ਵਿਖੇ ਚਲੀਆਂ ਗੋਲੀਆਂ, ਨੌਜਵਾਨ ਜ਼ਖਮੀ ਫਗਵਾੜਾ : ਬੀਤੀ ਰਾਤ ਫਗਵਾੜਾ ਦੇ ਲਾਅ ਗੇਟ ਲਾਗੇ ਗੋਲ਼ੀਆਂ ਚੱਲਣ ਦਾ ਸਮਾਚਾਰ ਪ੍ਰਾਪਤ ਹੋਇਆ। ਮੌਕੇ 'ਤੇ ਇਸ ਵਾਰਦਾਤ 'ਚ ਫੱਟੜ ਹੋਏ ਨੌਜਵਾਨਾਂ ਨੂੰ ਫਗਵਾੜਾ ਦੇ ਸਿਵਿਲ ਹਸਪਤਾਲ 'ਚ ਲਿਆਂਦਾ ਗਿਆ ਜਿੱਥੇ ਉਹ ਜ਼ੇਰੇ ਇਲਾਜ ਹਨ। ਇਸ ਮੌਕੇ ਐਸਪੀ ਰੁਪਿੰਦਰ ਕੌਰ ਭੱਟੀ ਮੌਕੇ 'ਤੇ ਪੁੱਜੇ ਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਉਨ੍ਹਾਂ ਕਿਹਾ ਕਿ ਸਾਡੀ ਟੀਮ ਵੱਲੋਂ ਤਫਤੀਸ਼ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਮੀਡੀਆ ਨਾਲ ਜਾਣਕਾਰੀ ਸਾਂਝੀ ਕਰ ਦਿੱਤੀ ਜਾਵੇਗੀ।

Punjab Bani 04 May,2024
ਬਸਪਾ ਨੇ ਜਸਬੀਰ ਗੜੀ ਨੂੰ ਸ੍ਰੀ ਆਨੰਦਪੁਰ ਸਾਹਿਬ ਤੋ ਉਤਾਰਿਆ ਮੈਦਾਨ ਵਿੱਚ

ਬਸਪਾ ਨੇ ਜਸਬੀਰ ਗੜੀ ਨੂੰ ਸ੍ਰੀ ਆਨੰਦਪੁਰ ਸਾਹਿਬ ਤੋ ਉਤਾਰਿਆ ਮੈਦਾਨ ਵਿੱਚ ਚੰਡੀਗੜ੍; ਬਹੁਜਨ ਸਮਾਜ ਪਾਰਟੀ ਦੇ ਸੂਬਾਈ ਪ੍ਰਧਾਨ ਜਸਬੀਰ ਸਿੰਘ ਗੜੀ ਨੂੰ ਅੱਜ ਪਾਰਟੀ ਹਾਈ ਕਮਾਂਡ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਾਰ ਦਿੱਤਾ ਹੈ। ਬਸਪਾ ਸੂਬੇ ਦੀਆਂ 13 ਸੀਟਾਂ ਤੇ ਇਕੱਲਿਆਂ ਚੋਣ ਲੜ ਰਹੀ ਹੈ ਪਾਰਟੀ ਹੁਣ ਤੱਕ 12 ਸੀਟਾਂ ਤੇ ਉਮੀਦਵਾਰ ਉਤਾਰ ਚੁੱਕੀ ਹੈ। ਅੱਜ ਦੇ ਇਸ ਐਲਾਨ ਨਾਲ ਬਸਪਾ ਦੇ ਲੋਕ ਸਭਾ ਚੋਣਾਂ 2024 ਲਈ ਉਮੀਦਵਾਰਾਂ ਦੀ ਲਿਸਟ ਪੂਰੀ ਹੋ ਗਈ ਹੈ ।

Punjab Bani 04 May,2024
ਪਾਕ ਦੇ ਸਿੰਧੀ ਸ਼ਰਧਾਲੂਆਂ ਨੇ ਕੀਤੇ ਰਾਮਲਲਾ ਦੇ ਦਰਸ਼ਨ

ਪਾਕ ਦੇ ਸਿੰਧੀ ਸ਼ਰਧਾਲੂਆਂ ਨੇ ਕੀਤੇ ਰਾਮਲਲਾ ਦੇ ਦਰਸ਼ਨ ਅਯੁੱਧਿਆ: ਪਾਕਿਸਤਾਨ ਦੇ ਕਰੀਬ 30 ਸ਼ਹਿਰਾਂ ਤੋਂ 250 ਸਿੰਧੀ ਸ਼ਰਧਾਲੂਆਂ ਨੇ ਰਾਮਲਲਾ ਦੇ ਦਰਸ਼ਨ ਕੀਤੇ ਅਤੇ ਪੂਜਾ ਕੀਤੀ। ਸਰਯੂ ਇਸ਼ਨਾਨ ਕਰਨ ਦੇ ਨਾਲ-ਨਾਲ ਸਿੰਧੀ ਸ਼ਰਧਾਲੂ ਹਨੂੰਮਾਨਗੜ੍ਹੀ, ਕਨਕ ਭਵਨ, ਭਾਰਤ ਦੀ ਤਪੱਸਿਆ ਨੰਦੀਗ੍ਰਾਮ ਵੀ ਪੁੱਜੇ ਅਤੇ ਸ਼ਰਧਾ ਭੇਟ ਕੀਤੀ। ਸ਼ਰਧਾਲੂਆਂ ਦੇ ਇਸ ਸਮੂਹ ਦਾ ਤਾਲਮੇਲ ਛੱਤੀਸਗੜ੍ਹ ਦੇ ਰਾਏਪੁਰ ਸਥਿਤ ਪ੍ਰਸਿੱਧ ਸ਼ਾਦਾਨੀ ਦਰਬਾਰ ਦੇ ਪੀਠਾਧੀਸ਼ਵਰ ਸਾਈਂ ਡਾ: ਯੁਧਿਸ਼ਠਿਰਲਾਲ ਨੇ ਕੀਤਾ। ਸਿੰਧੀ ਭਾਈਚਾਰੇ ਦੇ ਬੁਲਾਰੇ ਓਮਪ੍ਰਕਾਸ਼ ਓਮੀ ਨੇ ਦੱਸਿਆ ਕਿ ਸ਼ਰਧਾਲੂਆਂ ਦੇ ਜਥੇ ਵਿੱਚ ਕਰਾਚੀ, ਲਾਹੌਰ, ਸਖਰ, ਘੋਟਕੀ, ਹੈਦਰਾਬਾਦ ਆਦਿ ਸਮੇਤ ਪਾਕਿਸਤਾਨ ਦੇ ਕਈ ਸ਼ਹਿਰਾਂ ਤੋਂ ਸ਼ਰਧਾਲੂ ਸ਼ਾਮਲ ਸਨ। ਸਭ ਤੋਂ ਵੱਧ ਸ਼ਰਧਾਲੂ ਸਿੰਧ ਸੂਬੇ ਦੇ ਸਨ।

Punjab Bani 04 May,2024
ਰਾਹੁਲ ਉੱਤਰ ਪ੍ਰਦੇਸ ਦੀ ਲੋਕ ਸਭਾ ਸੀਟ ਤੋ ਹਾਰਣਗੇ ਚੋਣ : ਸ਼ਾਹ

ਰਾਹੁਲ ਉੱਤਰ ਪ੍ਰਦੇਸ ਦੀ ਲੋਕ ਸਭਾ ਸੀਟ ਤੋ ਹਾਰਣਗੇ ਚੋਣ : ਸ਼ਾਹ ਬੇਲਾਗਾਵੀ (ਕਰਨਾਟਕ) : ਨਾਮਜ਼ਦਗੀ ਦੇ ਆਖ਼ਰੀ ਦਿਨ ਸ਼ੁੱਕਰਵਾਰ ਨੂੰ ਜਦੋਂ ਰਾਹੁਲ ਗਾਂਧੀ ਨੇ ਰਾਏਬਰੇਲੀ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਤਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ ਨੇਤਾ 'ਤੇ ਇਹ ਕਹਿ ਕੇ ਚੁਟਕੀ ਲਈ ਕਿ ਸੋਨੀਆ ਗਾਂਧੀ ਨੇ ਲਗਭਗ 20 ਵਾਰ 'ਰਾਹੁਲਿਆਨ' ਲਾਂਚ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹ ਅਸਫਲ ਰਹੀ। ਇਸ ਵਾਰ ਵੀ ਰਾਹੁਲ ਉੱਤਰ ਪ੍ਰਦੇਸ਼ ਦੀ ਲੋਕ ਸਭਾ ਸੀਟ ਤੋਂ ਚੋਣ ਹਾਰਣਗੇ। ਰਾਏਬਰੇਲੀ ਤੋਂ ਭਾਜਪਾ ਉਮੀਦਵਾਰ ਦਿਨੇਸ਼ ਪ੍ਰਤਾਪ ਸਿੰਘ ਵੱਡੇ ਫਰਕ ਨਾਲ ਜਿੱਤਣਗੇ।

Punjab Bani 04 May,2024
ਕਾਂਗਰਸ ਨੂੰ ਝਟਕਾ : ਉਮੀਦਵਾਰ ਸੁਚਰਿਤਾ ਮੋਹੰਤੀ ਨੇ ਚੋਣ ਲੜਨ ਤੋ ਕੀਤਾ ਇਨਕਾਰ

ਕਾਂਗਰਸ ਨੂੰ ਝਟਕਾ : ਉਮੀਦਵਾਰ ਸੁਚਰਿਤਾ ਮੋਹੰਤੀ ਨੇ ਚੋਣ ਲੜਨ ਤੋ ਕੀਤਾ ਇਨਕਾਰ ਪੁਰੀ : ਪੁਰੀ, ਓਡੀਸ਼ਾ ਤੋਂ ਕਾਂਗਰਸ ਉਮੀਦਵਾਰ ਸੁਚਰਿਤਾ ਮੋਹੰਤੀ ਨੇ ਲੋਕ ਸਭਾ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਸ਼ਨੀਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਕਿਹਾ, "ਮੈਂ ਟਿਕਟ ਵਾਪਸ ਕਰ ਦਿੱਤੀ ਹੈ ਕਿਉਂਕਿ ਪਾਰਟੀ ਮੈਨੂੰ ਫੰਡ ਨਹੀਂ ਦੇ ਸਕੀ ਸੀ। ਦੂਜਾ ਕਾਰਨ ਇਹ ਹੈ ਕਿ 7 ਵਿਧਾਨ ਸਭਾ ਹਲਕਿਆਂ ਦੀਆਂ ਕੁਝ ਸੀਟਾਂ 'ਤੇ ਜਿੱਤਣ ਯੋਗ ਉਮੀਦਵਾਰਾਂ ਨੂੰ ਟਿਕਟਾਂ ਨਹੀਂ ਦਿੱਤੀਆਂ ਗਈਆਂ ਹਨ।

Punjab Bani 04 May,2024
ਫੌਜ ਦੇ ਜਵਾਨਾਂ ਨੇ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਹਟਾਈ ਬਰਫ

ਫੌਜ ਦੇ ਜਵਾਨਾਂ ਨੇ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਹਟਾਈ ਬਰਫ ਮੋਹਾਲੀ : ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਅਪਾਰ ਕਿਰਪਾ ਸਦਕਾ ਫ਼ੌਜ ਦੇ ਜਵਾਨਾਂ ਨੇ ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਦੀ ਪਵਿੱਤਰ ਯਾਤਰਾ ਲਈ ਸਖ਼ਤ ਮਿਹਨਤ ਨਾਲ ਯਾਤਰਾ ਦੇ ਰਸਤੇ ਤੋਂ ਬਰਫ਼ ਹਟਾ ਦਿੱਤੀ ਹੈ ਤੇ ਸ਼ਰਧਾਲੂਆਂ ਲਈ ਪੈਦਲ ਚਲਣ ਵਾਸਤੇ ਰਸਤਾ ਬਣਾ ਦਿੱਤਾ ਗਿਆ ਹੈ। ਰਸਤਾ ਸਾਫ਼ ਹੋਣ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਮੈਨੇਜਰ ਨੇ ਫ਼ੌਜੀਆਂ ਨਾਲ ਅਰਦਾਸ ਕਰ ਕੇ ਮੁੱਖ ਗੇਟ ਖੋਲ੍ਹਿਆ। ਫ਼ੌਜ ਦੇ ਜਵਾਨਾਂ ਨੇ 25 ਅਪ੍ਰੈਲ ਤੋਂ ਰਸਤੇ ਤੋਂ ਬਰਫ਼ ਹਟਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਸੀ।

Punjab Bani 04 May,2024
ਭਾਰਤ ਨੇ ਕਰਵਾਇਆ ਹੈ ਹਰਦੀਪ ਨਿੱਝਰ ਦਾ ਕਤਲ : ਜਗਮੀਤ ਸਿੰਘ

ਭਾਰਤ ਨੇ ਕਰਵਾਇਆ ਹੈ ਹਰਦੀਪ ਨਿੱਝਰ ਦਾ ਕਤਲ : ਜਗਮੀਤ ਸਿੰਘ ਕੈਨੇਡਾ : ਕੈਨੇਡਾ ਦੇ ਵੱਡੇ ਸਿੱਖ ਨੇਤਾ ਜਗਮੀਤ ਸਿੰਘ ਨੇ ਦੋਸ਼ ਲਾਇਆ ਹੈ ਕਿ ਹਰਦੀਪ ਸਿੰਘ ਨਿੱਝਰ ਦਾ ਕਤਲ ਭਾਰਤ ਨੇ ਕਰਵਾਇਆ ਹੈ। ਜਗਮੀਤ ਸਿੰਘ ਪਹਿਲਾਂ ਵੀ ਭਾਰਤ ‘ਤੇ ਦੋਸ਼ ਲਗਾ ਚੁੱਕੇ ਹਨ। ਇਕ ਪਾਸੇ ਜਗਮੀਤ ਸਿੰਘ ਭਾਰਤ ‘ਤੇ ਦੋਸ਼ ਲਗਾ ਰਹੇ ਹਨ, ਜਦਕਿ ਦੂਜੇ ਪਾਸੇ ਕੈਨੇਡਾ ਦੀ ਪੁਲੀਸ ਹਾਲੇ ਤੱਕ ਕੋਈ ਵੀ ਸਬੂਤ ਪੇਸ਼ ਨਹੀਂ ਕਰ ਸਕੀ, ਜਿਸ ਤੋਂ ਪਤਾ ਲੱਗਦਾ ਹੋਵੇ ਕਿ ਨਿੱਝਰ ਦੇ ਕਤਲ ‘ਚ ਭਾਰਤ ਦਾ ਹੱਥ ਹੈ। ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਪੋਸਟ ‘ਚ ਜਗਮੀਤ ਸਿੰਘ ਨੇ ਲਿਖਿਆ,‘ਭਾਰਤ ਸਰਕਾਰ ਨੇ ਕਾਤਲਾਂ ਦੀ ਮਦਦ ਨਾਲ ਕੈਨੇਡੀਅਨ ਨਾਗਰਿਕ ਦਾ ਕੈਨੇਡਾ ਦੀ ਧਰਤੀ ‘ਤੇ ਕਤਲ ਕਰਵਾ ਦਿੱਤਾ, ਉਹ ਵੀ ਧਾਰਮਿਕ ਸਥਾਨ ’ਤੇ। ਅੱਜ ਇਸ ਮਾਮਲੇ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

Punjab Bani 04 May,2024
ਕੈਨੇਡਾ ਵਿੱਚ ਹਰਦੀਪ ਨਿੱਝਰ ਦੀ ਹਤਿਆ ਦੇ ਮਾਮਲੇ ਵਿੱਚ ਤਿੰਨ ਭਾਰਤੀ ਨਾਗਰਿਕ ਗ੍ਰਿਫਤਾਰ

ਕੈਨੇਡਾ ਵਿੱਚ ਹਰਦੀਪ ਨਿੱਝਰ ਦੀ ਹਤਿਆ ਦੇ ਮਾਮਲੇ ਵਿੱਚ ਤਿੰਨ ਭਾਰਤੀ ਨਾਗਰਿਕ ਗ੍ਰਿਫਤਾਰ ਦਿਲੀ, 4 ਮਈ ਕੈਨੇਡਾ ਵਿੱਚ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮਾਮਲੇ ਵਿੱਚ ਤਿੰਨ ਭਾਰਤੀ ਨਾਗਰਿਕਾਂ ਨੂੰ ਗ੍ਰਿਫਤਾਰ ਕਰਨ ਵਾਲੇ ਕੈਨੇਡੀਅਨ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਦੀ ਜਾਂਚ ਹਾਲੇ ਖਤਮ ਨਹੀਂ ਹੋਈ ਅਤੇ ਇਸ ਕਤਲ ਵਿੱਚ ‘ਹੋਰਾਂ ’ ਨੇ ਭੂਮਿਕਾ ਨਿਭਾਈ ਹੈ। ਐਡਮਿੰਟਨ ਦੇ ਰਹਿਣ ਵਾਲੇ ਕਰਨ ਬਰਾੜ (22), ਕਮਲਪ੍ਰੀਤ ਸਿੰਘ (22) ਅਤੇ ਕਰਨਪ੍ਰੀਤ ਸਿੰਘ (28) ’ਤੇ ਕਤਲ ਅਤੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਲਾਏ ਗਏ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਗ੍ਰਿਫਤਾਰ ਕੀਤੇ ਵਿਅਕਤੀ ਇਕ ਕਥਿਤ ਸਮੂਹ ਦੇ ਮੈਂਬਰ ਹਨ, ਜਿਸ ਨੂੰ ਭਾਰਤ ਸਰਕਾਰ ਨੇ ਪਿਛਲੇ ਸਾਲ ਨਿੱਝਰ ਦੀ ਹੱਤਿਆ ਦਾ ਕੰਮ ਸੌਂਪਿਆ ਸੀ। ਨਿੱਝਰ (45) ਦੀ 18 ਜੂਨ, 2023 ਨੂੰ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਗੁਰਦੁਆਰੇ ਦੇ ਬਾਹਰ ਹੱਤਿਆ ਕਰ ਦਿੱਤੀ ਗਈ ਸੀ। ਨਿੱਝਰ ਕੈਨੇਡਾ ਦਾ ਨਾਗਰਿਕ ਸੀ।

Punjab Bani 04 May,2024
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗੁਰਦੁਆਰਾ ਮੈਨੇਜਰਮੈਂਟ ਕੋਰਸ ਕਰਨ ਵਾਲੇ ਵਿਦਿਆਰਥੀ ਸਿਖਲਾਈ ਲੈਣ ਪੁੱਜੇ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗੁਰਦੁਆਰਾ ਮੈਨੇਜਰਮੈਂਟ ਕੋਰਸ ਕਰਨ ਵਾਲੇ ਵਿਦਿਆਰਥੀ ਸਿਖਲਾਈ ਲੈਣ ਪੁੱਜੇ ਕੁਸ਼ਲ ਪ੍ਰਬੰਧਕ ਬਣਨ ਦੇ ਨਾਲ ਨਾਲ ਭਵਿੱਖੀ ਮਾਰਗਾਂ ਨੂੰ ਖੋਲ੍ਹੇਗਾ ਮੈਨੇਜਮੈਂਟ ਕੋਰਸ : ਡਾਇਰੈਕਟਰ ਡਾ. ਚਮਕੌਰ ਸਿੰਘ ਪਟਿਆਲਾ 3 ਮਈ () ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟਸ ਐਡਵਾਂਸਡ ਸਟੱਡੀਜ਼ ਬਹਾਦਰਗੜ੍ਹ ਵਿਖੇ ਤਿੰਨ ਸਾਲਾ ਗੁਰਦੁਆਰਾ ਮੈਨੇਜਮੈਂਟ ਕੋਰਸ ਕਰਨ ਵਾਲੇ ਵਿਦਿਆਰਥੀਆਂ ਦਾ ਦੂਜਾ ਬੈਚ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਟ੍ਰੇਨਿੰਗ ਲਈ ਪੁੱਜਿਆ। ਇਸ ਮੌਕੇ ਡਾਇਰੈਕਟਰ ਡਾ. ਚਮਕੌਰ ਸਿੰਘ, ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਢੁਡਿਆਲਾ ਖਾਲਸਾ ਸਕੂਲ ਦੇ ਪਿ੍ਰੰਸੀਪਲ ਪਰਵਿੰਦਰ ਸਿੰਘ ਮੈਨੇਜਰ ਕਰਨੈਲ ਸਿੰਘ ਆਦਿ ਉਚੇਚੇ ਤੌਰ ’ਤੇ ਟ੍ਰੇਨਿੰਗ ਦੀ ਸ਼ੁਰੂਆਤ ਕਰਨ ਮੌਕੇ ਪੁੱਜੇ ਹੋਏ ਸਨ। ਗੁਰਦੁਆਰਾ ਮੈਨੇਜਮੈਂਟ ਕੋਰਸ ਦੇ ਸਬੰਧ ’ਚ ਜਾਣਕਾਰੀ ਦਿੰਦਿਆਂ ਡਾਇਰੈਕਟਰ ਡਾ. ਚਮਕੌਰ ਸਿੰਘ ਨੇ ਦੱਸਿਆ ਕਿ ਮੈਨੇਜਮੈਂਟ ਕੋਰਸ ’ਚ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਨੂੰ ਸੁਚਾਰੂ ਰੱਖਣ, ਕਾਰਜਸ਼ੀਲ ਮੁਲਾਜ਼ਮਾਂ ਦੀ ਭੂਮਿਕਾ ਤੋਂ ਇਲਾਵਾ ਯੋਗ ਪ੍ਰਬੰਧਕ ਕਿਵੇਂ ਬਣਿਆ ਜਾਂਦਾ ਬਾਰੇ ਸਿਖਲਾਈ ਦੇਣਾ ਹੈ। ਉਨ੍ਹਾਂ ਦੱਸਿਆ ਕਿ ਗੁਰੂ ਘਰ ਜਿਥੇ ਆਸਥਾ ਦਾ ਵੱਡਾ ਕੇਂਦਰ ਹੈ, ਜਿਥੇ ਸੰਗਤਾਂ ਰੋਜ਼ਮਰਾ ਨਤਮਸਤਕ ਹੁੰਦੀਆਂ ਹਨ, ਪ੍ਰਬੰਧ ਅਧੀਨ ਚੱਲਦੇ ਕਾਰਜ ਕਿਵੇਂ ਨੇਪਰੇ ਚੜ੍ਹਦੇ ਹਨ ਅਤੇ ਦੇਖ-ਰੇਖ ਸਬੰਧੀ ਕਿਸ ਤਰ੍ਹਾਂ ਰਿਕਾਰਡ ਬਣਾਇਆ ਜਾਂਦਾ ਬਾਰੇ ਵਿਦਿਆਰਥੀਆਂ ਨੂੰ ਜਾਣੂੰ ਕਰਵਾਇਆ ਜਾਂਦਾ ਹੈ ਤਾਂ ਕਿ ਭਵਿੱਖ ਵਿਚ ਖਾਲਸਾ ਪੰਥ ਨਾਲ ਸਬੰਧਤ ਸਿਰਮੌਰ ਸੰਸਥਾਵਾਂ ਦੇ ਕਾਰਜਾਂ ਨੂੰ ਸਮਝਿਆ ਜਾ ਸਕੇ। ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਅਤੇ ਮੈਨੇਜਰ ਕਰਨੈਲ ਸਿੰਘ ਨੇ ਦੱਸਿਆ ਕਿ ਪ੍ਰਬੰਧ ਅਧੀਨ ਵੱਖ ਵੱਖ ਕਾਰਜਾਂ ਨੂੰ ਨੇਪਰੇ ਚਾੜ੍ਹਿਆ ਜਾਂਦਾ ਸੇਵਾ ਭਾਵਨਾ ਨਾਲ ਪ੍ਰਬੰਧ ਨੂੰ ਸੁਚਾਰੂ ਰੱਖਿਆ ਜਾ ਸਕਦਾ। ਇਸ ਉਪਰੰਤ ਪਿ੍ਰੰਸੀਪਲ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਸਿਰਮੌਰ ਸੰਸਥਾ ਦਾ ਸ਼ਾਨਮੱਤਾ ਜਿਥੇ ਇਤਿਹਾਸ ਹੈ, ਉਥੇ ਹੀ ਮਹਾਨ ਸੰਸਥਾਵਾਂ ਦੇ ਕਾਰਜ ਵੀ ਮਹਾਨ ਤੇ ਵਿਲੱਖਣ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਮੈਨੇਜਮੈਂਟ ਕੋਰਸ ਜਿਥੇ ਤੁਹਾਡੇ ਭਵਿੱਖ ਨੂੰ ਰੋਸ਼ਨਮਈ ਬਣਾ ਸਕਦਾ, ਉਥੇ ਹੀ ਭਵਿੱਖ ਮਾਰਗਾਂ ਨੂੰ ਵੀ ਖੋਲ੍ਹਣ ਵਿਚ ਵਿਸ਼ੇਸ਼ ਤੌਰ ’ਤੇ ਸਹਾਈ ਹੋਵੇਗਾ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਸਮੂਹ ਸਟਾਫ ਮੈਂਬਰ ਅਤੇ ਵਿਦਿਆਰਥੀ ਆਦਿ ਸ਼ਾਮਲ ਸਨ।

Punjab Bani 03 May,2024
ਸੁਪਰੀਮ ਕੋਰਟ ਨੇ ਸੀਐਮ ਦੀ ਰਿਹਾਇਸ਼ ਦੇ ਬਾਹਰ ਸੜਕ ਨੂੰ ਆਮ ਜਨਤਾ ਲਈ ਖੋਲਣ ਦੇ ਹੁਕਮ ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਸੀਐਮ ਦੀ ਰਿਹਾਇਸ਼ ਦੇ ਬਾਹਰ ਸੜਕ ਨੂੰ ਆਮ ਜਨਤਾ ਲਈ ਖੋਲਣ ਦੇ ਹੁਕਮ ਤੇ ਲਗਾਈ ਰੋਕ ਚੰਡੀਗੜ੍ਹ : ਦੇਸ਼ ਦੀ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਨਿਰਦੇਸ਼ 'ਤੇ ਰੋਕ ਲਗਾ ਦਿੱਤੀ ਹੈ ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਬਾਹਰ ਸੜਕ ਨੂੰ ਜਨਤਾ ਲਈ ਖੋਲ੍ਹਣ ਦੇ ਹੁਕਮ ਦਿੱਤੇ ਸਨ। ਜਸਟਿਸ ਸੰਜੀਵ ਖੰਨਾ ਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਦੋਵਾਂ ਨੇ ਸੜਕ ਖੋਲ੍ਹਣ ਦਾ ਵਿਰੋਧ ਕੀਤਾ ਹੈ। ਇਹ ਸੜਕ 1980 'ਚ ਖਤਰੇ ਦੇ ਡਰੋਂ ਬੰਦ ਕਰ ਦਿੱਤੀ ਗਈ ਸੀ ਤੇ ਹੁਣ ਤੱਕ ਬੰਦ ਪਈ ਹੈ। ਬੈਂਚ ਨੇ ਪੰਜਾਬ ਸਰਕਾਰ ਵੱਲੋਂ ਦਾਇਰ ਪਟੀਸ਼ਨ 'ਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰ ਕੇ 2 ਸਤੰਬਰ ਤਕ ਜਵਾਬ ਵੀ ਮੰਗਿਆ ਹੈ। ਹਾਈ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਚੰਡੀਗੜ੍ਹ ਪ੍ਰਸ਼ਾਸਨ ਨੂੰ ਟ੍ਰਾਇਲ ਦੇ ਆਧਾਰ 'ਤੇ ਇਕ ਮਈ ਤੋਂ ਸੈਕਟਰ-2 ਸਥਿਤ ਮੁੱਖ ਮੰਤਰੀ ਨਿਵਾਸ ਦੇ ਸਾਹਮਣੇ ਵਾਲੀ ਸੜਕ ਨੂੰ ਜਨਤਾ ਲਈ ਖੋਲ੍ਹਣ ਲਈ ਕਿਹਾ ਗਿਆ ਸੀ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਕੇ ਇਸ ਹੁਕਮ ਨੂੰ ਚੁਣੌਤੀ ਦਿੱਤੀ ਸੀ।

Punjab Bani 03 May,2024
ਬਦਨਾਮ ਗੈਗਸਟਰ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ

ਬਦਨਾਮ ਗੈਗਸਟਰ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ ਦਿਲੀ : ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਵੀਰਵਾਰ ਅਤੇ ਸ਼ੁੱਕਰਵਾਰ ਦੀ ਦਰਮਿਆਨੀ ਰਾਤ ਨੂੰ ਲਗਭਗ 2:30 ਵਜੇ ਰੋਹਿਣੀ ਦੇ ਜਾਪਾਨੀ ਪਾਰਕ ਨੇੜੇ ਇੱਕ ਮੁਕਾਬਲੇ ਤੋਂ ਬਾਅਦ ਬਦਨਾਮ ਗੈਂਗਸਟਰ ਗੋਗੀ ਗੈਂਗ ਦੇ ਸ਼ੂਟਰ ਫੈਜ਼ਾਨ ਨੂੰ ਗ੍ਰਿਫਤਾਰ ਕਰ ਲਿਆ। ਫੈਜ਼ਾਨ ਖ਼ਿਲਾਫ਼ ਕਤਲ ਤੋਂ ਇਲਾਵਾ ਲੁੱਟ-ਖੋਹ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਹੁਣ ਇਸ ਗੱਲ ਦਾ ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਰਾਤ ਨੂੰ ਜਾਪਾਨੀ ਪਾਰਕ ਨੇੜੇ ਕਿਸ ਇਰਾਦੇ ਨਾਲ ਪਹੁੰਚਿਆ ਸੀ।

Punjab Bani 03 May,2024
ਦਲ ਬਦਲ ਲੀਡਰਾਂ ਦਾ ਕੋਈ ਸਟੈਡ ਨਹੀ : ਚੰਨੀ

ਦਲ ਬਦਲ ਲੀਡਰਾਂ ਦਾ ਕੋਈ ਸਟੈਡ ਨਹੀ : ਚੰਨੀ ਫਿਲੌਰ, 2 ਮਈ- ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਫਿਲੌਰ ਹਲਕੇ ਦੀਆਂ ਵਰਕਰ ਮਿਲਣੀਆਂ ਅੱਜ ਰੈਲੀਆਂ ’ਚ ਬਦਲ ਗਈਆਂ। ਇਨ੍ਹਾਂ ਮੀਟਿੰਗਾਂ ਦੌਰਾਨ ਲੋਕਾਂ ਨੇ ਚਰਨਜੀਤ ਚੰਨੀ ਦਾ ਭਰਵਾਂ ਸਮਰਥਨ ਕੀਤਾ। ਇਸ ਮੌਕੇ ਸ੍ਰੀ ਚੰਨੀ ਨੇ ਕਿਹਾ ਕਿ ਦਲ ਬਦਲੂ ਲੀਡਰਾਂ ਦਾ ਕੋਈ ਸਟੈਂਡ ਨਹੀਂ ਹੈ ਜਦ ਕਿ ਪਾਰਟੀ ਦਾ ਵਰਕਰ ਕਦੇ ਨਹੀਂ ਬਦਲਦਾ। ਉਨ੍ਹਾਂ ਕੋਲ ਵਿਕਾਸ ਦਾ ਮਾਡਲ ਹੈ ਤੇ ਉਨ੍ਹਾਂ ਖਰੜ ਅਤੇ ਚਮਕੌਰ ਸਾਹਿਬ ਦਾ ਵਿਕਾਸ ਕਰਕੇ ਦਿਖਾਇਆ ਹੈ ਜਦਕਿ ਹੁਣ ਜਲੰਧਰ ਹਲਕੇ ਦੀ ਨੁਹਾਰ ਵੀ ਬਦਲੀ ਜਾਵੇਗੀ।

Punjab Bani 03 May,2024
ਲੋਕ ਦਲ ਬਦਲੂਆਂ ਨੂੰ ਕਦੇ ਮੂੰਹ ਨਹੀ ਲਗਾਉਣਗੇ : ਸੁਖਬੀਰ ਬਾਦਲ

ਲੋਕ ਦਲ ਬਦਲੂਆਂ ਨੂੰ ਕਦੇ ਮੂੰਹ ਨਹੀ ਲਗਾਉਣਗੇ : ਸੁਖਬੀਰ ਬਾਦਲ ਖੰਨਾ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਬੁੱਤ ’ਤੇ ਫੁੱਲ ਮਾਲਾਵਾਂ ਪਾਉਣ ਮਗਰੋਂ ਗੁਰਦੁਆਰਾ ਹਰਗੋਬਿੰਦ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਮੱਥਾ ਟੇਕ ਕੇ ‘ਪੰਜਾਬ ਬਚਾਓ ਯਾਤਰਾ’ ਸ਼ੁਰੂ ਕੀਤੀ ਗਈ। ਇਸ ਦੀ ਅਗਵਾਈ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਨੇ ਕੀਤੀ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣਾ ਵਜੂਦ ਗੁਆ ਚੁੱਕੀ ਹੈ ਅਤੇ ਲੋਕ ਦਲ ਬਦਲੂਆਂ ਨੂੰ ਬਿਲਕੁਲ ਮੂੰਹ ਨਹੀਂ ਲਗਾਉਣਗੇ। ਉਨ੍ਹਾਂ ਕਿਹਾ ਕਿ ‘ਆਪ’ ਨੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੀ ਥਾਂ ਕੰਗਲਾ ਪੰਜਾਬ ਬਣਾ ਕੇ ਰੱਖ ਦਿੱਤਾ। ਇਸ ਮੌਕੇ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਅਕਾਲੀ ਦਲ ਦੇ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਨੇ ਕਿਹਾ ਕਿ ਲੋਕਾਂ ਵੱਲੋਂ ਮਿਲ ਰਹੇ ਭਰਵੇਂ ਹੁੰਗਾਰੇ ਨੂੰ ਦੇਖਦਿਆਂ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਲੋਕ ਅਕਾਲੀ ਦਲ ਦੀ ਸਰਕਾਰ ਬਣਾ ਕੇ ਮੁੜ ਇਤਿਹਾਸ ਸਿਰਜਣਗੇ।

Punjab Bani 03 May,2024
20 ਤੋ ਬਾਅਦ ਐਲਾਨਿਆ ਜਾਵੇਗਾ 10ਵੀ, 12ਵੀ ਸੀਬੀਐਸਈ ਬੋਰਡ ਦਾ ਨਤੀਜਾ

20 ਤੋ ਬਾਅਦ ਐਲਾਨਿਆ ਜਾਵੇਗਾ 10ਵੀ, 12ਵੀ ਸੀਬੀਐਸਈ ਬੋਰਡ ਦਾ ਨਤੀਜਾ ਨਵੀਂ ਦਿੱਲੀ, 3 ਮਈ ਸੀਬੀਐੱਸਈ ਨੇ ਆਪਣੀ ਅਧਿਕਾਰਤ ਵੈੱਬਸਾਈਟ ਰਾਹੀਂ ਜਾਣਕਾਰੀ ਦਿੱਤੀ ਹੈ 10ਵੀਂ ਅਤੇ 12ਵੀਂ ਦਾ ਨਤੀਜਾ 20 ਮਈ ਤੋਂ ਬਾਅਦ ਐਲਾਨਿਆ ਜਾਵੇਗਾ। ਬੋਰਡ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਿਭਾਗ ਦੇ ਨਾਂ ’ਤੇ ਫੈਲਾਈਆਂ ਜਾ ਰਹੀਆਂ ਝੂਠੀਆਂ ਖ਼ਬਰਾਂ ਤੋਂ ਸੁਚੇਤ ਹੋਣ ਲਈ ਕਿਹਾ ਹੈ।

Punjab Bani 03 May,2024
ਹਾਰ ਦੇ ਡਰੋ ਸਹਿਜਾਦਾ ਰਾਏਬਰੇਲੀ ਤੋ ਮੈਦਾਨ ਵਿੱਚ ਉਤਰ‌ਿਆ : ਮੋਦੀ

ਹਾਰ ਦੇ ਡਰੋ ਸਹਿਜਾਦਾ ਰਾਏਬਰੇਲੀ ਤੋ ਮੈਦਾਨ ਵਿੱਚ ਉਤਰ‌ਿਆ : ਮੋਦੀ ਕੋਲਕਾਤਾ, 3 ਮਈ ਕਾਂਗਰਸ ਅਤੇ ਇਸ ਦੇ ਨੇਤਾ ਰਾਹੁਲ ਗਾਂਧੀ ’ਤੇ ਵਿਅੰਗ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ‘ਸ਼ਹਿਜ਼ਾਦਾ’ ਨੂੰ ਵਾਇਨਾਡ ’ਚ ਹਾਰ ਦਾ ਡਰ ਹੈ, ਜਿਸ ਕਾਰਨ ਉਸ ਨੂੰ ਰਾਏਬਰੇਲੀ ਹਲਕੇ ਤੋਂ ਵੀ ਚੋਣ ਮੈਦਾਨ ’ਚ ਉਤਾਰਿਆ ਗਿਆ ਹੈ। ਮੈਂ ਪਹਿਲਾਂ ਕਿਹਾ ਸੀ ਕਿ ‘ਸ਼ਹਿਜ਼ਾਦਾ’ ਵਾਇਨਾਡ ਤੋਂ ਹਾਰ ਜਾਵੇਗਾ ਅਤੇ ਜਲਦੀ ਹੀ ਵਾਇਨਾਡ ਦੀਆਂ ਚੋਣਾਂ ਖਤਮ ਹੋਣ ਬਾਅਦ ਉਹ ਦੂਜੀ ਸੀਟ ਦੀ ਭਾਲ ਵਿਚ ਜਾਵੇਗਾ। ਉਸ ਦੇ ਸਮਰਥਕ ਦਾਅਵਾ ਕਰ ਰਹੇ ਸਨ ਕਿ ਉਹ ਅਮੇਠੀ ਤੋਂ ਲੜੇਗਾ ਪਰ ਅਜਿਹਾ ਲਗਦਾ ਹੈ ਕਿ ਉਹ ਅਮੇਠੀ ਤੋਂ ਵੀ ਡਰਿਆ ਹੋਇਆ ਹੈ। ਇਸ ਲਈ ਹੁਣ ਸ਼ਹਿਜ਼ਾਦਾ ਰਾਏਬਰੇਲੀ ਤੋਂ ਮੈਦਾਨ ’ਚ ਆ ਰਿਹਾ ਹੈ।

Punjab Bani 03 May,2024
ਰਾਹੁਲ ਗਾਂਧੀ ਨੇ ਰਾਏਬਰੇਲੀ ਤੋ ਕੀਤੇ ਕਾਗਜ ਦਾਖਲ

ਰਾਹੁਲ ਗਾਂਧੀ ਨੇ ਰਾਏਬਰੇਲੀ ਤੋ ਕੀਤੇ ਕਾਗਜ ਦਾਖਲ ਯੂਪੀ, 3 ਮਈ ਰਾਏਬਰੇਲੀ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਰਾਹੁਲ ਗਾਂਧੀ ਨੇ ਅੱਜ ਆਪਣੇ ਕਾਗਜ਼ ਦਾਖਲ ਕਰ ਦਿੱਤੇ। ਇਸ ਮੌਕੇ ਉਨ੍ਹਾਂ ਦੀ ਮਾਂ ਸੋਨੀਆ ਗਾਂਧੀ, ਭੈਣ ਪ੍ਰਿਯੰਕਾ ਗਾਂਧੀ ਵਾਡਰਾ ਤੇ ਪਾਰਟੀ ਪ੍ਰਧਾਨ ਮਲਿਕਾਰੁਜਨ ਖਗੜੇ ਹਾਜ਼ਰ ਸਨ। ਇਸ ਤੋਂ ਪਹਿਲਾਂ ਨਾਮਜ਼ਦਗੀ ਲਈ ਆਪਣੀ ਮਾਂ ਸੋਨੀਆ ਗਾਂਧੀ ਅਤੇ ਭੈਣ ਪ੍ਰਿਯੰਕਾ ਗਾਂਧੀ ਵਾਡਰਾ ਨਾਲ ਅੱਜ ਇੱਥੇ ਪੁੱਜੇ। ਰਾਹੁਲ ਆਪਣੀ ਮਾਂ ਸੋਨੀਆ ਗਾਂਧੀ, ਭੈਣ ਪ੍ਰਿਯੰਕਾ ਗਾਂਧੀ ਵਾਡਰਾ, ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਹੋਰਾਂ ਨਾਲ ਇੱਥੇ ਫੁਰਸਤਗੰਜ ਹਵਾਈ ਅੱਡੇ ‘ਤੇ ਜਹਾਜ਼ ਤੋਂ ਉਤਰੇ। ਪਾਰਟੀ ਨੇ ਕਿਸ਼ੋਰੀ ਲਾਲ ਸ਼ਰਮਾ ਨੂੰ ਅਮੇਠੀ ਤੋਂ ਮੈਦਾਨ ਵਿੱਚ ਉਤਾਰਿਆ ਹੈ ਤੇ ਸ੍ਰੀ ਸ਼ਰਮਾ ਨੇ ਵੀ ਕਾਗਜ਼ ਦਾਖਲ ਕਰ ਦਿੱਤੇ ਹਨ। ਪਾਰਟੀ ਨੇ ਸਵੇਰੇ ਐਲਾਨ ਕੀਤਾ ਕਿ ਰਾਹੁਲ ਗਾਂਧੀ ਰਾਏਬਰੇਲੀ ਸੀਟ ਤੋਂ ਲੋਕ ਸਭਾ ਚੋਣ ਲੜਨਗੇ, ਜੋ ਪਹਿਲਾਂ ਉਨ੍ਹਾਂ ਦੀ ਮਾਂ ਸੋਨੀਆ ਗਾਂਧੀ ਦਾ ਚੋਣ ਖੇਤਰ ਸੀ।

Punjab Bani 03 May,2024
ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ ਚੰਡੀਗੜ੍ਹ, 2 ਮਈ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅਲੱਗ-ਅਲੱਗ ਮਾਮਲਿਆਂ ਵਿਚ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫਤਰ ਵੱਲੋਂ ਚੇਤਾਵਨੀ ਜਾਰੀ ਕੀਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਤੇ ਮੁੱਖ ਮੰਤਰੀ ਸ. ਭਗਵੰਤ ਮਾਨ ਅਤੇ ਲੋਕ ਸਭਾ ਚੋਣਾਂ-2024 ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਖਿਲਾਫ ਇਕ ਵੀਡਿਓ ਵਿਚ ‘ਦਿੱਲੀ ਦੇ ਦਲਾਲ’ ਸ਼ਬਦ ਦੀ ਵਰਤੋਂ ਕੀਤੀ ਗਈ ਸੀ ਜੋ ਕਿ ਆਦਰਸ਼ ਚੋਣ ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਬਾਅਦ ਵਿਚ ਇਹ ਵੀਡਿਓ ਹਟਾ ਲਈ ਸੀ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਵੱਲੋਂ ਚੋਣ ਰੈਲੀ ਵਿਚ ਬੱਚਿਆਂ ਦੀ ਸ਼ਮੂਲੀਅਤ ਦੇ ਮਾਮਲੇ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਮੰਨਿਆ ਗਿਆ ਹੈ। ਲੁਧਿਆਣਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਵੀ ਰਿਪੋਰਟ ਆਈ ਸੀ ਕਿ ਚੋਣ ਰੈਲੀ ਦੌਰਾਨ ਬੱਚਿਆਂ ਦੀ ਵਰਤੋਂ ਕੀਤੀ ਗਈ ਹੈ। ਚੋਣਾਂ ਵਿੱਚ ਬੱਚਿਆਂ ਦੀ ਵਰਤੋਂ ਬਾਬਤ ਭਾਰਤੀ ਚੋਣ ਕਮਿਸ਼ਨ ਵੱਲੋਂ ਸਾਫ ਦਿਸ਼ਾ-ਨਿਰਦੇਸ਼ ਹਨ ਕਿ ਚੋਣ ਰੈਲੀਆਂ/ਮੁਹਿੰਮਾਂ ਵਿਚ ਬੱਚਿਆਂ ਦੀ ਵਰਤੋਂ ਨਾ ਕੀਤੀ ਜਾਵੇ। ਭਾਰਤੀ ਚੋਣ ਕਮਿਸ਼ਨ ਦੀਆਂ ਆਦਰਸ਼ ਚੋਣ ਜ਼ਾਬਤੇ ਸਬੰਧੀ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਕਰਕੇ ਸ਼੍ਰੋਮਣੀ ਅਕਾਲੀ ਦਲ ਨੂੰ ਚੇਤਾਵਨੀ ਦਿੱਤੀ ਗਈ ਹੈ ਅਤੇ ਨਿਰਦੇਸ਼ ਦਿੱਤਾ ਹੈ ਕਿ ਉਹ ਅਜਿਹੀਆਂ ਗਲਤੀਆਂ ਦੋਬਾਰਾ ਨਾ ਕਰੇ ਅਤੇ ਚੋਣ ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰੇ। ਉੱਧਰ ਆਮ ਆਦਮੀ ਪਾਰਟੀ ਨੂੰ ‘ਅਨਸੈਕਰਡ ਗੇਮਜ਼ ਆਫ ਪੰਜਾਬ’ ਵਰਗੀਆਂ ਪੋਸਟਾਂ/ਵੀਡੀਓਜ਼ ਪਾਉਣ ਤੋਂ ਰੋਕਿਆ ਗਿਆ ਹੈ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਆਪਣੇ ਸਿਆਸੀ ਵਿਰੋਧੀਆਂ ਲਈ ਜਾਤ ਆਧਾਰਤ ਟਿੱਪਣੀਆਂ ਨੂੰ ਵੀ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਆਦਰਸ਼ ਚੋਣ ਜ਼ਾਬਤੇ ਦੇ ਨਿਰਦੇਸ਼ਾਂ ਦੀ ਉਲੰਘਣਾ ਮੰਨਿਆ ਗਿਆ ਹੈ। ਤਰਨ ਤਾਰਨ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਵੀ ਰਿਪੋਰਟ ਆਈ ਸੀ ਕਿ ਜਾਤ ਆਧਾਰਤ ਟਿੱਪਣੀਆਂ ਦੀ ਵਰਤੋਂ ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦੀ ਉਲੰਘਣਾ ਹੈ। ਭਾਰਤੀ ਚੋਣ ਕਮਿਸ਼ਨ ਦੀਆਂ ਆਦਰਸ਼ ਚੋਣ ਜ਼ਾਬਤੇ ਸਬੰਧੀ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਕਰਕੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਦਿੱਤੀ ਗਈ ਹੈ ਅਤੇ ਨਿਰਦੇਸ਼ ਦਿੱਤਾ ਹੈ ਕਿ ਉਹ ਅਜਿਹੀ ਗਲਤੀ ਦੋਬਾਰਾ ਨਾ ਕਰੇ ਅਤੇ ਚੋਣ ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰੇ।

Punjab Bani 02 May,2024
ਪੰਜਾਬੀ ਯੂਨੀਵਰਸਿਟੀ ਵਿਖੇ ਨਵੇਂ ਸੈਸ਼ਨ 2024-25 ਲਈ ਦਾਖਲੇ ਸ਼ੁਰੂ

ਪੰਜਾਬੀ ਯੂਨੀਵਰਸਿਟੀ ਵਿਖੇ ਨਵੇਂ ਸੈਸ਼ਨ 2024-25 ਲਈ ਦਾਖਲੇ ਸ਼ੁਰੂ -ਇਸ ਵਾਰ ਚਾਰ ਸਾਲਾ ਬੀ.ਏ.-ਬੀ.ਐੱਡ. ਇੰਟੀਗਰੇਟਿਡ ਪ੍ਰੋਗਰਾਮ ਵਿੱਚ ਵੀ ਲਿਆ ਜਾ ਸਕਦਾ ਹੈ ਦਾਖਲਾ -ਵਿਦਿਆਰਥੀ 0175-5136522, 5136390 ਜਾਂ ਵਟ੍ਹਸਐਪ ਨੰਬਰ 8264256390 ਰਾਹੀਂ ਕਰ ਸਕਦੇ ਹਨ ਪੁੱਛਗਿੱਛ ਪਟਿਆਲਾ, 1 ਮਈ ਪੰਜਾਬੀ ਯੂਨੀਵਰਸਿਟੀ ਵਿਖੇ ਅਕਾਦਮਿਕ ਸੈਸ਼ਨ 2024-25 ਲਈ ਅੰਡਰਗਰੈਜੂਏਟ (ਯੂ.ਜੀ.), ਯੂ.ਜੀ.-ਪੀ.ਜੀ. ਇੰਟੀਗਰੇਟਿਡ ਅਤੇ ਪੋਸਟ ਗਰੈਜੂਏਟ (ਪੀ.ਜੀ.) ਕੋਰਸਾਂ ਦੇ ਦਾਖਲੇ ਸ਼ੁਰੂ ਹੋ ਗਏ ਹਨ। ਚਾਹਵਾਨ ਵਿਦਿਆਰਥੀ ਪੰਜਾਬੀ ਯੂਨੀਵਰਸਿਟੀ ਮੇਨ ਕੈਂਪਸ ਜਾਂ ਪੰਜਾਬੀ ਨੇਬਰਹੁੱਡ ਕੈਂਪਸਾਂ ਅਤੇ ਰਿਜਨਲ ਸੈਂਟਰਾਂ ਵਿੱਚ ਦਾਖਲਾ ਲੈ ਸਕਦੇ ਹਨ। ਦਾਖਲੇ ਲਈ ਆਨਲਾਈਨ ਪ੍ਰਕਿਰਿਆ ਅਪਣਾਈ ਗਈ ਹੈ ਤਾਂ ਕਿ ਵਿਦਿਆਰਥੀਆਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਦਾਖਲਾ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਬਣੀ ਰਹੇ। ਇਸ ਵਾਰ ਦੀ ਖਾਸੀਅਤ ਇਹ ਹੈ ਕਿ ਇਸ ਸੈਸ਼ਨ ਤੋਂ ਪੰਜਾਬੀ ਯੂਨੀਵਰਸਿਟੀ ਵਿਖੇ ਚਾਰ ਸਾਲਾ ਬੀ.ਏ.-ਬੀ.ਐੱਡ. ਇੰਟੀਗਰੇਟਿਡ ਪ੍ਰੋਗਰਾਮ ਵੀ ਸ਼ੁਰੂ ਹੋ ਰਿਹਾ ਹੈ। ਚਾਹਵਾਨ ਵਿਦਿਆਰਥੀ ਹੋਰ ਵਧੇਰੇ ਜਾਣਕਾਰੀ ਲਈ ਯੂਨੀਵਰਸਿਟੀ ਦੀ ਵੈੱਬਸਾਈਟ http://www.punjabiuniversity.ac.in/ 'ਤੇ ਵੇਖ ਸਕਦੇ ਹਨ। ਵੈੱਬਸਾਈਟ ਰਾਹੀਂ ਆਨਲਾਈਨ ਅਰਜ਼ੀਆਂ ਨਾਲ਼ ਸੰਬੰਧਤ ਪੋਰਟਲ ਤੱਕ ਪਹੁੰਚਿਆ ਜਾ ਸਕਦਾ ਹੈ ਜਿੱਥੋਂ ਹੋਰ ਵਧੇਰੇ ਹਦਾਇਤਾਂ ਜਾਣਨ ਲਈ ਪ੍ਰਾਸਪੈਕਟਸ ਵੀ ਡਾਊਨਲੋਡ ਕੀਤਾ ਜਾ ਸਕਦਾ ਹੈ। ਵਿਦਿਆਰਥੀ 0175-5136522, 5136390 ਜਾਂ ਵਟ੍ਹਸਐਪ ਨੰਬਰ 8264256390 ਰਾਹੀਂ ਵੀ ਸੰਪਰਕ ਕਰ ਸਕਦੇ ਹਨ। ਇਸ ਸੈਸ਼ਨ ਤੋਂ ਹੋਰ ਰਾਜਾਂ ਦੇ ਉਮੀਦਵਾਰ ਵਿਦਿਆਰਥੀਆਂ, ਜਿਨ੍ਹਾਂ ਨੇ ਅੰਡਰਗਰੈਜੂਏਟ ਕੋਰਸਾਂ ਲਈ ਸੀ.ਯੂ.ਈ.ਟੀ. ਦਾਖਲਾ ਟੈਸਟ ਰਾਹੀਂ ਅਪਲਾਈ ਕੀਤਾ ਹੋਵੇ , ਲਈ ਵੀ ਦਾਖਲਾ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ ।

Punjab Bani 01 May,2024
ਧੀਰੇਦਰ ਸ਼ਾਸਤਰੀ ਨੂੰ ਮਿਲਣ ਦੀ ਜਿੱਤ ਵਿੱਚ ਇੱਕ ਅੋਰਤ ਨੇ ਵੱਢੀ ਹੱਥ ਦੀ ਨਾੜ, ਹਸਪਤਾਲ ਭਰਤੀ

ਧੀਰੇਦਰ ਸ਼ਾਸਤਰੀ ਨੂੰ ਮਿਲਣ ਦੀ ਜਿੱਤ ਵਿੱਚ ਇੱਕ ਅੋਰਤ ਨੇ ਵੱਢੀ ਹੱਥ ਦੀ ਨਾੜ, ਹਸਪਤਾਲ ਭਰਤੀ ਇੰਦੌਰ : ਇੰਦੌਰ ਦੇ ਬਾਗੇਸ਼ਵਰ ਧਾਮ ਦੇ ਪੀਠਾਧੀਸ਼ਵਰ ਧੀਰੇਂਦਰ ਸ਼ਾਸਤਰੀ ਨੂੰ ਮਿਲਣ ਦੀ ਜ਼ਿੱਦ 'ਚ ਔਰਤ ਨੇ ਖ਼ੌਫਨਾਕ ਕਦਮ ਚੁੱਕ ਲਿਆ। ਜਦੋਂ ਔਰਤ ਨੂੰ ਧੀਰੇਂਦਰ ਸ਼ਾਸਤਰੀ ਨੂੰ ਮਿਲਣ ਨਹੀਂ ਦਿੱਤਾ ਗਿਆ ਤਾਂ ਉਸ ਨੇ ਆਪਣੇ ਹੱਥ ਦੀ ਨਾੜ ਕੱਟ ਲਈ। ਤੁਰੰਤ ਐਂਬੂਲੈਂਸ ਬੁਲਾਈ ਗਈ ਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ। ਪਿਛਲੇ ਕੁਝ ਦਿਨਾਂ ਤੋਂ ਕਨਕੇਸ਼ਵਰ ਧਾਮ 'ਚ ਧੀਰੇਂਦਰ ਸ਼ਾਸਤਰੀ ਦੀ ਕਥਾ ਚੱਲ ਰਹੀ ਹੈ। ਮੰਗਲਵਾਰ ਨੂੰ ਸੀਮਾ ਨਾਂ ਦੀ ਔਰਤ ਕਥਾ ਸੁਣਨ ਆਈ ਸੀ। ਕਥਾ ਖ਼ਤਮ ਹੋਣ ਤੋਂ ਬਾਅਦ ਉਹ ਧੀਰੇਂਦਰ ਸ਼ਾਸਤਰੀ ਨੂੰ ਮਿਲਣ ਲਈ ਜ਼ਿੱਦ ਕਰਨ ਲੱਗੀ। ਔਰਤ ਨੂੰ ਸਕਿਓਰਿਟੀ ਤੇ ਹੋਰ ਲੋਕਾਂ ਨੇ ਧੀਰੇਂਦਰ ਸ਼ਾਸਤਰੀ ਨੂੰ ਮਿਲਣ ਤੋਂ ਰੋਕ ਦਿੱਤਾ, ਜਿਸ ਤੋਂ ਬਾਅਦ ਔਰਤ ਨੇ ਆਪਣੇ ਹੱਥ ਦੀ ਨਾੜ ਕੱਟ ਲਈ ਤੇ ਉਹ ਬੇਹੋਸ਼ ਹੋ ਗਈ। ਇਸ ਤੋਂ ਬਾਅਦ ਕਨਕੇਸ਼ਵਰ ਸੰਸਥਾ ਦੀ ਐਂਬੂਲੈਂਸ ਵਿਚ ਐਮਵਾਈ ਹਸਪਤਾਲ ਲਿਜਾਇਆ ਗਿਆ।

Punjab Bani 01 May,2024
ਸਲਮਾਨ ਦੇ ਘਰ ਹਮਲਾ ਕਰਨ ਵਾਲੇ ਨੇਕੀਤੀ ਖੁਦਕੁਸ਼ੀ ਦੀ ਕੋਸਿ਼ਸ਼

ਸਲਮਾਨ ਦੇ ਘਰ ਹਮਲਾ ਕਰਨ ਵਾਲੇ ਨੇਕੀਤੀ ਖੁਦਕੁਸ਼ੀ ਦੀ ਕੋਸਿ਼ਸ਼ ਮੁੰਬਈ : ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਫਾਇਰਿੰਗ ਮਾਮਲੇ 'ਚ ਵੱਡਾ ਅਪਡੇਟ ਆਇਆ ਹੈ। ਗ੍ਰਿਫ਼ਤਾਰ ਮੁਲਜ਼ਮਾਂ ਵਿੱਚੋਂ ਇੱਕ ਅਨੁਜ ਥਾਪਨ ਨੇ ਪੁਲੀਸ ਹਿਰਾਸਤ ਵਿੱਚ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਫਿਲਹਾਲ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਅਨੁਜ ਨੂੰ ਪੁਲਿਸ ਨੇ ਗੋਲੀਬਾਰੀ ਦੇ ਦੋਸ਼ੀਆਂ ਨੂੰ ਹਥਿਆਰ ਸਪਲਾਈ ਕਰਨ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਸੀ।

Punjab Bani 01 May,2024
ਅਦਾਕਾਰਾ ਰੂਪਾਲੀ ਗਾਂਗੁਲੀ ਭਾਜਪਾ ਵਿੱਚ ਹੋਈ ਸ਼ਾਮਲ

ਅਦਾਕਾਰਾ ਰੂਪਾਲੀ ਗਾਂਗੁਲੀ ਭਾਜਪਾ ਵਿੱਚ ਹੋਈ ਸ਼ਾਮਲ ਨਵੀਂ ਦਿੱਲੀ, 1 ਮਈ ਟੀਵੀ ਅਦਾਕਾਰਾ ਰੂਪਾਲੀ ਗਾਂਗੁਲੀ ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ਤੋਂ ਪਹਿਲਾਂ ਅੱਜਇੱਥੇ ਭਾਜਪਾ ਵਿੱਚ ਸ਼ਾਮਲ ਹੋ ਗਈ। ਗਾਂਗੁਲੀ ਦੇ ਨਾਲ ਮਹਾਰਾਸ਼ਟਰ ਦੇ  ਸਮਾਜ ਸੇਵੀ ਅਤੇ ਜੋਤਸ਼ੀ ਅਮੀਆ ਜੋਸ਼ੀ ਵੀ ਪਾਰਟੀ ਹੈੱਡਕੁਆਰਟਰ ਵਿੱਚ ਰਾਸ਼ਟਰੀ ਜਨਰਲ ਸਕੱਤਰ ਵਿਨੋਦ ਤਾਵੜੇ ਅਤੇ ਰਾਸ਼ਟਰੀ ਮੀਡੀਆ ਵਿਭਾਗ ਦੇ ਇੰਚਾਰਜ ਅਨਿਲ ਬਲੂਨੀ ਸਮੇਤ ਸੀਨੀਅਰ ਨੇਤਾਵਾਂ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ।

Punjab Bani 01 May,2024
ਕਾਂਗਰਸ ਨੂੰ ਝਟਕਾ : ਦਲਵੀਰ ਗੋਲਡੀ ਆਪ ਵਿੱਚ ਹੋਏ ਸ਼ਾਮਲ

ਕਾਂਗਰਸ ਨੂੰ ਝਟਕਾ : ਦਲਵੀਰ ਗੋਲਡੀ ਆਪ ਵਿੱਚ ਹੋਏ ਸ਼ਾਮਲ ਚੰਡੀਗੜ੍ਹ, 1 ਮਈ ਕਾਂਗਰਸ ਦੇ ਸੀਨੀਅਰ ਆਗੂ ਦਲਵੀਰ ਸਿੰਘ ਗੋਲਡੀ ਨੇ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿਖੇ ਆਪਣੀ ਰਿਹਾਇਸ਼ ‘ਤੇ ਗੋਲਡੀ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ। ਇਸ ਮੌਕੇ ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਮੌਜੂਦ ਸਨ। ਦੱਸਣਯੋਗ ਹੈ ਕਿ ਦਲਵੀਰ ਸਿੰਘ ਗੋਲਡੀ ਪਹਿਲਾਂ ਵਿਧਾਇਕ ਵੀ ਰਹੇ ਹਨ। ਉਹ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਧੂਰੀ ਤੋਂ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਕਾਂਗਰਸ ਦੀ ਟਿਕਟ ‘ਤੇ ਚੋਣ ਲੜੇ ਸਨ ਪਰ ਹਾਰ ਗਏ ਸਨ। 

Punjab Bani 01 May,2024
ਸੁਰਖਿਆ ਏਜੰਸੀਆਂ ਚੁਕ ਰਹੀਆਂ ਹਨ ਜਰੂਰੀ ਕਦਮ : ਗ੍ਰਹਿ ਮੰਤਰਾਲੇ

ਸੁਰਖਿਆ ਏਜੰਸੀਆਂ ਚੁਕ ਰਹੀਆਂ ਹਨ ਜਰੂਰੀ ਕਦਮ : ਗ੍ਰਹਿ ਮੰਤਰਾਲੇ ਨਵੀਂ ਦਿੱਲੀ, 1 ਮਈ ਕੇਂਦਰੀ ਗ੍ਰਹਿ ਮੰਤਰਾਲੇ ਨੇ ਅੱਜ ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ (ਐੱਨਸੀਆਰ) ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨੂੰ ਅਫਵਾਹ ਕਰਾਰ ਦਿੱਤਾ ਅਤੇ ਲੋਕਾਂ ਨੂੰ ਕਿਹਾ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਮੰਤਰਾਲੇ ਨੇ ਕਿਹਾ ਕਿ ਪੁਲਹਸ ਅਤੇ ਸੁਰੱਖਿਆ ਏਜੰਸੀਆਂ ਪ੍ਰੋਟੋਕੋਲ ਦੇ ਅਨੁਸਾਰ ਜ਼ਰੂਰੀ ਕਦਮ ਚੁੱਕ ਰਹੀਆਂ ਹਨ।

Punjab Bani 01 May,2024
ਦਿਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਤੋ ਬਾਅਦ ਫੈਲੀ ਸਨਸਨੀ

ਦਿਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਤੋ ਬਾਅਦ ਫੈਲੀ ਸਨਸਨੀ ਨਵੀਂ ਦਿੱਲੀ, 1 ਮਈ ਅੱਜ ਸਵੇਰੇ ਦਿੱਲੀ ਤੇ ਕੌਮੀ ਰਾਜਧਾਨੀ ਖੇਤਰ ਦੇ ਕਰੀਬ 100 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਬਾਅਦ ਸਕੂਲਾਂ ’ਚ ਛੁੱਟੀ ਕਰ ਦਿੱਤੀ ਗਈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਮਯੂਰ ਵਿਹਾਰ ਖੇਤਰ ‘ਚ ਸਥਿਤ ਮਦਰ ਮੈਰੀ ਸਕੂਲ, ਦਵਾਰਕਾ ‘ਚ ਦਿੱਲੀ ਪਬਲਿਕ ਸਕੂਲ, ਚਾਣਕਿਆਪੁਰੀ ‘ਚ ਸੰਸਕ੍ਰਿਤੀ ਸਕੂਲ, ਵਸੰਤ ਕੁੰਜ ‘ਚ ਦਿੱਲੀ ਪਬਲਿਕ ਸਕੂਲ, ਸਾਕੇਤ ‘ਚ ਐਮਿਟੀ ਸਕੂਲ ਅਤੇ ਨੋਇਡਾ ਸੈਕਟਰ 30 ‘ਚ ਸਥਿਤ ਦਿੱਲੀ ਪਬਲਿਕ ਸਕੂਲਾਂ ਸਣੇ ਕਰੀਬ 100 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਈਮੇਲ ਰਾਹੀਂ ਦਿੱਤੀ ਗਈ। ਦਿੱਲੀ ਪੁਲੀਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਾਰੇ ਸਕੂਲ ਖਾਲੀ ਕਰਵਾ ਲਏ ਗਏ ਹਨ ਅਤੇ ਸਥਾਨਕ ਪੁਲੀਸ ਨੂੰ ਈਮੇਲ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਬੰਬ ਠੁੱਸ ਕਰਨ ਵਾਲਾ ਦਸਤਾ ਅਤੇ ਦਿੱਲੀ ਫਾਇਰ ਸਰਵਿਸ ਦੇ ਅਧਿਕਾਰੀ ਤੁਰੰਤ ਸਕੂਲਾਂ ਵਿੱਚ ਪਹੁੰਚ ਗਏ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ।

Punjab Bani 01 May,2024
ਪੀਐਮ ਮੋਦੀ ਨੇ ਬਾਗਲਕੋਟ ਵਿੱਚ ਚੋਣ ਰੈਲੀ ਨੂੰ ਕੀਤਾ ਸੰਬੋਧਨ

ਪੀਐਮ ਮੋਦੀ ਨੇ ਬਾਗਲਕੋਟ ਵਿੱਚ ਚੋਣ ਰੈਲੀ ਨੂੰ ਕੀਤਾ ਸੰਬੋਧਨ ਬਾਗਲਕੋਟ : ਲੋਕ ਸਭਾ ਚੋਣਾਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਵਾਰ ਫਿਰ ਬਾਲਾਕੋਟ ਹਵਾਈ ਹਮਲੇ ਦਾ ਜ਼ਿਕਰ ਕੀਤਾ ਹੈ। ਸੋਮਵਾਰ ਨੂੰ ਕਰਨਾਟਕ ਦੇ ਬਾਗਲਕੋਟ ਵਿੱਚ ਚੋਣ ਰੈਲੀ ਦੌਰਾਨ ਪੀਐਮ ਮੋਦੀ ਨੇ ਕਿਹਾ ਕਿ ਮੋਦੀ ਪਿੱਛੇ ਤੋਂ ਹਮਲਾ ਨਹੀਂ ਕਰਦੇ। ਪੀਐਮ ਮੋਦੀ ਨੇ ਕਿਹਾ ਕਿ ਪੁਲਵਾਮਾ ਹਮਲੇ ਦੇ ਜਵਾਬ ਵਿੱਚ ਅਸੀਂ ਪਾਕਿਸਤਾਨ ਦੇ ਬਾਲਾਕੋਟ ਵਿੱਚ ਉਨ੍ਹਾਂ ਦੇ ਅੱਤਵਾਦੀ ਕੈਂਪ 'ਤੇ ਹਵਾਈ ਹਮਲਾ ਕੀਤਾ। ਇਸ ਜਵਾਬੀ ਕਾਰਵਾਈ ਤੋਂ ਬਾਅਦ ਭਾਰਤੀ ਫੌਜ ਪ੍ਰੈੱਸ ਕਾਨਫਰੰਸ ਰਾਹੀਂ ਪੱਤਰਕਾਰਾਂ ਨੂੰ ਜਾਣਕਾਰੀ ਦੇਣ ਜਾ ਰਹੀ ਸੀ ਕਿ ਮੈਂ ਸਭ ਤੋਂ ਪਹਿਲਾਂ ਪਾਕਿਸਤਾਨ ਨੂੰ ਟੈਲੀਫੋਨ ਕਰ ਕੇ ਦੱਸਿਆਂ ਕਿ ਅਸੀਂ ਅੱਜ ਰਾਤ ਹਵਾਈ ਹਮਲਾ ਕੀਤਾ ਹੈ। ਪਰ ਪਾਕਿਸਤਾਨ ਤੋਂ ਲੋਕ ਟੈਲੀਫੋਨ 'ਤੇ ਨਹੀਂ ਆਏ। ਤਾਂ ਮੈਂ ਕਿਹਾ ਇੰਤਜ਼ਾਰ ਕਰੋ। ਰਾਤ ਕਰੀਬ 12 ਵਜੇ ਪਾਕਿਸਤਾਨ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਇਸ ਤੋਂ ਬਾਅਦ ਮੈਂ ਦੁਨੀਆ ਨੂੰ ਦੱਸਿਆ ਕਿ ਮੈਂ ਰਾਤ ਨੂੰ ਹਵਾਈ ਹਮਲਾ ਕੀਤਾ ਸੀ। ਪਾਕਿਸਤਾਨ ਦੇ ਛੱਕੇ ਛੁੱਟ ਗਏ ਹਨ। ਮੋਦੀ ਨਾ ਤਾਂ ਗੱਲਾਂ ਛੁਪਾਉਣ ਵਿਚ ਵਿਸ਼ਵਾਸ ਰੱਖਦੇ ਹਨ ਅਤੇ ਨਾ ਹੀ ਪਿੱਛੇ ਤੋਂ ਹਮਲੇ ਕਰਨ ਵਿਚ। 14 ਫਰਵਰੀ 2019 ਨੂੰ ਪੁਲਵਾਮਾ ਹਮਲੇ ਵਿੱਚ ਸੀਆਰਪੀਐਫ ਦੇ 40 ਜਵਾਨ ਸ਼ਹੀਦ ਹੋ ਗਏ ਸਨ। ਇਸ ਅੱਤਵਾਦੀ ਹਮਲੇ ਦੇ ਜਵਾਬ 'ਚ ਭਾਰਤੀ ਫੌਜ ਨੇ ਬਾਲਾਕੋਟ 'ਚ ਪਾਕਿਸਤਾਨ ਦੇ ਅੱਤਵਾਦੀ ਕੈਂਪ 'ਤੇ ਹਮਲਾ ਕੀਤਾ।

Punjab Bani 30 April,2024
ਭਾਰਤੀ ਨਾਗਰਿਕ ਨੂੰ 15 ਸਾਲ ਦੀ ਸੁਣਾਈ ਸਜਾ

ਭਾਰਤੀ ਨਾਗਰਿਕ ਨੂੰ 15 ਸਾਲ ਦੀ ਸੁਣਾਈ ਸਜਾ ਲੰਡਨ, 30 ਅਪਰੈਲ ਆਪਣੀ 19 ਸਾਲਾ ਭਾਰਤੀ ਨਾਗਰਿਕ ਪਤਨੀ ਮਹਿਕ ਸ਼ਰਮਾ ਦੇ ਕਤਲ ਦਾ ਦੋਸ਼ੀ 24 ਸਾਲਾ ਵਿਅਕਤੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ, ਜਿਸ ਦੀ ਘੱਟੋ-ਘੱਟ ਮਿਆਦ 15 ਸਾਲ ਹੋਵੇਗੀ। ਸਾਹਿਲ ਸ਼ਰਮਾ, ਜੋ ਭਾਰਤੀ ਨਾਗਰਿਕ ਵੀ ਹੈ, ਨੂੰ ਮਹਿਕ ਦੇ ਕਤਲ ਦੇ ਸ਼ੱਕ ਵਿੱਚ ਘਟਨਾ ਸਥਾਨ ‘ਤੇ ਗ੍ਰਿਫਤਾਰ ਕੀਤਾ ਗਿਆ ਸੀ। ਮਹਿਕ ਜ਼ਖ਼ਮੀ ਹਾਲਤ ’ਚ ਘਰ ਅੰਦਰੋਂ ਮਿਲੀ ਸੀ। ਉਸ ’ਤੇ ਜ਼ਖ਼ਮ ਦੇ ਗੰਭੀਰ ਨਿਸ਼ਾਨ ਸਨ। ਮੈਟਰੋਪੋਲੀਟਨ ਪੁਲੀਸ ਨੇ ਕਿਹਾ ਕਿ ਉਸ ਨੂੰ ਕਿੰਗਸਟਨ ਕਰਾਊਨ ਕੋਰਟ ਵਿਚ ਸਜ਼ਾ ਸੁਣਾਈ ਗਈ।

Punjab Bani 30 April,2024
ਸੁਰਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਹੋਇਆ ਮੁਕਾਬਲਾ, 7 ਨਕਸਲੀ ਢੇਰ

ਸੁਰਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਹੋਇਆ ਮੁਕਾਬਲਾ, 7 ਨਕਸਲੀ ਢੇਰ ਨਰਾਇਣਪੁਰ, 30 ਅਪਰੈਲ ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਨਰਾਇਣਪੁਰ ਅਤੇ ਕਾਂਕੇਰ ਜ਼ਿਲ੍ਹਿਆਂ ਦੇ ਸਰਹੱਦੀ ਇਲਾਕੇ ਵਿੱਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ। ਇਸ ਦੌਰਾਨ ਮਹਿਲਾ ਸਣੇ 7 ਨਕਸਲੀ ਮਾਰੇ ਜਾ ਚੁੱਕੇ ਹਨ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਅੱਜ ਸਵੇਰ ਤੋਂ ਹੀ ‘ਡਿਸਟ੍ਰਿਕਟ ਰਿਜ਼ਰਵ ਗਾਰਡ’ (ਡੀਆਰਜੀ) ਅਤੇ ਸਪੈਸ਼ਲ ਟਾਸਕ ਫੋਰਸ (ਐੱਸਟੀਐੱਫ) ਦੇ ਜਵਾਨਾਂ ਦੀ ਸਾਂਝੀ ਟੀਮ ਸਰਹੱਦੀ ਖੇਤਰ ਦੇ ਅਬੂਝਮਾਦ ਇਲਾਕੇ ‘ਚ ਨਕਸਲੀਆਂ ਖ਼ਿਲਾਫ਼ ਮੁਹਿੰਮ ਚਲਾ ਰਹੀ ਹੈ। ਨਰਾਇਣਪੁਰ ਅਤੇ ਕਾਂਕੇਰ ਜ਼ਿਲ੍ਹੇ ਮੁਕਾਬਲਾ ਜਾਰੀ ਹੈ।

Punjab Bani 30 April,2024
ਨੌਵੇਂ ਪਾਤਸ਼ਾਹ ਦਾ ਪ੍ਰਕਾਸ਼ ਦਿਹਾੜਾ ਤਿੰਨ ਰੋਜ਼ਾ ਧਾਰਮਕ ਸਮਾਗਮ ਕੀਰਤਨ ਦਰਬਾਰ ਨਾਲ ਸਮਾਪਤ

ਨੌਵੇਂ ਪਾਤਸ਼ਾਹ ਦਾ ਪ੍ਰਕਾਸ਼ ਦਿਹਾੜਾ ਤਿੰਨ ਰੋਜ਼ਾ ਧਾਰਮਕ ਸਮਾਗਮ ਕੀਰਤਨ ਦਰਬਾਰ ਨਾਲ ਸਮਾਪਤ ਹਜ਼ੂਰੀ ਰਾਗੀ ਕੀਰਤਨੀ ਜੱਥਿਆਂ ਨੇ ਗੁਰਬਾਣੀ ਸਰਵਣ ਰਾਹੀਂ ਕੀਤਾ ਨਿਹਾਲ, ਸੰਗਤਾਂ ਨੇ ਕੀਤੀ ਆਤਿਸ਼ਬਾਜ਼ੀ ਪਟਿਆਲਾ 30 ਅਪ੍ਰੈਲ () ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਦੇਰ ਰਾਤ ਕੀਰਤਨ ਦਰਬਾਰ ਨਾਲ ਸਮਾਪਤ ਹੋਇਆ। ਇਸ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਕੀਤੀ ਗਈ ਦੀਪਮਾਲਾ ਅਤੇ ਸਜਾਵਟ ਨੇ ਸਾਰਿਆਂ ਦਾ ਧਿਆਨ ਖਿੱਚਿਆ, ਉਥੇ ਹੀ ਸੰਗਤਾਂ ਨੇ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਆਤਿਸ਼ਬਾਜ਼ੀ ਕਰਕੇ ਪ੍ਰਕਾਸ਼ ਦਿਹਾੜਾ ਧੂਮਧਾਮ ਢੰਗ ਨਾਲ ਮਨਾਇਆ। ਗੁਰਦੁਆਰਾ ਸਾਹਿਬ ਵਿਖੇ ਦੇਰ ਰਾਤ ਦੀਵਾਨ ਹਾਲ ਵਿਖੇ ਕਥਾ ਵਿਚਾਰ ਗਿਆਨੀ ਕੁਲਵੰਤ ਸਿੰਘ ਨੇ ਸੰਗਤਾਂ ਨਾਲ ਸਾਂਝ ਪਾਈ। ਇਸ ਉਪਰੰਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਕੀਰਤਨੀ ਜੱਥਿਆਂ ਵਿਚ ਭਾਈ ਸੁਰਿੰਦਰ ਸਿੰਘ, ਭਾਈ ਨਛੱਤਰ ਸਿੰਘ, ਭਾਈ ਦਵਿੰਦਰ ਸਿੰਘ ਅਕਾਲ ਆਸ਼ਰਮ ਸੋਹਾਣਾ, ਭਾਈ ਜਸਵੀਰ ਸਿੰਘ ਪਾਉਂਟਾ ਸਾਹਿਬ ਵਾਲਿਆਂ ਤੋਂ ਇਲਾਵਾ ਭਾਈ ਜਸਵਿੰਦਰ ਸਿੰਘ ਨੇ ਗੁਰ ਸ਼ਬਦ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਬੀਬੀ ਕੁਲਦੀਪ ਕੌਰ ਟੌਹੜਾ ਉਚੇਚੇ ਤੌਰ ’ਤੇ ਪੁੱਜੇ ਸਂਨ। ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਕਰਨੈਲ ਸਿੰਘ ਨੇ ਪੁੱਜੀਆਂ ਸਖਸ਼ੀਅਤਾਂ ਦਾ ਸਨਮਾਨ ਕਰਨ ਦੇ ਨਾਲ ਨਾਲ ਵੱਡੀ ਗਿਣਤੀ ਵਿਚ ਗੁਰੂ ਘਰ ਨਤਮਸਤਕ ਹੋਣ ਵਾਲੀਆਂ ਸੰਗਤਾਂ ਦਾ ਧੰਨਵਾਦ ਕੀਤਾ। ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਦੀ ਅਪਾਰ ਕਿਰਪਾ ਸਦਕਾ ਹੀ ਸੰਗਤ ਇਨ੍ਹਾਂ ਦੀਵਾਨਾਂ ’ਚ ਸ਼ਮੂਲੀਅਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਬਾਣੀ ਭਗਤੀ ਅਤੇ ਸ਼ਕਤੀ ਪ੍ਰਦਾਨ ਕਰਦੀ ਹੈ ਅਤੇ ਆਪ ਜੀ ਵੱਲੋਂ ਮਨੁੱਖੀ ਹੱਕਾਂ ਦੀ ਰਾਖੀ ਲਈ ਦਿੱਤੀ ਸ਼ਹਾਦਤ ਨੇ ਅਜਿਹੀ ਜੀਵਨ ਜਾਂਚ ਦਿੱਤੀ ਹੈ, ਜਿਸ ਦੀ ਇਤਿਹਾਸ ਅੰਦਰ ਕਿਤੇ ਵੀ ਅਨੌਖੀ ਮਿਸਾਲ ਨਹੀਂ ਮਿਲਦੀ। ਗੁਰੂ ਸਾਹਿਬ ਪ੍ਰਤੀ ਆਸਥਾ ਰੱਖਣ ਵਾਲੀਆਂ ਸੰਗਤਾਂ ’ਤੇ ਅਪਾਰ ਕਿਰਪਾ ਹੁੰਦੀ ਅਤੇ ਸਮਾਜਕ ਬੰਧਨਾਂ ਤੋਂ ਮੁਕਤੀ ਮਿਲਣ ਦੇ ਨਾਲ ਪ੍ਰਮਾਤਮਾ ਨੂੰ ਪਾਉਣ ਦਾ ਮਾਰਗ ਵੀ ਦਰਸ਼ਨ ਹੁੰਦਾ ਹੈ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਨੇ ਪੁੱਜੀਆਂ ਸੰਗਤਾਂ ਦਾ ਧੰਨਵਾਦ ਕਰਨ ਦੇ ਨਾਲ ਨਾਲ ਧਾਰਮਕ ਸਮਾਗਮ ਦੀ ਸਫਲਤਾ ਲਈ ਸਹਿਯੋਗ ਕਰਨ ਵਾਲੀਆਂ ਸਿੱਖ ਸਭਾਵਾਂ, ਸੁਸਾਇਟੀਆਂ ਅਤੇ ਧਾਰਮਕ ਜਥੇਬੰਦੀਆਂ ਦੇ ਅਹੁਦੇਦਾਰਾਂ ਨੂੰ ਸਿਰੋਪਾਓ ਅਤੇ ਸਨਮਾਨ ਚਿਨ੍ਹ ਦੇ ਕੇ ਨਿਵਾਜਿਆ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਗਿਆਨੀ ਪਿ੍ਰਤਪਾਲ ਸਿੰਘ, ਗਿਆਨੀ ਫੂਲਾ ਸਿੰਘ, ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਸੁਪਰਵਾਈਜਰ ਜੋਗਾ ਸਿੰਘ, ਪ੍ਰਧਾਨ ਪ੍ਰੇਮ ਸਿੰਘ, ਸੁਰਿੰਦਰ ਸਿੰਘ, ਸਿਮਰਨ ਗਰੇਵਾਲ, ਭਵਨਪੁਨੀਤ ਸਿੰਘ, ਤਰਲੋਕ ਸਿੰਘ ਤੋਰਾ, ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਗੁਰਤੇਜ ਸਿੰਘ, ਭਾਈ ਹਜੂਰ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਭਾਈ ਬਲਵਿੰਦਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।

Punjab Bani 30 April,2024
ਹਾਦਸਾ : ਟਰੱਕ ਪਲਟਣ ਕਾਰਨ ਜੀਪ ਸਵਾਰ 6 ਵਿਅਕਤੀਆਂ ਦੀ ਮੌਤ

ਹਾਦਸਾ : ਟਰੱਕ ਪਲਟਣ ਕਾਰਨ ਜੀਪ ਸਵਾਰ 6 ਵਿਅਕਤੀਆਂ ਦੀ ਮੌਤ ਦਿਲੀ , 30 ਅਪਰੈਲ ਬਿਹਾਰ ਦੇ ਭਾਗਲਪੁਰ ਜ਼ਿਲ੍ਹੇ ਦੇ ਘੋਘਾ ਥਾਣਾ ਅਧੀਨ ਪੈਂਦੇ ਪਿੰਡ ਅਮਾਪੁਰ ਨੇੜੇ ਬੀਤੀ ਰਾਤ ਤੇਜ਼ ਰਫ਼ਤਾਰ ਟਰੱਕ ਬੇਕਾਬੂ ਹੋ ਕੇ ਜੀਪ ’ਤੇ ਪਲਟਣ ਕਾਰਨ ਜੀਪ ਵਿੱਚ ਸਵਾਰ ਛੇ ਵਿਅਕਤੀਆਂ ਦੀ ਮੌਤ ਹੋ ਗਈ, ਜਦੋਂ ਕਿ ਤਿੰਨ ਜ਼ਖ਼ਮੀ ਹੋ ਗਏ। ਜੀਪ ਵਿੱਚ ਸਵਾਰ ਵਿਅਕਤੀ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਜਾ ਰਹੇ ਸਨ। ਮ੍ਰਿਤਕਾਂ ਦੀ ਪਛਾਣ ਸਤਿਅਮ ਮੰਡਲ (32), ਸੰਚਿਤ ਕੁਮਾਰ (18), ਅਭਿਸ਼ੇਕ ਕੁਮਾਰ (12), ਪੰਕਜ ਕੁਮਾਰ ਸਿੰਘ (35), ਅਮਿਤ ਦਾਸ (16) ਅਤੇ ਪਰਿਮਲ ਦਾਸ (42) ਵਜੋਂ ਹੋਈ ਹੈ। ਸਾਰੇ ਜ਼ਖਮੀਆਂ ਨੂੰ ਨਜ਼ਦੀਕੀ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

Punjab Bani 30 April,2024
ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ

ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ - ਤੁਰਕੀ ਅਧਾਰਤ ਹੈਰੋਇਨ ਸਮੱਗਲਰ ਨਵਪ੍ਰੀਤ ਉਰਫ ਨਵ ਇਸ ਸਿੰਡੀਕੇਟ ਦਾ ਮਾਸਟਰਮਾਈਂਡ: ਡੀਜੀਪੀ ਗੌਰਵ ਯਾਦਵ - ਸਿੰਡੀਕੇਟ ਦਾ ਨੈਟਵਰਕ 5 ਦੇਸ਼ਾਂ - ਈਰਾਨ, ਅਫਗਾਨਿਸਤਾਨ, ਤੁਰਕੀ, ਪਾਕਿਸਤਾਨ ਅਤੇ ਕੈਨੇਡਾ ਅਤੇ ਸਥਾਨਕ ਨੈਟਵਰਕ ਦੋ ਸੂਬਿਆਂ - ਜੰਮੂ-ਕਸ਼ਮੀਰ ਅਤੇ ਗੁਜਰਾਤ ਵਿੱਚ ਫੈਲਿਆ: ਡੀਜੀਪੀ ਪੰਜਾਬ - ਪੁਲਿਸ ਨੇ ਸਤਨਾਮ ਸਿੰਘ ਕੋਲੋਂ 8 ਕਿਲੋ ਹੈਰੋਇਨ, ਜਦਕਿ ਬਾਕੀ 40 ਕਿਲੋ ਹੈਰੋਇਨ ਅਤੇ 21 ਲੱਖ ਰੁਪਏ ਦੀ ਡਰੱਗ ਮਨੀ ਉਸਦੀ ਧੀ ਅਤੇ ਜਵਾਈ ਕੋਲੋਂ ਕੀਤੀ ਬਰਾਮਦ: ਸੀਪੀ ਜਲੰਧਰ ਸਵਪਨ ਸ਼ਰਮਾ ਚੰਡੀਗੜ੍ਹ/ਜਲੰਧਰ, 29 ਅਪ੍ਰੈਲ: ਸਾਲ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ ਕਰਦਿਆਂ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦੇ ਤਿੰਨ ਮੈਂਬਰਾਂ ਨੂੰ 48 ਕਿਲੋ ਹੈਰੋਇਨ ਅਤੇ 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਇਸ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਤਨਾਮ ਸਿੰਘ ਉਰਫ਼ ਬੱਬੀ ਵਾਸੀ ਪਿੰਡ ਢੰਡੀਆਂ, ਨਵਾਂਸ਼ਹਿਰ ਜੋ ਮੌਜੂਦਾ ਸਮੇਂ ਹੁਸ਼ਿਆਰਪੁਰ ਦੇ ਸੁਭਾਸ਼ ਨਗਰ ਵਿਖੇ ਰਹਿ ਰਿਹਾ ਹੈ; ਉਸ ਦੀ ਧੀ ਅਮਨ ਰੋਜ਼ੀ ਅਤੇ ਉਸ ਦੇ ਜਵਾਈ ਹਰਦੀਪ ਸਿੰਘ ਵਜੋਂ ਹੋਈ ਹੈ। ਹੈਰੋਇਨ ਅਤੇ ਡਰੱਗ ਮਨੀ ਜ਼ਬਤ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ ਤਿੰਨ ਲਗਜ਼ਰੀ ਕਾਰਾਂ, ਜਿਨ੍ਹਾਂ ਵਿਚ ਟੋਇਟਾ ਇਨੋਵਾ, ਮਹਿੰਦਰਾ ਐਕਸਯੂਵੀ ਅਤੇ ਹੁੰਡਈ ਵਰਨਾ ਸ਼ਾਮਲ ਹਨ, ਜ਼ਬਤ ਕਰਨ ਦੇ ਨਾਲ ਨਾਲ ਉਨ੍ਹਾਂ ਦੇ ਕਬਜ਼ੇ ਵਿਚੋਂ ਕੈਸ਼ ਕਾਉਂਟਿੰਗ ਮਸ਼ੀਨ ਵੀ ਬਰਾਮਦ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਡਰੱਗ ਸਿੰਡੀਕੇਟ ਦਾ ਨੈਟਵਰਕ 5 ਦੇਸ਼ਾਂ - ਈਰਾਨ, ਅਫਗਾਨਿਸਤਾਨ, ਤੁਰਕੀ, ਪਾਕਿਸਤਾਨ ਅਤੇ ਕੈਨੇਡਾ ਅਤੇ ਸਥਾਨਕ ਨੈਟਵਰਕ ਦੋ ਸੂਬਿਆਂ - ਜੰਮੂ-ਕਸ਼ਮੀਰ ਅਤੇ ਗੁਜਰਾਤ ਵਿੱਚ ਫੈਲਿਆ ਹੋਇਆ ਹੈ ਅਤੇ ਇਹ ਸਿੰਡੀਕੇਟ ਸਰਹੱਦ ਪਾਰ ਅਤੇ ਅੰਤਰ-ਰਾਜੀ ਨਸ਼ਾ ਤਸਕਰੀ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹੈਰੋਇਨ ਦੀ ਇਸ ਖੇਪ ਨੂੰ ਭਾਰਤ ਵਿੱਚ ਭੇਜਣ ਲਈ ਗੁਜਰਾਤ ਦੇ ਸਮੁੰਦਰੀ ਮਾਰਗ ਅਤੇ ਜੰਮੂ-ਕਸ਼ਮੀਰ ਦੇ ਮੈਦਾਨੀ ਰਸਤੇ ਦੀ ਵਰਤੋਂ ਕੀਤੀ ਗਈ ਸੀ। ਡੀਜੀਪੀ ਨੇ ਦੱਸਿਆ ਕਿ ਤੁਰਕੀ ਅਧਾਰਤ ਹੈਰੋਇਨ ਸਮੱਗਲਰ, ਜਿਸ ਦੀ ਪਛਾਣ ਨਵਪ੍ਰੀਤ ਸਿੰਘ ਉਰਫ ਨਵ ਵਜੋਂ ਹੋਈ ਹੈ, ਇਸ ਸਿੰਡੀਕੇਟ ਦਾ ਮਾਸਟਰਮਾਈਂਡ ਹੈ। ਜ਼ਿਕਰਯੋਗ ਹੈ ਕਿ 2021 ਵਿੱਚ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ ਜ਼ਬਤ ਕੀਤੀ 350 ਕਿਲੋ ਹੈਰੋਇਨ ਦੀ ਤਸਕਰੀ ਵਿੱਚ ਨਵਪ੍ਰੀਤ ਸ਼ਾਮਲ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ (ਸੀਪੀ) ਜਲੰਧਰ ਸਵਪਨ ਸ਼ਰਮਾ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਵਾਈ-ਪੁਆਇੰਟ ਭਗਤ ਸਿੰਘ ਕਾਲੋਨੀ ਬਾਈਪਾਸ ਨੇੜੇ ਵਿਸ਼ੇਸ਼ ਨਾਕਾ ਲਗਾਇਆ ਗਿਆ ਅਤੇ ਚੈਕਿੰਗ ਦੌਰਾਨ ਟੋਇਟਾ ਇਨੋਵਾ ਕਾਰ ਜਿਸਦਾ ਰਜਿਸਟ੍ਰੇਸ਼ਨ ਨੰਬਰ ਪੀ.ਬੀ.08-ਡੀ.ਐਸ.-2958 ਸੀ, ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਡਰਾਈਵਰ ਸਤਨਾਮ ਸਿੰਘ ਉਰਫ਼ ਬੱਬੀ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਟੀਮਾਂ ਨੇ ਉਸਨੂੰ ਕਾਬੂ ਕਰ ਲਿਆ ਅਤੇ ਉਸਦੇ ਵਾਹਨ ਦੀ ਤਲਾਸ਼ੀ ਲੈਣ 'ਤੇ ਗੱਡੀ ਦੇ ਅੰਦਰ ਰੱਖੇ ਬੈਗ ਵਿੱਚ ਛੁਪਾ ਕੇ ਰੱਖੀ 8 ਕਿਲੋ ਹੈਰੋਇਨ ਬਰਾਮਦ ਹੋਈ। ਸੀਪੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਸਤਨਾਮ ਨੇ ਖੁਲਾਸਾ ਕੀਤਾ ਕਿ ਉਸਦੀ ਧੀ ਅਮਨ ਰੋਜ਼ੀ ਵਿੱਤੀ ਰਿਕਾਰਡ ਦੀ ਸਾਂਭ ਸੰਭਾਲ ਕਰਦੀ ਸੀ ਅਤੇ ਉਸਦਾ ਜਵਾਈ ਹਰਦੀਪ ਸਿੰਘ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੈਰੋਇਨ ਦੀ ਵੰਡ ਦਾ ਕੰਮ ਕਰਦਾ ਸੀ ਅਤੇ ਆਉਣ-ਜਾਣ ਲਈ ਉਹ ਅਕਸਰ ਵੱਖ-ਵੱਖ ਵਾਹਨਾਂ ਦੀ ਵਰਤੋਂ ਕਰਦਾ ਸੀ। ਉਨ੍ਹਾਂ ਦੱਸਿਆ ਕਿ ਇਸ ਸੂਚਨਾ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਦੋਵਾਂ ਸ਼ੱਕੀਆਂ ਨੂੰ ਨਕੋਦਰ, ਜਲੰਧਰ ਰੋਡ ਤੋਂ ਕਾਬੂ ਕਰ ਲਿਆ ਅਤੇ ਉਨ੍ਹਾਂ ਦੇ ਕਬਜ਼ੇ 'ਚੋਂ 40 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ, ਦੋ ਵਾਹਨ ਅਤੇ ਕੈਸ਼ ਕਾਊਂਟਿੰਗ ਮਸ਼ੀਨ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਹੋਰ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਸਾਲ 2017 'ਚ ਨਸ਼ੇ ਨਾਲ ਸਬੰਧਤ ਮਾਮਲੇ ਵਿੱਚ ਹੁਸ਼ਿਆਰਪੁਰ ਜੇਲ ‘ਚ ਕੈਦ ਦੌਰਾਨ ਦੋਸ਼ੀ ਸਤਨਾਮ ਸਿੰਘ ਨੇ ਨਸ਼ੇ ਦੇ ਵੱਡੇ ਸਰਗਨਿਆਂ ਨਾਲ ਹੱਥ ਮਿਲਾਇਆ ਅਤੇ ਜ਼ਮਾਨਤ ਮਿਲਣ ਉਪਰੰਤ ਵੱਡੀ ਮਾਤਰਾ 'ਚ ਹੈਰੋਇਨ ਮੰਗਵਾਉਣੀ ਸ਼ੁਰੂ ਕਰ ਦਿੱਤੀ । ਦੱਸਣਯੋਗ ਹੈ ਕਿ ਸਾਲ 2023 ਵਿੱਚ, ਸਤਨਾਮ ਦੇ ਪੁੱਤਰ ਮਨਜੀਤ ਸਿੰਘ ਨੂੰ ਵੀ ਜੰਮੂ ਵਿੱਚ ਇੱਕ ਹੋਰ ਡਰੱਗ ਕੇਸ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਸਦਕਾ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ, ਪੈਸੇ, ਵਾਹਨਾਂ ਅਤੇ ਹੋਰ ਸਮਾਨ ਦੀ ਬਰਾਮਦਗੀ ਹੋਈ ਸੀ।

Punjab Bani 29 April,2024
ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਧਾਰਮਕ ਦੀਵਾਨ

ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਧਾਰਮਕ ਦੀਵਾਨ ਗੁਰੂ ਸਾਹਿਬ ਦੀ ਰਚਿਤ ਬਾਣੀ ਸਮੁੱਚੀ ਮਾਨਵਤਾ ਨੂੰ ਧਰਮ ’ਚ ਦਿ੍ਰੜ ਰਹਿਣ ਦਾ ਮਾਰਗ ਵਿਖਾਉਂਦੀ : ਗਿਆਨੀ ਜਗਤਾਰ ਸਿੰਘ ਗੁਰਦੁਆਰਾ ਪ੍ਰਬੰਧਕਾਂ ਨੇ ਪੁੱਜੀਆਂ ਸਖਸ਼ੀਅਤਾਂ ਨੂੰ ਕੀਤਾ ਸਨਮਾਨਤ ਪਟਿਆਲਾ 29 ਅਪ੍ਰੈਲ () ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪ੍ਰਬੰਧ ਅਧੀਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਅਤੇ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਜਿਥੇ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ, ਉਥੇ ਹੀ ਅੱਜ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਅਤੇ ਹਜੂਰੀ ਰਾਗੀ ਭਾਈ ਸਤਿੰਦਰ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਇਸ ਮੌਕੇ ਉਚੇਚੇ ਤੌਰ ’ਤੇ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਉਚੇਚੇ ਤੌਰ ’ਤੇ ਪੁੱਜੇ ਹੋਏ ਸਨ। ਇਸ ਦੌਰਾਨ ਹੈਡ ਗ੍ਰੰਥੀ ਗਿਆਨੀ ਫੂਲਾ ਸਿੰਘ ਨੇ ਮੁੱਖਵਾਕ ਲਿਆ ਅਤੇ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਦੀਪਮਾਲਾ ਕਰਵਾਏ ਅਤੇ ਦੇਰ ਰਾਤ ਤੱਕ ਧਾਰਮਕ ਦੀਵਾਨ ਵਿਖੇ ਸਜਾਏ ਗਏ। ਇਸ ਦੌਰਾਨ ਸਾਬਕਾ ਹੈਡ ਗ੍ਰੰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸੰਗਤਾਂ ਨੂੰ ਕਥਾ ਪ੍ਰਵਾਹ ਰਾਹੀਂ ਨਿਹਾਲ ਕੀਤਾ ਕਰਦਿਆਂ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਅਤੇ ਨੌਵੇਂ ਪਾਤਸ਼ਾਹ ਦੇ ਜੀਵਨ ਇਤਿਹਾਸ ’ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਇਤਿਹਾਸ ਅੰਦਰ ਹਿੰਦ ਦੀ ਚਾਦਰ ਕਰਕੇ ਜਾਣੇ ਜਾਂਦੇ ਗੁਰੂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਆਪਣੇ ਜੀਵਨ ਅੰਦਰ ਜ਼ਬਰ ਜ਼ੁਲਮ ਦੇ ਖਿਲਾਫ਼ ਇਕ ਲੜਾਈ ਲੜੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਆਪ ਜੀ ਦੀ ਬਾਣੀ ਮਾਨਵਤਾ ਦਾ ਕਲਿਆਣ ਕਰਦੀ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦੇ ਕਾਲ ਵਿਚ ਕਸ਼ਮੀਰੀ ਪੰਡਤਾਂ ਨੇ ਸ੍ਰੀ ਗੁਰੂ ਸਾਹਿਬ ਤੱਕ ਪਹੁੰਚ ਕੀਤੀ ਤਾਂ ਉਨ੍ਹਾਂ ਦੀ ਫਰਿਆਦ ਮੰਨ ਕੇ ਆਪਣੀ ਅਦੁੱਤੀ ਸ਼ਹਾਦਤ ਦਿੱਤੀ। ਨੌਵੇਂ ਪਾਤਸ਼ਾਹ ਦਾ ਜੀਵਨ ਇਤਿਹਾਸ ਅਤੇ ਵਿਚਾਰਧਾਰਾ ਸਮੁੱਚੀ ਮਾਨਵਤਾ ਨੂੰ ਧਰਮ ’ਚ ਦਿ੍ਰੜ ਰਹਿਣ ਦਾ ਮਾਰਗ ਵਿਖਾਉਂਦੀ ਹੈ। ਇਸ ਉਪਰੰਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਅਮਨਦੀਪ ਸਿੰਘ ਅਤੇ ਭਾਈ ਜਬਰਤੋੜ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕਾਂ ਮੈਨੇਜਰ ਕਰਨੈਲ ਸਿੰਘ ਨੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਸਮੇਤ ਪੁੱਜੇ ਹਜੂਰੀ ਰਾਗੀ ਕੀਰਤਨੀਆਂ ਸਮੇਤ ਸਖਸ਼ੀਅਤਾਂ ਨੂੰ ਵੀ ਸਨਮਾਨਤ ਕੀਤਾ। ਧਾਰਮਕ ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਮਨਦੀਪ ਸਿੰਘ ਭਲਵਾਨ, ਸੁਪਰਵਾਈਜਰ ਜੋਗਾ ਸਿੰਘ, ਸੇਵ ਜਥਾ ਦੇ ਪ੍ਰਧਾਨ ਪ੍ਰੇਮ ਸਿੰਘ, ਸੁਰਿੰਦਰ ਸਿੰਘ ਚੱਢਾ, ਤਰਲੋਕ ਸਿੰਘ ਤੋਰਾ ਅਤੇ ਸਮੂਹ ਸਟਾਫ ਮੈਂਬਰ ਆਦਿ ਸ਼ਾਮਲ ਸਨ। (ਡੱਬੀ) ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਕਰਵਾਇਆ ‘ਅੰਮਿ੍ਰਤ ਸੰਚਾਰ’ ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ‘ਅੰਮਿ੍ਰਤ ਸੰਚਾਰ’ ਵੀ ਕਰਵਾਇਆ। ਇਸ ਦੌਰਾਨ ਪੰਜ ਪਿਆਰਿਆਂ ਪਾਸੋਂ 50 ਦੇ ਕਰੀਬ ਸੰਗਤਾਂ ਨੇ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕੀਤੀ। ਹੈਡ ਗ੍ਰੰਥੀ ਗਿਆਨੀ ਅਕਾਲੀ ਫੂਲਾ ਸਿੰਘ ਨੇ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕਰਨ ਵਾਲੀਆਂ ਸੰਗਤਾਂ ਨੂੰ ਵਧਾਈ ਦਿੱਤੀ ਅਤੇ ਗੁਰੂ ਆਸ਼ੇ ਅਨੁਸਾਰ ਜੀਵਨ ਬਤੀਤ ਕਰਨ ਦਾ ਮਾਰਗ ਵਿਖਾਇਆ।

Punjab Bani 29 April,2024
ਰਾਘਵ ਚਢਾ ਦੀ ਵਿਜੇ ਮਾਲਿਆ ਨਾਲ ਤੁਲਨਾ ਕਰਨ ਤੇ ਪੁਲਸ ਨੇ ਇੱਕ ਯੂ ਟਿਊਬ ਚੈਨਲ ਵਿਰੁੱਧ ਮਾਮਲਾਕੀਤਾ ਦਰਜ

ਰਾਘਵ ਚਢਾ ਦੀ ਵਿਜੇ ਮਾਲਿਆ ਨਾਲ ਤੁਲਨਾ ਕਰਨ ਤੇ ਪੁਲਸ ਨੇ ਇੱਕ ਯੂ ਟਿਊਬ ਚੈਨਲ ਵਿਰੁੱਧ ਮਾਮਲਾਕੀਤਾ ਦਰਜ ਲੁਧਿਆਣਾ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ( ਦੀ ਭਗੌੜੇ ਵਿਜੈ ਮਾਲਿਆ ਨਾਲ ਕਥਿਤ ਤੌਰ 'ਤੇ ਤੁਲਨਾ ਕਰਨ 'ਤੇ ਪੰਜਾਬ ਪੁਲਿਸ ਨੇ ਇਕ ਯੂ-ਟਿਊਬ ਚੈਨਲ ਖਿਲਾਫ਼ ਐਫਆਈਆਰ ਦਰਜ ਕੀਤੀ ਹੈ। ਇਹ ਐਫਆਈਆਰ ਪੰਜਾਬ ਪੁਲਿਸ ਨੇ ਲੁਧਿਆਣਾ ਜ਼ਿਲ੍ਹੇ ਦੇ ਥਾਣਾ ਸ਼ਿਮਲਾਪੁਰੀ ਵਿਖੇ ਦਰਜ ਕੀਤਾ ਹੈ।

Punjab Bani 29 April,2024
ਹਾਦਸਾ : ਦੋ ਗੱਡੀਆਂ ਦੇ ਟਕਰਾਉਣ ਕਾਰਨ 8 ਵਿਅਕਤੀਆਂ ਦੀ ਮੌਤ

ਹਾਦਸਾ : ਦੋ ਗੱਡੀਆਂ ਦੇ ਟਕਰਾਉਣ ਕਾਰਨ 8 ਵਿਅਕਤੀਆਂ ਦੀ ਮੌਤ ਦਿਲੀ 29 ਅਪਰੈਲ ਛੱਤੀਸਗੜ੍ਹ ਦੇ ਬੇਮੇਤਾਰਾ ਜ਼ਿਲ੍ਹੇ ਵਿਚ ਸੜਕ ਹਾਦਸੇ ਕਾਰਨ ਪੰਜ ਔਰਤਾਂ ਅਤੇ ਤਿੰਨ ਬੱਚਿਆਂ ਦੀ ਮੌਤ ਹੋ ਗਈ ਅਤੇ 23 ਜ਼ਖ਼ਮੀ ਹੋ ਗਏ। ਜ਼ਿਲ੍ਹੇ ਦੇ ਕਠੀਆ ਪਿੰਡ ਨੇੜੇ ਐਤਵਾਰ ਰਾਤ ਨੂੰ ਪਿਕਅੱਪ ਗੱਡੀ ਦੀ ਇਕ ਹੋਰ ਗੱਡੀ ਨਾਲ ਟੱਕਰ ਹੋਣ ਕਾਰਨ 8 ਵਿਅਕਤੀਆਂ ਦੀ ਮੌਤ ਹੋ ਗਈ ਅਤੇ 23 ਜ਼ਖ਼ਮੀ ਹੋ ਗਏ। ਮਰਨ ਵਾਲਿਆਂ ਵਿੱਚ ਪੰਜ ਔਰਤਾਂ ਅਤੇ ਤਿੰਨ ਬੱਚੇ ਸ਼ਾਮਲ ਹਨ।

Punjab Bani 29 April,2024
ਹਾਦਸਾ : ਬੱਸ ਟਰੱਕ ਦੀ ਟੱਕਰ ਕਾਰਨ 6 ਦੇ ਕਰੀਬ ਲੋਕਾਂ ਦੀ ਮੌਤ, ਕਈ ਜ਼ਖਮੀ

ਹਾਦਸਾ : ਬੱਸ ਟਰੱਕ ਦੀ ਟੱਕਰ ਕਾਰਨ 6 ਦੇ ਕਰੀਬ ਲੋਕਾਂ ਦੀ ਮੌਤ, ਕਈ ਜ਼ਖਮੀ ਉਨਾਵ : ਉਨਾਵ-ਹਰਦੇਈ ਰੋਡ 'ਤੇ ਸਫੀਪੁਰ ਕੋਤਵਾਲੀ ਖੇਤਰ ਦੇ ਪਿੰਡ ਜਮਾਲਦੀਪੁਰ ਨੇੜੇ ਐਤਵਾਰ ਦੁਪਹਿਰ ਕਰੀਬ 3.30 ਵਜੇ ਬੰਗੜਮਾਊ ਵੱਲ ਯਾਤਰੀਆਂ ਨੂੰ ਲੈ ਕੇ ਜਾ ਰਹੀ ਇੱਕ ਨਿੱਜੀ ਬੱਸ ਨੂੰ ਸਾਹਮਣੇ ਤੋਂ ਆ ਰਹੇ ਇੱਕ ਟਰੱਕ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਬੱਸ 'ਚ ਸਵਾਰ 6 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ 15 ਦੇ ਕਰੀਬ ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਸਫੀਪੁਰ ਕਮਿਊਨਿਟੀ ਹੈਲਥ ਸੈਂਟਰ ਲਿਜਾਇਆ ਗਿਆ। ਜਿੱਥੋਂ ਉਸ ਨੂੰ ਜ਼ਿਲ੍ਹਾ ਹਸਪਤਾਲ ਰੈਫਰ ਕਰ ਦਿੱਤਾ ਗਿਆ। ਹਾਦਸੇ ਦੌਰਾਨ ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ। 

Punjab Bani 28 April,2024
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ, 28 ਅਪਰੈਲ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੀਨੀਅਰ ਪੱਤਰਕਾਰ ਸ੍ਰੀ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਸਰਬਜੀਤ ਸਿੰਘ ਪੰਧੇਰ ਨਾ ਸਿਰਫ ਨਾਮਵਰ ਪੱਤਰਕਾਰ ਸਨ, ਸਗੋਂ ਇੱਕ ਸੁਲਝੇ ਹੋਏ, ਸਿਆਣੇ ਅਤੇ ਜ਼ਿੰਦਾਦਿਲ ਇਨਸਾਨ ਸਨ। ਉਹ ਬਤੌਰ ਪੱਤਰਕਾਰ ‘ਦਿ ਹਿੰਦੂ’ਅਖ਼ਬਾਰ ਨਾਲ ਜੁੜੇ ਹੋਏ ਸਨ। ਸ. ਸੰਧਵਾਂ ਨੇ ਕਿਹਾ ਕਿ ਸ੍ਰੀ ਪੰਧੇਰ ਦਾ ਚਲੇ ਜਾਣਾ ਮੀਡੀਆ ਭਾਈਚਾਰੇ ਅਤੇ ਸਮਾਜ ਲਈ ਬਹੁਤ ਵੱਡਾ ਘਾਟਾ ਹੈ | ਉਨ੍ਹਾਂ ਕਿਹਾ ਕਿ ਸ੍ਰੀ ਪੰਧੇਰ ਨੂੰ ਪੱਤਰਕਾਰੀ ਦੇ ਖੇਤਰ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਹਮੇਸ਼ਾ ਸਤਿਕਾਰ ਨਾਲ ਯਾਦ ਕੀਤਾ ਜਾਵੇਗਾ। ਸਪੀਕਰ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਤਮਿਕ ਸ਼ਾਂਤੀ ਤੇ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Punjab Bani 28 April,2024
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ * ਚੈਨਲ ਰਾਹੀਂ ਵੋਟਰ ਨਿਯਮਤ ਚੋਣ ਅਪਡੇਟ ਹਾਸਲ ਕਰ ਸਕਣਗੇ: ਸਿਬਿਨ ਸੀ ਚੰਡੀਗੜ੍ਹ, 28 ਅਪ੍ਰੈਲ: ਇੱਕ ਨਿਵੇਕਲੇ ਉਪਰਾਲੇ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਨੇ ਇੱਕ ਸਮਰਪਿਤ ਵਟਸਐਪ ਚੈਨਲ, 'ਮੁੱਖ ਚੋਣ ਅਧਿਕਾਰੀ, ਪੰਜਾਬ' ਦੀ ਸ਼ੁਰੂਆਤ ਕੀਤੀ ਹੈ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਟਸਐਪ ਚੈਨਲ ਦਾ ਉਦੇਸ਼ ਚੋਣਾਂ ਸੰਬੰਧੀ ਆਮ ਜਨਤਾ ਅਤੇ ਚੋਣ ਅਮਲ ਦੇ ਭਾਗੀਦਾਰਾਂ ਲਈ ਮਹੱਤਵਪੂਰਨ ਜਾਣਕਾਰੀ ਨੂੰ ਪ੍ਰਸਾਰਿਤ ਕਰਨਾ ਹੈ, ਜਿਸ ਵਿੱਚ ਚੋਣ ਪ੍ਰਕਿਰਿਆਵਾਂ, ਸਵੀਪ (ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਅਤੇ ਇਲੈਕਟੋਰਲ ਪਾਰਟੀਸੀਪੇਸ਼ਨ) ਗਤੀਵਿਧੀਆਂ, ਮਹੱਤਵਪੂਰਨ ਤਰੀਕਾਂ, ਵੱਖ-ਵੱਖ ਅੰਕੜੇ ਅਤੇ ਲੋਕ ਸਭਾ ਚੋਣਾਂ-2024 ਨਾਲ ਸਬੰਧਤ ਹੋਰ ਬਹੁਤ ਸਾਰੀਆਂ ਜਾਣਕਾਰੀਆਂ ਸ਼ਾਮਲ ਹਨ। ਇਸ ਤੋਂ ਇਲਾਵਾ ਇਹ ਚੈਨਲ 'ਇਸ ਵਾਰ 70 ਪਾਰ' ਦੇ ਟੀਚੇ ਦੀ ਪ੍ਰਾਪਤੀ ਲਈ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ ਕੀਤੀਆਂ ਮਹੱਤਵਪੂਰਨ ਪਹਿਲਕਦਮੀਆਂ ਨੂੰ ਵੀ ਵੋਟਰਾਂ ਤੱਕ ਪੁੱਜਦਾ ਕਰੇਗਾ। ਇਹ ਉਪਰਾਲਾ ਜਨਤਕ ਸ਼ਮੂਲੀਅਤ ਲਈ ਤਕਨਾਲੋਜੀ ਦਾ ਲਾਭ ਉਠਾਉਣ ਲਈ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਦੇ ਪਹਿਲਾਂ ਤੋਂ ਜਾਰੀ ਯਤਨਾਂ ਦਾ ਹਿੱਸਾ ਹੈ। ਸਿਬਿਨ ਸੀ ਨੇ ਦੱਸਿਆ ਕਿ ਜਾਣਕਾਰੀ ਅਤੇ ਹੋਰ ਗਤੀਵਿਧੀਆਂ ਦਾ ਪ੍ਰਸਾਰ ਕਰਨ ਅਤੇ ਵੋਟਰਾਂ ਦੇ ਸਵਾਲਾਂ ਦਾ ਜਵਾਬ ਦੇਣ ਲਈ ਇਸ ਤੋਂ ਪਹਿਲਾਂ ਨਿਯਮਤ ਪੋਡਕਾਸਟ ਸ਼ੁਰੂ ਕੀਤਾ ਗਿਆ ਹੈ ਅਤੇ "ਫੇਸਬੁੱਕ ਲਾਈਵ" ਸੈਸ਼ਨ ਵੀ ਕਰਵਾਏ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ @TheCEOPunjab ਹੈਂਡਲ ਨਾਲ ਫੇਸਬੁੱਕ, ਐਕਸ, ਇੰਸਟਾਗ੍ਰਾਮ ਅਤੇ ਯੂਟਿਊਬ ਚੈਨਲ ਵੀ ਚਲਾਏ ਜਾ ਰਹੇ ਹਨ। ਸਿਬਿਨ ਸੀ ਨੇ ਵਟਸਐਪ ਵਰਤਣ ਵਾਲਿਆਂ ਨੂੰ ਲੋਕ ਸਭਾ ਚੋਣਾਂ 2024 ਬਾਰੇ ਨਿਯਮਤ ਅਤੇ ਪ੍ਰਮਾਣਿਕ ​​ਅੱਪਡੇਟ ਪ੍ਰਾਪਤ ਕਰਨ ਲਈ ਅਧਿਕਾਰਤ ਚੈਨਲ ਨਾਲ ਜੁੜਨ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਵਟਸਐਪ ਵਰਤਣ ਵਾਲਿਆਂ ਨੂੰ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਲਈ ਇਸ ਚੈਨਲ ਦੀ ਜਾਣਕਾਰੀ ਨੂੰ ਹੋਰ ਸਮੂਹਾਂ ਵਿੱਚ ਸਾਂਝਾ ਕਰਨ ਦੀ ਅਪੀਲ ਵੀ ਕੀਤੀ ਹੈ।

Punjab Bani 28 April,2024
ਅਕਾਲੀ ਦਲ ਨੇ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਤੋ ਐਲਾਨਿਆ ਉਮੀਦਵਾਰ

ਅਕਾਲੀ ਦਲ ਨੇ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਤੋ ਐਲਾਨਿਆ ਉਮੀਦਵਾਰ ਚੰਡੀਗੜ੍ਹ, 28 ਅਪਰੈਲ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪਾਰਟੀ ਦੇ ਕੋਰ ਕਮੇਟੀ ਮੈਂਬਰ ਵਿਰਸਾ ਸਿੰਘ ਵਲਟੋਹਾ ਨੂੰ ਲੋਕ ਸਭਾ ਚੋਣਾਂ ਲਈ ਖਡੂਰ ਸਾਹਿਬ ਸੰਸਦੀ ਹਲਕੇ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਸੀਟ ਤੋਂ ਉਮੀਦਵਾਰ ਐਲਾਨੇ ਜਾਣ ਨਾਲ ਪਾਰਟੀ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਤੇ ਚੰਡੀਗੜ੍ਹ ਦੀ ਸੀਟ ਤੋਂ ਆਪਣੇ ਉਮੀਦਵਾਰ ਐਲਾਨ ਚੁੱਕੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੇ ਕੋਰ ਕਮੇਟੀ ਮੈਂਬਰ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਤੋਂ ਪਾਰਟੀ ਦਾ ਉਮੀਦਵਾਰ ਐਲਾਨਿਆ। ਪਾ

Punjab Bani 28 April,2024
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਗ.ਸ.ਸ.ਸ‌ ਅਜਨੌਦਾ ਕਲਾਂ ਵਿਖੇ ਕਾਨੂੰਨੀ ਸੇਵਾਵਾਂ ਜਾਗਰੂਕਤਾ ਸੈਮੀਨਾਰ ਕਰਵਾਇਆ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਗ.ਸ.ਸ.ਸ‌ ਅਜਨੌਦਾ ਕਲਾਂ ਵਿਖੇ ਕਾਨੂੰਨੀ ਸੇਵਾਵਾਂ ਜਾਗਰੂਕਤਾ ਸੈਮੀਨਾਰ ਕਰਵਾਇਆ ਪਟਿਆਲਾ, 26 ਅਪ੍ਰੈਲ: ਜ਼ਿਲ੍ਹਾ ਅਤੇ ਸੈਸ਼ਨ ਜੱਜ -ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਮੈਡਮ ਰੁਪਿੰਦਰਜੀਤ ਚਹਿਲ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ -ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਮੈਡਮ ਮਾਨੀ ਅਰੋੜਾ ਦੀ ਦੇਖ-ਰੇਖ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵਲੋਂ ਸਕੂਲ ਮੈਨੇਜਮੈਂਟ ਕਮੇਟੀ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਜਨੌਦਾ ਕਲਾਂ ਵਿਖੇ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ, ਲੋਕ ਅਦਾਲਤਾਂ ਦੇ ਲਾਭ, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਬਾਰੇ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ 11.5.2024 ਨੂੰ ਲੱਗਣ ਵਾਲੀ ਆਗਾਮੀ ਨੈਸ਼ਨਲ ਲੋਕ ਅਦਾਲਤ ਬਾਰੇ ਵੀ ਜਾਣਕਾਰੀ ਦਿੱਤੀ ਗਈ। ਭਗਵਾਨ ਦਾਸ ਗੁਪਤਾ ਪੈਰਾ ਲੀਗਲ ਵਲੰਟੀਅਰ ਨੇ ਹਾਜ਼ਰੀਨ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਅਤੇ ਪੰਜਾਬ ਪੀੜਤ ਮੁਆਵਜ਼ਾ ਸਕੀਮ-2017 ਬਾਰੇ ਅਤੇ ਹੇਮ ਰਿਸ਼ੀ ਪੈਰਾ ਲੀਗਲ ਵਲੰਟੀਅਰ ਨੇ ਨੈਸ਼ਨਲ ਲੋਕ ਅਦਾਲਤ ਬਾਰੇ ਜਾਗਰੂਕ ਕੀਤਾ। ਇਸ ਪ੍ਰੋਗਰਾਮ ਦੌਰਾਨ ਕਿਰਨਜੀਤ ਕੌਰ ਵਾਈਸ ਪ੍ਰਿੰਸੀਪਲ ਜੀ.ਐਸ.ਐਸ.ਐਸ. ਅਜਨੌਦਾ ਕਲਾਂ, ਪੈਰਾ ਲੀਗਲ ਵਲੰਟੀਅਰ ਪਰਮਜੀਤ ਸਿੰਘ ਅਤੇ ਨਰੇਸ਼ ਸ਼ਰਮਾ ਵੀ ਹਾਜ਼ਰ ਸਨ।

Punjab Bani 26 April,2024
ਕਮਲ ਕਿਸ਼ੋਰ ਯਾਦਵ ਨੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਜੋਂ ਅਹੁਦਾ ਸੰਭਾਲਿਆ

ਕਮਲ ਕਿਸ਼ੋਰ ਯਾਦਵ ਨੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਜੋਂ ਅਹੁਦਾ ਸੰਭਾਲਿਆ ਡੀਨਜ਼ ਅਤੇ ਵੱਖ ਵੱਖ ਵਿਭਾਗਾਂ ਦੇ ਮੁਖੀਆਂ ਨਾਲ ਵੱਖੋ-ਵੱਖਰੀਆਂ ਮੀਟਿੰਗਾਂ ਵਿੱਚ ਕੰਮ ਕਾਜ ਦਾ ਜਾਇਜ਼ਾ ਲਿਆ ਵੱਖ ਵੱਖ ਜਥੇਬੰਦੀਆਂ ਵੱਲੋਂ ਵੀ ਵਾਈਸ ਚਾਂਸਲਰ ਨਾਲ ਮੀਟਿੰਗ ਪਟਿਆਲਾ, 26 ਅਪ੍ਰੈਲ ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਸਕੱਤਰ ਸ੍ਰੀ ਕਮਲ ਕਿਸ਼ੋਰ ਯਾਦਵ ਅੱਜ ਪੰਜਾਬੀ ਯੂਨੀਵਰਸਿਟੀ ਵਿਖੇ ਉਪ-ਕੁਲਪਤੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਸ੍ਰੀ. ਕਮਲ ਕਿਸ਼ੋਰ ਯਾਦਵ ਪੰਜਾਬ ਕਾਡਰ ਦੇ 2003 ਬੈਚ ਦੇ ਆਈ.ਏ.ਐਸ. ਅਧਿਕਾਰੀ ਹਨ ਜੋ ਪੰਜਾਬ ਸਰਕਾਰ ਵਿੱਚ ਵੱਖ-ਵੱਖ ਅਹਿਮ ਅਹੁਦਿਆਂ ਉੱਤੇ ਆਪਣੀ ਜ਼ਿੰਮੇਂਵਾਰੀ ਨਿਭਾਅ ਚੁੱਕੇ ਹਨ। ਉਹ ਪ੍ਰੋ. ਅਰਵਿੰਦ ਦੀ ਥਾਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਬਣੇ ਹਨ ਜਿਨ੍ਹਾਂ ਦੀ 25 ਅਪ੍ਰੈਲ ਨੂੰ ਤਿੰਨ ਸਾਲ ਦੀ ਟਰਮ ਪੂਰੀ ਹੋ ਚੁੱਕੀ ਹੈ। ਅੱਜ ਸਵੇਰੇ ਸ੍ਰੀ ਕਮਲ ਕਿਸ਼ੋਰ ਯਾਦਵ ਦੇ ਯੂਨੀਵਰਸਿਟੀ ਪਹੁੰਚਣ ’ਤੇ ਡੀਨ ਅਕਾਦਮਿਕ ਮਾਮਲੇ ਪ੍ਰੋ. ਅਸ਼ੋਕ ਤਿਵਾੜੀ ਦੀ ਅਗਵਾਈ ਵਿੱਚ ਯੂਨੀਵਰਸਿਟੀ ਅਧਿਕਾਰੀਆਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਅਹੁਦਾ ਸੰਭਾਲਣ ਉਪਰੰਤ ਵਾਈਸ ਚਾਂਸਲਰ ਸ੍ਰੀ. ਕੇ. ਕੇ. ਯਾਦਵ ਨੇ ਯੂਨੀਵਰਸਿਟੀ ਦੇ ਸੀਨੀਅਰ ਅਧਿਕਾਰੀਆਂ, ਵੱਖ-ਵੱਖ ਫ਼ੈਕਲਟੀਆਂ ਦੇ ਡੀਨ ਅਤੇ ਵਿਭਾਗ ਦੇ ਮੁਖੀਆਂ ਨਾਲ ਵੱਖੋ ਵੱਖਰੀਆਂ ਮੀਟਿੰਗ ਕਰਕੇ ਯੂਨੀਵਰਸਿਟੀ ਦੇ ਕੰਮ ਕਾਜ ਦਾ ਜਾਇਜਾ ਲਿਆ। ਇਸ ਦੌਰਾਨ ਸ੍ਰੀ ਯਾਦਵ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪੰਜਾਬੀ ਭਾਸ਼ਾ, ਸੱਭਿਆਚਾਰ ਅਤੇ ਵਿਰਸੇ ਨੂੰ ਬੜ੍ਹਾਵਾ ਦੇਣ ਲਈ ਬਾਖੂਬੀ ਕੰਮ ਕਰ ਰਹੀ ਹੈ। ਇਸ ਕਰਕੇ ਉਨ੍ਹਾਂ ਨੂੰ ਏਥੇ ਆ ਕੇ ਬਹੁਤ ਖੁਸ਼ੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਇਸ ਕਾਰਜ ਨੂੰ ਅੱਗੇ ਲਿਜਾਣ ਲਈ ਕੰਮ ਕਰਨਗੇ। ਉਨ੍ਹਾਂ ਨੇ ਯੂਨੀਵਰਸਿਟੀ ਅਤੇ ਇਸ ਨਾਲ ਸਬੰਧਿਤ ਕਾਲਜਾਂ ਦੇ ਅਧਿਆਪਨ ਅਤੇ ਗੈਰ ਅਧਿਆਪਨ ਅਮਲੇ ਸਣੇ ਵੱਖ ਵੱਖ ਵਰਗਾਂ ਤੋਂ ਸਹਿਯੋਗ ਦੀ ਮੰਗ ਕੀਤੀ ਤਾਂ ਜੋ ਪੰਜਾਬੀ ਯੂਨੀਵਰਸਿਟੀ ਦੇ ਵਿਦਿਅਕ ਸਣੇ ਸਾਰੇ ਕਾਰਜਾਂ ਵਿੱਚ ਸੁਧਾਰ ਲਿਆਂਦਾ ਜਾ ਸਕੇ। ਵਾਈਸ ਚਾਂਸਲਰ ਨੇ ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ (ਪੁਟਾ) ਅਤੇ ਗ਼ੈਰ-ਅਧਿਆਪਨ ਸੰਘ ਦੇ ਪ੍ਰਤੀਨਿਧੀਆਂ ਨਾਲ ਵੀ ਗੱਲਬਾਤ ਕੀਤੀ। ਇਨ੍ਹਾਂ ਮੀਟਿੰਗਾਂ ਦੌਰਾਨ ਉਨ੍ਹਾਂ ਸਾਰੀਆਂ ਧਿਰਾਂ ਨਾਲ ਸੰਵਾਦ ਰਚਾਇਆ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ। ਪੰਜਾਬੀ ਯੂਨੀਵਰਸਿਟੀ ਵਿੱਚ ਚੱਲ ਰਹੀ 54ਵੀਂ ਪੰਜਾਬ ਹਿਸਟਰੀ ਕਾਨਫਰੰਸ ਵਿੱਚ ਵੀ ਉਨ੍ਹਾਂ ਨੇ ਹਾਜ਼ਰੀ ਲਵਾਈ ਅਤੇ ਇਸ ਦੀ ਸਫ਼ਲਤਾ ਦੀ ਕਾਮਨਾ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਉਚੇਰੀ ਸਿੱਖਿਆ ਦੇ ਡਿਪਟੀ ਡਾਇਰੈਕਟਰ ਡਾ. ਅਸ਼ਵਨੀ ਭੱਲਾ ਵੀ ਮੌਜੂਦ ਸਨ।

Punjab Bani 26 April,2024
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਸੂਬੇ ਭਰ ਵਿੱਚ ਹੁਣ ਤੱਕ 66.8 ਲੱਖ ਮੀਟਿਰਕ ਟਨ ਮੰਡੀਆਂ ਚ ਪੁੱਜੀ, 4 ਲੱਖ ਤੋਂ ਵੱਧ ਕਿਸਾਨਾਂ ਨੂੰ 9170 ਕਰੋੜ ਦਾ ਕੀਤਾ ਭੁਗਤਾਨ ਸਰਕਾਰ ਕਿਸਾਨਾਂ ਦੀ ਫ਼ਸਲ ਦੀ ਤੁਰੰਤ ਖਰੀਦ ਅਤੇ 48 ਘੰਟਿਆਂ ਅੰਦਰ ਭੁਗਤਾਨ ਲਈ ਵਚਨਬੱਧ: ਅਨੁਰਾਗ ਵਰਮਾ ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆ ਰਹੀ, ਡੀ.ਸੀਜ਼ ਨੂੰ ਦਿਨ-ਰਾਤ ਕੰਮ ਲਈ ਦਿੱਤੇ ਨਿਰਦੇਸ਼: ਅਨੁਰਾਗ ਵਰਮਾ ਚੰਡੀਗੜ੍ਹ, 26 ਅਪਰੈਲ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਅੱਜ ਖੰਨਾ ਅਨਾਜ ਮੰਡੀ ਦਾ ਦੌਰਾ ਕਰਕੇ ਕਣਕ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਉਨ੍ਹਾਂ ਸਮੂਹ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਸ੍ਰੀ ਵਰਮਾ ਨੇ ਅੱਗੇ ਦੱਸਿਆ ਕਿ ਮੌਜੂਦਾ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ 132 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਣ ਦੀ ਸੰਭਾਵਨਾ ਹੈ। ਇਸ ਵਿੱਚੋਂ ਕੱਲ੍ਹ ਸ਼ਾਮ ਤੱਕ ਮੰਡੀਆਂ ਵਿੱਚ 66.8 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਭਾਵ ਮੰਡੀਆਂ ਵਿੱਚ ਸੰਭਾਵਿਤ ਆਮਦ ਨਾਲੋਂ ਅੱਧੀ ਫ਼ਸਲ ਦੀ ਆਮਦ ਹੋ ਚੁੱਕੀ ਹੈ। ਇਸ ਵਿੱਚੋਂ 91 ਫੀਸਦ ਭਾਵ 60.9 ਲੱਖ ਮੀਟ੍ਰਿਕ ਟਨ ਪਹਿਲਾਂ ਹੀ ਖਰੀਦੀ ਜਾ ਚੁੱਕੀ ਹੈ। ਸ੍ਰੀ ਵਰਮਾ ਨੇ ਕਿਹਾ ਕਿ ਮੰਡੀ ਵਿੱਚ ਕਣਕ ਦੀ ਆਮਦ ਦੇ 24 ਘੰਟਿਆਂ ਦੇ ਅੰਦਰ-ਅੰਦਰ ਫਸਲ ਦੀ ਸਾਫ-ਸਫਾਈ, ਖਰੀਦ ਅਤੇ ਤੋਲਾਈ ਕੀਤੀ ਜਾ ਰਹੀ ਹੈ। ਇਸ ਉਪਰੰਤ ਕਿਸਾਨ ਮੰਡੀ ਵਿੱਚੋਂ ਜਾ ਸਕਦੇ ਹਨ। ਖਰੀਦ ਦੇ 48 ਘੰਟਿਆਂ ਦੇ ਅੰਦਰ ਕਿਸਾਨਾਂ ਦੇ ਖਾਤਿਆਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ਤਹਿਤ ਭੁਗਤਾਨ ਕੀਤਾ ਜਾ ਰਿਹਾ ਹੈ। ਸ੍ਰੀ ਵਰਮਾ ਨੇ ਅੱਗੇ ਦੱਸਿਆ ਕਿ ਖਰੀਦ ਦੇ 48 ਘੰਟਿਆਂ ਦੇ ਅੰਦਰ-ਅੰਦਰ ਭੁਗਤਾਨ ਕਰਨ ਦੇ ਨਿਯਮਾਂ ਅਨੁਸਾਰ ਕਿਸਾਨਾਂ ਨੂੰ 7950 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾਣੀ ਬਾਕੀ ਹੈ। ਇਸ ਦੇ ਉਲਟ ਕਿਸਾਨਾਂ ਨੂੰ 9170 ਕਰੋੜ ਰੁਪਏ ਦੀ ਅਦਾਇਗੀ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ। ਇਸ ਦਾ ਭਾਵ ਕਈ ਮਾਮਲਿਆਂ ਵਿੱਚ ਕਿਸਾਨਾਂ ਨੂੰ 48 ਘੰਟੇ ਤੋਂ ਪਹਿਲਾਂ ਹੀ ਅਦਾਇਗੀ ਕੀਤੀ ਗਈ ਹੈ। ਹੁਣ ਤੱਕ 4 ਲੱਖ ਤੋਂ ਵੱਧ ਕਿਸਾਨਾਂ ਨੂੰ ਅਦਾਇਗੀ ਕੀਤੀ ਜਾ ਚੁੱਕੀ ਹੈ। ਮੁੱਖ ਸਕੱਤਰ ਨੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ। ਪਿੰਡ ਭਮੱਦੀ ਦੇ ਕਿਸਾਨ ਸੁਖਦੀਪ ਸਿੰਘ ਪੁੱਤਰ ਸ੍ਰੀ ਹਰਪਾਲ ਸਿੰਘ ਨੇ ਦੱਸਿਆ ਕਿ ਉਹ ਸਵੇਰੇ 7 ਵਜੇ ਆਪਣੀ ਫ਼ਸਲ ਮੰਡੀ ਵਿੱਚ ਲੈ ਕੇ ਆਇਆ ਸੀ। ਅੱਜ ਉਸ ਦੀ ਫਸਲ ਦੁਪਹਿਰ 12:30 ਵਜੇ ਖਰੀਦੀ ਜਾ ਚੁੱਕੀ ਹੈ। ਇਸੇ ਤਰ੍ਹਾਂ ਪਿੰਡ ਹੁਸੈਨਪੁਰ ਦੇ ਕਿਸਾਨ ਨਰਿੰਦਰ ਸਿੰਘ ਪੁੱਤਰ ਸ੍ਰੀ ਗੁਰਨਾਮ ਸਿੰਘ ਨੇ ਦੱਸਿਆ ਕਿ ਉਹ ਅੱਜ ਸਵੇਰੇ 7:30 ਵਜੇ ਆਪਣੀ ਫ਼ਸਲ ਮੰਡੀ ਵਿੱਚ ਲੈ ਕੇ ਆਇਆ ਸੀ। ਉਸ ਦੀ ਫਸਲ ਦੁਪਹਿਰ 12:40 ਵਜੇ ਖਰੀਦੀ ਗਈ ਸੀ। ਮੰਡੀ ਵਿੱਚ ਮੌਜੂਦ ਜ਼ਿਆਦਾਤਰ ਕਿਸਾਨ ਅੱਜ ਹੀ ਆਪਣੀ ਫ਼ਸਲ ਮੰਡੀ ਵਿੱਚ ਲੈ ਕੇ ਆਏ ਸਨ। ਸ੍ਰੀ ਵਰਮਾ ਨੇ ਅੱਗੇ ਦੱਸਿਆ ਕਿ ਵਾਢੀ ਵਿੱਚ ਦੇਰੀ ਹੋਣ ਕਾਰਨ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਵਿੱਚ ਮੱਠੀ ਸੀ ਅਤੇ ਅਚਾਨਕ ਆਮਦ ਤੇਜ਼ ਹੋ ਗਈ ਪਰ ਸੂਬਾ ਸਰਕਾਰ ਇਸ ਸਬੰਧੀ ਦਿਨ ਰਾਤ ਕੰਮ ਕਰ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ਼ ਨਾ ਆਵੇ। ਪਿਛਲੇ ਸਾਲ ਇੱਕ ਦਿਨ ਵਿੱਚ ਫਸਲ ਦੀ ਸਭ ਤੋਂ ਵੱਧ ਚੁੱਕਾਈ 4.8 ਲੱਖ ਮੀਟ੍ਰਿਕ ਟਨ ਸੀ। ਇਸ ਦੇ ਮੁਕਾਬਲੇ ਕੱਲ੍ਹ ਫਸਲ ਦੀ ਚੁਕਾਈ ਇਸ ਹੱਦ ਨੂੰ ਪਾਰ ਕਰਕੇ 5.5 ਲੱਖ ਮੀਟ੍ਰਿਕ ਟਨ ਤੱਕ ਪਹੁੰਚ ਗਈ। ਸ੍ਰੀ ਵਰਮਾ ਨੇ ਅੱਗੇ ਕਿਹਾ ਕਿ ਉਹ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਪ੍ਰਗਤੀ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਰੋਜ਼ਾਨਾ ਮੰਡੀਆਂ ਦਾ ਦੌਰਾ ਕਰਨ ਅਤੇ ਫਸਲ ਦੀ ਚੁੱਕਾਈ ਨੂੰ 6.5 ਲੱਖ ਮੀਟ੍ਰਿਕ ਟਨ ਪ੍ਰਤੀ ਦਿਨ ਤੱਕ ਵਧਾਉਣ ਦੇ ਨਿਰਦੇਸ਼ ਦਿੱਤੇ ਹਨ। ਖੰਨਾ ਮੰਡੀ ਵਿੱਚ ਕੱਲ੍ਹ ਸ਼ਾਮ ਤੱਕ 54 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਅਤੇ ਇਸ ਵਿੱਚੋਂ 100 ਫੀਸਦੀ ਫਸਲ ਦੀ ਖਰੀਦ ਹੋ ਚੁੱਕੀ ਹੈ। 48 ਘੰਟਿਆਂ ਅੰਦਰ ਕਿਸਾਨਾਂ ਨੂੰ 52 ਕਰੋੜ ਰੁਪਏ ਦਿੱਤੇ ਜਾਣੇ ਸਨ। ਇਸ ਦੇ ਉਲਟ ਕਿਸਾਨਾਂ ਨੂੰ 72 ਕਰੋੜ ਰੁਪਏ ਪਹਿਲਾਂ ਹੀ ਅਦਾਇਗੀ ਕੀਤੀ ਜਾ ਚੁੱਕੀ ਹੈ। ਸ੍ਰੀ ਵਰਮਾ ਨੇ ਕਿਹਾ ਕਿ ਸੂਬਾ ਸਰਕਾਰ ਮੰਡੀਆਂ ਵਿੱਚ ਕਿਸਾਨਾਂ ਦੀ ਫ਼ਸਲ ਦੀ ਤੁਰੰਤ ਖਰੀਦ ਅਤੇ ਉਨ੍ਹਾਂ ਨੂੰ 48 ਘੰਟਿਆਂ ਦੇ ਅੰਦਰ-ਅੰਦਰ ਅਦਾਇਗੀ ਯਕੀਨੀ ਬਣਾਉਣ ਲਈ ਵਚਨਬੱਧ ਹੈ। ਜੇਕਰ ਕਿਸੇ ਵੀ ਕਿਸਾਨ ਨੂੰ ਖਰੀਦ ਜਾਂ ਅਦਾਇਗੀ ਸਬੰਧੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਸਰਕਾਰ ਦੇ ਟੋਲ ਫਰੀ ਨੰਬਰ 1100 'ਤੇ ਸੂਚਨਾ ਦੇ ਸਕਦਾ ਹੈ। ਕਿਸਾਨ ਵੱਲੋਂ ਦਿੱਤੀ ਗਈ ਸੂਚਨਾ 'ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ ਪੁਨੀਤ ਗੋਇਲ, ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸ਼ੀ ਸਾਹਨੀ ਐਸ.ਐਸ.ਪੀ. ਖੰਨਾ ਅਮਨੀਤ ਕੌਂਡਲ ਵੀ ਹਾਜ਼ਰ ਸਨ।

Punjab Bani 26 April,2024
ਹਰਸਿਮਰਤ ਕੌਰ ਬਾਦਲ ਹੋਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਹਰਸਿਮਰਤ ਕੌਰ ਬਾਦਲ ਹੋਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੀ ਸਾਬਕਾ ਮੰਤਰੀ ਤੇ ਬਠਿੰਡਾ ਤੋਂ ਅਕਾਲੀ ਦਲ ਦੀ ਲੋਕ ਸਭਾ ਉਮੀਦਵਾਰ ਹਰਸਿਮਰਤ ਕੌਰ ਬਾਦਲ ( ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਮੌਕੇ ਹਰਸਿਮਰਤ ਕੌਰ ਬਾਦਲ ਨੇ ਗੁਰੂ ਘਰ 'ਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ। ਉਨ੍ਹਾਂ ਅਕਾਲੀ ਦਲ ਦੀ ਚੜ੍ਹਦੀਕਲਾ ਦੀ ਅਰਦਾਸ ਕੀਤੀ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਟਿਕਟ ਮਿਲਣ ਤੋਂ ਬਾਅਦ ਅੱਜ ਫਿਰ ਇਕ ਵਾਰ ਗੁਰੂ ਘਰ 'ਚ ਮੱਥਾ ਟੇਕਣ ਤੋਂ ਬਾਅਦ ਚੋਣ ਪ੍ਰਚਾਰ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੇ ਹਨ। ਆਪ ਵੱਲੋਂ ਕੀਤੇ ਜਾ ਰਹੇ 13-0 ਦਾਅਵੇ 'ਤੇ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਸ ਵਾਰ ਮਾਨ ਸਰਕਾਰ ਦਾ 0 ਹੀ ਹੋਵੇਗਾ।

Punjab Bani 26 April,2024
ਏਆਈਜੀ ਮਾਲਵਿੰਦਰ ਸਿੱਧੂ ਦੀ ਮੁੜ ਹੋਈ ਗ੍ਰਿਫ਼ਤਾਰੀ

ਏਆਈਜੀ ਮਾਲਵਿੰਦਰ ਸਿੱਧੂ ਦੀ ਮੁੜ ਹੋਈ ਗ੍ਰਿਫ਼ਤਾਰੀ ਮੁਹਾਲੀ : ਪੰਜਾਬ ਪੁਲਿਸ ਦੇ ਬਰਖ਼ਾਸਤ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਖਿਲਾਫ਼ ਮੁਹਾਲੀ ਦੇ ਫੇਜ਼ 1 ਥਾਣੇ 'ਚ ਇਕ ਨਵਾਂ ਕੇਸ ਦਰਜ ਹੋਇਆ ਹੈ। ਦੱਸਣਾ ਬਣਦਾ ਹੈ ਕਿ ਸਿੱਧੂ ਨੂੰ ਦੋ ਦਿਨ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਸੀ ਤੇ ਸਿੱਧੂ ਨੂੰ ਵੀਰਵਾਰ ਨੂੰ ਜ਼ਮਾਨਤ 'ਤੇ ਪਟਿਆਲਾ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਸੀ। ਰਿਹਾਅ ਹੁੰਦੇ ਸਾਰ ਹੀ ਸਿੱਧੂ ਦੀ ਨਵੇਂ ਕੇਸ 'ਚ ਗ੍ਰਿਫ਼ਤਾਰੀ ਪਾ ਦਿੱਤੀ ਗਈ। ਪਤਾ ਚੱਲਿਆ ਹੈ ਕਿ ਉਸ ਦੇ ਖਿਲਾਫ਼ ਆਈਪੀਸੀ 341, 186 ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਦੋ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ।

Punjab Bani 26 April,2024
ਵੋਟ ਪਾਉਣ ਤੋਂ ਪਹਿਲਾਂ ਕੰਮ ਅਤੇ ਕਿਰਦਾਰ ਨੂੰ ਦੇਖਣ ਲੋਕ : ਐਨ.ਕੇ. ਸ਼ਰਮਾ

ਵੋਟ ਪਾਉਣ ਤੋਂ ਪਹਿਲਾਂ ਕੰਮ ਅਤੇ ਕਿਰਦਾਰ ਨੂੰ ਦੇਖਣ ਲੋਕ : ਐਨ.ਕੇ. ਸ਼ਰਮਾ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੇ ਸੁਤਰਾਣਾ ਦੇ ਪਿੰਡਾਂ ’ਚ ਕੀਤੀ ਜਨਸਭਾ ਪਟਿਆਲਾ। ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ ਪਟਿਆਲਾ ਲੋਕ ਸਭਾ ਹਲਕਾ ਵਾਸੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਇਸ ਵਾਰ ਵੋਟ ਪਾਉਣ ਤੋਂ ਪਹਿਲਾਂ ਕੰਮ ਅਤੇ ਕਿਰਦਾਰ ਨੂੰ ਜ਼ਰੂਰ ਦੇਖਣ। ਮਹਿਲਾਂ ਵਿੱਚ ਰਹਿਣ ਵਾਲਿਆਂ ਨੂੰ ਕਈ ਵਾਰ ਲੋਕ ਸਭਾ ਵਿੱਚ ਭੇਜ ਕੇ ਦੇਖ ਲਿਆ ਹੈ, ਇੱਕ ਵਾਰ ਪਿੰਡ-ਦਿਹਾਤ ’ਚ ਰਹਿਣ ਵਾਲੇ ਦਾ ਸਮਰਥਨ ਕਰਕੇ ਦੇਖੀਏ, ਉਨ੍ਹਾਂ ਨੂੰ ਕਦੇ ਵੀ ਨਿਰਾਸ਼ ਨਹੀਂ ਹੋਣ ਦਿੱਤਾ ਜਾਵੇਗਾ। ਐਨ.ਕੇ. ਸ਼ਰਮਾ ਚੋਣ ਪ੍ਰਚਾਰ ਮੁਹਿੰਮ ਦੌਰਾਨ ਹਲਕਾ ਸੁਤਰਾਣਾ ਹਲਕੇ ਦੇ ਪਿੰਡਾਂ ਵਿੱਚ ਜਨਸਭਾ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪਟਿਆਲਾ ਲੋਕ ਸਭਾ ਹਲਕੇ ਦੇ ਲੋਕਾਂ ਨੇ ਪ੍ਰਨੀਤ ਕੌਰ ਨੂੰ ਚਾਰ ਵਾਰ ਚੋਣ ਜਿਤਾ ਕੇ ਲੋਕ ਸਭਾ ਵਿੱਚ ਭੇਜਿਆ ਪਰ ਉਹ ਕਦੇ ਉਨ੍ਹਾਂ ਦਾ ਧੰਨਵਾਦ ਕਰਨ ਲਈ ਵੀ ਨਹੀਂ ਆਈ। ਪ੍ਰਨੀਤ ਕੌਰ ਹਰ ਵਾਰ ਚੋਣ ਜਿੱਤਣ ਤੋਂ ਬਾਅਦ ਸਾਰੇ 9 ਵਿਧਾਨ ਸਭਾ ਹਲਕਿਆਂ ਨੂੰ ਪਟੇ 'ਤੇ ਆਪਣੇ ਕਰਿੰਦਿਆਂ ਨੂੰ ਸੌਂਪਦੀ ਰਹੀ ਹੈ। ਉਹ ਪ੍ਰਨੀਤ ਕੌਰ ਦੇ ਨਾਮ 'ਤੇ ਲੋਕਾਂ ਨੂੰ ਲੁੱਟਣ ਦਾ ਕੰਮ ਕਰਦੇ ਸਨ। ਸ਼ਰਮਾ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਾਰ ਵੋਟ ਪਾਉਣ ਤੋਂ ਪਹਿਲਾਂ ਕੰਮ ਅਤੇ ਕਿਰਦਾਰ ਦੇਖਣ। ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਪ੍ਰਤੀ ਨੇਕ ਨੀਅਤ ਅਤੇ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਲੋਕਾਂ ਨੂੰ ਹੀ ਵੋਟ ਦਿੱਤੀ ਜਾਵੇ। ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਸਿਆਸੀ ਜੀਵਨ ਵਿੱਚ ਕਦੇ ਵੀ ਦਲ-ਬਦਲ ਨਹੀਂ ਕੀਤਾ। ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਦਰਸਾਏ ਮਾਰਗ 'ਤੇ ਚੱਲਦਿਆਂ ਉਨ੍ਹਾਂ ਨੇ ਹਮੇਸ਼ਾ ਪਾਰਟੀ ਪ੍ਰਤੀ ਸਮਰਪਣ ਅਤੇ ਜਨਤਾ ਪ੍ਰਤੀ ਜਵਾਬਦੇਹੀ ਨੂੰ ਕਾਇਮ ਰੱਖਿਆ ਹੈ। ਇਸ ਮੌਕੇ ਸੁਤਰਾਣਾ ਹਲਕਾ ਇੰਚਾਰਜ ਕਬੀਰ ਦਾਸ, ਮਹਿੰਦਰ ਸਿੰਘ ਲਾਲਵਾ, ਤੇਜਵੀਰ ਖਾਨ ਸਮੇਤ ਕਈ ਪਤਵੰਤੇ ਹਾਜ਼ਰ ਸਨ।

Punjab Bani 26 April,2024
ਸੁਰਖਿਆ ਬਲਾਂ ਨੇ ਚਾਰ ਅੱਤਵਾਦੀ ਕੀਤੇ ਢੇਰ

ਸੁਰਖਿਆ ਬਲਾਂ ਨੇ ਚਾਰ ਅੱਤਵਾਦੀ ਕੀਤੇ ਢੇਰ ਸ਼੍ਰੀਨਗਰ : ਉੱਤਰੀ ਕਸ਼ਮੀਰ ਦੇ ਸੋਪੋਰ ਵਿੱਚ ਵੀਰਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ਵਿੱਚ ਜਵਾਨਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਇਸ ਦੇ ਨਾਲ ਹੀ ਮੁਕਾਬਲੇ ਦੌਰਾਨ ਇੱਕ ਨਾਗਰਿਕ ਅਤੇ ਦੋ ਸੈਨਿਕ ਵੀ ਜ਼ਖਮੀ ਹੋ ਗਏ। ਮਾਰੇ ਗਏ ਅੱਤਵਾਦੀਆਂ ਦੀ ਤੁਰੰਤ ਪਛਾਣ ਨਹੀਂ ਹੋ ਸਕੀ ਹੈ।

Punjab Bani 26 April,2024
ਮੁੱਖ ਮੰਤਰੀ ਭਗਵੰਤ ਮਾਨ ਹੋਏ ਦੁਰਗਿਆਣਾ ਮੰਦਰ ਵਿੱਚ ਨਤਮਸਤਕ

ਮੁੱਖ ਮੰਤਰੀ ਭਗਵੰਤ ਮਾਨ ਹੋਏ ਦੁਰਗਿਆਣਾ ਮੰਦਰ ਵਿੱਚ ਨਤਮਸਤਕ ਅੰਮ੍ਰਿਤਸਰ- ਲੋਕ ਸਭਾ ਚੋਣਾਂ 2024 ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਾਝੇ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ ਜਿਸ ਦੇ ਚਲਦੇ ਅੱਜ ਉਹ ਸਵੇਰੇ ਆਪਣੇ ਪਰਿਵਾਰ ਦੇ ਨਾਲ ਪਹਿਲਾਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਅਤੇ ਉੱਥੇ ਉਹਨਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਜਿਸ ਤੋਂ ਬਾਅਦ ਭਗਵੰਤ ਮਾਨ ਅਤੇ ਉਹਨਾਂ ਦਾ ਪਰਿਵਾਰ ਤੇ ਉਹਨਾਂ ਦੀ ਨਵਜੰਮੀ ਬੇਟੀ ਨਿਆਮਤ ਕੌਰ ਦੁਰਗਿਆਣਾ ਮੰਦਰ ਵਿੱਚ ਮਾਤਾ ਦਾ ਆਸ਼ੀਰਵਾਦ ਲੈਣ ਪਹੁੰਚੇ। ਉਹਨਾਂ ਦੁਰਗਿਆਣਾ ਮੰਦਿਰ ਵਿੱਚ ਵੀ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਿਸ ਤੋਂ ਬਾਅਦ ਦੁਰਗਿਆਣਾ ਕਮੇਟੀ ਦੀ ਪ੍ਰਧਾਨ ਲਕਸ਼ਮੀਕਾਂਤ ਚਾਵਲਾ ਵੱਲੋਂ ਉਹਨਾਂ ਨੂੰ ਦੁਰਗਿਆਣਾ ਕਮੇਟੀ ਦਾ ਮਾਡਲ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

Punjab Bani 26 April,2024
ਈਵੀਐਮ ਨੂੰ ਲੈ ਕੇ ਸ਼ੰਕੇ ਪੈਦਾਕੀਤੇ ਜਾ ਰਹੇ ਹਨ : ਮੋਦੀ

ਈਵੀਐਮ ਨੂੰ ਲੈ ਕੇ ਸ਼ੰਕੇ ਪੈਦਾਕੀਤੇ ਜਾ ਰਹੇ ਹਨ : ਮੋਦੀ ਦਿਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੂਜੇ ਪੜਾਅ ਦੀ ਵੋਟਿੰਗ ਦੌਰਾਨ ਸ਼ੁੱਕਰਵਾਰ ਨੂੰ ਬਿਹਾਰ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ। ਚੋਣ ਪ੍ਰਚਾਰ ਦੌਰਾਨ ਅਰਰੀਆ ‘ਚ ਹੋਈ ਇਸ ਜਨ ਸਭਾ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈਵੀਐਮ ਨੂੰ ਲੈ ਕੇ ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਈਵੀਐਮ ਨੂੰ ਲੈ ਕੇ ਸ਼ੰਕੇ ਪੈਦਾ ਕੀਤੇ ਜਾ ਰਹੇ ਹਨ ਅਤੇ ਇਹ ਲੋਕ ਇਸ ਨੂੰ ਬਦਨਾਮ ਕਰ ਰਹੇ ਹਨ। ਸੁਪਰੀਮ ਕੋਰਟ ਨੇ ਆਪਣੇ ਫੈਸਲੇ ਨਾਲ ਵਿਰੋਧੀ ਧਿਰ ਨੂੰ ਕਰਾਰਾ ਝਟਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਫੈਸਲੇ ਨਾਲ ਬੈਲਟ ਪੇਪਰਾਂ ਨੂੰ ਲੁੱਟਣ ਵਾਲਿਆਂ ਦਾ ਸੁਪਨਾ ਚਕਨਾਚੂਰ ਹੋ ਗਿਆ ਹੈ। ਹੁਣ ਪੁਰਾਣਾ ਦੌਰ ਵਾਪਿਸ ਆਉਣ ਵਾਲਾ ਨਹੀਂ ਹੈ।

Punjab Bani 26 April,2024
ਭਾਰਤੀ ਮੂਲ ਦੇ ਵਿਅਕਤੀ ਨੂੰ ਅਮਰੀਕਾ ਵਿੱਚ ਪੁਲਸ ਨੇ ਮਾਰੀ ਗੋਲੀ

ਭਾਰਤੀ ਮੂਲ ਦੇ ਵਿਅਕਤੀ ਨੂੰ ਅਮਰੀਕਾ ਵਿੱਚ ਪੁਲਸ ਨੇ ਮਾਰੀ ਗੋਲੀ ਦਿਲੀ, 26 ਅਪਰੈਲ 42 ਸਾਲਾ ਭਾਰਤੀ ਮੂਲ ਦੇ ਵਿਅਕਤੀ ਨੂੰ ਸਾਂ ਐਂਟੋਨੀਓ ਵਿੱਚ ਪੁਲੀਸ ਨੇ ਗੋਲੀ ਮਾਰ ਕੇ ਮਾਰ ਦਿੱਤਾ। ਉਸ ਨੂੰ ਗੋਲੀ ਉਦੋਂ ਮਾਰੀ ਗਈ ਜਦੋਂ ਉਸ ਫੜਨ ਗਏ ਦੋ ਅਧਿਕਾਰੀਆਂ ਨੂੰ ਉਸ ਨੇ ਆਪਣੀ ਗੱਡੀ ਨਾਲ ਟੱਕਰ ਮਾਰ ਦਿੱਤੀ। ਸਚਿਨ ਸਾਹੂ ਨੂੰ 21 ਅਪਰੈਲ ਨੂੰ ਪੁਲੀਸ ਅਧਿਕਾਰੀ ਟਾਈਲਰ ਟਰਨਰ ਵੱਲੋਂ ਗੋਲੀ ਮਾਰਨ ਤੋਂ ਬਾਅਦ ਮੌਕੇ ‘ਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ ਸੀ। ਸਾਹੂ ਮੂਲ ਰੂਪ ਵਿੱਚ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਸੀ।

Punjab Bani 26 April,2024
ਅਦਾਲਤ ਨੇ ਮਨੀਸ਼ ਸਿਸੋਦੀਆਦੀ ਨਿਆਇਕ ਹਿਰਾਸਤ ਵਧਾਈ

ਅਦਾਲਤ ਨੇ ਮਨੀਸ਼ ਸਿਸੋਦੀਆਦੀ ਨਿਆਇਕ ਹਿਰਾਸਤ ਵਧਾਈ ਨਵੀਂ ਦਿੱਲੀ, 26 ਅਪਰੈਲ ਇਥੋਂ ਦੀ ਅਦਾਲਤ ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਦਰਜ ਮਨੀ ਲਾਂਡਰਿੰਗ ਮਾਮਲੇ ‘ਚ ਅੱਜ  ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 8 ਮਈ ਤੱਕ ਵਧਾ ਦਿੱਤੀ ਹੈ। ਪਿਛਲੇ ਹਫ਼ਤੇ ਸਿਸੋਦੀਆ ਨੇ ਚੱਲ ਰਹੀਆਂ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਲਈ ਪ੍ਰਚਾਰ ਕਰਨ ਲਈ ਆਪਣੀ ਅੰਤਰਿਮ ਜ਼ਮਾਨਤ ਪਟੀਸ਼ਨ ਵਾਪਸ ਲੈ ਲਈ ਸੀ।

Punjab Bani 26 April,2024
ਪੰਜਾਬ ਪੁਲਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਕੀਤੇ ਗੈਗਸਟਰ ਕਾਬੂ

ਪੰਜਾਬ ਪੁਲਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਕੀਤੇ ਗੈਗਸਟਰ ਕਾਬੂ ਚੰਡੀਗੜ੍ਹ, 26 ਅਪਰੈਲ ਪੰਜਾਬ ਪੁਲੀਸ ਦੀ ਗੈਂਗਸਟਰ ਵਿਰੋਧੀ ਟਾਸਕ ਫੋਰਸ ਨੇ ਕੇਂਦਰੀ ਏਜੰਸੀਆਂ ਅਤੇ ਜੰਮੂ-ਕਸ਼ਮੀਰ ਪੁਲੀਸ ਨਾਲ ਸਾਂਝੇ ਅਪਰੇਸ਼ਨ ਦੌਰਾਨ ਸੰਗਠਿਤ ਅਪਰਾਧਕ ਗਰੋਹ ਦੇ 11 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪੋਸਟ ਵਿੱਚ ਕਿਹਾ, ‘ਇੱਕ ਵੱਡੀ ਸਫਲਤਾ ਵਿੱਚ ਏਜੀਏਐੱਫ ਪੰਜਾਬ ਨੇ ਕੇਂਦਰੀ ਏਜੰਸੀਆਂ ਅਤੇ ਜੰਮੂ-ਕਸ਼ਮੀਰ ਪੁਲੀਸ ਨਾਲ ਸਾਂਝੇ ਅਪਰੇਸ਼ਨ ਵਿੱਚ ਚਰਨਜੀਤ ਸਿੰਘ ਉਰਫ ਰਾਜੂ ਸ਼ੂਟਰ ਵੱਲੋਂ ਚਲਾਏ ਜਾ ਰਹੇ ਗਰੋਹ ਦੇ 11 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ।’ ਉਨ੍ਹਾਂ ਅੱਗੇ ਦੱਸਿਆ ਕਿ ਫੜੇ ਮੁਲਜ਼ਮ ਕਤਲ ਦੀ ਕੋਸ਼ਿਸ਼, ਡਕੈਤੀ ਅਤੇ ਨਸ਼ਾ ਤਸਕਰੀ ਵਰਗੀਆਂ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸਨ।

Punjab Bani 26 April,2024
88 ਸੀਟਾਂ ਤੇ ਵੋਟਿੰਗ ਸ਼ੁਰੂ, ਸਖ਼ਤ ਪ੍ਰਬੰਧ

88 ਸੀਟਾਂ ਤੇ ਵੋਟਿੰਗ ਸ਼ੁਰੂ, ਸਖ਼ਤ ਪ੍ਰਬੰਧ ਨਵੀਂ ਦਿੱਲੀ, 26 ਅਪਰੈਲ ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ‘ਚ ਅੱਜ ਸਵੇਰੇ 7 ਵਜੇ 13 ਸੂਬਿਆਂ ਦੀਆਂ 88 ਸੀਟਾਂ ‘ਤੇ ਵੋਟਿੰਗ ਸ਼ੁਰੂ ਹੋ ਗਈ ਹੈ, ਜਿਸ ਦੇ ਮੱਦੇਨਜ਼ਰ ਸੂਬਿਆਂ ‘ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਕੇਰਲ, ਕਰਨਾਟਕ, ਮੱਧ ਪ੍ਰਦੇਸ਼, ਛੱਤੀਸਗੜ੍ਹ, ਅਸਾਮ, ਮਹਾਰਾਸ਼ਟਰ, ਉੱਤਰ ਪ੍ਰਦੇਸ਼, ਬਿਹਾਰ, ਮਨੀਪੁਰ, ਰਾਜਸਥਾਨ, ਤ੍ਰਿਪੁਰਾ, ਪੱਛਮੀ ਬੰਗਾਲ ਅਤੇ ਜੰਮੂ-ਕਸ਼ਮੀਰ ‘ਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਵੋਟਿੰਗ ਚੱਲ ਰਹੀ ਹੈ। ਇਸ ਪੜਾਅ ‘ਚ 1.67 ਲੱਖ ਪੋਲਿੰਗ ਸਟੇਸ਼ਨਾਂ ‘ਤੇ 16 ਲੱਖ ਤੋਂ ਵੱਧ ਪੋਲਿੰਗ ਅਫਸਰ ਤਾਇਨਾਤ ਕੀਤੇ ਗਏ ਹਨ। ਇਸ ਪੜਾਅ ਵਿੱਚ 15.88 ਕਰੋੜ ਤੋਂ ਵੱਧ ਵੋਟਰ ਹਨ, ਜਿਨ੍ਹਾਂ ਵਿੱਚ 8.08 ਕਰੋੜ ਪੁਰਸ਼, 7.8 ਕਰੋੜ ਔਰਤਾਂ ਅਤੇ 5929 ਟਰਾਂਸਜੈਂਡਰ ਹਨ। 34.8 ਲੱਖ ਵੋਟਰ ਪਹਿਲੀ ਵਾਰ ਵੋਟ ਪਾਉਣਗੇ।

Punjab Bani 26 April,2024
ਪੁਲਸ ਨੇ ਗੈਗਸਟਰ ਰਾਜੂ ਸ਼ੂਟਰ ਤੇ ਉਸਦੇ ਸਾਥੀਆਂ ਨੂੰ ਕੀਤਾ ਗ੍ਰਿਫ਼ਤਾਰ

ਪੁਲਸ ਨੇ ਗੈਗਸਟਰ ਰਾਜੂ ਸ਼ੂਟਰ ਤੇ ਉਸਦੇ ਸਾਥੀਆਂ ਨੂੰ ਕੀਤਾ ਗ੍ਰਿਫ਼ਤਾਰ ਤਰਨ ਤਾਰਨ, 25 ਅਪਰੈਲ ਕੁਝ ਦਿਨ ਪਹਿਲਾਂ ਅੱਧੀ ਰਾਤ ਨੂੰ ਇਥੋਂ ਦੇ ਸਿਵਲ ਹਸਪਤਾਲ ’ਚੋਂ ਫਰਾਰ ਹੋਏ ਗੈਂਗਸਟਰ ਚਰਨਜੀਤ ਸਿੰਘ ਉਰਫ ਰਾਜੂ ਸ਼ੂਟਰ ਵਾਸੀ ਸੰਘਾ ਅਤੇ ਉਸ ਨੂੰ ਫਰਾਰ ਕਰਵਾ ਕੇ ਲੈ ਜਾਣ ਵਾਲੇ ਪੰਜ-ਮੈਂਬਰੀ ਗਰੋਹ ਦੇ ਤਿੰਨ ਮੈਂਬਰਾਂ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਨੇ ਅੱਜ ਕਾਬੂ ਕਰ ਲਿਆ ਹੈ| ਫੋਰਸ ਦੇ ਅਧਿਕਾਰੀ ਨੇ ਅੱਜ ਇਥੇ ਦੱਸਿਆ ਕਿ ਚਰਨਜੀਤ ਸਿੰਘ ਰਾਜੂ ਸ਼ੂਟਰ ਤੋਂ ਇਲਾਵਾ ਗ੍ਰਿਫਤਾਰ ਕੀਤੇ ਗੈਂਗ ਦੇ ਮੈਂਬਰਾਂ ਵਿਚ ਤਰਨ ਤਾਰਨ ਦੇ ਮੁਹੱਲਾ ਜਸਵੰਤ ਸਿੰਘ ਦਾ ਅੰਮ੍ਰਿਤਪਾਲ ਸਿੰਘ, ਪਿੱਦੀ ਪਿੰਡ ਦਾ ਵਾਸੀ ਜਸ਼ਨਪ੍ਰੀਤ ਸਿੰਘ ਅਤੇ ਬਚੜੇ ਪਿੰਡ ਦਾ ਵਾਸੀ ਗੁਲਾਬ ਸਿੰਘ ਸ਼ਾਮਲ ਹਨ| ਗੈਂਗ ਦੇ ਜਿਹੜੇ ਦੋ ਹੋਰ ਮੈਂਬਰ ਕਾਬੂ ਕੀਤੇ ਜਾਣੇ ਬਾਕੀ ਹਨ ਉਨ੍ਹਾਂ ਵਿੱਚ ਇਲਾਕੇ ਦੇ ਪਿੰਡ ਅਲਾਦੀਨਪੁਰ ਦਾ ਜੋਧਬੀਰ ਸਿੰਘ ਅਤੇ ਜੋਧਪੁਰ ਪਿੰਡ ਦਾ ਵਾਸੀ ਜਸ਼ਨਪ੍ਰੀਤ ਸਿੰਘ ਸ਼ਾਮਲ ਹਨ|

Punjab Bani 25 April,2024
ਸਾਬਕਾ ਸਪੀਕਰ ਸੁਰਜੀਤ ਮਿਨਹਾਸ ਦਾ ਦੇਹਾਂਤ

ਸਾਬਕਾ ਸਪੀਕਰ ਸੁਰਜੀਤ ਮਿਨਹਾਸ ਦਾ ਦੇਹਾਂਤ ਲੁਧਿਆਣਾ, 25 ਅਪਰੈਲ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਤੇ ਸੀਨੀਅਰ ਅਕਾਲੀ ਆਗੂ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ ਹੋ ਗਿਆ ਹੈ।

Punjab Bani 25 April,2024
ਜੈਸਲਮੇਰ ਜਿਲੇ ਵਿੱਚ ਫੌਜ ਦਾ ਜਹਾਜ ਹੋਇਆ ਹਾਦਸਾਗ੍ਰਸਤ

ਜੈਸਲਮੇਰ ਜਿਲੇ ਵਿੱਚ ਫੌਜ ਦਾ ਜਹਾਜ ਹੋਇਆ ਹਾਦਸਾਗ੍ਰਸਤ ਜੈਸਲਮੇਰ, 25 ਅਪਰੈਲ ਭਾਰਤੀ ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਏਅਰਕ੍ਰਾਫਟ ਅੱਜ ਜੈਸਲਮੇਰ ਜ਼ਿਲ੍ਹੇ ਵਿਚ ਹਾਦਸੇ ਦਾ ਸ਼ਿਕਾਰ ਹੋ ਗਿਆ। ਹਵਾਈ ਫ਼ੌਜ ਮੁਤਾਬਕ ਇਸ ਹਾਦਸੇ ਵਿੱਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ। ਇਹ ਹਾਦਸਾ ਜੈਸਲਮੇਰ ਦੇ ਪਿਥਲਾ ਪਿੰਡ ਦੇ ਕੋਲ ਖੇਤ ਵਿੱਚ ਹੋਇਆ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Punjab Bani 25 April,2024
ਚਾਕੁ ਮਾਰ ਕੀਤਾ ਮਜਦੂਰ ਦਾ ਕਤਲ

ਚਾਕੁ ਮਾਰ ਕੀਤਾ ਮਜਦੂਰ ਦਾ ਕਤਲ ਨਵੀਂ ਦਿੱਲੀ, 25 ਅਪਰੈਲ ਇਥੇ ਬੀਤੀ ਰਾਤ ਇੰਡੀਆ ਗੇਟ ਨੇੜੇ ਆਈਸਕ੍ਰੀਮ ਵੇਚਣ ਵਾਲੇ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੁਲੀਸ ਦਾ ਕਹਿਣਾ ਹੈ ਕਿ ਇਹ ਮਾਮਲਾ ਦੁਸ਼ਮਣੀ ਦਾ ਜਾਪਦਾ ਹੈ। ਮਸ਼ਕੂਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਰਾਤ ਨੂੰ ਜਦੋਂ ਪ੍ਰਭਾਕਰ (25) ਆਪਣੀ ਆਈਸਕ੍ਰੀਮ ਟਰਾਲੀ ਕੋਲ ਖੜ੍ਹਾ ਸੀ ਤਾਂ ਇਕ ਵਿਅਕਤੀ ਨੇ ਉਸ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਹਮਲੇ ਤੋਂ ਬਾਅਦ ਉਹ ਜ਼ਮੀਨ ‘ਤੇ ਡਿੱਗ ਗਿਆ। ਉੱਥੇ ਮੌਜੂਦ ਲੋਕਾਂ ਨੇ ਉਸ ਨੂੰ ਜ਼ਮੀਨ ‘ਤੇ ਪਿਆ ਦੇਖਿਆ ਅਤੇ ਪੁਲਸ ਨੂੰ ਸੂਚਿਤ ਕੀਤਾ। ਪੁਲੀਸ ਨੇ ਦੱਸਿਆ ਕਿ ਪ੍ਰਭਾਕਰ ਉੱਤਰ ਪ੍ਰਦੇਸ਼ ਦੇ ਇਟਾਵਾ ਦਾ ਰਹਿਣ ਵਾਲਾ ਸੀ।

Punjab Bani 25 April,2024
ਬਾਬਾ ਬਲਬੀਰ ਸਿੰਘ ਵੱਲੋਂ ਸ਼ਾਰਟ ਸਰਕਟ ਵਰਗੀਆਂ ਘਟਨਾਵਾਂ ਦੇ ਬਚਾਓ ਲਈ ਨਿਹੰਗ ਸਿੰਘ ਛਾਉਣੀਆਂ ਦੇ ਪ੍ਰਬੰਧਕਾਂ ਨੂੰ ਆਦੇਸ਼ ਜਾਰੀ

ਬਾਬਾ ਬਲਬੀਰ ਸਿੰਘ ਵੱਲੋਂ ਸ਼ਾਰਟ ਸਰਕਟ ਵਰਗੀਆਂ ਘਟਨਾਵਾਂ ਦੇ ਬਚਾਓ ਲਈ ਨਿਹੰਗ ਸਿੰਘ ਛਾਉਣੀਆਂ ਦੇ ਪ੍ਰਬੰਧਕਾਂ ਨੂੰ ਆਦੇਸ਼ ਜਾਰੀ ਅੰਮ੍ਰਿਤਸਰ:- 25 ਅਪ੍ਰੈਲ ( ) ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਗਰਮ ਰੁੱਤ ਸਬੰਧੀ ਅਪਣਾ ਸ਼ੰਕਾ ਜ਼ਾਹਰ ਕਰਦਿਆਂ ਕਿਹਾ ਕਿ ਗਰਮੀ ਦੀ ਰੁੱਤ ਹੋਣ ਕਾਰਨ ਮੌਸਮ ਅਪਣੇ ਮਿਜਾਜ਼ ਵਿਗਾੜ ਰਿਹਾ ਹੈ। ਤਾਪਮਾਨ ਬਹੁਤ ਤੇਜ਼ੀ ਨਾਲ ਵੱਧ ਰਿਹਾ ਹੈ, ਤੇਜ਼ ਲੂ, ਗਰਮ ਗਵਾਵਾਂ, ਮੀਂਹ, ਹਨੇਰੀਆਂ ਅਤੇ ਝੱਖੜਾਂ ਕਾਰਨ ਬਿਜਲੀ ਦੀਆਂ ਤਾਰਾਂ ਨਾਲ ਅਣਕਿਆਸਿਆ ਨੁਕਸਾਨ ਹੋ ਜਾਂਦਾ ਹੈ, ਤੋਂ ਬਚਣ ਲਈ ਸਬੰਧਤ ਮਹਿਕਮਾ ਅਤੇ ਲੋਕ ਜਾਗਰੂਕ ਹੋਣ। ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਚੱਕਰਵਰਤੀ ਨਿਹੰਗ ਸਿੰਘਾਂ ਦੇ ਮੁਖੀ ਸਿੰਘ ਸਾਹਿਬ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਇਕ ਵਿਸ਼ੇਸ਼ ਆਦੇਸ਼ ਜਾਰੀ ਕਰ ਕੇ ਸਮੂਹ ਨਿਹੰਗ ਸਿੰਘਾਂ ਦੀਆਂ ਛਾਉਣੀਆਂ ਦੇ ਸਮੂਹ ਸੇਵਾਦਾਰਾਂ ਨੂੰ ਜਿਥੇ ਗੁਰਦਆਰਾ ਸਾਹਿਬਾਨ ਵਿਚ ਗੁਰੂ ਸਾਹਿਬ ਦਾ ਪ੍ਰਕਾਸ਼ ਅਸਥਾਨ ਅਤੇ ਸੁਖਆਸਨ ਅਸਥਾਨ ਹੈ, ਵੱਲ ਸਭ ਪ੍ਰਬੰਧਕਾਂ ਨੂੰ ਵਿਸ਼ੇਸ਼ ਤੌਰ `ਤੇ ਚੌਕਸੀ ਨਾਲ ਧਿਆਨ ਦੇਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਅਕਸਰ ਵਧੇ ਤਾਪਮਾਨ ਕਾਰਨ ਬਿਜਲੀ ਦੀਆਂ ਤਾਰਾਂ ਪਿਘਲ ਜਾਂਦੀਆਂ ਹਨ ਤੇ ਸ਼ਾਟ ਹੋ ਕੇ ਸਮੁੱਚੇ ਗੁਰੂ ਘਰ ਦਾ ਨੁਕਸਾਨ ਕਰ ਦਿੰਦੀਆਂ ਹਨ ਜਿਥੇ ਸਾਰੇ ਜ਼ਿੰਮੇਵਾਰ ਵਿਅਕਤੀ ਸਰਕਟ ਸਾਟ ਦਾ ਬਹਾਨਾ ਬਣਾ ਕੇ ਆਪਣੇ ਆਪ ਨੂੰ ਬਰੀ ਕਰ ਲੈਂਦੇ ਹਨ। ਉਨਾਂ ਕਿਹਾ ਕਿ ਵਾਇਰਿੰਗ ਤੇ ਸਵਿੱਚਾਂ ਦਾ ਮੁਆਇਨਾ ਕਰਦੇ ਕਰਵਾਉਂਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਹੋਰ ਕਿਹਾ ਜਦੋਂ ਗੁਰੂ ਦਰਬਾਰ ਵਿੱਚ ਬਿਜਲੀ ਦੀ ਲੋੜ ਨਹੀਂ ਹੈ ਉਸ ਵੇਲੇ ਤਾਂ ਮੇਨ ਸਵਿੱਚ ਆਫ਼ ਕਰ ਕੇ ਰਖਣਾ ਚਾਹੀਦਾ ਹੈ। ਪਲਾਸਟਿਕ ਪੱਖੇ ਜ਼ਿਆਦਾ ਚਿਰ ਚਲਦੇ ਨਾ ਰੱਖੇ ਜਾਣ।

Punjab Bani 25 April,2024
ਸੁਰਖਿਆ ਬਲਾਂ ਤੇ ਅਤਵਾਦੀਆਂ ਵਿਚਾਲੇ ਹੋਇਆ ਮੁਕਾਬਲਾ

ਸੁਰਖਿਆ ਬਲਾਂ ਤੇ ਅਤਵਾਦੀਆਂ ਵਿਚਾਲੇ ਹੋਇਆ ਮੁਕਾਬਲਾ ਸ੍ਰੀਨਗਰ, 24 ਅਪਰੈਲ ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਵਿਚ ਅੱਜ ਸਵੇਰੇ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ। ਕਸ਼ਮੀਰ ਡਵੀਜ਼ਨ ਪੁਲੀਸ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਪੋਸਟ ਵਿੱਚ ਕਿਹਾ ਕਿ ਬਾਂਦੀਪੋਰਾ ਦੇ ਅਰਗਾਮ ਦੇ ਰੇਂਜੀ ਜੰਗਲੀ ਖੇਤਰ ਵਿੱਚ ਸਵੇਰੇ ਅਤਿਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਮੁਕਾਬਲਾ ਹੋਇਆ। ਕਿਸੇ ਪਾਸੇ ਤੋਂ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ।

Punjab Bani 24 April,2024
ਕਿਸਾਨਾਂ ਨੇ ਦਿਲੀ ਵਿੱਚ ਕੀਤਾ ਜੋਰਦਾਰ ਪ੍ਰਦਰਸ਼ਨ

ਕਿਸਾਨਾਂ ਨੇ ਦਿਲੀ ਵਿੱਚ ਕੀਤਾ ਜੋਰਦਾਰ ਪ੍ਰਦਰਸ਼ਨ ਨਵੀਂ ਦਿੱਲੀ, 24 ਅਪਰੈਲ ਤਾਮਿਲਨਾਡੂ ਦੇ ਕੁਝ ਕਿਸਾਨਾਂ, ਜਿਨ੍ਹਾਂ ਵਿੱਚ ਔਰਤ ਵੀ ਸ਼ਾਮਲ ਹੈ, ਨੇ ਅੱਜ ਇਥੇ ਮੋਬਾਈਲ ਟਾਵਰ ਉੱਤੇ ਚੜ੍ਹਨ ਦੀ ਕੋਸ਼ਿਸ਼ ਕੀਤੀ, ਇਹ ਕਿਸਾਨ ਆਪਣੀਆਂ ਫਸਲਾਂ ਦੇ ਬਿਹਤਰ ਭਾਅ ਅਤੇ ਨਦੀ ਨੂੰ ਜੋੜਨ ਦੇ ਮੁੱਦੇ ’ਤੇ ਦਿੱਲੀ ਦੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰ ਰਹੇ ਹਨ। ਪੁਲੀਸ ਨੇ ਦੱਸਿਆ ਕਿ ਤਾਮਿਲਨਾਡੂ ਦੇ ਬਹੁਤ ਸਾਰੇ ਕਿਸਾਨ ਜੰਤਰ-ਮੰਤਰ ‘ਤੇ ਇਕੱਠੇ ਹੋਏ, ਜਿਨ੍ਹਾਂ ਵਿੱਚੋਂ ਕੁਝ ਨੇ ਨੇੜਲੇ ਦਰੱਖਤਾਂ ਅਤੇ ਮੋਬਾਈਲ ਟਾਵਰ ‘ਤੇ ਚੜ੍ਹਨ ਦੀ ਕੋਸ਼ਿਸ਼ ਕੀਤੀ। ਪੁਲੀਸ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਵਿੱਚੋਂ ਇੱਕ ਨੂੰ ਮੋਬਾਈਲ ਟਾਵਰ ਤੋਂ ਉਤਾਰਨ ਲਈ ਫਾਇਰ ਬ੍ਰਿਗੇਡ ਕਰੇਨ ਦੀ ਵਰਤੋਂ ਕੀਤੀ।

Punjab Bani 24 April,2024
ਇਟਲੀ ਵਿੱਚ ਪੰਜਾਬੀ ਨੌਜਵਾਨ ਦੀ ਮੌਤ

ਇਟਲੀ ਵਿੱਚ ਪੰਜਾਬੀ ਨੌਜਵਾਨ ਦੀ ਮੌਤ ਫਿਲੌਰ, 24 ਅਪਰੈਲ ਪਿੰਡ ਢੱਕ ਮਜਾਰਾ ਦੇ ਇੱਕ ਨੌਜਵਾਨ ਦੀ ਇਟਲੀ ’ਚ ਮੌਤ ਹੋ ਗਈ। ਇਸ ਸਬੰਧੀ ਮ੍ਰਿਤਕ ਦੇ ਪਰਿਵਾਰ ਨੇ ਦੱਸਿਆ ਕਿ ਹਰਪਾਲ ਰਾਮ ਉਰਫ ਪਾਲਾ ਪੁੱਤਰ ਨੰਜੂ ਰਾਮ ਲਗਪਗ 6 ਸਾਲ ਪਹਿਲਾਂ ਰੋਜ਼ੀ ਰੋਟੀ ਕਮਾਉਣ ਅਤੇ ਪਰਿਵਾਰ ਦਾ ਪਾਲਣ ਪੋਸ਼ਣ ਕਰਨ ਲਈ ਇਟਲੀ ਗਿਆ ਸੀ, ਜਿਥੇ ਉਹ ਇਟਲੀ ਦੇ ਸ਼ਹਿਰ ਸਲੈਰਨੋ ਵਿਖੇ ਇਕ ਰੈਸਟੋਰੈਂਟ ’ਤੇ ਕੰਮ ਕਰਦਾ ਸੀ। ਇਸ ਦੌਰਾਨ ਹਰਪਾਲ ਰਾਮ, ਜਦੋਂ ਕੰਮ ਉਪਰੰਤ ਆਪਣੇ ਕਮਰੇ ਵਿਚ ਗਿਆ ਤਾਂ ਰਾਤ ਦੇ ਸਮੇਂ ਅਚਾਨਕ ਸਿਹਤ ਵਿਗੜਣ ਕਾਰਨ ਉਸਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਇਲਾਕੇ ਭਰ ’ਚ ਸ਼ੋਗ ਫੈਲ ਗਿਆ।

Punjab Bani 24 April,2024
ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ - ਪੁਲਿਸ ਟੀਮਾਂ ਵੱਲੋਂ ਮੈਗਜ਼ੀਨ ਅਤੇ 4 ਜਿੰਦਾ ਕਾਰਤੂਸਾਂ ਸਮੇਤ ਆਧੁਨਿਕ ਆਟੋਮੈਟਿਕ ਚੀਨੀ ਪਿਸਤੌਲ ਬਰਾਮਦ - ਗ੍ਰਿਫਤਾਰ ਦੋਸ਼ੀ ਲਵਪ੍ਰੀਤ ਪਾਕਿ ਆਧਾਰਿਤ ਕਾਰਕੁਨਾਂ ਲਈ ਕੰਮ ਕਰ ਰਿਹਾ ਸੀ: ਡੀਜੀਪੀ ਗੌਰਵ ਯਾਦਵ - ਇਸ ਕੰਮ ਨੂੰ ਅੰਜਾਮ ਦੇਣ ਲਈ ਪਾਕਿ ਅਧਾਰਤ ਕਾਰਕੁਨਾਂ ਵੱਲੋਂ ਗ੍ਰਿਫਾਤਰ ਦੋਸ਼ੀ ਦੇ ਬੈਂਕ ਖਾਤੇ ਵਿੱਚ ਪੈਸੇ ਜਮ੍ਹਾ ਕਰਵਾਏ ਸਨ: ਏਆਈਜੀ ਸੀਆਈ ਨਵਜੋਤ ਮਾਹਲ ਚੰਡੀਗੜ੍ਹ/ਜਲੰਧਰ, 23 ਅਪ੍ਰੈਲ: ਸੂਬੇ ਵਿੱਚ ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਪਾਕਿਸਤਾਨ ਆਧਾਰਤ ਇੱਕ ਅੱਤਵਾਦੀ ਮਾਡਿਊਲ ਨਾਲ ਜੁੜੇ ਇੱਕ ਮੈਂਬਰ ਦੀ ਗ੍ਰਿਫਤਾਰੀ ਨਾਲ ਸਰਹੱਦ ਪਾਰ ਕਾਰਕੁਨਾਂ ਵੱਲੋਂ ਯੋਜਨਾਬੱਧ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲ ਦਿੱਤਾ ਹੈ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਉਧੋ ਨੰਗਲ ਦੇ ਲਵਪ੍ਰੀਤ ਸਿੰਘ ਉਰਫ ਪਿਚੋ ਵਜੋਂ ਹੋਈ ਹੈ। ਪੁਲੀਸ ਟੀਮ ਨੇ ਉਸ ਦੇ ਕਬਜ਼ੇ ਵਿੱਚੋਂ ਇੱਕ ਮੈਗਜ਼ੀਨ ਅਤੇ ਚਾਰ ਜਿੰਦਾ ਕਾਰਤੂਸਾਂ ਸਮੇਤ ਇੱਕ .30 ਬੋਰ ਦਾ ਆਟੋਮੈਟਿਕ ਚੀਨੀ ਪਿਸਤੌਲ ਵੀ ਬਰਾਮਦ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਖੁਫੀਆ ਜਾਣਕਾਰੀ 'ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀਆਂ ਪੁਲਿਸ ਟੀਮਾਂ ਨੇ ਰਾਮਾ ਮੰਡੀ ਦੇ ਇਲਾਕੇ 'ਚ ਵਿਸ਼ੇਸ਼ ਨਾਕਾ ਲਗਾਇਆ ਅਤੇ ਦੋਸ਼ੀ ਵਿਅਕਤੀ ਦੇ ਕਬਜ਼ੇ 'ਚੋਂ ਅਤਿ ਆਧੁਨਿਕ ਆਟੋਮੈਟਿਕ ਪਿਸਤੌਲ ਬਰਾਮਦ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਮੁਲਜ਼ਮ ਲਵਪ੍ਰੀਤ ਪਾਕਿਸਤਾਨ ਆਧਾਰਤ ਕਾਰਕੁਨਾਂ ਲਈ ਕੰਮ ਕਰ ਰਿਹਾ ਸੀ, ਜਿਨ੍ਹਾਂ ਨੇ ਸਮਾਜ ਵਿੱਚ ਡਰ ਅਤੇ ਅਸ਼ਾਂਤੀ ਪੈਦਾ ਕਰਨ ਲਈ ਜੰਮੂ-ਕਸ਼ਮੀਰ ਖੇਤਰ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦਾ ਕੰਮ ਉਸ ਨੂੰ ਸੌਂਪਿਆ ਹੋਇਆ ਸੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸਐਸਪੀ ਕਾਊਂਟਰ ਇੰਟੈਲੀਜੈਂਸ ਜਲੰਧਰ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਮੁਲਜ਼ਮ ਨੇ ਪਾਕਿ ਅਧਾਰਤ ਕਾਰਕੁਨਾਂ ਨੇ ਦੁਬਈ ਰਾਹੀਂ ਗ੍ਰਿਫਾਤਰ ਦੋਸ਼ੀ ਦੇ ਬੈਂਕ ਖਾਤੇ ਵਿੱਚ ਪੈਸੇ ਜਮ੍ਹਾ ਕਰਵਾਏ ਸਨ ਅਤੇ ਦੋਸ਼ੀ ਵੱਲੋਂ ਸਰਹੱਦ ਪਾਰੋਂ ਭੇਜਿਆ ਗਿਆ ਪਿਸਤੌਲ ਸਮੇਤ ਅਸਲਾ ਜੰਮੂ-ਕਸ਼ਮੀਰ ਦੇ ਸਾਂਬਾ ਇਲਾਕੇ ਤੋਂ ਪ੍ਰਾਪਤ ਕੀਤਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਵਿਖੇ ਐਫਆਈਆਰ ਨੰਬਰ 25 ਮਿਤੀ 22.04.2024 ਨੂੰ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 120-ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Punjab Bani 23 April,2024
ਡਿਪਟੀ ਕਮਿਸ਼ਨਰ ਵੱਲੋਂ ਮੰਡੀਆਂ 'ਚ ਕਣਕ ਨੂੰ ਬੇਮੌਸਮੀ ਬਰਸਾਤ ਤੋਂ ਬਚਾਉਣ ਲਈ ਤਰਪਾਲਾਂ ਤੇ ਹੋਰ ਇੰਤਜ਼ਾਮ ਪੁਖ਼ਤਾ ਕਰਨ ਦੇ ਆਦੇਸ਼

ਡਿਪਟੀ ਕਮਿਸ਼ਨਰ ਵੱਲੋਂ ਮੰਡੀਆਂ 'ਚ ਕਣਕ ਨੂੰ ਬੇਮੌਸਮੀ ਬਰਸਾਤ ਤੋਂ ਬਚਾਉਣ ਲਈ ਤਰਪਾਲਾਂ ਤੇ ਹੋਰ ਇੰਤਜ਼ਾਮ ਪੁਖ਼ਤਾ ਕਰਨ ਦੇ ਆਦੇਸ਼ -ਕਿਹਾ, ਸਬੰਧਤ ਅਧਿਕਾਰੀ ਮੰਡੀਆਂ ਦਾ ਰੈਗੂਲਰ ਨਿਰੀਖਣ ਕਰਨਾ ਯਕੀਨੀ ਬਣਾਉਣ ਪਟਿਆਲਾ, 23 ਅਪ੍ਰੈਲ: ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸਮੂਹ ਐਸ.ਡੀ.ਐਮਜ ਤੇ ਖਰੀਦ ਪ੍ਰਬੰਧਾਂ ਨਾਲ ਜੁੜੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਬੇਮੌਸਮੀ ਬਰਸਾਤ ਦੇ ਚੱਲਦਿਆਂ ਮੰਡੀਆਂ 'ਚ ਵਿਕਣ ਲਈ ਪੁੱਜੀ ਕਣਕ ਦੀ ਜਿਣਸ ਨੂੰ ਮੀਂਹ ਤੋਂ ਬਚਾਉਣ ਲਈ ਤਰਪਾਲਾਂ ਆਦਿ ਦੇ ਇੰਤਜਾਮ ਪੁਖ਼ਤਾ ਕੀਤੇ ਜਾਣ। ਇਸ ਦੇ ਨਾਲ ਹੀ ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਵੀ ਆਦੇਸ਼ ਦਿੱਤੇ ਕਿ ਉਹ ਮੰਡੀਆਂ ਦਾ ਰੈਗੂਲਰ ਨਿਰੀਖਣ ਕਰਨਾ ਯਕੀਨੀ ਬਣਾਉਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰੇਕ ਖਰੀਦ ਕੇਂਦਰ ਵਿੱਚ ਤਰਪਾਲਾਂ ਦੇ ਅਗੇਤੇ ਪ੍ਰਬੰਧ ਪਹਿਲਾਂ ਹੀ ਕੀਤੇ ਗਏ ਹਨ ਪਰੰਤੂ ਫਿਰ ਵੀ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਤਾਂ ਕਿ ਮੰਡੀਆਂ ਵਿੱਚ ਪੁੱਜੀ ਕਣਕ ਨੂੰ ਅਚਾਨਕ ਪੈਣ ਵਾਲੇ ਮੀਂਹ ਦੇ ਪਾਣੀ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਮੌਸਮ 'ਤੇ ਵੀ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸਮੂਹ ਐਸ.ਡੀ.ਐਮਜ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ, ਜ਼ਿਲ੍ਹਾ ਮੰਡੀ ਅਫ਼ਸਰ ਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨਾਲ ਬੈਠਕ ਕੀਤੀ। ਉਨ੍ਹਾਂ ਦੱਸਿਆ ਕਿ ਸਮੂਹ ਅਧਿਕਾਰੀ ਖਰੀਦ ਪ੍ਰਬੰਧਾਂ ਸਮੇਤ ਬਰਸਾਤ ਦੀ ਸੂਰਤ 'ਚ ਕਣਕ ਨੂੰ ਪਾਣੀ ਤੋਂ ਬਚਾਉਣ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦੀ ਨਿਗਰਾਨੀ ਖ਼ੁਦ ਕਰਨ ਅਤੇ ਲੋੜੀਂਦੇ ਪ੍ਰਬੰਧ ਕਰਕੇ ਰਿਪੋਰਟ ਵੀ ਭੇਜੀ ਜਾਵੇ। ਉਨ੍ਹਾਂ ਦੱਸਿਆ ਕਿ ਕਿਸੇ ਮੰਡੀ ਵਿੱਚ ਕਿਸਾਨਾਂ ਨੂੰ ਕੋਈ ਵੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾ ਰਹੀ। ਸ਼ੌਕਤ ਅਹਿਮਦ ਪਰੇ, ਜਿਨ੍ਹਾਂ ਨੇ ਬੀਤੇ ਦਿਨੀਂ ਖ਼ੁਦ ਮੰਡੀਆਂ ਦਾ ਦੌਰਾ ਕਰਕੇ ਸਮੁੱਚੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਸੀ, ਨੇ ਅੱਗੇ ਦੱਸਿਆ ਕਿ ਬਰਸਾਤ ਦੀ ਸੰਭਾਵਨਾ ਕਰਕੇ ਅੱਜ ਏ.ਡੀ.ਸੀ. ਦਿਹਾਤੀ ਵਿਕਾਸ ਡਾ. ਹਰਜਿੰਦਰ ਸਿੰਘ ਬੇਦੀ ਸਮੇਤ ਸਮੂਹ ਐਸ.ਡੀ.ਐਮਜ ਤੇ ਹੋਰ ਅਧਿਕਾਰੀਆਂ ਵੱਲੋਂ ਵੀ ਮੰਡੀਆਂ ਦਾ ਦੌਰਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਖਰੀਦੀ ਜਿਣਸ ਦੀ ਨਾਲੋ-ਨਾਲ ਕਿਸਾਨਾਂ ਨੂੰ ਅਦਾਇਗੀ ਅਤੇ ਨਾਲੋ-ਨਾਲ ਮੰਡੀਆਂ ਵਿੱਚੋਂ ਲਿਫਟਿੰਗ ਯਕੀਨੀ ਬਣਾਈ ਜਾਵੇ।

Punjab Bani 23 April,2024
ਗੁਰਦੁਆਰਾ ਭਾਈ ਪੁਣਛੂ ਸਾਹਿਬ ਵਿਖੇ ਵਾਪਰੀ ਅਗਨ ਸਰੂਪ ਘਟਨਾ ਮੰਦਭਾਗੀ : ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਗੁਰਦੁਆਰਾ ਭਾਈ ਪੁਣਛੂ ਸਾਹਿਬ ਵਿਖੇ ਵਾਪਰੀ ਅਗਨ ਸਰੂਪ ਘਟਨਾ ਮੰਦਭਾਗੀ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਗੁਰੂ ਸਾਹਿਬ ਦੇ ਅਦਬ ਤੇ ਸਤਿਕਾਰ ਨੂੰ ਮੁੱਖ ਰੱਖਦਿਆਂ ਸੁਚੇਤ ਰਹਿਣ ਦੀ ਲੋੜ ਪਟਿਆਲਾ 23 ਅਪ੍ਰੈਲ () ਗੁਰਦੁਆਰਾ ਭਾਈ ਪੁਣਛੂ ਸਾਹਿਬ ਵਿਖੇ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਸਰੂਪ ਅਗਨ ਭੇਂਟ ਦੀ ਵਾਪਰੀ ਘਟਨਾ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੰਦਭਾਗਾ ਕਰਾਰ ਦਿੰਦਿਆਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧਕਾਂ ਨੂੰ ਤੁਰੰਤ ਰਿਪੋਰਟ ਤਿਆਰ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਦੋਂ ਵੀ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਤਾਂ ਸਿੱਖ ਸੰਗਤ ਦੇ ਹਿਰਦੇ ਵਲਧੂੰਰੇ ਜਾਂਦੇ ਹਨ ਇਸ ਕਰਕੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸੁਚੇਤ ਰਹਿਣ ਦੀ ਲੋੜ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਮੇਂ ਸਮੇਂ ’ਤੇ ਕਈ ਵਾਰ ਅਪੀਲ ਵੀ ਕੀਤੀ ਜਾ ਚੁੱਕੀ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਅਦਬ, ਸਤਿਕਾਰ ਅਤੇ ਮਰਿਆਦਾ ਨੂੰ ਕਾਇਮ ਰੱਖਣ ਲਈ ਜ਼ਰੂਰੀ ਹੈ ਕਿ ਬਿਜਲੀ ਉਪਰਕਣ ਚੱਲਦੇ ਨਾ ਛੱਡੇ ਜਾਣ, ਜਿਸ ਕਾਰਨ ਸ਼ਾਰਟ ਸਰਕਟ ਹੋਣ ਨਾਲ ਮੰਦਭਾਗੀਆਂ ਘਟਨਾਵਾਂ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਪਟਿਆਲਾ ਸਥਿਤ ਸ਼ਹਿਰ ਵਿਚ ਗੁਰਦੁਆਰਾ ਭਾਈ ਪੁਣਛੂ ਸਾਹਿਬ ਵਿਖੇ ਵੀ ਸ਼ਾਰਟ ਸਰਕਟ ਕਾਰਨ ਦੋ ਸਰੂਪ ਅਗਨ ਭੇਂਟ ਹੋਣ ਉਪਰੰਤ ਤੁਰੰਤ ਪ੍ਰਭਾਵ ਦੇ ਨਾਲ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਅਤੇ ਮੈਨੇਜਰ ਕਰਨੈਲ ਸਿੰਘ ਸਮੇਤ ਪ੍ਰਬੰਧਕਾਂ ਨੂੰ ਘਟਨਾ ਸਥਾਨ ’ਤੇ ਭੇਜਿਆ ਗਿਆ, ਜੋ ਘਟਨਾ ਸਬੰਧੀ ਰਿਪੋਰਟ ਤਿਆਰ ਕਰਕੇ ਦਫਤਰ ਵਿਖੇ ਭੇਜਣਗੇ। ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬਾਨ ਵਿਖੇ ਗਰਮੀ ਦੇ ਸੀਜਨ ਦੌਰਾਨ ਬਿਜਲੀ ਦਾ ਵੱਧ ਲੋਡ ਹੁੰਦਾ ਇਸ ਕਰਕੇ ਏ.ਸੀ. ਜਾਂ ਪੱਖਿਆਂ ਸਮੇਤ ਬਲੱਬ, ਟਿਊਬ ਦੀ ਵਰਤੋਂ ਸੰਜਮ ਤੇ ਸੰਕੋਚ ਰੱਖ ਕੇ ਹੀ ਕੀਤੀ ਜਾਵੇ ਤਾਂ ਕਿ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

Punjab Bani 23 April,2024
ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋ ਸਰੂਪ ਅਗਨ ਭੇਟ ਹੋਏ

ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋ ਸਰੂਪ ਅਗਨ ਭੇਟ ਹੋਏ ਪਟਿਆਲਾ-ਪਟਿਆਲਾ ਦੇ ਜੱਟਾ ਵਾਲਾ ਚੌਂਤਰਾ ਇਲਾਕੇ ਵਿੱਚ ਸਥਿਤ ਗੁਰਦੁਆਰਾ ਸਾਹਿਬ ਦੇ ਅੰਦਰ ਬਣੇ ਸੁਖਆਸਨ ਸਥਾਨ ’ਚ ਦੇਰ ਰਾਤ ਅੱਗ ਲੱਗ ਗਈ। ਅੱਗ ਲੱਗਣ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋ ਸਰੂਪ ਅਗਨ ਭੇਟ ਹੋ ਗਏ, ਜਦਕਿ ਇੱਕ ਸਰੂਪ ਦਾ ਬਚਾਅ ਹੋ ਗਿਆ। ਜਾਣਕਾਰੀ ਦਿੰਦਿਆਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਨੇ ਦੱਸਿਆ ਕਿ ਜੱਟਾਂ ਵਾਲਾ ਚੌਂਤਰਾ ਵਿਖੇ ਲੋਕਲ ਗੁਰਦੁਆਰਾ ਸਾਹਿਬ ਦੇ ਅੰਦਰ ਜੋ ਸੁਖਆਸਨ ਸਥਾਨ ਬਣਿਆ ਹੋਇਆ ਹੈ। ਉਸ ਵਿਚ ਪਲਾਸਟਿਕ ਦਾ ਪੱਖਾ ਲੱਗਿਆ ਹੋਇਆ ਸੀ। ਇਹ ਪੱਖਾ ਦਿਨ ਰਾਤ ਚਲਦਾ ਰਹਿੰਦਾ ਹੈ, ਜਿਸ ਕਰਕੇ ਪੱਖਾ ਜ਼ਿਆਦਾ ਗਰਮ ਹੋ ਗਿਆ ਅਤੇ ਗਰਮ ਹੋਣ ਨਾਲ ਇਸ ਦੀ ਮੋਟਰ ਸੜ ਗਈ ਅਤੇ ਪੱਖੇ ਨੂੰ ਅੱਗ ਲੱਗ ਗਈ। ਪੱਖਾ ਪਲਾਸਟਿਕ ਦਾ ਹੋਣ ਕਰਕੇ ਅੱਗ ਜਲਦੀ ਭੜਕ ਗਈ ਅਤੇ ਇਹ ਪੱਖਾ ਗੁਰ ਮਹਾਰਾਜ ਜੀ ਦੇ ਸਰੂਪ ਦੇ ਉੱਪਰ ਲੱਗਿਆ ਹੋਣ ਕਰਕੇ ਅੱਗ ਦੀ ਚੰਗਿਆੜੀਆਂ ਹੇਠਾਂ ਡਿੱਗਣੀਆਂ ਸ਼ੁਰੂ ਹੋ ਗਈਆਂ, ਜਿਸ ਕਰਕੇ ਉਥੇ ਪਏ ਤਿੰਨ ਸਰੂਪਾਂ ’ਚੋਂ ਦੋ ਅਗਨ ਭੇਟ ਹੋ ਗਏ। ਜਦਕਿ ਇੱਕ ਸਰੂਪ ਦਾ ਬਚਾਅ ਹੋ ਗਿਆ, ਜਿਸ ਨੂੰ ਐਸ.ਜੀ.ਪੀ.ਸੀ. ਦੇ ਜਥੇ ਵੱਲੋਂ ਲਿਆ ਕੇ ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਸਸੋਬਿਤ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਕਾਫੀ ਦੇਰ ਤੋਂ ਵੱਖ-ਵੱਖ ਗੁਰਦੁਆਰਾ ਸਾਹਿਬ ਦੀਆਂ ਕਮੇਟੀਆਂ ਅਤੇ ਗ੍ਰੰਥੀ ਸਿੰਘਾਂ ਨੂੰ ਅਪੀਲ ਕੀਤੀ ਜਾਂਦੀ ਰਹੀ ਹੈ ਕਿ ਗੁਰਦੁਆਰਾ ਸਾਹਿਬ ਦੇ ਅੰਦਰ ਜਿੱਥੇ ਸੁਖਆਸਨ ਸਥਾਨ ਹੋਵੇ ਜਾਂ ਗੁਰੂ ਗ੍ਰੰਥ ਸਾਹਿਬ ਪ੍ਰਕਾਸ਼ ਕੀਤੇ ਹੋਣ। ਉਸ ਦੇ ਆਸ-ਪਾਸ ਬਿਜਲੀ ਦੀਆਂ ਤਾਰਾਂ, ਸਵਿੱਚ, ਘਟੀਆ ਕੁਆਲਟੀ ਦੇ ਬਿਜਲੀ ਔਜਾਰ ਜਾਂ ਕੋਈ ਅਜਿਹੀ ਇਲੈਕਟ੍ਰਿਕ ਵਸਤੂ ਜਿਸ ਨਾਲ ਅੱਗ ਲੱਗਣ ਦਾ ਖਦਸ਼ਾ ਹੋਵੇ, ਉਸ ਨੂੰ ਨਾ ਲਗਾਇਆ ਜਾਵੇ।

Punjab Bani 23 April,2024
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤਜਾਂਚ ਲਈ ਮੈਡੀਕਲ ਬੋਰਡ ਕਾਇਮ ਕਰਨ ਦੇ ਨਿਰਦੇਸ਼

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤਜਾਂਚ ਲਈ ਮੈਡੀਕਲ ਬੋਰਡ ਕਾਇਮ ਕਰਨ ਦੇ ਨਿਰਦੇਸ਼ ਨਵੀਂ ਦਿੱਲੀ, 22 ਅਪਰੈਲ ਇਥੋਂ ਦੀ ਅਦਾਲਤ ਨੇ ਅੱਜ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਡਾਕਟਰੀ ਜਾਂਚ ਲਈ ਮੈਡੀਕਲ ਬੋਰਡ ਕਾਇਮ ਕਰਨ ਦੇ ਨਿਰਦੇਸ਼ ਦਿੱਤੇ ਹਨ। ਬੋਰਡ ਤੈਅ ਕਰੇਗਾ ਕਿ ਕੀ ਕੇਜਰੀਵਾਲ ਨੂੰ ਆਪਣੇ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਨ ਲਈ ਇਨਸੁਲਿਨ ਦੀ ਲੋੜ ਹੈ ਜਾਂ ਨਹੀਂ। ਇਸ ਤੋਂ ਇਲਾਵਾ ਬੋਰਡ ਉਨ੍ਹਾਂ ਦੀ ਸਿਹਤ ਨਾਲ ਜੁੜੇ ਹੋਰ ਪਹਿਲੂਆਂ ‘ਤੇ ਵੀ ਗੌਰ ਕਰੇਗਾ। 

Punjab Bani 22 April,2024
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਆਰੰਭੀਆਂ ਤਿਆਰੀਆਂ

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਆਰੰਭੀਆਂ ਤਿਆਰੀਆਂ ਨਗਰ ਕੀਰਤਨ, ਅੰਮਿ੍ਰਤ ਸੰਚਾਰ ਸਮੇਤ ਹੋਣਗੇ ਧਾਰਮਕ ਸਮਾਗਮ : ਮੈਨੇਜਰ ਕਰਨੈਲ ਸਿੰਘ ਪਟਿਆਲਾ 22 ਅਪ੍ਰੈਲ () ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਤਿਆਰੀਆਂ ਆਰੰਭੀਆਂ ਗਈਆਂ। ਮੀਟਿੰਗ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਅਤੇ ਮੈਨੇਜਰ ਕਰਨੈਲ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਸ਼ਰਧਾ ਭਾਵਨਾ ਅਤੇ ਉਤਸ਼ਾਹ ਮਨਾਇਆ ਜਾਵੇਗਾ। ਇਸ ਸਬੰਧ ਵਿਚ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਸਜਾਇਆ ਜਾਣ ਵਾਲਾ ਨਗਰ ਕੀਰਤਨ, ਅੰਮਿ੍ਰਤ ਸੰਚਾਰ ਸਮੇਤ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਲਗਾਏ ਜਾਣ ਵਾਲੇ ਖੂਨਦਾਨ ਕੈਂਪ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਮੈਨੇਜਰ ਕਰਨੈਲ ਸਿੰਘ ਨੇ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਹਰ ਸਾਲ ਨੌਵੇ ਪਾਤਸ਼ਾਹ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾਂਦਾ ਹੈ ਅਤੇ ਕਰਵਾਏ ਜਾਣ ਵਾਲੇ ਧਾਰਮਕ ਸਮਾਗਮ ਸਮੇਤ ਨਗਰ ਕੀਰਤਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਸ਼ਹਿਰ ਦੀਆਂ ਸਿੱਖ ਸਭਾਵਾਂ, ਸਿੱਖ ਜਥੇਬੰਦੀਆਂ ਤੋਂ ਇਲਾਵਾ ਸ਼ਬਦੀ ਜਥਿਆਂ ਨਾਲ ਵੀ ਮੀਟਿੰਗਾਂ ਨਿਰੰਤਰ ਜਾਰੀ ਹਨ। ਮੈਨੇਜਰ ਕਰਨੈਲ ਸਿੰਘ ਨੇ ਦੱਸਿਆ ਕਿ 27 ਅਪ੍ਰੈਲ ਨੂੰ ਸ੍ਰੀ ਅਖੰਡ ਸਾਹਿਬ ਆਰੰਭ ਕਰਕੇ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਦੀ ਸੰਪੂਰਨਤਾ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਹੋਵੇਗਾ। ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਦੱਸਿਆ ਕਿ ਧਾਰਮਕ ਸਮਾਗਮ ਵਿਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਹਜੂਰੀ ਰਾਗੀ ਜਥੇ ਵੀ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਸਮੁੱਚੇ ਪ੍ਰੋਗਰਾਮ ਦਾ ਪੋਸਟਰ ਰਿਲੀਜ਼ ਕਰ ਦਿੱਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਸੁਪਰਵਾਈਜਰ ਜੋਗਾ ਸਿੰਘ, ਮਨਪ੍ਰੀਤ ਸਿੰਘ ਭਲਵਾਨ, ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ ਆਦਿ ਸਮੂਹ ਸਟਾਫ਼ ਮੈਂਬਰ ਆਦਿ ਸ਼ਾਮਲ ਸਨ।

Punjab Bani 22 April,2024
ਡਿਪਟੀ ਕਮਿਸ਼ਨਰ ਵੱਲੋਂ ਦਸਵੀਂ ਜਮਾਤ ਦੇ ਸਰਕਾਰੀ ਸਕੂਲਾਂ ਦੇ ਮੈਰਿਟ 'ਚ ਆਏ ਵਿਦਿਆਰਥੀ ਸਨਮਾਨਤ

ਡਿਪਟੀ ਕਮਿਸ਼ਨਰ ਵੱਲੋਂ ਦਸਵੀਂ ਜਮਾਤ ਦੇ ਸਰਕਾਰੀ ਸਕੂਲਾਂ ਦੇ ਮੈਰਿਟ 'ਚ ਆਏ ਵਿਦਿਆਰਥੀ ਸਨਮਾਨਤ -ਆਤਮ ਵਿਸ਼ਵਾਸ਼ ਨਾਲ ਕਿਸੇ ਵੀ ਮੰਜ਼ਿਲ ਨੂੰ ਕੀਤਾ ਜਾ ਸਕਦਾ ਹੈ ਸਰ -ਸ਼ੌਕਤ ਅਹਿਮਦ ਪਰੇ ਪਟਿਆਲਾ, 22 ਅਪ੍ਰੈਲ: ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸ਼ੈਸਨ 2023-24 ਦੀ ਮੈਟ੍ਰਿਕੁਲੇਸ਼ਨ ਸ਼੍ਰੇਣੀ ਦੀਆਂ ਬੋਰਡ ਪ੍ਰੀਖਿਆ ਦੇ ਸਾਲਾਨਾ ਨਤੀਜਿਆਂ ਵਿੱਚ ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸਕੂਲਾਂ ਦੇ ਮੈਰਿਟ ਵਿੱਚ ਆਏ 5 ਵਿਦਿਆਰਥੀਆਂ ਦਾ ਸਨਮਾਨ ਕੀਤਾ। ਆਪਣੇ ਦਫ਼ਤਰ ਵਿਖੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਜਿੰਦਗੀ ਵਿੱਚ ਹੋਰ ਅੱਗੇ ਵੱਧਣ ਲਈ ਪ੍ਰੇਰਤ ਕੀਤਾ ਅਤੇ ਕਿਹਾ ਕਿ ਉਹ ਜੇਕਰ ਆਪਣੇ ਆਪ ਵਿੱਚ ਆਤਮ ਵਿਸ਼ਵਾਸ਼ ਭਰ ਲੈਣ ਤਾਂ ਕੋਈ ਵੀ ਮੰਜ਼ਿਲ ਸੁਖਾਲੇ ਢੰਗ ਨਾਲ ਸਰ ਕੀਤੀ ਜਾ ਸਕਦੀ ਹੈ। ਸ਼ੌਕਤ ਅਹਿਮਦ ਪਰੇ ਨੇ ਸਰਕਾਰੀ ਸਕੂਲ ਡਕਾਲਾ ਦੀ 97.54 ਫੀਸਦੀ ਅੰਕ ਲੈਣ ਵਾਲੀ ਰਮਨਦੀਪ ਕੌਰ ਤੇ 97.38 ਫੀਸਦੀ ਅੰਕ ਲੈਣ ਵਾਲੇ ਕਮਲਪ੍ਰੀਤ ਸਿੰਘ, 96.62 ਫੀਸਦੀ ਅੰਕ ਹਾਸਲ ਕਰਨ ਵਾਲੀ ਸਰਕਾਰੀ ਸਕੂਲ ਸਿਵਲ ਲਾਇਨਜ਼ ਦੀ ਜਸਮੀਤ ਕੌਰ, 96.62 ਫੀਸਦੀ ਅੰਕ ਲੈਣ ਵਾਲੀ ਪੁਰਾਣੀ ਪੁਲਿਸ ਲਾਈਨ ਸਕੂਲ ਦੀ ਭਾਵਨਾ ਤੇ 96.62 ਫੀਸਦੀ ਅੰਕ ਲੈਣ ਵਾਲੀ ਸਰਕਾਰੀ ਵਿਕਟੋਰੀਆ ਸਕੂਲ ਦੀ ਵਿਦਿਆਰਥਣ ਮੰਨਤ ਮਹਿਮੀ ਦੀ ਹੌਂਸਲਾ ਅਫ਼ਜਾਈ ਕੀਤੀ। ਡਿਪਟੀ ਕਮਿਸ਼ਨਰ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਇਨ੍ਹਾਂ ਵੱਲੋਂ ਭਵਿੱਖ ਦੇ ਮਿਥੇ ਨਿਸ਼ਾਨਿਆਂ ਦੀ ਪ੍ਰਾਪਤੀ ਲਈ ਸ਼ੁਭਕਾਮਨਾ ਦਿੱਤੀ ਅਤੇ ਆਪਣੇ ਯੂ.ਪੀ.ਐਸ.ਸੀ. ਦਾ ਇਮਤਿਹਾਨ ਪਾਸ ਕਰਨ ਦੀ ਕਹਾਣੀ ਵੀ ਬਿਆਨ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਦਿਆਰਥੀ ਨੂੰ ਆਪਣਾ ਮੁਕਾਬਲਾ ਕਿਸੇ ਹੋਰ ਨਾਲ ਨਹੀਂ ਬਲਕਿ ਆਪਦੇ ਆਪ ਨਾਲ ਹੀ ਰੋਜ਼ਾਨਾ ਕਰਕੇ ਆਪਣੀਆਂ ਕਮੀਆਂ ਦੀ ਪਰਖ ਕਰਕੇ ਆਪਣੇ ਆਪ ਵਿੱਚ ਸੁਧਾਰ ਲਿਆਉਣਾ ਚਾਹੀਦਾ ਹੈ। ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਉਹ ਹਮੇਸ਼ਾ ਹੀ ਵਿਦਿਆਰਥੀਆਂ ਦੀ ਮਦਦ ਲਈ ਤਤਪਰ ਹਨ, ਇਸ ਲਈ ਕੋਈ ਵੀ ਵਿਦਿਆਰਥੀ ਬੇਝਿਜਕ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ। ਇਸ ਮੌਕੇ ਏ.ਡੀ.ਸੀ. (ਜ) ਕੰਚਨ, ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ, ਡਿਪਟੀ ਡੀਈਓ ਡਾ. ਰਵਿੰਦਰ ਪਾਲ ਸਿੰਘ, ਪ੍ਰਿੰਸੀਪਲ ਮਨਦੀਪ ਕੌਰ, ਅਧਿਆਪਕ ਮੋਹਿੰਦਰਵੀਰ ਕੌਰ, ਉਰਵੀਨ ਕੌਰ ਤੇ ਹੋਰ ਮੌਜੂਦ ਸਨ।

Punjab Bani 22 April,2024
ਮੰਤਰੀ ਆਤਿਸ਼ੀ ਨੇ ਜੇਲ ਪ੍ਰਸ਼ਾਸ਼ਨ ਤੇ ਅਦਾਲਤ ਨੂੰ ਗੁੰਮਰਾਹ ਕਰਨ ਦਾ ਲਗਾਇਆ ਦੋਸ਼

ਮੰਤਰੀ ਆਤਿਸ਼ੀ ਨੇ ਜੇਲ ਪ੍ਰਸ਼ਾਸ਼ਨ ਤੇ ਅਦਾਲਤ ਨੂੰ ਗੁੰਮਰਾਹ ਕਰਨ ਦਾ ਲਗਾਇਆ ਦੋਸ਼ ਨਵੀਂ ਦਿੱਲੀ : ਦਿੱਲੀ ਸਰਕਾਰ 'ਚ ਮੰਤਰੀ ਆਤਿਸ਼ੀ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਤਿਹਾੜ ਜੇਲ੍ਹ ਪ੍ਰਸ਼ਾਸਨ 'ਤੇ ਅਦਾਲਤ ਨੂੰ ਗੁੰਮਰਾਹ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵੱਧਦੇ ਸ਼ੂਗਰ ਪੱਧਰ ਨੂੰ ਲੈ ਕੇ ਨਾ ਤਾਂ ਏਮਜ਼ ਦੇ ਮਾਹਿਰਾਂ ਦੀ ਸਲਾਹ ਲਈ ਗਈ ਹੈ ਤੇ ਨਾ ਹੀ ਕੇਜਰੀਵਾਲ ਦਾ ਸਹੀ ਚੈਕਅੱਪ ਕਰਵਾਇਆ ਗਿਆ। ਸਿਰਫ਼ ਡਾਇਟੀਸ਼ੀਅਨ ਦੇ ਚਾਰਟ ਦੇ ਆਧਾਰ 'ਤੇ ਹੀ ਅਦਾਲਤ 'ਚ ਕਿਹਾ ਗਿਆ ਹੈ ਕਿ ਜੇ ਉਸ ਨੂੰ ਇਸ ਅਨੁਸਾਰ ਖਾਣਾ ਦਿੱਤਾ ਜਾਵੇ ਤਾਂ ਉਸ ਦਾ ਸ਼ੂਗਰ ਪੱਧਰ ਵੀ ਠੀਕ ਰਹੇਗਾ ਤੇ ਉਸ ਨੂੰ ਇੰਸੁਲਿਨ ਦੀ ਲੋੜ ਨਹੀਂ ਪਵੇਗੀ। 'ਆਪ' ਹੈੱਡਕੁਆਰਟਰ 'ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਤਿਸ਼ੀ ਨੇ ਕਿਹਾ, 'ਇਹ ਸਭ ਸੋਚੀ-ਸਮਝੀ ਸਾਜ਼ਿਸ਼ ਤਹਿਤ ਹੋ ਰਿਹਾ ਹੈ। ਕੇਜਰੀਵਾਲ ਦੀ ਸਿਹਤ ਨਾਲ ਲਗਾਤਾਰ ਖਿਲਵਾੜ ਕੀਤਾ ਜਾ ਰਿਹਾ ਹੈ। ਨਾ ਤਾਂ ਉਨ੍ਹਾਂ ਨੂੰ ਇੰਸੁਲਿਨ ਦਿੱਤੀ ਜਾ ਰਹੀ ਹੈ ਤੇ ਨਾ ਹੀ ਉਨ੍ਹਾਂ ਦੇ ਆਪਣੇ ਡਾਕਟਰ ਦੀ ਸਲਾਹ ਲੈਣ ਦਿੱਤੀ ਜਾ ਰਹੀ ਹੈ।'

Punjab Bani 22 April,2024
ਅਰਵਿੰਦ ਕੇਜਰੀਵਾਲ ਨੂੰ ਰਿਹਾਅ ਕਰਨ ਵਾਲੀ ਪਟੀਸ਼ਨ ਨੂੰ ਰੱਦ ਕਰ ਕੋਰਟ ਨੇ 75 ਹਜਾਰ ਦਾ ਜੁਰਮਾਨਾ ਲਗਾਇਆ

ਅਰਵਿੰਦ ਕੇਜਰੀਵਾਲ ਨੂੰ ਰਿਹਾਅ ਕਰਨ ਵਾਲੀ ਪਟੀਸ਼ਨ ਨੂੰ ਰੱਦ ਕਰ ਕੋਰਟ ਨੇ 75 ਹਜਾਰ ਦਾ ਜੁਰਮਾਨਾ ਲਗਾਇਆ ਦਿੱਲੀ : ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਸਮੇਤ ਦਰਜ ਸਾਰੇ ਅਪਰਾਧਿਕ ਮਾਮਲਿਆਂ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਸਾਧਾਰਨ ਅੰਤਰਿਮ ਜ਼ਮਾਨਤ 'ਤੇ ਰਿਹਾਅ ਕਰਨ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ 'ਤੇ ਕਈ ਸਵਾਲ ਖੜ੍ਹੇ ਕਰਦੇ ਹੋਏ ਦਿੱਲੀ ਹਾਈ ਕੋਰਟ ਨੇ 75 ਹਜ਼ਾਰ ਰੁਪਏ ਦਾ ਜੁਰਮਾਨਾ ਲਗਾ ਕੇ ਇਸ ਨੂੰ ਰੱਦ ਕਰ ਦਿੱਤਾ। ਐਕਟਿੰਗ ਚੀਫ਼ ਜਸਟਿਸ ਮਨਮੋਹਨ ਸਿੰਘ ਅਤੇ ਜਸਟਿਸ ਮਨਮੀਤ ਪ੍ਰੀਤਮ ਸਿੰਘ ਅਰੋੜਾ ਦੇ ਬੈਂਚ ਨੇ ਕਿਹਾ ਕਿ ਅਦਾਲਤ ਨੇ ਕਿਹਾ ਕਿ ਇਹ ਯਾਦ ਰੱਖਣਾ ਜ਼ਰੂਰੀ ਹੈ ਕਿ ਭਾਰਤ ਦੇ ਸੰਵਿਧਾਨ ਵਿੱਚ ਦਰਜ ਸਮਾਨਤਾ ਦਾ ਸਿਧਾਂਤ ਸਰਵਉੱਚ ਅਤੇ ਕਾਨੂੰਨ ਦੀ ਸਰਵਉੱਚ ਹੈ ਅਤੇ ਇਸ ਨੂੰ ਜਨਤਕ ਤੌਰ 'ਤੇ ਬਣਾਈ ਰੱਖਣਾ ਜ਼ਰੂਰੀ ਹੈ। ਭਾਰਤ ਦੇ ਸੰਵਿਧਾਨ ਵਿੱਚ ਭਰੋਸਾ ਹੈ।

Punjab Bani 22 April,2024
ਕਾਂਗਰਸ ਦੀ ਦੁਕਾਨ ਤੇ ਸਿਰਫ਼ ਡਰ, ਭੁੱਖ ਤੇ ਭ੍ਰਿਸ਼ਟਾਚਾਰ ਵਿਕਦਾ ਹੈ : ਮੋਦੀ

ਕਾਂਗਰਸ ਦੀ ਦੁਕਾਨ ਤੇ ਸਿਰਫ਼ ਡਰ, ਭੁੱਖ ਤੇ ਭ੍ਰਿਸ਼ਟਾਚਾਰ ਵਿਕਦਾ ਹੈ : ਮੋਦੀ ਦਿਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਾਂਗਰਸ ਪਾਰਟੀ ‘ਤੇ ਆਦਿਵਾਸੀਆਂ ਦੀ ਭਲਾਈ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪਾਰਟੀ ਨੂੰ ਆਪਣੇ 60 ਸਾਲਾਂ ਦੇ ਸ਼ਾਸਨ ਦੌਰਾਨ ਕਬਾਇਲੀ ਭਾਈਚਾਰੇ ਦਾ ਇਕ ਵੀ ਵਿਅਕਤੀ ਨਹੀਂ ਮਿਲਿਆ ਜੋ ਦੇਸ਼ ਦਾ ਰਾਸ਼ਟਰਪਤੀ ਬਣ ਸਕਦਾ ਹੋਵੇ। ਪੀਐਮ ਮੋਦੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਗਰੀਬਾਂ ਦੀ ਭਲਾਈ ਲਈ ਸਮਰਪਿਤ ਹੈ ਅਤੇ ਪੂਰੀ ਇਮਾਨਦਾਰੀ ਨਾਲ ਕੰਮ ਕਰਦੀ ਹੈ, ਪਰ ਕਾਂਗਰਸ ਦੀ ਦੁਕਾਨ ‘ਤੇ ਸਿਰਫ ਡਰ, ਭੁੱਖ ਅਤੇ ਭ੍ਰਿਸ਼ਟਾਚਾਰ ਵਿਕਦਾ ਹੈ। ਬਾਂਸਵਾੜਾ ‘ਚ ਕਾਂਗਰਸ ‘ਤੇ ਨਿਸ਼ਾਨਾ ਸਾਧਦੇ ਹੋਏ ਪੀਐੱਮ ਮੋਦੀ ਨੇ ਕਿਹਾ, ‘ਕਾਂਗਰਸ ਦੇ ਹੀ ਨੇਤਾ ਬਾਂਸਵਾੜਾ ‘ਚ ਕਹਿ ਰਹੇ ਹਨ ਕਿ ਕਾਂਗਰਸ ਨੂੰ ਵੋਟ ਨਾ ਦਿਓ। ਕਾਂਗਰਸ ਦਾ ਸ਼ਾਹੀ ਪਰਿਵਾਰ ਆਪਣੀ ਪਾਰਟੀ ਨੂੰ ਵੋਟ ਨਹੀਂ ਦੇਵੇਗਾ। ਉਨ੍ਹਾਂ ਨੇ ਕਾਂਗਰਸ ਦੇ ਚੋਣ ਮਨੋਰਥ ਪੱਤਰ ਨੂੰ ਲੈ ਕੇ ਵੀ ਹਮਲਾ ਬੋਲਿਆ। ਉਨ੍ਹਾਂ ਕਿਹਾ, ‘‘ਕਾਂਗਰਸ ਸ਼ਹਿਰੀ ਨਕਸਲੀਆਂ ਦੇ ਕੰਟਰੋਲ ‘ਚ ਆ ਗਈ ਹੈ। “ਕਾਂਗਰਸ ਦਾ ਚੋਣ ਮਨੋਰਥ ਪੱਤਰ ਮਾਓਵਾਦ ਨੂੰ ਉਤਸ਼ਾਹਿਤ ਕਰਨ ਦੀ ਕੋਸ਼ਿਸ਼ ਹੈ।” ਪੀਐਮ ਮੋਦੀ ਨੇ ਇੱਥੋਂ ਤੱਕ ਕਿਹਾ ਕਿ ਸਾਡੀ ਸਰਕਾਰ ਵਿੱਚ ਹਰ ਕਿਸੇ ਦੀ ਜਾਇਦਾਦ ਦੀ ਜਾਂਚ ਹੋਵੇਗੀ।

Punjab Bani 22 April,2024
ਸੁਪਰੀਮ ਕੋਰਟ ਨੇ ਅਦਾਕਾਰਾ ਰਾਖੀ ਸਾਵੰਤ ਦੀ ਅਗਾਊ ਜਮਾਨਤ ਦੀ ਪਟੀਸ਼ਨ ਨੂੰ ਕੀਤਾ ਖਾਰਜ

ਸੁਪਰੀਮ ਕੋਰਟ ਨੇ ਅਦਾਕਾਰਾ ਰਾਖੀ ਸਾਵੰਤ ਦੀ ਅਗਾਊ ਜਮਾਨਤ ਦੀ ਪਟੀਸ਼ਨ ਨੂੰ ਕੀਤਾ ਖਾਰਜ ਮੁੰਬਈ : ਬਾਲੀਵੁੱਡ ਅਦਾਕਾਰਾ ਰਾਖੀ ਸਾਵੰਤ ਉਤੇ ਹੁਣ ਗ੍ਰਿਫਤਾਰੀ ਦੀ ਤਲਵਾਰ ਲਟਕ ਗਈ ਹੈ। ਸੁਪਰੀਮ ਕੋਰਟ ਨੇ ਅਦਾਕਾਰਾ ਰਾਖੀ ਸਾਵੰਤ ਨੂੰ ਵੱਡਾ ਝਟਕਾ ਦਿੰਦਿਆਂ ਅਗਾਊਂ ਜ਼ਮਾਨਤ ਦੀ ਮੰਗ ਵਾਲੀ ਉਸ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਰਾਖੀ ਸਾਵੰਤ ਨੂੰ ਚਾਰ ਹਫ਼ਤਿਆਂ ਦੇ ਅੰਦਰ ਹੇਠਲੀ ਅਦਾਲਤ ਵਿੱਚ ਆਤਮ ਸਮਰਪਣ ਕਰਨ ਲਈ ਕਿਹਾ ਹੈ। ਦੱਸ ਦਈਏ ਕਿ ਅਦਾਕਾਰਾ ਰਾਖੀ ਸਾਵੰਤ ‘ਤੇ ਆਪਣੇ ਸਾਬਕਾ ਪਤੀ ਆਦਿਲ ਦੁਰਾਨੀ ਦਾ ਕਥਿਤ ਅਸ਼ਲੀਲ ਵੀਡੀਓ ਲੀਕ ਕਰਨ ਦਾ ਦੋਸ਼ ਹੈ।

Punjab Bani 22 April,2024
ਲੋਕ ਸਭਾ ਚੋਣਾਂ : ਕਾਂਗਰਸ ਦੀ ਚੋਣ ਕਮੇਟੀ ਦੀ ਹੋਈ ਮੀਟਿੰਗ

ਲੋਕ ਸਭਾ ਚੋਣਾਂ : ਕਾਂਗਰਸ ਦੀ ਚੋਣ ਕਮੇਟੀ ਦੀ ਹੋਈ ਮੀਟਿੰਗ ਨਵੀਂ ਦਿੱਲੀ, 21 ਅਪਰੈਲ ਇੱਥੇ ਅੱਜ ਪਾਰਟੀ ਦੇ ਹੈੱਡਕੁਆਰਟਰ ਵਿੱਚ ਕਾਂਗਰਸ ਦੀ ਚੋਣ ਕਮੇਟੀ ਦੀ ਮੀਟਿੰਗ ਹੋਈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਪਾਰਟੀ ਆਗੂ ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਦੌਰਾਨ ਪੰਜਾਬ ਤੇ ਹੋਰ ਸੂਬਿਆਂ ’ਚ ਬਾਕੀ ਰਹਿੰਦੀਆਂ ਲੋਕ ਸਭਾ ਸੀਟਾਂ ’ਤੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਨ ਬਾਰੇ ਚਰਚਾ ਹੋਈ। ਮੀਟਿੰਗ ਵਿੱਚ ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਵੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ 13 ਲੋਕ ਸਭਾ ਸੀਟਾਂ ’ਤੇ ਵੋਟਿੰਗ ਆਖ਼ਰੀ ਗੇੜ ਵਿੱਚ ਪਹਿਲੀ ਜੂਨ ਨੂੰ ਹੋਣੀ ਹੈ।

Punjab Bani 22 April,2024
ਇਰਾਨ ਦੇਰਾਸ਼ਟਰਪਤੀ ਨੇ ਪਾਕਿਸਤਾਨ ਦਾ ਕੀਤਾ ਦੌਰਾ

ਇਰਾਨ ਦੇਰਾਸ਼ਟਰਪਤੀ ਨੇ ਪਾਕਿਸਤਾਨ ਦਾ ਕੀਤਾ ਦੌਰਾ ਇਸਲਾਮਾਬਾਦ, 22 ਅਪਰੈਲ ਇਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਅੱਜ ਪਾਕਿਸਤਾਨ ਦੀ ਸਿਖਰਲੀ ਲੀਡਰਸ਼ਿਪ ਨੂੰ ਮਿਲਣ ਲਈ ਤਿੰਨ ਦਿਨਾਂ ਸਰਕਾਰੀ ਦੌਰੇ ‘ਤੇ ਇੱਥੇ ਪਹੁੰਚੇ। ਪਾਕਿਸਤਾਨ ਵਿੱਚ 8 ਫਰਵਰੀ ਨੂੰ ਹੋਈਆਂ ਆਮ ਚੋਣਾਂ ਤੋਂ ਬਾਅਦ ਕਿਸੇ ਵੀ ਦੇਸ਼ ਦੇ ਮੁਖੀ ਦੀ ਇਹ ਪਹਿਲੀ ਯਾਤਰਾ ਹੈ। ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਇਰਾਨੀ ਰਾਸ਼ਟਰਪਤੀ ਦੇ ਨਾਲ ਉਨ੍ਹਾਂ ਦੀ ਪਤਨੀ ਅਤੇ ਉੱਚ ਪੱਧਰੀ ਵਫਦ ਵੀ ਸ਼ਾਮਲ ਹੈ। 

Punjab Bani 22 April,2024
ਹਾਦਸਾ : ਅਮਰੀਕਾ ਵਿੱਚ ਸੜਕ ਦੁਰਘਟਨਾ ਕਾਰਨ ਦੋ ਵਿਦਿਆਰਥੀਆਂ ਦੀ ਮੌਤ

ਹਾਦਸਾ : ਅਮਰੀਕਾ ਵਿੱਚ ਸੜਕ ਦੁਰਘਟਨਾ ਕਾਰਨ ਦੋ ਵਿਦਿਆਰਥੀਆਂ ਦੀ ਮੌਤ ਦਿਲੀ, 22 ਅਪਰੈਲ ਅਮਰੀਕਾ ਵਿੱਚ ਪੜ੍ਹ ਰਹੇ ਤਿਲੰਗਾਨਾ ਦੇ ਦੋ ਵਿਦਿਆਰਥੀਆਂ ਦੀ ਅਮਰੀਕੀ ਰਾਜ ਐਰੀਜ਼ੋਨਾ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ| 19 ਸਾਲਾਂ ਦੇ ਨਿਵੇਸ਼ ਮੱਕਾ ਅਤੇ ਗੌਤਮ ਕੁਮਾਰ ਪਾਰਸੀ ਦੀ ਕਾਰ ਇੱਕ ਹੋਰ ਕਾਰ ਨਾਲ ਸਿੱਧੀ ਟਕਰਾਅ ਗਈ। ਨਿਵੇਸ਼ ਕਰੀਮਨਗਰ ਜ਼ਿਲ੍ਹੇ ਦੇ ਹੁਜ਼ੁਰਾਬਾਦ ਕਸਬੇ ਦਾ ਰਹਿਣ ਵਾਲਾ ਸੀ, ਜਦੋਂਕਿ ਗੌਤਮ ਕੁਮਾਰ ਜਨਗਾਂਵ ਜ਼ਿਲ੍ਹੇ ਦੇ ਘਨਪੁਰ ਦਾ ਵਾਸੀ ਸੀ। ਦੋਵੇਂ ਐਰੀਜ਼ੋਨਾ ਸਟੇਟ ਯੂਨੀਵਰਸਿਟੀ ‘ਚ ਕੰਪਿਊਟਰ ਸਾਇੰਸ ਇੰਜਨੀਅਰਿੰਗ ਦੀ ਪੜ੍ਹਾਈ ਕਰ ਰਹੇ ਸਨ। ਦੋਵੇਂ ਯੂਨੀਵਰਸਿਟੀ ਤੋਂ ਆਪਣੇ ਦੋਸਤਾਂ ਨਾਲ ਘਰ ਪਰਤ ਰਹੇ ਸਨ। ਨਿਵੇਸ਼ ਅਤੇ ਗੌਤਮ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਦੋਵੇਂ ਕਾਰਾਂ ਦੇ ਡਰਾਈਵਰ ਜ਼ਖਮੀ ਹੋ ਗਏ।

Punjab Bani 22 April,2024
ਆਪ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਹੁੰਝਾਫੇਰ ਜਿੱਤ ਪ੍ਰਾਪਤ ਕਰੇਗੀ : ਭਗਵੰਤ ਮਾਨ

ਆਪ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਹੁੰਝਾਫੇਰ ਜਿੱਤ ਪ੍ਰਾਪਤ ਕਰੇਗੀ : ਭਗਵੰਤ ਮਾਨ ਹੁਸ਼ਿਆਰਪੁਰ, 21 ਅਪਰੈਲ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਿੰਡ ਬਾਹੋਵਾਲ ’ਚ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਪਾਰਟੀ ਦੇ ਉਮੀਦਵਾਰ ਡਾ. ਰਾਜ ਕੁਮਾਰ ਚੱਬੇਵਾਲ ਦੇ ਹੱਕ ਵਿੱਚ ਚੋਣ ਰੈਲੀ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦਾਅਵਾ ਕੀਤਾ ਕਿ ‘ਆਪ’ ਪੰਜਾਬ ਦੀਆਂ ਸਾਰੀਆਂ ਸੀਟਾਂ ’ਤੇ ਹੂੰਝਾ ਫੇਰੇਗੀ। ਉਨ੍ਹਾਂ ਕਿਹਾ ਕਿ ਭਾਜਪਾ ਜੇਕਰ ਸਮਝਦੀ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਭੇਜ ਕੇ ਪਾਰਟੀ ਦੀ ਚੜ੍ਹਤ ਰੋਕ ਲਵੇਗੀ ਤਾਂ ਉਹ ਕਿਸੇ ਵਹਿਮ ਵਿੱਚ ਨਾ ਰਹੇ। ਉਨ੍ਹਾਂ ਕਿਹਾ ਕਿ ਜਿਵੇਂ ਦਰਿਆਵਾਂ ਨੂੰ ਨੱਕੇ ਨਹੀਂ ਲਗਾਏ ਜਾ ਸਕਦੇ ਉਸੇ ਤਰ੍ਹਾਂ ਕੇਜਰੀਵਾਲ ਦੀ ਸੋਚ ਨੂੰ ਵੀ ਡੱਕਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਿਛਲੇ ਦੋ ਸਾਲਾਂ ਦੌਰਾਨ ਜੋ ਕੰਮ ‘ਆਪ’ ਸਰਕਾਰ ਨੇ ਕਰਕੇ ਦਿਖਾਏ ਹਨ ਉਹ ਪਿਛਲੀ ਕੋਈ ਸਰਕਾਰ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਅਗਲੇ ਤਿੰਨ ਸਾਲਾਂ ਵਿੱਚ ਵੀ ਵਿਕਾਸ ਦੀ ਹਨੇਰੀ ਲਿਆ ਦਿੱਤੀ ਜਾਵੇਗੀ। 

Punjab Bani 21 April,2024
ਸੇਵਾਮੁਕਤ ਆਈਏਐਸ ਅਧਿਕਾਰੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਗ੍ਰਿਫ਼ਤਾਰ

ਸੇਵਾਮੁਕਤ ਆਈਏਐਸ ਅਧਿਕਾਰੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਗ੍ਰਿਫ਼ਤਾਰ ਦਿਲੀ : ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪਿਛਲੇ ਦਿਨੀਂ ਤਾਜ਼ਾ ਕੇਸ ਦਰਜ ਕੀਤੇ ਜਾਣ ਮਗਰੋਂ ਛੱਤੀਸਗੜ੍ਹ ਦੇ ਸੇਵਾਮੁਕਤ ਆਈਏਐੱਸ ਅਧਿਕਾਰੀ ਅਨਿਲ ਟੁਟੇਜਾ ਨੂੰ 2000 ਕਰੋੜ ਰੁਪਏ ਦੇ ਕਥਿਤ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿਚ ਗ੍ਰਿਫ਼ਤਾਰ ਕਰ ਲਿਆ ਹੈ। ਅਧਿਕਾਰਤ ਸੂਤਰਾਂ ਨੇ ਕਿਹਾ ਕਿ ਸੰਘੀ ਏਜੰਸੀ ਨੇ 2003 ਬੈਚ ਦੇ ਅਧਿਕਾਰੀ ਨੂੰ ਆਰਥਿਕ ਅਪਰਾਧ ਵਿੰਗ (ਈਓਡਬਲਿਊ)/ਐਂਟੀ ਕਰੱਪਸ਼ਨ ਬਿਊਰੋ (ਏਸੀਬੀ) ਦੇ ਰਾਏਪੁਰ ਵਿਚਲੇ ਦਫ਼ਤਰ ਤੋਂ ਸ਼ਨਿੱਚਰਵਾਰ ਸ਼ਾਮ ਨੂੰ ਹਿਰਾਸਤ ਵਿਚ ਲਿਆ ਹੈ।

Punjab Bani 21 April,2024
ਪ੍ਰਸ਼ਾਂਤ ਮਹਾਸਾਗਰ ਵਿੱਚ ਜਾਪਾਨ ਦੇ ਹੈਲੀਕਾਪਟਰ ਹੋਏ ਕੈ੍ਸ਼, 8 ਲਾਪਤਾ

ਪ੍ਰਸ਼ਾਂਤ ਮਹਾਸਾਗਰ ਵਿੱਚ ਜਾਪਾਨ ਦੇ ਹੈਲੀਕਾਪਟਰ ਹੋਏ ਕੈ੍ਸ਼, 8 ਲਾਪਤਾ ਟੋਕੀਓ : ਜਾਪਾਨ ਵਿੱਚ ਸਿਖਲਾਈ ਅਭਿਆਸ ਦੌਰਾਨ ਨੇਵੀ ਦੇ ਦੋ ਹੈਲੀਕਾਪਟਰ ਪ੍ਰਸ਼ਾਂਤ ਮਹਾਸਾਗਰ ਵਿੱਚ ਕ੍ਰੈਸ਼ ਹੋ ਗਏ। ਇਸ ਹਾਦਸੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਜਾਪਾਨ ਦੇ ਰੱਖਿਆ ਮੰਤਰੀ ਮਿਨੋਰੂ ਕਿਹਾਰਾ ਨੇ ਦੱਸਿਆ ਕਿ ਸ਼ਨੀਵਾਰ ਦੇਰ ਰਾਤ ਟੇਰੀਸ਼ਿਮਾ ਟਾਪੂ ਦੇ ਕੋਲ ਦੋ SS-60 ਹੈਲੀਕਾਪਟਰਾਂ ਦਾ ਸੰਪਰਕ ਟੁੱਟ ਗਿਆ। ਹਰ ਹੈਲੀਕਾਪਟਰ ਵਿੱਚ ਚਾਰ ਲੋਕ ਸਵਾਰ ਸਨ। ਅੱਠ ਅਮਲੇ ਵਿੱਚੋਂ ਇੱਕ ਨੂੰ ਪਾਣੀ ਵਿੱਚੋਂ ਕੱਢ ਲਿਆ ਗਿਆ ਸੀ। ਇਸ ਦੌਰਾਨ ਅਧਿਕਾਰੀ ਬਾਕੀ ਸੱਤ ਦੀ ਭਾਲ ਕਰ ਰਹੇ ਹਨ।

Punjab Bani 21 April,2024
ਅੱਗ ਲਗਣ ਕਾਰਨ 3 ਏਕੜ ਫਸਲ ਸੜਕੇ ਸੁਆਹ ਹੋਈ

ਅੱਗ ਲਗਣ ਕਾਰਨ 3 ਏਕੜ ਫਸਲ ਸੜਕੇ ਸੁਆਹ ਹੋਈ ਚੰਡੀਗੜ : ਪਿੰਡ ਦੌਦੜਾ ਵਿਚ ਅੱਗ ਲੱਗਣ ਕਾਰਨ 3 ਏਕੜ ਕਣਕ ਦੀ ਫਸਲ ਸੜ ਗਈ। ਇਸ ਤੋਂ ਇਲਾਵਾ 7 ਏਕੜ ਨਾੜ ਵੀ ਸੁਆਹ ਹੋ ਗਿਆ। ਪੁਲਿਸ ਅਤੇ ਫਾਇਰਬ੍ਰਿਗੇਡ ਨੇ ਮੌਕੇ ਉਤੇ ਪਹੁੰਚ ਕੇ ਅੱਗ ਉਤੇ ਕਾਬੂ ਪਾਇਆ। ਜਸਵੀਰ ਸਿੰਘ ਅਤੇ ਹੋਰ ਕਿਸਾਨਾਂ ਨੇ ਦੱਸਿਆ ਕਿ ਨਾਲ ਦੇ ਖੇਤਾਂ ਵਿੱਚ ਕੰਬਾਈਨ ਚੱਲ ਰਹੀ ਸੀ। ਅਚਾਨਕ ਕੰਬਾਈਨ ਵਿੱਚ ਕੋਈ ਸਪਾਰਕਿੰਗ ਹੋਈ ਜਿਸ ਦੇ ਨਾਲ ਖੇਤਾਂ ਵਿੱਚ ਅੱਗ ਲੱਗ ਗਈ। ਕਿਸਾਨ ਜਸਵੀਰ ਸਿੰਘ ਦੀ ਤਿੰਨ ਏਕੜ ਕਣਕ ਦੀ ਫਸਲ ਸੜ ਕੇ ਸੁਆਹ ਹੋਈ ਹੈ। ਇਸ ਤੋਂ ਇਲਾਵਾ ਨਾਲ ਲੱਗਦੇ ਖੇਤਾਂ ਵਿਚ ਨਾੜ ਵੀ ਸੜ ਗਿਆ। 

Punjab Bani 21 April,2024
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਸਥਾਨ ਵਿੱਚ ਕੀਤਾ ਚੋਣ ਰੈਲੀ ਨੂੰ ਸੰਬੋਧਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਸਥਾਨ ਵਿੱਚ ਕੀਤਾ ਚੋਣ ਰੈਲੀ ਨੂੰ ਸੰਬੋਧਨ ਦਿਲੀ : ਲੋਕ ਸਭਾ ਚੋਣਾਂ ਦੇ ਦੂਜੇ ਗੇੜ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਜਸਥਾਨ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਿਤ ਕੀਤਾ ਅਤੇ ਕਾਂਗਰਸ ‘ਤੇ ਵੱਡਾ ਹਮਲਾ ਕੀਤਾ। ਉਨ੍ਹਾਂ ਜਲੌਰ-ਸਿਰੋਹੀ ਲੋਕ ਸਭਾ ਹਲਕੇ ਦੇ ਭਿੰਮਾਲ ਵਿੱਚ ਕਿਹਾ ਕਿ ਕਾਂਗਰਸ ਅਸਥਿਰਤਾ ਦਾ ਪ੍ਰਤੀਕ ਹੈ। ਅੱਜ ਕਾਂਗਰਸ ਦੀ ਹਾਲਤ ਅਜਿਹੀ ਹੋ ਗਈ ਹੈ ਕਿ ਉਸ ਕੋਲ ਉਮੀਦਵਾਰ ਵੀ ਨਹੀਂ ਹਨ। ਭੀਨਮਾਲ ਵਿੱਚ ਇਕੱਠੇ ਹੋਏ ਹਜ਼ਾਰਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕੇਂਦਰ ਸਰਕਾਰ ਦੀਆਂ ਉੱਜਵਲਾ ਗੈਸ ਯੋਜਨਾ ਅਤੇ ਪੀਐਮ ਆਵਾਸ ਸਮੇਤ ਵੱਖ-ਵੱਖ ਯੋਜਨਾਵਾਂ ਦਾ ਵੇਰਵਾ ਦਿੱਤਾ। ਕਾਂਗਰਸ ‘ਤੇ ਹਮਲਾ ਕਰਦੇ ਹੋਏ ਪੀਐਮ ਮੋਦੀ ਨੇ ਕਿਹਾ ਕਿ ਕਾਂਗਰਸ ਦੇ ਸ਼ਾਸਨਕਾਲ ‘ਚ ਸਰਕਾਰ ਰਿਮੋਟ ਕੰਟਰੋਲ ਨਾਲ ਚਲਦੀ ਸੀ। ਉਨ੍ਹਾਂ ਨੇ ਉਨ੍ਹਾਂ ਦਾ ਨਾਂ ਲਏ ਬਿਨਾਂ ਸੋਨੀਆ ਗਾਂਧੀ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਿਹੜੇ ਲੋਕ ਚੋਣਾਂ ਨਹੀਂ ਜਿੱਤ ਸਕਦੇ, ਉਨ੍ਹਾਂ ਨੂੰ ਰਾਜ ਸਭਾ ਰਾਹੀਂ ਜਿਤਾ ਕੇ ਬਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੇ ਨੌਜਵਾਨ ਕਾਂਗਰਸ ਨੂੰ ਮੂੰਹ ਨਹੀਂ ਲਾਉਣਾ ਚਾਹੁੰਦੇ। ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਆਪਣੀ ਗਾਰੰਟੀ ਨੂੰ ਦੁਹਰਾਇਆ।

Punjab Bani 21 April,2024
ਪੀਆਰਟੀਸੀ ਦੀ ਬੱਸ ਖੜੇ ਟੀਪਰ ਨਾਲ ਟਕਰਾਈ, ਡਰਾਈਵਰ, ਕੰਡਕਟਰ ਸਣੇ 18 ਜ਼ਖਮੀ

ਪੀਆਰਟੀਸੀ ਦੀ ਬੱਸ ਖੜੇ ਟੀਪਰ ਨਾਲ ਟਕਰਾਈ, ਡਰਾਈਵਰ, ਕੰਡਕਟਰ ਸਣੇ 18 ਜ਼ਖਮੀ - ਤਿੰਨ ਸਵਾਰੀਆਂ ਗੰਭੀਰ ਜ਼ਖਮੀ ਪਟਿਆਲਾ, 21 ਅਪ੍ਰੈਲ : ਪਟਿਆਲਾ ਤੋ ਚੀਕਾ ਰੋਡ ਜੌੜੀਆਂ ਸੜਕਾਂ ਨੇੜੇ ਅੱਜ ਸਵੇਰ ਸਮੇਂ ਬੱਸ ਤੇ ਟਰਾਲੇ ਦੀ ਭਿਆਨਕ ਟੱਕਰ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿਸ ਵਿੱਚ ਬੱਸ ਦੇ ਡਰਾਇਵਰ ਕੰਡਕਟਰ ਸਮੇਤ ਤਕਰੀਬਨ 18 ਸਵਾਰੀਆਂ ਜਖਮੀ ਹੋ ਗਈਆਂ, ਜਿਨਾਂ ਵਿੱਚੋ ਤਿੰਨ ਗੰਭੀਰ ਦੱਸੇ ਜਾ ਰਹੇ ਹਨ, ਜਿਨਾਂ ਨੂੰ ਇਲਾਜ ਲਈ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਭਰਤੀ ਕਰਵਾ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾਂ ਸਨੌਰ ਪੁਲਿਸ ਤਫਤੀਸ਼ੀ ਅਫਸਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਸਵੇਰੇ ਤਕਰੀਬਨ 7 ਵਜੇ ਪੀ.ਆਰ.ਟੀ.ਸੀ ਦੀ ਬੱਸ ਨੰਬਰ ਪੀ.ਬੀ-11-ਸੀ.ਐਫ-0829 ਪਟਿਆਲਾ ਤੋ ਚੀਕਾ ਜਾ ਰਹੀ ਸੀ, ਜਦੋ ਇਹ ਬੱਸ ਜੌੜੀਆਂ ਸੜਕਾਂ ਚੌਂਕ ਟੱਪ ਕੇ ਥੋੜਾ ਅੱਗੇ ਪਹੁੰਚੀ ਤਾਂ ਅੱਗੇ ਤੋਂ ਆ ਰਹੀ ਕੋਈ ਸਵਿੱਵਟ ਗੱਡੀ ਨੂੰ ਬਚਾਉਣ ਲੱਗੇ, ਸੜਕ ਨਾਲ ਖੜੇ ਟੀਪਰ ਪੀਬੀ-11-1109 ਵਿੱਚ ਵੱਜ ਕੇ ਹਾਦਸਾਗ੍ਰਸਤ ਹੋ ਗਈ। ਇਸ ਹਾਦਸੇ ਕਾਰਨ ਬੱਸ ਅੰਦਰ ਸਵਾਰੀਆਂ ਦਾ ਚੀਕ ਚਿਹਾੜਾ ਮਚ ਗਿਆ ਅਤੇ ਬੱਸ ਤੇਜ ਹੋਣ ਕਾਰਣ ਬੱਸ ਦਾ ਅਗਲਾ ਹਿੱਸਾ ਬਿਲਕੁਲ ਖਤਮ ਹੋ ਗਿਆ। ਹਾਦਸੇ ਦਾ ਪਤਾ ਲੱਗਣ 'ਤੇ ਸੜਕ ਸੁਰੱਖਿਆਂ ਫੋਰਸ ਦਾ ਦਸਤਾ ਮੌਕੇ 'ਤੇ ਪਹੁੰਚ ਗਿਆ ਅਤੇ ਲੋਕਾਂ ਦੀ ਮਦਦ ਨਾਲ ਜਖਮੀਆਂ ਨੂੰ ਗੱਡੀ ਵਿੱਚ ਪਾ ਕੇ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ, ਜਿਸ ਵਿੱਚ ਬੱਸ ਦੇ ਡਰਾਇਵਰ ਬਲਜਿੰਦਰ ਸਿੰਘ ਵਾਸੀ ਨੂਰ ਪੁਰ ਸਮਾਣਾਂ ਅਤੇ ਕੰਡਕਟਰ ਸੁਰਿੰਦਰ ਸਿੰਘ ਪਿੰਡ ਚੁਨਾਗਰਾ ਪਾਤੜਾਂ ਸਮੇਤ ਤਕਰੀਬਨ 18 ਸਵਾਰੀਆਂ ਬੁਰੀ ਤਰਾਂ ਜਖਮੀ ਹੋ ਗਈਆਂ, ਜਿਸ ਵਿਚੋ ਕੰਡਕਟਰ ਸੁਰਿੰਦਰ ਸਿੰਘ ਦੀਆਂ ਦੋਵੋ ਲੱਤਾਂ ਟੁਟ ਗਈਆਂ ਦੱਸੀਆਂ ਜਾ ਰਹੀਆਂ ਹਨ ਅਤੇ ਤਿੰਨ ਹੋਰ ਸਵਾਰੀਆਂ ਗੰਭੀਰ ਹਨ। ਸਥਾਨਕ ਲੋਕਾਂ ਦਾ ਕਹਿਣਾਂ ਹੈ ਕਿ ਇਥੇ ਸੀਮਿੰਟ ਸਟੋਰ ਅਤੇ ਰੇਤੇ ਬਜਰੀ ਦੇ ਢੇਰ ਹੋਣ ਕਾਰਨ ਤਕਰੀਬਨ ਹਰ ਵੇਲੇ ਟਰਾਲੇ ਅਤੇ ਵੱਡੀਆਂ ਸੀਮਿੰਟ ਦੀਆਂ ਭਰੀਆਂ ਗੱਡੀਆਂ ਖੜੀਆਂ ਰਹਿੰਦੀਆਂ ਹਨ, ਜਿਸ ਕਾਰਨ ਹਰ ਵੇਲੇ ਜਾਮ ਲੱਗਾ ਰਹਿੰਦਾ ਹੈ ਅਤੇ ਹਾਦਸੇ ਵਾਪਰਦੇ ਰਹਿੰਦੇ ਹਨ ਪਰ ਪੁਲਿਸ ਇਸ ਵੱਲ ਕੋਈ ਧਿਆਨ ਨਹੀ ਦਿੰਦੀ।

Punjab Bani 21 April,2024
ਪੰਜਾਬ ਦੀਆਂ ਔਰਤਾਂ ਨੂੰ ਅੱਜ ਵੀ ਇੱਕ-ਇੱਕ ਹਜ਼ਾਰ ਮਾਸਿਕ ਭੱਤੇ ਦੀ ਉਡੀਕ : ਸ਼ਰਮਾ

ਪੰਜਾਬ ਦੀਆਂ ਔਰਤਾਂ ਨੂੰ ਅੱਜ ਵੀ ਇੱਕ-ਇੱਕ ਹਜ਼ਾਰ ਮਾਸਿਕ ਭੱਤੇ ਦੀ ਉਡੀਕ : ਸ਼ਰਮਾ ਅਕਾਲੀ ਦਲ ਦੇ ਉਮੀਦਵਾਰ ਨੇ ਪਟਿਆਲਾ ’ਚ ਕੀਤੀਆਂ ਜਨਸਭਾਵਾਂ ਕਰਜ਼ਾ ਉਤਾਰਨ ਲਈ ਕਰਜ਼ ਲੈ ਰਹੀ 'ਆਪ' ਸਰਕਾਰ ਪਟਿਆਲਾ। ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ. ਸ਼ਰਮਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜੁਮਲਿਆਂ ਦੀ ਸਰਕਾਰ ਕਰਾਰ ਦਿੰਦਿਆਂ ਕਿਹਾ ਹੈ ਕਿ ਪੰਜਾਬ ਦੀਆਂ ਔਰਤਾਂ ਅੱਜ ਵੀ ਇੱਕ-ਇੱਕ ਹਜ਼ਾਰ ਰੁਪਏ ਮਾਸਿਕ ਭੱਤੇ ਦੀ ਉਡੀਕ ਕਰ ਰਹੀਆਂ ਹਨ। ਐਨ.ਕੇ.ਸ਼ਰਮਾ ਚੋਣ ਪ੍ਰਚਾਰ ਮੁਹਿੰਮ ਦੌਰਾਨ ਪਟਿਆਲਾ ਵਿਖੇ ਵੱਖ-ਵੱਖ ਥਾਵਾਂ 'ਤੇ ਵਰਕਰਾਂ ਅਤੇ ਸ਼ਹਿਰ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਰੂਬਰੂੂ ਹੋਏ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਿਛਲੇ ਢਾਈ ਸਾਲਾਂ ਤੋਂ ਸੱਤਾ ਸੰਭਾਲ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਵਿਕਾਸ ਪੱਖੋਂ ਵੀਹ ਸਾਲ ਪਿੱਛੇ ਧੱਕ ਦਿੱਤਾ ਹੈ। ਭਗਵੰਤ ਮਾਨ ਸਰਕਾਰ ਦਾ ਸਾਰਾ ਧਿਆਨ ਸਿਰਫ ਪ੍ਰਚਾਰ ਵੱਲ ਹੈ। ਪੰਜਾਬ ਦੇ ਹਾਲਾਤ ਅੱਜ ਇਹ ਬਣ ਗਏ ਹਨ ਕਿ ਸਰਕਾਰ ਕਰਜ਼ਾ ਉਤਾਰਨ ਲਈ ਕਰਜ਼ਾ ਲੈ ਰਹੀ ਹੈ। ਪਿਛਲੀਆਂ ਸਰਕਾਰਾਂ ਨੂੰ ਕਰਜ਼ੇ ਅਤੇ ਹੋਰ ਮੁੱਦਿਆਂ 'ਤੇ ਘੇਰਨ ਵਾਲੀ ਸਰਕਾਰ ਨੂੰ ਖੁਦ ਵੀ ਪੰਜਾਬ ਦੇ ਲੋਕਾਂ ਨੂੰ ਦੱਸਣਾ ਚਾਹੀਦਾ ਹੈ ਕਿ ਉਸਦੇ ਕਾਰਜਕਾਲ ਦੌਰਾਨ ਕਿੰਨਾ ਕਰਜ਼ਾ ਲਿਆ ਗਿਆ ਹੈ ਅਤੇ ਉਸ ਦੀ ਵਰਤੋਂ ਕਿੱਥੇ ਕੀਤੀ ਗਈ ਹੈ। ਸ਼ਰਮਾ ਨੇ ਕਿਹਾ ਕਿ ਸਾਲ 2022 ਦੀਆਂ ਚੋਣਾਂ ਦੌਰਾਨ ਜੋ ਵਾਅਦੇ ਕਰਕੇ ਆਮ ਆਦਮੀ ਪਾਰਟੀ ਸੱਤਾ ਵਿੱਚ ਆਈ ਸੀ, ਉਹ ਅੱਜ ਸਾਰੇ ਵਾਅਦੇ ਭੁੱਲ ਗਈ ਹੈ। ਪੰਜਾਬ ਦੀਆਂ ਲੱਖਾਂ ਔਰਤਾਂ ਨੂੰ ਹਰ ਮਹੀਨੇ ਇੱਕ-ਇੱਕ ਹਜ਼ਾਰ ਰੁਪਏ ਮਾਸਿਕ ਭੱਤਾ ਦੇਣ ਦੇ ਨਾਮ 'ਤੇ ਗੁੰਮਰਾਹ ਕੀਤਾ ਗਿਆ। ਅੱਜ ਵੀ ਪੰਜਾਬ ਦੀਆਂ ਔਰਤਾਂ ਭੱਤੇ ਦੀ ਉਡੀਕ ਕਰ ਰਹੀਆਂ ਹਨ। ਪੰਜਾਬ ਦੇ ਹਾਲਾਤ ਇਹ ਬਣ ਗਏ ਹਨ ਕਿ ਸਰਕਾਰੀ ਮੁਲਾਜ਼ਮਾਂ ਨੂੰ ਕਈ-ਕਈ ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲ ਰਹੀਆਂ ਹਨ। ਉਨ੍ਹਾਂ ਵਰਕਰਾਂ ਨੂੰ ਇਕਜੁੱਟ ਹੋ ਕੇ ਚੋਣ ਪ੍ਰਚਾਰ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਚੋਣਾਂ ਤੋਂ ਪਹਿਲਾਂ ਹੀ ਚੋਣ ਦੌੜ ਤੋਂ ਬਾਹਰ ਹੋ ਚੁੱਕੀਆਂ ਹਨ। ਆਪ ਦੇ ਉਮੀਦਵਾਰ ਜੇਕਰ ਵੋਟਾਂ ਮੰਗਣ ਆਉਣ ਤਾਂ ਉਨ੍ਹਾਂ ਤੋਂ ਵਿਧਾਨ ਸਭਾ ਚੋਣਾਂ ਵਿੱਚ ਕੀਤੇ ਵਾਅਦਿਆਂ ਦਾ ਹਿਸਾਬ ਜ਼ਰੂਰ ਮੰਗਿਆ ਜਾਵੇ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਖੁਸ਼ਵੰਤ ਸਿੰਘ ਢਿੱਲੋਂ, ਬੀਬੀ ਮਹਿੰਦਰ ਕੌਰ, ਕ੍ਰਿਸ਼ਨ ਸਿੰਘ ਸਨੌਰ, ਗੁਰਦਰਸ਼ਨ ਸਿੰਘ ਗਾਂਧੀ, ਪਲਵਿੰਦਰ ਸਿੰਘ ਰਿੰਕੂ, ਅਮਰਜੀਤ ਸਿੰਘ ਨੌਗਾਵਾਂ, ਨਿਰੰਜਣ ਸਿੰਘ ਫੌਜੀ, ਦਵਿੰਦਰਪਾਲ ਸਿੰਘ ਚੱਢਾ, ਜਸਵਿੰਦਰ ਪਾਲ ਸਿੰਘ, ਮਹਿੰਦਰ ਸਿੰਘ ਪੰਜੇਟਾ ਸਮੇਤ ਕਈ ਅਕਾਲੀ ਆਗੂ ਹਾਜ਼ਰ ਸਨ।

Punjab Bani 20 April,2024
ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਨੇ ਭਾਜਪਾ ਸਰਕਾਰ ਤੇ ਬੋਲਿਆ ਹਮਲਾ

ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਨੇ ਭਾਜਪਾ ਸਰਕਾਰ ਤੇ ਬੋਲਿਆ ਹਮਲਾ ਤ੍ਰਿਸ਼ੂਰ : ਲੋਕ ਸਭਾ ਚੋਣਾਂ ਕਾਰਨ ਕਾਂਗਰਸ ਅਤੇ ਭਾਜਪਾ ਇੱਕ ਦੂਜੇ 'ਤੇ ਹਮਲੇ ਕਰ ਰਹੇ ਹਨ। ਇਸ ਦੌਰਾਨ ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਨੇ ਭਾਜਪਾ ਦੀ ਕੇਂਦਰ ਸਰਕਾਰ 'ਤੇ ਹਮਲਾ ਬੋਲਿਆ ਹੈ। ਪ੍ਰਿਅੰਕਾ ਨੇ ਕਿਹਾ ਕਿ ਭਾਜਪਾ ਲੋਕਤਾਂਤਰਿਕ ਪ੍ਰਕਿਰਿਆਵਾਂ ਨੂੰ ਦਰਕਿਨਾਰ ਕਰਕੇ ਕਾਨੂੰਨ ਬਣਾਉਣ 'ਚ ਲੱਗੀ ਹੋਈ ਹੈ ਅਤੇ ਇਹ ਲੋਕਾਂ ਦੀ ਇੱਛਾ ਦੇ ਖਿਲਾਫ ਹੈ। ਕਾਂਗਰਸ ਨੇਤਾ ਨੇ ਇਹ ਵੀ ਕਿਹਾ ਕਿ ਪੀਐਮ ਮੋਦੀ ਅਤੇ ਉਨ੍ਹਾਂ ਦੇ ਸਾਥੀ ਨੇਤਾ ਹੰਕਾਰ ਨਾਲ ਭਰੇ ਹੋਏ ਹਨ ਅਤੇ ਭਾਰਤ ਦੇ ਸੰਵਿਧਾਨ ਨੂੰ ਬਦਲਣ ਦੀ ਗੱਲ ਕਰਦੇ ਹਨ ਜੋ ਸਾਡੇ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਖੂਨ ਨਾਲ ਲਿਖਿਆ ਗਿਆ ਸੀ। ਚਾਲਾਕੁਡੀ ਲੋਕ ਸਭਾ ਸੀਟ ਤੋਂ ਕਾਂਗਰਸ ਉਮੀਦਵਾਰ ਬੈਨੀ ਬੇਹਾਨਨ ਲਈ ਵੋਟ ਮੰਗਣ ਵਾਲੀ ਚੋਣ ਰੈਲੀ 'ਚ ਪ੍ਰਿਯੰਕਾ ਨੇ ਕਿਹਾ ਕਿ ਭਾਜਪਾ ਭਾਰਤ ਦੇ ਸੰਵਿਧਾਨ ਨੂੰ ਕਾਗਜ਼ ਦੇ ਟੁਕੜੇ ਵਾਂਗ ਮੰਨਦੀ ਹੈ। ਪ੍ਰਿਅੰਕਾ ਨੇ ਕਿਹਾ, ਜਿਸ ਨਵੇਂ ਭਾਰਤ ਬਾਰੇ ਸਾਨੂੰ ਦੱਸਿਆ ਜਾ ਰਿਹਾ ਹੈ, ਉਹ ਇੱਕ ਅਜਿਹਾ ਭਾਰਤ ਹੈ ਜਿੱਥੇ ਕੁਝ ਤਾਕਤਵਰ ਲੋਕ ਧਾਰਮਿਕਤਾ ਦਾ ਦਾਅਵਾ ਕਰਦੇ ਹਨ ਅਤੇ ਲੋਕਤੰਤਰੀ ਪ੍ਰਕਿਰਿਆ ਨੂੰ ਦਰਕਿਨਾਰ ਕਰਕੇ ਕਾਨੂੰਨ ਬਣਾਏ ਜਾਂਦੇ ਹਨ ਅਤੇ ਉਨ੍ਹਾਂ ਦੀ ਇੱਛਾ ਦੇ ਵਿਰੁੱਧ ਲੋਕਾਂ 'ਤੇ ਥੋਪ ਦਿੱਤੇ ਜਾਂਦੇ ਹਨ।

Punjab Bani 20 April,2024
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਸਬੰਧੀ ਮੰਤਰੀ ਸੌਰਵ ਭਾਰਦਵਾਜ ਨੇ ਦਿੱਤਾ ਵੱਡਾ ਬਿਆਨ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਸਬੰਧੀ ਮੰਤਰੀ ਸੌਰਵ ਭਾਰਦਵਾਜ ਨੇ ਦਿੱਤਾ ਵੱਡਾ ਬਿਆਨ ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਨੂੰ ਲੈ ਕੇ ਮੰਤਰੀ ਸੌਰਭ ਭਾਰਦਵਾਜ ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਦਿੱਲੀ ਦੇ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਦੇਣ ਵਾਲੇ ਲੋਕਾਂ ਦੇ ਚੁਣੇ ਹੋਏ ਮੁੱਖ ਮੰਤਰੀ ਨੂੰ ਦਵਾਈਆਂ ਨਹੀਂ ਦਿੱਤੀਆਂ ਜਾ ਰਹੀਆਂ। ਉਨ੍ਹਾਂ ਦਾਅਵਾ ਕੀਤਾ ਹੈ ਕਿ ਕੇਜਰੀਵਾਲ ਕਹਿ ਰਹੇ ਹਨ ਕਿ ਉਨ੍ਹਾਂ ਦਾ ਸ਼ੂਗਰ ਲੈਵਲ ਵਧ ਗਿਆ ਹੈ ਅਤੇ ਉਨ੍ਹਾਂ ਨੂੰ ਇਨਸੁਲਿਨ ਦੀ ਜ਼ਰੂਰਤ ਹੈ, ਇਸ ਲਈ ਉਨ੍ਹਾਂ ਨੂੰ ਇਨਸੁਲਿਨ ਦੇਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਸੌਰਭ ਨੇ ਦਾਅਵਾ ਕੀਤਾ ਕਿ ਜੇਲ੍ਹ 'ਚ ਹੌਲੀ-ਹੌਲੀ ਕੇਜਰੀਵਾਲ ਦਾ ਕਤਲ ਹੋ ਰਿਹਾ ਹੈ। ਸੌਰਭ ਨੇ ਦੱਸਿਆ ਕਿ ਜੇਕਰ ਸ਼ੂਗਰ ਦੇ ਮਰੀਜ਼ ਨੂੰ ਇਨਸੁਲਿਨ ਨਾ ਦਿੱਤੀ ਜਾਵੇ ਤਾਂ ਉਸ ਦੀਆਂ ਨਸਾਂ ਕਮਜ਼ੋਰ ਹੋਣ ਲੱਗਦੀਆਂ ਹਨ।

Punjab Bani 20 April,2024
ਅੱਤਵਾਦ ਦਾ ਨਿਰਯਾਤ ਕਰਨ ਵਾਲਾ ਦੇਸ਼ ਹੁਣ ਆਟੇ ਦਾਲ ਲੲੀ ਕਰ ਰਿਹਾ ਹੈ ਸੰਘਰਸ਼ : ਮੋਦੀ

ਅੱਤਵਾਦ ਦਾ ਨਿਰਯਾਤ ਕਰਨ ਵਾਲਾ ਦੇਸ਼ ਹੁਣ ਆਟੇ ਦਾਲ ਲੲੀ ਕਰ ਰਿਹਾ ਹੈ ਸੰਘਰਸ਼ : ਮੋਦੀ ਦਿਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਕਿਸਤਾਨ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਜਿਹੜਾ ਦੇਸ਼ ‘ਅੱਤਵਾਦ’ ਦਾ ਨਿਰਯਾਤ ਕਰਦਾ ਸੀ, ਉਹ ਹੁਣ ‘ਆਟੇ’ ਲਈ ਸੰਘਰਸ਼ ਕਰ ਰਿਹਾ ਹੈ। ਪੀਐਮ ਮੋਦੀ ਨੇ ਮੱਧ ਪ੍ਰਦੇਸ਼ ਦੇ ਦਮੋਹ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਇਹ ਟਿੱਪਣੀ ਕੀਤੀ। ਪੀਐਮ ਮੋਦੀ ਨੇ ਕਿਹਾ ਕਿ ‘ਦੁਨੀਆਂ ਵਿੱਚ ਕਈ ਅਜਿਹੇ ਦੇਸ਼ ਹਨ ਜਿਨ੍ਹਾਂ ਦੀ ਹਾਲਤ ਵਿਗੜ ਚੁੱਕੀ ਹੈ। ਕਈ ਦੀਵਾਲੀਆ ਹੋ ਰਹੇ ਹਨ। ਇੱਥੋਂ ਤੱਕ ਕਿ ਸਾਡਾ ਇੱਕ ਗੁਆਂਢੀ ਦੇਸ਼, ਜੋ ਅੱਤਵਾਦ ਦਾ ਸਪਲਾਇਰ ਸੀ, ਹੁਣ ਆਟਾ ਸਪਲਾਈ ਕਰਨ ਲਈ ਸੰਘਰਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤ ਜੋ ਪਹਿਲਾਂ ਵਿਦੇਸ਼ਾਂ ਤੋਂ ਹਥਿਆਰ ਖਰੀਦਦਾ ਸੀ, ਹੁਣ ਉਹ ਉੱਚ ਤਕਨੀਕ ਵਾਲੇ ਹਥਿਆਰ ਦੂਜੇ ਦੇਸ਼ਾਂ ਨੂੰ ਬਰਾਮਦ ਕਰ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੇਸ਼ ਦੇ ਲੋਕਾਂ ਨੂੰ ਕੇਂਦਰ ਵਿੱਚ ਮਜ਼ਬੂਤ ​​ਅਤੇ ਸਥਿਰ ਸਰਕਾਰ ਲਈ ਵੋਟ ਦੇਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ‘ਨੇਸ਼ਨ ਫਸਟ’ ਦੇ ਸਿਧਾਂਤ ਨਾਲ ਕੰਮ ਕਰਦੀ ਹੈ ਅਤੇ ਕਦੇ ਵੀ ਕਿਸੇ ਪਾਸਿਓਂ ਦਬਾਅ ਅੱਗੇ ਨਹੀਂ ਝੁਕਦੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਅਮਰੀਕਾ ਸਮੇਤ ਪੱਛਮੀ ਦੇਸ਼ਾਂ ਦੇ ਦਬਾਅ ਦੇ ਬਾਵਜੂਦ ਰੂਸ ਤੋਂ ਤੇਲ ਖਰੀਦਣ ਦੇ ਭਾਰਤ ਦੇ ਕਦਮ ਦਾ ਬਚਾਅ ਕੀਤਾ।

Punjab Bani 20 April,2024
ਭਾਗਲਪੁਰ ਵਿੱਚ ਰਾਹੁਲ ਗਾਂਧੀ ਨੇ ਕੀਤਾ ਲੋਕਾਂ ਨੂੰ ਸੰਬੋਧਨ

ਭਾਗਲਪੁਰ ਵਿੱਚ ਰਾਹੁਲ ਗਾਂਧੀ ਨੇ ਕੀਤਾ ਲੋਕਾਂ ਨੂੰ ਸੰਬੋਧਨ ਦਿਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਬਿਹਾਰ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਤੇਜਸਵੀ ਯਾਦਵ ਅਤੇ ਵੀਆਈਪੀ ਮੁਖੀ ਮੁਕੇਸ਼ ਸਾਹਨੀ ਨੂੰ ਬਿਹਾਰ ਦੇ ਭਾਗਲਪੁਰ ਸੈਂਡਿਸ ਕੰਪਾਊਂਡ ਵਿੱਚ ਇੱਕ ਮੰਚ ‘ਤੇ ਦੇਖਿਆ ਗਿਆ। ਭਾਗਲਪੁਰ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਅਜੀਤ ਸ਼ਰਮਾ ਦੇ ਹੱਕ ਵਿੱਚ ਜਨ ਸਭਾ ਨੂੰ ਸਾਰੇ ਆਗੂਆਂ ਨੇ ਸੰਬੋਧਨ ਕੀਤਾ। ਕੜਾਕੇ ਦੀ ਗਰਮੀ ਅਤੇ ਕੜਾਕੇ ਦੀ ਗਰਮੀ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਸਮਰਥਕ ਸ਼ਹਿਰ ਦੇ ਸੈਂਡਿਸ ਕੰਪਾਊਂਡ ਗਰਾਊਂਡ ਵਿੱਚ ਪੁੱਜੇ। ਰਾਹੁਲ ਗਾਂਧੀ ਦਾ ਸੰਬੋਧਨ ਸੁਣਨ ਲਈ ਵੱਡੀ ਗਿਣਤੀ ‘ਚ ਔਰਤਾਂ ਵੀ ਮੀਟਿੰਗ ਵਾਲੀ ਥਾਂ ‘ਤੇ ਪਹੁੰਚੀਆਂ। ਰਾਹੁਲ ਗਾਂਧੀ ਨੂੰ ਦੇਖਣ ਅਤੇ ਸੁਣਨ ਲਈ ਖਾਸ ਤੌਰ ‘ਤੇ ਲੜਕੀਆਂ ‘ਚ ਹੈਰਾਨੀਜਨਕ ਉਤਸ਼ਾਹ ਦੇਖਿਆ ਗਿਆ। ਇੱਥੇ ਉਨ੍ਹਾਂ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕੀਤਾ। ਰਾਹੁਲ ਗਾਂਧੀ ਨੇ ਭਾਗਲਪੁਰ ‘ਚ ਜਨ ਸਭਾ ‘ਚ ਕਿਹਾ ਕਿ ਭਾਜਪਾ ਵਾਲੇ ਗੱਲਾਂ ਕਰਦੇ ਹਨ ਕਿ ਇੰਨੀਆਂ ਸੀਟਾਂ ਆਉਣਗੀਆਂ, ਇੰਨੀਆਂ ਸੀਟਾਂ ਆਉਣਗੀਆਂ ਪਰ ਮੈਂ ਕਹਿੰਦਾ ਹਾਂ ਕਿ ਐਨਡੀਏ ਨੂੰ 150 ਤੋਂ ਵੱਧ ਸੀਟਾਂ ਨਹੀਂ ਮਿਲਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਸਾਡੀ ਸਰਕਾਰ ਬਣਦਿਆਂ ਹੀ ਅਗਨੀਵੀਰ ਸਕੀਮ ਨੂੰ ਲਾਂਭੇ ਕਰ ਦਿੱਤਾ ਜਾਵੇਗਾ। ਦੇਸ਼ ਨੂੰ ਦੋ ਤਰ੍ਹਾਂ ਦੇ ਸ਼ਹੀਦਾਂ ਦੀ ਲੋੜ ਨਹੀਂ ਹੈ।

Punjab Bani 20 April,2024
ਭਾਜਪਾ ਦਾ ਤੰਤਰ ਕਿਸੇ ਦੀ ਹਤਿਆ ਕਰਨ ਤੱਕ ਜਾ ਸਕਦਾ ਹੈ : ਸੰਜੇ ਸਿੰਘ

ਭਾਜਪਾ ਦਾ ਤੰਤਰ ਕਿਸੇ ਦੀ ਹਤਿਆ ਕਰਨ ਤੱਕ ਜਾ ਸਕਦਾ ਹੈ : ਸੰਜੇ ਸਿੰਘ ਨਵੀਂ ਦਿੱਲੀ, 19 ਅਪਰੈਲ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਅੱਜ ਆਪਣੀ ਪਾਰਟੀ ਦੇ ਦੋਸ਼ਾਂ ਨੂੰ ਦੁਹਰਾਇਆ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਡੂੰਘੀ ਸਾਜ਼ਿਸ਼ ਰਚੀ ਜਾ ਰਹੀ ਹੈ ਅਤੇ ਜੇਲ੍ਹ ਵਿੱਚ ਉਨ੍ਹਾਂ ਨਾਲ ਕੁਝ ਵੀ ਹੋ ਸਕਦਾ ਹੈ। ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਨੇ ਦੋਸ਼ ਲਾਇਆ ਕਿ ਭਾਜਪਾ ਦਾ ਤੰਤਰ ਕਿਸੇ ਦੀ ਹੱਤਿਆ ਕਰਨ ਦੇ ਪੱਧਰ ਤੱਕ ਜਾ ਸਕਦਾ ਹੈ। ਭਾਜਪਾ ਨੇ ਸੰਜੈ ਸਿੰਘ ਦੇ ਦੋਸ਼ਾਂ ‘ਤੇ ਤੁਰੰਤ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ। ਰਾਜ ਸਭਾ ਮੈਂਬਰ ਨੇ ਕੇਜਰੀਵਾਲ ਦੀ ਬਿਮਾਰੀ ਦਾ ‘ਮਜ਼ਾਕ’ ਉਡਾਉਣ ਲਈ ਭਾਜਪਾ ਆਗੂਆਂ ਦੀ ਆਲੋਚਨਾ ਕੀਤੀ।

Punjab Bani 19 April,2024
ਕੇਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗਾਂਧੀਨਗਰ ਤੋ ਕੀਤੇ ਪੱਤਰ ਦਾਖਲ

ਕੇਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗਾਂਧੀਨਗਰ ਤੋ ਕੀਤੇ ਪੱਤਰ ਦਾਖਲ ਦਿਲੀ, 19 ਅਪਰੈਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਗਾਂਧੀਨਗਰ ਲੋਕ ਸਭਾ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਸ੍ਰੀ ਸ਼ਾਹ ਇਸ ਸੀਟ ਤੋਂ ਭਾਜਪਾ ਦੇ ਉਮੀਦਵਾਰ ਹਨ, ਜਦੋਂ ਉਨ੍ਹਾਂ ਗਾਂਧੀਨਗਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਅਤੇ ਜ਼ਿਲ੍ਹਾ ਚੋਣ ਅਧਿਕਾਰੀ ਨੂੰ ਨਾਮਜ਼ਦਗੀ ਪੱਤਰ ਸੌਂਪੇ ਤਾਂ ਗੁਜਰਾਤ ਦੇ ਮੁੱਖ ਮੰਤਰੀ ਭੁਪਿੰਦਰ ਪਟੇਲ ਵੀ ਉਨ੍ਹਾਂ ਦੇ ਨਾਲ ਸਨ। ਉਨ੍ਹਾਂ ਨੇ ਦੁਪਹਿਰ 12.39 ਵਜੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਸਮੇਂ ਨੂੰ ਵਿਜੈ ਮੁਹੂਰਤ ਮੰਨਿਆ ਜਾਂਦਾ ਹੈ। ਸਾਬਕਾ ਭਾਜਪਾ ਪ੍ਰਧਾਨ ਨੇ 2019 ਦੀਆਂ ਆਮ ਚੋਣਾਂ ਗਾਂਧੀਨਗਰ ਹਲਕੇ ਤੋਂ ਪੰਜ ਲੱਖ ਤੋਂ ਵੱਧ ਵੋਟਾਂ ਦੇ ਫਰਕ ਨਾਲ ਜਿੱਤੀਆਂ ਸਨ।

Punjab Bani 19 April,2024
ਇਜਰਾਈਲ ਨੇ ਕੀਤਾ ਇਰਾਨ ਤੇ ਮਿਜਾਈਲੀ ਹਮਲਾ

ਇਜਰਾਈਲ ਨੇ ਕੀਤਾ ਇਰਾਨ ਤੇ ਮਿਜਾਈਲੀ ਹਮਲਾ ਦੁਬਈ, 19 ਅਪਰੈਲ ਇਜ਼ਰਾਈਲ ਨੇ ਅੱਜ ਸਵੇਰੇ (ਭਾਰਤੀ ਸਮੇਂ ਅਨੁਸਾਰ) ਕਰੀਬ 6 ਵਜੇ ਇਰਾਨ ‘ਤੇ ਮਿਜ਼ਾਈਲ-ਡਰੋਨ ਨਾਲ ਹਮਲਾ ਕੀਤਾ। ਇਰਾਨ ਦੇ ਇਸਫਹਾਨ ਸ਼ਹਿਰ ਦੇ ਹਵਾਈ ਅੱਡੇ ਦੇ ਨੇੜੇ ਧਮਾਕਿਆਂ ਦੀ ਆਵਾਜ਼ ਸੁਣੀ ਗਈ ਹੈ। ਹਾਲਾਂਕਿ ਇਜ਼ਰਾਈਲ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। ਇਰਾਨ ਦੀ ਫਾਰਸ ਨਿਊਜ਼ ਏਜੰਸੀ ਨੇ ਵੀ ਧਮਾਕਿਆਂ ਦੀ ਆਵਾਜ਼ ਸੁਣਾਈ ਹੈ। ਫਲਾਈਟ ਟ੍ਰੈਕਿੰਗ ਵੈੱਬਸਾਈਟ ਫਲਾਈਟ ਰਡਾਰ ਮੁਤਾਬਕ ਧਮਾਕਿਆਂ ਤੋਂ ਬਾਅਦ ਇਰਾਨੀ ਹਵਾਈ ਖੇਤਰ ਤੋਂ ਕਈ ਉਡਾਣਾਂ ਨੂੰ ਮੋੜ ਦਿੱਤਾ ਗਿਆ ਹੈ। ਇਸਫਹਾਨ ਉਹੀ ਸੂਬਾ ਹੈ ਜਿੱਥੇ ਨਤਾਨਜ਼ ਸਮੇਤ ਇਰਾਨ ਦੇ ਕਈ ਪਰਮਾਣੂ ਟਿਕਾਣੇ  ਹਨ। ਨਤਾਨਜ਼ ਇਰਾਨ ਦੇ ਯੂਰੇਨੀਅਮ ਪ੍ਰੋਗਰਾਮ ਦਾ ਮੁੱਖ ਹਿੱਸਾ ਹੈ। ਇਸ ਤੋਂ ਪਹਿਲਾਂ 14 ਅਪਰੈਲ ਨੂੰ ਇਰਾਨ ਨੇ 300 ਤੋਂ ਜ਼ਿਆਦਾ ਮਿਜ਼ਾਈਲਾਂ ਅਤੇ ਡਰੋਨਾਂ ਨਾਲ ਇਜ਼ਰਾਈਲ ‘ਤੇ ਹਮਲਾ ਕੀਤਾ ਸੀ।

Punjab Bani 19 April,2024
ਕੇਦਰ ਸਾਸਤ ਪ੍ਰਦੇਸ਼ਾਂ ਵਿੱਚ 102 ਸੀਟਾਂ ਤੇ ਹੋਈ 50 ਫੀਸਦੀ ਤੱਕ ਵੋਟਿੰਗ

ਕੇਦਰ ਸਾਸਤ ਪ੍ਰਦੇਸ਼ਾਂ ਵਿੱਚ 102 ਸੀਟਾਂ ਤੇ ਹੋਈ 50 ਫੀਸਦੀ ਤੱਕ ਵੋਟਿੰਗ ਨਵੀਂ ਦਿੱਲੀ, 19 ਅਪਰੈਲ ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ‘ਚ ਅੱਜ ਦੇਸ਼ ਭਰ ਦੇ 21 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 102 ਸੀਟਾਂ ‘ਤੇ ਵੋਟਿੰਗ ਜਾਰੀ ਹੈ। ਬਾਅਦ ਦੁਪਹਿਰ 3 ਵਜੇ ਤੱਕ 50 ਫੀਸਦੀ ਵੋਟਿੰਗ ਦਰਜ ਕੀਤੀ ਗਈ। ਪੱਛਮੀ ਬੰਗਾਲ ‘ਚ ਵੋਟਿੰਗ ਦੌਰਾਨ ਹਿੰਸਾ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ ਅਤੇ ਛੱਤੀਸਗੜ੍ਹ ‘ਚ ਆਈਈਡੀ ਧਮਾਕੇ ‘ਚ ਕੇਂਦਰੀ ਰਿਜ਼ਰਵ ਪੁਲਸ ਫੋਰਸ (ਸੀਆਰਪੀਐੱਫ) ਦਾ ਕਮਾਂਡੈਂਟ ਜ਼ਖਮੀ ਹੋ ਗਿਆ ਹੈ। ਤਾਮਿਲਨਾਡੂ, ਅਰੁਣਾਚਲ ਪ੍ਰਦੇਸ਼, ਅੰਡੇਮਾਨ ਅਤੇ ਨਿਕੋਬਾਰ ਅਤੇ ਅਸਾਮ ਦੇ ਕੁਝ ਬੂਥਾਂ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਵਿੱਚ ਮਾਮੂਲੀ ਤਕਨੀਕੀ ਖਰਾਬੀ ਵੀ ਸਾਹਮਣੇ ਆਈ ਹੈ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਬਾਅਦ ਦੁਪਹਿਰ 1 ਵਜੇ ਤੱਕ ਸਭ ਤੋਂ ਵੱਧ ਮਤਦਾਨ ਤ੍ਰਿਪੁਰਾ ਵਿੱਚ ਦਰਜ ਕੀਤਾ ਗਿਆ ਜਿੱਥੇ 53.04 ਫੀਸਦੀ ਵੋਟਰਾਂ ਨੇ ਆਪਣੇ ਵੋਟ ਦਾ ਇਸਤੇਮਾਲ ਕੀਤਾ। ਲਕਸ਼ਦੀਪ ‘ਚ ਸਭ ਤੋਂ ਘੱਟ 29.91 ਫੀਸਦੀ ਵੋਟਿੰਗ ਦਰਜ ਕੀਤੀ ਗਈ। ਪੱਛਮੀ ਬੰਗਾਲ ‘ਚ 50.96 ਫੀਸਦੀ ਵੋਟਿੰਗ ਹੋਈ। ਅੱਜ ਅੱਠ ਕੇਂਦਰੀ ਮੰਤਰੀਆਂ, ਦੋ ਸਾਬਕਾ ਮੁੱਖ ਮੰਤਰੀਆਂ ਅਤੇ ਸਾਬਕਾ ਰਾਜਪਾਲ ਸਮੇਤ 1600 ਤੋਂ ਵੱਧ ਉਮੀਦਵਾਰਾਂ ਦੀ ਕਿਸਮਤ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ’ਚ ਬੰਦ ਹੋ ਜਾਵੇਗੀ। ਇਸ ਤੋਂ ਇਲਾਵਾ ਅਰੁਣਾਚਲ ਪ੍ਰਦੇਸ਼ ਅਤੇ ਸਿੱਕਮ ਵਿਧਾਨ ਸਭਾਵਾਂ ਦੀਆਂ 92 ਸੀਟਾਂ ਲਈ ਵੀ ਵੋਟਾਂ ਪੈਣਗੀਆਂ।

Punjab Bani 19 April,2024
ਮਹਿਲਾਂ ’ਚ ਰਹਿਣ ਵਾਲੇ ਗਰੀਬਾਂ ਦਾ ਦੁੱਖ ਨਹੀਂ ਸਮਝ ਸਕਦੇ : ਐਨ.ਕੇ.ਸ਼ਰਮਾ

ਮਹਿਲਾਂ ’ਚ ਰਹਿਣ ਵਾਲੇ ਗਰੀਬਾਂ ਦਾ ਦੁੱਖ ਨਹੀਂ ਸਮਝ ਸਕਦੇ : ਐਨ.ਕੇ.ਸ਼ਰਮਾ ਪਟਿਆਲਾ ’ਚ ਸ਼ਹਿਰੀ ਵਰਕਰਾਂ ਨਾਲ ਹੋਏ ਰੂਬਰੂ ਪ੍ਰਨੀਤ ਕੌਰ ਨੇ ਪਟਿਆਲਾ ਵਾਸੀਆਂ ਨਾਲ ਕੀਤਾ ਕੀਤਾ ਧੋਖਾ ਪਟਿਆਲਾ। ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ. ਸ਼ਰਮਾ ਨੇ ਕਿਹਾ ਹੈ ਕਿ ਚਾਰ ਵਾਰ ਇਸ ਹਲਕੇ ਤੋਂ ਸੰਸਦ ਮੈਂਬਰ ਰਹੀ ਪ੍ਰਨੀਤ ਕੌਰ ਨੇ ਪਟਿਆਲਾ ਸ਼ਹਿਰ ਵਾਸੀਆਂ ਨਾਲ ਧੋਖਾ ਕੀਤਾ ਹੈ। ਮਹਿਲਾਂ ਵਿੱਚ ਰਹਿਣ ਵਾਲੀ ਪ੍ਰਨੀਤ ਕੌਰ ਨੇ ਕਦੇ ਵੀ ਗਰੀਬ ਲੋਕਾਂ ਦੇ ਦੁੱਖ ਦਰਦ ਨੂੰ ਨਹੀਂ ਸਮਝਿਆ ਹੈ। ਐਨ.ਕੇ. ਸ਼ਰਮਾ ਨੇ ਅੱਜ ਪਟਿਆਲਾ ਦਿਹਾਤੀ ਇੰਚਾਰਜ ਜਸਪਾਲ ਸਿੰਘ ਬਿੱਟੂ ਦੇ ਗ੍ਰਹਿ ਵਿਖੇ ਵਰਕਰਾਂ ਨਾਲ ਰੂਬਰੂ ਹੋ ਰਹੇ ਸਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਪ੍ਰਨੀਤ ਕੌਰ ਨੂੰ ਚਾਰ ਵਾਰ ਸੰਸਦ ਮੈਂਬਰ ਬਣਾਇਆ। ਉਨ੍ਹਾਂ ਦੇ ਪਤੀ ਅਮਰਿੰਦਰ ਸਿੰਘ ਨੂੰ ਦੋ ਵਾਰ ਮੁੱਖ ਮੰਤਰੀ ਬਣਾਇਆ। ਇਸ ਦੇ ਬਾਵਜੂਦ ਪਿਛਲੇ ਵੀਹ ਸਾਲਾਂ ਵਿੱਚ ਪਟਿਆਲਾ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਹੋਇਆ। ਸ਼ਰਮਾ ਨੇ ਕਿਹਾ ਕਿ ਜਿਸ ਕਾਂਗਰਸ ਪਾਰਟੀ ਨੇ ਪ੍ਰਨੀਤ ਕੌਰ ਅਤੇ ਉਨ੍ਹਾਂ ਦੇ ਪਤੀ ਨੂੰ ਵੱਡੇ-ਵੱਡੇ ਅਹੁਦੇ ਦਿੱਤੇ, ਅੱਜ ਉਹ ਉਸੇ ਕਾਂਗਰਸ ਵਿਰੁੱਧ ਪ੍ਰਚਾਰ ਕਰਕੇ ਭਾਜਪਾ ਲਈ ਵੋਟ ਮੰਗ ਰਹੇ ਹਨ। ਮਹਿਲਾਂ ਵਿੱਚ ਰਹਿਣ ਵਾਲਿਆਂ ਨੇ ਪਟਿਆਲਾ ਵਾਸੀਆਂ ਨਾਲ ਧੋਖਾ ਕੀਤਾ ਹੈ। ਪ੍ਰਨੀਤ ਕੌਰ ਜਿੱਥੇ ਵੀ ਜਾਂਦੀ ਹਨ, ਉਨ੍ਹਾਂ ਦਾ ਵਿਰੋਧ ਹੋ ਰਿਹਾ ਹੈ। ਐਨ.ਕੇ. ਸ਼ਰਮਾ ਨੇ ਅਕਾਲੀ ਦਲ ਦੇ ਵਰਕਰਾਂ ਅਤੇ ਜਥੇਦਾਰਾਂ ਨੂੰ ਏਕਤਾ ਦਾ ਪਾਠ ਪੜ੍ਹਾਉਂਦੇ ਹੋਏ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਦਾ ਪ੍ਰਚਾਰ ਕਰਨ। ਭਾਜਪਾ ਅਤੇ ਕਾਂਗਰਸ ਦੇ ਉਮੀਦਵਾਰਾਂ ਨੂੰ ਹਰਾਉਣ ਲਈ ਉਨ੍ਹਾਂ ਦੀਆਂ ਪਾਰਟੀਆਂ ਦੇ ਆਗੂ ਅਤੇ ਵਰਕਰ ਹੀ ਵਿਰੋਧੀਆਂ ਨਾਲੋਂ ਵੱਧ ਉਤਾਵਲੇ ਹਨ। ਉਨ੍ਹਾਂ ਕਿਹਾ ਕਿ ਇਸ ਚੋਣ ਵਿੱਚ ਪਟਿਆਲਾ ਦੀ ਜਨਤਾ ਨੇ ਦਲਬਦਲੂਆਂ ਨੂੰ ਸਬਕ ਸਿਖਾਉਣ ਦਾ ਮਨ ਬਣਾ ਲਿਆ ਹੈ। ਅਕਾਲੀ ਦਲ ਦੇ ਵਰਕਰਾਂ ਨੇ ਸਿਰਫ ਆਪਣੀ ਗੱਲ ਜਨਤਾ ਤੱਕ ਪਹੁੰਚਾਉਣੀ ਹੈ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ, ਪਟਿਆਲਾ ਦਿਹਾਤ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ, ਸ਼ਹਿਰੀ ਪ੍ਰਧਾਨ ਅਮਿਤ ਸਿੰਘ ਰਾਠੀ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ ਤੇ ਲਖਵੀਰ ਸਿੰਘ ਲੋਟ, ਮੀਤ ਪ੍ਰਧਾਨ ਰਜਿੰਦਰ ਸਿੰਘ ਵਿਰਕ, ਮਾਲਵਿੰਦਰ ਸਿੰਘ, ਪਰਮਜੀਤ ਸਿੰਘ ਪੰਮਾ, ਸੁਖਵਿੰਦਰ ਪਾਲ ਸਿੰਘ ਮਿੰਟਾ, ਸੁਖਵਿੰਦਰ ਸਿੰਘ ਬੌਬੀ, ਹਰਵਿੰਦਰ ਸਿੰਘ ਬੱਬੂ, ਜਸਵੰਤ ਸਿੰਘ ਟਿਵਾਣਾ, ਜਸਵਿੰਦਰ ਸਿੰਘ ਚੀਮਾ, ਮਹਿੰਦਰ ਸਿੰਘ ਸੋਢੀ, ਸ਼ੱਕੂ ਗਰੋਵਰ, ਨਰਿੰਦਰ ਸਿੰਘ ਸੰਧੂ ਸਮੇਤ ਕਈ ਪਤਵੰਤੇ ਹਾਜ਼ਰ ਸਨ।

Punjab Bani 19 April,2024
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ - ਲੋਕ ਸਭਾ ਚੋਣਾਂ 2024 ਦੌਰਾਨ ਚੋਣ ਪ੍ਰਕਿਰਿਆ ਨੂੰ ਵਧੇਰੇ ਕੁਸ਼ਲ ਅਤੇ ਪਾਰਦਰਸ਼ੀ ਬਣਾਉਣ ਲਈ ਮੰਗੇ ਸੁਝਾਅ - ਮੁੱਖ ਚੋਣ ਅਧਿਕਾਰੀ ਵੱਲੋਂ ਲੋਕਾਂ ਨੂੰ ਸੀ-ਵਿਜਲ ਐਪ, ਟੋਲ-ਫ੍ਰੀ ਨੰਬਰ 1950 ਅਤੇ ਭਾਰਤੀ ਚੋਣ ਕਮਿਸ਼ਨ ਦੇ ਐਨ.ਜੀ.ਐਸ. ਪੋਰਟਲ ਰਾਹੀਂ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਰਿਪੋਰਟ ਕਰਨ ਦੀ ਅਪੀਲ - ਕਿਹਾ, ਗਰਮੀ ਦੇ ਚੱਲਦਿਆਂ ਪੰਜਾਬ ਦੇ ਪੋਲਿੰਗ ਸਟੇਸ਼ਨਾਂ 'ਤੇ ਛਬੀਲ, ਸ਼ੈੱਡ, ਪੀਣ ਵਾਲੇ ਪਾਣੀ ਅਤੇ ਕੁਰਸੀਆਂ ਦਾ ਕੀਤਾ ਜਾਵੇਗਾ ਖ਼ਾਸ ਪ੍ਰਬੰਧ - ਨਵੇਂ ਵੋਟਰ 4 ਮਈ 2024 ਤੱਕ ਬਣਾ ਸਕਦੇ ਹਨ ਆਪਣੀ ਵੋਟ - ਵੋਟਰ ਆਪਣੀ ਵੋਟ ਪਾਉਣ ਲਈ ਆਧਾਰ ਕਾਰਡ ਸਮੇਤ 12 ਚੋਣਵੇਂ ਦਸਤਾਵੇਜ਼ਾਂ ਦੀ ਕਰ ਸਕਦੇ ਹਨ ਵਰਤੋਂ ਚੰਡੀਗੜ੍ਹ, 19 ਅਪ੍ਰੈਲ: ਲੋਕ ਸਭਾ ਚੋਣਾਂ 2024 ਦੌਰਾਨ ਚੋਣ ਪ੍ਰਕਿਰਿਆ ਨੂੰ ਵਧੇਰੇ ਕੁਸ਼ਲ, ਪਾਰਦਰਸ਼ੀ ਬਣਾਉਣ ਅਤੇ ਵੋਟਰਾਂ ਨੂੰ ਜਾਗਰੂਕ ਕਰਨ ਤੇ ਉਨ੍ਹਾਂ ਦੇ ਕੀਮਤੀ ਸੁਝਾਅ ਲੈਣ ਲਈ ਆਪਣੀ ਕਿਸਮ ਦੀ ਪਹਿਲਕਦਮੀ ਤਹਿਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ 'ਟਾਕ ਟੂ ਯੂਅਰ ਸੀ.ਈ.ਓ. ਪੰਜਾਬ' ਵਿਸ਼ੇ ਤਹਿਤ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਪੰਜਾਬ ਦੇ ਲੋਕਾਂ ਨਾਲ ਰਾਬਤਾ ਬਣਾਇਆ। ਇਸ ਸੈਸ਼ਨ ਦੌਰਾਨ ਮੁੱਖ ਚੋਣ ਅਧਿਕਾਰੀ ਨੇ ਵੋਟਰਾਂ ਦੇ ਵੱਖ-ਵੱਖ ਸਵਾਲਾਂ ਦੇ ਜਵਾਬ ਦਿੱਤੇ ਅਤੇ 'ਇਸ ਵਾਰ 70 ਪਾਰ' ਦੇ ਟੀਚੇ ਦੀ ਪ੍ਰਾਪਤੀ ਲਈ ਉਨ੍ਹਾਂ ਨੂੰ ਵੋਟਿੰਗ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕਰਦਿਆਂ ਚੋਣ ਜ਼ਾਬਤੇ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਸਬੰਧੀ ਕਮਿਸ਼ਨ ਨੂੰ ਰਿਪੋਰਟ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੀ ਵੋਟ ਪ੍ਰਤੀਸ਼ਤਤਾ 65.96 ਫੀਸਦ ਰਹੀ ਸੀ ਅਤੇ ਹੁਣ ਲੋਕ ਸਭਾ ਚੋਣਾਂ 2024 ਦੌਰਾਨ ਇਹ ਟੀਚਾ 70 ਫੀਸਦ ਮਿੱਥਿਆ ਗਿਆ ਹੈ। ਸਿਬਿਨ ਸੀ ਨੇ ਇਹ ਵੀ ਦੱਸਿਆ ਕਿ ਨੌਜਵਾਨ ਵੋਟਰ ਆਪਣੀ ਵੋਟ 4 ਮਈ, 2024 ਤੱਕ ਬਣਾ ਸਕਦੇ ਹਨ। ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਨੂੰ ਹੁਣ ਤੱਕ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ 1600 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕਮਿਸ਼ਨ ਨੂੰ ਸੀ-ਵਿਜਲ ਐਪ 'ਤੇ 1059 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ 733 ਸਹੀ ਪਾਈਆਂ ਗਈਆਂ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 100 ਮਿੰਟਾਂ ਦੇ ਅੰਦਰ-ਅੰਦਰ 689 ਸ਼ਿਕਾਇਤਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਸੀ-ਵਿਜਲ ਐਪ, ਟੋਲ-ਫ੍ਰੀ ਨੰਬਰ 1950 ਅਤੇ ਭਾਰਤੀ ਚੋਣ ਕਮਿਸ਼ਨ ਦੇ ਕੌਮੀ ਸ਼ਿਕਾਇਤ ਸੇਵਾ ਪੋਰਟਲ (ਐਨ.ਜੀ.ਐਸ.ਪੀ.) ਰਾਹੀਂ ਉਲੰਘਣਾਵਾਂ ਦੀ ਰਿਪੋਰਟ ਕਰਨ ਦੀ ਅਪੀਲ ਕੀਤੀ। ਪੰਜਾਬ ਵਿੱਚ ਪੋਲਿੰਗ ਦੌਰਾਨ ਗਰਮੀ ਤੋਂ ਰਾਹਤ ਸਬੰਧੀ ਪੁੱਛੇ ਇਕ ਸਵਾਲ ਦੇ ਜਵਾਬ ਵਿੱਚ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਇਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਵੋਟਰਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਦੇਣ ਲਈ ਪੋਲਿੰਗ ਸਟੇਸ਼ਨਾਂ ਵਿਖੇ ਮਿੱਠੇ ਜਲ (ਛਬੀਲ) ਦਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਵੋਟਰਾਂ ਨੂੰ ਗਰਮੀ ਤੋਂ ਰਾਹਤ ਦੇਣ ਲਈ ਹਰੇਕ ਪੋਲਿੰਗ ਸਟੇਸ਼ਨ 'ਤੇ ਵਾਟਰ ਕੂਲਰ, ਪੱਖੇ, ਬੈਠਣ ਦਾ ਪ੍ਰਬੰਧ ਅਤੇ ਸ਼ੈੱਡ ਹੋਣਗੇ। ਜੇਕਰ ਵੋਟ ਪਾਉਣ ਲਈ ਕਤਾਰ ਵਿੱਚ 10 ਤੋਂ ਵੱਧ ਲੋਕ ਲੱਗੇ ਹੋਣਗੇ ਤਾਂ ਬੈਠਣ ਲਈ ਕੁਰਸੀ ਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ। ਸਿਬਿਨ ਸੀ ਨੇ ਅੱਗੇ ਦੱਸਿਆ ਕਿ ਬੱਚਿਆਂ ਲਈ ਵਿਸ਼ੇਸ਼ ਕਰੈੱਚ ਰੂਮ, ਬਿਰਧਾਂ ਅਤੇ ਗਰਭਵਤੀ ਔਰਤਾਂ ਲਈ ਵੱਖਰੀਆਂ ਕਤਾਰਾਂ ਅਤੇ ਹਰੇਕ ਪੋਲਿੰਗ ਸਟੇਸ਼ਨ 'ਤੇ ਘੱਟੋ-ਘੱਟ ਇੱਕ ਵੀਲਚੇਅਰ ਦੀ ਉਪਲੱਬਧਤਾ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਪੋਲਿੰਗ ਸਟਾਫ਼ ਨੂੰ ਮੈਡੀਕਲ ਕਿੱਟਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ। ਹਥਿਆਰ ਜਮ੍ਹਾਂ ਕਰਵਾਉਣ ਬਾਰੇ ਪੁੱਛੇ ਸਵਾਲ ਦੇ ਸਬੰਧ ਵਿਚ ਸਿਬਿਨ ਸੀ ਨੇ ਕਿਹਾ ਕਿ ਇਹ ਹਰ ਕਿਸੇ ਲਈ ਲਾਜ਼ਮੀ ਨਹੀਂ ਹੈ ਅਤੇ ਲੋਕ ਆਪਣੇ ਸਬੰਧਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਅਸਲਾ ਰੱਖਣ ਦਾ ਕਾਰਨ ਦੱਸ ਕੇ ਇਸਦੀ ਛੋਟ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਅਜਿਹੇ ਮਾਮਲਿਆਂ ਦੀ ਸਮੀਖਿਆ ਲਈ ਹਰੇਕ ਜ਼ਿਲ੍ਹੇ ਵਿਚ ਪਹਿਲਾਂ ਹੀ ਇਕ-ਇੱਕ ਕਮੇਟੀ ਦਾ ਗਠਨ ਕੀਤਾ ਜਾ ਚੁੱਕਾ ਹੈ। ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਮਹਿਲਾ ਸਟਾਫ਼ ਨੂੰ ਉਨ੍ਹਾਂ ਦੇ ਘਰਾਂ ਨੇੜੇ ਚੋਣ ਡਿਊਟੀ 'ਤੇ ਤਾਇਨਾਤ ਕਰਨ ਦਾ ਵਿਸ਼ੇਸ਼ ਪ੍ਰਬੰਧ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਚੋਣ ਅਧਿਕਾਰੀ ਦੀ ਵੈੱਬਸਾਈਟ 'ਤੇ ਬੀ.ਐਲ.ਓਜ਼ ਦੀ ਸੂਚੀ ਉਪਲੱਬਧ ਕਰਵਾਈ ਗਈ ਹੈ। ਆਨਲਾਈਨ ਵੋਟਿੰਗ ਦੀ ਸਹੂਲਤ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਸਿਬਿਨ ਸੀ ਨੇ ਵੋਟਰਾਂ ਨੂੰ ਦੱਸਿਆ ਕਿ ਅਜੇ ਤੱਕ ਭਾਰਤੀ ਚੋਣ ਕਮਿਸ਼ਨ ਵੱਲੋਂ ਅਜਿਹੀ ਕੋਈ ਸਹੂਲਤ ਨਹੀਂ ਦਿੱਤੀ ਗਈ ਹੈ ਅਤੇ ਇੱਥੋਂ ਤੱਕ ਕਿ 1600 ਦੇ ਕਰੀਬ ਰਜਿਸਟਰਡ ਐਨ.ਆਰ.ਆਈ. ਵੋਟਰਾਂ ਨੂੰ ਆਪਣੀ ਵੋਟ ਪਾਉਣ ਲਈ ਸਬੰਧਤ ਪੋਲਿੰਗ ਸਟੇਸ਼ਨਾਂ 'ਤੇ ਹੀ ਜਾਣਾ ਪਵੇਗਾ। ਉਨ੍ਹਾਂ ਦੱਸਿਆ ਕਿ ਵੋਟਰ ਆਪਣੀ ਵੋਟ ਪਾਉਣ ਲਈ ਵੋਟਰ ਕਾਰਡ ਤੋਂ ਇਲਾਵਾ ਆਧਾਰ ਕਾਰਡ, ਪੈਨ ਕਾਰਡ, ਡਰਾਈਵਿੰਗ ਲਾਇਸੰਸ, ਮਨਰੇਗਾ ਜੌਬ ਕਾਰਡ ਸਮੇਤ 12 ਚੋਣਵੇਂ ਦਸਤਾਵੇਜ਼ਾਂ ਦੀ ਵਰਤੋਂ ਕਰ ਸਕਦੇ ਹਨ। ਸੁਰੱਖਿਆ ਪ੍ਰਬੰਧਾਂ ਬਾਰੇ ਗੱਲ ਕਰਦਿਆਂ ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਸੂਬੇ ਵਿੱਚ ਸਰਹੱਦੀ ਇਲਾਕਿਆਂ ਅਤੇ ਪਛਾਣ ਕੀਤੇ ਗਏ ਸੰਵੇਦਨਸ਼ੀਲ ਪੋਲਿੰਗ ਖੇਤਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਪੁਲਿਸ ਤੋਂ ਇਲਾਵਾ ਅਰਧ ਸੈਨਿਕ ਬਲਾਂ ਦੀਆਂ 25 ਕੰਪਨੀਆਂ ਸੂਬੇ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ, ਜਿਨ੍ਹਾਂ ਦੀ ਗਿਣਤੀ ਲੋੜ ਅਨੁਸਾਰ ਵਧਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਵੋਟਿੰਗ ਵਾਲੇ ਦਿਨ ਅਰਥਾਤ 1 ਜੂਨ ਨੂੰ ਸੂਬੇ ਭਰ ਦੇ ਪੋਲਿੰਗ ਸਟੇਸ਼ਨਾਂ ਦੀ 100 ਫੀਸਦ ਵੈਬਕਾਸਟਿੰਗ ਯਕੀਨੀ ਬਣਾਈ ਜਾਵੇਗੀ। ਸਿਬਿਨ ਸੀ ਨੇ ਅੱਗੇ ਦੱਸਿਆ ਕਿ ਸਮੁੱਚੀ ਚੋਣ ਪ੍ਰਕਿਰਿਆ ਦੌਰਾਨ ਚੋਣ ਜ਼ਾਬਤੇ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ 'ਤੇ ਤਿੱਖੀ ਨਜ਼ਰ ਰੱਖਣ ਲਈ ਫਲਾਇੰਗ ਸਕੁਐਡ ਵਹੀਕਲ ਅਤੇ ਸਟੈਟਿਕ ਸਰਵੇਲੈਂਸ ਟੀਮਾਂ ਪੂਰੀ ਤਰ੍ਹਾਂ ਸਰਗਰਮ ਹਨ।

Punjab Bani 19 April,2024
ਸਰਕਾਰਾਂ ਨੂੰ ਚਾਹੀਦਾ ਹੈ ਕਿ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਨਾਲ ਛੇੜ ਛਾੜ ਦੀਆਂ ਘਟਨਾਵਾਂ ਰੋਕਣ ਲਈ ਸਖ਼ਤ ਕਾਨੂੰਨ ਬਨਾਉਣ: ਬਾਬਾ ਬਲਬੀਰ ਸਿੰਘ 96 ਕਰੋੜੀ

ਸਰਕਾਰਾਂ ਨੂੰ ਚਾਹੀਦਾ ਹੈ ਕਿ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਨਾਲ ਛੇੜ ਛਾੜ ਦੀਆਂ ਘਟਨਾਵਾਂ ਰੋਕਣ ਲਈ ਸਖ਼ਤ ਕਾਨੂੰਨ ਬਨਾਉਣ: ਬਾਬਾ ਬਲਬੀਰ ਸਿੰਘ 96 ਕਰੋੜੀ ਗਰਮੀ ਅਤੇ ਤੇਜ਼ ਹਵਾਵਾਂ ਦੇ ਕਾਰਨ ਸਰਕਟ ਸਾਟ ਤੋਂ ਬਚਨ ਦੇ ਯੋਗ ਪ੍ਰਬੰਧ ਕੀਤੇ ਜਾਣ ਅੰਮ੍ਰਿਤਸਰ:- 19 ਅਪ੍ਰੈਲ ( ) ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ ਦੇ ਗੁਰਦੁਆਰਾ ਸਾਹਿਬ ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਦੇ ਸਾਹਮਣੇ ਆਏ ਤਾਜ਼ਾ ਮਾਮਲੇ ਤੇ ਪ੍ਰਤੀਕਰਮ ਦਿੰਦਿਆਂ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96 ਕ੍ਰੋੜੀ) ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੇ ਘਟਨਾ ਨੂੰ ਅਤਿ ਮੰਦਭਾਗਾ ਦੱਸਦਿਆਂ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਸਜ਼ਾਵਾ ਦੇਣ ਲਈ ਸਰਕਾਰਾਂ ਤੋਂ ਸਖਤ ਕਾਨੂੰਨ ਬਣਾਉਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਪੰਥ ਰਤਨ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਪਿਛਲੇ ਦਿਨੀਂ ਇੱਕ ਬੇਅਦਬੀ ਦੀ ਘਟਨਾ ਸਾਹਮਣੇ ਆਈ ਸੀ ਪਰ ਅੱਜ ਪਿੰਡ ਚੀਮਾ ਪੋਤਾ ਦੇ ਗੁਰਦੁਆਰਾ ਸਾਹਿਬ `ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਖੰਡਿਤ ਕੀਤੇ ਜਾਣ ਦੇ ਮਾਮਲੇ ਨੇ ਹਰ ਗੁਰੂ ਨਾਨਕ ਨਾਮ ਲੇਵਾ ਸਿੱਖ ਦਾ ਹਿਰਦਾ ਵਲੂੰਧਰ ਕੇ ਰੱਖ ਦਿੱਤਾ ਹੈ ਉਨਾਂ ਕਿਹਾ ਕਿ ਬੇਅਦਬੀ ਘਟਨਾਵਾਂ ਨੂੰ ਰੋਕਣ ਲਈ ਸਰਕਾਰਾਂ ਨੂੰ ਸਖਤ ਕਾਨੂੰਨ ਬਣਾ ਕੇ ਅਜਿਹੇ ਕੇਸ ਫਾਸਟ ਟ੍ਰੈਕ ਅਦਾਲਤਾਂ ਚ ਚਲਾਉਣੇ ਚਾਹੀਦੇ ਹਨ ਤਾਂਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਜ਼ਾ ਦੁਆਈ ਜਾ ਸਕੇ। ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਗੁਰਦੁਆਰਾ ਕਮੇਟੀਆਂ ਨੂੰ ਵੀ ਅਜਿਹੀਆਂ ਘਟਨਾਵਾਂ ਪ੍ਰਤੀ ਸੁਚੇਤ ਰਹਿਣਾ ਚਾਹੀਦਾ ਹੈ ਅਤੇ ਸੀ.ਸੀ.ਟੀ.ਵੀ ਕੈਮਰੇ ਹਰ ਗੁਰੂਘਰ ਚ ਲਾਉਣੇ ਚਾਹੀਦੇ ਹਨ ਜਿੱਥੇ ਅੱਜ ਤੱਕ ਨਹੀ ਲੱਗੇ। ਉਨ੍ਹਾਂ ਸਮੂਹ ਗੁਰਦੁਆਰਾ ਕਮੇਟੀਆਂ, ਪ੍ਰਬੰਧਕਾਂ, ਸੇਵਾਦਾਰਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਗਰਮੀ ਦਾ ਮੌਸਮ ਹੈ ਗਰਮੀ ਦਿਨੋ ਦਿਨ ਵੱਧ ਰਹੀ ਹੈ, ਤੇਜ਼ ਹਵਾਵਾਂ ਵੀ ਵਗ ਰਹੀਆਂ ਹਨ ਕੋਈ ਸਰਕਟ ਸਾਟ ਦਾ ਬਹਾਨਾ ਨਾ ਬਣੇ, ਪਹਿਲਾਂ ਹੀ ਸੁਚੇਤਤਾ ਨਾਲ ਗੁਰੂਘਰਾਂ ਵਿੱਚ ਲੱਗੇ ਜੋੜਾਂ ਨੂੰ ਉਚਿਤ ਤਰੀਕੇ ਨਾਲ ਠੀਕ ਰੱਖਿਆ ਜਾਵੇ। ਗੁਰੂਘਰਾਂ ਦੀ ਪਹਿਰੇਦਾਰੀ ਵੀ ਤਨਦੇਹੀ ਨਾਲ ਹੋਵੇ। ਕਿਤੇ ਵੀ ਗੁਰੂ ਮਹਾਰਾਜ ਦੇ ਸਰੂਪ ਪ੍ਰਤੀ ਤਾਰਾਂ ਸਾਟ ਹੋ ਜਾਣ ਦਾ ਬਹਾਨਾ ਨਾ ਬਣੇ।

Punjab Bani 19 April,2024
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ - ਲੋਕ ਸਭਾ ਚੋਣਾਂ 2024 ਨਾਲ ਜੁੜੇ ਸਵਾਲਾਂ ਦੇ ਦੇਣਗੇ ਜਵਾਬ - ਸਵੇਰੇ 11 ਵਜੇ ਤੋਂ ‘ਟਾਕ ਟੂ ਯੂਅਰ ਸੀਈਓ ਪੰਜਾਬ’ ਪ੍ਰੋਗਰਾਮ ਨਾਲ ਜੁੜਨ ਦੀ ਅਪੀਲ - ਲਾਈਵ ਸੈਸ਼ਨ ਦੌਰਾਨ ਚੋਣਾਂ ਸਬੰਧੀ ਸੁਝਾਅ ਅਤੇ ਸ਼ਿਕਾਇਤਾਂ ਵੀ ਦਿੱਤੀਆਂ ਜਾ ਸਕਦੀਆਂ ਹਨ: ਸਿਬਿਨ ਸੀ ਚੰਡੀਗੜ੍ਹ, 18 ਅਪ੍ਰੈਲ : ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਨਿਵੇਕਲੀ ਪਹਿਲਕਦਮੀ ਕਰਦਿਆਂ 19 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਸਵੇਰੇ 11:00 ਤੋਂ 11:30 ਵਜੇ ਤੱਕ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ਉੱਤੇ ਲਾਈਵ ਹੋ ਕੇ ਲੋਕਾਂ/ਵੋਟਰਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਦਿੱਤੇ ਜਾਣਗੇ। ਇਸ ਲਾਈਵ ਪ੍ਰੋਗਰਾਮ ਦਾ ਨਾਮ ‘ਟਾਕ ਟੂ ਯੂਅਰ ਸੀਈਓ ਪੰਜਾਬ’ ਰੱਖਿਆ ਗਿਆ ਹੈ। ਇਸ ਬਾਬਤ ਜਾਣਕਾਰੀ ਦਿੰਦਿਆ ਸਿਬਿਨ ਸੀ ਨੇ ਦੱਸਿਆ ਕਿ ‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਹਾਸਲ ਕਰਨ ਲਈ ਅਤੇ ਲੋਕਾਂ ਨੂੰ ਵੋਟ ਪਾਉਣ ਸਬੰਧੀ ਜਾਗਰੂਕ ਕਰਨ ਵਾਸਤੇ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ ਚਲਾਏ ਜਾ ਰਹੇ ਹਨ। ਫੇਸਬੁੱਕ ਲਾਈਵ ਤੋਂ ਪਹਿਲਾਂ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ ਇਕ ਨਿਯਮਤ ਪੋਡਕਾਸਟ ਦੀ ਸ਼ੁਰੂਆਤ ਵੀ ਕੀਤੀ ਗਈ ਹੈ ਜਿਸ ਵਿੱਚ ਚੋਣ ਪ੍ਰਕਿਰਿਆਵਾਂ ਦੇ ਮੁੱਖ ਪਹਿਲੂਆਂ, ਜਿਵੇਂ ਕਿ ਵੋਟਰ ਰਜਿਸਟ੍ਰੇਸ਼ਨ, ਵੋਟਿੰਗ ਪ੍ਰਕਿਰਿਆਵਾਂ ਅਤੇ ਨਾਗਰਿਕਾਂ ਦੀ ਵੋਟਿੰਗ ਵਿੱਚ ਭਾਗੀਦਾਰੀ ਦੀ ਮਹੱਤਤਾ ਉੱਤੇ ਚਾਨਣਾ ਪਾਇਆ ਜਾਂਦਾ ਹੈ ਤਾਂ ਜੋ ਵੋਟਰ ਜਾਗਰੂਕਤਾ ਅਤੇ ਲੋਕਾਂ ਦੀ ਸ਼ਮੂਲੀਅਤ ਨੂੰ ਵਧਾਇਆ ਜਾ ਸਕੇ। ਸਿਬਿਨ ਸੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਫੇਸਬੁੱਕ ਉੱਤੇ @TheCeoPunjab ਦੇ ਅਧਿਕਾਰਤ ਪੇਜ ‘ਤੇ ਲਾਈਵ ਹੋ ਕੇ 19 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਸਵੇਰੇ 11:00 ਵਜੇ ਤੋਂ 11:30 ਵਜੇ ਤੱਕ ਲੋਕ ਸਭਾ ਚੋਣਾਂ ਨਾਲ ਜੁੜੇ ਲੋਕਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਕੋਈ ਵੀ ਵਿਅਕਤੀ ਇਸ ਅੱਧੇ ਘੰਟੇ ਦੇ ਲਾਈਵ ਸੈਸ਼ਨ ਦੌਰਾਨ ਉਨ੍ਹਾਂ ਨੂੰ ਕੂਮੈਂਟ ਕਰਕੇ ਸਵਾਲ ਪੁੱਛਣ ਤੋਂ ਇਲਾਵਾ ਆਪਣੀਆਂ ਸ਼ਿਕਾਇਤਾਂ ਅਤੇ ਸੁਝਾਅ ਵੀ ਦੇ ਸਕਦਾ ਹੈ। ਸਵਾਲ ਜਾਂ ਸੁਝਾਅ ਲਾਈਵ ਦੌਰਾਨ ਵੀ ਪੁੱਛੇ ਜਾ ਸਕਦੇ ਹਨ ਜਾਂ ਸਵੇਰੇ 11 ਵਜੇ ਤੋਂ ਪਹਿਲਾਂ ਫੇਸਬੁੱਕ, ਇੰਸਟਾਗ੍ਰਾਮ ਜਾਂ ਐਕਸ ਉੱਤੇ ਵੀ ਭੇਜੇ ਜਾ ਸਕਦੇ ਹਨ। ਮੁੱਖ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ ਇਸ ਲਾਈਵ ਦਾ ਮਕਸਦ ਚੋਣਾਂ ਬਾਰੇ ਲੋਕਾਂ ਦੇ ਸ਼ੰਕਿਆਂ ਨੂੰ ਦੂਰ ਕਰਨਾ ਅਤੇ ਉਨ੍ਹਾਂ ਨੂੰ ਵੋਟਿੰਗ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕਰਨਾ ਹੈ। ਸਿਬਿਨ ਸੀ ਨੇ ਕਿਹਾ ਉਨ੍ਹਾਂ ਦੇ ਦਫ਼ਤਰ ਵੱਲੋਂ ਪਹਿਲਾਂ ਹੀ ਸੋਸ਼ਲ ਮੀਡੀਆ ਹੈਂਡਲਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂਟਿਊਬ) ਉੱਤੇ ਲੋਕ ਸਭਾ ਚੋਣਾਂ 2024 ਨਾਲ ਸਬੰਧਤ ਹਦਾਇਤਾਂ ਅਤੇ ਵੇਰਵਿਆਂ ਨੂੰ ਲਗਾਤਾਰ ਅੱਪਡੇਟ ਕੀਤਾ ਜਾਂਦਾ ਹੈ ਅਤੇ ਹਾਲ ਵਿੱਚ ਹੀ ਉਨ੍ਹਾਂ ਦੇ ਦਫ਼ਤਰ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਸਰਗਰਮ ਭੂਮਿਕਾ ਨਿਭਾਉਣ ਲਈ ਦੇਸ਼ ਭਰ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ।

Punjab Bani 18 April,2024
ਈਡੀ ਨੇ ਸਿ਼ਲਪਾ ਸ਼ੈਟੀ ਦੇ ਪਤੀ ਰਾਜ ਕੁੰਦਰਾ ਦੀ ਜਾਇਦਾਦ ਕੀਤੀ ਜਬਤ

ਈਡੀ ਨੇ ਸਿ਼ਲਪਾ ਸ਼ੈਟੀ ਦੇ ਪਤੀ ਰਾਜ ਕੁੰਦਰਾ ਦੀ ਜਾਇਦਾਦ ਕੀਤੀ ਜਬਤ ਨਵੀਂ ਦਿੱਲੀ : ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਇੱਕ ਵਾਰ ਫਿਰ ਮੀਡੀਆ ਦੀਆਂ ਸੁਰਖੀਆਂ ਵਿੱਚ ਆ ਗਏ ਹਨ। ਵੀਰਵਾਰ ਨੂੰ ਈਡੀ ਯਾਨੀ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਉਸ ਦੀ 97.79 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਇਨ੍ਹਾਂ 'ਚ ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਦਾ ਜੁਹੂ ਬੰਗਲਾ ਵੀ ਅਟੈਚ ਕੀਤਾ ਗਿਆ ਹੈ, ਜਿੱਥੇ ਇਹ ਜੋੜਾ ਪਰਿਵਾਰ ਨਾਲ ਰਹਿੰਦਾ ਹੈ। ਰਾਜ ਕੁੰਦਰਾ ਦਾ ਇਹ ਘਰ ਸ਼ਿਲਪਾ ਸ਼ੈੱਟੀ ਦੇ ਨਾਂ 'ਤੇ ਹੈ। ਈਡੀ ਮੁਤਾਬਕ ਰਾਜ ਕੁੰਦਰਾ ਖ਼ਿਲਾਫ਼ ਬਿਟਕੁਆਇਨ ਘੁਟਾਲੇ ਨਾਲ ਸਬੰਧਤ ਇੱਕ ਮਾਮਲੇ ਵਿੱਚ ਇਹ ਕਾਰਵਾਈ ਕੀਤੀ ਗਈ ਹੈ। ਰਾਜ ਕੁੰਦਰਾ ਨੂੰ ਸਭ ਤੋਂ ਅਮੀਰ ਕਾਰੋਬਾਰੀਆਂ ਵਿੱਚ ਗਿਣਿਆ ਜਾਂਦਾ ਹੈ। ਸਟੀਲ ਪਲਾਂਟ ਤੋਂ ਲੈ ਕੇ ਕੰਸਟ੍ਰਕਸ਼ਨ ਤੱਕ, ਉਸਨੇ ਕਈ ਕਾਰੋਬਾਰਾਂ ਵਿੱਚ ਆਪਣੇ ਆਪ ਨੂੰ ਸਥਾਪਿਤ ਕੀਤਾ ਹੈ।

Punjab Bani 18 April,2024
ਲੋਕ ਸਭਾ ਚੋਣਾਂ : ਰਵਨੀਤ ਬਿੱਟੂ ਨੇ ਕੀਤਾ ਰਾਜਾ ਵੜਿੰਗ ਦੇ ਜਵਾਬ ਤੇ ਪਲਟਵਾਰ

ਲੋਕ ਸਭਾ ਚੋਣਾਂ : ਰਵਨੀਤ ਬਿੱਟੂ ਨੇ ਕੀਤਾ ਰਾਜਾ ਵੜਿੰਗ ਦੇ ਜਵਾਬ ਤੇ ਪਲਟਵਾਰ ਚੰਡੀਗੜ੍ਹ : ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ 'ਚ ਲੱਗੀਆਂ ਸਾਰੀਆਂ ਸਿਆਸੀ ਪਾਰਟੀਆਂ ਪੂਰੇ ਜ਼ੋਰ-ਸ਼ੋਰ ਨਾਲ ਪ੍ਰਚਾਰ 'ਚ ਜੁਟੀਆਂ ਹੋਈਆਂ ਹਨ। ਪੰਜਾਬ ਦੇ ਲੁਧਿਆਣਾ ਤੋਂ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਵੱਲੋਂ ਚੋਣ ਪ੍ਰਚਾਰ ਲਈ ਬੋਰਡ 'ਤੇ ਆਪਣੇ ਦਾਦਾ ਅਤੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਤਸਵੀਰ ਲਗਾਉਣ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਵੜਿੰਗ ਵੱਲੋਂ ਕੀਤੇ ਟਵੀਟ ’ਤੇ ਰਵਨੀਤ ਬਿੱਟੂ ਨੇ ਪਲਟਵਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਬੇਅੰਤ ਸਿੰਘ ਦੀ ਕੁਰਬਾਨੀ ਨੂੰ ਮਾਨਤਾ ਨਹੀਂ ਦਿੱਤੀ ਹੈ। ਕਾਂਗਰਸ ਭਵਨ ਸਾਹਮਣੇ ਤੋਂ ਕਿਉਂ ਹਟਾਇਆ ਬੇਅੰਤ ਸਿੰਘ ਦਾ ਬੁੱਤ। ਦੱਸ ਦਈਏ ਕਿ ਭਾਜਪਾ ਦੇ ਪੋਸਟਰ ’ਤੇ ਬੇਅੰਤ ਸਿੰਘ ਦੀ ਤਸਵੀਰ ਵੇਖ ਕੇ ਰਾਜਾ ਵੜਿੰਗ ਭੜਕ ਗਏ ਹਨ। ਜਿਸ ਦਾ ਬਿੱਟੂ ਨੇ ਪਲਟਵਾਰ ਕੀਤਾ ਹੈ। 

Punjab Bani 18 April,2024
ਫੈਸਲਾ : ਬੱਚੀ ਦਿਲਰੋਜ ਦੇ ਕਾਤਲ ਨੂੰ ਅਦਾਲਤ ਨੇ ਸੁਣਾਈ ਫਾਂਸੀ ਦੀ ਸਜਾ

ਫੈਸਲਾ : ਬੱਚੀ ਦਿਲਰੋਜ ਦੇ ਕਾਤਲ ਨੂੰ ਅਦਾਲਤ ਨੇ ਸੁਣਾਈ ਫਾਂਸੀ ਦੀ ਸਜਾ ਲੁਧਿਆਣਾ : ਲੁਧਿਆਣਾ ਅਦਾਲਤ ਨੇ 3 ਸਾਲਾ ਮਾਸੂਮ ਬੱਚੀ ਦਿਲਰੋਜ਼ ਦੇ ਕਤਲ ਮਾਮਲੇ 'ਚ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਬੱਚੀ ਦੀ ਕਾਤਲ ਗੁਆਂਢਣ ਨੀਲਮ ਨੂੰ ਫਾਂਸੀ ਦੀ ਸਜ਼ਾ ਦਾ ਹੁਕਮ ਸੁਣਾਇਆ ਹੈ। ਦੱਸ ਦਈਏ ਕਿ ਲੁਧਿਆਣਾ ਵਿੱਚ ਸਾਲ 2021 'ਚ 3 ਸਾਲ ਦੀ ਮਾਸੂਮ ਬੱਚੀ ਦਿਲਰੋਜ਼ ਨੂੰ ਬੜੀ ਬੇਹਰਿਮੀ ਨਾਲ ਜਿੰਦਾ ਰੇਤੇ ਵਿੱਚ ਦੱਬ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਦੇ ਵਿੱਚ ਕੋਰਟ ਨੇ ਬੀਤੇ ਸ਼ੁੱਕਰਵਾਰ ਔਰਤ ਨੀਲਮ ਨੂੰ ਦੋਸ਼ੀ ਕਰਾਰ ਦੇ ਦਿੱਤਾ ਸੀ, ਜਿਸ ਤੋਂ ਬਾਅਦ ਪਹਿਲਾਂ ਅਦਾਲਤ ਨੇ 16 ਅਪ੍ਰੈਲ ਤੱਕ ਸਜ਼ਾ ਦਾ ਫੈਸਲਾ ਸੁਰੱਖਿਅਤ ਰੱਖਿਆ ਸੀ ਅਤੇ ਫਿਰ 18 ਨੂੰ ਫੈਸਲੇ ਦਾ ਦਿਨ ਤੈਅ ਕੀਤਾ ਗਿਆ ਸੀ। ਉਪਰੰਤ ਅੱਜ ਮਾਮਲੇ ਦੀ ਸੁਣਵਾਈ ਦੌਰਾਨ ਅੱਜ ਨੇ ਮਾਸੂਮ ਦਿਲਰੋਜ਼ ਦੀ ਕਾਤਲ ਗੁਆਂਢਣ ਨੂੰ ਫਾਂਸੀ ਦੀ ਸਜ਼ਾ ਦਾ ਫੈਸਲਾ ਸੁਣਾਇਆ ਹੈ।

Punjab Bani 18 April,2024
ਬੰਗਾਲ : ਰਾਮ ਨੌਮੀ ਦੌਰਾਨ ਕੱਢੀ ਜਾ ਰਹੀ ਸ਼ੋਭਾ ਯਾਤਰਾ ਵਿੱਚ ਹੋਇਆ ਧਮਾਕਾ

ਬੰਗਾਲ : ਰਾਮ ਨੌਮੀ ਦੌਰਾਨ ਕੱਢੀ ਜਾ ਰਹੀ ਸ਼ੋਭਾ ਯਾਤਰਾ ਵਿੱਚ ਹੋਇਆ ਧਮਾਕਾ ਕੋਲਕਾਤਾ: ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਜ਼ਿਲ੍ਹੇ ਦੇ ਸ਼ਕਤੀਪੁਰ ਵਿੱਚ ਅੱਜ ਸ਼ਾਮ ਨੂੰ ਰਾਮਨੌਮੀ ਸਬੰਧੀ ਸ਼ੋਭਾ ਯਾਤਰਾ ਦੌਰਾਨ ਹੋਏ ਧਮਾਕੇ ਵਿੱਚ ਇੱਕ ਔਰਤ ਜ਼ਖ਼ਮੀ ਹੋ ਗਈ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ਜ਼ਖਮੀ ਔਰਤ ਨੂੰ ਮੁਰਸ਼ਿਦਾਬਾਦ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇੱਕ ਪੁਲੀਸ ਅਧਿਕਾਰੀ ਨੇ ਦੱਸਿਆ, “ਧਮਾਕਾ ਅੱਜ ਸ਼ਾਮ ਨੂੰ ਹੋਇਆ। ਇਸ ਵਿੱਚ ਇੱਕ ਔਰਤ ਜ਼ਖ਼ਮੀ ਹੋ ਗਈ। ਅਸੀਂ ਘਟਨਾ ਦੀ ਜਾਂਚ ਕਰ ਰਹੇ ਹਾਂ।’’ ਹਾਲਾਂਕਿ, ਅਧਿਕਾਰੀ ਨੇ ਇਹ ਸਪੱਸ਼ਟ ਨਹੀਂ ਕੀਤਾ ਕਿ ਧਮਾਕਾ ਬੰਬ ਨਾਲ ਹੋਇਆ ਜਾਂ ਕਿਸੇ ਹੋਰ ਕਾਰਨ ਕਰ ਕੇ ਹੋਇਆ। 

Punjab Bani 18 April,2024
ਵਿਰੋਧੀ ਧਿਰ ਸੱਚ ਦੀ ਨਹੀ ਸਗੋ ਸੱਤਾ ਦੀ ਪੂਜਾ ਕਰਦੀ ਹੈ : ਪ੍ਰਿਯੰਕਾ ਗਾਂਧੀ

ਵਿਰੋਧੀ ਧਿਰ ਸੱਚ ਦੀ ਨਹੀ ਸਗੋ ਸੱਤਾ ਦੀ ਪੂਜਾ ਕਰਦੀ ਹੈ : ਪ੍ਰਿਯੰਕਾ ਗਾਂਧੀ ਸਹਾਰਨਪੁਰ, 17 ਅਪਰੈਲ ਭਾਜਪਾ ’ਤੇ ਵਰ੍ਹਦਿਆਂ ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਹੁਕਮਰਾਨ ਧਿਰ ‘ਸੱਚ’ ਜਾਂ ‘ਮਾਂ ਸ਼ਕਤੀ’ ਦੀ ਨਹੀਂ ਸਗੋਂ ‘ਸੱਤਾ’ ਦੀ ਪੂਜਾ ਕਰਦੀ ਹੈ। ਉੱਤਰ ਪ੍ਰਦੇਸ਼ ਦੇ ਸਹਾਰਨਪੁਰ ’ਚ ਇਮਰਾਨ ਮਸੂਦ ਦੇ ਪੱਖ ’ਚ ਰੋਡ ਸ਼ੋਅ ਉਪਰੰਤ ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਈਵੀਐੱਮ ’ਚ ਕੋਈ ਗੜਬੜੀ ਨਾ ਹੋਈ ਤਾਂ ਭਾਜਪਾ 180 ਤੋਂ ਵਧ ਸੀਟਾਂ ਨਹੀਂ ਜਿੱਤ ਸਕੇਗੀ। ਉਨ੍ਹਾਂ ਚੋਣ ਬਾਂਡਾਂ ਦੇ ਮੁੱਦੇ ’ਤੇ ਵੀ ਹੁਕਮਰਾਨ ਧਿਰ ਨੂੰ ਘੇਰਿਆ। ਮੁਸਲਮਾਨਾਂ ਦੀ ਵੱਡੀ ਆਬਾਦੀ ਵਾਲੇ ਇਲਾਕਿਆਂ ’ਚ ਰੋਡ ਸ਼ੋਅ ਕਰੀਬ ਦੋ ਕਿਲੋਮੀਟਰ ਲੰਬਾ ਸੀ। ਵੱਡੀ ਗਿਣਤੀ ਅਵਾਮ ਨੂੰ ਸੰਬੋਧਨ ਕਰਦਿਆਂ ਪ੍ਰਿਯੰਕਾ ਨੇ ਅਪੀਲ ਕੀਤੀ ਕਿ ਉਹ ਮਸੂਦ ਨੂੰ ਭਾਰੀ ਵੋਟਾਂ ਨਾਲ ਜਿਤਾਉਣ। ‘ਸੱਤਾ ’ਤੇ ਕਾਬਜ਼ ਲੋਕ ਸੱਚ ਜਾਂ ਮਾਂ ਸ਼ਕਤੀ ਦੀ ਨਹੀਂ ਸਗੋਂ ਸੱਤਾ ਦੀ ਪੂਜਾ ਕਰਦੇ ਹਨ। ਸੱਤਾ ਲਈ ਉਹ ਕਿਸੇ ਵੀ ਹੱਦ ਤੱਕ ਜਾ ਸਕਦੇ ਹਨ। ਉਹ ਸਰਕਾਰਾਂ ਡੇਗ ਸਕਦੇ ਹਨ, ਵਿਧਾਇਕਾਂ ਨੂੰ ਖ਼ਰੀਦ ਸਕਦੇ ਹਨ ਅਤੇ ਦੇਸ਼ ਦੀ ਸੰਪਤੀ ਅਮੀਰਾਂ ਨੂੰ ਸੌਂਪ ਸਕਦੇ ਹਨ।’ ਪ੍ਰਿਯੰਕਾ ਦਾ ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਭਾਜਪਾ ਰਾਹੁਲ ਗਾਂਧੀ ਦੇ ‘ਸ਼ਕਤੀ ਖ਼ਿਲਾਫ਼ ਜੰਗ’ ਵਾਲੇ ਬਿਆਨ ’ਤੇ ਉਸ ਨੂੰ ਘੇਰ ਰਹੀ ਹੈ ਅਤੇ ਵਿਰੋਧੀ ਧਿਰ ’ਤੇ ਦੋਸ਼ ਲਾ ਰਹੀ ਹੈ ਕਿ ਉਹ ਹਿੰਦੂ ਦੇਵਤਿਆਂ ਦਾ ਅਪਮਾਨ ਕਰ ਰਹੀ ਹੈ। 

Punjab Bani 18 April,2024
ਮੈ ਸਾਰੀਆਂ ਗਰੰਟੀਆਂ ਨੂੰ ਪੂਰੀ ਕਰਨ ਦੀ ਗਰੰਟੀ ਦਿੰਦਾ ਹਾਂ : ਨਰਿੰਦਰ ਮੋਦੀ

ਮੈ ਸਾਰੀਆਂ ਗਰੰਟੀਆਂ ਨੂੰ ਪੂਰੀ ਕਰਨ ਦੀ ਗਰੰਟੀ ਦਿੰਦਾ ਹਾਂ : ਨਰਿੰਦਰ ਮੋਦੀ ਅਸਾਮ, 17 ਅਪਰੈਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਉਹ 2014 ਵਿਚ ਲੋਕਾਂ ਕੋਲ ਇਕ ਆਸ ਲੈ ਕੇ, 2019 ਵਿਚ ਵਿਸ਼ਵਾਸ ਤੇ ਹੁਣ 2024 ਵਿਚ ਗਾਰੰਟੀ ਲੈ ਕੇ ਆਏ ਹਨ। ਇਥੇ ਬੋਰਕੁਰਾ ਮੈਦਾਨ ਐੱਨਡੀਏ ਉਮੀਦਵਾਰਾਂ ਦੇ ਹੱਕ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਪੂਰੇ ਦੇਸ਼ ਵਿਚ ‘ਮੋਦੀ ਕੀ ਗਾਰੰਟੀ ਹੈ ਤੇ ਮੈਂ ਇਨ੍ਹਾਂ ਸਾਰੀਆਂ ਗਾਰੰਟੀਆਂ ਨੂੰ ਪੂਰੀ ਕਰਨ ਦੀ ਗਾਰੰਟੀ ਦਿੰਦਾ ਹਾਂ।’ ਪ੍ਰਧਾਨ ਮੰਤਰੀ ਨੇ ਕਿਹਾ, ‘‘ਉੱਤਰ-ਪੂਰਬ ਮੋਦੀ ਦੀ ਗਾਰੰਟੀ ਦਾ ਗਵਾਹ ਹੈ ਕਿਉਂਕਿ ਕਾਂਗਰਸ ਨੇ ਇਸ ਖਿੱਤੇ ਨੂੰ ਸਿਰਫ਼ ਮੁਸ਼ਕਲਾਂ ਦਿੱਤੀਆਂ ਹਨ, ਪਰ ਭਾਜਪਾ ਨੇ ਇਸ ਨੂੰ ਸੰਭਾਵਨਾਵਾਂ ਦਾ ਸਰੋਤ ਬਣਾਇਆ।’’ ਉਨ੍ਹਾਂ ਕਿਹਾ, ‘‘ਕਾਂਗਰਸ ਨੇ ਵਿਦਰੋਹ ਨੂੰ ਹਵਾ ਦਿੱਤੀ, ਪਰ ਮੋਦੀ ਨੇ ਲੋਕਾਂ ਨੂੰ ਗਲਵੱਕੜੀ ਵਿਚ ਲਿਆ ਤੇ ਖਿੱਤੇ ਵਿਚ ਅਮਨ ਲਿਆਂਦਾ। ਕਾਂਗਰਸ ਦੇ 60 ਸਾਲਾਂ ਦੇ ਰਾਜ ਦੌਰਾਨ ਜਿਹੜੇ ਟੀਚੇ ਪੂਰੇ ਨਹੀਂ ਹੋਏ, ਮੋਦੀ ਨੇ ਉਹ ਦਸ ਸਾਲਾਂ ਵਿਚ ਪੂਰੇ ਕੀਤੇ।’’ ਮੋਦੀ ਨੇ ਕਿਹਾ ਕਿ 500 ਸਾਲਾਂ ਮਗਰੋਂ ‘ਸੂਰਿਆ ਤਿਲਕ’ ਦੀ ਰਸਮ ਨਾਲ ਅਯੁੱਧਿਆ ਵਿਚ ਰਾਮਨੌਮੀ ਦੇ ਜਸ਼ਨ ਮਨਾਏ ਜਾ ਰਹੇ ਹਨ। ਉਨ੍ਹਾਂ ਕਿਹਾ, ‘‘ਅਸੀਂ ਅਯੁੱਧਿਆ ਵਿਚ ਚੱਲ ਰਹੇ ਜਸ਼ਨਾਂ ਵਿਚ ਸ਼ਾਮਲ ਨਹੀਂ ਹੋ ਸਕਦੇ, ਪਰ ਆਓ ਅਸੀਂ ਸਾਰੇ ਆਪਣੇ ਮੋਬਾਈਲਾਂ ਦੀਆਂ ਫਲੈਸ਼ਲਾਈਟਾਂ ਜਗਾ ਕੇ ਇਸ ਵਿਚ ਸ਼ਾਮਲ ਹੋਈਏ ਅਤੇ ਭਗਵਾਨ ਰਾਮ ਨੂੰ ਰੌਸ਼ਨੀ ਤੇ ਪ੍ਰਾਰਥਨਾਵਾਂ ਭੇਜੀਏ।’’ ਉਨ੍ਹਾਂ ਕਿਹਾ, ‘‘ਭਗਵਾਨ ਰਾਮ ਦੇ ਉਨ੍ਹਾਂ ਦੇ ਆਪਣੇ ਮੰਦਿਰ ਵਿਚ 500 ਸਾਲਾਂ ਬਾਅਦ ਰਾਮਨੌਮੀ ਦੇ ਜਸ਼ਨ ਮਨਾਏ ਜਾਣ ਨਾਲ ਪੂਰੇ ਦੇਸ਼ ਵਿਚ ਇਕ ਨਵਾਂ ਮਾਹੌਲ ਹੈ ਅਤੇ ਇਹ ਸਦੀਆਂ ਦੀ ਸ਼ਰਧਾ ਅਤੇ ਪੀੜ੍ਹੀਆਂ ਦੇ ਬਲਿਦਾਨ ਦੀ ਸਿਖਰ ਹੈ।

Punjab Bani 18 April,2024
ਦਿਲੀ ਨਗਰ ਨਿਗਮ ਚੋਣ ਲਈ ਆਪ ਨੇ ਮਹੇਸ਼ ਖਿਚੀ ਨੂੰ ਬਣਾਇਆ ਉਮੀਦਵਾਰ

ਦਿਲੀ ਨਗਰ ਨਿਗਮ ਚੋਣ ਲਈ ਆਪ ਨੇ ਮਹੇਸ਼ ਖਿਚੀ ਨੂੰ ਬਣਾਇਆ ਉਮੀਦਵਾਰ ਨਵੀਂ ਦਿੱਲੀ, 18 ਅਪਰੈਲ ਆਮ ਆਦਮੀ ਪਾਰਟੀ (ਆਪ) ਨੇ ਅੱਜ ਦੇਵਨਗਰ ਵਾਰਡ ਦੇ ਕੌਂਸਲਰ ਮਹੇਸ਼ ਖਿਚੀ ਨੂੰ ਦਿੱਲੀ ਨਗਰ ਨਿਗਮ (ਐੱਮਸੀਡੀ) ਦੇ ਮੇਅਰ ਚੋਣ ਲਈ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ। ਪਾਰਟੀ ਆਗੂ ਗੋਪਾਲ ਰਾਏ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਅਮਨ ਵਿਹਾਰ ਦੇ ਕੌਂਸਲਰ ਰਵਿੰਦਰ ਭਾਰਦਵਾਜ ਡਿਪਟੀ ਮੇਅਰ ਦੇ ਅਹੁਦੇ ਲਈ ਪਾਰਟੀ ਦੇ ਉਮੀਦਵਾਰ ਹੋਣਗੇ।

Punjab Bani 18 April,2024
ਕੇਰਲ ਵਿੱਚ ਸਾਹਮਣੇ ਆਏ ਬਰਡ ਫਲੂ ਦੇ ਲਛਣ

ਕੇਰਲ ਵਿੱਚ ਸਾਹਮਣੇ ਆਏ ਬਰਡ ਫਲੂ ਦੇ ਲਛਣ ਕੋਚੀ, 18 ਅਪਰੈਲ ਕੇਰਲ ਦੇ ਅਲਾਪੁਝਾ ਵਿਚ ਬਰਡ ਫਲੂ ਦੇ ਮਾਮਲੇ ਸਾਹਮਣੇ ਆਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਐਡਥਵਾ ਗ੍ਰਾਮ ਪੰਚਾਇਤ ਦੇ ਵਾਰਡ-1 ਦੇ ਖੇਤਰ ਅਤੇ ਚੇਰੂਥਾਣਾ ਗ੍ਰਾਮ ਪੰਚਾਇਤ ਦੇ ਵਾਰਡ-3 ਦੇ ਖੇਤਰ ਵਿੱਚ ਪਾਲਤੂ ਬੱਤਖਾਂ ਵਿੱਚ ਬਰਡ ਫਲੂ ਦੀ ਪੁਸ਼ਟੀ ਹੋਈ ਹੈ। ਬੱਤਖਾਂ ਵਿੱਚ ਬਿਮਾਰੀ ਦੇ ਲੱਛਣ ਦਿਖਾਈ ਦੇਣ ਤੋਂ ਬਾਅਦ ਭੁਪਾਲ ਦੀ ਪ੍ਰਯੋਗਸ਼ਾਲਾ ਵਿੱਚ ਉਨ੍ਹਾਂ ਦੇ ਨਮੂਨਿਆਂ ਦੀ ਜਾਂਚ ਕੀਤੀ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ‘ਬਰਡ ਫਲੂ’ ਹੋਣ ਦੀ ਪੁਸ਼ਟੀ ਹੋਈ। ਇਸ ਦੇ ਨਾਲ  ਭਾਰਤ ਸਰਕਾਰ ਦੀ ਕਾਰਜ ਯੋਜਨਾ ਅਨੁਸਾਰ ਜ਼ਿਲ੍ਹਾ ਮੈਜਿਸਟਰੇਟ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ, ਜਿਸ ਵਿੱਚ ਪ੍ਰਭਾਵਿਤ ਇਲਾਕੇ ਦੇ ਇੱਕ ਕਿਲੋਮੀਟਰ ਦੇ ਦਾਇਰੇ ਵਿੱਚ ਘਰੇਲੂ ਪੰਛੀਆਂ ਨੂੰ ਮਾਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ।

Punjab Bani 18 April,2024
ਅਮਰੀਕਾ ਗੇਰ ਕਾਨੂੰਨੀ ਢੰਗ ਨਾਲ ਪੁਜੇ ਭਾਰਤੀ ਨਾਗਰਿਕ ਦੀ ਹੋਈ ਮੌਤ

ਅਮਰੀਕਾ ਗੇਰ ਕਾਨੂੰਨੀ ਢੰਗ ਨਾਲ ਪੁਜੇ ਭਾਰਤੀ ਨਾਗਰਿਕ ਦੀ ਹੋਈ ਮੌਤ ਵਾਸ਼ਿੰਗਟਨ, 18 ਅਪਰੈਲ ਗ਼ੈਰਕਾਨੂੰਨੀ ਢੰਗ ਨਾਲ ਅਮਰੀਕਾ ਆਏ ਭਾਰਤੀ ਨਾਗਰਿਕ ਦੀ ਅਟਲਾਂਟਾ ਦੇ ਹਸਪਤਾਲ ਵਿੱਚ ਮੌਤ ਹੋ ਗਈ। ਉਸ ਨੂੰ ਭਾਰਤ ਵਾਪਸ ਭੇਜਿਆ ਜਾਣਾ ਸੀ। ਯੂਐਸ ਇਮੀਗ੍ਰੇਸ਼ਨ ਅਤੇ ਕਸਟਮਜ਼ ਐਨਫੋਰਸਮੈਂਟ (ਆਈਸੀਈ) ਵਿਭਾਗ ਨੇ ਕਿਹਾ ਕਿ ਨਿਊਯਾਰਕ ਵਿੱਚ ਭਾਰਤੀ ਕੌਂਸਲੇਟ ਨੂੰ 57 ਸਾਲਾ ਜਸਪਾਲ ਸਿੰਘ ਦੀ ਮੌਤ ਦੀ ਸੂਚਨਾ ਦਿੱਤੀ ਗਈ ਹੈ। ਨਾਲ ਹੀ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਇਸ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਆਈਸੀਈ ਨੇ ਕਿਹਾ ਕਿ ਜਸਪਾਲ ਸਿੰਘ ਦੀ 15 ਅਪਰੈਲ ਨੂੰ ਅਟਲਾਂਟਾ ਦੇ ਹਸਪਤਾਲ ਵਿੱਚ ਮੌਤ ਹੋ ਗਈ ਸੀ।

Punjab Bani 18 April,2024
ਸੁਖਪਾਲ ਖਹਿਰਾ ਨੇ ਕੀਤਾ ਚੋਣ ਪ੍ਰਚਾਰ ਦਾ ਆਗਾਜ : ਮੁੱਖ ਮੰਤਰੀ ਮਾਨ ਨੂੰ ਦਿੱਤੀ ਖੁਲੀ ਬਹਿਸ ਦੀ ਚੁਣੌਤੀ

ਸੁਖਪਾਲ ਖਹਿਰਾ ਨੇ ਕੀਤਾ ਚੋਣ ਪ੍ਰਚਾਰ ਦਾ ਆਗਾਜ : ਮੁੱਖ ਮੰਤਰੀ ਮਾਨ ਨੂੰ ਦਿੱਤੀ ਖੁਲੀ ਬਹਿਸ ਦੀ ਚੁਣੌਤੀ ਸੰਗਰੂਰ : ਆਮ ਆਦਮੀ ਪਾਰਟੀ ਦੇ ਗੜ੍ਹ ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਗ੍ਰਹਿ ਜ਼ਿਲ੍ਹਾ ਸੰਗਰੂਰ ’ਚ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਚੋਣ ਪ੍ਰਚਾਰ ਦਾ ਆਗਾਜ਼ ਕਰਦਿਆਂ ਹੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੰਗਰੂਰ ’ਚ ਜਨਤਕ ਬਹਿਸ ਰੱਖਣ ਦੀ ਖੁੱਲ੍ਹੀ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਵਿਚ ਤਾਂ ਮੁੱਖ ਮੰਤਰੀ ਭਗਵੰਤ ਮਾਨ ਕਿਸੇ ਨੂੰ ਬੋਲਣ ਨਹੀਂ ਦਿੰਦੇ, ਕਿਉਂਕਿ ਮਾਈਕ, ਸਪੀਕਰ, ਕੈਮਰੇ ਸਭ ਉਨ੍ਹਾਂ ਦੇ ਹੱਥ ਹੁੰਦੇ ਹਨ ਪਰ ਸੰਗਰੂਰ ’ਚ ਖੁੱਲ੍ਹੀ ਬਹਿਸ ਰੱਖ ਕੇ ਭਗਵੰਤ ਮਾਨ ਇਹ ਸਾਬਤ ਕਰ ਕੇ ਦਿਖਾਉਣ ਕਿ ਉਨ੍ਹਾਂ ’ਤੇ (ਸੁਖਪਾਲ ਖਹਿਰਾ) ਦਰਜ ਕੀਤੇ ਕੇਸ ਸੱਚੇ ਹਨ। ਜੇ ਮਾਨ ਸਾਬਤ ਕਰ ਦੇਣ ਤਾਂ ਮੈਂ ਸਿਆਸਤ ਛੱਡ ਦਿਆਂਗਾ। ਖਹਿਰਾ ਨੇ ਕਿਹਾ ਕਿ ਬਦਲਾਅ ਦੇ ਨਾਅਰੇ ਲਗਾ ਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕ੍ਰਾਂਤੀ ਤਾਂ ਕੀ ਲਿਆਉਣੀ ਸੀ, ਉਲਟਾ ਲੋਕਾਂ ਨੂੰ ਹੋਰ ਸਮੱਸਿਆਵਾਂ ਵਿਚ ਉਲਝਾ ਦਿੱਤਾ। ‘ਆਪ’ ਵਲੰਟੀਅਰਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਹੈ। ਇਸ ਲਈ ਜੋ ਲੋਕ ਪੰਜਾਬ ਦੇ ਹਿਤੈਸ਼ੀ ਹਨ, ਉਹ ਇਸ ਲੋਕ ਸਭਾ ਚੋਣ ਵਿਚ ਆਮ ਆਦਮੀ ਪਾਰਟੀ ਨੂੰ ਇਕ ਵਾਰ ਸਬਕ ਜ਼ਰੂਰ ਸਿਖਾਉਣ।

Punjab Bani 18 April,2024
ਹਾਦਸਾ : ਕਾਰ ਟਰਾਲੇ ਦੀ ਹੋਈ ਟੱਕਰ ਵਿੱਚ 10 ਲੋਕਾਂ ਦੀ ਹੋਈ ਮੌਤ

ਹਾਦਸਾ : ਕਾਰ ਟਰਾਲੇ ਦੀ ਹੋਈ ਟੱਕਰ ਵਿੱਚ 10 ਲੋਕਾਂ ਦੀ ਹੋਈ ਮੌਤ ਵਡੋਦਰਾ: ਅਹਿਮਦਾਬਾਦ-ਵਡੋਦਰਾ ਐਕਸਪ੍ਰੈਸ ਹਾਈਵੇਅ 'ਤੇ ਨਾਡਿਆਦ ਨੇੜੇ ਬੁੱਧਵਾਰ ਨੂੰ ਇੱਕ ਭਿਆਨਕ ਹਾਦਸਾ ਵਾਪਰਿਆ। ਇੱਥੇ ਇੱਕ ਕਾਰ ਟਰਾਲੇ ਦੇ ਪਿੱਛੇ ਜਾ ਟਕਰਾਈ, ਜਿਸ ਕਾਰਨ 10 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਇਨ੍ਹਾਂ 'ਚੋਂ 8 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਦੋ ਨੇ ਹਸਪਤਾਲ 'ਚ ਦਮ ਤੋੜ ਦਿੱਤਾ। ਮਰਨ ਵਾਲਿਆਂ ਦੀ ਗਿਣਤੀ ਅਜੇ ਵਧਣ ਦਾ ਖਦਸ਼ਾ ਹੈ। ਦੱਸ ਦਈਏ ਕਿ ਕਾਰ ਵਡੋਦਰਾ ਤੋਂ ਅਹਿਮਦਾਬਾਦ ਜਾ ਰਹੀ ਸੀ, ਜਦੋਂ ਐਕਸਪ੍ਰੈਸ ਹਾਈਵੇਅ 'ਤੇ ਨਾਡਿਆਦ ਨੇੜੇ ਪਹੁੰਚਦੇ ਹੋਏ ਟਰੇਲਰ ਨਾਲ ਟਕਰਾ ਗਈ। ਹਾਦਸਾ ਇੰਨਾ ਗੰਭੀਰ ਸੀ ਕਿ ਕਾਰ ਪਲਟ ਗਈ। ਮਰਨ ਵਾਲਿਆਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਐਮਰਜੈਂਸੀ 108 ਅਤੇ ਪੁਲਿਸ ਦੀ ਟੀਮ ਮੌਕੇ 'ਤੇ ਪਹੁੰਚ ਗਈ। ਹਾਦਸੇ ਤੋਂ ਬਾਅਦ ਅਹਿਮਦਾਬਾਦ-ਵਡੋਦਰਾ ਐਕਸਪ੍ਰੈਸ ਹਾਈਵੇਅ 'ਤੇ ਜਾਮ ਲੱਗ ਗਿਆ।

Punjab Bani 18 April,2024
ਬਿਕਨੀ ਪਹਿਨ ਡੀਟੀਸੀ ਦੀ ਬੱਸ ਵਿੱਚ ਚੜੀ ਮਹਿਲਾ

ਬਿਕਨੀ ਪਹਿਨ ਡੀਟੀਸੀ ਦੀ ਬੱਸ ਵਿੱਚ ਚੜੀ ਮਹਿਲਾ ਨਵੀਂ ਦਿੱਲੀ : ਦਿਲੀ ਵਿਖੇ ਡੀਟੀਸੀ ਦਿੱਲੀ ਵਿੱਚ ਇੱਕ ਘਟਨਾ ਜੋ ਬਹੁਤ ਚਰਚਾ ਅਤੇ ਬਹਿਸ ਦਾ ਵਿਸ਼ਾ ਬਣੀ ਹੋਈ ਹੈ, ਵਿੱਚ ਇੱਕ ਔਰਤ ਨੂੰ ਬਿਕਨੀ ਵਿੱਚ ਇੱਕ ਜਨਤਕ ਬੱਸ ਵਿੱਚ ਦਾਖਲ ਹੁੰਦੇ ਦੇਖਿਆ ਗਿਆ। ਸੋਸ਼ਲ ਮੀਡੀਆ ਪਲੇਟਫਾਰਮ'ਤੇ ਵਾਇਰਲ ਹੋਈ ਵੀਡੀਓ 'ਚ ਬਿਕਨੀ ਪਹਿਨੀ ਇਕ ਔਰਤ ਬੱਸ 'ਚ ਦਾਖਲ ਹੁੰਦੀ ਦਿਖਾਈ ਦੇ ਰਹੀ ਹੈ। ਜਿਵੇਂ ਹੀ ਔਰਤ ਬੱਸ ਵਿੱਚ ਦਾਖਲ ਹੁੰਦੀ ਹੈ, ਉਸਦਾ ਸਾਹਮਣਾ ਇੱਕ ਔਰਤ ਨਾਲ ਹੁੰਦਾ ਹੈ ਜੋ ਉਸਨੂੰ ਪੁੱਛਦੀ ਹੈ ਕਿ ਕੀ ਉਹ ਠੀਕ ਹੈ। ਹਾਲਾਂਕਿ, ਬਿਕਨੀ ਵਿੱਚ ਔਰਤ ਨਾਲ ਬਹਿਸ ਕਰਦੀ ਹੈ, ਵੀਡੀਓ ਦਿਖਾਉਂਦੀ ਹੈ।

Punjab Bani 18 April,2024
ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਫੌਜ ਮੁਖੀ ਨੂੰ ਦਿੱਤੀ ਧਮਕੀ

ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਫੌਜ ਮੁਖੀ ਨੂੰ ਦਿੱਤੀ ਧਮਕੀ ਇਸਲਾਮਾਬਾਦ : ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਸੰਸਥਾਪਕ ਅਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਬੁੱਧਵਾਰ ਨੂੰ ਪਾਕਿਸਤਾਨੀ ਫ਼ੌਜ ਉੱਤੇ ਗੰਭੀਰ ਦੋਸ਼ ਲਾਏ ਹਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਫੌਜ ਮੁਖੀ ਜਨਰਲ ਅਸੀਮ ਮੁਨੀਰ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਦੀ ਕੈਦ ਲਈ ਸਿੱਧੇ ਤੌਰ 'ਤੇ ਜ਼ਿੰਮੇਵਾਰ ਹਨ। ਇਮਰਾਨ ਦੀ ਪਤਨੀ ਬੁਸ਼ਰਾ (49) ਨੂੰ ਵੀ ਭ੍ਰਿਸ਼ਟਾਚਾਰ ਅਤੇ ਖਾਨ (71) ਨਾਲ ਗੈਰ-ਕਾਨੂੰਨੀ ਵਿਆਹ ਦਾ ਦੋਸ਼ੀ ਠਹਿਰਾਇਆ ਗਿਆ ਹੈ। ਫਿਲਹਾਲ ਉਨ੍ਹਾਂ ਨੂੰ ਇਸਲਾਮਾਬਾਦ ਸਥਿਤ ਆਪਣੀ ਰਿਹਾਇਸ਼ 'ਤੇ ਨਜ਼ਰਬੰਦ ਰੱਖਿਆ ਗਿਆ ਹੈ। ਖਾਨ ਨੇ ਕਿਹਾ, ਜਨਰਲ ਆਸਿਮ ਮੁਨੀਰ ਮੇਰੀ ਪਤਨੀ ਨੂੰ ਦਿੱਤੀ ਗਈ ਸਜ਼ਾ 'ਚ ਸਿੱਧੇ ਤੌਰ 'ਤੇ ਸ਼ਾਮਲ ਹਨ। ਉਸ ਨੇ ਕਿਹਾ ਕਿ ਉਸ ਨੂੰ ਦੋਸ਼ੀ ਠਹਿਰਾਉਣ ਵਾਲੇ ਜੱਜ ਨੇ ਕਿਹਾ ਕਿ ਉਸ ਨੂੰ ਫੈਸਲਾ ਲੈਣ ਲਈ ਮਜਬੂਰ ਕੀਤਾ ਗਿਆ ਸੀ। ਖਾਨ ਨੇ ਧਮਕੀ ਦਿੰਦੇ ਹੋਏ ਕਿਹਾ, ਜੇਕਰ ਮੇਰੀ ਪਤਨੀ ਨੂੰ ਕੁਝ ਹੋ ਗਿਆ ਤਾਂ ਮੈਂ ਆਸਿਮ ਮੁਨੀਰ ਨੂੰ ਨਹੀਂ ਛੱਡਾਂਗਾ, ਜਦੋਂ ਤੱਕ ਮੈਂ ਜ਼ਿੰਦਾ ਹਾਂ ਮੈਂ ਆਸਿਮ ਮੁਨੀਰ ਨੂੰ ਨਹੀਂ ਛੱਡਾਂਗਾ। ਮੈਂ ਉਨ੍ਹਾਂ ਦੇ ਗੈਰ-ਸੰਵਿਧਾਨਕ ਅਤੇ ਗੈਰ-ਕਾਨੂੰਨੀ ਕਦਮਾਂ ਦਾ ਪਰਦਾਫਾਸ਼ ਕਰਾਂਗਾ।

Punjab Bani 18 April,2024
ਇਕਜੁੱਟਤਾ ਨਾਲ ਐਨ.ਕੇ. ਸ਼ਰਮਾ ਲਈ ਪ੍ਰਚਾਰ ਕਰਨ ਸਾਰੇ ਹਲਕਾ ਇੰਚਾਰਜ : ਸੁਖਬੀਰ ਬਾਦਲ

ਇਕਜੁੱਟਤਾ ਨਾਲ ਐਨ.ਕੇ. ਸ਼ਰਮਾ ਲਈ ਪ੍ਰਚਾਰ ਕਰਨ ਸਾਰੇ ਹਲਕਾ ਇੰਚਾਰਜ : ਸੁਖਬੀਰ ਬਾਦਲ ਅਕਾਲੀ ਦਲ ਪ੍ਰਧਾਨ ਨੇ ਪਟਿਆਲਾ ਲੋਕ ਸਭਾ ਦੇ ਸਾਰੇ ਹਲਕਾ ਇੰਚਾਰਜਾਂ ਨਾਲ ਕੀਤੀ ਮੀਟਿੰਗ ਪਾਰਟੀ ਦੀਆਂ ਨੀਤੀਆਂ ਅਤੇ ਉਮੀਦਵਾਰ ਦੇ ਬੇਦਾਗ਼ ਅਕਸ ਨੂੰ ਕਰਨ ਉਜਾਗਰ, ਘਰ-ਘਰ ਜਾਣ ਵਰਕਰ ਪਟਿਆਲਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪਟਿਆਲਾ ਲੋਕ ਸਭਾ ਹਲਕੇ ਦੇ ਸਮੂਹ ਹਲਕਾ ਇੰਚਾਰਜਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਸੀ ਮਤਭੇਦ ਭੁਲਾ ਕੇ ਪੂਰੀ ਇੱਕਜੁੱਟਤਾ ਨਾਲ ਪਾਰਟੀ ਉਮੀਦਵਾਰ ਐਨ.ਕੇ. ਸ਼ਰਮਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ। ਐਨ.ਕੇ. ਸ਼ਰਮਾ ਨੂੰ ਪਾਰਟੀ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਸੁਖਬੀਰ ਬਾਦਲ ਨੇ ਪਟਿਆਲਾ ਸੰਸਦੀ ਸੀਟ ਅਧੀਨ ਆਉਂਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦੀ ਮੀਟਿੰਗ ਬੁਲਾ ਕੇ ਚੋਣ ਰਣਨੀਤੀ 'ਤੇ ਵਿਚਾਰ ਵਟਾਂਦਰਾ ਕੀਤਾ ਅਤੇ ਚੋਣ ਪ੍ਰਚਾਰ ਮੁਹਿੰਮ ਨੂੰ ਤੇਜ਼ ਗਤੀ ਨਾਲ ਚਲਾਉਣ ਦੇ ਨਿਰਦੇਸ਼ ਦਿੱਤੇ। ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਕੋਰ ਕਮੇਟੀ ਨੇ ਡੂੰਘੀ ਸੋਚ ਵਿਚਾਰ ਤੋਂ ਬਾਅਦ ਪਟਿਆਲਾ ਤੋਂ ਐਨ.ਕੇ. ਸ਼ਰਮਾ ਜਿਹੇ ਬੇਦਾਗ ਵਿਅਕਤੀ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਪਟਿਆਲਾ ਵਿੱਚ ਕਾਂਗਰਸ ਅਤੇ ਭਾਜਪਾ ਨੇ ਜਿੱਥੇ ਦਲਬਦਲੂਆਂ ਅਤੇ ਮੌਕਾਪ੍ਰਸਤਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ, ਉਥੇ ਅਕਾਲੀ ਦਲ ਨੇ ਜਿਸ ਉਮੀਦਵਾਰ ਨੂੰ ਮੈਦਾਨ ਵਿੱਚ ਉਤਾਰਿਆ ਹੈ, ਉਹ ਹਮੇਸ਼ਾ ਹੀ ਪਾਰਟੀ ਪ੍ਰਤੀ ਵਫ਼ਾਦਾਰ ਰਿਹਾ ਹੈ ਅਤੇ ਦੋ ਵਾਰ ਵਿਧਾਇਕ ਅਤੇ ਮੰਤਰੀ ਬਣਨ ਦੇ ਬਾਵਜੂਦ ਬੇਦਾਗ ਅਕਸ ਰਿਹਾ ਹੈ। ਸੁਖਬੀਰ ਬਾਦਲ ਨੇ ਸਮੂਹ ਹਲਕਾ ਇੰਚਾਰਜਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ ਪੱਧਰ 'ਤੇ ਚੋਣ ਪ੍ਰਚਾਰ ਪ੍ਰੋਗਰਾਮ ਤੈਅ ਕਰਨ। ਪਾਰਟੀ ਉਮੀਦਵਾਰ ਦੇ ਸਮਰਥਨ ਵਿੱਚ ਸਮਾਨੰਤਰ ਪ੍ਰੋਗਰਾਮ ਆਯੋਜਿਤ ਕਰਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ। ਆਉਣ ਵਾਲੇ ਦਿਨਾਂ ਵਿੱਚ ਲੋਕ ਸਭਾ ਹਲਕੇ ਵਿੱਚ ਰੈਲੀਆਂ ਵੀ ਕੀਤੀਆਂ ਜਾਣਗੀਆਂ। ਸੁਖਬੀਰ ਬਾਦਲ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਉਹ ਲੋਕ ਸਭਾ ਦੇ ਹੋਰ ਅਹੁਦੇਦਾਰਾਂ ਨਾਲ ਵੀ ਮੀਟਿੰਗ ਕਰਨਗੇ। ਇਸ ਮੌਕੇ ਬੋਲਦਿਆਂ ਪਾਰਟੀ ਉਮੀਦਵਾਰ ਐਨ.ਕੇ. ਸ਼ਰਮਾ ਨੇ ਕਿਹਾ ਕਿ ਉਹ ਸਰਕਾਰ ਅਤੇ ਸੰਗਠਨ ਵਿੱਚ ਜਿਨ੍ਹਾਂ ਵੀ ਅਹੁਦਿਆਂ 'ਤੇ ਰਹੇ ਹਨ, ਉਨ੍ਹਾਂ ਨੇ ਹਮੇਸ਼ਾ ਪਾਰਟੀ ਦੇ ਸਾਰੇ ਵਰਗਾਂ ਨੂੰ ਨਾਲ ਲੈ ਕੇ ਚੱਲਣ ਦੀ ਕੋਸ਼ਿਸ਼ ਕੀਤੀ ਹੈ। ਸ਼ਰਮਾ ਨੇ ਸਮੂਹ ਹਲਕਾ ਇੰਚਾਰਜਾਂ ਨੂੰ ਕਿਹਾ ਕਿ ਉਹ ਆਪੋ-ਆਪਣੇ ਖੇਤਰਾਂ ਵਿੱਚ ਪ੍ਰੋਗਰਾਮ ਉਲੀਕਣ। ਪ੍ਰਚਾਰ ਮੁਹਿੰਮ ਦੌਰਾਨ ਕੋਈ ਵੀ ਪਿੰਡ, ਸ਼ਹਿਰ, ਕਸਬਾ ਅਜਿਹਾ ਨਾ ਛੱਡਿਆ ਜਾਵੇ, ਜਿੱਥੇ ਅਕਾਲੀ ਦਲ ਦਾ ਕੋਈ ਵਰਕਰ ਨਾ ਪਹੁੰਚਿਆ ਹੋਵੇ। ਇਸ ਮੀਟਿੰਗ ਵਿੱਚ ਸਾਬਕਾ ਮੰਤਰੀ ਤੇ ਹਲਕਾ ਇੰਚਾਰਜ ਸੁਰਜੀਤ ਸਿੰਘ ਰੱਖੜਾ, ਸੁਤਰਾਣਾ ਸਰਕਲ ਇੰਚਾਰਜ ਕਬੀਰ ਦਾਸ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਨਾਭਾ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ, ਪਟਿਆਲਾ ਦਿਹਾਤੀ ਦੇ ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ, ਚਰਨਜੀਤ ਸਿੰਘ ਬਰਾੜ, ਭੁਪਿੰਦਰ ਸਿੰਘ ਸ਼ੇਖੂਪੁਰ ਇੰਚਾਰਜ ਘਨੌਰ, ਪਟਿਆਲਾ ਸ਼ਹਿਰੀ ਦੇ ਇੰਚਾਰਜ ਅਮਰਿੰਦਰ ਸਿੰਘ ਬਜਾਜ, ਸ਼ਹਿਰੀ ਪ੍ਰਧਾਨ ਅਮਿਤ ਰਾਠੀ ਤੋਂ ਇਲਾਵਾ ਮੁਹਾਲੀ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਕ੍ਰਿਸ਼ਨ ਪਾਲ ਸ਼ਰਮਾ ਸਮੇਤ ਕਈ ਆਗੂ ਹਾਜ਼ਰ ਸਨ।

Punjab Bani 17 April,2024
ਕਿਸਾਨਾਂ ਨੇ ਕੀਤਾ ਰੇਲ ਰੋਕੋ ਅੰਦੋਲਨ

ਕਿਸਾਨਾਂ ਨੇ ਕੀਤਾ ਰੇਲ ਰੋਕੋ ਅੰਦੋਲਨ ਚੰਡੀਗੜ੍ਹ, 17 ਅਪਰੈਲ ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਵਲੋਂ ਅੱਜ ਸ਼ੰਭੂ ਰੇਲਵੇ ਸਟੇਸ਼ਨ ’ਤੇ ਰੇਲ ਰੋਕੋ ਅੰਦੋਲਨ ਸ਼ੁਰੂ ਕਰ ਦਿੱਤਾ ਗਿਆ ਹੈ। ਕਿਸਾਨ ਪਟੜੀਆਂ ’ਤੇ ਬੈਠ ਗਏ ਹਨ। ਕਿਸਾਨਾਂ ਨੇ ਕਿਹਾ ਕਿ ਜੇ ਉਨ੍ਹਾਂ ਦੇ ਨੇਤਾਵਾਂ ਤੇ ਵਰਕਰਾਂ ਨੂੰ ਰਿਹਾਅ ਨਾ ਕੀਤਾ ਤਾਂ ਇਹ ਪ੍ਰਦਰਸ਼ਨ ਅਣਮਿੱਥੇ ਸਮੇਂ ਲਈ ਚਲਾ ਦਿੱਤਾ ਜਾਵੇਗਾ। ਇਸ ਦੌਰਾਨ ਵੱਡੀ ਗਿਣਤੀ ’ਚ ਪੁਲੀਸ ਤਾਇਨਾਤ ਕਰ ਦਿੱਤੀ ਗਈ ਹੈ।

Punjab Bani 17 April,2024
ਆਮ ਆਦਮੀ ਪਾਰਟੀ ਨੇ ਪੈ੍ਸ ਕਾਨਫਰੰਸ ਕਰ ਵੈਬਸਾਈਟ ਕੀਤੀ ਲਾਂਚ

ਆਮ ਆਦਮੀ ਪਾਰਟੀ ਨੇ ਪੈ੍ਸ ਕਾਨਫਰੰਸ ਕਰ ਵੈਬਸਾਈਟ ਕੀਤੀ ਲਾਂਚ ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸੰਜੇ ਸਿੰਘ, ਆਤਿਸ਼ੀ, ਸੌਰਭ ਭਾਰਦਵਾਜ ਅਤੇ ਜੈਸਮੀਨ ਸ਼ਾਹ ਨੇ ਪਾਰਟੀ ਨਾਲ ਸਬੰਧਿਤ ਮੁੱਦਿਆਂ 'ਤੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਲੋਕ ਸਭਾ ਚੋਣਾਂ ਸਬੰਧੀ ਆਮ ਆਦਮੀ ਪਾਰਟੀ ਦੀ ਵੈੱਬਸਾਈਟ ਵੀ ਲਾਂਚ ਕੀਤੀ ਗਈ। ਇਸ ਵੈੱਬਸਾਈਟ ਦਾ ਨਾਂ 'ਆਪ ਕਾ ਰਾਮਰਾਜਯ' ਰੱਖਿਆ ਗਿਆ ਹੈ। ‘ਆਪ’ ਆਗੂਆਂ ਨੇ ਕਿਹਾ ਕਿ ਇਹ ਪਹਿਲੀ ਰਾਮਨੌਮੀ ਹੈ, ਜਦੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੇਲ੍ਹ ਵਿਚ ਹਨ। ਉਨ੍ਹਾਂ ਨੇ ਦਿੱਲੀ ਵਿਚ ਰਾਮਰਾਜਯ ਦੇ ਸੰਕਲਪ ਉੱਤੇ ਸੱਚਮੁੱਚ ਕੰਮ ਕੀਤਾ ਹੈ। ਰਾਮਰਾਜਯ ਇਹੀ ਸੀ ਜਿੱਥੇ ਲੋਕਾਂ ਲਈ ਰਾਜ ਚਲਾਇਆ ਜਾਂਦਾ ਸੀ। ਕੇਜਰੀਵਾਲ ਵੀ ਇਹੀ ਕਰ ਰਿਹਾ ਹੈ। ਅਸੀਂ ਲੋਕਾਂ ਲਈ ਸਰਕਾਰ ਚਲਾ ਰਹੇ ਹਾਂ, ਜਿੱਥੇ ਬਿਜਲੀ, ਪਾਣੀ, ਬੱਚਿਆਂ ਦੀ ਚੰਗੀ ਸਿੱਖਿਆ ਅਤੇ ਲੋਕਾਂ ਦੇ ਚੰਗੇ ਇਲਾਜ ਦੀ ਗੱਲ ਹੁੰਦੀ ਹੈ। ਦੇਸ਼ ਦੀ ਆਜ਼ਾਦੀ ਤੋਂ ਬਾਅਦ ਕਦੇ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ ਕਿ ਲੋਕਾਂ ਨੂੰ ਮੁਫ਼ਤ ਬਿਜਲੀ ਅਤੇ ਪਾਣੀ ਮਿਲ ਸਕੇਗਾ। ਜਿਹੜੇ ਲੋਕ ਸਾਡਾ ਕੰਮ ਦੇਖਣਾ ਚਾਹੁੰਦੇ ਹਨ, ਉਹ ਸਾਡੀ ਵੈੱਬਸਾਈਟ 'ਤੇ ਜਾ ਕੇ ਦੇਖਣ ਕਿ ਸਾਡੀ ਸਰਕਾਰ ਨੇ ਦਿੱਲੀ ਅਤੇ ਪੰਜਾਬ 'ਚ ਕੀ ਕੰਮ ਕੀਤਾ ਹੈ। ਭਗਵਾਨ ਰਾਮ ਨੂੰ ਆਪਣੇ ਰਾਜ ਲਈ ਬਹੁਤ ਸੰਘਰਸ਼ ਕਰਨਾ ਪਿਆ, ਇਸੇ ਤਰ੍ਹਾਂ ਕੇਜਰੀਵਾਲ ਨੂੰ ਵੀ ਬਹੁਤ ਸੰਘਰਸ਼ ਕਰਨਾ ਪੈ ਰਿਹਾ ਹੈ।

Punjab Bani 17 April,2024
ਸ਼ੂਟਰਾਂ ਨੇ ਮਾਰੀਆਂ ਸੜਕ ਕਿਨਾਰੇ ਖੜੇ ਲੋਕਾਂ ਨੂੰ ਗੋਲੀਆਂ, ਇੱਕ ਮੌਤ

ਸ਼ੂਟਰਾਂ ਨੇ ਮਾਰੀਆਂ ਸੜਕ ਕਿਨਾਰੇ ਖੜੇ ਲੋਕਾਂ ਨੂੰ ਗੋਲੀਆਂ, ਇੱਕ ਮੌਤ ਨਿਊਯਾਰਕ : ਇੱਕ ਸਕੂਟਰ ਸਵਾਰ ਸ਼ੂਟਰਾਂ ਨੇ ਬ੍ਰੌਂਕਸ ਵਿੱਚ ਚਾਰ ਲੋਕਾਂ ਨੂੰ ਗੋਲੀ ਮਾਰ ਦਿੱਤੀ, ਜਿਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ। ਪੁਲਿਸ ਨੇ ਮੰਗਲਵਾਰ ਸ਼ਾਮ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਸਹਾਇਕ ਪੁਲਿਸ ਮੁਖੀ ਬੈਂਜਾਮਿਨ ਗੁਰਲੀ ਨੇ ਕਿਹਾ ਕਿ ਸ਼ਾਮ 6 ਵਜੇ ਤੋਂ ਬਾਅਦ ਇੱਕ ਚੌਰਾਹੇ 'ਤੇ ਦੋ ਸਕੂਟਰਾਂ ਦੇ ਰੁਕਣ ਤੋਂ ਬਾਅਦ ਲਗਭਗ 10 ਗੋਲੀਆਂ ਚਲਾਈਆਂ ਗਈਆਂ ਅਤੇ ਹਰੇਕ ਦੇ ਪਿਛਲੇ ਪਾਸੇ ਬੈਠੇ ਯਾਤਰੀਆਂ ਨੇ ਬੰਦੂਕਾਂ ਕੱਢ ਲਈਆਂ। ਸੜਕ ਕਿਨਾਰੇ ਖੜ੍ਹੇ ਤਿੰਨ ਪੀੜਤ, ਜਿਨ੍ਹਾਂ ਦੀ ਉਮਰ 23 ਤੋਂ 37 ਸਾਲ ਦੇ ਵਿਚਕਾਰ ਸੀ, ਦੀਆਂ ਪੈਰਾਂ 'ਤੇ ਗੋਲੀਆਂ ਲੱਗੀਆਂ। ਗੁਰਲੀ ਨੇ ਕਿਹਾ ਕਿ ਚੌਥੇ 29 ਸਾਲਾ ਵਿਅਕਤੀ ਨੂੰ ਲੱਤਾਂ ਅਤੇ ਛਾਤੀ ਵਿੱਚ ਸੱਟ ਲੱਗੀ ਅਤੇ ਬਾਅਦ ਵਿੱਚ ਉਸਦੀ ਮੌਤ ਹੋ ਗਈ।

Punjab Bani 17 April,2024
ਸੁਰਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਹੋਈ ਮੁਠਭੇੜ, ਕਈ ਨਕਸਲੀ ਮਰੇ

ਸੁਰਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਹੋਈ ਮੁਠਭੇੜ, ਕਈ ਨਕਸਲੀ ਮਰੇ ਦਿਲੀ : ਛੱਤੀਸਗੜ੍ਹ ਦੇ ਕਾਂਕੇਰ ਵਿੱਚ ਇੱਕ ਵੱਡਾ ਨਕਸਲੀ ਮੁਕਾਬਲਾ ਹੋਇਆ ਹੈ। ਸੁਰੱਖਿਆ ਬਲਾਂ ਅਤੇ ਨਕਲੀ ਵਿਚਕਾਰ ਹੋਏ ਮੁਕਾਬਲੇ ‘ਚ 18 ਮਾਓਵਾਦੀਆਂ ਦੇ ਮਾਰੇ ਜਾਣ ਦੀ ਖਬਰ ਹੈ। ਇਸ ਮੁਕਾਬਲੇ ‘ਚ ਦੋ ਜਵਾਨ ਜ਼ਖਮੀ ਵੀ ਹੋਏ ਹਨ। ਇੱਥੇ ਜਵਾਨਾਂ ਵੱਲੋਂ ਤਲਾਸ਼ੀ ਲਈ ਜਾ ਰਹੀ ਹੈ। ਉਨ੍ਹਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਵਾਧੂ ਫੋਰਸ ਵੀ ਮੌਕੇ ‘ਤੇ ਪਹੁੰਚ ਗਈ ਹੈ। ਦੱਸਿਆ ਜਾਂਦਾ ਹੈ ਕਿ ਇੱਥੇ ਏ.ਕੇ.-47 ਸਮੇਤ ਵੱਡੀ ਗਿਣਤੀ ‘ਚ ਆਟੋਮੈਟਿਕ ਹਥਿਆਰ ਬਰਾਮਦ ਕੀਤੇ ਗਏ ਹਨ। ਆਈਜੀ ਬਸਤਰ ਪੀ ਸੁੰਦਰਰਾਜ ਨੇ ਦੱਸਿਆ ਕਿ ਛੋਟਾਬੇਠੀਆ ਥਾਣਾ ਖੇਤਰ ਦੇ ਜੰਗਲੀ ਖੇਤਰਾਂ ਵਿੱਚ ਮੁਕਾਬਲਾ ਚੱਲ ਰਿਹਾ ਹੈ। ਪੁਲਿਸ ਨੇ ਦੱਸਿਆ ਕਿ ਸੀਮਾ ਸੁਰੱਖਿਆ ਬਲ (ਬੀਐਸਐਫ) ਅਤੇ ਜ਼ਿਲ੍ਹਾ ਰਿਜ਼ਰਵ ਗਾਰਡ (ਡੀਆਰਜੀ) ਦੀ ਇੱਕ ਸੰਯੁਕਤ ਟੀਮ ਛੋਟੇਬੇਥੀਆ ਖੇਤਰ ਵਿੱਚ ਨਕਸਲ ਵਿਰੋਧੀ ਮੁਹਿੰਮ ਲਈ ਭੇਜੀ ਗਈ ਸੀ। ਟੀਮ ਜਦੋਂ ਇਲਾਕੇ ‘ਚ ਸੀ ਤਾਂ ਨਕਸਲੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ‘ਚ ਦੋ ਜਵਾਨ ਜ਼ਖਮੀ ਹੋ ਗਏ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਵਿਸਥਾਰਪੂਰਵਕ ਜਾਣਕਾਰੀ ਦੀ ਉਡੀਕ ਹੈ। ਇਲਾਕੇ ‘ਚ ਨਕਸਲੀਆਂ ਖਿਲਾਫ ਮੁਹਿੰਮ ਜਾਰੀ ਹੈ।

Punjab Bani 17 April,2024
ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਸ੍ਰੀ ਰਾਮ ਨੌਮੀ ਦੀ ਵਧਾਈ

ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਸ੍ਰੀ ਰਾਮ ਨੌਮੀ ਦੀ ਵਧਾਈ ਨਵੀਂ ਦਿੱਲੀ— ਦੇਸ਼ ‘ਚ ਅੱਜ ਰਾਮ ਨੌਮੀ ਦਾ ਤਿਉਹਾਰ ਜ਼ੋਰਾਂ ‘ਤੇ ਹੈ ਅਤੇ ਮੰਦਰਾਂ ‘ਚ ਸ਼ਰਧਾਲੂਆਂ ਦੀ ਭਾਰੀ ਭੀੜ ਹੈ। ਰਾਮਲਲਾ ਦੇ ਸੂਰਜ ਤਿਲਕ ਦੇ ਦਰਸ਼ਨ ਕਰਨ ਲਈ ਅਯੁੱਧਿਆ ਦੇ ਰਾਮ ਮੰਦਰ ਵਿੱਚ ਵੀ ਰਾਮ ਭਗਤਾਂ ਦੀ ਭੀੜ ਇਕੱਠੀ ਹੋ ਗਈ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਰਾਮ ਨੌਮੀ ‘ਤੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਭਗਵਾਨ ਸ਼੍ਰੀ ਰਾਮ ਭਾਰਤੀ ਲੋਕਾਂ ਦੇ ਹਰ ਦਿਲ ‘ਚ ਮੌਜੂਦ ਹਨ। ਇਸ ਦੇ ਨਾਲ ਹੀ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਵੀ ਦੇਸ਼ ਵਾਸੀਆਂ ਨੂੰ ਰਾਮ ਨੌਮੀ ਦੀ ਵਧਾਈ ਦਿੱਤੀ ਹੈ ਅਤੇ ਸ਼ਾਂਤੀ ਨਾਲ ਰਹਿਣ ਦੀ ਅਪੀਲ ਕੀਤੀ ਹੈ। ਤਾਂ ਆਓ ਜਾਣਦੇ ਹਾਂ ਰਾਮ ਨੌਮੀ ‘ਤੇ ਕਿਸ ਨੇ ਕੀ ਕਿਹਾ। ਰਾਮ ਨੌਮੀ ਦੇ ਮੌਕੇ ‘ਤੇ, ਪ੍ਰਧਾਨ ਮੰਤਰੀ ਨੇ ਕਿਹਾ, ‘ਮੈਂ ਦੇਸ਼ ਭਰ ਦੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਭਗਵਾਨ ਸ਼੍ਰੀ ਰਾਮ ਦੇ ਜਨਮ ਦਿਨ, ਰਾਮ ਨੌਮੀ ਦੀਆਂ ਬਹੁਤ-ਬਹੁਤ ਮੁਬਾਰਕਾਂ! ਇਸ ਸ਼ੁਭ ਮੌਕੇ ‘ਤੇ ਮੇਰਾ ਦਿਲ ਭਾਵਨਾਵਾਂ ਅਤੇ ਧੰਨਵਾਦ ਨਾਲ ਭਰ ਗਿਆ ਹੈ। ਇਹ ਸ਼੍ਰੀ ਰਾਮ ਦੀ ਪਰਮ ਕਿਰਪਾ ਹੈ ਕਿ ਇਸ ਸਾਲ ਮੈਂ ਆਪਣੇ ਲੱਖਾਂ ਦੇਸ਼ਵਾਸੀਆਂ ਦੇ ਨਾਲ ਅਯੁੱਧਿਆ ਵਿੱਚ ਜੀਵਨ ਦੀ ਪਵਿੱਤਰਤਾ ਦੇਖੀ। ਅਵਧਪੁਰੀ ਦੇ ਉਸ ਪਲ ਦੀਆਂ ਯਾਦਾਂ ਅੱਜ ਵੀ ਮੇਰੇ ਮਨ ਵਿੱਚ ਉਸੇ ਊਰਜਾ ਨਾਲ ਗੂੰਜਦੀਆਂ ਹਨ।

Punjab Bani 17 April,2024
ਰਾਮ ਨੌਮੀ ਦੇ ਖਾਸ ਮੌਕੇ ਤੇ ਭਗਵਾਨ ਰਾਮ ਦੇ ਮੱਥੇ ਤੇ ਸੂਰਜ ਦਾ ਹੋਇਆ ਤਿਲਕ

ਰਾਮ ਨੌਮੀ ਦੇ ਖਾਸ ਮੌਕੇ ਤੇ ਭਗਵਾਨ ਰਾਮ ਦੇ ਮੱਥੇ ਤੇ ਸੂਰਜ ਦਾ ਹੋਇਆ ਤਿਲਕ ਅਯੁੱਧਿਆ: ਰਾਮ ਨੌਮੀ ਦੇ ਖਾਸ ਮੌਕੇ ‘ਤੇ ਅਯੁੱਧਿਆ ਦੇ ਰਾਮ ਮੰਦਰ ‘ਚ ਭਗਵਾਨ ਸ਼੍ਰੀ ਰਾਮ ਦੇ ਮੱਥੇ ‘ਤੇ ਸੂਰਜ ਦਾ ਤਿਲਕ ਲਗਾਉਣ ‘ਤੇ ਅਦਭੁਤ ਨਜ਼ਾਰਾ ਦੇਖਣ ਨੂੰ ਮਿਲਿਆ। ਇਹ ਅਲੌਕਿਕ ਨਜ਼ਾਰਾ ਸ਼ਰਧਾ ਨਾਲ ਭਰ ਗਿਆ। ਜਿਵੇਂ ਹੀ ਭਗਵਾਨ ਸ਼੍ਰੀ ਰਾਮ ਦਾ ਸੂਰਜੀ ਤਿਲਕ ਲਗਾਇਆ ਗਿਆ। ਪੂਰਾ ਮੰਦਰ ਕੰਪਲੈਕਸ ਸ਼੍ਰੀ ਰਾਮ ਦੇ ਨਾਅਰਿਆਂ ਨਾਲ ਗੂੰਜ ਉੱਠਿਆ। ਸੂਰਿਆ ਤਿਲਕ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਰਾਮ ਨੌਮੀ ਵਾਲੇ ਦਿਨ ਰਾਮਲਲਾ ਦੀ ਵਿਸ਼ੇਸ਼ ਪੂਜਾ ਕੀਤੀ ਗਈ। ਅਯੁੱਧਿਆ ‘ਚ ਸ਼ਰਧਾਲੂਆਂ ਦੀ ਭਾਰੀ ਭੀੜ ਹੈ। ਦੁਪਹਿਰ ਠੀਕ 12 ਵਜੇ ਰਾਮਲਲਾ ਦਾ ਸੂਰਜ ਤਿਲਕ ਹੋਇਆ। ਸੂਰਜ ਤਿਲਕ ਤੋਂ ਬਾਅਦ ਭਗਵਾਨ ਸ਼੍ਰੀ ਰਾਮ ਦੀ ਵਿਸ਼ੇਸ਼ ਪੂਜਾ ਕੀਤੀ ਗਈ ਅਤੇ ਆਰਤੀ ਕੀਤੀ ਗਈ।

Punjab Bani 17 April,2024
ਅਦਾਕਾਰ ਸਲਮਾਨ ਖਾਨ ਦੇ ਘਰ ਉਪਰ ਗੋਲੀਆਂ ਚਲਾਉਣ ਵਾਲੇ ਕਾਬੂ

ਅਦਾਕਾਰ ਸਲਮਾਨ ਖਾਨ ਦੇ ਘਰ ਉਪਰ ਗੋਲੀਆਂ ਚਲਾਉਣ ਵਾਲੇ ਕਾਬੂ ਮੁੰਬਈ, 16 ਅਪਰੈਲ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੇ ਮੁੰਬਈ ਸਥਿਤ ਘਰ ਦੇ ਬਾਹਰ ਕਥਿਤ ਤੌਰ ’ਤੇ ਗੋਲੀਬਾਰੀ ਕਰਨ ਵਾਲੇ ਵਿਅਕਤੀ ਸਮੇਤ ਦੋ ਜਣਿਆਂ ਨੂੰ ਗੁਜਰਾਤ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੌਰਾਨ ਅਦਾਲਤ ਨੇ ਦੋਵਾਂ ਦਾ 25 ਅਪਰੈਲ ਤੱਕ ਪੁਲੀਸ ਰਿਮਾਂਡ ਦੇ ਦਿੱਤਾ ਹੈ। ਕੱਛ-ਪੱਛਮੀ ਡਿਪਟੀ ਇੰਸਪੈਕਟਰ ਜਨਰਲ ਮਹਿੰਦਰ ਬਗਾੜੀਆ ਨੇ ਦੱਸਿਆ ਕਿ ਬਿਹਾਰ ਦੇ ਰਹਿਣ ਵਾਲੇ ਵਿੱਕੀ ਗੁਪਤਾ (24) ਅਤੇ ਸਾਗਰ ਪਾਲ (21) ਨੂੰ ਦੇਰ ਰਾਤ ਗੁਜਰਾਤ ਦੇ ਕੱਛ ਜ਼ਿਲ੍ਹੇ ਦੇ ਮਾਤਾ ਨੌਂ ਮਧ ਪਿੰਡ ਤੋਂ ਗ੍ਰਿਫਤਾਰ ਕੀਤਾ ਗਿਆ। ਤਕਨੀਕੀ ਨਿਗਰਾਨੀ ਦੇ ਆਧਾਰ ‘ਤੇ ਕੱਛ-ਪੱਛਮੀ ਅਤੇ ਮੁੰਬਈ ਪੁਲੀਸ ਦੀ ਸਾਂਝੀ ਟੀਮ ਨੇ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ। ਮੁਲਜ਼ਮਾਂ ਨੂੰ ਮੁੰਬਈ ਪੁਲੀਸ ਦੇ ਸਪੁਰਦ ਕਰ ਦਿੱਤਾ ਗਿਆ ਹੈ ਕਿਉਂਕਿ ਸ਼ਿਕਾਇਤ ਉਥੇ ਦਰਜ ਹੈ।

Punjab Bani 16 April,2024
ਜੇਹਲਮ ਦਰਿਆ ਵਿੱਚ ਕਿਸਤੀ ਡੁਬਣ ਕਾਰਨ ਕਈ ਮੌਤਾਂ

ਜੇਹਲਮ ਦਰਿਆ ਵਿੱਚ ਕਿਸਤੀ ਡੁਬਣ ਕਾਰਨ ਕਈ ਮੌਤਾਂ ਸ੍ਰੀਨਗਰ, 16 ਅਪਰੈਲ ਸ੍ਰੀਨਗਰ ਸ਼ਹਿਰ ਦੇ ਬਾਹਰਵਾਰ ਜੇਹਲਮ ਦਰਿਆ ਵਿੱਚ ਅੱਜ ਕਿਸ਼ਤੀ ਉਲਟਣ ਕਾਰਨ 6 ਜਣਿਆਂ ਦੀ ਮੌਤ ਹੋ ਗਈ ਤੇ ਮਰਨ ਵਾਲੇ ਬਹੁਤੇ ਬੱਚੇ ਹਨ। ਕਿਸ਼ਤੀ ਸਵਾਰ ਬੱਚੇ ਸਕੂਲ ਜਾ ਰਹੇ ਸਨ। ਕਿਸ਼ਤੀ ਸਵਾਰਾਂ ਦੀ ਸਹੀ ਗਿਣਤੀ ਦਾ ਪਤਾ ਨਹੀਂ ਲੱਗਿਆ। ਇਹ ਘਟਨਾ ਗੰਦਬਲ ਨੌਗਾਮ ਇਲਾਕੇ ‘ਚ ਵਾਪਰੀ ਅਤੇ ਕਈ ਵੀ ਲਾਪਤਾ ਹਨ। ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ ਦੀ ਟੀਮ ਤਾਇਨਾਤ ਕਰ ਦਿੱਤੀ ਗਈ ਹੈ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤੱਕ 6 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ, ਜਦਕਿ ਕਈ ਹੋਰ ਲਾਪਤਾ ਹਨ।

Punjab Bani 16 April,2024
ਸੁਪਰੀਮ ਕੋਰਟ ਨੇ ਰਾਮਦੇਵ ਤੇ ਬਾਲ ਕ੍ਰਿਸ਼ਨ ਨੂੰ ਜਨਤਕ ਤੋਰ ਤੇ ਮੁਆਫੀ ਮੰਗਣ ਲਈ ਕਿਹਾ

ਸੁਪਰੀਮ ਕੋਰਟ ਨੇ ਰਾਮਦੇਵ ਤੇ ਬਾਲ ਕ੍ਰਿਸ਼ਨ ਨੂੰ ਜਨਤਕ ਤੋਰ ਤੇ ਮੁਆਫੀ ਮੰਗਣ ਲਈ ਕਿਹਾ ਨਵੀਂ ਦਿੱਲੀ, 16 ਅਪਰੈਲ ਸੁਪਰੀਮ ਕੋਰਟ ਨੇ ਅੱਜ ਯੋਗ ਗੁਰੂ ਰਾਮਦੇਵ, ਉਨ੍ਹਾਂ ਦੇ ਸਹਿਯੋਗੀ ਬਾਲਕ੍ਰਿਸ਼ਨ ਅਤੇ ਪਤੰਜਲੀ ਆਯੁਰਵੇਦ ਨੂੰ ਭਰਮਾਊ ਇਸ਼ਤਿਹਾਰਬਾਜ਼ੀ ਮਾਮਲੇ ’ਚ ਜਨਤਕ ਮੁਆਫੀ ਮੰਗਣ ਲਈ ਹਫਤੇ ਦਾ ਸਮਾਂ ਦਿੱਤਾ ਪਰ ਕਿਹਾ ਕਿ ਇਸ ਪੜਾਅ ‘ਤੇ ਉਨ੍ਹਾਂ ਨੂੰ ਰਾਹਤ ਨਹੀਂ ਦਿੱਤੀ ਜਾਵੇਗੀ। ਸੁਣਵਾਈ ਦੌਰਾਨ ਰਾਮਦੇਵ ਅਤੇ ਬਾਲਕ੍ਰਿਸ਼ਨ ਦੋਵੇਂ ਹਾਜ਼ਰ ਸਨ ਅਤੇ ਉਨ੍ਹਾਂ ਨੇ ਨਿੱਜੀ ਤੌਰ ‘ਤੇ ਸੁਪਰੀਮ ਕੋਰਟ ਤੋਂ ਬਿਨਾਂ ਸ਼ਰਤ ਮੁਆਫੀ ਮੰਗੀ।

Punjab Bani 16 April,2024
ਆਪ ਨੇ ਫਿਰੋਜਪੁਰ, ਗੁਰਦਾਸਪੁਰ, ਜਲੰਧਰ ਤੇ ਲੁਧਿਆਣਾ ਤੋ਼ ਐਲਾਨੇ ਉਮੀਦਵਾਰ

ਆਪ ਨੇ ਫਿਰੋਜਪੁਰ, ਗੁਰਦਾਸਪੁਰ, ਜਲੰਧਰ ਤੇ ਲੁਧਿਆਣਾ ਤੋ਼ ਐਲਾਨੇ ਉਮੀਦਵਾਰ ਚੰਡੀਗੜ੍ਹ 16 ਅਪਰੈਲ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ। ‘ਆਪ’ ਨੇ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ, ਗੁਰਦਾਸਪੁਰ ਤੋਂ ਅਮਨਪੁਰ ਸਿੰਘ ਸ਼ੈਰੀ ਕਲਸੀ, ਜਲੰਧਰ ਤੋਂ ਪਵਨ ਕੁਮਾਰ ਟੀਨੂ ਅਤੇ ਲੁਧਿਆਣਾ ਤੋਂ ਅਸ਼ੋਕ ਪਰਾਸ਼ਰ ਪੱਪੀ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਹੁਣ ਪੰਜਾਬ ਦੀਆਂ ਸਾਰੀਆਂ 13 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

Punjab Bani 16 April,2024
ਲੋਕ ਸਭਾ ਚੋਣਾਂ : ਭਾਜਪਾ ਨੇ ਤਿੰਨ ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਲੋਕ ਸਭਾ ਚੋਣਾਂ : ਭਾਜਪਾ ਨੇ ਤਿੰਨ ਹੋਰ ਉਮੀਦਵਾਰਾਂ ਦਾ ਕੀਤਾ ਐਲਾਨ ਚੰਡੀਗੜ੍ਹ : ਭਾਜਪਾ ਨੇ ਲੋਕ ਸਭਾ ਚੋਣਾਂ ਲਈ ਪੰਜਾਬ ਤੋਂ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਹੁਸ਼ਿਆਰਪੁਰ ਤੋਂ ਅਨੀਤਾ ਸੋਮ ਪ੍ਰਕਾਸ਼, ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ ਅਤੇ ਬਠਿੰਡੇ ਪਰਮਪਾਲ ਕੌਰ ਸਿੱਧੂ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਪਰਮਪਾਲ ਕੌਰ ਸਿੱਧੂ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਹੈ ਅਜੇ ਕੁਝ ਦਿਨ ਪਹਿਲਾਂ ਹੀ ਭਾਜਪਾ ਵਿਚ ਸ਼ਾਮਲ ਹੋਏ ਹਨ। ਇਸ ਤੋਂ ਇਲਾਵਾ ਆਪ ਨੇ ਵੀ ਲੋਕ ਸਭਾ ਚੋਣ 2024 ਲਈ ਆਪਣੀ ਤੀਜੀ ਲਿਸਟ ਜਾਰੀ ਕਰ ਦਿੱਤੀ ਹੈ। ਫਿਰੋਜ਼ਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ ਨੂੰ, ਗੁਰਦਾਸਪੁਰ ਤੋਂ ਸ਼ੈਰੀ ਕਲਸੀ ਨੂੰ, ਜਲੰਧਰ ਤੋਂ ਪਵਨ ਕੁਮਾਰ ਟੀਨੂੰ, ਲੁਧਿਆਣਾ ਤੋਂ ਅਸ਼ੋਕ ਪਰਾਸ਼ਰ ਪੱਪੀ ਨੂੰ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ।

Punjab Bani 16 April,2024
ਰੋਡ ਸ਼ੋਅ ਦੌਰਾਨ ਭਾਵੁਕ ਹੋਏ ਸੀਂਐਮ ਭਗਵੰਤ ਮਾਨ

ਰੋਡ ਸ਼ੋਅ ਦੌਰਾਨ ਭਾਵੁਕ ਹੋਏ ਸੀਂਐਮ ਭਗਵੰਤ ਮਾਨ ਚੰਡੀਗੜ੍ਹ : ਅੱਜ ਰੋਡ ਸ਼ੋਅ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਾਵੁਕ ਹੋ ਗਏ। ਉਹ ਜੇਲ੍ਹ ਵਿਚ ਬੰਦ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਬਾਰੇ ਦੱਸ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀਆਂ ਅੱਖਾਂ ਵਿਚੋਂ ਹੰਝੂ ਆ ਗਏ। ਉਨ੍ਹਾਂ ਨੇ ਅੱਖਾਂ ਪੂੰਝਦੇ ਹੋਏ ਆਖਿਆ ਕਿ ਜੇਲ੍ਹ ਵਿਚ ਬੰਦ ਕੇਜਰੀਵਾਲ ਨਾਲ ਅਤਿਵਾਦੀਆਂ ਵਰਗਾ ਸਲੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਸੂਰ ਕੀ ਹੈ, ਉਨ੍ਹਾਂ ਦਾ ਕਸੂਰ ਇਹ ਹੈ ਕਿ ਉਨ੍ਹਾਂ ਨੇ ਸਕੂਲ ਬਣਵਾ ਦਿੱਤੇ, ਆਮ ਲੋਕਾਂ ਨੂੰ ਸਿਹਤ ਸਹੂਲਤ ਦੇ ਦਿੱਤੀਆਂ?

Punjab Bani 16 April,2024
ਚਰਚ ਵਿੱਚ ਇੱਕ ਵਿਅਕਤੀ ਨੇ ਕੀਤਾ ਪਾਦਰੀ ਤੇ ਹਮਲਾ

ਚਰਚ ਵਿੱਚ ਇੱਕ ਵਿਅਕਤੀ ਨੇ ਕੀਤਾ ਪਾਦਰੀ ਤੇ ਹਮਲਾ ਸਿਡਨੀ: ਸਿਡਨੀ ਦੀ ਇੱਕ ਚਰਚ ਵਿੱਚ ਪ੍ਰਚਾਰ ਕਰ ਰਹੇ ਇਕ ਪਾਦਰੀ ਤੇ ਅਣਪਛਾਤਿਆਂ ਵੱਲੋਂ ਚਾਕੂ ਨਾਲ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ਵਿੱਚ ਪਾਦਰੀ ਸਮੇਤ ਚਾਰ ਜਣਿਆਂ ਨੂੰ ਚਾਕੂ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਮੀਡੀਆ ਰਿਪੋਰਟਾਂ ਅਨੁਸਾਰ, ਹਮਲਾ ਇੱਕ ਉਪਦੇਸ਼ ਦੌਰਾਨ ਹੋਇਆ ਜੋ ਚਰਚ ਦੇ ਯੂਟਿਊਬ ਪੇਜ 'ਤੇ ਲਾਈਵ-ਸਟ੍ਰੀਮ ਕੀਤਾ ਜਾ ਰਿਹਾ ਸੀ। ਨਿਊ ਸਾਊਥ ਵੇਲਜ਼ ਪੁਲਿਸ ਨੇ ਕਿਹਾ ਕਿ ਸੋਮਵਾਰ, 15 ਅਪ੍ਰੈਲ ਨੂੰ ਵਾਪਰੀ ਇਸ ਘਟਨਾ ਤੋਂ ਬਾਅਦ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ

Punjab Bani 15 April,2024
ਯਮੁਨਾਨਗਰ ਵਿਖੇ ਸਕੂਲੀ ਬੱਚ‌ਿਆਂ ਨੂੰ ਲਿਜਾ ਰਿਹਾ ਆਟੋ ਹੋਇਆ ਹਾਦਸਾਗ੍ਰਸਤ

ਯਮੁਨਾਨਗਰ ਵਿਖੇ ਸਕੂਲੀ ਬੱਚ‌ਿਆਂ ਨੂੰ ਲਿਜਾ ਰਿਹਾ ਆਟੋ ਹੋਇਆ ਹਾਦਸਾਗ੍ਰਸਤ ਦਿਲੀ : ਯਮੁਨਾਨਗਰ ਵਿੱਚ ਸਕੂਲੀ ਬੱਚੇ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਇੱਥੇ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਿਹਾ ਆਟੋ ਹਾਦਸਾਗ੍ਰਸਤ ਹੋ ਗਿਆ। ਇਸ ਘਟਨਾ ‘ਚ ਇਕ ਲੜਕੀ ਦੀ ਮੌਤ ਹੋ ਗਈ ਹੈ, ਜਦਕਿ ਪੰਜ ਹੋਰ ਜ਼ਖਮੀ ਹਨ। ਫਿਲਹਾਲ ਪੁਲਿਸ ਹਾਦਸੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਮੁਤਾਬਕ ਹਰਿਆਣਾ ਦੇ ਯਮੁਨਾਨਗਰ ‘ਚ ਇਕ ਸੜਕ ਹਾਦਸਾ ਵਾਪਰਿਆ ਹੈ। ਹਾਦਸੇ ਵਿੱਚ ਸਕੂਲੀ ਬੱਚਿਆਂ ਨਾਲ ਭਰੇ ਇੱਕ ਆਟੋ ਅਤੇ ਬਾਈਕ ਦੀ ਟੱਕਰ ਹੋ ਗਈ ਅਤੇ ਇੱਕ ਵਿਦਿਆਰਥਣ ਦੀ ਮੌਤ ਹੋ ਗਈ। ਹਾਦਸੇ ‘ਚ 5 ਬੱਚੇ ਜ਼ਖਮੀ ਹੋ ਗਏ। ਹਾਦਸੇ ਦਾ ਸ਼ਿਕਾਰ ਹੋਈ ਵਿਦਿਆਰਥਣ ਦਾ ਨਾਂ ਹਿਮਾਨੀ ਹੈ ਅਤੇ ਉਹ ਤੀਜੀ ਜਮਾਤ ਵਿੱਚ ਪੜ੍ਹਦੀ ਸੀ। ਹਾਦਸੇ ਤੋਂ ਬਾਅਦ ਪਰਿਵਾਰ ਵਾਲੇ ਉਸ ਨੂੰ ਇਲਾਜ ਲਈ ਹਸਪਤਾਲ ਲੈ ਗਏ। ਪਰ ਇਸ ਦੌਰਾਨ ਉਸ ਦੀ ਮੌਤ ਹੋ ਗਈ।

Punjab Bani 15 April,2024
ਕਾਮੇਡੀ ਕਿੰਗ ਕਪਿਲ ਸ਼ਰਮਾ ਨੇ ਮਾਂ ਵੈਸ਼ਨੋ ਦੇਵੀ ਪਹੁੰਚ ਲਿਆ ਮਾਂ ਦਾ ਆ਼ਸੀਰਵਾਦ

ਕਾਮੇਡੀ ਕਿੰਗ ਕਪਿਲ ਸ਼ਰਮਾ ਨੇ ਮਾਂ ਵੈਸ਼ਨੋ ਦੇਵੀ ਪਹੁੰਚ ਲਿਆ ਮਾਂ ਦਾ ਆ਼ਸੀਰਵਾਦ ਜੰਮੂ- ਕਾਮੇਡੀ ਜਗਤ ਦੇ ਰਾਕਸਟਾਰ ਕਪਿਲ ਸ਼ਰਮਾ ਨਵਰਾਤਰੀ ਦੇ ਇਨ੍ਹਾਂ ਪਵਿੱਤਰ ਦਿਨਾਂ ਦੌਰਾਨ ਮਾਂ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਪਹੁੰਚੇ ਹਨ। ਕਪਿਲ ਸ਼ਰਮਾ ਨੇ ਮਾਂ ਦੇ ਦਰਬਾਰ ਵਿੱਚ ਮੱਥਾ ਟੇਕਿਆ ਅਤੇ ਅਸ਼ੀਰਵਾਦ ਵੀ ਲਿਆ। ਪੁਲਿਸ ਸੁਰੱਖਿਆ ਵਿਚਕਾਰ ਪਹੁੰਚੇ ਕਪਿਲ ਸ਼ਰਮਾ ਨੇ ਪ੍ਰਿੰਟਿਡ ਕੁੜਤਾ ਪਾਇਆ ਹੋਇਆ ਸੀ। ਕਪਿਲ ਸ਼ਰਮਾ ਨੂੰ ਦੇਖ ਕੇ ਮੰਦਰ ਦੇ ਵਿਹੜੇ ‘ਚ ਮੌਜੂਦ ਲੋਕ ਖੁਸ਼ ਹੋ ਗਏ। ਕਪਿਲ ਸ਼ਰਮਾ ਨੇ ਲੋਕਾਂ ਨਾਲ ਫਟਾਫਟ ਸੈਲਫੀ ਲੈ ਕੇ ਆਪਣੀ ਮਾਂ ਦੇ ਦਰਸ਼ਨ ਕੀਤੇ।

Punjab Bani 15 April,2024
ਪੁਲਸ ਨੇ ਕੀਤਾ ਹੈਰੋਇਨ, ਡਰਗ ਮਨੀ ਅਤੇ ਹਥਿਆਰਾਂ ਸਣੇ ਮੁਲਜਮ ਗ੍ਰਿਫ਼ਤਾਰ

ਪੁਲਸ ਨੇ ਕੀਤਾ ਹੈਰੋਇਨ, ਡਰਗ ਮਨੀ ਅਤੇ ਹਥਿਆਰਾਂ ਸਣੇ ਮੁਲਜਮ ਗ੍ਰਿਫ਼ਤਾਰ ਫ਼ਿਰੋਜ਼ਪੁਰ, 15 ਅਪਰੈਲ ਇਥੋਂ ਦੀ ਸੀਆਈਏ ਸਟਾਫ਼ ਨੇ ਮੁਲਜ਼ਮ ਨੂੰ ਕਾਬੂ ਕਰਕੇ ਉਸ ਪਾਸੋਂ ਸੱਤ ਕਿੱਲੋ ਹੈਰੋਇਨ, 36 ਲੱਖ ਰੁਪਏ ਡਰੱਗ ਮਨੀ,ਤਿੰਨ ਪਿਸਟਲ, ਰਾਈਫ਼ਲ ਅਤੇ 20 ਰੌਂਦ ਸਮੇਤ ਬਿਨਾਂ ਨੰਬਰੀ ਕਾਰ ਤੇ ਇੱਕ ਆਈ ਫ਼ੋਨ ਬਰਾਮਦ ਕੀਤਾ ਹੈ। ਮੁਲਜ਼ਮ ਦੀ ਪਛਾਣ ਮਨਜੀਤ ਸਿੰਘ ਉਰਫ਼ ਮਨੀ (27) ਪੁੱਤਰ ਬਲਵੰਤ ਸਿੰਘ ਵਾਸੀ ਪਿੰਡ ਕਮਾਲੇ ਵਾਲਾ ਥਾਣਾ ਸਦਰ ਫ਼ਿਰੋਜ਼ਪੁਰ ਵਜੋਂ ਕੀਤੀ ਗਈ ਹੈ। ਪੁਲੀਸ ਨੇ ਇਸ ਮੁਕੱਦਮੇ ਵਿਚ ਮੁਲਜ਼ਮ ਦੇ ਦੋ ਹੋਰ ਸਾਥੀਆਂ ਨੂੰ ਵੀ ਨਾਮਜ਼ਦ ਕੀਤਾ ਹੈ,ਜਿਨ੍ਹਾਂ ਦੀ ਗ੍ਰਿਫ਼ਤਾਰੀ ਹੋਣੀ ਹੈ। ਮੁਲਜ਼ਮ ਮਨਜੀਤ ਸਿੰਘ ਖ਼ਿਲਾਫ਼ ਪਹਿਲਾਂ ਵੀ ਮੁਹਾਲੀ ਵਿਚ ਅਸਲਾ ਐਕਟ ਅਤੇ ਪਟਿਆਲਾ ਵਿਚ ਜੇਲ੍ਹ ਐਕਟ ਅਧੀਨ ਮੁਕੱਦਮੇ ਦਰਜ ਹਨ। ਐੱਸਐੱਸਪੀ ਸੋਮਿਆ ਮਿਸ਼ਰਾ ਨੇ ਦੱਸਿਆ ਕਿ ਸੀਆਈਏ ਸਟਾਫ਼ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਮਨਜੀਤ ਸਿੰਘ ਆਪਣੇ ਸਾਥੀਆਂ ਭੁਵਨੇਸ਼ ਚੋਪੜਾ ਵਾਸੀ ਦਿੱਲੀ ਗੇਟ ਹਾਲ ਕੈਨੇਡਾ ਅਤੇ ਰੋਹਿਤ ਸੇਠੀ ਵਾਸੀ ਮੁਹੱਲਾ ਧਰਮਪੁਰਾ ਸਿਟੀ ਫ਼ਿਰੋਜ਼ਪੁਰ ਨਾਲ ਮਿਲ ਕੇ ਪਾਕਿਸਤਾਨ ਤੋਂ ਵੱਡੇ ਪੱਧਰ ’ਤੇ ਹੈਰੋਇਨ ਮੰਗਵਾਉਂਦੇ ਹਨ ਤੇ ਅੱਗੇ ਸਪਲਾਈ ਕਰਦੇ ਹਨ। ਪੁਲੀਸ ਨੇ ਮਨਜੀਤ ਸਿੰਘ ਨੂੰ ਬਿਨਾਂ ਨੰਬਰੀ ਕਾਰ ’ਤੇ ਆਉਂਦੇ ਕਾਬੂ ਕਰ ਲਿਆ। ਕਾਰ ਦੀ ਤਲਾਸ਼ੀ ਲੈਣ ’ਤੇ ਸੱਤ ਕਿੱਲੋ ਹੈਰੋਇਨ, 36 ਲੱਖ ਰੁਪਏ ਡਰੱਗ ਮਨੀ, ਪਿਸਟਲ ਤੇ ਪੰਜ ਰੌਂਦ ਸਮੇਤ ਆਈ ਫ਼ੋਨ ਬਰਾਮਦ ਹੋਇਆ। ਬਾਅਦ ਵਿਚ ਮਨਜੀਤ ਸਿੰਘ ਦੀ ਨਿਸ਼ਾਨਦੇਹੀ ’ਤੇ ਪੁਲੀਸ ਨੇ ਦੋ ਪਿਸਟਲ, ਰਾਈਫ਼ਲ ਅਤੇ 15 ਰੌਂਦ ਹੋਰ ਬਰਾਮਦ ਕੀਤੇ ਹਨ। ਤਿੰਨਾਂ ਮੁਲਜ਼ਮਾਂ ਦੇ ਖ਼ਿਲਾਫ਼ ਥਾਣਾ ਸਦਰ ਵਿਚ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

Punjab Bani 15 April,2024
ਅਦਾਲਤ ਨੇ ਕੇ ਕਵਿਤਾ ਨੂੰ 23 ਤੱਕ ਭੇਜਿਆ ਨਿਆਇਕ ਹਿਰਾਸਤ ਵਿੱਚ

ਅਦਾਲਤ ਨੇ ਕੇ ਕਵਿਤਾ ਨੂੰ 23 ਤੱਕ ਭੇਜਿਆ ਨਿਆਇਕ ਹਿਰਾਸਤ ਵਿੱਚ ਨਵੀਂ ਦਿੱਲੀ, 15 ਅਪਰੈਲ ਰਾਸ਼ਟਰੀ ਰਾਜਧਾਨੀ ਦਿੱਲੀ ਦੀ ਅਦਾਲਤ ਨੇ ਕਥਿਤ ਦਿੱਲੀ ਆਬਕਾਰੀ ਨੀਤੀ ਘਪਲੇ ਦੇ ਸਬੰਧ ਵਿਚ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਭਾਰਤ ਰਾਸ਼ਟਰ ਸਮਿਤੀ (ਬੀਆਰਐੱਸ) ਨੇਤਾ ਕੇ. ਕਵਿਤਾ ਨੂੰ ਅੱਜ 23 ਅਪਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਤਿਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਦੀ ਧੀ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਕਵਿਤਾ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗ੍ਰਿਫਤਾਰ ਕੀਤਾ ਸੀ, ਜਿਸ ਤੋਂ ਬਾਅਦ ਉਸ ਨੂੰ ਤਿਹਾੜ ਵਿੱਚ ਰੱਖਿਆ ਗਿਆ ਸੀ। ਜੱਜ ਵੱਲੋਂ ਪਹਿਲਾਂ ਦਿੱਤੀ ਗਈ ਤਿੰਨ ਦਿਨ ਦੀ ਪੁਲੀਸ ਹਿਰਾਸਤ ਦੀ ਮਿਆਦ ਖ਼ਤਮ ਹੋਣ ਮਗਰੋਂ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਨਿਆਂਇਕ ਹਿਰਾਸਤ ਦੀ ਮੰਗ ਕੀਤੀ।

Punjab Bani 15 April,2024
ਸਲਮਾਨ ਖਾਨ ਦੇ ਘਰ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਹੋਈ ਪਛਾਣ

ਸਲਮਾਨ ਖਾਨ ਦੇ ਘਰ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਹੋਈ ਪਛਾਣ ਨਵੀਂ ਦਿੱਲੀ, 15 ਅਪਰੈਲ ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਦੀ ਟੀਮ ਨੇ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੇ ਮੁੰਬਈ ਸਥਿਤ ਘਰ ਦੇ ਬਾਹਰ ਗੋਲੀਬਾਰੀ ਦੀ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੂਟਰਾਂ ਵਿੱਚੋਂ ਇੱਕ ਦੀ ਪਛਾਣ ਵਿਸ਼ਾਲ ਉਰਫ਼ ਰਾਹੁਲ ਵਜੋਂ ਹੋਈ ਹੈ, ਜੋ ਗੁਰੂਗ੍ਰਾਮ ਦਾ ਰਹਿਣ ਵਾਲਾ ਹੈ। ਉਸ ਖ਼ਿਲਾਫ਼ ਹਰਿਆਣਾ ਅਤੇ ਦਿੱਲੀ ਵਿੱਚ ਕਤਲ ਸਮੇਤ ਛੇ ਤੋਂ ਵੱਧ ਅਪਰਾਧਕ ਮਾਮਲੇ ਦਰਜ ਹਨ। ਸਪੈਸ਼ਲ ਸੈੱਲ ਦੇ ਸੂਤਰ ਨੇ ਕਿਹਾ,‘ਅਸੀਂ ਮੁਲਜ਼ਮਾਂ ਦੀ ਸੂਹ ਲਗਾ ਰਹੇ ਹਾਂ।’ ਵਿਸ਼ਾਲ ਹਾਲ ਹੀ ‘ਚ ਜੇਲ੍ਹ ‘ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਿਰਦੇਸ਼ਾਂ ‘ਤੇ ਰੋਹਤਕ ‘ਚ ਸੱਟੇਬਾਜ਼ ਦੀ ਹੱਤਿਆ ‘ਚ ਸ਼ਾਮਲ ਸੀ।

Punjab Bani 15 April,2024
ਭਾਰਤੀ ਸ਼ੇਅਰ ਬਜਾਰ ਵਿੱਚ ਮੰਦੀ

ਭਾਰਤੀ ਸ਼ੇਅਰ ਬਜਾਰ ਵਿੱਚ ਮੰਦੀ ਮੁੰਬਈ, 15 ਅਪਰੈਲ ਅੱਜ ਭਾਰਤੀ ਸ਼ੇਅਰ ਬਾਜ਼ਾਰ ਵਿੱਚ ਮੰਦੀ ਦਾ ਦੌਰ ਰਿਹਾ। ਇਰਾਨ ਤੇ ਇਜ਼ਰਾਈਲ ਵਿਚਾਲੇ ਤਣਾਅ ਵਧਣ ਦਾ ਅਸਰ ਭਾਰਤੀ ਸ਼ੇਅਰ ਬਾਜ਼ਾਰਾਂ ’ਤੇ ਸਾਫ਼ ਨਜ਼ਰ ਆਇਆ। ਸੈਂਸੈਕਸ 845.12 ਅੰਕ ਡਿੱਗ ਕੇ 73,399.78 ਅਤੇ ਨਿਫਟੀ 246.90 ਅੰਕਾਂ ਦੇ ਨੁਕਸਾਨ ਦੇ ਨਾਲ 22,272.50 ‘ਤੇ ਬੰਦ ਹੋਇਆ।

Punjab Bani 15 April,2024
ਅਧਿਕਾਰੀਆਂ ਨੇ ਲਈ ਰਾਹੁਲ ਗਾਂਧੀ ਦੇ ਹੈਲੀਕਾਪਟਰ ਦੀ ਤਲਾਸ਼ੀ

ਅਧਿਕਾਰੀਆਂ ਨੇ ਲਈ ਰਾਹੁਲ ਗਾਂਧੀ ਦੇ ਹੈਲੀਕਾਪਟਰ ਦੀ ਤਲਾਸ਼ੀ ਤਾਮਿਲਨਾਡੂ, 15 ਅਪਰੈਲ ਤਾਮਿਲਨਾਡੂ ਦੇ ਨੀਲਗਿਰੀ ਵਿਚ ਚੋਣ ਅਧਿਕਾਰੀਆਂ ਨੇ ਅੱਜ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ ਦੀ ਤਲਾਸ਼ੀ ਲਈ। ਪੁਲੀਸ ਨੇ ਦੱਸਿਆ ਕਿ ਫਲਾਇੰਗ ਸਕੁਐਡ ਦੇ ਅਧਿਕਾਰੀਆਂ ਨੇ ਹੈਲੀਕਾਪਟਰ ਦੇ ਉਤਰਨ ਤੋਂ ਬਾਅਦ ਇਸ ਦੀ ਤਲਾਸ਼ੀ ਲਈ। ਰਾਹੁਲ ਕੇਰਲ ਵਿੱਚ ਆਪਣੇ ਸੰਸਦੀ ਹਲਕੇ ਵਾਇਨਾਡ ਦੇ ਦੌਰੇ ’ਤੇ ਜਾਣ ਵਾਲੇ ਸਨ ਤੇ ਉਦੋਂ ਇਹ ਤਲਾਸ਼ੀ ਲਈ ਗਈ। ਇਸ ਦੌਰਾਨ ਰਾਹੁਲ ਗਾਂਧੀ ਨੇ ਵਾਇਨਾਡ ਪੁੱਜ ਕੇ ਰੋਡ ਸ਼ੋਅ ਕੀਤਾ।

Punjab Bani 15 April,2024
5,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

5,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਚੰਡੀਗੜ, 15 ਅਪ੍ਰੈਲ, 2024 - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਅਬੋਹਰ ਸਬ-ਤਹਿਸੀਲ ਵਿਖੇ ਤਾਇਨਾਤ ਮਾਲ ਪਟਵਾਰੀ ਪਿਆਰਾ ਸਿੰਘ, ਇੰਚਾਰਜ ਮਾਲ ਹਲਕਾ ਸੀਤੋ ਰੋਡ ਅਬੋਹਰ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਲ ਕਰਮਚਾਰੀ ਨੂੰ ਅਬੋਹਰ ਦੇ ਰਹਿਣ ਵਾਲੇ ਰਾਹੁਲ ਸਚਦੇਵਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਉਸ ਦੇ ਪਲਾਟ ਦਾ ਵਿਰਾਸਤੀ ਇੰਤਕਾਲ ਦਰਜ ਕਰਨ ਬਦਲੇ 5,000 ਰੁਪਏ ਦੀ ਰਿਸ਼ਵਤ ਦੀ ਮੰਗ ਰਿਹਾ ਹੈ ਜੋ ਕਿ ਪਹਿਲਾਂ ਦੀ ਉਸਦੀ ਮਾਤਾ ਦੇ ਨਾਮ 'ਤੇ ਸੀ। ਸ਼ਿਕਾਇਤਕਰਤਾ ਨੇ ਪਟਵਾਰੀ ਨਾਲ ਹੋਈ ਗੱਲਬਾਤ ਰਿਕਾਰਡ ਕਰਕੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਹੈ ਜਿਸ ਵਿੱਚ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮ ਪਟਵਾਰੀ ਖਿਲਾਫ ਵਿਜੀਲੈਂਸ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

Punjab Bani 15 April,2024
ਸੀਐਮ ਮਾਨ ਨੇ ਕੀਤੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ

ਸੀਐਮ ਮਾਨ ਨੇ ਕੀਤੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਨਵੀਂ ਦਿੱਲੀ, 15 ਅਪਰੈਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਤਿਹਾੜ ਜੇਲ੍ਹ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਤਿਹਾੜ ਜੇਲ੍ਹ ਦੇ ਅਧਿਕਾਰੀ ਨੇ ਦੱਸਿਆ ਕਿ ਇਹ ਮੁਲਾਕਾਤ ਮੁਲਕਾਤ ਜੰਗਲਾ ਵਿੱਚ ਹੋਈ। ਕੇਜਰੀਵਾਲ ਜੇਲ੍ਹ ਨੰਬਰ 2 ਵਿੱਚ ਬੰਦ ਹਨ। ਉਨ੍ਹਾਂ ਤੇ ਸ੍ਰੀ ਮਾਨ ਵਿਚਾਲੇ ਇੰਟਰਕਾਮ ਰਾਹੀਂ ਗੱਲ ਹੋਈ। ਅਧਿਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਨੇ ਜੇਲ੍ਹ ਨਿਯਮਾਂ ਅਨੁਸਾਰ ਆਮ ਮੁਲਾਕਾਤੀ ਵਜੋਂ ਕੇਜਰੀਵਾਲ ਨੂੰ ਮਿਲੇ। ਸ਼ਨਿਚਰਵਾਰ ਨੂੰ ਆਮ ਆਦਮੀ ਪਾਰਟੀ ਦੇ ਸੰਸਦ ਸੰਜੈ ਸਿੰਘ ਨੇ ਦੋਸ਼ ਲਗਾਇਆ ਸੀ ਕਿ ਤਿਹਾੜ ਪ੍ਰਸ਼ਾਸਨ ਕੇਜਰੀਵਾਲ ਨੂੰ ਉਨ੍ਹਾਂ ਦੇ ਪਰਿਵਾਰ ਅਤੇ ਸ੍ਰੀ ਮਾਨ ਨੂੰ ਵਿਅਕਤੀਗਤ ਤੌਰ ‘ਤੇ ਮਿਲਣ ਨਹੀਂ ਦੇ ਰਿਹਾ ਹੈ।

Punjab Bani 15 April,2024
ਦਿਲੀ ਦੇ ਮੁੱਖ ਮੰਤਰੀ ਨਾਲ ਕੀਤਾ ਜਾ ਰਿਹਾ ਹੈ ਅਪਰਾਧੀ ਵਰਗਾ ਸਲੂਕ : ਭਗਵੰਤ ਮਾਨ

ਦਿਲੀ ਦੇ ਮੁੱਖ ਮੰਤਰੀ ਨਾਲ ਕੀਤਾ ਜਾ ਰਿਹਾ ਹੈ ਅਪਰਾਧੀ ਵਰਗਾ ਸਲੂਕ : ਭਗਵੰਤ ਮਾਨ ਨਵੀਂ ਦਿੱਲੀ, 15 ਅਪਰੈਲ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਨਾਲ ਤਿਹਾੜ ਜੇਲ੍ਹ ‘ਚ ਮੁਲਾਕਾਤ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਨਾਲ ਅਪਰਾਧੀ ਵਰਗਾ ਸਲੂਕ ਕੀਤਾ ਜਾ ਰਿਹਾ ਹੈ। ਇੱਕ ਘੰਟੇ ਤੱਕ ਚੱਲੀ ਮੁਲਕਾਤ ਬਾਰੇ ਸ੍ਰੀ ਮਾਨ ਨੇ ਕਿਹਾ ਕਿ ਕੇਜਰੀਵਾਲ ਨੂੰ ਉਹ ਸਹੂਲਤਾਂ ਵੀ ਨਹੀਂ ਮਿਲ ਰਹੀਆਂ ਜਿਹੜੀਆਂ ਕੱਟੜ ਅਪਰਾਧੀਆਂ ਨੂੰ ਮਿਲਦੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ 4 ਜੂਨ ਨੂੰ ਆਮ ਚੋਣਾਂ ਦੇ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਵੱਡੀ ਸਿਆਸੀ ਧਿਰ ਬਣਕੇ ਉਭਰੇਗੀ। ਸ੍ਰੀ ਮਾਨ  ਨੇ ਕਿਹਾ,‘ਸ੍ਰੀ ਕੇਜਰੀਵਾਲ ਨੇ ਮੈਨੂੰ ਜ਼ਿੰਮੇਵਾਰੀ ਸੌਂਪੀ ਹੈ ਕਿ ਮੈਂ ਚੋਣਾਂ ਦੌਰਾਨ ਇੰਡੀਆ ਗਠਜੋੜ ਦੇ ਪ੍ਰਚਾਲ ਲਈ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਜਾਵਾਂ।’

Punjab Bani 15 April,2024
ਪ੍ਰਨੀਤ ਕੌਰ ਨੇ ਪਟਿਆਲਾ ਵਿਖੇ ਭਾਜਪਾ ਦਾ ਸੰਕਲਪ ਪੱਤਰ ਕੀਤਾ ਜਾਰੀ

ਪ੍ਰਨੀਤ ਕੌਰ ਨੇ ਪਟਿਆਲਾ ਵਿਖੇ ਭਾਜਪਾ ਦਾ ਸੰਕਲਪ ਪੱਤਰ ਕੀਤਾ ਜਾਰੀ ਕਿਹਾ, ਝੂਠੇ ਵਾਅਦਿਆਂ ਤੋਂ ਦੂਰ ਇਹ ਇਕ ਵਿਕਾਸ ਕੇਂਦਰਿਤ ਅਤੇ ਦੂਰਦਰਸ਼ੀ ਮੈਨੀਫੈਸਟੋ ਹੈ ਆਪਣੀ ਮਜ਼ਬੂਤ ਇੱਛਾ ਸ਼ਕਤੀ ਅਤੇ ਲੀਡਰਸ਼ਿਪ ਨਾਲ ਸਿਰਫ਼ ਪ੍ਰਧਾਨ ਮੰਤਰੀ ਮੋਦੀ ਹੀ ਸਾਡੇ ਦੇਸ਼ ਦੀ ਅਗਵਾਈ ਕਰ ਸਕਦੇ ਹਨ: ਪ੍ਰਨੀਤ ਕੌਰ ਪਟਿਆਲਾ, 15 ਅਪਰੈਲ ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਭਾਰਤੀ ਜਨਤਾ ਪਾਰਟੀ ਦੇ ਪਟਿਆਲਾ ਦਫ਼ਤਰ ਵਿਖੇ ਭਾਰਤੀ ਜਨਤਾ ਪਾਰਟੀ ਦਾ ਸੰਕਲਪ ਪੱਤਰ (ਮੈਨੀਫੈਸਟੋ) ਜਾਰੀ ਕੀਤਾ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੀ ਬੇਟੀ ਅਤੇ ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ, ਕੌਮੀ ਕਾਰਜਕਾਰਨੀ ਮੈਂਬਰ ਹਰਜੀਤ ਸਿੰਘ ਗਰੇਵਾਲ ਅਤੇ ਭਾਜਪਾ ਪਟਿਆਲਾ ਜ਼ਿਲ੍ਹੇ ਦੇ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ ਵੀ ਮੌਜੂਦ ਸਨ। ਸੰਕਲਪ ਪੱਤਰ ਲਾਂਚ ਕਰਨ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ, "ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਵਿੱਚ ਭਾਰਤੀ ਜਨਤਾ ਪਾਰਟੀ ਵੱਲੋਂ ਜਾਰੀ ਕੀਤਾ ਗਿਆ ਸੰਕਲਪ ਪੱਤਰ ਸੱਚਮੁੱਚ ਦੂਰਅੰਦੇਸ਼ੀ ਅਤੇ ਵਿਕਾਸ ਕੇਂਦਰਿਤ ਹੈ। ਸਾਡਾ ਚੋਣ ਮਨੋਰਥ ਪੱਤਰ ਭਾਰਤ ਨੂੰ ਅੱਗੇ ਵਧਾਉਣ 'ਤੇ ਕੇਂਦਰਿਤ ਹੈ ਅਤੇ ਸਾਡੇ ਦੇਸ਼ ਨੂੰ ਵਿਕਸਿਤ ਭਾਰਤ @2047 ਵੱਲ ਲੈਕੇ ਜਾਵੇਗਾ ਅਤੇ ਇਹ ਕਿਸੇ ਵੀ ਫਰਜ਼ੀ ਵਾਅਦਿਆਂ ਤੋਂ ਬਿਨਾਂ ਪੂਰੀ ਤਰ੍ਹਾਂ ਵਾਸਤਵਿਕ ਹੈ।" ਉਨ੍ਹਾਂ ਨੇ ਅੱਗੇ ਕਿਹਾ, "ਸੰਕਲਪ ਪੱਤਰ ਸਮਾਜ ਦੇ ਹਰ ਵਰਗ ਨੂੰ ਕਵਰ ਕਰਦਾ ਹੈ ਜੋ ਮੁੱਖ ਤੌਰ 'ਤੇ 15 ਸ਼੍ਰੇਣੀਆਂ 'ਤੇ ਧਿਆਨ ਕੇਂਦ੍ਰਤ ਕਰਦਾ ਹੈ। ਭਾਵੇਂ ਇਹ ਸਾਡੀਆਂ ਔਰਤਾਂ ਹੋਣ ਜਿਵੇਂ ਕਿ ਲਖਪਤੀ ਦੀਦੀ, ਨਾਰੀ ਸ਼ਕਤੀ ਵੰਦਨ ਅਧਿਨਿਯਮ ਵਰਗੀਆਂ ਯੋਜਨਾਵਾਂ ਜਾਂ ਇਹ ਈ-ਸ਼ਰਮਿਕ ਸਕੀਮ ਨਾਲ ਸਾਡੇ ਕਾਮੇ ਹੋਣ, ਆਯੁਸ਼ਮਾਨ ਭਾਰਤ ਯੋਜਨਾ ਦੇ ਤਹਿਤ 60 ਸਾਲ ਤੋਂ ਵੱਧ ਉਮਰ ਦੇ ਸਾਰੇ ਬਜ਼ੁਰਗਾਂ ਨੂੰ ਕਵਰ ਕਰਕੇ ਭਾਰਤੀ ਜਨਤਾ ਪਾਰਟੀ ਨੇ ਸਭ ਦਾ ਧਿਆਨ ਰੱਖਿਆ ਹੈ। ਇਹ ਸਿਰਫ ਪ੍ਰਧਾਨ ਮੰਤਰੀ ਮੋਦੀ ਜੀ ਦੀ ਮਜ਼ਬੂਤ ਇੱਛਾ ਸ਼ਕਤੀ ਅਤੇ ਅਗਵਾਈ ਹੀ ਹੈ ਜੌ ਸਾਡੇ ਦੇਸ਼ ਨੂੰ ਅੱਗੇ ਲੈ ਜਾ ਸਕਦੀ ਹੈ।" ਕਿਸਾਨਾਂ ਦੀ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ 'ਤੇ ਮੀਡੀਆ ਦੇ ਸਵਾਲ ਦਾ ਜਵਾਬ ਦਿੰਦਿਆਂ ਪ੍ਰਨੀਤ ਕੌਰ ਨੇ ਕਿਹਾ, "ਕਿਸਾਨਾਂ ਲਈ 5 ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਪੇਸ਼ਕਸ਼ ਕੇਂਦਰੀ ਪੈਨਲ ਦੁਆਰਾ ਅਜੇ ਵੀ ਮੇਜ਼ 'ਤੇ ਹੈ, ਸਾਡੇ ਕਿਸਾਨਾਂ ਨੂੰ ਇਹ ਫੈਸਲਾ ਕਰਨ ਦੀ ਜ਼ਰੂਰਤ ਹੈ ਕਿ ਉਹ ਕਿਹੜੀਆਂ ਫਸਲਾਂ ਬੀਜਣ ਜਾ ਰਹੇ ਹਨ ਅਤੇ ਮੈਂ ਨਿੱਜੀ ਤੌਰ 'ਤੇ ਉਨ੍ਹਾਂ ਫ਼ਸਲਾਂ ਦੇ ਐਮ ਐਸ ਪੀ ਲਈ ਹਮਾਇਤ ਕਰਾਂਗੀ। ਪਰ ਸਾਰੀ ਫ਼ਸਲਾਂ ਤੇ ਐਮਐਸਪੀ ਪ੍ਰਦਾਨ ਕਰਨਾ ਬਹੁਤ ਮੁਸ਼ਕਲ ਹੈ ਅਤੇ ਮੈਂ ਉਸ ਮੌਕੇ ਤੇ 'ਆਪ' ਸਰਕਾਰ ਨੂੰ ਵੀ ਸਵਾਲ ਕਰਨਾ ਚਾਹੁੰਦਾ ਹਾਂ, ਜੋ ਕਹਿੰਦੀ ਸੀ ਕਿ ਸਾਨੂੰ ਵੋਟ ਦਿਓ ਅਤੇ ਅਸੀਂ 2 ਮਿੰਟਾਂ ਵਿੱਚ ਚੁਟਕੀਆਂ ਵਿੱਚ ਐਮਐਸਪੀ ਪ੍ਰਦਾਨ ਕਰਾਂਗੇ, ਮੈਂ ਹੁਣ ਪੁੱਛਣਾ ਚਾਹੁੰਦੀ ਇਹ ਕਿੱਥੇ ਹਨ? ਕਿੱਥੇ ਹਨ ਉਹ ਮੰਤਰੀ ਅਤੇ ਆਪਣੇ ਵਾਅਦੇ ਤੋਂ ਕਿਉਂ ਭੱਜ ਰਹੇ ਹਨ? ਉਨ੍ਹਾਂ ਨੇ ਅੱਗੇ ਕਿਹਾ, "ਮੈਂ ਅਤੇ ਮੇਰੇ ਪਰਿਵਾਰ ਨੇ ਹਮੇਸ਼ਾ ਕਿਸਾਨਾਂ ਦੀਆਂ ਮੰਗਾਂ ਚੁੱਕੀਆਂ ਹਨ ਹੈ, ਇੱਥੋਂ ਤੱਕ ਕਿ ਸੰਸਦ ਵਿੱਚ ਵੀ ਅਤੇ ਜੇਕਰ ਮੈਨੂੰ ਦੁਬਾਰਾ ਮੌਕਾ ਮਿਲਿਆ ਤਾਂ ਮੈਂ ਉਨ੍ਹਾਂ ਦੇ ਹੱਕਾਂ ਦੀ ਲੜਾਈ ਜਾਰੀ ਰੱਖਾਂਗੀ।" ਕੈਪਟਨ ਅਮਰਿੰਦਰ ਸਿੰਘ ਦੇ ਸਵਾਲ 'ਤੇ ਪਟਿਆਲਾ ਤੋਂ ਸੰਸਦ ਮੈਂਬਰ ਨੇ ਕਿਹਾ, 'ਕੈਪਟਨ ਅਮਰਿੰਦਰ ਸਿੰਘ ਮੇਰੇ ਲਈ ਅਤੇ ਸੂਬੇ ਵਿਚ ਹੋਰ ਕਿਤੇ ਜਿੱਥੇ ਵੀ ਪਾਰਟੀ ਨੂੰ ਉਨ੍ਹਾਂ ਦੀ ਲੋੜ ਹੈ, ਜ਼ਰੂਰ ਪ੍ਰਚਾਰ ਕਰਨਗੇ।' ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਸਵਾਲ 'ਤੇ ਉਨ੍ਹਾਂ ਕਿਹਾ, "ਕਾਨੂੰਨ ਸਾਰਿਆਂ ਲਈ ਬਰਾਬਰ ਹੈ, ਭਾਵੇਂ ਉਹ ਮੁੱਖ ਮੰਤਰੀ ਹੋਵੇ ਜਾਂ ਕੋਈ ਹੋਰ, ਇਸ ਲਈ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ ਅਤੇ ਸਾਨੂੰ ਇਸ ਵਿੱਚ ਦਖਲ ਨਹੀਂ ਦੇਣਾ ਚਾਹੀਦਾ ਹੈ। ਸਾਡੇ ਮੁੱਖ ਮੰਤਰੀ ਨੇ ਅੱਜ ਕਿਹਾ ਹੈ ਕਿ ਕੇਜਰੀਵਾਲ ਠੀਕ ਸਹੂਲਤਾਂ ਨਹੀਂ ਦਿੱਤੀਆਂ ਜਾ ਰਹੀਆਂ। ਮੈਂ ਉਨ੍ਹਾਂ ਨੂੰ ਪੁੱਛਣਾ ਚਾਹੁੰਦੀ ਹਾਂ ਕੀ ਉਨ੍ਹਾਂ ਨੂੰ ਜੇਲ੍ਹ ਵਿੱਚ 5 ਤਾਰਾ ਸਹੂਲਤਾਂ ਪ੍ਰਦਾਨ ਕੀਤੀਆਂ ਜਾਣੀਆਂ ਚਾਹੀਦੀਆਂ ਹਨ?"

Punjab Bani 15 April,2024
5000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

5000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 15 ਅਪ੍ਰੈਲ, 2024 : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਅਜਨਾਲਾ, ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਨਛੱਤਰ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਬਲਾਕ ਫਤਿਹਗੜ੍ਹ ਚੂੜੀਆਂ ਦੇ ਪਿੰਡ ਸ਼ਮਸ਼ੇਰਪੁਰ ਵਾਸੀ ਅਵਤਾਰ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸ ਦੇ ਲੜਕੇ ਵਿਰੁੱਧ ਥਾਣਾ ਸਦਰ ਵਿੱਚ ਦਰਜ ਕੇਸ ਦੀ ਤਫਤੀਸ਼ ਦੌਰਾਨ ਉਸ ਦੇ ਲੜਕੇ ਦਾ ਪੱਖ ਲੈਣ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ 10,000 ਰੁਪਏ ਦੀ ਮੰਗ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਕੋਲੋਂ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Punjab Bani 15 April,2024
ਗਰਮੀ 'ਚ ਲੂ ਤੋਂ ਬਚਣ ਲਈ ਸਾਵਧਾਨੀ ਅਤੇ ਜਾਗਰੂਕਤਾ ਜ਼ਰੂਰੀ : ਵਧੀਕ ਡਿਪਟੀ ਕਮਿਸ਼ਨਰ

ਗਰਮੀ 'ਚ ਲੂ ਤੋਂ ਬਚਣ ਲਈ ਸਾਵਧਾਨੀ ਅਤੇ ਜਾਗਰੂਕਤਾ ਜ਼ਰੂਰੀ : ਵਧੀਕ ਡਿਪਟੀ ਕਮਿਸ਼ਨਰ -ਅਪ੍ਰੈਲ ਤੋਂ ਜੁਲਾਈ ਤੱਕ ਚੱਲਣ ਵਾਲੀਆਂ ਗਰਮ ਹਵਾਵਾਂ ਤੋਂ ਬਚਾਅ ਲਈ ਅਗਾਊ ਪ੍ਰਬੰਧ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦੀ ਹੋਈ ਮੀਟਿੰਗ -ਡੇਂਗੂ ਤੋਂ ਬਚਾਅ ਲਈ ਜ਼ਿਲ੍ਹੇ 'ਚ ਚਲਾਈ ਜਾਵੇ ਜਾਗਰੂਕਤਾ ਮੁਹਿੰਮ ਪਟਿਆਲਾ, 15 ਅਪ੍ਰੈਲ: ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਤਾਪਮਾਨ ਵਧਣ ਦੇ ਮੱਦੇਨਜ਼ਰ ਲੂ (ਗਰਮ ਹਵਾ) ਤੋਂ ਬਚਣ ਲਈ ਸਾਵਧਾਨੀ ਵਰਤਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵੱਧ ਸਕਦਾ ਹੈ, ਇਸ ਲਈ ਲੂ ਤੋਂ ਬਚਣ ਲਈ ਜਾਗਰੂਕਤਾ ਅਤੇ ਸਾਵਧਾਨੀ ਬਹੁਤ ਜ਼ਰੂਰੀ ਹੈ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਵਧੀਕ ਡਿਪਟੀ ਕਮਿਸ਼ਨਰ ਮੈਡਮ ਕੰਚਨ ਨੇ ਕਿਹਾ ਕਿ ਅਪ੍ਰੈਲ ਤੋਂ ਜੁਲਾਈ ਤੱਕ ਚੱਲਣ ਵਾਲੀਆਂ ਗਰਮ ਹਵਾਵਾਂ ਤੇ ਵਾਤਾਵਰਣ 'ਚ ਤਬਦੀਲੀ ਨਾਲ ਮਨੁੱਖੀ ਸਿਹਤ 'ਤੇ ਪੈਂਦੇ ਮਾੜੇ ਪ੍ਰਭਾਵਾਂ 'ਤੇ ਨਿਗਰਾਨੀ ਰੱਖਣ ਲਈ ਸਬੰਧਤ ਵਿਭਾਗਾਂ ਆਪਸੀ ਤਾਲਮੇਲ ਨਾਲ ਐਕਸ਼ਨ ਪਲਾਨ ਤਿਆਰ ਕਰਨ ਤਾਂ ਜੋ ਗਰਮੀ ਨਾਲ ਮਨੁੱਖੀ ਸਰੀਰ 'ਤੇ ਪੈਣ ਵਾਲੇ ਪ੍ਰਭਾਵਾਂ ਨੂੰ ਘੱਟ ਕੀਤਾ ਜਾ ਸਕੇ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਰਫ ਮਨੁੱਖ ਹੀ ਨਹੀਂ, ਬਲਕਿ ਪਸ਼ੂਆਂ ਨੂੰ ਵੀ ਗਰਮੀ 'ਚ ਲੂ ਤੋਂ ਬਚਾਉਣਾ ਜ਼ਰੂਰੀ ਹੈ, ਜਿਸ ਲਈ ਪਸ਼ੂ ਪਾਲਣ ਵਿਭਾਗ ਵੀ ਪਸ਼ੂਆਂ ਨੂੰ ਗਰਮੀ ਤੋਂ ਬਚਾਅ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਸਬੰਧੀ ਪਸ਼ੂ ਪਾਲਕਾਂ ਨੂੰ ਜਾਗਰੂਕ ਕਰਨ ਲਈ ਪਲਾਨ ਤਿਆਰ ਕਰੇ ਤਾਂ ਜੋ ਸਮੇਂ ਸਿਰ ਪਲਾਨ ਨੂੰ ਲਾਗੂ ਕੀਤਾ ਜਾ ਸਕੇ। ਉਨ੍ਹਾਂ ਨਗਰ ਨਿਗਮ, ਖੇਤੀਬਾੜੀ ਵਿਭਾਗ, ਜਲ ਸਪਲਾਈ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਗਰਮੀ ਦੇ ਮੌਸਮ 'ਚ ਵਿਭਾਗਾਂ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਜਾਣਕਾਰੀ ਵੀ ਸਾਂਝੀ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਜਨਤਕ ਸਥਾਨਾਂ 'ਤੇ ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨ ਲਈ ਵੀ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਬਰਸਾਤਾਂ ਦੇ ਮੌਸਮ ਦੌਰਾਨ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਹੁਣੇ ਤੋਂ ਐਕਸ਼ਨ ਪਲਾਨ ਅਨੁਸਾਰ ਕੰਮ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਜਿਨ੍ਹਾਂ ਖੇਤਰਾਂ ਵਿੱਚ ਡੇਂਗੂ ਦੇ ਵੱਧ ਕੇਸ ਆਏ ਸਨ, ਉਨ੍ਹਾਂ ਖੇਤਰਾਂ ਵੱਲ ਹੁਣੇ ਤੋਂ ਧਿਆਨ ਕੇਂਦਰਿਤ ਕੀਤਾ ਜਾਵੇ ਅਤੇ ਫਾਗਿੰਗ ਕਰਵਾਉਣ ਦੇ ਨਾਲ ਨਾਲ ਜਾਗਰੂਕਤਾ ਮੁਹਿੰਮ ਵੀ ਵਿੱਢੀ ਜਾਵੇ। ਉਨ੍ਹਾਂ ਸਿੱਖਿਆ ਵਿਭਾਗ ਨੂੰ ਸਕੂਲਾਂ ਦੀਆਂ ਪਾਣੀ ਦੀਆਂ ਟੈਂਕੀਆਂ ਦੀ ਸਮੇਂ ਸਮੇਂ 'ਤੇ ਸਫ਼ਾਈ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨਗਰ ਨਿਗਮ ਤੇ ਨਗਰ ਕੌਸਲਾਂ ਨੂੰ ਖੜੇ ਪਾਣੀ ਵਾਲੇ ਸਰੋਤਾਂ ਵਿੱਚ ਡੇਂਗੂ ਦਾ ਲਾਰਵਾਂ ਪੈਦਾ ਹੋਣ ਤੋਂ ਰੋਕਣ ਲਈ ਲਗਾਤਾਰ ਦਵਾਈ ਦੀ ਵਰਤੋਂ ਕਰਨ ਦੀ ਹਦਾਇਤ ਕੀਤੀ। ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਗਰਮੀ ਤੋਂ ਬਚਾਅ ਲਈ ਜਾਗਰੂਕ ਕਰਨ ਲਈ ਪੋਸਟਰ ਵੀ ਬਣਾਏ ਗਏ ਹਨ, ਜੋ ਗਰਮੀ ਦੇ ਮੌਸਮ 'ਚ ਕੀ ਕਰਨ ਤੇ ਕੀ ਨਾ ਕਰਨ ਬਾਰੇ ਜਾਣਕਾਰੀ ਦਿੰਦੇ ਹਨ। ਮੀਟਿੰਗ 'ਚ ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਸੁਮਿਤ ਸਿੰਘ, ਡੀ.ਐਸ.ਪੀ. (ਐਚ) ਸੁਖਦੇਵ ਸਿੰਘ, ਡੀ.ਡੀ.ਪੀ.ਓ. ਅਮਨਦੀਪ ਕੌਰ, ਪਸ਼ੂ ਪਾਲਣ, ਸਿੱਖਿਆ, ਖੇਤੀਬਾੜੀ ਵਿਭਾਗ ਸਮੇਤ ਜ਼ਿਲ੍ਹੇ ਦੇ ਸਮੂਹ ਐਸ.ਐਮ.ਓ ਤੇ ਈ.ਓਜ਼ ਮੌਜੂਦ ਸਨ। ਕੈਪਸ਼ਨ: ਵਧੀਕ ਡਿਪਟੀ ਕਮਿਸ਼ਨਰ ਮੈਡਮ ਕੰਚਨ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦੀ ਮੀਟਿੰਗ ਕਰਦੇ ਹੋਏ।

Punjab Bani 15 April,2024
ਰੋਜਾਨਾ ਸੈਰ ਕਰਨ ਦੇ ਫਾਇਦੇ

ਰੋਜਾਨਾ ਸੈਰ ਕਰਨ ਦੇ ਫਾਇਦੇ ਜੇਕਰ ਦੇਖਿਆ ਜਾਵੇ ਤਾਂ ਸਾਡਾ ਸ਼ਰੀਰ ਵੀ ਇੱਕ ਤਰ੍ਹਾਂ ਦੀ ਮਸ਼ੀਨਰੀ ਵਰਗਾ ਹੀ ਹੈ, ਜਿਸਦੀ ਸਰਵਿਸ ਬਾਰੇ ਅਸੀ ਕਦੇ ਸੋਚਿਆ ਹੀ ਨਹੀਂ। ਜਦੋ ਅਸੀ ਬਿਮਾਰ ਹ ਜਾਂਦੇ ਹਾਂ, ਰਿ ਅਸੀ ਡਾਕਟਰ ਕੋਲ ਭਜਦੇ ਹਾਂ। ਉਦੋਂ ਤੱਕ ਸਾਡਾ ਰੋਗ ਬਹੁਤ ਵਧ ਜਾਂਦਾ ਹੈ ਅਤੇ ਸਾਡੇ ਪੈਸੇ ਵੀ ਵੱਧ ਲਗ ਜਾਂਦੇ ਹਨ। ਡਾਕਟਰਾਂ ਦੀ ਰਾਏ ਅਨੁਸਾਰ ਤਕਰੀਬਨ ਤਿੰਨ ਕੁ ਮਹੀਨਿਆਂ ਬਾਅਦ ਸਾਨੂੰ ਆਪਣੇ ਸ਼ਰੀਰ ਦਾ ਚੈਕਅਪ ਕਰਵਾਉਣਾ ਚਾਹੀਦਾ ਹੈ। ਦਰਅਸਲ ਅਸੀ ਸਿਹਤ ਨੂੰ ਲੈ ਕੇ ਕੁੱਝ ਗਲਤ ਧਾਰਨਾਵਾਂ ਦੇ ਸ਼ਿਕਾਰ ਹੋ ਜਾਂਦੇ ਹਾਂ। ਜਿਵੇਂ ਕਿ ਅਸੀ ਆਮ ਹੀ ਸੁਣਦ ਰਹਿੰਦੇ ਹਾਂ ਕਿ ਦੇਖੋ ਜੀ, ਵਹਿਮ ਨਹੀਂ ਕਰਨਾ ਚਾਹੀਦਾ, ਜਿੰਨ ਦਾਣਾ ਪਾਣੀ ਲਿਖਿਆ, ਉਨ੍ਹਾਂ ਚੁਗ ਹੀ ਲੈਣਾ ਹੈ। ਇਹ ਬਿਲਕੁਲ ਠੀਕ ਹੈ ਕਿ ਵਹਿਮ ਨਹੀਂ ਕਰਨਾ ਚਾਹੀਦਾ ਪਰੰਤੂ ਵਹਿਮ ਤਾਂ ਉਦੋਂ ਤੱਕ ਹੁੰਦਾ ਹੈ, ਦਜੋਂ ਸਾਨੂੰ ਆਪਣੇ ਸ਼ਰੀਰ ਬਾਰੇ ਪਤਾ ਹੀ ਨਾ ਹੋਵੇ। ਕਿਉਂਕਿ ਸਾਡੇ ਦਿਮਾਗ ਦੇ ਕਿਸੇ ਨਾ ਕਿਸੇ ਕੋਨੇ ਇਹ ਗੱਲ ਪਈ ਰਹਿੰਦੀ ਹੈ ਕਿ ਸਾਨੂੰ ਕੋਈ ਬਿਮਾਰੀ ਨਾ ਹੋਵੇ। ਜੇਕਰ ਕੋਈ ਬਿਮਾਰੀ ਨਿਕਲ ਵੀ ਆਉਂਦੀ ਹੈ ਤਾਂ ਅਸੀ ਸਮੇ ਸਿਰ ਇਲਾਜ ਕਰਵਾ ਲਵਾਂਗੇ। ਕਈ ਬਿਮਾਰੀਆਂ ਅਜਿਹੀਆਂ ਹਨ, ਜਿਨ੍ਹਾਂ ਦਾ ਇਲਾਜ ਮੁੱਢਲੀ ਸਟੇਜ ਵਿੱਚ ਹੀ ਹੁੰਦਾ ਹੈ। ਇਸ ਕਰਕੇ ਸਾਨੂੰ ਡਰਨ ਦੀ ਲੋੜ ਨਹੀਂ, ਚੌਕਸੀ ਦੀ ਲੋੜ ਹੈ। ਕੁੱਝ ਲੋਕ ਤਾਂ ਗਲਤ ਧਾਰਨਾਵਾਂ ਦੇ ਸਿਕਾਰ ਹੁੰਦੇ ਹਨ ਕਿ ਕੁੱਝ ਲੋਕ ਆਲਸੀ ਹੋਣ ਕਾਰਨ ਆਪ ਤਾਂ ਕੁੱਝ ਕਰ ਨਹੀਂ ਸਕਦੇ। ਸਭ ਕੁੱਝ ਸਮਝਦਿਆਂ ਵੀ ਸਿਹਤ ਸਬੰਧੀ ਗਲਤ ਪ੍ਰਚਾਰ ਕਰਦੇ ਰਹਿੰਦੇ ਹਨ। ਉਹ ਸੈਰ ਵਾਲਿਆਂ ਦੇ ਵੀ ਵਿਰੋਧ ਵਿੱਚ ਬੋਲ ਜਾਂਦੇ ਹਨ। ਉਨ੍ਹਾਂ ਦਾ ਤਰਕ ਹੁੰਦਾ ਹੈ ਕਿ ਸੈਰ ਵਾਲਿਆਂ ਨੂੰ ਕਿਹੜਾ ਬਿਮਾਰੀਆਂ ਨਹੀਂ ਲਗਦੀਆਂ। ਅਸਲ ਵਿੱਚ ਸਚਾਈ ਇਹ ਹੈ ਕਿ ਉਹ ਸਵੇਰੇ ਉਠਣ ਤੋਂ ਡਰਦੇ ਹਨ। ਹੈਰਾਨਗੀਦੀ ਗੱਲ ਹੈ ਕਿ ਇਹ ਔਗੁਣ ਸਿਆਣੇ ਤੇ ਜਿੰਮੇਵਾਰ ਵਿਅਕਤੀਆਂ ਵਿੱਚ ਵੀ ਦੇਖਣ ਨੂੰ ਮਿਲਦੇ ਹਨ। ਇਕ ਵਾਰ ਮੈਂ ਕਿਸੇ ਮੰਤਰੀ ਨੂੰ ਮਿਲਣ ਗਿਆ ਤਾਂ ਉੱਥੇ ਸਿਹਤ ਸਬੰਧੀ ਗੱਲਾਂ ਚਲ ਰਹੀਆਂ ਸਨ। ਕੋਈ ਸੱਜਣ ਮੰਤਰੀ ਜੀ ਨੂੰ ਕਹਿ ਰਿਹਾ ਸੀ, ਮੰਤਰੀ ਜੀ ਤੁਹਾਡਾ ਪੇਟ ਬਹੁਤ ਵਧ ਗਿਆ ਹੈ। ਇਸਨੂੰ ਕੰਟਰੋਲ ਕਰੋ। ਮੰਜਤੀ ਜੀ ਕਹਿ ਰਹੇ ਸਨ ਕਿ ਮੈਂ ਤਾਂ ਖਾਣ ਪੀਣ ਦਾ ਬਹੁਤ ਖਿਆਲ ਰੱਖਦਾ ਹਾਂ। ਇਹ ਘੱਟ ਹੀ ਨਹੀਂ ਰਿਹਾ। ਉਹ ਸੱਜਣ ਕਹਿਣ ਲਗਾ, ਮੰਤਰੀ ਜੀ ਸਵੇਰੇ ਜਲਦੀ ਉਠ ਕੇ ਸੈਰ ਕਰਿਆ ਕਰੋ, ਵਗੈਰਾ ਵਗੈਰਾ। ਮੰਤਰੀ ਜੀ ਕਹਿਣ ਲਗੇ ਸਵੇਰੇ ਜਲਦੀ, ਨਾ ਬਈ ਨਾ, ਇਹ ਕੰਮ ਨਹੀ ਹੋਣਾ, ਹੋਰ ਚਾਰ ਸਾਲ ਪਹਿਲਾਂ ਮਰਜਾਂਗੇ, ਸਵੇਰੇ ਜਲਦੀ ਨਹੀ ਉਠਿਆ ਜਾਣਾ, ਸਵੇਰੇ ਤਾਂ ਨੀਂਦ ਆਉਂਦੀ ਏ ਯਾਰ। ਇਕ ਹੋਰ ਤੋਸਦ ਘਟਨਾ ਸੁਣਾ ਰਿਹਾ ਸੀ। ਉਹ ਕਹਿੰਦਾ ਅਸੀ ਹਰ ਰੋਜ ਸੈਰ ਕਰਿਆ ਕਰਦੇ ਸੀ। ਇਕ ਸਾਡਾ ਦੋਸਤ ਕਹਿਣ ਲਗਿਆ, ਯਾਰ ਮੂੈ ਵੀ ਨਾਲ ਲੈ ਜਾਇਆ ਕਰੋ। ਅਸੀ ਕਿਹਾ ਯਾਰ ਨੂੰ ਆਲਸੀ ਜਿਹਾ ਬੰਦਾ ਤੈਥੋ ਸਵੇਰੇ ਜਲਦੀ ਨਹੀਂ ਉਠਿਆ ਜਾਣਾ। ਉਹ ਕਹਿਣ ਲਗਿਆ ਮੈਨੂੰ ਤੁਸੀ ਅਵਾਜ ਮਾਰ ਕੇ ਲੈ ਜਾਇਆ ਕਰੋ। ਅਸੀ ਅਗਲੇ ਦਿਨ 5 ਕੁ ਵਜੇ ਉਸਦਾ ਬੂਹਾ ਖੜਕਾਇਆ। ਉਸਦੀ ਪਤਨੀ ਕਹਿੰਦੀ ਬਾਹਰ ਸੈਰ ਵਾਲੇ ਆਏ ਨੇ। ਉਹ ਆਪਣੀ ਪਤਨੀ ਨੂੰ ਆਖਣ ਲਗਾ, ਇਨ੍ਹਾਂ ਨੂੰ ਕਹਿ ਕਿਓ ਕਿ ਮੈਂ 5 ਕੁ ਮਿੰਟਾਂ ਵਿੱਚ ਆਇਆ। ਉਹ 5 ਮਿੰਟਾਂ ਦੀ ਬਜਾਏ 10 ਮਿੰਟਾਂ ਵਿੱਚ ਆਇਆ। ਉਸਦੀ ਪਤਨੀ ਆਖਣ ਲੱਗੀ ਆ ਸੈਰ ਵਾਲੇ ਅੱਜ ਫਿਰ ਖੜੇ ਨੇ। ਉਹ ਕਹਿਣ ਲੱਗਿਆ, ਇਨ੍ਹਾਂ ਨੂੰ ਕਹਿ ਦਿਓ ਤੁਸੀ ਚਲੋ ਮੈ ਤੁਹਾਡੇ ਮਗਰੇ ਆਉਂਦਾ ਹਾਂ। ਤੀਸਰੇ ਦਿਨ ਫਿਰ ਉਸਦਾ ਬੂਹਾ ਖੜਕਾਇਆ ਗਿਆ। ਉਸਦੀ ਪਤਨੀ ਆਖਣ ਲੱਗੀ, ਜੇਕਰ ਤੈਥੋ ਉਠਿਆ ਨਹੀ ਜਾਂਦਾ, ਇਨ੍ਹਾਂ ਵਿਚਾਰਿਆ ਨੂੰ ਕਿਉਂ ਤੰਗ ਕਰਦੈ। ਅੱਜ ਫਿਰ ਖੜੇ ਨੇ, ਉਹ ਆਪਣੀ ਪਤਨੀ ਨੂੰ ਆਖਣ ਲੱਗਾ, ਇਨ੍ਹਾਂ ਨੂੰ ਕਹਿ ਦਿਓ ਤੁਸੀ ਜਾਓ ਰੋਜ ਰੋਜ ਮਰਨ ਨਾਲੋ ਮੈਂ ਤਾਂ ਇੱਕ ਦਿਨ ਮਰਿਆ ਚੰਗਾ। ਸਵੇਰੇ ਉਠਣ ਨੂੰ ਕਈ ਲੋਕ ਮਰਨ ਦੇ ਬਰਾਬਰ ਸਮਝਦੇ ਹਨ। ਅਸਲ ਵਿੱਚ ਇਹ ਗਲਤ ਆਦਤਾਂ ਬਚਪਨ ਵਿੱਚ ਬਣ ਜਾਂਦੀਆਂ ਹਨ, ਜੋਕਿ ਬਾਅਦ ਵਿੱਚ ਬਦਲਣੀਆਂ ਔਖੀਆਂ ਹੋ ਜਾਂਦੀਆਂ ਹਨ। ਕੁੰਝ ਲੋਕ ਯੋਗਾ ਦੇ ਵਿਰੁੱਘ ਪ੍ਰਚਾਰ ਕਰਦੇ ਰਹਿੰਦੇ ਹਨ। ਇਹ ਇਹੋ ਜਿਹੀਆਂ ਦਿਲਚਸਪ ਉਦਾਹਰਨਾਂ ਦੇ ਕੇ ਤੁਹਾਨੂੰ ਸਮਝਾਉਣਗੇ ਕਿ ਆਮ ਬੰਦਾ ਤਾਂ ਛੱਡੋ ਪੜਿਆ ਲਿਖਿਆ ਤੇ ਸੂਝਵਾਨ ਵਿਅਕਤੀ ਵੀ ਕਰਾਹੇ ਪੈ ਸਕਦਾ ਹੈ। ਇਕ ਵਾਰ ਮੇਰਾ ਦੋਸਤ ਮੈਨੂੰ ਕਹਿ ਰਿਹਾ ਸੀ ਕਿ ਆ ਯੋਗ ਵਾਲਿਆਂ ਨੇ ਐਵੇ ਰੌਲਾ ਪਾਇਆ ਹੋਇਆ। ਕੋਈ ਫਰਕ ਨਹੀਂ ਪੈਂਦਾ ਯੋਗਾ ਯੂਗਾ ਨਾਲ। ਮੈ ਕਿਹਾ ਤੈਨੂੰ ਕਿਵੇਂ ਪਤਾ। ਉਹ ਕਹਿਣ ਲਗਿਆ ਸਾਡੇ ਇਲਾਕੇ ਵਿੱਚ ਯੋਗ ਗੁਰੂ ਯੋਗਾ ਸਿਖਾ ਰਿਹਾ ਸੀ। ਉਹ ਅਜੇ ਕਹਿ ਹੀ ਰਿਹਾ ਸੀ ਕਿ ਮੂਧੇ ਹੋ ਜਾਓ, ਸਿਧੇ ਹੋ ਜਾਓ, ਉਸਨੂੰ ਹਾਰਟ ਅਟੈਕ ਹੋ ਗਿਆ। ਮੈ ਕਿਹਾ, ਫਿਰ। ਉਸ ਨੇ ਕਿਹਾ, ਫਿਰ ਕਿ ਅਸੀ, ਇਹ ਉਹਦਾ ਆਖਰੀ ਆਸਣ ਸੀ। ਇਹ ਉਹ ਲੋਕ ਹੁੰਦੇ ਹਨ, ਜੋ ਇਸ ਤਰ੍ਹਾਂ ਦੀਆਂ ਗੱਲਾਂ ਵਿਚੋ ਰਸ ਲੈਣਾ ਸ਼ੁਰੂ ਕਰ ਦਿੰਦੇ ਹਨ। ਇਨ੍ਹਾਂ ਦੇ ਪਲੇ ਸਿਰਫ਼ ਗੱਲਾਂ ਹੀ ਹੁੰਦੀਆਂ ਹਨ, ਹੋਰ ਕੁੱਝ ਨਹੀਂ। ਯੋਗਾ ਦੇ ਬੇਅੰਤ ਫਾਇਦੇ ਹਨ। ਯੋਗ ਕਰਨ ਨਾਲ ਖੂਨ ਦਾ ਸਰਕਲ ਸਹੀ ਰਹਿੰਦਾ ਹੈ ਅਤੇ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਵਧਦੀ ਹੈ। ਔਰਤਾਂ ਨੂੰ ਤਾਂ ਯੋਗਾ ਜਰੂਰ ਕਰਨਾ ਚਾਹੀਦਾ ਹੈ ਕਿਵੁਂਕਿ ਅਜਕਲ ਦੀ ਭਜ ਦੌੜ ਵਾਲੀ ਜਿੰਦਗੀ ਵਿੱਚ ਨੌਕਰੀਪੇਸ਼ਾ ਔਰਤਾਂ ਨੂੰ ਦੋਹਰੀ ਭੂਮਿਕਾ ਅਦਾ ਕਰਨੀ ਪੈਂਦੀ ਹੈ। ਬਿਮਾਰੀਆਂ ਤੋਂ ਛੁਟਕਾਰਾ ਅਤੇ ਤਣਾਅ ਨੂੰ ਘੱਟ ਕਰਨਾ ਯੋਗਾ ਦੀ ਅਹਿਮ ਭੂਮਿਕਾ ਹੈ। ਇਸਦੇ ਮਾਧਿਅਮ ਨਾਲ ਮਨ ਅਤੇ ਬੁੱਧੀ ਉਪਰ ਵੀ ਕਾਬੂ ਰਹਿੰਦਾ ਹੈ। ਯੋਗ ਬਹੁਤ ਸਾਰੇ ਆਸਣ ਅਜਿਹੇ ਹਨ, ਜੋ ਸਾਡੀਆਂ ਹੱਡੀਆਂ ਵਿੱਚ ਲਚਕੀਲਾਪਨ ਪੈਦਾ ਕਰਕੇ ਸ਼ਰੀਰ ਵਿਚੋਂ ਆਲਸ ਅਤੇ ਸੁਸਤੀ ਘਟਾਉਂਦੇ ਹਨ ਅਤੇ ਉਦਮ ਪੈਦਾ ਕਰਦੇ ਹਨ, ਜਿਵੇਂ ਪਛਤਾਨ ਆਸਣ ਨਾਲ ਸ਼ੂਗਰ ਠੀਕ ਕਰਲ ਲਈ ਸਹਾਇਤਾ ਮਿਲਦੀ ਹੈ ਅਤੇ ਮੋਟਾਪਾ ਵੀ ਘਟਦਾ ਹੈ। ਕਪਾਲਭਾਤੀ, ਅਲੋਮ ਵਿਲੋਮ ਨਾਲ ਸਿਰਦਰਦ ਅਤੇ ਪਾਚਣ ਸ਼ਕਤੀ ਠੀਕ ਹੁੰਦੀ ਹੈ। ਯੋਗ ਕੇਵਲ ਸ਼ਰੀਰਕ ਕਸਰਤ ਕਰਨ ਜਾਂ ਰੋਗ ਨੂੰ ਦੂਰ ਕਰਨ ਵਾਲੀ ਕਿਰਿਆ ਹੀ ਨਹੀਂ, ਸਗੋ ਜੀਵਨ ਨੂੰ ਬਿਹਤਰ ਬਣਾਉਣ ਦੀ ਵਿਧੀ ਵੀ ਹੈ। ਸਭ ਤੋਂ ਜਰੂਰੀ ਗੱਲ ਹੈ ਕਿ ਯੋਗ ਕਿਸੇ ਸਿਖਿਅਤ ਮਾਹਿਰ ਪਾਸੋ ਸਿਖ ਕੇ ਹੀ ਕੀਤਾ ਜਾਵੇ, ਕਿਉਂਕਿ ਗਲਤ ਆਸਣ ਕਰਨ ਨਾਲ ਨੁਕਸਾਨ ਵੀ ਹੋ ਸਕਦਾ ਹੈ। ਸੈਰ ਦੇ ਫਾਇਦੇ ਜੇਕਰ ਇਹ ਕਿਹਾ ਜਾਵੇ ਕਿ ਜਿੰਦਗੀ ਦੀ ਖੂਬਸੂਰਤੀ ਦਾ ਰਾਜ ਸੈਰ ਵਿੱਚ ਛੁਪਿਆ ਹੋਇਆ ਹੈ ਤਾਂ ਇਹ ਗਲਤ ਨਹੀਂ ਹੋਵੇਗਾ। ਸੈਰ ਦੇ ਬੇਅੰਤ ਫਾਇਦੇ ਹਨ ਪਰ ਅਸੀ ਗੱਨ ਸੰਖੇਪ ਵਿੱਚ ਹੀ ਕਰਾਂਗੇ। ਸੈਰ ਨਾਲ ਸਾਡੇ ਸਰੀਰ ਵੱਚ ਜੋਸ਼ ਅਤੇ ਹੌਸਲਾ ਆਉਂਦਾ ਹੈ ਅਤੇ ਸਾਡੀ ਸੋਚ ਸਕਾਰਾਤਮਕ ਬਣਦੀ ਹੈ। ਤੁਰਨਾ ਸਭ ਤੋਂ ਚੰਗੀ ਕਸਰਤ ਮੰਨੀ ਗਈ ਹੈ। ਤੁਰਨ ਲਈ ਖੁਲੀ ਥਾਂ ਤੇ ਖੁਲਾ ਆਕਾਸ਼ ਚਾਹੀਦਾ ਹੈ। ਸਾਡਾ ਸਰੀਰ ਹਿਲਦਾ ਹੈ। ਹਵਾ ਲਗਾਤਾਰ ਸਾਡੇ ਫੇਫੜਿਆਂ ਵਿੱਚ ਜਾਂਦੀ ਹੈ ਅਤੇ ਸਾਹ ਵਿੱਚ ਤਾਲ ਪੈਦਾ ਹੁੰਦੀ ਹੈ। ਸਾਰੇ ਅੰਗਾਂ ਦੀ ਇਕੋ ਜਿਹੀ ਹੋਲੀ ਹੋਲੀ ਵਰਜਿਸ ਹੁੰਦੀ ਰਹਿੰਦੀ ਹੈ। ਜਿਨਾ ਅਸੀ ਸੈਰ ਕਰਦੇ ਸਮੇਂ ਆਪਣੇ ਘਰ ਤੋਂ ਦੂਰ ਹੁੰਦੇ ਜਾਂੇ ਹਾਂ, ਉਨ੍ਹਾਂ ਚਿੰਤਾਵਾਂ ਤੋਂ ਵੀ ਦੂਰ ਹੋ ਜਾਂਦੇ ਹਾਂ। ਉਨ੍ਹਾਂ ਚਿੰਤਾਵਾ ਤੋਂ ਵੀ ਦੂਰ ਹੁੰਦੇ ਜਾਂਦੇ ਹਾਂ। ਜੇਕਰ ਅਸੀ ਕਿਸੇ ਸਮੱਸਿਆ ਨੂੰ ਸੁਲਝਾਉਣਾ ਹੋਵੇ ਤਾਂ ਕੋਈ ਗੁੰਝਲ ਖੋਲਣੀ ਹੋਵੇ ਤਾਂ ਕੰਮ ਸੈਰ ਕਰਦੇ ਸਮੇਂ ਕਰੋ, ਕਾਮਯਾਬ ਹੋਵੇਗੇ ਕਿਉਂਕਿ ਤਾਜੀ ਆਕਸੀਜਨ ਮਿਲਣ ਕਾਰਨ ਦਿਮਾਗ ਵੀ ਜਿਆਦਾ ਕੰਮ ਕਰਨ ਲਗ ਜਾਂਦਾ ਹੈ ਤੇ ਇਕਾਗਰਤਾ ਵਧ ਜਾਂਦੀ ਹੈ। ਇਸੇ ਤਰ੍ਹਾਂ ਰੋਜਾਨਾ ਸੈਰ ਕਰਨ ਦੇ ਅਨੇਕਾਂ ਫਾਇਦੇ ਹਨ।

Punjab Bani 15 April,2024
ਪ੍ਰਧਾਨਮੰਤਰੀ ਮੋਦੀ ਅਤੇ ਰਾਸ਼ਰਪਤੀ ਨੇ ਬਾਬਾ ਸਾਹਿਬ ਅੰਬੇਡਕਰ ਜੀ ਨੂੰ ਸ਼ਰਧਾ ਦੇ ਫੁਲ ਕੀਤੇ ਭੇਟ

ਪ੍ਰਧਾਨਮੰਤਰੀ ਮੋਦੀ ਅਤੇ ਰਾਸ਼ਰਪਤੀ ਨੇ ਬਾਬਾ ਸਾਹਿਬ ਅੰਬੇਡਕਰ ਜੀ ਨੂੰ ਸ਼ਰਧਾ ਦੇ ਫੁਲ ਕੀਤੇ ਭੇਟ ਨਵੀਂ ਦਿੱਲੀ, 14 ਅਪਰੈਲ ਰਾਸ਼ਟਰਪਤੀ ਦਰੋਪਦੀ ਮੁਰਮੂ, ਉਪ ਰਾਸ਼ਟਰਪਤੀ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਅੱਜ ਸੰਸਦ ਭਵਨ ਕੰਪਲੈਕਸ ਵਿੱਚ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਅੰਬੇਡਕਰ ਦੀ ਜੈਅੰਤੀ ’ਤੇ ਉਨ੍ਹਾਂ ਦੇ ਬੁੱਤ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਕੇਂਦਰੀ ਮੰਤਰੀ, ਸੰਸਦ ਮੈਂਬਰ, ਸਾਬਕਾ ਸੰਸਦ ਮੈਂਬਰ ਅਤੇ ਹੋਰ ਪਤਵੰਤੇ ਮੌਜੂਦ ਸਨ।

Punjab Bani 14 April,2024
ਸ਼ਾਹੀ ਸ਼ਹਿਰ ’ਚ ਹੋਵੇਗੀ ਕਮੇਰੇ ਤੇ ਲੁਟੇਰਿਆਂ ਵਿਚਾਲੇ ਸਿੱਧੀ ਜੰਗ : ਐਨ. ਕੇ. ਸ਼ਰਮਾ

ਸ਼ਾਹੀ ਸ਼ਹਿਰ ’ਚ ਹੋਵੇਗੀ ਕਮੇਰੇ ਤੇ ਲੁਟੇਰਿਆਂ ਵਿਚਾਲੇ ਸਿੱਧੀ ਜੰਗ : ਐਨ. ਕੇ. ਸ਼ਰਮਾ ਟਿਕਟ ਮਿਲਣ ਤੋਂ ਬਾਅਦ ਪਹਿਲੀ ਵਾਰ ਪਟਿਆਲਾ ਪਹੁੰਚੇ ਅਕਾਲੀ ਦਲ ਦੇ ਉਮੀਦਵਾਰ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਅਤੇ ਕਾਲੀ ਮਾਤਾ ਮੰਦਿਰ ਵਿਖੇ ਟੇਕਿਆ ਮੱਥਾ 'ਆਪ' ਸਰਕਾਰ ਨੇ ਮੁਗਲਾਂ ਤੋਂ ਵੱਧ ਮਚਾਈ ਲੁੱਟ ਪਟਿਆਲਾ। ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ. ਕੇ. ਸ਼ਰਮਾ ਨੇ ਕਿਹਾ ਕਿ ਇਸ ਚੋਣ ਵਿੱਚ ਸ਼ਾਹੀ ਸ਼ਹਿਰ ਪਟਿਆਲਾ ਵਿੱਚ ਕਮੇਰੇ ਅਤੇ ਲੁਟੇਰੇ ਵਰਗ ਵਿੱਚ ਸਿੱਧੀ ਟੱਕਰ ਹੋਵੇਗੀ। ਇੱਕ ਪਾਸੇ ਉਹ ਲੋਕ ਹਨ ਜੋ ਇੱਥੋਂ ਦੇ ਭੋਲੇ-ਭਾਲੇ ਲੋਕਾਂ ਦਾ ਇਸਤੇਮਾਲ ਕਰਕੇ ਸੱਤਾ ਦਾ ਸੁੱਖ ਭੋਗ ਰਹੇ ਹਨ, ਮੌਕਾ ਆਉਣ ’ਤੇ ਪੱਖ ਬਦਲਦੇ ਰਹੇ ਹਨ, ਦੂਜੇ ਪਾਸੇ ਉਹ ਲੋਕ ਹਨ ਜਿਨ੍ਹਾਂ ਨੇ ਪੰਜਾਬ ਅਤੇ ਪੰਜਾਬੀਅਤ ਲਈ ਕੁਰਬਾਨੀਆਂ ਕੀਤੀਆਂ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਐਨ. ਕੇ. ਸ਼ਰਮਾ ਅੱਜ ਪਹਿਲੀ ਵਾਰ ਪਟਿਆਲਾ ਪੁੱਜੇ। ਇੱਥੇ ਸ਼ਰਮਾ ਨੇ ਆਪਣੇ ਸਮਰਥਕਾਂ ਨਾਲ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਅਤੇ ਕਾਲੀ ਮਾਤਾ ਮੰਦਿਰ ਵਿਖੇ ਮੱਥਾ ਟੇਕਿਆ। ਇਸ ਮੌਕੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਸ਼ਰਮਾ ਨੇ ਕਿਹਾ ਕਿ ਇਹ ਉਨ੍ਹਾਂ ਦੀ ਖੁਸ਼ਕਿਸਮਤੀ ਹੈ ਕਿ ਉਨ੍ਹਾਂ ਨੂੰ ਪੰਜਾਬ ਦੇ ਦੋ ਮਹਾਨ ਸਿਆਸਤਦਾਨਾਂ ਸਵਰਗੀ ਪ੍ਰਕਾਸ਼ ਸਿੰਘ ਬਾਦਲ ਅਤੇ ਪੰਥ ਰਤਨ ਗੁਰਚਰਨ ਸਿੰਘ ਟੌਹੜਾ ਨਾਲ ਕੰਮ ਕਰਨ ਦਾ ਮੌਕਾ ਮਿਲਿਆ ਹੈ। ਸਰਦਾਰ ਬਾਦਲ ਨੇ ਹਮੇਸ਼ਾ ਪਾਰਟੀ ਪ੍ਰਤੀ ਵਫਾਦਾਰੀ ਅਤੇ ਜਨਤਾ ਪ੍ਰਤੀ ਜਵਾਬਦੇਹੀ ਦੇ ਸਿਧਾਂਤ 'ਤੇ ਰਾਜਨੀਤੀ ਕੀਤੀ ਹੈ। ਸਵਰਗੀ ਗੁਰਚਰਨ ਸਿੰਘ ਟੌਹੜਾ ਨੇ ਧਰਮ ਦਾ ਆਸਰਾ ਲੈ ਕੇ ਸਾਫ਼-ਸੁਥਰੀ ਰਾਜਨੀਤੀ ਕਰਨ ਦਾ ਸੰਦੇਸ਼ ਦਿੱਤਾ ਹੈ। ਐਨ. ਕੇ. ਸ਼ਰਮਾ ਨੇ ਕਿਹਾ ਕਿ ਸਾਲ 1992 ਵਿੱਚ ਮਰਹੂਮ ਗੁਰਚਰਨ ਸਿੰਘ ਟੌਹੜਾ ਨੇ ਉਨ੍ਹਾਂ ਨੂੰ ਸਿਆਸਤ ਵਿੱਚ ਐਂਟਰੀ ਦਿੱਤੀ, ਉਦੋਂ ਤੋਂ ਲੈ ਕੇ ਅੱਜ ਤੱਕ ਉਹ ਹਮੇਸ਼ਾ ਪਾਰਟੀ ਪ੍ਰਤੀ ਵਫ਼ਾਦਾਰ ਰਹੇ ਹਨ। ਕਦੇ ਦਲਬਦਲ ਨਹੀਂ ਕੀਤਾ । ਜਿੰਨਾ ਚਿਰ ਉਹ ਰਾਜਨੀਤੀ ਕਰਨਗੇ, ਅਕਾਲੀ ਦਲ ਦੇ ਵਫ਼ਾਦਾਰ ਸਿਪਾਹੀ ਵਜੋਂ ਕੰਮ ਕਰਨਗੇ। ਐਨ. ਕੇ. ਸ਼ਰਮਾ ਨੇ ਕਿਹਾ ਕਿ ਅੱਜ ਇੱਕ ਪਾਸੇ ਪੰਜਾਬੀਆਂ ਦਾ ਆਪਣਾ ਸ਼੍ਰੋਮਣੀ ਅਕਾਲੀ ਦਲ ਹੈ ਜਿਸਨੇ ਹਮੇਸ਼ਾ ਸਮਾਜ ਦੇ ਕਮੇਰੇ ਵਰਗ ਦੇ ਹਿੱਤਾਂ ਦੀ ਰਾਖੀ ਕੀਤੀ ਹੈ, ਉਥੇ ਹੀ ਦੂਜੇ ਪਾਸੇ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਲੁਟੇਰੀ ਜਮਾਤ ਹੈ। ਇਸ ਪਾਰਟੀ ਦੀ ਸਰਕਾਰ ਨੇ ਲੁੱਟ-ਖਸੁੱਟ ਦੇ ਮਾਮਲੇ ਵਿੱਚ ਮੁਗਲ ਸ਼ਾਸਕਾਂ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਐਨ. ਕੇ. ਸ਼ਰਮਾ ਨੇ ਸਮੂਹ ਵਰਕਰਾਂ ਨੂੰ ਅੱਜ ਤੋਂ ਹੀ ਚੋਣ ਪ੍ਰਚਾਰ ਵਿੱਚ ਜੁੱਟ ਜਾਣ ਅਤੇ ਘਰ-ਘਰ ਜਾ ਕੇ ਅਕਾਲੀ ਦਲ ਦੀਆਂ ਨੀਤੀਆਂ ਦਾ ਪ੍ਰਚਾਰ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਪਟਿਆਲਾ ਵਿਚ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਐਮ. ਐਲ. ਏ. ਹਰਿੰਦਰਪਾਲ ਸਿੰਘ ਚੰਦੂਮਾਜਰਾ, ਹਰਪ੍ਰੀਤ ਕੌਰ ਮੁਖਮੇਲਪੁਰ, ਜਸਪਾਲ ਸਿੰਘ ਬਿੱਟੂ ਚੱਠਾ ਇੰਚਾਰਜ ਪਟਿਆਲਾ ਦਿਹਾਤੀ, ਚਰਨਜੀਤ ਸਿੰਘ ਬਰਾੜ ਇੰਚਾਰਜ ਰਾਜਪੁਰਾ, ਭੁਪਿੰਦਰ ਸਿੰਘ ਸ਼ੇਖੂਪੁਰ ਇੰਚਾਰਜ ਘਨੌਰ, ਕਬੀਰ ਦਾਸ ਇੰਚਾਰਜ ਸ਼ੁਤਰਾਣਾ, ਮੱਖਣ ਸਿੰਘ ਲਾਲਕਾ ਇੰਚਾਰਜ ਨਾਭਾ, ਪਟਿਆਲਾ ਸ਼ਹਿਰੀ ਦੇ ਇੰਚਾਰਜ ਅਮਰਿੰਦਰ ਸਿੰਘ ਬਜਾਜ, ਸ਼ਹਿਰੀ ਪ੍ਰਧਾਨ ਅਮਿਤ ਰਾਠੀ, ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ ਤੇ ਜਸਮੇਰ ਸਿੰਘ ਲਾਛੜੂ ਸਮੇਤ ਸਮੁੱਚੀ ਅਕਾਲੀ ਲੀਡਰਸ਼ਿਪ ਵੀ ਐਨ. ਕੇ. ਸ਼ਰਮਾ ਦੇ ਨਾਲ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਐੱਨ. ਕੇ. ਸ਼ਰਮਾ ਨੇ ਕਿਹਾ ਕਿ ਪਰਮਾਤਮਾ ਦੀ ਰਹਿਮਤ ਨਾਲ ਉਹ ਲੋਕਾਂ ਦੀ ਆਵਾਜ਼ ਬਣ ਕੇ ਸੰਸਦ ਵਿਚ ਗੂੰਜਣਗੇ ਅਤੇ ਬੰਦੀ ਸਿੰਘਾਂ ਦੀ ਰਿਹਾਈ, 22 ਫਸਲਾਂ ’ਤੇ ਐਮ. ਐਸ. ਪੀ. ਦੀ ਗਰੰਟੀ ਸਮੇਤ ਪੰਜਾਬ ਨੂੰ ਦਰਪੇਸ਼ ਸਾਰੇ ਭੱਖਦੇ ਮਸਲੇ ਚੁੱਕਣਗੇ। ਇਸ ਮੌਕੇ ਸੁਰਜੀਤ ਸਿੰਘ ਰੱਖੜਾ, ਹਰਿੰਦਰਪਾਲ ਸਿੰਘ ਚੰਦੂਮਾਜਰਾ ਤੇ ਹੋਰ ਲੀਡਰਸ਼ਿਪ ਨੇ ਕਿਹਾ ਕਿ ਪਟਿਆਲਾ ਲੋਕ ਸਭਾ ਹਲਕੇ ਤੋਂ ਐਤਕੀ ਅਕਾਲੀ ਦਲ ਵੱਡੀ ਲੀਡ ਨਾਲ ਜਿੱਤੇਗਾ। ਉਨ੍ਹਾਂ ਕਿਹਾ ਕਿ ਲੋਕਾਂ ਵਿਚ ਅਕਾਲੀ ਦਲ ਨੂੰ ਲੈ ਕੇ ਪੂਰਾ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਭਾਜਪਾ ਕਿਸਾਨ ਵਿਰੋਧੀ ਪਾਰਟੀ ਹੈ, ਕਾਂਗਰਸ ਆਪਸ ਵਿਚ ਹੀ ਬਿਖਰੀ ਹੋਈ ਹੈ, ਜਦਕਿ ਆਪ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ ਤੇ ਉਹ ਇਸਨੂੰ ਸਬਕ ਸਿਖਾਉਣ ਲਈ ਵੋਟਾਂ ਦੇ ਦਿਨ ਦੀ ਉਡੀਕ ਕਰ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਆਗੂ ਮਹਿੰਦਰ ਸਿੰਘ ਲਾਲਵਾ, ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਕੌਰ ਲਾਂਡਰਾ, ਪੀ.ਏ.ਸੀ. ਮੈਂਬਰ ਜਗਰੂਪ ਸਿੰਘ ਚੀਮਾ ਤੇ ਸੁਖਵਿੰਦਰਪਾਲ ਸਿੰਘ ਮਿੰਟਾ, ਯੂਥ ਆਗੂ ਗੁਰਲਾਲ ਸਿੰਘ ਭੰਗੂ, ਕੋਰ ਕਮੇਟੀ ਮੈਂਬਰ ਅਮਨਦੀਪ ਸਿੰਘ ਘੱਗਾ, ਆਕਾਸ਼ ਬਾਕਸਰ, ਹਰਵਿੰਦਰ ਸਿੰਘ ਬੱਬੂ, ਪਰਮਜੀਤ ਸਿੰਘ ਪੰਮਾ, ਮਾਲਵਿੰਦਰ ਸਿੰਘ ਝਿੱਲ, ਰਾਜਿੰਦਰ ਸਿੰਘ ਵਿਰਕ, ਜਸਵੀਰ ਸਿੰਘ ਜੱਸੀ, ਵਿਕਰਮ ਸਿੰਘ ਚੌਹਾਨ, ਪਰਮਿੰਦਰ ਸ਼ੋਰੀ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਆਗੂ ਪਹੁੰਚੇ ਹੋਏ ਸਨ।

Punjab Bani 14 April,2024
ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਕੀਤੀ ਗਈ ਗੋਲੀਬਾਰੀ

ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਕੀਤੀ ਗਈ ਗੋਲੀਬਾਰੀ ਮੁੰਬਈ, 14 ਅਪਰੈਲ ਅਦਾਕਾਰ ਸਲਮਾਨ ਖਾਨ ਦੇ ਮੁੰਬਈ ਸਥਿਤ ਘਰ ਦੇ ਬਾਹਰ ਅੱਜ ਤੜਕੇ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਗੋਲੀਬਾਰੀ ਕੀਤੀ। ਇਸ ਮਗਰੋਂ ਪੁਲੀਸ ਨੇ ਉਸ ਦੀ ਰਿਹਾਇਸ਼ ਦੇ ਬਾਹਰ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਹੈ ਅਤੇ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਬਾਂਦਰਾ ਇਲਾਕੇ ਵਿੱਚ ਸਥਿਤ ‘ਗਲੈਕਸੀ ਅਪਾਰਟਮੈਂਟਸ’ ਬਾਹਰ ਸਵੇਰੇ ਲਗਪਗ 5 ਵਜੇ ਦੋ ਵਿਅਕਤੀਆਂ ਨੇ ਚਾਰ ਗੋਲੀਆਂ ਚਲਾਈਆਂ ਅਤੇ ਫ਼ਰਾਰ ਹੋ ਗਏ। ਇਸ ਇਮਾਰਤ ਵਿੱਚ ਅਦਾਕਾਰ ਸਲਮਾਨ ਖਾਨ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਸਲਮਾਨ ਦੀ ਰਿਹਾਇਸ਼ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਪੁਲੀਸ ਹਮਲਾਵਰਾਂ ਦੀ ਪਛਾਣ ਕਰਨ ਲਈ ਉਨ੍ਹਾਂ ਦੇ ਘਰ ਦੇ ਆਲੇ-ਦੁਆਲੇ ਸੀਸੀਟੀਵੀ ਫੁਟੇਜ ਨੂੰ ਖੰਗਾਲ ਰਹੀ ਹੈ। ਅਧਿਕਾਰੀ ਨੇ ਦੱਸਿਆ ਕਿ ਸਬੂਤ ਇਕੱਠ ਕਰਨ ਲਈ ਸਥਾਨਕ ਪੁਲੀਸ, ਅਪਰਾਧ ਸ਼ਾਖਾ ਅਤੇ ਫੋਰੈਂਸਿਕ ਵਿਗਿਆਨ ਮਾਹਿਰਾਂ ਦੀ ਇੱਕ ਟੀਮ ਵੀ ਮੌਕੇ ’ਤੇ ਪਹੁੰਚ ਗਈ ਹੈ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਗੋਲੀਬਾਰੀ ਮੌਕੇ ਅਦਾਕਾਰ ਘਰ ਵਿੱਚ ਸੀ ਜਾਂ ਨਹੀਂ, ਇਸ ਸਬੰਧੀ ਪੁਲੀਸ ਅਤੇ ਸਲਮਾਨ ਦੇ ਪਰਿਵਾਰ ਵੱਲੋਂ ਅਧਿਕਾਰਤ ਤੌਰ ’ਤੇ ਕੁਝ ਨਹੀਂ ਕਿਹਾ ਗਿਆ ਹ। 

Punjab Bani 14 April,2024
ਅਕਾਲੀ ਦਲ ਨੂੰ ਝਟਕਾ : ਦੋ ਨੇਤਾ ਆਪ ਵਿੱਚ ਹੋਏ ਸ਼ਾਮਲ

ਅਕਾਲੀ ਦਲ ਨੂੰ ਝਟਕਾ : ਦੋ ਨੇਤਾ ਆਪ ਵਿੱਚ ਹੋਏ ਸ਼ਾਮਲ ਜਲੰਧਰ, 14 ਅਪਰੈਲ ਸ਼੍ਰੋਮਣੀ ਅਕਾਲੀ ਦਲ ਦੇ ਦੋ ਸੀਨੀਅਰ ਆਗੂ ਪਵਨ ਕੁਮਾਰ ਟੀਨੂੰ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਚੰਨੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਜਾਣਕਾਰੀ ਮੁਤਾਬਕ ‘ਆਪ’ ਟੀਨੂੰ ਨੂੰ ਜਲੰਧਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਬਣਾ ਸਕਦੀ ਹੈ। ਆਮ ਆਦਮੀ ਪਾਰਟੀ ਵੱਲੋਂ ਐਲਾਨ ਕੀਤਾ ਗਿਆ ਸੀ ਕਿ 16 ਤਰੀਕ ਨੂੰ ਜਲੰਧਰ ਤੇ ਲੁਧਿਆਣੇ ਦੇ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ। ਗੁਰਚਰਨ ਸਿੰਘ ਚੰਨੀ ਨੇ ਆਪਣਾ ਅਸਤੀਫਾ ਸੋਸ਼ਲ ਮੀਡੀਆ ’ਤੇ ਸਾਂਝਾ ਕੀਤਾ ਹੈ ਜਿਸ ਵਿਚ ਉਨ੍ਹਾਂ ਆਪਣੀਆਂ 30 ਸਾਲ ਦੀਆਂ ਸੇਵਾਵਾਂ ਦਾ ਜ਼ਿਕਰ ਕੀਤਾ ਹੈ। ਉਨ੍ਹਾਂ ਪਾਰਟੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਪੰਜਾਬ ਤੇ ਪੰਥਕ ਮਾਮਲਿਆ ਨੂੰ ਨਾ ਸਮਝਣ ਦੇ ਦੋਸ਼ ਵੀ ਲਾਏ ਹਨ।

Punjab Bani 14 April,2024
ਯੁੱਧ : ਇਰਾਨ ਨੇ ਦਾਗੀਆਂ ਇਜਰਾਈਲ ਉਪਰ ਮਿਜਾਈਲਾਂ

ਯੁੱਧ : ਇਰਾਨ ਨੇ ਦਾਗੀਆਂ ਇਜਰਾਈਲ ਉਪਰ ਮਿਜਾਈਲਾਂ ਯੇਰੂਸ਼ਲਮ, 14 ਅਪਰੈਲ ਇਰਾਨ ਨੇ ਅਚਾਨਕ ਕਦਮ ਚੁੱਕਦਿਆਂ ਅੱਜ ਤੜਕੇ ਇਜ਼ਰਾਈਲ ਉੱਤੇ ਹਮਲਾ ਕਰ ਦਿੱਤਾ ਅਤੇ ਉਸ ਉੱਤੇ ਸੈਂਕੜੇ ਡਰੋਨ, ਬੈਲਿਸਟਿਕ ਮਿਜ਼ਾਈਲਾਂ ਅਤੇ ਕਰੂਜ਼ ਮਿਜ਼ਾਈਲਾਂ ਦਾਗ਼ੀਆਂ। ਫੌਜ ਦੇ ਇੱਕ ਤਰਜਮਾਨ ਨੇ ਦੱਸਿਆ ਕਿ 300 ਤੋਂ ਵੱਧ ਡਰੋਨ ਅਤੇ ਮਿਜ਼ਾਈਲਾਂ ਦਾਗ਼ੀਆਂ ਗਈਆਂ, ਜਿਨ੍ਹਾਂ ਵਿੱਚੋਂ 99 ਫੀਸਦੀ ਹਵਾ ਵਿੱਚ ਹੀ ਨਸ਼ਟ ਕਰ ਦਿੱਤੀਆਂ ਗਈਆਂ। ਇਰਾਨ ਦੇ ਇਸ ਹਮਲੇ ਨੇ ਪੱਛਮੀ ਏਸ਼ੀਆ ਨੂੰ ਖੇਤਰੀ ਜੰਗ ਦੇ ਮੁਹਾਣੇ ’ਤੇ ਧੱਕ ਦਿੱਤਾ ਹੈ। ਹਮਲੇ ਮਗਰੋਂ ਇਜ਼ਰਾਈਲ ਵਿੱਚ ਹਰ ਪਾਸੇ ਸਾਇਰਨ ਦੀਆਂ ਆਵਾਜ਼ਾਂ ਸੁਣਾਈ ਦੇ ਰਹੀਆਂ ਹਨ। ਸੀਰੀਆ ਵਿੱਚ ਪਹਿਲੀ ਅਪਰੈਲ ਨੂੰ ਹਵਾਈ ਹਮਲੇ ਵਿੱਚ ਇਰਾਨੀ ਸਫ਼ਾਰਤਖਾਨੇ ਵਿੱਚ ਦੋ ਇਰਾਨੀ ਜਨਰਲਾਂ ਦੇ ਮਾਰੇ ਜਾਣ ਮਗਰੋਂ ਬਦਲਾ ਲੈਣ ਦੀ ਸਹੁੰ ਖਾਧੀ ਸੀ। ਇਰਾਨ ਨੇ ਇਸ ਹਮਲੇ ਪਿੱਛੇ ਇਜ਼ਰਾਈਲ ਦਾ ਹੱਥ ਹੋਣ ਦਾ ਦੋਸ਼ ਲਾਇਆ ਸੀ। ਹਾਲਾਂਕਿ ਇਜ਼ਰਾਈਲ ਨੇ ਇਸ ’ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ। ਅਮਰੀਕਾ, ਸੰਯੁਕਤ ਰਾਸ਼ਟਰ, ਫਰਾਂਸ, ਬਰਤਾਨੀਆ ਆਦਿ ਦੇਸ਼ਾਂ ਨੇ ਇਰਾਨ ਦੇ ਇਜ਼ਰਾਈਲ ’ਤੇ ਹਮਲੇ ਦੀ ਨਿਖੇਧੀ ਕੀਤੀ ਹੈ। ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਇਜ਼ਰਾਈਲ ਪ੍ਰਤੀ ਅਮਰੀਕਾ ਦੀ ‘ਮਜ਼ਬੂਤ ​​ਵਚਨਬੱਧਤਾ’ ਨੂੰ ਦੁਹਰਾਉਂਦਿਆਂ ਸਥਿਤੀ ’ਤੇ ਚਰਚਾ ਕਰਨ ਅਤੇ ਅਗਲੀ ਕਾਰਵਾਈ ਕਰਨ ਲਈ ਜੀ-7 ਦੇਸ਼ਾਂ ਦੇ ਆਗੂਆਂ ਦੀ ਮੀਟਿੰਗ ਬੁਲਾਈ ਹੈ।

Punjab Bani 14 April,2024
ਸਮਾਣਾ 'ਚ ਭਾਜਪਾ ਦਾ ਬੂਥ ਸੰਮੇਲਨ

ਸਮਾਣਾ 'ਚ ਭਾਜਪਾ ਦਾ ਬੂਥ ਸੰਮੇਲਨ ਪ੍ਰਧਾਨ ਮੰਤਰੀ ਮੋਦੀ ਵੱਲੋਂ ਜਾਰੀ ‘ਸੰਕਲਪ ਪੱਤਰ’ ਦੂਰਦਰਸ਼ੀ ਅਤੇ ਵਿਕਾਸ ਦੇ ਨਵੇਂ ਯੁੱਗ ਵਿੱਚ ਸਹਾਇਕ ਹੈ: ਪ੍ਰਨੀਤ ਕੌਰ ਮੁਸ਼ਕਲਾਂ ਦੇ ਬਾਵਜੂਦ ਵੱਡੀ ਗਿਣਤੀ 'ਚ ਪਹੁੰਚੇ ਸਮਾਣਾ ਦੇ ਵਰਕਰਾਂ ਦਾ ਦਿਲੋਂ ਧੰਨਵਾਦ: ਐਮ ਪੀ ਪਟਿਆਲਾ ਸਮਾਣਾ, 14 ਅਪ੍ਰੈਲ ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਆਪਣੇ ਭਾਸ਼ਣ ਦੌਰਾਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਜਾਰੀ ਕੀਤੇ ਗਏ ਸੰਕਲਪ ਪੱਤਰ ਦੀ ਪ੍ਰਸ਼ੰਸਾ ਕੀਤੀ। ਸ਼੍ਰੀਮਤੀ ਪ੍ਰਨੀਤ ਕੌਰ ਅੱਜ ਇੱਥੇ ਸਮਾਣਾ ਵਿੱਚ ਭਾਰਤੀ ਜਨਤਾ ਪਾਰਟੀ ਬੂਥ ਸੰਮੇਲਨ ਨੂੰ ਸੰਬੋਧਨ ਕਰ ਰਹੇ ਸਨ। ਭਾਰਤੀ ਜਨਤਾ ਪਾਰਟੀ ਦੇ ਚੋਣ ਮੈਨੀਫ਼ੈਸਟੋ ਦੀ ਸ਼ਲਾਘਾ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ, ‘ਸਾਡੇ ਮਾਣਯੋਗ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਜਾਰੀ ‘ਸੰਕਲਪ ਪੱਤਰ’ ਨਾ ਕੇਵਲ ਪਿਛਲੇ 10 ਸਾਲਾਂ ਵਿੱਚ ਭਾਜਪਾ ਸਰਕਾਰ ਵੱਲੋਂ ਕੀਤੀਆਂ ਗਈਆਂ ਸਾਰੀਆਂ ਗੱਲਾਂ ਦਾ ਪ੍ਰਤੀਬਿੰਬ ਹੈ, ਸਗੋਂ ਇਹ ਆਉਣ ਵਾਲੇ ਸਾਲਾਂ ਵਿੱਚ ਸਾਡੀ ਸਰਕਾਰ ਵੱਲੋਂ ਚੁੱਕੇ ਜਾਣ ਵਾਲੇ ਸਾਰੇ ਕਦਮਾਂ ਨੂੰ ਵੀ ਦਰਸਾਉਂਦਾ ਹੈ। ਇਹ ਅਸਲ ਵਿੱਚ ਇੱਕ ਦੂਰਦਰਸ਼ੀ ਮੈਨੀਫੈਸਟੋ ਹੈ ਜੋ ਭਾਰਤ ਵਿੱਚ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ। ਮੋਦੀ 3.0 ਸਰਕਾਰ ਸਮਾਜ ਦੇ ਸਾਰੇ ਵਰਗਾਂ, ਮਹਿਲਾਵਾਂ, ਨੌਜਵਾਨਾਂ, ਬਜ਼ੁਰਗਾਂ, ਕਿਸਾਨਾਂ ਜਾਂ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਕੰਮ ਕਰੇਗੀ।" ਪੰਜਾਬ ਦੀ ‘ਆਪ’ ਸਰਕਾਰ ’ਤੇ ਹਮਲਾ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ, ‘ਮੋਦੀ ਜੀ ਦੇ ਜੋ ਵੀ ਵਾਅਦੇ ਕਰਦੇ ਹਨ, ਉਹ ਉਨ੍ਹਾਂ ਦੇ ਸੰਕਲਪ ਹੁੰਦੇ ਹਨ ਅਤੇ ਉਹ ਹਮੇਸ਼ਾ ਉਨ੍ਹਾਂ ਨੂੰ ਪੂਰਾ ਕਰਦੇ ਹਨ। ਭਗਵੰਤ ਮਾਨ ਦੀ ਸਰਕਾਰ ਸਿਰਫ ਇਸ਼ਤਿਹਾਰਾਂ ਵਿੱਚ ਕੰਮ ਕਰ ਰਹੀ ਹੈ, ਜਦਕਿ ਅਸਲ ਜੀਵਨ ਵਿੱਚ ਪੰਜਾਬ ਬਹੁਤ ਸਾਰੇ ਸੰਕਟਾਂ ਦਾ ਸਾਹਮਣਾ ਕਰ ਰਿਹਾ ਹੈ। ਉਹ ਵਾਰ-ਵਾਰ ਕਰਜ਼ੇ ਲੈ ਰਹੇ ਹਨ ਅਤੇ ਸਾਡੀ ਜਨਤਾ ਦਾ ਪੈਸਾ ਦੂਜੇ ਸੂਬਿਆਂ ਵਿੱਚ ਆਪਣੀ ਪਾਰਟੀ ਨੂੰ ਵਧਾਉਣ ਲਈ ਵਿੱਚ ਬਰਬਾਦ ਕਰ ਰਹੇ ਹਨ। ਪੰਜਾਬ ਸਰਕਾਰ ਨੇ ਪਿਛਲੇ ਦੋ ਸਾਲਾਂ ਵਿੱਚ ਇੱਕ ਵੀ ਨਵਾਂ ਪ੍ਰੋਜੈਕਟ ਸ਼ੁਰੂ ਨਹੀਂ ਕੀਤਾ ਹੈ।" ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, ‘ਨੌਜਵਾਨ ਸਾਡਾ ਭਵਿੱਖ ਹਨ, ਇਹ ਤੁਹਾਡਾ ਕੰਮ ਹੈ ਕਿ ਹੁਣ ਬਹੁਤ ਸਮਝਦਾਰੀ ਨਾਲ ਚੋਣ ਕਰੋ, ਤੁਸੀਂ ਕਿਹੜੀ ਪਾਰਟੀ ਨੂੰ ਵੋਟ ਪਾਉਣ ਜਾ ਰਹੇ ਹੋ। ਇੰਡੀਆ ਗਠਜੋੜ ਜਾਂ ਹੋਰ ਵਿਰੋਧੀ ਪਾਰਟੀਆਂ 'ਚ ਲੀਡਰਸ਼ਿਪ ਹੁਨਰ ਦੀ ਘਾਟ ਹੈ। ਸਿਰਫ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਹੀ ਸਾਡੇ ਨੌਜਵਾਨਾਂ ਲਈ ਬਿਹਤਰ ਭਵਿੱਖ ਯਕੀਨੀ ਬਣਾ ਸਕਦੀ ਹੈ।" ਉਨ੍ਹਾਂ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ, ''ਮੈਂ ਤੁਹਾਡੇ ਵਿੱਚੋਂ ਹਰੇਕ ਦਾ ਬਹੁਤ-ਬਹੁਤ ਧੰਨਵਾਦ ਕਰਦੀ ਹਾਂ ਕਿ ਤੁਸੀਂ ਦੂਜਿਆਂ ਦੇ ਵਿਰੋਧ ਦਾ ਸਾਹਮਣਾ ਕਰਨ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਇੱਥੇ ਆਏ।" ਭਾਜਪਾ ਦੇ ਮੀਤ ਪ੍ਰਧਾਨ ਬਿਕਰਮ ਚੀਮਾ ਨੇ ਕਿਹਾ, "ਸਾਡੇ ਮਾਣਯੋਗ ਨਰੇਂਦਰ ਮੋਦੀ ਜੀ ਨੇ ਪਿਛਲੇ 10 ਸਾਲਾਂ ਵਿੱਚ, ਖ਼ਾਸਕਰ ਸਾਡੀਆਂ ਔਰਤਾਂ ਲਈ ਕੁਝ ਇਤਿਹਾਸਕ ਕਦਮ ਚੁੱਕੇ ਹਨ। ਮੋਦੀ ਜੀ ਦੀ ਮਜ਼ਬੂਤ ਲੀਡਰਸ਼ਿਪ ਕਾਰਨ ਹੀ ਤਿੰਨ ਤਲਾਕ ਦੇ ਕਾਨੂੰਨ ਨੇ ਅਨੇਕ ਔਰਤਾਂ ਨੂੰ ਰਾਹਤ ਪ੍ਰਦਾਨ ਕੀਤੀ ਹੈ। ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਰੋਜ਼ਾਨਾ ਹੱਤਿਆਵਾਂ ਅਤੇ ਚੋਰੀ ਦੀਆਂ ਘਟਨਾਵਾਂ ਨਾਲ ਪੂਰੀ ਤਰ੍ਹਾਂ ਅਰਾਜਕਤਾ ਵੱਲ ਧੱਕ ਦਿੱਤਾ ਹੈ।" ਹਰਜਿੰਦਰ ਸਿੰਘ ਠੇਕੇਦਾਰ ਨੇ ਆਪਣੇ ਸੰਬੋਧਨ ਵਿਚ ਵਰਕਰਾਂ ਨੂੰ ਅਪੀਲ ਕੀਤੀ ਕਿ "ਮੈਂ ਤੁਹਾਨੂੰ ਸਾਰਿਆਂ ਨੂੰ ਪਟਿਆਲਾ ਅਤੇ ਪੰਜਾਬ ਦੀ ਖੁਸ਼ਹਾਲੀ ਨੂੰ ਵਾਪਸ ਲਿਆਉਣ ਲਈ ਇਕ ਵਾਰ ਫਿਰ ਮਹਾਰਾਣੀ ਸਾਹਿਬਾ ਨੂੰ ਚੁਣਨ ਲਈ ਬੇਨਤੀ ਕਰਦਾ ਹਾਂ। ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਇੱਕ ਵਾਰ ਫੇਰ ਸੰਸਦ ਮੈਂਬਰ ਵਜੋਂ ਚੁਣੇ ਜਾਣ 'ਤੇ ਉਨ੍ਹਾਂ ਨੂੰ ਕੇਂਦਰ ਸਰਕਾਰ ਵਿੱਚ ਮੰਤਰੀ ਜ਼ਰੂਰ ਬਣਾਉਣਗੇ ਅਤੇ ਉਹ ਮਿਲ ਕੇ ਇਹ ਯਕੀਨੀ ਬਣਾਉਣਗੇ ਕਿ ਸਾਡੇ ਜ਼ਿਲ੍ਹੇ ਨੂੰ ਬਹੁਤ ਸਾਰੇ ਉਦਯੋਗ ਅਤੇ ਰੁਜ਼ਗਾਰ ਦੇ ਮੌਕੇ ਮਿਲਣਗੇ।"

Punjab Bani 14 April,2024
ਸੋਮਵਾਰ ਨੂੰ ਸੁਪਰੀਮ ਕੋਰਟ ਵਿੱਚ ਹੋਵੇਗਾ ਅਰਵਿੰਦ ਕੇਜਰੀਵਾਲ ਦਾ ਫੈਸਲਾ

ਸੋਮਵਾਰ ਨੂੰ ਸੁਪਰੀਮ ਕੋਰਟ ਵਿੱਚ ਹੋਵੇਗਾ ਅਰਵਿੰਦ ਕੇਜਰੀਵਾਲ ਦਾ ਫੈਸਲਾ ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 15 ਅਪਰੈਲ ਤੋਂ ਬਾਅਦ ਵੀ ਜੇਲ੍ਹ ਵਿੱਚ ਹੀ ਰਹਿਣਾ ਪਵੇਗਾ ਜਾਂ ਦਿੱਲੀ ਸ਼ਰਾਬ ਘੁਟਾਲਾ ਕੇਸ ਵਿੱਚ ਰਾਹਤ ਮਿਲੇਗੀ ਜਾਂ ਨਹੀਂ, ਇਸ ਦਾ ਫੈਸਲਾ ਸੋਮਵਾਰ ਨੂੰ ਸੁਪਰੀਮ ਕੋਰਟ ਵਿੱਚ ਹੋਵੇਗਾ। ਕੇਜਰੀਵਾਲ ਨੇ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਦੀ ਗ੍ਰਿਫ਼ਤਾਰੀ ਨੂੰ ਪ੍ਰਮਾਣਿਤ ਕਰਨ ਵਾਲੇ ਦਿੱਲੀ ਹਾਈ ਕੋਰਟ ਦੇ ਆਦੇਸ਼ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ।

Punjab Bani 13 April,2024
ਪਾਕ ਵਿੱਚ ਅਤਵਾਦੀਆਂ ਨੇ 11 ਨੂੰ ਉਤਾਰਿਆ ਮੌਤ ਦੇ ਘਾਟ

ਪਾਕ ਵਿੱਚ ਅਤਵਾਦੀਆਂ ਨੇ 11 ਨੂੰ ਉਤਾਰਿਆ ਮੌਤ ਦੇ ਘਾਟ ਕਰਾਚੀ, 13 ਅਪਰੈਲ ਪਾਕਿਸਤਾਨ ਦੇ ਅਸ਼ਾਂਤ ਬਲੋਚਿਸਤਾਨ ਸੂਬੇ ’ਚ ਅਣਪਛਾਤੇ ਅਤਿਵਾਦੀਆਂ ਵੱਲੋਂ ਬੱਸ ’ਚ ਸਵਾਰ ਨੌਂ ਯਾਤਰੀਆਂ ਸਮੇਤ ਘੱਟੋ-ਘੱਟ 11 ਵਿਅਕਤੀਆਂ ਦੀ ਹੱਤਿਆ ਕਰ ਦਿੱਤੀ ਗਈ ਹੈ। ਪੁਲੀਸ ਨੇ ਦੱਸਿਆ ਕਿ ਹਥਿਆਰਬੰਦ ਵਿਅਕਤੀਆਂ ਨੇ ਨੋਸ਼ਕੀ ਜ਼ਿਲ੍ਹੇ ਵਿੱਚ ਹਾਈਵੇਅ ‘ਤੇ ਬੱਸ ਨੂੰ ਰੋਕਿਆ ਅਤੇ ਨੌਂ ਵਿਅਕਤੀਆਂ ਨੂੰ ਅਗਵਾ ਕਰ ਲਿਆ। ਇਨ੍ਹਾਂ ਨੌਂ ਵਿਅਕਤੀਆਂ ਦੀਆਂ ਲਾਸ਼ਾਂ ਬਾਅਦ ਵਿੱਚ ਪੁਲ ਦੇ ਨੇੜੇ ਪਹਾੜੀ ਖੇਤਰਾਂ ਵਿੱਚ ਗੋਲੀਆਂ ਦੇ ਵਿੰਨ੍ਹੀਆਂ ਮਿਲੀਆਂ।

Punjab Bani 13 April,2024
ਲੋਕ ਸਭਾ : ਬਹੁਜਨ ਸਮਾਜ ਪਾਰਟੀ ਨੇ ਜਗਜੀਤ ਛੜਬੜ ਨੂੰ ਉਤਾਰਿਆ ਮੈਦਾਨ ਵਿੱਚ

ਲੋਕ ਸਭਾ : ਬਹੁਜਨ ਸਮਾਜ ਪਾਰਟੀ ਨੇ ਜਗਜੀਤ ਛੜਬੜ ਨੂੰ ਉਤਾਰਿਆ ਮੈਦਾਨ ਵਿੱਚ ਜਲੰਧਰ, 13 ਅਪਰੈਲ ਬਹੁਜਨ ਸਮਾਜ ਪਾਰਟੀ ਨੇ ਲੋਕ ਸਭਾ ਹਲਕਾ ਪਟਿਆਲਾ ਤੋਂ ਜਗਜੀਤ ਸਿੰਘ ਛੜਬੜ ਨੂੰ ਉਮੀਦਵਾਰ ਬਣਾਇਆ ਹੈ। ਕੇਂਦਰੀ ਕੋਆਰਡੀਨੇਟਰ ਰਣਧੀਰ ਸਿੰਘ ਬੈਣੀਵਾਲ ਨੇ ਕਿਹਾ ਕਿ ਬਸਪਾ ਪ੍ਰਧਾਨ ਮਾਇਆਵਤੀ ਵਲੋਂ ਹੀ ਉਮੀਦਵਾਰਾਂ ਬਾਰੇ ਅੰਤਿਮ ਫੈਸਲਾ ਲਿਆ ਜਾਂਦਾ ਹੈ। ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਪਟਿਆਲਾ ਲੋਕ ਸਭਾ ਦੀ ਰਜਵਾੜਾਸ਼ਾਹੀ ਦਾ ਮੁਕਾਬਲਾ ਜਗਜੀਤ ਸਿੰਘ ਛੜਬੜ ਕਰਨਗੇ। ਬਸਪਾ ਦੇ ਹੁਣ ਤੱਕ ਚਾਰ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ, ਜਿਸ ਵਿਚ ਪਹਿਲਾਂ ਤੋਂ ਹੁਸ਼ਿਆਰਪੁਰ ਤੋਂ ਰਾਕੇਸ਼ ਕੁਮਾਰ ਸੁਮਨ, ਫਿਰੋਜ਼ਪੁਰ ਤੋਂ ਸੁਰਿੰਦਰ ਕੰਬੋਜ਼, ਸੰਗਰੂਰ ਤੋਂ ਡਾ. ਮੱਖਣ ਸਿੰਘ ਸ਼ਾਮਲ ਹਨ। ਸ੍ਰੀ ਛੜਬੜ ਧਾਰਮਿਕ ਤੇ ਸਮਾਜਿਕ ਪਿਛੋਕੜ ਨਾਲ ਸਬੰਧਤ ਹਨ। ਉਹ ਬਸਪਾ ਦੇ ਜ਼ਿਲ੍ਹਾ ਪ੍ਰਧਾਨ ਰਹਿ ਚੁੱਕੇ ਹਨ ਅਤੇ ਮੌਜੂਦਾ ਸੂਬਾ ਜਨਰਲ ਸਕੱਤਰ ਹਨ। ਬਹੁਜਨ ਸਮਾਜ ਪਾਰਟੀ ਵਲੋਂ 2012 ਵਿੱਚ ਰਾਜਪੁਰਾ ਤੋਂ ਅਤੇ 2017 ਘਨੌਰ ਵਿਧਾਨ ਸਭਾ ਤੋਂ ਚੋਣ ਲੜ ਚੁੱਕੇ ਹਨ।

Punjab Bani 13 April,2024
ਐਸਐਚਓ ਤੇ ਚਲਾਈਆਂ ਗੋਲੀਆਂ, ਵਾਲ ਵਾਲ ਬਚੇ

ਐਸਐਚਓ ਤੇ ਚਲਾਈਆਂ ਗੋਲੀਆਂ, ਵਾਲ ਵਾਲ ਬਚੇ ਮੋਹਾਲੀ, 13 ਅਪਰੈਲ ਮੁਹਾਲੀ ਦੇ ਮਟੌਰ ਐੱਸਐੱਚਓ ਗੱਬਰ ਸਿੰਘ ਵੀਰਵਾਰ ਰਾਤ ਨੂੰ, ਜਦੋਂ ਰੂਪਨਗਰ ਜ਼ਿਲ੍ਹੇ ਦੇ ਕੁਰਾਲੀ-ਮੋਰਿੰਡਾ ਰੋਡ ‘ਤੇ ਪਿੰਡ ਧਿਆਨਪੁਰਾ ਨੇੜੇ ਆਪਣੀ ਸਕਾਰਪੀਓ ਵਿੱਚ ਸਵਾਰ ਹੋ ਕੇ ਜਾ ਰਹੇ ਸਨ ਤਾਂ ਕੁਝ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ’ਚ ਉਹ ਵਾਲ-ਵਾਲ ਬਚ ਗਏ। ਐੱਸਐੱਚਓ ਦੀ ਜਾਨ ਨੂੰ ਖ਼ਤਰਾ ਹੋਣ ਕਾਰਨ ਉਨ੍ਹਾਂ ਨੂੰ ਬੁਲੇਟ ਪਰੂਫ਼ ਗੱਡੀ ਮੁਹੱਈਆ ਕਰਵਾਈ ਗਈ ਹੈ। ਰੋਪੜ ਦੇ ਐੱਸਐੱਸਪੀ ਗੁਲਨੀਤ ਸਿੰਘ ਖੁਰਾਣਾ ਨੇ ਕਿਹਾ ਕਿ ਵੀਰਵਾਰ ਰਾਤ ਕਰੀਬ 11 ਵਜੇ ਕੁਝ ਅਣਪਛਾਤਿਆਂ ਨੇ ਮਟੌਰ ਦੇ ਐਸਐਚਓ ‘ਤੇ ਗੋਲੀਆਂ ਚਲਾ ਦਿੱਤੀਆਂ। ਇਕ ਗੋਲੀ ਉਨ੍ਹਾਂ ਦੀ ਗੱਡੀ ਦੀ ਖਿੜਕੀ ‘ਤੇ ਲੱਗੀ। ਘਟਨਾ ਤੋਂ ਬਾਅਦ ਅਧਿਕਾਰੀ ਨੇ ਪੁਲੀਸ ਨੂੰ ਸੂਚਿਤ ਕੀਤਾ ਅਤੇ ਥਾਣਾ ਭਗਵੰਤਪੁਰਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ।

Punjab Bani 13 April,2024
ਭਾਰਤ ਸਰਹਦ ਪਾਰ ਤੋ ਹੋਣ ਵਾਲੀ ਕਿਸੇਵੀ ਅਤਿਵਾਦੀ ਕਾਰਵਾਈ ਦਾ ਜਵਾਬ ਦੇਣ ਲਈ ਵਚਨਬਧ : ਐਸ ਜੈਸ਼ੰਕਰ

ਭਾਰਤ ਸਰਹਦ ਪਾਰ ਤੋ ਹੋਣ ਵਾਲੀ ਕਿਸੇਵੀ ਅਤਿਵਾਦੀ ਕਾਰਵਾਈ ਦਾ ਜਵਾਬ ਦੇਣ ਲਈ ਵਚਨਬਧ : ਐਸ ਜੈਸ਼ੰਕਰ ਮਹਾਰਾਸ਼ਟਰ, 13 ਅਪਰੈਲ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਕਿ ਭਾਰਤ ਸਰਹੱਦ ਪਾਰ ਤੋਂ ਹੋਣ ਵਾਲੀ ਕਿਸੇ ਵੀ ਅਤਿਵਾਦੀ ਕਾਰਵਾਈ ਦਾ ਜਵਾਬ ਦੇਣ ਲਈ ਵਚਨਬੱਧ ਹੈ ਅਤੇ ਜ਼ੋਰ ਦੇ ਕੇ ਕਿਹਾ ਕਿ ਕਿਉਂਕਿ ਅਤਿਵਾਦੀ ਨਿਯਮਾਂ ਨੂੰ ਨਹੀਂ ਮੰਨਦੇ, ਉਨ੍ਹਾਂ ਨੂੰ ਜੁਆਬ ਦੇਣ ਲਈ ਕੋਈ ਨਿਯਮ ਨਹੀਂ ਹੈ। ਸ੍ਰੀ ਜੈਸ਼ੰਕਰ ਨੇ ਸਾਂਝੇ ਪ੍ਰਗਤੀਸ਼ੀਲ ਗਠਜੋੜ (ਯੂਪੀਏ) ਸਰਕਾਰ ‘ਤੇ 2008 ਦੇ 26/11 ਦੇ ਮੁੰਬਈ ਅਤਿਵਾਦੀ ਹਮਲਿਆਂ ਦੇ ਜਵਾਬ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸਰਕਾਰੀ ਪੱਧਰ ‘ਤੇ ਬਹੁਤੀ ਚਰਚਾ ਦਾ ਕੋਈ ਅਰਥ ਨਹੀਂ ਨਿਕਲਿਆ ਕਿਉਂਕਿ ਇਹ ਮੰਨਿਆ ਜਾਂਦਾ ਸੀ ਕਿ ਪਾਕਿਸਤਾਨ ‘ਤੇ ਹਮਲੇ ਦੀ ਕੀਮਤ ਉਸ ’ਤੇ ਹਮਲਾ ਨਾ ਕਰਨ ਨਾਲੋਂ ਵੱਧ ਹੋਵੇਗੀ।

Punjab Bani 13 April,2024
ਹਰ ਮਹੀਨੇ ਖਾਤੇ ਵਿੱਚ 8500 ਰੁਪਏ ਆਉਦੇ ਰਹਿਣਗੇ : ਰਾਹੁਲ ਗਾਂਧੀ

ਹਰ ਮਹੀਨੇ ਖਾਤੇ ਵਿੱਚ 8500 ਰੁਪਏ ਆਉਦੇ ਰਹਿਣਗੇ : ਰਾਹੁਲ ਗਾਂਧੀ ਬੀਕਾਨੇਰ- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਕਾਂਗਰਸ ਦੇ ਚੋਣ ਮੈਨੀਫੈਸਟੋ ‘ਚ ਕੀਤੇ ਵਾਅਦਿਆਂ ‘ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਗਰੀਬੀ ਰੇਖਾ ਤੋਂ ਹੇਠਾਂ ਰਹਿਣ ਵਾਲੀ ਹਰ ਘਰ ਦੀ ਔਰਤ ਦੇ ਖਾਤੇ ਵਿੱਚ ਇੱਕ ਸਾਲ ਵਿੱਚ 1 ਲੱਖ ਰੁਪਏ ਭੇਜੇ ਜਾਣਗੇ, ਜਿਸ ਦੀ ਰਾਸ਼ੀ ਹਰ ਮਹੀਨੇ 8500 ਰੁਪਏ ਹੋਵੇਗੀ। ਰਾਹੁਲ ਗਾਂਧੀ ਨੇ ਰਾਜਸਥਾਨ ਵਿੱਚ ਇੱਕ ਰੈਲੀ ਵਿੱਚ ਕਿਹਾ ਕਿ ਹਰ ਮਹੀਨੇ ਖਾਤੇ ਵਿੱਚ 8500 ਰੁਪਏ ਆਉਂਦੇ ਰਹਿਣਗੇ ਅਤੇ ਅਸੀਂ ਇੱਕ ਝਟਕੇ ਵਿੱਚ ਭਾਰਤ ਵਿੱਚੋਂ ਗਰੀਬੀ ਨੂੰ ਖ਼ਤਮ ਕਰ ਦੇਵਾਂਗੇ। ਰਾਹੁਲ ਗਾਂਧੀ ਨੇ ਭਾਜਪਾ ‘ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਦੇਸ਼ ਦੇ ਕਿਸਾਨ ਲੰਬੇ ਸਮੇਂ ਤੋਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਕਰ ਰਹੇ ਹਨ। ਇਸੇ ਤਰ੍ਹਾਂ ਨੌਜਵਾਨ ਨੌਕਰੀਆਂ ਅਤੇ ਰੁਜ਼ਗਾਰ ਦੀ ਮੰਗ ਕਰ ਰਹੇ ਹਨ, ਜਦਕਿ ਔਰਤਾਂ ਮਹਿੰਗਾਈ ਤੋਂ ਰਾਹਤ ਚਾਹੁੰਦੀਆਂ ਹਨ, ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕਰ ਰਿਹਾ। ਰਾਹੁਲ ਗਾਂਧੀ ਨੇ ਕਿਹਾ ਕਿ ਇਸ ਦੇਸ਼ ਵਿੱਚ 22 ਲੋਕ 70 ਕਰੋੜ ਲੋਕਾਂ ਤੋਂ ਵੱਧ ਅਮੀਰ ਹਨ। ਕਿਸਾਨਾਂ ਦੀ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਸਿੱਧੇ ਤੌਰ ‘ਤੇ ਰੱਦ ਕਰ ਦਿੱਤਾ ਗਿਆ ਹੈ। ਦੇਸ਼ ਵਿੱਚ ਪਹਿਲੀ ਵਾਰ ਕਿਸਾਨਾਂ ਨੂੰ ਟੈਕਸ ਦੇਣਾ ਪੈ ਰਿਹਾ ਹੈ। ਰਾਹੁਲ ਗਾਂਧਾ ਨੇ ਕਿਹਾ ਕਿ ਇਸ ਸਮੇਂ ਦੇਸ਼ ਵਿੱਚ ਦੋ ਸਭ ਤੋਂ ਵੱਡੇ ਮੁੱਦੇ ਬੇਰੁਜ਼ਗਾਰੀ ਅਤੇ ਮਹਿੰਗਾਈ ਹਨ। ਪਰ ਮੀਡੀਆ ਉਨ੍ਹਾਂ ਨੂੰ ਨਹੀਂ ਦਿਖਾ ਰਿਹਾ।

Punjab Bani 12 April,2024
30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ ਚੰਡੀਗੜ, 12 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੱਖੋਵਾਲ, ਲੁਧਿਆਣਾ ਵਿਖੇ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ (ਬੀ.ਡੀ.ਪੀ.ਓ.) ਗੁਰਮੁਖ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੰਚਾਇਤ ਅਫ਼ਸਰ ਨੂੰ ਬਲਾਕ ਪੱਖੋਵਾਲ, ਲੁਧਿਆਣਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਪਰਮਜੀਤ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਅਧਿਕਾਰੀ ਉਸਦੀ ਅਤੇ ਇਸੇ ਦਫ਼ਤਰ ਵਿੱਚ ਕੰਮ ਕਰਦੇ ਤਿੰਨ ਹੋਰ ਪੰਚਾਇਤ ਸਕੱਤਰਾਂ ਦੀ ਤਨਖਾਹ ਜਾਰੀ ਕਰਨ ਬਦਲੇ ਉਨ੍ਹਾਂ ਤੋਂ 35000 ਰੁਪਏ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਨ੍ਹਾਂ ਨੇ ਹੁਣ ਤੱਕ ਆਪਸੀ ਯੋਗਦਾਨ ਜ਼ਰੀਏ 30,000 ਰੁਪਏ ਇਕੱਠੇ ਕਰ ਲਏ ਹਨ ਪਰ ਉਹ ਰਿਸ਼ਵਤ ਨਹੀਂ ਦੇਣਾ ਚਾਹੁੰਦੇ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਮੁਲਜ਼ਮ ਬੀਡੀਪੀਓ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Punjab Bani 12 April,2024
ਸਵੀਪ ਟੀਮ ਨੇ ਕੈਂਪਸ ਅੰਬੈਸਡਰ ਤੇ ਬੂਥ ਲੈਵਲ ਅਵੇਅਰਨੈੱਸ ਗਰੁੱਪਾਂ ਦੀ ਕਰਵਾਈ ਵਰਕਸ਼ਾਪ

ਸਵੀਪ ਟੀਮ ਨੇ ਕੈਂਪਸ ਅੰਬੈਸਡਰ ਤੇ ਬੂਥ ਲੈਵਲ ਅਵੇਅਰਨੈੱਸ ਗਰੁੱਪਾਂ ਦੀ ਕਰਵਾਈ ਵਰਕਸ਼ਾਪ -ਹਰੇਕ ਵੋਟਰ ਤੱਕ ਪਹੁੰਚ ਬਣਾਉਣ ਲਈ ਚੋਣ ਸਾਖਰਤਾ ਕਲੱਬਾਂ ਦਾ ਯੋਗਦਾਨ ਅਹਿਮ : ਪ੍ਰੋ. ਸਵਿੰਦਰ ਰੇਖੀ -ਕਿਹਾ, ਚੋਣ ਕਮਿਸ਼ਨ ਦੀਆਂ ਐਪਸ ਸਬੰਧੀ ਵੋਟਰ ਨੂੰ ਦਿੱਤੀ ਜਾਵੇ ਜਾਣਕਾਰੀ ਪਟਿਆਲਾ, 12 ਅਪ੍ਰੈਲ: ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਵੀਪ ਟੀਮ ਪਟਿਆਲਾ ਵੱਲੋਂ ਸਕੂਲਾਂ ਦੇ ਚੋਣ ਸਾਖਰਤਾ ਕਲੱਬਾਂ ਦੇ ਕੈਂਪਸ ਅੰਬੈਸਡਰ ਅਤੇ ਬੂਥ ਲੈਵਲ ਅਵੇਅਰਨੈੱਸ ਗਰੁੱਪਾਂ ਦੀ ਵਿਸ਼ੇਸ਼ ਆਨ ਲਾਈਨ ਵਰਕਸ਼ਾਪ ਕਰਵਾਈ ਗਈ। ਇਸ ਮੌਕੇ ਪਟਿਆਲਾ ਜ਼ਿਲ੍ਹੇ ਦੇ ਸੀਨੀਅਰ ਸੈਕੰਡਰੀ ਸਕੂਲ, ਆਈ.ਟੀ.ਆਈਜ਼ ਤੇ ਕਾਲਜਾਂ ਦੇ ਕੈਂਪਸ ਅੰਬੇਸਡਰਾਂ ਨੇ ਹਿੱਸਾ ਲਿਆ। ਵਰਕਸ਼ਾਪ ਦੌਰਾਨ ਸਵੀਪ ਪਟਿਆਲਾ ਦੇ ਜ਼ਿਲ੍ਹਾ ਨੋਡਲ ਅਫ਼ਸਰ ਪ੍ਰੋ. ਸਵਿੰਦਰ ਰੇਖੀ ਨੇ ਵੋਟਰ ਹੈਲਪ ਲਾਈਨ ਐਪ, ਸੀ- ਵੀਜ਼ਿਲ ਐਪ, ਸਕਸ਼ਮ ਐਪ ਅਤੇ ਉਮੀਦਵਾਰ ਨੂੰ ਜਾਣੂ ਐਪ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਐਪਸ ਬਾਰੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਦੁਨੀਆ ਦੀ ਸਭ ਤੋਂ ਵੱਡੀ ਲੋਕਤੰਤਰ ਪ੍ਰਣਾਲੀ ਵਿੱਚ ਵਿਦਿਆਰਥੀ ਹਿੱਸਾ ਲੈ ਸਕਣ ਅਤੇ ਇਸ ਬਾਰੇ ਵੱਧ ਤੋਂ ਵੱਧ ਜਾਣ ਸਕਣ। ਪ੍ਰੋ ਸਵਿੰਦਰ ਰੇਖੀ ਨੇ ਦੱਸਿਆ ਕਿ 85 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਅਤੇ 40 ਫ਼ੀਸਦੀ ਤੋਂ ਵੱਧ ਦਿਵਿਆਂਗਜਨ ਵੋਟਰਾਂ ਨੂੰ ਵੋਟ ਘਰ ਤੋਂ ਪਾਉਣ ਦੀ ਸਹੂਲਤ ਚੋਣ ਕਮਿਸ਼ਨ ਵੱਲੋਂ ਦਿੱਤੀ ਜਾ ਰਹੀ ਹੈ, ਪਰ ਇਸ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪੁੱਜਦਾ ਕਰਨ ਵਿੱਚ ਵਲੰਟੀਅਰਜ਼ ਅਤੇ ਚੋਣ ਸਾਖਰਤਾ ਕਲੱਬਾਂ ਦਾ ਅਹਿਮ ਯੋਗਦਾਨ ਹੋਵੇਗਾ ਕਿਉਂਕਿ ਬਜ਼ੁਰਗਾਂ ਅਤੇ ਦਿਵਿਆਂਗਜਨਾਂ ਨੂੰ ਸਕਸ਼ਮ ਐਪ ਸਬੰਧੀ ਜਾਣਕਾਰੀ ਅਤੇ ਇਸ 'ਤੇ ਆਪਣੇ ਆਪ ਨੂੰ ਰਜਿਸਟਰ ਕਰਨ ਬਾਰੇ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਕਸ਼ਮ ਐਪ 'ਤੇ ਰਜਿਸਟਰ ਦਿਵਿਆਂਗਜਨਾਂ ਨੂੰ ਵੋਟਾਂ ਵਾਲੇ ਦਿਨ ਘਰ ਤੋਂ ਲਿਆਉਣ ਅਤੇ ਘਰ ਛੱਡਣ ਦੀ ਸਹੂਲਤ ਵੀ ਦਿੱਤੀ ਜਾਵੇਗੀ। ਉਨ੍ਹਾਂ ਨੌਜਵਾਨ ਨੂੰ ਸੋਸ਼ਲ ਮੀਡੀਆ ਰਾਹੀਂ ਵੀ ਚੋਣਾਂ ਦੇ ਇਸ ਪਰਵ ਵਿੱਚ ਵੋਟਰਾਂ ਨੂੰ ਸ਼ਾਮਲ ਹੋਣ ਲਈ ਪ੍ਰੇਰਿਤ ਕਰਨ ਲਈ ਕਿਹਾ। ਵਰਕਸ਼ਾਪ ਵਿੱਚ ਡੀ.ਡੀ.ਐਫ ਨਿਧੀ ਮਲਹੋਤਰਾ ਨੇ ਚੋਣ ਸਾਖਰਤਾ ਕਲੱਬਾਂ ਨੂੰ ਆਪਣੀ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਨੌਜਵਾਨ ਆਪਣੇ ਪਰਿਵਾਰ ਸਮੇਤ ਆਪਣੇ ਖੇਤਰ ਦੇ ਲੋਕਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨ ਤਾਂ ਜੋ ਲੋਕਤੰਤਰ ਦੇ ਇਸ ਪਰਵ ਵਿੱਚ ਹਰੇਕ ਵੋਟਰ ਨੂੰ ਸ਼ਾਮਲ ਕੀਤਾ ਜਾ ਸਕੇ। ਇਸ ਮੌਕੇ ਸਹਾਇਕ ਜ਼ਿਲਾ ਨੋਡਲ ਅਫ਼ਸਰ ਸਵੀਪ ਮੋਹਿਤ ਕੌਂਸਲ ਅਤੇ ਚੋਣ ਤਹਿਸੀਲਦਾਰ ਦਫ਼ਤਰ ਤੋਂ ਮੈਡਮ ਪੂਜਾ ਚਾਵਲਾ ਵੀ ਮੌਜੂਦ ਸਨ।

Punjab Bani 12 April,2024
ਅਮਿਤ ਸ਼ਾਹ ਨੇ ਪਰਿਵਾਰਵਾਦੀ ਰਾਜਨੀਤੀ ਲਈ ਇੰਡੀਆ ਗਠਜੋੜ ਦੀ ਨਿਖੇਧੀ ਕੀਤੀ

ਅਮਿਤ ਸ਼ਾਹ ਨੇ ਪਰਿਵਾਰਵਾਦੀ ਰਾਜਨੀਤੀ ਲਈ ਇੰਡੀਆ ਗਠਜੋੜ ਦੀ ਨਿਖੇਧੀ ਕੀਤੀ ਮੱਧ ਪ੍ਰਦੇਸ਼, 11 ਅਪਰੈਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਪਰਿਵਾਰਵਾਦੀ ਰਾਜਨੀਤੀ ਲਈ ‘ਇੰਡੀਆ’ ਗੱਠਜੋੜ ਦੀ ਨਿਖੇਧੀ ਕੀਤੀ ਅਤੇ ਆਖਿਆ ਕਿ ਆਗਾਮੀ ਚੋਣਾਂ ’ਚ ਲੋਕਾਂ ਨੂੰ ਸਮਾਜ ਦੇ ਹਰ ਵਰਗ ਨੂੰ ਅੱਗੇ ਲਿਆਉਣ ਵਾਲਿਆਂ ਜਾਂ ਸਿਰਫ ਆਪਣੇ ਪਰਿਵਾਰਕ ਮੈਂਬਰਾਂ ਨੂੰ ਉਤਸ਼ਾਹਿਤ ਕਰਨ ਵਾਲਿਆਂ ਵਿੱਚੋਂ ਇੱਕ ਨੇਤਾ ਚੁਣਨਾ ਹੋਵੇਗਾ। ਮੱਧ ਪ੍ਰਦੇਸ਼ ’ਚ ਭਾਜਪਾ ਦੇ ਲੋਕ ਸਭਾ ਉਮੀਦਵਾਰਾਂ ਦੇ ਹੱਕ ’ਚ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਦੇਸ਼ ’ਚ ਸਿਰਫ ਚਾਰ ‘‘ਜਾਤਾਂ’’ ਗਰੀਬ, ਨੌਜਵਾਨ, ਕਿਸਾਨ ਤੇ ਔਰਤਾਂ ਹੋਂਦ ਰੱਖਦੀਆਂ ਹਨ ਅਤੇ ਉਨ੍ਹਾਂ ਦਾ ਮੁੱਖ ਟੀਚਾ ਇਨ੍ਹਾਂ ਦਾ ਸ਼ਕਤੀਕਰਨ ਹੈ। ਖਜੁਰਾਹੋ ਲੋਕ ਸਭਾ ਹਲਕੇ ਦੇ ਕਤਨੀ ਇਲਾਕੇ ’ਚ ਚੋਣ ਮੀਟਿੰਗ ਦੌਰਾਨ ਭਾਜਪਾ ਨੇਤਾ ਨੇ ਆਖਿਆ ਕਿ ਪਰਿਵਾਰ ਕੇਂਦਰਤ ਪਾਰਟੀਆਂ ਕਦੇ ਵੀ ਗਰੀਬਾਂ, ਦਲਿਤਾਂ, ਕਿਸਾਨਾਂ, ਨੌਜਵਾਨਾਂ, ਕਬਾਇਲੀਆਂ, ਔਰਤਾਂ ਅਤੇ ਪੱਛੜੇ ਵਰਗਾਂ ਦਾ ਭਲਾ ਨਹੀਂ ਕਰਨਗੀਆਂ ਅਤੇ ਉਹ ਸਿਰਫ਼ ਘੁਟਾਲਿਆਂ ’ਚ ਹੀ ਡੁੱਬੇ ਰਹਿ ਸਕਦੇ ਹਨ। ਉਨ੍ਹਾਂ ਆਖਿਆ ਕਿ ‘ਇੰਡੀ’ ਗੱਠਜੋੜ ਦੇ ਮੈਂਬਰ ਲੋਕਾਂ ਦੀ ਭਲਾਈ ਨਹੀਂ ਸਕਣਗੇ। ਇਹ ਪਰਿਵਾਰਵਾਦੀ ਪਾਰਟੀਆਂ ਲੋਕਾਂ ਦੀ ਭਲਾ ਨਹੀਂ ਕਰਨਗੀਆਂ। ਸਿਰਫ ਪ੍ਰਧਾਨ ਮੰਤਰੀ ਮੋਦੀ ਦੀ ਸਰਕਾਰ ਹੀ ਲੋਕ ਭਲਾਈ ਲਈ ਵਚਨਬੱਧ ਹੈ।’’ ਸ਼ਾਹ ਨੇ ਟਿੱਪਣੀ ਕਰਦਿਆਂ ਕਿਹਾ, ‘‘ਇਨ੍ਹਾਂ ਪਰਿਵਾਰ ਕੇਂਦਰਤ ਪਾਰਟੀਆਂ ਦਾ ਇਕਲੌਤਾ ਟੀਚਾ ਆਪਣੇ ਪੁੱਤਾਂ, ਧੀਆਂ ਤੇ ਭਤੀਜਿਆਂ ਲਈ ਸੱਤਾ ਹਾਸਲ ਕਰਨਾ ਹੈ। ਸ਼ਰਦ ਪਵਾਰ ਦਾ ਮਕਸਦ ਆਪਣੀ ਬੇਟੀ ਨੂੰ (ਮਹਾਰਾਸ਼ਟਰ ਦੀ) ਮੁੱਖ ਮੰਤਰੀ ਬਣਾਉਣਾ ਹੈ। ਊਧਵ ਠਾਕਰੇ ਤੇ ਐੱਮ.ਕੇ ਸਟਾਲਿਨ ਆਪੋ-ਆਪਣੇ ਬੇਟਿਆਂ ਨੂੰ ਅਤੇ ਮਮਤਾ ਬੈਨਰਜੀ ਆਪਣੇ ਭਤੀਜੇ ਨੂੰ ਮੁੱਖ ਮੰਤਰੀ ਬਣਾਉਣਾ ਚਾਹੁੰਦੇ ਹਨ ਜਦਕਿ (ਕਾਂਗਰਸੀ ਨੇਤਾ) ਸੋਨੀਆ ਗਾਂਧੀ ਚਾਹੁੰਦੇ ਹਨ ਕਿ ਰਾਹੁਲ ਬਾਬਾ ਪ੍ਰਧਾਨ ਮੰਤਰੀ ਬਣਨ।’’

Punjab Bani 12 April,2024
ਸਿਕੰਦਰ ਸਿੰਘ ਮਲੂਕਾ ਦੀ ਨੂੰਹ ਤੇ ਪੁੱਤਰ ਭਾਜਪਾ ਵਿੱਚ ਹੋਏ ਸ਼ਾਮਲ

ਸਿਕੰਦਰ ਸਿੰਘ ਮਲੂਕਾ ਦੀ ਨੂੰਹ ਤੇ ਪੁੱਤਰ ਭਾਜਪਾ ਵਿੱਚ ਹੋਏ ਸ਼ਾਮਲ ਨਵੀਂ ਦਿੱਲੀ, 11 ਅਪਰੈਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਤੇ ਸਾਬਕਾ ਆਈਏਐੱਸ ਅਧਿਕਾਰੀ ਪਰਮਪਾਲ ਕੌਰ ਸਿੱਧੂ ਤੇ ਉਨ੍ਹਾਂ ਦਾ ਪੁੱਤਰ ਗੁਰਪ੍ਰੀਤ ਸਿੰਘ ਵੀਰਵਾਰ ਨੂੰ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਮਲੂਕਾ ਲੋਕ ਸਭਾ ਚੋਣਾਂ ਲਈ ਬਣਾਈ ਗਈ ਅਕਾਲੀ ਦਲ ਦੀ ਮੈਨੀਫੈਸਟੋ ਕਮੇਟੀ ਦੇ ਮੈਂਬਰ ਹਨ। ਭਾਜਪਾ ਵੱਲੋਂ ਪਰਮਪਾਲ ਕੌਰ ਸਿੱਧੂ ਨੂੰ ਬਠਿੰਡਾ ਤੋਂ ਚੋਣ ਮੈਦਾਨ ਵਿੱਚ ਉਤਾਰੇ ਜਾਣ ਦੀ ਉਮੀਦ ਹੈ, ਜਿੱਥੇ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਚੌਥੀ ਵਾਰ ਮੈਦਾਨ ’ਚ ਹਨ। ਪਰਮਪਾਲ ਕੌਰ 2011 ਬੈਚ ਦੀ ਆਈਏਐੱਸ ਅਧਿਕਾਰੀ ਹਨ ਤੇ ਉਨ੍ਹਾਂ 31 ਅਕਤੂਬਰ ਨੂੰ ਸੇਵਾਮੁਕਤੀ ਤੋਂ ਪਹਿਲਾਂ ਅਸਤੀਫ਼ਾ ਦੇ ਦਿੱਤਾ ਹੈ। ਪਰਮਪਾਲ ਕੌਰ ਸਿੱਧੂ ਤੇ ਉਨ੍ਹਾਂ ਦੇ ਪਤੀ ਗੁਰਪ੍ਰੀਤ ਸਿੰਘ ਨੂੰ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਜਨਰਲ ਸਕੱਤਰ ਵਿਨੋਦ ਤਾਵੜੇ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਵਿਜੈ ਰੂਪਾਣੀ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਕੀਤਾ ਗਿਆ।

Punjab Bani 12 April,2024
ਲੋਕ ਸਭਾ ਚੋਣਾਂ : ਤੀਸਰੇ ਪੜਾਅ ਲਈ ਨਾਮਜਦਗੀਆਂ ਦੀ ਪ੍ਰਕਿਰਿਆ ਸ਼ੁਰੂ

ਲੋਕ ਸਭਾ ਚੋਣਾਂ : ਤੀਸਰੇ ਪੜਾਅ ਲਈ ਨਾਮਜਦਗੀਆਂ ਦੀ ਪ੍ਰਕਿਰਿਆ ਸ਼ੁਰੂ ਨਵੀਂ ਦਿੱਲੀ, 12 ਅਪਰੈਲ ਦੇਸ਼ ਭਰ ਦੀਆਂ 94 ਸੀਟਾਂ ‘ਤੇ 7 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ਲਈ ਨਾਮਜ਼ਦਗੀਆਂ ਦੀ ਪ੍ਰਕਿਰਿਆ ਅੱਜ ਸ਼ੁਰੂ ਹੋ ਗਈ। ਚੋਣ ਕਮਿਸ਼ਨ ਨੇ ਰਾਸ਼ਟਰਪਤੀ ਦੀ ਤਰਫੋਂ ਨੋਟੀਫਿਕੇਸ਼ਨ ਜਾਰੀ ਕੀਤਾ ਜਿਸ ਤੋਂ ਬਾਅਦ ਇਹ ਪ੍ਰਕਿਰਿਆ ਸ਼ੁਰੂ ਹੋਈ। ਤੀਜੇ ਪੜਾਅ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 19 ਅਪਰੈਲ ਹੈ। ਚੋਣ ਕਮਿਸ਼ਨ ਨੇ ਕਿਹਾ ਕਿ ਮੱਧ ਪ੍ਰਦੇਸ਼ ਦੇ ਬੈਤੂਲ ਹਲਕੇ ਵਿੱਚ ਮੁਲਤਵੀ ਚੋਣਾਂ ਲਈ ਵੱਖਰਾ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।

Punjab Bani 12 April,2024
ਆਉਣ ਵਾਲੇ ਦਿਨਾਂ ‘ਚ ਦਿੱਲੀ ‘ਚ ਰਾਸ਼ਟਰਪਤੀ ਸ਼ਾਸਨ ਲਗਾਇਆ ਜਾਵੇਗਾ -ਆਤਿ਼ਸੀ

ਆਉਣ ਵਾਲੇ ਦਿਨਾਂ ‘ਚ ਦਿੱਲੀ ‘ਚ ਰਾਸ਼ਟਰਪਤੀ ਸ਼ਾਸਨ ਲਗਾਇਆ ਜਾਵੇਗਾ -ਆਤਿ਼ਸੀ ਨਵੀਂ ਦਿੱਲੀ, 12 ਅਪਰੈਲ-ਦਿੱਲੀ ਦੀ ਕੈਬਨਿਟ ਮੰਤਰੀ ਆਤਿਸ਼ੀ ਨੇ ਅੱਜ ਦੋਸ਼ ਲਾਇਆ ਕਿ ਕੇਂਦਰ ’ਚ ਭਾਜਪਾ ਦੀ ਅਗਵਾਈ ਹੇਠਲੀ ਸਰਕਾਰ ਕੌਮੀ ਰਾਜਧਾਨੀ ਵਿੱਚ ਰਾਸ਼ਟਰਪਤੀ ਸ਼ਾਸਨ ਲਾਉਣ ਦੀ ਵੱਡੀ ਸਿਆਸੀ ਸਾਜ਼ਿਸ਼ ਰਚ ਰਹੀ ਹੈ। ਆਤਿਸ਼ੀ ਨੇ ਪ੍ਰੈੱਸ ਕਾਨਫਰੰਸ ‘ਚ ਦਾਅਵਾ ਕੀਤਾ ਕਿ ਪਿਛਲੇ ਕੁਝ ਮਹੀਨਿਆਂ ‘ਚ ਅਜਿਹੀਆਂ ਕਈ ਘਟਨਾਵਾਂ ਵਾਪਰੀਆਂ ਹਨ ਜੋ ਇਸ ਖਦਸ਼ੇ ਵੱਲ ਇਸ਼ਾਰਾ ਕਰਦੀਆਂ ਹਨ। ਉਨ੍ਹਾਂ ਕਿਹਾ, ‘ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਉਨ੍ਹਾਂ ਦੀ ਸਰਕਾਰ ਨੂੰ ਡੇਗਣ ਦੀ ਸਿਆਸੀ ਸਾਜ਼ਿਸ਼ ਹੈ। ਸਾਨੂੰ ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਆਉਣ ਵਾਲੇ ਦਿਨਾਂ ‘ਚ ਦਿੱਲੀ ‘ਚ ਰਾਸ਼ਟਰਪਤੀ ਸ਼ਾਸਨ ਲਗਾਇਆ ਜਾਵੇਗਾ ਪਰ ਦਿੱਲੀ ਵਿੱਚ ਰਾਸ਼ਟਰਪਤੀ ਸ਼ਾਸਨ ਲਗਾਉਣਾ ਗੈਰ-ਕਾਨੂੰਨੀ ਅਤੇ ਆਦੇਸ਼ ਦੇ ਵਿਰੁੱਧ ਹੋਵੇਗਾ।

Punjab Bani 12 April,2024
ਰਾਮੇਸ਼ਵਰਮ ਕੈਫੇ ਬਲਾਸਟ ਮਾਮਲੇ ਵਿੱਚ ਦੋ ਗ੍ਰਿਫ਼ਤਾਰ

ਰਾਮੇਸ਼ਵਰਮ ਕੈਫੇ ਬਲਾਸਟ ਮਾਮਲੇ ਵਿੱਚ ਦੋ ਗ੍ਰਿਫ਼ਤਾਰ ਬੈਂਗਲੁਰੂ : ਰਾਮੇਸ਼ਵਰਮ ਕੈਫੇ ਬਲਾਸਟ ਮਾਮਲੇ 'ਚ ਐਨਆਈਏ ਨੂੰ ਵੱਡੀ ਸਫਲਤਾ ਮਿਲੀ ਹੈ। ਐਨਆਈਏ ਦੀ ਟੀਮ ਨੇ ਭਗੌੜੇ ਅਬਦੁਲ ਮਾਤਿਨ ਤਾਹਾ ਅਤੇ ਮੁਸਾਵੀਰ ਹੁਸੈਨ ਸ਼ਾਜੀਬ ਨੂੰ ਕੋਲਕਾਤਾ ਦੇ ਨੇੜੇ ਲੁਕਣ ਦੀ ਜਗ੍ਹਾ ਦਾ ਪਤਾ ਲਗਾ ਕੇ ਗ੍ਰਿਫਤਾਰ ਕੀਤਾ ਹੈ। ਦੱਸ ਦਈਏ ਕਿ ਮੁਸਾਵੀਰ ਹੁਸੈਨ ਸ਼ਾਜਿਬ ਦੋਸ਼ੀ ਹੈ ਜਿਸ ਨੇ ਕੈਫੇ 'ਚ ਆਈਈਡੀ ਲਗਾਇਆ ਸੀ ਅਤੇ ਅਬਦੁਲ ਮਾਤਿਨ ਤਾਹਾ ਉਹ ਵਿਅਕਤੀ ਹੈ ਜਿਸ ਨੇ ਧਮਾਕੇ ਦੀ ਯੋਜਨਾ ਬਣਾਈ ਸੀ। ਉਸ ਨੇ ਹੀ ਧਮਾਕੇ ਦੀ ਯੋਜਨਾ ਬਣਾਈ ਸੀ ਅਤੇ ਫਿਰ ਫਰਾਰ ਹੋ ਗਿਆ ਸੀ।

Punjab Bani 12 April,2024
ਸਾਬਕਾ ਮੁੱਖ ਮੰਤਰੀ ਉਮਰ ਅਬਦੁਲਾ ਸ੍ਰੀਨਗਰ ਤੋ ਲੜਨਗੇ ਚੋਣ

ਸਾਬਕਾ ਮੁੱਖ ਮੰਤਰੀ ਉਮਰ ਅਬਦੁਲਾ ਸ੍ਰੀਨਗਰ ਤੋ ਲੜਨਗੇ ਚੋਣ ਚੰਡੀਗੜ੍ਹ : ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫਰੰਸ-ਐਨਸੀ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਸ੍ਰੀਨਗਰ ਹਲਕੇ ਤੋਂ ਲੋਕ ਸਭਾ ਚੋਣ ਲੜਨਗੇ। ਸਾਬਕਾ ਮੰਤਰੀ ਅਤੇ ਪਾਰਟੀ ਦੇ ਸੀਨੀਅਰ ਨੇਤਾ ਚੌਧਰੀ ਮੁਹੰਮਦ ਰਮਜ਼ਾਨ ਉੱਤਰੀ ਕਸ਼ਮੀਰ ਬਾਰਾਮੂਲਾ ਸੀਟ ਤੋਂ ਚੋਣ ਲੜਨਗੇ। ਨੈਸ਼ਨਲ ਕਾਨਫਰੰਸ ਨੇ ਪਹਿਲਾਂ ਹੀ ਅਨੰਤਨਾਗ-ਰਾਜੌਰੀ ਹਲਕੇ ਤੋਂ ਆਪਣੇ ਉਮੀਦਵਾਰ ਮੀਆਂ ਅਲਤਾਫ ਅਹਿਮਦ ਦਾ ਐਲਾਨ ਕਰ ਦਿੱਤਾ ਹੈ। ਦੂਜੇ ਪਾਸੇ ਸਾਬਕਾ ਮੁੱਖ ਮੰਤਰੀ ਅਤੇ ਪੀਪਲਜ਼ ਡੈਮੋਕ੍ਰੇਟਿਕ ਪਾਰਟੀ-ਪੀਡੀਪੀ ਦੀ ਪ੍ਰਧਾਨ ਮਹਿਬੂਬਾ ਮੁਫਤੀ ਨੇ ਵੀ ਅਨੰਤਨਾਗ-ਰਾਜੌਰੀ ਹਲਕੇ ਤੋਂ ਚੋਣ ਲੜਨ ਦਾ ਐਲਾਨ ਕੀਤਾ ਹੈ। ਪੀਡੀਪੀ ਨੇ ਆਪਣੇ ਯੂਥ ਵਿੰਗ ਦੇ ਪ੍ਰਧਾਨ ਵਹੀਦ ਪਾਰਾ ਨੂੰ ਸ੍ਰੀਨਗਰ ਤੋਂ ਅਤੇ ਸਾਬਕਾ ਰਾਜ ਸਭਾ ਮੈਂਬਰ ਫੈਯਾਜ਼ ਅਹਿਮਦ ਮੀਰ ਨੂੰ ਬਾਰਾਮੂਲਾ ਸੀਟ ਤੋਂ ਉਮੀਦਵਾਰ ਬਣਾਇਆ ਹੈ।

Punjab Bani 12 April,2024
ਹਾਦਸਾ : ਭਿਆਨਕ ਸੜਕ ਹਾਦਸੇ ਵਿੱਚ 4 ਲੋਕਾਂ ਦੀ ਹੋਈ ਮੌਤ

ਹਾਦਸਾ : ਭਿਆਨਕ ਸੜਕ ਹਾਦਸੇ ਵਿੱਚ 4 ਲੋਕਾਂ ਦੀ ਹੋਈ ਮੌਤ ਚੰਡੀਗੜ : ਸ਼੍ਰੀ ਮੁਕਤਸਰ ਸਾਹਿਬ-ਬਠਿੰਡਾ ਮਾਰਗ ਉਤੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿਚ 4 ਲੋਕਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਵਿਚ ਮਾਂ-ਪੁੱਤ ਤੇ ਪਿਓ ਸ਼ਾਮਲ ਹਨ। ਇਹ ਹਾਦਸਾ ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਵਾਪਰਿਆ। ਜਾਣਕਾਰੀ ਮਿਲੀ ਹੈ ਕਿ ਕਾਰ ਬਠਿੰਡਾ ਤੋਂ ਸ਼੍ਰੀ ਮੁਕਤਸਰ ਸਾਹਿਬ ਵੱਲ ਆ ਰਹੀ ਸੀ। ਇਹ ਹਾਦਸਾ ਪਿੰਡ ਬੁੱਟਰ ਸ਼ਰੀਹ ਕੋਲ ਵਾਪਰਿਆ ਹੈ। ਜਾਣਕਾਰੀ ਮੁਤਾਬਕ ਇਹ ਕਾਰ ਸਵਾਰ ਬਠਿੰਡਾ ਵਿਖੇ ਦੀਵਾਨ ਵਿਚ ਹਾਜ਼ਰੀ ਭਰਨ ਗਏ ਸੀ, ਸਵੇਰੇ ਸੱਤ ਵਜੇ ਦੇ ਕਰੀਬ ਇਹ ਹਾਦਸਾ ਵਾਪਰ ਗਿਆ।

Punjab Bani 12 April,2024
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਨੇ ਈਦ ਮੌਕੇ ਕੀਤਾ ਸੰਬੋਧਨ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਨੇ ਈਦ ਮੌਕੇ ਕੀਤਾ ਸੰਬੋਧਨ ਕੋਲਕਾਤਾ : ਪੱਛਮੀ ਬੰਗਾਲ ਦੇ ਮੁੱਖ ਮੰਤਰੀ ਨੇ ਇੱਕ ਵਾਰ ਫਿਰ ਕਿਹਾ ਹੈ ਕਿ ਰਾਜ ਵਿੱਚ ਯੂਨੀਫਾਰਮ ਸਿਵਲ ਕੋਡ, ਐਨਆਰਸੀ ਅਤੇ ਸੀਆਈਐਨ ਨੂੰ ਲਾਗੂ ਨਹੀਂ ਕੀਤਾ ਜਾਵੇਗਾ। ਅੱਜ (11 ਅਪ੍ਰੈਲ) ਉਨ੍ਹਾਂ ਨੇ ਕੋਲਕਾਤਾ ਦੇ ਰੈੱਡ ਰੋਡ 'ਤੇ ਆਯੋਜਿਤ ਈਦ ਦੀ ਨਮਾਜ਼ 'ਚ ਸ਼ਿਰਕਤ ਕੀਤੀ। ਈਦ ਦੀ ਨਮਾਜ਼ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਸੂਬੇ ਵਿੱਚ ਸੀਏਏ, ਐਨਆਰਸੀ ਅਤੇ ਯੂਨੀਫਾਰਮ ਸਿਵਲ ਕੋਡ ਨੂੰ ਲਾਗੂ ਨਹੀਂ ਹੋਣ ਦੇਣਗੇ।

Punjab Bani 11 April,2024
ਸਕੂਲੀ ਵਿ‌ਦਿਆਰਥੀਆਂ ਨੇ ਚਲਾਈਆਂ ਤਲਵਾਰਾਂ, ਸੁੱਟੇ ਪੈਟਰੋਲ ਬੰਬ, ਮਾਮਲਾ ਦਰਜ

ਸਕੂਲੀ ਵਿ‌ਦਿਆਰਥੀਆਂ ਨੇ ਚਲਾਈਆਂ ਤਲਵਾਰਾਂ, ਸੁੱਟੇ ਪੈਟਰੋਲ ਬੰਬ, ਮਾਮਲਾ ਦਰਜ ਪਟਿਆਲਾ : ਸਕੂਲ ਵਿਚ ਵਿਦਿਆਰਥੀਆਂ ਦਾ ਹੋਇਆ ਝਗੜਾ ਤਲਵਾਰਾਂ ਤੇ ਪੈਟਰੋਲ ਬੰਬ ਤੱਕ ਪੁੱਜ ਗਿਆ। ਇਕ ਧਿਰ ਵੱਲੋਂ ਘਰ ਵਿਚ ਪੈਟਰੋਲ ਬੰਬ ਸੁੱਟ ਕੇ ਅੱਗ ਵੀ ਲਗਾ ਦਿੱਤੀ ਗਈ। ਪੁਲਿਸ ਨੇ ਛੇ ਤੋਂ ਵੱਧ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਗੋਬਿੰਦ ਬਾਗ ਵਾਸੀ ਕਰਣ ਕਨੌਜੀਆ ਨੇ ਦੱਸਿਆ ਕਿ ਅੱਠ ਅਪ੍ਰੈਲ ਦੀ ਦੁਪਹਿਰ ਕਈ ਲੜਕੇ ਹਥਿਆਰਾਂ ਨਾਲ ਲੈਸ ਹੋ ਕੇ ਉਸ ਦੇ ਘਰ ਪੁੱਜੇ। ਗੇਟ ਬੰਦ ਹੋਣ ਕਾਰਨ ਹਮਲਾਵਰ ਗੇਟ ’ਤੇ ਤਲਵਾਰਾਂ ਮਾਰ ਕੇ ਫ਼ਰਾਰ ਹੋ ਗਏ। ਅਗਲੀ ਸਵੇਰ ਫੇਰ ਹਮਲਾਵਰ ਗਲੀ ’ਚ ਆਏ ਜਿਨ੍ਹਾਂ ਵਿਚੋਂ ਕਰਣ ਤੇ ਵਰੁਣ ਨੇ ਇਕ ਪੈਟਰੋਲ ਬੰਬ ਨੂੰ ਅੱਗ ਲਗਾ ਕੇ ਉਨ੍ਹਾਂ ਦੇ ਘਰ ਵਿਚ ਸੁੱਟਣ ਦੀ ਕੋਸ਼ਿਸ਼ ਕੀਤੀ ਪਰ ਬੰਬ ਗਲੀ ਵਿਚ ਡਿੱਗ ਗਿਆ। ਇਸ ਤੋਂ ਬਾਅਦ ਇਕ ਹੋਰ ਬੰਬ ਘਰ ਵਿਚ ਸੁੱਟਿਆ ਜਿਸ ਕਾਰਨ ਅੰਦਰ ਪਿਆ ਟੇਬਲ ਤੇ ਕੱਪੜਿਆਂ ਨੂੰ ਅੱਗ ਲੱਗ ਗਈ। ਰੌਲਾ ਪਾਉਣ ’ਤੇ ਹਮਲਾਵਰ ਫ਼ਰਾਰ ਹੋ ਗਏ। ਪੁਲਿਸ ਨੇ ਨਕੁਲ, ਕਰਣ, ਲਕਸ਼ , ਵਰੁਣ ਅਠਵਾਲ, ਸਿਧਾਰਥ, ਗੋਪੂ ਅਤੇ ਤਿੰਨ ਹੋਰ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

Punjab Bani 11 April,2024
ਦਰਦਨਾਕ ਹਾਦਸਾ : ਸਕੂਲੀ ਬੱਸ ਪਲਟਨ ਕਾਰਨ 7 ਵਿਦਿਆਰਥੀਆਂ ਦੀ ਮੌਤ, ਕਈ ਜ਼ਖਮੀ

ਦਰਦਨਾਕ ਹਾਦਸਾ : ਸਕੂਲੀ ਬੱਸ ਪਲਟਨ ਕਾਰਨ 7 ਵਿਦਿਆਰਥੀਆਂ ਦੀ ਮੌਤ, ਕਈ ਜ਼ਖਮੀ ਮਹਿੰਦਰਗੜ੍ਹ: ਹਰਿਆਣਾ ਦੇ ਮਹਿੰਦਰਗੜ੍ਹ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਬੱਚਿਆਂ ਨਾਲ ਭਰੀ ਇੱਕ ਸਕੂਲੀ ਬੱਸ ਪਲਟ ਗਈ। ਇਸ ਵਿੱਚ ਕਰੀਬ 7 ਵਿਦਿਆਰਥੀਆਂ ਦੀ ਮੌਤ ਹੋਣ ਦੀ ਜਾਣਕਾਰੀ ਸਾਹਮਣੇ ਆ ਰਹੀ ਹੈ। ਇਸ ਦੇ ਨਾਲ ਪ੍ਰਾਪਤ ਜਾਣਕਾਰੀ ਅਨੁਸਾਰ 15-20 ਬੱਚੇ ਗੰਭੀਰ ਜ਼ਖਮੀ ਹੋ ਗਏ ਹਨ। ਪ੍ਰਾਈਵੇਟ ਸਕੂਲ ਜੀਐਲ ਪਬਲਿਕ ਸਕੂਲ ਦੀ ਬੱਸ ਵਿੱਚ ਕਰੀਬ 35 ਤੋਂ 40 ਬੱਚੇ ਸਵਾਰ ਸਨ। ਇਹ ਘਟਨਾ ਜ਼ਿਲ੍ਹੇ ਦੇ ਕਨੀਨਾ ਉਪ ਮੰਡਲ ਦੇ ਪਿੰਡ ਉਨਹਾਨੀ ਨੇੜੇ ਵਾਪਰੀ। ਹਾਦਸੇ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜੋ ਕਾਫੀ ਭਿਆਨਕ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਸਰਕਾਰੀ ਛੁੱਟੀ ਹੋਣ ਦੇ ਬਾਵਜੂਦ ਸਕੂਲ ਖੁੱਲ੍ਹੇ ਰਹੇ। ਹਾਦਸੇ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ ਗਈ। ਇਸ ਤੋਂ ਬਾਅਦ ਬੱਚਿਆਂ ਨੂੰ ਤੁਰੰਤ ਹਸਪਤਾਲ ਭੇਜਿਆ ਗਿਆ। ਸੂਚਨਾ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ। ਮੀਡੀਆ ਰਿਪੋਰਟਾਂ ਵਿੱਚ ਹਾਦਸੇ ਦਾ ਕਾਰਨ ਓਵਰਟੇਕ ਦੱਸਿਆ ਜਾ ਰਿਹਾ ਹੈ।

Punjab Bani 11 April,2024
ਪੰਜਾਬੀ ਯੂਨੀਵਰਸਿਟੀ ਨੇ ਸਟੇਟ ਫੋਰੈਂਸਿਕ ਸਾਇੰਸ ਲੈਬਾਰਟਰੀ, ਜੈਪੁਰ ਨਾਲ਼ ਕੀਤਾ ਇਕਰਾਰਨਾਮਾ

ਪੰਜਾਬੀ ਯੂਨੀਵਰਸਿਟੀ ਨੇ ਸਟੇਟ ਫੋਰੈਂਸਿਕ ਸਾਇੰਸ ਲੈਬਾਰਟਰੀ, ਜੈਪੁਰ ਨਾਲ਼ ਕੀਤਾ ਇਕਰਾਰਨਾਮਾ ਪਟਿਆਲਾ, 10 ਅਪ੍ਰੈਲ ਪੰਜਾਬੀ ਯੂਨੀਵਰਸਿਟੀ ਦੇ ਫੋਰੈਂਸਿਕ ਸਾਇੰਸ ਵਿਭਾਗ ਵੱਲੋਂ ਸਟੇਟ ਫੋਰੈਂਸਿਕ ਸਾਇੰਸ ਲੈਬਾਰਟਰੀ, ਜੈਪੁਰ (ਰਾਜਸਥਾਨ) ਨਾਲ਼ ਇਕਰਾਰਨਾਮਾ ਕੀਤਾ ਗਿਆ ਹੈ। ਪੰਜਾਬੀ ਯੂਨੀਵਰਸਿਟੀ ਕੈਂਪਸ ਦੇ ਸਿੰਡੀਕੇਟ ਰੂਮ ਵਿੱਚ ਦੋਹਾਂ ਅਦਾਰਿਆਂ ਦੇ ਪ੍ਰਤੀਨਿਧੀਆਂ ਵੱਲੋਂ ਇਸ ਇਕਰਾਰਨਾਮੇ ਉੱਤੇ ਰਸਮੀ ਰੂਪ ਵਿੱਚ ਹਸਤਾਖ਼ਰ ਕੀਤੇ ਗਏ। ਪੰਜਾਬੀ ਯੂਨੀਵਰਸਿਟੀ ਵੱਲੋਂ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਹਸਤਾਖ਼ਰ ਕੀਤੇ ਜਦੋਂ ਕਿ ਦੂਜੇ ਪਾਸੇ ਸਟੇਟ ਫੋਰੈਂਸਿਕ ਸਾਇੰਸ ਲੈਬਾਰਟਰੀ, ਜੈਪੁਰ ਵੱਲੋਂ ਉਚੇਚੇ ਤੌਰ ਉੱਤੇ ਪੰਜਾਬੀ ਯੂਨੀਵਰਸਿਟੀ ਕੈਂਪਸ ਪੁੱਜੇ ਡਾਇਰੈਕਟਰ ਡਾ. ਅਜੇ ਸ਼ਰਮਾ ਨੇ ਹਸਤਾਖ਼ਰ ਕੀਤੇ। ਪ੍ਰੋ. ਅਰਵਿੰਦ ਨੇ ਇਸ ਸੰਬੰਧੀ ਆਪਣੇ ਵਿਚਾਰ ਪ੍ਰਗਟਾਉਂਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਫੋਰੈਂਸਿਕ ਸਾਇੰਸ ਦਾ ਖੇਤਰ ਹੋਰ ਵੀ ਵਧੇਰੇ ਲੋਕਪ੍ਰਿਯ ਹੋ ਰਿਹਾ ਹੈ। ਕਾਨੂੰਨ ਦੇ ਖੇਤਰ ਵਿੱਚ ਅਪਰਾਧਾਂ ਆਦਿ ਦੀ ਸ਼ਨਾਖਤ ਕਰਨ ਹਿਤ ਵਿਗਿਆਨਕ ਸਬੂਤਾਂ ਨੂੰ ਪ੍ਰਮਾਣਿਤ ਅਧਾਰ ਮੰਨਿਆ ਜਾਣ ਲੱਗਿਆ ਹੈ ਜਿਸ ਨਾਲ਼ ਬਹੁਤ ਸਾਰੇ ਗੁੰਝਲਦਾਰ ਕੇਸ ਹੱਲ ਹੋਏ ਹਨ। ਉਨ੍ਹਾਂ ਕਿਹਾ ਕਿ ਸਿਰਫ਼ ਕਾਨੂੰਨ ਦੇ ਖੇਤਰ ਵਿੱਚ ਹੀ ਨਹੀਂ ਬਲਕਿ ਪੁਰਾਤੱਤਵ ਵਿਭਾਗ ਜਿਹੇ ਬਹੁਤ ਸਾਰੇ ਅਜਿਹੇ ਖੇਤਰ ਹਨ ਜਿੱਥੇ ਫੋਰੈਂਸਿਕ ਸਾਇੰਸ ਦਾ ਵਿਸ਼ਾ ਪ੍ਰਸੰਗਿਕ ਹੁੰਦਾ ਜਾ ਰਿਹਾ ਹੈ। ਇਸ ਲਿਹਾਜ਼ ਨਾਲ਼ ਇਹ ਇਕਰਾਰਨਾਮਾ ਦੋਹੇਂ ਅਦਾਰਿਆਂ ਲਈ ਸਹਾਈ ਸਿੱਧ ਹੋਵੇਗਾ। ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀ ਇਸ ਇਕਰਾਰਨਾਮੇ ਤਹਿਤ ਸਟੇਟ ਸਾਇੰਸ ਲੈਬਾਰਟਰੀ ਜੈਪੁਰ ਨਾਲ਼ ਜੁੜ ਕੇ ਉੱਥੇ ਮੌਜੂਦ ਉਪਕਰਣਾਂ ਅਤੇ ਮਨੁੱਖੀ ਸਰੋਤਾਂ ਦੀ ਮਦਦ ਨਾਲ਼ ਖੋਜ ਅਤੇ ਅਕਾਦਮਿਕ ਖੇਤਰ ਵਿੱਚ ਨਵਾਂ ਕੰਮ ਕਰਨ ਦੇ ਯੋਗ ਹੋਣਗੇ। ਇਸੇ ਤਰ੍ਹਾਂ ਸਟੇਟ ਸਾਇੰਸ ਲੈਬਾਰਟਰੀ ਲਈ ਇਹ ਸਹੂਲਤ ਹੋਵੇਗੀ ਕਿ ਉਹ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਮਦਦ ਨਾਲ਼ ਆਪਣੇ ਕੰਮ ਕਾਜ ਦਾ ਦਾਇਰਾ ਹੋਰ ਵਧਾ ਸਕਣਗੇ। ਇਸ ਤਰ੍ਹਾਂ ਦੋਹਾਂ ਅਦਾਰਿਆਂ ਦੇ ਸਹਿਯੋਗ ਨਾਲ਼ ਫੋਰੈਂਸਿਕ ਸਾਇੰਸ ਦੇ ਖੇਤਰ ਵਿੱਚ ਨਿਵੇਕਲੇ ਕਾਰਜ ਹੋਣ ਦੀਆਂ ਸੰਭਾਵਨਾਵਾਂ ਪੈਦਾ ਹੋਣਗੀਆਂ। ਡਾ. ਅਜੇ ਸ਼ਰਮਾ ਨੇ ਇਸ ਮੌਕੇ ਕਿਹਾ ਕਿ ਉਹ ਪੰਜਾਬੀ ਯੂਨੀਵਰਸਿਟੀ ਅਤੇ ਵਿਸ਼ੇਸ਼ ਤੌਰ ਉੱਤੇ ਇੱਥੇ ਕਾਰਜਸ਼ੀਲ ਦੇਸ ਦੇ ਦੂਜੇ ਸਭ ਤੋਂ ਪੁਰਾਣੇ ਫੋਰੈਂਸਿਕ ਸਾਇੰਸ ਵਿਭਾਗ ਨਾਲ਼ ਜੁੜ ਕੇ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸਟੇਟ ਸਾਇੰਸ ਲੈਬਾਰਟਰੀ ਵੱਖ-ਵੱਖ ਕੇਸਾਂ ਅਪਰਾਧਿਕ ਕੇਸਾਂ ਨੂੰ ਸੁਲਝਾਉਣ ਵਿੱਚ ਆਪਣਾ ਯੋਗਦਾਨ ਦੇ ਰਹੀ ਹੈ। ਹੁਣ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀ ਅਤੇ ਖੋਜ ਪ੍ਰਾਜੈਕਟ ਇਸ ਨਾਲ਼ ਜੁੜ ਸਕਣਗੇ ਜਿਸ ਨਾਲ਼ ਦੋਹਾਂ ਅਦਾਰਿਆਂ ਦੀ ਸਮਰਥਾ ਵਿੱਚ ਵਾਧਾ ਹੋਵੇਗਾ। ਫੋਰੈਂਸਿਕ ਸਾਇੰਸ ਵਿਭਾਗ ਦੇ ਮੁਖੀ ਡਾ. ਮੁਕੇਸ਼ ਕੁਮਾਰ ਠੱਕਰ ਨੇ ਦੱਸਿਆ ਕਿ ਇਸ ਇਕਰਾਰਨਾਮੇ ਉਪਰੰਤ ਵਿਭਾਗ ਦੇ ਵਿਦਿਆਰਥੀ ਸਿਖਲਾਈ ਲੈਣ ਹਿਤ ਸਟੇਟ ਸਾਇੰਸ ਲੈਬਾਰਟਰੀ ਨਾਲ਼ ਇੰਟਰਨ ਵਜੋਂ ਜੁੜ ਸਕਣਗੇ। ਉੱਥੇ ਹੋ ਰਹੀਆਂ ਖੋਜਾਂ ਅਤੇ ਲੈਬਾਰਟਰੀ ਵੱਲੋਂ ਹੱਲ ਕੀਤੇ ਗਏ ਵੱਖ-ਵੱਖ ਕੇਸਾਂ ਤੱਕ ਸਿੱਧੀ ਪਹੁੰਚ ਬਣਾ ਸਕਣਗੇ। ਉਨ੍ਹਾਂ ਦੱਸਿਆ ਕਿ ਇਸ ਇਕਰਾਰਨਾਮੇ ਨੂੰ ਵਿਹਾਰਕ ਤੌਰ ਉੱਤੇ ਲਾਗੂ ਕਰਨ ਦੀ ਕਾਰਵਾਈ ਵੀ ਤੁਰੰਤ ਸ਼ੁਰੂ ਕੀਤੀ ਜਾ ਰਹੀ ਹੈ।   

Punjab Bani 10 April,2024
ਬਿਲੀ ਨੂੰ ਬਚਾਉਣ ਦੇ ਚੱਕਰ ਵਿੱਚ ਗਈਆਂ ਪੰਜ ਲੋਕਾਂ ਦੀਆਂ ਜਾਨਾਂ

ਬਿਲੀ ਨੂੰ ਬਚਾਉਣ ਦੇ ਚੱਕਰ ਵਿੱਚ ਗਈਆਂ ਪੰਜ ਲੋਕਾਂ ਦੀਆਂ ਜਾਨਾਂ ਮੁੰਬਈ : ਮਹਾਰਾਸ਼ਟਰ ਦੇ ਅਹਿਮਦਨਗਰ ਦੇ ਵਾਡਕੀ ਪਿੰਡ ਵਿਚ ਦੇਰ ਰਾਤ ਇਕ ਖੰਡਰ ਖੂਹ (ਬਾਇਓਗੈਸ ਟੋਏ ਵਜੋਂ ਵਰਤੇ ਜਾਣ ਵਾਲੇ) ਵਿਚ ਡਿੱਗੀ ਬਿੱਲੀ ਨੂੰ ਬਚਾਉਣ ਦੀ ਕੋਸ਼ਿਸ਼ ਵਿਚ ਪੰਜ ਲੋਕਾਂ ਦੀ ਮੌਤ ਹੋ ਗਈ। ਅਹਿਮਦਨਗਰ ਦੇ ਨੇਵਾਸਾ ਥਾਣੇ ਦੇ ਸੀਨੀਅਰ ਪੁਲਿਸ ਅਧਿਕਾਰੀ ਧਨੰਜੈ ਯਾਦਵ ਅਨੁਸਾਰ, 'ਬਚਾਅ ਟੀਮ ਨੇ ਉਨ੍ਹਾਂ ਛੇ ਲੋਕਾਂ ਵਿੱਚੋਂ ਪੰਜ ਦੀਆਂ ਲਾਸ਼ਾਂ ਬਚਾਅ ਬਰਾਮਦ ਕਰ ਲਈਆਂ ਗਈਅਂ ਹਨ।

Punjab Bani 10 April,2024
ਹਾਦਸਾ : ਰੇਲਿੰਗ ਤੋੜ ਕਾਰ ਡਿੱਗੀ ਡੈਮ ਵਿੱਚ ਚਾਰ ਦੀ ਮੌਤ

ਹਾਦਸਾ : ਰੇਲਿੰਗ ਤੋੜ ਕਾਰ ਡਿੱਗੀ ਡੈਮ ਵਿੱਚ ਚਾਰ ਦੀ ਮੌਤ ਦਿਲੀ : ਗੁਜਰਾਤ ਦੇ ਰਾਜਕੋਟ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਇੱਥੇ ਇੱਕ ਕਾਰ ਰੇਲਿੰਗ ਤੋੜ ਕੇ ਬੰਨ੍ਹ ਵਿੱਚ ਜਾ ਡਿੱਗੀ, ਜਿਸ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਧੋਰਾਜੀ ਦੇ ਭਾਦਰ ਡੈਮ 'ਚ ਵਾਪਰਿਆ। ਹਾਦਸੇ ਦਾ ਕਾਰਨ ਕਾਰ ਦਾ ਟਾਇਰ ਫਟਣਾ ਦੱਸਿਆ ਜਾ ਰਿਹਾ ਹੈ। ਸਾਰੇ ਮ੍ਰਿਤਕ ਧੋਰਾਜੀ ਦੇ ਰਹਿਣ ਵਾਲੇ ਹਨ। ਦੱਸ ਦਈਏ ਕਿ ਧੋਰਾਜੀ ਦੇ ਦੋ ਪਰਿਵਾਰ ਸੋਮਯਗ ਤੋਂ ਵਾਪਸ ਆ ਰਹੇ ਸਨ, ਜਦੋਂ ਕਾਰ ਦਾ ਟਾਇਰ ਫਟ ਗਿਆ ਅਤੇ ਕਾਰ ਬੇਕਾਬੂ ਹੋ ਗਈ। ਟਾਇਰ ਫਟਣ ਕਾਰਨ ਕਾਰ ਪੁਲ ਦੀ ਰੇਲਿੰਗ ਤੋੜ ਕੇ ਪਾਣੀ ਵਿੱਚ ਜਾ ਡਿੱਗੀ, ਜਿਸ ਕਾਰਨ ਕਾਰ ਵਿੱਚ ਸਵਾਰ 4 ਵਿਅਕਤੀਆਂ ਦੀ ਡੁੱਬਣ ਕਾਰਨ ਮੌਤ ਹੋ ਗਈ। ਸਾਰੇ ਮ੍ਰਿਤਕਾਂ ਨੂੰ ਤੈਰਾਕਾਂ ਦੀ ਮਦਦ ਨਾਲ ਬਾਹਰ ਕੱਢ ਲਿਆ ਗਿਆ ਹੈ।

Punjab Bani 10 April,2024
16 ਮੰਜਿਲਾ ਇਮਾਰਤ ਨੂੰ ਅੱਗ ਲੱਗਣ ਕਾਰਨ ਲੱਗੀ ਭਿਆਨਕ ਅੱਗ

16 ਮੰਜਿਲਾ ਇਮਾਰਤ ਨੂੰ ਅੱਗ ਲੱਗਣ ਕਾਰਨ ਲੱਗੀ ਭਿਆਨਕ ਅੱਗ ਹਾਂਗਕਾਂਗ, 10 ਅਪਰੈਲ ਹਾਂਗਕਾਂਗ ਵਿਚ 16 ਮੰਜ਼ਿਲ ਇਮਾਰਤ ਵਿਚ ਅੱਗ ਲੱਗਣ ਕਾਰਨ ਘੱਟੋ-ਘੱਟ 5 ਵਿਅਕਤੀਆਂ ਦੀ ਮੌਤ ਹੋ ਗਈ ਅਤੇ 36 ਜ਼ਖ਼ਮੀ ਹੋ ਗਏ। ਹਾਂਗਕਾਂਗ ਦੇ ਜੌਰਡਨ ‘ਚ ‘ਨਿਊ ਲੱਕੀ ਹਾਊਸ’ ਨਾਂ ਦੀ ਇਮਾਰਤ ‘ਚ ਲੱਗੀ ਅੱਗ ਨੂੰ ਸਵੇਰੇ ਬੁਝਾਇਆ ਗਿਆ ਪਰ ਪੁਲੀਸ ਦਾ ਕਹਿਣਾ ਹੈ ਕਿ ਇਮਾਰਤ ਦੇ ਅੰਦਰ ਮੌਜੂਦ ਲੋਕ ਹਾਲੇ ਵੀ ਮਦਦ ਲਈ ਚੀਕ ਰਹੇ ਹਨ। ਇਮਾਰਤ ਵਿੱਚ ਜ਼ਿਆਦਾਤਰ ਰਿਹਾਇਸ਼ੀ ਅਪਾਰਟਮੈਂਟ ਹਨ। ਅਧਿਕਾਰੀਆਂ ਨੇ ਦੱਸਿਆ ਕਿ ਸਵੇਰੇ 7.53 ‘ਤੇ ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰਫਾਈਟਰ ਮੌਕੇ ‘ਤੇ ਪਹੁੰਚ ਗਏ। ਪੁਲੀਸ ਨੇ ਦੱਸਿਆ ਕਿ ਤਿੰਨ ਮਰਦ ਅਤੇ ਦੋ ਔਰਤਾਂ ਦੀ ਮੌਤ ਹੋ ਗਈ ਹੈ।

Punjab Bani 10 April,2024
ਡਿਪਟੀ ਕਮਿਸ਼ਨਰ ਵੱਲੋਂ ਬੈਂਕਾਂ ਦੀ ਸੁਰੱਖਿਆ ਤੇ ਕਾਰਜਪ੍ਰਣਾਲੀ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਬੈਂਕਾਂ ਦੀ ਸੁਰੱਖਿਆ ਤੇ ਕਾਰਜਪ੍ਰਣਾਲੀ ਦਾ ਜਾਇਜ਼ਾ -ਕਰਜ਼ੇ ਪ੍ਰਦਾਨ ਕਰਨ ਸਮੇਤ ਬੈਂਕਿੰਗ ਸੇਵਾਵਾਂ ਦੇ ਮਿਥੇ ਟੀਚੇ ਪੂਰੇ ਕਰਨ ਲਈ ਹਦਾਇਤਾਂ -ਬੈਂਕਾਂ ਸੁਰੱਖਿਆ ਲਈ ਰਿਜ਼ਰਵ ਬੈਂਕ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ : ਡਿਪਟੀ ਕਮਿਸ਼ਨਰ ਪਟਿਆਲਾ, 10 ਅਪ੍ਰੈਲ: ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਅੰਦਰ ਬੈਂਕਿੰਗ ਸੇਵਾਵਾਂ ਪ੍ਰਦਾਨ ਕਰ ਰਹੇ ਸਮੁੱਚੇ ਬੈਂਕਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੀਆਂ ਬੈਂਕਾਂ ਵਿੱਚ ਕਰਜ਼ੇ ਨਾਲ ਸਬੰਧਤ ਲੰਬਿਤ ਚੱਲੇ ਆ ਰਹੇ ਮਾਮਲਿਆਂ ਦਾ ਤੁਰੰਤ ਨਿਪਟਾਰਾ ਕਰਨ। ਉਹ ਅੱਜ ਇੱਥੇ ਲੀਡ ਬੈਂਕ, ਸਟੇਟ ਬੈਂਕ ਆਫ਼ ਇੰਡੀਆ ਦੀ ਜ਼ਿਲ੍ਹਾ ਪੱਧਰੀ ਰੀਵਿਯੂ ਕਮੇਟੀ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਬੈਂਕਾਂ ਦੀ ਤਿਮਾਹੀ ਕਾਰਗੁਜ਼ਾਰੀ ਦੀ ਸਮੀਖਿਆ ਲਈ ਕਰਵਾਈ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਬੈਂਕਿੰਗ ਮਾਮਲਿਆਂ ਨੂੰ ਲੰਬਿਤ ਰੱਖਣ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਜੇਕਰ ਕਿਸੇ ਕੇਸ ਵਿੱਚ ਕੁੱਝ ਨੁਕਸ ਸਾਹਮਣੇ ਆਉਂਦਾ ਹੈ ਤਾਂ ਇਸ ਸਬੰਧੀ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਕਰਜ਼ਿਆਂ ਸਬੰਧੀ ਬੈਂਕਾਂ ਵਿੱਚ ਲੰਬਿਤ ਪਏ ਕੇਸਾਂ ਦਾ 30 ਅਪ੍ਰੈਲ ਤੱਕ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਮੂਹ ਬੈਂਕਿੰਗ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਖਪਤਕਾਰਾਂ ਨੂੰ ਬੈਂਕਿੰਗ ਸੇਵਾਵਾਂ ਪ੍ਰਦਾਨ ਕਰਨ ਸਮੇਂ ਸੰਵੇਦਨਸ਼ੀਲ ਰਵੱਈਆ ਅਪਨਾਉਣ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਬੈਂਕਿੰਗ ਸੇਵਾਵਾਂ ਪ੍ਰਦਾਨ ਕਰ ਰਹੇ ਸਮੁੱਚੇ ਬੈਂਕਾਂ ਦੀ ਸੁਰੱਖਿਆ ਅਤੇ ਕਾਰਜਪ੍ਰਣਾਲੀ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਬੈਂਕਾਂ ਸਮੇਤ ਕਰੰਸੀ ਚੈਸਟ, ਏ.ਟੀ.ਐਮਜ ਅਤੇ ਨਗਦੀ ਵਾਲੇ ਵਾਹਨਾਂ ਦੀ ਸੁਰੱਖਿਆ ਲਈ ਰਿਜ਼ਰਵ ਬੈਂਕ ਆਫ਼ ਇੰਡੀਆ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦਾ ਪਾਲਣ ਸਖ਼ਤੀ ਨਾਲ ਕਰਨ ਦੀਆਂ ਹਦਾਇਤਾਂ ਵੀ ਕੀਤੀਆਂ। ਉਨ੍ਹਾਂ ਕਿਹਾ ਕਿ ਬੈਂਕ ਸੀ.ਸੀ.ਟੀ.ਵੀ. ਕੈਮਰੇ ਦੀ ਮੋਨੀਟਰਿੰਗ ਪੁਲਿਸ ਕੰਟਰੋਲ ਰੂਮ ਵਿੱਚ ਵੀ ਕੀਤੀ ਜਾਵੇ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਸਮੇਂ ਪੁਲਿਸ ਵੱਲੋਂ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ। ਇਸ ਮੌਕੇ ਲੀਡ ਬੈਂਕ ਮੈਨੇਜਰ ਦਵਿੰਦਰ ਕੁਮਾਰ ਨੇ ਮੀਟਿੰਗ ਦੀ ਕਾਰਵਾਈ ਚਲਾਈ। ਮੀਟਿੰਗ 'ਚ ਆਰ.ਬੀ.ਆਈ ਵੱਲੋਂ ਗਰੀਮਾ, ਨਾਬਾਰਡ ਦੇ ਡੀ.ਡੀ.ਐਮ. ਗੁਰਪ੍ਰੀਤ ਸਿੰਘ, ਆਰਸੇਟੀ ਦੇ ਡਾਇਰੈਕਟਰ ਭਗਵਾਨ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਅਤੇ ਬੈਂਕਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

Punjab Bani 10 April,2024
ਭਾਜਪਾ ਨੇ ਇਨਾਂ ਉਮੀਦਵਾਰਾਂ ਨੂੰ ਉਤਾਰਿਆ ਮੈਦਾਨ ਵਿੱਚ

ਭਾਜਪਾ ਨੇ ਇਨਾਂ ਉਮੀਦਵਾਰਾਂ ਨੂੰ ਉਤਾਰਿਆ ਮੈਦਾਨ ਵਿੱਚ ਨਵੀਂ ਦਿੱਲੀ, 10 ਅਪਰੈਲ ਭਾਜਪਾ ਨੇ ਉੱਤਰ ਪ੍ਰਦੇਸ਼ ਸਰਕਾਰ ਦੇ ਮੰਤਰੀ ਜੈਵੀਰ ਸਿੰਘ ਠਾਕੁਰ ਨੂੰ ਮੈਨਪੁਰੀ ਤੋਂ ਸਮਾਜਵਾਦੀ ਪਾਰਟੀ ਦੀ ਉਮੀਦਵਾਰ ਡਿੰਪਲ ਯਾਦਵ ਦੇ ਖ਼ਿਲਾਫ਼ ਮੈਦਾਨ ਵਿੱਚ ਉਤਾਰਿਆ ਹੈ। ਅਲਾਹਾਬਾਦ ਤੋਂ ਰੀਟਾ ਬਹੁਗੁਣਾ ਜੋਸ਼ੀ ਤੇ ਬਲੀਆ ਤੋਂ ਵਰਿੰਦਰ ਸਿੰਘ ‘ਮਸਤ’ ਦੀਆਂ ਟਿਕਟਾਂ ਰੱਦ ਕਰ ਦਿੱਤੀਆਂ ਗਈਆਂ ਹਨ। ਭਾਜਪਾ ਦੀ ਤਰਫੋਂ ਜੋਸ਼ੀ ਦੀ ਥਾਂ ਨੀਰਜ ਤ੍ਰਿਪਾਠੀ ਤੇ ‘ਮਸਤ’ ਦੀ ਥਾਂ ਨੀਰਜ ਸ਼ੇਖਰ ਮੈਦਾਨ ਵਿੱਚ ਆਏ ਹਨ। ਪਾਰਟੀ ਨੇ ਪੱਛਮੀ ਬੰਗਾਲ ਆਸਨਸੋਲ ਤੋਂ ਤ੍ਰਿਣਮੂਲ ਕਾਂਗਰਸ ਦੇ ਉਮੀਦਵਾਰ ਸ਼ਤਰੂਘਨ ਸਿਨਹਾ ਵਿਰੁੱਧ ਸਾਬਕਾ ਕੇਂਦਰੀ ਮੰਤਰੀ ਐੱਸਐੱਸ ਆਹਲੂਵਾਲੀਆ ਨੂੰ ਮੈਦਾਨ ‘ਚ ਉਤਾਰਿਆ ਹੈ।

Punjab Bani 10 April,2024
ਮੰਤਰੀ ਰਾਜ ਕੁਮਾਰ ਆਨੰਦ ਨੇ ਛੱਡੀ ਆਪ ਪਾਰਟੀ

ਮੰਤਰੀ ਰਾਜ ਕੁਮਾਰ ਆਨੰਦ ਨੇ ਛੱਡੀ ਆਪ ਪਾਰਟੀ ਨਵੀਂ ਦਿੱਲੀ, 10 ਅਪਰੈਲ ਦਿੱਲੀ ਦੇ ਮੰਤਰੀ ਰਾਜ ਕੁਮਾਰ ਆਨੰਦ ਨੇ ਅੱਜ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ ਅਤੇ ਪਾਰਟੀ ‘ਚ ਦਲਿਤਾਂ ਨੂੰ ਢੁਕਵੀਂ ਪ੍ਰਤੀਨਿਧਤਾ ਨਾ ਹੋਣ ਦਾ ਦੋਸ਼ ਲਗਾਉਂਦੇ ਹੋਏ ‘ਆਪ’ ਨੂੰ ਛੱਡ ਦਿੱਤਾ। ਇੱਥੇ ਪ੍ਰੈਸ ਕਾਨਫਰੰਸ ਵਿੱਚ ਸਮਾਜ ਭਲਾਈ ਸਮੇਤ ਵੱਖ-ਵੱਖ ਵਿਭਾਗਾਂ ਦੀ ਜ਼ਿੰਮੇਵਾਰੀ ਸੰਭਾਲ ਰਹੇ ਸ੍ਰੀ ਆਨੰਦ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ (ਆਪ) ਦੇ ਪ੍ਰਮੁੱਖ ਆਗੂਆਂ ਵਿੱਚ ਕੋਈ ਦਲਿਤ ਨਹੀਂ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ‘ਆਪ’ ਦੇ ਦਲਿਤ ਵਿਧਾਇਕਾਂ, ਮੰਤਰੀਆਂ ਜਾਂ ਕੌਂਸਲਰਾਂ ਨੂੰ ਕੋਈ ਸਨਮਾਨ ਨਹੀਂ ਦਿੱਤਾ ਗਿਆ। ਆਨੰਦ ਪਟੇਲ ਨਗਰ ਹਲਕੇ ਤੋਂ ਵਿਧਾਇਕ ਹਨ।

Punjab Bani 10 April,2024
ਭਾਜਪਾ ਨੇ ਚੰਡੀਗੜ ਤੋ ਸੰਜੇ ਟੰਡਨ ਨੂੰ ਦਿੱਤੀ ਟਿਕਟ

ਭਾਜਪਾ ਨੇ ਚੰਡੀਗੜ ਤੋ ਸੰਜੇ ਟੰਡਨ ਨੂੰ ਦਿੱਤੀ ਟਿਕਟ ਨਵੀਂ ਦਿੱਲੀ, 10 ਅਪਰੈਲ ਭਾਜਪਾ ਨੇ ਚੰਡੀਗੜ੍ਹ ਤੋਂ ਸੰਜੈ ਟੰਡਨ ਨੂੰ ਲੋਕ ਸਭਾ ਚੋਣਾਂ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਪਾਰਟੀ ਨੇ ਦੋ ਵਾਰ ਜਿੱਤਣ ਵਾਲੀ ਅਦਾਕਾਰਾ ਕਿਰਨ ਖੇਰ ਦੀ ਟਿਕਟ ਕੱਟ ਦਿੱਤੀ ਹੈ।

Punjab Bani 10 April,2024
ਕੇਦਰ ਸਰਕਾਰ ਨੇ ਤਰਜਨੀਤ ਸੰਧੂ ਨੂੰ ਦਿੱਤੀ ਵਾਈ ਪਲਸ ਸੁਰਖਿਆ

ਕੇਦਰ ਸਰਕਾਰ ਨੇ ਤਰਜਨੀਤ ਸੰਧੂ ਨੂੰ ਦਿੱਤੀ ਵਾਈ ਪਲਸ ਸੁਰਖਿਆ ਨਵੀਂ ਦਿੱਲੀ, 10 ਅਪਰੈਲ ਕੇਂਦਰ ਸਰਕਾਰ ਨੇ ਅਮਰੀਕਾ ਵਿਚ ਸਾਬਕਾ ਭਾਰਤੀ ਰਾਜਦੂਤ ਅਤੇ ਹਾਲ ਹੀ ਵਿਚ ਭਾਜਪਾ ਸ਼ਾਮਲ ਹੋ ਕੇ ਅੰਮ੍ਰਿਤਸਰ ਤੋਂ ਲੋਕ ਸਭਾ ਚੋਣ ਲੜ ਰਹੇ ਤਰਨਜੀਤ ਸਿੰਘ ਸੰਧੂ ਨੂੰ ‘ਵਾਈ ਪਲੱਸ ਸ਼੍ਰੇਣੀ ਦੀ ਸੀਆਰਪੀਐੱਫ ਸੁਰੱਖਿਆ ਦਿੱਤੀ ਹੈ। ਇਸ ਹਫ਼ਤੇ ਦੇ ਸ਼ੁਰੂ ਵਿੱਚ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਹੁਕਮਾਂ ਤੋਂ ਬਾਅਦ ਸ੍ਰੀ ਸੰਧੂ ਨੂੰ ਪੂਰੇ ਭਾਰਤ ਵਿੱਚ ਸੁਰੱਖਿਆ ਕਵਰ ਦਿੱਤੀ ਗਈ ਹੈ। ਇੰਟੈਲੀਜੈਂਸ ਬਿਊਰੋ ਦੀ ਰਿਪੋਰਟ ਦੇ ਅਧਾਰ ‘ਤੇ ਸੁਰੱਖਿਆ ਕਵਰ ਵਧਾਉਣ ਦਾ ਫੈਸਲਾ ਲਿਆ ਹੈ।

Punjab Bani 10 April,2024
ਸੁਪਰੀਮ ਕੋਰਟ ਨੇ ਪਤੰਜਲੀ ਦੇ ਆਚਾਰਿਆ ਦੇ ਮੁਆਫੀ ਹਲਫਨਾਮੇ ਨੂੰ ਕੀਤਾ ਰੱਦ

ਸੁਪਰੀਮ ਕੋਰਟ ਨੇ ਪਤੰਜਲੀ ਦੇ ਆਚਾਰਿਆ ਦੇ ਮੁਆਫੀ ਹਲਫਨਾਮੇ ਨੂੰ ਕੀਤਾ ਰੱਦ ਨਵੀਂ ਦਿੱਲੀ, 10 ਅਪਰੈਲ ਪਤੰਜਲੀ ਇਸ਼ਤਿਹਾਰ ਮਾਮਲੇ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਉਹ ਰਾਮਦੇਵ ਤੇ ਪਤੰਜਲੀ ਆਯੁਰਵੇਦ ਦੇ ਐੱਮਡੀ ਅਚਾਰੀਆ ਬਾਲਕ੍ਰਿਸ਼ਨ ਦੇ ਮੁਆਫ਼ੀ ਹਲਫ਼ਨਾਮੇ ਨੂੰ ਰੱਦ ਕਰਦੀ ਹੈ। ਸੁਪਰੀਮ ਕੋਰਟ ਨੇ ਕਿਹਾ, ‘ਅਸੀਂ ਇੰਨੇ ਫ਼ਿਰਾਖ਼ ਦਿਲ ਨਹੀਂ ਹੋ ਸਕਦੇ।’ ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਅਮਾਨਤੁੱਲਾ ਦੀ ਬੈਂਚ ਨੇ ਪਤੰਜਲੀ ਦੇ ਵਕੀਲ ਵਿਪਿਨ ਸਾਂਘੀ ਅਤੇ ਮੁਕੁਲ ਰੋਹਤਗੀ ਨੂੰ ਕਿਹਾ ਕਿ ਤੁਸੀਂ ਜਾਣਬੁੱਝ ਕੇ ਅਦਾਲਤੀ ਹੁਕਮਾਂ ਦੀ ਉਲੰਘਣਾ ਕੀਤੀ ਹੈ, ਕਾਰਵਾਈ ਲਈ ਤਿਆਰ ਰਹੋ।

Punjab Bani 10 April,2024
ਮੁਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਨਾ ਹੋਣ ਤੇ ਭਗਵੰਤ ਮਾਨ ਬੋਲੇ ਸੁਰਖਿਆ ਕਾਰਨਾ ਦਾ ਹਵਾਲਾ ਦੇ ਕੇ ਰੱਦ ਕੀਤਾ

ਮੁਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਨਾ ਹੋਣ ਤੇ ਭਗਵੰਤ ਮਾਨ ਬੋਲੇ ਸੁਰਖਿਆ ਕਾਰਨਾ ਦਾ ਹਵਾਲਾ ਦੇ ਕੇ ਰੱਦ ਕੀਤਾ ਨਵੀਂ ਦਿੱਲੀ, 10 ਅਪਰੈਲ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਰਾਜ ਸਭਾ ਮੈਂਬਰ ਸੰਜੈ ਸਿੰਘ ਅੱਜ ਤਿਹਾੜ ਜੇਲ੍ਹ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਨਹੀਂ ਕਰ ਸਕਣਗੇ। ‘ਆਪ’ ਨੇ ਕਿਹਾ ਕਿ ਤਿਹਾੜ ਜੇਲ੍ਹ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦੇ ਇਸ ਮੁਲਾਕਾਤ ਨੂੰ ਰੱਦ ਕਰ ਦਿੱਤਾ ਹੈ। ਭਗਵੰਤ ਮਾਨ ਅਤੇ ਸੰਜੈ ਸਿੰਘ ਦਾ ਕੇਜਰੀਵਾਲ ਨੂੰ ਮਿਲਣ ਦਾ ਸਮਾਂ ਤੈਅ ਹੋ ਗਿਆ ਸੀ। ਹੁਣ ਤਿਹਾੜ ਜੇਲ੍ਹ ਨਵੇਂ ਸਮੇਂ ਬਾਰੇ ਸੂਚਿਤ ਕਰੇਗੀ।

Punjab Bani 10 April,2024
ਹੈਰੋਇਨ ਬਰਾਮਦ : ਸਾਬਕਾ ਮੰਤਰੀ ਸੁਚਾ ਸਿੰਘ ਲੰਗਾਹ ਦੇ ਪੁਤਰ ਸਣੇ 5 ਵਿਅਕਤੀ ਗ੍ਰਿਫ਼ਤਾਰ

ਹੈਰੋਇਨ ਬਰਾਮਦ : ਸਾਬਕਾ ਮੰਤਰੀ ਸੁਚਾ ਸਿੰਘ ਲੰਗਾਹ ਦੇ ਪੁਤਰ ਸਣੇ 5 ਵਿਅਕਤੀ ਗ੍ਰਿਫ਼ਤਾਰ ਸ਼ਿਮਲਾ, 10 ਅਪਰੈਲ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ’ਚ ਪੰਜਾਬ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਪੁੱਤਰ ਸਣੇ 5 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ 42.89 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ| ਮੁਲਜ਼ਮਾਂ ’ਚ ਲੜਕੀ ਵੀ ਸ਼ਾਮਲ ਹੈ। ਮੰਗਲਵਾਰ ਨੂੰ ਪੁਲੀਸ ਨੇ ਪੁਰਾਣੇ ਬੱਸ ਅੱਡੇ ਕੋਲ ਹੋਟਲ ਦੇ ਕਮਰੇ ‘ਚ ਛਾਪੇ ਦੌਰਾਨ ਇਹ ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ। ਮੁੱਖ ਮੁਲਜ਼ਮ ਦੀ ਪਛਾਣ ਪੰਜਾਬ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਪੁੱਤਰ ਪ੍ਰਕਾਸ਼ ਸਿੰਘ (37) ਵਜੋਂ ਹੋਈ ਹੈ ਅਤੇ ਬਾਕੀ ਚਾਰ ਮੁਲਜ਼ਮ ਅਜੈ ਕੁਮਾਰ (27), ਸ਼ੁਭਮ ਕੌਸ਼ਲ (26) ਅਤੇ ਬਲਬਿੰਦਰ (22) ਪੰਜਾਬ ਦੇ ਰਹਿਣ ਵਾਲੇ ਹਨ ਅਤੇ ਇੱਕ ਹੋਰ ਮੁਲਜ਼ਮ ਅਬਨੀ (19) ਦਾ ਸਬੰਧ ਹਿਮਾਚਲ ਨਾਲ ਹੈ। ਮੁਲਜ਼ਮਾਂ ਖ਼ਿਲਾਫ਼ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐੱਨਡੀਪੀਐੱਸ) ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।

Punjab Bani 10 April,2024
ਮਾਨੀ ਲਾਂਡਰਿੰਗ ਮਾਮਲੇ ਵਿੱਚ ਕੇ ਕਵਿਤਾ ਨੂੰ ਝਟਕਾ : ਵਧਾਈ ਨਿਆਇਕ ਹਿਰਾਸਤ

ਮਾਨੀ ਲਾਂਡਰਿੰਗ ਮਾਮਲੇ ਵਿੱਚ ਕੇ ਕਵਿਤਾ ਨੂੰ ਝਟਕਾ : ਵਧਾਈ ਨਿਆਇਕ ਹਿਰਾਸਤ ਨਵੀਂ ਦਿੱਲੀ : ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਬੀਆਰਐੱਸ ਆਗੂ ਕੇ. ਕਵਿਤਾ ਨੂੰ ਝਟਕਾ ਦਿੱਤਾ ਹੈ। ਅਦਾਲਤ ਨੇ ਅੱਜ ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਦੀ ਬੇਟੀ ਕੇ. ਕਵਿਤਾ ਦੀ ਨਿਆਇਕ ਹਿਰਾਸਤ 23 ਅਪ੍ਰੈਲ ਤੱਕ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਅਦਾਲਤ ਨੇ ਉਸ ਦੀ ਅੰਤਰਿਮ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਸੀ। ਰਾਊਜ਼ ਐਵੇਨਿਊ ਅਦਾਲਤ ਦੀ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਕਵਿਤਾ ਦੀ ਪਟੀਸ਼ਨ ਨੂੰ ਰੱਦ ਕਰਦਿਆਂ ਕਿਹਾ ਸੀ ਕਿ ਉਸ ਨੂੰ ਅੰਤਰਿਮ ਜ਼ਮਾਨਤ ਦੇਣ ਦਾ ਇਹ ਸਹੀ ਸਮਾਂ ਨਹੀਂ ਹੈ।

Punjab Bani 09 April,2024
ਕੈਨੇਡਾ ਐਡਮਿੰਟਨ ਵਿੱਚ ਨਾਮੀ ਬਿਲਡਰ ਦੀ ਗੋਲੀਆਂ ਮਾਰ ਕੀਤਾ ਕਤਲ

ਕੈਨੇਡਾ ਐਡਮਿੰਟਨ ਵਿੱਚ ਨਾਮੀ ਬਿਲਡਰ ਦੀ ਗੋਲੀਆਂ ਮਾਰ ਕੀਤਾ ਕਤਲ (ਕੈਨੇਡਾ) : ਅਲਬਰਟਾ ਸੂਬੇ ਦੇ ਸ਼ਹਿਰ ਐਡਮਿੰਟਨ ਵਿਚ ਇੱਕ ਨਾਮੀ ਬਿਲਡਰ ਅਤੇ ਸ਼ਹਿਰ ਦੇ ਗੁਰਦਵਾਰਾ ਗੁਰੂ ਨਾਨਕ ਸਿੱਖ ਟੈਂਪਲ ਦੇ ਪ੍ਰਧਾਨ ਬੂਟਾ ਸਿੰਘ ਗਿੱਲ ਦੀ ਅੱਜ ਦਿਨ ਦਿਹਾੜੇ ਗੋਲੀਆਂ ਮਾਰਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਇਹ੍ਹ ਘਟਨਾ ਮਿਰਤਕ ਬੂਟਾ ਸਿੰਘ ਗਿੱਲ ਜਿਸਦਾ ਪਿਛਲਾ ਪਿੰਡ ਲਾਂਧੜਾ (ਨੇੜੇ ਫਿਲੌਰ) ਹੈ, ਦੇ ਕਾਰੋਬਾਰ ਨਾਲ ਜੁੜੀ ਇੱਕ ਕੰਸਟ੍ਰਕਸ਼ਨ ਸਾਈਟ ਤੇ ਵਾਪਰੀ ਦੱਸੀ ਜਾ ਰਹੀ ਹੈ ਜੋ ਮਿਲਵੁੱਡ ਰਿੱਕ ਸੈਂਟਰ ਦੇ ਨੇੜੇ ਸਥਿੱਤ ਹੈ। ਮਿਲੀਆਂ ਖਬਰਾਂ ਅਨੁਸਾਰ ਹਮਲਾਵਰ ਜਿਸਦਾ ਨਾਮ ਨਿੱਕ ਧਾਲੀਵਾਲ ਹੈ ਵੀ ਕੰਸਟ੍ਰਕਸ਼ਨ ਦੇ ਕਿੱਤੇ ਨਾਲ ਬਤੌਰ 'ਰੂਫਰ' ਜੁੜਿਆ ਹੋਇਆ ਸੀ। ਇਸ ਘਟਨਾ ਦਾ ਤੀਜਾ ਸ਼ਿਕਾਰ ਸਰਬਜੀਤ ਸਿੰਘ ਦੱਸਿਆ ਗਿਆ ਹੈ ਜੋ ਇੱਕ ਸਿਵਲ ਇੰਜਨੀਅਰ ਹੈ ਜੋ ਸਖ਼ਤ ਜਖ਼ਮੀ ਹਾਲਤ ਵਿਚ ਜਿੰਦਗੀ ਮੌਤ ਦੀ ਲੜਾਈ ਲੜ ਰਿਹਾ ਹੈ। ਸੂਤਰ ਦੱਸਦੇ ਹਨ ਕਿ ਤਿੰਨੋਂ ਵਿਅਕਤੀ ਕੰਸਟ੍ਰਕਸ਼ਨ ਸਾਈਟ ਤੇ ਮੌਜੂਦ ਸਨ ਜਦੋਂ ਜਦੋਂ ਮਰਹੂਮ ਗਿੱਲ ਅਤੇ ਧਾਲੀਵਾਲ ਵਿਚਕਾਰ ਕਿਸੇ ਗੱਲ ਨੂੰ ਲੈਕੇ ਤਲਖ਼ ਕਲਾਮੀ ਹੋਈ ਜਿਸਤੋਂ ਬਾਅਦ ਧਾਲੀਵਾਲ ਨੇ ਆਪਣਾ ਪਿਸਤੌਲ ਕੱਢਕੇ ਗੋਲੀਆਂ ਵਰ੍ਹਾ ਦਿੱਤੀਆਂ, ਜਿਸ ਨਾਲ ਧਾਲੀਵਾਲ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਇੰਜਨੀਅਰ ਸਰਬਜੀਤ ਸਿੰਘ ਜਖ਼ਮੀ ਹੋ ਗਿਆ। ਸੂਤਰਾਂ ਅਨੁਸਾਰ ਘਟਨਾ ਉਪਰੰਤ ਨਿੱਕ ਧਾਲੀਵਾਲ ਨੇ ਖੁਦ ਨੂੰ ਵੀ ਗੋਲੀ ਮਾਰ ਲਈ ਅਤੇ ਮੌਕੇ ਤੇ ਹੀ ਮਾਰਿਆ ਗਿਆ।

Punjab Bani 09 April,2024
ਵੀਜਾ ਲੈਣ ਜਾ ਰਹੀ ਕੁੜੀ ਨੂੰ ਟਰੱਕ ਨੇ ਦਰੜਿਆ ਮੌਤ, ਗਾਇਕਾ ਨੇ ਜਤਾਇਆ ਦੁੱਖ

ਵੀਜਾ ਲੈਣ ਜਾ ਰਹੀ ਕੁੜੀ ਨੂੰ ਟਰੱਕ ਨੇ ਦਰੜਿਆ ਮੌਤ, ਗਾਇਕਾ ਨੇ ਜਤਾਇਆ ਦੁੱਖ ਚੰਡੀਗੜ : ਪੰਜਾਬੀ ਗਾਇਕਾ ਅੰਮ੍ਰਿਤਾ ਵਿਰਕ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਦਰਦ ਭਰੀ ਪੋਸਟ ਸਾਂਝੀ ਕੀਤੀ ਗਈ ਹੈ। ਇਸ ਪੋਸਟ ਵਿਚ ਗਾਇਕਾ ਵੱਲੋਂ ਇੱਕ ਕੁੜੀ ਦੀ ਤਸਵੀਰ ਸ਼ੇਅਰ ਕੀਤੀ ਗਈ ਹੈ। ਇਸ ਨੂੰ ਸ਼ੇਅਰ ਕਰਦਿਆਂ ਉਨ੍ਹਾਂ ਕੈਪਸ਼ਨ ਵਿੱਚ ਲਿਖਿਆ, ਬੇਹੱਦ ਅਫਸੋਸ ਜਨਕ ਹਾਦਸਾ, ਇਹ ਭੈਣ ਆਪਣੇ ਭਰਾ ਨਾਲ ਆਪਣਾ ਅਸਟ੍ਰੇਲੀਆ ਦਾ ਵੀਜਾ ਖੁਸ਼ੀ-ਖੁਸ਼ੀ ਲੈਣ ਗਈ, ਪਰ ਘਰ ਤੋਂ 2 ਕਿ:ਮੀ ਤੇ ਇੱਕ ਮਿਟੀ ਵਾਲਾ ਟਿਪਰ ਦੋਨਾਂ ਨੂੰ ਦਰੜਦਾ ਹੋਇਆ ਗਿਆ,, ਭੈਣ ਅਲੀਸ਼ਾ ਦੀ ਮੌਕੇ ਤੇ ਮੌਤ ਹੋ ਗਈ, ਭਰਾ ਜ਼ਖਮੀ ਹੋ ਗਿਆ ਹੈ!

Punjab Bani 09 April,2024
ਛੀਸਗੜ ਦੇ ਲੋਕਾਂ ਨੇ ਹਮੇਸ਼ਾਭਾਜਪਾ ਨੂੰ ਆਸ਼ੀਰਵਾਦ ਦਿੱਤਾ : ਪ੍ਰਧਾਨ ਮੰਤਰੀ ਮੋਦੀ

ਛੀਸਗੜ ਦੇ ਲੋਕਾਂ ਨੇ ਹਮੇਸ਼ਾਭਾਜਪਾ ਨੂੰ ਆਸ਼ੀਰਵਾਦ ਦਿੱਤਾ : ਪ੍ਰਧਾਨ ਮੰਤਰੀ ਮੋਦੀ ਬਸਤਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਭਾਵ 8 ਅਪ੍ਰੈਲ ਨੂੰ ਛੱਤੀਸਗੜ੍ਹ ਦੇ ਬਸਤਰ ਪਹੁੰਚੇ। ਉਨ੍ਹਾਂ ਇੱਥੇ ਕਿਹਾ ਕਿ ਛੱਤੀਸਗੜ੍ਹ ਦੇ ਲੋਕਾਂ ਨੇ ਹਮੇਸ਼ਾ ਭਾਜਪਾ ਨੂੰ ਪੂਰਾ ਆਸ਼ੀਰਵਾਦ ਦਿੱਤਾ ਹੈ। ਇਸ ਵਾਰ ਵੀ ਬਸਤਰ ਸਮੇਤ ਪੂਰੇ ਸੂਬੇ ਦੇ ਮੇਰੇ ਪਰਿਵਾਰਕ ਮੈਂਬਰਾਂ ਨੇ ਮਜ਼ਬੂਤ ​​ਭਾਰਤ ਲਈ ਮਜ਼ਬੂਤ ​​ਸਰਕਾਰ ਬਣਾਉਣ ਦਾ ਮਨ ਬਣਾ ਲਿਆ ਹੈ। ਇਸ ਮੌਕੇ ‘ਤੇ ਪੀਐਮ ਮੋਦੀ ਨੇ ਛੱਤੀਸਗੜ੍ਹ ਦੇ ਸੀਨੀਅਰ ਨੇਤਾ ਸਵ. ਬਲਿਰਾਮ ਕਸ਼ਯਪ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਬਲੀਰਾਮ ਕਸ਼ਯਪ ਆਦਿਵਾਸੀਆਂ ਦੀ ਭਲਾਈ ਲਈ ਹਮੇਸ਼ਾ ਸੁਚੇਤ ਰਹੇ। ਬਲੀਰਾਮ ਕਸ਼ਯਪ ਕਦੇ ਵੀ ਆਪਣਾ ਆਸ਼ੀਰਵਾਦ ਦੇਣ ਤੋਂ ਪਿੱਛੇ ਨਹੀਂ ਹਟੇ। ਪਿਛਲੇ 10 ਸਾਲਾਂ ਵਿੱਚ ਦੇਸ਼ ਨੇ ਜੋ ਤਰੱਕੀ ਕੀਤੀ ਹੈ, ਉਹ ਤੁਹਾਡੇ ਸਹਿਯੋਗ ਨਾਲ ਹੀ ਹਾਸਲ ਕੀਤੀ ਹੈ। ਤੁਸੀਂ ਨਾ ਸਿਰਫ਼ ਭਾਜਪਾ ਦੀ ਸਰਕਾਰ ਬਣਾਈ, ਸਗੋਂ ਇੱਕ ਵਿਕਸਤ ਭਾਰਤ ਦੀ ਨੀਂਹ ਵੀ ਰੱਖੀ। ਅੱਜ ਪੂਰਾ ਦੇਸ਼ ਕਹਿ ਰਿਹਾ ਹੈ, ਇੱਕ ਵਾਰ ਫਿਰ ਮੋਦੀ ਸਰਕਾਰ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਾਡੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਗਰੀਬਾਂ ਦੀ ਭਲਾਈ ਰਹੀ ਹੈ। ਕਾਂਗਰਸ ਨੇ ਗਰੀਬਾਂ ਦੀਆਂ ਸਮੱਸਿਆਵਾਂ ਨੂੰ ਨਹੀਂ ਸਮਝਿਆ। 2014 ਵਿੱਚ ਜਨਤਾ ਨੇ ਗਰੀਬ ਦੇ ਬੇਟੇ ਨੂੰ ਦੇਸ਼ ਦੀ ਸੇਵਾ ਕਰਨ ਦਾ ਮੌਕਾ ਦਿੱਤਾ। ਮੈਂ ਜਾਣਦਾ ਹਾਂ ਕਿ ਜਦੋਂ ਘਰ ਵਿੱਚ ਰਾਸ਼ਨ ਨਹੀਂ ਹੁੰਦਾ ਤਾਂ ਮਾਂ ਦਾ ਕੀ ਹਾਲ ਹੁੰਦਾ ਹੈ। ਮੈਨੂੰ ਪਤਾ ਹੈ ਕਿ ਜੇ ਘਰ ਵਿਚ ਦਵਾਈਆਂ ਖਰੀਦਣ ਲਈ ਪੈਸੇ ਨਹੀਂ ਹਨ ਤਾਂ ਬੇਵੱਸ ਹੋਣਾ ਕੀ ਮਹਿਸੂਸ ਹੁੰਦਾ ਹੈ. ਜਦੋਂ ਤੱਕ ਮੈਂ ਗਰੀਬਾਂ ਦੀਆਂ ਮੁਸ਼ਕਲਾਂ ਨੂੰ ਦੂਰ ਨਹੀਂ ਕਰਾਂਗਾ, ਮੈਂ ਸ਼ਾਂਤੀ ਨਾਲ ਨਹੀਂ ਬੈਠਾਂਗਾ। 25 ਕਰੋੜ ਤੋਂ ਵੱਧ ਲੋਕ ਗਰੀਬੀ ਤੋਂ ਬਾਹਰ ਆ ਚੁੱਕੇ ਹਨ।

Punjab Bani 09 April,2024
ਵਿਧਾਇਕ ਵਿਕਰਮਜੀਤ ਚੌਧਰੀ ਨੇ ਕਾਂਗਰਸ ਦੇ ਚੀਫ ਵਿਪ ਅਹੁਦੇ ਤੋ ਦਿੱਤਾ ਅਸਤੀਫਾ

ਵਿਧਾਇਕ ਵਿਕਰਮਜੀਤ ਚੌਧਰੀ ਨੇ ਕਾਂਗਰਸ ਦੇ ਚੀਫ ਵਿਪ ਅਹੁਦੇ ਤੋ ਦਿੱਤਾ ਅਸਤੀਫਾ ਚੰਡੀਗੜ੍ਹ-ਫਿਲੌਰ ਦੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਪਾਰਟੀ ਦੇ ਚੀਫ਼ ਵ੍ਹਿਪ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਚੌਧਰੀ ਨੇ ਨੇ ਆਪਣਾ ਅਸਤੀਫ਼ਾ ਸੀਐਲਪੀ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਭੇਜ ਦਿੱਤਾ ਹੈ। ਕਾਂਗਰਸੀ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਦੇ ਚੀਫ਼ ਵ੍ਹਿਪ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਵਿਕਰਮਜੀਤ ਸਿੰਘ ਪੰਜਾਬ ਦੇ ਫਿਲੌਰ ਤੋਂ ਕਾਂਗਰਸੀ ਵਿਧਾਇਕ ਹਨ। ਵਿਕਰਮਜੀਤ ਸਿੰਘ ਚੌਧਰੀ ਜਲੰਧਰ ਲੋਕ ਸਭਾ ਸੀਟ ਤੋਂ ਸਾਬਕਾ ਸੀਐਮ ਚਰਨਜੀਤ ਚੰਨੀ ਦੀ ਉਮੀਦਵਾਰੀ ਦਾ ਵਿਰੋਧ ਕਰ ਰਹੇ ਹਨ।

Punjab Bani 09 April,2024
ਬਾਬਾ ਤਰਸੇਮ ਸਿੰਘ ਨੂੰ ਮਾਰਨ ਵਾਲੇ ਅਮਰਜੀ ਸਿੰਘ ਦਾ ਹੋਇਆ ਐਨਕਾਊਟਰ

ਬਾਬਾ ਤਰਸੇਮ ਸਿੰਘ ਨੂੰ ਮਾਰਨ ਵਾਲੇ ਅਮਰਜੀ ਸਿੰਘ ਦਾ ਹੋਇਆ ਐਨਕਾਊਟਰ ਚੰਡੀਗੜ੍ਹ : ਉੱਤਰਾਖੰਡ ਦੇ ਊਧਮ ਸਿੰਘ ਨਗਰ ਵਿਚ ਸ੍ਰੀ ਨਾਨਕਮੱਤਾ ਸਾਹਿਬ ਗੁਰਦੁਆਰਾ ਡੇਰਾ ਕਾਰ ਸੇਵਾ ਦੇ ਮੁਖੀ ਬਾਬਾ ਤਰਸੇਮ ਸਿੰਘ ਨੂੰ ਗੋਲੀ ਮਾਰਨ ਵਾਲਾ ਅਮਰਜੀਤ ਸਿੰਘ ਉੱਤਰਾਖੰਡ ਐਸਟੀਐਫ ਅਤੇ ਹਰਿਦੁਆਰ ਪੁਲਿਸ ਨਾਲ ਮੁਕਾਬਲੇ ਵਿੱਚ ਮਾਰਿਆ ਗਿਆ ਹੈ। ਇਹ ਮੁਕਾਬਲਾ ਹਰਿਦੁਆਰ ਦੇ ਭਗਵਾਨਪੁਰ ਥਾਣਾ ਖੇਤਰ ਵਿੱਚ ਹੋਇਆ। ਉੱਤਰਾਖੰਡ ਦੇ ਡੀਜੀਪੀ ਅਭਿਨਵ ਕੁਮਾਰ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਜਾਣਕਾਰੀ ਅਨੁਸਾਰ ਅਮਰਜੀਤ ਸਿੰਘ ਦੇ ਪੰਜਾਬ ਤੋਂ ਰਾਮਪੁਰ ਵੱਲ ਜਾਣ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਐਸਟੀਐਫ ਅਤੇ ਹਰਿਦੁਆਰ ਪੁਲਿਸ ਨੇ ਨਾਕਾਬੰਦੀ ਕਰ ਦਿੱਤੀ। ਪਰ ਦੋਸ਼ੀਆਂ ਨੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਗੋਲੀਬਾਰੀ ਵਿੱਚ ਅਮਰਜੀਤ ਨੂੰ ਗੋਲੀ ਲੱਗ ਗਈ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

Punjab Bani 09 April,2024
ਸਿਖ ਸੰਗਤਾਂ ਨੇ ਵਾਸਿੰਗਟਨ ਡੀਸੀ ਵਿੱਚ ਕੱਢੀ ਪਰੇਡ

ਸਿਖ ਸੰਗਤਾਂ ਨੇ ਵਾਸਿੰਗਟਨ ਡੀਸੀ ਵਿੱਚ ਕੱਢੀ ਪਰੇਡ ਦਿਲੀ : : ਖਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਸਿੱਖਾਂ ਦੇ ਵੱਡੇ ਕੌਮੀ ਦਿਹਾੜੇ ਵਜੋਂ ਮਾਨਤਾ ਦਿਵਾਉਣ ਲਈ ਪਿਛਲੇ ਸਮਿਆਂ ਤੋਂ ਲਗਾਤਾਰ ਕੰਮ ਕਰ ਰਹੀ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ-ਕੋਸਟ (SCCEC) ਵੱਲੋਂ ਹਰ ਸਾਲ ਦੀ ਤਰਾਂ ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀ. ਸੀ. ਵਿੱਚ ਕੱਢੀ ਜਾਂਦੀ ਪਰੇਡ ਇਸ ਵਾਰ ਸੰਗਤਾਂ ਦੀ ਬਹੁਤ ਭਰਵੀਂ ਸ਼ਮੂਲੀਅਤ ਨਾਲ ਹੋਰ ਨਵੀਆਂ ਬੁਲੰਦੀਆ ਉੱਤੇ ਪਹੁੰਚੀ। ਅਮਰੀਕਾ ਭਰ ਤੋਂ ਤੇ ਖਾਸ ਕਰਕੇ ਈਸਟ-ਕੋਸਟ ਦੀਆਂ ਸਾਰੀਆਂ ਸਟੇਟਾਂ ਦੇ ਗੁਰਦੁਆਰਿਆਂ ਤੋਂ ਸੰਗਤਾਂ ਇਸ ਪਰੇਡ ਵਿੱਚ ਸ਼ਾਮਲ ਹੋਈਆਂ। ਗੁਰੂ ਗ੍ਰੰਥ ਸਾਹਿਬ ਦੀ ਛਤਰਛਾਇਆ ਹੇਠ ਬਹੁਤ ਪ੍ਰਭਾਵਸ਼ਾਲੀ ਢੰਗ ਨਾਲ ਹੁੰਦੀ ਇਹ ਪਰੇਡ ਸਿੱਖ ਕੌਮ ਦੀ ਵੱਖਰੀ ਪਛਾਣ ਅਤੇ ਫਰੀਡਮ ਮਾਰਚ ਵਜੋਂ ਸਿੱਖ ਰਾਜ ਦਾ ਸੁਨੇਹਾ ਦੁਨੀਆ ਭਰ ਦੇ ਲੋਕਾਂ ਨੂੰ ਦੇਣ ਵਿੱਚ ਕਾਮਯਾਬ ਹੋਈ। ਇਸ ਦੌਰਾਨ ਸੰਗਤਾਂ ਅਤੇ ਜਥੇਬੰਦੀਆਂ ਨਿਸ਼ਾਨ ਸਾਹਿਬ, ਖਾਲਸਤਾਨ ਦੇ ਝੰਡੇ ਤੇ ਵੱਖ ਵੱਖ ਬੈਨਰ ਲੈ ਕੇ ਪਰੇਡ ਵਿੱਚ ਸ਼ਾਮਲ ਸਨ। ਪਰੇਡ ਦੇ ਅਖੀਰ ਵਿੱਚ ਅਮਰੀਕੀ ਕੈਪੀਟਲ (ਸੰਸਦ) ਦੇ ਸਾਹਮਣੇ ਸਟੇਜ ਤੋ ਸਿੱਖ ਅਤੇ ਅਮਰੀਕਨ ਨੁਮਾਇੰਦਿਆ ਨੇ ਸੰਗਤਾਂ ਨੂੰ ਸੰਬੋਧਨ ਕੀਤਾ। ਸ. ਹਰਜਿੰਦਰ ਸਿੰਘ ਮੀਡੀਆ ਸਪੋਕਸਮੈਨ SCCEC ਨੇ ਸਿੱਖ ਕੋਆਰਡੀਨੇਸ਼ਨ ਕਮੇਟੀ ਦੀਆਂ ਪ੍ਰਾਪਤੀਆਂ ਸੰਗਤਾਂ ਦੇ ਸਾਹਮਣੇ ਰੱਖੀਆਂ। ਸਟੇਜ ਦੀ ਸੇਵਾ ਕੋਆਰਡੀਨੇਟਰ ਸ. ਹਿੰਮਤ ਸਿੰਘ ਨੇ ਬਾਖੂਬੀ ਨਿਭਾਈ ਜਿਨਾਂ ਨੇ ਕਿ ਵਿਦੇਸ਼ਾ ਵਿੱਚ ਸਿੱਖ ਕੌਮ ਦੀ ਵੱਖਰੀ ਪਛਾਣ, ਪ੍ਰਾਪਤੀਆਂ ਅਤੇ ਪੰਜਾਬ ਵਿੱਚ ਅਜ਼ਾਦ ਸਿੱਖ ਰਾਜ ਦੀ ਗੱਲ ਤੇ ਜ਼ੋਰ ਦਿੱਤਾ। ਇਸ ਪਰੇਡ ਵਿਚ ਵਿਸ਼ੇਸ਼ ਤੌਰ ਤੇ ਡਾ. ਅਮਰਜੀਤ ਸਿੰਘ ਨੇ ਹਮੇਸ਼ਾ ਵਾਂਗ ਸਿੱਖ ਰਾਜ ਦੇ ਸੰਕਲਪ ਤੇ ਖਾਲਿਸਤਾਨ ਦੇ ਸਬੰਧ ਵਿੱਚ ਵਿਸਥਾਰ ਨਾਲ ਗੱਲ ਕੀਤੀ। ਡਾ. ਪ੍ਰਿਤਪਾਲ ਸਿੰਘ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖਾਸ ਤੌਰ ਤੇ ਪਰੇਡ ਵਿੱਚ ਸ਼ਾਮਲ ਹੋਏ ਅਤੇ ਸਟੇਜ ਤੋਂ ਸੰਗਤਾਂ ਨੂੰ ਸੰਬੋਧਨ ਕੀਤਾ । ਅਮਰੀਕਨ ਸੈਨੇਟ ਦੇ ਲੀਡਰ ਚੱਕ ਸ਼ੂਮਰ (Chuck Schumer) ਵੱਲੋ ਅਤੇ ਕਾਂਗਰਸਮੈਨ ਟੌਮ ਸੂਆਜੀ (Tom Suozzi) ਵੱਲੋ ਇਸ ਮੌਕੇ ਤੇ ਭੇਜੇ ਗਏ ਸਾਈਟੇਸ਼ਨ ਅਤੇ ਸੰਦੇਸ਼ ਸੰਗਤਾਂ ਨਾਲ ਸਾਂਝੇ ਕੀਤੇ ਗਏ। 1984 ਦੇ ਘੱਲੂਘਾਰੇ ਅਤੇ ਸਿੱਖ ਨਸਲਕੁਸ਼ੀ ਦੀ 40ਵੀਂ ਵਰ੍ਹੇਗੰਢ ਨੂੰ ਯਾਦ ਕਰਦਿਆਂ ਅਤੇ ਦਿੱਲੀ ਤਖ਼ਤ ਵੱਲੋ, ਅਕਾਲ ਤਖ਼ਤ ਸਾਹਿਬ ਦੇ ਕੋਹ-ਕੋਹ ਕੇ ਸ਼ਹੀਦ ਕੀਤੇ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਤੇ ਅਣਮਨੁਖੀ ਤਰੀਕੇ ਨਾਲ ਕੈਦ ਕੀਤੇ ਗਏ ਮੌਜੂਦਾ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਸਮਰਪਿਤ ਸੌਵੀਨਰ (Souvenir) ਅਮਰੀਕਾ ਦੀਆਂ ਸਮੂਹ ਜਥੇਬੰਦੀਆਂ ਤੇ ਪਤਵੰਤੇ ਸੱਜਣਾਂ ਵੱਲੋਂ ਸਾਂਝੇ ਤੌਰ ਤੇ ਸਟੇਜ ਉੱਤੋਂ ਜਾਰੀ ਕੀਤਾ ਗਿਆ, ਅਤੇ ਸਮੂਹ ਗੁਰਦੁਆਰਿਆਂ ਅਤੇ ਸੰਗਤਾਂ ਨੂੰ ਸੌਵੀਨਰ ਦੀਆਂ ਕਾਪੀਆਂ ਦਿੱਤੀਆਂ ਗਈਆਂ। ਇਸ ਦੇ ਨਾਲ ਹੀ ਸਿੱਖ ਕੌਮ ਦੇ ਆਪਣੇ ਨਾਨਕਸ਼ਾਹੀ ਕੈਲੰਡਰ ਜਿਸ ਨੂੰ ਦਲ ਖਾਲਸਾ ਵੱਲੋ ਅਕਾਲ ਤਖ਼ਤ ਸਾਹਿਬ ਤੋਂ ਕੌਮ ਨੂੰ ਸਮਰਪਿਤ ਕੀਤਾ ਜਾਂਦਾ ਹੈ, ਉਹ ਕੈਲੰਡਰ 1984 ਦੀ 40ਵੀ ਵਰ੍ਹੇਗੰਢ ਨੂੰ ਯਾਦ ਕਰਦਿਆਂ ਅਮਰੀਕਾ ਦੀਆਂ ਸਮੂਹ ਪੰਥਕ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ ਸਟੇਜ ਉੱਪਰੋਂ ਜਾਰੀ ਕੀਤਾ ਗਿਆ। ਇਸ ਮੌਕੇ ਉੱਤੇ ਮੌਜੂਦਾ ਸਿੱਖ ਸੰਘਰਸ਼ ਦੇ ਸ਼ਹੀਦਾਂ ਸਬੰਧੀ ਇੱਕ ਪ੍ਰਦਰਸ਼ਨੀ ਵੀ ਖਾਸ ਤੌਰ ਤੇ ਸਿੱਖ ਯੂਥ ਵੱਲੋਂ ਲਗਾਈ ਗਈ ਸੀ। ਵਰਜੀਨੀਆਂ, ਤੋ ਲੈ ਕੇ ਨਿਊਯਾਰਕ, ਨਿਊਜਰਸੀ, ਪੈਨਸਲਵੇਨੀਆਂ, ਮੈਰੀਲੈਂਡ, ਮੈਸੇਚਿਊਸਿਟ, ਕਨੈਕਟੀਕਟ, ਡੈਲਵੇਅਰ ਅਤੇ ਹੋਰ ਸਟੇਟਾਂ ਤੋਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਜਥੇਬੰਦੀਆਂ ਦੇ ਨੁਮਾਇੰਦੇ ਸੰਗਤ ਨੂੰ ਸੰਬੋਧਨ ਹੋਏ, ਇੰਨਾਂ ਵਿੱਚ ਸ. ਬੂਟਾ ਸਿੰਘ ਖੜੌਦ, ਸ. ਬਰਜਿੰਦਰ ਸਿੰਘ ਬਰਾੜ, ਸ. ਸੁਰਜੀਤ ਸਿੰਘ ਕੁਲਾਰ , ਸ. ਪ੍ਰਿਤਪਾਲ ਸਿੰਘ ਖਾਲਸਾ, ਸ. ਭਗਤ ਸਿੰਘ , ਡਾ. ਬਖਸ਼ੀਸ਼ ਸਿੰਘ, ਸ. ਦਵਿੰਦਰ ਸਿੰਘ ਦਿਓ, ਸ. ਬਲਾਕਾ ਸਿੰਘ, ਸ. ਰਜਿੰਦਰ ਸਿੰਘ, ਸ. ਅਵਤਾਰ ਸਿੰਘ ਪੰਨੂ, ਸ. ਗੁਰਨਿੰਦਰ ਸਿੰਘ, ਸ. ਬਲਵਿੰਦਰ ਸਿੰਘ ਚੱਠਾ, ਸ. ਬਲਜਿੰਦਰ ਸਿੰਘ, ਸ. ਨਰਿੰਦਰ ਸਿੰਘ, ਸ. ਹਰਮਿੰਦਰ ਸਿੰਘ ਆਹਲੂਵਾਲੀਆ, ਸ. ਜੁਗਰਾਜ ਸਿੰਘ, ਸ. ਜਤਿੰਦਰ ਸਿੰਘ ਖਟੜਾ, ਸ. ਤੇਜਪਾਲ ਸਿੰਘ, ਸ. ਜੱਸਾ ਸਿੰਘ, ਸ. ਊਧਮ ਸਿੰਘ, ਸ. ਨਵਤੇਜ ਸਿੰਘ, ਸ. ਹਰਚਰਨ ਸਿੰਘ, ਸ. ਸੰਤੋਖ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ। ਗੁਰੂ ਮਹਾਰਾਜ ਦੀ ਕਿਰਪਾ ਸਦਕਾ ਪਰੇਡ ਬਹੁਤ ਚੜਦੀ ਕਲਾ ਨਾਲ ਸੰਪੂਰਨ ਹੋਈ। ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟਕੋਸਟ ਵੱਲੋਂ ਸਾਰੇ ਗੁਰਦੁਆਰਾ ਪ੍ਰਬੰਧਕਾਂ, ਪੰਥਕ ਜਥੇਬੰਦੀਆਂ, ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਅਤੇ ਉੱਨਾਂ ਦੱਸਿਆ ਕਿ ਅਗਲੇ ਸਾਲ ਨੈਸ਼ਨਲ ਸਿੱਖ ਡੇਅ-ਪਰੇਡ 5 ਅਪਰੈਲ ਨੂੰ ਕੱਢੀ ਜਾਵੇਗੀ।

Punjab Bani 09 April,2024
ਬਸਪਾ ਨੇ ਵਿਧਾਇਕ ਦੇ ਪਿਤਾ ਨੂੰ ਫਿਰੋਜਪੁਰ ਤੋ ਐਲਾਣਿਆ ਉਮੀਦਵਾਰ

ਬਸਪਾ ਨੇ ਵਿਧਾਇਕ ਦੇ ਪਿਤਾ ਨੂੰ ਫਿਰੋਜਪੁਰ ਤੋ ਐਲਾਣਿਆ ਉਮੀਦਵਾਰ ਚੰਡੀਗੜ੍ਹ : ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਲੋਕ ਸਭਾ ਫਿਰੋਜ਼ਪੁਰ ਤੋਂ ਉਮੀਦਵਾਰ ਸੁਰਿੰਦਰ ਕੰਬੋਜ ਹੋਣਗੇ। ਕੇਂਦਰੀ ਕੋਆਰਡੀਨੇਟਰ ਬੈਣੀਵਾਲ ਨੇ ਕਿਹਾ ਕਿ ਜਲਦ ਹੀ ਪੰਜਾਬ ਦੀਆਂ ਸਾਰੀਆਂ ਸੀਟਾਂ 'ਤੇ ਉਮੀਦਵਾਰ ਐਲਾਨ ਦਿੱਤੇ ਜਾਣਗੇ। ਸਾਰੇ ਉਮੀਦਵਾਰਾਂ ਦੇ ਪੈਨਲ 'ਤੇ ਅੰਤਿਮ ਫੈਸਲਾ ਭੈਣ ਕੁਮਾਰੀ ਮਾਇਆਵਤੀ ਵੱਲੋਂ ਲਿਆ ਜਾ ਰਿਹਾ ਹੈ। ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਰਾਜਨੀਤਕ ਪਿਛੋਕੜ ਨਾਲ ਸਬੰਧਿਤ ਸੁਰਿੰਦਰ ਕੰਬੋਜ ਖ਼ੁਦ ਸਮਾਜਿਕ ਤੇ ਰਾਜਨੀਤਕ ਖੇਤਰ ਨਾਲ ਜੁੜੇ ਹੋਏ ਹਨ। ਕੰਬੋਜ ਦਾ ਬੇਟਾ ਜਗਦੀਪ ਗੋਲਡੀ ਕੰਬੋਜ ਜਲਾਲਾਬਾਦ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦਾ ਮੌਜੂਦਾ ਵਿਧਾਇਕ ਹੈ।

Punjab Bani 08 April,2024
ਮਰਨ ਵਰਤ ਲਈ ਮੁੱਖ ਮੰਤਰੀ ਭਗਵੰਤ ਮਾਨ ਪੁੱਜੇ ਖਟਕੜ ਕਲਾਂ

ਮਰਨ ਵਰਤ ਲਈ ਮੁੱਖ ਮੰਤਰੀ ਭਗਵੰਤ ਮਾਨ ਪੁੱਜੇ ਖਟਕੜ ਕਲਾਂ ਨਵਾਂਸ਼ਹਿਰ : ਦਿੱਲੀ ਆਬਕਾਰੀ ਨੀਤੀ ਘਪਲੇ 'ਚ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ 'ਚ ਇਕ ਦਿਨ ਦਾ ਮਰਨ ਵਰਤ ਰੱਖਣ ਲਈ ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਨੂੰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਪਹੁੰਚੇ। ਇੱਥੇ ਮੁੱਖ ਮੰਤਰੀ ਨੇ ਸ਼ਹੀਦੇ ਆਜ਼ਮ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਮਾਨ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ ਖਟਕੜਕਲਾਂ ਵਿੱਚ ਮਰਨ ਵਰਤ ਰੱਖਣਗੇ ਅਤੇ ਈਡੀ ਅਤੇ ਭਾਜਪਾ ਦੀ ਤਾਨਾਸ਼ਾਹੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨਗੇ।

Punjab Bani 07 April,2024
ਬੱਚਾ ਚੋਰ ਗਿਰੋਹ ਤੋ ਸੀਬੀਆਈ ਨੇ ਬਚਾਏ ਬੱਚੇ

ਬੱਚਾ ਚੋਰ ਗਿਰੋਹ ਤੋ ਸੀਬੀਆਈ ਨੇ ਬਚਾਏ ਬੱਚੇ ਨਵੀਂ ਦਿੱਲੀ- ਕੇਂਦਰੀ ਜਾਂਚ ਏਜੰਸੀ ਸੀਬੀਆਈ (CBI) ਨੇ ਇੱਕ ਵੱਡੀ ਕਾਰਵਾਈ ਕਰਦਿਆਂ ਦਿੱਲੀ-ਐਨਸੀਆਰ ਵਿੱਚ ਬੱਚੇ ਚੋਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਜਾਂਚ ਏਜੰਸੀ ਨੇ 7 ਤੋਂ 8 ਬੱਚਿਆਂ ਨੂੰ ਵੀ ਬਚਾਇਆ ਹੈ। ਇਸ ਮਾਮਲੇ ਵਿੱਚ ਕੁਝ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਹੈ। ਇਸ ਦੇ ਦਿੱਲੀ ਅਤੇ ਆਲੇ-ਦੁਆਲੇ ਦੇ ਖੇਤਰਾਂ ਦੇ ਨਾਲ-ਨਾਲ ਹੋਰ ਰਾਜਾਂ ਨਾਲ ਵੀ ਸੰਪਰਕ ਹਨ। ਸੀਬੀਆਈ ਨੇ ਇਸ ਸਬੰਧ ਵਿੱਚ ਹੋਰ ਰਾਜਾਂ ਵਿੱਚ ਵੀ ਛਾਪੇ ਮਾਰੇ ਹਨ। ਫਿਲਹਾਲ ਇਸ ਮਾਮਲੇ ‘ਚ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਕੇਂਦਰੀ ਜਾਂਚ ਏਜੰਸੀ ਸੀਬੀਆਈ ਨੇ ਕਰੀਬ 7-8 ਨਵਜੰਮੇ ਬੱਚਿਆਂ ਦਾ ਰੈਸਕਿਊ ਕੀਤਾ ਹੈ। ਜਾਂਚ ਏਜੰਸੀ ਨਾਲ ਜੁੜੇ ਸੂਤਰ ਮੁਤਾਬਕ ਇਸ ਮਾਮਲੇ ‘ਚ ਜਲਦ ਹੀ 3 ਤੋਂ 4 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਇਸ ਦਾ ਰਸਮੀ ਖੁਲਾਸਾ ਸੀਬੀਆਈ ਨੇ ਕੀਤਾ ਹੈ। ਫਿਲਹਾਲ ਦੋਸ਼ੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਸੀਬੀਆਈ ਨੂੰ ਨਵਜੰਮਿਆ ਸਮੇਤ 10 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਚੋਰੀ ਅਤੇ ਤਸਕਰੀ ਦੇ ਮਾਮਲੇ ਵਿੱਚ ਬਹੁਤ ਸਾਰੇ ਇਨਪੁਟ ਮਿਲੇ ਹਨ। ਅਜਿਹੇ ‘ਚ ਜਾਂਚ ਏਜੰਸੀ ਵਲੋਂ ਲਗਾਤਾਰ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

Punjab Bani 07 April,2024
ਪੁਲਸ ਦੀ ਹੋਈ ਗੈਗਸਟਰਾਂ ਨਾਲ ਮੁਠਭੇੜ

ਪੁਲਸ ਦੀ ਹੋਈ ਗੈਗਸਟਰਾਂ ਨਾਲ ਮੁਠਭੇੜ ਫਰੀਦਕੋਟ -ਫਰੀਦਕੋਟ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ ਹੋਈ ਹੈ। ਜਾਣਕਾਰੀ ਮਿਲੀ ਹੈ ਕਿ ਪਲਿਸ ਨੇ ਦੋ ਗੈਂਗਸਟਰ ਨੂੰ ਫੜ ਲਿਆ ਹੈ। ਦੋਹਾਂ ਦੀਆਂ ਲੱਤਾਂ ਵਿੱਚ ਗੋਲੀਆਂ ਲੱਗੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਕੋਈ ਵਾਰਦਾਤ ਕਰਨ ਫਰੀਦਕੋਟ ਆਏ ਸਨ। ਦੋਵੇਂ ਜਲੰਧਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਇੱਕ ਦਾ ਨਾਮ ਵਿਪਲ ਪ੍ਰੀਤ ਅਤੇ ਦੂਜੇ ਦਾ ਨਾਮ ਕਰਨ ਉਰਫ਼ ਆਸ਼ੂ ਹੈ।

Punjab Bani 07 April,2024
ਅਮਰੀਕਾ ਵਿੱਚ ਇੱਕ ਹੋਰ ਵਿਦਿਆਰਥੀ ਦੀ ਹੋਈ ਮੌਤ

ਅਮਰੀਕਾ ਵਿੱਚ ਇੱਕ ਹੋਰ ਵਿਦਿਆਰਥੀ ਦੀ ਹੋਈ ਮੌਤ ਨਿਊਯਾਰਕ, 6 ਅਪਰੈਲ ਅਮਰੀਕਾ ਦੇ ਓਹੀਓ ਸੂਬੇ ਵਿਚ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ। ਨਿਊਯਾਰਕ ਵਿੱਚ ਭਾਰਤ ਦੇ ਡਿਪਲੋਮੈਟਿਕ ਮਿਸ਼ਨ ਨੇ ਇਹ ਜਾਣਕਾਰੀ ਦਿੱਤੀ। ਉਸ ਨੇ ਕਿਹਾ ਕਿ ਕਲੀਵਲੈਂਡ ਵਿੱਚ ਉਮਾ ਸੱਤਿਆ ਸਾਈਂ ਗੱਡੇ ਦੀ ਮੰਦਭਾਗੀ ਮੌਤ ਦੀ ਖ਼ਬਰ ਤੋਂ ਬਹੁਤ ਦੁਖੀ ਹੈ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਦੂਤਘਰ ਭਾਰਤ ਵਿੱਚ ਰਹਿ ਰਹੇ ਉਮਾ ਦੇ ਪਰਿਵਾਰ ਦੇ ਸੰਪਰਕ ਵਿੱਚ ਹੈ। ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾ ਰਹੀ ਹੈ ਅਤੇ ਉਮਾ ਗੱਡੇ ਦੀ ਦੇਹ ਨੂੰ ਜਲਦ ਤੋਂ ਜਲਦ ਭਾਰਤ ਭੇਜਿਆ ਜਾਵੇਗਾ। ਇਸ ਸਾਲ ਅਮਰੀਕਾ ’ਚ ਹੁਣ ਤੱਕ ਘੱਟੋ-ਘੱਟ ਛੇ ਭਾਰਤੀ ਮੂਲ ਦੇ ਵਿਦਿਆਰਥੀਆਂ ਦੀ ਮੌਤ ਹੋ ਚੁੱਕੀ ਹੈ।

Punjab Bani 06 April,2024
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਆਪ ਨੇਤਾ ਕਰਨਗੇ ਭੁੱਖ ਹੜਤਾਲ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਆਪ ਨੇਤਾ ਕਰਨਗੇ ਭੁੱਖ ਹੜਤਾਲ ਚੰਡੀਗੜ੍ਹ, 6 ਅਪਰੈਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਵਿਧਾਇਕਾਂ ਅਤੇ ਵਾਲੰਟੀਅਰਾਂ ਨਾਲ 7 ਅਪਰੈਲ ਨੂੰ ਭੁੱਖ ਹੜਤਾਲ ’ਤੇ ਬੈਠਣਗੇ। ਅੱਜ ਇਥੇ ਮੀਡੀਆ ਨੂੰ ਸੰਬੋਧਨ ਕਰਦਿਆਂ ‘ਆਪ’ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਅਤੇ ਸੱਤਾਧਾਰੀ ਪਾਰਟੀ ਦੇ ਵਿਧਾਇਕ 7 ਅਪਰੈਲ ਨੂੰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਖਟਕੜ ਕਲਾਂ ਵਿਖੇ ਭੁੱਖ ਹੜਤਾਲ ’ਤੇ ਬੈਠਣਗੇ। ਉਨ੍ਹਾਂ ਪੰਜਾਬ ਵਾਸੀਆਂ ਨੂੰ  ਵਰਤ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਵੀ ਕੀਤੀ।

Punjab Bani 06 April,2024
ਹਾਦਸਾ : ਏਸੀਪੀ ਤੇ ਗੰਨਮੈਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ

ਹਾਦਸਾ : ਏਸੀਪੀ ਤੇ ਗੰਨਮੈਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ ਲੁਧਿਆਣਾ : ਸਮਰਾਲਾ ਦੇ ਪਿੰਡ ਦਿਆਲਪੁਰਾ ਨੇੜੇ ਸ਼ੁੱਕਰਵਾਰ ਰਾਤ ਕਰੀਬ 1 ਵਜੇ ਫਲਾਈਓਵਰ 'ਤੇ ਭਿਆਨਕ ਸੜਕ ਹਾਦਸਾ ਵਾਪਰਿਆ ਜਿਸ ਵਿਚ ਫਾਰਚੂਨਰ ਕਾਰ ਸਵਾਰ ਏਸੀਪੀ ਤੇ ਉਨ੍ਹਾਂ ਦੇ ਗੰਨਮੈਨ ਦੀ ਸੜ ਜਾਣ ਕਾਰਨ ਮੌਤ ਹੋ ਗਈ। ਇਕ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਿਆ। ਮ੍ਰਿਤਕ ਏਸੀਪੀ ਦੀ ਪਛਾਣ ਸੰਦੀਪ ਸਿੰਘ ਤੇ ਗੰਨਮੈਨ ਦੀ ਪਛਾਣ ਪਰਮਜੋਤ ਸਿੰਘ ਵਜੋਂ ਹੋਈ ਹੈ। ਜਦੋਂ ਦੋਵਾਂ ਨੂੰ ਡੀਐੱਮਸੀ ਹਸਪਤਾਲ ਲਿਜਾਇਆ ਤਾਂ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ।

Punjab Bani 06 April,2024
ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਵੱਲੋਂ ਲੋਕ ਸਭਾ ਚੋਣਾਂ ਸ਼ਾਂਤੀਪੂਰਨ, ਨਿਰਪੱਖ ਅਤੇ ਆਜ਼ਾਦ ਤਰੀਕੇ ਨਾਲ ਕਰਵਾਉਣ ਦੇ ਆਦੇਸ਼

ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਵੱਲੋਂ ਲੋਕ ਸਭਾ ਚੋਣਾਂ ਸ਼ਾਂਤੀਪੂਰਨ, ਨਿਰਪੱਖ ਅਤੇ ਆਜ਼ਾਦ ਤਰੀਕੇ ਨਾਲ ਕਰਵਾਉਣ ਦੇ ਆਦੇਸ਼ ਪੁਲਿਸ ਤੇ ਪ੍ਰਸ਼ਾਸਨ ਦੇ ਉਚ ਅਧਿਕਾਰੀਆਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਅੰਤਰ-ਰਾਜੀ ਹੱਦ ’ਤੇ ਚੌਕਸੀ ਵਧਾਉਣ ਦੇ ਨਾਲ ਨਾਲ ਨਜਾਇਜ਼ ਸ਼ਰਾਬ, ਨਸ਼ੀਲੇ ਪਦਾਰਥਾਂ ਤੇ ਹੋਰ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਸਖ਼ਤੀ ਨਾਲ ਠੱਲ੍ਹ ਪਾਉਣ ਦੇ ਹੁਕਮ ਸੰਗਰੂਰ, 6 ਅਪ੍ਰੈਲ: ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਨੇ ਅੱਜ ਲੋਕ ਸਭਾ ਚੋਣਾਂ ਦੀਆਂ ਹੁਣ ਤੱਕ ਹੋਈਆਂ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਭਾਰਤੀ ਚੋਣ ਕਮਿਸ਼ਨ ਦੇ ਆਦੇਸ਼ਾਂ ਦੀ ਪਾਲਣਾ ਹਿੱਤ ਵਿਸਤ੍ਰਿਤ ਦਿਸ਼ਾ ਨਿਰਦੇਸ਼ ਜਾਰੀ ਕਰਨ ਲਈ ਚੋਣ ਅਮਲ ਵਿੱਚ ਜੁਟੇ ਸਮੂਹ ਪੁਲਿਸ ਤੇ ਸਿਵਲ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਲੋਕ ਸਭਾ ਚੋਣਾਂ ਨੂੰ ਪੂਰੇ ਸ਼ਾਂਤੀਪੂਰਨ, ਨਿਰਪੱਖ ਅਤੇ ਆਜ਼ਾਦ ਤਰੀਕੇ ਨਾਲ ਕਰਵਾਉਣ ਵਿੱਚ ਹਰ ਅਧਿਕਾਰੀ ਤੇ ਕਰਮਚਾਰੀ ਦਾ ਸਹਿਯੋਗ ਲੋੜੀਂਦਾ ਹੈ ਅਤੇ ਇਸ ਵਿੱਚ ਕਿਸੇ ਵੀ ਕਿਸਮ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਸਹਾਇਕ ਰਿਟਰਨਿੰਗ ਅਧਿਕਾਰੀਆਂ, ਡੀ.ਐਸ.ਪੀਜ਼, ਥਾਣਾ ਮੁਖੀਆਂ ਅਤੇ ਐਕਸਾਈਜ਼ ਤੇ ਟੈਕਸੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲਾਇਸੰਸ ਹੋਲਡਰ ਸ਼ਰਾਬ ਵਿਕਰੇਤਾਵਾਂ ਅਤੇ ਸ਼ਰਾਬ ਠੇਕੇਦਾਰਾਂ ਦੇ ਸ਼ਰਾਬ ਵੇਚਣ, ਖਰੀਦਣ ਜਾਂ ਭੰਡਾਰ ਸਬੰਧੀ ਰਿਕਾਰਡ ਦੀ ਸਮੇਂ ਸਮੇਂ ’ਤੇ ਚੈਕਿੰਗ ਕੀਤੀ ਜਾਵੇ ਅਤੇ ਇਸ ਦੌਰਾਨ ਕਿਸੇ ਵੀ ਪੱਧਰ ’ਤੇ ਇਹ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਕਿ ਕਿਸੇ ਵਿਕਰੇਤਾ ਜਾਂ ਠੇਕੇਦਾਰ ਵੱਲੋਂ ਚੋਣ ਕਮਿਸ਼ਨ ਦੇ ਆਦੇਸ਼ਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ ਅਤੇ ਅਜਿਹੀ ਕੋਈ ਵੀ ਲਾਪਰਵਾਹੀ ਸਾਹਮਣੇ ਆਉਣ ’ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਅਤੇ ਕਾਰਜਸਾਧਕ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਦਿਹਾਤੀ ਅਤੇ ਸ਼ਹਿਰੀ ਖੇਤਰਾਂ ਵਿੱਚ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਸਰਕਾਰੀ ਇਮਾਰਤ ਜਾਂ ਸਰਕਾਰੀ ਜਾਇਦਾਦ ਉਪਰ ਕੋਈ ਵੀ ਸਿਆਸੀ ਹੋਰਡਿੰਗ, ਬੈਨਰ, ਝੰਡੇ ਆਦਿ ਨਾ ਲੱਗੇ ਹੋਣ। ਉਨ੍ਹਾਂ ਕਿਹਾ ਕਿ ਦਰੱਖਤਾਂ ਲਈ ਵਣ ਵਿਭਾਗ, ਬਿਜਲੀ ਦੇ ਖੰਭਿਆਂ ਲਈ ਪਾਵਰਕੌਮ ਅਤੇ ਸ਼ਹਿਰਾਂ ਦੀਆਂ ਗਲੀਆਂ ’ਚ ਲੱਗੇ ਪੋਲਾਂ ’ਤੇ ਸਿਆਸੀ ਇਸ਼ਤਿਹਾਰ ਲਈ ਨਗਰ ਕੌਂਸਲ ਦੇ ਅਧਿਕਾਰੀ ਜਿੰਮੇਵਾਰ ਹੋਣਗੇ। ਉਨ੍ਹਾਂ ਕਿਹਾ ਕਿ ਸੀ ਵਿਜਿਲ ਐਪ ’ਤੇ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਨਿਰਧਾਰਿਤ ਸਮੇਂ ਅੰਦਰ ਨਿਪਟਾਰਾ ਕਰਨ ਨੂੰ ਯਕੀਨੀ ਬਣਾਇਆ ਜਾਵੇ। ਜ਼ਿਲ੍ਹਾ ਚੋਣ ਅਫ਼ਸਰ ਨੇ ਇਹ ਵੀ ਕਿਹਾ ਕਿ ਜ਼ਿਲ੍ਹੇ ਵਿੱਚ ਤਾਇਨਾਤ ਫਲਾਇੰਗ ਸਕੂਐਡ ਦੀਆਂ ਟੀਮਾਂ ਨਿਰੰਤਰ ਆਪਣੀ ਡਿਊਟੀ ’ਤੇ ਕਾਰਜਸ਼ੀਲ ਰਹਿਣ ਕਿਉਂ ਜੋ ਉਨ੍ਹਾਂ ਟੀਮਾਂ ਦੀ ਗਤੀਵਿਧੀ ’ਤੇ ਚੋਣ ਕਮਿਸ਼ਨ ਵੱਲੋਂ ਵੀ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਕਿਸੇ ਵਿਅਕਤੀ ਦੀ ਨਿੱਜੀ ਜ਼ਮੀਨ, ਇਮਾਰਤ ਜਾਂ ਦੀਵਾਰ ਆਦਿ ਨੂੰ ਉਸਦੀ ਆਗਿਆ ਤੋੋਂ ਬਿਨਾਂ ਝੰਡੇ, ਬੈਨਰ ਤੇ ਹੋਰ ਸਿਆਸੀ ਮੰਤਵਾਂ ਲਈ ਇਸਤੇਮਾਲ ਕਰਨ ’ਤੇ ਪਾਬੰਦੀ ਹੈ ਅਤੇ ਇਲਾਕੇ ਵਿੱਚ ਕਾਰਜਸ਼ੀਲ ਚੌਕਸੀ ਟੀਮਾਂ ਇਸ ਦੀ ਜਾਂਚ ਕਰਕੇ ਤੱਥ ਅਧਾਰਿਤ ਕਾਰਵਾਈ ਨੂੰ ਅਮਲ ਵਿੱਚ ਲਿਆਉਣ ਲਈ ਪਾਬੰਦ ਰਹਿਣਗੀਆਂ। ਇਸ ਮੌਕੇ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਨੇ ਅੰਤਰ-ਰਾਜੀ ਹੱਦ ’ਤੇ ਨਾਕਾਬੰਦੀ ਨੂੰ ਮਜ਼ਬੂਤ ਕਰਨ ਦੇ ਨਾਲ ਨਾਲ ਹਰ ਰਸਤੇ ’ਤੇ ਚੌਕਸੀ ਤੇ ਗਸ਼ਤ ਵਧਾਉਣ ਦੇ ਆਦੇਸ਼ ਦਿੰਦਿਆਂ ਕਿਹਾ ਕਿ ਨਜਾਇਜ਼ ਸ਼ਰਾਬ, ਨਸ਼ੀਲੇ ਪਦਾਰਥਾਂ ਤੇ ਹੋਰ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਸਖ਼ਤੀ ਨਾਲ ਠੱਲ੍ਹ ਪਾਉਣ ਲਈ ਪੁਲਿਸ, ਐਕਸਾਈਜ਼, ਮਾਲ ਵਿਭਾਗ, ਸਿਹਤ ਵਿਭਾਗ ਦੇ ਅਧਿਕਾਰੀ ਆਪਸ ਵਿੱਚ ਪੂਰਾ ਤਾਲਮੇਲ ਰੱਖਣ ਅਤੇ ਕਿਸੇ ਵੀ ਕਿਸਮ ਦੀ ਸ਼ੱਕੀ ਗਤੀਵਿਧੀ ਸਾਹਮਣੇ ਆਉਣ ’ਤੇ ਫੌਰੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇ।ਉਨ੍ਹਾਂ ਨੇ ਐਸ.ਡੀ.ਐਮਜ਼ ਤੇ ਡੀ.ਐਸ.ਪੀਜ਼ ਨੂੰ ਨਿਯਮਤ ਤੌਰ ’ਤੇ ਅੰਤਰ ਰਾਜੀ ਹੱਦ ’ਤੇ ਸਾਂਝੀ ਚੈਕਿੰਗ ਕਰਨ , ਨਕਦੀ ਦੇ ਸ਼ੱਕੀ ਲੈਣ ਦੇਣ ’ਤੇ ਨਜ਼ਰ ਰੱਖਣ, ਪੋÇਲੰਗ ਸਟੇਸ਼ਨਾਂ ਦੀ ਸੁਰੱਖਿਆ ਪੱਖੋਂ ਅਗੇਤੀ ਜਾਂਚ ਕਰਨ ਸਮੇਤ ਹੋਰ ਦਿਸ਼ਾ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਆਕਾਸ਼ ਬਾਂਸਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਏ.ਸੀ.ਯੂਟੀ ਜਸਪਿੰਦਰ ਸਿੰਘ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ, 99-ਲਹਿਰਾ ਦੇ ਏ.ਆਰ.ਓ ਸੂਬਾ ਸਿੰਘ, 100-ਦਿੜ੍ਹਬਾ ਦੇ ਏ.ਆਰ.ਓ ਰਾਜੇਸ਼ ਕੁਮਾਰ ਸ਼ਰਮਾ, 101-ਸੁਨਾਮ ਦੇ ਏ.ਆਰ.ਓ ਪ੍ਰਮੋਦ ਸਿੰਗਲਾ, 107-ਧੂਰੀ ਦੇ ਏ.ਆਰ.ਓ ਅਮਿਤ ਗੁਪਤਾ ਅਤੇ 108-ਸੰਗਰੂਰ ਦੇ ਏ.ਆਰ.ਓ ਚਰਨਜੋਤ ਸਿੰਘ ਵਾਲੀਆ, ਨੋਡਲ ਅਫ਼ਸਰ ਸਵੀਪ ਵਿਨੀਤ ਕੁਮਾਰ, ਐਸ.ਪੀ ਪਲਵਿੰਦਰ ਸਿੰਘ ਚੀਮਾ, ਐਸ.ਪੀ ਨਵਰੀਤ ਸਿੰਘ ਵਿਰਕ, ਐਸ.ਪੀ ਰਾਕੇਸ਼ ਕੁਮਾਰ, ਸਮੂਹ ਡੀ.ਐਸ.ਪੀ, ਥਾਣਾ ਮੁਖੀ, ਤਹਿਸੀਲਦਾਰ ਚੋਣਾਂ ਪਰਮਜੀਤ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੁਖਚੈਨ ਸਿੰਘ ਪਾਪੜਾ, ਬੀ.ਡੀ.ਪੀ.ਓਜ਼, ਈ.ਓਜ਼, ਮਾਲ ਵਿਭਾਗ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

Punjab Bani 06 April,2024
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਨਸ਼ਾ ਤਸਕਰੀ ਅਤੇ ਗੈਰ ਕਾਨੂੰਨੀ ਵਿਕਰੀ ਨੂੰ ਸਖ਼ਤੀ ਨਾਲ ਠੱਲ੍ਹ ਪਾਉਣ ਦੇ ਹੁਕਮ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਨਸ਼ਾ ਤਸਕਰੀ ਅਤੇ ਗੈਰ ਕਾਨੂੰਨੀ ਵਿਕਰੀ ਨੂੰ ਸਖ਼ਤੀ ਨਾਲ ਠੱਲ੍ਹ ਪਾਉਣ ਦੇ ਹੁਕਮ ਨਾਰਕੋ ਕੋਆਰਡੀਨੇਸ਼ਨ ਸੈਂਟਰ ਦੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਪੁਲਿਸ ਤੇ ਪ੍ਰਸ਼ਾਸਨ ’ਤੇ ਅਧਾਰਿਤ ਟੀਮਾਂ ਕਰ ਰਹੀਆਂ ਹਨ ਸਾਂਝੀ ਚੈਕਿੰਗ ਢਾਬਿਆਂ, ਵਿਦਿਅਕ ਅਦਾਰਿਆਂ ਨਜ਼ਦੀਕ ਦੁਕਾਨਾਂ ਅਤੇ ਦਵਾਈਆਂ ਦੀਆਂ ਦੁਕਾਨਾਂ ’ਤੇ ਵੀ ਰੱਖੀ ਜਾ ਰਹੀ ਨਜ਼ਰ ਸੰਗਰੂਰ, 5 ਅਪ੍ਰੈਲ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਾਰਕੋ ਕੋਆਰਡੀਨੇਸ਼ਨ ਸੈਂਟਰ ਦੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਨਸ਼ਿਆਂ ਦੀ ਮੁਕੰਮਲ ਰੋਕਥਾਮ ਲਈ ਸਖ਼ਤ ਕਦਮ ਚੁੱਕੇ ਜਾਣ ਦੇ ਆਦੇਸ਼ ਦਿੱਤੇ ਗਏ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੈ ਅਤੇ ਇਸ ਲਈ ਪ੍ਰਸ਼ਾਸਨ ਤੇ ਪੁਲਿਸ ਦੇ ਹਰ ਅਧਿਕਾਰੀ ਤੇ ਕਰਮਚਾਰੀ ਦਾ ਇਹ ਫਰਜ਼ ਬਣਦਾ ਹੈ ਕਿ ਜ਼ਿਲ੍ਹੇ ਦੇ ਹਰ ਸ਼ਹਿਰੀ ਤੇ ਦਿਹਾਤੀ ਖੇਤਰ ਵਿੱਚ ਪੂਰੀ ਮੁਸਤੈਦੀ ਨਾਲ ਆਪਣੀ ਜਿੰਮੇਵਾਰੀ ਨਿਭਾਉਂਦੇ ਹੋਏ ਹਰ ਕਿਸਮ ਦੇ ਨਸ਼ੇ ਦੀ ਤਸਕਰੀ ਅਤੇ ਗੈਰ ਕਾਨੂੰਨੀ ਵਿਕਰੀ ਨੂੰ ਸਖ਼ਤੀ ਨਾਲ ਰੋਕਿਆ ਜਾਵੇ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੋਣਾਂ ਦੌਰਾਨ ਨਸ਼ਿਆਂ ਦੇ ਪ੍ਰਵਾਹ ਨੂੰ ਆਪਸੀ ਤਾਲਮੇਲ ਨਾਲ ਰੋਕਿਆ ਜਾਵੇ ਅਤੇ ਸਿਹਤ ਵਿਭਾਗ, ਡਰੱਗ ਇੰਸਪੈਕਟਰ ਤੇ ਪੁਲਿਸ ਦੀਆਂ ਸਾਂਝੀਆਂ ਟੀਮਾਂ ਜਿਥੇ ਕੈਮਿਸਟ ਦੀਆਂ ਦੁਕਾਨਾਂ ’ਤੇ ਕਿਸੇ ਵੀ ਕਿਸਮ ਦੀਆਂ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਨੂੰ ਰੋਕਣ ਲਈ ਲਗਾਤਾਰ ਮੁਸਤੈਦ ਰਹਿਣ ਉਥੇ ਹੀ ਵਿਦਿਅਕ ਅਦਾਰਿਆਂ ਨਜ਼ਦੀਕ ਸਥਿਤ ਖਾਣ-ਪੀਣ ਦੇ ਸਮਾਨ ਦੀਆਂ ਦੁਕਾਨਾਂ ਅਤੇ ਢਾਬਿਆਂ ’ਤੇ ਵੀ ਤਿੱਖੀ ਨਜ਼ਰ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸੰਗਰੂਰ ਵਿੱਚ ਪ੍ਰੇਗਾਬਲੀਨ 75 ਐਮਜੀ ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ’ਤੇ ਪੂਰਨ ਪਾਬੰਦੀ ਹੈ ਜਿਸ ਨੂੰ ਕਿ ਸਿਗਨੇਚਰ ਕੈਪਸੂਲ ਵਜੋਂ ਵੀ ਜਾਣਿਆ ਜਾਂਦਾ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਕੈਪਸੂਲ ਦੀ ਗਲਤ ਵਰਤੋਂ ਨੂੰ ਰੋਕਣ ਲਈ ਹਰੇਕ ਕੈਮਿਸਟ ਨੂੰ ਇਸ ਬਾਰੇ ਸੁਚੇਤ ਕੀਤਾ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰਿਸਕ੍ਰਿਪਸ਼ਨ ਸਲਿੱਪ ਉਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ ਦਵਾਈ ਦੇਣ ਦੀ ਤਾਰੀਖ ਵੀ ਦਰਜ ਕੀਤੀ ਜਾਵੇਗੀ। ਏ.ਡੀ.ਸੀ ਨੇ ਸਮੂਹ ਉਪ ਮੰਡਲ ਮੈਜਿਸਟਰੇਟ ਅਤੇ ਡੀ.ਐਸ.ਪੀਜ਼ ਨੂੰ ਵੀ ਹਦਾਇਤ ਕੀਤੀ ਕਿ ਉਹ ਸਬ ਡਵੀਜ਼ਨਾਂ ਵਿੱਚ ਚੈਕਿੰਗ ਅਭਿਆਨ ਨੂੰ ਨਿਰੰਤਰ ਜਾਰੀ ਰੱਖਣ ਅਤੇ ਚੈਕਿੰਗ ਵਿੱਚ ਸ਼ਾਮਲ ਹੋਣ ਵਾਲੇ ਹਰ ਵਿਭਾਗ ਦੇ ਅਧਿਕਾਰੀਆਂ ਤੋਂ ਸਮੇਂ ਸਮੇਂ ਇਸ ਦੀ ਫੀਡਬੈਕ ਲੈ ਕੇ ਸਮੇਂ ਸਿਰ ਗੈਰ ਸਮਾਜਿਕ ਅਨਸਰਾਂ ਖਿਲਾਫ਼ ਉਚਿਤ ਕਾਰਵਾਈ ਕੀਤੀ ਜਾਵੇ। ਮੀਟਿੰਗ ਦੌਰਾਨ ਐਸ.ਪੀ ਨਵਰੀਤ ਸਿੰਘ ਵਿਰਕ, ਡੀ.ਐਸ.ਪੀ ਕਰਨੈਲ ਸਿੰਘ, ਐਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ ਲਹਿਰਾ ਸੂਬਾ ਸਿੰਘ, ਐਸ.ਡੀ.ਐਮ ਦਿੜ੍ਹਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ ਸੁਨਾਮ ਪ੍ਰਮੋਦ ਸਿੰਗਲਾ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਸਿਵਲ ਸਰਜਨ ਡਾ. ਕਿਰਪਾਲ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਕਾਸ ਧੀਰ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ

Punjab Bani 06 April,2024
ਸਾਜਿਸ਼ਕਰਤਾ ਲੋਕਾਂ ਦੀਆਂ ਕਾਂਗਰਸ ਨੂੰ ਕਮਜੋਰ ਕਰਨ ਦੀਆਂ ਸਾਜਿਸ਼ਾਂ ਨਹੀਂ ਹੋਣ ਦੇਵਾਂਗੇ ਕਾਮਯਾਬ : ਹਰਦਿਆਲ ਕੰਬੋਜ

ਸਾਜਿਸ਼ਕਰਤਾ ਲੋਕਾਂ ਦੀਆਂ ਕਾਂਗਰਸ ਨੂੰ ਕਮਜੋਰ ਕਰਨ ਦੀਆਂ ਸਾਜਿਸ਼ਾਂ ਨਹੀਂ ਹੋਣ ਦੇਵਾਂਗੇ ਕਾਮਯਾਬ : ਹਰਦਿਆਲ ਕੰਬੋਜ - ਪਟਿਆਲਾ ਲੋਕ ਸਭਾ ਦੇ ਉਮੀਦਵਾਰ ਲਈ ਨਹੀ ਹੋਈ ਅਜੇ ਤੱਕ ਹਾਈਕਮਾਂਡ ਦੀ ਕੋਈ ਮੀਟਿੰਗ - ਕਾਂਗਰਸ ਵਰਕਰਾਂ ਨਾਲ ਚਟਾਨ ਵਾਂਗ ਖੜੇ ਸੀ ਤੇ ਖੜੇ ਰਹਾਂਗੇ ਪਟਿਆਲਾ, 6 ਅਪ੍ਰੈਲ : ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਅੱਜ ਇੱਥੇ ਆਖਿਆ ਹੈ ਕਿ ਕੁੱਝ ਸਾਜਿਸ਼ਕਰਤਾ ਲੋਕ ਕਾਂਗਰਸ ਨੂੰ ਕਮਜੋਰ ਕਰਨ ਦੀਆਂ ਸਾਜਿਸ਼ਾ ਰਚ ਰਹੇ ਹਨ ਪਰ ਅਸੀ ਵਿਸ਼ਵਾਸ਼ ਦਿਵਾਉਂਦੇ ਹਾਂ ਕਿ ਅਜਿਹੀ ਸਾਜਿਸ਼ਾਂ ਨੂੰ ਕਾਮਯਾਬ ਨਹੀਂ ਹੋਣ ਦੇਵਾਂਗੇ ਤੇ ਅਜਿਹੇ ਲੋਕਾਂ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ। ਹਰਦਿਆਲ ਸਿੰਘ ਕੰਬੋਜ ਨੇ ਆਖਿਆ ਕਿ ਪਟਿਆਲਾ ਲੋਕ ਸਭਾ ਸੀਟ ਲਈ ਅਜੇ ਕਿਸੇ ਵੀ ਉਮੀਦਵਾਰ ਨੂੰ ਐਲਾਨ ਨਹੀਂ ਕੀਤਾ ਗਿਆ ਅਤੇ ਨਾ ਹੀ ਅਜੇ ਕੋਈ ਦਿੱਲੀ ਹਾਈਕਮਾਂਡ ਨੇ ਅਤੇ ਨਾ ਹੀ ਪੰਜਾਬ ਦੀ ਸਕ੍ਰੀਨਿੰਗ ਕਮੇਟੀ ਨੇ ਕੋਈ ਮੀਟਿੰਗ ਕੀਤੀ ਹੈ। ਉਨ੍ਹਾਂ ਆਖਿਆ ਕਿ ਅਜੇ ਤਾਂ ਪੰਜਾਬ ਦੇ ਉਮੀਦਵਾਰਾਂ ਦੀ ਵੀ ਡਿਸਕਸ ਨਹੀ ਹੋਈ। ਇਸ ਲਈ ਕੁੱਝ ਲੋਕ ਸਾਜਿਸ਼ ਤਹਿਤ ਪਟਿਆਲਾ ਕਾਂਗਰਸ ਵਿੱਚ ਦਫੇੜ ਪਾਉਣ ਦੀਆਂ ਸਾਜਿਸ਼ਾਂ ਤਹਿਤ ਸਾਜਿਸ਼ਾਂ ਰਚ ਰਹੇ ਹਨ। ਉਨ੍ਹਾਂ ਨੂੰ ਕਾਮਯਾਬ ਨਹੀ ਹੋਣ ਦਿੰਤਾ ਜਾਵੇਗਾ। ਕੰਬੋਜ ਨੇ ਆਖਿਆ ਕਿ ਕੱਲ ਹੀ ਅਜੇ ਪਟਿਆਲਾ ਦੇ ਸੀਨੀਅਰ ਨੇਤਾਵਾਂ ਦੀ ਦਿੱਲੀ ਹਾਈਕਮਾਂਡ ਵਿੱਚ ਸੀਨੀਅਰ ਨੇਤਾਵਾਂ ਨਾਲ ਮੀਟਿੰਗ ਹੋਈ ਹੈ, ਜਿਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ ਪਟਿਆਲਾ ਵਿੱਚ ਟਕਸਾਲੀ ਕਾਂਗਰਸੀ ਨੂੰ ਹੀ ਮੈਦਾਨ ਵਿੱਚ ਉਤਾਰਿਆ ਜਾਵੇਗਾ। ਉਨ੍ਹਾਂ ਆਖਿਆ ਕਿ ਕਾਂਗਰਸ ਇੱਕ ਵਿਸਾਲ ਸਮੁੰਦਰ ਪਾਰਟੀ ਹੈ। ਇਸ ਵਿੱਚ ਜਿਹੜਾ ਵੀ ਆਉਣਾ ਚਾਹੁੰਦਾ ਹੈ ਆ ਸਕਦਾ ਹੈ। ਕਾਂਗਰਸ ਹਾਈਕਮਾਂਡ ਨੂੰ ਮਜਬੂਤ ਕਰਨ ਲਈ ਇਸ ਵਾਰ ਸਿਰਫ ਤੇ ਸਿਰਫ ਟਕਸਾਲੀ ਕਾਂਗਰਸੀ ਚਿਹਰਾ ਹੀ ਪਟਿਆਲਾ ਅੰਦਰ ਦੇਣਾ ਚਾਹੁੰਦੀ ਹੈ। ਉਨ੍ਹਾਂ ਆਖਿਆ ਕਿ ਕਾਂਗਰਸ ਨੇ ਪਿਛਲੇ ਸਮੇਂ ਵੀ ਇੱਕਜੁਟਤਾ ਦਿਖਾਈ ਤੇ ਸਾਰੇ ਹਲਕਾ ਇੰਚਾਰਜਾਂ ਨੇ ਟਕਸਾਲੀ ਕਾਂਗਰਸੀ ਉਮੀਦਵਾਰ ਲਈ ਕਾਂਗਰਸ ਹਾਈਕਮਾਂਡ ਨੂੰ ਬੇਨਤੀ ਕੀਤੀ ਸੀ ਤੇ ਹੁਣ ਵੀ ਇਸ ਉਪਰ ਬਹੁਤੇ ਹਲਕਾ ਇੰਚਾਰਜ ਇੱਕਮਤ ਹਨ। ਉਨ੍ਹਾਂ ਆਖਿਆ ਕਿ ਜਿਸ ਸਮੇ ਟਿਕਟ ਅਪਲਾਈ ਕਰਨ ਦੀ ਗੱਲ ਆਈ ਸੀ। ਉਸ ਸਮੇਂ ਵੀ ਸ. ਲਾਲ ਸਿੰਘ, ਉਨ੍ਹਾਂ ਖੁਦ ਅਤੇ ਬੀਬੀ ਰੰਧਾਵਾ ਅਤੇ ਡੇਰਾਬੱਸੀ ਤੋਂ ਇੱਕ ਹੋਰ ਨੇਤਾ ਨੇ ਅਪਲਾਈ ਕੀਤਾ ਸੀ, ਜਿਸ ਉਪਰ ਬਕਾਇਦਾ ਤੌਰ 'ਤੇ ਸਕ੍ਰੀਨਿੰਗ ਕਮੇਟੀ ਦੀ ਮੀਟਿੱਗ ਵਿੱਚ ਵਿਚਾਰ ਹੋਵੇਗਾ। ਹਰਦਿਆਲ ਸਿੰਘ ਕੰਬੋਜ ਨੇ ਆਖਿਆ ਕਿ ਪਿਛਲੇ ਚਾਰ ਦਹਾਕਿਆਂ ਤੋਂ ਕਾਂਗਰਸ ਨਾਲ ਡਟਕੇ ਖੜੇ ਸੀ ਤੇ ਖੜੇ ਰਹਾਂਗੇ ਅਤੇ ਚਟਾਨ ਵਰਗਾ ਜਿਗਰਾ ਰਖਕੇ ਕਾਂਗਰਸ ਪਾਰਟੀ ਦੇ ਵਰਕਰਾਂ 'ਤੇ ਧੱਕਾ ਨਹੀਂ ਹੋਣ ਦੇਵਾਂਗੇ। ਉਨ੍ਹਾਂ ਆਖਿਆ ਕਿ ਪਿਛਲੇ ਸਮੇਂ ਦੋ ਸਾਲਾਂ ਵਿੱਚ ਕਾਂਗਰਸ ਨੇਤਾਵਾਂ ਅਤੇ ਕਾਂਗਰਸ ਵਰਕਰਾਂ ਉਪਰ ਜੋ ਧੱਕਾ ਹੋਇਆ ਹੈ, ਉਹ ੀ ਅਸੀ ਪੀਡੇ 'ਤੇ ਹੰਡਾਇਆ ਹੈ। ਉਨ੍ਹਾਂ ਆਖਿਆ ਕਿ ਬਕਾਇਦਾ ਤੌਰ 'ਤੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਉਨ੍ਹਾਂ ਦੇ ਪਰਿਵਾਰ ਉੱਤੇ ਇਸਦੇ ਨਾਲ ਸਾਬਕਾ ਮੰਤਰੀ ਸਾਧੂ ਸਿੰਘ ਧਰਮਸਰੋਤ ਉਤੇ, ਮੇਰੇ ਆਪਣੇ ਪਰਿਵਾਰ ਉਪਰ ਇੱਥੇ ਤੱਕ ਬਨੂੜ, ਰਾਜਪੁਰਾ ਦੇ ਕਈ ਨੇਤਾਵਾਂ ਉਪਰ, ਸ਼ੁਤਰਾਣਾ ਦੇ ਕਈ ਹੋਰ ਹਲਕਿਆਂ ਦੇ ਨੇਤਾਵਾਂ ਉਪਰ ਪਰਚੇ ਤੱਕ ਦਰਜ ਕੀਤੇ ਗਏ, ਜਿਨਾ ਦਾ ਅਸੀ ਮੂੰਹ ਤੋੜ ਜਵਾਬ ਦਿੱਤਾ ਅਤੇ ਅਸੀ ਇਸ ਲਈ ਪੂਰੀ ਤਰ੍ਹਾਂ ਡਟਕੇ ਖੜੇ ਰਹਾਂਗੇ। ਕਾਂਗਰਸੀ ਵਰਕਰ ਬਿਨਾ ਕਿਸੇ ਭੁਲੇਖੇ ਤੋਂ ਕਾਂਗਰਸ ਲਈ ਡਟਣ ਇਸ ਮੌਕੇ ਗੱਲਬਾਤ ਕਰਦਿਆਂ ਹਰਦਿਆਲ ਸਿੰਘ ਕੰਬੋਜ ਨੇਕ ਾਂਗਰਸੀ ਵਰਕਰਾਂ ਤੇ ਨੇਤਾਵਾਂ ਨੂੰ ਬੇਨਤੀ ਕੀਤੀ ਕਿ ਉਹ ਕਿਸੇ ਵੀ ਭੁਲੇਖੇ ਵਿੱਚ ਜਾਂ ਕਨਫੂਜਨ ਵਿੱਚ ਨਾ ਰਹਿਣ ਅਤੇ ਪੂਰੀ ਤਰ੍ਹਾਂ ਕਾਂਗਰਸ ਲਈ ਜੀਂਦ ਜਾਨ ਨਾਲ ਡਟ ਜਾਣ। ਉਨ੍ਹਾਂ ਆਖਿਆ ਕਿ ਕੋਈ ਵੀ ਕਾਂਗਰਸੀ ਵਰਕਰ ਜਾਂ ਨੇਤਾ ਦੂਸਰੀ ਪਾਰਟੀਆਂ ਵਿੱਚ ਜਾਣ ਬਾਰੇ ਸੋਚੇ ਵੀ ਨਾ ਕਿਉਂਕਿ ਉਹ ਖੁਦ ਅਤੇ ਹੋਰ ਸੀਨੀਅਰ ਨੇਤਾ ਆਖਿਰੀ ਸਾਹ ਤੱਕ ਕਾਂਗਰਸ ਲਈ ਲੜਾਈ ਲੜਨਗੇ, ਕਾਂਗਰਸੀ ਵਰਕਰਾਂ ਲਈ ਲੜਾਈ ਲੜਨਗੇ ਤੇ ਕਾਂਗਰਸੀ ਵਰਕਰਾਂ ਲਈ ਜੀਉਣਗੇ ਤੇ ਮਰਨਗੇ। ਇਸ ਲਈ ਸਮੁਚੇ ਟਕਸਾਲੀ ਵਰਕਰਾਂ ਨੂੰ ਇਕਜੁਟ ਹੋ ਕੇ ਇਹ ਅਫਵਾਹਾਂ ਫੈਲਾਉਣ ਵਾਲੇ ਸਾਜਿਸ਼ਕਰਤਾ ਦਾ ਮੂੰਹ ਤੋੜ ਜਵਾਬ ਦੇਣਾ ਚਾਹੀਦਾ ਹੈ।

Punjab Bani 06 April,2024
ਰੋਟਰੀ ਕਲੱਬ ਪਟਿਆਲਾ ਮਿਡ ਟਾਊਨ ਨੇ ਮਹਿਲਾ ਵੋਟਰਾਂ ਅਤੇ ਨੌਜਵਾਨ ਵੋਟਰਾਂ ਨੂੰ ਜਾਗਰੂਕ ਕਰਨ ਲਈ ਚਲਾਈ ਮੁਹਿੰਮ

ਰੋਟਰੀ ਕਲੱਬ ਪਟਿਆਲਾ ਮਿਡ ਟਾਊਨ ਨੇ ਮਹਿਲਾ ਵੋਟਰਾਂ ਅਤੇ ਨੌਜਵਾਨ ਵੋਟਰਾਂ ਨੂੰ ਜਾਗਰੂਕ ਕਰਨ ਲਈ ਚਲਾਈ ਮੁਹਿੰਮ ਪਟਿਆਲਾ, 5 ਅਪ੍ਰੈਲ: ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਪਟਿਆਲਾ ਦਿਹਾਤੀ ਦੇ ਸਵੀਪ ਨੋਡਲ ਅਫ਼ਸਰ ਨਰਿੰਦਰ ਸਿੰਘ ਢੀਂਡਸਾ ਨੇ ਰੋਟਰੀ ਕਲੱਬ ਪਟਿਆਲਾ ਮਿਡ ਟਾਊਨ ਨਾਲ ਤਾਲਮੇਲ ਕਰਕੇ ਮਹਿਲਾ ਵੋਟਰ ਜਾਗਰੂਕਤਾ ਅਤੇ ਨੌਜਵਾਨ ਵੋਟਰ ਜਾਗਰੂਕਤਾ ਲਈ ਇਕ ਪ੍ਰੋਗਰਾਮ ਕਰਵਾਇਆ। ਇਸ ਪ੍ਰੋਗਰਾਮ ਵਿੱਚ ਨੇੜਲੇ ਇਲਾਕਿਆਂ ਤੋਂ ਮਹਿਲਾ ਵੋਟਰਾਂ ਅਤੇ ਨੌਜਵਾਨ ਵੋਟਰਾਂ ਦਾ ਇੱਕ ਇਕੱਠ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਨੇ ਮੁੱਖ ਮਹਿਮਾਨ ਵੱਜੋ ਸ਼ਿਰਕਤ ਕੀਤੀ। ਇਸ ਪ੍ਰੋਗਰਾਮ ਵਿੱਚ ਕਲੱਬ ਦੇ ਪ੍ਰਧਾਨ ਅਸ਼ੋਕ ਰੌਣੀ, ਸਕੱਤਰ ਨਰਿੰਦਰ ਸਿੰਘ ਢੀਂਡਸਾ ਅਤੇ ਰਵਿੰਦਰ ਸਿੰਘ ਹੁੰਦਲ, ਪ੍ਰਿੰਸੀਪਲ, ਸਰਕਾਰੀ ਬਹੁਤਕਨੀਕੀ ਕਾਲਜ, ਪਟਿਆਲਾ ਵੀ ਹਾਜ਼ਰ ਸਨ। ਇਸ ਇਕੱਠ ਵਿੱਚ ਗੁਰੂ ਨਾਨਕ ਨਗਰ, ਗੁਰਬਖ਼ਸ਼ ਕਲੋਨੀ, ਜੁਝਾਰ ਨਗਰ, ਐਸ.ਐਸ.ਟੀ ਨਗਰ ਅਤੇ ਅਰਬਨ ਅਸਟੇਟ ਤੋਂ 100 ਤੋਂ ਵੱਧ ਮਹਿਲਾ ਵੋਟਰ ਅਤੇ ਨੌਜਵਾਨ ਵੋਟਰ ਇਕੱਤਰਿਤ ਸਨ। ਇਨ੍ਹਾਂ ਵੋਟਰਾਂ ਨੂੰ ਸੰਬੋਧਨ ਕਰਦੇ ਹੋਏ ਡਾ. ਹਰਜਿੰਦਰ ਸਿੰਘ ਬੇਦੀ ਨੇ ਅਪੀਲ ਕੀਤੀ ਕਿ ਹਰ ਇੱਕ ਨਾਗਰਿਕ ਆਪਣੀ ਜ਼ਿੰਮੇਵਾਰੀ ਸਮਝ ਕੇ 1 ਜੂਨ ਨੂੰ ਵੋਟ ਪਾਉਣ ਜ਼ਰੂਰ ਆਵੇ। ਇਸ ਨਾਲ ਲੋਕਤੰਤਰ ਮਜ਼ਬੂਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਆਪਣੇ ਪਰਿਵਾਰ, ਆਪਣੇ ਮੁਹੱਲਿਆਂ ਦੇ ਵਿੱਚ ਆਪ ਅਪੀਲ ਕਰੋ ਕਿ ਉਸ ਦਿਨ ਕੋਈ ਵੀ ਵੋਟਰ ਵੋਟ ਪਾਉਣ ਤੋਂ ਗੁਰੇਜ਼ ਨਾ ਕਰੇ। ਉਨ੍ਹਾਂ ਨੇ ਚੋਣ ਕਮਿਸ਼ਨ ਵੱਲੋਂ ਵੱਖ–ਵੱਖ ਉਪਰਾਲਿਆਂ ਬਾਰੇ ਚਾਨਣ ਪਾਉਂਦੇ ਹੋਏ ਦੱਸਿਆ ਕਿ 85 ਸਾਲ ਤੋਂ ਉੱਪਰ ਦੇ ਵੋਟਰ ਨੂੰ ਘਰ ਬੈਠੇ ਵੋਟ ਪਾਉਣ ਦੀ ਸੁਵਿਧਾ ਹੈ ਅਤੇ 40 ਪ੍ਰਤੀਸ਼ਤ ਤੋਂ ਵੱਧ ਦਿਵਿਆਂਗ ਵੋਟਰ ਦੀ ਵੋਟ ਵੀ ਘਰ ਬੈਠੇ ਹੀ ਪਾਈ ਜਾ ਸਕਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਪੀ.ਡਬਲਯੂ.ਡੀ. ਵੋਟਰਾਂ ਨੂੰ ਸ਼ਕਸਮ ਐਪ ਤੇ ਨਾਮਜ਼ਦ ਹੋਣ ਦੀ ਅਪੀਲ ਕੀਤੀ। ਉਨ੍ਹਾਂ ਨੇ ਸੀ ਵੀਜ਼ਲ, ਕੇ.ਵਾਈ.ਸੀ., ਵੋਟਰ ਹੈਲਪਲਾਈਨ ਐਪ ਬਾਰੇ ਵੀ ਦੱਸਿਆ। ਉਨ੍ਹਾਂ ਨੇ ਅਪੀਲ ਕੀਤੀ ਕਿ ਇਸ ਵਾਰ ਪਟਿਆਲਾ ਜ਼ਿਲ੍ਹੇ ਵਿੱਚ 70 ਪ੍ਰਤੀਸ਼ਤ ਤੋਂ ਵੱਧ ਮਤਦਾਨ ਕਰਨਾ ਹੈ। ਇਸ ਜ਼ਿੰਮੇਵਾਰੀ ਵਿੱਚ ਹਰ ਨਾਗਰਿਕ ਦੀ ਭਾਗੀਦਾਰੀ ਹੋਣੀ ਜ਼ਰੂਰੀ ਹੈ। ਇਸ ਮੌਕੇ ਤੇ ਰੋਟਰੀ ਕਲੱਬ ਪਟਿਆਲਾ ਮਿਡ ਟਾਊਨ ਦੇ ਪ੍ਰਧਾਨ ਅਸ਼ੋਕ ਰੌਣੀ ਨੇ ਮੁੱਖ ਮਹਿਮਾਨ ਅਤੇ ਸਾਰਿਆਂ ਦਾ ਰੋਟਰੀ ਭਵਨ ਵਿੱਚ ਆਉਣ ਤੇ ਸਵਾਗਤ ਕੀਤਾ। ਉਨ੍ਹਾਂ ਨੇ ਦੱਸਿਆ ਕਿ ਕਲੱਬ ਵੱਲੋਂ ਐਸ.ਐਸ.ਟੀ. ਨਗਰ ਦੇ ਵਿੱਚ ਰੈਜੀਡੈਂਸ ਐਸੋਸੀਏਸ਼ਨ ਦੇ ਨਾਲ ਵੋਟਰ ਜਾਗਰੂਕਤਾ ਦੇ ਸੰਬੰਧੀ ਮੀਟਿੰਗ ਕਰਵਾਈ ਗਈ, ਵੋਟਰ ਜਾਗਰੂਕਤਾ ਸੁਨੇਹੇ ਦਾ ਨਾਲ ਕੱਪੜੇ ਦੇ ਥੈਲੇ ਬਣਵਾਏ ਗਏ ਅਤੇ ਇਹ ਥੈਲੇ ਮੁਫ਼ਤ ਵਿੱਚ ਸਬਜ਼ੀ ਮੰਡੀਆਂ ਦੇ ਵਿੱਚ ਵੰਡੇ ਗਏ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਕਲੱਬ ਵੋਟਰ ਜਾਗਰੂਕਤਾ ਦੇ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਤੇ ਰੋਟਰੀ ਕਲੱਬ ਪਟਿਆਲਾ ਮਿਡ ਟਾਊਨ ਦੇ ਸਕੱਤਰ ਨਰਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਪਿਛਲੇ ਤਿੰਨ ਚਾਰ ਮਹੀਨਿਆਂ ਤੋਂ ਕਲੱਬ ਵੱਲੋਂ ਵੋਟਰ ਜਾਗਰੂਕਤਾ ਦੇ ਵੱਖ–ਵੱਖ ਮੁਹਿੰਮ ਚਲਾਈ ਜਾ ਰਹੀ ਹੈ ਅਤੇ 1 ਜੂਨ ਤੱਕ ਹੋਰ ਵੀ ਕਈ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਤੇ ਸਰਕਾਰੀ ਬਹੁਤਕਨੀਕੀ ਕਾਲਜ ਦੇ ਪ੍ਰਿੰਸੀਪਲ ਰਵਿੰਦਰ ਸਿੰਘ ਹੁੰਦਲ ਨੇ ਕਿਹਾ ਕਿ ਉਨ੍ਹਾਂ ਦੀ ਸੰਸਥਾ ਵੀ ਵੋਟਰ ਜਾਗਰੂਕਤਾ ਲਈ ਵਚਨਬੱਧ ਹੈ ਅਤੇ ਪਿਛਲੇ ਸਮੇਂ ਵਿੱਚ ਉਨ੍ਹਾਂ ਨੇ ਵਿਦਿਆਰਥਣਾਂ ਦੀ ਵੋਟਰ ਜਾਗਰੂਕਤਾ ਦੀ ਇੱਕ ਰੈਲੀ ਕੱਢੀ। ਸੰਸਥਾ ਦੀ ਦੀਵਾਰ ਤੇ ਵੋਟ ਪਾਉਣ ਦਾ ਸੁਨੇਹਾ ਵੀ ਪੈਂਟ ਕਰਵਾਇਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਸੰਸਥਾ ਦੇ ਵਿਦਿਆਰਥੀ ਜੋ ਕਿ 18 ਸਾਲ ਤੋਂ ਉੱਪਰ ਹਨ ਦੀ ਵੋਟ ਬਣਵਾ ਚੁੱਕੇ ਹਨ। ਪ੍ਰੋਗਰਾਮ ਦੇ ਅਖੀਰ ਵਿੱਚ ਸਭ ਨੇ ਪ੍ਰਣ ਲਿਆ ਕਿ ਉਹ ਲੋਕਤੰਤਰੀ ਪਰੰਪਰਾਵਾਂ ਕਾਇਮ ਰੱਖਣਗੇ ਅਤੇ ਸੁਤੰਤਰ, ਨਿਰਪੱਖ ਅਤੇ ਸ਼ਾਂਤੀ ਮਈ ਚੋਣਾਂ ਦੇ ਮਾਣ ਬਰਕਰਾਰ ਰੱਖਦੇ ਹੋਏ ਨਿਡਰ ਹੋ ਕੇ ਧਰਮ, ਵਰਗ, ਜਾਤੀ, ਭਾਈਚਾਰੇ, ਭਾਸ਼ਾ ਜਾਂ ਹੋਰ ਕਿਸੇ ਪ੍ਰਭਾਵ ਤੋਂ ਬਿਨਾਂ ਜਾਂ ਲਾਲਚ ਤੋਂ ਬਿਨਾਂ ਸਾਰੀਆਂ ਚੋਣਾਂ ਵਿੱਚ ਆਪਣਾ ਵੋਟ ਜ਼ਰੂਰ ਪਾਉਣਗੇ। ਇਸ ਮੌਕੇ ਤੇ ਰੋਟਰੀ ਕਲੱਬ ਪਟਿਆਲਾ ਮਿਡ ਟਾਊਨ ਦੇ ਸਾਬਕਾ ਪ੍ਰਧਾਨ ਭਗਵਾਨ ਦਾਸ ਗੁਪਤਾ, ਰਾਜੀਵ ਗੋਇਲ, ਐਨ ਕੇ ਜੈਨ, ਹਨੀਸ ਗੋਇਲ, ਇੰਦਰਜੀਤ ਸਿੰਘ ਗਿੱਲ, ਹਰਬੰਸ ਸਿੰਘ ਕੁਲਾਰ ਅਤੇ ਤਰਸੇਮ ਬਾਂਸਲ ਆਦਿ ਹਾਜ਼ਰ ਸਨ। ਇਸ ਮੌਕੇ ਤੇ ਪਟਿਆਲਾ ਦਿਹਾਤੀ ਦੇ ਸੈਕਟਰ ਅਫ਼ਸਰ ਕੰਵਲਪ੍ਰੀਤ ਸਿੰਘ ਭੁੱਲਰ ਅਤੇ ਨੇੜਲੇ ਏਰੀਏ ਦੇ ਸਾਰੇ ਬੀ.ਐਲ.ਓ. ਵੀ ਹਾਜ਼ਰ ਸਨ।

Punjab Bani 05 April,2024
ਭਗਤ ਸਿੰਘ ਦੇ ਪੋਤੇ ਨੇ ਆਪ ਪਾਰਟੀ ਤੇ ਜਤਾਈ ਨਰਾਜਗੀ

ਭਗਤ ਸਿੰਘ ਦੇ ਪੋਤੇ ਨੇ ਆਪ ਪਾਰਟੀ ਤੇ ਜਤਾਈ ਨਰਾਜਗੀ ਚੰਡੀਗੜ੍ਹ : ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪੋਤੇ ਯਾਦਵਿੰਦਰ ਸੰਧੂ ਨੇ ਕੇਜਰੀਵਾਲ ਦੀ ਸਲਾਖਾਂ ਵਾਲੀ ਤਸਵੀਰ 'ਤੇ ਪ੍ਰਤੀਕਿਰਿਆ ਦਿੱਤੀ ਹੈ। ਸ਼ੁੱਕਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਪਿਛਲੇ ਪਾਸੇ ਬਾਬਾ ਸਾਹਿਬ ਅੰਬੇਡਕਰ ਅਤੇ ਭਗਤ ਸਿੰਘ ਦੀਆਂ ਤਸਵੀਰਾਂ ਵਿਚਕਾਰ ਕੇਜਰੀਵਾਲ ਦੀ ਸਲਾਖਾਂ ਵਾਲੀ ਤਸਵੀਰ ਦੇਖੀ ਗਈ। ਕੇਜਰੀਵਾਲ ਦੀ ਤੁਲਨਾ ਮਹਾਨ ਨੇਤਾਵਾਂ ਨਾਲ ਕੀਤੀ ਗਈ, ਜਿਸ ਤੋਂ ਬਾਅਦ ਇਸ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ। ਹੁਣ ਭਗਤ ਸਿੰਘ ਦੇ ਪੋਤੇ ਨੇ ਵੀ 'ਆਪ' 'ਤੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ।

Punjab Bani 05 April,2024
ਪ੍ਰਧਾਨ ਮੰਤਰੀ ਮੋਦੀ ਕਰਨਗੇ ਵਾਇਨਾਡ ਵਿੱਚ ਉਮੀਦਵਾਰ ਲਈ ਪ੍ਰਚਾਰ

ਪ੍ਰਧਾਨ ਮੰਤਰੀ ਮੋਦੀ ਕਰਨਗੇ ਵਾਇਨਾਡ ਵਿੱਚ ਉਮੀਦਵਾਰ ਲਈ ਪ੍ਰਚਾਰ ਤਿਰੂਵਨੰਤਪੁਰਮ, 5 ਅਪਰੈਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੇਰਲ ਦੇ ਵਾਇਨਾਡ ਅਤੇ ਇਕ ਹੋਰ ਹਲਕੇ ਵਿਚ ਚੋਣ ਪ੍ਰਚਾਰ ਕਰਨ ਦੀ ਉਮੀਦ ਹੈ। ਸੂਤਰਾਂ ਦਾ ਕਹਿਣਾ ਹੈ ਕਿ ਦੌਰੇ ਦੀਆਂ ਤਰੀਕਾਂ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ। ਕੇਰਲ ‘ਚ 26 ਅਪਰੈਲ ਨੂੰ 20 ਲੋਕ ਸਭਾ ਮੈਂਬਰ ਚੁਣਨ ਲਈ ਚੋਣਾਂ ਹੋਣਗੀਆਂ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਸ਼ਾਮ ਇੱਥੇ ਪਹੁੰਚ ਰਹੇ ਹਨ ਅਤੇ ਸ਼ਨਿਚਰਵਾਰ ਨੂੰ ਰੋਡ ਸ਼ੋਅ ਕਰਨਗੇ। ਉੱਥੋਂ ਉਹ ਗੁਆਂਢੀ ਰਾਜ ਤਾਮਿਲਨਾਡੂ ਜਾਣਗੇ, ਜਿੱਥੇ 19 ਅਪਰੈਲ ਨੂੰ ਪਹਿਲੇ ਪੜਾਅ ਦੀਆਂ ਚੋਣਾਂ ਹੋਣੀਆਂ ਹਨ। ਸੂਤਰਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਵਾਇਨਾਡ ਵਿਖੇ ਪਾਰਟੀ ਦੇ ਸੂਬਾ ਪ੍ਰਧਾਨ ਕੇ. ਸੁਰੇਂਦਰਨ ਲਈ ਪ੍ਰਚਾਰ ਕਰਨਗੇ, ਜਿਨ੍ਹਾਂ ਦਾ ਮੁਕਾਬਲਾ ਮੌਜੂਦਾ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨਾਲ ਹੈ। ਸੀਪੀਆਈ ਦੀ ਐਨੀ ਰਾਜਾ ਇਸ ਸੀਟ ਤੋਂ ਚੋਣ ਲੜ ਰਹੀ ਇੱਕ ਹੋਰ ਪ੍ਰਮੁੱਖ ਉਮੀਦਵਾਰ ਹੈ।

Punjab Bani 05 April,2024
ਆਪ ਨੇਤਾ ਆਤਿਸ਼ੀ ਨੂੰ ਕਾਰਨ ਦੱਸੋ ਨੋਟਿਸ ਕੀਤਾ ਜਾਰੀ

ਆਪ ਨੇਤਾ ਆਤਿਸ਼ੀ ਨੂੰ ਕਾਰਨ ਦੱਸੋ ਨੋਟਿਸ ਕੀਤਾ ਜਾਰੀ ਨਵੀਂ ਦਿੱਲੀ, 5 ਅਪਰੈਲ ਚੋਣ ਕਮਿਸ਼ਨ ਨੇ ਅੱਜ ਦਿੱਲੀ ਦੀ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਨੇਤਾ ਆਤਿਸ਼ੀ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤਾ ਅਤੇ ਉਨ੍ਹਾਂ ਨੂੰ ਤੱਥਾਂ ਸਮੇਤ ਉਸ ਬਿਆਨ ਲਈ ਪੇਸ਼ ਹੋਣ ਲਈ ਕਿਹਾ ਹੈ,ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਭਾਜਪਾ ‘ਚ ਸ਼ਾਮਲ ਹੋਣ ਲਈ ਉਨ੍ਹਾਂ ਤੱਕ ਪਹੁੰਚ ਕੀਤੀ ਗਈ ਸੀ। ਇਸ ਤੋਂ ਪਹਿਲਾਂ ਭਾਜਪਾ ਨੇ ਇਸ ਮਾਮਲੇ ’ਚ ਆਤਿਸ਼ੀ ਦੇ ਇਸ ਦਾਅਵੇ ਵਿਰੁੱਧ ਕਮਿਸ਼ਨ ਕੋਲ ਪਹੁੰਚ ਕੀਤੀ ਸੀ।

Punjab Bani 05 April,2024
ਮੁੱਖ ਮੰਤਰੀ ਕੇਜਰੀਵਾਲ ਨੂੰ ਸਲਾਖਾਂ ਪਿਛੇ ਡਕਣ ਲਈ ਸਾਜਿਸ ਰਚੀ : ਸੰਜੇ ਸਿੰਘ

ਮੁੱਖ ਮੰਤਰੀ ਕੇਜਰੀਵਾਲ ਨੂੰ ਸਲਾਖਾਂ ਪਿਛੇ ਡਕਣ ਲਈ ਸਾਜਿਸ ਰਚੀ : ਸੰਜੇ ਸਿੰਘ ਨਵੀਂ ਦਿੱਲੀ, 5 ਅਪਰੈਲ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੈ ਸਿੰਘ ਨੇ ਅੱਜ ਦਾਅਵਾ ਕੀਤਾ ਕਿ ਭਾਜਪਾ ਦੇ ਸੀਨੀਅਰ ਨੇਤਾਵਾਂ ਨੇ ਆਬਕਾਰੀ ਨੀਤੀ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਲਾਖਾਂ ਪਿੱਛੇ ਡੱਕਣ ਦੀ ਸਾਜ਼ਿਸ਼ ਰਚੀ ਹੈ। ਜੇਲ੍ਹ ’ਚੋਂ ਬਾਹਰ ਆਉਣ ਤੋਂ ਦੋ ਦਿਨ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਭਾਜਪਾ ‘ਤੇ ਮਗੁੰਟਾ ਰਾਘਵ ਰੈੱਡੀ ‘ਤੇ ਕੇਜਰੀਵਾਲ ਵਿਰੁੱਧ ਝੂਠਾ ਬਿਆਨ ਦੇਣ ਲਈ ਦਬਾਅ ਬਣਾਉਣ ਦਾ ਦੋਸ਼ ਵੀ ਲਾਇਆ। ਰੈੱਡੀ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਮੁਲਜ਼ਮ ਤੋਂ ਸਰਕਾਰੀ ਗਵਾਹ ਬਣਿਆ ਹੈ।

Punjab Bani 05 April,2024
ਸੁਰਖਿਆ ਬਲਾਂ ਨੇ ਜੰਮੂ ਕਸ਼ਮੀਰ ਵਿਖੇ ਮਾਰਿਆ ਅੱਤਵਾਦੀ

ਸੁਰਖਿਆ ਬਲਾਂ ਨੇ ਜੰਮੂ ਕਸ਼ਮੀਰ ਵਿਖੇ ਮਾਰਿਆ ਅੱਤਵਾਦੀ ਸ੍ਰੀਨਗਰ, 5 ਅਪਰੈਲ ਸੁਰੱਖਿਆ ਬਲਾਂ ਨੇ ਅੱਜ ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿਚ ਕੰਟਰੋਲ ਰੇਖਾ ਨੇੜੇ ਘੁਸਪੈਠ ਨੂੰ ਨਾਕਾਮ ਕਰਦਿਆਂ ਅਤਿਵਾਦੀ ਨੂੰ ਮਾਰ ਦਿੱਤਾ। ਅਧਿਕਾਰੀਆਂ ਨੇ ਕਿਹਾ ਕਿ ਫੌਜ ਦੇ ਜਵਾਨਾਂ ਨੇ ਜ਼ਿਲ੍ਹੇ ਦੇ ਉੜੀ ਖੇਤਰ ਵਿੱਚ ਸਬੁਰਾ ਨਾਲਾ ਰੁਸਤਮ ਵਿੱਚ ਕੰਟਰੋਲ ਰੇਖਾ ਦੇ ਨਾਲ ਸ਼ੱਕੀ ਗਤੀਵਿਧੀਆਂ ਦੇਖੀਆਂ ਅਤੇ ਘੁਸਪੈਠੀਆਂ ਨੂੰ ਚੁਣੌਤੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇਸ ‘ਤੇ ਘੁਸਪੈਠੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਦਾ ਜਵਾਨਾਂ ਨੇ ਢੁੱਕਵਾਂ ਜਵਾਬ ਦਿੱਤਾ ਅਤੇ ਇਸ ਕਾਰਵਾਈ ‘ਚ ਅਤਿਵਾਦੀ ਮਾਰਿਆ ਗਿਆ।

Punjab Bani 05 April,2024
ਬਾਬਾ ਤਰਸੇਮ ਸਿੰਘ ਹਤਿਆ ਮਾਮਲੇ ਵਿੱਚ ਚਾਰ ਵਿਅਕਤੀ ਗ੍ਰਿਫ਼ਤਾਰ

ਬਾਬਾ ਤਰਸੇਮ ਸਿੰਘ ਹਤਿਆ ਮਾਮਲੇ ਵਿੱਚ ਚਾਰ ਵਿਅਕਤੀ ਗ੍ਰਿਫ਼ਤਾਰ ਦੇਹਰਾਦੂਨ, 5 ਅਪਰੈਲ ਉੱਤਰਾਖੰਡ ਦੇ ਨਾਨਕਮੱਤਾ ’ਚ ਕਾਰ ਸੇਵਾ ਮੁਖੀ ਬਾਬਾ ਤਰਸੇਮ ਸਿੰਘ ਦੀ ਹੱਤਿਆ ਵਿੱਚ ਸ਼ਾਮਲ ਮੁਲਜ਼ਮਾਂ ਦੀ ਮਦਦ ਕਰਨ ਦੇ ਦੋਸ਼ ਵਿੱਚ ਪੁਲੀਸ ਨੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਦੇ ਹੱਥ ਹਾਲੇ ਤੱਕ ਹਮਲਾਵਰ ਨਹੀਂ ਲੱਗੇ। ਪੁਲੀਸ ਨੇ ਕਤਲ ਦੇ ਮਾਮਲੇ ਵਿੱਚ ਲੋੜੀਂਦੇ ਦੋ ਭਗੌੜੇ ਦੋਸ਼ੀਆਂ (ਸ਼ੂਟਰਾਂ) ਦੀ ਇਨਾਮੀ ਰਾਸ਼ੀ 25,000 ਰੁਪਏ ਤੋਂ ਵਧਾ ਕੇ 50,000 ਰੁਪਏ ਕਰ ਦਿੱਤੀ ਹੈ। ਕਾਰ ਸੇਵਾ ਪ੍ਰਧਾਨ ਬਾਬਾ ਤਰਸੇਮ ਸਿੰਘ ਦੀ 28 ਮਾਰਚ ਨੂੰ ਦੋ ਬਾਈਕ ਸਵਾਰ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਤੋਂ ਪਹਿਲਾਂ ਨਾਨਕਮੱਤਾ ਥਾਣੇ ਵਿੱਚ ਸਾਬਕਾ ਆਈਏਐੱਸ ਅਧਿਕਾਰੀ ਹਰਬੰਸ ਸਿੰਘ ਚੁੱਘ ਅਤੇ ਦੋ ਹੋਰਾਂ ਪ੍ਰੀਤਮ ਸਿੰਘ ਅਤੇ ਬਾਬਾ ਅਨੂਪ ਸਿੰਘ ਖ਼ਿਲਾਫ਼ ਕਥਿਤ ਕਤਲ ਦੇ ਦੋਸ਼ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ। ਕਾਰ ਸੇਵਾ ਦੇ ਸੇਵਾਦਾਰ ਜਸਬੀਰ ਸਿੰਘ ਨੇ ਦੋਸ਼ ਲਾਇਆ ਸੀ ਕਿ ਹਰਬੰਸ ਸਿੰਘ ਚੁੱਘ ਅਤੇ ਦੋ ਹੋਰਾਂ ਨੇ ਕਾਰ ਸੇਵਾ ਪ੍ਰਧਾਨ ਨੂੰ ਮਾਰਨ ਦੀ ਸਾਜ਼ਿਸ਼ ਰਚੀ ਸੀ।

Punjab Bani 05 April,2024
ਕਾਂਗਰਸ ਨੇ ਜਾਰੀ ਕੀਤਾ ਆਪਣਾ ਮੈਨੀਫੈਸਟੋ

ਕਾਂਗਰਸ ਨੇ ਜਾਰੀ ਕੀਤਾ ਆਪਣਾ ਮੈਨੀਫੈਸਟੋ ਨਵੀਂ ਦਿੱਲੀ, 5 ਅਪਰੈਲ ਕਾਂਗਰਸ ਨੇ ਅੱਜ ਲੋਕ ਸਭਾ ਚੋਣਾਂ ਲਈ ਆਪਣਾ ਮੈਨੀਫੈਸਟੋ ਜਾਰੀ ਕੀਤਾ ਜੋ ਪੰਜ ‘ਨਿਆਂ’ ​​ਅਤੇ 25 ‘ਗਾਰੰਟੀਆਂ’ ‘ਤੇ ਆਧਾਰਿਤ ਹੈ। ਪਾਰਟੀ ਨੇ ਇਸ ਦਾ ਨਾਂ ‘ਨਿਆਏ ਪੱਤਰ’ ਰੱਖਿਆ ਹੈ। ਇਹ ਚੋਣ ਮਨੋਰਥ ਪੱਤਰ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਕਾਂਗਰਸ ਦੇ ਮੁੱਖ ਦਫ਼ਤਰ ਵਿੱਚ ਜਾਰੀ ਕੀਤਾ ਗਿਆ। ਇਸ ਮੌਕੇ ਕਾਂਗਰਸ ਸੰਗਠਨ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ, ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ, ਪਾਰਟੀ ਮੈਨੀਫੈਸਟੋ ਕਮੇਟੀ ਦੇ ਮੁਖੀ ਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਸਮੇਤ ਕਈ ਹੋਰ ਸੀਨੀਅਰ ਆਗੂ ਮੌਜੂਦ ਸਨ। ਇਸ ਵਿੱਚ ਲੋਕਾਂ ਨੂੰ ਧਰਮ, ਭਾਸ਼ਾ, ਜਾਤ ਤੋਂ ਉਪਰ ਉੱਠ ਕੇ ਸਮਝਦਾਰੀ ਨਾਲ ਚੋਣ ਕਰਨ ਅਤੇ ਲੋਕਤੰਤਰੀ ਸਰਕਾਰ ਬਣਾਉਣ ਦੀ ਅਪੀਲ ਕੀਤੀ। ਕਾਂਗਰਸ ਦੇਸ਼ ਵਿਆਪੀ ਸਮਾਜਿਕ-ਆਰਥਿਕ ਅਤੇ ਜਾਤੀ ਜਨਗਣਨਾ ਕਰਵਾਉਣ ਦਾ ਵਾਅਦਾ ਕੀਤਾ ਹੈ।

Punjab Bani 05 April,2024
ਭਿਆਨਕ ਸੜਕ ਹਾਦਸੇ ਦੌਰਾਨ 5 ਲੋਕਾਂ ਦੀ ਮੌਤ, 8 ਗ਼ੰਭੀਰ ਜਖਮੀ

ਭਿਆਨਕ ਸੜਕ ਹਾਦਸੇ ਦੌਰਾਨ 5 ਲੋਕਾਂ ਦੀ ਮੌਤ, 8 ਗ਼ੰਭੀਰ ਜਖਮੀ ਕੋਟਕਪੂਰਾ : ਕੋਟਕਪੂਰਾ ਦੇ ਨਜ਼ਦੀਕੀ ਪਿੰਡ ਪੰਜਗਰਾਈ ਖੁਰਦ ਨੇੜੇ ਸ਼ੁੱਕਰਵਾਰ ਤੜਕੇ ਟਾਟਾ ਏਸ ਅਤੇ ਟਰਾਲੇ ਵਿਚਕਾਰ ਹੋਈ ਭਿਆਨਕ ਟੱਕਰ ‘ਚ ਦੋ ਔਰਤਾਂ ਸਮੇਤ 5 ਲੋਕਾਂ ਦੀ ਮੌਤ ਹੋ ਗਈ, ਜਦਕਿ 8 ਲੋਕ ਗੰਭੀਰ ਰੂਪ ‘ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਕੋਟਕਪੂਰਾ ਦੇ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ। ਇਹ ਸਾਰੇ ਮੁਕਤਸਰ ਦੇ ਪਿੰਡ ਮਰਾੜ ਕਲਾਂ ਦੇ ਵਸਨੀਕ ਹਨ, ਜੋ ਕਿ ਬਾਘਾ ਪੁਰਾਣਾ ਦੇ ਪਿੰਡ ਨਿਗਾਹਾ ਵਿਖੇ ਇੱਕ ਧਾਰਮਿਕ ਸਥਾਨ ‘ਤੇ ਮੱਥਾ ਟੇਕਣ ਤੋਂ ਬਾਅਦ ਟਾਟਾ ਏਸ ਗੱਡੀ ਵਿੱਚ ਸਵਾਰ ਹੋ ਕੇ ਵਾਪਸ ਆ ਰਹੇ ਸਨ। ਪੰਜਗਰਾਈਂ ਖੁਰਦ ਨੇੜੇ ਸਾਹਮਣੇ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।ਮ੍ਰਿਤਕਾਂ ਦੀ ਪਛਾਣ ਸੁਖਦੇਵ ਰਾਜ (38), ਲਵਪ੍ਰੀਤ (22), ਕਰਮਜੀਤ ਕੌਰ ਪਤਨੀ ਸੁਰੇਸ਼ ਕੁਮਾਰ (36), ਕਰਮਜੀਤ ਕੌਰ ਪਤਨੀ ਸੁਖਚੈਨ ਸਿੰਘ (35), ਦੀਪਕ ਕੁਮਾਰ (27) ਸ਼ਾਮਲ ਹਨ। ਸਾਰੇ ਮ੍ਰਿਤਕ ਮੁਕਤਸਰ ਦੇ ਪਿੰਡ ਮਰਾੜ ਕਲਾਂ ਦੇ ਰਹਿਣ ਵਾਲੇ ਹਨ।

Punjab Bani 05 April,2024
ਫੌਜ ਭੇਜਣ ਤੇ ਫਰਾਂਸ ਲਈ ਕਈ ਸਮੱਸਿਆਵਾਂ ਪੈਦਾ ਹੋਣਗੀਆਂ : ਰੂਸ

ਫੌਜ ਭੇਜਣ ਤੇ ਫਰਾਂਸ ਲਈ ਕਈ ਸਮੱਸਿਆਵਾਂ ਪੈਦਾ ਹੋਣਗੀਆਂ : ਰੂਸ ਮਾਸਕੋ, 4 ਅਪਰੈਲ ਰੂਸ ਦੇ ਰੱਖਿਆ ਮੰਤਰੀ ਨੇ ਅੱਜ ਆਪਣੇ ਫਰਾਂਸੀਸੀ ਹਮਰੁਤਬਾ ਨੂੰ ਫ਼ੋਨ ਕਰਕੇ ਯੂਕਰੇਨ ਵਿੱਚ ਫ਼ੌਜਾਂ ਦੀ ਤਾਇਨਾਤੀ ਖ਼ਿਲਾਫ਼ ਚਿਤਾਵਨੀ ਦਿੱਤੀ ਹੈ। ਰੂਸ ਦੇ ਰੱਖਿਆ ਮੰਤਰੀ ਨੇ ਇਹ ਵੀ ਕਿਹਾ ਕਿ ਮਾਸਕੋ ਸੰਘਰਸ਼ ਨੂੰ ਖਤਮ ਕਰਨ ਲਈ ਗੱਲਬਾਤ ਵਿੱਚ ਹਿੱਸਾ ਲੈਣ ਲਈ ਤਿਆਰ ਹੈ। ਰੂਸੀ ਰੱਖਿਆ ਮੰਤਰਾਲੇ ਦੇ ਬਿਆਨ ਮੁਤਾਬਕ ਰੱਖਿਆ ਮੰਤਰੀ ਸਰਗੇਈ ਸ਼ੋਇਗੂ ਨੇ ਫਰਾਂਸ ਦੇ ਰੱਖਿਆ ਮੰਤਰੀ ਸੇਬੇਸਟੀਅਨ ਲੇਕੋਰਨੂ ਨੂੰ ਕਿਹਾ ਕਿ ਜੇ ਪੈਰਿਸ ਯੂਕਰੇਨ ’ਚ ਫਰਾਂਸ ਦੀ ਫ਼ੌਜ ਭੇਜਣ ਦੇ ਆਪਣੇ ਬਿਆਨ ’ਤੇ ਅਮਲ ਕਰਦਾ ਹੈ ਤਾਂ ਇਸ ਨਾਲ ਫਰਾਂਸ ਲਈ ਕਈ ਸਮੱਸਿਆਵਾਂ ਪੈਦਾ ਹੋਣਗੀਆ।

Punjab Bani 04 April,2024
ਕਾਂਗਰਸ ਨੇ ਅਸਤੀਫੇ ਤੋ ਬਾਅਦ ਮੇਰੀ ਬਰਖਾਸਤਗੀ ਦਾ ਫੈਸਲਾ ਲਿਆ : ਸੰਜੇ ਨਿਰਪਮ

ਕਾਂਗਰਸ ਨੇ ਅਸਤੀਫੇ ਤੋ ਬਾਅਦ ਮੇਰੀ ਬਰਖਾਸਤਗੀ ਦਾ ਫੈਸਲਾ ਲਿਆ : ਸੰਜੇ ਨਿਰਪਮ ਮੁੰਬਈ, 4 ਅਪਰੈਲ ਸਾਬਕਾ ਸੰਸਦ ਮੈਂਬਰ ਸੰਜੈ ਨਿਰੂਪਮ ਨੇ ਅੱਜ ਕਾਂਗਰਸ ਲੀਡਰਸ਼ਿਪ ’ਤੇ ਵਿਅੰਗ ਕਰਦਿਆਂ ਦਾਅਵਾ ਕੀਤਾ ਕਿ ਪਾਰਟੀ ਨੂੰ ਆਪਣਾ ਅਸਤੀਫ਼ਾ ਭੇਜਣ ਮਗਰੋਂ ਉਨ੍ਹਾਂ ਕੱਢਿਆ ਗਿਆ। ਅਨੁਸ਼ਾਸਨਹੀਣਤਾ ਅਤੇ ਪਾਰਟੀ ਵਿਰੋਧੀ ਬਿਆਨਾਂ ਦੀਆਂ ਸ਼ਿਕਾਇਤਾਂ ਦਾ ਨੋਟਿਸ ਲੈਂਦਿਆਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬੁੱਧਵਾਰ ਦੇਰ ਸ਼ਾਮ ਨਿਰੂਪਮ ਨੂੰ ਤੁਰੰਤ ਛੇ ਸਾਲਾਂ ਲਈ ਪਾਰਟੀ ਤੋਂ ਬਾਹਰ ਕਰਨ ਦੀ ਮਨਜ਼ੂਰੀ ਦੇ ਦਿੱਤੀ। ਕਾਂਗਰਸ ਦੀ ਮੁੰਬਈ ਇਕਾਈ ਦੇ ਸਾਬਕਾ ਮੁਖੀ ਨਿਰੂਪਮ ਨੇ ਅੱਜ ਸਵੇਰੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਕਿਹਾ, ‘ਅਜਿਹਾ ਲੱਗਦਾ ਹੈ ਕਿ ਪਾਰਟੀ ਨੇ ਕੱਲ੍ਹ ਰਾਤ ਮੇਰਾ ਅਸਤੀਫਾ ਮਿਲਣ ਤੋਂ ਤੁਰੰਤ ਬਾਅਦ ਮੇਰੀ ਬਰਖਾਸਤਗੀ ਦਾ ਫੈਸਲਾ ਲਿਆ ਹੈ। ਅਜਿਹੀ ਮੁਸਤੈਦੀ ਦੇਖ ਕੇ ਚੰਗਾ ਲੱਗਾ।’

Punjab Bani 04 April,2024
ਭਾਰਤ ਨੇ ਬੈਲਿਸਟੀਕ ਮਿਜਾਈਲ ਅਗਨੀ ਪਾਈਮ ਦਾ ਕੀਤਾ ਸਫਲ ਪ੍ਰੀਖਣ

ਭਾਰਤ ਨੇ ਬੈਲਿਸਟੀਕ ਮਿਜਾਈਲ ਅਗਨੀ ਪਾਈਮ ਦਾ ਕੀਤਾ ਸਫਲ ਪ੍ਰੀਖਣ ਨਵੀਂ ਦਿੱਲੀ, 4 ਅਪਰੈਲ ਉੜੀਸਾ ਦੇ ਤੱਟ ਤੋਂ ਦੂਰ ਏਪੀਜੇ ਅਬਦੁਲ ਕਲਾਮ ਟਾਪੂ ਤੋਂ ਨਵੀਂ ਪੀੜ੍ਹੀ ਦੀ ਬੈਲਿਸਟਿਕ ਮਿਜ਼ਾਈਲ ਅਗਨੀ-ਪ੍ਰਾਈਮ ਦਾ ਸਫਲ ਪ੍ਰੀਖਣ ਕੀਤਾ ਗਿਆ। ਰੱਖਿਆ ਮੰਤਰਾਲੇ ਨੇ ਕਿਹਾ ਕਿ ਪ੍ਰੀਖਣ ਬੀਤੀ ਸ਼ਾਮ ਨੂੰ ਕੀਤਾ ਗਿਆ। ਰਣਨੀਤਕ ਬਲ ਕਮਾਂਡ (ਐੱਸਐੱਫਸੀ), ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀਆਰਡੀਓ) ਦੇ ਨਾਲ 3 ਅਪਰੈਲ ਨੂੰ ਸ਼ਾਮ 7 ਵਜੇ ਅਗਨੀ-ਪ੍ਰਾਈਮ ਦਾ ਸਫਲ ਉਡਾਣ-ਪਰੀਖਣ ਕੀਤਾ। ਮੰਤਰਾਲੇ ਨੇ ਬਿਆਨ ਵਿੱਚ ਕਿ ਪਰਖ ਨੂੰ ਚੀਫ਼ ਆਫ਼ ਡਿਫੈਂਸ ਸਟਾਫ਼ ਜਨਰਲ ਅਨਿਲ ਚੌਹਾਨ, ਰਣਨੀਤਕ ਬਲਾਂ ਦੇ ਮੁਖੀ ਅਤੇ ਡੀਆਰਡੀਓ ਅਤੇ ਭਾਰਤੀ ਫ਼ੌਜ ਦੇ ਸੀਨੀਅਰ ਅਧਿਕਾਰੀਆਂ ਨੇ ਦੇਖਿਆ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸਫਲ ਪ੍ਰੀਖਣ ਲਈ ਵਧਾਈ ਦਿੱਤੀ ਹੈ।

Punjab Bani 04 April,2024
ਸਾਬਕਾ ਖਾੜਕੂ ਰਤਨਦੀਪ ਸਿੰਘ ਦੀ ਗੋਲੀਆਂ ਮਾਰ ਕੀਤੀ ਹਤਿਆ

ਸਾਬਕਾ ਖਾੜਕੂ ਰਤਨਦੀਪ ਸਿੰਘ ਦੀ ਗੋਲੀਆਂ ਮਾਰ ਕੀਤੀ ਹਤਿਆ ਨਵਾਂਸ਼ਹਿਰ, 4 ਅਪਰੈਲ ਬਲਾਚੌਰ ‘ਚ ਬੀਤੀ ਰਾਤ ਨੂੰ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਕਾਰ ਸਵਾਰ ਸਾਬਕਾ ਖਾੜਕੂ ਰਤਨਦੀਪ ਸਿੰਘ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ। ਹਮਲੇ ਵੇਲੇ ਰਤਨਦੀਪ ਦੇ ਨਾਲ ਉਸ ਦਾ ਭਤੀਜਾ ਵੀ ਸੀ। ਪੁਲੀਸ ਨੂੰ ਮੌਕੇ ‘ਤੇ ਪਹੁੰਚ ਕੇ ਪੋਸਟਰ ਮਿਲਿਆ, ਜਿਸ ਵਿੱਚ ਗੋਪੀ ਨਵਾਂਸ਼ਹਿਰ ਨੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਨਵਾਂਸ਼ਹਿਰ ਦੇ ਐੱਸਪੀ ਮੁਕੇਸ਼ ਸ਼ਰਮਾ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਨੇ ਕਿਹਾ, ‘ਰਤਨਦੀਪ ਨੂੰ ਪੰਜਾਬ ਪੁਲੀਸ ਨੇ 2014 ਵਿੱਚ ਗ੍ਰਿਫਤਾਰ ਕੀਤਾ ਸੀ ਅਤੇ ਉਹ ਭਿੰਡਰਾਵਾਲਾ ਟਾਈਗਰ ਫੋਰਸ ਨਾਲ ਜੁੜਿਆ ਹੋਇਆ ਸੀ।

Punjab Bani 04 April,2024
ਨੌਜਵਾਨ ਨੇ ਮਾਂ, ਭਰਜਾਈ ਤੇ ਭਤੀਜੇ ਦਾ ਕੀਤਾ ਕਤਲ

ਨੌਜਵਾਨ ਨੇ ਮਾਂ, ਭਰਜਾਈ ਤੇ ਭਤੀਜੇ ਦਾ ਕੀਤਾ ਕਤਲ ਚੇਤਨਪੁਰਾ, 4 ਅਪਰੈਲ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਕੰਦੋਵਾਲੀ ਵਿਖੇ ਬੀਤੀ ਰਾਤ 35 ਸਾਲ ਨੌਜਵਾਨ ਅੰਮ੍ਰਿਤਪਾਲ ਸਿੰਘ ਨੇ ਆਪਣੀ ਮਾਂ ਮਨਬੀਰ ਕੌਰ, ਭਾਬੀ ਅਵਨੀਤ ਕੌਰ ਅਤੇ ਭਤੀਜੇ ਸਮਰੱਥ ਸਿੰਘ (2) ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰਕੇ ਥਾਣਾ ਝੰਡੇਰ ਵਿੱਚ ਪੇਸ਼ ਹੋ ਗਿਆ। ਡੀਐੱਸਪੀ ਅਜਨਾਲਾ ਸਮੇਤ ਥਾਣਾ ਝੰਡੇਰ ਵੱਲੋਂ ਮੌਕੇ ਪਹੁੰਚ ਕੇ ਕਾਰਵਾਈ ਕੀਤੀ ਜਾ ਰਹੀ ਹੈ। ਮੁੱਢਲੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਉਸ ਦੀ ਪਤਨੀ ਸ਼ਰਨਜੀਤ ਕੌਰ ਆਪਣੇ ਦੋ ਬੱਚਿਆਂ ਸਮੇਤ ਦੋ ਸਾਲਾਂ ਤੋਂ ਵੱਖ ਰਹਿ ਰਹੀ ਹੈ। ਉਸ ਦਾ ਭਰਾ ਪਿਛਲੇ ਕਈ ਸਾਲਾਂ ਤੋਂ ਵਿਦੇਸ਼ ਵਿਚ ਹੈ, ਜਦਕਿ ਉਸ ਦੇ ਭਰਾ ਦੀ ਪਤਨੀ ਅਵਰੀਤ ਕੌਰ ਅਤੇ ਭਤੀਜਾ ਉਸ ਦੀ ਮਾਤਾ ਮਨਬੀਰ ਕੌਰ ਨਾਲ ਰਹਿੰਦੇ ਸਨ।

Punjab Bani 04 April,2024
ਕਾਂਗਰਸ ਨੂੰ ਝਟਕਾ : ਨੇਤਾ ਗੌਰਵ ਵੱਲਭ ਭਾਜਪਾ ਵਿੱਚ ਹੋਏ ਸ਼ਾਮਲ

ਕਾਂਗਰਸ ਨੂੰ ਝਟਕਾ : ਨੇਤਾ ਗੌਰਵ ਵੱਲਭ ਭਾਜਪਾ ਵਿੱਚ ਹੋਏ ਸ਼ਾਮਲ ਨਵੀਂ ਦਿੱਲੀ। ਕੁਝ ਦਿਨਾਂ ਤੋਂ ਚੱਲ ਰਹੀਆਂ ਅਟਕਲਾਂ ਦੇ ਵਿਚਕਾਰ ਅੱਜ ਕਾਂਗਰਸ ਦੇ ਸਾਬਕਾ ਨੇਤਾ ਗੌਰਵ ਵੱਲਭ ਭਾਜਪਾ 'ਚ ਸ਼ਾਮਲ ਹੋ ਗਏ ਹਨ। ਲੋਕ ਸਭਾ ਚੋਣਾਂ ਤੋਂ ਪਹਿਲਾਂ ਵੱਲਭ ਦਾ ਰਾਜਸਥਾਨ ਤੋਂ ਪਲਾਇਨ ਕਰਨਾ ਕਾਂਗਰਸ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਉਨ੍ਹਾਂ ਕਾਂਗਰਸ 'ਤੇ ਦਿਸ਼ਾਹੀਣ ਪਾਰਟੀ ਹੋਣ ਦਾ ਦੋਸ਼ ਲਾਇਆ ਸੀ। ਵੱਲਭ ਕਾਂਗਰਸ ਦੇ ਰਾਸ਼ਟਰੀ ਬੁਲਾਰੇ ਸਨ। ਵੱਲਭ ਦੇ ਨਾਲ ਬਿਹਾਰ ਕਾਂਗਰਸ ਦੇ ਸਾਬਕਾ ਪ੍ਰਧਾਨ ਅਨਿਲ ਸ਼ਰਮਾ ਨੇ ਵੀ ਭਾਜਪਾ ਦੀ ਮੈਂਬਰਸ਼ਿਪ ਲੈ ਲਈ ਹੈ। ਭਾਜਪਾ 'ਚ ਸ਼ਾਮਲ ਹੋਣ 'ਤੇ ਗੌਰਵ ਵੱਲਭ ਨੇ ਕਿਹਾ ਕਿ 2-3 ਵੱਡੇ ਮੁੱਦੇ ਸਨ, ਜਿਨ੍ਹਾਂ ਨੂੰ ਮੈਂ ਆਪਣੇ ਅਸਤੀਫੇ 'ਚ ਉਜਾਗਰ ਕੀਤਾ ਸੀ... ਮੈਂ ਸਵੇਰੇ-ਸ਼ਾਮ ਧਨ-ਦੌਲਤ ਬਣਾਉਣ ਵਾਲਿਆਂ ਨੂੰ ਗਾਲ੍ਹ ਨਹੀਂ ਕੱਢ ਸਕਦਾ। ਦੌਲਤ ਬਣਾਉਣਾ ਕੋਈ ਅਪਰਾਧ ਨਹੀਂ ਹੈ।

Punjab Bani 04 April,2024
ਮੁੱਖ ਮੰਤਰੀ ਕੇਜਰੀਵਾਲ ਨੂੰ ਹਟਾਉਣ ਦੀ ਮੰਗ ਤੇ ਹਾਈਕੋਰਟ ਦਾ ਇਨਕਾਰ

ਮੁੱਖ ਮੰਤਰੀ ਕੇਜਰੀਵਾਲ ਨੂੰ ਹਟਾਉਣ ਦੀ ਮੰਗ ਤੇ ਹਾਈਕੋਰਟ ਦਾ ਇਨਕਾਰ ਨਵੀਂ ਦਿੱਲੀ। ਦਿੱਲੀ ਹਾਈ ਕੋਰਟ ਨੇ ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਹਟਾਉਣ ਦੀ ਮੰਗ ਵਾਲੀ ਪਟੀਸ਼ਨ ’ਤੇ ਕੋਈ ਹੁਕਮ ਦੇਣ ਤੋਂ ਇਨਕਾਰ ਕਰ ਦਿੱਤਾ। ਐਕਟਿੰਗ ਚੀਫ਼ ਜਸਟਿਸ ਮਨਮੋਹਨ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਹਾਈ ਕੋਰਟ ਸਾਰਾ ਕੰਮ ਨਹੀਂ ਕਰ ਸਕਦੀ ਅਤੇ ਇਹ ਹਾਈ ਕੋਰਟ ਦਾ ਕੰਮ ਨਹੀਂ ਹੈ।

Punjab Bani 04 April,2024
ਦਿੱਲੀ ਆਧਾਰਿਤ ਪਾਰਟੀਆਂ ਪੰਜਾਬ ਨੂੰ ਗੁਲਾਮ ਬਣਾਉਣਾ ਚਾਹੁੰਦੀਆਂ ਹਨ ਪਰ ਦਿਲ ਜਿੱਤਣਾ ਨਹੀਂ ਚਾਹੁੰਦੀਆਂ: ਸੁਖਬੀਰ ਸਿੰਘ ਬਾਦਲ

ਦਿੱਲੀ ਆਧਾਰਿਤ ਪਾਰਟੀਆਂ ਪੰਜਾਬ ਨੂੰ ਗੁਲਾਮ ਬਣਾਉਣਾ ਚਾਹੁੰਦੀਆਂ ਹਨ ਪਰ ਦਿਲ ਜਿੱਤਣਾ ਨਹੀਂ ਚਾਹੁੰਦੀਆਂ: ਸੁਖਬੀਰ ਸਿੰਘ ਬਾਦਲ ਪੰਜਾਬੀ ਨੂੰ ਪੰਜਾਬ ਨੂੰ ਬਚਾਉਣ ਲਈ ਖੇਤਰੀ ਪਾਰਟੀ ਨੂੰ ਮਜ਼ਬੂਤ ਕਰਨ ਦੀ ਕੀਤੀ ਅਪੀਲ ਪੰਜਾਬ ਬਚਾਓ ਯਾਤਰਾ ਨੂੰ ਸਨੌਰ ਤੇ ਘਨੌਰ ਵਿਚ ਮਿਲਿਆ ਲਾਮਿਸਾਲ ਹੁੰਗਾਰਾ ਪਟਿਆਲਾ, 4 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਬਾਹਰਲਿਆਂ ਦੇ ਹਮਲੇ ਤੋਂ ਪੰਜਾਬ ਨੂੰ ਬਚਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਦੀ ਹਮਾਇਤ ਕਰਨ ਅ਼ਤੇ ਜ਼ੋਰ ਦੇ ਕੇ ਕਿਹਾ ਕਿ ਦਿੱਲੀ ਆਧਾਰਿਤ ਪਾਰਟੀਆਂ ਪੰਜਾਬ ਨੂੰ ਗੁਲਾਮ ਬਣਾਉਣਾ ਚਾਹੁੰਦੀਆਂ ਹਨ ਪਰ ਦਿਲ ਨਹੀਂ ਜਿੱਤਣਾ ਚਾਹੁੰਦੀਆਂ। ਅਕਾਲੀ ਦਲ ਦੇ ਪ੍ਰਧਾਨ ਦਾ ਅੱਜ ਪੰਜਾਬ ਬਚਾਓ ਯਾਤਰਾ ਦੌਰਾਨ ਸਨੌਰ ਤੇ ਘਨੌਰ ਵਿਖੇ ਨਿੱਘਾ ਸਵਾਗਤ ਹੋਇਆ ਤੇ ਲੋਕਾਂ ਨੂੰ ਭਰਵਾਂ ਹੁੰਗਾਰਾ ਦਿੱਤਾ। ਇਸ ਮੌਕੇ ਉਹਨਾਂ ਕਿਹਾ ਕਿ ਅਕਾਲੀ ਦਲ ਗੁਰੂ ਸਾਹਿਬਾਨ ਦੇ ਫਲਸਫੇ ਦਾ ਅਸਲ ਵਾਰਿਸ ਹੈ ਅਤੇ ਉਹ ਸਰਬੱਤ ਦੇ ਭਲੇ ਵਿਚ ਵਿਸ਼ਵਾਸ ਰੱਖਦਾ ਹੈ ਤੇ ਹਮੇਸ਼ਾ ਜੋ ਪ੍ਰਚਾਰ ਕੀਤਾ, ਉਸੇ ’ਤੇ ਵਿਸ਼ਵਾਸ ਕਰਦਾ ਹੈ। ਉਹਨਾਂ ਕਿਹਾਕਿ ਇਕ ਪਾਸੇ ਤਾਂ ਤੁਹਾਡੀ ਆਪਣੀ ਪਾਰਟੀ ਹੈ ਜੋ ਹਮੇਸ਼ਾ ਗਰੀਬ, ਕਿਸਾਨਾਂ, ਮਜ਼ਦੂਰਾਂ ਤੇ ਵਪਾਰੀਆਂ ਨੂੰ ਨਾਲ ਲੈ ਕੇ ਤਰੱਕੀ ਦੇ ਰਾਹ ’ਤੇ ਚੱਲਦੀ ਹੈ ਜਦੋਂ ਕਿ ਦੂਜੇ ਪਾਸੇ ਕੇਂਦਰੀ ਤਾਕਤਾਂ ਹਨ ਜੋ ਪੰਜਾਬ ਨੂੰ ਕਮਜ਼ੋਰ ਕਰ ਕੇ ਇਸਦੇ ਸਰੋਤਾਂ ’ਤੇ ਕਬਜ਼ਾ ਕਰਨਾ ਚਾਹੁੰਦੀਆਂ ਹਨ। ਸਰਦਾਰ ਸੁਖਬੀਰ ਸਿੰਘ ਬਾਦਲ, ਜਿਹਨਾਂ ਦਾ ’ਸਾਡਾ ਪੰਜਾਬ, ਅਸੀਂ ਪੰਜਾਬ ਦੇ’ ਵਰਗੇ ਨਾਅਰਿਆਂ ਨਾਲ ਸਵਾਗਤ ਕੀਤਾ ਗਿਆ ਤੇ ਉਹਨਾਂ ਨੂੰ ਸੈਂਕੜੇ ਨੌਜਵਾਨਾਂ ਨੇ ’ਉਡਦਾ ਬਾਜ਼’ ਨਾਂ ਦੇ ਯਾਦਗਾਰੀ ਚਿੰਨ੍ਹ ਨਾਲ ਸਨਮਾਨਤ ਕੀਤਾ, ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਦੋਵਾਂ ਨੇ ਤੁਹਾਨੂੰ ਲੁੱਟਿਆ ਹੈ। ਉਹਨਾਂ ਕਿਹਾ ਕਿ ਦੋਹਾਂ ਪਾਰਟੀਆਂ ਨੇ ਪੰਜਾਬ ਦੇ ਸਰੋਤਾਂ ਦੀ ਦੁਰਵਰਤੋਂ ਆਪਣੇ ਕੌਮੀ ਟੀਚਿਆਂ ਦੀ ਪ੍ਰਾਪਤੀ ਵਾਸਤੇ ਕੀਤੀ ਹੈ। ਇਹ ਪਾਰਟੀਆਂ ਨਾ ਤਾਂ ਕੋਈ ਵਿਕਾਸ ਕਰ ਸਕੀਆਂ ਤੇ ਨਾ ਹੀ ਕੋਈ ਵੱਡਾ ਬੁਨਿਆਦੀ ਢਾਂਚਾ ਪ੍ਰਾਜੈਕਟ ਲਿਆ ਸਕੀਆਂ। ਉਹਨਾਂ ਕਿਹਾ ਕਿ ਜਿਹੜੇ ਨੌਜਵਾਨਾਂ ਨੇ ਨੌਕਰੀਆਂ ਮੰਗੀਆਂ,ਇਹਨਾਂ ਨੇ ਉਹਨਾਂ ’ਤੇ ਮੁਕੱਦਮੇ ਚਲਾਏ ਅਤੇ ਪੰਜਾਬ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਠੱਪ ਹੋਣ ਤੇ ਪੂੰਜੀਨਿਵੇਸ਼ ਹੋਰ ਰਾਜਾਂ ਵਿਚ ਜਾਣ ਦੀ ਪ੍ਰਧਾਨਗੀ ਕੀਤੀ। ਉਹਨਾਂ ਕਿਹਾ ਕਿ ਸਮਾਂ ਆ ਗਿਆ ਹੈ ਕਿ ਸੂਬਾ ਸਾਰੀਆਂ ਕੇਂਦਰੀ ਪਾਰਟੀਆਂ ਤੋਂ ਆਪਣਾ ਖਹਿੜਾ ਛੁਡਾਉਣ। ਯਾਤਰਾ ਦੌਰਾਨ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ੍ਰੀ ਐਨ ਕੇ ਸ਼ਰਮਾ, ਸਰਦਾਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਸਰਦਾਰ ਭੁਪਿੰਦਰ ਸਿੰਘ ਸ਼ੇਖੂਪੁਰ ਵੀ ਅਕਾਲੀ ਦਲ ਦੇ ਪ੍ਰਧਾਨ ਦੇ ਨਾਲ ਸਨ। ਅਕਾਲੀ ਦਲ ਦੇ ਪ੍ਰਧਾਨ ਨੇ ਕਾਂਗਰਸ ਤੇ ਆਪ ਦੋਵਾਂ ਵੱਲੋਂ ਪ੍ਰਚਾਰੇ ਬਦਲਾਅ ਦੇ ਨਾਅਰੇ ’ਤੇ ਵੀ ਸਵਾਲ ਚੁੱਕੇ। ਉਹਨਾਂ ਕਿਹਾ ਕਿ ਪੰਜਾਬੀਆਂ ਨੂੰ ਸਵੈ ਪੜਚੋਲ ਕਰਨੀ ਚਾਹੀਦੀ ਹੈ ਕਿ ਪਿਛਲੇ ਸੱਤ ਸਾਲਾਂ ਵਿਚ ਪੰਜਾਬ ਵਿਚ ਇਸਦੇ ਅਰਥਚਾਰੇ ਦੇ ਢਹਿ ਢੇਰੀ ਹੋਣ ਅਤੇ ਗਰੀਬਾਂ ਨੂੰ ਸਮਾਜ ਭਲਾਈ ਸਕੀਮਾਂ ਦਾ ਲਾਭ ਦੇਣ ਤੋਂ ਨਾਂਹ ਕਰਨ ਤੋਂ ਇਲਾਵਾ ਹੋਰ ਕੀ ਬਦਲਿਆ ਹੈ ? ਉਹਨਾਂ ਨੇ ਕਾਂਗਰਸ ਤੇ ਆਪ ਦੋਵਾਂ ਦੇ ਦੋਗਲੇਪਨ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਦੋਵੇਂ ਪਾਰਟੀਆਂ ਦਾ ਕੌਮੀ ਪੱਧਰ ’ਤੇ ਗਠਜੋੜ ਹੈ ਪਰ ਉਹ ਪੰਜਾਬ ਵਿਚ ਇਕ ਦੂਜੇ ਦਾ ਵਿਰੋਧ ਕਰਨ ਦਾ ਡਰਾਮਾ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਪੰਜਾਬੀਆਂ ਨੇ ਪਹਿਲਾਂ ਹੀ ਇਸ ਅਪਵਿੱਤਰ ਗਠਜੋੜ ਨੂੰ ਪਛਾਣ ਲਿਆ ਹੈ ਤੇ ਦੋਵਾਂ ਪਾਰਟੀਆਂ ਨੂੰ ਕਰਾਰਾ ਸਬਕ ਸਿਖਾਇਆ ਜਾਵੇਗਾ। ਅਕਾਲੀ ਦਲ ਦੇ ਪ੍ਰਧਾਨ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਸਭ ਨੂੰ ਲੈ ਕੇ ਵਿਕਾਸ ਕਰਨ ਦੀ ਕੀਤੀ ਵਚਨਬੱਧਤਾ ’ਤੇ ਕਾਇਮ ਹੈ। ਉਹਨਾਂ ਕਿਹਾ ਕਿ ਸ਼ਾਂਤੀ ਤੇ ਫਿਰਕੂ ਸਦਭਾਵਨਾ ਹਮੇਸ਼ਾ ਸਾਡੇ ਫਲਸਫੇ ਦਾ ਧੁਰਾ ਰਹਿਣਗੇ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਆਉਂਦੀਆਂ ਪਾਰਲੀਮਾਨੀ ਚੋਣਾਂ ਪੰਜਾਬੀਆਂ ਦੇ ਮਾਣ ਤੇ ਸਨਮਾਨ ਦੀਆਂ ਚੋਣਾਂ ਹਨ। ਉਹਨਾਂ ਕਿਹਾ ਕਿ ਅਸੀਂ ਸ਼ਹੀਦ ਭਗਤ ਸਿੰਘ ਤੇ ਸ਼ਹੀਦ ਊਧਮ ਸਿੰਘ ਦੇ ਵਾਰਸ ਹਾਂ ਤੇ ਪੰਜਾਬ ਦੀ ਵਿਰਾਸਤ ਨੂੰ ਸੰਭਾਲਣਾ ਸਾਡੀ ਮੁੱਢਲੀ ਜ਼ਿੰਮੇਵਾਰੀ ਹੈ।

Punjab Bani 04 April,2024
ਹੰਸ ਰਾਜ ਹੰਸ ਨੇ ਮੱਥਾ ਟੇਕ ਕੀਤੀ ਚੋਣ ਮੁਹਿੰਮ ਸ਼ੁਰੂ

ਹੰਸ ਰਾਜ ਹੰਸ ਨੇ ਮੱਥਾ ਟੇਕ ਕੀਤੀ ਚੋਣ ਮੁਹਿੰਮ ਸ਼ੁਰੂ ਫਰੀਦਕੋਟ :ਫਰੀਦਕੋਟ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਹੰਸ ਰਾਜ ਹੰਸ ਨੇ ਵੀਰਵਾਰ ਨੂੰ ਸਥਾਨਕ ਟਿੱਲਾ ਬਾਬਾ ਫਰੀਦ ਵਿਖੇ ਮੱਥਾ ਟੇਕ ਕੇ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਸ਼ਹਿਰ ਵਿੱਚ ਰੋਡ ਸ਼ੋਅ ਕੱਢਿਆ ਜਾਵੇਗਾ। ਟਿੱਲਾ ਬਾਬਾ ਫਰੀਦ ਵਿਖੇ ਮੱਥਾ ਟੇਕਣ ਸਮੇਂ ਉਹਨਾਂ ਨੇ ਬਹੁਤ ਹੀ ਭਾਵਪੂਰਤ ਬਿਆਨ ਦਿੱਤਾ ਅਤੇ ਇਹ ਵੀ ਕਿਹਾ ਕਿ ਮੈਂ ਬਾਬਾ ਫਰੀਦ ਦੀ ਨਗਰੀ ਵਿੱਚ ਹਮੇਸ਼ਾ ਨੰਗੇ ਪੈਰੀਂ ਰਹਿਣ ਦਾ ਪ੍ਰਣ ਲੈਂਦਾ ਹਾਂ। ਇਸ ਦੌਰਾਨ ਗੱਲਬਾਤ ਕਰਦਿਆਂ ਹੰਸ ਰਾਜ ਹੰਸ ਨੇ ਕਿਹਾ ਕਿ ਉਹ ਇੱਥੋਂ ਬਾਬਾ ਫ਼ਰੀਦ ਵਿਖੇ ਮੱਥਾ ਟੇਕ ਕੇ ਆਪਣਾ ਸਿਆਸੀ ਸਫ਼ਰ ਸ਼ੁਰੂ ਕਰ ਰਹੇ ਹਨ। ਅੱਜ ਉਸ ਦੀ ਜ਼ਿੰਦਗੀ ਦਾ ਸਭ ਤੋਂ ਖੂਬਸੂਰਤ ਦਿਨ ਹੈ।

Punjab Bani 04 April,2024
ਮਨੀ ਲਾਂਡਰਿੰਗ ਮਾਮਲੇ ਵਿੱਚ ਆਪ ਨੇਤਾ ਸੰਜੇ ਸਿੰਘ ਨੂੰ ਮਿਲੀ ਜਮਾਨਤ

ਮਨੀ ਲਾਂਡਰਿੰਗ ਮਾਮਲੇ ਵਿੱਚ ਆਪ ਨੇਤਾ ਸੰਜੇ ਸਿੰਘ ਨੂੰ ਮਿਲੀ ਜਮਾਨਤ ਨਵੀਂ ਦਿੱਲੀ : ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਮੰਗਲਵਾਰ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ‘ਆਪ’ ਆਗੂ ਨੂੰ ਇਹ ਰਾਹਤ ਕਈ ਸ਼ਰਤਾਂ ਨਾਲ ਮਿਲੀ ਹੈ। ਤਾਜ਼ਾ ਜਾਣਕਾਰੀ ਮੁਤਾਬਕ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ 'ਆਪ' ਸੰਸਦ ਮੈਂਬਰ ਸੰਜੇ ਸਿੰਘ ਨੂੰ ਆਪਣਾ ਪਾਸਪੋਰਟ ਸਰੰਡਰ ਕਰਨ ਲਈ ਕਿਹਾ ਹੈ। ਅਦਾਲਤ ਨੇ ਸੰਜੇ ਸਿੰਘ ਨੂੰ 2 ਲੱਖ ਰੁਪਏ ਦੇ ਜ਼ਮਾਨਤੀ ਮੁਚੱਲਕੇ ਤੇ ਇੰਨੀ ਹੀ ਰਕਮ 'ਤੇ ਜ਼ਮਾਨਤ ਦੇ ਦਿੱਤੀ। 'ਆਪ' ਆਗੂ ਦੀ ਪਤਨੀ ਨੇ ਜ਼ਮਾਨਤ ਬਾਂਡ ਭਰ ਦਿੱਤਾ ਹੈ।

Punjab Bani 03 April,2024
ਰਾਹੁਲ ਗਾਂਧੀ ਨੇ ਕੀਤਾ ਰੋਡ ਸ਼ੋਅ ਸ਼ੁਰੂ

ਰਾਹੁਲ ਗਾਂਧੀ ਨੇ ਕੀਤਾ ਰੋਡ ਸ਼ੋਅ ਸ਼ੁਰੂ ਵਾਇਨਾਡ (ਕੇਰਲ), 3 ਅਪਰੈਲ ਕਾਂਗਰਸ ਸੰਸਦ ਰਾਹੁਲ ਗਾਂਧੀ ਆਗਾਮੀ ਲੋਕ ਸਭਾ ਚੋਣਾਂ ਲਈ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਅੱਜ ਇਥੇ ਪੁੱਜੇ। ਉਨ੍ਹਾਂ ਹਲਕੇ ਵਿੱਚ ਰੋਡ ਸ਼ੋਅ ਸ਼ੁਰੂ ਕਰ ਦਿੱਤਾ ਹੈ। ਵਾਇਨਡ ਤੋਂ ਉਹ 2019 ਦੀਆਂ ਆਮ ਚੋਣਾਂ ਵਿੱਚ ਚਾਰ ਲੱਖ ਤੋਂ ਵੱਧ ਵੋਟਾਂ ਦੇ ਵੱਡੇ ਫਰਕ ਨਾਲ ਜਿੱਤੇ ਸਨ।

Punjab Bani 03 April,2024
ਸੁਰਖਿਆ ਬਲਾਂ ਵੱਲੋ ਮਾਰੇ ਗਏ ਨਕਸਲੀਆਂ ਦੀ ਗਿਣਤੀ ਵਧੀ

ਸੁਰਖਿਆ ਬਲਾਂ ਵੱਲੋ ਮਾਰੇ ਗਏ ਨਕਸਲੀਆਂ ਦੀ ਗਿਣਤੀ ਵਧੀ ਬੀਜਾਪੁਰ, 3 ਅਪਰੈਲ ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਬੀਜਾਪੁਰ ਜ਼ਿਲ੍ਹੇ ਵਿਚ ਮੰਗਲਵਾਰ ਨੂੰ ਨਕਸਲੀਆਂ ਨਾਲ ਮੁਕਾਬਲੇ ਤੋਂ ਬਾਅਦ ਸੁਰੱਖਿਆ ਬਲਾਂ ਨੇ ਅੱਜ ਸਵੇਰੇ ਤਿੰਨ ਹੋਰ ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ। ਇਸ ਘਟਨਾ ਵਿੱਚ ਹੁਣ ਤੱਕ ਸੁਰੱਖਿਆ ਬਲਾਂ ਨੇ ਇੱਕ ਔਰਤ ਸਮੇਤ 13 ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਹਨ। ਸੁਰੱਖਿਆ ਬਲਾਂ ਨੇ ਬੀਤੇ ਦਿਨ ਮਹਿਲਾ ਨਕਸਲੀ ਸਮੇਤ 10 ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਸਨ। ਇਲਾਕੇ ‘ਚ ਤਲਾਸ਼ੀ ਮੁਹਿੰਮ ਜਾਰੀ ਹੈ। ਅੱਜ ਸਵੇਰੇ ਜਦੋਂ ਇਲਾਕੇ ਦੀ ਤਲਾਸ਼ੀ ਲਈ ਗਈ ਤਾਂ ਤਿੰਨ ਹੋਰ ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਹੋਈਆਂ।

Punjab Bani 03 April,2024
ਰਾਜੀਵ ਗਾਂਧੀ ਹਤਿਆ ਕਾਂਡ ਦੇ ਦੋਸ਼ੀ ਸ੍ਰੀਲੰਕਾ ਲਈ ਹੋਏ ਰਵਾਨਾ

ਰਾਜੀਵ ਗਾਂਧੀ ਹਤਿਆ ਕਾਂਡ ਦੇ ਦੋਸ਼ੀ ਸ੍ਰੀਲੰਕਾ ਲਈ ਹੋਏ ਰਵਾਨਾ ਤਾਮਿਲਨਾਡੂ, 3 ਅਪਰੈਲ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਹੱਤਿਆ ਕਾਂਡ ਦੇ ਤਿੰਨੇ ਦੋਸ਼ੀ ਅੱਜ ਸ੍ਰੀਲੰਕਾ ਪਰਤ ਗਏ। ਤਿੰਨੋਂ ਦੋਸ਼ੀ ਲੰਕਾ ਦੇ ਨਾਗਰਿਕ ਹਨ। ਮੁਰੂਗਨ ਉਰਫ ਸ੍ਰੀਹਰਨ, ਜੈਕੁਮਾਰ ਅਤੇ ਰਾਬਰਟ ਪੇਅਸ ਸ੍ਰੀਲੰਕਾ ਦੇ ਜਹਾਜ਼ ਰਾਹੀਂ ਆਪਣੇ ਦੇਸ਼ ਲਈ ਰਵਾਨਾ ਹੋਏ। ਨਵੰਬਰ 2022 ਵਿੱਚ ਸੁਪਰੀਮ ਕੋਰਟ ਨੇ ਇਸ ਕਤਲ ਕੇਸ ਵਿੱਚ ਸੱਤ ਦੋਸ਼ੀਆਂ ਨੂੰ ਰਿਹਾਅ ਕਰ ਦਿੱਤਾ ਸੀ, ਜਿਸ ਵਿੱਚ ਇਹ ਤਿੰਨ ਲੰਕਾ ਦੇ ਨਾਗਰਿਕ ਸਨ। ਦੋਸ਼ੀਆਂ ਦੀ ਰਿਹਾਈ ਤੋਂ ਬਾਅਦ ਉਨ੍ਹਾਂ ਨੂੰ ਤਿਰੂਚਿਰਾਪੱਲੀ ਦੇ ਵਿਸ਼ੇਸ਼ ਕੈਂਪ ਵਿੱਚ ਰੱਖਿਆ ਗਿਆ ਸੀ। ਉਹ ਬੀਤੀ ਰਾਤ ਇੱਥੇ ਪੁੱਜੇ ਅਤੇ ਅੱਜ ਕੋਲੰਬੋ ਲਈ ਰਵਾਨਾ ਹੋ ਗਏ।

Punjab Bani 03 April,2024
ਮੁੱਖ ਮੰਤਰੀ ਕੇਜਰੀਵਾਲ ਦਾ ਤੇਜੀ ਨਾਲ ਘਟ ਰਿਹਾ ਹੈ ਭਾਰ : ਆਤਿਸ਼ੀ

ਮੁੱਖ ਮੰਤਰੀ ਕੇਜਰੀਵਾਲ ਦਾ ਤੇਜੀ ਨਾਲ ਘਟ ਰਿਹਾ ਹੈ ਭਾਰ : ਆਤਿਸ਼ੀ ਨਵੀਂ ਦਿੱਲੀ, 3 ਅਪਰੈਲ ਆਮ ਆਦਮੀ ਪਾਰਟੀ (ਆਪ) ਦੀ ਸੀਨੀਅਰ ਆਗੂ ਆਤਿਸ਼ੀ ਨੇ ਅੱਜ ਦਾਅਵਾ ਕੀਤਾ ਕਿ 21 ਮਾਰਚ ਨੂੰ ਗ੍ਰਿਫ਼ਤਾਰੀ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਭਾਰ ਤੇਜ਼ੀ ਨਾਲ ਘਟ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਭਾਰ ’ਚ 4.5 ਕਿਲੋ ਦੀ ਕਮੀ ਆਈ ਹੈ। ਆਤਿਸ਼ੀ ਨੇ ਭਾਜਪਾ ‘ਤੇ ਕੇਜਰੀਵਾਲ ਨੂੰ ਜੇਲ੍ਹ ‘ਚ ਰੱਖ ਕੇ ਉਨ੍ਹਾਂ ਦੀ ਸਿਹਤ ਨੂੰ ਖਤਰੇ ‘ਚ ਪਾਉਣ ਦਾ ਵੀ ਦੋਸ਼ ਲਗਾਇਆ ਹੈ।

Punjab Bani 03 April,2024
ਤਾਈਵਾਨ ਵਿੱਚ ਆਇਆ ਭੂਚਾਲ, ਸੁਨਾਮੀ ਦੀ ਚੇਤਾਵਨੀ ਜਾਰੀ

ਤਾਈਵਾਨ ਵਿੱਚ ਆਇਆ ਭੂਚਾਲ, ਸੁਨਾਮੀ ਦੀ ਚੇਤਾਵਨੀ ਜਾਰੀ ਤਾਈਪੇ- ਤਾਈਵਾਨ ਦੇ ਤੱਟੀ ਖੇਤਰ ‘ਚ ਬੁੱਧਵਾਰ ਸਵੇਰੇ 7.2 ਤੀਬਰਤਾ ਦਾ ਭੂਚਾਲ ਆਇਆ, ਜਿਸ ਨੇ ਰਾਜਧਾਨੀ ਤਾਈਪੇ ਨੂੰ ਹਿਲਾ ਕੇ ਰੱਖ ਦਿੱਤਾ। ਭੂਚਾਲ ਕਾਰਨ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਬਿਜਲੀ ਬੰਦ ਹੋ ਗਈ ਅਤੇ ਦੱਖਣੀ ਜਾਪਾਨ ਅਤੇ ਫਿਲੀਪੀਨਜ਼ ਦੇ ਟਾਪੂਆਂ ਲਈ ਸੁਨਾਮੀ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਪੂਰਬੀ ਤਾਇਵਾਨ ਵਿੱਚ ਕਈ ਇਮਾਰਤਾਂ ਢਹਿ ਗਈਆਂ ਹਨ, ਹਾਲਾਂਕਿ ਅਜੇ ਤੱਕ ਜਾਨੀ ਨੁਕਸਾਨ ਦੀ ਕੋਈ ਜਾਣਕਾਰੀ ਨਹੀਂ ਹੈ। ਤਾਈਵਾਨ ਅਤੇ ਓਕੀਨਾਵਾ, ਜਾਪਾਨ ਅਤੇ ਫਿਲੀਪੀਨਜ਼ ‘ਚ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਤਾਈਵਾਨ ਵਿੱਚ ਇੰਟਰਨੈੱਟ ਬੰਦ ਹੋਣ ਦੀ ਸੂਚਨਾ ਮਿਲੀ ਹੈ। ਤਾਈਵਾਨ ਦੇ ਟੈਲੀਵਿਜ਼ਨ ਸਟੇਸ਼ਨਾਂ ਨੇ ਭੂਚਾਲ ਦੇ ਕੇਂਦਰ ਦੇ ਨੇੜੇ, ਹੁਆਲਿਅਨ ਵਿੱਚ ਕੁਝ ਢਹਿ-ਢੇਰੀ ਇਮਾਰਤਾਂ ਦੀ ਫੁਟੇਜ ਦਿਖਾਈ, ਅਤੇ ਮੀਡੀਆ ਨੇ ਦੱਸਿਆ ਕਿ ਕੁਝ ਲੋਕ ਫਸੇ ਹੋਏ ਹਨ। ਰਾਇਟਰਜ਼ ਦੇ ਇਕ ਚਸ਼ਮਦੀਦ ਮੁਤਾਬਕ ਭੂਚਾਲ ਦੇ ਝਟਕੇ ਸ਼ੰਘਾਈ ਤੱਕ ਮਹਿਸੂਸ ਕੀਤੇ ਗਏ।

Punjab Bani 03 April,2024
ਲੋਕ ਸਭਾ ਚੋਣਾਂ-2024: ਪੰਜਾਬ ਪੁਲਿਸ, ਅਰਧ-ਸੈਨਿਕ ਬਲਾਂ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ’ਤੇ ਚਲਾਇਆ ਤਲਾਸ਼ੀ ਅਭਿਆਨ

ਲੋਕ ਸਭਾ ਚੋਣਾਂ-2024: ਪੰਜਾਬ ਪੁਲਿਸ, ਅਰਧ-ਸੈਨਿਕ ਬਲਾਂ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ’ਤੇ ਚਲਾਇਆ ਤਲਾਸ਼ੀ ਅਭਿਆਨ - ਪੰਜਾਬ ਪੁਲਿਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਲੋਕ ਸਭਾ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - 221 ਪੁਲਿਸ ਟੀਮਾਂ ਨੇ 193 ਰੇਲਵੇ ਸਟੇਸ਼ਨਾਂ ਅਤੇ 162 ਬੱਸ ਅੱਡਿਆਂ ’ਤੇ 3851 ਵਿਅਕਤੀਆਂ ਦੀ ਲਈ ਜਾਮਾਂ ਤਲਾਸ਼ੀ ਅਤੇ 3002 ਵਾਹਨਾਂ ਦੀ ਕੀਤੀ ਚੈਕਿੰਗ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ - ਆਦਰਸ਼ ਚੋਣ ਜ਼ਾਬਤਾ ਲੱਗਣ ਉਪਰੰਤ ਪੰਜਾਬ ਪੁਲਿਸ ਨੇ ਲਾਗੂ ਕੀਤੇ 1717 ਗ਼ੈਰ-ਜ਼ਮਾਨਤੀ ਵਾਰੰਟ ਚੰਡੀਗੜ੍ਹ, 2 ਅਪ੍ਰੈਲ: ਲੋਕ ਸਭਾ ਚੋਣਾਂ -2024 ਦੇ ਮੱਦੇਨਜ਼ਰ, ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਰਾਜ ਭਰ ਦੇ ਸਾਰੇ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ਅਤੇ ਇਨ੍ਹਾਂ ਦੇ ਆਲੇ-ਦੁਆਲੇ ਇੱਕ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ। ਇਹ ਅਭਿਆਨ ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ’ਤੇ ਲੋਕਾਂ ਵਿੱਚ ਪੁਲਿਸ ਦਾ ਭਰੋਸਾ ਵਧਾਉਣ ਅਤੇ ਸਮਾਜ ਵਿਰੋਧੀ ਤੱਤਾਂ ’ਤੇ ਸ਼ਿਕੰਜਾ ਕੱਸਣ ਦੇ ਹਿੱਸੇ ਵਜੋਂ ਚਲਾਇਆ ਗਿਆ । ਇਹ ਤਲਾਸ਼ੀ ਅਭਿਆਨ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ , ਜਿਸ ਤਹਿਤ ਪੁਲਿਸ ਟੀਮਾਂ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ.ਏ.ਪੀ.ਐਫ.) ਦੀਆਂ ਟੀਮਾਂ ਨੇ ਰੇਲਵੇ ਸਟੇਸ਼ਨਾਂ ਅਤੇ ਬੱਸ ਸਟੈਂਡਾਂ ’ਤੇ ਆਉਣ- ਜਾਣ ਵਾਲੇ ਲੋਕਾਂ ਦੀ ਤਲਾਸ਼ੀ ਲਈ। ਪੁਲਿਸ ਟੀਮਾਂ ਨੇ ਉਕਤ ਆਪ੍ਰੇਸ਼ਨ ਦੌਰਾਨ ਵਾਹਨ ਐਪ ਦੀ ਵਰਤੋਂ ਰਾਹੀਂ ਰੇਲਵੇ ਸਟੇਸ਼ਨਾਂ ਅਤੇ ਬੱਸ ਸਟੈਂਡਾਂ ਦੀ ਪਾਰਕਿੰਗ ਵਿੱਚ ਖੜ੍ਹੇ ਦੋਪਹੀਆ / ਚਾਰ ਪਹੀਆ ਵਾਹਨਾਂ ਦੀ ਚੈਕਿੰਗ ਵੀ ਕੀਤੀ। ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਜੋ ਇਸ ਰਾਜ ਪੱਧਰੀ ਕਾਰਵਾਈ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਇਸ ਅਭਿਆਨ ਨੂੰ ਨੇਪਰੇ ਚਾੜ੍ਹਨ ਲਈ ਸਾਰੇ ਸੀਪੀਜ਼/ਐਸਐਸਪੀਜ਼ ਨੂੰ, ਹਰੇਕ ਰੇਲਵੇ ਸਟੇਸ਼ਨ/ਬੱਸ ਸਟੈਂਡ ’ਤੇ ਗਜ਼ਟਿਡ ਅਧਿਕਾਰੀ ਦੀ ਨਿਗਰਾਨੀ ਹੇਠ ਘੱਟੋ-ਘੱਟ ਦੋ-ਦੋ ਪੁਲਿਸ ਟੀਮਾਂ ਤਾਇਨਾਤ ਕਰਨ ਲਈ ਕਿਹਾ ਗਿਆ ਸੀ। ਉਨ੍ਹਾਂ ਕਿਹਾ, “ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਸੀ ਕਿ ਉਹ ਇਸ ਕਾਰਵਾਈ ਦੌਰਾਨ ਹਰ ਹਰੇਕ ਆਮੋ-ਖ਼ਾਸ ਨਾਲ ਨਿਮਰਤਾ ਨਾਲ ਪੇਸ਼ ਆਉਣ।” ’’ ਉਨ੍ਹਾਂ ਕਿਹਾ ਕਿ ਲੋਕਾਂ ਦੀ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਉਣ ਨੂੰ ਧਿਆਨ ਵਿੱਚ ਰੱਖਦਿਆਂ, ਸੂਬੇ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ’ਤੇ ਸ਼ੱਕੀ ਵਿਅਕਤੀਆਂ ਦੀ ਭਾਲ ਕਰਨ ਲਈ, 2000 ਤੋਂ ਵੱਧ ਪੁਲਸ ਕਰਮੀਆਂ ਦੀ ਨਫ਼ਰੀ ਵਾਲੀਆਂ 221 ਪੁਲਸ ਟੀਮਾਂ ਤਾਇਨਾਤ ਕੀਤੀਆਂ ਗਈਆਂ । ਉਨ੍ਹਾਂ ਦੱਸਿਆ ਕਿ ਸੂਬੇ ਦੇ 193 ਰੇਲਵੇ ਸਟੇਸ਼ਨਾਂ ਅਤੇ 162 ਬੱਸ ਅੱਡਿਆਂ ’ਤੇ ਚਲਾਏ ਗਏ ਇਸ ਤਲਾਸ਼ੀ ਅਭਿਆਨ ਦੌਰਾਨ 3851 ਤੋਂ ਵੱਧ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਗਈ ਅਤੇ ਵਾਹਨ ਐਪ ਦੀ ਵਰਤੋਂ ਕਰਕੇ ਪੁਲਿਸ ਟੀਮਾਂ ਨੇ ਰੇਲਵੇ ਸਟੇਸ਼ਨਾਂ ਅਤੇ ਬੱਸ ਸਟੈਂਡਾਂ ਦੀ ਪਾਰਕਿੰਗ ’ਚ ਖੜ੍ਹੇ 3002 ਵਾਹਨਾਂ ਦੀ ਚੈਕਿੰਗ ਵੀ ਕੀਤੀ । ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਵੱਲੋਂ ਗੈਰ-ਜ਼ਮਾਨਤੀ ਵਾਰੰਟ (ਐਨ.ਬੀ.ਡਬਲਿਊਜ਼) ਲਾਗੂ ਕਰਨ ਲਈ ਵੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਸਪੈਸ਼ਲ ਡੀ.ਜੀ.ਪੀ. ਨੇ ਕਿਹਾ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਪੰਜਾਬ ਪੁਲਿਸ ਵੱਲੋਂ 1717 ਗੈਰ-ਜ਼ਮਾਨਤੀ ਵਾਰੰਟ ਲਾਗੂ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਅੰਤਰ-ਰਾਜੀ ਸਰਹੱਦਾਂ ’ਤੇ ਅਪਰਾਧੀਆਂ, ਗੈਰ-ਕਾਨੂੰਨੀ ਸ਼ਰਾਬ ਅਤੇ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ਤੇ ਤਿੱਖੀ ਨਜ਼ਰ ਰੱਖਣ ਲਈ ਵਿਆਪਕ ਰਣਨੀਤੀ ਤਿਆਰ ਕੀਤੀ ਹੈ। ਉਨ੍ਹਾਂ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਪਹਿਲਾਂ ਹੀ ਸੂਬੇ ਭਰ ਵਿੱਚ ਵਿਸ਼ੇਸ਼ ਨਾਕੇ ਲਗਾਉਣ ਅਤੇ ਗਸ਼ਤ-ਪਾਰਟੀਆਂ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਸਮਾਜ ਵਿਰੋਧੀ ਤੱਤਾਂ ’ਤੇ ਨਜ਼ਰ ਰੱਖਣ ਲਈ ਨਿਰਦੇਸ਼ ਦਿੱਤੇ ਗਏ ਹਨ। ਦੱਸਣਯੋਗ ਹੈ ਕਿ ਪੰਜਾਬ ਪੁਲਿਸ ਨੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 433 ਐਫਆਈਆਰਜ਼ ਦਰਜ ਕਰਕੇ 618 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ 37.65 ਕਿਲੋ ਹੈਰੋਇਨ, 60 ਕਿਲੋ ਅਫੀਮ, 10.81 ਕੁਇੰਟਲ ਭੁੱਕੀ, 40 ਕਿਲੋ ਗਾਂਜਾ ਅਤੇ 11 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

Punjab Bani 02 April,2024
ਲੋਕ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਦੋ ਹੋਰ ਉਮੀਦਵਾਰਾਂ ਦੇ ਐਲਾਣੇ ਨਾਮ

ਲੋਕ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਦੋ ਹੋਰ ਉਮੀਦਵਾਰਾਂ ਦੇ ਐਲਾਣੇ ਨਾਮ ਚੰਡੀਗੜ੍ਹ : ਲੋਕ ਸਭਾ ਚੋਣਾਂ 2024 ਦੇ ਲਈ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ 2 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਆਪ ਵੱਲੋਂ ਮਾਲਵਿੰਦਰ ਸਿੰਘ ਕੰਗ ਨੂੰ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਬਣਾਇਆ ਗਿਆ ਹੈ। ਮਾਲਵਿੰਦਰ ਸਿੰਘ ਕੰਗ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਹਨ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਨੇ ਹੁਸ਼ਿਆਰਪੁਰ ਤੋਂ ਡਾ.ਰਾਜਕੁਮਾਰ ਚੱਬੇਵਾਲ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਡਾ. ਚੱਬੇਵਾਲ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ ਅਤੇ ਵਿਧਾਨ ਸਭਾ ਵਿੱਚ ਕਾਂਗਰਸ ਦੇ ਉਪ ਨੇਤਾ ਵੀ ਰਹਿ ਚੁੱਕੇ ਹਨ। ਹਾਲ ਹੀ ਵਿੱਚ ਉਹ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਹੁਣ ਤੱਕ ਆਮ ਆਦਮੀ ਪਾਰਟੀ ਪੰਜਾਬ ਵਿੱਚ 9 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ।

Punjab Bani 02 April,2024
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ 1 ਜੂਨ ਨੂੰ ਛੁੱਟੀ ਦਾ ਐਲਾਨ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ 1 ਜੂਨ ਨੂੰ ਛੁੱਟੀ ਦਾ ਐਲਾਨ ਚੰਡੀਗੜ੍ਹ, 2 ਅਪਰੈਲ ਪੰਜਾਬ ਸੂਬੇ ਵਿਖੇ 1 ਜੂਨ 2024 (ਸ਼ਨਿਚਰਵਾਰ) ਨੂੰ ਪੈਣ ਵਾਲੀਆਂ ਲੋਕ ਸਭਾ ਦੀਆਂ ਵੋਟਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਸੂਬੇ ਵਿਖੇ ਸਥਿਤ ਸਰਕਾਰੀ ਦਫ਼ਤਰਾਂ/ ਬੋਰਡਾਂ/ਕਾਰਪੋਰੇਸ਼ਨਾਂ/ਵਿਦਿਅਕ ਅਦਾਰਿਆਂ ਲਈ 1 ਜੂਨ ਦੀ ਗਜ਼ਟਿਡ ਛੁੱਟੀ ਹੋਵੇਗੀ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਐਲਾਨੀ ਗਈ ਹੈ। ਸਰਕਾਰੀ ਬੁਲਾਰੇ ਵੱਲੋਂ ਅੱਜ ਇੱਥੇ ਦਿੱਤੀ ਜਾਣਕਾਰੀ ਅਨੁਸਾਰ ਵੋਟ ਪਾਉਣ ਲਈ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135 ਬੀ (1) ਤਹਿਤ 1 ਜੂਨ ਨੂੰ ਪੇਡ (ਅਦਾਇਗੀਯੋਗ) ਛੁੱਟੀ ਰਹੇਗੀ। ਇਹ ਛੁੱਟੀ ਕਿਸੇ ਵੀ ਬਿਜਨਿਸ, ਵਪਾਰ, ਉਦਯੋਗ ਜਾਂ ਕਿਸੇ ਵੀ ਹੋਰ ਸੰਸਥਾ ਵਿੱਚ ਕੰਮ ਕਰਦੇ ਸਾਰੇ ਕਰਮਚਾਰੀਆਂ ਲਈ ਐਲਾਨੀ ਗਈ ਹੈ।

Punjab Bani 02 April,2024
ਸੰਜੇ ਸਿੰਘ ਨੂੰ ਮਿਲੀ ਜਮਾਨਤ

ਸੰਜੇ ਸਿੰਘ ਨੂੰ ਮਿਲੀ ਜਮਾਨਤ ਨਵੀਂ ਦਿੱਲੀ, 2 ਅਪਰੈਲ ਸੁਪਰੀਮ ਕੋਰਟ ਨੇ ‘ਆਪ’ ਨੇਤਾ ਸੰਜੈ ਸਿੰਘ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਜ਼ਮਾਨਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਈਡੀ ਨੇ ਅਦਾਲਤ ਨੂੰ ਦੱਸਿਆ ਕਿ ਉਸ ਨੂੰ ਸੰਜੈ ਸਿੰਘ ਨੂੰ ਜ਼ਮਾਨਤ ਮਿਲਣ ’ਤੇ ਕੋਈ ਇਤਰਾਜ਼ ਨਹੀਂ ਹੈ।

Punjab Bani 02 April,2024
ਰਾਹੁਲ ਗਾਂਧੀ ਦੇ ਮਾਣਹਾਨੀ ਮਾਮਲੇ ਦੀ ਸੁਣਵਾਈ 12 ਤੱਕ ਮੁਲਤਵੀ

ਰਾਹੁਲ ਗਾਂਧੀ ਦੇ ਮਾਣਹਾਨੀ ਮਾਮਲੇ ਦੀ ਸੁਣਵਾਈ 12 ਤੱਕ ਮੁਲਤਵੀ ਸੁਲਤਾਨਪੁਰ, 2 ਅਪਰੈਲ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਖ਼ਿਲਾਫ਼ ਕਥਿਤ ਇਤਰਾਜ਼ਯੋਗ ਟਿੱਪਣੀ ਕਰਨ ਸਬੰਧੀ 2018 ਵਿੱਚ ਦਰਜ ਕੀਤੇ ਗਏ ਮਾਣਹਾਨੀ ਮਾਮਲੇ ਦੀ ਸੁਣਵਾਈ 12 ਅਪਰੈਲ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਜੱਜ ਛੁੱਟੀ ’ਤੇ ਹੋਣ ਕਾਰਨ ਅੱਜ ਮਾਮਲੇ ਦੀ ਸੁਣਵਾਈ ਨਹੀਂ ਹੋ ਸਕੀ। ਭਾਜਪਾ ਆਗੂ ਵਿਜੈ ਮਿਸ਼ਰਾ ਨੇ ਛੇ ਸਾਲ ਪਹਿਲਾਂ ਰਾਹੁਲ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ।  

Punjab Bani 02 April,2024
ਅਰੁਣਾਚਲ ਪ੍ਰਦੇਸ਼ ਭਾਰਤ ਦਾ ਅਨਿਖੜਵਾਂ ਹਿੱਸਾ ਹੈ ਤੇ ਹਮੇਸ਼ਾ ਰਹੇਗਾ : ਵਿਦੇਸ਼ ਮੰਤਰਾਲੇ

ਅਰੁਣਾਚਲ ਪ੍ਰਦੇਸ਼ ਭਾਰਤ ਦਾ ਅਨਿਖੜਵਾਂ ਹਿੱਸਾ ਹੈ ਤੇ ਹਮੇਸ਼ਾ ਰਹੇਗਾ : ਵਿਦੇਸ਼ ਮੰਤਰਾਲੇ ਨਵੀਂ ਦਿੱਲੀ, 2 ਅਪਰੈਲ ਵਿਦੇਸ਼ ਮੰਤਰਾਲੇ ਨੇ ਅੱਜ ਅਰੁਣਾਚਲ ਪ੍ਰਦੇਸ਼ ‘ਚ ਸਥਾਨਾਂ ਦੇ ਨਾਵਾਂ ਨੂੰ ਬਦਲਣ ਦੀਆਂ ਚੀਨ ਦੀਆਂ ਕੋਸ਼ਿਸ਼ਾਂ ਨੂੰ ਸਖ਼ਤੀ ਨਾਲ ਰੱਦ ਕਰਦੇ ਹੋਏ ਕਿਹਾ ਕਿ ਮਨਘੜਤ ਨਾਂ ਰੱਖਣ ਨਾਲ ਇਹ ਹਕੀਕਤ ਨਹੀਂ ਬਦਲੇਗੀ ਕਿ ਇਹ ਸੂਬਾ ਭਾਰਤ ਦਾ ਅਨਿੱਖੜਵਾਂ ਹਿੱਸਾ ਹੈ, ਰਿਹਾ ਹੈ ਅਤੇ ਹਮੇਸ਼ਾ ਰਹੇਗਾ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਬਿਆਨ ਵਿੱਚ ਕਿਹਾ, ‘ਚੀਨ ਭਾਰਤੀ ਰਾਜ ਅਰੁਣਾਚਲ ਪ੍ਰਦੇਸ਼ ਵਿੱਚ ਸਥਾਨਾਂ ਦੇ ਨਾਮ ਬਦਲਣ ਦੀਆਂ ਆਪਣੀਆਂ ਮੂਰਖਤਾ ਭਰੀ ਕੋਸ਼ਿਸ਼ਾਂ ਜਾਰੀ ਰੱਖ ਰਿਹਾ ਹੈ। ਅਸੀਂ ਅਜਿਹੇ ਯਤਨਾਂ ਨੂੰ ਸਖ਼ਤੀ ਨਾਲ ਨਕਾਰਦੇ ਹਾਂ।

Punjab Bani 02 April,2024
ਜੇਲ ਅੰਦਰ ਬੇਚੈਨੀ ਨਾਲ ਕਟੀ ਅਰਵਿੰਦ ਕੇਜਰੀਵਾਲ ਨੇ ਪਹਿਲੀ ਰਾਤ

ਜੇਲ ਅੰਦਰ ਬੇਚੈਨੀ ਨਾਲ ਕਟੀ ਅਰਵਿੰਦ ਕੇਜਰੀਵਾਲ ਨੇ ਪਹਿਲੀ ਰਾਤ ਨਵੀਂ ਦਿੱਲੀ, 2 ਅਪਰੈਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਤਿਹਾੜ ਜੇਲ੍ਹ ਵਿੱਚ ਆਪਣੀ 14X8 ਫੁੱਟ ਦੀ ਕੋਠੜੀ ਵਿੱਚ ਪਹਿਲੀ ਰਾਤ ਬੇਚੈਨੀ ਨਾਲ ਬਿਤਾਈ ਅਤੇ ਕੁਝ ਦੇਰ ਲਈ ਹੀ ਸੌਣ ਵਿੱਚ ਕਾਮਯਾਬ ਰਹੇ। ਦੱਸਿਆ ਗਿਆ ਹੈ ਕਿ ਸ਼ਾਮ ਨੂੰ ਉਸ ਦੀ ਪਤਨੀ ਅਤੇ ਬੱਚਿਆਂ ਨੂੰ ਮਿਲਣ ਦੀ ਸੰਭਾਵਨਾ ਹੈ। ਜੇਲ੍ਹ ਅਧਿਕਾਰੀਆਂ ਨੇ ਦੱਸਿਆ ਕਿ ਸਵੇਰੇ ਕੇਜਰੀਵਾਲ ਦਾ ਸ਼ੂਗਰ ਲੈਵਲ ਘੱਟ ਸੀ ਅਤੇ ਉਹ ਤਿਹਾੜ ਜੇਲ੍ਹ ਦੇ ਡਾਕਟਰਾਂ ਦੀ ਨਿਗਰਾਨੀ ਹੇਠ ਹਨ। ਉਨ੍ਹਾ

Punjab Bani 02 April,2024
ਸੌਰਭ ਭਾਰਦਵਾਜ, ਦੁਰਗੇਸ਼ ਪਾਠਕ ਤੇ ਰਾਘਵ ਚੱਢਾ ਨੂੰ ਕੀਤਾ ਜਾਵੇਗਾ ਗ੍ਰਿਫ਼ਤਾਰ : ਆਤਿਸੀ

ਸੌਰਭ ਭਾਰਦਵਾਜ, ਦੁਰਗੇਸ਼ ਪਾਠਕ ਤੇ ਰਾਘਵ ਚੱਢਾ ਨੂੰ ਕੀਤਾ ਜਾਵੇਗਾ ਗ੍ਰਿਫ਼ਤਾਰ : ਆਤਿਸੀ ਨਵੀਂ ਦਿੱਲੀ, 2 ਅਪਰੈਲ ਆਮ ਆਦਮੀ ਪਾਰਟੀ (ਆਪ) ਦੀ ਸੀਨੀਅਰ ਆਗੂ ਅਤੇ ਦਿੱਲੀ ਦੀ ਮੰਤਰੀ ਆਤਿਸ਼ੀ ਨੇ ਅੱਜ ਦਾਅਵਾ ਕੀਤਾ ਕਿ ਮੇਰੇ ਨੇੜਲੇ ਵਿਅਕਤੀ ਨੇ ਕਿਹਾ ਸੀ ਕਿ ਮੈਨੂੰ ਉਨ੍ਹਾਂ ਨੂੰ ਭਾਜਪਾ ਵਿੱਚ ਸ਼ਾਮਲ ਹੋ ਜਾਣਾ ਚਾਹੀਦਾ ਹੈ ਜਾਂ ਇੱਕ ਮਹੀਨੇ ਦੇ ਅੰਦਰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਗ੍ਰਿਫਤਾਰੀ ਲਈ ਤਿਆਰ ਰਹਿਣਾ ਚਾਹੀਦਾ ਹੈ। ਆਤਿਸ਼ੀ ਨੇ ਇੱਥੇ ਪ੍ਰੈਸ ਕਾਨਫਰੰਸ ਵਿੱਚ ਦਾਅਵਾ ਕੀਤਾ ਕਿ ਉਨ੍ਹਾਂ ਤੋਂ ਇਲਾਵਾ ‘ਆਪ’ ਦੇ ਤਿੰਨ ਆਗੂਆਂ ਦਿੱਲੀ ਦੇ ਮੰਤਰੀ ਸੌਰਭ ਭਾਰਦਵਾਜ, ਵਿਧਾਇਕ ਦੁਰਗੇਸ਼ ਪਾਠਕ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇਗਾ।

Punjab Bani 02 April,2024
ਸੁਸੀਲ ਰਿੰਕੂ ਤੇ ਸੀਤਲ ਅੰਗੁਰਲ ਨੂੰ ਮਿਲੀ ਸੀਆਰਪੀਐਫ ਸੁਰਖਿਆ

ਸੁਸੀਲ ਰਿੰਕੂ ਤੇ ਸੀਤਲ ਅੰਗੁਰਲ ਨੂੰ ਮਿਲੀ ਸੀਆਰਪੀਐਫ ਸੁਰਖਿਆ ਜਲੰਧਰ, 2 ਅਪਰੈਲ ‘ਆਪ’ ਛੱਡ ਕੇ ਭਾਜਪਾ ਵਿਚ ਗਏ ਸ਼ੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੂਰਲ ਨੂੰ ਸੀਆਰਪੀਐੱਫ ਸੁਰੱਖਿਆ ਦੇ ਦਿੱਤੀ ਗਈ ਹੈ। ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਸੁਸ਼ੀਲ ਕੁਮਾਰ ਰਿੰਕੂ ਅਤੇ ਵਿਧਾਇਕ ਸ਼ੀਤਲ ਅੰਗੁਰਾਲ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਗ੍ਰਹਿ ਮੰਤਰਾਲੇ ਨੇ ਸੁਸ਼ੀਲ ਕੁਮਾਰ ਰਿੰਕੂ ਨੂੰ 18 ਸੁਰੱਖਿਆ ਕਰਮਚਾਰੀ ਅਤੇ ਸ਼ੀਤਲ ਅੰਗੁਰਾਲ ਨੂੰ 11 ਸੁਰੱਖਿਆ ਕਰਮਚਾਰੀ ਦਿੱਤੇ ਹਨ। ਕੇਂਦਰ ਵੱਲੋਂ ਸੀਆਰਪੀਐੱਫ ਦੇ ਜਵਾਨਾਂ ਨੂੰ ਸਿੱਧਾ ਉਨ੍ਹਾਂ ਦੇ ਘਰ ਭੇਜਿਆ ਗਿਆ ਹੈ। ਜ਼ਿਕਰਯੋਗ ਹੈ ਕਿ ਭਾਜਪਾ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੇ ਦੋਵੇਂ ਆਗੂਆਂ ਦੀ ਸੁਰੱਖਿਆ ਘਟਾ ਦਿੱਤੀ ਸੀ।

Punjab Bani 02 April,2024
ਯੋਗ ਗੁਰੂ ਰਾਮਦੇਵ ਤੇ ਬਾਲ ਕ੍ਰਿਸ਼ਨ ਹੋਏ ਸੁਪਰੀਮ ਕੋਰਟ ਵਿੱਚ ਪੇਸ਼

ਯੋਗ ਗੁਰੂ ਰਾਮਦੇਵ ਤੇ ਬਾਲ ਕ੍ਰਿਸ਼ਨ ਹੋਏ ਸੁਪਰੀਮ ਕੋਰਟ ਵਿੱਚ ਪੇਸ਼ ਨਵੀਂ ਦਿੱਲੀ, 2 ਅਪਰੈਲ ਯੋਗ ਗੁਰੂ ਰਾਮਦੇਵ ਅਤੇ ਪਤੰਜਲੀ ਆਯੁਰਵੇਦ ਦੇ ਪ੍ਰਬੰਧ ਨਿਰਦੇਸ਼ਕ (ਐੱਮਡੀ) ਆਚਾਰੀਆ ਬਾਲਕ੍ਰਿਸ਼ਨ ਅੱਜ ਸੁਪਰੀਮ ਕੋਰਟ ਵਿੱਚ ਉਸ ਕਾਰਨ ਦੱਸੋ ਨੋਟਿਸ ਦੇ ਸਬੰਧ ਵਿੱਚ ਪੇਸ਼ ਹੋਏ, ਜਿਸ ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਖ਼ਿਲਾਫ਼ ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇ। ਅਦਾਲਤ ਨੇ 19 ਮਾਰਚ ਨੂੰ ਰਾਮਦੇਵ ਅਤੇ ਬਾਲਕ੍ਰਿਸ਼ਨ ਨੂੰ ਪਤੰਜਲੀ ਆਯੁਰਵੇਦ ਉਤਪਾਦਾਂ ਦੇ ਇਸ਼ਤਿਹਾਰਾਂ ਅਤੇ ਉਨ੍ਹਾਂ ਦੇ ਦਵਾਈਆਂ ਦੇ ਪ੍ਰਭਾਵ ਨਾਲ ਸਬੰਧਤ ਮਾਣਹਾਨੀ ਦੀ ਕਾਰਵਾਈ ਵਿੱਚ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਕਿਹਾ ਸੀ। ਬੈਂਚ ਨੇ ਕੰਪਨੀ ਅਤੇ ਬਾਲਕ੍ਰਿਸ਼ਨ ਵੱਲੋਂ ਪਹਿਲਾਂ ਜਾਰੀ ਕੀਤੇ ਅਦਾਲਤੀ ਨੋਟਿਸ ਦਾ ਜਵਾਬ ਦਾਇਰ ਨਾ ਕਰਨ ਦਾ ਸਖ਼ਤ ਨੋਟਿਸ ਲਿਆ ਸੀ। ਇਹ ਮਾਮਲਾ ਅੱਜ ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਅਹਿਸਾਨੁਦੀਨ ਅਮਾਨਉੱਲ੍ਹਾ ਦੀ ਬੈਂਚ ਸਾਹਮਣੇ ਸੁਣਵਾਈ ਲਈ ਆਇਆ। 

Punjab Bani 02 April,2024
ਸੁਰਖਿਆ ਕਰਮੀਆਂ ਨਾਲ ਮੁਕਾਬਲੇ ਦੌਰਾਨ 9 ਨਕਸਲੀਆਂ ਦੀ ਮੌਤ

ਸੁਰਖਿਆ ਕਰਮੀਆਂ ਨਾਲ ਮੁਕਾਬਲੇ ਦੌਰਾਨ 9 ਨਕਸਲੀਆਂ ਦੀ ਮੌਤ ਰਾਏਪੁਰ, 2 ਅਪਰੈਲ ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ ਅੱਜ ਸੁਰੱਖਿਆ ਕਰਮੀਆਂ ਨਾਲ ਮੁਕਾਬਲੇ ਵਿੱਚ 9 ਨਕਸਲੀ ਮਾਰੇ ਗਏ। ਬੀਜਾਪੁਰ ਜ਼ਿਲ੍ਹਾ ਬਸਤਰ ਲੋਕ ਸਭਾ ਹਲਕੇ ਦੇ ਅਧੀਨ ਆਉਂਦਾ ਹੈ, ਜਿੱਥੇ 19 ਅਪਰੈਲ ਨੂੰ ਆਮ ਚੋਣਾਂ ਦੇ ਪਹਿਲੇ ਗੇੜ ਵਿੱਚ ਵੋਟਾਂ ਪੈਣੀਆਂ ਹਨ। ਪੁਲੀਸ ਦੇ ਇੰਸਪੈਕਟਰ ਜਨਰਲ (ਬਸਤਰ ਰੇਂਜ) ਸੁੰਦਰਰਾਜ ਪੀ. ਨੇ ਦੱਸਿਆ ਕਿ ਸੁਰੱਖਿਆ ਕਰਮਚਾਰੀ ਨਕਸਲ ਵਿਰੋਧੀ ਮੁਹਿੰਮ ‘ਤੇ ਸਨ। ਜ਼ਿਲ੍ਹਾ ਰਿਜ਼ਰਵ ਗਾਰਡ, ਸਪੈਸ਼ਲ ਟਾਸਕ ਫੋਰਸ, ਕੇਂਦਰੀ ਰਿਜ਼ਰਵ ਪੁਲੀਸ ਬਲ ਅਤੇ ਇਸ ਦੀ ਐਲੀਟ ਯੂਨਿਟ ਕਮਾਂਡੋ ਬਟਾਲੀਅਨ ਫਾਰ ਰੈਜ਼ੋਲਿਊਟ ਐਕਸ਼ਨ (ਕੋਬਰਾ) ਨਾਲ ਸਬੰਧਤ ਕਰਮਚਾਰੀ ਅਪਰੇਸ਼ਨ ਵਿੱਚ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਗੋਲੀਬਾਰੀ ਰੁਕਣ ਤੋਂ ਬਾਅਦ ਮੌਕੇ ਤੋਂ ਚਾਰ ਨਕਸਲੀਆਂ ਦੀਆਂ ਲਾਸ਼ਾਂ ਸਮੇਤ ਲਾਈਟ ਮਸ਼ੀਨ ਗੰਨ ਅਤੇ ਹੋਰ ਹਥਿਆਰ ਬਰਾਮਦ ਕੀਤੇ ਗਏ। ਬਾਅਦ ਵਿੱਚ ਮੁਕਾਬਲੇ ਵਾਲੀ ਥਾਂ ਤੋਂ 5 ਹੋਰ ਲਾਸ਼ਾਂ ਮਿਲੀਆਂ। ਇਲਾਕੇ ਵਿੱਚ ਤਲਾਸ਼ੀ ਮੁਹਿੰਮ ਜਾਰੀ ਹੈ।

Punjab Bani 02 April,2024
ਪਟਿਆਲੇ ਦਾ ਨੌਜਵਾਨ ਯੂਕਰੇਨ ਦੀ ਜੰਗ ਵਿੱਚ ਲੜਨ ਲਈ ਮਜਬੂਰ

ਪਟਿਆਲੇ ਦਾ ਨੌਜਵਾਨ ਯੂਕਰੇਨ ਦੀ ਜੰਗ ਵਿੱਚ ਲੜਨ ਲਈ ਮਜਬੂਰ ਸੰਸਦ ਮੈਂਬਰ ਪਟਿਆਲਾ ਪ੍ਰਨੀਤ ਕੌਰ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨੂੰ ਦਖਲ ਦੇਣ ਅਤੇ ਸਾਡੇ ਨੌਜਵਾਨਾਂ ਨੂੰ ਘਰ ਵਾਪਸ ਲਿਆਉਣ ਦੀ ਅਪੀਲ ਕੀਤੀ ਪਟਿਆਲਾ, 2 ਅਪਰੈਲ ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਨੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਅਪੀਲ ਕੀਤੀ ਕਿ ਉਹ ਯੂਕਰੇਨ ਯੁੱਧ ਵਿੱਚ ਫਸੇ ਪਟਿਆਲਾ ਦੇ ਨੌਜਵਾਨ ਦੀ ਸੁਰੱਖਿਅਤ ਘਰ ਵਾਪਸੀ ਨੂੰ ਯਕੀਨੀ ਬਣਾਉਣ। ਮਦਦ ਲਈ ਅਪੀਲ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ, “ਮੇਰੇ ਪਟਿਆਲਾ ਜ਼ਿਲ੍ਹੇ ਵਿੱਚ ਪੈਂਦੇ ਪਿੰਡ ਡਕਾਲਾ ਦਾ ਗੁਰਪ੍ਰੀਤ ਸਿੰਘ ਪੁੱਤਰ ਨਾਇਬ ਸਿੰਘ ਜਨਵਰੀ ਵਿੱਚ ਟੂਰਿਸਟ ਵੀਜ਼ੇ ’ਤੇ ਰੂਸ ਗਿਆ ਸੀ ਅਤੇ ਰੂਸ ਵੱਲੋਂ ਫੜੇ ਗਏ ਸੱਤ ਭਾਰਤੀ ਨਾਗਰਿਕਾਂ ਵਿੱਚੋਂ ਇੱਕ ਹੈ। ਰੂਸੀ ਪੁਲਿਸ ਫੋਰਸ ਨੇ ਇਨ੍ਹਾਂ ਨੌਜਵਾਨਾਂ ਨੂੰ ਫੌਜੀ ਅਫਸਰਾਂ ਦੇ ਹਵਾਲੇ ਕਰ ਦਿੱਤਾ ਸੀ, ਜਿਨ੍ਹਾਂ ਨੇ ਜੰਗ ਦੇ ਦੌਰਾਨ, ਯੂਕਰੇਨ ਦੇ ਵਿਰੁੱਧ ਲੜਨ ਲਈ ਉਨ੍ਹਾਂ ਨੂੰ ਜ਼ਬਰਦਸਤੀ ਮਜ਼ਬੂਰ ਕੀਤਾ ਹੈ।" ਉਨ੍ਹਾਂ ਨੇ ਅੱਗੇ ਕਿਹਾ, "ਗੁਰਪ੍ਰੀਤ ਦਾ ਪਰਿਵਾਰ ਆਰਥਿਕ ਤੌਰ 'ਤੇ ਕਮਜ਼ੋਰ ਪਿਛੋਕੜ ਨਾਲ ਸਬੰਧਤ ਹੈ ਅਤੇ ਉਹ ਇੱਕ ਰਸੋਈਏ ਜਾਂ ਡਰਾਈਵਰ ਵਜੋਂ ਨੌਕਰੀ ਦੀ ਉਮੀਦ ਵਿੱਚ ਰੂਸ ਗਿਆ ਸੀ। ਉਸ ਦਾ ਪਰਿਵਾਰ ਮੈਨੂੰ ਮਿਲਣ ਆਇਆ ਸੀ ਅਤੇ ਆਪਣੇ ਪੁੱਤਰ ਨੂੰ ਸੁਰੱਖਿਅਤ ਵਾਪਸ ਲਿਆਉਣ ਲਈ ਮਦਦ ਮੰਗ ਰਹੇ ਸੀ। ਹਾਲ ਹੀ ਵਿੱਚ ਇਹਨਾਂ ਸੱਤ ਲੜਕਿਆਂ ਦੀ ਇੱਕ ਵੀਡੀਓ ਵੀ ਵਾਇਰਲ ਹੋਈ ਹੈ ਜਿਸ ਵਿੱਚ ਉਹ ਵਾਪਿਸ ਭਾਰਤ ਲਿਆਂਦੇ ਜਾਣ ਦੀ ਅਪੀਲ ਕਰ ਰਹੇ ਹਨ।" ਪਟਿਆਲਾ ਦੇ ਸੰਸਦ ਮੈਂਬਰ ਨੇ ਅੱਗੇ ਕਿਹਾ, "ਮੈਂ ਸਾਡੇ ਮਾਨਯੋਗ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਬੇਨਤੀ ਕਰਦੀ ਹਾਂ ਕਿ ਉਹ ਤੁਰੰਤ ਦਖਲ ਦੇਣ ਅਤੇ ਸਾਰੇ 7 ਮੁੰਡਿਆਂ ਦੀ ਸੁਰੱਖਿਅਤ ਘਰ ਵਾਪਸੀ ਨੂੰ ਯਕੀਨੀ ਬਣਾਉਣ ਲਈ ਰੂਸੀ ਅਧਿਕਾਰੀਆਂ ਕੋਲ ਇਹ ਮਾਮਲਾ ਉਠਾਉਣ।" ਪਟਿਆਲਾ ਦੇ ਸੰਸਦ ਮੈਂਬਰ ਨੇ ਵਿਦੇਸ਼ ਮੰਤਰੀ ਨੂੰ ਪੱਤਰ ਲਿਖ ਕੇ ਵੀ ਇਸ ਦੀ ਮੰਗ ਕੀਤੀ ਹੈ।

Punjab Bani 02 April,2024
ਪੰਜਾਬ ‘ਚ ਕੰਮ ਕਰਨ ਵਾਲੇ ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਦੇ ਵੋਟਰਾਂ ਨੂੰ 1 ਜੂਨ ਦੀ ਵਿਸ਼ੇਸ਼ ਛੁੱਟੀ : ਸਿਬਿਨ ਸੀ

ਪੰਜਾਬ ‘ਚ ਕੰਮ ਕਰਨ ਵਾਲੇ ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਦੇ ਵੋਟਰਾਂ ਨੂੰ 1 ਜੂਨ ਦੀ ਵਿਸ਼ੇਸ਼ ਛੁੱਟੀ : ਸਿਬਿਨ ਸੀ ਚੰਡੀਗੜ੍ਹ, 2 ਅਪ੍ਰੈਲ : ਪੰਜਾਬ ਵਿੱਚ ਕੰਮ ਕਰਨ ਵਾਲੇ ਹਿਮਾਚਲ ਪ੍ਰਦੇਸ਼ ਅਤੇ ਯੂਟੀ ਚੰਡੀਗੜ੍ਹ ਦੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟਿੰਗ ਵਾਲੇ ਦਿਨ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦੀ ਘੋਸ਼ਣਾ ਕੀਤੀ ਗਈ ਹੈ। ਇਸ ਬਾਬਤ ਜਾਣਕਾਰੀ ਦਿੰਦਿਆ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿੱਚੋਂ ਜੇਕਰ ਕੋਈ ਯੂਟੀ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਦਾ ਵੋਟਰ ਹੈ ਤਾਂ ਉਹ ਆਪਣੀ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 01-06-2024 (ਸ਼ਨਿੱਚਰਵਾਰ) ਦੀ ਵਿਸ਼ੇਸ਼ ਛੁੱਟੀ ਲੈ ਸਕੇਗਾ। ਇਹ ਛੁੱਟੀ ਅਧਿਕਾਰੀਆਂ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਕਿਸੇ ਵੀ ਉਦਯੋਗਿਕ ਅਦਾਰੇ, ਕਾਰੋਬਾਰ, ਵਪਾਰ ਜਾਂ ਕਿਸੇ ਵੀ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਯੂਟੀ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਦੇ ਵੋਟਰਾਂ ਨੂੰ ਵੀ ਵੋਟ ਪਾਉਣ ਲਈ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135ਬੀ (1) ਮੁਤਾਬਕ 01-06-2024 ਨੂੰ ਅਦਾਇਗੀਯੋਗ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

Punjab Bani 02 April,2024
ਕਣਕ ਦੀ ਫਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਪੀ ਐਸ ਪੀ ਸੀ ਐਲ ਨੇ ਸਥਾਪਿਤ ਕੀਤਾ ਕੰਟਰੋਲ ਰੂਮ :

ਕਣਕ ਦੀ ਫਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਪੀ ਐਸ ਪੀ ਸੀ ਐਲ ਨੇ ਸਥਾਪਿਤ ਕੀਤਾ ਕੰਟਰੋਲ ਰੂਮ : ਕਿਸਾਨਾਂ ਨੂੰ ਵੀ ਕੁਝ ਸਾਵਧਾਨੀਆਂ ਵਰਤਣ ਦੀ ਅਪੀਲ: ਪਟਿਆਲਾ: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ ਵੱਲੋਂ ਕਣਕ ਦੀ ਫਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਕੰਟਰੋਲ ਰੂਮ ਦੀ ਸਥਾਪਨਾ ਕੀਤੀ ਗਈ ਹੈ। ਇਸਦੇ ਨਾਲ ਹੀ ਪੀ ਐਸ ਪੀ ਸੀ ਐਲ ਵੱਲੋਂ ਕਿਸਾਨਾਂ ਨੂੰ ਵੀ ਕੁਝ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਗਈ ਹੈ, ਤਾਂ ਜੋ ਕਿਸੇ ਵੀ ਅਣਸੁਖਾਂਵੀ ਘਟਨਾ ਤੋਂ ਬਚਿਆ ਜਾ ਸਕੇ। ਪੀ ਐਸ ਪੀ ਸੀ ਐਲ ਦੇ ਇੱਕ ਬੁਲਾਰੇ ਮੁਤਾਬਕ ਸੂਬੇ ਭਰ ਅੰਦਰ ਖੇਤਾਂ ਉੱਪਰੋਂ ਨਿਕਲਣ ਵਾਲੀਆਂ ਬਿਜਲੀ ਦੀਆਂ ਤਾਰਾਂ ਨੂੰ ਲੈ ਕੇ ਵਿਭਾਗ ਨੇ ਨਿਗਰਾਨੀ ਵਧਾ ਦਿੱਤੀ ਹੈ। ਇਸ ਲੜੀ ਹੇਠ, ਜਿਥੋਂ-ਜਿੱਥੋਂ ਇਹ ਤਾਰਾ ਨਿਕਲਦੀਆਂ ਹਨ, ਉਹਨਾਂ ਇਲਾਕਿਆਂ ਵਿੱਚ ਐਸ ਡੀ ਓ ਸਣੇ ਹੋਰਨਾਂ ਮੁਲਾਜ਼ਮਾਂ ਨੂੰ ਵਿਸ਼ੇਸ਼ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ, ਫਾਇਰ ਸਟੇਸ਼ਨਾਂ ਨਾਲ ਵੀ ਸੰਪਰਕ ਕਰਕੇ ਉਹਨਾਂ ਨੂੰ ਅਲਰਟ ਰਹਿਣ ਵਾਸਤੇ ਕਿਹਾ ਗਿਆ ਹੈ। ਇਸ ਦੌਰਾਨ ਬਿਜਲੀ ਦੀਆਂ ਢਿੱਲੀਆਂ/ਨੀਵੀਆਂ ਤਾਰਾਂ ਅਤੇ ਜੀ.ਓ ਸਵਿਚਾਂ ਆਦਿ ਤੋਂ ਸਪਾਰਕਿੰਗ ਨਾਲ ਕਣਕ ਦੀ ਫਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਸੂਚਨਾ ਤੁਰੰਤ ਨੇੜੇ ਦੇ ਉਪ ਮੰਡਲ ਦਫਤਰ/ਸ਼ਿਕਾਇਤ ਘਰ ਦੇ ਨਾਲ-ਨਾਲ ਕੰਟਰੋਲ ਰੂਮ ਨੰਬਰ 96461-06835, 96461-06836 ਜਾਂ 1912 ਤੇ ਦਿੱਤੀ ਜਾ ਸਕਦੀ ਹੈ, ਤਾਂ ਜੋ ਇਹਨਾਂ ਬਿਜਲੀ ਦੀਆਂ ਲਾਈਨਾਂ/ਤਾਰਾਂ ਦੀ ਸਮੇਂ ਸਿਰ ਦਰੁਸਤੀ ਕੀਤੀ ਜਾ ਸਕੇ। ਇਸਦੇ ਨਾਲ ਹੀ ਬਿਜਲੀ ਦੀਆਂ ਢਿੱਲੀਆਂ ਜਾਂ ਨੀਵੀਆਂ ਤਾਰਾਂ ਜਾਂ ਸਪਾਰਕਿੰਗ ਦੀਆਂ ਤਸਵੀਰਾਂ ਸਮੇਤ ਲੋਕੇਸ਼ਨ ਵੱਟਸਐਪ ਨੰਬਰ 96461-06835/36 ਤੇ ਭੇਜੀਆਂ ਜਾ ਸਕਦੀਆਂ ਹਨ। ਉਪਰੋਕਤ ਤੋਂ ਇਲਾਵਾ, ਵਿਭਾਗ ਵੱਲੋਂ ਕਿਸਾਨਾਂ ਨੂੰ ਵੀ ਕੁਝ ਸਾਵਧਾਨੀਆਂ ਵਰਤਣ ਵਾਸਤੇ ਗਿਆ ਹੈ। ਇਸ ਦੌਰਾਨ ਕੱਟੀ ਹੋਈ ਕਣਕ ਬਿਜਲੀ ਦੀਆਂ ਤਾਰਾਂ ਦੇ ਹੇਠਾਂ ਜਾਂ ਟਰਾਂਸਫਾਰਮਰ ਅਤੇ ਜੀ.ਓ ਸਵਿੱਚ ਦੇ ਨਜ਼ਦੀਕ ਨਾ ਰੱਖੀ ਜਾਵੇ। ਟਰਾਂਸਫਾਰਮਰ ਦੇ ਆਲੇ-ਦੁਆਲੇ ਦੀ ਇੱਕ ਮਰਲਾ ਕਣਕ ਪਹਿਲਾਂ ਹੀ ਕੱਟ ਲਏ ਜਾਵੇ। ਖੇਤਾਂ ਵਿੱਚ ਲੱਗੇ ਟਰਾਂਸਫਾਰਮਰ ਦੇ ਆਲੇ-ਦੁਆਲੇ ਦੇ 10 ਮੀਟਰ ਦੇ ਘੇਰੇ ਨੂੰ ਗਿੱਲਾ ਰੱਖਿਆ ਜਾਵੇ, ਤਾਂ ਜੋ ਕੋਈ ਚੰਗਿਆੜੀ ਡਿੱਗਣ ਦੀ ਸਥਿਤੀ ਵਿੱਚ ਉਸ ਨਾਲ ਅੱਗ ਲੱਗਣ ਤੋਂ ਬਚਾਅ ਹੋ ਸਕੇ। ਕਣਕ ਦੇ ਨੇੜੇ ਬੀੜੀ/ਸਿਗਰੇਟ ਦੀ ਵਰਤੋਂ ਨਾ ਕੀਤੀ ਜਾਵੇ। ਬਾਂਸ ਜਾਂ ਸੋਟੀ ਨਾਲ ਬਿਜਲੀ ਦੀ ਲਾਈਨ ਨੂੰ ਨਾ ਛੇੜਿਆ ਜਾਵੇ । ਕਿਸੇ ਅਣ-ਅਧਿਕਾਰਿਤ ਆਦਮੀ ਨੂੰ ਜੀ.ਓ ਸਵਿੱਚ ਨਾ ਕੱਟਣ ਦਿੱਤਾ ਜਾਵੇ। ਕੱਟੀ ਹੋਈ ਕਣਕ ਦੀ ਨਾੜ/ਰਹਿੰਦ ਖੂੰਦ ਨੂੰ ਅੱਗ ਨਾ ਲਾਈ ਜਾਵੇ। ਹਾਰਵੈਸਟਰ ਕੰਬਾਈਨ ਸਿਰਫ ਦਿਨ ਵੇਲੇ ਹੀ ਚਲਾਈ ਜਾਵੇ। ਹਾਰਵੈਸਟਰ ਕੰਬਾਈਨ ਦੇ ਪੁਰਜਿਆਂ ਤੋਂ ਨਿਕਲਣ ਵਾਲੀਆਂ ਚੰਗਿਆੜੀਆਂ ਤੇ ਧਿਆਨ ਰੱਖਿਆ ਜਾਵੇ। ਇਸ ਦੌਰਾਨ ਹਾਰਵੈਸਟਰ ਕੰਬਾਈਨ ਖੰਭਿਆਂ ,ਬਿਜਲੀ ਦੀਆਂ ਤਾਰਾਂ ਅਤੇ ਖਿੱਚਾਂ ਨਾਲ ਟਕਰਾਉਣੀ ਨਹੀਂ ਚਾਹੀਦੀ। ਇਸੇ ਤਰ੍ਹਾਂ, ਕਣਕ ਨੂੰ ਅੱਗ ਤੋਂ ਬਚਾਉਣ ਲਈ ਸ਼ਰਾਰਤੀ ਅਨਸਰਾਂ ਤੇ ਵੀ ਨਿਗਰਾਨੀ ਰੱਖੀ ਜਾਵੇ।

Punjab Bani 02 April,2024
ਮਹਿੰਦਰ ਧੋਨੀ ਨੇ ਤੂਫਾਨੀ ਬੱਲੇਬਾਜੀ ਕਰਕੇ ਵਿਰੋਧੀਆਂ ਨੂੰ ਡਰਾਇਆ

ਮਹਿੰਦਰ ਧੋਨੀ ਨੇ ਤੂਫਾਨੀ ਬੱਲੇਬਾਜੀ ਕਰਕੇ ਵਿਰੋਧੀਆਂ ਨੂੰ ਡਰਾਇਆ ਨਵੀਂ ਦਿੱਲੀ- ਮਹਿੰਦਰ ਸਿੰਘ ਧੋਨੀ ਨੇ ਦਿੱਲੀ ਕੈਪੀਟਲਸ ਖਿਲਾਫ ਤੂਫਾਨੀ ਬੱਲੇਬਾਜ਼ੀ ਕਰਕੇ ਆਪਣੇ ਆਈਪੀਐਲ ਵਿਰੋਧੀਆਂ ਨੂੰ ਡਰਾ ਦਿੱਤਾ ਹੈ। ਐਮਐਸ ਧੋਨੀ ਨੇ ਐਤਵਾਰ ਨੂੰ 16 ਗੇਂਦਾਂ ਵਿੱਚ 37 ਦੌੜਾਂ ਬਣਾਈਆਂ। ਇਸ ਪਾਰੀ ‘ਚ ਉਨ੍ਹਾਂ ਨੇ 3 ਸਕਾਈਸਕ੍ਰੈਪਰ ਛੱਕੇ ਲਗਾਏ ਅਤੇ 4 ਚੌਕੇ ਵੀ ਲਗਾਏ। ਧੋਨੀ ਨੇ 16 ਵਿੱਚੋਂ 7 ਗੇਂਦਾਂ ਚੌਕੇ ਤੋਂ ਪਾਰ ਭੇਜੀਆਂ। ਇਸ ਤੂਫਾਨੀ ਪਾਰੀ ਦੌਰਾਨ ਖੁਦ ਧੋਨੀ ਨੇ ਸਭ ਤੋਂ ਜ਼ਿਆਦਾ ਛੱਕੇ ਲਗਾਉਣ ਦੇ ਮਾਮਲੇ ‘ਚ ਵਿਰਾਟ ਕੋਹਲੀ ਨੂੰ ਪਿੱਛੇ ਛੱਡ ਦਿੱਤਾ ਹੈ।

Punjab Bani 01 April,2024
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਰਬੀਆਈ ਦੀ ਸਥਾਪਨਾ ਦੇ 90 ਸਾਲ ਪੂਰੇ ਹੋਣ ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਰਬੀਆਈ ਦੀ ਸਥਾਪਨਾ ਦੇ 90 ਸਾਲ ਪੂਰੇ ਹੋਣ ਤੇ ਦਿੱਤੀ ਵਧਾਈ ਮੁੰਬਈ: ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਅੱਜ ਆਪਣਾ 90ਵਾਂ ਸਥਾਪਨਾ ਦਿਵਸ ਮਨਾ ਰਿਹਾ ਹੈ। ਇਸ ਮੌਕੇ ਮੁੰਬਈ ਦੇ ਨਰੀਮਨ ਪੁਆਇੰਟ ਸਥਿਤ ਨੈਸ਼ਨਲ ਸੈਂਟਰ ਫਾਰ ਪਰਫਾਰਮਿੰਗ ਆਰਟਸ (ਐਨ.ਸੀ.ਪੀ.ਏ.) ਵਿਖੇ ਇਕ ਸ਼ਾਨਦਾਰ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸੰਬੋਧਨ ‘ਚ ਕਈ ਵੱਡੀਆਂ ਗੱਲਾਂ ਕਹੀਆਂ ਹਨ। ਪੀਐਮ ਮੋਦੀ ਨੇ ਕਿਹਾ ਕਿ ਅੱਜ ਭਾਰਤੀ ਰਿਜ਼ਰਵ ਬੈਂਕ ਇੱਕ ਇਤਿਹਾਸਕ ਮੀਲ ਪੱਥਰ ‘ਤੇ ਪਹੁੰਚ ਗਿਆ ਹੈ। RBI ਨੇ 90 ਸਾਲ ਪੂਰੇ ਕਰ ਲਏ ਹਨ। ਆਰਬੀਆਈ ਇੱਕ ਸੰਸਥਾ ਵਜੋਂ ਆਜ਼ਾਦੀ ਤੋਂ ਪਹਿਲਾਂ ਅਤੇ ਬਾਅਦ ਦਾ ਗਵਾਹ ਹੈ। ਅੱਜ ਭਾਰਤੀ ਰਿਜ਼ਰਵ ਬੈਂਕ ਇੱਕ ਇਤਿਹਾਸਕ ਮੀਲ ਪੱਥਰ ‘ਤੇ ਪਹੁੰਚ ਗਿਆ ਹੈ। RBI ਨੇ 90 ਸਾਲ ਪੂਰੇ ਕਰ ਲਏ ਹਨ। ਆਰਬੀਆਈ ਇੱਕ ਸੰਸਥਾ ਵਜੋਂ ਆਜ਼ਾਦੀ ਤੋਂ ਪਹਿਲਾਂ ਅਤੇ ਬਾਅਦ ਦਾ ਗਵਾਹ ਹੈ। ਅੱਜ, ਆਰਬੀਆਈ ਆਪਣੀ ਪੇਸ਼ੇਵਰਤਾ ਅਤੇ ਵਚਨਬੱਧਤਾ ਦੇ ਕਾਰਨ ਪੂਰੀ ਦੁਨੀਆ ਵਿੱਚ ਮਾਨਤਾ ਪ੍ਰਾਪਤ ਹੈ। RBI ਦੀ ਸਥਾਪਨਾ ਦੇ 90 ਸਾਲ ਪੂਰੇ ਹੋਣ ‘ਤੇ ਮੈਂ ਤੁਹਾਨੂੰ ਸਾਰਿਆਂ ਨੂੰ ਵਧਾਈ ਦਿੰਦਾ ਹਾਂ।

Punjab Bani 01 April,2024
ਵਿਦੇਸ਼ ਮੰਤਰੀ ਐਸ ਜੈਸ਼ੰਕਰ ਬੋਲੇ, ਪਨੂੰ ਮਾਮਲੇ ਜਾਂਚ ਵਿੱਚ ਭਾਰਤ ਦੇ ਸੁਰਖਿਆ ਹਿੱਤ ਜੁੜੇ

ਵਿਦੇਸ਼ ਮੰਤਰੀ ਐਸ ਜੈਸ਼ੰਕਰ ਬੋਲੇ, ਪਨੂੰ ਮਾਮਲੇ ਜਾਂਚ ਵਿੱਚ ਭਾਰਤ ਦੇ ਸੁਰਖਿਆ ਹਿੱਤ ਜੁੜੇ ਨਵੀਂ ਦਿੱਲੀ, 1 ਅਪਰੈਲ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅੱਜ ਕਿਹਾ ਕਿ ਖਾਲਿਸਤਾਨੀ ਅਤਿਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਵਿਚ ਸਰਕਾਰੀ ਅਧਿਕਾਰੀ ਦੀ ਕਥਿਤ ਸ਼ਮੂਲੀਅਤ ਦੀ ਜਾਂਚ ਵਿਚ ਭਾਰਤ ਦੇ ਕੌਮੀ ਸੁਰੱਖਿਆ ਹਿੱਤ ਜੁੜੇ ਹਨ। ਭਾਰਤ ਵਿਚ ਅਮਰੀਕੀ ਰਾਜਦੂਤ ਐਰਿਕ ਗਾਰਸੇਟੀ ਦੇ ਬਿਆਨ ਬਾਰੇ ਪੁੱਛੇ ਜਾਣ ‘ਤੇ ਉਨ੍ਹਾਂ ਨੇ ਪੱਤਰਕਾਰਾਂ ਨੂੰ ਕਿਹਾ, ‘ਅਸੀਂ ਇਸ ਦੀ ਜਾਂਚ ਕਰ ਰਹੇ ਹਾਂ ਕਿਉਂਕਿ ਸਾਡਾ ਮੰਨਣਾ ਹੈ ਕਿ ਇਸ ਜਾਂਚ ਵਿਚ ਸਾਡੇ ਆਪਣੇ ਕੌਮੀ ਸੁਰੱਖਿਆ ਹਿੱਤ ਸ਼ਾਮਲ ਹਨ।’ ਗਾਰਸੇਟੀ ਨੇ ਕਿਹਾ ਸੀ ਕਿ ਕਿਸੇ ਹੋਰ ਦੇਸ਼ ਦੇ ਨਾਗਰਿਕ ਦੀ ਹੱਤਿਆ ਕਰਨ ਦੀ ਕੋਸ਼ਿਸ਼ ਵਿੱਚ ਸਰਕਾਰੀ ਅਧਿਕਾਰੀ ਦੀ ਸ਼ਮੂਲੀਅਤ ‘ਅਸਵੀਕਾਰਨਯੋਗ’ ਹੈ। ਸ੍ਰੀ ਜੈਸ਼ੰਕਰ ਨੇ ਕਿਹਾ ਕਿ ਅਮਰੀਕੀ ਰਾਜਦੂਤ ਉਨ੍ਹਾਂ ਦੀ ਸਰਕਾਰ ਦੀ ਸੋਚ ਜਾਂ ਸਥਿਤੀ ਦੇ ਮੁਤਾਬਕ ਜੋ ਵੀ ਸਹੀ ਹੈ, ਉਹੀ ਕਹਿਣਗੇ।

Punjab Bani 01 April,2024
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇਕੀਤੀ ਚੋਣ ਮੁਹਿਮ ਦੀ ਸ਼ੁਰੂਆਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇਕੀਤੀ ਚੋਣ ਮੁਹਿਮ ਦੀ ਸ਼ੁਰੂਆਤ ਨਵੀਂ ਦਿੱਲੀ, 31 ਮਾਰਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੇਰਠ ਵਿੱਚ ਅੱਜ ਰੈਲੀ ਕਰ ਕੇ ਉੱਤਰ ਪ੍ਰਦੇਸ਼ ਵਿੱਚ ਸੱਤਾਧਾਰੀ ਭਾਜਪਾ ਦੀ ਲੋਕ ਸਭਾ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ। ਰਾਜ ਵਿੱਚ ਪ੍ਰਚਾਰ ਦੀ ਸ਼ੁਰੂਆਤ ਕਰਨ ਲਈ ਪ੍ਰਧਾਨ ਮੰਤਰੀ ਵੱਲੋਂ ਪੱਛਮੀ ਉੱਤਰ ਪ੍ਰਦੇਸ਼ ਦੀ ਚੋਣ ਕੀਤੀ ਗਈ ਹੈ ਕਿਉਂਕਿ ਇਸ ਖੇਤਰ ਵਿੱਚ ਭਾਜਪਾ ਨੇ 2019 ਲੋਕ ਸਭਾ ਚੋਣਾਂ ਵਿਚ ਆਸ ਨਾਲੋਂ ਘੱਟ ਵੋਟਾਂ ਹਾਸਲ ਕੀਤੀਆਂ ਸਨ। ਭਗਵਾਂ ਪਾਰਟੀ ਨੇ 2014 ਵਿੱਚ ਪੱਛਮੀ ਯੂਪੀ ਦੀਆਂ ਲਗਪਗ 16 ਲੋਕ ਸਭਾ ਸੀਟਾਂ ’ਤੇ ਹੂੰਝਾ ਫੇਰ ਦਿੱਤਾ ਸੀ। 2019 ਵਿੱਚ ਭਾਜਪਾ ਦੀਆਂ ਸੀਟਾਂ ਘੱਟ ਗਈਆਂ ਸਨ। ਸ੍ਰੀ ਮੋਦੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਲੋਕਾਂ ਵਿਚ ਆਧਾਰ ਦਿਨੋ ਦਿਨ ਵਧਦਾ ਹੀ ਜਾ ਰਿਹਾ ਹੈ।

Punjab Bani 31 March,2024
ਇੰਡੀਆ ਗਠਜੋੜ ਦੇ ਨੇਤਾਵਾਂ ਨੇ ਰਾਮਲੀਲਾ ਮੈਦਾਨ ਵਿੱਚ ਕੀਤੀ ਮਹਾ ਰੈਲੀ

ਇੰਡੀਆ ਗਠਜੋੜ ਦੇ ਨੇਤਾਵਾਂ ਨੇ ਰਾਮਲੀਲਾ ਮੈਦਾਨ ਵਿੱਚ ਕੀਤੀ ਮਹਾ ਰੈਲੀ ਨਵੀਂ ਦਿੱਲੀ, 31 ਮਾਰਚ ਇੱਥੋਂ ਦੇ ਰਾਮਲੀਲਾ ਮੈਦਾਨ ਵਿੱਚ ਇੰਡੀਆ ਗਠਜੋੜ ਦੇ ਆਗੂਆਂ ਵੱਲੋਂ ਮਹਾਂ ਰੈਲੀ ਕੀਤੀ ਗਈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਰੋਸ ਵਜੋਂ ਇੱਥੇ ਰਾਮਲੀਲਾ ਮੈਦਾਨ ਵਿੱਚ ਇੰਡੀਆ ਗੱਠਜੋੜ ਦੇ ਮੋਹਰੀ ਆਗੂ ਇਕੱਠੇ ਹੋਏ ਤੇ ਕੇਂਦਰ ਸਰਕਾਰ ਦੀ ਲੋਕਤੰਤਰ ਵਿਰੋਧੀ ਨੀਤੀ ਖ਼ਿਲਾਫ਼ ਰੋਸ ਪ੍ਰਗਟਾਇਆ। ਇਸ ਮੌਕੇ ਐਨਸੀਪੀ ਆਗੂ ਸ਼ਰਦ ਪਵਾਰ, ਸ਼ਿਵ ਸੈਨਾ ਦੇ ਮੁਖੀ ਊਧਵ ਠਾਕਰੇ, ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ, ਸੀਪੀਆਈ (ਐਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ, ਸੀਪੀਆਈ ਜਨਰਲ ਸਕੱਤਰ ਡੀ ਰਾਜਾ, ਪੀਡੀਪੀ ਮੁਖੀ ਮਹਿਬੂਬਾ ਮੁਫ਼ਤੀ ਅਤੇ ਝਾਰਖੰਡ ਦੇ ਮੁੱਖ ਮੰਤਰੀ ਸੋਰੇਨ, ਕਾਂਗਰਸ ਆਗੂ ਰਾਹੁਲ ਗਾਂਧੀ ਸ਼ਾਮਲ ਹੋਏ। ਕਾਂਗਰਸ ਆਗੂ ਰਾਹੁਲ ਗਾਂਧੀ ਨੇ ਦਿੱਲੀ ਵਿਚ ਇੰਡੀਆ ਗਠਜੋੜ ਦੀ ਰੈਲੀ ਦੌਰਾਨ ਭਾਜਪਾ ’ਤੇ ਨਿਸ਼ਾਨੇ ਸੇਧੇ। ਉਨ੍ਹਾਂ ਭਾਜਪਾ ’ਤੇ ਮੈਚ ਫਿਕਸਿੰਗ ਦੀ ਖੇਡ ਖੇਡਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਭਾਜਪਾ ਕ੍ਰਿਕਟ ਦੀ ਖੇਡ ਵਾਂਗ ਮੈਚ ਫਿਕਸਿੰਗ ਦੀਆਂ ਚਾਲਾਂ ਚਲ ਰਹੀ ਹੈ ਜਿੱਥੇ ਖਿਡਾਰੀਆਂ ਨੂੰ ਖਰੀਦਿਆ ਜਾਂਦਾ ਹੈ ਅਤੇ ਕਪਤਾਨਾਂ ਨੂੰ ਧਮਕਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਯੋਜਨਾਬੱਧ ਰਣਨੀਤੀ ਦਾ ਸਪਸ਼ਟ ਪ੍ਰਗਟਾਵਾ ਹਨ। ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਭਾਜਪਾ ਨੇ ਲੋਕਤੰਤਰ ਦਾ ਘਾਣ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦਾ ਸੰਵਿਧਾਨ ਬਦਲਣਾ ਚਾਹੁੰਦੇ ਹਨ। ਇਸ ਤੋਂ ਪਹਿਲਾਂ ਕੇਜਰੀਵਾਲ ਦੀ ਪਤਨੀ ਸੁਨੀਤਾ ਵੀ ਮੰਚ ’ਤੇ ਪੁੱਜੀ। ਇਹ ਰੈਲੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਵਿਰੋਧੀ ਧਿਰਾਂ ਵਿਰੁੱਧ ਏਜੰਸੀਆਂ ਦੀ ਦੁਰਵਰਤੋਂ ਦੇ ਰੋਸ ਵਜੋਂ ਕੀਤੀ ਜਾ ਰਹੀ ਹੈ। ਇਸ ਰੈਲੀ ਵਿਚ ਸੁਨੀਤਾ ਕੇਜਰੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਦਾ ਸੰਦੇਸ਼ ਪੜ੍ਹ ਕੇ ਸੁਣਾਇਆ। ਅਰਵਿੰਦ ਕੇਜਰੀਵਾਲ ਦੀ ਪਤਨੀ ਨੇ ਮੰਚ ’ਤੇ ਕੇਜਰੀਵਾਲ ਦੀਆਂ ਛੇ ਗਾਰੰਟੀਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਇਹ ਗਾਰੰਟੀਆਂ ਜੇਲ੍ਹ ਵਿਚ ਤਿਆਰ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਿਚ 24 ਘੰਟੇ ਬਿਜਲੀ ਮਿਲਣੀ ਚਾਹੀਦੀ ਹੈ ਤੇ ਉਹ ਦੇਸ਼ ਦੇ ਗਰੀਬਾਂ ਨੂੰ ਮੁਫਤ ਬਿਜਲੀ ਦੇਣਗੇ। ਹਰ ਮੁਹੱਲੇ ਤੇ ਪਿੰਡ ਵਿਚ ਸ਼ਾਨਦਾਰ ਸਰਕਾਰੀ ਸਕੂਲ ਬਣਨਗੇ।

Punjab Bani 31 March,2024
ਲੋਕ ਸਭਾ ਚੋਣਾਂ : ਭਾਜਪਾ ਨੇ 8 ਉਮੀਦਵਾਰਾਂ ਦਾ ਕੀਤਾ ਐਲਾਨ

ਲੋਕ ਸਭਾ ਚੋਣਾਂ : ਭਾਜਪਾ ਨੇ 8 ਉਮੀਦਵਾਰਾਂ ਦਾ ਕੀਤਾ ਐਲਾਨ ਦਿਲੀ : ਸ਼ਨੀਵਾਰ ਨੂੰ ਭਾਜਪਾ ਨੇ ਓਡੀਸ਼ਾ, ਪੰਜਾਬ ਅਤੇ ਪੱਛਮੀ ਬੰਗਾਲ ਤੋਂ ਲੋਕ ਸਭਾ ਉਮੀਦਵਾਰਾਂ ਦੀ 8ਵੀਂ ਸੂਚੀ ਜਾਰੀ ਕੀਤੀ। ਇਸ ਸੂਚੀ ਵਿੱਚ ਭਾਜਪਾ ਨੇ ਅਮਰੀਕਾ ਵਿੱਚ ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨੂੰ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ। ਜਦਕਿ ਦਿਨੇਸ਼ ਸਿੰਘ ‘ਬੱਬੂ’ ਗੁਰਦਾਸਪੁਰ ਤੋਂ ਉਮੀਦਵਾਰ ਹੋਣਗੇ ਅਤੇ ਭਰਤਹਿਰੀ ਮਹਿਤਾਬ ਕਟਕ ਤੋਂ ਉਮੀਦਵਾਰ ਹੋਣਗੇ। ਇਸ ਤੋਂ ਇਲਾਵਾ ਹਾਲ ਹੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ ਰਵਨੀਤ ਸਿੰਘ ਬਿੱਟੂ ਨੂੰ ਲੁਧਿਆਣਾ ਲੋਕ ਸਭਾ ਸੀਟ ਤੋਂ ਟਿਕਟ ਦਿੱਤੀ ਗਈ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਮੌਜੂਦਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੂੰ ਵੀ ਜਲੰਧਰ ਤੋਂ ਟਿਕਟ ਦਿੱਤੀ ਗਈ ਹੈ। ਇਸ ਵਾਰ ਭਾਜਪਾ ਨੇ ਫਰੀਦਕੋਟ ਲੋਕ ਸਭਾ ਸੀਟ ਤੋਂ ਹੰਸਰਾਜ ਹੰਸ ਨੂੰ ਉਮੀਦਵਾਰ ਬਣਾਇਆ ਹੈ। ਇਸ ਤੋਂ ਪਹਿਲਾਂ ਉਹ ਉੱਤਰ ਪੱਛਮੀ ਦਿੱਲੀ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਸਨ। ਇਸੇ ਤਰ੍ਹਾਂ ਪਰਨੀਤ ਕੌਰ ਨੂੰ ਪਟਿਆਲਾ ਤੋਂ ਦਿੱਤਾ ਗਿਆ। ਪਰਨੀਤ ਕੌਰ ਵੀ ਹਾਲ ਹੀ ਵਿੱਚ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਈ ਸੀ। ਭਾਜਪਾ ਨੇ ਉੱਤਰ-ਪੱਛਮੀ ਦਿੱਲੀ ਤੋਂ ਯੋਗੇਂਦਰ ਚੰਦੌਲੀਆ ਨੂੰ ਟਿਕਟ ਦਿੱਤੀ ਹੈ। ਪਾਰਟੀ ਨੇ ਪੰਜਾਬ ਦੇ ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ, ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ, ਗੁਰਦਾਸਪੁਰ ਤੋਂ ਦਿਨੇਸ਼ ਸਿੰਘ ‘ਬੱਬੂ’ ਅਤੇ ਪਟਿਆਲਾ ਤੋਂ ਪ੍ਰਨੀਤ ਕੌਰ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ। ਪਾਰਟੀ ਵੱਲੋਂ  ਭਰਤਰਿਹਰੀ ਮਹਿਤਾਬ ਕਟਕ, ਓਡੀਸ਼ਾ ਤੋਂ ਚੋਣ ਲੜਨਗੇ। ਇਸ ਦੇ ਨਾਲ ਹੀ ਰਾਜ ਦੀ ਜਾਜਪੁਰ ਲੋਕ ਸਭਾ ਸੀਟ ਤੋਂ ਰਬਿੰਦਰ ਨਰਾਇਣ ਬੇਹਰਾ ਅਤੇ ਕੰਧਮਾਲ ਤੋਂ ਸੁਕਾਂਤ ਕੁਮਾਰ ਪਾਣਿਗ੍ਰਹੀ ਨੂੰ ਟਿਕਟ ਦਿੱਤੀ ਗਈ ਹੈ। ਦੇਬਾਸ਼ੀਸ਼ ਧਰ ਪੱਛਮੀ ਬੰਗਾਲ ਦੀ ਬੀਰਭੂਮ ਲੋਕ ਸਭਾ ਸੀਟ ਤੋਂ ਅਤੇ ਪ੍ਰਣਤ ਟੁਡੂ ਝਾਰਗ੍ਰਾਮ ਤੋਂ ਚੋਣ ਲੜ ਰਹੇ ਹਨ। ਹੁਣ ਭਾਜਪਾ ਦੀ ਇਸ ਸੂਚੀ ‘ਚ ਕਈ ਵੱਡੇ ਨਾਂ ਸਾਹਮਣੇ ਆ ਰਹੇ ਹਨ। ਇੱਕ ਪਾਸੇ ਭਾਜਪਾ ਨੇ ਪਟਿਆਲਾ ਤੋਂ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਨੂੰ ਮੌਕਾ ਦਿੱਤਾ ਹੈ। ਇਸੇ ਤਰ੍ਹਾਂ ਪਾਰਟੀ ਨੇ ਦੋ ਦਿਨ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋਏ ਭਾਰਤੀ ਮਹਿਤਾਬ ਨੂੰ ਵੀ ਮੈਦਾਨ ਵਿੱਚ ਉਤਾਰਿਆ ਹੈ।

Punjab Bani 31 March,2024
ਰਾਸ਼ਟਰਪਤੀ ਨੇ ਕੀਤਾ ਲਾਲ ਕ੍ਰਿਸ਼ਨ ਅਡਵਾਨੀ ਨੂੰ ਸਨਮਾਨਿਤ

ਰਾਸ਼ਟਰਪਤੀ ਨੇ ਕੀਤਾ ਲਾਲ ਕ੍ਰਿਸ਼ਨ ਅਡਵਾਨੀ ਨੂੰ ਸਨਮਾਨਿਤ ਦਿਲੀ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਐਤਵਾਰ ਨੂੰ ਲਾਲ ਕ੍ਰਿਸ਼ਨ ਅਡਵਾਨੀ ਦੇ ਘਰ ਜਾ ਕੇ ਉਨ੍ਹਾਂ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉਪ ਰਾਸ਼ਟਰਪਤੀ ਜਗਦੀਪ ਧਨਖੜ ਅਤੇ ਸਾਬਕਾ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਵੀ ਮੌਜੂਦ ਸਨ। ਭਾਰਤੀ ਜਨਤਾ ਪਾਰਟੀ ਦੇ ਸਭ ਤੋਂ ਵੱਡੇ ਨੇਤਾਵਾਂ ਵਿੱਚੋਂ ਇੱਕ ਲਾਲ ਕ੍ਰਿਸ਼ਨ ਅਡਵਾਨੀ ਨੂੰ ਪਾਰਟੀ ਨੂੰ ਅਸਪਸ਼ਟਤਾ ਤੋਂ ਸੱਤਾ ਦੇ ਸਿਖਰ ਤੱਕ ਲਿਜਾਣ ਦਾ ਸਿਹਰਾ ਜਾਂਦਾ ਹੈ। 1990 ਦੇ ਦਹਾਕੇ ਵਿੱਚ ਉਨ੍ਹਾਂ ਦੀ ਰੱਥ ਯਾਤਰਾ ਤੋਂ ਬਾਅਦ ਹੀ ਭਾਜਪਾ ਰਾਸ਼ਟਰੀ ਰਾਜਨੀਤੀ ਵਿੱਚ ਉਭਰੀ ਸੀ। 3 ਫਰਵਰੀ 2024 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੇ ਲਾਲ ਕ੍ਰਿਸ਼ਨ ਅਡਵਾਨੀ ਨੂੰ ਭਾਰਤ ਰਤਨ ਪੁਰਸਕਾਰ ਦੇਣ ਦਾ ਐਲਾਨ ਕੀਤਾ ਸੀ।

Punjab Bani 31 March,2024
ਸੀਐਮ ਕੇਜਰੀਵਾਲ ਦੀ ਪਤਨੀ ਨੇ ਪੜਿਆ ਸੰਦੇਸ਼

ਸੀਐਮ ਕੇਜਰੀਵਾਲ ਦੀ ਪਤਨੀ ਨੇ ਪੜਿਆ ਸੰਦੇਸ਼ - ਕਿਹਾ ਕੇਜਰੀਵਾਲ ਨੂੰ ਜਿ਼ਆਦਾ ਦੇਰ ਨਹੀ ਰਖਿਆ ਜਾ ਸਕਦਾ ਜੇਲ ਵਿੱਚ ਦਿਲੀ : ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (ਜੋ ਕਿ ਈਡੀ ਰਿਮਾਂਡ ਵਿੱਚ ਹਨ) ਉਨ੍ਹਾਂ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਐਤਵਾਰ ਨੂੰ ਰਾਮਲੀਲਾ ਮੈਦਾਨ ਵਿੱਚ ਵਿਰੋਧੀ ਭਾਰਤੀ ਗਠਜੋੜ ਦੀਆਂ ਸੰਘਟਕ ਪਾਰਟੀਆਂ ਦੇ ਨੇਤਾਵਾਂ ਦਾ ਇੱਕ ਵਿਸ਼ਾਲ ਇਕੱਠ ਹੋਇਆ। ਇਸ ਮੰਚ ਤੋਂ ਸੀਐਮ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਵੀ ਲੋਕਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਸੁਨੀਤਾ ਨੇ ਉੱਥੇ ਮੌਜੂਦ ਲੋਕਾਂ ਨੂੰ ਅਰਵਿੰਦ ਕੇਜਰੀਵਾਲ ਦਾ ਸੰਦੇਸ਼ ਪੜ੍ਹ ਕੇ ਸੁਣਾਇਆ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਭਾਰਤ ਮਾਤਾ ਬਹੁਤ ਦੁਖੀ ਹੈ। ਉਨ੍ਹਾਂ ਕੇਜਰੀਵਾਲ ਵੱਲੋਂ ਜਨਤਾ ਨੂੰ ਦਿੱਤੀਆਂ 6 ਗਾਰੰਟੀਆਂ ਬਾਰੇ ਵੀ ਦੱਸਿਆ। ਸੁਨੀਤਾ ਕੇਜਰੀਵਾਲ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਸ਼ੇਰ ਹੈ ਅਤੇ ਉਸ ਨੂੰ ਜ਼ਿਆਦਾ ਦੇਰ ਜੇਲ੍ਹ ਵਿੱਚ ਨਹੀਂ ਰੱਖਿਆ ਜਾ ਸਕਦਾ।

Punjab Bani 31 March,2024
ਕਾਂਗਰਸ ਨੂੰ ਫਿਰ ਮਿਲਿਆ ਇਨਕਮ ਟੈਕਸ ਵਿਭਾਗ ਤੋ ਨੋਟਿਸ

ਕਾਂਗਰਸ ਨੂੰ ਫਿਰ ਮਿਲਿਆ ਇਨਕਮ ਟੈਕਸ ਵਿਭਾਗ ਤੋ ਨੋਟਿਸ ਦਿਲੀ : ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਕਾਂਗਰਸ ਨੂੰ ਇਕ ਵਾਰ ਫਿਰ ਇਨਕਮ ਟੈਕਸ ਵਿਭਾਗ ਤੋਂ ਨਵਾਂ ਨੋਟਿਸ ਮਿਲਿਆ ਹੈ। ਇਸ ਵਿੱਚ ਮੁਲਾਂਕਣ ਸਾਲ 2014-15 ਤੋਂ 2016-17 ਤੱਕ 1,745 ਕਰੋੜ ਰੁਪਏ ਦੇ ਟੈਕਸ ਦੀ ਮੰਗ ਕੀਤੀ ਗਈ ਹੈ। ਸੂਤਰਾਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਆਮਦਨ ਕਰ ਵਿਭਾਗ ਨੇ ਹੁਣ ਤੱਕ ਕਾਂਗਰਸ ਤੋਂ ਕੁੱਲ 3,567 ਕਰੋੜ ਰੁਪਏ ਦੇ ਟੈਕਸ ਦੀ ਮੰਗ ਕੀਤੀ ਹੈ। ਸੂਤਰਾਂ ਦੇ ਮੁਤਾਬਕ ਤਾਜ਼ਾ ਨੋਟਿਸ 2014-15 (ਲਗਭਗ 663 ਕਰੋੜ ਰੁਪਏ), 2015-16 (ਲਗਭਗ 664 ਕਰੋੜ ਰੁਪਏ) ਅਤੇ 2016-17 (ਲਗਭਗ 417 ਕਰੋੜ ਰੁਪਏ) ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੇ ਸਿਆਸੀ ਪਾਰਟੀਆਂ ਨੂੰ ਦਿੱਤੀ ਜਾਂਦੀ ਟੈਕਸ ਛੋਟ ਖਤਮ ਕਰਕੇ ਪਾਰਟੀ ਟੈਕਸ ਲਗਾ ਦਿੱਤਾ ਹੈ। ਸੂਤਰਾਂ ਨੇ ਦੱਸਿਆ ਕਿ ਜਾਂਚ ਏਜੰਸੀਆਂ ਵੱਲੋਂ ਛਾਪੇਮਾਰੀ ਦੌਰਾਨ ਕੁਝ ਕਾਂਗਰਸੀ ਆਗੂਆਂ ਤੋਂ ਜ਼ਬਤ ਕੀਤੀਆਂ ਡਾਇਰੀਆਂ ਵਿੱਚ ‘ਥਰਡ ਪਾਰਟੀ ਐਂਟਰੀਆਂ’ ਲਈ ਵੀ ਕਾਂਗਰਸ ਵੱਲੋਂ ਟੈਕਸ ਲਾਇਆ ਗਿਆ ਹੈ।

Punjab Bani 31 March,2024
ਪੰਜਾਬ ਸਰਕਾਰ ਦਾ ਵੱਡਾ ਫੈਸਲਾ : ਹੋਣਗੇ ਦੋ ਹੋਰ ਟੋਲ ਪਲਾਜੇ ਬੰਦ

ਪੰਜਾਬ ਸਰਕਾਰ ਦਾ ਵੱਡਾ ਫੈਸਲਾ : ਹੋਣਗੇ ਦੋ ਹੋਰ ਟੋਲ ਪਲਾਜੇ ਬੰਦ ਚੰਡੀਗੜ੍ਹ: ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ 2 ਅਪ੍ਰੈਲ ਦੀ ਦਰਮਿਆਨੀ ਰਾਤ 12 ਤੋਂ ਦੋ ਟੋਲ ਬੰਦ ਕਰ ਦਿੱਤੇ ਜਾਣਗੇ। ਸੀਐਮ ਮਾਨ ਨੇ ਖੁਦ ਸੋਸ਼ਲ ਮੀਡੀਆ ਸਾਈਟ ਐਕਸ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਸੀਐਮ ਮਾਨ ਨੇ ਕਿਹਾ ਹੈ ਕਿ ਲੁਧਿਆਣਾ ਤੋਂ ਬਰਨਾਲਾ ਵਾਇਆ ਰਾਏਕੋਟ, ਮੁੱਲਾਂਪੁਰ ਨੇੜੇ ਪਿੰਡ ਰਕਬਾ ਅਤੇ ਪਿੰਡ ਮਹਿਲ ਕਲਾਂ ਤੱਕ ਟੋਲ ਬੰਦ ਰਹੇਗਾ। 1.ਮੁੱਲਾਂਪੁਰ ਨੇੜੇ ਪਿੰਡ ਰਕਬਾ.. 2.ਪਿੰਡ ਮਹਿਲ ਕਲਾਂ.. ਇਹ ਦੋਵੇਂ ਇੱਕੋ ਕੰਪਨੀ ਨਾਲ ਸਬੰਧਤ ਹਨ। ਕੰਪਨੀ ਨੇ ਕੋਵਿਡ ਅਤੇ ਕਿਸਾਨ ਅੰਦੋਲਨ ਦਾ ਹਵਾਲਾ ਦਿੰਦੇ ਹੋਏ ਟੋਲ 448 ਦਿਨ ਵਧਾਉਣ ਦੀ ਮੰਗ ਕੀਤੀ ਸੀ, ਜਿਸ ਨੂੰ ਪੰਜਾਬ ਸਰਕਾਰ ਨੇ ਪ੍ਰਵਾਨ ਨਹੀਂ ਕੀਤਾ। ਇਹ ਦੋਵੇਂ ਟੋਲ 2 ਅਪ੍ਰੈਲ ਦੀ ਅੱਧੀ ਰਾਤ 12 ਵਜੇ ਬੰਦ ਕਰ ਦਿੱਤੇ ਜਾਣਗੇ। ਦੱਸ ਦੇਈਏ ਕਿ ਪੰਜਾਬ ਸਰਕਾਰ ਹੁਣ ਤੱਕ 12 ਟੋਲ ਪਲਾਜ਼ੇ ਬੰਦ ਕਰ ਚੁੱਕੀ ਹੈ।

Punjab Bani 30 March,2024
ਪੰਜਾਬ ਪੁਲਿਸ ਵੱਲੋਂ ਅਮਰੀਕਾ-ਅਧਾਰਤ ਪਵਿਤਰ-ਹੁਸਨਦੀਪ ਗੈਂਗ ਦੀ ਹਮਾਇਤ ਪ੍ਰਾਪਤ ਅਪਰਾਧਿਕ ਨੈੱਟਵਰਕ ਦਾ ਪਰਦਾਫਾਸ਼; ਪਿਸਤੌਲ, ਫਾਰਚੂਨਰ ਕਾਰ ਸਮੇਤ ਗੈਂਗ ਦੇ ਤਿੰਨ ਮੈਂਬਰ ਕਾਬੂ

ਪੰਜਾਬ ਪੁਲਿਸ ਵੱਲੋਂ ਅਮਰੀਕਾ-ਅਧਾਰਤ ਪਵਿਤਰ-ਹੁਸਨਦੀਪ ਗੈਂਗ ਦੀ ਹਮਾਇਤ ਪ੍ਰਾਪਤ ਅਪਰਾਧਿਕ ਨੈੱਟਵਰਕ ਦਾ ਪਰਦਾਫਾਸ਼; ਪਿਸਤੌਲ, ਫਾਰਚੂਨਰ ਕਾਰ ਸਮੇਤ ਗੈਂਗ ਦੇ ਤਿੰਨ ਮੈਂਬਰ ਕਾਬੂ ਗ੍ਰਿਫ਼ਤਾਰ ਵਿਅਕਤੀ ਸੂਬੇ ਵਿੱਚ ਮਿੱਥ ਕੇ ਕਤਲ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਹੇ ਸਨ: ਡੀਜੀਪੀ ਗੌਰਵ ਯਾਦਵ - ਗ੍ਰਿਫ਼ਤਾਰੀ ਤੋਂ ਬਚਣ ਲਈ ਮੁਲਜ਼ਮ ਆਪਣੀ ਅਸਲ ਪਛਾਣ ਛੁਪਾ ਕੇ ਰਹਿ ਰਹੇ ਸਨ ਮੋਹਾਲੀ - ਮਾਮਲੇ ਦੀ ਅਗਲੇਰੀ ਜਾਂਚ ਜਾਰੀ; ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ: ਡੀਆਈਜੀ ਜੇ ਏਲੈਂਚੇਜ਼ੀਅਨ ਚੰਡੀਗੜ੍ਹ, 29 ਮਾਰਚ: ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪਰੇਟਿੰਗ ਸੈੱਲ (ਐਸਐਸਓਸੀ) ਮੋਹਾਲੀ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਅਮਰੀਕਾ-ਅਧਾਰਿਤ ਚੌੜਾ ਮਧਰੇ ਗੈਂਗ ਦੇ ਪਵਿਤਰ ਚੌੜਾ ਅਤੇ ਹੁਸਨਦੀਪ ਸਿੰਘ ਵੱਲੋਂ ਚਲਾਏ ਜਾ ਰਹੇ ਅਪਰਾਧਿਕ ਨੈਟਵਰਕ ਦੇ ਤਿੰਨ ਮੁੱਖ ਸੰਚਾਲਕਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਵੱਲੋਂ ਉਨ੍ਹਾਂ ਕੋਲੋਂ .30 ਬੋਰ ਚੀਨੀ ਪਿਸਤੌਲ ਸਮੇਤ 15 ਕਾਰਤੂਸ ਬਰਾਮਦ ਕੀਤੇ ਗਏ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਲਵਜੀਤ ਸਿੰਘ ਉਰਫ਼ ਲਵ ਖੱਖ ਵਾਸੀ ਪਿੰਡ ਖੱਖ ਤਰਨਤਾਰਨ, ਗੁਰਸੇਵਕ ਸਿੰਘ ਉਰਫ਼ ਬੰਬ ਵਾਸੀ ਗੋਇੰਦਵਾਲ ਸਾਹਿਬ ਅਤੇ ਬਹਾਦਰ ਖ਼ਾਨ ਉਰਫ਼ ਖ਼ਾਨ ਭਗੜਾਣਾ ਵਾਸੀ ਫ਼ਤਹਿਗੜ੍ਹ ਸਾਹਿਬ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੀ ਟੋਇਟਾ ਫਾਰਚੂਨਰ ਗੱਡੀ ਵੀ ਜ਼ਬਤ ਕਰ ਲਈ ਹੈ। ਇਹ ਸਫ਼ਲਤਾ ਐਸ.ਏ.ਐਸ.ਨਗਰ ਜਿਲ੍ਹਾ ਪੁਲਿਸ ਵੱਲੋਂ ਇਸੇ ਗਿਰੋਹ ਦੇ ਇੱਕ ਹੋਰ ਮੈਂਬਰ ਗੁਰਇਕਬਾਲ ਸਿੰਘ ਉਰਫ ਰੋਬਿਨ ਦੀ ਹਥਿਆਰਾਂ ਸਮੇਤ ਗ੍ਰਿਫ਼ਤਾਰੀ ਉਪਰੰਤ ਪ੍ਰਾਪਤ ਹੋਈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਵਿਅਕਤੀ ਕਤਲ, ਇਰਾਦਾ ਕਤਲ, ਡਕੈਤੀ, ਅਸਲਾ ਐਕਟ, ਐਨਡੀਪੀਐਸ ਸਮੇਤ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਸਨ ਅਤੇ ਗ੍ਰਿਫ਼ਤਾਰੀ ਤੋਂ ਬਚਣ ਲਈ ਆਪਣੀ ਅਸਲ ਪਛਾਣ ਛੁਪਾ ਕੇ ਮੁਹਾਲੀ ਵਿੱਚ ਰਹਿ ਰਹੇ ਸਨ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰੀ ਕੀਤੇ ਗਏ ਵਿਅਕਤੀ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਅਤੇ ਗੈਂਗਸਟਰ ਪਵਿੱਤਰ ਚੌੜਾ ਦੇ ਲਗਾਤਾਰ ਸੰਪਰਕ ਵਿੱਚ ਸਨ ਅਤੇ ਸਰਹੱਦੀ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਲਈ ਮਿੱਥ ਕੇ ਕਤਲ ਦੀ ਘਟਨਾਵਾਂ ਅਤੇ ਹੋਰ ਅਪਰਾਧਿਕ/ਗੈਂਗਸਟਰ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਹੇ ਸਨ। ਜਿਕਰਯੋਗ ਹੈ ਕਿ ਹਾਲ ਹੀ ਵਿੱਚ ਪਵਿਤਰ ਚੌੜਾ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਅੱਤਵਾਦੀ ਲਖਬੀਰ ਸਿੰਘ ਲੰਡਾ ਅਤੇ ਉਸਦੇ ਹੋਰ ਮੈਂਬਰਾਂ ਨਾਲ ਮਿਲ ਗਿਆ ਹੈ। ਇਸ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ, ਡੀਆਈਜੀ ਕਾਊਂਟਰ ਇੰਟੈਲੀਜੈਂਸ ਜੇ ਏਲੈਂਚੇਜ਼ੀਅਨ ਨੇ ਦੱਸਿਆ ਕਿ ਭਰੋਸੇਯੋਗ ਸੂਹ ਮਿਲਣ ਉਪਰੰਤ, ਐਸਐਸਓਸੀ ਮੁਹਾਲੀ ਦੀਆਂ ਪੁਲਿਸ ਟੀਮਾਂ ਨੇ ਮੁਹਾਲੀ ਦੇ ਇਕ ਫਲੈਟ, ਜਿੱਥੇ ਉਕਤ ਤਿੰਨੋਂ ਮੁਲਜ਼ਮ ਰਹਿ ਰਹੇ ਸਨ, ਵਿੱਚ ਛਾਪਾ ਮਾਰ ਕੇ ਇਨ੍ਹਾਂ ਮੁਲਜ਼ਮਾਂ ਨੂੰ ਆਧੁਨਿਕ ਹਥਿਆਰ ਸਮੇਤ ਸਫ਼ਲਤਾਪੂਰਵਕ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਲਵਜੀਤ ਸਿੰਘ ਉਰਫ਼ ਲਵ ਖੱਖ ਭਗੌੜਾ (ਪੀ.ਓ.) ਹੈ, ਜਦਕਿ ਗੁਰਸੇਵਕ ਬੰਬ ਤਰਨਤਾਰਨ ਪੁਲੀਸ ਵੱਲੋਂ ਇਰਾਦਾ ਕਤਲ ਮਾਮਲੇ ਵਿੱਚ ਲੋੜੀਂਦਾ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਸਬੰਧੀ ਹੋਰ ਪੁੱਛਗਿੱਛ ਜਾਰੀ ਹੈ ਅਤੇ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ ਹੈ। ਇਸ ਸਬੰਧੀ ਅਸਲਾ ਐਕਟ ਦੀ ਧਾਰਾ 25 ਅਤੇ 25 (7) ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 120-ਬੀ ਤਹਿਤ ਥਾਣਾ ਐਸਐਸਓਸੀ, ਮੁਹਾਲੀ ਵਿਖੇ ਕੇਸ ਦਰਜ ਕੀਤਾ ਗਿਆ ਹੈ।

Punjab Bani 29 March,2024
ਕੇਦਰੀ ਮੰਤਰੀ ਹਰਦੀਪ ਪੁਰੀ ਨੇ ਕੇਜਰੀਵਾਲਦੀ ਪਤਨੀ ਦੀ ਤੁਲਨਾ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਨਾਲ ਕੀਤੀ

ਕੇਦਰੀ ਮੰਤਰੀ ਹਰਦੀਪ ਪੁਰੀ ਨੇ ਕੇਜਰੀਵਾਲਦੀ ਪਤਨੀ ਦੀ ਤੁਲਨਾ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਨਾਲ ਕੀਤੀ ਨਵੀਂ ਦਿੱਲੀ, 29 ਮਾਰਚ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਦੀ ਤੁਲਨਾ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਨਾਲ ਕੀਤੀ ਹੈ। ਸ੍ਰੀ ਪੁਰੀ ਨੇ ਕਿਹਾ ਕਿ ਮੁੱਖ ਮੰਤਰੀ ਦੀ ਪਤਨੀ ਸੁਨੀਤਾ ਕੇਜਰੀਵਾਲ ਸ਼ਾਇਦ ਇਸ ਅਹੁਦੇ ‘ਤੇ ਆਪਣੇ ਪਤੀ ਦੀ ਥਾਂ ਲੈਣ ਦੀ ਤਿਆਰੀ ਕਰ ਰਹੀ ਹੈ। ਭਾਜਪਾ ਦੀ ਦਿੱਲੀ ਇਕਾਈ ਦੇ ਚੋਣ ਦਫ਼ਤਰ ਦੇ ਉਦਘਾਟਨ ਮੌਕੇ ਸੁਨੀਤਾ ਕੇਜਰੀਵਾਲ ਦਾ ਜ਼ਿਕਰ ਕੀਤੇ ਜਾਣ ‘ਤੇ ਕੇਂਦਰੀ ਰਿਹਾਇਸ਼ ਅਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰੀ ਪੁਰੀ ਨੇ ਪੱਤਰਕਾਰਾਂ ਨੂੰ ਦੱਸਿਆ,‘ਤੁਸੀਂ ਜਿਸ ਮੈਡਮ ਦੀ ਗੱਲ ਕਰ ਰਹੇ ਹੋ, ਉਹ ਸ਼ਾਇਦ ਬਿਹਾਰ ’ਚ ਰਾਬੜੀ ਦੇਵੀ ਵਾਂਗ ਕੁਰਸੀ ’ਤੇ ਬੈਠਣ ਦੀ ਤਿਆਰੀ ਕਰ ਰਹੀ ਹੈ।

Punjab Bani 29 March,2024
ਸ਼ੋ੍ਮਣੀ ਕਮੇਟੀ ਨੇ ਵਿੱਤੀ ਵਰੇ 2024-25 ਲਈ 12 ਅਰਬ ਸੱਠ ਕਰੋੜ ਸਤਾਨਵੇ ਲੱਖ ਅਠਤੀ ਹਜਾਰ ਦਾ ਬਜਟ ਪਾਸ ਕੀਤਾ

ਸ਼ੋ੍ਮਣੀ ਕਮੇਟੀ ਨੇ ਵਿੱਤੀ ਵਰੇ 2024-25 ਲਈ 12 ਅਰਬ ਸੱਠ ਕਰੋੜ ਸਤਾਨਵੇ ਲੱਖ ਅਠਤੀ ਹਜਾਰ ਦਾ ਬਜਟ ਪਾਸ ਕੀਤਾ ਚੰਡੀਗੜ੍ਹ, 29 ਮਾਰਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵਲੋਂ ਅੱਜ ਵਿੱਤੀ ਵਰ੍ਹੇ 2024-25 ਲਈ 12 ਅਰਬ ਸੱਠ ਕਰੋੜ ਸਤਾਨਵੇਂ ਲੱਖ ਅਠੱਤੀ ਹਜ਼ਾਰ ਦਾ ਬਜਟ ਪਾਸ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਇਜਲਾਸ ਅੱਜ ਅਰਦਾਸ ਬਾਅਦ ਸ਼ੁਰੂ ਹੋ ਗਿਆ। । ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਇਜਲਾਸ ਹੋਇਆ। ਇਸ ਮੌਕੇ ਅਕਾਲ ਤਖ਼ਤ ਦੇ ਜਥੇਦਾਰ ਤੇ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ, ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਅਤੇ ਹੋਰ ਮੈਂਬਰ ਸਾਹਿਬਾਨ ਮੌਜੂਦ ਸਨ।

Punjab Bani 29 March,2024
ਆਮਦਨ ਕਰ ਵਿਭਾਗ ਨੇ ਕਾਂਗਰਸ ਨੂੰ 1823 ਕਰੋੜ ਦਾ ਨੋਟਿਸ ਕੀਤਾ ਜਾਰੀ

ਆਮਦਨ ਕਰ ਵਿਭਾਗ ਨੇ ਕਾਂਗਰਸ ਨੂੰ 1823 ਕਰੋੜ ਦਾ ਨੋਟਿਸ ਕੀਤਾ ਜਾਰੀ ਨਵੀਂ ਦਿੱਲੀ, 29 ਮਾਰਚ ਕਾਂਗਰਸ ਨੇ ਅੱਜ ਕਿਹਾ ਹੈ ਕਿ ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਆਮਦਨ ਕਰ ਵਿਭਾਗ ਨੇ ਟੈਕਸ ਰਿਟਰਨਾਂ ‘ਚ ਕਥਿਤ ਗੜਬੜੀਆਂ ਲਈ 1823.08 ਕਰੋੜ ਰੁਪਏ ਦੇ ਭੁਗਤਾਨ ਲਈ ਉਸ ਨੂੰ ਨਵਾਂ ਨੋਟਿਸ ਜਾਰੀ ਕੀਤਾ ਹੈ। ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਵੀ ਦਾਅਵਾ ਕੀਤਾ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਵਿਰੋਧੀ ਧਿਰ ‘ਤੇ ‘ਟੈਕਸ ਅਤਿਵਾਦ’ ਰਾਹੀਂ ਹਮਲਾ ਕੀਤਾ ਜਾ ਰਿਹਾ ਹੈ। ਪਾਰਟੀ ਦੇ ਖਜ਼ਾਨਚੀ ਅਜੈ ਮਾਕਨ ਨੇ ਦੋਸ਼ ਲਾਇਆ ਕਿ ਕਾਂਗਰਸ ਨੂੰ ਜਿਨ੍ਹਾਂ ਮਾਪਦੰਡਾਂ ਦੇ ਆਧਾਰ ‘ਤੇ ਨੋਟਿਸ ਜਾਰੀ ਕੀਤਾ ਗਿਆ ਹੈ, ਉਨ੍ਹਾਂ ਦੇ ਆਧਾਰ ’ਤੇ ਵੀ ਭਾਜਪਾ ਨੂੰ 4600 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਦਾ ਨੋਟਿਸ ਜਾਰੀ ਕੀਤਾ ਜਾਣਾ ਚਾਹੀਦਾ ਹੈ। ਸ੍ਰੀ ਮਾਕਨ ਨੇ ਪੱਤਰਕਾਰਾਂ ਨੂੰ ਕਿਹਾ, ‘ਕੱਲ੍ਹ ਸਾਨੂੰ ਆਮਦਨ ਕਰ ਵਿਭਾਗ ਤੋਂ 1823.08 ਕਰੋੜ ਰੁਪਏ ਦਾ ਭੁਗਤਾਨ ਕਰਨ ਦਾ ਨਵਾਂ ਨੋਟਿਸ ਮਿਲਿਆ ਹੈ। ਪਹਿਲਾਂ ਹੀ ਆਮਦਨ ਕਰ ਵਿਭਾਗ ਨੇ ਸਾਡੇ ਬੈਂਕ ਖਾਤੇ ਤੋਂ ਜ਼ਬਰਦਸਤੀ 135 ਕਰੋੜ ਰੁਪਏ ਕਢਵਾ ਲਏ ਹਨ।’ ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਨੂੰ ਆਰਥਿਕ ਤੌਰ ’ਤੇ ਕਮਜ਼ੋਰ ਕੀਤਾ ਜਾ ਰਿਹਾ ਹੈ।

Punjab Bani 29 March,2024
ਸੱਤਾ ਵਿੱਚ ਆਉਣ ਤੇ 50 ਫੀਸਦੀ ਔਰਤਾਂ ਲਈ ਸਰਕਾਰੀ ਨੌਕਰੀਆਂ ਹੋਣਗੀਆਂ ਰਾਖਵੀਆਂ : ਰਾਹੁਲ ਗਾਂਧੀ

ਸੱਤਾ ਵਿੱਚ ਆਉਣ ਤੇ 50 ਫੀਸਦੀ ਔਰਤਾਂ ਲਈ ਸਰਕਾਰੀ ਨੌਕਰੀਆਂ ਹੋਣਗੀਆਂ ਰਾਖਵੀਆਂ : ਰਾਹੁਲ ਗਾਂਧੀ ਨਵੀਂ ਦਿੱਲੀ : ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਸੱਤਾ 'ਚ ਆਉਂਦੀ ਹੈ ਤਾਂ ਉਹ ਔਰਤਾਂ ਲਈ 50 ਫੀਸਦੀ ਸਰਕਾਰੀ ਨੌਕਰੀਆਂ ਰਾਖਵੀਆਂ ਕਰੇਗੀ। ਰਾਹੁਲ ਗਾਂਧੀ ਨੇ ਕਿਹਾ ਕਿ ਸ਼ਕਤੀਸ਼ਾਲੀ ਔਰਤਾਂ ਦੇਸ਼ ਦੀ ਤਕਦੀਰ ਬਦਲ ਦੇਣਗੀਆਂ। ਸਾਬਕਾ ਕਾਂਗਰਸ ਪ੍ਰਧਾਨ ਨੇ ਸਵਾਲ ਕੀਤਾ ਕਿ ਅੱਜ ਵੀ ਤਿੰਨ ਨੌਕਰੀਆਂ ਵਿੱਚ ਸਿਰਫ਼ ਇੱਕ ਔਰਤ ਹੀ ਕਿਉਂ ਹੈ ਅਤੇ 10 ਸਰਕਾਰੀ ਨੌਕਰੀਆਂ ਵਿੱਚ ਸਿਰਫ਼ ਇੱਕ ਔਰਤ ਹੀ ਕਿਉਂ ਹੈ। ਇਸ ਲਈ ਕਾਂਗਰਸ ਨੇ ਫੈਸਲਾ ਕੀਤਾ ਹੈ ਕਿ ਸਰਕਾਰੀ ਨੌਕਰੀਆਂ ਵਿੱਚ ਸਾਰੀਆਂ ਨਵੀਆਂ ਭਰਤੀਆਂ ਵਿੱਚੋਂ ਅੱਧੀਆਂ ਔਰਤਾਂ ਲਈ ਰਾਖਵੀਆਂ ਹੋਣੀਆਂ ਚਾਹੀਦੀਆਂ ਹਨ।

Punjab Bani 29 March,2024
ਗਾਜੀਪੁਰ ਦੇ ਕਾਲੀ ਬਾਗ ਕਬਰਿਸਤਾਨ ਵਿੱਚ ਦਫਨਾਇਆ ਜਾਵੇਗਾ ਮੁਖਤਾਰ ਅੰਸਾਰੀ ਨੂੰ

ਗਾਜੀਪੁਰ ਦੇ ਕਾਲੀ ਬਾਗ ਕਬਰਿਸਤਾਨ ਵਿੱਚ ਦਫਨਾਇਆ ਜਾਵੇਗਾ ਮੁਖਤਾਰ ਅੰਸਾਰੀ ਨੂੰ ਨਵੀਂ ਦਿੱਲੀ : ਉੱਤਰ ਪ੍ਰਦੇਸ਼ ਦੀ ਬਾਂਦਾ ਜੇਲ੍ਹ ਵਿੱਚ ਬੰਦ ਮਾਫੀਆ ਮੁਖਤਾਰ ਅੰਸਾਰੀ ਦੀ ਵੀਰਵਾਰ ਦੇਰ ਰਾਤ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਗਾਜ਼ੀਪੁਰ ਜ਼ਿਲ੍ਹੇ ਦੇ ਕਾਲੀ ਬਾਗ ਵਿੱਚ ਪਰਿਵਾਰ ਦਾ ਇੱਕ ਪਰਿਵਾਰਕ ਕਬਰਿਸਤਾਨ ਹੈ। ਉੱਥੇ ਹੀ ਮੁਖਤਾਰ ਨੂੰ ਦਫ਼ਨਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਜ਼ਿਲ੍ਹੇ ਵਿੱਚ ਸੁਰੱਖਿਆ ਦੇ ਵੀ ਸਖ਼ਤ ਪ੍ਰਬੰਧ ਕੀਤੇ ਗਏ ਹਨ। ਮੁਖਤਾਰ ਦੀ ਲਾਸ਼ ਚਿਤਰਕੂਟ, ਕੌਸ਼ਾਂਬੀ ਅਤੇ ਭਦੋਹੀ ਦੇ ਰਸਤੇ ਗਾਜ਼ੀਪੁਰ ਪਹੁੰਚੇਗੀ।

Punjab Bani 29 March,2024
ਦੇਹਰਾਦੂਨ ਲਈ ਸਿੱਧੀਆਂ ਉਡਾਣਾਂ ਹੋਣਗੀਆਂ ਸ਼ੁਰੂ

ਦੇਹਰਾਦੂਨ ਲਈ ਸਿੱਧੀਆਂ ਉਡਾਣਾਂ ਹੋਣਗੀਆਂ ਸ਼ੁਰੂ ਅੰਮ੍ਰਿਤਸਰ : ਦੇਹਰਾਦੂਨ ਲਈ ਸਿੱਧੀਆਂ ਉਡਾਣਾਂ ਅਪ੍ਰੈਲ ਮਹੀਨੇ ਵਿੱਚ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ, ਅੰਮ੍ਰਿਤਸਰ ਤੋਂ ਸ਼ੁਰੂ ਹੋਣਗੀਆਂ। ਅਲਾਇੰਸ ਏਅਰ ਕੰਪਨੀ ਵੱਲੋਂ ਇਹ ਉਡਾਣ ਜਲਦੀ ਸ਼ੁਰੂ ਕੀਤੀ ਜਾਣੀ ਹੈ। ਪਾਇਲਟ ਵਜੋਂ ਕੰਪਨੀ ਨੇ ਅੰਮ੍ਰਿਤਸਰ-ਦੇਹਰਾਦੂਨ ਰੂਟ ਦਾ ਦੋ ਦਿਨਾਂ ਤੱਕ ਉਡਾਣਾਂ ਚਲਾ ਕੇ ਨਿਰੀਖਣ ਕੀਤਾ ਹੈ। ਇਸ ਉਡਾਣ ਦੇ ਸ਼ੁਰੂ ਹੋਣ ਨਾਲ ਦੇਹਰਾਦੂਨ ਅਤੇ ਮਨਸੂਰੀ ਆਦਿ ਨੂੰ ਜਾਣ ਵਾਲੇ ਸੈਲਾਨੀਆਂ ਨੂੰ ਕਾਫੀ ਫਾਇਦਾ ਹੋਵੇਗਾ। ਏਅਰਲਾਈਨ ਵੱਲੋਂ ਇਹ ਉਡਾਣ ਅਪ੍ਰੈਲ ਮਹੀਨੇ ਵਿੱਚ ਹੀ ਸ਼ੁਰੂ ਕੀਤੀ ਜਾਣੀ ਹੈ। ਫਿਲਹਾਲ ਇਸ ਦੀ ਤਰੀਕ ਦਾ ਐਲਾਨ ਨਹੀਂ ਕੀਤਾ ਗਿਆ ਹੈ। ਕੰਪਨੀ ਵੱਲੋਂ ਇਹ ਉਡਾਣ ਰੋਜ਼ਾਨਾ ਦੋ ਵਾਰ ਚਲਾਈ ਜਾਵੇਗੀ।

Punjab Bani 29 March,2024
ਪਾਕਿਸਤਾਨੀ ਡਰੋਨ ਅਤੇ ਅੱਧਾ ਕਿਲੋ ਹੈਰੋਇਨ ਬਰਾਮਦ

ਪਾਕਿਸਤਾਨੀ ਡਰੋਨ ਅਤੇ ਅੱਧਾ ਕਿਲੋ ਹੈਰੋਇਨ ਬਰਾਮਦ ਅੰਮ੍ਰਿਤਸਰ : ਬੀਐਸਐਫ ਅਤੇ ਸਪੈਸ਼ਲ ਟਾਸਕ ਫੋਰਸ ਨੇ ਸ਼ੁੱਕਰਵਾਰ ਸਵੇਰੇ ਵੱਖ-ਵੱਖ ਅਪਰੇਸ਼ਨਾਂ ਦੌਰਾਨ ਇੱਕ ਪਾਕਿਸਤਾਨੀ ਡਰੋਨ ਅਤੇ ਅੱਧਾ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਫਿਲਹਾਲ ਸਰਹੱਦੀ ਇਲਾਕਿਆਂ 'ਚ ਦੋਵਾਂ ਸੁਰੱਖਿਆ ਏਜੰਸੀਆਂ ਦਾ ਸਰਚ ਆਪਰੇਸ਼ਨ ਜਾਰੀ ਹੈ। ਬੀਐਸਐਫ ਦੇ ਜਵਾਨਾਂ ਨੂੰ ਸੂਚਨਾ ਮਿਲੀ ਸੀ ਕਿ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਨੇ ਭਾਰਤ-ਪਾਕਿਸਤਾਨ ਸਰਹੱਦ 'ਤੇ ਸਥਿਤ ਡੋਕੇ ਪਿੰਡ ਨੇੜੇ ਡਰੋਨ ਰਾਹੀਂ ਹੈਰੋਇਨ ਦੀ ਖੇਪ ਭੇਜੀ ਹੈ। ਇਸ ਤੋਂ ਬਾਅਦ ਜਵਾਨਾਂ ਨੇ ਇਲਾਕੇ 'ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਜਵਾਨਾਂ ਨੇ ਪਿੰਡ ਦੇ ਖੇਤਾਂ ਵਿੱਚੋਂ ਇੱਕ ਖਰਾਬ ਹੋਇਆ ਡਰੋਨ ਬਰਾਮਦ ਕੀਤਾ ਹੈ।

Punjab Bani 29 March,2024
ਦੋ ਭੈਣਾਂ ਨੇ ਡੰਡੇ ਮਾਰ ਗੁਆਂਢੀ ਦਾ ਕੀਤਾ ਕਤਲ

ਦੋ ਭੈਣਾਂ ਨੇ ਡੰਡੇ ਮਾਰ ਗੁਆਂਢੀ ਦਾ ਕੀਤਾ ਕਤਲ ਲੁਧਿਆਣਾ : ਥਾਣਾ ਡਾਬਾ ਦੇ ਇਕ ਇਲਾਕੇ ਅੰਦਰ ਦੋ ਸਕੀਆਂ ਭੈਣਾਂ ਨੇ ਗੁਆਂਢੀ ਦੇ ਸਿਰ ਵਿੱਚ ਡੰਡਿਆਂ ਨਾਲ ਵਾਰ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਦਰਅਸਲ ਗੁਆਂਢ ਵਿੱਚ ਰਹਿਣ ਵਾਲਾ ਵਿਅਕਤੀ ਕਿਸੇ ਗੱਲ ਨੂੰ ਲੈ ਕੇ ਲੜਕੀਆਂ ਦੇ ਪਿਤਾ ਨਾਲ ਕੁੱਟਮਾਰ ਕਰ ਰਿਹਾ ਸੀ। ਪਿਤਾ ਨਾਲ ਕੁੱਟਮਾਰ ਹੁੰਦੀ ਦੇਖ ਦੋਵੇਂ ਲੜਕੀਆਂ ਭੜਕ ਗਈਆਂ ਅਤੇ ਡੰਡਿਆਂ ਨਾਲ ਉਸ ਦੇ ਸਿਰ ਤੇ ਤਾਬੜ ਤੋੜ ਵਾਰ ਕੀਤੇ l ਗੰਭੀਰ ਰੂਪ ਵਿੱਚ ਫੱਟੜ ਹੋਏ ਸੁਖਵਿੰਦਰ ਸਿੰਘ ਉਰਫ ਬਬਲੂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਕੁਝ ਸਮੇਂ ਬਾਅਦ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ l ਆਟੋ ਚਲਾਉਣ ਦਾ ਕੰਮ ਕਰਨ ਵਾਲੇ ਮ੍ਰਿਤਕ ਸੁਖਵਿੰਦਰ ਦੀ ਉਮਰ 38 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ ਜਦਕਿ ਹਮਲਾ ਕਰਨ ਵਾਲੀਆਂ ਲੜਕੀਆਂ 22 ਅਤੇ 24 ਸਾਲ ਦੀਆਂ ਹਨ l

Punjab Bani 29 March,2024
ਹਾਦਸਾ : ਕਾਰ ਡੂੰਘੀ ਖੱਡ ਵਿੱਚ ਡਿਗਣ ਕਾਰਨ 10 ਦੀ ਮੌਤ

ਹਾਦਸਾ : ਕਾਰ ਡੂੰਘੀ ਖੱਡ ਵਿੱਚ ਡਿਗਣ ਕਾਰਨ 10 ਦੀ ਮੌਤ ਚੰਡੀਗੜ੍ਹ : ਜੰਮੂ-ਕਸ਼ਮੀਰ ਵਿਚ ਸ਼੍ਰੀਨਗਰ ਹਾਈਵੇ ਉਤੇ ਸ਼ੁੱਕਰਵਾਰ ਨੂੰ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ‘ਚ 10 ਲੋਕਾਂ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਤੇ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਰਾਮਬਨ ਜ਼ਿਲ੍ਹੇ ਵਿਚ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਸ਼ੁੱਕਰਵਾਰ ਨੂੰ ਇਕ ਕਾਰ ਤਿਲਕ ਕੇ ਡੂੰਘੀ ਖੱਡ ‘ਚ ਡਿੱਗ ਗਈ, ਜਿਸ ਕਾਰਨ 10 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਕਾਰ ਸ਼੍ਰੀਨਗਰ ਤੋਂ ਜੰਮੂ ਵੱਲ ਜਾ ਰਹੀ ਸੀ ਅਤੇ ਰਾਮਬਨ ਦੇ ਬੈਟਰੀ ਚਸ਼ਮਾ ਇਲਾਕੇ ‘ਚ ਕਰੀਬ 1:15 ਵਜੇ 300 ਫੁੱਟ ਡੂੰਘੀ ਖੱਡ ‘ਚ ਜਾ ਡਿੱਗੀ। ਅਧਿਕਾਰੀਆਂ ਨੇ ਦੱਸਿਆ ਕਿ ਇਸ ਹਾਦਸੇ ‘ਚ 10 ਲੋਕਾਂ ਦੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਪੁਲਿਸ ਅਤੇ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ ਦੇ ਕਰਮਚਾਰੀ ਮੌਕੇ ‘ਤੇ ਪਹੁੰਚ ਗਏ। ਅਧਿਕਾਰੀਆਂ ਨੇ ਦੱਸਿਆ ਕਿ ਭਾਰੀ ਮੀਂਹ ਦੌਰਾਨ 10 ਯਾਤਰੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ।

Punjab Bani 29 March,2024
ਮੁਖਤਾਰ ਅੰਸਾਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ : ਵਧਾਈ ਸੁਰਖਿਆ

ਮੁਖਤਾਰ ਅੰਸਾਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ : ਵਧਾਈ ਸੁਰਖਿਆ ਦਿਲੀ : ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖ਼ਤਾਰ ਅੰਸਾਰੀ ਦੀ ਦੇਰ ਰਾਤ ਦਿਲ ਦਾ ਦੌਰਾ ਪੈਣ ਕਾਰਨ ਮੌਤ (ਹੋ ਗਈ। ਉਸ ਨੂੰ ਸਿਹਤ ਵਿਗੜਨ ਮਗਰੋਂ ਬਾਂਦਾ ਦੇ ਮੈਡੀਕਲ ਕਾਲਜ ਲਿਆਂਦਾ ਗਿਆ ਸੀ। ਇਸ ਤੋਂ ਪਹਿਲਾਂ ਅੰਸਾਰੀ ਨੂੰ ਮੰਗਲਵਾਰ ਨੂੰ ਛੁੱਟੀ ਮਿਲਣ ਮਗਰੋਂ ਯੂਪੀ ਦੇ ਰਾਣੀ ਦੁਰਗਾਵਤੀ ਮੈਡੀਕਲ ਕਾਲਜ ਤੋਂ ਜੇਲ੍ਹ ਵਿਚ ਤਬਦੀਲ ਕੀਤਾ ਗਿਆ ਸੀ। ਅੰਸਾਰੀ ਨੇ ਉਦੋਂ ਜੇਲ੍ਹ ਵਿਚ ਢਿੱਡ ਪੀੜ ਦੀ ਸ਼ਿਕਾਇਤ ਕੀਤੀ ਸੀ। ਅੰਸਾਰੀ ਦੇ ਵਕੀਲ ਨੇ ਦਾਅਵਾ ਕੀਤਾ ਕਿ ਸਾਬਕਾ ਵਿਧਾਇਕ ਨੂੰ ਬੋਲਣ ਵਿਚ ਮੁਸ਼ਕਲ ਆ ਰਹੀ ਸੀ। ਅੰਸਾਰੀ ਮਊ ਤੋਂ ਪੰਜ ਵਾਰ ਵਿਧਾਇਕ ਰਹੇ ਹਨ ਤੇ ਇਨ੍ਹਾਂ ਵਿਚੋਂ ਦੋ ਵਾਰ ਉਹ ਬਸਪਾ ਦੀ ਟਿਕਟ ’ਤੇ ਚੋਣ ਜਿੱਤੇ ਸਨ। ਅੰਸਾਰੀ ਨੇ ਆਖਰੀ ਅਸੈਂਬਲੀ ਚੋਣ 2017 ਵਿਚ ਲੜੀ ਸੀ। ਇਸ ਦੌਰਾਨ ਮਊ, ਗਾਜ਼ੀਪੁਰ ਅਤੇ ਬਾਂਦਾ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਬਾਂਦਾ ਮੈਡੀਕਲ ਕਾਲਜ ਦੇ ਬਾਹਰ ਪੈਰਾ ਮਿਲਟਰੀ ਬਲਾਂ ਨੂੰ ਵੱਡੀ ਗਿਣਤੀ ‘ਚ ਤਾਇਨਾਤ ਕੀਤਾ ਗਿਆ ਹੈ। ਡੀਜੀਪੀ ਹੈੱਡਕੁਆਰਟਰ ਨੇ ਚੌਕਸੀ ਰੱਖਣ ਦੇ ਨਿਰਦੇਸ਼ ਦਿੱਤੇ ਹਨ।

Punjab Bani 29 March,2024
ਮੁੱਖ ਮੰਤਰੀ ਆਪਣੀ ਧੀ ਨੂੰ ਲੈ ਕੇ ਪੁੱਜੇ ਘਰ

ਮੁੱਖ ਮੰਤਰੀ ਆਪਣੀ ਧੀ ਨੂੰ ਲੈ ਕੇ ਪੁੱਜੇ ਘਰ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਧੀ ਨੇ ਜਨਮ ਲਿਆ ਹੈ। ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਲੜਕੀ ਨੂੰ ਜਨਮ ਦਿੱਤਾ ਹੈ। ਹੁਣ ਡਾ. ਗੁਰਪ੍ਰੀਤ ਕੌਰ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਸੀਐਮ ਭਗਵੰਤ ਮਾਨ ਨਵਜੰਮੀ ਧੀ ਨੂੰ ਗੋਦ ‘ਚ ਚੁੱਕ ਕੇ ਘਰ ਪੁੱਜੇ ਹਨ।

Punjab Bani 29 March,2024
ਮਾਲ ਰਿਕਾਰਡ ਵਿੱਚ ਸੋਧ ਕਰਨ ਬਦਲੇ 500 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਮਾਲ ਰਿਕਾਰਡ ਵਿੱਚ ਸੋਧ ਕਰਨ ਬਦਲੇ 500 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੁਲਜ਼ਮ ਪਹਿਲਾਂ ਵੀ ਲੈ ਚੁੱਕਾ ਹੈ 1000 ਰੁਪਏ ਚੰਡੀਗੜ੍ਹ, 28 ਮਾਰਚ 2024: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਪਿੰਡ ਬੁਰਜ ਰਾਠੀ, ਜ਼ਿਲ੍ਹਾ ਮਾਨਸਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਧਨੀ ਚੰਦ ਨੂੰ ਰਿਸ਼ਵਤ ਦੀ ਮੰਗ ਕਰਨ ਅਤੇ 500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਮੁਲਾਜ਼ਮ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਭਾਈ ਦੇਸਾ ਦੇ ਵਸਨੀਕ ਨਿਸ਼ਾਨ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਉਸ ਦੀ ਜ਼ਮੀਨ ਦੇ ਮਾਲ ਰਿਕਾਰਡ ਵਿੱਚ ਸੋਧ ਕਰਨ ਬਦਲੇ ਰਿਸ਼ਵਤ ਵਜੋਂ 1500 ਰੁਪਏ ਦੀ ਮੰਗ ਕੀਤੀ ਸੀ ਅਤੇ ਮੌਕੇ 'ਤੇ ਹੀ 1000 ਰੁਪਏ ਲੈ ਲਏ ਸਨ ਅਤੇ ਹੁਣ ਰਿਸ਼ਵਤ ਦੀ ਬਾਕੀ ਰਹਿੰਦੀ ਰਕਮ ਮੰਗ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 500 ਰੁਪਏ ਲੈਂਦੇ ਹੋਏ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Punjab Bani 28 March,2024
ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪਟਿਆਲਾ, 28 ਮਾਰਚ, 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ ਬਲਬੇੜਾ, ਜ਼ਿਲ੍ਹਾ ਪਟਿਆਲਾ ਵਿਖੇ ਤਕਨੀਕੀ ਸਹਾਇਕ ਲਾਈਨ ਮੈਨ (ਏਐਲਐਮ) ਵਜੋਂ ਤਾਇਨਾਤ ਚਰਨਜੀਤ ਸਿੰਘ, ਜੋ ਬਤੌਰ ਖ਼ਪਤਕਾਰ ਕਲਰਕ ਵਜੋਂ ਕੰਮ ਕਰ ਰਿਹਾ ਹੈ, ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ। ਉਕਤ ਮੁਲਜ਼ਮ ਬਿਲਾਸਪੁਰ ਡੇਰੇ, ਬਾਜ਼ੀਗਰ ਬਸਤੀ, ਪਟਿਆਲਾ ਵਿਖੇ ਰਹਿ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਹਰਿੰਦਰ ਸਿੰਘ ਵਾਸੀ ਪਿੰਡ ਦੁਲਬਾ, ਜ਼ਿਲ੍ਹਾ ਪਟਿਆਲਾ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸਦੇ ਦਾਦੇ ਦੀ ਮਲਕੀਅਤ ਵਾਲਾ ਟਿਊਬਵੈੱਲ ਬਿਜਲੀ ਕੁਨੈਕਸ਼ਨ ਉਸਦੇ ਨਾਮ 'ਤੇ ਤਬਦੀਲ ਕਰਨ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ 15,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕਿ ਉਕਤ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Punjab Bani 28 March,2024
ਚੋਣਾਂ ਵਿੱਚ ਧੋਖੇਬਾਜਾਂ ਨੂੰ ਲੋਕ ਦੇਣਗੇ ਮੋੜਵਾਂ ਜਵਾਬ - ਸ. ਹਰਚੰਦ ਸਿੰਘ ਬਰਸਟ

ਚੋਣਾਂ ਵਿੱਚ ਧੋਖੇਬਾਜਾਂ ਨੂੰ ਲੋਕ ਦੇਣਗੇ ਮੋੜਵਾਂ ਜਵਾਬ - ਸ. ਹਰਚੰਦ ਸਿੰਘ ਬਰਸਟ --- ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਨੇ ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੁਰਾਲ ਨੂੰ ਦੱਸਿਆ ਵਿਸ਼ਵਾਸਘਾਤੀ --- ਲੋਕਾਂ ਨੇ ਬੜੀ ਉਮੀਦਾਂ ਨਾਲ ਆਮ ਆਦਮੀ ਪਾਰਟੀ ਦਾ ਚਹਿਰਾ ਵੇਖ ਇਨ੍ਹਾਂ ਨੂੰ ਪਾਈਆਂ ਸੀ ਵੋਟਾਂ ਚੰਡੀਗੜ੍ਹ, 28 ਮਾਰਚ, 2024 ( ) ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨੇ ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੁਰਾਲ ਤੇ ਬਰਸਦੇ ਹੋਏ ਦੋਵਾਂ ਨੂੰ ਵਿਸ਼ਵਾਸਘਾਤੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਦੋਵਾਂ ਆਗੂਆਂ ਨੂੰ ਲੋਕਾਂ ਨੇ ਇਸ ਲਈ ਚੁਣਿਆ ਸੀ ਕਿਉਂਕਿ ਉਹ ‘ਆਪ’ ਦੀਆਂ ਟਿਕਟਾਂ ’ਤੇ ਚੋਣ ਮੈਦਾਨ ਵਿੱਚ ਉਤਰੇ ਸਨ ਅਤੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਬਹੁਤ ਖੁਸ਼ ਹਨ। ਪਰ ਹੁਣ ਇਨ੍ਹਾਂ ਦੋਵਾਂ ਨੇ ਆਮ ਆਦਮੀ ਪਾਰਟੀ ਨੂੰ ਛੱਡ ਭਾਜਪਾ ਵਿੱਚ ਸ਼ਾਮਲ ਹੋ ਕੇ ਲੋਕਾਂ ਦਾ ਵਿਸ਼ਵਾਸ ਤੋੜਿਆ ਹੈ। ਜਿਸਦਾ ਆਗਾਮੀ ਚੋਣਾਂ ਵਿੱਚ ਲੋਕ ਮੋੜਵਾਂ ਜਵਾਬ ਦੇਣਗੇ। ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਪਾਰਟੀ ਵੱਲੋਂ ਸੁਸ਼ੀਲ ਰਿੰਕੂ ਨੂੰ ਜਲੰਧਰ ਤੋਂ ਜਿੱਤ ਦਵਾਉਣ ਲਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਪ੍ਰਚਾਰ ਕੀਤਾ ਸੀ ਅਤੇ ਉਸ ਨੂੰ ਵੱਡੀ ਜਿੱਤ ਦਵਾਈ ਸੀ। ਪਰ ਸੁਸ਼ੀਲ ਰਿੰਕੂ ਨੇ ਆਪਣੇ ਨਿੱਜੀ ਹਿੱਤਾ ਨੂੰ ਪਹਿਲ ਦਿੰਦੀਆਂ ਪਾਰਟੀ ਨੂੰ ਛੱਡ ਕੇ ਭਾਜਪਾ ਦਾ ਪੱਲਾ ਫੜ ਲਿਆ, ਜਿਸ ਦੇ ਲਈ ਜਲੰਧਰ ਦੇ ਲੋਕ ਉਸ ਨੂੰ ਕਦੇ ਮਾਫ਼ ਨਹੀਂ ਕਰਨਗੇ। ਸ. ਬਰਸਟ ਨੇ ਦੋਵਾਂ ਨੂੰ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਨੂੰ ਦੱਸਣ ਕਿ ਕਿਹੜੀ ਸੌਦੇਬਾਜੀ ਕਰਕੇ ਉਹ ਭਾਜਪਾ ਵਿੱਚ ਸ਼ਾਮਲ ਹੋਏ ਹਨ ਅਤੇ ਲੋਕਾਂ ਨੂੰ ਧੌਖਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੁਰਾਲ ਸਿਰਫ਼ ਇਸ ਲਈ ਚੋਣਾਂ ਵਿੱਚ ਜਿੱਤੇ ਕਿਉਂਕਿ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਨ, ਪਰ ਉਨ੍ਹਾਂ ਦੇ ਵਿਸ਼ਵਾਸਘਾਤ ਨੂੰ ਦੇਖ ਕੇ ਲੋਕ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਕਾਰ ਦੇਣਗੇ ਅਤੇ ਚੋਣਾਂ ਵਿੱਚ ਉਸਦੇ ਖਿਲਾਫ਼ ਆਪਣੀ ਵੋਟ ਪਾ ਕੇ ਮੋੜਵਾਂ ਜਵਾਬ ਦੇਣਗੇ। ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ 'ਆਪ' ਹਮੇਸ਼ਾ ਤੋਂ ਹੀ ਪੰਜਾਬ ਅਤੇ ਲੋਕਾਂ ਦੀ ਭਲਾਈ ਲਈ ਕਾਰਜ ਕਰਦੀ ਆਈ ਹੈ ਅਤੇ ਭਵਿੱਖ ਵਿੱਚ ਵੀ ਲੋਕਾਂ ਦੇ ਭਲੇ ਨੂੰ ਮੁੱਖ ਰਖਦੇ ਹੋਏ ਵਿਕਾਸ ਨੀਤੀਆਂ ਤੇ ਕਾਰਜ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਿਰੋਧੀ ਨੇਤਾਵਾਂ ਨੂੰ ਆਪਣੀ ਪਾਰਟੀ ਵੱਲ ਲੁਭਾਉਣ ਲਈ ਵੱਡੀਆਂ-ਵੱਡੀਆਂ ਪੇਸ਼ਕਸ਼ਾਂ ਦਿੰਦੀ ਹੈ, ਪਰ ਪੰਜਾਬ ਦੇ ਲੋਕਾਂ ਨੇ ਕਦੇ ਵੀ ਕਿਸੇ ਵਿਸ਼ਵਾਸਘਾਤੀ ਦਾ ਸਾਥ ਨਹੀਂ ਦਿੱਤਾ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਲੋਕ ਇੱਕ ਵਾਰ ਫਿਰ 'ਆਪ' ਨੂੰ ਵੋਟਾਂ ਪਾ ਕੇ ਵੱਡੀ ਜਿੱਤ ਦਵਾਉਣਗੇ। ਸ. ਬਰਸਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਆਪ’ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਵੱਡੇ ਅੰਤਰ ਨਾਲ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੀਆਂ ਜਮਾਨਤਾ ਤੱਕ ਜ਼ਬਤ ਹੋ ਜਾਣਗੀਆਂ। ਪੰਜਾਬ ਦੇ ਲੋਕ ਇਕ ਵਾਰ ਫਿਰ ਆਪਣੇ ਨਿੱਜੀ ਹਿੱਤਾਂ ਲਈ ਪੰਜਾਬ ਨੂੰ ਹਾਸ਼ੀਏ ’ਤੇ ਪਹੁੰਚਾਉਣ ਵਾਲਿਆਂ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ।

Punjab Bani 28 March,2024
ਮਹੂਆ ਮੋਇਤਰਾ ਨੇ ਕੀਤਾ ਈਡੀ ਦੇ ਸੰਮਨ ਨੂੰ ਨਜਰਅੰਦਾਜ

ਮਹੂਆ ਮੋਇਤਰਾ ਨੇ ਕੀਤਾ ਈਡੀ ਦੇ ਸੰਮਨ ਨੂੰ ਨਜਰਅੰਦਾਜ ਦਿਲੀ : ਟੀਐਮਸੀ ਨੇਤਾ ਮਹੂਆ ਮੋਇਤਰਾ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਸੰਮਨ ਨੂੰ ਨਜ਼ਰਅੰਦਾਜ਼ ਕਰ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਵੀਰਵਾਰ ਨੂੰ ਆਪਣੇ ਕ੍ਰਿਸ਼ਨਾਨਗਰ ਹਲਕੇ ਵਿੱਚ ਚੋਣ ਪ੍ਰਚਾਰ ਕਰਨਗੇ। ਦੱਸ ਦੇਈਏ ਕਿ ਈਡੀ ਨੇ ਮਹੂਆ ਨੂੰ ਨਵੀਂ ਦਿੱਲੀ ਸਥਿਤ ਈਡੀ ਦਫ਼ਤਰ ਵਿੱਚ ਪੁੱਛਗਿੱਛ ਲਈ ਪੇਸ਼ ਹੋਣ ਲਈ ਕਿਹਾ ਸੀ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮੋਇਤਰਾ ਅਤੇ ਦੁਬਈ ਸਥਿਤ ਕਾਰੋਬਾਰੀ ਦਰਸ਼ਨ ਹੀਰਾਨੰਦਾਨੀ ਨੂੰ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (ਫੇਮਾ) ਦੀ ਉਲੰਘਣਾ ਦੇ ਮਾਮਲੇ ਵਿੱਚ ਪੁੱਛਗਿੱਛ ਲਈ ਤਾਜ਼ਾ ਸੰਮਨ ਜਾਰੀ ਕੀਤਾ ਸੀ। 49 ਸਾਲਾ ਤ੍ਰਿਣਮੂਲ ਕਾਂਗਰਸ ਆਗੂ ਨੂੰ ਕੇਂਦਰੀ ਏਜੰਸੀ ਵੱਲੋਂ ਪਹਿਲਾਂ ਵੀ ਦੋ ਵਾਰ ਪੁੱਛਗਿੱਛ ਲਈ ਸੰਮਨ ਭੇਜਿਆ ਗਿਆ ਸੀ, ਪਰ ਉਹ ਸਰਕਾਰੀ ਕੰਮ ਦਾ ਹਵਾਲਾ ਦਿੰਦੇ ਹੋਏ ਪੇਸ਼ ਨਹੀਂ ਹੋਈ ਅਤੇ ਨੋਟਿਸ ਨੂੰ ਮੁਲਤਵੀ ਕਰਨ ਦੀ ਮੰਗ ਕੀਤੀ।

Punjab Bani 28 March,2024
ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਦੀ ਸੇਵਾ ਹੋਈ ਸ਼ੁਰੂ

ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਦੀ ਸੇਵਾ ਹੋਈ ਸ਼ੁਰੂ ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸੋਨੇ ਦੀ ਧੁਆਈ ਅਤੇ ਸਾਫ-ਸਫਾਈ ਦੀ ਸੇਵਾ ਅਰਦਾਸ ਉਪਰੰਤ ਆਰੰਭ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਭਾਈ ਮਹਿੰਦਰ ਸਿੰਘ ਮੁਖੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਉਪਰ ਗੁੰਬਦਾਂ ’ਤੇ ਲੱਗੇ ਸੋਨੇ ਦੀ ਧੁਆਈ ਦੇ ਕਾਰਜ ਦੀ ਆਰੰਭਤਾ ਕੀਤੀ ਗਈ। ਇਸ ਮੌਕੇ ਗੁਰਦਿਆਲ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸੋਨੇ ਦੀ ਸਾਫ-ਸਫਾਈ ਅਤੇ ਸਾਂਭ-ਸੰਭਾਲ ਨੂੰ ਮੁੱਖ ਰੱਖਦਿਆਂ ਸਮੇਂ-ਸਮੇਂ ਇਸ ਦੀ ਧੁਆਈ ਦਾ ਕਾਰਜ ਕੀਤਾ ਜਾਂਦਾ ਹੈ, ਜਿਸ ਦੀ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਾ ਜਥਾ ਬਰਮਿੰਘਮ ਦੇ ਮੁਖੀ ਭਾਈ ਮਹਿੰਦਰ ਸਿੰਘ ਬਰਮਿੰਘਮ ਵਾਲਿਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕੀਤੀ ਜਾਂਦੀ ਹੈ।

Punjab Bani 28 March,2024
ਬਾਬਾ ਤਰਸੇਮ ਸਿੰਘ ਨੂੰ ਦੋ ਬਾਈਕ ਸਵਾਰਾਂ ਨੇ ਮਾਰੀਆਂ ਗੋਲੀਆਂ, ਮੌਤ

ਬਾਬਾ ਤਰਸੇਮ ਸਿੰਘ ਨੂੰ ਦੋ ਬਾਈਕ ਸਵਾਰਾਂ ਨੇ ਮਾਰੀਆਂ ਗੋਲੀਆਂ, ਮੌਤ ਚੰਡੀਗੜ੍ਹ : ਨਾਨਕਮੱਤਾ ਗੁਰਦੁਆਰਾ ਸਾਹਿਬ ਦੇ ਕਾਰ ਸੇਵਾ ਮੁਖੀ ਬਾਬਾ ਤਰਸੇਮ ਸਿੰਘ ਦੀ ਦੋ ਅਣਪਛਾਤੇ ਬਾਈਕ ਸਵਾਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ ਵੀਰਵਾਰ ਸਵੇਰੇ ਉਸ ਸਮੇਂ ਵਾਪਰੀ ਜਦੋਂ ਤਰਸੇਮ ਸਿੰਘ ਰੋਜ਼ਾਨਾ ਦੀ ਤਰ੍ਹਾਂ ਗੁਰੂ ਘਰ ਵਿਚ ਸਨ। ਉਦੋਂ ਬਾਈਕ ਸਵਾਰ ਦੋ ਬਦਮਾਸ਼ਾਂ ਨੇ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਏ। ਤਰਸੇਮ ਸਿੰਘ ਨੂੰ ਤੁਰਤ ਖਟੀਮਾ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਬਾਬਾ ਤਰਸੇਮ ਸਿੰਘ ਦੇ ਕਤਲ ਤੋਂ ਬਾਅਦ ਸੂਬੇ ਵਿੱਚ ਹਲਚਲ ਮਚ ਗਈ ਹੈ। ਮੌਕੇ ‘ਤੇ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ।

Punjab Bani 28 March,2024
ਸਰਕਾਰ ਬਣਾ ਰਹੀ ਹੈ ਟੋਲ ਪਲਾਜੇ ਖਤਮ ਕਰਨ ਦੀ ਯੋਜਨਾ : ਨਿਤਿਨ ਗਡਕਰੀ

ਸਰਕਾਰ ਬਣਾ ਰਹੀ ਹੈ ਟੋਲ ਪਲਾਜੇ ਖਤਮ ਕਰਨ ਦੀ ਯੋਜਨਾ : ਨਿਤਿਨ ਗਡਕਰੀ ਦਿਲੀ : ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਟੋਲ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸਰਕਾਰ ਜਲਦ ਹੀ ਟੋਲ ਪਲਾਜੇ ਖ਼ਤਮ ਕਰਨ ਦੀ ਯੋਜਨਾ ਬਣਾ ਰਹੀ ਹੈ। ਇਸ ਦੀ ਥਾਂ ‘ਤੇ ਨਵਾਂ ਸਿਸਟਮ (ਕੰਮ ਕਰੇਗਾ। ਕੇਂਦਰੀ ਮੰਤਰੀ ਨੇ ਇਹ ਜਾਣਕਾਰੀ ਗੱਲਬਾਤ ਕਰਦਿਆਂ ਦਿੱਤੀ। ਨਵੀਂ ਟੋਲ ਵਸੂਲੀ ਪ੍ਰਣਾਲੀ ਸੈਟੇਲਾਈਟ ਅਧਾਰਤ ਹੋਵੇਗੀ ਅਤੇ ਜਲਦੀ ਹੀ ਸ਼ੁਰੂ ਕੀਤੀ ਜਾਵੇਗੀ। ਹਾਲਾਂਕਿ ਅਜੇ ਤੱਕ ਕੋਈ ਸਮਾਂ ਸੀਮਾ ਤੈਅ ਨਹੀਂ ਕੀਤੀ ਗਈ ਹੈ।

Punjab Bani 28 March,2024
ਹਾਈਕੋਰਟ ਨੇ ਮੁੱਖ ਮੰਤਰੀ ਨੂੰ ਅਹੁਦੇ ਤੋ ਹਟਾਉਣਵਾਲੀ ਜਨਹਿਤ ਪਟੀਸ਼ਨ ਤੇ ਸੁਣਵਾਈ ਕਰਨ ਤੋ ਕੀਤਾ ਇਨਕਾਰ

ਹਾਈਕੋਰਟ ਨੇ ਮੁੱਖ ਮੰਤਰੀ ਨੂੰ ਅਹੁਦੇ ਤੋ ਹਟਾਉਣਵਾਲੀ ਜਨਹਿਤ ਪਟੀਸ਼ਨ ਤੇ ਸੁਣਵਾਈ ਕਰਨ ਤੋ ਕੀਤਾ ਇਨਕਾਰ ਦਿੱਲੀ : ਹਾਈ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਜਨਹਿੱਤ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਇਹ ਜਨਹਿੱਤ ਪਟੀਸ਼ਨ ਸੁਰਜੀਤ ਸਿੰਘ ਯਾਦਵ ਨਾਂ ਦੇ ਵਿਅਕਤੀ ਵੱਲੋਂ ਹਾਈ ਕੋਰਟ ਵਿੱਚ ਦਾਇਰ ਕੀਤੀ ਗਈ ਹੈ। ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਅਰਵਿੰਦ ਕੇਜਰੀਵਾਲ ਦੇ ਮੁੱਖ ਮੰਤਰੀ ਦੇ ਅਹੁਦੇ ‘ਤੇ ਬਣੇ ਰਹਿਣ ਨਾਲ ਕਾਨੂੰਨ ਅਤੇ ਨਿਆਂ ਦੀ ਪ੍ਰਕਿਰਿਆ ‘ਚ ਰੁਕਾਵਟ ਆਵੇਗੀ ਅਤੇ ਦਿੱਲੀ ‘ਚ ਸੰਵਿਧਾਨਕ ਵਿਵਸਥਾ ਦੇ ਟੁੱਟਣ ਦਾ ਵੀ ਖਤਰਾ ਹੈ। ਪਟੀਸ਼ਨ ਨੂੰ ਰੱਦ ਕਰਦਿਆਂ ਹਾਈਕੋਰਟ ਨੇ ਕਿਹਾ ਕਿ ਅਜਿਹਾ ਕੋਈ ਸੰਵਿਧਾਨਕ ਜ਼ੁੰਮੇਵਾਰੀ ਨਹੀਂ ਹੈ ਕਿ ਅਰਵਿੰਦ ਕੇਜਰੀਵਾਲ ਆਪਣੇ ਅਹੁਦੇ ‘ਤੇ ਬਣੇ ਨਹੀਂ ਰਹਿ ਸਕਦੇ। ਹਾਈਕੋਰਟ ਨੇ ਕਿਹਾ ਕਿ ਇਹ ਕਾਰਜਕਾਰਨੀ ਨਾਲ ਜੁੜਿਆ ਮਾਮਲਾ ਹੈ, ਦਿੱਲੀ ਦੇ ਉਪ ਰਾਜਪਾਲ ਇਸ ਮਾਮਲੇ ਨੂੰ ਦੇਖਣਗੇ ਅਤੇ ਫਿਰ ਰਾਸ਼ਟਰਪਤੀ ਨੂੰ ਭੇਜ ਦੇਣਗੇ। ਇਸ ਮਾਮਲੇ ਵਿੱਚ ਅਦਾਲਤ ਦੀ ਕੋਈ ਭੂਮਿਕਾ ਨਹੀਂ ਹੈ।

Punjab Bani 28 March,2024
ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਆਈ ਨੰਨੀ ਪਰੀ

ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਆਈ ਨੰਨੀ ਪਰੀ - ਨਵਜੰਮੀ ਧੀ ਦੀ ਫੋਟੋ ਸੀਐਮ ਨੇ ਕੀਤੀ ਸਾਂਝੀ ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਧੀ ਨੇ ਜਨਮ ਲਿਆ ਹੈ। ਮੁੱਖ ਮੰਤਰੀ ਨੇ ਖੁਦ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ। ਭਗਵੰਤ ਮਾਨ ਨੇ ਹੁਣ ਨਵਜੰਮੀ ਧੀ ਦੀ ਫੋਟੋ ਸਾਂਝੀ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਬੀਤੀ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।

Punjab Bani 28 March,2024
ਲੋਕ ਸਭਾ ਮੈਬਰ ਸੁਸ਼ੀਲ ਰਿੰਕੂ ਤੇ ਆਪ ਦੇ ਵਿਧਾਇਕ ਸ਼ੀਤਲ ਅੰਗੁਰਾਲ ਭਾਜਪਾ ਵਿੱਚ ਹੋਏ ਸ਼ਾਮਲ

ਲੋਕ ਸਭਾ ਮੈਬਰ ਸੁਸ਼ੀਲ ਰਿੰਕੂ ਤੇ ਆਪ ਦੇ ਵਿਧਾਇਕ ਸ਼ੀਤਲ ਅੰਗੁਰਾਲ ਭਾਜਪਾ ਵਿੱਚ ਹੋਏ ਸ਼ਾਮਲ ਨਵੀਂ ਦਿੱਲੀ, 27 ਮਾਰਚ ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ ਨੇ ਅੱਜ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਅਤੇ ਭਾਜਪਾ ’ਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਪਾਰਟੀ ਦੇ ਕੌਮੀ ਜਨਰਲ ਸਕੱਤਰ ਵਿਨੋਦ ਤਾਵੜੇ ਅਤੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੀ ਮੌਜੂਦਗੀ ਵਿੱਚ ਇੱਥੇ ਹੈੱਡਕੁਆਰਟਰ ਵਿੱਚ ਭਾਜਪਾ ਵਿੱਚ ਸ਼ਾਮਲ ਕੀਤਾ ਗਿਆ। ਇਸ ਦੌਰਾਨ ਜਲੰਧਰ ਪੱਛਮੀ ਤੋਂ ‘ਆਪ’ ਵਿਧਾਇਕ ਸ਼ੀਤਲ ਅੰਗੂਰਾਲ ਵੀ ਭਾਜਪਾ ’ਚ ਸ਼ਾਮਲ ਹੋ ਗਏ ਹਨ। ਇਸ ਤੋਂ ਪਹਿਲਾਂ ਦਿਨ ‘ਚ ਅੰਗੂਰਾਲ ਨੇ ਫੇਸਬੁੱਕ ‘ਤੇ ਇਕ ਪੋਸਟ ‘ਚ ਕਿਹਾ ਸੀ ਕਿ ਉਹ ‘ਆਪ’ ਦੀਆਂ ਸਾਰੀਆਂ ਜ਼ਿੰਮੇਵਾਰੀਆਂ ਤੋਂ ਅਸਤੀਫਾ ਦੇ ਰਹੇ ਹਨ। ਰਿੰਕੂ ਕਾਂਗਰਸ ਛੱਡ ਕੇ ਆਪ ’ਚ ਸ਼ਾਮਲ ਹੋਏ ਸਨ। ਲੋਕ ਸਭਾ ਚੋਣਾਂ ਦੌਰਾਨ ਭਾਜਪਾ ਉਨ੍ਹਾਂ ਨੂੰ ਜਲੰਧਰ ਤੋਂ ਉਮੀਦਵਾਰ ਬਣਾ ਸਕਦੀ ਹੈ। ਉਹ ਜਲੰਧਰ ਤੋਂ ਇਸ ਵੇਲੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਨ। ਹਾਲੇ ਬੀਤੇ ਦਿਨ ਹੀ ਕਾਂਗਰਸ ਦੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਵੀ ਭਾਜਪਾ ’ਚ ਚਲੇ ਗਏ ਹਨ।

Punjab Bani 27 March,2024
ਪੰਜਾਬ ਤੇ ਹਰਿਆਣਾ ਦੇ ਅਧਿਕਾਰੀਆਂ ਵੱਲੋਂ ਲੋਕ ਸਭਾ ਚੋਣਾਂ ਨਿਰਪੱਖ, ਪਾਰਦਰਸ਼ੀ ਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਦਾ ਅਹਿਦ

ਪੰਜਾਬ ਤੇ ਹਰਿਆਣਾ ਦੇ ਅਧਿਕਾਰੀਆਂ ਵੱਲੋਂ ਲੋਕ ਸਭਾ ਚੋਣਾਂ ਨਿਰਪੱਖ, ਪਾਰਦਰਸ਼ੀ ਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਦਾ ਅਹਿਦ -ਦੋਵਾਂ ਰਾਜਾਂ ਦੇ ਗਵਾਂਢੀ ਜ਼ਿਲ੍ਹਿਆਂ ਦੇ ਸਿਵਲ ਤੇ ਪੁਲਿਸ ਅਧਿਕਾਰੀਆਂ ਵੱਲੋਂ ਪਟਿਆਲਾ ਵਿਖੇ ਬੈਠਕ -ਘੱਗਰ ਦਰਿਆ ਦੇ ਨਾਲ ਲੱਗਦੇ ਪਿੰਡਾਂ, ਬਸਤੀਆਂ 'ਚ ਨਜ਼ਾਇਜ ਸ਼ਰਾਬ ਦੀ ਚੈਕਿੰਗ 'ਤੇ ਵੀ ਜ਼ੋਰ -ਗਵਾਂਢੀ ਜ਼ਿਲ੍ਹਿਆਂ ਅੰਦਰ ਮੁੱਖ ਸੜਕਾਂ, ਲਿੰਕ ਸੜਕਾਂ ਤੇ ਕੱਚੇ ਪਹਿਆਂ 'ਤੇ ਵੀ ਹੋਵੇਗੀ ਗਸ਼ਤ ਪਟਿਆਲਾ, 27 ਮਾਰਚ: ਲੋਕ ਸਭਾ ਚੋਣਾਂ-2024 ਦੇ ਅਮਲ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਉਣਾ ਯਕੀਨੀ ਬਣਾਉਣ ਲਈ ਪੰਜਾਬ ਤੇ ਹਰਿਆਣਾ ਦੇ ਗਵਾਂਢੀ ਜ਼ਿਲ੍ਹਿਆਂ ਦੇ ਸਿਵਲ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੇ ਪਟਿਆਲਾ ਵਿਖੇ ਅੰਤਰ ਰਾਜੀ ਤਾਲਮੇਲ ਬੈਠਕ ਕਰਕੇ ਰਣਨੀਤੀ ਬਣਾਈ। ਮੀਟਿੰਗ ਮੌਕੇ ਚੋਣਾਂ ਦੌਰਾਨ ਨਜ਼ਾਇਜ ਸ਼ਰਾਬ, ਨਸ਼ਾ ਤੇ ਨਕਦੀ ਆਦਿ ਦੀ ਤਸਕਰੀ ਨੂੰ ਰੋਕਣ ਲਈ ਅੰਤਰ-ਰਾਜੀ ਨਾਕੇ ਲਗਾਉਂਣ ਸਬੰਧੀ ਚਰਚਾ ਕੀਤੀ ਗਈ। ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਕੀਤੀ ਗਈ ਇਸ ਬੈਠਕ ਵਿੱਚ ਡਵੀਜ਼ਨਲ ਕਮਿਸ਼ਨਰ ਪਟਿਆਲਾ ਡੀ.ਐਸ ਮਾਂਗਟ, ਡਵੀਜ਼ਨਲ ਕਮਿਸ਼ਨਰ ਅੰਬਾਲਾ ਤੇ ਕਰਨਾਲ ਰੇਨੂ ਫੂਲੀਆ, ਡਵੀਜ਼ਨਲ ਕਮਿਸ਼ਨਰ ਹਿਸਾਰ ਗੀਤਾ ਭਾਰਤੀ ਸਮੇਤ ਡਿਪਟੀ ਕਮਿਸ਼ਨਰ ਅੰਬਾਲਾ ਡਾ. ਸ਼ਾਲੀਨ, ਡਿਪਟੀ ਕਮਿਸ਼ਨਰ ਕੁਰੂਕਸ਼ੇਤਰ ਸ਼ੰਤਾਨੂੰ ਸ਼ਰਮਾ, ਡਿਪਟੀ ਕਮਿਸ਼ਨਰ ਜੀਂਦ ਮੁਹੰਮਦ ਇਮਰਾਨ ਰਾਜ਼ਾ, ਡਿਪਟੀ ਕਮਿਸ਼ਨਰ ਕੈਥਲ ਪ੍ਰਸ਼ਾਂਤ ਪਨਵਰ, ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ, ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜ਼ੋਰਵਲ, ਵਧੀਕ ਡਿਪਟੀ ਕਮਿਸ਼ਨਰ ਫਤਿਹਾਬਾਦ ਰਾਹੁਲ ਮੋਦੀ, ਡੀ.ਆਈ.ਜੀ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ, ਐਸ.ਐਸ.ਪੀ. ਪਟਿਆਲਾ ਵਰੁਣ ਸ਼ਰਮਾ, ਐਸ.ਐਸ.ਪੀ. ਸੰਗਰੂਰ ਸਰਤਾਜ ਚਹਿਲ, ਐਸ.ਐਸ.ਪੀ. ਬਰਨਾਲਾ ਸੰਦੀਪ ਮਲਿਕ ਤੋਂ ਇਲਾਵਾ ਕੈਥਲ ਦੇ ਐਸ.ਪੀ. ਉਪਾਸਨਾ, ਏ.ਐਸ.ਪੀ ਅੰਬਾਲਾ ਸ੍ਰਿਸ਼ਟੀ ਵੀ ਸ਼ਾਮਲ ਹੋਏ। ਬੈਠਕ ਮੌਕੇ ਦੋਵਾਂ ਰਾਜਾਂ 'ਚ ਸਾਂਝੇ ਨਾਕਿਆਂ ਤੋਂ ਇਲਾਵਾ ਫਲਾਇੰਗ ਸੁਕਾਇਡ ਟੀਮਾਂ ਅਤੇ ਪੈਟਰੋਲਿੰਗ ਪਾਰਟੀਆਂ ਨੂੰ ਆਪੋ-ਆਪਣੇ ਇਲਾਕਿਆਂ ਵਿੱਚ ਗਸ਼ਤ ਕਰਨ ਸਬੰਧੀ ਚਰਚਾ ਕਰਦਿਆਂ ਸ਼ਾਂਤੀਪੂਰਨ ਚੋਣਾਂ ਦੇ ਅਮਲ ਨੂੰ ਯਕੀਨੀ ਬਣਾਉਣ ਲਈ ਦੋਵੇਂ ਰਾਜਾਂ ਵੱਲੋਂ ਵੱਖ-ਵੱਖ ਕੇਸਾਂ ਵਿੱਚ ਲੋੜੀਂਦੇ ਭਗੌੜੇ ਅਪਰਾਧੀਆਂ, ਬੇਲ ਜੰਪਰ ਤੇ ਪੈਰੋਲ ਜੰਪਰ ਦੀ ਸੂਚੀ ਵੀ ਸਾਂਝੀ ਕੀਤੀ ਗਈ ਤਾਂ ਜੋ ਇਨ੍ਹਾਂ ਖਿਲਾਫ ਠੋਸ ਕਾਰਵਾਈ ਕੀਤੀ ਜਾ ਸਕੇ। ਇਸ ਤੋਂ ਇਲਾਵਾ ਪੰਜਾਬ ਰਾਜ ਵਿੱਚ 31 ਮਾਰਚ 2024 ਨੂੰ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਹੋਣ ਕਾਰਨ ਤਸਕਰਾਂ ਵੱਲੋਂ ਸ਼ਰਾਬ ਨੂੰ ਕਿਸੇ ਗੁਦਾਮ ਆਦਿ ਵਿੱਚ ਤਸਕਰੀ ਲਈ ਸਟੋਰ ਕੀਤੇ ਜਾਣ ਦੀ ਸੰਭਾਵਨਾ ਦੇ ਮੱਦੇਨਜ਼ਰ ਬਾਰਡਰ ਏਰੀਆ ਵਿੱਚ ਚੌਕਸੀ ਰੱਖਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਪਟਿਆਲਾ ਦੇ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਪੰਜਾਬ ਤੇ ਹਰਿਆਣਾ ਰਾਜ ਦੇ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਅਤੇ ਬੂਥਾਂ ਦੀ ਸੂਚੀ ਤਿਆਰ ਕਰਕੇ ਆਪਸ ਵਿੱਚ ਸਾਂਝੀ ਕਰਨ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਇੱਕ ਰਣਨੀਤੀ ਤਹਿਤ ਘੱਗਰ ਦਰਿਆ ਦੇ ਨਾਲ ਲੱਗਦੇ ਪਿੰਡਾਂ, ਬਸਤੀਆਂ ਆਦਿ ਵਿੱਚ ਨਜ਼ਾਇਜ ਸ਼ਰਾਬ ਸਬੰਧੀ ਚੈਕਿੰਗ ਕੀਤੀ ਜਾਵੇ। ਦੋਵੇਂ ਰਾਜਾਂ ਦਰਮਿਆਨ ਲੱਗਦੀਆਂ ਮੁੱਖ ਸੜਕਾਂ ਤੋਂ ਇਲਾਵਾ ਲਿੰਕ ਰੋਡ, ਕੱਚੇ ਪਹਿਆਂ 'ਤੇ ਵੀ ਗਸ਼ਤ ਕਰਨੀ ਯਕੀਨੀ ਬਣਾਈ ਜਾਵੇ। ਪਟਿਆਲਾ ਦੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਪੰਜਾਬ ਤੇ ਹਰਿਆਣਾ ਰਾਜ ਦੀਆਂ ਟੀਮਾਂ ਬਣਾਕੇ ਸਾਂਝਾ ਸਰਚ ਅਪਰੇਸ਼ਨ ਕਰਨ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਜੇਕਰ ਵੱਡੇ ਪੱਧਰ 'ਤੇ ਕੋਈ ਵੀ ਰਿਕਵਰੀ ਕੀਤੀ ਜਾਂਦੀ ਹੈ ਤਾਂ ਉਸਦੀ ਸੂਚਨਾ ਆਪਸ ਵਿੱਚ ਸਾਂਝੀ ਕੀਤੀ ਜਾਵੇ ਅਤੇ ਇਸ ਸਬੰਧੀ ਅਗਲੇ ਤੇ ਪਿਛਲੇ ਸਾਰੇ ਲਿੰਕ ਦਾ ਪਤਾ ਲਗਾਇਆ ਜਾਵੇ। ਸੰਗਰੂਰ ਦੇ ਐਸ.ਐਸ.ਪੀ. ਸਰਤਾਜ ਸਿੰਘ ਚਹਿਲ ਨੇ ਸੁਝਾਅ ਦਿੱਤਾ ਕਿ ਵੱਡੇ ਟਰਾਂਸਪੋਰਟਰਾਂ ਨਾਲ ਮੀਟਿੰਗ ਕਰਕੇ ਹਦਾਇਤ ਕੀਤੀ ਜਾਵੇ ਕਿ ਕਿਸੇ ਨੂੰ ਵੀ ਅਣ-ਅਧਿਕਾਰਿਤ ਤੌਰ 'ਤੇ ਵੱਡੇ ਪੱਧਰ ਤੇ ਕੋਈ ਵੀ ਕੈਮੀਕਲ ਆਦਿ ਸਪਲਾਈ ਨਾ ਕੀਤੀ ਜਾਵੇ। ਆਬਕਾਰੀ ਅਤੇ ਕਰ ਵਿਭਾਗ ਅਫਸਰਾਂ ਨੇ ਜਾਣੂ ਕਰਵਾਇਆ ਕਿ ਚੋਣਾਂ ਦੇ ਮੱਦੇਨਜ਼ਰ ਆਬਕਾਰੀ ਵਿਭਾਗ ਦੇ ਮੁਲਾਜਮਾਂ ਵੱਲੋਂ ਵੀ ਨਾਕਾਬੰਦੀ ਕੀਤੀ ਗਈ ਹੈ। ਬੈਠਕ ਮੌਕੇ ਆਬਕਾਰੀ ਤੇ ਕਰ ਵਿਭਾਗ ਦੇ ਸਹਾਇਕ ਕਮਿਸ਼ਨਰ ਆਬਕਾਰੀ ਵਿਭਾਗ ਪਟਿਆਲਾ ਰਾਜੇਸ਼ ਕੁਮਾਰ ਐਰੀ, ਆਬਕਾਰੀ ਅਫਸਰ ਸੰਗਰੂਰ ਸ੍ਰੀ ਸਰੂਪਇੰਦਰ ਸੰਧੂ, ਡੀ.ਐਸ.ਪੀ. ਅੰਬਾਲਾ ਅਨਿਲ ਕੁਮਾਰ, ਡੀ.ਐਸ.ਪੀ. ਫਤਿਹਾਬਾਦ ਸ਼ਮਸ਼ੇਰ ਸਿੰਘ, ਡੀ.ਐਸ.ਪੀ. ਉਚਾਨਾ ਨਵੀਨ ਸਿੰਧੂ, ਡੀ.ਐਸ.ਪੀ ਗੁਹਲਾ ਕੁਲਦੀਪ ਬੈਨੀਵਾਲ ਅਤੇ ਹੋਰ ਅਧਿਕਾਰੀਆਂ ਨੇ ਵੀ ਸ਼ਿਰਕਤ ਕੀਤੀ।

Punjab Bani 27 March,2024
ਅਮਰੀਕਾ ਦੇ ਸੀਨੀਅਰ ਡਿਪਲੋਮੈਟ ਨੂੰ ਕੀਤਾ ਤਲਬ

ਅਮਰੀਕਾ ਦੇ ਸੀਨੀਅਰ ਡਿਪਲੋਮੈਟ ਨੂੰ ਕੀਤਾ ਤਲਬ ਨਵੀਂ ਦਿੱਲੀ, 27 ਮਾਰਚ ਭਾਰਤ ਨੇ ਅੱਜ ਅਮਰੀਕਾ ਦੇ ਸੀਨੀਅਰ ਡਿਪਲੋਮੈਟ ਨੂੰ ਤਲਬ ਕਰਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਬਾਰੇ ਅਮਰੀਕੀ ਵਿਦੇਸ਼ ਵਿਭਾਗ ਦੇ ਅਧਿਕਾਰੀ ਦੀ ਟਿੱਪਣੀ ‘ਤੇ ਸਖ਼ਤ ਵਿਰੋਧ ਦਰਜ ਕਰਵਾਇਆ ਹੈ। ਭਾਰਤੀ ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਨੇ ਅਮਰੀਕੀ ਮਿਸ਼ਨ ਦੀ ਕਾਰਜਕਾਰੀ ਉਪ ਮੁਖੀ ਗਲੋਰੀਆ ਬਾਰਬੇਨਾ ਨੂੰ ਸਾਊਥ ਬਲਾਕ ਸਥਿਤ ਦਫ਼ਤਰ ਵਿੱਚ ਤਲਬ ਕੀਤਾ। ਮੀਟਿੰਗ 30 ਮਿੰਟ ਤੋਂ ਵੱਧ ਚੱਲੀ। ਅਮਰੀਕੀ ਵਿਦੇਸ਼ ਵਿਭਾਗ ਦੇ ਅਧਿਕਾਰੀ ਨੇ ਕਿਹਾ ਸੀ ਕਿ ਉਨ੍ਹਾਂ ਦਾ ਮੁਲਕ ਮੁੱਖ ਮੰਤਰੀ ਕੇਜਰੀਵਾਲ ਲਈ ਨਿਰਪੱਖ, ਪਾਰਦਰਸ਼ੀ ਅਤੇ ਸਮੇਂ ਸਿਰ ਕਾਨੂੰਨੀ ਪ੍ਰਕਿਰਿਆ ਦੇ ਹੱਕ ਵਿੱਚ ਹੈ।

Punjab Bani 27 March,2024
ਅਰਵਿੰਦ ਕੇਜਰੀਵਾਲ 28 ਨੂੰ ਕਰਨਗੇ ਸੱਚ ਦਾ ਖੁਲਾਸਾ : ਸੁਨੀਤਾ ਕੇਜਰੀਵਾਲ

ਅਰਵਿੰਦ ਕੇਜਰੀਵਾਲ 28 ਨੂੰ ਕਰਨਗੇ ਸੱਚ ਦਾ ਖੁਲਾਸਾ : ਸੁਨੀਤਾ ਕੇਜਰੀਵਾਲ ਨਵੀਂ ਦਿੱਲੀ, 27 ਮਾਰਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਅੱਜ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਈਡੀ ਦੇ ਕਈ ਛਾਪਿਆਂ ਵਿੱਚ ਇੱਕ ਪੈਸਾ ਵੀ ਨਹੀਂ ਮਿਲਿਆ। ਮੇਰੇ ਪਤੀ 28 ਮਾਰਚ ਨੂੰ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਅਦਾਲਤ ਵਿੱਚ ਸੱਚਾਈ ਦਾ ਖੁਲਾਸਾ ਕਰਨਗੇ। ਉਨ੍ਹਾਂ ਕਿਹਾ,‘ਮੇਰੇ ਪਤੀ ਨੇ ਹਿਰਾਸਤ ‘ਚ ਰਹਿੰਦਿਆਂ ਜਲ ਮੰਤਰੀ ਨੂੰ ਹਦਾਇਤਾਂ ਜਾਰੀ ਕੀਤੀਆਂ, ਕੀ ਕੇਂਦਰ ਨੂੰ ਇਸ ਨਾਲ ਸਮੱਸਿਆ ਸੀ, ਕੀ ਉਹ ਦਿੱਲੀ ਨੂੰ ਤਬਾਹ ਕਰਨਾ ਚਾਹੁੰਦੇ ਹਨ?’

Punjab Bani 27 March,2024
ਸੁਰਖਿਆ ਬਲਾਂ ਨੇ 6 ਨਕਸਲੀ ਕੀਤੇ ਢੇਰ

ਸੁਰਖਿਆ ਬਲਾਂ ਨੇ 6 ਨਕਸਲੀ ਕੀਤੇ ਢੇਰ ਦਿਲੀ, 27 ਮਾਰਚ ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਬੀਜਾਪੁਰ ਜ਼ਿਲ੍ਹੇ ਵਿਚ ਅੱਜ ਸੁਰੱਖਿਆ ਬਲਾਂ ਨੇ ਮੁਕਾਬਲੇ ਵਿਚ ਮਹਿਲਾ ਨਕਸਲੀ ਸਮੇਤ 6 ਨਕਸਲੀਆਂ ਨੂੰ ਮਾਰ ਦਿੱਤਾ ਹੈ। ਪੁਲੀਸ ਨੇ ਦੱਸਿਆ ਕਿ ਜ਼ਿਲ੍ਹੇ ਦੇ ਬਾਸਾਗੁੜਾ ਥਾਣਾ ਖੇਤਰ ਦੇ ਅਧੀਨ ਚਿਕੁਰਭੱਟੀ ਅਤੇ ਪੁਸਬਕਾ ਪਿੰਡਾਂ ਦੇ ਜੰਗਲਾਂ ਵਿੱਚ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ ਛੇ ਨਕਸਲੀ ਮਾਰੇ ਗਏ। ਇਨ੍ਹਾਂ ਵਿੱਚ ਮਹਿਲਾ ਨਕਸਲੀ ਵੀ ਸ਼ਾਮਲ ਹੈ।

Punjab Bani 27 March,2024
ਸਦਾਨੰਦ ਵਸੰਤ ਦਾਤੇ ਹੋਣੇ ਡਾਇਰੈਕਟਰ ਜਨਰਲ ਨਿਯੁੱਕਤ

ਸਦਾਨੰਦ ਵਸੰਤ ਦਾਤੇ ਹੋਣੇ ਡਾਇਰੈਕਟਰ ਜਨਰਲ ਨਿਯੁੱਕਤ ਨਵੀਂ ਦਿੱਲੀ, 27 ਮਾਰਚ ਮਹਾਰਾਸ਼ਟਰ ਦੇ ਅਤਿਵਾਦ ਵਿਰੋਧੀ ਦਸਤੇ ਦੇ ਮੁਖੀ ਸਦਾਨੰਦ ਵਸੰਤ ਦਾਤੇ ਨੂੰ ਕੌਮੀ ਜਾਂਚ ਏਜੰਸੀ (ਐੱਨਆਈਏ) ਦਾ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਗਿਆ ਹੈ। ਪ੍ਰਸੋਨਲ ਵਿਭਾਗ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤਾ ਹੈ। ਦਾਤੇ ਮਹਾਰਾਸ਼ਟਰ ਕੇਡਰ ਦੇ 1990 ਬੈਚ ਦੇ ਭਾਰਤੀ ਪੁਲੀਸ ਸੇਵਾ ਅਧਿਕਾਰੀ ਹਨ। ਉਨ੍ਹਾਂ ਦਾ ਕਾਰਜਕਾਲ 31 ਦਸੰਬਰ 2026 ਨੂੰ ਉਨ੍ਹਾਂ ਦੀ ਸੇਵਾਮੁਕਤੀ ਤੱਕ ਰਹੇਗਾ। ਉਹ ਦਿਨਕਰ ਗੁਪਤਾ ਦੀ ਥਾਂ ਲੈਣਗੇ, ਜੋ 31 ਮਾਰਚ ਨੂੰ ਸੇਵਾਮੁਕਤ ਹੋਣ ਵਾਲੇ ਹਨ।

Punjab Bani 27 March,2024
ਦਿਲੀ ਸਰਕਾਰ ਨੂੰ ਜੇਲ ਅੰਦਰੋ ਨਹੀ ਚਲਾਇਆ ਜਾਵੇਗਾ : ਉਪ ਰਾਜਪਾਲ

ਦਿਲੀ ਸਰਕਾਰ ਨੂੰ ਜੇਲ ਅੰਦਰੋ ਨਹੀ ਚਲਾਇਆ ਜਾਵੇਗਾ : ਉਪ ਰਾਜਪਾਲ ਨਵੀਂ ਦਿੱਲੀ, 27 ਮਾਰਚ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਅੱਜ ਕਿਹਾ ਕਿ ਦਿੱਲੀ ਸਰਕਾਰ ਨੂੰ ਜੇਲ੍ਹ ’ਚੋਂ ਨਹੀਂ ਚਲਾਇਆ ਜਾਵੇਗਾ। ਸ੍ਰੀ ਸਕਸੈਨਾ ਦੀ ਇਹ ਟਿੱਪਣੀ ਆਮ ਆਦਮੀ ਪਾਰਟੀ (ਆਪ) ਦੇ ਨੇਤਾਵਾਂ ਦੇ ਉਨ੍ਹਾਂ ਬਿਆਨਾਂ ਦੇ ਮੱਦੇਨਜ਼ਰ ਹੈ, ਜਿਨ੍ਹਾਂ ਵਿੱਚ ਕਿਹਾ ਗਿਆ ਸੀ ਕਿ ਸ੍ਰੀ ਅਰਵਿੰਦ ਕੇਜਰੀਵਾਲ ਜੇਲ੍ਹ ਵਿੱਚ ਹੋਣ ਦੇ ਬਾਵਜੂਦ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਨਹੀਂ ਦੇਣਗੇ। ਇਥੇ ਸਮਾਗਮ ’ਚ ਸ੍ਰੀ ਸਕਸੈਨਾ ਨੇ ਕਿਹਾ, ‘ਮੈਂ ਦਿੱਲੀ ਦੇ ਲੋਕਾਂ ਨੂੰ ਭਰੋਸਾ ਦੇ ਸਕਦਾ ਹਾਂ ਕਿ ਸਰਕਾਰ ਜੇਲ੍ਹ ’ਚੋਂ ਨਹੀਂ ਚੱਲੇਗੀ।’

Punjab Bani 27 March,2024
ਆਬਕਾਰੀ ਕਮਿਸ਼ਨਰ ਪੰਜਾਬ ਵਰੂਣ ਰੂਜਮ ਦੇ ਘਰ ਛਾਪਾ

ਆਬਕਾਰੀ ਕਮਿਸ਼ਨਰ ਪੰਜਾਬ ਵਰੂਣ ਰੂਜਮ ਦੇ ਘਰ ਛਾਪਾ ਮੁਹਾਲੀ, 27 ਮਾਰਚ ਐਨਫੋਰਮੈਂਟ ਡਾਇਰੈਕਟੋਰੇਟ ਦੀ ਵਿਸ਼ੇਸ਼ ਟੀਮ ਨੇ ਅੱਜ ਆਬਕਾਰੀ ਕਮਿਸ਼ਨਰ ਪੰਜਾਬ ਵਰੁਣ ਰੂਜ਼ਮ ਦੇ ਘਰ ਛਾਪਾ ਮਾਰਿਆ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਈਡੀ ਦੀ ਮੁਹਾਲੀ ਵਿੱਚ ਇਹ ਵੱਡੀ ਕਾਰਵਾਈ ਹੈ। ਆਬਕਾਰੀ ਵਿਭਾਗ ਦਾ ਮੁੱਖ ਦਫ਼ਤਰ ਮੁਹਾਲੀ ਦੇ ਸੈਕਟਰ-69 ਵਿੱਚ ਹੈ। ਈਡੀ ਦੀਆਂ ਵੱਖਵੱਖ ਟੀਮਾਂ ਵੱਲੋਂ ਮੁਹਾਲੀ ਕੌਮਾਂਤਰੀ ਏਅਰਪੋਰਟ ਨੇੜਲੇ ਪਿੰਡ ਬਾਕਰਪੁਰ ਨੂੰ ਵੀ ਚੁਫੇਰਿਓਂ ਘੇਰਾ ਪਾਇਆ ਹੋਇਆ ਹੈ। ਅਮਰੂਦ ਬਾਗ਼ ਘਪਲੇ ਵਿੱਚ ਨਾਮਜ਼ਦ ਮੁਲਜ਼ਮਾਂ ਦੇ ਘਰਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਅਮਰੂਦ ਬਾਗ ਘਪਲੇ ਵਿੱਚ ਵੀ ਪੰਜਾਬ ਦੇ ਕਈ ਸੀਨੀਅਰ ਆਈਏਐੱਸ ਅਧਿਕਾਰੀ, ਗਮਾਡਾ ਅਧਿਕਾਰੀਆਂ ਸਮੇਤ ਮਾਲ ਵਿਭਾਗ, ਰੈਵੇਨਿਊ ਵਿਭਾਗ, ਬਾਗਬਾਨੀ ਵਿਭਾਗ ਦੇ ਕਈ ਅਧਿਕਾਰੀ ਨਾਮਜ਼ਦ ਹਨ। ਇਸ ਤੋਂ ਇਲਾਵਾ ਕਈ ਹੋਰ ਵੀ ਸ਼ਾਮਲ ਹਨ।

Punjab Bani 27 March,2024
ਗੁਜਰਾਤ ਟਾਈਟਨਸ ਖਿਲਾਫ ਚੇਨਈ ਸੁਪਰ ਕਿੰਗਸ ਨੇ ਜਿੱਤਿਆ ਮੁਕਾਬਲਾ

ਗੁਜਰਾਤ ਟਾਈਟਨਸ ਖਿਲਾਫ ਚੇਨਈ ਸੁਪਰ ਕਿੰਗਸ ਨੇ ਜਿੱਤਿਆ ਮੁਕਾਬਲਾ ਦਿਲੀ : ਚੇਨੱਈ ਸੁਪਰ ਕਿੰਗਸ ਆਈਪੀਐੱਲ ਦੀ ਇਕ ਚੋਟੀ ਦੀ ਟੀਮ ਹੈ। ਇਸ ਟੀਮ ਨੇ ਆਪਣਾ ਪਹਿਲਾ ਮੁਕਾਬਲਾ ਬੈਂਗਲੁਰੂ ਦੇ ਖਿਲਾਫ਼ ਖੇਡ ਕੇ ਜਿੱਤਿਆ ਸੀ ਤਾਂ ਹੁਣ ਆਪਣਾ ਦੂਜਾ ਮੁਕਾਬਲਾ ਗੁਜਰਾਤ ਟਾਈਟਨਸ ਦੇ ਖਿਲਾਫ ਖੇਡਿਆ ਅਤੇ ਇਸ ਵਿਚ ਵੀ ਜਿੱਤ ਪ੍ਰਾਪਤ ਕਰ ਲਈ ਹੈ। ਇਸ ਤਰ੍ਹਾਂ ਟੀਮ ਨੇ ਸਾਬਿਤ ਕਰ ਦਿੱਤਾ ਹੈ ਕਿ ਉਂਝ ਹੀ ਇਸ ਟੀਮ ਨੂੰ ਸਰਵੋਤਮ ਨਹੀਂ ਕਿਹਾ ਜਾਂਦਾ ਹੈ। ਚੇਨੱਈ ਦੀ ਇਸ ਵਾਰ ਦੀ ਜਿੱਤ ਵਿਚ ਬੱਲੇਬਾਜ਼ੀ ਨੇ ਅਹਿਮ ਯੋਗਦਾਨ ਦਿੱਤਾ, ਜਿਨ੍ਹਾਂ ਵਿਚੋਂ ਸ਼ਿਵਮ ਦੂਬੇ ਨੇ ਵੱਡੀ ਭੂਮਿਕਾ ਨਿਭਾਈ। ਦੂਬੇ ਨੇ ਆਪਣੀ ਟੀਮ ਲਈ ਅਰਧ ਸੈਂਕੜਾ ਜੜ੍ਹਿਆ। 

Punjab Bani 27 March,2024
ਅਕਾਲੀ ਭਾਜਪਾ ਵੱਲੋ ਜਾਰੀ ਬਿਆਨ ਮੌਜੂਦਾ ਜਨਤਾ ਲਈ ਸਿਰਫ ਟੇਢੀ ਪ੍ਰਤੀਕਿਰ‌ਿਆ : ਰਾਜਾ ਵੜਿੰਗ

ਅਕਾਲੀ ਭਾਜਪਾ ਵੱਲੋ ਜਾਰੀ ਬਿਆਨ ਮੌਜੂਦਾ ਜਨਤਾ ਲਈ ਸਿਰਫ ਟੇਢੀ ਪ੍ਰਤੀਕਿਰ‌ਿਆ : ਰਾਜਾ ਵੜਿੰਗ ਚੰਡੀਗੜ੍ਹ: ਪੰਜਾਬ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਇੱਕ ਅਹਿਮ ਮੀਟਿੰਗ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਸਬੰਧੀ ਮੀਡੀਆ ਨੂੰ ਸੰਬੋਧਨ ਕੀਤਾ। ਰਾਜਾ ਵੜਿੰਗ ਨੇ ਕਿਹਾ ਕਿ ਰਸਮੀ ਸਮਝੌਤੇ ਦੀ ਅਣਹੋਂਦ ਦੇ ਬਾਵਜੂਦ ਦੋਵੇਂ ਧਿਰਾਂ ਬੰਦ ਦਰਵਾਜ਼ਿਆਂ ਪਿੱਛੇ ਸਹਿਯੋਗ ਕਰਦੀਆਂ ਰਹੀਆਂ। ਰਾਜਾ ਵੜਿੰਗ ਨੇ ਟਿੱਪਣੀ ਕਰਦਿਆਂ ਕਿਹਾ, “ਸੁਨੀਲ ਜਾਖੜ, ਸੁਖਬੀਰ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਠੋਸ ਯਤਨਾਂ ਦੇ ਬਾਵਜੂਦ, ਭਾਜਪਾ ਅਤੇ ਅਕਾਲੀ ਦਲ ਪੰਜਾਬ ਵਿੱਚ ਆਪਣੀ ਮੌਜੂਦਗੀ ਕਾਇਮ ਕਰਨ ਵਿੱਚ ਅਸਫਲ ਰਹੇ ਹਨ। ਉਨ੍ਹਾਂ ਦੀਆਂ ਲਗਾਤਾਰ ਕੋਸ਼ਿਸ਼ਾਂ ਤੋਂ ਸਪੱਸ਼ਟ ਹੁੰਦਾ ਹੈ ਕਿ ਇਹ ਪਾਰਟੀਆਂ ਇੱਕਜੁੱਟ ਹੋ ਕੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਰੋਸੇਯੋਗਤਾ ਹਾਸਲ ਕਰਨ ਲਈ ਕੰਮ ਕਰ ਰਹੀਆਂ ਹਨ।।” ਰਾਜਾ ਵੜਿੰਗ ਨੇ ਅੱਗੇ ਕਿਹਾ, “ਭਾਵੇਂ ਭਾਜਪਾ ਅਤੇ ਅਕਾਲੀ ਦਲ ਵੱਲੋਂ ਗਠਜੋੜ ਦੀ ਗੱਲਬਾਤ ਨੂੰ ਜਨਤਕ ਤੌਰ ‘ਤੇ ਖਤਮ ਕਰਨ ਦਾ ਐਲਾਨ ਕੀਤਾ ਗਿਆ ਹੈ, ਪਰ ਮੈਨੂੰ ਭਰੋਸਾ ਹੈ ਕਿ ਦੋਵੇਂ ਸੰਸਥਾਵਾਂ ਜਨਤਕ ਤੌਰ ‘ਤੇ ਅਸਵੀਕਾਰ ਕੀਤੇ ਜਾਣ ਦੇ ਬਾਵਜੂਦ ਵੀ ਇਕ ਦੂਜੇ ਦਾ ਸਹਿਯੋਗ ਕਰ ਰਹੀਆਂ ਹਨ। ਦੋਵਾਂ ਪਾਰਟੀਆਂ ਵੱਲੋਂ ਜਾਰੀ ਕੀਤੇ ਗਏ ਬਿਆਨ ਮੌਜੂਦਾ ਜਨਤਾ ਲਈ ਸਿਰਫ ਟੇਢੀ ਪ੍ਰਤੀਕਿਰਿਆ ਹੈ। 

Punjab Bani 27 March,2024
ਅਯੋਧਿਆ ਰਾਮ ਮੰਦਰ ਕੰਪਲੈਕਸ ਵਿੱਚ ਚਲੀ ਗੋਲੀ, ਕਮਾਂਡਰ ਜ੍ਖਮੀ

ਅਯੋਧਿਆ ਰਾਮ ਮੰਦਰ ਕੰਪਲੈਕਸ ਵਿੱਚ ਚਲੀ ਗੋਲੀ, ਕਮਾਂਡਰ ਜ੍ਖਮੀ ਦਿਲੀ : ਅਯੁੱਧਿਆ ਰਾਮ ਮੰਦਰ ਵਿੱਚ ਤਾਇਨਾਤ ਪਲਟੂਨ ਕਮਾਂਡਰ ਆਪਣੀ ਹੀ ਏ.ਕੇ.-47 ਨਾਲ ਗੋਲੀ ਚੱਲਣ ਕਾਰਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਉਸ ਨੂੰ ਸ਼੍ਰੀਰਾਮ ਹਸਪਤਾਲ ਲਿਆਂਦਾ ਗਿਆ, ਜਿੱਥੋਂ ਉਸ ਨੂੰ ਮੈਡੀਕਲ ਕਾਲਜ ਲਖਨਊ ਰੈਫਰ ਕਰ ਦਿੱਤਾ ਗਿਆ। ਸ਼੍ਰੀ ਰਾਮ ਮੰਦਰ ਕੰਪਲੈਕਸ ‘ਚ ਤਾਇਨਾਤ ਪਲਟੂਨ ਕਮਾਂਡਰ ਆਪਣੀ ਹੀ ਏ.ਕੇ.-47 ਨਾਲ ਚੱਲੀ ਗੋਲੀ ਵਿਚ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ। ਉਸ ਨੂੰ ਸ਼੍ਰੀਰਾਮ ਹਸਪਤਾਲ ਲਿਆਂਦਾ ਗਿਆ, ਜਿੱਥੋਂ ਉਸ ਨੂੰ ਮੈਡੀਕਲ ਕਾਲਜ, ਲਖਨਊ ਰੈਫਰ ਕਰ ਦਿੱਤਾ ਗਿਆ। ਮੈਡੀਕਲ ਕਾਲਜ ‘ਚ ਅਪਰੇਸ਼ਨ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ ‘ਚ ਲਖਨਊ ਰੈਫਰ ਕਰ ਦਿੱਤਾ ਗਿਆ। ਇਹ ਹਾਦਸਾ ਮੰਗਲਵਾਰ ਸ਼ਾਮ ਕਰੀਬ 5:45 ਵਜੇ ਕੈਂਪਸ ਸਥਿਤ ਚੌਕੀ ‘ਤੇ ਵਾਪਰਿਆ।

Punjab Bani 27 March,2024
34.70 ਲੱਖ ਰਿਸ਼ਵਤ ਲੈਣ ਵਾਲਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

34.70 ਲੱਖ ਰਿਸ਼ਵਤ ਲੈਣ ਵਾਲਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ, 27 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਪੀਰੂਬੰਦਾ, ਪੂਰਬੀ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਗੁਰਵਿੰਦਰ ਸਿੰਘ ਨੂੰ 34.70 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਹਾਈਕੋਰਟ ਵੱਲੋਂ ਜ਼ਮਾਨਤ ਦੀ ਅਰਜ਼ੀ ਖਾਰਜ ਹੋਣ ਉਪਰੰਤ ਇਸ ਪਟਵਾਰੀ ਨੇ ਮੰਗਲਵਾਰ ਨੂੰ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਅੱਗੇ ਆਤਮ ਸਮਰਪਣ ਕਰ ਦਿੱਤਾ। ਭ੍ਰਿਸ਼ਟਾਚਾਰ ਦੇ ਇਸ ਕੇਸ ਵਿੱਚ ਰਿਸ਼ਵਤ ਲੈਣ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਉਕਤ ਪਟਵਾਰੀ ਦੇ ਭਰਾ ਤੇ ਪਿਤਾ ਅਤੇ ਉਸ ਦੇ ਏਜੰਟ ਨਿੱਕੂ ਖ਼ਿਲਾਫ਼ ਵੀ ਮੁਕੱਦਮਾ ਦਰਜ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਬੱਬੂ ਤੰਵਰ ਵਾਸੀ ਕਸਬਾ ਰਾਮਪੁਰਾ ਫੂਲ, ਜ਼ਿਲ੍ਹਾ ਬਠਿੰਡਾ ਵੱਲੋਂ ਉਕਤ ਪਟਵਾਰੀ ਅਤੇ ਉਸ ਦੇ ਉਕਤ ਕਾਰਿੰਦੇ ਵਿਰੁੱਧ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਕੀਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਪਟਵਾਰੀ ਨੇ ਬੱਸ ਸਟੈਂਡ ਲੁਧਿਆਣਾ ਨੇੜੇ ਸਥਿਤ ਉਸਦੇ ਪਿਤਾ ਦੀ ਜਾਇਦਾਦ, ਜਿਸ ਦੀ ਸਾਲ 1994 ਵਿੱਚ ਰਜਿਸਟਰੀ ਹੋਈ ਸੀ, ਦਾ ਇੰਤਕਾਲ ਕਰਵਾਉਣ ਲਈ 40,000 ਰੁਪਏ ਰਿਸ਼ਵਤ ਲਈ ਸੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪਟਵਾਰੀ ਅਤੇ ਉਸਦੇ ਏਜੰਟ ਨਿੱਕੂ ਨੇ ਉਸ ਕੋਲੋਂ ਸਮਾਰਟ ਘੜੀਆਂ ਦੇ ਨਾਲ-ਨਾਲ ਦੋ 'ਆਈ-ਫੋਨ' ਖਰੀਦਣ ਲਈ 3,40,000 ਰੁਪਏ ਅਤੇ 3 ਲੱਖ ਰੁਪਏ ਦੀ ਕੀਮਤ ਦੀਆਂ ਪਾਕਿਸਤਾਨੀ ਜੁੱਤੀਆਂ ਵੀ ਲਈਆਂ ਸਨ। ਇਸ ਤੋਂ ਇਲਾਵਾ ਸ਼ਿਕਾਇਤਕਰਤਾ ਨੇ ਉਕਤ ਪਟਵਾਰੀ ਦੇ ਏਜੰਟ ਨਿੱਕੂ ਦੇ ਜਨਮ ਦਿਨ ਦੀ ਪਾਰਟੀ 'ਤੇ 80,000 ਰੁਪਏ ਵੀ ਖਰਚੇ ਸਨ। ਬੁਲਾਰੇ ਨੇ ਦੱਸਿਆ ਕਿ ਤਫ਼ਤੀਸ਼ ਦੌਰਾਨ ਸਾਹਮਣੇ ਆਇਆ ਕਿ ਉਕਤ ਪਟਵਾਰੀ, ਉਸ ਦੇ ਸਾਥੀ ਨਿੱਕੂ, ਉਕਤ ਪਟਵਾਰੀ ਦੇ ਪਿਤਾ ਪਰਮਜੀਤ ਸਿੰਘ ਤੇ ਭਰਾ ਬਲਵਿੰਦਰ ਸਿੰਘ ਨੇ ਆਪਸੀ ਮਿਲੀਭੁਗਤ ਨਾਲ ਉਕਤ ਇੰਤਕਾਲ ਕਰਾਉਣ ਬਦਲੇ ਚਾਰ ਕਿਸ਼ਤਾਂ ਦੇ ਰੂਪ ਵਿੱਚ 27,50,000 ਰੁਪਏ ਰਿਸ਼ਵਤ ਲਈ ਸੀ। ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਪਤਾ ਲੱਗਾ ਕਿ ਉਕਤ ਪਟਵਾਰੀ ਨੇ ਨਾ ਤਾਂ ਜਾਇਦਾਦ ਦਾ ਇੰਤਕਾਲ ਦਰਜ ਕੀਤਾ ਅਤੇ ਨਾ ਹੀ ਇਸ ਕੰਮ ਲਈ ਸ਼ਿਕਾਇਤਕਰਤਾ ਤੋਂ ਪ੍ਰਾਪਤ ਕੀਤੀ ਰਕਮ ਵਾਪਸ ਕੀਤੀ, ਜਿਸ ਤੋਂ ਸਾਬਤ ਹੁੰਦਾ ਹੈ ਕਿ ਉਕਤ ਮੁਲਜ਼ਮਾਂ ਨੇ ਰਿਸ਼ਵਤ ਲੈਣ ਉਪਰੰਤ ਵੀ ਸ਼ਿਕਾਇਤਕਰਤਾ ਨਾਲ ਧੋਖਾਧੜੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪਟਵਾਰੀ ਗੁਰਵਿੰਦਰ ਸਿੰਘ, ਉਸਦੇ ਸਾਥੀ ਨਿੱਕੂ ਸਮੇਤ ਉਕਤ ਪਟਵਾਰੀ ਦੇ ਭਰਾ ਤੇ ਪਿਤਾ ਨੂੰ ਰਿਸ਼ਵਤ ਮੰਗਣ ਤੇ ਲੈਣ ਅਤੇ ਆਪਸੀ ਮਿਲੀਭੁਗਤ ਨਾਲ ਸਾਜ਼ਿਸ਼ ਰਚਣ ਦੇ ਦੋਸ਼ ਵਿੱਚ ਸ਼ਾਮਲ ਪਾਏ ਜਾਣ ‘ਤੇ ਉਹਨਾਂ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 7-ਏ ਅਤੇ ਆਈ.ਪੀ.ਸੀ. ਦੀ ਧਾਰਾ 420, 120-ਬੀ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਮਿਤੀ 24-11-2023 ਨੂੰ ਐਫ.ਆਈ.ਆਰ. ਨੰਬਰ 29 ਤਹਿਤ ਪਹਿਲਾਂ ਹੀ ਮੁਕੱਦਮਾ ਦਰਜ ਕੀਤਾ ਹੋਇਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪਟਵਾਰੀ ਦੇ ਪਿਤਾ ਅਤੇ ਭਰਾ ਨੂੰ ਪਹਿਲਾਂ ਹੀ ਅਦਾਲਤ ਤੋਂ ਜ਼ਮਾਨਤ ਮਿਲ ਚੁੱਕੀ ਹੈ ਪਰ ਹਾਈਕੋਰਟ ਨੇ ਪਟਵਾਰੀ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਇਸ ਉਪਰੰਤ ਪਟਵਾਰੀ ਗੁਰਵਿੰਦਰ ਸਿੰਘ ਅਤੇ ਉਸ ਦੇ ਸਾਥੀ ਨਿੱਕੂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਸੀ। ਇਸ ਲਈ ਹੁਣ ਕੋਈ ਹੋਰ ਰਸਤਾ ਨਾ ਮਿਲਣ ‘ਤੇ ਉਕਤ ਪਟਵਾਰੀ ਨੇ ਵਿਜੀਲੈਂਸ ਬਿਊਰੋ ਰੇਂਜ, ਲੁਧਿਆਣਾ ਅੱਗੇ ਆਤਮ ਸਮਰਪਣ ਕਰ ਦਿੱਤਾ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਉਸਦੇ ਸਾਥੀ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Punjab Bani 27 March,2024
ਅਕਾਲੀ ਦਲ ਲਈ ਸਿਧਾਂਤ ਹਨ ਜਿ਼ਆਦਾ ਅਹਿਮ : ਸੁਖਬੀਰ ਬਾਦਲ

ਅਕਾਲੀ ਦਲ ਲਈ ਸਿਧਾਂਤ ਹਨ ਜਿ਼ਆਦਾ ਅਹਿਮ : ਸੁਖਬੀਰ ਬਾਦਲ ਚੰਡੀਗੜ੍ਹ, 26 ਮਾਰਚ ਭਾਜਪਾ ਵੱਲੋਂ ਪੰਜਾਬ ਵਿੱਚ ਲੋਕ ਸਭਾ ਚੋਣਾਂ ਇਕੱਲੇ ਲੜਨ ਦੇ ਫੈਸਲੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਲਈ ਸੱਤਾ ਨਾਲੋ ਸਿਧਾਂਤ ਜ਼ਿਆਦਾ ਅਹਿਮ ਹਨ। ਭਾਜਪਾ ਦੇ ਬਿਆਨ ‘ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਸ੍ਰੀ ਬਾਦਲ ਨੇ ਕਿਹਾ, ‘ਸ਼੍ਰੋਮਣੀ ਅਕਾਲੀ ਦਲ ਕੋਈ ਆਮ ਸਿਆਸੀ ਪਾਰਟੀ ਨਹੀਂ ਹੈ, ਇਹ ਸਿਧਾਂਤਾਂ ਦੀ ਪਾਰਟੀ ਹੈ। ਸਾਡੇ ਲਈ ਨੰਬਰ ਦੀ ਖੇਡ ਨਾਲੋਂ ਸਿਧਾਂਤ ਜ਼ਿਆਦਾ ਮਹੱਤਵਪੂਰਨ ਹਨ। 103 ਸਾਲਾ ਸ਼੍ਰੋਮਣੀ ਅਕਾਲੀ ਦਲ ਦੀ ਜ਼ਿੰਮੇਦਾਰੀ ਕੌਮ, ਪੰਜਾਬ ਦੇ ਹਿੱਤਾਂ ਅਤੇ ਸੂਬੇ ਵਿੱਚ ਭਾਈਚਾਰਕ ਸਾਂਝ ਅਤੇ ਸ਼ਾਂਤੀ ਬਣਾਈ ਰੱਖਣ ਦੀ ਹੈ।’

Punjab Bani 26 March,2024
ਕਾਂਗਰਸ ਝਟਕਾ : ਰਵਨੀਤ ਬਿੱਟੂ ਭਾਜਪਾ ਵਿੱਚ ਹੋਏ ਸ਼ਾਮਲ

ਕਾਂਗਰਸ ਝਟਕਾ : ਰਵਨੀਤ ਬਿੱਟੂ ਭਾਜਪਾ ਵਿੱਚ ਹੋਏ ਸ਼ਾਮਲ ਨਵੀਂ ਦਿੱਲੀ, 26 ਮਾਰਚ ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅੱਜ ਭਾਜਪਾ ‘ਚ ਸ਼ਾਮਲ ਹੋ ਗਏ। ਲੋਕ ਸਭਾ ਚੋਣਾਂ ਦੌਰਾਨ ਪੰਜਾਬ ਕਾਂਗਰਸ ਨੂੰ ਸਭ ਤੋਂ ਵੱਡਾ ਝਟਕਾ ਲੱਗਾ ਹੈ। ਸ੍ਰੀ ਰਾਹੁਲ ਗਾਂਧੀ ਦੇ ਕਰੀਬੀ ਬਿੱਟੂ ਪੰਜਾਬ ਦਿੱਲੀ ਵਿਚ ਭਾਜਪਾ ਹੈੱਡ ਕੁਆਰਟਰ ਵਿਚ ਕੇਂਦਰੀ ਮੰਤਰੀ ਵਿਨੋਦ ਤਾਵੜੇ ਦੀ ਮੌਜੂਦਗੀ ਵਿਚ ਭਾਜਪਾ ਵਿਚ ਸ਼ਾਮਲ ਹੋਏ। ਬਿੱਟੂ ਤੀਜੀ ਵਾਰ ਕਾਂਗਰਸ ਦੇ ਸੰਸਦ ਮੈਂਬਰ ਬਣੇ ਹਨ। ਉਹ ਇਸ ਵੇਲੇ ਲੁਧਿਆਣਾ ਤੋਂ ਕਾਂਗਰਸ ਦੀ ਨੁਮਾਇੰਦਗੀ ਕਰ ਰਹੇ ਹਨ। ਇਸ ਤੋਂ ਪਹਿਲਾਂ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਵਿਚ ਕਾਂਗਰਸ ਦੀ ਨੁਮਾਇੰਦਗੀ ਕਰ ਚੁੱਕੇ ਹਨ। ਉਹ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦੇ ਪੋਤੇ ਹਨ।

Punjab Bani 26 March,2024
ਸ਼ਹੀਦ ਸ਼ੁਭਕਰਨ ਦੀ ਕੁਰਬਾਨੀ ਪੂਰੇ ਦੇਸ਼ ਦੇ ਲੋਕਾਂ ਦੇ ਲਈ ਹੈ : ਜਗਜੀਤ ਡੱਲੇਵਾਲ

ਰਾਜਸਥਾਨ ਵਿਖੇ 27 ਮਾਰਚ ਨੂੰ ਹੋਵੇਗਾ ਸ਼ਹੀਦ ਸ਼ੁਭਕਰਨ ਦੀ ਕਲਸ਼ ਯਾਤਰਾ ਦਾ ਸਮਾਪਨ ਸਮਾਰੋਹ - ਸ਼ਹੀਦ ਸ਼ੁਭਕਰਨ ਦੀ ਕੁਰਬਾਨੀ ਪੂਰੇ ਦੇਸ਼ ਦੇ ਲੋਕਾਂ ਦੇ ਲਈ ਹੈ : ਜਗਜੀਤ ਡੱਲੇਵਾਲ - ਸ਼ੁਭਕਰਨ ਨੂੰ ਰਾਜਸਥਾਨ ਵਿਖੇ ਪਹੁੰਚ ਦਿੱਤੀ ਜਾਵੇ ਸ਼ਰਧਾਂਜਲੀ

Punjab Bani 26 March,2024
ਭਾਜਪਾ ਦੇ ਅੰਦਰ ਦੀ ਘਬਰਾਹਟ ਆਈ ਸਾਹਮਣੇ : ਕਿਸਾਨ ਨੇਤਾ

ਭਾਜਪਾ ਦੇ ਅੰਦਰ ਦੀ ਘਬਰਾਹਟ ਆਈ ਸਾਹਮਣੇ : ਕਿਸਾਨ ਨੇਤਾ - ਦੇਸ਼ ਦੇ 140 ਕਰੋੜ ਲੋਕ ਭਾਜਪਾ ਨੂੰ ਇਸ ਵਾਰ ਕਰਨਗੇ ਸੱਤਾ ਤੋਂ ਬਾਹਰ - ਹਾਰ ਦੇ ਡਰ ਤੋਂ ਦੇ ਰਹੇ ਹਨ ਫਿਲਮੀ ਸਟਾਰਾਂ ਨੂੰ ਟਿਕਟਾਂ, ਲੋਕ ਦੇਣਗੇ ਜਵਾਬ

Punjab Bani 26 March,2024
ਦਿੱਲੀ ਵਿੱਚ ਪ੍ਰਦਰਸ਼ਨ ਦੌਰਾਨ ਆਪ ਦੇ ਕਈ ਮੈਬਰ ਹਿਰਾਸਤ ਵਿੱਚ ਲਏ

ਦਿੱਲੀ ਵਿੱਚ ਪ੍ਰਦਰਸ਼ਨ ਦੌਰਾਨ ਆਪ ਦੇ ਕਈ ਮੈਬਰ ਹਿਰਾਸਤ ਵਿੱਚ ਲਏ ਨਵੀਂ ਦਿੱਲੀ, 26 ਮਾਰਚ ਪੰਜਾਬ ਦੇ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੋਮਨਾਥ ਭਾਰਤੀ ਨੂੰ ਪੁਲੀਸ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਪਟੇਲ ਚੌਕ ਵਿੱਚ ‘ਆਪ’ ਦੇ ਕਈ ਮੈਂਬਰਾਂ ਸਣੇ ਨੂੰ ਹਿਰਾਸਤ ਵਿੱਚ ਲਿਆ। ਇਨਕਲਾਬ ਜ਼ਿੰਦਾਬਾਦ ਅਤੇ ਕੇਜਰੀਵਾਲ ਜ਼ਿੰਦਾਬਾਦ ਦੇ ਨਾਅਰੇ ਲਗਾਉਂਦੇ ਹੋਏ ਆਮ ਆਦਮੀ ਪਾਰਟੀ (ਆਪ) ਦੇ ਵਰਕਰ ਅਤੇ ਆਗੂ ਇਲਾਕੇ ਦੇ ਮੈਟਰੋ ਸਟੇਸ਼ਨ ‘ਤੇ ਪਹੁੰਚੇ। ਪਾਰਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੋਕ ਕਲਿਆਣ ਮਾਰਗ ‘ਤੇ ਸਥਿਤ ਰਿਹਾਇਸ਼ ਵੱਲ ਮਾਰਚ ਤੇ ਘਿਰਾਓ ਕਰਨ ਦਾ ਸੱਦਾ ਦਿੱਤਾ ਹੋਇਆ ਹੈ। ਇਸ ਖੇਤਰ ਵਿੱਚ ਫੌਜਦਾਰੀ ਜ਼ਾਬਤਾ ਦੀ ਧਾਰਾ 144 ਦੇ ਤਹਿਤ ਮਨਾਹੀ ਦੇ ਹੁਕਮ ਲਾਗੂ ਹਨ ਅਤੇ ਪੁਲੀਸ ਕਿਸੇ ਨੂੰ ਵੀ ਇਕੱਠੇ ਹੋਣ ਦੀ ਇਜਾਜ਼ਤ ਨਹੀਂ ਦੇ ਰਹੀ। ‘ਆਪ’ ਦੇ ਸੀਨੀਅਰ ਨੇਤਾ ਭਾਰਤੀ ਨੇ ਐਕਸ ‘ਤੇ ਪੋਸਟ ‘ਚ ਕਿਹਾ ਕਿ ਉਨ੍ਹਾਂ ਨੂੰ ਦਿੱਲੀ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ‘ਆਪ’ ਦੀ ਮੰਗੋਲਪੁਰੀ ਤੋਂ ਵਿਧਾਇਕ ਰਾਖੀ ਬਿਰਲਾ ਦੇ ਨਾਲ ਪੁਲੀਸ ਨੇ ਹਿਰਾਸਤ ‘ਚ ਲਿਆ ਹੈ। ਪੰਜਾਬ ਵਿੱਚ ‘ਆਪ’ ਸਰਕਾਰ ਵਿੱਚ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਪਾਰਟੀ ਦੀ ਸੀਨੀਅਰ ਮੈਂਬਰ ਰੀਨਾ ਗੁਪਤਾ ਵੀ ਹਿਰਾਸਤ ਵਿੱਚ ਲਏ ਗਏ ਵਿਅਕਤੀਆਂ ਵਿੱਚ ਸ਼ਾਮਲ ਹਨ।

Punjab Bani 26 March,2024
ਹਿਮਾਚਲ ਪ੍ਰਦੇਸ਼ ਅੰਦਰ ਹਾਦਸੇ ਦੌਰਾਨ ਪੰਜਾਬ ਦੇ ਨੌਜਵਾਨ ਤੇ ਬਜੁਰਗ ਦੀ ਮੌਤ, ਕਈ ਜ਼ਖਮੀ

ਹਿਮਾਚਲ ਪ੍ਰਦੇਸ਼ ਅੰਦਰ ਹਾਦਸੇ ਦੌਰਾਨ ਪੰਜਾਬ ਦੇ ਨੌਜਵਾਨ ਤੇ ਬਜੁਰਗ ਦੀ ਮੌਤ, ਕਈ ਜ਼ਖਮੀ ਜੈਤੋ, 26 ਮਾਰਚ ਨਜ਼ਦੀਕੀ ਪਿੰਡ ਰੋੜੀ ਕਪੂਰਾ ਦੇ ਦਲਿਤ ਨੌਜਵਾਨ ਦੀ ਊਨਾ (ਹਿਮਾਚਲ ਪ੍ਰਦੇਸ਼) ਜ਼ਿਲ੍ਹੇ ਦੇ ਅੰਬ ਸਬ ਡਵੀਜ਼ਨ ਦੇ ਮੇੜੀ ਕਸਬੇ ਵਿੱਚ ਹਾਦਸੇ ਦੌਰਾਨ ਮੌਤ ਹੋ ਗਈ। ਉਹ ਡੇਰਾ ਬਾਬਾ ਵਡਭਾਗ ਸਿੰਘ ਦੇ ਦਰਸ਼ਨਾਂ ਲਈ ਗਿਆ ਸੀ, ਜਦੋਂ ਉਹ ਪਵਿੱਤਰ ਝਰਨੇ ਵਿੱਚ ਇਸ਼ਨਾਨ ਕਰ ਰਿਹਾ ਸੀ ਤਾਂ ਇਸ ਦੌਰਾਨ ਢਿੱਗਾਂ ਡਿੱਗਣ ਕਾਰਨ ਉੱਪਰੋਂ ਵੱਡੇ ਪੱਥਰ ਡਿੱਗਣ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਬਿੱਲਾ (25) ਪੁੱਤਰ ਕਾਬਲ ਸਿੰਘ ਵਾਸੀ ਰੋੜੀ ਕਪੂਰਾ ਵਜੋਂ ਹੋਈ। ਪੱਥਰਾਂ ਦੀ ਮਾਰ ਹੇਠ ਉਥੇ ਇਸ਼ਨਾਨ ਕਰ ਰਹੇ ਕਰੀਬ ਪੌਣੀ ਦਰਜਨ ਸ਼ਰਧਾਲੂ ਆਏ। ਜਲੰਧਰ ਜ਼ਿਲ੍ਹੇ ਨਾਲ ਸਬੰਧਤ ਇਕ ਸ਼ਰਧਾਲੂ ਦੀ ਵੀ ਘਟਨਾ ਦੌਰਾਨ ਮੌਤ ਹੋਈ ਹੈ। ਉਸ ਦੀ ਪਛਾਣ 60 ਸਾਲਾ ਬਲਬੀਰ ਚੰਦ ਪੁੱਤਰ ਵਤਨ ਰਾਮ ਵਾਸੀ ਫ਼ਰੀਦਪੁਰ (ਜਲੰਧਰ) ਵਜੋਂ ਦੱਸੀ ਜਾ ਰਹੀ ਹੈ। ਬਾਕੀ ਦੇ 7 ਜ਼ਖ਼ਮੀਆਂ ’ਚੋਂ ਰੋੜੀ ਕਪੂਰਾ ਪਿੰਡ ਦਾ ਹੀ 30 ਸਾਲਾ ਰਘਬੀਰ ਸਿੰਘ ਉਰਫ਼ ਗੱਲੂ ਪੁੱਤਰ ਬਿੱਲੂ ਸਿੰਘ ਵੀ ਹੈ। ਉਸ ਨੂੰ ਇਲਾਜ ਲਈ ਪਹਿਲਾਂ ਅੰਬ ਸ਼ਹਿਰ, ਫਿਰ ਊਨਾ ਅਤੇ ਉਸ ਤੋਂ ਬਾਅਦ ਪੀਜੀਆਈ ਚੰਡੀਗੜ੍ਹ ਭੇਜ ਦਿੱਤਾ ਗਿਆ। 

Punjab Bani 26 March,2024
51 ਦੀ ਉਮਰ ਵਿੱਚ ਅਦਾਕਾਰਾ ਕੈਮਰਨ ਫਿਰ ਬਣੀ ਮਾਂ

51 ਦੀ ਉਮਰ ਵਿੱਚ ਅਦਾਕਾਰਾ ਕੈਮਰਨ ਫਿਰ ਬਣੀ ਮਾਂ ਨਵੀਂ ਦਿੱਲੀ : ਹਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਕੈਮਰਨ ਡਿਆਜ਼ ਦੇ ਘਰ ਇਕ ਵਾਰ ਮੁੜ ਖੁਸ਼ੀਆਂ ਆਈਆਂ ਹਨ। ਜੀ ਹਾਂ, ਕੈਮਰਨ ਫਿਰ ਤੋਂ ਮਾਂ ਬਣ ਗਈ ਹੈ। 1994 ਦੀ ਫਿਲਮ 'ਦਿ ਮਾਸਕ' ਲਈ ਮਸ਼ਹੂਰ ਕੈਮਰਨ ਡਿਆਜ਼ 51 ਸਾਲ ਦੀ ਉਮਰ 'ਚ ਇਕ ਵਾਰ ਫਿਰ ਮਾਂ ਬਣ ਗਈ ਹੈ। ਹਾਲੀਵੁੱਡ ਅਦਾਕਾਰ ਨੇ ਆਪਣੇ ਪ੍ਰਸ਼ੰਸਕਾਂ ਨੂੰ ਇੰਸਟਾਗ੍ਰਾਮ ਪੋਸਟ ਰਾਹੀਂ ਇਸ ਦੀ ਜਾਣਕਾਰੀ ਦਿੱਤੀ ਹੈ। ਕੈਮਰਨ ਡਿਆਜ਼ ਅਤੇ ਪਤੀ ਬੇਂਜੀ ਮੈਡੇਨ ਨੇ ਇਕ ਇੰਸਟਾਗ੍ਰਾਮ ਪੋਸਟ ਸ਼ੇਅਰ ਕੀਤੀ ਅਤੇ ਲਿਖਿਆ - ਅਸੀਂ ਆਪਣੇ ਬੇਟੇ ਕਾਰਡੀਨਲ ਮੈਡਨ ਦੇ ਜਨਮ ਦੀ ਘੋਸ਼ਣਾ ਕਰਦੇ ਹੋਏ ਮੁਬਾਰਕ ਅਤੇ ਉਤਸ਼ਾਹਿਤ ਹਾਂ।

Punjab Bani 26 March,2024
ਯੂਟਿਊਬਰ ਐਲਵਿਸ ਯਾਦਵ ਨੇ ਮਨਾਈ ਸੂਰਤ ਵਿੱਚ ਹੋਲੀ

ਯੂਟਿਊਬਰ ਐਲਵਿਸ ਯਾਦਵ ਨੇ ਮਨਾਈ ਸੂਰਤ ਵਿੱਚ ਹੋਲੀ ਨਵੀਂ ਦਿੱਲੀ : ਯੂਟਿਊਬਰ ਅਤੇ 'ਬਿੱਗ ਬੌਸ OTT 2' ਦੇ ਜੇਤੂ ਐਲਵਿਸ਼ ਯਾਦਵ ਨੇ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਐਲਵਿਸ਼ ਨੇ ਸੂਰਤ ਵਿਚ ਹੋਲੀ ਮਨਾਈ। ਇੱਥੋਂ ਉਸ ਦੀ ਵੀਡੀਓ ਵਾਇਰਲ ਹੋ ਰਹੀ ਹੈ। ਐਲਵਿਸ਼ ਯਾਦਵ ਐਤਵਾਰ ਨੂੰ ਗੁਜਰਾਤ ਦੇ ਸੂਰਤ ਪਹੁੰਚੇ, ਜਿੱਥੇ ਉਨ੍ਹਾਂ ਨੇ ਉਤਸ਼ਾਹ ਨਾਲ ਹੋਲੀ ਖੇਡੀ। ਏਅਰਪੋਰਟ 'ਤੇ ਹੀ ਉਨ੍ਹਾਂ ਨੂੰ ਦੇਖਣ ਤੋਂ ਬਾਅਦ ਸੈਲਫੀ ਲਈ ਪ੍ਰਸ਼ੰਸਕਾਂ ਦੀ ਭੀੜ ਇਕੱਠੀ ਹੋ ਗਈ। ਯੂਟਿਊਬਰ ਨੂੰ ਦੇਖ ਕੇ ਲੋਕ ਉਸ ਨਾਲ ਫੋਟੋ ਖਿਚਵਾਉਣ ਲਈ ਇਕੱਠੇ ਹੋ ਗਏ। ਐਲਵਿਸ਼ ਇੱਥੇ ਇਕ ਸਮਾਗਮ ਲਈ ਆਏ ਸਨ, ਜਿੱਥੇ ਉਨ੍ਹਾਂ ਨੇ ਬੜੇ ਉਤਸ਼ਾਹ ਨਾਲ ਹੋਲੀ ਖੇਡੀ।

Punjab Bani 26 March,2024
ਪੁਲਸ ਨੇ ਸਤਲੁਜ ਕੰਢੇ ਤੋ ਕੀਤੀ ਵੱਡੀ ਮਾਤਰਾ ਵਿੱਚ ਲਾਹਣ ਬਰਾਮਦ

ਪੁਲਸ ਨੇ ਸਤਲੁਜ ਕੰਢੇ ਤੋ ਕੀਤੀ ਵੱਡੀ ਮਾਤਰਾ ਵਿੱਚ ਲਾਹਣ ਬਰਾਮਦ ਲੁਧਿਆਣਾ : ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀਆਂ ਹਦਾਇਤਾਂ 'ਤੇ ਨਜਾਇਜ਼ ਸ਼ਰਾਬ ਵਿਰੁੱਧ ਚਲਾਈ ਗਈ ਸਾਂਝੀ ਕਾਰਵਾਈ ਦੌਰਾਨ ਐਕਸਾਈਜ਼ ਵਿਭਾਗ ਅਤੇ ਲੁਧਿਆਣਾ (ਦਿਹਾਤੀ) ਦੀ ਪੁਲਿਸ ਨੇ ਮੰਗਲਵਾਰ ਨੂੰ ਸਿੱਧਵਾਂ ਬੇਟ ਖੇਤਰ ਨੇੜੇ ਕੰਨੀਆਂ ਅਤੇ ਸ਼ੇਰੇਵਾਲਾ ਵਿਖੇ 24,100 ਲੀਟਰ ਲਾਹਣ ਬਰਾਮਦ ਕੀਤੀ। ਪੁਲਿਸ ਦੇ ਡੀਐੱਸਪੀ ਜਸਜੋਤ ਸਿੰਘ, ਆਬਕਾਰੀ ਅਧਿਕਾਰੀ ਹਰਜੋਤ ਸਿੰਘ ਦੀ ਅਗਵਾਈ ਹੇਠ ਇੱਕ ਸਾਂਝੀ ਟੀਮ ਨੇ ਐਕਸਾਈਜ਼ ਇੰਸਪੈਕਟਰ ਅਤੇ 30 ਪੁਲਿਸ ਮੁਲਾਜ਼ਮਾਂ ਦੇ ਨਾਲ ਮੰਗਲਵਾਰ ਨੂੰ ਸਿੱਧਵਾਂ ਬੇਟ ਖੇਤਰ ਵਿੱਚ ਸਤਲੁਜ ਦੇ ਕੰਢੇ ਛਾਪੇਮਾਰੀ ਕੀਤੀ। ਸਹਾਇਕ ਕਮਿਸ਼ਨਰ ਆਬਕਾਰੀ ਲੁਧਿਆਣਾ ਪੱਛਮੀ ਇੰਦਰਜੀਤ ਸਿੰਘ ਨਾਗਪਾਲ ਨੇ ਦੱਸਿਆ ਕਿ ਇਲਾਕੇ ਵਿੱਚ ਵਿਆਪਕ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੌਰਾਨ ਟੀਮ ਨੇ ਵੱਡੀਆਂ ਪੌਲੀਥੀਨ ਤਰਪਾਲਾਂ ਵਿੱਚ ਸਟੋਰ ਕੀਤੀ 24000 ਲੀਟਰ ਲਾਹਣ ਬਰਾਮਦ ਕੀਤੀ। ਤਸਕਰਾਂ ਨੇ ਪੋਲੀਥੀਨ ਦੀਆਂ ਤਰਪਾਲਾਂ ਨੂੰ ਰੱਸੀਆਂ ਨਾਲ ਬੰਨ੍ਹ ਕੇ ਸਤਲੁਜ ਵਿੱਚ ਸੁੱਟ ਦਿੱਤਾ ਸੀ।

Punjab Bani 26 March,2024
ਹੋਲੀ ਤੇ ਰਹੀ ਰੋਣਕ ਬਰਕਰਾਰ : ਅੰਕਿਤਾ ਲੋਖੰਡੇ ਨੇ ਕੀਤੀ ਪਾਰਟੀ

ਹੋਲੀ ਤੇ ਰਹੀ ਰੋਣਕ ਬਰਕਰਾਰ : ਅੰਕਿਤਾ ਲੋਖੰਡੇ ਨੇ ਕੀਤੀ ਪਾਰਟੀ ਨਵੀਂ ਦਿੱਲੀ : ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਹੋਲੀ ਦੇ ਤਿਉਹਾਰ ਦੀ ਰੌਣਕ ਬਰਕਰਾਰ ਰਹੀ। ਇਸ ਤਿਉਹਾਰ ਦਾ ਉਤਸ਼ਾਹ ਸਿਤਾਰਿਆਂ 'ਚ ਦੇਖਣ ਨੂੰ ਮਿਲਿਆ। ਫਿਲਮੀ ਸਿਤਾਰਿਆਂ ਦੇ ਨਾਲ-ਨਾਲ ਟੈਲੀਵਿਜ਼ਨ ਸਿਤਾਰਿਆਂ ਨੇ ਵੀ ਇਸ ਪਾਰਟੀ 'ਚ ਖੂਬ ਮਸਤੀ ਕੀਤੀ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਅੰਕਿਤਾ ਲੋਖੰਡੇ ਨੇ ਹੋਲੀ ਪਾਰਟੀ ਕੀਤੀ। ਅੰਕਿਤਾ ਲੋਖੰਡੇ ਦੀ ਹੋਲੀ ਪਾਰਟੀ 'ਚ ਟੈਲੀਵਿਜ਼ਨ ਇੰਡਸਟਰੀ ਦੇ ਕਈ ਸਿਤਾਰੇ ਸ਼ਾਮਲ ਹੋਏ। ਇੱਥੇ 'ਬਿੱਗ ਬੌਸ' ਦੀਆਂ ਮਸ਼ਹੂਰ ਹਸਤੀਆਂ ਦਾ ਇਕੱਠ ਅਤੇ ਮਸਤੀ ਵੀ ਦੇਖਣ ਨੂੰ ਮਿਲੀ। ਅੰਕਿਤਾ ਦੀ ਪਾਰਟੀ 'ਚ ਅਰਚਨਾ ਗੌਤਮ, ਸਮਰਥ ਜੁਰੇਲ, ਈਸ਼ਾ ਮਾਲਵੀਆ ਸਮੇਤ ਕਈ ਸਿਤਾਰੇ ਸ਼ਾਮਲ ਹੋਏ। 

Punjab Bani 26 March,2024
ਵਿਧਾਇਕ ਦੇ ਰਿਸ਼ਤੇਦਾਰ ਨੂੰ ਹੈਰੋਇਨ ਸਣੇ ਕੀਤਾ ਕਾਬੂ

ਵਿਧਾਇਕ ਦੇ ਰਿਸ਼ਤੇਦਾਰ ਨੂੰ ਹੈਰੋਇਨ ਸਣੇ ਕੀਤਾ ਕਾਬੂ ਗੁਰੂਹਰਸਹਾਏ : ਐਸਟੀਐਫ ਨੇ ਗੁਰੂ ਹਰਸਹਾਏ ਦੇ ਮੌਜੂਦਾ ਵਿਧਾਇਕ ਦੇ ਇੱਕ ਰਿਸ਼ਤੇਦਾਰ ਨੂੰ 800 ਗ੍ਰਾਮ ਹੀਰੋਇਨ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਜ਼ਿਕਰਯੋਗ ਹੈ ਕਿ ਹੀਰੋਇਨ ਸਮੇਤ ਫੜਿਆ ਗਿਆ ਵਿਅਕਤੀ ਮੌਜੂਦਾ ਵਿਧਾਇਕ ਫ਼ੌਜਾ ਸਿੰਘ ਸਰਾਰੀ ਦਾ ਰਿਸ਼ਤੇਦਾਰ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਇੰਸਪੈਕਟਰ ਉਪਕਾਰ ਸਿੰਘ ਨੇ ਦੱਸਿਆ ਕਿ ਮਿਲੀ ਗੁਪਤ ਸੂਚਨਾ ਦੇ ਅਧਾਰ ਤੇ ਐਸਟੀਐਫ ਵਲੋਂ ਟਰੈਪ ਲਗਾ ਕੇ ਹੀਰੋਇਨ ਸਮੇਤ ਬਲਵਿੰਦਰ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਪਿੰਡ ਰਾਣਾ ਪੰਜ ਗਰਾਈ (ਗੁਰੂਹਰਸਹਾਏ) ਨੂੰ ਕਾਬੂ ਕੀਤਾ ਗਿਆ ਹੈ। ਥਾਣਾ ਮੁਖੀ ਨੇ ਦੱਸਿਆ ਕਿ ਪੁਲਿਸ ਨੇ ਮਾਮਲਾ ਦਰਜ ਕਰਕੇ ਹੋਰ ਪੁੱਛ ਗਿੱਛ ਲਈ ਮਾਨਯੋਗ ਅਦਾਲਤ ਤੋਂ ਚਾਰ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ।

Punjab Bani 26 March,2024
ਹਾਦਸੇ ਵਿੱਚ ਗਈ ਏਐਸਆਈ ਦੀ ਜਾਨ, ਦੋ ਜ਼ਖਮੀ

ਹਾਦਸੇ ਵਿੱਚ ਗਈ ਏਐਸਆਈ ਦੀ ਜਾਨ, ਦੋ ਜ਼ਖਮੀ ਜਗਰਾਓਂ : ਥਾਣਾ ਸਿੱਧਵਾਂਬੇਟ 'ਚ ਤਾਇਨਾਤ ਏਐਸਆਈ ਨਸੀਬ ਚੰਦ ਜੋ ਰਾਤ ਕਰੀਬ 12 ਵਜੇ ਡਿਊਟੀ 'ਤੇ ਚੈਕਿੰਗ ਲਈ ਸਾਥੀ ਪੁਲਿਸ ਮੁਲਾਜ਼ਮਾਂ ਨਾਲ ਜਾ ਰਹੇ ਸਨ, ਦੀ ਕਾਰ ਅਚਾਨਕ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ। ਜਾਣਕਾਰੀ ਅਨੁਸਾਰ ਏਐਸਆਈ ਨਸੀਬ ਚੰਦ ਪੁਲੀਸ ਮੁਲਾਜ਼ਮ ਨਿਸ਼ਾਨ ਸਿੰਘ ਤੇ ਸਾਹਿਲ ਸਮੇਤ ਰਾਤ ਸਮੇਂ ਚੈਕਿੰਗ ਲਈ ਡਿਊਟੀ ’ਤੇ ਜਾ ਰਹੇ ਸਨ। ਪਿੰਡ ਲੀਲਾ ਤੇ ਬੋਤਲਵਾਲਾ ਵਿਚਕਾਰ ਅਚਾਨਕ ਕਾਰ ਬੇਕਾਬੂ ਹੋ ਕੇ ਦਰੱਖ਼ਤ ਨਾਲ ਜਾ ਟਕਰਾਈ ਜਿਸ ਵਿਚ ਏਐਸਆਈ ਨਸੀਬ ਚੰਦ, ਨਿਸ਼ਾਨ ਸਿੰਘ ਤੇ ਸਾਹਿਲ ਤਿੰਨੋਂ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਸਾਰਿਆਂ ਨੂੰ ਇਲਾਜ ਲਈ ਜਗਰਾਓਂ ਦੇ ਨਿੱਜੀ ਕਲਿਆਣੀ ਹਸਪਤਾਲ 'ਚ ਲਿਆਂਦਾ ਗਿਆ। ਨਸੀਬ ਚੰਦ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਦਯਾਨੰਦ ਹਸਪਤਾਲ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਅਤੇ ਉੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

Punjab Bani 26 March,2024
ਉਜੈਨ ਮਹਾਕਾਲ ਮੰਦਰ ਦੇ ਹਾਦਸੇ ਤੇ ਗ੍ਰਹਿ ਮੰਤਰੀ ਨੇ ਜਤਾਇਆ ਦੁੱਖ

ਉਜੈਨ ਮਹਾਕਾਲ ਮੰਦਰ ਦੇ ਹਾਦਸੇ ਤੇ ਗ੍ਰਹਿ ਮੰਤਰੀ ਨੇ ਜਤਾਇਆ ਦੁੱਖ ਦਿਲੀ : ਉਜੈਨ ਦੇ ਮਹਾਕਾਲ 'ਚ ਅੱਜ (25 ਮਾਰਚ) ਭਸਮ ਆਰਤੀ ਦੌਰਾਨ ਵੱਡਾ ਹਾਦਸਾ ਵਾਪਰ ਗਿਆ। ਸਵੇਰੇ ਭਸਮ ਆਰਤੀ ਦੌਰਾਨ ਅੱਗ ਲੱਗਣ ਕਾਰਨ ਪੰਜ ਪੁਜਾਰੀਆਂ ਸਮੇਤ 14 ਲੋਕ ਝੁਲਸ ਗਏ। ਗੁਲਾਲ ਫੂਕਦੇ ਸਮੇਂ ਅੱਗ ਦੀਆਂ ਲਪਟਾਂ ਤੇਜ਼ ਹੋ ਗਈਆਂ ਅਤੇ ਉਥੇ ਮੌਜੂਦ ਪੁਜਾਰੀ ਇਸ ਦੀ ਲਪੇਟ ਵਿਚ ਆ ਗਿਆ। ਸਾਰੇ ਜ਼ਖਮੀਆਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ। ਇਸ ਦੌਰਾਨ ਉਜੈਨ ਦੇ ਕੁਲੈਕਟਰ ਨੀਰਜ ਕੁਮਾਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਘਟਨਾ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਜਾਂਚ ਕਮੇਟੀ ਨੂੰ ਤਿੰਨ ਦਿਨਾਂ ਦੇ ਅੰਦਰ ਆਪਣੀ ਰਿਪੋਰਟ ਸੌਂਪਣ ਲਈ ਕਿਹਾ ਹੈ। ਇੱਕ ਅਧਿਕਾਰਤ ਬਿਆਨ ਦੇ ਅਨੁਸਾਰ, ਘਟਨਾ ਦੀ ਜਾਂਚ ਮੁੱਖ ਕਾਰਜਕਾਰੀ ਅਧਿਕਾਰੀ, ਜ਼ਿਲ੍ਹਾ ਪੰਚਾਇਤ ਮ੍ਰਿਣਾਲ ਮੀਨਾ ਅਤੇ ਵਧੀਕ ਕਲੈਕਟਰ ਉਜੈਨ ਅਨੁਕੁਲ ਜੈਨ ਕਰਨਗੇ।

Punjab Bani 26 March,2024
ਅੱਤਵਾਰ ਦਾ ਬਚਾਅ ਨਹੀ ਹੋਣ ਦਿੱਤਾ ਜਾਣਾ ਚਾਹੀਦਾ : ਐਸਂ ਜੈਸੰਕਰ

ਅੱਤਵਾਰ ਦਾ ਬਚਾਅ ਨਹੀ ਹੋਣ ਦਿੱਤਾ ਜਾਣਾ ਚਾਹੀਦਾ : ਐਸਂ ਜੈਸੰਕਰ ਸਿੰਗਾਪੁਰ : ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਐਤਵਾਰ ਨੂੰ ਕਿਹਾ ਕਿ ਅੱਤਵਾਦੀ ਕਿਸੇ ਵੀ ਭਾਸ਼ਾ 'ਚ ਅੱਤਵਾਦੀ ਹੁੰਦਾ ਹੈ। ਵੱਖ-ਵੱਖ ਵਿਆਖਿਆਵਾਂ ਦੇ ਆਧਾਰ 'ਤੇ ਅੱਤਵਾਦ ਦਾ ਬਚਾਅ ਨਹੀਂ ਹੋਣ ਦਿੱਤਾ ਜਾਣਾ ਚਾਹੀਦਾ। ਜੈਸ਼ੰਕਰ ਨੇ ਸਿੰਗਾਪੁਰ ਵਿੱਚ ਭਾਰਤੀ ਭਾਈਚਾਰੇ ਦੇ ਮੈਂਬਰਾਂ ਨਾਲ ਗੱਲਬਾਤ ਦੌਰਾਨ ਇਹ ਟਿੱਪਣੀ ਕੀਤੀ। ਜੈਸ਼ੰਕਰ ਫਿਲਹਾਲ ਤਿੰਨ ਦਿਨਾਂ ਦੌਰੇ 'ਤੇ ਸਿੰਗਾਪੁਰ 'ਚ ਹਨ। ਵਿਦੇਸ਼ ਮੰਤਰੀ ਨੂੰ ਪੁੱਛਿਆ ਗਿਆ ਕਿ ਭਾਰਤੀ ਅਧਿਕਾਰੀ ਸੰਵੇਦਨਸ਼ੀਲ ਅਤੇ ਭਾਸ਼ਾਈ ਤੌਰ 'ਤੇ ਵਿਭਿੰਨ ਵਿਸ਼ਿਆਂ 'ਤੇ ਆਪਣੇ ਗਲੋਬਲ ਹਮਰੁਤਬਾ ਨਾਲ ਗੱਲਬਾਤ ਕਿਵੇਂ ਕਰਦੇ ਹਨ। ਜਵਾਬ 'ਚ ਜੈਸ਼ੰਕਰ ਨੇ ਕਿਹਾ ਕਿ ਕੂਟਨੀਤੀ 'ਚ ਵੱਖ-ਵੱਖ ਦੇਸ਼ ਆਪਣੇ ਸੱਭਿਆਚਾਰ, ਪਰੰਪਰਾਵਾਂ ਅਤੇ ਕਈ ਵਾਰ ਆਪਣੀ ਭਾਸ਼ਾ ਜਾਂ ਸੰਕਲਪਾਂ ਨੂੰ ਚਰਚਾ 'ਚ ਲਿਆਉਂਦੇ ਹਨ।

Punjab Bani 26 March,2024
ਬੇਕਾਬੂ ਕਾਰ ਦਰਖੱਤ ਨਾਲ ਟਕਰਾਉਣ ਕਾਰਨ ਤਿੰਨ ਦੀ ਮੌਤ, ਦੋ ਜ਼ਖਮੀ

ਬੇਕਾਬੂ ਕਾਰ ਦਰਖੱਤ ਨਾਲ ਟਕਰਾਉਣ ਕਾਰਨ ਤਿੰਨ ਦੀ ਮੌਤ, ਦੋ ਜ਼ਖਮੀ ਦਮੋਹ : ਮੱਧ ਪ੍ਰਦੇਸ਼ ਦੇ ਦਮੋਹ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਸਾਹਮਣੇ ਆਇਆ ਹੈ। ਦਮੋਹ ਜ਼ਿਲ੍ਹੇ ਦੇ ਪਾਟੇਰਾ ਥਾਣਾ ਅਧੀਨ ਪੈਂਦੇ ਪਿੰਡ ਦੇਵਡੋਗਰਾ ਨੇੜੇ ਇੱਕ ਬੋਲੈਰੋ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਜਦਕਿ ਦੋ ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਹਨ। ਜਾਣਕਾਰੀ ਮੁਤਾਬਕ ਸੋਮਵਾਰ ਸ਼ਾਮ ਜ਼ਿਲੇ ਦੇ ਪਾਟੇਰਾ ਥਾਣਾ ਅਧੀਨ ਪੈਂਦੇ ਪਿੰਡ ਦੇਵਡੋਗਰਾ ਨੇੜੇ ਇਕ ਬੋਲੈਰੋ ਗੱਡੀ 'ਚ ਪੰਜ ਵਿਅਕਤੀ ਪਟੇਰਾ ਵੱਲ ਜਾ ਰਹੇ ਸਨ। ਇਸ ਦੌਰਾਨ ਗੱਡੀ ਬੇਕਾਬੂ ਹੋਣ ਕਾਰਨ ਬੋਲੈਰੋ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ। ਜਿਸ ਕਾਰਨ ਬੋਲੈਰੋ 'ਚ ਸਵਾਰ ਰਘੁਵੀਰ ਪੁੱਤਰ ਚਿਤਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਚਾਰ ਹੋਰ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ।

Punjab Bani 26 March,2024
ਹੋਲੀ ਵਾਲੇ ਦਿਨ ਅਸ਼ਲੀਲਤਾ ਫੈਲਾਉਣ ਤੇ ਪੁਲਸ ਦੀ ਵੱਡੀ ਕਾਰਵਾਈ

ਹੋਲੀ ਵਾਲੇ ਦਿਨ ਅਸ਼ਲੀਲਤਾ ਫੈਲਾਉਣ ਤੇ ਪੁਲਸ ਦੀ ਵੱਡੀ ਕਾਰਵਾਈ ਨੋਇਡਾ : ਸੋਮਵਾਰ ਨੂੰ ਹੋਲੀ ਵਾਲੇ ਦਿਨ ਇੱਕ ਸਕੂਟੀ ਸਵਾਰ ਦੀ ਅਸ਼ਲੀਲਤਾ ਫੈਲਾਉਣ ਅਤੇ ਰੰਗ ਲਗਾਉਣ ਦੀ ਵੀਡੀਓ ਵਾਇਰਲ ਹੋਈ ਹੈ। ਸਕੂਟਰ ਸਟੰਟ ਦੇ ਦੋ ਵੀਡੀਓ ਵਾਇਰਲ ਹੋਏ ਹਨ। ਵੀਡੀਓ 'ਚ ਇਕ ਨੌਜਵਾਨ ਸਕੂਟਰ ਚਲਾਉਂਦਾ ਦਿਖਾਈ ਦੇ ਰਿਹਾ ਹੈ। ਦੋ ਕੁੜੀਆਂ ਪਿੱਛੇ ਬੈਠੀਆਂ ਹਨ ਅਤੇ ਅਸ਼ਲੀਲ ਢੰਗ ਨਾਲ ਇੱਕ ਦੂਜੇ ਨੂੰ ਗੁਲਾਲ ਲਗਾ ਰਹੀਆਂ ਹਨ। ਇੱਕ ਵਿਅਕਤੀ ਘਟਨਾ ਦੀ ਵੀਡੀਓ ਬਣਾ ਰਿਹਾ ਹੈ। ਤਿੰਨਾਂ ਨੇ ਹੈਲਮੇਟ ਵੀ ਨਹੀਂ ਪਾਇਆ ਹੋਇਆ ਹੈ। ਇਸੇ ਤਰ੍ਹਾਂ ਦੂਜੀ ਵੀਡੀਓ ਵਿੱਚ ਇੱਕ ਨੌਜਵਾਨ ਸਕੂਟਰ ਚਲਾ ਰਿਹਾ ਹੈ। ਵੀਡੀਓ ਦਾ ਨੋਟਿਸ ਲੈਂਦਿਆਂ ਟ੍ਰੈਫਿ਼ਕ ਪੁਲਸ ਨੇ 33 ਹਜ਼ਾਰ ਰੁਪਏ ਦਾ ਚਲਾਨ ਕੱਟ ਕੇ ਭੇਜ ਦਿੱਤਾ ਹੈ। ਨਿੱਤ ਦਿਨ ਸਟੰਟਿੰਗ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਅਜਿਹਾ ਉਦੋਂ ਹੋਇਆ ਜਦੋਂ ਟ੍ਰੈਫਿਕ ਪੁਲਸ ਇਨ੍ਹਾਂ ਖਿਲਾਫ ਸਖਤ ਕਾਰਵਾਈ ਕਰ ਰਹੀ ਹੈ।

Punjab Bani 26 March,2024
ਸਿਹਤ ਮੰਤਰੀ ਨੇ ਪੜਿਆ ਮੁੱਖ ਮੰਤਰੀ ਕੇਜਰੀਵਾਲ ਦਾ ਨਿਰਦੇਸ਼

ਸਿਹਤ ਮੰਤਰੀ ਨੇ ਪੜਿਆ ਮੁੱਖ ਮੰਤਰੀ ਕੇਜਰੀਵਾਲ ਦਾ ਨਿਰਦੇਸ਼ ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਈਡੀ ਦੀ ਹਿਰਾਸਤ ਨੂੰ ਲੈ ਕੇ ਸਰਕਾਰ ਨੂੰ ਇੱਕ ਹੋਰ ਨਿਰਦੇਸ਼ ਜਾਰੀ ਕੀਤਾ ਹੈ। ਇਹ ਹਦਾਇਤ ਸਿਹਤ ਮੰਤਰਾਲੇ ਨਾਲ ਸਬੰਧਤ ਹੈ। ਦਿੱਲੀ ਦੇ ਸਿਹਤ ਮੰਤਰੀ ਸੌਰਭ ਭਾਰਦਵਾਜ ਨੇ ਮੰਗਲਵਾਰ ਨੂੰ ਪ੍ਰੈੱਸ ਕਾਨਫਰੰਸ 'ਚ ਮੁੱਖ ਮੰਤਰੀ ਕੇਜਰੀਵਾਲ ਦੇ ਇਸ ਨਿਰਦੇਸ਼ ਦੀ ਜਾਣਕਾਰੀ ਦਿੱਤੀ। ਪਤਾ ਨਹੀਂ ਕਿਸ ਮਿੱਟੀ ਦੇ ਬਣੇ ਹੁੰਦੇ ਹਨ। ਅੱਜ ਵੀ ਉਹ ਈਡੀ ਦੀ ਹਿਰਾਸਤ ਵਿੱਚ ਹੈ, ਇਸ ਲਈ ਦਿੱਲੀ ਦੇ ਲੋਕਾਂ ਦੀ ਸਿਹਤ ਨੂੰ ਲੈ ਕੇ ਚਿੰਤਾ ਹੈ। ਮੁੱਖ ਮੰਤਰੀ ਦੁਖੀ ਹਨ। ਦਿੱਲੀ ਦੇ ਹਸਪਤਾਲਾਂ ਅਤੇ ਮੁਹੱਲਾ ਕਲੀਨਿਕਾਂ ਵਿੱਚ ਦਵਾਈ ਨਹੀਂ ਹੈ। ਕਈ ਥਾਵਾਂ 'ਤੇ ਮੁਫ਼ਤ ਟੈਸਟ ਨਹੀਂ ਕੀਤੇ ਜਾ ਰਹੇ ਹਨ। ਉਸ ਦੇ ਜੇਲ੍ਹ ਜਾਣ ਕਾਰਨ ਕਿਸੇ ਨੂੰ ਤਕਲੀਫ਼ ਨਹੀਂ ਹੋਣੀ ਚਾਹੀਦੀ। ਉਨ੍ਹਾਂ ਨੇ ਆਦੇਸ਼ ਦਿੱਤੇ ਕਿ ਹਸਪਤਾਲਾਂ ਵਿੱਚ ਜਲਦੀ ਹੀ ਦਵਾਈਆਂ ਮੁਫ਼ਤ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਦਾ ਉਪਦੇਸ਼ ਰੱਬ ਦੇ ਹੁਕਮ ਵਾਂਗ ਹੈ। ਇਸ 'ਤੇ ਜੰਗੀ ਪੱਧਰ 'ਤੇ ਕੰਮ ਕੀਤਾ ਜਾਵੇਗਾ।

Punjab Bani 26 March,2024
ਗੁਲਾਮ ਕਸ਼ਮੀਰ ਆਪਣੇ ਆਪ ਰਲ ਜਾਵੇਗਾ ਭਾਰਤ ਵਿੱਚ : ਰਾਜਨਾਥ ਸਿੰਘ

ਗੁਲਾਮ ਕਸ਼ਮੀਰ ਆਪਣੇ ਆਪ ਰਲ ਜਾਵੇਗਾ ਭਾਰਤ ਵਿੱਚ : ਰਾਜਨਾਥ ਸਿੰਘ ਨਵੀਂ ਦਿੱਲੀ : ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਗੁਲਾਮ ਕਸ਼ਮੀਰ ਦੇ ਲੋਕ ਖੁਦ ਭਾਰਤ ਵਿੱਚ ਰਲੇਵੇਂ ਦੀ ਮੰਗ ਕਰ ਰਹੇ ਹਨ। ਉਨ੍ਹਾਂ ਭਰੋਸਾ ਜਤਾਇਆ ਕਿ ਗੁਲਾਮ ਕਸ਼ਮੀਰ ਆਪਣੇ ਆਪ ਭਾਰਤ ਵਿੱਚ ਰਲ ਜਾਵੇਗਾ। ਉਨ੍ਹਾਂ ਕਿਹਾ ਕਿ ਗੁਲਾਮ ਕਸ਼ਮੀਰ ਸਾਡਾ ਸੀ ਅਤੇ ਸਾਡਾ ਹੈ। ਉਨ੍ਹਾਂ ਇਹ ਗੱਲ ਇੱਕ ਮੀਡੀਆ ਹਾਊਸ ਦੇ ਪ੍ਰੋਗਰਾਮ ਵਿੱਚ ਕਹੀ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੀ ਕਸ਼ਮੀਰ ਬਾਰੇ ਤਾਜ਼ਾ ਟਿੱਪਣੀ ਬਾਰੇ ਪੁੱਛੇ ਜਾਣ 'ਤੇ ਰਾਜਨਾਥ ਸਿੰਘ ਨੇ ਕਿਹਾ ਕਿ ਕੀ ਉਹ ਕਦੇ ਕਸ਼ਮੀਰ ਲੈ ਸਕਦੇ ਹਨ? ਉਨ੍ਹਾਂ ਨੂੰ ਗੁਲਾਮ ਕਸ਼ਮੀਰ ਦੀ ਚਿੰਤਾ ਹੋਣੀ ਚਾਹੀਦੀ ਹੈ। ਮੈਂ ਡੇਢ ਸਾਲ ਪਹਿਲਾਂ ਕਿਹਾ ਸੀ ਕਿ ਸਾਨੂੰ ਹਮਲਾ ਕਰਨ ਅਤੇ ਫੜਨ ਦੀ ਕੋਈ ਲੋੜ ਨਹੀਂ ਹੈ। ਅਸਲ ਵਿੱਚ ਉੱਥੇ ਅਜਿਹੀ ਸਥਿਤੀ ਪੈਦਾ ਕੀਤੀ ਜਾ ਰਹੀ ਹੈ ਕਿ ਗੁਲਾਮ ਕਸ਼ਮੀਰ ਦੇ ਲੋਕ ਖ਼ੁਦ ਭਾਰਤ ਵਿੱਚ ਰਲੇਵੇਂ ਦੀ ਮੰਗ ਕਰ ਰਹੇ ਹਨ।

Punjab Bani 26 March,2024
ਆਪ ਨੇਤਾਵਾਂ ਨੇ ਭਵਿਖੀ ਕਾਰਵਾਈ ਲਈ ਫੈਸਲਾ ਕਰਨ ਲਈ ਮੀਟਿੰਗ ਕੀਤੀ

ਆਪ ਨੇਤਾਵਾਂ ਨੇ ਭਵਿਖੀ ਕਾਰਵਾਈ ਲਈ ਫੈਸਲਾ ਕਰਨ ਲਈ ਮੀਟਿੰਗ ਕੀਤੀ ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ‘ਮੈਂ ਵੀ ਕੇਜਰੀਵਾਲ’ ਮੁਹਿੰਮ ਚਲਾਵੇਗੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਅਹੁਦੇ ਤੋਂ ਅਸਤੀਫ਼ਾ ਨਹੀਂ ਦੇਣਗੇ, ਪਾਰਟੀ ਨੇ ਐਤਵਾਰ ਨੂੰ ਹੋਈ ਮੀਟਿੰਗ ਵਿੱਚ ਫੈਸਲਾ ਕੀਤਾ। ‘ਆਪ’ ਨੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਕੇਜਰੀਵਾਲ ਦੀ ਆਬਕਾਰੀ ਨੀਤੀ ਮਾਮਲੇ ‘ਚ ਗ੍ਰਿਫਤਾਰੀ ਤੋਂ ਬਾਅਦ ਆਪਣੀ ਭਵਿੱਖੀ ਕਾਰਵਾਈ ਦਾ ਫੈਸਲਾ ਕਰਨ ਲਈ ਮੀਟਿੰਗ ਕੀਤੀ। ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਪਾਰਟੀ ਦੀ ਇਹ ਪਹਿਲੀ ਵੱਡੀ ਮੀਟਿੰਗ ਸੀ। ਇਸ ਦੀ ਪ੍ਰਧਾਨਗੀ ਆਮ ਆਦਮੀ ਪਾਰਟੀ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਡਾ: ਸੰਦੀਪ ਪਾਠਕ ਨੇ ਕੀਤੀ। ਪਾਰਟੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਮੀਟਿੰਗ ਵਿੱਚ ਇਹ ਫੈਸਲਾ ਕੀਤਾ ਗਿਆ ਕਿ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਹੀਂ ਦੇਣਗੇ ਅਤੇ ਮੰਤਰੀ, ਵਿਧਾਇਕ ਅਤੇ ਪਾਰਟੀ ਜੇਲ੍ਹ ਵਿੱਚੋਂ ਉਨ੍ਹਾਂ ਦੇ ਹੁਕਮਾਂ ਦੀ ਪਾਲਣਾ ਕਰਦੇ ਰਹਿਣਗੇ।

Punjab Bani 26 March,2024
ਪੁਲਸ ਤੇ ਨਸ਼ਾ ਤਸਕਰਾਂ ਵਿਚਕਾਰ ਹੋਈ ਮੁਠਭੇੜ, ਇੱਕ ਢੇਰ

ਪੁਲਸ ਤੇ ਨਸ਼ਾ ਤਸਕਰਾਂ ਵਿਚਕਾਰ ਹੋਈ ਮੁਠਭੇੜ, ਇੱਕ ਢੇਰ ਚੰਡੀਗੜ੍ਹ : ਹੁਸ਼ਿਆਰਪੁਰ ਤੋਂ ਐਨਕਾਊਂਟਰ ਦੀ ਖਬਰ ਆ ਰਹੀ ਹੈ। ਪੁਲਿਸ ਅਤੇ ਨਸ਼ਾ ਤਸਕਰਾਂ ਵਿਚਾਲੇ ਮੁਠਭੇੜ ਹੋਈ ਹੈ। ਛਾਪਾ ਮਾਰਨ ਗਈ ਪੁਲਿਸ ‘ਤੇ ਹਮਲਾ ਕੀਤਾ ਗਿਆ ਹੈ, ਜਿਸ ਵਿਚ ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਇਆ ਹੈ। ਹੁਸ਼ਿਆਰਪੁਰ ਦੇ ਹਲਕਾ ਦਸੂਹਾ ‘ਚ ਨਸ਼ਾ ਤਸਕਰਾਂ ਨੂੰ ਫੜਨ ਗਈ ਦਸੂਹਾ ਪੁਲਿਸ ‘ਤੇ ਤਸਕਰਾਂ ਨੇ ਹਮਲਾ ਕਰ ਦਿੱਤਾ। ਪੁਲਿਸ ਦੀ ਜਵਾਬੀ ਕਾਰਵਾਈ ਵਿਚ ਇਕ ਨਸ਼ਾ ਤਸਕਰ ਮਾਰਿਆ ਗਿਆ ਹੈ। ਮਾਰੇ ਗਏ ਤਸਕਰ ਦੀ ਪਛਾਣ ਸੁੱਚਾ ਸਿੰਘ ਪੁੱਤਰ ਅਵਤਾਰ ਸਿੰਘ ਵਜੋਂ ਹੋਈ ਹੈ। ਇਸ ਦੌਰਾਨ ਇੱਕ ਪੁਲਿਸ ਮੁਲਾਜ਼ਮ ਦੇ ਜ਼ਖਮੀ ਹੋਣ ਦਾ ਵੀ ਪਤਾ ਲੱਗਾ ਹੈ। ਘਟਨਾ ਤੋਂ ਬਾਅਦ ਜ਼ਿਲ੍ਹੇ ਦੇ ਸੀਨੀਅਰ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਰਹੇ ਹਨ। ਫਿਲਹਾਲ ਕੋਈ ਵੀ ਅਧਿਕਾਰੀ ਇਸ ਮਾਮਲੇ ‘ਚ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹੈ। ਪੁਲਿਸ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ ਤੇ ਫਰਾਰ ਹੋਏ ਤਸਕਰਾਂ ਦੀ ਭਾਲ ਕੀਤੀ ਦਾ ਰਹੀ ਹੈ।

Punjab Bani 26 March,2024
ਮੋਬਾਈਲ ਫਟਿਆ, 4 ਮਾਸੂਮਾਂ ਦੀ ਮੌਤ

ਮੋਬਾਈਲ ਫਟਿਆ, 4 ਮਾਸੂਮਾਂ ਦੀ ਮੌਤ ਪਤੀ ਪਤਨੀ ਗੰਭੀਰ ਰੂਪ ਵਿਚ ਜਖਮੀ ਮੇਰਠ 'ਚ ਮੋਦੀਪੁਰਮ ਦੀ ਜਨਤਾ ਕਾਲੋਨੀ 'ਚ ਕਿਰਾਏ ਦੇ ਮਕਾਨ 'ਚ ਰਹਿਣ ਵਾਲੇ ਇੱਕ ਮਜ਼ਦੂਰ ਦੇ ਘਰ 'ਚ ਸ਼ਾਰਟ ਸਰਕਟ ਕਾਰਨ ਮੋਬਾਇਲ ਫੋਨ ਫਟ ਗਿਆ ਅਤੇ ਕਮਰੇ 'ਚ ਅੱਗ ਲੱਗ ਗਈ। ਕਮਰੇ ਵਿੱਚ ਮੌਜੂਦ ਚਾਰ ਬੱਚੇ ਬੁਰੀ ਤਰ੍ਹਾਂ ਸੜ ਗਏ। ਬੱਚਿਆਂ ਨੂੰ ਬਚਾਉਣ ਆਇਆ ਜੋੜਾ ਵੀ ਸੜ ਗਿਆ। ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ ਅਤੇ ਅੱਗ 'ਤੇ ਕਾਬੂ ਪਾਇਆ ਗਿਆ। ਪੁਲਿਸ ਨੇ ਸਾਰਿਆਂ ਨੂੰ ਪਹਿਲਾਂ ਨਿੱਜੀ ਹਸਪਤਾਲ ਅਤੇ ਬਾਅਦ ਵਿੱਚ ਮੈਡੀਕਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ, ਜਿੱਥੇ ਇਲਾਜ ਦੌਰਾਨ ਚਾਰੋਂ ਬੱਚਿਆਂ ਦੀ ਮੌਤ ਹੋ ਗਈ। ਫਿਲਹਾਲ ਜੋੜੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਤੁਹਾਨੂੰ ਦੱਸ ਦੇਈਏ ਕਿ 24 ਘੰਟਿਆਂ ਦੇ ਅੰਦਰ ਹੀ ਚਾਰੇ ਬੱਚੇ ਇਸ ਦੁਨੀਆ ਤੋਂ ਚਲੇ ਗਏ। ਬੱਚਿਆਂ ਦੀ ਮਾਂ ਨੂੰ ਗੰਭੀਰ ਹਾਲਤ 'ਚ ਦਿੱਲੀ ਦੇ ਏਮਜ਼ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਜਦਕਿ ਪਿਤਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਹ ਮੈਡੀਕਲ ਵਿੱਚ ਦਾਖ਼ਲ ਹੈ। ਜੌਨੀ (41) ਮੁਜ਼ੱਫਰਨਗਰ ਜ਼ਿਲੇ ਦੇ ਸਿੱਖੇਡਾ ਦਾ ਰਹਿਣ ਵਾਲਾ ਹੈ ਅਤੇ ਮਜ਼ਦੂਰੀ ਕਰਦਾ ਹੈ। ਉਹ ਆਪਣੀ ਪਤਨੀ ਬਬੀਤਾ (37) ਅਤੇ ਚਾਰ ਬੱਚਿਆਂ ਸਾਰਿਕਾ (10), ਨਿਹਾਰਿਕਾ (8), ਗੋਲੂ (6) ਅਤੇ ਕੱਲੂ (5) ਨਾਲ ਜਨਤਾ ਕਲੋਨੀ, ਮੋਦੀਪੁਰਮ ਵਿੱਚ ਇੱਕ ਮਕਾਨ ਵਿੱਚ ਕਿਰਾਏ ਉੱਤੇ ਰਹਿੰਦਾ

Punjab Bani 24 March,2024
ਡੀ.ਆਈ.ਜੀ ਹਰਚਰਨ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਵੱਲੋਂ ਜੇਰੇ ਇਲਾਜ ਵਿਅਕਤੀਆਂ ਦੀ ਸਿਹਤ ਦਾ ਜਾਇਜ਼ਾ

ਡੀ.ਆਈ.ਜੀ ਹਰਚਰਨ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਵੱਲੋਂ ਜੇਰੇ ਇਲਾਜ ਵਿਅਕਤੀਆਂ ਦੀ ਸਿਹਤ ਦਾ ਜਾਇਜ਼ਾ ਸਿਵਲ ਹਸਪਤਾਲ ਸੰਗਰੂਰ ਅਤੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਜਾ ਕੇ ਕੀਤੀ ਜੇਰੇ ਇਲਾਜ ਵਿਅਕਤੀਆਂ ਨਾਲ ਗੱਲਬਾਤ ਪੁਲਿਸ ਅਤੇ ਪ੍ਰਸ਼ਾਸਨ ਦੀ ਤਰਫੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦਾ ਦਿੱਤਾ ਭਰੋਸਾ, ਛੇਤੀ ਸਿਹਤਯਾਬੀ ਲਈ ਕੀਤੀ ਅਰਦਾਸ ਸੰਗਰੂਰ, 24 ਮਾਰਚ- ਡੀ.ਆਈ.ਜੀ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਜਿਲਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਵੱਲੋਂ ਅੱਜ ਸਿਵਲ ਹਸਪਤਾਲ ਸੰਗਰੂਰ ਅਤੇ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਦਾ ਦੌਰਾ ਕਰਕੇ ਉੱਥੇ ਜੇਰੇ ਇਲਾਜ ਵੱਖ ਵੱਖ ਵਿਅਕਤੀਆਂ ਦੀ ਸਿਹਤ ਦਾ ਜਾਇਜ਼ਾ ਲਿਆ ਗਿਆ। ਪਿਛਲੇ ਦਿਨਾਂ ਵਿੱਚ ਦਿੜਬਾ ਅਤੇ ਸੁਨਾਮ ਦੇ ਇਲਾਕਿਆਂ ਵਿੱਚ ਮਿਲਾਵਟੀ ਸ਼ਰਾਬ ਪੀਣ ਕਾਰਨ ਇਹ ਵਿਅਕਤੀ ਇਹਨਾਂ ਹਸਪਤਾਲਾਂ ਵਿੱਚ ਜੇਰੇ ਇਲਾਜ ਹਨ। ਡੀ.ਆਈ.ਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਇਹਨਾਂ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨੇ ਮਿਲਾਵਟੀ ਸ਼ਰਾਬ ਦੇ ਕਾਲੇ ਕਾਰੋਬਾਰ ਨੂੰ ਚਲਾਉਣ ਵਾਲੇ ਹਰੇਕ ਦੋਸ਼ੀ ਖਿਲਾਫ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਨੂੰ ਅਮਲ ਵਿੱਚ ਲਿਆਂਦੇ ਜਾਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਪੁਲਿਸ ਤੇ ਪ੍ਰਸ਼ਾਸਨ ਜਿੱਥੇ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਖੜਾ ਹੈ ਉੱਥੇ ਹੀ ਇਹਨਾਂ ਅਣਸੁਖਾਵੀਆਂ ਘਟਨਾਵਾਂ ਦੇ ਕਾਰਨ ਮੌਤ ਦੇ ਮੂੰਹ ਵਿੱਚ ਜਾਣ ਵਾਲੀਆਂ ਕੀਮਤੀ ਜਾਨਾਂ ਪ੍ਰਤੀ ਵੀ ਗਹਿਰਾ ਦੁੱਖ ਪ੍ਰਗਟ ਕਰਦਾ ਹੈ। ਸਿਵਲ ਹਸਪਤਾਲ ਸੰਗਰੂਰ ਵਿਖੇ ਭਰਤੀ ਵੱਖ ਵੱਖ ਵਿਅਕਤੀਆਂ ਨਾਲ ਗੱਲਬਾਤ ਕਰਕੇ ਉੱਚ ਅਧਿਕਾਰੀਆਂ ਨੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਅਤੇ ਉਹਨਾਂ ਦੀ ਜਲਦੀ ਸਿਹਤਯਾਬੀ ਲਈ ਅਰਦਾਸ ਕੀਤੀ। ਉੱਚ ਅਧਿਕਾਰੀਆਂ ਨੇ ਨਸ਼ਿਆਂ ਦੇ ਕਾਲੇ ਕਾਰੋਬਾਰ ਨਾਲ ਜੁੜੇ ਹਰ ਵਿਅਕਤੀ ਨੂੰ ਸਖਤ ਤਾੜਨਾ ਕਰਦਿਆਂ ਕਿਹਾ ਕਿ ਕਿਸੇ ਵੀ ਅਜਿਹੇ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ਜੋ ਭੋਲੇ ਭਾਲੇ ਅਤੇ ਮਸੂਮ ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰਨ ਵਿੱਚ ਜੁਟਿਆ ਹੋਇਆ ਹੈ। ਉਹਨਾਂ ਨੇ ਜੇਰੇ ਇਲਾਜ ਵਿਅਕਤੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਇਸ ਮਾਮਲੇ ਵਿੱਚ ਦੋਸ਼ੀਆਂ ਖਿਲਾਫ ਠੋਸ ਕਾਰਵਾਈ ਕੀਤੀ ਜਾਵੇਗੀ ਅਤੇ ਗੈਰ ਸਮਾਜਿਕ ਅਨਸਰਾਂ ਵੱਲੋਂ ਇਸ ਮੰਦਭਾਗੀ ਘਟਨਾ ਨੂੰ ਅੰਜਾਮ ਦੇਣ ਲਈ ਕੀਤੀ ਗਈ ਹਰ ਕਾਰਵਾਈ ਦਾ ਪਰਦਾਫਾਸ਼ ਕੀਤਾ ਜਾਵੇਗਾ। ਇਸ ਦੌਰਾਨ ਪੁਲਿਸ ਅਤੇ ਪ੍ਰਸ਼ਾਸਨ ਦੇ ਇਹਨਾਂ ਉੱਚ ਅਧਿਕਾਰੀਆਂ ਨੇ ਜੇਰੇ ਇਲਾਜ ਵਿਅਕਤੀਆਂ ਦੇ ਪਰਿਵਾਰਿਕ ਮੈਂਬਰਾਂ ਨਾਲ ਵੀ ਗੱਲਬਾਤ ਕੀਤੀ ਅਤੇ ਦੋਸ਼ੀਆਂ ਵਿਰੁੱਧ ਕਾਰਵਾਈ ਲਈ ਹੁਣ ਤੱਕ ਹੋਈ ਜਾਂਚ ਪੜਤਾਲ ਬਾਰੇ ਜਾਣੂ ਕਰਾਇਆ। ਉਹਨਾਂ ਨੇ ਜੇਰੇ ਇਲਾਜ ਵਿਅਕਤੀਆਂ ਦੀ ਸਿਹਤ ਦੀ ਨਿਗਰਾਨੀ ਕਰ ਰਹੇ ਡਾਕਟਰਾਂ ਤੋਂ ਵੀ ਇਹਨਾਂ ਦੀ ਸਿਹਤ ਸਥਿਤੀ ਸਬੰਧੀ ਜਾਇਜ਼ਾ ਲਿਆ ਅਤੇ ਸਰਵੋਤਮ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਦੀ ਹਦਾਇਤ ਕੀਤੀ।

Punjab Bani 24 March,2024
ਕੇਦਰੀ ਮੰਤਰੀ ਅਨੁਰਾਗ ਠਾਕੁਰ ਨੇ ਸਾਧਿਆ ਗੋਵਿੰਦ ਸਿੰਘ ਤੇ ਨਿਸ਼ਾਨਾ

ਕੇਦਰੀ ਮੰਤਰੀ ਅਨੁਰਾਗ ਠਾਕੁਰ ਨੇ ਸਾਧਿਆ ਗੋਵਿੰਦ ਸਿੰਘ ਤੇ ਨਿਸ਼ਾਨਾ ਨਵੀਂ ਦਿੱਲੀ : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਦਿੱਤੇ ਵਿਵਾਦਿਤ ਬਿਆਨ ਨੂੰ ਲੈ ਕੇ ਪੀਪੀਸੀ ਮੁਖੀ ਗੋਵਿੰਦ ਸਿੰਘ ਦੋਤਾਸਰਾ 'ਤੇ ਨਿਸ਼ਾਨਾ ਸਾਧਿਆ ਹੈ। ਸ਼ਨੀਵਾਰ ਨੂੰ ਮੀਡੀਆ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਕੱਲ੍ਹ ਭਾਰਤੀ ਗਠਜੋੜ ਦੇ ਇੱਕ ਮੈਂਬਰ ਨੇ ਉਨ੍ਹਾਂ ਦੀ ਪਾਰਟੀ ਦੀ ਇੱਕ ਮਹਿਲਾ ਆਗੂ ਦੇ ਸਾਹਮਣੇ ਦੇਸ਼ ਦੇ ਪ੍ਰਧਾਨ ਮੰਤਰੀ ਲਈ ਬਹੁਤ ਹੀ ਇਤਰਾਜ਼ਯੋਗ ਭਾਸ਼ਾ ਵਿੱਚ ਅਸ਼ਲੀਲ ਟਿੱਪਣੀ ਕੀਤੀ। ਕੇਂਦਰੀ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸਭ ਤੋਂ ਹਰਮਨਪਿਆਰੇ ਨੇਤਾ ਲਈ ਜੋ ਸ਼ਬਦ ਵਰਤੇ ਹਨ ਉਹ ਪੂਰੀ ਦੁਨੀਆ ਵਿਚ ਨਿੰਦਣਯੋਗ ਹਨ ਅਤੇ ਲੋਕਤੰਤਰ ਵਿਚ ਅਜਿਹੀਆਂ ਚੀਜ਼ਾਂ ਲਈ ਕੋਈ ਥਾਂ ਨਹੀਂ ਹੈ।ਤੁਹਾਨੂੰ ਦੱਸ ਦੇਈਏ ਕਿ ਲੋਕ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਨੇ ਭਾਰਤੀ ਗਠਜੋੜ ਦੇ ਮੈਂਬਰ ਨੂੰ ਹਰਾਇਆ ਸੀ। ਸੀ.ਪੀ.ਐਮ.ਪੀ.ਪੀ.ਸੀ. ਦੇ ਮੁਖੀ ਗੋਵਿੰਦ ਸਿੰਘ ਦੋਟਾਸਰਾ ਸ਼ਨੀਵਾਰ ਨੂੰ ਸੀਕਰ ਲੋਕ ਸਭਾ ਸੰਸਦੀ ਹਲਕੇ ਦੇ ਦੌਰੇ 'ਤੇ ਸੀਕਰ ਪਹੁੰਚੇ।

Punjab Bani 24 March,2024
ਲੋਕ ਸਭਾ ਚੋਣਾਂ : ਪੁਲਸ ਨੇ 3 ਕਰੋੜ ਦੀ ਨਕਦੀ ਕੀਤੀ ਬਰਾਮਦ

ਲੋਕ ਸਭਾ ਚੋਣਾਂ : ਪੁਲਸ ਨੇ 3 ਕਰੋੜ ਦੀ ਨਕਦੀ ਕੀਤੀ ਬਰਾਮਦ ਨਵੀਂ ਦਿੱਲੀ : ਲੋਕ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਦਿੱਲੀ ਕੈਂਟ ਇਲਾਕੇ ਤੋਂ ਤਿੰਨ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ। ਦਿੱਲੀ ਪੁਲਿਸ ਮੁਤਾਬਕ ਇਹ ਪੈਸਾ ਸ਼ਾਹਦਰਾ ਦੇ ਇੱਕ ਸਕਰੈਪ ਡੀਲਰ ਦਾ ਹੈ। ਤਾਜ਼ਾ ਜਾਣਕਾਰੀ ਅਨੁਸਾਰ ਫੜੇ ਗਏ ਤਿੰਨੋਂ ਮੁਲਜ਼ਮ ਇੱਕੋ ਸਕਰੈਪ ਡੀਲਰ ਲਈ ਕੰਮ ਕਰਦੇ ਹਨ। ਪੁਲਿਸ ਨੇ ਇਨ੍ਹਾਂ ਕੋਲੋਂ 3 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਮੰਨਿਆ ਜਾ ਰਿਹਾ ਹੈ ਕਿ ਤਿੰਨੋਂ ਮੁਲਜ਼ਮ ਇਹ ਨਕਦੀ ਗੁਰੂਗ੍ਰਾਮ ਤੋਂ ਲੈ ਕੇ ਆਏ ਸਨ ਅਤੇ ਦਿੱਲੀ ਦੇ ਕਰੋਲ ਬਾਗ ਵਿੱਚ ਕਿਸੇ ਨੂੰ ਪਹੁੰਚਾਉਣ ਵਾਲੇ ਸਨ। ਫਿਲਹਾਲ ਪੁਲਸ ਨੇ ਤਿੰਨਾਂ ਦੋਸ਼ੀਆਂ ਨੂੰ ਇਨਕਮ ਟੈਕਸ ਵਿਭਾਗ ਦੇ ਹਵਾਲੇ ਕਰ ਦਿੱਤਾ ਹੈ।

Punjab Bani 24 March,2024
ਬਰਫਬਾਰੀ ਕਾਰਨ ਫਸੇ 300 ਲੋਕਾਂ ਨੂੰ ਹਵਾਈ ਸੈਨਾ ਨੇ ਬਚਾਇਆ

ਬਰਫਬਾਰੀ ਕਾਰਨ ਫਸੇ 300 ਲੋਕਾਂ ਨੂੰ ਹਵਾਈ ਸੈਨਾ ਨੇ ਬਚਾਇਆ ਜੰਮੂ : ਭਾਰਤੀ ਹਵਾਈ ਸੈਨਾ ਨੇ ਸ਼ਨੀਵਾਰ ਨੂੰ ਜੰਮੂ-ਕਸ਼ਮੀਰ ਅਤੇ ਲੱਦਾਖ 'ਚ ਭਾਰੀ ਬਰਫ਼ਬਾਰੀ ਕਾਰਨ ਵੱਖ-ਵੱਖ ਥਾਵਾਂ 'ਤੇ ਫਸੇ 328 ਲੋਕਾਂ ਨੂੰ ਹਵਾਈ ਜਹਾਜ਼ ਰਾਹੀਂ ਬਾਹਰ ਕੱਢਿਆ। ਅਧਿਕਾਰੀਆਂ ਅਨੁਸਾਰ, 22 ਜਨਵਰੀ ਨੂੰ ਕਾਰਗਿਲ ਕੋਰੀਅਰ ਸੇਵਾ ਦੀ ਸ਼ੁਰੂਆਤ ਤੋਂ ਬਾਅਦ, ਭਾਰਤੀ ਹਵਾਈ ਸੈਨਾ ਨੇ ਸਿਵਲ ਪ੍ਰਸ਼ਾਸਨ ਦੇ ਤਾਲਮੇਲ ਵਿੱਚ ਹੁਣ ਤੱਕ ਕੁੱਲ 3442 ਲੋਕਾਂ ਨੂੰ ਏਅਰਲਿਫਟ ਕੀਤਾ ਹੈ। ਭਾਰੀ ਬਰਫ਼ਬਾਰੀ ਕਾਰਨ 434 ਕਿਲੋਮੀਟਰ ਲੰਬੇ ਸ਼੍ਰੀਨਗਰ-ਲੇਹ ਰਾਸ਼ਟਰੀ ਰਾਜਮਾਰਗ ਨੂੰ ਬੰਦ ਕਰ ਦਿੱਤਾ ਗਿਆ ਹੈ। ਇਕ ਅਧਿਕਾਰੀ ਮੁਤਾਬਕ ਸ਼ਨੀਵਾਰ ਨੂੰ ਦੋ ਕਾਰਗਿਲ ਕੋਰੀਅਰ ਜਹਾਜ਼ਾਂ ਨੇ 328 ਯਾਤਰੀਆਂ ਨੂੰ ਏਅਰਲਿਫਟ ਕੀਤਾ।

Punjab Bani 24 March,2024
4 ਸਾਲਾ ਮਾਸੂਮ ਬੱਚੀ ਨਾਲ ਜਬਰ ਜਿਨਾਹ ਕਰਨ ਤੇ ਭੜਕੇ ਲੋਕ

4 ਸਾਲਾ ਮਾਸੂਮ ਬੱਚੀ ਨਾਲ ਜਬਰ ਜਿਨਾਹ ਕਰਨ ਤੇ ਭੜਕੇ ਲੋਕ ਨਵੀਂ ਦਿੱਲੀ: ਪੂਰਬੀ ਦਿੱਲੀ ਦੇ ਪਾਂਡਵ ਨਗਰ 'ਚ 4 ਸਾਲ ਦੀ ਬੱਚੀ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਲੜਕੀ ਨਾਲ ਉਸ ਦੇ ਟਿਊਸ਼ਨ ਸੈਂਟਰ 'ਚ ਇਕ ਵਿਅਕਤੀ ਨੇ ਕਥਿਤ ਤੌਰ 'ਤੇ ਜਬਰ ਜਨਾਹ ਕੀਤਾ ਸੀ। ਘਟਨਾ ਤੋਂ ਬਾਅਦ ਪਾਂਡਵ ਨਗਰ ਇਲਾਕੇ 'ਚ ਲੋਕਾਂ ਨੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਅਤੇ ਕਾਰਾਂ ਦੀ ਭੰਨਤੋੜ ਕੀਤੀ। ਦਿੱਲੀ ਪੂਰਬੀ ਰੇਂਜ ਦੇ ਐਡੀਸ਼ਨਲ ਸੀਪੀ ਸਾਗਰ ਸਿੰਘ ਕਲਸੀ ਨੇ ਦੱਸਿਆ, ''ਕੱਲ੍ਹ ਮੰਡਾਵਲੀ ਥਾਣੇ 'ਚ ਸ਼ਿਕਾਇਤ ਮਿਲੀ ਸੀ ਕਿ ਇਕ 4 ਸਾਲਾ ਲੜਕੀ ਨਾਲ 34 ਸਾਲਾ ਵਿਅਕਤੀ ਨੇ ਉਸੇ ਥਾਂ 'ਤੇ ਜਬਰ ਜਨਾਹ ਕੀਤਾ, ਜਿੱਥੇ ਉਹ ਟਿਊਸ਼ਨ ਲਈ ਜਾਂਦੀ ਹੈ। ਕੇਸ ਦਰਜ ਕਰ ਲਿਆ ਗਿਆ ਹੈ ਅਤੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ।"

Punjab Bani 24 March,2024
ਪ੍ਰਧਾਨ ਮੰਤਰੀ ਨੇ ਹੋਲੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨੇ ਹੋਲੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਰੰਗਾਂ ਦੇ ਤਿਉਹਾਰ ਹੋਲੀ 'ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਪੀਐੱਮ ਮੋਦੀ ਨੇ ਇੰਸਟਾਗ੍ਰਾਮ 'ਤੇ ਪੋਸਟ ਕਰਦੇ ਹੋਏ ਕਿਹਾ, "ਮੇਰੇ ਦੇਸ਼ ਦੇ ਸਾਰੇ ਪਰਿਵਾਰਕ ਮੈਂਬਰਾਂ ਨੂੰ ਹੋਲੀ ਦੀਆਂ ਬਹੁਤ-ਬਹੁਤ ਮੁਬਾਰਕਾਂ। ਪਿਆਰ ਅਤੇ ਸਦਭਾਵਨਾ ਦੇ ਰੰਗਾਂ ਨਾਲ ਸਜਿਆ ਇਹ ਰਵਾਇਤੀ ਤਿਉਹਾਰ ਤੁਹਾਡੇ ਸਾਰਿਆਂ ਦੇ ਜੀਵਨ ਵਿੱਚ ਨਵੀਂ ਊਰਜਾ ਅਤੇ ਨਵਾਂ ਉਤਸ਼ਾਹ ਲੈ ਕੇ ਆਵੇ।"

Punjab Bani 24 March,2024
ਡੋਡਿਆਂ ਦੀ ਬਿਜਾਈ ਕਰਨ ਵਾਲਾ ਕੀਤਾ ਗ੍ਰਿਫ਼ਤਾਰ

ਡੋਡਿਆਂ ਦੀ ਬਿਜਾਈ ਕਰਨ ਵਾਲਾ ਕੀਤਾ ਗ੍ਰਿਫ਼ਤਾਰ ਬਟਾਲਾ : ਐਸਐਸਪੀ ਬਟਾਲਾ ਅਸ਼ਵਿਨੀ ਗੋਤੀਆਲ ਦੇ ਹੁਕਮਾਂ ਤਹਿਤ ਨਸ਼ਾ ਤਸਕਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਪੋਸਤ ਡੋਡਿਆਂ ਦੀ ਬਜਾਈ ਕਰਨ ਵਾਲੇ ਵਿਅਕਤੀ ਨੂੰ ਥਾਣਾ ਸੇਖਵਾਂ ਦੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵਲੋਂ 735 ਬੂਟੇ ਡੋਡੇ/ਸਟਰਾਅ ਸਮੇਤ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਾਣਕਾਰੀ ਦਿੰਦਿਆਂ ਡੀਐੱਸਪੀ ਨਾਰਕੋਟਿਕ ਸੈੱਲ ਬਟਾਲਾ ਲਵਦੀਪ ਸਿੰਘ ਗਿੱਲ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਲਖਬੀਰ ਸਿੰਘ ਪੁੱਤਰ ਸੂਬਾ ਸਿੰਘ ਵਾਸੀ ਠੱਕਰਸੰਧੂ ਨੇ ਆਪਣੇ ਪੋਲਟਰੀ ਫਾਰਮ ਦੀ ਬੈਕਸਾਈਡ ’ਤੇ ਖੇਤਾਂ 'ਚ ਬੀਜੀ ਕਣਕ ਦੇ ਵਿਚਕਾਰ ਇਕ ਮਰਲਾ ਜਗ੍ਹਾ ’ਤੇ ਪੋਸਤ ਡੋਡੇ ਬੀਜੇ ਹੋਏ ਹਨ। ਉਨ੍ਹਾਂ ਦੱਸਿਆ ਕਿ ਜਿਸ ਦੇ ਤੁਰੰਤ ਬਾਅਦ ਉਨ੍ਹਾਂ ਦੀ ਅਗਵਾਈ ਹੇਠ ਥਾਣਾ ਸੇਖਵਾਂ ਦੇ ਐਸਐੱਚਓ ਜਸਜੀਤ ਸਿੰਘ, ਏਐੱਸਆਈ ਚਰਨਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਉਕਤ ਵਿਅਕਤੀ ਕੋਲੋਂ ਬੀਜੇ ਹੋਏ ਬੂਟਿਆਂ ਦੀ ਨਿਸ਼ਾਨਦੇਹੀ ਕਰਵਾਉਣ ਤੋਂ ਬਾਅਦ ਉਸ ਕੋਲੋਂ ਕਟਾਈ ਕਰਵਾਈ। ਉਨ੍ਹਾਂ ਦੱਸਿਆ ਕਿ 735 ਬੂਟੇ ਡੋਡੇ/ਸਟਰਾਅ ਦੇ ਬਰਾਮਦ ਹੋਏ ਜਿਨ੍ਹਾਂ ਨੂੰ ਕਬਜ਼ੇ 'ਚ ਲੈਣ ਉਪਰੰਤ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਡੀਐੱਸਪੀ ਗਿੱਲ ਨੇ ਅੱਗੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਕਾਰਵਾਈ ਕਰਦਿਆਂ ਥਾਣਾ ਸੇਖਵਾਂ ਵਿਖੇ ਐੱਨਡੀਪੀਐੱਸ ਐਕਟ ਤਹਿਤ ਕਥਿਤ ਮੁਲਜ਼ਮ ਲਖਬੀਰ ਸਿੰਘ ਵਿਰੁੱਧ ਕੇਸ ਦਰਜ ਕਰ ਦਿੱਤਾ ਗਿਆ ਹੈ।

Punjab Bani 24 March,2024
ਜਹਿਰੀਲੀ ਸ਼ਰਾਬ ਮਾਮਲਾ : ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ

ਜਹਿਰੀਲੀ ਸ਼ਰਾਬ ਮਾਮਲਾ : ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ - 5-5 ਲੱਖ ਦੇਣ ਦੀ ਆਖੀ ਗੱਲ ਚੰਡੀਗੜ੍ਹ : ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੇ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਪਿੰਡ ਗੁੱਜਰਾਂ ਵਿਖੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਇਸ ਪਿੰਡ ਇਕੱਠੇ ਕਈ ਸਿਵੇ ਬਲੇ ਹਨ ਅਤੇ ਪਰਿਵਾਰਾਂ ਦਾ ਬੁਰਾ ਹਾਲ ਹੈ। ਮੁੱਖ ਮੰਤਰੀ ਨੇ ਵੱਡਾ ਐਲਾਨ ਕਰਦਿਆਂ ਕਿਹਾ ਮ੍ਰਿਤਕ ਲੋਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇਣ ਦੀ ਗੱਲ ਕਹੀ ਅਤੇ ਨਾਲ ਹੀ ਕਿਹਾ ਕਿ ਉਨ੍ਹਾਂ ਦੇ ਬੱਚਿਆਂ ਨੂੰ ਪੜ੍ਹਾਉਣਗੇ ਵੀ ਅਤੇ ਨੌਕਰੀਆਂ ਵੀ ਦੇਣਗੇ ਅਤੇ ਜਿਹੜੇ ਲੋਕ ਇਸ ਘਟਨਾ ਲਈ ਜ਼ਿੰਮੇਵਾਰ ਹਨ, ਉਨ੍ਹਾਂ ‘ਤੇ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ। ਸੀਐੱਮ ਮਾਨ ਨੇ ਕਿਹਾ ਕਿ ਜਿੰਨੀ ਦੇਰ ਤੱਕ ਮੈਂ ਮੁੱਖ ਮੰਤਰੀ ਹਾਂ, ਕਿਸੇ ਘਰ ਦਾ ਚੁੱਲ੍ਹਾ ਨਹੀਂ ਬੁਝਣ ਦਿਆਂਗਾ। ਉਨ੍ਹਾਂ ਕਿਹਾ ਕਿ ਜੇ ਲੋਕਾਂ ਨੂੰ ਮੇਰੇ ਕੰਮ ਨਾ ਚੰਗੇ ਲੱਗੇ ਤਾਂ ਉਹ ਮੈਨੂੰ ਕੁਰਸੀ ਤੋਂ ਉਤਾਰ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਚਿੱਟੇ ਨਾਲ ਲੋਕਾਂ ਦੇ ਘਰਾਂ ਨੂੰ ਬਰਬਾਦ ਕਰਨ ਵਾਲਿਆਂ ਨੂੰ ਵੀ ਕਿਸੇ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕਰਕੇ ਉਨ੍ਹਾਂ ਨੂੰ ਜੇਲ੍ਹ ਭੇਜਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਸਾਡਾ ਪੰਜਾਬ ਹੱਸਦਾ-ਵੱਸਦਾ ਰਹੇ ਅਤੇ ਪੰਜਾਬੀਆਂ ਦਾ ਜੀਵਨ ਪੱਧਰ ਉੱਚਾ ਹੋਵੇ, ਜਿਸ ਲਈ ਅਸੀਂ ਵਚਨਬੱਧ ਹਾਂ।

Punjab Bani 24 March,2024
ਆਪ ਪੰਜਾਬ ਇਕਾਈ ਦੇ ਸਾਰੇ ਆਗੂ ਅਰਵਿੰਦ ਕੇਜਰੀਵਾਲ ਨਾਲ ਚਟਾਨ ਵਾਂਗ ਖੜੇ ਹਨ : ਭਗਵੰਤ ਮਾਨ

ਆਪ ਪੰਜਾਬ ਇਕਾਈ ਦੇ ਸਾਰੇ ਆਗੂ ਅਰਵਿੰਦ ਕੇਜਰੀਵਾਲ ਨਾਲ ਚਟਾਨ ਵਾਂਗ ਖੜੇ ਹਨ : ਭਗਵੰਤ ਮਾਨ ਚੰਡੀਗੜ : ਆਮ ਆਦਮੀ ਪਾਰਟੀ ਪੰਜਾਬ ਵੱਲੋਂ ਇੱਕ ਅਹਿਮ ਮੀਟਿੰਗ ਸੂਬਾ ਪ੍ਰਧਾਨ ਭਗਵੰਤ ਮਾਨ ਦੀ ਪ੍ਰਧਾਨਗੀ ‘ਚ ਕੀਤੀ ਗਈ । ਇਸ ਮੀਟਿੰਗ ਵਿੱਚ ਪਾਰਟੀ ਦੇ ਪੰਜਾਬ ਦੇ ਸਾਰੇ ਵਿਧਾਇਕ, ਸੂਬਾ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਹਾਜ਼ਰ ਸਨ। ਮੀਟਿੰਗ ਵਿੱਚ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ, ਸੂਬੇ ਅਤੇ ਦਿੱਲੀ ਵਿੱਚ ਪਾਰਟੀ ਵੱਲੋਂ ਕੀਤੇ ਜਾ ਰਹੇ ਵੱਖ-ਵੱਖ ਵਿਰੋਧ ਪ੍ਰਦਰਸ਼ਨ, ਆਗਾਮੀ ਲੋਕ ਸਭਾ ਚੋਣਾਂ ਅਤੇ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਵੀ ਭਾਜਪਾ ਦੀਆਂ ਤਾਨਾਸ਼ਾਹੀ ਕਾਰਵਾਈਆਂ ਵਰਗੇ ਕਈ ਮੁੱਦੇ ਵਿਚਾਰੇ ਗਏ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਪੰਜਾਬ ਇਕਾਈ ਦੇ ਸਾਰੇ ਆਗੂ ਅਰਵਿੰਦ ਕੇਜਰੀਵਾਲ ਨਾਲ ਚਟਾਨ ਵਾਂਗ ਖੜ੍ਹੇ ਹਨ। ਅਸੀਂ ਮੋਦੀ ਸਰਕਾਰ ਦੀ ਇਸ ਤਾਨਾਸ਼ਾਹੀ ਅਤੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਦਾ ਪੂਰੀ ਤਾਕਤ ਨਾਲ ਵਿਰੋਧ ਕਰਾਂਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਤਾਨਾਸ਼ਾਹੀ ਨੂੰ ਖਤਮ ਕਰਨ ਲਈ ਜਨਤਾ ਆਪਣੀ ਵੋਟ ਦਾ ਇਸਤੇਮਾਲ ਕਰੇਗੀ ਅਤੇ ਇਸ ਦਾ ਮੂੰਹ ਤੋੜਵਾਂ ਜਵਾਬ ਦੇਵੇਗੀ। ਮੀਟਿੰਗ ਦਾ ਏਜੰਡਾ 31 ਮਾਰਚ ਦੀ ਮਹਾਂਰੈਲੀ ਵੀ ਸੀ। ਮਾਨ ਨੇ ਕਿਹਾ ਕਿ ਦੇਸ਼ ਦੇ ਲੋਕਤੰਤਰ ਨੂੰ ਬਚਾਉਣ ਲਈ ਭਾਰਤੀ ਗਠਜੋੜ ਦੀਆਂ ਸਾਰੀਆਂ ਪਾਰਟੀਆਂ ਅਤੇ ਆਗੂ ਰਾਮਲੀਲਾ ਮੈਦਾਨ ਵਿੱਚ ਇਕੱਠੇ ਹੋ ਰਹੇ ਹਨ। ਭਾਜਪਾ ਦੀ ਤਾਨਾਸ਼ਾਹੀ ਦੀ ਕੋਈ ਸੀਮਾ ਨਹੀਂ ਹੈ। ਵਿਰੋਧੀ ਨੇਤਾਵਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ। ਮੌਜੂਦਾ ਮੁੱਖ ਮੰਤਰੀ ਨੂੰ ਬਿਨਾਂ ਕਿਸੇ ਸਬੂਤ ਦੇ ਗ੍ਰਿਫਤਾਰ ਕੀਤਾ ਜਾ ਰਿਹਾ ਹੈ।

Punjab Bani 24 March,2024
ਥਾਣਾ ਦਿੜ੍ਹਬਾ, ਥਾਣਾ ਸਿਟੀ ਸੁਨਾਮ ਅਤੇ ਥਾਣਾ ਚੀਮਾ ਦੇ ਖੇਤਰ ਵਿਖੇ ਨਕਲੀ ਸ਼ਰਾਬ ਵੇਚਣ ਵਾਲੇ ਗਿਰੋਹ ਦੇ ਦੇ ਹੁਣ ਤੱਕ 10 ਦੋਸ਼ੀ ਗ੍ਰਿਫਤਾਰ

ਥਾਣਾ ਦਿੜ੍ਹਬਾ, ਥਾਣਾ ਸਿਟੀ ਸੁਨਾਮ ਅਤੇ ਥਾਣਾ ਚੀਮਾ ਦੇ ਖੇਤਰ ਵਿਖੇ ਨਕਲੀ ਸ਼ਰਾਬ ਵੇਚਣ ਵਾਲੇ ਗਿਰੋਹ ਦੇ ਦੇ ਹੁਣ ਤੱਕ 10 ਦੋਸ਼ੀ ਗ੍ਰਿਫਤਾਰ ਸੰਗਰੂਰ, 24 ਮਾਰਚ: ਡੀ.ਆਈ.ਜੀ., ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ ਆਈ.ਪੀ.ਐਸ. ਨੇ ਇੱਕ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਜਤਿੰਦਰ ਜੋਰਵਾਲ ਆਈ.ਏ.ਐਸ., ਡੀ.ਸੀ., ਸੰਗਰੂਰ ਅਤੇ ਸਰਤਾਜ ਸਿੰਘ ਚਾਹਲ, ਆਈ.ਪੀ.ਐਸ, ਐਸ.ਐਸ.ਪੀ, ਸੰਗਰੂਰ ਦੀ ਯੋਗ ਅਗਵਾਈ ‘ਚ ਜ਼ਿਲ੍ਹਾ ਪੁਲਿਸ ਸੰਗਰੂਰ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਪੁਲਿਸ ਥਾਣਾ ਦਿੜ੍ਹਬਾ, ਥਾਣਾ ਸਿਟੀ ਸੁਨਾਮ ਅਤੇ ਥਾਣਾ ਚੀਮਾ ਦੇ ਖੇਤਰਾਂ ਵਿੱਚ ਨਕਲੀ ਸ਼ਰਾਬ ਵੇਚਣ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ 10 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਨਕਲੀ ਸ਼ਰਾਬ ਅਤੇ ਨਕਲੀ ਸ਼ਰਾਬ ਦੇ ਨਿਰਮਾਣ ਅਤੇ ਲੇਬਲਿੰਗ ਲਈ ਵਰਤੇ ਜਾਣ ਵਾਲੇ ਹੋਰ ਸਾਜ਼ੋ-ਸਾਮਾਨ ਦੀ ਵੱਡੀ ਬਰਾਮਦਗੀ ਕੀਤੀ ਗਈ। ਡੀ.ਆਈ.ਜੀ., ਪਟਿਆਲਾ ਰੇਂਜ ਨੇ ਦੱਸਿਆ ਕਿ ਮਿਤੀ 20.03.2024 ਨੂੰ ਸੰਗਰੂਰ ਪੁਲਿਸ ਨੂੰ ਪਿੰਡ ਗੁੱਜਰਾਂ (ਥਾਣਾ ਦਿੜ੍ਹਬਾ) ਤੋਂ ਗੈਰ ਕੁਦਰਤੀ ਮੌਤਾਂ ਹੋਣ ਦੀ ਘਟਨਾ ਸਬੰਧੀ ਸੂਚਨਾ ਮਿਲੀ ਸੀ। ਸੂਚਨਾ ਮਿਲਣ ਦੇ ਤੁਰੰਤ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਟੀਮ ਨੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਅਤੇ ਮਨਪ੍ਰੀਤ ਸਿੰਘ ਉਰਫ ਮਨੀ ਪੁੱਤਰ ਅਮਰੀਕ ਸਿੰਘ ਅਤੇ ਸੁਖਵਿੰਦਰ ਸਿੰਘ ਉਰਫ ਸੁੱਖੀ ਪੁੱਤਰ ਅਵਤਾਰ ਸਿੰਘ ਦੋਵੇਂ ਵਾਸੀ ਪਿੰਡ ਗੁੱਜਰਾਂ ਦੇ ਖਿਲਾਫ ਐਫ.ਆਈ.ਆਰ ਨੰ. 25 ਮਿਤੀ 20.03.2024 ਅਧੀਨ 302, 34 ਆਈ.ਪੀ.ਸੀ. ਅਤੇ 61/01/14 ਆਬਕਾਰੀ ਐਕਟ ਥਾਣਾ ਦਿੜ੍ਹਬਾ ਵਿਖੇ ਦਰਜ ਕੀਤੀ। ਉਕਤ ਮਾਮਲੇ ਦੀ ਤਫ਼ਤੀਸ਼ ਦੌਰਾਨ ਮੁਲਜ਼ਮ ਮਨਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਗੁਰਲਾਲ ਸਿੰਘ ਪੁੱਤਰ ਮੇਵਾ ਸਿੰਘ ਵਾਸੀ ਉਭਾਵਾਲ ਅਤੇ ਇਸ ਪੂਰੇ ਕਾਂਡ ਦੇ ਮਾਸਟਰ ਮਾਈਂਡ ਹਰਮਨਪ੍ਰੀਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਤੇਈਪੁਰ, ਤਹਿਸੀਲ ਪਾਤੜਾਂ, ਜ਼ਿਲ੍ਹਾ ਪਟਿਆਲਾ ਨੂੰ ਗਿ੍ਫ਼ਤਾਰ ਕੀਤਾ ਗਿਆ ਅਤੇ ਭਾਰੀ ਮਾਤਰਾ ਵਿੱਚ ਨਕਲੀ ਸ਼ਰਾਬ ਅਤੇ ਇਸ ਨਕਲੀ ਸ਼ਰਾਬ ਦੇ ਨਿਰਮਾਣ ਲਈ ਵਰਤੇ ਜਾਂਦੇ ਹੋਰ ਸਮਾਨ ਦੀ ਬਰਾਮਦਗੀ ਕੀਤੀ ਗਈ। ਮਿਤੀ 22.03.2024 ਨੂੰ ਪੁਲਿਸ ਥਾਣਾ ਸਿਟੀ ਸੁਨਾਮ ਅਤੇ ਥਾਣਾ ਚੀਮਾ ਵਿਖੇ ਸੂਚਨਾ ਮਿਲੀ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਦੇ ਕੁੱਝ ਵਿਅਕਤੀ ਵੀ ਨਕਲੀ ਸ਼ਰਾਬ ਪੀਣ ਨਾਲ ਬਿਮਾਰ ਹੋ ਗਏ ਸਨ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ 'ਤੇ ਪਹੁੰਚੀ ਅਤੇ ਪੂਰੇ ਮਾਮਲੇ ਦੀ ਜਾਂਚ ਕੀਤੀ। ਤਫਤੀਸ਼ ਕਰਨ 'ਤੇ ਪਤਾ ਲੱਗਾ ਕਿ ਇਹ ਘਟਨਾ ਵੀ ਉਸੇ ਨਕਲੀ ਸ਼ਰਾਬ ਦੇ ਸੇਵਨ ਕਾਰਨ ਵਾਪਰੀ ਸੀ, ਜਿਸ ਕਾਰਨ ਥਾਣਾ ਦਿੜ੍ਹਬਾ ਦੇ ਖੇਤਰ 'ਚ ਮਿਤੀ 20.03.2024 ਨੂੰ ਇਹ ਘਟਨਾ ਵਾਪਰੀ ਸੀ ਕਿਉਂਕਿ ਉਕਤ ਨਕਲੀ ਸ਼ਰਾਬ ਦੀ ਕੁਝ ਖੇਪ ਵੀ ਇਨ੍ਹਾਂ ਕੋਲ ਪਹੁੰਚੀ ਸੀ। ਇਸ ਗੈਰ-ਕਾਨੂੰਨੀ ਧੰਦੇ ਦਾ ਪਰਦਾਫਾਸ਼ ਕਰਨ ਅਤੇ ਖਤਰੇ ਦੀਆਂ ਜੜ੍ਹਾਂ ਤੱਕ ਪਹੁੰਚਣ ਲਈ, 22.03.2024 ਨੂੰ, ਸੰਗਰੂਰ ਪੁਲਿਸ ਨੇ ਦੋ ਹੋਰ ਐਫ.ਆਈ.ਆਰ. ਨੰ. 18 ਮਿਤੀ 22.03.2024 ਅ/ਧ 302, 120-ਬੀ ਆਈ.ਪੀ.ਸੀ. ਅਤੇ 61-ਏ ਆਬਕਾਰੀ ਐਕਟ, ਥਾਣਾ ਚੀਮਾ ਵਿਖੇ 7 ਵਿਅਕਤੀਆਂ ਖ਼ਿਲਾਫ਼ ਅਤੇ ਇਸ ਤੋਂ ਇਲਾਵਾ ਐਫ ਆਈ ਆਰ ਨੰ. 44 ਮਿਤੀ 22.03.2024 ਅ/ਧ 302, 34 ਆਈ.ਪੀ.ਸੀ. ਅਤੇ 61-ਏ ਆਬਕਾਰੀ ਐਕਟ ਥਾਣਾ ਸਿਟੀ ਸੁਨਾਮ, ਸੰਗਰੂਰ ਵਿਖੇ 6 ਵਿਅਕਤੀਆਂ ਖਿਲਾਫ ਦਰਜ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਵੱਖ-ਵੱਖ ਥਾਵਾਂ 'ਤੇ ਟੀਮਾਂ ਭੇਜੀਆਂ ਅਤੇ ਤੁਰੰਤ ਕਾਰਵਾਈ ਕਰਕੇ ਇਸ ਘਟਨਾ ਵਿੱਚ ਸ਼ਾਮਲ ਜ਼ਿਆਦਾਤਰ ਦੋਸ਼ੀਆਂ ਨੂੰ ਫੜਨ ਵਿੱਚ ਕਾਮਯਾਬ ਰਹੀ। ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਨਾਲ ਗ੍ਰਿਫ਼ਤਾਰ ਵਿਅਕਤੀਆਂ ਦੀ ਕੁੱਲ ਗਿਣਤੀ 10 ਹੋ ਗਈ ਹੈ। ਇਹ ਦੋ ਫੜੇ ਗਏ ਮੁਲਜ਼ਮਾਂ ਦੀ ਪਛਾਣ ਮੰਗਲ ਪੁੱਤਰ ਚੰਨਾ ਰਾਮ ਵਾਸੀ ਟਿੱਬੀ ਰਵਿਦਾਸਪੁਰਾ, ਸੁਨਾਮ ਅਤੇ ਵੀਰੂ ਸੈਣੀ ਪੁੱਤਰ ਮਰਹੂਮ ਪੁੰਨੂੰ ਸੈਣੀ ਵਾਸੀ ਵਾਰਡ ਨੰ.3 ਸੁਨਾਮ ਵਜੋਂ ਹੋਈ ਹੈ। ਜਾਂਚ ਦੌਰਾਨ ਪਤਾ ਲੱਗਾ ਹੈ ਕਿ ਉਪਰੋਕਤ ਵੀਰੂ ਸੈਣੀ ਨੇ 4 ਪੇਟੀਆਂ ਨਕਲੀ ਸ਼ਰਾਬ ਸੋਮਾ ਕੌਰ (ਮੁਲਜ਼ਮ ਪਹਿਲਾਂ ਹੀ ਗ੍ਰਿਫਤਾਰ) ਤੋਂ ਖਰੀਦ ਕੇ ਦੋ ਡੱਬੇ ਮੰਗਲ ਸਿੰਘ ਨੂੰ ਵੇਚ ਦਿੱਤੇ ਅਤੇ ਬਾਕੀ ਦੋ ਡੱਬੇ ਇਲਾਕੇ ਦੇ ਆਮ ਲੋਕਾਂ ਨੂੰ ਵੇਚ ਦਿੱਤੇ। ਅੱਗੇ ਮੰਗਲ ਸਿੰਘ ਨੇ ਉਪਰੋਕਤ ਦੋ ਪੇਟੀਆਂ ਨਕਲੀ ਸ਼ਰਾਬ ਟਿੱਬੀ ਰਵਿਦਾਸਪੁਰਾ, ਸੁਨਾਮ ਦੇ ਇਲਾਕੇ ਵਿੱਚ ਆਮ ਲੋਕਾਂ ਨੂੰ ਵੇਚ ਦਿੱਤੀ। ਫੜੇ ਗਏ ਵਿਅਕਤੀਆਂ ਤੋਂ ਪੁੱਛਗਿੱਛ ਤੋਂ ਪੁਲਿਸ ਨੇ ਪੂਰੀ ਨਕਲੀ ਸ਼ਰਾਬ ਦੀ ਖੇਪ ਜੋ ਮਾਸਟਰਮਾਈਂਡ ਹਰਮਨਪ੍ਰੀਤ ਸਿੰਘ ਦੁਆਰਾ ਤਿਆਰ ਕੀਤੀ ਗਈ ਸੀ ਅਤੇ ਉਸਦੇ ਵੱਖ-ਵੱਖ ਸਾਥੀਆਂ ਨੂੰ ਵੇਚੀ ਗਈ ਸੀ, ਦੀ ਗਿਣਤੀ ਕਰਨ ਦੇ ਯੋਗ ਹੋ ਗਈ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਸੰਗਰੂਰ ਵਿੱਚ ਇਸ ਸਮੁੱਚੀ ਘਟਨਾ ਨਾਲ ਸਬੰਧਤ ਅਪਰਾਧਿਕ ਮਾਮਲਿਆਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ ਵੀ ਕੀਤਾ ਗਿਆ ਹੈ। ਐਸਆਈਟੀ ਦੀ ਅਗਵਾਈ ਏਡੀਜੀਪੀ ਰੈਂਕ ਦੇ ਅਧਿਕਾਰੀ ਦੇ ਨਾਲ-ਨਾਲ ਹੋਰ ਅਧਿਕਾਰੀ ਕਰਨਗੇ। ਸੰਗਰੂਰ ਪੁਲਿਸ ਨੇ ਇਸ ਵਾਰਦਾਤ ਦੇ ਮਾਸਟਰਮਾਈਂਡ ਹਰਮਨਪ੍ਰੀਤ ਸਿੰਘ ਅਤੇ ਉਸਦੇ ਸਾਥੀਆਂ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ ਅਤੇ ਇਸ ਨਾਲ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਸੰਗਰੂਰ ਪੁਲਿਸ ਦੇ ਯਤਨਾਂ ਨਾਲ ਕਈ ਬੇਕਸੂਰ ਵਸਨੀਕਾਂ ਦੀਆਂ ਜਾਨਾਂ ਵੀ ਬਚ ਗਈਆਂ ਹਨ ਜੋ ਨਕਲੀ ਸ਼ਰਾਬ ਦੇ ਸੇਵਨ ਦਾ ਸ਼ਿਕਾਰ ਹੋ ਜਾਂਦੇ, ਜੇਕਰ ਮਾਮਲੇ ਨੂੰ ਇੰਨੀ ਤੇਜ਼ ਰਫ਼ਤਾਰ ਨਾਲ ਨਜਿੱਠਿਆ ਨਾ ਗਿਆ ਹੁੰਦਾ ਅਤੇ ਮਾਸਟਰ ਮਾਈਂਡ ਨੂੰ ਗ੍ਰਿਫਤਾਰ ਨਾ ਕੀਤਾ ਜਾਂਦਾ। ਰਿਕਾਰਡ ਅਨੁਸਾਰ ਵੀਰੂ ਸੈਣੀ ਪੁੱਤਰ ਮਰਹੂਮ ਪੁਨੂੰ ਸੈਣੀ ਵਿਰੁੱਧ ਪਹਿਲਾਂ ਵੀ ਹੇਠ ਲਿਖੀਆਂ ਐਫਆਈਆਰ ਦਰਜ ਕੀਤੀਆਂ ਜਾ ਚੁੱਕੀਆਂ ਹਨ: 1. ਪਰਚਾ ਨੰ. 246 ਮਿਤੀ 2.11.2022 ਅਧੀਨ 61/01/14 ਆਬਕਾਰੀ ਐਕਟ ਥਾਣਾ ਸਿਟੀ ਸੁਨਾਮ 2. ਪਰਚਾ ਨੰ. 271 ਮਿਤੀ 22.11.2022 ਅਧੀਨ 30/54/59 ਅਸਲਾ ਐਕਟ ਅਤੇ 188 ਆਈ.ਪੀ.ਸੀ. ਥਾਣਾ ਸਿਟੀ ਸੁਨਾਮ

Punjab Bani 24 March,2024
ਸੰਗਰੂਰ ਵਿੱਚ ਨਕਲੀ ਸ਼ਰਾਬ ਦੀ ਵਰਤੋਂ ਨਾਲ ਹੋ ਰਹੇ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਲਈ ਸਿਹਤ ਵਿਭਾਗ ਦੀਆਂ ਟੀਮਾਂ 24 ਘੰਟੇ ਕਾਰਜਸ਼ੀਲ: ਪ੍ਰਮੁੱਖ ਸਕੱਤਰ ਅਜੋਏ ਸ਼ਰਮਾ

ਸੰਗਰੂਰ ਵਿੱਚ ਨਕਲੀ ਸ਼ਰਾਬ ਦੀ ਵਰਤੋਂ ਨਾਲ ਹੋ ਰਹੇ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਲਈ ਸਿਹਤ ਵਿਭਾਗ ਦੀਆਂ ਟੀਮਾਂ 24 ਘੰਟੇ ਕਾਰਜਸ਼ੀਲ: ਪ੍ਰਮੁੱਖ ਸਕੱਤਰ ਅਜੋਏ ਸ਼ਰਮਾ ਪ੍ਰਮੁੱਖ ਸਕੱਤਰ ਅਜੋਏ ਸ਼ਰਮਾ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਸਿਹਤ ਵਿਭਾਗ ਦੇ ਅਮਲੇ ਨਾਲ ਮੀਟਿੰਗ ਦੇ ਨਾਲ-ਨਾਲ ਪ੍ਰਭਾਵਿਤ ਪਿੰਡਾਂ ਦਾ ਵੀ ਦੌਰਾ ਜ਼ਿਲ੍ਹਾ ਪ੍ਰਸ਼ਾਸਨ ਦੇ ਹਰ ਮਹਿਕਮੇ ਵੱਲੋਂ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਦਿੱਤੀ ਜਾ ਰਹੀ ਹੈ ਹਰ ਸੰਭਵ ਸਹਾਇਤਾ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਸੰਗਰੂਰ, 24 ਮਾਰਚ: ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਸ਼ਰਮਾ ਵੱਲੋਂ ਜ਼ਿਲ੍ਹਾ ਸੰਗਰੂਰ ‘ਚ ਨਕਲੀ ਸ਼ਰਾਬ ਪੀਣ ਕਾਰਨ ਹੋਈਆਂ ਗੈਰ ਕੁਦਰਤੀ ਮੌਤਾਂ ਸੰਬੰਧੀ ਸਿਹਤ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਡਾਕਟਰੀ ਅਮਲੇ ਨਾਲ ਸਮੀਖਿਆ ਮੀਟਿੰਗ ਕੀਤੀ। ਪ੍ਰਮੁੱਖ ਸਕੱਤਰ ਅਜੋਏ ਸ਼ਰਮਾ ਨੇ ਲੋਕਾਂ ਦੀ ਜਾਣਕਾਰੀ ਲਈ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ ਘਰ ਜਾ ਕੇ ਕੀਤੇ ਜਾ ਰਹੇ ਸਰਵੇ ਅਤੇ ਪਿੰਡਾਂ ਵਿੱਚ ਕੀਤੇ ਜਾ ਰਹੇ ਆਮ ਇਜਲਾਸ ਦਾ ਮਕਸਦ ਕਿਸੇ ਤਰ੍ਹਾਂ ਦੀ ਕੋਈ ਤਫਤੀਸ਼ ਕਰਨਾ ਨਹੀਂ ਹੈ ਸਗੋਂ ਇਸਦਾ ਮੁੱਖ ਮਕਸਦ ਲੋਕਾਂ ਨੂੰ ਨਕਲੀ ਸ਼ਰਾਬ ਦੀ ਵਰਤੋਂ ਪ੍ਰਤੀ ਸੁਚੇਤ ਕਰਕੇ ਕੀਮਤੀ ਜਾਨਾਂ ਬਚਾਉਣਾ ਹੈ। ਉਨ੍ਹਾਂ ਡਾਕਟਰੀ ਅਮਲੇ ਨੂੰ ਵੀ ਹਦਾਇਤ ਕੀਤੀ ਕਿ ਆਮ ਇਜਲਾਸ ਦੌਰਾਨ ਉਨ੍ਹਾਂ ਦਾ ਵਿਹਾਰ ਦੋਸਤਾਨਾ ਹੋਣਾ ਚਾਹੀਦਾ ਹੈ ਅਤੇ ਜੇਕਰ ਕਿਸੇ ਥਾਂ ‘ਤੇ ਇੱਕ ਤੋਂ ਵੱਧ ਵਾਰ ਵੀ ਜਾਣਾ ਪਵੇ ਤਾਂ ਕੋਈ ਝਿਜਕ ਨਹੀਂ ਕਰਨੀ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਆਮ ਇਜਲਾਸ ਤੇ ਘਰ ਘਰ ਸਰਵੇਖਣ ਦੌਰਾਨ ਮੁੱਢਲੀ ਸਹਾਇਤਾ ਲਈ ਸਾਰੀਆਂ ਦਵਾਈਆਂ ਹਰ ਟੀਮ ਕੋਲ ਮੌਜੂਦ ਹੋਣੀਆਂ ਲਾਜ਼ਮੀ ਹਨ ਕਿਉਂਕਿ ਅਗਲੇ ਦੋ ਦਿਨ ਬਹੁਤ ਸੰਵੇਦਨਸ਼ੀਲ ਹਨ ਤੇ ਸਾਰਿਆਂ ਨੇ ਪੂਰੀ ਤਨਦੇਹੀ ਨਾਲ ਕੰਮ ਕਰਨਾ ਹੈ। ਇਸ ਤੋਂ ਪਹਿਲਾਂ ਪ੍ਰਮੁੱਖ ਸਕੱਤਰ ਅਜੋਏ ਸ਼ਰਮਾ ਵੱਲੋਂ ਨਕਲੀ ਸ਼ਰਾਬ ਨਾਲ ਪ੍ਰਭਾਵਿਤ ਪਿੰਡਾਂ, ਟਿੱਬੀ ਰਵਿਦਾਸਪੁਰਾ, ਜਖੇਪਲ ਆਦਿ ਦਾ ਦੌਰਾ ਵੀ ਕੀਤਾ। ਉਨ੍ਹਾਂ ਸਿਹਤ ਵਿਭਾਗ ਦੀਆਂ ਟੀਮਾਂ ਦੀ ਹੌਂਸਲਾ ਅਫਜਾਈ ਕੀਤੀ ਜੋ 24 ਘੰਟੇ ਕਾਰਜਸ਼ੀਲ ਰਹਿ ਕੇ ਕੀਮਤੀ ਮਨੁੱਖੀ ਜਾਨਾਂ ਬਚਾਉਣ ਲਈ ਪੂਰੀ ਵਾਹ ਲਾ ਕੇ ਕੰਮ ਕਰ ਰਹੀਆਂ ਹਨ। ਉਨ੍ਹਾਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਤਨਦੇਹੀ ਨਾਲ ਆਪਣੇ ਕਾਰਜ ਜਾਰੀ ਰੱਖਣ ਦੀ ਹਦਾਇਤ ਕੀਤੀ। ਉਨ੍ਹਾਂ ਹਦਾਇਤ ਕੀਤੀ ਕਿ ਸ਼ੱਕੀ ਮਰੀਜ਼ਾਂ ਨੂੰ ਤੁਰੰਤ ਸਰਕਾਰੀ ਹਸਪਤਾਲ ਰੈਫਰ ਕੀਤਾ ਜਾਵੇ ਅਤੇ ਹੋਲੀ ਦੇ ਤਿਉਹਾਰ ਦੇ ਮੱਦੇਨਜ਼ਰ ਨਕਲੀ ਸ਼ਰਾਬ ਦੀ ਸੰਭਾਵੀ ਇਲਾਕਿਆਂ ‘ਚ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕੀਤਾ ਜਾਵੇ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਕਿਸੇ ਵੀ ਸਿਹਤ ਸਮੱਸਿਆ ਆਉਣ ‘ਤੇ ਸਿਹਤ ਵਿਭਾਗ ਨਾਲ ਸੰਪਰਕ ਕਰਨ ਦੀ ਸਲਾਹ ਦਿੱਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਮੀਟਿੰਗ ਦੌਰਾਨ ਭਰੋਸਾ ਦਿੱਤਾ ਕਿ ਸੰਗਰੂਰ ਜ਼ਿਲ੍ਹਾ ਪ੍ਰਸ਼ਾਸਨ ਦਾ ਹਰ ਮਹਿਕਮਾ ਸਿਹਤ ਵਿਭਾਗ ਨੂੰ ਇਸ ਜਾਗਰੂਕਤਾ ਇਜਲਾਸ ਵਿੱਚ ਹਰ ਸੰਭਵ ਮਦਦ ਮੁਹੱਈਆ ਕਰਵਾਉਣੀ ਯਕੀਨੀ ਬਣਾਏਗਾ। ਉਨ੍ਹਾਂ ਦੱਸਿਆ ਕਿ ਹੁਣ ਤੱਕ ਨਕਲੀ ਸ਼ਰਾਬ ਸਪਲਾਈ ਕਰਨ ਵਾਲੇ ਤਸਕਰਾਂ ਨੂੰ ਕਾਬੂ ਕਰਨ ਦੇ ਨਾਲ-ਨਾਲ ਬਹੁਤ ਹੱਦ ਤੱਕ ਸਪਲਾਈ ਕੀਤੀ ਗਈ ਨਕਲੀ ਸ਼ਰਾਬ ਵੀ ਬਰਾਮਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅਹਿਤਿਆਤੀ ਤੌਰ ‘ਤੇ ਪਿੰਡਾਂ ਖਾਸ ਕਰ ਭੱਠਿਆਂ ਅਤੇ ਸ਼ੈਲਰਾਂ ਆਦਿ ਵਿੱਚ ਮਜ਼ਦੂਰਾਂ ਨੂੰ ਨਕਲੀ ਸ਼ਰਾਬ ਦੀ ਵਰਤੋਂ ਨਾ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਜੇਕਰ ਕਿਸੇ ਵਿਅਕਤੀ ਵੱਲੋਂ ਦੁਰਘਟਨਾਵਸ਼ ਨਕਲੀ ਸ਼ਰਾਬ ਦੀ ਵਰਤੋਂ ਕਰ ਲਈ ਜਾਂਦੀ ਹੈ ਤਾਂ ਤੁਰੰਤ 112 ਜਾਂ 104 ‘ਤੇ ਇਸਦੀ ਸੂਚਨਾ ਦਿੱਤੀ ਜਾਵੇ ਤਾਂ ਜੋ ਪੀੜਤ ਨੂੰ ਸਮਾਂ ਰਹਿੰਦੇ ਮੈਡੀਕਲ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ। ਇਸ ਮੌਕੇ ਡਾਇਰੈਕਟਰ ਸਿਹਤ ਸੇਵਾਵਾਂ (ਈ.ਐਸ.ਆਈ) ਡਾ. ਅਮਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਮੁੱਖ ਮੰਤਰੀ ਫੀਲਡ ਅਫ਼ਸਰ ਜਸਪਿੰਦਰ ਸਿੰਘ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ, ਐਸ.ਡੀ.ਐਮ. ਧੂਰੀ ਅਮਿਤ ਗੁਪਤਾ, ਐਸ.ਡੀ.ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ. ਲਹਿਰਾ ਸੂਬਾ ਸਿੰਘ, ਡਿਪਟੀ ਡਾਇਰੈਕਟਰ ਸਿਹਤ ਡਾ. ਪਰਮਿੰਦਰ ਕੌਰ, ਸਿਵਲ ਸਰਜਨ ਸੰਗਰੂਰ ਡਾ. ਕਿਰਪਾਲ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਕਾਸ ਧੀਰ ਅਤੇ ਵੱਡੀ ਗਿਣਤੀ ਵਿੱਚ ਸਿਹਤ ਵਿਭਾਗ ਦੇ ਡਾਕਟਰ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Punjab Bani 24 March,2024
ਸੰਗਰੂਰ ਨਕਲੀ ਸ਼ਰਾਬ ਮਾਮਲਾ: ਮੁਲਜ਼ਮ ‘ਸ਼ਾਹੀ’ ਬਰਾਂਡ ਦੇ ਲੇਬਲ ਵਾਲੀ ਸ਼ਰਾਬ ਦੀਆਂ ਬੋਤਲਾਂ ------ ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਅੱਠ ਮੁਲਜ਼ਮਾਂ ਸਮੇਤ ਦੋ ਮਾਸਟਰਮਾਈਂਡਜ਼ ਨੂੰ ਕੀਤਾ ਗ੍ਰਿਫ਼ਤਾਰ ਵਿੱਚ ਵੇਚਦੇ ਸਨ ਘਾਤਕ ‘ਮਿਥੇਨੌਲ’

ਸੰਗਰੂਰ ਨਕਲੀ ਸ਼ਰਾਬ ਮਾਮਲਾ: ਮੁਲਜ਼ਮ ‘ਸ਼ਾਹੀ’ ਬਰਾਂਡ ਦੇ ਲੇਬਲ ਵਾਲੀ ਸ਼ਰਾਬ ਦੀਆਂ ਬੋਤਲਾਂ ਵਿੱਚ ਵੇਚਦੇ ਸਨ ਘਾਤਕ ‘ਮਿਥੇਨੌਲ’ - ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਅੱਠ ਮੁਲਜ਼ਮਾਂ ਸਮੇਤ ਦੋ ਮਾਸਟਰਮਾਈਂਡਜ਼ ਨੂੰ ਕੀਤਾ ਗ੍ਰਿਫ਼ਤਾਰ - ਅੱਧੀ ਕੀਮਤ ’ਤੇ ਨਕਲੀ ਸ਼ਰਾਬ ਵੇਚਣ ਲਈ ਮਾਸਟਰਮਾਈਂਡਜ਼ ਸਥਾਨਕ ਵਸਨੀਕਾਂ ਦਾ ਲੈਂਦੇ ਸਨ ਸਹਾਰਾ - ਪੰਜਾਬ ਪੁਲਿਸ ਨੇ ਆਬਕਾਰੀ ਐਕਟ ਦੀ ਸਖ਼ਤ ਧਾਰਾ 61-ਏ ਕੀਤੀ ਲਾਗੂ , ਜੋ ਉਮਰ ਕੈਦ ਜਾਂ ਮੌਤ ਦੀ ਸਜ਼ਾ ਨਾਲ ਹੈ ਸਬੰਧਤ: ਏਡੀਜੀਪੀ- ਕਮ- ਐਸਆਈਟੀ ਮੁਖੀ ਗੁਰਿੰਦਰ ਢਿੱਲੋਂ, ਆਈ.ਪੀ.ਐਸ. - ਪੁਲਿਸ ਟੀਮਾਂ ਨੇ ਨੋਇਡਾ-ਅਧਾਰਤ ਫੈਕਟਰੀ ਤੋਂ ਖਰੀਦੇ ਗਏ ਕੁੱਲ 300 ਲੀਟਰ ਮਿਥੇਨੌਲ ਵਿੱਚੋਂ 200 ਲੀਟਰ ਤੋਂ ਵੱਧ ਕੀਤਾ ਬਰਾਮਦ - ਏਡੀਜੀਪੀ ਗੁਰਿੰਦਰ ਢਿੱਲੋਂ ਨੇ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨੂੰ ਗੈਰ-ਅਧਿਕਾਰਤ ਸਰੋਤਾਂ ਤੋਂ ਖਰੀਦੀ ਸ਼ਰਾਬ ਦੇ ਸੇਵਨ ਤੋਂ ਗੁਰੇਜ਼ ਕਰਨ ਦੀ ਕੀਤੀ ਅਪੀਲ ਚੰਡੀਗੜ੍ਹ, 23 ਮਾਰਚ: ਸੰਗਰੂਰ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ 20 ਲੋਕਾਂ ਦੀ ਜਾਨ ਲੈਣ ਵਾਲੀ ਨਕਲੀ ਸ਼ਰਾਬ , ਦਰਅਸਲ ਮਿਥੇਨੌਲ ਸੀ- ਜੋ ਕਿ ਉਦਯੋਗਿਕ ਉਤਪਾਦਾਂ ਵਿੱਚ ਵਰਤਿਆ ਜਾਣ ਵਾਲਾ ਇੱਕ ਘਾਤਕ ਰਸਾਇਣ ਹੁੰਦਾ ਹੈ। ਦੋਸ਼ੀਆਂ ਨੇ ਇਹ ਰਸਾਇਣ ਨੋਇਡਾ ਦੀ ਇੱਕ ਫੈਕਟਰੀ ਤੋਂ ਉਦਯੋਗਿਕ ਕੰਮਾਂ ਲਈ ਵਰਤਣ ਦੇ ਬਹਾਨੇ ਖਰੀਦਿਆ ਸੀ। ਇਹ ਜਾਣਕਾਰੀ ਉਕਤ ਮਾਮਲੇ ਦੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੀ ਅਗਵਾਈ ਕਰ ਰਹੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਲਾਅ ਐਂਡ ਆਰਡਰ ਗੁਰਿੰਦਰ ਸਿੰਘ ਢਿੱਲੋਂ ਨੇ ਦਿੱਤੀ। ਏ.ਡੀ.ਜੀ.ਪੀ. ਢਿੱਲੋਂ , ਐਸ.ਐਸ.ਪੀ. ਸੰਗਰੂਰ- ਕਮ –ਐਸ.ਆਈ.ਟੀ. ਮੈਂਬਰ ਸਰਤਾਜ ਸਿੰਘ ਚਾਹਲ ਦੇ ਨਾਲ ਸ਼ਨੀਵਾਰ ਨੂੰ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ (ਪੀ.ਪੀ.ਐਚ.ਕਿਊ.) ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਸੰਗਰੂਰ ਪੁਲੀਸ ਨੇ ਇਸ ਮਾਮਲੇ ਵਿੱਚ ਤਿੰਨ ਵੱਖ ਵੱਖ ਥਾਣਿਆਂ- ਦਿੜ੍ਹਬਾ, ਸਿਟੀ ਸੁਨਾਮ ਅਤੇ ਚੀਮਾਂ ਵਿਖੇ ਤਿੰਨ ਵੱਖ-ਵੱਖ ਐਫ.ਆਈ.ਆਰਜ਼ ਦਰਜ ਕਰਕੇ ਨਾਮਜ਼ਦ ਕੀਤੇ 10 ਦੋਸ਼ੀਆਂ ਵਿਚੋਂ ਅੱਠ ਮੁਲਜ਼ਮਾਂ ਸਮੇਤ ਦੋ ਮਾਸਟਰ ਮਾਈਂਡਜ਼, ਜਿਨ੍ਹਾਂ ਦੀ ਪਛਾਣ ਗੁਰਲਾਲ ਸਿੰਘ ਵਾਸੀ ਪਿੰਡ ਉਭਾਵਾਲ, ਸੰਗਰੂਰ ਅਤੇ ਹਰਮਨਪ੍ਰੀਤ ਸਿੰਘ ਵਾਸੀ ਪਿੰਡ ਤਾਈਪੁਰ ਵਜੋਂ ਹੋਈ ਹੈ, ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਵਾਂ ਮਾਸਟਰਮਾਈਂਡਜ਼ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਸੰਗਰੂਰ ਜੇਲ੍ਹ ਵਿਚ ਇੱਕ-ਦੂਜੇ ਦੇ ਸੰਪਰਕ ਵਿੱਚ ਆਏ ਸਨ । ਗ੍ਰਿਫ਼ਤਾਰ ਕੀਤੇ ਗਏ ਹੋਰ ਛੇ ਮੁਲਜ਼ਮਾਂ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਮਨੀ ਅਤੇ ਸੁਖਵਿੰਦਰ ਸਿੰਘ ਉਰਫ਼ ਸੁੱਖੀ ਦੋਵੇਂ ਵਾਸੀ ਪਿੰਡ ਗੁੱਜਰਾਂ, ਦਿੜ੍ਹਬਾ ; ਸੋਮਾ ਕੌਰ, ਰਾਹੁਲ ਉਰਫ਼ ਸੰਜੂ ਅਤੇ ਪਰਦੀਪ ਸਿੰਘ ਉਰਫ਼ ਬੱਬੀ ਤਿੰਨੋਂ ਵਾਸੀ ਚੁਹਵਾਂ, ਚੀਮਾਂ ਅਤੇ ਅਰਸ਼ਦੀਪ ਸਿੰਘ ਉਰਫ ਅਰਸ਼ ਪਿੰਡ ਰੋਗਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ 200 ਲੀਟਰ ਮਿਥੇਨੌਲ ਕੈਮੀਕਲ, ਸ਼ਰਾਬ ਦੀਆਂ ਖਾਲੀ ਬੋਤਲਾਂ ਅਤੇ ਢੱਕਣ ਅਤੇ ਨਕਲੀ ਸ਼ਰਾਬ ਬਣਾਉਣ ਅਤੇ ਲੇਬÇਲੰਗ ਕਰਨ ਲਈ ਵਰਤਿਆ ਜਾਣ ਵਾਲਾ ਹੋਰ ਸਾਮਾਨ ਵੀ ਬਰਾਮਦ ਕੀਤਾ ਹੈ। ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਮੁਲਜ਼ਮ ਹਰਮਨਪ੍ਰੀਤ ਆਪਣੇ ਸਾਥੀ ਗੁਰਲਾਲ ਨਾਲ ਮਿਲ ਕੇ ਨੋਇਡਾ ਸਥਿਤ ਫੈਕਟਰੀ ਤੋਂ ਮਿਥੇਨੌਲ ਕੈਮੀਕਲ ਮੰਗਵਾਉਂਦਾ ਸੀ ਅਤੇ ਆਪਣੇ ਘਰ ਵਿੱਚ ਨਕਲੀ ਸ਼ਰਾਬ ਤਿਆਰ ਕਰਕੇ ‘ਸ਼ਾਹੀ’ ਮਾਰਕਾ ਲੇਬਲ ਵਾਲੀ ਸ਼ਰਾਬ ਦੀ ਬੋਤਲ ਵਿੱਚ ਪੈਕ ਕਰਕੇ ਵੇਚਦਾ ਸੀ। ਮੁਲਜ਼ਮ ਘਰ ਵਿੱਚ ਪ੍ਰਿੰਟਰ ਦੀ ਵਰਤੋਂ ਕਰਕੇ ਲੇਬਲ ਬਣਾ ਰਿਹਾ ਸੀ, ਜਦੋਂ ਕਿ ਂ ਬੋਤਲ ਕੈਪ ਲਗਾਉਣ ਦੀ ਮਸ਼ੀਨ ਉਸਨੇ ਲੁਧਿਆਣਾ ਤੋ ਮੰਗਵਾਈ ਸੀ। ਉਨ੍ਹਾਂ ਦੱਸਿਆ ਕਿ ਇਹ ਮਾਸਟਰ ਮਾਈਂਡ ਨਕਲੀ ਸ਼ਰਾਬ ਵੇਚਣ ਲਈ ਸਥਾਨਕ ਵਿਅਕਤੀ ਮਨਪ੍ਰੀਤ ਮਨੀ (ਗ੍ਰਿਫਤਾਰ) ਦੀ ਮਦਦ ਲੈਂਦੇ ਸਨ । ਉਨ੍ਹਾਂ ਦੱਸਿਆ ਕਿ ਮੁਲਜ਼ਮ ਅੱਧੀ ਕੀਮਤ ’ਤੇ ਨਕਲੀ ਸ਼ਰਾਬ ਵੇਚਣ ਲਈ ਮਜ਼ਦੂਰ ਵਰਗ ਦੇ ਲੋਕਾਂ ਨੂੰ ਨਿਸ਼ਾਨਾ ਬਣਾਉਂਦੇ ਸੀ। ਏਡੀਜੀਪੀ ਨੇ ਕਿਹਾ ਕਿ ਪੁਲਿਸ ਕੋਲ ਇਸ ਘਾਤਕ ਰਸਾਇਣ ਦੀ ਖਰੀਦ ਸਬੰਧੀ ਦਸਤਾਵੇਜ਼ ਹਨ ਅਤੇ ਪੁਲਿਸ ਵੱਲੋਂ ਉਨ੍ਹਾਂ ਫੈਕਟਰੀਆਂ, ਜਿੱਥੋਂ ਦੋਸ਼ੀਆਂ ਨੇ ਮਿਥੇਨੌਲ ਖਰੀਦਿਆ ਸੀ, ਦੀ ਭੂਮਿਕਾ ਦੀ ਜਾਂਚ ਕਰਨ ਲਈ ਭਾਰਤੀ ਆਈਪੀਸੀ ਦੀ ਧਾਰਾ 120-ਬੀ ਸਾਰੀਆਂ ਐਫਆਈਆਰਜ਼ ਵਿੱਚ ਜੋੜ ਦਿੱਤੀ ਗਈ ਹੈ । ਜਿਕਰਯੋਗ ਹੈ ਕਿ ਮੁਲਜ਼ਮਾਂ ਨੇ ਕੁੱਲ 300 ਲੀਟਰ ਮਿਥੇਨੌਲ ਕੈਮੀਕਲ ਖਰੀਦਿਆ ਸੀ। ਏਡੀਜੀਪੀ ਨੇ ਕਿਹਾ ਕਿ ਪੁਲਿਸ ਨੇ ਤਿੰਨੋਂ ਐਫਆਈਆਰਜ਼ ਵਿੱਚ ਆਬਕਾਰੀ ਐਕਟ ਦੀ ਸਖ਼ਤ ਧਾਰਾ 61-ਏ ਦੀ ਵੀ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਧਾਰਾ 61-ਏ ਉਮਰ ਕੈਦ ਜਾਂ ਮੌਤ ਦੀ ਸਜ਼ਾ ਨਾਲ ਸਬੰਧਤ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਜਾਂਚ ਨੂੰ ਤਰਕਪੂਰਨ ਸਿੱਟੇ ’ਤੇ ਪਹੁੰਚਾਉਣ ਲਈ ਐਸ.ਆਈ.ਟੀ ਸਾਰੇ ਪਹਿਲੂਆਂ ਤੋਂ ਬਾਰੀਕੀ ਨਾਲ ਜਾਂਚ ਕਰੇਗੀ ਅਤੇ ਸਮੇਂ ਸਿਰ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਐਸਆਈਟੀ ਮੁਖੀ ਨੇ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਅਣਅਧਿਕਾਰਤ ਸਰੋਤਾਂ ਤੋਂ ਖਰੀਦੀ ਗਈ ਸ਼ਰਾਬ ਦਾ ਸੇਵਨ ਕਰਨ ਤੋਂ ਗੁਰੇਜ਼ ਕਰਨ।

Punjab Bani 23 March,2024
ਏ.ਡੀ.ਜੀ.ਪੀ ਗੁਰਿੰਦਰ ਸਿੰਘ ਢਿੱਲੋਂ ਨੇ ਡੀ.ਸੀ ਜਤਿੰਦਰ ਜੋਰਵਾਲ ਤੇ ਐਸ.ਐਸ.ਪੀ

ਏ.ਡੀ.ਜੀ.ਪੀ ਗੁਰਿੰਦਰ ਸਿੰਘ ਢਿੱਲੋਂ ਨੇ ਡੀ.ਸੀ ਜਤਿੰਦਰ ਜੋਰਵਾਲ ਤੇ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਸਮੇਤ ਪ੍ਰਭਾਵਿਤ ਪਿੰਡਾਂ ’ਚ ਜਾ ਕੇ ਪੀੜਤ ਪਰਿਵਾਰਾਂ ਨਾਲ ਦੁੱਖ ਵੰਡਾਇਆ ਇਸ ਮਾਮਲੇ ਵਿੱਚ ਹੁਣ ਤੱਕ 3 ਪੁਲਿਸ ਕੇਸ ਦਰਜ, 8 ਵਿਅਕਤੀ ਗ੍ਰਿਫਤਾਰ: ਏ.ਡੀ.ਜੀ.ਪੀ ਨਵੀਂ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਵਿੱਚ ਏ.ਡੀ.ਜੀ.ਪੀ, ਡੀ.ਆਈ.ਜੀ ਪਟਿਆਲਾ ਰੇਂਜ ਤੇ ਐਸ.ਐਸ.ਪੀ ਸ਼ਾਮਲ ਉਚ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਅਣ-ਅਧਿਕਾਰਤ ਤੌਰ ’ਤੇ ਖਰੀਦੀ ਸ਼ਰਾਬ ਦਾ ਸੇਵਨ ਬਿਲਕੁਲ ਨਾ ਕਰਨ ਦੀ ਅਪੀਲ ਘਰ ਘਰ ਸਰਵੇਖਣ ਦਾ ਪਹਿਲਾ ਰਾਊਂਡ ਮੁਕੰਮਲ, ਦੂਜਾ ਸ਼ੁਰੂ ਆਸ਼ਾ ਤੇ ਆਂਗਣਵਾੜੀ ਵਰਕਰ, ਪੰਚਾਇਤ ਸਕੱਤਰ, ਏ.ਐਨ.ਐਮਜ਼, ਪਟਵਾਰੀ, ਪੁਲਿਸ ਦੇ ਨੁਮਾਇੰਦੇ, ਡਾਕਟਰੀ ਸਟਾਫ਼ ਜਾਗਰੂਕਤਾ ਪੈਦਾ ਕਰਨ ਵਿੱਚ ਹੋਇਆ ਸਰਗਰਮ ਗੁੱਜਰਾਂ/ਦਿੜ੍ਹਬਾ, 23 ਮਾਰਚ: ਪੰਜਾਬ ਪੁਲਿਸ ਦੇ ਏ.ਡੀ.ਜੀ.ਪੀ (ਲਾਅ ਐਂਡ ਆਰਡਰ) ਗੁਰਿੰਦਰ ਸਿੰਘ ਢਿੱਲੋਂ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਨੇ ਅੱਜ ਪਿੰਡ ਗੁੱਜਰਾਂ ਵਿਖੇ ਪਹੁੰਚ ਕੇ ਪੀੜਤ ਪਰਿਵਾਰਾਂ ਨਾਲ ਦੁੱਖ ਵੰਡਾਇਆ। ਇਸ ਮੌਕੇ ਉਨ੍ਹਾਂ ਪੀੜਤ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਇਸ ਦੁਖਾਂਤਕ ਘਟਨਾ ਲਈ ਜਿੰਮੇਵਾਰ ਵਿਅਕਤੀਆਂ ਖਿਲਾਫ਼ ਪੁਲਿਸ ਵੱਲੋਂ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਡੀ.ਜੀ.ਪੀ ਪੰਜਾਬ ਦੀਆਂ ਹਦਾਇਤਾਂ ’ਤੇ ਨਵੀਂ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਸਿਟ) ਦਾ ਗਠਨ ਕੀਤਾ ਗਿਆ ਹੈ ਜਿਸ ਦੀ ਅਗਵਾਈ ਉਹ ਖੁਦ ਕਰ ਰਹੇ ਹਨ ਜਦਕਿ ਇਸ ਵਿੱਚ ਡੀ.ਆਈ.ਜੀ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਨੂੰ ਵੀ ਸ਼ਾਮਲ ਕੀਤਾ ਗਿਆ ਹੈ ਤਾਂ ਜੋ ਮਾਮਲੇ ਦੀ ਤਹਿ ਤੱਕ ਜਾਂਚ ਕਰਦੇ ਹੋਏ ਸਾਰੇ ਤੱਥ ਸਾਹਮਣੇ ਲਿਆਂਦੇ ਜਾ ਸਕਣ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ 3 ਵੱਖ-ਵੱਖ ਐਫ.ਆਈ.ਆਰ ਦਰਜ ਕਰਕੇ ਹੁਣ ਤੱਕ ਦੋ ਮੁੱਖ ਦੋਸ਼ੀਆਂ ਸਮੇਤ 8 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਇਸ ਮੌਕੇ ਏ.ਡੀ.ਜੀ.ਪੀ ਢਿੱਲੋਂ ਨੇ ਅਪੀਲ ਕਰਦਿਆਂ ਕਿਹਾ ਜੇਕਰ ਕਿਸੇ ਵੀ ਵਿਅਕਤੀ ਕੋਲ ਕਿਸੇ ਵੀ ਮਾਤਰਾ ਵਿੱਚ ਇਹੋ ਜਿਹੀ ਜਾਂ ਇਸ ਦੇ ਨਾਲ ਮਿਲਦੀ ਜੁਲਦੀ ਅਣਅਧਿਕਾਰਤ ਸ਼ਰਾਬ ਪਈ ਹੈ ਤਾਂ ਉਹ ਇਸ ਦਾ ਸੇਵਨ ਬਿਲਕੁਲ ਨਾ ਕਰਨ ਅਤੇ ਉਹ ਪੁਲਿਸ ਜਾਂ ਘਰ ਘਰ ਵਿੱਚ ਸਰਵੇਖਣ ਕਰ ਰਹੀਆਂ ਟੀਮਾਂ ਨੂੰ ਜਮ੍ਹਾ ਕਰਵਾ ਦੇਣ। ਉਨ੍ਹਾਂ ਲੋਕ ਹਿੱਤ ਵਿੱਚ ਅਪੀਲ ਕਰਦਿਆਂ ਕਿਹਾ ਕਿ ਸਸਤੀ ਤੇ ਗੈਰ ਕਾਨੂੰਨੀ ਢੰਗ ਨਾਲ ਕਿਸੇ ਵੀ ਅਣ-ਅਧਿਕਾਰਤ ਵਿਅਕਤੀ ਤੋਂ ਸ਼ਰਾਬ ਦੀ ਖਰੀਦ ਬਿਲਕੁਲ ਨਾ ਕੀਤੀ ਜਾਵੇ ਕਿਉਂਕਿ ਇਹ ਜਾਨਲੇਵਾ ਸਾਬਤ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੇ ਸਾਹਮਣੇ ਆਉਂਦੇ ਸਾਰ ਹੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਦੀ ਨਿਗਰਾਨੀ ਹੇਠ ਪੂਰਾ ਪ੍ਰਸ਼ਾਸਨ ਤੇ ਪੁਲਿਸ ਦੀਆਂ ਵੱਖ-ਵੱਖ ਟੀਮਾਂ ਇਨ੍ਹਾਂ ਪਿੰਡਾਂ ਵਿੱਚ ਚੌਕਸੀ ਤੇ ਜਾਗਰੂਕਤਾ ਅਭਿਆਨ ਚਲਾ ਰਹੀਆਂ ਹਨ ਅਤੇ ਲੋਕ ਹਿੱਤ ਵਿੱਚ ਅਨਾਊਂਸਮੈਂਟ, ਆਸ਼ਾ ਤੇ ਆਂਗਣਵਾੜੀ ਵਰਕਰਾਂ, ਪੰਚਾਇਤ ਸਕੱਤਰਾਂ, ਏ.ਐਨ.ਐਮਜ਼, ਪਟਵਾਰੀ, ਪੁਲਿਸ ਦੇ ਨੁਮਾਇੰਦੇ, ਡਾਕਟਰੀ ਸਟਾਫ਼, ਪਿੰਡਾਂ ਤੇ ਸ਼ਹਿਰੀ ਵਾਰਡਾਂ ਦੇ ਨੁਮਾਇੰਦੇ ਲਗਾਤਾਰ ਘਰ ਘਰ ਜਾ ਕੇ ਜਾਗਰੂਕਤਾ ਫੈਲਾਅ ਰਹੇ ਹਨ ਅਤੇ ਜੇਕਰ ਇਸ ਦੌਰਾਨ ਕਿਸੇ ਵਿਅਕਤੀ ਦੀ ਸਿਹਤ ਵਿੱਚ ਕੋਈ ਲੱਛਣ ਨਜ਼ਰ ਆਉਂਦੇ ਹਨ ਤਾਂ ਉਸ ਨੂੰ ਫੌਰੀ ਮੈਡੀਕਲ ਸੁਵਿਧਾ ਦਿੱਤੀ ਜਾ ਰਹੀ ਹੈ ਤਾਂ ਜੋ ਕੀਮਤੀ ਜਾਨਾਂ ਬਚ ਸਕਣ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਤੇ ਪੁਲਿਸ ਦੇ ਪੱਧਰ ’ਤੇ ਢੁਕਵੇਂ ਕਦਮ ਪੁੱਟਣ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁੱਖ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਗ੍ਰਿਫਤਾਰ ਕੀਤੇ ਗਏ ਹਰ ਵਿਅਕਤੀ ਦੀ ਇਸ ਵਿੱਚ ਭੂਮਿਕਾ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਤੋਂ ਵੀ ਇੱਕ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਕਾਰਜਸ਼ੀਲ ਹੈ ਤੇ ਹਰ ਪੱਖ ਦੀ ਵਿਭਿੰਨ ਪਹਿਲੂਆਂ ਅਨੁਸਾਰ ਵਿਗਿਆਨ ਅਧਾਰਿਤ ਜਾਂਚ ਚੱਲ ਰਹੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਇਸ ਅਣਸੁਖਾਵੀਂ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਇਸ ਦੁਖਾਂਤਕ ਘਟਨਾ ਤੋਂ ਤੁਰੰਤ ਬਾਅਦ ਹੀ ਪੁਲਿਸ ਤੇ ਪ੍ਰਸਾਸਨ ’ਤੇ ਅਧਾਰਿਤ ਵੱਡੀ ਗਿਣਤੀ ਟੀਮਾਂ ਵੱਲੋਂ ਅਹਿਤਿਆਤ ਵਜੋਂ ਪਿੰਡ ਗੁੱਜਰਾਂ, ਢੰਡੋਲੀ ਖੁਰਦ, ਜਖੇਪਾਲਵਾਸ ਤੇ ਟਿੱਬੀ ਰਵੀਦਾਸਪੁਰਾ ਵਿਖੇ ਘਰ ਘਰ ਜਾ ਕੇ ਸਰਵੇਖਣ ਆਰੰਭ ਕਰ ਦਿੱਤਾ ਗਿਆ ਸੀ ਜੋ ਹੁਣ ਵੀ ਨਿਰੰਤਰ ਜਾਰੀ ਹੈ। ਉਨ੍ਹਾਂ ਕਿਹਾ ਕਿ ਸਰਵੇਖਣ ਦਾ ਪਹਿਲਾ ਰਾਊਂਡ ਮੁਕੰਮਲ ਹੋਣ ਤੋਂ ਬਾਅਦ ਦੂਜਾ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਵੀ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵਿਅਕਤੀ ਵਿੱਚ ਅਜਿਹੀ ਸ਼ਰਾਬ ਪੀਣ ਤੋਂ ਬਾਅਦ ਮੁਢਲੇ ਤੌਰ ’ਤੇ ਕੋਈ ਲੱਛਣ ਸਾਹਮਣੇ ਆ ਰਹੇ ਹਨ ਤਾਂ ਉਹ ਲਾਜ਼ਮੀ ਤੌਰ ’ਤੇ ਮੈਡੀਕਲ ਸੇਵਾਵਾਂ ਦਾ ਲਾਭ ਲਵੇ। ਉਨ੍ਹਾਂ ਕਿਹਾ ਕਿ ਹਾਈ ਪਾਵਰ ਕਮੇਟੀ ਵੱਲੋਂ ਆਪਣੀ ਜਾਂਚ ਰਿਪੋਰਟ ਸਮੇਂ ਸਿਰ ਸੌਂਪੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਮੁਕੰਮਲ ਠੱਲ੍ਹ ਪਾਉਣ ਲਈ ਵੀ ਢੁਕਵੇਂ ਕਦਮ ਚੁੱਕੇ ਜਾ ਰਹੇ ਹਨ। ਇਸ ਮੌਕੇ ਏ.ਡੀ.ਜੀ.ਪੀ (ਲਾਅ ਐਂਡ ਆਰਡਰ) ਗੁਰਿੰਦਰ ਸਿੰਘ ਢਿੱਲੋਂ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਨੇ ਮ੍ਰਿਤਕ ਵਿਅਕਤੀਆਂ ਦੇ ਪਰਿਵਾਰਾਂ ਕੋਲ ਘਰਾਂ ਵਿੱਚ ਅਤੇ ਸ਼ਮਸ਼ਾਨਘਾਟ ਵਿਖੇ ਜਾ ਕੇ ਪਰਿਵਾਰਾਂ ਨਾਲ ਦੁੱਖ ਵੰਡਾਇਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਐਸ.ਡੀ.ਐਮ ਰਾਜੇਸ਼ ਸ਼ਰਮਾ, ਐਸ.ਪੀ ਪਲਵਿੰਦਰ ਸਿੰਘ ਚੀਮਾ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

Punjab Bani 23 March,2024
ਸ਼ਹੀਦ ਭਗਤ ਸਿੰਘ , ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਸੰਭੂ ਬਾਰਡਰ ਤੇ ਕਿਸਾਨਾਂ ਨੇ ਮਨਾਇਆ

ਸ਼ਹੀਦ ਭਗਤ ਸਿੰਘ , ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਸੰਭੂ ਬਾਰਡਰ ਤੇ ਕਿਸਾਨਾਂ ਨੇ ਮਨਾਇਆ - ਕਿਸਾਨ ਮਜ਼ਦੂਰ ਮੋਰਚਾ ਤੇ ਸਯੁੰਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਵੱਲੋਂ ਸ਼ੰਭੂ ਬਾਰਡਰ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ। - ਕੇਦਰ ਸਰਕਾਰ ਵਿਰੁੱਧ ਜਤਾਇਆ ਭਾਰੀ ਰੋਸ਼

Punjab Bani 23 March,2024
ਹਿਮਾਚਲ ਪ੍ਰਦੇਸ਼ ਵਿੱਚ 6 ਸਾਬਕਾ ਵਿਧਾਇਕ ਭਾਜਪਾ ਵਿੱਚ ਹੋਏ ਸ਼ਾਮਲ

ਹਿਮਾਚਲ ਪ੍ਰਦੇਸ਼ ਵਿੱਚ 6 ਸਾਬਕਾ ਵਿਧਾਇਕ ਭਾਜਪਾ ਵਿੱਚ ਹੋਏ ਸ਼ਾਮਲ ਨਵੀਂ ਦਿੱਲੀ, 23 ਮਾਰਚ ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਵੱਧਦੇ ਸਿਆਸੀ ਸੰਕਟ ਕਾਰਨ 6 ਸਾਬਕਾ ਵਿਧਾਇਕ ਅੱਜ ਇਥੇ ਭਾਜਪਾ ਵਿੱਚ ਸ਼ਾਮਲ ਹੋ ਗਏ ਅਤੇ ਉਸ ਦੀ ਟਿਕਟ ’ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲੜ ਸਕਦੇ ਹਨ। ਛੇ ਬਾਗੀ ਕਾਂਗਰਸੀ ਵਿਧਾਇਕਾਂ ਸੁਧੀਰ ਸ਼ਰਮਾ, ਰਵੀ ਠਾਕੁਰ, ਰਾਜਿੰਦਰ ਰਾਣਾ, ਇੰਦਰ ਦੱਤ ਲਖਨਪਾਲ, ਚੈਤੰਨਿਆ ਸ਼ਰਮਾ ਅਤੇ ਦੇਵੇਂਦਰ ਕੁਮਾਰ ਭੁੱਟੋ ਨੂੰ ਵ੍ਹਿਪ ਦੀ ਉਲੰਘਣਾ ਕਰਨ ’ਤੇ ਅਯੋਗ ਕਰਾਰ ਦਿੱਤਾ ਗਿਆ ਸੀ। ਉਨ੍ਹਾਂ ਨੂੰ ਭਾਜਪਾ ’ਚ ਸ਼ਾਮਲ ਕਰਨ ਮੌਕੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ, ਸਾਬਕਾ ਮੁੱਖ ਮੰਤਰੀ ਜੈ ਰਾਮ ਠਾਕੁਰ ਤੇ ਹੋਰ ਨੇਤਾ ਹਾਜ਼ਰ ਸਨ।  ਚੋਣ ਕਮਿਸ਼ਨ ਨੇ ਇਨ੍ਹਾਂ ਦੇ ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਤਿੰਨ ਆਜ਼ਾਦ ਵਿਧਾਇਕਾਂ ਆਸ਼ੀਸ਼ ਸ਼ਰਮਾ, ਹੁਸ਼ਿਆਰ ਸਿੰਘ ਅਤੇ ਕੇ ਐੱਲ. ਠਾਕੁਰ ਨੇ ਸ਼ੁੱਕਰਵਾਰ ਨੂੰ ਆਪਣੇ ਅਸਤੀਫ਼ੇ ਸੌਂਪ ਦਿੱਤੇ। ਉਨ੍ਹਾਂ ਦੇ ਹਲਕਿਆਂ ਵਿੱਚ ਵੀ ਜ਼ਿਮਨੀ ਚੋਣਾਂ ਹੋਣ ਦੀ ਸੰਭਾਵਨਾ ਹੈ।

Punjab Bani 23 March,2024
ਭਾਰਤੀ ਲੋਕਤੰਤਰ ਨੂੰ ਬਚਾਉਣ ਲਈ ਕੀਤਾ ਜਾਵੇਗਾ ਪ੍ਰਦਰਸ਼ਨ : ਭਗਵੰਤ ਮਾਨ

ਭਾਰਤੀ ਲੋਕਤੰਤਰ ਨੂੰ ਬਚਾਉਣ ਲਈ ਕੀਤਾ ਜਾਵੇਗਾ ਪ੍ਰਦਰਸ਼ਨ : ਭਗਵੰਤ ਮਾਨ ਨਵੀਂ ਦਿੱਲੀ, 23 ਮਾਰਚ ਇਥੇ ਰਾਜਘਾਟ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਡਾ ਆਗੂ ਅਰਵਿੰਦ ਕੇਜਰੀਵਾਲ ਹੈ। ਉਨ੍ਹਾਂ ਕਿਹਾ ਇਹ ਸ੍ਰੀ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪ੍ਰਦਰਸ਼ਨ ਹੋਰ ਵਿਸ਼ਾਲ ਹੋਵੇਗਾ ਪਰ ਅਸੀਂ ਡਰਾਂਗੇ ਨਹੀਂ। ਇਹ ਪ੍ਰਦਰਸ਼ਨ ਭਾਰਤੀ ਲੋਕਤੰਤਰ ਬਚਾਉਣ ਲਈ ਹੈ। ਪ੍ਰਦਰਸ਼ਨ ਵਿੱਚ ਕਾਂਗਰਸ ਦੇ ਆਗੂ ਹਾਰੂਨ ਯੂਸਫ਼ ਤੇ ਹੋਰ ਆਗੂ ਸ਼ਾਮਲ ਹੋਏ। ਉਨ੍ਹਾਂ ਐਲਾਨ ਕੀਤਾ ਕਿ ਰਾਜਘਾਟ ਤੋਂ ਪਾਰਟੀ ਦਫ਼ਤਰ ਦੀਨ ਦਿਆਲ ਉਪਾਧਿਆਏ ਮਾਰਗ ਵੱਲ ਮਾਰਚ ਕੀਤਾ ਜਾਵੇਗਾ।

Punjab Bani 23 March,2024
ਜ਼ਹਿਰੀਲੀ ਸ਼ਰਾਬ ਮਾਮਲਾ : ਜਨਤਕ ਜਥੇਬੰਦੀਆਂ ਨੇ ਲਗਾਇਆ ਪੱਕਾ ਮੋਰਚਾ

ਜ਼ਹਿਰੀਲੀ ਸ਼ਰਾਬ ਮਾਮਲਾ : ਜਨਤਕ ਜਥੇਬੰਦੀਆਂ ਨੇ ਲਗਾਇਆ ਪੱਕਾ ਮੋਰਚਾ ਸੰਗਰੂਰ, 22 ਮਾਰਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਖ਼ਿਲਾਫ਼ ਜਨਤਕ ਜਥੇਬੰਦੀਆਂ ਅਤੇ ਲੋਕਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਸਮੇਤ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਆਵਾਜਾਈ ਠੱਪ ਕਰਕੇ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਹੈ। ਧਰਨਾਕਾਰੀਆਂ ਨੇ ਪੀੜਤ ਪਰਿਵਾਰਾਂ ਲਈ ਮੁਆਵਜ਼ਾ ਅਤੇ ਮਾਮਲੇ ਦੀ ਉਚ ਪੱਧਰੀ ਜਾਂਚ ਕਰਵਾ ਕੇ ਕਸੂਰਵਾਰਾਂ ਖ਼ਿਲਾਫ਼ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਜ਼ਹਿਰੀਲੀ ਸ਼ਰਾਬ ਨਾਲ ਗਰੀਬ ਮਜ਼ਦੂਰਾਂ ਦੀਆਂ ਹੋਈਆਂ ਮੌਤਾਂ ਕਾਰਨ ਹਲਕੇ ਵਿੱਚ ਸੋਗ ਦੀ ਲਹਿਰ ਹੈ ਪਰ ਪੰਜਾਬ ਸਰਕਾਰ ਦੇ ਕਿਸੇ ਵੀ ਨੁਮਾਇੰਦੇ ਵੱਲੋਂ ਨਾ ਤਾਂ ਕੋਈ ਬਿਆਨ ਦਿੱਤਾ ਗਿਆ ਹੈ ਅਤੇ ਨਾ ਹੀ ਪਿੰਡ ਗੁੱਜਰਾਂ ਪੁੱਜ ਕੇ ਗਰੀਬ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਗਿਆ ਹੈ ਜਿਸ ਕਾਰਨ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਲੋਕਾਂ ’ਚ ਰੋਸ ਹੈ।

Punjab Bani 23 March,2024
ਸਮੁੰਦਰੀ ਡਾਕੂਆਂ ਨੂੰ ਕੀਤਾ ਮੁੰਬਈ ਪੁਲਸ ਦੇ ਹਵਾਲੇ

ਸਮੁੰਦਰੀ ਡਾਕੂਆਂ ਨੂੰ ਕੀਤਾ ਮੁੰਬਈ ਪੁਲਸ ਦੇ ਹਵਾਲੇ ਮੁੰਬਈ, 23 ਮਾਰਚ ਜੰਗੀ ਬੇੜਾ ਆਈਐੱਨਐੱਸ ਕੋਲਕਾਤਾ ਅੱਜ ਸਵੇਰੇ ਸੋਮਾਲੀਆ ਦੇ ਤੱਟ ਤੋਂ ਅਪਰੇਸ਼ਨ ਦੌਰਾਨ ਫੜੇ 35 ਸਮੁੰਦਰੀ ਡਾਕੂਆਂ ਨੂੰ ਲੈ ਕੇ ਮੁੰਬਈ ਪਹੁੰਚ ਗਿਆ। ਜਲ ਸੈਨਾ ਨੇ ਅੱਜ ਇਥੇ ਦੱਸਿਆ ਕਿ ਇੱਥੇ ਲਿਆਉਣ ਤੋਂ ਬਾਅਦ ਇਨ੍ਹਾਂ ਲੁਟੇਰਿਆਂ ਨੂੰ ਮੁੰਬਈ ਪੁਲੀਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ‘ਅਪਰੇਸ਼ਨ ਸੰਕਲਪ’ ਤਹਿਤ ਕੀਤੀ ਗਈ ਹੈ, ਜਿਸ ਤਹਿਤ ਅਰਬ ਸਾਗਰ ਅਤੇ ਅਦਨ ਦੀ ਖਾੜੀ ‘ਚ ਭਾਰਤੀ ਜਲ ਸੈਨਾ ਦੇ ਜਹਾਜ਼ ਤਾਇਨਾਤ ਕੀਤੇ ਗਏ ਹਨ ਤਾਂ ਜੋ ਇਲਾਕੇ ‘ਚੋਂ ਲੰਘਣ ਵਾਲੇ ਮਾਲਵਾਹਕ ਜਹਾਜ਼ਾਂ ਤੇ ਅਮਲੇ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।

Punjab Bani 23 March,2024
ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਨੇ ਪੜਕੇ ਸੁਣਾਇਆ ਪਤੀ ਦਾ ਸੰਦੇਸ਼

ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਨੇ ਪੜਕੇ ਸੁਣਾਇਆ ਪਤੀ ਦਾ ਸੰਦੇਸ਼ ਨਵੀਂ ਦਿੱਲੀ, 23 ਮਾਰਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਅੱਜ ਆਮ ਆਦਮੀ ਪਾਰਟੀ ਵਰਕਰਾਂ ਅਤੇ ਦਿੱਲੀ ਦੇ ਲੋਕਾਂ ਨੂੰ ਆਪਣੇ ਜੇਲ੍ਹ ‘ਚ ਬੰਦ ਪਤੀ ਦਾ ਸੰਦੇਸ਼ ਪੜ੍ਹ ਕੇ ਸੁਣਾਇਆ। ਉਨ੍ਹਾਂ ਮੁੱਖ ਮੰਤਰੀ ਦੇ ਹਵਾਲੇ ਨਾਲ ਕਿਹਾ ਕਿ ਕੋਈ ਵੀ ਜੇਲ੍ਹ ਮੈਨੂੰ ਅੰਦਰ ਨਹੀਂ ਰੱਖ ਸਕਦੀ ਅਤੇ ਮੈਂ ਬਾਹਰ ਆ ਕੇ ਆਪਣੇ ਵਾਅਦੇ ਪੂਰੇ ਕਰਾਂਗਾ। ਗ੍ਰਿਫਤਾਰੀ ਦੇ ਬਾਵਜੂਦ ਭਾਜਪਾ ਵਰਕਰਾਂ ਨਾਲ ਨਫਰਤ ਨਾ ਕੀਤੀ ਜਾਵੇ। ਕੇਜਰੀਵਾਲ ਨੇ ਆਪਣੇ ਸੁਨੇਹੇ ਵਿੱਚ ਕਿਹਾ,‘ਮੈਂ ਆਮ ਆਦਮੀ ਪਾਰਟੀ (ਆਪ) ਦੇ ਸਾਰੇ ਵਰਕਰਾਂ ਨੂੰ ਵੀ ਅਪੀਲ ਕਰਦਾ ਹਾਂ ਕਿ ਸਮਾਜ ਭਲਾਈ ਅਤੇ ਲੋਕ ਭਲਾਈ ਦੇ ਕੰਮ ਕਰਨ ਵਾਲੇ ਮੇਰੇ ਜੇਲ੍ਹ ਜਾਣ ਕਾਰਨ ਨਾ ਰੁਕਣ। ਭਾਜਪਾ ਵਰਕਰਾਂ ਨਾਲ ਨਫ਼ਰਤ ਨਾ ਕਰੋ। ਉਹ ਸਾਡੇ ਭੈਣ-ਭਰਾ ਹਨ। ਮੈਂ ਜਲਦੀ ਹੀ ਵਾਪਸ ਆਵਾਂਗਾ। ਮੇਰੇ ਪਿਆਰੇ ਦੇਸ਼ ਵਾਸੀਓ, ਮੈਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਭਾਵੇਂ ਮੈਂ ਜੇਲ੍ਹ ਦੇ ਅੰਦਰ ਹਾਂ ਜਾਂ ਨਹੀਂ, ਮੈਂ ਦੇਸ਼ ਦੀ ਸੇਵਾ ਕਰਦਾ ਰਹਾਂਗਾ। 

Punjab Bani 23 March,2024
ਈਡੀ ਪੈਸਿਆਂ ਦੇ ਲੈਣ ਦੇਣ ਦੀ ਗੱਲ ਨਹੀ ਕਰ ਸਕੀ ਸਾਬਿਤ : ਆਪ

ਈਡੀ ਪੈਸਿਆਂ ਦੇ ਲੈਣ ਦੇਣ ਦੀ ਗੱਲ ਨਹੀ ਕਰ ਸਕੀ ਸਾਬਿਤ : ਆਪ ਨਵੀਂ ਦਿੱਲੀ, 23 ਮਾਰਚ ਦਿੱਲੀ ਦੀ ਮੰਤਰੀ ਆਤਿਸ਼ੀ ਨੇ ਅੱਜ ਦਾਅਵਾ ਕੀਤਾ ਕਿ ਕਥਿਤ ਆਬਕਾਰੀ ਨੀਤੀ ਘਪਲੇ ਵਿਚ ਕਈ ਛਾਪੇ, ਗ੍ਰਿਫਤਾਰੀਆਂ ਅਤੇ ਦੋ ਸਾਲਾਂ ਦੀ ਜਾਂਚ ਦੇ ਬਾਵਜੂਦ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਆਮ ਆਦਮੀ ਪਾਰਟੀ (ਆਪ) ਦੇ ਕਿਸੇ ਨੇਤਾ ਖਿਲਾਫ ਪੈਸਿਆਂ ਦੇ ਲੈਣ-ਦੇਣ ਦੀ ਗੱਲ ਸਾਬਤ ਨਹੀਂ ਕਰ ਸਕੀ। ਆਪ ਨੇਤਾ ਨੇ ਇਹ ਵੀ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਸ਼ਰਦ ਪੀ. ਰੈੱਡੀ ਦੇ ਬਿਆਨ ਦੇ ਆਧਾਰ ‘ਤੇ ਵੀਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਸੀ। ਆਤਿਸ਼ੀ ਨੇ ਕਿਹਾ ਕਿ ਅਰਬਿੰਦੋ ਫਾਰਮਾ ਦੇ ਰੈੱਡੀ ਨੂੰ ਡਾਇਰੈਕਟੋਰੇਟ ਨੇ ਨਵੰਬਰ ‘ਚ ਐਕਸਾਈਜ਼ ਨੀਤੀ ਮਾਮਲੇ ‘ਚ ਗ੍ਰਿਫਤਾਰ ਕੀਤਾ ਸੀ। ਉਨ੍ਹਾਂ ਦਾਅਵਾ ਕੀਤਾ ਕਿ ਰੈੱਡੀ ਨੇ ਚੋਣ ਬਾਂਡ ਰਾਹੀਂ ਭਾਜਪਾ ਨੂੰ ਕਰੋੜਾਂ ਰੁਪਏ ਦਿੱਤੇ। ਆਤਿਸ਼ੀ ਨੇ ਈਡੀ ਨੂੰ ਭਾਜਪਾ ਖ਼ਿਲਾਫ਼ ਕੇਸ ਦਰਜ ਕਰਨ ਦੀ ਚੁਣੌਤੀ ਦਿੱਤੀ ਅਤੇ ਦੋਸ਼ ਲਾਇਆ ਕਿ ਅਖੌਤੀ ਆਬਕਾਰੀ ਨੀਤੀ ਘਪਲੇ ਵਿੱਚ ਪੈਸੇ ਦਾ  ਲੈਣ ਦੇਣ ਭਾਜਪਾ ਨਾਲ ਜੁੜਿਆ ਹੋਇਆ ਹੈ। 

Punjab Bani 23 March,2024
ਸ਼ਰਾਬ ਘਟਾਲਾ ਮਾਮਲਾ : ਅਰਵਿੰਦ ਕੇਜਰੀਵਾਲ ਨੂੰ ਭੇਜਿਆ 28 ਤੱਕ ਰਿਮਾਂਡ ਤੇ

ਸ਼ਰਾਬ ਘਟਾਲਾ ਮਾਮਲਾ : ਅਰਵਿੰਦ ਕੇਜਰੀਵਾਲ ਨੂੰ ਭੇਜਿਆ 28 ਤੱਕ ਰਿਮਾਂਡ ਤੇ ਦਿਲੀ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਘੁਟਾਲਾ ਮਾਮਲੇ ‘ਚ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ 28 ਮਾਰਚ ਤੱਕ ਰਿਮਾਂਡ ‘ਤੇ ਭੇਜ ਦਿੱਤਾ ਹੈ। ਹੁਣ ਅਰਵਿੰਦ ਕੇਜਰੀਵਾਲ 28 ਮਾਰਚ ਤੱਕ ਹਿਰਾਸਤ ‘ਚ ਰਹਿਣਗੇ। ਨਵੰਬਰ 2023 ਤੋਂ ਬਿੱਲੀ-ਚੂਹੇ ਦੀ ਖੇਡ ਤੋਂ ਬਾਅਦ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਆਖਰਕਾਰ ਵੀਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲਿਆ। ਦਿੱਲੀ ਹਾਈ ਕੋਰਟ ਦੇ ਦਖ਼ਲ ਤੋਂ ਬਾਅਦ ਈਡੀ ਨੇ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਨ੍ਹਾਂ ਨੂੰ ਕੋਈ ਸੁਰੱਖਿਆ ਦੇਣ ਤੋਂ ਇਨਕਾਰ ਕਰ ਦਿੱਤਾ।

Punjab Bani 23 March,2024
ਮਾਸਕੋ ਅੰਦਰ ਹੋਇਆ ਵੱਡਾ ਅੱਤਵਾਦੀ ਹਮਲਾ : ਕਈ ਲੋਕਾਂ ਦੀ ਮੌਤ ਤੇ 100 ਤੋ ਜਿਆਦਾ ਜ੍ਖਮੀ

ਮਾਸਕੋ ਅੰਦਰ ਹੋਇਆ ਵੱਡਾ ਅੱਤਵਾਦੀ ਹਮਲਾ : ਕਈ ਲੋਕਾਂ ਦੀ ਮੌਤ ਤੇ 100 ਤੋ ਜਿਆਦਾ ਜ੍ਖਮੀ ਮਾਸਕੋ- ਰੂਸ ਦੀ ਰਾਜਧਾਨੀ ਮਾਸਕੋ ਦੇ ਕ੍ਰੋਕਸ ਸਿਟੀ ਹਾਲ ‘ਚ ਪੰਜ ਬੰਦੂਕਧਾਰੀਆਂ ਨੇ ਭੀੜ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਘੱਟੋ-ਘੱਟ 70 ਲੋਕ ਮਾਰੇ ਗਏ ਅਤੇ 115 ਜ਼ਖਮੀ ਹੋ ਗਏ। ਰੂਸੀ ਸਿਹਤ ਮੰਤਰਾਲੇ ਦੇ ਮੁਖੀ ਮੁਰਾਸ਼ਕੋ ਨੇ ਦੱਸਿਆ ਕਿ ਹਸਪਤਾਲ ‘ਚ ਦਾਖਲ 115 ਲੋਕਾਂ ‘ਚੋਂ 60 ਦੀ ਹਾਲਤ ਗੰਭੀਰ ਹੈ। ਮੀਡੀਆ ਰਿਪੋਰਟਾਂ ਮੁਤਾਬਕ ਰੂਸ ਦੇ ਨੈਸ਼ਨਲ ਗਾਰਡ ਨੇ ਸਥਿਤੀ ‘ਤੇ ਕਾਬੂ ਪਾਉਣ ਲਈ ਮੌਕੇ ‘ਤੇ ਪਹੁੰਚ ਕੇ ਅੱਤਵਾਦੀਆਂ ਨਾਲ ਨਜਿੱਠਣ ਲਈ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ। ਇਸ ਆਪਰੇਸ਼ਨ ਵਿੱਚ ਹੈਲੀਕਾਪਟਰਾਂ ਦੀ ਵੀ ਮਦਦ ਲਈ ਗਈ। ਮੌਕੇ ‘ਤੇ 50 ਤੋਂ ਵੱਧ ਐਂਬੂਲੈਂਸਾਂ ਵੀ ਪਹੁੰਚ ਗਈਆਂ, ਜਿਨ੍ਹਾਂ ‘ਚ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ।

Punjab Bani 23 March,2024
ਪ੍ਰਧਾਨ ਮੰਤਰੀ ਮੋਦੀ ਨੇ ਮਾਸਕੋ ਅੰਦਰ ਹੋਏ ਅੱਤਵਾਦੀ ਹਮਲੇ ਦੀ ਕੀਤੀ ਨਿੰਦਾ

ਪ੍ਰਧਾਨ ਮੰਤਰੀ ਮੋਦੀ ਨੇ ਮਾਸਕੋ ਅੰਦਰ ਹੋਏ ਅੱਤਵਾਦੀ ਹਮਲੇ ਦੀ ਕੀਤੀ ਨਿੰਦਾ ਮਾਸਕੋ- ਰੂਸ ਦੀ ਰਾਜਧਾਨੀ ਮਾਸਕੋ ਦੇ ਉੱਤਰ ‘ਚ ਸਥਿਤ ਕ੍ਰਾਸਨੋਗੋਰਸਕ ‘ਚ ਕ੍ਰੋਕਸ ਸਿਟੀ ਕੰਸਰਟ ਹਾਲ ਦੇ ਅੰਦਰ ਹੋਏ ਵੱਡੇ ਅੱਤਵਾਦੀ ਹਮਲੇ ਨੇ ਪੂਰੀ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਹੈ। ਰੂਸੀ ਮੀਡੀਆ ਰਿਪੋਰਟਾਂ ਮੁਤਾਬਕ ਇਸ ਹਮਲੇ ‘ਚ ਘੱਟੋ-ਘੱਟ 70 ਲੋਕਾਂ ਦੀ ਮੌਤ ਹੋ ਗਈ, ਜਦਕਿ 115 ਜ਼ਖਮੀਆਂ ‘ਚੋਂ 60 ਦੀ ਹਾਲਤ ਗੰਭੀਰ ਬਣੀ ਹੋਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਦੁਨੀਆ ਭਰ ਦੇ ਕਈ ਨੇਤਾਵਾਂ ਨੇ ਇਸ ਅੱਤਵਾਦੀ ਹਮਲੇ ਦੀ ਨਿੰਦਾ ਕਰਦੇ ਹੋਏ ਰੂਸ ਪ੍ਰਤੀ ਸੰਵੇਦਨਾ ਜ਼ਾਹਰ ਕੀਤੀ ਹੈ। ਪੀਐਮ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਲਿਖਿਆ, ‘ਅਸੀਂ ਮਾਸਕੋ ਵਿੱਚ ਘਿਨਾਉਣੇ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ। ਸਾਡੇ ਵਿਚਾਰ ਅਤੇ ਪ੍ਰਾਰਥਨਾਵਾਂ ਪੀੜਤ ਪਰਿਵਾਰਾਂ ਦੇ ਨਾਲ ਹਨ। ਦੁੱਖ ਦੀ ਇਸ ਘੜੀ ਵਿੱਚ, ਭਾਰਤ ਰੂਸੀ ਸੰਘ ਦੀ ਸਰਕਾਰ ਅਤੇ ਲੋਕਾਂ ਦੇ ਨਾਲ ਇੱਕਜੁਟਤਾ ਵਿੱਚ ਖੜ੍ਹਾ ਹੈ।’

Punjab Bani 23 March,2024
ਸੁਨਾਮ ਅੰਦਰ ਵੀ ਜਹਿਰੀਲੀ ਸ਼ਰਾਬ ਕਾਰਨ ਚਾਰ ਦੀ ਮੌਤ ਕਈ ਬਿਮਾਰ

ਸੁਨਾਮ ਅੰਦਰ ਵੀ ਜਹਿਰੀਲੀ ਸ਼ਰਾਬ ਕਾਰਨ ਚਾਰ ਦੀ ਮੌਤ ਕਈ ਬਿਮਾਰ ਸੁਨਾਮ : ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਪਿੰਡ ਗੁੱਜਰਾਂ ਤੋਂ ਬਾਅਦ ਸੁਨਾਮ ਵਿੱਚ ਵੀ ਜ਼ਹਿਰੀਲੀ ਸ਼ਰਾਬ ਨੇ ਤਬਾਹੀ ਮਚਾਈ ਹੈ। ਇੱਥੇ ਚਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਦਰਜਨ ਦੇ ਕਰੀਬ ਲੋਕਾਂ ਦੀ ਹਾਲਤ ਖਰਾਬ ਹੈ। ਜਿਨ੍ਹਾਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਗੁੱਜਰਾਂ ਵਿੱਚ ਨੌਂ ਜਾਨਾਂ ਲੈਣ ਵਾਲੀ ਜ਼ਹਿਰੀਲੀ ਸ਼ਰਾਬ ਨੇ ਸੁਨਾਮ ਵਿੱਚ ਤਬਾਹੀ ਮਚਾਈ ਹੈ। ਮਰਨ ਵਾਲਿਆਂ ਵਿੱਚ ਗਿਆਨ ਸਿੰਘ ਵਾਸੀ ਜਖੇਪਲ ਤੋਂ ਇਲਾਵਾ ਸੁਨਾਮ ਟਿੱਬੀ ਰਵਿਦਾਸ ਪੁਰਾ ਦੇ ਵਾਸੀ ਲੱਛਾ ਸਿੰਘ, ਗੁਰਮੀਤ ਸਿੰਘ ਅਤੇ ਬੁੱਧ ਸਿੰਘ ਸ਼ਾਮਲ ਹਨ। ਜਦੋਂਕਿ ਪਰਮਜੀਤ ਸਿੰਘ, ਸਰੀ ਸਿੰਘ, ਭੋਲਾ ਸਿੰਘ, ਰਵੀਨਾਥ, ਬੂਟਾ ਸਿੰਘ, ਕਰਮਜੀਤ ਸਿੰਘ, ਦਰਸ਼ਨ ਸਿੰਘ, ਰਫੀ ਨਾਥ, ਲਛਮਣ ਸਿੰਘ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਨ੍ਹਾਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਗੁਰਮੀਤ ਸਿੰਘ ਦੀ ਵੀਰਵਾਰ ਨੂੰ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀਐਸਪੀ ਮਨਦੀਪ ਸਿੰਘ ਸੰਧੂ ਆਪਣੀਆਂ ਟੀਮਾਂ ਸਮੇਤ ਟਿੱਬੀ ਰਵਿਦਾਸ ਪੁਰਾ ਬਸਤੀ ਵਿਖੇ ਪੁੱਜੇ। ਪੁਲਿਸ ਨੇ ਥਾਂ-ਥਾਂ ਤਲਾਸ਼ੀ ਲਈ ਅਤੇ ਇਸ ਦੌਰਾਨ ਉਨ੍ਹਾਂ ਨੂੰ ਜ਼ਹਿਰੀਲੀ ਸ਼ਰਾਬ ਦੀਆਂ ਕੁਝ ਬੋਤਲਾਂ ਵੀ ਮਿਲੀਆਂ। ਇਨ੍ਹਾਂ ਬੋਤਲਾਂ ਦਾ ਬ੍ਰਾਂਡ ਗੁੱਜਰਾਂ ਤੋਂ ਮਿਲੀ ਸ਼ਰਾਬ ਵਰਗਾ ਹੀ ਦੱਸਿਆ ਜਾ ਰਿਹਾ ਹੈ।

Punjab Bani 22 March,2024
ਅੰਨਾ ਹਜਾਰੇ ਨੇ ਕੇਜਰੀਵਾਲ ਦੀ ਗਿ੍ਫਤਾਰੀ ਨੂੰ ਦੱਸਿਆ ਕਰਮਾਂ ਦਾ ਫਲ

ਅੰਨਾ ਹਜਾਰੇ ਨੇ ਕੇਜਰੀਵਾਲ ਦੀ ਗਿ੍ਫਤਾਰੀ ਨੂੰ ਦੱਸਿਆ ਕਰਮਾਂ ਦਾ ਫਲ ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ 'ਤੇ ਸਮਾਜ ਸੇਵਕ ਅੰਨਾ ਹਜ਼ਾਰੇ (ਦੀ ਪਹਿਲੀ ਪ੍ਰਤੀਕਿਰਿਆ ਆਈ ਹੈ। ਉਨ੍ਹਾਂ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਕਰਮਾਂ ਦਾ ਫਲ ਦੱਸਿਆ। ਅੰਨਾ ਹਜ਼ਾਰੇ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੋਈ ਪਛਤਾਵਾ ਨਹੀਂ ਹੈ। ਅੰਨਾ ਨੇ ਇਹ ਵੀ ਕਿਹਾ ਕਿ ਉਹ ਕੇਜਰੀਵਾਲ ਨੂੰ ਕੋਈ ਸਲਾਹ ਨਹੀਂ ਦੇਣਗੇ। ਮਹਾਰਾਸ਼ਟਰ 'ਚ ਆਪਣੇ ਪਿੰਡ ਰਾਲੇਗਣ ਸਿੱਧੀ ਤੋਂ ਇਕ ਬਿਆਨ ਜਾਰੀ ਕਰਦਿਆਂ ਅੰਨਾ ਹਜ਼ਾਰੇ ਨੇ ਕਿਹਾ ਕਿ 'ਮੈਨੂੰ ਬਹੁਤ ਦੁੱਖ ਹੋਇਆ ਕਿ ਅਰਵਿੰਦ ਕੇਜਰੀਵਾਲ ਵਰਗਾ ਆਦਮੀ ਜੋ ਮੇਰੇ ਨਾਲ ਕੰਮ ਕਰਦਾ ਸੀ। ਅਸੀਂ ਸ਼ਰਾਬ ਬਾਰੇ ਆਵਾਜ਼ ਉਠਾਈ ਸੀ, ਅੱਜ ਉਹ ਸ਼ਰਾਬ ਨੀਤੀ ਬਣਾ ਰਿਹਾ ਹੈ। ਮੈਨੂੰ ਇਸ ਗੱਲ ਦਾ ਦੁੱਖ ਹੋਇਆ। ਪਰ ਕੋਈ ਕੀ ਕਰੇ, ਸੱਤਾ ਦੇ ਸਾਹਮਣੇ ਕੁਝ ਨਹੀਂ ਚੱਲਦਾ। ਆਖ਼ਰਕਾਰ, ਉਸ ਨੂੰ ਉਸ ਦੇ ਕੰਮ ਕਾਰਨ ਗ੍ਰਿਫਤਾਰ ਕੀਤਾ ਗਿਆ।

Punjab Bani 22 March,2024
ਆਪ ਨੇਤਾ ਸੌਰਭ ਭਾਰਦਵਾਜ ਤੇ ਆਤਿਸ਼ੀ ਨੂੰ ਲਿਆ ਹਿਰਾਸਤ ਵਿੱਚ

ਆਪ ਨੇਤਾ ਸੌਰਭ ਭਾਰਦਵਾਜ ਤੇ ਆਤਿਸ਼ੀ ਨੂੰ ਲਿਆ ਹਿਰਾਸਤ ਵਿੱਚ ਨਵੀਂ ਦਿੱਲੀ, 22 ਮਾਰਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪਾਰਟੀ ਦੇ ਪ੍ਰਦਰਸ਼ਨ ਦੌਰਾਨ ਦਿੱਲੀ ਦੇ ਆਈਟੀਓ ਵਿਚ ਆਮ ਆਦਮੀ ਪਾਰਟੀ ਦੇ ਦਿੱਲੀ ਦੇ ਮੰਤਰੀ ਸੌਰਭ ਭਾਰਦਵਾਜ ਅਤੇ ਆਤਿਸ਼ੀ ਨੂੰ ਪੁਲੀਸ ਨੇ ਹਿਰਾਸਤ ਵਿਚ ਲੈ ਲਿਆ ਹੈ। ਇਸ ਮੌਕੇ ਸੌਰਭ ਭਾਰਦਵਾਜ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਸਾਹਮਣੇ ਇਹ ਕਹਾਂਗੇ ਕਿ ਅਰਵਿੰਦ ਕੇਜਰੀਵਾਲ ਨੂੰ ਆਪਣੇ ਵਕੀਲ ਅਤੇ ਪਰਿਵਾਰ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਆਪਣਾ ਸਰਕਾਰੀ ਕੰਮ ਵੀ ਕਰਨ ਦਿੱਤਾ ਜਾਣਾ ਚਾਹੀਦਾ ਹੈ।ਪੁਲੀਸ ਨੇ ਦੋਵਾਂ ਮੰਤਰੀਆਂ ਨੂੰ ਪੁਲੀਸ ਬੱਸ ਵਿੱਚ ਬਿਠਾ ਲਿਆ। ਪਾਰਟੀ ਦੇ ਕਈ ਆਗੂ ਅਤੇ ਸਮਰਥਕ ਆਈਟੀਓ ਵਿਖੇ ‘ਆਪ’ ਅਤੇ ਭਾਜਪਾ ਦੇ ਦਫ਼ਤਰਾਂ ਨੇੜੇ ਰੋਸ ਪ੍ਰਦਰਸ਼ਨ ਕਰ ਰਹੇ ਹਨ।

Punjab Bani 22 March,2024
ਜੇਐਨਯੂ ਚੋਣਾਂ ਦੇ ਪਹਿਲੇ ਪੜਾਅ ਦੀ ਵੋਟਿੰਗ ਹੋਈ ਸ਼ੁਰੂ

ਜੇਐਨਯੂ ਚੋਣਾਂ ਦੇ ਪਹਿਲੇ ਪੜਾਅ ਦੀ ਵੋਟਿੰਗ ਹੋਈ ਸ਼ੁਰੂ ਨਵੀਂ ਦਿੱਲੀ, 22 ਮਾਰਚ- ਇਥੋਂ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ (ਜੇਐੱਨਵਾਈਐੱਸਯੂ) ਚੋਣਾਂ ਲਈ ਵੋਟਿੰਗ ਅੱਜ ਸ਼ੁਰੂ ਹੋਈ ਅਤੇ 7,700 ਤੋਂ ਵੱਧ ਰਜਿਸਟਰਡ ਵੋਟਰ ਆਪਣੀ ਵੋਟ ਪਾ ਸਕਦੇ ਹਨ। ਪਹਿਲੇ ਪੜਾਅ ਲਈ ਵੋਟਿੰਗ ਸ਼ੁਰੂ ਹੋ ਗਈ ਹੈ, ਜੋ ਬਾਅਦ ਦੁਪਹਿਰ 1 ਵਜੇ ਤੱਕ ਜਾਰੀ ਰਹੇਗੀ। ਦੂਜੇ ਪੜਾਅ ਲਈ ਵੋਟਿੰਗ ਬਾਅਦ ਦੁਪਹਿਰ 2.30 ਵਜੇ ਤੋਂ ਸ਼ਾਮ 5.30 ਵਜੇ ਤੱਕ ਜਾਰੀ ਰਹੇਗੀ। ਵੋਟਾਂ ਦੀ ਗਿਣਤੀ ਰਾਤ 9 ਵਜੇ ਸ਼ੁਰੂ ਹੋਵੇਗੀ ਅਤੇ ਐਤਵਾਰ ਨੂੰ ਨਤੀਜੇ ਐਲਾਨੇ ਜਾਣਗੇ।

Punjab Bani 22 March,2024
ਆਪ ਨੇਤਾ ਸੜਕਾਂ ਤੋ ਲੈ ਕੇ ਅਦਾਲਤ ਤੱਕ ਕਰਨਗੇ ਸੰਘਰਸ਼

ਆਪ ਨੇਤਾ ਸੜਕਾਂ ਤੋ ਲੈ ਕੇ ਅਦਾਲਤ ਤੱਕ ਕਰਨਗੇ ਸੰਘਰਸ਼ ਨਵੀਂ ਦਿੱਲੀ, 22 ਮਾਰਚ ਆਮ ਆਦਮੀ ਪਾਰਟੀ ਨੇ ਆਪਣੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖ਼ਿਲਾਫ਼ ਸੜਕਾਂ ਤੋਂ ਲੈ ਕੇ ਅਦਾਲਤ ਤੱਕ ਸੰਘਰਸ਼ ਕਰਨ ਦਾ ਫੈਸਲਾ ਕੀਤਾ ਹੈ। ਪਾਰਟੀ ਦੇ ਸੀਨੀਅਰ ਨੇਤਾਵਾਂ ਨੇ ਅੱਜ ਇਥੇ ਭਾਜਪਾ ਹੈੱਡਕੁਆਰਟਰ ਦੇ ਬਾਹਰ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ। ਪਾਰਟੀ ਨੇਤਾ ਸ੍ਰੀ ਗੋਪਾਲ ਰਾਏ ਨੇ ਕਿਹਾ ਕਿ ਦੇਸ਼ ’ਚ ਲੋਕਤੰਤਰ ਦਾ ਖੁੱਲ੍ਹੇਆਮ ਕਤਲ ਕੀਤਾ ਗਿਆ ਹੈ ਅਤੇ ਦੇਸ਼ ਵਿੱਚ ਐਲਾਨ ਕੀਤਾ ਗਿਆ ਹੈ ਕਿ ਜੇ ਕੋਈ ਭਾਜਪਾ ਅਤੇ ਇਸ ਦੀ ਸਰਕਾਰ ਵਿਰੁੱਧ ਬੋਲਣ ਦੀ ਹਿੰਮਤ ਕਰਦਾ ਹੈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਡਾ. ਸੰਦੀਪ ਪਾਠਕ ਨੇ ਕਿਹਾ ਕਿ ਇਹ ਲੜਾਈ ਸਿਰਫ਼ ‘ਆਪ’ ਦੀ ਨਹੀਂ ਹੈ, ਇਹ ਹਰ ਉਸ ਨਾਗਰਿਕ ਦੀ ਲੜਾਈ ਹੈ ਜੋ ਭਾਰਤ ਦੇ ਨਾਗਰਿਕਾਂ ਨੂੰ ਸਕਾਰਾਤਮਕ ਅਤੇ ਇਮਾਨਦਾਰ ਰਾਜਨੀਤੀ ਦੇਣਾ ਚਾਹੁੰਦਾ ਹੈ।

Punjab Bani 22 March,2024
ਦਿੱਲੀ ਦੇ ਮੁੱਖ ਮੰਤਰੀ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਕੇਦਰ ਦੀ ਨਿੰਦਾ

ਦਿੱਲੀ ਦੇ ਮੁੱਖ ਮੰਤਰੀ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਕੇਦਰ ਦੀ ਨਿੰਦਾ ਚੰਡੀਗੜ੍ਹ, 22 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦਿੱਲੀ ਦੇ ਮੁੱਖ ਮੰਤਰੀ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ ਪਰ ਉਨ੍ਹਾਂ ਦੀ ਸੋਚ ਨੂੰ ਕੈਦ ਨਹੀਂ ਕਰ ਸਕਦੀ। ਸ੍ਰੀ ਮਾਨ ਨੇ ਕਿਹਾ ਕਿ ‘ਆਪ’ ਕੇਜਰੀਵਾਲ ਦੇ ਪਿੱਛੇ ਡੱਟ ਕੇ ਖੜ੍ਹੀ ਰਹੇਗੀ। ਸੂਤਰਾਂ ਨੇ ਦੱਸਿਆ ਕਿ ਸ੍ਰੀ ਮਾਨ ਅੱਜ ਦਿੱਲੀ ਰਵਾਨਾ ਹੋ ਗਏ, ਜਿਥੇ ਉਹ ‘ਆਪ’ ਦੇ ਸੀਨੀਅਰ ਆਗੂਆਂ ਨਾਲ ਮੁਲਾਕਾਤ ਕਰਨਗੇ। ਉਹ ਕੇਜਰੀਵਾਲ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਮਿਲ ਸਕਦੇ ਹਨ।

Punjab Bani 22 March,2024
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗ੍ਰਿਫ਼ਤਾਰ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗ੍ਰਿਫ਼ਤਾਰ ਆਪ ਨੇਤਾਵਾਂ ਨੇ ਕੀਤਾ ਰੋਸ਼ ਪ੍ਰਦਰਸ਼ਨ ਦਿਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀਰਵਾਰ ਦੇਰ ਰਾਤ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਗ੍ਰਿਫਤਾਰ ਕਰ ਲਿਆ ਹੈ। ਘਰ ‘ਚ ਲੰਬੀ ਪੁੱਛਗਿੱਛ ਤੋਂ ਬਾਅਦ ਜਾਂਚ ਏਜੰਸੀ ਨੇ ਕੇਜਰੀਵਾਲ ਨੂੰ ਸੀਐੱਮ ਹਾਊਸ ਤੋਂ ਗ੍ਰਿਫਤਾਰ ਕਰ ਲਿਆ। ਇਸ ਤੋਂ ਪਹਿਲਾਂ ਵੀ ਈਡੀ ਨੇ ਕੇਜਰੀਵਾਲ ਦਾ ਮੋਬਾਈਲ ਫ਼ੋਨ ਜ਼ਬਤ ਕੀਤਾ ਸੀ, ਜਿਸ ਤੋਂ ਬਾਅਦ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਈਡੀ ਦੇ ਸੂਤਰਾਂ ਮੁਤਾਬਕ ਕੇਜਰੀਵਾਲ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਹੇ ਸਨ। ਮੁੱਖ ਮੰਤਰੀ ਦੀ ਗ੍ਰਿਫਤਾਰੀ ਦੀਆਂ ਅਫਵਾਹਾਂ ਦਰਮਿਆਨ ਆਮ ਆਦਮੀ ਪਾਰਟੀ ਦੇ ਵੱਡੀ ਗਿਣਤੀ ਵਰਕਰਾਂ ਨੇ ਉਨ੍ਹਾਂ ਦੇ ਘਰ ਦੇ ਬਾਹਰ ਪ੍ਰਦਰਸ਼ਨ ਕੀਤਾ। ਉੱਥੇ ਮੰਤਰੀ ਆਤਿਸ਼ੀ ਅਤੇ ਸੌਰਭ ਵੀ ਮੌਜੂਦ ਸਨ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਮੌਕੇ ‘ਤੇ ਵੱਡੀ ਗਿਣਤੀ ‘ਚ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ।

Punjab Bani 22 March,2024
ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਫੜਿਆ ਗਿਆ ਸਹਾਇਕ ਖਜ਼ਾਨਚੀ ਵਿੱਤ ਵਿਭਾਗ ਵੱਲੋਂ ਮੁਅੱਤਲ

ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਫੜਿਆ ਗਿਆ ਸਹਾਇਕ ਖਜ਼ਾਨਚੀ ਵਿੱਤ ਵਿਭਾਗ ਵੱਲੋਂ ਮੁਅੱਤਲ ਚੰਡੀਗੜ੍ਹ, 21 ਮਾਰਚ ਪੰਜਾਬ ਦੇ ਵਿੱਤ ਵਿਭਾਗ ਨੇ ਜ਼ਿਲ੍ਹਾ ਖਜ਼ਾਨਾ ਦਫਤਰ, ਅੰਮ੍ਰਿਤਸਰ ਦੇ ਸਹਾਇਕ ਖਜ਼ਾਨਚੀ ਮੁਨੀਸ਼ ਕੁਮਾਰ ਨੂੰ ਤੁਰੰਤ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ, ਜੋ ਕਿ 21 ਮਾਰਚ, 2024 ਨੂੰ ਉਸ ਦੀ ਗ੍ਰਿਫਤਾਰੀ ਦੀ ਮਿਤੀ ਤੋਂ ਤੁਰੰਤ ਪ੍ਰਭਾਵ ਤੋਂ ਲਾਗੂ ਹੋਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁਨੀਸ਼ ਕੁਮਾਰ ਨੂੰ ਵਿਜੀਲੈਂਸ ਵਿਭਾਗ ਵੱਲੋਂ ਭ੍ਰਿਸ਼ਟਾਚਾਰ ਅਤੇ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਹਿਰਾਸਤ ਵਿੱਚ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਅੱਤਲੀ ਦੌਰਾਨ ਮੁਨੀਸ਼ ਦਾ ਮੁੱਖ ਦਫ਼ਤਰ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਜਲੰਧਰ ਵਿਖੇ ਨਿਰਧਾਰਿਤ ਕੀਤਾ ਗਿਆ ਹੈ। ਉਸ ਨੂੰ ਪੰਜਾਬ ਸਿਵਲ ਸੇਵਾਵਾਂ ਦੇ ਨਿਯਮਾਂ ਅਨੁਸਾਰ ਗੁਜ਼ਾਰਾ ਭੱਤਾ ਮਿਲੇਗਾ। ਆਪਣੇ ਕਾਰਜਾਂ ਵਿੱਚ ਅਖੰਡਤਾ ਅਤੇ ਨੈਤਿਕਤਾ ਦੇ ਉੱਚੇ ਮਾਪਦੰਡਾਂ ਨੂੰ ਬਣਾਈ ਰੱਖਣ ਲਈ ਵਿਭਾਗ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਬੁਲਾਰੇ ਨੇ ਕਿਹਾ ਕਿ ਇਹਨਾਂ ਕਦਰਾਂ ਕੀਮਤਾਂ ਨਾਲ ਸਮਝੌਤਾ ਕਰਨ ਵਾਲੀ ਕੋਈ ਵੀ ਕਾਰਵਾਈ ਵਿਰੁੱਧ ਸਖ਼ਤ ਅਨੁਸ਼ਾਸਨੀ ਕਰਵਾਏ ਕੀਤੀ ਜਾਵੇਗੀ।

Punjab Bani 21 March,2024
ਪੈਨਸ਼ਨ ਕੇਸ ਪਾਸ ਕਰਵਾਉਣ ਬਦਲੇ ਰਿਸ਼ਵਤ ਲੈਂਦਾ ਸਹਾਇਕ ਖਜ਼ਾਨਾ ਅਫਸਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੈਨਸ਼ਨ ਕੇਸ ਪਾਸ ਕਰਵਾਉਣ ਬਦਲੇ ਰਿਸ਼ਵਤ ਲੈਂਦਾ ਸਹਾਇਕ ਖਜ਼ਾਨਾ ਅਫਸਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਚੰਡੀਗੜ੍ਹ, 21 ਮਾਰਚ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਮੁਨੀਸ਼ ਕੁਮਾਰ, ਸਹਾਇਕ ਖਜ਼ਾਨਾ ਅਫਸਰ (ਏ.ਟੀ.ਓ), ਅੰਮ੍ਰਿਤਸਰ ਨੂੰ ਇੱਕ ਪੈਨਸ਼ਨ ਕੇਸ ਪਾਸ ਕਰਨ ਦੇ ਇਵਜ਼ ’ਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਨਰੇਸ਼ ਡੋਗਰਾ ਵਾਸੀ ਬਜ਼ਾਰ ਨਰਸਿੰਘ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਏ.ਟੀ.ਓ. ਉਸ ਦਾ ਪੈਨਸ਼ਨ ਕੇਸ ਪਾਸ ਕਰਾਉਣ ਲਈ 20,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਟਰੈਪ ਲਗਾ ਕੇ ਦੋਸ਼ੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।

Punjab Bani 21 March,2024
ਅਦਾਕਾਰਾ ਪ੍ਰਿਅੰਕਾ ਚੋਪੜਾ ਪਤੀ ਤੇ ਬੇਟੀ ਸਣੇ ਪੁੱਜੀ ਸ੍ਰੀ ਰਾਮ ਦੀ ਧਰਤੀ ਅਧੋਧਿਆ

ਅਦਾਕਾਰਾ ਪ੍ਰਿਅੰਕਾ ਚੋਪੜਾ ਪਤੀ ਤੇ ਬੇਟੀ ਸਣੇ ਪੁੱਜੀ ਸ੍ਰੀ ਰਾਮ ਦੀ ਧਰਤੀ ਅਧੋਧਿਆ ਨਵੀਂ ਦਿੱਲੀ। ਬਾਲੀਵੁੱਡ ਤੋਂ ਲੈ ਕੇ ਹਾਲੀਵੁੱਡ ਤੱਕ ਹਲਚਲ ਮਚਾਉਣ ਵਾਲੀ ਅਦਾਕਾਰਾ ਪ੍ਰਿਅੰਕਾ ਚੋਪੜਾ ਹਾਲ ਹੀ ਵਿੱਚ ਇੱਕ ਇਵੈਂਟ ਵਿੱਚ ਸ਼ਾਮਲ ਹੋਣ ਲਈ ਭਾਰਤ ਆਈ ਹੈ। ਉਨ੍ਹਾਂ ਦੇ ਪਤੀ ਨਿਕ ਜੋਨਸ ਅਤੇ ਬੇਟੀ ਮਾਲਟੀ ਮੈਰੀ ਜੋਨਸ ਵੀ ਭਾਰਤ ਆ ਚੁੱਕੇ ਹਨ। ਇਸ ਦੌਰਾਨ 'ਦੇਸੀ ਗਰਲ' ਪ੍ਰਿਅੰਕਾ ਚੋਪੜਾ ਸਮਾਂ ਕੱਢ ਕੇ ਭਗਵਾਨ ਰਾਮ ਦੀ ਜਨਮ ਭੂਮੀ ਅਯੁੱਧਿਆ ਪਹੁੰਚ ਗਈ ਹੈ। ਜਿਥੇ ਉਨ੍ਹਾਂ ਦਰਸ਼ਨ ਕਰਕੇ ਮਥਾ ਟੇਕਿਆ।

Punjab Bani 21 March,2024
ਪੰਜਾਬ ਦੀ ਤਰੱਕੀ ਨੂੰ ਮੁੱਖ ਰਖਕੇ ਸਿਆਸੀ ਗਠਜੋੜ ਬਾਰੇ ਸੋਚ ਸਕਦਾ ਹੈ : ਚੰਦੂਮਾਜਰਾ

ਪੰਜਾਬ ਦੀ ਤਰੱਕੀ ਨੂੰ ਮੁੱਖ ਰਖਕੇ ਸਿਆਸੀ ਗਠਜੋੜ ਬਾਰੇ ਸੋਚ ਸਕਦਾ ਹੈ : ਚੰਦੂਮਾਜਰਾ ਮੁਹਾਲੀ, 21 ਮਾਰਚ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਇਥੇ ਸੈਕਟਰ-89 ਵਿੱਚ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਵੱਖ ਵੱਖ ਸਿਆਸੀ ਪਾਰਟੀਆਂ ਦੇ ਇੰਡੀਆ ਗੱਠਜੋੜ ਨੂੰ ਮੌਕਾਪ੍ਰਸਤ ਸਾਂਝ ਕਰਾਰ ਦਿੱਤਾ। ਭਾਜਪਾ ਨਾਲ ਗੱਠਜੋੜ ਬਾਰੇ ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਵਿਕਾਸ ਅਤੇ ਤਰੱਕੀ ਨੂੰ ਤਰਜੀਹ ਦਿੱਤੀ ਹੈ। ਮਿਸ਼ਨ-2024 ਲਈ ਅਕਾਲੀ ਦਲ ਪੰਜਾਬ ਦੀ ਖੁਸ਼ਹਾਲੀ ਅਤੇ ਤਰੱਕੀ ਨੂੰ ਮੁੱਖ ਰੱਖ ਕੇ ਸਿਆਸੀ ਗੱਠਜੋੜ ਬਾਰੇ ਸੋਚ ਸਕਦਾ ਹੈ। ਭਾਜਪਾ ਅੱਗੇ ਸ਼ਰਤਾਂ ਰੱਖ ਕੇ ਸਮਝੌਤੇ ਦੀ ਗੱਲ ਤੋਰਨ ਬਾਰੇ ਉਨ੍ਹਾਂ ਕਿਹਾ ਕਿ ਕੇਂਦਰ ਨੂੰ ਸੂਬਿਆਂ ਦੇ ਅਧਿਕਾਰਾਂ ਵਿੱਚ ਦਖ਼ਲਅੰਦਾਜ਼ੀ ਨਹੀਂ ਕਰਨੀ ਚਾਹੀਦੀ। 

Punjab Bani 21 March,2024
ਪਤੰਜਲੀ ਨੇ ਸੁਪਰੀਮ ਕੋਰਟ ਕੋਲੋ ਮੰਗੀ ਮੁਆਫੀ

ਪਤੰਜਲੀ ਨੇ ਸੁਪਰੀਮ ਕੋਰਟ ਕੋਲੋ ਮੰਗੀ ਮੁਆਫੀ ਨਵੀਂ ਦਿੱਲੀ, 21 ਮਾਰਚ ਪਤੰਜਲੀ ਆਯੁਰਵੇਦ ਦੇ ਐੱਮਡੀ ਅਤੇ ਯੋਗ ਗੁਰੂ ਬਾਬਾ ਰਾਮਦੇਵ ਦੇ ਸਹਿਯੋਗੀ ਆਚਾਰੀਆ ਬਾਲਕ੍ਰਿਸ਼ਨ ਨੇ ਆਪਣੇ ਉਤਪਾਦਾਂ ਅਤੇ ਉਨ੍ਹਾਂ ਦੀਆਂ ਦਵਾਈਆਂ ਦੇ ਪ੍ਰਭਾਵ ਬਾਰੇ ਕੰਪਨੀ ਦੇ ਭਰਮਾਊ ਦਾਅਵਿਆਂ ਲਈ ਸੁਪਰੀਮ ਕੋਰਟ ਤੋਂ ਮੁਆਫੀ ਮੰਗੀ ਹੈ। ਇਸ਼ਤਿਹਾਰਾਂ ‘ਤੇ ਮਾਣਹਾਨੀ ਨੋਟਿਸ ਦਾ ਜਵਾਬ ਨਾ ਦੇਣ ‘ਤੇ ਅਦਾਲਤ ਵੱਲੋਂ ਪਤੰਜਲੀ ਆਯੁਰਵੇਦ ਨੂੰ ਖਾਸੀ ਝਾੜ ਪਾਈ ਸੀ। ਇਸ ਤੋਂ ਇਕ ਦਿਨ ਬਾਅਦ ਕੱਲ੍ਹ ਇਹ ਹਲਫ਼ਨਾਮਾ ਦਾਇਰ ਕੀਤਾ ਗਿਆ। ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਅਹਿਸਾਨੁਦੀਨ ਅਮਾਨਉੱਲ੍ਹਾ ਦੇ ਬੈਂਚ ਨੇ ਬਾਲਕ੍ਰਿਸ਼ਨ ਅਤੇ ਰਾਮਦੇਵ ਨੂੰ 2 ਅਪਰੈਲ ਨੂੰ ਅਦਾਲਤ ‘ਚ ਪੇਸ਼ ਹੋਣ ਲਈ ਕਿਹਾ ਸੀ। ਅਦਾਲਤ ਵਿੱਚ ਦਾਇਰ ਹਲਫ਼ਨਾਮੇ ਵਿੱਚ ਅਚਾਰੀਆ ਬਾਲਕ੍ਰਿਸ਼ਨ ਨੇ ਕਿਹਾ ਹੈ ਕਿ ਉਹ ਕਾਨੂੰਨ ਦੇ ਰਾਜ ਦਾ ਸਭ ਤੋਂ ਵੱਧ ਸਨਮਾਨ ਕਰਦੇ ਹਨ। ਉਨ੍ਹਾਂ ਮੁਆਫ਼ੀ ਦੀ ਪੇਸ਼ਕਸ਼ ਕੀਤੀ ਅਤੇ ਕਿਹਾ ਕਿ ਕੰਪਨੀ ਇਹ ਯਕੀਨੀ ਬਣਾਏਗੀ ਕਿ ਭਵਿੱਖ ਵਿੱਚ ਅਜਿਹੇ ਇਸ਼ਤਿਹਾਰ ਜਾਰੀ ਨਾ ਕੀਤੇ ਜਾਣ।’

Punjab Bani 21 March,2024
ਮੋਦੀ ਨੇ ਕਾਂਗਰਸ ਨੂੰ ਵਿੱਤੀ ਤੌਰ ਤੇ ਕਮਜੋਰ ਕਰਨ ਦੀ ਸਾਜਿਸ ਰਚੀ : ਸੋਨੀਆ ਗਾਂਧੀ

ਮੋਦੀ ਨੇ ਕਾਂਗਰਸ ਨੂੰ ਵਿੱਤੀ ਤੌਰ ਤੇ ਕਮਜੋਰ ਕਰਨ ਦੀ ਸਾਜਿਸ ਰਚੀ : ਸੋਨੀਆ ਗਾਂਧੀ ਨਵੀਂ ਦਿੱਲੀ, 21 ਮਾਰਚ ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਨੇ ਅੱਜ ਪਾਰਟੀ ਦੇ ਬੈਂਕ ਖਾਤਿਆਂ ਨੂੰ ‘ਫ੍ਰੀਜ਼’ (ਲੈਣ-ਦੇਣ ‘ਤੇ ਰੋਕ) ਦੇ ਮੁੱਦੇ ‘ਤੇ ਦੋਸ਼ ਲਾਇਆ ਕਿ ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਾਂਗਰਸ ਨੂੰ ਵਿੱਤੀ ਤੌਰ ‘ਤੇ ਕਮਜ਼ੋਰ ਕਰਨ ਦੀ ਸਾਜ਼ਿਸ਼ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਸ੍ਰੀਮਤੀ ਸੋਨੀਆ ਗਾਂਧੀ ਨੇ ਕਿਹਾ, ‘ਪ੍ਰਧਾਨ ਮੰਤਰੀ ਵੱਲੋਂ ਕਾਂਗਰਸ ਨੂੰ ਵਿੱਤੀ ਤੌਰ ’ਤੇ ਕਮਜ਼ੋਰ ਕਰਨ ਲਈ ਸਾਜ਼ਿਸ਼ ਕੀਤੀ ਜਾ ਰਹੀ ਹੈ। ਲੋਕਾਂ ਤੋਂ ਇਕੱਠੇ ਕੀਤੇ ਫੰਡ ਨੂੰ ਰੋਕਿਆ ਜਾ ਰਿਹਾ ਹੈ ਅਤੇ ਸਾਡੇ ਖਾਤਿਆਂ ਤੋਂ ਜ਼ਬਰਦਸਤੀ ਪੈਸੇ ਕਢਵਾਏ ਜਾ ਰਹੇ ਹਨ। ਇਨ੍ਹਾਂ ਸਭ ਤੋਂ ਚੁਣੌਤੀਪੂਰਨ ਹਾਲਾਤ ਵਿੱਚ ਵੀ ਅਸੀਂ ਆਪਣੀ ਚੋਣ ਮੁਹਿੰਮ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਦੀ ਪੂਰੀ ਕੋਸ਼ਿਸ਼ ਕਰਾਂਗੇ।’

Punjab Bani 21 March,2024
ਜਹਿਰੀਲੀ ਸ਼ਰਾਬ ਦੇ ਮਾਮਲੇ ਵਿੱਚ ਸਰਗਨਾ ਸਣੇ ਦੋਸ਼ੀ ਕਾਬੂ

ਜਹਿਰੀਲੀ ਸ਼ਰਾਬ ਦੇ ਮਾਮਲੇ ਵਿੱਚ ਸਰਗਨਾ ਸਣੇ ਦੋਸ਼ੀ ਕਾਬੂ ਸੰਗਰੂਰ, 21 ਮਾਰਚ ਇਸ ਜ਼ਿਲ੍ਹੇ ਦੀ ਸਬ ਡਵੀਜ਼ਨ ਦਿੜ੍ਹਬਾ ਦੇ ਪਿੰਡ ਗੁੱਜਰਾਂ ’ਚ ਜ਼ਹਿਰੀਲ ਸ਼ਰਾਬ ਪੀਣ ਨਾਲ 8 ਮਜ਼ਦੂਰਾਂ ਦੀ ਮੌਤ ਦੇ ਮਾਮਲੇ ’ਚ ਸੰਗਰੂਰ ਪੁਲੀਸ ਵੱਲੋਂ ਸ਼ਰਾਬ ਬਣਾਉਣ ਦਾ ਗੈਰ ਕਾਨੂੰਨੀ ਧੰਦਾ ਕਰਨ ਵਾਲੇ ਮੁੱਖ ਸਰਗਨੇ ਸਣੇ ਕੁੱਲ ਚਾਰ ਜਣਿਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਹਰਮਨਪ੍ਰੀਤ ਸਿੰਘ ਕੋਲੋਂ 200 ਲਿਟਰ ਐਥਾਨੋਲ, 4500 ਤੋਂ ਵੱਧ ਖਾਲ੍ਹੀ ਬੋਤਲਾਂ, ਬੋਤਲਾਂ ਦੇ ਢੱਕਣ, ਸ਼ਰਾਬ ਦੇ ਸਟਿੱਕਰ, ਮਸ਼ੀਨ, ਲੈਪਟਾਪ, ਕਾਰ ਅਤੇ ਸ਼ਰਾਬ ਬਣਾਉਣ ਵਾਲਾ ਸਾਮਾਨ ਬਰਾਮਦ ਕੀਤਾ ਹੈ। ਇਥੇ ਪ੍ਰੈਸ ਕਾਨਫਰੰਸ ਦੌਰਾਨ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਵਲੋਂ ਇਹ ਜਾਣਕਾਰੀ ਦਿੱਤੀ ਗਈ। ਇਸ ਮੌਕੇ ਡੀਆਈਜੀ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ, ਐੱਸਐੱਸਪੀ ਸਰਤਾਜ ਸਿੰਘ ਚਾਹਲ ਅਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੌਜੂਦ ਸਨ। ਸ੍ਰੀ ਸ਼ੁਕਲਾ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ’ਚ ਹਰਮਨ ਪ੍ਰੀਤ ਸਿੰਘ ਪਿੰਡ ਤਾਈਪੁਰ ਪਾਤੜਾਂ, ਮਨਪ੍ਰੀਤ ਸਿੰਘ, ਗੁਰਲਾਲ ਸਿੰਘ, ਸੁਖਵਿੰਦਰ ਸਿੰਘ ਸ਼ਾਮਲ ਹਨ। ਮੁਲਜ਼ਮਾਂ ਨੇ ਹਾਲੇ ਸ਼ਰਾਬ ਦਾ ਧੰਦਾ ਸ਼ੁਰੂ ਹੀ ਕੀਤਾ ਸੀ, ਜਿਸ ਦਾ ਪਹਿਲਾ ਸਟਾਕ ਹੀ ਪਿੰਡ ਗੁੱਜਰਾਂ ’ਚ ਪੁੱਜਿਆ ਸੀ। ਪੁਲੀਸ ਨੇ ਐੱਸਆਈਟੀ ਬਣਾਈ ਹੈ ਅਤੇ ਪੂਰੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

Punjab Bani 21 March,2024
ਮਾਮਲਾ ਸਿੱਧੂ ਮੂਸੇਵਾਲਾ ਦੇ ਨਵਜੰਮੇ ਭਰਾ ਦਾ : ਪੰਜਾਬ ਸਰਕਾਰ ਨੇ ਸਿਹਤ ਵਿਭਾਗ ਦੇ ਸਕੱਤਰ ਨੁੰ ਜਾਰੀ ਕੀਤਾ ਨੋਟਿਸ

ਮਾਮਲਾ ਸਿੱਧੂ ਮੂਸੇਵਾਲਾ ਦੇ ਨਵਜੰਮੇ ਭਰਾ ਦਾ : ਪੰਜਾਬ ਸਰਕਾਰ ਨੇ ਸਿਹਤ ਵਿਭਾਗ ਦੇ ਸਕੱਤਰ ਨੁੰ ਜਾਰੀ ਕੀਤਾ ਨੋਟਿਸ ਮਾਨਸਾ, 21 ਮਾਰਚ ਮਰਹੂਮ ਪੰਜਾਬੀ ਗਾਇਕ ਸਿੱਧੂ ਦੇ ਨਵਜੰਮੇ ਭਰਾ ਬਾਰੇ ਉਸ ਦੇ ਮਾਪਿਆਂ ਪਾਸੋਂ ਦਸਤਾਵੇਜ਼ ਮੰਗਣ ਦੇ ਮਾਮਲੇ ਵਿਚ ਪੰਜਾਬ ਸਰਕਾਰ ਨੇ ਸਿਹਤ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਤੁਸੀਂ ਮੁੱਖ ਮੰਤਰੀ ਜਾਂ ਸਬੰਧਤ ਸਿਹਤ ਮੰਤਰੀ ਦੇ ਧਿਆਨ ਵਿੱਚ ਲਿਆਏ ਬਗ਼ੈਰ ਇਹ ਜਾਣਕਾਰੀ ਕਿਉਂ ਮੰਗੀ। ਜ਼

Punjab Bani 21 March,2024
ਪਿੰਡ ਗੁੱਜਰਾਂ ਵਿਖੇ 4 ਵਿਅਕਤੀਆਂ ਦੀ ਗੈਰ ਕੁਦਰਤੀ ਮੌਤ ਦੀ

ਪਿੰਡ ਗੁੱਜਰਾਂ ਵਿਖੇ 4 ਵਿਅਕਤੀਆਂ ਦੀ ਗੈਰ ਕੁਦਰਤੀ ਮੌਤ ਦੀ ਜਾਂਚ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਾਈ ਪਾਵਰ ਕਮੇਟੀ ਦਾ ਗਠਨ ਚੇਅਰਮੈਨ ਐਸ.ਡੀ.ਐਮ ਦਿੜ੍ਹਬਾ ਦੀ ਅਗਵਾਈ ਹੇਠ ਕਮੇਟੀ 72 ਘੰਟਿਆਂ ਅੰਦਰ ਸੌਂਪੇਗੀ ਰਿਪੋਰਟ ਮੁੱਢਲੀ ਜਾਂਚ ਵਿੱਚ ਪੁਲਿਸ ਵੱਲੋਂ ਦੋ ਵਿਅਕਤੀ ਗ੍ਰਿਫਤਾਰ, ਧਾਰਾ 302 ਤਹਿਤ ਪੁਲਿਸ ਕੇਸ ਦਰਜ ਪਿੰਡ ’ਚ ਵਿਭਾਗੀ ਟੀਮਾਂ ਕਰ ਰਹੀਆਂ ਸਰਵੇਖਣ, ਕਿਸੇ ਵਿਅਕਤੀ ਦੀ ਸਿਹਤ ਖਰਾਬ ਹੋਣ ਸਬੰਧੀ ਲੱਛਣ ਸਾਹਮਣੇ ਆਉਣ ’ਤੇ ਫੌਰੀ ਮਿਲੇਗੀ ਮੈਡੀਕਲ ਸੁਵਿਧਾ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਵੱਲੋਂ ਪ੍ਰੈਸ ਕਾਨਫਰੰਸ ਦੌਰਾਨ ਖੁਲਾਸਾ ਸੰਗਰੂਰ, 20 ਮਾਰਚ: ਦਿੜ੍ਹਬਾ ਦੇ ਪਿੰਡ ਗੁੱਜਰਾਂ ਵਿਖੇ 4 ਵਿਅਕਤੀਆਂ ਦੀ ਗੈਰ ਕੁਦਰਤੀ ਤੌਰ ’ਤੇ ਹੋਈ ਮੌਤ ਦੇ ਮਾਮਲੇ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ ਫੌਰੀ ਕਦਮ ਚੁੱਕਦਿਆਂ ਹਾਈ ਪਾਵਰ ਜਾਂਚ ਕਮੇਟੀ ਦਾ ਗਠਨ ਕੀਤਾ ਹੈ ਜੋ ਕਿ ਇਨ੍ਹਾਂ ਮੌਤਾਂ ਦੇ ਕਾਰਨਾਂ ਦੀ ਜਾਂਚ ਲਈ ਵੱਖ-ਵੱਖ ਪਹਿਲੂਆਂ ਤੇ ਤੱਥਾਂ ਦੇ ਆਧਾਰ ’ਤੇ ਪੜਤਾਲ ਕਰਕੇ ਅਗਲੇ 72 ਘੰਟਿਆਂ ਵਿੱਚ ਆਪਣੀ ਰਿਪੋਰਟ ਸੌਂਪੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਸਮੇਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਹਾਈ ਪਾਵਰ ਜਾਂਚ ਕਮੇਟੀ ਦਾ ਚੇਅਰਮੈਨ ਐਸ.ਡੀ.ਐਮ ਦਿੜ੍ਹਬਾ ਨੂੰ ਲਗਾਇਆ ਗਿਆ ਹੈ ਜਦਕਿ ਡੀ.ਐਸ.ਪੀ ਦਿੜ੍ਹਬਾ, ਸੀਨੀਅਰ ਮੈਡੀਕਲ ਅਫ਼ਸਰ ਦਿੜ੍ਹਬਾ ਤੇ ਈ.ਟੀ.ਓ ਦਿੜ੍ਹਬਾ (ਆਬਕਾਰੀ) ਨੂੰ ਮੈਂਬਰ ਲਗਾਇਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਵਿਭਾਗ, ਐਕਸਾਈਜ਼ ਵਿਭਾਗ, ਪੁਲਿਸ ਤੇ ਸਿਵਲ ਪ੍ਰਸ਼ਾਸਨ ’ਤੇ ਅਧਾਰਿਤ ਇਸ ਟੀਮ ਦੀ ਰਿਪੋਰਟ ਤੋਂ ਬਾਅਦ ਇਸ ਦੁਖਾਂਤਕ ਘਟਨਾ ਲਈ ਜਿੰਮੇਵਾਰ ਪਾਏ ਜਾਣ ਵਾਲੇ ਵਿਅਕਤੀਆਂ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ 4 ਵਿਅਕਤੀਆਂ ਦੀ ਹੋਈ ਗੈਰ ਕੁਦਰਤੀ ਮੌਤ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪ੍ਰਸ਼ਾਸਨ ਨੇ ਫੌਰੀ ਕਾਰਵਾਈ ਕਰਦਿਆਂ ਪਿੰਡ ਗੁੱਜਰਾਂ ਵਿਖੇ ਘਰ ਘਰ ਸਰਵੇਖਣ ਸ਼ੁਰੂ ਕਰਵਾ ਦਿੱਤਾ ਹੈ ਕਿ ਜੇਕਰ ਕਿਸੇ ਘਰ ਵਿੱਚ ਕਿਸੇ ਵਿਅਕਤੀ ਦੀ ਸਿਹਤ ਖਰਾਬ ਹੋਣ ਸਬੰਧੀ ਕੋਈ ਲੱਛਣ ਸਾਹਮਣੇ ਆਉਣ ’ਤੇ ਫੌਰੀ ਮੈਡੀਕਲ ਸੁਵਿਧਾ ਮੁਹੱਈਆ ਕਰਵਾਈ ਜਾ ਸਕੇ ਤਾਂ ਜੋ ਕੋਈ ਹੋਰ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਉਨ੍ਹਾਂ ਦੱਸਿਆ ਕਿ ਸਰਵੇਖਣ ਕਰ ਰਹੀਆਂ ਇਨ੍ਹਾਂ ਟੀਮਾਂ ਵਿੱਚ ਸਿਵਲ ਸਰਜਨ ਦਫ਼ਤਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦਫ਼ਤਰ, ਬਲਾਕ ਵਿਕਾਸ ਤੇ ਪੰਚਾਇਤ ਵਿਭਾਗ, ਮਾਲ ਵਿਭਾਗ ਤੇ ਪੁਲਿਸ ਵਿਭਾਗ ਦੇ ਨੁਮਾਇੰਦੇ ਸ਼ਾਮਲ ਹਨ। ਇਸ ਘਟਨਾ ਸਬੰਧੀ ਜ਼ਿਲ੍ਹਾ ਪੁਲਿਸ ਵੱਲੋਂ ਹੁਣ ਤੱਕ ਕੀਤੀ ਗਈ ਕਾਰਵਾਈ ਦੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਨੇ ਦੱਸਿਆ ਕਿ ਮਾਮਲੇ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਟੀਮ ਸਬੰਧਤ ਪਿੰਡ ਵਿੱਚ ਪਹੁੰਚੀ ਅਤੇ ਕਥਿਤ ਦੋਸ਼ੀਆਂ ਵਿਰੁੱਧ ਧਾਰਾ 302 ਤਹਿਤ ਕਤਲ ਦਾ ਮਾਮਲਾ ਦਰਜ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਢਲੀ ਤਫ਼ਤੀਸ਼ ਦੌਰਾਨ ਪਹਿਲਾਂ ਸੁਖਵਿੰਦਰ ਸਿੰਘ ਸੁੱਖੀ ਨਾਂ ਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਫਿਰ ਮਨਪ੍ਰੀਤ ਸਿੰਘ ਮਨੀ ਨੂੰ ਗ੍ਰਿਫਤਾਰ ਕੀਤਾ ਗਿਆ, ਜੋ ਕਿ ਪਿੰਡ ਗੁੱਜਰਾਂ ਦੇ ਹੀ ਵਸਨੀਕ ਹਨ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੀ ਤਫ਼ਤੀਸ਼ ਜਾਰੀ ਹੈ।

Punjab Bani 20 March,2024
ਵਿਜੀਲੈਂਸ ਬਿਊਰੋ ਨੇ 15,000 ਰੁਪਏ ਰਿਸ਼ਵਤ ਲੈਂਦਾ ਵਕਫ ਬੋਰਡ ਦਾ ਕਾਰਜਕਾਰੀ ਅਫਸਰ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ 15,000 ਰੁਪਏ ਰਿਸ਼ਵਤ ਲੈਂਦਾ ਵਕਫ ਬੋਰਡ ਦਾ ਕਾਰਜਕਾਰੀ ਅਫਸਰ ਕੀਤਾ ਕਾਬੂ ਚੰਡੀਗੜ੍ਹ, 20 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਬੁੱਧਵਾਰ ਨੂੰ ਬਠਿੰਡਾ ਵਿਖੇ ਤਾਇਨਾਤ ਪੰਜਾਬ ਵਕਫ ਬੋਰਡ ਦੇ ਕਾਰਜਕਾਰੀ ਅਫਸਰ ਲਾਇਕ ਅਹਿਮਦ ਨੂੰ 15,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਹਾਸਲ ਕਰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਰਮਚਾਰੀ ਵਿਰੁੱਧ ਇਹ ਮਾਮਲਾ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਗਿੱਦੜਬਾਹਾ ਵਾਸੀ ਨਰਿੰਦਰ ਕੁਮਾਰ, ਜੋ ਕਿ ਹੁਣ ਢਕੋਲੀ, ਜ਼ੀਰਕਪੁਰ ਵਿਖੇ ਰਹਿ ਰਿਹਾ ਹੈ, ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ। ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਵਾਕਫ਼ ਬੋਰਡ ਮੁਲਾਜ਼ਮ ਨੇ ਬਠਿੰਡਾ ਵਿਖੇ ਲੀਜ਼ 'ਤੇ ਜ਼ਮੀਨ ਦੇਣ ਦੇ ਬਦਲੇ ਉਸ ਕੋਲੋਂ 50,000 ਰੁਪਏ ਦੀ ਰਿਸ਼ਵਤ ਅਤੇ ਦੋ ਖਾਲੀ ਬੈਂਕ ਚੈੱਕ ਦੇਣ ਦੀ ਮੰਗ ਕੀਤੀ ਹੈ ਅਤੇ ਪਹਿਲੀ ਕਿਸ਼ਤ ਵਜੋਂ 20,000 ਰੁਪਏ ਮੰਗ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਾ ਕੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 15,000 ਰੁਪਏ ਲੈਂਦਿਆਂ ਰੰਗੇ-ਹੱਥੀਂ ਗ੍ਰਿਫਤਾਰ ਕਰ ਲਿਆ ਅਤੇ ਉਸ ਕੋਲ਼ੋਂ ਦੋ ਖਾਲੀ ਚੈੱਕ ਵੀ ਬਰਾਮਦ ਕਰ ਲਏ ਜੋ ਉਸਨੇ ਸ਼ਿਕਾਇਤਕਰਤਾ ਤੋਂ ਲਏ ਸਨ। ਉਕਤ ਮਾਲ ਅਧਿਕਾਰੀ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Punjab Bani 20 March,2024
ਕਣਕ ਦੇ ਸਟਾਕ ਨੂੰ ਖੁਰਦ ਬੁਰਦ ਕਰਨ ਦੇ ਦੋਸ਼ ਹੇਠ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦਾ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਕਣਕ ਦੇ ਸਟਾਕ ਨੂੰ ਖੁਰਦ ਬੁਰਦ ਕਰਨ ਦੇ ਦੋਸ਼ ਹੇਠ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦਾ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 20 ਮਾਰਚ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਪਠਾਨਕੋਟ ਵਿਖੇ ਤਾਇਨਾਤ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇੰਸਪੈਕਟਰ ਸੁਸ਼ੀਲ ਕੁਮਾਰ ਨੂੰ ਵੱਖ-ਵੱਖ ਭਲਾਈ ਸਕੀਮਾਂ ਤਹਿਤ ਸਰਕਾਰ ਵੱਲੋਂ ਅਲਾਟ ਕੀਤੇ ਕਣਕ ਦੇ ਸਟਾਕ ਨੂੰ ਖੁਰਦ ਬੁਰਦ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਅੱਜ ਇਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਮੁਲਜ਼ਮਾਂ ਨੇ ਕੁੱਲ 2079 ਕੁਇੰਟਲ ਤੋਂ ਵੱਧ ਕਣਕ ਦੇ ਸਟਾਕ ਦੀ ਦੁਰਵਰਤੋਂ ਕੀਤੀ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਲੱਖਾਂ ਰੁਪਏ ਦਾ ਵਿੱਤੀ ਨੁਕਸਾਨ ਹੋਇਆ। ਉਹਨਾਂ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1), 13(2) ਅਤੇ ਆਈ.ਪੀ.ਸੀ ਦੀ ਧਾਰਾ 409 ਤਹਿਤ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਐਫ਼.ਆਈ.ਨੰਬਰ 14 ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਗਲੇਰੀ ਪੁੱਛਗਿੱਛ ਜਾਰੀ ਹੈ।

Punjab Bani 20 March,2024
ਲੋਕ ਸਭਾ ਚੋਣਾਂ 2024: ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜੀ.ਪੀ. ਗੌਰਵ ਯਾਦਵ

ਲੋਕ ਸਭਾ ਚੋਣਾਂ 2024: ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜੀ.ਪੀ. ਗੌਰਵ ਯਾਦਵ - ਡੀਜੀਪੀ ਪੰਜਾਬ ਨੇ ਸੀਨੀਅਰ ਪੁਲੀਸ ਅਧਿਕਾਰੀਆਂ ਨੂੰ ਚੋਣਾਂ ਤੋਂ ਪਹਿਲਾਂ ਸੂਬੇ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ -ਸੀਪੀਜ਼/ਐਸਐਸਪੀਜ਼ ਨੂੰ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਲਈ ਦਿੱਤੇ ਨਿਰਦੇਸ਼ - ਰਾਜ ਭਰ ’ਚ ਵਧਾਈ ਸੁਰੱਖਿਆ, ਸੰਵੇਦਨਸ਼ੀਲ ਜ਼ਿਲਿ੍ਹਆਂ ਵਿੱਚ ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਤਾਇਨਾਤ: ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ ਚੰਡੀਗੜ੍ਹ, 17 ਮਾਰਚ: ਭਾਰਤੀ ਚੋਣ ਕਮਿਸ਼ਨ (ਈਸੀਆਈ) ਵੱਲੋਂ 2024 ਦੀਆਂ ਆਮ ਚੋਣਾਂ ਲਈ ਤਰੀਕਾਂ ਦਾ ਐਲਾਨ ਕਰਨ ਤੋਂ ਇੱਕ ਦਿਨ ਬਾਅਦ, ਪੁਲੀਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਕਿਹਾ ਕਿ ਪੰਜਾਬ ਪੁਲੀਸ ਸਰਹੱਦੀ ਰਾਜ ਵਿੱਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਦੇ ਅਮਲ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਦਰਅਸਲ , ਡੀਜੀਪੀ ਪੰਜਾਬ , ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਦੇ ਨਾਲ ਹੈੱਡਕੁਆਰਟਰ ਤੋਂ ਸਾਰੇ ਸੀਨੀਅਰ ਪੁਲੀਸ ਅਧਿਕਾਰੀਆਂ, ਰੇਂਜ ਏਡੀਜੀਐਸਪੀ/ਆਈਜੀਐਸਪੀ/ਡੀਆਈਜੀਜ਼ ਅਤੇ ਸੀਪੀਜ਼/ਐਸਐਸਪੀਜ਼ ਨਾਲ ਆਮ ਚੋਣਾਂ ਤੋਂ ਪਹਿਲਾਂ ਰਾਜ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਬੰਧੀ ਗੱਲਬਾਤ ਕਰ ਰਹੇ ਸਨ। ਜ਼ਿਕਰਯੋਗ ਹੈ ਕਿ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਦੇ ਨਾਲ ਹੀ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਪੰਜਾਬ ਵਿੱਚ ਆਮ ਚੋਣਾਂ ਲਈ ਵੋਟਾਂ ਦੇ ਆਖਰੀ ਪੜਾਅ ਵਿੱਚ 1 ਜੂਨ ਨੂੰ ਵੋਟਾਂ ਪੈਣਗੀਆਂ। ਡੀਜੀਪੀ ਗੌਰਵ ਯਾਦਵ ਨੇ ਸਮੂਹ ਅਧਿਕਾਰੀਆਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਹਰ ਪੱਖ ਤੋਂ ਸਖ਼ਤੀ ਨਾਲ ਪਾਲਣਾ ਕਰਨ ਅਤੇ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਭਾਰਤੀ ਚੋਣ ਕਮਿਸ਼ਨ ਦੀਆਂ ਸਾਰੀਆਂ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਭਗੌੜਿਆਂ (ਪੀ.ਓ.) ਅਤੇ ਪੈਰੋਲ ਜੰਪਰਜ਼ ਨੂੰ ਗ੍ਰਿਫ਼ਤਾਰ ਕਰਨ ਅਤੇ ਗੈਰ-ਜ਼ਮਾਨਤੀ ਵਾਰੰਟਾਂ (ਐਨ.ਬੀ.ਡਬਲਿਊ.) ਨੂੰ ਲਾਗੂ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਐਸਐਸਪੀਜ਼ ਅਤੇ ਸੀਪੀਜ਼ ਨੂੰ ਨਾਜਾਇਜ਼ ਸ਼ਰਾਬ, ਨਸ਼ੀਲੇ ਪਦਾਰਥਾਂ ਤੇ ਸਾਇਕੋਟਰਾਪਿਕ ਪਦਾਰਥਾਂ ਦੀ ਵਿਕਰੀ ਵਿੱਚ ਸ਼ਾਮਲ ਲੋਕਾਂ ਦੀ ਚੌਕਸੀ ਨਾਲ ਨਿਗਰਾਨੀ ਕਰਨ ਲਈ ਵੀ ਕਿਹਾ ਗਿਆ ਹੈ। ਡੀਜੀਪੀ ਨੇ ਸੀਪੀਜ਼/ਐਸਐਸਪੀਜ਼ ਨੂੰ ਚੋਣ ਕਮਿਸ਼ਨ ਦੇ ਨਿਯਮਾਂ ਦੀ ਪਾਲਣਾ ਕਰਦਿਆਂ ਲੋਕਾਂ ਤੋਂ ਲਾਇਸੰਸੀ ਹਥਿਆਰ ਜਮ੍ਹਾਂ ਕਰਵਾਏ ਜਾਣ ਨੂੰ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ। ਹੋਰ ਵੇਰਵੇ ਸਾਂਝੇ ਕਰਦਿਆਂ, ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਫੀਲਡ ਅਫਸਰਾਂ ਨੂੰ ਪੁਲਿਸ ਬਲ ਦਾ ਆਡਿਟ ਕਰਨ ਲਈ ਕਿਹਾ ਗਿਆ ਹੈ ਅਤੇ ਚੋਣਾਂ ਦੌਰਾਨ 75 ਫੀਸਦ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਪਹਿਲਾਂ ਹੀ ਸਮਾਜ ਵਿਰੋਧੀ ਅਨਸਰਾਂ ’ਤੇ ਨਜ਼ਰ ਰੱਖਣ ਅਤੇ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਲਈ ਆਪਣੇ ਅਧਿਕਾਰ ਖੇਤਰਾਂ ਵਿੱਚ ਫਲੈਗ ਮਾਰਚ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਅਪਰਾਧੀਆਂ, ਬੁਟਲੇਗਰਾਂ ਅਤੇ ਨਸ਼ਾ ਤਸਕਰਾਂ ਦੀ ਆਵਾਜਾਈ ਨੂੰ ਰੋਕਣ ਲਈ ਅੰਤਰ-ਰਾਜੀ ਸਰਹੱਦਾਂ ’ਤੇ ਚੈਕਿੰਗ ਵਧਾ ਦਿੱਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੇ ਸੰਵੇਦਨਸ਼ੀਲ ਜ਼ਿਲਿ੍ਹਆਂ ਵਿੱਚ ਕੇਂਦਰੀ ਹਥਿਆਰਬੰਦ ਪੁਲਿਸ ਬਲ (ਸੀਏਪੀਐਫ) ਦੀਆਂ 25 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ ਤਾਂ ਜੋ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਸੂਬੇ ਦੇ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿੱਚ ਸੁਖਾਵਾਂ ਮਾਹੌਲ ਬਣਾਇਆ ਜਾ ਸਕੇ। 25 ਕੰਪਨੀਆਂ ਵਿੱਚ ਸੈਂਟਰਲ ਰਿਜ਼ਰਵ ਪੁਲਿਸ ਫੋਰਸ (ਸੀਆਰਪੀਐਫ) ਦੀਆਂ ਪੰਜ, ਸੀਮਾ ਸੁਰੱਖਿਆ ਬਲ (ਬੀਐਸਐਫ) ਦੀਆਂ 15 ਅਤੇ ਇੰਡੋ-ਤਿੱਬਤੀਅਨ ਬਾਰਡਰ ਪੁਲਿਸ (ਆਈਟੀਬੀਪੀ) ਦੀਆਂ ਪੰਜ ਕੰਪਨੀਆਂ ਸ਼ਾਮਲ ਹਨ।ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸਾਰੇ ਪੁਲਿਸ ਅਫ਼ਸਰਾਂ ਨੂੰ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ ਵੀ ਭੇਜ ਦਿੱਤੇ ਗਏ ਹਨ।

Punjab Bani 17 March,2024
ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਨੇ ਦਿੱਤਾ ਪੁੱਤਰ : ਨੁੰ ਜਨਮ ਮਾਤਾ, ਪਿਤਾ ਨੇ ਕੇਕ ਕਟ ਮਨਾਇਆ ਜਨਮ ਦਿਨ

ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਨੇ ਦਿੱਤਾ ਪੁੱਤਰ ਨੁੰ ਜਨਮ ਮਾਤਾ, ਪਿਤਾ ਨੇ ਕੇਕ ਕਟ ਮਨਾਇਆ ਜਨਮ ਦਿਨ ਚੰਡੀਗੜ : ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਮਾਤਾ ਚਰਨ ਕੌਰ ਨੇ ਬੇਟੇ ਨੂੰ ਜਨਮ ਦਿੱਤਾ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਇਸ ਦੌਰਾਨ ਇਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ ਪੁੱਤ ਦੇ ਜਨਮ ‘ਤੇ ਬਲਕੌਰ ਸਿੰਘ ਕੇਕ ਕੱਟ ਰਹੇ ਹਨ। ਇਹ ਵੀਡੀਓ ਹਸਪਤਾਲ ਦੀ ਹੈ।

Punjab Bani 17 March,2024
- ਸੰਸਾਰ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ ਦੇਸ਼ ਦੀਆਂ ਲੋਕ ਸਭਾ ਚੋਣਾਂ ਦਾ ਐਲਾਨ - ਕੁੱਲ 543 ਸੀਟਾਂ ਲਈ 7 ਗੇੜਾਂ 'ਚ ਹੋਣਗੀਆਂ ਚੋਣਾਂ

- ਸੰਸਾਰ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ ਦੇਸ਼ ਦੀਆਂ ਲੋਕ ਸਭਾ ਚੋਣਾਂ ਦਾ ਐਲਾਨ - ਕੁੱਲ 543 ਸੀਟਾਂ ਲਈ 7 ਗੇੜਾਂ 'ਚ ਹੋਣਗੀਆਂ ਚੋਣਾਂ - 22 ਰਾਜਾਂ ਅੰਦਰ ਚੋਣਾਂ ਇੱਕੋ ਦਿਨ ਹੋਣਗੀਆਂ - ਪਹਿਲੇ ਗੇੜ 'ਚ 19 ਅਪ੍ਰੈਲ ਨੂੰ 102 ਸੀਟਾਂ 'ਤੇ ਹੋਣਗੀਆਂ ਚੋਣਾਂ - ਦੂਸਰੇ ਗੇੜ 'ਚ 26 ਅਪ੍ਰੈਲ ਨੂੰ 89 ਸੀਟਾਂ 'ਤੇ ਹੋਣਗੀਆਂ ਚੋਣਾਂ - ਤੀਸਰੇ ਗੇੜ 'ਚ 7 ਮਈ ਨੂੰ 94 ਸੀਟਾਂ 'ਤੇ ਹੋਣਗੀਆਂ ਚੋਣਾਂ - ਚੌਥੇ ਗੇੜ 'ਚ 13 ਮਈ ਨੂੰ 96 ਸੀਟਾਂ 'ਤੇ ਹੋਣਗੀਆਂ ਚੋਣਾਂ - ਪੰਜਵੇ ਗੇੜ 'ਚ 20 ਮਈ ਨੂੰ 49 ਸੀਟਾਂ 'ਤੇ ਹੋਣਗੀਆਂ ਚੋਣਾਂ - ਛੇਵੇਂ ਗੇੜ 'ਚ 25 ਮਈ ਨੂੰ 57 ਸੀਟਾਂ 'ਤੇ ਹੋਣਗੀਆਂ ਚੋਣਾਂ - ਸਤਵੇਂ ਗੇੜ 'ਚ 1 ਜੂਨ ਨੂੰ 57 ਸੀਟਾਂ 'ਤੇ ਹੋਣਗੀਆਂ ਚੋਣਾਂ - (ਪੰਜਾਬ ਅਤੇ ਹਰਿਆਣਾ ਅੰਦਰ ਸਭ ਤੋਂ ਆਖਿਰੀ ਗੇੜ ਯਾਨੀ ਕਿ 7 ਗੇੜ ਵਿੱਚ 1 ਜੂਨ ਨੂੰ ਚੋਣ ਹੋਵੇਗੀ) - 4 ਜੂਨ 2024 ਨੂੰ ਆਉਣਗੇ ਨਤੀਜੇ - ਚਾਰ ਰਾਜ ਜਿਨਾਂ ਵਿੱਚ ਆਂਧਰਾ ਪ੍ਰਦੇਸ਼, ਅਰੂਨਾਚਲ ਪ੍ਰਦੇਸ਼, ਉੜੀਸਾ ਤੇ ਸਿਕਮ ਵਿੱਚ ਲੋਕ ਸਭਾ ਦੇ ਨਾਲ-ਨਾਲ ਹੋਣਗੀਆਂ ਵਿਧਾਨ ਸਭਾ ਚੋਣਾਂ - ਪੰਜਾਬ ਅੰਦਰ ਸਭ ਤੋਂ ਆਖਿਰੀ ਗੇੜ ਵਿੱਚ ਚੋਣਾਂ ਨੇ ਚੋਣ ਲੜਨ ਵਾਲੇ ਉਮੀਦਵਾਰਾਂ ਦੀਆਂ ਚਿੰਤਾਵਾਂ ਵਿੱਚ ਵੱਡਾ ਵਾਧਾ ਕਰ ਦਿੱਤਾ ਹੈ। ਜ਼ਿਲਾ ਪ੍ਰਸ਼ਾਸ਼ਨ, ਜ਼ਿਲਾ ਪੁਲਸ ਦੀਆਂ ਜਿੰਮੇਵਾਰੀਆਂ ਵਧ ਚੁੱਕੀਆਂ ਹਨ।

Punjab Bani 16 March,2024
ਮੁੱਖ ਮੰਤਰੀ ਨੇ ਪੰਜਾਬ ਨੂੰ ਮੋਹਰੀ ਸੂਬਾ ਬਣਾ ਕੇ ਸ਼ਹੀਦ ਭਗਤ ਸਿੰਘ ਦੇ ਸੁਪਨੇ ਸਾਕਾਰ ਕਰਨ ਦਾ ਅਹਿਦ ਦੁਹਰਾਇਆ

ਮੁੱਖ ਮੰਤਰੀ ਨੇ ਪੰਜਾਬ ਨੂੰ ਮੋਹਰੀ ਸੂਬਾ ਬਣਾ ਕੇ ਸ਼ਹੀਦ ਭਗਤ ਸਿੰਘ ਦੇ ਸੁਪਨੇ ਸਾਕਾਰ ਕਰਨ ਦਾ ਅਹਿਦ ਦੁਹਰਾਇਆ ਮੁੱਖ ਮੰਤਰੀ ਵਜੋਂ ਕਾਰਜਕਾਲ ਦੇ ਦੋ ਵਰ੍ਹੇ ਮੁਕੰਮਲ ਹੋਣ ’ਤੇ ਸ਼ਹੀਦ-ਏ-ਆਜ਼ਮ ਦੇ ਜੱਦੀ ਪਿੰਡ ਵਿਖੇ ਹੋਏ ਨਤਮਸਤਕ ਨਵਾਂ ਬਣਿਆ ਅਤਿ-ਆਧੁਨਿਕ ਅਜਾਇਬ ਘਰ ਲੋਕਾਂ ਨੂੰ ਸਮਰਪਿਤ ਦੇਸ਼ ਦੀ ਆਜ਼ਾਦੀ ਅਤੇ ਸੰਵਿਧਾਨ ਨੂੰ ਖ਼ਤਰੇ ਵਿੱਚ ਪਾਉਣ ਲਈ ਭਾਜਪਾ ਨੂੰ ਆੜੇ ਹੱਥੀਂ ਲਿਆ ਸੂਬਾ ਸਰਕਾਰ ਦੀਆਂ ਲੋਕ ਪੱਖੀ ਪਹਿਲਕਦਮੀਆਂ ਦਾ ਕੀਤਾ ਜ਼ਿਕਰ ਮੁਹਾਲੀ ਵੇਰਕਾ ਮਿਲਕ ਪਲਾਂਟ ਦਾ ਨੀਂਹ ਪੱਥਰ ਰੱਖਿਆ ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 16 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੇ ਕਾਰਜਕਾਲ ਦੇ ਦੋ ਸਾਲ ਪੂਰੇ ਹੋਣ 'ਤੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਪੰਜਾਬ ਨੂੰ ਹਰੇਕ ਖੇਤਰ ਵਿੱਚ ਮੋਹਰੀ ਸੂਬਾ ਬਣਾ ਕੇ ਮਹਾਨ ਸ਼ਹੀਦ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਹੋਰ ਵੀ ਵੱਡੇ ਉਪਰਾਲੇ ਕਰਨ ਦਾ ਅਹਿਦ ਲਿਆ। ਸ਼ਹੀਦ-ਏ-ਆਜ਼ਮ ਦੇ ਜੀਵਨ ਨੂੰ ਦਰਸਾਉਣ ਲਈ ਹਾਈ-ਟੈਕ ਅਜਾਇਬ ਘਰ ਨੂੰ ਸਮਰਪਿਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਠੀਕ ਦੋ ਸਾਲ ਪਹਿਲਾਂ ਉਨ੍ਹਾਂ ਨੇ ਇਸ ਪਵਿੱਤਰ ਧਰਤੀ 'ਤੇ ਸਹੁੰ ਚੁੱਕਣ ਤੋਂ ਬਾਅਦ ਹੀ ਆਪਣਾ ਅਹੁਦਾ ਸੰਭਾਲਿਆ ਸੀ। ਉਨ੍ਹਾਂ ਕਿਹਾ ਕਿ ਉਦੋਂ ਤੋਂ ਲੈ ਕੇ ਹੁਣ ਤੱਕ ਉਨ੍ਹਾਂ ਦਾ ਹਰ ਕਾਰਜ ਉਸ ਮਹਾਨ ਸ਼ਹੀਦ ਦੇ ਸੁਪਨਿਆਂ ਨੂੰ ਪੂਰਾ ਕਰਨਾ ਹੈ, ਜਿਨ੍ਹਾਂ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਆਪਣੀ ਜਾਨ ਨਿਛਾਵਰ ਕਰ ਦਿੱਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਸ ਉਦੇਸ਼ ਨੂੰ ਲੈ ਕੇ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਕਈ ਲੋਕ ਪੱਖੀ ਅਤੇ ਨਾਗਰਿਕ ਕੇਂਦਰਿਤ ਸਕੀਮਾਂ ਸ਼ੁਰੂ ਕੀਤੀਆਂ ਹਨ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਉਨ੍ਹਾਂ ਨੇ ਇੱਕ ਮਿੰਟ ਲਈ ਵੀ ਅਰਾਮ ਨਹੀਂ ਕੀਤਾ ਅਤੇ ਸੂਬੇ ਦੀ ਤਰੱਕੀ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦੇ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ ਕਿਉਂਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਵਿੱਚ ਜਸ਼ਨ ਮਨਾਉਣ ਦੇ ਸਮਾਗਮ ਹੋਣੇ ਸ਼ੁਰੂ ਹੋ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਸਾਲਾਂ ਵਿੱਚ ਵੀ ਇਸ ਗਤੀ ਨੂੰ ਬਰਕਰਾਰ ਰੱਖਿਆ ਜਾਵੇਗਾ ਅਤੇ ਪੰਜਾਬ ਜਲਦੀ ਹੀ ਦੇਸ਼ ਦਾ ਮੋਹਰੀ ਸੂਬਾ ਬਣ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂਆਂ, ਪੀਰਾਂ-ਪੈਗੰਬਰਾਂ, ਸੰਤਾਂ-ਮਹਾਂਪੁਰਸ਼ਾਂ ਅਤੇ ਸ਼ਹੀਦਾਂ ਦੇ ਆਸ਼ੀਰਵਾਦ ਨਾਲ ਉਨ੍ਹਾਂ ਦੀ ਸਰਕਾਰ ਸਾਫ ਨੀਅਤ ਨਾਲ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਸੂਬੇ ਅਤੇ ਦੇਸ਼ ਦੇ ਨੌਜਵਾਨਾਂ ਲਈ ਜੋਸ਼ ਅਤੇ ਨਿਰਸਵਾਰਥ ਹੋ ਕੇ ਦੇਸ਼ ਦੀ ਸੇਵਾ ਕਰਨ ਦਾ ਰੋਲ ਮਾਡਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਧਰਤੀ ਉਨ੍ਹਾਂ ਲਈ ਪ੍ਰੇਰਨਾ ਸਰੋਤ ਰਹੀ ਹੈ ਅਤੇ ਜਦੋਂ ਉਹ ਪਹਿਲੀ ਵਾਰ ਐਮ.ਪੀ. ਚੁਣੇ ਗਏ ਸਨ ਤਾਂ ਸਰਟੀਫਿਕੇਟ ਲੈਣ ਤੋਂ ਤੁਰੰਤ ਬਾਅਦ ਇੱਥੇ ਮੱਥਾ ਟੇਕਣ ਆਏ ਸਨ। ਮੁੱਖ ਮੰਤਰੀ ਨੇ ਅਫਸੋਸ ਪ੍ਰਗਟ ਕੀਤਾ ਕਿ ਆਜ਼ਾਦੀ ਦੇ 75 ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਦੇਸ਼ ਦੇ ਲੋਕ ਬੁਨਿਆਦੀ ਸਾਧਨਾਂ ਲਈ ਯਤਨਸ਼ੀਲ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਣਨ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ ਸੀ ਕਿ ਸੂਬੇ ਦੇ ਸਾਰੇ ਸਰਕਾਰੀ ਦਫਤਰਾਂ ਵਿੱਚ ਸ਼ਹੀਦ ਭਗਤ ਸਿੰਘ ਅਤੇ ਡਾ. ਬੀ.ਆਰ.ਅੰਬੇਦਕਰ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਪਰਾਲਾ ਇਨ੍ਹਾਂ ਦੋਵਾਂ ਆਗੂਆਂ ਨੂੰ ਸ਼ਰਧਾਂਜਲੀ ਹੈ ਕਿਉਂਕਿ ਸ਼ਹੀਦ ਭਗਤ ਸਿੰਘ ਨੇ ਦੇਸ਼ ਲਈ ਆਜ਼ਾਦੀ ਲਿਆਂਦੀ ਸੀ ਜਦਕਿ ਬਾਬਾ ਸਾਹਿਬ ਭਾਰਤ ਦੇ ਸੰਵਿਧਾਨ ਦੇ ਮੁੱਖ ਨਿਰਮਾਤਾ ਸਨ, ਜੋ ਸਾਡੇ ਲੋਕਤੰਤਰ ਨੂੰ ਸੇਧ ਦੇ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਆਜ਼ਾਦੀ ਅਤੇ ਜਮਹੂਰੀਅਤ, ਦੋਵੇਂ ਖਤਰੇ ਵਿੱਚ ਹਨ ਕਿਉਂਕਿ ਕੇਂਦਰ ਸਰਕਾਰ ਇਨ੍ਹਾਂ ਨੂੰ ਸਾਬੋਤਾਜ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੀ ਅਵਾਜ਼ ਨੂੰ ਦਬਾਇਆ ਜਾ ਰਿਹਾ ਹੈ ਅਤੇ ਕੇਂਦਰੀ ਏਜੰਸੀਆਂ ਨੂੰ ਬਾਂਹ ਮਰੋੜ ਕੇ ਉਨ੍ਹਾਂ ਦੀ ਆਵਾਜ਼ ਬੰਦ ਕਰਨ ਲਈ ਵਰਤਿਆ ਜਾ ਰਿਹਾ ਹੈ। ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਰਡੀਨੈਂਸ ਲਿਆ ਕੇ ਨਿਆਂਪਾਲਿਕਾ ਦੇ ਹੁਕਮਾਂ ਨੂੰ ਉਲਟਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਸੰਵਿਧਾਨ ਨੂੰ ਬਦਲਣ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀ ਨੇਕ ਨੀਅਤ ਸਦਕਾ ਅੱਜ ਨਵੇਂ ਸਕੂਲ, ਹਸਪਤਾਲ ਬਣ ਰਹੇ ਹਨ, 90 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਦਿੱਤੀ ਜਾ ਰਹੀ ਹੈ, 43000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਇਸ ਦੀ ਘਾਟ ਸੀ ਜਿਸ ਕਾਰਨ ਸੂਬਾ ਤਰੱਕੀ ਪੱਖੋਂ ਪਛੜ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸੂਬਾ ਸਰਕਾਰ ਪਿਛਲੀਆਂ ਸਰਕਾਰਾਂ ਦਾ ਅਸਲ ਚਿਹਰਾ ਨੰਗਾ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਕੋਲ ਲੋਕਾਂ ਦੀ ਸੇਵਾ ਕਰਨ ਦੀ ਨਾ ਤਾਂ ਦੂਰਦਰਸ਼ੀ ਸੋਚ ਸੀ ਅਤੇ ਨਾ ਹੀ ਨੇਕ ਇਰਾਦਾ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿਆਸਤਦਾਨਾਂ ਦਾ ਇੱਕੋ-ਇੱਕ ਮਕਸਦ ਸੂਬੇ ਦੀ ਦੌਲਤ ਨੂੰ ਲੁੱਟਣਾ ਸੀ। ਉਨ੍ਹਾਂ ਕਿਹਾ ਕਿ ਉਦਯੋਗ ਨੂੰ ਬੁਨਿਆਦੀ ਢਾਂਚਾ ਚਾਹੀਦਾ ਹੈ ਅਤੇ ਅਸੀਂ ਨੌਜਵਾਨਾਂ ਲਈ ਨੌਕਰੀਆਂ ਅਤੇ ਸੂਬੇ ਦੀ ਭਲਾਈ ਲਈ ਟੈਕਸ ਚਾਹੁੰਦੇ ਹਾਂ, ਜਿਸ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਹੁਣ ਤੱਕ ਟਾਟਾ ਸਟੀਲ, ਸਨਾਤਨ ਟੈਕਸਟਾਈਲ ਵਰਗੀਆਂ ਮੋਹਰੀ ਕੰਪਨੀਆਂ ਰਾਹੀਂ ਸੂਬੇ ਵਿੱਚ 70,000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾ ਚੁੱਕਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸੂਬੇ ਵਿੱਚ ਨਵੇਂ ਮੈਡੀਕਲ ਕਾਲਜ ਸਥਾਪਤ ਕਰ ਰਹੀ ਹੈ ਅਤੇ ਹੁਸ਼ਿਆਰਪੁਰ ਅਤੇ ਕਪੂਰਥਲਾ ਦੇ ਮੈਡੀਕਲ ਕਾਲਜਾਂ 'ਤੇ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੈਡੀਕਲ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਹੁਣ ਯੂਕਰੇਨ ਵਰਗੇ ਦੇਸ਼ਾਂ ਵਿੱਚ ਨਹੀਂ ਜਾਣਾ ਪਵੇਗਾ ਕਿਉਂਕਿ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਮਿਆਰੀ ਡਾਕਟਰੀ ਸਿੱਖਿਆ ਮੁਹੱਈਆ ਕਰਵਾਈ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਪਰ ਉਨ੍ਹਾਂ ਦੀ ਸਰਕਾਰ ਇਸ ਪਾਸੇ ਵੱਡਾ ਜ਼ੋਰ ਲਗਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰਕੇ ਦੇਸ਼ ਦਾ ਨੰਬਰ ਇੱਕ ਸੂਬਾ ਬਣੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਆਪਣੇ ਬੱਚੇ ਨੂੰ ਸਰਕਾਰੀ ਸਕੂਲ ਵਿੱਚ ਭੇਜਣਾ ਆਮ ਆਦਮੀ ਦੀ ਮਜਬੂਰੀ ਸੀ ਪਰ ਛੇ ਮਹੀਨਿਆਂ ਦੇ ਅੰਦਰ-ਅੰਦਰ ਇਹ ਉਨ੍ਹਾਂ ਦੀ ਇੱਛਾ ਹੋਵੇਗੀ ਕਿਉਂਕਿ ਸਿੱਖਿਆ ਪ੍ਰਣਾਲੀ ਵਿੱਚ ਵੱਡਾ ਸੁਧਾਰ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ ‘ਸਕੂਲ ਆਫ਼ ਐਮੀਨੈਂਸ’ ਸਥਾਪਿਤ ਕੀਤੇ ਗਏ ਹਨ ਅਤੇ ਇਸੇ ਤਰ੍ਹਾਂ ਸਰਕਾਰੀ ਸਿਹਤ ਢਾਂਚੇ ਨੂੰ ਵੀ ਅਪਗ੍ਰੇਡ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਗਣਤੰਤਰ ਦਿਵਸ ਦੀ ਪਰੇਡ ਲਈ ਸੂਬੇ ਦੀ ਝਾਕੀ ਨੂੰ ਰੱਦ ਕਰਨ ਵਾਲੀਆਂ ਸਰਕਾਰਾਂ ਨੂੰ ਪੂਰੀ ਤਰ੍ਹਾਂ ਨਕਾਰਨ ਦਾ ਸੱਦਾ ਦਿੱਤਾ। ਉਹਨਾਂ ਕਿਹਾ ਕਿ ਆਜ਼ਾਦੀ ਦੇ ਸੰਘਰਸ਼ ਲਈ ਪੰਜਾਬੀਆਂ ਨੇ 90 ਫੀਸਦੀ ਕੁਰਬਾਨੀਆਂ ਦਿੱਤੀਆਂ ਸਨ ਜਿਸ ਨੂੰ ਅਣਗੌਲਿਆਂ ਕਰਦਿਆਂ ਇਹਨਾਂ ਸਰਕਾਰਾਂ ਨੇ ਗਣਤੰਤਰ ਦਿਵਸ ਦੀ ਪਰੇਡ ਦੌਰਾਨ ਸੂਬੇ ਦੀਆਂ ਝਾਕੀਆਂ ਨੂੰ ਰੱਦ ਕਰ ਦਿੱਤਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਅਸਹਿਣਯੋਗ ਹੈ ਕਿਉਂਕਿ ਦੇਸ਼ ਭਗਤੀ ਅਤੇ ਰਾਸ਼ਟਰਵਾਦ ਨੂੰ ਦਰਸਾਉਂਦੀਆਂ ਸੂਬੇ ਵਿੱਚ ਝਾਕੀਆਂ ਨੂੰ ਰੱਦ ਕਰਨ ਦਾ ਉਨ੍ਹਾਂ ਨੂੰ ਕੋਈ ਅਧਿਕਾਰ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਤੋਂ ਗੋਇੰਦਵਾਲ ਪਾਵਰ ਪਲਾਂਟ ਨੂੰ ਖਰੀਦ ਕੇ ਸਫਲਤਾ ਦੀ ਇੱਕ ਨਵੀਂ ਕਹਾਣੀ ਲਿਖੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਅਲਾਟ ਕੀਤੀ ਗਈ ਪਛਵਾੜਾ ਕੋਲਾ ਖਾਣ ਵਿੱਚੋਂ ਕੋਲੇ ਦੀ ਵਰਤੋਂ ਸਿਰਫ਼ ਸਰਕਾਰੀ ਪਾਵਰ ਪਲਾਂਟਾਂ ਲਈ ਹੀ ਕੀਤੀ ਜਾ ਸਕਦੀ ਹੈ, ਇਸ ਲਈ ਇਸ ਪਾਵਰ ਪਲਾਂਟ ਦੀ ਖਰੀਦ ਨਾਲ ਹੁਣ ਇਸ ਕੋਲੇ ਦੀ ਵਰਤੋਂ ਸੂਬੇ ਦੇ ਹਰ ਖੇਤਰ ਨੂੰ ਬਿਜਲੀ ਦੇਣ ਲਈ ਕੀਤੀ ਜਾ ਸਕਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਦੇ ਲੋਕ ਪੱਖੀ ਫੈਸਲਿਆਂ ਕਾਰਨ ਸੂਬੇ ਦੇ 90 ਫੀਸਦੀ ਖਪਤਕਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਆ ਰਿਹਾ ਹੈ। ਅਕਾਲੀ ਦਲ 'ਚ ਪਰਤਣ ਵਾਲੇ ਕੁਝ ਆਗੂਆਂ 'ਤੇ ਵਿਅੰਗ ਕਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹਨਾਂ ਆਗੂਆਂ ਦਾ ਸਿਆਸੀ ਭਵਿੱਖ ਖਤਮ ਹੋ ਚੁੱਕਾ ਹੈ, ਜਿਨ੍ਹਾਂ ਨੂੰ ਲੋਕਾਂ ਨੇ ਕਈ ਵਾਰ ਨਕਾਰਿਆ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਅਕਾਲੀ ਦਲ 'ਚ 'ਘਰ ਵਾਪਸ' ਤਾਂ ਕਰ ਸਕਦੇ ਹਨ ਪਰ ਆਮ ਲੋਕਾਂ ਦਾ ਦਿਲ ਕਦੇ ਨਹੀਂ ਜਿੱਤ ਸਕਦੇ, ਜੋ ਜਾਣਦੇ ਹਨ ਕਿ ਇਹ ਆਗੂ ਸਿਰਫ ਆਪਣਾ ਫਾਇਦਾ ਸੋਚਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਿਆਸੀ ਮੌਕਾਪ੍ਰਸਤ ਸਿਰਫ਼ ਸੱਤਾ ਦੀ ਖ਼ਾਤਰ ਆਪਣੀਆਂ ਵਫ਼ਾਦਾਰੀਆਂ ਬਦਲ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਨੂੰ ਨਾ ਤਾਂ ਪੰਥ ਅਤੇ ਨਾ ਹੀ ਸੂਬੇ ਦੀ ਕੋਈ ਚਿੰਤਾ ਹੈ, ਸਗੋਂ ਇਨ੍ਹਾਂ ਦਾ ਇੱਕੋ-ਇੱਕ ਮੰਤਵ ਸੱਤਾ ਹਾਸਲ ਕਰਨਾ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਦੇ ਪਿਤਾ ਸਵਰਗੀ ਕਿਸ਼ਨ ਸਿੰਘ ਦੀ ਸਮਾਧ 'ਤੇ ਵੀ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਸ਼ਹੀਦ ਭਗਤ ਸਿੰਘ ਦੇ ਬੁੱਤ ’ਤੇ ਫੁੱਲ ਵੀ ਭੇਟ ਕੀਤੇ। ਭਗਵੰਤ ਸਿੰਘ ਮਾਨ ਨੇ ਨਵੇਂ ਬਣੇ ਅਜਾਇਬ ਘਰ ਦਾ ਦੌਰਾ ਵੀ ਕੀਤਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ 325 ਕਰੋੜ ਰੁਪਏ ਦੀ ਲਾਗਤ ਨਾਲ ਵੇਰਕਾ ਮਿਲਕ ਪਲਾਂਟ ਮੁਹਾਲੀ ਦੇ ਵਿਸਥਾਰ ਦਾ ਨੀਂਹ ਪੱਥਰ ਵੀ ਰੱਖਿਆ।

Punjab Bani 16 March,2024
ਕੈਨੇਡਾ ਵਿੱਚ ਅੱਗ ਲੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਮੈਬਰਾਂ ਦੀ ਮੌਤ

ਕੈਨੇਡਾ ਵਿੱਚ ਅੱਗ ਲੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਮੈਬਰਾਂ ਦੀ ਮੌਤ ਓਟਵਾ, 16 ਮਾਰਚ- ਕੈਨੇਡਾ ਦੇ ਓਨਟਾਰੀਓ ਸੂਬੇ ਵਿੱਚ ਪਿਛਲੇ ਹਫਤੇ ਭਾਰਤੀ ਮੂਲ ਦੇ ਜੋੜੇ ਅਤੇ ਉਨ੍ਹਾਂ ਦੀ ਨਾਬਾਲਗ ਧੀ ਦੀ ਭੇਤਭਰੇ ਢੰਗ ਨਾਲ ਲੱਗ ਅੱਗ ਕਾਰਨ ਮੌਤ ਹੋ ਗਈ। ਅੱਗ ਕਾਰਨ ਪੂਰ ਘਰ ਤਬਾਹ ਹੋ ਗਿਆ। ਸ਼ੱਕੀ ਅੱਗ ਵਿੱਚ ਮੌਤ ਹੋ ਗਈ, ਜਿਸ ਨੇ ਉਹਨਾਂ ਦੇ ਘਰ ਨੂੰ ਤਬਾਹ ਕਰ ਦਿੱਤਾ। 7 ਮਾਰਚ ਨੂੰ ਬਰੈਂਪਟਨ ਦੇ ਬਿਗ ਸਕਾਈ ਵੇਅ ਅਤੇ ਵੈਨ ਕਿਰਕ ਡਰਾਈਵ ਖੇਤਰ ਵਿੱਚ ਘਰ ਨੂੰ ਅੱਗ ਲੱਗ ਗਈ ਸੀ। ਪੀਲ ਪੁਲੀਸ ਨੇ ਅੱਜ ਜਾਰੀ ਬਿਆਨ ਵਿੱਚ ਕਿਹਾ ਕਿ ਅੱਗ ਬੁਝਾਉਣ ਤੋਂ ਬਾਅਦ ਜਾਂਚ ਟੀਮ ਨੂੰ 51 ਸਾਲਾ ਰਾਜੀਵ ਵਾਰੀਕੂ, ਉਸ ਦੀ 47 ਸਾਲਾ ਪਤਨੀ ਸ਼ਿਲਪਾ ਕੋਠਾ ਅਤੇ ਉਨ੍ਹਾਂ ਦੀ 16 ਸਾਲ ਦੀ ਧੀ ਮਹਿਕ ਵਾਰੀਕੂ ਦੀਆਂ ਸੜੀਆਂ ਲਾਸ਼ਾਂ ਮਿਲੀਆਂ।

Punjab Bani 16 March,2024
ਅਮਰੀਕਾ ਵਿੱਚ ਹੋਈ ਪੰਜਾਬ ਦੇ ਨੌਜਵਾਨ ਦੀ ਮੌਤ

ਅਮਰੀਕਾ ਵਿੱਚ ਹੋਈ ਪੰਜਾਬ ਦੇ ਨੌਜਵਾਨ ਦੀ ਮੌਤ ਦਿਲੀ : ਹੁਸ਼ਿਆਰਪੁਰ ਟਾਂਡਾ ਦੇ ਪਿੰਡ ਜਹੂਰਾ ਦੇ ਇੱਕ ਨੌਜਵਾਨ ਦੀ ਅਮਰੀਕਾ ਦੇ ਨਿਊਜਰਸੀ ਸ਼ਹਿਰ ਵਿੱਚ ਘਰ ਨੂੰ ਅੱਗ ਲੱਗਣ ਤੇ ਮੌਤ ਹੋਣ ਦਾ ਦੁੱਖ ਦਾਇਕ ਸਮਾਚਾਰ ਪ੍ਰਾਪਤ ਹੋਇਆ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਰਣਜੋਤ ਸਿੰਘ ਉਮਰ ਕਰੀਬ 35 ਸਾਲ ਪੁੱਤਰ ਅਵਤਾਰ ਸਿੰਘ ਜੋ ਕਿ ਅੱਠ ਨੌ ਸਾਲ ਪਹਿਲੋਂ ਰੋਜੀ ਰੋਟੀ ਵਾਸਤੇ ਅਮਰੀਕਾ ਗਿਆ ਸੀ । ਜਿੱਥੇ ਉਹ ਟੈਕਸੀ ਚਾਲਕ ਦਾ ਕੰਮ ਕਰਦਾ ਸੀ। ਪਰਿਵਾਰਕ ਮੈਂਬਰਾਂ ਦੇ ਦੱਸਣ ਮੁਤਾਬਿਕ ਰਣਜੋਤ ਜਦੋਂ ਆਪਣੇ ਘਰ ਵਾਪਸ ਆਇਆ ਉਸਦੇ ਨਾਲ ਦੋ ਨੌਜਵਾਨ ਹੋਰ ਵੀ ਰਹਿੰਦੇ ਸਨ। ਘਰ ਨੂੰ ਅਚਾਨਕ ਅੱਗ ਲੱਗ ਗਈ। ਰਣਜੋਤ ਦੇ ਨਾਲ ਇੱਕ ਹੋਰ ਨੌਜਵਾਨ ਦੀ ਵੀ ਮੌਕੇ ਤੇ ਮੌਤ ਹੋ ਗਈ। ਜਦਕਿ ਇੱਕ ਹੋਰ ਨੌਜਵਾਨ ਇਹਨਾਂ ਨਾਲ ਜੋ ਰਹਿੰਦਾ ਹੈ। ਉਹ ਗੰਭੀਰ ਜਖਮੀ ਹੋ ਗਿਆ। ਮਿ੍ਤਕ ਨੌਜਵਾਨ ਅਤੇ ਜਖਮੀ ਹੋਏ ਨੌਜਵਾਨ ਦਾ ਅਜੇ ਤੱਕ ਕੋਈ ਵੀ ਪਤਾ ਨਹੀਂ ਲੱਗ ਸਕਿਆ ਕਿ ਉਹ ਕੌਣ ਹਨ ਤੇ ਕਿੱਥੇ ਦੇ ਰਹਿਣ ਵਾਲੇ ਹਨ ।

Punjab Bani 16 March,2024
ਵਿਜੀਲੈਂਸ ਬਿਊਰੋ ਵੱਲੋਂ ਰੂਪਨਗਰ ਦਾ ਸੇਵਾ ਮੁਕਤ ਸਿਵਲ ਸਰਜਨ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਰੂਪਨਗਰ ਦਾ ਸੇਵਾ ਮੁਕਤ ਸਿਵਲ ਸਰਜਨ ਗ੍ਰਿਫ਼ਤਾਰ - ਮੁਲਜ਼ਮ ਆਪਣੇ ਮਾਤਹਿਤ ਡਾਕਟਰਾਂ ਤੋਂ ਲੈਂਦਾ ਸੀ ਰਿਸ਼ਵਤ ਚੰਡੀਗੜ, 15 ਮਾਰਚ– ਪੰਜਾਬ ਵਿਜੀਲੈਂਸ ਬਿਊਰੋ ਨੇ ਸਿਵਲ ਸਰਜਨ (ਸੇਵਾਮੁਕਤ), ਰੂਪਨਗਰ ਡਾਕਟਰ ਪਰਮਿੰਦਰ ਕੁਮਾਰ ਨੂੰ ਆਪਣੇ ਅਧੀਨ ਕੰਮ ਕਰਨ ਵਾਲੇ ਡਾਕਟਰਾਂ ਨੂੰ ਨਗਦ ਜਾਂ ਕਿਸੇ ਹੋਰ ਰੂਪ ਵਿੱਚ ਰਿਸ਼ਵਤ ਦੇਣ ਵਾਸਤੇ ਮਜਬੂਰ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਡਾ. ਨਰੇਸ਼ ਕੁਮਾਰ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ 'ਤੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਵਿਜੀਲੈਂਸ ਬਿਊਰੋ ਨੇ ਇਹ ਪਾਇਆ ਕਿ ਉਕਤ ਸਿਵਲ ਸਰਜਨ ਆਪਣੇ ਮਾਤਹਿਤ ਡਾਕਟਰਾਂ ਤੋਂ ਰਿਸ਼ਵਤ ਲੈਣ ਲਈ ਉਨ੍ਹਾਂ ਨੂੰ ਬੇਵਜ੍ਹਾ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਅਤੇ ਡੈਪੂਟੇਸ਼ਨ ਲਈ ਅਣਅਧਿਕਾਰਤ ਆਦੇਸ਼ਾਂ ਆਦਿ ਰਾਹੀਂ ਤੰਗ-ਪ੍ਰੇਸ਼ਾਨ ਕਰਦਾ ਸੀ। ਪੜਤਾਲ ਦੌਰਾਨ ਇਹ ਵੀ ਪਤਾ ਲੱਗਿਆ ਗਿਆ ਹੈ ਕਿ ਮੁਲਜ਼ਮ ਨੇ ਮਿਤੀ 21.10.2021 ਨੂੰ ਇੱਕ ਮੀਟਿੰਗ ਦੌਰਾਨ ਡਾਕਟਰਾਂ ਤੋਂ ਰਿਸ਼ਵਤ ਮੰਗੀ ਸੀ, ਜਿਸ ਉਪਰੰਤ ਡਾਕਟਰ ਤਰਸੇਮ ਸਿੰਘ ਨੇ ਉਸ ਨੂੰ 10,000 ਰੁਪਏ ਵੀ ਦਿੱਤੇ ਸਨ। ਇਸ ਤੋਂ ਇਲਾਵਾ ਉਕਤ ਮੁਲਜ਼ਮ ਨੇ ਡਾ. ਸਤਵਿੰਦਰ ਪਾਲ ਅਤੇ ਡਾ. ਵਿਕਰਾਂਤ ਸਰੋਆ ਜ਼ਰੀਏ 20-20 ਹਜ਼ਾਰ ਰੁਪਏ ਰਿਸ਼ਵਤ ਵੀ ਲਈ ਅਤੇ ਅਤੇ ਸ਼ਿਕਾਇਤਕਰਤਾ ਨੂੰ ਉਸ ਦੇ ਰਿਹਾਇਸ਼ੀ ਕੁਆਰਟਰ ਦਾ 2,764 ਰੁਪਏ ਦਾ ਬਿਜਲੀ ਬਿੱਲ ਭਰਨ ਲਈ ਵੀ ਕਿਹਾ। ਉਪਰੋਕਤ ਤੋਂ ਇਲਾਵਾ ਡਾ. ਪਰਮਿੰਦਰ ਕੁਮਾਰ ਦੇ ਨਿਯਮਤ ਖਰਚੇ ਉਸਦੀ ਤਨਖਾਹ ਨਾਲ ਮੇਲ ਨਹੀਂ ਖਾਂਦੇ। ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਡਾ. ਪਰਮਿੰਦਰ ਕੁਮਾਰ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਐਫ.ਆਈ.ਆਰ. ਨੰਬਰ 14, ਮਿਤੀ 15.03.2024 ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Punjab Bani 15 March,2024
ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੁੰ ਮਿਲੀ ਹਸਪਤਾਲ ਤੋ ਛੁਟੀ

ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੁੰ ਮਿਲੀ ਹਸਪਤਾਲ ਤੋ ਛੁਟੀ ਚੰਡੀਗੜ, 13 ਮਾਰਚ-ਪੰਜਾਬ ਦੇ ਸਾਬਕਾ ਵਿੱਤੀ ਮੰਤਰੀ ਮਨਪ੍ਰੀਤ ਸਿੰਘ ਬਾਦਲ, ਜਿਨ੍ਹਾਂ ਨੂੰ 10 ਮਾਰਚ ਦੀ ਸਵੇਰੇ ਦਿਲ ਦਾ ਦੌਰਾ ਪਿਆ ਸੀ, ਨੂੰ ਅੱਜ ਤਿੰਨ ਦਿਨ ਬਾਅਦ ਹਸਪਤਾਲ ’ਚੋਂ ਛੁੱਟੀ ਦੇ ਦਿੱਤੀ ਗਈ।

Punjab Bani 13 March,2024
ਜਮੀਨੀ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਭਰਾ ਨੇ ਕੀਤਾ ਭਰਾ ਦਾ ਕਤਲ

ਜਮੀਨੀ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਭਰਾ ਨੇ ਕੀਤਾ ਭਰਾ ਦਾ ਕਤਲ ਮੁਕੇਰੀਆਂ, 13 ਮਾਰਚ ਗੜ੍ਹਦੀਵਾਲਾ ਦੇ ਨੇੜਲੇ ਪਿੰਡ ਰਮਦਾਸਪੁਰ ਵਿਖੇ ਛੋਟੇ ਭਰਾ ਨੇ ਵੱਡੇ ਭਰਾ ਦਾ ਤੇਜ਼ਧਾਰ ਹਥਿਆਰ ਨਾਲ ਕਥਿਤ ਕਤਲ ਕਰ ਦਿੱਤਾ। ਗੜਦੀਵਾਲਾ ਪੁਲੀਸ ਨੇ ਮ੍ਰਿਤਕ ਦੀ ਦਾਦੀ ਦੇ ਬਿਆਨ ਉਤੇ ਕੇਸ ਦਰਜ ਕਰ ਲਿਆ ਹੈ। ਕਤਲ ਦਾ ਕਾਰਨ ਕਰੀਬ ਮਹੀਨਾ ਪਹਿਲਾਂ ਵੇਚੀ ਜ਼ਮੀਨ ਦੇ ਪੈਸਿਆਂ ਦੀ ਵੰਡ ਨੂੰ ਦੱਸਿਆ ਜਾ ਰਿਹਾ ਹੈ। ਕਤਲ ਮਗਰੋਂ ਮੁਲਜ਼ਮ ਨੇ ਮਾਮਲੇ ਨੂੰ ਲੁਕਾਉਣ ਲਈ ਪਿੰਡ ਦੇ ਸਰਪੰਚ ਨੂੰ ਫ਼ੋਨ ਕਰ ਕੇ ਆਪਣੇ ਘਰ ਹਮਲਾ ਹੋਣ ਦੀ ਸੂਚਨਾ ਦਿੱਤੀ, ਜੋ ਪੁਲੀਸ ਦੀ ਜਾਂਚ ਉਪਰੰਤ ਝੂਠੀ ਨਿਕਲੀ। ਮਨਜੋਤ ਸਿੰਘ ਅਤੇ ਮਨਪ੍ਰੀਤ ਸਿੰਘ ਦੋਵੇਂ ਸਕੇ ਭਰਾ ਸਨ। ਉਨ੍ਹਾਂ ਦੇ ਮਾਪਿਆਂ ਦੀ ਮੌਤ ਹੋ ਚੁੱਕੀ ਹੈ। ਦੋਹਾਂ ਨੂੰ ਦਾਦੀ ਨੇ ਪਾਲਿਆ ਸੀ। ਦਾਦੀ ਅਨੁਸਾਰ ਦੋਹਾਂ ਭਰਾਵਾਂ ਵਿਚਕਾਰ ਵੇਚੀ ਜ਼ਮੀਨ ਦੇ ਪੈਸਿਆਂ ਦੀ ਵੰਡ ਨੂੰ ਲੈ ਕੇ ਤਕਰਾਰ ਚੱਲ ਰਹੀ ਸੀ। ਬੀਤੀ ਦੇਰ ਰਾਤ ਛੋਟੇ ਭਰਾ ਮਨਪ੍ਰੀਤ ਸਿੰਘ ਵੱਲੋਂ ਤੇਜ਼ਧਾਰ ਹਥਿਆਰ ਨਾਲ ਵੱਡੇ ਭਰਾ ਮਨਜੋਤ ਸਿੰਘ ਦਾ ਕਥਿਤ ਕਤਲ ਕਰ ਦਿੱਤਾ ਗਿਆ। ਇਸ ਉਪਰੰਤ ਕਥਿਤ ਦੋਸ਼ੀ ਵੱਲੋਂ ਸਰਪੰਚ ਸ਼ਮਿੰਦਰ ਸਿੰਘ ਨੂੰ ਫੋਨ ‘ਤੇ ਆਪਣੇ ਘਰੇ ਹਮਲਾ ਹੋਣ ਦੀ ਸੂਚਨਾ ਦਿੱਤੀ ਗਈ ਸੀ। ਸਰਪੰਚ ਵੱਲੋਂ ਗੜ੍ਹਦੀਵਾਲਾ ਪੁਲੀਸ ਨੂੰ ਸੂਚਿਤ ਕੀਤਾ ਗਿਆ। ਪੁਲੀਸ ਸਰਪੰਚ ਨਾਲ ਮੌਕੇ ‘ਤੇ ਪੁੱਜੀ ਤਾਂ ਘਰ ਦੀਆਂ ਲਾਈਟਾਂ ਬੰਦ ਸਨ। ਪੁਲੀਸ ਵੱਲੋਂ ਜਦੋਂ ਕਮਰੇ ਅੰਦਰ ਜਾ ਕੇ ਵੇਖਿਆ ਤਾਂ ਮਨਜੋਤ ਸਿੰਘ ਦਾ ਗਲਾ ਤੇਜ਼ਧਾਰ ਹਥਿਆਰ ਨਾਲ ਵੱਢ ਦਿੱਤਾ ਗਿਆ ਸੀ। ਐੱਸਐੱਚਓ ਗੜਦੀਵਾਲਾ ਹਰਦੇਵ ਪ੍ਰੀਤ ਸਿੰਘ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ। ਘਟਨਾ ਦੀ ਸੂਚਨਾ ਮਿਲਣ ‘ਤੇ ਡੀਐੱਸਪੀ ਹਰਜੀਤ ਸਿੰਘ ਰੰਧਾਵਾ ਵੀ ਮੌਕੇ ‘ਤੇ ਪਹੁੰਚੇ। ਮ੍ਰਿਤਕ ਨੌਜਵਾਨ ਦੀ ਦਾਦੀ ਦੇ ਬਿਆਨਾਂ ’ਤੇ ਛੋਟੇ ਭਰਾ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ।

Punjab Bani 13 March,2024
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਖੱਟਰ ਨੇ ਛੱਡੀ ਵਿਧਾਇਕੀ

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਖੱਟਰ ਨੇ ਛੱਡੀ ਵਿਧਾਇਕੀ ਚੰਡੀਗੜ੍ਹ : ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟੜ (ੇ ਕਰਨਾਲ ਵਿਧਾਨ ਸਭਾ ਸੀਟ ਤੋਂ ਅਸਤੀਫਾ ਦੇ ਦਿੱਤਾ ਹੈ। ਮਨੋਹਰ ਲਾਲ ਖੱਟਰ ਨੇ ਬੁੱਧਵਾਰ ਨੂੰ ਹਰਿਆਣਾ ਵਿਧਾਨ ਸਭਾ ਵਿੱਚ ਫਲੋਰ ਟੈਸਟ ਪਾਸ ਕਰਨ ਤੋਂ ਬਾਅਦ ਆਪਣੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ। ਸਦਨ ‘ਚ ਆਪਣੇ ਸੰਬੋਧਨ ਦੌਰਾਨ ਸਾਬਕਾ ਸੀਐੱਮ ਖੱਟਰ ਨੇ ਕਿਹਾ ਕਿ ਮੇਰੀ ਨਵੀਂ ਜ਼ਿੰਮੇਵਾਰੀ ਜੋ ਵੀ ਤੈਅ ਹੋਵੇਗੀ, ਇਸ ਨੂੰ ਹੋਰ ਸੁਚਾਰੂ ਢੰਗ ਨਾਲ ਪੂਰੀ ਕਰਾਂਗਾ। ਉਨ੍ਹਾਂ ਕਿਹਾ ਕਿ ਹੁਣ ਨਾਇਬ ਸੈਣੀ ਕਰਨਾਲ ਦੇ ਲੋਕਾਂ ਦੀ ਸੇਵਾ ਕਰਨਗੇ। ਖੱਟਰ ਨੇ ਕਿਹਾ ਕਿ ਭਾਜਪਾ ਦਾ ਸੰਸਦੀ ਬੋਰਡ ਫੈਸਲਾ ਕਰੇਗਾ ਕਿ ਕਰਨਾਲ ਤੋਂ ਲੋਕ ਸਭਾ ਚੋਣ ਲੜਨੀ ਹੈ ਜਾਂ ਨਹੀਂ।

Punjab Bani 13 March,2024
ਸਟੇਟ ਬੈਕ ਆਫ ਇੰਡੀਆ ਨੇ ਚੋਣ ਕਮਿਸ਼ਨ ਨੁੰ ਭੇਜਿਆ ਚੋਣ ਬਾਂਡ ਦਾ ਪੂਰਾ ਡਾਟਾ

ਸਟੇਟ ਬੈਕ ਆਫ ਇੰਡੀਆ ਨੇ ਚੋਣ ਕਮਿਸ਼ਨ ਨੁੰ ਭੇਜਿਆ ਚੋਣ ਬਾਂਡ ਦਾ ਪੂਰਾ ਡਾਟਾ ਚੰਡੀਗੜ੍ਹ : ਸਟੇਟ ਬੈਂਕ ਆਫ ਇੰਡੀਆ (ਐਸਬੀਆਈ) ਨੇ ਮੰਗਲਵਾਰ (12 ਮਾਰਚ) ਨੂੰ ਚੋਣ ਕਮਿਸ਼ਨ ਨੂੰ ਚੋਣ ਬਾਂਡ ਦਾ ਪੂਰਾ ਡੇਟਾ ਭੇਜ ਦਿੱਤਾ ਹੈ। ਸੁਪਰੀਮ ਕੋਰਟ ਨੇ ਸੋਮਵਾਰ (11 ਮਾਰਚ) ਨੂੰ ਐਸਬੀਆਈ ਨੂੰ ਫਟਕਾਰ ਲਗਾਈ ਅਤੇ ਚੋਣ ਬਾਂਡ ਨਾਲ ਸਬੰਧਤ ਜਾਣਕਾਰੀ ਪ੍ਰਦਾਨ ਕਰਨ ਦੀ ਸਮਾਂ ਸੀਮਾ ਵਧਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ। ਨਾਲ ਹੀ, ਅਦਾਲਤ ਨੇ ਹੁਕਮ ਦਿੱਤਾ ਸੀ ਕਿ ਐਸਬੀਆਈ 12 ਮਾਰਚ ਨੂੰ ਕੰਮਕਾਜੀ ਸਮਾਂ ਖਤਮ ਹੋਣ ਤੱਕ ਚੋਣ ਕਮਿਸ਼ਨ ਨੂੰ ਚੋਣ ਬਾਂਡ ਦੀ ਪੂਰੀ ਜਾਣਕਾਰੀ ਦੇਵੇ। ਇਸ ਦੇ ਅਨੁਸਾਰ, ਐਸਬੀਆਈ ਨੇ ਮੰਗਲਵਾਰ ਸ਼ਾਮ 5.30 ਵਜੇ ਤੱਕ ਚੋਣ ਕਮਿਸ਼ਨ ਨੂੰ ਚੋਣ ਬਾਂਡ ਦਾ ਪੂਰਾ ਡੇਟਾ ਭੇਜ ਦਿੱਤਾ ਹੈ।

Punjab Bani 12 March,2024
ਹਰ‌ਿਆਣਾ ਅੰਦਰ ਮੁੱਖ ਮੰਤਰੀ ਮਨੋਹਰ ਖੱਟਰ ਨੇ ਦਿੱਤਾ ਅਸਤੀਫਾ

ਹਰ‌ਿਆਣਾ ਅੰਦਰ ਮੁੱਖ ਮੰਤਰੀ ਮਨੋਹਰ ਖੱਟਰ ਨੇ ਦਿੱਤਾ ਅਸਤੀਫਾ ਚੰਡੀਗੜ੍ਹ, 12 ਮਾਰਚ ਹਰਿਆਣਾ ’ਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਉਨ੍ਹਾਂ ਦੇ ਮੰਤਰੀ ਮੰਡਲ ਨੇ ਅੱਜ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣੇ ਅਸਤੀਫ਼ੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਨੂੰ ਸੌਂਪ ਦਿੱਤੇ। ਖੱਟਰ ਨੇ ਸੂਬੇ ਵਿੱਚ ਭਾਜਪਾ ਦੀ ਭਾਈਵਾਲ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਵਿੱਚ ਫੁੱਟ ਪੈਣ ਤੋਂ ਕੁਝ ਘੰਟੇ ਪਹਿਲਾਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਦੂਜੇ ਪਾਸੇ ਹਰਿਆਣਾ ਦੇ ਉਪ ਮੁੱਖ ਮੰਤਰੀ ਅਤੇ ਜੇਜੇਪੀ ਨੇਤਾ ਦੁਸ਼ਯੰਤ ਚੌਟਾਲਾ ਨੂੰ ਵੱਡਾ ਝਟਕਾ ਲੱਗਾ, ਜਿਸ ਦੇ ਪੰਜ ਵਿਧਾਇਕਾਂ ਨੇ ਦਿੱਲੀ ਵਿੱਚ ਬੁਲਾਈ ਗਈ ਮੀਟਿੰਗ ਵਿੱਚ ਸ਼ਮੂਲੀਅਤ ਨਹੀਂ ਕੀਤੀ। ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਲਈ ਸੀਟਾਂ ਦੀ ਵੰਡ ਨੂੰ ਲੈ ਕੇ ਮਤਭੇਦਾਂ ਤੋਂ ਬਾਅਦ ਭਾਜਪਾ-ਜੇਜੇਪੀ ਗਠਜੋੜ ਟੁੱਟਿਆ। ਭਾਜਪਾ ਵਰਕਰਾਂ ਅਤੇ ਆਗੂਆਂ ਵੱਲੋਂ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਵਿੱਚ ਇਕੱਲਿਆਂ ਹੀ ਲੜਨ ਦੇ ਹੱਕ ਵਿੱਚ ਦੱਸਿਆ ਜਾ ਰਿਹਾ ਹੈ।

Punjab Bani 12 March,2024
ਹਰਿਆਣਾ ਦੇ ਮੁੱਖ ਮੰਤਰੀ ਵਜੋ ਨਾਇਬ ਸੈਣੀ ਨੇ ਲਈ ਸਹੁੰ

ਹਰਿਆਣਾ ਦੇ ਮੁੱਖ ਮੰਤਰੀ ਵਜੋ ਨਾਇਬ ਸੈਣੀ ਨੇ ਲਈ ਸਹੁੰ ਚੰਡੀਗੜ੍ਹ, 12 ਮਾਰਚ ਸ੍ਰੀ ਨਾਇਬ ਸੈਣੀ ਨੇ ਅੱਜ ਇਥੇ ਰਾਜ ਭਵਨ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ। ਇਸ ਤੋਂ ਪਹਿਲਾਂ ਵਿਧਾਇਕ ਦਲ ਦਾ ਨੇਤਾ ਚੁਣੇ ਜਾਣ ਬਾਅਦ ਨਾਇਬ ਸੈਣੀ ਨੇ ਅੱਜ ਇਥੇ ਰਾਜਪਾਲ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਉਹ ਸ੍ਰੀ ਮਨੋਹਰ ਲਾਲ ਖੱਟਰ ਦੀ ਥਾਂ ਆਏ ਹਨ। ਕੁਰੂਕਸ਼ੇਤਰ ਦੇ ਸੰਸਦ ਮੈਂਬਰ ਨਾਇਬ ਸਿੰਘ ਸੈਣੀ ਨੂੰ ਭਾਜਪਾ ਵਿਧਾਇਕ ਦਲ ਦੀ ਮੀਟਿੰਗ ਵਿੱਚ  ਵਿਧਾਇਕ ਦਲ ਦਾ ਆਗੂ ਚੁਣਿਆ ਗਿਆ। ਭਾਜਪਾ ਅਤੇ ਜੇਜੇਪੀ ਦਾ ਗਠਜੋੜ ਟੁੱਟਣ ਅਤੇ ਮਨੋਹਰ ਲਾਲ ਖੱਟਰ ਦੇ ਅਸਤੀਫੇ ਤੋਂ ਬਾਅਦ ਵਿਧਾਇਕ ਦਲ ਦੀ ਬੈਠਕ ਹੋਈ ਸੀ। ਇਸ ਲਈ ਹੁਣ ਨਾਇਬ ਸੈਣੀ ਨੇ ਸਹੁੰ ਚੁਕੀ ਹੈ।

Punjab Bani 12 March,2024
ਮਹਿਲਾ ਸੀਨੀਅਰ ਸਹਾਇਕ 3000 ਰੁਪਏ ਰਿਸ਼ਵਤ ਲੈਂਦੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਮਹਿਲਾ ਸੀਨੀਅਰ ਸਹਾਇਕ 3000 ਰੁਪਏ ਰਿਸ਼ਵਤ ਲੈਂਦੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਚੰਡੀਗੜ੍ਹ, 12 ਮਾਰਚ - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਜ਼ਿਲ੍ਹਾ ਖਜ਼ਾਨਾ ਦਫਤਰ, ਅੰਮ੍ਰਿਤਸਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਸੁਭਦੇਸ਼ ਕੌਰ ਨੂੰ 3000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮਾਂ ਨੂੰ ਰਈਆ ਵਿਖੇ ਵਣ ਵਿਭਾਗ ਵਿੱਚ ਬਤੌਰ ਬਲਾਕ ਵਣ ਅਫਸਰ ਵਜੋਂ ਤਾਇਨਾਤ ਸੁਖਦੇਵ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਕਰਮਚਾਰਨ ਉਸ ਦਾ ਜੀਪੀਐਫ ਜਾਰੀ ਕਰਨ ਬਦਲੇ 10,000 ਰੁਪਏ ਦੀ ਰਿਸ਼ਵਤ ਦੀ ਮੰਗ ਰਹੀ ਹੈ ਅਤੇ ਇਸ ਸਬੰਧੀ ਪਹਿਲਾਂ ਹੀ ਦੋ ਕਿਸ਼ਤਾਂ ਵਿੱਚ 7000 ਰੁਪਏ ਲੈ ਚੁੱਕੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 3,000 ਰੁਪਏ ਦੀ ਆਖਰੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਹੋਰ ਤਫਤੀਸ਼ ਜਾਰੀ ਹੈ।

Punjab Bani 12 March,2024
ਕਿਸਾਨੀ ਮੋਰਚੇ ਦੌਰਾਨ ਇੱਕ ਹੋਰ ਕਿਸਾਨ ਬਲਦੇਵ ਕਾਂਗਥਲਾ ਦੀ ਹੋਈ ਮੌਤ

ਕਿਸਾਨੀ ਮੋਰਚੇ ਦੌਰਾਨ ਇੱਕ ਹੋਰ ਕਿਸਾਨ ਬਲਦੇਵ ਕਾਂਗਥਲਾ ਦੀ ਹੋਈ ਮੌਤ ਚੰਡੀਗੜ੍ਹ : ਦਿੱਲੀ ਸੰਗਰੂਰ ਕੌਮੀ ਮੁੱਖ ਮਾਰਗ ਉੱਤੇ ਢਾਬੀ ਗੁੱਜਰਾਂ ਬਾਰਡਰ ਤੇ 13 ਫਰਵਰੀ ਤੋਂ ਚੱਲ ਰਹੇ ਕਿਸਾਨੀ ਅੰਦੋਲਨ ਚ ਇੱਕ ਹੋਰ ਕਿਸਾਨ ਆਗੂ ਦੀ ਮੌਤ ਹੋ ਗਈ ਹੈ । ਜਾਣਕਾਰੀ ਦਿੰਦਿਆਂ ਜਤਿੰਦਰ ਸਿੰਘ ਕਾਂਗਥਲਾ ਨੇ ਦੱਸਿਆ ਕਿ ਅੰਦੋਲਨ ਵਿੱਚ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦਾ ਆਗੂ ਬਲਦੇਵ ਸਿੰਘ ਕਾਂਗਥਲਾ ਤਹਿਸੀਲ ਪਾਤੜਾਂ ਜਿਲਾ ਪਟਿਆਲਾ ਦੀ ਕੱਲ ਐਤਵਾਰ ਸਾਹ ਦੀ ਸਮੱਸਿਆ ਆ ਗਈ ਸੀ ਜਿਸ ਕਰਨ ਬਲਦੇਵ ਸਿੰਘ ਕਾਂਗਥਲਾ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਤੇ ਅੱਜ ਸਵੇਰੇ 3 ਵਜੇ ਦੇ ਕਰੀਬ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਮ੍ਰਿਤਕ ਬਲਦੇਵ ਸਿੰਘ ਕਾਂਗਥਲਾ ਕੀਰਤੀ ਛੋਟਾ ਕਿਸਾਨ ਹੈ ਤਿੰਨ ਬੇਟੀਆਂ ਅਤੇ ਇੱਕ ਬੇਟਾ ਹੈ ਚਾਰੇ ਬੱਚੇ ਵਿਆਹੇ ਹੋਏ ਹਨ।

Punjab Bani 11 March,2024
ਡੇਰਾ ਮੁਖੀ ਰਾਮ ਰਹੀਮ ਨੁੰ ਹਾਈਕੋਰਟ ਤੋ ਮਿਲੀ ਵੱਡੀ ਰਾਹਤ

ਡੇਰਾ ਮੁਖੀ ਰਾਮ ਰਹੀਮ ਨੁੰ ਹਾਈਕੋਰਟ ਤੋ ਮਿਲੀ ਵੱਡੀ ਰਾਹਤ ਚੰਡੀਗੜ੍ਹ : ਬੇਅਦਬੀ ਮਾਮਲੇ 'ਚ ਫਸੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਇਸ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੇਰਾ ਮੁਖੀ ਖ਼ਿਲਾਫ਼ ਹੇਠਲੀ ਅਦਾਲਤ 'ਚ ਚੱਲ ਰਹੀ ਕਾਰਵਾਈ ’ਤੇ ਰੋਕ ਲਾ ਦਿੱਤੀ ਹੈ। ਹਾਈ ਕੋਰਟ ਨੇ ਮਾਮਲੇ ਦੀ ਸੀਬੀਆਈ ਜਾਂਚ ਦੀ ਡੇਰਾ ਮੁਖੀ ਦੀ ਮੰਗ ਨੂੰ ਵੱਡੀ ਬੈਂਚ ਕੋਲ ਭੇਜ ਦਿੱਤਾ ਹੈ। ਡੇਰਾ ਮੁਖੀ ਗੁਰਮੀਤ ਰਾਮ ਹੀਮ ਨੇ ਹਾਈ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਮੰਗ ਕੀਤੀ ਸੀ ਕਿ ਬੇਅਦਬੀ ਮਾਮਲੇ 'ਚ ਦਰਜ ਕੇਸਾਂ ਦੀ ਜਾਂਚ ਪੰਜਾਬ ਸਰਕਾਰ ਦੀ ਐਸਆਈਟੀ ਦੀ ਬਜਾਏ ਸੀਬੀਆਈ ਤੋਂ ਕਰਵਾਈ ਜਾਵੇ। ਹਾਲ ਹੀ 'ਚ ਹਾਈ ਕੋਰਟ ਨੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

Punjab Bani 11 March,2024
ਹਾਦਸਾ : ਬਰਾਤੀਆਂ ਨਾਲ ਭਰੀ ਬੱਸ ਤੇ ਡਿੱਗੀ ਕਰੰਟ ਵਾਲੀਤਾਰ , ਕਈਆਂ ਦੀ ਮੌਤ

ਹਾਦਸਾ : ਬਰਾਤੀਆਂ ਨਾਲ ਭਰੀ ਬੱਸ ਤੇ ਡਿੱਗੀ ਕਰੰਟ ਵਾਲੀਤਾਰ , ਕਈਆਂ ਦੀ ਮੌਤ ਦਿਲੀ : ਉੱਤਰ ਪ੍ਰਦੇਸ਼ ਦੇ ਗਾਜ਼ੀਪੁਰ ਵਿੱਚ ਸੋਮਵਾਰ ਨੂੰ ਇੱਕ ਵੱਡਾ ਦਰਦਨਾਕ ਹਾਦਸਾ ਵਾਪਰਿਆ। ਯਾਤਰੀਆਂ ਨਾਲ ਭਰੀ ਬੱਸ ‘ਤੇ ਹਾਈ ਟੈਂਸ਼ਨ ਤਾਰ ਡਿੱਗਣ ਨਾਲ ਅੱਗ ਲੱਗ ਗਈ। ਖਦਸ਼ਾ ਹੈ ਕਿ ਬੱਸ ‘ਚ ਸਫਰ ਕਰ ਰਹੇ ਕਈ ਲੋਕਾਂ ਦੀ ਮੌਤ ਹੋ ਸਕਦੀ ਹੈ। ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਬਰਾਤੀਆਂ ਨਾਲ ਭਰੀ ਹੋਈ ਸੀ। ਇਹ ਪੂਰੀ ਘਟਨਾ ਮਰਦਹ ਥਾਣਾ ਖੇਤਰ ਦੇ ਮਹਾਹਰ ਧਾਮ ਨੇੜੇ ਵਾਪਰੀ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਵੀ ਇਸ ਮਾਮਲੇ ਦਾ ਨੋਟਿਸ ਲਿਆ ਹੈ ਅਤੇ ਅਧਿਕਾਰੀਆਂ ਨੂੰ ਮੌਕੇ ‘ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਦੱਸਿਆ ਜਾ ਰਿਹਾ ਹੈ ਕਿ ਹੁਣ ਤੱਕ 4-5 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਬੱਸ ‘ਚ ਕਰੀਬ 50 ਲੋਕ ਸਵਾਰ ਸਨ। ਡੀਆਈਜੀ ਵਾਰਾਣਸੀ ਓਪੀ ਸਿੰਘ ਨੇ ਦੱਸਿਆ ਕਿ 4-5 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਫਿਲਹਾਲ ਅਧਿਕਾਰੀ ਮੌਕੇ ‘ਤੇ ਮੌਜੂਦ ਹਨ ਅਤੇ ਰਾਹਤ ਕਾਰਜ ਜਾਰੀ ਹਨ।

Punjab Bani 11 March,2024
ਡੇਰਾ ਸਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਪੁੱਜੇ ਵਾਪਸ ਜੇਲ

ਡੇਰਾ ਸਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਪੁੱਜੇ ਵਾਪਸ ਜੇਲ ਦਿਲੀ : ਸਾਧਵੀ ਯੌਨ ਸ਼ੋਸ਼ਣ ਅਤੇ ਪੱਤਰਕਾਰ ਛਤਰਪਤੀ ਕਤਲ ਕੇਸ ਵਿੱਚ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਐਤਵਾਰ ਸ਼ਾਮ 5.03 ਵਜੇ ਜੇਲ੍ਹ ਪਹੁੰਚ ਗਏ। ਜੇਲ੍ਹ ਦੇ ਆਲੇ-ਦੁਆਲੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। 19 ਜਨਵਰੀ ਨੂੰ ਰਾਮ ਰਹੀਮ ਨੂੰ 50 ਦਿਨਾਂ ਦੀ ਪੈਰੋਲ ਮਿਲੀ ਸੀ। ਸੱਚਾ ਸੌਦਾ ਮੁਖੀ ਨੇ ਆਪਣਾ ਜ਼ਿਆਦਾਤਰ ਸਮਾਂ ਉੱਤਰ ਪ੍ਰਦੇਸ਼ ਦੇ ਬਾਗਪਤ ਦੇ ਬਰਨਾਵਾ ਆਸ਼ਰਮ ਵਿੱਚ ਬਿਤਾਇਆ।

Punjab Bani 10 March,2024
ਆਸਿਫ ਅਲੀ ਜਰਦਾਰੀ ਬਣੇ ਪਾਕ ਦੇ 14ਵੇ ਰਾਸ਼ਟਰਪਤੀ

ਆਸਿਫ ਅਲੀ ਜਰਦਾਰੀ ਬਣੇ ਪਾਕ ਦੇ 14ਵੇ ਰਾਸ਼ਟਰਪਤੀ ਲਾਹੌਰ, 9 ਮਾਰਚ- ਪਾਕਿਸਤਾਨ ਪੀਪਲਜ਼ ਪਾਰਟੀ ਦੇ ਕੋ-ਚੇਅਰਪਰਸਨ ਆਸਿਫ ਅਲੀ ਜ਼ਰਦਾਰੀ ਅੱਜ ਪਾਕਿਸਤਾਨ ਦੇ 14ਵੇਂ ਰਾਸ਼ਟਰਪਤੀ ਚੁਣੇ ਗਏ। ਉਹ ਦੂਜੀ ਵਾਰ ਦੇਸ਼ ਦੇ ਰਾਸ਼ਟਰਪਤੀ ਚੁਣੇ ਗਏ ਹਨ। ਜ਼ਰਦਾਰੀ (68) ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਅਤੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐੱਮਐੱਲ-ਐੱਨ) ਦੇ ਸਾਂਝੇ ਉਮੀਦਵਾਰ ਸਨ ਜਦਕਿ ਉਨ੍ਹਾਂ ਦੇ ਵਿਰੋਧੀ ਮਹਿਮੂਦ ਖਾਨ ਅਚਕਜ਼ਈ (75) ਸੁੰਨੀ ਇਤੇਹਾਦ ਕੌਂਸਲ (ਐੱਸਆਈਸੀ) ਦੇ ਉਮੀਦਵਾਰ ਸਨ। ਸੰਵਿਧਾਨ ਦੇ ਪ੍ਰਬੰਧਾਂ ਮੁਤਾਬਕ ਸੰਸਦ ਦੇ ਦੋਵੇਂ ਸਦਨਾਂ ਵਿੱਚ ਜ਼ਰਦਾਰੀ ਨੂੰ 255 ਵੋਟਾਂ ਮਿਲੀਆਂ ਜਦਕਿ ਉਨ੍ਹਾਂ ਦੇ ਵਿਰੋਧੀ ਅਚਕਜ਼ਈ ਨੂੰ 119 ਵੋਟਾਂ ਮਿਲੀਆਂ। ਨਵੇਂ ਰਾਸ਼ਟਰਪਤੀ ਦੀ ਚੋਣ ਕੌਮੀ ਅਸੈਂਬਲੀ ਅਤੇ ਚਾਰ ਪ੍ਰਾਂਤਾਂ ਦੀਆਂ ਵਿਧਾਨ ਸਭਾਵਾਂ ਦੇ ਨਵੇਂ ਚੁਣੇ ਗਏ ਮੈਂਬਰਾਂ ਦੇ ਇਲੈਕਟੋਰਲ ਕਾਲਜ ਨੇ ਕੀਤੀ। ਸਿੰਧ ਪ੍ਰਾਂਤ ਜਿੱਥੇ ਕਿ ਜ਼ਰਦਾਰੀ ਦੀ ਪੀਪੀਪੀ ਦਾ ਕੰਟਰੋਲ ਹੈ, ਵਿੱਚ ਉਨ੍ਹਾਂ ਨੂੰ ਸਭ ਤੋਂ ਵੱਧ ਵੋਟਾਂ ਮਿਲੀਆਂ ਹਨ ਜਦਕਿ ਬਲੋਚਿਸਤਾਨ ਵਿਧਾਨ ਸਭਾ ਵਿੱਚ ਵੀ ਉਹ ਸਾਰੀਆਂ ਵੋਟਾਂ ਹਾਸਲ ਕਰਨ ਵਿੱਚ ਸਫ਼ਲ ਰਹੇ।

Punjab Bani 10 March,2024
ਤ੍ਰਿਣਮੁਲ ਕਾਂਗਰਸ ਨੇ ਕੋਲਕਾਤਾ ਦੇ ਬ੍ਰਿਗੇਡ ਪਰੇਡ ਮੈਦਾਨ ਵਿੱਚ ਕੀਤਾ ਉਮੀਦਵਾਰਾਂ ਦਾ ਐਲਾਨ

ਤ੍ਰਿਣਮੁਲ ਕਾਂਗਰਸ ਨੇ ਕੋਲਕਾਤਾ ਦੇ ਬ੍ਰਿਗੇਡ ਪਰੇਡ ਮੈਦਾਨ ਵਿੱਚ ਕੀਤਾ ਉਮੀਦਵਾਰਾਂ ਦਾ ਐਲਾਨ ਕੋਲਕਾਤਾ, 10 ਮਾਰਚ ਤ੍ਰਿਣਮੂਲ ਕਾਂਗਰਸ ਨੇ ਅੱਜ ਕੋਲਕਾਤਾ ਦੇ ਬ੍ਰਿਗੇਡ ਪਰੇਡ ਮੈਦਾਨ ਵਿਚ ਵਿਸ਼ਾਲ ਰੈਲੀ ਕਰਕੇ ਅਗਾਮੀ ਲੋਕ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਬਹਿਰਾਮਪੁਰ ਤੋਂ ਸਾਬਕਾ ਕ੍ਰਿਕਟਰ ਯੂਸੁਫ਼ ਪਠਾਨ, ਡਾਇਮੰਡ ਹਾਰਬਰ ਤੋਂ ਅਭਿਸ਼ੇਕ ਬੈਨਰਜੀ, ਬਸ਼ੀਰਹਾਟ ਤੋਂ ਹਾਜ਼ੀ ਨੁਰੁਲ ਇਸਲਾਮ, ਬਰਧਮਾਨ ਤੋਂ ਕੀਰਤੀ ਆਜ਼ਾਦ, ਦਾਰਜੀਲਿੰਗ ਤੋਂ ਗੋਪਾਲ ਲਾਮਾ, ਕ੍ਰਿਸ਼ਨਾਨਗਰ ਤੋਂਂ ਮਹੂਆ ਮੋਇਤਰਾ, ਬੀਰਭੂਮ ਤੋਂ ਸ਼ਤਾਬਦੀ ਰੇਅ ਤੇ ਆਸਨਸੋਲ ਤੋਂ ਸ਼ਤਰੂਘਣ ਸਿਨਹਾ ਨੂੰ ਉਮੀਦਵਾਰ ਐਲਾਨਿਆ ਹੈ। ਪਾਰਟੀ ਸੁਪਰੀਮੋ ਮਮਤਾ ਬੈਨਰਜੀ ਨੇ ਪੱਛਮੀ ਬੰਗਾਲ ਦੇ 42 ਲੋਕ ਸਭਾ ਹਲਕਿਆਂ ਲਈ ਉਮੀਦਵਾਰਾਂ ਦਾ ਐਲਾਨ ਕਰਦਿਆਂ ਪਾਰਟੀ ਦੀ ਚੋਣ ਮੁਹਿੰਮ ਦਾ ਆਗਾਜ਼ ਕਰ ਦਿੱੱਤਾ ਹੈ।

Punjab Bani 10 March,2024
ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੁੰ ਪਿਆ ਦਿਲ ਦਾ ਦੌਰਾ, ਹਸਪਤਾਲ ਵਿੱਚ ਭਰਤੀ

ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੁੰ ਪਿਆ ਦਿਲ ਦਾ ਦੌਰਾ, ਹਸਪਤਾਲ ਵਿੱਚ ਭਰਤੀ ਬਠਿੰਡਾ, 10 ਮਾਰਚ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੂੰ ਦਿਲ ਦਾ ਦੌਰਾ ਪਿਆ ਹੈ। ਉਨ੍ਹਾਂ ਨੂੰ ਬਠਿੰਡਾ ਦੇ ਜਿੰਦਲ ਹਾਰਟ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਹੋਰ ਤਫਸੀਲ ਦੀ ਅਜੇ ਉਡੀਕ ਹੈ। ਉਨ੍ਹਾਂ ਨੂੰ ਬਠਿੰਡਾ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਹਾਲਤ ਸਥਿਰ ਦੱਸੀ ਜਾ ਰਹੀ ਹੈ। ਦੱਸ ਦਈਏ ਕਿ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ ਹੈ। ਇਸ ਦੌਰਾਨ ਮਨਪ੍ਰੀਤ ਸਿੰਘ ਬਾਦਲ ਨੂੰ ਦਿਲ ਦਾ ਦੌਰਾ ਪੈਣ ਦੀ ਖਬਰ ਆਈ ਹੈ।

Punjab Bani 10 March,2024
ਕ੍ਰਿਕੇਟਰ ਯੁਸਫ ਪਠਾਣ ਬਰਹਾਮਪੁਰ ਤੋ ਲੜਨਗੇ ਚੋਣ, ਮਿਲੀ ਟਿਕਟ

ਕ੍ਰਿਕੇਟਰ ਯੁਸਫ ਪਠਾਣ ਬਰਹਾਮਪੁਰ ਤੋ ਲੜਨਗੇ ਚੋਣ, ਮਿਲੀ ਟਿਕਟ ਦਿਲੀ : ਤ੍ਰਿਣਮੂਲ ਕਾਂਗਰਸ ਨੇ ਲੋਕ ਸਭਾ ਚੋਣਾਂ 2024 ਲਈ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਦੀ ਇਸ ਸੂਚੀ 'ਚ ਕੁੱਲ 42 ਉਮੀਦਵਾਰਾਂ ਦੇ ਨਾਂ ਹਨ। ਕੂਚ ਬਿਹਾਰ ਲੋਕ ਸਭਾ ਸੀਟ ਤੋਂ ਜਗਦੀਸ਼ ਚੰਦਰ ਬਸੂਨੀਆ ਨੂੰ ਉਮੀਦਵਾਰ ਬਣਾਇਆ ਗਿਆ ਹੈ। ਕ੍ਰਿਕਟ ਦੇ ਮਹਾਨ ਖਿਡਾਰੀ ਯੂਸੁਫ ਪਠਾਨ ਨੂੰ ਬਰਹਾਮਪੁਰ ਤੋਂ ਟਿਕਟ ਦਿੱਤੀ ਗਈ ਹੈ, ਜੋ ਅਧੀਰ ਰੰਜਨ ਚੌਧਰੀ ਵਿਰੁੱਧ ਚੋਣ ਲੜਨਗੇ।

Punjab Bani 10 March,2024
ਕਿਸਾਨ ਜਥੇਬੰਦੀਆਂ ਨੇ ਪੰਜਾਬ ਭਰ ਵਿੱਚ ਰੋਕੀਆਂ ਰੇਲਾਂ, ਕੀਤਾ ਚੱਕਾ ਜਾਮ

ਕਿਸਾਨ ਜਥੇਬੰਦੀਆਂ ਨੇ ਪੰਜਾਬ ਭਰ ਵਿੱਚ ਰੋਕੀਆਂ ਰੇਲਾਂ, ਕੀਤਾ ਚੱਕਾ ਜਾਮ ਚੰਡੀਗੜ੍ਹ : ਕਿਸਾਨ ਜਥੇਬੰਦੀਆਂ ਭਾਕਿਯੂ ਏਕਤਾ (ਉਗਰਾਹਾਂ), ਭਾਕਿਯੂ ਏਕਤਾ ਡਕੌਂਦਾ (ਧਨੇਰ), ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਦਰਸ਼ਨਪਾਲ), ਭਾਕਿਯੂ ਮਾਲਵਾ (ਹੀਰਕੇ) ਅਤੇ ਭਾਕਿਯੂ ਦੁਆਬਾ (ਸੰਘਾ) ਵੱਲੋਂ ਤਾਲਮੇਲਵੇਂ ਸੰਘਰਸ਼ ਵਜੋਂ ਅੱਜ 10 ਥਾਂਵਾਂ 'ਤੇ ਪੰਜਾਬ ਭਰ ਵਿੱਚ 12 ਤੋਂ 4 ਵਜੇ ਤੱਕ ਰੇਲਾਂ ਰੋਕੀਆਂ ਗਈਆਂ। ਅੱਜ ਇੱਥੇ ਜਾਰੀ ਕੀਤੇ ਗਏ ਸਾਂਝੇ ਬਿਆਨ ਰਾਹੀਂ ਜਥੇਬੰਦੀਆਂ ਦੇ ਮੁੱਖ ਆਗੂਆਂ ਜੋਗਿੰਦਰ ਸਿੰਘ ਉਗਰਾਹਾਂ, ਮਨਜੀਤ ਸਿੰਘ ਧਨੇਰ, ਡਾ: ਦਰਸ਼ਨਪਾਲ, ਮਲੂਕ ਸਿੰਘ ਹੀਰਕੇ ਅਤੇ ਹਰਬੰਸ ਸਿੰਘ ਸੰਘਾ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਬਠਿੰਡਾ ਜੰਕਸ਼ਨ,ਮਾਨਸਾ, ਬਰਨਾਲਾ, ਸੰਗਰੂਰ, ਹੁਸ਼ਿਆਰਪੁਰ,ਵੱਲਾ ਫਾਟਕ (ਅੰਮ੍ਰਿਤਸਰ), ਪਟਿਆਲਾ ਛਾਉਣੀ, ਅਜੀਤਵਾਲ (ਮੋਗਾ), ਮੰਡੀ ਅਹਿਮਦਗੜ੍ਹ (ਲੁਧਿਆਣਾ) ਅਤੇ ਜਲਾਲਾਬਾਦੇ ਪੱਛਮੀ (ਫਾਜ਼ਿਲਕਾ) ਵਿਖੇ ਕੁੱਲ ਮਿਲਾ ਕੇ ਸੈਂਕੜਿਆਂ ਦੀ ਤਾਦਾਦ ਵਿੱਚ ਔਰਤਾਂ ਤੇ ਭਾਰੀ ਗਿਣਤੀ ਨੌਜਵਾਨਾਂ ਸਮੇਤ ਹਜ਼ਾਰਾਂ ਕਿਸਾਨ ਮਜ਼ਦੂਰ ਸ਼ਾਮਲ ਹੋਏ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਮੋਦੀ ਭਾਜਪਾ ਸਰਕਾਰ ਦੁਆਰਾ ਸ਼ੰਭੂ ਤੇ ਖਨੌਰੀ ਬਾਡਰਾਂ ਉੱਤੇ ਲਾਠੀਆਂ, ਗੋਲੀਆਂ ਤੇ ਗੈਸ-ਬੰਬਾਂ ਦੇ ਜ਼ੋਰ ਕਿਸਾਨਾਂ ਨੂੰ ਜਾਨੋਂ ਮਾਰ ਕੇ ਉਨ੍ਹਾਂ ਦਾ ਜਨਤਕ ਸੰਘਰਸ਼ ਦਾ ਜਮਹੂਰੀ ਹੱਕ ਖੋਹਿਆ ਗਿਆ, ਜਿਸ ਵਿਰੁੱਧ ਸਖ਼ਤ ਰੋਸ ਵਜੋਂ ਇਹ ਅੰਦੋਲਨ ਕਰਨਾ ਪਿਆ ਹੈ। ਬੁਲਾਰਿਆਂ ਨੇ ਸਾਰੀਆਂ ਫਸਲਾਂ ਦੀ ਐੱਮ ਐੱਸ ਪੀ ਦੀ ਕਾਨੂੰਨੀ ਗਰੰਟੀ, ਕਿਸਾਨਾਂ ਮਜ਼ਦੂਰਾਂ ਦੀ ਮੁਕੰਮਲ ਕਰਜ਼ਾ ਮੁਕਤੀ ਤੇ ਬੁਢਾਪਾ ਪੈਨਸ਼ਨ, ਸਰਵਜਨਿਕ ਜਨਤਕ ਵੰਡ ਪ੍ਰਣਾਲੀ ਸਮੂਹ ਗਰੀਬਾਂ ਵਾਸਤੇ ਲਾਗੂ ਕਰਨ ਅਤੇ ਲਖੀਮਪੁਰ ਖੀਰੀ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਪੂਰਾ ਇਨਸਾਫ ਦੇਣ ਵਰਗੀਆਂ ਮੋਦੀ ਸਰਕਾਰ ਵੱਲੋਂ ਵਾਅਦਾਖਿਲਾਫੀ ਕਰਕੇ ਮੁੱਕਰੀਆਂ ਸਮੂਹ ਕਿਸਾਨੀ ਮੰਗਾਂ ਤੁਰੰਤ ਮੰਨੇ ਜਾਣ ਤੇ ਲਾਗੂ ਕਰਨ ਦੀ ਮੰਗ ਕੀਤੀ। ਇਸਤੋਂ ਇਲਾਵਾ ਭਾਰਤ ਨੂੰ ਸੰਸਾਰ ਵਪਾਰ ਸੰਸਥਾ ਤੋਂ ਬਾਹਰ ਲਿਆਉਣ, ਸ਼ੁਭਕਰਨ ਸਿੰਘ ਦਾ ਕਤਲ ਕਰਨ ਅਤੇ ਪ੍ਰੀਤਪਾਲ ਸਿੰਘ ਦੀਆਂ ਲੱਤਾਂ/ਜਬਾੜ੍ਹੇ ਤੋੜਨ ਲਈ ਜ਼ਿੰਮੇਵਾਰ ਕੇਂਦਰ ਤੇ ਹਰਿਆਣਾ ਦੇ ਗ੍ਰਹਿ ਮੰਤਰੀਆਂ ਸਮੇਤ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵਿਰੁੱਧ ਕਤਲ ਕੇਸ ਦਰਜ ਕਰ ਕੇ ਬਰਖਾਸਤ ਕਰਨ, ਕਾਲੇ ਕਾਨੂੰਨਾਂ ਵਿਰੁੱਧ ਜੇਤੂ ਦਿੱਲੀ ਘੋਲ਼ ਅਤੇ ਮੌਜੂਦਾ ਘੋਲ਼ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਪੂਰਾ ਇਨਸਾਫ ਦੇਣ ਅਤੇ ਰਾਜਧਾਨੀ ਦਿੱਲੀ ਵਿਚ ਕਿਸਾਨਾਂ ਦਾ ਜਨਤਕ ਸੰਘਰਸ਼ ਕਰਨ ਦਾ ਜਮਹੂਰੀ ਹੱਕ ਬਹਾਲ ਕਰਨ ਦੀਆਂ ਭਖਦੀਆਂ ਮੰਗਾਂ ਉੱਤੇ ਵੀ ਬਰਾਬਰ ਜ਼ੋਰ ਦਿੱਤਾ ਗਿਆ।

Punjab Bani 10 March,2024
'ਬਿਲ ਲਿਆਓ ਇਨਾਮ ਪਾਓ' ਸਕੀਮ; ਗਲਤ ਬਿੱਲ ਜਾਰੀ ਕਰਨ 'ਤੇ ਵਿਕਰੇਤਾਵਾਂ ਨੂੰ 5 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

'ਬਿਲ ਲਿਆਓ ਇਨਾਮ ਪਾਓ' ਸਕੀਮ; ਗਲਤ ਬਿੱਲ ਜਾਰੀ ਕਰਨ 'ਤੇ ਵਿਕਰੇਤਾਵਾਂ ਨੂੰ 5 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ ਸਬੰਧਤ ਵਿਕਰੇਤਾਵਾਂ ਨੂੰ 1512 ਨੋਟਿਸ ਜਾਰੀ ਕੀਤੇ ਗਏ, 642 ਨੋਟਿਸਾਂ ਦਾ ਨਿਪਟਾਰਾ 1403 ਜੇਤੂਆਂ ਨੂੰ 56.58 ਲੱਖ ਰੁਪਏ ਦੇ ਇਨਾਮ ਵੰਡੇ ਚੰਡੀਗੜ੍ਹ, 10 ਮਾਰਚ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ‘ਬਿੱਲ ਇਨਾਮ ਪਾਓ’ ਸਕੀਮ ਤਹਿਤ ਗਲਤ ਬਿੱਲ ਜਾਰੀ ਕਰਨ ਵਾਲੇ ਵਿਕਰੇਤਾਵਾਂ ਵਿਰੁੱਧ ਕੀਤੀ ਗਈ ਅਹਿਮ ਕਾਰਵਾਈ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਗਲਤ ਬਿੱਲ ਜਾਰੀ ਕਰਨ ਲਈ ਸਬੰਧਤ ਵਿਕਰੇਤਾਵਾਂ 'ਤੇ ਕੁੱਲ 5.16 ਕਰੋੜ ਰੁਪਏ ਦਾ ਜ਼ੁਰਮਾਨਾ ਲਗਾਇਆ ਗਿਆ ਹੈ, ਜਿਸ ਵਿੱਚੋਂ 4.01 ਕਰੋੜ ਰੁਪਏ ਦਾ ਵੱਡਾ ਹਿੱਸਾ ਵਸੂਲਿਆ ਜਾ ਚੁੱਕਾ ਹੈ, ਜੋ ਕਿ ਕਰ ਪਾਲਣਾ ਅਤੇ ਪਾਰਦਰਸ਼ਤਾ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਦਿਸ਼ਾ ਵਿੱਚ ਇੱਕ ਮੀਲ ਪੱਥਰ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 'ਬਿੱਲ ਲਿਆਓ ਇਨਾਮ ਪਾਓ' ਸਕੀਮ ਦੀ ਸਫ਼ਲਤਾ 'ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਹੁਣ ਤੱਕ ਇਸ ਯੋਜਨਾ ਵਿੱਚ ਹਿੱਸਾ ਲੈਣ ਵਾਲੇ 1403 ਜੇਤੂਆਂ ਨੂੰ 56.58 ਲੱਖ ਰੁਪਏ ਦੇ ਇਨਾਮ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਸਕੀਮ, ਜੋ ਖਪਤਕਾਰਾਂ ਨੂੰ 'ਮੇਰਾ ਬਿੱਲ ਐਪ' ਰਾਹੀਂ ਆਪਣੇ ਖਰੀਦ ਬਿੱਲਾਂ ਨੂੰ ਅਪਲੋਡ ਕਰਨ ਲਈ ਉਤਸ਼ਾਹਿਤ ਕਰਦੀ ਹੈ, ਨੂੰ 21 ਅਗਸਤ, 2023 ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਜਾਰੀ ਕੀਤੇ ਜਾਣ ਤੋਂ ਬਾਅਦ ਤੋਂ ਹੀ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ। ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਐਪ 'ਤੇ ਅਪਲੋਡ ਕੀਤੇ ਗਏ 65,443 ਬਿੱਲਾਂ 'ਚੋਂ 1,512 ਬਿੱਲਾਂ ਦੀ ਗੜਬੜੀ ਲਈ ਸਬੰਧਤ ਵਿਕਰੇਤਾਵਾਂ ਨੂੰ ਨੋਟਿਸ ਜਾਰੀ ਕੀਤੇ ਗਏ ਸਨ ਅਤੇ ਇਨ੍ਹਾਂ 'ਚੋਂ 642 ਨੋਟਿਸਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਰ ਮਾਲੀਆ ਪ੍ਰਣਾਲੀਆਂ ਨੂੰ ਬਿਹਤਰ ਬਣਾਉਣ ਵਿੱਚ ਇਸ ਯੋਜਨਾ ਦੇ ਪ੍ਰਭਾਵ ਅਤੇ ਟੀਚੇ ਨੂੰ ਪ੍ਰਾਪਤ ਕਰਨ ਵਿੱਚ ਆਮ ਲੋਕਾਂ ਦੀ ਸਰਗਰਮ ਭੂਮਿਕਾ 'ਤੇ ਜ਼ੋਰ ਦਿੱਤਾ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ 'ਮੇਰਾ ਬਿੱਲ ਐਪ' ਸਦਕਾ 108 ਨਵੀਆਂ ਜੀ.ਐਸ.ਟੀ ਰਜਿਸਟ੍ਰੇਸ਼ਨਾਂ ਵੀ ਹੋਈਆਂ ਹਨ, ਜਿਸ ਤੋਂ ਕਰ ਪਾਲਣਾ ਵਿੱਚ ਸਕਾਰਾਤਮਕ ਰੁਝਾਨ ਦੀ ਝਲਕ ਮਿਲਦੀ ਹੈ। ਕਰ ਪਾਲਣਾ ਨੂੰ ਉਤਸ਼ਾਹਿਤ ਕਰਨ ਅਤੇ ਕਰ ਚੋਰੀ ਨਾਲ ਨਜਿੱਠਣ ਲਈ ਇਸ ਸਕੀਮ ਦੇ ਮਹੱਤਵ ਨੂੰ ਦੁਹਰਾਉਂਦਿਆਂ ਐਡਵੋਕੇਟ ਚੀਮਾ ਨੇ ਪੰਜਾਬ ਵਾਸੀਆਂ ਨੂੰ ਆਪਣੀਆਂ ਖਰੀਦਾਂ ਲਈ ਬਿੱਲ ਲੈਣ ਅਤੇ ਇਸ ਸਕੀਮ ਵਿੱਚ ਹਿੱਸਾ ਲੈਣ ਦੇ ਸਿਲਸਿਲੇ ਨੂੰ ਬਰਕਰਾਰ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਯੋਜਨਾ ਨਾ ਸਿਰਫ਼ ਰਾਜ ਦੇ ਕਰ ਢਾਂਚੇ ਨੂੰ ਮਜ਼ਬੂਤ ਕਰਦੀ ਹੈ ਸਗੋਂ ਉਹਨਾਂ ਨੂੰ ਹਰ ਮਹੀਨੇ 10,000 ਰੁਪਏ ਤੱਕ ਦੇ ਇਨਾਮ ਜਿੱਤਣ ਦਾ ਮੌਕਾ ਦਿੰਦੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਹ ਵੀ ਸਪੱਸ਼ਟ ਕੀਤਾ ਕਿ ਪੈਟਰੋਲੀਅਮ ਉਤਪਾਦਾਂ (ਕੱਚਾ ਤੇਲ, ਪੈਟਰੋਲ, ਡੀਜ਼ਲ, ਹਵਾਬਾਜ਼ੀ ਟਰਬਾਈਨ ਫਿਊਲ ਅਤੇ ਕੁਦਰਤੀ ਗੈਸ), ਸ਼ਰਾਬ, ਰਾਜ ਤੋਂ ਬਾਹਰ ਦੀ ਖਰੀਦਦਾਰੀ ਅਤੇ ਵਪਾਰ ਤੋਂ ਵਪਾਰ ਵਿੱਚ ਦੇ ਲੈਣ-ਦੇਣ ਦੇ ਬਿੱਲ ਇਸ ਸਕੀਮ ਲਈ ਯੋਗ ਨਹੀਂ ਹਨ। ਉਨ੍ਹਾਂ ਕਿਹਾ ਕਿ ਡਰਾਅ ਲਈ ਸਿਰਫ ਪਿਛਲੇ ਮਹੀਨੇ ਦੇ ਅੰਦਰ ਖਰੀਦੀਆਂ ਗਈਆਂ ਖਰੀਦਾਂ ਦੇ ਬਿੱਲਾਂ 'ਤੇ ਵਿਚਾਰ ਕੀਤਾ ਜਾਂਦਾ ਹੈ ਤਾਂ ਜੋ ਸਕੀਮ ਦੀ ਨਿਰਪੱਖਤਾ ਅਤੇ ਪ੍ਰਭਾਵ ਨੂੰ ਯਕੀਨੀ ਬਣਾਇਆ ਜਾ ਸਕੇ।

Punjab Bani 10 March,2024
ਕੇਂਦਰੀ ਮੰਤਰੀ ਪਿਊਸ਼ ਗੋਇਲ ਵੱਲੋਂ ਦਿੱਤੇ ਗਏ ਬਿਆਨ ਦਾ ਖੰਡਨ, ਸਰਕਾਰ ਕਿਸਾਨਾਂ ਅਤੇ ਦੇਸ਼ ਨੂੰ ਗੁਮਰਾਹ ਨਾ ਕਰੇ

ਕੇਂਦਰੀ ਮੰਤਰੀ ਪਿਊਸ਼ ਗੋਇਲ ਵੱਲੋਂ ਦਿੱਤੇ ਗਏ ਬਿਆਨ ਦਾ ਖੰਡਨ, ਸਰਕਾਰ ਕਿਸਾਨਾਂ ਅਤੇ ਦੇਸ਼ ਨੂੰ ਗੁਮਰਾਹ ਨਾ ਕਰੇ ਪੂਰੇ ਭਾਰਤ ਵਿੱਚ ਵੱਖ ਵੱਖ ਸੂਬਿਆਂ ਵਿੱਚ ਰੇਲ ਰੋਕਣ ਦੀ ਤਿਆਰੀਆਂ ਮੁਕੰਮਲ, ਪੰਜਾਬ ਵਿੱਚ 52 ਥਾਵਾਂ ਰੋਕੀ ਜਾਵੇਗੀ ਰੇਲ। ਮਹਿਲਾ ਕਿਸਾਨਾ ਵਲੋਂ ਰੇਲ ਰੋਕੋ ਮੁਹਿੰਮ ਵਿੱਚ ਅਹਿਮ ਭੂਮਿਕਾ ਨਿਭਾਈ ਜਾਏਗੀ। ਅੰਬਾਲਾ- ਸ਼ੰਬੂ ਅਤੇ ਖਨੌਰੀ ਬਾਰਡਰਾਂ ਤੇ ਚੱਲ ਰਹੇ ਕਿਸਾਨ ਅੰਦੋਲਨ 2 ਦੇ 26ਵੇਂ ਦਿਨ ਸੋ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਲੀਡਰ ਅਮਰਜੀਤ ਸਿੰਘ ਮੋਹੜੀ, ਮਲਕੀਤ ਸਿੰਘ ਅਤੇ ਜੰਗ ਸਿੰਘ ਭਤੇਰਡੀ ਨੇ ਪ੍ਰੈਸ ਨੂੰ ਸੰਬੋਧਿਤ ਕਰਦੇ ਹੋਏ ਦੱਸਿਆ ਕਿ ਭਾਰਤ ਸਰਕਾਰ ਦੇ ਮੰਤਰੀ ਪਿਊਸ਼ ਗੋਇਲ ਵੱਲੋਂ ਜੋ ਕੁਝ ਫਸਲਾਂ ਤੇ ਐਮਐਸਪੀ ਦੇਣ ਬਾਰੇ ਜੋ ਬਿਆਨ ਦਿੱਤਾ ਗਿਆ ਹੈ ਉਹ ਸਰਾਸਰ ਗੁਮਰਾਹ ਕਰਨ ਵਾਲਾ ਬਿਆਨ ਹੈ, ਇਹ ਉਹੀ ਆਫਰ ਹੈ ਜਿਸ ਨੂੰ ਪਿਛਲੀ ਮੀਟਿੰਗ ਵਿੱਚ ਕਿਸਾਨ ਨੇਤਾਵਾਂ ਨੇ ਠੁਕਰਾ ਦਿੱਤਾ ਸੀ ਕਿਉਂਕਿ ਇਹ ਅੰਦੋਲਨ ਦੀ ਮੁੱਖ ਮੰਗਾਂ ਤੋਂ ਉੱਲਟ ਅਤੇ ਕੋਂਟਰੈਕਟ ਫਾਰਮਿੰਗ ਦੀ ਸਰਤ ਨਾਲ ਸਿਰਫ 5 ਸਾਲਾਂ ਲਈ ਸੀ। ਉਹਨਾਂ ਦੱਸਿਆ ਕਿ ਜਿਹੜੇ ਸਾਥੀ ਕਿਸਾਨ ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਦਿੱਲੀ ਪਹੁੰਚੇ ਸਨ ਉਹਨਾਂ ਨੂੰ ਦਿੱਲੀ ਪੁਲਿਸ ਨੇ ਜੰਤਰ ਮੰਤਰ ਤੇ ਪ੍ਰਦਰਸ਼ਨ ਕਰਨ ਦੀ ਪਰਮਿਸ਼ਨ ਤੋਂ ਇਨਕਾਰ ਕਰ ਦਿੱਤਾ। ਇਹ ਸਭ ਮੋਦੀ ਸਰਕਾਰ ਦੇ ਅਸਲੀ ਚਿਹਰੇ ਨੂੰ ਉਜਾਗਰ ਕਰਦਾ ਹੈ ਜੋ ਨਹੀਂ ਚਾਹੁੰਦਾ ਕਿ ਕਿਸਾਨ ਦਿੱਲੀ ਵਿੱਚ ਆਉਣ ਤੇ ਆਪਣੇ ਹੱਕਾਂ ਲਈ ਧਰਨਾ ਦੇਣ। ਅੰਬਾਲੇ ਵਿੱਚ ਧਾਰਾ 144 ਅਤੇ ਅੰਬਾਲਾ ਪ੍ਰਸ਼ਾਸਨ ਵੱਲੋਂ ਦਿੱਤੇ ਗਏ ਬਿਆਨ ਸਿੱਧੇ ਤੌਰ ਤੇ ਇਹ ਸਾਬਤ ਕਰਦੇ ਹਨ ਕੀ ਹਰਿਆਣਾ ਸਰਕਾਰ ਦੇਸ਼ ਵਿੱਚ ਲੋਕਤੰਤਰ ਅਤੇ ਸੰਵਿਧਾਨ ਨੂੰ ਕੋਈ ਅਹਿਮੀਅਤ ਨਹੀਂ ਦਿੰਦੀ, ਉਹਨਾਂ ਕਿਹਾ ਕਿ ਕਿਸਾਨ ਕਦੀ ਵੀ ਇਹੋ ਜਿਹੇ ਸਰਕਾਰੀ ਡਰਾਵਿਆਂ ਤੋਂ ਡਰਨ ਵਾਲੇ ਨਹੀਂ ਅਤੇ ਆਪਣੇ ਹੱਕਾਂ ਲਈ ਹਰ ਤਰ੍ਹਾਂ ਦੀ ਲੜਾਈ ਲੜਾਂਗੇ। ਹਰਿਆਣਾ ਸਰਕਾਰ ਵੱਲੋਂ ਅੰਦੋਲਣ ਕਰ ਰਹੇ ਭਾਰਤੀਯ ਲੋਕਾਂ ਦੇ ਖ਼ਿਲਾਫ਼ ਗ਼ੈਰ ਸੰਵਿਧਾਨਕ ਕਾਨੂੰਨਾਂ ਦੇ ਖ਼ਿਲਾਫ਼ ਵੀ ਉਹ ਲੜਾਈ ਲੜਾਂਗੇ। ਉਹਨਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਅਤੇ ਕਿਹਾ ਕਿ ਸੱਤਾ ਅਤੇ ਰਾਜਭਾਗ ਸਦਾ ਲਈ ਨਹੀਂ ਰਹਿੰਦਾ। ਦੇਸ਼ ਵਿੱਚ ਦੇਸ਼ ਦਾ ਸੰਵਿਧਾਨ ਸਭ ਤੋਂ ਉੱਪਰ ਹੈ। ਰੇਲ ਰੋਕੋ ਤੇ ਬੋਲਦੇ ਹੋਏ ਉਹਨਾਂ ਆਖਿਆ ਕਿ ਇਸ ਮੁਹਿੰਮ ਵਿਚ ਮਹਿਲਾ ਸ਼ਕਤੀ ਦੀ ਬਰਾਬਰ ਭੂਮਿਕਾ ਰਹੇਗੀ ਅਤੇ ਦੇਸ਼ ਦੇ ਨਾਲ ਨਾਲ ਪੂਰੇ ਭਾਰਤ ਵਿਚ ਰੈਲਾ ਰੋਕੀਆਂ ਜਾਣਗੀਆਂ। ਸੰਯੂਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ਤੇ ਭਾਰਤ ਭਾਰ ਵਿੱਚੋਂ ਦਿੱਲੀ ਪੁੱਜੇ ਕਿਸਾਨਾਂ ਨੂੰ ਜੰਤਰ ਮੰਤਰ ਤੇ ਧਰਨਾ ਦੇਣ ਤੋਂ ਦਿੱਲੀ ਪੁਲਿਸ ਨੇ ਕੀਤਾ ਇੰਨਕਾਰ।

Punjab Bani 09 March,2024
ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ ਜਨਰਲ ਮੈਨੇਜਰ ਐਸ. ਪੀ. ਸਿੰਘ ਤੇ ਜਸਵਿੰਦਰ ਸਿੰਘ ਰੰਧਾਵਾ ਕੀਤੇ ਗ੍ਰਿਫਤਾਰ, ਅਦਾਲਤ ਵੱਲੋਂ ਚਾਰ ਦਿਨ ਦਾ ਰਿਮਾਂਡ ਨਜਦੀਕੀਆਂ ਨੂੰ ਗਲਤ ਪਲਾਟ ਵੰਡ ਕੇ ਸਰਕਾਰ ਨੂੰ 8.72 ਕਰੋੜ ਰੁਪਏ ਦਾ ਨੁਕਸਾਨ ਪਹੁੰਚਾਇਆ ਚੰਡੀਗੜ੍ਹ 9 ਮਾਰਚ - ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦੇ ਛੇ ਅਧਿਕਾਰੀਆਂ ਐਸ. ਪੀ. ਸਿੰਘ, ਚੀਫ ਜਨਰਲ ਮੈਨੇਜਰ (ਸੇਵਾ ਮੁਕਤ), ਜਸਵਿੰਦਰ ਸਿੰਘ ਰੰਧਾਵਾ ਜਨਰਲ ਮੈਨੇਜਰ (ਸੇਵਾ ਮੁਕਤ), ਅਮਰਜੀਤ ਸਿੰਘ ਕਾਹਲੋਂ ਅਸਟੇਟ ਅਫਸਰ (ਸੇਵਾ ਮੁਕਤ), ਵਿਜੈ ਗੁਪਤਾ ਸੀਨੀਅਰ ਸਹਾਇਕ (ਸੇਵਾ ਮੁਕਤ), ਦਰਸ਼ਨ ਗਰਗ ਕੰਸਲਟੈਂਟ (ਸੇਵਾ ਮੁਕਤ) ਅਤੇ ਸਵਤੇਜ ਸਿੰਘ ਐਸ.ਡੀ.ਓ.(ਸੇਵਾ ਮੁਕਤ) ਵਗੈਰਾ ਵਿਰੁੱਧ ਦਰਜ ਕੀਤਾ ਗਿਆ ਹੈ। ਇੰਨਾਂ ਮੁਲਜ਼ਮਾਂ ਉੱਪਰ ਦੋਸ਼ ਹਨ ਕਿ ਇੰਨਾਂ ਅਧਿਕਾਰੀਆਂ/ਕਰਮਚਾਰੀਆਂ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਮਹਿੰਗੇ ਸਨਅਤੀ ਪਲਾਟ ਗਲਤ ਢੰਗ ਨਾਲ ਆਪਣੇ ਰਿਸ਼ਤੇਦਾਰਾਂ, ਦੋਸਤਾਂ ਤੇ ਨਜਦੀਕੀਆਂ ਨੂੰ ਅਲਾਟ ਕਰਵਾਏ ਜਿਸ ਨਾਲ ਸਰਕਾਰ ਨੂੰ 8,72,71,66 ਕਰੋੜ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਇਆ ਹੈ। ਇਸ ਮੁਕੱਦਮੇ ਵਿੱਚ ਨਿਗਮ ਤੋਂ ਸੇਵਾ ਮੁਕਤ ਹੋ ਚੁੱਕੇ ਦੋ ਅਧਿਕਾਰੀਆਂ ਮੁੱਖ ਜਨਰਲ ਮੈਨੇਜਰ (ਅਸਟੇਟ) ਐਸ. ਪੀ. ਸਿੰਘ ਤੇ ਜਨਰਲ ਮੈਨੇਜਰ (ਪ੍ਰਸੋਨਲ) ਜਸਵਿੰਦਰ ਸਿੰਘ ਰੰਧਾਵਾ ਨੂੰ ਗ੍ਰਿਫਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਵੱਲੋਂ ਵਿਜੀਲੈਂਸ ਨੂੰ ਕੇਸ ਦੀ ਤਫ਼ਤੀਸ਼ ਕਰਨ ਲਈ ਚਾਰ ਦਿਨ ਦਾ ਰਿਮਾਂਡ ਦਿੱਤਾ ਗਿਆ ਹੈ। ਬਾਕੀ ਮੁਲਜ਼ਮਾਂ ਦੀ ਭਾਲ ਜਾਰੀ ਹੈ। ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਦਰਜ ਵਿਜੀਲੈਂਸ ਇੰਨਕੁਆਰੀ ਨੰਬਰ 03 ਮਿਤੀ 04-04-2018 ਦੀ ਪੜਤਾਲ ਉਪਰੰਤ ਪੀ.ਐਸ.ਆਈ.ਈ.ਸੀ.) ਦੇ ਉਕਤ ਛੇ ਅਧਿਕਾਰੀਆਂ/ਕਰਮਚਾਰੀਆਂ ਖਿਲਾਫ ਆਈ.ਪੀ.ਸੀ. ਦੀ ਧਾਰਾ 409, 420, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1), 13(2) ਤਹਿਤ ਪੁਲਿਸ ਥਾਣਾ, ਵਿਜੀਲੈਂਸ ਬਿਊਰੋ, ਉੱਡਣ ਦਸਤਾ-1, ਪੰਜਾਬ, ਮੋਹਾਲੀ ਵਿਖੇ ਮੁਕੱਦਮਾ ਨੰਬਰ 04 ਮਿਤੀ 08.03.2024 ਨੂੰ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਪੀ.ਐਸ.ਆਈ.ਈ.ਸੀ. ਵੱਲੋਂ ਸਨਅਤੀ ਪਲਾਟਾ ਦੀ ਵੰਡ ਸਮੇਂ ਨਿਰਧਾਰਿਤ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ ਗਈ। ਨਿਗਮ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਮਹਿੰਗੇ ਸਨਅਤੀ ਪਲਾਟ ਗਲਤ ਢੰਗ ਨਾਲ ਆਪਣੇ ਰਿਸ਼ਤੇਦਾਰਾਂ/ਦੋਸਤਾਂ/ਨਜਦੀਕੀਆਂ ਨੂੰ ਵੰਡ ਦਿੱਤੇ ਜਿਸ ਕਰਕੇ ਸਰਕਾਰ ਨੂੰ ਕਰੋੜਾਂ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਿਆ ਹੈ। ਇਸ ਘਪਲੇ ਨੂੰ ਦਬਾਉਣ ਲਈ ਉਕਤ ਮੁਲਜ਼ਮਾਂ ਨੇ ਆਪਸੀ ਮਿਲੀਭੁਗਤ ਨਾਲ ਇੰਨਾਂ ਪਲਾਟਾਂ ਦੀ ਗੈਰਕਾਨੂੰਨੀ ਅਲਾਟਮੈਂਟ ਸਬੰਧੀ ਕੁੱਝ ਸਰਕਾਰੀ ਫ਼ਾਈਲਾਂ ਵੀ ਗੁੰਮ ਕਰ ਦਿੱਤੀਆਂ ਹਨ। ਬੁਲਾਰੇ ਨੇ ਦੱਸਿਆ ਕਿ ਉਕਤ ਨਿਗਮ ਵਿੱਚ ਜ਼ੀਰੋ ਫੀਸਦ ਵਿਆਜ ਤੈਅ ਕਰਨ ਸੰਬੰਧੀ ਨੀਤੀ ਵਿੱਚ ਕੋਈ ਵਿਵਸਥਾ ਨਹੀਂ ਹੈ ਪਰ ਨਿਗਮ ਦੇ ਮੈਨੇਜਿੰਗ ਡਾਇਰੈਕਟਰ ਵੱਲੋਂ ਮਿਤੀ 01-08-2000 ਦੀ ਨੋਟਿੰਗ ਅਤੇ ਬੋਰਡ ਆਫ ਡਾਇਰੈਕਟਰ ਵੱਲੋਂ ਮਿਤੀ 08-02-2005 ਨੂੰ ਪਾਸ ਕੀਤੇ ਮਤੇ ਮੁਤਾਬਿਕ ਇਹ ਮੁਆਫੀ ਦਿੱਤੀ ਗਈ ਜਦਕਿ ਇਹ ਦੋਵੇਂ ਹੁਕਮ ਸਰਕਾਰ ਵੱਲੋਂ ਨੋਟੀਫਾਈਡ ਨਹੀਂ ਹਨ। ਉੱਨਾਂ ਦੱਸਿਆ ਕਿ ਜਨਰਲ ਮੈਨੇਜਰ (ਪ੍ਰਸੋਨਲ) ਜਸਵਿੰਦਰ ਸਿੰਘ ਰੰਧਾਵਾ ਵੱਲੋਂ ਆਪਣੇ ਨਜਦੀਕੀ ਰਿਸ਼ਤੇਦਾਰ/ਦੋਸਤ/ਅਣਪਛਾਤੇ ਵਿਅਕਤੀ ਦੇ ਨਾਵਾਂ ਉੱਪਰ ਪਲਾਟ ਅਲਾਟ ਕੀਤੇ ਗਏ। ਬਤੌਰ ਮੁੱਖ ਜਨਰਲ ਮੈਨੇਜਰ (ਅਸਟੇਟ) ਦੇ ਅਹੁਦੇ ਉੱਤੇ ਤਾਇਨਾਤ ਐਸ.ਪੀ. ਸਿੰਘ ਵੱਲੋਂ ਆਪਣੇ ਅਹੁਦੇ ਦੀ ਦੁਰਵਰਤੋਂ ਕਰਦੇ ਹੋਏ ਨਿਗਮ ਦੇ ਸਨਅਤੀ ਪਲਾਟਾਂ ਦੀ ਅਲਾਟਮੈਂਟ ਅਤੇ ਕਬਜ਼ੇ ਗਲਤ ਢੰਗ ਨਾਲ ਬਦਲੇ ਗਏ ਅਤੇ ਮੁਲਜ਼ਮ ਜਸਵਿੰਦਰ ਸਿੰਘ ਰੰਧਾਵਾ ਵੱਲੋਂ ਅਲਾਟ ਕਰਵਾਏ ਗਏ ਪਲਾਟਾਂ ਵਿੱਚ ਉਸਦੀ ਮੱਦਦ ਕੀਤੀ ਕਿਉਂਕਿ ਬਿਨੈਕਾਰਾਂ ਦੀ ਇੰਟਰਵਿਊ ਮੁਲਜ਼ਮ ਐਸ.ਪੀ. ਸਿੰਘ ਵੱਲੋਂ ਲਈ ਜਾਂਦੀ ਸੀ। ਬੁਲਾਰੇ ਨੇ ਦੱਸਿਆ ਕਿ ਨਿਗਮ ਦੇ ਉਕਤ ਅਧਿਕਾਰੀਆਂ ਵੱਲੋਂ ਮਿਲੀਭੁਗਤ ਨਾਲ ਪੀ.ਐਸ.ਆਈ.ਈ.ਸੀ. ਦੇ ਸਨਅਤੀ ਫੋਕਲ ਪੁਆਇੰਟ, ਐਸ.ਏ.ਐਸ. ਨਗਰ ਵਿੱਚ ਸਥਿਤ 14 ਪਲਾਟਾਂ (ਪਲਾਟ ਨੰਬਰ ਈ-261, ਸੀ-210, ਡੀ-247, ਈ-260, ਸੀ-211, ਡੀ-250, ਈ-260ਏ, ਸੀ-209, ਈ-330, ਸੀ-177, ਡੀ-206, ਈ-250, 234 ਅਤੇ ਸੀ-168) ਦਾ ਕੁੱਲ 8,72,71,66 ਰੁਪਏ ਦਾ ਮਾਲੀਆ ਮੁਆਫ ਕਰਕੇ ਸਰਕਾਰ ਨੂੰ ਵਿੱਤੀ ਨੁਕਸਾਨ ਪਹੁੰਚਾਇਆ ਗਿਆ। ਬਾਅਦ ਵਿੱਚ ਕਬਜਾਧਾਰੀਆਂ ਨੇ ਇਹ ਪਲਾਟ ਮਾਰਕੀਟ ਰੇਟਾਂ ਦੇ ਆਧਾਰ ਤੇ ਪ੍ਰੋਪਰਟੀ ਡੀਲਰਾਂ ਰਾਹੀਂ ਵੇਚ ਕੇ ਭਾਰੀ ਮੁਨਾਫਾ ਕਮਾਇਆ। ਇਸ ਮੁਕੱਦਮੇ ਦੀ ਹੋਰ ਪੜਤਾਲ ਜਾਰੀ ਹੈ।

Punjab Bani 09 March,2024
ਕੈਨੇਡਾ ਵਿੱਚ ਕਾਰੋਬਾਰੀ ਦੇ ਘਰ ਤੇ ਕੀਤੀ ਗੈਗਸਟਰ ਗੋਲਡੀ ਦੇ ਸੂਟਰਾਂ ਨੇ ਗੋਲੀਬਾਰੀ

ਕੈਨੇਡਾ ਵਿੱਚ ਕਾਰੋਬਾਰੀ ਦੇ ਘਰ ਤੇ ਕੀਤੀ ਗੈਗਸਟਰ ਗੋਲਡੀ ਦੇ ਸੂਟਰਾਂ ਨੇ ਗੋਲੀਬਾਰੀ ਦਿਲੀ : ਕੈਨੇਡਾ ਵਿੱਚ ਭਾਰਤੀ ਮੂਲ ਦੇ ਇੱਕ ਕਾਰੋਬਾਰੀ ਦੇ ਘਰ ਨੂੰ ਭਗੌੜੇ ਭਾਰਤੀ ਗੈਂਗਸਟਰ ਗੋਲਡੀ ਬਰਾੜ ਦੇ ਗਰੋਹ ਦੇ ਇੱਕ ਕਥਿਤ ਮੈਂਬਰ ਨੇ ਨਿਸ਼ਾਨਾ ਬਣਾਇਆ, ਜਿਸ ਵਿੱਚ ਨਿਸ਼ਾਨੇਬਾਜ਼ਾਂ ਨੇ ਰਿਹਾਇਸ਼ ‘ਤੇ ਕਈ ਰਾਉਂਡ ਫਾਇਰਿੰਗ ਕੀਤੀ। ਕਥਿਤ ਤੌਰ ‘ਤੇ ਤਿੰਨ ਦਿਨ ਪਹਿਲਾਂ ਵਾਪਰੀ ਇਸ ਘਟਨਾ ਦਾ ਵੀਡੀਓ, ਜਿਸ ਵਿਚ ਇਕ ਨਕਾਬਪੋਸ਼ ਵਿਅਕਤੀ ਇਕ ਘਰ ਵਿਚ ਗੋਲੀਬਾਰੀ ਕਰਦਾ ਦਿਖਾਈ ਦੇ ਰਿਹਾ ਹੈ, ਹੁਣ ਸਾਹਮਣੇ ਆਇਆ ਹੈ। ਸੂਤਰਾਂ ਨੇ ਦਾਅਵਾ ਕੀਤਾ ਕਿ ਗੋਲੀਬਾਰੀ ਪਿੱਛੇ ਗੋਲਡੀ ਬਰਾੜ ਗੈਂਗ ਦਾ ਹੱਥ ਸੀ। ਹਾਲਾਂਕਿ ਗੈਂਗ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਗੋਲਡੀ ਬਰਾੜ ਉਰਫ ਸਤਿੰਦਰਜੀਤ ਸਿੰਘ, ਜੋ ਕਿ ਲਾਰੈਂਸ ਬਿਸ਼ਨੋਈ ਦੇ ਗੈਂਗ ਨਾਲ ਜੁੜਿਆ ਹੋਇਆ ਹੈ, ਭਾਰਤ ਅਤੇ ਕੈਨੇਡਾ ਦੋਹਾਂ ਦੇਸ਼ਾਂ ਵਿਚ ਲੋੜੀਂਦਾ ਗੈਂਗਸਟਰ ਹੈ। ਸੂਤਰਾਂ ਨੇ ਦਾਅਵਾ ਕੀਤਾ ਕਿ ਗੋਲਡੀ ਬਰਾੜ ਗੈਂਗ ਅਤੇ ਇਸ ਦੇ ਵਿਰੋਧੀਆਂ ਨਾਲ ਜ਼ਬਰਦਸਤੀ ਗੋਲੀਬਾਰੀ ਕੈਨੇਡਾ ਵਿੱਚ ਆਮ ਗੱਲ ਬਣ ਗਈ ਹੈ।

Punjab Bani 09 March,2024
ਐਫ.ਸੀ.ਆਈ. ਦੇ ਗੁਦਾਮ 'ਚ ਪਈ ਕਣਕ ਨੂੰ ਖੁਰਦ-ਬੁਰਦ ਕਰਨ ਦੋਸ਼ ਹੇਠ ਤਿੰਨ ਨਿੱਜੀ ਕਰਮਚਾਰੀ ਵਿਜੀਲੈਂਸ ਬਿਉਰੋ ਵੱਲੋਂ ਗ੍ਰਿਫਤਾਰ

ਐਫ.ਸੀ.ਆਈ. ਦੇ ਗੁਦਾਮ 'ਚ ਪਈ ਕਣਕ ਨੂੰ ਖੁਰਦ-ਬੁਰਦ ਕਰਨ ਦੋਸ਼ ਹੇਠ ਤਿੰਨ ਨਿੱਜੀ ਕਰਮਚਾਰੀ ਵਿਜੀਲੈਂਸ ਬਿਉਰੋ ਵੱਲੋਂ ਗ੍ਰਿਫਤਾਰ ਚੰਡੀਗੜ੍ਹ 7 ਮਾਰਚ - ਪੰਜਾਬ ਸਰਕਾਰ ਵੱਲੋ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸ਼ਹਿਣਸ਼ੀਲਤਾ ਨੀਤੀ ਦੇ ਤਹਿਤ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਵੱਲੋਂ ਗੁਰਵੀਰ ਕੌਰ ਗੁਦਾਮ ਰਾਮਪੁਰਾ ਫੂਲ ਜਿਲਾ ਬਠਿੰਡਾ ਵਿੱਚ ਸਾਲ 2023 ਦੌਰਾਨ ਸਟੋਰ ਕੀਤੀ ਕਣਕ ਖੁਰਦ-ਬੁਰਦ ਕਰਨ ਅਤੇ ਬੋਰੀਆਂ ਉੱਪਰ ਪਾਣੀ ਪਾਕੇ ਕਣਕ ਦਾ ਵਜਨ ਵਧਾਉਣ ਕਰਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਦੇ ਦੋਸ਼ਾਂ ਹੇਠ ਵਿਜੀਲੈਂਸ ਬਿਉਰੋ ਵੱਲੋ ਗਲੋਬਸ ਵੇਅਰ ਹਾਉਸਿੰਗ ਐਂਡ ਟਰੇਡਿੰਗ ਪ੍ਰਾਈਵੇਟ ਲਿਮਟਿਡ ਕੰਪਨੀ ਦਾ ਮੈਨੇਜਰ ਜਸਪਾਲ ਕੁਮਾਰ, ਸੁਖਜਿੰਦਰ ਸਿੰਘ ਗੋਦਾਮ ਕਲਰਕ ਤੇ ਬਲਜਿੰਦਰ ਸਿੰਘ ਗੋਦਾਮ ਇੰਚਾਰਜ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸਤੋਂ ਇਲਾਵਾ ਕਿਸੇ ਹੋਰ ਅਧਿਕਾਰੀ/ਕਰਮਚਾਰੀ ਦੀ ਭੂਮਿਕਾ ਸਾਹਮਣੇ ਆਉਂਦੀ ਹੈ ਤਾਂ ਉਸਨੂੰ ਮੁਕੱਦਮੇ ਦੀ ਤਫਤੀਸ਼ ਦੌਰਾਨ ਵਿਚਾਰਿਆ ਜਾਵੇਗਾ। ਇਸ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਰਾਹੀਂ ਮਿਲੀ ਗੁਪਤ ਸੂਚਨਾ ਦੇ ਆਧਾਰ ਉਤੇ ਵਿਜੀਲੈਂਸ ਬਿਉਰੋ ਯੂਨਿਟ ਬਠਿੰਡਾ ਦੀ ਟੀਮ ਵੱਲੋਂ ਪਨਗ੍ਰੇਨ ਅਤੇ ਐਫ.ਸੀ.ਆਈ. ਰਾਮਪੁਰਾ ਫੂਲ ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਕਸਟੋਡੀਅਨ ਕੰਪਨੀ ਗਲੋਬਸ ਵੇਅਰ ਹਾਉਸਿੰਗ ਪ੍ਰਾਈਵੇਟ ਲਿਮਟਿਡ ਦਿੱਲੀ ਦੇ ਕਰਮਚਾਰੀਆਂ ਦੀ ਹਾਜ਼ਰੀ ਵਿੱਚ ਗੁਰਵੀਰ ਕੌਰ ਗੋਦਾਮ ਰਾਮਪੁਰਾ ਫੂਲ ਜਿਲਾ ਬਠਿੰਡਾ ਦੀ ਅਚਨਚੇਤ ਚੈਕਿੰਗ ਕੀਤੀ ਗਈ ਜਿਸ ਦੇ ਅਧਾਰ ਉਕਤ ਮੁਲਜ਼ਮਾਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) ਏ, 13 (2), 15 ਅਤੇ 409, ਆਈ.ਪੀ.ਸੀ ਦੀ ਧਾਰਾ 120-ਬੀ ਤਹਿਤ ਮੁਕੱਦਮਾ ਨੰਬਰ 05 ਮਿਤੀ 07.03.2024 ਨੂੰ ਥਾਣਾ ਵਿਜੀਲੈਂਸ ਬਿਉਰੋ ਬਠਿੰਡਾ ਰੇਂਜ ਬਠਿੰਡਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮੁਕੱਦਮੇ ਦੀ ਅਗਲੇਰੀ ਤਫਤੀਸ਼ ਜਾਰੀ ਹੈ। ਉਨਾਂ ਦੱਸਿਆ ਕਿ ਚੈਕਿੰਗ ਦੌਰਾਨ ਪਾਇਆ ਗਿਆ ਕਿ ਐਫ.ਸੀ.ਆਈ. ਵੱਲੋ ਗਲੋਬਸ ਵੇਅਰ ਹਾਉਸਿੰਗ ਐਂਡ ਟਰੇਡਿੰਗ ਪ੍ਰਾਈਵੇਟ ਲਿਮਟਿਡ ਦਿੱਲੀ ਰਾਹੀਂ ਜਿਲ੍ਹਾ ਬਠਿੰਡਾ ਵਿੱਚ ਪਨਗ੍ਰੇਨ ਰਾਹੀ ਕਣਕ ਸਟੋਰ ਕਰਨ ਲਈ ਕਰੀਬ 18 ਗੁਦਾਮ ਕਿਰਾਏ ਤੇ ਲਏ ਹੋਏ ਹਨ, ਇਨ੍ਹਾਂ ਵਿੱਚੋ ਉਕਤ ਗੁਰਵੀਰ ਕੌਰ ਗੋਦਾਮ ਪਿੰਡ ਗਿੱਲ ਕਲਾਂ ਵਿੱਚ ਮਈ 2023 ਦੌਰਾਨ ਕਣਕ ਦੀਆਂ 2,33,374 ਬੋਰੀਆਂ ਵਜ਼ਨ 116429.99880 ਕੁਇੰਟਲ ਸਟੋਰ ਕੀਤੀ ਸੀ ਜਿਸ ਵਿੱਚੋਂ ਐਫ.ਸੀ.ਆਈ. ਵੱਲੋਂ ਵੱਖ-ਵੱਖ ਰਾਜਾਂ ਵਿੱਚ ਕਣਕ ਭੇਜਣ ਉਪਰੰਤ 1,57,151 ਬੋਰੀਆ ਕਣਕ (ਵਜਨ 78348.38780 ਕੁਇੰਟਲ) ਬਕਾਇਆ ਬਚਦੀ ਸੀ। ਜਾਂਚ ਦੌਰਾਨ ਪਤਾ ਲੱਗਾ ਕਿ ਉਕਤ ਗਲੋਬਸ ਕੰਪਨੀ ਨੇ ਪਹਿਲਾਂ ਹੀ ਕਰੀਬ 165 ਕੁਇੰਟਲ ਕਣਕ ਉਕਤ ਸਟੋਰ ਵਿੱਚੋ ਕੱਢ ਕੇ ਖੁਰਦ-ਬੁਰਦ ਕਰ ਦਿੱਤੀ ਸੀ, ਜਿਸ ਦੀ ਅੰਦਾਜਨ ਕੀਮਤ 4,50,000 ਰੁਪਏ ਬਣਦੀ ਹੈ। ਮੁਲਜ਼ਮਾਂ ਨੇ ਉਸਨੂੰ ਪੂਰਾ ਕਰਨ ਲਈ ਅਤੇ ਹੋਰ ਕਣਕ ਖੁਰਦ-ਬੁਰਦ ਕਰਨ ਦੇ ਇਰਾਦੇ ਨਾਲ ਮਿਲੀਭੁਗਤ ਕਰਕੇ ਕਣਕ ਉੱਤੇ ਪਾਣੀ ਪਾਕੇ ਉਸਦਾ ਵਜ਼ਨ ਕਰੀਬ 875 ਗ੍ਰਾਮ ਪ੍ਰਤੀ ਕੁਇੰਟਲ ਵਧਾ ਦਿੱਤਾ। ਇਸ ਤਰ੍ਹਾਂ ਇਨ੍ਹਾਂ ਮੁਲਜ਼ਮਾਂ ਨੇ ਕਰੀਬ 685 ਕੁਇੰਟਲ ਕਣਕ ਦਾ ਵਜਨ ਵਧਾਕੇ ਉਸਨੂੰ ਵੀ ਖੁਰਦ-ਬੁਰਦ ਕਰਨਾ ਸੀ ਜਿਸ ਨਾਲ ਸਰਕਾਰ ਦਾ ਕਰੀਬ 19 ਲੱਖ ਰੁਪਏ ਦਾ ਨੁਕਸਾਨ ਹੋਣਾ ਤੈਅ ਸੀ ਅਤੇ ਅਜਿਹਾ ਕਰਕੇ ਲੋਕਾਂ ਦੀ ਸਿਹਤ ਨਾਲ ਵੀ ਖਿਲਵਾੜ ਕੀਤਾ ਜਾਣਾ ਸੀ। ਇਸ ਚੈਕਿੰਗ ਦੌਰਾਨ ਕਣਕ ਦੀਆਂ ਬੋਰੀਆਂ ਉੱਪਰ ਪਾਣੀ ਪਾਉਣ ਦੀ ਵੀਡੀਉ ਫੁਟੇਜ਼ ਵੀ ਪ੍ਰਾਪਤ ਹੋਈ ਜਿਸ ਕਰਕੇ ਇਨ੍ਹਾਂ ਮੁਲਜ਼ਮਾਂ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਇਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

Punjab Bani 07 March,2024
ਵਿਜੀਲੈਂਸ ਬਿਊਰੋ ਨੇ ਗ੍ਰਾਂਟ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਪੰਜ ਪੰਚਾਇਤ ਮੈਂਬਰਾਂ ਨੂੰ ਕੀਤਾ ਗ੍ਰਿਫਤਾਰ

ਵਿਜੀਲੈਂਸ ਬਿਊਰੋ ਨੇ ਗ੍ਰਾਂਟ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਪੰਜ ਪੰਚਾਇਤ ਮੈਂਬਰਾਂ ਨੂੰ ਕੀਤਾ ਗ੍ਰਿਫਤਾਰ ਚੰਡੀਗੜ੍ਹ, 7 ਮਾਰਚ – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਗੁਰਮੇਜ ਸਿੰਘ ਅਤੇ ਜਵਾਲਾ ਸਿੰਘ (ਦੋਵੇਂ ਸਾਬਕਾ ਸਰਪੰਚ), ਨਿਰਵੈਲ ਸਿੰਘ, ਕਾਬੁਲ ਸਿੰਘ ਅਤੇ ਗੁਰਬੀਰ ਸਿੰਘ (ਦੋਵੇਂ ਸਾਬਕਾ ਮੈਂਬਰ) ਨੂੰ ਗ੍ਰਾਮ ਪੰਚਾਇਤ ਬੇਨਕਾ, ਜ਼ਿਲ੍ਹਾ ਤਰਨਤਾਰਨ ਦੇ ਵਿਕਾਸ ਲਈ ਮਿਲੀ ਸਰਕਾਰੀ ਗਰਾਂਟ ਦੀ ਦੁਰਵਰਤੋਂ ਕਰਨ ਲਈ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸਾਬਕਾ ਪੰਚਾਇਤ ਮੈਂਬਰਾਂ ਖਿਲਾਫ ਇਹ ਕੇਸ ਪਿੰਡ ਬੇਨਕਾ ਦੇ ਵਸਨੀਕ ਸ਼ੁਬੇਗ ਸਿੰਘ ਵੱਲੋਂ ਬਿਊਰੋ ਨੂੰ ਦਰਜ ਕਰਵਾਈ ਸ਼ਿਕਾਇਤ ਦੇ ਅਧਾਰ ’ਤੇ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਤੋਂ ਪੁੱਛਗਿੱਛ ਦੌਰਾਨ ਪਤਾ ਲੱਗਾ ਹੈ ਕਿ ਉਕਤ ਦੋਸ਼ੀਆਂ ਨੇ ਪਿੰਡ ਬੇਨਕਾ ਦੇ ਪੰਚਾਇਤ ਮੈਂਬਰਾਂ ਵਜੋਂ ਆਪਣੇ ਕਾਰਜ ਕਾਲ ਦੌਰਾਨ ਸਰਕਾਰੀ ਫੰਡਾਂ ਚੋਂ 1,66,95,153 ਰੁਪਏ ਦਾ ਗਬਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਪੰਜਾਂ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

Punjab Bani 07 March,2024
ਸਿਵਲ ਸਰਜਨ ਦਫਤਰ ਦਾ ਕਲਰਕ 35,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਸਿਵਲ ਸਰਜਨ ਦਫਤਰ ਦਾ ਕਲਰਕ 35,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਚੰਡੀਗੜ੍ਹ, 7 ਮਾਰਚ - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸਿਵਲ ਸਰਜਨ ਦਫ਼ਤਰ ਪਠਾਨਕੋਟ ਵਿੱਚ ਤਾਇਨਾਤ ਰਹੇ ਕਲਰਕ ਰਾਜਵਿੰਦਰ ਸਿੰਘ (ਹੁਣ ਸੇਵਾਮੁਕਤ) ਨੂੰ 35,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਕਲਰਕ ਨੂੰ ਸਤਨਾਮ ਸਿੰਘ ਵਾਸੀ ਓਂਕਾਰ ਨਗਰ, ਪਠਾਨਕੋਟ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਕਤ ਕਲਰਕ ਨੇ ਉਸਦੇ 3,13,486 ਰੁਪਏ ਦੇ ਮੈਡੀਕਲ ਬਿੱਲਾਂ ਨੂੰ ਪਾਸ ਕਰਨ ਬਦਲੇ 35,000 ਰੁਪਏ ਰਿਸ਼ਵਤ ਲਈ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਸਿੱਧ ਹੋਇਆ ਕਿ ਉਕਤ ਕਲਰਕ ਨੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ, ਪੰਜਾਬ ਵੱਲੋਂ ਜਾਰੀ ਇੱਕ ਮਨਜ਼ੂਰੀ ਪੱਤਰ ਨੂੰ ਜਾਅਲੀ ਤੌਰ 'ਤੇ ਤਿਆਰ ਕਰਕੇ ਸ਼ਿਕਾਇਤਕਰਤਾ ਤੋਂ 35,000 ਰੁਪਏ ਦੀ ਰਿਸ਼ਵਤ ਲਈ ਸੀ। ਇਹ ਵੀ ਪਤਾ ਲੱਗਾ ਹੈ ਕਿ ਉਸ ਨੇ ਆਪਣੇ ਕਾਰਜਕਾਲ ਦੌਰਾਨ 16 ਅਜਿਹੇ ਜਾਅਲੀ ਮਨਜ਼ੂਰੀ ਪੱਤਰ ਬਣਾ ਕੇ ਸਰਕਾਰੀ ਖਜ਼ਾਨੇ ਨੂੰ ਲੱਖਾਂ ਰੁਪਏ ਦਾ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮੁਕੱਦਮੇ ਦੀ ਹੋਰ ਤਫਤੀਸ਼ ਜਾਰੀ ਹੈ।

Punjab Bani 07 March,2024
ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਮਿੱਥ ਕੇ ਕਤਲ ਦੀਆਂ ਸੰਭਾਵੀ ਘਟਨਾਵਾਂ ਨੂੰ ਕੀਤਾ ਅਸਫ਼ਲ; ਦੋ ਪਿਸਤੌਲਾਂ ਬਰਾਮਦ

ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਮਿੱਥ ਕੇ ਕਤਲ ਦੀਆਂ ਸੰਭਾਵੀ ਘਟਨਾਵਾਂ ਨੂੰ ਕੀਤਾ ਅਸਫ਼ਲ; ਦੋ ਪਿਸਤੌਲਾਂ ਬਰਾਮਦ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ - ਹੈਪੀ ਪਾਸੀਆ ਅਤੇ ਹਰਵਿੰਦਰ ਰਿੰਦਾ ਨੌਜਵਾਨਾਂ ਨੂੰ ਕੱਟੜਪੰਥੀ ਬਣਾ ਕੇ ਸੂਬੇ ਵਿੱਚ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਉਕਸਾ ਰਹੇ ਸਨ: ਡੀਜੀਪੀ ਗੌਰਵ ਯਾਦਵ - ਪੁਲਿਸ ਨੇ ਯੂ.ਏ.ਪੀ.ਏ. ਦੀਆਂ ਧਾਰਾਵਾਂ ਤਹਿਤ ਕੀਤਾ ਮਾਮਲਾ ਦਰਜ, ਅਗਲੇਰੀ ਜਾਂਚ ਜਾਰੀ ਚੰਡੀਗੜ੍ਹ, 7 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸੰਗਠਿਤ ਅਪਰਾਧਾਂ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਸਮਰਥਿਤ ਅੱਤਵਾਦੀ ਮਾਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਸੂਬੇ ਵਿੱਚ ਮਿੱਥ ਕੇ ਕਤਲ ਦੀਆਂ ਸੰਭਾਵੀ ਘਟਨਾਵਾਂ ਨੂੰ ਅਸਫ਼ਲ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਇਸ ਮਾਡਿਊਲ ਨੂੰ ਅਮਰੀਕਾ ਅਧਾਰਤ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆ, ਜੋ ਅੱਤਵਾਦੀ ਨਾਮੀ ਹਰਵਿੰਦਰ ਸਿੰਘ ਉਰਫ ਰਿੰਦਾ ਦਾ ਕਰੀਬੀ ਸਹਿਯੋਗੀ ਹੈ ਅਤੇ ਉਸ ਦੇ ਸਾਥੀ, ਜਿਸ ਦੀ ਪਛਾਣ ਸ਼ਮਸ਼ੇਰ ਸਿੰਘ ਉਰਫ ਸ਼ੇਰਾ ਵਜੋਂ ਹੋਈ ਹੈ ਅਤੇ ਜੋ ਮੌਜੂਦਾ ਸਮੇਂ ਅਰਮੇਨੀਆ ਵਿੱਚ ਰਹਿ ਰਿਹਾ ਹੈ, ਵੱਲੋਂ ਚਲਾਇਆ ਜਾ ਰਿਹਾ ਹੈ। ਹੋਰ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਕੁਲਦੀਪ ਸਿੰਘ ਉਰਫ਼ ਘੁੱਗ ਵਾਸੀ ਪਿੰਡ ਬਿੱਤਲ ਝੁੱਗੀਆਂ ਅਤੇ ਅਵਤਾਰ ਸਿੰਘ ਉਰਫ਼ ਲਾਡੀ ਵਾਸੀ ਪਿੰਡ ਸੰਗੋਵਾਲ, ਜਲੰਧਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ 'ਚੋਂ ਦੋ .32 ਬੋਰ ਦੇ ਪਿਸਤੌਲ ਸਮੇਤ ਚਾਰ ਮੈਗਜ਼ੀਨ ਅਤੇ 30 ਜਿੰਦਾ ਕਾਰਤੂਸ ਬਰਾਮਦ ਕਰਨ ਤੋਂ ਇਲਾਵਾ ਇੱਕ ਸਪਲੈਂਡਰ ਮੋਟਰਸਾਈਕਲ (ਪੀ.ਬੀ.08 ਐੱਫ.ਈ. 3940), ਜਿਸ 'ਤੇ ਉਹ ਜਾ ਰਹੇ ਸਨ, ਵੀ ਜ਼ਬਤ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹੈਪੀ ਪਾਸੀਆ ਅਤੇ ਸ਼ਮਸ਼ੇਰ ਸ਼ੇਰਾ ਅੱਤਵਾਦੀ ਹਰਵਿੰਦਰ ਰਿੰਦਾ ਨਾਲ ਮਿਲ ਕੇ ਨੌਜਵਾਨਾਂ ਨੂੰ ਕੱਟੜਪੰਥੀ ਬਣਾ ਕੇ ਸੂਬੇ ਵਿੱਚ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਉਕਸਾਉਂਦੇ ਸਨ। ਉਨ੍ਹਾਂ ਕਿਹਾ ਕਿ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਸੂਬੇ ਵਿੱਚ ਦਹਿਸ਼ਤ ਫੈਲਾਉਣ ਲਈ ਮਿੱਥ ਕੇ ਕਤਲ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ। ਪੁਲਿਸ ਵੱਲੋਂ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂਏਪੀਏ) ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਵਧੇਰੇ ਜਾਣਕਾਰੀ ਦਿੰਦਿਆਂ ਏਆਈਜੀ ਕਾਊਂਟਰ ਇੰਟੈਲੀਜੈਂਸ ਜਲੰਧਰ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਬੀ.ਕੇ.ਆਈ. ਮਾਡਿਊਲ ਦੇ ਮੈਂਬਰਾਂ ਵੱਲੋਂ ਮਿੱਥ ਕੇ ਕਤਲ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਦੀ ਸਾਜ਼ਿਸ਼ ਰਚਣ ਦੀ ਖੁਫੀਆ ਜਾਣਕਾਰੀ ਮਿਲੀ ਸੀ, ਜਿਸ ‘ਤੇ ਕਾਰਵਾਈ ਕਰਦਿਆਂ ਸੀ.ਆਈ. ਜਲੰਧਰ ਦੀਆਂ ਪੁਲਿਸ ਟੀਮਾਂ ਨੇ ਇੱਕ ਸਪੈਸ਼ਲ ਆਪ੍ਰੇਸ਼ਨ ਚਲਾਇਆ ਅਤੇ ਮਹਿਤਪੁਰ ਵਿੱਚ ਵਿਸ਼ੇਸ਼ ਨਾਕਾ ਲਗਾ ਕੇ ਦੋਨਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ। ਜ਼ਿਕਰਯੋਗ ਹੈ ਕਿ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਐਫਆਈਆਰ ਨੰ. 17 ਮਿਤੀ 04.03.2024 ਨੂੰ ਯੂ.ਏ.ਪੀ.ਏ. ਦੀਆਂ ਧਾਰਾਵਾਂ 10, 13, 17, 18, 18-ਬੀ ਅਤੇ 20, ਆਰਮਜ਼ ਐਕਟ ਦੀਆਂ ਧਾਰਾਵਾਂ 25 ਅਤੇ 25 (7) ਅਤੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀਆਂ ਧਾਰਾਵਾਂ 115 ਅਤੇ 120-ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Punjab Bani 07 March,2024
2024-25 ਦਾ ਬਜਟ ਪ੍ਰਗਤੀਸ਼ੀਲ, ਖੁਸ਼ਹਾਲ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਲਾਮਿਸਾਲ ਭੂਮਿਕਾ ਅਦਾ ਕਰੇਗਾ - ਮੁੱਖ ਮੰਤਰੀ

2024-25 ਦਾ ਬਜਟ ਪ੍ਰਗਤੀਸ਼ੀਲ, ਖੁਸ਼ਹਾਲ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਲਾਮਿਸਾਲ ਭੂਮਿਕਾ ਅਦਾ ਕਰੇਗਾ - ਮੁੱਖ ਮੰਤਰੀ ਬਜਟ ਦੀ ਬਹਿਸ ’ਚੋਂ ਬਾਹਰ ਰਹਿ ਕੇ ਗੈਰ-ਜ਼ਿੰਮੇਵਾਰਾਨਾ ਢੰਗ ਨਾਲ ਪੇਸ਼ ਆਉਣ ਲਈ ਵਿਰੋਧੀ ਧਿਰ ਦੀ ਸਖ਼ਤ ਨਿਖੇਧੀ ਸਰਕਾਰ ਨੇ ਹੁਣ ਤੱਕ 40,437 ਸਰਕਾਰੀ ਨੌਕਰੀਆਂ ਦਿੱਤੀਆਂ ਅਤੇ ਵੀਰਵਾਰ ਨੂੰ ਦਿੱਤੀਆਂ ਜਾਣਗੀਆਂ 2487 ਹੋਰ ਨੌਕਰੀਆਂ ਕਿਹਾ, ਬਜਟ ਮਹਿਜ਼ ਇੱਕ ਕਿਤਾਬਚਾ ਨਹੀਂ ਸਗੋਂ ਪੰਜਾਬ ਦੇ ਵਿਕਾਸ ਦਾ ਪਵਿੱਤਰ ਦਸਤਾਵੇਜ਼ ਅਸੀਂ ਜਾਣਦੇ ਹਾਂ ਕਿ ਲੋਕਾਂ ਦੀ ਸੇਵਾ ਕਿਵੇਂ ਕਰਨੀ ਹੈ, ਪਰ ਵਿਰੋਧੀ ਧਿਰ ਸਿਰਫ ਮੁੱਖ ਮੁੱਦਿਆਂ ਤੋਂ ਟਾਲ਼ਾ ਵੱਟਣ ਵਿੱਚ ਮਾਹਿਰ : ਮੁੱਖ ਮੰਤਰੀ ਅੱਛੇ ਦਿਨ ਜਾਂ ਮੈਂ ਚੌਕੀਦਾਰ ਹਾਂ ਅਤੇ ਹੁਣ ਮੇਰਾ ਪਰੀਜਨ (ਪਰਿਵਾਰ) ਕਹਿ ਕੇ ਲੋਕਾਂ ਨਾਲ ਧੋਖਾ ਕਰਨ ਵਾਲੇ ਆਗੂਆਂ ਨੂੰ ਕਰੜੇ ਹੱਥੀਂ ਲਿਆ ਸੂਬਾ ਸਰਕਾਰ ਅਤੇ ਹਰ ਵਿਧਾਇਕ ਲੋਕਾਂ ਦੇ ਨਿਮਾਣੇ ਸੇਵਕ ਵਜੋਂ ਲੋਕਾਂ ਦੀ ਭਲਾਈ ਲਈ ਸਮਰਪਿਤ ਚੰਡੀਗੜ੍ਹ, 6 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ 2024-25 ਬਜਟ ਨੂੰ ਸਿਰਫ਼ ਕਿਤਾਬਚਾ ਹੀ ਨਹੀਂ, ਸਗੋਂ ਇੱਕ ਪਵਿੱਤਰ ਦਸਤਾਵੇਜ਼ ਕਰਾਰ ਦਿੰਦਿਆਂ ਕਿਹਾ ਕਿ ਇਹ ਬਜਟ ਇੱਕ ਪ੍ਰਗਤੀਸ਼ੀਲ, ਖੁਸ਼ਹਾਲ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਅਹਿਮ ਭੂਮਿਕਾ ਨਿਭਾਏਗਾ। ਪੰਜਾਬ ਵਿਧਾਨ ਸਭਾ ਵਿੱਚ ਬਜਟ 2024-25 ’ਤੇ ਚਰਚਾ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਮੰਗਲਵਾਰ ਨੂੰ ਪੇਸ਼ ਕੀਤੇ ਗਏ ਬਜਟ ਨੂੰ ਸੂਬੇ ਦਾ ਹੁਣ ਤੱਕ ਦਾ ਸਭ ਤੋਂ ਵਧੀਆ ਬਜਟ ਦੱਸਿਆ । ਉਨ੍ਹਾਂ ਕਿਹਾ ਕਿ ਸਿਹਤਮੰਦ ਲੋਕਤੰਤਰ ਵਿੱਚ ਚੁਣੇ ਹੋਏ ਨੁਮਾਇੰਦਿਆਂ ਦੇ ਸੁਝਾਵਾਂ ਅਤੇ ਵਿਚਾਰਾਂ ਦਾ ਹਮੇਸ਼ਾ ਸਵਾਗਤ ਕੀਤਾ ਜਾਂਦਾ ਹੈ, ਪਰ ਸਿਰਫ਼ ਮੀਡੀਆ ਦਾ ਧਿਆਨ ਖਿੱਚਣ ਲਈ ਬੇਲੋੜੀ ਆਲੋਚਨਾ ਕਰਨੀ ਮੰਦਭਾਗੀ ਗੱਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਜਟ ਸਿਰਫ਼ ਕਿਤਾਬਚਾ ਹੀ ਨਹੀਂ ਹੈ ਸਗੋਂ ਇਹ ਪੰਜਾਬ ਸਰਕਾਰ ਦੀ ਲੋਕਾਂ ਦੀ ਭਲਾਈ ਅਤੇ ਵਿਕਾਸ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਤੱਥਾਂ ਅਤੇ ਅੰਕੜਿਆਂ ਦਾ ਸੰਗ੍ਰਹਿ ਨਹੀਂ ਸਗੋਂ ਇਹ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਦਾ ਮਸੌਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆ ਕੇ ਨਿੱਗਰ ਤੇ ਸਿਹਤਮੰਦ ਰਾਜਨੀਤੀ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ ਅਤੇ ਨੌਜਵਾਨਾਂ ਨੂੰ ਭਾਰਤੀ ਰਾਜਨੀਤੀ ਦੀ ਕਾਇਆਕਲਪ ਵਿੱਚ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਾਜਨੀਤੀ ਨੂੰ ਬਦਲਣ ਅਤੇ ਆਮ ਆਦਮੀ ਨੂੰ ਸਿਆਸੀ ਪਾਰਟੀਆਂ ਦੇ ਏਜੰਡੇ ’ਤੇ ਲਿਆਉਣ ਦਾ ਸਿਹਰਾ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੰਕਲਪ ਪੱਤਰਾਂ ਜਾਂ ਚੋਣ ਮਨੋਰਥ ਪੱਤਰਾਂ ਦੀ ਬਜਾਏ ਹੁਣ ਸਿਆਸੀ ਪਾਰਟੀਆਂ ਲੋਕਾਂ ਨੂੰ ਭਲਾਈ ਦੀਆਂ ਗਰੰਟੀਆਂ ਦੇ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਹਮੇਸ਼ਾ ਹੀ ਕਿਸੇ ਵੀ ਪਾਰਟੀ ਦੇ ਚੋਣ ਮਨੋਰਥ ਪੱਤਰ ਨੂੰ ਕਾਨੂੰਨੀ ਦਸਤਾਵੇਜ਼ ਬਣਾਉਣ ਦੇ ਮੁਦੱਈ ਰਹੇ ਹਨ ਤਾਂ ਜੋ ਸਿਆਸੀ ਪਾਰਟੀਆਂ ਆਮ ਆਦਮੀ ਨਾਲ ਧੋਖਾ ਨਾ ਕਰ ਸਕਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵਾਰ-ਵਾਰ ‘ਅੱਛੇ ਦਿਨ’ ਜਾਂ ‘ਮੈਂ ਚੌਕੀਦਾਰ ਹਾਂ’ ਦੱਸ ਕੇ ਗੁੰਮਰਾਹ ਕੀਤਾ ਗਿਆ ਹੈ ਅਤੇ ਹੁਣ ਮੇਰੇ ਪਰੀਜਨ (ਪਰਿਵਾਰ) ਕਿਹਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਕੇਂਦਰ ਵਿੱਚ ਸੱਤਾ ਵਿੱਚ ਬੈਠੀ ਪਾਰਟੀ ਦੇ ਹੱਕ ਵਿੱਚ ਦਲ-ਬਦਲੀ ਵਿਰੋਧੀ ਕਾਨੂੰਨ ਦੀ ਦੁਰਵਰਤੋਂ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮਨੋਰਥ ਪੱਤਰ ਦੀ ਬਜਾਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਗਾਰੰਟੀ ਦੇ ਕੇ ਅਰਵਿੰਦ ਕੇਜਰੀਵਾਲ ਦੇ ਵਿਜ਼ਨ ਦੀ ਨਕਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਫੁੱਟ ਪਾਊ ਰਾਜਨੀਤੀ ਨੂੰ ਨਕਾਰ ਕੇ ਮੁੱਲ ਅਧਾਰਤ ਰਾਜਨੀਤੀ ਦੀ ਸ਼ੁਰੂਆਤ ਕਰਕੇ ਰਾਜਨੀਤੀ ਵਿੱਚ ਇੱਕ ਨਵਾਂ ਬਦਲਾਅ ਲਿਆਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਜਟ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨੌਜਵਾਨਾਂ ਦੇ ਸਸ਼ਕਤੀਕਰਨ ਲਈ ਸੂਬੇ ਦੇ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ 40, 437 ਨੌਕਰੀਆਂ ਦਿੱਤੀਆਂ ਹਨ। ਇਸੇ ਤਰ੍ਹਾਂ ਉਨ੍ਹਾਂ ਦੱਸਿਆ ਕਿ ਵੀਰਵਾਰ ਨੂੰ ਸੰਗਰੂਰ ਵਿਖੇ ਇਕ ਸਮਾਗਮ ਦੌਰਾਨ 2487 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਧਿਰ ਇਸ ਮੁੱਦੇ ’ਤੇ ਬੇਲੋੜਾ ਰੌਲਾ ਪਾ ਰਹੀ ਹੈ ਕਿਉਂਕਿ ਉਨ੍ਹਾਂ ਨੇ ਕਦੇ ਵੀ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਨਹੀਂ ਦਿੱਤੀਆਂ। ਮੁੱਖ ਮੰਤਰੀ ਨੇ ਕਿਹਾ ਕਿ ਉਹ ਲੋਕਾਂ ਨੂੰ ਮੁਫਤ ਬਿਜਲੀ, ਮੁਫਤ ਸਿੱਖਿਆ, ਮੁਫਤ ਸਿਹਤ ਸੇਵਾਵਾਂ ਦੇਣਾ ਚੰਗੀ ਤਰ੍ਹਾਂ ਜਾਣਦੇ ਹਨ, ਪਰ ਵਿਰੋਧੀ ਧਿਰਾਂ ਨੂੰ ਸਿਰਫ ਬੁਨਿਆਦੀ ਮੁੱਦਿਆਂ ਤੋਂ ਭੱਜਣ ਦੀ ਕਲਾ ਵਿੱਚ ਮੁਹਾਰਤ ਹਾਸਲ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਖਾਸ ਤੌਰ ’ਤੇ ਕਾਂਗਰਸ ਨੂੰ ਗੈਰ-ਜ਼ਿੰਮੇਵਾਰਾਨਾ ਕੰਮ ਕਰਨ ਦੀ ਆਦਤ ਹੈ ਅਤੇ ਸਿਰਫ ਮੀਡੀਆ ’ਚ ਸੁਰਖੀਆਂ ਬਟੋਰਨ ਲਈ ਵਾਕਆਊਟ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਂਗਰਸ ਅਕਸਰ ਕਹਿੰਦੀ ਹੈ ਕਿ ‘ਆਪ’ ਦੇ ਕਈ ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨ ਜਦੋਂਕਿ ਇਹ ਹਕੀਕਤ ਹੈ ਕਿ ਉਹ ਇੱਕ ਦੂਜੇ ਦੇ ਸੰਪਰਕ ਵਿੱਚ ਨਹੀਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਲੋਕ ਕਾਂਗਰਸੀ ਆਗੂਆਂ ਦੇ ਇਸ ਗੈਰ-ਜ਼ਿੰਮੇਵਾਰਾਨਾ ਵਤੀਰੇ ਨੂੰ ਦੇਖ ਰਹੇ ਹਨ ਅਤੇ ਉਹ ਦਿਨ ਦੂਰ ਨਹੀਂ ਜਦੋਂ ਉਨ੍ਹਾਂ ਨੂੰ ਛੇਤੀ ਹੀ ਸਿਆਸੀ ਅਹੁਦਿਆਂ ਤੋਂ ਲਾਂਭੇ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕ-ਪੱਖੀ ਬਜਟ ਕਾਰਨ ਹੁਣ ਸੂਬੇ ਦੇ ਕੋਨੇ-ਕੋਨੇ ਵਿੱਚ ਖੁਸ਼ੀ ਦੇ ਸਮਾਗਮ ਹੋ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਸੂਬਾ ਸਰਕਾਰ ਦੀ ਨਕਾਰਾਤਮਕ ਪਹੁੰਚ ਕਾਰਨ ਨੌਜਵਾਨ ਰੋਜ਼ਗਾਰ ਦੀ ਭਾਲ ਵਿੱਚ ਵਿਦੇਸ਼ ਜਾਣ ਲਈ ਮਜਬੂਰ ਸਨ ਪਰ ਹੁਣ ਹਰ ਦਿਨ ਨਿਯੁਕਤੀ ਪੱਤਰ ਦੇਣ ਦੇ ਨਾਲ-ਨਾਲ ਨਵੇਂ ਹਸਪਤਾਲ ਤੇ ਸਕੂਲ ਖੋਲ੍ਹਣ ਵਰਗੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਆਬਕਾਰੀ ਅਤੇ ਜੀਐਸਟੀ ਵਿੱਚ ਭਾਰੀ ਵਾਧਾ ਹੋਇਆ ਹੈ ਅਤੇ ਸੂਬਾ ਸਰਕਾਰ ਵਪਾਰੀਆਂ ਦੀ ਭਲਾਈ ਲਈ ਉਨ੍ਹਾਂ ਨਾਲ ਲਗਾਤਾਰ ਵਿਚਾਰ-ਵਟਾਂਦਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਕੇਂਦਰ ਸਰਕਾਰ ਵੱਲੋਂ ਲੋਕਾਂ ਨੂੰ ਤੰਗ ਪਰੇਸ਼ਾਨ ਕਰਨ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕੀਤੀ ਜਾਂਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤ ਰਤਨ ਡਾ.ਆਰ.ਬੀ.ਆਰ. ਅੰਬੇਦਕਰ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਸਨ ਪਰ ਹੁਣ ਕੇਂਦਰ ਸਰਕਾਰ ਸਾਰੀਆਂ ਸੰਵਿਧਾਨਕ ਕਦਰਾਂ-ਕੀਮਤਾਂ ਨੂੰ ਛਿੱਕੇ ਟੰਗ ਕੇ ਇਸ ਦਸਤਾਵੇਜ਼ ਨੂੰ ਢਾਹ ਲਾ ਕੇ ਬਾਬਾ ਸਾਹਿਬ ਦਾ ਘੋਰ ਨਿਰਾਦਰ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚ ਇਹ ਰੁਝਾਨ ਲੋਕਤੰਤਰ ਲਈ ਚੰਗਾ ਸੰਕੇਤ ਨਹੀਂ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕਤੰਤਰ ਨੂੰ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ, ਜਿਸ ਲਈ ਉਹ ਲਗਾਤਾਰ ਯਤਨਸ਼ੀਲ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਵਾਅਦਾ ਕੀਤਾ ਸੀ ਕਿ ਸਰਕਾਰ ਚੰਡੀਗੜ੍ਹ ਤੋਂ ਨਹੀਂ ਪਿੰਡਾਂ ਤੋਂ ਚੱਲੇਗੀ, ਜਿਸ ਲਈ ‘ਸਰਕਾਰ ਆਪ ਦੇ ਦੁਆਰ’ ਯੋਜਨਾ ਸ਼ੁਰੂ ਕੀਤੀ ਗਈ ਹੈ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਵੱਖ-ਵੱਖ ਤੀਰਥ ਸਥਾਨਾਂ 'ਤੇ ਮੱਥਾ ਟੇਕਣ ਦੀ ਸਹੂਲਤ ਦੇਣ ਲਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਹੱਦਾਂ ਦੀ ਰਾਖੀ ਕਰਦਿਆਂ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਬਹਾਦਰ ਜਵਾਨਾਂ ਦੇ ਸਤਿਕਾਰ ਵਜੋਂ ਸੂਬਾ ਸਰਕਾਰ ਵੱਲੋਂ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਜਵਾਨਾਂ ਦੇ ਵਾਰਸਾਂ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਕੁਦਰਤੀ ਸੋਮਿਆਂ ਨੂੰ ਵਿਸ਼ਵ ਅੱਗੇ ਉਜਾਗਰ ਕਰਕੇ ਪੰਜਾਬ ਵਿੱਚ ਸੈਰ ਸਪਾਟਾ ਉਦਯੋਗ ਨੂੰ ਹੁਲਾਰਾ ਦੇਣ ਲਈ ਠੋਸ ਉਪਰਾਲੇ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਮ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਲੀਹੋਂ ਹਟਵੇਂ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਤੋਂ ਗੋਇੰਦਵਾਲ ਪਾਵਰ ਪਲਾਂਟ ਖਰੀਦ ਕੇ ਸਫਲਤਾ ਦੀ ਨਵੀਂ ਕਹਾਣੀ ਲਿਖੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦਾ ਖਜ਼ਾਨਾ ਕਦੇ ਵੀ ਖਾਲੀ ਨਹੀਂ ਰਿਹਾ ਪਰ ਪਿਛਲੀਆਂ ਸਰਕਾਰਾਂ ਵਿੱਚ ਆਮ ਜਨਤਾ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਨੀਅਤ ਨਹੀਂ ਹੈ ਜਿਸ ਕਾਰਨ ਉਨ੍ਹਾਂ ਨੇ ਲੋਕਾਂ ਦੀ ਭਲਾਈ ਲਈ ਕੋਈ ਕੰਮ ਨਹੀਂ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਬੇਰੁਜ਼ਗਾਰਾਂ ਦਾ ਇਕ ਨਵਾਂ ਰੂਪ ਹਨ, ਜਿਨ੍ਹਾਂ ਨੂੰ ਲੋਕਾਂ ਨੇ ਉਨ੍ਹਾਂ ਦੀ ਕਾਰਗੁਜ਼ਾਰੀ ਕਾਰਨ ਸੱਤਾ ਤੋਂ ਬਾਹਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਉਨ੍ਹਾਂ ਨਾਲ ਈਰਖਾ ਕਰਦੇ ਹਨ ਕਿਉਂਕਿ ਉਹ ਇੱਕ ਸਧਾਰਨ ਪਰਿਵਾਰ ਨਾਲ ਸਬੰਧਤ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਆਗੂ ਹਮੇਸ਼ਾ ਸੱਤਾ ਉੱਤੇ ਆਪਣਾ ਬੁਨਿਆਦੀ ਹੱਕ ਸਮਝਦੇ ਰਹੇ ਹਨ, ਜਿਸ ਕਾਰਨ ਉਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਇੱਕ ਆਮ ਆਦਮੀ ਸੂਬੇ ਦੇ ਪ੍ਰਸਾਸ਼ਨ ਨੂੰ ਸਹੀ ਢੰਗ ਕਿਉਂ ਚਲਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਇਆ ਹੈ ਪਰ ਹੁਣ ਲੋਕ ਇਨ੍ਹਾਂ ਦੇ ਗੁੰਮਰਾਹਕੁੰਨ ਪ੍ਰਚਾਰ ਤੋਂ ਚੰਗੀ ਤਰ੍ਹਾਂ ਜਾਣੂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਦੌਰਾਨ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਭਲਾਈ ਲਈ ਵਿਆਪਕ ਉਪਰਾਲੇ ਕੀਤੇ ਗਏ ਹਨ ਅਤੇ ਇਸ ਬਜਟ ਰਾਹੀਂ ਅਜਿਹੇ ਹੋਰ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਭਾਵੇਂ ਪਿਛਲੀਆਂ ਸਰਕਾਰਾਂ ਨੇ ਸੂਬੇ ਨੂੰ ਬੁਰੀ ਤਰ੍ਹਾਂ ਲੁੱਟਿਆ ਸੀ ਪਰ ਲੋਕਾਂ ਦੇ ਨਿਮਾਣੇ ਸੇਵਕ ਵਜੋਂ ਸੂਬਾ ਸਰਕਾਰ ਅਤੇ ਹਰ ਵਿਧਾਇਕ ਲੋਕਾਂ ਦੀ ਭਲਾਈ ਲਈ ਸਮਰਪਿਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਬਜਟ ਵਾਂਗ ਅਗਲਾ ਬਜਟ ਹੋਰ ਵੀ ਸ਼ਾਨਦਾਰ ਹੋਵੇਗਾ ਕਿਉਂਕਿ ਇਸ ਵਿੱਚ ਕੋਈ ਵੀ ਟੈਕਸ ਨਹੀਂ ਲਗਾਇਆ ਜਾਵੇਗਾ ਸਗੋਂ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦਿੱਤੀਆਂ ਜਾਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਸਿੱਖਿਆ ਖੇਤਰ ਲਈ ਬਜਟ ਵਿੱਚ ਵੱਡੀ ਰਕਮ ਰਾਖਵੀਂ ਰੱਖੀ ਗਈ ਹੈ ਕਿਉਂਕਿ ਸੂਬਾ ਸਰਕਾਰ ਇਸ ਬਜਟ ਰਾਹੀਂ ਆਮ ਆਦਮੀ ਦੇ ਸਸ਼ਕਤੀਕਰਨ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਪਰਾਲਾ ਸਿੱਖਿਆ ਦੇ ਪ੍ਰਸਾਰ ਰਾਹੀਂ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਲੋਕਾਂ ਦੀ ਕਿਸਮਤ ਨੂੰ ਬਦਲਣ ਵਿੱਚ ਅਹਿਮ ਭੂਮਿਕਾ ਨਿਭਾਏਗਾ।

Punjab Bani 06 March,2024
ਸਿਧਾਰਥ ਚਟੋਪਾਧਿਆਏ ਦੇ ਡੀ ਜੀ ਪੀ ਵਜੋਂ 22 ਦਿਨਾਂ ਦੇ ਕਾਰਜਕਾਰਨ ਵਿਚ ਹੋਏ ਸਾਰੇ ਗੈਰ ਕਾਨੂੰਨੀ ਕੰਮਾਂ ਦੀ ਜਾਂਚ ਹੋਵੇ ਅਕਾਲੀ ਦਲ

ਸਿਧਾਰਥ ਚਟੋਪਾਧਿਆਏ ਦੇ ਡੀ ਜੀ ਪੀ ਵਜੋਂ 22 ਦਿਨਾਂ ਦੇ ਕਾਰਜਕਾਰਨ ਵਿਚ ਹੋਏ ਸਾਰੇ ਗੈਰ ਕਾਨੂੰਨੀ ਕੰਮਾਂ ਦੀ ਜਾਂਚ ਹੋਵੇ ਅਕਾਲੀ ਦਲ ਭਗੌੜੇ ਕਰਾਰ ਦਿੱਤੇ ਅਪਰਾਧੀਆਂ ਨੂੰ ਸਕਿਓਰਿਟੀ ਗਾਰਡ ਦੇ ਕੇ ਘਰ ਵਿਚ ਡਿਨਰ ਕਰਵਾਉਂਦਾ ਸੀ ਚਟੋਪਾਧਿਆਏ: ਬਿਕਰਮ ਸਿੰਘ ਮਜੀਠੀਆ ਐਸ ਆਈ ਟੀ ਨੂੰ ਸੌਂਪੀ ਸਾਬਕਾ ਡੀ ਜੀ ਪੀ ਖਿਲਾਫ ਸ਼ਿਕਾਇਤ ਕਿਹਾਕਿ ਮੈਂ 7 ਵਾਰ ਐਸ ਆਈ ਟੀ ਅੱਗੇ ਪੇਸ਼ ਹੋਇਆ ਪਰ ਕੇਜਰੀਵਾਲ ਹਾਲੇ ਤੱਕ ਭਗੌੜਾ ਭਗਵੰਤ ਮਾਨ ਦੀਆਂ ਹਰਕਤਾਂ ਤੋਂ ਸਮੁੱਚੇ ਪੰਜਾਬੀ ਸ਼ਰਮਸ਼ਾਰ ਪਟਿਆਲਾ, 6 ਮਾਰਚ: ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਸਾਬਕਾ ਐਕਟਿਕ ਡੀ ਜੀ ਪੀ ਸਿਧਾਰਥ ਚਟੋਪਧਿਆਏ ਦੇ 22 ਦਿਨਾਂ ਦੇ ਡੀ ਜੀ ਪੀ ਵਜੋਂ ਕਾਰਜਕਾਲ ਦੌਰਾਨ ਹੋਏ ਸਾਰੇ ਗੈਰ ਕਾਨੂੰਨੀ ਕੰਮਾਂ ਦੀ ਜਾਂਚ ਹੋਣੀ ਚਾਹੀਦੀ ਹੈ ਤੇ ਉਹਨਾਂ ਦੋਸ਼ ਲਾਇਆ ਕਿ ਚਟੋਪਾਧਿਆਏ ਭਗੌੜੇ ਕਰਾਰ ਦਿੱਤੇ ਅਪਰਾਧੀਆਂ ਨੂੰ ਸਕਿਓਰਿਟੀ ਗਾਰਡ ਦੇ ਕੇ ਆਪਣੇ ਘਰ ਵਿਚ ਡਿਨਰ ਕਰਵਾਉਂਦਾ ਸੀ। ਅੱਜ ਇਥੇ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਨਾਲ ਮੁਲਾਕਾਤ ਕਰਨ ਤੋਂ ਪਹਿਲਾਂ ਪੁਲਿਸ ਲਾਈਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸਿਧਾਰਥ ਚਟੋਧਿਆਏ ਨੂੰ ਯੂ ਪੀ ਐਸ ਸੀ ਨੇ ਡੀ ਜੀ ਪੀ ਲਗਾਉਣ ਤੋਂ ਨਾਂਹ ਕਰ ਦਿੱਤੀਸੀ। ਉਹਨਾਂ ਕਿਹਾ ਕਿ ਚਟੋਪਾਧਿਆਏ ਨੂੰ ਸਿਰਫ 22 ਦਿਨਾਂ ਲਈ ਡੀ ਜੀ ਪੀ ਇਸ ਕਰ ਕੇ ਲਗਾਇਆ ਗਿਆ ਜੋ ਉਹਨਾਂ ਖਿਲਾਫ ਝੂਠਾ ਪਰਚਾ ਦਰਜ ਕੀਤਾ ਜਾ ਸਕੇ ਤੇ ਅੱਜ ਸਵਾ ਦੋ ਸਾਲ ਬੀਤਣ ਮਗਰੋਂ ਵੀ ਪੁਲਿਸ ਇਸ ਕੇਸ ਵਿਚ ਚਲਾਨ ਨਹੀਂ ਪੇਸ਼ ਕਰ ਸਕੀ। ਉਹਨਾਂ ਕਿਹਾ ਕਿ 22 ਦਿਨਾਂ ਵਿਚ ਹੀ ਚਟੋਪਾਧਿਆਏ ਨੇ ਦੇਸ਼ ਦੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿਚ ਕੁਤਾਹੀ ਦਾ ਵੱਡਾ ਗੁਨਾਹ ਕੀਤਾ ਜਿਸ ਲਈ ਸੁਪਰੀਮ ਕੋਰਟ ਵੱਲੋਂ ਨਿਯੁਕਤ ਸਾਬਕਾ ਜਸਟਿਸ ਇੰਦੂ ਮਲਹੋਤਰਾ ਨੇ ਵੀ ਉਹਨਾਂ ਨੂੰ ਦੋਸ਼ੀ ਕਰਾਰ ਦਿੱਤਾ। ਉਹਨਾਂ ਕਿਹਾ ਕਿ ਹੁਣ ਮੁੱਖ ਮੰਤਰੀ ਭਗਵੰਤ ਮਾਨ ਉਹਨਾਂ ਨੂੰ ਬਚਾਉਣ ਵਾਸਤੇ ਪੱਬਾਂ ਭਾਰ ਹਨ ਤੇ ਸੁਪਰੀਮ ਕੋਰਟ ਦੇ ਹੁਕਮਾਂ ਦੇ ਬਾਵਜੂਦ ਉਸਦੇ ਖਿਲਾਫ ਕਾਰਵਾਈ ਨਹੀਂ ਕੀਤੀ ਰਹੀ। ਉਹਨਾਂ ਦੱਸਿਆ ਕਿ ਉਹ ਅੱਜ ਐਸ ਆਈ ਟੀ ਨੂੰ ਇਸ ਬਾਰੇ ਲਿਖਤੀ ਅਤੇ ਵਿਸਥਾਰਿਤਸ਼ਿਕਾਇਤ ਦੇ ਰਹੇ ਹਨ ਤਾਂ ਜੋ ਉਸਦੇ 22 ਦਿਨਾਂ ਦੇ ਕਾਰਜਕਾਲ ਹੋਏ ਸਾਰੇ ਗੈਰ ਕਾਨੂੰਨੀ ਕੰਮਾਂ ਦੀ ਜਾਂਚ ਹੋਵੇ ਤੇ ਉਸਨੂੰ ਸਜ਼ਾ ਮਿਲੇ। ਸਵਾਲਾਂ ਦੇ ਜਵਾਬ ਦਿੰਦਿਆਂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਉਹਨਾਂ ਨੂੰ ਐਸ ਆਈ ਟੀ ਨੇ 8 ਵਾਰ ਬੁਲਾਇਆ ਸੀ ਤੇ 7 ਵਾਰ ਉਹ ਇਥੇ ਪੇਸ਼ ਹੋਏ ਹਨ ਸਿਰਫ ਸ਼ਹੀਦੀ ਦਿਨਾਂ ਵਿਚ ਪੇਸ਼ ਨਹੀਂ ਹੋਏ ਜਦੋਂ ਕਿ ਦੂਜੇ ਪਾਸੇ ਆਪ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਸ਼ਰਾਬ ਘੁਟਾਲੇ ਵਿਚ ਈ ਡੀ ਵੱਲੋਂ 8 ਵਾਰ ਤਲਬ ਕੀਤੇ ਜਾਣ ਦੇ ਬਾਵਜੂਦ ਇਕ ਵਾਰ ਵੀ ਪੇਸ਼ ਨਹੀਂ ਹੋਏ ਕਿਉਂਕਿ ਉਹਨਾਂ ਨੂੰ ਡਰ ਲੱਗ ਰਿਹਾ ਹੈ ਕਿ ਉਹਨਾਂ ਦੀ ਕਿਚਨ ਕੈਬਨਿਟ ਮਨੀਸ਼ ਸਿਸੋਦੀਆ, ਸੰਜੇ ਸਿੰਘ ਤੇ ਹੋਰਨਾਂ ਦੀ ਗ੍ਰਿਫਤਾਰੀ ਤੋਂ ਬਾਅਦ ਹੁਣ ਉਹਨਾਂ ਦੀ ਵਾਰੀ ਹੈ ਤੇ ਇਸ ਮਗਰੋਂ ਪੰਜਾਬ ਵਿਚ ਹੋਏ ਸ਼ਰਾਬ ਘੁਟਾਲੇ ਦੀ ਜਾਂਚ ਸ਼ੁਰੂ ਹੋ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਸਰਦਾਰ ਮਜੀਠੀਆ ਨੇ ਕਿਹਾ ਕਿ ਭਗਵੰਤ ਮਾਨ ਨੇ ਵਿਧਾਨ ਸਭਾ ਵਿਚ ਜੋ ਘਟੀਆ ਅਤੇ ਘਿਨੌਣੀਆਂ ਹਰਕਤਾਂ ਕੀਤੀਆਂ ਹਨ, ਉਸ ਤੋਂ ਸਮੁੱਚੇ ਪੰਜਾਬੀ ਸ਼ਰਮਸ਼ਾਰ ਹਨ ਕਿ ਜਿਹੋ ਵਿਅਕਤੀ ਹੱਥ ਪੰਜਾਬ ਦੀ ਵਾਗਡੋਰ ਸੌਂਪ ਦਿੱਤੀ ਹੈ। ਉਹਨਾਂ ਸਵਾਲ ਕੀਤਾ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਜਿਹਨਾਂ ਦੀ ਉਮਰ 70 ਸਾਲ ਦੇ ਕਰੀਬ ਹੈ, ਦੇ ਪਰਿਵਾਰ ਬਾਰੇ ਟਿੱਪਣੀਆਂ ਕਰਨ ਦਾ ਪੰਜਾਬ ਦੇ ਵਿਕਾਸ ਨਾਲ ਤੇ ਪੰਜਾਬ ਦੇ ਮੁੱਦਿਆਂ ਨਾਲ ਕੀ ਸਰੋਕਾਰ ਹੈ? ਉਹਨਾਂ ਕਿਹਾ ਕਿ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਪਵਿੱਤਰ ਸਦਨ ਦੇ ਮਾਣ ਸਨਮਾਨ ਨੂੰ ਵੀ ਠੇਸ ਪਹੁੰਚਾਈ ਹੈ। ਉਹਨਾਂ ਕਿਹਾ ਕਿ ਪਤਾ ਨਹੀਂ ਕੀ ਖਾ ਪੀ ਕੇ ਮੁੱਖ ਮੰਤਰੀ ਘੁੰਮਦੇ ਹਨ ਜੋ ਇਸ ਤਰੀਕੇ ਦੀ ਸ਼ਬਦਾਵਲੀ ਦੀ ਵਰਤੋਂ ਕਰਦੇ ਹਨ। ਬਜਟ ਬਾਰੇ ਸਵਾਲ ਦੇ ਜਵਾਬ ਵਿਚ ਸਰਦਾਰ ਮਜੀਠੀਆ ਨੇ ਕਿਹਾ ਕਿ ਮੌਜੂਦਾ ਭਗਵੰਤ ਮਾਨ ਸਰਕਾਰ ਨੇ ਬਜਟ ਵਿਚ ਆਪ ਹੀ ਦੱਸ ਦਿੱਤਾ ਹੈ ਕਿ 31 ਮਾਰਚ 2025 ਤੱਕ ਪੰਜਾਬ ਸਿਰ ਕਰਜ਼ਾ 3 ਲੱਖ 74 ਹਜ਼ਾਰ ਕਰੋੜ ਰੁਪਏ ਤੋਂ ਵੀ ਟੱਪ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਦੀ ਬਰਬਾਦੀ ਕਰ ਕੇ ਭਗਵੰਤ ਮਾਨ ਸਾਰੇ ਦੇਸ਼ ਵਿਚ ਆਪ ਦਾ ਪ੍ਰਚਾਰ ਕਰਦੇ ਘੁੰਮ ਰਹੇ ਹਨ ਤੇ ਆਪਣੇ ਸੁਪਰੀਮੋ ਅਰਵਿੰਦ ਕੇਜਰੀਵਾਲ ’ਤੇ ਪੰਜਾਬ ਦੇ ਸਰਕਾਰੀ ਖ਼ਜ਼ਾਨੇ ਦਾ ਪੈਸਾ ਲੁਟਾ ਰਹੇ ਹਨ। ਇਕ ਹੋਰ ਸਵਾਲ ਦੇ ਜਵਾਬ ਵਿਚ ਸਰਦਾਰ ਮਜੀਠੀਆ ਨੇ ਕਿਹਾ ਕਿ ਉਹ ਖੁਦ ਕੇਜਰੀਵਾਲ ਨੂੰ ਈ ਡੀ ਅੱਗੇ ਪੇਸ਼ ਹੋਣ ਲਈ ਲੈ ਕੇ ਜਾਣ ਵਾਸਤੇ ਤਿਆਰ ਹਨ ਤੇ ਉਹਨਾਂ ਨੂੰ ਡਰਨਾ ਨਹੀਂ ਚਾਹੀਦਾ।

Punjab Bani 06 March,2024
ਵਿਜੀਲੈਂਸ ਬਿਊਰੋ ਨੇ ਗਲਾਡਾ ਦੇ ਫੀਲਡ ਅਫਸਰ ਜ਼ੋਰਾ ਸਿੰਘ ਨੂੰ 4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਕੀਤਾ ਗ੍ਰਿਫਤਾਰ

ਵਿਜੀਲੈਂਸ ਬਿਊਰੋ ਨੇ ਗਲਾਡਾ ਦੇ ਫੀਲਡ ਅਫਸਰ ਜ਼ੋਰਾ ਸਿੰਘ ਨੂੰ 4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਕੀਤਾ ਗ੍ਰਿਫਤਾਰ ਚੰਡੀਗੜ, 7 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਬੁੱਧਵਾਰ ਨੂੰ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਦੇ ਫੀਲਡ ਅਫਸਰ ਵਜੋਂ ਤਾਇਨਾਤ ਜ਼ੋਰਾ ਸਿੰਘ ਨੂੰ 4,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਅਦਾਲਤਾਂ ਲੁਧਿਆਣਾ ਵਿੱਚ ਵਕੀਲ ਵਜੋਂ ਵਕਾਲਤ ਕਰਦੇ ਅਮਿਤ ਰਾਏ, ਵਾਸੀ ਈਸ਼ਰ ਨਗਰ, ਲੁਧਿਆਣਾ ਵੱਲੋਂ ਦਰਜ ਕਰਵਾਈ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਅਤੇ ਦੱਸਿਆ ਕਿ ਉਕਤ ਕਰਮਚਾਰੀ ਵੱਲੋਂ ਸ਼ਿਵ ਵਿਹਾਰ, ਪਿੰਡ ਜਸਪਾਲ ਬਾਂਗਰ, ਲੁਧਿਆਣਾ ਵਿਖੇ ਉਸ ਦੇ ਨਿਰਮਾਣ ਅਧੀਨ ਦੋ ਮਕਾਨਾਂ ਦਾ ਲੈਂਟਰ ਪਾਉਣ ਬਦਲੇ 4,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਕਰਮਚਾਰੀ ਨੇ ਧਮਕੀ ਦਿੱਤੀ ਕਿ ਜੇਕਰ ਰਿਸ਼ਵਤ ਦੀ ਰਕਮ ਦੋਵਾਂ ਮਕਾਨਾਂ ਲਈ ਨਾ ਦਿੱਤੀ ਗਈ ਤਾਂ ਉਹ ਲੈਂਟਰ ਪਾਉਣ ਨਹੀਂ ਦੇਵੇਗਾ ਅਤੇ ਇਹ ਵੀ ਕਿਹਾ ਹੈ ਕਿ ਰਿਸ਼ਵਤ ਦੀ ਰਿਹ ਰਕਮ ਗਲਾਡਾ ਦੇ ਹੋਰ ਅਧਿਕਾਰੀਆਂ ਨਾਲ ਵੀ ਵੰਡੀ ਜਾਵੇਗੀ। ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਲੁਧਿਆਣਾ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਕਤ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਗਲਾਡਾ ਦੇ ਹੋਰ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

Punjab Bani 06 March,2024
ਪੰਜਾਬ ਪੁਲਿਸ ਨੇ ਗੰਨ ਹਾਊਸ ਚੋਰੀ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ; ਚੋਰੀ ਦੇ 12 ਹਥਿਆਰ ਬਰਾਮਦ

ਪੰਜਾਬ ਪੁਲਿਸ ਨੇ ਗੰਨ ਹਾਊਸ ਚੋਰੀ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ; ਚੋਰੀ ਦੇ 12 ਹਥਿਆਰ ਬਰਾਮਦ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਅੰਮ੍ਰਿਤਸਰ ਕਮਿਸ਼ਨਰੇਟ ਦੀਆਂ ਪੁਲਿਸ ਟੀਮਾਂ ਨੇ ਪੰਜ ਸੂਬਿਆਂ/ਕੇਂਦਰ ਸ਼ਾਸ਼ਿਤ ਪ੍ਰਦੇਸ਼ਾਂ ਵਿੱਚ 1000 ਕਿਲੋਮੀਟਰ ਤੋਂ ਵੱਧ ਪਿੱਛਾ ਕਰਦਿਆਂ ਮੁਲਜ਼ਮਾਂ ਨੂੰ ਕਾਬੂ ਕੀਤਾ: ਡੀਜੀਪੀ ਗੌਰਵ ਯਾਦਵ * ਗ੍ਰਿਫ਼ਤਾਰ ਦੋਸ਼ੀ ਅਜੀਤ ਗੋਲੂ ਅੰਮ੍ਰਿਤਸਰ 'ਚ 4.2 ਕਿਲੋ ਸੋਨੇ ਦੀ ਚੋਰੀ ਦੇ ਮਾਮਲੇ 'ਚ ਵੀ ਸ਼ਾਮਲ: ਸੀਪੀ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 6 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਗੰਨ ਹਾਊਸ ਚੋਰੀ ਮਾਮਲੇ ਦੇ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਇਸ ਮਾਮਲੇ ਦੀ ਗੁੱਥੀ ਨੂੰ ਸੁਲਝਾ ਦਿੱਤਾ ਹੈ। ਪੁਲਿਸ ਵੱਲੋਂ ਉਨ੍ਹਾਂ ਦੇ ਕਬਜ਼ੇ 'ਚੋਂ 12 ਹਥਿਆਰਾਂ ਸਮੇਤ 21 ਕਾਰਤੂਸ ਬਰਾਮਦ ਕੀਤੇ ਗਏ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਜੀਤ ਸਿੰਘ ਉਰਫ਼ ਗੋਲੂ (19) ਵਾਸੀ ਉੱਤਰ ਪ੍ਰਦੇਸ਼ ਜ਼ਿਲ੍ਹਾ ਉਨਾਓ, ਜੋ ਇਸ ਵੇਲੇ ਅੰਮ੍ਰਿਤਸਰ ਦੇ ਕੋਟ ਹਰਨਾਮ ਦਾਸ ਵਿਖੇ ਰਹਿ ਰਿਹਾ ਸੀ ਅਤੇ ਮਨਦੀਪ ਕੁਮਾਰ ਉਰਫ਼ ਵਾੜਾ (20) ਵਾਸੀ ਪਿੰਡ ਖਾਪਰਖੇੜੀ, ਅੰਮ੍ਰਿਤਸਰ ਦਿਹਾਤੀ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ 9 ਡਬਲ ਬੈਰਲ ਗੰਨਸ, ਤਿੰਨ ਪੰਪ ਐਕਸ਼ਨ (ਐਸਬੀਬੀਐਲ) ਗੰਨਸ ਅਤੇ ਇਕ ਕਿਰਚ (ਤੇਜ ਹਥਿਆਰ) ਸ਼ਾਮਲ ਹੈ। ਜਾਣਕਾਰੀ ਅਨੁਸਾਰ 21 ਅਤੇ 22 ਫਰਵਰੀ ਦੀ ਦਰਮਿਆਨੀ ਰਾਤ ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਮ੍ਰਿਤਸਰ ਸਥਿਤ ਰਾਇਲ ਗੰਨ ਹਾਊਸ ਤੋਂ ਹਥਿਆਰਾਂ ਸਮੇਤ ਗੋਲਾ-ਸਿੱਕਾ ਅਤੇ ਕੁਝ ਨਕਦੀ ਚੋਰੀ ਕੀਤੀ ਗਈ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਅੰਮ੍ਰਿਤਸਰ ਕਮਿਸ਼ਨਰੇਟ ਦੇ ਸੀਆਈਏ ਸਟਾਫ਼ - 1 ਅਤੇ 2 ਦੀਆਂ ਘੱਟੋ-ਘੱਟ 10 ਟੀਮਾਂ ਬਣਾਈਆਂ ਗਈਆਂ ਸਨ, ਜਿਨ੍ਹਾਂ ਨੇ ਤਕਨੀਕੀ ਅਤੇ ਵਿਗਿਆਨਕ ਢੰਗ ਨਾਲ ਜਾਂਚ ਕੀਤੀ ਅਤੇ ਪੰਜ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ 1000 ਤੋਂ ਕਿਲੋਮੀਟਰ ਵੱਧ ਪਿੱਛਾ ਕਰਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਡੀਸੀਪੀ ਸਿਟੀ ਡਾ. ਪ੍ਰਗਿਆ ਜੈਨ ਅਤੇ ਡੀਸੀਪੀ ਡਿਟੈਕਟਿਵ ਹਰਪ੍ਰੀਤ ਸਿੰਘ ਮੰਡੇਰ ਦੀ ਅਗਵਾਈ ਵਿੱਚ ਏਡੀਸੀਪੀ ਸਿਟੀ-2 ਪ੍ਰਭਜੋਤ ਸਿੰਘ ਵਿਰਕ ਅਤੇ ਏਡੀਸੀਪੀ ਡਿਟੈਕਟਿਵ ਨਵਜੋਤ ਸਿੰਘ ਅਧੀਨ ਪੁਲਿਸ ਟੀਮਾਂ ਨੇ ਇਸ ਗੁੰਝਲਦਾਰ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਅਤੇ ਦੋਸ਼ੀ ਵਿਅਕਤੀਆਂ ਦਾ ਪਿੱਛਾ ਕੀਤਾ, ਜੋ ਗ੍ਰਿਫ਼ਤਾਰੀ ਦੇ ਡਰ ਤੋਂ ਵਾਰਦਾਤ ਵਾਲੇ ਦਿਨ ਪੰਜਾਬ ਤੋਂ ਭੱਜ ਗਏ ਅਤੇ ਅੰਮ੍ਰਿਤਸਰ ਵਾਪਸ ਜਾਣ ਤੋਂ ਪਹਿਲਾਂ ਚੰਡੀਗੜ੍ਹ, ਪਾਣੀਪਤ, ਦਿੱਲੀ, ਆਗਰਾ, ਅਯੁੱਧਿਆ ਅਤੇ ਹਰਿਆਣਾ/ਯੂ.ਪੀ. ਗਏ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮਾਂ ਨੇ ਸਬਜੀ ਮੰਡੀ ਵੱਲਾ, ਰੇਲਵੇ ਟਰੈਕ ਨੇੜੇ ਟੋਆ ਪੁੱਟ ਕੇ ਹਥਿਆਰ ਤੇ ਗੋਲਾ ਸਿੱਕਾ ਸੁਰੱਖਿਅਤ ਢੰਗ ਨਾਲ ਛੁਪਾ ਦਿੱਤਾ ਸੀ। ਸੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਅਜੀਤ ਕੁਮਾਰ ਉਰਫ ਗੋਲੂ ਨੇ ਅਕਤੂਬਰ 2023 ਵਿੱਚ ਆਪਣੇ ਸਾਥੀਆਂ ਨਾਲ ਮਿਲ ਕੇ ਥਾਣਾ ਬੀ ਡਵੀਜ਼ਨ ਅੰਮ੍ਰਿਤਸਰ ਦੇ ਖੇਤਰ ਵਿੱਚੋਂ 4.2 ਕਿਲੋ ਸੋਨਾ ਚੋਰੀ ਕੀਤਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਐਫਆਈਆਰ ਨੰਬਰ 25 ਮਿਤੀ 22-2-2024 ਨੂੰ ਥਾਣਾ ਸਿਵਲ ਲਾਈਨ, ਅੰਮ੍ਰਿਤਸਰ ਵਿਖੇ ਭਾਰਤੀ ਦੰਡਾਵਲੀ ਦੀ ਧਾਰਾ 457 ਅਤੇ 380 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Punjab Bani 06 March,2024
ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਵੋਟਿੰਗ ਜਾਂ ਸਦਨ ਵਿੱਚ ਭਾਸ਼ਨ ਦੇਣ ਲਈ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਮੁਕੱਦਮੇ ਤੋਂ ਛੋਟ ਨਹੀਂ : ਸੁਪਰੀਮ ਕੋਰਟ

ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਵੋਟਿੰਗ ਜਾਂ ਸਦਨ ਵਿੱਚ ਭਾਸ਼ਨ ਦੇਣ ਲਈ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਮੁਕੱਦਮੇ ਤੋਂ ਛੋਟ ਨਹੀਂ : ਸੁਪਰੀਮ ਕੋਰਟ ਨਵੀਂ ਦਿੱਲੀ, 4 ਮਾਰਚ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਵੋਟਿੰਗ ਜਾਂ ਸਦਨ ਵਿੱਚ ਭਾਸ਼ਨ ਦੇਣ ਲਈ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਮੁਕੱਦਮੇ ਤੋਂ ਛੋਟ ਨਹੀਂ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਸੱਤ ਜੱਜਾਂ ਦੇ ਸੰਵਿਧਾਨਕ ਬੈਂਚ ਨੇ ਝਾਰਖੰਡ ਮੁਕਤੀ ਮੋਰਚਾ (ਜੇਐੱਮਐੱਮ) ਰਿਸ਼ਵਤ ਮਾਮਲੇ ਵਿੱਚ ਪੰਜ ਜੱਜਾਂ ਦੇ ਬੈਂਚ ਵੱਲੋਂ ਦਿੱਤੇ 1998 ਦੇ ਫੈਸਲੇ ਨੂੰ ਸਰਬਸੰਮਤੀ ਨਾਲ ਉਲਟਾ ਦਿੱਤਾ। ਪੰਜ ਜੱਜਾਂ ਦੇ ਬੈਂਚ ਦੇ ਫੈਸਲੇ ਤਹਿਤ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਵੋਟਿੰਗ ਜਾਂ ਸਦਨ ਵਿੱਚ ਭਾਸ਼ਨ ਲਈ ਰਿਸ਼ਵਤ ਲੈਣ ਦੇਣ ਦੇ ਮਾਮਲਿਆਂ ਵਿੱਚ ਮੁਕੱਦਮੇ ਤੋਂ ਛੋਟ ਦਿੱਤੀ ਗਈ ਸੀ। ਚੀਫ ਜਸਟਿਸ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਰਿਸ਼ਵਤਖੋਰੀ ਦੇ ਮਾਮਲੇ ਕਾਨੂੰਨਸਾਜ਼ ਵਿਸ਼ੇਸ਼ ਅਧਿਕਾਰ ਤਹਿਤ ਸੁਰੱਖਿਅਤ ਨਹੀਂ ਹਨ ਅਤੇ 1998 ਦੇ ਫੈਸਲੇ ਦੀ ਵਿਆਖਿਆ ਸੰਵਿਧਾਨ ਦੀ ਧਾਰਾ 105 ਅਤੇ 194 ਦੇ ਉਲਟ ਹੈ।

Punjab Bani 04 March,2024
ਰਾਜਪਾਲ ਦੇ ਭਾਸ਼ਣ ਤੋਂ ਭੱਜ ਜਾਣ ’ਤੇ ਵਿਰੋਧੀ ਧਿਰ ਉਤੇ ਜੰਮ ਕੇ ਵਰ੍ਹੇ ਮੁੱਖ ਮੰਤਰੀ

ਰਾਜਪਾਲ ਦੇ ਭਾਸ਼ਣ ਤੋਂ ਭੱਜ ਜਾਣ ’ਤੇ ਵਿਰੋਧੀ ਧਿਰ ਉਤੇ ਜੰਮ ਕੇ ਵਰ੍ਹੇ ਮੁੱਖ ਮੰਤਰੀ ਪੰਜਾਬ ਤੇ ਪੰਜਾਬੀਆਂ ਦੀ ਤਰੱਕੀ ਤੇ ਖੁਸ਼ਹਾਲੀ ਵਿਰੋਧੀਆਂ ਨੂੰ ਹਜ਼ਮ ਨਹੀਂ ਹੋ ਰਹੀ ਵਿਰੋਧੀ ਧਿਰ ਦੇ ਵਿਧਾਇਕਾਂ ਨੂੰ ਸਦਨ ਵਿੱਚੋਂ ਭੱਜ ਜਾਣ ਤੋਂ ਡੱਕਣ ਲਈ ਵਿਧਾਨ ਸਭਾ ਦੇ ਸਪੀਕਰ ਨੂੰ ਤੋਹਫੇ ਵਜੋਂ ਜਿੰਦਰਾ ਭੇਟ ਕੀਤਾ ਵਿਰੋਧੀ ਪਾਰਟੀ ਨੂੰ ਮੌਕਾਪ੍ਰਸਤ ਅਤੇ ਦਲ-ਬਦਲੂਆਂ ਦੀ ਜੁੰਡਲੀ ਦੱਸਿਆ ਜੋ ਨਿੱਜੀ ਹਿੱਤਾਂ ਲਈ ਵਾਰ-ਵਾਰ ਵਫਾਦਾਰੀਆਂ ਬਦਲਦੇ ਹਨ ਮੁੱਖ ਮਸਲਿਆਂ ਤੋਂ ਭੱਜਣ ਜਾਣਾ ਕਾਂਗਰਸ ਦੇ ਡੀ.ਐਨ.ਏ. ਵਿੱਚ ਸੂਬੇ ਦੇ ਹਰੇਕ ਖੇਤਰ ਵਿੱਚ ਹੋ ਰਿਹਾ ਬੇਮਿਸਾਲ ਵਿਕਾਸ ਚੰਡੀਗੜ੍ਹ, 4 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਾਜਪਾਲ ਦੇ ਭਾਸ਼ਣ ਤੋਂ ਭੱਜ ਜਾਣ ਲਈ ਵਿਰੋਧੀ ਧਿਰ ਉਤੇ ਜੰਮ ਕੇ ਵਰ੍ਹਦਿਆਂ ਕਿਹਾ ਕਿ ਅਸਲ ਵਿੱਚ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਕੀਤੇ ਜਾ ਰਹੇ ਉਪਰਾਲੇ ਵਿਰੋਧੀ ਪਾਰਟੀ ਦੇ ਵਿਧਾਇਕਾਂ ਨੂੰ ਹਜ਼ਮ ਨਹੀਂ ਹੋ ਰਹੇ। ਸਦਨ ਵਿੱਚ ਰਾਜਪਾਲ ਦੇ ਭਾਸ਼ਣ ਉਤੇ ਚਰਚਾ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਨੇਤਾਵਾਂ ਨੂੰ ਸੂਬੇ ਦੀ ਭੋਰਾ ਵੀ ਪ੍ਰਵਾਹ ਨਹੀਂ ਸਗੋਂ ਇਹ ਲੋਕ ਕਿਸੇ ਨਾ ਕਿਸੇ ਢੰਗ ਨਾਲ ਸਿਆਸੀ ਚੌਧਰੀ ਬਣੇ ਰਹਿਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਦੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਅਣਥੱਕ ਯਤਨ ਕਰ ਰਹੀ ਹੈ ਤਾਂ ਵਿਰੋਧੀ ਪਾਰਟੀ ਅੰਨਦਾਤਿਆਂ ਦੇ ਮੁੱਦਿਆਂ ਉਤੇ ਸਿਰਫ ਮਗਰਮੱਛ ਦੇ ਹੰਝੂ ਵਹਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਲੀਡਰਾਂ ਦੇ ਸ਼ੱਕੀ ਕਿਰਦਾਰ ਕਰਕੇ ਇਨ੍ਹਾਂ ਨੂੰ ਸੂਬੇ ਦੇ ਲੋਕਾਂ ਨੇ ਮੂੰਹ ਨਹੀਂ ਲਾਇਆ ਅਤੇ ਹੁਣ ਅਗਾਮੀ ਲੋਕ ਸਭਾ ਚੋਣਾਂ ਵਿੱਚ ਵੀ ਇਹ ਪੰਜਾਬ ਵਾਸੀ ਇਨ੍ਹਾਂ ਨੂੰ ਸਬਕ ਸਿਖਾਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਸੂਬਾ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਬੇਮਿਸਾਲ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੂੰ ਲੋਕਾਂ ਦੀ ਭਲਾਈ ਜਾਂ ਲੋਕਾਂ ਦੀ ਖੁਸ਼ਹਾਲੀ ਨਾਲ ਕੋਈ ਲੈਣਾ-ਦੇਣਾ ਨਹੀਂ ਸਗੋਂ ਇਨ੍ਹਾਂ ਆਗੂਆਂ ਨੂੰ ਸਿਰਫ਼ ਸੱਤਾ ਹਾਸਲ ਕਰਨ ਦੀ ਚਿੰਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ ਲੋਕਾਂ ਦੀਆਂ ਮਾੜੀਆਂ ਨੀਤੀਆਂ ਨੇ ਸੂਬੇ ਦਾ ਭਵਿੱਖ ਤਬਾਹ ਕਰ ਦਿੱਤਾ ਹੈ। ਲੋਕਾਂ ਨੂੰ ਦੋ ਡੰਗ ਦੀ ਰੋਟੀ ਦਾ ਬੰਦੋਬਸਤ ਕਰਨ ਲਈ ਮਾਮੂਲੀ ਜਿਹੀਆਂ ਨੌਕਰੀਆਂ ਕਰਨੀਆਂ ਪਈਆਂ ਹਨ, ਜਦੋਂ ਕਿ ਇਨ੍ਹਾਂ ਲੋਕਾਂ ਨੇ ਆਪਣੇ ਪਿਓ-ਦਾਦਿਆਂ ਦੇ ਤਸਕਰੀ ਦੇ 'ਸੋਨੇ ਦੇ ਬਿਸਕੁਟਾਂ' ਦੇ ਸਹਾਰੇ ਜ਼ਿੰਦਗੀ ਦਾ ਆਨੰਦ ਮਾਣਿਆ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਸਰਕਾਰ ਨੇ ਇੱਕ ਵਾਰ ਵੀ ਇਹ ਨਹੀਂ ਕਿਹਾ ਕਿ ਸੂਬੇ ਦਾ ਖਜ਼ਾਨਾ ਖਾਲੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦਾ ਇਕ-ਇਕ ਪੈਸਾ ਲੋਕਾਂ ਦੀ ਭਲਾਈ ਲਈ ਸੂਝ-ਬੂਝ ਨਾਲ ਵਰਤਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਦੌਰਾਨ ਸੂਬੇ ਨੇ ਬੇਮਿਸਾਲ ਤਰੱਕੀ ਅਤੇ ਵਿਕਾਸ ਕੀਤਾ ਹੈ ਜਿਸ ਨੂੰ ਇਹ ਆਗੂ ਹਜ਼ਮ ਨਹੀਂ ਕਰ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਆਮ ਆਦਮੀ ਕਲੀਨਿਕ, ਤੀਰਥ ਯਾਤਰਾ ਯੋਜਨਾ, ਸਕੂਲ ਆਫ਼ ਐਮੀਨੈਂਸ, ਮੁਫ਼ਤ ਬਿਜਲੀ, ਬੁਨਿਆਦੀ ਢਾਂਚੇ ਦਾ ਵੱਡੇ ਪੱਧਰ 'ਤੇ ਵਿਕਾਸ ਜਾਂ ਹੋਰ ਲੋਕ ਪੱਖੀ ਪਹਿਲਕਦਮੀਆਂ ਦੀ ਕੋਈ ਪ੍ਰਵਾਹ ਨਹੀਂ। ਉਨ੍ਹਾਂ ਕਿਹਾ ਕਿ ਇਨ੍ਹਾਂ ਲਾਲਸੀ ਲੀਡਰਾਂ ਨੂੰ ਸਿਰਫ਼ ਸੱਤਾ ਦੀ ਭੁੱਖ ਹੈ ਕਿਉਂਕਿ ਇਹ ਲੋਕ ਇਸ ਤੋਂ ਬਿਨਾਂ ਨਹੀਂ ਰਹਿ ਸਕਦੇ ਅਤੇ ਵਿਰੋਧੀ ਧਿਰ ਵਿੱਚ ਰਹਿ ਕੇ ਇਨ੍ਹਾਂ ਦਾ ਗੁਜ਼ਾਰਾ ਹੁਣ ਬਹੁਤ ਔਖਾ ਹੋ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਦੀ ਨਿਰਾਸ਼ਾਜਨਕ ਕਾਰਗੁਜ਼ਾਰੀ ਤੋਂ ਤੰਗ ਆ ਕੇ ਲੋਕਾਂ ਨੇ ਸਾਲ 2022 ਵਿੱਚ ਗੈਰ-ਸਿਆਸੀ ਪਿਛੋਕੜ ਵਾਲੇ 95 ਫੀਸਦੀ ਲੋਕਾਂ ਨੂੰ ਆਪਣੇ ਵਿਧਾਇਕ ਚੁਣਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਨਿੱਜੀ ਕੰਪਨੀ ਦੇ ਜੀ.ਵੀ.ਕੇ. ਪਾਵਰ ਪਾਵਰ ਦੀ ਮਾਲਕੀ ਵਾਲੇ ਗੋਇੰਦਵਾਲ ਪਾਵਰ ਪਲਾਂਟ ਨੂੰ ਖਰੀਦ ਕੇ ਸਫਲਤਾ ਦੀ ਨਵੀਂ ਕਹਾਣੀ ਲਿਖੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਹਿਲੀ ਵਾਰ ਉਲਟਾ ਰੁਝਾਨ ਦੇਖਣ ਨੂੰ ਮਿਲਿਆ ਹੈ ਕਿਉਂਕਿ ਸਰਕਾਰ ਨੇ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ ਜਦਕਿ ਪਹਿਲਾਂ ਸੂਬਾ ਸਰਕਾਰਾਂ ਆਪਣੀਆਂ ਜਾਇਦਾਦਾਂ ਚਹੇਤੇ ਵਿਅਕਤੀਆਂ ਨੂੰ ਕੌਡੀਆਂ ਦੇ ਭਾਅ ਵੇਚਦੀਆਂ ਸਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਸ ਥਰਮਲ ਪਲਾਂਟ ਦਾ ਨਾਂ ਤੀਜੇ ਸਿੱਖ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਂ ’ਤੇ ਰੱਖਿਆ ਗਿਆ ਹੈ, ਜਿਨ੍ਹਾਂ ਨੇ ਆਪਣਾ ਜ਼ਿਆਦਾਤਰ ਸਮਾਂ ਗੋਇੰਦਵਾਲ ਸਾਹਿਬ ਵਿਖੇ ਬਿਤਾਇਆ ਸੀ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿੱਚੋਂ ਬਹੁਤੇ ਆਗੂ ‘ਮੌਕਾਪ੍ਰਸਤ ਅਤੇ ਦਲ-ਬਦਲੂ’ ਹਨ ਜੋ ਆਪਣੇ ਸਵਾਰਥਾਂ ਅਨੁਸਾਰ ਵਫ਼ਾਦਾਰੀ ਬਦਲ ਲੈਂਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਕਦੇ ਵੀ ਆਮ ਆਦਮੀ ਦੀ ਭਲਾਈ ਦੀ ਪ੍ਰਵਾਹ ਨਹੀਂ ਕੀਤੀ ਅਤੇ ਹਮੇਸ਼ਾ ਆਪਣੇ ਹਿੱਤਾਂ ਨੂੰ ਪਹਿਲ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਸਿਰਫ਼ ਆਪਣੀ ਹਾਈਕਮਾਨ ਨੂੰ ਖੁਸ਼ ਕਰਨ ਲਈ ਪੰਜਾਬ ਦਾ ਪੈਸਾ ਦੂਜੇ ਸੂਬਿਆਂ ਵਿੱਚ ਲੁਟਾ ਦਿੱਤਾ ਹੈ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਹੋਇਆ ਹੈ ਅਤੇ ਇਸ ਨੂੰ ਸਹਿਣ ਨਹੀਂ ਕੀਤਾ ਜਾ ਸਕਦਾ। ਮੁੱਖ ਮੰਤਰੀ ਨੇ ਸਦਨ ਦੇ ਸਪੀਕਰ ਨੂੰ ਜਿੰਦਰਾ ਭੇਟ ਕਰਕੇ ਵਿਧਾਨ ਸਭਾ ਸਦਨ ਦੇ ਗੇਟ ਨੂੰ ਅੰਦਰੋਂ ਤਾਲਾ ਲਗਾਉਣ ਦੀ ਅਪੀਲ ਕੀਤੀ ਤਾਂ ਜੋ ਵਿਰੋਧੀ ਧਿਰ ਬਾਹਰ ਨਾ ਜਾ ਸਕੇ। ਉਨ੍ਹਾਂ ਕਿਹਾ, “ਰਾਜਪਾਲ ਦੇ ਭਾਸ਼ਣ ਦੌਰਾਨ ਵਿਰੋਧੀ ਧਿਰ ਸਦਨ ਤੋਂ ਭੱਜ ਗਈ ਸੀ, ਸਦਨ ਦੇ ਨਿਗਰਾਨ ਵਜੋਂ ਸਪੀਕਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਵਿਰੋਧੀ ਧਿਰ ਸਦਨ ਤੋਂ ਨਾ ਭੱਜੇ। ਵਿਰੋਧੀ ਧਿਰ ਨੂੰ ਰੋਜ਼ਾਨਾ ਕਿਸੇ ਨਾ ਕਿਸੇ ਬਹਾਨੇ ਸਦਨ ਤੋਂ ਭੱਜਣ ਦੀ ਆਦਤ ਹੈ, ਜਿਸ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ ਕਿਉਂਕਿ ਇਹ ਸਦਨ ਦਾ ਮਜ਼ਾਕ ਹੈ।” ਉਨ੍ਹਾਂ ਕਿਹਾ ਕਿ ਜਮਹੂਰੀਅਤ ਦੇ ਸਮੁੱਚੇ ਇਤਿਹਾਸ ਵਿੱਚ ਸਪੀਕਰ ਨੂੰ ਕਦੇ ਵੀ ਕਿਸੇ ਨੇ ਅਜਿਹਾ ਤੋਹਫਾ ਨਹੀਂ ਦਿੱਤਾ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੇ ਇਨ੍ਹਾਂ ਆਗੂਆਂ ਨੂੰ ਸਦਨ ਦੀ ਕਾਰਵਾਈ ਦੌਰਾਨ ਭੱਜਣ ਲਈ ਨਹੀਂ ਚੁਣਿਆ, ਸਗੋਂ ਇਨ੍ਹਾਂ ਨੂੰ ਬਹਿਸਾਂ ਵਿੱਚ ਹਿੱਸਾ ਲੈਣ ਲਈ ਚੁਣਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਜਮਹੂਰੀਅਤ ਨੂੰ ਬਚਾਉਣ ਦਾ ਇਕੋ-ਇਕ ਮਕਸਦ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਧਿਰ ਰਾਜਪਾਲ ਦੇ ਭਾਸ਼ਣ ਤੋਂ ਸਿਰਫ਼ ਇਸ ਲਈ ਭੱਜ ਗਈ ਹੈ ਕਿਉਂਕਿ ਉਹ ਸੱਚਾਈ ਸੁਣਨਾ ਨਹੀਂ ਚਾਹੁੰਦੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਵਿਧਾਨ ਸਭਾ ਦੇ ਲੰਬੇ ਸੈਸ਼ਨ ਦੀ ਮੰਗ ਕਰਦੀ ਸੀ ਪਰ ਹੁਣ ਉਹ ਇਸ ਵਿੱਚ ਹਾਜ਼ਰ ਹੋਣ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਵਿਰੋਧੀ ਧਿਰ ਨੇ ਵਾਕਆਊਟ ਕਰਕੇ ਆਪਣੀਆਂ ਬੈਠਕਾਂ ਨੂੰ ਖਤਰੇ ਵਿੱਚ ਪਾਉਣਾ ਹੈ ਤਾਂ ਲੰਬੇ ਸੈਸ਼ਨਾਂ ਦਾ ਕੋਈ ਫਾਇਦਾ ਨਹੀਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤਰ੍ਹਾਂ ਸਦਨ ਵਿੱਚੋਂ ਭੱਜ ਜਾਣਾ ਵਿਰੋਧੀ ਧਿਰ ਦੇ ਪਤਨ ਦਾ ਕਾਰਨ ਹੈ ਕਿਉਂਕਿ ਜਨਤਕ ਮਹੱਤਵ ਵਾਲੇ ਮੁੱਦਿਆਂ ਤੋਂ ਭੱਜਣ ਦੇ ਉਨ੍ਹਾਂ ਦੇ ਅਜਿਹੇ ਰਵੱਈਏ ਨੂੰ ਲੋਕ ਪਹਿਲਾਂ ਹੀ ਰੱਦ ਕਰ ਚੁੱਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਮੁੱਖ ਮਸਲਿਆਂ ਤੋਂ ਭੱਜ ਜਾਣਾ ਕਾਂਗਰਸ ਦੇ ਡੀ.ਐਨ.ਏ. ਵਿੱਚ ਹੈ ਅਤੇ ਏਸੇ ਰਾਹ ਉਤੇ ਸੂਬਾ ਕਾਂਗਰਸ ਚੱਲ ਰਹੀ ਹੈ। ਇਸ ਦੀ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਜਦੋਂ ਦੇਸ਼ ਵਿੱਚ ਬਜਟ ਇਜਲਾਸ ਚੱਲ ਰਿਹਾ ਸੀ ਤਾਂ ਉਸ ਵੇਲੇ ਕਾਂਗਰਸ ਦਾ ਸੀਨੀਅਰ ਨੇਤਾ ਰਾਹੁਲ ਗਾਂਧੀ ਛੱਤੀਸਗੜ੍ਹ ਦੇ ਜੰਗਲਾਂ ਵਿੱਚ ਭਟਕ ਰਿਹਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਵਿੱਚ ਕਾਂਗਰਸ ਸਭ ਤੋਂ ਗੈਰ-ਜ਼ਿੰਮੇਵਾਰਾਨਾ ਪਾਰਟੀ ਹੈ ਜਿਸ ਨੂੰ ਆਮ ਵਿਅਕਤੀ ਦੀ ਰੱਤੀ ਭਰ ਵੀ ਪ੍ਰਵਾਹ ਨਹੀਂ। ਮੁੱਖ ਮੰਤਰੀ ਨੇ ਕਿਹਾ, “ਇਹ ਲੀਡਰ ਮੇਰੇ ਨਾਲ ਈਰਖਾ ਕਰਦੇ ਹਨ ਕਿਉਂਕਿ ਇਹ ਇਸ ਗੱਲੋਂ ਬੁਰੀ ਤਰ੍ਹਾਂ ਬੁਖਲਾਏ ਹੋਏ ਹਨ ਕਿ ਸਧਾਰਨ ਵਿਅਕਤੀ ਦਾ ਪੁੱਤ ਸੂਬਾ ਸਰਕਾਰ ਦੀ ਵਾਗਡੋਰ ਕਿਉਂ ਸੰਭਾਲੀ ਬੈਠਾ ਹੈ। ਆਮ ਲੋਕਾਂ ਦੇ ਉਲਟ ਇਹ ਲੀਡਰ ਮਹਿੰਗੇ ਸ਼ਾਲ ਅਤੇ ਗਹਿਣਿਆਂ ਦਾ ਵਿਖਾਵਾ ਕਰਦੇ ਹਨ।” ਭਗਵੰਤ ਸਿੰਘ ਮਾਨ ਨੇ ਕਾਂਗਰਸੀ ਨੇਤਾਵਾਂ ਨੂੰ ਇਹ ਦੱਸਣ ਦੀ ਚੁਣੌਤੀ ਦਿੱਤੀ ਕਿ ਕੀ ਉਨ੍ਹਾਂ ਨੂੰ ਇਸ ਪਵਿੱਤਰ ਸਦਨ ਦਾ ਕੀਮਤੀ ਸਮਾਂ ਬਰਬਾਦ ਕਰਨ ਲਈ ਚੁਣਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕ ਸ਼ਹੀਦ ਭਗਤ ਸਿੰਘ ਵਰਗੇ ਨਾਇਕਾਂ ਦੀਆਂ ਮਹਾਨ ਕੁਰਬਾਨੀਆਂ ਦਾ ਨਿਰਾਦਰ ਕਰ ਰਹੇ ਹਨ ਜਿਨ੍ਹਾਂ ਨੇ ਦੇਸ਼ ਵਿੱਚ ਜਮਹੂਰੀਅਤ ਪ੍ਰਣਾਲੀ ਲਾਗੂ ਕਰਨ ਲਈ ਜਾਨਾਂ ਨਿਛਾਵਰ ਕਰ ਦਿੱਤੀਆਂ ਸਨ। ਉਨ੍ਹਾਂ ਕਿਹਾ ਕਿ ਕਾਂਗਰਸੀ ਵਿਧਾਇਕਾਂ ਨੂੰ ਸਦਨ ਵਿੱਚ ਮਿਲੇ ਸਮੇਂ ਦੌਰਾਨ ਨਾਅਰੇਬਾਜ਼ੀ ਕਰਨ ਵਿੱਚ ਸਮਾਂ ਬਰਬਾਦ ਕਰਨ ਦੀ ਬਜਾਏ ਸੂਬਾ ਸਰਕਾਰ ਦੀ ਜਨਤਕ ਮੁੱਦਿਆਂ ਉਤੇ ਮੁਖਾਲਫ਼ਤ ਕਰਨੀ ਚਾਹੀਦੀ ਸੀ। ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਜਮਹੂਰੀ ਕਦਰਾਂ-ਕੀਮਤਾਂ ਦਾ ਘਾਣ ਕਰਨ ਲਈ ਕਾਂਗਰਸ ਪਾਰਟੀ ਦੀ ਸਖ਼ਤ ਅਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਅਗਾਮੀ ਚੋਣਾਂ ਵਿੱਚ ਇਸ ਪਾਰਟੀ ਦਾ ਸੂਬੇ ਵਿੱਚ ਖੁਰਾ-ਖੋਜ ਮਿਟ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਹੁਣ ਗੋਡਿਆਂ ਭਾਰ ਹੋਈ ਹੈ ਅਤੇ ਇਹ ਪਾਰਟੀ ਹਰ ਰੋਜ਼ 'ਆਪ' ਕੋਲ ਗਠਜੋੜ ਕਰਨ ਲਈ ਤਰਲੇ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਿਆਸੀ ਆਗੂ ਚੱਲ ਹੋਏ ਕਾਰਤੂਸ ਹਨ, ਜਿਨ੍ਹਾਂ ਦਾ ਲੋਕਾਂ ਵਿੱਚ ਕੋਈ ਆਧਾਰ ਨਹੀਂ ਹੈ ਅਤੇ ਲੋਕਾਂ ਵੱਲੋਂ ਇਨ੍ਹਾਂ ਨੂੰ ਪੂਰੀ ਤਰ੍ਹਾਂ ਨਕਾਰਿਆ ਜਾ ਚੁੱਕਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ “ਜਿੱਥੇ ‘ਆਪ’ ਦੇ ਵਿਧਾਇਕ ਬਚਪਨ ਤੋਂ ਹੀ ਆਟੇ ਦੇ ਬਣੇ ਬਿਸਕੁਟ ਖਾਂਦੇ ਆ ਰਹੇ ਹਨ, ਉੱਥੇ ਹੀ ਕਾਂਗਰਸ ਦੇ ਚੋਟੀ ਦੇ ਆਗੂਆਂ ਕੋਲ ਆਪਣੇ ਪਿਉ-ਦਾਦਿਆਂ ਵੱਲੋਂ ਤਸਕਰੀ ਰਾਹੀਂ ਲਿਆਂਦੇ ਗਏ ਸੋਨੇ ਦੇ ਬਿਸਕੁਟ ਸਨ।” ਬਾਦਲ ਪਰਿਵਾਰ ਵੱਲੋਂ ਨਿੱਜੀ ਫਾਇਦਿਆਂ ਲਈ ਸੂਬੇ ਦੇ ਕਰੋੜਾਂ ਰੁਪਏ ਲੁੱਟਣ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੁਖਵਿਲਾਸ ਹੋਟਲ ਦੀ ਉਸਾਰੀ ਲਈ ਬਾਦਲਾਂ ਨੂੰ ਲਾਭ ਪਹੁੰਚਾਉਣ ਵਾਸਤੇ ਸੱਤ ਸਿਤਾਰਾ ਰਿਜ਼ਾਰਟ ਦੇ ਲਗਜ਼ਰੀ ਟੈਕਸ ਅਤੇ ਹੋਰਾਂ ਨੂੰ ਮੁਆਫ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਬੜਾ ਮੰਦਭਾਗਾ ਹੈ ਕਿ ਇਸ ਰਿਜ਼ਾਰਟ ਦੇ 108 ਕਰੋੜ ਰੁਪਏ ਮੁਆਫ਼ ਕਰ ਦਿੱਤੇ ਗਏ ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸਲ ਵਿੱਚ ਮੈਟਰੋ ਈਕੋ ਗ੍ਰੀਨ ਰਿਜ਼ੋਰਟ ਪਿੰਡ ਪੱਲਣਪੁਰ ਜਿਸ ਨੂੰ ਹੁਣ ਸੁਖਵਿਲਾਸ ਕਿਹਾ ਜਾਂਦਾ ਹੈ, ਸੂਬੇ ਲਈ ਅਸਲੀ ਦੁਖ ਵਿਲਾਸ ਹੈ ਕਿਉਂਕਿ ਇਹ ਪੰਜਾਬੀਆਂ ਦੇ ਖੂਨ ਨਾਲ ਉਸਾਰਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਆਗੂ ਦੇਸ਼ ਦੀ ਜਮਹੂਰੀਅਤ ਵਿਵਸਥਾ 'ਤੇ ਕਲੰਕ ਹਨ ਕਿਉਂਕਿ ਇਨ੍ਹਾਂ 'ਚ ਸ਼ਿਸ਼ਟਾਚਾਰ ਦੀ ਘਾਟ ਹੈ। ਉਨ੍ਹਾਂ ਕਿਹਾ ਕਿ ਭਾਵੇਂ ਇਹ ਕਾਨਵੈਂਟ ਸਕੂਲਾਂ ਵਿੱਚ ਪੜ੍ਹੇ ਹਨ, ਪਰ ਇਨ੍ਹਾਂ ਵਿੱਚ ਕਿਸੇ ਨਾਲ ਗੱਲ ਕਰਨ ਦੀ ਤਹਿਜ਼ੀਬ ਵੀ ਨਹੀਂ ਹੈ ਕਿਉਂਕਿ ਇਹ ਹੰਕਾਰੀ ਅਤੇ ਸੱਤਾ ਦੇ ਨਸ਼ੇ ਵਿੱਚ ਹਨ। ਨਵਜੋਤ ਸਿੰਘ ਸਿੱਧੂ ਦੀ ਤੁਲਨਾ ਕਠੂਆ ਤੋਂ ਪੰਜਾਬ ਵੱਲ ਬਿਨਾਂ ਡਰਾਈਵਰ ਦੇ ਚੱਲੀ ਮਾਲ ਗੱਡੀ ਨਾਲ ਕਰਦੇ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ “ਸਿੱਧੂ ਵਨ ਮੈਨ ਸ਼ੋਅ ਹੈ, ਜਿਸ ਨੂੰ ਕਿਸੇ ਦੀ ਪ੍ਰਵਾਹ ਨਹੀਂ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਪੁਰਾਣੇ ਮਾਡਲ ਦੀ ਫੀਏਟ ਕਾਰ ਵਾਂਗ ਹੈ, ਜਿਸ ਨੂੰ ਆਧੁਨਿਕ ਲੋੜਾਂ ਮੁਤਾਬਕ ਅਪਡੇਟ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਲਾਈ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, ਆਮ ਆਦਮੀ ਕਲੀਨਿਕ, ਸਕੂਲ ਆਫ਼ ਐਮੀਨੈਂਸ, ਸੜਕ ਸੁਰੱਖਿਆ ਫੋਰਸ ਅਤੇ ਹੋਰ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਰਕਾਰੀ ਹਸਪਤਾਲਾਂ ਵਿੱਚ ਹੀ ਲੋਕਾਂ ਨੂੰ ਮੁਫ਼ਤ ਦਵਾਈਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਇਸੇ ਤਰ੍ਹਾਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਵੀ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਇਕ ਨਵੇਂ ਯੁੱਗ ਦਾ ਗਵਾਹ ਬਣਿਆ ਹੈ ਕਿਉਂਕਿ ਮਾਪੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਤਬਦੀਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਸਾਰੀਆਂ 13 ਲੋਕ ਸਭਾ ਸੀਟਾਂ ‘ਆਪ’ ਨੂੰ ਦੇਣ ਦਾ ਮਨ ਬਣਾ ਲਿਆ ਹੈ ਤਾਂ ਜੋ ਚੱਲ ਰਹੇ ਵਿਕਾਸ ਨੂੰ ਹੋਰ ਹੁਲਾਰਾ ਦਿੱਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ‘ਰੰਗਲਾ ਪੰਜਾਬ’ ਸਿਰਜਣ ਲਈ ਪੰਜਾਬ ਦੇ ਲੋਕਾਂ ਦੀ ਪੂਰੀ ਤਨਦੇਹੀ ਨਾਲ ਸੇਵਾ ਕਰਨ ਦੇ ਯਤਨ ਜਾਰੀ ਰੱਖੇਗੀ।

Punjab Bani 04 March,2024
ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ 13 ਸਕੂਲ ਆਫ ਐਮੀਨੈਂਸ ਲੋਕਾਂ ਨੂੰ ਕੀਤੇ ਸਮਰਪਿਤ

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ 13 ਸਕੂਲ ਆਫ ਐਮੀਨੈਂਸ ਲੋਕਾਂ ਨੂੰ ਕੀਤੇ ਸਮਰਪਿਤ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਬਣਾ ਕੇ ਆਮ ਆਦਮੀ ਨੂੰ ਅਖ਼ਤਿਆਰ ਮੁਹੱਈਆ ਕਰਨ ਦਾ ਇਹ ਯਾਦਗਾਰੀ ਦਿਨਃ ਕੇਜਰੀਵਾਲ ਇਹ ਸਕੂਲ ਵਿਦਿਆਰਥੀਆਂ ਨੂੰ ਜੀਵਨ ਵਿੱਚ ਉੱਚ ਮੁਕਾਮ ਹਾਸਲ ਕਰਨ ਦਾ ਵਿਸ਼ਵਾਸ ਦੇ ਰਹੇ ਨੇ ਕੇਂਦਰ ਦੇ ਪੱਖਪਾਤੀ ਰਵੱਈਏ ਦਾ ਮੁਕਾਬਲਾ ਕਰਨ ਲਈ 'ਆਪ' ਨੂੰ ਸਾਰੀਆਂ 13 ਲੋਕ ਸਭਾ ਸੀਟਾਂ ਜਿਤਾ ਕੇ ਭਗਵੰਤ ਮਾਨ ਦੇ ਹੱਥ ਮਜ਼ਬੂਤ ਕਰਨ ਦੀ ਲੋਕਾਂ ਨੂੰ ਅਪੀਲ ਵਿਦਿਆਰਥੀ ਮਿਸਾਲੀ ਤਬਦੀਲੀ ਦੇ ਗਵਾਹ ਬਣੇ ਕਿਉਂਕਿ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਹੁਣ ਸਰਕਾਰੀ ਸਕੂਲਾਂ ਵਿੱਚ ਹੋ ਰਹੇ ਨੇ ਦਾਖ਼ਲਃ ਮੁੱਖ ਮੰਤਰੀ ਪੰਜਾਬ ਸਰਕਾਰ ਆਮ ਆਦਮੀ ਨੂੰ ਲਾਭ ਪਹੁੰਚਾਉਣ ਲਈ ਕੰਮ ਦੀ ਰਾਜਨੀਤੀ ਕਰ ਰਹੀ ਹੈ ਆਮ ਆਦਮੀ ਨੂੰ ਭਾਰਤੀ ਰਾਜਨੀਤੀ ਦੇ ਕੇਂਦਰ ਵਿੱਚ ਲਿਆਉਣ ਲਈ ਅਰਵਿੰਦ ਕੇਜਰੀਵਾਲ ਦੀ ਸ਼ਲਾਘਾ ਲੁਧਿਆਣਾ, 3 ਮਾਰਚ ਵਿਦਿਆਰਥੀਆਂ ਦੀ ਮਿਆਰੀ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਉਣ ਲਈ ਆਪਣੀ ਮੁਹਿੰਮ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ 13 ਨਵੇਂ ਸਕੂਲ ਆਫ਼ ਐਮੀਨੈਂਸ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਸਿੱਖਿਆ ਕ੍ਰਾਂਤੀ ਨੇ ਪੰਜਾਬ ਵਿੱਚ ਇਕ ਹੋਰ ਮੀਲ ਦਾ ਪੱਥਰ ਹਾਸਲ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਸਕੂਲਾਂ ਦੀ ਉਸਾਰੀ ਕਰ ਕੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਦੇ ਸੁਪਨਿਆਂ ਨੂੰ ਉਡਾਣ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਤੋਂ ਬਾਅਦ ਹੁਣ ਪੰਜਾਬ ਵਿੱਚ ਸਿੱਖਿਆ ਦੇ ਖੇਤਰ ਵਿੱਚ ਵੱਡੀ ਕ੍ਰਾਂਤੀ ਦੇਖਣ ਨੂੰ ਮਿਲ ਰਹੀ ਹੈ ਅਤੇ ਇਹ ਸਕੂਲ ਉਸੇ ਦਾ ਝਲਕਾਰਾ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮਹੱਤਵਪੂਰਨ ਮੌਕਾ ਹੈ ਅਤੇ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇਸ਼ ਦਾ ਮੋਹਰੀ ਸੂਬਾ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀ ਇਹ ਪਹਿਲਕਦਮੀ ਖ਼ਾਸ ਕਰ ਕੇ ਗਰੀਬ ਅਤੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਦੀ ਮਿਆਰੀ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਇਨ੍ਹਾਂ ਸਕੂਲਾਂ ਦੇ ਵਿਦਿਆਰਥੀ ਹਰ ਖੇਤਰ ਵਿੱਚ ਮੱਲਾਂ ਮਾਰ ਕੇ ਸੂਬੇ ਦਾ ਨਾਂ ਰੌਸ਼ਨ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਉਪਰਾਲੇ ਨਾਲ ਵਿਦਿਆਰਥੀਆਂ ਦੀ ਕਿਸਮਤ ਪਲਟਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਸਿੱਖਿਆ ਦੇ ਖੇਤਰ ਵਿੱਚ ਮਿਸਾਲੀ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ ਕਿਉਂਕਿ ਹੁਣ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਲੈ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੂਲ ਤਾਂ ਸਿਰਫ਼ ਸ਼ੁਰੂਆਤ ਹੈ ਕਿਉਂਕਿ ਗਰੀਬ ਵਿਦਿਆਰਥੀਆਂ ਦੀ ਭਲਾਈ ਲਈ ਅਜਿਹੇ ਹੋਰ ਸਕੂਲ ਖੋਲ੍ਹੇ ਜਾਣਗੇ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਸਕੂਲ ਆਧੁਨਿਕ ਸਮੇਂ ਦੇ ਮੰਦਰ ਹੋਣਗੇ, ਜੋ ਵਿਦਿਆਰਥੀਆਂ ਦੇ ਜੀਵਨ ਵਿੱਚ ਗੁਣਾਤਮਕ ਤਬਦੀਲੀ ਲਿਆਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਿੱਜੀ ਖੇਤਰ ਵਿੱਚ ਸ਼ਾਇਦ ਹੀ ਕੋਈ ਅਜਿਹਾ ਸਕੂਲ ਹੋਵੇ, ਜਿਸ ਵਿੱਚ ਖੇਡ ਮੈਦਾਨ, ਲਾਅਨ ਟੈਨਿਸ, ਸਵੀਮਿੰਗ ਪੂਲ, ਲੈਬਾਰਟਰੀਆਂ ਅਤੇ ਹੋਰ ਸਹੂਲਤਾਂ ਉਪਲਬਧ ਹੋਣ। ਮੁੱਖ ਮੰਤਰੀ ਨੇ ਕਿਹਾ ਕਿ ਇਹ ਮਾਡਲ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਦੀ ਸਹੂਲਤ ਲਈ ਦਿੱਲੀ ਵਿੱਚ ਸ਼ੁਰੂ ਕੀਤਾ ਗਿਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਉਨ੍ਹਾਂ ਮਾਪਿਆਂ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਆਪਣੇ ਬੱਚੇ ਪ੍ਰਾਈਵੇਟ ਸਕੂਲਾਂ ਤੋਂ ਹਟਾ ਕੇ ਇਨ੍ਹਾਂ ਸਕੂਲਾਂ ਵਿੱਚ ਦਾਖਲ ਕਰਵਾਏ ਹਨ। ਉਨ੍ਹਾਂ ਕਿਹਾ ਕਿ ਉਹ ਸੂਬੇ ਅਤੇ ਲੋਕਾਂ ਦੀ ਸੇਵਾ ਕਰਨ ਲਈ ਵੰਡ ਪਾਊ ਰਾਜਨੀਤੀ ਦੀ ਥਾਂ ‘ਕੰਮ ਦੀ ਸਿਆਸਤ’ ਦੇ ਸਿਧਾਂਤ ‘ਤੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਵਿਦਿਆਰਥੀਆਂ ਨੂੰ ਜੀਵਨ ਵਿੱਚ ਸਫ਼ਲ ਹੋਣ ਲਈ ਨੀਟ ਅਤੇ ਜੇ.ਈ.ਈ. ਦੀ ਸਿਖਲਾਈ ਦਿੱਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੱਲ੍ਹ ਸੂਬੇ ਵਿੱਚ 165 ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਸਨ ਅਤੇ ਅੱਜ ਇਹ ਸਕੂਲ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਲੋਕਾਂ ਦੇ ਲੁੱਟੇ ਗਏ ਪੈਸੇ ਦੀ ਭਰਪਾਈ ਕੀਤੀ ਜਾ ਰਹੀ ਹੈ ਅਤੇ ਆਮ ਲੋਕਾਂ ਦੀ ਭਲਾਈ ਲਈ ਇਸ ਦੀ ਸੁਚੱਜੀ ਵਰਤੋਂ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਨੂੰ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖਿਆ ਜਾਵੇਗਾ ਅਤੇ ਉਦਯੋਗਿਕ ਸ਼ਹਿਰ ਵਜੋਂ ਲੁਧਿਆਣਾ ਦੀ ਪੁਰਾਣੀ ਸ਼ਾਨ ਬਹਾਲ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਆਮ ਲੋਕਾਂ ਨੂੰ ਭਾਰਤੀ ਸਿਆਸਤ ਦੇ ਕੇਂਦਰ ਵਿੱਚ ਲਿਆਉਣ ਦਾ ਸਿਹਰਾ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ, ਜਿਨ੍ਹਾਂ ਨੇ ਪਾਰਟੀਆਂ ਨੂੰ ਲੋਕਾਂ ਦੀ ਲੋੜ ਅਨੁਸਾਰ ਆਪਣੇ ਏਜੰਡੇ ਬਦਲਣ ਲਈ ਮਜਬੂਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸੰਕਲਪ ਪੱਤਰਾਂ ਜਾਂ ਚੋਣ ਮਨੋਰਥ ਪੱਤਰਾਂ ਦੀ ਥਾਂ ਹੁਣ ਸਿਆਸੀ ਪਾਰਟੀਆਂ ਲੋਕਾਂ ਨੂੰ ਭਲਾਈ ਦੀਆਂ ਗਰੰਟੀਆਂ ਦੇ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਨੇ ਫੁੱਟ ਪਾਊ ਰਾਜਨੀਤੀ ਨੂੰ ਨਕਾਰ ਕੇ ਕਦਰਾਂ-ਕੀਮਤਾਂ 'ਤੇ ਆਧਾਰਤ ਰਾਜਨੀਤੀ ਸ਼ੁਰੂ ਕਰ ਕੇ ਸਿਆਸਤ 'ਚ ਬਦਲਾਅ ਲਿਆਂਦਾ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਹ ਸਕੂਲ ਲੋਕਾਂ ਨੂੰ ਸਮਰਪਿਤ ਕਰਨ ਦੇ ਪਵਿੱਤਰ ਮੌਕੇ 'ਤੇ ਸ਼ਾਮਲ ਹੋਣਾ ਬਹੁਤ ਖ਼ੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਪਹਿਲੀ ਨਜ਼ਰ 'ਚ ਕੋਈ ਸੋਚ ਵੀ ਨਹੀਂ ਸਕਦਾ ਕਿ ਇਹ ਕੋਈ ਸਰਕਾਰੀ ਸਕੂਲ ਹੈ, ਜੇ ਪ੍ਰਾਈਵੇਟ ਸਕੂਲ ਇਸ ਪੱਧਰ 'ਤੇ ਆਉਂਦੇ ਤਾਂ ਭਾਰੀ ਫੀਸਾਂ ਵਸੂਲਦੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਸਕੂਲ ਇਹ ਯਕੀਨੀ ਬਣਾਏਗਾ ਕਿ ਕਮਜ਼ੋਰ ਅਤੇ ਪਛੜੇ ਵਰਗ ਦੇ ਵਿਦਿਆਰਥੀ ਜੀਵਨ ਵਿੱਚ ਉੱਚ ਮੁਕਾਮ ਹਾਸਲ ਕਰਨ ਅਤੇ ਆਪਣੀ ਕਿਸਮਤ ਆਪ ਲਿਖਣ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਵਿੱਚ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਆਤਮ ਵਿਸ਼ਵਾਸ ਪੈਦਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਹੁਣ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹੇ-ਲਿਖੇ ਸਾਥੀਆਂ ਨਾਲ ਮੁਕਾਬਲਾ ਕਰਨ ਦਾ ਮੌਕਾ ਮਿਲ ਰਿਹਾ ਹੈ ਕਿਉਂਕਿ ਇਨ੍ਹਾਂ ਸਕੂਲਾਂ ਵਿੱਚ ਵਧੀਆ ਸਿੱਖਿਆ ਉਪਲਬਧ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ ਸਾਲ ਇਕ ਲੱਖ ਵਿਦਿਆਰਥੀਆਂ ਨੇ ਸਕੂਲ ਆਫ ਐਮੀਨੈਂਸ ਵਿਚ ਦਾਖ਼ਲੇ ਲਈ ਅਪਲਾਈ ਕੀਤਾ ਸੀ, ਜਿਸ ਵਿਚੋਂ 8200 ਵਿਦਿਆਰਥੀ ਦਾਖ਼ਲ ਹੋਏ ਸਨ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਤੋਂ ਪਹਿਲਾਂ ਕਿਸੇ ਵੀ ਮੁੱਖ ਮੰਤਰੀ ਨੇ ਕਦੇ ਵੀ ਸਿੱਖਿਆ ਅਤੇ ਸਿਹਤ ਸੰਸਥਾਵਾਂ ਦਾ ਗੇੜਾ ਨਹੀਂ ਮਾਰਿਆ। ਉਨ੍ਹਾਂ ਸਿੱਖਿਆ ਨੂੰ ਸਫ਼ਲਤਾ ਅਤੇ ਖ਼ੁਸ਼ਹਾਲੀ ਦੀ ਕੁੰਜੀ ਦੱਸਦਿਆਂ ਕਿਹਾ ਕਿ ਇਹ ਸਕੂਲ ਗਰੀਬ ਲੋਕਾਂ ਦੀ ਤਰੱਕੀ ਅਤੇ ਵਿਕਾਸ ਦੇ ਮੋਹਰੀ ਸਾਬਤ ਹੋਣਗੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸੂਬੇ ਦੇ ਲੋਕਾਂ ਦੇ ਹਿੱਤਾਂ ਦੇ ਰਾਖੇ ਹਨ ਅਤੇ ਸਮੇਂ ਦੀ ਲੋੜ ਹੈ ਕਿ ਉਨ੍ਹਾਂ ਦੇ ਹੱਥ ਮਜ਼ਬੂਤ ਕੀਤੇ ਜਾਣ ਤਾਂ ਜੋ ਉਹ ਕੇਂਦਰ ਦੇ ਦਮਨਕਾਰੀ ਅਤੇ ਪੰਜਾਬ ਵਿਰੋਧੀ ਪੈਂਤੜੇ ਦਾ ਡਟ ਕੇ ਮੁਕਾਬਲਾ ਕਰ ਸਕਣ। ਦਿੱਲੀ ਦੇ ਮੁੱਖ ਮੰਤਰੀ ਨੇ ਸੂਬੇ ਦੇ ਕਰੀਬ ਅੱਠ ਹਜ਼ਾਰ ਕਰੋੜ ਰੁਪਏ ਦੇ ਫੰਡਾਂ ਨੂੰ ਰੋਕਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਨ੍ਹਾਂ ਫੰਡਾਂ ਦੀ ਵਰਤੋਂ ਸੂਬੇ ਦੇ ਵਿਕਾਸ ਲਈ ਕੀਤੀ ਜਾ ਸਕਦੀ ਸੀ। ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਪਿਛਲੇ ਦੋ ਸਾਲਾਂ ਵਿੱਚ ਸੂਬੇ ਵਿੱਚ ਬੇਮਿਸਾਲ ਕੰਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕ ਸਭਾ ਦੀਆਂ ਸਾਰੀਆਂ 13 ਸੀਟਾਂ ਆਮ ਆਦਮੀ ਪਾਰਟੀ ਨੂੰ ਜਿਤਾ ਕੇ ਭਗਵੰਤ ਸਿੰਘ ਮਾਨ ਦੇ ਹੱਥ ਮਜ਼ਬੂਤ ਕੀਤੇ ਜਾਣੇ ਚਾਹੀਦੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਨਾਲ ਪੰਜਾਬ ਦੇ ਮੁੱਖ ਮੰਤਰੀ ਨੂੰ ਕੇਂਦਰ ਸਰਕਾਰ ਦੀਆਂ ਪੱਖਪਾਤੀ ਨੀਤੀਆਂ ਵਿਰੁੱਧ ਲੜਨ ਲਈ ਨਵਾਂ ਜੋਸ਼ ਮਿਲੇਗਾ। ਜ਼ਿਕਰਯੋਗ ਹੈ ਕਿ ਦੋਵਾਂ ਮੁੱਖ ਮੰਤਰੀਆਂ ਨੇ ਲੁਧਿਆਣਾ, ਆਦਮਪੁਰ (ਜਲੰਧਰ), ਮਾਲ ਮੰਡੀ, ਮਾਲ ਰੋਡ ਅਤੇ ਜੰਡਿਆਲਾ ਗੁਰੂ ਅੰਮ੍ਰਿਤਸਰ, ਪਰਸਰਾਮ ਨਗਰ ਅਤੇ ਰਾਮ ਨਗਰ ਬਠਿੰਡਾ, ਅਮਲੋਹ ਫਤਹਿਗੜ੍ਹ ਸਾਹਿਬ, ਜਲਾਲਾਬਾਦ ਪੱਛਮੀ ਅਤੇ ਅਰਨੀਵਾਲਾ, ਫਾਜ਼ਿਲਕਾ ਵਿਖੇ ਸ਼ੇਖ ਸੁਭਾਨ, ਫਗਵਾੜਾ (ਕਪੂਰਥਲਾ), ਫੇਜ਼ 11 ਐਸ.ਏ.ਐਸ ਨਗਰ (ਮੁਹਾਲੀ) ਅਤੇ ਤਰਨ ਤਾਰਨ ਦੇ ਖਡੂਰ ਸਾਹਿਬ ਵਿਖੇ ਬਣੇ 13 ਸਕੂਲ ਲੋਕਾਂ ਨੂੰ ਸਮਰਪਿਤ ਕੀਤੇ। ਉਨ੍ਹਾਂ ਇੰਦਰਾਪੁਰੀ ਵਿਖੇ ਸਕੂਲ ਦੀ ਨਵੀਂ ਬਣੀ ਇਮਾਰਤ ਦਾ ਵੀ ਦੌਰਾ ਕੀਤਾ ਅਤੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਕੀਤਾ।

Punjab Bani 03 March,2024
ਕਿਸਾਨ 6 ਮਾਰਚ ਨੂੰ ਦਿੱਲੀ ਕੂਚ ਕਰਨ ਲਈ ਤਿਆਰ

ਕਿਸਾਨ 6 ਮਾਰਚ ਨੂੰ ਦਿੱਲੀ ਕੂਚ ਕਰਨ ਲਈ ਤਿਆਰ ਸਮੁੱਚੇ ਦੇਸ਼ ਦੇ ਕਿਸਾਨ ਮਜਦੂਰ ਹੋਣਗੇ ਸ਼ਾਮਲ - ਸਮੁੱਚੇ ਦੇਸ਼ ਵਿੱਚ 12 ਤੋਂ 4 ਵਜੇ ਹੋਵੇਗਾ ਟਰੇਨਾਂ ਦਾ ਪਹੀਆ ਜਾਮ ਰਾਜਪੁਰਾ, 3 ਮਾਰਚ : ਦੇਸ਼ ਭਰ ਦੇ ਕਿਸਾਨਾਂ ਦੀਆਂ ਮੰਗਾਂ ਮਨਵਾਉਣ ਲਈ 13 ਫਰਵਰੀ ਤੋਂ ਸੰਭੂ ਤੇ ਖਨੌਰੀ ਬਾਰਡਰਾਂ 'ਤੇ ਚਲ ਰਹੇ ਕਿਸਾਨ ਮੋਰਚੇ ਦੇ ਨੇਤਾ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ ਅਤੇ ਹੋਰਨਾਂ ਨੇ ਐਲਾਨ ਕੀਤਾ ਹੈ ਕਿ ਸਮੁੱਚੇ ਦੇਸ਼ ਦੇ ਕਿਸਾਨ 6 ਮਾਰਚ ਨੂੰ ਦਿੱਲੀ ਵੱਲ ਮਾਰਚ ਕਰਨਗੇ ਅਤੇ ਇਸਤੋਂ ਬਾਅਦ 10 ਮਾਰਚ ਨੂੰ ਸਮੁੱਚੇ ਦੇਸ਼ ਅੰਦਰ 12 ਵਜੇ ਤੋਂ ਲੈ ਕੇ 4 ਵਜੇ ਤੱਕ ਰੇਲਾਂ ਰੋਕੀਆਂ ਜਾਣਗੀਆਂ ਤਾਂ ਜੋ ਕੁੰਭਕਰਨੀ ਨੀਂਦ ਸੁੱਤੇ ਮੋਦੀ ਤੇ ਉਸਦੀ ਜੁੰਡਲੀ ਨੂੰ ਕਿਸਾਨੀ ਮੰਗਾਂ ਲਈ ਜਗਾਇਆ ਜਾ ਸਕੇ। ਇਨ੍ਹਾਂ ਕਿਸਾਨ ਨੇਤਾਵਾਂ ਨੇ ਆਖਿਆ ਕਿ ਮੋਦੀ ਸਰਕਾਰ ਟ੍ਰੈਕਟਰ ਟ੍ਰਾਲੀਆਂ ਬੈਨ ਕਰਨਾ ਚਾਹੁੰਦੀ ਹੈ। ਇਸ ਲਈ ਹੁਣ ਸਾਰਾ ਦੇਸ਼ ਇਹ ਮਾਰਚ ਰੇਲਾਂ ਅਤੇ ਬੱਸਾਂ ਰਾਹੀਂ ਹੋਵੇਗਾ। ਅੱਜ ਪਿੰਡ ਬਲੋ ਵਿਖੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਸ਼ਹੀਦੀ ਸਮਾਗਮ ਵਿੱਚ ਜੁੜੇ ਲੱਖਾਂ ਲੋਕਾਂ ਵਿਚਕਾਰ ਇਹ ਐਲਾਨ ਕੀਤਾ ਗਿਆ। ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਅੱਜ ਦੇ ਸ਼ਹੀਦੀ ਸਮਾਗਮ ਲਈ ਭਾਰਤ ਅਤੇ ਪੰਜਾਬ ਭਰ ਤੋਂ ਲੋਕਾਂ ਦੀ ਭਾਰੀ ਸ਼ਮੂਲੀਅਤ ਨੂੰ ਦੇਖਦਿਆਂ ਮੋਦੀ ਸਰਕਾਰ ਲਈ ਅੱਖਾਂ ਖੋਲ੍ਹਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ-ਮਜ਼ਦੂਰਾਂ 'ਤੇ ਮੋਦੀ ਤੇ ਹਰਿਆਣਾ ਸਰਕਾਰ ਨੇ 70 ਹਜਾਰ ਤੋਂ ਵਧ ਅਰਧ ਸੈਨਿਕ ਲਗਾਕੇ ਅੰਨ੍ਹੇਵਾਹ ਅੱਥਰੂ ਗੈਸ ਦੀ ਵਰਤੋਂ ਕੀਤੀ ਗਈ ਅਤੇ ਜਿਸ ਤਰ੍ਹਾਂ ਦਮੇ, ਛਾਤੀ ਵਿੱਚ ਦਰਦ ਅਤੇ ਅੱਖਾਂ ਦੀ ਸਮੱਸਿਆ ਤੋਂ ਪੀੜਤ ਹਜ਼ਾਰਾਂ ਲੋਕਾਂ 'ਤੇ ਰਬੜ ਦੀਆਂ ਗੋਲੀਆਂ ਚਲਾਈਆਂ ਗਈਆਂ, 12 ਬੋਰ ਦੀਆਂ ਰਾਈਫਲਾਂ ਦੀ ਵਰਤੋਂ ਕੀਤੀ ਗਈ, ਐੱਸ.ਐੱਲ.ਆਰ ਕਿਸਾਨ ਸ਼ਹੀਦ ਹੋ ਗਿਆ, ਇੱਕ ਅੱਖ ਚਲੀ ਗਈ, ਪ੍ਰਿਤਪਾਲ ਸਿੰਘ ਨੂੰ ਨਜਾਇਜ਼ ਤੌਰ ੋਤੇ ਹਿਰਾਸਤ ਵਿੱਚ ਲੈ ਲਿਆ ਗਿਆ ਅਤੇ ਉਸ ਦੀਆਂ ਲੱਤਾਂ ਤੋੜ ਦਿੱਤੀਆਂ ਗਈਆਂ ਅਤੇ 500 ਤੋਂ ਵੱਧ ਲੋਕ ਜ਼ਖਮੀ ਹੋ ਗਏ। ਇਸ ਤੋਂ ਸਾਫ਼ ਹੈ ਕਿ ਮੋਦੀ ਸਰਕਾਰ ਆਪਣੇ ਹੱਕ ਮੰਗ ਰਹੇ ਕਿਸਾਨਾਂ-ਮਜ਼ਦੂਰਾਂ ਨਾਲ ਦੁਸ਼ਮਣ ਦੇਸ਼ ਦੀ ਫ਼ੌਜ ਵਾਂਗ ਸਲੂਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਮੰਦਭਾਗਾ ਹੈ ਅਤੇ ਦੇਸ਼ ਵਿੱਚ ਤਾਨਾਸ਼ਾਹੀ ਸਥਾਪਤ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਦੇਸ਼ ਦੇ ਲੋਕ ਅਜਿਹਾ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਭਾਜਪਾ ਨੇ ਲਖੀਮਪੁਰ ਖੇੜੀ ਦੇ ਮੁੱਖ ਦੋਸ਼ੀ ਨੂੰ ਲਖੀਮਪੁਰ ਖੇੜੀ ਤੋਂ ਲੋਕ ਸਭਾ ਚੋਣ ਟਿਕਟ ਦੇ ਕੇ ਦੋਸ਼ੀ ਕਰਾਰ ਦਿੱਤਾ ਹੈ, ਅਸੀਂ ਇਸ ਦੀ ਨਿਖੇਧੀ ਕਰਦੇ ਹਾਂ ਅਤੇ ਦੇਸ਼ ਇਹ ਸਭ ਦੇਖ ਰਿਹਾ ਹੈ ਅਤੇ ਦੇਸ਼ ਇਨ੍ਹਾਂ ਗੱਲਾਂ ਲਈ ਕਦੇ ਵੀ ਮੁਆਫ਼ ਨਹੀਂ ਕਰੇਗਾ ਅਤੇ ਸਿਖਾਏਗਾ। ਮੋਦੀ ਸਰਕਾਰ ਨੂੰ ਸਬਕ।ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ਨੂੰ ਵੀ ਆਪਣੀ ਜ਼ਮੀਰ ਜਗਾਉਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਮੀਡੀਆ ਵਿੱਚ ਸਰਕਾਰ ਦੇ ਕੁਝ ਦਲਾਲਾਂ ਦਾ ਜ਼ੋਰ ਇਹ ਸਾਬਤ ਕਰਨ ਲਈ ਹੈ ਕਿ ਸੰਘਰਸ਼ ਕੁਝ ਜਥੇਬੰਦੀਆਂ ਦਾ ਹੈ, ਜਦਕਿ ਐਸ।ਕੇ।ਐਮ (ਗੈਰਸਿਆਸੀ) ਅਤੇ ਾਂਝਝ ਦੇਸ਼ ਦੀਆਂ 200 ਤੋਂ ਵੱਧ ਜਥੇਬੰਦੀਆਂ ਦਾ ਦੇਸ਼ ਵਿਆਪੀ ਅੰਦੋਲਨ ਹੈ।ਉਨ੍ਹਾਂ ਕਿਹਾ ਕਿ ਭਾਜਪਾ ਦਾ ਆਈਟੀ ਗਰੁੱਪ ਸੋਸ਼ਲ ਮੀਡੀਆ ੋਤੇ ਦੋ ਗਰੁੱਪ ਬਣਾ ਕੇ ਅਤੇ ਦੂਜੇ ਨੂੰ ਕਾਂਗਰਸ, ਅਕਾਲੀ, ਆਪ ਪਾਰਟੀ ਕਹਿ ਕੇ ਇਸ ਅੰਦੋਲਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਸ਼ੁਭਕਰਨ ਸਿੰਘ ਦੀ ਕੁਰਬਾਨੀ ਅਜਾਈਂ ਨਹੀਂ ਜਾਵੇਗੀ ਅਤੇ ਜਦੋਂ ਤੱਕ ਘੱਟੋਘੱਟ ਸਮਰਥਨ ਮੁੱਲ ਅਤੇ ਫਸਲੀ ਖਰੀਦ ਗਾਰੰਟੀ ਕਾਨੂੰਨ, ਸਵਾਮੀਨਾਥਨ ਰਿਪੋਰਟ ਨੂੰ ਲਾਗੂ ਕਰਨ, ਕਿਸਾਨਾਂ ਦੀ ਮੁਕੰਮਲ ਕਰਜ਼ਾ ਮੁਆਫੀ ਅਤੇ ਸਮੁੱਚੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। । ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਮੁੱਖ ਆਗੂਆਂ ਨੂੰ ਘੱਟੋਘੱਟ ਸਮਰਥਨ ਮੁੱਲ ਦੇਣ ਦੀ ਬਜਾਏ ਘੱਟੋਘੱਟ ਸਮਰਥਨ ਮੁੱਲ ਅਤੇ ਖਰੀਦ ਗਾਰੰਟੀ ਬਾਰੇ ਕਾਨੂੰਨ ਬਣਾਉਣ ਦੀ ਗੱਲ ਕਰਨੀ ਚਾਹੀਦੀ ਹੈ।

Punjab Bani 03 March,2024
ਸੀਬੀਆਈ ਨੁੰ ਸਤਿੰਦਰ ਜੈਨ ਖਿਲਾਫ ਜਾਂਚ ਦੀ ਮਿਲੀ ਮੰਜੂਰੀ

ਸੀਬੀਆਈ ਨੁੰ ਸਤਿੰਦਰ ਜੈਨ ਖਿਲਾਫ ਜਾਂਚ ਦੀ ਮਿਲੀ ਮੰਜੂਰੀ ਨਵੀਂ ਦਿੱਲੀ : LG ਵੀਕੇ ਸਕਸੈਨਾ ਨੇ ਦਿੱਲੀ ਦੇ ਸਾਬਕਾ ਮੰਤਰੀ ਅਤੇ 'ਆਪ' ਨੇਤਾ ਸਤੇਂਦਰ ਜੈਨ ਦੇ ਖਿਲਾਫ ਸੀਬੀਆਈ ਜਾਂਚ ਨੂੰ ਮਨਜ਼ੂਰੀ ਦੇ ਦਿੱਤੀ ਹੈ। ਦੱਸ ਦੇਈਏ ਕਿ ਸਤੇਂਦਰ ਜੈਨ 'ਤੇ 10 ਕਰੋੜ ਰੁਪਏ ਦੀ ਫਿਰੌਤੀ ਦਾ ਦੋਸ਼ ਹੈ। ਜੈਨ 'ਤੇ ਤਿਹਾੜ ਜੇਲ੍ਹ ਦੇ ਸਾਬਕਾ ਡੀਜੀ ਸੰਦੀਪ ਗੋਇਲ ਦੇ ਨਾਲ ਜੇਲ੍ਹ 'ਚੋਂ ਫਿਰੌਤੀ ਦਾ ਰੈਕੇਟ ਚਲਾਉਣ ਅਤੇ ਦਿੱਲੀ ਦੀਆਂ ਵੱਖ-ਵੱਖ ਜੇਲ੍ਹਾਂ 'ਚ ਬੰਦ ਹਾਈ ਪ੍ਰੋਫਾਈਲ ਕੈਦੀਆਂ ਤੋਂ ਸੁਰੱਖਿਆ ਧਨ ਦੀ ਮੰਗ ਕਰਨ ਦਾ ਦੋਸ਼ ਹੈ।

Punjab Bani 02 March,2024
ਰਾਗੀ ਸਿੰਘ ਦੀ ਅਮਰੀਕਾ ਵਿੱਚ ਗੋਲੀ ਮਾਰ ਕੀਤੀ ਹੱਤਿਆ

ਰਾਗੀ ਸਿੰਘ ਦੀ ਅਮਰੀਕਾ ਵਿੱਚ ਗੋਲੀ ਮਾਰ ਕੀਤੀ ਹੱਤਿਆ ਦਿਲੀ : ਰਾਜ ਸਿੰਘ, ਇੱਕ ਸਿੱਖ ਰਾਗੀ ਸੀ ਜੋ ਕਿ ਇੱਕ ਸਿੱਖ ਕੀਰਤਨ ਸਮੂਹ ਦਾ ਹਿੱਸਾ ਸੀ। ਰਾਜ ਦੀ ਸ਼ਨੀਵਾਰ (24 ਫਰਵਰੀ) ਨੂੰ ਅਮਰੀਕਾ ਦੇ ਅਲਬਾਮਾ ਰਾਜ ਦੇ ਸੇਲਮਾ ਵਿੱਚ ਇੱਕ ਗੁਰਦੁਆਰੇ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਰਾਜ ਸਿੰਘ ਉਰਫ਼ ਗੋਲਡੀ, ਜੋ ਯੂਪੀ ਦੇ ਬਿਜਨੌਰ ਜ਼ਿਲ੍ਹੇ ਦੇ ਪਿੰਡ ਟਾਂਡਾ ਸਾਹੂਵਾਲਾ ਦਾ ਰਹਿਣ ਵਾਲਾ ਹੈ, ਇੱਕ ਰਾਗੀ (ਸੰਗੀਤਕਾਰ) ਸੀ ਜੋ ਡੇਢ ਸਾਲ ਤੋਂ ਆਪਣੇ ਸੰਗੀਤਕ ਗਰੁੱਪ ਨਾਲ ਅਮਰੀਕਾ ਵਿੱਚ ਸੀ। ਗੋਲਡੀ ਗੁਰਦੁਆਰੇ ਦੇ ਬਾਹਰ ਖੜ੍ਹਾ ਸੀ ਜਦੋਂ ਅਣਪਛਾਤੇ ਹਮਲਾਵਰਾਂ ਨੇ ਉਸ ਦੇ ਪੇਟ ਵਿੱਚ ਗੋਲੀ ਮਾਰ ਦਿੱਤੀ। ਉਸ ਦੇ ਪਰਿਵਾਰ ਨੂੰ ਐਤਵਾਰ ਨੂੰ ਉਸ ਦੀ ਮੌਤ ਦੀ ਖ਼ਬਰ ਮਿਲੀ।

Punjab Bani 02 March,2024
ਬੇਗਲੁਰੁ ਦੇ ਰਾਜਾਜੀਨਗਰ ਵਿੱਚ ਰਾਮੇਸ਼ਵਰਮ ਕੈਫੇ ਵਿੱਚ ਹੋਇਆ ਧਮਾਕਾ, ਕਈ ਜਖਮੀ

ਬੇਗਲੁਰੁ ਦੇ ਰਾਜਾਜੀਨਗਰ ਵਿੱਚ ਰਾਮੇਸ਼ਵਰਮ ਕੈਫੇ ਵਿੱਚ ਹੋਇਆ ਧਮਾਕਾ, ਕਈ ਜਖਮੀ ਬੈਂਗਲੁਰੂ :  ਬੇਂਗਲੁਰੂ ਦੇ ਰਾਜਾਜੀਨਗਰ 'ਚ ਰਾਮੇਸ਼ਵਰਮ ਕੈਫੇ 'ਚ ਧਮਾਕਾ ਹੋਇਆ ਹੈ। ਇਸ ਦੌਰਾਨ ਹਾਦਸੇ 'ਚ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ। ਬੈਂਗਲੁਰੂ ਦੇ ਵਾਈਟਫੀਲਡ 'ਚ ਰਾਮੇਸ਼ਵਰਮ ਕੈਫੇ 'ਚ ਹੋਏ ਧਮਾਕੇ 'ਚ ਘੱਟੋ-ਘੱਟ ਚਾਰ ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ 'ਚ ਤਿੰਨ ਮੁਲਾਜ਼ਮ ਤੇ ਇਕ ਗਾਹਕ ਸ਼ਾਮਲ ਹਨ। ਰਿਪੋਰਟਾਂ ਅਨੁਸਾਰ ਦੁਪਹਿਰ 1 ਵਜੇ ਦੇ ਕਰੀਬ ਇਕ ਬੈਗ 'ਚ ਰੱਖੀ ਚੀਜ਼ 'ਚ ਧਮਾਕਾ ਹੋਇਆ। ਦੱਸਿਆ ਜਾ ਰਿਹਾ ਹੈ ਕਿ ਰਾਮੇਸ਼ਵਰਮ ਕੈਫੇ 'ਚ ਧਮਾਕੇ ਤੋਂ ਬਾਅਦ ਵ੍ਹਾਈਟਫੀਲਡ ਖੇਤਰ ਦੇ ਡਿਪਟੀ ਕਮਿਸ਼ਨਰ ਆਫ ਪੁਲਿਸ ਮੌਕੇ 'ਤੇ ਪਹੁੰਚ ਗਏ। ਇਹ ਕੈਫੇ ਬੈਂਗਲੁਰੂ ਵਿੱਚ ਸਭ ਤੋਂ ਪ੍ਰਸਿੱਧ ਭੋਜਨ ਜੋੜਾਂ ਵਿੱਚੋਂ ਇੱਕ ਹੈ।

Punjab Bani 01 March,2024
ਸੁਪਰੀਮ ਕੋਰਟ ਨੇ ਜਿਨਸੀ ਸੋਸ਼ਣ ਮਾਮਲੇ ਵਿੱਚ ਸਜਾ ਕਟ ਰਹੇ ਆਸਾਰਾਮ ਬਾਪੂ ਨੂੰ ਦਿੱਤਾ ਝਟਕਾ

ਸੁਪਰੀਮ ਕੋਰਟ ਨੇ ਜਿਨਸੀ ਸੋਸ਼ਣ ਮਾਮਲੇ ਵਿੱਚ ਸਜਾ ਕਟ ਰਹੇ ਆਸਾਰਾਮ ਬਾਪੂ ਨੂੰ ਦਿੱਤਾ ਝਟਕਾ ਨਵੀਂ ਦਿੱਲੀ : ਜਿਨਸੀ ਸ਼ੋਸ਼ਣ ਮਾਮਲੇ 'ਚ ਸਜ਼ਾ ਕੱਟ ਰਹੇ ਆਸਾਰਾਮ ਬਾਪੂ ਨੂੰ ਅੱਜ ਸੁਪਰੀਮ ਕੋਰਟ ਤੋਂ ਝਟਕਾ ਲੱਗਿਆ ਹੈ। ਸੁਪਰੀਮ ਕੋਰਟ ਨੇ ਸਿਹਤ ਦੇ ਆਧਾਰ 'ਤੇ ਜਬਰ-ਜਨਾਹ ਮਾਮਲੇ 'ਚ ਸਜ਼ਾ ਮੁਅੱਤਲ ਕਰਨ ਦੀ ਆਸਾਰਾਮ ਬਾਪੂ ਦੀ ਪਟੀਸ਼ਨ 'ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ।  ਕੋਰਟ ਨੇ ਆਸਾਰਾਮ ਨੂੰ ਪੁਲਿਸ ਹਿਰਾਸਤ 'ਚ ਮਹਾਰਾਸ਼ਟਰ ਦੇ ਹਸਪਤਾਲ 'ਚ ਇਲਾਜ ਕਰਵਾਉਣ ਲਈ ਰਾਜਸਥਾਨ ਹਾਈ ਕੋਰਟ ਤੱਕ ਪਹੁੰਚ ਕਰਨ ਦੀ ਸਲਾਹ ਦਿੱਤੀ ਹੈ। ਆਸਾਰਾਮ ਨੇ ਮਹਾਰਾਸ਼ਟਰ 'ਚ ਪੁਲਿਸ ਹਿਰਾਸਤ 'ਚ ਰਹਿੰਦਿਆਂ ਆਯੁਰਵੇਦਿਕ ਇਲਾਜ ਦੀ ਮੰਗ ਵੀ ਕੀਤੀ ਸੀ, ਜਿਸ 'ਤੇ ਅਦਾਲਤ ਨੇ ਉਸ ਨੂੰ ਰਾਜਸਥਾਨ ਹਾਈ ਕੋਰਟ ਜਾਣ ਲਈ ਕਿਹਾ ਸੀ। ਜ਼ਿਕਰਯੋਗ ਹੈ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਆਸਾਰਾਮ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ, ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਸੁਪਰੀਮ ਕੋਰਟ ਤੋਂ ਝਟਕਾ ਲੱਗਿਆ ਹੈ।

Punjab Bani 01 March,2024
ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਖਿਲਾਫ ਗਿਆਨਵਾਪੀ ਮਸਜਿਦ ਕਮੇਟੀ ਦੀ ਪਟੀਸ਼ਨ 'ਤੇ ਸੁਣਵਾਈ ਕਰਨ ਲਈ ਸਹਦਿਤੀ ਸਹਿਮਤੀ

ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਖਿਲਾਫ ਗਿਆਨਵਾਪੀ ਮਸਜਿਦ ਕਮੇਟੀ ਦੀ ਪਟੀਸ਼ਨ 'ਤੇ ਸੁਣਵਾਈ ਕਰਨ ਲਈ ਸਹਦਿਤੀ ਸਹਿਮਤੀ ਵਾਰਾਣਸੀ : ਗਿਆਨਵਾਪੀ ਮਾਮਲਾ ਹੁਣ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਹੈ। ਹੁਣ ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਖਿਲਾਫ ਗਿਆਨਵਾਪੀ ਮਸਜਿਦ ਕਮੇਟੀ ਦੀ ਪਟੀਸ਼ਨ 'ਤੇ ਸੁਣਵਾਈ ਕਰਨ ਲਈ ਸਹਿਮਤੀ ਦੇ ਦਿੱਤੀ ਹੈ। ਹੁਣ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਸੁਪਰੀਮ ਕੋਰਟ ਵਿਚ ਸੁਣਵਾਈ ਹੋਵੇਗੀ। ਸੁਪਰੀਮ ਕੋਰਟ 'ਚ ਗਿਆਨਵਾਪੀ ਮਾਮਲੇ 'ਤੇ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਉਸ ਆਦੇਸ਼ ਖ਼ਿਲਾਫ਼ ਗਿਆਨਵਾਪੀ ਮਸਜਿਦ ਕਮੇਟੀ ਦੀ ਪਟੀਸ਼ਨ 'ਤੇ ਸੁਣਵਾਈ ਕਰਨ ਲਈ ਸਹਿਮਤੀ ਜਤਾਈ ਹੈ, ਜਿਸ 'ਚ ਕਿਹਾ ਗਿਆ ਸੀ ਕਿ ਮੰਦਰ ਦੇ ਪੁਨਰ-ਨਿਰਮਾਣ ਬਾਰੇ ਮਾਮਲਾ ਸੁਣਵਾਈ ਯੋਗ ਹੈ। ਮਾਮਲੇ ਵਿਚ ਅੰਜੁਮਨ ਇੰਤਜਾਮੀਆ ਮਸਜਿਦ ਕਮੇਟੀ ਤੇ ਹੋਰ ਮੁਸਲਿਮ ਧਿਰਾਂ ਨੇ ਅਲਾਹਾਬਾਦ ਹਾਈ ਕੋਰਟ ਦੇ ਉਸ ਫੈਸਲੇ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਹੈ, ਜਿਸ ਵਿਚ ਮਲਕੀਅਤ ਦੀ ਮੰਗ ਵਾਲੀ ਮੁਸਲਿਮ ਧਿਰ ਦੀਆਂ ਸਾਰੀਆਂ ਪੰਜ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਗਿਆ ਸੀ। ਮੁਸਲਿਮ ਪੱਖ ਦਾ ਕਹਿਣਾ ਸੀ ਕਿ ਇਲਾਹਾਬਾਦ ਹਾਈ ਕੋਰਟ ਦਾ ਪਲੇਸ ਆਫ ਵਰਸ਼ਪ ਐਕਟ-1991 'ਚ ਦਖ਼ਲ ਸਹੀ ਨਹੀਂ ਹੈ।

Punjab Bani 01 March,2024
ਆਮ ਆਦਮੀ ਪਾਰਟੀ ਦੇ ਨੇਤਾ ਦੀ ਗੋਲੀਆਂ ਮਾਰ ਕੀਤੀ ਹਤਿਆ

ਆਮ ਆਦਮੀ ਪਾਰਟੀ ਦੇ ਨੇਤਾ ਦੀ ਗੋਲੀਆਂ ਮਾਰ ਕੀਤੀ ਹਤਿਆ ਤਰਨਤਾਰਨ : ਤਰਨਤਾਰਨ ਵਿਚ ਆਮ ਆਦਮੀ ਪਾਰਟੀ ਦੇ ਆਗੂ ਦੀ ਹੱਤਿਆ ਕਰ ਦਿੱਤੀ ਗਈ ਹੈ। ਆਮ ਆਦਮੀ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ ਗੋਪੀ ਚੋਲਾ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੀ ਗਈ ਹੈ। ਜਾਣਕਾਰੀ ਮਿਲੀ ਹੈ ਕਿ ਗੋਇਦਵਾਲ ਸਾਹਿਬ ਜਾਂਦੇ ਸਮੇਂ ਬੰਦ ਫਾਟਕ ‘ਤੇ ਖੜ੍ਹੀ ਗੱਡੀ ‘ਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਗੁਰਪ੍ਰੀਤ ਸਿੰਘ ਗੋਪੀ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਗੋਪੀ ਚੋਲਾ ਸੁਲਤਾਨਪੁਰ ਲੋਧੀ ਕੋਰਟ ‘ਚ ਤਰੀਕ ਉਤੇ ਜਾ ਰਿਹਾ ਸੀ ਅਤੇ ਉਸ ਤੋਂ ਪਹਿਲਾਂ ਹੀ ਇਹ ਸਾਰੀ ਘਟਨਾ ਵਾਪਰ ਗਈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ।

Punjab Bani 01 March,2024
ਨੌਜਵਾਨ ਸ਼ਹੀਦ ਕਿਸਾਨ ਸ਼ੁਭਕਰਨ ਦਾ ਹੋਇਆ ਅੰਤਿਮ ਸੰਸਕਾਰ

ਨੌਜਵਾਨ ਸ਼ਹੀਦ ਕਿਸਾਨ ਸ਼ੁਭਕਰਨ ਦਾ ਹੋਇਆ ਅੰਤਿਮ ਸੰਸਕਾਰ ਪਿਤਾ ਨੇ ਦਿਖਾਈ ਅਗਨੀ ਤੇ ਭੈਣਾਂ ਨੇ ਸਿਰ 'ਤੇ ਸਿਹਰਾ ਬੰਨ ਕੀਤਾ ਵਿਦਾ ਰਾਜਪੁਰਾ, 29 ਫਰਵਰੀ : 21 ਫਰਵਰੀ ਨੂੰ ਖਨੌਰੀ ਬਾਰਡਰ 'ਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਨੂੰ ਆਖਿਰ ਅੱਜ 9 ਦਿਨਾਂ ਬਾਅਦ ਉਸਦੇ ਜੱਦੀ ਪਿੰਡ ਬਲੋ ਵਿਖੇ ਹਜਾਰਾਂ ਲੋਕਾਂ ਵੱਲੋਂ ਬੇਹਦ ਸੇਜਲ ਤੇ ਨਮ ਅੱਖਾਂ ਨਾਲ ਅੰਤਿਮ ਸ਼ਰਧਾਂਜਲੀ ਦਿੱਤੀ ਗਈ। ਉਧਰੋਂ ਅੱਜ ਸਵੇਰੇ ਹੀ ਪੰਜਾਬ ਸਰਕਾਰ ਨੇ ਸ਼ੁਭਕਰਨ ਨੂੰ ਸ਼ਹੀਦ ਵੀ ਐਲਾਨ ਦਿੱਤਾ। ਇਸਤੋਂ ਪਹਿਲਾਂ ਪੰਜਾਬ ਸਰਕਾਰ ਸ਼ੁਭਕਰਨ ਦੀ ਭੈਣ ਨੂੰ ਪਰਿਵਾਰ ਦੀ ਇੱਛਾ ਅਨੁਸਾਰ ਸਿਪਾਹੀ ਦੀ ਨੌਕਰੀ ਦੇਣ ਦਾ ਐਲਾਨ ਕਰ ਚੁੱਕੀ ਹੈ ਤੇ ਇੱਕ ਕਰੋੜ ਰੁਪਏ ਵੀ ਦਿੱਤੇ ਜਾ ਰਹੇ ਹਨ। ਪਿੰਡ ਵਿਖੇ ਸ਼ੁਭਕਰਨ ਦੀਆਂ ਭੈਣਾਂ ਨੇ ਆਪਣੇ ਭਰਾ ਦੇ ਸਿਰ 'ਤੇ ਵਿਆਹ ਵਾਲਾ ਸਿਹਰਾ ਸਜਾ ਕੇ ਆਪਣੇ ਭਰਾ ਨੂੰ ਵਿਦਾਇਗੀ ਦਿੱਤੀ ਤੇ ਉਸਦੇ ਪਿਤਾ ਨੇ ਸ਼ੁਭਕਰਨ ਨੂੰ ਅਗਨੀ ਭੇਂਟ ਕੀਤੀ। ਇਸ ਮੌਕੇ ਪੰਜਾਬ ਭਰ ਤੋਂ ਹਜਾਰਾਂ ਲੋਕ, ਕਿਸਾਨ, ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੇਤਾ, ਕਿਸਾਨ ਯੂਨੀਅਨ ਦੇ ਸਿਰਮੌਰ ਨੇਤਾ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ, ਜੋਗਿੰਦਰ ਸਿੰਘ ਉਗਰਾਹਾਂ, ਰਮਿੰਦਰ ਸਿੰਘ ਪਟਿਆਲਾ ਸਮੇਤ ਸੈਂਕੜੇ ਕਿਸਾਨ ਯੂਨੀਅਨ ਦੇ ਨੇਤਾ ਵੀ ਹਾਜਰ ਸਨ। ਲੰਘੀ ਦੇਰ ਰਾਤ 10:45 ਮਿੰਟ 'ਤੇ ਪਰਿਵਾਰ ਅਤੇ ਕਿਸਾਨ ਯੂਨੀਅਨਾਂ ਦੀ ਮੰਗ ਅਨੁਸਾਰ ਪੰਜਾਬ ਸਰਕਾਰ ਦੇ ਆਦੇਸ਼ਾਂ 'ਤੇ ਦੋਸ਼ੀਆਂ ਖਿਲਾਫ ਐਫ.ਆਈ.ਆਈ ਦਰਜ ਕਰਨ ਤੋਂ ਬਾਅਦ ਡਾਕਟਰਾਂ ਦੇ ਬੋਰਡ ਵੱਲੋਂ ਰਾਤ ਨੂੰ 12 ਵਜੇ ਹੀ ਪਰਿਵਾਰ ਨੂੰ ਸ਼ੁਭਕਰਨ ਦਾ ਚਿਹਰਾ ਦਿਖਾ ਕੇ ਇਸ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰ ਦਿੱਤਾ ਗਿਆ ਸੀ ਤੇ ਸਵੇਰੇ ਸਹੀ 9 ਵਜੇ ਇੱਕ ਵੱਡਾ ਕਾਫਿਲਾ ਸ਼ੁਭਕਰਨ ਦੀ ਮ੍ਰਿਤਕ ਦੇਹ ਨੂੰ ਲੈ ਕੇ ਪਟਿਆਲਾ ਰਾਜਿੰਦਰਾ ਹਸਪਤਾਲ ਤੋਂ ਖਨੌਰੀ ਬਾਰਡਰ ਵੱਲ ਤੁਰ ਪਿਆ ਸੀ। ਲੰਘੇ ਕਈ ਦਿਨਾਂ ਤੋਂ ਇੱਥੇ ਰਾਜਿੰਦਰਾ ਹਸਪਤਾਲ ਵਿਖੇ ਬਹੁਤ ਜ਼ਿਆਦਾ ਸਖਤ ਸੁਰੱਖਿਆ ਪ੍ਰਬੰਧ ਸਨ। ਖਨੌਰੀ ਬਾਰਡਰ 'ਤੇ ਦੋ ਘੰਟੇ ਦੇ ਕਰੀਬ ਸ਼ੁਭਕਰਨ ਦੇ ਅੰਤਿਮ ਦਰਸ਼ਨ ਕਰਵਾ ਕੇ ਕੇਂਦਰ ਤੇ ਹਰਿਆਣਾ ਸਰਕਾਰ ਖਿਲਾਫ ਨਾਅਰਿਆਂ ਦੀ ਗੂੰਜ ਵਿੱਚ ਸੈਂਕੜੇ ਗੱਡੀਆਂ ਦਾ ਇਹ ਕਾਫਿਲਾ ਸ਼ੁਭਕਰਨ ਦੇ ਪਿੰਡ ਬਲੋ ਨੂੰ ਹੋ ਤੁਰਿਆ, ਜਿਹੜਾ ਕਿ ਤਕਰੀਬਨ ਦੋ ਵਜੇ ਪਿੰਡ ਬਲੋ ਵਿਖੇ ਪੁੱਜਿਆ, ਜਿੱਥੇ ਸਭ ਤੋਂ ਪਹਿਲਾਂ ਉਸਦੀ ਮ੍ਰਿਤਕ ਦੇਹ ਉਸਦੇ ਘਰ ਵਿਖੇ ਲਿਜਾਈ ਗਈ, ਜਿੱਥੇ ਧਾਰਮਿਕ ਰਿਤੀ ਰਿਵਾਜ ਪੂਰੇ ਕਰਨ ਤੋਂ ਬਾਅਦ ਪਿੰਡ ਦੀ ਸਮਸ਼ਾਨਘਾਟ ਸਾਹਮਣੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ੇਸ਼ ਤੌਰ 'ਤੇ ਸ਼ੁਭਕਰਨ ਦੇ ਅੰਤਿਮ ਸੰਸਕਾਰ ਲਈ ਲਗਭਗ ਇੱਕ ਬਿੱਘਾ ਜਮੀਨ ਦਿੱਤੀ ਗਈ, ਜਿੱਥੇ ਉਸਦੀ ਯਾਦਗਾਰ ਵੀ ਉਸਾਰਨ ਦਾ ਐਲਾਨ ਹੋਇਆ ਹੈ। ਲਗਭਗ ਸਾਢੇ 5 ਵਜੇ ਦੇ ਕਰੀਬ ਕਿਸਾਨ ਸ਼ੁਭਕਰਨ ਨੂੰ ਉਸਦੇ ਪਿਤਾ ਨੇ ਅਗਨੀ ਭੇਂਟ ਕੀਤੀ।

Punjab Bani 29 February,2024
ਨੌਜਵਾਨ ਸ਼ਹੀਦ ਕਿਸਾਨ ਸ਼ੁਭਕਰਨ ਦਾ ਹੋਇਆ ਅੰਤਿਮ ਸੰਸਕਾਰ

ਨੌਜਵਾਨ ਸ਼ਹੀਦ ਕਿਸਾਨ ਸ਼ੁਭਕਰਨ ਦਾ ਹੋਇਆ ਅੰਤਿਮ ਸੰਸਕਾਰ ਸਿਰ 'ਤੇ ਸਿਹਰਾ ਬੰਨ ਕੇ ਆਪਣੇ ਭਰਾ ਸ਼ੁਭਕਰਨ ਨੂੰ ਭੈਣਾਂ ਨੇ ਦਿੱਤੀ ਵਿਦਾਇਗੀ : ਪਿਤਾ ਨੇ ਦਿਖਾਈ ਅਗਨੀ - ਫੁੱਲਾਂ ਦੀ ਵਰਖਾ ਨਾਲ ਮ੍ਰਿਤਕ ਦੇਹ ਨੂੰ ਹਜਾਰਾਂ ਲੋਕਾਂ ਵੱਲੋਂ ਲਿਜਾਇਆ ਗਿਆ ਸੰਸਕਾਰ ਕਰਨ ਲਈ - ਪੰਜਾਬ ਸਰਕਾਰ ਨੇ ਸ਼ੁਭਕਰਨ ਨੂੰ ਸ਼ਹੀਦ ਐਲਾਨਿਆ- ਪਟਿਆਲਾ ਤੋਂ ਸਵੇਰੇ 9 ਵਜੇ ਤੁਰਿਆ ਸੀ ਸ਼ੁਭਕਰਨ ਨੂੰ ਲੈ ਕੇ ਕਾਫਿਲਾ

Punjab Bani 29 February,2024
ਨੌਜਵਾਨ ਕਿਸਾਨ ਸ਼ੁਭਕਰਨ ਦੇ ਮਾਮਲੇ ਵਿੱਚ ਐਫਆਈਆਈ ਹੋਈ ਦਰਜ, ਹੋਇਆ ਪੋਸਟਮਾਰਟਮ

ਨੌਜਵਾਨ ਕਿਸਾਨ ਸ਼ੁਭਕਰਨ ਦੇ ਮਾਮਲੇ ਵਿੱਚ ਐਫਆਈਆਈ ਹੋਈ ਦਰਜ, ਹੋਇਆ ਪੋਸਟਮਾਰਟਮ ਛੋਟੀ ਭੈਣ ਨੁੰ ਪੰਜਾਬ ਪੁਲਸ ਵਿੱਚ ਮਿਲੇਗੀ ਸਿਪਾਹੀ ਦੀ ਨੌਕਰੀ ਚੰਡੀਗੜ :ਖਨੌਰੀ ਬਾਰਡਰ ਉਤੇ ਪਿਛਲੇ ਦਿਨੀਂ ਫੌਤ ਹੋਏ ਕਿਸਾਨ ਸ਼ੁਭਕਰਨ ਸਿੰਘ ਦੇ ਮਾਮਲੇ ਵਿਚ ਜ਼ਿਲ੍ਹਾ ਪਟਿਆਲਾ ਪੁਲੀਸ ਨੇ ਅੱਜ ਦੇਰ ਰਾਤ ਥਾਣਾ ਪਾਤੜਾਂ ਵਿਚ ਧਾਰਾ 302 ਅਤੇ 114 ਤਹਿਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ। ਇਸ ਦੇ ਨਾਲ ਹੀ ਰਾਜਿੰਦਰਾ ਹਸਪਤਾਲ ਵਿਚ ਬੀਤੇ 8 ਦਿਨਾਂ ਤੋਂ ਪਈ ਸ਼ੁਭਕਰਨ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ। ਦੇਰ ਰਾਤ ਨੂੰ ਹੀ ਉਸ ਦਾ ਪੋਸਟ ਮਾਰਟਮ ਕੀਤੇ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਸੀ। ਇਸ ਤੋਂ ਪਹਿਲਾਂ ਰਾਤ ਕਰੀਬ ਦਸ ਵਜੇ ਕਿਸਾਨਾਂ ਨੇ ਜਬਰੀ ਪੋਸਟਮਾਰਟਮ ਕਰਵਾਏ ਜਾਣ ਦੇ ਖਦਸ਼ੇ ਤਹਿਤ ਹਸਪਤਾਲ ’ਚ ਨਾਅਰੇਬਾਜ਼ੀ ਕੀਤੀ। ਕਿਸਾਨਾਂ ਦੀ ਅਗਵਾਈ ਕਰ ਰਹੇ ਜ਼ੋਰਾਵਰ ਸਿੰਘ ਬਲਬੇੜਾ ਦਾ ਕਹਿਣਾ ਸੀ ਕਿ ਅੱਜ ਰਾਤੀਂ ਕੁਝ ਡਾਕਟਰ ਮੁਰਦਾਘਾਟ ’ਚ ਪਹੁੰਚ ਗਏ ਸਨ ਪਰ ਕਿਸਾਨਾਂ ਨੇ ਇਸ ਸਬੰਧੀ ਪੁਲੀਸ ਨਾਲ ਰਾਬਤਾ ਸਾਧਿਆ ਅਤੇ ਕਿਹਾ ਕਿ ਜਿੰਨਾ ਚਿਰ ਉਨ੍ਹਾਂ ਨੂੰ ਐੱਫਆਈਆਰ ਦੀ ਕਾਪੀ ਨਹੀਂ ਮਿਲਦੀ, ਉਹ ਪੋਸਟਮਾਰਟਮ ਨਹੀਂ ਹੋਣ ਦੇਣਗੇ। ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਬਠਿੰਡਾ ਜ਼ਿਲ੍ਹੇ ਦੇ ਬੱਲੋ ਪਿੰਡ ਦੇ ਵਸਨੀਕ 23 ਸਾਲਾ ਸ਼ੁਭਕਰਨ ਸਿੰਘ ਦੀ ਛੋਟੀ ਭੈਣ ਨੂੰ ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲੀਸ ਵਿੱਚ ਸਿਪਾਹੀ ਦੀ ਨੌਕਰੀ ਦਿੱਤੀ ਜਾਵੇਗੀ। ਇਹ ਜਾਣਕਾਰੀ ਸਰਕਾਰੀ ਬੁਲਾਰੇ ਨੇ ਦਿੱਤੀ ਹੈ। ਇਸ ਤੋਂ ਇਲਾਵਾ ਪਰਿਵਾਰ ਨੂੰ ਪੰਜਾਬ ਸਰਕਾਰ ਦੀ ਤਰਫੋਂ ਇਕ ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੀ ਦਿੱਤੀ ਜਾ ਰਹੀ ਹੈ।

Punjab Bani 29 February,2024
90,000 ਰਿਸ਼ਵਤ ਮੰਗਣ ਵਾਲਾ ਖੁਰਾਕ ਤੇ ਸਿਵਲ ਸਪਲਾਈ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

90,000 ਰਿਸ਼ਵਤ ਮੰਗਣ ਵਾਲਾ ਖੁਰਾਕ ਤੇ ਸਿਵਲ ਸਪਲਾਈ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ, 27 ਫਰਵਰੀ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਪੰਜਾਬ ਦਾ ਇੰਸਪੈਕਟਰ ਅਮਨਦੀਪ ਗੁਪਤਾ 90,000 ਰੁਪਏ ਰਿਸ਼ਵਤ ਦੀ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜਰਨੈਲ ਸਿੰਘ ਵਾਸੀ ਡਾਇਮੰਡ ਟਾਵਰ, ਖਰੜ, ਜ਼ਿਲ੍ਹਾ ਐਸ.ਏ.ਐਸ. ਨਗਰ ਵਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸ ਵੱਲੋਂ ਖਰੀਦੇ ਇੱਟਾਂ ਦੇ ਭੱਠੇ ਦੀ ਮਲਕੀਅਤ ਵਿੱਚ ਤਬਦੀਲੀ ਕਰਨ ਅਤੇ ਲਾਈਸੈਂਸ ਦੇ ਨਵੀਨੀਕਰਨ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ 90,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਇਸ ਤੋਂ ਪਹਿਲਾਂ ਖੁਰਾਕ ਤੇ ਸਿਵਲ ਸਪਲਾਈ, ਰੂਪਨਗਰ ਵਿਖੇ ਤਾਇਨਾਤ ਰਿਹਾ ਤੱਤਕਾਲੀ ਇੰਸਪੈਕਟਰ ਚਮਨ ਗੁਪਤਾ ਉਸ ਕੋਲੋਂ ਅਤੇ ਉਸ ਦੇ ਭਰਾ ਹਰਜੀਤ ਸਿੰਘ ਕੋਲੋਂ ਇਸੇ ਕੰਮ ਬਦਲੇ 30000 ਰੁਪਏ ਰਿਸ਼ਵਤ ਲੈ ਚੁੱਕਾ ਹੈ ਬਾਅਦ ਵਿੱਚ ਉਸ ਦੀ ਬਦਲੀ ਜ਼ਿਲ੍ਹਾ ਐੱਸ.ਬੀ.ਐੱਸ. ਨਗਰ ਦੀ ਹੋ ਗਈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਵਿਜੀਲੈਂਸ ਬਿਊਰੋ ਵੱਲੋਂ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ। ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਨੂੰ ਭਲਕੇ ਅਦਾਲਤ ਅੱਗੇ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Punjab Bani 27 February,2024
ਖਨੌਰੀ ਬਾਰਡਰ 'ਤੇ ਸੰਘਰਸ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ

ਖਨੌਰੀ ਬਾਰਡਰ 'ਤੇ ਸੰਘਰਸ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ - ਸੂਬਾ ਸਰਕਾਰ ਦੇ ਦੇਰੀ ਭਰੇ ਫੈਸਲੇ ਕਾਰਨ ਰੁਲ ਰਹੀ ਹੈ ਸ਼ਹੀਦ ਕਿਸਾਨ ਸ਼ੁਭਕਰਨ ਦੀ ਮ੍ਰਿਤਕ ਦੇਹ : ਕਿਸਾਨ ਨੇਤਾ ਰਾਜਪੁਰਾ : ਪਿਛਲੀ 13 ਫਰਵਰੀ ਤੋਂ ਸੰਭੂ ਅਤੇ ਖਨੌਰੀ ਬਾਰਡਰਾਂ ਵਿਖੇ ਕੇਂਦਰ ਸਰਕਾਰ ਖਿਲਾਫ ਐਮ.ਐਸ.ਪੀ. ਤੇ ਹੋਰ ਮੰਗਾਂ ਨੂੰ ਲੈ ਕੇ ਚਲ ਰਹੇ ਸੰਘਰਸ਼ ਦੌਰਾਨ ਜਿੱਥੇ ਹੁਣ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਚੁੱਪ ਧਾਰੀ ਹੋਈ ਹੈ ਤੇ ਅਜੇ ਤੱਕ ਮੁੜ ਕਿਸਾਨਾਂ ਨੂੰ ਕੋਈ ਵੀ ਮਜ਼ਬੂਤ ਪ੍ਰਸਤਾਵ ਪੇਸ਼ ਨਹੀਂ ਕੀਤਾ, ਜਿਸ ਕਾਰਨ ਕਿਸਾਨਾਂ ਅਤੇ ਮਜਦੂਰਾਂ ਅੰਦਰ ਰੋਸ਼ ਵਧਦਾ ਜਾ ਰਿਹਾ ਹੈ। ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ, ਸਵਰਣ ਸਿੰਘ ਪੰਧੇ, ਸਤਨਾਮ ਸਿੰਘ ਬਹਿਰੂੂ, ਸੁਰਜੀਤ ਸਿੰਘ ਫੂਲ ਅਤੇ ਹੋਰ ਨੇਤਾਵਾਂ ਨੇ ਆਖਿਆ ਹੈ ਕਿ ਕੇਂਦਰ ਸਰਕਾਰ ਵੱਲੋ ਕਿਸਾਨਾਂ ਨੂੰ ਅਜੇ ਤੱਕ ਗੱਲਬਾਤ ਲਈ ਕੋਈ ਵੀ ਏਜੰਡਾ ਤਹਿਤ ਬੁਲਾਵਾ ਨਹੀਂ ਆਇਆ, ਜਿਸ ਕਾਰਨ ਇਹ ਸੰਘਰਸ਼ ਹੋਰ ਤਿੱਖਾ ਹੋਵੇਗਾ, ਜਿਸਦੀ ਜਿੰਮੇਵਾਰੀ ਕੇਂਦਰ ਸਰਕਾਰ ਦੀ ਹੋਵੇਗੀ। ਦੂਸਰੇ ਪਾਸੇ ਅੱਜ ਖਨੌਰੀ ਮੋਰਚੇ ਉਪਰ ਅੱਜ ਪਟਿਆਲਾ ਜਿਲਾ ਦੇ ਪਿੰਡ ਅਰਨੋ ਦੇ ਇੱਕ ਹੋਰ ਕਿਸਾਨ ਕਰਨੈਲ ਸਿੰਘ ਪੁੱਤਰ ਨਿਹਾਲ ਸਿੰਘ (62) ਦੀ ਮੌਤ ਹੋ ਗਈ ਹੈ। ਇਸ ਕਿਸਾਨ ਨੂੰ ਅਟੈਕ ਦੇ ਚਲਦਿਆਂ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖਲ ਕਰਵਾਇਆ ਗਿਆ ਸੀ ਪਰ ਜਿੱਕੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਇਨ੍ਹਾਂ ਕਿਸਾਨ ਨੇਤਾਵਾਂ ਨੇ ਆਖਿਆ ਕਿ ਇੱਕ ਪਾਸੇ ਸੰਭੂ ਅਤੇ ਖਨੌਰੀ ਬਾਰਡਰ 'ਤੇ ਰੋਜਾਨਾ ਸ਼ਹੀਦੀਆਂ ਹੋ ਰਹੀਆ ਹਨ। ਦੂਸਰੇ ਪਾਸੇ ਪੰਜਾਬ ਸਰਕਾਰ ਦੀ ਚੁੱਪੀ ਕਾਰਨ ਇਸ ਵੇਲੇ ਸਾਡੇ ਸ਼ਹੀਦ ਕਿਸਾਨ ਸ਼ੁਭਕਰਨ ਦੀ ਲਾਸ਼ ਰੁਲ ਰਹੀ ਹੈ, ਜਿਸ ਲਈ ਸਿੱਧੇ ਤੌਰ 'ਤੇ ਸਰਕਾਰ ਦੋਸ਼ੀ ਹੈ। ਕਿਸਾਨਾਂ ਨੇ ਆਖਿਆ ਕਿ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਫਰਦਾਂ ਤੱਕ ਕੱਢ ਕੇ ਦੇ ਦਿੱਤੀਆਂ ਕਿ ਸ਼ੁਭਕਰਨ ਦੀ ਜਿਹੜੀ ਗੋਲੀ ਲੱਗਣ ਨਾਲ ਸ਼ਹੀਦੀ ਹੋਈ ਹੈ, ਉਹ ਪੰਜਾਬ ਦੇ ਖੇਤਰ ਦੀ ਹੈ ਤੇ ਇੱਕ ਵਾਰ ਸਰਕਾਰ ਦੇ ਅਫਸਰ ਐਫ.ਆਈ.ਆਰ ਕਰਨ ਲਈ ਮੰਨ ਵੀ ਗਏ ਸਨ ਪਰ ਫਿਰ ਪਿਛੇ ਹਟ ਗਏ, ਜਿਸ ਕਾਰਨ ਕਿਸਾਨਾਂ ਦੇ ਮਨਾਂ ਅੰਦਰ ਭਾਰੀ ਰੋਸ਼ ਹੈ।

Punjab Bani 27 February,2024
ਕਿਸਾਨਾਂ ਨੇ ਵਿਸ਼ਾਲ ਧਰਨਾ ਠੋਕ ਕੇ ਮੋਦੀ ਅਤੇ ਖੱਟਰ ਦਾ ਕੱਢਿਆ ਜਨਾਜਾ- ਸੈਂਕੜੇ ਟ੍ਰੈਕਟਰਾਂ ਨਾਲ ਕੀਤਾ ਰੋਸ਼ ਪ੍ਰਦਰਸ਼ਨ

ਕਿਸਾਨਾਂ ਨੇ ਵਿਸ਼ਾਲ ਧਰਨਾ ਠੋਕ ਕੇ ਮੋਦੀ ਅਤੇ ਖੱਟਰ ਦਾ ਕੱਢਿਆ ਜਨਾਜਾ- ਸੈਂਕੜੇ ਟ੍ਰੈਕਟਰਾਂ ਨਾਲ ਕੀਤਾ ਰੋਸ਼ ਪ੍ਰਦਰਸ਼ਨ - ਕਿਸਾਨਾਂ 'ਤੇ ਤਸੱਦਦ ਸਹਿਨ ਨਹੀਂ ਕੀਤਾ ਜਾਵੇਗਾ : ਜਥੇਦਾਰ ਬੂਟਾ ਸਿੰਘ ਸ਼ਾਦੀਪੁਰ ਪਟਿਆਲਾ, 26 ਫਰਵਰੀ : ਸੰਭੂ ਅਤੇ ਖਨੌਰੀ ਬਾਰਡਰ ਦੇ ਨਾਲ-ਨਾਲ ਪਿਹੋਵਾ, ਦੇਵੀਗੜ੍ਹ ਮਾਰਗ ਹਰਿਆਣਾ ਦੇ ਤੀਸਰੇ ਟਿਊਕਰ ਬਾਰਡਰ 'ਤੇ ਵੀ ਅੱਜ ਕਿਸਾਨਾਂ ਨੇ ਵਿਸ਼ਾਲ ਧਰਨਾਂ ਠੋਕ ਕੇ ਮੋਦੀ ਅਤੇ ਖੱਟਰ ਦਾ ਜਨਾਜਾ ਕੱਢਿਆ। ਸੰਯੁਕਤ ਕਿਸਾਨ ਮੋਰਚਾ ਦੇ ਸੀਨੀਅਰ ਨੇਤਾ ਜਥੇਦਾਰ ਬੂਟਾ ਸਿੰਘ ਸ਼ਾਦੀਪੁਰ ਦੀ ਅਗਵਾਈ ਹੇਠ ਕਿਸਾਨਾਂ ਨੇ ਦਰਜਨਾਂ ਟ੍ਰੈਕਟਰ ਖੜੇ ਕਰਕੇ ਰੋਸ਼ ਪ੍ਰਦਰਸ਼ਨ ਕੀਤਾ ਤੇ ਸੈਂਕੜੇ ਕਿਸਾਨ ਧਰਨੇ 'ਤੇ ਬੈਠੇ ਰਹੇ। ਇਸ ਮੌਕੇ ਜਥੇਦਾਰ ਬੂਟਾ ਸਿੰਘ ਸ਼ਾਦੀਪੁਰ ਅਤੇ ਕਿਸਾਨ ਨੇਤਾ ਮੋਹਣੀ ਭਾਂਖਰ ਨੇ ਆਖਿਆ ਕਿ ਡਬਲਯੂਟੀਓ ਦੀਆਂ ਨੀਤੀਆਂ ਨੂੰ ਮੋਦੀ ਕਿਸਾਨਾਂ 'ਤੇਲ ਗਾੂ ਕਰਨ ਲੱਗਿਆ ਹੋਇਆ ਹੈ, ਜਿਸ ਕਾਰਨ ਦੇਸ਼ ਬਰਬਾਦ ਹੋ ਰਿਹਾ ਹੈ। ਉਨ੍ਹਾਂ ਆਖਿਆ ਕਿ ਪੰਜਾਬ ਦਾ ਕਿਸਾਨ ਵੱਧ ਪੈਸੇ ਲਗਾਕੇ ਘੱਟ ਰੇਟ 'ਤੇ ਆਪਣੀਆਂ ਫਸਲਾਂ ਵੇਚ ਰਿਹਾ ਹੈ, ਜਿਸ ਕਾਰਨ ਉਹ ਰੋਜਾਨਾ ਕਰਜਾਈ ਹੋ ਰਿਹਾ ਹੈ। ਉਨ੍ਹਾਂ ਆਖਿਆ ਕਿ ਮੋਦੀ ਨੂੰ ਤੁਰੰਤ ਐਮ.ਐਸ.ਪੀ. ਲਾਗੂ ਕਰਨੀ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਹਰਿਆਣਾ ਬਾਰਡਰ ਦੇ ਤੀਸਰੇ ਮੋਰਚੇ ਟਿਊਕਰ ਬਾਰਡਰ 'ਤੇ ਅੱਜ ਕਿਸਾਨਾ ਨੇ ਜੋਰਦਾਰ ਰੋਸ਼ ਪ੍ਰਦਰਸ਼ਨ ਕੀਤਾ ਹੈ ਤੇ ਮੋਦੀ ਸਰਕਾਰ ਦਾ ਜਨਾਜਾ ਕੱਢਿਆ ਹੈ। ਉਨ੍ਹਾਂ ਆਖਿਆ ਕਿ ਸਾਡੇ ਵੱਲੋਂ ਮਿੱਟੀ ਦੇ ਭਾਅ ਖਰੀਦੀਆਂ ਸਬਜੀਆਂ ਤੇ ਹੋਰ ਵਸਤੂਆਂ ਨੂੰ ਵੱਡੇ ਵੱਡੇ ਧਨਾਡ, ਆਮ ਲੋਕਾਂ ਨੂੰ ਬਹੁਤ ਮਹਿੰਗਾ ਕਰਕੇ ਵੇਚਦੇ ਹਨ, ਜਿਸ ਨਾਲ ਕਿਸਾਨ ਤੇ ਆਮ ਲੋਕਾਂ ਦਾ ਸੋਸ਼ਣ ਹੁੰਦਾ ਹੈ। ਅੱਜ ਇਸੇ ਨੂੰ ਖਤਮ ਕਰਨ ਲਈ ਕਿਸਾਨਾਂ ਨੇ ਸੰਘਰਸ਼ ਉਲੀਕਿਆ ਹੈ। ਉਨ੍ਹਾਂ ਆਖਿਆ ਕਿ ਡਬਲਯੂਟੀਓ ਦੀਆਂ ਹਿਦਾਇਤਾਂ ਨੂੰ ਪੰਜਾਬ ਵਿੱਚ ਮੰਨਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਬੇਹਦ ਗਰੀਬ ਹੈ। ਜਥੇਦਾਰ ਬੂਟਾ ਸਿੰਘ ਸ਼ਾਦੀਪੁਰ ਨੇ ਆਖਿਆ ਕਿ ਇਹ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਇਸ ਮੌਕੇ ਉਨ੍ਹਾਂ ਨਾਲ ਕਿਸਾਨ ਨੇਤਾ ਜਸਵਿੰਦਰ ੰਿਸਘਮੋਹਣੀ ਭਾਂਖਰ, ਸਾਹਿਬ ਸਿੰਘ ਬਾਜਵਾ, ਯਾਦ ਬਾਜਵਾ, ਜਗੀਰ ਸਿੰਘ ਅਲੀਪੁਰ, ਜਸਵੀਰ ਲਲੀਨਾ, ਹਰਬੰਦ ਦਦਹੇੜਾ, ਕਾਲਾ ਗੱਜੁਮਾਜਰਾ, ਗੁਰਦੀਪ ਦੇਵੀਨਗਰ, ਜਗਜੀਵਨ ਸਿੰਘ, ਗੁਰਵਿੰਦਰ ਰੋਹੜ, ਨਰਿੰਦਰ ਭਿੰਡਰ, ਸਤਨਾਮ ਭਾਂਬਲ, ਬੱਤਾ, ਲਾਲ ਚੀਮਾ, ਰਛਪਾਲ ਸਿੰਘ, ਬਲਦੇਵ ਸਿੰਘ, ਗੁਰਪਾਲ ਸਿੰਘ, ਬਲਵਿੰਦਰ ਲਹੋਰੀਆ, ਤਰਸੇਮ ਧੀਮਾਨ, ਦੀਪਾ ਕਾਠਗੜ, ਕਾਲਾ ਕਾਠਗੜ, ਜਸਵਿੰਦਰ ਨਾਹਨ, ਬੀਬੀ ਕੁਲਵਿੰਦਰ ਕੌਰ, ਗੁਰਚਰਨ, ਮਨਜੀਤ ਬਾਹਲ, ਨਿਰਮਲ ਸਮਾਣਾ, ਨਿਰਮਲ ਨਿੰਮਾ, ਚਰਨਜੀਤ ਸਿੰਘ ਬਾਜਵਾ, ਬੂਟਾ ਸਿੰਘ ਵਿਰਕ, ਗੁਰਜੀਤ ਅੰਗਰਾਹਾ, ਗੁਲਾਬ ਸਿੰਘ ਖਤੋਲੀ, ਅਨਮੋਲ ਸੰਧੂ, ਹੈਪੀ, ਜਸਵੀਰ ਸਿੰਘ ਭੈਣੀ, ਬਲਬੀਰ ਸਿੰਘ ਭੈਣੀ, ਹਰਜਿੰਦਰ ਸਿੰਘ ਨੰਬਰਦਾਰ ਪਠਾਣਮਾਜਰਾ, ਅਮਰਜੀਤ ਸਿੰਘ ਬਲੋਗੀ, ਮਲਕੀਤ ਸਿੰਘ ਅੋਜਾ, ਦਿਲਬਾਗ ਸਿੰਘ ਖਤੋਲੀ ਅਤੇ ਹੋਰ ਨੇਤਾ ਹਾਜਰ ਸਨ।

Punjab Bani 26 February,2024
ਮਿਸ਼ਨ ਰੋਜ਼ਗਾਰ: ਦੋ ਸਾਲਾਂ ਵਿੱਚ ਮੁੱਖ ਮੰਤਰੀ ਨੇ ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ 40,000 ਤੋਂ ਵੱਧ ਪਰਿਵਾਰਾਂ ਦਾ ਜੀਵਨ ਰੁਸ਼ਨਾਇਆ

ਮਿਸ਼ਨ ਰੋਜ਼ਗਾਰ: ਦੋ ਸਾਲਾਂ ਵਿੱਚ ਮੁੱਖ ਮੰਤਰੀ ਨੇ ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ 40,000 ਤੋਂ ਵੱਧ ਪਰਿਵਾਰਾਂ ਦਾ ਜੀਵਨ ਰੁਸ਼ਨਾਇਆ ਵੱਖ-ਵੱਖ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ 457 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ ਸਿਆਸੀ ਤੌਰ ਉਤੇ ਨਾਕਾਰਾ ਹੋ ਚੁੱਕਾ ਦਲ-ਬਦਲੂ ਨਵਜੋਤ ਸਿੱਧੂ ਹਰੇਕ ਪਾਰਟੀ ਲਈ ਬੋਝ ਬਣਿਆ ਵਿਰੋਧੀ ਪਾਰਟੀਆਂ ਨੂੰ ਹਜ਼ਮ ਨਹੀਂ ਹੋ ਰਹੇ ਮੁੱਖ ਮੰਤਰੀ ਵਜੋਂ ਆਮ ਆਦਮੀ ਦੇ ਲੋਕ ਭਲਾਈ ਕਾਰਜ ਚੰਡੀਗੜ੍ਹ, 26 ਫਰਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ ਰੱਖਦੇ ਹੋਏ ਅੱਜ ਵੱਖ-ਵੱਖ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ 457 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਭਰਤੀ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਗਠਨ ਤੋਂ ਲੈ ਕੇ ਹੁਣ ਤੱਕ 40,000 ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਨ੍ਹਾਂ ਦੇ ਪਰਿਵਾਰਾਂ ਦੇ ਜੀਵਨ ਨੂੰ ਰੁਸ਼ਨਾਇਆ ਹੈ। ਅੱਜ ਇੱਥੇ ਮਿਊਂਸਪਲ ਭਵਨ ਵਿਖੇ ਨਿਯੁਕਤੀ ਪੱਤਰ ਵੰਡਣ ਮੌਕੇ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਦਾ ਅਨਿੱਖੜਵਾਂ ਅੰਗ ਬਣਾਉਣ ਲਈ ਵੱਡੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਵਿੱਚ ਏਨੀ ਬਰਕਤ ਹੈ ਕਿ ਇੱਥੇ ਵੀ ਕੁਝ ਵੀ ਪੈਦਾ ਕੀਤਾ ਜਾ ਸਕਦਾ ਹੈ ਕਿਉਂਕਿ ਇੱਥੋਂ ਦੇ ਲੋਕਾਂ ਨੂੰ ਸਖ਼ਤ ਮਿਹਨਤ ਅਤੇ ਸਮਰਪਿਤ ਭਾਵਨਾ ਦੇ ਅਮਿੱਟ ਜਜ਼ਬੇ ਦੀ ਬਖਸ਼ਿਸ਼ ਪ੍ਰਾਪਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਧਰਤੀ ਵਿੱਚ ਅਥਾਹ ਸਮਰੱਥਾ ਹੈ ਜਿਸ ਕਾਰਨ ਸੂਬਾ ਸਰਕਾਰ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਸਿਰਤੋੜ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਭਰਤੀ ਕੀਤੇ ਉਮੀਦਵਾਰਾਂ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 20 ਜੂਨੀਅਰ ਡਰਾਫਟਮੈਨ, ਪਸ਼ੂ ਪਲਾਣ ਵਿਭਾਗ ਵਿੱਚ ਡੇਅਰੀ ਵਿਕਾਸ ਅਫਸਰ, ਕਲਰਕ, ਇੰਕੂਬੇਟਰ ਅਪਰੇਟਰ ਅਤੇ ਮਸ਼ੀਨ ਅਪਰੇਟਰਾਂ ਸਣੇ 32 ਮੁਲਾਜ਼ਮ, ਯੁਵਕ ਸੇਵਾਵਾਂ ਵਿਭਾਗ ਵਿੱਚ ਛੇ ਸਟੈਨੋ-ਟਾਈਪਸਟ, ਕਰ ਤੇ ਆਬਕਾਰੀ ਵਿਭਾਗ ਵਿੱਚ ਕਲਰਕ ਲੀਗਲ, ਅਕਾਊਂਸ ਅਤੇ ਆਈ.ਟੀ. ਸਣੇ 129 ਮੁਲਾਜ਼ਮ, ਖੁਰਾਕ ਤੇ ਸਿਵਲ ਸਪਲਾਈਜ਼ ਮਾਮਲਿਆਂ ਵਿੱਚ 8 ਸਟੈਨੋ-ਟਾਈਪਿਸਟ, ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿੱਚ ਇਕ ਕਲਰਕ, ਵਿੱਤ ਵਿਭਾਗ ਵਿੱਚ ਕਲਰਕ, ਸਟੈਨੋ ਟਾਈਪਿਸਟ ਤੇ ਸੈਕਸ਼ਨ ਅਫਸਰਾਂ ਸਣੇ 36 ਮੁਲਾਜ਼ਮ, ਲੋਕ ਨਿਰਮਾਣ ਵਿਭਾਗ ਵਿੱਚ 24 ਜੂਨੀਅਰ ਡਰਾਫਟਮੈਨ, ਮਕਾਨ ਤੇ ਸ਼ਹਿਰੀ ਵਿਕਾਸ ਵਿੱਚ 41 ਕਲਰਕ, ਜਲ ਸਰੋਤ ਵਿਭਾਗ ਵਿੱਚ 79 ਸਟੈਨੋ-ਟਾਈਪਿਸਟ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਸਟਾਫ ਨਰਸ, ਕਲਰਕ ਅਤੇ ਚੌਥਾ ਦਰਜਾ ਸਮੇਤ 9 ਮੁਲਾਜ਼ਮ, ਪਾਵਰਕਾਮ ਵਿੱਚ ਐਸਿਸਟੈਂਟ ਇੰਜਨੀਅਰ, ਐਸਿਸਟੈਂਟ ਮੈਨੇਜਕ ਅਤੇ ਕਲਰਕ ਸਮੇਤ 65 ਮੁਲਾਜ਼ਮ ਅਤੇ ਮੈਡੀਕਲ ਸਿੱਖਿਆ ਤੇ ਹੋਰ ਵਿਭਾਗਾਂ ਵਿੱਚ ਪ੍ਰੋਫੈਸਰ, ਐਸੋਸੀਏਟ ਪ੍ਰੋਫੈਸਰ ਅਤੇ ਐਸਿਸਟੈਂਟ ਪ੍ਰੋਫੈਸਰ ਸਣੇ 7 ਮੁਲਾਜ਼ਮ ਹਾਜ਼ਰ ਸਨ। ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸਿੱਖ ਗੁਰੂਆਂ ਨੇ ਸਾਨੂੰ ਜਬਰ-ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਦਾ ਸੰਦੇਸ਼ ਦਿੱਤਾ ਹੈ ਅਤੇ ਉਨ੍ਹਾਂ ਦੇ ਨਕਸ਼ੇ ਕਦਮਾਂ 'ਤੇ ਚੱਲਦਿਆਂ ਸੂਬਾ ਸਰਕਾਰ ਸਰਕਾਰੀ ਨੌਕਰੀਆਂ ਦੀ ਭਰਤੀ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਤਾਂ ਕਿ ਕਿਸੇ ਨਾਲ ਵੀ ਅਨਿਆਂ ਨਾ ਹੋਵੇ। ਉਨ੍ਹਾਂ ਕਿਹਾ ਕਿ ਇਸ ਮਿਊਂਸਪਲ ਭਵਨ ਵਿੱਚ ਅਜਿਹੇ ਕਈ ਸਮਾਗਮ ਹੋ ਚੁੱਕੇ ਹਨ, ਜਿਨ੍ਹਾਂ 'ਚ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ 'ਚ ਨੌਕਰੀਆਂ ਮਿਲੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੌਜਵਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਨੇ ਕਿਹਾ, “ਮੇਰੇ ਲਈ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ 40,000 ਤੋਂ ਵੱਧ ਨੌਜਵਾਨਾਂ ਨੂੰ ਨਿਰੋਲ ਯੋਗਤਾ ਦੇ ਆਧਾਰ 'ਤੇ ਚੁਣਿਆ ਗਿਆ ਹੈ। ਸਾਡਾ ਮਕਸਦ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹਦਿਆਂ ਪੰਜਾਬ ਛੱਡ ਕੇ ਜਾਣ ਵਾਲੇ ਨੌਜਵਾਨਾਂ ਦੀ ਵਤਨ ਵਾਪਸੀ ਨੂੰ ਯਕੀਨੀ ਬਣਾਉਣਾ ਹੈ। ਮੈਨੂੰ ਇਸ ਗੱਲ ਦੀ ਬਹੁਤ ਖੁਸ਼ੀ ਹੈ ਕਿ ਵੱਡੀ ਗਿਣਤੀ ਨੌਜਵਾਨ ਜੋ ਪਹਿਲਾਂ ਵਿਦੇਸ਼ ਜਾਣ ਦੀ ਯੋਜਨਾ ਘੜ ਰਹੇ ਸਨ, ਹੁਣ ਮੁਕਾਬਲੇ ਦੀਆਂ ਪ੍ਰੀਖਿਆਵਾਂ ਰਾਹੀਂ ਸਰਕਾਰੀ ਨੌਕਰੀਆਂ ਲਈ ਤਿਆਰੀ ਕਰ ਰਹੇ ਹਨ।” ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨ ਦਾ ਸੱਦਾ ਦਿੱਤਾ ਕਿਉਂਕਿ ਹੁਣ ਉਹ ਸਰਕਾਰ ਦੇ ਪਰਿਵਾਰ ਦੇ ਮੈਂਬਰ ਬਣ ਚੁੱਕੇ ਹਨ। ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਮੁਖਾਤਿਬ ਹੁੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਨੂੰ ਪੂਰੀ ਉਮੀਦ ਹੈ ਕਿ ਤੁਸੀਂ ਆਪਣੀ ਕਲਮ ਰਾਹੀਂ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਦੀ ਮਦਦ ਕਰੋਗੇ। ਤਹਾਨੂੰ ਵੱਧ ਤੋਂ ਵੱਧ ਲੋਕਾਂ ਦੀ ਭਲਾਈ ਯਕੀਨੀ ਬਣਾਉਣੀ ਚਾਹੀਦੀ ਹੈ ਤਾਂ ਜੋ ਕੋਈ ਵੀ ਨਾਗਰਿਕ ਸਰਕਾਰੀ ਦਫ਼ਤਰਾਂ ਤੋਂ ਨਿਰਾਸ਼ ਹੋ ਕੇ ਨਾ ਜਾਵੇ।” ਮੁੱਖ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਧਰਤੀ ਦੇ ਇਕ-ਇਕ ਇੰਚ ਨੂੰ ਮਹਾਨ ਗੁਰੂਆਂ, ਸੰਤਾਂ, ਪੀਰਾਂ, ਸ਼ਹੀਦਾਂ ਅਤੇ ਕਵੀਆਂ ਦੀ ਚਰਨ ਛੋਹ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ‘ਵਿਸ਼ਵ ਨਾਗਰਿਕ’ ਹਨ ਜਿਨ੍ਹਾਂ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਆਲਮੀ ਪੱਧਰ ਉਤੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਸਖ਼ਤ ਮਿਹਨਤ ਦੇ ਅਦੁੱਤੀ ਜਜ਼ਬੇ ਦੀ ਬਖਸ਼ਿਸ਼ ਪ੍ਰਾਪਤ ਹੈ ਜਿਸ ਸਦਕਾ ਉਹ ਹਰੇਕ ਥਾਂ ਆਪਣੀ ਪਛਾਣ ਬਣਾ ਲੈਂਦੇ ਹਨ। ਮੁੱਖ ਮੰਤਰੀ ਨੇ ਕਿਹਾ, “ਰਵਾਇਤੀ ਪਾਰਟੀਆਂ ਮੇਰੇ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਮੈਂ ਸਧਾਰਨ ਘਰ ਨਾਲ ਸਬੰਧ ਰੱਖਦਾ ਹਾਂ। ਇਹ ਆਗੂ ਸੱਤਾ ਵਿੱਚ ਬਣੇ ਰਹਿਣ ਦਾ ਆਪਣਾ ਬੁਨਿਆਦੀ ਹੱਕ ਸਮਝਦੇ ਸਨ ਜਿਸ ਕਾਰਨ ਇਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਆਮ ਆਦਮੀ ਸੂਬੇ ਦਾ ਸ਼ਾਸਨਕਾਲ ਏਨੇ ਬਿਹਤਰ ਢੰਗ ਨਾਲ ਕਿਵੇਂ ਚਲਾ ਰਿਹਾ ਹੈ। ਇਨ੍ਹਾਂ ਸਿਆਸਤਦਾਨਾਂ ਨੇ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਇਆ ਪਰ ਹੁਣ ਲੋਕ ਇਨ੍ਹਾਂ ਦੇ ਗੁੰਮਰਾਹਕੁੰਨ ਪ੍ਰਚਾਰ ਵਿੱਚ ਨਹੀਂ ਆਉਣਗੇ।” ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਇਹ ਗੱਲ ਬਰਦਾਸ਼ਤ ਨਹੀਂ ਹੋ ਰਹੀ ਕਿ ਸੂਬਾ ਸਰਕਾਰ 90 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਮੁਹੱਈਆ ਕਰਵਾ ਰਹੀ ਹੈ, ਹੁਣ ਤੱਕ ਇਕ ਕਰੋੜ ਤੋਂ ਵੱਧ ਲੋਕਾਂ ਨੇ ਆਮ ਆਦਮੀ ਕਲੀਨਿਕਾਂ ਤੋਂ ਮੁਫਤ ਇਲਾਜ ਕਰਵਾਇਆ, ਪਹਿਲੀ ਵਾਰ ਪ੍ਰਾਈਵੇਟ ਥਰਮਲ ਪਲਾਂਟ ਸੂਬਾ ਸਰਕਾਰ ਵੱਲੋਂ 1080 ਕਰੋੜ ਰੁਪਏ ਦੀ ਲਾਗਤ ਨਾਲ ਖਰੀਦਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਸੂਬੇ ਵਿੱਚ ਆਮ ਆਦਮੀ ਦੇ ਭਲੇ ਲਈ ਹੋ ਰਹੇ ਕੰਮਾਂ ਤੋਂ ਬੁਖਲਾਏ ਹੋਏ ਹਨ ਜਿਸ ਕਰਕੇ ਉਹ ਉਨ੍ਹਾਂ ਵਿਰੁੱਧ ਜ਼ਹਿਰ ਉਗਲ ਰਹੇ ਹਨ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਇਨ੍ਹਾਂ ਲੀਡਰਾਂ ਦੇ ਝਾਂਸੇ ਵਿੱਚ ਨਾ ਆਉਣ, ਜੋ ਆਪਣਾ ਵਜੂਦ ਗੁਆ ਚੁੱਕੇ ਹਨ ਕਿਉਂਕਿ ਲੋਕਾਂ ਵੱਲੋਂ ਇਨ੍ਹਾਂ ਨੂੰ ਬੁਰੀ ਤਰ੍ਹਾਂ ਨਕਾਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਵਾਸਤੇ ਅੱਠ ਹਾਈ-ਟੈਕ ਕੋਚਿੰਗ ਸੈਂਟਰ ਖੋਲ੍ਹ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਦੀ ਸਿਖਲਾਈ ਪ੍ਰਦਾਨ ਕਰੇਗੀ ਤਾਂ ਕਿ ਸਾਡੇ ਨੌਜਵਾਨ ਸੂਬੇ ਅਤੇ ਦੇਸ਼ ਵਿੱਚ ਨਾਮਵਰ ਅਹੁਦਿਆਂ 'ਤੇ ਸੇਵਾ ਨਿਭਾਅ ਸਕਣ। ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੂੰ ਵੇਲਾ ਵਿਹਾਅ ਚੁੱਕਾ ਸਿਆਸਤਦਾਨ ਦੱਸਦਿਆਂ ਕਿਹਾ ਕਿ ਇਹ ਆਗੂ ਜਿਹੜੀ ਵੀ ਪਾਰਟੀ ਵਿੱਚ ਜਾਂਦਾ ਹੈ, ਉਸ ਪਾਰਟੀ ਲਈ ਬੋਝ ਬਣ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਿਜਲੀ ਬਾਰੇ ਸਿੱਧੂ ਹੁਣ ਤਾਂ ਵੱਡੇ-ਵੱਡੇ ਦਾਅਵੇ ਕਰ ਰਹੇ ਹਨ ਪਰ ਉਹ ਖੁਦ ਮੰਤਰੀ ਹੁੰਦਿਆਂ ਬਿਜਲੀ ਮਹਿਕਮਾ ਲੈਣ ਤੋਂ ਭੱਜ ਗਏ ਹਨ। ਉਨ੍ਹਾਂ ਕਿਹਾ ਕਿ ਇਹ ਆਗੂ ਘੜੀ-ਮੁੜੀ ਆਪਣੀ ਵਫ਼ਾਦਾਰੀ ਬਦਲ ਲੈਂਦੇ ਹਨ ਜਿਸ ਕਾਰਨ ਲੋਕਾਂ ਦਾ ਉਸ ’ਤੇ ਕੋਈ ਭਰੋਸਾ ਨਹੀਂ ਰਿਹਾ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਜੀਵਨ ਵਿੱਚ ਅਗਵਾਈ ਕਰਨ ਲਈ ਆਪਣੀ ਕਾਬਲੀਅਤ ਪਛਾਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਜਿਸ ਤਰ੍ਹਾਂ ਹਵਾਈ ਅੱਡਿਆਂ 'ਤੇ ਰਨਵੇਅ ਹਵਾਈ ਜਹਾਜ਼ ਨੂੰ ਸੁਚਾਰੂ ਢੰਗ ਨਾਲ ਉਡਾਣ ਭਰਨ ਦੀ ਸਹੂਲਤ ਦਿੰਦੇ ਹਨ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਦੇ ਵਿਚਾਰਾਂ ਨੂੰ ਉਡਾਣ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਕਾਇਮ ਕਰਨ ਲਈ ਹਰ ਸੰਭਵ ਯਤਨ ਕਰਨ ਤਾਂ ਜੋ ਉਹ ਸਿਖਰਾਂ ਉਤੇ ਪਹੁੰਚ ਸਕਣ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ, ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਸਮੇਤ ਹੋਰ ਹਾਜ਼ਰ ਸਨ।

Punjab Bani 26 February,2024
ਨਫੇ ਸਿੰਘ ਹਤਿਆ ਮਾਮਲੇ ਵਿੱਚ ਦਰਜਨ ਦੇ ਕਰੀਬ ਵਿਅਕਤੀਆਂ ਉਪਰ ਕੇਸ ਹੋਇਆ ਦਰਜ

ਨਫੇ ਸਿੰਘ ਹਤਿਆ ਮਾਮਲੇ ਵਿੱਚ ਦਰਜਨ ਦੇ ਕਰੀਬ ਵਿਅਕਤੀਆਂ ਉਪਰ ਕੇਸ ਹੋਇਆ ਦਰਜ ਦਿਲੀ, 26 ਫਰਵਰੀ : ਬਹਾਦਰਗੜ੍ਹ ਦੇ ਸਾਬਕਾ ਵਿਧਾਇਕ ਨਰੇਸ਼ ਕੌਸ਼ਿਕ ਸਮੇਤ 12 ਵਿਅਕਤੀਆਂ ਖ਼ਿਲਾਫ਼ ਇਨੈਲੋ ਦੇ ਸੂਬਾ ਪ੍ਰਧਾਨ ਨਫੇ ਸਿੰਘ ਰਾਠੀ ਅਤੇ ਉਸ ਦੇ ਸਹਿਯੋਗੀ ਦੀ ਹੱਤਿਆ ਦੇ ਮਾਮਲੇ ‘ਚ ਮਾਮਲਾ ਦਰਜ ਕੀਤਾ ਗਿਆ ਹੈ ਪਰ ਹਾਲੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ। ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਹਰਿਆਣਾ ਦੇ ਪ੍ਰਧਾਨ ਅਤੇ ਦੋ ਵਾਰ ਵਿਧਾਇਕ ਰਹਿ ਚੁੱਕੇ ਨਫੇ ਸਿੰਘ ਰਾਠੀ (66) ਅਤੇ ਉਨ੍ਹਾਂ ਦੇ ਸਾਥੀ ਜੈ ਕਿਸ਼ਨ ਨੂੰ ਬੀਤੇ ਦਿਨ ਅਣਪਛਾਤੇ ਕਾਰ ਸਵਾਰ ਹਮਲਾਵਰਾਂ ਨੇ ਗੋਲੀਆਂ ਮਾਰ ਦਿੱਤੀਆਂ ਸਨ। ਹਮਲੇ ਵਿੱਚ ਰਾਠੀ ਦੇ ਅੰਗ ਰੱਖਿਅਕ ਜ਼ਖ਼ਮੀ ਹੋਏ ਹਨ। ਰਾਠੀ ਆਪਣੀ ਐੱਸਯੂਵੀ ਦੀ ਮੂਹਰਲੀ ਸੀਟ ‘ਤੇ, ਜਦੋਂ ਹਮਲਾਵਰਾਂ ਨੇ ਬਾਰਾਹੀ ਲੈਵਲ ਕਰਾਸਿੰਗ ਨੇੜੇ ਵਾਹਨ ਨੂੰ ਘੇਰ ਲਿਆ ਅਤੇ ਨੇੜਿਓਂ ਅੰਨ੍ਹੇਵਾਹ ਗੋਲੀਆਂ ਚਲਾਈਆਂ। ਘਟਨਾ ਤੋਂ ਬਾਅਦ ਹਮਲਾਵਰ ਫ਼ਰਾਰ ਹੋ ਗਏ। ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਕਿਸੇ ਰਾਹਗੀਰ ਨੇ ਪੁਲਿਸ ਨੂੰ ਸੂਚਨਾ ਦਿੱਤੀ।

Punjab Bani 26 February,2024
ਪਾਕ : ਨਵਾਜ ਸਰੀਫ ਦੀ ਧੀ ਪੰਜਾਬ ਸੂਬੇ ਦੀ ਬਣੀ ਮੁੱਖ ਮੰਤਰੀ

ਪਾਕ : ਨਵਾਜ ਸਰੀਫ ਦੀ ਧੀ ਪੰਜਾਬ ਸੂਬੇ ਦੀ ਬਣੀ ਮੁੱਖ ਮੰਤਰੀ ਦਿਲੀ, 26 ਫਰਵਰੀ : ਤਿੰਨ ਵਾਰ ਸਾਬਕਾ ਪ੍ਰਧਾਨ ਮੰਤਰੀ ਰਹਿ ਚੁੱਕੇ ਨਵਾਜ਼ ਸ਼ਰੀਫ਼ ਦੀ ਧੀ ਤੇ ਪੀਐੱਮਐੱਲ-ਐੱਨ ਦੀ ਸੀਨੀਅਰ ਆਗੂ ਮਰੀਅਮ ਨਵਾਜ਼ ਅੱਜ ਪਾਕਿਸਤਾਨ ਦੇ ਪੰਜਾਬ ਸੂਬੇ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਬਣ ਗਈ। ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐੱਮਐੱਲ-ਐੱਨ) ਦੀ 50 ਸਾਲਾ ਸੀਨੀਅਰ ਮੀਤ ਪ੍ਰਧਾਨ ਮਰੀਅਮ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਰਟੀ ਸਮਰਥਕ ਸੁੰਨੀ ਇਤੇਹਾਦ ਕੌਂਸਲ (ਐੱਸਆਈਸੀ) ਦੇ ਮੈਂਬਰਾਂ ਵੱਲੋਂ ਵਾਕਆਊਟ ਦੌਰਾਨ ਮੁੱਖ ਮੰਤਰੀ ਅਹੁਦੇ ਦੀ ਚੋਣ ਜਿੱਤ ਲਈ। ਮਰੀਅਮ ਨੇ ਪੰਜਾਬ ਵਿਧਾਨ ਸਭਾ ਜਾਣ ਤੋਂ ਪਹਿਲਾਂ ਜਾਤੀ ਉਮਰਾ ਵਿਖੇ ਆਪਣੀ ਮਾਂ ਦੀ ਕਬਰ ‘ਤੇ ਗਈ।

Punjab Bani 26 February,2024
ਕਠੂਆ ਰੇਲਵੇ ਸਟੇਸ਼ਨ ਤੋ ਬਿਨਾ ਡਰਾਈਵਰ ਭੱਜੀ ਰੇਲਗੱਡੀ ਮਾਮਲੇ ਵਿੱਚ 6 ਹੋਏ ਸਸਪੈਡ

ਕਠੂਆ ਰੇਲਵੇ ਸਟੇਸ਼ਨ ਤੋ ਬਿਨਾ ਡਰਾਈਵਰ ਭੱਜੀ ਰੇਲਗੱਡੀ ਮਾਮਲੇ ਵਿੱਚ 6 ਹੋਏ ਸਸਪੈਡ ਚੰਡੀਗੜ੍ਹ : ਜੰਮੂ ਦੇ ਕਠੂਆ ਰੇਲਵੇ ਸਟੇਸ਼ਨ ਤੋਂ ਬਿਨਾਂ ਡਰਾਈਵਰ ਚੱਲ ਦੇ ਪੰਜਾਬ ਪੁੱਜੀ ਮਾਲ ਗੱਡੀ ਦੇ ਮਾਮਲੇ ਵਿੱਚ 6 ਲੋਕਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਸ ਪੂਰੇ ਮਾਮਲੇ ਦੀ ਜਾਣਕਾਰੀ ਫ਼ਿਰੋਜ਼ਪੁਰ ਡਿਵੀਜ਼ਨ ਦੇ ਡੀਆਰਐਮ ਸੰਜੇ ਸਾਹੂ ਨੇ ਦਿੱਤੀ। ਉਨ੍ਹਾਂ ਕਿਹਾ ਕਿ ਹੁਣ ਤੱਕ ਬਣਾਈ ਗਈ ਕਮੇਟੀ ਇਹ ਪਤਾ ਲਗਾਉਣ ਵਿਚ ਲੱਗੀ ਹੋਈ ਹੈ ਕਿ ਇੰਜਣ ਬੰਦ ਹੋਣ ਦੇ ਬਾਵਜੂਦ ਕਰੱਸ਼ਰ ਮਾਲ ਗੱਡੀ ਕਠੂਆ ਰੇਲਵੇ ਸਟੇਸ਼ਨ ਤੋਂ ਚੱਲ ਕੇ ਉਚੀ ਬੱਸੀ ਕਿਵੇਂ ਪਹੁੰਚੀ। ਜ਼ਿਕਰਯੋਗ ਹੈ ਕਿ ਜੰਮੂ ਦੇ ਕਠੂਆ ਜ਼ਿਲ੍ਹੇ ਵਿਚੋਂ ਐਤਵਾਰ ਸਵੇਰੇ 7 ਵਜੇ ਬਿਨਾਂ ਲੋਕੋ ਡਰਾਈਵਰ ਦੇ ਕਰੀਬ 80 ਕਿਲੋਮੀਟਰ ਤੱਕ ਟ੍ਰੈਕ ‘ਤੇ ਚੱਲੀ ਮਾਲ ਗੱਡੀ ਦੇ ਮਾਮਲੇ ਦੀ ਜਾਂਚ ਸ਼ੁਰੂ ਹੋ ਗਈ ਹੈ।

Punjab Bani 26 February,2024
978 ਕਰੋੜਦੀ ਲਾਗਤ ਨਾਲ ਬਣੇ ਸਭ ਤੋ ਲੰਬੇ ਕੇਬਲ ਪੁੱਲ ਦਾ ਪ੍ਰਧਾਨ ਮੰਤਰੀ ਨੇ ਕੀਤਾ ਉਦਘਾਟਨ

978 ਕਰੋੜਦੀ ਲਾਗਤ ਨਾਲ ਬਣੇ ਸਭ ਤੋ ਲੰਬੇ ਕੇਬਲ ਪੁੱਲ ਦਾ ਪ੍ਰਧਾਨ ਮੰਤਰੀ ਨੇ ਕੀਤਾ ਉਦਘਾਟਨ ਦਿਲੀ, 25 ਫਰਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਗੁਜਰਾਤ ਵਿਚ ਸੁਦਰਸ਼ਨ ਸੇਤੂ ਪੁਲ ਦਾ ਉਦਘਾਟਨ ਕੀਤਾ ਗਿਆ। ਇਹ ਪੁਲ ਦੇਸ਼ ਦਾ ਸਭ ਤੋਂ ਲੰਬਾ ਸਟੇਅ ਕੇਬਲ ਬਰਿੱਜ ਹੈ ਜਿਸ ਨੂੰ 978 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ। ਸ੍ਰੀ ਮੋਦੀ ਨੇ ਅੱਜ ਸਵੇਰੇ ਬੇਟ ਦਵਾਰਕਾ ਮੰਦਰ ਵਿਚ ਪੂਜਾ ਕੀਤੀ ਤੇ ਬਾਅਦ ਵਿਚ ਇਸ ਪੁਲ ਨੂੰ ਲੋਕ ਅਰਪਣ ਕੀਤਾ। ਇਸ ਪੁਲ ਦੇ ਨਿਰਮਾਣ ਨਾਲ ਅੋਖਾ ਦਵਾਰਕਾ ਤੋਂ ਬੇਟ ਦਵਾਰਕਾ ਜਾਣ ਵਾਲੇ ਲੋਕਾਂ ਨੂੰ ਕਿਸ਼ਤੀ ’ਤੇ ਨਿਰਭਰ ਨਹੀਂ ਰਹਿਣਾ ਪਵੇਗਾ।

Punjab Bani 25 February,2024
ਬਿਨਾ ਡਰਾਈਵਰ ਦੇ ਭੱਜੀ ਮਾਲ ਗੱਡੀ ਨੂੰ ਰੋਕਿਆ ਲੱਕੜੀ ਦੇ ਸਟਾਪਰ ਲਗਾ

ਬਿਨਾ ਡਰਾਈਵਰ ਦੇ ਭੱਜੀ ਮਾਲ ਗੱਡੀ ਨੂੰ ਰੋਕਿਆ ਲੱਕੜੀ ਦੇ ਸਟਾਪਰ ਲਗਾ ਦਿਲੀ, 25 ਫਰਵਰੀ ਜੰਮੂ ਤੋਂ ਆਉਂਦੀ ਮਾਲ ਗੱਡੀ ਅੱਜ ਬਿਨਾਂ ਡਰਾਈਵਰ ਦੇ ਇੱਥੇ ਪੁੱਜ ਗਈ। ਮਾਲ ਗੱਡੀ ਦਾ ਡਰਾਈਵਰ ਇਸ ਨੂੰ ਸਟਾਰਟ ਕਰ ਕੇ ਹੈਂਡ ਬਰੇਕ ਲਾਉਣਾ ਭੁੱਲ ਗਿਆ ਜਿਸ ਕਾਰਨ ਇਹ ਗੱਡੀ ਆਪੇ ਹੀ ਰੇਲ ਪਟੜੀ ’ਤੇ ਦੌੜ ਪਈ ਤੇ ਕਈ ਸਟੇਸ਼ਨਾਂ ਨੂੰ ਪਾਰ ਕਰਦੀ ਹੋਈ ਮੁਕੇਰੀਆਂ ਦਸੂਹਾ ਦਰਮਿਆਨ ਪੈਂਦੇ ਕਸਬਾ ਉੱਚੀ ਬੱਸੀ ਰੇਲਵੇ ਸਟੇਸ਼ਨ ’ਤੇ ਲੱਕੜੀ ਦੇ ਸਟਾਪਰ ਲਾ ਕੇ ਰੋਕਿਆ ਗਿਆ ਜਿਸ ਤੋਂ ਬਾਅਦ ਅਧਿਕਾਰੀਆਂ ਨੇ ਸੁੱਖ ਦਾ ਸਾਹ ਲਿਆ। ਇਸ ਮਾਮਲੇ ਦੀ ਰੇਲ ਅਧਿਕਾਰੀ ਜਾਂਚ ਕਰ ਰਹੇ ਹਨ। ਦੂਜੇ ਪਾਸੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ।

Punjab Bani 25 February,2024
ਹਾਦਸਾ : ਛੱਪੜ ਵਿੱਚ ਟਰੈਕਟਰ ਟਰਾਲੀ ਡਿੱਗਣ ਕਾਰਨ ਕਈ ਬੱਚਿਆਂ ਸਣੇ 23 ਵਿਅਕਤੀਆਂ ਦੀ ਹੋਈ ਮੌਤ

ਹਾਦਸਾ : ਛੱਪੜ ਵਿੱਚ ਟਰੈਕਟਰ ਟਰਾਲੀ ਡਿੱਗਣ ਕਾਰਨ ਕਈ ਬੱਚਿਆਂ ਸਣੇ 23 ਵਿਅਕਤੀਆਂ ਦੀ ਹੋਈ ਮੌਤ ਲਖਨਊ, 24 ਫਰਵਰੀ : ਉੱਤਰ ਪ੍ਰਦੇਸ਼ ਦੇ ਕਾਸਗੰਜ ਜ਼ਿਲ੍ਹੇ ਵਿੱਚ ਟਰੈਕਟਰ-ਟਰਾਲੀ ਪਲਟਣ ਅਤੇ ਛੱਪੜ ਵਿੱਚ ਡਿੱਗਣ ਕਾਰਨ ਕਈ ਬੱਚਿਆਂ ਸਮੇਤ 23 ਵਿਅਕਤੀਆਂ ਦੀ ਮੌਤ ਹੋ ਗਈ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਵਾਹਨ ‘ਚ ਸਵਾਰ ਲੋਕ ਜ਼ਿਲ੍ਹੇ ਦੇ ਪਟਿਆਲੀ ਖੇਤਰ ‘ਚ ਗੰਗਾ ਨਦੀ ‘ਚ ਇਸ਼ਨਾਨ ਕਰਨ ਜਾ ਰਹੇ ਸਨ, ਜਦੋਂ ਪਟਿਆਲੀ-ਦਰਿਆਵਗੰਜ ਰੋਡ ‘ਤੇ ਇਹ ਹਾਦਸਾ ਹੋ ਗਿਆ। ਕਰੀਬ 20 ਵਿਅਕਤੀ ਜ਼ਖ਼ਮੀ ਹਾਲਤ ‘ਚ ਹਸਪਤਾਲ ‘ਚ ਭਰਤੀ ਹਨ। ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਤੇ ਜ਼ਖ਼ਮੀਆਂ 50-50 ਹਜ਼ਾਰ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।

Punjab Bani 24 February,2024
ਪੰਜਾਬ ਅੰਦਰ ਆਪ ਤੇ ਕਾਂਗਰਸ ਵੱਖ-ਵੱਖ ਲੜਨਗੇ ਚੋਣਾਂ

ਪੰਜਾਬ ਅੰਦਰ ਆਪ ਤੇ ਕਾਂਗਰਸ ਵੱਖ-ਵੱਖ ਲੜਨਗੇ ਚੋਣਾਂ ਚੰਡੀਗੜ : ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਆਗਾਮੀ ਲੋਕ ਸਭਾ ਚੋਣਾਂ ਲਈ ਅੱਜ ਸੀਟਾਂ ਦੀ ਵੰਡ ਦਾ ਐਲਾਨ ਕਰ ਦਿੱਤਾ ਹੈ, ਜਿਸ ਤਹਿਤ ਦਿੱਲੀ ਦੀਆਂ ਚਾਰ ਸੀਟਾਂ ‘ਤੇ ‘ਆਪ’ ਅਤੇ ਕਾਂਗਰਸ ਤਿੰਨ ਸੀਟਾਂ ‘ਤੇ ਚੋਣ ਲੜੇਗੀ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਗੁਜਰਾਤ ਦੀ ਭਰੂਚ ਅਤੇ ਭਾਵਨਗਰ ਸੀਟ ਅਤੇ ਹਰਿਆਣਾ ਦੀ ਕੁਰੂਕਸ਼ੇਤਰ ਲੋਕ ਸਭਾ ਸੀਟ ‘ਤੇ ਵੀ ਚੋਣ ਲੜੇਗੀ। ਕਾਂਗਰਸ ਦੇ ਸੀਨੀਅਰ ਆਗੂ ਮੁਕੁਲ ਵਾਸਨਿਕ ਨੇ ਆਮ ਆਦਮੀ ਪਾਰਟੀ ਦੇ ਆਗੂਆਂ ਸੰਦੀਪ ਪਾਠਕ, ਸੌਰਵ ਭਾਰਦਵਾਜ ਅਤੇ ਆਤਿਸ਼ੀ ਨਾਲ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਸੀਟ ਵੰਡ ਦਾ ਐਲਾਨ ਕੀਤਾ। ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਆਗੂ ਸੰਦੀਪ ਪਾਠਕ ਨੇ ਕਿਹਾ ਕਿ ‘ਆਪ’ ਅਤੇ ਕਾਂਗਰਸ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਵੱਖ-ਵੱਖ ਲੜਨ ਦਾ ਫੈਸਲਾ ਕੀਤਾ ਹੈ।ਉਨ੍ਹਾਂ ਕਿਹਾ ਕਿ ਚੰਡੀਗੜ੍ਹ ਲੋਕ ਸਭਾ ਸੀਟ ਨੂੰ ਲੈ ਕੇ ਲੰਬੀ ਚਰਚਾ ਹੋਈ ਅਤੇ ਆਖਰ ਇਹ ਫੈਸਲਾ ਹੋਇਆ ਕਿ ਕਾਂਗਰਸ ਇੱਥੋਂ ਆਪਣਾ ਉਮੀਦਵਾਰ ਖੜ੍ਹਾ ਕਰੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਿੱਲੀ ਦੀਆਂ ਚਾਰ ਸੀਟਾਂ ‘ਤੇ ਅਤੇ ਕਾਂਗਰਸ ਤਿੰਨ ਸੀਟਾਂ ‘ਤੇ ਚੋਣ ਲੜੇਗੀ। ‘ਆਪ’ ਦੱਖਣੀ ਦਿੱਲੀ, ਪੱਛਮੀ ਦਿੱਲੀ, ਪੂਰਬੀ ਦਿੱਲੀ ਅਤੇ ਨਵੀਂ ਦਿੱਲੀ ਲੋਕ ਸਭਾ ਸੀਟਾਂ ਤੋਂ ਉਮੀਦਵਾਰ ਖੜ੍ਹੇ ਕਰੇਗੀ, ਜਦਕਿ ਕਾਂਗਰਸ ਚਾਂਦਨੀ ਚੌਕ, ਉੱਤਰ ਪੱਛਮੀ ਦਿੱਲੀ ਅਤੇ ਉੱਤਰ ਪੂਰਬੀ ਦਿੱਲੀ ਸੀਟਾਂ ਤੋਂ ਚੋਣ ਲੜੇਗੀ।

Punjab Bani 24 February,2024
ਚੀਫ ਸੈਕਟਰੀ ਪੰਜਾਬ ਨੇ ਪੱਤਰ ਲਿਖ ਪੰਜਾਬ ਦੇ ਕਿਸਾਨ ਨੁੰ ਸੌਪਣ ਦੀ ਮੰਗ ਕੀਤੀ

ਚੀਫ ਸੈਕਟਰੀ ਪੰਜਾਬ ਨੇ ਪੱਤਰ ਲਿਖ ਪੰਜਾਬ ਦੇ ਕਿਸਾਨ ਨੁੰ ਸੌਪਣ ਦੀ ਮੰਗ ਕੀਤੀ ਚੰਡੀਗੜ੍ਹ, 24 ਫਰਵਰੀ : ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਅੱਜ ਹਰਿਆਣਾ ਦੇ ਮੁੱਖ ਸਕੱਤਰ ਸੰਜੀਵ ਕੌਸ਼ਲ ਨੂੰ ਪੱਤਰ ਭੇਜ ਕੇ ਪੰਜਾਬ ਦੇ ਕਿਸਾਨ ਨੂੰ ਸੌਂਪਣ ਦੀ ਮੰਗ ਕੀਤੀ, ਜੋ ਰੋਹਤਕ ਵਿੱਚ ਇਲਾਜ ਅਧੀਨ ਹੈ। ਪੱਤਰ ਵਿੱਚ ਵਰਮਾ ਨੇ ਕਿਹਾ ਕਿ ਇਹ ਧਿਆਨ ਵਿੱਚ ਆਇਆ ਹੈ ਕਿ ‘ਦਿੱਲੀ ਚਲੋ’ ਮਾਰਚ ਦੌਰਾਨ ਜ਼ਖ਼ਮੀ ਹੋਏ ਪੰਜਾਬ ਦੇ ਕਿਸਾਨ ਪ੍ਰਿਤਪਾਲ ਸਿੰਘ ਦਾ ਪੀਜੀਆਈ ਰੋਹਤਕ ਵਿੱਚ ਇਲਾਜ ਚੱਲ ਰਿਹਾ ਹੈ। ਪੱਤਰ ਵਿੱਚ ਲਿਖਿਆ ਗਿਆ ਹੈ, ‘ਆਪ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਪ੍ਰਿਤਪਾਲ ਸਿੰਘ ਨੂੰ ਪੰਜਾਬ ਦੇ ਅਧਿਕਾਰੀਆਂ ਨੂੰ ਸੌਂਪਿਆ ਜਾਵੇ ਤਾਂ ਜੋ ਉਸ ਦਾ ਇਲਾਜ ਪੰਜਾਬ ਸਰਕਾਰ ਵੱਲੋਂ ਮੁਫ਼ਤ ਵਿੱਚ ਪੰਜਾਬ ਵਿੱਚ ਕਰਵਾਇਆ ਜਾ ਸਕੇ।

Punjab Bani 24 February,2024
ਫਿਰੋਜਪੁਰ ਜ਼ਿਲੇ ਦਾ ਇੱਕ ਹੋਰ ਨੌਜਵਾਨ ਕਿਸਾਨ ਸੰਭੂ ਨੇੜੇ ਹੋਇਆ ਸ਼ਹੀਦ : ਟਰੱਕ ਨੇ ਪਿਛੋ ਆਕੇ ਟਰਾਲੀ ਨੂੰ ਮਾਰੀ ਟਕੱਰ

ਫਿਰੋਜਪੁਰ ਜ਼ਿਲੇ ਦਾ ਇੱਕ ਹੋਰ ਨੌਜਵਾਨ ਕਿਸਾਨ ਸੰਭੂ ਨੇੜੇ ਹੋਇਆ ਸ਼ਹੀਦ : ਟਰੱਕ ਨੇ ਪਿਛੋ ਆਕੇ ਟਰਾਲੀ ਨੂੰ ਮਾਰੀ ਟਕੱਰ - ਟਕੱਰ ਮਾਰਕੇ ਟਰੱਕ ਡਰਾਈਵਰ ਟਰੱਕ ਸਣੇ ਹੋਇਆ ਫਰਾਰ ਪਟਿਆਲਾ, 24 ਫਰਵਰੀ : ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਸੰਭੂ ਅਤੇ ਖਨੌਰੀ ਬਾਰਡਰ 'ਤੇ ਐਮ.ਐਸ.ਪੀ. ਸਮੇਤ ਹੋਰ ਮੰਗਾਂ ਮਨਵਾਉਣ ਲਈ ਦਿੱਲੀ ਕੂਚ ਨੂੰ ਲੈ ਕੇ ਲਗਾਏ ਮੋਰਚਿਆ ਵਿੱਚ ਹਰ ਰੋਜ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ। ਅੱਜ ਸਵੇਰੇ ਸੰਭੂ ਦੇ ਬਿਲਕੁੱਲ ਨੇੜੇ ਪਿੰਡ ਬਸੰਤਪੁਰਾ ਵਿਖੇ ਫਿਰੋਜਪੁਰ ਤੋਂ ਕਿਸਾਨਾਂ ਦੇ ਨਾਲ ਆ ਰਹੇ ਟ੍ਰੈਕਟਰ ਟਰਾਲੀ ਨੂੰ ਪਿਛੋ ਟਰੱਕ ਨੇ ਟੱਕਰ ਮਾਰੀ, ਜਿਸ ਕਾਰਨ ਇੱਕ ਨੌਜਵਾਨ ਕਿਸਾਨ ਨੂੰ ਟਰੱਕ ਨੇ ਕੁੱਚਲ ਦਿੱਤਾ ਤੇ ਉਹ ਮੌਕੇ 'ਤੇ ਹੀ ਸ਼ਹੀਦ ਹੋ ਗਿਆ। ਜਦੋਂ ਕਿ ਦੋ ਹੋਰਾਂ ਨੂੰ ਸੱਟਾਂ ਵਜੀਆਂ ਹਨ। ਕਿਸਾਨਾਂ ਨੇ ਮੌਕੇ 'ਤੇ ਦੱਸਿਆ ਕਿ ਉਹ ਲੰਘੀ ਰਾਤ ਫਿਰੋਜਪੁਰ ਦੇ ਪਿੰਡ ਮਨਸੁਰਦੇਵਾਂ ਤੋਂ ਤੁਰੇ ਸਨ ਤੇ ਉਨ੍ਹਾਂ ਨਾਲ ਲਗਭਗ ਟਰਾਲੀ ਵਿੱਚ ਡੇਢ ਦਰਜਨ ਕਿਸਾਨ ਸਨ, ਜਦੋਂ ਕਿ ਟ੍ਰੈਕਟਰ ਉਪਰ ਇੱਕ ਡਰਾਈਵਰ ਤੇ ਦੋ ਹੋਰ ਕਿਸਾਨ ਬੈਠੇ ਸਨ, ਜਿਨਾਂ ਵਿਚੋਂ ਇੱਕ ਕਿਸਾਨ ਗੁਰਜੰਟ ਸਿੰਘ ਪੁੱਤਰ ਨਛੱਤਰ ਸਿੰਘ ਸੀ। ਨੌਜਵਾਨ ਕਿਸਾਨਾਂ ਨੇ ਦੱਸਿਆ ਕਿ ਉਹ ਸੰਭੂ ਨੇੜੇ ਇੱਕ ਢਾਬੇ ਉਪਰ ਰੁਕ ਗਏ ਅਤੇ ਸਾਢੇ 5 ਵਜੇ ਚਾਹ ਪੀਕੇ ਸੰਭੂ ਬਾਰਡਰ ਵੱਲ ਤੁਰਨ ਲੱਗੇ ਕਿਉਂਕਿ ਉਥੋਂ ਸੰਭੂ ਬਿਲਕੁਲ ਨੇੜੇ ਹੈ। ਜਦੋਂ ਉਹ ਤੁਰ ਪਏ ਤਾਂ ਥੋੜੀ ਦੂਰੀ 'ਤੇ ਜਾਕੇ ਪਿਛੋਂ ਇੱਕ ਤੇਜ ਰਫਤਾਰ ਟਰੱਕ ਨੇ ਉਨ੍ਹਾਂ ਦੀ ਟਰਾਲੀ ਨੂੰ ਟੱਕਰ ਮਾਰੀ। ਟੱਕਰ ਇਨੀ ਤੇਜ਼ ਸੀ ਕਿ ਸਭ ਕੁੱਝ ਉਥਲ ਪੁਥਲ ਹੋ ਗਿਆ। ਕਿਸਾਨਾਂ ਨੇ ਦੱਸਿਆ ਕਿ ਇਸ ਟੱਕਰ ਨਾਲ ਜਿੱਥੇ ਟਰਾਲੀ ਵਿੱਚ ਬੈੇ 14 ਕਿਸਾਨਾਂ ਦੇਸੱਟਾਂ ਵਜੀਆਂ, ਉੱਥੇ ਟ੍ਰੈਕਟਰ ਤੋਂ ਗੁਰਜੰਟ ਸਿੰਘ ਹੇਠਾ ਡਿੱਗ ਪਿਆ, ਜਦੋਂ ਕਿ ਡਰਾਈਵਰ ਹੈਂਡਲ ਨਾਲ ਵਜਿਆ ਤੇ ਦੂਸਰਾ ਕਿਸਾਨ ਬੈਟਰੀ ਵਿੱਚ ਫਸ ਗਿਆ। ਉਨ੍ਹਾਂ ਦੱਸਿਆ ਕਿ ਜਦੋਂ ਤੱਕ ਅਸੀ ਆਪਣੇ ਆਪ ਨੂੰ ਸੰਭਾਲਦੇ ਉਦੋਂ ਤੱਕ ਸੜਕ 'ਤੇ ਡਿੱਗੇ ਨੌਜਵਾਨ ਕਿਸਾਨ ਉਪਰ ਪਿਛੋ ਆ ਰਿਹਾ ਤੇਜੀ ਨਾਲ ਉਹੀ ਟਰੱਕ ਚੜ ਗਿਆ ਤੇ ਲੰਘ ਗਿਆ, ਜਿਸ ਕਾਰਨ ਉਹ ਮੌਕੇ 'ਤੇ ਹੀ ਸ਼ਹੀਦ ਹੋ ਗਿਆ।

Punjab Bani 24 February,2024
ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ ਵਿਆਪਕ ਪੱਧਰ ’ਤੇ ਮਨਾਉਣ ਦਾ ਐਲਾਨ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ ਵਿਆਪਕ ਪੱਧਰ ’ਤੇ ਮਨਾਉਣ ਦਾ ਐਲਾਨ ਖੁਰਾਲਗੜ੍ਹ ਵਿਖੇ ਨਵੀਂ ਬਣੀ ਸ੍ਰੀ ਗੁਰੂ ਰਵਿਦਾਸ ਯਾਦਗਾਰ ਮਨੁੱਖਤਾ ਨੂੰ ਸਮਰਪਿਤ ਸਮਾਜ ਦੇ ਕਮਜ਼ੋਰ ਅਤੇ ਦੱਬੇ-ਕੁਚਲੇ ਵਰਗਾਂ ਦੀਆਂ ਦੁੱਖ-ਤਕਲੀਫਾਂ ਦੂਰ ਕਰਨ ਲਈ ਹੋਰ ਵੀ ਤਨਦੇਹੀ ਨਾਲ ਕੰਮ ਕਰਨ ਦਾ ਅਹਿਦ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਮੁੱਖ ਮੰਤਰੀ ਨੇ ਰਾਜ ਪੱਧਰੀ ਸਮਾਗਮ ਵਿੱਚ ਕੀਤੀ ਸ਼ਿਰਕਤ ਖੁਰਾਲਗੜ੍ਹ (ਹੁਸ਼ਿਆਰਪੁਰ), 24 ਫਰਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ ਯਾਦਗਾਰੀ ਮੌਕੇ ਵਜੋਂ ਵਿਆਪਕ ਪੱਧਰ ਉਤੇ ਮਨਾਏਗੀ। ਅੱਜ ਇੱਥੇ ਸ੍ਰੀ ਗੁਰੂ ਰਵਿਦਾਸ ਜੀ ਦੇ 647ਵੇਂ ਪ੍ਰਕਾਸ਼ ਉਤਸਵ ਮੌਕੇ ਸ੍ਰੀ ਗੁਰੂ ਰਵਿਦਾਸ ਜੀ ਯਾਦਗਾਰ ਮਾਨਵਤਾ ਨੂੰ ਸਮਰਪਿਤ ਕਰਨ ਤੋਂ ਬਾਅਦ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅਫਸਰਾਂ ਨੂੰ ਪਹਿਲਾਂ ਹੀ ਆਦੇਸ਼ ਦੇ ਦਿੱਤੇ ਹਨ ਕਿ ਇਸ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਢੁਕਵੀਂ ਵਿਉਂਤਬੰਦੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਵੱਡੇ ਪੱਧਰ ਉਤੇ ਮਨਾਉਣ ਲਈ ਸੰਗਤ ਦੇ ਸਲਾਹ-ਮਸ਼ਵਰੇ ਨਾਲ ਖੁਰਾਲਗੜ੍ਹ ਦੇ ਆਲੇ-ਦੁਆਲੇ ਸਮੁੱਚੇ ਇਲਾਕੇ ਨੂੰ ਵਿਆਪਕ ਪੱਧਰ ਉਤੇ ਵਿਕਸਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਯਾਦਗਾਰੀ ਮੌਕਾ ਹੋਵੇਗਾ ਅਤੇ ਸੂਬਾ ਸਰਕਾਰ ਇਸ ਉਤਸਵ ਦੀ ਸਫਲਤਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਯਾਦਗਾਰ ਲਗਭਗ 143 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਹੈ ਅਤੇ ਇਹ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਨਿਮਾਣਾ ਜਿਹਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਹ ਯਾਦਗਾਰ ਸੈਲਾਨੀਆਂ ਲਈ ਸਹੂਲਤਾਂ ਵਾਲੀ ਇਮਾਰਤ, ਮਲਟੀ ਲੈਵਲ ਪਾਰਕਿੰਗ, ਮੀਨਾਰ-ਏ-ਬੇਗਮਪੁਰਾ, ਸੰਗਤ ਹਾਲ, ਅਤਿ ਆਧੁਨਿਕ ਆਡੀਟੋਰੀਅਮ ਅਤੇ ਹੋਰਾਂ ਸਹੂਲਤਾਂ ਨਾਲ ਲੈਸ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਯਾਦਗਾਰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਫਲਸਫੇ ਨੂੰ ਕਾਇਮ ਰੱਖਣ ਵਿੱਚ ਬਹੁਤ ਸਹਾਈ ਹੋਵੇਗੀ। ਸਮਾਜ ਦੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੀਆਂ ਦੁੱਖ-ਤਕਲੀਫਾਂ ਦੂਰ ਕਰਨ ਲਈ ਹੋਰ ਵੀ ਤਨਦੇਹੀ ਨਾਲ ਮਿਹਨਤ ਕਰਨ ਦਾ ਅਹਿਦ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੇ ਅਨੁਰੂਪ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਉਹ ਗਰੀਬ ਤੋਂ ਗਰੀਬ ਵਰਗ ਦੀ ਭਲਾਈ ਨੂੰ ਯਕੀਨੀ ਬਣਾਏ ਜਿਸ ਲਈ ਕਈ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਆਸ਼ੀਰਵਾਦ ਨਾਲ ਉਨ੍ਹਾਂ ਦੀ ਸਰਕਾਰ ਭਾਰੀ ਬਹੁਮਤ ਨਾਲ ਸੱਤਾ ਵਿਚ ਆਈ ਹੈ ਜੋ ਸੂਬੇ ਦੀ ਸੇਵਾ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਾਨਵਤਾ ਦੀ ਭਲਾਈ ਅਤੇ ਸਮਾਜ ਦੇ ਸਾਰੇ ਵਰਗਾਂ ਦੀ ਬਰਾਬਰੀ ਦਾ ਸੰਦੇਸ਼ ਦਿੱਤਾ ਤਾਂ ਕਿ ਸਮਾਨਤਾਵਾਦੀ ਕਦਰਾਂ-ਕੀਮਤਾਂ 'ਤੇ ਆਧਾਰਿਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਅਜਿਹੇ ਆਦਰਸ਼ ਸਮਾਜ ਦਾ ਸੰਕਲਪ ਦਿੱਤਾ, ਜਿੱਥੇ ਕਿਸੇ ਨੂੰ ਕਿਸੇ ਕਿਸਮ ਦਾ ਦੁੱਖ ਨਹੀਂ ਝੱਲਣਾ ਪੈਂਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਫਲਸਫੇ 'ਤੇ ਆਧਾਰਿਤ ਸਮਾਜ ਦੀ ਸਿਰਜਣਾ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਜੀਵਨ ਅਤੇ ਸਿੱਖਿਆਵਾਂ ਮਨੁੱਖਤਾ ਨੂੰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਵੱਲ ਸੇਧ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਨ ਅਧਿਆਤਮਕ ਮਾਰਗਦਰਸ਼ਕ ਅਤੇ ਸਮਾਜ ਦੇ ਗਰੀਬ ਤੇ ਬੇਸਹਾਰਾ ਵਰਗਾਂ ਦੇ ਮਸੀਹਾ ਸਨ, ਜਿਨ੍ਹਾਂ ਨੇ ਸਾਨੂੰ ਨੇਕ ਅਤੇ ਉੱਤਮ ਜੀਵਨ ਜਿਊਣ ਦਾ ਉਪਦੇਸ਼ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ‘ਪ੍ਰਕਾਸ਼ ਉਤਸਵ’ ਅਜਿਹੇ ਸਮਾਜ ਦੀ ਸਿਰਜਣਾ ਕਰਨ ਪ੍ਰਤੀ ਆਪਣੇ ਆਪ ਨੂੰ ਸਮਰਪਿਤ ਕਰਨ ਦਾ ਮੌਕਾ ਹੈ ਜਿੱਥੇ ਹਰ ਮਨੁੱਖ ਬਿਨਾਂ ਕਿਸੇ ਭੇਦਭਾਵ ਦੇ ਸਵੈ-ਮਾਣ ਨਾਲ ਜੀਵਨ ਬਤੀਤ ਕਰਦਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ‘ਭਾਰਤ ਰਤਨ’ ਬਾਬਾ ਸਾਹਿਬ ਬੀ.ਆਰ.ਅੰਬੇਦਕਰ ਦੀ ਵਿਚਾਰਧਾਰਾ ਅਨੁਸਾਰ ਸੂਬਾ ਸਰਕਾਰ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਮਿਆਰੀ ਸਿੱਖਿਆ ਦੇ ਕੇ ਉਨ੍ਹਾਂ ਦਾ ਸਸ਼ਕਤੀਕਰਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਥਾਪਤ ਕੀਤੇ ਗਏ ‘ਸਕੂਲ ਆਫ ਐਮੀਨੈਂਸ’ ਗਰੀਬ ਪਰ ਹੋਣਹਾਰ ਵਿਦਿਆਰਥੀਆਂ ਨੂੰ ਸੁਨਹਿਰੇ ਭਵਿੱਖ ਦੇ ਕਾਬਲ ਬਣਾ ਕੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨਗੇ। ਭਗਵੰਤ ਸਿੰਘ ਮਾਨ ਨੇ ਸੰਗਤ ਨੂੰ ਸੂਬੇ ਦੀ ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਖਸ਼ਿਸ਼ ਸਦਕਾ ਸੂਬਾ ਸਰਕਾਰ ਵੱਲੋਂ ਛੇਤੀ ਹੀ ਅਗਾਂਹਵਧੂ ਪੰਜਾਬ ਸਿਰਜਿਆ ਜਾਵੇਗਾ। ਸੂਬਾ ਸਰਕਾਰ ਦੀਆਂ ਲੋਕ ਪੱਖੀ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਸੂਬੇ ਵਿੱਚ ਕਾਬਲ ਨੌਜਵਾਨਾਂ ਨੂੰ 40,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਪਾਰਦਰਸ਼ੀ ਵਿਧੀ ਅਪਣਾਈ ਗਈ ਹੈ, ਜਿਸ ਕਾਰਨ ਹੁਣ ਤੱਕ ਇੱਕ ਵੀ ਨਿਯੁਕਤੀ ਨੂੰ ਕਿਸੇ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਔਰਤਾਂ ਦੇ ਵੱਧ ਅਧਿਕਾਰਾਂ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸੀਨੀਅਰ ਪੁਲੀਸ ਕਪਤਾਨ ਵਜੋਂ ਮਹਿਲਾ ਅਧਿਕਾਰੀ ਤਾਇਨਾਤ ਹਨ ਅਤੇ 10 ਤੋਂ ਵੱਧ ਜ਼ਿਲ੍ਹਿਆਂ ਵਿੱਚ ਮਹਿਲਾ ਡਿਪਟੀ ਕਮਿਸ਼ਨਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਲੜਕੀਆਂ ਦੀ ਭਲਾਈ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਉਪਰਾਲਿਆਂ ਦੇ ਲੋੜੀਂਦੇ ਨਤੀਜੇ ਸਾਹਮਣੇ ਆ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਦਸੰਬਰ, 2023 ਵਿੱਚ ਨਾਗਰਿਕਾਂ ਨੂੰ 43 ਮਹੱਤਵਪੂਰਨ ਸੇਵਾਵਾਂ ਪ੍ਰਦਾਨ ਕਰਨ ਲਈ ਪ੍ਰਮੁੱਖ ਸਰਕਾਰੀ ਸੇਵਾਵਾਂ ਘਰ-ਘਰ ਜਾ ਕੇ ਪਹੁੰਚਾਉਣ ਵਾਸਤੇ ਵਿਸ਼ੇਸ਼ ਸਕੀਮ ਸ਼ੁਰੂ ਕੀਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਕੀਮ ਤਹਿਤ ਨਾਗਰਿਕ 1076 ਨੰਬਰ 'ਤੇ ਕਾਲ ਕਰ ਸਕਦੇ ਹਨ, ਆਪਣੀ ਸਹੂਲਤ ਅਨੁਸਾਰ ਸਮਾਂ ਦੇ ਸਕਦੇ ਹਨ ਅਤੇ ਨਾਗਰਿਕਾਂ ਦੇ ਘਰ-ਘਰ ਜਾ ਕੇ ਕਰਮਚਾਰੀ ਸੇਵਾ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਹੁਣ ਇਸ ਤੋਂ ਅੱਗੇ ਜਾ ਕੇ ਸੂਬਾ ਸਰਕਾਰ ਨੇ ਇੱਕ ਹੋਰ ਅਹਿਮ ਪਹਿਲਕਦਮੀ 'ਆਪ ਦੀ ਸਰਕਾਰ, ਆਪ ਦੇ ਦੁਆਰ' ਤਹਿਤ ਸੂਬੇ ਭਰ ਵਿੱਚ ਕੈਂਪ ਲਾ ਕੇ ਨਾਗਰਿਕਾਂ ਤੱਕ ਪਹੁੰਚ ਕੀਤੀ ਹੈ ਅਤੇ ਸੂਬੇ ਦੀ ਹਰ ਤਹਿਸੀਲ ਵਿੱਚ ਰੋਜ਼ਾਨਾ ਚਾਰ ਕੈਂਪ ਲਾਏ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸਰਕਾਰ ਦੇ ਲੋਕ ਪੱਖੀ ਫੈਸਲਿਆਂ ਕਾਰਨ ਸੂਬੇ ਦੇ 90 ਫੀਸਦੀ ਖਪਤਕਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ 664 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਗਏ ਹਨ ਅਤੇ ਅਜਿਹੇ 150 ਹੋਰ ਕਲੀਨਿਕ ਜਲਦੀ ਹੀ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਤੱਕ ਲਗਭਗ ਇਕ ਕਰੋੜ ਲੋਕ ਇਨ੍ਹਾਂ ਕਲੀਨਿਕਾਂ ਤੋਂ ਮੁਫਤ ਸਿਹਤ ਸੇਵਾਵਾਂ ਦਾ ਲਾਭ ਉਠਾ ਚੁੱਕੇ ਹਨ ਅਤੇ ਸਿਹਤ ਸੰਭਾਲ ਖੇਤਰ ਵਿੱਚ ਇਹ ਇੱਕ ਨਵੀਂ ਕ੍ਰਾਂਤੀ ਹੈ ਅਤੇ ਇਸ ਖੇਤਰ ਨੂੰ ਨਵਾਂ ਰੂਪ ਦੇਣ ਲਈ ਯਤਨ ਜਾਰੀ ਹਨ। ਮੁੱਖ ਮੰਤਰੀ ਨੇ ਵਿਅੰਗ ਕਰਦਿਆਂ ਕਿਹਾ ਕਿ ਸੂਬੇ ਦੇ ਇੱਕ ਸਾਬਕਾ ਵਿੱਤ ਮੰਤਰੀ ਨੇ ਨੌਂ ਸਾਲਾਂ ਤੱਕ ‘ਸਰਕਾਰੀ ਖਜ਼ਾਨਾ ਖਾਲੀ’ ਦਾ ਢਿੰਡੋਰਾ ਪਿੱਟੀ ਰੱਖਿਆ ਜਿਸ ਨਾਲ ਸੂਬੇ ਦੇ ਵਿਕਾਸ ਉਤੇ ਬੁਰਾ ਅਸਰ ਪਿਆ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਦੀ ਉਨ੍ਹਾਂ ਨੇ ਸੂਬੇ ਦੀ ਜ਼ਿੰਮੇਵਾਰੀ ਸੰਭਾਲੀ ਹੈ, ਖਜ਼ਾਨੇ ਦਾ ਇਕ-ਇਕ ਪੈਸਾ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਖਰਚਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਰਕਾਰੀ ਖਜ਼ਾਨੇ ਵਿੱਚ ਹੁੰਦੀ ਲੁੱਟ ਦੀਆਂ ਚੋਰ-ਮੋਰੀਆਂ ਬੰਦ ਕੀਤੀਆਂ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਦੀ ਭਲਾਈ ਲਈ ਇੱਕ-ਇੱਕ ਪੈਸਾ ਸੂਝ-ਬੂਝ ਨਾਲ ਖਰਚਿਆ ਜਾਵੇ।

Punjab Bani 24 February,2024
ਮੁੱਖ ਮੰਤਰੀ ਨੇ ਸ਼ੁੱਭਕਰਨ ਦੇ ਪਰਿਵਾਰ ਦਾ ਦੁੱਖ ਵੰਡਾਉਂਦਿਆਂ ਮਾਲੀ ਮਦਦ ਵਜੋਂ ਇਕ ਕਰੋੜ ਰੁਪਏ ਤੇ ਭੈਣ ਲਈ ਸਰਕਾਰੀ ਨੌਕਰੀ ਦੇਣ ਦਾ ਕੀਤਾ ਐਲਾਨ

ਮੁੱਖ ਮੰਤਰੀ ਨੇ ਸ਼ੁੱਭਕਰਨ ਦੇ ਪਰਿਵਾਰ ਦਾ ਦੁੱਖ ਵੰਡਾਉਂਦਿਆਂ ਮਾਲੀ ਮਦਦ ਵਜੋਂ ਇਕ ਕਰੋੜ ਰੁਪਏ ਤੇ ਭੈਣ ਲਈ ਸਰਕਾਰੀ ਨੌਕਰੀ ਦੇਣ ਦਾ ਕੀਤਾ ਐਲਾਨ • ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਪੀੜਤ ਪਰਿਵਾਰ ਨਾਲ ਖੜ੍ਹੀ ਹੈ • ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਉਣਾ ਯਕੀਨੀ ਬਣਾਉਣ ਦੀ ਵਚਨਬੱਧਤਾ ਦੁਹਰਾਈ • ਪੰਜਾਬ ਵਿਰੋਧੀ ਤਾਕਤਾਂ ਸੂਬੇ ਦੇ ਕਿਸਾਨਾਂ ਨੂੰ ਕੌਮੀ ਰਾਜਧਾਨੀ ਵੱਲ ਜਾਣ ਤੋਂ ਰੋਕ ਰਹੀਆਂ ਹਨ ਚੰਡੀਗੜ੍ਹ, 23 ਫਰਵਰੀ: ਕਿਸਾਨ ਸੰਘਰਸ਼ ਦੌਰਾਨ ਖਨੌਰੀ ਬਾਰਡਰ ਉਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁੱਭਕਰਨ ਸਿੰਘ ਦੇ ਪਰਿਵਾਰ ਦਾ ਦੁੱਖ ਵੰਡਾਉਂਦਿਆਂ ਤੇ ਇਕਜੁੱਟਤਾ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਪੀੜਤ ਪਰਿਵਾਰ ਨੂੰ ਮਾਲੀ ਮਦਦ ਵਜੋਂ ਇਕ ਕਰੋੜ ਰੁਪਏ ਦੇਣ ਦੇ ਨਾਲ-ਨਾਲ ਉਸ ਦੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਹਰਿਆਣਾ ਦੀ ਸਰਹੱਦ ਉਤੇ ਚੱਲ ਰਹੇ ਪ੍ਰਦਰਸ਼ਨ ਦੌਰਾਨ ਮਾਰੇ ਗਏ ਇਸ ਸ਼ਹੀਦ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਦੁਹਰਾਇਆ ਕਿ ਦੁੱਖ ਦੀ ਇਸ ਘੜੀ ਵਿੱਚ ਸੂਬਾ ਸਰਕਾਰ ਪਰਿਵਾਰ ਨਾਲ ਖੜ੍ਹੀ ਹੈ ਅਤੇ ਪਰਿਵਾਰ ਨੂੰ ਦਿੱਕਤਾਂ ਵਿੱਚੋਂ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਪਰਿਵਾਰ ਦੀ ਆਰਥਿਕ ਤੇ ਸਮਾਜਿਕ ਦੋਵਾਂ ਫਰੰਟਾਂ ਉਤੇ ਪੂਰੀ ਮਦਦ ਕਰਨ ਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪਰਿਵਾਰ ਦੀ ਬਾਂਹ ਫੜਨਾ ਸੂਬਾ ਸਰਕਾਰ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ। ਮੁੱਖ ਮੰਤਰੀ ਨੇ ਦੁਹਰਾਇਆ ਕਿ ਸ਼ੁੱਭਕਰਨ ਦੇ ਕਾਤਲਾਂ ਨੂੰ ਸਲਾਖਾਂ ਪਿੱਛੇ ਡੱਕਣ ਲਈ ਸੂਬਾ ਸਰਕਾਰ ਦ੍ਰਿੜ੍ਹ ਹੈ। ਉਨ੍ਹਾਂ ਕਿਹਾ ਕਿ ਇਸ ਨੌਜਵਾਨ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ। ਭਗਵੰਤ ਸਿੰਘ ਮਾਨ ਨੇ ਅਫ਼ਸੋਸ ਜ਼ਾਹਰ ਕੀਤਾ ਕਿ ਜਦੋਂ ਉਹ ਮਹਿਜ਼ ਆਪਣੇ ਜਮਹੂਰੀ ਅਧਿਕਾਰ ਦੀ ਵਰਤੋਂ ਕਰ ਰਿਹਾ ਸੀ ਤਾਂ ਉਸ ਨੂੰ ‘ਨਫ਼ਰਤ ਭਰੇ ਲਹਿਜ਼ੇ ਨਾਲ ਚਲਾਈ ਗੋਲੀ’ ਦਾ ਸ਼ਿਕਾਰ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਜੁਰਮ ਲਈ ਜ਼ਿੰਮੇਵਾਰੀ ਵਿਅਕਤੀ ਕਿਸੇ ਵੀ ਤਰ੍ਹਾਂ ਦੀ ਨਰਮੀ ਦੇ ਹੱਕਦਾਰ ਨਹੀਂ ਹਨ ਅਤੇ ਉਨ੍ਹਾਂ ਨੂੰ ਆਪਣੇ ਗੁਨਾਹ ਦੀ ਢੁਕਵੀਂ ਸਜ਼ਾ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨੌਜਵਾਨ ਦੀ ਮੌਤ ਲਈ ਜ਼ਿੰਮੇਵਾਰ ਬੰਦਿਆਂ ਖ਼ਿਲਾਫ਼ ਜਾਂਚ ਮਗਰੋਂ ਐਫ.ਆਈ.ਆਰ. ਦਰਜ ਹੋਵੇਗੀ ਅਤੇ ਉਨ੍ਹਾਂ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿੱਚ ਵੀ ਪੰਜਾਬ ਦੇ ਅੰਨਦਾਤੇ ਨਾਲ ਖੜ੍ਹੀ ਹੈ, ਜਿਨ੍ਹਾਂ ਦੇ ਰਾਹ ਵਿੱਚ ਪੰਜਾਬ ਵਿਰੋਧੀ ਤਾਕਤਾਂ ਅੜਿੱਕੇ ਖੜ੍ਹੇ ਕਰ ਰਹੀਆਂ ਹਨ ਤਾਂ ਕਿ ਉਹ ਆਪਣੀਆਂ ਜਾਇਜ਼ ਮੰਗਾਂ ਮੰਨਵਾਉਣ ਲਈ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨ ਵਾਸਤੇ ਕੌਮੀ ਰਾਜਧਾਨੀ ਵਿੱਚ ਨਾ ਜਾ ਸਕਣ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ, ਦੇਸ਼ ਨੂੰ ਅਨਾਜ ਪੱਖੋਂ ਆਤਮ-ਨਿਰਭਰ ਬਣਾਉਣ ਤੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਲਾਮਿਸਾਲ ਯੋਗਦਾਨ ਦਿੱਤਾ ਪਰ ਇਸ ਦੇ ਬਾਵਜੂਦ ਪੰਜਾਬੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜੋ ਸਰਾਸਰ ਬੇਇਨਸਾਫ਼ੀ ਤੇ ਧੱਕੇਸ਼ਾਹੀ ਹੈ।

Punjab Bani 23 February,2024
ਆਨਲਾਈਨ ਜਾਬ ਫਰਾਡ ਰੈਕੇਟ: ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਆਸਾਮ ਤੋਂ ਚਾਰ ਸਾਈਬਰ ਧੋਖੇਬਾਜ਼ਾਂ ਨੂੰ ਕੀਤਾ ਗ੍ਰਿਫਤਾਰ

ਆਨਲਾਈਨ ਜਾਬ ਫਰਾਡ ਰੈਕੇਟ: ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਆਸਾਮ ਤੋਂ ਚਾਰ ਸਾਈਬਰ ਧੋਖੇਬਾਜ਼ਾਂ ਨੂੰ ਕੀਤਾ ਗ੍ਰਿਫਤਾਰ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਭਰੋਸਾ ਹਾਸਲ ਕਰਨ ਲਈ ਛੋਟੇ-ਮੋਟੇ ਕੰਮ ਕਰਨ ਲਈ ਪੀੜਤਾਂ ਨੂੰ ਦਿੰਦੇ ਸਨ ਪੈਸੇ : ਡੀਜੀਪੀ ਗੌਰਵ ਯਾਦਵ - ਮੁੱਢਲੀ ਜਾਂਚ ਅਨੁਸਾਰ ਵਿਦੇਸ਼ ਬੈਠੇ ਸਰਗਨਾ ਕ੍ਰਿਪਟੋਕਰੰਸੀ ਰਾਹੀਂ ਪ੍ਰਾਪਤ ਕਰ ਰਹੇ ਸਨ ਪੈਸੇ : ਏਡੀਜੀਪੀ ਵੀ. ਨੀਰਜਾ ਚੰਡੀਗੜ੍ਹ, 22 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਅਸਾਮ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਚਾਰ ਸਾਈਬਰ ਅਪਰਾਧੀਆਂ ਨੂੰ ਗ੍ਰਿਫਤਾਰ ਕਰਕੇ ਇੱਕ ਅੰਤਰਰਾਸ਼ਟਰੀ ਆਨਲਾਈਨ ਜੌਬ ਫਰਾਡ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ। ਇਹ ਗਿਰੋਹ ਦੇ ‘ਟੈਲੀਗ੍ਰਾਮ ’ ਮੋਬਾਈਲ ਐਪ ਦੇ ਗਰੁੱਪਾਂ ਦੀ ਵਰਤੋਂ ਕਰਕੇ “ਵਰਕ ਫਰਾਮ ਹੋਮ ’’ਦੀਆਂ ਨੌਕਰੀਆਂ ਦੀ ਪੇਸ਼ਕਸ਼ ਕਰਕੇ ਭੋਲੇ-ਭਾਲੇ ਵਿਅਕਤੀਆਂ ਨੂੰ ਆਪਣੇ ਜਾਲ ਵਿੱਚ ਫਸਾਉਂਦਾ ਸੀ। ”ਡੀਜੀਪੀ ਨੇ ਦੱਸਿਆ ਕਿ ਇਸ ਗਿਰੋਹ ਦੇ ਮੈਂਬਰ ਭਰੋਸਾ ਹਾਸਲ ਕਰਨ ਲਈ ਪਹਿਲਾਂ ਪੀੜਤਾਂ ਨੂੰ ਛੋਟੇ-ਮੋਟੇ ਕੰਮ ਕਰਨ ਬਦਲੇ ਥੋੜ੍ਹੀ ਜਿਹੀ ਰਕਮ ਅਦਾ ਕਰਦੇ ਸਨ। ਬਾਅਦ ਵਿੱਚ, ਪੀੜਤ ਨੂੰ ਵੱਡੀ ਰਕਮ ਵਾਪਸ ਕਰਨ ਦਾ ਲਾਲਚ ਦੇ ਕੇ ਵੱਖ-ਵੱਖ ਬਹਾਨਿਆਂ ਨਾਲ ਪੈਸੇ ਠੱਗਦੇ ਸਨ । ਉਨ੍ਹਾਂ ਕਿਹਾ ਕਿ ਇਹਨਾਂ ਗ੍ਰਿਫਤਾਰੀਆਂ ਨਾਲ ਪੰਜਾਬ ਪੁਲਿਸ ਨੇ ਪੂਰੇ ਦੇਸ਼ ਵਿੱਚ ਵੱਡੇ ਪੱਧਰ ’ਤੇ ਫੈਲੇ ਸਾਈਬਰ ਧੋਖਾਧੜੀ ਗਠਜੋੜ ਨੂੰ ਨੱਥ ਪਾਉਣ ਲਈ ਵੱਡੀ ਪੁਲਾਂਘ ਪੁੱਟੀ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਹੀਰੁਲ ਇਸਲਾਮ, ਰਫੀਉਲ ਇਸਲਾਮ, ਮਹਿਬੂਬ ਆਲਮ ਅਤੇ ਅਜ਼ੀਜ਼ੁਰ ਰਹਿਮਾਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ ਦੋ ਸਵਾਈਪ ਮਸ਼ੀਨਾਂ, ਦੋ ਬਾਇਓਮੈਟ੍ਰਿਕ ਸਕੈਨਰ, ਇੱਕ ਆਈ ਸਕੈਨਰ, ਇੱਕ ਫਿੰਗਰਪ੍ਰਿੰਟ ਸਕੈਨਰ, 38 ਪੈਨ ਕਾਰਡ, 32 ਡੈਬਿਟ/ਕ੍ਰੈਡਿਟ ਕਾਰਡ, 16 ਸਿਮ ਕਾਰਡ, 10 ਵੋਟਰ ਕਾਰਡ, 9 ਆਧਾਰ ਕਾਰਡ, 10 ਬੈਂਕ ਖਾਤੇ ਦੀਆਂ ਪਾਸਬੁੱਕਾਂ/ਚੈੱਕਬੁੱਕਾਂ ,ਪੰਜ ਸਰਕਾਰੀ ਰਸੀਦੀ ਟਿਕਟਾਂ, ਪੰਜ ਮੋਬਾਈਲ ਫ਼ੋਨ, ਇੱਕ ਲੈਪਟਾਪ, ਦੋ ਪੈਨ ਡਰਾਈਵਾਂ ਅਤੇ ਇੱਕ ਐਸਬੀਆਈ ਆਈਡੀ ਕਾਰਡ ਬਰਾਮਦ ਕੀਤਾ ਹੈ। ਏਡੀਜੀਪੀ ਸਾਈਬਰ ਕ੍ਰਾਈਮ ਵੀ. ਨੀਰਜਾ ਨੇ ਦੱਸਿਆ ਕਿ ਧੋਖੇਬਾਜ਼ਾਂ ਦੁਆਰਾ 25 ਲੱਖ ਰੁਪਏ ਦੀ ਠੱਗੀ ਦਾ ਸ਼ਿਕਾਰ ਹੋਈ ਇੱਕ ਔਰਤ ਦੀ ਸ਼ਿਕਾਇਤ ਤੋਂ ਬਾਅਦ, ਐਸਆਈ ਜੁਝਾਰ ਸਿੰਘ ਜੰਜੂਆ ਅਤੇ ਐਸਆਈ ਦਵਿੰਦਰ ਕਾਸ਼ਨੀ ਦੀ ਅਗਵਾਈ ਵਿੱਚ ਸਾਈਬਰ ਕ੍ਰਾਈਮ ਟੀਮ ਨੇ ਮਾਮਲੇ ਦੀ ਜਾਂਚ ਕੀਤੀ ਅਤੇ ਪਾਇਆ ਕਿ ਇਹ ਗਿਰੋਹ ਅਸਾਮ ਦੇ ਵੱਖ ਵੱਖ ਜ਼ਿਲਿ੍ਹਆਂ ਤੋਂ ਚਲਾਇਆ ਜਾ ਰਿਹਾ ਸੀ। ਆਪ੍ਰੇਸ਼ਨ ਦੌਰਾਨ, ਮੁਲਜ਼ਮ ਜਹੀਰੁਲ ਇਸਲਾਮ ਅਤੇ ਰਫੀਉਲ ਇਸਲਾਮ ਨੂੰ ਆਸਾਮ ਦੇ ਨਗਾਓਂ ਜ਼ਿਲੇ ਤੋਂ ਗ੍ਰਿਫਤਾਰ ਕੀਤਾ ਗਿਆ, ਜਿਨ੍ਹਾਂ ਨੇ ਖੁਲਾਸਾ ਕੀਤਾ ਕਿ ਉਹ ਆਨਲਾਈਨ ਸੇਵਾਵਾਂ ਪ੍ਰਦਾਨ ਕਰਨ ਲਈ ਇੱਕ ਕਸਟਮਰ ਸਰਵਿਸਿਜ਼ ਪੁਆਇੰਟ (ਸੀਐਸਪੀ) ਚਲਾ ਰਹੇ ਸਨ ਅਤੇ ਸੁਖਾਲੇ ਢੰਗ ਨਾਲ ਪੈਸੇ ਕਮਾਉਣ ਲਈ ਉਹ ਆਮ ਲੋਕਾਂ ਦੇ ਦਸਤਾਵੇਜ਼ਾਂ ਦੇ ਅਡੋਬ ਫੋਟੋਸ਼ਾਪ ਸਾਫਟਵੇਅਰ ਦੀ ਵਰਤੋਂ ਕਰਕੇ ਡੁਪਲੀਕੇਟ ਪੈਨ ਕਾਰਡ, ਵੋਟਰ ਕਾਰਡ, ਆਧਾਰ ਕਾਰਡ ਬਣਾਉਂਦੇ ਸਨ, ਜਿਨ੍ਹਾਂ ਦੀ ਵਰਤੋਂ ਉਨ੍ਹਾਂ ਨੇ ਬੈਂਕ ਖਾਤੇ ਖੋਲ੍ਹਣ ਅਤੇ ਇਕ ਹੋਰ ਦੋਸ਼ੀ ਮਹਿਬੂਬ ਆਲਮ ਦੇ ਨਿਰਦੇਸ਼ਾਂ ’ਤੇ ਸਿਮ ਕਾਰਡ ਪ੍ਰਾਪਤ ਕਰਨ ਲਈ ਕੀਤੀ ਸੀ। ਏਡੀਜੀਪੀ ਨੇ ਕਿਹਾ ਕਿ ਇਸ ਤੋਂ ਬਾਅਦ ਮਹਿਬੂਬ ਆਲਮ ਨੂੰ ਗੁਹਾਟੀ ਜ਼ਿਲ੍ਹੇ ਤੋਂ ਗ੍ਰਿਫ਼ਤਾਰ ਕੀਤਾ ਗਿਆ, ਜਿਸ ਨੇ ਖੁਲਾਸਾ ਕੀਤਾ ਕਿ ਉਹ ਅਜ਼ੀਜ਼ੁਰ ਰਹਿਮਾਨ ਦੇ ਸੰਪਰਕ ਵਿੱਚ ਆਇਆ ਸੀ, ਜਿਸ ਨੇ ਉਸ ਨੂੰ ਕਮਿਸ਼ਨ ਦੇ ਆਧਾਰ ’ਤੇ ਬੈਂਕ ਖਾਤੇ ਮੁਹੱਈਆ ਕਰਵਾਉਣ ਲਈ ਕਿਹਾ ਸੀ। ਪੁਲਿਸ ਟੀਮਾਂ ਨੇ ਆਸਾਮ ਦੇ ਮੋਰੀਗਾਂਵ ਜ਼ਿਲ੍ਹੇ ਤੋਂ ਮੁਲਜ਼ਮ ਅਜ਼ੀਜ਼ੁਰ ਰਹਿਮਾਨ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਹੋਰ ਵੇਰਵਿਆਂ ਨੂੰ ਸਾਂਝੇ ਕਰਦੇ ਹੋਏ ਡੀ.ਆਈ.ਜੀ. ਸਾਈਬਰ ਕ੍ਰਾਈਮ ਨੀਲਾਂਬਰੀ ਜਗਦਲੇ ਨੇ ਦੱਸਿਆ ਕਿ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਹੁਣ ਤੱਕ 23 ਰਾਜਾਂ ਦੇ 160 ਪੀੜਤਾਂ ਨਾਲ ਧੋਖਾਧੜੀ ਕੀਤੀ ਗਈ ਹੈ ਅਤੇ ਅਗਲੇਰੀ ਜਾਂਚ ਦੌਰਾਨ ਹੋਰ ਪੀੜਤਾਂ ਦੀ ਪਛਾਣ ਹੋਣ ਦੀ ਸੰਭਾਵਨਾ ਹੈ। ਮੁੱਢਲੀ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਮੁੱਖ ਸਰਗਨਾ, ਜੋ ਵਿਦੇਸ਼ਾਂ ਤੋਂ ਇਸ ਧੋਖਾਧੜੀ ਦੇ ਰੈਕੇਟ ਨੂੰ ਚਲਾ ਰਹੇ ਹਨ, ਕ੍ਰਿਪਟੋਕਰੰਸੀ ਵਿੱਚ ਪੈਸੇ ਪ੍ਰਾਪਤ ਕਰ ਰਹੇ ਸਨ। ਉਨ੍ਹਾਂ ਅੱਗੇ ਕਿਹਾ ਕਿ ਡੀਐਸਪੀ ਸਾਈਬਰ ਕ੍ਰਾਈਮ, ਪ੍ਰਭਜੋਤ ਕੌਰ ਵੱਲੋਂ ਹੋਰ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਗ੍ਰਿਫਤਾਰੀਆਂ ਦੀ ਆਸ ਹੈ। ਇਸ ਸਬੰਧੀ ਇੱਕ ਕੇਸ ਨੰ. 29 ਮਿਤੀ 13/10/2023 ਨੂੰ ਐਸ.ਏ.ਐਸ.ਨਗਰ ਵਿਖੇ ਸਟੇਟ ਸਾਈਬਰ ਕ੍ਰਾਈਮ ਵਿਖੇ ਆਈ.ਪੀ.ਸੀ. ਦੀ ਧਾਰਾ 420 ਅਤੇ 120-ਬੀ ਦੇ ਤਹਿਤ ਦਰਜ ਕੀਤਾ ਗਿਆ ਹੈ। ਡੱਬੀ : ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਧੋਖਾਧੜੀ ਵਾਲੀਆਂ ਗਤੀਵਿਧੀਆਂ ਤੋਂ ਸਾਵਧਾਨ ਰਹੋ - ‘ ਵਰਕ ਫਰਾਮ ਹੋਮ ’ ਵਰਗੇ ਆਸਾਨ ਪੈਸੇ ਕਮਾਉਣ ਦੇ ਲਾਲਚ ਦੇਣ ਵਾਲੇ ਟੈਲੀਗ੍ਰਾਮ ਗਰੁੱਪਾਂ ਤੋਂ ਬਚੋ - ਵੱਡੀ ਵਾਪਸੀ ਦੇ ਲਾਲਚ ਵਿੱਚ ਕਦੇ ਵੀ ਕਿਸੇ ਨੂੰ ਆਨਲਾਈਨ ਭੁਗਤਾਨ ਨਾ ਕਰੋ - ਅਣਜਾਣ ਸਰੋਤਾਂ ਤੋਂ ਲਿੰਕਾਂ ’ਤੇ ਕਲਿੱਕ ਕਰਨ ਜਾਂ ਫਾਈਲਾਂ ਨੂੰ ਡਾਊਨਲੋਡ ਕਰਨ ਤੋਂ ਬਚੋ - ਕਿਸੇ ਵੀ ਐਪ ’ਤੇ ਕਦੇ ਵੀ ਡੈਬਿਟ/ਕ੍ਰੈਡਿਟ ਕਾਰਡ ਜਾਂ ਬੈਂਕ ਦੇ ਵੇਰਵੇ ਸਾਂਝੇ ਨਾ ਕਰੋ - ਛੋਟਾਂ ਅਤੇ ਇਨਾਮਾਂ ਦੀ ਪੇਸ਼ਕਸ਼ ਕਰਨ ਵਾਲੇ ਲਿੰਕਾਂ ’ਤੇ ਕਦੇ ਵੀ ਕਲਿੱਕ ਨਾ ਕਰੋ -ਹਰੇਕ ਖਾਤੇ ਲਈ ਵਿਲੱਖਣ ਪਾਸਵਰਡ ਦੀ ਵਰਤੋਂ ਕਰੋ ਅਤੇ ਇਸਨੂੰ ਬਦਲਦੇ ਰਹੋ।

Punjab Bani 22 February,2024
ਅੰਮ੍ਰਿਤਪਾਲ ਸਿੰਘ ਦੀ ਮਾਤਾ ਨੇ ਕੀਤੀ ਭੁੱਖ ਹੜਤਾਲ ਸ਼ੁਰੂ

ਅੰਮ੍ਰਿਤਪਾਲ ਸਿੰਘ ਦੀ ਮਾਤਾ ਨੇ ਕੀਤੀ ਭੁੱਖ ਹੜਤਾਲ ਸ਼ੁਰੂ ਅੰਮ੍ਰਿਤਸਰ : ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੀ ਜੇਲ੍ਹ ਵਿਚ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਸਿੱਖ ਜਥੇਬੰਦੀਆਂ ਸਮੇਤ ਅੱਜ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ, ਹਾਲਾਂਕਿ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਹੋਈ ਮੀਟਿੰਗ ਵੀ ਅਸਫਲ ਰਹੀ ਹੈ। ਅੰਮ੍ਰਿਤਪਾਲ ਦੀ ਮਾਤਾ ਬਲਵਿੰਦਰ ਕੌਰ ਦਾ ਕਹਿਣਾ ਹੈ ਕਿ ਉਸ ਦੇ ਬੇਟੇ (ਅੰਮ੍ਰਿਤਪਾਲ) ਨੇ ਭੁੱਖ ਹੜਤਾਲ ਸ਼ੁਰੂ ਕੀਤੀ ਹੋਈ ਹੈ। ਇਸ ਲਈ ਉਨ੍ਹਾਂ ਵੱਲੋਂ ਵੀ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ।

Punjab Bani 22 February,2024
ਖਨੌਰੀ ਬਾਰਡਰ 'ਤੇ ਹੋਈ ਪੁਲਿਸ ਤੇ ਕਿਸਾਨਾਂ ਵਿਚਕਾਰ ਖੂਨੀ ਜੰਗ

ਖਨੌਰੀ ਬਾਰਡਰ 'ਤੇ ਹੋਈ ਪੁਲਿਸ ਤੇ ਕਿਸਾਨਾਂ ਵਿਚਕਾਰ ਖੂਨੀ ਜੰਗ - 1 ਕਿਸਾਨ ਦੀ ਮੌਤ, ਦੋ ਗੰਭੀਰ : ਤਿੰਨ ਦਰਜਨ ਦੇ ਕਰੀਬ ਜ਼ਖਮੀ - ਦੋਵੇਂ ਬਾਰਡਰਾਂ 'ਤੇ ਹਰਿਆਣਾ ਪੁਲਿਸ ਨੇ ਕੀਤੀ ਡਰੋਨ ਨਾਲ ਹੰਝੂ ਗੋਲਿਆਂ, ਗੋਲੀਆਂ ਤੇ ਪਾਣੀ ਦੀਆਂ ਬੋਛਾੜਾਂ ਦੀ ਬਰਸਾਤ ਖਨੌਰੀ/ਸੰਭੂ, 21 ਫਰਵਰੀ : ਦਿੱਲੀ ਕੂਚ ਨੂੰ ਲੈ ਕੇ ਅੱਜ ਖਨੌਰੀ ਬਾਰਡਰ 'ਤੇ ਪੁਲਿਸ ਅਤੇ ਕਿਸਾਨਾਂ ਵਿਚਕਾਰ ਖੂਨੀ ਜੰਗ ਹੋ ਗਈ। ਕਿਸਾਨਾਂ ਨੂੰ ਅੱਗੇ ਵੱਧਣ ਤੋਂ ਰੋਕਣ ਲਈ ਹਰਿਆਣਾ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਡਰੋਨ ਨਾਲ ਸੈਂਕੜੇ ਹੰਝੂ ਬੰਬ ਸੁੱਟੇ ਤੇ ਗੋਲੀਆਂ ਦੀ ਬਰਸਾਤ ਕਰ ਦਿੱਤੀ, ਜਿਸ ਨਾਲ ਜ਼ਿਲਾ ਸੰਗਰੂਰ ਦੇ ਪਿੰਡ ਸੇਰੋਂ ਸ਼ੁਭਕਰਨ ਦੀ ਸਿਰ ਵਿੱਚ ਗੋਲੀ ਲੱਗਣ ਨਾਲ ਮੌਤ ਹੋ ਗਈ, ਜਦੋਂ ਕਿ ਜੁਗਰਾਜ ਸਿੰਘ, ਸਿਮਰਪ੍ਰੀਤ ਸਿੰਘ ਗੰਭੀਰ ਰੂਪ ਵਿੱਚ ਜਖਮੀ ਹੋ ਗਏ ਸਨ, ਜਿਨ੍ਹਾਂ ਨੂੰ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸਤੋਂ ਬਿਨਾ ਦੋਵੇਂ ਬਾਰਡਰਾਂ 'ਤੇ ਤਿੰਨ ਦਰਜਨ ਦੇ ਕਰੀਬ ਕਿਸਾਨ ਜਖਮੀ ਹੋਏ ਹਨ, ਜਿਹੜੇ ਕਿ ਪਟਿਆਲਾ, ਸੰਗਰੂਰ, ਪਾਤੜਾਂ ਤੇਰਾਜਪੁਰਾ ਵਿਖੇ ਦਾਖਲ ਹਨ। ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਇਸ ਵੇਲੇ ਚਾਰ ਕਿਸਾਨ ਗੰਭੀਰ ਹਾਲਤ ਵਿੱਚ ਹਨ। ਖਨੌਰੀ ਬਾਰਡਰ 'ਤੇ ਅੱਜ ਸਵੇਰੇ ਜਿਵੇਂ ਹੀ ਕਿਸਾਨ ਅੱਗੇ ਵੱਧਣ ਲੱਗੇ। ਹਰਿਆਣਾ ਪੁਲਿਸ ਨੇ ਹੰਝੂ ਗੋਲਿਆਂ ਦੀ ਬਰਸਾਤ ਕਰ ਦਿੱਤੀ ਤੇ ਪਾਣਂ ਦੀਆਂ ਬੋਛਾੜਾਂ ਮਾਰੀਆਂ। ਇਸਤੋਂ ਬਾਅਦ ਨੌਜਵਾਨ ਕਿਸਾਨਾਂ ਦੀ ਇੱਕ ਟੁਕੜੀ ਸੜਕਾਂ ਨੂੰ ਛੱਡ ਕੇ ਖੇਤਾਂ ਵਿਚੋਂ ਅੱਗੇ ਵਧਣ ਲੱਗੀ, ਜਿਸ 'ਤੇ ਹਰਿਆਣਾ ਪੁਲਿਸ ਤੈਸ਼ ਵਿੱਚ ਆ ਗਈ। ਉਸਨੇ ਬੈਰੀਕੇਟ ਵਾਲੇ ਬਾਰਡਰਾਂ ਨੂੰ ਛੱਡਕੇ ਸਿੱਧੇ ਤੌਰ 'ਤੇ ਖੇਤਾਂ ਵਿਚੋਂ ਦਿੱਲੀ ਜਾ ਰਹੇ ਇਨ੍ਹਾਂ ਕਿਸਾਨਾਂ 'ਤੇ ਹਮਲਾ ਕਰ ਦਿੱਤਾ। ਇਨ੍ਹਾਂ 'ਤੇ ਜੰਗ ਵਾਂਗ ਗੋਲਿਆਂ ਦੀ ਬਰਸਾਤ ਕੀਤੀ ਗਈ। ਇਨ੍ਹਾਂ ਨੂੰ ਕੁੱਟਿਆ ਗਿਆ ਤੇ ਇਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਕਿਸਾਨ ਨੇਤਾਵਾਂ ਅਨੁਸਾਰ ਅੱਧੀ ਦਰਜਨ ਦੇ ਕਰੀਬ ਨੌਜਵਾਨਾਂ ਨੂੰ ਤਾਂ ਹਰਿਆਣਾ ਪੁਲਿਸ ਹਰਿਆਣਾ ਵਾਲੇ ਪਾਸੇ ਹੀ ਚੁੱਕ ਕੇ ਲੈ ਗਈ, ਜਿਨ੍ਹਾਂ ਦੀਆਂ ਲੱਤਾਂ ਬਾਂਹਾਂ ਤੋੜ ਦਿੰਤੀਆਂ ਗਈਆਂ ਤੇ ਉਨ੍ਹਾਂ ਬਾਰੇ ਅਜੇ ਤੱਕ ਕੋਈ ਖਬਰ ਨਹੀਂ ਹੈ। ਦੋ ਘੰਟੇ ਦੇ ਕਰੀਬ ਇਹ ਜਬਰਦਸਤ ਟਕਰਾਅ ਵਾਲਾ ਮਾਹੌਲ ਚੱਲਿਆ। ਇਸਤੋਂ ਬਾਅਦ ਕਿਸਾਨ ਪਿੱਛੇ ਹੱਟ ਗਏ, ਜਿਸ ਨੌਜਵਾਨ ਕਿਸਾਨ ਸ਼ੁਭਕਰਨ ਨੂੰ ਗੰਭੀਰ ਰੂਪ ਵਿੱਚ ਜਖਮੀ ਸਮਝ ਕੇ ਕਿਸਾਨਾਂ ਨੇ ਚੁੱਕ ਕੇ ਲਿਆਂਦਾ। ਉਸਦੀ ਮੌਥੇ 'ਤੇ ਹੀ ਮੌਤ ਹੋ ਗਈ ਅਤੇ ਉਸਨੂੰ ਜਦੋਂ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਲਿਆਂਦਾ ਤਾਂ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਇਸਤੋਂ ਬਾਅਦ ਖਨੌਰੀ ਬਾਰਡਰ ਦੇ ਹਾਲਾਤ ਅਜੇ ਤੱਕ ਬੇਹਦ ਖਤਰਨਾਕ ਬਣੇ ਹੋਏ ਹਨ। ਹਾਲਾਂਕਿ ਕਿਸਾਨ ਇੱਕ ਵਾਰ ਿਪੱਛੇ ਹੱਟ ਚੁੱਕੇ ਹਨ ਪਰ ਕਿਸਾਨਾਂ ਵਿੱਚ ਭਾਰੀ ਰੋਸ਼ ਹੈ ਕਿ ਉਨ੍ਹਾਂ 'ਤੇ ਰਬੜ ਦੀ ਗੋਲੀ ਦੀ ਥਾਂ ਅਸਲੀ ਗੋਲੀਆਂ ਕਿਉਂ ਚਲਾਈਆਂ।

Punjab Bani 21 February,2024
ਕਿਸਾਨੀ ਧਰਨਾ : ਰਬੜ ਦੀ ਗੋਲੀ ਨਾਲ ਹੋਈ ਨੌਜਵਾਨ ਦੀ ਮੌਤ

ਕਿਸਾਨੀ ਧਰਨਾ : ਰਬੜ ਦੀ ਗੋਲੀ ਨਾਲ ਹੋਈ ਨੌਜਵਾਨ ਦੀ ਮੌਤ ਰਾਜਪੁਰਾ, 21 ਫਰਵਰੀ-ਅੱਜ ਖਨੌਰੀ ਬਾਰਡਰ ‘ਤੇ ਕਿਸਾਨਾਂ ਅਤੇ ਹਰਿਆਣਾ ਪੁਲੀਸ ਦਰਮਿਆਨ ਹੋਏ ਟਕਰਾਅ ਦੌਰਾਨ 20 ਸਾਲਾ ਕਿਸਾਨ ਦੀ ਮੌਤ ਹੋ ਗਈ, ਜਿਸ ਦੀ ਪਛਾਣ ਜ਼ਿਲ੍ਹਾ ਬਠਿੰਡਾ ਦੇ ਵਸਨੀਕ ਸ਼ੁਭਕਰਨ ਸਿੰਘ ਵਜੋਂ ਹੋਈ ਹੈ। ਮੁੱਢਲੀ ਜਾਣਕਾਰੀ ਅਨੁਸਾਰ ਉਸ ਦੀ ਮੌਤ ਦਾ ਕਾਰਨ ਹਰਿਆਣਾ ਪੁਲੀਸ ਵੱਲੋਂ ਚਲਾਈ ਰਬੜ ਦੀ ਗੋਲੀ ਹੈ। ਲਾਸ਼ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਰੱਖੀ ਗਈ ਹੈ, ਕਿਉਂਕਿ ਇਸ ਘਟਨਾ ਦੌਰਾਨ ਗੰਭੀਰ ਜ਼ਖ਼ਮੀ ਹੋਣ ਤੋਂ ਬਾਅਦ ਉਸ ਨੂੰ ਪਟਿਆਲਾ ਲਿਆਂਦਾ ਗਿਆ ਸੀ ਪਰ ਇੱਥੇ ਆ ਕੇ ਉਸ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਦੋ ਕਿਸਾਨ ਹੋਰ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਵੀ ਰਜਿੰਦਰ ਹਸਪਤਾਲ ਪਟਿਆਲਾ ਵਿਖੇ ਭੇਜਿਆ। ਜ਼ਖ਼ਮੀਆਂ ਦੀ ਪਛਾਣ ਸੰਗਰੂਰ ਦੇ ਪਿੰਡ ਸੇਰੋਂ ਦੇ ਵਸਨੀਕ ਸਿਮਰਨਜੀਤ ਸਿੰਘ ਅਤੇ ਥਾਣਾ ਲਹਿਰਾ ਗਾਗਾ ਦੇ ਅਧੀਨ ਪੈਂਦੇ ਪਿੰਡ ਭੁਟਾਲ ਖੁਰਦ ਦੇ ਵਾਸੀ ਜੁਗਰਾਜ ਸਿੰਘ ਵਜੋਂ ਹੋਈ ਹੈ।

Punjab Bani 21 February,2024
👉 ਸ਼ੰਭੂ ਬਾਰਡਰ 'ਤੇ ਹਾਲਾਤ ਤਣਾਅਪੂਰਨ 👉 ਪੁਲਸ ਵਲੋਂ ਡਰੋਨ ਰਾਹੀਂ ਕਿਸਾਨਾਂ 'ਤੇ ਹੰਝੂ ਗੈਸ ਦੇ ਜਾ ਰਹੇ ਹਨ ਗੋਲੇ ਦਾਗ਼ੇ 👉 ਕਿਸਾਨਾਂ ਵਿਚਾਲੇ ਭੱਜ-ਦੌੜ 👉👉👉👉👉 ਕੇਂਦਰ ਸਰਕਾਰ ਵਲੋਂ ਕਿਸਾਨਾਂ ਨੂੰ ਪੰਜਵੇਂ ਗੇੜ ਵਿਚ ਮੀਟਿੰਗ ਦਾ ਸੱਦਾ

👉 ਕਿਸਾਨ ਅੰਦੋਲਨ ਦਾ ਅੱਜ 9ਵਾਂ ਦਿਨ 👉 ਸ਼ੰਭੂ ਬਾਰਡਰ 'ਤੇ ਹਾਲਾਤ ਤਣਾਅਪੂਰਨ 👉 ਪੁਲਸ ਵਲੋਂ ਡਰੋਨ ਰਾਹੀਂ ਕਿਸਾਨਾਂ 'ਤੇ ਹੰਝੂ ਗੈਸ ਦੇ ਜਾ ਰਹੇ ਹਨ ਗੋਲੇ ਦਾਗ਼ੇ 👉 ਕਿਸਾਨਾਂ ਵਿਚਾਲੇ ਭੱਜ-ਦੌੜ CHANDIGARH/ SHAMBU - ਦਿੱਲੀ ਕੂਚ ਦੀ ਤਿਆਰੀ 'ਚ ਕਿਸਾਨਾਂ 'ਤੇ ਹਰਿਆਣਾ ਪੁਲਸ ਵਲੋਂ ਹੰਝੂ ਗੈਸ ਦੇ ਗੋਲੇ ਛੱਡੇ ਗਏ ਹਨ। ਜਿਸ ਤੋਂ ਬਾਅਦ ਸ਼ੰਭੂ ਬਾਰਡਰ 'ਤੇ ਹਾਲਾਤ ਤਣਾਅਪੂਰਨ ਹੋ ਗਏ ਹਨ। ਹੰਝੂ ਗੈਸ ਦੇ ਗੋਲੇ ਡਿੱਗਦੇ ਹੀ ਕਿਸਾਨਾਂ ਵਿਚਾਲੇ ਭੱਜ-ਦੌੜ ਪੈ ਗਈ। ਉੱਥੇ ਹੀ ਸਰਕਾਰ ਵਲੋਂ ਮੁੜ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਇਆ ਗਿਆ ਹੈ। ਸਰਕਾਰ ਨਾਲ ਚਾਰ ਗੇੜ ਦੀ ਗੱਲਬਾਤ ਬੇਨਤੀਜਾ ਨਿਕਲਣ ਤੋਂ ਬਾਅਦ ਅੱਜ ਮੁੜ ਕਿਸਾਨ ਦਿੱਲੀ ਵੱਲ ਕੂਚ ਕਰਨ ਦੀ ਤਿਆਰੀ 'ਚ ਹਨ। ਕਿਸਾਨ ਅੰਦੋਲਨ 'ਚ ਸ਼ਾਮਲ 14 ਹਜ਼ਾਰ ਕਿਸਾਨ ਆਪਣੇ 1200 ਟਰੈਕਟਰਾਂ ਨਾਲ ਅੱਜ ਮੁੜ ਅੱਗੇ ਵਧਣ ਦੀ ਕੋਸ਼ਿਸ਼ ਕਰਨ ਲੱਗੇ। ਹਾਲਾਂਕਿ ਸੁਰੱਖਿਆ ਦੇ ਇੰਤਜ਼ਾਮ ਸਖ਼ਤ ਹਨ। ਪੁਲਸ ਵਲੋਂ ਡਰੋਨ ਰਾਹੀਂ ਹੰਝੂ ਗੈਸ ਦੇ ਗੋਲੇ ਦਾਗ਼ੇ ਜਾ ਰਹੇ ਹਨ। 👉👉👉👉👉 ਕੇਂਦਰ ਸਰਕਾਰ ਵਲੋਂ ਕਿਸਾਨਾਂ ਨੂੰ ਪੰਜਵੇਂ ਗੇੜ ਵਿਚ ਮੀਟਿੰਗ ਦਾ ਸੱਦਾ - ਕਿਸਾਨ ਅੱਜ ਦਿੱਲੀ ਕੂਚ ਕਰਨ ਵਾਲੇ ਹਨ ਪਰ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਵਲੋਂ ਉਨ੍ਹਾਂ ਨੂੰ ਮੀਟਿੰਗ ਦਾ ਸੱਦਾ ਦੇ ਦਿੱਤਾ ਗਿਆ ਹੈ। ਕਿਸਾਨ ਅਤੇ ਕੇਂਦਰ ਵਿਚਾਲੇ ਇਹ 5ਵੇਂ ਗੇੜ ਦੀ ਮੀਟਿੰਗ ਹੋਵੇਗੀ। ਇਸ ਬਾਬਤ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਟਵੀਟ ਕੀਤਾ ਕਿ ਚੌਥੇ ਗੇੜ ਤੋਂ ਬਾਅਦ ਸਰਕਾਰ ਪੰਜਵੇਂ ਗੇੜ ਵਿਚ MSP ਦੀ ਮੰਗ, ਫਸਲੀ ਵਿਭਿੰਨਤਾ, ਪਰਾਲੀ ਦਾ ਮੁੱਦਾ, FIR ਵਰਗੇ ਸਾਰੇ ਮੁੱਦਿਆਂ 'ਤੇ ਚਰਚਾ ਕਰਨ ਲਈ ਤਿਆਰ ਹੈ। ਮੈਂ ਫਿਰ ਕਿਸਾਨ ਆਗੂਆਂ ਨੂੰ ਚਰਚਾ ਲਈ ਸੱਦਾ ਦਿੰਦਾ ਹਾਂ। ਸਾਡੇ ਲਈ ਸ਼ਾਂਤੀ ਬਣਾਈ ਰੱਖਣਾ ਜ਼ਰੂਰੀ ਹੈ

Punjab Bani 21 February,2024
ਪੰਜਾਬ-ਹਰਿਆਣਾ ਬਾਰਡਰ : ਦਿੱਲੀ ਜਾਣ ਲਈ ਅੱਜ ਆਹਮੋ ਸਾਹਮਣੇ ਭਿੜਨਗੇ ਕਿਸਾਨ ਅਤੇ ਸੁਰੱਖਿਆ ਫੋਰਸਾਂ/ ਕਿਸਾਨ ਅੱਜ ਤੋੜਨਗੇ ਪੋਕਲੇਨ ਮਸ਼ੀਨਾਂ, ਬਖਤਰ ਬੰਦ ਜੇਸੀਬੀ ਤੇ ਵੱਡੇ ਟ੍ਰੈਕਟਰਾਂ ਨਾਲ ਬੈਰੀਕੇਟ/ ਕਿਸਾਨਾਂ ਨੇ ਕੀਤੀ ਲਿਆਂਦੀਆਂ ਮਸ਼ੀਨਾਂ ਨਾਲ ਰਿਹਸਲ ।

ਪੰਜਾਬ-ਹਰਿਆਣਾ ਬਾਰਡਰ : ਦਿੱਲੀ ਜਾਣ ਲਈ ਅੱਜ ਆਹਮੋ ਸਾਹਮਣੇ ਭਿੜਨਗੇ ਕਿਸਾਨ ਅਤੇ ਸੁਰੱਖਿਆ ਫੋਰਸਾਂ/ ਕਿਸਾਨ ਅੱਜ ਤੋੜਨਗੇ ਪੋਕਲੇਨ ਮਸ਼ੀਨਾਂ, ਬਖਤਰ ਬੰਦ ਜੇਸੀਬੀ ਤੇ ਵੱਡੇ ਟ੍ਰੈਕਟਰਾਂ ਨਾਲ ਬੈਰੀਕੇਟ/ ਕਿਸਾਨਾਂ ਨੇ ਕੀਤੀ ਲਿਆਂਦੀਆਂ ਮਸ਼ੀਨਾਂ ਨਾਲ ਰਿਹਸਲ ।

Punjab Bani 20 February,2024
ਅੱਜ ਦਿੱਲੀ ਜਾਣ ਲਈ ਅੱਜ ਆਹਮੋ ਸਾਹਮਣੇ ਹੋਣਗੀਆਂ ਸੁਰਖਿਆ ਫੋਰਸਾਂ ਤੇ ਕਿਸਾਨ ਆਗੂ

ਅੱਜ ਦਿੱਲੀ ਜਾਣ ਲਈ ਅੱਜ ਆਹਮੋ ਸਾਹਮਣੇ ਹੋਣਗੀਆਂ ਸੁਰਖਿਆ ਫੋਰਸਾਂ ਤੇ ਕਿਸਾਨ ਆਗੂ ਸੰਭੂ ਬਾਰਡਰ ਤੇ ਕਿਸਾਨਾਂ ਨੇ ਬੈਰੀਕੇਟ ਤੋੜਨ ਲਈ ਲਿਆਂਦੀ ਵੱਡੇ ਪੱਧਰ ਤੇ ਮਸ਼ੀਨਰੀ - ਕਿਸਾਨਾਂ ਨੇ ਕੀਤੀ ਲਿਆਂਦੀਆਂ ਮਸ਼ੀਨਾਂ ਨਾਲ ਰਿਹਸਲ ਰਾਜਪੁਰਾ। ਬੇਹਦ ਖਤਰਨਾਕ ਅਤੇ ਤਣਾਅਪੂਰਨ ਮਾਹੌਲ ਦੇ ਚਲਦੇ 21 ਫਰਵਰੀ ਨੂੰ ਸਵੇਰੇ 11 ਵਜੇ ਪੰਜਾਬ ਦੇ ਕਿਸਾਨ ਅਤੇ ਸੁਰਖਿਆ ਫੋਰਸਾਂ ਦਿੱਲੀ ਧਰਨੇ ਨੂੰ ਲੈ ਕੇ ਆਪਸ ਵਿੱਚ ਭਿੜਨ ਲਈ ਤਿਆਰ ਹਨ। ਸੰਭੂ ਬਾਰਡਰ 'ਤੇ ਮਾਹੌਲ ਇਸ ਕਦਰ ਤਣਾਅਪੂਰਨ ਹੈ ਕਿ ਜੇਕਰ ਕਿਸਾਨ ਅਤੇ ਸੁਰਖਿਆ ਫੋਰਸਾਂ ਭਿੜ ਪਈਆਂ ਤਾਂ ਇਹ ਸਾਰਾ ਕੁੱਝ ਇੱਕ ਖੂਨੀ ਜੰਗ ਵਿੱਚ ਵੀ ਤਬਦੀਲ ਹੋ ਸਕਦਾ ਹੈ। ਕਿਸਾਨਾਂ ਨੇ ਹਰਿਆਣਾ ਅਤੇ ਕੇਂਦਰੀ ਫੋਰਸਿਜ ਵੱਲੋਂ ਕੀਤੀ 6 ਲੇਅਰ ਮਜਬੂਤ ਬੈਰੀਕੇਟਿੰਗ ਤੋੜਨ ਲਈ ਟੈਂਕਾਂ ਵਰਗੀਆਂ ਪੋਕਲੇਨ ਮਸ਼ੀਨਾਂ, ਖਤਰਨਾਕ ਜੇਸੀਬੀ ਮਸੀਨਾਂ ਤੇ ਵੱਡੇ ਟ੍ਰੈਕਟਰ ਸੰਭੂ ਬਾਰਡਰ ਉੱਤੇ ਲਿਆਂਦੇ ਹਨ ਤੇ ਬਕਾਇਦਾ ਅੱਜ ਇਨ੍ਹਾਂ ਦੀ ਰਿਹਸਲ ਕਰਕੇ ਸਵੇਰੇ ਦਿੱਲੀ 'ਤੇ ਚੜਾਈ ਕਰਨ ਲਈ ਕਮਰ ਕਸੇ ਕਸ ਲਏ ਹਨ। ਐਂਤਵਾਰ ਨੂੰ ਦੇਰ ਰਾਤ ਤਿੰਨ ਕੇਂਦਰੀ ਮੰਤਰੀਆਂ ਵੱਲੋਂ ਦਿੱਤੇ 5 ਫਸਲਾਂ 'ਤੇ ਐਮ.ਐਸ.ਪੀ. ਦੀ ਗਾਰੰਟੀ ਨੂੰਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)ਦੇ ਨੇਤਾ ਜਗਜੀਤ ਸਿੰਘ ਡੱਲੇਵਾਲ ਅਤੇ ਸਵਰਨ ਸਿੰਘ ਪੰਧੇਰ ਵੱਲੋਂ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਸਾਰਾ ਦਿਨ ਕਿਸਾਨ ਆਪਣੀਆਂ ਲਿਆਂਦੀਆਂ ਪੋਕਲੇਨ ਮਸ਼ੀਨਾਂ, ਜੇਸੀਬੀ ਮਸ਼ੀਨਾਂ ਤੇ ਵੱੜੇ ਟ੍ਰੈਕਟਰਾਂ ਨਾਲ ਦਿੱਲੀ 'ਤੇੇ ਚੜਾਈ ਕਰਨ ਦੀ ਤਿਆਰੀ ਕਰਦੇ ਰਹੇ, ਉਧਰੋਂ ਹਰਿਆਣਾ ਵਿਖੇ ਹੋਰ ਫੋਰਸਿਜ ਮੰਗਵਾ ਲਈਆਂ ਗਈਆਂ ਹਨ ਤਾਂ ਜੋ ਕਿਸਾਨ ਕਿਸੇ ਵੀ ਤਰ੍ਹਾਂ ਹਰਿਆਣਾ ਵਿਖੇ ਲਗਾਏ ਗਏ ਬੈਰੀਕੇਟ ਤੋੜ ਨਾ ਸਕਣ।

Punjab Bani 20 February,2024
ਚੰਡੀਗੜ੍ਹ ਦੇ ਮੇਅਰ ਦੀ ਚੋਣ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਜਮਹੂਰੀਅਤ ਅਤੇ ਸੱਚਾਈ ਦੀ ਜਿੱਤਃ ਮੁੱਖ ਮੰਤਰੀ

ਚੰਡੀਗੜ੍ਹ ਦੇ ਮੇਅਰ ਦੀ ਚੋਣ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਜਮਹੂਰੀਅਤ ਅਤੇ ਸੱਚਾਈ ਦੀ ਜਿੱਤਃ ਮੁੱਖ ਮੰਤਰੀ * ਇਹ ਫੈਸਲਾ ਦੇਸ਼ ਵਿੱਚ ਜਮਹੂਰੀਅਤ ਨੂੰ ਹੋਰ ਮਜ਼ਬੂਤ ਕਰਨ ਦਾ ਕੰਮ ਕਰੇਗਾ ਚੰਡੀਗੜ੍ਹ, 20 ਫਰਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ‘ਲੋਕਤੰਤਰ ਅਤੇ ਸੱਚਾਈ ਦੀ ਜਿੱਤ’ ਕਰਾਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਭਾਜਪਾ ਦੀ ਧੱਕੇਸ਼ਾਹੀ ਦਾ ਮੂੰਹ ਤੋੜਵਾਂ ਜਵਾਬ ਹੈ, ਜਿਸ ਨੇ ਚੰਡੀਗੜ੍ਹ ਨਗਰ ਨਿਗਮ ਵਿੱਚ ਆਪਣੀ ਸੱਤਾ ਹਾਸਲ ਕਰਨ ਦੀ ਲਾਲਸਾ ਨੂੰ ਪੂਰਾ ਕਰਨ ਲਈ ਜਮਹੂਰੀਅਤ ਦਾ ਕਤਲ ਕੀਤਾ ਹੈ। ਉਨ੍ਹਾਂ ਦੁਹਰਾਇਆ ਕਿ 30 ਜਨਵਰੀ ਨੂੰ ਭਾਰਤੀ ਰਾਜਨੀਤੀ ਦੇ ਇਤਿਹਾਸ ਵਿੱਚ ‘ਸਭ ਤੋਂ ਕਾਲੇ ਦਿਨ’ ਵਜੋਂ ਯਾਦ ਕੀਤਾ ਜਾਵੇਗਾ ਕਿਉਂਕਿ ਇਸ ਦਿਨ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਚੰਡੀਗੜ੍ਹ ਵਿੱਚ ਮੇਅਰ ਦੇ ਅਹੁਦੇ ਲਈ ਹੋਈਆਂ ਚੋਣਾਂ ਦੌਰਾਨ ਲੋਕਤੰਤਰ ਦਾ ਕਤਲ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਫੈਸਲੇ ਨੇ ਸਮੁੱਚੀ ਜਮਹੂਰੀ ਪ੍ਰਕਿਰਿਆ ਵਿੱਚ ਲੋਕਾਂ ਦਾ ਵਿਸ਼ਵਾਸ ਬਹਾਲ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕਤੰਤਰ ਦੀ ਜਿੱਤ ਹੈ ਅਤੇ ਸਮੁੱਚੇ ਦੇਸ਼ ਨੂੰ ਅਤੇ ਵਿਸ਼ੇਸ਼ ਤੌਰ 'ਤੇ ਚੰਡੀਗੜ੍ਹ ਨੂੰ ਇਸ ਇਤਿਹਾਸਕ ਫੈਸਲੇ 'ਤੇ ਖ਼ੁਸ਼ੀ ਮਨਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਜਮਹੂਰੀ ਢੰਗ ਨਾਲ ਚੁਣੀਆਂ ਗਈਆਂ ਸਰਕਾਰਾਂ ਨੂੰ ਡੇਗਣ ਦੀ ਆਦਤ ਹੈ ਪਰ ਇਹ ਫੈਸਲਾ ਇਸ ਗੈਰ-ਸੰਵਿਧਾਨਕ ਰੁਝਾਨ ਨੂੰ ਠੱਲ੍ਹ ਪਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਇਤਿਹਾਸਕ ਮੌਕਾ ਹੈ ਕਿਉਂਕਿ ਅਦਾਲਤ ਨੇ ਭਾਜਪਾ ਦੇ ਇਸ਼ਾਰੇ 'ਤੇ ਪ੍ਰੀਜ਼ਾਈਡਿੰਗ ਅਫ਼ਸਰ ਵੱਲੋਂ ਕੀਤੀ ਗਈ ਧੱਕੇਸ਼ਾਹੀ ਨੂੰ ਦਰਕਿਨਾਰ ਕਰ ਕੇ ਹਰ ਜਮਹੂਰੀਅਤ ਪ੍ਰੇਮੀ ਦੇ ਪੱਖ ਨੂੰ ਸਹੀ ਠਹਿਰਾਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਦਾਲਤ ਨੇ ਪ੍ਰੀਜ਼ਾਈਡਿੰਗ ਅਫ਼ਸਰ ਵੱਲੋਂ ਅੱਠ ਕਾਨੂੰਨੀ ਵੋਟਾਂ ਰੱਦ ਕਰਨ ਦੇ ਘਿਨਾਉਣੇ ਫੈਸਲੇ ਨੂੰ ਖਾਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਠ ਵੋਟਾਂ ਬਹਾਲ ਹੋਣ ਨਾਲ ‘ਆਪ’ ਦੇ ਕੁਲਦੀਪ ਕੁਮਾਰ ਦੇ ਚੰਡੀਗੜ੍ਹ ਨਗਰ ਨਿਗਮ ਦਾ ਜਮਹੂਰੀ ਢੰਗ ਨਾਲ ਮੇਅਰ ਬਣਨ ਦਾ ਰਾਹ ਪੱਧਰਾ ਹੋ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਸਮੁੱਚਾ ਦੇਸ਼ ਇਸ ਫੈਸਲੇ ਲਈ ਸੁਪਰੀਮ ਕੋਰਟ ਦਾ ਕਰਜ਼ਦਾਰ ਹੈ, ਜੋ ਦੇਸ਼ ਵਿੱਚ ਜਮਹੂਰੀਅਤ ਦੀ ਮਰਿਆਦਾ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਈ ਹੋਵੇਗਾ।

Punjab Bani 20 February,2024
ਕਿਸਾਨਾਂ ਦਾ ਐਲਾਨ 21 ਨੂੰ ਵਧਾਂਗੇ ਦਿੱਲੀ ਵੱਲ : ਸਰਕਾਰ ਨੇ ਤੈਨਾਤ ਕੀਤੀ ਸੁਰਖਿਆ ਫੋਰਸ

ਕਿਸਾਨਾਂ ਦਾ ਐਲਾਨ 21 ਨੂੰ ਵਧਾਂਗੇ ਦਿੱਲੀ ਵੱਲ : ਸਰਕਾਰ ਨੇ ਤੈਨਾਤ ਕੀਤੀ ਸੁਰਖਿਆ ਫੋਰਸ ਰਾਜਪੁਰਾ : ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਚੌਥੇ ਗੇੜ ਦੀ ਬੈਠਕ ਵਿਚ ਕੇਂਦਰ ਸਰਕਾਰ ਵੱਲੋਂ ਪੰਜ ਫ਼ਸਲਾਂ ਉਤੇ ਐੱਮਐੱਸਪੀ ਦੀ ਗਾਰੰਟੀ ਦਿੱਤੇ ਜਾਣ ਦੀ ਤਜਵੀਜ਼ ਨੂੰ ਰੱਦ ਕਰ ਦਿੱਤਾ ਹੈ। ਕਿਸਾਨ ਆਗੂਆਂ ਨੇ ਦੇਰ ਸ਼ਾਮ ਕੇਂਦਰ ਸਰਕਾਰ ਵੱਲੋਂ ਪੇਸ਼ ਨਵੇਂ ਫਾਰਮੂਲੇ ਨੂੰ ਰੱਦ ਕਰ ਦਿੱਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ‘ਹੁਣ ਜੋ ਵੀ ਹੋਵੇਗਾ, ਉਸ ਲਈ ਉਹ (ਸਰਕਾਰ) ਜ਼ਿੰਮੇਵਾਰ ਹੋਵੇਗੀ।’ ਸਰਕਾਰ ਨਾਲ ਗੱਲਬਾਤ ਨਾਕਾਮ ਹੋਣ ਤੋਂ ਬਾਅਦ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਬੁੱਧਵਾਰ 21 ਫਰਵਰੀ ਨੂੰ ਦਿੱਲੀ ਵੱਲ ਵਧਣਗੇ। ਉਧਰ, ਪੰਜਾਬ, ਹਰਿਆਣਾ ਤੋਂ ਬਾਅਦ ਦਿੱਲੀ ਦੇ ਬਾਰਡਰਾਂ ਉਤੇ ਭਾਰੀ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਗਾਜੀਪੁਰ ਬਾਰਡਰ ਉਤੇ ਭਾਰੀ ਸੁਰੱਖਿਆ ਫੋਰਸ ਬੁਲਾਈ ਗਈ ਹੈ। ਪੈਰਾ ਮਿਲਟਰੀ ਫੋਰਸ ਦੀਆਂ ਕਈ ਕੰਪਨੀਆਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ। ਕਿਸਾਨ ਆਗੂਆਂ ਨੇ ਸਵੇਰੇ 11 ਵੱਜੇ ਕੂਚ ਦਾ ਐਲਾਨ ਕੀਤਾ ਹੈ। ਹਰਿਆਣਾ ਪ੍ਰਸ਼ਾਸਨ ਨੇ ਵੀ ਰੋਕਣ ਦੀ ਪੂਰਾ ਤਿਆਰੀ ਕਰ ਲਈ ਹੈ।

Punjab Bani 20 February,2024
ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਕਿਸਾਨੀ ਮੁਦਿਆਂ ਤੇ ਮੀਟਿੰਗ

ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਕਿਸਾਨੀ ਮੁਦਿਆਂ ਤੇ ਮੀਟਿੰਗ ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਦੀ ਪ੍ਰਧਾਨ ਮੰਤਰੀ ਨਾਲ ਪੰਜਾਬ ਨਾਲ ਸਬੰਧਤ ਵਿਆਪਕ ਮੁੱਦਿਆਂ ਸਮੇਤ ਕਿਸਾਨਾਂ ਦੇ ਮੁੱਦਿਆਂ ’ਤੇ ਵਿਸਥਾਰਪੂਰਵਕ ਮੀਟਿੰਗ ਹੋਈ ਹੈ। ਇਸ ਤੋਂ ਪਹਿਲਾਂ ਅਮਰਿੰਦਰ ਸਿੰਘ ਨੇ ਪੰਜਾਬ ਵਿਚ ਅਕਾਲੀ ਦਲ ਨਾਲ ਭਾਜਪਾ ਦੇ ਗੱਠਜੋੜ ਬਾਰੇ ਵੱਡਾ ਬਿਆਨ ਦਿੱਤਾ। ਉਨ੍ਹਾਂ ਆਖਿਆ ਹੈ ਕਿ ਉਹ ਇਸ ਗੱਠਜੋੜ (akali bjp alliance) ਦੇ ਹੱਕ ਵਿਚ ਹਨ। ਉਨ੍ਹਾਂ ਇਥੋਂ ਤੱਕ ਕਿਹਾ ਕਿ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੀ ਇਸੇ ਦੇ ਹੱਕ ਵਿਚ ਹਨ। ਉਨ੍ਹਾਂ ਆਖਿਆ ਕਿ ਅਸੀਂ ਖੁੱਲ੍ਹੇ ਹੱਥਾਂ ਨਾਲ ਗੱਠਜੋੜ ਨੂੰ ਸਿਰੇ ਚਾੜ੍ਹਨ ਦੀਆਂ ਕੋਸ਼ਿਸ਼ਾਂ ਕਰਾਂਗੇ। ਸੀਟਾਂ ਦੀ ਵੰਡ ਸਮੇਤ ਹੋਰ ਗੱਲਬਾਤ ਹਾਈਕਮਾਨ ਨੇ ਕਰਨੀ ਹੈ। ਉਨ੍ਹਾਂ ਨੂੰ ਪੂਰੀ ਆਸ ਹੈ ਕਿ ਇਹ ਸਭ ਹੋਵੇਗਾ। ਜੇਕਰ ਭਾਜਪਾ ਤੇ ਅਕਾਲੀ ਦਲ ਇਕੱਠੇ ਹੋ ਜਾਣ ਤਾਂ ਸਾਨੂੰ ਕੋਈ ਵੀ ਹਰਾ ਨਹੀਂ ਸਕਦਾ।

Punjab Bani 20 February,2024
ਸੁਪਰੀਮ ਕੋਰਟ ਦਾ ਵੱਡਾ ਫੈਸਲਾ : ਆਪ ਪਾਰਟੀ ਦੇ ਕੌਸਲਰ ਕੁਲਦੀਪ ਕੁਮਾਰ ਨੂੰ ਮੇਅਰ ਐਲਾਨਿਆ

ਸੁਪਰੀਮ ਕੋਰਟ ਦਾ ਵੱਡਾ ਫੈਸਲਾ : ਆਪ ਪਾਰਟੀ ਦੇ ਕੌਸਲਰ ਕੁਲਦੀਪ ਕੁਮਾਰ ਨੂੰ ਮੇਅਰ ਐਲਾਨਿਆ ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਚੱਲ ਰਹੇ ਵਿਵਾਦ ‘ਚ ਰਿਟਰਨਿੰਗ ਅਫ਼ਸਰ ਅਨਿਲ ਮਸੀਹ ਨੂੰ ਸਖ਼ਤ ਫਟਕਾਰ ਲਗਾਈ ਹੈ। ਚੀਫ਼ ਜਸਟਿਸ (ਸੀਜੇਆਈ) ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਭਾਜਪਾ ਅਤੇ ਆਮ ਆਦਮੀ ਪਾਰਟੀ (ਆਪ) ਵਿਚਕਾਰ ਵਿਵਾਦ ਦੇ ਕੇਂਦਰ ਵਿੱਚ ਅੱਠ “ਅਵੈਧ” ਵੋਟਾਂ ਦੀ ਜਾਂਚ ਕੀਤੀ ਅਤੇ ਕਿਹਾ ਕਿ ਉਹਨਾਂ ਨੂੰ “ਜਾਇਜ਼ ਵੋਟਾਂ ਵਜੋਂ ਗਿਣਿਆ ਜਾਵੇਗਾ ਅਤੇ” ਨਤੀਜੇ ਇਸ ਦੇ ਆਧਾਰ ‘ਤੇ ਐਲਾਨ ਕੀਤਾ ਜਾਵੇਗਾ।’’ ਸੁਪਰੀਮ ਕੋਰਟ ਨੇ ਵੋਟਾਂ ਦੀ ਮੁੜ ਗਿਣਤੀ ਹੋਈ ਅਤੇ ਆਮ ਆਦਮੀ ਪਾਰਟੀ ਦੇ ਕੌਂਸਲਰ ਕੁਲਦੀਪ ਕੁਮਾਰ ਟੀਟਾ ਨੂੰ ਮੇਅਰ ਐਲਾਨ ਦਿੱਤਾ ਹੈ। ਇਸ ਮੌਕੇ ਸੁਪਰੀਮ ਕੋਰਟ ਨੇ ਰਿਟਰਨਿੰਗ ਅਫਸਰ ਅਨਿਲ ਮਸੀਹ ਨੂੰ ਕਾਰਨ ਦੱਸੋ ਨੋਟਿਸ ਦਾ ਤਿੰਨ ਹਫਤਿਆਂ ਦੇ ਅੰਦਰ ਜਵਾਬ ਦਾਖਲ ਕਰਨ ਲਈ ਕਿਹਾ ਹੈ।

Punjab Bani 20 February,2024
ਕਿਸਾਨ ਜਥੇਬੰਦੀਆਂ ਨੇ ਪੰਜਾਬ ਤੇ ਹਰਿਆਣਾ ਦੀ ਸਮੂਹ ਕਿਸਾਨ ਜਥੇਬੰਦੀਆਂ ਨੂੰ ਸੰਭੂ ਬਾਰਡਰ 'ਤੇ ਪਹੁੰਚਣ ਦੀ ਕੀਤੀ ਅਪੀਲ। ਅੱਜ ਲਿਆ ਜਾਵੇਗਾ ਕਿਸਾਨਾਂ ਵੱਲੋਂ ਵੱਡਾ ਫੈਸਲਾ।

ਕਿਸਾਨ ਜਥੇਬੰਦੀਆਂ ਨੇ ਪੰਜਾਬ ਤੇ ਹਰਿਆਣਾ ਦੀ ਸਮੂਹ ਕਿਸਾਨ ਜਥੇਬੰਦੀਆਂ ਨੂੰ ਸੰਭੂ ਬਾਰਡਰ 'ਤੇ ਪਹੁੰਚਣ ਦੀ ਕੀਤੀ ਅਪੀਲ। ਅੱਜ ਲਿਆ ਜਾਵੇਗਾ ਕਿਸਾਨਾਂ ਵੱਲੋਂ ਵੱਡਾ ਫੈਸਲਾ।

Punjab Bani 20 February,2024
- ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ - ਕਿਸਾਨਾਂ ਦੇ ਮਸਲਿਆਂ ਦੇ ਛੇਤੀ ਹੱਲ ਦਾ ਜਤਾਇਆ ਭਰੋਸਾ

· ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ · ਕਿਸਾਨਾਂ ਦੇ ਮਸਲਿਆਂ ਦੇ ਛੇਤੀ ਹੱਲ ਦਾ ਜਤਾਇਆ ਭਰੋਸਾ ਨਵੀਂ ਦਿੱਲੀ, 19 ਫਰਵਰੀ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਦੀ ਪ੍ਰਧਾਨ ਮੰਤਰੀ ਨਾਲ ਪੰਜਾਬ ਨਾਲ ਸਬੰਧਤ ਵਿਆਪਕ ਮੁੱਦਿਆਂ ਸਮੇਤ ਕਿਸਾਨਾਂ ਦੇ ਮੁੱਦਿਆਂ 'ਤੇ ਵਿਸਥਾਰਪੂਰਵਕ ਮੀਟਿੰਗ ਹੋਈ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਕਿਸਾਨੀ ਦੇ ਮਸਲੇ ਦਾ ਜਲਦੀ ਹੀ ਸਾਰਿਆਂ ਦੀ ਤਸੱਲੀ ਬਖਸ਼ ਹੱਲ ਕਰ ਲਿਆ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਦੇ ਨਾਲ ਉਨ੍ਹਾਂ ਦੀ ਬੇਟੀ ਅਤੇ ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਸ਼੍ਰੀਮਤੀ ਜੈ ਇੰਦਰ ਕੌਰ ਵੀ ਮੌਜੂਦ ਸਨ।

Punjab Bani 19 February,2024
ਵੱਡੇ ਪੱਧਰ ਤੇ ਬੀਫ ਦੀ ਤਸੱਕਰੀ ਦੇ ਠਿਕਾਣਿਆਂ ਦਾ ਪਰਦਾਫਾਸ਼ : ਕਈ ਪੁਲਿਸ ਅਧਿਕਾਰੀ ਮੁਅੱਤਲ

ਵੱਡੇ ਪੱਧਰ ਤੇ ਬੀਫ ਦੀ ਤਸੱਕਰੀ ਦੇ ਠਿਕਾਣਿਆਂ ਦਾ ਪਰਦਾਫਾਸ਼ : ਕਈ ਪੁਲਿਸ ਅਧਿਕਾਰੀ ਮੁਅੱਤਲ ਰੇਵਾੜੀ : ਰਾਜਸਥਾਨ ਪੁਲਿਸ ਨੇ ਅਲਵਰ ਵਿੱਚ ਜੰਗਲਾਂ ਅਤੇ ਪਹਾੜੀ ਖੇਤਰਾਂ ਦੇ ਵਿਚਕਾਰ ਸਥਿਤ ਇਲਾਕਿਆਂ ਵਿੱਚ ਛਾਪੇਮਾਰੀ ਕਰਕੇ ਵੱਡੇ ਪੱਧਰ 'ਤੇ ਬੀਫ ਦੀ ਤਸਕਰੀ ਦੇ ਠਿਕਾਣਿਆਂ ਦਾ ਪਰਦਾਫਾਸ਼ ਕੀਤਾ ਹੈ। ਇਹ ਕਾਰਵਾਈ ਕਿਸ਼ਨਗੜ੍ਹ ਬਾਸ ਇਲਾਕੇ ਦੇ ਰੁੰਡ ਗਿਦਾਵੜਾ ਇਲਾਕੇ ਵਿੱਚ ਕੀਤੀ ਗਈ ਹੈ। ਆਈਜੀ ਰੇਂਜ ਉਮੇਸ਼ ਚੰਦਰ ਦੱਤਾ ਅਤੇ ਖੈਰਤਲ-ਤਿਜਾਰਾ ਦੇ ਐਸਪੀ ਸੁਰਿੰਦਰ ਸਿੰਘ ਆਰੀਆ ਵੀ ਮੌਕੇ 'ਤੇ ਪਹੁੰਚ ਗਏ ਅਤੇ ਪਸ਼ੂਆਂ ਦੀਆਂ ਅਵਸ਼ੇਸ਼ਾਂ ਨੂੰ ਦੇਖ ਕੇ ਦੰਗ ਰਹਿ ਗਏ। ਆਈਜੀ ਨੇ ਪਸ਼ੂ ਤਸਕਰਾਂ ਨੂੰ ਸੁਰੱਖਿਆ ਦੇਣ ਦੇ ਦੋਸ਼ ਹੇਠ ਕਿਸ਼ਨਗੜ੍ਹ ਬਾਸ ਥਾਣੇ ਦੇ ਐਸਐਚਓ ਦਿਨੇਸ਼ ਮੀਨਾ ਸਮੇਤ ਪੂਰੇ 40 ਸਟਾਫ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਇਲਾਕੇ 'ਚ ਗਊਆਂ ਦੀ ਹੱਤਿਆ ਕਰਨ ਤੋਂ ਬਾਅਦ ਨੂਹ ਅਤੇ ਆਸਪਾਸ ਦੇ ਇਲਾਕਿਆਂ 'ਚ ਗਾਵਾਂ ਦੀ ਹੋਮ ਡਿਲੀਵਰੀ ਵੀ ਕੀਤੀ ਜਾਂਦੀ ਸੀ। ਪੁਲਿਸ ਨੇ 25 ਲੋਕਾਂ ਖਿਲਾਫ ਗਊ ਹੱਤਿਆ ਦਾ ਮਾਮਲਾ ਵੀ ਦਰਜ ਕੀਤਾ ਹੈ। ਪੁਲਿਸ ਨੇ 12 ਤੋਂ ਵੱਧ ਹੋਮ ਡਿਲੀਵਰੀ ਬਾਈਕ ਅਤੇ ਪਸ਼ੂਆਂ ਦੀ ਢੋਆ-ਢੁਆਈ ਲਈ ਵਰਤੀ ਜਾਂਦੀ ਇੱਕ ਪਿਕਅੱਪ ਗੱਡੀ ਵੀ ਜ਼ਬਤ ਕੀਤੀ ਹੈ।

Punjab Bani 19 February,2024
👉 ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਈ.ਡੀ ਸਾਹਮਣੇ ਨਹੀਂ ਹੋਣਗੇ - ਈ ਡੀ ਦੇ ਸੰਮਨ‘ਗੈਰ-ਕਾਨੂੰਨੀ’

👉 ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਈ.ਡੀ ਸਾਹਮਣੇ ਨਹੀਂ ਹੋਣਗੇ - ਈ ਡੀ ਦੇ ਸੰਮਨ‘ਗੈਰ-ਕਾਨੂੰਨੀ’ ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਦੇ ਸੂਤਰਾਂ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮਨੀ ਲਾਂਡਰਿੰਗ ਨਾਲ ਜੁੜੇ ਆਬਕਾਰੀ ਨੀਤੀ ਮਾਮਲੇ ਦੇ ਸੰਬੰਧ ਵਿੱਚ ਪੁੱਛਗਿੱਛ ਲਈ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸਾਹਮਣੇ ਪੇਸ਼ ਨਹੀਂ ਹੋਣਗੇ।‘ਆਪ’ ਨੇ ਈਡੀ ਦੇ ਸੰਮਨਾਂ ਨੂੰ ‘ਗੈਰ-ਕਾਨੂੰਨੀ’ ਕਰਾਰ ਦਿੰਦਿਆਂ ਕਿਹਾ ਕਿ ਸੰਮਨਾਂ ਦੀ ਵੈਧਤਾ ਦਾ ਮਾਮਲਾ ਹੁਣ ਅਦਾਲਤ ਵਿਚ ਹੈ। ਪਾਰਟੀ ਦੇ ਇਕ ਸੂਤਰ ਨੇ ਕਿਹਾ, "ਈ.ਡੀ. ਖ਼ੁਦ ਅਦਾਲਤ ਵਿਚ ਗਈ ਹੈ। ਵਾਰ-ਵਾਰ ਸੰਮਨ ਭੇਜਣ ਦੀ ਬਜਾਏ, ਈ.ਡੀ. ਨੂੰ ਅਦਾਲਤ ਦੇ ਫ਼ੈਸਲੇ ਦੀ ਉਡੀਕ ਕਰਨੀ ਚਾਹੀਦੀ ਹੈ।

Punjab Bani 19 February,2024
ਸਕੂਲ ਮੁਖੀ ਦੀ ਕੀਤੀ ਕੁੱਟਮਾਰ - ਸਿੱਖਿਆ ਵਿਭਾਗ ਵੱਲੋਂ ਅਧਿਆਪਕਾ ਸਸਪੈਂਡ

ਸਕੂਲ ਮੁਖੀ ਦੀ ਕੀਤੀ ਕੁੱਟਮਾਰ - ਸਿੱਖਿਆ ਵਿਭਾਗ ਵੱਲੋਂ ਅਧਿਆਪਕਾ ਸਸਪੈਂਡ ਮੋਹਾਲੀ, 18 ਫਰਵਰੀ 2024 - ਸਕੂਲ ਮੁਖੀ ਦੀ ਕਥਿਤ ਤੌਰ ਤੇ ਕੁੱਟਮਾਰ ਕਰਨ ਵਾਲੀ ਈਟੀਟੀ ਅਧਿਆਪਕਾ ਨੂੰ ਸਿੱਖਿਆ ਵਿਭਾਗ ਦੇ ਵਲੋਂ ਸਸਪੈਂਡ ਕਰ ਦਿੱਤਾ ਗਿਆ ਹੈ। ਉਕਤ ਸਸਪੈਂਡ ਦੇ ਹੁਕਮ ਸਿੱਖਿਆ ਵਿਭਾਗ ਦੇ ਆਦੇਸ਼ਾਂ ਤਹਿਤ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮੁਕਤਸਰ-1 ਜਗਦੀਪ ਸਿੰਘ ਵਲੋਂ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ ਵਿਚ ਦੋਸ਼ ਹੈ ਕਿ, ਸਰਕਾਰੀ ਪ੍ਰਾਇਮਰੀ ਸਕੂਲ ਦਸ਼ਮੇਸ਼ ਨਗਰ ਬਲਾਕ ਮੁਕਤਸਰ-1 ਵਿਖੇ ਕਿਰਨਜੀਤ ਕੌਰ ਈਟੀਟੀ ਅਧਿਆਪਕਾ ਵਲੋਂ ਆਪਣੇ ਸਾਥੀਆਂ ਦੇ ਨਾਲ ਮਿਲ ਕੇ ਸਕੂਲ ਮੁਖੀ ਦੀ ਕੁੱਟਮਾਰ ਕੀਤੀ। ਜਿਸ ਦੇ ਚੱਲਦਿਆਂ ਕਿਰਨਜੀਤ ਕੌਰ ਨੂੰ ਤੁਰੰਤ ਪ੍ਰਾਪਤ ਦੇ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ। ਸਸਪੈਂਡ ਸਮੇਂ ਦੌਰਾਨ ਕਿਰਨਜੀਤ ਕੌਰ ਦਾ ਹੈੱਡ ਕੁਆਰਟਰ ਦਫ਼ਤਰ ਬਲਾਕ ਪ੍ਰਾਇਮਰੀ ਸਿੱਖਿਆ ਮੁਕਤਸਰ-1 ਹੋਵੇਗਾ।

Punjab Bani 19 February,2024
👉 ਦਾਲਾਂ, ਮੱਕੀ ਤੇ ਕਪਾਹ ਨੂੰ ਕੇਂਦਰ ਦੀਆਂ 2 ਏਜੰਸੀਆਂ ਵੱਲੋਂ MSP 'ਤੇ ਜਾਵੇਗਾ ਖਰੀਦਿਆ 👉 "ਕੇਂਦਰ ਦੇ ਮਤੇ ''ਤੇ ਕਰਾਂਗੇ ਵਿਚਾਰ, ਨਹੀਂ ਤਾਂ 21 ਨੂੰ ਦਿੱਲੀ ਵੱਲ ਪਾਵਾਂਗੇ ਚਾਲੇ" -ਡੱਲੇਵਾਲ

👉 ਦਾਲਾਂ, ਮੱਕੀ ਤੇ ਕਪਾਹ ਨੂੰ ਕੇਂਦਰ ਦੀਆਂ 2 ਏਜੰਸੀਆਂ ਵੱਲੋਂ MSP 'ਤੇ ਜਾਵੇਗਾ ਖਰੀਦਿਆ 👉 "ਕੇਂਦਰ ਦੇ ਮਤੇ ''ਤੇ ਕਰਾਂਗੇ ਵਿਚਾਰ, ਨਹੀਂ ਤਾਂ 21 ਨੂੰ ਦਿੱਲੀ ਵੱਲ ਪਾਵਾਂਗੇ ਚਾਲੇ" ਚੰਡੀਗੜ੍ਹ: ਕੇਂਦਰੀ ਮੰਤਰੀਆਂ ਨਾਲ ਮੀਟਿੰਗ ਮਗਰੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਸਰਕਾਰ ਵੱਲੋਂ MSP ਨੂੰ ਲੈ ਕੇ ਇਕ ਪ੍ਰਸਤਾਵ ਆਇਆ ਹੈ। ਉਸ ਵਿਚ ਕਿਹਾ ਗਿਆ ਹੈ ਕਿ ਦਾਲਾਂ, ਮੱਕੀ ਤੇ ਕਪਾਹ ਨੂੰ ਕੇਂਦਰ ਦੀਆਂ 2 ਏਜੰਸੀਆਂ ਵੱਲੋਂ MSP 'ਤੇ ਖਰੀਦਿਆ ਜਾਵੇਗਾ। ਉਨ੍ਹਾਂ ਏਜੰਸੀਆਂ ਵੱਲੋਂ ਸਾਡੇ ਨਾਲ ਲਿਖਤੀ ਕੰਟਰੈਕਟ ਹੋਵੇਗਾ। ਇਸ 'ਤੇ ਅਸੀਂ ਵਿਚਾਰ ਕਰਾਂਗੇ। ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਜੇ ਕਰਜ਼ ਮੁਕਤੀ, ਸਵਾਮੀਨਾਥਨ ਜੀ ਦੇ ਫ਼ਾਰਮੂਲੇ ਉੱਪਰ, ਗੰਨੇ ਦੀ ਐੱਮ.ਐੱਸ.ਪੀ. ਤੇ ਹੋਰ ਮੰਗਾਂ ਉੱਪਰ ਗੱਲਬਾਤ ਕਰ ਕੇ ਸਿੱਟਾ ਕੱਢਣਾ ਬਾਕੀ ਹੈ। ਬਾਕੀ ਫ਼ਸਲਾਂ 'ਤੇ MSP ਬਾਰੇ ਉਕਤ ਪ੍ਰਸਤਾਵ ਆਇਆ ਹੈ। ਇਸ ਪ੍ਰਸਤਾਵ 'ਤੇ ਅਸੀਂ ਆਪਣੇ ਸਾਥੀਆਂ ਨਾਲ ਚਰਚਾ ਕਰਾਂਗੇ ਤੇ ਫਿਰ ਫ਼ੈਸਲਾ ਕਰਾਂਗੇ। ਇਸ ਮਗਰੋਂ ਅਸੀਂ ਸਾਰੇ ਸਾਥੀਆਂ ਤੇ ਮਾਹਿਰਾਂ ਨਾਲ ਗੱਲ ਕਰ ਕੇ ਕੱਲ੍ਹ ਜਾਂ ਪਰਸੋਂ ਆਪਣਾ ਫ਼ੈਸਲਾ ਦੱਸਾਂਗੇ। ਦੋ ਦਿਨ ਅਸੀਂ ਇਸ ਬਾਰੇ ਫ਼ੈਸਲਾ ਦੱਸਾਂਗੇ। ਉਨ੍ਹਾਂ ਕਿਹਾ ਕਿ 21 ਤਰੀਕ ਨੂੰ 11 ਵਜੇ ਦਿੱਲੀ ਜਾਣ ਦਾ ਪ੍ਰੋਗਰਾਮ ਕਾਇਮ ਹੈ। ਜੇ ਸਾਡੀ ਸਹਿਮਤੀ ਨਾ ਬਣੀ ਤਾਂ ਅਸੀਂ ਸਰਕਾਰ ਨੂੰ ਮੰਗ ਕਰਾਂਗੇ ਕਿ ਸਾਨੂੰ ਸ਼ਾਂਤੀਪੂਰਨ ਢੰਗ ਨਾਲ ਦਿੱਲੀ ਜਾਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਬਾਕੀ ਸਾਰੀਆਂ ਮੰਗਾਂ 'ਤੇ ਗੱਲਬਾਤ ਕਰਨੀ ਬਾਕੀ ਹੈ। 19 ਤੇ 20 ਫ਼ਰਵਰੀ ਨੂੰ ਇਸ ਸਭ ਬਾਰੇ ਵਿਚਾਰ ਕਰਾਂਗੇ। ਨਹੀਂ ਤਾਂ 21 ਫ਼ਰਵਰੀ ਨੂੰ ਸ਼ਾਂਤੀਪੂਰਨ ਢੰਗ ਨਾਲ ਦਿੱਲੀ ਜਾਣ ਦੀ ਤਿਆਰੀ ਹੈ।

Punjab Bani 19 February,2024
ਕਰ ਵਿਭਾਗ ਵੱਲੋਂ ਜਾਅਲੀ ਆਈ.ਟੀ.ਸੀ ਦਾ ਦਾਅਵਾ ਕਰਨ ਵਾਲਾ ਜੀ.ਐਸ.ਟੀ ਧੋਖੇਬਾਜ਼ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਕਾਬੂ: ਹਰਪਾਲ ਸਿੰਘ ਚੀਮਾ

ਕਰ ਵਿਭਾਗ ਵੱਲੋਂ ਜਾਅਲੀ ਆਈ.ਟੀ.ਸੀ ਦਾ ਦਾਅਵਾ ਕਰਨ ਵਾਲਾ ਜੀ.ਐਸ.ਟੀ ਧੋਖੇਬਾਜ਼ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਕਾਬੂ: ਹਰਪਾਲ ਸਿੰਘ ਚੀਮਾ ਚੇਤਾਵਨੀ ਦਿੱਤੀ ਕਿ ਅਜਿਹੀਆਂ ਧੋਖਾਧੜੀ ਵਾਲੀਆਂ ਗਤੀਵਿਧੀਆਂ ਨੂੰ ਕਾਨੂੰਨ ਦੀ ਪੂਰੀ ਤਾਕਤ ਨਾਲ ਨਿਜਿੱਠਿਆ ਜਾਵੇਗਾ ਚੰਡੀਗੜ੍ਹ, 18 ਫਰਵਰੀ ਪੰਜਾਬ ਦੇ ਆਬਕਾਰੀ ਅਤੇ ਕਰ ਵਿਭਾਗ ਨੇ ਇੱਕ ਵੱਡੀ ਸਫਲਤਾ ਹਾਸਿਲ ਕਰਦਿਆਂ ਫਤਿਹਗੜ੍ਹ ਸਾਹਿਬ ਪੁਲਿਸ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਰਾਹੀਂ ਇੱਕ ਜੀ.ਐਸ.ਟੀ ਧੋਖਾਧੜੀ ਕਰਨ ਵਾਲੇ ਇੱਕ ਅਜਿਹੇ ਸ਼ਖਸ ਨੂੰ ਗ੍ਰਿਫਤਾਰ ਕੀਤਾ ਹੈ ਜਿਸਦੇ ਦੁਆਰਾ 3.65 ਕਰੋੜ ਰੁਪਏ ਦਾ ਜਾਅਲੀ ਇੰਨਕਮ ਟੈਕਸ ਕ੍ਰੈਡਿਟ ਦਾ ਦਾਅਵਾ ਕੀਤਾ ਗਿਆ ਸੀ। ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਵਿਭਾਗ ਦੇ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਜ਼ਮ ਦੀਪਕ ਸ਼ਰਮਾ ਪੁੱਤਰ ਸੁਰਿੰਦਰ ਪਾਲ ਸ਼ਰਮਾ ਨੂੰ 25 ਜਨਵਰੀ, 2023 ਨੂੰ ਡਿਪਟੀ ਕਮਿਸ਼ਨਰ ਸਟੇਟ ਟੈਕਸ, ਲੁਧਿਆਣਾ ਵੱਲੋਂ ਐਕਟ ਦੀ ਧਾਰਾ 74 ਅਧੀਨ 3.65 ਕਰੋੜ ਰੁਪਏ ਦਾ ਜਾਅਲੀ ਆਈ.ਟੀ.ਸੀ ਦਾ ਦਾਅਵਾ ਕਰਨ ਬਦਲੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ, ਪਰ ਉਸ ਨੇ ਨਾ ਤਾਂ ਟੈਕਸ ਜਮ੍ਹਾ ਕਰਵਾਇਆ ਅਤੇ ਨਾ ਹੀ ਕੋਈ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਇਸ ਉਪਰੰਤ 13 ਜੂਨ, 2023 ਨੂੰ ਵਿਭਾਗ ਵੱਲੋਂ ਐਕਟ ਅਨੁਸਾਰ ਇੱਕ ਆਦੇਸ਼ ਪਾਸ ਕਰਦਿਆਂ ਕੀਤਾ ਗਿਆ ਅਤੇ ਦੀਪਕ ਸ਼ਰਮਾ ਨੂੰ 4.45 ਕਰੋੜ ਰੁਪਏ ਵਿਆਜ ਅਤੇ 3.65 ਕਰੋੜ ਰੁਪਏ ਜੁਰਮਾਨੇ ਸਮੇਤ 11.75 ਕਰੋੜ ਰੁਪਏ ਦਾ ਭੁਗਤਾਨ ਕਰਨ ਲਈ ਕਿਹਾ ਗਿਆ। ਵਿੱਤ ਮੰਤਰੀ ਨੇ ਦੱਸਿਆ ਕਿ ਟੈਕਸ ਇੰਟੈਲੀਜੈਂਸ ਯੂਨਿਟ ਅਤੇ ਸੇਲਜ ਟੈਕਸ ਅਧਿਕਾਰੀਆਂ ਵੱਲੋਂ ਜਾਂਚ ਕਰਨ ‘ਤੇ ਪਾਇਆ ਕਿ ਦੀਪਕ ਸ਼ਰਮਾ ਵੱਲੋਂ ਇੱਕ ਬੈਂਕ ਨੂੰ ਇੱਕ ਜਾਅਲੀ ਜੀ.ਐਸ.ਟੀ ਰਜਿਸਟ੍ਰੇਸ਼ਨ ਸਰਟੀਫਿਕੇਟ ਜਮ੍ਹਾ ਕਰਵਾਇਆ ਹੈ। ਉਨ੍ਹਾਂ ਦੱਸਿਆ ਕਿ ਸੇਲ ਟੈਕਸ ਅਫਸਰ, ਫਤਿਹਗੜ੍ਹ ਸਾਹਿਬ ਦੀ ਬੇਨਤੀ 'ਤੇ ਬੈਂਕ ਵੱਲੋਂ ਇਹ ਬੈਂਕ ਖਾਤਾ ਫ੍ਰੀਜ਼ ਕਰ ਦਿੱਤਾ ਗਿਆ ਹੈ ਅਤੇ ਖਾਤੇ ਵਿੱਚ ਮੌਜੂਦ 26 ਲੱਖ ਰੁਪਏ ਦੀ ਰਿਕਵਰੀ ਲਈ ਉਕਤ ਬੈਂਕ ਨੂੰ ਨੋਟਿਸ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐਸ.ਜੀ.ਐਸ.ਟੀ ਵਿਭਾਗ ਵੱਲੋਂ ਗਠਿਤ ਇੱਕ ਵਿਸ਼ੇਸ਼ ਟਾਸਕ ਫੋਰਸ ਨੇ ਪਿਛਲੇ ਕਈ ਹਫ਼ਤਿਆਂ ਦੌਰਾਨ ਪ੍ਰਾਪਤ ਸੂਚਨਾ 'ਤੇ ਕਾਰਵਾਈ ਕਰਦਿਆਂ ਫਤਹਿਗੜ੍ਹ ਸਾਹਿਬ ਪੁਲਿਸ ਦੇ ਸਹਿਯੋਗ ਨਾਲ ਮੁਲਜ਼ਮਾ ਨਾਲ ਜੁੜੇ ਕਈ ਟਿਕਾਣਿਆਂ 'ਤੇ ਇੱਕੋ ਸਮੇਂ ਛਾਪੇਮਾਰੀ ਕੀਤੀ। ਉਨ੍ਹਾਂ ਕਿਹਾ ਕਿ ਅਧਿਕਾਰੀ ਇਸ ਧੋਖਾਧੜੀ ਵਿੱਚ ਸ਼ਾਮਲ ਹੋਰਨਾਂ ਵਿਅਕਤੀਆਂ ਦੀ ਪਛਾਣ ਕਰਨ ਦੀ ਪ੍ਰਕਿਰਿਆ ਵਿੱਚ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਐਫ.ਆਈ.ਆਰ ਦਰਜ ਕੀਤੀ ਗਈ ਹੈ, ਅਤੇ ਇਸ ਧੋਖਾਧੜੀ ਦੀ ਕੁੱਲ ਰਕਮ ਦਾ ਪਤਾ ਲਗਾਉਣ ਅਤੇ ਚੋਰੀ ਕੀਤੇ ਟੈਕਸਾਂ ਦੀ ਵਸੂਲੀ ਲਈ ਜਾਂਚ ਜਾਰੀ ਹੈ। ਇਸ ਦੌਰਾਨ ਵਿੱਤ ਕਮਿਸ਼ਨਰ ਕਰ-ਕਮ-ਵਧੀਕ ਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਕਿਹਾ ਕਿ ਵਿਭਾਗ ਇੱਕ ਡਾਟਾ ਵਿਸ਼ਲੇਸ਼ਣ ਸਾਫਟਵੇਅਰ 'ਤੇ ਕੰਮ ਕਰ ਰਿਹਾ ਹੈ ਤਾਂ ਜੋ ਫਰਜ਼ੀ ਆਈ.ਟੀ.ਸੀ ਤਿਆਰ ਕਰਨ ਵਾਲਿਆਂ ਦੀ ਪਛਾਣ ਕਰਦਿਆਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਇਹ ਸਫਲ ਆਪ੍ਰੇਸ਼ਨ ਨਾਲ ਜੀ.ਐਸ.ਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਕੀਤੀ ਜਾਣ ਵਾਲੀ ਧੋਖਾਧੜੀ ਦਾ ਮੁਕਾਬਲਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮਜ਼ਬੂਤ ਅੰਤਰ-ਏਜੰਸੀ ਸਹਿਯੋਗ ਅਤੇ ਦ੍ਰਿੜ ਇਰਾਦੇ ਦੀ ਮਿਸਾਲ ਮਿਲੀ ਹੈ। ਉਨ੍ਹਾਂ ਟੈਕਸ ਚੋਰੀ ਵਿਰੁੱਧ ਸਰਕਾਰ ਦੇ ਜ਼ੀਰੋ-ਟੌਲਰੈਂਸ ਰੁਖ ਨੂੰ ਦੁਹਰਾਇਆ ਅਤੇ ਚੇਤਾਵਨੀ ਦਿੱਤੀ ਕਿ ਅਜਿਹੀਆਂ ਧੋਖਾਧੜੀ ਵਾਲੀਆਂ ਗਤੀਵਿਧੀਆਂ ਨੂੰ ਕਾਨੂੰਨ ਦੀ ਪੂਰੀ ਤਾਕਤ ਨਾਲ ਨਿਜਿੱਠਿਆ ਜਾਵੇਗਾ।

Punjab Bani 18 February,2024
ਸਾਬਕਾ ਮੁੱਖ ਮੰਤਰੀ ਤੇ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਧਰਨਾ ਦੂਜੇ ਦਿਨ ਵੀ ਰਿਹਾ ਜਾਰੀ ।

ਸਾਬਕਾ ਮੁੱਖ ਮੰਤਰੀ ਤੇ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਧਰਨਾ ਦੂਜੇ ਦਿਨ ਵੀ ਰਿਹਾ ਜਾਰੀ । ਕਿਸਾਨਾਂ ਨੇ 22 ਫਰਵਰੀ ਤੱਕ ਧਰਨਾ ਜਾਰੀ ਰੱਖਣ ਦਾ ਕੀਤਾ ਐਲਾਨ। ਪੰਜਾਬ ਦੇ ਟੋਲ ਪਲਾਜੇ ਵੀ ਰਹਿਣਗੇ ਬੰਦ।

Punjab Bani 18 February,2024
ਲੱਖਾ ਸਿਧਾਣਾ ਨੇ ਦਿੱਤੀ ਸਫਾਈ ਮੇਰੇ ਹੀ ਲੋਕਾਂ ਨੇ ਕੱਢੇ ਸੀ ਫਾਇਰ

ਲੱਖਾ ਸਿਧਾਣਾ ਨੇ ਦਿੱਤੀ ਸਫਾਈ ਮੇਰੇ ਹੀ ਲੋਕਾਂ ਨੇ ਕੱਢੇ ਸੀ ਫਾਇਰ ਸੰਭੂ : ਸਮਾਜਸੇਵੀ ਲੱਖਾ ਸਿਧਾਣਾ ਨੇ ਪਿਛਲੇ ਦਿਨੀਂ ਖਨੌਰੀ ਬਾਰਡਰ ਨੇੜੇ ਕੁਝ ਨੌਜਵਾਨਾਂ ਨਾਲ ਬਹਿਸ ਅਤੇ ਫਾਇਰਿੰਗ ਦੀ ਵਾਇਰਲ ਵੀਡੀਓ ਬਾਰੇ ਸਫਾਈ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਕੁਝ ਨੌਜਵਾਨ ਉਨ੍ਹਾਂ ਦੀ ਗੱਡੀ ਰੋਕ ਬਹਿਸ ਕਰਨ ਲੱਗੇ ਅਤੇ ਵੀਡੀਓ ਬਣਾ ਰਹੇ ਸਨ। ਉਨ੍ਹਾਂ ਆਖਿਆ ਕਿ ਜਦੋਂ ਸੌ-ਡੇਢ ਸੌ ਬੰਦਾ ਡਾਗਾਂ ਲੈ ਕੇ ਉਸ ਦੇ ਦੁਆਲੇ ਹੋ ਗਿਆ, ਕੁਝ ਉਸ ਦੀ ਗੱਡੀ ਉਤੇ ਆ ਚੜ੍ਹੇ, ਇਸ ਲਈ ਬਚਾਅ ਵਾਸਤੇ ਫਾਇਰਿੰਗ ਕਰਨੀ ਪਈ। ਲੱਖੇ ਨੇ ਮੰਨਿਆਂ ਕੇ ਫਾਇਰ ਉਸ ਦੇ ਬੰਦਿਆਂ ਨੇ ਹੀ ਕੱਢੇ ਸੀ। ਜਦੋਂ ਇੰਨੇ ਲੋਕ ਡਾਂਗਾਂ ਲੈ ਕੇ ਉਸ ਦੁਆਲੇ ਹੋਏ ਗਏ ਤਾਂ ਉਸ ਕੋਲ ਹੋਰ ਕੋਈ ਚਾਰਾ ਨਹੀਂ ਸੀ।

Punjab Bani 18 February,2024
ਸੰਭੂ ਬਾਰਡਰ 'ਤੇ ਕਿਸਾਨ ਨੇਤਾਵਾਂ ਵੱਲੋਂ ਐਮ.ਐਸ.ਪੀ. ਨੂੰ ਲੈ ਕੇ ਕੇਂਦਰ 'ਤੇ ਤਿੱਖੇ ਹਮਲੇ

ਸੰਭੂ ਬਾਰਡਰ 'ਤੇ ਕਿਸਾਨ ਨੇਤਾਵਾਂ ਵੱਲੋਂ ਐਮ.ਐਸ.ਪੀ. ਨੂੰ ਲੈ ਕੇ ਕੇਂਦਰ 'ਤੇ ਤਿੱਖੇ ਹਮਲੇ - ਐਮ.ਐਸ.ਪੀ. ਨੂੰ ਲੈ ਕੇ ਕੇਂਦਰ ਦੇ ਨੇਤਾ ਦੇਸ਼ ਨੂੰ ਗੁੰਮਰਾਹ ਕਰ ਰਹੇ ਹਨ : ਡੱਲੇਵਾਲ, ਪੰਧੇਰ - ਜੇਕਰ ਮੰਗਾਂ ਨਾ ਮੰਨੀਆਂ ਤਾਂ ਟੁਟਣਗੇ ਬੈਰੀਕੇਟ : ਕਿਸਾਨ ਨੇਤਾ

Punjab Bani 18 February,2024
ਮੁੱਖ ਮੰਤਰੀ ਨੇ ਬਗਲਾਮੁਖੀ ਧਾਮ ਲੁਧਿਆਣਾ ਵਿਖੇ ਮੱਥਾ ਟੇਕਿਆ

ਮੁੱਖ ਮੰਤਰੀ ਨੇ ਬਗਲਾਮੁਖੀ ਧਾਮ ਲੁਧਿਆਣਾ ਵਿਖੇ ਮੱਥਾ ਟੇਕਿਆ * ਲੋਕਾਂ ਦੀ ਖੁਸ਼ਹਾਲੀ, ਸ਼ਾਂਤੀ ਤੇ ਤਰੱਕੀ ਲਈ ਕੀਤੀ ਅਰਦਾਸ ਲੁਧਿਆਣਾ, 17 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਬਗਲਾਮੁਖੀ ਧਾਮ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਦੀ ਸੇਵਾ ਹੋਰ ਜੋਸ਼ ਅਤੇ ਲਗਨ ਨਾਲ ਕਰਨ ਲਈ ਮਾਤਾ ਰਾਣੀ ਤੋਂ ਅਸ਼ੀਰਵਾਦ ਮੰਗਿਆ। ਉਨ੍ਹਾਂ ਸਰਬ ਸ਼ਕਤੀਮਾਨ ਅੱਗੇ ਪ੍ਰਾਰਥਨਾ ਕੀਤੀ ਕਿ ਪੂਰੇ ਸਮਰਪਣ ਨਾਲ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਤਾਕਤ ਤੇ ਸਮਰੱਥਾ ਬਖਸ਼ਣ। ਭਗਵੰਤ ਸਿੰਘ ਮਾਨ ਨੇ ਜਾਤ, ਰੰਗ, ਨਸਲ ਅਤੇ ਧਰਮ ਦੇ ਵਿਤਕਰੇ ਤੋਂ ਉੱਪਰ ਉੱਠ ਕੇ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਮਾਤਾ ਰਾਣੀ ਦਾ ਆਸ਼ੀਰਵਾਦ ਲੈਣ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਸਮਾਜ ਵਿੱਚ ਪਿਆਰ, ਭਾਈਚਾਰਕ ਸਾਂਝ ਅਤੇ ਸਦਭਾਵਨਾ ਦੀਆਂ ਤੰਦਾਂ ਨੂੰ ਹਰ ਹੀਲੇ ਕਾਇਮ ਰੱਖਣਾ ਹਮੇਸ਼ਾ ਉਨ੍ਹਾਂ ਦੀ ਤਰਜੀਹ ਰਹੇਗੀ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪਣ ਲਈ ਮਾਤਾ ਰਾਣੀ ਦਾ ਧੰਨਵਾਦ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨਾ ਉਨ੍ਹਾਂ ਲਈ ਸੁਭਾਗਾ ਹੈ ਅਤੇ ਇਹ ਅਸਥਾਨ ਦੁਨੀਆ ਭਰ ਦੇ ਲੱਖਾਂ ਲੋਕਾਂ ਲਈ ਪ੍ਰੇਰਨਾ ਤੇ ਸਕਾਰਾਤਮਕਤਾ ਦਾ ਸੋਮਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬੇ ਦੀ ਅਮਨ-ਸ਼ਾਂਤੀ ਅਤੇ ਵਿਕਾਸ ਦੀ ਅਰਦਾਸ ਕਰਨ ਲਈ ਇਸ ਅਸਥਾਨ 'ਤੇ ਆਏ ਹਨ, ਜਿਸ ਲਈ ਉਨ੍ਹਾਂ ਦੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਰਮਾਤਮਾ ਦੀ ਕਿਰਪਾ ਨਾਲ ਉਹ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੇ ਹਨ ਅਤੇ ਸਰਕਾਰ ਵੱਲੋਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਨੂੰ ਲਾਗੂ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਈਚਾਰਕ ਸਾਂਝ, ਫਿਰਕੂ ਸਦਭਾਵਨਾ ਅਤੇ ਅਮਨ-ਸ਼ਾਂਤੀ ਨੂੰ ਹਰ ਹੀਲੇ ਬਰਕਰਾਰ ਰੱਖਿਆ ਜਾਵੇਗਾ।

Punjab Bani 17 February,2024
ਜੇਕਰ ਕਿਸਾਨ ਡੀਜੀਪੀ ਵਿੱਚ ਖੇਤੀਬਾੜੀ ਦੇ ਰਾਹੀ 20 ਪ੍ਰਤੀਸ਼ਤ ਹਿੱਸਾ ਪਾ ਸਕਦਾ ਹੈ ਤਾਂ ਐਮਐਸਪੀ ਦੀ ਗਾਰੰਟੀ ਸਣੇ ਹੋਰ ਮੰਗਾਂ ਲਾਗੂ ਕਿਉਂ ਨਹੀ ਕਰਦੀ ਕੇਂਦਰ ਸਰਕਾਰ: ਜਗਜੀਤ ਸਿੰਘ ਡੱਲੇਵਾਲ

ਜੇਕਰ ਕਿਸਾਨ ਡੀਜੀਪੀ ਵਿੱਚ ਖੇਤੀਬਾੜੀ ਦੇ ਰਾਹੀ 20 ਪ੍ਰਤੀਸ਼ਤ ਹਿੱਸਾ ਪਾ ਸਕਦਾ ਹੈ ਤਾਂ ਐਮਐਸਪੀ ਦੀ ਗਾਰੰਟੀ ਸਣੇ ਹੋਰ ਮੰਗਾਂ ਲਾਗੂ ਕਿਉਂ ਨਹੀ ਕਰਦੀ ਕੇਂਦਰ ਸਰਕਾਰ: ਜਗਜੀਤ ਸਿੰਘ ਡੱਲੇਵਾਲ : ਸੰਭੂ ਬੈਰੀਅਰ ਉਤੇ ਹੋਈਆਂ ਮਾਮੂਲੀ ਝੜੱਪਾਂ ਕਾਰਣ 6 ਨੌਜਵਾਨ ਜਖਮੀ, ਸਿਵਲ ਹਸਪਤਾਲ ਰਾਜਪੁਰਾ ਵਿਖੇ ਜੇਰੇ ਇਲਾਜ਼ ਰਾਜਪੁਰਾ, 17 ਫਰਵਰੀ - ਪੰਜਾਬ ਦੇ ਪ੍ਰਵੇਸ਼ ਦੁਆਰ ਸੰਭੂ ਬੈਰੀਅਰ ਉਤੇ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਕਿਸਾਨ ਜਥੇਬੰਦੀਆਂ ਦਾ ਅੰਦੋਲਨ ਪੰਜਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ, ਅੱਜ ਜਿਥੇ ਇੱਕਾ ਦੁੱਕਾ ਘਟਨਾਵਾਂ ਵਿੱਚ 6 ਨੌਜਵਾਨਾਂ ਦੇ ਜਖਮੀ ਹੋਣ ਤੋਂ ਇਲਾਵਾ ਮਾਹੋਲ ਲਗਭਗ ਸ਼ਾਂਤੀ ਪੂਰਵਕ ਰਿਹਾ, ਜਦ ਕਿ ਕਿਸਾਨ ਜਥੇਬੰਦੀਆ ਦੇ ਆਗੂਆਂ ਵੱਲੋਂ ਰਾਜਪੁਰਾ ਵਿਖੇ ਇੱਕ ਨਿਜ਼ੀ ਹੋਟਲ ਵਿੱਚ ਐਤਵਾਰ ਨੂੰ ਚੰਡੀਗੜ੍ਹ ਵਿਖੇ 5 ਵਜ਼ੇ ਕੇਂਦਰੀ ਮੰਤਰੀਆਂ ਦੇ ਨਾਲ ਹੋਣ ਵਾਲੀ ਮੀਟਿੰਗ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਸੰਭੂ ਬੈਰੀਅਰ ਉਤੇ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਸਾਡੀ ਮੰਗ ਹੈ ਕਿ ਕੇਂਦਰ ਸਰਕਾਰ ਸਾਰੀਆਂ ਫਸਲਾਂ ਨਿਰਧਾਰਿਤ ਐਮਐਸਪੀ ਰੇਟ ਉਤੇ ਜਾਂ ਉਸ ਤੋਂ ਵੱਧ ਖਰੀਦੇ ਨਾ ਕਿ ਨਿਰਧਾਰਿਤ ਰੇਟ ਤੋਂ ਘੱਟ ਖਰੀਦੇ। ਕੇਂਦਰ ਕਹਿੰਦਾ ਹੈ ਕਿ ਐਮਐਸਪੀ ਨੂੰ ਦੇਸ਼ ਵਿੱਚ ਲਾਗੂ ਕਰਨ ਦੇ ਲਈ ਸਾਨੂੰ ਬਹੁਤ ਪੈਸਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇੱਕ ਸਟੱਡੀ ਕੀਤੀ ਗਈ ਹੈ ਕਿ ਐਮਐਸਪੀ ਦੇਸ਼ ਵਿੱਚ ਲਾਗੂ ਕਰਨ ਦੇ ਲਈ 36 ਹਜਾਰ ਕਰੋੜ ਰੁਪਏ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸਮਝਦਾਰੀ ਦੇ ਨਾਲ ਕਨਜਿਊਮਰ ਅਤੇ ਪ੍ਰੋਡਿਊਸਰ ਵੱਲ ਝਾਤੀ ਮਾਰੇ ਅਤੇ ਕਾਰਪੋਰੇਟ ਘਰਾਣਿਆਂ ਦਾ ਥੋੜਾ ਖਿਆਲ ਘੱਟ ਕਰੇ ਤਾਂ ਸਾਰਾ ਮਾਮਲਾ ਸੁੱਲਝ ਸਕਦਾ ਹੈ। ਜੇਕਰ ਐਗਰੋ ਇੰਡਸਟ੍ਰੀਜ਼ ਸਾਡੇ ਪੰਜਾਬ ਸੂਬੇ ਦੇ ਏਰੀਏ ਵਿੱਚ ਲੱਗੇਗੀ ਤਾਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀ ਦੇ ਚਲਦਿਆਂ 50 ਪ੍ਰਤੀਸ਼ਤ ਰੁਜ਼ਗਾਰ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਜੀਡੀਪੀ ਵਿੱਚ 20 ਪ੍ਰਤੀਸ਼ਤ ਖੇਤੀਬਾੜੀ ਦਾ ਹਿੱਸਾ ਹੈ, ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਇੰਨੀ ਹਿੱਸੇਦਾਰੀ ਪਾ ਰਿਹਾ ਹੈ ਤਾਂ ਸਰਕਾਰ ਨੂੰ ਕੇਵਲ ਢਾਈ ਲੱਖ ਕਰੋੜ ਵੀ ਸਰਕਾਰ ਨੂੰ ਕੱਢਣਾ ਮੁਸ਼ਕਿਲ ਹੈ। ਇਸ ਤੋਂ ਜਾਪਦਾ ਹੈ ਕਿ ਸਰਕਾਰ ਦੀ ਨੀਯਤ ਵਿੱਚ ਫਰਕ ਹੈ। ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਵਰਨ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਫਸਲਾਂ ਉਤੇ ਬੀਮਾ ਦਿੱਤਾ ਜਾਵੇ। ਭਾਂਵੇ ਕਿ ਕੇਂਦਰੀ ਮੰਤਰੀ ਬੀਮਾ ਦੇਣ ਦੀਆਂ ਗੱਲਾਂ ਕਰਦੇ ਹਨ, ਪਰ ਮਹਾਰਾਸ਼ਟਰਾਂ ਵਿੱਚ ਕੰਪਨੀਆਂ ਫਸਲਾਂ ਦੇ ਬੀਮੇ ਦੀ ਆੜ ਵਿੱਚ ਕਰੋੜਾਂ ਰੁਪਏ ਇਕੱਠਾ ਕਰਕੇ ਭੱਜ ਗਈਆਂ। ਇਸ ਤੋਂ ਇਲਾਵਾ ਹਰਿਆਣਾ ਸੂਬੇ ਦੇ ਕਿਸਾਨ ਲੜ ਰਹੇ ਹਨ ਕਿ ਬੀਮਾ ਦੀ ਆੜ ਵਿੱਚ ਕੰਪਨੀਆਂ ਨੇ ਪੈਸੇ ਤਾਂ ਭਰਵਾ ਲਏ ਜਦੋਂ ਕੰਪਨਸ਼ੇਸ਼ਨ ਦੇਣ ਦੀ ਵਾਰੀ ਆਈ ਤਾਂ ਕੰਪਨੀਆਂ ਪੈਸੇ ਲੈ ਕੇ ਭੱਜ ਗਈਆਂ। ਕੇਂਦਰ ਇਹ ਕਹਿ ਰਹੀ ਹੈ ਕਿ ਐਮਐਸਪੀ ਝੌਨੇ ਅਤੇ ਕਣਕ ਉਤੇ ਹਰਿਆਣਾ ਅਤੇ ਪੰਜਾਬ ਵਿੱਚ ਮਿਲ ਰਹੀ ਹੈ। ਕੇਂਦਰੀ ਮੰਤਰੀ ਕਹਿੰਦੇ ਹਨ ਕਿ ਜੇਕਰ ਦੇਸ਼ ਵਿੱਚ ਐਮਐਸਪੀ ਲਾਗੂ ਕਰ ਦਿੱਤੀ ਤਾਂ ਪੰਜਾਬ ਅਤੇ ਹਰਿਆਣਾ ਦੀ ਐਮਐਸਪੀ ਘਟ ਸਕਦੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕੁੱਝ ਵੀ ਨਹੀ ਕਿ ਐਮਐਸਪੀ ਲਾਗੂ ਕਰਨ, ਡਾ: ਸਵਾਮੀਨਾਥਨ ਦੀ ਰਿਪੋਰਟ ਲਾਗੂ ਕਰਨ, ਖੇਤੀ ਸੈਕਟਰ ਨੂੰ ਪ੍ਰਦੂਸ਼ਣ ਤੋਂ ਬਾਹਰ ਕਰਨਾ, ਕਰਜ਼ਾ ਮੁਕਤੀ ਆਦਿ ਦੇ ਨਾਲ ਕੇਂਦਰ ਨੂੰ ਰੱਤੀ ਭਰ ਵੀ ਫਰਕ ਨਹੀ ਪੈਂਦਾ, ਕਿਉਂਕਿ ਜੇਕਰ ਪੰਜਾਬ ਸੂਬਾ ਦੇਸ਼ ਦਾ ਅੰਨਦਾਤਾ ਕਹਾਉਂਦਾ ਹੈ ਤਾਂ ਅਜਿਹੇ ਫਸਲਾਂ ਦੀ ਗਾਰੰਟੀ ਵਾਲੇ ਕਾਨੂੰਨ ਲਾਗੂ ਕਰਨ ਵਿੱਚ ਦੇਰੀ ਕਿਉਂ ਕੀਤੀ ਜਾ ਰਹੀ ਹੈ। ਇਸ ਮੌਕੇ ਭਾਰਤੀ ਕਿਸਾਨ ਮਜਦੂਰ ਯੂਨੀਅਨ ਦੇ ਪ੍ਰਧਾਨ ਮਨਜੀਤ ਸਿੰਘ ਘੁਮਾਣਾ, ਕਿਸਾਨ ਮਜਦੂਰ ਮੋਰਚੇ ਦਾ ਆਗੂ ਗੁਰਮਨੀਤ ਸਿੰਘ ਮਾਂਗਟ, ਬਲਕਾਰ ਸਿੰਘ ਬੈਂਸ ਸਮੇਤ ਹੋਰਨਾਂ ਨੇ ਵੀ ਆਪਣੀਆਂ 13 ਜਰੂਰੀ ਮੰਗਾਂ ਸਬੰਧੀ ਚਾਨਣਾ ਪਾਉਂਦਿਆਂ ਐਤਵਾਰ ਦੀ ਮੀਟਿੰਗ ਤੋਂ ਬਾਅਦ ਦਿੱਲੀ ਕੂਚ ਕਰਨ ਬਾਰੇ ਰਣਨੀਤੀ ਤੈਅ ਕੀਤੀ ਜਾਵੇਗੀ। ਅੱਜ ਦੁਪਹਿਰ ਬਾਅਦ ਰਾਜਪੁਰਾ ਦੇ ਇੱਕ ਨਿੱਜ਼ੀ ਹੋਟਲ ਵਿੱਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਸਵਰਨ ਸਿੰਘ ਪੰਧੇਰ ਦੀ ਐਤਵਾਰ ਨੂੰ ਚੰਡੀਗੜ੍ਹ ਵਿਖੇ ਕੇਂਦਰੀ ਖੇਤੀ ਮੰਤਰੀ ਅਰਜੁਨ ਮੁੰਡਾ ਸਮੇਤ ਹੋਰਨਾਂ ਦੇ ਨਾਲ ਸ਼ਾਮ 5 ਵਜ਼ੇ ਹੋਣ ਵਾਲੀ ਮੀਟਿੰਗ ਸਬੰਧੀ ਪੰਜਾਬ ਸੂਬੇ ਦੇ ਅਧਿਕਾਰੀ ਐਡੀਸ਼ਨਲ ਡੀਜੀਪੀ ਇੰਟੈਲੀਜੈਂਸ ਜ਼ਸਕਰਨ ਸਿੰਘ, ਡੀਆਈਜੀ ਨਰਿੰਦਰ ਭਾਰਗਵ ਵਿਚਾਰ ਵਟਾਂਦਰਾ ਕੀਤਾ ਗਿਆ। ਅੱਜ ਸੰਭੂ ਬੈਰੀਅਰ ਉਤੇ ਇੱਕਾ ਦੁੱਕਾ ਘਟਨਾਵਾਂ ਨੂੰ ਲੈ ਕੇ 6 ਨੌਜਵਾਨ ਜਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਨ੍ਹਾਂ ਨੂੰ ਸਿਵਲ ਹਸਪਤਾਲ ਰਾਜਪੁਰਾ ਦਾਖਲ ਕਰਵਾਇਆ ਗਿਆ ਹੈ। ਐਸਐਮਓ ਡਾ: ਵਿਧੀ ਚੰਦ ਨੇ ਕਿਹਾ ਰਾਜਪੁਰਾ ਵਿਖੇ ਇਲਾਜ਼ ਦੇ ਲਈ ਦਾਖਲ ਹੋਣ ਵਾਲੇ ਅੱਜ ਦੇ 6 ਮਰੀਜ਼ਾਂ ਸਣੇ ਕੁੱਲ ਗਿੱਣਤੀ 111 ਹੋ ਗਈ ਹੈ। ਮਰੀਜ਼ਾਂ ਦਾ ਮੁਫਤ ਇਲਾਜ਼ ਕੀਤਾ ਜਾ ਰਿਹਾ ਹੈ। ਇਸ ਮੌਕੇ ਦਿਲਬਾਗ ਸਿੰਘ ਗਿੱਲ, ਬਲਕਾਰ ਸਿੰਘ ਬੈਂਸ, ਗੁਰਦੀਪ ਸਿੰਘ ਮਰਦਾਂਪੁਰ, ਸਤਨਾਮ ਸਿੰਘ ਖਲੋਰ, ਬੂਟਾ ਸਿੰਘ ਖਰਾਜ਼ਪੁਰ ਸਮੇਤ ਹੋਰ ਹਾਜਰ ਸਨ।

Punjab Bani 17 February,2024
ਵਿਦੇਸ਼ ਮੰਤਰੀ ਨੇ ਕੈਨੇਡੀਅਨ ਵਿਦੇਸ਼ ਮੰਤਰੀ ਨਾਲ ਗਲੋਬਲ ਮੁਦੇ ਸਬੰਧੀ ਕੀਤੇ ਵਿਚਾਰ ਵਟਾਂਦਰਾ

ਵਿਦੇਸ਼ ਮੰਤਰੀ ਨੇ ਕੈਨੇਡੀਅਨ ਵਿਦੇਸ਼ ਮੰਤਰੀ ਨਾਲ ਗਲੋਬਲ ਮੁਦੇ ਸਬੰਧੀ ਕੀਤੇ ਵਿਚਾਰ ਵਟਾਂਦਰਾ ਦਿਲੀ : ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਭਾਰਤੀ ਸਮੇਂ ਅਨੁਸਾਰ ਸ਼ੁੱਕਰਵਾਰ ਦੇਰ ਰਾਤ ਕੈਨੇਡੀਅਨ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨਾਲ ਮੁਲਾਕਾਤ ਕੀਤੀ। ਦੋਵਾਂ ਦੀ ਮੁਲਾਕਾਤ ਜਰਮਨੀ ‘ਚ ਆਯੋਜਿਤ ਮਿਊਨਿਖ ਸੁਰੱਖਿਆ ਸੰਮੇਲਨ ‘ਚ ਹੋਈ ਸੀ। ਇਹ ਕਾਨਫਰੰਸ 16 ਤੋਂ 18 ਫਰਵਰੀ ਤੱਕ ਚੱਲੇਗੀ। ਇਸ ਦੌਰਾਨ ਦੋਹਾਂ ਨੇਤਾਵਾਂ ਨੇ ਭਾਰਤ ਅਤੇ ਕੈਨੇਡਾ ਦੇ ਸਬੰਧਾਂ ‘ਤੇ ਚਰਚਾ ਕੀਤੀ। ਦਰਅਸਲ ਜੂਨ 2023 ‘ਚ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਬਣਿਆ ਹੋਇਆ ਹੈ।ਜੈਸ਼ੰਕਰ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇਸ ਮੁਲਾਕਾਤ ਦੀ ਜਾਣਕਾਰੀ ਦਿੱਤੀ। ਉਨ੍ਹਾਂ ਲਿਖਿਆ- ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਹਾਂ ਦੇਸ਼ਾਂ ਦੇ ਸਬੰਧਾਂ ਦੀ ਮੌਜੂਦਾ ਸਥਿਤੀ ‘ਤੇ ਚਰਚਾ ਕੀਤੀ। ਅਸੀਂ ਗਲੋਬਲ ਮੁੱਦਿਆਂ ‘ਤੇ ਵੀ ਚਰਚਾ ਕੀਤੀ।

Punjab Bani 17 February,2024
ਸੰਭੂ ਬਾਰਡਰ 'ਤੇ ਕਿਸਾਨ ਡਟੇ : ਹਰਿਆਣਾ ਪੁਲਿਸ ਦਾ ਮੁਕਾਬਲਾ ਕਰਨ ਲਈ ਕਿਸਾਨਾਂ ਅੰਦਰ ਜੋਸ਼ ਬਰਕਰਾਰ

ਸੰਭੂ ਬਾਰਡਰ 'ਤੇ ਕਿਸਾਨ ਡਟੇ : ਹਰਿਆਣਾ ਪੁਲਿਸ ਦਾ ਮੁਕਾਬਲਾ ਕਰਨ ਲਈ ਕਿਸਾਨਾਂ ਅੰਦਰ ਜੋਸ਼ ਬਰਕਰਾਰ।

Punjab Bani 16 February,2024
ਕਿਸਾਨੀ ਅੰਦੋਲਨ ਦੌਰਾਨ ਇੱਕ ਕਿਸਾਨ ਦੀ ਹੋਈ ਮੌਤ

ਕਿਸਾਨੀ ਅੰਦੋਲਨ ਦੌਰਾਨ ਇੱਕ ਕਿਸਾਨ ਦੀ ਹੋਈ ਮੌਤ ਅੰਬਾਲਾ ਦੇ ਸੰਭੂ ਬਾਰਡਰ ਤੇ ਪ੍ਰਦਰਸ਼ਨ ਵਿੱਚ ਹਿੱਸਾ ਲੈ ਰਿਹਾ ਸੀ ਕਿਸਾਨ, ਪਿਆ ਦਿਲ ਦਾ ਦੌਰਾ ਸੰਭੂ : ਕਿਸਾਨ ਅੰਦੋਲਨ 2.0 ਦੇ ਚੌਥੇ ਦਿਨ ਸ਼ੁੱਕਰਵਾਰ ਨੂੰ ਹਰਿਆਣਾ ਦੀਆਂ ਸਰਹੱਦਾਂ ‘ਤੇ ਸ਼ਾਂਤੀ ਹੈ। ਇੱਥੇ ਕਿਸਾਨ ਪੱਕੇ ਪੈਰੀਂ ਖੜ੍ਹੇ ਹਨ ਅਤੇ ਹੁਣ ਕਿਸਾਨ ਐਤਵਾਰ ਤੱਕ ਦਿੱਲੀ ਵੱਲ ਨਹੀਂ ਵਧਣਗੇ। ਇਸ ਦੇ ਨਾਲ ਹੀ ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਇਕ ਕਿਸਾਨ ਦੀ ਮੌਤ ਹੋ ਗਈ ਹੈ। ਕਿਸਾਨ ਨੂੰ ਦਿਲ ਦਾ ਦੌਰਾ ਪਿਆ ਅਤੇ ਫਿਰ ਹਸਪਤਾਲ ਵਿੱਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ 70 ਸਾਲਾ ਗਿਆਨ ਸਿੰਘ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਪੁੱਜਿਆ ਸੀ। ਇੱਥੇ ਉਹ ਅੰਬਾਲਾ ਦੇ ਸ਼ੰਭੂ ਬਾਰਡਰ ‘ਤੇ ਪ੍ਰਦਰਸ਼ਨ ਵਿਚ ਹਿੱਸਾ ਲੈ ਰਿਹਾ ਸੀ। ਉਹ ਗੁਰਦਾਸਪੁਰ ਜ਼ਿਲ੍ਹੇ ਦਾ ਵਸਨੀਕ ਸੀ। ਵੀਰਵਾਰ ਦੇਰ ਸ਼ਾਮ ਛਾਤੀ ‘ਚ ਤੇਜ਼ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਸ ਨੂੰ ਨੇੜਲੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਫਿਲਹਾਲ ਉਸ ਦੀ ਮ੍ਰਿਤਕ ਦੇਹ ਸ਼ੁੱਕਰਵਾਰ ਨੂੰ ਸ਼ੰਭੂ ਸਰਹੱਦ ‘ਤੇ ਲਿਆਂਦੀ ਜਾਵੇਗੀ ਅਤੇ ਕਿਸਾਨ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ।ਇਸ ਦੇ ਨਾਲ ਕੇਂਦਰੀ ਮੰਤਰੀਆਂ ਨਾਲ ਚੰਡੀਗੜ੍ਹ ਵਿੱਚ ਦੇਰ ਰਾਤ ਹੋਈ ਮੀਟਿੰਗ ਤੋਂ ਬਾਅਦ ਕਿਸਾਨ ਆਗੂ ਪ੍ਰੈਸ ਕਾਨਫਰੰਸ ਵਿੱਚ ਭਵਿੱਖ ਦੀ ਰਣਨੀਤੀ ਬਾਰੇ ਦੱਸਣਗੇ। 

Punjab Bani 16 February,2024
ਕਿਸਾਨਾਂ ਨਾਲ ਹਰਿਆਣਾ ਪੁਲਿਸ ਦੇ ਜਬਰ ਸਾਹਮਣੇ ਡਟੇ ਰਹੇ ਮਦਨ ਲਾਲ ਜਲਾਲਪੁਰ : ਧਰਨੇ ਦੌਰਾਨ ਜਲਾਲਪੁਰ ਦੇ ਲੱਗਿਆ ਅਥਰੂ ਗੈਸ ਦਾ ਗੋਲਾ

ਜਲਾਲਪੁਰ 'ਤੇ ਕਿਸਾਨ ਧਰਨੇ ਦੌਰਾਨ ਲੱਗਿਆ ਅਥਰੂ ਗੈਸ ਦਾ ਗੋਲਾ - ਜ਼ਖਮੀ ਹਾਲਤ ਵਿੱਚ ਕਿਸਾਨਾਂ ਨੇ ਕੀਤੀ ਮਦਦ - ਕਿਸਾਨਾਂ ਨਾਲ ਹਰਿਆਣਾ ਪੁਲਿਸ ਦੇ ਜਬਰ ਸਾਹਮਣੇ ਡਟੇ ਰਹੇ ਜਲਾਲਪੁਰ ਰਾਜਪੁਰਾ, 15 ਫਰਵਰੀ : ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੇ ਹਲਕਾ ਘਨੌਰ ਦੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਅੱਜ ਜਦੋਂ ਕਿਸਾਨਾਂਦ ੀ ਮਦਦ ਲਈ ਸੰਭੂ ਬਾਰਡਰ 'ਤੇ ਪੁੱਜੇ ਤੇ ਉਹ ਕਿਸਾਨਾਂ ਨਾਲ ਬਿਲਕੁਲ ਹਰਿਆਣਾ ਪੁਲਿਸ ਦੇ ਸਾਹਮਣੇ ਪੁੱਜ ਗਏ, ਉਸ ਵੇਲੇ ਹਰਿਆਣਾ ਵੱਲੋਂ ਅੱਥਰੂ ਗੈਸ ਦੇ ਕਈ ਗੋਲੇ ਉਨ੍ਹਾਂ ਉਪਰ ਸੁੱਟੇ ਗਏ, ਜਿਨ੍ਹਾਂ ਿਵਚੋਂ ਇੱਕ ਗੋਲਾ ਉਨ੍ਹਾਂ ਦੇ ਆਕੇ ਲੱਗਿਆ, ਜਿਸ ਕਾਰਨ ਉਹ ਜਖਮੀ ਵੀ ਹੋਏ ਅਤੇ ਕਿਸਾਨਾਂ ਨੇ ਉਨ੍ਹਾਂ ਨੂੰ ਫਸਟ ਏਡ ਦੇ ਕੇ ਮਦਦ ਕਰਕੇ ਪਿਛੇ ਲਿਆਂਦਾ। ਮਦਨ ਲਾਲ ਜਲਾਲਪੁਰ ਨੇ ਅਾਿਖਆ ਕਿ ਸੰਭੂ ਏਰੀਆ ਉਨ੍ਹਾਂ ਦੇ ਹਲਕੇ ਅੰਦਰ ਪੈਂਦਾ ਹੈ। ਇਸ ਲਈ ਉਹ ਹਰਿਆਣਾ ਦੇ ਤਸੱਦਦ ਤੋਂ ਡਰਦੇ ਨਹੀਂ। ਉਨ੍ਹਾਂ ਆਖਿਆ ਿਕ ਇੱਕ ਪਾਸੇ ਭਾਜਪਾ ਸਰਕਾਰ ਕਿਸਾਨਾਂ 'ਤੇ ਤਸੱਦਦ ਕਰ ਰਹੀ ਹੈ। ਦੂਸਰੇ ਪਾਸੇ ਪੰਜਾਬ ਦੀ ਸਰਕਾਰ ਕਿਸਾਨਾਂ ਦੀ ਬਾਂਹ ਨਹੀਂ ਫੜ ਰਹੀ, ਜਿਸ ਕਾਰਨ ਕਾਂਗਰਸ ਦਾ ਮੁਢਲਾ ਫਰਜ ਹੈ ਕਿ ਉਹ ਕਿਸਾਨਾਂ ਦੀ ਮਦਦ ਲਈ ਅੱਗੇ ਆਵੇ। ਉਨ੍ਹਾਂ ਕਿਹਾ ਕਿ ਉਹ ਪੁਰੀ ਤਰ੍ਹਾਂ ਿਕਸਾਨਾਂ ਲਈ ਕੱਲ ਵੀ ਡਟੇ ਰਹੇ ਤ ਉਹ ਫਿਰ ਦੁਬਾਰਾ ਸੰਭੂ ਬਾਰਡਰ 'ਤੇ ਕਿਸਾਨਾਂ ਲਈ ਡਟਣਗੇ ਤੇ ਉਨ੍ਹਾਂ ਦੀ ਪੂਰੀ ਮਦਦ ਵੀ ਕਰਨਗੇ। ਉਨ੍ਹਾਂ ਆਖਿਆ ਕਿ ਲਗਾਤਾਰ ਵੱਡੇ ਵੱਡੇ ਗੋਲੇ ਅਥਰੂ ਗੈਸ ਦੇ ਸੁੱਟ ਕੇ, ਪਾਣੀ ਦੀਆਂ ਬੁਛਾੜਾਂ ਸੁੱਟ ਕੇ ਤੇ ਰਬੜ ਦੀਆਂ ਗੋਲੀਆਂ ਚਲਾਕੇ ਕਿਸਾਨਾਂ ਨੂੰ ਜਖਮੀ ਕੀਤਾ ਜਾ ਰਿਹਾ ਹੈ, ਜਿਸਦੀ ਉਹ ਘੌਰ ਨਿੰਦਾ ਕਰਦੇ ਹਨ। ਉਨ੍ਹਾਂ ਆਖਿਆ ਕਿ ਕੱਨ ਉਹ ਜਿਸ ਵੇਲੇ ਸੰਭੂ ਬਾਰਡਰ 'ਤੇ ਮੌਜੂਦ ਸਨ ਤੇ ਉਨ੍ਹਾਂ ਉਪਰ ਤੇ ਕਿਸਾਨਾਂ ਉਪਰ ਇੱਕ ਦਰਜਨ ਦੇ ਕਰੀਬਗ ੋਲੇ ਸੁੱਟੇ ਗਏ ਸਨ ਪਰ ਉਹ ਘਬਰਾਉਣ ਵਾਲੇ ਨਹੀਂ ਕਿਉਂਕਿ ਜਦੋਂ ਕਿਸਾਨ ਵੀਰ ਡਟੇ ਹੋਏ ਹਨ ਤਾਂ ਉਹ ਉਨ੍ਹਾਂ ਨਾਲ ਡਟੇ ਰਹਿਣਗੇ।

Punjab Bani 15 February,2024
ਅੰਨਦਾਤਾ ਵਿਰੁੱਧ ਪੁਲਿਸ ਕਾਰਵਾਈ ਨੇ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦਾ ਜਮਹੂਰੀਅਤ ਵਿਰੋਧੀ ਕਿਰਦਾਰ ਨੰਗਾ ਕੀਤਾ: ਚੇਤਨ ਸਿੰਘ ਜੌੜਾਮਾਜਰਾ

ਅੰਨਦਾਤਾ ਵਿਰੁੱਧ ਪੁਲਿਸ ਕਾਰਵਾਈ ਨੇ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦਾ ਜਮਹੂਰੀਅਤ ਵਿਰੋਧੀ ਕਿਰਦਾਰ ਨੰਗਾ ਕੀਤਾ: ਚੇਤਨ ਸਿੰਘ ਜੌੜਾਮਾਜਰਾ ਜਲ ਸਰੋਤ ਮੰਤਰੀ ਵੱਲੋਂ ਕਿਸਾਨਾਂ ਵਿਰੁੱਧ ਦਮਨਕਾਰੀ ਕਾਰਵਾਈਆਂ ਦੀ ਸਖ਼ਤ ਨਿਖੇਧੀ ਚੰਡੀਗੜ੍ਹ, 15 ਫ਼ਰਵਰੀ: ਖਨੌਰੀ ਅਤੇ ਸ਼ੰਭੂ ਸਰਹੱਦ 'ਤੇ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ 'ਤੇ ਕੀਤੇ ਗਏ ਤਸ਼ੱਦਦ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਹਾ ਕਿ ਇਸ ਕਾਰੇ ਨਾਲ ਭਾਜਪਾ ਸਰਕਾਰਾਂ ਦੀ ਜਮਹੂਰੀਅਤ ਵਿਰੋਧੀ ਅਤੇ ਤਾਨਾਸ਼ਾਹੀ ਮਾਨਸਿਕਤਾ ਦਾ ਘਿਨੌਣਾ ਚਿਹਰਾ ਸਾਹਮਣੇ ਆ ਗਿਆ ਹੈ, ਜੋ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਲਈ ਇੰਨੀ ਹੱਦ ਤੱਕ ਡਿੱਗ ਗਈ ਹੈ। ਕੈਬਨਿਟ ਮੰਤਰੀ ਨੇ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਨਾਕਾਮ ਰਹਿਣ ਲਈ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਇਹ ਸਰਕਾਰ ਕਿਸਾਨੀ ਭਾਈਚਾਰੇ ਦੀਆਂ ਜਾਇਜ਼ ਮੰਗਾਂ ਨੂੰ ਨਜ਼ਰਅੰਦਾਜ਼ ਕਰਕੇ, ਉਲਟਾ ਵੱਡੇ ਉਦਯੋਗਪਤੀਆਂ ਨੂੰ ਕਰੋੜਾਂ ਰੁਪਏ ਦੀਆਂ ਵੱਡੀਆਂ ਰਾਹਤਾਂ ਅਤੇ ਛੋਟਾਂ ਦੇਣ ਵਿੱਚ ਰੁੱਝੀ ਹੋਈ ਹੈ। ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਅਤੇ ਕੇਂਦਰ ਸਰਕਾਰ ਤੋਂ ਸਨਮਾਨਜਨਕ ਰਵੱਈਏ ਦੇ ਹੱਕਦਾਰ ਹਨ। ਉਨ੍ਹਾਂ ਨੇ ਹਾਲਾਤ ਵਿਗੜਨ 'ਤੇ ਨਿਰਾਸ਼ਾ ਜ਼ਾਹਰ ਕਰਦਿਆਂ ਕਿਹਾ ਕਿ ਇਹ ਮਾਰੂ ਕਾਰਵਾਈਆਂ ਮੋਦੀ ਸਰਕਾਰ ਦੇ ਕਿਸਾਨਾਂ ਦਾ ਸਾਹਮਣਾ ਕਰਨ ਤੋਂ ਡਰ ਨੂੰ ਜੱਗ-ਜ਼ਾਹਰ ਕਰਦੀਆਂ ਹਨ। ਮੀਡੀਆ ਨੂੰ ਜ਼ਖ਼ਮੀ ਕਿਸਾਨਾਂ ਦੀਆਂ ਤਸਵੀਰਾਂ ਜਾਰੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਸਾਨਾਂ ਵਿਰੁੱਧ ਅੱਥਰੂ ਗੈਸ ਅਤੇ ਪੈਲੇਟ ਗੰਨਾਂ ਦੀ ਵਰਤੋਂ, ਸੜਕਾਂ 'ਤੇ ਬੈਰੀਕੇਡ ਲਗਾਉਣ ਅਤੇ ਕੌਮੀ ਰਾਜਧਾਨੀ ਦੀ ਕਿਲ੍ਹਾਬੰਦੀ ਕਰਨ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਆਪਣੇ ਵਾਅਦਿਆਂ ਨੂੰ ਪੂਰਾ ਨਾ ਕਰਨਾ ਅਤੇ ਇਸ ਕਦਰ ਤਣਾਅਪੂਰਣ ਸਥਿਤੀ ਪੈਦਾ ਕਰਨਾ ਅਫ਼ਸੋਸਨਾਕ ਹੈ। ਕਿਸਾਨਾਂ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਦੀ ਦਿੜ੍ਹ ਹਮਾਇਤ ਨੂੰ ਦੁਹਰਾਉਂਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੋਦੀ ਸਰਕਾਰ ਆਪਣੇ ਵਾਅਦੇ ਪੂਰੇ ਕਰਨ ਵਿੱਚ ਅਸਫ਼ਲ ਹੋਣ 'ਤੇ ਕਿਸਾਨਾਂ 'ਤੇ ਜ਼ੁਲਮ ਢਾਹ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਉਹ ਖ਼ੁਦ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਜ਼ਖ਼ਮੀ ਕਿਸਾਨਾਂ ਦਾ ਹਾਲ-ਚਾਲ ਜਾਣਨ ਲਈ ਹਸਪਤਾਲ ਦਾ ਦੌਰਾ ਕਰ ਰਹੇ ਹਨ। ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ 'ਤੇ ਵਰ੍ਹਦਿਆਂ ਕੈਬਨਿਟ ਮੰਤਰੀ ਨੇ ਕਿਸਾਨਾਂ ਨੂੰ ਉਨ੍ਹਾਂ ਦੇ ਸ਼ਾਂਤਮਈ ਮਾਰਚ ਤੋਂ ਰੋਕਣ ਲਈ ਪੁਲਿਸ ਦੀ ਵਰਤੋਂ ਕਰਨ ਦੀ ਨਿੰਦਾ ਕੀਤੀ। ਉਨ੍ਹਾਂ ਇਸ ਨੂੰ ਨਿਰਾਦਰ ਭਰਿਆ ਅਤੇ ਗ਼ੈਰ-ਜਮਹੂਰੀ ਕਾਰਵਾਈ ਕਰਾਰ ਦਿੰਦਿਆਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਮੁੱਦਿਆਂ ਦਾ ਤੁਰੰਤ ਹੱਲ ਕਰਨ ਅਤੇ ਕੀਤੇ ਵਾਅਦੇ ਮੁਤਾਬਕ ਸੁਧਾਰਾਂ ਨੂੰ ਲਾਗੂ ਕਰਨ ਅਤੇ ਦੇਸ਼ ਦੀ ਖੁਰਾਕ ਸੁਰੱਖਿਆ ਤੇ ਪੇਂਡੂ ਖੇਤਰਾਂ ਦੀ ਖ਼ੁਸ਼ਹਾਲੀ ਲਈ ਕਿਸਾਨਾਂ ਦੀ ਭਲਾਈ ਨੂੰ ਤਰਜੀਹ ਦੇਣ ਦੀ ਅਪੀਲ ਕੀਤੀ। ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅਤੇ ਖੱਟਰ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਨੂੰ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਬੰਦ ਕਰਨ ਅਤੇ ਦੇਸ਼ ਦੀ ਤਰੱਕੀ ਵਿੱਚ "ਅੰਨਦਾਤਾ" ਦੀ ਅਹਿਮ ਭੂਮਿਕਾ ਨੂੰ ਪਛਾਣਨ ਦੀ ਅਪੀਲ ਕਰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਭਾਜਪਾ ਸਰਕਾਰਾਂ ਨੇ ਕਿਸਾਨਾਂ ਨਾਲ ਕੀਤੇ ਆਪਣੇ ਵਾਅਦਿਆਂ ਨੂੰ ਭੁੱਲਾ ਦਿੱਤਾ ਹੈ ਅਤੇ ਉਨ੍ਹਾਂ ਨੂੰ ਵੱਡੀਆਂ ਚੁਣੌਤੀਆਂ ਨਾਲ ਜੂਝਣ ਲਈ ਛੱਡ ਦਿੱਤਾ ਹੈ, ਜੋ ਸਵੀਕਾਰ ਨਹੀਂ ਕੀਤਾ ਜਾ ਸਕਦਾ।

Punjab Bani 15 February,2024
ਜਲਾਲਪੁਰ 'ਤੇ ਕਿਸਾਨ ਧਰਨੇ ਦੌਰਾਨ ਲੱਗਿਆ ਅਥਰੂ ਗੈਸ ਦਾ ਗੋਲਾ- ਜ਼ਖਮੀ ਹਾਲਤ ਵਿੱਚ ਕਿਸਾਨਾਂ ਨੇ ਕੀਤੀ ਮਦਦ

ਜਲਾਲਪੁਰ 'ਤੇ ਕਿਸਾਨ ਧਰਨੇ ਦੌਰਾਨ ਲੱਗਿਆ ਅਥਰੂ ਗੈਸ ਦਾ ਗੋਲਾ- ਜ਼ਖਮੀ ਹਾਲਤ ਵਿੱਚ ਕਿਸਾਨਾਂ ਨੇ ਕੀਤੀ ਮਦਦ - ਕਿਸਾਨਾਂ ਨਾਲ ਹਰਿਆਣਾ ਪੁਲਿਸ ਦੇ ਜਬਰ ਸਾਹਮਣੇ ਡਟੇ ਰਹੇ ਜਲਾਲਪੁਰ ਰਾਜਪੁਰਾ, 15 ਫਰਵਰੀ : ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੇ ਹਲਕਾ ਘਨੌਰ ਦੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਅੱਜ ਜਦੋਂ ਕਿਸਾਨਾਂਦ ੀ ਮਦਦ ਲਈ ਸੰਭੂ ਬਾਰਡਰ 'ਤੇ ਪੁੱਜੇ ਤੇ ਉਹ ਕਿਸਾਨਾਂ ਨਾਲ ਬਿਲਕੁਲ ਹਰਿਆਣਾ ਪੁਲਿਸ ਦੇ ਸਾਹਮਣੇ ਪੁੱਜ ਗਏ, ਉਸ ਵੇਲੇ ਹਰਿਆਣਾ ਵੱਲੋਂ ਅੱਥਰੂ ਗੈਸ ਦੇ ਕਈ ਗੋਲੇ ਉਨ੍ਹਾਂ ਉਪਰ ਸੁੱਟੇ ਗਏ, ਜਿਨ੍ਹਾਂ ਿਵਚੋਂ ਇੱਕ ਗੋਲਾ ਉਨ੍ਹਾਂ ਦੇ ਆਕੇ ਲੱਗਿਆ, ਜਿਸ ਕਾਰਨ ਉਹ ਜਖਮੀ ਵੀ ਹੋਏ ਅਤੇ ਕਿਸਾਨਾਂ ਨੇ ਉਨ੍ਹਾਂ ਨੂੰ ਫਸਟ ਏਡ ਦੇ ਕੇ ਮਦਦ ਕਰਕੇ ਪਿਛੇ ਲਿਆਂਦਾ। ਮਦਨ ਲਾਲ ਜਲਾਲਪੁਰ ਨੇ ਅਾਿਖਆ ਕਿ ਸੰਭੂ ਏਰੀਆ ਉਨ੍ਹਾਂ ਦੇ ਹਲਕੇ ਅੰਦਰ ਪੈਂਦਾ ਹੈ। ਇਸ ਲਈ ਉਹ ਹਰਿਆਣਾ ਦੇ ਤਸੱਦਦ ਤੋਂ ਡਰਦੇ ਨਹੀਂ। ਉਨ੍ਹਾਂ ਆਖਿਆ ਿਕ ਇੱਕ ਪਾਸੇ ਭਾਜਪਾ ਸਰਕਾਰ ਕਿਸਾਨਾਂ 'ਤੇ ਤਸੱਦਦ ਕਰ ਰਹੀ ਹੈ। ਦੂਸਰੇ ਪਾਸੇ ਪੰਜਾਬ ਦੀ ਸਰਕਾਰ ਕਿਸਾਨਾਂ ਦੀ ਬਾਂਹ ਨਹੀਂ ਫੜ ਰਹੀ, ਜਿਸ ਕਾਰਨ ਕਾਂਗਰਸ ਦਾ ਮੁਢਲਾ ਫਰਜ ਹੈ ਕਿ ਉਹ ਕਿਸਾਨਾਂ ਦੀ ਮਦਦ ਲਈ ਅੱਗੇ ਆਵੇ। ਉਨ੍ਹਾਂ ਕਿਹਾ ਕਿ ਉਹ ਪੁਰੀ ਤਰ੍ਹਾਂ ਿਕਸਾਨਾਂ ਲਈ ਕੱਲ ਵੀ ਡਟੇ ਰਹੇ ਤ ਉਹ ਫਿਰ ਦੁਬਾਰਾ ਸੰਭੂ ਬਾਰਡਰ 'ਤੇ ਕਿਸਾਨਾਂ ਲਈ ਡਟਣਗੇ ਤੇ ਉਨ੍ਹਾਂ ਦੀ ਪੂਰੀ ਮਦਦ ਵੀ ਕਰਨਗੇ। ਉਨ੍ਹਾਂ ਆਖਿਆ ਕਿ ਲਗਾਤਾਰ ਵੱਡੇ ਵੱਡੇ ਗੋਲੇ ਅਥਰੂ ਗੈਸ ਦੇ ਸੁੱਟ ਕੇ, ਪਾਣੀ ਦੀਆਂ ਬੁਛਾੜਾਂ ਸੁੱਟ ਕੇ ਤੇ ਰਬੜ ਦੀਆਂ ਗੋਲੀਆਂ ਚਲਾਕੇ ਕਿਸਾਨਾਂ ਨੂੰ ਜਖਮੀ ਕੀਤਾ ਜਾ ਰਿਹਾ ਹੈ, ਜਿਸਦੀ ਉਹ ਘੌਰ ਨਿੰਦਾ ਕਰਦੇ ਹਨ। ਉਨ੍ਹਾਂ ਆਖਿਆ ਕਿ ਕੱਨ ਉਹ ਜਿਸ ਵੇਲੇ ਸੰਭੂ ਬਾਰਡਰ 'ਤੇ ਮੌਜੂਦ ਸਨ ਤੇ ਉਨ੍ਹਾਂ ਉਪਰ ਤੇ ਕਿਸਾਨਾਂ ਉਪਰ ਇੱਕ ਦਰਜਨ ਦੇ ਕਰੀਬਗ ੋਲੇ ਸੁੱਟੇ ਗਏ ਸਨ ਪਰ ਉਹ ਘਬਰਾਉਣ ਵਾਲੇ ਨਹੀਂ ਕਿਉਂਕਿ ਜਦੋਂ ਕਿਸਾਨ ਵੀਰ ਡਟੇ ਹੋਏ ਹਨ ਤਾਂ ਉਹ ਉਨ੍ਹਾਂ ਨਾਲ ਡਟੇ ਰਹਿਣਗੇ।

Punjab Bani 15 February,2024
ਅੰਨਦਾਤਾ 'ਤੇ ਜੁਲਮ ਦੇਸ਼ ਦੇ ਖ਼ਿਲਾਫ਼ ਅਪਰਾਧ-ਕੁਲਤਾਰ ਸਿੰਘ ਸੰਧਵਾਂ

ਅੰਨਦਾਤਾ 'ਤੇ ਜੁਲਮ ਦੇਸ਼ ਦੇ ਖ਼ਿਲਾਫ਼ ਅਪਰਾਧ-ਕੁਲਤਾਰ ਸਿੰਘ ਸੰਧਵਾਂ -ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਜਖ਼ਮੀ ਕਿਸਾਨਾਂ ਦੀ ਮਿਜ਼ਾਜ ਪੁਰਸੀ -ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕਰਵਾ ਰਹੀ ਹੈ ਜਖ਼ਮੀ ਕਿਸਾਨਾਂ ਦਾ ਮੁਫ਼ਤ ਇਲਾਜ ਪਟਿਆਲਾ, 15 ਫਰਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਪਣੀਆਂ ਜਮਹੂਰੀ ਮੰਗਾਂ ਲਈ ਪ੍ਰਦਰਸ਼ਨ ਕਰਦੇ ਕਿਸਾਨਾਂ 'ਤੇ ਹੋਏ ਅਣਮਨੁੱਖੀ ਤਸ਼ੱਦਦ ਅਤੇ ਅੰਨਦਾਤਾ ਵਿਰੁੱਧ ਜੁਲਮ ਨੂੰ ਦੇਸ਼ ਦੇ ਖ਼ਿਲਾਫ਼ ਅਪਰਾਧ ਕਰਾਰ ਦਿੱਤਾ ਹੈ। ਸਪੀਕਰ ਸੰਧਵਾਂ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਿਸਾਨਾਂ ਦੀ ਮਿਜ਼ਾਜ ਪੁਰਸੀ ਕਰਨ ਪੁੱਜੇ ਹੋਏ ਸਨ, ਇਸ ਤੋਂ ਪਹਿਲਾਂ ਉਨ੍ਹਾਂ ਨੇ ਸਿਵਲ ਹਸਪਤਾਲ ਰਾਜਪੁਰਾ ਵਿਖੇ ਵੀ ਕਿਸਾਨਾਂ ਦਾ ਹਾਲ ਚਾਲ ਜਾਣਿਆ। ਉਨ੍ਹਾਂ ਨੇ ਕਿਸਾਨਾਂ ਦੇ ਸਰਕਾਰੀ ਹਸਪਤਾਲਾਂ 'ਚ ਹੋ ਰਹੇ ਇਲਾਜ ਬਾਬਤ ਫੀਡਬੈਕ ਵੀ ਹਾਸਲ ਕੀਤੀ, ਜਿਸ 'ਤੇ ਉਨ੍ਹਾਂ ਨੇ ਤਸੱਲੀ ਦਾ ਇਜ਼ਹਾਰ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਨੀਨਾ ਮਿੱਤਲ, ਗੁਰਲਾਲ ਘਨੌਰ ਤੇ ਕੁਲਵੰਤ ਸਿੰਘ ਪੰਡੋਰੀ ਅਤੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਵੀ ਮੌਜੂਦ ਸਨ। ਸਪੀਕਰ ਸੰਧਵਾਂ ਨੇ ਇਸ ਮੌਕੇ ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਸ਼ਾਂਤਮਈ ਪ੍ਰਦਰਸ਼ਨ ਦੌਰਾਨ ਜਖ਼ਮੀ ਹੋਏ ਕਿਸਾਨਾਂ ਸਮੇਤ ਪੱਤਰਕਾਰਾਂ ਤੇ ਹੋਰ ਵਿਅਕਤੀਆਂ ਦਾ ਇਲਾਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ 'ਤੇ ਬਿਲਕੁਲ ਮੁਫ਼ਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕਰ ਦਿੱਤਾ ਹੈ ਕਿ ਕਿਸਾਨਾਂ ਦੀਆਂ ਮੰਗਾਂ ਬਿਲਕੁਲ ਵਾਜ਼ਬ ਹਨ ਤੇ ਇਨ੍ਹਾਂ ਨੂੰ ਸਾਫ਼ ਦਿਲ ਨਾਲ ਸੁਣਕੇ ਕੇਂਦਰ ਤੁਰੰਤ ਹੱਲ ਕਰੇ ਅਤੇ ਕੇਂਦਰ ਤੇ ਹਰਿਆਣਾ ਸਰਕਾਰ ਪੰਜਾਬ ਦੇ ਕਿਸਾਨਾਂ 'ਤੇ ਜੁਲਮ ਵੀ ਤੁਰੰਤ ਬੰਦ ਕਰੇ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸੜਕਾਂ ਬੰਦ ਕਰਨੀਆਂ ਕਿਸੇ ਕਾਨੂੰਨ 'ਚ ਨਹੀਂ ਆਉਂਦੀਆਂ ਜਦਕਿ ਕਿੱਲਾਂ ਤੇ ਤਿੱਖੇ ਸਰੀਏ ਤਾਂ ਦੇਸ਼ ਦੀਆਂ ਸਰਹੱਦਾਂ 'ਤੇ ਵੀ ਨਹੀਂ ਲੱਗੇ, ਕਿਸਾਨਾਂ 'ਤੇ ਜੁਲਮ ਅਤੇ ਅੰਨਦਾਤਾ 'ਤੇ ਦੇਸ਼ ਦੇ ਖ਼ਿਲਾਫ਼ ਅਪਰਾਧ ਹੈ, ਕਿਉਂਕਿ ਦੇਸ਼ ਦਾ ਮਤਲਬ ਕਿਸਾਨ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਕਿਸਾਨ ਨੇ ਦੇਸ਼ ਦੀ ਆਜ਼ਾਦੀ ਲਈ ਸੰਘਰਸ਼ 'ਚ ਵਡਮੁੱਲਾ ਯੋਗਦਾਨ ਪਾਇਆ, ਤੇ ਉਨ੍ਹਾਂ ਦੇ ਬੱਚੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰ ਰਹੇ ਹਨ ਅਤੇ ਕਿਸਾਨ ਦੇਸ਼ ਦਾ ਅੰਨ ਭੰਡਾਰ ਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਗੋਲੀਆਂ ਤੇ ਗੋਲੇ ਤਾਂ ਦੁਸ਼ਮਣਾਂ 'ਤੇ ਚਲਾਈਆਂ ਜਾਂਦੇ ਹਨ ਪਰੰਤੂ ਕਿਸਾਨਾਂ 'ਤੇ ਅਜਿਹਾ ਕਰਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਅਤੇ ਹਰਿਆਣਾ ਸਰਕਾਰ ਕਿਸਾਨਾਂ 'ਤੇ ਅਣਮਨੁੱਖੀ ਤਸ਼ੱਦਦ ਕਰ ਰਹੀ ਹੈ। ਕੁਲਤਾਰ ਸਿੰਘ ਸੰਧਵਾਂ ਨੇ ਮਰਹੂਮ ਰਾਮ ਮਨੋਹਰ ਲੋਹੀਆ ਦੇ ਸ਼ਬਦਾਂ 'ਜੇਕਰ ਸੜਕਾਂ ਸ਼ਾਂਤ ਹੋਈਆਂ ਤਾਂ ਸੰਸਦ ਬੇਕਾਬੂ ਹੋ ਜਾਵੇਗੀ' ਦਾ ਜਿਕਰ ਕਰਦਿਆਂ ਕਿਹਾ ਕਿ ਭਾਜਪਾ ਸਰਕਾਰ ਉਨ੍ਹਾਂ ਲੋਕਾਂ ਨੂੰ ਬਚਾਅ ਰਹੀ ਹੈ, ਜਿਨ੍ਹਾਂ ਦੇ ਪੋਰਟ ਤੋਂ ਟਨਾਂ ਦੇ ਹਿਸਾਬ ਨਾਲ ਨਸ਼ੀਲਾ ਪਦਾਰਥ ਬਰਾਮਦ ਹੋਇਆ। ਉਨ੍ਹਾਂ ਹਰਿਆਣਾ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਸ਼ਾਂਤਮਈ ਢੰਗ ਨਾਲ ਦਿੱਲੀ ਜਾ ਰਹੇ ਕਿਸਾਨਾਂ 'ਤੇ ਜੁਲਮ ਕਰਕੇ ਲੋਕਤੰਤਰ ਦੀ ਹੱਤਿਆ ਕੀਤੀ ਜਾ ਰਹੀ ਹੈ ਜਿਸ ਦਾ ਖਾਮਿਆਜ਼ਾ ਭਾਜਪਾ ਨੂੰ ਭੁਗਤਣਾ ਪਵੇਗਾ ਤੇ ਇਸ ਦਾ ਜਵਾਬ ਆਉਂਦੀਆਂ ਲੋਕ ਸਭਾ ਚੋਣਾਂ 'ਚ ਲੋਕ ਜਰੂਰ ਦੇਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਲੜਾਈ ਦੇਸ਼ ਦੀ ਲੜਾਈ ਹੈ ਅਤੇ ਪੰਜਾਬੀ ਤਾਂ ਦੇਸ਼ ਲਈ ਫਾਂਸੀ ਦੇ ਤਖ਼ਤਿਆਂ 'ਤੇ ਵੀ ਚੜ੍ਹੇ ਹਨ। ਸਪੀਕਰ ਨੇ ਕਿਹਾ ਕਿ ਦੇਸ਼ ਦੇ ਸਭ ਤੋਂ ਵੱਧ ਰੁਜ਼ਗਾਰ ਪ੍ਰਦਾਨ ਕਰਨ ਵਾਲੇ ਖੇਤੀ ਸੈਕਟਰ ਦੀ 65 ਫੀਸਦੀ ਕਿਸਾਨੀ ਨੂੰ ਅਣਦੇਖਾ ਕਰਕੇ ਕੁਝ ਕੁ ਕਾਰਪੋਰੇਟ ਘਰਾਣਿਆਂ ਦੇ ਇਸ਼ਾਰਿਆਂ 'ਤੇ ਚੱਲਦੀ ਹੋਈ ਕੇਂਦਰ ਸਰਕਾਰ ਪਹਿਲਾਂ ਮੰਨੀਆਂ ਮੰਗਾਂ ਤੋਂ ਵੀ ਮੁਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਮਿਲਣ ਤੇ ਕਿਸਾਨਾਂ ਦੇ ਜਖ਼ਮਾਂ ਉਪਰ ਮਲ੍ਹਮ ਲੱਗਣੀ ਚਾਹੀਦੀ ਹੈ। ਇਸ ਦੌਰਾਨ ਰਾਜਪੁਰਾ ਦੇ ਐਸ.ਡੀ.ਐਮ. ਜਸਲੀਨ ਕੌਰ ਭੁੱਲਰ, ਮੈਡੀਕਲ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਰਾਜਨ ਸਿੰਗਲਾ, ਮੈਡੀਕਲ ਸੁਪਰਡੈਂਟ ਡਾ. ਹਰਨਾਮ ਸਿੰਘ ਰੇਖੀ, ਡਾ. ਵਿਨੋਦ ਡੰਗਵਾਲ, ਡਾ. ਦਿਪਾਲੀ ਸਮੇਤ ਹਰਸ਼ਪਾਲ ਰਾਹੁਲ, ਹਨੀ ਲੂਥਰਾ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।

Punjab Bani 15 February,2024
ਸੰਯੁਕਤ ਕਿਸਾਨ ਮੋਰਚਾ ਨੇ ਫ੍ਰੀ ਕੀਤੇ ਪੰਜਾਬ ਦੇ ਟੋਲ ਟੈਕਸ : ਜਮਕੇ ਹੋਈ ਸੰਭੂ ਜੰਕਸ਼ਨ ਸਮੇਤ ਸਮੁੱਚੇ ਥਾਵਾਂ 'ਤੇ ਨਾਅਰੇਬਾਜ਼

ਸੰਯੁਕਤ ਕਿਸਾਨ ਮੋਰਚਾ ਨੇ ਫ੍ਰੀ ਕੀਤੇ ਪੰਜਾਬ ਦੇ ਟੋਲ ਟੈਕਸ : ਜਮਕੇ ਹੋਈ ਸੰਭੂ ਜੰਕਸ਼ਨ ਸਮੇਤ ਸਮੁੱਚੇ ਥਾਵਾਂ 'ਤੇ ਨਾਅਰੇਬਾਜ਼ - 15 ਜਿਲਿਆ ਵਿੱਚ ਕਿਸਾਨਾਂ ਦੇ ਕਾਫਲੇ ਲੈ ਕੇ ਟੋਲ ਪਲਾਜ਼ਿਆਂ 'ਤੇ ਪਹੁੰਚੇ - 16 ਫਰਵਰੀ ਨੂੰ ਕਿਸਾਨਾ ਅਤੇ ਟਰੇਡ ਯੂਨੀਅਨਾਂ ਵਲੋ ਭਾਰਤ ਬੰਦ ਨੂੰ ਕਾਮਯਾਬ ਕਰਨ ਦਾ ਵੀ ਸੱਦਾ ਦਿੱਤਾ। ਰਾਜਪੁਰਾ, 15 ਫਰਵਰੀ : ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਨੇ ਸ਼ੰਬੂ ਬੈਰੀਕੇਡਾਂ ਤੇ ਖੱਟਰ ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਤੇ ਗੋਲੀ ਚਲਾਉਣ, ਅਥਰੂ ਗੈਸ ਛੱਡਣ, ਕਿਸਾਨਾਂ ਨੂੰ ਕੁੱਟਣ, ਕਿਸਾਨਾਂ ਨੂੰ ਫੱਟੜ ਕਰਨ ਅਤੇ ਗਿਰਫ਼ਤਾਰ ਕਰਨ ਦੇ ਰੋਸ ਵਜੋਂ ਸਾਰੇ ਪੰਜਾਬ ਵਿੱਚ ਟੋਲ ਟੈਕਸ ਪਲਾਜ਼ਿਆਂ ਨੂੰ ਫ੍ਰੀ ਕਰਕੇ ਵੱਡਾ ਰੋਸ ਪ੍ਰਦਰਸ਼ਨ ਕੀਤਾ। ਪਟਿਆਲਾ ਵਿਖੇ ਵੀ ਸੰਭੂ, ਰਾਜਪੁਰਾ ਅਤੇ ਹੋਰ ਥਾਵਾਂ 'ਤੇ ਜ਼ੋਰਦਾਰ ਰੋਸ਼ ਪ੍ਰਦਰਸ਼ਨ ਹੋਏ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਡਾਕਟਰ ਦਰਸ਼ਨ ਪਾਲ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦਾ ਜਮਹੂਰੀ ਤੇ ਕਾਨੂੰਨੀ ਅਧਿਕਾਰ ਖੋਹ ਰਹੀ ਹੈ। ਭਾਰਤ ਦੇ ਸੰਵਿਧਾਨ ਅਨੁਸਾਰ ਕਿਸਾਨਾਂ ਦਾ ਜਮਹੂਰੀ ਹੱਕ ਹੈ ਕਿ ਆਪਣੀਆਂ ਮੰਗਾਂ ਮਸਲਿਆਂ ਤੇ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਅੰਦੋਲਨ ਕਰ ਸਕਦੇ ਹਨ ਅਤੇ ਅੰਦੋਲਨ ਕਰਨ ਲਈ ਹੀ ਕਿਸਾਨ ਪੰਜਾਬ ਹਰਿਆਣਾ ਯੂਪੀ ਤੋਂ ਦਿੱਲੀ ਜਾ ਰਹੇ ਸਨ । ਅੰਦੋਲਨ ਦੀਆ ਮੰਗਾਂ ਜਿਵੇਂ ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਸਜ਼ਾਵਾਂ ਦਿਵਾਉਣ ਅਤੇ ਸਮਰੱਥਨ ਮੁੱਲ ਤੇ ਫਸਲਾਂ ਦੀ ਖਰੀਦ ਦਾ ਗਰੰਟੀ ਕਾਨੂੰਨ ਬਣਵਾਉਣ ,ਙ2ਲ਼50× ਫਾਰਮੂਲੇ ਅਨੁਸਾਰ ਫਸਲਾ ਦੇ ਭਾਅ ਐਲਾਨ ਕਰਨ,ਕਿਸਾਨ ਦੇ ਕਰਜ਼ੇ ਮੁਆਫ ਕਰਨ ਅਤੇ ਫਸਲਾਂ ਦਾ ਬੀਮਾ ਅਤੇ ਕਿਸਾਨ ਪੈਨਸ਼ਨ ਦੀ ਗਾਰੰਟੀ ਕਰਨਾ, ਅੰਦੋਲਨ ਵੇਲੇ ਦੇ ਕੇਸ ਵਾਪਸ ਕਲਨ ਸ਼ਹੀਦਾਂ ਦੇ ਪਰਿਵਾਰ ਨੂੰ ਮੁਆਵਜਾ ਦੇਣ ਆਦਿ ਵਾਜਬ ਮੰਗਾ ਹਨ। ਜੋ ਸੰਭੂ ਬੈਰੀਕੇਡ ਤੇ ਰੋਕ ਕੇ ਲਾਠੀ ਗੋਲੀ ਅਤੇ ਅਥਰੂ ਗੈਸ ਛੱਡੇ ਜਾ ਰਹੇ ਹਨ ਵਿੱਚ 150 ਦੇ ਕਰੀਬ ਕਿਸਾਨ ਫੱਟੜ ਹੋ ਗਏ ਹਨ ਜਿੰਨਾਂ ਦਾ ਪਟਿਆਲਾ ਤੇ ਰਾਜ ਪੁਰਾ ਦੇ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ ਜਿਨ੍ਹਾਂ ਛੇ ਕਿਸਾਨ ਗੰਭੀਰ ਜਖਮੀ ਹਨ। ਕਿਸਾਨ ਮਜ਼ਦੂਰਾਂ ਦੀਆ ਮੰਗਾਂ ਮੰਨਵਾਉਣ ਲਈ 16 ਫਰਵਰੀ ਨੂੰ ਭਾਰਤ ਬੰਦ ਕੀਤਾ ਜਾਵੇਗਾ। ਨੇਤਾਵਾਂ ਨੇ ਆਖਿਆ ਕਿ ਇਸਤੋਂਬਾਅਦ 18 ਫ਼ਰਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਕਰਕੇ ਮੰਨੀਆ ਮੰਗਾ ਲਾਗੂ ਕਰਵਾਉਣ ਲਈ ਅੰਦੋਲਨ ਦੀ ਅਗਲੀ ਰੂਪ ਰੇਖਾ ਉਲੀਕੀ ਜਾਵੇਗੀ।

Punjab Bani 15 February,2024
ਬਵਾਲ ਦੇ ਚਲਦੇ ਅੱਜ ਹੋਵੇਗੀ ਕੇਂਦਰ ਨਾਲ ਕਿਸਾਨ ਨੇਤਾਵਾਂ ਦੀ ਤੀਜੇ ਗੇੜ ਦੀ ਗੱਲਬਾਤ

ਅੱਜ ਦੂਜੇ ਦਿਨ ਜਿੱਥੇ ਸੰਭੂ ਅਤੇ ਖਨੋਰੀ ਪੰਜਾਬ-ਹਰਿਆਣਾ ਬਾਡਰਾਂ ’ਤੇ ਕਿਸਾਨਾਂ ਅਤੇ ਪੁਲਸ ਵਿਚਕਾਰ ਸਾਰਾ ਦਿਨ ਪੂਰਾ ਘਸਮਾਨ ਚੱਲਿਆ, ਉਥੇ ਦੇਰ ਸ਼ਾਮ ਰਾਜਪੁਰਾ ਦੇ ਇਕ ਨਿਜੀ ਹੋਟਲ ਵਿਚ ਕਿਸਾਨ ਨੇਤਾਵਾਂ ਦੀ ਕੇਂਦਰ ਅਤੇ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਨਾਲ ਹੋਈ ਮੀਟਿੰਗ ਸ਼ਾਂਤੀ ਦੀ ਖਬਰ ਲੈ ਕੇ ਆਈ, ਜਿਸ ਵਿਚ ਅੱਜ 15 ਤਰੀਕ ਸ਼ਾਮ ਨੂੰ 5 ਵਜੇ ਚੰਡੀਗੜ੍ਹ ਵਿਖੇ ਕਿਸਾਨ ਨੇਤਾਵਾਂ ਦੀ ਕੇਂਦਰ ਨਾਲ ਤੀਜੇ ਗੇੜ ਦੀ ਮੀਟਿੰਗ ਹੋਵੇਗੀ, ਓਦੋਂ ਤੱਕ ਕਿਸਾਨ ਸ਼ੰਭੂ ਤੇ ਖਨੌਰੀ ਬਾਡਰਾਂ ਤੇ ਡਟੇ ਰਹਿਣਗੇ।

Punjab Bani 14 February,2024
ਬਵਾਲ ਦੇ ਚਲਦੇ ਅੱਜ ਹੋਵੇਗੀ ਕੇਂਦਰ ਨਾਲ ਕਿਸਾਨ ਨੇਤਾਵਾਂ ਦੀ ਤੀਜੇ ਗੇੜ ਦੀ ਗੱਲਬਾਤ

ਬਵਾਲ ਦੇ ਚਲਦੇ ਅੱਜ ਹੋਵੇਗੀ ਕੇਂਦਰ ਨਾਲ ਕਿਸਾਨ ਨੇਤਾਵਾਂ ਦੀ ਤੀਜੇ ਗੇੜ ਦੀ ਗੱਲਬਾਤ - ਕਿਸਾਨ ਸ਼ਾਂਤ ਰਹਿਣਗੇ : ਹਰਿਆਣਾ ਵਾਲੇ ਪਾਸਿਓਂ ਤੇ ਗੈਸ ਦੇ ਗੋਲੇ ਨਹੀਂ ਸੁੱਟੇ ਜਾਣਗੇ - ਰਾਜਪੁਰਾ ਵਿਖੇ ਦੋ ਘੰਟੇ ਅਧਿਕਾਰੀਆਂ ਨਾਲ ਚੱਲੀ ਬੈਠਕ ਤੋਂ ਬਾਅਦ ਹੋਇਆ ਫੈਸਲਾ ਪਟਿਆਲਾ 14 ਫਰਵਰੀ - - ਅੱਜ ਦੂਜੇ ਦਿਨ ਜਿੱਥੇ ਸੰਭੂ ਅਤੇ ਖਨੋਰੀ ਪੰਜਾਬ-ਹਰਿਆਣਾ ਬਾਡਰਾਂ ’ਤੇ ਕਿਸਾਨਾਂ ਅਤੇ ਪੁਲਸ ਵਿਚਕਾਰ ਸਾਰਾ ਦਿਨ ਪੂਰਾ ਘਸਮਾਨ ਚੱਲਿਆ, ਉਥੇ ਦੇਰ ਸ਼ਾਮ ਰਾਜਪੁਰਾ ਦੇ ਇਕ ਨਿਜੀ ਹੋਟਲ ਵਿਚ ਕਿਸਾਨ ਨੇਤਾਵਾਂ ਦੀ ਕੇਂਦਰ ਅਤੇ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਨਾਲ ਹੋਈ ਮੀਟਿੰਗ ਸ਼ਾਂਤੀ ਦੀ ਖਬਰ ਲੈ ਕੇ ਆਈ, ਜਿਸ ਵਿਚ ਅੱਜ 15 ਤਰੀਕ ਸ਼ਾਮ ਨੂੰ 5 ਵਜੇ ਚੰਡੀਗੜ੍ਹ ਵਿਖੇ ਕਿਸਾਨ ਨੇਤਾਵਾਂ ਦੀ ਕੇਂਦਰ ਨਾਲ ਤੀਜੇ ਗੇੜ ਦੀ ਮੀਟਿੰਗ ਹੋਵੇਗੀ, ਓਦੋਂ ਤੱਕ ਕਿਸਾਨ ਸ਼ੰਭੂ ਤੇ ਖਨੌਰੀ ਬਾਡਰਾਂ ਤੇ ਡਟੇ ਰਹਿਣਗੇ। ਕੇਂਦਰ ਵੱਲੋਂ ਇਸ ਮੀਟਿੰਗ ਵਿਚ ਕੇਂਦਰੀ ਮੰਤਰੀ ਅਰਜੁਨ ਮੁੰਡਾ, ਪੀਯੂਸ਼ ਗੋਇਲ ਅਤੇ ਨਿਤਯਾਨੰਦ ਰਾਏ ਪੁੱਜ ਰਹੇ ਹਨ। ਇਸ ਮੀਟਿੰਗ ਵਿਚ ਇਹ ਫੈਸਲਾ ਹੋਇਆ ਕਿ ਕਿਸਾਨ ਸ਼ਾਂਤ ਰਹਿ ਕੇ ਅੰਦੋਲਨ ਚਲਾਉਣਗੇ ਅਤੇ ਦੂਜੇ ਪਾਸੇ ਹਰਿਆਣਾ ਵੱਲੋਂ ਕੋਈ ਵੀ ਫਾਇਰਿੰਗ ਜਾਂ ਗੋਲਾਬਾਰੀ ਨਹੀਂ ਹੋਵੇਗੀ। ਕਿਸਾਨ ਆਗੂਆਂ ਨੇ ਆਖਿਆ ਕਿ ਕੇਂਦਰ ਅਤੇ ਪੰਜਾਬ ਦੇ ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ ਕਿ ਹਰਿਆਣੇ ਵਾਲੇ ਪਾਸਿਓਂ ਪੂਰੀ ਸ਼ਾਂਤੀ ਰਹੇਗੀ। ਇਸ ਮੀਟਿੰਗ ਵਿਚ ਪੁਲਸ ਦੇ ਏ.ਡੀ.ਜੀ.ਪੀ., ਡੀ.ਸੀ. ਪਟਿਆਲਾ ਸਮੇਤ ਸੀਨੀਅਰ ਅਧਿਕਾਰੀ ਮੌਜੂਦ ਰਹੇ। ਪੰਜਾਬ ਸਰਕਾਰ ਨੇ ਇਸ ਗੱਲਬਾਤ ਨੂੰ ਸਿਰੇ ਚਾੜ੍ਹਨ ਵਿਚ ਵਿਚੌਲੇ ਦੀ ਅਹਿਮ ਭੂਮਿਕਾ ਨਿਭਾਈ ਹੈ। ਮੀਟਿੰਗ ਤੋਂ ਬਾਅਦ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਅਤੇ ਸਵਰਨ ਸਿੰਘ ਪੰਧੇਰ ਨੇ ਆਖਿਆ ਕਿ ਕਿਸਾਨ ਐਮ.ਐਸ.ਪੀ. ਸਮੇਤ ਹੋਰ ਮੰਗਾਂ ਮਨਵਾਉਣ ਲਈ ਲੜਨ ਜਾਂ ਮਰਨ ਲਈ ਤਿਆਰ ਹਨ। ਉਨ੍ਹਾਂ ਆਖਿਆ ਕਿ ਇੰਨਾਂ ਤਸ਼ੱਦਦ ਹੋਣ ਤੋਂ ਬਾਵਜੂਦ ਵੀ ਉਹ ਲੜਦੇ ਰਹਿਣਗੇ। ਕਿਸਾਨ ਨੇਤਾਵਾਂ ਨੇ ਆਖਿਆ ਕਿ 15 ਤਰੀਕ ਨੂੰ ਦੇਰ ਸ਼ਾਮ ਚੰਡੀਗੜ੍ਹ ਵਿਖੇ ਮੀਟਿੰਗ ਦਾ ਸੱਦਾ ਮਿਲਿਆ ਹੈ, ਜਿਸ ਵਿਚ ਜਾਇਆ ਜਾਏਗਾ ਅਤੇ ਆਪਣੀਆਂ ਗੱਲਾਂ ਠੋਸ ਢੰਗ ਨਾਲ ਰੱਖੀਆਂ ਜਾਣਗੀਆਂ ਪਰ ਮੰਗਾਂ ਮਨਾਉਣ ਤੋਂ ਬਿਨਾ ਉਹ ਹੁਣ ਪਿੱਛੇ ਨਹੀਂ ਹਟਣਗੇ।

Punjab Bani 14 February,2024
ਦਿੱਲੀ ਜਾਣ ਲਈ ਕਿਸਾਨ ਬਜਿੱਦ ; ਪੰਜਾਬ ਹਰਿਆਣਾ ਸਰਹੱਦ 'ਤੇ ਦੂਜੇ ਦਿਨ ਵੀ ਘਸਮਾਨ : ਨਹੀਂ ਟੁੱਟ ਸਕੇ ਬੈਰੀਗੇਟ

ਦਿੱਲੀ ਜਾਣ ਲਈ ਕਿਸਾਨ ਬਜਿੱਦ ; ਪੰਜਾਬ ਹਰਿਆਣਾ ਸਰਹੱਦ 'ਤੇ ਦੂਜੇ ਦਿਨ ਵੀ ਘਸਮਾਨ : ਨਹੀਂ ਟੁੱਟ ਸਕੇ ਬੈਰੀਗੇਟ - ਕਿਸਾਨਾਂ 'ਤੇ ਅੱਥਰੂ ਗੈਸ ਤੇ ਪਾਣੀ ਦੀਆਂ ਬੁਛਾਰਾਂ ਨਾਲ ਪੁਲਸ ਦੇ ਜੋਰਦਾਰ ਹਮਲੇ - ਅੱਜ ਫਿਰ ਕਿਸਾਨਾਂ 'ਤੇ ਜੋਰਦਾਰ ਰਬੜ ਦੀ ਗੋਲੀਆਂ ਦੀ ਫਾਇਰਿੰਗ - ਕਿਸਾਨਾਂ ਵੱਲੋਂ ਇਕ ਹੋਰ ਬੈਰੀਗੇਟ ਨੂੰ ਤੋੜਿਆ - ਦੇਰ ਸ਼ਾਮ ਪੰਜਾਬ ਸਰਕਾਰ ਨੇ ਸੱਦੀ ਕਿਸਾਨਾਂ ਦੀ ਮੀਟਿੰਗ ਪਟਿਆਲਾ 14 ਫਰਵਰੀ - ਕਿਸਾਨਾਂ ਵੱਲੋਂ ਅਰੰਭੇ ਸੰਘਰਸ਼ ਕਾਰਨ ਅੱਜ ਦੂਜੇ ਦਿਨ ਵੀ ਪੰਜਾਬ-ਹਰਿਅਣਾ ਸਰਹੱਦ 'ਤੇ ਪੂਰੇ ਦਿਨ ਘਸਮਾਨ ਮਚਿਆ ਰਿਹਾ ਪਰ ਹਰਿਆਣਾ ਪੁਲਸ ਵੱਲੋਂ ਕੀਤੀ ਗਈ ਬੈਰਿਗੇਟਿੰਗ ਕਿਸਾਨਾਂ ਵਲੋਂ ਤੋੜੀ ਨਹੀਂ ਗਈ, ਹਾਲਾਂਕਿ ਕਿਸਾਨ ਆਗੂਆਂ ਨੇ ਬੈਰੀਗੇਟਿੰਗ ਨੂੰ ਤੋੜਨ ਦਾ ਦਾਅਵਾ ਕੀਤਾ ਹੈ। ਦੂਜੇ ਪਾਸੇ ਪੁਲਸ ਅਤੇ ਪੈਰਾ ਮਿਲਟਰੀ ਫੋਰਸ ਵੱਲੋਂ ਕਿਸਾਨਾਂ 'ਤੇ ਦਰਜਨਾਂ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ, ਪਾਣੀ ਦੀਆਂ ਬੁਛਾੜਾਂ ਕੀਤੀਆਂ ਗਈਆਂ ਅਤੇ ਰਬੜ ਦੀ ਗੋਲੀਆਂ ਦੀ ਫਾਇਰਿੰਗ ਕੀਤੀ ਗਈ ਜਿਸ ਕਾਰਨ ਕਿਸਾਨਾਂ ਨੂੰ ਇਕ ਵਾਰ ਫਿਰ ਬੈਰੀਗੇਟਿੰਗ ਤੋਂ ਪਿੱਛੇ ਹਟਣਾ ਪਿਆ। ਅੱਜ ਵੀ ਦੋ ਦਰਜਨ ਤੋਂ ਵੱਧ ਕਿਸਾਨਾਂ ਦੇ ਜਖਮੀ ਹੋਣ ਦੀ ਸੂਚਨਾ ਹੈ। ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੀ ਅਗਵਾਈ ਵਿਚ ਕੇਂਦਰੀ ਮੰਤਰੀਆਂ ਅਤੇ ਕਿਸਾਨ ਆਗੂਆਂ ਦੀ ਗੱਲਬਾਤ ਟੁੱਟਣ ਤੋਂ ਬਾਅਦ ਇਹ ਸੰਘਰਸ਼ ਲੰਘੇ ਕੱਲ੍ਹ ਤੋਂ ਸ਼ੁਰੂ ਹੋਇਆ ਸੀ। ਇਸ ਵਕਤ ਪੰਜਾਬ-ਹਰਿਆਣਾ ਬਾਡਰ ਸ਼ੰਭੂ ਤੇ ਖਨੋਰੀ ਵਿਖੇ ਅੱਜ ਵੀ ਲਗਭਗ 50 ਹਜ਼ਾਰ ਕਿਸਾਨ ਮੌਜੂਦ ਹਨ ਤੇ ਕਈ ਟ੍ਰੈਕਟਰ ਟਰਾਲੀਆਂ ਖੜ੍ਹੇ ਹਨ। ਜੰਗ ਵਾਂਗ ਕਿਸਾਨ ਜਿੱਥੇ ਪੁਲਸ ਨਾਲ ਟੱਕਰ ਲੈ ਰਹੇ ਸਨ ਉਥੇ ਨੇੜਲੇ ਰਸਤਿਆਂ ਰਾਹੀਂ ਵੀ ਦਿੱਲੀ ਪੁੱਜਣ ਦੀਆਂ ਪੂਰੀਆਂ ਕੋਸ਼ਿਸ਼ਾਂ ਹਨ। ਕਿਸਾਨ ਨੇਤਾਵਾਂ ਨੇ ਐਲਾਨ ਕੀਤਾ ਹੈ ਕਿ ਐਮ.ਐਸ.ਪੀ ਸਮੇਤ ਲਗਭਗ 12 ਮੰਗਾਂ ਨੂੰ ਲੈ ਕੇ ਸ਼ੁਰੂ ਹੋਇਆ ਸੰਘਰਸ਼ ਸਿਰੇ ਲਗ ਕੇ ਰਹੇਗਾ। ਹੁਣ ਉਹ ਇਸ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੇ। ਕਿਸਾਨ ਆਗੂਆਂ ਦੇ ਸੰਘਰਸ਼ ਲਈ ਹੌਂਸਲੇ ਪੂਰੀ ਤਰ੍ਹਾਂ ਬੁਲੰਦ ਹਨ। ਦੇਰ ਸ਼ਾਮ ਰਾਜਪੁਰਾ ਵਿਖੇ ਕਿਸਾਨ ਆਗੂਆਂ ਦੀ ਏ.ਡੀ.ਜੀ.ਪੀ ਪੰਜਾਬ, ਡੀ.ਸੀ. ਪਟਿਆਲਾ, ਐਸ.ਐਸ.ਪੀ. ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਚੱਲ ਰਹੀ ਸੀ। ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿਚ ਦਿੱਲੀ 'ਤੋਂ ਕੇਂਦਰੀ ਮੰਤਰੀ ਅਤੇ ਕਈ ਅਧਿਕਾਰੀ ਵੀ ਕਾਨਫਰੰਸਿੰਗ ਰਾਹੀਂ ਜੁੜੇ ਹੋਏ ਹਨ। ਕਿਸਾਨ ਆਗੂ ਆਪਣੀਆਂ ਮੰਗਾਂ ਮਨਾਉਣ ਲਈ ਜਿੱਦ 'ਤੇ ਅੜੇ ਹੋਏ ਹਨ। ਪੰਜਾਬ ਸਰਕਾਰ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਵਿਚੋਲੇ ਦੀ ਭੂੁਮਿਕਾ ਨਿਭਾਉਣ ਦੀ ਕੋਸ਼ਿਸ਼ ਕਰ ਰਹੀ ਹੈ। - ਪੁਲਸ ਫੋਰਸ ਨੇ ਕਈ ਟ੍ਰੈਕਟਰ ਤੋੜੇ ਅੱਜ ਜਦੋਂ ਕਿਸਾਨ ਵੱਡੇ ਟ੍ਰੈਕਟਰਾਂ ਰਾਹੀਂ ਬੈਰੀਗੇਟਾਂ ਵੱਲ ਵਧਣ ਲੱਗੇ ਤਾਂ ਹਰਿਆਣਾ ਪੁਲਸ ਨੇ ਸਭ ਤੋਂ ਪਹਿਲਾਂ ਟ੍ਰੈਕਟਰਾਂ ਨੂੰ ਨਿਸ਼ਾਨਾ ਬਣਾਇਆ। ਟ੍ਰੈਕਟਰਾਂ ਦੇ ਟਾਇਰਾਂ ਵਿਚ ਪਲਾਸਟਿਕ ਦੀਆਂ ਗੋਲੀਆਂ ਮਾਰ ਕੇ ਉਨ੍ਹਾਂ ਨੂੰ ਭੰਨ੍ਹਿਆ ਗਿਆ ਅਤੇ ਬਾਕੀ ਟ੍ਰੈਕਟਰਾਂ 'ਤੇ ਵੀ ਬੰਬਨੁਮਾ ਗੋਲੇ ਸੁੱਟੇ ਗਏ ਜਿਸ ਨਾਲ ਟ੍ਰੈਕਟਰਾਂ ਦਾ ਬੇਹੱਦ ਨੁਕਸਾਨ ਹੋਇਆ। ਕਿਸਾਨਾਂ ਵੱਲੋਂ ਇਸ ਮੌਕੇ ਬਾਕੀ ਟ੍ਰੈਕਟਰਾਂ ਨੂੰ ਪਿੱਛੇ ਮੋੜ ਲਿਆ ਗਿਆ ਹੈ।

Punjab Bani 14 February,2024
ਅੰਬਾਲਾ : ਕਿਸਾਨ ਦਿੱਲੀ ਕੂਚ ਕਰਨ ਲਈ ਪੂਰੀ ਤਰ੍ਹਾਂ ਤਿਆਰ : ਟ੍ਰੈਕਟਰ ਟ੍ਰਾਲੀਆਂ ਤੈਅ ਸਥਾਨ ਤੇ ਲਗਾਤਾਰ ਪੁੱਜਣੀਆਂ ਸ਼ੁਰੂ। ਕਿਸਾਨਾਂ ਅੰਦਰ ਭਾਰੀ ਰੋਸ਼।

ਅੰਬਾਲਾ : ਕਿਸਾਨ ਦਿੱਲੀ ਕੂਚ ਕਰਨ ਲਈ ਪੂਰੀ ਤਰ੍ਹਾਂ ਤਿਆਰ : ਟ੍ਰੈਕਟਰ ਟ੍ਰਾਲੀਆਂ ਤੈਅ ਸਥਾਨ ਤੇ ਲਗਾਤਾਰ ਪੁੱਜਣੀਆਂ ਸ਼ੁਰੂ। ਕਿਸਾਨਾਂ ਅੰਦਰ ਭਾਰੀ ਰੋਸ਼।

Punjab Bani 13 February,2024
ਹੁਣ ਕੇਦਰ ਸਰਕਾਰ ਕਰੇਗੀ 1 ਕਰੋੜ ਘਰਾਂ ਨੂੰ 300 ਯੂਨਿਟ ਬਿਜਲੀ ਮੁਫਤ ਪ੍ਰਦਾਨ

ਹੁਣ ਕੇਦਰ ਸਰਕਾਰ ਕਰੇਗੀ 1 ਕਰੋੜ ਘਰਾਂ ਨੂੰ 300 ਯੂਨਿਟ ਬਿਜਲੀ ਮੁਫਤ ਪ੍ਰਦਾਨ ਨਵੀਂ ਦਿੱਲੀ : ਸੂਰਜੀ ਊਰਜਾ ਤੇ ਟਿਕਾਊ ਤਰੱਕੀ ਨੂੰ ਉਤਸ਼ਾਹਿਤ ਕਰਨ ਲਈ, ਕੇਂਦਰ ਸਰਕਾਰ ਜਲਦੀ ਹੀ 'ਪੀਐੱਮ ਸੂਰਜ ਘਰ: ਮੁਫ਼ਤ ਬਿਜਲੀ ਯੋਜਨਾ' ਸ਼ੁਰੂ ਕਰ ਰਹੀ ਹੈ। ਇਸ ਯੋਜਨਾ ਦਾ ਟੀਚਾ 300 ਯੂਨਿਟ ਤੱਕ ਮੁਫ਼ਤ ਬਿਜਲੀ ਪ੍ਰਦਾਨ ਕਰਕੇ ਇੱਕ ਕਰੋੜ ਘਰਾਂ ਨੂੰ ਰੋਸ਼ਨ ਕਰਨਾ ਹੈ। ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਇਸ ਪ੍ਰੋਜੈਕਟ ਵਿੱਚ 75,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਹੋਵੇਗਾ।  ਮੀਡੀਆ X' ਤੇ ਪੋਸਟ ਕਰਦੇ ਹੋਏ ਪੀਐਮ ਮੋਦੀ ਨੇ ਲਿਖਿਆ, 'ਸਥਾਈ ਵਿਕਾਸ ਤੇ ਲੋਕਾਂ ਦੀ ਭਲਾਈ ਲਈ, ਅਸੀਂ ਪੀਐੱਮ ਸੂਰਜ ਘਰ: ਮੁਫ਼ਤ ਬਿਜਲੀ ਯੋਜਨਾ ਸ਼ੁਰੂ ਕਰ ਰਹੇ ਹਾਂ। 75,000 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਵਾਲੇ ਇਸ ਪ੍ਰੋਜੈਕਟ ਦਾ ਟੀਚਾ ਹਰ ਮਹੀਨੇ 300 ਯੂਨਿਟ ਤੱਕ ਮੁਫ਼ਤ ਬਿਜਲੀ ਪ੍ਰਦਾਨ ਕਰਕੇ 1 ਕਰੋੜ ਘਰਾਂ ਨੂੰ ਰੋਸ਼ਨ ਕਰਨਾ ਹੈ।'

Punjab Bani 13 February,2024
ਦੇਸ਼ ਅੰਦਰ ਵੱਡੀ ਪੂੰਜੀਵਾਦੀ ਕੰਪਨੀਆਂ ਹਨ : ਰਾਕੇਸ਼ ਟਿਕੈਤ

ਦੇਸ਼ ਅੰਦਰ ਵੱਡੀ ਪੂੰਜੀਵਾਦੀ ਕੰਪਨੀਆਂ ਹਨ : ਰਾਕੇਸ਼ ਟਿਕੈਤ ਨਵੀਂ ਦਿੱਲੀ- ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ, “ਦੇਸ਼ ਵਿੱਚ ਵੱਡੀਆਂ ਪੂੰਜੀਵਾਦੀ ਕੰਪਨੀਆਂ ਹਨ। ਉਨ੍ਹਾਂ ਨੇ ਸਿਆਸੀ ਪਾਰਟੀ ਬਣਾ ਕੇ ਇਸ ਦੇਸ਼ ਦੀ ਵਾਗਡੋਰ ਸੰਭਾਲੀ ਹੈ। ਅਜਿਹੀ ਸਥਿਤੀ ਵਿੱਚ, ਮੁਸ਼ਕਲਾਂ ਜ਼ਰੂਰ ਪੈਦਾ ਹੋਣਗੀਆਂ। ਜੇਕਰ ਦਿੱਲੀ ਵਿੱਚ ਮਾਰਚ ਕਰ ਰਹੇ ਕਿਸਾਨਾਂ ਨਾਲ ਕੋਈ ਬੇਇਨਸਾਫ਼ੀ ਹੁੰਦੀ ਹੈ ਜਾਂ ਸਰਕਾਰ ਉਨ੍ਹਾਂ ਲਈ ਕੋਈ ਸਮੱਸਿਆ ਖੜ੍ਹੀ ਕਰਦੀ ਹੈ ਤਾਂ ਨਾ ਤਾਂ ਉਹ ਕਿਸਾਨ ਸਾਡੇ ਤੋਂ ਦੂਰ ਹਨ ਅਤੇ ਨਾ ਹੀ ਦਿੱਲੀ ਸਾਡੇ ਤੋਂ ਦੂਰ ਹੈ। ਪੁਲਿਸ ਨੇ ਕਿਹਾ ਹੈ ਕਿ ਸ਼ੰਭੂ ਸਰਹੱਦ ‘ਤੇ ਪ੍ਰਦਰਸ਼ਨਕਾਰੀਆਂ ਵੱਲੋਂ ਹਰਿਆਣਾ ਪੁਲਿਸ ‘ਤੇ ਪਥਰਾਅ ਕੀਤਾ ਗਿਆ। ਸਥਿਤੀ ਨੂੰ ਕਾਬੂ ਕਰਨ ਲਈ ਹਰਿਆਣਾ ਪੁਲਿਸ ਵੱਲੋਂ ਅੱਥਰੂ ਗੈਸ ਦੀ ਵਰਤੋਂ ਕੀਤੀ ਗਈ। ਕਿਸੇ ਨੂੰ ਵੀ ਗੜਬੜ ਪੈਦਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ।

Punjab Bani 13 February,2024
ਕਿਸਾਨਾਂ ਤੇ ਪੁਲਸ ਵਿਚਾਲੇ ਤਣਾਅ : ਹੋਈ ਝੜਪ : ਕਿਸਾਨਾਂ ਨੇ ਤੋੜੇ ਬੈਰੀਕੇਡ

ਕਿਸਾਨਾਂ ਤੇ ਪੁਲਸ ਵਿਚਾਲੇ ਤਣਾਅ : ਹੋਈ ਝੜਪ : ਕਿਸਾਨਾਂ ਨੇ ਤੋੜੇ ਬੈਰੀਕੇਡ ਅੰਦੋਲਨ ਨੁੰ ਲੈ ਕੇ ਲਾਲ ਕਿਲਾ ਸੈਲਾਨੀਆਂ ਲਈ ਬੰਦ ਕੀਤਾ ਅੰਬਾਲਾ : ਕਿਸਾਨਾਂ ਦੇ ਮਾਰਚ ਨੁੰ ਲੈਕੇ ਸਥਿਤੀ ਕਾਫੀ ਤਣਾਅ ਵਾਲੀ ਬਣੀ ਹੋਈ ਹੈ। ਸ਼ੰਭੂ ਬਾਰਡਰ ‘ਤੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ ਹੈ। ਕੁਝ ਨੌਜਵਾਨਾਂ ਨੇ ਪਹਿਲਾਂ ਬੈਰੀਕੇਡ ਤੋੜਨੇ ਸ਼ੁਰੂ ਕਰ ਦਿੱਤੇ, ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕੀਤੀ। ਦਿੱਲੀ ਦੀਆਂ ਤਿੰਨ ਵੱਡੀਆਂ ਸਰਹੱਦਾਂ ਸਿੰਘੂ, ਟਿੱਕਰੀ ਅਤੇ ਗਾਜ਼ੀਪੁਰ ‘ਤੇ ਲੋਹੇ ਅਤੇ ਕੰਕਰੀਟ ਦੇ ਬੈਰੀਕੇਡ ਲਗਾਏ ਗਏ ਹਨ। ਉਧਰ, ਦਿੱਲੀ ‘ਚ ਲਾਲ ਕਿਲਾ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ। ਇਹ ਫੈਸਲਾ ਕਿਸਾਨ ਅੰਦੋਲਨ ਕਾਰਨ ਲਿਆ ਦੱਸਿਆ ਗਿਆ ਹੈ। ਦਿੱਲੀ ਦਾ ਲਾਲ ਕਿਲਾ ਸੈਲਾਨੀਆਂ ਲਈ ਬੰਦ ਕਰ ਦਿੱਤਾ ਗਿਆ ਹੈ। ਕਿਸਾਨਾਂ ਦੇ ‘ਦਿੱਲੀ ਚਲੋ’ ਮਾਰਚ ਨੂੰ ਲੈ ਕੇ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦਰਮਿਆਨ ਇਕ ਸੀਨੀਅਰ ਏ.ਐੱਸ.ਆਈ. ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਸ਼ੰਭੂ ਬਾਰਡਰ ਪਿੱਛੋਂ ਖਨੌਰੀ ਹੱਦ ਉਤੇ ਹੰਗਾਮਾ ਹੋਣ ਦੇ ਆਸਾਰ ਬਣ ਗਏ ਹਨ। ਇਕ ਪਾਸੇ ਪੰਜਾਬ ਤੇ ਦੂਜੇ ਪਾਸੇ ਹਰਿਆਣਾ ਦੇ ਕਿਸਾਨ ਪਹੁੰਚ ਗਏ ਹਨ। ਕਿਸਾਨਾਂ ਵੱਲੋਂ ਪੁਲਿਸ ਨੂੰ ਵਿਚਾਲੇ ਘੇਰਨ ਦੀ ਤਿਆਰੀ ਜਾਪ ਰਹੀ ਹੈ। ਕਿਸਾਨ ਟਰੈਕਟਰ ਟਰਾਲੀਆਂ ਰਾਹੀਂ ਬਾਰਡਰ ਵੱਲ ਪਹੁੰਚਣ ਲੱਗੇ। ਹਰਿਆਣਾ ਦੇ ਕਿਸਾਨਾਂ ਨੇ ਆਖਿਆ ਹੈ ਕਿ ਉਹ ਬੈਰੀਕੇਡ ਤੋੜਨ ਲਈ ਆਏ ਹਨ ਤੇ ਪੰਜਾਬ ਤੋਂ ਆਏ ਕਿਸਾਨਾਂ ਨੂੰ ਸੁਰੱਖਿਆ ਲਾਂਘਾ ਦਿੱਤਾ ਜਾਵੇਗਾ।

Punjab Bani 13 February,2024
ਨਵਾਜ ਸਰੀਫ ਨੇ ਵਿਰੋਧ ਪਾਰਟੀਆਂ ਨੁੰ ਗਠਜੋੜ ਸਰਕਾਰ ਬਣਾਉਣ ਦਾ ਦਿੱਤਾ ਸੱਦਾ

ਨਵਾਜ ਸਰੀਫ ਨੇ ਵਿਰੋਧ ਪਾਰਟੀਆਂ ਨੁੰ ਗਠਜੋੜ ਸਰਕਾਰ ਬਣਾਉਣ ਦਾ ਦਿੱਤਾ ਸੱਦਾ ਇਸਲਾਮਾਬਾਦ, 12 ਫਰਵਰੀ : ਤਿੰਨ ਵਾਰ ਪ੍ਰਧਾਨ ਮੰਤਰੀ ਰਹਿ ਚੁੱਕੇ ਨਵਾਜ਼ ਸ਼ਰੀਫ਼ ਦੀ ਅਗਵਾਈ ਵਾਲੀ ਪਾਕਿਸਤਾਨ ਮੁਸਲਿਮ ਲੀਗ (ਨਵਾਜ਼) ਨੇ 8 ਫਰਵਰੀ ਨੂੰ ਹੋਈਆਂ ਆਮ ਚੋਣਾਂ ਵਿਚ ਕਿਸੇ ਨੂੰ ਸਪਸ਼ਟ ਬਹੁਮਤ ਨਾ ਮਿਲਣ ਕਾਰਨ ਪੈਦਾ ਹੋਈ ਸਿਆਸੀ ਖੜੋਤ ਨੂੰ ਖ਼ਤਮ ਕਰਨ ਲਈ ਵਿਰੋਧੀ ਪਾਰਟੀਆਂ ਨੂੰ ‘ਗੱਠਜੋੜ ਸਰਕਾਰ’ ਬਣਾਉਣ ਦਾ ਸੱਦਾ ਦਿੱਤਾ ਹੈ। ਸਭ ਤੋਂ ਵੱਡੀ ਪਾਰਟੀ ਵਜੋਂ ਉਭਰ ਕੇ 266 ਮੈਂਬਰੀ ਨੈਸ਼ਨਲ ਅਸੈਂਬਲੀ ਵਿੱਚ ਪੀਐੱਮਐੱਲ-ਐੱਨ ਕੋਲ 75 ਸੀਟਾਂ ਹਨ। ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਪਾਰਟੀ, ਜਿਸ ਨੇ 101 ਸੀਟਾਂ ਜਿੱਤੀਆਂ ਹਨ, ਨੂੰ ਜ਼ਿਆਦਾਤਰ ਆਜ਼ਾਦ ਉਮੀਦਵਾਰਾਂ ਦਾ ਸਮਰਥਨ ਪ੍ਰਾਪਤ ਹੋਇਆ ਹੈ। ਸਾਬਕਾ ਕਾਨੂੰਨ ਮੰਤਰੀ ਆਜ਼ਮ ਨਜ਼ੀਰ ਤਰਾਰ ਨੇ ਕਿਹਾ ਕਿ ਨੈਸ਼ਨਲ ਅਸੈਂਬਲੀ ਵਿੱਚ ਕਿਸੇ ਵੀ ਸਿਆਸੀ ਪਾਰਟੀ ਨੇ ਬਹੁਮਤ ਹਾਸਲ ਨਹੀਂ ਕੀਤਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਚੋਣਾਂ ਨਿਰਪੱਖ ਸਨ। ਪੀਐੱਮਐੱਲ-ਐੱਨ ਦੇ ਸੀਨੀਅਰ ਨੇਤਾ ਨੇ ਲਾਹੌਰ ਦੇ ਜਾਤੀ ਉਮਰਾ ‘ਚ ਪਾਰਟੀ ਦੇ ਪ੍ਰਮੁੱਖ ਨੇਤਾਵਾਂ ਦੀ ਭਵਿੱਖੀ ਕਾਰਵਾਈ ‘ਤੇ ਚਰਚਾ ਕਰਨ ਤੋਂ ਬਾਅਦ ਪੱਤਰਕਾਰਾਂ ਨੂੰ ਦੱਸਿਆ ਕਿ ਪੀਐੱਮਐੱਲ-ਐੱਨ ਨੇ ਆਪਣੇ ਸਾਬਕਾ ਸਹਿਯੋਗੀਆਂ ਨਾਲ ਮਿਲ ਕੇ ਸੰਘੀ ਸਰਕਾਰ ਬਣਾਉਣ ਦਾ ਸਲਾਹ ਮਸ਼ਵਰਾ ਸ਼ੁਰੂ ਕਰ ਦਿੱਤਾ ਹੈ।

Punjab Bani 12 February,2024
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਪੁੱਜੇ ਅਯੋਧਿਆ, ਕੀਤੇ ਪ੍ਰਭੂ ਸ੍ਰੀ ਰਾਮ ਦੇ ਦਰਸ਼ਨ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਪੁੱਜੇ ਅਯੋਧਿਆ, ਕੀਤੇ ਪ੍ਰਭੂ ਸ੍ਰੀ ਰਾਮ ਦੇ ਦਰਸ਼ਨ ਅਯੁੱਧਿਆ, 12 ਫਰਵਰੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅਯੁੱਧਿਆ ਪਹੁੰਚੇ, ਜਿੱਥੇ ਦੋਵਾਂ ਆਗੂਆਂ ਨੇ ਨਵੇਂ ਬਣੇ ਸ੍ਰੀ ਰਾਮ ਮੰਦਰ ਵਿੱਚ ਭਗਵਾਨ ਸ੍ਰੀ ਰਾਮਲੱਲਾ ਦੇ ਦਰਸ਼ਨ ਕੀਤੇ। ਕੇਜਰੀਵਾਲ ਅਤੇ ਮਾਨ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਸਨ। ‘ਆਪ’ ਨੇਤਾ ਨੇ ਦੱਸਿਆ ਕਿ ਕੇਜਰੀਵਾਲ ਅਤੇ ਮਾਨ ਬਾਅਦ ਦੁਪਹਿਰ 2 ਵਜੇ ਅਯੁੱਧਿਆ ਹਵਾਈ ਅੱਡੇ ‘ਤੇ ਪਹੁੰਚੇ। ਦੋਵੇਂ ਆਗੂਆਂ ਨੇ ਹਵਾਈ ਅੱਡੇ ‘ਤੇ ਇਕੱਠੇ ਹੋਏ ਪੱਤਰਕਾਰਾਂ ਨਾਲ ਗੱਲਬਾਤ ਨਹੀਂ ਕੀਤੀ ਅਤੇ ਰਾਮ ਜਨਮ ਭੂਮੀ ਵੱਲ ਚਲੇ ਗਏ। ਕੇਜਰੀਵਾਲ ਆਪਣੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਭਗਵੰਤ ਮਾਨ ਆਪਣੀ ਪਤਨੀ ਗੁਰਪ੍ਰੀਤ ਕੌਰ ਅਤੇ ਉਨ੍ਹਾਂ ਦੇ ਪਰਿਵਾਰ ਦੇ ਕੁਝ ਹੋਰ ਮੈਂਬਰਾਂ ਨਾਲ ਰਾਮ ਜਨਮ ਭੂਮੀ ਵਿਖੇ ਸ੍ਰੀ ਰਾਮ ਲੱਲਾ ਦੇ ਦਰਸ਼ਨ ਕਰਨ ਗਏ। ਦੋਵਾਂ ਨੇ ਰਾਮ ਮੰਦਰ ‘ਚ ਕਰੀਬ ਡੇਢ ਘੰਟਾ ਬਿਤਾਇਆ।

Punjab Bani 12 February,2024
ਮੈਰਾਥਨ ਵਿੱਚ ਵਿਸ਼ਵ ਰਿਕਾਰਡ ਬਣਾਉਣ ਵਾਲੇ ਖਿਡਾਰੀ ਦੀ ਹਾਦਸੇ ਵਿੱਚ ਮੌਤ

ਮੈਰਾਥਨ ਵਿੱਚ ਵਿਸ਼ਵ ਰਿਕਾਰਡ ਬਣਾਉਣ ਵਾਲੇ ਖਿਡਾਰੀ ਦੀ ਹਾਦਸੇ ਵਿੱਚ ਮੌਤ ਕੀਨੀਆ, 12 ਫਰਵਰੀ ਮੈਰਾਥਨ ਦੇ ਵਿਸ਼ਵ ਰਿਕਾਰਡਧਾਰੀ ਕੈਲਵਿਨ ਕਿਪਟੁਮ ਦੀ ਕੀਨੀਆ ਵਿੱਚ ਕਾਰ ਹਾਦਸੇ ਵਿੱਚ ਮੌਤ ਹੋ ਗਈ| ਉਹ ਇਸ ਸਾਲ ਪੈਰਿਸ ਓਲੰਪਿਕ ਵਿੱਚ ਸੋਨ ਤਗ਼ਮੇ ਦਾ ਮਜ਼ਬੂਤ ​​ਦਾਅਵੇਦਾਰ ਸੀ। ਐਤਵਾਰ ਨੂੰ ਹੋਏ ਹਾਦਸੇ ਵਿੱਚ ਉਸ ਦੇ ਕੋਚ ਗੈਰਵੇਸ ਹਾਕਿਜ਼ਿਮਾਨਾ ਦੀ ਵੀ ਮੌਤ ਹੋ ਗਈ। ਪੁਲੀਸ ਨੇ ਦੱਸਿਆ ਕਿ ਕਿਪਟੁਮ ਕਾਰ ਚਲਾ ਰਿਹਾ ਸੀ ਅਤੇ ਉਸ ਦੀ ਕਾਰ ਇੱਕ ਦਰੱਖਤ ਨਾਲ ਟਕਰਾ ਕੇ ਖਾਈ ਵਿੱਚ ਜਾ ਡਿੱਗੀ। ਕਿਪਟੁਮ 24 ਸਾਲਾਂ ਦਾ ਸੀ।

Punjab Bani 12 February,2024
ਭਾਨਾ ਸਿੱਧੂ ਨੂੰ ਵੱਡੀ ਰਾਹਤ : ਕੀਤਾ ਵੱਖ-ਵੱਖ ਮਾਮਲਿਆਂ ਵਿਚ ਰਿਹਾਅ

ਭਾਨਾ ਸਿੱਧੂ ਨੂੰ ਵੱਡੀ ਰਾਹਤ : ਕੀਤਾ ਵੱਖ-ਵੱਖ ਮਾਮਲਿਆਂ ਵਿਚ ਰਿਹਾਅ ਚੰਡੀਗੜ੍ਹ, 12 ਫਰਵਰੀ -- ਪਿਛਲੇ ਕਈ ਦਿਨਾਂ ਤੋਂ ਸੁਰਖੀਆਂ ਵਿਚ ਆਏ ਭਾਨਾ ਸਿੱਧੂ ਨੂੰ ਉਸ ਵੇਲੇ ਵੱਡੀ ਰਾਹਤ ਮਿਲੀ ਜਦੋਂ ਵੱਖ-ਵੱਖ ਮਾਮਲਿਆਂ ਅਧੀਨ ਗ੍ਰਿਫ਼ਤਾਰ ਕਰਕੇ ਸਬ ਜੇਲ੍ਹ ਮਾਲੇਰਕੋਟਲਾ ’ਚ ਕਈ ਦਿਨਾਂ ਤੋਂ ਬੰਦ ਸੀ, ਨੂੰ ਅੱਜ ਰਿਹਾਅ ਕਰ ਦਿੱਤਾ ਗਿਆ ਹੈ।

Punjab Bani 12 February,2024
ਭਾਰਤੀ ਜਲ ਸੈਨਾ ਦੇ 8 ਸਾਬਕਾ ਕਰਮਚਾਰੀ ਕਤਰ ਜੇਲ੍ਹ ’ਚੋਂ ਰਿਹਾਅ

ਭਾਰਤੀ ਜਲ ਸੈਨਾ ਦੇ 8 ਸਾਬਕਾ ਕਰਮਚਾਰੀ ਕਤਰ ਜੇਲ੍ਹ ’ਚੋਂ ਰਿਹਾਅ ਨਵੀਂ ਦਿੱਲੀ, 12 ਫਰਵਰੀ – ਭਾਰਤੀ ਜਲ ਸੈਨਾ ਦੇ 8 ਸਾਬਕਾ ਕਰਮਚਾਰੀ ਜਿਨ੍ਹਾਂ ਨੂੰ ਕਤਰ ਨੇ ਕਰੀਬ ਸਾਢੇ ਤਿੰਨ ਮਹੀਨੇ ਪਹਿਲਾਂ ਜਾਸੂਸੀ ਦੇ ਮਾਮਲੇ ਵਿੱਚ ਮੌਤ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਰਿਹਾਅ ਕੀਤੇ ਅੱਠ ਭਾਰਤੀਆਂ ਵਿੱਚੋਂ ਸੱਤ ਭਾਰਤ ਪਰਤ ਆਏ ਹਨ ਅਤੇ ਦੇਸ਼ ਆਪਣੇ ਨਾਗਰਿਕਾਂ ਦੀ ਰਿਹਾਈ ਅਤੇ ਉਨ੍ਹਾਂ ਦੀ ਘਰ ਵਾਪਸੀ ਲਈ ਮੰਤਰਾਲੇ ਨੇ ਕਤਰ ਦੇ ਅਮੀਰ ਦੀ ਸ਼ਲਾਘਾ ਕੀਤੀ ਹੈ। ਕਤਰ ਤੋਂ ਪਰਤਣ ਵਾਲੇ ਜਲ ਸੈਨਾ ਦੇ ਸਾਬਕਾ ਮੁਲਾਜ਼ਮ ਨੇ ਦੱਸਿਆ ਕਿ ਉਹ ਬਹੁਤ ਖੁਸ਼ ਹਨ ਅਤੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਨਿੱਜੀ ਦਖਲ ਕਾਰਨ ਹੀ ਸੰਭਵ ਹੋਇਆ ਹੈ।

Punjab Bani 12 February,2024
ਸ਼ੰਭੂ ਬਾਰਡਰ ਅਤੇ ਰਾਜਧਾਨੀ ਦਿੱਲੀ ਦੇ ਬਾਰਡਰਾਂ ਨੂੰ ਸਰਕਾਰ ਨੇ ਕੀਤਾ ਪੂਰੀ ਤਰ੍ਹਾਂ ਸੀਲ

[video width="848" height="478" mp4="https://punjabbani.com/wp-content/uploads/2024/02/12-02-2024-Delhi-Protest-Farmer_2.mp4"][/video]

Punjab Bani 12 February,2024
ਕਾਂਗਰਸ ਨੂੰ ਵੱਡਾ ਝਟਕਾ : ਮਹਾਰਾਸ਼ਟਰ ਦੇ ਸਾਬਕਾ ਸੀ.ਐਮ. ਅਸ਼ੋਕ ਚਵਾਨ ਨੇ ਦਿੱਤਾ ਅਸਤੀਫ਼ਾ, ਭਾਜਪਾ ’ਚ ਹੋ ਸਕਦੇ ਹਨ ਸ਼ਾਮਲ

ਕਾਂਗਰਸ ਨੂੰ ਵੱਡਾ ਝਟਕਾ : ਮਹਾਰਾਸ਼ਟਰ ਦੇ ਸਾਬਕਾ ਸੀ.ਐਮ. ਅਸ਼ੋਕ ਚਵਾਨ ਨੇ ਦਿੱਤਾ ਅਸਤੀਫ਼ਾ, ਭਾਜਪਾ ’ਚ ਹੋ ਸਕਦੇ ਹਨ ਸ਼ਾਮਲ ਨਵੀਂ ਦਿੱਲੀ, 12 ਫਰਵਰੀ -- ਮਹਾਰਾਸ਼ਟਰ ਵਿਚ ਕਾਂਗਰਸ ਨੂੰ ਉਦੋਂ ਵੱਡਾ ਝਟਕਾ ਲੱਗਾ ਜਦੋਂ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਚਵਾਨ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਚਵਾਨ ਦੇ ਕਰੀਬੀ ਸੂਤਰਾਂ ਦਾ ਕਹਿਣਾ ਹੈ ਕਿ ਉਹ ਭਾਜਪਾ ‘ਚ ਸ਼ਾਮਲ ਹੋਣਗੇ। ਸਾਬਕਾ ਕੇਂਦਰੀ ਮੰਤਰੀ ਮਿਲਿੰਦ ਦੇਵੜਾ, ਜੋ ਸ਼ਿਵ ਸੈਨਾ ‘ਚ ਸ਼ਾਮਲ ਹੋ ਗਏ ਸਨ, ਤੋਂ ਬਾਅਦ ਚਵਾਨ ਮਹਾਰਾਸ਼ਟਰ ਕਾਂਗਰਸ ਤੋਂ ਅਸਤੀਫਾ ਦੇਣ ਵਾਲੇ ਦੂਜੇ ਵੱਡੇ ਨੇਤਾ ਹੋਣਗੇ। ਦੱਸਿਆ ਜਾਂਦਾ ਹੈ ਕਿ ਚਵਾਨ ਨੇ ਵਿਧਾਇਕ ਵਜੋਂ ਆਪਣਾ ਅਸਤੀਫਾ ਮਹਾਰਾਸ਼ਟਰ ਵਿਧਾਨ ਸਭਾ ਦੇ ਸਪੀਕਰ ਨੂੰ ਸੌਂਪ ਦਿੱਤਾ ਹੈ ਅਤੇ ਉਹ ਨਵੀਂ ਦਿੱਲੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ।

Punjab Bani 12 February,2024
ਕਿਸਾਨਾਂ ਦੇ ਦਿੱਲੀ ਕੂਚ ਕਾਰਨ ਰਾਜਧਾਨੀ ਦੇ ਬਾਰਡਰਾਂ ਨੂੰ ਕੀਤਾ ਪੂਰੀ ਤਰ੍ਹਾਂ ਸੀਲ

ਕਿਸਾਨਾਂ ਦੇ ਦਿੱਲੀ ਕੂਚ ਕਾਰਨ ਰਾਜਧਾਨੀ ਦੇ ਬਾਰਡਰਾਂ ਨੂੰ ਕੀਤਾ ਪੂਰੀ ਤਰ੍ਹਾਂ ਸੀਲ - ਦਿੱਲੀ ਵਿਚ ਦਫ਼ਾ 144 ਲਾਗੂ ਨਵੀਂ ਦਿੱਲੀ, 12 ਫਰਵਰੀ – ਕਿਸਾਨ ਯੂਨੀਅਨਾਂ ਨੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਗਾਰੰਟੀ ਦੇਣ ਲਈ ਕਾਨੂੰਨ ਬਣਾਉਣ ਸਮੇਤ ਆਪਣੀਆਂ ਮੰਗਾਂ ਮਨਾਉਣ ਲਈ ਵੱਖ-ਵੱਖ ਰਾਜਾਂ ਦੀਆਂ ਕਿਸਾਨ ਯੂਨੀਅਨਾਂ ਵੱਲੋਂ ਦਿੱਲੀ ਵੱਲ ਕੂਚ ਕਰਦੇ ਹੋਏ 13 ਫਰਵਰੀ ਨੂੰ ਵਿਰੋਧ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਹੈ ਅਤੇ ਕਿਸਾਨਾਂ ਦੇ ਪ੍ਰਸਤਾਵਿਤ ‘ਦਿੱਲੀ ਕੂਚ’ ਦੇ ਮੱਦੇਨਜ਼ਰ ਸਿੰਘੂ, ਗਾਜ਼ੀਪੁਰ ਅਤੇ ਟਿੱਕਰੀ ਸਰਹੱਦਾਂ ਨੂੰ ਪੂਰੀ ਤਰ੍ਹ ਸੀਲ ਕਰ ਦਿੱਤਾ ਗਿਆ ਹੈ ਅਤੇ ਆਵਾਜਾਈ ’ਤੇ ਪਾਬੰਦੀਆਂ ਲਾ ਦਿੱਤੀਆਂ ਗਈਆਂ ਹਨ। ਵਾਹਨਾਂ ਨੂੰ ਸ਼ਹਿਰ ਵਿਚ ਦਾਖਲ ਹੋਣ ਤੋਂ ਰੋਕਣ ਲਈ ਦਿੱਲੀ ਦੀਆਂ ਸਰਹੱਦਾਂ ਨੂੰ ਸੀਮਿੰਟ ਦੇ ਬੈਰੀਅਰਾਂ ਅਤੇ ਸੜਕਾਂ ‘ਤੇ ਕਿੱਲਾਂ ਗੱਡ ਕੇ ਮਜ਼ਬੂਤ ਕੀਤਾ ਗਿਆ ਹੈ। ਇਸ ਕਾਰਨ ਅੱਜ ਸਵੇਰੇ ਦਿੱਲੀ ਦੇ ਸਰਹੱਦੀ ਖੇਤਰਾਂ ਵਿੱਚ ਆਵਾਜਾਈ ਪ੍ਰਭਾਵਿਤ ਹੋਈ, ਜਿਸ ਨਾਲ ਯਾਤਰੀਆਂ ਨੂੰ ਅਸੁਵਿਧਾ ਹੋਈ। ਇਸ ਦੌਰਾਨ ਅਗਲੇ 30 ਦਿਨਾਂ ਲਈ ਪੂਰੇ ਦਿੱਲੀ ਸ਼ਹਿਰ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਇਹ ਹੁਕਮ ਦਿੱਲੀ ਪੁਲੀਸ ਕਮਿਸ਼ਨਰ ਸੰਜੇ ਅਰੋੜਾ ਨੇ ਅੱਜ ਜਾਰੀ ਕੀਤਾ। ਪੁਲੀਸ ਨੇ ਕਿਹਾ ਕਿ ਜੋ ਵੀ ਵਿਅਕਤੀ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਉਸ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇਗਾ।

Punjab Bani 12 February,2024
‘ਘਰ-ਘਰ ਮੁਫ਼ਤ ਰਾਸ਼ਨ’ ਪਹੁੰਚਾਉਣ ਦੀ ਪਹਿਲਕਦਮੀ ਨਾਲ ਦੇਸ਼ ਵਿੱਚ ਚਾਨਣ ਮੁਨਾਰਾ ਬਣ ਕੇ ਉਭਰੇਗਾ ਪੰਜਾਬ-ਭਗਵੰਤ ਸਿੰਘ ਮਾਨ ਤੇ ਅਰਵਿੰਦ ਕੇਜਰੀਵਾਲ

‘ਘਰ-ਘਰ ਮੁਫ਼ਤ ਰਾਸ਼ਨ’ ਪਹੁੰਚਾਉਣ ਦੀ ਪਹਿਲਕਦਮੀ ਨਾਲ ਦੇਸ਼ ਵਿੱਚ ਚਾਨਣ ਮੁਨਾਰਾ ਬਣ ਕੇ ਉਭਰੇਗਾ ਪੰਜਾਬ-ਭਗਵੰਤ ਸਿੰਘ ਮਾਨ ਤੇ ਅਰਵਿੰਦ ਕੇਜਰੀਵਾਲ - ਪਿਛਲੇ 75 ਸਾਲਾਂ ਵਿੱਚ ਸਿਰਫ਼ 15 ਫੀਸਦੀ ਲੋਕਾਂ ਤੱਕ ਹੀ ਪਹੁੰਚਦਾ ਰਿਹਾ ਰਾਸ਼ਨ-ਕੇਜਰੀਵਾਲ - ਅਕਾਲੀਆਂ ਅਤੇ ਕਾਂਗਰਸ ਨੇ ਪੰਜਾਬ ਦੇ ਭਲੇ ਲਈ ਇਕ ਵੀ ਕੰਮ ਨਹੀਂ ਕੀਤਾ - ‘ਘਰ-ਘਰ ਰਾਸ਼ਨ’ ਦੀ ਸ਼ੁਰੂਆਤ ਕਰਕੇ ਪੰਜਾਬ ਨੇ ਇਕ ਹੋਰ ਇਨਕਲਾਬੀ ਕਦਮ ਚੁੱਕਿਆ-ਭਗਵੰਤ ਸਿੰਘ ਮਾਨ - ਛੇਤੀ ਹੀ ਦੇਸ਼ ਭਰ ਵਿੱਚ ਵਧੇ-ਫੁੱਲੇਗਾ ਵੇਰਕਾ ਦਾ ਕਾਰੋਬਾਰ - ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੇ ਪੰਜਾਬ ਵਿਰੋਧੀ ਸਟੈਂਡ ਦੀ ਸਖ਼ਤ ਅਲੋਚਨਾ - ਫਰਵਰੀ ਮਹੀਨੇ ਦੇ ਅੰਤ ਤੱਕ ਪੰਜਾਬ ਤੇ ਚੰਡੀਗੜ੍ਹ ਦੇ ਲੋਕ ਸਭਾ ਦੇ ਉਮੀਦਵਾਰਾਂ ਦੇ ਨਾਮ ਐਲਾਨ ਦਿੱਤੇ ਜਾਣਗੇ ਖੰਨਾ (ਲੁਧਿਆਣਾ), 11 ਫਰਵਰੀ -- ਸੂਬੇ ਵਿੱਚ ‘ਸੁਚੱਜਾ ਸ਼ਾਸਨ, ਮੁਫ਼ਤ ਰਾਸ਼ਨ’ ਦੀ ਗਾਰੰਟੀ ਨੂੰ ਅਮਲੀਜਾਮਾ ਪਹਿਨਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਲੋਕਾਂ ਨੂੰ ਘਰ-ਘਰ ਜਾ ਕੇ ਰਾਸ਼ਨ ਮੁਹੱਈਆ ਕਰਵਾਉਣ ਦੀ ਸਹੂਲਤ ਸ਼ੁਰੂ ਕਰਨ ਨਾਲ ਪੰਜਾਬ ਦੇਸ਼ ਵਿੱਚ ਚਾਨਣ-ਮੁਨਾਰਾ ਬਣ ਕੇ ਉਭਰੇਗਾ। ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੂਰੇ ਸੂਬੇ ਲਈ ਅੱਜ ਇਤਿਹਾਸਕ ਦਿਨ ਹੈ ਕਿਉਂਕਿ ਸੂਬੇ ਵਿੱਚ ਨਵੇਂ ਇਨਕਲਾਬ ਦੀ ਸ਼ੁਰੂਆਤ ਹੋ ਗਈ ਹੈ। ਉਨ੍ਹਾਂ ਕਿਹਾ, “ਜਦੋਂ ਤੋਂ ਮੈਂ ਅਹੁਦਾ ਸੰਭਾਲਿਆ ਹੈ, ਹਰ ਦੂਜੇ ਜਾਂ ਤੀਜੇ ਦਿਨ ਪੰਜਾਬ ਵਿੱਚ ਖੁਸ਼ਖਬਰੀ ਦੇਖਣ ਨੂੰ ਮਿਲ ਰਹੀ ਹੈ। ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਅਤੇ ਮੁਫ਼ਤ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ, ਨੌਜਵਾਨਾਂ ਨੂੰ ਨੌਕਰੀਆਂ ਮਿਲ ਰਹੀਆਂ ਹਨ, ਲੋਕਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ। ਮੈਂ ਮਾਣ ਨਾਲ ਕਹਿ ਸਕਦਾ ਹਾਂ ਕਿ ਪੰਜਾਬ ਨੂੰ ਸਹੀ ਮਾਅਨਿਆਂ ਵਿੱਚ ‘ਰੰਗਲਾ ਪੰਜਾਬ’ ਬਣਾਉਣ ਦੀ ਸ਼ੁਰੂਆਤ ਹੋ ਚੁੱਕੀ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਲੋਕਾਂ ਦੀ ਭਲਾਈ ਬਾਰੇ ਨਹੀਂ ਸੋਚਿਆ ਪਰ ਅੱਜ ਹਰ ਕੰਮ ਆਮ ਆਦਮੀ ਦੀ ਭਲਾਈ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਸਿਹਰਾ ਅਰਵਿੰਦ ਕੇਜਰੀਵਾਲ ਜੀ ਨੂੰ ਜਾਂਦਾ ਹੈ, ਜੋ ਆਮ ਲੋਕਾਂ ਨੂੰ ਸਿਆਸਤ ਦਾ ਕੇਂਦਰ ਬਿੰਦੂ ਬਣਾਉਣ ਲਈ ਪ੍ਰੇਰਨਾ ਸਰੋਤ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਘਰ-ਘਰ ਰਾਸ਼ਨ ਦੀ ਨਵੀਂ ਸਕੀਮ ਤਹਿਤ ਇਕ ਕਰੋੜ ਤੋਂ ਵੱਧ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰ ਰਾਸ਼ਨ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਇੱਕ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਦੀ ਮਲਕੀਅਤ ਵਾਲੇ ਗੋਇੰਦਵਾਲ ਪਾਵਰ ਪਲਾਂਟ ਨੂੰ ਖਰੀਦ ਕੇ ਇਤਿਹਾਸ ਰਚਿਆ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਇਹ ਉਲਟਾ ਰੁਝਾਨ ਸ਼ੁਰੂ ਹੋਇਆ ਹੈ ਕਿ ਸਰਕਾਰ ਨੇ ਕੋਈ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ ਜਦੋਂ ਕਿ ਪਹਿਲਾਂ ਸਰਕਾਰਾਂ ਆਪਣੀਆਂ ਜਾਇਦਾਦਾਂ ਚਹੇਤੇ ਵਿਅਕਤੀਆਂ ਨੂੰ ਕੌਡੀਆਂ ਦੇ ਭਾਅ ਵੇਚਦੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਉਂ ਜੋ ਪਛਵਾੜਾ ਕੋਲਾ ਖਾਣ ਤੋਂ ਨਿਕਲਣ ਵਾਲੇ ਕੋਲੇ ਦੀ ਵਰਤੋਂ ਸਰਕਾਰੀ ਥਰਮਲ ਪਲਾਂਟਾਂ ਲਈ ਹੀ ਕੀਤੀ ਜਾ ਸਕਦੀ ਹੈ, ਇਸ ਲਈ ਪਾਵਰ ਪਲਾਂਟ ਦੀ ਖਰੀਦ ਨਾਲ ਇਸ ਕੋਲੇ ਨੂੰ ਬਿਜਲੀ ਪੈਦਾ ਕਰਨ ਲਈ ਵਰਤੋਂ ਵਿੱਚ ਲਿਆਂਦਾ ਜਾ ਸਕਦਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਵੇਰਕਾ ਛੇਤੀ ਹੀ ਦੇਸ਼ ਭਰ ਵਿੱਚ ਕਾਰੋਬਾਰ ਫੈਲਾਏਗਾ ਅਤੇ ਪਹਿਲੀ ਵਾਰ ਦਿੱਲੀ ਵਿੱਚ ਵੇਰਕਾ ਆਊਟਲੈੱਟ ਖੋਲ੍ਹੇ ਜਾਣਗੇ ਜਿਸ ਲਈ ਸਰਕਾਰ ਨੇ ਇਜਾਜ਼ਤ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹੁਣ ਸੂਬਾ ਸਰਕਾਰ ਕੋਲਕਾਤਾ ਵਿੱਚ ਵੀ ਆਪਣੇ ਆਉਟਲੈਟ ਖੋਲ੍ਹੇਗੀ ਅਤੇ ਇਸ ਦਾ ਇਕੋ-ਇਕ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦੇ ਕਿਸਾਨਾਂ ਨੂੰ ਇਸ ਦਾ ਵੱਧ ਤੋਂ ਵੱਧ ਲਾਭ ਮਿਲੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬੇ ਦੇ ਹਰੇਕ ਨਾਗਰਿਕ ਨੂੰ ਹੋਰ ਵਧੇਰੇ ਤਾਕਤ ਪ੍ਰਦਾਨ ਕਰੇਗਾ ਅਤੇ ਸੂਬੇ ਵਿੱਚ ਤਰੱਕੀ ਤੇ ਖੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਆਲਮੀ ਪੱਧਰ ਦੇ ਕਾਰੋਬਾਰੀ ਸੂਬੇ ਵਿੱਚ ਨਿਵੇਸ਼ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਪਿਛਲੇ 20 ਮਹੀਨਿਆਂ ਤੋਂ ਵੱਧ ਸਮੇਂ ਦੌਰਾਨ ਟਾਟਾ ਸਟੀਲ ਸਮੇਤ ਕੁਝ ਵੱਡੀਆਂ ਕੰਪਨੀਆਂ ਨੇ ਸੂਬੇ ਵਿੱਚ ਨਿਵੇਸ਼ ਕਰਨ ਲਈ ਜ਼ਮੀਨੀ ਪੱਧਰ ਉਤੇ ਕੰਮ ਸ਼ੁਰੂ ਕਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਮੋਹਰੀ ਅਤੇ ‘ਰੰਗਲਾ ਪੰਜਾਬ’ ਬਣਾਉਣ ਦੀ ਦਿਸ਼ਾ ਵਿੱਚ ਇਹ ਉਸਾਰੂ ਕਦਮ ਹੈ। ਮੁੱਖ ਮੰਤਰੀ ਨੇ ਵਿਅੰਗ ਕਰਦਿਆਂ ਕਿਹਾ ਕਿ ਸੂਬੇ ਦੇ ਇਕ ਸਾਬਕਾ ਵਿੱਤ ਮੰਤਰੀ ਨੇ ਨੌਂ ਸਾਲਾਂ ਤੱਕ ਸੂਬੇ ਦਾ ਖਜ਼ਾਨਾ ਖਾਲੀ ਹੋਣ ਦੀ ਬਿਆਨਬਾਜ਼ੀ ਕਰਕੇ ਟਾਈਮ ਟਪਾ ਦਿੱਤਾ ਜਿਸ ਨਾਲ ਸੂਬੇ ਦੇ ਵਿਕਾਸ ਨੂੰ ਢਾਹ ਲੱਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਇਕ-ਇਕ ਪੈਸਾ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਖਰਚਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਰਕਾਰੀ ਖਜ਼ਾਨੇ ਵਿੱਚ ਚੋਰੀ-ਮੋਰੀਆਂ ਬੰਦ ਕਰ ਦਿੱਤੀਆਂ ਹਨ ਤਾਂ ਜੋ ਇਕ-ਇਕ ਪੈਸਾ ਸੂਝ-ਬੂਝ ਨਾਲ ਲੋਕਾਂ ਦੀ ਭਲਾਈ ਉਤੇ ਖਰਚਿਆ ਜਾ ਸਕੇ। ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ 'ਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੀ ਇਸ ਡਰਾਮੇਬਾਜ਼ੀ ਤੇ ਪਖੰਡਬਾਜ਼ੀ ਦਾ ਅਸਲੀ ਨਾਂ ‘ਪਰਿਵਾਰ ਬਚਾਓ ਯਾਤਰਾ’ ਹੈ। ਉਨ੍ਹਾਂ ਨੇ ਅਕਾਲੀ ਆਗੂਆਂ ਨੂੰ ਇਹ ਦੱਸਣ ਦੀ ਚੁਣੌਤੀ ਦਿੱਤੀ ਕਿ 15 ਸਾਲ ਸੂਬੇ ਨੂੰ ਅੰਨ੍ਹੇਵਾਹ ਲੁੱਟਣ ਤੋਂ ਬਾਅਦ ਉਹ ਹੁਣ ਕਿਸ ਤੋਂ ਸੂਬੇ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਹੈ ਅਤੇ ਪੰਜਾਬੀਆਂ ਦੇ ਹਿਰਦਿਆਂ ਨੂੰ ਗਹਿਰੀ ਠੇਸ ਪਹੁੰਚਾਈ ਹੈ ਅਤੇ ਇੱਥੋਂ ਕਿ ਅਕਾਲੀ ਸੂਬੇ ਅੰਦਰ ਮਾਫੀਏ ਦੀ ਪੁਸ਼ਤਪਨਾਹੀ ਕਰਦੇ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਅਕਾਲੀਆਂ ਅਤੇ ਬਾਦਲ ਪਰਿਵਾਰ ਦੇ ਦੋਗਲੇ ਕਿਰਦਾਰ ਤੋਂ ਭਲੀ-ਭਾਂਤ ਜਾਣੂ ਹਨ, ਜਿਸ ਕਾਰਨ ਹੁਣ ਇਨ੍ਹਾਂ ਦੀ ਨੌਟੰਕੀਆਂ ਨਹੀਂ ਚੱਲਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਲੋਕ ਅਕਾਲੀ ਦਲ ਦੇ ਦੋਹਰੇ ਕਿਰਦਾਰ ਕਦੇ ਨਹੀਂ ਭੁੱਲ ਸਕਦੇ ਕਿਉਂਕਿ ਇਨ੍ਹਾਂ ਨੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਣ ਦਿੱਤੀ ਸੀ। ਉਨ੍ਹਾਂ ਕਿਹਾ ਕਿ ਅਕਾਲੀ ਲੀਡਰਸ਼ਿਪ ਦੇ ਹੱਥ ਪੰਜਾਬ ਅਤੇ ਪੰਜਾਬੀਆਂ ਦੇ ਖੂਨ ਨਾਲ ਰੰਗੇ ਹੋਏ ਹਨ। ਉਨ੍ਹਾਂ ਕਿਹਾ ਕਿ ਲੋਕ ਅਕਾਲੀਆਂ ਦੇ ਗੁਨਾਹਾਂ ਨੂੰ ਕਦੇ ਮੁਆਫ ਨਹੀਂ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਲੋਕ ਇਨ੍ਹਾਂ ਨੂੰ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਹਰਾ ਕੇ ਕਰੜਾ ਸਬਕ ਸਿਖਾਉਣ। ਮੁੱਖ ਮੰਤਰੀ ਨੇ ਕਿਹਾ ਕਿ ਹਾਰ ਦਾ ਮੂੰਹ ਦੇਖ ਚੁੱਕੇ ਸੁਖਬੀਰ, ਬਾਜਵਾ, ਵੜਿੰਗ, ਮਜੀਠੀਆ ਅਤੇ ਅਜਿਹੇ ਕਈ ਹੋਰ ਆਗੂਆਂ ਦਾ ਨਵਾਂ ‘ਬੇਰੋਜ਼ਗਾਰ ਵਰਗ’ ਪੈਦਾ ਹੋਇਆ ਹੈ, ਜਿਨ੍ਹਾਂ ਨੂੰ ਨਖਿੱਧ ਕਾਰਗੁਜ਼ਾਰੀ ਕਾਰਨ ਲੋਕਾਂ ਨੇ ਸੱਤੇ ਦੇ ਅਖਾੜੇ ਵਿੱਚੋਂ ਉਖਾੜ ਦਿੱਤਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਆਗੂ ਉਨ੍ਹਾਂ ਨਾਲ ਈਰਖਾ ਕਰਦੇ ਹਨ ਕਿਉਂਕਿ ਉਹ ਇਕ ਸਧਾਰਨ ਪਰਿਵਾਰ ਨਾਲ ਸਬੰਧਤ ਹਨ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਹਮੇਸ਼ਾ ਇਹ ਵਿਸ਼ਵਾਸ ਸੀ ਕਿ ਉਨ੍ਹਾਂ ਕੋਲ ਰਾਜ ਕਰਨ ਦਾ ਇਲਾਹੀ ਹੱਕ ਹੈ ਜਿਸ ਕਾਰਨ ਉਨ੍ਹਾਂ ਨੂੰ ਹੁਣ ਇਹ ਹਜ਼ਮ ਨਹੀਂ ਹੋ ਰਿਹਾ ਕਿ ਇੱਕ ਆਮ ਆਦਮੀ ਸੂਬੇ ਨੂੰ ਇੰਨੇ ਵਧੀਆ ਢੰਗ ਨਾਲ ਕਿਵੇਂ ਚਲਾ ਰਿਹਾ ਹੈ। ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਆਉਣ ਵਾਲੀਆਂ ਆਮ ਚੋਣਾਂ ਵਿੱਚ ਲੋਕ ਸਭਾ ਦੀਆਂ ਸਾਰੀਆਂ 13 ਸੀਟਾਂ ਉਨ੍ਹਾਂ ਦੀ ਝੋਲੀ ਪਾ ਕੇ ਹੋਰਨਾਂ ਲਈ ਚਾਨਣ ਮੁਨਾਰਾ ਬਣ ਕੇ ਉਭਰੇਗਾ। ਉਨ੍ਹਾਂ ਕਿਹਾ ਕਿ ਇਸ ਮਹੀਨੇ ਦੇ ਅੰਤ ਤੱਕ ਪੰਜਾਬ ਤੇ ਚੰਡੀਗੜ੍ਹ ਦੀਆਂ ਲੋਕ ਸਭਾ ਸੀਟਾਂ ਦੇ ਸਾਰੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਬੇਮਿਸਾਲ ਕੰਮ ਕੀਤੇ ਹਨ, ਇਸ ਲਈ ਲੋਕ ਇੱਕ ਵਾਰ ਫਿਰ ਉਨ੍ਹਾਂ ਦੇ ਨਾਲ ਖੜ੍ਹੇ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿਚ 13-0 ਨਾਲ ਇਤਿਹਾਸ ਰਚਿਆ ਜਾਵੇਗਾ ਅਤੇ ਇਹ 13 ਸੀਟਾਂ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੇ ਹੱਕ ਵਿਚ ਲੋਕਾਂ ਦਾ ਫਤਵਾ ਹੋਵੇਗਾ ਜਦਕਿ ਵਿਰੋਧੀ ਧਿਰ ਦੇ ਪੰਜਾਬ ਵਿਰੋਧੀ ਸਟੈਂਡ ਨੂੰ ਲੋਕ ਪੂਰੀ ਤਰ੍ਹਾਂ ਨਕਾਰ ਦੇਣਗੇ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਾਰੇ ਗੈਰ-ਭਾਜਪਾ ਸ਼ਾਸਿਤ ਸੂਬਿਆਂ ਵਿਰੁੱਧ ਬੇਰੁਖੀ ਵਾਲਾ ਰਵੱਈਆ ਅਪਣਾਇਆ ਹੋਇਆ ਹੈ ਅਤੇ ਉਹ ਸਾਨੂੰ ਕੰਮ ਨਹੀਂ ਕਰਨ ਦੇ ਰਹੀ। ਉਨ੍ਹਾਂ ਕਿਹਾ ਕਿ ਨਾ ਤਾਂ ਅਕਾਲੀਆਂ ਕੋਲ ਅਤੇ ਨਾ ਹੀ ਕਾਂਗਰਸ ਕੋਲ ਸੂਬੇ ਲਈ ਕੋਈ ਉਸਾਰੂ ਪ੍ਰੋਗਰਾਮ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿਰੋਧੀ ਮਾਨਸਿਕਤਾ ਰੱਖਦੀ ਹੈ, ਜਿਸ ਕਰਕੇ ਦੇਸ਼ ਵਿੱਚ ਕਾਲੇ ਖੇਤੀ ਕਾਨੂੰਨ ਬਣਾਏ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਵੀ ਇਹੀ ਰਵੱਈਆ ਜਾਰੀ ਹੈ ਅਤੇ ਕੇਂਦਰ ਨੇ ਪੰਜਾਬ ਦੀਆਂ ਵੱਖ-ਵੱਖ ਸਕੀਮਾਂ ਦੇ ਫੰਡ ਰੋਕ ਰੱਖੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਵਿੱਚ ਯੋਗ ਨੌਜਵਾਨਾਂ ਨੂੰ 40,000 ਤੋਂ ਵੱਧ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਪਾਰਦਰਸ਼ੀ ਵਿਧੀ ਅਪਣਾਈ ਗਈ ਹੈ, ਜਿਸ ਕਾਰਨ ਹੁਣ ਤੱਕ ਇੱਕ ਵੀ ਨਿਯੁਕਤੀ ਨੂੰ ਕਿਸੇ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪਿਛਲੇ 75 ਸਾਲਾਂ ਤੋਂ ਕਦੇ ਵੀ ਜਨਤਕ ਵੰਡ ਪ੍ਰਣਾਲੀ ਰਾਹੀਂ ਰਾਸ਼ਨ ਲਾਭਪਾਤਰੀਆਂ ਤੱਕ ਨਹੀਂ ਪਹੁੰਚਿਆ। ਉਨ੍ਹਾਂ ਕਿਹਾ ਕਿ ਜੇਕਰ 100 ਕਿਲੋ ਰਾਸ਼ਨ ਭੇਜਿਆ ਜਾਂਦਾ ਸੀ ਤਾਂ ਲੋਕਾਂ ਤੱਕ 15 ਕਿਲੋ ਹੀ ਪਹੁੰਚਦਾ ਸੀ ਅਤੇ ਇਹ ਮੰਦਭਾਗੀ ਗੱਲ ਹੈ ਕਿ ਕਿਸੇ ਨੇ ਵੀ ਰਾਸ਼ਨ ਚੋਰੀ ਦੀ ਜਾਂਚ ਨਹੀਂ ਕੀਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਲਈ ਆਉਂਦੇ ਰਹੇ ਰਾਸ਼ਨ ਨੂੰ ਸਿਆਸੀ ਪਾਰਟੀਆਂ ਅਤੇ ਉਨ੍ਹਾਂ ਦੇ ਆਗੂਆਂ ਨੇ ਲੁੱਟਿਆ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਲੋਕਾਂ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਦੀ ਸ਼ੁਰੂਆਤ ਨਾਲ ਅੱਜ ਤੋਂ ਪੰਜਾਬ ਵਿੱਚ ਰਾਸ਼ਨ ਦੀ ਚੋਰੀ ਬੰਦ ਹੋ ਜਾਵੇਗੀ ਅਤੇ ਅੱਜ ਤੋਂ ਲਾਭਪਾਤਰੀਆਂ ਨੂੰ ਇਸ ਸਕੀਮ ਦਾ ਪੂਰਾ ਲਾਭ ਉਨ੍ਹਾਂ ਦੀਆਂ ਬਰੂਹਾਂ ‘ਤੇ ਮਿਲੇਗਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਸ਼ੁਰੂ ਕੀਤੀ ਗਈ ਇਸ ਨਵੀਂ ਸਕੀਮ ਤਹਿਤ ਹੁਣ ਸਭ ਤੋਂ ਵਧੀਆ ਕਣਕ ਦਾ ਆਟਾ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਹਾਲਾਂਕਿ ਦਿੱਲੀ ਸਰਕਾਰ ਨੇ ਇਸ ਯੋਜਨਾ ਨੂੰ ਲਾਗੂ ਕਰਨ ਦੀ ਯੋਜਨਾ ਬਣਾਈ ਸੀ ਪਰ ਕੇਂਦਰ ਸਰਕਾਰ ਨੇ ਇਸ ਕਦਮ ਦੇ ਰਾਹ ਵਿੱਚ ਅੜਿੱਕਾ ਲਾ ਦਿੱਤਾ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਮਾਤਮਾ ਦੀ ਕਿਰਪਾ ਨਾਲ ਪੰਜਾਬ ਵਿੱਚ ਇਹ ਸਕੀਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਪੂਰਾ ਦੇਸ਼ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੀ ਤਰਜ਼ ‘ਤੇ ਇਹ ਸਕੀਮ ਦੇਸ਼ ਭਰ ਵਿੱਚ ਅਪਣਾਏਗਾ। ਅਰਵਿੰਦ ਕੇਜਰੀਵਾਲ ਨੇ ਵੱਖ-ਵੱਖ ਲੋਕ ਪੱਖੀ ਪਹਿਲਕਦਮੀਆਂ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਦੀ ਵੀ ਸ਼ਲਾਘਾ ਕੀਤੀ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 75 ਸਾਲਾਂ ਵਿੱਚ ਨਾ ਤਾਂ ਅਕਾਲੀਆਂ ਨੇ ਅਤੇ ਨਾ ਹੀ ਕਾਂਗਰਸ ਨੇ ਲੋਕਾਂ ਦੀ ਭਲਾਈ ਲਈ ਇੱਕ ਵੀ ਕਦਮ ਚੁੱਕਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਇਮਾਨਦਾਰ ਸਰਕਾਰ ਨੇ ਇੱਕ-ਇੱਕ ਪੈਸਾ ਪੂਰੀ ਸੂਝ ਨਾਲ ਆਮ ਆਦਮੀ ਦੀ ਭਲਾਈ ਲਈ ਵਰਤਿਆ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਹਰ ਖੇਤਰ ਵਿੱਚ ਵੱਡੇ ਪੱਧਰ 'ਤੇ ਵਿਕਾਸ ਕਰ ਰਿਹਾ ਹੈ ਅਤੇ ਜਲਦੀ ਹੀ ਇਹ ਦੇਸ਼ ਦਾ ਮੋਹਰੀ ਸੂਬਾ ਬਣ ਜਾਵੇਗਾ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ਨੇ ਨਵੀਂ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਹੈ ਅਤੇ ਲੋਕ ਇਸ ਦਾ ਵਿਆਪਕ ਲਾਭ ਲੈ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਗਾਮੀ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਦਾ ਸਾਥ ਦੇਣ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਵੀ ਲੋਕ ਭਲਾਈ ਦੇ ਕੰਮ ਇਸੇ ਤਰ੍ਹਾਂ ਜਾਰੀ ਰਹਿਣ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਯਕੀਨੀ ਬਣਾਉਣਾ ਸਮੇਂ ਦੀ ਲੋੜ ਹੈ ਕਿ ਸੂਬੇ ਦੇ ਲੋਕਾਂ ਨੂੰ ਇਹਨਾਂ ਪਹਿਲਕਦਮੀਆਂ ਦਾ ਭਰਪੂਰ ਲਾਭ ਮਿਲੇ।

Punjab Bani 11 February,2024
ਕੰਪਿਊਟਰ ਹੁਣ ਪੰਜਾਬੀ ਭਾਸ਼ਾ ਵਿੱਚ ਟਾਈਪਿੰਗ ਸਮੇਂ ਵੀ ਵਿਖਾਵੇਗਾ ਸੰਭਾਵਿਤ ਪੂਰੇ ਵਾਕ: ਪੰਜਾਬੀ ਯੂਨੀਵਰਸਿਟੀ ਨੇ ਵਿਕਸਿਤ ਕੀਤੀ ਪ੍ਰਣਾਲ਼ੀ

ਕੰਪਿਊਟਰ ਹੁਣ ਪੰਜਾਬੀ ਭਾਸ਼ਾ ਵਿੱਚ ਟਾਈਪਿੰਗ ਸਮੇਂ ਵੀ ਵਿਖਾਵੇਗਾ ਸੰਭਾਵਿਤ ਪੂਰੇ ਵਾਕ: ਪੰਜਾਬੀ ਯੂਨੀਵਰਸਿਟੀ ਨੇ ਵਿਕਸਿਤ ਕੀਤੀ ਪ੍ਰਣਾਲ਼ੀ -ਕੰਪਿਊਟਰ ਉੱਤੇ ਗੁਰਮਖੀ ਲਿਪੀ ਵਿੱਚ ਟਾਈਪ ਕਰਦਿਆਂ ਬਚੇਗਾ ਸਮਾਂ -ਵਿਕਸਿਤ ਪ੍ਰਣਾਲ਼ੀ ਓਪਨ ਸੋਰਸ ਵਜੋਂ ਇੰਟਰਨੈੱਟ ਉੱਤੇ ਕਰਵਾਈ ਗਈ ਹੈ ਮੁਫ਼ਤ ਉਪਲਬਧ ਪਟਿਆਲਾ, 11 ਫਰਵਰੀ -- ਪੰਜਾਬੀ ਯੂਨੀਵਰਸਿਟੀ ਦੇ ਕੰਪਿਊਟਰ ਵਿਗਿਆਨ ਵਿਭਾਗ ਦੀ ਇੱਕ ਤਾਜ਼ਾ ਖੋਜ ਰਾਹੀਂ ਇੱਕ ਪ੍ਰਣਾਲ਼ੀ ਵਿਕਸਿਤ ਕੀਤੀ ਗਈ ਹੈ ਜਿਸ ਤਹਿਤ ਇੰਟਰਨੈੱਟ/ਕੰਪਿਊਟਰ ਉੱਤੇ ਗੁਰਮੁਖੀ ਲਿਪੀ ਦੀ ਟਾਈਪਿੰਗ ਸਮੇਂ ਸੁਝਾਅ ਵਜੋਂ ਢੁਕਵੇਂ ਸੰਪੂਰਨ ਵਾਕ ਪ੍ਰਦਰਸਿ਼ਤ ਹੋਣਗੇ। ਇਸ ਪ੍ਰਣਾਲ਼ੀ ਰਾਹੀਂ ਵਰਤੋਂਕਾਰ ਆਪਣੇ ਸੰਬੰਧਤ ਵਿਸ਼ੇ ਦੇ ਵਿਸਥਾਰ ਅਤੇ ਪ੍ਰਗਟਾਅ ਲਈ ਅਨੁਕੁਲ ਵੱਖ-ਵੱਖ ਤਰ੍ਹਾਂ ਦੇ ਵਾਕ ਤੁਰੰਤ ਲੱਭ ਸਕਣ ਦੇ ਯੋਗ ਹੋਣਗੇ। ਕੋਈ ਵੀ ਵਰਤੋਂਕਾਰ ਜਦੋਂ ਇਸ ਪ੍ਰਣਾਲ਼ੀ ਤਹਿਤ ਕੰਪਿਊਟਰ ਉੱਤੇ ਵਾਕ ਲਿਖਣਾ ਆਰੰਭ ਕਰੇਗਾ ਤਾਂ ਇਹ ਪ੍ਰਣਾਲ਼ੀ ਉਸ ਵਰਤੋਂਕਾਰ ਦੇ ਸੰਬੰਧਤ ਵਿਸ਼ੇ ਦੇ ਅਨੁਕੂਲ ਪੂਰੇ ਸੰਭਾਵਿਤ ਵਾਕ ਦਾ ਸੁਝਾਅ ਉਸ ਸਾਹਮਣੇ ਪੇਸ਼ ਕਰੇਗੀ ਜਿਸ ਉੱਤੇ ਕਲਿੱਕ ਕਰਦਿਆਂ ਉਹ ਤੁਰੰਤ ਪੂਰਾ ਵਾਕ ਪ੍ਰਾਪਤ ਕਰ ਸਕੇਗਾ। ਜਿ਼ਕਰਯੋਗ ਹੈ ਕਿ ਅੱਜਕਲ੍ਹ ਵੱਖ-ਵੱਖ ਪੇਸਿ਼ਆਂ ਵਿੱਚ ਰੋਜ਼ਾਨਾ ਅਤੇ ਫੌਰੀ ਤੌਰ ਉੱਤੇ ਲਿਖਤਾਂ ਲੋੜੀਂਦੀਆਂ ਹਨ, ਜਿੱਥੇ ਵਿਸ਼ੇ ਦੇ ਪ੍ਰਗਟਾਅ ਅਤੇ ਵਿਸਥਾਰ ਲਈ ਇੰਟਰਨੈੱਟ ਦੇ ਸਹਾਰੇ ਵਾਕ ਸਿਰਜਣਾ ਦਾ ਰੁਝਾਨ ਅੱਜਕਲ੍ਹ ਲੋਕਪ੍ਰਿਯ ਹੁੰਦਾ ਜਾ ਰਿਹਾ ਹੈ। ਵਰਤੋਂਕਾਰ ਆਪਣੇ ਸਮੇਂ ਦੀ ਬੱਚਤ ਅਤੇ ਸੌਖ ਲਈ ਅਜਿਹੀਆਂ ਵਿਧੀਆਂ ਦਾ ਇਸਤੇਮਾਲ ਕਰਦੇ ਹਨ। ਇਹ ਖੋਜ ਖੋਜਾਰਥੀ ਗੁਰਜੋਤ ਸਿੰਘ ਮਾਹੀ ਵੱਲੋਂ ਡਾ. ਅਮਨਦੀਪ ਵਰਮਾ ਦੀ ਨਿਗਰਾਨੀ ਵਿੱਚ ਕੀਤੀ ਗਈ ਹੈ। ਇਸ ਖੋਜ ਉੱਤੇ ਅਧਾਰਿਤ ਖੋਜ-ਪੱਤਰ ਨੂੰ ਕੇਰਲਾ ਦੇ ਕੋਜ਼ੀਕੋਡੇ ਵਿੱਚ ‘ਇੰਜਨੀਅਰਿੰਗ ਦੇ ਨਵੇਂ ਉੱਭਰਦੇ ਰੁਝਾਨ’ ਵਿਸ਼ੇ ਉੱਤੇ ਹੋਈ ਹੋਈ ਅੰਤਰ-ਰਾਸ਼ਟਰੀ ਕਾਨਫ਼ਰੰਸ ਦੌਰਾਨ ‘ਸਰਵੋਤਮ ਖੋਜ-ਪੱਤਰ’ ਦਾ ਸਨਮਾਨ ਵੀ ਹਾਸਿਲ ਹੋ ਚੁੱਕਿਆ ਹੈ। ਮੁੱਢਲੇ ਪੜਾਅ ਉੱਤੇ ਖੇਡਾਂ ਦੇ ਖੇਤਰ ਨਾਲ਼ ਸੰਬੰਧਤ ਸਮੱਗਰੀ ਨੂੰ ਅਧਾਰ ਬਣਾ ਕੇ ਇਸ ਪ੍ਰਣਾਲ਼ੀ ਨੂੰ ਓਪਨ-ਸੋਰਸ ਵਜੋਂ ਇੰਟਰਨੈੱਟ ਉੱਤੇ ਮੁਫ਼ਤ ਉਪਲਬਧ ਕਰਵਾਇਆ ਗਿਆ ਹੈ। ਨਿਗਰਾਨ ਡਾ. ਅਮਨਦੀਪ ਵਰਮਾ ਨੇ ਦੱਸਿਆ ਕਿ ਸੰਭਾਵਿਤ ਵਾਕਾਂ ਦੇ ਅਜਿਹੇ ਸੁਝਾਅ ਲਈ ਅੰਗਰੇਜ਼ੀ ਭਾਸ਼ਾ ਦੇ ਖੇਤਰ ਵਿੱਚ ਬਹੁਤ ਸਾਰਾ ਕਾਰਜ ਹੋ ਚੁੱਕਾ ਹੈ ਪਰ ਸਥਾਨਕ ਬੋਲੀਆਂ ਵਿੱਚ ਹਾਲੇ ਇਸ ਪੱਖੋਂ ਸੀਮਿਤ ਜਿਹਾ ਕਾਰਜ ਹੀ ਹੋਇਆ ਹੈ। ਇਸੇ ਮਕਸਦ ਨਾਲ਼ ਇਸ ਖੋਜ ਵਿੱਚ ਗੁਰਮੁਖੀ ਲਿਪੀ ਦੇ ਹਵਾਲੇ ਨਾਲ਼ ਕੰਮ ਕੀਤਾ ਗਿਆ ਹੈ। ਇਸ ਪ੍ਰਣਾਲ਼ੀ ਲਈ ਲੋੜੀਂਦੇ ਵਾਕ-ਭੰਡਾਰ ਦੀ ਸਿਰਜਣਾ ਕਰਨਾ ਅਤੇ ਲੋੜ ਅਨੁਸਾਰ ਢੁਕਵੀਆਂ ਸ਼ਬਦਾਂ ਦੀਆਂ ਤਰਤੀਬਾਂ ਨੂੰ ਫੌਰੀ ਪਹੁੰਚਯੋਗ ਬਣਾਉਣ ਦੇ ਪੱਖਾਂ ਉੱਤੇ ਇਸ ਖੋਜ ਰਾਹੀਂ ਕੰਮ ਕੀਤਾ ਗਿਆ ਹੈ। ਉਨ੍ਹਾਂ ਇਸ ਖੋਜ ਦੀ ਪ੍ਰਕਿਰਿਆ ਬਾਰੇ ਗੱਲ ਕਰਦਿਆਂ ਦੱਸਿਆ ਕਿ ਸ਼ੁਰੂਆਤੀ ਪੱਧਰ ਉੱਤੇ ਇੱਕ ਖ਼ਬਰਾਂ ਨਾਲ਼ ਸੰਬੰਧਤ ਵੈੱਬਸਾਈਟ ਲਈ ਇੱਕ ‘ਵੈੱਬ-ਕਰਾਅਲਰ’ ਵਿਕਸਿਤ ਕੀਤਾ ਗਿਆ ਜਿਸ ਦਾ ਮਕਸਦ ਇੰਟਰਨੈੱਟ ਉੱਤੇ ਉਪਲਬਧ ਚੰਗੀ ਲੇਖਣੀ ਵਾਲ਼ੀਆਂ ਲਿਖਤਾਂ ਦੀ ਸਮੱਗਰੀ ਨੂੰ ਲੱਭ ਕੇ ਲਿਆਉਣਾ ਅਤੇ ਡੈਟਾ-ਬੇਸ ਵਿਕਸਿਤ ਕਰਨਾ ਸੀ ਤਾਂ ਕਿ ਉਸ ਸਮੱਗਰੀ ਨੂੰ ਲੋੜ ਅਨੁਸਾਰ ਅੱਗੇ ਵਰਤਿਆ ਜਾ ਸਕੇ। ਇਸ ‘ਵੈੱਬ-ਕਰਾਅਲਰ’ ਦੀ ਮਦਦ ਨਾਲ਼ ਖ਼ਬਰ ਦੀਆਂ ਵੱਖ-ਵੱਖ ਵੰਨਗੀਆਂ ਵਾਲ਼ੇ ਇੱਕ ਲੱਖ ਤੋਂ ਵਧੇਰੇ ਖੋਜ-ਆਰਟੀਕਲ ਸਿਰਜੇ ਗਏ ਜੋ ਇਸ ਖੋਜ ਦਾ ਅਧਾਰ ਬਣੇ। ਬਿਹਤਰ ਵਾਕ ਬਣਤਰਾਂ ਨੂੰ ਸੌਖਿਆਂ ਲੱਭਣ ਅਤੇ ਸਿਰਜਣਾ ਕਰਨ ਲਈ ‘ਸੰਟੈਂਸ ਸਰਚ ਐਲਗੋਰਿਦਮ’ ਅਤੇ ‘ਪੈਚਿੰਗ ਸਿਸਟਮ’ ਦਾ ਸਾਫ਼ਟਵੇਅਰ ਬਣਾਇਆ ਗਿਆ। ਫਿਰ ਇਨ੍ਹਾਂ ਵਿਧੀਆਂ ਨਾਲ਼ ਸਿਰਜੀ ਗਈ ਲਿਖਤ-ਸਮੱਗਰੀ ਦੀ ਅੱਗੇ ਦੋ ਪੱਧਰਾਂ ਉੱਤੇ ਪੜਚੋਲ਼ ਕੀਤੀ ਗਈ। ਪਹਿਲੀ ਪੜਚੋਲ਼ ਸ਼ਬਦ ਪੱਧਰ ਉੱਤੇ ਛੇ ਮਿਲੀਅਨ ਤੋਂ ਵਧੇਰੇ ਸ਼ਬਦਾਂ ਅਤੇ 4,40,000 ਤੋਂ ਵੱਧ ਵਾਕਾਂ ਨੂੰ ਵਾਚਿਆ ਗਿਆ। ਇਹ ਪੜਚੋਲ ਗੁਣ ਅਤੇ ਗਿਣਤੀ ਦੋਹਾਂ ਪੱਖਾਂ ਤੋਂ ਕੀਤੀ ਗਈ। ਖੋਜਾਰਥੀ ਗੁਰਜੋਤ ਸਿੰਘ ਮਾਹੀ ਨੇ ਦੱਸਿਆ ਕਿ ਇਸ ਪੜਚੋਲ਼ ਰਾਹੀਂ ਵੱਖ-ਵੱਖ ਤਕਨੀਕੀ ਵਿਧੀਆਂ, ਜੁਗਤਾਂ, ਢੰਗਾਂ ਨਾਲ਼ ਪ੍ਰਯੋਗ ਕਰਦਿਆਂ ਹੋਇਆਂ ਇਸ ਸਿੱਟੇ ਉੱਤੇ ਪੁੱਜਿਆ ਗਿਆ ਕਿ ਕਿਸ ਵਿਧੀ ਨਾਲ਼ ਸਿਰਜੇ ਜਾਂਦੇ ਵਾਕਾਂ ਦੀ ਗੁਣਵੱਤਾ ਵਧੇਰੇ ਸਮਰੱਥ ਹੈ ਜੋ ਮਨੁੱਖ ਵੱਲੋਂ ਸਿਰਜੇ ਜਾਂਦੇ ਵਾਕਾਂ ਨਾਲ਼ ਜਿ਼ਆਦਾ ਮੇਲ ਖਾਂਦੀ ਹੋਵੇ। ਸਭ ਤੋਂ ਵਧੀਆ ਨਤੀਜੇ ਦੇਣ ਵਾਲ਼ੇ ਵਿਧੀਆਂ ਦੇ ਮਾਡਲ ਨੂੰ ਲੱਭ ਕੇ ਵਰਤੋਂ ਕਰਦਿਆਂ ਇਸ ਸਾਫ਼ਟਵੇਅਰ ਨੂੰ ‘ਪੂਰਨ’ ਦਾ ਨਾਮ ਦਿੱਤਾ ਗਿਆ ਜੋ ਵਰਤੋਂਕਾਰਾਂ ਲਈ ਸਭ ਤੋਂ ਵਧੇਰੇ ਵਰਤੋਂਯੋਗ ਅਤੇ ਪਹੁੰਚਯੋਗ ਸਹੀ ਸਿੱਧ ਹੋਇਆ ਹੈ। ਉਨ੍ਹਾਂ ਕਿਹਾ ਇਹ ਖੋਜ ਜਿੱਥੇ ਇੱਕ ਪਾਸੇ ਗੁਰਮੁਖੀ ਲਿਪੀ ਵਿੱਚ ਸੰਭਾਵਿਤ ਵਾਕ ਦੀ ਸਿਰਜਣਾ ਵਾਲ਼ੀ ਆਪਣੀ ਕਿਸਮ ਦੀ ਪਹਿਲੀ ਪ੍ਰਣਾਲ਼ੀ ਵਿਕਸਿਤ ਕਰਨ ਪੱਖੋਂ ਮਹੱਤਵ ਰਖਦੀ ਹੈ, ਉੱਥੇ ਹੀ ਦੂਜੇ ਪਾਸੇ ਇਹ ਹੋਰ ਅਗਲੇਰੀਆਂ ਖੋਜਾਂ ਲਈ ਅਧਾਰ ਬਣਨ ਪੱਖੋਂ ਵੀ ਅਹਿਮ ਹੈ। -ਪੰਜਾਬੀ ਭਾਸ਼ਾ ਨੂੰ ਸਮੇਂ ਦੇ ਹਾਣ ਦੀ ਬਣਾਉਣ ਲਈ ਅਜਿਹੀਆਂ ਖੋਜਾਂ ਦੀ ਹੋਰ ਲੋੜ: ਪ੍ਰੋ. ਅਰਵਿੰਦ ਵਾਈਸ-ਚਾਂਸਲਰ ਪ੍ਰੋ. ਅਰਵਿੰਦ ਨੇ ਇਸ ਖੋਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਅਕਸਰ ਪੰਜਾਬੀ ਭਾਸ਼ਾ ਨੂੰ ਸਮੇਂ ਦੇ ਹਾਣ ਦੀ ਬਣਾਉਣ ਬਾਰੇ ਜੋ ਨੁਕਤਾ ਉਠਾਉਂਦੇ ਹਨ, ਉਸ ਦਾ ਢੁਕਵਾਂ ਤਰੀਕਾ ਇਸ ਤਰ੍ਹਾਂ ਦੀਆਂ ਖੋਜਾਂ ਕਰਨਾ ਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਅਜਿਹੀਆਂ ਖੋਜਾਂ ਲਈ ਢੁਕਵੀਂ ਥਾਂ ਹੈ। ਇਸ ਦਿਸ਼ਾ ਵਿੱਚ ਹੋਰ ਵੀ ਅਗਲੇਰੇ ਪੱਧਰ ਉੱਤੇ ਖੋਜਾਂ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਲਗਾਤਾਰ ਹੋ ਰਹੀ ਚੜ੍ਹਤ ਦੇ ਸਮੇਂ ਵਿੱਚ ਕਿਸੇ ਵੀ ਭਾਸ਼ਾ ਲਈ ਇਸ ਤਰ੍ਹਾਂ ਦੀਆਂ ਪ੍ਰਣਾਲ਼ੀਆਂ ਵਿਕਸਿਤ ਕਰਨਾ ਸਮੇਂ ਦੀ ਲੋੜ ਬਣ ਗਿਆ ਹੈ।

Punjab Bani 11 February,2024
ਬਾਲੀਵੁੱਡ ਅਭਿਨੇਤਾ ਮਿਥੁਨ ਚੱਕਰਵਰਤੀ ਦੀ ਬਿਗੜੀ ਸਿਹਤ : ਹਸਪਤਾਲ ‘ਚ ਕੀਤਾ ਭਰਤੀ

ਬਾਲੀਵੁੱਡ ਅਭਿਨੇਤਾ ਮਿਥੁਨ ਚੱਕਰਵਰਤੀ ਦੀ ਬਿਗੜੀ ਸਿਹਤ : ਹਸਪਤਾਲ ‘ਚ ਕੀਤਾ ਭਰਤੀ ਮੁੰਬਈ, 10 ਫਰਵਰੀ 2024 — 73 ਸਾਲ ਦੇ ਹੋ ਚੁੱਕੇ ਬਾਲੀਵੁੱਡ ਅਭਿਨੇਤਾ ਮਿਥੁਨ ਚੱਕਰਵਰਤੀ ਦੀ ਅਚਾਨਕ ਸਿਹਤ ਬਿਗੜਨ ਕਾਰਨ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦਿੱਗਜ ਅਦਾਕਾਰ ਨੂੰ ਸ਼ਨੀਵਾਰ, 10 ਫਰਵਰੀ ਨੂੰ ਕੋਲਕਾਤਾ ਦੇ ਇੱਕ ਨਿੱਜੀ ਹਸਪਤਾਲ ਦੀ ਐਮਰਜੈਂਸੀ ਯੂਨਿਟ ਵਿੱਚ ਲਿਜਾਇਆ ਗਿਆ। ਸੂਤਰਾਂ ਮੁਤਾਬਕ ਅਭਿਨੇਤਾ ਦੀ ਹਾਲਤ ਠੀਕ ਨਹੀਂ ਸੀ, ਉਨ੍ਹਾਂ ਨੇ ਛਾਤੀ ‘ਚ ਤੇਜ਼ ਦਰਦ ਅਤੇ ਬੇਚੈਨੀ ਦੀ ਸ਼ਿਕਾਇਤ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਜਦੋਂ ਤੋਂ ਅਭਿਨੇਤਾ ਦੇ ਹਸਪਤਾਲ ‘ਚ ਭਰਤੀ ਹੋਣ ਦੀ ਖਬਰ ਆਈ ਹੈ, ਪ੍ਰਸ਼ੰਸਕ ਉਨ੍ਹਾਂ ਦੇ ਠੀਕ ਹੋਣ ਲਈ ਦੁਆਵਾਂ ਕਰ ਰਹੇ ਹਨ। ਫਿਲਹਾਲ ਅਦਾਕਾਰ ਦੇ ਪਰਿਵਾਰ ਵੱਲੋਂ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਕੋਈ ਟਿੱਪਣੀ ਨਹੀਂ ਕੀਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ਵਿੱਚ ਮਿਥੁਨ ਚੱਕਰਵਰਤੀ ਨੂੰ ਸਿਨੇਮਾ ਇੰਡਸਟਰੀ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਦੇਸ਼ ਦੇ ਵੱਕਾਰੀ ਪਦਮ ਭੂਸ਼ਣ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ।

Punjab Bani 10 February,2024
ਅੰਤਰਰਾਜੀ ਲੁਟੇਰਾ ਗਿਰੋਹ ਦੇ ਪੰਜ ਅਪਰਾਧੀ ਪਟਿਆਲਾ ਪੁਲਿਸ ਵੱਲੋਂ ਕਾਬੂ

ਅੰਤਰਰਾਜੀ ਲੁਟੇਰਾ ਗਿਰੋਹ ਦੇ ਪੰਜ ਅਪਰਾਧੀ ਪਟਿਆਲਾ ਪੁਲਿਸ ਵੱਲੋਂ ਕਾਬੂ - ਇਕ ਗੱਡੀ, ਤਿੰਨ ਪਿਸਤੌਲ ਤੇ 20 ਕਾਰਤੂਸ ਬਰਾਮਦ ਪਟਿਆਲਾ, 10 ਫਰਵਰੀ 2024 -- ਪਟਿਆਲਾ ਪੁਲਿਸ ਨੇ ਇੱਕ ਅੰਤਰਰਾਜੀ ਲੁਟੇਰਾ ਗਿਰੋਹ ਦਾ ਪਰਦਾਫਾਸ਼ ਕਰਦਿਆਂ ਰਾਜਪੁਰਾ ਹਾਈਵੇਅ ਤੋਂ ਪੰਜ ਅਪਰਾਧੀਆਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਦੀ ਯੋਜਨਾ ਲੁਧਿਆਣਾ ਅਤੇ ਜਲੰਧਰ ਵਿੱਚ ਸਨਸਨੀਖੇਜ਼ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਸੀ। ਮੁਲਜ਼ਮਾਂ ਖ਼ਿਲਾਫ਼ ਨਵੀਂ ਦਿੱਲੀ ਵਿੱਚ ਧਾਰਾ 307, 395, 392, 382, 379 ਆਈਪੀਸੀ ਅਤੇ ਅਸਲਾ ਐਕਟ ਤਹਿਤ 20 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ। ਮੁਲਜ਼ਮਾਂ ਕੋਲੋਂ ਇੱਕ ਗੱਡੀ, ਤਿੰਨ ਪਿਸਤੌਲ ਅਤੇ 20 ਕਾਰਤੂਸ ਬਰਾਮਦ ਕੀਤੇ ਗਏ ਹਨ। ਮੁਲਜ਼ਮਾਂ ਖ਼ਿਲਾਫ਼ ਰਾਜਪੁਰਾ ਵਿੱਚ ਧਾਰਾ 382, 399, 473 ਆਈਪੀਸੀ ਅਤੇ 25(6) ਆਰਮਜ਼ ਐਕਟ ਸੋਧ ਤਹਿਤ ਕੇਸ ਦਰਜ ਕੀਤਾ ਗਿਆ ਹੈ।

Punjab Bani 10 February,2024
ਪਟਿਆਲਾ ਤੋਂ ਸ਼ੰਭੂ ਟੋਲ ਪਲਾਜਾ ਰਾਹੀਂ ਅੰਬਾਲਾ ਜਾਣ ਵਾਲੀ ਟ੍ਰੈਫਿਕ ਲਈ 10 ਫਰਵਰੀ ਤੋਂ ਬਦਲਵਾਂ ਰੂਟ

ਪਟਿਆਲਾ ਤੋਂ ਸ਼ੰਭੂ ਟੋਲ ਪਲਾਜਾ ਰਾਹੀਂ ਅੰਬਾਲਾ ਜਾਣ ਵਾਲੀ ਟ੍ਰੈਫਿਕ ਲਈ 10 ਫਰਵਰੀ ਤੋਂ ਬਦਲਵਾਂ ਰੂਟ - ਪਟਿਆਲਾ ਤੋਂ ਸ਼ੰਭੂ ਟੋਲ ਪਲਾਜਾ ਰਾਹੀਂ ਅੰਬਾਲਾ ਜਾਣ ਲਈ ਬਦਲਵੇਂ ਰਸਤੇ ਦੀ ਵਰਤੋਂ ਕੀਤੀ ਜਾਵੇ : ਡਿਪਟੀ ਕਮਿਸ਼ਨਰ ਪਟਿਆਲਾ, 10 ਫਰਵਰੀ 2024 -- ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਦੱਸਿਆ ਹੈ ਕਿ ਸੰਯੁਕਤ ਕਿਸਾਨ ਮੋਰਚਾ (ਨਾਨ ਪੁਲਿਟੀਕਲ)ਪੰਜਾਬ ਵੱਲੋਂ 13 ਫਰਵਰੀ ਨੂੰ ਦਿੱਲੀ ਮਾਰਚ ਕਰਨ ਦੇ ਕੀਤੇ ਐਲਾਨ ਦੇ ਮੱਦੇਨਜਰ ਹਰਿਆਣਾ ਪੁਲਿਸ ਨੇ ਪਟਿਆਲਾ ਤੋਂ ਸ਼ੰਭੂ ਟੋਲ ਪਲਾਜਾ ਰਾਹੀਂ ਅੰਬਾਲਾ ਜਾਣ ਵਾਲੀ ਟ੍ਰੈਫਿਕ ਨੂੰ ਮਿਤੀ 10 ਫਰਵਰੀ ਦੀ ਸਵੇਰ ਤੋਂ ਬਦਲਵੇਂ ਰਸਤੇ ਤੋਂ ਆਉਣ ਲਈ ਕਿਹਾ ਹੈ। ਅੰਬਾਲਾ ਦੇ ਐਸ.ਐਸ.ਪੀ ਵੱਲੋਂ ਲਿਖੇ ਪੱਤਰ ਦੇ ਹਵਾਲੇ ਨਾਲ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਅੰਬਾਲਾ ਪੁਲਿਸ ਵਲੋਂ ਅੰਬਾਲਾ-ਦਿੱਲੀ ਆਉਣ ਵਾਲੀ ਟ੍ਰੈਫਿਕ ਨੂੰ ਬਦਲਵੇਂ ਰੂਟ ਨੂੰ ਅਪਨਾਉਣ ਦੀ ਸਲਾਹ ਦਿੱਤੀ ਗਈ ਹੈ। ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਸ਼ੰਭੂ ਤੋਂ ਅੰਬਾਲਾ ਵਾਲੀ ਆਵਾਜਾਈ ਨੂੰ ਸ਼ੰਭੂ-ਰਾਜਪੁਰਾ-ਬਨੂੜ ਏਅਰਪੋਰਟ ਰੋਡ-ਡੇਰਾਬਸੀ-ਅੰਬਾਲਾ-ਦਿੱਲੀ ਰੂਟ ਤੋਂ ਇਲਾਵਾ ਸ਼ੰਭੂ-ਰਾਜਪੁਰਾ-ਬਨੂੜ-ਪੰਚਕੂਲਾ-ਨਾਡਾ ਸਾਹਿਬ-ਬਰਵਾਲਾ-ਸਹਿਜਾਦਪੁਰ-ਸਾਹਾ-ਸ਼ਾਹਬਾਦ-ਦਿੱਲੀ ਦਾ ਰੂਟ ਲਿਆ ਜਾ ਸਕਦਾ ਹੈ। ਤੀਜਾ ਰੂਟ ਰਾਜਪੁਰਾ-ਪਟਿਆਲਾ-ਪਿਹੋਵਾ-ਕੁਰੂਕਸ਼ੇਤਰਾ-ਦਿੱਲੀ ਜਾਂ ਚੌਥਾ ਰੂਟ ਰਾਜਪੁਰਾ-ਪਟਿਆਲਾ-ਪਿਹੋਵਾ-152ਡੀ ਐਕਸਪ੍ਰੈਸਵੇਅ-ਰੋਹਤਕ-ਦਿੱਲੀ ਵਾਲਾ ਰਸਤਾ ਅਪਣਾਇਆ ਜਾ ਸਕਦਾ ਹੈ। ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਮਿਤੀ 10 ਫਰਵਰੀ ਤੋਂ ਅਗਲੀ ਸੂਚਨਾ ਤੱਕ ਪਟਿਆਲਾ-ਰਾਜਪੁਰਾ-ਸ਼ੰਭੂ ਰਸਤੇ ਅੰਬਾਲਾ-ਦਿੱਲੀ ਜਾਣ ਵਾਲੇ ਰਾਹਗੀਰਾਂ ਨੂੰ ਉਪਰੋਕਤ ਦਰਸਾਏ ਬਦਲਵੇਂ ਰਸਤੇ ਅਪਣਾਉਣ ਦੀ ਸਲਾਹ ਦਿੱਤੀ ਹੈ ਤਾਂ ਕਿ ਕਿਸੇ ਪ੍ਰੇਸ਼ਾਨੀ ਤੋਂ ਬਚਿਆ ਜਾ ਸਕੇ।

Punjab Bani 10 February,2024
ਪੰਜਾਬ ਸਮੇਤ ਚੰਡੀਗੜ੍ਹ ਵਿਚ ਸਾਰੀਆਂ ਸੀਟਾਂ ’ਤੇ ਉਮੀਦਵਾਰਾਂ ਦਾ ਐਲਾਨ ਕਰੇਗੀ ‘ਆਪ’ : ਕੇਜਰੀਵਾਲ

ਪੰਜਾਬ ਸਮੇਤ ਚੰਡੀਗੜ੍ਹ ਵਿਚ ਸਾਰੀਆਂ ਸੀਟਾਂ ’ਤੇ ਉਮੀਦਵਾਰਾਂ ਦਾ ਐਲਾਨ ਕਰੇਗੀ ‘ਆਪ’ : ਕੇਜਰੀਵਾਲ ਚੰਡੀਗੜ੍ਹ, 10 ਫਰਵਰੀ - ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਐਲਾਨ ਕੀਤਾ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਅਤੇ ਚੰਡੀਗੜ੍ਹ ਦੀ ਇੱਕ ਸੰਸਦੀ ਸੀਟ ਲਈ ਉਮੀਦਵਾਰਾਂ ਦਾ ਐਲਾਨ ਕਰੇਗੀ। ਸ੍ਰੀ ਕੇਜਰੀਵਾਲ ਨੇ ਇਹ ਐਲਾਨ ਅੱਜ ਇਥੇ ਰਾਸ਼ਨ ਦੀ ਘਰ-ਘਰ ਡਿਲੀਵਰੀ ਸ਼ੁਰੂ ਕਰਨ ਲਈ ਕਰਵਾਏ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਕੇਜਰੀਵਾਲ ਨੇ ਕਿਹਾ, ‘ਆਉਣ ਵਾਲੇ 10-15 ਦਿਨਾਂ ਵਿੱਚ ‘ਆਪ’ ਇਨ੍ਹਾਂ ਸਾਰੀਆਂ 14 ਸੀਟਾਂ ‘ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰੇਗੀ। ਕੇਜਰੀਵਾਲ ਨੇ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਜਿਸ ਤਰ੍ਹਾਂ ਤੁਸੀਂ ਦੋ ਸਾਲ ਪਹਿਲਾਂ ਸਾਨੂੰ ਆਸ਼ੀਰਵਾਦ ਦਿੱਤਾ ਸੀ, ਉਸੇ ਤਰ੍ਹਾਂ ਲੋਕ ਸਭਾ ਚੋਣਾਂ ਵਿਚ ਵੀ ਪਾਰਟੀ ਨੂੰ ਇਨ੍ਹਾਂ ਸਾਰੀਆਂ 14 ਸੀਟਾਂ ‘ਤੇ ਜਿਤਾ ਦਿਉ।’ ਦਿੱਲੀ ਦੇ ਮੁੱਖ ਮੰਤਰੀ ਨੇ ਭਗਵੰਤ ਮਾਨ ਸਰਕਾਰ ਦੇ ਪਿਛਲੇ ਦੋ ਸਾਲਾਂ ਦੇ ਕਾਰਜਕਾਲ ਦੀ ਸ਼ਲਾਘਾ ਕੀਤੀ।

Punjab Bani 10 February,2024
STF ਵੱਲੋਂ ਵੱਡੀ ਕਾਰਵਾਈ : ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਹੁੰਦਲ ਦੀ ਜਾਇਦਾਦ ਹੋਵੇਗੀ ਕੁਰਕ

STF ਵੱਲੋਂ ਵੱਡੀ ਕਾਰਵਾਈ : ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਹੁੰਦਲ ਦੀ ਜਾਇਦਾਦ ਹੋਵੇਗੀ ਕੁਰਕ ਚੰਡੀਗੜ੍ਹ- ਨਸ਼ਾ ਤਸਕਰੀ ਦੇ ਮਾਮਲੇ ‘ਚ ਭਗੌੜੇ ਪੰਜਾਬ ਪੁਲਿਸ ਦੇ ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਹੁੰਦਲ ਖ਼ਿਲਾਫ਼ ਸਪੈਸ਼ਲ ਟਾਸਕ ਫੋਰਸ ਵੱਡੀ ਕਾਰਵਾਈ ਕਰਨ ਜਾ ਰਹੀ ਹੈ। ਐਸਟੀਐਫ ਨੇ ਮੁਲਜ਼ਮ ਰਾਜਜੀਤ ਸਿੰਘ ਦੀ 20 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਦੀ ਪਛਾਣ ਕੀਤੀ ਹੈ। ਵਿਭਾਗ ਦੇ ਸੂਤਰਾਂ ਅਨੁਸਾਰ ਇਸ ਸਾਰੀ ਜਾਇਦਾਦ ਨੂੰ ਕੁਰਕ ਕਰਨ ਦੀ ਪ੍ਰਕਿਰਿਆ ਜਲਦੀ ਸ਼ੁਰੂ ਕੀਤੀ ਜਾ ਰਹੀ ਹੈ। ਐਸਟੀਐਫ ਦੀ ਜਾਂਚ ਟੀਮ ਇਸ ਮਾਮਲੇ ਵਿੱਚ ਮੁਲਜ਼ਮਾਂ ਦੀ ਕੁਰਕ ਕੀਤੀ ਜਾਇਦਾਦ ਦੇ ਪੂਰੇ ਵੇਰਵੇ ਕੇਂਦਰੀ ਮੰਤਰਾਲੇ ਦੀ ਕਮੇਟੀ ਦੇ ਸਾਹਮਣੇ ਪੇਸ਼ ਕਰੇਗੀ। ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਇਹ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਦੋਸ਼ੀ ਵਿਦੇਸ਼ ‘ਚ ਫਰਾਰ ਹੋ ਗਿਆ ਹੈ। ਪੰਜਾਬ ਪੁਲਿਸ ਦੀ ਵਿਜੀਲੈਂਸ ਨੇ ਇਹ ਜਾਣਕਾਰੀ ਐਨਆਈਏ ਨੂੰ ਦਿੱਤੀ ਹੈ ਅਤੇ ਮਦਦ ਵੀ ਮੰਗੀ ਹੈ। ਐਸਟੀਐਫ ਵੱਲੋਂ ਐਨਡੀਪੀਐਸ ਐਕਟ ਦੀ ਧਾਰਾ 64ਐਫ ਤਹਿਤ ਕਾਰਵਾਈ ਕਰਦਿਆਂ ਮੁਹਾਲੀ ਸਥਿਤ ਮੁਲਜ਼ਮ ਰਾਜਜੀਤ ਸਿੰਘ ਦੀ ਜਾਇਦਾਦ ਕੁਰਕ ਕਰਨ ਦੀ ਤਿਆਰੀ ਕਰ ਰਹੀ ਹੈ ਜਿਸ ਦੀ ਕੀਮਤ ਕਰੀਬ 4 ਕਰੋੜ ਰੁਪਏ ਦੱਸੀ ਜਾ ਰਹੀ ਹੈ।

Punjab Bani 10 February,2024
ਭਾਰਤੀ ਮੂਲ ਦੇ ਵਿਵੇਕ ਤਨੇਜਾ ਦੀ ਵਿਦੇਸ਼ ਵਿਚ ਕੁੱਟਮਾਰ ਦੌਰਾਨ ਮੌਤ

ਭਾਰਤੀ ਮੂਲ ਦੇ ਵਿਵੇਕ ਤਨੇਜਾ ਦੀ ਵਿਦੇਸ਼ ਵਿਚ ਕੁੱਟਮਾਰ ਦੌਰਾਨ ਮੌਤ ਵਾਸ਼ਿੰਗਟਨ, 10 ਫਰਵਰੀ - ਵਾਸ਼ਿੰਗਟਨ ਦੇ ਰੈਸਟੋਰੈਂਟ ਦੇ ਬਾਹਰ ਲੜਾਈ ਦੌਰਾਨ ਕੁੱਟਮਾਰ ਦਾ ਸ਼ਿਕਾਰ ਹੋਏ ਭਾਰਤੀ ਮੂਲ ਦੇ 41 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ। ਹਾਲ ਹੀ ‘ਚ ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ‘ਤੇ ਹਮਲਿਆਂ ਦੀਆਂ ਕਈ ਚਿੰਤਾਜਨਕ ਘਟਨਾਵਾਂ ਸਾਹਮਣੇ ਆਈਆਂ ਹਨ। ਜਾਂਚਕਰਤਾਵਾਂ ਨੇ ਕਿਹਾ ਕਿ ਅਧਿਕਾਰੀਆਂ ਨੇ 2 ਫਰਵਰੀ ਨੂੰ ਤੜਕੇ 2 ਵਜੇ ਦੇ ਕਰੀਬ ਸ਼ੋਟੋਜ਼ ਰੈਸਟੋਰੈਂਟ ਦੇ ਬਾਹਰ ਘਟਨਾ ਦੀ ਜਾਣਕਾਰੀ ਮਿਲੀ ਅਤੇ ਉਨ੍ਹਾਂ ਨੇ ਫੁੱਟਪਾਥ ‘ਤੇ ਵਿਵੇਕ ਤਨੇਜਾ ਨਾਂ ਦਾ ਭਾਰਤੀ ਮੂਲ ਦਾ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਦੇਖਿਆ। ਉਸ ਨੂੰ ਹਸਪਤਾਲ ਲਿਜਾਇਆ ਗਿਆ। ਵਾਸ਼ਿੰਗਟਨ ਡੀਸੀ ਦੇ ਟੈਲੀਵਿਜ਼ਨ ਸਟੇਸ਼ਨ ਅਨੁਸਾਰ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਤਨੇਜਾ ਅਤੇ ਅਣਪਛਾਤੇ ਵਿਅਕਤੀ ਵਿਚਕਾਰ ਬੋਲ-ਬੁਲਾਰਾ ਲੜਾਈ ਵਿੱਚ ਬਦਲ ਗਿਆ ਅਤੇ ਮੁਲਜ਼ਮ ਨੇ ਤਨੇਜਾ ਨੂੰ ਜ਼ਮੀਨ ‘ਤੇ ਸੁੱਟ ਦਿੱਤਾ ਅਤੇ ਫੁੱਟਪਾਥ ਨਾਲ ਉਸ ਦਾ ਸਿਰ ਮਾਰਿਆ। ਗੰਭੀਰ ਰੂਪ ਨਾਲ ਜ਼ਖਮੀ ਤਨੇਜਾ ਦੀ ਹਸਪਤਾਲ ‘ਚ ਮੌਤ ਹੋ ਗਈ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਮੁਲਜ਼ਮ ਦੀ ਭਾਲ ਕਰ ਰਹੀ ਹੈ। ਮੁਲਜ਼ਮ ਦੀ ਫੁਟੇਜ ਸੀਸੀਟੀਵੀ ਤੋਂ ਹਾਸਲ ਕਰ ਲਈ ਗਈ ਹੈ। ਤਨੇਜਾ ‘ਡਾਇਨਾਮੋ ਟੈਕਨਾਲੋਜੀਜ਼’ ਦੇ ਸਹਿ-ਸੰਸਥਾਪਕ ਅਤੇ ਚੇਅਰਮੈਨ ਸਨ।

Punjab Bani 10 February,2024
ਲੋਕ ਸਭਾ ਚੋਣਾਂ ਤੋਂ ਪਹਿਲਾਂ ਹੋਵੇਗਾ ਸੀ.ਏ.ਏ. ਲਾਗੂ : ਅਮਿਤ ਸ਼ਾਹ

ਲੋਕ ਸਭਾ ਚੋਣਾਂ ਤੋਂ ਪਹਿਲਾਂ ਹੋਵੇਗਾ ਸੀ.ਏ.ਏ. ਲਾਗੂ : ਅਮਿਤ ਸ਼ਾਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਲਗਾਤਾਰ ਤੀਜੀ ਵਾਰ ਬਣੇਗੀ ਸਰਕਾਰ ਦਿੱਲੀ, 10 ਫਰਵਰੀ 2024 - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਨਾਗਰਿਕਤਾ ਸੋਧ ਕਾਨੂੰਨ (ਸੀਏਏ), ਜੋ ਦਸੰਬਰ 2019 ਵਿੱਚ ਸੰਸਦ ਨੇ ਪਾਸ ਕਰ ਦਿੱਤਾ ਸੀ, ਨੂੰ ਆਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਲਾਗੂ ਕੀਤਾ ਜਾਵੇਗਾ। ਸ਼ਾਹ ਨੇ ਕਿਹਾ,‘ਸੀਏਏ ਦੇਸ਼ ਦਾ ਕਾਨੂੰਨ ਹੈ। ਇਸ ਨੂੰ ਯਕੀਨੀ ਤੌਰ ‘ਤੇ ਨੋਟੀਫਾਈ ਕੀਤਾ ਜਾਵੇਗਾ। ਇਸ ਨੂੰ ਚੋਣਾਂ ਤੋਂ ਪਹਿਲਾਂ ਲਾਗੂ ਕਰ ਦਿੱਤਾ ਜਾਵੇਗਾ। ਸ੍ਰੀ ਸ਼ਾਹ ਨੇ ਦਾਅਵਾ ਕੀਤਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ’ਚ ਭਾਜਪਾ ਨੂੰ 370 ਸੀਟਾਂ ਮਿਲਣਗੀਆਂ ਅਤੇ ਉਸ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗਠਜੋੜ (ਐੱਨਡੀਏ) ਨੂੰ 400 ਤੋਂ ਵੱਧ ਸੀਟਾਂ ਮਿਲਣਗੀਆਂ। ਕੇਂਦਰ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਲਗਾਤਾਰ ਤੀਜੀ ਵਾਰ ਸਰਕਾਰ ਬਣੇਗੀ।

Punjab Bani 10 February,2024
SIT ਵੱਲੋਂ ਵੱਡੀ ਕਾਰਵਾਈ: ਬਰਗਾੜੀ ਬੇਅਦਬੀ ਕਾਂਡ ਚੋਂ ਭਗੋੜਾ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਗ੍ਰਿਫ਼ਤਾਰ

SIT ਵੱਲੋਂ ਵੱਡੀ ਕਾਰਵਾਈ: ਬਰਗਾੜੀ ਬੇਅਦਬੀ ਕਾਂਡ ਚੋਂ ਭਗੋੜਾ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਗ੍ਰਿਫ਼ਤਾਰ ਐਸ.ਐਸ.ਪੀ. ਹਰਜੀਤ ਸਿੰਘ ਨੇ ਕੀਤੀ ਪੁਸ਼ਟੀ ਫਰੀਦਕੋਟ, 10 ਫਰਵਰੀ 2024: ਪੰਜਾਬ ਦੇ ਚਰਚਿਤ 2015 ਬਰਗਾੜੀ ਬੇਅਦਬੀ ਮਾਮਲੇ ਵਿੱਚ, ਚਾਰਜਸ਼ੀਟ ਭਗੌੜੇ ਪ੍ਰਦੀਪ ਕਲੇਰ ਨੂੰ SIT ਨੇ ਗੁੜਗਾਓਂ ਤੋਂ ਗ੍ਰਿਫਤਾਰ ਕਰ ਲਿਆ ਹੈ, ਹਾਲਾਂਕਿ ਪਹਿਲਾ ਆਰੋਪੀ ਦੇ ਅਯੁੱਧਿਆ ਵਿੱਚ ਹੋਣ ਦੀ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਐਸਆਈਟੀ ਮੈਂਬਰ ਅਤੇ ਫਰੀਦਕੋਟ ਸੀਆਈਏ ਸਟਾਫ਼ ਇੰਚਾਰਜ ਹਰਬੰਸ ਸਿੰਘ ਆਪਣੀ ਟੀਮ ਨਾਲ ਅਯੁੱਧਿਆ ਪੁੱਜੇ ਸਨ, ਪਰ ਉੱਥੇ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ। ਪਰ ਕੁਝ ਠੋਸ ਸੂਚਨਾ ਜ਼ਰੂਰ ਮਿਲੀ, ਇਸ ਸੂਚਨਾ ਦੇ ਆਧਾਰ 'ਤੇ ਟੀਮ ਨੇ ਦੋਸ਼ੀ ਦੀ ਲੋਕੇਸ਼ਨ ਟਰੇਸ ਕਰਦੇ ਹੋਏ ਦੋਸ਼ੀ ਨੂੰ ਗੁੜਗਾਓਂ ਤੋਂ ਗ੍ਰਿਫਤਾਰ ਕਰ ਲਿਆ, ਜਿਸ ਨੂੰ ਫਰੀਦਕੋਟ ਲਿਆਂਦਾ ਜਾ ਰਿਹਾ ਹੈ, ਗ੍ਰਿਫਤਾਰੀ ਦੀ ਪੁਸ਼ਟੀ ਐਸਐਸਪੀ ਹਰਜੀਤ ਸਿੰਘ ਨੇ ਵੀ ਕੀਤੀ ਹੈ।

Punjab Bani 10 February,2024
ਸਾਬਕਾ ਪ੍ਰਧਾਨ ਮੰਤਰੀਆਂ ਨੂੰ ਮਿਲੇਗਾ ਭਾਰਤ ਰਤਨ : ਮੋਦੀ

ਸਾਬਕਾ ਪ੍ਰਧਾਨ ਮੰਤਰੀਆਂ ਨੂੰ ਮਿਲੇਗਾ ਭਾਰਤ ਰਤਨ : ਮੋਦੀ ਨਵੀਂ ਦਿੱਲੀ, 9 ਫਰਵਰੀ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ, ਪੀਵੀ ਨਰਸਿਮ੍ਹਾ ਰਾਓ ਤੇ ਵਿਗਿਆਨੀ ਐੱਮਐੱਸ ਸਵਾਮੀਨਾਥਨ ਨੂੰ ਭਾਰਤ ਰਤਨ ਦੇਣ ਦਾ ਐਲਾਨ ਕੀਤਾ ਹੈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ‘ਐਕਸ’ ‘ਤੇ ਪੋਸਟ ਰਾਹੀਂ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਚੌਧਰੀ ਚਰਨ ਸਿੰਘ ਨੇ ਆਪਣਾ ਸਾਰਾ ਜੀਵਨ ਕਿਸਾਨਾਂ ਦੇ ਹੱਕਾਂ ਅਤੇ ਉਨ੍ਹਾਂ ਦੀ ਭਲਾਈ ਲਈ ਸਮਰਪਿਤ ਕਰ ਦਿੱਤਾ ਸੀ। ਇਸ ਤਰ੍ਹਾਂ ਉੱਘੇ ਵਿਦਵਾਨ ਅਤੇ ਰਾਜਨੇਤਾ ਵਜੋਂ ਨਰਸਿਮ੍ਹਾ ਰਾਓ ਨੇ ਵੱਖ-ਵੱਖ ਅਹੁਦਿਆਂ ’ਤੇ ਰਹਿੰਦਿਆਂ ਭਾਰਤ ਦੀ ਵਿਆਪਕ ਸੇਵਾ ਕੀਤੀ। ਵਿਗਿਆਨੀ ਐੱਮਐੱਸ ਸਵਾਮੀਨਾਥਨ ਨੂੰ ਉਨ੍ਹਾਂ ਦੇ ਖੇਤੀ ਤੇ ਕਿਸਾਨ ਭਲਾਈ ’ਚ ਅਹਿਮ ਯੋਗਦਾਨ ਲਈ ਸਰਕਾਰ ਭਾਰਤ ਰਤਨ ਦੇ ਰਹੀ ਹੈ।

Punjab Bani 09 February,2024
ਹਲਦਵਾਨੀ ਵਿੱਚ ਭੜਕੀ ਹਿੰਸਾ : 6 ਦੀ ਮੌਤ ਤੇ ਕਈ ਜ਼ਖਮੀ

ਹਲਦਵਾਨੀ ਵਿੱਚ ਭੜਕੀ ਹਿੰਸਾ : 6 ਦੀ ਮੌਤ ਤੇ ਕਈ ਜ਼ਖਮੀ ਉੱਤਰਾਖੰਡ : ਉੱਤਰਾਖੰਡ ਦੇ ਹਲਦਵਾਨੀ ਜ਼ਿਲ੍ਹੇ ਦੇ ਵਨਭੁਲਪੁਰਾ ‘ਚ ਨਾਜਾਇਜ਼ ਕਬਜ਼ੇ ਹਟਾਉਣ ਗਈ ਪੁਲਿਸ ਉਤੇ ਪਥਰਾਅ ਤੋਂ ਬਾਅਦ ਭੜਕੀ ਹਿੰਸਾ ‘ਚ ਕੁੱਲ 6 ਲੋਕਾਂ ਦੀ ਮੌਤ ਹੋ ਗਈ ਹੈ। 250 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਬਨਭੂਲਪੁਰਾ ’ਚ ਪ੍ਰਸ਼ਾਸਨ ਵੱਲੋਂ ਗੈਰਕਾਨੂੰਨੀ ਮਦਰੱਸਾ ਢਾਹੇ ਦੀ ਜਾਣ ਦੀ ਮੁਹਿੰਮ ਮਗਰੋਂ ਹਿੰਸਾ ਭੜਕ ਪਈ ਅਤੇ ਸਥਾਨਕ ਲੋਕਾਂ ਨੇ ਪੁਲਿਸ ਤੇ ਪ੍ਰਸ਼ਾਸਨ ਦੀ ਟੀਮ ’ਤੇ ਪਥਰਾਅ ਕੀਤਾ।  ਭੜਕੀ ਹੋਈ ਭੀੜ ਨੇ ਕਈ ਵਾਹਨ ਵੀ ਸਾੜ ਦਿੱਤੇ।ਇਸ ਮਗਰੋਂ ਪ੍ਰਸ਼ਾਸਨ ਨੇ ਇਲਾਕੇ ’ਚ ਕਰਫਿਊ ਆਇਦ ਕਰ ਦਿੱਤਾ। ਉੱਤਰਾਖੰਡ ਦੇ ਡੀਜੀਪੀ ਅਭਿਨਵ ਕੁਮਾਰ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਗ੍ਰਹਿ ਕੇਂਦਰੀ ਮੰਤਰਾਲੇ ਤੋਂ ਵਾਧੂ ਪੁਲਿਸ ਦੀ ਮੰਗ ਕੀਤੀ ਅਤੇ ਚਾਰ ਵਾਧੂ ਕੇਂਦਰੀ ਦਸਤੇ ਭੇਜੇ ਗਏ ਹਨ। ਤਣਾਅ ਦੇ ਮੱਦੇਨਜ਼ਰ ਜ਼ਿਲ੍ਹੇ ਦੀਆਂ ਸਾਰੀਆਂ ਦੁਕਾਨਾਂ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਹਿੰਸਾ ਪ੍ਰਭਾਵਿਤ ਇਲਾਕੇ ਵਿਚ ਕਰਫਿਊ ਲਗਾ ਦਿੱਤਾ ਗਿਆ ਹੈ। ਨਾਲ ਹੀ ਵਿਕਾਸ ਬਲਾਕ ਦੇ ਸਾਰੇ ਸਕੂਲਾਂ ਨੂੰ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਪੂਰੇ ਹਲਦਵਾਨੀ ਸ਼ਹਿਰ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਦੰਗੇ ਫੈਲਾਉਣ ਵਾਲੇ ਦੋਸ਼ੀਆਂ ਖਿਲਾਫ ਯੂ.ਏ.ਪੀ.ਏ. ਤਹਿਤ ਮਾਮਲਾ ਦਰਜ ਕੀਤਾ ਜਾਵੇਗਾ।

Punjab Bani 09 February,2024
ਪਾਕ ਵਿੱਚ ਚੋਣਾਂ ਲਈ ਅੱਜ ਹੋਈ ਵੋਟਿੰਗ : 4 ਪੁਲਿਸ ਕਰਮਚਾਰੀ ਹਲਾਕ

ਪਾਕ ਵਿੱਚ ਚੋਣਾਂ ਲਈ ਅੱਜ ਹੋਈ ਵੋਟਿੰਗ : 4 ਪੁਲਿਸ ਕਰਮਚਾਰੀ ਹਲਾਕ ਇਸਲਾਮਾਬਾਦ, 8 ਫਰਵਰੀ ਪਾਕਿਸਤਾਨ ’ਚ ਆਮ ਚੋਣਾਂ ਲਈ ਅੱਜ ਵੋਟਿੰਗ ਹੋਈ। ਮੰਨਿਆ ਜਾ ਰਿਹਾ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਪਾਰਟੀ ਇਸ ਚੋਣ ’ਚ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰ ਸਕਦੀ ਹੈ, ਕਿਉਂਕਿ ਉਸ ਨੂੰ ਫੌਜ ਦਾ ਸਮਰਥਨ ਹਾਸਲ ਹੈ। ਵੋਟਿੰਗ ਸਵੇਰੇ 8 ਵਜੇ ਤੋਂ ਸ਼ੁਰੂ ਹੋਈ ਅਤੇ ਸ਼ਾਮ 5 ਵਜੇ ਤੱਕ ਚੱਲੀ। ਇਸ ਦੌਰਾਨ ਅਸ਼ਾਂਤ ਖੈ਼ਬਰ ਪਖ਼ਤੂਨਖਵਾ ‘ਚ ਅਫ਼ਗਾਨਿਸਤਾਨ ਸਰਹੱਦ ਨੇੜੇ ਅੱਜ ਚੋਣ ਸੁਰੱਖਿਆ ਲਈ ਤਾਇਨਾਤ ਸੁਰੱਖਿਆ ਕਰਮਚਾਰੀਆਂ ਦੇ ਵਾਹਨ ‘ਤੇ ਅਣਪਛਾਤੇ ਬੰਦੂਕਧਾਰੀਆਂ ਵੱਲੋਂ ਕੀਤੇ ਬੰਬ ਧਮਾਕੇ ਅਤੇ ਗੋਲੀਬਾਰੀ ‘ਚ 4 ਪੁਲੀਸ ਕਰਮਚਾਰੀ ਮਾਰੇ ਗਏ ਅਤੇ 6 ਹੋਰ ਜ਼ਖ਼ਮੀ ਹੋ ਗਏ।ਇਨ੍ਹਾਂ ਚੋਣਾਂ ਵਿੱਚ ਦੇਸ਼ ਭਰ ਵਿੱਚ ਕੁੱਲ 12,85,85,760 ਵੋਟਰ ਹਨ। ਅੱਜ ਦੇਸ਼ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ। ਵੋਟਿੰਗ ਪੂਰੀ ਹੋਣ ਤੋਂ ਤੁਰੰਤ ਬਾਅਦ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਵੇਗੀ। ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਜੇਲ੍ਹ ‘ਚ ਹੋਣ ਕਾਰਨ ਸਾਬਕਾ ਪ੍ਰਧਾਨ ਮੰਤਰੀ ਸ਼ਰੀਫ ਦੀ ਪਾਰਟੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐੱਮਐੱਲ-ਐੱਨ) ਚੋਣਾਂ ‘ਚ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰ ਸਕਦੀ ਹੈ। ਖਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦੇ ਉਮੀਦਵਾਰ ਆਜ਼ਾਦ ਚੋਣ ਲੜ ਰਹੇ ਹਨ। ਆਮ ਚੋਣਾਂ ਲਈ ਲਗਪਗ 6,50,000 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਇਸ ਚੋਣ ਵਿੱਚ 12.85 ਕਰੋੜ ਤੋਂ ਵੱਧ ਰਜਿਸਟਰਡ ਵੋਟਰ ਵੋਟ ਪਾ ਸਕਣਗੇ।

Punjab Bani 08 February,2024
ਭਾਣਾ ਸਿੱਧੁ ਦੇ ਪਰਿਵਾਰਕ ਮੈਬਰਾਂ ਤੇ ਕਈ ਸਾਥੀਆਂ ਤੇ ਪੁਲਿਸ ਨੇ ਕੀਤਾ ਪਰਚਾ ਦਰਜ

ਭਾਣਾ ਸਿੱਧੁ ਦੇ ਪਰਿਵਾਰਕ ਮੈਬਰਾਂ ਤੇ ਕਈ ਸਾਥੀਆਂ ਤੇ ਪੁਲਿਸ ਨੇ ਕੀਤਾ ਪਰਚਾ ਦਰਜ ਚੰਡੀਗੜ : ਭਾਨੇ ਸਿੱਧੂ ਦੇ ਪਿਤਾ, ਭਰਾ, ਭੈਣ ‘ਤੇ ਪਰਚਾ ਦਰਜ ਕੀਤਾ ਗਿਆ ਹੈ। ਜੇਲ੍ਹ ਵਿਚ ਬੰਦ ਸੋਸ਼ਲ ਮੀਡੀਆ ਬਲੋਗਰ ਭਾਨਾ ਸਿੱਧੂ ਦੇ ਪਿਤਾ ਬਿੱਕਰ ਸਿੰਘ, ਭਰਾ ਅਮਨਾ ਸਿੰਘ, ਭੈਣਾਂ ਕਿਰਨਪਾਲ ਕੌਰ, ਸੁਖਪਾਲ ਕੌਰ, ਪੰਚ ਰਣਜੀਤ ਸਿੰਘ, ਕੁਲਵਿੰਦਰ ਸਿੰਘ, ਲੱਖਾ ਸਿਧਾਣਾ ਸਮੇਤ 18 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। 3 ਫਰਵਰੀ ਦੇ ਧਰਨੇ ਦੌਰਾਨ ਲੱਖੇ ਸਿਧਾਣੇ, ਭਾਨੇ ਸਿੱਧੂ ਦੇ ਪੂਰੇ ਪਰਿਵਾਰ ਸਮੇਤ ਕੁੱਲ 18 ਬੰਦਿਆਂ ਉਤੇ ਨੈਸ਼ਨਲ ਹਾਈਵੇ ਨੂੰ ਰੋਕਣ, ਪਬਲਿਕ ਪ੍ਰਾਪਟੀ ਨੂੰ ਨੁਕਸਾਨ ਪਹੁੰਚਾਉਣ ਅਤੇ ਹੋਰ 10 ਧਾਰਾਵਾਂ ਹੇਠ ਪਰਚਾ ਦਰਜ ਕੀਤਾ ਗਿਆ ਹੈ।ਕਈ ਅਣਪਛਾਤਿਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਪ੍ਰਿਤਪਾਲ ਸਿੰਘ, ਗੁਰਮੁੱਖ ਸਿੰਘ, ਜੱਸੀ ਨਿਹੰਗ ਦਾ ਵੀ ਨਾਂਅ ਸ਼ਾਮਲ ਹੈ। ਪੁਲਿਸ ‘ਤੇ ਹਮਲਾ ਕਰਨ ਦੇ ਇਲਜ਼ਾਮ ਲੱਗੇ ਹਨ। ਸਰਕਾਰੀ ਸੰਪਤੀ ਨੂੰ ਵੀ ਨੁਕਸਾਨ ਪਹੁੰਚਾਉਣ ਅਤੇ ਸਰਕਾਰੀ ਡਿਊਟੀ ‘ਚ ਵਿਘਨ ਦੇ ਇਲਜ਼ਾਮ ਹਨ। ਧਾਰਾ 283, 186, 353, 279, 427, 307, 148, 149, 117, 268 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Punjab Bani 08 February,2024
ਨੋਇਡਾ ਬਾਰਡਰ ਤੇ ਭਾਰੀ ਗਿਣਤੀ ਵਿੱਚ ਪੁੱਜੇ ਕਿਸਾਨ : ਸੀਆਫਪੀਐਫ ਤੈਨਾਤ : ਮਾਹੌਲ ਹੋਇਆ ਤਣਾਅਪੂਰਨ

ਨੋਇਡਾ ਬਾਰਡਰ ਤੇ ਭਾਰੀ ਗਿਣਤੀ ਵਿੱਚ ਪੁੱਜੇ ਕਿਸਾਨ : ਸੀਆਫਪੀਐਫ ਤੈਨਾਤ : ਮਾਹੌਲ ਹੋਇਆ ਤਣਾਅਪੂਰਨ ਦਿਲੀ : ਉਤਰ ਪ੍ਰਦੇਸ਼ ਸਮੇਤ ਹੋਰਨਾਂ ਸੂਬਿਆਂ ਦੇ ਵੱਡੀ ਗਿਣਤੀ ਚ ਕਿਸਾਨ ਦਿੱਲੀ ਦੇ ਨੋਇਡਾ ਬਾਰਡਰ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਨੇ ਐਲਾਨ ਕੀਤਾ ਹੈ ਕੇ ਓਹ ਪਾਰਲੀਮੈਂਟ ਤੱਕ ਮਾਰਚ ਕਰਨਗੇ, ਪਰ ਅਗੋਂ ਉਨ੍ਹਾਂ ਨੂੰ CRPF ਅਤੇ ਦਿੱਲੀ ਪੁਲਸ ਨੇ ਰੋਕ ਲਿਆ, ਪੁ ਹੈ, ਜਿਸ ਕਾਰਨ ਕਿਸਾਨ ਰੋਸ ਵਜੋ ਬੈਰੀਕੇਡਾਂ 'ਤੇ ਚੜ੍ਹ ਗਏ ਅਤੇ ਮਾਹੌਲ ਪੂਰੀ ਤਰ੍ਹਾਂ ਤਣਾਅ ਪੂਰਨ ਹੋ ਚੁੱਕਾ ਹੈ। ਦੱਸ ਦਈਏਕਿ ਨੋਇਡਾ, ਗ੍ਰੇਟਰ ਨੋਇਡਾ ਦੇ ਸੈਂਕੜੇ ਪਿੰਡਾਂ ਦੇ ਕਿਸਾਨ ਅੱਜ ਦਿੱਲੀ ਵਿੱਚ ਸੰਸਦ ਭਵਨ ਦੇ ਬਾਹਰ ਜ਼ਮੀਨ ਦੇ ਮੁਆਵਜ਼ੇ ਵਿੱਚ ਵਾਧਾ ਅਤੇ ਆਪਣੇ ਪਰਿਵਾਰਾਂ ਲਈ ਬਿਹਤਰ ਮੁੜ ਵਸੇਬੇ ਦੀਆਂ ਸਹੂਲਤਾਂ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਇਸ ਦੇ ਮੱਦੇਨਜ਼ਰ ਟ੍ਰੈਫਿਕ ਪੁਲਸ ਚੌਕਸ ਹੋ ਗਈ ਹੈ ਅਤੇ ਸਾਵਧਾਨੀ ਦੇ ਤੌਰ 'ਤੇ ਟਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਪੁਲਸ ਨੇ ਨੋਇਡਾ ਦੇ ਸੈਕਟਰ 24 ਦੇ ਐਨਟੀਪੀਸੀ ਵਿੱਚ ਹੜਤਾਲ ਉੱਤੇ ਬੈਠੇ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਨੋਇਡਾ 'ਚ ਹੜਤਾਲ 'ਤੇ ਬੈਠੇ ਕਿਸਾਨ ਦਿੱਲੀ ਜਾਣ ਲਈ ਰਵਾਨਾ ਹੋ ਗਏ ਸਨ। ਇਸ ਤੋਂ ਇਲਾਵਾ ਦਲਿਤ ਪ੍ਰੇਰਨਾ ਸਥਲ ਨੇੜੇ ਵੀ ਪੁਲੀਸ ਨੇ ਬੈਰੀਕੇਡ ਲਗਾ ਕੇ ਸੜਕ ’ਤੇ ਕੈਂਟਰ ਖੜ੍ਹੇ ਕਰ ਦਿੱਤੇ ਹਨ, ਜਿਸ ਕਾਰਨ ਕਿਸਾਨ ਅੱਗੇ ਵਧਣ ਤੋਂ ਅਸਮਰੱਥ ਹਨ। ਦਲਿਤ ਪ੍ਰੇਰਨਾ ਸਥਲ 'ਤੇ ਹੀ ਕਿਸਾਨ ਨਾਅਰੇਬਾਜ਼ੀ ਕਰਦੇ ਹੋਏ।

Punjab Bani 08 February,2024
ਵਿਭਿੰਨ ਨਹਿਰੀ ਜਲ ਸਪਲਾਈ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ ਸੂਬੇ ਦੇ ਜਲ ਸਪਲਾਈ ਨੈਟਵਰਕ ਵਿੱਚ ਵੱਡਾ ਸੁਧਾਰ ਹੋਵੇਗਾ: ਬਲਕਾਰ ਸਿੰਘ

ਵਿਭਿੰਨ ਨਹਿਰੀ ਜਲ ਸਪਲਾਈ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ ਸੂਬੇ ਦੇ ਜਲ ਸਪਲਾਈ ਨੈਟਵਰਕ ਵਿੱਚ ਵੱਡਾ ਸੁਧਾਰ ਹੋਵੇਗਾ: ਬਲਕਾਰ ਸਿੰਘ ਸਥਾਨਕ ਸਰਕਾਰਾਂ ਮੰਤਰੀ ਵੱਲੋਂ ਐਲ ਐਂਡ ਟੀ ਕੰਪਨੀ ਦੇ ਇੰਡੀਆ ਦੇ ਹੈਡ ਅਤੇ ਪ੍ਰਾਜੈਕਟ ਮੈਨੇਜਰਾਂ ਨਾਲ ਮੀਟਿੰਗ ਵੱਖ-ਵੱਖ ਨਹਿਰੀ ਜਲ ਸਪਲਾਈ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜਾ ਚੰਡੀਗੜ੍ਹ, 8 ਫਰਵਰੀ: ਅਸਵਨੀ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਹ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਦੱਸਿਆ ਕਿ ਸ਼ਹਿਰਾਂ ਵਿਖੇ ਚੱਲ ਰਹੇ ਨਹਿਰੀ ਜਲ ਸਪਲਾਈ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ ਸੂਬੇ ਦੇ ਜਲ ਸਪਲਾਈ ਨੈਟਵਰਕ ਵਿੱਚ ਵੱਡਾ ਸੁਧਾਰ ਹੋਵੇਗਾ। ਅੱਜ ਇੱਥੇ ਮਿਉਸੀਂਪਲ ਭਵਨ ਚੰਡੀਗੜ੍ਹ ਵਿਖੇ ਵਿਭਿੰਨ ਨਹਿਰੀ ਜਲ ਸਪਲਾਈ ਪ੍ਰਜੈਕਟਾਂ ਦੀ ਪ੍ਰਗਤੀ ਦਾ ਜਾਇਜਾ ਲੈਂਦਿਆਂ ਸਥਾਨਕ ਸਰਕਾਰਾਂ ਮੰਤਰੀ ਨੇ ਐਲ ਐਂਡ ਟੀ ਕੰਪਨੀ ਦੇ ਇੰਡੀਆ ਦੇ ਹੈਡ ਅਤੇ ਪ੍ਰਾਜੈਕਟ ਮੈਨੇਜਰਾਂ ਨੂੰ ਨਿਰਦੇਸ਼ ਦਿੱਤੇ ਕਿ ਇਹਨਾਂ ਚਲ ਰਹੇ ਨਹਿਰੀ ਜਲ ਸਪਲਾਈ ਪ੍ਰਾਜੈਕਟਾਂ ਨੂੰ ਤੇਜੀ ਨਾਲ ਮੁਕੰਮਲ ਕੀਤਾ ਜਾਵੇ। ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਹਾਜਰੀ ਵਿੱਚ ਕੈਬਨਿਟ ਮੰਤਰੀ ਨੇ ਦੱਸਿਆ ਕਿ ਨਹਿਰੀ ਜਲ ਸਪਲਾਈ ਦੀ ਸੁਵਿਧਾ ਅੰਮ੍ਰਿਤਸਰ ਅਤੇ ਜਲੰਧਰ ਦੇ ਸ਼ਹਿਰ ਵਾਸੀਆਂ ਨੂੰ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਚਲਾਏ ਜਾ ਰਹੇ ਪ੍ਰਾਜੈਕਟ ਪ੍ਰਗਤੀ ਅਧੀਨ ਹਨ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪਟਿਆਲਾ ਦੇ ਲੋਕਾਂ ਨੂੰ ਵੀ 24x7 ਨਹਿਰੀ ਜਲ ਸਪਲਾਈ ਦੀ ਸੁਵਿਧਾ ਮੁਹੱਈਆ ਕਰਵਾਉਣ ਲਈ ਪ੍ਰਾਜੈਕਟ ਪ੍ਰਗਤੀ ਅਧੀਨ ਹੈ। ਉਨ੍ਹਾਂ ਨੇ ਐਲ ਐਂਡ ਟੀ ਕੰਪਨੀ ਦੇ ਇੰਡੀਆ ਹੈਡ ਅਤੇ ਪ੍ਰਾਜੈਕਟ ਮੈਨੇਜਰਾਂ ਨੂੰ ਕਿਹਾ ਕਿ ਸ਼ਹਿਰੀ ਖੇਤਰ ਵਿੱਚ ਨਵੇਂ ਨਵੀਨਤਾਕਾਰੀ ਵਿਚਾਰਾਂ ਨੂੰ ਅਮਲ ਵਿੱਚ ਲਿਆਂਉਂਦੇ ਹੋਏ ਉਸਾਰੀ ਕੀਤੀ ਜਾਵੇ ਤਾਂ ਜੋ ਸ਼ਹਿਰ ਵਾਸੀਆਂ ਨੂੰ ਘੱਟ ਤੋ ਘੱਟ ਪਰੇਸ਼ਾਨੀ ਹੋਵੇ। ਇਸ ਮੌਕੇ ਮੀਟਿੰਗ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਸ਼ਰਮਾ, ਪੀ.ਐਮ.ਆਈ.ਡੀ.ਸੀ. ਦੇ ਸੀ.ਈ.ਓ. ਦੀਪਤੀ ਉੱਪਲ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ ਅਤੇ ਹੋਰ ਅਧਿਕਾਰੀ ਵਿਸ਼ੇਸ ਤੌਰ ਤੇ ਹਾਜ਼ਰ ਸਨ।

Punjab Bani 08 February,2024
ਡਾ. ਬਲਜੀਤ ਕੌਰ ਨੇ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ ਸਬੰਧੀ ਕੀਤੀ ਮੀਟਿੰਗ

ਡਾ. ਬਲਜੀਤ ਕੌਰ ਨੇ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ ਸਬੰਧੀ ਕੀਤੀ ਮੀਟਿੰਗ ਅਧਿਕਾਰੀਆਂ ਨੂੰ ਐਨ.ਜੀ.ਓ'ਜ਼ ਅਤੇ ਵੱਖ-ਵੱਖ ਵਿਭਾਗਾਂ ਨਾਲ ਅੰਤਰ ਵਿਭਾਗੀ ਮੀਟਿੰਗ ਕਰਨ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 7 ਫਰਵਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ ਲਈ ਵਿਭਾਗ ਦੇ ਅਧਿਕਾਰੀਆਂ ਨਾਲ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਸ੍ਰੀਮਤੀ ਰਾਜੀ ਪੀ.ਸ੍ਰੀਵਾਸਤਵਾ, ਵਧੀਕ ਮੁੱਖ ਸਕੱਤਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਸ੍ਰੀ ਡੀ. ਕੇ ਤਿਵਾੜੀ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੇ ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਵਿਸ਼ੇਸ਼ ਸਕੱਤਰ ਸ੍ਰੀਮਤੀ ਵਿੰਮੀ ਭੁੱਲਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ-ਕਮ-ਸੰਯੁਕਤ ਸਕੱਤਰ ਸ. ਰਾਜ ਬਹਾਦਰ ਸਿੰਘ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੇ ਡਿਪਟੀ ਡਾਇਰੈਕਟਰ ਸ. ਅਮਰਜੀਤ ਸਿੰਘ ਭੁੱਲਰ ਨਾਲ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ ਸਬੰਧੀ ਵਿਸਥਾਰ ਵਿੱਚ ਵਿਚਾਰ ਵਟਾਂਦਰਾ ਕੀਤਾ ਗਿਆ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹਨਾਂ ਨੀਤੀਆਂ ਦਾ ਉਦੇਸ਼ ਟਰਾਂਸਜੈਂਡਰ ਵਿਅਕਤੀਆਂ ਲਈ ਆਦਰ, ਸਨਮਾਨ ਅਤੇ ਸਮਰਥਨ ਦਾ ਮਾਹੌਲ ਪੈਦਾ ਕਰਨਾ ਹੈ। ਉਨ੍ਹਾ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹਨਾਂ ਵਿਅਕਤੀਆਂ ਵਿਰੁੱਧ ਵਿਤਕਰੇ ਨੂੰ ਰੋਕਣ ਸਬੰਧੀ ਅਤੇ ਟਰਾਂਸਜੈਂਡਰ ਭਾਈਚਾਰੇ ਲਈ ਬਰਾਬਰੀ ਵਾਲਾ ਅਤੇ ਸਹਾਇਕ ਮਾਹੌਲ ਸਿਰਜਣ ਆਦਿ ਲਈ ਨੀਤੀਆਂ ਉਲੀਕੀਆਂ ਜਾਣਗੀਆਂ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਟਰਾਂਸਜੈਂਡਰ ਵਿਅਕਤੀਆਂ ਦਾ ਜੀਵਨ ਸੁਖਾਲਾ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ। ਡਾ. ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਸਿਹਤ ਵਿਭਾਗ, ਗ੍ਰਹਿ ਵਿਭਾਗ, ਵਿੱਤ ਵਿਭਾਗ ਅਤੇ ਐਨ.ਜੀ.ਓ'ਜ਼ ਨਾਲ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ ਲਈ ਮੀਟਿੰਗ ਕਰਨ ਦੇ ਨਿਰਦੇਸ਼ ਦਿੱਤੇ।

Punjab Bani 07 February,2024
ਅਮਰੀਕਾ ਵਿੱਚ ਭਾਰਤੀ ਮੂਲ ਦੇ ਵਿਦਿਆਰਥੀ ਦੀ ਕੁੱਟਮਾਰ

ਅਮਰੀਕਾ ਵਿੱਚ ਭਾਰਤੀ ਮੂਲ ਦੇ ਵਿਦਿਆਰਥੀ ਦੀ ਕੁੱਟਮਾਰ ਅਮਰੀਕਾ, 7 ਫਰਵਰੀ ਅਮਰੀਕਾ ਦੇ ਸ਼ਿਕਾਗੋ ਵਿਚ ਸੂਚਨਾ ਤਕਨਾਲੋਜੀ (ਆਈਟੀ) ਦੀ ਪੜ੍ਹਾਈ ਕਰ ਰਹੇ ਭਾਰਤੀ ਵਿਦਿਆਰਥੀ ਨੂੰ ਅਣਪਛਾਤੇ ਵਿਅਕਤੀਆਂ ਨੇ ਉਸ ਦੇ ਘਰ ਨੇੜੇ ਬੇਰਹਿਮੀ ਨਾਲ ਕੁੱਟਿਆ। ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ ਵੀਡੀਓ ‘ਚ 4 ਫਰਵਰੀ ਦੀ ਰਾਤ ਨੂੰ ਤਿੰਨ ਵਿਅਕਤੀ ਸਈਅਦ ਮਜ਼ਾਹਿਰ ਅਲੀ ਦਾ ਪਿੱਛਾ ਕਰਦੇ ਹੋਏ ਦਿਖਾਈ ਦਿੱਤੇ। ‘ਐਕਸ’ ‘ਤੇ ਪੋਸਟ ਕੀਤੀ ਵੱਖਰੀ ਵੀਡੀਓ ਵਿਚ ਅਲੀ ਨੂੰ ਉਸ ਦੇ ਨੱਕ ਅਤੇ ਚਿਹਰੇ ਤੋਂ ਖੂਨ ਵਗਦਾ ਦੇਖਿਆ ਜਾ ਸਕਦਾ ਹੈ ਅਤੇ ਉਸ ਦੇ ਕੱਪੜਿਆਂ ‘ਤੇ ਖੂਨ ਦੇ ਧੱਬੇ ਹਨ। ਸ਼ਿਕਾਗੋ ਵਿੱਚ ਭਾਰਤੀ ਕੌਂਸਲਖਾਨੇ ਨੇ ਸਥਾਨਕ ਅਧਿਕਾਰੀਆਂ ਨਾਲ ਸੰਪਰਕ ਕੀਤਾ ਜੋ ਮਾਮਲੇ ਦੀ ਜਾਂਚ ਕਰ ਰਹੇ ਹਨ। ਕਰੀਬ ਛੇ ਮਹੀਨੇ ਪਹਿਲਾਂ ਹੈਦਰਾਬਾਦ ਤੋਂ ਅਮਰੀਕਾ ਆਏ ਅਲੀ ਨੇ ਦੱਸਿਆ ਕਿ ਇੱਕ ਹਮਲਾਵਰ ਨੇ ਉਸ ‘ਤੇ ਬੰਦੂਕ ਤਾਣ ਲਈ ਸੀ। ਵੀਡੀਓ ਫੁਟੇਜ ‘ਚ ਅਲੀ ਹੱਥ ‘ਚ ਪੈਕੇਟ ਲੈ ਕੇ ਰਾਤ ਨੂੰ ਆਪਣੇ ਘਰ ਵੱਲ ਤੁਰਦਾ ਦੇਖਿਆ ਗਿਆ, ਜਦੋਂ ਕਿ ਤਿੰਨ ਵਿਅਕਤੀ ਉਸ ਦਾ ਪਿੱਛਾ ਕਰ ਰਹੇ ਸਨ। ਅਲੀ ਨੇ ਦੱਸਿਆ ਕਿ ਹਮਲਾਵਰਾਂ ਨੇ ਉਸ ਦੀਆਂ ਅੱਖਾਂ, ਨੱਕ, ਪਸਲੀਆਂ ’ਤੇ ਮੁੱਕੇ ਮਾਰੇ। ਉਸ ਦਾ ਹਸਪਤਾਲ ’ਚ ਇਲਾਜ ਚੱਲ ਰਿਹਾ ਹੈ।

Punjab Bani 07 February,2024
ਕਿ਼੍ਸ਼ਨਾ ਨਦੀ ਵਿਚੋ ਮਿਲੀ ਭਗਵਾਨ ਵਿਸ਼ਨੂੰ ਜੀ ਦੀ ਹਜਾਰਾਂ ਸਾਲ ਪੁਰਾਣੀ ਪ੍ਰਾਚੀਨ ਮੂਰਤੀ

ਕਿ਼੍ਸ਼ਨਾ ਨਦੀ ਵਿਚੋ ਮਿਲੀ ਭਗਵਾਨ ਵਿਸ਼ਨੂੰ ਜੀ ਦੀ ਹਜਾਰਾਂ ਸਾਲ ਪੁਰਾਣੀ ਪ੍ਰਾਚੀਨ ਮੂਰਤੀ ਕਰਨਾਟਕ: ਕਰਨਾਟਕ ਦੇ ਰਾਏਚੂਰ ਜ਼ਿਲ੍ਹੇ ਦੇ ਇਕ ਪਿੰਡ ’ਚ ਕ੍ਰਿਸ਼ਨਾ ਨਦੀ ’ਚੋਂ ਭਗਵਾਨ ਵਿਸ਼ਨੂੰ ਦੀ ਇਕ ਪ੍ਰਾਚੀਨ ਮੂਰਤੀ ਮਿਲੀ ਹੈ। ਰਾਮਲਲਾ ਦੀ ਨਵੀਂ ਬਣੀ ਮੂਰਤੀ ਨਾਲ ਮਿਲਦੀ ਹੋਈ ਇਹ ਪ੍ਰਾਚੀਨ ਮੂਰਤੀ ਪੁਰਾਤੱਤਵ ਮਾਹਿਰਾਂ ਮੁਤਾਬਕ 11ਵੀਂ ਜਾਂ 12ਵੀਂ ਸਦੀ ਦੀ ਹੋ ਸਕਦੀ ਹੈ। ਭਗਵਾਨ ਵਿਸ਼ਨੂੰ ਦੀ ਇਸ ਖੜ੍ਹੀ ਮੂਰਤੀ ਦੇ ਆਸਪਾਸ ਚਾਰੋਂ ਪਾਸੇ ਦਸ ਅਵਤਾਰ ਬਣਾਏ ਗਏ ਹਨ। ਸੂਤਰਾਂ ਦਾ ਕਹਿਣਾ ਹੈ ਕਿ ਇਸ ਅਜੀਬ ਸੰਯੋਗ ’ਚ ਸਭ ਤੋਂ ਅਦਭੁਤ ਗੱਲ ਇਹ ਹੈ ਕਿ ਕਰੀਬ ਹਜ਼ਾਰ ਸਾਲ ਪੁਰਾਣੀ ਮੂਰਤੀ ਦਾ ਰੂਪ ਰੰਗ ਤੇ ਸਰੂਪ ਅਯੁੱਧਿਆ ’ਚ ਰਾਮਲਲਾ ਦੇ ਵਿਸ਼ਾਲ ਦਿਵਿਆ ਮੰਦਰ ’ਚ ਸਥਾਪਤ ਮੂਰਤੀ ਨਾਲ ਮਿਲਦਾ ਜੁਲਦਾ ਹੈ। ਭਗਵਾਨ ਵਿਸ਼ਨੂੰ ਦੀ ਇਸ ਮੂਰਤੀ ਦੇ ਨਾਲ ਹੀ ਇਕ ਪੁਰਾਤਨ ਸ਼ਿਵਲਿੰਗ ਵੀ ਮਿਲਿਆ ਹੈ। ਰਾਏਚੂਰ ਯੂਨੀਵਰਸਿਟੀ ’ਚ ਪ੍ਰਾਚੀਨ ਇਤਿਹਾਸ ਤੇ ਪੁਰਾਤੱਤਵ ਦੀ ਲੈਕਚਰਾਰ ਡਾ. ਪਦਮਾਜਾ ਦੇਸਾਈ ਨੇ ਭਗਵਾਨ ਵਿਸ਼ਨੂੰ ਦੀ ਮੂੁਰਤੀ ਸਬੰਧੀ ਕਿਹਾ ਕਿ ਇਹ ਯਕੀਨੀ ਰੂਪ ਨਾਲ ਇਕ ਮੰਦਰ ਦੇ ਗਰਭਗ੍ਰਹਿ ਦਾ ਹਿੱਸਾ ਰਹੀ ਹੋਵੇਗੀ। ਸ਼ਾਇਦ ਇਸ ਨੂੰ ਮੰਦਰ ’ਚ ਹੋਈ ਭੰਨਤੋੜ ਤੋਂ ਬਚਾਉਣ ਲਈ ਨਦੀ ’ਚ ਪਾਇਆ ਗਿਆ ਹੋਵੇਗਾ। ਇਸ ਮੂਰਤੀ ਨੂੰ ਥੋੜ੍ਹਾ ਨੁਕਸਾਨ ਪਹੁੰਚਿਆ ਹੈ। ਮੂਰਤੀ ਦਾ ਨੱਕ ਥੋੜ੍ਹਾ ਨੁਕਸਾਨਿਆ ਹੋਇਆ ਹੈ।

Punjab Bani 07 February,2024
ਭਾਰਤੀ ਮੂਲ ਦਾ ਵਿਅਕਤੀ ਕਰ ਰਿਹਾ ਸੀ ਕੈਨੇਡਾ ਵਿੱਚ ਮੰਦਰਾਂ ਦੀ ਭੰਨਤੋੜ

ਭਾਰਤੀ ਮੂਲ ਦਾ ਵਿਅਕਤੀ ਕਰ ਰਿਹਾ ਸੀ ਕੈਨੇਡਾ ਵਿੱਚ ਮੰਦਰਾਂ ਦੀ ਭੰਨਤੋੜ ਦਿਲੀ : ਪਿਛਲੇ ਕਈ ਮਹੀਨਿਆਂ ਤੋਂ ਕੈਨੇਡਾ 'ਚ ਹਿੰਦੂ ਮੰਦਰਾਂ 'ਤੇ ਹਮਲਿਆਂ ਅਤੇ ਭੰਨਤੋੜ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਨ੍ਹਾਂ ਘਟਨਾਵਾਂ ਨਾਲ ਜੁੜੇ ਇੱਕ ਮੁਲਜ਼ਮ ਦੀ ਪਛਾਣ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਦਰਅਸਲ ਭਾਰਤੀ ਮੂਲ ਦੇ 41 ਸਾਲਾ ਕੈਨੇਡੀਅਨ ਵਿਅਕਤੀ 'ਤੇ ਮੰਦਰਾਂ 'ਚ ਭੰਨਤੋੜ ਕਰਨ ਅਤੇ ਦਾਨ ਬਾਕਸ 'ਚੋਂ ਨਕਦੀ ਚੋਰੀ ਕਰਨ ਦਾ ਇਲਜ਼ਾਮ ਹੈ।  ਮੁਲਜ਼ਮ ਦੀ ਪਛਾਣ ਬਰੈਂਪਟਨ ਸ਼ਹਿਰ ਦੇ ਰਹਿਣ ਵਾਲੇ ਜਗਦੀਸ਼ ਪੰਧੇਰ ਵਜੋਂ ਹੋਈ ਹੈ। ਪੁਲਿਸ ਦੇ ਮੁਤਾਬਕ ਮਾਰਚ ਅਤੇ ਅਗਸਤ 2023 ਦਰਮਿਆਨ ਬਰੈਂਪਟਨ, ਮਿਸੀਸਾਗਾ ਅਤੇ ਕੈਲੇਡਨ ਸਮੇਤ ਪੀਲ ਖੇਤਰ ਵਿੱਚ ਬਹੁਤ ਸਾਰੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਪੰਧੇਰ ਨਿਗਰਾਨੀ ਕੈਮਰਿਆਂ 'ਚ ਹੋਰ ਕਾਰੋਬਾਰੀ ਥਾਵਾਂ 'ਤੇ ਤੋੜ-ਭੰਨ ਕਰਦੇ ਅਤੇ ਪੈਸੇ ਚੋਰੀ ਕਰਦੇ ਵੀ ਫੜਿਆ ਗਿਆ ਹੈ। 

Punjab Bani 06 February,2024
ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਦੀ ਵੱਡੀ ਕਾਰਵਾਈ, ਕੀਤੀ ਛਾਪਾਮਾਰੀ

ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਦੀ ਵੱਡੀ ਕਾਰਵਾਈ, ਕੀਤੀ ਛਾਪਾਮਾਰੀ ਦਿਲੀ : ਦੇਸ਼ ਦੀ ਰਾਜਧਾਨੀ ਦਿੱਲੀ ‘ਚ ਮੰਗਲਵਾਰ ਸਵੇਰੇ ਈਡੀ ਦੀ ਵੱਡੀ ਕਾਰਵਾਈ ਦੇਖਣ ਨੂੰ ਮਿਲੀ। ਈਡੀ ਯਾਨੀ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਹਿੱਸੇ ਵਜੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਅਤੇ ਆਮ ਆਦਮੀ ਪਾਰਟੀ ਨਾਲ ਜੁੜੇ ਕੁਝ ਲੋਕਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਆਮ ਆਦਮੀ ਪਾਰਟੀ ਨੇ ਖੁਦ ਦਾਅਵਾ ਕੀਤਾ ਹੈ ਕਿ ਸਵੇਰ ਤੋਂ ਹੀ ਉਨ੍ਹਾਂ ਦੇ ਆਗੂਆਂ ਦੇ ਘਰਾਂ ‘ਤੇ ਈਡੀ ਦੀ ਛਾਪੇਮਾਰੀ ਜਾਰੀ ਹੈ। ਦਰਅਸਲ, ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਈਡੀ ਨੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਐਨਡੀ ਗੁਪਤਾ ਦੇ ਘਰ ਵੀ ਛਾਪਾ ਮਾਰਿਆ ਹੈ। ਦੱਸ ਦਈਏ ਕਿ ਈਡੀ ਦੀ ਇਹ ਕਾਰਵਾਈ ਆਮ ਆਦਮੀ ਪਾਰਟੀ ਦੀ ਪ੍ਰੈੱਸ ਕਾਨਫਰੰਸ ਤੋਂ ਪਹਿਲਾਂ ਦੇਖਣ ਨੂੰ ਮਿਲੀ। ਦਿੱਲੀ ਸਰਕਾਰ ਦੇ ਮੰਤਰੀ ਆਤਿਸ਼ੀ ਨੇ 10 ਵਜੇ ਵੱਡਾ ਖੁਲਾਸਾ ਕਰਨ ਦਾ ਦਾਅਵਾ ਕੀਤਾ ਹੈ। ਸੂਤਰਾਂ ਦੀ ਮੰਨੀਏ ਤਾਂ ਈਡੀ ਦੀ ਟੀਮ 10 ਤੋਂ ਵੱਧ ਥਾਵਾਂ ‘ਤੇ ਸਰਚ ਆਪਰੇਸ਼ਨ ਚਲਾ ਰਹੀ ਹੈ। ਮੁੱਖ ਮੰਤਰੀ ਕੇਜਰੀਵਾਲ ਦੇ ਨਿੱਜੀ ਸਕੱਤਰ ਦੇ ਘਰ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਜਲ ਬੋਰਡ ਦੇ ਸਾਬਕਾ ਮੈਂਬਰ ਸ਼ਲਭ ਕੁਮਾਰ ਦੇ ਘਰ ਵੀ ਤਲਾਸ਼ੀ ਮੁਹਿੰਮ ਚੱਲ ਰਹੀ ਹੈ। ਦੱਸਿਆ ਗਿਆ ਕਿ ਮਨੀ ਲਾਂਡਰਿੰਗ ਦੇ ਮਾਮਲੇ ‘ਚ ਦਿੱਲੀ ‘ਚ ਆਮ ਆਦਮੀ ਪਾਰਟੀ ਅਤੇ ਇਸ ਨਾਲ ਜੁੜੇ ਨੇਤਾਵਾਂ ਦੇ ਘਰਾਂ ‘ਤੇ ਈਡੀ ਦੀ ਕਾਰਵਾਈ ਚੱਲ ਰਹੀ ਹੈ।

Punjab Bani 06 February,2024
ਕੈਬਨਿਟ ਮੰਤਰੀ ਜੌੜਾਮਾਜਰਾ ਨੇ ਗੱਜੂਮਾਜਰਾ ਤੋਂ ਰਵਾਨਾ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਦੀ ਬੱਸ

ਕੈਬਨਿਟ ਮੰਤਰੀ ਜੌੜਾਮਾਜਰਾ ਨੇ ਗੱਜੂਮਾਜਰਾ ਤੋਂ ਰਵਾਨਾ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਦੀ ਬੱਸ -ਕਿਹਾ, ਮਾਨ ਸਰਕਾਰ ਨੇ ਤੀਰਥ ਯਾਤਰਾ ਸਕੀਮ ਲਈ ਵਿੱਤੀ ਸਾਲ 2023-24 ਦੌਰਾਨ 40 ਕਰੋੜ ਰੁਪਏ ਦਾ ਬਜਟ ਰੱਖਿਆ -ਸ਼ਰਧਾਲੂਆਂ ਵੱਲੋਂ ਪੰਜਾਬ ਸਰਕਾਰ ਦਾ ਉਪਰਾਲੇ ਦੀ ਸ਼ਲਾਘਾ ਸਮਾਣਾ, 5 ਫਰਵਰੀ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪਿੰਡ ਗੱਜੂਮਾਜਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਸ੍ਰੀ ਅਨੰਦਪੁਰ ਸਾਹਿਬ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ। ਇਸ ਮੌਕੇ ਜਲ ਸਰੋਤ, ਮਾਇਨਿੰਗ ਤੇ ਜੀਓਲੋਜੀ, ਬਾਗਬਾਨੀ, ਭੂਮੀ ਤੇ ਜਲ ਸੁਰੱਖਿਆ, ਸੁਤੰਤਰਤਾ ਸੰਗਰਾਮੀ ਤੇ ਰੱਖਿਆ ਸੇਵਾਵਾਂ ਭਲਾਈ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇਸ ਮਾਣਮੱਤੀ ਸਕੀਮ ਲਈ ਵਿੱਤੀ ਸਾਲ 2023-24 ਦੌਰਾਨ 40 ਕਰੋੜ ਰੁਪਏ ਦਾ ਬਜਟ ਰੱਖਿਆ ਹੈ ਤੇ ਇਸ ਨਾਲ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਕੇ ਨਤਮਸਤਕ ਹੋਣ ਦੀ ਸਹੂਲਤ ਪ੍ਰਾਪਤ ਹੋਈ ਹੈ। ਕੈਬਨਿਟ ਮੰਤਰੀ ਨੇ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਆਸਤ ਤੋਂ ਹਟਕੇ ਤੀਰਥ ਯਾਤਰਾ ਸਕੀਮ ਸ਼ੁਰੂ ਕਰਕੇ ਇਕ ਪੁੰਨ ਦਾ ਕੰਮ ਕੀਤਾ ਹੈ, ਜਿਸ ਦਾ ਲਾਭ ਸੂਬੇ ਦੇ ਵੱਡੀ ਗਿਣਤੀ ਸ਼ਰਧਾਲੂਆ ਨੂੰ ਮਿਲ ਰਿਹਾ ਹੈ। ਉਨ੍ਹਾਂ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਦੀਆਂ ਸਹੂਲਤਾਂ ਦਾ ਖਾਸ ਖਿਆਲ ਰੱਖਿਆ ਜਾ ਰਿਹਾ ਹੈ ਪਰ ਜੇਕਰ ਕਿਸੇ ਕਿਸਮ ਦੀ ਕੋਈ ਵੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਸ ਸਬੰਧੀ ਫੀਡਬੈਕ ਵੀ ਦਿੱਤੀ ਜਾਵੇ ਤਾਂ ਜੋ ਅੱਗੇ ਤੋਂ ਉਸ ਵਿੱਚ ਹੋਰ ਸੁਧਾਰ ਕੀਤਾ ਜਾ ਸਕੇ। ਗੁਰਧਾਮਾਂ ਦੀ ਯਾਤਰਾ ਜਾ ਰਹੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਆਪਣੇ ਘਰ ਤੋਂ ਕੁਝ ਵੀ ਨਾਲ ਲਿਜਾਉਣ ਦੀ ਜ਼ਰੂਰਤ ਕਿਉਂਕਿ ਪੰਜਾਬ ਸਰਕਾਰ ਵੱਲੋਂ ਹੀ ਕੰਬਲ, ਬੈੱਡਸ਼ੀਟ, ਸਿਰਹਾਣਾ ਅਤੇ ਟਾਇਲਟਰੀ ਦਾ ਸਮਾਨ ਯਾਤਰਾ ਸ਼ੁਰੂ ਕਰਨ ਤੋਂ ਪਹਿਲਾ ਹੀ ਉਪਲਬੱਧ ਕਰਵਾ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਹੋਣ ਨਾਲ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਨੂੰ ਖਾਸ ਕਰ ਔਰਤਾਂ, ਬਜ਼ੁਰਗਾਂ ਅਤੇ ਬੱਚਿਆਂ ਨੂੰ ਵੱਡਾ ਲਾਭ ਹੋਇਆ ਹੈ ਕਿਉਂਕਿ ਹੁਣ ਯਾਤਰਾ ਵਾਲੀ ਬੱਸ ਸਿੱਧੀ ਧਾਰਮਿਕ ਸਥਾਨ 'ਤੇ ਲੈਕੇ ਜਾਂਦੀ ਹੈ, ਜਿਸ ਨਾਲ ਸ਼ਰਧਾਲੂਆਂ ਨੂੰ ਯਾਤਰਾ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪੈਂਦਾ ਹੈ। ਇਸ ਮੌਕੇ ਹਲਕਾ ਇੰਚਾਰਜ ਬਲਕਾਰ ਸਿੰਘ ਗੱਜੂਮਾਜਰਾ, ਸਰਕਲ ਪ੍ਰਧਾਨ ਗੁਰਜੀਤ ਸਿੰਘ, ਸੁਰਜੀਤ ਸਿੰਘ ਫ਼ੌਜੀ, ਹਰਜੋਤ ਸਿੰਘ, ਜਗਬੀਰ ਸਿੰਘ, ਨਿਰਭੈ ਸਿੰਘ, ਰਵਦੀਪ ਸਿੰਘ, ਅਵਤਾਰ ਸਿੰਘ, ਜਗਮੇਲ ਸਿੰਘ, ਗੁਰਧਿਆਨ ਸਿੰਘ, ਨਰਿੰਦਰ ਸਿੰਘ, ਧਰਮਿੰਦਰ ਸਿੰਘ, ਹਰਪ੍ਰੀਤ ਸਿੰਘ ਅਤੇ ਹੋਰ ਪਤਵੰਤੇ ਮੌਜੂਦ ਸਨ।

Punjab Bani 05 February,2024
ਚੰਡੀਗੜ੍ਹ ਮੇਅਰ ਚੋਣਾਂ : ਗੱਠਜੋੜ ਨੂੰ ਰਾਹਤ, ਸੁਪਰੀਮ ਕੋਰਟ ਨੇ ਰਿਟਰਨਿੰਗ ਅਫਸਰ ਨੁੰ ਲਗਾਈ ਫਟਕਾਰ

ਚੰਡੀਗੜ੍ਹ ਮੇਅਰ ਚੋਣਾਂ : ਗੱਠਜੋੜ ਨੂੰ ਰਾਹਤ, ਸੁਪਰੀਮ ਕੋਰਟ ਨੇ ਰਿਟਰਨਿੰਗ ਅਫਸਰ ਨੁੰ ਲਗਾਈ ਫਟਕਾਰ ਚੰਡੀਗੜ : ਚੰਡੀਗੜ੍ਹ ਮੇਅਰ ਚੋਣਾਂ ’ਚ ਸੁਪਰੀਮ ਕੋਰਟ ਨੇ ਚੰਡੀਗੜ੍ਹ ਮੇਅਰ ਚੋਣਾਂ ਕਰਵਾਉਣ ਵਾਲੇ ਰਿਟਰਨਿੰਗ ਅਫ਼ਸਰ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਇਹ ਸਪੱਸ਼ਟ ਹੈ ਕਿ ਰਿਟਰਨਿੰਗ ਅਫ਼ਸਰ ਨੇ ਬੈਲਟ ਪੇਪਰਾਂ ’ਚ ਗੜਬੜੀ ਕੀਤੀ ਹੈ। ਸੁਪਰੀਮ ਕੋਰਟ ਨੇ ਕਿਹਾ, ਕੀ ਇਸ ਤਰ੍ਹਾਂ ਉਹ ਚੋਣਾਂ ਕਰਵਾਉਂਦਾ ਹੈ? ਇਹ ਲੋਕਤੰਤਰ ਦਾ ਮਜ਼ਾਕ ਹੈ। ਇਹ ਲੋਕਤੰਤਰ ਦਾ ਕਤਲ ਹੈ। ਅਸੀਂ ਡਰੇ ਹੋਏ ਹਾਂ। ਇਸ ਵਿਅਕਤੀ ’ਤੇ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ। ਕੀ ਇਹ ਰਿਟਰਨਿੰਗ ਅਫ਼ਸਰ ਦਾ ਵਿਵਹਾਰ ਹੈ? ਇਸ ਹੁਕਮ ਨਾਲ ਗੱਠਜੋੜ ਨੂੰ ਰਾਹਤ ਮਿਲਦੀ ਨਜਰ ਆ ਰਹੀ ਹੈ।

Punjab Bani 05 February,2024
ਸੇਵਾਮੁਕਤ ਆਈਪੀਐਸ ਅਧਿਕਾਰੀ ਜੀ ਸੰਪਤ ਦੀ ਸਜਾ ਤੇ ਲਗਾਈ ਰੋਕ

ਸੇਵਾਮੁਕਤ ਆਈਪੀਐਸ ਅਧਿਕਾਰੀ ਜੀ ਸੰਪਤ ਦੀ ਸਜਾ ਤੇ ਲਗਾਈ ਰੋਕ ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਇਕ ਮਾਮਲੇ ਦੀ ਸੁਣਵਾਈ ਕਰਦੇ ਹੋਏ ਮਦਰਾਸ ਹਾਈ ਕੋਰਟ ਦੇ ਫੈਸਲੇ 'ਤੇ ਰੋਕ ਲਗਾ ਦਿੱਤੀ ਹੈ। ਦਰਅਸਲ, ਟੀਮ ਇੰਡੀਆ ਦੇ ਸਾਬਕਾ ਕ੍ਰਿਕੇਟ ਕਪਤਾਨ ਮਹਿੰਦਰ ਸਿੰਘ ਧੋਨੀ ਦੁਆਰਾ ਦਾਇਰ ਅਦਾਲਤ ਦੀ ਮਾਣਹਾਨੀ ਦੇ ਮਾਮਲੇ ਵਿੱਚ ਮਦਰਾਸ ਹਾਈ ਕੋਰਟ ਨੇ ਸੇਵਾਮੁਕਤ ਆਈਪੀਐਸ ਅਧਿਕਾਰੀ ਜੀ ਸੰਪਤ ਕੁਮਾਰ ਨੂੰ ਦਿੱਤੀ ਗਈ 15 ਦਿਨਾਂ ਦੀ ਜੇਲ੍ਹ ਦੀ ਸਜ਼ਾ 'ਤੇ ਸੋਮਵਾਰ ਨੂੰ ਅੰਤ੍ਰਿਮ ਰੋਕ ਲਗਾ ਦਿੱਤੀ ਹੈ। ਏ ਐਸ ਓਕਾ ਅਤੇ ਜਸਟਿਸ ਉਜਵਲ ਭੂਯਾਨ ਦੀ ਬੈਂਚ ਨੇ ਹਾਈ ਕੋਰਟ ਦੇ ਹੁਕਮਾਂ ਦੇ ਖਿਲਾਫ਼ ਕੁਮਾਰ ਦੀ ਪਟੀਸ਼ਨ 'ਤੇ ਨੋਟਿਸ ਜਾਰੀ ਕੀਤਾ ਹੈ। ਮਾਮਲੇ ਦੀ ਅਗਲੀ ਸੁਣਵਾਈ 8 ਮਾਰਚ ਲਈ ਤੈਅ ਕੀਤੀ ਗਈ ਹੈ। ਹਾਈ ਕੋਰਟ ਨੇ ਪਿਛਲੇ ਸਾਲ 15 ਦਸੰਬਰ ਨੂੰ ਕੁਮਾਰ ਨੂੰ ਅਪਰਾਧਿਕ ਮਾਣਹਾਨੀ ਦਾ ਦੋਸ਼ੀ ਪਾਇਆ ਸੀ ਅਤੇ ਉਸ ਨੂੰ 15 ਦਿਨਾਂ ਦੀ ਜੇਲ੍ਹ ਦੀ ਸਜ਼ਾ ਸੁਣਾਈ ਸੀ।

Punjab Bani 05 February,2024
ਹੁਣ ਬਿਮਾਰ ਪਤਨੀ ਨੁੰ ਮਿਲ ਸਕਣਗੇ ਮਨੀਸ਼ ਸਿਸੋਦੀਆ, ਅਦਾਲਤ ਨੇ ਦਿੱਤੀ ਇਜਾਜਤ

ਹੁਣ ਬਿਮਾਰ ਪਤਨੀ ਨੁੰ ਮਿਲ ਸਕਣਗੇ ਮਨੀਸ਼ ਸਿਸੋਦੀਆ, ਅਦਾਲਤ ਨੇ ਦਿੱਤੀ ਇਜਾਜਤ ਨਵੀਂ ਦਿੱਲੀ : ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਹਿਰਾਸਤੀ ਪੈਰੋਲ 'ਤੇ ਮਨੀਸ਼ ਸਿਸੋਦੀਆ ਨੂੰ ਹਫ਼ਤੇ ਵਿੱਚ ਇੱਕ ਵਾਰ ਆਪਣੀ ਬਿਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦੇ ਦਿੱਤੀ ਹੈ। ਮੀਟਿੰਗ ਦੌਰਾਨ ਡਾਕਟਰ ਵੀ ਉਨ੍ਹਾਂ ਨਾਲ ਮੁਲਾਕਾਤ ਕਰਨਗੇ। ਇਹ ਪ੍ਰਬੰਧ ਅਗਲੇ ਹੁਕਮਾਂ ਤੱਕ ਜਾਰੀ ਰਹੇਗਾ। ਉਸ ਦੀ ਨਿਯਮਤ ਜ਼ਮਾਨਤ ਦੀ ਸੁਣਵਾਈ 12 ਫਰਵਰੀ ਨੂੰ ਦੁਪਹਿਰ 2 ਵਜੇ ਤੈਅ ਕੀਤੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਦਾਲਤ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ 22 ਫਰਵਰੀ ਤੱਕ ਵਧਾ ਦਿੱਤੀ ਸੀ। ਮਨੀਸ਼ ਸਿਸੋਦੀਆ ਨੂੰ ਪਿਛਲੇ ਸਾਲ 26 ਫਰਵਰੀ ਨੂੰ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਉਸ ਦੀ ਪਤਨੀ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਸੀ। ਉਹ ਕਈ ਵਾਰ ਅਦਾਲਤ ਨੂੰ ਅਪੀਲ ਕਰ ਚੁੱਕਾ ਹੈ ਕਿ ਉਸ ਨੂੰ ਆਪਣੀ ਪਤਨੀ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਜਾਵੇ। ਹਾਲਾਂਕਿ ਅਦਾਲਤ ਨੇ ਉਨ੍ਹਾਂ ਨੂੰ ਕਈ ਵਾਰ ਆਪਣੀ ਪਤਨੀ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਹੈ। ਹੁਣ ਉਹ ਹਰ ਹਫ਼ਤੇ ਹੀ ਆਪਣੀ ਪਤਨੀ ਨੂੰ ਮਿਲ ਸਕੇਗਾ।

Punjab Bani 05 February,2024
ਸਿਆਸੀ ਪਾਰਟੀਆਂ ਨੁੰ ਝਟਕਾ : ਚੋਣ ਕਮਿਸ਼ਨ ਨੇ ਲਗਾਈ ਇਹ ਪਾਬੰਦੀ

ਸਿਆਸੀ ਪਾਰਟੀਆਂ ਨੁੰ ਝਟਕਾ : ਚੋਣ ਕਮਿਸ਼ਨ ਨੇ ਲਗਾਈ ਇਹ ਪਾਬੰਦੀ ਦਿਲੀ: ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਚੋਣ ਕਮਿਸ਼ਨ ਨੇ ਹਦਾਇਤ ਕੀਤੀ ਹੈ ਕਿ ਸਿਆਸੀ ਪਾਰਟੀਆਂ ਅਤੇ ਉਮੀਦਵਾਰ ਕਿਸੇ ਵੀ ਚੋਣ ਪ੍ਰਚਾਰ ਅਤੇ ਰੈਲੀਆਂ 'ਚ ਬੱਚਿਆਂ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ।ਉਨ੍ਹਾਂ ਪਾਰਟੀਆਂ ਨੂੰ ਭੇਜੀ ਹਦਾਇਤ 'ਚ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਬੱਚਿਆਂ ਦੀ ਕਿਸੇ ਵੀ ਤਰ੍ਹਾਂ ਨਾਲ ਵਰਤੋਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਮਿਸ਼ਨ ਮੁਤਾਬਕ ਸਿਆਸੀ ਪਾਰਟੀਆਂ ਨੂੰ ਸਪੱਸ਼ਟ ਹਦਾਇਤ ਕੀਤੀ ਗਈ ਹੈ ਕਿ ਉਹ ਕਿਸੇ ਵੀ ਚੋਣ 'ਚ ਬੱਚਿਆਂ ਨੂੰ ਸ਼ਾਮਲ ਨਾ ਕਰਨ। ਬੱਚਿਆਂ ਨੂੰ ਰੈਲੀਆਂ, ਨਾਅਰੇਬਾਜ਼ੀ, ਪੋਸਟਰ ਵੰਡਣ ਸਮੇਤ ਮੁਹਿੰਮਾਂ ਤੋਂ ਵੀ ਦੂਰ ਰੱਖਣ। ਇਸ ਤੋਂ ਇਲਾਵਾ ਚੋਣ ਪ੍ਰਚਾਰ ਜਾਂ ਰੈਲੀਆਂ ਦੌਰਾਨ ਸਿਆਸੀ ਆਗੂਆਂ ਤੇ ਉਮੀਦਵਾਰਾਂ ਨੂੰ ਆਪਣੇ ਵਾਹਨ 'ਚ ਬੱਚੇ ਨੂੰ ਗੋਦੀ ' ਰੱਖਣ ਜਾਂ ਲੈ ਜਾਣ ਦੀ ਵੀ ਇਜਾਜ਼ਤ ਨਹੀਂ ਹੈ। ਚੋਣ ਕਮਿਸ਼ਨ ਨੇ ਬੱਚਿਆਂ ਨੂੰ ਕਿਸੇ ਹੋਰ ਤਰੀਕੇ ਨਾਲ ਵਰਤਣ 'ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਹਾਲਾਂਕਿ, ਆਪਣੇ ਮਾਤਾ-ਪਿਤਾ ਨਾਲ ਮੌਜੂਦਗੀ ਨੂੰ ਬੱਚਿਆਂ ਲਈ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਨਹੀਂ ਮੰਨਿਆ ਜਾਵੇਗਾ।

Punjab Bani 05 February,2024
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਦਿੱਤਾ ਅਸਤੀਫਾ

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਦਿੱਤਾ ਅਸਤੀਫਾ ਨਿਜੀ ਕਾਰਨਾਂ ਦਾ ਦਿੱਤਾ ਹਵਾਲਾ ਦਿਲੀ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅਸਤੀਫਾ ਦੇ ਦਿੱਤਾ ਗਿਆ ਹੈ। ਦੱਸ ਦਈਏ ਕਿ ਅਸਤੀਫਾ ਰਾਸ਼ਟਰਪਤੀ ਨੇ ਦਰੋਪਤੀ ਮੁਰਮੁ ਨੂੰ ਅਸਤੀਫਾ ਭੇਜਿਆ ਹੈ ਜਿਸ ਵਿੱਚ ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ. ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸ਼ਨੀਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ, ਨਾਲ ਹੀ ਪੰਜਾਬ ਅਤੇ ਹਰਿਆਣਾ ਦੇ ਗੁਆਂਢੀ ਰਾਜਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਦੇ ਕੇਂਦਰ ਸ਼ਾਸਤ ਪ੍ਰਦੇਸ਼ (ਯੂਟੀ) ਦੇ ਪ੍ਰਸ਼ਾਸਕ ਵਜੋਂ ਵੀ ਅਸਤੀਫਾ ਦੇ ਦਿੱਤਾ। ਦੱਸ ਦਈਏ ਕਿ ਇਸ ਤੋਂ ਪਹਿਲਾਂ ਉਹ ਅਸਮ, ਤਾਮਿਲਨਾਡੂ ਦੇ ਗਵਰਨਰ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ। ਰਾਜਪਾਲ ਬਨਵਾਰੀ ਲਾਲ ਪੁਰੋਹਿਤ 2021 ਵਿੱਚ ਪੰਜਾਬ ਦੇ ਰਾਜਪਾਲ ਵਜੋਂ ਨਿਯੁਕਤ ਕੀਤੇ ਗਏ ਸਨ। ਉਹ ਪੰਜਾਬ ਦੇ 29ਵੇਂ ਰਾਜਪਾਲ ਸਨ। ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸ਼ਨੀਵਾਰ ਨੂੰ ‘ਨਿੱਜੀ ਕਾਰਨਾਂ’ ਦਾ ਹਵਾਲਾ ਦਿੰਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਪੁਰੋਹਿਤ ਨੇ ਇੱਕ ਪੱਤਰ ਵਿੱਚ ਕਿਹਾ, “ਮੇਰੇ ਨਿੱਜੀ ਕਾਰਨਾਂ ਅਤੇ ਕੁਝ ਹੋਰ ਵਚਨਬੱਧਤਾਵਾਂ ਦੇ ਕਾਰਨ, ਮੈਂ ਪੰਜਾਬ ਦੇ ਰਾਜਪਾਲ, ਅਤੇ ਪ੍ਰਸ਼ਾਸਕ, ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਅਹੁਦੇ ਤੋਂ ਆਪਣਾ ਅਸਤੀਫਾ ਦਿੰਦਾ ਹਾਂ।"

Punjab Bani 03 February,2024
ਲਾਲ ਕ੍ਰਿਸ਼ਨ ਅਡਵਾਨੀ ਦਾ ਹੋਵੇਗਾ ਭਾਰਤ ਰਤਨ ਨਾਲ ਸਨਮਾਨ, ਪੀਐਮ ਮੋਦੀ ਨੇ ਸਾਂਝੀ ਕੀਤੀ ਜਾਣਕਾਰੀ

ਲਾਲ ਕ੍ਰਿਸ਼ਨ ਅਡਵਾਨੀ ਦਾ ਹੋਵੇਗਾ ਭਾਰਤ ਰਤਨ ਨਾਲ ਸਨਮਾਨ, ਪੀਐਮ ਮੋਦੀ ਨੇ ਸਾਂਝੀ ਕੀਤੀ ਜਾਣਕਾਰੀ ਦਿਲੀ : ਭਾਰਤ ਦੇ ਸਾਬਕਾ ਉਪ ਪ੍ਰਧਾਨ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਜਾਵੇਗਾ। ਕੇਂਦਰ ਦੀ ਮੋਦੀ ਸਰਕਾਰ ਨੇ ਲਾਲ ਕ੍ਰਿਸ਼ਨ ਅਡਵਾਨੀ ਨੂੰ ਭਾਰਤ ਰਤਨ ਦੇਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇਹ ਜਾਣਕਾਰੀ ਦਿੱਤੀ ਹੈ। ਪੀਐਮ ਮੋਦੀ ਨੇ ਟਵਿੱਟਰ ‘ਤੇ ਲਿਖਿਆ, ‘ਮੈਨੂੰ ਇਹ ਦੱਸਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਸ਼੍ਰੀ ਲਾਲ ਕ੍ਰਿਸ਼ਨ ਅਡਵਾਨੀ ਜੀ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਜਾਵੇਗਾ। ਮੈਂ ਉਨ੍ਹਾਂ ਨਾਲ ਵੀ ਗੱਲ ਕੀਤੀ ਅਤੇ ਉਨ੍ਹਾਂ ਨੂੰ ਇਸ ਸਨਮਾਨ ਨਾਲ ਸਨਮਾਨਿਤ ਹੋਣ ‘ਤੇ ਵਧਾਈ ਦਿੱਤੀ। ਸਾਡੇ ਸਮਿਆਂ ਦੇ ਸਭ ਤੋਂ ਸਤਿਕਾਰਤ ਸਿਆਸਤਦਾਨਾਂ ਵਿੱਚੋਂ ਇੱਕ, ਭਾਰਤ ਦੇ ਵਿਕਾਸ ਵਿੱਚ ਉਨ੍ਹਾਂ ਦਾ ਯੋਗਦਾਨ ਅਭੁੱਲ ਹੈ। ਉਨ੍ਹਾਂ ਦਾ ਜੀਵਨ ਜ਼ਮੀਨੀ ਪੱਧਰ ‘ਤੇ ਕੰਮ ਕਰਨ ਤੋਂ ਸ਼ੁਰੂ ਹੋ ਕੇ ਸਾਡੇ ਉਪ ਪ੍ਰਧਾਨ ਮੰਤਰੀ ਵਜੋਂ ਦੇਸ਼ ਦੀ ਸੇਵਾ ਕਰਨਾ ਹੈ। ਉਨ੍ਹਾਂ ਨੇ ਸਾਡੇ ਗ੍ਰਹਿ ਮੰਤਰੀ ਅਤੇ ਸੂਚਨਾ ਅਤੇ ਪ੍ਰਸਾਰਣ ਮੰਤਰੀ ਵਜੋਂ ਵੀ ਆਪਣੀ ਪਛਾਣ ਬਣਾਈ। ਉਸ ਦੇ ਸੰਸਦੀ ਦਖਲ ਹਮੇਸ਼ਾ ਮਿਸਾਲੀ ਅਤੇ ਅਮੀਰ ਸੂਝ ਨਾਲ ਭਰਪੂਰ ਰਹੇ ਹਨ।

Punjab Bani 03 February,2024
ਸਿੱਧੁ ਮੂਸੇਵਾਲਾ ਦਾ ਨਵਾਂ ਗੀਤ ਹੋਇਆ ਰਿਲੀਜ

ਸਿੱਧੁ ਮੂਸੇਵਾਲਾ ਦਾ ਨਵਾਂ ਗੀਤ ਹੋਇਆ ਰਿਲੀਜ ਚੰਡੀਗੜ੍ਹ :ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਡ੍ਰਿਪੀ ਰਿਲੀਜ਼ ਹੋ ਗਿਆ ਹੈ। ਇਸ ਦੇ ਰਿਲੀਜ਼ ਹੋਣ ਤੋਂ ਪਹਿਲਾਂ ਲਗਭਗ ਕਈ ਹਜ਼ਾਰ ਲੋਕ ਉਡੀਕ ਕਰ ਰਹੇ ਸਨ ਅਤੇ ਗੀਤ ਨੂੰ ਲੱਖਾਂ  ਵਿਊਜ਼ ਮਿਲ ਚੁੱਕੇ ਹਨ।  ਦੱਸ ਦਈਏ ਕਿ ਕੈਨੇਡਾ ਦੇ ਰੈਪਰ ਏ.ਆਰ. ਪੈਸਲੇ ਤੇ Mxrci ਨਾਲ ਡ੍ਰਿਪੀ ਨਾਲ ਗਾਣਾ ਆਇਆ ਹੈ। ਜੋ ਕਿ ਰਿਲੀਜ਼ ਹੁੰਦੇ ਹੀ ਯੂਟਿਊਬ ’ਤੇ ਛਾ ਗਿਆ।  ਹੁਣ ਤੱਕ ਕੁੱਲ 5 ਗੀਤ ਰਿਲੀਜ਼ ਹੋ ਚੁੱਕੇ ਹਨ। SYL ਗੀਤ 23 ਜੂਨ 2022 ਨੂੰ ਰਿਲੀਜ਼ ਹੋਇਆ ਸੀ। ਜਿਸ ਵਿੱਚ ਮੂਸੇਵਾਲਾ ਨੇ ਪੰਜਾਬ ਦੇ ਪਾਣੀਆਂ ਦਾ ਮੁੱਦਾ ਉਠਾਇਆ ਸੀ। ਇਸ ਗੀਤ ਨੂੰ 72 ਘੰਟਿਆਂ ਵਿੱਚ 2.7 ਕਰੋੜ ਵਿਊਜ਼ ਮਿਲ ਚੁੱਕੇ ਹਨ। ਜਿਸ ਤੋਂ ਬਾਅਦ ਇਸ ਗੀਤ ਨੂੰ ਭਾਰਤ ਵਿੱਚ ਬੈਨ ਕਰ ਦਿੱਤਾ ਗਿਆ ਸੀ। ਜਦਕਿ ਦੂਜਾ ਗੀਤ ਵਾਰ ਸੀ। ਜੋ ਪਿਛਲੇ ਸਾਲ 8 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰਿਲੀਜ਼ ਹੋਈ ਸੀ। ਇਹ ਗੀਤ ਅਸਲ ਵਿੱਚ ਇੱਕ 'ਵਾਰ' ਹੈ, ਜੋ ਪੰਜਾਬ ਦੇ ਬਹਾਦਰ ਯੋਧੇ ਨਾਇਕ ਹਰੀ ਸਿੰਘ ਨਲਵਾ ਲਈ ਗਾਇਆ ਗਿਆ ਸੀ। ਜਦਕਿ ਤੀਜਾ ਗੀਤ ਮੇਰਾ ਨਾਮ 7 ਅਪ੍ਰੈਲ 2023 ਨੂੰ ਰਿਲੀਜ਼ ਹੋਇਆ ਸੀ। ਚੌਥਾ ਗਾਣਾ ਚੋਰਨੀ ਰਿਲੀਜ਼ ਹੋਇਆ ਸੀ ਫਿਰ ਵਾਚ ਆਉਟ ਰਿਲੀਜ਼ ਹੋਇਆ ਸੀ ਜਿਸ ਨੂੰ ਉਨ੍ਹਾਂ ਦੇ ਪ੍ਰਸ਼ਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਗਿਆ। 

Punjab Bani 02 February,2024
ਪਰਫਿਊਮ ਦੀ ਫੈਕਟਰੀ ਨੁੰ ਲੱਗੀ ਭਿਆਨਕ ਅੱਗ, ਦਰਜਨਾਂ ਮਜਦੂਰ ਫਸੇ

ਪਰਫਿਊਮ ਦੀ ਫੈਕਟਰੀ ਨੁੰ ਲੱਗੀ ਭਿਆਨਕ ਅੱਗ, ਦਰਜਨਾਂ ਮਜਦੂਰ ਫਸੇ ਬੱਦੀ-  ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਵਿੱਚ ਇੱਕ ਕਾਸਮੈਟਿਕ ਫੈਕਟਰੀ (ਬੱਦੀ ਫੈਕਟਰੀ ਅੱਗ) ਵਿੱਚ ਅੱਗ ਲੱਗ ਗਈ। ਇੱਥੇ ਫੈਕਟਰੀ ਵਿੱਚ 15-20 ਮਜ਼ਦੂਰ ਫਸੇ ਹੋਏ ਹਨ। ਅੱਗ ਲੱਗਣ ਤੋਂ ਬਾਅਦ ਵੀਡੀਓ ਸਾਹਮਣੇ ਆਇਆ ਹੈ, ਜਿਸ ‘ਚ ਇਕ ਔਰਤ ਛੱਤ ‘ਤੇ ਫਸੀ ਹੋਈ ਦਿਖਾਈ ਦੇ ਰਹੀ ਹੈ। ਜਾਣਕਾਰੀ ਮੁਤਾਬਕ ਇਹ ਘਟਨਾ ਸੂਬੇ ਦੇ ਸਨਅਤੀ ਸ਼ਹਿਰ ਬੱਦੀ ਦੇ ਝੰਡਾਮਾਜਰੀ ‘ਚ ਵਾਪਰੀ। ਇੱਥੇ ਕਾਸਮੈਟਿਕ ਉਤਪਾਦ ਬਣਾਉਣ ਵਾਲੀ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ ਹੈ। ਇਸ ਵਿੱਚ ਵੱਡੀ ਗਿਣਤੀ ਵਿੱਚ ਮਜ਼ਦੂਰ ਫਸੇ ਹੋਏ ਹਨ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਅੱਗ ਬੁਝਾਉਣ ਲਈ ਫਾਇਰ ਵਿਭਾਗ ਬੱਦੀ ਅਤੇ ਨਾਲਾਗੜ੍ਹ ਦੀਆਂ ਅੱਧੀ ਦਰਜਨ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ ਹਨ। NDRF ਦੀ ਟੀਮ ਰਾਹਤ ਅਤੇ ਬਚਾਅ ਲਈ ਮੌਕੇ ‘ਤੇ ਪਹੁੰਚ ਗਈ ਹੈ।

Punjab Bani 02 February,2024
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਪੇਸ਼ ਕੀਤਾ ਬਜਟ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਪੇਸ਼ ਕੀਤਾ ਬਜਟ ਨਵੀਂ ਦਿੱਲੀ, 1 ਫਰਵਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਲੋਕ ਲੁਭਾਊ ਐਲਾਨ ਤੋਂ ਬਚਦੇ ਹੋਏ ਸੁਧਾਰਾਂ ਨੂੰ ਅੱਗੇ ਵਧਾਉਂਦੇ ਹੋਏ ਅੱਜ ਅਗਲੇ ਵਿੱਤੀ ਸਾਲ ਲਈ ਅੰਤ੍ਰਿਮ ਬਜਟ ਪੇਸ਼ ਕੀਤਾ। ਉਨ੍ਹਾਂ ਨੇ 2024-25 ਲਈ 47.66 ਲੱਖ ਕਰੋੜ ਰੁਪਏ ਦੇ ਕੁੱਲ ਖਰਚੇ ਵਾਲਾ ਅੰਤ੍ਰਿਮ ਬਜਟ ਪੇਸ਼ ਕੀਤਾ ਹੈ। ਉਨ੍ਹਾਂ ਸਿੱਧੇ ਅਤੇ ਅਸਿੱਧੇ ਟੈਕਸ ਦੇ ਮੋਰਚੇ ‘ਤੇ ਕੋਈ ਰਾਹਤ ਨਹੀਂ ਦਿੱਤੀ। ਇੱਕ ਘੰਟੇ ਤੋਂ ਵੀ ਘੱਟ ਸਮੇਂ ਦੇ ਆਪਣੇ ਬਜਟ ਭਾਸ਼ਨ ਵਿੱਚ ਉਨ੍ਹਾਂ ਨੇ ਪਿਛਲੇ 10 ਸਾਲਾਂ ਵਿੱਚ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਪੇਸ਼ ਕੀਤਾ। ਵਿੱਤ ਮੰਤਰੀ ਵਜੋਂ ਇਹ ਉਨ੍ਹਾਂ ਦਾ ਛੇਵਾਂ ਅਤੇ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਆਖਰੀ ਬਜਟ ਸੀ। ਲੋਕ ਸਭਾ ਚੋਣਾਂ ਤੋਂ ਬਾਅਦ ਸਰਕਾਰ ਬਣਨ ਤੱਕ ਅੰਤ੍ਰਿਮ ਬਜਟ ਵਿਚਕਾਰਲੇ ਸਮੇਂ ਦੀਆਂ ਵਿੱਤੀ ਲੋੜਾਂ ਦਾ ਧਿਆਨ ਰੱਖੇਗਾ। ਨਵੀਂ ਸਰਕਾਰ ਵੱਲੋਂ ਪੂਰਾ ਬਜਟ ਪੇਸ਼ ਕੀਤਾ ਜਾਵੇਗਾ। ਮੰਤਰੀ ਵੱਲੋਂ ਕੀਤੇ ਐਲਾਨ ਆਯੂਸ਼ਮਾਨ ਭਾਰਤ ਤਹਿਤ ਸਾਰੀਆਂ ਆਸ਼ਾ ਅਤੇ ਆਂਗਣਵਾੜੀ ਵਰਕਰਾਂ ਨੂੰ ਸਿਹਤ ਸੰਭਾਲ ਦੇ ਦਾਇਰੇ ਵਿੱਚ ਲਿਆਉਣ ਦਾ ਐਲਾਨ ਕੀਤਾ। ਦੇਸ਼ ਗ੍ਰਾਮੀਣ ਆਵਾਸ ਯੋਜਨਾ ਤਹਿਤ ਤਿੰਨ ਕਰੋੜ ਘਰਾਂ ਦੇ ਟੀਚੇ ਨੂੰ ਹਾਸਲ ਕਰਨ ਦੇ ਨੇੜੇ ਹੈ ਅਤੇ ਅਗਲੇ ਪੰਜ ਸਾਲਾਂ ਵਿੱਚ ਦੋ ਕਰੋੜ ਘਰ ਬਣਾਏ ਜਾਣਗੇ। ਆਮਦਨਕਰ ਸਲੈਬ ‘ਚ ਕੋਈ ਬਦਲਾਅ ਨਹੀਂ। ਸਿੱਧੇ ਅਤੇ ਅਸਿੱਧੇ ਟੈਕਸ ਦਰਾਂ ਵਿੱਚ ਕੋਈ ਬਦਲਾਅ ਨਹੀਂ ਹੈ। ਚਾਲੂ ਵਿੱਤੀ ਸਾਲ ‘ਚ ਵਿੱਤੀ ਘਾਟਾ 5.8 ਫੀਸਦੀ ਰਹਿਣ ਦਾ ਅਨੁਮਾਨ ਹੈ, ਅਗਲੇ ਵਿੱਤੀ ਸਾਲ ‘ਚ ਇਸ ਨੂੰ 5.1 ਫੀਸਦੀ ‘ਤੇ ਲਿਆਉਣ ਦਾ ਟੀਚਾ। ਰਾਜਾਂ ਵਿੱਚ ਵਿਕਾਸ ਲਈ 75,000 ਕਰੋੜ ਰੁਪਏ ਦੇ ਵਿਆਜ ਮੁਕਤ ਕਰਜ਼ੇ ਦੀ ਵਿਵਸਥਾ ਪੇਸ਼ ਕੀਤਾ ਹੈ।

Punjab Bani 01 February,2024
ਪੰਜਾਬ ਦੇ ਕਈ ਜਿਲਿਆਂ ਵਿੱਚ ਹੋਈ ਗੜੇਮਾਰੀ

ਪੰਜਾਬ ਦੇ ਕਈ ਜਿਲਿਆਂ ਵਿੱਚ ਹੋਈ ਗੜੇਮਾਰੀ ਚੰਡੀਗੜ : ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਪਏ ਸੀਜ਼ਨ ਦੇ ਪਹਿਲੇ ਮੀਂਹ ਨੇ ਲੋਕਾਂ ਨੂੰ ਸੁੱਕੀ ਠੰਢ ਤੋਂ ਰਾਹਤ ਦੇ ਦਿੱਤੀ ਹੈ। ਰੋਪੜ, ਚਮਕੌਰ ਸਾਹਿਬ, ਮੋਰਿੰਡਾ ਅਤੇ ਪੁਆਧ ਦੇ ਖੇਤਰ ਵਿੱਚ ਭਾਰੀ ਗੜ੍ਹੇਮਾਰੀ ਵੀ ਹੋਈ ਹੈ। ਪੰਜਾਬ ਤੇ ਹਰਿਆਣਾ ਸਣੇ ਉੱਤਰੀ ਭਾਰਤ ਵਿੱਚ ਪੱਛਮੀ ਗੜਬੜੀ ਐਕਟਿਵ ਹੋਣ ਦਾ ਅਸਰ ਸ਼ੁਰੂ ਹੋ ਗਿਆ ਹੈ। ਇਸ ਕਾਰਨ ਪਿਛਲੇ 36 ਘੰਟਿਆਂ ਤੋਂ ਪਹਾੜੀ ਖੇਤਰਾਂ ਵਿੱਚ ਬਰਫ਼ਬਾਰੀ ਤੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਪੈ ਰਿਹਾ ਹੈ। ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚ ਮੀਂਹ ਨੂੰ ਲੈ ਕੇ ਓਂਰਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਮਲੇਰਕੋਟਲਾ ਵਿਚ ਬਾਰਸ਼ ਦਾ ਓਂਰੇਜ ਅਲਰਟ ਜਾਰੀ ਕੀਤਾ ਗਿਆ ਹੈ। ਬਾਕੀ ਸਾਰੇ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਰਹੇਗਾ।

Punjab Bani 01 February,2024
ਯੂਟਿਊਬਰ ਦੀਪਕ ਨਾਗਰ ਦੀ ਦੋਸਤਾਂ ਨਾਲ ਲੜਾਈ ਤੋ ਬਾਅਦ ਹੋਈ ਮੌਤ : ਮਾਮਲਾ ਦਰਜ

ਯੂਟਿਊਬਰ ਦੀਪਕ ਨਾਗਰ ਦੀ ਦੋਸਤਾਂ ਨਾਲ ਲੜਾਈ ਤੋ ਬਾਅਦ ਹੋਈ ਮੌਤ : ਮਾਮਲਾ ਦਰਜ ਦਿਲੀ : ਗ੍ਰੇਟਰ ਨੋਇਡਾ ਦੇ ਦਨਕੌਰ ਥਾਣਾ ਖੇਤਰ ਦੇ ਮੁਹੰਮਦਪੁਰ ਗੁਰਜਰ ਪਿੰਡ 'ਚ ਸ਼ਰਾਬ ਦੀ ਪਾਰਟੀ ਦੌਰਾਨ ਹੋਏ ਝਗੜੇ 'ਚ ਯੂਟਿਊਬਰ ਦੀਪਕ ਨਾਗਰ ਨੂੰ ਦੋਸਤਾਂ ਨੇ ਕੁੱਟ-ਕੁੱਟ ਕੇ ਮਾਰ ਦਿੱਤਾ। ਇਹ ਘਟਨਾ ਐਤਵਾਰ ਰਾਤ ਦੀ ਦੱਸੀ ਜਾ ਰਹੀ ਹੈ।  ਦੀਪਕ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿੱਥੇ ਸੋਮਵਾਰ ਨੂੰ ਉਸ ਦੀ ਮੌਤ ਹੋ ਗਈ। ਫਿਲਹਾਲ ਇਸ ਮਾਮਲੇ 'ਚ 7 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।  ਪੁਲਿਸ ਨੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇੰਸਟਾਗ੍ਰਾਮ 'ਤੇ ਦੀਪਕ ਦੇ ਫਾਲੋਅਰਜ਼ ਦੀ ਗਿਣਤੀ 1 ਲੱਖ ਤੋਂ ਵੱਧ ਹੈ। ਦੀਪਕ ਕਰੀਬ 5 ਸਾਲਾਂ ਤੋਂ ਆਪਣੀ ਮਾਂ ਦੇ ਨਾਲ ਕਾਮੇਡੀ ਵੀਡੀਓ ਬਣਾਉਂਦਾ ਸੀ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ 28 ਜਨਵਰੀ ਦੀ ਰਾਤ ਨੂੰ ਮਨੀਸ਼ ਅਤੇ ਕੁਝ ਲੋਕਾਂ ਨੇ ਦੀਪਕ ਨੂੰ ਆਪਣੇ ਘਰ ਇੱਕ ਪਾਰਟੀ ਲਈ ਬੁਲਾਇਆ ਸੀ। ਉਨ੍ਹਾਂ ਪਾਰਟੀ 'ਚ ਸ਼ਰਾਬ ਪੀਤੀ, ਜਿਸ ਤੋਂ ਬਾਅਦ ਕਿਸੇ ਗੱਲ ਨੂੰ ਲੈ ਕੇ ਦੋਸਤਾਂ ਦੀ ਆਪਸ 'ਚ ਬਹਿਸ ਹੋ ਗਈ ਅਤੇ ਫਿਰ ਲੜਾਈ ਹੋ ਗਈ। ਲੜਾਈ ਦੌਰਾਨ ਦੀਪਕ ਦੇ ਸਿਰ ਵਿੱਚ ਮੁੱਕਾ ਲੱਗ ਗਿਆ, ਧਿਰ ਦੇ ਦਖਲ ਨਾਲ ਲੜਾਈ ਰੁਕਵਾਈ ਗਈ। ਉਥੋਂ ਦੀਪਕ ਆਪਣੇ ਘਰ ਚਲਾ ਗਿਆ। ਘਰ ਆਉਣ ਤੋਂ 1-2 ਘੰਟੇ ਬਾਅਦ ਦੀਪਕ ਬੀਮਾਰ ਹੋ ਗਿਆ। ਉਸ ਨੂੰ ਇਲਾਜ ਲਈ ਯਥਾਰਥ ਹਸਪਤਾਲ ਲਿਜਾਇਆ ਗਿਆ ਜਿੱਥੇ ਚੈਕਅੱਪ ਦੌਰਾਨ ਪਤਾ ਲੱਗਾ ਕਿ ਦੀਪਕ ਦੇ ਸਿਰ 'ਚ ਖੂਨ ਦਾ ਥੱਕਾ ਸੀ। ਦੀਪਕ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਸਬੰਧੀ ਥਾਣਾ ਦਨਕੌਰ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮ ਨੌਜਵਾਨਾਂ ਦੀ ਭਾਲ ਕੀਤੀ ਜਾ ਰਹੀ ਹੈ। ਜਿਨ੍ਹਾਂ ਸੱਤ ਦੋਸਤਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ, ਉਨ੍ਹਾਂ ਵਿੱਚ ਮਨੀਸ਼, ਪ੍ਰਿੰਸ, ਵਿੱਕੀ, ਯੋਗਿੰਦਰ, ਵਿਜੇ, ਕਪਿਲ ਅਤੇ ਮਿੰਕੂ ਸ਼ਾਮਲ ਹਨ।

Punjab Bani 31 January,2024
ਲਾਪਤਾ ਭਾਰਤੀ ਵਿਦਿਆਰਥੀ ਦੀ ਅਮਰੀਕਾ ਦੀ ਯੂਨੀਵਰਸਿਟੀ ਵਿੱਚ ਮਿਲੀ ਲਾਸ਼

ਲਾਪਤਾ ਭਾਰਤੀ ਵਿਦਿਆਰਥੀ ਦੀ ਅਮਰੀਕਾ ਦੀ ਯੂਨੀਵਰਸਿਟੀ ਵਿੱਚ ਮਿਲੀ ਲਾਸ਼ ਵਾਸ਼ਿੰਗਟਨ, 30 ਜਨਵਰੀ ਅਮਰੀਕਾ ਦੇ ਇੰਡੀਆਨਾ ਸੂਬੇ ਵਿਚ ਸਥਿਤ ਵੱਕਾਰੀ ਪਰਡਿਊ ਯੂਨੀਵਰਸਿਟੀ ਦੇ ਲਾਪਤਾ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ ਹੈ। ਯੂਨੀਵਰਸਿਟੀ ਨੇ ਇਸ ਦੀ ਪੁਸ਼ਟੀ ਕੀਤੀ ਹੈ। ਭਾਰਤੀ ਵਿਦਿਆਰਥੀ ਨੀਲ ਆਚਾਰੀਆ ਐਤਵਾਰ ਨੂੰ ਲਾਪਤਾ ਹੋ ਗਿਆ ਸੀ। ਪ੍ਰਯੋਗਸ਼ਾਲਾ ਦੇ ਨੇੜੇ ਨੀਲ ਦੀ ਲਾਸ਼ ਮਿਲੀ ਹੈ। ਉਸ ਨੇ ਕੰਪਿਊਟਰ ਵਿਗਿਆਨ ਅਤੇ ਡਾਟਾ ਵਿਗਿਆਨ ਵਿੱਚ ਡਿਗਰੀ ਹਾਸਲ ਕੀਤੀ ਅਤੇ ਉਹ ਜੌਨ ਮਾਰਟਿਨਸਨ ਆਨਰਜ਼ ਕਾਲਜ ਵਿੱਚ ਪੜ੍ਹਦਾ ਸੀ।

Punjab Bani 30 January,2024
ਰਾਹੁਲ ਗਾਂਧੀ ਪੱਛਮੀ ਬੰਗਾਲ ਪੁੱਜੇ

ਰਾਹੁਲ ਗਾਂਧੀ ਪੱਛਮੀ ਬੰਗਾਲ ਪੁੱਜੇ ਸਿਲੀਗੁੜੀ, 28 ਜਨਵਰੀ ਕਾਂਗਰਸ ਆਗੂ ਰਾਹੁਲ ਗਾਂਧੀ ‘ਭਾਰਤ ਜੋੜੋ ਨਿਆਏ ਯਾਤਰਾ’ ਵਿਚ ਸ਼ਾਮਲ ਹੋਣ ਲਈ ਅੱਜ ਸਵੇਰੇ ਪੱਛਮੀ ਬੰਗਾਲ ਪੁੱਜ ਗਏ ਹਨ। ਦੋ ਦਿਨਾਂ ਦੀ ਬ੍ਰੇਕ ਮਗਰੋਂ ਯਾਤਰਾ ਅੱਜ ਮੁੜ ਸ਼ੁਰੂ ਹੋ ਗਈ। ਸਿਲੀਗੁੜੀ ਦੇ ਬਾਗਡੋਗਰਾ ਹਵਾਈ ਅੱਡੇ ’ਤੇ ਪੁੱਜੇ ਗਾਂਧੀ ਦਾ ਪੱਛਮੀ ਬੰਗਾਲ ਕਾਂਗਰਸ ਦੇ ਪ੍ਰਧਾਨ ਅਧੀਰ ਰੰਜਨ ਚੌਧਰੀ ਨੇ ਸਵਾਗਤ ਕੀਤਾ। ਗਾਂਧੀ ਸਿਲੀਗੁੜੀ ਤੋਂ ਜਲਪਾਇਗੁੜੀ ਜ਼ਿਲ੍ਹਾ ਜਾਣਗੇ, ਜਿੱਥੋਂ ਬਾਅਦ ਦੁਪਹਿਰ ਯਾਤਰਾ ਸ਼ੁਰੂ ਹੋਵੇਗੀ। ਗਣਤੰਤਰ ਦਿਵਸ ਕਰਕੇ ਯਾਤਰਾ ਵਿਚ ਦੋ ਦਿਨਾਂ ਦੀ ਬ੍ਰੇਕ ਦਿੱਤੀ ਗਈ ਸੀ।

Punjab Bani 28 January,2024
ਹੂਤੀ ਵਿਧਰੋਹੀਆਂ ਨੇ ਬ੍ਰਿਟਿਸ ਤੇਲ ਟੈਕਰ ਤੇ ਕੀਤਾ ਮਿਜਾਈਲ ਹਮਲਾ , ਭਾਰਤੀ ਜਲ ਸੈਨਾ ਨੇ ਬਚਾਏ

ਹੂਤੀ ਵਿਧਰੋਹੀਆਂ ਨੇ ਬ੍ਰਿਟਿਸ ਤੇਲ ਟੈਕਰ ਤੇ ਕੀਤਾ ਮਿਜਾਈਲ ਹਮਲਾ , ਭਾਰਤੀ ਜਲ ਸੈਨਾ ਨੇ ਬਚਾਏ ਦਿਲੀ : ਲਾਲ ਸਾਗਰ ਦੀ ਅਦਨ ਦੀ ਖਾੜੀ ਵਿੱਚ ਇੱਕ ਹੋਰ ਵਪਾਰਕ ਜਹਾਜ਼ 'ਤੇ ਮਿਜ਼ਾਈਲ ਹਮਲਾ ਕੀਤਾ ਹੈ। 22 ਭਾਰਤੀਆਂ ਨੂੰ ਲੈ ਕੇ ਜਾ ਰਹੇ ਬ੍ਰਿਟਿਸ਼ ਤੇਲ ਟੈਂਕਰ ਮਰਲਿਨ ਲੁਆਂਡਾ 'ਤੇ 26 ਜਨਵਰੀ ਦੀ ਰਾਤ ਨੂੰ ਹੂਤੀ ਵਿਧਰੋਹੀਆਂ ਨੇ ਮਿਜ਼ਾਈਲ ਨਾਲ ਹਮਲਾ ਕੀਤਾ ਸੀ, ਜਿਸ ਕਾਰਨ ਜਹਾਜ਼ ਨੂੰ ਅੱਗ ਲੱਗ ਗਈ ਸੀ। ਜਹਾਜ਼ ਤੋਂ ਐਸ.ਓ.ਐਸ. ਸਿਗਨਲ ਮਿਲਦੇ ਹੀ ਭਾਰਤੀ ਜਲ ਸੈਨਾ ਦੇ ਮਿਜ਼ਾਈਲ ਵਿਨਾਸ਼ਕਾਰੀ ਆਈ.ਐਨ.ਐਸ. ਵਿਸ਼ਾਖਾਪਟਨਮ ਨੇ ਮੌਕੇ 'ਤੇ ਪਹੁੰਚ ਕੇ ਬਚਾਅ ਮੁਹਿੰਮ ਚਲਾਈ ਅਤੇ ਸਾਰੇ ਲੋਕਾਂ ਨੂੰ ਬਚਾਇਆ।

Punjab Bani 28 January,2024
ਜਾਗਰਨ ਦੌਰਾਨ ਡਿੱਗੀ ਸਟੇਜ, ਮਸ਼ਹੂਰ ਗਾਇਕ ਬੀ ਪਰਾਕ ਦਾ ਚਲ ਰਿਹਾ ਸੀ ਪੋ੍ਰਗਰਾਮ, ਇੱਕ ਦੀ ਮੌਤ

ਜਾਗਰਨ ਦੌਰਾਨ ਡਿੱਗੀ ਸਟੇਜ, ਮਸ਼ਹੂਰ ਗਾਇਕ ਬੀ ਪਰਾਕ ਦਾ ਚਲ ਰਿਹਾ ਸੀ ਪੋ੍ਰਗਰਾਮ, ਇੱਕ ਦੀ ਮੌਤ ਦਿਲੀ: ਦਿੱਲੀ ਦੇ ਕਾਲਕਾ ਮੰਦਿਰ ਵਿੱਚ ਬੀਤੀ ਰਾਤ ਜਾਗਰਣ ਦੌਰਾਨ ਸਟੇਜ ਡਿੱਗਣ ਕਾਰਨ ਭਗਦੜ ਮੱਚ ਗਈ। ਹਾਦਸੇ ਵਿੱਚ ਇੱਕ ਔਰਤ ਦੀ ਮੌਤ ਹੋ ਗਈ ਹੈ। ਜਦਕਿ 17 ਲੋਕ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮਸ਼ਹੂਰ ਗਾਇਕ ਬੀ ਪਰਾਕ ਪ੍ਰੋਗਰਾਮ ਲਈ ਮੰਦਿਰ ਪਹੁੰਚੇ ਸੀ। ਰਾਤ ਕਰੀਬ ਸਾਢੇ 12 ਵਜੇ ਜਦੋਂ ਇਹ ਹਾਦਸਾ ਵਾਪਰਿਆ ਤਾਂ ਬੀ ਪਰਾਕ ਨੂੰ ਦੇਖਣ ਲਈ ਵੱਡੀ ਗਿਣਤੀ ਲੋਕ ਇੱਥੇ ਪੁੱਜੇ ਹੋਏ ਸੀ।  ਜਾਣਕਾਰੀ ਮੁਤਾਬਕ ਕਾਲਕਾਜੀ ਮੰਦਿਰ 'ਚ ਜਾਗਰਣ ਕਰਵਾਇਆ ਗਿਆ। 27-28 ਜਨਵਰੀ ਦੀ ਦਰਮਿਆਨੀ ਰਾਤ ਨੂੰ ਲੱਕੜ ਅਤੇ ਲੋਹੇ ਦੇ ਫਰੇਮ ਦਾ ਬਣਿਆ ਪਲੇਟਫਾਰਮ ਢਹਿ ਗਿਆ। ਜਿਸ ਕਾਰਨ ਹਫੜਾ-ਦਫੜੀ ਮੱਚ ਗਈ। ਇਸ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਅਤੇ 17 ਲੋਕ ਜ਼ਖਮੀ ਹੋਏ ਹਨ। ਇਸ ਮਾਮਲੇ ਵਿੱਚ ਪੁਲੀਸ ਪ੍ਰਬੰਧਕਾਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਕਰੇਗੀ।

Punjab Bani 28 January,2024
ਨਿਤੀਸ਼ ਕੁਮਾਰ ਨੇ ਮੁੱਖ ਮੰਤਰੀ ਵਜੋ ਸੰਭਾਲਿਆ ਅਹੁਦਾ

ਨਿਤੀਸ਼ ਕੁਮਾਰ ਨੇ ਮੁੱਖ ਮੰਤਰੀ ਵਜੋ ਸੰਭਾਲਿਆ ਅਹੁਦਾ ਨਵੀਂ ਦਿੱਲੀ: ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਨੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਕੁਝ ਘੰਟਿਆਂ ਬਾਅਦ ਐਤਵਾਰ ਨੂੰ ਨੌਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ। ਇਸ ਵਾਰ ਉਨ੍ਹਾਂ ਦੀ ਪਾਰਟੀ ਜਨਤਾ ਦਲ (ਯੂ) ਭਾਜਪਾ ਅਤੇ ਭਗਵਾ ਪਾਰਟੀ ਦੀ ਅਗਵਾਈ ਵਾਲੀ ਐਨਡੀਏ ਦੀਆਂ ਹੋਰ ਪਾਰਟੀਆਂ ਨਾਲ ਗੱਠਜੋੜ ਕਰ ਕੇ ਸਰਕਾਰ ਬਣਾ ਰਹੀ ਹੈ।

Punjab Bani 28 January,2024
ਮਨੀਪੁਰ ਵਿੱਚ ਹਿੰਸਾ ਦੌਰਾਨ ਇੱਕ ਦੀ ਮੌਤ, ਦੋ ਜਖਮੀ

ਮਨੀਪੁਰ ਵਿੱਚ ਹਿੰਸਾ ਦੌਰਾਨ ਇੱਕ ਦੀ ਮੌਤ, ਦੋ ਜਖਮੀ ਇੰਫਾਲ : ਮਨੀਪੁਰ 'ਚ ਹਿੰਸਾ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਮਨੀਪੁਰ ਦੇ ਕੰਗਪੋਕਪੀ ਜ਼ਿਲ੍ਹੇ ਵਿੱਚ ਗੋਲ਼ੀਬਾਰੀ ਵਿੱਚ ਇੱਕ ਪਿੰਡ ਵਾਸੀ ਦੀ ਮੌਤ ਹੋ ਗਈ ਅਤੇ ਦੋ ਲੋਕ ਜ਼ਖ਼ਮੀ ਹੋ ਗਏ। ਸਮਾਚਾਰ ਏਜੰਸੀ ਪੀਟੀਆਈ ਨੇ ਪੁਲਿਸ ਦੇ ਹਵਾਲੇ ਤੋਂ ਦੱਸਿਆ ਕਿ ਮਨੀਪੁਰ ਦੇ ਕਾਂਗਪੋਕਪੀ ਜ਼ਿਲ੍ਹੇ ਵਿੱਚ ਸ਼ਨੀਵਾਰ ਸਵੇਰੇ ਦੋ ਹਥਿਆਰਬੰਦ ਸਮੂਹਾਂ ਵਿਚਾਲੇ ਗੋਲ਼ੀਬਾਰੀ ਹੋਈ। ਇੱਕ ਵਲੰਟੀਅਰ ਦੀ ਮੌਤ ਹੋ ਗਈ ਤੇ ਦੋ ਹੋਰ ਜ਼ਖਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਉਦੋਂ ਵਾਪਰੀ ਜਦੋਂ ਹਥਿਆਰਬੰਦ ਵਿਅਕਤੀ ਪਹਾੜੀ ਪਿੰਡ ਸਤਾਂਗ ਕੁਕੀ ਵਿੱਚ ਦਾਖਲ ਹੋਏ। ਇਸ ਦੌਰਾਨ ਉਨ੍ਹਾਂ ਨੇ ਗੋਲ਼ੀਆਂ ਚਲਾ ਦਿੱਤੀਆਂ। ਉਨ੍ਹਾਂ ਦੱਸਿਆ ਕਿ ਸਤਾਂਗ ਪਿੰਡ ਵਿੱਚ ਵਾਧੂ ਸੁਰੱਖਿਆ ਬਲਾਂ ਦੇ ਪੁੱਜਣ ਤੋਂ ਬਾਅਦ ਹਮਲਾਵਰ ਉਥੋਂ ਫ਼ਰਾਰ ਹੋ ਗਏ।

Punjab Bani 27 January,2024
ਕੇਜਰੀਵਾਲ ਨੇ ਬੀਜੇਪੀ ਤੇ ਲਗਾਇਆ ਆਪਰੇਸ਼ਨ ਲੋਟਸ ਸ਼ੁਰੂ ਕਰਨ ਦਾ ਦੋਸ਼

ਕੇਜਰੀਵਾਲ ਨੇ ਬੀਜੇਪੀ ਤੇ ਲਗਾਇਆ ਆਪਰੇਸ਼ਨ ਲੋਟਸ ਸ਼ੁਰੂ ਕਰਨ ਦਾ ਦੋਸ਼ ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ‘ਤੇ ਦਿੱਲੀ ‘ਚ ਅਪਰੇਸ਼ਨ ਲੋਟਸ 2.0 ਸ਼ੁਰੂ ਕਰਨ ਦਾ ਦੋਸ਼ ਲਗਾਇਆ। ਇਸ ਦੇ ਨਾਲ ਹੀ ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਨੇ ‘ਆਪ’ ਦੇ 7 ਵਿਧਾਇਕਾਂ ਨੂੰ ਲੁਭਾਉਣ ਦੀ ਕੋਸ਼ਿਸ਼ ਕੀਤੀ ਅਤੇ ਉਨ੍ਹਾਂ ਨੂੰ ਪੱਖ ਬਦਲਣ ਲਈ 25 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ। ਮੁੱਖ ਮੰਤਰੀ ਕੇਜਰੀਵਾਲ ਨੇ ਦਾਅਵਾ ਕੀਤਾ ਕਿ ‘ਆਪ’ ਵਿਧਾਇਕਾਂ ਨਾਲ ਭਾਜਪਾ ਨੇ ਗੱਲਬਾਤ ਕੀਤੀ ਸੀ, ਜਿਨ੍ਹਾਂ ਨੇ ਕਥਿਤ ਤੌਰ ‘ਤੇ ਧਮਕੀ ਦਿੱਤੀ ਸੀ ਕਿ ਦਿੱਲੀ ਦੇ ਮੁੱਖ ਮੰਤਰੀ ਨੂੰ ਛੇਤੀ ਹੀ ਸ਼ਰਾਬ ਨੀਤੀ ਮਾਮਲੇ ‘ਚ ਗ੍ਰਿਫਤਾਰ ਕਰ ਲਿਆ ਜਾਵੇਗਾ। ਸੀਐਮ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਇੱਕ ਪੋਸਟ ਵਿੱਚ ਕਿਹਾ ਕਿ ਪਿਛਲੇ ਦਿਨੀਂ ਇਨ੍ਹਾਂ ਨੇ ਦਿੱਲੀ ਦੇ ਸਾਡੇ 7 ਵਿਧਾਇਕਾਂ ਨਾਲ ਸੰਪਰਕ ਕਰਕੇ ਕਿਹਾ ਕਿ ਕੁਝ ਦਿਨਾਂ ਵਿੱਚ ਅਸੀਂ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲਵਾਂਗੇ। ਉਸ ਤੋਂ ਬਾਅਦ ਅਸੀਂ ਵਿਧਾਇਕਾਂ ਨੂੰ ਤੋੜ ਦੇਵਾਂਗੇ। 21 ਵਿਧਾਇਕਾਂ ਨਾਲ ਗੱਲਬਾਤ ਹੋ ਚੁੱਕੀ ਹੈ। ਹੋਰਾਂ ਨਾਲ ਵੀ ਗੱਲ ਹੋ ਰਹੀ ਹੈ। ਉਸ ਤੋਂ ਬਾਅਦ ਅਸੀਂ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਡੇਗ ਦੇਵਾਂਗੇ। ਤੁਸੀਂ ਵੀ ਆ ਸਕਦੇ ਹੋ। 25 ਕਰੋੜ ਰੁਪਏ ਦੇਣਗੇ ਅਤੇ ਭਾਜਪਾ ਦੀ ਟਿਕਟ ‘ਤੇ ਟਿਕਟ ਮਿਲ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਲਿਖਿਆ, ‘ਹਾਲਾਂਕਿ ਉਨ੍ਹਾਂ ਦਾ ਦਾਅਵਾ ਹੈ ਕਿ ਉਨ੍ਹਾਂ ਨੇ 21 ਵਿਧਾਇਕਾਂ ਨਾਲ ਸੰਪਰਕ ਕੀਤਾ ਹੈ ਪਰ ਸਾਡੀ ਜਾਣਕਾਰੀ ਮੁਤਾਬਕ ਉਨ੍ਹਾਂ ਨੇ ਹੁਣ ਤੱਕ ਸਿਰਫ਼ 7 ਵਿਧਾਇਕਾਂ ਨਾਲ ਹੀ ਸੰਪਰਕ ਕੀਤਾ ਹੈ ਅਤੇ ਸਾਰਿਆਂ ਨੇ ਇਨਕਾਰ ਕਰ ਦਿੱਤਾ ਹੈ।’ ਸੀਐਮ ਕੇਜਰੀਵਾਲ ਨੇ ਇਹ ਵੀ ਦੋਸ਼ ਲਾਇਆ, ‘ਇਸਦਾ ਮਤਲਬ ਇਹ ਨਹੀਂ ਕਿ ਮੈਨੂੰ ਕਿਸੇ ਸ਼ਰਾਬ ਘੁਟਾਲੇ ਦੀ ਜਾਂਚ ਲਈ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ, ਸਗੋਂ ਉਹ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਡੇਗਣ ਦੀ ਸਾਜ਼ਿਸ਼ ਰਚ ਰਹੇ ਹਨ।’

Punjab Bani 27 January,2024
ਗਾਇਕ ਸਿਪੀ ਗਿੱਲ ਦੀ ਗੱਡੀ ਦਾ ਹੋਇਆ ਐਕਸੀਡੈਟ, ਬਾਲ ਬਾਲ ਬਚੇ

ਗਾਇਕ ਸਿਪੀ ਗਿੱਲ ਦੀ ਗੱਡੀ ਦਾ ਹੋਇਆ ਐਕਸੀਡੈਟ, ਬਾਲ ਬਾਲ ਬਚੇ ਕੈਨੇਡਾ : ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਬੁਰੀ ਖਬਰ ਆ ਰਹੀ ਹੈ। ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਸਿੱਪੀ ਗਿੱਲ ਕਾਰ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਜਦੋਂ ਇਹ ਹਾਦਸਾ ਵਾਪਰਿਆ ਤਾਂ ਗਾਇਕ ਕੈਨੇਡਾ ਵਿੱਚ ਸੀ। ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ 'ਚ ਉਨ੍ਹਾਂ ਦੀ ਕਾਰ ਪਲਟ ਗਈ, ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਸਿੱਪੀ ਗਿੱਲ ਨੇ ਇਸ ਹਾਦਸੇ ਦੀ ਵੀਡੀਓ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀ ਹੈ। ਉਨ੍ਹਾਂ ਦੀ ਕਾਰ ਸੜਕ 'ਤੇ ਪਲਟਦੀ ਨਜ਼ਰ ਆ ਰਹੀ ਹੈ। ਗਾਇਕ ਕਾਰ ਤੋਂ ਉਤਰ ਕੇ ਆਪਣੀ ਹਾਲਤ ਬਾਰੇ ਦੱਸ ਰਿਹਾ ਹੈ। ਇਸ ਦੌਰਾਨ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਨੂੰ ਖਾਸ ਸੰਦੇਸ਼ ਵੀ ਦਿੱਤਾ। ਉਨ੍ਹਾਂ ਕਿਹਾ ਕਿ ਜ਼ਿੰਦਗੀ ਇਕ ਸਾਹਸੀ ਕਾਰਜ ਹੈ, ਤੁਸੀਂ ਕਦੇ ਨਹੀਂ ਜਾਣਦੇ ਕਿ ਕੀ ਹੋਵੇਗਾ। ਹੁਣ ਗਾਇਕ ਦੀ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਚੰਗੀ ਗੱਲ ਇਹ ਹੈ ਕਿ ਸਿੱਪੀ ਨੂੰ ਬਹੁਤ ਘੱਟ ਸੱਟਾਂ ਲੱਗੀਆਂ ਹਨ। ਨਹੀਂ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ।

Punjab Bani 25 January,2024
ਏਸੀਬੀ ਦੇ ਅਧਿਕਾਰੀ ਦੇ ਘਰ ਛਾਪਾਮਾਰੀ ਵਿੱਚ ਕਰੋੜਾਂ ਦਾ ਖਜਾਨਾ ਤੇ ਲੱਖਾਂ ਦੀ ਨਕਦੀ ਬਰਾਮਦ

ਏਸੀਬੀ ਦੇ ਅਧਿਕਾਰੀ ਦੇ ਘਰ ਛਾਪਾਮਾਰੀ ਵਿੱਚ ਕਰੋੜਾਂ ਦਾ ਖਜਾਨਾ ਤੇ ਲੱਖਾਂ ਦੀ ਨਕਦੀ ਬਰਾਮਦ ਹੈਦਰਾਬਾਦ— ਤੇਲੰਗਾਨਾ ‘ਚ ਇਕ ਸਰਕਾਰੀ ਬਾਬੂ ਦਾ ਪਤਾ ਲੱਗਾ ਹੈ, ਜੋ ਅਫਸਰ ਨਹੀਂ ਸਗੋਂ ਕਾਲੇ ਧਨ ਦਾ ‘ਕੁਬੇਰ’ ਹੈ। ਜੀ ਹਾਂ, ਤੇਲੰਗਾਨਾ ‘ਚ ਛਾਪੇਮਾਰੀ ਦੌਰਾਨ ਇਕ ਅਧਿਕਾਰੀ ਦੇ ਘਰੋਂ ਖਜ਼ਾਨਾ ਮਿਲਿਆ ਹੈ, ਜਿਸ ਨੂੰ ਦੇਖ ਕੇ ਛਾਪੇਮਾਰੀ ਕਰਨ ਗਈ ਟੀਮ ਵੀ ਹੈਰਾਨ ਹੈ। ਦਰਅਸਲ, ਤੇਲੰਗਾਨਾ ਵਿੱਚ ਏਸੀਬੀ ਯਾਨੀ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ ਨੇ ਤੇਲੰਗਾਨਾ ਰਾਜ ਦੇ ਇੱਕ ਅਧਿਕਾਰੀ ਦੇ ਘਰ ਛਾਪਾ ਮਾਰ ਕੇ 100 ਕਰੋੜ ਰੁਪਏ ਦੀ ਜਾਇਦਾਦ ਬਰਾਮਦ ਕੀਤੀ ਹੈ। ਏਸੀਬੀ ਦੀ ਟੀਮ ਨੇ ਜਿਸ ਸਰਕਾਰੀ ਅਧਿਕਾਰੀ ਦੇ ਘਰ ਛਾਪਾ ਮਾਰਿਆ ਹੈ, ਉਸ ਦਾ ਨਾਂ ਐੱਸ. ਇਹ ਬਾਲਕ੍ਰਿਸ਼ਨ ਹੈ। ਏਸੀਬੀ ਦੀ ਟੀਮ ਇਸ ਅਧਿਕਾਰੀ ਦੇ ਘਰੋਂ ਮਿਲੀ ਨਕਦੀ ਦੀ ਗਿਣਤੀ ਗਿਣਦੀ ਥੱਕਦੀ ਜਾ ਰਹੀ ਹੈ। ਦਰਅਸਲ, ਅਧਿਕਾਰੀਆਂ ਨੇ ਬੁੱਧਵਾਰ ਨੂੰ ਤੇਲੰਗਾਨਾ ਸਟੇਟ ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ (TSRERA) ਦੇ ਸਕੱਤਰ ਅਤੇ ਮੈਟਰੋ ਰੇਲ ਵਿੱਚ ਯੋਜਨਾ ਅਧਿਕਾਰੀ ਐਸ. ਬਾਲਕ੍ਰਿਸ਼ਨ ਦੇ ਟਿਕਾਣਿਆਂ ‘ਤੇ ਨਾਲ ਹੀ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਏਸੀਬੀ ਦੀ ਟੀਮ ਨੇ ਕਰੀਬ 100 ਕਰੋੜ ਰੁਪਏ ਦੀ ਜਾਇਦਾਦ ਬਰਾਮਦ ਕੀਤੀ ਹੈ। ਐੱਸ. ਬਾਲਕ੍ਰਿਸ਼ਨ ਨੇ ਪਹਿਲਾਂ ਹੈਦਰਾਬਾਦ ਮੈਟਰੋਪੋਲੀਟਨ ਡਿਵੈਲਪਮੈਂਟ ਅਥਾਰਟੀ (HMDA) ਵਿੱਚ ਟਾਊਨ ਪਲਾਨਿੰਗ ਦੇ ਡਾਇਰੈਕਟਰ ਵਜੋਂ ਕੰਮ ਕੀਤਾ ਸੀ। ਭ੍ਰਿਸ਼ਟਾਚਾਰ ਰੋਕੂ ਸੰਸਥਾ ਏਸੀਬੀ ਦੀਆਂ 14 ਟੀਮਾਂ ਵੱਲੋਂ ਬੁੱਧਵਾਰ ਨੂੰ ਸਾਰਾ ਦਿਨ ਤਲਾਸ਼ੀ ਮੁਹਿੰਮ ਜਾਰੀ ਰਹੀ ਅਤੇ ਅੱਜ ਯਾਨੀ ਵੀਰਵਾਰ ਨੂੰ ਮੁੜ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ। ਦੋਸ਼ੀ ਅਪਸਰ ਬਾਲਕ੍ਰਿਸ਼ਨ ਅਤੇ ਉਸ ਦੇ ਰਿਸ਼ਤੇਦਾਰਾਂ ਦੇ ਘਰ, ਦਫਤਰਾਂ ਅਤੇ ਟਿਕਾਣਿਆਂ ‘ਤੇ ਇਸ ਦੇ ਨਾਲ ਹੀ ਛਾਪੇਮਾਰੀ ਕੀਤੀ ਗਈ, ਜਿਸ ਵਿਚ 100 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਬਰਾਮਦ ਕੀਤੀ ਗਈ। ਛਾਪੇਮਾਰੀ ਦੌਰਾਨ ਹੁਣ ਤੱਕ ਕਰੀਬ 40 ਲੱਖ ਰੁਪਏ ਨਕਦ, 2 ਕਿਲੋ ਸੋਨਾ, ਚੱਲ-ਅਚੱਲ ਜਾਇਦਾਦ ਦੇ ਦਸਤਾਵੇਜ਼, 60 ਮਹਿੰਗੀਆਂ ਕਲਾਈ ਘੜੀਆਂ, 14 ਮੋਬਾਈਲ ਫ਼ੋਨ ਅਤੇ 10 ਲੈਪਟਾਪ ਜ਼ਬਤ ਕੀਤੇ ਗਏ ਹਨ।

Punjab Bani 25 January,2024
ਰਾਮਲਲਾ ਦੀ ਪ੍ਰਾਣ ਪ੍ਰਤਿ਼ਸਠਾ ਦੀ ਹੋਈ ਰਸਮ : ਪ੍ਰਧਾਨ ਮੰਤਰੀ ਮੋਦੀ ਹੋਏ ਨਤਮਸਤਕ

ਰਾਮਲਲਾ ਦੀ ਪ੍ਰਾਣ ਪ੍ਰਤਿ਼ਸਠਾ ਦੀ ਹੋਈ ਰਸਮ : ਪ੍ਰਧਾਨ ਮੰਤਰੀ ਮੋਦੀ ਹੋਏ ਨਤਮਸਤਕ ਦਿਲੀ : ਰਾਮ ਮੰਦਿਰ ਵਿੱਚ ਰਾਮਲਲਾ ਦੀ ਪਵਿੱਤਰ ਰਸਮ ਹੋਈ। ਪ੍ਰਧਾਨ ਮੰਤਰੀ ਮੋਦੀ, ਆਰਐਸਐਸ ਮੁਖੀ ਮੋਹਨ ਭਾਗਵਤ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੀ ਮੌਜੂਦਗੀ ਵਿੱਚ ਇੱਕ ਸ਼ੁਭ ਸਮੇਂ ਵਿੱਚ ਰਾਮਲਲਾ ਦੀ ਪ੍ਰਾਣ ਪ੍ਰਤਿਸ਼ਠਾ ਕੀਤਾ ਗਈ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਰਾਮਲਲਾ ਨੂੰ ਚਾਂਦੀ ਦਾ ਛਤਰ ਭੇਟ ਕੀਤਾ। ਸ਼ੁਭ ਸਮੇਂ 'ਤੇ ਸਾਰੀਆਂ ਧਾਰਮਿਕ ਰਸਮਾਂ ਪੂਰੀਆਂ ਹੋਣ ਤੋਂ ਬਾਅਦ ਪੀਐਮ ਮੋਦੀ ਨੇ ਰਾਮਲਲਾ ਦੀ ਪੂਜਾ ਕੀਤੀ। ਰਾਮਲਲਾ ਦੀ ਅਦਭੁਤ ਆਕਰਸ਼ਕ ਬਾਲ ਵਰਗੀ ਮੂਰਤੀ ਨੂੰ ਦੇਖ ਕੇ ਸ਼ਰਧਾਲੂ ਭਾਵੁਕ ਹੋ ਰਹੇ ਹਨ। ਤੁਸੀਂ ਵੀ 23 ਜਨਵਰੀ ਤੋਂ ਪ੍ਰਮਾਤਮਾ ਦੇ ਦਰਸ਼ਨਾਂ ਦਾ ਲਾਭ ਪ੍ਰਾਪਤ ਕਰ ਸਕਦੇ ਹੋ। ਰਾਮਲਲਾ ਦੀ ਮੂਰਤੀ 'ਤੇ ਆਰਤੀ ਕੀਤੀ ਗਈ। ਇਸ ਦੌਰਾਨ ਪੀਐਮ ਮੋਦੀ ਅਤੇ ਮੋਹਨ ਭਾਗਵਤ ਪਾਵਨ ਅਸਥਾਨ ਵਿੱਚ ਮੌਜੂਦ ਹਨ। ਤੁਹਾਨੂੰ ਦੱਸ ਦੇਈਏ ਕਿ ਮੁੱਖ ਮੇਜ਼ਬਾਨ ਪੀਐਮ ਮੋਦੀ ਤੋਂ ਇਲਾਵਾ ਮਹਿਮਾਨਾਂ ਨੇ ਵੀ ਆਰਤੀ ਕੀਤੀ। ਅਯੁੱਧਿਆ ਵਿੱਚ ਸ਼੍ਰੀ ਰਾਮ ਜਨਮ ਭੂਮੀ ਮੰਦਰ ਵਿੱਚ ਰਾਮਲਲਾ ਦੀ ਮੂਰਤੀ ਦੀ ਪ੍ਰਾਣ ਪ੍ਰਤਿਸ਼ਠਾ ਹੋਈ। ਰਾਮਲਲਾ ਨੂੰ ਰਾਮ ਮੰਦਰ ਵਿੱਚ ਵੈਦਿਕ ਜਾਪ ਨਾਲ ਬਿਰਾਜਮਾਨ ਕੀਤਾ ਗਿਆ ਹੈ।

Punjab Bani 22 January,2024
50 ਦਿਨਾਂ ਦੀ ਪੈਰੋਲ ਤੇ ਬਰਨਾਵਾ ਆਸ਼ਰਮ ਪੁੱਜਿਆ ਡੇਰਾ ਮੁਖੀ ਗੁਰਮੀਤ ਰਾਮ ਰਹੀਮ

50 ਦਿਨਾਂ ਦੀ ਪੈਰੋਲ ਤੇ ਬਰਨਾਵਾ ਆਸ਼ਰਮ ਪੁੱਜਿਆ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਬਿਨੌਲੀ (ਬਾਗਪਤ) : ਡੇਰਾ ਮੁਖੀ ਗੁਰਮੀਤ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ 50 ਦਿਨਾਂ ਦੀ ਪੈਰੋਲ 'ਤੇ ਸ਼ੁੱਕਰਵਾਰ ਰਾਤ ਬਰਨਾਵਾ ਆਸ਼ਰਮ ਪਹੁੰਚਿਆ। ਹਨੀਪ੍ਰੀਤ ਤੇ ਪਰਿਵਾਰਕ ਮੈਂਬਰ ਵੀ ਉਸ ਦੇ ਨਾਲ ਆਏ ਹਨ। ਡੇਰਾ ਮੁਖੀ ਨੇ ਲਾਈਵ ਹੋ ਕੇ ਪੈਰੋਕਾਰਾਂ ਨੂੰ ਅਪੀਲ ਕੀਤੀ ਤੇ ਕਿਹਾ ਕਿ ਰਾਮ ਜੀ ਦਾ ਪੁਰਬ ਮਨਾਇਆ ਜਾ ਰਿਹਾ ਹੈ। ਤੁਸੀਂ ਸਾਰੇ ਇਸ ਤਿਉਹਾਰ 'ਚ ਪੁਰਬ 'ਚ ਸ਼ਾਮਲ ਹੋਵੋ ਤੇ ਇਸ ਨੂੰ ਦੀਵਾਲੀ ਵਾਂਗ ਮਨਾਓ। ਜਬਰ ਜਨਾਹ ਤੇ ਹੱਤਿਆ ਕੇਸ 'ਚ ਉਮਰਕੈਦ ਦੀ ਸਜ਼ਾ ਕੱਟ ਰਹੇ ਡੇਰਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਸ਼ਾਮ 5 ਵਜੇ ਸੁਰੱਖਿਆ ਹੇਠ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਰਵਾਨਾ ਹੋਇਆ। ਗੁਰਮੀਤ ਸਿੰਘ ਨੂੰ ਪੁਲਿਸ ਦੀਆਂ ਚਾਰ ਗੱਡੀਆਂ ਦੀ ਸੁਰੱਖਿਆ 'ਚ ਲੈ ਕੇ ਇੰਸਪੈਕਟਰ ਬਿਨੌਲੀ ਸ਼ਾਹ ਸਤਨਾਮ ਸਿੰਘ ਆਸ਼ਰਮ ਬਰਵਾਨਾ 'ਚ ਦੇਰ ਸ਼ਾਮਲ 7.20 ਵਜੇ ਪੁੱਜੇ। ਇੰਸਪੈਕਟਰ ਐਮਪੀ ਸਿੰਘ ਨੇ ਦੱਸਿਆ ਕਿ ਪੈਰੋਲ ਦੇ ਨਿਯਮਾਂ ਦੀ ਪਾਲਣਾ ਕਰਦਿਆਂ ਆਸ਼ਰਮ 'ਚ ਭੀੜ ਇਕੱਠੀ ਨਹੀਂ ਹੋਣ ਦਿੱਤੀ ਜਾਵੇਗੀ। ਡੇਰਾ ਮੁਖੀ ਗੁਰਮੀਤ ਸਿੰਘ ਨੂੰ ਪਹਿਲਾਂ 17 ਜੂਨ, 2022 ਨੂੰ 30 ਦਿਨਾਂ ਦੀ ਪੈਰੋਲ ਮਿਲੀ ਸੀ, ਜਿਸ ਤੋਂ ਬਾਅਦ ਉਹ ਬਰਨਾਵਾ ਆਸ਼ਰਮ 'ਚ ਰਿਹਾ। 18 ਜੁਲਾਈ ਨੂੰ ਵਾਪਸ ਸੁਨਾਰੀਆ ਜੇਲ੍ਹ ਗਿਆ। 88 ਦਿਨਾਂ ਬਾਅਦ ਉਸ ਨੂੰ 15 ਅਕਤੂਬਰ ਨੂੰ ਦੂਜੀ ਵਾਰ ਪੈਰੋਲ ਮਿਲੀ। 25 ਨਵੰਬਰ ਨੂੰ ਉਹ ਵਾਪਸ ਸੁਨਾਰੀਆ ਜੇਲ੍ਹ ਚਲਾ ਗਿਆ। 21 ਜਨਵਰੀ 2023 ਨੂੰ ਗੁਰਮੀਤ ਸਿੰਘ ਤੀਜੀ ਵਾਰ 40 ਦਿਨਾਂ ਦੀ ਪੈਰੋਲ 'ਤੇ ਬਰਨਾਵਾ ਆਸ਼ਰਮ ਆਇਆ ਸੀ।3 ਮਾਰਚ ਨੂੰ ਪੈਰੋਲ ਪੂਰੀ ਕਰਨ ਤੋਂ ਬਾਅਦ ਉਹ ਵਾਪਸ ਸੁਨਾਰੀਆ ਜੇਲ੍ਹ ਚਲਾ ਗਿਆ। ਚੌਥੀ ਵਾਰ ਡੇਰਾ ਮੁਖੀ 30 ਦਿਨਾਂ ਦੀ ਪੈਰੋਲ 'ਤੇ 20 ਜੁਲਾਈ ਨੂੰ ਬਰਨਾਵਾ ਆਸ਼ਰਮ ਪਹੁੰਚਿਆ ਸੀ। ਫਿਰ ਉਹ 20 ਅਗਸਤ ਨੂੰ ਵਾਪਸ ਜੇਲ੍ਹ ਚਲਾ ਗਿਆ। 21 ਨਵੰਬਰ ਨੂੰ, ਬਰਨਾਵਾ 21 ਦਿਨਾਂ ਦੀ ਛੁੱਟੀ 'ਤੇ ਪੰਜਵੀਂ ਵਾਰ ਮੁੜ ਆਇਆ। 13 ਦਸੰਬਰ ਨੂੰ ਵਾਪਸ ਸੁਨਾਰੀਆ ਜੇਲ੍ਹ ਗਿਆ।

Punjab Bani 20 January,2024
ਅੰਮ੍ਰਿਤਪਾਲ ਦੇ ਸਾਥੀ ਮਨਪ੍ਰੀਤ ਨੁੰ ਅਦਾਲਤ ਨੇ ਭੇਜਿਆ ਤਿੰਨ ਦਿਨ ਦੇ ਰਿਮਾਂਡ ਤੇ

ਅੰਮ੍ਰਿਤਪਾਲ ਦੇ ਸਾਥੀ ਮਨਪ੍ਰੀਤ ਨੁੰ ਅਦਾਲਤ ਨੇ ਭੇਜਿਆ ਤਿੰਨ ਦਿਨ ਦੇ ਰਿਮਾਂਡ ਤੇ ਅਜਨਾਲਾ : ਅਜਨਾਲਾ ਥਾਣੇ ’ਤੇ ਹੋਏ ਹਮਲੇ ’ਚ ਹੁਣ ਤੱਕ ਪੁਲਿਸ ਵੱਲੋਂ ਵੱਡੀ ਗਿਣਤੀ ’ਚ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ, ਜਿਸ ਕਾਰਨ ਸ਼ੁੱਕਰਵਾਰ ਨੂੰ ਇਕ ਹੋਰ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਐੱਫਆਈਆਰ 39 ਵਿਚ ਇਕ ਹੋਰ ਮੁਲਜ਼ਮ ਮਨਪ੍ਰੀਤ ਸਿੰਘ ਹੈ, ਜਿਸ ਵਿਚ ਅਜਨਾਲਾ ਪੁਲਿਸ ਸਟੇਸ਼ਨ ਹਮਲੇ ਦਾ ਜ਼ਿਕਰ ਹੈ। ਉਸ ਨੂੰ ਬਠਿੰਡਾ ਕੇਂਦਰੀ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਅਜਨਾਲਾ ਅਦਾਲਤ ’ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਸ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਮਨਪ੍ਰੀਤ ਸਿੰਘ ਖੇਮਕਰਨ ਦੇ ਪਿੰਡ ਗ਼ਜ਼ਲ ਦਾ ਵਸਨੀਕ ਹੈ ਅਤੇ ਪੁਲਿਸ ਨੇ ਆਪਣੀ ਰਿਪੋਰਟ ’ਚ ਦੱਸਿਆ ਹੈ ਕਿ ਅਜਨਾਲਾ ਥਾਣੇ ’ਤੇ ਹਮਲੇ ਦੌਰਾਨ ਮਨਪ੍ਰੀਤ ਸਿੰਘ ਨੇ ਪੁਲਿਸ ਮੁਲਾਜ਼ਮਾਂ ’ਤੇ ਹਮਲਾ ਵੀ ਕੀਤਾ ਸੀ ਅਤੇ ਅੰਮ੍ਰਿਤਪਾਲ ਵੱਲੋਂ ਇਕੱਠੀ ਹੋਈ ਭੀੜ ਦਾ ਸਮਰਥਨ ਕੀਤਾ ਸੀ। ਅਦਾਲਤ ਨੇ ਮਨਪ੍ਰੀਤ ਸਿੰਘ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਸ ਨੂੰ ਤਿੰਨ ਦਿਨਾਂ ਦੇ ਰਿਮਾਂਡ ’ਤੇ ਲਿਆ ਗਿਆ ਹੈ ਅਤੇ ਉਸ ਨੂੰ ਬਠਿੰਡਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ ਹੈ।

Punjab Bani 20 January,2024
ਕ੍ਰਿਕੇਟਰ ਸੋਏਬ ਮਲਿਕ ਤੇ ਅਦਾਕਾਰਾ ਸਨਾ ਜਾਵੇਦ ਨੇ ਕਵਾਇਆ ਨਿਕਾਹ

ਕ੍ਰਿਕੇਟਰ ਸੋਏਬ ਮਲਿਕ ਤੇ ਅਦਾਕਾਰਾ ਸਨਾ ਜਾਵੇਦ ਨੇ ਕਵਾਇਆ ਨਿਕਾਹ ਇਸਲਾਮਾਬਾਦ। ਪਾਕਿਸਤਾਨੀ ਕ੍ਰਿਕਟ ਖਿਡਾਰੀ ਸ਼ੋਏਬ ਮਲਿਕ ਨੇ ਅਦਾਕਾਰਾ ਸਨਾ ਜਾਵੇਦ ਨਾਲ ਵਿਆਹ ਕਰਵਾ ਲਿਆ ਹੈ। ਦਰਅਸਲ, ਲੰਬੇ ਸਮੇਂ ਤੋਂ ਭਾਰਤੀ ਟੈਨਿਸ ਸਟਾਰ ਸਾਨੀਆ ਮਿਰਜ਼ਾ ਤੋਂ ਉਨ੍ਹਾਂ ਦੇ ਤਲਾਕ ਨੂੰ ਲੈ ਕੇ ਅਟਕਲਾਂ ਚੱਲ ਰਹੀਆਂ ਸਨ। ਇਸ ਦੌਰਾਨ ਸ਼ੋਏਬ ਮਲਿਕ ਨੇ ਸ਼ਨੀਵਾਰ 20 ਜਨਵਰੀ ਨੂੰ ਆਪਣੇ ਵਿਆਹ ਸਮਾਗਮ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ। ਸ਼ੋਏਬ ਮਲਿਕ ਨੇ ਆਪਣੇ ਵਿਆਹ ਸਮਾਰੋਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਪੋਸਟ ਕੀਤੀਆਂ, ਜੋ ਪਹਿਲਾਂ ਟਵਿੱਟਰ ਵਜੋਂ ਜਾਣਿਆ ਜਾਂਦਾ ਸੀ, ਅਤੇ ਲਿਖਿਆ, ‘ਅਲਹਮਦੁਲਿਲਾਹ… ਅਤੇ ਅਸੀਂ ਤੁਹਾਨੂੰ ਜੋੜੀ ਬਣਾ ਦਿੱਤਾ ਹੈ।’

Punjab Bani 20 January,2024
ਰਾਜੌਰੀ ਨੇੜੇ ਹੋਇਆ ਜਬਰਦਸਤ ਧਮਾਕਾ, ਇੱਕ ਜਵਾਨ ਦੀ ਮੌਤ ਇੱਕ ਜਖਮੀ

ਰਾਜੌਰੀ ਨੇੜੇ ਹੋਇਆ ਜਬਰਦਸਤ ਧਮਾਕਾ, ਇੱਕ ਜਵਾਨ ਦੀ ਮੌਤ ਇੱਕ ਜਖਮੀ ਰਾਜੌਰੀ : ਰਾਜੌਰੀ 'ਚ ਨੇੜੇ ਜ਼ਬਰਦਸਤ ਧਮਾਕਾ ਹੋਇਆ ਹੈ, ਜਿਸ 'ਚ ਇਕ ਜਵਾਨ ਵੀ ਸ਼ਹੀਦ ਹੋ ਗਿਆ ਹੈ। ਜਾਣਕਾਰੀ ਮੁਤਾਬਕ ਅੱਜ ਸਵੇਰੇ ਰਾਜੌਰੀ ਦੇ ਨੌਸ਼ਹਿਰਾ ਦੇ ਕਲਾਲ ਸੈਕਟਰ 'ਚ ਕੰਟਰੋਲ ਰੇਖਾ 'ਤੇ ਜ਼ਬਰਦਸਤ ਧਮਾਕਾ ਹੋਇਆ। ਇਸ ਧਮਾਕੇ 'ਚ ਇਕ ਫੌਜੀ ਸ਼ਹੀਦ ਹੋ ਗਿਆ ਹੈ ਅਤੇ ਇਕ ਹੋਰ ਫੌਜੀ ਗੰਭੀਰ ਰੂਪ 'ਚ ਜ਼ਖਮੀ ਹੈ। ਜ਼ਖਮੀ ਸਿਪਾਹੀ ਨੂੰ ਇਲਾਜ ਲਈ ਕਮਾਂਡ ਹਸਪਤਾਲ ਊਧਮਪੁਰ ਰੈਫਰ ਕਰ ਦਿੱਤਾ ਗਿਆ ਹੈ। ਹਾਲਾਂਕਿ ਧਮਾਕਾ ਕਿਵੇਂ ਹੋਇਆ ਅਤੇ ਇਸ ਦੇ ਪਿੱਛੇ ਕਿਸ ਦਾ ਹੱਥ ਸੀ, ਇਸ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਪੁਲਸ ਮਾਮਲੇ ਦੀ ਜਾਂਚ 'ਚ ਜੁਟੀ ਹੈ। ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿੱਚ ਸ੍ਰੀਨਗਰ-ਚੌਕੀਬਲ ਹਾਈਵੇਅ ’ਤੇ ਚੌਕੀਬਲ ਨੇੜੇ ਆਈ.ਈ.ਡੀ. ਫੌਜ ਦੀ ਚਿਨਾਰ ਕੋਰ ਨੇ ਟਵਿੱਟਰ 'ਤੇ ਇਕ ਪੋਸਟ ਵਿਚ ਕਿਹਾ, ਚਿਨਾਰ ਵਾਰੀਅਰਜ਼ ਨੇ ਅੱਜ ਸ਼੍ਰੀਨਗਰ-ਚੌਕੀਬਲ ਹਾਈਵੇਅ 'ਤੇ ਚੌਕੀਬਲ ਨੇੜੇ ਇਕ ਆਈਈਡੀ ਬਰਾਮਦ ਕਰ ਕੇ ਅਤੇ ਇਸ ਨੂੰ ਮੌਕੇ 'ਤੇ ਨਸ਼ਟ ਕਰਕੇ ਇਕ ਵੱਡੀ ਅੱਤਵਾਦੀ ਘਟਨਾ ਨੂੰ ਟਾਲ ਦਿੱਤਾ। ਭਾਰਤੀ ਫੌਜ ਕਸ਼ਮੀਰ ਨੂੰ ਅੱਤਵਾਦ ਮੁਕਤ ਰੱਖਣ ਦੀ ਆਪਣੀ ਵਚਨਬੱਧਤਾ 'ਤੇ ਕਾਇਮ ਹੈ।

Punjab Bani 18 January,2024
ਮੁੱਖ ਮੰਤਰੀ ਕੇਜਰੀਵਾਲ ਨੇ ਈਡੀ ਦੇ ਚੌਥੇ ਸੰਮਨ ਵਿੱਚ ਨਹੀ ਲਿਆ ਹਿੱਸਾ ਭੇਜਿਆ ਜਵਾਬ

ਮੁੱਖ ਮੰਤਰੀ ਕੇਜਰੀਵਾਲ ਨੇ ਈਡੀ ਦੇ ਚੌਥੇ ਸੰਮਨ ਵਿੱਚ ਨਹੀ ਲਿਆ ਹਿੱਸਾ ਭੇਜਿਆ ਜਵਾਬ ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਈਡੀ ਦੇ ਚੌਥੇ ਸੰਮਨ ਦਾ ਜਵਾਬ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਇਹ ਸਪੱਸ਼ਟ ਹੋ ਗਿਆ ਹੈ ਕਿ ਉਸ ਨੇ ਚੌਥੇ ਸੰਮਨ 'ਤੇ ਵੀ ਪੁੱਛਗਿੱਛ 'ਚ ਹਿੱਸਾ ਨਹੀਂ ਲਿਆ। ਇਨਫੋਰਸਮੈਂਟ ਡਾਇਰੈਕਟੋਰੇਟ ਨੂੰ ਪੱਤਰ ਲਿਖ ਕੇ ਕੇਜਰੀਵਾਲ ਨੇ ਇਸ ਨੂੰ ਸਿਆਸੀ ਸੰਮਨ ਦੱਸਿਆ ਹੈ। ਉਸ ਨੇ ਇਕ ਵਾਰ ਫਿਰ ਦੋਸ਼ ਲਾਇਆ ਹੈ ਕਿ ਭਾਜਪਾ ਦਾ ਮਕਸਦ ਉਸ ਨੂੰ ਗ੍ਰਿਫਤਾਰ ਕਰਨਾ ਹੈ। ਆਪਣੇ ਜਵਾਬ ਵਿੱਚ ਕੇਜਰੀਵਾਲ ਨੇ ਇੱਕ ਵਾਰ ਫਿਰ ਦੋਸ਼ ਲਾਇਆ ਹੈ ਕਿ ਇਹ ਸੰਮਨ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਕਰਨ ਤੋਂ ਰੋਕਣ ਲਈ ਭੇਜੇ ਜਾ ਰਹੇ ਹਨ।

Punjab Bani 18 January,2024
ਭਗਵੰਤ ਮਾਨ ਮੇਰੇ ਖਿਲਾਫ ਇਲਜ਼ਾਮਾਂ ਦੀ ਜਾਂਚ ਲਈ ਇਕ ਤੋਂ ਬਾਅਦ ਇਕ ਐਸ ਆਈ ਟੀ ਨਿਯੁਕਤ ਕਰ ਕੇ ਸਿਆਸੀ ਬਦਲਾਖੋਰੀ ਵਿਚ ਲੱਗੇ: ਬਿਕਰਮ ਸਿੰਘ ਮਜੀਠੀਆ

ਭਗਵੰਤ ਮਾਨ ਮੇਰੇ ਖਿਲਾਫ ਇਲਜ਼ਾਮਾਂ ਦੀ ਜਾਂਚ ਲਈ ਇਕ ਤੋਂ ਬਾਅਦ ਇਕ ਐਸ ਆਈ ਟੀ ਨਿਯੁਕਤ ਕਰ ਕੇ ਸਿਆਸੀ ਬਦਲਾਖੋਰੀ ਵਿਚ ਲੱਗੇ: ਬਿਕਰਮ ਸਿੰਘ ਮਜੀਠੀਆ ਜ਼ੋਰ ਦੇ ਕੇ ਕਿਹਾ ਕਿ ਅਜਿਹੀਆਂ ਤਰਕੀਬਾਂ ਉਹਨਾਂ ਨੂੰ ਡਰਾ ਨਹੀਂ ਸਕਣਗੀਆਂ, ਉਹ ਗਲਤ ਕੰਮਾਂ ਲਈ ਮੁੱਖ ਮੰਤਰੀ ਨੂੰ ਸਵਾਲ ਕਰਦੇ ਰਹਿਣਗੇ ਪਟਿਆਲਾ, 16 ਜਨਵਰੀ: ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਮੇਰੇ ਖਿਲਾਫ ਇਲਜ਼ਾਮਾਂ ਜਿਹਨਾਂ ਨੂੰ ਅਦਾਲਤਾਂ ਨੇ ਰੱਦ ਕੀਤਾ ਹੈ, ਦੀ ਜਾਂਚ ਵਾਸਤੇ ਇਕ ਤੋਂ ਬਾਅਦ ਇਕ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਦਾ ਗਠਨ ਕਰਕੇ ਸਿਆਸੀ ਬਦਲਾਖੋਰੀ ਵਿਚ ਲੱਗੇ ਹਨ ਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਜੇਕਰ ਉਹਨਾਂ ਨੂੰ ਸਲਾਖ਼ਾਂ ਪਿੱਛੇ ਕਰਨਾ ਹੈ ਤਾਂ ਆਪ ਸਰਕਾਰ ਨੂੰ ਉਹਨਾਂ ਖਿਲਾਫ ਇਕ ਹੋਰ ਝੂਠਾ ਕੇਸ ਦਰਜ ਕਰਨਾ ਪਵੇਗਾ। ਇਥੇ ਪੰਜਵੀਂ ਐਸ ਆਈ ਟੀ ਦੇ ਸੰਮਨਾਂ ਦਾ ਜਵਾਬ ਦੇਣ ਜਾਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਇਹ ਇਕ ਰਿਕਾਰਡ ਦਾ ਹਿੱਸਾ ਹੈ ਕਿ ਪਿਛਲੀ ਕਾਂਗਰਸ ਸਰਕਾਰ ਨੇ ਮੇਰੇ ਖਿਲਾਫ ਕੇਸ ਦਰਜ ਕਰਨ ਵਾਸਤੇ ਪੰਦਰਾਂ ਦਿਨਾਂ ਵਾਸਤੇ ਇਕ ਪੁਲਿਸ ਨੂੰ ਡੀ ਜੀ ਪੀ ਨਿਯੁਕਤ ਕੀਤਾ ਸੀ। ਉਹਨਾਂ ਕਿਹਾ ਕਿ ਝੂਠਾ ਕੇਸ ਦਰਜ ਹੋਣ ਮਗਰੋਂ ਹਾਈ ਕੋਰਟ ਨੇ ਇਕ ਵਿਸਥਾਰਿਤ ਹੁਕਮ ਪਾਸ ਕੀਤਾ ਜਿਸ ਵਿਚ ਜ਼ੋਰ ਦੇ ਕੇ ਕਿਹਾ ਕਿ ਉਹਨਾਂ ਖਿਲਾਫ ਕੋਈ ਦੋਸ਼ ਨਹੀਂ ਬਣਦੇ ਤੇ ਉਹਨਾਂ ਨੂੰ ਜ਼ਮਾਨਤ ਦੇ ਦਿੱਤੀ। ਇਸ ਤੋਂ ਪਹਿਲਾਂ ਸਬੰਧਤ ਅਦਾਲਤ ਨੇ ਉਹ ਕੇਸ ਦੀ ਸੁਣਵਾਈ ਮੁਕੰਮਲ ਕਰ ਲਈ ਹੈ ਜਿਸ ਵਿਚ ਮੇਰੇ ਖਿਲਾਫ ਦੋਸ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ। ਸਰਦਾਰ ਮਜੀਠੀਆ ਨੇ ਕਿਹਾ ਕਿ ਇਹ ਸਪਸ਼ਟ ਹੈ ਕਿ ਆਪ ਸਰਕਾਰ ਕਿਸੇ ਦੀ ਵੀ ਗੱਲ ਸੁਣਨ ਲਈ ਤਿਆਰ ਨਹੀਂ ਹੈ। ਉਹਨਾਂ ਕਿਹਾ ਕਿ ਭਗਵੰਤ ਮਾਨ ਦਾ ਇਕ ਨੁਕਾਤੀ ਏਜੰਡਾ ਮੈਨੂੰ ਕਿਸੇ ਨਾਲ ਕਿਸੇ ਤਰੀਕੇ ਨਸ਼ਿਆਂ ਦੇ ਕੇਸ ਵਿਚ ਫਸਾਉਣਾ ਹੈ। ਉਹਨਾਂ ਕਿਹਾ ਕਿ ਪੁਲਿਸ ਅਫਸਰਾਂ ’ਤੇ ਦਬਾਅ ਬਣਾਇਆ ਜਾ ਰਿਹਾ ਹੈ ਤੇ ਵਾਰ-ਵਾਰ ਐਸ ਆਈ ਟੀ ਗਠਿਤ ਕਰ ਕੇ ਮਨਚਾਹੇ ਨਤੀਜੇ ਪਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਹੁਣ ਐਸ ਆਈ ਟੀ ਵਿਚ ਵੱਧ ਤੋਂ ਵੱਧ ਜੂਨੀਅਰ ਅਫਸਰ ਸ਼ਾਮਲ ਕੀਤੇ ਗਏ ਹਨ ਤੇ ਨਵੀਂ ਐਸ ਆਈ ਟੀ ਵਿਚ ਇਕ ਐਸ ਪੀ ਰੈਂਕ ਦਾ ਅਫਸਰ ਸ਼ਾਮਲ ਕੀਤਾ ਗਿਆ ਹੈ ਜੋ ਮੁੱਖ ਮੰਤਰੀ ਦੀਆਂ ਅੱਖਾਂ ਤੇ ਕੰਨ ਬਣ ਰਿਹਾ ਹੈ। ਸਰਦਾਰ ਮਜੀਠੀਆ ਨੇ ਕਿਹਾ ਕਿ ਉਹ ਵਾਰ-ਵਾਰ ਸੰਮਨ ਕੀਤੇ ਜਾਣ ’ਤੇ ਐਸ ਆਈ ਟੀ ਅੱਗੇ ਪੇਸ਼ ਹੋ ਰਹੇ ਹਨ ਜਦੋਂ ਕਿ ਦੂਜੇ ਪਾਸੇ ਆਪ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਈ ਡੀ ਅੱਗੇ ਪੇਸ਼ ਹੋਣ ਤੋਂ ਬਚ ਰਹੇ ਹਨ ਤੇ ਉਹ ਇਸ ਵਾਸਤੇ ਸ੍ਰੀ ਭਗਵੰਤ ਮਾਨ ਦੀ ਵਰਤੋਂ ਕਰ ਰਹੇ ਹਨ। ਉਹਨਾਂ ਕਿਹਾ ਕਿ ਮੈਨੂੰ ਡਰਾਉਣ ਦੇ ਯਤਨ ਸਫਲ ਨਹੀਂ ਹੋਣਗੇ ਤੇ ਉਹ ਪੰਜਾਬ ਦੇ ਮੁੱਦੇ ਚੁੱਕਦੇ ਰਹਿਣਗੇ ਤੇ ਗਲਤ ਕੰਮਾਂ ਲਈ ਮੁੱਖ ਮੰਤਰੀ ਨੂੰ ਸਵਾਲ ਕਰਦੇ ਰਹਿਣਗੇ। ਮੀਡੀਆ ਦੇ ਇਕ ਸਵਾਲ ਦੇ ਜਵਾਬ ਵਿਚ ਸਰਦਾਰ ਮਜੀਠੀਆ ਨੇ ਕਿਹਾ ਕਿ ਹੁਣ ਕਾਂਗਰਸ ਪ੍ਰਧਾਨ ਸ੍ਰੀ ਮਲਿਕਅਰਜੁਨ ਖੜਗੇ ’ਮਫਲਰ ਮੈਨ’ ਬਣ ਗਏ ਹਨ ਕਿਉਂਕਿ ਉਹਨਾਂ ਦੀ ਪਾਰਟੀ ਦਾ ਆਪ ਨਾਲ ਗਠਜੋੜ ਹੋ ਗਿਆ ਹੈ। ਉਹਨਾਂ ਕਿਹਾ ਕਿ ਦੋਵੇਂ ਪਾਰਟੀਆਂ ਚੰਡੀਗੜ੍ਹ ਵਿਚ ਮੇਅਰ ਦੀ ਚੋਣ ਰਲ ਕੇ ਲੜ ਰਹੀਆਂ ਹਨ ਤੇ ਇਹਨਾਂ ਪੰਜਾਬ ਵਾਸਤੇ ਵੀ ਗਠਜੋੜ ਬਣਾ ਲਿਆ ਹੈ। ਉਹਨਾਂ ਕਿਹਾ ਕਿ ਇਸ ਨਾਲ ਪੰਜਾਬ ਵਿਚ ਕਾਂਗਰਸ ਨੇ ਮੁੱਖ ਵਿਰੋਧੀ ਪਾਰਟੀ ਹੋਣ ਦਾ ਰੁਤਬਾ ਗੁਆ ਲਿਆ ਹੈ ਅਤੇ ਪੰਜਾਬੀਆਂ ਹੁਣ ਵੇਖ ਰਹੇ ਹਨ ਕਿ ਕਿਹੜੀ ਵਾਸ਼ਿੰਗ ਮਸ਼ੀਨ ਵਰਤ ਕੇ ਆਮ ਆਦਮੀ ਪਾਰਟੀ ਉਹਨਾਂ ਕਾਂਗਰਸੀਆਂ ਨੂੰ ਕਲੀਨ ਚਿੱਟ ਦੇਣਗੇ ਜਿਹਨਾਂ ਖਿਲਾਫ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਹਨ। ਅਕਾਲੀ ਆਗੂ ਨੇ ਜ਼ੋਰ ਦੇ ਕੇ ਕਿਹਾ ਕਿ ਮੰਤਰੀ ਅਮਨ ਅਰੋੜਾ ਨੂੰ ਗਣਤੰਤਰ ਦਿਵਸ ’ਤੇ ਕੌਮੀ ਤਿਰੰਗਾ ਲਹਿਰਾਉਣ ਦੀ ਆਗਿਆ ਨਹੀ਼ ਹੋਣੀ ਚਾਹੀਦੀ ਹੈ ਤੇ ਉਹਨਾਂ ਨੂੰ ਅਦਾਲਤ ਵੱਲੋਂ ਦੋਸ਼ੀ ਠਹਿਰਾਏ ਜਾਣ ਮਗਰੋਂ ਉਹਨਾਂ ਨੂੰ ਤੁਰੰਤ ਅਯੋਗ ਕਰਾਰ ਦਿੱਤਾ ਜਾਣਾ ਚਾਹੀਦਾ ਹੈ।

Punjab Bani 16 January,2024
ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਸੌਣਾ ਹੋ ਸਕਦੇ ਖ਼ਤਰਨਾਕ : ਡਿਪਟੀ ਕਮਿਸ਼ਨਰ

ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਸੌਣਾ ਹੋ ਸਕਦੇ ਖ਼ਤਰਨਾਕ : ਡਿਪਟੀ ਕਮਿਸ਼ਨਰ -ਠੰਡ ’ਚ ਬਜ਼ੁਰਗਾਂ ਅਤੇ ਬੱਚਿਆਂ ਦਾ ਰੱਖਿਆ ਜਾਵੇ ਖਾਸ ਧਿਆਨ ਪਟਿਆਲਾ, 16 ਜਨਵਰੀ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਠੰਡ ਦੇ ਇਸ ਮੌਸਮ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਸਿਹਤ ਵਿਭਾਗ ਵੱਲੋਂ ਠੰਡ ਤੋਂ ਬਚਾਅ ਲਈ ਜਾਰੀ ਐਡਵਾਈਜ਼ਰੀ ਦਾ ਪਾਲਣਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਮੌਸਮ ਵਿੱਚ ਬਜ਼ੁਰਗਾਂ ਅਤੇ ਛੋਟੇ ਬੱਚਿਆਂ ਦਾ ਖਾਸ ਖਿਆਲ ਰੱਖਿਆ ਜਾਵੇ। ਸਾਕਸ਼ੀ ਸਾਹਨੀ ਨੇ ਕਿਹਾ ਕਿ ਘਰਾਂ ਵਿੱਚ ਬੰਦ ਕਮਰੇ ਅੰਦਰ ਅੰਗੀਠੀ ਬਾਲ ਕੇ ਅੱਗ ਨਾ ਸੇਕੀ ਜਾਵੇ, ਕਿਉਂਕਿ ਅੱਗ ਬਲਣ ਨਾਲ ਕਾਰਬਨ ਮੋਨੋਆਕਸਾਈਡ ਗੈਸ ਬਣਦੀ ਹੈ ਅਤੇ ਜਿਸ ਨਾਲ ਬੰਦ ਕਮਰੇ ਵਿੱਚ ਆਕਸੀਜਨ ਦੀ ਕਮੀ ਹੋ ਜਾਂਦੀ ਹੈ, ਜੋ ਕਿ ਸਾਡੇ ਲਈ ਜਾਨਲੇਵਾ ਵੀ ਸਾਬਤ ਹੋ ਸਕਦੀ ਹੈ। ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਕਿਹਾ ਕਿ ਬਜ਼ੁਰਗ ਅਤੇ ਦਿਲ ਦੇ ਰੋਗਾਂ ਦੇ ਮਰੀਜ਼ ਨੂੰ ਸਵੇਰੇ ਅਤੇ ਦੇਰ ਸ਼ਾਮ ਦੇ ਸਮੇਂ ਜ਼ਿਆਦਾ ਠੰਡ ਅਤੇ ਧੁੰਦ ਹੋਣ ਤੇ ਸੈਰ ਕਰਨ ਜਾਂ ਘਰੋਂ ਬਾਹਰ ਜਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਛੋਟੇ ਬੱਚਿਆਂ ਨੂੰ ਇਸ ਮੌਸਮ ਵਿੱਚ ਨੁਮੋਨੀਆਂ ਹੋਣ ਦਾ ਖਤਰਾ ਜ਼ਿਆਦਾ ਰਹਿੰਦਾ ਹੈ ਅਤੇ ਠੰਡ ਲੱਗਣ ਨਾਲ ਛੋਟੇ ਬੱਚਿਆਂ ਨੂੰ ਉਲਟੀ, ਦਸਤ ਵੀ ਲੱਗ ਸਕਦੇ ਹਨ। ਇਸ ਲਈ ਬੱਚਿਆਂ ਦੀ ਸੰਭਾਲ ਵੱਲ ਖਾਸ ਧਿਆਨ ਦਿੰਦੇ ਹੋਏ ਸਰਦੀ ਤੋਂ ਬਚਾਅ ਲਈ ਛੋਟੇ ਬੱਚਿਆਂ ਨੂੰ ਪੂਰੀ ਤਰਾਂ ਸਰੀਰ ਢੱਕਣ ਵਾਲੇ ਗਰਮ ਕੱਪੜੇ ਪਾਉਣ ਦੇ ਨਾਲ ਸਿਰ ਨੂੰ ਵੀ ਢਕਿਆ ਜਾਵੇ ਅਤੇ ਪੈਰਾਂ ਵਿੱਚ ਜੁਰਾਬਾਂ ਜ਼ਰੂਰ ਪਾਈਆਂ ਜਾਣ। ਉਨ੍ਹਾਂ ਕਿਹਾ ਕਿ ਇਸ ਮੌਸਮ ਵਿੱਚ ਗਰਮ ਕੱਪੜੇ ਦੋ ਜਾਂ ਤਿੰਨ ਪਰਤਾਂ ਵਿੱਚ ਪਾਏ ਜਾਣ ਤਾਂ ਜੋ ਸਰੀਰ ਦਾ ਤਾਪਮਾਨ ਨਾਰਮਲ ਬਣਿਆ ਰਹੇ। ਸਰੀਰ ਵਿੱਚ ਪਾਣੀ ਦੀ ਘਾਟ ਨੂੰ ਪੂਰਾ ਕਰਨ ਲਈ ਥੋੜ੍ਹੇ ਥੋੜ੍ਹੇ ਸਮੇਂ ਜਾ ਲੋੜ ਅਨੁਸਾਰ ਕੋਸਾ ਜਾਂ ਗਰਮ ਗੁਨਗੁਨਾ ਪਾਣੀ ਪੀਤਾ ਜਾਵੇ, ਸੰਤੁਲਿਤ ਖੁਰਾਕ ਦਾ ਸੇਵਨ ਕੀਤਾ ਜਾਵੇ।

Punjab Bani 16 January,2024
ਐਸਆਈਟੀ ਅੱਗੇ ਪੇਸ਼ ਹੋਣ ਲਈ ਮਜੀਠੀਆ ਪੁੱਜੇ ਪਟਿਆਲਾ

ਐਸਆਈਟੀ ਅੱਗੇ ਪੇਸ਼ ਹੋਣ ਲਈ ਮਜੀਠੀਆ ਪੁੱਜੇ ਪਟਿਆਲਾ ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਐੱਸਆਈਟੀ ਅੱਗੇ ਪੇਸ਼ ਹੋਣ ਪੁੱਜ ਗਏ ਹਨ। ਪੇਸ਼ ਹੋਣ ਤੋਂ ਪਹਿਲਾਂ ਮਜੀਠੀਆ ਨੇ ਕਿਹਾ ਕਿ ਪਹਿਲੀ ਸਰਕਾਰ ਨੇ ਝੂਠਾ ਪਰਚਾ ਦਰਜ ਕੀਤਾ ਸੀ ਤੇ ਹੁਣ ਵਾਲੀ ਸਰਕਾਰ ਵੀ ਬਦਲਾਖੋਰ ਨੀਤੀ ਤਹਿਤ ਅਦਾਲਤੀ ਹੁਕਮਾਂ ਤੇ ਨਿਯਮਾਂ ਤੋਂ ਉਲਟ ਚੱਲ ਰਹੀ ਹੈ। ਮਜੀਠੀਆ ਨੇ ਕਿਹਾ ਕਿ ਉਹ ਝੂਠੇ ਕੇਸਾਂ ਤੋਂ ਡਰਨ ਵਾਲੇ ਨਹੀਂ ਹਨ ਤੇ ਲੋਕਾਂ ਦੇ ਹੱਕ ਤੇ ਸੱਚ ਦੀ ਅਵਾਜ਼ ਬੁਲੰਦ ਕਰਦੇ ਰਹਿਣਗੇ। ਦੱਸਣਾ ਬਣਦਾ ਹੈ ਕਿ ਡਰੱਗ ਕੇਸ ਸਬੰਧੀ ਸਪੈਸ਼ਲ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਵੱਲੋਂ ਮਜੀਠੀਆ ਨੂੰ ਚੌਥੀ ਵਾਰ ਪੇਸ਼ ਹੋਣ ਲਈ ਸੱਦਿਆ ਗਿਆ ਹੈ। ਐੱਸਆਈਟੀ ਮੁਖੀ ਮੁਖਵਿੰਦਰ ਸਿੰਘ ਛੀਨਾ ਦੀ ਸੇਵਾਮੁਕਤੀ ਤੋਂ ਬਾਅਦ ਡੀਆਈਜੀ ਪਟਿਆਲਾ ਐੱਚਐੱਸ ਭੁੱਲਰ ਨੂੰ ਕਮੇਟੀ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ ਜਿਨ੍ਹਾਂ ਦੀ ਅਗਵਾਈ 'ਚ ਮਜੀਠੀਆ ਤੋਂ ਅੱਜ ਪੁੱਛਗਿੱਛ ਕੀਤੀ ਜਾ ਰਹੀ ਹੈ।

Punjab Bani 16 January,2024
ਨਿਹੰਗ ਸਿੰਘ ਨੇ ਬੇਅਦਬੀ ਦੇ ਸ਼ੱਕ ਵਿੱਚ ਕੀਤਾ ਨੌਜਵਾਨ ਦਾ ਕਤਲ

ਨਿਹੰਗ ਸਿੰਘ ਨੇ ਬੇਅਦਬੀ ਦੇ ਸ਼ੱਕ ਵਿੱਚ ਕੀਤਾ ਨੌਜਵਾਨ ਦਾ ਕਤਲ ਫਗਵਾੜਾ : ਫਗਵਾੜਾ 'ਚ ਇਕ ਨਿਹੰਗ ਸਿੰਘ ਨੇ ਇਕ ਵਿਅਕਤੀ ਦੀ ਹੱਤਿਆ ਕਰ ਦਿੱਤੀ। ਇਸ ਸਬੰਧੀ ਐਸਪੀ ਫਗਵਾੜਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਚੌੜਾ ਖੂਹ ਸਾਹਿਬ 'ਚ ਇਕ ਨਿਹੰਗ ਸਿੰਘ ਨੇ ਬੇਅਦਬੀ ਦੇ ਸ਼ੱਕ 'ਚ ਨੌਜਵਾਨ ਦਾ ਕਤਲ ਕਰ ਦਿੱਤਾ। ਐਸਐਸਪੀ ਵਤਸਲਾ ਗੁਪਤਾ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ 'ਚ ਰਖਵਾਇਆ। ਅਗਲੇਰੀ ਕਾਰਵਾਈ ਜਾਰੀ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਉਸ ਸਮੇਂ ਬਾਥਰੂਮ 'ਚ ਸੀ ਅਤੇ ਉਸ ਨੇ ਆਪਣੇ ਆਪ ਨੂੰ ਬੰਦ ਕੀਤਾ ਹੋਇਆ ਸੀ। ਜਾਣਕਾਰੀ ਮੁਤਾਬਕ ਇਹ ਘਟਨਾ ਉਸ ਦੌਰਾਨ ਵਾਪਰੀ। ਨਿਹੰਗ ਸਿੰਘ ਰਮਨਦੀਪ ਸਿੰਘ ਨੇ ਕਈ ਵਾਰ ਦਰਵਾਜ਼ਾ ਖੜਕਾਇਆ ਤੇ ਵਿਅਕਤੀ ਨੂੰ ਦਰਵਾਜ਼ਾ ਖੋਲ੍ਹਣ ਲਈ ਕਿਹਾ ਪਰ ਅੰਦਰੋਂ ਕੋਈ ਜਵਾਬ ਨਾ ਆਇਆ। ਇਸ ਤੋਂ ਬਾਅਦ ਨਿਹੰਗ ਸਿੰਘ ਨੇ ਦਰਵਾਜ਼ਾ ਤੋੜ ਦਿੱਤਾ ਤੇ ਬਾਥਰੂਮ 'ਚ ਹੀ ਤਲਵਾਰ ਨਾਲ ਹਮਲਾ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਨੇ ਕਤਲ ਤੋਂ ਪਹਿਲਾਂ ਮ੍ਰਿਤਕ ਦੀ ਵੀਡੀਓ ਵੀ ਬਣਾਈ ਸੀ।

Punjab Bani 16 January,2024
ਮੁੱਖ ਮੰਤਰੀ ਵੱਲੋਂ ਫੌਜੀ ਜਵਾਨ ਤਰਲੋਚਨ ਸਿੰਘ ਦੀ ਸ਼ਹਾਦਤ 'ਤੇ ਅਫਸੋਸ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਫੌਜੀ ਜਵਾਨ ਤਰਲੋਚਨ ਸਿੰਘ ਦੀ ਸ਼ਹਾਦਤ 'ਤੇ ਅਫਸੋਸ ਦਾ ਪ੍ਰਗਟਾਵਾ ਚੰਡੀਗੜ੍ਹ, 15 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤੀ ਫੌਜ ਦੇ ਜਵਾਨ ਤਰਲੋਚਨ ਸਿੰਘ ਦੀ ਸ਼ਹਾਦਤ 'ਤੇ ਡੂੰਘੇ ਦੁੱਖ ਅਤੇ ਅਫਸੋਸ ਦਾ ਪ੍ਰਗਟਾਵਾ ਕੀਤਾ, ਜਿਨ੍ਹਾਂ ਨੇ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ 11 ਸਿੱਖ ਐਲ.ਆਈ. ਵਿੱਚ ਤਾਇਨਾਤ 35 ਸਾਲਾ ਜਵਾਨ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਡਿਊਟੀ ਨਿਭਾਉਂਦੇ ਹੋਏ ਬਰਫ਼ ਕਾਰਨ ਹਾਦਸਾਗ੍ਰਸਤ ਹੋ ਕੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਤਰਲੋਚਨ ਸਿੰਘ ਜੋ ਕਿ ਪਿੰਡ ਜਖੇਪਲ ਧਾਲੀਵਾਲਬਾਸ, ਤਹਿਸੀਲ ਸੁਨਾਮ ਊਧਮ ਸਿੰਘ ਵਾਲਾ, ਜ਼ਿਲ੍ਹਾ ਸੰਗਰੂਰ ਦਾ ਰਹਿਣ ਵਾਲਾ ਹੈ, ਨੇ ਆਰਮੀ ਹਸਪਤਾਲ ਵਿੱਚ ਇਲਾਜ ਦੌਰਾਨ ਸ਼ਹੀਦੀ ਪ੍ਰਾਪਤ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਸ਼ ਲਈ ਅਤੇ ਖਾਸ ਕਰਕੇ ਦੁਖੀ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਮੁੱਖ ਮੰਤਰੀ ਨੇ ਬਹਾਦਰ ਸ਼ਹੀਦ ਦੇ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਪਰਿਵਾਰ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਇਸ ਸ਼ਹੀਦ ਨੇ ਦੇਸ਼ ਦੀ ਏਕਤਾ ਦੀ ਰਾਖੀ ਕਰਦਿਆਂ ਸੂਬੇ ਦੀ ਗੌਰਵਮਈ ਵਿਰਾਸਤ ਨੂੰ ਬਰਕਰਾਰ ਰੱਖਣ ਲਈ ਆਪਣੀ ਡਿਊਟੀ ਬਹਾਦਰੀ ਨਾਲ ਨਿਭਾਉਣ ਵਿੱਚ ਪੂਰੀ ਲਗਨ ਅਤੇ ਸਮਰਪਿਤ ਭਾਵਨਾ ਦਿਖਾਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸ਼ਹੀਦ ਦੀ ਲਾਸਾਨੀ ਕੁਰਬਾਨੀ ਉਨ੍ਹਾਂ ਦੇ ਸਾਥੀ ਸੈਨਿਕਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਨਾਲ ਨਿਭਾਉਣ ਦੀ ਪ੍ਰੇਰਨਾ ਦਿੰਦੀ ਰਹੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਨੀਤੀ ਅਨੁਸਾਰ ਪੀੜਤ ਪਰਿਵਾਰ ਨੂੰ ਆਰਥਿਕ ਸਹਾਇਤਾ ਦਿੱਤੀ ਜਾਵੇਗੀ।

Punjab Bani 15 January,2024
ਪੰਜਾਬੀ ਗਾਇਕ ਸਤਵਿੰਦਰ ਬੁੱਗਾ ਤੇ ਹੋਇਆ ਮਾਮਲਾ ਦਰਜ

ਪੰਜਾਬੀ ਗਾਇਕ ਸਤਵਿੰਦਰ ਬੁੱਗਾ ਤੇ ਹੋਇਆ ਮਾਮਲਾ ਦਰਜ ਚੰਡੀਗੜ : ਪੰਜਾਬੀ ਗਾਇਕ ਸਤਵਿੰਦਰ ਬੁੱਗਾ ਅਤੇ ਉਸਦੇ ਭਰਾ ਦਵਿੰਦਰ ਭੋਲਾ ਦਾ ਜਮੀਨੀ ਵਿਵਾਦ ਨੂੰ ਲੈ ਕੇ ਪਿਛਲੇ ਕਾਫੀ ਸਮੇਂ ਤੋਂ ਚੱਲ ਰਿਹਾ ਆਪਸੀ ਝਗੜਾ ਚਲਦਾ ਆ ਰਿਹਾ ਸੀ ਜੋ ਕਿ ਕਾਫੀ ਸੋਸ਼ਲ ਮੀਡੀਆ ਤੇ ਸਰਗਰਮ ਵੀ ਰਿਹਾ ਤੇ ਹੁਣ ਇਸ ਕੇਸ ਵਿੱਚ ਨਵਾਂ ਮੋੜ ਆਇਆ ਹੈ।  ਪੁਲਿਸ ਨੇ ਵੱਡੀ ਕਾਰਵਾਈ ਅਮਲ ਵਿੱਚ ਲਿਆਂਦੇ ਹੋਏ ਪ੍ਰਸਿੱਧ ਪੰਜਾਬੀ ਗਾਇਕ ਸਤਵਿੰਦਰ ਬੁੱਗਾ ਅਤੇ ਉਸਦੇ ਸਾਥੀਆਂ ਤੇ ਮਾਮਲਾ ਦਰਜ ਕੀਤਾ ਹੈ। ਦੱਸਣ ਯੋਗ ਹੈ ਕੀ ਬੁੱਗਾ ਖਿਲਾਫ਼ ਇਹ ਕੇਸ ਉਸ ਦੇ ਸਕੇ ਭਰਾ 60 ਸਾਲਾਂ ਦਵਿੰਦਰ ਸਿੰਘ ਭੋਲਾ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ, ਜਿਸ ਦੀ ਪਤਨੀ ਅਤੇ ਬੁੱਗਾ ਦੀ ਭਰਜਾਈ ਅਮਰਜੀਤ ਕੌਰ ਦੀ 23 ਦਸੰਬਰ ਨੂੰ ਮੌਤ ਹੋ ਗਈ ਸੀ ਤੇ ਹੁਣ ਪਰਿਵਾਰ ਵੱਲੋਂ ਕਰੀਬ 22 ਦਿਨ ਬਾਅਦ ਅਮਰਜੀਤ ਕੌਰ ਦੇ ਸੰਸਕਾਰ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ਬਸੀ ਪਠਾਣਾਂ ਮੋਹਿਤ ਸਿੰਗਲਾ ਨੇ ਦੱਸਿਆ ਕਿ ਪੋਸਟਮਾਰਟਮ ਦੀ ਰਿਪੋਰਟ ਅਨੁਸਾਰ ਪੁਲਿਸ ਵੱਲੋਂ ਬਡਾਲੀ ਆਲਾ ਸਿੰਘ ਪੁਲਿਸ ਥਾਣੇ ਵਿਚ ਸਤਵਿੰਦਰ ਬੁੱਗਾ ਅਤੇ ਦੋ ਹੋਰਨਾਂ ਖਿ਼ਲਾਫ਼ ਕੇਸ ਦਰਜ ਕੀਤਾ ਗਿਆ ਹੈ, ਦੂਜੇ ਪਾਸੇ ਸਤਵਿੰਦਰ ਬੁੱਗਾ ਵਲੋਂ ਵੀ ਆਪਣੇ ਦੋਵੇਂ ਭਰਾਵਾਂ ਖਿਲਾਫ਼ ਜਾਣੋ ਮਾਰਨ ਦੀ ਕੋਸ਼ਿਸ਼ ਕਰਨ ਦੀ ਸ਼ਿਕਾਇਤ ਦਿਤੀ ਗਈ ਸੀ ਜਿਸ ਦੀ ਜਾਂਚ ਪੁਲਿਸ ਵਲੋਂ ਕੀਤੀ ਜਾ ਰਹੀ ਹੈ।

Punjab Bani 14 January,2024
ਅੱਤਵਾਦੀ ਹਰਵਿੰਦਰ ਰਿੰਦਾ ਦੇ ਅਹਿਮ ਸਾਥੀ ਨੁੰ ਪੁਲਿਸ ਨੇ ਕੀਤਾ ਕਾਬੂ

ਅੱਤਵਾਦੀ ਹਰਵਿੰਦਰ ਰਿੰਦਾ ਦੇ ਅਹਿਮ ਸਾਥੀ ਨੁੰ ਪੁਲਿਸ ਨੇ ਕੀਤਾ ਕਾਬੂ ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧਿਕ ਨੈੱਟਵਰਕ ਨੂੰ ਠੱਲ੍ਹ ਪਾਉਣ ਲਈ ਚਲਾਈ ਜਾ ਰਹੇ ਆਪ੍ਰੇਸ਼ਨ ਤਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿ ਅਧਾਰਤ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਅਤੇ ਅਮਰੀਕਾ ਅਧਾਰਤ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਦੇ ਅਹਿਮ ਕਾਰਕੁਨ ਨੂੰ ਰਾਜਸਥਾਨ ਦੇ ਜ਼ਿਲ੍ਹਾ ਫਲੋਦੀ ਦੇ ਪਿੰਡ ਲੋਹਾਵਤ ਤੋਂ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੀਆਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ, ਜਿਸ ਦੀ ਪਛਾਣ ਕੈਲਾਸ਼ ਖਿਚਨ ਵਜੋਂ ਹੋਈ ਹੈ, ਸਤੰਬਰ 2023 ‘ਚ ਫਾਜ਼ਿਲਕਾ ਵਿੱਚ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਕੇਸ ਵਿੱਚ ਲੋੜੀਂਦਾ ਸੀ। ਇਸ ਤੋਂ ਇਲਾਵਾ ਮੁਲਜ਼ਮ ਦਾ ਅਪਰਾਧਿਕ ਇਤਿਹਾਸ ਹੈ ਅਤੇ ਉਸ ਖ਼ਿਲਾਫ਼ ਪੰਜਾਬ ਅਤੇ ਰਾਜਸਥਾਨ ਵਿੱਚ ਜਬਰੀ ਵਸੂਲੀ, ਐਨਡੀਪੀਐਸ ਐਕਟ ਅਤੇ ਅਸਲਾ ਐਕਟ ਨਾਲ ਸਬੰਧਤ ਕਈ ਅਪਰਾਧਿਕ ਕੇਸ ਦਰਜ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪਿਛਲੇ ਦਿਨੀਂ ਪੰਜਾਬ ਪੁਲਿਸ ਵੱਲੋਂ ਵੱਖ-ਵੱਖ ਅੱਤਵਾਦੀ ਮੌਡਿਊਲਾਂ ਦਾ ਪਰਦਾਫਾਸ਼ ਕਰਦਿਆਂ ਮੁਲਜ਼ਮ ਖਿਚਨ ਦਾ ਨਾਮ ਸਾਹਮਣੇ ਆਉਣ ਉਪਰੰਤ ਏ.ਡੀ.ਜੀ.ਪੀ. ਪ੍ਰਮੋਦ ਬਾਨ ਦੀ ਅਗਵਾਈ ਵਾਲੀਆਂ ਏ.ਜੀ.ਟੀ.ਐਫ. ਟੀਮਾਂ ਨੇ ਏ.ਆਈ.ਜੀ. ਸੰਦੀਪ ਗੋਇਲ ਅਤੇ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਦੀ ਨਿਗਰਾਨੀ ਵਿੱਚ ਰਾਜਸਥਾਨ ਵਿੱਚ ਮੁਲਜ਼ਮ ਦੀ ਲੋਕੇਸ਼ਨ ਦਾ ਪਤਾ ਲਗਾਉਣ ਉਪਰੰਤ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਰਾਜਸਥਾਨ ਦੇ ਜ਼ਿਲ੍ਹਾ ਫਲੋਦੀ ਦੇ ਪਿੰਡ ਲੋਹਾਵਤ ਤੋਂ ਉਸ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਮੁਲਜ਼ਮ ਖਿਚਨ ਦੇ ਕਬਜ਼ੇ ਵਿੱਚੋਂ ਇੱਕ .30 ਕੈਲੀਬਰ ਚੀਨੀ ਪਿਸਤੌਲ ਅਤੇ ਅੱਠ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਡੀਜੀਪੀ ਨੇ ਕਿਹਾ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਖਿਚਨ ਅੱਤਵਾਦੀ ਰਿੰਦਾ ਦੇ ਨਿਰਦੇਸ਼ਾਂ 'ਤੇ ਸੂਬੇ 'ਚ ਸਨਸਨੀਖੇਜ਼ ਅਪਰਾਧਾਂ ਨੂੰ ਅੰਜਾਮ ਦੇਣ ਲਈ ਅੱਤਵਾਦੀ ਸੰਗਠਨ ਬੱਬਰ ਖਾਲਿਸਤਾਨ ਇੰਟਰਨੈਸ਼ਨਲ (ਬੀਕੇਆਈ) ਦੇ ਸਹਿਯੋਗੀਆਂ ਨੂੰ ਹਥਿਆਰ ਸਪਲਾਈ ਕਰਦਾ ਸੀ। ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੰਦੀਪ ਗੋਇਲ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪਿਛਲੇ ਅਤੇ ਅਗਲੇਰੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਤਫਤੀਸ਼ ਜਾਰੀ ਹੈ ਅਤੇ ਜਲਦ ਹੀ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਉਮੀਦ ਵੀ ਹੈ। ਜ਼ਿਕਰਯੋਗ ਹੈ ਕਿ ਮੁਲਜ਼ਮ ਨੂੰ ਥਾਣਾ ਸਿਟੀ ਕ੍ਰਾਈਮ, ਐਸ.ਏ.ਐਸ.ਨਗਰ ਵਿਖੇ ਅਸਲਾ ਐਕਟ ਦੀ ਧਾਰਾ 25 ਅਧੀਨ ਦਰਜ ਐਫਆਈਆਰ ਨੰਬਰ 16 ਮਿਤੀ 27/12/23 ਤਹਿਤ ਗ੍ਰਿਫਤਾਰ ਕੀਤਾ ਗਿਆ ਹੈ।

Punjab Bani 12 January,2024
ਕਾਂਗਰਸ ਵੱਲੋ ਰਾਮ ਮੰਦਰ ਦਾ ਸੱਦਾ ਠੁਕਰਾਉਣ ਤੇ ਕਈ ਨੇਤਾ ਨਿਰਾਸ਼

ਕਾਂਗਰਸ ਵੱਲੋ ਰਾਮ ਮੰਦਰ ਦਾ ਸੱਦਾ ਠੁਕਰਾਉਣ ਤੇ ਕਈ ਨੇਤਾ ਨਿਰਾਸ਼ ਅਹਿਮਦਾਬਾਦ : ਕਰੋੜਾਂ ਰਾਮ ਭਗਤ 22 ਜਨਵਰੀ ਨੂੰ ਰਾਮ ਲੱਲਾ ਦੇ ਪਵਿੱਤਰ ਪ੍ਰਕਾਸ਼ ਸਮਾਰੋਹ 'ਚ ਸ਼ਾਮਲ ਹੋਣ ਲਈ ਅਯੁੱਧਿਆ ਪਹੁੰਚਣਾ ਚਾਹੁੰਦੇ ਹਨ। ਹਾਲਾਂਕਿ, ਇਸ ਦਿਨ ਲਈ ਸ਼੍ਰੀ ਰਾਮ ਜਨਮ ਭੂਮੀ ਟਰੱਸਟ ਵੱਲੋਂ ਕੁਝ ਖਾਸ ਲੋਕਾਂ ਨੂੰ ਹੀ ਸੱਦਾ ਪੱਤਰ ਭੇਜਿਆ ਗਿਆ ਹੈ। ਇਸ ਦੇ ਨਾਲ ਹੀ ਸੱਦਾ ਪੱਤਰ ਮਿਲਣ ਦੇ ਮੁੱਦੇ 'ਤੇ ਵੀ ਕਾਫੀ ਸਿਆਸਤ ਹੋ ਰਹੀ ਹੈ। ਬੁੱਧਵਾਰ ਨੂੰ ਕਾਂਗਰਸ ਹਾਈਕਮਾਨ ਨੇ ਰਾਮਲਲਾ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਦੇ ਸੱਦੇ ਨੂੰ ਠੁਕਰਾ ਦਿੱਤਾ ਹੈ। ਸੋਨੀਆ ਗਾਂਧੀ, ਮਲਿਕਾਰਜੁਨ ਖੜਗੇ ਸਮੇਤ ਕਈ ਨੇਤਾਵਾਂ ਨੇ ਇਸ ਸਮਾਗਮ ਵਿੱਚ ਸ਼ਾਮਲ ਨਾ ਹੋਣ ਦਾ ਫੈਸਲਾ ਕੀਤਾ ਹੈ। ਸੀਨੀਅਰ ਕਾਂਗਰਸੀ ਆਗੂਆਂ ਲਈ ਇਹ ਫੈਸਲਾ ਪਾਰਟੀ ਅੰਦਰ ਬੇਚੈਨੀ ਦਾ ਕਾਰਨ ਬਣ ਗਿਆ ਹੈ। ਟਿੱਪਣੀ ਕਰਦਿਆਂ ਕਈ ਕਾਂਗਰਸੀ ਆਗੂਆਂ ਨੇ ਕਾਂਗਰਸ ਹਾਈਕਮਾਂਡ ਦੇ ਇਸ ਫੈਸਲੇ 'ਤੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਅੱਗੇ ਲਿਖਿਆ, "ਕਾਂਗਰਸ ਦੇ ਕੁਝ ਲੋਕਾਂ ਨੂੰ ਇਸ ਖਾਸ ਕਿਸਮ ਦੇ ਬਿਆਨ ਤੋਂ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ ਅਤੇ ਜਨਤਕ ਭਾਵਨਾਵਾਂ ਦਾ ਦਿਲੋਂ ਸਤਿਕਾਰ ਕਰਨਾ ਚਾਹੀਦਾ ਹੈ। ਅਜਿਹਾ ਬਿਆਨ ਮੇਰੇ ਵਰਗੇ ਕਈ ਕਾਂਗਰਸੀ ਵਰਕਰਾਂ ਲਈ ਨਿਰਾਸ਼ਾਜਨਕ ਹੈ। ਜੈ ਸੀਯਾਰਾਮ ਇਸ ਤੋਂ ਪਹਿਲਾਂ ਗੁਜਰਾਤ ਕਾਂਗਰਸ ਦੇ ਵਿਧਾਇਕ ਅਰਜੁਨ ਮੋਧਵਾਡੀਆ ਹਾਈਕਮਾਂਡ ਦੇ ਫੈਸਲੇ 'ਤੇ ਇਤਰਾਜ਼ ਜ਼ਾਹਰ ਕਰ ਚੁੱਕੇ ਹਨ। ਐਕਸ 'ਤੇ ਉਨ੍ਹਾਂ ਨੇ ਲਿਖਿਆ, "ਭਗਵਾਨ ਸ਼੍ਰੀ ਰਾਮ ਪੂਜਣਯੋਗ ਦੇਵਤਾ ਹਨ। ਇਹ ਦੇਸ਼ਵਾਸੀਆਂ ਦੀ ਆਸਥਾ ਅਤੇ ਵਿਸ਼ਵਾਸ ਦਾ ਮਾਮਲਾ ਹੈ। ਕਾਂਗਰਸ ਨੂੰ ਅਜਿਹੇ ਸਿਆਸੀ ਫੈਸਲੇ ਲੈਣ ਤੋਂ ਦੂਰ ਰਹਿਣਾ ਚਾਹੀਦਾ ਸੀ।"

Punjab Bani 11 January,2024
ਪੀਡੀਪੀ ਮੁਖੀ ਮਹਿਬੁਬਾ ਮੁਫਤੀ ਦੀ ਕਾਰ ਹੋਈ ਹਾਦਸਾਗ੍ਰਸਤ : ਬਾਲ ਬਾਲ ਬਚੇ

ਪੀਡੀਪੀ ਮੁਖੀ ਮਹਿਬੁਬਾ ਮੁਫਤੀ ਦੀ ਕਾਰ ਹੋਈ ਹਾਦਸਾਗ੍ਰਸਤ : ਬਾਲ ਬਾਲ ਬਚੇ ਅਨੰਤਨਾਗ: ਜੰਮੂ-ਕਸ਼ਮੀਰ ਤੋਂ ਖ਼ਬਰਾਂ ਆਈਆਂ ਹਨ, ਜਿਸ ਵਿੱਚ ਦੱਸਿਆ ਗਿਆ ਹੈ ਕਿ ਪੀਡੀਪੀ ਮੁਖੀ ਮਹਿਬੂਬਾ ਮੁਫ਼ਤੀ ਨਾਲ ਅੱਜ ਅਨੰਤਨਾਗ ਵਿੱਚ ਵੱਡਾ ਹਾਦਸਾ ਵਾਪਰ ਗਿਆ। ਦੱਸਿਆ ਜਾ ਰਿਹਾ ਹੈ ਕਿ ਹਾਦਸਾ ਵੱਡਾ ਸੀ। ਪੀਡੀਪੀ ਮੁਖੀ ਮੁਫਤੀ ਦੀ ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਹੈ। ਹਾਲਾਂਕਿ ਉਸ ਨੂੰ ਕੋਈ ਸੱਟ ਨਹੀਂ ਲੱਗੀ। ਫਿਲਹਾਲ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ। ਮਹਿਬੂਬਾ ਮੁਫਤੀ ਦਾ ਇਹ ਬਿਆਨ ਉਨ੍ਹਾਂ ਦੇ ਹਾਦਸੇ ਤੋਂ ਬਾਅਦ ਆਇਆ ਹੈ। ਮੁਫਤੀ ਨੇ ਕਿਹਾ ਕਿ ਜੋ ਵੀ ਜ਼ਰੂਰੀ ਹੈ ਉਸ 'ਤੇ ਚਰਚਾ ਹੋਣੀ ਚਾਹੀਦੀ ਹੈ। ਅਨੰਤਨਾਗ ਅੱਗ ਦੀ ਘਟਨਾ ਬਾਰੇ ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਸਰਕਾਰ ਨੂੰ ਪ੍ਰਭਾਵਿਤ ਲੋਕਾਂ ਦੀ ਮਦਦ ਕਰਨੀ ਚਾਹੀਦੀ ਹੈ। ਜੰਗਲਾਤ ਵਿਭਾਗ ਪ੍ਰਭਾਵਿਤ ਲੋਕਾਂ ਨੂੰ ਉਨ੍ਹਾਂ ਦੇ ਮਕਾਨਾਂ ਦੀ ਮੁੜ ਉਸਾਰੀ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨਓਸੀ) ਦੇਵੇ।

Punjab Bani 11 January,2024
ਦਿੱਲੀ-ਐਨਸੀਆਰ ਵਿੱਚ ਭੂਚਾਲ ਦੇ ਤੇਜ਼ ਝਟਕੇ ਕੀਤੇ ਮਹਿਸੂਸ , ਲੋਕ ਸਹਿਮੇ

ਦਿੱਲੀ-ਐਨਸੀਆਰ ਵਿੱਚ ਭੂਚਾਲ ਦੇ ਤੇਜ਼ ਝਟਕੇ ਕੀਤੇ ਮਹਿਸੂਸ , ਲੋਕ ਸਹਿਮੇ ਨਵੀਂ ਦਿੱਲੀ। ਵੀਰਵਾਰ ਨੂੰ ਦਿੱਲੀ-ਐਨਸੀਆਰ ਵਿੱਚ ਭੂਚਾਲ ਦੇ ਤਿੰਨ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਇਸ ਦੌਰਾਨ ਘਰਾਂ ਅਤੇ ਦਫ਼ਤਰਾਂ ਵਿੱਚ ਮੌਜੂਦ ਲੋਕ ਡਰੇ ਹੋਏ ਸਨ। ਭੂਚਾਲ ਦੇ ਝਟਕੇ ਮਹਿਸੂਸ ਹੋਣ ਤੋਂ ਬਾਅਦ ਲੋਕ ਤੁਰੰਤ ਆਪਣੇ ਦਫਤਰਾਂ ਤੇ ਘਰਾਂ ਤੋਂ ਬਾਹਰ ਆ ਗਏ। ਦਿੱਲੀ-ਐੱਨਸੀਆਰ ਤੋਂ ਇਲਾਵਾ ਜੰਮੂ-ਕਸ਼ਮੀਰ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਦੇ ਨਾਲ- ਨਾਲ ਪੰਜਾਬ 'ਚ ਕਈ ਥਾਵਾਂ 'ਤੇ ਝਟਕੇ ਮਹਿਸੂਸ ਕੀਤੇ ਗਏ ਹਨ। ਚੰਡੀਗੜ੍ਹ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹੁਣ ਤੱਕ ਦੀ ਜਾਣਕਾਰੀ ਮੁਤਾਬਕ ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੱਸਿਆ ਜਾ ਰਿਹਾ ਹੈ। ਅਜੇ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਭੂਚਾਲ ਦੇ ਝਟਕੇ ਮਹਿਸੂਸ ਹੁੰਦੇ ਹੀ ਲੋਕ ਆਪਣੇ ਘਰਾਂ ਅਤੇ ਦਫਤਰਾਂ ਤੋਂ ਬਾਹਰ ਆ ਗਏ। ਅਫਗਾਨਿਸਤਾਨ ਵਿੱਚ ਤੀਬਰਤਾ 6.1 ਮਾਪੀ ਗਈ ਹੈ।

Punjab Bani 11 January,2024
ਸੀਐਮ ਭਗਵੰਤ ਮਾਨ ਨੁੰ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ

ਸੀਐਮ ਭਗਵੰਤ ਮਾਨ ਨੁੰ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ ਚੰਡੀਗੜ : ਮੁੱਖ ਮੰਤਰੀ ਭਗਵੰਤ ਮਾਨ ਨੂੰ 19 ਫਰਵਰੀ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਹਨ। ਐਡੀਸ਼ਨਲ ਸੈਸ਼ਨ ਜੱਜ ਰਾਜਪਾਲ ਰਾਵਲ ਦੀ ਮਾਣਯੋਗ ਅਦਾਲਤ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਦਾਇਰ ਮਾਣਹਾਨੀ ਮਾਮਲੇ ਵਿਚ ਇਹ ਸੰਮਨ ਜਾਰੀ ਕੀਤੇ ਹਨ।ਸੁਖਬੀਰ ਬਾਦਲ, ਸ੍ਰੀ ਮੁਕਤਸਰ ਸਾਹਿਬ ਦੀ ਜਿਲ੍ਹਾ ਕਚਿਹਰੀਆਂ ‘ਚ ਦੁਪਹਿਰ ਵੇਲੇ ਪਹੁੰਚ ਸਨ, ਜਿੱਥੇ ਉਨ੍ਹਾਂ ਨੇ ਅਦਾਲਤ ਵਿੱਚ ਸੀਐਮ ਭਗਵੰਤ ਮਾਨ ਖਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕੀਤਾ। ਇਸ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਸੀਐਮ ਮਾਨ ਨੂੰ ਮੁਆਫ਼ੀ ਮੰਗਣ ਲਈ 5 ਦਿਨਾਂ ਦਾ ਸਮਾਂ ਦਿੱਤਾ ਸੀ। ਅਕਾਲੀ ਦਲ ਦੇ ਪ੍ਰਧਾਨ ਨੇ ਨੋਟਿਸ ਵਿਚ ਕਿਹਾ ਸੀ ਕਿ ਮੁੱਖ ਮੰਤਰੀ ਨੇ ਬਾਦਲ ਪਰਿਵਾਰ ਤੇ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਇਕ ਡੂੰਘੀ ਸਾਜ਼ਿਸ਼ ਤਹਿਤ ਬਦਨਾਮ ਕਰਨ ਲਈ ਹਰਿਆਣਾ ਵਿਚ ਬਾਲਾਸਰ ਫਾਰਮ ਹਾਊਸ ਤੱਕ ਖੇਤਾਂ ਦੀ ਸਿੰਜਾਈ ਲਈ ਪ੍ਰਾਈਵੇਟ ਨਹਿਰ ਖੁਦਵਾਉਣ ਦਾ ਦਾਅਵਾ ਕੀਤਾ ਸੀ।ਹੁਣ ਅਦਾਲਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ 19 ਫਰਵਰੀ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਹਨ।

Punjab Bani 11 January,2024
ਜਾਪਾਨ ਵਿਚ ਬਰਫਬਾਰੀ ਹੋਣ ਕਾਰਨ ਬਚਾਅ ਕਾਰਜ ਪ੍ਰਭਾਵਿਤ

ਜਾਪਾਨ ਵਿਚ ਬਰਫਬਾਰੀ ਹੋਣ ਕਾਰਨ ਬਚਾਅ ਕਾਰਜ ਪ੍ਰਭਾਵਿਤ ਜਾਪਾਨ, 7 ਜਨਵਰੀ ਜਪਾਨ ਦੇ ਪੱਛਮੀ ਤੱਟ ’ਤੇ ਪਿਛਲੇ ਹਫ਼ਤੇ ਆਏ ਭੂਚਾਲ ਤੋਂ ਬਾਅਦ ਹੁਣ ਤਾਜ਼ੀ ਬਰਫਬਾਰੀ ਹੋਣ ਕਾਰਨ ਰਾਹਤ ਅਤੇ ਬਚਾਅ ਕਾਰਜ ਪ੍ਰਭਾਵਿਤ ਹੋ ਰਹੇ ਹਨ। ਬਚਾਅ ਦਲਾਂ ਨੂੰ ਪ੍ਰਭਾਵਿਤ ਲੋਕਾਂ ਨੂੰ ਰਾਹਤ ਅਤੇ ਖਾਧ ਪਦਾਰਥਾਂ ਦੀ ਸਮੱਗਰੀ ਪਹੁੰਚਾਉਣ ’ਚ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਥੇ ਆਏ ਭੂਚਾਲ ਕਾਰਨ 126 ਲੋਕਾਂ ਦੀ ਮੌਤ ਹੋ ਚੁੱਕੀ ਹੈ। ਭੂਚਾਲ ਕਾਰਨ 222 ਲੋਕ ਲਾਪਤਾ ਹੋਏ ਦੱਸੇ ਜਾ ਰਹੇ ਹਨ ਜਦੋਂ ਕਿ 560 ਲੋਕ ਫੱਟੜ ਹੋਏ ਹਨ।

Punjab Bani 07 January,2024
ਰਖਿਆ ਮੰਤਰੀ ਰਾਜਨਾਥ ਸਿੰਘ ਜਾਣਗੇ ਤਿੰਨ ਦਿਨਾਂ ਦੇ ਦੌਰੇ ਲਈ ਬ੍ਰਿਟੇਨ

ਰਖਿਆ ਮੰਤਰੀ ਰਾਜਨਾਥ ਸਿੰਘ ਜਾਣਗੇ ਤਿੰਨ ਦਿਨਾਂ ਦੇ ਦੌਰੇ ਲਈ ਬ੍ਰਿਟੇਨ ਨਵੀਂ ਦਿੱਲੀ : ਰੱਖਿਆ ਮੰਤਰੀ ਰਾਜਨਾਥ ਸਿੰਘ ਸੋਮਵਾਰ ਤੋਂ ਬ੍ਰਿਟੇਨ ਦੇ ਤਿੰਨ ਦਿਨਾਂ ਦੌਰੇ 'ਤੇ ਜਾ ਰਹੇ ਹਨ। ਇਸ ਦੌਰੇ ਨੂੰ ਰੱਖਿਆ ਅਤੇ ਸੁਰੱਖਿਆ ਦੇ ਖੇਤਰ ਵਿੱਚ ਦੁਵੱਲੀ ਭਾਈਵਾਲੀ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਇਸ ਤੋਂ ਇਲਾਵਾ 22 ਸਾਲਾਂ 'ਚ ਪਹਿਲੀ ਵਾਰ ਭਾਰਤ ਦੇ ਰੱਖਿਆ ਮੰਤਰੀ ਬ੍ਰਿਟੇਨ ਦੇ ਦੌਰੇ 'ਤੇ ਜਾ ਰਹੇ ਹਨ। ਵਰਨਣਯੋਗ ਹੈ ਕਿ ਜੂਨ 2022 ਵਿੱਚ ਸਿੰਘ ਦੀ ਬਰਤਾਨੀਆ ਫੇਰੀ ਨੂੰ ਭਾਰਤੀ ਪੱਖ ਨੇ ਪ੍ਰੋਟੋਕੋਲ ਕਾਰਨਾਂ ਕਰਕੇ ਰੱਦ ਕਰ ਦਿੱਤਾ ਸੀ। ਰਾਜਨਾਥ ਸਿੰਘ 3 ਦਿਨਾਂ ਦੌਰੇ ਦੌਰਾਨ ਆਪਣੇ ਬ੍ਰਿਟੇਨ ਦੇ ਹਮਰੁਤਬਾ ਰੱਖਿਆ ਸਕੱਤਰ ਗ੍ਰਾਂਟ ਸ਼ੈਪਸ ਨਾਲ ਵਿਆਪਕ ਗੱਲਬਾਤ ਕਰਨਗੇ। ਸਿੰਘ ਵੱਲੋਂ ਰਸਮੀ ਗਾਰਡ ਆਫ਼ ਆਨਰ ਦਾ ਨਿਰੀਖਣ ਕਰਨ ਦੀ ਉਮੀਦ ਹੈ। ਲੰਡਨ ਵਿੱਚ ਉਹ ਮਹਾਤਮਾ ਗਾਂਧੀ ਅਤੇ ਡਾ: ਬੀ.ਆਰ. ਤੁਸੀਂ ਅੰਬੇਡਕਰ ਮੈਮੋਰੀਅਲ ਵੀ ਜਾ ਸਕਦੇ ਹੋ। ਰਾਜਨਾਥ ਸਿੰਘ ਦੇ ਨਾਲ ਰੱਖਿਆ ਮੰਤਰਾਲੇ ਦਾ ਇੱਕ ਉੱਚ ਪੱਧਰੀ ਵਫ਼ਦ ਵੀ ਮੌਜੂਦ ਹੋਵੇਗਾ, ਜਿਸ ਵਿੱਚ ਡੀਆਰਡੀਓ, ਸਰਵਿਸ ਹੈੱਡਕੁਆਰਟਰ, ਰੱਖਿਆ ਵਿਭਾਗ ਅਤੇ ਰੱਖਿਆ ਉਤਪਾਦਨ ਵਿਭਾਗ ਦੇ ਸੀਨੀਅਰ ਅਧਿਕਾਰੀ ਸ਼ਾਮਲ ਹੋਣਗੇ। ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੂੰ ਮਿਲਣ ਅਤੇ ਵਿਦੇਸ਼, ਰਾਸ਼ਟਰਮੰਡਲ ਅਤੇ ਵਿਕਾਸ ਮਾਮਲਿਆਂ ਦੇ ਸਕੱਤਰ ਡੇਵਿਡ ਕੈਮਰਨ ਨਾਲ ਵੀ ਮੁਲਾਕਾਤ ਕਰਨ ਦੀ ਉਮੀਦ ਹੈ। ਉਹ ਯੂਕੇ ਦੇ ਰੱਖਿਆ ਉਦਯੋਗ ਦੇ ਸੀਈਓਜ਼ ਅਤੇ ਉਦਯੋਗ ਦੇ ਨੇਤਾਵਾਂ ਨਾਲ ਵੀ ਗੱਲਬਾਤ ਕਰਨਗੇ ਅਤੇ ਉੱਥੇ ਭਾਰਤੀ ਭਾਈਚਾਰੇ ਨੂੰ ਮਿਲਣਗੇ।

Punjab Bani 07 January,2024
ਭਾਰਤ ਨੇ ਇੱਕ ਹੋਰ ਮੀਲ ਪੱਥਰ ਕੀਤਾ ਹਾਸਲ

ਭਾਰਤ ਨੇ ਇੱਕ ਹੋਰ ਮੀਲ ਪੱਥਰ ਕੀਤਾ ਹਾਸਲ ਬੰਗਲੌਰ, 6 ਜਨਵਰੀ ਭਾਰਤ ਨੇ ਇੱਕ ਹੋਰ ਮੀਲ ਪੱਥਰ ਹਾਸਲ ਕਰ ਲਿਆ ਤੇ ਆਦਿਤਿਆ-ਐੱਲ1 ਆਪਣੀ ਮੰਜ਼ਿਲ ‘ਤੇ ਪਹੁੰਚ ਗਿਆ ਹੈ। ਇਹ ਐਲਾਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ। ਇਸ ਤੋਂ ਪਹਿਲਾਂ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਕਿਹਾ ਸੀ ਕਿ ਉਹ ਅੱਜ ਧਰਤੀ ਤੋਂ 15 ਲੱਖ ਕਿਲੋਮੀਟਰ ਦੂਰ ਸੂਰਜ ਦਾ ਅਧਿਐਨ ਕਰਨ ਲਈ ਦੇਸ਼ ਦੇ ਪਹਿਲੇ ਪੁਲਾੜ ਮਿਸ਼ਨ ਆਦਿਤਿਆ ਐੱਲ1 ਪੁਲਾੜ ਵਾਹਨ ਨੂੰ ਆਪਣੀ ਆਖਰੀ ਪੰਧ ’ਤੇ ਟਿਕਾ ਦੇੇਵੇਗਾ। ਇਸਰੋ ਦੇ ਅਧਿਕਾਰੀਆਂ ਮੁਤਾਬਕ ਪੁਲਾੜ ਵਾਹਨ ਧਰਤੀ ਤੋਂ 15 ਲੱਖ ਕਿਲੋਮੀਟਰ ਦੂਰ ਸੂਰਜ-ਧਰਤੀ ਪ੍ਰਣਾਲੀ ਦੇ ਲੈਗਰੇਂਜ ਪੁਆਇੰਟ 1 (ਐੱਲ1) ਦੇ ਆਲੇ-ਦੁਆਲੇ ਵਾਲੇ ਇਲਾਕੇ ’ਚ ਪੁੱਜ ਗਿਆ। ਐੱਲ1 ਬਿੰਦੂ ਧਰਤੀ ਅਤੇ ਸੂਰਜ ਵਿਚਕਾਰ ਕੁੱਲ ਦੂਰੀ ਦਾ ਇੱਕ ਪ੍ਰਤੀਸ਼ਤ ਹੈ। ਇਥੋਂ ਸੂਰਜ ਨੂੰ ਲਗਾਤਾਰ ਦੇਖਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸੂਰਜੀ ਗਤੀਵਿਧੀਆਂ ਨੂੰ ਦੇਖਣ ਅਤੇ ਪੁਲਾੜ ਦੇ ਮੌਸਮ ‘ਤੇ ਇਸ ਦੇ ਪ੍ਰਭਾਵ ਦਾ ਮੁਲਾਂਕਣ ਕਰਨ ਜ਼ਿਆਦਾ ਲਾਭ ਮਿਲੇਗਾ। ‘ਲੈਗਰੇਂਜ ਪੁਆਇੰਟ’ ਉਹ ਖੇਤਰ ਹੈ, ਜਿੱਥੇ ਧਰਤੀ ਅਤੇ ਸੂਰਜ ਵਿਚਕਾਰ ਗੁਰੂਤਾ ਸ਼ਕਤੀ ਖ਼ਤਮ ਹੋ ਜਾਂਦੀ ਹੈ।

Punjab Bani 06 January,2024
ਦੁਕਾਨਦਾਰ ਤੇ ਸੁਟ‌ਿਆ ਅਣਪਛਾਤਿਆਂ ਨੇ ਤੇਜਾਬ , ਝੁਲਸਿਆ

ਦੁਕਾਨਦਾਰ ਤੇ ਸੁਟ‌ਿਆ ਅਣਪਛਾਤਿਆਂ ਨੇ ਤੇਜਾਬ , ਝੁਲਸਿਆ ਸਨੌਰ, 4 ਜਨਵਰੀ ਪਟਿਆਲਾ ਜ਼ਿਲੇ ਦੇ ਕਸਬਾ ਸਨੌਰ ਵਿੱਚ ਦੋ ਨਕਾਬਪੋਸ਼ ਨੌਜਵਾਨਾਂ ਵੱਲੋਂ ਦੁਕਾਨਦਾਰ ਉੱਪਰ ਤੇਜ਼ਾਬ ਸੁੱਟ ਦਿੱਤਾ, ਜਿਸ ਕਾਰਨ ਉਸ ਦੀਆਂ ਬਾਹਾਂ ਅਤੇ ਗਰਦਨ ਝੁਲਸ ਗਏ। ਸਨੌਰ ਵਾਸੀ ਨੌਜਵਾਨ ਨਿਖਲ ਸਿੰਗਲਾ ਹਾਰਡ ਵੇਅਰ ਦੀ ਦੁਕਾਨ ਕਰਦਾ ਹੈ। ਉਹ ਜਦੋਂ ਦੁਕਾਨ ਦੇ ਅੰਦਰ ਬੈਠਾ ਸੀ ਤਾਂ ਨਕਾਬਪੋਸ਼ ਦੋ ਨੌਜਵਾਨਾਂ ਨੇ ਆ ਕੇ ਪਹਿਲਾਂ ਕੋਈ ਸਾਮਾਨ ਮੰਗਿਆ ਅਤੇ ਫੇਰ ਤੁਰੰਤ ਬਾਅਦ ਉਸ ‘ਤੇ ਤੇਜ਼ਾਬ ਸੁੱਟ ਦਿੱਤਾ। ਇਸ ਮਗਰੋਂ ਉਹ ਐਕਟਿਵਾ ‘ਤੇ ਫਰਾਰ ਹੋ ਗਏ। ਉਧਰ ਇਸ ਹਮਲੇ ਦਾ ਸ਼ਿਕਾਰ ਹੋਇਆ ਨਿਖਲ ਜਦੋਂ ਦੁਕਾਨ ’ਚੋਂ ਨਿਕਲ ਕੇ ਬਾਹਰ ਗਲੀ ਵਿੱਚ ਆਇਆ ਤਾਂ ਗੁਆਂਢੀ ਦੁਕਾਨਦਾਰਾਂ ਨੇ ਉਸ ਦੀ ਮਦਦ ਕਰਦਿਆਂ ਉਸ ਦੇ ਕੱਪੜੇ ਬਦਲੇ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਨਿਖਲ ਦੇ ਚਾਚਾ ਭੂਸ਼ਣ ਸਿੰਗਲਾ ਦਾ ਕਹਿਣਾ ਹੈ ਕਿ ਇਸ ਸਬੰਧੀ ਪੁਲੀਸ ਨੂੰ ਇਤਲਾਹ ਦੇ ਦਿੱਤੀ ਗਈ ਹੈ। ਇਸ ਘਟਨਾ ਦਾ ਕੁਝ ਹਿੱਸਾ ਸੀਸੀਟੀਵੀ ਕੈਮਰੇ ਚ ਵੀ ਰਿਕਾਰਡ ਹੋਇਆ ਹੈ।

Punjab Bani 04 January,2024
ਈਰਾਨ ਦੇ ਕਰਮਾਨ ਸ਼ਹਿਰ ਵਿਚ ਹੋਇਆ ਜਬਰਦਸਤ ਬੰਬ ਧਮਾਕਾ, 53 ਮਰੇ, ਕਈ ਜਖਮੀ

ਈਰਾਨ ਦੇ ਕਰਮਾਨ ਸ਼ਹਿਰ ਵਿਚ ਹੋਇਆ ਜਬਰਦਸਤ ਬੰਬ ਧਮਾਕਾ, 53 ਮਰੇ, ਕਈ ਜਖਮੀ ਤਹਿਰਾਨ- ਈਰਾਨ ਦੇ ਕਰਮਾਨ ਸ਼ਹਿਰ ਵਿੱਚ ਇੱਕ ਕਬਰਸਤਾਨ ਨੇੜੇ ਹੋਏ ਜ਼ਬਰਦਸਤ ਧਮਾਕਿਆਂ ਵਿੱਚ ਘੱਟੋ-ਘੱਟ 53 ਲੋਕਾਂ ਦੀ ਮੌਤ ਹੋ ਗਈ। ਸਰਕਾਰੀ ਟੀਵੀ ਅਲ ਅਰਬੀਆ ਦੀ ਰਿਪੋਰਟ ਮੁਤਾਬਕ ਕਮਾਂਡਰ ਕਾਸਿਮ ਸੁਲੇਮਾਨੀ (Qassem Suleimani) ਨੂੰ ਇਸ ਕਬਰਸਤਾਨ ਵਿੱਚ ਦਫ਼ਨਾਇਆ ਗਿਆ ਹੈ। ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਕਰਮਾਨ ਸ਼ਹਿਰ ਵਿੱਚ ਇੱਕ ਕਬਰਸਤਾਨ ਦੇ ਨੇੜੇ ਘੱਟੋ-ਘੱਟ ਦੋ ਧਮਾਕਿਆਂ ਵਿੱਚ ਘੱਟੋ-ਘੱਟ 53 ਲੋਕ ਮਾਰੇ ਗਏ, ਜਿੱਥੇ ਮਾਰੇ ਗਏ ਕਮਾਂਡਰ ਕਾਸਿਮ ਸੁਲੇਮਾਨੀ ਨੂੰ ਦਫ਼ਨਾਇਆ ਗਿਆ ਸੀ। ਬੁੱਧਵਾਰ ਨੂੰ ਈਰਾਨ ‘ਚ ਉਨ੍ਹਾਂ ਦੀ ਮੌਤ ਦੀ ਚੌਥੀ ਬਰਸੀ ਮਨਾਈ ਜਾ ਰਹੀ ਸੀ। ਈਰਾਨ ਦੇ ਸਰਕਾਰੀ ਮੀਡੀਆ ਨੇ ਕਰਮਾਨ ਸ਼ਹਿਰ ਵਿੱਚ ਇੱਕ ਕਬਰਸਤਾਨ ਦੇ ਨੇੜੇ ਦੋ ਧਮਾਕਿਆਂ ਦੀ ਰਿਪੋਰਟ ਕੀਤੀ।

Punjab Bani 04 January,2024
ਅਰਬਾਜ ਤੇ ਸ਼ੂਰਾ ਨਵਾਂ ਸਾਲ ਮਨਾਉਣ ਲਈ ਵਿਦੇਸ਼ ਰਵਾਨਾ

ਅਰਬਾਜ ਤੇ ਸ਼ੂਰਾ ਨਵਾਂ ਸਾਲ ਮਨਾਉਣ ਲਈ ਵਿਦੇਸ਼ ਰਵਾਨਾ ਮੁੰਬਈ: ਨਵੇਂ ਵਿਆਹੇ ਜੋੜੇ ਅਰਬਾਜ਼ ਖਾਨ ਤੇ ਸ਼ੂਰਾ ਖਾਨ ਨੇ ਨਵੇਂ ਸਾਲ ਦੇ ਜਸ਼ਨ ਮਨਾਉਣ ਲਈ ਵਿਦੇਸ਼ ਦੀ ਉਡਾਣ ਫੜ ਲਈ ਹੈ। ਸ਼ਨਿਚਰਵਾਰ ਸਵੇਰੇ ਦੋਵੇਂ ਮੁੰਬਈ ਹਵਾਈਅੱਡੇ ’ਤੇ ਦੇਖੇ ਗਏ। ਇਸ ਮੌਕੇ ਅਰਬਾਜ਼ ਖਾਨ ਨੇ ਨੀਲੇ ਰੰਗ ਦੀ ਜੀਨ ਨਾਲ ਕਾਲੇ ਰੰਗ ਦੀ ਸਵੈੱਟਸ਼ਰਟ ਅਤੇ ਸ਼ੂਰਾ ਨੇ ਹਲਕੇ ਸੁਰਮੇ ਰੰਗ ਦੇ ਕੋ-ਓਰਡ ਸੈੱਟ ਨਾਲ ਕਾਲੇ ਰੰਗ ਦੀ ਟੋਪੀ ਪਹਿਨੀ ਹੋਈ ਸੀ। ਜ਼ਿਕਰਯੋਗ ਹੈ ਕਿ ਬੀਤੀ 24 ਦਸੰਬਰ ਨੂੰ ਦੋਹਾਂ ਨੇ ਅਰਬਾਜ਼ ਦੀ ਭੈਣ ਅਰਪਿਤਾ ਖਾਨ ਸ਼ਰਮਾ ਦੇ ਘਰ ਨਿਕਾਹ ਦੀਆਂ ਰਸਮਾਂ ਮੁਕੰਮਲ ਕੀਤੀਆਂ ਸਨ। ਇਸ ਸਬੰਧੀ ਜਾਣਕਾਰੀ ਅਰਬਾਜ਼ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਇਕ ਪੋਸਟ ਸਾਂਝੀ ਕਰ ਕੇ ਦਿੱਤੀ ਸੀ। ਇਸ ਨੋਟ ਵਿੱਚ ਲਿਖਿਆ ਸੀ, ‘‘ਆਪਣੇ ਚਹੇਤਿਆਂ ਦੀ ਹਾਜ਼ਰੀ ਵਿੱਚ ਮੈਂ ਤੇ ਮੇਰੀ ਜੀਵਨ ਸਾਥਣ ਨੇ ਅੱਜ ਤੋਂ ਉਮਰ ਭਰ ਲਈ ਪਿਆਰ ਭਰੇ ਸਾਥ ਦੀ ਸ਼ੁਰੂਆਤ ਕੀਤੀ ਹੈ। ਇਸ ਖ਼ਾਸ ਦਿਨ ’ਤੇ ਤੁਹਾਡੀਆਂ ਸਾਰਿਆਂ ਦੀਆਂ ਦੁਆਵਾਂ ਤੇ ਸ਼ੁਭਕਾਮਨਾਵਾਂ ਦੀ ਲੋੜ ਹੈ।

Punjab Bani 31 December,2023
ਫਿਰ ਸਤਾਉਣ ਲੱਗਾ ਕੋਰੋਨਾ ਦਾ ਖਤਰਾ : ਲਗਾਤਾਰ ਹੋ ਰਿਹਾ ਵਾਧਾ

ਫਿਰ ਸਤਾਉਣ ਲੱਗਾ ਕੋਰੋਨਾ ਦਾ ਖਤਰਾ : ਲਗਾਤਾਰ ਹੋ ਰਿਹਾ ਵਾਧਾ ਨਵੀਂ ਦਿੱਲੀ : ਭਾਰਤ ਵਿੱਚ ਕੋਵਿਡ-19 ਦੇ ਮਾਮਲੇ ਦੇਸ਼ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਕੇਂਦਰੀ ਸਿਹਤ ਮੰਤਰਾਲੇ ਦੀ ਤਾਜ਼ਾ ਰਿਪੋਰਟ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 841 ਨਵੇਂ ਮਾਮਲੇ ਸਾਹਮਣੇ ਆਏ ਹਨ। ਇਹ ਮੋਰਚਾ 227 ਦਿਨਾਂ ਵਿੱਚ ਸਭ ਤੋਂ ਵੱਧ ਹੋਣ ਦਾ ਅਨੁਮਾਨ ਲਗਾਇਆ ਗਿਆ ਹੈ। ਕੋਰੋਨਾ ਮਾਮਲਿਆਂ ਵਿੱਚ ਵਾਧੇ ਦੇ ਨਾਲ, ਐਕਟਿਵ ਮਾਮਲਿਆਂ ਦੀ ਗਿਣਤੀ ਵੀ 4,309 ਹੋ ਗਈ ਹੈ। ਸਿਹਤ ਮੰਤਰਾਲੇ ਨੇ ਦੱਸਿਆ ਕਿ ਸਵੇਰੇ 8 ਵਜੇ ਦੇ ਅਪਡੇਟ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ ਕੇਰਲ, ਕਰਨਾਟਕ ਅਤੇ ਬਿਹਾਰ ਤੋਂ ਇੱਕ-ਇੱਕ ਮੌਤ ਦੇ ਤਿੰਨ ਨਵੇਂ ਮਾਮਲੇ ਸਾਹਮਣੇ ਆਏ ਹਨ। ਭਾਰਤ ਵਿੱਚ 19 ਮਈ ਨੂੰ 865 ਨਵੇਂ ਕੇਸ ਦਰਜ ਕੀਤੇ ਗਏ ਸਨ। ਕੋਰੋਨਾ ਦੇ ਨਵੇਂ ਰੂਪਾਂ ਕਾਰਨ ਮਾਮਲਿਆਂ ਵਿੱਚ ਵਾਧਾ ਹੋਇਆ ਹੈ ਇਸ ਮਹੀਨੇ 5 ਦਸੰਬਰ ਤੱਕ, ਰੋਜ਼ਾਨਾ ਮਾਮਲਿਆਂ ਦੀ ਗਿਣਤੀ ਦੋਹਰੇ ਅੰਕਾਂ 'ਤੇ ਆ ਗਈ ਸੀ, ਪਰ ਕੋਰੋਨਾ JN.1 (JN.1 ਕੋਰੋਨਾ ਨਿਊ ਵੇਰੀਐਂਟ) ਦੇ ਨਵੇਂ ਰੂਪ ਦੇ ਸਾਹਮਣੇ ਆਉਣ ਅਤੇ ਠੰਡੇ ਮੌਸਮ ਦੇ ਬਾਅਦ, ਕੇਸਾਂ ਦੀ ਗਿਣਤੀ ਫਿਰ ਤੋਂ ਵਧ ਗਈ ਹੈ।

Punjab Bani 31 December,2023
ਮੁੰਬਈ ਪੁਲਿਸ ਨੁੰ ਧਮਾਕੇ ਹੋਣ ਸਬੰਧੀ ਆਇਆ ਫੋਨ, ਜਾਂਚ ਵਿੱਚ ਜੁਟੀ ਪੁਲਿਸ

ਮੁੰਬਈ ਪੁਲਿਸ ਨੁੰ ਧਮਾਕੇ ਹੋਣ ਸਬੰਧੀ ਆਇਆ ਫੋਨ, ਜਾਂਚ ਵਿੱਚ ਜੁਟੀ ਪੁਲਿਸ ਮੁੰਬਈ : ਮੁੰਬਈ ਪੁਲਿਸ ਨੂੰ ਧਮਕੀ ਭਰਿਆ ਕਾਲ ਆਈ। ਫੋਨ ਕਰਨ ਵਾਲੇ ਨੇ ਦਾਅਵਾ ਕੀਤਾ ਹੈ ਕਿ ਮੁੰਬਈ 'ਚ ਕਈ ਥਾਵਾਂ 'ਤੇ ਧਮਾਕੇ ਹੋਣਗੇ। ਹਾਲਾਂਕਿ, ਅਣਪਛਾਤੇ ਕਾਲਰ ਨੇ ਤੁਰੰਤ ਫੋਨ ਕੱਟ ਦਿੱਤਾ। ਨਿਊਜ਼ ਏਜੰਸੀ ਏਐਨਆਈ ਨੇ ਦੱਸਿਆ ਕਿ ਮੁੰਬਈ ਪੁਲਿਸ ਕੰਟਰੋਲ ਨੂੰ ਕੱਲ੍ਹ ਸ਼ਾਮ ਕਰੀਬ 6 ਵਜੇ ਧਮਕੀ ਭਰਿਆ ਕਾਲ ਆਇਆ ਸੀ। ਫੋਨ ਕਰਨ ਵਾਲੇ ਨੇ ਦਾਅਵਾ ਕੀਤਾ ਕਿ ਮੁੰਬਈ 'ਚ ਧਮਾਕੇ ਹੋਣਗੇ ਅਤੇ ਇਹ ਕਹਿ ਕੇ ਉਸ ਨੇ ਕਾਲ ਕੱਟ ਦਿੱਤੀ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਪਰ ਅਜੇ ਤੱਕ ਦੋਸ਼ੀ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ। ਪੁਲਿਸ ਕਾਲਰ ਬਾਰੇ ਜਾਣਕਾਰੀ ਇਕੱਠੀ ਕਰ ਰਹੀ ਹੈ।

Punjab Bani 31 December,2023
ਮੇਰੇ ਖਿਲਾਫ ਝੂਠਾ ਕੇਸ ਬਣਾਇਆ ਜਾ ਰਿਹਾ ਹੈ :ਬਿਕਰਮ ਮਜੀਠੀਆ

ਮੇਰੇ ਖਿਲਾਫ ਝੂਠਾ ਕੇਸ ਬਣਾਇਆ ਜਾ ਰਿਹਾ ਹੈ :ਬਿਕਰਮ ਮਜੀਠੀਆ ਪਟਿਆਲਾ-  SIT ਅੱਗੇ ਤੋਂ ਪੇਸ਼ ਹੋਣ ਤੋਂ ਪਹਿਲਾਂ ਬਿਕਰਮ ਮਜੀਠੀਆ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਮੈਂ ਤਾਂ ਖੁਸ਼ੀ-ਖੁਸ਼ੀ ਆਇਆ ਹਾਂ, ਮੇਰੇ ਖ਼ਿਲਾਫ਼ ਝੂਠਾ ਕੇਸ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾ ਦਿਓ ਝੂਠਾ ਕੇਸ, ਜੇ ਪਾਉਣਾ ਹੈ ਤਾਂ। ਦਫ਼ਤਰ ਪੁੱਜਣ ਤੋਂ ਪਹਿਲਾਂ ਮਜੀਠੀਆ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਗ੍ਰਿਫ਼ਤਾਰੀ ਦਾ ਖਦਸ਼ਾ ਜਤਾਇਆ ਹੈ । ਦੱਸ ਦੇਈਏ ਕਿ ਇਸ ਸਬੰਧੀ ਮਜੀਠੀਆ ਤੋਂ ਮੁਖਵਿੰਦਰ ਸਿੰਘ ਛੀਨਾ ਦੀ ਅਗਵਾਈ ਵਿਚ 18 ਦਸੰਬਰ ਨੂੰ ਕਰੀਬ ਸੱਤ ਘੰਟੇ ਪੁੱਛਗਿਛ ਕੀਤੀ ਗਈ ਸੀ। ਡਰੱਗ ਕੇਸ ਦੀ ਜਾਂਚ ਲਈ ਗਠਿਤ ਕੀਤੀ ਗਈ ਵਿਸ਼ੇਸ਼ ਕਮੇਟੀ ਨੇ ਮਜੀਠੀਆ ਨੂੰ 27 ਦਸੰਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਸੀ ਪਰ ਉਹ ਪੇਸ਼ ਨਹੀਂ ਹੋਏ। ਇਸ ਤੋਂ ਬਾਅਦ 30 ਦਸੰਬਰ ਨੂੰ ਪੇਸ਼ ਹੋਣ ਲਈ ਮੁੜ ਸੰਮਨ ਜਾਰੀ ਕੀਤੇ ਗਏ ਸਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮਜੀਠੀਆ ਨੇ S.I.T. ਦੇ ਮੁਖੀ ਨੂੰ ਪੱਤਰ ਲਿਖਿਆ, ਜਿਸ ‘ਚ ਉਨ੍ਹਾਂ ਨੇ ਖੁਦ ਨੂੰ ਐੱਸ.ਆਈ.ਟੀ. ਦੇ ਸਾਹਮਣੇ ਪੇਸ਼ ਹੋਣ ਲਈ ਇਕ ਮਹੀਨੇ ਦਾ ਸਮਾਂ ਮੰਗਿਆ ਸੀ। ਮਜੀਠੀਆ ਨੇ 30 ਨੂੰ ਐਸ.ਆਈ.ਟੀ. ਦੇ ਸਾਹਮਣੇ ਪੇਸ਼ ਹੋਣ ਤੋਂ ਅਸਮਰੱਥਾ ਪ੍ਰਗਟਾਈ। ਦਰਅਸਲ S.I.T. ਨੇ ਮਜੀਠੀਆ ਨੂੰ 27 ਤਰੀਕ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ ਸੀ ਪਰ ਮਜੀਠੀਆ ਉਸ ਦਿਨ ਪੇਸ਼ ਨਹੀਂ ਹੋਏ। ਮਜੀਠੀਆ ਨੇ ਕਿਹਾ ਸੀ ਕਿ ਐੱਸ.ਆਈ.ਟੀ. ਨੇ 18 ਤਰੀਕ ਨੂੰ ਸਵਾਲਾਂ ਦੀ ਸੂਚੀ ਦਿੱਤੀ ਸੀ, ਜਿਸ ਦੇ ਜਵਾਬ ਲਈ ਸਮਾਂ ਚਾਹੀਦਾ ਸੀ। ਮੈਨੂੰ ਇਨ੍ਹਾਂ ਸਾਰੀਆਂ ਗੱਲਾਂ ਦਾ ਜਵਾਬ ਦੇਣ ਲਈ ਘੱਟੋ-ਘੱਟ ਇੱਕ ਮਹੀਨੇ ਦਾ ਸਮਾਂ ਦਿੱਤਾ ਜਾਵੇ। ਜਦਕਿ ਮਜੀਠੀਆ ਨੇ ਕਿਹਾ ਕਿ ਐੱਸ.ਆਈ.ਟੀ. ਲਗਾਤਾਰ ਤਿੰਨ ਸੰਮਨ ਜਾਰੀ ਕਰਨਾ ਸਮਝ ਤੋਂ ਬਾਹਰ ਹੈ। ਮਜੀਠੀਆ ਦਾ ਕਹਿਣਾ ਹੈ ਕਿ ਐੱਸ.ਆਈ.ਟੀ. ਜਾਂਚ ਨੂੰ ਅਚਾਨਕ ਇੱਕ ਵਾਰ ਫਿਰ ਤੇਜ਼ ਕਰ ਦਿੱਤਾ ਗਿਆ ਹੈ ਅਤੇ ਮੈਨੂੰ ਡਰ ਹੈ ਕਿ ਮੈਨੂੰ ਝੂਠੇ ਕੇਸ ਵਿੱਚ ਫਸਾਇਆ ਜਾ ਸਕਦਾ ਹੈ।

Punjab Bani 30 December,2023
ਪੰਜਾਬ ਪੁਲਿਸ ਦੀ ਏਜੀਟੀਐਫ ਨੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਸੰਚਾਲਕ ਕੀਤਾ ਗ੍ਰਿਫ਼ਤਾਰ; ਇੱਕ ਪਿਸਤੌਲ, ਟੋਇਟਾ ਫਾਰਚੂਨਰ ਬਰਾਮਦ

ਪੰਜਾਬ ਪੁਲਿਸ ਦੀ ਏਜੀਟੀਐਫ ਨੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਸੰਚਾਲਕ ਕੀਤਾ ਗ੍ਰਿਫ਼ਤਾਰ; ਇੱਕ ਪਿਸਤੌਲ, ਟੋਇਟਾ ਫਾਰਚੂਨਰ ਬਰਾਮਦ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਨੂੰ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਵਿੱਚ ਵਿਦੇਸ਼ ਅਧਾਰਤ ਸੰਚਾਲਕਾਂ ਰਾਹੀਂ ਪਾਕਿ ਏਜੰਸੀਆਂ ਵੱਲੋਂ ਮਿਲ ਰਹੀ ਸੀ ਹਮਾਇਤ: ਡੀਜੀਪੀ ਗੌਰਵ ਯਾਦਵ - ਦੋਸ਼ੀ ਵਿਕਰਮਜੀਤ ਵਿੱਕੀ ਰਾਜਸਥਾਨ 'ਚ ਜਾਰਡਨ ਦੇ ਸਨਸਨੀਖੇਜ ਕਤਲ ਵਿੱਚ ਸੀ ਸ਼ਾਮਲ: ਏਆਈਜੀ ਗੁਰਮੀਤ ਚੌਹਾਨ ਚੰਡੀਗੜ੍ਹ, 28 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਮੋਹਾਲੀ ਤੋਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਇੱਕ ਸੰਚਾਲਕ ਨੂੰ ਗ੍ਰਿਫ਼ਤਾਰ ਕਰਕੇ ਸੂਬੇ ਵਿੱਚ ਸਨਸਨੀਖੇਜ਼ ਅਪਰਾਧਾਂ ਨੂੰ ਸਫ਼ਲਤਾਪੂਰਵਕ ਠੱਲ੍ਹ ਪਾਈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਸੰਚਾਲਕ ਦੀ ਪਛਾਣ ਵਿਕਰਮਜੀਤ ਸਿੰਘ ਉਰਫ ਵਿੱਕੀ ਵਾਸੀ ਸਤੀਏਵਾਲਾ, ਫਿਰੋਜ਼ਪੁਰ ਵਜੋਂ ਹੋਈ ਹੈ। ਮੁਲਜ਼ਮ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਕਤਲ, ਇਰਾਦਾ ਕਤਲ, ਆਰਮਜ਼ ਐਕਟ ਅਤੇ ਯੂਏਪੀਏ ਸਮੇਤ ਘਿਨਾਉਣੇ ਅਪਰਾਧਾਂ ਦੇ ਘੱਟੋ-ਘੱਟ 20 ਮਾਮਲਿਆਂ ਵਿੱਚ ਲੋੜੀਂਦਾ ਹੈ। ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ 'ਚੋਂ .30 ਕੈਲੀਬਰ ਦੇ ਇੱਕ ਚੀਨੀ ਪਿਸਤੌਲ ਸਮੇਤ 8 ਜਿੰਦਾ ਕਾਰਤੂਸ ਬਰਾਮਦ ਕੀਤੇ ਅਤੇ ਉਸ ਦੀ ਟੋਇਟਾ ਫਾਰਚੂਨਰ ਕਾਰ ਨੂੰ ਵੀ ਜ਼ਬਤ ਕਰ ਲਿਆ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਾਲੀ ਏਜੀਟੀਐਫ ਦੀਆਂ ਟੀਮਾਂ ਨੇ ਏਆਈਜੀ ਗੁਰਮੀਤ ਸਿੰਘ ਚੌਹਾਨ ਅਤੇ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਦੀ ਨਿਗਰਾਨੀ ਵਿੱਚ ਮੁਲਜ਼ਮ ਵਿੱਕੀ ਦਾ ਪਿੱਛਾ ਕਰਦਿਆਂ ਸੈਕਟਰ-91, ਮੋਹਾਲੀ ਸਥਿਤ ਅਪਾਰਟਮੈਂਟ, ਜਿੱਥੇ ਉਸ ਨੇ ਪਨਾਹ ਲਈ ਹੋਈ ਸੀ, ਤੋਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿੱਕੀ, ਜਿਸ ਨੂੰ ਪਾਕਿ ਏਜੰਸੀਆਂ ਦੀ ਹਮਾਇਤ ਪ੍ਰਾਪਤ ਹੈ, ਗੋਲਡੀ ਬਰਾੜ ਅਤੇ ਸਾਬਾ (ਅਮਰੀਕਾ) ਜ਼ਰੀਏ ਪਾਕਿਸਤਾਨ ਅਧਾਰਤ ਨਸ਼ੇ ਤੇ ਹਥਿਆਰਾਂ ਦੇ ਤਸਕਰਾਂ ਦੇ ਸੰਪਰਕ ਵਿੱਚ ਸੀ ਅਤੇ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਖੇਪ ਪ੍ਰਾਪਤ ਕਰਦਾ ਸੀ। ਡੀਜੀਪੀ ਨੇ ਦੱਸਿਆ ਕਿ ਮੁਲਜ਼ਮ ਵਿੱਕੀ ਨੂੰ ਵਿਰੋਧੀ ਗੈਂਗ ਦਵਿੰਦਰ ਬੰਬੀਹਾ ਦੇ ਮੈਂਬਰ ਨੂੰ ਮਾਰਨ ਦਾ ਕੰਮ ਸੌਂਪਿਆ ਗਿਆ ਸੀ। ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਦੋਸ਼ੀ ਵਿੱਕੀ 2018 ਵਿੱਚ ਰਾਜਸਥਾਨ ਦੇ ਗੰਗਾਨਗਰ ਵਿਖੇ ਜਿਮ ਵਿੱਚ ਗੋਲੀ ਮਾਰ ਕੇ ਕਤਲ ਕੀਤੇ ਗਏ ਆਪਣੇ ਵਿਰੋਧੀ ਜੌਰਡਨ ਦੇ ਸਨਸਨੀਖੇਜ਼ ਕਤਲ ਵਿੱਚ ਸ਼ੂਟਰ/ਗੈਂਗਸਟਰ ਅੰਕਿਤ ਭਾਦੂ (ਮ੍ਰਿਤਕ) ਦੇ ਸਹਿ-ਦੋਸ਼ੀਆਂ ਵਿੱਚੋਂ ਇੱਕ ਸੀ। ਉਨ੍ਹਾਂ ਦੱਸਿਆ ਕਿ ਫਰਵਰੀ 2019 ਵਿੱਚ ਪੀਰਮੁਛੱਲਾ ਵਿਖੇ ਕੀਤੀ ਗਈ ਪੁਲਿਸ ਕਾਰਵਾਈ ਵਿੱਚ ਅੰਕਿਤ ਭਾਦੂ ਦੇ ਮਾਰੇ ਜਾਣ ਤੋਂ ਬਾਅਦ ਮੁਲਜ਼ਮ ਵਿਕਰਮਜੀਤ ਵਿੱਕੀ ਨੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਵਿੱਚ ਉਸਦੀ ਜਗ੍ਹਾ ਲੈ ਲਈ ਅਤੇ ਪੰਜਾਬ, ਹਰਿਆਣਾ ਅਤੇ ਰਾਜਸਥਾਨ ਰਾਜਾਂ ਵਿੱਚ ਅਪਰਾਧਿਕ ਗਤੀਵਿਧੀਆਂ ‘ਚ ਸਰਗਰਮੀ ਨਾਲ ਸ਼ਾਮਲ ਹੋ ਗਿਆ। ਜ਼ਿਕਰਯੋਗ ਹੈ ਕਿ ਇਸ ਗੈਂਗ ਦੀ ਹਥਿਆਰਾਂ/ਨਸ਼ੇ ਦੀ ਤਸਕਰੀ ਦੀ ਚੇਨ ਨੂੰ ਠੱਲ੍ਹ ਪਾਉਣ ਲਈ ਵਿਕਰਮਜੀਤ ਵਿੱਕੀ ਦੀਆਂ ਅਪਰਾਧਿਕ ਗਤੀਵਿਧੀਆਂ ਬਾਰੇ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਥਾਣਾ ਸਟੇਟ ਕ੍ਰਾਈਮ, ਐਸ.ਏ.ਐਸ.ਨਗਰ ਵਿਖੇ ਅਸਲਾ ਐਕਟ ਦੀ ਧਾਰਾ 25 ਅਧੀਨ ਮੁਕੱਦਮਾ ਨੰਬਰ 16 ਮਿਤੀ 27/12/2023 ਨੂੰ ਦਰਜ ਕੀਤਾ ਗਿਆ ਹੈ।

Punjab Bani 28 December,2023
ਦੇਸ਼ ਦੇ 7 ਹਵਾਈ ਅੱਡਿਆਂ ਤੇ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਦੇਸ਼ ਦੇ 7 ਹਵਾਈ ਅੱਡਿਆਂ ਤੇ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਜੈਪੁਰ, 28 ਦਸੰਬਰ ਦਿੱਲੀ ਅਤੇ ਜੈਪੁਰ ਸਮੇਤ ਅੱਧੀ ਦਰਜਨ ਤੋਂ ਵੱਧ ਹਵਾਈ ਅੱਡੇ ਦੇ ਡਾਇਰੈਕਟਰਾਂ ਨੂੰ ਹਵਾਈ ਅੱਡੇ ਅਤੇ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਵਾਲੀਆਂ ਈਮੇਲਾਂ ਪ੍ਰਾਪਤ ਹੋਈਆਂ ਹਨ। ਸੂਤਰਾਂ ਨੇ ਦੱਸਿਆ ਕਿ ਬੁੱਧਵਾਰ ਰਾਤ ਕਰੀਬ 10:23 ‘ਤੇ ਈਮੇਲ ਆਈ, ਜਿਸ ‘ਚ ਦਾਅਵਾ ਕੀਤਾ ਗਿਆ ਸੀ ਕਿ ਦਿੱਲੀ, ਜੈਪੁਰ, ਲਖਨਊ, ਚੰਡੀਗੜ੍ਹ, ਮੁੰਬਈ, ਚੇਨਈ ਅਤੇ ਅਹਿਮਦਾਬਾਦ ਹਵਾਈ ਅੱਡਿਆਂ ‘ਤੇ ਬੰਬ ਧਮਾਕੇ ਕੀਤੇ ਜਾਣਗੇ। ਅਧਿਕਾਰਤ ਕਸਟਮਰ ਕੇਅਰ ਆਈਡੀ ‘ਤੇ ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਜੈਪੁਰ ਹਵਾਈ ਅੱਡੇ ‘ਤੇ ਦਹਿਸ਼ਤ ਫੈਲ ਗਈ। ਸੂਚਨਾ ਮਿਲਣ ‘ਤੇ ਸੀਆਈਐੱਸਐੱਫ ਅਤੇ ਸਥਾਨਕ ਪੁਲੀਸ ਨੇ ਹਵਾਈ ਅੱਡੇ ਅਤੇ ਉੱਥੋਂ ਉਤਰਨ ਵਾਲੀਆਂ ਉਡਾਣਾਂ ਦੀ ਜਾਂਚ ਸ਼ੁਰੂ ਕੀਤੀ। ਤਲਾਸ਼ੀ ਵਿੱਚ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਹੈ ਅਤੇ ਸੀਆਈਐਸਐਫ ਨੇ ਹੁਣ ਜੈਪੁਰ ਏਅਰਪੋਰਟ ਪੁਲੀਸ ਸਟੇਸ਼ਨ ਵਿੱਚ ਲਿਖਤੀ ਸ਼ਿਕਾਇਤ ਦਰਜ ਕਰਵਾਈ ਹੈ।

Punjab Bani 28 December,2023
ਕਤਰ : 8 ਭਾਰਤੀਆਂ ਦੀ ਮੌਤ ਦੀ ਸਜਾ ਕੀਤੀ ਰੱਦ

ਕਤਰ : 8 ਭਾਰਤੀਆਂ ਦੀ ਮੌਤ ਦੀ ਸਜਾ ਕੀਤੀ ਰੱਦ ਨਵੀਂ ਦਿੱਲੀ, 28 ਦਸੰਬਰ ਜਾਸੂਸੀ ਦੇ ਦੋਸ਼ ਕਾਰਨ ਕਤਰ ’ਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਅੱਠ ਭਾਰਤੀਆਂ ਦੀ ਸਜ਼ਾ ਘਟਾ ਦਿੱਤੀ ਗਈ ਹੈ। ਵਿਦੇਸ਼ ਮੰਤਰਾਲੇ ਨੇ ਅੱਜ ਇਥੇ ਦੱਸਿਆ ਕਿ ਸਜ਼ਾਵਾਂ ਘੱਟ ਕਰਨ ਬਾਰੇ ਵਿਸਥਾਰਪੂਰਵਕ ਫੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ ਤੇ ਕਤਰ ਦੇ ਅਧਿਕਾਰੀਆਂ ਨਾਲ ਸੰਪਰਕ ਬਰਕਰਾਰ ਹੈ।

Punjab Bani 28 December,2023
ਕੈਨੇਡਾ ਪੁਲਸ ਜਲਦ ਹੀ ਹਰਦੀਪ ਨਿੱਝਰ ਦੀ ਹੱਤਿਆ ਦੇ ਸ਼ੱਕ ਵਿੱਚ ਕਰ ਸਕਦੀ ਹੈ ਗਿ੍ਰਫ਼ਤਾਰੀ

ਕੈਨੇਡਾ ਪੁਲਸ ਜਲਦ ਹੀ ਹਰਦੀਪ ਨਿੱਝਰ ਦੀ ਹੱਤਿਆ ਦੇ ਸ਼ੱਕ ਵਿੱਚ ਕਰ ਸਕਦੀ ਹੈ ਗਿ੍ਰਫ਼ਤਾਰੀ ਓਟਵਾ, 28 ਦਸੰਬਰ ਕੈਨੇਡੀਅਨ ਪੁਲੀਸ ਛੇਤੀ ਹੀ ਜੂਨ ਵਿੱਚ ਖਾਲਿਸਤਾਨ ਪੱਖੀ ਸਿੱਖ ਵੱਖਵਾਦੀ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਸ਼ੱਕ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਹਾਲੇ ਕੈਨੇਡਾ ਵਿੱਚ ਹੀ ਹਨ। ਬ੍ਰਿਟਿਸ਼ ਕੋਲੰਬੀਆ ਸੂਬੇ ‘ਚ ਜੂਨ ‘ਚ ਨਿੱਝਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ‘ਦਿ ਗਲੋਬ ਐਂਡ ਮੇਲ ਦੇ ਅਨੁਸਾਰ ਪੁਲੀਸ ਫਿਲਹਾਲ ਮਸ਼ਕੂਕਾਂ ’ਤੇ ਨਜ਼ਰ ਰੱਖ ਰਹੀ ਹੈ ਤੇ ਉਮੀਦ ਹੈ ਕਿ ਕੁਝ ਹਫ਼ਤਿਆਂ ਦੇ ਅੰਦਰ ਉਨ੍ਹਾਂ ਨੂੰ ਫੜ ਲਿਆ ਜਾਵੇਗਾ। ਅਖ਼ਬਾਰ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਹੈ ਕਿ ਨਿੱਝਰ ਦੇ ਕਤਲ ਤੋਂ ਬਾਅਦ ਦੋਵੇਂ ਮਸ਼ਕੂਕ ਕਾਤਲ ਕੈਨੇਡਾ ਛੱਡ ਕੇ ਨਹੀਂ ਗਏ ਅਤੇ ਪੁਲੀਸ ਕਈ ਮਹੀਨਿਆਂ ਤੋਂ ਉਨ੍ਹਾਂ ‘ਤੇ ਨਜ਼ਰ ਰੱਖ ਰਹੀ ਹੈ। ਸਤੰਬਰ ਵਿੱਚ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ 18 ਜੂਨ ਨੂੰ ਸਰੀ ਸ਼ਹਿਰ ਵਿੱਚ ਗੁਰਦੁਆਰੇ ਦੇ ਬਾਹਰ ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ (45) ਦੀ ਹੱਤਿਆ ਵਿੱਚ ਭਾਰਤੀ ਏਜੰਟਾਂ ਦੀ ਸੰਭਾਵਿਤ ਸ਼ਮੂਲੀਅਤ ਦਾ ਦੋਸ਼ ਲਗਾਇਆ ਸੀ। ਇਸ ਮਗਰੋਂ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਵੱਧ ਗਿਆ ਸੀ। ਭਾਰਤ ਨੇ 2020 ’ਚ ਨਿੱਝਰ ਨੂੰ ਅਤਿਵਾਦੀ ਕਰਾਰ ਦਿੱਤਾ ਸੀ।

Punjab Bani 28 December,2023
ਭਿਆਨਕ ਸੜਕ ਹਾਦਸਾ : ਤੁਰਕੀ ਵਿੱਚ 11 ਲੋਕਾਂ ਦੀ ਮੌਤ, 50 ਤੋ ਵਧ ਜ਼ਖਮੀ

ਭਿਆਨਕ ਸੜਕ ਹਾਦਸਾ : ਤੁਰਕੀ ਵਿੱਚ 11 ਲੋਕਾਂ ਦੀ ਮੌਤ, 50 ਤੋ ਵਧ ਜ਼ਖਮੀ ਅੰਕਾਰਾ : ਉੱਤਰੀ-ਪੱਛਮੀ ਤੁਰਕੀ ਤੋਂ ਇੱਕ ਭਿਆਨਕ ਸੜਕ ਹਾਦਸੇ ਦੀ ਖਬਰ ਸਾਹਮਣੇ ਆ ਰਹੀ ਹੈ। ਇਸ ਸੜਕ ਹਾਦਸੇ ਵਿੱਚ 11 ਲੋਕਾਂ ਦੀ ਮੌਤ ਹੋ ਗਈ ਅਤੇ 50 ਤੋਂ ਵੱਧ ਜ਼ਖਮੀ ਹੋ ਗਏ। ਸਥਾਨਕ ਮੀਡੀਆ ਨੇ ਇਹ ਜਾਣਕਾਰੀ ਦਿੱਤੀ।। ਸਰਕਾਰੀ ਮਾਲਕੀ ਵਾਲੀ ਅਨਾਦੋਲੂ ਸਮਾਚਾਰ ਏਜੰਸੀ ਦੇ ਅਨੁਸਾਰ, ਸਾਕਾਰੀਆ ਪ੍ਰਾਂਤ ਦੇ ਦਗਦੀਬੀ ਨੇੜਲੇ ਉੱਤਰੀ ਮਾਰਮਾਰਾ ਹਾਈਵੇਅ 'ਤੇ ਹਾਦਸੇ ਵਿੱਚ ਤਿੰਨ ਬੱਸਾਂ ਅਤੇ ਇੱਕ ਟਰੱਕ ਸਮੇਤ ਸੱਤ ਵਾਹਨ ਸ਼ਾਮਲ ਸਨ। ਅਨਾਦੋਲੂ ਨਿਊਜ਼ ਏਜੰਸੀ 'ਚ ਦਿੱਤੀ ਗਈ ਜਾਣਕਾਰੀ 'ਚ ਕਿਹਾ ਗਿਆ ਹੈ ਕਿ ਅਜੇ ਤੱਕ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਨਿਜੀ ਨਿਊਜ਼ ਚੈਨਲ ਐਨਟੀਵੀ ਨੇ ਕਿਹਾ ਕਿ ਖੇਤਰ ਸੰਘਣੀ ਧੁੰਦ ਵਿੱਚ ਢੱਕਿਆ ਹੋਇਆ ਸੀ ਅਤੇ ਦ੍ਰਿਸ਼ਟੀ ਘੱਟ ਸੀ। ਸਾਕਾਰੀਆ ਸੂਬੇ ਦੇ ਗਵਰਨਰ ਨੇ ਸਥਾਨਕ ਮੀਡੀਆ ਨੂੰ ਦੱਸਿਆ ਕਿ 57 ਲੋਕ ਜ਼ਖ਼ਮੀ ਹੋਏ ਹਨ ਅਤੇ ਹਸਪਤਾਲ 'ਚ ਭਰਤੀ ਹਨ।

Punjab Bani 28 December,2023
ਐਕਟਰ ਰਣਬੀਰ ਕਪੂਰ ਤੇ ਆਲੀਆ ਭੱਟ ਆਪਣੀ ਬੇਟੀ ਨਾਲ ਆਏ ਨਜਰ

ਐਕਟਰ ਰਣਬੀਰ ਕਪੂਰ ਤੇ ਆਲੀਆ ਭੱਟ ਆਪਣੀ ਬੇਟੀ ਨਾਲ ਆਏ ਨਜਰ ਮੁੰਬਈ : ਅਦਾਕਾਰਾ ਆਲੀਆ ਭੱਟ ਅਤੇ ਰਣਬੀਰ ਕਪੂਰ ਨੇ ਆਪਣੇ ਪ੍ਰਸ਼ੰਸਕਾਂ ਨੂੰ ਕ੍ਰਿਸਮਸ ਦਾ ਵੱਡਾ ਤੋਹਫਾ ਦਿੱਤਾ ਹੈ। ਇਸ ਜੋੜੇ ਦੀ ਬੇਟੀ ਦੀ ਪਹਿਲੀ ਝਲਕ ਸਾਹਮਣੇ ਆਈ ਹੈ। ਰਾਹਾ ਦਾ ਵੀਡੀਓ ਸਾਹਮਣੇ ਆਉਂਦੇ ਹੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ। ਆਲੀਆ ਅਤੇ ਰਣਬੀਰ ਦੀ ਰਾਜਕੁਮਾਰੀ ਦੀ ਪਹਿਲੀ ਝਲਕ 'ਤੇ ਪ੍ਰਸ਼ੰਸਕਾਂ ਦੇ ਦਿਲ ਹਾਰ ਬੈਠੇ ਹਨ।  ਕਪੂਰ ਪਰਿਵਾਰ 'ਚ ਅੱਜ ਕ੍ਰਿਸਮਸ ਦਾ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਕਪੂਰ ਪਰਿਵਾਰ ਦੇ ਕ੍ਰਿਸਮਿਸ ਲੰਚ ਦੌਰਾਨ ਰਣਬੀਰ-ਆਲੀਆ ਨੇ ਬੇਟੀ ਰਾਹਾ ਨਾਲ ਪਾਪਰਾਜ਼ੀ ਲਈ ਪੋਜ਼ ਦਿੱਤਾ। ਇਸ ਜੋੜੇ ਨੇ ਪਹਿਲੀ ਵਾਰ ਆਪਣੀ ਧੀ ਦਾ ਚਿਹਰਾ ਜਨਤਕ ਤੌਰ 'ਤੇ ਦੁਨੀਆ ਸਾਹਮਣੇ ਪ੍ਰਗਟ ਕੀਤਾ ਹੈ। ਰਣਬੀਰ ਆਪਣੀ ਲਾਡਲੀ ਬੇਟੀ ਨੂੰ ਗੋਦ 'ਚ ਫੜੀ ਨਜ਼ਰ ਆਏ।

Punjab Bani 25 December,2023
ਮਨੁੱਖੀ ਤਸਕਰੀ ਦਾ ਸ਼ੱਕ : ਮੁੰਬਈ ਹਵਾਏ ਅੱਡੇ ਤੇ ਉਤਰ ਸਕਦਾ ਹੈ 300 ਯਾਤਰੀਆਂ ਵਾਲਾ ਜਹਾਜ

ਮਨੁੱਖੀ ਤਸਕਰੀ ਦਾ ਸ਼ੱਕ : ਮੁੰਬਈ ਹਵਾਏ ਅੱਡੇ ਤੇ ਉਤਰ ਸਕਦਾ ਹੈ 300 ਯਾਤਰੀਆਂ ਵਾਲਾ ਜਹਾਜ ਮੁੰਬਈ : 300 ਤੋਂ ਵੱਧ ਯਾਤਰੀਆਂ ਨੂੰ ਲੈ ਕੇ ਇਕ ਜਹਾਜ਼ ਦੇ ਸੋਮਵਾਰ ਦੁਪਹਿਰ ਨੂੰ ਮੁੰਬਈ ਹਵਾਈ ਅੱਡੇ 'ਤੇ ਉਤਰਨ ਦੀ ਸੰਭਾਵਨਾ ਹੈ, ਜਿਸ ਨੂੰ ਫਰਾਂਸੀਸੀ ਅਧਿਕਾਰੀਆਂ ਦੁਆਰਾ ਮਨੁੱਖੀ ਤਸਕਰੀ ਦੇ ਸ਼ੱਕ ਵਿਚ ਹਿਰਾਸਤ ਵਿਚ ਲਏ ਜਾਣ ਤੋਂ ਤਿੰਨ ਦਿਨ ਬਾਅਦ. ਜ਼ਿਆਦਾਤਰ ਯਾਤਰੀ ਭਾਰਤੀ ਹਨ। ਇਕ ਸੂਤਰ ਨੇ ਇਹ ਜਾਣਕਾਰੀ ਦਿੱਤੀ। ਰੋਮਾਨੀਆ ਦੀ ਲੀਜੈਂਡ ਏਅਰਲਾਈਨਜ਼ ਦੁਆਰਾ ਸੰਚਾਲਿਤ ਏ340 ਜਹਾਜ਼ ਦੇ ਦੁਪਹਿਰ 2.30 ਵਜੇ ਦੇ ਕਰੀਬ ਮੁੰਬਈ ਹਵਾਈ ਅੱਡੇ 'ਤੇ ਉਤਰਨ ਦੀ ਸੰਭਾਵਨਾ ਹੈ। ਸੂਤਰ ਨੇ ਕਿਹਾ ਕਿ ਜਹਾਜ਼ ਨੇ ਪੈਰਿਸ ਦੇ ਨੇੜੇ ਵੈਟਰੀ ਹਵਾਈ ਅੱਡੇ ਤੋਂ ਉਡਾਣ ਭਰੀ ਸੀ, ਜਿੱਥੇ ਇਸ ਨੂੰ ਗਰਾਉਂਡ ਕੀਤਾ ਗਿਆ ਸੀ। ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਦੁਬਈ ਤੋਂ 303 ਯਾਤਰੀਆਂ ਨੂੰ ਲੈ ਕੇ ਨਿਕਾਰਾਗੁਆ ਜਾ ਰਹੀ ਇੱਕ ਉਡਾਣ ਨੂੰ ਵੀਰਵਾਰ ਨੂੰ ਪੈਰਿਸ ਤੋਂ 150 ਕਿਲੋਮੀਟਰ ਪੂਰਬ ਵਿੱਚ ਵੈਟਰੀ ਹਵਾਈ ਅੱਡੇ 'ਤੇ 'ਮਨੁੱਖੀ ਤਸਕਰੀ' ਦੇ ਸ਼ੱਕ ਵਿੱਚ ਰੋਕਿਆ ਗਿਆ। ਐਤਵਾਰ ਨੂੰ ਚਾਰ ਫਰਾਂਸੀਸੀ ਜੱਜਾਂ ਨੇ ਹਿਰਾਸਤ ਵਿਚ ਲਏ ਯਾਤਰੀਆਂ ਤੋਂ ਪੁੱਛਗਿੱਛ ਕੀਤੀ। ਇਹ ਸੁਣਵਾਈ ਪੈਰਿਸ ਦੇ ਸਰਕਾਰੀ ਵਕੀਲ ਦੇ ਦਫ਼ਤਰ ਦੁਆਰਾ ਮਨੁੱਖੀ ਤਸਕਰੀ ਦੇ ਸ਼ੱਕ 'ਤੇ ਸ਼ੁਰੂ ਕੀਤੀ ਗਈ ਜਾਂਚ ਦੇ ਹਿੱਸੇ ਵਜੋਂ ਕੀਤੀ ਗਈ ਸੀ। ਫਰਾਂਸੀਸੀ ਮੀਡੀਆ ਮੁਤਾਬਕ ਕੁਝ ਯਾਤਰੀ ਹਿੰਦੀ ਅਤੇ ਕੁਝ ਤਾਮਿਲ ਬੋਲ ਰਹੇ ਸਨ।

Punjab Bani 25 December,2023
ਪੰਜਾਬੀ ਗਾਇਕ ਸਤਵਿੰਦਰ ਬੁੱਗਾ ਦੀ ਭਰਪਾਈ ਦੀ ਹੋਈ ਮੌਤ , ਭਰਾ ਨੇ ਲਗਾਏ ਧੱਕਾ ਦੇਣ ਦੇ ਦੋਸ਼

ਪੰਜਾਬੀ ਗਾਇਕ ਸਤਵਿੰਦਰ ਬੁੱਗਾ ਦੀ ਭਰਪਾਈ ਦੀ ਹੋਈ ਮੌਤ , ਭਰਾ ਨੇ ਲਗਾਏ ਧੱਕਾ ਦੇਣ ਦੇ ਦੋਸ਼ ਫਤਿਹਗੜ੍ਹ ਸਾਹਿਬ : ਗਾਇਕ ਸਤਵਿੰਦਰ ਬੁੱਗਾ ਦੀ ਭਰਜਾਈ ਦੀ ਸ਼ਨਿੱਚਰਵਾਰ ਨੂੰ ਪੀਜੀਆਈ ਜਾਂਦੇ ਸਮੇਂ ਮੌਤ ਹੋ ਗਈ। ਬੁੱਗਾ ਦੇ ਭਰਾ ਨੇ ਦੋਸ਼ ਲਾਇਆ ਹੈ ਕਿ ਉਨ੍ਹਾਂ ਨੇ ਆਪਣੀ ਭਰਜਾਈ ਨੂੰ ਧੱਕਾ ਦਿੱਤਾ। ਦੂਜੇ ਪਾਸੇ ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਮੈਡੀਕਲ ਰਿਪੋਰਟ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਬੱਸੀ ਪਠਾਣਾਂ ਦੇ ਡੀਐਸਪੀ ਮੋਹਿਤ ਸਿੰਗਲਾ ਅਨੁਸਾਰ ਸਤਵਿੰਦਰ ਬੁੱਗਾ ਤੇ ਉਸ ਦਾ ਭਰਾ ਦਵਿੰਦਰ ਭੋਲੇ ਦੀ ਜ਼ਮੀਨ ਨੂੰ ਲੈ ਕੇ ਆਪਸੀ ਲੜਾਈ ਚੱਲ ਰਹੀ ਹੈ। ਸ਼ਨਿੱਚਰਵਾਰ ਨੂੰ ਪੁਲਿਸ ਨੂੰ ਸੂਚਨਾ ਮਿਲੀ ਕਿ ਉਨ੍ਹਾਂ ਦੇ ਖੇਤਾਂ 'ਚ ਦੋਵਾਂ ਵਿਚਾਲੇ ਲੜਾਈ ਚੱਲ ਰਹੀ ਹੈ। ਜਦੋਂ ਪੁਲਿਸ ਉਥੇ ਪਹੁੰਚੀ ਤਾਂ ਸਤਵਿੰਦਰ ਬੁੱਗਾ ਦੀ ਭਰਜਾਈ ਦੀ ਹਾਲਤ ਖਰਾਬ ਸੀ। ਫਿਰ ਉਸ ਨੂੰ ਖੇੜਾ ਹਸਪਤਾਲ ਤੇ ਫਿਰ ਫਤਿਹਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਲਿਆਂਦਾ ਗਿਆ। ਜਿਸ ਤੋਂ ਬਾਅਦ ਉਸ ਨੂੰ ਫਤਿਹਗੜ੍ਹ ਸਾਹਿਬ ਤੋਂ ਪੀਜੀਆਈ ਰੈਫਰ ਕਰ ਦਿੱਤਾ ਗਿਆ।ਜਦੋਂ ਉਸ ਨੂੰ ਪੀਜੀਆਈ ਲਿਜਾਇਆ ਜਾ ਰਿਹਾ ਸੀ ਤਾਂ ਰਸਤੇ 'ਚ ਸਤਵਿੰਦਰ ਬੁੱਗਾ ਦੀ ਭਰਜਾਈ ਦੀ ਮੌਤ ਹੋ ਗਈ। ਬੁੱਗਾ ਦੇ ਭਰਾ ਦਾ ਦੋਸ਼ ਹੈ ਕਿ ਬੁੱਗਾ ਨੇ ਉਸ ਦੀ ਭਰਜਾਈ ਨੂੰ ਧੱਕਾ ਮਾਰਿਆ ਹੈ। ਪੁਲਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਤੋਂ ਬਾਅਦ ਮੈਡੀਕਲ ਰਿਪੋਰਟ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

Punjab Bani 24 December,2023
ਸਰਕਾਰ ਨੇ ਨਵੇ ਪ੍ਰਧਾਨ ਸੰਜੇ ਸਿੰਘ ਦੀ ਮਾਨਤਾ ਕੀਤੀ ਰੱਦ

ਸਰਕਾਰ ਨੇ ਨਵੇ ਪ੍ਰਧਾਨ ਸੰਜੇ ਸਿੰਘ ਦੀ ਮਾਨਤਾ ਕੀਤੀ ਰੱਦ ਦਿਲੀ : ਭਾਰਤੀ ਕੁਸ਼ਤੀ ਸੰਘ ਦੀਆਂ ਚੋਣਾਂ ਹਾਲ ਹੀ ‘ਚ ਹੋਈਆਂ ਸਨ, ਜਿਸ ‘ਚ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਕਰੀਬੀ ਸੰਜੇ ਸਿੰਘ ਨੇ ਜਿੱਤ ਦਰਜ ਕੀਤੀ ਸੀ ਅਤੇ ਪਹਿਲਵਾਨ ਅਨੀਤਾ ਸ਼ਿਓਰਨ ਨੂੰ ਹਾਰ ਮਿਲੀ ਸੀ। ਇਸ ਤੋਂ ਬਾਅਦ ਮਹਿਲਾ ਪਹਿਲਵਾਨ ਸਾਕਸ਼ੀ ਮਲਿਕ ਨੇ ਕੁਸ਼ਤੀ ਤੋਂ ਸੰਨਿਆਸ ਲੈ ਲਿਆ। ਹੁਣ ਸਰਕਾਰ ਨੇ ਨਵੀਂ ਰੈਸਲਿੰਗ ਐਸੋਸੀਏਸ਼ਨ ਨੂੰ ਮੁਅੱਤਲ ਕਰ ਦਿੱਤਾ ਹੈ। ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਦੀਆਂ ਚੋਣਾਂ ਵਿੱਚ ਬ੍ਰਿਜ ਭੂਸ਼ਣ ਸਿੰਘ ਦੇ ਬੇਹੱਦ ਕਰੀਬੀ ਅਤੇ ਵਫ਼ਾਦਾਰ ਮੰਨੇ ਜਾਣ ਵਾਲੇ ਸੰਜੇ ਸਿੰਘ ਨੇ ਚੋਣ ਜਿੱਤ ਲਈ ਸੀ। ਇਸ ਤੋਂ ਬਾਅਦ ਵੀਰਵਾਰ ਨੂੰ ਪਹਿਲਵਾਨ ਸਾਕਸ਼ੀ ਮਲਿਕ ਨੇ ਕੁਸ਼ਤੀ ਛੱਡਣ ਦਾ ਐਲਾਨ ਕੀਤਾ ਸੀ। ਸ਼ੁਕਰਵਾਰ ਨੂੰ ਓਲੰਪਿਕ ਤਮਗਾ ਜੇਤੂ ਬਜਰੰਗ ਪੂਨੀਆ ਨੇ ਪ੍ਰਧਾਨ ਮੰਤਰੀ ਨੂੰ ਆਪਣਾ ‘ਪਦਮ ਸ਼੍ਰੀ’ ਪੁਰਸਕਾਰ ਵਾਪਸ ਕਰਨ ਦਾ ਐਲਾਨ ਕੀਤਾ ਸੀ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਇੱਕ ਪੱਤਰ ਵੀ ਲਿਖਿਆ ਹੈ ਜਿਸ ਵਿੱਚ ਬ੍ਰਿਜ ਭੂਸ਼ਣ ਸ਼ਰਨ ਸਿੰਘ ‘ਤੇ ਮਹਿਲਾ ਖਿਡਾਰਨਾਂ ਵੱਲੋਂ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਨਾਲ ਜੁੜੇ ਵਿਵਾਦ ਨੂੰ ਬਿਆਨ ਕੀਤਾ ਗਿਆ ਹੈ।

Punjab Bani 24 December,2023
ਕਾਂਗਰਸ ਨੇ ਹਰੀਸ਼ ਚੌਧਰੀ ਹਟਾ ਦੇਵੇਦਰ ਯਾਦਵ ਨੁੰ ਬਣਾਇਆ ਕਾਂਗਰਸ ਦਾ ਇੰਚਾਰਜ

ਕਾਂਗਰਸ ਨੇ ਹਰੀਸ਼ ਚੌਧਰੀ ਹਟਾ ਦੇਵੇਦਰ ਯਾਦਵ ਨੁੰ ਬਣਾਇਆ ਕਾਂਗਰਸ ਦਾ ਇੰਚਾਰਜ ਦਿਲੀ : ਦੇਸ਼ ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਵੱਲੋਂ ਵੱਡਾ ਫੇਰਬਦਲ ਕੀਤਾ ਗਿਆ ਹੈ। ਪੀ.ਪੀ.ਸੀ.ਸੀ ਇੰਚਾਰਜ ਹਰੀਸ਼ ਚੌਧਰੀ ਨੂੰ ਹਟਾ ਕੇ ਦੇਵੇਂਦਰ ਯਾਦਵ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਬਣਾਇਆ ਗਿਆ ਹੈ। ਦੱਸ ਦਈਏ ਕਿ ਦੇਵੇਂਦਰ ਯਾਦਵ ਦਿੱਲੀ ਤੋਂ ਕਾਂਗਰਸ ਨੇਤਾ ਹਨ। ਰਾਸ਼ਟਰੀ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਨੇ ਵੱਡਾ ਫੇਰਬਦਲ ਕਰਦੇ ਹੋਏ ਇਹ ਫ਼ੈਸਲਾ ਲਿਆ ਹੈ। ਇੱਕ ਪਾਸੇ ਪੰਜਾਬ ਵਿਚ ਕਾਂਗਰਸ ਵੱਲੋਂ ‘ਆਪ’ ਨਾਲ ਸਮਝੌਤਾ ਕਰਨ ਦੇ ਮੁੱਦੇ ‘ਤੇ ਹੰਗਾਮਾ ਹੋ ਰਿਹਾ ਹੈ, ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਪਟਿਆਲਾ ਵਿਚ ਆਪਣੇ ਪੱਧਰ ‘ਤੇ ਯਤਨ ਕਰ ਰਹੇ ਹਨ। ਜਿਸ ਕਾਰਨ ਕਾਂਗਰਸ ਲਈ ਪੰਜਾਬ ਦੇ ਹਾਲਾਤ ਬਹੁਤ ਚੁਣੌਤੀਪੂਰਨ ਬਣ ਗਏ ਹਨ। ਅਜਿਹੇ ‘ਚ ਕਾਂਗਰਸ ਸੰਗਠਨ ‘ਚ ਬਦਲਾਅ ਕਰਦੇ ਹੋਏ ਇਕ ਨਵੇਂ ਨੌਜਵਾਨ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

Punjab Bani 24 December,2023
ਮੰਦਰ ਦੀ ਦੀਵਾਰ ਤੇ ਲਿਖੇ ਖਾਲਿਸਤਾਨੀ ਨਾਅਰੇ, ਕੀਤੀ ਭੰਨਤੋੜ

ਮੰਦਰ ਦੀ ਦੀਵਾਰ ਤੇ ਲਿਖੇ ਖਾਲਿਸਤਾਨੀ ਨਾਅਰੇ, ਕੀਤੀ ਭੰਨਤੋੜ ਅਮਰੀਕਾ, ਅਮਰੀਕਾ ਦੇ ਕੈਲੀਫੋਰਨੀਆ ਦੇ ਨੇਵਾਰਕ ਵਿੱਚ ਖਾਲਿਸਤਾਨੀ ਪੱਖੀ ਨਾਅਰੇ ਲਿਖਣ ਦੀ ਇੱਕ ਹੋਰ ਘਟਨਾ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਿਕ ਇੱਥੇ ਕੁਝ ਸ਼ਰਾਰਤੀ ਅਨਸਰਾਂ ਨੇ ਇੱਕ ਮੰਦਰ ਵਿੱਚ ਭੰਨਤੋੜ ਕੀਤੀ। ਇੰਨਾ ਹੀ ਨਹੀਂ ਇਨ੍ਹਾਂ ਲੋਕਾਂ ਨੇ ਮੰਦਰ ਦੀਆਂ ਕੰਧਾਂ 'ਤੇ ਭਾਰਤ ਵਿਰੋਧੀ ਨਾਅਰੇ ਵੀ ਲਿਖੇ ਹਨ।  ਦੱਸਿਆ ਜਾ ਰਿਹਾ ਹੈ ਕਿ ਜਿਸ ਮੰਦਰ 'ਤੇ ਖਾਲਿਸਤਾਨ ਸਮਰਥਕਾਂ ਨੇ ਹਮਲਾ ਕੀਤਾ ਸੀ, ਉਹ ਵਾਸ਼ਿੰਗਟਨ ਡੀਸੀ ਤੋਂ 100 ਕਿਲੋਮੀਟਰ ਦੂਰ ਸਥਿਤ ਹੈ। ਹਿੰਦੂ ਅਮਰੀਕਨ ਫਾਊਂਡੇਸ਼ਨ ਵੱਲੋਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਗਈਆਂ ਤਸਵੀਰਾਂ 'ਚ ਸਾਫ ਦੇਖਿਆ ਜਾ ਸਕਦਾ ਹੈ ਕਿ ਇਸ ਮੰਦਰ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਹੋਏ ਹਨ। ਇੰਨਾ ਹੀ ਨਹੀਂ ਮੰਦਰ ਦੇ ਬੋਰਡ 'ਤੇ ਭਾਰਤ ਵਿਰੋਧੀ ਪੇਂਟਿੰਗ ਵੀ ਕੀਤੀ ਗਈ ਹੈ। ਹਿੰਦੂ-ਅਮਰੀਕੀ ਸੰਸਥਾਨ ਨੇ ਇਸ ਘਟਨਾ ਦੀ ਨਫ਼ਰਤੀ ਅਪਰਾਧ ਵਜੋਂ ਜਾਂਚ ਦੀ ਮੰਗ ਕੀਤੀ ਹੈ। ਕਾਬਿਲੇਗੌਰ ਹੈ ਕਿ ਉੱਤਰੀ ਅਮਰੀਕਾ ਅਤੇ ਕੈਨੇਡਾ ਵਿਚ ਸਰਗਰਮ ਕੁਝ ਖਾਲਿਸਤਾਨ ਪੱਖੀ ਜਥੇਬੰਦੀਆਂ ਲਗਾਤਾਰ ਹਿੰਦੂ ਮੰਦਰਾਂ ਵਿਚ ਭੰਨਤੋੜ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੀਆਂ ਹਨ। ਫਿਲਹਾਲ ਕੈਲੀਫੋਰਨੀਆ ਪੁਲਿਸ ਨੇ ਇਸ ਘਟਨਾ ਦਾ ਨੋਟਿਸ ਲੈਂਦਿਆਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Punjab Bani 23 December,2023
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸ਼ਹੀਦੀ ਸਭਾ ਨੂੰ ਲੈ ਕੇ ਵੱਡਾ ਉਪਰਾਲਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸ਼ਹੀਦੀ ਸਭਾ ਨੂੰ ਲੈ ਕੇ ਵੱਡਾ ਉਪਰਾਲਾ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਭਾ ਦੌਰਾਨ ਵੱਜਣਗੇ ਮਾਤਮੀ ਬਿਗਲ 27 ਦਸੰਬਰ ਨੂੰ ਸਵੇਰੇ 10 ਵਜੇ ਤੋਂ 10:10 ਵਜੇ ਤੱਕ ਵਜਣਗੇ ਬਿਗਲ ਮੁੱਖ ਮੰਤਰੀ ਦੀ ਸੰਗਤ ਨੂੰ ਅਪੀਲ, ਜਿੱਥੇ ਵੀ ਹੋਵੋਗੇ ਖੜ੍ਹੇ ਹੋ ਕੇ ਅਦੁੱਤੀ ਸ਼ਹਾਦਤ ਨੂੰ ਨਮਨ ਕਰੋ ਮੁੱਖ ਮੰਤਰੀ ਨੇ ਫਤਿਹਗੜ੍ਹ ਸਾਹਿਬ ਪ੍ਰਸ਼ਾਸਨ ਨਾਲ ਕੀਤੀ ਮੀਟਿੰਗ, ਸ਼ਹੀਦੀ ਸਭਾ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਚੰਡੀਗੜ੍ਹ, 22 ਦਸੰਬਰ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਤੇ ਸਾਹਿਬਜ਼ਾਦਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਨੂੰ ਪੰਜਾਬ ਸਰਕਾਰ ਵੱਲੋਂ ਸ਼ਰਧਾਂਜਲੀ ਭੇਟ ਕਰਨ ਦੇ ਨਿਮਾਣੇ ਜਿਹੇ ਉਪਰਾਲੇ ਵਜੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸ਼ਹੀਦੀ ਸਭਾ ਦੌਰਾਨ 27 ਦਸੰਬਰ ਨੂੰ ਮਾਤਮੀ ਬਿਗਲ ਵਜਾਇਆ ਜਾਵੇਗਾ ਜਿਸ ਦੌਰਾਨ ਸੰਗਤ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਨਮਨ ਕਰੇਗੀ। ਅੱਜ ਇੱਥੇ ਸ਼ਹੀਦੀ ਸ਼ਭਾ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪ੍ਰਸ਼ਾਸਨ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਪ੍ਰਤੀ ਸ਼ਰਧਾ ਤੇ ਸਤਿਕਾਰ ਪ੍ਰਗਟਾਉਂਦਿਆਂ ਸ਼ਹੀਦੀ ਸਭਾ ਦੌਰਾਨ 27 ਦਸੰਬਰ ਨੂੰ ਸਵੇਰੇ 10 ਵਜੇ ਤੋਂ 10:10 ਵਜੇ ਤੱਕ ਮਾਤਮੀ ਬਿਗਲ ਵਜਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਸੰਗਤ ਨੂੰ ਅਪੀਲ ਕਰਦਾ ਹਾਂ ਕਿ ਇਹ ਪਹਿਲੀ ਵਾਰ ਹੋਵੇਗਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਮੇਂ ਦੌਰਾਨ 10 ਮਿੰਟ ਲਈ ਮਾਤਮੀ ਬਿਗਲ ਵਜਾਇਆ ਜਾਵੇਗਾ ਅਤੇ ਉਸ ਵੇਲੇ ਤੁਸੀਂ ਜਿੱਥੇ ਵੀ ਹੋਵੋਗੇ, ਖੜ੍ਹੇ ਹੋ ਕੇ ਅਦੁੱਤੀ ਸ਼ਹਾਦਤ ਨੂੰ ਨਮਨ ਕੀਤਾ ਜਾਵੇ।” ਮੁੱਖ ਮੰਤਰੀ ਨੇ ਕਿਹਾ ਕਿ ਇਹ ਉਪਰਾਲਾ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਵਿਰਾਸਤ ਬਾਰੇ ਜਾਣੂੰ ਕਰਵਾਉਣ ਵਿਚ ਸਹਾਈ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਨਾ ਸਮੇਂ ਦੀ ਲੋੜ ਹੈ ਤਾਂ ਕਿ ਮਨੁੱਖੀ ਹੱਕਾਂ ਦੀਆਂ ਕਦਰਾਂ-ਕੀਮਤਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਦਸੰਬਰ ਦਾ ਮਹੀਨਾ, ਜਿਸ ਦੌਰਾਨ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਮੁੱਚੇ ਪਰਿਵਾਰ ਨੂੰ ਸ਼ਹੀਦ ਕੀਤਾ ਗਿਆ ਸੀ, ਸਮੁੱਚੀ ਮਨੁੱਖਤਾ ਲਈ ਸੋਗ ਦਾ ਮਹੀਨਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ 20 ਤੋਂ 30 ਦਸੰਬਰ ਤੱਕ ਕੋਈ ਵੀ ਖੁਸ਼ੀ ਦਾ ਸਮਾਗਮ ਨਾ ਕਰਵਾਉਣ ਦਾ ਐਲਾਨ ਪਹਿਲਾਂ ਹੀ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸੂਬਾ ਸਰਕਾਰ ਵੱਲੋਂ ਦਸਮੇਸ਼ ਪਿਤਾ ਦੇ ਪਰਿਵਾਰ ਦੀ ਮਹਾਨ ਕੁਰਬਾਨੀ ਨੂੰ ਨਿਮਾਣੀ ਜਿਹੀ ਸ਼ਰਧਾਜਲੀ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਫਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਨਾ ਸਿਰਫ਼ ਸਿੱਖਾਂ ਲਈ ਸਗੋਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਦਾ ਸਰੋਤ ਹੈ ਕਿਉਂਕਿ ਹਰ ਸਾਲ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ ‘ਤੇ ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂ ਸਿਜਦਾ ਕਰਨ ਆਉਂਦੇ ਹਨ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਵੱਲੋਂ ਛੋਟੀ ਉਮਰ ਵਿੱਚ ਮਹਾਨ ਕੁਰਬਾਨੀ ਦੇਣ ਦੀ ਮਿਸਾਲ ਦੁਨੀਆਂ ਦੇ ਇਤਿਹਾਸ ਵਿੱਚ ਕਿਧਰੇ ਨਹੀਂ ਮਿਲਦੀ। ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸ਼ਭਾ ਦੀਆਂ ਤਿਆਰੀਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੰਗਤਾਂ ਲਈ ਪੁਖਤਾ ਇੰਤਜ਼ਾਮ ਕਰਨ ਲਈ ਕਿਹਾ ਤਾਂ ਕਿ ਇਸ ਪਵਿੱਤਰ ਅਸਥਾਨ ਉਤੇ ਨਤਮਸਤਕ ਹੋਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਨਿੱਜੀ ਤੌਰ 'ਤੇ ਇਸ ਸਮੁੱਚੇ ਕਾਰਜ ਦੀ ਨਿਗਰਾਨੀ ਕਰਨਗੇ ਤਾਂ ਜੋ ਸੰਗਤ ਦੀ ਸੇਵਾ ਵਿੱਚ ਕੋਈ ਕਸਰ ਬਾਕੀ ਨਾ ਰਹੇ। ਸੰਗਤ ਦੀ ਆਮਦ ਲਈ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਕੀਤੇ ਪ੍ਰਬੰਧਾਂ ਬਾਰੇ ਮੁੱਖ ਮੰਤਰੀ ਨੂੰ ਜਾਣੂੰ ਕਰਵਾਇਆ ਗਿਆ ਕਿ ਦੂਰ-ਨੇੜੇ ਤੋਂ ਆਉਣ ਵਾਲੇ ਸ਼ਰਧਾਲੂਆਂ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਸਹਾਇਤਾ ਕੇਂਦਰ ਸਥਾਪਤ ਕੀਤੇ ਗਏ ਹਨ ਤਾਂ ਕਿ ਲੋੜ ਪੈਣ ਉਤੇ ਫੌਰੀ ਮਦਦ ਪਹੁੰਚਾਈ ਜਾ ਸਕੇ। ਇਸੇ ਤਰ੍ਹਾਂ ਸੰਗਤਾਂ ਦੀ ਸਹੂਲਤ ਲਈ ਸਥਾਨਕ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ 75 ਬੱਸਾਂ ਚਲਾਈਆਂ ਜਾਣਗੀਆਂ ਅਤੇ 50 ਈ-ਰਿਕਸ਼ੇ ਚਲਾਏ ਜਾਣਗੇ। ਪਾਰਕਿੰਗ ਵਿਵਸਥਾ ਬਾਰੇ ਦੱਸਿਆ ਗਿਆ ਕਿ ਸ਼ਹੀਦੀ ਸਭਾ ਦੌਰਾਨ ਵਾਹਨਾਂ ਦੀ ਪਾਰਕਿੰਗ ਲਈ ਸ਼ਹਿਰ ਨੂੰ ਵੱਖ-ਵੱਖ ਸੈਕਟਰਾਂ ਵਿੱਚ ਵੰਡ ਕੇ 21 ਥਾਵਾਂ ਕਾਇਮ ਕੀਤੀਆਂ ਗਈਆਂ ਹਨ ਅਤੇ ਆਵਾਜਾਈ ਲਈ ਪੁਖਤੇ ਪ੍ਰਬੰਧਾਂ ਕੀਤੇ ਗਏ ਹਨ। ਇਸੇ ਤਰ੍ਹਾਂ ਸ਼ਰਧਾਲੂਆਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੈਡੀਕਲ ਕੇਂਦਰ ਵੀ ਸਥਾਪਤ ਕੀਤੇ ਗਏ ਹਨ। ਇਸ ਤੋਂ ਇਲਾਵਾ ਸੂਚਨਾ ਕੇਂਦਰ ਵੀ ਬਣਾਏ ਗਏ ਹਨ ਤਾਂ ਕਿ ਸੰਗਤ ਲੋੜੀਂਦੀ ਜਾਣਕਾਰੀ ਹਾਸਲ ਕਰ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਹਰ ਸਾਲ ਸ਼ਹੀਦੀ ਸਭਾ ਦੌਰਾਨ ਲੱਖਾਂ ਸ਼ਰਧਾਲੂ ਇਸ ਪਾਵਨ ਅਸਥਾਨ ਦੇ ਦਰਸ਼ਨ ਕਰਨ ਆਉਂਦੇ ਹਨ ਅਤੇ ਸ਼ਰਧਾਲੂਆਂ ਨੂੰ ਬਣਦੀਆਂ ਸਹੂਲਤਾਂ ਪ੍ਰਦਾਨ ਕਰਨਾ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਬਾਰੇ ਸੂਬਾ ਸਰਕਾਰ ਢੁਕਵੀਂ ਵਿਵਸਥਾ ਕਰ ਰਹੀ ਹੈ ਤਾਂ ਕਿ ਇਸ ਅਸਥਾਨ ਉਤੇ ਆਉਣ ਵਾਲੇ ਕਿਸੇ ਵੀ ਸ਼ਰਧਾਲੂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

Punjab Bani 22 December,2023
ਰਾਜਨੀਤੀ ਵਿਚ ਆਵੇਗੀ ਕੰਗਨਾ ਰਣੌਤ : ਲੜੇਗੀ ਲੋਕ ਸਭਾ ਚੋਣਾਂ

ਰਾਜਨੀਤੀ ਵਿਚ ਆਵੇਗੀ ਕੰਗਨਾ ਰਣੌਤ : ਲੜੇਗੀ ਲੋਕ ਸਭਾ ਚੋਣਾਂ ਚੰਡੀਗੜ੍ਹ :  ਇਸ ਵਾਰ ਵੀ ਸਥਾਨਕ ਭਾਜਪਾ ਆਗੂਆਂ ਦੀ ਧੜੇਬੰਦੀ ਦਾ ਫਾਇਦਾ ਕਿਸੇ ਨਵੇਂ ਚਿਹਰੇ ਨੂੰ ਮਿਲ ਸਕਦਾ ਹੈ। ਚੰਡੀਗੜ੍ਹ ਸੀਟ ਲਈ ਕਈ ਵੱਡੇ ਚਿਹਰਿਆਂ ਦੀ ਚਰਚਾ ਹੋ ਰਹੀ ਹੈ। ਅਭਿਨੇਤਰੀ ਕੰਗਨਾ ਰਣੌਤ ਵੀ ਇਨ੍ਹਾਂ 'ਚੋਂ ਇਕ ਹੈ। ਤਿੰਨ ਦਿਨ ਪਹਿਲਾਂ ਅਦਾਕਾਰਾ ਕੰਗਨਾ ਰਣੌਤ ਨੇ ਹਿਮਾਚਲ ਪ੍ਰਦੇਸ਼ ਦੇ ਦੌਰੇ ਦੌਰਾਨ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਨਾਲ ਮੁਲਾਕਾਤ ਕੀਤੀ ਸੀ। ਇਸ ਮੁਲਾਕਾਤ ਤੋਂ ਬਾਅਦ ਉਨ੍ਹਾਂ ਦੇ ਪਿਤਾ ਅਮਰਦੀਪ ਰਣੌਤ ਨੇ ਖੁਦ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਕੰਗਨਾ 2024 ਦੀਆਂ ਲੋਕ ਸਭਾ ਚੋਣਾਂ ਭਾਜਪਾ ਦੀ ਟਿਕਟ 'ਤੇ ਲੜੇਗੀ। ਹਾਲਾਂਕਿ ਅਜੇ ਇਹ ਤੈਅ ਨਹੀਂ ਹੋਇਆ ਹੈ ਕਿ ਉਹ ਕਿਸ ਸੀਟ ਤੋਂ ਚੋਣ ਲੜੇਗੀ। ਕੰਗਨਾ ਦੇ ਪਿਤਾ ਦੇ ਇਸ ਬਿਆਨ ਨਾਲ ਸਿਆਸੀ ਹਲਕਿਆਂ 'ਚ ਮਾਹੌਲ ਫਿਰ ਗਰਮ ਹੋ ਗਿਆ ਹੈ। ਇਸ ਦੀ ਚਰਚਾ ਚੰਡੀਗੜ੍ਹ ਵਿੱਚ ਵੀ ਸ਼ੁਰੂ ਹੋ ਗਈ ਹੈ।

Punjab Bani 20 December,2023
Share Market :ਭਾਰਤੀ ਸ਼ੇਅਰ ਬਾਜ਼ਾਰ 'ਚ ਬੁੱਧਵਾਰ ਨੂੰ ਭਾਰੀ ਗਿਰਾਵਟ ਆਈ

Share Market :ਭਾਰਤੀ ਸ਼ੇਅਰ ਬਾਜ਼ਾਰ 'ਚ ਬੁੱਧਵਾਰ ਨੂੰ ਭਾਰੀ ਗਿਰਾਵਟ ਆਈ ਮੁੰਬਈ :  ਭਾਰਤੀ ਸ਼ੇਅਰ ਬਾਜ਼ਾਰ 'ਚ ਬੁੱਧਵਾਰ 20 ਦਸੰਬਰ ਨੂੰ ਭਾਰੀ ਗਿਰਾਵਟ ਆਈ। ਕਮਜ਼ੋਰ ਗਲੋਬਲ ਸੰਕੇਤਾਂ ਕਾਰਨ ਸੈਂਸੈਕਸ 931 ਅੰਕ ਟੁੱਟ ਗਿਆ। ਕਈ ਸਾਲਾਂ 'ਚ ਇਹ ਪਹਿਲੀ ਵਾਰ ਹੋਇਆ ਹੈ, ਜਦੋਂ ਸੈਂਸੈਕਸ ਦੇ ਸਾਰੇ 30 ਸ਼ੇਅਰ ਲਾਲ ਨਿਸ਼ਾਨ 'ਚ ਰਹੇ। ਇਸ ਕਾਰਨ ਬਾਜ਼ਾਰ 'ਚ ਕੋਹਰਾਮ ਦੀ ਸਥਿਤੀ ਮੱਚ ਗਈ ਅਤੇ ਨਿਵੇਸ਼ਕਾਂ ਅਤੇ ਨਿਵੇਸ਼ਕਾਂ ਦੇ ਇੱਕ ਦਿਨ ਹੀ ਕਰੀਬ 9.32 ਲੱਖ ਕਰੋੜ ਰੁਪਏ ਡੁੱਬ ਗਏ। ਬਾਜ਼ਾਰ 'ਚ ਗਿਰਾਵਟ ਚੌਤਰਫ਼ਾ ਸੀ। ਬੀਐੱਸਈ ਦੇ ਮਿਡਕੈਪ ਅਤੇ ਸਮਾਲਕੈਪ ਇੰਡੈਕਸ ਤਾਂ 3 ਫ਼ੀਸਦੀ ਤੋਂ ਵੀ ਜ਼ਿਆਦਾ ਟੁੱਟ ਕੇ ਬੰਦ ਹੋਏ। ਸਾਰੇ ਸੇਕਟੋਰਲ ਇੰਡੈਕਸ ਵੀ ਲਾਲ ਨਿਸ਼ਾਨ 'ਚ ਬੰਦ ਹੋਏ। ਸਭ ਤੋਂ ਵੱਧ ਗਿਰਾਵਟ ਪਾਵਰ, ਯੂਟੀਲਿਟੀ, ਟੈਲੀਕਾਮ ਅਤੇ ਸਰਵਿਸ ਸੈਕਟਰ ਦੇ ਸ਼ੇਅਰਾਂ 'ਚ ਦੇਖਣ ਨੂੰ ਮਿਲੀ। ਕਾਰੋਬਾਰ ਦੇ ਅੰਦ 'ਚ ਬੀਐੱਸਈ ਦਾ 30 ਸ਼ੇਅਰ ਵਾਲਾ ਸੂਚਕਅੰਕ ਸੈਂਸੈਕਸ 930.88 ਅੰਕ ਜਾਂ 1.30 ਫ਼ੀਸਦੀ ਦੀ ਗਿਰਾਵਟ ਨਾਲ 70,506.31 ਅੰਕ 'ਤੇ ਬੰਦ ਹੋਇਆ। ਉੱਥੇ, ਐੱਨਐੱਸਈ ਦਾ 50 ਸ਼ੇਅਰਾਂ ਵਾਲਾ ਸੂਚਕ ਅੰਕ, ਨਿਫ਼ਟੀ 346.70 ਅੰਕ ਜਾਂ 1.62 ਫ਼ੀਸਦੀ ਟੁੱਟ ਕੇ 21,106.40 ਦੇ ਪੱਧਰ 'ਤੇ ਬੰਦ ਹੋਇਆ।

Punjab Bani 20 December,2023
ਜਗਦੀਪ ਦਾ ਭਰਾ ਤੇ ਪਿਤਾ ਵੀ ਹਨ ਹੈਰੋਇਨ ਕੇਸਾਂ ਵਿੱਚ ਸ਼ਾਮਲ

ਜਗਦੀਪ ਦਾ ਭਰਾ ਤੇ ਪਿਤਾ ਵੀ ਹਨ ਹੈਰੋਇਨ ਕੇਸਾਂ ਵਿੱਚ ਸ਼ਾਮਲ ਅੰਮ੍ਰਿਤਸਰ : ਜਗਦੀਪ ਸਿੰਘ ਉਰਫ਼ ਦੀਪ ਦੇ ਪਿਤਾ ਸੁਖਦੇਵ ਸਿੰਘ ਉਰਫ਼ ਕਾਲੂ ਜਠੌਲ ਤੇ ਭਰਾ ਮਲਕੀਤ ਸਿੰਘ ਜੋ ਕਿ ਪੰਜਾਬ ਪੁਲਿਸ ਦੇ ਲੰਮੇ-ਚੌੜੇ ਸਾਬਕਾ ਕਾਂਸਟੇਬਲ ਹਨ, ਵੀ ਅੱਧੀ ਦਰਜਨ ਤੋਂ ਵੱਧ ਕੇਸਾਂ 'ਚ ਜੇਲ੍ਹ ਜਾ ਚੁੱਕੇ ਹਨ। ਜਦੋਂ ਮੁਲਜ਼ਮ ਨੇ ਪੁਲਿਸ ਹਿਰਾਸਤ 'ਚ ਆਪਣੇ ਪਿਤਾ ਕਾਲੂ ਜਠੌਲ ਤੇ ਭਰਾ ਮਲਕੀਤ ਸਿੰਘ ਬਾਰੇ ਭੇਦ ਖੋਲ੍ਹਣੇ ਸ਼ੁਰੂ ਕੀਤੇ ਤਾਂ ਸੁਰੱਖਿਆ ਏਜੰਸੀਆਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਮੁਲਜ਼ਮ ਨੇ ਮੰਨਿਆ ਹੈ ਕਿ ਉਸ ਦਾ ਭਰਾ ਸੁਖਦੇਵ ਸਿੰਘ ਹਾਲੇ ਵੀ ਛੇ ਤੋਂ ਵੱਧ ਹੈਰੋਇਨ ਤਸਕਰੀ ਦੇ ਕੇਸਾਂ 'ਚ ਪੁਲਿਸ ਨੂੰ ਲੋੜੀਂਦਾ ਹੈ। ਕੁਝ ਸਾਲ ਪਹਿਲਾਂ ਸਟੇਟ ਸਪੈਸ਼ਲ ਸੈੱਲ ਦੀ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕੀਤਾ ਸੀ। ਪਰ ਕਿਸੇ ਤਰ੍ਹਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਉਹ ਜੇਲ੍ਹ ਤੋਂ ਬਾਹਰ ਆ ਗਿਆ ਤੇ ਮੁੜ ਕਦੇ ਜੇਲ੍ਹ ਨਹੀਂ ਗਿਆ। ਇਸ ਤੋਂ ਬਾਅਦ ਮਲਕੀਤ ਸਿੰਘ ਫਰਾਰ ਹੈ। ਇੰਨਾ ਹੀ ਨਹੀਂ ਉਸ ਦੇ ਪਿਤਾ ਸੁਖਦੇਵ ਸਿੰਘ ਉਰਫ ਕਾਲੂ ਜਠੌਲ ਨੂੰ ਵੀ ਸਾਲ 2004 'ਚ ਜੁਆਇੰਟ ਇੰਟਰੋਗੇਸ਼ਨ ਸੈਂਟਰ (JIC) ਨੇ ਗ੍ਰਿਫਤਾਰ ਕੀਤਾ ਸੀ। ਇਸ ਸਮੇਂ ਉਸ ਦੇ ਪਿਤਾ ਖ਼ਿਲਾਫ਼ ਵੀ ਨਸ਼ਾ ਤਸਕਰੀ ਦੇ ਤਿੰਨ ਕੇਸ ਦਰਜ ਹਨ। ਪੁਲੀਸ ਅਨੁਸਾਰ ਕਾਲੂ ਜਠੌਲ ਇਸ ਸਮੇਂ ਜੇਲ੍ਹ ਵਿੱਚ ਬੰਦ ਹੈ।

Punjab Bani 18 December,2023
ਅਮਰੀਕਾ ਤੋ 28 ਵਿਦਿਆਰਥੀ ਕੀਤੇ ਗਏ ਡਿਪੋਰਟ

ਅਮਰੀਕਾ ਤੋ 28 ਵਿਦਿਆਰਥੀ ਕੀਤੇ ਗਏ ਡਿਪੋਰਟ ਨਵੀਂ ਦਿੱਲੀ : ਇਸ ਸਾਲ 28 ਭਾਰਤੀ ਵਿਦਿਆਰਥੀਆਂ ਨੂੰ ਅਮਰੀਕਾ ਤੋਂ ਡਿਪੋਰਟ ਕੀਤਾ ਗਿਆ। ਸ਼ੁੱਕਰਵਾਰ ਨੂੰ ਲੋਕ ਸਭਾ 'ਚ ਵਿਦੇਸ਼ ਰਾਜ ਮੰਤਰੀ ਵੀ. ਮੁਰਲੀਧਰਨ ਨੇ ਦੱਸਿਆ ਕਿ ਉਹ ਅਮਰੀਕੀ ਸਰਕਾਰ ਦੇ ਇਸ ਰਵੱਈਏ ਤੋਂ ਲਗਾਤਾਰ ਪਰੇਸ਼ਾਨ ਹਨ। ਵੀ. ਮੁਰਲੀਧਰਨ ਨੇ ਕਿਹਾ ਕਿ ਮੰਤਰਾਲੇ ਨਾਲ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ 2023 'ਚ 28 ਵਿਦਿਆਰਥੀਆਂ ਨੂੰ ਅਮਰੀਕਾ ਤੋਂ ਭਾਰਤ ਵਾਪਸ ਭੇਜਿਆ ਗਿਆ। ਵਿਦੇਸ਼ ਮੰਤਰਾਲਾ ਇਸ ਸਮੱਸਿਆ ਨੂੰ ਲੈ ਕੇ ਅਮਰੀਕੀ ਪ੍ਰਸ਼ਾਸਨ ਨੂੰ ਲਗਾਤਾਰ ਚਿੰਤਾ ਜ਼ਾਹਰ ਕਰ ਰਿਹਾ ਹੈ। ਨਾਲ ਹੀ ਵੈਲਿਡ ਸਟੂਡੈਂਟ ਵੀਜ਼ਾ ਰਾਹੀਂ ਭਾਰਤੀ ਵਿਦਿਆਰਥੀਆਂ ਦੇ ਦਾਖਲੇ ਨੂੰ ਹੋਰ ਨਿਰਪੱਖ ਬਣਾਉਣ ਲਈ ਵੀ ਬੇਨਤੀ ਕੀਤੀ। ਵੀ. ਮੁਰਲੀਧਰਨ ਨੇ ਇਹ ਵੀ ਕਿਹਾ ਕਿ ਅਸੀਂ ਜਾਣਦੇ ਹਾਂ ਕਿ ਵਿਦਿਆਰਥੀਆਂ ਸਮੇਤ ਕਈ ਭਾਰਤੀ ਨਾਗਰਿਕਾਂ ਨੂੰ ਕੈਨੇਡਾ ਤੋਂ ਕੱਢਿਆ ਜਾ ਰਿਹਾ ਹੈ। ਕਥਿਤ ਤੌਰ 'ਤੇ ਇਨ੍ਹਾਂ ਭਾਰਤੀਆਂ 'ਤੇ ਕੈਨੇਡਾ ਦੇ ਕਈ ਵਿੱਦਿਅਕ ਅਦਾਰਿਆਂ 'ਚ ਦਾਖਲੇ ਲਈ ਫਰਜ਼ੀ ਪੱਤਰ ਦਾਖਲ ਕਰਨ ਦਾ ਦੋਸ਼ ਹੈ। ਬਾਅਦ 'ਚ ਇਹ ਵੀ ਸਾਹਮਣੇ ਆਇਆ ਕਿ ਕਈ ਵਿਦਿਆਰਥੀ ਭਾਰਤ ਤੋਂ ਝੂਠੇ ਤੇ ਬੇਈਮਾਨ ਏਜੰਟਾਂ ਵੱਲੋਂ ਭੇਜੇ ਗਏ ਸਨ। ਇਨ੍ਹਾਂ ਘਟਨਾਵਾਂ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਅਜਿਹੇ ਮਾਮਲਿਆਂ 'ਚ ਸ਼ਾਮਲ ਏਜੰਟਾਂ ਅਤੇ ਸੰਸਥਾਵਾਂ ਦੀ ਪੂਰੀ ਤਰ੍ਹਾਂ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ।

Punjab Bani 16 December,2023
ਮਸ਼ਹੂਰ ਕਾਂਸਟੇਬਲ ਜਗਦੀਪ ਸਿੰਘ ਉਰਫ ਦੀਪ ਸਿੰਘ ਨੂੰ ਹੈਰੋਇਨ ਦੇ ਇੱਕ ਮਾਮਲੇ 'ਚ ਕੀਤਾ ਗ੍ਰਿਫਤਾਰ

ਮਸ਼ਹੂਰ ਕਾਂਸਟੇਬਲ ਜਗਦੀਪ ਸਿੰਘ ਉਰਫ ਦੀਪ ਸਿੰਘ ਨੂੰ ਹੈਰੋਇਨ ਦੇ ਇੱਕ ਮਾਮਲੇ 'ਚ ਕੀਤਾ ਗ੍ਰਿਫਤਾਰ ਤਰਨਤਾਰਨ: ਪੰਜਾਬ ਪੁਲਿਸ ਦਾ 7.6 ਫੁੱਟ ਲੰਬਾ ਮਸ਼ਹੂਰ ਕਾਂਸਟੇਬਲ ਜਗਦੀਪ ਸਿੰਘ ਉਰਫ ਦੀਪ ਸਿੰਘ ਨੂੰ ਹੈਰੋਇਨ ਦੇ ਇੱਕ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਹੈ। ਦੀਪ ਸਿੰਘ ਦੀ ਇਹ ਗ੍ਰਿਫਤਾਰੀ ਪੰਜਾਬ ਦੇ ਤਰਨਤਾਰਨ ਤੋਂ ਹੋਈ ਹੈ। ਉਹ ਅਮਰੀਕਾ ਦੇ ਗੋਟ ਟੈਲੇਂਟ ਵਿੱਚ ਵੀ ਪ੍ਰਦਸਰਸ਼ਨ ਕਰ ਚੁੱਕਾ ਹੈ।  ਕਾਬਲੇਗੌਰ ਹੈ ਕਿ ਦੀਪ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਦੀ ਆਪਣੀ ਨੌਕਰੀ ਛੱਡ ਚੁੱਕੇ ਹਨ। ਕੁਝ ਸਮਾਂ ਪਹਿਲਾਂ ਉਨ੍ਹਾਂ ਨੇ ਪਰਿਵਾਰਕ ਕਾਰਨਾਂ ਦਾ ਹਵਾਲਾ ਦੇ ਕੇ ਨੌਕਰੀ ਛੱਡ ਦਿੱਤੀ ਸੀ। 7.6 ਫੁੱਟ ਦੇ ਆਪਣੇ ਕੱਦ ਕਾਰਨ ਉਨ੍ਹਾਂ ਕੌਮੀ ਅਤੇ ਕੌਮਾਂਤਰੀ ਪੱਧਰ 'ਤੇ ਕਾਫ਼ੀ ਮਸ਼ਹੂਰੀ ਖੱਟੀ ਹੈ। ਦੱਸ ਦੇਈਏ ਕਿ ਦੀਪ ਨੇ ਕੁਝ ਸਮੇਂ ਬਾਅਦ ਹੀ ਮੁੜ ਅਮਰੀਕਾ ਜਾਣਾ ਸੀ ਪਰ ਇਸ ਤੋਂ ਪਹਿਲਾਂ ਹੀ ਉਹ ਹੈਰੋਇਨ ਸਮੇਤ ਫੜੇ ਗਏ ਹਨ। ਆਪ੍ਰੇਸ਼ਨ ਸੈੱਲ ਨੂੰ ਸਰਹੱਦ ਪਾਰ ਤੋਂ 500 ਗ੍ਰਾਮ ਹੈਰੋਇਨ ਦੀ ਸਪੁਰਦਗੀ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਪੁਲਿਸ ਨੇ ਤਰਨਤਾਰਨ 'ਚ ਇੱਕ ਖੂਫ਼ੀਆ ਆਪ੍ਰੇਸ਼ਨ ਚਲਾਇਆ ਸੀ। ਇਸ ਦੌਰਾਨ ਦੀਪ ਸਿੰਘ ਆਪਣੀ ਬੋਲੈਰੋ ਕਾਰ ਵਿੱਚ ਉੱਥੇ ਆ ਪਹੁੰਚਿਆ। ਪੁਲਿਸ ਮੁਲਾਜ਼ਮਾਂ ਨੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਦੀਪ ਕੋਲੋਂ 500 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਦੌਰਾਨ ਦੀਪ ਦੇ ਦੋ ਹੋਰ ਸਾਥੀ ਵੀ ਉਸ ਦੇ ਨਾਲ ਸਨ, ਜਿਨ੍ਹਾਂ ਨੂੰ ਵੀ ਹਿਰਾਸਤ ਵਿਚ ਲਿਆ ਗਿਆ ਹੈ। ਦੱਸ ਦੇਈਏ ਕਿ ਪੁਰਾਣਾ ਪੁਲਿਸ ਮੁਲਾਜ਼ਮ ਹੋਣ ਕਰ ਕੇ ਦੀਪ ਸਿੰਘ ਨੂੰ ਕਦੇ ਵੀ ਚੌਕੀਆਂ 'ਤੇ ਪੁੱਛਗਿੱਛ ਲਈ ਨਹੀਂ ਰੋਕਿਆ ਗਿਆ ਹੈ। ਉਹ ਹੈਰੋਇਨ ਦੀ ਤਸਕਰੀ ਲਈ ਆਪਣੇ ਮਸ਼ਹੂਰ ਚਿਹਰੇ ਦੀ ਵਰਤੋਂ ਕਰ ਰਿਹਾ ਸੀ। ਫਿਲਹਾਲ ਉਸ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਕੀਤੀਆਂ ਤਸਕਰੀ ਦੇ ਵੇਰਵੇ ਵੀ ਹਾਸਿਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਲਦ ਹੀ ਪੁਲਿਸ ਦੀਪ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ।

Punjab Bani 15 December,2023
ਬੌਲੀਵੁੱਡ ਅਦਾਕਾਰ ਸ਼੍ਰੇਅਸ ਤਲਪੜੇ ਨੂੰ ਦਿਲ ਦਾ ਦੌਰਾ ਪਿਆ : ਐਂਜੀਓਪਲਾਸਟੀ ਕੀਤੀ ਗਈ

ਬੌਲੀਵੁੱਡ ਅਦਾਕਾਰ ਸ਼੍ਰੇਅਸ ਤਲਪੜੇ ਨੂੰ ਦਿਲ ਦਾ ਦੌਰਾ ਪਿਆ : ਐਂਜੀਓਪਲਾਸਟੀ ਕੀਤੀ ਗਈ ਮੁੰਬਈ : ਬੌਲੀਵੁੱਡ ਅਦਾਕਾਰ ਸ਼੍ਰੇਅਸ ਤਲਪੜੇ ਨੂੰ ਦਿਲ ਦਾ ਦੌਰਾ ਪਿਆ ਹੈ। 47 ਸਾਲਾ ਅਦਾਕਾਰ ਹਸਪਤਾਲ ‘ਚ ਭਰਤੀ ਹੈ। ਜਿੱਥੇ ਉਸ ਦੀ ਐਂਜੀਓਪਲਾਸਟੀ ਕੀਤੀ ਗਈ। ਫਿਲਹਾਲ ਉਹ ਡਾਕਟਰਾਂ ਦੀ ਨਿਗਰਾਨੀ ‘ਚ ਹੈ ਅਤੇ ਹਾਲਤ ਕਾਫੀ ਸਥਿਰ ਦੱਸੀ ਜਾ ਰਹੀ ਹੈ। ‘ਵੈਲਕਮ 3’ ਦੀ ਸ਼ੂਟਿੰਗ ਤੋਂ ਵਾਪਸ ਆਉਣ ਤੋਂ ਬਾਅਦ ਸ਼੍ਰੇਅਸ ਦੀ ਹਾਲਤ ਵਿਗੜ ਗਈ ਸੀ। ਪ੍ਰਸ਼ੰਸਕ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਕਾਫੀ ਚਿੰਤਤ ਹਨ। ਸ਼੍ਰੇਅਸ ਵੀਰਵਾਰ ਸਵੇਰੇ ਫਿਲਮ ਦੀ ਸ਼ੂਟਿੰਗ ਲਈ ਰਵਾਨਾ ਹੋਏ। ਸਾਰਾ ਦਿਨ ਕੰਮ ਕਰਨ ਤੋਂ ਬਾਅਦ ਸ਼ਾਮ ਨੂੰ ਸ਼੍ਰੇਅਸ ਘਰ ਪਰਤਿਆ। ਘਰ ਪਰਤਣ ਤੋਂ ਬਾਅਦ ਸ਼੍ਰੇਅਸ ਨੇ ਦੱਸਿਆ ਕਿ ਉਹ ਥੋੜ੍ਹਾ ਬੀਮਾਰ ਮਹਿਸੂਸ ਕਰ ਰਿਹਾ ਸੀ। ਇਸ ਤੋਂ ਬਾਅਦ ਅਚਾਨਕ ਉਨ੍ਹਾਂ ਦੀ ਸਿਹਤ ਵਿਗੜਨ ਲੱਗੀ। ਜਿਸ ਤੋਂ ਬਾਅਦ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸ਼੍ਰੇਅਸ ਨੇ ਐਂਜੀਓਪਲਾਸਟੀ ਕਰਵਾਈ ਹੈ। ਜਿਸ ਵਿੱਚ ਉਸ ਦੀ ਹਾਲਤ ਵਿੱਚ ਵੀ ਸੁਧਾਰ ਦੱਸਿਆ ਜਾ ਰਿਹਾ ਹੈ।

Punjab Bani 15 December,2023
ਪੰਜਾਬੀ ਗਾਇਕ ਈਸਾਪੁਰੀਆ ਵਿਰਕ ਦੇ ਕਾਤਲ ਗ੍ਰਿਫ਼ਤਾਰ

ਪੰਜਾਬੀ ਗਾਇਕ ਈਸਾਪੁਰੀਆ ਵਿਰਕ ਦੇ ਕਾਤਲ ਗ੍ਰਿਫ਼ਤਾਰ ਮੋਹਾਲੀ, 15 ਦਸੰਬਰ 2023 : ਪੰਜਾਂ ਸਾਲਾ ਬਾਅਦ ਮੋਹਾਲੀ ਦੇ ਡੇਰਾਬਸੀ 'ਚ ਗਾਇਕ (ਈਸਾਪੁਰੀਆ) ਨਵਜੋਤ ਸਿੰਘ ਵਿਰਕ ਦੇ ਕਤਲ ਦੀ ਗੁੱਥੀ ਪੁਲਸ ਨੇ ਸੁਲਝਾ ਲਈ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਡੀਜੀਪੀ ਨੇ ਸੋਸ਼ਲ ਮੀਡੀਆ 'ਤੇ ਇਹ ਜਾਣਕਾਰੀ ਦਿੱਤੀ ਹੈ। 5 ਸਾਲ ਪਹਿਲਾਂ ਉਸ ਦਾ ਸੱਤ ਗੋਲੀਆਂ ਨਾਲ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਨੂੰ ਇਸ ਮਾਮਲੇ ਵਿੱਚ ਕੋਈ ਸੁਰਾਗ ਨਹੀਂ ਮਿਲ ਰਿਹਾ ਸੀ। ਉਸ ਸਮੇਂ ਉਸ ਦਾ ਕਤਲ ਪ੍ਰੇਮ ਕੋਣ ਅਤੇ ਜਾਇਦਾਦ ਨੂੰ ਲੈ ਕੇ ਮੰਨਿਆ ਜਾ ਰਿਹਾ ਸੀ। ਗ੍ਰਿਫਤਾਰੀ ਤੋਂ ਬਾਅਦ ਖੁਲਾਸਾ ਹੋਇਆ ਕਿ ਗਾਇਕ ਦੀ ਕਾਰ ਲੁੱਟਣ ਦੀ ਕੋਸ਼ਿਸ਼ ਕੀਤੀ ਗਈ ਸੀ। ਜਦੋਂ ਉਸ ਨੇ ਵਿਰੋਧ ਕੀਤਾ ਤਾਂ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਦੇ ਕਤਲ ਵਿੱਚ ਅਭਿਸ਼ੇਕ ਉਰਫ਼ ਰਜਤ ਅਤੇ ਸੌਰਭ ਨਾਮ ਦੇ ਦੋ ਨੌਜਵਾਨ ਸ਼ਾਮਲ ਸਨ। ਜਿਸ 'ਚੋਂ ਸੌਰਵ ਦੀ ਮੌਤ ਹੋ ਗਈ ਹੈ ਅਤੇ ਰਜਤ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ।

Punjab Bani 15 December,2023
ਸ਼ਰੀਰਕ ਮਾਨਸਿਕ ਤੌਰ ਤੇ ਤਸੱਦਦ : ਮਹਿਲਾ ਸਿਵਲ ਜਜ ਨੇ ਸੁਪਰੀਮ ਕੋਰਟ ਦੇ ਚੀਫ ਜਸਟਿਸ ਨੁੰ ਪੱਤਰ ਲਿਖ ਕੀਤੀ ਸਵੈਇੱਛਤ ਮੌਤ ਦੀ ਮੰਗ

ਸ਼ਰੀਰਕ ਮਾਨਸਿਕ ਤੌਰ ਤੇ ਤਸੱਦਦ : ਮਹਿਲਾ ਸਿਵਲ ਜਜ ਨੇ ਸੁਪਰੀਮ ਕੋਰਟ ਦੇ ਚੀਫ ਜਸਟਿਸ ਨੁੰ ਪੱਤਰ ਲਿਖ ਕੀਤੀ ਸਵੈਇੱਛਤ ਮੌਤ ਦੀ ਮੰਗ ਦਿਲੀ : ਉੱਤਰ ਪ੍ਰਦੇਸ਼ ਦੇ ਬਾਂਦਾ 'ਚ ਤਾਇਨਾਤ ਇੱਕ ਮਹਿਲਾ ਸਿਵਲ ਜੱਜ ਨੇ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਨੂੰ ਪੱਤਰ ਲਿਖ ਕੇ ਸਵੈਇੱਛਤ ਮੌਤ ਦੀ ਮੰਗ ਕੀਤੀ ਹੈ। ਇਲਜ਼ਾਮ ਹੈ ਕਿ ਬਾਰਾਬੰਕੀ 'ਚ ਤਾਇਨਾਤੀ ਦੌਰਾਨ ਜ਼ਿਲ੍ਹਾ ਜੱਜ ਵੱਲੋਂ ਉਨ੍ਹਾਂ 'ਤੇ ਸਰੀਰਕ ਅਤੇ ਮਾਨਸਿਕ ਤੌਰ 'ਤੇ ਤਸ਼ੱਦਦ ਢਾਈ ਗਈ। ਇੰਨਾ ਹੀ ਨਹੀਂ ਜ਼ਿਲ੍ਹਾ ਜੱਜ ਵੱਲੋਂ ਰਾਤ ਨੂੰ ਮਿਲਣ ਆਦਿ ਲਈ ਦਬਾਅ ਬਣਾਇਆ ਗਿਆ।  ਸਿਵਲ ਜੱਜ ਨੇ ਜ਼ਿਲ੍ਹਾ ਜੱਜ ਖ਼ਿਲਾਫ਼ ਸ਼ਿਕਾਇਤ ਵੀ ਦਰਜ ਕਰਵਾਈ ਸੀ। ਇਸ ਦੇ ਬਾਵਜੂਦ ਸੁਣਵਾਈ ਨਾ ਹੋਣ ਤੋਂ ਨਿਰਾਸ਼ ਸਿਵਲ ਜੱਜ ਨੇ ਚੀਫ਼ ਜਸਟਿਸ ਤੋਂ ਸਵੈਇੱਛਤ ਮੌਤ ਦੀ ਮੰਗ ਕੀਤੀ ਹੈ। ਸਿਵਲ ਜੱਜ ਨੇ ਚਿੱਠੀ 'ਚ ਲਿਖਿਆ, "ਮੈਂ ਇਹ ਚਿੱਠੀ ਬੇਹੱਦ ਦਰਦ ਅਤੇ ਨਿਰਾਸ਼ਾ 'ਚ ਲਿਖ ਰਹੀ ਹਾਂ। ਇਸ ਚਿੱਠੀ ਦਾ ਮੇਰੀ ਕਹਾਣੀ ਸੁਣਾਉਣ ਅਤੇ ਪ੍ਰਾਰਥਨਾ ਕਰਨ ਤੋਂ ਇਲਾਵਾ ਹੋਰ ਕੋਈ ਮਕਸਦ ਨਹੀਂ ਹੈ। ਮੇਰੇ ਸਭ ਤੋਂ ਵੱਡੇ ਸਰਪ੍ਰਸਤ (ਸੀ.ਜੇ.ਆਈ) ਮੈਨੂੰ ਆਪਣੀ ਜ਼ਿੰਦਗੀ ਖਤਮ ਕਰਨ ਦੀ ਇਜਾਜ਼ਤ ਦੇਣ। ਮੈਂ ਬਹੁਤ ਵਿਸ਼ਵਾਸ ਨਾਲ ਨਿਆਂਇਕ ਸੇਵਾਵਾਂ ਵਿੱਚ ਸ਼ਾਮਿਲ ਹੋਈ ਸੀ, ਕਿ ਮੈਂ ਆਮ ਲੋਕਾਂ ਨੂੰ ਨਿਆਂ ਪ੍ਰਦਾਨ ਕਰਾਂਗਈ। ਮੈਨੂੰ ਘੱਟ ਹੀ ਪਤਾ ਸੀ ਕਿ ਜਿਸ ਕੰਮ ਲਈ ਮੈਂ ਜਾ ਰਹੀ ਹਾਂ ਉਹ ਹੀ ਜਲਦ ਮੈਨੂੰ ਇਨਸਾਫ਼ ਲਈ ਭਿਖਾਰਣ ਬਣਾ ਦੇਵੇਗਾ।" ਉਨ੍ਹਾਂ ਅੱਗੇ ਕਿਹਾ, "ਮੇਰੀ ਸੇਵਾ ਦੇ ਥੋੜ੍ਹੇ ਸਮੇਂ ਵਿੱਚ ਹੀ ਮੈਨੂੰ ਖੁੱਲ੍ਹੇ ਦਰਬਾਰ ਵਿੱਚ ਦੁਰਵਿਵਹਾਰ ਦਾ ਦੁਰਲੱਭ ਮਾਣ ਪ੍ਰਾਪਤ ਹੋਇਆ ਹੈ। ਮੈਨੂੰ ਕੁਝ ਹੱਦ ਤੱਕ ਜਿਨਸੀ ਤੌਰ 'ਤੇ ਪਰੇਸ਼ਾਨ ਕੀਤਾ ਗਿਆ ਹੈ। ਮੇਰੇ ਨਾਲ ਬਿਲਕੁਲ ਕੂੜੇ ਵਾਂਗ ਵਿਹਾਰ ਕੀਤਾ ਗਿਆ ਹੈ। ਮੈਂ ਦੂਜਿਆਂ ਨੂੰ ਇਨਸਾਫ਼ ਦਿਵਾਉਂਦੀ ਹਾਂ ਪਰ ਮੈਂ ਖੁਦ ਬੇਇਨਸਾਫ਼ੀ ਦਾ ਸ਼ਿਕਾਰ ਹੋਈ ਹਾਂ।" ਉਨ੍ਹਾਂ ਅੱਗੇ ਲਿਖਿਆ, "ਮੈਂ ਭਾਰਤ ਵਿੱਚ ਕੰਮ ਕਰਨ ਵਾਲੀਆਂ ਔਰਤਾਂ ਨੂੰ ਦੱਸਣਾ ਚਾਹੁੰਦੀ ਹਾਂ। ਜਿਨਸੀ ਪਰੇਸ਼ਾਨੀ ਦੇ ਨਾਲ ਜੀਣਾ ਸਿੱਖੋ। ਇਹ ਸਾਡੇ ਜੀਵਨ ਦਾ ਸੱਚ ਹੈ। ਪੌਸ਼ ਐਕਟ ਇਹ ਸਾਡੇ ਲਈ ਬਹੁਤ ਵੱਡਾ ਝੂਠ ਹੈ। ਕੋਈ ਨਹੀਂ ਸੁਣਦਾ। ਜੇਕਰ ਤੁਸੀਂ ਸ਼ਿਕਾਇਤ ਕਰਦੇ ਹੋ ਤਾਂ ਤੁਹਾਨੂੰ ਪਰੇਸ਼ਾਨ ਕੀਤਾ ਜਾਵੇਗਾ। ਜੇਕਰ ਕੋਈ ਔਰਤ ਸੋਚਦੀ ਹੈ ਕਿ ਤੁਸੀਂ ਸਿਸਟਮ ਦੇ ਖ਼ਿਲਾਫ਼ ਲੜੋਗੇ ਤਾਂ ਮੈਂ ਤੁਹਾਨੂੰ ਦੱਸ ਦੇਵਾਂ, ਮੈਂ ਅਜਿਹਾ ਨਹੀਂ ਕਰ ਸਕਦੀ। ਮੈਂ ਇੱਕ ਜੱਜ ਹਾਂ, ਮੈਂ ਆਪਣੇ ਲਈ ਨਿਰਪੱਖ ਜਾਂਚ ਨਹੀਂ ਕਰਵਾ ਪਾਈ। ਇਨਸਾਫ ਬੰਦ ਕਰ ਦੇਣਾ ਚਾਹੀਦਾ। ਮੈਂ ਸਾਰੀਆਂ ਔਰਤਾਂ ਨੂੰ ਖਿਡੌਣਾ ਜਾਂ ਨਿਰਜੀਵ ਵਸਤੂ ਬਣਨ ਦੀ ਸਲਾਹ ਦਿੰਦੀ ਹਾਂ।"

Punjab Bani 14 December,2023
ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਜੜਿਆ ਨੌਜਵਾਨ ਦੇ ਥੱਪੜ : ਨੌਜਵਾਨ ਦੇ ਹਥ ਨਸ਼ੀਲੀ ਚੀਜ ਵੇਖ ਚੜਿਆ ਗੁੱਸਾ

ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਜੜਿਆ ਨੌਜਵਾਨ ਦੇ ਥੱਪੜ : ਨੌਜਵਾਨ ਦੇ ਹਥ ਨਸ਼ੀਲੀ ਚੀਜ ਵੇਖ ਚੜਿਆ ਗੁੱਸਾ ਲੁਧਿਆਣਾ : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਇੱਕ ਨੌਜਵਾਨ ਨੂੰ ਥੱਪੜ ਮਾਰ ਦਿੱਤਾ ਹੈ। ਨੌਜਵਾਨ ਦੇ ਹੱਥ 'ਚ ਗਾਂਜੇ ਨਾਲ ਭਰੀ ਨਸ਼ੀਲੀ ਸਿਗਰਟ ਦੇਖ ਕੇ ਵਿਧਾਇਕ ਗੁੱਸੇ 'ਚ ਆ ਗਿਆ। ਇਸ ਥੱਪੜ ਦੀ ਵੀਡੀਓ ਲੁਧਿਆਣਾ ਵਿੱਚ ਵਾਇਰਲ ਹੋਈ ਹੈ। ਹਾਲਾਂਕਿ ਇਸ ਦੌਰਾਨ ਨੌਜਵਾਨ ਕਹਿੰਦਾ ਰਿਹਾ ਕਿ ਨਾ ਤਾਂ ਉਸਦੀ ਵੀਡੀਓ ਬਣਾਓ ਅਤੇ ਨਾ ਹੀ ਵਾਇਰਲ ਕਰੋ। ਨੌਜਵਾਨ ਨੂੰ ਹੱਸਦਾ ਦੇਖ ਕੇ ਵਿਧਾਇਕ ਨੂੰ ਗੁੱਸਾ ਆ ਗਿਆ। ਜਾਣਕਾਰੀ ਅਨੁਸਾਰ ਹਲਕਾ ਆਤਮਾ ਨਗਰ ਤੋਂ 'ਆਪ' ਵਿਧਾਇਕ ਸਿੱਧੂ ਦੀ ਹੈਲਪ ਵੈਨ ਇਲਾਕੇ 'ਚ ਘੁੰਮ ਰਹੀ ਸੀ। ਇਸ ਦੌਰਾਨ ਉਨ੍ਹਾਂ ਨੂੰ ਕਿਸੇ ਨੇ ਸ਼ਿਕਾਇਤ ਕੀਤੀ ਕਿ ਲੁਧਿਆਣਾ ਦੇ ਵਾਰਡ ਨੰਬਰ 40 ਵਿੱਚ ਕੁਝ ਨੌਜਵਾਨ ਖੁੱਲ੍ਹੇਆਮ ਚਿੱਟੇ ਦਾ ਸੇਵਨ ਕਰਦੇ ਹਨ। ਨੌਜਵਾਨ ਗਾਂਜੇ ਨਾਲ ਭਰੀਆਂ ਸਿਗਰਟਾਂ ਵੀ ਪੀਂਦੇ ਹਨ। ਸਿੱਧੂ ਨੇ ਪੁਲਿਸ ਟੀਮ ਨਾਲ ਛਾਪੇਮਾਰੀ ਕੀਤੀ ਤਾਂ ਮੌਕੇ 'ਤੇ 15 ਤੋਂ 20 ਦੇ ਕਰੀਬ ਨੌਜਵਾਨ ਨਸ਼ੇ 'ਚ ਧੁੱਤ ਪਾਏ ਗਏ | ਪੁਲਿਸ ਟੀਮ ਨੂੰ ਦੇਖ ਕੇ ਸਾਰੇ ਨੌਜਵਾਨ ਬਾਈਕ 'ਤੇ ਭੱਜ ਗਏ ਪਰ ਇਕ ਨੌਜਵਾਨ ਨੂੰ ਵਿਧਾਇਕ ਸਿੱਧੂ ਨੇ ਫੜ ਲਿਆ। ਜਦੋਂ ਸਿੱਧੂ ਨੇ ਉਸ ਨੂੰ ਨਸ਼ੇ ਕਰਨ ਦਾ ਕਾਰਨ ਪੁੱਛਿਆ ਤਾਂ ਉਸ ਨੇ ਉਸ ਨੂੰ ਆਦਤ ਦੱਸੀ ਅਤੇ ਹੱਸਣ ਲੱਗ ਪਿਆ। ਗੁੱਸੇ 'ਚ ਆ ਕੇ ਵਿਧਾਇਕ ਸਿੱਧੂ ਨੇ ਨੌਜਵਾਨ ਨੂੰ ਮਾਰ ਦਿੱਤਾ ਥੱਪੜ। ਵਿਧਾਇਕ ਕੁਲਵੰਤ ਸਿੱਧੂ ਨੇ ਕਿਹਾ ਕਿ ਇਲਾਕੇ ਵਿੱਚ ਨਾ ਤਾਂ ਨਸ਼ੇ ਹੋਣ ਦਿੱਤੇ ਜਾਣਗੇ ਅਤੇ ਨਾ ਹੀ ਵੇਚਣ ਦਿੱਤੇ ਜਾਣਗੇ। ਨਸ਼ੇੜੀ ਨੇ ਵਿਧਾਇਕ ਸਿੱਧੂ ਨੂੰ ਕਿਹਾ ਕਿ ਉਸ ਦੀ ਵੀਡੀਓ ਵਾਇਰਲ ਨਾ ਕੀਤੀ ਜਾਵੇ। ਸਿੱਧੂ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਵਾਰਡ ਨੰਬਰ 40 ਵਿੱਚ ਨਸ਼ਾ ਤਸਕਰਾਂ ਦੀ ਸੂਚੀ ਤਿਆਰ ਕੀਤੀ ਜਾਵੇ। ਇਲਾਕੇ 'ਚ ਨਸ਼ਾ ਵੇਚਣ ਵਾਲੇ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇ। ਨਸ਼ੇ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਨੂੰ ਤੁਰੰਤ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜਿਆ ਜਾਵੇ।

Punjab Bani 14 December,2023
ਸੰਸਦ ਸੁਰਖਿਆ ਉਲੰਘਣ : ‘ਭਗਤ ਸਿੰਘ ਫੈਨ ਕਲੱਬ’ ਨਾਲ ਜੁੜੇ ਹੋਏ ਘੁਸਪੈਠੀਏ

ਸੰਸਦ ਸੁਰਖਿਆ ਉਲੰਘਣ : ‘ਭਗਤ ਸਿੰਘ ਫੈਨ ਕਲੱਬ’ ਨਾਲ ਜੁੜੇ ਹੋਏ ਘੁਸਪੈਠੀਏ ਨਵੀਂ ਦਿੱਲੀ : ਬੁੱਧਵਾਰ ਯਾਨੀ ਕੱਲ੍ਹ ਨੂੰ ਹੋਏ ਸੰਸਦ ਸੁਰੱਖਿਆ ਉਲੰਘਣ ਦੀ ਜਾਂਚ ਚੱਲ ਰਹੀ ਹੈ। ਜਿਵੇਂ-ਜਿਵੇਂ ਸੰਸਦ ਦੀ ਸੁਰੱਖਿਆ ਉਲੰਘਣਾ ਦੇ ਦੋਸ਼ੀਆਂ ਦੀ ਜਾਂਚ ਚੱਲ ਰਹੀ ਹੈ, ਉੱਥੇ ਕਈ ਨਵੇਂ ਖੁਲਾਸੇ ਵੀ ਹੋ ਰਹੇ ਹਨ। ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਸੰਸਦ ਦੀ ਸੁਰੱਖਿਆ ਦੀ ਉਲੰਘਣਾ ਦਾ ਮੁੱਖ ਸਾਜ਼ਿਸ਼ਕਰਤਾ ਕੋਈ ਹੋਰ ਹੈ। ਇਸ ਦੇ ਨਾਲ ਹੀ ਮੁੱਖ ਮੁਲਜ਼ਮ ਬਾਰੇ ਵੀ ਖੁਲਾਸੇ ਹੋ ਰਹੇ ਹਨ। ਪੁਲਿਸ ਸੂਤਰਾਂ ਅਨੁਸਾਰ ਸਾਰੇ ਮੁਲਜ਼ਮ ਸੋਸ਼ਲ ਮੀਡੀਆ ਪੇਜ ‘ਭਗਤ ਸਿੰਘ ਫੈਨ ਕਲੱਬ’ ਨਾਲ ਜੁੜੇ ਹੋਏ ਸਨ। ਹਰ ਕੋਈ ਡੇਢ ਸਾਲ ਪਹਿਲਾਂ ਮੈਸੂਰ ਵਿੱਚ ਮਿਲਿਆ ਸੀ। ਸਾਗਰ ਜੁਲਾਈ 'ਚ ਲਖਨਊ ਤੋਂ ਆਇਆ ਸੀ ਪਰ ਸੰਸਦ ਭਵਨ ਦੇ ਅੰਦਰ ਨਹੀਂ ਜਾ ਸਕਿਆ। 10 ਦਸੰਬਰ ਨੂੰ ਇਕ-ਇਕ ਕਰਕੇ ਸਾਰੇ ਆਪੋ-ਆਪਣੇ ਸੂਬਿਆਂ ਤੋਂ ਦਿੱਲੀ ਪਹੁੰਚ ਗਏ। ਹਰ ਕੋਈ ਇੰਡੀਆ ਗੇਟ ਨੇੜੇ ਮਿਲੇ ਜਿੱਥੇ ਸਾਰਿਆਂ ਨੂੰ ਰੰਗ-ਬਿਰੰਗੇ ਪਟਾਕੇ ਵੰਡੇ ਗਏ। ਇਨ੍ਹਾਂ ਦੇ ਪਿੱਛੇ ਦਾ ਮਾਸਟਰਮਾਈਂਡ ਕੌਣ ਹੈ, ਇਸ ਦਾ ਪਤਾ ਲਗਾਉਣ ਲਈ ਪੁਲਿਸ ਲਗਾਤਾਰ ਇਨ੍ਹਾਂ ਕੋਲੋਂ ਪੁੱਛਗਿੱਛ ਕਰ ਰਹੀ ਹੈ।ਸ਼ੁਰੂਆਤੀ ਜਾਂਚ ਮੁਤਾਬਕ ਮੁੱਖ ਸਾਜ਼ਿਸ਼ਕਾਰ ਕੋਈ ਹੋਰ ਹੈ।

Punjab Bani 14 December,2023
ਕੈਨੇਡਾ ਤੋ ਵਿਦਿਆਰਥੀਆਂ ਨੁੰ ਮੁੜਨਾ ਪੈ ਸਕਦਾ ਹੈ ਵਾਪਸ : ਸਰਕਾਰ ਨੇ ਪਰਮਿਟ ਵਧਾਉਣ ਤੋ ਕੀਤਾ ਇਨਕਾਰ

ਕੈਨੇਡਾ ਤੋ ਵਿਦਿਆਰਥੀਆਂ ਨੁੰ ਮੁੜਨਾ ਪੈ ਸਕਦਾ ਹੈ ਵਾਪਸ : ਸਰਕਾਰ ਨੇ ਪਰਮਿਟ ਵਧਾਉਣ ਤੋ ਕੀਤਾ ਇਨਕਾਰ ਕੈਨੇਡਾ : ਕੈਨੇਡਾ ਸਰਕਾਰ ਨੇ ਇੱਥੇ ਪੋਸਟ ਗ੍ਰੈਜੂਏਟ ਵਰਕ ਪਰਮਿਟ ਵਧਾਉਣ ਤੋਂ ਇਨਕਾਰ ਕਰ ਦਿੱਤਾ ਹੈ, ਜਿਸ ਕਾਰਨ ਵੱਡੀ ਗਿਣਤੀ ਵਿਦਿਆਰਥੀਆਂ ਨੂੰ ਵਾਪਸ ਮੁੜਨਾ ਪੈ ਸਕਦਾ ਹੈ। ਮੌਜੂਦਾ ਸਮੇਂ ‘ਚ ਤਕਰੀਬਨ 14 ਲੱਖ ਵਿਦਿਆਰਥੀ ਪੋਸਟ ਗ੍ਰੈਜੂਏਟ ਵਰਕ ਪਰਮਿਟ ‘ਤੇ ਕੈਨੇਡਾ ‘ਚ ਕੰਮ ਕਰ ਰਹੇ ਹਨ ਅਤੇ ਜੇਕਰ ਸਰਕਾਰ ਸਖਤ ਕਦਮ ਚੁੱਕਦੀ ਹੈ ਤਾਂ ਅਗਲੇ ਸਾਲ ਉਨ੍ਹਾਂ ਨੂੰ ਵਾਪਸ ਆਪਣੇ ਦੇਸ਼ਾਂ ‘ਚ ਜਾਣਾ ਪੈ ਸਕਦਾ ਹੈ। ਦੱਸ ਦਈਏ ਕਿ ਜਿਹੜੇ ਵਿਦਿਆਰਥੀਆਂ ਦਾ ਇਕ ਜਨਵਰੀ 2024 ਨੂੰ ਪਰਮਿਟ ਖਤਮ ਹੋ ਰਿਹਾ ਹੈ, ਉਨ੍ਹਾਂ ਦਾ ਵਰਕ ਪਰਮਿਟ ਅੱਗੇ ਨਹੀਂ ਵਧਾਇਆ ਜਾਵੇਗਾ। ਪਰ ਜਿਹੜੇ ਵਿਦਿਆਰਥੀਆਂ ਦਾ ਪਰਮਿਟ 31 ਦਸੰਬਰ ਨੂੰ ਖਤਮ ਹੋ ਰਿਹਾ ਹੈ, ਉਹ ਅਜੇ ਵੀ 18 ਮਹੀਨਿਆਂ ਲਈ ਵਧਾਉਣ ਵਾਸਤੇ ਅਪਲਾਈ ਕਰ ਸਕਦੇ ਹਨ। ਆਈਆਰਸੀਸੀ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਪੋਸਟ ਗ੍ਰੈਜੂਏਟ ਕਰ ਚੁੱਕੇ ਵਿਦਿਆਰਥੀ ਅਜੇ ਵੀ ਓਪਨ ਵਰਕ ਪਰਮਿਟ ਵਧਾਉਣ ਲਈ ਅਪਲਾਈ ਕਰ ਸਕਦੇ ਹਨ। ਆਈਆਰਸੀਸੀ ਦਾ ਕਹਿਣਾ ਹੈ ਕਿ ਜਿਨ੍ਹਾਂ ਵਿਦਿਆਰਥੀਆਂ ਨੂੰ 6 ਅਪਰੈਲ 2023 ਨੂੰ ਵਰਕ ਪਰਮਿਟ ਦਿੱਤਾ ਗਿਆ, ਉਹ ਪਾੜ੍ਹੇ 31 ਦਸੰਬਰ ਤੋਂ ਪਹਿਲਾਂ ਪਹਿਲਾਂ ਓਪਨ ਵਰਕ ਪਰਮਿਟ ਲਈ ਅਪਲਾਈ ਕਰ ਸਕਦੇ ਹਨ।ਵਿਭਾਗ ਦਾ ਇਹ ਵੀ ਅੰਦਾਜਾ ਹੈ ਕਿ 2023 ਵਿਚ ਇਕ ਲੱਖ 27 ਹਜ਼ਾਰ ਪੋਸਟ ਗ੍ਰੈਜੂਏਟ ਵਰਕ ਪਰਮਿਟ ਦੀ ਮਿਆਦ ਖਤਮ ਹੋ ਜਾਵੇਗੀ। 67 ਹਜ਼ਾਰ ਪਰਮਿਟ ਧਾਰਕਾਂ ਨੇ ਪਹਿਲਾਂ ਹੀ ਅਪਲਾਈ ਕਰ ਲਿਆ ਹੈ, ਜਦ ਕਿ ਬਾਕੀਆਂ ਦਾ ਅਪਲਾਈ ਕਰਨਾ ਬਾਕੀ ਹੈ। ਵਰਕ ਪਰਮਿਟ ‘ਤੇ ਕੰਮ ਕਰਨ ਵਾਲੇ ਪੰਜਾਬ ਦੇ ਵਿਦਿਆਰਥੀਆਂ ਦੀ ਗਿਣਤੀ ਪੰਜ ਲੱਖ ਤੋਂ ਵੱਧ ਹੈ। ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਵੀਜ਼ਾ ਅਤੇ ਪਰਮਿਟ ਨਿਯਮਾਂ ਨੂੰ ਲਗਾਤਾਰ ਸਖ਼ਤ ਕਰ ਰਹੇ ਹਨ। ਕੈਨੇਡਾ ਵਿੱਚ ਵਰਤਮਾਨ ਵਿੱਚ, 9.5 ਲੱਖ ਅੰਤਰਰਾਸ਼ਟਰੀ ਵਿਦਿਆਰਥੀਆਂ ਕੋਲ ਸਟੱਡੀ ਪਰਮਿਟ ਹਨ ਅਤੇ ਲਗਭਗ 14 ਲੱਖ ਕੋਲ ਵਰਕ ਪਰਮਿਟ ਹਨ।

Punjab Bani 14 December,2023
ਪੁਲਸ ਨੇ ਕੀਤਾ ਗੈਗਸਟਰ ਸੁਖਦੇਵ ਉਰਫ ਵਿਕੀ ਨੁੰ ਢੇਰ

ਪੁਲਸ ਨੇ ਕੀਤਾ ਗੈਗਸਟਰ ਸੁਖਦੇਵ ਉਰਫ ਵਿਕੀ ਨੁੰ ਢੇਰ ਲੁਧਿਆਣਾ : ਗੈਂਗਸਟਰ ਸੁਖਦੇਵ ਉਰਫ ਵਿੱਕੀ ਬੁਧਵਾਰ ਸ਼ਾਮ ਨੂੰ ਲੁਧਿਆਣਾ ‘ਚ ਪੁਲਿਸ ਮੁਕਾਬਲੇ ਦੌਰਾਨ ਮਾਰਿਆ ਗਿਆ। ਵਿੱਕੀ ਅਪਣੇ ਸਾਥੀਆਂ ਨਾਲ ਮਿਲ ਕੇ ਬੰਦੂਕ ਦੀ ਨੋਕ ‘ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ। ਬੁਧਵਾਰ ਨੂੰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਹ ਲੁਧਿਆਣਾ ਇਲਾਕੇ ‘ਚ ਘੁੰਮ ਰਿਹਾ ਹੈ। ਜਿਸ ਤੋਂ ਬਾਅਦ ਪੁਲਿਸ ਨੇ ਉਸ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਜਦੋਂ ਉਹ ਕੋਹਾੜਾ-ਮਾਛੀਵਾੜਾ ਰੋਡ ’ਤੇ ਪਿੰਡ ਪੰਜੇਟਾ ਨੇੜੇ ਪਹੁੰਚਿਆ ਤਾਂ ਉਸ ਨੂੰ ਪਤਾ ਲੱਗਿਆ ਕਿ ਪੁਲਿਸ ਉਸ ਦੇ ਪਿੱਛੇ ਹੈ। ਉਸ ਨੇ ਪੁਲਿਸ ਟੀਮ ‘ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਤੋਂ ਬਾਅਦ ਪੁਲਿਸ ਨੇ ਵੀ ਜਵਾਬੀ ਕਾਰਵਾਈ ਕਰਦਿਆਂ ਗੋਲੀਬਾਰੀ ਕੀਤੀ।ਪੁਲਿਸ ਟੀਮ ਦੀਆਂ ਗੋਲੀਆਂ ਲੱਗਣ ਕਾਰਨ ਗੈਂਗਸਟਰ ਵਿੱਕੀ ਦੀ ਸੜਕ ‘ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਗੈਂਗਸਟਰ 20 ਤੋਂ ਵੱਧ ਮਾਮਲਿਆਂ ਵਿਚ ਲੋੜੀਂਦਾ ਸੀ। ਗੈਂਗਸਟਰ ਸੁਖਦੇਵ ਉਰਫ਼ ਵਿੱਕੀ ਪੁੱਤਰ ਬਲਵਿੰਦਰ ਸਿੰਘ ਤਾਜਪੁਰ ਰੋਡ ਕੂਮਕਲਾਂ ਦਾ ਰਹਿਣ ਵਾਲਾ ਸੀ। ਸੁਖਦੇਵ ਖ਼ਿਲਾਫ਼ 18 ਐਫਆਈਆਰ ਦਰਜ ਹਨ। ਉਸ ਦੇ 3 ਸਾਥੀਆਂ ਨੂੰ ਵੱਖ-ਵੱਖ ਥਾਵਾਂ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਗੋਲੀਬਾਰੀ ਦੌਰਾਨ ਪੁਲਿਸ ਦਾ ਇਕ ਏਐਸਆਈ ਵੀ ਜ਼ਖ਼ਮੀ ਹੋਇਆ, ਜਿਸ ਦੇ ਪੱਟ ’ਤੇ ਗੋਲੀ ਲੱਗੀ ਸੀ।

Punjab Bani 14 December,2023
ਸਪੀਕਰ ਓਮ ਬਿਰਲਾ ਨੇ ਸੁਰਖਿਆ ਨੁੰ ਲੈ ਕੇ ਸਾਰੀਆਂ ਪਾਰਟੀਆਂ ਨਾਲ ਬੈਠਕ ਕੀਤੀ

ਸਪੀਕਰ ਓਮ ਬਿਰਲਾ ਨੇ ਸੁਰਖਿਆ ਨੁੰ ਲੈ ਕੇ ਸਾਰੀਆਂ ਪਾਰਟੀਆਂ ਨਾਲ ਬੈਠਕ ਕੀਤੀ ਨਵੀਂ ਦਿੱਲੀ, 13 ਦਸੰਬਰ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸਦਨ ਵਿਚ ਸੁਰੱਖਿਆ ਖਾਮੀਆਂ ਸਾਹਮਣੇ ਆਉਣ ਬਾਅਦ ਇਸ ’ਤੇ ਚਰਚਾ ਕਰਨ ਲਈ ਅੱਜ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਦੀ ਬੈਠਕ ਕੀਤੀ। ਇਸ ਤੋਂ ਪਹਿਲਾਂ ਸਦਨ ਵਿੱਚ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਦੇ ਨਾਅਰੇਬਾਜ਼ੀ ਦੌਰਾਨ ਸ੍ਰੀ ਬਿਰਲਾ ਨੇ ਮੀਟਿੰਗ ਬੁਲਾਉਣ ਦੀ ਜਾਣਕਾਰੀ ਦਿੱਤੀ ਅਤੇ ਕਿਹਾ, ‘ਮੈਂ ਪਹਿਲਾਂ ਵੀ ਤੁਹਾਡੇ ਸਾਰਿਆਂ ਦੀਆਂ ਭਾਵਨਾਵਾਂ ਦੀ ਕਦਰ ਕਰਦਾ ਰਿਹਾ ਹਾਂ ਤੇ ਹੁਣ ਵੀ ਇਸ ਵਿਸ਼ੇ ‘ਤੇ ਸਾਰੀਆਂ ਪਾਰਟੀਆਂ ਦੀ ਬੈਠਕ ਬੁਲਾਈ ਗਈ ਹੈ।’ ਇਸ ਤੋਂ ਬਾਅਦ ਬਿਰਲਾ ਨੇ ਸਦਨ ਦੀ ਕਾਰਵਾਈ ਸ਼ਾਮ ਚਾਰ ਵਜੇ ਤੱਕ ਲਈ ਮੁਲਤਵੀ ਕਰ ਦਿੱਤੀ।

Punjab Bani 13 December,2023
ਜੰਮੂ ਕਸ਼ਮੀਰ ਵਿਚ ਲਾਗੂ ਹੋਇਆ ਆਨੰਦ ਮੈਰਿਜ ਐਕਟ

ਜੰਮੂ ਕਸ਼ਮੀਰ ਵਿਚ ਲਾਗੂ ਹੋਇਆ ਆਨੰਦ ਮੈਰਿਜ ਐਕਟ ਚੰਡੀਗੜ : ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ 'ਚ ਆਨੰਦ ਮੈਰਿਜ ਐਕਟ ਲਾਗੂ ਹੋ ਗਿਆ ਹੈ। ਇਸ ਨਾਲ ਸਿੱਖ ਕੌਮ ਦੀ ਚਿਰੋਕਣੀ ਮੰਗ ਪੂਰੀ ਹੋ ਗਈ ਹੈ। ਜੰਮੂ ਅਤੇ ਕਸ਼ਮੀਰ ਸਰਕਾਰ ਦੇ ਕਾਨੂੰਨ, ਨਿਆਂ ਅਤੇ ਸੰਸਦੀ ਮਾਮਲਿਆਂ ਦੇ ਵਿਭਾਗ ਨੇ ਐਸਓ-597 ਨੂੰ ਜਾਰੀ ਕਰ ਦਿੱਤਾ ਹੈ। ਦੱਸ ਦਈਏ ਕਿ ਉਪ ਰਾਜਪਾਲ ਨੇ ਅਨੰਦ ਮੈਰਿਜ ਐਕਟ 1909 ਦੀ ਧਾਰਾ 6 ਅਤੇ 19 ਅਪ੍ਰੈਲ 2016 ਦੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਆਦੇਸ਼ ਦੁਆਰਾ ਪ੍ਰਦਾਨ ਕੀਤੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜੰਮੂ ਅਤੇ ਕਸ਼ਮੀਰ ਆਨੰਦ ਮੈਰਿਜ ਰਜਿਸਟ੍ਰੇਸ਼ਨ ਨਿਯਮ 2023 ਨੂੰ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮਨੋਜ ਸਿਨਹਾ ਨੇ ਕਿਹਾ ਹੈ ਕਿ ਸੁਪਰੀਮ ਕੋਰਟ ਵੱਲੋਂ ਧਾਰਾ 370 ਹਟਾਉਣ ਦੇ ਫੈਸਲੇ ਨੂੰ ਬਰਕਰਾਰ ਰੱਖਣ ਨਾਲ ਕੇਂਦਰ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਪ੍ਰਸ਼ਾਸਨ ਦੀਆਂ ਕੋਸ਼ਿਸ਼ਾਂ ਜੰਮੂ-ਕਸ਼ਮੀਰ ਨੂੰ ਵਿਕਾਸ ਦੀਆਂ ਨਵੀਆਂ ਉਚਾਈਆਂ 'ਤੇ ਲੈ ਜਾਣਗੀਆਂ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ 5 ਅਗਸਤ 2019 ਨੂੰ ਨਵੇਂ ਜੰਮੂ-ਕਸ਼ਮੀਰ ਦੀ ਨੀਂਹ ਰੱਖੀ ਗਈ ਸੀ। ਕਾਬਿਲੇਗੌਰ ਹੈ ਕਿ ਸਿੱਖ ਭਾਈਚਾਰੇ ਦੇ ਲੋਕਾਂ ਦੇ ਵਿਆਹਾਂ ਦੀ ਰਜਿਸਟ੍ਰੇਸ਼ਨ ਹੁਣ ਇਸ ਕਾਨੂੰਨ ਤਹਿਤ ਹੋਵੇਗੀ। ਆਨੰਦ ਮੈਰਿਜ ਐਕਟ ਤਹਿਤ ਸਰਟੀਫਿਕੇਟ ਜਾਰੀ ਕਰਨ ਲਈ ਸਬੰਧਤ ਤਹਿਸੀਲਦਾਰ ਇਸ ਦਾ ਰਜਿਸਟਰਾਰ ਹੋਵੇਗਾ। ਰਜਿਸਟਰਾਰ ਵਿਆਹ ਦੀ ਰਜਿਸਟ੍ਰੇਸ਼ਨ ਦੀ ਮਿਤੀ ਤੋਂ ਪੰਦਰਾਂ ਦਿਨਾਂ ਦੇ ਅੰਦਰ ਆਨੰਦ ਮੈਰਿਜ ਦੇ ਸਰਟੀਫਿਕੇਟ ਦੀਆਂ ਦੋ ਕਾਪੀਆਂ ਪਾਰਟੀਆਂ ਨੂੰ ਮੁਫ਼ਤ ਜਾਰੀ ਕਰੇਗਾ।

Punjab Bani 13 December,2023
ਮੁੱਖ ਮੰਤਰੀ ਵੱਲੋਂ ਰੂਪਨਗਰ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦਾ ਅਚਨਚੇਤੀ ਦੌਰਾ

ਮੁੱਖ ਮੰਤਰੀ ਵੱਲੋਂ ਰੂਪਨਗਰ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦਾ ਅਚਨਚੇਤੀ ਦੌਰਾ ਵਿਦਿਆਰਥੀਆਂ ਦੀ ਸਹੂਲਤ ਲਈ ਸਰਕਾਰੀ ਸਕੂਲਾਂ ਨੂੰ ਬੱਸਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਕੋਈ ਵੀ ਸਰਕਾਰੀ ਸਕੂਲ ਸਹੂਲਤਾਂ ਤੋਂ ਵਾਂਝਾ ਨਹੀਂ ਰਹੇਗਾ ਪ੍ਰਾਈਵੇਟ ਸਕੂਲਾਂ ਤੋਂ ਹਟ ਕੇ ਸਰਕਾਰੀ ਸਕੂਲਾਂ ਵਿੱਚ ਦਾਖਲ ਹੋ ਰਹੇ ਹਨ ਵਿਦਿਆਰਥੀ ਮੌਜੂਦਾ ਵਿਦਿਅਕ ਸੈਸ਼ਨ ਦੌਰਾਨ ਸਰਕਾਰੀ ਸਕੂਲਾਂ ਦੇ ਸ਼ਾਨਦਾਰ ਨਤੀਜੇ ਆਉਣਗੇ ਨੌਜਵਾਨਾਂ ਨੂੰ ਸਿਵਲ ਸੇਵਾਵਾਂ ਪ੍ਰੀਖਿਆ ਦੀ ਤਿਆਰੀ ਕਰਵਾਉਣ ਲਈ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਿਖਲਾਈ ਕੇਂਦਰਾਂ ਦੀ ਸਥਾਪਨਾ ਛੇਤੀ ਹੋਵੇਗੀ ਰੂਪਨਗਰ, 13 ਦਸੰਬਰ: ਸੂਬੇ ਦੇ ਵਿਦਿਅਕ ਖੇਤਰ ਵਿੱਚ ਕੀਤੇ ਜਾ ਰਹੇ ਕ੍ਰਾਂਤੀਕਾਰੀ ਬਦਲਾਅ ਦੀ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦਾ ਅਚਨਚੇਤੀ ਦੌਰਾ ਕੀਤਾ। ਮੁੱਖ ਮੰਤਰੀ ਨੇ ਰੂਪਨਗਰ ਜ਼ਿਲ੍ਹੇ ਦੇ ਸਕੂਲ ਆਫ਼ ਐਮੀਨੈਂਸ, ਸੁੱਖੋ ਮਾਜਰਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਲੁਠੇੜੀ ਦੇ ਸਰਕਾਰੀ ਸਕੂਲਾਂ ਦਾ ਦੌਰਾ ਕਰਕੇ ਸਕੂਲਾਂ ਵਿੱਚ ਮੌਜੂਦ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਸਕੂਲਾਂ ਦਾ ਅਚਨਚੇਤੀ ਦੌਰਾ ਕਰਕੇ ਖੌਫ਼ ਪੈਦਾ ਕਰਨ ਨਹੀਂ ਆਏ ਸਗੋਂ ਕਮੀਆਂ ਦੂਰ ਕਰਨ ਲਈ ਉਹ ਖੁਦ ਸਰਕਾਰੀ ਸਕੂਲਾਂ ਵਿੱਚ ਜਾ ਰਹੇ ਹਨ ਤਾਂ ਕਿ ਬੱਚਿਆਂ ਲਈ ਮਿਆਰੀ ਸਿੱਖਿਆ ਯਕੀਨੀ ਬਣਾਈ ਜਾ ਸਕੇ। ਦੂਰ-ਦੁਰਾਡੇ ਇਲਾਕਿਆਂ ਤੋਂ ਪੜ੍ਹਨ ਆਉਂਦੇ ਵਿਦਿਆਰਥੀਆਂ ਵਾਸਤੇ ਆਵਾਜਾਈ ਦੇ ਸਾਧਨਾਂ ਦੀ ਘਾਟ ਪੂਰੀ ਕਰਨ ਲਈ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਾਰੇ ਸਰਕਾਰੀ ਸਕੂਲਾਂ ਨੂੰ ਬੱਸਾਂ ਮੁਹੱਈਆ ਕਰਵਾ ਰਹੀ ਹੈ ਤਾਂ ਕਿ ਕੋਈ ਵੀ ਵਿਦਿਆਰਥੀ ਸਾਧਨ ਦੀ ਕਮੀ ਕਾਰਨ ਸਿੱਖਿਆ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸਾਧਨਾਂ ਦੀ ਕਮੀ ਕਾਰਨ ਸਾਡੇ ਬੱਚੇ ਖਾਸ ਕਰਕੇ ਲੜਕੀਆਂ ਅੱਧ-ਵਿਚਾਲੇ ਪੜ੍ਹਾਈ ਛੱਡ ਜਾਂਦੀਆਂ ਸਨ ਪਰ ਹੁਣ ਹਰੇਕ ਵਿਦਿਆਰਥੀ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਮਿਲ ਰਹੀ ਤਾਲੀਮ ਉਤੇ ਤਸੱਲੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਜਦੋਂ ਅੱਜ ਮੈਂ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਤਾਂ ਮੈਨੂੰ ਇਸ ਗੱਲ ਦੀ ਬਹੁਤ ਖੁਸ਼ੀ ਹੋਈ ਕਿ ਸਾਰੇ ਬੱਚੇ ਆਪਣੇ ਭਵਿੱਖ ਬਾਰੇ ਬਿਲਕੁਲ ਸਪੱਸ਼ਟ ਹਨ ਕਿ ਉਨ੍ਹਾਂ ਨੇ ਜੀਵਨ ਵਿੱਚ ਕਿਹੜਾ ਪੇਸ਼ਾ ਅਪਣਾਉਣਾ ਹੈ। ਮੈਂ ਯਕੀਨ ਨਾਲ ਕਹਿ ਸਕਦਾ ਹਾਂ ਕਿ ਹੁਣ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਬਹੁਤ ਸਾਰੇ ਬੱਚੇ ਪ੍ਰਾਈਵੇਟ ਸਕੂਲਾਂ ਤੋਂ ਹਟ ਕੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਰਹੇ ਹਨ। ਮੈਨੂੰ ਪੂਰਨ ਵਿਸ਼ਵਾਸ ਹੈ ਕਿ ਇਸ ਵਾਰ ਸਰਕਾਰੀ ਸਕੂਲਾਂ ਦੇ ਸ਼ਾਨਦਾਰ ਨਤੀਜੇ ਆਉਣਗੇ ਜਿਸ ਨਾਲ ਮੇਰੀ ਸਰਕਾਰ ਦੇ ਉਪਰਾਲਿਆਂ ਨੂੰ ਹੌਂਸਲਾ ਮਿਲੇਗਾ।” ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਸਰਕਾਰੀ ਸਕੂਲਾਂ ਨੂੰ ਸਮੇਂ ਦੇ ਹਾਣ ਦਾ ਬਣਾਏਗੀ ਤੇ ਯਕੀਨਨ ਤੌਰ ਉਤੇ ਪੰਜਾਬ, ਦੇਸ਼ ਭਰ ਵਿਚ ਰੋਲ ਮਾਡਲ ਬਣ ਕੇ ਉੱਭਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ, “ਉਹ ਦਿਨ ਹੁਣ ਦੂਰ ਨਹੀਂ ਜਦੋਂ ਸੂਬੇ ਦੇ ਸਰਕਾਰੀ ਸਕੂਲ, ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਸਿੱਖਿਆ ਮੁਹੱਈਆ ਕਰਵਾਉਣਗੇ ਅਤੇ ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਪੜ੍ਹਾਉਣ ਵਿੱਚ ਮਾਣ ਮਹਿਸੂਸ ਕਰਿਆ ਕਰਨਗੇ।” ਉਨ੍ਹਾਂ ਕਿਹਾ ਕਿ ਦਿੱਲੀ ਵਿਚ ਅਜਿਹੇ ਸਕੂਲਾਂ ਨੇ ਉਥੇ ਦੇ ਸਿੱਖਿਆ ਖੇਤਰ ਦੀ ਤਸਵੀਰ ਬਦਲ ਦਿੱਤੀ ਹੈ ਅਤੇ ਅੱਜ ਉਥੇ ਸਰਕਾਰੀ ਸਕੂਲ ਸ਼ਾਨਦਾਰ ਕਾਰਗੁਜ਼ਾਰੀ ਦਿਖਾ ਰਹੇ ਹਨ।ਉਨ੍ਹਾਂ ਨੇ ਕਿਹਾ ਕਿ ਹੁਣ ਸਾਡੀ ਸਰਕਾਰ ਨੇ ਸੂਬੇ ਦੀ ਸਿੱਖਿਆ ਦਾ ਪੱਧਰ ਵਿਸ਼ਵ ਦੇ ਹਾਣ ਦਾ ਬਣਾਉਣ ਦਾ ਪ੍ਰਣ ਕੀਤਾ ਹੋਇਆ ਹੈ ਅਤੇ ਭਵਿੱਖ ਵਿੱਚ ਪੰਜਾਬ ਦਾ ਤਾਲੀਮਯਾਫ਼ਤਾ ਬੱਚਾ ਦੁਨੀਆ ਦੀਆਂ ਚੋਟੀ ਦੀਆਂ ਸੰਸਥਾਵਾਂ ਵਿਚ ਮੁਕਾਮ ਹਾਸਲ ਕਰੇਗਾ। ਉਨ੍ਹਾਂ ਦੱਸਿਆ ਕਿ ਸਕੂਲਾਂ ਦੇ ਪ੍ਰਬੰਧਾਂ ਦੀ ਦੇਖ-ਰੇਖ ਲਈ ਸਰਕਾਰ ਨੇ ਕੈਂਪਸ ਮੈਨੇਜਰ ਭਰਤੀ ਕੀਤੇ ਹਨ ਤਾਂ ਕਿ ਸੁਚਾਰੂ ਵਿਵਸਥਾ ਯਕੀਨੀ ਬਣਾਈ ਜਾ ਸਕੇ। ਸਕੂਲ ਸਿਲੇਬਸ ਵਿੱਚ ਢੁਕਵਾਂ ਬਦਲਾਅ ਕਰਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿਲੇਬਸ ਵਿੱਚ ਸਾਕਾਰਤਮਕ ਸੁਧਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਡੇ ਮਹਾਨ ਗੁਰੂ ਸਾਹਿਬਾਨ ਦਾ ਜੀਵਨ ਅਤੇ ਫਲਸਫਾ ਅਤੇ ਸ਼ਹੀਦਾਂ ਦੀਆਂ ਲਾਮਿਸਾਲ ਕੁਰਬਾਨੀਆਂ ਸਾਡੇ ਸਿਲੇਬਸ ਦਾ ਵਿਸ਼ੇਸ਼ ਹਿੱਸਾ ਹੋਣ ਤਾਂ ਕਿ ਬੱਚਿਆਂ ਨੂੰ ਆਪਣੇ ਗੌਰਵਮਈ ਇਤਿਹਾਸ ਤੋਂ ਸੇਧ ਮਿਲ ਸਕੇ। ਇਸੇ ਤਰ੍ਹਾਂ ਹੁਨਰ ਵਿਕਾਸ ਦੇ ਮੌਜੂਦਾ ਯੁੱਗ ਵਿੱਚ ਸਿਲੇਬਸ ਵਿੱਚ ਵੀ ਲੋੜੀਂਦਾ ਬਦਲਾਅ ਹੋਣਾ ਚਾਹੀਦਾ ਹੈ ਤਾਂ ਕਿ ਸਾਡੇ ਵਿਦਿਆਰਥੀ ਹੁਨਰਮੰਦ ਸਿੱਖਿਆ ਹਾਸਲ ਕਰ ਸਕਣ। ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਇਹ ਪੰਜਾਬ ਦੀ ਬਦਕਿਸਮਤੀ ਹੈ ਕਿ ਪਿਛਲੇ ਸਮੇਂ ਵਿੱਚ ਸਰਕਾਰੀ ਸਕੂਲ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਸਨ ਪਰ ਸਰਕਾਰਾਂ ਨੇ ਇਨ੍ਹਾਂ ਸਕੂਲਾਂ ਦੇ ਸੁਧਾਰ ਲਈ ਕੁਝ ਨਹੀਂ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿਚ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਵਰਗੇ ਖੇਤਰਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਜਿਸ ਨਾਲ ਸਾਡੇ ਹਜ਼ਾਰਾਂ ਬੱਚਿਆਂ ਨੂੰ ਪੜ੍ਹਾਈ ਲਈ ਅੱਗੇ ਵਧਣ ਦੇ ਮੌਕੇ ਨਸੀਬ ਨਹੀਂ ਹੋਏ। ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਲੜਕੀਆਂ ਨੂੰ ਸਾਧਨਾਂ ਦੀ ਘਾਟ ਕਾਰਨ ਪੜ੍ਹਾਈ ਅੱਧ-ਵਿਚਾਲੇ ਛੱਡਣੀ ਪਈ ਜੋ ਪਿਛਲੀਆਂ ਸਰਕਾਰਾਂ ਦੀ ਨਾਕਾਮੀ ਨੂੰ ਸਿੱਧ ਕਰਦੀਆਂ ਹਨ। ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਥਾਪਤ ਕੀਤੇ ਜਾ ਰਹੇ 117 ‘ਸਕੂਲ ਆਫ਼ ਐਮੀਨੈਂਸ’ ਨੂੰ ਹੋਣਹਾਰ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਦੀਆਂ ਸੰਸਥਾਵਾਂ ਦੱਸਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿੱਖਿਆ ਖੇਤਰ ਵਿਚ ਨਵਾਂ ਇਨਕਲਾਬ ਲੈ ਕੇ ਆਉਣ ਦਾ ਉਦੇਸ਼ ਹੋਣਹਾਰ ਅਤੇ ਕਾਬਲ ਵਿਦਿਆਰਥੀਆਂ ਖਾਸ ਕਰਕੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਲਈ ਸੇਧ ਅਤੇ ਮੌਕਾ ਦੇਣਾ ਹੈ ਤਾਂ ਕਿ ਇਹ ਵਿਦਿਆਰਥੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਦੇਸ਼ ਦੇ ਬਾਕੀ ਬੱਚਿਆਂ ਨੂੰ ਪਛਾੜ ਕੇ ਚੰਗੇ ਰੈਂਕ ਹਾਸਲ ਕਰ ਸਕਣ। ਇਨ੍ਹਾਂ ਸਕੂਲਾਂ ਨੂੰ ਵਿਦਿਆਰਥੀਆਂ ਦੇ ਛੁਪੇ ਹੋਏ ਹੁਨਰ ਨੂੰ ਤਰਾਸ਼ਣ ਤੇ ਨਿਖਾਰਨ ਵਾਲੀਆਂ ਸੰਸਥਾਵਾਂ ਦੇ ਰੂਪ ਵਿਚ ਵਿਕਸਤ ਕੀਤਾ ਜਾਵੇਗਾ ਤਾਂ ਕਿ ਵਿਦਿਆਰਥੀ ਆਪਣੇ ਮਨਪਸੰਦ ਕਿੱਤੇ ਦੀ ਚੋਣ ਕਰ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿੰਗਾਪੁਰ ਵਿਚ ਅਧਿਆਪਨ ਸਿਖਲਾਈ ਲਈ ਭੇਜਿਆ ਤਾਂ ਕਿ ਸਾਡੇ ਅਧਿਆਪਕ ਦੁਨੀਆ ਦੀ ਵਿਕਸਤ ਸਿੱਖਿਆ ਪ੍ਰਣਾਲੀ ਬਾਰੇ ਜਾਣੂੰ ਹੋ ਸਕਣ। ਨੌਜਵਾਨਾਂ ਦੇ ਸੁਪਨੇ ਸਾਕਾਰ ਕਰਨ ਲਈ ਸਰਕਾਰ ਵੱਲੋਂ ਉਲੀਕ ਵਿਸ਼ੇਸ਼ ਪ੍ਰੋਗਰਾਮ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਸੂਬਾ ਸਰਕਾਰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਿਖਲਾਈ ਕੇਂਦਰ ਖੋਲ੍ਹ ਰਹੀ ਹੈ ਜਿੱਥੇ ਆਈ.ਏ.ਐਸ., ਆਈ.ਪੀ.ਐਸ. ਅਤੇ ਹੋਰ ਪੇਸ਼ੇਵਰ ਪ੍ਰੀਖਿਆਵਾਂ ਲਈ ਤਿਆਰੀ ਕਰਵਾਈ ਜਾਵੇਗੀ।

Punjab Bani 13 December,2023
ਏਜੀਟੀਐਫ ਦੀ ਵੱਡੀ ਕਾਰਵਾਈ, ਗੈਂਗਸਟਰ ਵੱਲੋਂ ਭੱਜਣ ਦੀ ਕੋਸ਼ਿਸ਼ ਨੂੰ ਕੀਤਾ ਨਾਕਾਮ

ਏਜੀਟੀਐਫ ਦੀ ਵੱਡੀ ਕਾਰਵਾਈ, ਗੈਂਗਸਟਰ ਵੱਲੋਂ ਭੱਜਣ ਦੀ ਕੋਸ਼ਿਸ਼ ਨੂੰ ਕੀਤਾ ਨਾਕਾਮ - ਖ਼ਤਰਨਾਕ ਗੈਂਗਸਟਰ ਕਰਨਜੀਤ ਸਿੰਘ ਉਰਫ ਜੱਸਾ ਹੈਪੋਵਾਲ ਦਾ ਨਾਮ 6 ਕਤਲ ਕੇਸਾਂ ਵਿੱਚ ਸ਼ਾਮਲ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੰਗਠਿਤ ਅਪਰਾਧਾਂ ਵਿਰੁੱਧ ਲੜਨ ਲਈ ਵਚਨਬੱਧ: ਡੀਜੀਪੀ - ਏਜੀਟੀਐਫ ਦੀ ਪੁਲਿਸ ਟੀਮ ਗੈਂਗਸਟਰ ਨੂੰ ਉਸ ਸਥਾਨ 'ਤੇ ਲੈ ਕੇ ਜਾ ਰਹੀ ਸੀ ਜਿੱਥੇ ਉਸਨੇ ਪਿਸਤੌਲ ਛੁਪਾ ਕੇ ਰੱਖਿਆ ਹੋਇਆ ਸੀ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ, 13 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੰਗਠਿਤ ਅਪਰਾਧ ਵਿਰੁੱਧ ਜਾਰੀ ਲੜਾਈ ਦੌਰਾਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਵੱਡੀ ਕਾਰਵਾਈ ਕਰਦਿਆਂ ਮਾਂ-ਧੀ ਦੇ ਦੋਹਰੇ ਕਤਲ ਸਮੇਤ ਘੱਟੋ-ਘੱਟ ਛੇ ਕਤਲ ਕੇਸਾਂ 'ਚ ਸ਼ਾਮਲ ਖ਼ਤਰਨਾਕ ਗੈਂਗਸਟਰ ਕਰਨਜੀਤ ਸਿੰਘ ਉਰਫ਼ ਜੱਸਾ ਹੈਪੋਵਾਲ ਵੱਲੋਂ ਜ਼ੀਰਕਪੁਰ ਦੇ ਪੀਰਮੁਛੱਲਾ ਇਲਾਕੇ 'ਚ ਪੁਲਿਸ ਦੀ ਹਿਰਾਸਤ 'ਚੋਂ ਭੱਜਣ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਜਿਸ ਦੌਰਾਨ ਉਸ ਦੀਆਂ ਦੋਹਾਂ ਲੱਤਾਂ ‘ਤੇ ਗੋਲੀ ਵੱਜੀ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ 30 ਨਵੰਬਰ ਨੂੰ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਵੱਲੋਂ ਵਿਦੇਸ਼ ‘ਚ ਰਹਿੰਦੇ ਫਰਾਰ ਗੈਂਗਸਟਰ ਰਾਜੇਸ਼ ਕੁਮਾਰ ਉਰਫ਼ ਸੋਨੂੰ ਖੱਤਰੀ ਅਤੇ ਅੱਤਵਾਦੀ ਹਰਵਿੰਦਰ ਰਿੰਦਾ ਦੇ ਮੁੱਖ ਸ਼ੂਟਰ ਗੈਂਗਸਟਰ ਜੱਸਾ ਹੈਪੋਵਾਲ ਨੂੰ ਜਲੰਧਰ ਦੇ ਬਾਹਰੀ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਜੱਸੇ ਨੂੰ ਮੈਟਰੋ ਪਲਾਜ਼ਾ ਗੋਲੀਬਾਰੀ ਮਾਮਲੇ, ਜਿਸ ਵਿੱਚ ਉਸਨੇ ਆਪਣੇ ਦੋ ਸਾਥੀਆਂ ਨਾਲ 21 ਜੁਲਾਈ ਨੂੰ ਇੱਕ ਵਿਅਕਤੀ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਸੀ, ਵਿੱਚ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਗਿਆ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਉਨ੍ਹਾਂ ਦੇ ਖੁਲਾਸਿਆਂ ਤੋਂ ਬਾਅਦ ਏਡੀਜੀਪੀ ਪ੍ਰਮੋਦ ਬਾਨ ਦੀ ਸਮੁੱਚੀ ਨਿਗਰਾਨੀ ਹੇਠ ਏਜੀਟੀਐਫ ਦੀ ਪੁਲਿਸ ਟੀਮ ਜੱਸਾ ਹੈਪੋਵਾਲ ਨੂੰ ਪੀਰਮੁਛੱਲਾ ਸਥਿਤ ਬਣੇ ਹੋਟਲ ਮਿਡਟਾਊਨ ਨੇੜੇ ਸੁੰਨਸਾਨ ਥਾਂ ‘ਤੇ ਲੈ ਕੇ ਜਾ ਰਹੀ ਸੀ, ਜਿੱਥੇ ਕਿ ਉਕਤ ਗੈਂਗਸਟਰ ਨੇ ਕਥਿਤ ਤੌਰ ‘ਤੇ ਮੈਟਰੋ ਗੋਲੀਬਾਰੀ ਘਟਨਾ ਵਿੱਚ ਵਰਤੇ ਚੀਨੀ ਪਿਸਤੌਲ ਨੂੰ ਲੁਕਾਉਣ ਦਾ ਦਾਅਵਾ ਕੀਤਾ ਸੀ। ਉਹਨਾਂ ਦੱਸਿਆ ਕਿ ਨਿਰਧਾਰਤ ਸਥਾਨ 'ਤੇ ਪਹੁੰਚਣ ਤੋਂ ਬਾਅਦ ਗੈਂਗਸਟਰ ਨੇ ਪੁਲਿਸ ਕਰਮਚਾਰੀ ਨੂੰ ਧੱਕਾ ਦੇ ਕੇ ਪੁਲਿਸ ਹਿਰਾਸਤ ਵਿੱਚੋਂ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਏ.ਜੀ.ਟੀ.ਐਫ. ਦੀ ਟੀਮ ਨੂੰ ਉਸਨੂੰ ਭੱਜਣ ਤੋਂ ਰੋਕਣ ਲਈ ਗੋਲੀਆਂ ਚਲਾਉਣੀਆਂ ਪਈਆਂ, ਜਿਸ ਦੇ ਨਤੀਜੇ ਵਜੋਂ ਉਹ ਜ਼ਖਮੀ ਹੋ ਗਿਆ। ਉਹਨਾਂ ਨਾਲ ਹੀ ਦੱਸਿਆ ਕਿ ਇਸ ਪੂਰੇ ਘਟਨਾਕ੍ਰਮ ਦੌਰਾਨ ਏ.ਜੀ.ਟੀ.ਐਫ. ਦਾ ਕਰਮਚਾਰੀ ਏਐਸਆਈ ਦਰਸ਼ਨ ਸਿੰਘ ਵੀ ਜ਼ਖ਼ਮੀ ਹੋ ਗਿਆ, ਜੋ ਉਸ ਨੂੰ ਭੱਜਣ ਤੋਂ ਰੋਕ ਰਿਹਾ ਸੀ। ਉਨ੍ਹਾਂ ਦੱਸਿਆ ਕਿ ਦੋਵਾਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਹੈ। ਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਉਸ ਦੇ ਦੱਸੇ ਹੋਏ ਪਤੇ ਤੋਂ ਉਕਤ ਚੀਨੀ ਪਿਸਤੌਲ ਅਤੇ ਪੰਜ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਉਨ੍ਹਾਂ ਕਿਹਾ ਕਿ ਘਟਨਾ ਦੀ ਫੋਰੈਂਸਿਕ ਅਤੇ ਵਿਗਿਆਨਕ ਤਰੀਕੇ ਨਾਲ ਜਾਂਚ ਕੀਤੀ ਜਾ ਰਹੀ ਹੈ, ਜਦਕਿ ਫੋਰੈਂਸਿਕ ਟੀਮਾਂ ਪਹਿਲਾਂ ਹੀ ਮੌਕੇ 'ਤੇ ਪਹੁੰਚ ਚੁੱਕੀਆਂ ਹਨ। ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਏਜੀਟੀਐਫ ਸੰਦੀਪ ਗੋਇਲ ਅਤੇ ਡੀਐਸਪੀ ਏਜੀਟੀਐਫ ਬਿਕਰਮ ਸਿੰਘ ਬਰਾੜ ਨੇ ਦੱਸਿਆ ਕਿ ਇਸ ਸਬੰਧੀ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 186, 353, 224 ਅਤੇ 332 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਢਕੋਲੀ ਵਿਖੇ ਐਫਆਈਆਰ ਨੰ. 94 ਮਿਤੀ 13.12.2023 ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Punjab Bani 13 December,2023
ਸੰਸਦ ਵਿਚ ਦੋ ਨੌਜਵਾਨਾਂ ਨੇ ਅੰਦਰ ਵੜਕੇ ਕੀਤੀ ਸਪ੍ਰੇ : ਮੈਬਰਾਂ ਨੇ ਫੜਕੇ ਚਾੜਿਆ ਕੁਟਾਪਾ

ਸੰਸਦ ਵਿਚ ਦੋ ਨੌਜਵਾਨਾਂ ਨੇ ਅੰਦਰ ਵੜਕੇ ਕੀਤੀ ਸਪ੍ਰੇ : ਮੈਬਰਾਂ ਨੇ ਫੜਕੇ ਚਾੜਿਆ ਕੁਟਾਪਾ ਦਿਲੀ : ਸੰਸਦ ਦੇ ਚੱਲ ਰਹੇ ਸਰਦ ਰੁੱਤ ਸੈਸ਼ਨ ਦੌਰਾਨ 2 ਨੌਜਵਾਨ ਅਚਾਨਕ ਅੰਦਰ ਆ ਵੜੇ। ਇਸ ਕਾਰਨ ਹਫੜਾ-ਦਫੜੀ ਮੱਚ ਗਈ। ਹਾਲਾਂਕਿ ਸੁਰੱਖਿਆ ਕਰਮੀਆਂ ਨੇ 2 ਨੌਜਵਾਨਾਂ ਨੂੰ ਫੜ ਲਿਆ। ਇਸ ਦੌਰਾਨ ਕੁਝ ਸੰਸਦ ਮੈਂਬਰ ਨੌਜਵਾਨਾਂ ਨੂੰ ਕੁੱਟਦੇ ਵੀ ਨਜ਼ਰ ਆ ਰਹੇ ਹਨ, ਜਿਸ ਦੀ ਇਕ ਵੀਡੀਓ ਸਾਹਮਣੇ ਆਈ ਹੈ। ਦੱਸ ਦਈਏ ਕਿ ਦੋ ਨੌਜਵਾਨਾਂ ਨੇ ਵਿਜ਼ਿਟਰ ਗੈਲਰੀ ਤੋਂ ਅੰਦਰ ਛਾਲ ਮਾਰ ਦਿੱਤੀ ਸੀ। ਨੌਜਵਾਨ ਸੰਸਦ ਮੈਂਬਰਾਂ ਦੀਆਂ ਸੀਟਾਂ ਤੱਕ ਪਹੁੰਚ ਗਏ। ਇਸ ਦੌਰਾਨ ਨੌਜਵਾਨਾਂ ਨੇ ਸਪਰੇਅ ਦੀ ਵੀ ਵਰਤੋਂ ਕੀਤੀ। ਇਹ ਵੀ ਜਾਣਕਾਰੀ ਮਿਲੀ ਹੈ ਕਿ ਇਸ ਦੌਰਾਨ ਸੰਸਦ ਮੈਂਬਰ ਗੁਰਜੀਤ ਔਜਲਾ ਨੇ ਦਲੇਰੀ ਵਿਖਾਈ। ਸੰਸਦ ਭਵਨ ’ਚ ਜਿਵੇਂ ਹੀ ਇਹ ਘਟਨਾ ਵਾਪਰੀ ਤਾਂ ਗੁਰਜੀਤ ਔਜਲਾ ਨੇ ਸਮੋਗ ਬੰਬਨੁਮਾ ਚੀਜ਼ ਨੂੰ ਫੜ ਲਿਆ ਅਤੇ ਉਸ ਨੂੰ ਬਾਹਰ ਸੁੱਟ ਦਿੱਤਾ। ਇਸ ਦੌਰਾਨ ਉਨ੍ਹਾਂ ਦੇ ਹੱਥ ’ਚ ਪੀਲੇ ਰੰਗ ਦਾ ਪਦਾਰਥ ਵੀ ਲੱਗ ਗਿਆ। ਸੰਸਦ ਮੈਂਬਰ ਗੁਰਜੀਤ ਔਜਲਾ ਨੇ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋ ਵਿਅਕਤੀ ਜਿਵੇਂ ਹੀ ਦਰਸ਼ਕ ਗੈਲਰੀ ’ਚੋਂ ਆਉਂਦੇ ਹਨ ਤਾਂ ਉਨ੍ਹਾਂ ਚੋਂ ਇੱਕ ਵਿਅਕਤੀ ਆਪਣੇ ਪੈਰਾਂ ’ਚੋਂ ਕੋਈ ਚੀਜ਼ ਕੱਢਦਾ ਹੈ, ਜਿਸ ਨੂੰ ਉਹ ਸੁੱਟ ਦਿੱਤਾ ਹੈ ਉਹ ਇੱਕ ਤਰ੍ਹਾਂ ਦਾ ਸਮੋਗ ਬੰਬ ਸੁੱਟ ਦਿੱਤਾ ਹੈ ਜਿਸ ਨੂੰ ਉਨ੍ਹਾਂ ਨੇ ਫੜ ਲਿਆ ਅਤੇ ਬਾਹਰ ਪਾਸੇ ਸੁੱਟ ਦਿੱਤਾ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀ ਘਟਨਾ ਨਾ ਵਾਪਰ ਜਾਵੇ। ਉਨ੍ਹਾਂ ਅੱਗੇ ਦੱਸਿਆ ਕਿ ਇਸ ਘਟਨਾ ਮਗਰੋਂ ਬਾਕੀ ਸਾਰੇ ਐਮਪੀ ਵੀ ਪਹੁੰਚ ਗਏ। ਸੁਰੱਖਿਆ ਕਰਮੀ ਵੀ ਪਹੁੰਚ ਗਏ। ਸਾਨੂੰ ਸਾਰਿਆਂ ਨੂੰ ਡਰ ਸੀ ਕਿਸੇ ਵੀ ਤਰ੍ਹਾਂ ਦੀ ਕੋਈ ਘਟਨਾ ਨਾ ਵਾਪਰ ਜਾਵੇ। ਸੁਰੱਖਿਆ ਕਰਮੀ ਅੰਦਰ ਸੀ ਜਿਸ ਕਾਰਨ ਉਹ ਦੋਵੇਂ ਕਾਬੂ ਆ ਗਏ।

Punjab Bani 13 December,2023
ਡੋਲੀ ਵਾਲੀ ਕਾਰ ਦੀ ਟਰੱਕ ਨਾਲ ਹੋਈ ਟੱਕਰ : ਲਾੜਾ-ਲਾੜੀ ਸਣੇ ਪਰਿਵਾਰਕ ਮੈਬਰਾਂ ਦੀ ਹੋਈ ਮੌਤ

ਡੋਲੀ ਵਾਲੀ ਕਾਰ ਦੀ ਟਰੱਕ ਨਾਲ ਹੋਈ ਟੱਕਰ : ਲਾੜਾ-ਲਾੜੀ ਸਣੇ ਪਰਿਵਾਰਕ ਮੈਬਰਾਂ ਦੀ ਹੋਈ ਮੌਤ ਛੱਤੀਸਗੜ੍ਹ : ਛੱਤੀਸਗੜ੍ਹ ਦੇ ਜੰਜਗੀਰ-ਚੰਪਾ ਜ਼ਿਲ੍ਹੇ ਵਿਚ ਇੱਕ ਕਾਰ ਅਤੇ ਟਰੱਕ ਦੀ ਟੱਕਰ ਵਿੱਚ ਵਿਆਹ ਕਰਵਾ ਕੇ ਪਰਤ ਰਹੇ ਜੋੜੇ ਸਣੇ ਪਰਿਵਾਰ ਦੇ 5 ਜੀਆਂ ਦੀ ਮੌਤ ਹੋ ਗਈ ਹੈ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਮੁਲਮੁਲਾ ਥਾਣਾ ਖੇਤਰ ਦੇ ਅਧੀਨ ਪੈਂਦੇ ਪਿੰਡ ਪਾਕਰੀਆ ਝੂਲਨ ਨੇੜੇ ਤੜਕੇ ਵਾਪਰਿਆ ਜਦੋਂ ਪੀੜਤ ਸ਼ਿਵਨਰਾਇਣ ਕਸਬੇ ਵਿੱਚ ਵਿਆਹ ਤੋਂ ਬਾਅਦ ਵਾਪਸ ਆ ਰਹੇ ਸਨ। ਇਸ ਹਾਦਸੇ ‘ਚ ਕਾਰ ਸਵਾਰ ਲਾੜਾ-ਲਾੜੀ ਸਮੇਤ 5 ਲੋਕਾਂ ਦੀ ਮੌਤ ਹੋ ਗਈ। ਹਾਦਸੇ ਵਿਚ ਲਾੜੇ ਦੇ ਪਿਤਾ, ਭੈਣ ਤੇ ਜੀਜੇ ਦੀ ਵੀ ਮੌਤ ਹੋ ਗਈ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਪਰਿਵਾਰ ਵਿਆਹ ਕਰ ਕੇ ਵਾਪਸ ਸ਼ਿਵਨਾਰਾਇਣ ਪਰਤ ਰਿਹਾ ਸੀ। ਜਿਸ ਕਾਰ ‘ਤੇ ਲਾੜਾ-ਲਾੜੀ ਅਤੇ ਪਰਿਵਾਰ ਦੇ ਲੋਕ ਸਵਾਰ ਸਨ, ਉਸ ਦੀ ਟਰੱਕ ਨਾਲ ਭਿਆਨਕ ਟੱਕਰ ਹੋ ਗਈ। ਟੱਕਰ ਇੰਨੀ ਜ਼ੋਰਦਾਰ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਅਤੇ ਅੱਗ ਵੀ ਲੱਗ ਗਈ। ਲਾੜੀ ਸਮੇਤ ਕਾਰ ‘ਚ ਸਵਾਰ ਚਾਰ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਗੰਭੀਰ ਜ਼ਖ਼ਮੀ ਲਾੜੇ ਨੂੰ ਕੱਢ ਕੇ ਪਾਮਗੜ੍ਹ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦੱਸਿਆ ਕਿ ਲਾੜੇ ਦਾ ਪਿਤਾ ਓਮਪ੍ਰਕਾਸ਼ ਸੋਨੀ, ਜੋ ਕਾਰ ਚਲਾ ਰਿਹਾ ਸੀ, ਮ੍ਰਿਤਕਾਂ ਵਿੱਚ ਸ਼ਾਮਲ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਪੁਲਿਸ ਨੇ ਦੱਸਿਆ ਕਿ ਟਰੱਕ ਡਰਾਈਵਰ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜੋ ਆਪਣੀ ਗੱਡੀ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ।

Punjab Bani 11 December,2023
ਅਦਾਕਾਰਾ ਮੁਕਤੀ ਮੋਹਨ ਨੇ ਕਰਵਾਇਆ ਟੀਵੀ ਅਦਾਕਾਰ ਕੁਨਾਲ ਠਾਕੁਰ ਨਾਲ ਵਿਆਹ

ਅਦਾਕਾਰਾ ਮੁਕਤੀ ਮੋਹਨ ਨੇ ਕਰਵਾਇਆ ਟੀਵੀ ਅਦਾਕਾਰ ਕੁਨਾਲ ਠਾਕੁਰ ਨਾਲ ਵਿਆਹ ਨਵੀਂ ਦਿੱਲੀ:  ਬਾਲੀਵੁੱਡ ਦੀ ਪ੍ਰਸਿੱਧ ਡਾਂਸਰ ਅਤੇ ਅਦਾਕਾਰਾ ਮੁਕਤੀ ਮੋਹਨ ਨੇ ਆਪਣੇ ਬੁਆਏਫਰੈਂਡ ਅਤੇ ਟੀਵੀ ਅਦਾਕਾਰ ਕੁਨਾਲ ਠਾਕੁਰ ਨਾਲ 9 ਦਸੰਬਰ ਨੂੰ ਵਿਆਹ ਕਰਵਾਇਆ। ਸੋਸ਼ਲ ਮੀਡੀਆ 'ਤੇ ਇਸ ਜੋੜੇ ਨੇ ਆਪਣੇ ਵਿਆਹ ਦੀਆਂ ਤਸਵੀਰਾਂ ਸ਼ੇਅਰ ਕੀਕੀਤੀਆਂਹਨ। ਉੱਧਰ, ਕੁਨਾਲ ਵੀ ਮੈਚਿੰਗ ਸ਼ੇਰਵਾਨੀ 'ਚ ਨਜ਼ਰ ਆਏ। ਇਸ ਜੋੜੇ ਦੇ ਫੋਟੋ ਕੈਪਸ਼ਨ ਵਿੱਚ ਲਿਖਿਆ, ਤੁਹਾਡਾ ਸਾਥ, ਮਿਲਣ ਨੀਤੀ ਹੈ, ਭਗਵਾਨ, ਪਰਿਵਾਰ ਅਤੇ ਦੋਸਤਾਂ ਤੋਂ ਮਿਲੇ ਆਸ਼ੀਰਵਾਦ ਲਈ ਧੰਨਵਾਦੀ ਹਾਂ। ਸਾਡੇ ਪਰਿਵਾਰ ਖੁਸ਼ ਹਨ ਅਤੇ ਅਸੀਂ ਪਤੀ-ਪਤਨੀ ਦੇ ਰੂਪ ਵਿੱਚ ਸਾਡੀ ਅਗਲੀ ਯਾਤਰਾ ਲਈ ਤੁਹਾਡਾ ਆਸ਼ੀਰਵਾਦ ਚਾਹੁੰਦੇ ਹਾਂ।

Punjab Bani 10 December,2023
ਗਾਇਕ ਮਨਕੀਰਤ ਔਲਖ ਦੇ ਦੋਸਤ ਦੇ ਸ਼ੋਰੂਮ ਤੇ ਹੋਈ ਫਾਈਰਿੰਗ

ਗਾਇਕ ਮਨਕੀਰਤ ਔਲਖ ਦੇ ਦੋਸਤ ਦੇ ਸ਼ੋਰੂਮ ਤੇ ਹੋਈ ਫਾਈਰਿੰਗ ਕੈਨੇਡਾ : ਪੰਜਾਬੀ ਗਾਇਕ ਮਨਕੀਰਤ ਔਲਖ ਦੇ ਦੌਸਤ ਦੇ ਸ਼ੋਅਰੂਮ ‘ਤੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਇਹ ਫਾਇਰਿੰਗ ਕੈਨੇਡਾ ਦੇ ਬਰੈਂਪਟਨ ‘ਚ ਸ਼ੋਅਰੂਮ ‘ਤੇ ਹੋਈ ਹੈ। ਕੈਨੇਡੀਅਨ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਮਿਲੇਨੀਅਮ ਟਾਇਰ ਸ਼ੋਅਰੂਮ ‘ਤੇ ਗੋਲੀਆਂ ਚਲਾਈਆਂ ਗਈਆਂ ਹਨ। ਇਹ ਸ਼ੋਅਰੂਮ ਕਾਰੋਬਾਰੀ ਐਂਡੀ ਦੁੱਗਾ ਦਾ ਹੈ ਅਤੇ ਐਂਡੀ ਦੁੱਗਾ ਮਨਕੀਰਤ ਔਲਖ ਦੇ ਦੌਸਤ ਹਨ।

Punjab Bani 10 December,2023
ਵਿਸ਼ਨੂੰਦੇਵ ਸਾਏ ਹੋਣਗੇ ਛੱਤੀਸਗੜ੍ਹ ਦੇ ਅਗਲੇ ਮੁੱਖ ਮੰਤਰੀ

ਵਿਸ਼ਨੂੰਦੇਵ ਸਾਏ ਹੋਣਗੇ ਛੱਤੀਸਗੜ੍ਹ ਦੇ ਅਗਲੇ ਮੁੱਖ ਮੰਤਰੀ ਰਾਏਪੁਰ, 10 ਦਸੰਬਰ ਛੱਤੀਸਗੜ੍ਹ ਦੇ ਅਗਲੇ ਮੁੱਖ ਮੰਤਰੀ ਵਿਸ਼ਨੂੰਦੇਵ ਸਾਏ ਹੋਣਗੇ। ਭਾਜਪਾ ਵਿਧਾਇਕ ਦਲ ਦੀ ਬੈਠਕ ’ਚ ਉਨ੍ਹਾਂ ਦੇ ਨਾਂ ’ਤੇ ਸਹਿਮਤੀ ਬਣ ਗਈ ਹੈ। ਉਨ੍ਹਾਂ ਨੂੰ ਵਿਧਾਇਕ ਦਲ ਦਾ ਆਗੂ ਚੁਣ ਲਿਆ ਗਿਆ ਹੈ। ਇਸ ਸਬੰਧੀ ਭਾਜਪਾ ਦੇ ਸੂਬਾ ਦਫ਼ਤਰ ਵਿੱਚ ਵਿਧਾਇਕ ਦਲ ਦੀ ਮੀਟਿੰਗ ਵਿਚ ਸਹਿਮਤੀ ਬਣੀ। ਮੀਟਿੰਗ ਵਿੱਚ ਭਾਜਪਾ ਵੱਲੋਂ ਨਿਯੁਕਤ ਕੀਤੇ ਤਿੰਨ ਅਬਜ਼ਰਵਰਾਂ ਸਮੇਤ ਪਾਰਟੀ ਦੇ ਸੀਨੀਅਰ ਆਗੂ ਹਾਜ਼ਰ ਹਨ। ਰਮਨ ਸਿੰਘ ਨੇ ਕਿਹਾ ਹੈ ਕਿ ਛੱਤੀਸਗੜ੍ਹ ਵਿੱਚ ਉਪ ਮੁੱਖ ਮੰਤਰੀ ਦਾ ਅਹੁਦਾ ਦਿੱਤਾ ਜਾ ਸਕਦਾ ਹੈ ਜਿਸ ਲਈ ਚਰਚਾ ਚੱਲ ਰਹੀ ਹੈ।  

Punjab Bani 10 December,2023
ਧੀਰਜ ਸ਼ਾਹ ਦੇ ਘਰ ਆਈਟੀ ਦੀ ਛਾਪੇਮਾਰੀ ਅਜੇ ਵੀ ਜਾਰੀ : ਕੈਸ਼ ਦਾ ਆਂਕੜਾ 500 ਕਰੋੜ ਤੱਕ ਹੋ ਸਕਦਾ ਹੈ

ਧੀਰਜ ਸ਼ਾਹ ਦੇ ਘਰ ਆਈਟੀ ਦੀ ਛਾਪੇਮਾਰੀ ਅਜੇ ਵੀ ਜਾਰੀ : ਕੈਸ਼ ਦਾ ਆਂਕੜਾ 500 ਕਰੋੜ ਤੱਕ ਹੋ ਸਕਦਾ ਹੈ ਰਾਂਚੀ: ਕਾਂਗਰਸ ਦੇ ਰਾਜ ਸਭਾ ਮੈਂਬਰ ਧੀਰਜ ਸਾਹੂ ਦੇ ਘਰ ਇਨਕਮ ਟੈਕਸ (ਆਈ.ਟੀ.) ਦੀ ਛਾਪੇਮਾਰੀ ਜਾਰੀ ਹੈ। ਇੱਥੇ ਨੋਟਾਂ ਦਾ ਢੇਰ ਲੱਗਾ ਹੈ, ਜਿਸ ਨੂੰ ਗਿਣਨਾ ਇੱਕ ਚੁਣੌਤੀ ਬਣ ਗਿਆ ਹੈ। ਤਾਜ਼ਾ ਖਬਰ ਇਹ ਹੈ ਕਿ ਇੱਥੇ ਮਿਲੇ ਬੇਨਾਮੀ ਕੈਸ਼ ਦਾ ਅੰਕੜਾ 500 ਕਰੋੜ ਰੁਪਏ ਤੱਕ ਜਾ ਸਕਦਾ ਹੈ। ਨੋਟਾਂ ਦੀ ਗਿਣਤੀ ਲਈ ਹੋਰ ਮਸ਼ੀਨਾਂ ਮੰਗਵਾਈਆਂ ਗਈਆਂ ਹਨ। 100 ਕਰਮਚਾਰੀ ਡਬਲ ਸ਼ਿਫਟਾਂ ਵਿੱਚ ਨੋਟ ਗਿਣ ਰਹੇ ਹਨ। ਧੀਰਜ ਸਾਹੂ ਦੇ ਘਰ ਛਾਪੇਮਾਰੀ 'ਤੇ ਝਾਰਖੰਡ ਦੇ ਸਿਹਤ ਮੰਤਰੀ ਬੰਨਾ ਗੁਪਤਾ ਨੇ ਕਿਹਾ, ''ਧੀਰਜ ਸਾਹੂ ਅਤੇ ਉਨ੍ਹਾਂ ਦੇ ਪਿਤਾ ਪਰਿਵਾਰਕ ਲੋਕ ਹਨ। ਉਹ ਇੱਕ ਵੱਡੇ ਕਾਰੋਬਾਰੀ ਪਰਿਵਾਰ ਨਾਲ ਸਬੰਧ ਰੱਖਦਾ ਹੈ। ਇਨ੍ਹਾਂ ਦਾ ਵੱਡਾ ਕਾਰੋਬਾਰ ਸੈਂਕੜੇ ਸਾਲਾਂ ਤੋਂ ਚੱਲ ਰਿਹਾ ਹੈ। ਆਮਦਨ ਕਰ ਵਿਭਾਗ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਇਹ ਪੈਸਾ ਕਿੱਥੋਂ ਆ ਰਿਹਾ ਹੈ। ਅਜਿਹਾ ਨਹੀਂ ਹੈ ਕਿ ਇਹ ਰਿਸ਼ਵਤ ਦਾ ਪੈਸਾ ਹੈ। ਜਾਂਚ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਜਾਂਚ 'ਚ ਸਭ ਕੁਝ ਸਪੱਸ਼ਟ ਹੋ ਜਾਵੇਗਾ। ਇਹ ਉਨ੍ਹਾਂ ਦਾ ਨਿੱਜੀ ਮਾਮਲਾ ਹੈ, ਉਨ੍ਹਾਂ ਦਾ ਪਾਰਟੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਝਾਰਖੰਡ ਅਤੇ ਉਡੀਸ਼ਾ ਵਿਚ ਧੀਰਜ ਸਾਹੂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਭਾਜਪਾ ਨੇ ਇਸ ਨੂੰ ਦੇਸ਼ ਦੇ ਇਤਿਹਾਸ ਦਾ ਸਭ ਤੋਂ ਵੱਡਾ ਇਨਕਮ ਟੈਕਸ ਛਾਪਾ ਦੱਸਿਆ ਹੈ। ਇਸ ਦੇ ਨਾਲ ਹੀ ਕਾਂਗਰਸ ਨੇ ਵੀ ਆਪਣੇ ਨੇਤਾ ਤੋਂ ਦੂਰੀ ਬਣਾ ਲਈ ਹੈ। ਪਾਰਟੀ ਹਾਈਕਮਾਨ ਨੇ ਝਾਰਖੰਡ ਕਾਂਗਰਸ ਤੋਂ ਰਿਪੋਰਟ ਤਲਬ ਕੀਤੀ ਹੈ। ਅਧਿਕਾਰਤ ਸੂਤਰਾਂ ਦੇ ਹਵਾਲੇ ਤੋਂ ਦੱਸਿਆ ਕਿ ਬੁੱਧਵਾਰ ਨੂੰ ਇੱਥੇ ਛਾਪੇਮਾਰੀ ਕੀਤੀ ਗਈ। ਦੇਸ਼ ਦੇ ਇਤਿਹਾਸ ਵਿੱਚ ਕਿਸੇ ਵੀ ਏਜੰਸੀ ਦੁਆਰਾ ਇੱਕ ਕਾਰਵਾਈ ਵਿੱਚ ਕਾਲੇ ਧਨ ਦੀ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਬਰਾਮਦਗੀ ਹੈ। ਜ਼ਿਆਦਾਤਰ ਨਕਦੀ ਓਡੀਸ਼ਾ ਵਿੱਚ ਬੌਧ ਡਿਸਟਿਲਰੀ ਪ੍ਰਾਈਵੇਟ ਲਿਮਟਿਡ ਨਾਲ ਜੁੜੇ ਸਥਾਨਾਂ ਤੋਂ ਬਰਾਮਦ ਕੀਤੀ ਗਈ ਹੈ। ਨਕਦੀ ਨੂੰ ਪੈਕ ਕਰਨ ਲਈ 200 ਦੇ ਕਰੀਬ ਛੋਟੇ-ਵੱਡੇ ਬੈਗ ਵਰਤੇ ਗਏ ਹਨ। ਕੁਝ ਥੈਲੇ ਅਜੇ ਵੀ ਗਿਣਤੀ ਲਈ ਖੋਲ੍ਹੇ ਜਾਣੇ ਹਨ।

Punjab Bani 10 December,2023
ਬਸਪਾ ਸੁਪਰੀਮੋ ਮਾਇਆਵਤੀ ਨੇ ਆਕਾਸ਼ ਆਨੰਦ ਨੁੰ ਬਣਾਇਆ ਆਪਣਾ ਉਤਰਾਧਿਕਾਰੀ

ਬਸਪਾ ਸੁਪਰੀਮੋ ਮਾਇਆਵਤੀ ਨੇ ਆਕਾਸ਼ ਆਨੰਦ ਨੁੰ ਬਣਾਇਆ ਆਪਣਾ ਉਤਰਾਧਿਕਾਰੀ ਨਵੀਂ ਦਿੱਲੀ: ਬਸਪਾ ਸੁਪਰੀਮੋ ਮਾਇਆਵਤੀ ਨੇ ਐਤਵਾਰ ਨੂੰ ਲਖਨਊ 'ਚ ਹੋਈ ਬੈਠਕ 'ਚ ਪਾਰਟੀ ਦੇ ਰਾਸ਼ਟਰੀ ਕੋਆਰਡੀਨੇਟਰ ਆਕਾਸ਼ ਆਨੰਦ ਨੂੰ ਆਪਣਾ ਉੱਤਰਾਧਿਕਾਰੀ ਐਲਾਨਿਆ ਹੈ। ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਮਾਇਆਵਤੀ ਦੇ ਇਸ ਐਲਾਨ ਤੋਂ ਬਾਅਦ ਯੂਪੀ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਹਲਚਲ ਸ਼ੁਰੂ ਹੋ ਗਈ ਹੈ। ਚਰਚਾ ਤੇਜ਼ ਹੋ ਗਈ ਹੈ ਕਿ ਆਕਾਸ਼ ਆਨੰਦ ਕੌਣ ਹੈ? ਆਕਾਸ਼ ਆਨੰਦ ਬਸਪਾ ਸੁਪਰੀਮੋ ਮਾਇਆਵਤੀ ਦੇ ਛੋਟੇ ਭਰਾ ਆਨੰਦ ਕੁਮਾਰ ਦਾ ਪੁੱਤਰ ਹੈ। ਆਕਾਸ਼ ਨੇ ਲੰਡਨ ਦੇ ਇੱਕ ਵੱਡੇ ਕਾਲਜ ਤੋਂ ਐਮਬੀਏ ਦੀ ਡਿਗਰੀ ਹਾਸਲ ਕੀਤੀ ਹੈ। ਆਕਾਸ਼ ਪਿਛਲੇ ਕਈ ਸਾਲਾਂ ਤੋਂ ਪਾਰਟੀ ਵਿੱਚ ਸਰਗਰਮ ਸੀ।ਨੌਜਵਾਨਾਂ ਨੂੰ ਜੋੜਨ ਲਈ ਆਕਾਸ਼ ਨੇ ਹਾਲ ਹੀ ਵਿੱਚ ਹੋਈਆਂ ਤਿੰਨ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੀ ਜ਼ਿੰਮੇਵਾਰੀ ਲਈ ਸੀ। ਤੁਹਾਨੂੰ ਦੱਸ ਦੇਈਏ ਕਿ ਮਾਇਆਵਤੀ ਦੇ ਉੱਤਰਾਧਿਕਾਰੀ ਆਕਾਸ਼ ਆਨੰਦ ਦੀ ਅਚਾਨਕ ਐਂਟਰੀ ਨਹੀਂ ਹੋਈ ਹੈ। 2017 'ਚ ਯੂਪੀ ਵਿਧਾਨ ਸਭਾ ਚੋਣਾਂ ਹਾਰਨ ਤੋਂ ਬਾਅਦ ਬਸਪਾ ਸੁਪਰੀਮੋ ਨੇ ਉਨ੍ਹਾਂ ਨੂੰ ਜਨਤਾ ਦੇ ਸਾਹਮਣੇ ਪੇਸ਼ ਕੀਤਾ। 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਪਾਰਟੀ ਨੇ ਆਕਾਸ਼ ਨੂੰ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਸੀ। ਇਸ ਦੇ ਨਾਲ ਹੀ ਬਸਪਾ ਦਾ ਸਪਾ ਨਾਲੋਂ ਗਠਜੋੜ ਟੁੱਟ ਗਿਆ ਅਤੇ ਆਕਾਸ਼ ਆਨੰਦ ਨੂੰ ਪਾਰਟੀ ਦਾ ਕੌਮੀ ਕੋਆਰਡੀਨੇਟਰ ਐਲਾਨ ਦਿੱਤਾ ਗਿਆ ਹੈ।

Punjab Bani 10 December,2023
ਕੈਨੇਡਾ ਨੇ ਦਿਤਾ ਵਿਦਿਆਰਥੀਆਂ ਨੁੰ ਝਟਕਾ : ਜੀਆਈਸੀ ਕੀਤੀ ਦੁਗਣੀ

ਕੈਨੇਡਾ ਨੇ ਦਿਤਾ ਵਿਦਿਆਰਥੀਆਂ ਨੁੰ ਝਟਕਾ : ਜੀਆਈਸੀ ਕੀਤੀ ਦੁਗਣੀ ਦਿਲੀ : ਕੈਨੇਡਾ ਜਾਣ ਦੇ ਚਾਹਵਾਨ ਵਿਦਿਆਰਥੀਆਂ ਨੂੰ ਵੱਡਾ ਝਟਕਾ ਲੱਗਾ ਹੈ। ਕੈਨੇਡਾ ਸਰਕਾਰ ਨੇ ਗ੍ਰੰਟਿਡ ਇਨਵੈਸਟਮੈਂਟ ਸਰਟੀਫਿਕੇਟ (GIC) ਦੁੱਗਣੀ ਕਰ ਦਿੱਤੀ ਹੈ। ਕੈਨੇਡਾ ਜਾਣ ਲਈ ਅਪਲਾਈ ਕਰਨ ਵਾਲਿਆਂ ਨੂੰ ਹੁਣ ਜੀਆਈਸੀ 10,200 ਡਾਲਰ ਦੀ ਬਜਾਏ 20,635 ਡਾਲਰ ਦੇਣੀ ਪਵੇਗੀ। ਇਹ ਨਿਯਮ 1 ਜਨਵਰੀ 2024 ਤੋਂ ਲਾਗੂ ਹੋਵੇਗਾ। ਪਿਛਲੇ 23 ਸਾਲਾਂ ਤੋਂ ਜੀਆਈਸੀ 'ਚ ਵਾਧਾ ਨਹੀਂ ਹੋਇਆ ਸੀ ਪਰ ਹੁਣ ਕੈਨੇਡਾ 'ਚ ਰਹਿਣ ਦਾ ਖਰਚਾ ਵਧ ਗਿਆ ਹੈ। ਹਾਲ ਹੀ ਵਿੱਚ ਕੈਨੇਡਾ ਦੇ ਇਮੀਗ੍ਰੇਸ਼ਨ, ਰਫਿਊਜੀ ਤੇ ਸਿਟੀਜ਼ਨਸ਼ਿਪ ਮੰਤਰੀ ਮਾਰਕ ਮਿਲਰ ਨੇ ਕਿਹਾ ਸੀ ਕਿ ਇਹ ਫੀਸ ਵਧਾ ਦਿੱਤੀ ਗਈ ਹੈ। ਵਿਦਿਆਰਥੀ ਵੀਜ਼ੇ 'ਤੇ ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਨੂੰ $10,200 ਦਾ GIC ਅਦਾ ਕਰਨਾ ਪੈਂਦਾ ਸੀ। ਇਸ ਰਕਮ 'ਚੋਂ ਇੱਕ ਨਿਸ਼ਚਿਤ ਰਕਮ ਹਰ ਮਹੀਨੇ ਵਿਦਿਆਰਥੀ ਦੇ ਖਾਤੇ 'ਚ ਟਰਾਂਸਫਰ ਕੀਤੀ ਜਾਂਦੀ ਹੈ ਤਾਂ ਜੋ ਪੜ੍ਹਾਈ ਲਈ ਜਾਣ ਵਾਲੇ ਵਿਦਿਆਰਥੀ ਆਪਣਾ ਗੁਜ਼ਾਰਾ ਚਲਾ ਸਕਣ।

Punjab Bani 08 December,2023
ਭਾਈ ਬਲਵੰਤ ਰਾਜੋਆਣਾ ਨੇ ਜਥੇਦਾਰ ਅਕਾਲ ਤਖਤ ਨਾਲ ਮੁਲਾਕਾਤ ਮਗਰੋਂ ਖਤਮ ਕੀਤੀ ਭੁੱਖ ਹੜਤਾਲ

ਭਾਈ ਬਲਵੰਤ ਰਾਜੋਆਣਾ ਨੇ ਜਥੇਦਾਰ ਅਕਾਲ ਤਖਤ ਨਾਲ ਮੁਲਾਕਾਤ ਮਗਰੋਂ ਖਤਮ ਕੀਤੀ ਭੁੱਖ ਹੜਤਾਲ ਪਟਿਆਲਾ, 8 ਦਸੰਬਰ, 2023: ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਅੱਜ ਪਟਿਆਲਾ ਕੇਂਦਰੀ ਜੇਲ੍ਹ ਵਿਚ ਭੁੱਖ ਹੜਤਾਲ ’ਤੇ ਬੈਠੇ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਲਈ ਪਹੁੰਚੇ ਸਨ। ਮੁਲਾਕਾਤ ਦੌਰਾਨ ਜਥੇਦਾਰ ਨੇ ਭਾਈ ਰਾਜੋਆਣਾ ਨੂੰ ਭੁੱਖ ਹੜਤਾਲ ਖਤਮ ਕਰਨ ਲਈਰਾਜ਼ੀ  ਕਰ ਲਿਆ। ਜਥੇਦਾਰ ਦੇ ਨਾਲ ਗਿਆਨੀ ਸੁਲਤਾਨ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇ ਹਰਜਿੰਦਰ ਸਿੰਘ ਧਾਮੀ ਵੀ ਪਹੁੰਚੇ ਸਨ।  ਐਡਵੋਕੇਟ ਧਾਮੀ ਨੇ ਦੱਸਿਆ ਕਿ ਰਾਜੋਆਣਾ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ 31 ਦਸੰਬਰ ਤੱਕ ਉਹਨਾਂ ਦੇ ਕੇਸ ਦਾ ਫੈਸਲਾ ਕੀਤਾ ਜਾਵੇ।

Punjab Bani 08 December,2023
ਕਾਂਗਰਸ ਦੇ ਨੇਤਾ ਰੇਵੰਤ ਰੈਡੀ ਨੇ ਮੁੱਖ ਮੰਤਰੀ ਅਤੇ ਭੱਟੀ ਵਿਕਰਮਾਰਕ ਨੇ ਡਿਪਟੀ ਸੀਐੱਮ ਅਹੁਦੇ ਦੀ ਚੁੱਕੀ ਸਹੁੰ

ਕਾਂਗਰਸ ਦੇ ਨੇਤਾ ਰੇਵੰਤ ਰੈਡੀ ਨੇ ਮੁੱਖ ਮੰਤਰੀ ਅਤੇ ਭੱਟੀ ਵਿਕਰਮਾਰਕ ਨੇ ਡਿਪਟੀ ਸੀਐੱਮ ਅਹੁਦੇ ਦੀ ਚੁੱਕੀ ਸਹੁੰ ਹੈਦਰਾਬਾਦ : ਕਾਂਗਰਸ ਵਿਧਾਇਕ ਦਲ ਦੇ ਨੇਤਾ ਰੇਵੰਤ ਰੈਡੀ ਨੇ ਵੀਰਵਾਰ ਨੂੰ ਤੇਲੰਗਾਨਾ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ। ਰਾਜਪਾਲ ਤਮਿਲਿਸਾਈ ਸੌਂਦਰਰਾਜਨ ਨੇ ਐੱਲਬੀ ਸਟੇਡੀਅਮ ਵਿੱਚ ਹੋਏ ਸਹੁੰ ਚੁੱਕ ਸਮਾਰੋਹ ਵਿੱਚ ਰੇਵੰਤ ਰੈਡੀ ਨੂੰ ਮੁੱਖ ਮੰਤਰੀ ਅਹੁਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ। ਜ਼ਿਕਰਯੋਗ ਹੈ ਕਿ ਰੇਵੰਤ ਰੈਡੀ ਤੇਲੰਗਾਨਾ ਵਿੱਚ ਕਾਂਗਰਸ ਪਾਰਟੀ ਦੇ ਪਹਿਲੇ ਮੁੱਖ ਮੰਤਰੀ ਨਿਯੁਕਤ ਹੋਏ। ਦਰਅਸਲ, ਸੰਨ 2014 ਵਿੱਚ ਤੇਲੰਗਾਨਾ ਰਾਜ ਦਾ ਗਠਨ ਹੋਇਆ ਸੀ ਅਤੇ ਉਦੋਂ ਤੋਂ ਇੱਥੇ ਚੰਦਰਸ਼ੇਖਰ ਰਾਵ ਦੀ ਅਗਵਾਈ ਵਿੱਚ ਭਾਰਤ ਰਾਸ਼ਟਰ ਸੰਮਤੀ (ਬੀਆਰਐੱਸ) ਦੀ ਸਰਕਾਰ ਸੀ। ਹਾਲਾਂਕਿ, ਇਸ ਵਾਰ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੇ ਬੀਆਰਐੱਸ ਨੂੰ ਹਰਾ ਕੇ ਸਰਕਾਰ ਦਾ ਗਠਨ ਕੀਤਾ। ਸੰਨ 20214 ਵਿੱਚ ਬਣੇ ਰਾਜ ਦੇ ਉਪ ਮੁੱਖ ਮੰਤਰੀ ਵਜੋ. ਮੱਲੂ ਬੀ ਵਿਕਰਮਾਰਕ ਨੇ ਸਹੁੰ ਚੁੱਕੀ। ਐੱਲਬੀ ਸਟੇਡੀਅਮ ਵਿੱਚ ਹੋਏ ਇਸ ਪ੍ਰੋਗਰਾਮ ਵਿੱਚ ਕਰਨਾਟਕ ਦੇ ਮੁੱਖ ਮੰਤਰੀ ਸਿੱਧ ਰਮਈਆ, ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ, ਸਾਬਕਾ ਚੇਅਰਪਰਸਨ ਸੋਨੀਆ ਗਾਂਧੀ ਅਤੇ ਵਾਇਨਾਡ ਤੋਂ ਸੰਸਦ ਮੈਂਬਰ ਰਾਹੁਲ ਗਾਂਧੀ, ਪਾਰਟੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਅਤੇ ਕਰਨਾਟਕ ਦੇ ਉਪ ਮੁੱਖ ਮੰਤਰੀ ਡੀਕੇ ਸ਼ਿਵਕੁਮਾਰ ਸਮੇਤ ਹੋਰ ਨੇਤਾ ਮੌਜ਼ੂਦ ਸਨ। ਰਾਜਪਾਲ ਨੇ ਇਕ ਉੱਪ ਮੁੱਖ ਮੰਤਰੀ ਸਣੇ 11 ਵਿਧਾਇਕਾਂ ਨੂੰ ਮੰਤਰੀ ਅਹੁਦੇ ਦੀ ਸਹੁੰ ਚੁਕਾਈ। ਇਨ੍ਹਾਂ ਵਿੱਚ ਦੋ ਮਹਿਲਾ ਵਿਧਾਇਕ ਵੀ ਸ਼ਾਮਲ ਹਨ। ਮੰਤਰੀ ਅਹੁਦੇ ਦੀ ਸਹੁੰ ਚੁੱਕਣ ਵਾਲੇ ਵਿਧਾਇਕਾਂ ਵਿੱਚ ਐੱਨ ਉਤਮ ਕੁਮਾਰ ਰੈਡੀ, ਸੀ ਦਮੋਦਰ ਰਾਜਨਰਸਿਮਹਾ, ਕੋਮਾਟੀਰੈਡੀ ਵੈਂਕਟ ਰੈਡੀ, ਪੋਨਮ ਪ੍ਰਭਾਕਰ, ਥੁਮਾਲਾ ਨਾਗੇਸ਼ਵਰ ਰਾਵ ਸਮੇਤ ਹੋਰ ਸ਼ਾਮਲ ਹਨ।

Punjab Bani 07 December,2023
ਲੋਕਾਂ ਨੂੰ 10 ਦਸੰਬਰ ਤੋਂ ਘਰੇ ਬੈਠਿਆਂ ਮਿਲਣਗੀਆਂ 43 ਨਾਗਰਿਕ ਸੇਵਾਵਾਂ: ਮੁੱਖ ਮੰਤਰੀ

ਲੋਕਾਂ ਨੂੰ 10 ਦਸੰਬਰ ਤੋਂ ਘਰੇ ਬੈਠਿਆਂ ਮਿਲਣਗੀਆਂ 43 ਨਾਗਰਿਕ ਸੇਵਾਵਾਂ: ਮੁੱਖ ਮੰਤਰੀ ‘ਭਗਵੰਤ ਮਾਨ ਸਰਕਾਰ-ਤੁਹਾਡੇ ਦੁਆਰ’ ਸਕੀਮ ਨਾਲ ਦੂਰ ਹੋਵੇਗੀ ਲੋਕਾਂ ਦੀ ਖੱਜਲ-ਖੁਆਰੀ ਮੁੱਖ ਮੰਤਰੀ ਨੇ ਸ੍ਰੀ ਫਤਹਿਗੜ੍ਹ ਸਾਹਿਬ ਤੇ ਬੱਸੀ ਪਠਾਣਾਂ ਦੇ ਸਾਂਝ ਕੇਂਦਰਾਂ ਦਾ ਕੀਤਾ ਅਚਨਚੇਤ ਦੌਰਾ ਸ਼ਹੀਦੀ ਜੋੜ ਮੇਲ ਲਈ ਪ੍ਰਸ਼ਾਸਨ ਵੱਲੋਂ ਪੂਰੀਆਂ ਤਿਆਰੀਆਂ: ਮੁੱਖ ਮੰਤਰੀ 20 ਤੋਂ 30 ਦਸੰਬਰ ਤੱਕ ਨਹੀਂ ਹੋਵੇਗਾ ਕੋਈ ਸਰਕਾਰੀ ਸਮਾਗਮ ਸ੍ਰੀ ਫਤਹਿਗੜ੍ਹ ਸਾਹਿਬ, 7 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਆਖਿਆ ਕਿ ਲੋਕਾਂ ਨੂੰ ਘਰੇ ਬੈਠਿਆਂ ਨਾਗਰਿਕ ਸੇਵਾਵਾਂ ਮੁਹੱਈਆ ਕਰਨ ਲਈ ਸੂਬਾ ਸਰਕਾਰ 10 ਦਸੰਬਰ ਨੂੰ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਸਕੀਮ ਦੀ ਸ਼ੁਰੂਆਤ ਕਰੇਗੀ। ਸ੍ਰੀ ਫਤਹਿਗੜ੍ਹ ਸਾਹਿਬ ਤੇ ਬੱਸੀ ਪਠਾਣਾਂ ਦੇ ਸਾਂਝ ਕੇਂਦਰਾਂ ਦੇ ਅਚਨਚੇਤ ਦੌਰੇ ਉਤੇ ਪੁੱਜੇ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਸੁਚਾਰੂ ਤਰੀਕੇ ਤੇ ਆਸਾਨੀ ਨਾਲ ਇਹ ਸੇਵਾਵਾਂ ਮੁਹੱਈਆ ਕਰਨ ਦੇ ਉਦੇਸ਼ ਨਾਲ ਇਹ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਘਰ-ਘਰ ਤੱਕ ਸੇਵਾਵਾਂ ਦੇਣ ਦੀ ਸ਼ੁਰੂਆਤ ਵਾਲੀ ਇਹ ਪਹਿਲਕਦਮੀ ਲੋਕਾਂ ਦੀ ਸਰਕਾਰੀ ਸੇਵਾਵਾਂ ਤੱਕ ਸਿੱਧੀ ਤੇ ਆਸਾਨ ਪਹੁੰਚ ਮੁਹੱਈਆ ਕਰਵਾਏਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਹਿਲਕਦਮੀ ਤਹਿਤ ਜਨਮ ਤੇ ਮੌਤ, ਆਮਦਨ, ਰਿਹਾਇਸ਼, ਜਾਤ ਤੇ ਪੈਨਸ਼ਨ ਦਾ ਸਰਟੀਫਿਕੇਟ, ਬਿਜਲੀ ਬਿੱਲਾਂ ਦੀ ਅਦਾਇਗੀ ਅਤੇ ਹੋਰ ਸੇਵਾਵਾਂ ਸੂਬੇ ਭਰ ਵਿੱਚ ਘਰ-ਘਰ ਤੱਕ ਮੁਹੱਈਆ ਹੋਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ 1076 ਨੰਬਰ ਹੈਲਪਲਾਈਨ ਉਤੇ ਕਾਲ ਕਰ ਕੇ ਆਪਣੀ ਸਹੂਲਤ ਮੁਤਾਬਕ ਸਮਾਂ ਦੇ ਕੇ ਇਹ ਸੇਵਾਵਾਂ ਲਈਆਂ ਜਾ ਸਕਣਗੀਆਂ। ਉਨ੍ਹਾਂ ਕਿਹਾ ਕਿ ਬਿਨੈਕਾਰ ਨੂੰ ਸਬੰਧਤ ਸੇਵਾ ਲੈਣ ਲਈ ਲੋੜੀਂਦੇ ਦਸਤਾਵੇਜ਼, ਫੀਸ ਅਤੇ ਹੋਰ ਸ਼ਰਤਾਂ ਬਾਰੇ ਦੱਸ ਦਿੱਤਾ ਜਾਵੇਗਾ, ਜਿਸ ਲਈ ਬਿਨੈਕਾਰ ਨੂੰ ਐਸ.ਐਮ.ਐਸ. ਪ੍ਰਾਪਤ ਹੋਵੇਗਾ, ਜਿਸ ਰਾਹੀਂ ਲੋੜੀਂਦੇ ਦਸਤਾਵੇਜ਼ਾਂ ਤੇ ਮਿਤੀ ਤੇ ਸਮੇਂ ਬਾਰੇ ਪਤਾ ਚੱਲੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਿੱਥੇ ਸਮੇਂ ਮੁਤਾਬਕ ਵਿਸ਼ੇਸ਼ ਸਿਖਲਾਈ ਪ੍ਰਾਪਤ ਮੁਲਾਜ਼ਮ ਟੈਬਲੈੱਟ ਲੈ ਕੇ ਸਬੰਧਤ ਬਿਨੈਕਾਰ ਦੇ ਘਰ ਜਾਂ ਦਫ਼ਤਰ ਜਾਣਗੇ ਅਤੇ ਸਾਰੀ ਲੋੜੀਂਦੀ ਕਾਗਜ਼ੀ ਪ੍ਰਕਿਰਿਆ ਪੂਰੀ ਕਰਨਗੇ ਤੇ ਫੀਸ ਜਮ੍ਹਾਂ ਕਰਨਗੇ। ਇਸ ਤੋਂ ਇਲਾਵਾ ਬਿਨੈਕਾਰ ਨੂੰ ਪਹੁੰਚ ਰਸੀਦ ਦਿੱਤੀ ਜਾਵੇਗੀ, ਜਿਸ ਰਾਹੀਂ ਉਹ ਆਪਣੀ ਅਰਜ਼ੀ ਉਤੇ ਚੱਲ ਰਹੀ ਪ੍ਰਕਿਰਿਆ ਬਾਰੇ ਜਾਣ ਸਕੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਨਾਲ ਨਾ ਸਿਰਫ਼ ਲੋਕਾਂ ਲਈ ਸਹੂਲਤ ਵਧੇਗੀ, ਸਗੋਂ ਇਸ ਨਾਲ ਪੈਸੇ ਲੈ ਕੇ ਕੰਮ ਕਰਵਾਉਣ ਵਾਲੇ ਵਿਚੋਲਿਆਂ ਦੀ ਭੂਮਿਕਾ ਖ਼ਤਮ ਹੋਵੇਗੀ ਅਤੇ ਪ੍ਰਸ਼ਾਸਨ ਵਿੱਚ ਪਾਰਦਰਸ਼ਤਾ ਤੇ ਕਾਰਜਕੁਸ਼ਲਤਾ ਆਵੇਗੀ। ਉਨ੍ਹਾਂ ਕਿਹਾ ਕਿ ਘਰੇ ਬੈਠਿਆਂ ਇਹ ਸਹੂਲਤ ਸੇਵਾ ਕੇਂਦਰਾਂ ਜਾਂ ਸਮਰਪਿਤ 1076 ਹੈਲਪਲਾਈਨ ਨੰਬਰ ਰਾਹੀਂ 10 ਦਸੰਬਰ 2023 ਤੋਂ ਬਾਅਦ ਲਈ ਜਾ ਸਕੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੀ ਸਹੂਲੀਅਤ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਤਾਂ ਕਿ ਉਨ੍ਹਾਂ ਦੇ ਰੋਜ਼ਾਨਾ ਦੇ ਪ੍ਰਸ਼ਾਸਕੀ ਕੰਮ ਆਸਾਨੀ ਨਾਲ ਨੇਪਰੇ ਚੜ੍ਹ ਸਕਣ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸ਼ਹੀਦ ਜੋੜ ਮੇਲ ਦੌਰਾਨ ਅਕੀਦਤ ਭੇਟ ਕਰਨ ਲਈ ਫਤਹਿਗੜ੍ਹ ਸਾਹਿਬ ਆਉਣ ਵਾਲੇ ਹਜ਼ਾਰਾਂ ਸ਼ਰਧਾਲੂਆਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਪਵਿੱਤਰ ਧਰਤੀ ਨਾ ਸਿਰਫ਼ ਸਿੱਖਾਂ, ਸਗੋਂ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਦਾ ਸਰੋਤ ਹੈ ਅਤੇ ਸਾਡੇ ਵਿੱਚੋਂ ਹਰ ਕੋਈ ਹਰੇਕ ਸਾਲ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜ਼ਰੀ ਦੀ ਸ਼ਹਾਦਤ ਅੱਗੇ ਸਿਰ ਝੁਕਾਉਣ ਲਈ ਇੱਥੇ ਪੁੱਜਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸ਼ਹੀਦੀ ਜੋੜ ਮੇਲ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਹ ਨਿੱਜੀ ਤੌਰ ’ਤੇ ਇਸ ਕੰਮ ਦੀ ਨਿਗਰਾਨੀ ਕਰਨਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਸ ਕਾਰਜ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਵਿੱਤਰ ਧਰਤੀ ’ਤੇ ਮਾਤਾ ਗੁਜਰੀ ਜੀ ਸਮੇਤ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫਤਹਿ ਸਿੰਘ ਦੀ ਸ਼ਹਾਦਤ ਨੇ ਯੁੱਗਾਂ ਤੋਂ ਪੰਜਾਬੀਆਂ ਨੂੰ ਅਨਿਆਂ, ਜਬਰ ਅਤੇ ਜ਼ੁਲਮ ਵਿਰੁੱਧ ਲੜਨ ਲਈ ਪ੍ਰੇਰਿਆ ਹੈ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਵੱਲੋਂ ਨਿੱਕੀ ਉਮਰ ਵਿੱਚ ਜੋ ਮਹਾਨ ਕੁਰਬਾਨੀ ਦਿੱਤੀ ਗਈ ਹੈ, ਉਸ ਦੀ ਦੁਨੀਆ ਭਰ ਵਿੱਚ ਕੋਈ ਮਿਸਾਲ ਨਹੀਂ ਮਿਲਦੀ। ਮੁੱਖ ਮੰਤਰੀ ਨੇ ਕਿਹਾ ਕਿ ਹਰ ਸਾਲ ਸ਼ਹੀਦੀ ਸਭਾ ਦੌਰਾਨ ਲੱਖਾਂ ਸ਼ਰਧਾਲੂ ਇਸ ਪਵਿੱਤਰ ਅਸਥਾਨ ਦੇ ਦਰਸ਼ਨਾਂ ਲਈ ਆਉਂਦੇ ਹਨ, ਇਸ ਲਈ ਸੂਬਾ ਸਰਕਾਰ ਵੱਲੋਂ ਇਸ ਨਗਰ ਦੀ ਮੁਕੰਮਲ ਰੂਪ ਵਿੱਚ ਨੁਹਾਰ ਬਦਲੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਅਸਥਾਨ ’ਤੇ ਆਉਣ ਵਾਲੇ ਸ਼ਰਧਾਲੂਆਂ ਨੂੰ ਸਹੂਲਤਾਂ ਮੁਹੱਈਆ ਕਰਵਾਉਣਾ ਸੂਬਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਸ਼ਰਧਾਲੂ ਨੂੰ ਯਾਤਰਾ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਇਸ ਲਈ ਬਣਦੀ ਵਿਵਹਾਰਕ ਵਿਵਸਥਾ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਦਸੰਬਰ ਦਾ ਮਹੀਨਾ, ਜਿਸ ਦੌਰਾਨ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਮੁੱਚੇ ਪਰਿਵਾਰ ਨੂੰ ਸ਼ਹੀਦ ਕੀਤਾ ਗਿਆ ਸੀ, ਸਮੁੱਚੀ ਮਨੁੱਖਤਾ ਲਈ ਸੋਗ ਦਾ ਮਹੀਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ 20 ਤੋਂ 30 ਦਸੰਬਰ ਤੱਕ ਕੋਈ ਵੀ ਖੁਸ਼ੀ ਦਾ ਸਮਾਗਮ ਨਹੀਂ ਕਰਵਾਏਗੀ। ਉਨ੍ਹਾਂ ਕਿਹਾ ਕਿ ਇਹ ਸੂਬਾ ਸਰਕਾਰ ਵੱਲੋਂ ਦਸਮੇਸ਼ ਪਿਤਾ ਦੇ ਪਰਿਵਾਰ ਦੀ ਮਹਾਨ ਕੁਰਬਾਨੀ ਨੂੰ ਨਿਮਾਣੀ ਜਿਹੀ ਸ਼ਰਧਾਜਲੀ ਹੋਵੇਗੀ।

Punjab Bani 07 December,2023
ਕਾਂਗਰਸ ਨੇਤਾ ਨਵਜੋਤ ਸਿੱਧੂ ਦੇ ਪੁੱਤਰ ਕਰਨ ਸਿੱਧੂ ਇਨਾਅਤ ਰੰਧਾਵਾ ਨਾਲ ਵਿਆਹ ਦੇ ਬੰਧਨ ਵਿੱਚ ਬੱਝੇ

ਕਾਂਗਰਸ ਨੇਤਾ ਨਵਜੋਤ ਸਿੱਧੂ ਦੇ ਪੁੱਤਰ ਕਰਨ ਸਿੱਧੂ ਇਨਾਅਤ ਰੰਧਾਵਾ ਨਾਲ ਵਿਆਹ ਦੇ ਬੰਧਨ ਵਿੱਚ ਬੱਝੇ - ਪਟਿਆਲਾ ਸਥਿਤ ਬਾਰਾਂਦਰੀ ਰਿਹਾਇਸ਼ ਵਿਖੇ ਹੋਇਆ ਦੋਵਾਂ ਦਾ ਵਿਆਹ : ਪੁੱਜੀਆਂ ਕਈ ਹਸਤੀਆਂ ਚੰਡੀਗੜ , 7 ਦਸੰਬਰ 2023 : ਸਾਬਕਾ ਕ੍ਰਿਕਟਰ ਅਤੇ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਦੇ ਬੇਟੇ ਕਰਨ ਸਿੱਧੂ ਵਿਆਹ ਦੇ ਬੰਧਨ 'ਚ ਬੱਝ ਗਏ ਹਨ। ਕਰਨ ਸਿੱਧੂ ਦਾ ਵਿਆਹ ਇਨਾਇਤ ਰੰਧਾਵਾ ਨਾਲ ਉਨ੍ਹਾਂ ਦੀ ਪਟਿਆਲਾ ਸਥਿਤ ਬਾਰਾਂਦਰੀ ਰਿਹਾਇਸ਼ 'ਤੇ ਹੋਇਆ। ਵੀਰਵਾਰ ਸ਼ਾਮ ਨੂੰ ਨਿਮਰਾਣਾ ਹੋਟਲ, ਪਟਿਆਲਾ ਵਿਖੇ ਰਿਸੈਪਸ਼ਨ ਪਾਰਟੀ ਰੱਖੀ ਗਈ ਹੈ। ਇਸ 'ਚ ਰਾਜਨੀਤੀ, ਫਿਲਮ ਅਤੇ ਕ੍ਰਿਕਟ ਜਗਤ ਦੀਆਂ ਕਈ ਹਸਤੀਆਂ ਸ਼ਾਮਲ ਹੋ ਸਕਦੀਆਂ ਹਨ।  ਨਵਜੋਤ ਸਿੰਘ ਸਿੱਧੂ ਦੀ ਨੂੰਹ ਇਨਾਇਤ ਰੰਧਾਵਾ ਵੀ ਪੰਜਾਬੀ ਹੈ ਅਤੇ ਪਟਿਆਲਾ ਵਿੱਚ ਹੀ ਰਹਿੰਦੀ ਹੈ। ਉਹ ਫੌਜੀ ਪਰਿਵਾਰ ਨਾਲ ਸਬੰਧ ਰੱਖਦੀ ਹੈ ਅਤੇ ਪਟਿਆਲਾ ਦੇ ਮਸ਼ਹੂਰ ਮਨਿੰਦਰ ਰੰਧਾਵਾ ਦੀ ਬੇਟੀ ਹੈ। ਇਨਾਇਤ ਦੇ ਪਿਤਾ ਮਨਿੰਦਰ ਰੰਧਾਵਾ ਇਸ ਸਮੇਂ ਪੰਜਾਬ ਰੱਖਿਆ ਸੇਵਾਵਾਂ ਭਲਾਈ ਵਿਭਾਗ ਵਿੱਚ ਡਿਪਟੀ ਡਾਇਰੈਕਟਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ।  ਸਿੱਧੂ ਦੇ ਬੇਟੇ ਕਰਨ ਦੀ ਗੱਲ ਕਰੀਏ ਤਾਂ ਸਾਲ 2018 ਵਿੱਚ ਕਰਨ ਸਿੱਧੂ ਨੂੰ ਪੰਜਾਬ ਸਰਕਾਰ ਵਿੱਚ ਅਸਿਸਟੈਂਟ ਐਡੀਸ਼ਨਲ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਸੀ।  ਪਰ ਵਿਰੋਧੀ ਪਾਰਟੀਆਂ ਦੇ ਨਾਂਹ-ਪੱਖੀ ਪ੍ਰਤੀਕਰਮ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਪਿੱਛੇ ਹਟ ਗਏ ਅਤੇ ਮੀਡੀਆ ਨੂੰ ਕਿਹਾ ਕਿ ਕਰਨ ਅਹੁਦਾ ਸਵੀਕਾਰ ਨਹੀਂ ਕਰਨਗੇ। ਐਮਿਟੀ ਯੂਨੀਵਰਸਿਟੀ ਤੋਂ ਐਲਐਲਬੀ ਕਰਨ ਤੋਂ ਬਾਅਦ, ਕਰਨ ਨੇ ਬੈਂਜਾਮਿਨ ਐਨ ਕਾਰਡੋਜ਼ੋ ਸਕੂਲ ਆਫ ਲਾਅ, ਨਿਊਯਾਰਕ ਤੋਂ ਕਾਨੂੰਨ ਦੀ ਡਿਗਰੀ ਪ੍ਰਾਪਤ ਕੀਤੀ ਅਤੇ ਉਹ ਇੱਕ ਵਕੀਲ ਹਨ।  ਆਪਣੇ ਮਾਤਾ-ਪਿਤਾ ਦੇ ਰਾਜਨੀਤੀ ਵਿੱਚ ਹੋਣ ਦੇ ਬਾਵਜੂਦ ਕਰਨ ਸਿੰਘ ਰਾਜਨੀਤੀ ਅਤੇ ਲਾਈਮ ਲਾਈਟ ਤੋਂ ਦੂਰ ਰਹਿੰਦੇ ਹਨ। ਫਿਲਹਾਲ, ਉਸ ਨੇ ਇੱਕ ਚੰਗਾ ਪੁੱਤਰ ਹੋਣ ਦਾ ਆਪਣਾ ਫਰਜ਼ ਨਿਭਾਇਆ ਹੈ ਅਤੇ ਆਪਣੀ ਮਾਂ ਦੇ ਜ਼ੋਰ ਪਾਉਣ 'ਤੇ ਵਿਆਹ ਕਰਨ ਲਈ ਰਾਜ਼ੀ ਹੋਏ ਹਨ।

Punjab Bani 07 December,2023
ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤੇ ਮਿਲਕ ਪਲਾਂਟ ਦੇ ਮੈਨੇਜਰ ਕੋਲੋਂ ਨਕਦੀ, ਸੋਨੇ ਦੇ ਗਹਿਣੇ, ਮਹਿੰਗੀਆਂ ਘੜੀਆਂ, ਜਾਇਦਾਦ ਦੇ ਦਸਤਾਵੇਜ਼ ਬਰਾਮਦ

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤੇ ਮਿਲਕ ਪਲਾਂਟ ਦੇ ਮੈਨੇਜਰ ਕੋਲੋਂ ਨਕਦੀ, ਸੋਨੇ ਦੇ ਗਹਿਣੇ, ਮਹਿੰਗੀਆਂ ਘੜੀਆਂ, ਜਾਇਦਾਦ ਦੇ ਦਸਤਾਵੇਜ਼ ਬਰਾਮਦ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਬਿਊਰੋ ਕਰੇਗੀ ਇੱਕ ਹੋਰ ਕੇਸ ਦਰਜ ਚੰਡੀਗੜ੍ਹ, 6 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਮਿਲਕ ਪਲਾਂਟ ਮੋਹਾਲੀ ਵਿਖੇ ਤਾਇਨਾਤ ਮੈਨੇਜਰ (ਦੁੱਧ ਇਕੱਤਰਨ) ਮਨੋਜ ਕੁਮਾਰ ਸ੍ਰੀਵਾਸਤਵਾ ਦੇ ਘਰੋਂ ਲੱਖਾਂ ਦੀ ਨਗਦੀ ਸਮੇਤ ਕਈ ਕੀਮਤੀ ਜਾਇਦਾਦਾਂ ਅਤੇ ਮਹਿੰਗਾ ਸਮਾਨ ਬਰਾਮਦ ਕੀਤਾ ਹੈ, ਜਿਸ ਨੂੰ ਮੰਗਲਵਾਰ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ। ਮੋਹਾਲੀ ਦੀ ਅਦਾਲਤ ਨੇ ਅੱਜ ਅਗਲੇਰੀ ਜਾਂਚ ਲਈ ਵਿਜੀਲੈਂਸ ਬਿਊਰੋ ਨੂੰ ਉਕਤ ਮੁਲਜ਼ਮ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਵੀ ਦੇ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਦੇ ਘਰ ਦੀ ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿਚੋਂ 7 ਲੱਖ ਰੁਪਏ ਨਕਦ, 8 ਸੋਨੇ ਦੀਆਂ ਮੁੰਦਰੀਆਂ, ਇਕ ਸੋਨੇ ਦਾ 'ਕੜਾ', ਕੁਝ ਗਹਿਣੇ ਅਤੇ 14 ਮਹਿੰਗੀਆਂ ਘੜੀਆਂ ਬਰਾਮਦ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਇਕ ਘੜੀ, ਜਿਸ ਦੀ ਕੀਮਤ 45,000 ਰੁਪਏ ਹੈ, ਵੀ ਜ਼ਬਤ ਕੀਤੀ ਹੈ ਜੋ ਕਿ ਸ਼ਿਕਾਇਤਕਰਤਾ ਨੇ ਚੰਡੀਗੜ੍ਹ ਦੇ ਬਾਜ਼ਾਰ ਤੋਂ ਖ਼ਰੀਦ ਕੇ ਇਸ ਮੈਨੇਜਰ ਨੂੰ ਦਿੱਤੀ ਸੀ। ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਬੈਂਕ ਨੂੰ ਉਸਦਾ ਲਾਕਰ ਫਰੀਜ਼ ਕਰਨ ਅਤੇ ਹੋਰਨਾਂ ਬੈਂਕਾਂ ਨੂੰ ਉਸਦੇ ਖਾਤਿਆਂ ਦੇ ਸਾਰੇ ਵੇਰਵੇ ਮੁਹੱਈਆ ਕਰਵਾਉਣ ਲਈ ਵੀ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਸਹਿਕਾਰਤਾ ਵਿਭਾਗ ਦੇ ਉਕਤ ਕਰਮਚਾਰੀ ਨੂੰ ਸੁਖਬੀਰ ਸਿੰਘ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਸੀ, ਜੋ ਉਕਤ ਮਿਲਕ ਪਲਾਂਟ 'ਚ ਇਕ ਨਿੱਜੀ ਫਰਮ ਵੱਲੋਂ ਦੁੱਧ ਇਕੱਠਾ ਕਰਨ ਵਾਲੇ ਟੈਂਕਰਾਂ ਦੀ ਦੇਖ-ਭਾਲ ਕਰਦਾ ਹੈ। ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਸੀ ਕਿ ਵੱਖ-ਵੱਖ ਥਾਵਾਂ ਤੋਂ ਦੁੱਧ ਇਕੱਠਾ ਕਰਨ ਲਈ ਜਾਂਦੇ ਉਸ ਦੇ ਟੈਂਕਰਾਂ ਨੂੰ ਵਧੀਆ ਰੂਟ ਅਲਾਟ ਕਰਨ ਬਦਲੇ ਰਾਜ ਦੇ ਸਹਿਕਾਰਤਾ ਵਿਭਾਗ ਦਾ ਉਕਤ ਮੁਲਾਜ਼ਮ ਉਸ ਤੋਂ 50,000 ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਮੈਨੇਜਰ ਇਸ ਕੰਮ ਸਬੰਧੀ ਪਹਿਲਾਂ ਹੀ ਉਸ ਕੋਲ਼ੋਂ 50,000 ਰੁਪਏ ਲੈ ਚੁੱਕਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੀ ਫਲਾਇੰਗ ਸਕੁਐਡ ਯੂਨਿਟ ਮੋਹਾਲੀ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕਰਦਿਆਂ ਇੱਕ ਜਾਲ ਵਿਛਾਇਆ ਅਤੇ ਦੋਸ਼ੀ ਮੈਨੇਜਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ। ਇਸ ਸਬੰਧੀ ਉਕਤ ਕਰਮਚਾਰੀ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਫਲਾਇੰਗ ਸਕੁਐਡ -1, ਪੰਜਾਬ ਮੁਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਹੇਠ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Punjab Bani 06 December,2023
ਭਾਜਪਾ ਦੇ ਵਿਧਾਨ ਸਭਾ ਚੋਣਾਂ ਜਿੱਤਣ ਵਾਲੇ ਸੰਸਦ ਮੈਬਰਾਂ ਨੇ ਦਿਤੇ ਅਸਤੀਫੇ

ਭਾਜਪਾ ਦੇ ਵਿਧਾਨ ਸਭਾ ਚੋਣਾਂ ਜਿੱਤਣ ਵਾਲੇ ਸੰਸਦ ਮੈਬਰਾਂ ਨੇ ਦਿਤੇ ਅਸਤੀਫੇ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਹਾਸਲ ਕਰਨ ਲਈ ਭਾਰਤੀ ਜਨਤਾ ਪਾਰਟੀ ਵੱਲੋਂ ਚੋਣ ਮੈਦਾਨ ਵਿਚ ਉਤਾਰੇ ਸੰਸਦ ਮੈਂਬਰ ਕਿਰੋੜੀ ਲਾਲ ਮੀਨਾ, ਰਾਜਵਰਧਨ ਸਿੰਘ ਰਾਠੌਰ, ਨਰਿੰਦਰ ਸਿੰਘ ਤੋਮਰ, ਪ੍ਰਹਿਲਾਦ ਸਿੰਘ ਪਟੇਲ, ਰਾਕੇਸ਼ ਸਿੰਘ, ਉਦੈ ਪ੍ਰਤਾਪ, ਰੀਤੀ ਪਾਠਕ, ਅਰੁਣ ਸਾਓ, ਗੋਮਤੀ ਸਾਈਂ, ਦੀਆ ਕੁਮਾਰੀ ਅਤੇ ਕਿਰੋਨੀ ਲਾਲ ਮੀਨਾ ਨੇ ਬੁੱਧਵਾਰ ਨੂੰ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸ ਦਈਏ ਕਿ ਇਸ ਸਾਲ ਹੋਈਆਂ ਵਿਧਾਨ ਸਭਾ ਚੋਣਾਂ ‘ਚ ਭਾਜਪਾ ਨੇ ਕੁੱਲ 21 ਸੰਸਦ ਮੈਂਬਰਾਂ ਨੂੰ ਮੈਦਾਨ ‘ਚ ਉਤਾਰਿਆ ਸੀ, ਜਿਨ੍ਹਾਂ ‘ਚੋਂ 12 ਜਿੱਤੇ ਸਨ ਅਤੇ ਬਾਕੀ 9 ਸੰਸਦ ਮੈਂਬਰ ਚੋਣ ਹਾਰ ਗਏ ਸਨ। ਜਦੋਂ ਕਿ ਬਾਬਾ ਬਾਲਕ ਨਾਥ ਅਤੇ ਰੇਣੂਕਾ ਸਿੰਘ ਨੇ ਅਜੇ ਤੱਕ ਅਸਤੀਫਾ ਨਹੀਂ ਦਿੱਤਾ ਹੈ। ਕਿਉਂਕਿ ਉਹ ਅੱਜ ਲੋਕ ਸਭਾ ਵਿੱਚ ਨਹੀਂ ਆਏ। ਇਹ ਦੋਵੇਂ ਸੰਸਦ ਮੈਂਬਰ ਵੀ ਜਲਦੀ ਹੀ ਆਪਣੇ ਅਸਤੀਫੇ ਸੌਂਪ ਦੇਣਗੇ। ਭਾਜਪਾ ਨੇ ਰਾਜ ਵਿਧਾਨ ਸਭਾ ਚੋਣਾਂ ਵਿੱਚ ਆਪਣੇ ਸੰਸਦ ਮੈਂਬਰਾਂ ਨੂੰ ਮੈਦਾਨ ਵਿੱਚ ਉਤਾਰ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਸੀ ਅਤੇ ਇਹ ਯੋਜਨਾ ਭਾਜਪਾ ਦੇ ਕੰਮ ਆਈ।ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਪੀਐਮ ਮੋਦੀ, ਲੋਕ ਸਭਾ ਸਪੀਕਰ ਅਤੇ ਰਾਜ ਸਭਾ ਚੇਅਰਮੈਨ ਨਾਲ ਮੁਲਾਕਾਤ ਦੌਰਾਨ ਇਨ੍ਹਾਂ ਸੰਸਦ ਮੈਂਬਰਾਂ ਦੇ ਵਫ਼ਦ ਦੀ ਅਗਵਾਈ ਕੀਤੀ। ਵਿਧਾਨ ਸਭਾ ਚੋਣਾਂ ਜਿੱਤਣ ਵਾਲੇ ਸੰਸਦ ਮੈਂਬਰਾਂ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜੇਪੀ ਨੱਡਾ ਨਾਲ ਮੁਲਾਕਾਤ ਕਰਕੇ ਅਸਤੀਫਾ ਦੇ ਦਿੱਤਾ ਹੈ।

Punjab Bani 06 December,2023
ਕਰਣੀ ਸੈਨਾ ਦੇ ਮੁਖੀ ਸੁਖਦੇਵ ਗੋਗਾਮਾੜੀ ਦੇ ਕਾਤਲ ਕੀਤੇ ਗ੍ਰਿਫ਼ਤਾਰ

ਕਰਣੀ ਸੈਨਾ ਦੇ ਮੁਖੀ ਸੁਖਦੇਵ ਗੋਗਾਮਾੜੀ ਦੇ ਕਾਤਲ ਕੀਤੇ ਗ੍ਰਿਫ਼ਤਾਰ ਜੈਪੁਰ : ਰਾਜਸਥਾਨ ਦੇ ਜੈਪੁਰ 'ਚ ਸ਼੍ਰੀ ਰਾਸ਼ਟਰੀ ਰਾਜਪੂਤ ਕਰਨੀ ਸੈਨਾ ਦੇ ਮੁਖੀ ਸੁਖਦੇਵ ਸਿੰਘ ਗੋਗਾਮੇੜੀ ( ਨੂੰ ਗੋਲ਼ੀਆਂ ਮਾਰਨ ਵਾਲੇ ਦੋ ਮੁਲਜ਼ਮਾਂ ਨੂੰ ਹਰਿਆਣਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੇ ਦੇਹਾਂਤ 'ਤੇ ਰਾਜਪੂਤ ਭਾਈਚਾਰੇ 'ਚ ਭਾਰੀ ਰੋਸ ਹੈ। ਇਸ ਘਟਨਾ ਦੇ ਵਿਰੋਧ 'ਚ ਰਾਜਪੂਤ ਭਾਈਚਾਰੇ ਨੇ ਅੱਜ ਰਾਜਸਥਾਨ ਬੰਦ ਦਾ ਸੱਦਾ ਦਿੱਤਾ ਹੈ। ਇਕ ਮੁਲਜ਼ਮ ਦਾ ਨਾਂ ਰੋਹਿਤ ਰਾਠੌਰ ਹੈ ਜੋ ਕਿ ਨਾਗੌਰ ਦੇ ਮਕਰਾਨਾ ਦਾ ਰਹਿਣ ਵਾਲਾ ਹੈ, ਉੱਥੇ ਹੀ ਦੂਜੇ ਦਾ ਨਾਂ ਨਿਤਿਨ ਫੌਜੀ ਹੈ। ਉਹ ਹਰਿਆਣਾ ਦੇ ਮਹਿੰਦਰਗੜ੍ਹ ਦਾ ਰਹਿਣ ਵਾਲਾ ਹੈ। ਦੋਵਾਂ ਨੇ ਮਿਲ ਕੇ ਸੁਖਦੇਵ ਸਿੰਘ ਗੋਗਾਮੇਦੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।

Punjab Bani 06 December,2023
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਡੇਰਾ ਬੱਸੀ ਬਲਾਕ ਵਿੱਚ ਕਬਜ਼ੇ ਛੁਡਾਉਣ ਦੀ ਮੁਹਿੰਮ ਦੀ ਅਗਵਾਈ ਕੀਤੀ

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਡੇਰਾ ਬੱਸੀ ਬਲਾਕ ਵਿੱਚ ਕਬਜ਼ੇ ਛੁਡਾਉਣ ਦੀ ਮੁਹਿੰਮ ਦੀ ਅਗਵਾਈ ਕੀਤੀ ਕਰੀਬ 100 ਕਰੋੜ ਰੁਪਏ ਬਾਜ਼ਾਰੀ ਮੁੱਲ ਦੀ 100 ਏਕੜ ਪੰਚਾਇਤੀ ਜ਼ਮੀਨ ਖ਼ੁਦ ਟਰੈਕਟਰ ਚਲਾ ਕੇ ਖ਼ਾਲੀ ਕਰਵਾਈ ਨਾਜਾਇਜ਼ ਕਬਜ਼ੇ ਹੇਠਲੀ ਪੰਚਾਇਤੀ ਜ਼ਮੀਨ ਦਾ ਇੱਕ-ਇੱਕ ਇੰਚ ਵਾਪਸ ਲੈਣ ਦੀ ਵਚਨਬੱਧਤਾ ਦੁਹਰਾਈ ਕਿਹਾ, ਖ਼ਾਲੀ ਕਰਵਾਈਆਂ ਜ਼ਮੀਨਾਂ ਵਿਭਾਗ ਨੂੰ ਆਮਦਨ ਦੇ ਵਧੇਰੇ ਸਰੋਤ ਪੈਦਾ ਕਰਨ ਵਿੱਚ ਸਹਾਈ ਹੋ ਰਹੀਆਂ ਹਨ ਚੰਡੀਗੜ੍ਹ/ਡੇਰਾ ਬੱਸੀ (ਐਸ.ਏ.ਐਸ ਨਗਰ), 5 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਚਾਇਤੀ ਜ਼ਮੀਨਾਂ ਦਾ ਇਕ-ਇਕ ਇੰਚ ਨਾਜਾਇਜ਼ ਕਬਜ਼ਿਆਂ ਤੋਂ ਖ਼ਾਲੀ ਕਰਵਾਉਣ ਦੇ ਨਿਰਦੇਸ਼ਾਂ ਦੀ ਪਾਲਣਾ ਦੇ ਸਿਲਸਿਲੇ ਵਿੱਚ ਅੱਜ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਬਾਰੇ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਡੇਰਾ ਬੱਸੀ ਬਲਾਕ ਦੇ ਪਿੰਡ ਸੁੰਡਰਾਂ ਵਿਖੇ 100 ਏਕੜ ਪੰਚਾਇਤੀ ਜ਼ਮੀਨ ਨਾਜਾਇਜ਼ ਕਬਜ਼ੇ ਹੇਠੋਂ ਖ਼ੁਦ ਟਰੈਕਟਰ ਚਲਾ ਕੇ ਛੁਡਵਾਈ। ਜ਼ਮੀਨ ਖ਼ਾਲੀ ਕਰਾਉਣ ਦੀ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਕੈਬਨਿਟ ਮੰਤਰੀ ਸ. ਭੁੱਲਰ ਨੇ ਦੱਸਿਆ ਕਿ 100 ਏਕੜ ਦੇ ਕਰੀਬ ਪੰਚਾਇਤੀ ਜ਼ਮੀਨ 'ਤੇ ਵਸਨੀਕਾਂ ਵੱਲੋਂ ਕਬਜ਼ਾ ਕੀਤਾ ਹੋਇਆ ਸੀ। ਉਨ੍ਹਾਂ ਕਿਹਾ ਕਿ ਇਹ ਜ਼ਮੀਨ ਰਿਹਾਇਸ਼ੀ ਅਤੇ ਉਦਯੋਗਿਕ ਖੇਤਰਾਂ ਵਿੱਚ ਆਉਂਦੀ ਹੈ ਅਤੇ ਇਸ ਦੀ ਬਾਜ਼ਾਰੀ ਕੀਮਤ ਕਰੀਬ 100 ਕਰੋੜ ਰੁਪਏ ਹੈ। ਉਨ੍ਹਾਂ ਕਿਹਾ ਕਿ ਬਾਕੀ ਦੀ 12 ਏਕੜ ਜ਼ਮੀਨ ਅਦਾਲਤੀ ਸਟੇਅ ਅਧੀਨ ਹੈ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਵਿਭਾਗ ਦਾ ਹੱਕ ਵਾਪਸ ਦਿਵਾਉਣ ਲਈ ਇਸ ਕੇਸ ਦੀ ਜ਼ੋਰਦਾਰ ਢੰਗ ਨਾਲ ਪੈਰਵੀ ਕਰਨ। ਸ. ਭੁੱਲਰ ਨੇ ਦੱਸਿਆ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਸੂਬੇ ਵਿੱਚ ਕਬਜ਼ਿਆਂ ਵਿਰੁੱਧ ਵਿੱਢੀ ਮੁਹਿੰਮ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ ਅਤੇ ਹੁਣ ਤੱਕ ਕੁੱਲ 12100 ਏਕੜ ਜ਼ਮੀਨ ਨਾਜਾਇਜ਼ ਕਬਜ਼ਿਆਂ ਤੋਂ ਵਾਪਸ ਲੈ ਕੇ ਸਬੰਧਤ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਸੌਂਪ ਦਿੱਤੀ ਗਈ ਹੈ ਤਾਂ ਜੋ ਇਸ ਨੂੰ ਸਥਾਨਕ ਵਸਨੀਕਾਂ ਨੂੰ ਚਕੌਤੇ 'ਤੇ ਦੇਣ ਦੇ ਨਾਲ-ਨਾਲ ਪੰਚਾਇਤ ਦੀ ਆਮਦਨ ਵਧਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪੰਚਾਇਤੀ ਜ਼ਮੀਨਾਂ ਨੂੰ 100 ਫ਼ੀਸਦੀ ਖ਼ਾਲੀ ਕਰਵਾਉਣ ਤੱਕ ਕਬਜ਼ਿਆਂ ਵਿਰੁੱਧ ਕਾਰਵਾਈ ਜਾਰੀ ਰਹੇਗੀ ਅਤੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਨਾਜਾਇਜ਼ ਕਾਬਜ਼ਕਾਰਾਂ ਵੱਲੋਂ ਵੱਖ-ਵੱਖ ਅਦਾਲਤਾਂ ਵਿੱਚ ਦਾਇਰ ਮੁਕੱਦਮਿਆਂ ਦੀ ਵਿਭਾਗ ਦੇ ਦਾਅਵੇ ਨੂੰ ਮਜ਼ਬੂਤ ਕਰਨ ਲਈ ਨਿਯਮਤ ਤੌਰ 'ਤੇ ਪੈਰਵੀ ਕਰਨ ਤੋਂ ਇਲਾਵਾ ਉਨ੍ਹਾਂ ਕੋਲ ਚੱਲ ਰਹੇ ਕੇਸਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕਰਨ। ਉਨ੍ਹਾਂ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਜਿਹੜੇ ਅਧਿਕਾਰੀ ਨਾਜਾਇਜ਼ ਕਬਜ਼ਿਆਂ ਨੂੰ ਕਾਇਮ ਰੱਖਣ ਲਈ ਨਾਜਾਇਜ਼ ਕਾਬਜ਼ਕਾਰਾਂ ਨਾਲ ਮਿਲੀਭੁਗਤ ਕਰ ਰਹੇ ਹਨ, ਉਨ੍ਹਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਕਾਬਜ਼ਕਾਰਾਂ ਤੋਂ ਜ਼ਮੀਨਾਂ ਕਬਜ਼ੇ ਵਿੱਚ ਲੈ ਕੇ ਵਿਭਾਗ ਨੂੰ ਮਾਲੀਏ ਦੇ ਹੋਰ ਸਰੋਤ ਪੈਦਾ ਕਰਨ ਵਿੱਚ ਮਦਦ ਮਿਲੀ ਹੈ ਅਤੇ ਵਿਭਾਗ ਵੱਲੋਂ ਕਬਜ਼ਿਆਂ ਵਿਰੁੱਧ ਮੁਹਿੰਮ ਜਾਰੀ ਰੱਖੀ ਜਾਵੇਗੀ। ਕੈਬਨਿਟ ਮੰਤਰੀ ਨੇ ਕਾਬਜ਼ਕਾਰਾਂ ਨੂੰ ਵੀ ਸੁਚੇਤ ਕੀਤਾ ਕਿ ਜੇਕਰ ਉਨ੍ਹਾਂ ਨੇ ਫਿਰ ਤੋਂ ਖ਼ਾਲੀ ਕਰਵਾਈ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਖ਼ਿਲਾਫ਼ ਐਫ ਆਈ ਆਰ ਦਰਜ ਕਰਵਾਈ ਜਾਵੇਗੀ। ਇਸ ਮੌਕੇ ਹਾਜ਼ਰ ਅਧਿਕਾਰੀਆਂ ਵਿੱਚ ਏ ਡੀ ਸੀ (ਪੇਂਡੂ ਵਿਕਾਸ) ਸੋਨਮ ਚੌਧਰੀ, ਸੰਯੁਕਤ ਡਾਇਰੈਕਟਰ (ਸ਼ਾਮਲਤ ਸੈੱਲ) ਜਗਵਿੰਦਰਜੀਤ ਸਿੰਘ ਸੰਧੂ, ਐਸ ਪੀ (ਦਿਹਾਤੀ) ਮਨਪ੍ਰੀਤ ਸਿੰਘ, ਏ ਐਸ ਪੀ ਡੇਰਾਬੱਸੀ ਮਿਸ ਦਰਪਨ ਆਹਲੂਵਾਲੀਆ, ਡੀ ਡੀ ਪੀ ਓ ਅਮਨਿੰਦਰਪਾਲ ਸਿੰਘ ਚੌਹਾਨ, ਬੀ ਡੀ ਪੀ ਓ ਰਵਨੀਤ ਕੌਰ ਅਤੇ ਨਾਇਬ ਤਹਿਸੀਲਦਾਰ ਹਰਿੰਦਰਜੀਤ ਸਿੰਘ ਹਾਜ਼ਰ ਸਨ।

Punjab Bani 05 December,2023
ਪੰਜਾਬ ਪੁਲਿਸ ਨੇ ਅੱਤਵਾਦੀ ਲਖਬੀਰ ਰੋਡੇ ਦੇ ਸਾਥੀ ਪਰਮਜੀਤ ਸਿੰਘ ਢਾਡੀ ਨੂੰ ਅੰਮ੍ਰਿਤਸਰ ਹਵਾਈਅੱਡਾ ਤੋਂ ਕੀਤਾ ਗ੍ਰਿਫਤਾਰ

ਪੰਜਾਬ ਪੁਲਿਸ ਨੇ ਅੱਤਵਾਦੀ ਲਖਬੀਰ ਰੋਡੇ ਦੇ ਸਾਥੀ ਪਰਮਜੀਤ ਸਿੰਘ ਢਾਡੀ ਨੂੰ ਅੰਮ੍ਰਿਤਸਰ ਹਵਾਈਅੱਡਾ ਤੋਂ ਕੀਤਾ ਗ੍ਰਿਫਤਾਰ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਆਈ.ਐਸ.ਵਾਈ.ਐਫ. ਦੇ ਕਾਰਕੁਨ ਪਰਮਜੀਤ ਢਾਡੀ ਯੂ.ਕੇ ਤੋਂ ਸੰਸਥਾ ਵਿੱਚ ਨਵੇਂ ਅੱਤਵਾਦੀਆਂ ਦੀ ਭਰਤੀ, ਮਦਦ ਅਤੇ ਫੰਡਿੰਗ ਕਰਨ ਵਾਲੇ ਮਾਡਿਊਲ ਦਾ ਕਰ ਰਿਹਾ ਸੀ ਸੰਚਾਲਨ : ਡੀਜੀਪੀ ਪੰਜਾਬ ਗੌਰਵ ਯਾਦਵ - ਆਈ.ਐਸ.ਵਾਈ.ਐਫ. ਦੇ ਪੂਰੇ ਨੈੱਟਵਰਕ ਅਤੇ ਗ੍ਰਿਫਤਾਰ ਕੀਤੇ ਦੋਸ਼ੀਆਂ ਦੇ ਹੋਰ ਸੰਪਰਕਾਂ ਦਾ ਪਤਾ ਲਗਾਉਣ ਜਾਂਚ ਜਾਰੀ: ਸੁਖਮਿੰਦਰ ਮਾਨ ਚੰਡੀਗੜ੍ਹ/ਅੰਮ੍ਰਿਤਸਰ, 5 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅੱਤਵਾਦ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਪਾਕਿਸਤਾਨ ਸਥਿਤ ਅੱਤਵਾਦੀ ਲਖਬੀਰ ਰੋਡੇ ਦੇ ਕਰੀਬੀ ਸਾਥੀ ਪਰਮਜੀਮ ਸਿੰਘ ਉਰਫ਼ ਪੰਜਾਬ ਸਿੰਘ ਉਰਫ਼ ਢਾਡੀ ਨੂੰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਹਵਾਈ ਅੱਡੇ ਤੋਂ ਗ੍ਰਿਫਤਾਰ ਕਰਕੇ, ਅੱਤਵਾਦੀਆਂ ਦੀ ਭਰਤੀ ਕਰਨ, ਫੰਡਿੰਗ ਅਤੇ ਸਹਾਇਤਾ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਦੱਸਿਆ ਕਿ ਪਰਮਜੀਤ ਸਿੰਘ, ਇੱਕ ਬ੍ਰਿਟਿਸ਼ ਨਾਗਰਿਕ ਅਤੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ (ਆਈ.ਐਸ.ਵਾਈ.ਐਫ) ਦਾ ਇੱਕ ਸੰਸਥਾਪਕ ਮੈਂਬਰ ਹੈ, ਜੋ 90 ਦੇ ਮੁਢਲੇ ਦਹਾਕੇ ਵਿੱਚ ਪੰਜਾਬ ’ਚ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਸੀ ਅਤੇ ਬਾਅਦ ’ਚ 2003 ਵਿੱਚ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ ਅਤੇ ਉਹ ਅੱਤਵਾਦਕ ਗਤੀਵਿਧੀਆਂ ਨਾਲ ਸਬੰਧਤ ਮਾਮਲਿਆਂ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ। ਆਪਣੀ ਸਜ਼ਾ ਪੂਰੀ ਹੋਣ ਤੋਂ ਬਾਅਦ, ਦੋਸ਼ੀ ਯੂ.ਕੇ ਵਾਪਸ ਪਰਤਿਆ ਪਰ ਯੂ.ਕੇ ਅਤੇ ਹੋਰ ਯੂਰਪੀਅਨ ਦੇਸ਼ਾਂ ਵਿੱਚ ਸੰਗਠਨ ਲਈ ਇੱਕ ਪ੍ਰੇਰਕ, ਭਰਤੀ ਕਰਨ ਵਾਲੇ ਅਤੇ ਫੰਡ ਇਕੱਠਾ ਕਰਨ ਵਾਲੇ ਮੈਂਬਰ ਵਜੋਂ ਕੰਮ ਕਰਦਿਆਂ ਉਸਨੇ ਆਈ.ਐਸ.ਵਾਈ.ਐਫ. ਵਿੱਚ ਆਪਣੀਆਂ ਗਤੀਵਿਧੀਆਂ ਜਾਰੀ ਰੱਖੀਆਂ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ 2021 ਵਿੱਚ, ਦੋਸ਼ੀ ਪਰਮਜੀਤ ਢਾਡੀ ਦਾ ਨਾਮ ਪੰਜਾਬ ਵਿੱਚ ਆਈ.ਐਸ.ਵਾਈ.ਐਫ. ਕੇਡਰ ਦੇ ਪੁਨਰਗਠਨ ਕਰਨ ਵਾਲਿਆਂ ਵਿੱਚ ਸ਼ਾਮਲ ਪਾਇਆ ਗਿਆ ਸੀ। ਜੋ ਕਿ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਵਿਸ਼ੇਸ਼ ਵਿਅਕਤੀਆਂ ਨੂੰ ਨਿਸ਼ਾਨਾ ਬਣਾਉਣ ਲਈ ਫੰਡ ਅਤੇ ਖਾੜਕੂ ਹਾਰਡਵੇਅਰ ਦਾ ਇੰਤਜ਼ਾਮ ਕਰਦਾ ਸੀ। ਉਨ੍ਹਾਂ ਕਿਹਾ ਕਿ ਢਾਡੀ ਦੇ ਪੰਜਾਬ ਵਿੱਚ ਦਹਿਸ਼ਤੀ ਫੰਡਿੰਗ ਅਤੇ ਹੋਰ ਦਮਨਕਾਰੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਤੋਂ ਬਾਅਦ, ਉਸਦੀ ਗ੍ਰਿਫਤਾਰੀ ਨੂੰ ਯਕੀਨੀ ਬਣਾਉਣ ਲਈ ਇੱਕ ਐਲ.ਓ.ਸੀ. ਜਾਰੀ ਕੀਤਾ ਗਿਆ ਸੀ। ਉਕਤ ਗ਼ਿ੍ਰਫਤਾਰੀ ਨੂੰ ਖਿੱਤੇ ਵਿੱਚ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਦਹਿਸ਼ਤੀ ਮਾਡਿਊਲ ਲਈ ਇੱਕ ਵੱਡਾ ਝਟਕਾ ਕਰਾਰ ਦਿੰਦਿਆਂ ਡੀਜੀਪੀ ਨੇ ਕਿਹਾ ਕਿ ਪੂਰੇ ਅਤਿਵਾਦੀ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਜਾਂਚ ਨਿਰੰਤਰ ਜਾਰੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਏ.ਆਈ.ਜੀ. ਐਸ.ਐਸ.ਓ.ਸੀ. ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਮੁਲਜ਼ਮ ਪਰਮਜੀਤ ਢਾਡੀ ਨੂੰ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਸੋਮਵਾਰ ਨੂੰ ਸ੍ਰੀ ਗੁਰੂ ਰਾਮਦਾਸ ਏਅਰਪੋਰਟ, ਅੰਮ੍ਰਿਤਸਰ ਤੋਂ ਉਸ ਸਮੇਂ ਹਿਰਾਸਤ ਵਿੱਚ ਲਿਆ ਜਦੋਂ ਉਹ ਪੰਜਾਬ ਸਿੰਘ ਦੇ ਨਾਮ ਵਾਲੇ ਬ੍ਰਿਟਿਸ਼ ਪਾਸਪੋਰਟ ’ਤੇ ਯੂਕੇ ਜਾਣ ਲਈ ਜਹਾਜ਼ ਵਿੱਚ ਸਵਾਰ ਹੋ ਰਿਹਾ ਸੀ। ਪੁਲਿਸ ਵਲੋਂ ਢਾਡੀ ਨੂੰ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂ.ਏ.ਪੀ.ਏ.) ਦੀਆਂ ਧਾਰਾਵਾਂ 13, 16, 17, 18, 18-ਬੀ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਰੋਕਥਾਮ ਐਕਟ ਦੀ ਧਾਰਾ 20, ਵਿਸਫੋਟਕ ਐਕਟ ਦੀ ਧਾਰਾ 3,4,5, ਅਸਲਾ ਐਕਟ ਦੀ ਧਾਰਾ 25, ਐਨਡੀਪੀਐਸ ਐਕਟ ਦੀ ਧਾਰਾ 21, 25, 27-ਏ ਅਤੇ 29 ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਧਾਰਾਵਾਂ 120, 120-ਬੀ ਤਹਿਤ ਐਫਆਈਆਰ ਨੰਬਰ 18 ਮਿਤੀ 02.09.2021 ਪੁਲਿਸ ਸਟੇਸ਼ਨ ਐਸਐਸਓਸੀ ਅੰਮ੍ਰਿਤਸਰ ਵਿਖੇ ਪਹਿਲਾਂ ਹੀ ਦਰਜ ਕੇਸ ਦਰਜ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਢਾਡੀ ਲਖਬੀਰ ਸਿੰਘ ਰੋਡੇ ਦੇ ਲਗਾਤਾਰ ਸੰਪਰਕ ਵਿੱਚ ਸੀ। ਏਆਈਜੀ ਨੇ ਦੱਸਿਆ ਕਿ ਮੁਲਜ਼ਮ ਪਾਕਿਸਤਾਨ ਅਕਸਰ ਆਉਂਦਾ-ਜਾਂਦਾ ਸੀ ਅਤੇ ਰੋਡੇ ਦੇ ਨਿਰਦੇਸ਼ਾਂ ’ਤੇ, ਉਹ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਕਰਦੇ ਹੋਏ ਨੌਜਵਾਨਾਂ ਦੀ ਪਛਾਣ ਕਰਦਾ ਸੀ ਅਤੇ ਉਨ੍ਹਾਂ ਨੂੰ ਅੱਤਵਾਦੀ ਗਤੀਵਿਧੀਆਂ ਦਾ ਹਿੱਸਾ ਬਣਨ ਲਈ ਪ੍ਰੇਰਦਾ ਸੀ।

Punjab Bani 05 December,2023
ਸਾਇਕਲੋਨ ਮਿਚੌਂਗ ਅੱਜ ਟਕਰਾ ਸਕਦਾ ਹੈ ਆਂਧਰਾ ਪ੍ਰਦੇਸ਼ ਨਾਲ

ਸਾਇਕਲੋਨ ਮਿਚੌਂਗ ਅੱਜ ਟਕਰਾ ਸਕਦਾ ਹੈ ਆਂਧਰਾ ਪ੍ਰਦੇਸ਼ ਨਾਲ - ਹੁਣ ਤੱਕ ਚੇਨਈ 'ਚ ਤੂਫਾਨ ਨੇ ਲਈਆਂ 8 ਜਾਨਾਂ; 200 ਤੋਂ ਵੱਧ ਟਰੇਨਾਂ ਰੱਦ ਨਵੀਂ ਦਿੱਲੀ : ਚੱਕਰਵਾਤ 'ਮਿਚੌਂਗ' ਅੱਜ (05-12-23) ਦੱਖਣੀ ਆਂਧਰਾ ਪ੍ਰਦੇਸ਼ ਤੇ ਉੱਤਰੀ ਤਾਮਿਲਨਾਡੂ ਦੇ ਤੱਟਾਂ ਨਾਲ ਟਕਰਾ ਸਕਦਾ ਹੈ। ਇਸ ਦੌਰਾਨ 90 ਤੋਂ 110 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਤਾਮਿਲਨਾਡੂ ਤੇ ਆਂਧਰਾ ਪ੍ਰਦੇਸ਼ 'ਚ ਕਈ ਥਾਵਾਂ 'ਤੇ ਭਾਰੀ ਬਾਰਿਸ਼ ਹੋ ਰਹੀ ਹੈ। ਚੇਨਈ ਹਵਾਈ ਅੱਡੇ ਦਾ ਰਨਵੇ ’ਤੇ ਪਾਣੀ ਭਰ ਗਿਆ ਹੈ। ਚੇਨਈ ਹਵਾਈ ਅੱਡੇ ਤੋਂ ਆਉਣ-ਜਾਣ ਵਾਲੀਆਂ ਲਗਭਗ 70 ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। 33 ਉਡਾਣਾਂ ਨੂੰ ਚੇਨਈ ਤੋਂ ਬੈਂਗਲੁਰੂ ਵੱਲ ਮੋੜ ਦਿੱਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਸੋਮਵਾਰ ਦੁਪਹਿਰ 2.30 ਵਜੇ ਮਿਚੌਂਗ ਚੇਨਈ ਤੋਂ ਲਗਭਗ 100 ਕਿਲੋਮੀਟਰ ਉੱਤਰ-ਪੂਰਬ ਤੇ ਨੇਲੋਰ ਤੋਂ 120 ਕਿਲੋਮੀਟਰ ਦੱਖਣ-ਪੂਰਬ ਵੱਲ ਕੇਂਦਰਿਤ ਸੀ। ਤੂਫਾਨ 5 ਦਸੰਬਰ ਦੀ ਸਵੇਰ ਨੂੰ ਬਾਪਟਲਾ ਨੇੜੇ ਨੇਲੋਰ ਅਤੇ ਮਛਲੀਪਟਨਮ ਨੂੰ ਪਾਰ ਕਰਨ ਦੀ ਸੰਭਾਵਨਾ ਹੈ। ਤਾਮਿਲਨਾਡੂ ਦੇ ਮੁੱਖ ਮੰਤਰੀ ਐਮ ਕੇ ਸਟਾਲਿਨ ਨੇ ਚੱਕਰਵਾਤ ਪ੍ਰਭਾਵਿਤ ਇਲਾਕਿਆਂ ਦਾ ਮੁਆਇਨਾ ਕੀਤਾ ਅਤੇ ਲੋਕਾਂ ਨਾਲ ਗੱਲਬਾਤ ਕੀਤੀ। ਇਸ ਨਾਲ ਹੀ ਉਨ੍ਹਾਂ ਨੇ ਚੱਕਰਵਾਤ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮੱਗਰੀ ਵੀ ਵੰਡੀ। ਚੱਕਰਵਾਤ ਕਾਰਨ ਚੇਨਈ ਵਿੱਚ ਹੁਣ ਤੱਕ ਅੱਠ ਲੋਕਾਂ ਦੀ ਮੌਤ ਹੋ ਚੁੱਕੀ ਹੈ। ਚੇਨਈ ਪੁਲਿਸ ਨੇ ਇਹ ਜਾਣਕਾਰੀ ਦਿੱਤੀ ਹੈ। ਚੱਕਰਵਾਤੀ ਤੂਫਾਨ ਮਿਚੌਂਗ ਓਡੀਸ਼ਾ 'ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਭਾਰੀ ਮੀਂਹ ਦੇ ਮੱਦੇਨਜ਼ਰ ਗਜਪਤੀ ਜ਼ਿਲ੍ਹੇ ਦੇ ਸਾਰੇ ਪ੍ਰਾਇਮਰੀ ਅੱਪਰ, ਪ੍ਰਾਇਮਰੀ, ਹਾਈ ਸਕੂਲ ਤੇ ਆਂਗਣਵਾੜੀ ਕੇਂਦਰਾਂ ਨੂੰ 6 ਦਸੰਬਰ ਤੱਕ ਬੰਦ ਰੱਖਿਆ ਗਿਆ ਹੈ। ਮੰਗਲਵਾਰ ਨੂੰ ਆਂਧਰਾ ਪ੍ਰਦੇਸ਼ ਦੇ ਨੇਲੋਰ ਤੇ ਮਛਲੀਪਟਨਮ ਵਿਚਕਾਰ ਪਹੁੰਚਣ ਦੀ ਉਮੀਦ ਹੈ। ਭਾਰਤ ਮੌਸਮ ਵਿਭਾਗ (IMD) ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ।

Punjab Bani 05 December,2023
ਜੇਲ ਅੰਦਰ ਬੰਦ ਬਲਵੰਤ ਰਾਜੋਆਣਾ ਨੇ ਕੀਤੀ ਭੁੱਖ ਹੜਤਾਲ ਸ਼ੁਰੂ

ਜੇਲ ਅੰਦਰ ਬੰਦ ਬਲਵੰਤ ਰਾਜੋਆਣਾ ਨੇ ਕੀਤੀ ਭੁੱਖ ਹੜਤਾਲ ਸ਼ੁਰੂ - ਜੇਲ ਪ੍ਰਸ਼ਾਸ਼ਨ ਵੱਲੋ ਦਿਤਾ ਸਵੇਰ ਦਾ ਖਾਣਾ ਨਹੀ ਖਾਧਾ ਪਟਿਆਲਾ, 5 ਦਸੰਬਰ : ਕੇਂਦਰੀ ਜੇਲ੍ਹ ਪਟਿਆਲਾ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਅੱਜ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਰਾਜੋਆਣਾ ਨੇ ਆਪਣੇ ਐਲਾਨ ਮੁਤਾਬਕ ਜੇਲ੍ਹ ਪ੍ਰਸ਼ਾਸਨ ਵੱਲੋਂ ਦਿੱਤਾ ਸਵੇਰ ਦਾ ਖਾਣਾ ਨਹੀਂ ਖਾਧਾ। ਰਾਜੋਆਣਾ ਦੀ ਮੰਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਸ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ ਕਰਨ ਸਬੰਧੀ ਰਾਸ਼ਟਰਪਤੀ ਕੋਲ ਦਾਇਰ ਕੀਤੀ ਰਹਿਮ ਦੀ ਅਪੀਲ ਵਾਪਸ ਕਰਵਾਈ ਜਾਵੇ। ਉਧਰ, ਇਹ ਪਟੀਸ਼ਨ ਵਾਪਸ ਲੈਣ ਤੋਂ ਇਨਕਾਰ ਕਰਦੀਆਂ ਸ਼੍ਰੋਮਣੀ ਕਮੇਟੀ ਨੇ 20 ਦਸੰਬਰ ਨੂੰ ਦਿੱਲੀ ਵਿਚ ਸਿੱਖ ਸੰਸਥਾਵਾਂ ਦੇ ਸਹਿਯੋਗ ਨਾਲ ਪ੍ਰਦਰਸ਼ਨ ਕਰਨ ਦਾ ਐਲਾਨ ਵੀ ਕੀਤਾ ਹੈ। ਇਸੇ ਦੌਰਾਨ ਸ੍ਰੀ ਰਾਜੋਆਣਾ ਦੀ ਭੈਣ ਬੀਬੀ ਕਮਲਦੀਪ ਕੌਰ ਰਾਜੋਆਣਾ ਅੱਜ ਇੱਥੇ ਜੇਲ੍ਹ ਵਿੱਚ ਮੁਲਾਕਾਤ ਕਰਨ ਲਈ ਪੁੱਜੀ। ਦੱਸ ਦਈਏ ਕਿ ਪਿਛਲੇ 27 ਸਾਲਾਂ ਤੋਂ ਕੇਂਦਰੀ ਜੇਲ੍ਹ ਪਟਿਆਲਾ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਕੱਲ੍ਹ ਮੁਲਾਕਾਤ ਕਰਨ ਆਏ ਅਕਾਲੀ ਦਲ ਦੇ ਦੋ ਮੈਂਬਰੀ ਵਫ਼ਦ ਨੂੰ ਜੇਲ੍ਹ ਪ੍ਰਸ਼ਾਸਨ ਵੱਲੋਂ ਮੁਲਾਕਾਤ ਦੀ ਆਗਿਆ ਨਹੀਂ ਦਿੱਤੀ ਗਈ ਜਿਸ ਕਾਰਨ ਉਨ੍ਹਾਂ ਨੂੰ ਬੇਰੰਗ ਪਰਤਣਾ ਪਿਆ। ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਉਤੇ ਆਧਾਰਿਤ ਇਹ ਵਫ਼ਦ ਰਾਜੋਆਣਾ ਦੀ ਭੁੱਖ ਹੜਤਾਲ ਰੁਕਵਾਉਣ ਲਈ ਆਇਆ ਸੀ ਪਰ ਉਨ੍ਹਾਂ ਨੂੰ ਜੇਲ੍ਹ ਦੇ ਮੁੱਖ ਗੇਟ ’ਤੇ ਹੀ ਬੈਰੀਕੇਡ ਲਗਾ ਕੇ ਰੋਕ ਲਿਆ ਗਿਆ ਸੀ।

Punjab Bani 05 December,2023
ਪੰਜਾਬ ਪੁਲਿਸ ਨੇ ਏਅਰ ਇੰਡੀਆ ਦਾ ਬਾਈਕਾਟ ਵਾਲੇ ਨਾਅਰੇ ਲਿਖਣ ਵਾਲੇ ਐਸ.ਐਫ.ਜੇ. ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫਤਾਰ

ਪੰਜਾਬ ਪੁਲਿਸ ਨੇ ਏਅਰ ਇੰਡੀਆ ਦਾ ਬਾਈਕਾਟ ਵਾਲੇ ਨਾਅਰੇ ਲਿਖਣ ਵਾਲੇ ਐਸ.ਐਫ.ਜੇ. ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫਤਾਰ - ਪੁਲਿਸ ਨੇ ਉਨ੍ਹਾਂ ਕੋਲੋਂ ਖਾਲਿਸਤਾਨ ਦਾ ਝੰਡਾ, ਤਿੰਨ ਸਪਰੇਅ ਕੈਨ ਅਤੇ ਮੋਟਰਸਾਈਕਲ ਵੀ ਕੀਤਾ ਬਰਾਮਦ - ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਗ੍ਰਿਫਤਾਰ ਵਿਅਕਤੀਆਂ ਨੇ ਐਸ.ਐਫ.ਜੇ.ਲਈ ਕੰਮ ਕਰਨ ਦੀ ਗੱਲ ਕਬੂਲੀ: ਡੀਜੀਪੀ ਗੌਰਵ ਯਾਦਵ - ਜਾਂਚ ਤੋਂ ਪਤਾ ਲੱਗਾ ਕਿ ਗ੍ਰਿਫਤਾਰ ਕੀਤੇ ਵਿਅਕਤੀਆਂ ਨੂੰ ਰਾਸ਼ਟਰ ਵਿਰੋਧੀ ਨਾਅਰੇ ਲਿਖਣ ਲਈ ਮਿਲੇ ਸਨ 1.25 ਲੱਖ ਰੁਪਏ ਚੰਡੀਗੜ੍ਹ/ਬਠਿੰਡਾ, 4 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਸਿੱਖਸ ਫਾਰ ਜਸਟਿਸ (ਐਸ.ਐਫ.ਜੇ.) ਦੇ ਦੋ ਕਾਰਕੁਨਾਂ ਨੂੰ ਪੰਜਾਬ ਅਤੇ ਆਸ-ਪਾਸ ਦੇ ਰਾਜਾਂ ਵਿੱਚ ਜਨਤਕ ਥਾਵਾਂ ’ਤੇ ਦੇਸ਼ ਵਿਰੋਧੀ ਨਾਅਰੇ ਲਿਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਮਾਸਟਰਮਾਈਂਡ ਗੁਰਪਤਵੰਤ ਸਿੰਘ ਪੰਨੂ ਅਤੇ ਜਗਜੀਤ ਸਿੰਘ ਦੀ ਹਮਾਇਤ ਵਾਲੀ ਨਿਊਯਾਰਕ ਸਥਿਤ ਐਸ.ਐਫ.ਜੇ.ਨੂੰ ਭਾਰਤ ਸਰਕਾਰ ਨੇ ਗੈਰ-ਕਾਨੂੰਨੀ ਸੰਗਠਨ ਵਜੋਂ ਨਾਮਜ਼ਦ ਕੀਤਾ ਹੈ। ਹਾਲ ਹੀ ਵਿੱਚ ਆਜ਼ਾਦੀ ਦਿਵਸ ਮੌਕੇ ਜ਼ਿਲ੍ਹਾ ਬਠਿੰਡਾ, ਕ੍ਰਿਕਟ ਵਿਸ਼ਵ ਕੱਪ ਮੈਚਾਂ ਦੌਰਾਨ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿਖੇ, ਰਾਜਸਥਾਨ ਦੇ ਹਨੂੰਮਾਨਗੜ੍ਹ ਰੇਲਵੇ ਸਟੇਸ਼ਨ ਵਿਖੇ ਅਤੇ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਗੁਰੂਪੁਰਬ ਦੌਰਾਨ ਵੱਖ-ਵੱਖ ਥਾਵਾਂ ’ਤੇ ‘ਏਅਰ ਇੰਡੀਆ ਦਾ ਬਾਈਕਾਟ ਕਰੋ’, ‘ਖਾਲਿਸਤਾਨ ਜ਼ਿੰਦਾਬਾਦ ਅਤੇ ਐਸ.ਐਫ.ਜੇ. ਜ਼ਿੰਦਾਬਾਦ’, ਜਿਹੇ ਨਾਅਰੇ ਦੇਖੇ ਗਏ ਸਨ। ਗ੍ਰਿਫਤਾਰ ਕੀਤੇ ਵਿਅਕਤੀਆਂ ਦੀ ਪਛਾਣ ਹਰਮਨਪ੍ਰੀਤ ਸਿੰਘ ਵਾਸੀ ਪਿੰਡ ਨਸੀਬਪੁਰਾ, ਤਲਵੰਡੀ ਸਾਬੋ, ਬਠਿੰਡਾ ਅਤੇ ਲਵਪ੍ਰੀਤ ਸਿੰਘ ਵਾਸੀ ਕੋਟਸ਼ਮੀਰ, ਬਠਿੰਡਾ ਵਜੋਂ ਹੋਈ ਹੈ। ਪੁਲੀਸ ਨੇ ਇਨ੍ਹਾਂ ਦੇ ਕਬਜ਼ੇ ’ਚੋਂ ਕਾਲੀ ਸਪਰੇਅ ਦੇ ਤਿੰਨ ਕੈਨ, ਇਕ ਖਾਲਿਸਤਾਨ ਦਾ ਝੰਡਾ ਅਤੇ ਇਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਗ੍ਰਿਫਤਾਰ ਵਿਅਕਤੀਆਂ ਨੇ ਕਬੂਲਿਆ ਕਿ ਉਹ ਐਸ.ਐਫ.ਜੇ. ਸੰਗਠਨ ਲਈ ਕੰਮ ਕਰਦੇ ਸਨ ਅਤੇ ਐਸ.ਐਫ.ਜੇ. ਦੇ ਇੱਕ ਮੈਂਬਰ ਜਗਜੀਤ ਸਿੰਘ, ਜੋ ਗੁਰਪਤਵੰਤ ਪੰਨੂ ਦੀ ਤਰਫੋਂ ਭਾਰਤ ਵਿੱਚ ਐਸਐਫਜੇ ਕਾਰਕੁਨਾਂ ਨੂੰ ਪੈਸੇ ਭੇਜਦਾ ਸੀ, ਦੇ ਸੰਪਰਕ ਵਿੱਚ ਸਨ । ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਵਾਂ ਵਿਅਕਤੀਆਂ ਨੂੰ ਇਹਨਾਂ ਕੰਮਾਂ ਨੂੰ ਅੰਜਾਮ ਦੇਣ ਲਈ ਐਸ.ਐਫ.ਜੇ ਸੰਗਠਨ ਤੋਂ ਵੈਸਟਰਨ ਯੂਨੀਅਨ ਰਾਹੀਂ ਵੱਖ-ਵੱਖ ਕਿਸ਼ਤਾਂ ਵਿੱਚ 1,25,000 ਰੁਪਏ ਪ੍ਰਾਪਤ ਹੋਏ ਸਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਏਆਈਜੀ ਕਾਊਂਟਰ ਇੰਟੈਲੀਜੈਂਸ ਬਠਿੰਡਾ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਐਸਐਫਜੇ ਨਾਲ ਜੁੜੇ ਦੋ ਵਿਅਕਤੀਆਂ ਦੀ ਗਤੀਵਿਧੀ ਬਾਰੇ ਭਰੋਸੇਮੰਦ ਸੂਤਰਾਂ ਤੋਂ ਮਿਲੀ ਇਤਲਾਹ ਦੇ ਆਧਾਰ ’ਤੇ ਕਾਊਂਟਰ ਇੰਟੈਲੀਜੈਂਸ ਬਠਿੰਡਾ ਦੀਆਂ ਪੁਲੀਸ ਟੀਮਾਂ ਨੇ ਬਠਿੰਡਾ-ਬਾਦਲ ਰੋਡ ’ਤੇ ਨੰਨ੍ਹੀ ਛਾਂ ਚੌਕ ਨੇੜੇ ਵਿਸ਼ੇਸ਼ ਨਾਕਾ ਲਗਾ ਕੇ ਦੋਵਾਂ ਨੂੰ ਉਦੋਂ ਕਾਬੂ ਕਰ ਲਿਆ, ਜਦੋਂ ਦੋਸ਼ੀ ਵਿਅਕਤੀ ਆਪਣੇ ਮੋਟਰਸਾਈਕਲ ’ਤੇ ਜਾ ਰਹੇ ਸਨ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਥਾਣਾ ਕੈਨਾਲ ਕਲੋਨੀ ਬਠਿੰਡਾ ਵਿਖੇ ਭਾਰਤੀ ਦੰਡਾਵਲੀ ਦੀ ਧਾਰਾ 153, 153ਏ, 505 ਅਤੇ 120ਬੀ ਤਹਿਤ ਐਫਆਈਆਰ ਨੰਬਰ 233 ਮਿਤੀ 03/12/23 ਨੂੰ ਮੁਕੱਦਮਾ ਦਰਜ ਕੀਤਾ ਗਿਆ ਹੈ।

Punjab Bani 04 December,2023
ਜੇਕਰ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਕੱਲ੍ਹ ਤੋਂ ਭੁੱਖ ਹੜਤਾਲ ਕਰਨ ਕਾਰਨ ਉਹਨਾਂ ਦੀ ਸਿਹਤ ਵਿਗੜੀ ਦਾ ਭਗਵੰਤ ਮਾਨ ਤੇ ਕੇਜਰੀਵਾਲ ਜ਼ਿੰਮੇਵਾਰ ਹੋਣਗੇ: ਅਕਾਲੀ ਦਲ

ਜੇਕਰ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਕੱਲ੍ਹ ਤੋਂ ਭੁੱਖ ਹੜਤਾਲ ਕਰਨ ਕਾਰਨ ਉਹਨਾਂ ਦੀ ਸਿਹਤ ਵਿਗੜੀ ਦਾ ਭਗਵੰਤ ਮਾਨ ਤੇ ਕੇਜਰੀਵਾਲ ਜ਼ਿੰਮੇਵਾਰ ਹੋਣਗੇ: ਅਕਾਲੀ ਦਲ ਬਿਕਰਮ ਸਿੰਘ ਮਜੀਠੀਆ ਤੇ ਵਿਰਸਾ ਸਿੰਘ ਵਲਟੋਹਾ ਨੇ ਏ ਡੀ ਜੀ ਪੀ ਜੇਲ੍ਹਾਂ ਵੱਲੋਂ ਭਾਈ ਰਾਜੋਆਣਾ ਨਾਲ ਮੁਲਾਕਾਤ ਦੀ ਪ੍ਰਵਾਨਗੀ ਦੇਣ ਦੇ ਹੁਕਮ ਰੱਦ ਕਰਨ ’ਤੇ ਮੁੱਖ ਮੰਤਰੀ ਦੀ ਕੀਤੀ ਨਿਖੇਧੀ ਭਾਈ ਰਾਜੋਆਣਾ ਨੂੰ ਕੀਤੀ ਅਪੀਲ ਕਿ ਉਹਨਾਂ ਖਿਲਾਫ ਸਾਜ਼ਿਸ਼ ਘੜੀ ਜਾ ਰਹੀ ਹੈ ਤੇ ਉਹ ਕੱਲ੍ਹ ਤੋਂ ਭੁੱਖ ਹੜਤਾਲ ਕਰਨ ਦਾ ਆਪਣਾ ਫੈਸਲਾ ਵਾਪਸ ਲੈਣ ਆਗੂਆਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਰਾਜੋਆਣਾ ਦੀ ਰਿਹਾਈ ਵਾਸਤੇ ਪਾਈ ਰਹਿਮ ਦੀ ਪਟੀਸ਼ਨ ’ਤੇ ਫੈਸਲਾ ਨਾ ਲੈਣ ’ਤੇ ਕੇਂਦਰ ਸਰਕਾਰ ਦੀ ਕੀਤੀ ਨਿਖੇਧੀ, ਕਿਹਾ ਕਿ ਸਿੱਖ ਕੌਮ ਦਾ ਸਬਰ ਨਾ ਪਰਖੋ ਪਟਿਆਲਾ, 4 ਦਸੰਬਰ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਜੇਕਰ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਕੱਲ੍ਹ ਤੋਂ ਭੁੱਖ ਹੜਤਾਲ ਕੀਤੀ ਜਾਂਦੀ ਹੈ ਤੇ ਉਹਨਾਂ ਦੀ ਸਿਹਤ ਵਿਗੜਦੀ ਹੈ ਤਾਂ ਇਸ ਲਈ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਜ਼ਿੰਮੇਵਾਰ ਹੋਣਗੇ ਤੇ ਪਾਰਟੀ ਨੇ ਆਪ ਦੇ ਬੰਦੀ ਸਿੰਘਾਂ ਦੀ ਦੁਸ਼ਮਣ ਬਣਨ ਦੀ ਵੀ ਨਿਖੇਧੀ ਕੀਤੀ। ਸੀਨੀਅਰ ਆਗੂਆਂ ਸਰਦਾਰ ਬਿਕਰਮ ਸਿੰਘ ਮਜੀਠੀਆ ਤੇ ਸਰਦਾਰ ਵਿਰਸਾ ਸਿੰਘ ਵਲਟੋਹਾ ਨੇ ਇਹ ਗੱਲ ਕੇਂਦਰੀ ਜੇਲ੍ਹ ਪਟਿਆਲਾ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਦੋਂ ਕਹੀ ਜਦੋਂ ਉਹਨਾਂ ਨੂੰ ਏ ਡੀ ਜੀ ਪੀ ਜੇਲ੍ਹਾਂ ਤੋਂ ਪ੍ਰਵਾਨਗੀ ਮਿਲਣ ਦੇ ਬਾਵਜੂਦ ਭਾਈ ਰਾਜੋਆਣਾ ਨੂੰ ਮਿਲਣ ਤੋਂ ਰੋਕਿਆ ਗਿਆ। ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਨੇ ਅਕਾਲੀ ਦਲ ਦੇ ਵਫਦ ਵੱਲੋਂ ਭਾਈ ਰਾਜੋਆਣਾ ਨਾਲ ਮੁਲਾਕਾਤ ਲਈ ਸੂਬਾ ਜੇਲ੍ਹ ਵਿਭਾਗ ਵੱਲੋਂ ਲਿਆ ਫੈਸਲਾ ਪਲਟ ਦਿੱਤਾ ਹੈ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਮੁੱਖ ਮੰਤਰੀ ਇਸ ਅਤਿ ਸੰਵੇਦਨਸ਼ੀਲ ਮੁੱਦੇ ’ਤੇ ਰਾਜਨੀਤੀ ਕਰਨਾ ਚਾਹੁੰਦੇ ਹਨ ਤੇ ਭਾਵਨਾਵਾਂ ਭੜਕਾਉਣੀਆਂ ਚਾਹੁੰਦੇ ਹਨ। ਇਹ ਬਹੁਤ ਹੀ ਨਿੰਦਣਯੋਗ ਗੱਲ ਹੈ। ਉਹਨਾਂ ਕਿਹਾ ਕਿ ਜੇਕਰ ਭਾਈ ਬਲਵੰਤ ਸਿੰਘ ਰਾਜੋਆਣਾ ਕੱਲ੍ਹ ਤੋਂ ਭੁੱਖ ਹੜਤਾਲ ਕਰਦੇ ਹਨ ਤਾਂ ਇਸ ਲਈ ਸ੍ਰੀ ਭਗਵੰਤ ਮਾਨ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਣਗੇ। ਸਰਦਾਰ ਮਜੀਠੀਆ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਤੋਂ ਬਾਅਦ ਅਕਾਲੀ ਦਲ ਦੇ ਵਫਦ ਨੇ ਪ੍ਰਵਾਨਗੀ ਲਈ ਸੀ। ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਅਨੂਸਾਰ ਭਾਈ ਰਾਜੋਆਣਾ ਨਾਲ ਮੁਲਾਕਾਤ ਕੀਤੀ ਜਾ ਚੁੱਕੀ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਵੀ ਉਸੇ ਆਧਾਰ ’ਤੇ ਪ੍ਰਵਾਨਗੀ ਮੰਗੀ ਸੀ ਜਿਸ ਆਧਾਰ ’ਤੇ ਸ਼੍ਰੋਮਣੀ ਕਮੇਟੀ ਨੇ ਲਈ ਤੇ ਏ ਡੀ ਜੀ ਪੀ ਜੇਲ੍ਹਾਂ ਨੇ ਪ੍ਰਵਾਨਗੀ ਦੇ ਵੀ ਦਿੱਤੀ ਪਰ ਅੱਜ ਸਾਡੇ ਦੌਰੇ ਨੂੰ ਰੋਕਣ ਵਾਸਤੇ ਜਾਣ ਬੁੱਝ ਕੇ ਕੇਂਦਰੀ ਜੇਲ੍ਹ ਦੇ ਬਾਹਰ ਬੈਰੀਕੇਡ ਲਗਾਏ ਏ। ਉਹਨਾਂ ਨੇ ਇਹ ਵੀ ਦੱਸਿਆ ਕਿ ਜਦੋਂ ਉਹਨਾਂ ਪੁੱਛਿਆ ਕਿ ਸਾਡੇ ਕੋਲ ਪ੍ਰਵਾਨਗੀ ਦਾ ਪੱਤਰ ਹੋਣ ਦੇ ਬਾਵਜੂਦ ਮੁਲਾਕਾਤ ਕਿਉਂ ਨਹੀਂ ਹੋ ਸਕਦੀ ਤਾਂ ਜੇਲ੍ਹ ਅਧਿਕਾਰੀ ਤੱਸਲੀਬਖਸ਼ ਜਵਾਬ ਨਹੀਂ ਦੇ ਸਕੇ। ਸਰਦਾਰ ਮਜੀਠੀਆ ਤੇ ਸਰਦਾਰ ਵਲਟੋਹਾ ਨੇ ਭਾਈ ਰਾਜੋਆਣਾ ਨੂੰ ਅਪੀਲ ਕੀਤੀ ਕਿ ਉਹਨਾਂ ਖਿਲਾਫ ਸਾਜ਼ਿਸ਼ ਰਚੀ ਜਾ ਰਹੀ ਹੈ ਤੇ ਉਹ ਕੱਲ੍ਹ ਭੁੱਖ ਹੜਤਾਲ ਕਰਨ ਦਾ ਆਪਣਾ ਫੈਸਲਾ ਵਾਪਸ ਲੈਣ। ਇਹਨਾਂ ਆਗੂਆਂ ਨੇ ਭਾਈ ਰਾਜੋਆਣਾ ਨੂੰ ਇਹ ਵੀ ਕਿਹਾ ਕਿ ਸਮੁੱਚੀ ਸਿੱਖ ਕੌਮ ਨੂੰ ਉਹਨਾਂ ’ਤੇ ਮਾਣ ਹੈ ਤੇ ਉਹ ਇਕਜੁੱਟ ਹੋ ਕੇ ਉਹਨਾਂ ਲਈ ਨਿਆਂ ਲੈਣ ਵਾਸਤੇ ਸੰਘਰਸ਼ ਕਰਨਗੇ। ਇਹਨਾਂ ਆਗੂਆਂ ਨੇ ਭਾਈ ਰਾਜੋਆਣਾ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਪਾਈ ਰਹਿਮ ਦੀ ਪਟੀਸ਼ਨ ’ਤੇ ਕੇਂਦਰ ਸਰਕਾਰ ਵੱਲੋਂ ਫੈਸਲਾ ਨਾ ਲੈਣ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਅਸੀਂ ਕੇਂਦਰ ਸਰਕਾਰ ਨੂੰ ਦੱਸਣਾ ਚਾਹੁੰਦੇ ਹਾਂ ਕਿ ਉਹ ਸਿੱਖ ਕੌਮ ਦਾ ਸਬਰ ਨਾ ਪਰਖੇ। ਉਹਨਾਂ ਕਿਹਾ ਕਿ ਕੇਂਦਰ ਸਰਕਾਰ 2019 ਵਿਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਭਾਈ ਰਾਜੋਆਣਾ ਸਮੇਤ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਕੀਤੇ ਵਾਅਦੇ ਤੋਂ ਭੱਜ ਗਈ ਹੈ। ਸਰਦਾਰ ਮਜੀਠੀਆ ਨੇ ਵੱਖ-ਵੱਖ ਕੈਦੀਆਂ ਦੇ ਮਾਮਲੇ ਵਿਚ ਆਪ ਸਰਕਾਰ ਵੱਲੋਂ ਦੋਗਲੇ ਮਿਆਰ ਅਪਣਾਉਣ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਭਾਈ ਰਾਜੋਆਣਾ ਨਾਲ ਮੁਲਾਕਾਤ ਨਹੀਂ ਕਰਨ ਦਿੱਤੀ ਜਾ ਰਹੀ ਜਦੋਂ ਕਿ ਗੈਂਗਸਟਰ ਲਾਰੰਸ ਬਿਸ਼ਨੋਈ ਨੂੰ ਵੀ ਆਈ ਪੀ ਸਹੂਲਤਾਂ ਦਿੱਤੀਆਂ ਹਨ, ਸਮਾਰਟ ਫੋਨ ਦਿੱਤੇ ਤੇ ਵਿਸ਼ੇਸ਼ ਪਕਵਾਨ ਪਰੋਸੇ ਜਾਂਦੇ ਹਨ। ਉਹਨਾਂ ਕਿਹਾ ਕਿ ਦੇਸ਼ ਜਾਨਣਾ ਚਾਹੁੰਦਾ ਹੈ ਕਿ ਕਿਵੇਂ ਆਪ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਦੀਆਂ ਦਿੱਲੀ ਦੀ ਜੇਲ੍ਹ ਵਿਚ ਮਾਲਸ਼ਾਂ ਹੁੰਦੀਆਂ ਰਹੀਆਂ ਤੇ ਵਿਸ਼ੇਸ਼ ਪਕਵਾਨ ਪਰੋਸੇ ਜਾਂਦੇ ਰਹੇ ਤੇ ਕਿਵੇਂ ਆਪ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਐਨਫੋਰਸਮੈਂਟ ਵਿਭਾਗ ਨੇ ਗ੍ਰਿਫਤਾਰੀ ਤੋਂ ਤੁਰੰਤ ਬਾਅਦ ਹਸਪਤਾਲ ਦਾਖਲ ਕਰਵਾ ਦਿੱਤਾ। ਉਹਨਾਂ ਕਿਹਾ ਕਿ ਆਪ ਦੇ ਐਮ ਪੀ ਸੰਜੇ ਸਿੰਘ ਨੂੰ ਵੀ ਅਦਾਲਤੀ ਪੇਸ਼ੀ ਦੌਰਾਨ ਅੰਮ੍ਰਿਤਸਰ ਲਿਆਉਣ ਵੇਲੇ ਵਿਸ਼ੇਸ਼ ਸਹੂਲਤਾਂ ਦਿੱਤੀਆਂ ਗਈਆਂ। ਸਰਦਸਾਰ ਮਜੀਠੀਆ ਨੇ ਦੱਸਿਆ ਕਿ ਕਿਵੇਂ ਪੰਜਾਬ ਤੇ ਦਿੱਲੀ ਦੋਵਾਂ ਦੀਆਂ ਆਪ ਸਰਕਾਰ ਸਿੱਖਾਂ ਨਾਲ ਵਿਤਕਰੇ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਭਗਵੰਤ ਮਾਨ ਨੇ ਤਾਂ ਸਿੱਖ ਨੌਜਵਾਨਾਂ ਖਿਲਾਫ ਐਨ ਐਸ ਏ ਲਗਾ ਕੇ ਉਹਨਾਂ ਨੂੰ ਡਿਬਰੂਗੜ੍ਹ ਜੇਲ੍ਹ ਵਿਚ ਡੱਕਿਆ ਹੈ ਤੇ ਅਰਵਿੰਦ ਕੇਜਰੀਵਾਲ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਹੁਕਮਾਂ ’ਤੇ ਹਸਤਾਖ਼ਰ ਨਹੀਂ ਕਰ ਰਿਹਾ ਜਦੋਂ ਕਿ ਦਿੱਲੀ ਸਜ਼ਾ ਮੁਆਫੀ ਬੋਰਡ ਦੀ ਅਨੇਕਾਂ ਵਾਰ ਮੀਟਿੰਗ ਹੋ ਚੁੱਕੀ ਹੈ ਪਰ ਆਪ ਸਰਕਾਰ ਨੇ ਉਸਨੂੰ ਪ੍ਰੋ. ਭੁੱਲਰ ਦੀ ਰਿਹਾਈ ਤੋਂ ਰੋਕ ਰੱਖਿਆ ਹੈ। ਅਕਾਲੀ ਆਗੂਆਂ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਨਿੰਦਣਯੋਗ ਗੱਲ ਹੈ ਕਿ ਬੰਦੀ ਸਿੰਘ ਦਹਾਕਿਆਂ ਤੋਂ ਜੇਲ੍ਹਾਂ ਵਿਚ ਬੰਦ ਹਨ ਜਦੋਂ ਕਿ ਬਿਲਕਿਸ ਬਾਨੋ ਨਾਲ ਜਬਰ ਜਨਾਹ ਕਰਨ ਵਾਲੇ ਰਿਹਾਅ ਕਰ ਦਿੱਤੇ ਹਨ ਤੇ ਜਬਰ ਜਨਾਹ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਰਹੀ ਹੈ। ਸਰਦਾਰ ਮਜੀਠੀਆ ਨੇ ਇਹਵੀ ਦੱਸਿਆ ਕਿ ਕਿਵੇਂ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਭਾਈ ਰਾਜੋਆਣਾ ਨੂੰ ਫਾਂਸੀ ਲਾਉਣ ਤੋਂ ਨਾਂਹ ਕਰ ਦਿੱਤੀ ਸੀ ਤੇ ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ ਨਾਲ ਮੁਲਾਕਾਤ ਕਰ ਕੇ ਉਹਨਾਂ ਲਈ ਰਹਿਮ ਦੀ ਅਪੀਲ ਕੀਤੀ ਸੀ। ਉਹਨਾਂ ਕਿਹਾ ਕਿ ਇਸੇ ਤਰੀਕੇ ਸ਼੍ਰੋਮਣੀ ਕਮੇਟੀ ਭਾਈ ਰਾਜੋਆਣਾ ਦਾ ਕੇਸ ਸੁਪਰੀਮ ਕੋਰਟ ਵਿਚ ਲੜ ਰਹੀ ਹੈ।

Punjab Bani 04 December,2023
ਜੇਲ ਅੰਦਰ ਦੋ ਕੈਦੀਆਂ ਦੀ ਟੀਬੀ ਤੇ ਸ਼ੂਗਰ ਦੀ ਬਿਮਾਰੀ ਕਾਰਨ ਹੋਈ ਮੌਤ

ਜੇਲ ਅੰਦਰ ਦੋ ਕੈਦੀਆਂ ਦੀ ਟੀਬੀ ਤੇ ਸ਼ੂਗਰ ਦੀ ਬਿਮਾਰੀ ਕਾਰਨ ਹੋਈ ਮੌਤ ਕਪੂਰਥਲਾ, ਮਾਡਰਨ ਜੇਲ 'ਚ ਬੰਦ ਦੋ ਹਵਾਲਾਤੀਆਂ ਦੀ ਸਿਹਤ ਅਚਾਨਕ ਵਿਗੜ ਜਾਣ ਕਾਰਨ ਉਨ੍ਹਾਂ ਮੌਤ ਹੋ ਗਈ। ਉਨ੍ਹਾਂ ਦੀ ਸਿਹਤ ਵਿਗੜਨ ਤੋਂ ਬਾਅਦ ਹਵਾਲਾਤੀਆਂ ਨੂੰ ਪਹਿਲਾਂ ਜੇਲ੍ਹ ਦੇ ਹਸਪਤਾਲ ਲਿਜਾਇਆ ਗਿਆ। ਮੁੱਢਲੀ ਸਹਾਇਤਾ ਤੋਂ ਬਾਅਦ ਡਿਊਟੀ ਡਾਕਟਰ ਨੇ ਦੋਵਾਂ ਨੂੰ ਸਿਵਲ ਹਸਪਤਾਲ ਕਪੂਰਥਲਾ ਰੈਫਰ ਕਰ ਦਿੱਤਾ ਗਿਆ। ਜਿੱਥੇ ਦੇ ਡਿਊਟੀ ਡਾਕਟਰ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ ਕੋਤਵਾਲੀ ਦੀ ਪੁਲਿਸ ਨੇ ਦੋਵੇਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿੱਤਾ ਹੈ। ਮ੍ਰਿਤਕ ਕੈਦੀਆਂ ਦੀ ਪਛਾਣ ਹਰੀਚੰਦ ਪੁੱਤਰ ਸ਼ਾਮ ਚੰਦ ਵਾਸੀ ਦੀਪ ਨਗਰ ਨੇੜੇ ਗਿੱਲ ਚੌਕ ਲੁਧਿਆਣਾ ਅਤੇ ਸੋਹਣ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਕਾਲਾ ਬਗੜੀਆ ਵਜੋਂ ਹੋਈ ਹੈ।ਹਰੀਚੰਦ ਦੇ ਪੁੱਤਰ ਸੰਤੀ ਸੰਤੀ ਅਨੁਸਾਰ ਉਸ ਦਾ ਪਿਤਾ ਐਨਡੀਪੀਐਸ ਐਕਟ ਦੇ ਇੱਕ ਕੇਸ ਵਿੱਚ ਪਿਛਲੇ ਛੇ ਸਾਲਾਂ ਤੋਂ ਜੇਲ੍ਹ ਵਿੱਚ ਸੀ। ਉਹ ਸ਼ੂਗਰ ਤੋਂ ਪੀੜਤ ਸੀ, ਪਰ ਉਨ੍ਹਾਂ ਦੀ ਸਿਹਤ ਬਿਲਕੁਲ ਠੀਕ ਸੀ। ਉਸ ਮੁਤਾਬਕ ਪਿਤਾ ਨਾਲ ਕੁਝ ਦਿਨ ਪਹਿਲਾਂ ਹੀ ਗੱਲ ਹੋਈ ਸੀ, ਉਸ ਸਮੇਂ ਉਹ ਬਿਲਕੁਲ ਠੀਕ ਸਨ ਅਤੇ ਉਨ੍ਹਾਂ ਦਵਾਈ ਭੇਜਣ ਲਈ ਕਹਿ ਰਿਹਾ ਸੀ। ਬੇਟੇ ਦਾ ਇਲਜ਼ਾਮ ਹੈ ਕਿ ਜੇਲ੍ਹ ਵਿੱਚ ਦਵਾਈਆਂ ਵੀ ਠੀਕ ਤਰ੍ਹਾਂ ਉਪਲਬਧ ਨਹੀਂ ਹੁੰਦੀਆਂ ਸਨ। ਕੁਮਾਰ ਦਾ ਕਹਿਣਾ ਕਿ ਐਤਵਾਰ ਨੂੰ ਉਸ ਨੂੰ ਫ਼ੋਨ ਆਇਆ ਕਿ ਉਸ ਦੇ ਪਿਤਾ ਦੀ ਤਬੀਅਤ ਖ਼ਰਾਬ ਹੋ ਗਈ ਹੈ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ। ਜਦੋਂ ਉਹ ਸਿਵਲ ਹਸਪਤਾਲ ਕਪੂਰਥਲਾ ਪਹੁੰਚਿਆ ਤਾਂ ਉਸ ਨੂੰ ਪਤਾ ਲੱਗਾ ਕਿ ਉਸ ਦੇ ਪਿਤਾ ਦੀ ਮੌਤ ਹੋ ਚੁੱਕੀ ਹੈ। ਉਸ ਨੇ ਜੇਲ੍ਹ ਪ੍ਰਸ਼ਾਸਨ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਜੇਕਰ ਉਸ ਦੇ ਪਿਤਾ ਨੂੰ ਸਮੇਂ ਸਿਰ ਦਵਾਈ ਮਿਲ ਜਾਂਦੀ ਅਤੇ ਸਮੇਂ-ਸਮੇਂ ’ਤੇ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਜਾਂਦਾ ਤਾਂ ਪਿਤਾ ਦੀ ਜਾਨ ਬਚਾਈ ਜਾ ਸਕਦੀ ਸੀ। ਦੂਜਾ ਕੈਦੀ ਸੋਹਣ ਸਿੰਘ ਪਿਛਲੇ ਇਕ ਸਾਲ ਤੋਂ ਚੋਰੀ ਦੇ ਕੇਸ ਵਿਚ ਬੰਦ ਸੀ ਅਤੇ ਟੀ.ਬੀ. ਦਾ ਮਰੀਜ਼ ਸੀ। ਸ਼ਨਿੱਚਰਵਾਰ ਦੇਰ ਰਾਤ ਉਸ ਦੀ ਸਿਹਤ ਅਚਾਨਕ ਵਿਗੜ ਗਈ। ਉਸ ਨੂੰ ਪਹਿਲਾਂ ਇਲਾਜ ਲਈ ਜੇਲ੍ਹ ਹਸਪਤਾਲ ਲਿਜਾਇਆ ਗਿਆ। ਜਿੱਥੋਂ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਰੈਫਰ ਕਰ ਦਿੱਤਾ ਗਿਆ। ਜਿੱਥੇ ਡਿਊਟੀ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

Punjab Bani 04 December,2023
ਪਾਕ ਵਿੱਚ ਬੱਸ ਉਪਰ ਕੀਤੀ ਗੋਲੀਬਾਰੀ, 10 ਦੀ ਮੌਤ

ਪਾਕ ਵਿੱਚ ਬੱਸ ਉਪਰ ਕੀਤੀ ਗੋਲੀਬਾਰੀ, 10 ਦੀ ਮੌਤ ਰਾਵਲਪਿੰਡੀ, 3 ਦਸੰਬਰ ਪਾਕਿਸਤਾਨ ਦੇ ਗਿਲਗਿਤ-ਬਾਲਟਿਸਤਾਨ ਖੇਤਰ ‘ਚ ਕਾਰਾਕੋਰਮ ਹਾਈਵੇਅ ‘ਤੇ ਇਕ ਯਾਤਰੀ ਬੱਸ ‘ਤੇ ਅਣਪਛਾਤੇ ਹਮਲਾਵਰਾਂ ਦੀ ਗੋਲੀਬਾਰੀ ਕੀਤੀ ਜਿਸ ‘ਚ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ ਅਤੇ 25 ਹੋਰ ਜ਼ਖਮੀ ਹੋ ਗਏ। ਦੀਆਮੇਰ ਦੇ ਡਿਪਟੀ ਕਮਿਸ਼ਨਰ ਕੈਪਟਨ (ਸੇਵਾਮੁਕਤ) ਆਰਿਫ਼ ਅਹਿਮਦ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਹਾਦਸਾ ਸ਼ਨਿਚਰਵਾਰ ਸ਼ਾਮ 6:30 ਵਜੇ ਵਾਪਰਿਆ। ਅਧਿਕਾਰੀ ਨੇ ਕਿਹਾ ਕਿ ਹਮਲੇ ਵਿੱਚ ਮਾਰੇ ਗਏ ਜ਼ਿਆਦਾਤਰ ਯਾਤਰੀ ਕੋਹਿਸਤਾਨ, ਪੇਸ਼ਾਵਰ, ਘੀਜ਼ਰ, ਚਿਲਾਸ, ਰਾਊਂਡੂ, ਸਕਰਦੂ, ਮਾਨਸੇਹਰਾ, ਸਵਾਬੀ ਅਤੇ ਸਿੰਧ ਦੇ ਇੱਕ ਜਾਂ ਦੋ ਲੋਕਾਂ ਸਮੇਤ ਦੇਸ਼ ਭਰ ਦੇ ਸਨ। ਜਦੋਂ ਕਿ ਹਮਲੇ ਵਿੱਚ ਮਾਰੇ ਗਏ ਲੋਕਾਂ ਵਿੱਚ ਦੋ ਸੈਨਿਕ ਵੀ ਸ਼ਾਮਲ ਹਨ। ਇਸ ਸਬੰਧ ‘ਚ ਪੁਲੀਸ ਨੇ ਐਤਵਾਰ ਨੂੰ ਛੇ ਸ਼ੱਕੀ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।  

Punjab Bani 03 December,2023
ਮੋਦੀ ਦਾ ਜਾਦੂ : ਰਾਜਸਥਾਨ -ਮੱਧਪ੍ਰਦੇਸ਼ -ਛੱਤੀਸਗੜ ਵਿੱਚ ਅੱਗੇ

ਮੋਦੀ ਦਾ ਜਾਦੂ : ਰਾਜਸਥਾਨ -ਮੱਧਪ੍ਰਦੇਸ਼ -ਛੱਤੀਸਗੜ ਵਿੱਚ ਅੱਗੇ - ਤੇਲੰਗਾਨਾ ਵ‌ਿੱਚ ਕਾਂਗਰਸ ਅੱਗੇ - ਭਾਜਪਾ ਦੇ ਵਰਕਰਾਂ ਨੇ ਮਨਾਈ ਜਮਕੇ ਖੁਸ਼ੀ ਦਿਲੀ, 3 ਦਸੰਬਰ : ਰਜਸਥਾਨ ‘ਚ ਵਿਧਾਨ ਸਭਾ ਚੋਣਾਂ ਦੀ ਗਿਣਤੀ ਦੇ ਹੁਣ ਤੱਕ ਦੇ ਰੁਝਾਨਾਂ ‘ਚ ਭਾਰਤੀ ਜਨਤਾ ਪਾਰਟੀ (ਭਾਜਪਾ) 115 ਸੀਟਾਂ ‘ਤੇ ਅਤੇ ਕਾਂਗਰਸ 69 ਸੀਟਾਂ ‘ਤੇ ਅੱਗੇ ਹੈ। ਇਨ੍ਹਾਂ ਵਿੱਚੋਂ ਭਾਜਪਾ ਦੇ 12 ਅਤੇ ਕਾਂਗਰਸ ਦੇ ਦੋ ਉਮੀਦਵਾਰਾਂ ਨੇ ਜਿੱਤ ਦਰਜ ਕੀਤੀ ਹੈ। ਚੋਣ ਕਮਿਸ਼ਨ ਅਨੁਸਾਰ 200 ਵਿੱਚੋਂ 199 ਸੀਟਾਂ ਲਈ ਵੋਟਾਂ ਦੀ ਗਿਣਤੀ ਅੱਜ ਸਵੇਰੇ 8 ਵਜੇ ਸ਼ੁਰੂ ਹੋਈ ਅਤੇ ਦੁਪਹਿਰ 3 ਵਜੇ ਤੱਕ ਸਾਰੀਆਂ 199 ਸੀਟਾਂ ਦੇ ਰੁਝਾਨਾਂ ਵਿੱਚ ਭਾਜਪਾ 115 ਸੀਟਾਂ ‘ਤੇ ਅਤੇ ਕਾਂਗਰਸ 69 ਸੀਟਾਂ ‘ਤੇ ਅੱਗੇ ਹੈ। ਰਾਜਸਥਾਨ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਗਹਿਲੋਤ ਸਰਕਾਰ ਦੇ ਸਿੱਖਿਆ ਮੰਤਰੀ ਬੀਕਾਨੇਰ ਪੱਛਮੀ ਤੋਂ ਬੀ.ਡੀ. ਕਾਲਾ ਚੋਣ ਹਾਰ ਗਏ ਹਨ। ਉਨ੍ਹਾਂ ਨੂੰ ਭਾਜਪਾ ਦੇ ਜੇਠਾਨੰਦ ਵਿਆਸ ਨੇ ਹਰਾਇਆ ਹੈ। ਇਸ ਦੌਰਾਨ ਭਾਜਪਾ ਦੇ ਦਿੱਗਜ ਨੇਤਾ ਅਤੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਜੇਂਦਰ ਰਾਠੌਰ ਤਾਰਾਨਗਰ ਵਿਧਾਨ ਸਭਾ ਹਲਕੇ ਤੋਂ ਲਗਾਤਾਰ ਪਛੜ ਰਹੇ ਹਨ। ਉੱਥੇ ਹੀ ਤਾਰਾਨਗਰ ਕਾਂਗਰਸ ਦੇ ਨਰਿੰਦਰ ਬੁਡਾਨੀਆ ਦੀ ਜਿੱਤ ਲਗਭਗ ਤੈਅ ਮੰਨੀ ਜਾ ਰਹੀ ਹੈ। ਉਮੀਦਵਾਰ ਅਕਬਰੂਦੀਨ ਓਵੈਸੀ ਨੇ ਹੈਦਰਾਬਾਦ ਦੇ ਚੰਦਰਯਾਨਗੁਟਾ ਹਲਕੇ ਤੋਂ ਜਿੱਤ ਹਾਸਲ ਕੀਤੀ। ਤੇਲੰਗਾਨਾ ਦੇ ਮੁਲੁਗ ਹਲਕੇ ਤੋਂ ਕਾਂਗਰਸ ਉਮੀਦਵਾਰ ਦਾਨਸਾਰੀ ਅਨਸੂਯਾ ਸੇਥਾਕਾ ਨੇ ਜਿੱਤ ਦਰਜ ਕੀਤੀ ਹੈ। ਤੇਲੰਗਾਨਾ ਚੋਣਾਂ 2023 ਵਿੱਚ, ਕਾਂਗਰਸ ਉਮੀਦਵਾਰ ਏ ਰੇਵੰਤ ਰੈੱਡੀ ਕੋਡੰਗਲ ਸੀਟ ਤੋਂ ਜਿੱਤ ਗਏ। ਰਾਜਸਥਾਨ ਦੀ ਝੋਟਵਾੜਾ ਸੀਟ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਰਾਜਵਰਧਨ ਸਿੰਘ ਰਾਠੌਰ ਨੇ ਚੋਣ ਜਿੱਤ ਲਈ ਹੈ। ਤੁਹਾਨੂੰ ਦੱਸ ਦੇਈਏ ਕਿ ਹੁਣ ਤੱਕ ਰਾਜਸਥਾਨ ਦੇ ਰੁਝਾਨਾਂ ‘ਚ ਭਾਜਪਾ 111 ਸੀਟਾਂ ‘ਤੇ, ਕਾਂਗਰਸ 72 ਅਤੇ ਹੋਰ 16 ਸੀਟਾਂ ‘ਤੇ ਅੱਗੇ ਚੱਲ ਰਹੀ ਹੈ। ਚੋਣ ਕਮਿਸ਼ਨ ਦੀ ਵੈੱਬਸਾਈਟ ਮੁਤਾਬਕ ਬੀਆਰਐਸ ਆਗੂ ਕੇਸੀਆਰ ਤੇਲੰਗਾਨਾ ਦੇ ਗਜਵੇਲ ਹਲਕੇ ਤੋਂ ਅੱਗੇ ਚੱਲ ਰਹੇ ਹਨ। ਚੋਣ ਕਮਿਸ਼ਨ ਦੀ ਵੈੱਬਸਾਈਟ ਮੁਤਾਬਕ ਤੇਲੰਗਾਨਾ ਦੇ ਗੋਸ਼ਾਮਹਿਲ ਹਲਕੇ ਤੋਂ ਭਾਜਪਾ ਉਮੀਦਵਾਰ ਟੀ ਰਾਜਾ ਸਿੰਘ ਅੱਗੇ ਚੱਲ ਰਹੇ ਹਨ। ਜੋਤੀਰਾਦਿੱਤਿਆ ਸਿੰਧੀਆ ਨੇ ਕਿਹਾ, ‘ਮੱਧ ਪ੍ਰਦੇਸ਼ ਦੇ ਜਨਾਦੇਸ਼ ਦਾ ਪੂਰਾ ਸਿਹਰਾ ਸ਼ਿਵਰਾਜ ਸਿੰਘ ਚੌਹਾਨ ਨੂੰ ਜਾਂਦਾ ਹੈ।’ ਤੁਹਾਨੂੰ ਦੱਸ ਦੇਈਏ ਕਿ ਮੱਧ ਪ੍ਰਦੇਸ਼ ਦੇ ਰੁਝਾਨਾਂ ‘ਚ ਭਾਜਪਾ 160 ਸੀਟਾਂ ‘ਤੇ ਅੱਗੇ ਹੈ। ਜਦਕਿ ਕਾਂਗਰਸ 68 ਸੀਟਾਂ ‘ਤੇ ਅੱਗੇ ਹੈ। ਮੱਧ ਪ੍ਰਦੇਸ਼ ਵਿੱਚ ਸੱਤਾ ਵਿਰੋਧੀ ਲਹਿਰ ਨੂੰ ਹਰਾਉਣ ਲਈ ਮੈਦਾਨ ਵਿੱਚ ਉਤਾਰੇ ਗਏ ਕੇਂਦਰੀ ਮੰਤਰੀ ਫੱਗਣ ਸਿੰਘ ਕੁਲਸਤੇ ਨਿਵਾਸ ਵਿੱਚ 11,560 ਵੋਟਾਂ ਨਾਲ ਪਿੱਛੇ ਹਨ। ਦਿਮਨੀ ‘ਚ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ 3700 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਜਦੋਂ ਕਿ ਮਹਾਕੋਸ਼ਲ ਖੇਤਰ ਦੇ ਨਰਸਿੰਘਪੁਰ ਵਿੱਚ ਕੇਂਦਰੀ ਮੰਤਰੀ ਪ੍ਰਹਿਲਾਦ ਪਟੇਲ 6521 ਵੋਟਾਂ ਨਾਲ ਅੱਗੇ ਹਨ। ਰਾਸ਼ਟਰੀ ਜਨਰਲ ਸਕੱਤਰ ਕੈਲਾਸ਼ ਵਿਜੇਵਰਗੀਆ 19940 ਵੋਟਾਂ ਨਾਲ ਅੱਗੇ ਹਨ। ਸੂਬੇ ਦਾ ਗੜ੍ਹ ਮੰਨੇ ਜਾਂਦੇ ਮਾਲਵਾ ਖੇਤਰ ਵਿੱਚ ਭਾਜਪਾ ਥੋੜ੍ਹਾ ਬਿਹਤਰ ਪ੍ਰਦਰਸ਼ਨ ਕਰ ਰਹੀ ਹੈ। ਸਭ ਤੋਂ ਖਾਸ ਗੱਲ ਇਹ ਹੈ ਕਿ ਰਾਜ ਦੇ ਗ੍ਰਹਿ ਮੰਤਰੀ ਨਰੋਤਮ ਮਿਸ਼ਰਾ ਦਤੀਆ ਤੋਂ 2243 ਵੋਟਾਂ ਨਾਲ ਪਿੱਛੇ ਚੱਲ ਰਹੇ ਹਨ। ਕਾਂਗਰਸ ਨੇ ਰਾਜੇਂਦਰ ਭਾਰਤੀ ਨੂੰ ਮੈਦਾਨ ਵਿਚ ਉਤਾਰਿਆ ਹੈ, ਜੋ 2008 ਤੋਂ ਮਿਸ਼ਰਾ ਦੇ ਖਿਲਾਫ ਚੋਣ ਲੜ ਰਹੇ ਹਨ ਅਤੇ 2656 ਵੋਟਾਂ ਦੇ ਮਾਮੂਲੀ ਫਰਕ ਨਾਲ ਹਾਰ ਗਏ ਹਨ। ਛੱਤੀਸਗੜ੍ਹ ਭਾਜਪਾ ਵਿੱਚ ਜਸ਼ਨ ਦਾ ਮਾਹੌਲ ਹੈ। ਭਾਜਪਾ ਦਫਤਰ ‘ਚ ਬੈਂਡ ਵਜਾਇਆ ਗਿਆ। ਪਾਰਟੀ ਵਿੱਚ ਜਸ਼ਨ ਦਾ ਮਾਹੌਲ ਹੈ। ਵਰਕਰਾਂ ਵਿੱਚ ਭਾਰੀ ਖੁਸ਼ੀ ਮਨਾਈ ਜਾ ਰਹੀ ਹੈ। ਵਰਕਰਾਂ ਨੇ ਜੈ ਸ਼੍ਰੀ ਰਾਮ ਦੇ ਨਾਅਰੇ ਵੀ ਲਾਏ।

Punjab Bani 03 December,2023
ਜੰਗਬੰਦੀ ਦੀ ਸਮਾਪਤੀ ਤੋ ਬਾਅਦ : ਇਜਰਾਈਲ ਨੇ ਕੀਤੇ ਗਾਜਾ ਪੱਟੀ ਦੀ ਇਮਾਰਤਾਂ ਤੇ ਹਮਲੇ, 178 ਦੀ ਮੌਤ

ਜੰਗਬੰਦੀ ਦੀ ਸਮਾਪਤੀ ਤੋ ਬਾਅਦ : ਇਜਰਾਈਲ ਨੇ ਕੀਤੇ ਗਾਜਾ ਪੱਟੀ ਦੀ ਇਮਾਰਤਾਂ ਤੇ ਹਮਲੇ, 178 ਦੀ ਮੌਤ ਗਾਜ਼ਾ ਪੱਟੀ, 2 ਦਸੰਬਰ ਇਜ਼ਰਾਈਲ ਨੇ ਜੰਗਬੰਦੀ ਦੀ ਸਮਾਪਤੀ ਤੋਂ ਬਾਅਦ ਗਾਜ਼ਾ ਪੱਟੀ ਵਿੱਚ ਘਰਾਂ ਅਤੇ ਇਮਾਰਤਾਂ ਨੂੰ ਨਿਸ਼ਾਨਾ ਬਣਾ ਕੇ ਹਵਾਈ ਹਮਲੇ ਕੀਤੇ, ਜਿਸ ਵਿੱਚ ਘੱਟੋ-ਘੱਟ 178 ਵਿਅਕਤੀ ਮਾਰੇ ਗਏ। ਸਿਹਤ ਮੰਤਰਾਲੇ ਨੇ ਇੱਥੇ ਇਹ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਇਜ਼ਰਾਈਲ ਦਾ ਕਹਿਣਾ ਹੈ ਕਿ ਉਸ ਨੇ ਹਮਾਸ ਦੇ 200 ਤੋਂ ਵੱਧ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਹੈ। ਗਾਜ਼ਾ ਤੋਂ ਕੱਟੜਪੰਥੀਆਂ ਨੇ ਫਿਰ ਤੋਂ ਇਜ਼ਰਾਈਲ ‘ਤੇ ਰਾਕੇਟ ਦਾਗੇ, ਜਦੋਂ ਕਿ ਲਿਬਨਾਨ ਦੇ ਨਾਲ ਉੱਤਰੀ ਸਰਹੱਦ ‘ਤੇ ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਕਾਰ ਹਮਲੇ ਸ਼ੁਰੂ ਹੋ ਗਏ। ਜੰਗਬੰਦੀ ਵਿਚੋਲਗੀ ਕਰਨ ਵਾਲੇ ਦੇਸ਼ ਕਤਰ ਨੇ ਕਿਹਾ ਹੈ ਕਿ ਜੰਗਬੰਦੀ ਨੂੰ ਮੁੜ ਲਾਗੂ ਕਰਨ ਦੀਆਂ ਕੋਸ਼ਿਸ਼ਾਂ ਚੱਲ ਰਹੀਆਂ ਹਨ। ਇਜ਼ਰਾਈਲ ਨੇ ਗਾਜ਼ਾ ਵਿੱਚ ਫੌਜੀ ਹਮਲਿਆਂ ਨੂੰ ਰੋਕ ਦਿੱਤਾ ਸੀ ਅਤੇ ਅਤਿਵਾਦੀਆਂ ਵੱਲੋਂ 100 ਬੰਦੀਆਂ ਦੀ ਰਿਹਾਈ ਦੇ ਬਦਲੇ 300 ਫਲਸਤੀਨੀ ਕੈਦੀਆਂ ਨੂੰ ਰਿਹਾਅ ਕਰ ਦਿੱਤਾ। ਇਜ਼ਰਾਈਲ ਦਾ ਕਹਿਣਾ ਹੈ ਕਿ 115 ਪੁਰਸ਼, 20 ਔਰਤਾਂ ਅਤੇ ਦੋ ਬੱਚੇ ਹਾਲੇ ਵੀ ਹਮਾਸ ਦੀ ਕੈਦ ’ਚ ਹਨ।

Punjab Bani 02 December,2023
ਤਿੰਨ ਖ਼ਾਲਿਸਤਾਨੀ ਸਮਰਥਕਾਂ ਨੂੰ ਹਰਨੇਕ ਸਿੰਘ ਨੇਕੀ ’ਤੇ ਹਮਲਾ ਕਰਨ ਦੇ ਦੋਸ਼ ’ਚ ਸਜ਼ਾ

ਤਿੰਨ ਖ਼ਾਲਿਸਤਾਨੀ ਸਮਰਥਕਾਂ ਨੂੰ ਹਰਨੇਕ ਸਿੰਘ ਨੇਕੀ ’ਤੇ ਹਮਲਾ ਕਰਨ ਦੇ ਦੋਸ਼ ’ਚ ਸਜ਼ਾ ਆਕਲੈਂਡ, 2 ਦਸੰਬਰ ਨਿਊਜ਼ੀਲੈਂਡ ਦੇ ਆਕਲੈਂਡ ਸਥਿਤ ਪ੍ਰਸਿੱਧ ਰੇਡੀਓ ਵਿਰਸਾ ਦੇ ਹੋਸਟ ਹਰਨੇਕ ਸਿੰਘ ਦੇ ਕਤਲ ਦੀ ਕੋਸ਼ਿਸ਼ ਦੇ ਦੋਸ਼ ਹੇਠ ਤਿੰਨ ਖਾਲਿਸਤਾਨੀ ਕੱਟੜਪੰਥੀਆਂ ਨੂੰ ਸਜ਼ਾ ਸੁਣਾਈ ਗਈ ਹੈ। ਦਿ ਆਸਟ੍ਰੇਲੀਆ ਟੂਡੇ ਦੀ ਰਿਪੋਰਟ ਮੁਤਾਬਕ 27 ਸਾਲਾ ਸਰਵਜੀਤ ਸਿੱਧੂ, 44 ਸਾਲਾ ਸੁਖਪ੍ਰੀਤ ਸਿੰਘ ਅਤੇ 48 ਸਾਲਾ ਆਕਲੈਂਡ ਵਾਸੀ ਅਣਪਛਾਤੇ ਵਿਅਕਤੀ ਨੂੰ ਹਰਨੇਕ ਸਿੰਘ ਦੀ ਹੱਤਿਆ ਦੀ ਕੋਸ਼ਿਸ਼ ਦਾ ਦੋਸ਼ੀ ਕਰਾਰ ਦਿੱਤਾ ਗਿਆ। ਇਹ ਤਿੰਨੇ ਹਰਨੇਕ ਸਿੰਘ ਨੂੰ ਮਾਰਨਾ ਚਾਹੁੰਦੇ ਸਨ ਕਿਉਂਕਿ ਉਹ ਖਾਲਿਸਤਾਨੀ ਵਿਚਾਰਧਾਰਾ ਵਿਰੁੱਧ ਆਵਾਜ਼ ਉਠਾਉਣ ਕਾਰਨ ਉਸ ਤੋਂ ਨਾਰਾਜ਼ ਸਨ। ਨਿਊਜ਼ੀਲੈਂਡ ਦੇ ਤਿੰਨ ਖਾਲਿਸਤਾਨੀਆਂ ਨੇ ਹਰਨੇਕ ਸਿੰਘ ‘ਤੇ ਜਾਨਲੇਵਾ ਹਮਲੇ ਦੀ ਸਾਜ਼ਿਸ਼ ਰਚੀ ਸੀ। ਉਨ੍ਹਾਂ ਨੇ ਇਹ ਹਮਲਾ 23 ਦਸੰਬਰ 2020 ਨੂੰ ਕੀਤਾ ਸੀ। ਇਸ ਦੌਰਾਨ ਹਰਨੇਕ ਸਿੰਘ ‘ਤੇ 40 ਤੋਂ ਵੱਧ ਵਾਰ ਚਾਕੂ ਨਾਲ ਹਮਲਾ ਕੀਤਾ ਗਿਆ। ਹਾਲਾਂਕਿ ਉਹ ਕਿਸੇ ਤਰ੍ਹਾਂ ਬਚ ਗਿਆ ਪਰ ਉਸ ਨੂੰ 350 ਤੋਂ ਵੱਧ ਟਾਂਕੇ ਲੱਗੇ ਤੇ ਅਪਰੇਸ਼ਨ ਹੋਏ। ਹਮਲੇ ਦੇ ਮਾਸਟਰਮਾਈਂਡ 48 ਸਾਲਾ ਸੁਖਪ੍ਰੀਤ ਸਿੰਘ ਨੂੰ ਸਾਢੇ 13 ਸਾਲ ਦੀ ਸਜ਼ਾ ਸੁਣਾਈ ਗਈ ਸੀ, ਜਿਸ ਵਿੱਚ ਪੈਰੋਲ ਦੀ ਯੋਗਤਾ ਤੋਂ ਪਹਿਲਾਂ ਘੱਟੋ-ਘੱਟ 9 ਸਾਲ ਦੀ ਸਜ਼ਾ ਵੀ ਸ਼ਾਮਲ ਹੈ। ਸਰਵਜੀਤ ਸਿੱਧੂ ਨੂੰ ਸਾਢੇ ਨੌਂ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜਦਕਿ ਸੁਖਪ੍ਰੀਤ ਸਿੰਘ ਨੂੰ ਛੇ ਮਹੀਨੇ ਦੀ ਘਰ ਨਜ਼ਰਬੰਦੀ ਦੀ ਸਜ਼ਾ ਸੁਣਾਈ ਗਈ ਹੈ।

Punjab Bani 02 December,2023
ਕੰਟੀਨ ਦਾ ਖਾਣਾ ਖਾਣ ਤੋ ਬਾਅਦ ਵਿਗੜੀ 60 ਬੱਚਿਆਂ ਦੀ ਹਾਲਤ

ਕੰਟੀਨ ਦਾ ਖਾਣਾ ਖਾਣ ਤੋ ਬਾਅਦ ਵਿਗੜੀ 60 ਬੱਚਿਆਂ ਦੀ ਹਾਲਤ - ਸਿੱਖਿਆ ਮੰਤਰੀ ਨੇ ਐਕਸ਼ਨ ਲੈਦਿਆ ਕੀਤਾ ਠੇਕੇਦਾਰ ਦਾ ਲਾਇਸੈਸ ਰੱਦ ਸੰਗਰੂਰ, 2 ਦਸੰਬਰ : ਸੰਗਰੂਰ ਵਿਚ ਮੈਰੀਟੋਰੀਅਸ ਸਕੂਲ ਦੀ ਕੰਟੀਨ ਵਿੱਚ ਖਾਣਾ ਖਾਣ ਤੋਂ ਬਾਅਦ ਬੱਚਿਆਂ ਦੀ ਤਬੀਅਤ ਵਿਗੜ ਗਈ ਸੀ। 60 ਬੱਚਿਆਂ ਨੂੰ ਤੁਰੰਤ ਸੰਗਰੂਰ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਇਸ ਮੌਕੇ ਸਿੱਖਿਆ ਮੰਤਰੀ ਨੇ ਵੀ ਤੁਰੰਤ ਐਕਸ਼ਨ ਲੈਂਦਿਆ ਕੈਂਟੀਨ ਠੇਕੇਦਾਰ ਮਨਿੰਦਰ ਸਿੰਘ ਦਾ ਲਾਇਸੈਂਸ ਰੱਦ ਕਰ ਦਿੱਤਾ ਹੈ। ਇਸ ਮੌਕੇ  ਪੁਲਿਸ ਨੇ ਵੀ ਤੁਰੰਤ ਕਾਰਵਾਈ ਕਰਦੇ ਹੋਏ ਕੈਂਟੀਨ ਠੇਕੇਦਾਰ ਖਿਲਾਫ 307 ਦਾ ਪਰਚ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਤੋਂ ਇਲਾਵਾ ਮੈਸ ਦੇ ਮੈਨੇਜਰ ਖਿਲਾਫ ਵੀ FIR  ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦਸ ਦਈਏ ਕਿ ਅੱਜ ਸਵੇਰੇ ਸੰਗਰੂਰ ਦੇ ਘਾਵਦਾ ‘ਚ ਬਣੇ ਮੈਰੀਟੋਰੀਅਸ ਸਕੂਲ ‘ਚ ਬੱਚਿਆਂ ਨੂੰ ਖਰਾਬ ਖਾਣਾ ਦਿੱਤਾ ਗਿਆ ਹੈ। ਜਿਸ ਕਾਰਨ 60 ਦੇ ਕਰੀਬ ਬੱਚੇ ਇਹ ਖਾਣਾ ਖਾਣ ਤੋਂ ਬਾਅਦ ਬਿਮਾਰ ਹੋ ਗਏ ਹਨ। ਜਾਣਕਾਰੀ ਮੁਤਾਬਕ ਬੱਚਿਆਂ ਨੂੰ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਮੈਰੀਟੋਰੀਅਸ ਸਕੂਲ ਮਾਮਲੇ ‘ਚ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਕਿਹਾ ਕਿ ਇਸ ਮਾਮਲੇ ਦੀ ਜਾਂਚ ਕਰਕੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮਾਮਲੇ ਦੀ ਜਾਂਚ ਲਈ ਇੱਕ ਕਮੇਟੀ ਬਣਾਈ ਗਈ ਹੈ ਜੋ ਇੱਕ ਹਫ਼ਤੇ ਵਿੱਚ ਆਪਣੀ ਰਿਪੋਰਟ ਦੇਵੇਗੀ, ਜਿਸ ਦੇ ਆਧਾਰ ’ਤੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

Punjab Bani 02 December,2023
ਭਾਰਤੀ ਪਰਿਵਾਰ ਨਾਲ ਪਾਕ ਅੰਦਰ ਹੋਈ ਵੱਡੀ ਲੁੱਟ : ਗਏ ਸੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ

ਭਾਰਤੀ ਪਰਿਵਾਰ ਨਾਲ ਪਾਕ ਅੰਦਰ ਹੋਈ ਵੱਡੀ ਲੁੱਟ : ਗਏ ਸੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਾਹੌਰ, ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਅਤੇ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਗਏ ਪੰਜਾਬ ਦੇ ਇੱਕ ਸਿੱਖ ਪਰਿਵਾਰ ਨੂੰ ਲਹਿੰਦੇ ਪੰਜਾਬ ਦੀ ਰਾਜਧਾਨੀ ਲਾਹੌਰ ਵਿੱਚ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਪਰਿਵਾਰ ਨੇ ਦੱਸਿਆ ਕਿ ਲੁਟੇਰੇ ਪੁਲਿਸ ਦੀ ਵਰਦੀ ਵਿੱਚ ਸਨ। ਜੋ ਕਿ ਉਨ੍ਹਾਂ ਕੋਲੋਂ 1 ਲੱਖ ਭਾਰਤੀ ਰੁਪਏ ਅਤੇ ਸੋਨੇ ਦੇ ਗਹਿਣੇ ਲੁੱਟ ਫ਼ਰਾਰ ਹੋ ਗਏ। ਪਾਕਿ ਪੁਲਿਸ ਨੇ ਗੁਲਬਰਗ ਥਾਣੇ ਵਿੱਚ ਐੱਫ.ਆਈ.ਆਰ. ਦਰਜ ਕਰ ਲਈ ਹੈ। ਇਸ ਘਟਨਾ ਦੀ ਰਿਪੋਰਟ ਕਰਦਿਆਂ ਹੈਰਾਨੀ ਜਤਾਈ ਹੈ ਕਿ ਪੁਲਿਸ ਨੇ ਇਸ ਮਾਮਲੇ 'ਚ ਐੱਫ.ਆਈ.ਆਰ ਤਾਂ ਦਰਜ ਕੀਤੀ ਪਰ ਐੱਫ.ਆਈ.ਆਰ 'ਚ ਡਕੈਤੀ ਦੀ ਧਾਰਾ ਨਹੀਂ ਜੋੜੀ ਗਈ। ਮੀਡੀਆ ਮੁਤਾਬਕ ਹੁਣ ਪੁਲਿਸ ਇਸ ਮਾਮਲੇ ਦੀ ਜਾਂਚ ਜਾਰੀ ਹੋਣ ਦੀ ਗੱਲ ਕਹਿ ਕੇ ਪੱਲਾ ਝਾੜ ਰਹੀ ਹੈ।

Punjab Bani 01 December,2023
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਡੇਰਾ ਬੱਸੀ ਦੇ ਪਿੰਡ ਭਗਵਾਸੀ ਦੀ 53 ਏਕੜ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਡੇਰਾ ਬੱਸੀ ਦੇ ਪਿੰਡ ਭਗਵਾਸੀ ਦੀ 53 ਏਕੜ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਛੁਡਵਾਈ ਗਈ ਜ਼ਮੀਨ ਦਾ ਬਾਜ਼ਾਰੀ ਮੁੱਲ 45 ਕਰੋੜ ਰੁਪਏ ਦੇ ਕਰੀਬ: ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਪੰਚਾਇਤੀ ਜ਼ਮੀਨਾਂ ਕਬਜ਼ਿਆਂ ਹੇਠੋਂ ਛੁਡਵਾਉਣ ਨਾਲ ਵਿਭਾਗ ਦੀ ਆਮਦਨੀ 'ਚ 50 ਕਰੋੜ ਰੁਪਏ ਦਾ ਵਾਧਾ ਹੋਇਆ ਪੰਚਾਇਤੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਛੁਡਾਉਣ ਦੀ ਮੁਹਿੰਮ ਜਾਰੀ ਰਹੇਗੀ ਚੰਡੀਗੜ੍ਹ/ਡੇਰਾ ਬੱਸੀ (ਐਸ.ਏ.ਐਸ. ਨਗਰ), 1 ਦਸੰਬਰ: ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਹੁਣ ਤੱਕ ਸੂਬੇ ਵਿੱਚ ਕਰੀਬ 12000 ਏਕੜ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਹੈ। ਡੇਰਾ ਬੱਸੀ ਬਲਾਕ ਦੇ ਪਿੰਡ ਭਗਵਾਸੀ ਵਿਖੇ ਅੱਜ ਬਾਅਦ ਦੁਪਹਿਰ 53 ਏਕੜ ਪੰਚਾਇਤੀ ਜ਼ਮੀਨ ਨੂੰ ਵਿਭਾਗ ਦੇ ਅਧਿਕਾਰੀਆਂ ਵੱਲੋਂ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਕਬਜ਼ਿਆਂ ਵਿਰੁੱਧ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਨਿਰੰਤਰ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਇਸ ਪਿੰਡ ਵਿੱਚ ਕੁੱਲ 64 ਏਕੜ ਪੰਚਾਇਤੀ ਜ਼ਮੀਨ ਕਬਜ਼ੇ ਹੇਠ ਸੀ ਪਰ ਕਿਉਂਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੁੱਲ 64 ਵਿੱਚੋਂ 11 ਏਕੜ ਜ਼ਮੀਨ ’ਤੇ ਫ਼ਿਲਹਾਲ ਸਟੇਅ ਲਗਾ ਦਿੱਤੀ ਹੈ, ਇਸ ਲਈ ਅੱਜ ਬਾਕੀ ਰਹਿੰਦੀ 53 ਏਕੜ ਜ਼ਮੀਨ ਵਿਭਾਗ ਵਲੋਂ ਆਪਣੇ ਕਬਜ਼ੇ ਵਿੱਚ ਲੈ ਲਈ ਗਈ ਹੈ। ਕਬਜ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਵਿਭਾਗ ਦੇ ਅਧਿਕਾਰੀਆਂ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਹੁਣ ਤੱਕ ਕਰੀਬ 12000 ਏਕੜ ਜ਼ਮੀਨ ਕਬਜ਼ਿਆਂ ਤੋਂ ਮੁਕਤ ਕਰਵਾਈ ਜਾ ਚੁੱਕੀ ਹੈ, ਜਿਸ ਨਾਲ ਪੰਚਾਇਤੀ ਜ਼ਮੀਨਾਂ ਦੇ ਮਾਲੀਏ ਵਿੱਚ 50 ਕਰੋੜ ਰੁਪਏ ਦਾ ਵਾਧਾ ਹੋਇਆ ਹੈ ਕਿਉਂਕਿ ਕਬਜ਼ਾ-ਮੁਕਤ ਕਰਵਾਈਆਂ ਗਈਆਂ ਜ਼ਮੀਨਾਂ ਅੱਗੇ ਪਿੰਡ ਦੇ ਵਸਨੀਕਾਂ ਨੂੰ ਚਕੋਤੇ 'ਤੇ ਖੇਤੀ/ਵਾਹੀ ਲਈ ਦਿੱਤੀਆਂ ਗਈਆਂ ਹਨ। ਸ. ਭੁੱਲਰ ਨੇ ਦੱਸਿਆ ਕਿ ਅੱਜ ਖ਼ਾਲੀ ਕਰਵਾਈ ਗਈ ਪੰਚਾਇਤੀ ਜ਼ਮੀਨ ਦੀ ਕੀਮਤ 40 ਤੋਂ 45 ਕਰੋੜ ਰੁਪਏ ਹੈ ਕਿਉਂਕਿ ਇਹ ਉਦਯੋਗਿਕ ਜ਼ੋਨ ਵਿੱਚ ਆਉਂਦੀ ਹੈ। ਕੈਬਨਿਟ ਮੰਤਰੀ ਨੇ ਪੰਚਾਇਤੀ ਜ਼ਮੀਨਾਂ ਦੇ ਕੇਸਾਂ ਨਾਲ ਨਜਿੱਠਣ ਵਾਲੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੇਸਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕਰਨ ਤਾਂ ਜੋ ਜ਼ਮੀਨ ਵਾਪਸ ਲਈ ਜਾ ਸਕੇ ਅਤੇ ਇਹ ਪੰਚਾਇਤਾਂ ਲਈ ਆਮਦਨੀ ਦਾ ਸਰੋਤ ਬਣ ਸਕੇ। ਉਨ੍ਹਾਂ ਨੇ ਸੂਬੇ ਭਰ ਵਿੱਚ ਉਹ ਪੰਚਾਇਤੀ ਜ਼ਮੀਨਾਂ ਜੋ ਅਜੇ ਵੀ ਨਾਜਾਇਜ਼ ਕਬਜ਼ਿਆਂ ਅਧੀਨ ਹਨ, ਦੇ ਕਾਬਜ਼ਕਾਰਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਨੂੰ ਸਵੈ-ਨਿਰਭਰ ਸੂਬਾ ਬਣਾਉਣ ਅਤੇ ਇਸ ਦੇ ਮਾਲੀਏ ਵਿੱਚ ਵਾਧਾ ਕਰਨ ਲਈ ਸੂਬਾ ਸਰਕਾਰ ਦੇ ਉਪਰਾਲੇ ਵਿੱਚ ਮਦਦ ਕਰਨ ਲਈ ਸਵੈ-ਇੱਛਾ ਨਾਲ ਪੰਚਾਇਤੀ ਜ਼ਮੀਨਾਂ ਤੋਂ ਕਬਜ਼ਾ ਛੱਡਣ। ਇਸ ਮੌਕੇ ਹਾਜ਼ਰ ਅਧਿਕਾਰੀਆਂ ਵਿੱਚ ਸੰਯੁਕਤ ਡਾਇਰੈਕਟਰ (ਸ਼ਾਮਲਾਤ ਸੈੱਲ) ਜਗਵਿੰਦਰਜੀਤ ਸਿੰਘ ਸੰਧੂ, ਐਸ.ਪੀ (ਦਿਹਾਤੀ) ਮਨਪ੍ਰੀਤ ਸਿੰਘ, ਏ.ਐਸ.ਪੀ ਡੇਰਾ ਬੱਸੀ ਸ੍ਰੀਮਤੀ ਦਰਪਨ ਆਹਲੂਵਾਲੀਆ, ਤਹਿਸੀਲਦਾਰ ਡੇਰਾ ਬੱਸੀ ਕੁਲਦੀਪ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਮਰਿੰਦਰਪਾਲ ਸਿੰਘ ਚੌਹਾਨ ਅਤੇ ਬੀ.ਡੀ.ਪੀ.ਓ ਬਲਾਕ ਡੇਰਾ ਬੱਸੀ ਰਵਨੀਤ ਕੌਰ ਮੌਜੂਦ ਸਨ।

Punjab Bani 01 December,2023
ਬੀਐਸਐਫ ਦਾ ਅਧਿਕਾਰ ਖੇਤਰ ਵਧਾਕੇ ਪੰਜਾਬ ਪੁਲਿਸ ਦੀਆਂ ਨਹੀ ਖੋਹੀਆਂ ਗਈਆਂ ਤਾਕਤਾਂ : ਸੁਪਰੀਮ ਕੋਰਟ

ਬੀਐਸਐਫ ਦਾ ਅਧਿਕਾਰ ਖੇਤਰ ਵਧਾਕੇ ਪੰਜਾਬ ਪੁਲਿਸ ਦੀਆਂ ਨਹੀ ਖੋਹੀਆਂ ਗਈਆਂ ਤਾਕਤਾਂ : ਸੁਪਰੀਮ ਕੋਰਟ ਨਵੀਂ ਦਿੱਲੀ, 1 ਦਸੰਬਰ ਸੁਪਰੀਮ ਕੋਰਟ ਨੇ ਅੱਜ ਜ਼ੁਬਾਨੀ ਕਿਹਾ ਕਿ ਬੀਐੱਸਐੱਫ ਦਾ ਤਲਾਸ਼ੀ, ਜ਼ਬਤੀ ਅਤੇ ਗ੍ਰਿਫ਼ਤਾਰੀ ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ ਕੌਮਾਂਤਰੀ ਸਰਹੱਦ ਤੋਂ 50 ਕਿਲੋਮੀਟਰ ਕਰਨ ਦੇ ਕੇਂਦਰ ਦੇ ਫੈਸਲੇ ਨਾਲ ਪੰਜਾਬ ਪੁਲੀਸ ਦੀਆਂ ਸ਼ਕਤੀਆਂ ਨਹੀਂ ਖੋਹੀਆਂ ਗਈਆਂ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੇ ਬੈਂਚ ਨੇ ਪੰਜਾਬ ਸਰਕਾਰ ਦੀ 2021 ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਇਹ ਟਿੱਪਣੀ ਕੀਤੀ। ਬੈਂਚ ਨੇ ਕੇਂਦਰ ਦੀ ਨੁਮਾਇੰਦਗੀ ਕਰ ਰਹੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਅਤੇ ਪੰਜਾਬ ਸਰਕਾਰ ਦੀ ਨੁਮਾਇੰਦਗੀ ਕਰ ਰਹੇ ਐਡਵੋਕੇਟ ਸ਼ਾਦਾਨ ਫਰਾਸਤ ਨੂੰ ਕਿਹਾ ਕਿ ਉਹ ਇਕੱਠੇ ਬੈਠ ਕੇ ਉਨ੍ਹਾਂ ਮੁੱਦਿਆਂ ‘ਤੇ ਸਾਂਝੇ ਤੌਰ ‘ਤੇ ਫੈਸਲਾ ਕਰਨ ਜਿਨ੍ਹਾਂ ‘ਤੇ ਬੈਂਚ ਨੇ ਫੈਸਲਾ ਕਰਨਾ ਹੈ। ਬੈਂਚ ਨੇ ਕਿਹਾ, ‘ਦੋਵੇਂ ਧਿਰਾਂ ਆਪਸ ਵਿੱਚ ਵਿਚਾਰ ਵਟਾਂਦਰਾ ਕਰਨਗੀਆਂ ਤਾਂ ਜੋ ਅਗਲੀ ਤਰੀਕ ਤੋਂ ਪਹਿਲਾਂ ਇਨ੍ਹਾਂ ਦਾ ਨਿਬੇੜਾ ਕੀਤਾ ਜਾ ਸਕੇ।’ ਬੈਂਚ ਨੇ ਕਿਹਾ ਕਿ ਪੰਜਾਬ ਦੇ ਐਡਵੋਕੇਟ ਜਨਰਲ ਇਸ ਮੀਟਿੰਗ ਵਿੱਚ ਹਿੱਸਾ ਲੈ ਸਕਦੇ ਹਨ।

Punjab Bani 01 December,2023
ਬੈਕ ਕਰਮਚਾਰੀਆਂ ਨੁੰ ਬੰਧਕ ਬਣਾਕੇ ਹਥਿਆਰਬੰਦ ਲੁਟੇਰਿਆਂ ਨੇ ਲੁੱਟੇ 19 ਕਰੋੜ

ਬੈਕ ਕਰਮਚਾਰੀਆਂ ਨੁੰ ਬੰਧਕ ਬਣਾਕੇ ਹਥਿਆਰਬੰਦ ਲੁਟੇਰਿਆਂ ਨੇ ਲੁੱਟੇ 19 ਕਰੋੜ ਇੰਫਾਲ, 1 ਦਸੰਬਰ ਨਕਾਬਪੋਸ਼ ਹਥਿਆਰਬੰਦ ਲੁਟੇਰਿਆਂ ਨੇ ਮਨੀਪੁਰ ਦੇ ਉਖਰੂਲ ਜ਼ਿਲ੍ਹੇ ਵਿਚ ਸਰਕਾਰੀ ਬੈਂਕ ’ਚੋਂ 18.80 ਕਰੋੜ ਰੁਪਏ ਲੁੱਟ ਲਏ। ਪੰਜਾਬ ਨੈਸ਼ਨਲ ਬੈਂਕ ਦੀ ਇਹ ਸ਼ਾਖਾ ਉਖਰੂਲ ਜ਼ਿਲ੍ਹੇ ਲਈ ‘ਕਰੰਸੀ ਚੈਸਟ’ ਹੈ, ਜਿੱਥੇ ਭਾਰਤੀ ਰਿਜ਼ਰਵ ਬੈਂਕ ਵੱਲੋਂ ਰੋਰ ਬੈਂਕਾਂ ਅਤੇ ਏਟੀਐੱਮ ਲਈ ਨਕਦੀ ਸਟੋਰ ਕੀਤੀ ਜਾਂਦੀ ਹੈ। ਵੀਰਵਾਰ ਸ਼ਾਮ ਨੂੰ ਆਧੁਨਿਕ ਹਥਿਆਰਾਂ ਨਾਲ ਲੈਸ ਲੁਟੇਰੇ ਇੰਫਾਲ ਤੋਂ ਕਰੀਬ 80 ਕਿਲੋਮੀਟਰ ਦੂਰ ਉਖਰੂਲ ਕਸਬੇ ‘ਚ ਬੈਂਕ ‘ਚ ਪਹੁੰਚੇ। ਉਨ੍ਹਾਂ ਨੇ ਸੁਰੱਖਿਆ ਕਰਮੀਆਂ ‘ਤੇ ਕਾਬੂ ਕੀਤਾ, ਬੈਂਕ ਕਰਮਚਾਰੀਆਂ ਨੂੰ ਧਮਕਾਇਆ ਅਤੇ ਸੇਫ ‘ਚੋਂ ਪੈਸੇ ਲੁੱਟ ਲਏ। ਕੁਝ ਲੁਟੇਰੇ ਵਰਦੀ ਵਿੱਚ ਸਨ। ਉਨ੍ਹਾਂ ਮੁਲਾਜ਼ਮਾਂ ਅਤੇ ਸੁਰੱਖਿਆ ਕਰਮਚਾਰੀਆਂ ਨੂੰ ਬੈਂਕ ਦੇ ਟਾਇਲਟ ਅੰਦਰ ਬੰਦ ਕਰ ਦਿੱਤਾ। ਸੀਨੀਅਰ ਕਰਮਚਾਰੀ ਨੂੰ ਬੰਦੂਕ ਦਿਖਾ ਕੇ ਸੇਫ ਖੋਲ੍ਹਣ ਲਈ ਕਿਹਾ ਗਿਆ, ਜਿਸ ਤੋਂ ਬਾਅਦ ਲੁਟੇਰੇ ਪੈਸੇ ਲੈ ਕੇ ਫ਼ਰਾਰ ਹੋ ਗਏ।

Punjab Bani 01 December,2023
ਪਾਕ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ ਸ਼ਰੀਫ ਦੋ ਮਾਮਲਿਆਂ ਵ‌ਿੱਚ ਹੋਏ ਬਰੀ

ਪਾਕ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ ਸ਼ਰੀਫ ਦੋ ਮਾਮਲਿਆਂ ਵ‌ਿੱਚ ਹੋਏ ਬਰੀ ਇਸਲਾਮਾਬਾਦ, 29 ਨਵੰਬਰ ਇਸਲਾਮਾਬਾਦ ਹਾਈ ਕੋਰਟ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਭਿ੍ਸ਼ਟਾਚਾਰ ਦੇ ਦੋ ਮਾਮਲਿਆਂ ’ਚ ਬੁੱਧਵਾਰ ਨੂੰ ਬਰੀ ਕਰ ਦਿੱਤਾ। ਇਨ੍ਹਾਂ ਮਾਮਲਿਆਂ ’ਚ ਉਨ੍ਹਾਂ ਨੂੰ 2018 ’ਚ ਦੋਸ਼ੀ ਠਹਿਰਾਇਆ ਗਿਆ ਸੀ। ਸ਼ਰੀਫ਼ (73) ਨੇ ਅਵੇਨਫੀਲਡ ਜਾਇਦਾਦ ਅਤੇ ਅਨ ਅਜੀਜੀਆ ਮਾਮਲਿਆਂ ’ਚ ਆਪਣੀ ਸਜ਼ਾ ਨੂੰ ਇਸਲਾਮਾਬਾਦ ਹਾਈ ਕੋਰਟ ’ਚ ਚੁਣੌਤੀ ਦਿੱਤੀ ਸੀ।

Punjab Bani 29 November,2023
ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਜਗਤਾਰ ਤਾਰਾ ਨੁੰ ਹਾਈਕੋਰਟ ਨੇ ਦਿਤੀ ਪੈਰੋਲ

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਜਗਤਾਰ ਤਾਰਾ ਨੁੰ ਹਾਈਕੋਰਟ ਨੇ ਦਿਤੀ ਪੈਰੋਲ ਚੰਡੀਗੜ੍ਹ-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਜਗਤਾਰ ਸਿੰਘ ਤਾਰਾ (ਨੂੰ ਹਾਈਕੋਰਟ ਨੇ 2 ਘੰਟੇ ਦੀ ਪੈਰੋਲ ਦਿੱਤੀ ਹੈ। ਤਾਰਾ ਦੀ ਭਤੀਜੀ ਦਾ ਵਿਆਹ 3 ਦਸੰਬਰ ਨੂੰ ਹੋ ਰਿਹਾ ਹੈ। ਪਿਛਲੇ ਸਾਲ ਅਪ੍ਰੈਲ ਵਿਚ ਹੀ ਉਸ ਦੇ ਭਰਾ ਦੀ ਮੌਤ ਹੋ ਗਈ ਸੀ। ਇਸੇ ਲਈ ਤਾਰਾ ਨੇ ਆਪਣੀ ਭਤੀਜੀ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ ਕੀਤੀ ਸੀ। ਹਾਈ ਕੋਰਟ ਨੇ ਤਾਰਾ ਨੂੰ 3 ਦਸੰਬਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਦੋ ਘੰਟੇ ਲਈ ਪੁਲਿਸ ਹਿਰਾਸਤ ਵਿੱਚ ਆਪਣੀ ਭਤੀਜੀ ਦੇ ਵਿਆਹ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ।ਹਾਲਾਂਕਿ ਤਾਰਾ ਨੇ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਪੈਰੋਲ ਦੇਣ ਦੀ ਮੰਗ ਕੀਤੀ ਸੀ। ਤਾਰਾ ਦੀ ਭਤੀਜੀ ਦਾ ਵਿਆਹ ਰੋਪੜ ਦੇ ਪਿੰਡ ਮੁਗਲ ਮਾਜਰੀ ਦੇ ਗੁਰਦੁਆਰਾ ਸਾਹਿਬ ਵਿਖੇ 3 ਦਸੰਬਰ ਨੂੰ ਹੋਣਾ ਹੈ।। ਜਗਤਾਰ ਸਿੰਘ ਤਾਰਾ ਇਸ ਸਮੇਂ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਹਨ।

Punjab Bani 29 November,2023
ਜੰਗਬੰਦੀ ਸਮਝੌਤੇ ਨੂੰ ਦੋ ਦਿਨ ਹੋਰ ਵਧਾਉਣ ਲਈ ਇਜ਼ਰਾਈਲ ਅਤੇ ਹਮਾਸ ਨੇ ਸਹਿਮਤੀ ਪ੍ਰਗਟ ਕੀਤੀ

ਜੰਗਬੰਦੀ ਸਮਝੌਤੇ ਨੂੰ ਦੋ ਦਿਨ ਹੋਰ ਵਧਾਉਣ ਲਈ ਇਜ਼ਰਾਈਲ ਅਤੇ ਹਮਾਸ ਨੇ ਸਹਿਮਤੀ ਪ੍ਰਗਟ ਕੀਤੀ ਤਲ ਅਵੀਵ, 28 ਨਵੰਬਰ ਇਜ਼ਰਾਈਲ ਅਤੇ ਹਮਾਸ ਨੇ ਸੋਮਵਾਰ ਨੂੰ ਆਪਣੇ ਜੰਗਬੰਦੀ ਸਮਝੌਤੇ ਨੂੰ ਦੋ ਦਿਨ ਹੋਰ ਵਧਾਉਣ ਲਈ ਸਹਿਮਤੀ ਪ੍ਰਗਟ ਕੀਤੀ, ਜਿਸ ਨਾਲ ਅਤਿਵਾਦੀਆਂ ਵੱਲੋਂ ਬੰਦੀ ਬਣਾਏ ਅਤੇ ਇਜ਼ਰਾਈਲੀ ਜੇਲ੍ਹਾਂ ਵਿੱਚ ਬੰਦ ਫਲਸਤੀਨੀ ਕੈਦੀਆਂ ਦੇ ਅਦਲਾ-ਬਦਲੀ ਜਾਰੀ ਰਹਿਣ ਦੀ ਸੰਭਾਵਨਾ ਵਧ ਗਈ ਹੈ। ਇਹ 4 ਦਿਨਾਂ ਜੰਗਬੰਦੀ ਸਮਝੌਤਾ ਸੋਮਵਾਰ ਨੂੰ ਮੁੱਕ ਗਿਆ ਸੀ। ਹਮਾਸ ਨੇ 11 ਇਜ਼ਰਾਈਲੀ ਔਰਤਾਂ ਅਤੇ ਬੱਚਿਆਂ ਨੂੰ ਰਿਹਾਅ ਕੀਤਾ। ਇਸ ਤੋਂ ਇਲਾਵਾ ਇਜ਼ਰਾਈਲ ਵੱਲੋਂ ਰਿਹਾਅ ਕੀਤੇ 33 ਫਲਸਤੀਨੀ ਕੈਦੀ ਅੱਜ ਤੜਕੇ ਪੱਛਮੀ ਕੰਢੇ ਦੇ ਰਾਮੱਲਾ ਪਹੁੰਚ ਗਏ, ਜਿਵੇਂ ਹੀ ਇਨ੍ਹਾਂ ਕੈਦੀਆਂ ਨੂੰ ਲੈ ਕੇ ਬੱਸ ਪੱਛਮੀ ਕੰਢੇ ਦੀਆਂ ਸੜਕਾਂ ‘ਤੇ ਪਹੁੰਚੀ ਤਾਂ ਲੋਕਾਂ ਦੀ ਭੀੜ ਨੇ ਇਸ ਦਾ ਸਵਾਗਤ ਕੀਤਾ।

Punjab Bani 28 November,2023
ਕਦੇ ਵੀ ਆ ਸਕਦੇ ਹਨ ਸੁਰੰਗ ਵਿੱਚ ਫਸੇ ਮਜ਼ਦੂਬਰ ਬਾਹਰ : ਸਿਲਕਿਆਰਾ ਸੁਰੰਗ ਵਿੱਚ ਹੋਈ 60 ਮੀਟਰ ਡਰਿਲਿੰਗ ਪੂਰੀ

ਕਦੇ ਵੀ ਆ ਸਕਦੇ ਹਨ ਸੁਰੰਗ ਵਿੱਚ ਫਸੇ ਮਜ਼ਦੂਬਰ ਬਾਹਰ : ਸਿਲਕਿਆਰਾ ਸੁਰੰਗ ਵਿੱਚ ਹੋਈ 60 ਮੀਟਰ ਡਰਿਲਿੰਗ ਪੂਰੀ ਉੱਤਰਕਾਸ਼ੀ, 28 ਨਵੰਬਰ ਬਚਾਅ ਕਰਮੀਆਂ ਨੇ ਸਿਲਕਿਆਰਾ ਸੁਰੰਗ ਵਿੱਚ 60 ਮੀਟਰ ਡਰਿਲਿੰਗ ਪੂਰੀ ਹੋ ਗਈ ਹੈ ਤੇ ਮਜ਼ਦੂਰਾਂ ਨੂੰ ਕਿਸੇ ਵੇਲੇ ਬਾਹਰ ਕੱਢਿਆ ਜਾ ਸਕਦਾ ਹੈ। ਇਸ ਤੋਂ ਪਹਿਲਾਂ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਅੱਜ ਕਿਹਾ ਕਿ ਸਿਲਕਿਆਰਾ ਸੁਰੰਗ ‘ਚ ਫਸੇ ਮਜ਼ਦੂਰਾਂ ਨੂੰ ਕੱਢਣ ਲਈ ਸਾਰੇ ਬਚਾਅ ਕਰਮਚਾਰੀ ਪੂਰੀ ਲਗਨ ਅਤੇ ਮਿਹਨਤ ਨਾਲ ਕੰਮ ਕਰ ਰਹੇ ਹਨ ਅਤੇ ਹੁਣ ਤੱਕ ਮਲਬੇ ਦੇ ਅੰਦਰ ਕੁੱਲ 52 ਮੀਟਰ ਪਾਈਪ ਪਾਈ ਜਾ ਚੁੱਕੀ ਹੈ। ਸਿਲਕਿਆਰਾ ਪਹੁੰਚ ਕੇ 16 ਦਿਨਾਂ ਤੋਂ ਸੁਰੰਗ ਵਿੱਚ ਫਸੇ ਮਜ਼ਦੂਰਾਂ ਨੂੰ ਬਾਹਰ ਕੱਢਣ ਲਈ ਚੱਲ ਰਹੇ ਬਚਾਅ ਕਾਰਜ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਧਾਮੀ ਨੇ ਦੱਸਿਆ ਕਿ ਹੁਣ ਤੱਕ ਕੁੱਲ 52 ਮੀਟਰ ਪਾਈਪ ਅੰਦਰ ਪਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੰਦਰ ਫਸੇ ਸਾਰੇ ਮਜ਼ਦੂਰ ਸੁਰੱਖਿਅਤ ਅਤੇ ਸਿਹਤਮੰਦ ਹਨ। ਇਸ ਤੋਂ ਪਹਿਲਾਂ ਕਿਹਾ ਗਿਆ ਸੀ ਕਿ ਬਚਾਅ ਕਰਮੀਆਂ ਨੇ ਸਿਲਕਿਆਰਾ ਸੁਰੰਗ ਵਿੱਚ 50 ਮੀਟਰ ਦੀ ਦੂਰੀ ਪਾਰ ਕਰ ਲਈ ਹੈ ਅਤੇ ਹੁਣ 16 ਦਿਨਾਂ ਤੋਂ ਅੰਦਰ ਫਸੇ ਮਜ਼ਦੂਰਾਂ ਤੱਕ ਪਹੁੰਚਣ ਲਈ ਡਰਿਲਿੰਗ ਦੀ ‘ਰੈਟ ਹੋਲ ਮਾਈਨਿੰਗ’ ਤਕਨੀਕ ਰਾਹੀਂ ਮਲਬੇ ਵਿੱਚ ਸਿਰਫ਼ 10 ਮੀਟਰ ਦੀ ਡੂੰਘਾਈ ਤੱਕ ਰਸਤਾ ਸਾਫ਼ ਕਰਨਾ ਬਾਕੀ ਹੈ। ਉੱਤਰਾਖੰਡ ਦੇ ਉੱਤਰਕਾਸ਼ੀ ਜ਼ਿਲ੍ਹੇ ‘ਚ ਚਾਰਧਾਮ ਯਾਤਰਾ ਮਾਰਗ ‘ਤੇ ਨਿਰਮਾਣ ਅਧੀਨ ਸੁਰੰਗ ਦੇ ਰੁਕੇ ਹੋਏ ਹਿੱਸੇ ‘ਚ 12 ‘ਰੈਟ ਹੋਲ ਮਾਈਨਿੰਗ’ ਮਾਹਿਰਾਂ ਨੂੰ 10 ਮੀਟਰ ਦੇ ਮਲਬੇ ਦੀ ਖੁਦਾਈ ਕਰਕੇ ਰਸਤਾ ਬਣਾਉਣ ਲਈ ਲਾਇਆ ਗਿਆ ਹੈ। ਇਸ ਤੋਂ ਪਹਿਲਾਂ 25 ਟਨ ਵਜ਼ਨ ਵਾਲੀ ਭਾਰੀ ਅਤੇ ਤਾਕਤਵਰ ਅਮਰੀਕੀ ਔਗਰ ਮਸ਼ੀਨ ਨਾਲ ਸੁਰੰਗ ਵਿੱਚ ਡਰਿਲਿੰਗ ਕੀਤੀ ਜਾ ਰਹੀ ਸੀ ਪਰ ਸ਼ੁੱਕਰਵਾਰ ਨੂੰ ਇਸ ਦੇ ਕਈ ਹਿੱਸੇ ਮਲਬੇ ਵਿੱਚ ਫਸਣ ਕਾਰਨ ਕੰਮ ਵਿੱਚ ਵਿਘਨ ਪੈ ਗਿਆ। ਇਸ ਤੋਂ ਪਹਿਲਾਂ ਉਹ ਮਲਬੇ ਦੇ ਅੰਦਰ 47 ਮੀਟਰ ਤੱਕ ਡਰਿਲ ਕਰ ਚੁੱਕਾ ਸੀ।

Punjab Bani 28 November,2023
ਸੁਲਤਾਨ ਪੁਰ ਲੋਧੀ ਵਿੱਚ ਗੁਰਦੁਆਰਾ ਅਕਾਲ ਬੁੰਗਾ ਤੇ ਸ਼ਾਂਤਮਈ ਬੈਠੀ ਸੰਗਤ ਤੇ ਹੋਏ ਹਮਲੇ ਦੀ ਅਕਾਲੀ ਦਲ ਨੇ ਕੀਤੀ ਸੀਬੀਆਈ ਜਾਂਚ ਦੀ ਮੰਗ

ਸੁਲਤਾਨ ਪੁਰ ਲੋਧੀ ਵਿੱਚ ਗੁਰਦੁਆਰਾ ਅਕਾਲ ਬੁੰਗਾ ਤੇ ਸ਼ਾਂਤਮਈ ਬੈਠੀ ਸੰਗਤ ਤੇ ਹੋਏ ਹਮਲੇ ਦੀ ਅਕਾਲੀ ਦਲ ਨੇ ਕੀਤੀ ਸੀਬੀਆਈ ਜਾਂਚ ਦੀ ਮੰਗ ਚੰਡੀਗੜ, 28 ਨਵੰਬਰ : ਸ਼ੋ੍ਮਣੀ ਅਕਾਲੀ ਦਲ ਨੇ ਅੱਜ 23 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਸੁਲਤਾਨਪੁਰ ਲੋਧੀ ਵਿਚ ਗੁਰਦੁਆਰਾ ਅਕਾਲ ਬੁੰਗਾ ’ਤੇ ਸ਼ਾਂਤਮਈ ਬੈਠੀ ਸੰਗਤ ’ਤੇ ਹੋਏ ਹਮਲੇ ਦੀ ਸੀ ਬੀ ਆਈ ਜਾਂਚ ਦੀ ਮੰਗ ਕੀਤੀ ਤੇ ਪਾਰਟੀ ਨੇ ਇਸ ਬੇਅਦਬੀ ਦੀ ਘਟਨਾ ਦੀ ਜਾਂਚ ਲਈ ਐਸ ਐਸ ਪੀ ਕਪੂਰਥਲਾ ਦੀ ਅਗਵਾਈ ਹੇਠ ਬਣੀ ਐਸ ਆਈ ਟੀ ਰੱਦ ਕਰ ਦਿੱਤੀ ਤੇ ਕਿਹਾ ਕਿ ਜਿਹਨਾਂ ਨੇ ਇਹ ਘਿਨੌਣਾ ਅਪਰਾਧ ਕੀਤਾ, ਉਹਨਾਂ ਤੋਂ ਖੁਦ ਨੂੰ ਦੋਸ਼ੀ ਕਰਾਰ ਦੇਣ ਦੀ ਆਸ ਨਹੀਂ ਕੀਤੀ ਜਾ ਸਕਦੀ। ਪਾਰਟੀ ਦੀ ਕੋਰ ਕਮੇਟੀ ਦੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ ਐਮਰਜੰਸੀ ਮੀਟਿੰਗ ਵਿਚ ਇਸ ਬਾਬਤ ਮਤਾ ਪਾਸ ਕੀਤਾ ਗਿਆ।  ਕਿ ਗੁਰਦੁਆਰਾ ਸਾਹਿਬ ’ਤੇ ਇਹ ਹਮਲਾ ਮੁੱਖ ਮੰਤਰੀ ਭਗਵੰਤ ਮਾਨ ਤੇ ਉਹਨਾਂ ਦੇ ਆਕਾ ਅਰਵਿੰਦ ਕੇਜਰੀਵਾਲ ਦੀ ਸਿੱਖ ਵਿਰੋਧੀ ਸੋਚ ਦਾ ਨਤੀਜਾ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਪ ਸਰਕਾਰ ਗੁਰਦੁਆਰਾ ਸਾਹਿਬ ’ਤੇ ਕਬਜ਼ਾ ਕਰਨ ਲਈ ਸੂਬੇ ਦੀ ਪੁਲਿਸ ਦੀ ਦੁਰਵਰਤੋਂ ਕਰਨ ਦੀ ਦੋਸ਼ੀ ਹੈ। ਉਹਨਾਂ ਕਿਹਾ ਕਿ ਸਿਰਫ ਸੀ ਬੀ ਆਈ ਜਾਂਚ ਹੀ ਇਸ ਮੁੱਖ ਮੰਤਰੀ ਦੇ ਮਾੜੇ ਮਨਸੂਬਿਆਂ ਨੂੰ ਬੇਨਕਾਬ ਕਰ ਸਕਦੀ ਹੈ ਜਿਸਨੇ ਨਿਹੰਗਾਂ ਦੇ ਇਕ ਖਾਸ ਧੜੇ ਵਾਸਤੇ ਗੁਰਦੁਆਰਾ ਸਾਹਿਬ ’ਤੇ ਕਬਜ਼ਾ ਕਰਵਾਉਣ ਲਈ ਪੁਲਿਸ ਦੀ ਇਹ ਦੁਰਵਰਤੋਂ ਕੀਤੀ। ਉਹਨਾਂ ਕਿਹਾ ਕਿ ਇਸ ਮੁਤਾਬਕ ਮੁੱਖ ਮੰਤਰੀ ਦੇ ਖਿਲਾਫ ਧਾਰਾ 302 ਦੇ ਨਾਲ-ਨਾਲ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਲਈ ਧਾਰਾ 295 ਏ ਤਹਿਤ ਕੇਸ ਦਰਜ ਹੋਣਾ ਚਾਹੀਦਾ ਹੈ। ਪਾਰਟੀ ਨੇ ਉਹਨਾਂ ਪੁਲਿਸ ਮੁਲਾਜ਼ਮਾਂ ਖਿਲਾਫ ਵੀ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਿਹਨਾਂ ਨੇ ਗੁਰਦੁਆਰਾ ਸਾਹਿਬ ’ਤੇ ਪੁਲਿਸ ਦੇ ਹਮਲੇ ਦੀ ਕਵਰੇਜ ਕਰ ਰਹੇ ਪੀ ਟੀ ਸੀ ਦੇ ਪੱਤਰਕਾਰ ’ਤੇ ਹਮਲਾ ਕਰ ਕੇ ਉਸਨੂੰ ਗੰਭੀਰ ਜ਼ਖ਼ਮੀ ਕੀਤਾ। ਪਾਰਟੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਵੀ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਪੰਜਾਬ ਪੁਲਿਸ ਗੁਰਦੁਆਰਾ ਸਾਹਿਬ ਵਿਚ ਉਸ ਵੇਲੇ ਦਾਖਲ ਹੋਈ ਜਦੋਂ ਸੰਗਤ ਅਰਦਾਸ ਕਰ ਰਹੀ ਸੀ ਤੇ ਪੁਲਿਸ ਨੇ ਆਟੋਮੈਟਿਕ ਹਥਿਆਰਾਂ ਨਾਲ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ। ਪਾਰਟੀ ਨੇ ਅਜਿਹਾ ਉਦੋਂ ਕੀਤਾ ਗਿਆ ਜਦੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਿਸੇ ਵੀ ਤਰੀਕੇ ਦੀ ਕੋਈ ਭੜਕਾਹਟ ਨਹੀਂ ਸੀ। ਸੁਲਤਾਨਪੁਰ ਲੋਧੀ ਵਿਚ ਕਾਨੂੰਨ ਵਿਵਸਥਾ ਦੀ ਹਾਲਤ ਵਿਚ ਕੋਈ ਘਾਟ ਨਹੀਂ ਸੀ ਤੇ ਨਾ ਹੀ ਲੋਕ ਕਿਸੇ ਵੀ ਤਰੀਕੇ ਤੰਗ ਪ੍ਰੇਸ਼ਾਨ ਜਾਂ ਔਖੇ ਸਨ। ਕੋਰ ਕਮੇਟੀ ਨੇ ਇਹ ਵੀ ਫੈਸਲਾ ਲਿਆ ਕਿ 15 ਜਨਵਰੀ ਤੋਂ ਪੰਜਾਬ ਬਚਾਓ ਪਦਮਯਾਤਰਾ ਸ਼ੁਰੂ ਕੀਤੀ ਜਾਵੇਗੀ, ਜਿਸਦੀ ਅਗਵਾਈ ਅਕਾਲੀ ਦਲ ਦੇ ਪ੍ਰਧਾਨ ਕਰਨਗੇ ਤੇ ਸੂਬੇ ਦੇ ਸਾਰੇ ਹਲਕਿਆਂ ਵਿਚ ਪਦਯਾਤਰਾ ਕਰਨਗੇ। ਇਸ ਯਾਤਰਾ ਦਾ ਮਕਸਦ ਲੋਕਾਂ ਦੀਆਂ ਮੁਸ਼ਕਿਲਾਂ ਘਟਾਉਣ ਲਈ ਆਧਾਰ ਤਿਆਰ ਕਰ ਕੇ 2024 ਦੀਆਂ ਪਾਰਲੀਮਾਨੀ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਕਰਾਰੀ ਹਾਰ ਯਕੀਨੀ ਬਣਾਉਣਾ ਹੈ। ਕੋਰ ਕਮੇਟੀ ਨੇ ਇਹ ਵੀ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ 26 ਲੱਖ ਲੋਕਾਂ ਦੇ ਹਸਤਾਖ਼ਰ ਵਾਲੇ ਫਾਰਮ ਇਕੱਠੇ ਕੀਤੇ ਹਨ ਜਿਹਨਾਂ ਰਾਹੀਂ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਨਾਲ-ਨਾਲ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਗਈ ਹੈ ਤੇ ਇਹ ਫਾਰਮ 20 ਦਸੰਬਰ ਨੂੰ ਦੇਸ਼ ਦੇ ਰਾਸ਼ਟਰਪਤੀ ਨੂੰ ਸੌਂਪੇ ਜਾਣਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ 20 ਦਸੰਬਰ ਨੂੰ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਇਕੱਤਰ ਹੋ ਕੇ ਉਥੋਂ ਰਾਸ਼ਟਰਪਤੀ ਭਵਨ ਤੱਕ ਮਾਰਚ ਕਰ ਕੇ ਰਾਸ਼ਟਰਪਤੀ ਨੂੰ ਫਾਰਮ ਸੌਂਪਣ ਦਾ ਸੱਦਾ ਦਿੱਤਾ। ਇਹ ਵੀ ਫੈਸਲਾ ਲਿਆ ਗਿਆ ਕਿ 14 ਦਸੰਬਰ ਨੂੰ ਅੰਮ੍ਰਿਤਸਰ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ ਮਨਾਇਆ ਜਾਵੇ  ਅਤੇ 8 ਦਸੰਬਰ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਵਸ ਮਨਾਉਂਦਿਆਂ ਸਾਰੇ 117 ਹਲਕਿਆਂ ਵਿਚ ਖੂਨਦਾਨ ਕੈਂਪ ਲਗਾਏ ਜਾਣ। ਕਮੇਟੀ ਨੇ ਕਿਹਾ ਕਿ ਸਰਦਾਰ ਬਾਦਲ ਸੂਬੇ ਵਿਚ ਸ਼ਾਂਤੀ ਤੇ ਫਿਰਕੂ ਸਦਭਾਵਨਾ ਦਾ ਪ੍ਰਤੀਕ ਸਨ ਜਿਹਨਾਂ ਦਾ ਜਨਮ ਦਿਵਸ ਸਦਭਾਵਨਾ ਦਿਵਸ ਵਜੋਂ ਮਨਾ ਕੇ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਸਰਦਾਰ ਬਾਦਲ ਨੂੰ ਸੱਚੀ ਸ਼ਰਧਾਂਜਲੀ ਦਿੱਤੀ ਜਾ ਸਕਦੀ ਹੈ।

Punjab Bani 28 November,2023
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਵਫ਼ਦ ਨੇ ਭਾਈ ਰਾਜੋਆਣਾ ਨਾਲ ਕੀਤੀ ਮੁਲਾਕਾਤ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਵਫ਼ਦ ਨੇ ਭਾਈ ਰਾਜੋਆਣਾ ਨਾਲ ਕੀਤੀ ਮੁਲਾਕਾਤ ਭਾਈ ਰਾਜੋਆਣਾ ਬਾਰੇ ਪਟੀਸ਼ਨ ’ਤੇ ਨਾਂਹਪੱਖੀ ਰਵੱਈਏ ਨੇ ਕੇਂਦਰ ਸਰਕਾਰ ਦਾ ਚਿਹਰਾ ਕੀਤਾ ਬੇਨਕਾਬ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼ੋ੍ਰਮਣੀ ਕਮੇਟੀ ਭਾਈ ਰਾਜੋਆਣਾ ਦੇ ਮਸਲੇ ਸਬੰਧੀ ਕਰੇਗੀ ਵਿਚਾਰ : ਐਡਵੋਕੇਟ ਧਾਮੀ ਪਟਿਆਲਾ 28 ਨਵੰਬਰ () ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰੀ ਜੇਲ੍ਹ ਪਟਿਆਲਾ ’ਚ ਸਜ਼ਾਜ਼ਾਫਤਾ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕੀਤੇ ਜਾਣ ਵਾਲੀ ਪਟੀਸ਼ਨ ’ਤੇ ਕੇਂਦਰ ਸਰਕਾਰ ਵੱਲੋਂ ਕੋਈ ਫੈਸਲਾ ਨਾ ਕੀਤੇ ਜਾਣ ਦੀ ਕਰੜੇ ਸ਼ਬਦਾਂ ’ਚ ਨਿੰਦਾ ਕਰਦਿਆਂ ਕਿਹਾ ਕਿ ਦੇਸ਼ ਵਿਚ ਸਿੱਖਾਂ ਪ੍ਰਤੀ ਦੋਹਰੇ ਕਾਨੂੰਨ ਅਪਣਾਏ ਜਾ ਰਹੇ ਅਤੇ ਪਟੀਸ਼ਨ ’ਤੇ ਨਾਂਹਪੱਖੀ ਰਵੱਈਏ ਨੇ ਕੇਂਦਰ ਸਰਕਾਰ ਦਾ ਚਿਹਰਾ ਬੇਨਕਾਬ ਕੀਤਾ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕੇਂਦਰੀ ਜੇਲ੍ਹ ਵਿਚ ਸਜ਼ਾਜ਼ਾਫਤਾ ਭਾਈ ਰਾਜੋਆਣਾ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਆਦੇਸ਼ਾਂ ’ਤੇ ਅੱਜ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਫ਼ਦ ਸਮੇਤ ਕੇਂਦਰੀ ਜੇਲ੍ਹ ਪਟਿਆਲਾ ਵਿਚ ਸਜ਼ਾਜ਼ਾਫਤਾ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ। ਵਫ਼ਦ ਵਿਚ ਸ਼ੋ੍ਰਮਣੀ ਕਮੇਟੀ ਦੇ ਜਨਰਲ ਸਕੱਤਰ ਰਾਜਿੰਦਰ ਸਿੰਘ ਮਹਿਤਾ ਅਤੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਸ਼ਾਮਲ ਸਨ। ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਦੋ ਘੰਟੇ ਦੇ ਕਰੀਬ ਸੁਖਾਵੇਂ ਮਾਹੌਲ ਵਿਚ ਹੋਈ ਮੁਲਾਕਾਤ ਦੌਰਾਨ ਸੁਪਰੀਮ ਕੋਰਟ ਵਿਚ ਪਾਈ ਗਈ ਪਟੀਸ਼ਨ ’ਤੇ ਦੀਰਘ ਵਿਚਾਰਾਂ ਕੀਤੀਆਂ ਗਈਆਂ। ਉਨ੍ਹਾਂ ਇਹ ਵੀ ਦੱਸਿਆ ਕਿ ਭਾਈ ਰਾਜੋਆਣਾ ਵਿਚ ਧਰਮ ਪ੍ਰਤੀ ਦਿ੍ਰੜਤਾ ਵਿਖਾਈ ਅਤੇ ਉਹ ਚੜ੍ਹਦੀਕਲਾ ਵਿਚ ਸਨ। ਸ਼ੋ੍ਰਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਲਈ 2012 ਵਿਚ ਭਾਰਤ ਦੇ ਰਾਸ਼ਟਰਪਤੀ ਕੋਲ ਰਹਿਮ ਦੀ ਅਪੀਲ ਪਾਈ ਗਈ ਸੀ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਦਾਲਤਾਂ ਵਿਚ ਕਾਨੂੰਨੀ ਚਾਰਾਜੋਈ ਰਾਹੀਂ ਨਿਰੰਤਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਨੂੰ ਫੈਸਲਾ ਲੈਣ ਲਈ ਕਿਹਾ ਗਿਆ, ਪ੍ਰੰਤੂ ਕੇਂਦਰ ਸਰਕਾਰ ਵੱਲੋਂ ਭਾਈ ਰਾਜੋਆਣਾ ਦੇ ਮਸਲੇ ’ਤੇ ਕੋਈ ਜਲਦ ਫੈਸਲਾ ਨਾ ਲੈਣ ਤੋਂ ਸਪੱਸ਼ਟ ਹੁੰਦਾ ਹੈ ਕਿ ਦੇਸ਼ ਵਿਚ ਸਿੱਖਾਂ ਪ੍ਰਤੀ ਕਾਨੂੰਨ ਦੀ ਦੋਹਰੇ ਕਾਨੂੰਨ ਅਪਣਾਏ ਜਾ ਰਹੇ ਹਨ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਭਾਈ ਰਾਜੋਆਣਾ ਨੂੰ ਭੁੱਖ ਹੜਤਾਲ ਰੱਖਣ ਤੋਂ ਗੁਰੇਜ਼ ਕਰਨ ਦੀ ਅਪੀਲ ਕਰਦਿਆਂ ਭਰੋਸਾ ਦਿੱਤਾ ਗਿਆ ਹੈ ਕਿ ਸ਼ੋ੍ਰਮਣੀ ਕਮੇਟੀ ਇਸ ’ਤੇ ਸੰਜੀਦਗੀ ਨਾਲ ਵਿਚਾਰ ਕਰਕੇ ਯੋਗ ਹੱਲ ਲੱਭੇਗੀ। ਇਸ ਸਬੰਧ ਵਿਚ ਜਲਦ ਹੀ ਅੰਤਿ੍ਰੰਗ ਕਮੇਟੀ ਦੀ ਜਲਦ ਬੈਠਕ ਬੁਲਾਈ ਜਾਵੇਗੀ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਲਗਾਤਾਰ ਸ਼ੋ੍ਰਮਣੀ ਕਮੇਟੀ ਆਪਣੀ ਆਵਾਜ਼ ਬੁਲੰਦ ਕਰਦੀ ਆ ਰਹੀ ਅਤੇ ਇਸ ਸਬੰਧ ਵਿਚ ਸਿੱਖ ਵਿਦਵਾਨਾਂ ਅਤੇ ਸੀਨੀਅਰ ਵਕੀਲਾਂ ਦੀ ਇਕੱਤਰਤਾ 25 ਨਵੰਬਰ ਨੂੰ ਚੰਡੀਗੜ੍ਹ ਵਿਖੇ ਸੱਦੀ ਗਈ ਹੈ ਤਾਂ ਕਿ ਭਵਿੱਖ ਵਿਚ ਕੋਈ ਠੋਸ ਪ੍ਰੋਗਰਾਮ ਦਾ ਐਲਾਨ ਕੀਤਾ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅੰਤਿ੍ਰੰਗ ਕਮੇਟੀ ਮੈਂਬਰ ਜਸਮੇਰ ਸਿੰਘ ਲਾਛੜੂ, ਬੀਬੀ ਹਰਦੀਪ ਕੌਰ ਖੋਖ, ਮੈਨੇਜਰ ਕਰਨੈਲ ਸਿੰਘ ਵਿਰਕ, ਬਲਤੇਜ ਸਿੰਘ ਖੋਖ ਆਦਿ ਸ਼ਾਮਲ ਸਨ। (ਡੱਬੀ) ਨੇਪਾਲ ਦੇ ਗੁਰਦੁਆਰਾ ਨਾਨਕ ਮੰਠ ਵਿਚ ਲੰਗਰ ਵਰਤਾਉਣ ਦੀ ਮਨਾਹੀ ਮੰਦਭਾਗਾ ਵਰਤਾਰਾ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨੇਪਾਲ ਦੇ ਗੁਰਦੁਆਰਾ ਨਾਨਕ ਮੱਠ ਵਿਚ ਲੰਗਰ ਵਰਤਾਉਣ ’ਤੇ ਕੀਤੀ ਗਈ ਮਨਾਹੀ ਦਾ ਗੰਭੀਰ ਨੋਟਿਸ ਲੈਂਦਿਆਂ ਇਸ ਕਦਮ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰ ਗੁਰੂ ਘਰ ਵਿਚ ਲੰਗਰ ਦੀ ਪ੍ਰਥਾ ਨਿਰੰਤਰ ਰਹਿੰਦੀ ਹੈ ਅਤੇ ਪਿਛਲੇ ਸਾਲਾਂ ਤੋਂ ਇਸ ਪ੍ਰਥਾ ਦਾ ਗੁਰਦੁਆਰਾ ਨਾਨਕ ਮੱਠ ਵਿਚ ਬੰਦ ਹੋਣਾ ਮੰਦਭਾਗਾ ਵਰਤਾਰਾ ਹੈ। ਸ਼ੋ੍ਰਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਨਾਨਕ ਲੇਵਾ ਸੰਗਤ ਜੇ ਚਾਹੇਗੀ ਤਾਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਦਾ ਪ੍ਰਬੰਧ ਆਪਣੇ ਹੱਥਾਂ ਵਿਚ ਲੈਣ ਲਈ ਤਿਆਰ ਹੈ ਅਤੇ ਜਦੋੋਂ ਵੀ ਇਸ ਸਬੰਧੀ ਵਿਚ ਨੇਪਾਲ ਦੀ ਸੰਗਤ ਵਿਚ ਕੋਈ ਚਿੱਠੀ ਪੱਤਰ ਸ਼ੋ੍ਰਮਣੀ ਕਮੇਟੀ ਕੋਲ ਪਹੁੰਚਾਇਆ ਜਾਵੇਗਾ ਜਾਂ ਵਫ਼ਦ ਦੇ ਰੂਪ ਵਿਚ ਮੁਲਾਕਾਤ ਹੁੰਦੀ ਹੈ ਤਾਂ ਗੁਰਦੁਆਰਾ ਨਾਨਕ ਮੱਠ ਵਿਚ ਨਿਰੰਤਰ ਗੁਰੂ ਦਾ ਲੰਗਰ ਸ਼ੁਰੂ ਕਰ ਦਿੱਤਾ ਜਾਵੇਗਾ।

Punjab Bani 28 November,2023
ਏਟੀਐਸ ਪੁਲਿਸ ਨੇ ਦੋ ਵਿਅਕਤੀਆਂ ਨੂੰ ISI ਨੂੰ ਖੁਫੀਆ ਜਾਣਕਾਰੀ ਦੇਣ ਅਤੇ ਬੇਅਦਬੀ ਦੇ ਇਲਜ਼ਾਮਾਂ ਤਹਿਤ ਗ੍ਰਿਫਤਾਰ ਕੀਤਾ

ਏਟੀਐਸ ਪੁਲਿਸ ਨੇ ਦੋ ਵਿਅਕਤੀਆਂ ਨੂੰ ISI ਨੂੰ ਖੁਫੀਆ ਜਾਣਕਾਰੀ ਦੇਣ ਅਤੇ ਬੇਅਦਬੀ ਦੇ ਇਲਜ਼ਾਮਾਂ ਤਹਿਤ ਗ੍ਰਿਫਤਾਰ ਕੀਤਾ ਬਠਿੰਡਾ : ATS ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹੱਥ ਲੱਗੀ ਜਿਸ ਵਿੱਚ ਦੋ ਵਿਅਕਤੀਆਂ ਨੂੰ ISI ਨੂੰ ਖੁਫੀਆ ਜਾਣਕਾਰੀ ਦੇਣ ਅਤੇ ਬੇਅਦਬੀ ਦੇ ਇਲਜ਼ਾਮਾਂ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ । ਮਿਲੀ ਜਾਣਕਾਰੀ ਮੁਤਾਬਕ ਬਠਿੰਡਾ ਵਿੱਚ ATF ਪੁਲਿਸ ਦੀ ਟੀਮ ਵੱਲੋਂ ਅੰਮ੍ਰਿਤਪਾਲ ਸਿੰਘ ਨਾਮ ਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਜਿਸ’ਤੇ ਇਲਜ਼ਾਮ ਹਨ ਕਿ ਇਹ ਵਿਅਕਤੀ ਆਟੋ ਡਰਾਈਵਰ ਬਣ ਕੇ ਕੈਂਟ ਏਰੀਏ ਵਿੱਚ ਆਇਆ ਅਤੇ ਆਰਮੀ ਦੀ ਖੁਫੀਆ ਜਾਣਕਾਰੀ ਖਾਸ ਕਰ ਕੇ ਆਰਮੀ ਟੈਂਕਾਂ ਸਬੰਧੀ ਪਾਕਿਸਤਾਨ ਦੀ ਏਜੰਸੀ ISI ਨੂੰ ਦਿੰਦਾ ਹੈ। ਜਿਸ ਨੂੰ ਇੱਕ ਹੋਰ ਵਿਅਕਤੀ ਨਾਲ ਗ੍ਰਫਤਾਰ ਕੀਤਾ ਗਿਆ ਹੈ। ਅੰਮ੍ਰਿਤਪਾਲ ਸਿੰਘ ਰਾਮਪੁਰਾ ਫੂਲ ਥਾਣੇ ਅਧੀਨ ਪੈਂਦੇ ਪਿੰਡ ਦੂਲੇਵਾਲ ਦਾ ਰਹਿਣ ਵਾਲਾ ਹੈ ਅਤੇ ਉਸ ‘ਤੇ ਪਿੰਡ ਦੂਲੇਵਾਲ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੇ ਵੀ ਇਲਜ਼ਾਮ ਲੱਗੇ ਸਨ। ਜਿਸ ‘ਤੇ FIR ਨੰਬਰ 118 ਸਾਲ 2022 ਵਿੱਚ ਦਰਜ ਹੋਈ ਸੀ। ਪੁਲਿਸ ਸੂਤਰਾਂਦੇ ਮੁਤਾਬਕ ਹੁਣ ਇਹ ਗੱਲ ਪ੍ਰਮੁਖਤਾ ਨਾਲ ਸਾਹਮਣੇ ਆਈ ਹੈ ਕਿ ਇਸ ਵਿਅਕਤੀ ਦੇ ਸੰਬੰਧ ISI ਲ ਹਨ ਅਤੇ ATS ਪੁਲਿਸ ਇਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰ ਰਹੀ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ATS ਪੁਲਿਸ ਵੱਲੋਂ ਇਸ ਦੇ ਸਾਥੀ ਰਿਆਜੂਦੀ ਨੂੰ ਵੀ ਲਖਨਊ ਵਿਖੇ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੇ ਨਾਲ ਇਹ ਜਾਣਕਾਰੀ ਵੀ ਦਿੱਤੀ ਗਈ ਹੈ ਕਿ ਬਠਿੰਡਾ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਟਰਾਂਜਿਟ ਰਿਮਾਂਡ ਲਿਆ ਸਕਦੀ ਹੈ ਤਾਂ ਜੋ ਉਸ ਤੋਂ ਗਹਿਰਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ। ਪਰ ਹੁਣ ਅੰਮ੍ਰਿਤਪਾਲ ATS ਦੇ ਕੋਲ ਰਿਮਾਂਡ ਤੇ ਚੱਲ ਰਿਹਾ ਹੈ ਜਿੱਥੇ ਇਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਹਨਾਂ ਦੇ ਨਾਲ ਬਠਿੰਡਾ ਵਿੱਚ ਹੋਰ ਕਿਹੜੇ-ਕਿਹੜੇ ਲੋਕ ਸ਼ਾਮਿਲ ਹਨ ਜੋ ਦੇਸ਼ ਵਿਰੋਧੀ ਗਤੀਵਿਧੀਆਂ ਕਰ ਰਹੇ ਹਨl  ਅਤੇ ਹੁਣ ਤੱਕ ਕਿਹੜੀਆਂ ਜਾਣਕਾਰੀਆਂ ਭਾਰਤੀ ਸੈਨਾ ਦੀਆਂ ਅੱਗੇ ISI ਨੂੰ ਭੇਜੀਆਂ ਹਨ l

Punjab Bani 27 November,2023
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦ‌ਿੱਤੀ ਦੇਸ਼ ਵਾਸੀਆਂ ਨੁੰ ਵਧਾਈ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦ‌ਿੱਤੀ ਦੇਸ਼ ਵਾਸੀਆਂ ਨੁੰ ਵਧਾਈ ਨਵੀਂ ਦਿੱਲੀ, 27 ਨਵੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਿੱਖਾਂ ਦੇ ਪਹਿਲੇ ਗੁਰੂ ਵੱਲੋਂ  ਦੂਜਿਆਂ ਦੀ ਸੇਵਾ ਕਰਨ ਅਤੇ ਭਾਈਚਾਰਕ ਸਾਂਝ ਦਾ ਦਿੱਤਾ ਉਪਦੇਸ਼ ਪੂਰੀ ਦੁਨੀਆ ਦੇ ਲੱਖਾਂ ਲੋਕਾਂ ਨੂੰ ਤਾਕਤ ਦਿੰਦਾ ਹੈ। ਗੁਰੂ ਨਾਨਕ ਦੇਵ ਜੀ ਨੇ ਸਿੱਖ ਧਰਮ ਦੀ ਸਥਾਪਨਾ ਕੀਤੀ ਸੀ। ਸ੍ਰੀ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਲਿਖਿਆ, ‘ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ‘ਤੇ ਸ਼ੁੱਭਕਾਮਨਾਵਾਂ।’ ਉਨ੍ਹਾਂ ਨੇ ਦੂਜਿਆਂ ਦੀ ਸੇਵਾ ਕਰਨ ਅਤੇ ਭਾਈਚਾਰਕ ਸਾਂਝ ’ਤੇ ਜ਼ੋਰ ਦਿੱਤਾ, ਜਿਸ ਨਾਲ ਦੁਨੀਆ ਭਰ ਦੇ ਲੱਖਾਂ ਲੋਕਾਂ ਨੂੰ ਤਾਕਤ ਮਿਲਦੀ ਹੈ। ਪ੍ਰਧਾਨ ਮੰਤਰੀ ਨੇ ਐਤਵਾਰ ਨੂੰ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਪਹਿਲੇ ਸਿੱਖ ਗੁਰੂ ਨੂੰ ਸ਼ਰਧਾਂਜਲੀ ਵੀ ਦਿੱਤੀ ਸੀ।

Punjab Bani 27 November,2023
ਗੁਜਰਾਤ ਟਾਈਟਨਸ ਨੇ ਆਈਪੀਐੱਲ 2024 ਸੀਜ਼ਨ ਤੋਂ ਪਹਿਲਾਂ ਸ਼ੁਭਮਨ ਗਿੱਲ ਨੂੰ ਬਣਾਇਆ ਟੀਮ ਦਾ ਕਪਤਾਨ ਬਣਾਇਆ

ਗੁਜਰਾਤ ਟਾਈਟਨਸ ਨੇ ਆਈਪੀਐੱਲ 2024 ਸੀਜ਼ਨ ਤੋਂ ਪਹਿਲਾਂ ਸ਼ੁਭਮਨ ਗਿੱਲ ਨੂੰ ਬਣਾਇਆ ਟੀਮ ਦਾ ਕਪਤਾਨ ਬਣਾਇਆ ਨਵੀਂ ਦਿੱਲੀ, 27 ਨਵੰਬਰ ਆਈਪੀਐੱਲ 2022 ਦੇ ਜੇਤੂ ਗੁਜਰਾਤ ਟਾਈਟਨਸ ਨੇ ਆਈਪੀਐੱਲ 2024 ਸੀਜ਼ਨ ਤੋਂ ਪਹਿਲਾਂ ਸ਼ੁਭਮਨ ਗਿੱਲ ਨੂੰ ਟੀਮ ਦਾ ਕਪਤਾਨ ਬਣਾਇਆ ਹੈ। ਗਿੱਲ ਨੇ ਹਾਰਦਿਕ ਪਾਂਡਿਆ ਦੀ ਥਾਂ ਲਈ ਹੈ, ਜੋ ਹੁਣ ਮੁੰਬਈ ਇੰਡੀਅਨਜ਼ ’ਚ ਚਲਾ ਗਿਆ ਹੈ। ਆਈਪੀਐੱਲ 2024 ਵਿੱਚ ਗੁਜਰਾਤ ਦੀ ਕਪਤਾਨੀ ਕਰਨਾ ਗਿੱਲ ਦੀ ਸੀਨੀਅਰ ਪੁਰਸ਼ ਕ੍ਰਿਕਟ ਵਿੱਚ ਕਪਤਾਨ ਵਜੋਂ ਪਹਿਲੀ ਜ਼ਿੰਮੇਵਾਰੀ ਹੋਵੇਗੀ।

Punjab Bani 27 November,2023
ਹੁਣ ਭਾਰਤੀਆਂ ਨੁੰ 30 ਦਿਨਾਂ ਦੀ ਵੀਜਾ ਮੁਕਤ ਦਾਖਲਾ ਪ੍ਰਦਾਨ ਕਰੇਗਾ ਮਲੇਸ਼ੀਆ

ਹੁਣ ਭਾਰਤੀਆਂ ਨੁੰ 30 ਦਿਨਾਂ ਦੀ ਵੀਜਾ ਮੁਕਤ ਦਾਖਲਾ ਪ੍ਰਦਾਨ ਕਰੇਗਾ ਮਲੇਸ਼ੀਆ ਦਿੱਲੀ, 27 ਨਵੰਬਰ- ਦਸੰਬਰ ਤੋਂ ਭਾਰਤੀ ਅਤੇ ਚੀਨੀ ਨਾਗਰਿਕਾਂ ਲਈ 30 ਦਿਨਾਂ ਦੀ ਵੀਜ਼ਾ-ਮੁਕਤ ਦਾਖਲਾ ਪ੍ਰਦਾਨ ਕਰੇਗਾ। ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਨੇ ਹਾਲ ਹੀ ਦੇ ਹਫ਼ਤਿਆਂ ਵਿੱਚ ਥਾਈਲੈਂਡ ਅਤੇ ਸ੍ਰੀਲੰਕਾ ਵੱਲੋਂ ਅਜਿਹੀ ਸਹੂਲਤ ਦੇਣ ਤੋਂ ਬਾਅਦ ਇਹ ਐਲਾਨ ਕੀਤਾ, ਤਾਂ ਜੋ ਦੇਸ਼ ਵਿੱਚ ਸੈਰ ਸਪਾਟਾ ਸਨਅਤ ਨੂੰ ਉਤਸ਼ਾਹਤ ਕੀਤਾ ਜਾ ਸਕੇ। ਮਲੇਸ਼ੀਆ ਦੀ ਆਰਥਿਕਤਾ ਵਿੱਚ ਭਾਰਤੀ ਸੈਲਾਨੀਆਂ ਦਾ ਯੋਗਦਾਨ ਕਾਫੀ ਹੈ। ਸਾਲ 2022 ਵਿੱਚ ਮਲੇਸ਼ੀਆ ਨੇ ਕੁੱਲ 324,548 ਭਾਰਤੀ ਸੈਲਾਨੀਆਂ ਦਾ ਸੁਆਗਤ ਕੀਤਾ, ਜਦੋਂ ਕਿ 2023 ਦੀ ਪਹਿਲੀ ਤਿਮਾਹੀ ਵਿੱਚ ਮਲੇਸ਼ੀਆ ਵਿੱਚ 164,566 ਭਾਰਤੀ ਸੈਲਾਨੀ ਆਏ।

Punjab Bani 27 November,2023
ਏਜੰਟ ਵੱਲੋ ਧੋਖਾਧੜੀ ਦੇ ਚਲਦਿਆਂ ਨੌਜਵਾਨ ਨੇ ਕੀਤੀ ਆਤਮ ਹੱਤਿਆ

ਏਜੰਟ ਵੱਲੋ ਧੋਖਾਧੜੀ ਦੇ ਚਲਦਿਆਂ ਨੌਜਵਾਨ ਨੇ ਕੀਤੀ ਆਤਮ ਹੱਤਿਆ - ਅਮਰੀਕਾ ਜਾਣ ਲਈ ਏਜੰਟ ਨੁੰ ਦਿੱਤੇ ਸੀ 35 ਲੱਖ ਜਲੰਧਰ ਕੈਂਟ : ਵਿਦੇਸ਼ ਜਾਣ ਦੀ ਚਾਹਤ ਤੇ ਏਜੰਟ ਵੱਲੋਂ ਕੀਤੀ ਗਈ ਧੋਖਾਧੜੀ ਦੇ ਚਲਦਿਆਂ ਇਕ ਨੌਜਵਾਨ ਨੇ ਆਤਮਹੱਤਿਆ ਕਰ ਕੇ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਛਾਣ ਸਾਗਰ ਥਾਪਰ ਵਾਸੀ ਪ੍ਰਤਾਪਪੁਰਾ ਵਜੋਂ ਹੋਈ ਹੈ। ਆਤਮਹੱਤਿਆ ਕਰਨ ਤੋਂ ਪਹਿਲਾਂ ਨੌਜਵਾਨ ਸੋਸ਼ਲ ਮੀਡੀਆ ਰਾਹੀਂ ਲਾਈਵ ਹੋਇਆ ਤੇ ਮੌਤ ਨੂੰ ਗਲੇ ਲਗਾਉਣ ਦਾ ਕਾਰਨ ਦੱਸਿਆ ਤੇ ਕੋਈ ਜ਼ਹਿਰੀਲੀ ਚੀਜ ਨਿਗਲ ਲਈ। ਮਰਨ ਤੋਂ ਪਹਿਲਾਂ ਲਾਈਵ ਹੋ ਕੇ ਨੌਜਵਾਨ ਨੇ ਉਸ ਨੂੰ ਤੰਗ ਪੇ੍ਰਸ਼ਾਨ ਕਰਨ ਵਾਲੇ ਸਤਨਾਮ ਕੁਮਾਰ ਬੱਗਾ ਨਾਮਕ ਏਜੰਟ ਦਾ ਨਾਮ ਲੈ ਕੇ ਖੁਦਕਸ਼ੀ ਕਰ ਲਈ। ਵੀਡੀਓ ਦੌਰਾਨ ਸਾਗਰ ਨੇ ਦੱਸਿਆ ਕਿ ਸਤਨਾਮ ਕੁਮਾਰ ਬੱਗਾ ਨਾਂ ਦੇ ਵਿਅਕਤੀ ਨੇ ਅਮਰੀਕਾ ਭੇਜਣ ਦੇ ਨਾਂ ’ਤੇ ਉਸ ਤੋਂ ਕਰੀਬ 35 ਲੱਖ ਰੁਪਏ ਤੇ ਪਾਸਪੋਰਟ ਲੈ ਲਏ ਤੇ 5 ਲੱਖ ਰੁਪਏ ਅਮਰੀਕਾ ਪਹੁੰਚ ਕੇ ਦੇਣੇ ਸਨ ਤੇ ਪੈਸੇ ਲੈਣ ਤੋਂ ਬਾਅਦ ਉਸ ਨੇ ਨਾ ਤਾਂ ਵਿਦੇਸ਼ ਭੇਜਿਆ ਤੇ ਨਾ ਹੀ ਪੈਸੇ ਵਾਪਸ ਕੀਤੇ। ਸਾਗਰ ਨੇ ਕਿਹਾ ਕਿ ਜਿਨਾਂ ਲੋਕਾਂ ਤੋਂ ਪੈਸੇ ਉਧਾਰ ਲਏ ਸਨ ਉਹ ਬਾਰ-ਬਾਰ ਫੋਨ ਕਰਕੇ ਪੈਸੇ ਵਾਪਸ ਮੰਗ ਰਹੇ ਸਨ ਤੇ ਸਤਨਾਮ ਉਸ ਨੂੰ ਰੋਜ਼ਾਨਾ ਤੰਗ ਪੇ੍ਰਸ਼ਾਨ ਕਰਦਾ ਸੀ, ਜਿਸ ਕਾਰਨ ਉਹ ਅੱਜ ਮਰਨ ਲਈ ਮਜਬੂਰ ਹੋਗਿਆ। ਸਾਗਰ ਨੇ ਕਿਹਾ ਕਿ ਜ਼ਿੰਦਗੀ ਜਿਊਣ ਦਾ ਕੋਈ ਟੀਚਾ ਨਹੀਂ ਹੈ, ਇਸ ਲਈ ਮੈਂ ਦੁਖੀ ਹੋ ਕੇ ਇਹ ਕਦਮ ਚੁੱਕ ਰਿਹਾ ਹਾਂ। ਵੀਡੀਓ ਦੇ ਅੰਤ ’ਚ ਸਾਗਰ ਨੇ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਬੇਹੱਦ ਪਿਆਰ ਕਰਦਾ ਹੈ ਤੇ ਪਤਨੀ ਮਿਨਾਕਸ਼ੀ ਨੂੰ ਬੱਚਿਆਂ ਦਾ ਖਿਆਲ ਰੱਖਣ ਦਾ ਕਿਹਾ ਤੇ ਕੋਈ ਜਹਿਰੀਲੀ ਚੀਜ ਨਿਗਲ ਲਈ। ਸਾਗਰ ਵੱਲੋਂ ਜ਼ਹਿਰ ਖਾਣ ਦੀ ਸੂਚਨਾ ਮਿਲਦੇ ਹੀ ਪਰਿਵਾਰ ਵਾਲੇ ਉਸ ਨੂੰ ਇਲਾਜ ਲਈ ਹਸਪਤਾਲ ਲੈ ਗਏ, ਪਰ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੀ ਸੂਚਨਾ ਥਾਣਾ ਸਦਰ ਨੂੰ ਮਿਲਦੇ ਹੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਤੇ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਖੇ ਭੇਜਿਆ ਗਿਆ ਤੇ ਪੋਸਟਮਾਰਟਮ ਹੋਣ ਉਪਰੰਤ ਬਾਅਦ ਦੁਪਹਿਰ ਅੰਤਿਮ ਸੰਸਕਾਰ ਕਰ ਦਿੱਤਾ ਗਿਆ।

Punjab Bani 26 November,2023
ਸੰਘਣੀ ਧੂੰਦ ਕਾਰਨ 20 ਦੇ ਕਰੀਬ ਟਕਰਾਈਆਂ ਆਪਸ ਵਿੱਚ ਗੱਡੀਆਂ : ਜਾਨੀ ਨੁਕਸਾਨ ਤੋ ਬਚਾਅ

ਸੰਘਣੀ ਧੂੰਦ ਕਾਰਨ 20 ਦੇ ਕਰੀਬ ਟਕਰਾਈਆਂ ਆਪਸ ਵਿੱਚ ਗੱਡੀਆਂ : ਜਾਨੀ ਨੁਕਸਾਨ ਤੋ ਬਚਾਅ ਖੰਨਾ : ਸ਼ਨਿਚਰਵਾਰ ਨੂੰ ਪਈ ਸੰਘਣੀ ਧੁੰਦ ਨਾਲ ਨੈਸ਼ਨਲ ਹਾਈਵੇ ਦਹਿੜੂ ਵਿਖੇ ਵੱਡਾ ਸੜਕ ਹਾਦਸਾ ਵਾਪਰਿਆ ਜਿਸ ਵਿੱਚ 20 ਦੇ ਕਰੀਬ ਗੱਡੀਆਂ ਆਪਸ 'ਚ ਟਕਰਾ ਗਈਆਂ। ਹਾਦਸੇ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਕਈ ਗੱਡੀਆਂ ਦਾ ਕਾਫੀ ਨੁਕਸਾਨ ਹੋਇਆ ਹੈ। ਹਾਦਸੇ ਦੀ ਲਪੇਟ 'ਚ ਇਕ ਸਕੂਲ ਦੀ ਬੱਸ ਵੀ ਆ ਗਈ ਪਰ ਬੱਚਿਆਂ ਦਾ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਹੋਣ ਤੋਂ ਬਚਾਅ ਰਿਹਾ। ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਵੀ ਇਸ ਥਾਂ ਉਤੇ ਵੱਡਾ ਹਾਦਸਾ ਹੋਇਆ ਸੀ। ਜਿਸ ਨਾਲ 100ਦੇ ਕਰੀਬ ਗੱਡੀਆਂ ਟਕਰਾ ਗਈਆਂ ਸਨ ਤੇ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ। ਪੁਲਿਸ ਜ਼ਿਲ੍ਹਾ ਖੰਨਾ ਦੇ ਟਰੈਫਿਕ ਮੁਖੀ ਪਰਮਜੀਤ ਸਿੰਘ ਨੇ ਦੱਸਿਆ ਕਿ ਸਵੇਰੇ ਸੰਘਣੀ ਧੁੰਦ ਕਰਕੇ ਇਕ ਟਰੱਕ ਵਾਲੇ ਨੇ ਇਕ ਕਾਰ ਸਵਾਰ ਨੂੰ ਟੱਕਰ ਮਾਰ ਦਿੱਤੀ ਸੀ। ਜਿਸ ਨਾਲ ਪਿੱਛੇ ਆ ਰਹੀਆਂ ਹੋਰ ਗੱਡੀਆਂ ਵੀ ਹਾਦਸੇ ਦਾ ਸ਼ਿਕਾਰ ਹੋ ਗਈਆਂ। ਇਹ ਹਾਦਸਾ ਜੀ ਟੀ ਰੋਡ ਪਿੰਡ ਦਹਿੜੂ ਅਤੇ ਗੱਗੜ ਮਾਜਰਾ ਦੇ ਵਿਚਕਾਰ ਹੋਇਆ।

Punjab Bani 25 November,2023
ਮਾਮਲਾ ਪ੍ਰਧਾਨ ਮੰਤਰੀ ਦੀ ਸੁਰਖਿਆ ਵਿੱਚ ਖਾਮੀਆਂ ਦਾ : ਤਤਕਾਲੀ ਐਸਪੀ ਆਪਰੇਸ਼ਨਜ ਗੁਰਬਿੰਦਰ ਸਿੰਘ ਸੰਘਾ ਮੁਅੱਤਲ

ਮਾਮਲਾ ਪ੍ਰਧਾਨ ਮੰਤਰੀ ਦੀ ਸੁਰਖਿਆ ਵਿੱਚ ਖਾਮੀਆਂ ਦਾ : ਤਤਕਾਲੀ ਐਸਪੀ ਆਪਰੇਸ਼ਨਜ ਗੁਰਬਿੰਦਰ ਸਿੰਘ ਸੰਘਾ ਮੁਅੱਤਲ ਬਠਿੰਡਾ : ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਖਾਮੀਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਤੇ ਨਿਆਂ ਵਿਭਾਗ ਵੱਲੋਂ ਡੀਜੀਪੀ ਦੀ ਰਿਪੋਰਟ ਤੋਂ ਬਾਅਦ ਤਤਕਾਲੀ ਐਸਪੀ ਆਪਰੇਸ਼ਨਜ਼ ਗੁਰਬਿੰਦਰ ਸਿੰਘ ਸੰਘਾ (Gurbinder Singh Sangha) ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਐਸਪੀ ਸੰਘਾ ਨੂੰ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਦੇ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਵੱਲੋਂ ਜਾਰੀ ਹੁਕਮਾਂ ’ਤੇ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਇਸ ਸਮੇਂ ਦੌਰਾਨ ਉਨ੍ਹਾਂ ਦਾ ਮੁੱਖ ਦਫ਼ਤਰ ਡੀਜੀਪੀ ਦਫ਼ਤਰ ਚੰਡੀਗੜ੍ਹ ਹੋਵੇਗਾ। ਉਹ ਮਨਜ਼ੂਰੀ ਲਏ ਬਿਨਾਂ ਆਪਣਾ ਹੈੱਡਕੁਆਰਟਰ ਨਹੀਂ ਛੱਡ ਸਕਣਗੇ। ਐਸਪੀ ਸੰਘਾ ਇਸ ਵੇਲੇ ਬਠਿੰਡਾ ਵਿੱਚ ਐਸਪੀ ਸਨ। ਚੇਤੇ ਰਹੇ ਕਿ ਫਿਰੋਜ਼ਪੁਰ 'ਚ ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਅਣਗਹਿਲੀ ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਜਾਂਚ ਕਮੇਟੀ ਦੀ ਰਿਪੋਰਟ 'ਚ ਪੰਜਾਬ ਦੇ ਤਤਕਾਲੀ ਮੁੱਖ ਸਕੱਤਰ ਅਨਿਰੁਧ ਤਿਵਾੜੀ ਤੇ ਡੀਜੀਪੀ ਸਿਧਾਰਥ ਚਟੋਪਾਧਿਆਏ ਨੂੰ ਦੋਸ਼ੀ ਠਹਿਰਾਇਆ ਹੈ। ਕਮੇਟੀ ਨੇ ਅੱਠ ਮਹੀਨੇ ਪਹਿਲਾਂ ਅਗਸਤ 2022 'ਚ ਇਹ ਰਿਪੋਰਟ ਸੁਪਰੀਮ ਕੋਰਟ ਤੇ ਸਰਕਾਰ ਨੂੰ ਸੌਂਪੀ ਸੀ। ਇਸ ਰਿਪੋਰਟ ਦੇ ਆਧਾਰ 'ਤੇ ਕੇਂਦਰ ਨੇ ਸਤੰਬਰ 2022 'ਚ ਪੰਜਾਬ ਸਰਕਾਰ ਨੂੰ ਦੋਸ਼ੀ ਅਧਿਕਾਰੀਆਂ ਖਿਲਾਫ ਕਾਰਵਾਈ ਕਰਨ ਲਈ ਪੱਤਰ ਲਿਖਿਆ ਸੀ, ਪਰ ਛੇ ਮਹੀਨੇ ਬੀਤ ਜਾਣ ਦੇ ਬਾਵਜੂਦ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਹੋਈ। ਇਸ ਸਮੁੱਚੀ ਘਟਨਾ ਲਈ ਪਹਿਲਾਂ ਐਸਐਸਪੀ ਹਰਮਨਦੀਪ ਹੰਸ ਨੂੰ ਜ਼ਿੰਮੇਵਾਰ ਮੰਨਿਆ ਗਿਆ ਸੀ ਪਰ ਸੁਪਰੀਮ ਕੋਰਟ ਦੀਆਂ ਹਦਾਇਤਾਂ ’ਤੇ ਬਣੀ ਕਮੇਟੀ ਦੀ ਰਿਪੋਰਟ 'ਚ ਤਤਕਾਲੀ ਮੁੱਖ ਸਕੱਤਰ ਤੇ ਡੀਜੀਪੀ ਦੀ ਲਾਪਰਵਾਹੀ ਸਾਹਮਣੇ ਆਈ ਹੈ। ਇਸ ਵਿਚ ਕਿਹਾ ਗਿਆ ਹੈ ਕਿ ਅਧਿਕਾਰੀਆਂ ਕੋਲ ਜੋ ਵੀ ਜ਼ਿੰਮੇਵਾਰੀ ਸੀ, ਉਹ ਉਸ ਨੂੰ ਸਹੀ ਢੰਗ ਨਾਲ ਨਹੀਂ ਨਿਭਾ ਸਕੇ।ਰ

Punjab Bani 25 November,2023
ਬੈ਼ਗਲੁਰੂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤੇਜਸ ਲੜਾਕੂ ਜਹਾਜ ਵਿੱਚ ਭਰੀ ਉਡਾਣ

ਬੈ਼ਗਲੁਰੂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤੇਜਸ ਲੜਾਕੂ ਜਹਾਜ ਵਿੱਚ ਭਰੀ ਉਡਾਣ ਬੈਂਗਲੁਰੂ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ਵਿੱਚ ਤੇਜਸ ਲੜਾਕੂ ਜਹਾਜ਼ ਵਿੱਚ ਉਡਾਣ ਭਰੀ। ਇੰਨਾ ਹੀ ਨਹੀਂ, ਉਨ੍ਹਾਂ ਨੇ ਬੈਂਗਲੁਰੂ ਸਥਿਤ ਐਚਏਐਲ ਯਾਨੀ ਹਿੰਦੁਸਤਾਨ ਏਅਰੋਨੌਟਿਕਸ ਲਿਮਟਿਡ ਦੀ ਸਹੂਲਤ ਦਾ ਵੀ ਦੌਰਾ ਕੀਤਾ। ਤੁਹਾਨੂੰ ਦੱਸ ਦੇਈਏ ਕਿ ਤੇਜਸ ਭਾਰਤ ਦੁਆਰਾ ਵਿਕਸਤ ਕੀਤਾ ਜਾ ਰਿਹਾ ਇੱਕ ਹਲਕਾ ਅਤੇ ਮਲਟੀ-ਰੋਲ ਜੈੱਟ ਲੜਾਕੂ ਜਹਾਜ਼ ਹੈ। ਇਹ ਹਿੰਦੁਸਤਾਨ ਐਰੋਨਾਟਿਕਸ ਲਿਮਟਿਡ ਦੁਆਰਾ ਵਿਕਸਤ ਇੱਕ ਸੀਟ ਅਤੇ ਇੱਕ ਜੈੱਟ ਇੰਜਣ ਵਾਲਾ ਇੱਕ ਬਹੁ-ਰੋਲ ਹਲਕਾ ਲੜਾਕੂ ਜਹਾਜ਼ ਹੈ। ਇਹ ਇੱਕ ਪੂਛ ਰਹਿਤ, ਮਿਸ਼ਰਿਤ-ਡੈਲਟਾ ਵਿੰਗ ਏਅਰਕ੍ਰਾਫਟ ਹੈ। ਦਰਅਸਲ, ਭਾਰਤੀ ਹਵਾਈ ਸੈਨਾ ਨੇ ਹਾਲ ਹੀ ਵਿੱਚ 12 ਐਡਵਾਂਸਡ Su-30MKI ਲੜਾਕੂ ਜਹਾਜ਼ਾਂ ਦੀ ਖਰੀਦ ਲਈ ਸਰਕਾਰੀ ਮਾਲਕੀ ਵਾਲੀ HAL ਨੂੰ ਇੱਕ ਟੈਂਡਰ ਜਾਰੀ ਕੀਤਾ ਹੈ। ANI ਨੇ ਪਹਿਲਾਂ ਰੱਖਿਆ ਸੂਤਰਾਂ ਦੇ ਹਵਾਲੇ ਨਾਲ ਕਿਹਾ ਸੀ ਕਿ ਹਾਲ ਹੀ ਵਿੱਚ HAL ਨੂੰ 12 Su-30MKI ਲੜਾਕੂ ਜਹਾਜ਼ ਖਰੀਦਣ ਲਈ ਇੱਕ ਟੈਂਡਰ ਜਾਰੀ ਕੀਤਾ ਗਿਆ ਹੈ, ਜੋ HAL ਦੁਆਰਾ ਰੂਸੀ ਮੂਲ ਉਪਕਰਣ ਨਿਰਮਾਤਾਵਾਂ ਦੇ ਨਾਲ ਸਾਂਝੇਦਾਰੀ ਵਿੱਚ ਭਾਰਤ ਵਿੱਚ ਤਿਆਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਸੀ ਕਿ ਜਨਤਕ ਖੇਤਰ ਦੀ ਕੰਪਨੀ ਤੋਂ ਅਗਲੇ ਮਹੀਨੇ ਤੱਕ ਪ੍ਰਾਜੈਕਟ ਦੇ ਵੇਰਵਿਆਂ ਦੇ ਨਾਲ-ਨਾਲ ਹੋਰ ਵੇਰਵਿਆਂ ਦੇ ਨਾਲ ਟੈਂਡਰ ਦਾ ਜਵਾਬ ਮਿਲਣ ਦੀ ਉਮੀਦ ਹੈ।

Punjab Bani 25 November,2023
ਸਿਰਫ਼ 350 ਲਈ ਵਾਰਦਾਤ ਨੁੰ ਦਿੱਤਾ ਅੰਜ਼ਾਮ : ਇੱਕ ਸਖਸ਼ ਦਾ ਕੀਤਾ ਬੇਰਹਿਮੀ ਨਾਲ ਕਤਲ

ਸਿਰਫ਼ 350 ਲਈ ਵਾਰਦਾਤ ਨੁੰ ਦਿੱਤਾ ਅੰਜ਼ਾਮ : ਇੱਕ ਸਖਸ਼ ਦਾ ਕੀਤਾ ਬੇਰਹਿਮੀ ਨਾਲ ਕਤਲ ਨਵੀਂ ਦਿੱਲੀ: ਦਿੱਲੀ ਦਾ ਇੱਕ ਹੈਰਾਨੀਜਨਕ ਵੀਡੀਓ ਇਨ੍ਹੀਂ ਦਿਨੀਂ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਮੁਲਜ਼ਮ ਇਕ ਨੌਜਵਾਨ 'ਤੇ ਲਗਾਤਾਰ ਚਾਕੂ ਨਾਲ ਹਮਲਾ ਕਰਦਾ ਹੋਇਆ ਦਿਖਾਈ ਦੇ ਰਿਹਾ ਹੈ ਅਤੇ ਬਾਅਦ 'ਚ ਉਸ ਦੀ ਗਰਦਨ 'ਤੇ ਚਾਕੂ ਰੱਖ ਕੇ ਉਸ ਨੂੰ ਵੱਢਦਾ ਹੋਇਆ ਨਜ਼ਰ ਆ ਰਿਹਾ ਹੈ।  ਮੁਲਜ਼ਮ ਕਤਲ ਮਗਰੋਂ ਲਾਸ਼ ਦੇ ਸਾਹਮਣੇ ਖੜ੍ਹਾ ਨੱਚਦਾ ਵੀ ਵੇਖਿਆ ਸਕਦਾ ਹੈ। ਹੁਣ ਤੱਕ ਮਿਲੀ ਜਾਣਕਾਰੀ ਮੁਤਾਬਕ ਮੁਲਜ਼ਮ ਨਾਬਾਲਗ ਦੱਸਿਆ ਜਾ ਰਿਹਾ ਅਤੇ ਕਿਹਾ ਜਾ ਰਿਹਾ ਕਿ ਉਸ ਨੇ ਇਹ ਵਾਰਦਾਤ ਨੂੰ ਸਿਰਫ਼ 350 ਰੁਪਏ ਲਈ ਅੰਜਾਮ ਦਿੱਤਾ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਤਾਬਕ ਇਹ ਘਟਨਾ ਵੈਲਕਮ ਇਲਾਕੇ ਦੀ ਜਨਤਾ ਮਜ਼ਦੂਰ ਕਾਲੋਨੀ 'ਚ ਵਾਪਰੀ। ਪੁਲਿਸ ਦੀ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਕਤਲ ਦੇ ਪਿੱਛੇ ਦਾ ਮਕਸਦ ਲੁੱਟ-ਖੋਹ ਦਾ ਸੀ। ਪੁਲਿਸ ਮੁਤਾਬਕ ਕਾਤਲ ਨੇ ਪਹਿਲਾਂ ਪੀੜਤ ਦਾ ਗਲਾ ਘੋਟਿਆ ਅਤੇ ਬਾਅਦ 'ਚ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਸ ਹਮਲੇ ਦੀ ਘਟਨਾ ਮੌਕੇ 'ਤੇ ਲੱਗੇ ਸੀ.ਸੀ.ਟੀ.ਵੀ. ਕੈਮਰੇ 'ਚ ਕੈਦ ਹੋ ਗਈ। ਇਸ ਫੁਟੇਜ 'ਚ ਦੇਖਿਆ ਜਾ ਰਿਹਾ ਹੈ ਕਿ ਕਿਸ ਤਰ੍ਹਾਂ ਮੁਲਜ਼ਮ ਪਹਿਲਾਂ ਲਾਸ਼ ਨੂੰ ਵਾਲਾਂ ਤੋਂ ਖਿੱਚ ਕੇ ਬਾਹਰ ਗਲੀ 'ਚ ਲੈ ਕਿ ਆਇਆ ਅਤੇ ਬਾਅਦ 'ਚ ਚਾਕੂ ਨਾਲ ਹਮਲਾ ਕਰਦਾ ਰਿਹਾ। ਚਾਕੂ ਨਾਲ ਕਈ ਵਾਰ ਹਮਲਾ ਕਰਨ ਤੋਂ ਬਾਅਦ ਵੀ ਜਦੋਂ ਮੁਲਜ਼ਮ ਨੂੰ ਵਿਸ਼ਵਾਸ ਨਹੀਂ ਹੋਇਆ ਤਾਂ ਉਸਨੇ ਪੀੜਤ ਦਾ ਗਲਾ ਵੱਢ ਦਿੱਤਾ। ਪੀੜਤ ਦਾ ਗਲਾ ਵੱਢਣ ਤੋਂ ਬਾਅਦ ਮੁਲਜ਼ਮ ਉਸ ਦੀ ਲਾਸ਼ ਦੇ ਅੱਗੇ ਨੱਚਦਾ ਵੀ ਦੇਖਿਆ ਗਿਆ ਅਤੇ ਬਾਅਦ ਵਿੱਚ ਲਾਸ਼ ਨੂੰ ਵਾਲਾਂ ਤੋਂ ਫੜ ਕੇ ਵਾਪਿਸ ਗਲੀ ਦੇ ਅੰਦਰ ਲੈ ਗਿਆ। ਉੱਤਰ ਪੂਰਬੀ ਪੁਲਿਸ ਦੇ ਡੀ.ਸੀ.ਪੀ. ਜੋਏ ਟਿਰਕੀ ਨੇ ਕਿਹਾ ਕਿ ਸਾਨੂੰ ਮੰਗਲਵਾਰ ਰਾਤ ਕਰੀਬ 11.15 ਵਜੇ ਪੀ.ਸੀ.ਆਰ. ਕਾਲ ਆਈ ਸੀ। ਫੋਨ ਕਰਨ ਵਾਲੇ ਨੇ ਦੱਸਿਆ ਸੀ ਕਿ ਮ੍ਰਿਤਕ ਦੀ ਉਮਰ 18 ਸਾਲ ਦੇ ਕਰੀਬ ਹੈ ਅਤੇ ਉਸ ਦਾ ਕਤਲ ਨਾਬਾਲਗ ਨੇ ਕੀਤਾ ਹੈ। ਇਸ ਤੋਂ ਬਾਅਦ ਸਾਡੀ ਟੀਮ ਮੌਕੇ 'ਤੇ ਪਹੁੰਚੀ ਅਤੇ ਵਿਅਕਤੀ ਨੂੰ ਨੇੜੇ ਦੇ ਹਸਪਤਾਲ ਲਿਜਾਇਆ ਗਿਆ। ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਇਸ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਨਾਬਾਲਗ ਨੂੰ ਹਿਰਾਸਤ 'ਚ ਲੈ ਲਿਆ ਹੈ। ਸ਼ੁਰੂਆਤੀ ਜਾਂਚ 'ਚ ਪਤਾ ਲੱਗਾ ਹੈ ਕਿ ਮੁਲਜ਼ਮ ਨੇ ਸਿਰਫ 350 ਰੁਪਏ 'ਚ ਕਤਲ ਕੀਤਾ ਹੈ। ਫਿਲਹਾਲ ਪੀੜਤ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਲਾਕੇ ਦੇ ਸੀ.ਸੀ.ਟੀ.ਵੀ. ਫੁਟੇਜ ਨੂੰ ਸਕੈਨ ਕੀਤਾ ਜਾ ਰਿਹਾ ਅਤੇ ਇੱਕ ਫੋਰੈਂਸਿਕ ਟੀਮ ਵੀ ਜਾਂਚ ਵਿੱਚ ਸਹਾਇਤਾ ਲਈ ਮੌਕੇ 'ਤੇ ਭੇਜੀ ਗਈ ਹੈ।

Punjab Bani 23 November,2023
ਉੱਤਰਕਾਸ਼ੀ: "ਮਜ਼ਦੂਰਾਂ ਨੇ ਕਿਹਾ ਕਿਘਬਰਾਉਣ ਦੀ ਲੋੜ ਨਹੀਂ, ਅਸੀਂ ਜਲਦੀ ਹੀ ਬਾਹਰ ਮਿਲਾਂਗੇ

ਉੱਤਰਕਾਸ਼ੀ: "ਮਜ਼ਦੂਰਾਂ ਨੇ ਕਿਹਾ ਕਿਘਬਰਾਉਣ ਦੀ ਲੋੜ ਨਹੀਂ, ਅਸੀਂ ਜਲਦੀ ਹੀ ਬਾਹਰ ਮਿਲਾਂਗੇ ਉੱਤਰਕਾਸ਼ੀ: ਉੱਤਰਾਖੰਡ ਦੇ ਉੱਤਰਕਾਸ਼ੀ ਜ਼ਿਲ੍ਹੇ ਵਿੱਚ ਸਿਲਕਿਆਰਾ ਸੁਰੰਗ ਵਿੱਚ ਪਿਛਲੇ 10 ਦਿਨਾਂ ਤੋਂ ਫਸੇ 41 ਮਜ਼ਦੂਰਾਂ ਵਿੱਚੋਂ ਦੋ ਨਾਲ ਗੱਲ ਕਰਨ ਵਾਲੇ ਇੰਦਰਜੀਤ ਕੁਮਾਰ ਨੇ ਕਿਹਾ, "ਮਜ਼ਦੂਰਾਂ ਨੇ ਕਿਹਾ ਕਿਘਬਰਾਉਣ ਦੀ ਲੋੜ ਨਹੀਂ, ਅਸੀਂ ਜਲਦੀ ਹੀ ਬਾਹਰ ਮਿਲਾਂਗੇ।" ਇੰਦਰਜੀਤ ਦੇ ਪਰਿਵਾਰ ਦੇ ਮੈਂਬਰ ਸੁਰੰਗ ਦੇ ਅੰਦਰ ਫਸੇ ਹੋਏ ਹਨ, ਜਿਨ੍ਹਾਂ ਨਾਲ ਗੱਲ ਕਰਨ ਤੋਂ ਬਾਅਦ ਉਸ ਨੂੰ ਉਮੀਦ ਦੀ ਨਵੀਂ ਕਿਰਨ ਦਿਖਾਈ ਦਿੱਤੀ ਹੈ। ਇੰਦਰਜੀਤ ਦਾ ਛੋਟਾ ਭਰਾ ਵਿਸ਼ਵਜੀਤ ਅਤੇ ਰਿਸ਼ਤੇਦਾਰ ਸੁਬੋਧ ਕੁਮਾਰ ਸੁਰੰਗ ਦੇ ਅੰਦਰ ਫਸੇ ਹੋਏ ਹਨ। ਝਾਰਖੰਡ ਦੇ ਗਿਰੀਡੀਹ ਦੇ ਰਹਿਣ ਵਾਲੇ ਇੰਦਰਜੀਤ ਨੇ ਬੁੱਧਵਾਰ ਨੂੰ ਕਿਹਾ, "ਵਿਸ਼ਵਜੀਤ ਦੇ ਤਿੰਨ ਬੱਚੇ ਉਸ ਦੀ ਵਾਪਸੀ ਦੀ ਉਡੀਕ ਕਰ ਰਹੇ ਹਨ ਅਤੇ ਉਸ ਲਈ ਪ੍ਰਾਰਥਨਾ ਕਰ ਰਹੇ ਹਨ। ਮੈਂ ਦੀਵਾਲੀ 'ਤੇ ਉਸ ਨੂੰ ਫ਼ੋਨ ਕੀਤਾ ਸੀ ਪਰ ਗੱਲ ਨਹੀਂ ਹੋ ਸਕੀ। ਜਦੋਂ ਮੈਂ ਉਸਦੇ ਇੱਕ ਸਾਥੀ ਨਾਲ ਸੰਪਰਕ ਕੀਤਾ ਤਾਂ ਉਸਨੇ ਮੈਨੂੰ ਦੱਸਿਆ ਕਿ ਵਿਸ਼ਵਜੀਤ ਸੁਰੰਗ ਦੇ ਅੰਦਰ ਫਸਿਆ ਹੋਇਆ ਹੈ। ਮੈਂ ਅਗਲੇ ਦਿਨ ਉੱਥੇ ਪਹੁੰਚ ਗਿਆ।"ਮੈਂ ਵਿਸ਼ਵਜੀਤ ਅਤੇ ਸੁਬੋਧ ਨੂੰ ਮੰਗਲਵਾਰ ਨੂੰ ਬਚਾਅ ਕਰਮਚਾਰੀਆਂ ਦੁਆਰਾ ਜਾਰੀ ਕੀਤੇ ਗਏ ਵੀਡੀਓ ਵਿੱਚ ਦੇਖਿਆ। ਦੋਵੇਂ ਚੰਗੇ ਲੱਗ ਰਹੇ ਸਨ। ਅੱਜ ਮੈਂ ਉਸਦੀ ਆਵਾਜ਼ ਸੁਣੀ। ਉਨ੍ਹਾਂ ਨੇ ਮੈਨੂੰ ਦੱਸਿਆ ਕਿ ਇਹ ਸਿਰਫ ਕੁਝ ਘੰਟਿਆਂ ਦੀ ਗੱਲ ਹੈ।" ਲਗਭਗ ਹਰ ਮਜ਼ਦੂਰ ਦਾ ਆਪਣੇ ਪਰਿਵਾਰਕ ਮੈਂਬਰਾਂ ਲਈ ਇਹੀ ਸੰਦੇਸ਼ ਸੀ, ਜੋ ਪਿਛਲੇ ਕਈ ਦਿਨਾਂ ਤੋਂ ਸੁਰੰਗ ਨੇੜੇ ਡੇਰੇ ਲਾ ਰਹੇ ਹਨ। ਸੁਰੰਗ ਦੇ ਅੰਦਰ ਫਸੇ ਮਜ਼ਦੂਰਾਂ ਵਿੱਚ ਦੇਵਾਸ਼ੀਸ਼ ਦਾ ਜੀਜਾ ਸੋਨੂੰ ਸ਼ਾਹ ਵੀ ਮੌਜੂਦ ਹੈ। ਦੇਵਾਸ਼ੀਸ਼ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਵਰਕਰ ਜਲਦੀ ਹੀ ਬਾਹਰ ਆ ਜਾਣਗੇ। ਦੇਵਾਸ਼ੀਸ਼ ਨੇ ਕਿਹਾ, “ਬੁੱਧਵਾਰ ਨੂੰ ਸਾਨੂੰ ਸੁਰੰਗ ਦੇ ਅੰਦਰ ਲਿਜਾਇਆ ਗਿਆ ਅਤੇ ਅਸੀਂ ਆਪਣੇ ਪਰਿਵਾਰਕ ਮੈਂਬਰਾਂ ਨਾਲ ਗੱਲ ਕੀਤੀ। ਸੋਨੂੰ ਨੇ ਮੈਨੂੰ ਵਾਰ-ਵਾਰ ਕਿਹਾ ਕਿ ਹੁਣ ਚਿੰਤਾ ਨਾ ਕਰੋ ਅਤੇ ਅਸੀਂ ਜਲਦੀ ਹੀ ਮਿਲਾਂਗੇ।

Punjab Bani 23 November,2023
ਪੁਲਿਸ ਤੇ ਨਿਹੰਗਾਂ ਵਿਚਾਲੇ ਫਾੲਰਿੰਗ, ਇਕ ਪੁਲਿਸ ਮੁਲਾਜ਼ਮ ਦੀ ਮੌਤ

ਪੁਲਿਸ ਤੇ ਨਿਹੰਗਾਂ ਵਿਚਾਲੇ ਫਾੲਰਿੰਗ, ਇਕ ਪੁਲਿਸ ਮੁਲਾਜ਼ਮ ਦੀ ਮੌਤ ਸੁਲਤਾਨਪੁਰ ਲੋਧੀ, 23 ਨਵੰਬਰ: ਸੁਲਤਾਨਪੁਰ ਲੋਧੀ ਵਿਚ ਗੁਰਦੁਆਰਾ ਅਕਾਲ ਬੁੰਗਾ ਵਿਖੇ ਪੁਲਿਸ ਅਤੇ ਨਿਹੰਗ ਸਿੰਘਾਂ ਵਿਚਾਲੇ ਹੋਈ ਫਾੲਰਿੰਗ ਵਿਚ ਇਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਤੇ ਤਿੰਨ ਹੋਰ ਮੁਲਾਜ਼ਮ ਜ਼ਖ਼ਮੀ ਹੋ ਗਏ। ਅੱਜ ਵੱਡੇ ਤੜਕੇ ਤੋਂ ਹੀ ਦੋਹਾਂ ਪਾਸਿਆਂ ਤੋਂ ਲਗਾਤਾਰ ਗੋਲੀਬਾਰੀ ਹੋ ਰਹੀ ਹੈ। ਕਪੂਰਥਲਾ ਦੇ ਐਸ ਐਸ ਪੀ ਮੌਕੇ ’ਤੇ ਆਪ ਟੀਮ ਦੀ ਅਗਵਾਈ ਕਰ ਰਹੇ ਹਨ ਜਦੋਂ ਕਿ ਜਲੰਧਰ ਤੋਂ ਆਈ ਜੀ ਵੀ ਮੌਕੇ ਲਈ ਰਵਾਨਾ ਹੋ ਚੁੱਕੇ ਹਨ। ਦੱਸਿਆ ਜਾ ਰਿਹਾ ਹੈ ਕਿ 30 ਦੇ ਕਰੀਬ ਨਿਹੰਗ ਸਿੰਘ ਗੁਰਦੁਆਰਾ ਸਾਹਿਬ ਦੇ ਅੰਦਰ ਮੌਜੂਦ ਹਨ। ਅਸਲ ਵਿਚ ਕੁਝ ਦਿਨ ਪਹਿਲਾਂ ਨਿਹੰਗ ਸਿੰਘਾਂ ਦੇ ਇਕ ਧੜੇ ਨੇ ਗੁਰਦੁਆਰਾ ਸਾਹਿਬ ’ਤੇ ਕਬਜ਼ਾ ਕਰ ਲਿਆ ਸੀ ਤੇ ਪੁਲਿਸ ਇਸ ਕਬਜ਼ੇ ਨੂੰ ਛੁਡਵਾਉਣ ਵਾਸਤੇ ਗਈ ਸੀ। ਪੁਲਿਸ ਨੇ ਸਾਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ।

Punjab Bani 23 November,2023
ਕੌਮੀ ਜਾਂਚ ਏਜੰਸੀ ਨੇ ਪੰਜਾਬ ਅਤੇ ਹਰਿਆਣਾ ‘ਚ 14 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ

ਕੌਮੀ ਜਾਂਚ ਏਜੰਸੀ ਨੇ ਪੰਜਾਬ ਅਤੇ ਹਰਿਆਣਾ ‘ਚ 14 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਨਵੀਂ ਦਿੱਲੀ, 22 ਨਵੰਬਰ ਅਮਰੀਕਾ ਦੇ ਸਾਂ ਫਰਾਂਸਿਸਕੋ ਸਥਿਤ ਭਾਰਤੀ ਵਣਜ ਦੂਤਘਰ ‘ਤੇ ਖਾਲਿਸਤਾਨੀ ਸਮਰਥਕਾਂ ਵੱਲੋਂ ਕੀਤੇ ਹਮਲੇ ਦੀ ਜਾਂਚ ਦੇ ਸਬੰਧ ‘ਚ ਕੌਮੀ ਜਾਂਚ ਏਜੰਸੀ ਨੇ ਪੰਜਾਬ ਅਤੇ ਹਰਿਆਣਾ ‘ਚ 14 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਏਜੰਸੀ ਦੇ ਸੂਤਰਾਂ ਅਨੁਸਾਰ ਜਾਂਚ ਐੱਨਆਈਏ ਨੇ 14 ਨਵੰਬਰ ਨੂੰ ਆਪਸੀ ਕਾਨੂੰਨੀ ਸਹਾਇਤਾ ਸੰਧੀ ਦੇ ਤਹਿਤ ਅਮਰੀਕੀ ਅਧਿਕਾਰੀਆਂ ਤੋਂ ਸਬੂਤਾਂ ਦੀ ਬੇਨਤੀ ਕੀਤੀ ਸੀ। ਸੂਤਰਾਂ ਨੇ ਦੱਸਿਆ ਕਿ ਸੀਸੀਟੀਵੀ ਫੁਟੇਜ ਸਕੈਨਿੰਗ ਰਾਹੀਂ 45 ਚਿਹਰਿਆਂ ਦੀ ਪਛਾਣ ਕੀਤੀ ਗਈ ਹੈ। 21 ਸਤੰਬਰ ਨੂੰ ਐੱਨਆਈਏ ਨੇ ਵਣਜ ਦੂਤਘਰ ‘ਤੇ ਹਮਲੇ ਅਤੇ ਭੰਨਤੋੜ ਦੇ ਮਾਰਚ 2023 ਦੇ ਮਾਮਲੇ ਵਿੱਚ ਲੋੜੀਂਦੇ 10 ਮੁਲਜ਼ਮਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਸਨ ਅਤੇ ਆਮ ਲੋਕਾਂ ਤੋਂ ਉਨ੍ਹਾਂ ਬਾਰੇ ਜਾਣਕਾਰੀ ਮੰਗੀ ਸੀ। 

Punjab Bani 22 November,2023
ਬੱਚੇ ਵੱਲੋ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀਕਰਨ ਤੇ ਹੋਇਆ ਮਾਹੌਲ ਤਣਾਅਪੂਰਨ

ਬੱਚੇ ਵੱਲੋ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀਕਰਨ ਤੇ ਹੋਇਆ ਮਾਹੌਲ ਤਣਾਅਪੂਰਨ ਬਟਾਲਾ, 20 ਨਵੰਬਰ : ਪੰਜਾਬ ਵਿੱਚ ਬੇਅਦਬੀਆਂ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜਾ ਘਟਨਾ ਬਟਾਲਾ ਦੇ ਨੇੜਲੇ ਪਿੰਡ ਸਦਾਰੰਗ ਵਿੱਚੋਂ ਸਾਹਮਣੇ ਆਈ ਹੈ। ਜਿੱਥੇ  ਅੱਜ 12-13 ਸਾਲਾ ਬੱਚੇ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ‘ਤੇ ਮਾਹੌਲ ਤਣਾਅ ਪੂਰਨ ਹੋ ਗਿਆ। ਬੇਅਦਬੀ ਕਰਨ ਦੀ ਘਟਨਾ ਗੁਰਦੁਆਰੇ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ‘ਚ ਵੀ ਰਿਕਾਰਡ ਹੋ ਗਈ। ਸੀਸੀਟੀਵੀ ਵਿੱਚ ਸਾਫ ਵੇਖਿਆ ਜਾ ਸਕਦਾ ਹੈ ਕਿ ਬੱਚੇ ਨੇ ਪਹਿਲਾਂ ਪ੍ਰਸ਼ਾਦ ਵਿੱਚ ਥੁੱਕਿਆ ਤੇ ਬਾਅਦ ਵਿੱਚ ਗੁਰੂ ਗ੍ਰੰਥ ਸਾਹਿਬ ਦਾ ਅੰਗ ਪਾੜ ਕੇ ਤੇਜ਼ੀ ਨਾਲ ਗੁਰਦੁਆਰੇ ਸਾਹਿਬ ’ਚੋਂ ਭੱਜ ਗਿਆ। ਇਸ ਘਟਨਾ ਦਾ ਪਤਾ ਗੁਰਦੁਆਰੇ ਦੇ ਗ੍ਰੰਥੀ ਨੂੰ ਉਦੋਂ ਲੱਗਾ, ਜਦੋਂ ਉਨ੍ਹਾਂ ਰੁਮਾਲੇ ਨਾਲ ਛੇੜਛਾੜ ਹੋੋਈ ਦੇਖੀ। ਗ੍ਰੰਥੀ ਸਿੰਘ ਨੇ ਇਸ ਦੀ ਜਾਣਕਾਰੀ ਕਮੇਟੀ ਮੈਂਬਰਾਂ ਅਤੇ ਪਿੰਡ ਵਾਸੀਆਂ ਨੂੰ  ਦਿੱਤੀ। ਇਸ ਮੌਕੇ ਇਤਲਾਹ ਮਿਲਣ ਉਤੇ ਪੁਲਿਸ ਮੌਕੇ ਉਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Punjab Bani 20 November,2023
ਭਗਵੰਤ ਮਾਨ ਦੇ ਐਨਆਰਆਈ ਮਿੱਤਰ ਵੱਲੋ ਲਗਾਏ ਦੋਸ਼ਾਂ ਦੀ ਨਿਰਪੱਖ ਜਾਂਚ ਹੋਵੇ : ਬਿਕਰਮ ਸਿੰਘ ਮਜੀਠੀਆ

ਭਗਵੰਤ ਮਾਨ ਦੇ ਐਨਆਰਆਈ ਮਿੱਤਰ ਵੱਲੋ ਲਗਾਏ ਦੋਸ਼ਾਂ ਦੀ ਨਿਰਪੱਖ ਜਾਂਚ ਹੋਵੇ : ਬਿਕਰਮ ਸਿੰਘ ਮਜੀਠੀਆ - ਕਿਹਾ : ਮੀਡੀਆ ਰਾਹੀਂ ਐਨ ਆਰ ਆਈ ਦਾ ਦਾ ਬਿਆਨ ਵੀਡੀਓ ਰਿਕਾਰਡ ਹੋਣਾ ਚਾਹੀਦਾ ਹੈ ਚੰਡੀਗੜ੍ਹ: ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਜ਼ਦੀਕੀ ਮਿੱਤਰ ਤੇ ਕੈਨੇਡਾ ਦੇ ਐਨ ਆਈ ਵੱਲੋਂ ਉਹਨਾਂ ਖਿਲਾਫ ਲਗਾਏ ਅਨੈਤਿਕਤਾ ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਆਜ਼ਾਦ ਤੇ ਨਿਰਪੱਖ ਜਾਂਚਕਰਵਾਈ  ਜਾਵੇ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਦੇ ਇਕ ਸਾਬਕਾ ਦੋਸਤ ਜਗਮਨਦੀਪ ਸਿੰਘ ਨੇ ਉਹਨਾਂ ਦੀ ਕੈਨੇਡਾ ਫੇਰੀ ਨੂੰ ਚੇਤੇ ਕੀਤਾ ਹੈ ਜਦੋਂ ਉਹ ਪੀਪਲਜ਼ ਪਾਰਟੀ ਆਫ ਪੰਜਾਬ (ਪੀ.ਪੀ.ਪੀ.) ਦੇ ਮੈਂਬਰ ਸਨ ਤੇ ਐਨ ਆਰ ਆਈ ਦੇ ਦਾਅਵੇ ਮੁਤਾਬਕ ਜਿਥੇ ਭਗਵੰਤ ਮਾਨ ਨੇ ਸ਼ਰਾਬ ਦੇ ਦੌਰ ਚਲਾਏ, ਅਨੈਤਿਕ ਕਾਰਜ ਕੀਤੇ ਤੇ ਐਨ ਆਰ ਆਈ ਭਾਈਚਾਰੇ ਤੋਂ ਅਣਗਿਣਤ ਪੈਸਾ ਇਕੱਠਾ ਕੀਤਾ। ਮਜੀਠੀਆ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨ ਕਰ ਦੇਣ ਵਾਲੀ ਗੱਲ ਹੈ ਕਿ ਤਾਂ ਆਮ ਆਦਮੀ ਪਾਰਟੀ ਤੇ ਨਾ ਹੀ ਮੁੱਖ ਮੰਤਰੀ ਨੇ ਇਹਨਾਂ ਨੇ ਇਹਨਾਂ ਦੋਸ਼ਾਂ ’ਤੇ ਕੋਈ ਪ੍ਰਤੀਕਰਮ ਦਿੱਤਾ ਹੈ। ਉਹਨਾਂ ਕਿਹਾ ਕਿ ਅਜਿਹੇ ਮੁੱਦੇ ਦਬਾਏ ਨਹੀਂ ਜਾ ਸਕਦੇ ਕਿਉਂਕਿ ਪੰਜਾਬ ਨੇ ਲਾਲ ਚੰਦ ਕਟਾਰੂਚੱਕ ਤੇ ਹੋਰਨਾਂ ਖਿਲਾਫ ਅਨੈਤਿਕਤਾ ਦੇ ਦੋਸ਼ ਵੇਖੇ ਹਨ। ਉਹਨਾਂ ਕਿਹਾ ਕਿ ਭਗਵੰਤ ਮਾਨ ਸਮੇਤ ਜਿਸ ਕਿਸੇ ਖਿਲਾਫ ਵੀ ਅਨੈਤਿਕਤਾ ਦੇ ਦੋਸ਼ ਲੱਗੇ ਹਨ,  ਉਸਦੀ ਜਾਂਚ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇਹ ਮੁੱਖ ਮੰਤਰੀ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਜਨਤਕ ਸ਼ਖਸੀਅਤ ਹੋਣ ਦੇ ਨਾਅਤੇ ਉਹਨਾਂ ਖਿਲਾਫ ਲੱਗੇ ਦੋਸ਼ਾਂ ਦੀ ਜਾਂਚ ਕਰਵਾਉਣ। ਉਹਨਾਂ ਕਿਹਾ ਕਿ ਇਸ ਮੁਤਾਬਕ ਉਹਨਾਂ ਨੂੰ ਸਾਰੇ ਮਾਮਲੇ ਦੀ ਆਜ਼ਾਦ ਜਾਂਚ ਦੇ ਹੁਕਮ ਦੇਣੇ ਚਾਹੀਦੇ ਹਨ। ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਐਨ ਆਰ ਆਈ ਵੱਲੋਂ ਲਗਾਏ ਦੋਸ਼ਾਂ ਦੀ ਜਾਂਚ ਹੋਣੀ ਚਾਹੀਦੀਹੈ। ਉਹਨਾਂ ਕਿਹਾ ਕਿ ਐਨ ਆਰ ਆਈ ਨੇ ਢੁਕਵੀ ਜਾਂਚ ਵਿਚ ਸ਼ਾਮਲ ਹੋਣ ਲਈ ਸਹਿਮਤੀ ਦਿੱਤੀ ਹੈ ਤੇ ਉਹ ਵੀਡੀਓ ਫਿਲਮਾਂ ਸਮੇਤ ਸਬੂਤ ਜਾਂਚ ਏਜੰਸੀ ਨੂੰ ਦੇਣ ਵਾਸਤੇ ਤਿਆਰ ਹਨ। ਉਹਨਾਂ ਕਿਹਾ ਕਿ ਮੀਡੀਆ ਰਾਹੀਂ ਐਨ ਆਰ ਆਈ ਦਾ ਦਾ ਬਿਆਨ ਵੀਡੀਓ ਰਿਕਾਰਡ ਹੋਣਾ ਚਾਹੀਦਾ ਹੈ ਤੇ ਨਾਲ ਹੀ ਐਨ ਆਰ ਆਈ ਕੋਲ ਉਪਲਬਧ ਸਾਰੇ ਸਬੂਤ ਦੀ ਫੋਰੈਂਸਿਕ ਜਾਂਚ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇਸ ਪ੍ਰਕਿਰਿਆ ਨੂੰ ਸੁਖਾਲੇ ਢੰਗ ਨਾਲ ਪੂਰਾ ਕਰਵਾਉਣ ਲਈ ਕੈਨੇਡੀਆਈ ਅਧਿਕਾਰੀ ਵੀ ਪੂਰਾ ਤਾਲਮੇਲ ਕਰ ਸਕਦੇ ਹਨ। ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਸਾਰੇ ਮਾਮਲੇ ਦੀ ਆਜ਼ਾਦ ਤੇ ਨਿਰਪੱਖ ਜਾਂਚ ਦੇ ਰਾਹ ਵਿਚ ਨਹੀਂ ਆਉਣਾ ਚਾਹੀਦਾ। ਉਹਨਾਂ ਕਿਹਾ ਕਿ ਤੁਸੀਂ ਝੂਠ ਬੋਲ ਕੇ ਆਪਣੇ ਖਿਲਾਫ ਲੱਗੇ ਦੋਸ਼ਾਂ ਨੂੰ ਰੱਦ ਨਹੀਂ ਕਰ ਸਕਦੇ। ਉਹਨਾਂ ਕਿਹਾ ਕਿ ਸਿਰਫ ਇਕ ਨਿਰਪੱਖ ਜਾਂਚ ਹੀ ਸੱਚਾਈ ਸਾਹਮਣੇ ਲਿਆ ਸਕਦੀ ਹੈ ਤੇ ਤੁਹਾਨੂੰ ਇਸ ਜਾਂਚ ਤੋਂ ਨਹੀਂ ਭੱਜਣਾ ਚਾਹੀਦਾ। ਮਜੀਠੀਆ ਨੇ ਕਿਹਾ ਕਿ ਐਨ ਆਰ ਆਈ ਜਗਮਨਦੀਪ ਸਿੰਘ ਵੱਲੋਂ ਲਗਾਏ ਦੋਸ਼ਾਂ ਖਾਸ ਤੌਰ ’ਤੇ ਮੁੱਖ ਮੰਤਰੀ ਦੀ ਸ਼ਰਾਬ ਦੀ ਲੱਤ ਤੇ ਮਾੜੇ ਵਿਹਾਰ ਬਾਰੇ ਲਾਏ ਦੋਸ਼ ਪਿਛਲੇ ਕਈ ਸਾਲਾਂ  ਤੋਂ ਭਗਵੰਤ ਮਾਨ ਦੀਆਂ ਆਦਤਾਂ ਮੁਤਾਬਕ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਰਾਬ ਪੀ ਕੇ ਨਤਮਸਤਕ ਹੁੰਦਿਆਂ ਸਾਰੀ ਦੁਨੀਆਂ ਨੇ ਵੇਖਿਆ ਹੈ। ਉਹਨਾਂ ਕਿਹਾ ਕਿ ਇਹ ਵੀ ਸਾਰੇ ਜਾਣਦੇ ਹਨ ਕਿ ਉਹਨਾਂ ਨੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਜ਼ੋਰ ਦੇਣ ’ਤੇ 2022 ਦੀਆਂ ਵਿਧਾਨਸਭਾ  ਚੋਣਾਂ ਦੌਰਾਨ ਸ਼ਰਾਬ ਨਾ ਪੀਣ ਲਈ ਆਪਣੀ ਮਾਂ ਦੀ ਝੂਠੀ ਸਹੁੰ ਚੁੱਕੀ ਸੀ। ਉਹਨਾਂ ਕਿਹਾ ਕਿ ਜਦੋਂ ਉਹ ਮੁੱਖ ਮੰਤਰੀ ਬਣੇ ਤਾਂ ਉਹਨਾਂ ਨੂੰ ਸ਼ਰਾਬ ਵਿਚ ਰੱਜੇ ਹੋਣ ਕਾਰਨ ਫਰੈਂਕਫਰਟ ਵਿਚ ਜਹਾਜ਼ ਤੋਂ ਹੇਠਾਂ ਲਾਹ ਦਿੱਤਾ ਗਿਆ। ਮਜੀਠੀਆ ਨੇ ਕਿਹਾ ਕਿ ਇਹ ਸਾਰੇ ਤੱਥ ਪਹਿਲਾਂ ਹੀ ਲੋਕਾਂ ਦੇ ਸਾਹਮਣੇ ਹਨ ਤੇ ਇਸ ਲਈ ਐਨ ਆਰ ਆਈ ਜਗਮਨਦੀਪ ਸਿੰਘ ਵੱਲੋਂ ਲਾਏ ਦੋਸ਼ਾਂ ਦੀ ਜਾਂਚ ਜ਼ਰੂਰੀ ਹੈ।

Punjab Bani 19 November,2023
ਪਟਿਆਲਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ 20 ਨਵੰਬਰ ਨੂੰ

ਪਟਿਆਲਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ 20 ਨਵੰਬਰ ਨੂੰ -ਐਸ.ਐਸ.ਪੀ. ਵਰੁਣ ਸ਼ਰਮਾ ਵੱਲੋਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਹੰਭਲਾ ਮਾਰਨ ਦਾ ਸੱਦਾ ਪਟਿਆਲਾ, 19 ਨਵੰਬਰ: ਪਟਿਆਲਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਮਿਤੀ 20 ਨਵੰਬਰ ਨੂੰ ਸਵੇਰੇ 11 ਵਜੇ ਇੱਥੇ ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਦੇ ਆਡੀਟੋਰੀਅਮ ਵਿਖੇ ਕਰਵਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਸੱਦਾ ਦਿੱਤਾ ਕਿ ਸਾਨੂੰ ਸਭ ਨੂੰ ਰਲ ਮਿਲਕੇ ਨਸ਼ਿਆਂ ਵਿਰੁੱਧ ਹੰਭਲਾ ਮਾਰਨਾ ਪਵੇਗਾ। ਐਸ.ਐਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੁੱਧ ਜੰਗ ਤਹਿਤ ਪੰਜਾਬ ਪੁਲਿਸ ਵੱਲੋਂ ਡੀ.ਜੀ.ਪੀ. ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿੱਥੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਉਥੇ ਹੀ ਨਸ਼ਿਆਂ ਦੀ ਲਤ ਦੇ ਸ਼ਿਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਖਹਿੜਾ ਛੁਡਾਉਣ ਲਈ ਪੂਰੀ ਮਦਦ ਕੀਤੀ ਜਾ ਰਹੀ ਹੈ। ਐਸ.ਐਸ.ਪੀ. ਸ਼ਰਮਾ ਨੇ ਅੱਗੇ ਦੱਸਿਆ ਕਿ ਪਟਿਆਲਾ ਪੁਲਿਸ ਵੱਲੋਂ ਲੋਕਾਂ ਅਤੇ ਖਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਦੇ ਹੋਏ ਨਸ਼ਿਆਂ ਵਿਰੁੱਧ ਇੱਕ ਜਾਗਰੂਕਤਾ ਸੈਮੀਨਾਰ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਥਾਪਰ ਯੂਨੀਵਰਸਿਟੀ ਦੇ ਵਿਦਿਆਰਥੀ, ਹੋਰ ਨੌਜਵਾਨ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਸ਼ਿਰਕਤ ਕੀਤੀ ਜਾਵੇਗੀ।

Punjab Bani 19 November,2023
ਕੋਹਲੀ ਨੇ ਰਚਿਆ ਵਿਸ਼ਵ ਕੱਪ 2023 ਦੇ ਫਾਈਨਲ ਮੈਚ 'ਚ ਇਤਿਹਾਸ

ਕੋਹਲੀ ਨੇ ਰਚਿਆ ਵਿਸ਼ਵ ਕੱਪ 2023 ਦੇ ਫਾਈਨਲ ਮੈਚ 'ਚ ਇਤਿਹਾਸ ਰਿਕੀ ਪੋਟਿਗ ਦਾ ਰਿਕਾਰਡ ਤੋੜ‌ਿਆ ਦਿਲੀ, 19 ਨਵੰਬਰ : ਟੀਮ ਇੰਡੀਆ ਦੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਨੇ ਆਸਟ੍ਰੇਲੀਆ ਖਿਲਾਫ ਵਿਸ਼ਵ ਕੱਪ 2023 ਦੇ ਫਾਈਨਲ ਮੈਚ 'ਚ ਇਤਿਹਾਸ ਰਚ ਦਿੱਤਾ ਹੈ। ਵਿਸ਼ਵ ਕੱਪ 'ਚ ਇਤਿਹਾਸਕ ਕਾਰਨਾਮਾ ਕਰਦੇ ਹੋਏ ਵਿਰਾਟ ਕੋਹਲੀ ਨੇ ਆਸਟ੍ਰੇਲੀਆ ਦੇ ਸਾਬਕਾ ਕਪਤਾਨ ਰਿਕੀ ਪੋਂਟਿੰਗ ਦਾ ਵੱਡਾ ਰਿਕਾਰਡ ਤੋੜ ਦਿੱਤਾ ਹੈ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ 1 ਲੱਖ ਤੋਂ ਵੱਧ ਦਰਸ਼ਕਾਂ ਵਿਚਕਾਰ ਇਕ ਬਹੁਤ ਹੀ ਖਾਸ ਅਤੇ ਵੱਡੀ ਪ੍ਰਾਪਤੀ ਹੋਈ ਹੈ। ਆਸਟ੍ਰੇਲੀਆ ਖਿਲਾਫ ਵਿਸ਼ਵ ਕੱਪ 2023 ਦੇ ਫਾਈਨਲ ਮੈਚ 'ਚ 3 ਦੌੜਾਂ ਬਣਾ ਕੇ ਇਕ ਵੱਡਾ ਰਿਕਾਰਡ ਆਪਣੇ ਨਾਂ ਕਰ ਲਿਆ ਹੈ। ਇਸ ਫਾਈਨਲ ਮੈਚ 'ਚ 3 ਦੌੜਾਂ ਬਣਾ ਕੇ ਵਿਰਾਟ ਕੋਹਲੀ ਵਨਡੇ ਵਿਸ਼ਵ ਕੱਪ 'ਚ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਦੇ ਮਾਮਲੇ 'ਚ ਦੂਜੇ ਸਥਾਨ 'ਤੇ ਪਹੁੰਚ ਗਏ ਹਨ। ਇਹ ਖ਼ਬਰ ਲਿਖੇ ਜਾਣ ਤੱਕ ਵਿਰਾਟ ਕੋਹਲੀ ਨੇ ਵਨਡੇ ਵਿਸ਼ਵ ਕੱਪ ਵਿੱਚ ਆਪਣੀਆਂ ਕੁੱਲ 1767 ਦੌੜਾਂ ਪੂਰੀਆਂ ਕਰ ਲਈਆਂ ਹਨ। ਇਸ ਤਰ੍ਹਾਂ ਕਰ ਕੇ ਵਿਰਾਟ ਕੋਹਲੀ ਨੇ ਆਸਟਰੇਲੀਆ ਦੇ ਸਾਬਕਾ ਕਪਤਾਨ ਰਿਕੀ ਪੋਂਟਿੰਗ ਨੂੰ ਪਛਾੜ ਦਿੱਤਾ ਹੈ ਅਤੇ ਵਨਡੇ ਵਿਸ਼ਵ ਕੱਪ 'ਚ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਦੇ ਮਾਮਲੇ 'ਚ ਦੂਜੇ ਸਥਾਨ 'ਤੇ ਪਹੁੰਚ ਗਏ ਹਨ। ਭਾਰਤ ਦੇ ਮਹਾਨ ਬੱਲੇਬਾਜ਼ ਮਾਸਟਰ ਬਲਾਸਟਰ ਸਚਿਨ ਤੇਂਦੁਲਕਰ ਵਨਡੇ ਵਿਸ਼ਵ ਕੱਪ 'ਚ ਸਭ ਤੋਂ ਵੱਧ ਦੌੜਾਂ ਬਣਾਉਣ ਦੇ ਮਾਮਲੇ 'ਚ ਚੋਟੀ 'ਤੇ ਹਨ।

Punjab Bani 19 November,2023
ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ : ਦੋ ਅੱਤਵਾਦੀ ਮਾਰੇ

ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ : ਦੋ ਅੱਤਵਾਦੀ ਮਾਰੇ ਜੰਮੂ : ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਸਮਾਨੂ ਪਿੰਡ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਇਹ ਮੁਕਾਬਲਾ ਦੁਪਹਿਰ ਵੇਲੇ ਸ਼ੁਰੂ ਹੋਇਆ। ਇਸ ਦੇ ਨਾਲ ਹੀ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਚਾਰੋਂ ਪਾਸਿਓਂ ਘੇਰ ਲਿਆ ਹੈ ਅਤੇ ਦੋਵਾਂ ਪਾਸਿਆਂ ਤੋਂ ਲਗਾਤਾਰ ਗੋਲ਼ੀਬਾਰੀ ਜਾਰੀ ਹੈ। ਇਸ ਦੇ ਨਾਲ ਹੀ LOC ਨੇੜੇ ਬਾਰਾਮੂਲਾ ਦੇ ਉੜੀ ਸੈਕਟਰ 'ਚ ਵੀ ਮੁਕਾਬਲਾ ਹੋਇਆ, ਜਿਸ 'ਚ ਫ਼ੌਜ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਵੀਰਵਾਰ ਨੂੰ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਹੋਇਆ। ਸੁਰੱਖਿਆ ਬਲਾਂ ਨੇ ਇਲਾਕੇ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਕੁਲਗਾਮ ਦੇ ਨੇਹਾਮਾ ਪਿੰਡ 'ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਸੀ ਉਨ੍ਹਾਂ ਨੇ ਕਿਹਾ ਕਿ ਤਲਾਸ਼ੀ ਮੁਹਿੰਮ ਗੋਲ਼ੀਬਾਰੀ 'ਚ ਬਦਲ ਗਈ ਕਿਉਂਕਿ ਅੱਤਵਾਦੀਆਂ ਨੇ ਸੁਰੱਖਿਆ ਕਰਮਚਾਰੀਆਂ 'ਤੇ ਗੋਲ਼ੀਬਾਰੀ ਸ਼ੁਰੂ ਕਰ ਦਿੱਤੀ। ਅਧਿਕਾਰੀਆਂ ਨੇ ਕਿਹਾ ਕਿ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਮਿਲੀ ਹੈ ਅਤੇ ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।

Punjab Bani 16 November,2023
ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ’ਤੇ ਲਾਇਆ ਦੋਸ਼

ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ’ਤੇ ਲਾਇਆ ਦੋਸ਼ - ਕਿਹਾ : ਜਿਣਸੀ ਸੋਸ਼ਣ ਕਰਨ ਵਾਲੇ ਇਸ ਵਿਅਕਤੀ ਨੂੰ ਪੰਜਾਬ ਵਜ਼ਾਰਤ ਵਿਚ ਰਹਿਣ ਦਾ ਕੋਈ ਹੱਕ ਨਹੀਂ ਚੰਡੀਗੜ੍ਹ, 15 ਨਵੰਬਰ 2023 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ’ਤੇ ਦੋਸ਼ ਲਾਇਆ ਕਿ ਉਹਨਾਂ ਨੇ ਇਕ ਬੇਵਸ ਪੀੜਤ ਦਾ ਸੋਸ਼ਣ ਕਰ ਕੇ ਨੈਤਿਕ ਗਿਰਾਵਟ ਦਾ ਸਬੂਤ ਦਿੱਤਾ ਹੈ ਤੇ ਉਹਨਾਂ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ’ਤੇ ਦੋਸ਼ ਲਾਇਆ ਕਿ ਉਹ ਆਪਣੇ ਮੰਤਰੀ ਦੀ ਘਿਨੌਣੀ ਹਰਕਤ ਬਾਰੇ ਜਾਣੂ ਹੋਣ ਦੇ ਬਾਵਜੂਦ ਉਹਨਾਂ ਦਾ ਬਚਾਅ ਕਰ ਰਹੇ ਹਨ। ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਨੇ ਕਿਹਾ ਕਿ ਜਿਣਸੀ ਸੋਸ਼ਣ ਕਰਨ ਵਾਲੇ ਇਸ ਵਿਅਕਤੀ ਨੂੰ ਪੰਜਾਬ ਵਜ਼ਾਰਤ ਵਿਚ ਰਹਿਣ ਦਾ ਕੋਈ ਹੱਕ ਨਹੀਂ ਹੈ ਤੇ ਇਸਨੂੰ ਤੁਰੰਤ ਬਰਖ਼ਾਸਤ ਕਰ ਦੇਣਾ ਚਾਹੀਦਾ ਹੈ ਤੇ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਨੇ ਪ੍ਰੈਸ ਕਾਨਫਰੰਸ ਦੌਰਾਨ ਹੀ ਮੁੱਖ ਮੰਤਰੀ ਨਾਲ ਸੰਪਰਕ ਕਰਨ ਦਾ ਯਤਨ ਕੀਤਾ ਪਰ ਸੰਪਰਕ ਨਹੀਂ ਹੋ ਸਕਿਆ ਕਿਉਂਕਿ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਅਪਰੇਟਰ ਨੇ ਦੱਸਿਆ ਕਿ ਸ੍ਰੀ ਭਗਵੰਤ ਮਾਨ ਦਫਤਰ ਗਏ ਹਨ ਜਦੋਂ ਕਿ ਦਫਤਰ ਦਾ ਫੋਨ ਵਿਅਸਤ ਆਉਂਦਾ ਰਿਹਾ। ਬਿਕਰਮ ਸਿੰਘ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਜਿਸ ਭਾਸ਼ਾ ਵਿਚ ਮੁੱਖ ਮੰਤਰੀ ਨਾਲ ਗੱਲ ਕਰ ਰਹੇ ਹਨ, ਜੋ ਉਹਨਾਂ ਨੂੰ ਸਮਝ ਆਉਂਦੀ ਹੈ। ਉਹਨਾਂ ਕਿਹਾ ਕਿ ਉਹਨਾਂ ਨੇ ਦੀਵਾਲੀ ਮੌਕੇ ਮੁੱਖ ਮੰਤਰੀ ਨੂੰ ਆਖਿਆ ਸੀ ਕਿ ਜਿਹੜੇ ਮੰਤਰੀ ਉਹਨਾਂ ਨੂੰ ਦੀਵਾਲੀ ਦੀਆਂ ਵਧਾਈਆਂ ਦੇ ਰਹੇ ਹਨ, ਉਹਨਾਂ ਦੀਆਂ ਬਜ਼ਰ ਕੁਰਹਿਤਾਂ ਬਾਰੇ ਪਤਾ ਲੱਗਣ ’ਤੇ ਉਹ ਉਹਨਾਂ ਨਾਲ ਹੱਥ ਮਿਲਾਉਣਾ ਵੀ ਪਸੰਦ ਨਹੀਂ ਕਰਨਗੇ। ਇਸ ਮਗਰੋਂ ਉਹਨਾਂ ਨੇ ਦੀਵਾਲੀ ਦੇ ਤਿਓਹਾਰ ਦੀ ਤਸਵੀਰ ਸਾਂਝੀ ਕਰ ਕੇ ਮੁੱਖ ਮੰਤਰੀ ਤੋਂ ਮਿਲਣ ਲਈਸਮਾਂ ਮੰਗਿਆ ਸੀ ਤਾਂ ਜੋ ਉਹ ਉਹਨਾਂ ਦੇ ’ਮਨ ਪਸੰਦ’ ਮੰਤਰੀ ਦੀ ਘਿਨੌਣੀ ਹਰਕਮਤ ਦਾ ਸਬੂਤ ਉਹਨਾਂ ਨੂੰ ਸੌਂਪ ਸਕਣ। ਉਹਨਾਂ ਕਿਹਾ ਕਿ ਉਹਨਾਂ ਅਜਿਹਾ ਇਸ ਕਰ ਕੇ ਕੀਤਾ ਕਿਉਂਕਿ ਮੁੱਖ ਮੰਤਰੀ ਵੀ ਆਪਣੇ ਵਿਰੋਧੀਆਂ ਨਾਲ ਟਵਿੱਟਰ ’ਤੇ ਹੀ ਗੱਲਬਾਤ ਕਰਨ ਲਈ ਜਾਣੇ ਜਾਂਦੇ ਹਨ ਜਦੋਂ ਉਹਨਾਂ ਨੇ ਪੰਜਾਬਰ ਦੇ ਮੁੱਦਿਆਂ ’ਤੇ ਅਖੌਤੀ ਬਹਿਸ ਲਈ ਵਿਰੋਧੀਆਂ ਨੂੰ ਸਿਰਫ ਟਵਿੱਟਰ ’ਤੇ ਹੀ ਸੱਦਾ ਦਿੱਤਾ ਤਾਂ ਉਹ ਸਭ ਨੇ ਵੇਖਿਆ ਸੀ। ਮਜੀਠੀਆ, ਜਿਹਨਾਂ ਨੇ ਮੁੱਖ ਮੰਤਰੀ ਲਈ ਦੀਵਾਲੀ ਦਾ ਤੋਹਫ਼ਾ ਤਾ ਪੈਕ ਕਰਵਾਇਆ ਸੀ, ਨੇ ਪੱਤਰਕਾਰਾਂ ਦੇ ਸਾਹਮਣੇ ਉਹ ਡੱਬਾ ਖੋਲ੍ਹਿਆ ਤਾਂ ਉਸ ਵਿਚੋਂ ਉਹ ਪੈਨ ਡ੍ਰਾਈਵ ਨਿਕਲੀ ਜਿਸ ਵਿਚ ਮੰਤਰੀ ਦੀ ਸ਼ਰਮਨਾਕ ਹਰਕਤ ਰਿਕਾਰਡ ਹੈ। ਉਹਨਾਂ ਕਿਹਾ ਕਿ ਉਹ ਇਸ ਪੈਨ ਡ੍ਰਾਈਵ ਜੋ ਉਹਨਾਂ ਨੂੰ ਇਕ ਜਨਤਕ ਪ੍ਰੋਗਰਾਮ ਵਿਚ ਸੌਂਪੀ ਗਈ, ਵੇਰਵੇ ਸਾਂਝੇ ਨਹੀਂ ਕਰ ਰਹੇ ਕਿਉਂਕਿ ਇਸ ਵਿਚ ਮੰਤਰੀ ਦੇ ਗੁਨਾਹਾਂ ਦਾ ਬਹੁਤ ਹੀ ਪ੍ਰੇਸ਼ਾਨ ਕਰਨ ਵਾਲਾ ਮੈਟੀਰੀਅਲ ਹੈ। ਉਹਨਾਂ ਕਿਹਾ ਕਿ ਉਹ ਮੁੱਖ ਮੰਤਰੀ ਨੂੰ ਪੈਨ ਡ੍ਰਾਈਵ ਸੌਂਪਣਾ ਚਾਹੁੰਦੇ ਹਨ ਤਾਂ ਜੋ ਉਹ ਮਾਮਲੇ ਵਿਚ ਫੌਰੀ ਕਾਰਵਾਈ ਕਰ ਸਕਣ।

Punjab Bani 15 November,2023
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਨੌਰ ਵਿਖੇ ਕੇਬਲ ਉਪਰੇਟਰਾਂ ਦੇ ਮਾਮਲੇ 'ਚ ਵਿਧਾਇਕ ਪਠਾਣਮਾਜਰਾ ਉਪਰ ਲਗਾਏ ਦੋਸ਼ਾਂ ਦੀ ਨਿੰਦਾ

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਨੌਰ ਵਿਖੇ ਕੇਬਲ ਉਪਰੇਟਰਾਂ ਦੇ ਮਾਮਲੇ 'ਚ ਵਿਧਾਇਕ ਪਠਾਣਮਾਜਰਾ ਉਪਰ ਲਗਾਏ ਦੋਸ਼ਾਂ ਦੀ ਨਿੰਦਾ -ਕਿਹਾ, ਕਿਸੇ ਕੰਪਨੀ ਦੀਆਂ ਸੇਵਾਵਾਂ ਤੋਂ ਸੰਤੁਸ਼ਟ ਨਾ ਹੋਕੇ ਦੂਸਰੀ ਕੰਪਨੀ ਨਾਲ ਜੁੜਨਾ ਉਪਰੇਟਰਾਂ ਦਾ ਨਿੱਜੀ ਮਾਮਲਾ ਪਟਿਆਲਾ, 15 ਨਵੰਬਰ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਹਲਕਾ ਸਨੌਰ ਵਿੱਚ ਇੱਕ ਕੇਬਲ ਕੰਪਨੀ ਦੇ ਉਪਰੇਟਰਾਂ ਵੱਲੋਂ ਦੂਸਰੀ ਕੇਬਲ ਕੰਪਨੀ ਦੇ ਨਾਲ ਜੁੜਨ ਦੇ ਮੁੱਦੇ 'ਤੇ ਹਲਕਾ ਵਿਧਾਇਕ ਸ. ਹਰਮੀਤ ਸਿੰਘ ਪਠਾਣਮਾਜਰਾ ਉਪਰ ਵਿਰੋਧੀ ਧਿਰ ਵੱਲੋਂ ਲਗਾਏ ਦੋਸ਼ਾਂ ਦੀ ਨਿੰਦਾ ਕੀਤੀ ਹੈ। ਕੈਬਨਿਟ ਮੰਤਰੀ ਸ. ਜੌੜਾਮਾਜਰਾ ਨੇ ਅੱਜ ਇੱਥੇ ਕਿਹਾ ਕਿ ਹਲਕਾ ਸਨੌਰ ਦੇ ਕੇਬਲ ਉਪਰੇਟਰਾਂ ਵੱਲੋਂ ਕਿਸੇ ਇੱਕ ਕੰਪਨੀ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਤੋਂ ਸੰਤੁਸ਼ਟ ਨਾ ਹੋਕੇ ਇਸ ਨੂੰ ਛੱਡਕੇ ਦੂਜੀ ਕੰਪਨੀ ਨਾਲ ਜੁੜਨ ਦਾ ਮਾਮਲਾ ਉਨ੍ਹਾਂ ਦਾ ਆਪਣਾ ਤੇ ਨਿੱਜੀ ਮਸਲਾ ਹੋ ਸਕਦਾ ਹੈ, ਇਸ ਵਿੱਚ ਵਿਧਾਇਕ ਸ. ਹਰਮੀਤ ਸਿੰਘ ਪਠਾਣਮਾਜਰਾ ਦੀ ਕੋਈ ਭੂਮਿਕਾ ਨਹੀਂ ਹੈ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਜਿਸ ਤਰ੍ਹਾਂ ਕਿ ਉਨ੍ਹਾਂ ਨੇ ਇੱਕ ਵੀਡੀਓ ਵਿੱਚ ਸੁਣਿਆ ਹੈ, ਕਿ ਕੇਬਲ ਉਪਰੇਟਰ ਇਹ ਕਹਿ ਰਹੇ ਹਨ, ਉਨ੍ਹਾਂ ਨੂੰ ਨਵੀਂ ਕੰਪਨੀ ਬਹੁਤ ਹੀ ਘੱਟ ਰੇਟ ਉਪਰ ਕੇਬਲ ਸਹੂਲਤ ਮੁਹੱਈਆ ਕਰਵਾ ਰਹੀ ਹੈ ਅਤੇ ਉਹ ਆਪਣੀ ਮਰਜ਼ੀ ਨਾਲ ਹੀ ਨਵੀਂ ਕੰਪਨੀ ਨਾਲ ਜੁੜ ਰਹੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਵੀਡੀਓ ਕਲਿਪ ਵਿੱਚ ਉਪਰੇਟਰ ਵਿਧਾਇਕ ਦਾ ਕੋਈ ਨਾਮ ਨਹੀਂ ਲੈ ਰਹੇ, ਇਸ ਲਈ ਵਿਧਾਇਕ ਸ. ਹਰਮੀਤ ਸਿੰਘ ਪਠਾਣਮਾਜਰਾ ਉਪਰ ਧੱਕੇਸ਼ਾਹੀ ਦੇ ਦੋਸ਼ ਲਗਾਉਣੇ ਬਹੁਤ ਹੀ ਘਟੀਆ ਰਾਜਨੀਤੀ ਦਾ ਹਿੱਸਾ ਹੈ, ਇਸ ਲਈ ਵਿਰੋਧੀਆਂ ਦੀਆਂ ਅਜਿਹੀਆਂ ਹੋਛੀਆਂ ਤੇ ਝੂਠੀਆਂ ਗੱਲਾਂ ਉਪਰ ਵਿਸ਼ਵਾਸ਼ ਨਾ ਕੀਤਾ ਜਾਵੇ।

Punjab Bani 15 November,2023
ਹਾਈਕੋਰਟ ਨੇ ਰਾਮ ਰਹੀਮ ਨੁੰ ਦਿੱਤੀ ਰਾਹਤ : ਐਫ.ਆਈ.ਆਰ ਕੀਤੀ ਰੱਦ

ਹਾਈਕੋਰਟ ਨੇ ਰਾਮ ਰਹੀਮ ਨੁੰ ਦਿੱਤੀ ਰਾਹਤ : ਐਫ.ਆਈ.ਆਰ ਕੀਤੀ ਰੱਦ ਚੰਡੀਗੜ, 14 ਨਵੰਬਰ : ਗੁਰੂ ਰਵਿਦਾਸ ਅਤੇ ਸੰਤ ਕਬੀਰ ਉਤੇ ਇਤਰਾਜ਼ਯੋਗ ਟਿੱਪਣੀ ਦੇ ਮਾਮਲੇ ‘ਚ ਹਾਈਕੋਰਟ ਨੇ ਰਾਮ ਰਹੀਮ ਖਿਲਾਫ ਦਰਜ FIR ਨੂੰ ਰੱਦ ਕਰ ਦਿੱਤਾ ਹੈ। ਇਸ ਮਾਮਲੇ ‘ਚ ਹਾਈਕੋਰਟ ਨੇ 7 ਮਾਰਚ ਨੂੰ ਜਲੰਧਰ ਦੇ ਪਤਾਰਾ ‘ਚ ਡੇਰਾ ਮੁਖੀ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ‘ਚ ਦਰਜ ਐੱਫ.ਆਈ.ਆਰ. ਨੂੰ ਰੱਦ ਕਰ ਦਿੱਤਾ ਹੈ। ਹਾਈਕੋਰਟ ਨੇ ਕਿਹਾ ਕਿ ਇਤਿਹਾਸਕ ਤੱਥਾਂ ਅਤੇ ਕਿਤਾਬਾਂ ਨੂੰ ਦੇਖਣ ਤੋਂ ਬਾਅਦ ਅਜਿਹਾ ਨਹੀਂ ਲੱਗਦਾ ਕਿ ਡੇਰਾ ਮੁਖੀ ਨੇ ਇਹ ਗੱਲ ਮਾੜੇ ਇਰਾਦੇ ਨਾਲ ਕਹੀ ਹੈ ਜਾਂ ਇਸ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਹੈ।ਉਂਝ ਵੀ ਜਿਸ ਭਾਸ਼ਣ ਦੀ ਗੱਲ ਕੀਤੀ ਗਈ ਹੈ, ਉਹ 2016 ਦਾ ਹੈ, ਯਾਨੀ 7 ਸਾਲ ਪੁਰਾਣਾ। ਇੰਨੇ ਸਾਲਾਂ ਤੋਂ ਇਸ ਬਾਰੇ ਕੋਈ ਸ਼ਿਕਾਇਤ ਨਹੀਂ ਕੀਤੀ ਗਈ। ਹੁਣ ਪੁਰਾਣੀ ਟਿੱਪਣੀ ‘ਤੇ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪੂਰੇ ਭਾਸ਼ਣ ਦੀ ਥਾਂ ਉਸ ਵਿੱਚੋਂ ਕੁਝ ਅੰਸ਼ ਕੱਢ ਕੇ ਸ਼ਿਕਾਇਤ ਦਿੱਤੀ ਗਈ ਸੀ, ਇਸ ਨੂੰ ਪੂਰੀ ਤਰ੍ਹਾਂ ਨਾਲ ਦੇਖਣਾ ਜ਼ਰੂਰੀ ਹੈ।

Punjab Bani 14 November,2023
ਪੰਜਾਬ -ਹਰਿਆਣਾ ਹਾਈਕੋਰਟ ਦੇ ਨਿਰਦੇਸ਼ : ਹੁਣ ਕੁੱਤਾ ਵੱਢਿਆ ਤਾਂ ਮਿਲੇਗਾ 10,000 ਰੁਪਏ ਮੁਆਵਜ਼ਾ

ਪੰਜਾਬ -ਹਰਿਆਣਾ ਹਾਈਕੋਰਟ ਦੇ ਨਿਰਦੇਸ਼ : ਹੁਣ ਕੁੱਤਾ ਵੱਢਿਆ ਤਾਂ ਮਿਲੇਗਾ 10,000 ਰੁਪਏ ਮੁਆਵਜ਼ਾ ਚੰਡੀਗੜ੍ਹ ,14 ਨਵੰਬਰ 2023 : ਪੰਜਾਬ-ਹਰਿਆਣਾ ਹਾਈਕੋਰਟ ਨੇ ਹੁਣ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਸਰਕਾਰਾਂ ਨੂੰ ਕੁੱਤਿਆਂ ਦੇ ਕੱਟਣ 'ਤੇ ਘੱਟੋ-ਘੱਟ 10,000 ਰੁਪਏ ਮੁਆਵਜ਼ਾ ਦੇਣ ਦੇ ਨਿਰਦੇਸ਼ ਦਿੱਤੇ ਹਨ। ਹਾਈ ਕੋਰਟ ਦੇ ਜਸਟਿਸ ਵਿਨੋਦ ਐਸ. ਭਾਰਦਵਾਜ ਦੀ ਬੈਂਚ ਨੇ 193 ਪਟੀਸ਼ਨਾਂ ਦਾ ਨਿਪਟਾਰਾ ਕਰਦਿਆਂ ਇਹ ਨਿਰਦੇਸ਼ ਦਿੱਤੇ ਹਨ। ਪੰਜਾਬ-ਹਰਿਆਣਾ ਹਾਈ ਕੋਰਟ ਨੇ 193 ਪਟੀਸ਼ਨਾਂ ਦਾ ਨਿਪਟਾਰਾ ਕਰਦਿਆਂ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਕੁੱਤਿਆਂ ਦੇ ਕੱਟਣ ਦੇ ਮਾਮਲਿਆਂ ਵਿੱਚ ਮੁਆਵਜ਼ਾ ਨਿਰਧਾਰਤ ਕਰਨ ਲਈ ਕਮੇਟੀਆਂ ਬਣਾਉਣ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਕਿਹਾ ਹੈ ਕਿ ਇਹ ਕਮੇਟੀਆਂ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੀ ਪ੍ਰਧਾਨਗੀ ਹੇਠ ਬਣਾਈਆਂ ਜਾਣਗੀਆਂ। ਦਰਖਾਸਤਾਂ ਪ੍ਰਾਪਤ ਹੋਣ ਤੋਂ ਬਾਅਦ ਇਨ੍ਹਾਂ ਕਮੇਟੀਆਂ ਨੂੰ ਚਾਰ ਮਹੀਨਿਆਂ ਦੇ ਅੰਦਰ ਪੜਤਾਲ ਕਰਕੇ ਮੁਆਵਜ਼ਾ ਰਾਸ਼ੀ ਜਾਰੀ ਕਰਨੀ ਹੋਵੇਗੀ। ਹਾਈ ਕੋਰਟ ਅਨੁਸਾਰ ਕੁੱਤੇ ਦੇ ਕੱਟਣ ਨਾਲ ਸਬੰਧਤ ਮਾਮਲਿਆਂ ਵਿੱਚ ਵਿੱਤੀ ਸਹਾਇਤਾ ਘੱਟੋ-ਘੱਟ 10,000 ਰੁਪਏ ਹੋਵੇਗੀ। ਜੋ ਕਿ ਵਿਅਕਤੀ ਦੇ ਸਰੀਰ 'ਤੇ ਕੁੱਤੇ ਵੱਲੋਂ ਕੱਟੇ ਗਏ ਹਰੇਕ ਦੰਦ ਦੇ ਹਿਸਾਬ ਨਾਲ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਜੇਕਰ ਕੋਈ ਕੁੱਤਾ ਕਿਸੇ ਵਿਅਕਤੀ ਦਾ ਮਾਸ ਖੁਰਚਦਾ ਹੈ ਤਾਂ ਹਰ 0.2 ਸੈਂਟੀਮੀਟਰ ਜ਼ਖ਼ਮ ਲਈ ਘੱਟੋ-ਘੱਟ 20,000 ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਇਸ ਸਬੰਧੀ ਹਾਈਕੋਰਟ ਨੇ ਵੀ ਪੁਲਿਸ ਨੂੰ ਸ਼ਿਕਾਇਤ ਮਿਲਣ ਤੋਂ ਬਾਅਦ ਡੀਡੀਆਰ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਜਾਨਵਰਾਂ ਕਾਰਨ ਹੋਣ ਵਾਲੇ ਹਾਦਸਿਆਂ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਸਬੰਧਤ ਥਾਣੇ ਦੇ SHO ਨੂੰ ਬਿਨਾਂ ਕਿਸੇ ਦੇਰੀ ਦੇ ਰੋਜ਼ਾਨਾ ਡਾਇਰੀ ਰਿਪੋਰਟ ਵੀ ਦਰਜ ਕਰਨੀ ਪਵੇਗੀ। ਇਸ ਤੋਂ ਬਾਅਦ ਪੁਲੀਸ ਅਧਿਕਾਰੀ ਕੇਸਾਂ ਸਬੰਧੀ ਕੀਤੇ ਗਏ ਦਾਅਵਿਆਂ ਦੀ ਪੜਤਾਲ ਕਰਨਗੇ ਅਤੇ ਗਵਾਹਾਂ ਦੇ ਬਿਆਨ ਵੀ ਦਰਜ ਕਰਨਗੇ। ਇਸ ਤੋਂ ਇਲਾਵਾ ਘਟਨਾ ਵਾਲੀ ਥਾਂ ਦੀ ਰਿਪੋਰਟ ਤਿਆਰ ਕਰਕੇ ਦਾਅਵੇਦਾਰ ਨੂੰ ਕਾਪੀ ਸੌਂਪੀ ਜਾਵੇਗੀ।

Punjab Bani 14 November,2023
ਸੁਰੰਗ ਵਿੱਚ ਫਸੇ ਮਜ਼ਦੂਰ : ਪਾਈਪਾਂ ਰਾਹੀ ਕੀਤੀ ਜਾ ਰਹੀ ਹੈ ੪5 ਮਰੀਜ਼ਾਂ ਜ਼ ਆਕਸੀਜਨ ਦੀ ਸਪਲਾਈ

ਸੁਰੰਗ ਵਿੱਚ ਫਸੇ ਮਜ਼ਦੂਰ : ਪਾਈਪਾਂ ਰਾਹੀ ਕੀਤੀ ਜਾ ਰਹੀ ਹੈ ੪5 ਮਰੀਜ਼ਾਂ ਜ਼ ਆਕਸੀਜਨ ਦੀ ਸਪਲਾਈ ਉੱਤਰਾਖੰਡ, 13 ਨਵੰਬਰ : ਉੱਤਰਾਖੰਡ ਦੇ ਉੱਤਰਕਾਸ਼ੀ ‘ਚ ਰਾਸ਼ਟਰੀ ਰਾਜਮਾਰਗ (ਐੱਨ. ਐੱਚ.) ‘ਤੇ ਇਕ ਨਿਰਮਾਣ ਅਧੀਨ ਸੁਰੰਗ ਦਾ ਇਕ ਹਿੱਸਾ ਐਤਵਾਰ ਸਵੇਰੇ ਢਹਿ ਜਾਣ ਕਾਰਨ 40 ਤੋਂ 45 ਮਜ਼ਦੂਰ ਮਲਬੇ ਹੇਠਾਂ ਦੱਬ ਗਏ। ਮਜ਼ਦੂਰਾਂ ਦੀ ਜਾਨ ਬਚਾਉਣ ਲਈ ਪਾਈਪਾਂ ਰਾਹੀਂ ਆਕਸੀਜਨ ਦੀ ਸਪਲਾਈ ਕੀਤੀ ਜਾ ਰਹੀ ਹੈ। ਸਟੇਟ ਡਿਜ਼ਾਸਟਰ ਰਿਸਪਾਂਸ ਅਧਿਕਾਰੀ ਦੁਰਗੇਸ਼ ਰਾਠੋਡੀ ਨੇ ਦੱਸਿਆ ਕਿ ‘ਲਗਭਗ 40 ਤੋਂ 45 ਮਜ਼ਦੂਰ ਅੰਦਰ ਫਸੇ ਹੋਏ ਹਨ। ਮਲਬੇ ਵਿੱਚ ਫਸੇ ਮਜ਼ਦੂਰਾਂ ਨੂੰ ਬਚਾਉਣ ਲਈ ਪਾਈਪਾਂ ਰਾਹੀਂ ਆਕਸੀਜਨ ਦੀ ਸਪਲਾਈ ਕੀਤੀ ਜਾ ਰਹੀ ਹੈ। ਰਾਠੋਡੀ ਨੇ ਕਿਹਾ ਕਿ ਇੱਕ ਟਿਊਬ ਰਾਹੀਂ ਫਸੇ ਮਜ਼ਦੂਰਾਂ ਨੂੰ ਆਕਸੀਜਨ ਭੇਜੀ ਜਾ ਰਹੀ ਹੈ। ਉਨ੍ਹਾਂ ਨੂੰ ਇਹ ਵੀ ਭਰੋਸਾ ਦਿੱਤਾ ਗਿਆ ਹੈ ਕਿ ਉਨ੍ਹਾਂ ਦੀ ਸੁਰੱਖਿਆ ਲਈ ਸਾਰੇ ਯਤਨ ਕੀਤੇ ਜਾ ਰਹੇ ਹਨ। ਮਸ਼ੀਨਾਂ ਲਗਾਤਾਰ ਮਲਬਾ ਹਟਾ ਰਹੀਆਂ ਹਨ। ਦੱਸ ਦੇਈਏ ਕਿ ਇਹ ਹਾਦਸਾ ਐਤਵਾਰ ਸਵੇਰੇ 4 ਵਜੇ ਦੇ ਕਰੀਬ ਉਸ ਸਮੇਂ ਵਾਪਰਿਆ ਜਦੋਂ ਸਾਢੇ ਚਾਰ ਕਿਲੋਮੀਟਰ ਲੰਬੀ ਸੁਰੰਗ ਦਾ 150 ਮੀਟਰ ਲੰਬਾ ਹਿੱਸਾ ਡਿੱਗ ਗਿਆ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਪ੍ਰੋਵਿੰਸ਼ੀਅਲ ਗਾਰਡ (ਪੀਆਰਡੀ) ਦੇ ਜਵਾਨ ਰਣਵੀਰ ਸਿੰਘ ਚੌਹਾਨ ਨੇ ਕਿਹਾ ਕਿ ਕੰਮ ਬਹੁਤ ਤੇਜ਼ੀ ਨਾਲ ਚੱਲ ਰਿਹਾ ਹੈ। ਹਰ ਕੋਈ ਬਹੁਤ ਮਿਹਨਤ ਕਰ ਰਿਹਾ ਹੈ। ਕੱਲ੍ਹ ਅਸੀਂ ਉਦਾਸ ਸੀ ਕਿਉਂਕਿ ਅਸੀਂ ਫਸੇ ਹੋਏ ਲੋਕਾਂ ਨਾਲ ਗੱਲ ਕਰਨ ਦੇ ਯੋਗ ਨਹੀਂ ਸੀ. ਪਰ ਫਿਰ ਅਸੀਂ ਉਨ੍ਹਾਂ ਨਾਲ ਗੱਲ ਕਰਨ ਵਿਚ ਕਾਮਯਾਬ ਹੋ ਗਏ। ਉੱਤਰਕਾਸ਼ੀ ਦੇ ਆਫਤ ਪ੍ਰਬੰਧਨ ਅਧਿਕਾਰੀ ਦੇਵੇਂਦਰ ਪਟਵਾਲ ਨੇ ਦੱਸਿਆ ਕਿ ਰਾਤ ਭਰ ਬਚਾਅ ਕਾਰਜ ਜਾਰੀ ਰਿਹਾ।

Punjab Bani 13 November,2023
ਸੰਘਣੀ ਧੂੰਦ ਦੇ ਕਾਰਨ 20-25 ਗੱਡੀਆਂ ਆਪਸ ਵਿੱਚ ਟਕਰਾਈਆਂ :ਕਈ ਜ਼ਖਮੀ

ਸੰਘਣੀ ਧੂੰਦ ਦੇ ਕਾਰਨ 20-25 ਗੱਡੀਆਂ ਆਪਸ ਵਿੱਚ ਟਕਰਾਈਆਂ :ਕਈ ਜ਼ਖਮੀ ਲੁਧਿਆਣਾ, 13 ਨਵੰਬਰ : ਇੱਕ ਪਾਸੇ ਜਿੱਥੇ ਬੀਤੇ ਦਿਨ ਦੇਸ਼ ਭਰ ’ਚ ਦੀਵਾਲੀ ਦਾ ਤਿਉਹਾਰ ਧੂਮਧਾਨ ਨਾਲ ਮਨਾਇਆ ਗਿਆ ਉੱਥੇ ਹੀ ਦੂਜੇ ਪਾਸੇ ਦੀਵਾਲੀ ਦੇ ਅਗਲੇ ਦਿਨ ਕਈ ਥਾਵਾਂ ਤੇ ਧੁੰਦ ਦੀ ਸੰਘਣੀ ਪਰਤ ਦੇਖਣ ਨੂੰ ਮਿਲੀ। ਜਿਸ ਕਾਰਨ ਪੰਜਾਬ ’ਚ ਭਿਆਨਕ ਹਾਦਸਾ ਵਾਪਰਿਆ। ਹਾਲਾਂਕਿ ਇਸ ਹਾਦਸੇ ਦੇ ਕਾਰਨ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਕਈ ਲੋਕ ਜਖ਼ਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਿਕ ਲੁਧਿਆਣਾ ਚੰਡੀਗੜ੍ਹ ਹਾਈਵੇ ਦੇ ਜੀਟੀ ਰੋਡ ’ਤੇ 20 ਤੋਂ 25 ਗੱਡੀਆਂ ਆਪਸ ’ਚ ਟਕਰਾ ਗਈਆਂ। ਗਣੀਮਤ ਇਹ ਰਹੀ ਕਿ ਇਸ ਹਾਦਸੇ ਦੇ ਕਾਰਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਕਈ ਲੋਕ ਜ਼ਖਮੀ ਹੋ ਗਏ। ਇਸ ਹਾਦਸੇ ਦੇ ਕਾਰਨ ਕਈ ਗੱਡੀਆਂ ਨੁਕਸਾਨੀਆਂ ਗਈਆਂ। ਦੱਸ ਦਈਏ ਕਿ ਹਾਦਸੇ ਦੇ ਕਾਰਨ ਦਰਜਨਾਂ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ, ਜਦਕਿ ਕਈ ਗੱਡੀਆਂ ਦੇ ਤਾਂ ਪਰਖੱਚੇ ਹੀ ਉੱਡ ਗਏ ਹਨ। ਹਾਦਸੇ ਵਿਚ ਪੰਜਾਬ ਰੋਡਵੇਜ਼ ਦੀ ਬੱਸ ਵੀ ਲਪੇਟ ਵਿਚ ਆਈ ਹੈ। ਵੱਡੀ ਗਿਣਤੀ ਵਿਚ ਗੱਡੀਆਂ ਟਕਰਾਉਣ ਕਾਰਨ ਸੜਕ ’ਤੇ ਵੀ ਕੁੱਝ ਸਮੇਂ ਲਈ ਜਾਮ ਲੱਗ ਗਿਆ ਜਦਕਿ ਪੁਲਿਸ ਵਲੋਂ ਨੁਕਸਾਨੇ ਗਏ ਵਾਹਨਾਂ ਨੂੰ ਇਕ ਪਾਸੇ ਕਰਕੇ ਟ੍ਰੈਫਿਕ ਚਾਲੂ ਕਰਵਾਇਆ ਗਿਆ। 

Punjab Bani 13 November,2023
ਬ੍ਰਮ ਸ਼ੰਕਰ ਜਿੰਪਾ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ

ਬ੍ਰਮ ਸ਼ੰਕਰ ਜਿੰਪਾ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ - ਵਾਤਾਵਰਣ ਨੂੰ ਸੁਰੱਖਿਅਤ ਬਨਾਉਣ ਲਈ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਚੰਡੀਗੜ੍ਹ, 11 ਨਵੰਬਰ: ਪੰਜਾਬ ਦੇ ਮਾਲ, ਮੁੜ ਵਸੇਬਾ, ਆਫਤ ਪ੍ਰਬੰਧਨ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਸਬੰਧੀ ਦੁਨੀਆਂ ਭਰ ਵਿਚ ਰਹਿੰਦੇ ਸਾਰੇ ਪੰਜਾਬੀਆਂ ਨੂੰ ਦਿਲੋਂ ਵਧਾਈ ਦਿੱਤੀ ਹੈ। ਉਨ੍ਹਾਂ ਆਪਣੇ ਸੰਦੇਸ਼ ਵਿਚ ਕਿਹਾ ਕਿ ਇਹ ਤਿਉਹਾਰ ਝੂਠ ’ਤੇ ਸੱਚ, ਅਧਰਮ ’ਤੇ ਧਰਮ ਅਤੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਦੇਸ਼ ਦੀ ਸਭਿਆਚਾਰਕ ਵਿਰਾਸਤ ਦੀਆਂ ਕਦਰਾਂ ਕੀਮਤਾਂ ਅਤੇ ਵਿਚਾਰਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਵਾਤਾਵਰਣ ਨੂੰ ਸੁਰੱਖਿਅਤ ਬਨਾਉਣ ਲਈ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਕਿਉਂ ਕਿ ਪ੍ਰਦੂਸ਼ਣ ਦੀ ਸਮੱਸਿਆ ਬਹੁਤ ਗੰਭੀਰ ਹੈ ਅਤੇ ਇਹ ਸਾਨੂੰ ਸਭਨਾਂ ਨੂੰ ਪ੍ਰਭਾਵਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਦੂਸ਼ਣ ਦੀ ਰੋਕਥਾਮ ਲਈ ਭਰਪੂਰ ਤੇ ਸਾਰਥਕ ਯਤਨ ਕਰ ਰਹੀ ਹੈ ਅਤੇ ਇਸ ਕਾਰਜ ਲਈ ਲੋਕ ਖੁਦ ਅੱਗੇ ਆ ਕੇ ਸਰਕਾਰ ਦਾ ਸਾਥ ਦੇਣ। ਜਿੰਪਾ ਨੇ ਸਾਰੇ ਦੇਸ਼ ਵਾਸੀਆਂ ਖਾਸ ਤੌਰ ’ਤੇ ਸਿੱਖ ਕੌਮ ਨੂੰ ਇਤਿਹਾਸਕ ‘ਬੰਦੀ ਛੋੜ ਦਿਵਸ’ ਮੌਕੇ ਵੀ ਵਧਾਈ ਦਿੱਤੀ ਹੈ। ਇਸ ਦਿਨ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਨੇ ਸਾਲ 1612 ਦੀਵਾਲੀ ਵਾਲੇ ਦਿਨ ਗਵਾਲੀਅਰ ਦੇ ਕਿਲੇ ਤੋਂ 52 ਹਿੰਦੂ ਰਾਜਿਆਂ ਦੀ ਰਿਹਾਈ ਕਰਵਾਈ ਸੀ। ਜਿੰਪਾ ਨੇ ਸੂਬੇ ਦੇ ਲੋਕਾਂ ਦੀ ਭਲਾਈ ਤੇ ਚੰਗੀ ਸਿਹਤ ਲਈ ਅਰਦਾਸ ਕੀਤੀ ਅਤੇ ਉਮੀਦ ਪ੍ਰਗਟਾਈ ਕਿ ਇਹ ਤਿਉਹਾਰ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ, ਸ਼ਾਂਤੀ ਅਤੇ ਧਰਮ ਨਿਰਪੱਖਤਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰੇਗਾ।

Punjab Bani 11 November,2023
ਕੈਨੇਡਾ 'ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਕੈਨੇਡਾ 'ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਟੋਰਾਂਟੋ, 10 ਨਵੰਬਰ 2023 - ਕੈਨੇਡਾ 'ਚ ਇੱਕ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੀ ਖ਼ਬਰਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਪਰਮਵੀਰ ਚਾਹਲ ਵੱਜੋਂ ਹੋਈ ਹੈ, ਉਸ ਦੀ ਉਮਰ ਕਰੀਬ 27 ਸਾਲ ਹੈ। ਪਰਮਵੀਰ ਨੂੰ ਬੀਤੀ ਸ਼ਾਮ ਟੋਰਾਂਟੋ ਵਿਖੇ ਗੋਲੀਆਂ ਮਾਰੀਆਂ ਗਈਆਂ। ਪਰਮਵੀਰ ਵਿੰਡਸਰ 'ਚ ਰਹਿੰਦਾ ਸੀ। ਪੁਲਸ ਦਾ ਕਹਿਣਾ ਹੈ ਕਿ ਯੋਂਗ ਸਟ੍ਰੀਟ ਅਤੇ ਜੇਰਾਰਡ ਸਟ੍ਰੀਟ ਈਸਟ ਦੇ ਖੇਤਰ ਵਿੱਚ ਇਹ ਘਟਨਾ ਬੁੱਧਵਾਰ ਸ਼ਾਮ ਨੂੰ ਵਾਪਰੀ, ਜਿਸ ਵਿੱਚ ਇੱਕ ਵਿਅਕਤੀ ਨੂੰ ਗੋਲੀ ਮਾਰ ਦਿੱਤੀ ਗਈ। ਪੁਲਸ ਦਾ ਮੰਨਣਾ ਹੈ ਕਿ ਇਹ ਗੋਲੀਬਾਰੀ ਇੱਕ ਨਿਸ਼ਾਨੇ ਦੀ ਘਟਨਾ ਸੀ। ਮਾਰਿਆ ਗਿਆ ਵਿਅਕਤੀ ਯੂਨਾਇਟਡ ਨੈਸ਼ਨ ਗੈਂਗ ਨਾਲ ਸੰਬੰਧਤ ਦੱਸਿਆ ਜਾ ਰਿਹਾ ਹੈ।

Punjab Bani 10 November,2023
ਪੰਜਾਬ ਪੁਲਿਸ ਵੱਲੋਂ ਦਿੱਲੀ ਤੇ ਹਰਿਆਣਾ ਦੀਆਂ ਫਾਰਮਾ ਫੈਕਟਰੀਆਂ ਤੋਂ ਚਲਾਏ ਜਾ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਓਪੀਔਡਜ਼ ਮੈਨੂਫੈਕਚਰਿੰਗ ਅਤੇ ਸਪਲਾਈ ਨੈਟਵਰਕ ਦਾ ਪਰਦਾਫਾਸ਼

ਪੰਜਾਬ ਪੁਲਿਸ ਵੱਲੋਂ ਦਿੱਲੀ ਤੇ ਹਰਿਆਣਾ ਦੀਆਂ ਫਾਰਮਾ ਫੈਕਟਰੀਆਂ ਤੋਂ ਚਲਾਏ ਜਾ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਓਪੀਔਡਜ਼ ਮੈਨੂਫੈਕਚਰਿੰਗ ਅਤੇ ਸਪਲਾਈ ਨੈਟਵਰਕ ਦਾ ਪਰਦਾਫਾਸ਼ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ - 6 ਲੱਖ ਬਿਨਾਂ ਲੇਬਲ ਵਾਲੇ ਟੀਕਿਆਂ, 3.24 ਲੱਖ ਫਾਰਮਾ ਓਪੀਔਡਜ਼ ਅਤੇ 2.20 ਲੱਖ ਰੁਪਏ ਦੀ ਡਰੱਗ ਮਨੀ ਨਾਲ ਨਿਰਮਾਤਾ ਸਮੇਤ ਸੱਤ ਵਿਅਕਤੀ ਗ੍ਰਿਫ਼ਤਾਰ ਚੰਡੀਗੜ੍ਹ, 9 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਫਾਰਮਾ ਓਪੀਔਡਜ਼ ਖਿਲਾਫ਼ ਮਿਲੀ ਖੁਫ਼ੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਦਿੱਲੀ ਤੇ ਹਰਿਆਣਾ ਸਥਿਤ ਫਾਰਮਾ ਫੈਕਟਰੀਆਂ ਤੋਂ ਗੈਰ-ਕਾਨੂੰਨੀ ਓਪੀਔਡਜ਼ ਮੈਨੂਫੈਕਚਰਿੰਗ ਅਤੇ ਸਪਲਾਈ ਦੇ ਅੰਤਰਰਾਜੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਇਹ ਕਾਰਵਾਈ ਫਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਅੰਬਾਲਾ, ਹਰਿਆਣਾ ਦੇ ਸਥਾਨਕ ਨਸ਼ਾ ਤਸਕਰ ਗੌਰਵ ਸਿੰਘ ਉਰਫ ਕਾਲਾ, ਜਿਸਨੂੰ 44 ਲੀਗੇਸਿਕ ਅਤੇ 44 ਐਵੀਲ ਇੰਜੈਕਸ਼ਨਾਂ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ, ਦੀ ਗ੍ਰਿਫ਼ਤਾਰੀ ਉਪਰੰਤ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦੀ ਤਿੰਨ ਮਹੀਨੇ ਦੀ ਬਾਰੀਕੀ ਨਾਲ ਜਾਂਚ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸਪਲਾਇਰ ਦੀ ਗ੍ਰਿਫਤਾਰੀ ਤੋਂ ਬਾਅਦ ਮਾਮਲੇ ਦੀ ਜਾਂਚ ਕਰਦਿਆਂ, ਫਤਿਹਗੜ੍ਹ ਪੁਲਿਸ ਦੀਆਂ ਟੀਮਾਂ ਨੇ ਦਿੱਲੀ ਦੇ ਗੈਰ-ਕਾਨੂੰਨੀ ਫਾਰਮਾ ਨਿਰਮਾਤਾ ਸੁਮਿਤ ਅਗਰਵਾਲ ਜੋ ਕਿ ਪੈਕਸਨਜ਼ ਫਾਰਮਾਸਿਊਟੀਕਲਜ਼ ਪ੍ਰਾਈਵੇਟ ਲਿਮਟਿਡ ਦਾ ਮਾਲਕ ਹੈ ਅਤੇ ਜਿਸ ਦੀਆਂ ਯੂਨਿਟਾਂ ਦਿੱਲੀ ਦੇ ਰੋਹਿਣੀ ਅਤੇ ਹਰਿਆਣਾ ਦੇ ਬਹਾਦੁਰਗੜ੍ਹ ਵਿੱਚ ਹਨ, ਨੂੰ ਟਰੇਸ ਕਰਨ ਅਤੇ ਗ੍ਰਿਫਤਾਰ ਕਰਨ ਵਿੱਚ ਕਾਮਯਾਬ ਹੋਈ। ਉਨ੍ਹਾਂ ਦੱਸਿਆ ਕਿ ਸੀ.ਆਈ.ਏ. ਫ਼ਤਹਿਗੜ੍ਹ ਸਾਹਿਬ ਦੇ ਪੁਲਿਸ ਮੁਲਾਜ਼ਮਾਂ ਅਤੇ ਦੋ ਡਰੱਗ ਇੰਸਪੈਕਟਰਾਂ ਦੀ ਟੀਮ ਨੇ ਆਪਣੇ ਸਥਾਨਕ ਡਰੱਗ ਇੰਸਪੈਕਟਰ ਦੀ ਮੌਜੂਦਗੀ ਵਿੱਚ ਬਹਾਦਰਗੜ੍ਹ ਸਥਿਤ ਫਾਰਮਾ ਫੈਕਟਰੀ ’ਤੇ ਛਾਪਾ ਮਾਰਿਆ ਅਤੇ ਫੈਕਟਰੀ ਵਿੱਚੋਂ ਲਗਭਗ 6 ਲੱਖ ਬਿਨ੍ਹਾਂ ਲੇਬਲ ਵਾਲੇ ਟੀਕਿਆਂ ਸਮੇਤ ਕਈ ਗੈਰ-ਕਾਨੂੰਨੀ ਵਪਾਰਕ, ਵਿੱਤੀ, ਟਰਾਂਸਪੋਰਟ ਦਸਤਾਵੇਜ਼ ਬਰਾਮਦ ਕੀਤੇ। ਇਹ ਬਰਾਮਦੀ ਇਸ ਮਾਮਲੇ ਵਿੱਚ ਪਹਿਲਾਂ ਹੋਈ 3.24 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਅਤੇ 2.20 ਲੱਖ ਰੁਪਏ ਦੀ ਡਰੱਗ ਮਨੀ ਦੀ ਬਰਾਮਦੀ ਤੋਂ ਇਲਾਵਾ ਹੈ। ਇਸ ਮਾਮਲੇ ’ਚ ਹੁਣ ਤੱਕ ਪੁਲਿਸ ਟੀਮਾਂ 7 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਚੁੱਕੀਆਂ ਹਨ। ਗ੍ਰਿਫ਼ਤਾਰ ਕੀਤੇ ਗਏ ਪੰਜ ਹੋਰ ਮੁਲਜ਼ਮਾਂ ਦੀ ਪਛਾਣ ਮੁਹੰਮਦ ਅਰਬਾਜ਼, ਮੁਹੰਮਦ ਸਲਮਾਨ, ਮੁਹੰਮਦ ਸਾਹਬੇਜ਼, ਰਾਕੇਸ਼ ਕੁਮਾਰ ਅਤੇ ਘਨਸ਼ਿਆਮ ਸ਼ਰਮਾ ਵਜੋਂ ਹੋਈ ਹੈ। ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ, ਜੋ ਐਸ.ਐਸ.ਪੀ ਫਤਹਿਗੜ੍ਹ ਸਾਹਿਬ ਡਾ. ਰਵਜੋਤ ਕੌਰ ਗਰੇਵਾਲ ਦੇ ਨਾਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਨੇ ਦੱਸਿਆ ਕਿ ਗੌਰਵ ਦੀ ਗ੍ਰਿਫਤਾਰੀ ਤੋਂ ਬਾਅਦ ਫਤਹਿਗੜ੍ਹ ਸਾਹਿਬ ਪੁਲਿਸ ਨੇ ਗੈਰ-ਕਾਨੂੰਨੀ ਕੈਮਿਸਟਾਂ, ਫਾਰਮੇਸੀਆਂ, ਗੋਦਾਮਾਂ ਵਿੱਚ ਛਾਪੇਮਾਰੀ ਕੀਤੀ ਜਿਸ ਸਦਕਾ ਮੁਹੰਮਦ ਅਰਬਾਜ਼, ਮੁਹੰਮਦ ਸਲਮਾਨ ਅਤੇ ਮੁਹੰਮਦ ਸਾਹਬੇਜ਼ ਸਮੇਤ ਤਿੰਨ ਹੋਰ ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨਾਂ ਸਪਲਾਇਰਾਂ ਤੋਂ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਹ ਆਗਰਾ ਤੋਂ ਨਸ਼ੀਲੇ ਪਦਾਰਥਾਂ ਦੀ ਖਰੀਦਦਾਰੀ ਕਰ ਰਹੇ ਸਨ। ਪੁਲਿਸ ਟੀਮਾਂ ਨੇ ਇੱਕ ਹੋਰ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ ਜਿਸ ਦੀ ਪਛਾਣ ਰਾਕੇਸ਼ ਕੁਮਾਰ ਵਜੋਂ ਹੋਈ ਹੈ, ਜਿਸ ਦਾ ਆਗਰਾ ਵਿੱਚ ਨਸ਼ੀਲੇ ਪਦਾਰਥਾਂ ਦਾ ਗੈਰ-ਕਾਨੂੰਨੀ ਗੋਦਾਮ ਹੈ। ਆਈਜੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਰਾਕੇਸ਼ ਨੇ ਅੱਗੇ ਖੁਲਾਸਾ ਕੀਤਾ ਕਿ ਉਹ ਗਾਜ਼ੀਆਬਾਦ ਦੇ ਲੋਨੀ ਦੇਹਤ ਦੇ ਵਿਅਕਤੀ ਦੇ ਸੰਪਰਕ ਵਿੱਚ ਸੀ ਜਿਸ ਦੀ ਪਛਾਣ ਘਨਸ਼ਿਆਮ ਸ਼ਰਮਾ ਵਜੋਂ ਕੀਤੀ ਗਈ ਹੈ ਜੋ ਕਿ ਨਸ਼ੀਲੇ ਪਦਾਰਥਾਂ ਦਾ ਥੋਕ ਵਿਕਰੇਤਾ ਹੈ ਅਤੇ ਉਸ ਦੀ ਸ਼੍ਰੀ ਸ਼ਿਆਮਾ ਨਾਮੀ ਆਪਣੀ ਮੈਡੀਕਲ ਏਜੰਸੀ ਵੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਘਣਸ਼ਿਆਮ ਨੂੰ 02 ਨਵੰਬਰ, 2023 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਸ ਨਾਲ ਨਸ਼ੀਲੇ ਪਦਾਰਥਾਂ ਦੇ ਨਿਰਮਾਤਾ ਸੁਮਿਤ ਅਗਰਵਾਲ ਦੀ ਗ੍ਰਿਫ਼ਤਾਰੀ ਕਰਨ ਵਿੱਚ ਸਫਲਤਾ ਮਿਲੀ। ਇਸ ਸਬੰਧੀ ਐਫਆਈਆਰ ਨੰ. 60 ਮਿਤੀ 12.08.23 ਨੂੰ ਐਨ.ਡੀ.ਪੀ.ਐਸ ਐਕਟ ਦੀ ਧਾਰਾ 22ਸੀ ਤਹਿਤ ਥਾਣਾ ਮੂਲੇਪੁਰ ਫਤਹਿਗੜ੍ਹ ਸਾਹਿਬ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

Punjab Bani 09 November,2023
ਪ੍ਰਨੀਤ ਕੌਰ ਨੇ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਦੋਹਰਾ ਸੋਨ ਤਮਗ਼ਾ ਜਿੱਤਿਆ

ਪ੍ਰਨੀਤ ਕੌਰ ਨੇ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਦੋਹਰਾ ਸੋਨ ਤਮਗ਼ਾ ਜਿੱਤਿਆ ਖੇਡ ਮੰਤਰੀ ਮੀਤ ਹੇਅਰ ਨੇ ਹੋਣਹਾਰ ਤੀਰਅੰਦਾਜ਼ ਨੂੰ ਦਿੱਤੀ ਮੁਬਾਰਕਬਾਕ ਚੰਡੀਗੜ੍ਹ, 9 ਨਵੰਬਰ ਪੰਜਾਬ ਦੀ ਤੀਰਅੰਦਾਜ਼ ਪ੍ਰਨੀਤ ਕੌਰ ਨੇ ਇੱਕ ਹੋਰ ਕੀਰਤੀਮਾਨ ਸਥਾਪਤ ਕਰਦਿਆਂ ਬੈਂਕਾਕ ਵਿਖੇ ਚੱਲ ਰਹੀ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਦੋਹਰਾ ਸੋਨ ਤਮਗ਼ਾ ਜਿੱਤਿਆ ਹੈ। ਪ੍ਰਨੀਤ ਕੌਰ ਨੇ ਵਿਅਕਤੀਗਤ ਅਤੇ ਟੀਮ ਵਰਗ ਵਿੱਚ ਸੋਨ ਤਮਗ਼ਾ ਜਿੱਤਿਆ ਹੈ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਦੀ ਹੋਣਹਾਰ ਤੀਰਅੰਦਾਜ਼ ਨੂੰ ਇਸ ਮਾਣਮੱਤੀ ਪ੍ਰਾਪਤੀ ਉੱਤੇ ਵਧਾਈ ਦਿੰਦਿਆਂ ਕਿਹਾ ਕਿ ਹਾਲ ਹੀ ਵਿੱਚ ਏਸ਼ੀਅਨ ਗੇਮਜ਼ ਵਿੱਚ ਸੋਨ ਤਮਗਾ ਜਿੱਤਣ ਤੋਂ ਬਾਅਦ ਹੁਣ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਦੋ ਸੋਨ ਤਮਗ਼ੇ ਜਿੱਤ ਕੇ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਖੇਡ ਮੰਤਰੀ ਨੇ ਪ੍ਰਨੀਤ ਕੌਰ ਦੀ ਇਸ ਪ੍ਰਾਪਤੀ ਦਾ ਸਿਹਰਾ ਉਸ ਦੀ ਸਖ਼ਤ ਮਿਹਨਤ ਦੇ ਨਾਲ ਉਸ ਦੇ ਕੋਚ ਸੁਰਿੰਦਰ ਸਿੰਘ ਅਤੇ ਮਾਪਿਆਂ ਸਿਰ ਬੰਨ੍ਹਿਆ। ਮਾਨਸਾ ਜ਼ਿਲੇ ਦੇ ਪਿੰਡ ਮੰਢਾਲੀ ਦੀ ਪ੍ਰਨੀਤ ਕੌਰ ਨੇ ਜਿੱਥੇ ਹੁਣ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਵਿਅਕਤੀਗਤ ਤੇ ਟੀਮ ਵਰਗ ਵਿੱਚ ਦੋਹਰਾ ਸੋਨ ਤਮਗ਼ਾ ਜਿੱਤਿਆ ਉੱਥੇ ਇਸ ਤੋਂ ਪਹਿਲਾਂ ਏਸ਼ੀਅਨ ਗੇਮਜ਼, ਵਿਸ਼ਵ ਚੈਂਪੀਅਨਸ਼ਿਪ ਤੇ ਵਿਸ਼ਵ ਕੱਪ ਵਿੱਚ ਟੀਮ ਵਰਗ ਵਿੱਚ ਵੀ ਸੋਨ ਤਮਗ਼ਾ ਜਿੱਤਿਆ ਹੈ।

Punjab Bani 09 November,2023
ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਿਆਹ ਦੇ ਬੰਧਨ 'ਚ ਬੱਝ ਗਏ

ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਿਆਹ ਦੇ ਬੰਧਨ 'ਚ ਬੱਝ ਗਏ - ਚੰਡੀਗੜ੍ਹ ਵਿਖੇ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ 'ਚ ਆਨੰਦ ਕਾਰਜ ਦੀ ਰਸਮ ਹੋਈ ਚੰਡੀਗੜ੍ਹ : ਆਮ ਆਦਮੀ ਪਾਰਟੀ ਸਰਕਾਰ (AAP Govt) ਦੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਤੀਜੇ ਮੰਤਰੀ ਹਨ ਜਿਹੜੇ ਵਿਆਹ ਦੇ ਬੰਧਨ 'ਚ ਬੱਝ ਗਏ ਹਨ। ਚੰਡੀਗੜ੍ਹ ਵਿਖੇ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ 'ਚ ਆਨੰਦ ਕਾਰਜ ਦੀ ਰਸਮ ਹੋਈ। ਵਿਆਹ ਦੀਆਂ ਰਸਮਾਂ ਬਹੁਤ ਹੀ ਸਾਦੇ ਢੰਗ ਨਾਲ ਹੋਈਆਂ। ਭਾਈ ਬਲਵਿੰਦਰ ਸਿੰਘ ਰੰਗੀਲਾ ਜੀ ਨੇ ਰਸਭਿੰਨਾ ਸ਼ਬਦ ਕੀਰਤਨ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਵਿਆਹ 'ਚ ਸ਼ਿਰਕਤ ਕੀਤੀ। ਕੈਬਨਿਟ ਮੰਤਰੀ ਹਰਪਾਲ ਚੀਮਾ ਤੇ ਲਾਲਜੀਤ ਭੁੱਲਰ ਵੀ ਵਿਆਹ ਸਮਾਗਮ 'ਚ ਪੁੱਜੇ। ਮੀਤ ਹੇਅਰ ਇਸ ਸਮੇਂ ਜਲ ਸਰੋਤ ਵਿਭਾਗ ਦੇ ਮੰਤਰੀ ਹਨ। ਡਾ. ਗੁਰਵੀਨ ਕੌਰ ਦੇ ਪਿਤਾ ਭੁਪਿੰਦਰ ਸਿੰਘ ਨੂੰ ਭਾਰਤੀ ਓਲੰਪਿਕ ਸੰਘ ਵੱਲੋਂ ਹਾਲ ਹੀ 'ਚ ਸੰਪੰਨ ਹੋਈਆਂ ਏਸ਼ਿਆਈ ਖੇਡਾਂ 'ਚ ਬਤੌਰ ਚੀਫ ਭੇਜਿਆ ਗਿਆ ਸੀ। ਭਾਰਤ-ਪਾਕਿ ਵੰਡ ਤੋਂ ਬਾਅਦ ਭੁਪਿੰਦਰ ਸਿੰਘ ਬਾਜਵਾ ਦਾ ਪਰਿਵਾਰ ਭਾਰਤ ਆ ਕੇ ਮੇਰਠ ਵੱਸ ਗਿਆ ਸੀ। ਡਾ. ਗੁਰਵੀਨ ਕੌਰ ਰੇਡੀਓਲੋਜਿਸਟ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਸਰਕਾਰ ਬਣਨ ਤੋਂ ਬਾਅਦ ਵਿਆਹ ਕਰਵਾ ਚੁੱਕੇ ਹਨ। ਭਗਵੰਤ ਮਾਨ ਦੀ ਕੈਬਨਿਟ 'ਚ ਹੁਣ ਅਨਮੋਲ ਗਗਨ ਮਾਨ ਹੀ ਅਜਿਹੇ ਮੰਤਰੀ ਰਹਿ ਗਏ ਹਨ ਜਿਨ੍ਹਾਂ ਦਾ ਅਜੇ ਤਕ ਵਿਆਹ ਨਹੀਂ ਹੋਇਆ ਹੈ।

Punjab Bani 07 November,2023
ਭੂਚਾਲ : ਦਿੱਲੀ NCR ਸਮੇਤ ਪੂਰਾ ਉੱਤਰੀ ਭਾਰਤ ਕੰਬਿਆ

ਭੂਚਾਲ : ਦਿੱਲੀ NCR ਸਮੇਤ ਪੂਰਾ ਉੱਤਰੀ ਭਾਰਤ ਕੰਬਿਆ ਭੂਚਾਲ ਦਾ ਕੇਂਦਰ ਨੇਪਾਲ ‘ਚ ਹੈ ਅਤੇ ਇਸ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 5.6 ਮਾਪੀ ਗਈ ਹੈ ਦਿੱਲੀ, 6 Nov. ਸੋਮਵਾਰ ਨੂੰ ਦਿੱਲੀ ਅਤੇ ਆਸਪਾਸ ਦੇ ਸ਼ਹਿਰਾਂ ਸਮੇਤ ਉੱਤਰੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਉੱਤਰ ਪ੍ਰਦੇਸ਼ ਵਿੱਚ ਅਯੁੱਧਿਆ ਤੋਂ 233 ਕਿਲੋਮੀਟਰ ਉੱਤਰ ਵਿੱਚ ਸੀ। ਦਿੱਲੀ ਦੇ ਨਾਲ-ਨਾਲ ਨੋਇਡਾ ਅਤੇ ਗਾਜ਼ੀਆਬਾਦ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਨੇਪਾਲ ‘ਚ ਹੈ ਅਤੇ ਇਸ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 5.6 ਮਾਪੀ ਗਈ ਹੈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਨੇ ਇਹ ਜਾਣਕਾਰੀ ਦਿੱਤੀ। ਐਨਸੀਐਸ ਮੁਤਾਬਕ ਭੂਚਾਲ ਦਾ ਕੇਂਦਰ ਨੇਪਾਲ ਵਿੱਚ 10 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ ਅਤੇ ਇਹ ਭਾਰਤੀ ਸਮੇਂ ਅਨੁਸਾਰ ਸ਼ਾਮ 4.16 ਵਜੇ ਆਇਆ। ਤਿੰਨ ਦਿਨਾਂ ਵਿੱਚ ਇਹ ਤੀਜੀ ਵਾਰ ਹੈ ਅਤੇ ਪਿਛਲੇ ਇੱਕ ਮਹੀਨੇ ਵਿੱਚ ਪੰਜਵੀਂ ਵਾਰ ਹੈ, ਜਦੋਂ ਨੇਪਾਲ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਕਾਰਨ ਲੋਕਾਂ ਵਿੱਚ ਦਹਿਸ਼ਤ ਫੈਲ ਗਈ। ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ ਵਿੱਚ ਬਹੁਤ ਸਾਰੇ ਲੋਕਾਂ ਨੇ ਫਰਨੀਚਰ ਦੇ ਜ਼ੋਰਦਾਰ ਹਿੱਲਣ ਦੀ ਰਿਪੋਰਟ ਕੀਤੀ। ਬਹੁਤ ਸਾਰੇ ਸੋਸ਼ਲ ਮੀਡੀਆ ਉਪਭੋਗਤਾਵਾਂ ਨੇ ਆਪਣੇ ਘਰਾਂ ਤੋਂ ਬਾਹਰ ਆਉਣ ਵਾਲੇ ਲੋਕਾਂ ਦੇ ਵਿਜ਼ੂਅਲ ਸਾਂਝੇ ਕੀਤੇ. ਨੇਪਾਲ ‘ਚ 3 ਨਵੰਬਰ ਦੀ ਰਾਤ ਨੂੰ ਆਏ 6.4 ਤੀਬਰਤਾ ਵਾਲੇ ਭੂਚਾਲ ‘ਚ 160 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ ਅਤੇ 165 ਤੋਂ ਵੱਧ ਜ਼ਖਮੀ ਹੋ ਗਏ ਸਨ।

Punjab Bani 06 November,2023
ਵਿਰਾਟ ਕੋਹਲੀ ਨੇ 35ਵੇਂ ਜਨਮਦਿਨ 'ਤੇ ਬਣਾਇਆ 49ਵਾਂ ਸੈਂਕੜਾ, 119 ਗੇਂਦਾਂ ਵਿੱਚ 100 ਦੌੜਾਂ ਬਣਾਈਆਂ

ਵਿਰਾਟ ਕੋਹਲੀ ਨੇ 35ਵੇਂ ਜਨਮਦਿਨ 'ਤੇ ਬਣਾਇਆ 49ਵਾਂ ਸੈਂਕੜਾ, 119 ਗੇਂਦਾਂ ਵਿੱਚ 100 ਦੌੜਾਂ ਬਣਾਈਆਂ ਕੋਲਕਾਤਾ, 5 Nov. ਟੀਮ ਇੰਡੀਆ ਦੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਅੱਜ ਆਪਣਾ 35ਵਾਂ ਜਨਮਦਿਨ ਮਨਾ ਰਹੇ ਹਨ। ਆਪਣੇ ਜਨਮਦਿਨ ਦੇ ਮੌਕੇ 'ਤੇ, ਕੋਹਲੀ ਨੇ ਕੋਲਕਾਤਾ ਦੇ ਈਡਨ ਗਾਰਡਨ 'ਚ ਦੱਖਣੀ ਅਫਰੀਕਾ ਖਿਲਾਫ ਮੈਚ 'ਚ ਆਪਣਾ 49ਵਾਂ ਵਨਡੇ ਸੈਂਕੜਾ ਲਗਾਇਆ। ਕੋਹਲੀ ਨੇ ਸਭ ਤੋਂ ਵੱਧ ਵਨਡੇ ਸੈਂਕੜਿਆਂ ਦੇ ਮਾਮਲੇ ਵਿੱਚ ਸਚਿਨ ਤੇਂਦੁਲਕਰ ਦੀ ਬਰਾਬਰੀ ਕੀਤੀ। ਕੋਹਲੀ ਨੇ 119 ਗੇਂਦਾਂ ਵਿੱਚ 100 ਦੌੜਾਂ ਬਣਾਈਆਂ ਹਨ। ਇਸ ਦੇ ਨਾਲ ਹੀ ਉਹ ਆਈਸੀਸੀ ਵਿਸ਼ਵ ਕੱਪ 2023 ਵਿੱਚ 500 ਜਾਂ ਇਸ ਤੋਂ ਵੱਧ ਦੌੜਾਂ ਬਣਾਉਣ ਵਾਲਾ ਤੀਜਾ ਬੱਲੇਬਾਜ਼ ਬਣ ਗਿਆ ਹੈ।

Punjab Bani 05 November,2023
ਮੋਗਾ ਦੇ ਅਜੀਤਵਾਲ ‘ਚ ਵੱਡਾ ਹਾਦਸਾ ਵਾਪਰਿਆ : ਵਿਆਹ ਵਾਲੀ ਕਾਰ ਖੜ੍ਹੇ ਟਰਾਲੇ ਨਾਲ ਟਕਰਾਈ, ਲਾੜੇ ਸਣੇ 4 ਮੌਤਾਂ

ਮੋਗਾ ਦੇ ਅਜੀਤਵਾਲ ‘ਚ ਵੱਡਾ ਹਾਦਸਾ ਵਾਪਰਿਆ : ਵਿਆਹ ਵਾਲੀ ਕਾਰ ਖੜ੍ਹੇ ਟਰਾਲੇ ਨਾਲ ਟਕਰਾਈ, ਲਾੜੇ ਸਣੇ 4 ਮੌਤਾਂ ਮੋਗਾ, 5 Nov. ਮੋਗਾ ਦੇ ਅਜੀਤਵਾਲ ‘ਚ ਵੱਡਾ ਹਾਦਸਾ ਵਾਪਰਿਆ ਹੈ। ਫਾਜ਼ਲਿਕਾ ਦੇ ਪਿੰਡ ਓਹਜਾ ਵਾਲੀ ਤੋਂ ਲੁਧਿਆਣਾ ਦੇ ਬੱਦੋਵਾਲ ਜਾ ਰਹੀ ਬਰਾਤੀਆਂ ਦੀ ਕਾਰ ਖੜ੍ਹੇ ਟਰਾਲੇ ਨਾਲ ਟਕਰਾ ਗਈ। ਹਾਦਸੇ ਵਿੱਚ ਲਾੜੇ ਸਮੇਤ 4 ਦੀ ਮੌਤ ਹੋ ਗਈ। 3 ਦੇ ਕਰੀਬ ਲੋਕ ਜ਼ਖਮੀ ਹੋਏ ਹਨ। ਜ਼ਖ਼ਮੀਆਂ ਨੂੰ ਜਗਰਾਉਂ ਦੇ ਹਸਪਤਾਲ ਲਿਜਾਇਆ ਗਿਆ ਹੈ। ਹਾਦਸੇ ਵਿਚ ਫੁੱਲਾਂ ਵਾਲੀ ਕਾਰ ਚਕਨਾਚੂਰ ਹੋ ਗਈ। ਲਾੜੇ ਸਮੇਤ 4 ਦੀ ਮੌਕੇ ਉਤੇ ਹੀ ਮੌਤ ਹੋ ਗਈ। ਫਾਜ਼ਿਲਕਾ ਤੋਂ ਲੁਧਿਆਣਾ ਇਹ ਬਰਾਤ ਜਾ ਰਹੀ ਸੀ। ਮੋਗਾ ਦੇ ਅਜੀਤਵਾਲਾ ਵਿਚ ਭਿਆਨਕ ਹਾਦਸਾ ਵਾਪਰ ਗਿਆ। ਹਾਦਸੇ ਕਾਰਨ ਖੁਸ਼ੀਆਂ ਮਾਤਮ ‘ਚ ਬਦਲ ਗਈਆਂ। ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। ਹਾਦਸੇ ’ਚ ਲਾੜੇ ਸੁਖਬਿੰਦਰ ਸਿੰਘ, ਡਰਾਈਵਰ ਅੰਗਰੇਜ਼ ਸਿੰਘ ਤੇ ਚਾਰ ਸਾਲਾਂ ਦੀ ਬੱਚੀ ਅਰਸ਼ਦੀਪ ਦੀ ਮੌਤ ਹੋਈ ਹੈ।

Punjab Bani 05 November,2023
ਵੱਡਾ ਹਮਲਾ: ਅਤਵਾਦੀਆਂ ਨੇ ਪਾਕਿਸਤਾਨ 'ਚ ਏਅਰਬੇਸ 'ਚ ਤਬਾਹ ਕੀਤੇ 40 ਜਹਾਜ਼, 3 ਦਹਿਸ਼ਤਗਰਦ ਢੇਰ

ਵੱਡਾ ਹਮਲਾ: ਅਤਵਾਦੀਆਂ ਨੇ ਪਾਕਿਸਤਾਨ 'ਚ ਏਅਰਬੇਸ 'ਚ ਤਬਾਹ ਕੀਤੇ 40 ਜਹਾਜ਼, 3 ਦਹਿਸ਼ਤਗਰਦ ਢੇਰ ਇਸਲਾਮਾਬਾਦ- ਪਾਕਿਸਤਸਤਾਨ ਵਿੱਚ ਵੱਡਾ ਅਤਿਵਾਦੀ ਹਮਲਾ ਹੋਇਆ ਹੈ। ਮੀਆਂਵਾਲੀ ਏਅਰਬੇਸ ਵਿਚ ਕਈ ਦਹਿਸ਼ਤਗਰਦਾਂ ਦੇ ਅੰਦਰ ਵੜਨ ਦੀ ਖਬਰ ਹੈ। ਇਸ ਬਾਰੇ ਕਈ ਪਾਕਿਸਤਾਨੀ ਪੱਤਰਕਾਰਾਂ ਦੀ ਰਿਪੋਰਟ ਅਤੇ ਵੀਡੀਓ ਸਾਹਮਣੇ ਆਈ ਹੈ। ਜਿੱਥੇ ਕਥਿਤ ਤੌਰ ਤੇ ਅਣਪਛਾਤੇ ਬੰਦੂਕਧਾਰੀਆਂ ਨੇ ਮੀਆਂਵਾਲੀ ਵਿੱਚ ਪਾਕਿਸਤਾਨੀ ਹਵਾਈ ਸੈਨਾ ਦੇ ਟਰੇਨਿੰਗ ਅੱਡਿਆ ਉਤੇ ਹਮਲਾ ਕੀਤਾ ਹੈ। ਸ਼ੋਸਲ ਮੀਡੀਆ ਉਤੇ ਚਲ ਰਹੀ ਖਬਰਾਂ ਵਿੱਚ ਦੱਸਿਆ ਗਿਆ ਹੈ ਕਿ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਮੀਆਂਵਾਲੀ ਵਿੱਚ ਅੱਜ ਸਵੇਰੇ ਕਈ ਆਤਮਘਾਤੀ ਹਮਲਾਵਰਾਂ ਨੇ ਪਾਕਿਸਤਾਨ ਹਵਾਈ ਫੌਜ ਦੇ ਏਅਰਬੇਸ ਉਤੇ ਹਮਲਾ ਕੀਤਾ। ਪਾਕਿਸਤਾਨੀ ਏਅਰਫੋਰਸ ਨੇ ਕਿਹਾ ਕਿ ਉਨ੍ਹਾਂ ਜਵਾਬੀ ਕਾਰਵਾਈ ਵਿੱਚ ਤਿੰਨ ਅਤਵਾਦੀਆਂ ਨੂੰ ਮਾਰ ਦਿੱਤਾ। ਅਤਿਵਾਦੀ ਹਮਲੇ ਤੋਂ ਬਾਅਦ ਮੀਆਂਵਾਲੀ ਏਅਰਬੇਸ ਦੇ ਹਾਲਾਤ ਦੀ ਜਾਣਕਾਰੀ ਦਿੰਦਿਆਂ ਲੋਕਾਂ ਨੇ ਸੀਐਨਐਨ ਨਿਊਜ 18 ਨੂੰ ਦੱਸਿਆ ਕਿ ਹਮਲੇ ਵਿੱਚ 40 ਲੜਾਕੂ ਜਹਾਜ ਤਬਾਹ ਹੋ ਗਏ ਹਨ। ਦੱਸਿਆ ਗਿਆ ਕਿ 5-6 ਲੋਕਾਂ ਵੱਲੋਂ ਸਵੇਰ ਵੇਲੇ ਹਮਲਾ ਕੀਤਾ ਗਿਆ, ਜਿਸ ਮਗਰੋਂ ਗੋਲੀਬਾਰੀ ਸ਼ੁਰੂ ਹੋ ਗਈ। ਪੀਏਐਫ ਨੇ ਹਮਲੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਅਤਿਵਾਦੀਆਂ ਦੇ ਏਅਰਬੇਸ ਵਿੱਚ ਦਾਖਲ ਹੋਣ ਤੋਂ ਪਹਿਲਾਂ ਹੀ ਉਨ੍ਹਾਂ ਹਮਲੇ ਨੂੰ ਨਾਕਾਮ ਕਰ ਦਿੱਤਾ। ਖਬਰਾਂ ਵਿੱਚ ਕਿਹਾ ਗਿਆ ਹੈ ਕਿ ਅਤਵਾਦੀ ਹਮਲੇ ਵਿੱਚ ਹਵਾਈ ਫੌਜ ਦੇ ਅੰਦਰ ਖੜੇ ਕਈ ਜਹਾਜ ਨਸ਼ਟ ਹੋ ਗਏ ਹਨ। ਇਸ ਹਮਲੇ ਦੀ ਜਿਮੇਵਾਰੀ ਪਾਕਿਸਤਾਨ ਦੇ ਅਤਿਵਾਦੀ ਸਮੂਹਰ ਤਹਿਰੀਕ-ਏ-ਜਿਹਾਦ ਪਾਕਿਸਤਾਨ ਨੇ ਲਈ ਹੈ। ਇਸ ਹਮਲੇ ਤੋਂ ਬਾਅਦ ਫੌਜ ਨੇ ਇਕ ਬਿਆਨ ਵਿੱਚ ਕਿਹਾ ਹੈ ਕਿ ਪਾਕਿਸਤਾਨੀ ਫੌਜ ਹਰ ਕੀਮਤ ਉਤੇ ਦੇਸ਼ ਵਿਚੋਂ ਅਤਿਵਾਦ ਦੇ ਖਤਰੇ ਨੂੰ ਖਤਮ ਕਰਨ ਲਈ ਵਚਨਬੱਧ ਹੈ। ਬਿਆਨ ਵਿੱਚ ਕਿਹਾ ਹੈ ਕਿ 4 ਨਵੰਬਰ ਨੂੰ ਸਵੇਰੇ ਮੀਆਂਵਾਲੀ ਟ੍ਰੇਨਿੰਗ ਏਅਰਬੇਸ ਕੈਂਪ ਇੱਕ ਅਸਫਲ ਅਤਿਵਾਦੀ ਹਮਲੇ ਦੀ ਲਪੇਟ ਵਿੱਚ ਆ ਗਿਆ। ਫੌਜ ਨੇ ਕਾਰਵਾਈ ਕਰਦਿਆਂ ਇਸ ਹਮਲੇ ਨੂੰ ਨਾਕਾਮ ਕਰ ਦਿੱਤਾ। ਫੌਜ ਨੇ ਸਮੇਂ ਸਿਰ ਕਾਰਵਾਈ ਕਰਦਿਆਂ ਤਿੰਨ ਅਤਿਵਾਦੀਆਂ ਨੂੰ ਬੇਸ ਅੰਦਰ ਵੜਨ ਤੋਂ ਪਹਿਲਾਂ ਹੀ ਮਾਰ ਦਿੱਤਾ, ਜਦਕਿ 3 ਅਤਿਵਾਦੀਆਂ ਨੂੰ ਫੌਜੀਆਂ ਨੇ ਘੇਰ ਲਿਆ।

Punjab Bani 04 November,2023
ਸ੍ਰੀ ਦਰਬਾਰ ਸਾਹਿਬ ਉਤੇ ਫੁੱਲਾਂ ਦੀ ਵਰਖਾ ਕਰਨ ਦਾ ਮਾਮਲਾ ਭਖਿਆ : ਸ਼੍ਰੋਮਣੀ ਕਮੇਟੀ ਨੇ ਇਸ ਸਬੰਧੀ ਆਪਣੀ ਸਫਾਈ ਦਿੱਤੀ

ਸ੍ਰੀ ਦਰਬਾਰ ਸਾਹਿਬ ਉਤੇ ਫੁੱਲਾਂ ਦੀ ਵਰਖਾ ਕਰਨ ਦਾ ਮਾਮਲਾ ਭਖਿਆ : ਸ਼੍ਰੋਮਣੀ ਕਮੇਟੀ ਨੇ ਇਸ ਸਬੰਧੀ ਆਪਣੀ ਸਫਾਈ ਦਿੱਤੀ Amritsar, 3 Nov : ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਮੌਕੇ ਨਗਰ ਕੀਰਤਨ ਦੌਰਾਨ ਹੈਲੀਕਾਪਟਰ ਰਾਹੀਂ ਸ੍ਰੀ ਦਰਬਾਰ ਸਾਹਿਬ ਉਤੇ ਫੁੱਲਾਂ ਦੀ ਵਰਖਾ ਕਰਨ ਦਾ ਮਾਮਲਾ ਭਖਿਆ ਹੋਇਆ ਹੈ। ਦੋਸ਼ ਹੈ ਕਿ ਇਸ ਪਰਿਵਾਰ ਵੱਲੋਂ ਮਰਿਆਦਾ ਦਾ ਖਿਆਲ ਨਹੀਂ ਰੱਖਿਆ ਗਿਆ ਸੀ। ਹੈਲੀਕਾਪਟਰ ਵਿਚ ਬੈਠੇ ਲੋਕਾਂ ਨੇ ਸਿਰ ਨਹੀਂ ਢੱਕੇ ਹੋਏ ਸਨ। ਵਿਵਾਦਾਂ ਵਿਚ ਘਿਰੀ ਇਹ ਵੀਡੀਓ ਵਾਇਰਲ ਹੋਣ ਪਿੱਛੋਂ ਕੁਝ ਜਥੇਬੰਦੀਆਂ ਨੇ ਸਖਤ ਇਤਰਾਜ਼ ਕੀਤਾ ਸੀ। ਹੁਣ ਸ਼੍ਰੋਮਣੀ ਕਮੇਟੀ ਨੇ ਇਸ ਸਬੰਧੀ ਆਪਣੀ ਸਫਾਈ ਦਿੱਤੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਜਾਰੀ ਬਿਆਨ ਵਿਚ ਆਖਿਆ ਗਿਆ ਹੈ ਕਿ ਭਵਿੱਖ ‘ਚ ਇਸ ਦਾ ਖਿਆਲ ਰੱਖਿਆ ਜਾਵੇਗਾ। ਸੇਵਾ ਕਰਨ ਵਾਲਿਆਂ ਦੀ ਭਾਵਨਾ ਵਿਚ ਕੋਈ ਖੋਟ ਨਹੀਂ ਸੀ। ਇਹ ਪਰਿਵਾਰ ਸੇਵਾ ਦੀ ਭਾਵਨਾ ਨਾ ਆਇਆ ਸੀ। ਅਜਿਹਾ ਪਹਿਲੀ ਵਾਰ ਹੋਇਆ ਹੈ, ਅੱਗੇ ਤੋਂ ਇਸ ਗੱਲ ਦਾ ਖਿਆਲ ਰੱਖਿਆ ਜਾਵੇਗਾ। ਪਰਿਵਾਰ ਨੇ ਮੁਆਫੀ ਮੰਗ ਲਈ ਹੈ। ਅੱਗੇ ਤੋਂ ਇਹ ਲਿਖਤੀ ਰੂਪ ਵਿਚ ਜਾਰੀ ਕਰ ਦਿੱਤਾ ਜਾਵੇਗਾ ਕਿ ਕੋਈ ਵੀ ਦਰਬਾਰ ਸਾਹਿਬ ਉਤੇ ਇਸ ਤਰ੍ਹਾਂ ਫੁੱਲਾਂ ਦੀ ਵਰਖਾ ਨਹੀਂ ਕਰੇਗਾ।

Punjab Bani 03 November,2023
AIG ਮਾਲਵਿੰਦਰ ਸਿੰਘ ਸਿੱਧੂ ਅਤੇ ਦੋ ਸਾਥੀਆਂ ਖਿਲਾਫ ਫਿਰੌਤੀ, ਧੋਖਾਧੜੀ ਅਤੇ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਕੇਸ ਦਰਜ

AIG ਮਾਲਵਿੰਦਰ ਸਿੰਘ ਸਿੱਧੂ ਅਤੇ ਦੋ ਸਾਥੀਆਂ ਖਿਲਾਫ ਫਿਰੌਤੀ, ਧੋਖਾਧੜੀ ਅਤੇ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਕੇਸ ਦਰਜ ਚੰਡੀਗੜ੍ਹ- ਪੰਜਾਬ ਵਿਜੀਲੈਂਸ ਬਿਊਰੋ ਨੇ AIG ਮਾਲਵਿੰਦਰ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਦੋ ਸਾਥੀਆਂ ਖਿਲਾਫ ਫਿਰੌਤੀ, ਧੋਖਾਧੜੀ ਅਤੇ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਹੈ। ਉਹ ਮਨੁੱਖੀ ਅਧਿਕਾਰ ਸੈੱਲ ਪੰਜਾਬ ਵਿੱਚ ਸਹਾਇਕ ਇੰਸਪੈਕਟਰ ਜਨਰਲ ਵਜੋਂ ਤਾਇਨਾਤ ਸਨ। ਉਨ੍ਹਾਂ ਦੇ ਨਾਲ ਹੀ ਮਾਮਲੇ ਵਿੱਚ ਮੁਹਾਲੀ ਨਿਵਾਸੀ ਡਰਾਈਵਰ ਕੁਲਦੀਪ ਸਿੰਘ ਅਤੇ ਪਟਿਆਲਾ ਨਿਵਾਸੀ ਬਲਬੀਰ ਸਿੰਘ ਦੇ ਨਾਮ ਵੀ ਸ਼ਾਮਲ ਹਨ। ਵਿਜੀਲੈਂਸ ਬਿਊਰੋ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕਥਿਤ ਦੋਸ਼ੀ ਸਰਕਾਰੀ ਮੁਲਾਜ਼ਮਾਂ ਵਿਰੁੱਧ ਨਾਜਾਇਜ਼ ਸ਼ਿਕਾਇਤਾਂ ਦਰਜ ਕਰਵਾ ਕੇ ਉਨ੍ਹਾਂ ਨੂੰ ਬਲੈਕਮੇਲ ਕਰਦਾ ਸੀ। ਇਸ ਸਬੰਧੀ ਉਨ੍ਹਾਂ ਨੂੰ 6 ਅਕਤੂਬਰ ਨੂੰ ਸ਼ਿਕਾਇਤ ਮਿਲੀ ਸੀ। ਜਾਂਚ ਤੋਂ ਬਾਅਦ ਭ੍ਰਿਸ਼ਟਾਚਾਰ ਵਿਰੋਧੀ ਐਕਟ ਦੀ ਧਾਰਾ 7 ਅਤੇ 7ਏ, ਆਈਪੀਸੀ ਦੀ ਧਾਰਾ 384, 419, 420 ਅਤੇ 120 ਬੀ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਏ.ਆਈ.ਜੀ ‘ਤੇ ਆਪਣੀ ਸਰਕਾਰੀ ਗੱਡੀ ਦੀ ਦੁਰਵਰਤੋਂ ਕਰਨ ਦਾ ਵੀ ਦੋਸ਼ ਹੈ। ਉਸ ਨੂੰ ਅਰਟਿਗਾ ਕਾਰ ਮਿਲੀ ਸੀ। ਜਿਸ ਵਿਚ ਉਹ ਪੰਜਾਬ ਵਿਜੀਲੈਂਸ ਦੇ ਏ.ਆਈ.ਜੀ ਵਜੋਂ ਜਾ ਕੇ ਲੋਕਾਂ ਦੀ ਜਾਂਚ ਕਰਦੇ ਸੀ। ਜਦੋਂ ਕਿ ਪਿਛਲੇ 5 ਸਾਲਾਂ ਦੌਰਾਨ ਉਹ ਕਦੇ ਵੀ ਵਿਜੀਲੈਂਸ ਬਿਊਰੋ ਵਿੱਚ ਕੰਮ ਨਹੀਂ ਕਰ ਰਹੇ ਸੀ। ਕਿਸੇ ਨੇ ਵੀ ਇਸ ਗੱਡੀ ਦੀ ਲੋਗ ਬੁਕ ਵੀ ਮੈਨਟੇਨ ਨਹੀਂ ਕੀਤੀ ਸੀ। ਮਾਲਵਿੰਦਰ ਸਿੰਘ ਸਿੱਧੂ ਨੂੰ ਮੋਹਾਲੀ ਪੁਲਿਸ ਨੇ 25 ਅਕਤੂਬਰ ਨੂੰ ਗ੍ਰਿਫਤਾਰ ਕੀਤਾ ਸੀ। ਵਿਜੀਲੈਂਸ ਦੇ ਡੀਐਸਪੀ ਵਰਿੰਦਰ ਸਿੰਘ ਨੇ ਉਸ ਖ਼ਿਲਾਫ਼ ਮੁਹਾਲੀ ਪੁਲੀਸ ਨੂੰ ਸ਼ਿਕਾਇਤ ਦਿੱਤੀ ਸੀ। ਉਨ੍ਹਾਂ ‘ਤੇ ਸਰਕਾਰੀ ਕੰਮ ‘ਚ ਰੁਕਾਵਟ ਪਾਉਣ, ਸਰਕਾਰੀ ਅਧਿਕਾਰੀ ਨਾਲ ਝਗੜਾ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਰਗੇ ਗੰਭੀਰ ਦੋਸ਼ ਲੱਗੇ ਸਨ। ਦੱਸ ਦੇਈਏ ਕਿ 25 ਅਕਤੂਬਰ ਨੂੰ ਉਹ ਵਿਜੀਲੈਂਸ ਦੀ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਮੁਹਾਲੀ ਸਥਿਤ ਵਿਜੀਲੈਂਸ ਦਫਤਰ ਪੁੱਜੇ ਸਨ। ਪੁੱਛਗਿੱਛ ਦੌਰਾਨ ਉਸ ਦੀ ਵਿਜੀਲੈਂਸ ਅਧਿਕਾਰੀਆਂ ਨਾਲ ਤਕਰਾਰ ਹੋ ਗਈ ਸੀ।

Punjab Bani 02 November,2023
ਨਵ-ਜੰਮੇ ਬੱਚੇ ਸਣੇ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚਿਆ ਕੁੱਲੜ ਪੀਜ਼ਾ ਵਾਲਾ ਜੋੜਾ

ਨਵ-ਜੰਮੇ ਬੱਚੇ ਸਣੇ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚਿਆ ਕੁੱਲੜ ਪੀਜ਼ਾ ਵਾਲਾ ਜੋੜਾ

Punjab Bani 31 October,2023
ਆਂਧਰਾ ਪ੍ਰਦੇਸ਼ 'ਚ ਦੋ ਟਰੇਨਾਂ ਦੀ ਟੱਕਰ, 9 ਦੀ ਮੌਤ, ਕਈ ਜ਼ਖਮੀ

ਆਂਧਰਾ ਪ੍ਰਦੇਸ਼ 'ਚ ਦੋ ਟਰੇਨਾਂ ਦੀ ਟੱਕਰ, 9 ਦੀ ਮੌਤ, ਕਈ ਜ਼ਖਮੀ ਪੀਐਮ ਮੋਦੀ ਵੱਲੋਂ ਮ੍ਰਿਤਕਾਂ ਦੇ ਵਾਰਸਾਂ ਨੂੰ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਮੁਆਵਜ਼ਾ ਦੇਣ ਦਾ ਐਲਾਨ ਆਂਧਰਾ ਪ੍ਰਦੇਸ਼, 30 Oct : ਆਂਧਰਾ ਪ੍ਰਦੇਸ਼ ਦੇ ਵਿਜਿਆਨਗਰਮ ਨੇੜੇ ਇੱਕ ਯਾਤਰੀ ਰੇਲਗੱਡੀ ਪਟੜੀ ਤੋਂ ਉਤਰ ਗਈ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਵਿਜ਼ਿਆਨਗਰਮ ਜ਼ਿਲ੍ਹੇ ਵਿੱਚ ਯਾਤਰੀਆਂ ਨੂੰ ਲੈ ਕੇ ਜਾ ਰਹੀ ਇੱਕ ਯਾਤਰੀ ਰੇਲਗੱਡੀ ਇੱਕ ਹੋਰ ਟਰੇਨ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਟਰੇਨ ਦੀਆਂ 3 ਬੋਗੀਆਂ ਪਟੜੀ ਤੋਂ ਉਤਰ ਗਈਆਂ। ਵਿਜਿਆਨਗਰਮ ਦੀ ਐਸਪੀ ਦੀਪਿਕਾ ਨੇ ਏਐਨਆਈ ਨੂੰ ਦੱਸਿਆ ਕਿ ਇਸ ਹਾਦਸੇ ਵਿੱਚ ਹੁਣ ਤੱਕ 9 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੌਰਾਨ 10 ਲੋਕ ਜ਼ਖਮੀ ਹੋਏ ਹਨ। ਜਾਣਕਾਰੀ ਮੁਤਾਬਕ ਵਿਸਾਖਾ ਤੋਂ ਰਾਏਗੜਾ ਜਾ ਰਹੀ ਰੇਲਗੱਡੀ ਦੇ ਡੱਬੇ ਕੋਠਾਵਾਲਸਾ (ਐਮ) ਅਲਮੰਡਾ-ਕਾਂਤਕਾਪੱਲੀ ਕੋਲ ਪਟੜੀ ਤੋਂ ਉਤਰ ਗਏ। ਮੌਕੇ 'ਤੇ ਪਹੁੰਚੇ ਅਧਿਕਾਰੀ ਰਾਹਤ ਕਾਰਜਾਂ 'ਚ ਜੁਟੇ ਹੋਏ ਹਨ। ਪੀਐਮ ਮੋਦੀ ਨੇ ਪੀਐਮਐਨਆਰਐਫ ਵੱਲੋਂ ਮ੍ਰਿਤਕਾਂ ਦੇ ਵਾਰਸਾਂ ਨੂੰ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈਐਸ ਜਗਨ ਮੋਹਨ ਰੈੱਡੀ ਨੇ ਵਿਜ਼ਿਆਨਗਰਮ ਦੇ ਨੇੜਲੇ ਜ਼ਿਲ੍ਹਿਆਂ ਵਿਸ਼ਾਖਾਪਟਨਮ ਅਤੇ ਅਨਾਕਾਪੱਲੇ ਤੋਂ ਤੁਰੰਤ ਰਾਹਤ ਉਪਾਵਾਂ ਅਤੇ ਵੱਧ ਤੋਂ ਵੱਧ ਐਂਬੂਲੈਂਸਾਂ ਭੇਜਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਨੇ ਇਲਾਜ ਲਈ ਨੇੜਲੇ ਹਸਪਤਾਲਾਂ ਵਿੱਚ ਹਰ ਤਰ੍ਹਾਂ ਦੇ ਪ੍ਰਬੰਧ ਕਰਨ ਦੇ ਵੀ ਹੁਕਮ ਦਿੱਤੇ। ਮੁੱਖ ਮੰਤਰੀ ਨੇ ਜ਼ਖਮੀਆਂ ਨੂੰ ਤੁਰੰਤ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਲਈ ਸਿਹਤ, ਪੁਲਿਸ ਅਤੇ ਮਾਲ ਸਮੇਤ ਹੋਰ ਸਰਕਾਰੀ ਵਿਭਾਗਾਂ ਨੂੰ ਆਦੇਸ਼ ਜਾਰੀ ਕੀਤੇ ਹਨ। ਪੀਐਮਓ ਨੇ ਟਵੀਟ ਕੀਤਾ, "ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨਾਲ ਗੱਲ ਕੀਤੀ ਅਤੇ ਅਲਮਾਂਡਾ ਅਤੇ ਕਾਂਤਕੱਪੱਲੀ ਸੈਕਸ਼ਨ ਦੇ ਵਿਚਕਾਰ ਰੇਲਗੱਡੀ ਦੇ ਪਟੜੀ ਤੋਂ ਉਤਰਨ ਤੋਂ ਬਾਅਦ ਸਥਿਤੀ ਦਾ ਜਾਇਜ਼ਾ ਲਿਆ। ਪ੍ਰਧਾਨ ਮੰਤਰੀ ਨੇ ਮ੍ਰਿਤਕਾਂ ਦੇ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਹੈ। ਉਨ੍ਹਾਂ ਨੇ ਜਲਦੀ ਠੀਕ ਹੋਣ ਦੀ ਚਿੰਤਾ ਜ਼ਾਹਰ ਕੀਤੀ ਹੈ। ਉਹਨਾਂ ਨੇ ਜ਼ਖਮੀਆਂ ਦੇ ਜਲਦ ਸਿਹਤਯਾਬੀ ਲਈ ਪ੍ਰਾਰਥਨਾ ਕੀਤੀ।" ਆਂਧਰਾ ਪ੍ਰਦੇਸ਼ ਰੇਲ ਹਾਦਸੇ ਬਾਰੇ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਏਐਨਆਈ ਨੂੰ ਦੱਸਿਆ, "ਬਚਾਅ ਕਾਰਜ ਜਾਰੀ ਹਨ ਅਤੇ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਪੀਐਮ ਮੋਦੀ ਨੇ ਸਥਿਤੀ ਦਾ ਜਾਇਜ਼ਾ ਲਿਆ ਹੈ। ਮੈਂ ਆਂਧਰਾ ਪ੍ਰਦੇਸ਼ ਦੇ ਸੀਐਮ ਵਾਈਐਸ ਜਗਨ ਮੋਹਨ ਰੈੱਡੀ ਨਾਲ ਗੱਲ ਕੀਤੀ ਹੈ।"

Punjab Bani 30 October,2023
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਨਾਲ ਖਤਰਨਾਕ ਸਟੰਟ ਕਰਨ 'ਤੇ ਮੁਕੰਮਲ ਪਾਬੰਦੀ ਦਾ ਐਲਾਨ

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਨਾਲ ਖਤਰਨਾਕ ਸਟੰਟ ਕਰਨ 'ਤੇ ਮੁਕੰਮਲ ਪਾਬੰਦੀ ਦਾ ਐਲਾਨ 'ਖੇਤਾਂ ਦੇ ਰਾਜੇ' ਵਜੋਂ ਜਾਣੇ ਜਾਂਦੇ ਟਰੈਕਟਰ ਨੂੰ ਖੁਦ ਲਈ ਜਾਨਲੇਵਾ ਨਾ ਬਣਾਇਆ ਜਾਵੇ ਚੰਡੀਗੜ੍ਹ, 30 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਨਾਲ ਖਤਰਨਾਕ ਸਟੰਟ ਕਰਨ ‘ਤੇ ਮੁਕੰਮਲ ਪਾਬੰਦੀ ਲਾਉਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਟਰੈਕਟਰ ‘ਤੇ ਖ਼ਤਰਨਾਕ ਸਟੰਟ ਵਿਖਾਉਣ ਕਰਕੇ ਹਾਲ ਹੀ ਵਿੱਚ ਆਪਣੀ ਜਾਨ ਗੁਆ ਬੈਠੇ ਵਿਅਕਤੀ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਅਜਿਹੇ ਕਿਸੇ ਵੀ ਹਾਦਸੇ ਤੋਂ ਬਚਣ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਇਸ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਵਿੱਚ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਨਾਲ ਸਟੰਟ ਕਰਨ 'ਤੇ ਮੁਕੰਮਲ ਪਾਬੰਦੀ ਲਾਈ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਟਰੈਕਟਰ ਨੂੰ 'ਖੇਤਾਂ ਦਾ ਰਾਜਾ' ਕਿਹਾ ਜਾਂਦਾ ਹੈ ਅਤੇ ਸਟੰਟ ਕਰਕੇ ਇਸ ਨੂੰ ਖੁਦ ਲਈ ਜਾਨਲੇਵਾ ਨਾ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਅੱਜ-ਕੱਲ੍ਹ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਦੀ ਵਰਤੋਂ ਖਤਰਨਾਕ ਸਟੰਟ ਦਿਖਾਉਣ ਲਈ ਵੀ ਕੀਤੀ ਜਾ ਰਹੀ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਕੀਮਤੀ ਜਾਨਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਇਹ ਫੈਸਲਾ ਵਡੇਰੇ ਲੋਕ ਹਿੱਤ ਵਿੱਚ ਲਿਆ ਗਿਆ ਹੈ।

Punjab Bani 30 October,2023
ਬਠਿੰਡਾ ਪੁਲਿਸ ਵੱਲੋਂ ਹਮਲਾਵਰਾਂ ਦੀਆਂ ਤਸਵੀਰਾਂ ਜਾਰੀ, ਸੂਹ ਦੇਣ ਵਾਲੇ ਨੂੰ 2 ਲੱਖ ਦਾ ਇਨਾਮ

ਬਠਿੰਡਾ ਪੁਲਿਸ ਵੱਲੋਂ ਹਮਲਾਵਰਾਂ ਦੀਆਂ ਤਸਵੀਰਾਂ ਜਾਰੀ, ਸੂਹ ਦੇਣ ਵਾਲੇ ਨੂੰ 2 ਲੱਖ ਦਾ ਇਨਾਮ ਬਠਿੰਡਾ: ਮੋਟਰਸਾਈਕਲ ਸਵਾਰ ਦੋ ਨਕਾਬਪੋਸ਼ ਨੌਜਵਾਨਾਂ ਨੇ ਕੱਲ੍ਹ ਸ਼ਾਮ ਇੱਥੇ ਹਨੂੰਮਾਨ ਚੌਕ ਨਜ਼ਦੀਕ ਮਾਲ ਰੋਡ ’ਤੇ ਸਥਿਤ ‘ਹਰਮਨ ਅੰਮ੍ਰਿਤਸਰੀ ਕੁਲਚਾ’ ਦੇ ਮਾਲਕ ਤੇ ਮਾਲ ਰੋਡ ਦੁਕਾਨਦਾਰ ਐਸੋਸੀਏਸ਼ਨ ਦੇ ਪ੍ਰਧਾਨ ਹਰਜਿੰਦਰ ਸਿੰਘ ਜੌਹਲ ਉਤੇ ਗੋਲ਼ੀਆਂ ਚਲਾ ਦਿੱਤੀਆਂ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਹੁਣ ਸ਼ੱਕੀਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ ਤੇ ਜਾਣਕਾਰੀ ਦੇਣ ਵਾਲੇ ਨੂੰ ਦੋ ਲੱਖ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ।ਜਾਣਕਾਰੀ ਅਨੁਸਾਰ ਘਟਨਾ ਵੇਲੇ ਉਹ ਆਪਣੇ ਰੈਸਤਰਾਂ ਦੇ ਬਾਹਰ ਕੁਰਸੀ ’ਤੇ ਬੈਠਾ ਸੀ। ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਹਮਲਾਵਰ ਫ਼ਰਾਰ ਹੋ ਗਏ। ਰੈਸਤਰਾਂ ਦੇ ਮੁਲਾਜ਼ਮ ਮੰਗੂ ਨੇ ਦੱਸਿਆ ਕਿ ਦੋ ਨੌਜਵਾਨ ਮੋਟਰਸਾਈਕਲ ’ਤੇ ਬਾਜ਼ਾਰ ਵਾਲੇ ਪਾਸਿਓਂ ਆਏ ਅਤੇ ਉਨ੍ਹਾਂ ਰੈਸਟਰਾਂ ਦੇ ਮਾਲਕ ਉੱਪਰ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਮਗਰੋਂ ਗੰਭੀਰ ਜ਼ਖ਼ਮੀ ਹਰਜਿੰਦਰ ਸਿੰਘ ਨੂੰ ਇਲਾਜ ਲਈ ਫੌਰੀ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੋਂ ਉਸ ਨੂੰ ਮੈਕਸ ਹਸਪਤਾਲ ’ਚ ਰੈਫ਼ਰ ਕਰ ਦਿੱਤਾ ਗਿਆ।

Punjab Bani 29 October,2023
ਹੁਣ ਟਾਟਾ ਗਰੁੱਪ ਭਾਰਤ ਵਿੱਚ ਬਣਾਏਗਾ Apple ਦੇ iPhones, IT ਮੰਤਰੀ ਨੇ ਟਵੀਟ ਕਰ ਦਿੱਤੀ ਜਾਣਕਾਰੀ

ਹੁਣ ਟਾਟਾ ਗਰੁੱਪ ਭਾਰਤ ਵਿੱਚ ਬਣਾਏਗਾ Apple ਦੇ iPhones, IT ਮੰਤਰੀ ਨੇ ਟਵੀਟ ਕਰ ਦਿੱਤੀ ਜਾਣਕਾਰੀ ਨਵੀਂ ਦਿੱਲੀ: ਟਾਟਾ ਗਰੁੱਪ (TATA Group) ਹੁਣ ਭਾਰਤ 'ਚ ਆਈਫੋਨ (iPhone) ਬਣਾਏਗਾ। ਟਾਟਾ ਗਰੁੱਪ ਨਾਲ ਵਿਸਟ੍ਰੋਨ ਫੈਕਟਰੀ (Wistron Factory) ਨੂੰ ਐਕਵਾਇਰ ਕਰਨ ਦੇ ਸੌਦੇ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਲੈਕਟ੍ਰਾਨਿਕਸ ਅਤੇ ਤਕਨਾਲੋਜੀ ਮੰਤਰੀ ਰਾਜੀਵ ਚੰਦ੍ਰਸ਼ੇਖਰ (Rajiv Chandershekhar) ਨੇ ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ 'ਤੇ ਇਹ ਜਾਣਕਾਰੀ ਦਿੱਤੀ। ਮੰਤਰੀ ਨੇ ਕਿਹਾ ਕਿ ਟਾਟਾ ਸਮੂਹ ਢਾਈ ਸਾਲਾਂ ਦੇ ਅੰਦਰ ਘਰੇਲੂ ਅਤੇ ਗਲੋਬਲ ਬਾਜ਼ਾਰਾਂ ਲਈ ਭਾਰਤ ਵਿੱਚ ਐਪਲ ਆਈਫੋਨ ਦਾ ਨਿਰਮਾਣ ਸ਼ੁਰੂ ਕਰੇਗਾ। ਕੇਂਦਰੀ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਪੋਸਟ ਕੀਤਾ ਕਿ ਭਾਰਤ ਨੂੰ ਵਿਸ਼ਵ ਇਲੈਕਟ੍ਰੋਨਿਕਸ ਪਾਵਰ ਬਣਾਉਣ ਦੇ ਪ੍ਰਧਾਨ ਮੰਤਰੀ ਮੋਦੀ ਦੇ ਟੀਚੇ ਨੂੰ ਹਾਸਲ ਕਰਨਾ ਚਾਹੁੰਦੇ ਹਾਂ। ਵਿਸਟ੍ਰੋਨ ਦੇ ਸੰਚਾਲਨ ਨੂੰ ਸੰਭਾਲਣ ਲਈ ਟਾਟਾ ਟੀਮ ਨੂੰ ਵਧਾਈ। ਵਿਸਟ੍ਰੋਨ ਫੈਕਟਰੀ ਕਰਨਾਟਕ ਦੇ ਦੱਖਣ-ਪੂਰਬ ਵਿੱਚ ਹੈ। ਰਿਪੋਰਟ ਮੁਤਾਬਕ ਮਾਰਚ 2024 ਤੱਕ ਵਿਸਟ੍ਰੋਨ ਇਸ ਫੈਕਟਰੀ ਤੋਂ ਲਗਭਗ 1.8 ਅਰਬ ਡਾਲਰ ਦੇ ਐਪਲ ਆਈਫੋਨ ਬਣਾਏਗੀ। ਟਾਟਾ ਇਸ ਫੈਕਟਰੀ ਵਿੱਚ ਗਲੋਬਲ ਮਾਰਕੀਟ ਲਈ ਆਈਫੋਨ 15 ਦਾ ਨਿਰਮਾਣ ਕਰੇਗਾ। ਵਿਸਟ੍ਰੋਨ ਫੈਕਟਰੀ ਦਾ ਮੁੱਲ ਲਗਭਗ $600 ਮਿਲੀਅਨ ਹੈ। ਇਸ ਸੌਦੇ ਨੂੰ ਲੈ ਕੇ ਕਰੀਬ ਇੱਕ ਸਾਲ ਤੋਂ ਗੱਲਬਾਤ ਚੱਲ ਰਹੀ ਸੀ। ਇਹ ਫੈਕਟਰੀ ਆਈਫੋਨ 14 ਮਾਡਲਾਂ ਦੇ ਨਿਰਮਾਣ ਲਈ ਜਾਣੀ ਜਾਂਦੀ ਹੈ। ਇਸ ਫੈਕਟਰੀ ਵਿੱਚ 10,000 ਤੋਂ ਵੱਧ ਲੋਕ ਕੰਮ ਕਰਦੇ ਹਨ। ਜੇਕਰ ਰਿਪੋਰਟਾਂ 'ਤੇ ਵਿਸ਼ਵਾਸ ਕੀਤਾ ਜਾਵੇ ਤਾਂ ਵਿਸਟ੍ਰੋਨ ਨੂੰ ਨੁਕਸਾਨ ਹੋ ਰਿਹਾ ਹੈ, ਕਿਉਂਕਿ ਐਪਲ ਦੀਆਂ ਸ਼ਰਤਾਂ ਤਹਿਤ ਕੰਪਨੀ ਨੂੰ ਘਾਟੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਿਸਟ੍ਰੋਨ ਦਾ ਕਹਿਣਾ ਹੈ ਕਿ ਐਪਲ ਫੌਕਸਕਾਨ ਅਤੇ ਪੇਗਟ੍ਰੋਨ ਦੇ ਮੁਕਾਬਲੇ ਜ਼ਿਆਦਾ ਮਾਰਜਿਨ ਚਾਰਜ ਕਰ ਰਿਹਾ ਹੈ। ਇਸ ਦੇ ਨਾਲ ਹੀ ਚੀਨ ਦੇ ਮੁਕਾਬਲੇ ਭਾਰਤ 'ਚ ਵੱਖ-ਵੱਖ ਚੁਣੌਤੀਆਂ ਹਨ, ਜਿਸ ਕਾਰਨ ਭਾਰਤ 'ਚ ਕਰਮਚਾਰੀਆਂ ਨਾਲ ਕੰਮ ਕਰਨਾ ਮੁਸ਼ਕਿਲ ਹੋ ਰਿਹਾ ਹੈ। ਅਜਿਹੇ 'ਚ ਵਿਸਟ੍ਰੋਨ ਆਪਣੀ ਕੰਪਨੀ ਨੂੰ ਵੇਚਣ ਜਾ ਰਹੀ ਹੈ। ਵਿਸਟ੍ਰੋਨ ਨੇ 2008 ਵਿੱਚ ਭਾਰਤੀ ਬਾਜ਼ਾਰ ਵਿੱਚ ਪ੍ਰਵੇਸ਼ ਕੀਤਾ, ਜਦੋਂ ਕੰਪਨੀ ਕਈ ਡਿਵਾਈਸਾਂ ਲਈ ਮੁਰੰਮਤ ਦੀਆਂ ਸਹੂਲਤਾਂ ਪ੍ਰਦਾਨ ਕਰਦੀ ਸੀ। ਇਸ ਤੋਂ ਬਾਅਦ, 2017 ਵਿੱਚ, ਕੰਪਨੀ ਨੇ ਆਪਣੇ ਸੰਚਾਲਨ ਦਾ ਵਿਸਥਾਰ ਕੀਤਾ ਅਤੇ ਐਪਲ ਲਈ ਆਈਫੋਨ ਦਾ ਉਤਪਾਦਨ ਸ਼ੁਰੂ ਕੀਤਾ। ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਵਿਸਟ੍ਰੋਨ ਨੇ ਮਾਰਚ 2024 ਤੱਕ ਐਪਲ ਨੂੰ $1.8 ਬਿਲੀਅਨ ਦੇ ਆਈਫੋਨ ਭੇਜਣ ਦਾ ਵਾਅਦਾ ਕੀਤਾ ਹੈ। ਇਸ ਤੋਂ ਇਲਾਵਾ, ਆਈਫੋਨ ਨਿਰਮਾਤਾ ਨੇ ਅਗਲੇ ਸਾਲ ਤੱਕ ਆਪਣੇ ਪਲਾਂਟ ਦੇ ਕਰਮਚਾਰੀਆਂ ਦੀ ਗਿਣਤੀ ਨੂੰ ਤਿੰਨ ਗੁਣਾ ਕਰਨ ਦਾ ਵਾਅਦਾ ਕੀਤਾ ਸੀ।

Punjab Bani 27 October,2023
ਬੇਕਾਬੂ ਕਾਰ ਨੇ ਮਾਰੀ ਟੱਕਰ, ਪੁਲਿਸ ਮੁਲਾਜ਼ਮ ਕਈ ਫੁੱਟ ਦੂਰ ਡਿੱਗਿਆ

ਬੇਕਾਬੂ ਕਾਰ ਨੇ ਮਾਰੀ ਟੱਕਰ, ਪੁਲਿਸ ਮੁਲਾਜ਼ਮ ਕਈ ਫੁੱਟ ਦੂਰ ਡਿੱਗਿਆ ਟਰੈਫਿਕ ਪੁਲੀਸ ਨੇ ਪਿੱਛਾ ਕਰਕੇ ਉਸ ਨੂੰ ਕਾਬੂ ਕਰ ਲਿਆ ਦਿੱਲੀ, 27 Oct : ਰਾਜਧਾਨੀ ਦਿੱਲੀ ਤੋਂ ਇੱਕ ਦਿਲ ਦਹਿਲਾ ਦੇਣ ਵਾਲਾ ਵੀਡੀਓ ਸਾਹਮਣੇ ਆਇਆ ਹੈ। ਕਨਾਟ ਪਲੇਸ ਤੇ ਇੱਕ ਤੇਜ਼ ਰਫ਼ਤਾਰ ਕਾਰ ਨੇ ਚੈਕ ਪੋਸਟ 'ਤੇ ਤਾਇਨਾਤ ਪੁਲਿਸ ਮੁਲਾਜ਼ਮ ਨੂੰ ਟੱਕਰ ਮਾਰ ਦਿੱਤੀ। ਵੀਡੀਓ 'ਚ ਸਾਫ ਦੇਖਿਆ ਜਾ ਸਕਦਾ ਹੈ ਕਿ ਪੁਲਿਸ ਮੁਲਾਜ਼ਮ ਕਾਰ ਨਾਲ ਟਕਰਾਉਂਦੇ ਹੀ ਹਵਾ 'ਚ ਉਛਾਲ ਕੇ ਮਾਰਿਆ, ਘਟਨਾ 24 ਅਕਤੂਬਰ ਦੀ ਦੱਸੀ ਜਾ ਰਹੀ ਹੈ। ਇਸ ਹਾਦਸੇ ਦਾ ਵੀਡੀਓ ਹੁਣ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਇਸ ਘਟਨਾ 'ਚ ਜ਼ਖਮੀ ਪੁਲਸ ਮੁਲਾਜ਼ਮ ਫਿਲਹਾਲ ਹਸਪਤਾਲ 'ਚ ਜ਼ੇਰੇ ਇਲਾਜ ਹੈ। ਜ਼ਖਮੀ ਕਾਂਸਟੇਬਲ ਦੀ ਪਛਾਣ ਰਵੀ ਸਿੰਘ ਵਜੋਂ ਹੋਈ ਹੈ। ਮੁਲਜ਼ਮ ਦੀ ਪਛਾਣ ਰਾਮਲਖਨ (52) ਵਜੋਂ ਹੋਈ ਹੈ। ਮੁਲਜ਼ਮ ਦਿੱਲੀ ਦੇ ਮੰਡਾਵਲੀ ਦਾ ਰਹਿਣ ਵਾਲਾ ਹੈ। ਘਟਨਾ ਤੋਂ ਬਾਅਦ ਮੁਲਜ਼ਮ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਪਰ ਟਰੈਫਿਕ ਪੁਲੀਸ ਨੇ ਪਿੱਛਾ ਕਰਕੇ ਉਸ ਨੂੰ ਕਾਬੂ ਕਰ ਲਿਆ।

Punjab Bani 27 October,2023
ਜ਼ਮਾਨਤ ਲੈਣ 'ਚ ਮੱਦਦ ਬਦਲੇ 10,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਜ਼ਮਾਨਤ ਲੈਣ 'ਚ ਮੱਦਦ ਬਦਲੇ 10,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਚੰਡੀਗੜ੍ਹ, 27 ਅਕਤੂਬਰ : ਵਿਜੀਲੈਂਸ ਬਿਊਰੋ ਪੰਜਾਬ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਥਾਣਾ ਦਿੜ੍ਹਬਾ, ਜਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਬਿੱਕਰ ਸਿੰਘ (ਨੰਬਰ 2365/ਸੰਗਰੂਰ) ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਬਲਜੀਤ ਸਿੰਘ ਵਾਸੀ ਪਿੰਡ ਤੂਰਬੰਜਾਰਾ, ਤਹਿਸੀਲ ਦਿੜ੍ਹਬਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਕਾਬੂ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਕਤ ਏ.ਐਸ.ਆਈ. ਬਿੱਕਰ ਸਿੰਘ ਉਸਦੇ ਜਾਣਕਾਰ ਗੁਰਵਿੰਦਰ ਸਿੰਘ ਦੀ ਦਿੜ੍ਹਬਾ ਥਾਣੇ ਵਿੱਚ ਦਰਜ ਇੱਕ ਕੇਸ ਵਿੱਚ ਅਗਾਊਂ ਜ਼ਮਾਨਤ ਕਰਾਉਣ ਵਿੱਚ ਮੱਦਦ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਨੇ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਏ.ਐਸ.ਆਈ. ਬਿੱਕਰ ਸਿੰਘ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Punjab Bani 27 October,2023
ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਵਿਜੀਲੈਂਸ ਵੱਲੋਂ ਦੂਜੀ ਵਾਰ ਸੰਮਨ

ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਵਿਜੀਲੈਂਸ ਵੱਲੋਂ ਦੂਜੀ ਵਾਰ ਸੰਮਨ, 31 ਅਕਤੂਬਰ ਨੂੰ ਪੇਸ਼ ਹੋਣ ਦੇ ਹੁਕਮ ਬਠਿੰਡਾ : ਪਲਾਟ ਖਰੀਦ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਬਠਿੰਡਾ ਨੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਬਾਦਲ ਨੂੰ ਦੂਜੀ ਵਾਰ ਸੰਮਨ ਜਾਰੀ ਕਰਕੇ ਮੰਗਲਵਾਰ ਯਾਨੀ 31 ਅਕਤੂਬਰ ਨੂੰ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਦੇ ਦਫਤਰ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਸ ਤੋਂ ਪਹਿਲਾਂ ਵਿਜੀਲੈਂਸ ਬਿਊਰੋ ਵੱਲੋਂ ਮਨਪ੍ਰੀਤ ਬਾਦਲ ਨੂੰ 23 ਅਕਤੂਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਸਨ ਪਰ ਉਹ ਪਿੱਠ ਦਰਦ ਦਾ ਹਵਾਲਾ ਦਿੰਦੇ ਹੋਏ ਪੇਸ਼ ਨਹੀਂ ਹੋਏ। ਇਸ ਦੇ ਨਾਲ ਹੀ ਪੀਜੀਆਈ ਚੰਡੀਗੜ੍ਹ ਨੇ ਆਪਣੇ ਵਕੀਲ ਅਤੇ ਈਮੇਲ ਰਾਹੀਂ ਵਿਜੀਲੈਂਸ ਬਿਊਰੋ ਨੂੰ ਇੱਕ ਹਫ਼ਤੇ ਲਈ ਬੈੱਡ ਰੈਸਟ ਦਾ ਸਰਟੀਫਿਕੇਟ ਸੌਂਪਿਆ ਸੀ। ਇਸ ਦੇ ਨਾਲ ਹੀ ਮਨਪ੍ਰੀਤ ਬਾਦਲ ਨੇ ਹਾਈਕੋਰਟ ਦੇ ਹੁਕਮਾਂ 'ਤੇ ਆਪਣਾ ਪਾਸਪੋਰਟ ਵੀ ਵਿਜੀਲੈਂਸ ਬਿਊਰੋ ਨੂੰ ਜਮ੍ਹਾ ਕਰਵਾ ਦਿੱਤਾ ਸੀ। ਇਸ ਦੌਰਾਨ ਮਨਪ੍ਰੀਤ ਸਿੰਘ ਬਾਦਲ ਦੇ ਵਕੀਲ ਸੁਖਦੀਪ ਸਿੰਘ ਭਿੰਡਰ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਬਾਦਲ ਪਿਛਲੇ ਕਾਫੀ ਸਮੇਂ ਤੋਂ ਪਿੱਠ ਦੇ ਦਰਦ ਤੋਂ ਪੀੜਤ ਹਨ, ਜਿਸ ਕਾਰਨ ਉਹ ਚੱਲਣ ਫਿਰਨ ਤੋਂ ਅਸਮਰੱਥ ਹਨ। ਐਡਵੋਕੇਟ ਭਿੰਡਰ ਨੇ ਦੱਸਿਆ ਕਿ ਉਸ ਦਾ ਪੀਜੀਆਈ ਚੰਡੀਗੜ੍ਹ ਵਿਖੇ ਇਲਾਜ ਚੱਲ ਰਿਹਾ ਹੈ। ਹੁਣ ਵਿਜੀਲੈਂਸ ਵੱਲੋਂ ਮੁੜ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਜਾਣ ਦਾ ਖਦਸ਼ਾ ਬਰਕਰਾਰ ਹੈ ਕਿਉਂਕਿ ਮਨਪ੍ਰੀਤ ਬਾਦਲ ਦੇ ਵਕੀਲ ਨੇ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਸੀ ਕਿ ਉਹ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ’ਤੇ ਜਾ ਕੇ ਪੁੱਛਗਿੱਛ ਕਰ ਸਕਦੇ ਹਨ। ਧਿਆਨ ਯੋਗ ਹੈ ਕਿ 16 ਅਕਤੂਬਰ ਨੂੰ ਹਾਈਕੋਰਟ ਨੇ ਮਨਪ੍ਰੀਤ ਬਾਦਲ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਸੀ ਪਰ ਇਸ ਮਾਮਲੇ 'ਚ ਕਈ ਅਹਿਮ ਤੱਥ ਸਾਹਮਣੇ ਆਏ ਹਨ, ਜਿਨ੍ਹਾਂ ਬਾਰੇ ਮਨਪ੍ਰੀਤ ਬਾਦਲ ਤੋਂ ਪੁੱਛਗਿੱਛ ਕਰਨਾ ਬਹੁਤ ਜ਼ਰੂਰੀ ਹੈ, ਇਸ ਲਈ ਵਿਜੀਲੈਂਸ ਬਿਊਰੋ ਨੇ ਮੁੜ ਜਾਂਚ ਕੀਤੀ ਹੈ। ਜਿੱਥੇ 31 ਅਕਤੂਬਰ ਨੂੰ ਸ਼ਾਮਲ ਹੋਣ ਲਈ ਹਾਜ਼ਰ ਹੋਣਾ ਹੈ। ਇੱਥੇ ਇਹ ਦੱਸਣਯੋਗ ਹੈ ਕਿ 24 ਸਤੰਬਰ ਨੂੰ ਵਿਜੀਲੈਂਸ ਬਿਊਰੋ ਬਠਿੰਡਾ ਨੇ ਮਨਪ੍ਰੀਤ ਬਾਦਲ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ। ਜਿਸ ਵਿੱਚ ਦੋਸ਼ ਲਾਇਆ ਗਿਆ ਸੀ ਕਿ ਵਿੱਤ ਮੰਤਰੀ ਹੁੰਦਿਆਂ ਮਨਪ੍ਰੀਤ ਬਾਦਲ ਨੇ ਸਾਲ 2021 ਵਿੱਚ ਸ਼ਹਿਰ ਦੇ ਮਾਡਲ ਟਾਊਨ ਫੇਜ਼ ਵਨ ਇਲਾਕੇ ਵਿੱਚ ਆਪਣੇ ਪ੍ਰਭਾਵ ਨਾਲ 1560 ਗਜ਼ ਦੇ ਦੋ ਪਲਾਟ ਖਰੀਦੇ ਸਨ। ਵਿਜੀਲੈਂਸ ਦੀ ਜਾਂਚ ਅਨੁਸਾਰ ਇਹ ਪਲਾਟ ਖਰੀਦ ਕੇ ਸਾਬਕਾ ਵਿੱਤ ਮੰਤਰੀ ਨੇ ਪੰਜਾਬ ਸਰਕਾਰ ਦੇ ਖ਼ਜ਼ਾਨੇ ਨੂੰ 65 ਲੱਖ ਰੁਪਏ ਦਾ ਚੂਨਾ ਲਾਇਆ ਸੀ।

Punjab Bani 27 October,2023
ਮੁਖਤਾਰ ਅੰਸਾਰੀ ਨੂੰ 10 ਸਾਲ ਦੀ ਕੈਦ ਤੇ 5 ਲੱਖ ਦਾ ਜੁਰਮਾਨਾ

ਮੁਖਤਾਰ ਅੰਸਾਰੀ ਨੂੰ 10 ਸਾਲ ਦੀ ਕੈਦ ਤੇ 5 ਲੱਖ ਦਾ ਜੁਰਮਾਨਾ ਇਸੇ ਮਾਮਲੇ 'ਚ ਸੋਨੂੰ ਯਾਦਵ ਨੂੰ 5 ਸਾਲ ਦੀ ਸਜ਼ਾ ਸੁਣਾਈ ਗਈ ਹੈ ਅਤੇ 2 ਲੱਖ ਰੁਪਏ ਦਾ ਜੁਰਮਾਨਾ Delhi, 27 Oct : ਗੈਂਗਸਟਰ ਐਕਟ ਮਾਮਲੇ ਵਿੱਚ ਅਦਾਲਤ ਨੇ ਮੁਖਤਾਰ ਅੰਸਾਰੀ ਨੂੰ 10 ਸਾਲ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਮੁਖਤਾਰ ਅੰਸਾਰੀ 'ਤੇ 5 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਇਸੇ ਮਾਮਲੇ 'ਚ ਸੋਨੂੰ ਯਾਦਵ ਨੂੰ 5 ਸਾਲ ਦੀ ਸਜ਼ਾ ਸੁਣਾਈ ਗਈ ਹੈ ਅਤੇ 2 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਗਾਜ਼ੀਪੁਰ ਕੋਰਟ ਨੇ ਵੀਰਵਾਰ (26 ਅਕਤੂਬਰ) ਨੂੰ ਮਾਫੀਆ ਅਤੇ ਸਾਬਕਾ ਵਿਧਾਇਕ ਮੁਖਤਾਰ ਅੰਸਾਰੀ ਨੂੰ ਕਤਲ ਅਤੇ ਹੱਤਿਆ ਦੀ ਕੋਸ਼ਿਸ਼ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੱਤਾ ਸੀ। ਦੱਸ ਦਈਏ ਕਿ ਸਾਲ 2010 'ਚ ਕਰੰਦਾ ਥਾਣੇ 'ਚ ਦੋ ਮਾਮਲਿਆਂ 'ਚ ਗੈਂਗ ਚਾਰਟ ਬਣਾ ਕੇ ਗੈਂਗਸਟਰ ਐਕਟ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੱਤਾ ਜਾ ਚੁੱਕਾ ਹੈ। ਜਦੋਂਕਿ ਮੁਖ਼ਤਿਆਰ ਅੰਸਾਰੀ ਨੂੰ ਅਸਲ ਕੇਸ ਵਿੱਚ ਬਰੀ ਕਰ ਦਿੱਤਾ ਗਿਆ ਹੈ। ਅਜਿਹੇ 'ਚ ਕੀ ਕਾਰਨ ਹੈ ਕਿ ਅਸਲ ਮਾਮਲੇ 'ਚ ਬਰੀ ਹੋਣ ਦੇ ਬਾਵਜੂਦ ਮੁਖਤਾਰ ਅੰਸਾਰੀ ਨੂੰ ਗੈਂਗਸਟਰ ਐਕਟ ਤਹਿਤ ਸਜ਼ਾ ਦਿੱਤੀ ਜਾ ਰਹੀ ਹੈ। ਇਸ ਮਾਮਲੇ 'ਤੇ ਜਦੋਂ ਗਾਜ਼ੀਪੁਰ ਦੇ ਐਮਪੀ ਵਿਧਾਇਕ ਅਦਾਲਤ ਦੇ ਸਰਕਾਰੀ ਵਕੀਲ ਨੀਰਜ ਸ੍ਰੀਵਾਸਤਵ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਮੁਖਤਾਰ ਅੰਸਾਰੀ ਨੂੰ ਗਾਜ਼ੀਪੁਰ ਅਦਾਲਤ ਵੱਲੋਂ ਤੀਜੀ ਵਾਰ ਸਜ਼ਾ ਸੁਣਾਈ ਜਾਵੇਗੀ, ਜਿਸ 'ਚ ਵੱਧ ਤੋਂ ਵੱਧ 10 ਸਾਲ ਦੀ ਸਜ਼ਾ ਹੋ ਸਕਦੀ ਹੈ। ਅਸਲ ਕੇਸ ਵਿੱਚ ਬਰੀ ਹੋਣ ਅਤੇ ਫਿਰ ਗੈਂਗਸਟਰ ਐਕਟ ਕੇਸ ਵਿੱਚ ਦੋਸ਼ੀ ਪਾਏ ਜਾਣ ਦੇ ਮੁੱਦੇ ’ਤੇ ਸਰਕਾਰੀ ਵਕੀਲ ਨੀਰਜ ਸ੍ਰੀਵਾਸਤਵ ਨੇ ਕਿਹਾ ਸੀ ਕਿ ਗੈਂਗਸਟਰਵਾਦ ਦੀ ਵਿਵਸਥਾ ਕੀਤੀ ਗਈ ਹੈ। ਉਸ ਸਮੇਂ ਤੱਕ ਜਿਨ੍ਹਾਂ ਵੀ ਧਾਰਾਵਾਂ ਅਤੇ ਜੁਰਮਾਂ ਤਹਿਤ ਮੁਲਜ਼ਮਾਂ ’ਤੇ ਮੁਕੱਦਮੇ ਚੱਲਦੇ ਸਨ, ਉਨ੍ਹਾਂ ਕੇਸਾਂ ਵਿੱਚ ਗਵਾਹਾਂ ਦੇ ਦੁਸ਼ਮਣ ਹੋਣ ਕਾਰਨ ਮੁਲਜ਼ਮਾਂ ਦੇ ਡਰ ਕਾਰਨ ਉਹ ਬਰੀ ਹੋ ਜਾਂਦੇ ਸਨ। ਗੈਂਗਸਟਰ ਐਕਟ ਦੀ ਵਿਵਸਥਾ ਇਸ ਲਈ ਲਿਆਂਦੀ ਗਈ ਕਿਉਂਕਿ ਅਸਲ ਵਿੱਚ ਅਪਰਾਧੀ ਅਤੇ ਗੈਂਗ ਚਲਾਉਣ ਵਾਲੇ ਅਤੇ ਉਨ੍ਹਾਂ ਦਾ ਪ੍ਰਭਾਵ ਸਮਾਜ ਵਿੱਚ ਦਹਿਸ਼ਤ ਫੈਲਾਉਂਦਾ ਹੈ। ਅਜਿਹੇ ਲੋਕਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਸਕਦੀ ਹੈ। ਇਸੇ ਲਈ ਗੈਂਗਸਟਰ ਐਕਟ ਦੀ ਵਿਵਸਥਾ ਕੀਤੀ ਗਈ ਸੀ। ਉਸ ਕੇਸ ਵਿੱਚ ਗਵਾਹਾਂ ਦੇ ਵੈਰੀ ਹੋ ਜਾਣ ਕਾਰਨ ਮੁਲਜ਼ਮਾਂ ਨੂੰ ਫਾਇਦਾ ਹੋਇਆ ਸੀ ਪਰ ਗਵਾਹਾਂ ਦੇ ਦੁਸ਼ਮਣ ਕਿਉਂ ਹੋ ਗਏ, ਇਹ ਨਹੀਂ ਕਿਹਾ ਜਾ ਸਕਦਾ। ਜੇਕਰ ਇਸਤਗਾਸਾ ਇਹ ਸਾਬਤ ਕਰਦਾ ਹੈ ਕਿ ਗਵਾਹ ਮੁਲਜ਼ਮਾਂ ਦੇ ਡਰ ਕਾਰਨ ਵਿਰੋਧੀ ਹੋ ਗਿਆ ਹੈ, ਤਾਂ ਉਨ੍ਹਾਂ ਨੂੰ ਇਸ ਕਾਰਨ ਸਜ਼ਾ ਦਿੱਤੀ ਜਾ ਸਕਦੀ ਹੈ।

Punjab Bani 27 October,2023
ਮਲੇਰਕੋਟਲਾ ਦੇ ਆਖ਼ਰੀ ਨਵਾਬ ਦੀ ਬੇਗ਼ਮ ਮੁਨੱਵਰ ਉਨ ਨਿਸਾ ਦਾ ਹੋਇਆ ਦੇਹਾਂਤ

ਮਲੇਰਕੋਟਲਾ ਦੇ ਆਖ਼ਰੀ ਨਵਾਬ ਦੀ ਬੇਗ਼ਮ ਮੁਨੱਵਰ ਉਨ ਨਿਸਾ ਦਾ ਹੋਇਆ ਦੇਹਾਂਤ ਮਲੇਰਕੋਟਲਾ: ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ ਸਾਹਿਬ ਦੇ ਛੋਟੇ ਸਾਹਿਬਜ਼ਾਦਿਆਂ ਲਈ ਸੂਬਾ ਸਰਹਿੰਦ ਵਜ਼ੀਰ ਖ਼ਾਨ ਅਤੇ ਮੁਗ਼ਲੀਆ ਸਲਤਨਤ ਦੇ ਹੋਰ ਅਹਿਲਕਾਰਾਂ ਸਾਹਮਣੇ 'ਹਾਅ ਦਾ ਨਾਅਰਾ' ਮਾਰਨ ਵਾਲੇ ਨਵਾਬ ਸ਼ੇਰ ਮੁਹੰਮਦ ਖਾਨ ਦੇ ਪਰਿਵਾਰ ਨਾਲ ਸੰਬਧਤ ਬੇਗ਼ਮ ਮੁਨੱਵਰ ਉਨ ਨਿਸਾ ਨਹੀਂ ਰਹੇ। ਦੱਸਿਆ ਜਾ ਰਿਹਾ ਕਿ ਬੇਗ਼ਮ ਸਾਹਿਬਾ ਕਈ ਦਿਨਾਂ ਤੋਂ ਹਸਪਤਾਲ 'ਚ ਜ਼ੇਰੇ ਇਲਾਜ ਸਨ। ਕਈ ਦਿਨ ਤੋਂ ਤਬੀਅਤ ਖ਼ਰਾਬ ਹੋਣ ਦੇ ਚਲਦਿਆਂ ਉਨ੍ਹਾਂ ਅੱਜ ਮਲੇਰਕੋਟਲਾ ਦੇ ਹਜ਼ਰਤ ਹਲੀਮਾ ਹਸਪਤਾਲ 'ਚ ਆਪਣੇ ਆਖ਼ਰੀ ਸਾਹ ਲਏ। ਮਲੇਰਕੋਟਲਾ ਦੇ ਆਖ਼ਰੀ ਨਵਾਬ ਦੀ ਬੇਗ਼ਮ ਦੀ ਉਮਰ 100 ਸਾਲਾਂ ਤੋਂ ਉੱਤੇ ਸੀ। ਬੇਗਮ ਮੁਨੱਵਰ ਉਲ ਨਿਸਾ ਨਵਾਬ ਸ਼ੇਰ ਮੁਹੰਮਦ ਖਾਨ ਦੇ ਵੰਸ਼ਜ ਮੁਹੰਮਦ ਇਫਤਿਖਾਰ ਅਲੀ ਖਾਨ ਬਹਾਦੁਰ ਦੀ ਤੀਜੀ ਪਤਨੀ ਸਨ। ਨਵਾਬ ਦੀਆਂ ਪਹਿਲੀਆਂ ਦੋ ਪਤਨੀਆਂ ਨਹੀਂ ਰਹੀਆਂ। ਉਹ ਖ਼ੁਦ ਵੀ 1982 ਵਿੱਚ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਦੀ ਕਿਸੇ ਬੇਗਮ ਤੋਂ ਕੋਈ ਔਲਾਦ ਨਹੀਂ ਸੀ।

Punjab Bani 27 October,2023
ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਅਦਾਲਤ ਨੇ 14 ਦਿਨਾਂ ਦੀ ਨਿਆਇਕ ਹਿਰਾਸਤ ’ਚ ਭੇਜ ਦਿੱਤਾ

ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਅਦਾਲਤ ਨੇ 14 ਦਿਨਾਂ ਦੀ ਨਿਆਇਕ ਹਿਰਾਸਤ ’ਚ ਭੇਜ ਦਿੱਤਾ ਮੁਹਾਲੀ, 27 Oct: ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਪੰਜਾਬ ਦੇ ਮਸ਼ਹੂਰ ਸੂਫੀ ਗਾਇਕ ਕੰਵਰ ਗਰੇਵਾਲ ਦੇ ਗੀਤ ਦੀ ਵੀਡੀਓ ਨਾਲ ਕਥਿਤ ਛੇੜਖਾਨੀ ਕਰਕੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਅਪਮਾਨਜਣਕ ਟਿੱਪਣੀਆਂ ਕਰਨ ਦੇ ਮਾਮਲੇ ’ਚ ਇਥੋਂ ਦੀ ਅਦਾਲਤ ਨੇ 14 ਦਿਨਾਂ ਦੀ ਨਿਆਇਕ ਹਿਰਾਸਤ ’ਚ ਭੇਜ ਦਿੱਤਾ। ਅਦਾਲਤ ਵਿਚ ਪੇਸ਼ੀ ਦੌਰਾਨ ਬੰਟੀ ਰੋਮਾਣਾ ਜਿੱਤ ਦਾ ਨਿਸ਼ਾਨ ਬਣਾਉਂਦੇ ਨਜ਼ਰ ਆਏ। ਇਸ ਦੌਰਾਨ ਉਨ੍ਹਾਂ ਨੇ ਆਖਿਆ ਕਿ ਨਾ ਕਿਸੇ ਤੋਂ ਡਰੇ ਹਾਂ, ਤੇ ਨਾ ਡਰਾਂਗੇ। ਮੈਂ ਚੜ੍ਹਦੀ ਕਲਾਂ ਵਿਚ ਹਾਂ, ਜਿਸ ਨੇ ਜਿੰਨਾ ਜ਼ੋਰ ਲਾਉਣਾ ਹੈ, ਲਾ ਲਵੇ। ਹੁਣ ਕੋਈ ਕਸਰ ਨਾ ਰਹੇ ਜਾਵੇ।' ਉਦਰ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ, ਵਿਰਸਾ ਸਿੰਘ ਵਲਟੋਹਾ, ਡਾਕਟਰ ਦਲਜੀਤ ਸਿੰਘ ਚੀਮਾ ਅਤੇ ਹੋਰਨਾਂ ਆਗੂਆਂ ਵੱਲੋਂ ਪਹਿਲਾਂ ਐੱਸਐੱਸਪੀ ਦਫ਼ਤਰ ਅਤੇ ਫਿਰ ਦੇਰ ਰਾਤ ਤੱਕ ਮਟੌਰ ਥਾਣੇ ਦੀ ਘੇਰਾਬੰਦੀ ਕਰਕੇ ਰੱਖੀ ਗਈ। ਅਕਾਲੀ ਆਗੂ ਅਤੇ ਵਰਕਰ ਮਟੌਰ ਥਾਣੇ ਦੇ ਅੰਦਰ ਹੀ ਧਰਨਾ ਲਗਾ ਕੇ ਬੈਠ ਗਏ। ਅਕਾਲੀ ਦਲ ਦੇ ਦਬਾਅ ਨੂੰ ਦੇਖਦੇ ਹੋਏ ਮੁਹਾਲੀ ਪੁਲਿਸ ਵੱਲੋਂ ਕਰੀਬ ਅੱਧੀ ਰਾਤ ਨੂੰ ਬੰਟੀ ਰੋਮਾਣਾ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।

Punjab Bani 27 October,2023
ਜਾਸੂਸੀ ਮਾਮਲੇ ਵਿੱਚ ਕਤਰ 'ਚ ਭਾਰਤੀ ਜਲ ਸੈਨਾ ਦੇ 8 ਸਾਬਕਾ ਸੈਨਿਕਾਂ ਨੂੰ ਸੁਣਾਈ ਮੌਤ ਦੀ ਸਜ਼ਾ

ਜਾਸੂਸੀ ਮਾਮਲੇ ਵਿੱਚ ਕਤਰ 'ਚ ਭਾਰਤੀ ਜਲ ਸੈਨਾ ਦੇ 8 ਸਾਬਕਾ ਸੈਨਿਕਾਂ ਨੂੰ ਸੁਣਾਈ ਮੌਤ ਦੀ ਸਜ਼ਾ Delhi, 26 Oct : ਜਾਸੂਸੀ ਮਾਮਲੇ ਵਿੱਚ ਜਲ ਸੈਨਾ ਦੇ 8 ਸਾਬਕਾ ਕਰਮਚਾਰੀਆਂ ਨੂੰ ਮੌਤ ਦੀ ਸਜ਼ਾ ਸੁਣਾਈ। ਇਸ ਬਾਰੇ ਭਾਰਤੀ ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਅਸੀਂ ਮੌਤ ਦੀ ਸਜ਼ਾ ਦੇ ਫੈਸਲੇ ਤੋਂ ਹੈਰਾਨ ਹਾਂ ਅਤੇ ਅਸੀਂ ਵਿਸਥਾਰਤ ਫੈਸਲੇ ਦੀ ਕਾਪੀ ਦਾ ਇੰਤਜ਼ਾਰ ਕਰ ਰਹੇ ਹਾਂ। ਮੰਤਰਾਲੇ ਨੇ ਕਿਹਾ, "ਅਸੀਂ ਪਰਿਵਾਰਕ ਮੈਂਬਰਾਂ ਅਤੇ ਕਾਨੂੰਨੀ ਟੀਮ ਦੇ ਸੰਪਰਕ ਵਿੱਚ ਹਾਂ ਅਤੇ ਸਾਰੇ ਕਾਨੂੰਨੀ ਵਿਕਲਪਾਂ ਦੀ ਪੜਚੋਲ ਕਰ ਰਹੇ ਹਾਂ।" ਅਸੀਂ ਇਸ ਮਾਮਲੇ ਨੂੰ ਬਹੁਤ ਮਹੱਤਵਪੂਰਨ ਮੰਨਦੇ ਹਾਂ ਅਤੇ ਇਸ 'ਤੇ ਨੇੜਿਓ ਨਜ਼ਰ ਰੱਖ ਰਹੇ ਹਾਂ। ਸਾਰੇ ਕੌਂਸਲਰ ਅਤੇ ਕਾਨੂੰਨੀ ਸਹਾਇਤਾ ਪ੍ਰਦਾਨ ਕਰਨਾ ਜਾਰੀ ਰੱਖੇਗਾ। ਇਸ ਫੈਸਲੇ ਨੂੰ ਕਤਰ ਦੇ ਅਧਿਕਾਰੀਆਂ ਕੋਲ ਵੀ ਉਠਾਇਆ ਜਾਵੇਗਾ। ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਇਹ ਅੱਠ ਲੋਕ ਕਤਰ ਸਥਿਤ ਅਲ ਦਹਰਾ ਕੰਪਨੀ ਵਿੱਚ ਕੰਮ ਕਰਦੇ ਹਨ। ਦਰਅਸਲ, ਇਹ ਅੱਠ ਭਾਰਤੀ ਪਿਛਲੇ ਸਾਲ ਅਕਤੂਬਰ 2022 ਤੋਂ ਕਤਰ ਵਿੱਚ ਕੈਦ ਹਨ।

Punjab Bani 26 October,2023
ਅਮਰੀਕਾ ਦੇ ਲੂਇਸਟਨ ਸ਼ਹਿਰ 'ਚ ਗੋਲੀਬਾਰੀ 'ਚ 15 ਤੋਂ ਵੱਧ ਮੌਤਾਂ

ਅਮਰੀਕਾ ਦੇ ਲੂਇਸਟਨ ਸ਼ਹਿਰ 'ਚ ਗੋਲੀਬਾਰੀ 'ਚ 15 ਤੋਂ ਵੱਧ ਮੌਤਾਂ Delhi, 26 oct: ਅਮਰੀਕੀ ਸੂਬੇ ਮੇਨੇ ਦੇ ਲੂਇਸਟਨ ਸ਼ਹਿਰ 'ਚ ਹੋਈ ਗੋਲੀਬਾਰੀ 'ਚ ਘੱਟੋ-ਘੱਟ 16 ਲੋਕ ਮਾਰੇ ਗਏ ਹਨ। ਪੁਲਿਸ ਨੇ ਸ਼ਹਿਰ ਦੇ ਲੋਕਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਇੱਕ ਬੰਦੂਕਧਾਰੀ ਖੁੱਲ੍ਹਾ ਘੁੰਮ ਰਿਹਾ ਹੈ। ਪੁਲਿਸ ਨੇ ਲੋਕਾਂ ਨੂੰ ਉਹ ਜਿੱਥੇ ਹਨ ਉੱਥੇ ਹੀ ਰਹਿਣ ਦੀ ਅਪੀਲ ਕੀਤੀ ਹੈ ਅਤੇ ਸਾਵਧਾਨ ਰਹਿਣ ਲਈ ਕਿਹਾ ਹੈ। ਪੁਲਿਸ ਦਾ ਕਹਿਣਾ ਹੈ ਕਿ ਉਹ ਹਮਲਿਆਂ ਦੀ ਜਾਂਚ ਕਰ ਰਹੇ ਹਨ, ਜੋ "ਕਈ ਥਾਵਾਂ" 'ਤੇ ਹੋਏ ਸਨ ਅਤੇ ਉਨ੍ਹਾਂ ਨੇ ਸ਼ੱਕੀ ਦੀ ਇੱਕ ਫੋਟੋ ਵੀ ਜਾਰੀ ਕੀਤੀ ਹੈ। ਵ੍ਹਾਈਟ ਹਾਊਸ ਦਾ ਕਹਿਣਾ ਹੈ ਕਿ ਰਾਸ਼ਟਰਪਤੀ ਜੋਅ ਬਾਇਡਨ ਨੂੰ ਇਸ ਘਟਨਾ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਐਕਸ ਉੱਤੇ ਇਲਾਕੇ ਦੇ ਪੁਲਿਸ ਨੇ ਲਿਖਿਆ ਹੈ, ‘ਇਲਾਕੇ ਵਿੱਚ ਐਕਟਿਵ ਸ਼ੂਟਰ ਘੁੰਮ ਰਿਹਾ ਹੈ'। ਇਸ ਦੇ ਨਾਲ ਹੀ, ਘੱਟੋ-ਘੱਟ 50 ਲੋਕਾਂ ਦੇ ਜ਼ਖਮੀ ਹੋਣ ਦੀਆਂ ਕਈ ਪਰ ਰਿਪੋਰਟਾਂ ਵੀ ਹਨ, ਹਾਲਾਂਕਿ ਉਨ੍ਹਾਂ ਦੀ ਪੁਸ਼ਟੀ ਨਹੀਂ ਹੋ ਸਕੀ ਹੈ। ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਇੱਕ ਬਿਆਨ ਵਿੱਚ, ਮੇਨੇ ਸਟੇਟ ਪੁਲਿਸ ਨੇ ਕਿਹਾ, "ਲੂਇਸਟਨ ਵਿੱਚ ਇੱਕ ਐਕਟਿਵ ਹਮਲਾਵਰ ਘੁੰਮ ਰਿਹਾ ਹੈ।"ਅਸੀਂ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਜਿੱਥੇ ਹਨ, ਉੱਥੇ ਹੀ ਰਹਿਣ ਰਹਿਣ। ਕਿਰਪਾ ਕਰਕੇ ਦਰਵਾਜ਼ੇ ਬੰਦ ਕਰਕੇ ਆਪਣੇ ਘਰਾਂ ਅੰਦਰ ਹੀ ਰਹੋ।"

Punjab Bani 26 October,2023
ਅਕਾਲੀ ਆਗੂ ਬੰਟੀ ਰੋਮਾਣਾ 'ਤੇ ਵੱਡੀ ਕਾਰਵਾਈ , ਹਿਰਾਸਤ ‘ਚ ਲਿਆ

ਅਕਾਲੀ ਆਗੂ ਬੰਟੀ ਰੋਮਾਣਾ 'ਤੇ ਵੱਡੀ ਕਾਰਵਾਈ , ਹਿਰਾਸਤ ‘ਚ ਲਿਆ ਕੰਵਰ ਗਰੇਵਾਲ ਦੀ ਇਕ ਫੇਕ ਵੀਡੀਓ ਟਵੀਟ ਕੀਤੀ ਸੀ ਮੋਹਾਲੀ, 26 Oct : ਅਕਾਲੀ ਦਲ ਦੇ ਸੀਨੀਅਰ ਆਗੂ ਬੰਟੀ ਰੋਮਾਣਾ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਮੋਹਾਲੀ ਪੁਲਿਸ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ।ਸਾਇਬਰ ਸੈੱਲ ਵੱਲੋ ਬੰਟੀ ਰੋਮਾਣਾ ‘ਤੇ ਕਾਰਵਾਈ ਹੋਈ ਹੈ। ਗਾਇਕ ਕੰਵਰ ਗਰੇਵਾਲ ਦੇ ਇੱਕ ਵੀਡੀਓ ਮਾਮਲੇ ‘ਚ ਬੰਟੀ ਰੋਮਾਣਾ ਨੂੰ ਹਿਰਾਸਤ ਵਿਚ ਲਿਆ ਗਿਆ ਹੈ।ਬੰਟੀ ਰੋਮਾਣਾ ਨੇ ਕੰਵਰ ਗਰੇਵਾਲ ਦੀ ਇਕ ਫੇਕ ਵੀਡੀਓ ਟਵੀਟ ਕੀਤੀ ਸੀ।ਬੰਟੀ ਰੋਮਾਣਾ ਯੂਥ ਅਕਾਲੀ ਦਲ ਦੇ ਪ੍ਰਧਾਨ ਰਹਿ ਚੁੱਕੇ ਹਨ। ਇਸ ਸਮੇਂ ਉਹ ਯੂਥ ਵਿੰਗ ਤੇ ਸੋੋਸ਼ਲ ਮੀਡੀਆ ਦੇ ਇੰਚਾਰਜ ਹਨ। ਦੱਸ ਦਈਏ ਕਿ ਇਕ ਵੀਡੀਓ ਵਾਇਰਲ ਕੀਤੀ ਗਈ ਸੀ, ਜਿਸ ਵਿਚ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਬਾਰੇ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਗਈਆਂ ਸਨ। ਕੰਵਰ ਗਰੇਵਾਲ ਦੀ ਇਕ ਵੀਡੀਓ ਨੂੰ ਐਡਿਟ ਕਰਕੇ ਇਹ ਟਿੱਪਣੀਆਂ ਕੀਤੀਆਂ ਗਈਆਂ ਸਨ।

Punjab Bani 26 October,2023
ਖਾਲੜਾ ਗੁਰਦੁਆਰਾ ਬਾਬਾ ਜਗਤਾ ਜੀ ਨੇੜੇ ਗੁਟਕਾ ਸਾਹਿਬ ਦੀ ਬੇਅਦਬੀ ਕਰਕੇ ਅੰਗ ਗਲੀ 'ਚ ਖਿਲਾਰੇ

ਖਾਲੜਾ ਗੁਰਦੁਆਰਾ ਬਾਬਾ ਜਗਤਾ ਜੀ ਨੇੜੇ ਗੁਟਕਾ ਸਾਹਿਬ ਦੀ ਬੇਅਦਬੀ ਕਰਕੇ ਅੰਗ ਗਲੀ 'ਚ ਖਿਲਾਰੇ ਪੁਲਿਸ ਵੱਲੋਂ ਮਾਮਲੇ ਦੀ ਬਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਭਿੱਖੀਵਿੰਡ 26 ਅਕਤੂਬਰ 2023- ਹਿੰਦ ਪਾਕਿਸਤਾਨ ਸਰਹੱਦ ਨੇੜੇ ਕਸਬਾ ਖਾਲੜਾ ਗੁਰਦੁਆਰਾ ਬਾਬਾ ਜਗਤਾ ਜੀ ਨੇੜੇ ਲੰਘਦੀ ਗਲੀ ਵਿੱਚ ਪਵਿੱਤਰ ਬਾਣੀ ਸ੍ਰੀ ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਦੇ ਪਾਵਨ ਪੰਨੇ ਬੀਤੀ ਰਾਤ ਵੇਲੇ ਖਿਲਰੇ ਪਏ ਦਿਖਾਈ ਦਿੱਤੇ ਜਾਣ ਤੇ ਲੋਕਾਂ ਵਿੱਚ ਗੁੱਸੇ ਦੀ ਲਹਿਰ ਦੌੜ ਗਈ ਅਤੇ ਲੋਕਾਂ ਨੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਸੁਖਦੇਵ ਸਿੰਘ ਪੁੱਤਰ ਹਰਚੰਦ ਸਿੰਘ ਗੁਰਦੁਆਰਾ ਬਾਬਾ ਜਗਤਾ ਜੀ ਬਤੌਰ ਗ੍ਰੰਥੀ ਸੇਵਾਵਾਂ ਨਿਭਾ ਰਹੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੇ ਜਾਣ ਤੇ ਪੁਲਿਸ ਥਾਣਾ ਖਾਲੜਾ ਦੇ ਮੁਖੀ ਬਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਮੌਕੇ ਤੇ ਪਹੁੰਚੀ ਉਪਰੋਕਤ ਗੁਰਦੁਆਰਾ ਸਾਹਿਬ ਦੀ ਨੇੜਲੀ ਗਲੀ ਵਿੱਚ ਗੁਟਕਾ ਸਾਹਿਬ ਦੇ ਕੁਝ ਪਾਵਨ ਪੰਨੇ ਖਿਲਰੇ ਪਏ ਹਨ। ਥਾਣਾ ਖਾਲੜਾ ਪੁਲਿਸ ਵੱਲੋਂ ਬੇਅਦਬੀ ਦੀ ਹੋਈ ਘਟਨਾ ਨੂੰ ਮੁੱਖ ਰੱਖਦਿਆਂ ਮਾਮਲੇ ਦੀ ਬਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਤਾਂ ਜੋ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ। ਵਰਨਯੋਗ ਹੈ ਕਿ ਲੋਕਾਂ ਵਿੱਚ ਭਾਵੇਂ ਗੁੱਸੇ ਦੀ ਲਹਿਰ ਦਿਖਾਈ ਦੇ ਰਹੀ ਪਰ ਕਸਬੇ ਵਿੱਚ ਸ਼ਾਂਤੀ ਬਣਾਏ ਰੱਖਣ ਲਈ ਪੁਲਿਸ ਥਾਣਾ ਖਾਲੜਾ ਮੁਖੀ ਬਲਵਿੰਦਰ ਸਿੰਘ ਵੱਲੋਂ ਆਉਣ ਜਾਣ ਵਾਲੇ ਹਰ ਵਿਅਕਤੀ ਉੱਤੇ ਬਾਜ ਅੱਖ ਰਾਖੀ ਜਾ ਰਹੀ ਹੈ ਤਾਂ ਜੋ ਮਾਮਲੇ ਨੂੰ ਸ਼ਾਂਤੀ ਪੂਰਵਕ ਹੱਲ ਕੀਤਾ ਜਾ ਸਕੇ। ਬੇਅਦਬੀ ਮਾਮਲੇ ਦੀ ਘਟਨਾ ਨੂੰ ਮੁੱਖ ਰੱਖਦਿਆਂ ਪੁਲਿਸ ਥਾਣਾ ਖਾਲੜਾ ਵਿਖੇ ਐਫ.ਆਈ.ਆਰ. ਨੰ.124 ਮਿਤੀ 25-10-2023 ਧਾਰਾ 295 ਅਧੀਨ ਅਣਪਛਾਤੇ ਵਿਅਕਤੀ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਐਸਐਚਓ ਬਲਵਿੰਦਰ ਸਿੰਘ ਨੇ ਲੋਕਾਂ ਨੂੰ ਪੁਰਜੋਰ ਅਪੀਲ ਕੀਤੀ ਅਮਨ ਸ਼ਾਂਤੀ ਬਣਾਏ ਰੱਖਣ ਲਈ ਸਹਿਯੋਗ ਦਿੱਤਾ ਜਾਵੇ ਅਤੇ ਬੇਅਦਬੀ ਦੇ ਲੋਕਾਂ ਨੂੰ ਸਜ਼ਾ ਦੇਣ ਲਈ ਕਿਸੇ ਕਿਸਮ ਦੀ ਢਿੱਲ ਨਹੀਂ ਵਰਤੀ ਜਾਵੇਗੀ ।

Punjab Bani 26 October,2023
ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਡਾ. ਗੁਰਵੀਨ ਕੌਰ ਨਾਲ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ

ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਡਾ. ਗੁਰਵੀਨ ਕੌਰ ਨਾਲ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ ਚੰਡੀਗੜ੍ਹ, 26 ਅਕਤੂਬਰ, 2023: ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ 7 ਨਵੰਬਰ ਨੂੰ ਡਾ. ਗੁਰਵੀਨ ਕੌਰ ਨਾਲ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ। ਹੁਣ ਡਾ. ਗੁਰਵੀਨ ਕੌਰ ਦੀ ਤਸਵੀਰ ਸਾਹਮਣੇ ਆਈ ਹੈ।

Punjab Bani 26 October,2023
ਸਵਾਰੀਆਂ ਨਾਲ ਭਰੀ ਹਰਿਆਣਾ ਰੋਡਵੇਜ਼ ਦੀ ਚੱਲਦੀ ਬੱਸ 'ਚ ਧਮਾਕਾ

ਸਵਾਰੀਆਂ ਨਾਲ ਭਰੀ ਹਰਿਆਣਾ ਰੋਡਵੇਜ਼ ਦੀ ਚੱਲਦੀ ਬੱਸ 'ਚ ਧਮਾਕਾ ਧਮਾਕਾ ਹੋਣ ਕਾਰਨ ਦੋ ਲੋਕ ਬੁਰੀ ਤਰ੍ਹਾਂ ਝੁਲਸ ਗਏ ਨੂਹ, 25 Oct : ਹਰਿਆਣਾ ਦੇ ਨੂਹ ਜ਼ਿਲ੍ਹੇ ਦੇ ਢਿਡਾਰਾ ਬਾਈਪਾਸ ਉਤੇ ਮੰਗਲਵਾਰ ਦੁਪਹਿਰ ਨੂੰ ਸਵਾਰੀਆਂ ਨਾਲ ਭਰੀ ਹਰਿਆਣਾ ਟਰਾਂਸਪੋਰਟ ਵਿਭਾਗ ਦੀ ਬੱਸ ‘ਚ ਧਮਾਕਾ ਹੋਣ ਕਾਰਨ ਦੋ ਲੋਕ ਬੁਰੀ ਤਰ੍ਹਾਂ ਝੁਲਸ ਗਏ। ਦੋਵਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਧਮਾਕੇ ਦੇ ਨਾਲ ਹੀ ਬੱਸ ਦੀਆਂ ਸੀਟਾਂ ਨੂੰ ਅੱਗ ਲੱਗ ਗਈ। ਪੂਰੀ ਬੱਸ ਵਿੱਚ ਧੂੰਏਂ ਕਾਰਨ ਸਵਾਰੀਆਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।ਡਰਾਈਵਰ ਨੇ ਸਮਝਦਾਰੀ ਨਾਲ ਬੱਸ ਨੂੰ ਮੌਕੇ ‘ਤੇ ਹੀ ਰੋਕ ਲਿਆ ਅਤੇ ਸਵਾਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਸਥਾਨਕ ਲੋਕਾਂ ਨੇ ਵੀ ਮੌਕੇ ‘ਤੇ ਪਹੁੰਚ ਕੇ ਐਂਬੂਲੈਂਸ ਬੁਲਾਈ ਅਤੇ ਦੋਵਾਂ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਬੱਸ ਚਾਲਕ ਆਬਿਦ ਨੇ ਦੱਸਿਆ ਕਿ ਮੰਗਲਵਾਰ ਨੂੰ ਬੱਸ ਧਾਰੂਹੇੜਾ ਤੋਂ ਪਲਵਲ ਜਾ ਰਹੀ ਸੀ। ਤਾਵਡੂ ਦੇ ਢਿਡਾਰਾ ਬਾਈਪਾਸ ‘ਤੇ ਪਹੁੰਚਣ ‘ਤੇ ਇਕ ਸੀਟ ‘ਤੇ ਅਚਾਨਕ ਧਮਾਕਾ ਹੋ ਗਿਆ, ਜਿਸ ‘ਚ ਦੋ ਵਿਅਕਤੀ ਬੁਰੀ ਤਰ੍ਹਾਂ ਨਾਲ ਝੁਲਸ ਗਏ। ਇਕ ਯਾਤਰੀ ਦੇ ਕੋਲ ਕੁਝ ਵਿਸਫੋਟਕ ਸਮੱਗਰੀ ਸੀ, ਜਿਸ ਨਾਲ ਅਚਾਨਕ ਧਮਾਕਾ ਹੋ ਗਿਆ। ਰੌਲਾ ਪੈਣ ਕਾਰਨ ਡਰਾਈਵਰ ਨੇ ਮੌਕੇ ’ਤੇ ਬੱਸ ਰੋਕ ਦਿੱਤੀ।ਸਥਾਨਕ ਲੋਕਾਂ ਦੀ ਮਦਦ ਨਾਲ ਅੱਗ ‘ਤੇ ਤੁਰੰਤ ਕਾਬੂ ਪਾ ਲਿਆ ਗਿਆ, ਜਦਕਿ ਹਾਦਸੇ ‘ਚ ਦੋ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਭੇਜਿਆ ਗਿਆ। ਸਥਾਨਕ ਲੋਕਾਂ ਮੁਤਾਬਕ ਦੋਵੇਂ ਜ਼ਖਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਅਤੇ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ।

Punjab Bani 25 October,2023
ਚਰਚਿਤ ਸਾਬਕਾ ਪੁਲਿਸ ਅਧਿਕਾਰੀ ਪਿੰਕੀ ਕੈਟ ਦਾ ਦੇਹਾਂਤ

ਚਰਚਿਤ ਸਾਬਕਾ ਪੁਲਿਸ ਅਧਿਕਾਰੀ ਪਿੰਕੀ ਕੈਟ ਦਾ ਦੇਹਾਂਤ ਚੰਡੀਗੜ੍ਹ, 25 ਅਕਤੂਬਰ 2023- ਚਰਚਿਤ ਸਾਬਕਾ ਪੁਲਿਸ ਅਧਿਕਾਰੀ ਗੁਰਮੀਤ ਸਿੰਘ ਪਿੰਕੀ ਕੈਟ ਦੇ ਦੇਹਾਂਤ ਦੀ ਖ਼ਬਰ ਪ੍ਰਾਪਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ, ਉਹ ਪਿਛਲੇ ਕਹੀ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਉਨ੍ਹਾਂ ਨੂੰ ਇਲਾਜ਼ ਲਈ ਪਰਿਵਾਰ ਵਾਲਿਆਂ ਵਲੋਂ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਜਿਥੇ ਟੈਸਟ ਦੌਰਾਨ ਉਹ ਡੇਂਗੂ ਪੀੜ੍ਹਤ ਵੀ ਪਾਏ ਗਏ। ਸੂਤਰ ਦੱਸਦੇ ਹਨ ਕਿ, ਪਿੰਕੀ ਕੈਟ ਦੀ ਡੇਂਗੂ ਦੇ ਕਾਰਨ ਮੌਤ ਹੋਈ ਹੈ।

Punjab Bani 25 October,2023
ਭਾਜਪਾ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਨੇ ਮ੍ਰਿਤਕ ਅਧਿਆਪਕਾ ਬਲਵਿੰਦਰ ਕੌਰ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਭਾਜਪਾ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਨੇ ਮ੍ਰਿਤਕ ਅਧਿਆਪਕਾ ਬਲਵਿੰਦਰ ਕੌਰ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਮੰਤਰੀ ਹਰਜੋਤ ਬੈਂਸ ਖ਼ਿਲਾਫ਼ ਕੇਸ ਦਰਜ ਕਰਨ ਵਿੱਚ ਦੇਰੀ ਪੰਜਾਬ ਸਰਕਾਰ ਦੀ ਪਰਿਵਾਰ ਨੂੰ ਇਨਸਾਫ਼ ਦਿਵਾਉਣ ਵਿੱਚ ਮਾੜੀ ਨੀਅਤ ਨੂੰ ਦਰਸਾਉਂਦੀ ਹੈ: ਜੈ ਇੰਦਰ ਕੌਰ ਪਟਿਆਲਾ, 25 ਅਕਤੂਬਰ ਭਾਰਤੀ ਜਨਤਾ ਪਾਰਟੀ ਪੰਜਾਬ ਦੀ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਅੱਜ ਮ੍ਰਿਤਕ ਪ੍ਰੋਫੈਸਰ ਬਲਵਿੰਦਰ ਕੌਰ ਦੇ ਪਰਿਵਾਰ ਨੂੰ ਮਿਲਣ ਰੋਪੜ ਵਿਖੇ ਪਹੁੰਚੇ, ਜਿਸ ਨੇ ਕੁਝ ਦਿਨ ਪਹਿਲਾਂ ਖੁਦਕੁਸ਼ੀ ਕਰ ਲਈ ਸੀ। ਜੈ ਇੰਦਰ ਕੌਰ ਨੇ ਰੋਪੜ ਦੇ ਸਿਵਲ ਹਸਪਤਾਲ ਦੇ ਬਾਹਰ ਬੈਠੇ ਪਰਿਵਾਰ ਅਤੇ ਧਰਨਾਕਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਮ੍ਰਿਤਕ ਦੇ ਭਰਾ ਹਰਦੇਵ ਸਿੰਘ ਨਾਲ ਦੁੱਖ ਸਾਂਝਾ ਕੀਤਾ। ਪਰਿਵਾਰ ਨਾਲ ਮੁਲਾਕਾਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ ਕਿ, "ਅੱਜ ਮੈਂ ਸਵਰਗਵਾਸੀ ਬਲਵਿੰਦਰ ਕੌਰ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਆਈ ਹਾਂ, ਜੋ ਪੰਜਾਬ ਸਰਕਾਰ ਦੇ 1158 ਸਹਾਇਕ ਪ੍ਰੋਫੈਸਰ ਫਰੰਟ ਜੋ ਕਿ ਪਿਛਲੇ 2 ਮਹੀਨਿਆਂ ਤੋਂ ਧਰਨੇ 'ਤੇ ਬੈਠੇ ਹਨ, ਦੇ ਮੈਂਬਰਾਂ ਪ੍ਰਤੀ ਬੇਰੁਖੀ ਵਾਲੇ ਰਵੱਈਏ ਕਾਰਨ ਬੇਹੱਦ ਤਣਾਅ ਵਿਚ ਸਨ। ।ਇਨ੍ਹਾਂ ਅਧਿਆਪਕਾਂ ਦੀਆਂ ਮੰਗਾਂ ਸੁਣਨ ਅਤੇ ਉਨ੍ਹਾਂ ਦੇ ਮਸਲਿਆਂ ਦੇ ਹੱਲ ਲਈ ਕੋਈ ਰਾਹ ਲੱਭਣ ਦੀ ਬਜਾਏ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੰਤਰੀ ਹਰਜੋਤ ਬੈਂਸ ਨੇ ਇਨ੍ਹਾਂ ਵੱਲ ਪੂਰੀ ਤਰ੍ਹਾਂ ਨਾਲ ਪਾਸਾ ਵੱਟਿਆ ਹੋਇਆ ਸੀ। ਜਿਸ ਕਾਰਨ ਇਨ੍ਹਾਂ ਵਿੱਚੋਂ ਕਈ ਅਧਿਆਪਕ ਡਿਪਰੈਸ਼ਨ ਵਿੱਚ ਚਲੇ ਗਏ ਹਨ, ਜਿਨ੍ਹਾਂ ਵਿੱਚੋਂ ਇੱਕ ਨੂੰ ਖੁਦਕੁਸ਼ੀ ਕਰਨ ਲਈ ਮਜਬੂਰ ਹੋਣਾ ਪਿਆ।" ਉਨ੍ਹਾਂ ਅੱਗੇ ਕਿਹਾ, “ਇਸ ਤੋਂ ਵੀ ਮਾੜੀ ਗੱਲ ਇਹ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਮਦਦ ਕਰਨ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਦੀ ਬਜਾਏ ਉਨ੍ਹਾਂ ਨੂੰ ਹੋਰ ਵੀ ਮਾਨਸਿਕ ਤੌਰ ਤੇ ਪ੍ਰੇਸ਼ਾਨ ਕਰ ਰਹੀ ਹੈ, ਸਿੱਖਿਆ ਮੰਤਰੀ ਨੂੰ ਬਚਾਉਣ ਦੀ ਕੋਸ਼ਿਸ਼ਾਂ ਕਰਕੇ, ਭਾਵੇਂ ਕਿ ਸੁਸਾਈਡ ਨੋਟ ਵਿੱਚ ਉਸ ਦਾ ਨਾਂ ਸਪੱਸ਼ਟ ਲਿਖਿਆ ਹੋਇਆ ਹੈ। ਕਾਨੂੰਨ ਅਨੁਸਾਰ ਪੰਜਾਬ ਪੁਲਿਸ ਉਸ ਵਿਰੁੱਧ ਕੇਸ ਦਰਜ ਕਰਨ ਲਈ ਪਾਬੰਦ ਹੈ ਪਰ ਅਜਿਹਾ ਕਰਨ ਦੀ ਬਜਾਏ ਪੁਲਿਸ ਨੇ ਸਰਵਰ ਕੰਮ ਨਾ ਕਰਨ ਦਾ ਝੂਠਾ ਬਹਾਨਾ ਘੜਿਆ ਹੈ, ਜਿਸ ਦੇ ਸਿੱਟੇ ਵਜੋਂ ਉਹ ਮੰਤਰੀ ਵਿਰੁੱਧ ਕੇਸ ਦਰਜ ਨਹੀਂ ਕਰ ਪਾ ਰਹੇ ਹਨ, ਜਿਸ ਤੋਂ ਸਾਫ਼ ਪਤਾ ਲੱਗਦਾ ਹੈ, ਕਿ ਪਰਿਵਾਰ ਨੂੰ ਇਨਸਾਫ਼ ਦਿਵਾਉਣ ਵਿੱਚ ਪੰਜਾਬ ਸਰਕਾਰ ਦੀ ਨੀਅਤ ਕਿਹਨੀ ਮਾੜੀ ਹੈ, ਕਿਉਂਕਿ ਉਹ ਸਿਰਫ਼ ਆਪਣੇ ਮੰਤਰੀ ਨੂੰ ਬਚਾਉਣਾ ਚਾਹੁੰਦੀ ਹੈ।" ਜੈ ਇੰਦਰ ਕੌਰ ਨੇ ਅੱਗੇ ਕਿਹਾ, "ਮੈਂ ਪੰਜਾਬ ਸਰਕਾਰ ਨੂੰ ਅਪੀਲ ਕਰਦੀ ਹਾਂ ਕਿ ਪਰਿਵਾਰ ਨੂੰ ਤੁਰੰਤ ਇਨਸਾਫ਼ ਦਿਵਾਇਆ ਜਾਵੇ ਅਤੇ ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਅਸੀਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਹੋਰ ਤੇਜ਼ ਕਰਨ ਲਈ ਮਜਬੂਰ ਹੋਵਾਂਗੇ।" ਜੈ ਇੰਦਰ ਕੌਰ ਦੇ ਨਾਲ ਭਾਜਪਾ ਮਹਿਲਾ ਮੋਰਚਾ ਦੀ ਜਨਰਲ ਸਕੱਤਰ ਰਾਣੀ ਰਮਣੀਕ, ਜਨਰਲ ਸਕੱਤਰ ਦੀਪਕ ਜੋਤੀ, ਜ਼ਿਲ੍ਹਾ ਪ੍ਰਧਾਨ ਰੋਪੜ ਮੋਨਿਕਾ ਕੱਕੜ, ਮਨੀਸ਼ਾ ਉੱਪਲ, ਰਜਨੀ ਸ਼ਰਮਾ ਅਤੇ ਲਵਲੀ ਅਰੋੜਾ ਆਦਿ ਹਾਜ਼ਰ ਸਨ।

Punjab Bani 25 October,2023
ਪਰਲਜ਼ ਗਰੁੱਪ ਘਪਲਾ: ਵਿਜੀਲੈਂਸ ਵੱਲੋਂ ਤਿੰਨ ਭਗੌੜੇ ਗੁਜਰਾਤ ਤੋਂ ਗ੍ਰਿਫ਼ਤਾਰ

ਪਰਲਜ਼ ਗਰੁੱਪ ਘਪਲਾ: ਵਿਜੀਲੈਂਸ ਵੱਲੋਂ ਤਿੰਨ ਭਗੌੜੇ ਗੁਜਰਾਤ ਤੋਂ ਗ੍ਰਿਫ਼ਤਾਰ ਚੰਡੀਗੜ੍ਹ, 23 ਅਕਤੂਬਰ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕਾਇਮ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਗੁਜਰਾਤ ਪੁਲੀਸ ਦੇ ਸਹਿਯੋਗ ਨਾਲ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮਟਡ (ਪੀਏਸੀਐੱਲ) ਕੇਸ ਵਿੱਚ ਲੋੜੀਂਦੇ ਤਿੰਨ ਭਗੌੜਿਆਂ ਨੂੰ ਅਹਿਮਦਾਬਾਦ ਤੋਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਹਰਕੀਰਤ ਸਿੰਘ ਵਾਸੀ ਪਿੰਡ ਸ਼ਮਸ਼ਪੁਰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ, ਪ੍ਰਭਜੋਤ ਸਿੰਘ ਵਾਸੀ ਪਿੰਡ ਗੋਨਿਆਣਾ ਕਲਾਂ ਜ਼ਿਲ੍ਹਾ ਬਠਿੰਡਾ ਅਤੇ ਪਰਦੀਪ ਸਿੰਘ ਵਾਸੀ ਪਿੰਡ ਜਲਵੇੜਾ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਜੋਂ ਹੋਈ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਲਜ਼ਮ ਥਾਣਾ ਜ਼ੀਰਾ (ਜ਼ਿਲ੍ਹਾ ਫ਼ਿਰੋਜ਼ਪੁਰ) 16 ਜੁਲਾਈ 2020 ਨੂੰ ਧਾਰਾ 406, 420, 467, 468, 471 ਅਤੇ 120-ਬੀ ਤਹਿਤ ਦਰਜ ਮਾਮਲੇ ਵਿੱਚ ਲੋੜੀਂਦੇ ਸਨ। ਇਸ ਕੇਸ ਵਿੱਚ ਇਨ੍ਹਾਂ ਮੁਲਜ਼ਮਾਂ ’ਤੇ ਪਿੰਡ ਘੋਲੂਮਾਜਰਾ (ਮੁਹਾਲੀ) ਵਿੱਚ ਪੀਏਸੀਐੱਲ ਦੀਆਂ ਵੱਖ-ਵੱਖ ਜਾਇਦਾਦਾਂ ਦੀ ਗ਼ੈਰਕਾਨੂੰਨੀ ਤੌਰ ’ਤੇ ਮਾਲਕੀ ਦਾ ਤਬਾਦਲਾ ਕਰਨ ਦਾ ਦੋਸ਼ ਹੈ। ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੇ ਸੁਪਰੀਮ ਕੋਰਟ ਦੇ ਫ਼ੈਸਲੇ ਦੀ ਉਲੰਘਣਾ ਕਰਦਿਆਂ ਜਾਇਦਾਦਾਂ ਦੀ ਫ਼ਰੋਖ਼ਤ/ਤਬਾਦਲਾ-ਏ-ਮਲਕੀਅਤ ਦਾ ਅਮਲ ਜਾਰੀ ਰੱਖਿਆ। ਵਿਜੀਲੈਂਸ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਹਰਕੀਰਤ ਸਿੰਘ ਥਾਣਾ ਪੰਜਾਬ ਸਟੇਟ ਕ੍ਰਾਈਮ ਸੈੱਲ ’ਚ ਇਸੇ ਸਾਲ 21 ਫਰਵਰੀ ਨੂੰ ਦਰਜ ਮਾਮਲੇ ਵਿੱਚ ਵੀ ਲੋੜੀਂਦਾ ਸੀ। ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਕਤ ਤਿੰਨੋਂ ਮੁਲਜ਼ਮਾਂ ਦਾ ਰਾਹਦਾਰੀ ਰਿਮਾਂਡ ਲੈ ਲਿਆ ਗਿਆ ਹੈ।

Punjab Bani 24 October,2023
ਪੰਜਾਬ ਦੀ ਕੰਮ ਚਲਾਊ ਸਰਕਾਰ ਨੇ ਅਲ-ਅਜ਼ੀਜ਼ੀਆ ਮਾਮਲੇ ’ਚ ਨਵਾਜ਼ ਸ਼ਰੀਫ਼ ਦੀ ਸਜ਼ਾ ਮੁਅੱਤਲ ਕੀਤੀ

ਪੰਜਾਬ ਦੀ ਕੰਮ ਚਲਾਊ ਸਰਕਾਰ ਨੇ ਅਲ-ਅਜ਼ੀਜ਼ੀਆ ਮਾਮਲੇ ’ਚ ਨਵਾਜ਼ ਸ਼ਰੀਫ਼ ਦੀ ਸਜ਼ਾ ਮੁਅੱਤਲ ਕੀਤੀ ਲਾਹੌਰ, 24 ਅਕਤੂਬਰ ਪਾਕਿਸਤਾਨ ਪੰਜਾਬ ਦੀ ਕਾਰਜਕਾਰੀ ਸਰਕਾਰ ਨੇ ਅਲ-ਅਜ਼ੀਜ਼ੀਆ ਮਾਮਲੇ ਵਿਚ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਸਜ਼ਾ ਨੂੰ ਮੁਅੱਤਲ ਕਰ ਦਿੱਤਾ ਹੈ। ਜੀਓ ਨਿਊਜ਼ ਨੇ ਅਨੁਸਾਰ ਸੂਚਨਾ ਮੰਤਰੀ ਆਮਿਰ ਮੀਰ ਨੇ ਪੰਜਾਬ ਕੈਬਨਿਟ ਦੇ ਫੈਸਲੇ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਇਹ ਫੈਸਲਾ ਫੌਜਦਾਰੀ ਪ੍ਰਕਿਰਿਆ ਕੋਡ (ਸੀਪੀਸੀ) ਦੀ ਧਾਰਾ 401 ਦੇ ਤਹਿਤ ਆਪਣੀਆਂ ਸੰਵਿਧਾਨਕ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਲਿਆ ਗਿਆ, ਜੋ ਇਸ ਨੂੰ ਕਿਸੇ ਵੀ ਅਪਰਾਧੀ ਨੂੰ ਮੁਆਫ ਕਰਨ ਦਾ ਅਧਿਕਾਰ ਵੀ ਦਿੰਦਾ ਹੈ। ਉਨ੍ਹਾਂ ਕਿਹਾ ਕਿ ਕੇਸ ਦਾ ਅੰਤਿਮ ਫੈਸਲਾ ਅਦਾਲਤ ਵੱਲੋਂ ਹੀ ਲਿਆ ਜਾਵੇਗਾ।

Punjab Bani 24 October,2023
ਇਜ਼ਰਾਈਲ ਨੇ ਗਾਜ਼ਾ ’ਤੇ ਹਮਲੇ ਤੇਜ਼ ਕੀਤੇ, ਹਮਾਸ ਨੇ ਬੰਦੀ ਬਣਾਈਆਂ ਦੋ ਬਜ਼ੁਰਗ ਔਰਤਾਂ ਛੱਡੀਆਂ

ਇਜ਼ਰਾਈਲ ਨੇ ਗਾਜ਼ਾ ’ਤੇ ਹਮਲੇ ਤੇਜ਼ ਕੀਤੇ, ਹਮਾਸ ਨੇ ਬੰਦੀ ਬਣਾਈਆਂ ਦੋ ਬਜ਼ੁਰਗ ਔਰਤਾਂ ਛੱਡੀਆਂ ਰਾਫਾ, 24 ਅਕਤੂਬਰ ਇਜ਼ਰਾਈਲ ਨੇ ਗਾਜ਼ਾ ਪੱਟੀ ਵਿੱਚ ਕੱਟੜਪੰਥੀ ਸੰਗਠਨ ਹਮਾਸ ਦੇ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਕੇ ਹਮਲੇ ਤੇਜ਼ ਕਰ ਦਿੱਤੇ ਹਨ। ਇਜ਼ਰਾਈਲ ਵੱਲੋਂ ਜਲਦ ਹੀ ਹਮਾਸ ਦੇ ਕੱਟੜਪੰਥੀਆਂ ਵਿਰੁੱਧ ਜ਼ਮੀਨੀ ਪੱਧਰ ਦੀ ਕਾਰਵਾਈ ਸ਼ੁਰੂ ਕਰਨ ਦੀ ਉਮੀਦ ਹੈ। ਅਮਰੀਕਾ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਇਸ ਨਾਲ ਖੇਤਰ ਵਿਚ ਤਣਾਅ ਵਧ ਸਕਦਾ ਹੈ ਅਤੇ ਅਮਰੀਕੀ ਫੌਜੀਆਂ ’ਤੇ ਵੀ ਹਮਲਾ ਹੋ ਸਕਦਾ ਹੈ। ਗਾਜ਼ਾ ਵਿੱਚ ਇਜ਼ਰਾਇਲੀ ਹਮਲਿਆਂ ਵਿੱਚ ਹੁਣ ਤੱਕ ਹਜ਼ਾਰਾਂ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੌਰਾਨ ਹਮਾਸ ਨੇ ਦੋ ਬਜ਼ੁਰਗ ਇਜ਼ਰਾਇਲੀ ਔਰਤਾਂ ਨੂੰ ਰਿਹਾਅ ਕਰ ਦਿੱਤਾ, ਜਨਿ੍ਹਾਂ ਨੂੰ ਇਸ ਨੇ ਬੰਦੀ ਬਣਾ ਲਿਆ ਸੀ।

Punjab Bani 24 October,2023
ਰੂਸੀ ਰਾਸ਼ਟਰਪਤੀ ਪੂਤਨਿ ਨੂੰ ਦਿਲ ਦਾ ਦੌਰਾ ਪੈਣ ਦੀ ‘ਅਫ਼ਵਾਹ’

ਰੂਸੀ ਰਾਸ਼ਟਰਪਤੀ ਪੂਤਨਿ ਨੂੰ ਦਿਲ ਦਾ ਦੌਰਾ ਪੈਣ ਦੀ ‘ਅਫ਼ਵਾਹ’ ਮਾਸਕੋ, 24 ਅਕਤੂਬਰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਨਿ ਨੂੰ ਕਥਿਤ ਤੌਰ ‘ਤੇ ਦਿਲ ਦਾ ਦੌਰਾ ਪਿਆ ਅਤੇ ਉਹ ਮਾਸਕੋ ਦੇ ਆਪਣੇ ਨਿੱਜੀ ਅਪਾਰਟਮੈਂਟ ਵਿੱਚ ਫਰਸ਼ ‘ਤੇ ਡਿੱਗੇ ਮਿਲੇ। ਸੂਤਰਾਂ ਮੁਤਾਬਕ ਰੂਸੀ ਨੇਤਾ ਨੂੰ ਬੈੱਡਰੂਮ ਦੇ ਫਰਸ਼ ‘ਤੇ ਗਾਰਡਾਂ ਨੇ ਦੇਖਿਆ ਤੇ ਡਾਕਟਰਾਂ ਨੂੰ ਤੁਰੰਤ ਬੁਲਾਇਆ। ਉਨ੍ਹਾਂ ਨੇ ਬਾਅਦ ਵਿੱਚ 71 ਸਾਲਾ ਬਜ਼ੁਰਗ ਨੂੰ ਦਿਲ ਦਾ ਦੌਰਾ ਪੈਣ ਦੀ ਪੁਸ਼ਟੀ ਕੀਤੀ। ਸੂਤਰਾਂ ਮੁਤਾਬਕ ਪੂਤਨਿ ਨੂੰ ਫਿਰ ਅਪਾਰਟਮੈਂਟ ਵਿੱਚ ਬਣੀ ਵਿਸ਼ੇਸ਼ ਮੈਡੀਕਲ ਸਹੂਲਤ ਵਿੱਚ ਲਿਜਾਇਆ ਗਿਆ ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਪੂਤਨਿ ਦੀ ਸਿਹਤ ਬਾਰੇ ਅਜਿਹੀਆਂ ਖ਼ਬਰਾਂ ਕਈ ਵਾਰ ਆਈਆਂ ਪਰ ਸਾਰੀਆਂ ਅਫਵਾਹ ਨਿਕਲੀਆਂ।

Punjab Bani 24 October,2023
ਸਿਲੰਡਰ ਫੱਟਣ ਨਾਲ ਉੱਡੀ ਘਰ ਦੀ ਛੱਤ;ਪਰਿਵਾਰ ਦੇ ਦੋ ਜੀਅ ਬੁਰੀ ਤਰਾ ਜਖਮੀਂ

ਸਿਲੰਡਰ ਫੱਟਣ ਨਾਲ ਉੱਡੀ ਘਰ ਦੀ ਛੱਤ;ਪਰਿਵਾਰ ਦੇ ਦੋ ਜੀਅ ਬੁਰੀ ਤਰਾ ਜਖਮੀਂ ਫਰੀਦਕੋਟ: ਦਿਨ ਚੜ੍ਹਦੇ ਹੀ ਫਰੀਦਕੋਟ ਜਿਲ੍ਹੇ ਦੇ ਪਿੰਡ ਕਾਸਮ ਭੱਟੀ ਵਿਚ ਇਕ ਗਰੀਬ ਪਰਿਵਾਰ ਨਾਲ ਵੱਡਾ ਹਾਦਸਾ ਵਾਪਰਿਆ ਗਿਆ। ਜਿਸ ਵਿਚ ਉਹਨਾਂ ਦੇ ਪਰਿਵਾਰ ਦੇ ਦੋ ਜੀਅ ਬੁਰੀ ਤਰਾ ਜਖਮੀਂ ਹੋ ਗਏ। ਉਥੇ ਹੀ ਘਰ ਅੰਦਰ ਪਿਆ ਸਮਾਨ ਵੀ ਸੜ ਕੇ ਸੁਆਹ ਹੋ ਗਿਆ। ਗਰੀਬ ਪਰਿਵਰ ਦੇ ਕਮਰੇ ਦੀ ਕੱਚੀ ਛੱਤ ਵੀ ਧਮਾਕੇ ਕਾਰਨ ਉੱਡ ਗਈ। ਜਖਮੀਆਂ ਨੂੰ ਇਲਾਜ ਲਈ ਜੈਤੋ ਦੀ ਇਕ ਸਮਾਜ ਸੇਵੀ ਸੰਸਥਾ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਜੈਤੋ ਵਿਚ ਦਾਖ਼ਲ ਕਰਵਾਇਅ ਗਿਆ ਹੈ, ਜਿੱਥੇ ਉਹਨਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਇਹ ਹਾਦਸਾ ਫਰੀਦਕੋਟ ਜਿਲ੍ਹੇ ਦੀ ਸਬ ਡਵਿਜ਼ਨ ਜੈਤੋ ਅਦੀਨ ਪੈਂਦੇ ਪਿੰਡ ਕਾਸਮ ਭੱਟੀ ਵਿਚ ਸਕੂਲ ਦੇ ਨੇੜੇ ਬਾਬਾ ਰਾਮ ਨਾਮਕ ਮਜਦੂਰ ਦੇ ਘਰ ਵਾਪਰਿਆ। ਇਹ ਮਜ਼ਦੂਰ ਦੇਰ ਰਾਤ ਆਪਣੀ ਮਾਤਾ ਸਮੇਤ ਕਮਰੇ ਅੰਦਰ ਸੁੱਤਾ ਹੋਇਆ ਸੀ ਅਤੇ ਉਸ ਦਾ ਕਰੀਬ 16 ਸਾਲ ਦਾ ਲੜਕਾ ਬਾਹਰ ਸੁੱਤਾ ਹੋਇਆ ਸੀ। ਸਵੇਰ ਵੇਲੇ ਜਦ ਬਾਬਾ ਰਾਮ ਦੀ ਬਿਰਧ ਮਾਤਾ ਜਿਸ ਦੀ ਉਮਰ ਕਰੀਬ 85 ਸਾਲ ਦੱਸੀ ਜਾ ਰਹੀ ਹੈ, ਜਦੋਂ ਚਾਹ ਬਣਾਉਣ ਲੱਗੀ ਤਾਂ ਅਚਾਨਕ ਗੈਸ ਦੀ ਲੀਕੇਜ ਕਾਰਨ ਸਿਲੰਡਰ ਨੂੰ ਅੱਗ ਲੱਗ ਗਈ ਅਤੇ ਉਹ ਫੱਟ ਗਿਆ। ਜਿਸ ਨਾਲ ਹੋਏ ਜ਼ੋਰਦਾਰ ਧਮਾਕੇ ਵਿਚ ਘਰ ਅੰਦਰ ਪਿਆ ਸਾਰਾ ਕੀਮਤੀ ਸਮਾਨ ਸੜ ਕੇ ਸੁਆਹ ਹੋ ਗਿਆ। ਉਥੇ ਹੀ ਕਮਰੇ ਦੀ ਸਰਕਾਨਿਆਂ ਨਾਲ ਬਣੀ ਛੱਤ ਵੀ ਉੱਡ ਗਈ। ਇਸ ਧਮਾਕੇ ਨਾਲ 55 ਸਾਲਾ ਬਾਬੂ ਰਾਮ ਅਤੇ ਉਸ ਦੀ ਬਿਰਧ ਮਾਤਾ ਬੁਰੀ ਤਰਾਂ ਜਖਮੀਂ ਹੋ ਗਿਏ, ਜਿੰਨਾਂ ਨੂੰ ਜੈਤੋ ਦੀ ਇਕ ਸਮਾਜ ਸੇਵੀ ਸੰਸ਼ਥਾ ਦੇ ਸਹਿਯੋਗ ਨਾਲ ਤੁਰੰਤ ਹੀ ਜੈਤੋ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਜਿੱਥੇ ਉਹਨਾਂ ਦਾ ਇਲਾਜ ਚੱਲ ਰਿਹਾ ਹੈ।

Punjab Bani 24 October,2023
ਪੰਜਾਬ ਪੁਲਿਸ ਵੱਲੋਂ ਹਰਵਿੰਦਰ ਰਿੰਦਾ ਦੀ ਹਮਾਇਤ ਵਾਲੇ ਅੱਤਵਾਦੀ ਫੰਡਿੰਗ ਮਾਡਿਊਲ ਦਾ ਪਰਦਾਫਾਸ਼ ; ਹੈਂਡਲਰ ਪਰਮਿੰਦਰ ਪਿੰਦੀ ਦੇ ਪੰਜ ਕਾਰਕੁਨ ਕਾਬੂ

ਪੰਜਾਬ ਪੁਲਿਸ ਵੱਲੋਂ ਹਰਵਿੰਦਰ ਰਿੰਦਾ ਦੀ ਹਮਾਇਤ ਵਾਲੇ ਅੱਤਵਾਦੀ ਫੰਡਿੰਗ ਮਾਡਿਊਲ ਦਾ ਪਰਦਾਫਾਸ਼ ; ਹੈਂਡਲਰ ਪਰਮਿੰਦਰ ਪਿੰਦੀ ਦੇ ਪੰਜ ਕਾਰਕੁਨ ਕਾਬੂ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਅੱਤਵਾਦ ਨੂੰ ਫੰਡਿੰਗ ਕਰਨ ਲਈ ਠੇਕਿਆਂ ’ਤੇ ਅੱਗਜ਼ਨੀ ਅਤੇ ਗੋਲੀਬਾਰੀ ਕਰਕੇ ਸ਼ਰਾਬ ਦੇ ਠੇਕੇਦਾਰਾਂ ਤੋਂ ਪੈਸਾ ਵਸੂਲਦਾ ਸੀ ਮਾਡਿਊਲ : ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ਬਟਾਲਾ, 19 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਪਾਕਿਸਤਾਨ ਸਥਿਤ ਹਰਵਿੰਦਰ ਸਿੰਘ ਰਿੰਦਾ ਦੀ ਹਮਾਇਤ ਵਾਲੇ ਅਤੇ ਪਰਮਿੰਦਰ ਪਿੰਦੀ ਦੁਆਰਾ ਚਲਾਏ ਜਾ ਰਹੇ ਅੱਤਵਾਦੀ ਫੰਡਿੰਗ ਮਾਡਿਊਲ ਦਾ ਪਰਦਾਫਾਸ਼ ਕਰਦਿਆਂ , ਮਾਡਿਊਲ ਦੇ ਪੰਜ ਕਾਰਕੁਨਾਂ ਨੂੂੰ ਗ੍ਰਿਫਤਾਰ ਕੀਤਾ ਹੈ। ਮਾਡਿਊਲ ਦਾ ਸਥਾਲਕ ਹੈਂਡਲਰ ਪਰਮਿੰਦਰ ਪਿੰਦੀ ,ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆਂ, ਜੋ ਕਿ ਕਥਿਤ ਅੱਤਵਾਦੀ ਹਰਵਿੰਦਰ ਰਿੰਦਾ ਦਾ ਕਰੀਬੀ ਦੱਸਿਆ ਜਾਂਦਾ ਹੈ, ਦੇ ਲਗਾਤਾਰ ਸੰਪਰਕ ਵਿੱਚ ਸੀ । ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਬਾਬਾ ਬਕਾਲਾ ਦੇ ਅਮਨਪ੍ਰੀਤ ਵਾਲੀਆ, ਅੰਮ੍ਰਿਤਸਰ ਦੇ ਪਿੰਡ ਮੁੱਛਲ ਦੇ ਰਮਨਬੀਰ ਸਿੰਘ ਉਰਫ ਫੌਜੀ, ਅੰਮ੍ਰਿਤਸਰ ਦੇ ਪਿੰਡ ਬੁੱਲੇਨੰਗਲ ਦੇ ਅਰਸ਼ਪ੍ਰੀਤ ਸਿੰਘ, ਅੰਮ੍ਰਿਤਸਰ ਦੇ ਬੱਲ ਸਰਾਏ ਦੇ ਹਰਮਨਪ੍ਰੀਤ ਸਿੰਘ ਅਤੇ ਅੰਮ੍ਰਿਤਸਰ ਵਾਸੀ ਕਿਰਨਦੀਪ ਕੌਰ ਵਜੋਂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸ਼ਰਾਬ ਦੇ ਠੇਕੇਦਾਰਾਂ ਤੋਂ ਪੈਸੇ ਵਸੂਲਣ ਲਈ ਠੇਕਿਆਂ ’ਤੇ ਹੋਈਆਂ ਅੱਗਜ਼ਨੀ ਜਾਂ ਗੋਲੀਬਾਰੀ ਦੀਆਂ ਕੁਝ ਘਟਨਾਵਾਂ ਤੋਂ ਬਾਅਦ ਜ਼ਿਲ੍ਹਾ ਬਟਾਲਾ ਦੀਆਂ ਪੁਲਿਸ ਟੀਮਾਂ ਨੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕੀਤੀ ਅਤੇ ਇਨ੍ਹਾਂ ਘਟਨਾਵਾਂ ਪਿੱਛੇ ਰਮਨਬੀਰ ਸਿੰਘ ਉਰਫ਼ ਫ਼ੌਜੀ ਸਮੇਤ 11 ਮੁਲਜ਼ਮਾਂ ਦੀ ਸ਼ਨਾਖਤ ਕੀਤੀ ਹੈ। ਉਨ੍ਹਾਂ ਕਿਹਾ ਕਿ ਲਗਭਗ 10 ਦਿਨਾਂ ਤੱਕ ਚੱਲੇ ਇਸ ਆਪ੍ਰੇਸ਼ਨ ਵਿੱਚ ਪੁਲਿਸ ਟੀਮਾਂ ਨੇ ਵੱਖ-ਵੱਖ ਥਾਵਾਂ ਤੋਂ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਬਟਾਲਾ ਦੀ ਐਸ.ਐਸ.ਪੀ. ਅਸ਼ਵਨੀ ਗੋਟਿਆਲ ਨੇ ਦੱਸਿਆ ਕਿ 27 ਸਤੰਬਰ ਨੂੰ ਬਟਾਲਾ ਦੇ ਸ਼ਾਸਤਰੀ ਨਗਰ ਵਿੱਚ ਇੱਕ ਸ਼ਰਾਬ ਦੇ ਠੇਕੇ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਦੀ ਘਟਨਾ ਸਾਹਮਣੇ ਆਈ ਸੀ ਅਤੇ ਇਸ ਤੋਂ ਦੋ ਦਿਨ ਬਾਅਦ ਬਟਾਲਾ ਵਿੱਚ ਹੀ ਇੱਕ ਹੋਰ ਸ਼ਰਾਬ ਦੇ ਠੇਕੇ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਜਦਕਿ 2 ਅਕਤੂਬਰ ਨੂੰ ਅੰਮ੍ਰਿਤਸਰ ਦਿਹਾਤੀ ਵਿਖੇ ਸ਼ਰਾਬ ਦੇ ਠੇਕੇ ’ਤੇ ਪੰਜ ਗੋਲੀਆਂ ਚਲਾਈਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਾਰੇ ਮੁਲਜ਼ਮ ਸਥਾਨਕ ਹੈਂਡਲਰ ਪਰਮਿੰਦਰ ਪਿੰਦੀ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ, ਜੋ ਸ਼ਰਾਬ ਦੇ ਠੇਕੇਦਾਰਾਂ ਤੋਂ ਅੱਤਵਾਦੀ ਫੰਡਿੰਗ ਲਈ ਧਮਕੀਆਂ ਦੇ ਕੇ ਫਿਰੌਤੀ ਦੀ ਮੰਗ ਕਰ ਰਿਹਾ ਸੀ। ਉਹਨਾਂ ਨੇ ਦੱਸਿਆ ਕਿ ਇੱਕ ਦੋਸ਼ੀ ਨੇ ਪੈਸਿਆਂ ਲਈ ਸ਼ਰਾਬ ਦੇ ਠੇਕੇ ਦੇ ਬਾਹਰ ਗੋਲੀਆਂ ਚਲਾ ਦਿੱਤੀਆਂ। ਜ਼ਿਕਰਯੋਗ ਹੈ ਇਸ ਸਬੰਧ ਵਿੱਚ ਦੋ ਮਾਮਲੇ ਜਿਨ੍ਹਾਂ ਵਿੱਚ ਆਈ.ਪੀ.ਸੀ. ਦੀ ਧਾਰਾ 436, 427 ਅਤੇ 120ਬੀ ਤਹਿਤ ਐਫ.ਆਈ.ਆਰ ਨੰਬਰ 150 ਮਿਤੀ 27.09.2023 ਅਤੇ ਮਿਤੀ 30.09.2023 ਐਫ.ਆਈ.ਆਰ ਨੰਬਰ 112 ਆਈ.ਪੀ.ਸੀ. ਦੀ ਧਾਰਾ 307, 436, 420ਬੀ ਅਤੇ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀਆਂ ਧਾਰਾਵਾਂ 17, 18 ਅਤੇ 20 ਕ੍ਰਮਵਾਰ ਤਹਿਤ ਥਾਣਾ ਸਿਟੀ ਬਟਾਲਾ ਅਤੇ ਸਦਰ ਬਟਾਲਾ ਵਿਖੇ ਕੇਸ ਦਰਜ ਕੀਤੇ ਗਏ ਹਨ।

Punjab Bani 19 October,2023
ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਖਰੜ ਦੇ ਲਾਂਡਰਾਂ ਤੋਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਇੱਕ ਗੁਰਗੇ ਨੂੰ ਗ੍ਰਿਫਤਾਰ ਕੀਤਾ

ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਖਰੜ ਦੇ ਲਾਂਡਰਾਂ ਤੋਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਇੱਕ ਗੁਰਗੇ ਨੂੰ ਗ੍ਰਿਫਤਾਰ ਕੀਤਾ - ਦੇ ਕਬਜ਼ੇ ‘ਚੋਂ 4 ਪਿਸਤੌਲਾਂ ਸਮੇਤ 12 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਅਤੇ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਪ੍ਰਾਪਤ ਕਰਦੇ ਹੋਏ, ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਸੂਬੇ ਵਿੱਚ ਸਨਸਨੀਖੇਜ਼ ਅਪਰਾਧਾਂ ਨੂੰ ਠੱਲ੍ਹ ਪਾਈ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ ਖਰੜ ਦੇ ਲਾਂਡਰਾਂ ਤੋਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਇੱਕ ਗੁਰਗੇ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਹਿਸਾਰ ਦੇ ਮੰਗਲੀ ਵਾਸੀ ਸਚਿਨ ਉਰਫ਼ ਬਚੀ ਵਜੋਂ ਹੋਈ ਹੈ। ਪੁਲਿਸ ਟੀਮ ਨੇ ਉਸ ਦੇ ਕਬਜ਼ੇ ‘ਚੋਂ 4 ਪਿਸਤੌਲਾਂ ਸਮੇਤ 12 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਮੰਦ ਸੂਚਨਾਵਾਂ ਦੇ ਆਧਾਰ ‘ਤੇ ਏਡੀਜੀਪੀ ਪ੍ਰਮੋਦ ਬਾਨ ਦੀ ਸਮੁੱਚੀ ਨਿਗਰਾਨੀ ਹੇਠ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਲਾਂਡਰਾਂ ਵਿੱਚ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਗੇਟ ਨੇੜਿਓਂ ਸਚਿਨ ਬਚੀ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਗਰੋਹ ਦੇ ਮੈਂਬਰਾਂ ਨੂੰ ਲੌਜਿਸਟਿਕਸ ਸਪੋਰਟ ਅਤੇ ਛੁਪਣਗਾਹਾਂ ਪ੍ਰਦਾਨ ਕਰਨ ਵਿਚ ਸ਼ਾਮਲ ਸੀ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਮੁਲਜ਼ਮ ਗਰੋਹ ਦੇ ਹੋਰ ਮੈਂਬਰਾਂ ਨਾਲ ਮਿਲ ਕੇ ਆਪਣੇ ਵਿਦੇਸ਼ੀ ਹੈਂਡਲਰਾਂ ਵੱਲੋਂ ਦਿੱਤੇ ਗਏ ਟੀਚਿਆਂ ‘ਤੇ ਹਮਲਾ ਕਰਨ ਦੀ ਸਾਜ਼ਿਸ਼ ਰਚ ਰਹੇ ਸਨ। ਇਸ ਸਬੰਧੀ ਥਾਣਾ ਸਿਟੀ ਕ੍ਰਾਈਮ ਮੁਹਾਲੀ ਵਿਖੇ ਅਸਲਾ ਐਕਟ ਦੀ ਧਾਰਾ 25 ਅਧੀਨ ਮੁਕੱਦਮਾ ਨੰਬਰ 13 ਮਿਤੀ 17/10/23 ਦਰਜ ਕੀਤਾ ਗਿਆ ਹੈ। ਹੋਰ ਵੇਰਵਿਆਂ ਨੂੰ ਸਾਂਝਾ ਕਰਦੇ ਹੋਏ, ਸਹਾਇਕ ਇੰਸਪੈਕਟਰ ਜਨਰਲ (ਏਆਈਜੀ) ਏਜੀਟੀਐਫ ਸੰਦੀਪ ਗੋਇਲ ਨੇ ਦੱਸਿਆ ਕਿ ਸਚਿਨ ਬਚੀ ਦਾ ਅਪਰਾਧਿਕ ਰਿਕਾਰਡ ਹੈ ਅਤੇ ਉਹ ਪੰਜਾਬ ਪੁਲਿਸ ਨੂੰ ਲੋੜੀਂਦਾ ਸੀ। ਉਨ੍ਹਾਂ ਕਿਹਾ ਕਿ ਹੋਰ ਪੁੱਛਗਿੱਛ ਜਾਰੀ ਹੈ, ਜਦਕਿ ਇਸ ਮੋਡਿਊਲ ਤੋਂ ਹੋਰ ਬਰਾਮਦਗੀ ਅਤੇ ਗ੍ਰਿਫਤਾਰੀਆਂ ਦੀ ਉਮੀਦ ਹੈ।

Punjab Bani 18 October,2023
ਜੇਲ ਦੇ ਵਿੱਚ ਨਜ਼ਰਬੰਦ ਸੁਖਪਾਲ ਸਿੰਘ ਖਹਿਰਾ ਨੂੰ ਮਿਲਣ ਪਹੁੰਚੇ ਅਮਰਿੰਦਰ ਸਿੰਘ ਰਾਜਾ ਵੜਿੰਗ

ਜੇਲ ਦੇ ਵਿੱਚ ਨਜ਼ਰਬੰਦ ਸੁਖਪਾਲ ਸਿੰਘ ਖਹਿਰਾ ਨੂੰ ਮਿਲਣ ਪਹੁੰਚੇ ਅਮਰਿੰਦਰ ਸਿੰਘ ਰਾਜਾ ਵੜਿੰਗ - ਭਗਵੰਤ ਮਾਨ ਸ਼ਰੇਆਮ ਧੱਕਾ ਕਰ ਰਿਹਾ ਹੈ ਅਤੇ ਸਾਰਾ ਦੇਸ਼ ਅਤੇ ਪੰਜਾਬ ਜਾਣਦਾ ਹੈ- ਵੜਿੰਗ ਨਾਭਾ, 18 Oct- ਨਸ਼ੇ ਦੀ ਕੇਸ ਵਿੱਚ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਜੋ ਨਾਭਾ ਦੀ ਨਵੀਂ ਜ਼ਿਲਾ ਜੇਲ ਦੇ ਵਿੱਚ ਨਜ਼ਰਬੰਦ ਹਨ। ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮਿਲਣ ਪਹੁੰਚੇ । ਕਰੀਬ ਇੱਕ ਘੰਟਾ ਸੁਖਪਾਲ ਖਹਿਰਾ ਅਤੇ ਰਾਜਾ ਵੜਿੰਗ ਦੀ ਜੇਲ੍ਹ ਅੰਦਰ ਮੁਲਾਕਾਤ ਹੋਈ। ਇਸ ਮੌਕੇ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ‘ਤੇ ਸ਼ਬਦੀ ਹਮਲੇ ਕੀਤੇ। ਜੇਲ ਤੋਂ ਬਾਅਦ ਰਾਜਾ ਵੜਿੰਗ ਨਾਭਾ ਦੀ ਅਨਾਜ ਮੰਡੀ ਵਿੱਚ ਵੀ ਪਹੁੰਚੇ ਅਤੇ ਸਰਕਾਰ ਨੂੰ ਅਲਟੀਮੇਟ ਦਿੱਤਾ ਕਿ ਜੇਕਰ 48 ਘੰਟੇ ਦੇ ਅੰਦਰ ਅੰਦਰ ਲਿਫਟਿੰਗ ਸ਼ੁਰੂ ਨਹੀਂ ਹੋਈ ਤਾਂ ਕਾਂਗਰਸ ਦੇ ਲੀਡਰ ਮੰਡੀਆਂ ਵਿੱਚ ਦਿਨ ਰਾਤ ਧਰਨਾ ਦੇਣਗੇ। ਵੜਿੰਗ ਨੇ ਕਿਹਾ ਕਿ ਮੈਂ ਖੰਨਾ ਮੰਡੀ ਵਿੱਚ ਜਾ ਕੇ ਧਰਨੇ ਤੇ ਬੈਠਾਂਗਾ। ਦੂਜੇ ਕਿਸਾਨਾਂ ਨੇ ਕਿਹਾ ਕਿ ਭਾਵੇਂ ਕਿ ਸਾਨੂੰ ਪੰਜ ਦਿਨ ਮੰਡੀਆਂ ਵਿੱਚ ਰੁਲਦੇ ਨੂੰ ਹੋ ਰਹੇ ਹਨ ਪਰ ਰਾਜਾ ਵੜਿੰਗਾ ਸਿਆਸਤ ਕਰਨ ਲਈ ਮੰਡੀਆਂ ਵਿੱਚ ਫਿਰ ਰਿਹਾ ਹੈ ਜਦੋਂ ਕਾਂਗਰਸੀ ਸਰਕਾਰ ਸੀ ਉਦੋਂ ਵੀ ਇਹ ਹਾਲ ਸੀ ਅਤੇ ਹੁਣ ਆਪ ਦੀ ਉਦੋਂ ਵੀ ਇਹੀ ਹਾਲ ਹੈ। ਇਸ ਮੌਕੇ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸੁਖਪਾਲ ਖਹਿਰਾ ਨੂੰ ਜਾਣ ਬੁਝ ਕੇ ਫਸਾਇਆ ਗਿਆ ਹੈ। ਉਸ ਤੇ ਐਨਡੀਪੀਸੀ ਐਕਟ ਦਾ ਮਾਮਲਾ ਦਰਜ ਕੀਤਾ ਗਿਆ ਹੈ ਪਰ ਭਗਵੰਤ ਮਾਨ ਸ਼ਰੇਆਮ ਧੱਕਾ ਕਰ ਰਿਹਾ ਹੈ ਅਤੇ ਸਾਰਾ ਦੇਸ਼ ਅਤੇ ਪੰਜਾਬ ਜਾਣਦਾ ਹੈ। ਰਾਜਾ ਵੜਿੰਗ ਨੇ ਕਿਹਾ ਕਿ ਸੁਖਪਾਲ ਖਹਿਰਾ ਤੇ ਹੋਰ ਮੁਕਦਮੇ ਦਰਜ ਕਰਨ ਦੀ ਪੰਜਾਬ ਸਰਕਾਰ ਸਾਜਿਸ਼ ਰਚ ਰਹੀ ਹੈ। ਰਾਜਾ ਵੜਿੰਗ ਨੇ ਮੁੱਖ ਮੰਤਰੀ ਨੂੰ ਬੇਨਤੀ ਕੀਤੀ ਕਿ ਪੰਜਾਬ ਨੂੰ ਲੀਹਾ ਤੇ ਲਿਜਾਣ ਲਈ ਤੁਸੀਂ ਇੱਕਜੂਟ ਹੋਵੋ ਅਤੇ ਤੁਸੀਂ ਬਹਿਸ ਬਹਿਸਾਈ ਨਾ ਕਰੋ। ਰਾਜਪਾਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਨੂੰ ਦੂਜੀ ਵਾਰੀ ਚਿੱਠੀ ਲਿਖਣ ਤੇ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਦੀ ਬਿਹਤਰੀ ਲਈ ਕੋਈ ਗੱਲ ਨਹੀਂ ਕਰ ਰਿਹਾ ਅਤੇ ਆਪਸੀ ਇਗੋ ਭਗਵੰਤ ਮਾਨ ਅਤੇ ਬਨਵਾਰੀ ਲਾਲ ਪੁਰੋਹਿਤ ਦੇ ਵਿਚਕਾਰ ਜਾਰੀ ਹੈ। ਉਹ ਇੱਕ ਦੂਜੇ ਨੂੰ ਚਿੱਠੀਆਂ ਹੀ ਲਿਖ ਰਹੇ ਹਨ ਰਹੇ ਹਨ। ਅੰਮ੍ਰਿਤਸਰ ਵਿਖੇ ਮੁੱਖ ਮੰਤਰੀ ਵੱਲੋਂ ਨਸ਼ਿਆਂ ਦੇ ਖਿਲਾਫ ਸਕੂਲੀ ਵਿਦਿਆਰਥੀਆਂ ਨੂੰ ਸੋਂਹ ਚੁਕਾਉਣ ਤੇ ਮੁੱਖ ਮੰਤਰੀ ਨੂੰ ਅੜੇ ਹੱਥੀ ਲੈਂਦੇ ਕਿਹਾ ਕਿ ਸੌਹ ਤਾਂ ਕੈਪਟਨ ਅਮਰਿੰਦਰ ਸਿੰਘ ਨੇ ਵੀ ਖਾਦੀ ਸੀ ਕਿ ਨਸ਼ਿਆਂ ਦਾ ਮੈਂ ਖਾਤਮਾ ਕਰਾਂਗਾ। ਵੜਿੰਗ ਨੇ ਕਿਹਾ ਕਿ ਭਾਵੇਂ ਕਿ ਮੁੱਖ ਮੰਤਰੀ ਵੱਲੋਂ ਅਰਦਾਸ ਬੇਨਤੀ ਕੀਤੀ ਗਈ ਹੈ ਪਰ ਪੰਜਾਬ ਵਿੱਚ ਨਸ਼ਾ ਖਤਮ ਨਹੀਂ ਹੋ ਰਿਹਾ, ਪਰ ਮੁੱਖ ਮੰਤਰੀ ਨੂੰ ਇਸ ਤਰ੍ਹਾਂ ਦਾ ਇਵੈਂਟ ਨਹੀਂ ਬਣਾਉਣਾ ਚਾਹੀਦਾ ਸੀ ਕਿ ਅਸੀਂ ਅਰਦਾਸ ਕਰ ਰਹੇ ਹਾਂ ਪਰ ਅਰਦਾਸ ਤਾਂ ਘਰ ਵੀ ਕੀਤੀ ਜਾ ਸਕਦੀ ਸੀ ਪਰ ਨਸ਼ੇ ਦੀ ਰੋਕਥਾਮ ਲਈ ਕੋਈ ਠੋਸ ਉਪਰਾਲਾ ਨਹੀਂ ਕੀਤਾ। ਰਾਜਾ ਵੜਿੰਗ ਨੇ ਮੁੱਖ ਮੰਤਰੀ ਨੂੰ ਨਸੀਹਿਤ ਦਿੱਤੀ ਕਿ ਗੁਰੂ ਮਹਾਰਾਜ ਦੇ ਨਾਮ ਤੇ ਲੋਕਾਂ ਨੂੰ ਮੂਰਖ ਨਹੀਂ ਬਣਾਉਣਾ ਚਾਹੀਦਾ।

Punjab Bani 18 October,2023
ਬਦਮਾਸ਼ਾਂ ਵੱਲੋਂ ਦੋ ਮਹਿਲਾਵਾਂ ਦਾ ਬੇਰਹਿਮੀ ਨਾਲ ਕਤਲ, ਮੌਕੇ ਤੇ ਮ੍ਰਿਤਕ ਦੇਹਾਂ ਉੱਤੇ ਪੈਟਰੋਲ ਪਾ ਕੇ ਅੱਗ ਲਾ ਦਿੰਦੇ ਹਨ

ਬਦਮਾਸ਼ਾਂ ਵੱਲੋਂ ਦੋ ਮਹਿਲਾਵਾਂ ਦਾ ਬੇਰਹਿਮੀ ਨਾਲ ਕਤਲ, ਮੌਕੇ ਤੇ ਮ੍ਰਿਤਕ ਦੇਹਾਂ ਉੱਤੇ ਪੈਟਰੋਲ ਪਾ ਕੇ ਅੱਗ ਲਾ ਦਿੰਦੇ ਹਨ ਜਲੰਧਰ, 17 Oct : ਜਲੰਧਰ ਦੇ ਰਾਮਾ ਮੰਡੀ ਦੇ ਏਰੀਏ ਦੇ ਸਥਿਤ ਪਤਾਰਾ ਥਾਣੇ ਦੇ ਅਧੀਨ ਦੇ ਅਮਰ ਐਵਨਿਊ ’ਚ ਉਸ ਸਮੇਂ ਸਹਿਮ ਦਾ ਮਾਹੌਲ ਬਣ ਗਿਆ ਜਦੋਂ ਬਦਮਾਸ਼ਾਂ ਵੱਲੋਂ ਦੋ ਮਹਿਲਾਵਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਿਕ ਦੋ ਅਣਪਛਾਤੇ ਮੁੰਡਿਆਂ ਵੱਲੋਂ ਘਰ ਦੇ ਅੰਦਰ ਵੜ ਕੇ ਮਾਂ ਰੰਜੀਤ ਕੌਰ ਅਤੇ ਧੀ ਗੁਰਪ੍ਰੀਤ ਕੌਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਲਾਕੇ ’ਚ ਇਸ ਮਾਮਲੇ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਦੱਸ ਦਈਏ ਕਿ ਮ੍ਰਿਤਕਾ ਦੇ ਪਤੀ ਨੇ ਆਪਣੇ ਅਮਰੀਕਾ ਰਹਿੰਦੇ ਜਵਾਈ ’ਤੇ ਕਤਲ ਕਰਨ ਦੇ ਇਲਜ਼ਾਮ ਲਗਾਏ ਹਨ। ਦੱਸ ਦਈਏ ਕਿ ਮੌਕੇ ’ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾ ਰਣਜੀਤ ਕੌਰ ਦੇ ਪਤੀ ਜਗਤਾਰ ਸਿੰਘ ਨੇ ਦੱਸਿਆ ਕਿ ਉਹਨਾਂ ਦਾ ਜਵਾਈ ਜਸਪ੍ਰੀਤ ਸਿੰਘ ਜੱਸਾ ਜੋ ਕਿ ਅਮਰੀਕਾ ਦੇ ਵਿੱਚ ਰਹਿੰਦਾ ਹੈ ਉਹ ਪਿਛਲੇ ਲੰਬੇ ਸਮੇਂ ਤੋਂ ਜਿਹੜਾ ਕਿ ਉਹ ਧਮਕੀਆਂ ਦਿੰਦਾ ਆ ਰਿਹਾ ਸੀ ਕਿ ਉਹ ਉਹਨਾਂ ਨੂੰ ਜਾਨੋ ਮਾਰ ਦੇਵੇਗਾ। ਜਿਸਦੇ ਚੱਲਦੇ ਹੀ ਅੱਜ ਜਲੰਧਰ ਉਨਾਂ ਦੇ ਗ੍ਰਹਿਸਥਾਨ ਵਿਖੇ ਦੋ ਅਣਪਛਾਤੇ ਮੁੰਡੇ ਆਉਂਦੇ ਹਨ ਘਰ ਦੇ ਅੰਦਰ ਦਾਖਲ ਹੁੰਦੇ ਹਨ ਬਜ਼ੁਰਗ ਰੰਜੀਤ ਕੌਰ ਅਤੇ ਧੀ ਗੁਰਪ੍ਰੀਤ ਕੌਰ ਨੂੰ ਗੋਲੀਆਂ ਮਾਰ ਕੇ ਉਸ ਤੋਂ ਬਾਅਦ ਮੌਕੇ ਤੇ ਮ੍ਰਿਤਕ ਦੇਹਾਂ ਉੱਤੇ ਪੈਟਰੋਲ ਪਾ ਕੇ ਅੱਗ ਲਾ ਦਿੰਦੇ ਹਨ। ਜਗਤਾਰ ਸਿੰਘ ਦਾ ਕਹਿਣਾ ਹੈ ਕਿ "ਉਨ੍ਹਾਂ ਨੂੰ ਗੁਆਂਢੀਆਂ ਦਾ ਫੋਨ ਆਇਆ ਕਿ ਤੁਹਾਡੇ ਘਰ ਦੇ ਵਿੱਚ ਅੱਗ ਲੱਗੀ ਹੈ। ਜਦੋਂ ਮੈਂ ਮੌਕੇ ਤੇ ਆ ਕੇ ਦੇਖਦਾ ਤਾਂ ਰੰਜੀਤ ਕੌਰ ਅਤੇ ਧੀ ਗੁਰਪ੍ਰੀਤ ਕੌਰ ਨੂੰ ਅੱਗ ਲੱਗੀ ਹੁੰਦੀ ਹੈ ਤੇ ਜਿਸ ਤੋਂ ਬਾਅਦ ਅੱਗ ਨੂੰ ਬੁਝਾਇਆ ਗਿਆ ਅਤੇ ਤਫਤੀਸ਼ ਕੀਤੀ ਜਾਂਦੀ ਹੈ ਤੇ ਪਹਿਲੀ ਜਾਣਕਾਰੀ ਅਨੁਸਾਰ ਇਹੀ ਗੱਲ ਸਾਹਮਣੇ ਆਈ ਹੈ ਕਿ ਗੋਲੀਆਂ ਮਾਰ ਕੇ ਅੱਗ ਲਾਉਣ ਦਾ ਮਕਸਦ ਇਹੀ ਸੀ ਕਿ ਲੱਗੇ ਕਿ ਇੱਥੇ ਘਰ ਦੇ ਵਿੱਚ ਅੱਗ ਲੱਗੀ ਅਤੇ ਦੋਨਾਂ ਦੀ ਮੌਤ ਹੋਈ"। ਮਾਮਲੇ ਦੀ ਜਾਂਚ ਦੌਰਾਨ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋ ਮਹਿਲਾਵਾਂ ਦਾ ਬਦਮਾਸ਼ਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਹੈ। ਇਸ ਤੋਂ ਬਾਅਦ ਬਜ਼ੁਰਗ ਮਹਿਲਾ ਦੀ ਮ੍ਰਿਤਕ ਦੇਹ ਨੂੰ ਸਾੜਨ ਦੀ ਵੀ ਕੋਸ਼ਿਸ਼ ਕੀਤੀ ਗਈ ਹੈ। ਬਜ਼ੁਰਗ ਮਹਿਲਾ ਦੇ ਪਤੀ ਨੇ ਆਪਣੀ ਜਵਾਈ ’ਤੇ ਇਸ ਵਾਰਦਾਤ ਨੂੰ ਅੰਜਾਮ ਦੇਣ ਦੇ ਇਲਜ਼ਾਮ ਲਗਾਏ ਹਨ। ਫਿਲਹਾਲ ਜਾਂਚ ਕੀਤੀ ਜਾ ਰਹੀ ਹੈ।

Punjab Bani 17 October,2023
ਸਮਲਿੰਗੀ ਵਿਆਹਾਂ ਨੂੰ ਮਾਨਤਾ ਦੇਣ ਤੋਂ ਸੁਪਰੀਮ ਕੋਰਟ ਨੇ ਕਰ ਦਿੱਤਾ ਇਨਕਾਰ

ਸਮਲਿੰਗੀ ਵਿਆਹਾਂ ਨੂੰ ਮਾਨਤਾ ਦੇਣ ਤੋਂ ਸੁਪਰੀਮ ਕੋਰਟ ਨੇ ਕਰ ਦਿੱਤਾ ਇਨਕਾਰ - ਸਮਲਿੰਗੀ ਭਾਈਚਾਰੇ ਨਾਲ ਵਿਤਕਰੇ ਨੂੰ ਰੋਕਣ ਲਈ ਕੇਂਦਰ ਅਤੇ ਪੁਲਿਸ ਬਲਾਂ ਨੂੰ ਕਈ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ Delhi, 17 Oct : ਸੁਪਰੀਮ ਕੋਰਟ ਨੇ ਸਮਲਿੰਗੀ ਵਿਆਹਾਂ ਨੂੰ ਮਾਨਤਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਇਹ ਵਿਧਾਨ ਸਭਾ ਦਾ ਅਧਿਕਾਰ ਖੇਤਰ ਹੈ। ਸੁਪਰੀਮ ਕੋਰਟ ਦੀ ਸੰਵਿਧਾਨਕ ਬੈਂਚ ਨੇ ਇਹ ਫੈਸਲਾ 3-2 ਨਾਲ ਸੁਣਾਇਆ। ਦੱਸ ਦਈਏ ਕਿ ਸਮਲਿੰਗੀ ਵਿਆਹ 'ਤੇ ਫੈਸਲਾ ਸੁਣਾਉਂਦੇ ਹੋਏ ਚੀਫ ਜਸਟਿਸ ਡੀਵਾਈ ਚੰਦਰਚੂੜ ਨੇ ਕਿਹਾ ਕਿ ਸੁਪਰੀਮ ਕੋਰਟ ਸਪੈਸ਼ਲ ਮੈਰਿਜ ਐਕਟ ਦੀਆਂ ਵਿਵਸਥਾਵਾਂ ਨੂੰ ਰੱਦ ਨਹੀਂ ਕਰ ਸਕਦੀ। ਆਪਣਾ ਫੈਸਲਾ ਸੁਣਾਉਂਦੇ ਹੋਏ ਸੀਜੇਆਈ ਨੇ ਸਮਲਿੰਗੀ ਵਿਆਹ ਨੂੰ ਮਾਨਤਾ ਦੇਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਰਾਏ 'ਚ ਸੰਸਦ ਨੂੰ ਇਹ ਫੈਸਲਾ ਕਰਨਾ ਚਾਹੀਦਾ ਹੈ ਕਿ ਸਮਲਿੰਗੀ ਵਿਆਹ ਨੂੰ ਮਾਨਤਾ ਦਿੱਤੀ ਜਾਵੇ ਜਾਂ ਨਹੀਂ। ਉਨ੍ਹਾਂ ਨੇ ਸਮਲਿੰਗੀ ਭਾਈਚਾਰੇ ਨਾਲ ਵਿਤਕਰੇ ਨੂੰ ਰੋਕਣ ਲਈ ਕੇਂਦਰ ਅਤੇ ਪੁਲਿਸ ਬਲਾਂ ਨੂੰ ਕਈ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ। ਦੱਸ ਦਈਏ ਕਿ ਸੀਜੇਆਈ ਦੇ ਫੈਸਲੇ ਤੋਂ ਬਾਅਦ ਜਸਟਿਸ ਸੰਜੇ ਕਿਸ਼ਨ ਕੌਲ ਨੇ ਵੀ ਸਮਲਿੰਗੀ ਜੋੜਿਆਂ ਦੇ ਅਧਿਕਾਰਾਂ ਦੀ ਵਕਾਲਤ ਕੀਤੀ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਇਸ ਬੈਂਚ ਵਿੱਚ ਜਸਟਿਸ ਸੰਜੇ ਕਿਸ਼ਨ ਕੌਲ, ਜਸਟਿਸ ਐੱਸ. ਰਵਿੰਦਰ ਭੱਟ, ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਪੀਐਸ ਨਰਸਿਮਹਾ ਸ਼ਾਮਲ ਸਨ।

Punjab Bani 17 October,2023
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਕੁਸ਼ਲ ਪ੍ਰਸ਼ਾਸਨ ਅਤੇ ਵਿੱਤੀ ਸੂਝ-ਬੂਝ ਦੇ ਮੁੱਦਿਆਂ 'ਤੇ ਚਿੰਤਾ ਦਾ ਕਾਰਨ ਬਣ ਰਹੀ- ਰਾਜਪਾਲ ਬਨਵਾਰੀਲਾਲ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਕੁਸ਼ਲ ਪ੍ਰਸ਼ਾਸਨ ਅਤੇ ਵਿੱਤੀ ਸੂਝ-ਬੂਝ ਦੇ ਮੁੱਦਿਆਂ 'ਤੇ ਚਿੰਤਾ ਦਾ ਕਾਰਨ ਬਣ ਰਹੀ- ਰਾਜਪਾਲ ਬਨਵਾਰੀਲਾਲ ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਕੁਸ਼ਲ ਪ੍ਰਸ਼ਾਸਨ ਅਤੇ ਵਿੱਤੀ ਸੂਝ-ਬੂਝ ਦੇ ਮੁੱਦਿਆਂ 'ਤੇ ਚਿੰਤਾ ਦਾ ਕਾਰਨ ਬਣ ਰਹੀ ਹੈ। ਮੰਗਲਵਾਰ ਨੂੰ ਮੁੱਖ ਮੰਤਰੀ ਨੂੰ ਲਿਖੇ ਆਪਣੇ ਤਾਜ਼ਾ ਪੱਤਰ ਵਿੱਚ ਰਾਜਪਾਲ ਪੁਰੋਹਿਤ ਨੇ ਰਾਜ ਸਰਕਾਰ 'ਤੇ ਅਣਦੱਸੇ ਉਦੇਸ਼ਾਂ ਲਈ ਪੂੰਜੀ ਪ੍ਰਾਪਤੀਆਂ ਨੂੰ ਮੋੜਨ ਦਾ ਵੀ ਇਲਜ਼ਾਮ ਲਗਾਇਆ ਹੈ ਅਤੇ ਸਪੱਸ਼ਟੀਕਰਨ ਮੰਗਿਆ ਹੈ। ਰਾਜਪਾਲ ਨੇ ਰਾਜ ਸਰਕਾਰ ਦੁਆਰਾ ਬਜਟ ਵਿੱਚ ਰਾਜ ਵਿਧਾਨ ਸਭਾ ਦੁਆਰਾ ਮਨਜ਼ੂਰ ਕੀਤੇ ਗਏ ਵਾਧੂ ਉਧਾਰ ਬਾਰੇ ਵੀ ਸਪੱਸ਼ਟੀਕਰਨ ਮੰਗਿਆ ਹੈ। ਆਪਣੇ ਪੱਤਰ 'ਚ ਰਾਜਪਾਲ ਨੇ ਕਿਹਾ, “ਮੈਂ ਇਹ ਸਵਾਲ ਪਾਰਦਰਸ਼ਤਾ ਲਈ ਪੁੱਛ ਰਿਹਾ ਹਾਂ। ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਇੱਕ ਵਾਰ ਅਜਿਹੀ ਵਿਆਪਕ ਤਸਵੀਰ ਉਪਲਬਧ ਹੋਣ 'ਤੇ, ਅਸੀਂ ਢੁਕਵੀਂ ਸਹਾਇਤਾ ਲਈ ਭਾਰਤ ਸਰਕਾਰ ਤੱਕ ਪਹੁੰਚ ਕਰ ਸਕਦੇ ਹਾਂ ਕਿਉਂਕਿ ਪ੍ਰਧਾਨ ਮੰਤਰੀ ਨੇ ਹਮੇਸ਼ਾ ਹੀ ਪੰਜਾਬ ਲਈ ਆਪਣੀ ਵਚਨਬੱਧਤਾ ਜ਼ਾਹਰ ਕੀਤੀ ਹੈ, ਕਿਉਂਕਿ ਇਸ ਦੇ ਲੋਕਾਂ ਦੀ ਭਲਾਈ ਉਨ੍ਹਾਂ ਦੇ ਦਿਲ ਦੇ ਨੇੜੇ ਹੈ।" ਪੱਤਰ ਵਿੱਚ ਮੁੱਖ ਮੰਤਰੀ ਨੂੰ ਇਹ ਵੀ ਸਲਾਹ ਦਿੱਤੀ ਗਈ ਹੈ ਕਿ ਸਾਰੇ ਜਨਤਕ ਉਧਾਰਾਂ ਨੂੰ ਸਾਵਧਾਨੀ ਨਾਲ ਕੈਲੀਬਰੇਟ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਪੰਜਾਬ ਦੇ ਨੌਜਵਾਨ ਅਸਥਾਈ ਕਰਜ਼ੇ ਵਿੱਚ ਨਾ ਫਸੇ। ਉਨ੍ਹਾਂ ਕਿਹਾ ਹੈ ਕਿ ਉਧਾਰਾਂ ਨੂੰ ਪੂੰਜੀ ਸੰਪਤੀਆਂ ਦੀ ਸਿਰਜਣਾ ਲਈ ਆਦਰਸ਼ਕ ਤੌਰ 'ਤੇ ਲਾਭ ਉਠਾਉਣਾ ਚਾਹੀਦਾ ਹੈ ਨਾ ਕਿ ਲੋਕਪ੍ਰਿਅ ਉਪਾਵਾਂ ਨੂੰ ਲਾਗੂ ਕਰਨ ਲਈ। ਰਾਜ ਦੀ ਵਿੱਤੀ ਸਿਹਤ ਦੇ ਮੁੱਦੇ 'ਤੇ ਰਾਜਪਾਲ ਦੁਆਰਾ ਰਾਜ ਸਰਕਾਰ ਨੂੰ ਲਿਖਿਆ ਗਿਆ ਇਹ ਦੂਜੇ ਪੱਤਰ 'ਚ ਕਿਹਾ ਗਿਆ ਕਿ ਰਾਜ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਉਹ ਆਪਣੇ ਦੁਰਲੱਭ ਵਿੱਤੀ ਸਰੋਤਾਂ ਦਾ ਪ੍ਰਬੰਧਨ ਕਰਨ ਲਈ ਵਿਵੇਕਸ਼ੀਲ ਵਿੱਤੀ ਨੀਤੀਆਂ ਦੀ ਪਾਲਣਾ ਕਰੇਗਾ। ਹਾਲ ਹੀ ਵਿੱਚ ਰਾਜਪਾਲ ਨੇ ਇੱਕ ਪੱਤਰ ਲਿਖ ਕੇ ਰਾਜ ਸਰਕਾਰ ਨੂੰ ਇਹ ਦੱਸਣ ਲਈ ਕਿਹਾ ਸੀ ਕਿ ਉਨ੍ਹਾਂ ਨੇ ਪਿਛਲੇ 18 ਮਹੀਨਿਆਂ ਵਿੱਚ 50,000 ਕਰੋੜ ਰੁਪਏ ਦਾ ਕਰਜ਼ਾ ਕਿਵੇਂ ਚੁੱਕਿਆ ਹੈ। ਮੁੱਖ ਮੰਤਰੀ ਨੇ ਬਾਅਦ ਵਿੱਚ ਜਵਾਬ ਦਿੰਦਿਆਂ ਕਿਹਾ ਸੀ ਕਿ ਉਧਾਰ ਲਿਆ ਪੈਸਾ ਜ਼ਿਆਦਾਤਰ ਪਿਛਲੀਆਂ ਸਰਕਾਰਾਂ ਵੱਲੋਂ ਲਏ ਗਏ ਕਰਜ਼ਿਆਂ ਦੀ ਅਦਾਇਗੀ ਲਈ ਵਰਤਿਆ ਗਿਆ ਸੀ। ਮੰਗਲਵਾਰ ਨੂੰ ਆਪਣੇ ਪੱਤਰ ਵਿੱਚ ਪੁਰੋਹਿਤ ਨੇ ਕਿਹਾ, "ਉਪਲੱਬਧ ਜਾਣਕਾਰੀ ਦੇ ਮੁਤਾਬਕ ਰਾਜ ਸਰਕਾਰ ਆਪਣੇ ਵਿੱਤੀ ਸਰੋਤਾਂ ਦਾ ਪ੍ਰਬੰਧਨ ਪ੍ਰਭਾਵਸ਼ਾਲੀ ਅਤੇ ਕੁਸ਼ਲ ਤਰੀਕੇ ਨਾਲ ਨਹੀਂ ਕਰ ਰਹੀ ਹੈ। ਉਦਾਹਰਨ ਲਈ 2022-23 ਵਿੱਚ ਰਾਜ ਸਰਕਾਰ ਨੇ 23,835 ਕਰੋੜ ਰੁਪਏ ਦੀ ਪ੍ਰਵਾਨਿਤ ਰਾਸ਼ੀ ਦੇ ਮੁਕਾਬਲੇ 33,886 ਕਰੋੜ ਰੁਪਏ ਦਾ ਉਧਾਰ ਲਿਆ ਹੈ, ਜੋ ਕਿ ਬਜਟ ਵਿੱਚ ਰਾਜ ਵਿਧਾਨ ਸਭਾ ਦੁਆਰਾ ਮੂਲ ਰੂਪ ਵਿੱਚ ਪ੍ਰਵਾਨ ਕੀਤੀ ਰਕਮ ਤੋਂ 10,000 ਕਰੋੜ ਰੁਪਏ ਤੋਂ ਵੱਧ ਹੈ। ਇਸ ਵਾਧੂ ਉਧਾਰ ਨੂੰ ਸਮਝਾਉਣ ਦੀ ਲੋੜ ਹੈ" ਜ਼ਾਹਰਾ ਤੌਰ 'ਤੇ ਰਾਜਪਾਲ ਨੇ ਭਾਰਤ ਦੇ ਕੰਪਟਰੋਲਰ ਅਤੇ ਆਡੀਟਰ ਜਨਰਲ (CAG) ਤੋਂ ਵੀ ਫੀਡਬੈਕ ਲਿਆ ਹੈ, ਜੋ ਭਾਰਤ ਸਰਕਾਰ ਦੇ ਨਾਲ-ਨਾਲ ਰਾਜਾਂ ਦੇ ਖਾਤਿਆਂ ਦਾ ਨਿਗਰਾਨ ਹੈ। ਇਨ੍ਹਾਂ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਰਾਜਪਾਲ ਨੇ ਕਿਹਾ ਹੈ ਕਿ ਇਹ ਦਰਸਾਉਂਦਾ ਹੈ ਕਿ ਮੁੱਖ ਮੰਤਰੀ ਦੁਆਰਾ ਪੇਸ਼ ਕੀਤੇ ਗਏ ਅੰਕੜਿਆਂ ਅਤੇ ਕੈਗ ਦੁਆਰਾ ਪੇਸ਼ ਕੀਤੀ ਗਈ ਰਿਪੋਰਟ ਵਿੱਚ ਕਾਫ਼ੀ ਅੰਤਰ ਹੈ।

Punjab Bani 17 October,2023
ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਫਿਰੋਜ਼ਪੁਰ ਪੁਲਿਸ ਨੇ ਸਵੇਰੇ 4 ਵਜੇ ਕਰ ਲਿਆ ਗ੍ਰਿਫ਼ਤਾਰ

ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਫਿਰੋਜ਼ਪੁਰ ਪੁਲਿਸ ਨੇ ਸਵੇਰੇ 4 ਵਜੇ ਕਰ ਲਿਆ ਗ੍ਰਿਫ਼ਤਾਰ ਸਾਬਕਾ ਵਿਧਾਇਕ ਖ਼ਿਲਾਫ਼ ਬੀਡੀਪੀਓ ਦਫ਼ਤਰ ਵਿੱਚ ਧਰਨਾ ਦੇਣ ਅਤੇ ਕੰਮ ਵਿੱਚ ਰੁਕਾਵਟ ਪਾਉਣ ਦੇ ਦੋਸ਼ ਹੇਠ ਐਫਆਈਆਰ ਦਰਜ ਕੀਤੀ ਗਈ ਹੈ ਫਿਰੋਜ਼ਪੁਰ, 17 Oct : ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਫਿਰੋਜ਼ਪੁਰ ਪੁਲਿਸ ਨੇ ਸਵੇਰੇ 4 ਵਜੇ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਮਿਲੀ ਹੈ ਕਿ ਫ਼ਿਰੋਜ਼ਪੁਰ ਪੁਲਿਸ ਨੇ ਸਾਬਕਾ ਵਿਧਾਇਕ ਨੂੰ ਸਵੇਰੇ ਉਸ ਦੇ ਘਰੋਂ ਚੁੱਕ ਲਿਆ। ਜ਼ੀਰਾ ਦੀ ਗ੍ਰਿਫਤਾਰੀ ਦੀ ਹੁਣ ਇਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿਚ ਤੜਕੇ ਵੱਡੀ ਗਿਣਤੀ ਫੋਰਸ ਸਾਬਕਾ ਵਿਧਾਇਕ ਦੇ ਘਰ ਆਣ ਵੜਦੀ ਹੈ। ਸਾਰੇ ਮੁਲਾਜ਼ਮ ਸਿਵਲ ਵਰਦੀ ਵਿਚ ਸਨ। ਵੀਡੀਓ ਵਿਚ ਗੱਡੀਆਂ ਦਾ ਵੱਡਾ ਕਾਫਲਾ ਆਉਂਦਾ ਨਜ਼ਰ ਆ ਰਿਹਾ ਹੈ। ਸਾਬਕਾ ਵਿਧਾਇਕ ਖ਼ਿਲਾਫ਼ ਬੀਡੀਪੀਓ ਦਫ਼ਤਰ ਵਿੱਚ ਧਰਨਾ ਦੇਣ ਅਤੇ ਕੰਮ ਵਿੱਚ ਰੁਕਾਵਟ ਪਾਉਣ ਦੇ ਦੋਸ਼ ਹੇਠ ਐਫਆਈਆਰ ਦਰਜ ਕੀਤੀ ਗਈ ਹੈ। ਕੋਰਟ ਨੇ ਜ਼ੀਰਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਸਰਕਾਰੀ ਕੰਮ ‘ਚ ਵਿਘਨ ਪਾਉਣ ਦੇ ਇਲਜ਼ਾਮਾਂ ਹੇਠ ਇਹ ਗ੍ਰਿਫ਼ਤਾਰੀ ਹੋਈ ਹੈ। BDPO ਦੀ ਸ਼ਿਕਾਇਤ ‘ਤੇ FIR ਦਰਜ ਹੋਈ ਸੀ। ਬੀਤੇ ਦਿਨੀਂ ਜ਼ੀਰਾ ਪੁਲਿਸ ਨੇ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਖਿਲਾਫ਼ ਮਾਮਲਾ ਦਰਜ ਕੀਤਾ ਸੀ। ਦੋਸ਼ ਹਨ ਕਿ ਕੁਲਬੀਰ ਜ਼ੀਰਾ ਨੇ ਆਪਣੇ ਸਮਰਥਕਾਂ ਸਮੇਤ ਬੀਡੀਪੀਓ ਦਫ਼ਤਰ ਦੇ ਬਾਹਰ ਧਰਨਾ ਦਿੱਤਾ। ਇਸ ਦੌਰਾਨ ਕੁਲਬੀਰ ਆਪਣੇ ਸਾਥੀਆਂ ਸਮੇਤ ਦਫ਼ਤਰ ਵਿੱਚ ਦਾਖ਼ਲ ਹੋ ਗਿਆ ਅਤੇ ਉੱਥੇ ਮੌਜੂਦ ਸਰਕਾਰੀ ਕਾਗਜ਼ਾਂ ਨਾਲ ਕਥਿਤ ਛੇੜਛਾੜ ਕੀਤੀ।

Punjab Bani 17 October,2023
ਸਾਬਕਾ ਸੰਸਦ ਮੈਂਬਰ ਅਤੇ ਵਿਧਾਇਕ ਲਾਲ ਸਿੰਘ ਅਤੇ ਆਰਬੀ ਟਰੱਸਟ ਦੀ ਚੇਅਰਪਰਸਨ ਕਾਂਤਾ ਅੰਦੋਤਰਾ (Kanta Andotra) ਨਾਲ ਸਬੰਧਤ ਥਾਵਾਂ ‘ਤੇ ਛਾਪੇਮਾਰੀ

ਸਾਬਕਾ ਸੰਸਦ ਮੈਂਬਰ ਅਤੇ ਵਿਧਾਇਕ ਲਾਲ ਸਿੰਘ ਅਤੇ ਆਰਬੀ ਟਰੱਸਟ ਦੀ ਚੇਅਰਪਰਸਨ ਕਾਂਤਾ ਅੰਦੋਤਰਾ (Kanta Andotra) ਨਾਲ ਸਬੰਧਤ ਥਾਵਾਂ ‘ਤੇ ਛਾਪੇਮਾਰੀ -ਜੰਮੂ-ਪੰਜਾਬ ਸਣੇ 8 ਟਿਕਾਣਿਆਂ 'ਤੇ ED ਦੀ ਛਾਪੇਮਾਰੀ ਪਠਾਨਕੋਟ, 17 Oct : ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਅੱਜ ਸਵੇਰੇ ਸਾਬਕਾ ਸੰਸਦ ਮੈਂਬਰ ਅਤੇ ਵਿਧਾਇਕ ਲਾਲ ਸਿੰਘ ਅਤੇ ਆਰਬੀ ਟਰੱਸਟ ਦੀ ਚੇਅਰਪਰਸਨ ਕਾਂਤਾ ਅੰਦੋਤਰਾ (Kanta Andotra) ਨਾਲ ਸਬੰਧਤ ਥਾਵਾਂ ‘ਤੇ ਛਾਪੇਮਾਰੀ ਕੀਤੀ। ਈਡੀ ਨੇ ਜੰਮੂ ਦੇ ਕਠੂਆ ਅਤੇ ਪੰਜਾਬ ਦੇ ਪਠਾਨਕੋਟ ਸਮੇਤ 8 ਵੱਖ-ਵੱਖ ਥਾਵਾਂ ‘ਤੇ ਤਲਾਸ਼ੀ ਮੁਹਿੰਮ ਚਲਾਈ ਹੈ। ਇਹ ਛਾਪੇਮਾਰੀ ਆਰਬੀ ਐਜੂਕੇਸ਼ਨਲ ਟਰੱਸਟ ਦੇ ਖਿਲਾਫ ਦਰਜ ਪੀਐਮਐਲਏ ਮਾਮਲੇ ਵਿੱਚ ਕੀਤੀ ਗਈ ਹੈ। ਦੋਸ਼ ਹੈ ਕਿ ਇਕ ਸਾਜ਼ਿਸ਼ ਤਹਿਤ ਟਰੱਸਟ ਨੂੰ 329 ਕਨਾਲ ਜ਼ਮੀਨ ਅਲਾਟ ਕੀਤੀ ਗਈ ਸੀ। ਦਰਅਸਲ, ਆਰਬੀ ਐਜੂਕੇਸ਼ਨਲ ਟਰੱਸਟ ਜੰਮੂ-ਕਸ਼ਮੀਰ ਦੇ ਕਠੂਆ ਵਿੱਚ ਮੌਜੂਦ ਹੈ। ਇਸ ਟਰੱਸਟ ਰਾਹੀਂ ਜੰਗਲਾਤ ਦੀ ਜ਼ਮੀਨ ਵੇਚਣ ਅਤੇ ਖਰੀਦਣ ਦਾ ਦੋਸ਼ ਹੈ। ਟਰੱਸਟ ਦੇ ਅਧਿਕਾਰੀਆਂ ‘ਤੇ ਜ਼ਿਲ੍ਹਾ ਮਾਲ ਅਤੇ ਜੰਗਲਾਤ ਅਧਿਕਾਰੀਆਂ ਨੂੰ ਇਸ ਕੰਮ ਨੂੰ ਨੇਪਰੇ ਚਾੜ੍ਹਨ ਲਈ ਰਿਸ਼ਵਤ ਦੇਣ ਦਾ ਦੋਸ਼ ਹੈ। ਤਾਂ ਜੋ ਜੰਗਲ ਦੀ ਜ਼ਮੀਨ ਖਰੀਦੀ ਜਾ ਸਕੇ। ਦੱਸ ਦਈਏ ਕਿ ਸੀਬੀਆਈ ਨੇ ਵੀ ਇਸ ਮਾਮਲੇ ਵਿੱਚ ਕਾਰਵਾਈ ਕੀਤੀ ਹੈ। ਇਸ ਟਰੱਸਟ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਸੀਬੀਆਈ ਕਈ ਵਾਰ ਛਾਪੇਮਾਰੀ ਵੀ ਕਰ ਚੁੱਕੀ ਹੈ।

Punjab Bani 17 October,2023
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਬੱਸਾਂ 'ਤੇ ਸਖ਼ਤੀ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਬੱਸਾਂ 'ਤੇ ਸਖ਼ਤੀ ਜਲੰਧਰ ਅਤੇ ਨੇੜਲੀਆਂ ਤਿੰਨ ਥਾਵਾਂ 'ਤੇ ਕੀਤੀ ਚੈਕਿੰਗ 56 ਬੱਸਾਂ ਦੀ ਚੈਕਿੰਗ, 21 ਬੱਸਾਂ ਦੇ ਕਰੀਬ 3.50 ਲੱਖ ਰੁਪਏ ਦੇ ਚਲਾਨ ਕੀਤੇ ਅਤੇ ਨਿਯਮਾਂ ਦੀ ਉਲੰਘਣਾ ਲਈ ਦੋ ਬੱਸਾਂ ਜ਼ਬਤ ਕੀਤੀਆਂ ਨਿਰਧਾਰਤ ਰੂਟ ਦੀ ਬਜਾਏ ਪੁਲ ਉਪਰੋਂ ਲੰਘਣ 'ਤੇ ਪੰਜਾਬ ਰੋਡਵੇਜ਼ ਦੀਆਂ ਦੋ ਬੱਸਾਂ ਦੇ ਚਲਾਨ ਸੜਕੀ ਨਿਯਮਾਂ ਦੀ ਉਲੰਘਣਾ ਕਰਨ ਵਾਲੀ ਕਿਸੇ ਵੀ ਬੱਸ ਨੂੰ ਚੱਲਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ: ਲਾਲਜੀਤ ਸਿੰਘ ਭੁੱਲਰ ਅਧਿਕਾਰੀਆਂ ਨੂੰ ਚੈਕਿੰਗ ਤੇਜ਼ ਕਰਨ ਅਤੇ ਡਿਫ਼ਾਲਟਰਾਂ ਦੇ ਚਲਾਨ ਕਰਨ ਦੇ ਨਿਰਦੇਸ਼ ਚੰਡੀਗੜ੍ਹ, 16 ਅਕਤੂਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸੜਕ ਸੁਰੱਖਿਆ ਅਤੇ ਸੜਕੀ ਨਿਯਮਾਂ ਦੀ ਪਾਲਣਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਜਲੰਧਰ ਅਤੇ ਸ਼ਹਿਰ ਨੇੜਲੀਆਂ ਤਿੰਨ ਥਾਵਾਂ 'ਤੇ ਬੱਸਾਂ ਦੀ ਚੈਕਿੰਗ ਕੀਤੀ। ਕੈਬਨਿਟ ਮੰਤਰੀ ਦੀ ਮੌਜੂਦਗੀ ਵਿੱਚ ਬਿਨਾਂ ਦਸਤਾਵੇਜ਼ਾਂ ਜਾਂ ਅਧੂਰੇ ਦਸਤਾਵੇਜ਼ਾਂ ਤੋਂ ਚੱਲ ਰਹੀਆਂ ਦੋ ਬੱਸਾਂ ਨੂੰ ਜ਼ਬਤ ਕਰਨ ਸਣੇ 21 ਬੱਸਾਂ ਦੇ ਵੱਖ-ਵੱਖ ਉਲੰਘਣਾਵਾਂ ਲਈ ਚਲਾਨ ਕੀਤੇ ਗਏ। ਚਲਾਨ ਕੀਤੀਆਂ ਬੱਸਾਂ ਵਿੱਚ ਦੋ ਸਰਕਾਰੀ ਬੱਸਾਂ ਵੀ ਸ਼ਾਮਲ ਹਨ, ਜੋ ਅਣਅਧਿਕਾਰਤ ਰੂਟ 'ਤੇ ਚੱਲ ਰਹੀਆਂ ਸਨ। ਕੈਬਨਿਟ ਮੰਤਰੀ ਅਤੇ ਉਨ੍ਹਾਂ ਦੀ ਟੀਮ ਵੱਲੋਂ ਸੂਬੇ ਦੀਆਂ ਸੜਕਾਂ 'ਤੇ ਲੋਕਾਂ ਦੀ ਸੁਰੱਖਿਆ ਅਤੇ ਬੱਸ ਚਾਲਕਾਂ ਦੁਆਰਾ ਸੜਕੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਮਨਸ਼ੇ ਨਾਲ ਜਲੰਧਰ ਬੱਸ ਸਟੈਂਡ ਦੇ ਆਲੇ-ਦੁਆਲੇ, ਜਲੰਧਰ-ਪਠਾਨਕੋਟ ਰੋਡ 'ਤੇ ਕਿਸ਼ਨਗੜ੍ਹ ਅਤੇ ਜਲੰਧਰ-ਅੰਮ੍ਰਿਤਸਰ ਰੋਡ 'ਤੇ ਕਰਤਾਰਪੁਰ ਵਿਖੇ ਕੀਤੀ ਗਈ ਚੈਕਿੰਗ ਦੌਰਾਨ ਕੁੱਲ 56 ਬੱਸਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਵਿਜੈ ਬੱਸ ਸਰਵਿਸ ਦੀ ਬੱਸ ਨੰਬਰ ਐਨ.ਐਲ-02ਬੀ 3020 ਨੂੰ ਰਿਜਨਲ ਟਰਾਂਸਪੋਰਟ ਅਥਾਰਟੀ ਦੀ ਲੋੜੀਂਦੀ ਪ੍ਰਵਾਨਗੀ ਤੋਂ ਬਿਨਾਂ ਚਲਾਏ ਜਾਣ ਲਈ 50,000 ਰੁਪਏ ਦਾ ਭਾਰੀ ਜੁਰਮਾਨਾ ਕੀਤਾ ਗਿਆ। ਖਹਿਰਾ ਸਲੀਪਰਜ਼ ਦੀ ਬੱਸ ਨੰਬਰ ਯੂ.ਪੀ-31ਟੀ 3737 ਵਿੱਚ ਯਾਤਰੀਆਂ ਦੀ ਵੱਧ ਸਮਰੱਥਾ ਹੋਣ ਕਾਰਨ 50,000 ਰੁਪਏ ਦਾ ਚਲਾਨ ਕੀਤਾ ਗਿਆ। ਇਸ ਤੋਂ ਇਲਾਵਾ ਇੰਡੋ-ਕੈਨੇਡੀਅਨ ਸਰਵਿਸ ਦੀ ਬੱਸ ਨੰਬਰ ਪੀ.ਬੀ-01ਸੀ 9726 ਨੂੰ ਪਰਮਿਟ ਨਿਯਮਾਂ ਦੀ ਉਲੰਘਣਾ ਕਾਰਨ 10,000 ਰੁਪਏ ਦਾ ਜੁਰਮਾਨਾ ਕੀਤਾ ਗਿਆ। ਇਸੇ ਤਰ੍ਹਾਂ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਅਤੇ ਅਧੂਰੇ ਦਸਤਾਵੇਜ਼ਾਂ ਕਾਰਨ 18 ਪ੍ਰਾਈਵੇਟ ਬੱਸਾਂ ਦੇ 2 ਲੱਖ ਰੁਪਏ ਤੋਂ ਵੱਧ ਦੇ ਚਲਾਨ ਕੱਟੇ ਗਏ, ਜਿਨ੍ਹਾਂ ਵਿੱਚ ਕਰਤਾਰ ਬੱਸ ਦੀਆਂ ਤਿੰਨ ਬੱਸਾਂ, ਪਟਿਆਲਾ ਐਕਸਪ੍ਰੈਸ ਅਤੇ ਪਟਿਆਲਾ ਹਾਈਵੇਜ਼ ਦੀਆਂ ਦੋ-ਦੋ ਅਤੇ ਨਿੱਝਰ ਮਿੰਨੀ ਬੱਸ, ਪ੍ਰਕਾਸ਼ ਬੱਸ, ਲਿਬੜਾ ਬੱਸ, ਸ਼ੇਖੂਪੁਰਾ ਬੱਸ ਸਰਵਿਸ, ਨਰਵਾਲ ਬੱਸ, ਬਾਈ ਜੀ ਟਰਾਂਸਪੋਰਟ, ਰਾਜਗੁਰੂ ਅਤੇ ਮੋਹਾਲੀ ਬੱਸ ਦੀ ਇੱਕ-ਇੱਕ ਬੱਸ ਸ਼ਾਮਲ ਹੈ ਜਦਕਿ ਪਿਆਰ ਬੱਸ ਅਤੇ ਕਰਤਾਰ ਬੱਸ ਸਰਵਿਸ ਦੀਆਂ ਬਿਨਾਂ ਦਸਤਾਵੇਜ਼ਾਂ ਤੋਂ ਚਲ ਰਹੀਆਂ ਦੋ ਬੱਸਾਂ ਮੌਕੇ 'ਤੇ ਹੀ ਜ਼ਬਤ ਕੀਤੀਆਂ ਗਈਆਂ। ਕਰਤਾਰਪੁਰ ਵਿਖੇ ਚੈਕਿੰਗ ਦੌਰਾਨ ਟਰਾਂਸਪੋਰਟ ਮੰਤਰੀ ਨੇ ਪੰਜਾਬ ਰੋਡਵੇਜ਼ ਦੀਆਂ ਦੋ ਬੱਸਾਂ (ਨੰਬਰ ਪੀ.ਬੀ-08-ਈ.ਸੀ 4529 ਅਤੇ ਪੀ.ਬੀ-65-ਏ.ਟੀ 0543) ਨੂੰ ਅਣ-ਨਿਰਧਾਰਿਤ ਰੂਟ 'ਤੇ ਚਲਦਾ ਪਾਇਆ। ਇਹ ਬੱਸਾਂ ਪੁਲ ਦੇ ਹੇਠਾਂ ਤੋਂ ਜਾਣ ਦੀ ਬਜਾਏ ਪੁਲ ਉਪਰੋਂ ਲੰਘ ਰਹੀਆਂ ਸਨ। ਦੋਵਾਂ ਬੱਸਾਂ ਦੇ ਡਰਾਈਵਰਾਂ ਦੇ ਅਣਅਧਿਕਾਰਤ ਰੂਟਾਂ 'ਤੇ ਚੱਲਣ ਲਈ ਚਲਾਨ ਕੀਤੇ ਗਏ। ਸਵਾਰੀਆਂ ਅਤੇ ਹੋਰ ਰਾਹਗੀਰਾਂ ਦੀ ਸੁਰੱਖਿਆ ਨੂੰ ਖ਼ਤਰੇ ਵਿੱਚ ਨਾ ਪਾਉਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਬਿਨਾਂ ਢੁਕਵੇਂ ਦਸਤਾਵੇਜ਼ਾਂ ਅਤੇ ਪਰਮਿਟਾਂ ਦੇ ਕਿਸੇ ਵੀ ਬੱਸ ਨੂੰ ਚਲਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਅਚਨਚੇਤ ਚੈਕਿੰਗ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨਿਰਧਾਰਿਤ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਬੱਸਾਂ ਦੇ ਚਲਾਨ ਕੱਟਣ ਅਤੇ ਇਨ੍ਹਾਂ ਨੂੰ ਜ਼ਬਤ ਕਰਨ। ਸ. ਭੁੱਲਰ ਨੇ ਸੂਬੇ ਦੀਆਂ ਸੜਕਾਂ 'ਤੇ ਚੱਲਣ ਵਾਲੀਆਂ ਸਾਰੀਆਂ ਬੱਸਾਂ ਦੁਆਰਾ ਸੜਕੀ ਨਿਯਮਾਂ ਦੀ ਪਾਲਣਾ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੇ ਦ੍ਰਿੜ੍ਹ ਸੰਕਲਪ ਹੋਣ ਦਾ ਸਖ਼ਤ ਸੁਨੇਹਾ ਦਿੰਦਿਆਂ ਕਿਹਾ ਕਿ ਲੋਕਾਂ ਦੀ ਭਲਾਈ ਲਈ ਨਿਯਮਾਂ ਨੂੰ ਲਾਗੂ ਕਰਨਾ ਲਾਜ਼ਮੀ ਹੈ।

Punjab Bani 16 October,2023
ਫਿਰੋਜ਼ਪੁਰ ਨੂੰ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਤਹਿਤ ਨੀਤੀ ਆਯੋਗ ਵੱਲੋਂ 5 ਕਰੋੜ ਦੀ ਰਾਸ਼ੀ ਪ੍ਰਾਪਤ ਹੋਈ - ਧੀਮਾਨ

ਫਿਰੋਜ਼ਪੁਰ ਨੂੰ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਤਹਿਤ ਨੀਤੀ ਆਯੋਗ ਵੱਲੋਂ 5 ਕਰੋੜ ਦੀ ਰਾਸ਼ੀ ਪ੍ਰਾਪਤ ਹੋਈ - ਧੀਮਾਨ - ਫ਼ਿਰੋਜ਼ਪੁਰ ਡੈਲਟਾ ਰੈਕਿੰਗ ਦੇ ਅਧਾਰ’ ‘ਤੇ 94ਵੇਂ ਸਥਾਨ ਤੋਂ 7ਵਾਂ ਸਥਾਨ ‘ਤੇ ਪੁੱਜਾ - ਜ਼ਿਲ੍ਹੇ ਨੂੰ ਐਸਪੀਰੇਸ਼ਨਲ ਡਿਸਟ੍ਰਿਕਟ ਤੋਂ ਪ੍ਰੇਰਨਾਦਾਇਕ ਜ਼ਿਲ੍ਹਾ ਬਣਾਉਣ ਲਈ ਕੀਤੇ ਜਾ ਰਹੇ ਹਨ ਯਤਨ ਚੰਡੀਗੜ੍ਹ/ਫਿਰੋਜ਼ਪੁਰ 16 ਅਕਤੂਬਰ: ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਤਹਿਤ ਨੀਤੀ ਆਯੋਗ ਨੇ ਪੂਰੇ ਭਾਰਤ ਦੇ ਵੱਖ-ਵੱਖ ਰਾਜਾਂ ਦੇ 112 ਜ਼ਿਲਿ੍ਹਆਂ ਨੂੰ ਐਸਪੀਰੇਸ਼ਨਲ ਜ਼ਿਲ੍ਹੇ ਵਜੋਂ ਘੋਸ਼ਿਤ ਕੀਤਾ ਹੋਇਆ ਹੈ। ਪੰਜਾਬ ਵਿੱਚ ਫਿਰੋਜ਼ਪੁਰ ਅਤੇ ਮੋਗਾ ਐਸਪੀਰੇਸ਼ਨਲ ਜ਼ਿਲ੍ਹੇ ਹਨ। ਨੀਤੀ ਆਯੋਗ ਭਾਰਤ ਸਰਕਾਰ ਵੱਲੋਂ ਇਨ੍ਹਾਂ ਵੱਖ-ਵੱਖ ਰਾਜਾਂ ਦੇ 112 ਜ਼ਿਲਿ੍ਹਆਂ ਦੇ 5 ਵੱਖ-ਵੱਖ ਸੈਕਟਰ ਜਿਵੇਂ ਕਿ ਸਿਹਤ ਅਤੇ ਪੋਸ਼ਣ, ਸਿੱਖਿਆ, ਖੇਤੀਬਾੜੀ ਤੇ ਜਲ ਸਰੋਤ, ਵਿੱਤੀ ਅਤੇ ਹੁਨਰ ਵਿਕਾਸ, ਬੁਨਿਆਦੀ ਢਾਂਚੇ ਦੇ ਵੱਖ-ਵੱਖ ਇੰਡੀਕੇਟਰਜ਼ ਦੇ ਆਧਾਰ ’ਤੇ ਮਹੀਨਾਵਾਰ ਡੈਲਟਾ ਰੈਕਿੰਗ ਕੀਤੀ ਜਾਂਦੀ ਹੈ। ਜਿਸ ਅਨੁਸਾਰ ਫਿਰੋਜ਼ਪੁਰ ਜ਼ਿਲ੍ਹੇ ਨੇ ਕਈ ਵਾਰ ਵਧੀਆ ਡੈਲਟਾ ਰੈਂਕਿੰਗ ਹਾਸਲ ਕੀਤੀ ਹੈ ਅਤੇ ਨੀਤੀ ਆਯੋਗ ਵੱਲੋ ਹੁਣ ਜ਼ਿਲ੍ਹੇ ਦੇ ਵਿਕਾਸ ਲਈ 5 ਕਰੋੜ ਰੁਪਏ ਦੀ ਰਾਸ਼ੀ ਵੀ ਦਿੱਤੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਮਹੀਨਾ ਫਰਵਰੀ 2023 ਵਿੱਚ ਡੈਲਟਾ ਰੈਕਿੰਗ ਦੇ ਅਧਾਰ ’ਤੇ ਜ਼ਿਲ੍ਹਾ ਫਿਰੋਜ਼ਪੁਰ 94ਵੇਂ ਸਥਾਨ ਉੱਪਰ ਸੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਉਨ੍ਹਾਂ ਦੀ ਟੀਮ ਦੀ ਵਧੀਆ ਮਿਹਨਤ ਸਦਕਾ ਜੁਲਾਈ 2023 ਵਿੱਚ ਡੈਲਟਾ ਰੈਕਿੰਗ ਦੇ ਅਧਾਰ’ ਤੇ ਜ਼ਿਲ੍ਹਾ ਫ਼ਿਰੋਜ਼ਪੁਰ ਨੇ 7ਵਾਂ ਸਥਾਨ ਹਾਸਲ ਕੀਤਾ ਹੈ। ਨੀਤੀ ਆਯੋਗ ਭਾਰਤ ਸਰਕਾਰ ਵੱਲੋਂ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀ ਮਿਹਨਤ ਸਦਕਾ ਮਹੀਨਾ ਜੂਨ 2023 ਵਿੱਚ ਖੇਤੀਬਾੜੀ ਤੇ ਜਲ ਸਰੋਤ ਦੀ ਵਧੀਆ ਪ੍ਰਗਤੀ ਕਾਰਨ 3 ਕਰੋੜ ਰੁਪਏ ਅਤੇ ਜੁਲਾਈ 2023 ਵਿੱਚ ਕੁਲ ਮਿਲਾ ਕੇ ਵਧੀਆ ਪ੍ਰਗਤੀ ਕਾਰਨ 2 ਕਰੋੜ ਰੁਪਏ ਦੀ ਰਾਸ਼ੀ ਹਾਸਲ ਕੀਤੀ ਹੈ। ਇਸ ਲਈ ਨੀਤੀ ਆਯੋਗ ਭਾਰਤ ਸਰਕਾਰ ਵੱਲੋਂ ਫਿਰੋਜ਼ਪੁਰ ਜ਼ਿਲ੍ਹੇ ਨੂੰ ਕੁੱਲ 5 ਕਰੋੜ ਰੁਪਏ ਦੀ ਰਾਸ਼ੀ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਇਨਾਮੀ ਰਾਸ਼ੀ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਕਿੱਤਾ ਮੁੱਖੀ ਹੁਨਰ ਵਿਕਾਸ ਦੇ ਕੋਰਸਾਂ ਲਈ ਅਤੇ ਹੋਰ ਵੱਖ-ਵੱਖ ਖੇਤਰਾਂ ਵਿੱਚ ਵਿਕਾਸ ਕਾਰਜ ਕਰਵਾਉਣ ਲਈ ਖਰਚ ਕੀਤੀ ਜਾਵੇਗੀ। ਫਿਰੋਜ਼ਪੁਰ ਜ਼ਿਲ੍ਹੇ ਨੂੰ ਅਕਾਂਖੀ ਜ਼ਿਲ੍ਹੇ (ਐਸਪੀਰੇਸ਼ਨਲ ਡਿਸਟ੍ਰਿਕਟ) ਤੋਂ ਪ੍ਰੇਰਨਾਦਾਇਕ (ਇੰਸਪੀਰੇਸ਼ਨਲ) ਜ਼ਿਲ੍ਹਾ ਬਣਾਉਣ ਸਬੰਧੀ ਬਹੁਤ ਯਤਨ ਕੀਤੇ ਜਾ ਰਹੇ ਹਨ ਅਤੇ ਜ਼ਿਲ੍ਹਾ ਫਿਰੋਜ਼ਪੁਰ ਨੂੰ ਇਸ ਮੁਕਾਮ ਤੇ ਪਹੁੰਚਾਉਣਾ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੀ ਸੁਚਾਰੂ ਸੋਚ ਸਦਕਾ ਹੀ ਸੰਭਵ ਹੋ ਸਕਿਆ ਹੈ। ਪੰਜਾਬ ਦੇ ਕੈਬਨਿਟ ਮੰਤਰੀ ਅਤੇ ਜ਼ਿਲ੍ਹੇ ਦੇ ਮੰਤਰੀ ਇੰਚਾਰਜ ਸ. ਹਰਭਜਨ ਸਿੰਘ ਈ.ਟੀ.ਓ. ਨੇ ਜ਼ਿਲ੍ਹੇ ਨੂੰ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਤਹਿਤ ਨੀਤੀ ਆਯੋਗ ਵੱਲੋਂ 5 ਕਰੋੜ ਦੀ ਰਾਸ਼ੀ ਜਾਰੀ ਕਰਨ ਤੇ ਖੁਸ਼ੀ ਜਾਹਿਰ ਕਰਦਿਆਂ ਕਿਹਾ ਕਿ ਇਹ ਸਭ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੀ ਮਿਹਨਤ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੀ ਅਗਵਾਈ ਹੇਠ ਕੀਤੀ ਗਈ ਕਰੜੀ ਮਿਹਨਤ ਦਾ ਨਤੀਜਾ ਹੈ, ਜਿਸ ਤਹਿਤ ਫ਼ਿਰੋਜ਼ਪੁਰ ਡੈਲਟਾ ਰੈਕਿੰਗ ਦੇ ਅਧਾਰ’ ‘ਤੇ 94ਵੇਂ ਸਥਾਨ ਤੋਂ 7ਵਾਂ ਸਥਾਨ ‘ਤੇ ਪੁੱਜਾ ਹੈ ।

Punjab Bani 16 October,2023
ਮੁੱਖ ਮੰਤਰੀ ਨੇ ਸ਼ਹੀਦ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਸਨਮਾਨ ਰਾਸ਼ੀ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ

ਮੁੱਖ ਮੰਤਰੀ ਨੇ ਸ਼ਹੀਦ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਸਨਮਾਨ ਰਾਸ਼ੀ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ ਛਾਜਲੀ ਵਿਖੇ ਸ਼ਹੀਦ ਦੀ ਯਾਦ ਵਿੱਚ ਬੁੱਤ ਸਥਾਪਤ ਕਰਨ ਦਾ ਐਲਾਨ ਸੂਬਾ ਸਰਕਾਰ ਹਰ ਦੁੱਖ-ਸੁੱਖ ਵਿਚ ਪਰਿਵਾਰ ਨਾਲ ਖੜ੍ਹੇਗੀ-ਮੁੱਖ ਮੰਤਰੀ ਛਾਜਲੀ (ਸੰਗਰੂਰ), 16 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜੰਮੂ ਕਸ਼ਮੀਰ ਵਿੱਚ ਕਾਰਗਿਲ ਵਿਖੇ ਦੇਸ਼ ਦੀ ਰਾਖੀ ਕਰਦਿਆਂ ਸ਼ਹੀਦੀ ਪ੍ਰਾਪਤ ਕਰਨ ਵਾਲੇ ਬਹਾਦਰ ਜਵਾਨ ਪਰਵਿੰਦਰ ਸਿੰਘ ਦੇ ਘਰ ਜਾ ਕੇ ਪਰਿਵਾਰ ਨੂੰ ਸਨਮਾਨ ਰਾਸ਼ੀ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਮੁੱਖ ਮੰਤਰੀ ਨੇ ਸ਼ਹੀਦ ਪਰਵਿੰਦਰ ਸਿੰਘ ਦੇ ਮਾਪਿਆਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਦੇਸ਼ ਹਮੇਸ਼ਾ ਆਪਣੇ ਸ਼ਹੀਦਾਂ ਦਾ ਰਿਣੀ ਰਹੇਗਾ ਜੋ ਦੁਸ਼ਮਣ ਤਾਕਤਾਂ ਤੋਂ ਆਪਣੇ ਵਤਨ ਦੀ ਰਾਖੀ ਕਰਦਿਆਂ ਜਾਨ ਨਿਛਾਵਰ ਕਰ ਦਿੰਦੇ ਹਨ। ਉਨ੍ਹਾਂ ਨੇ ਸ਼ਹੀਦ ਪਰਵਿੰਦਰ ਸਿੰਘ ਦੀ ਯਾਦ ਵਿੱਚ ਪਿੰਡ ਵਿੱਚ ਬੁੱਤ ਲਾਉਣ ਦਾ ਵੀ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਪਰਿਵਾਰ ਵੱਲੋਂ ਸ਼ਹੀਦ ਦੀ ਪਤਨੀ ਲਈ ਨੌਕਰੀ ਦੀ ਮੰਗ ਕੀਤੀ ਗਈ ਹੈ ਅਤੇ ਸੂਬਾ ਸਰਕਾਰ ਵੱਲੋਂ ਆਪਣੀ ਨੀਤੀ ਦੇ ਤਹਿਤ ਨੌਕਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਵੇਂ ਸ਼ਹੀਦ ਦੀ ਕੁਰਬਾਨੀ ਦੀ ਕੋਈ ਕੀਮਤ ਨਹੀਂ ਦਿੱਤੀ ਜਾ ਸਕਦੀ ਪਰ ਸਰਕਾਰ ਨੇ ਸ਼ਹੀਦ ਦੇ ਸਤਿਕਾਰ ਵਿੱਚ ਇਕ ਨਿਮਾਣਾ ਜਿਹਾ ਉਪਰਾਲਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਰਵਿੰਦਰ ਸਿੰਘ ਦਾ ਪਰਿਵਾਰ ਦੇਸ਼ ਸੇਵਾ ਪ੍ਰਤੀ ਸਮਰਪਿਤ ਹੈ ਕਿਉਂ ਜੋ ਉਨ੍ਹਾਂ ਦੇ ਪਿਤਾ ਜੀ ਵੀ ਫੌਜ ਵਿੱਚ ਸੇਵਾ ਨਿਭਾਅ ਚੁੱਕੇ ਹਨ ਅਤੇ ਉਨ੍ਹਾ ਦੇ ਭਰਾ ਵੀ ਇਸ ਵੇਲੇ ਫੌਜ ਵਿੱਚ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਕਿਸੇ ਇਕ ਪਰਿਵਾਰ ਜਾਂ ਸੂਬੇ ਦੇ ਨਹੀਂ ਸਗੋਂ ਪੂਰੇ ਦੇਸ਼ ਦੇ ਸ਼ਹੀਦ ਹੁੰਦੇ ਹਨ। ਭਗਵੰਤ ਸਿੰਘ ਮਾਨ ਨੇ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੂੰ ਇਹ ਯਕੀਨੀ ਬਣਾਉਣ ਲਈ ਆਖਿਆ ਕਿ ਭਵਿੱਖ ਵਿੱਚ ਪਰਿਵਾਰ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਰ ਦੁੱਖ-ਸੁੱਖ ਵਿਚ ਪਰਿਵਾਰ ਨਾਲ ਖੜ੍ਹੇਗੀ ਅਤੇ ਦੁੱਖ ਦੀ ਇਸ ਘੜੀ ਵਿਚ ਉਸ ਦੀ ਮਦਦ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਦੇਸ਼ ਦੀ ਸੁਰੱਖਿਆ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਸ਼ਹੀਦੀ ਪ੍ਰਾਪਤ ਕਰਨ ਵਾਲੇ ਜਵਾਨ ਪਰਵਿੰਦਰ ਸਿੰਘ ਦੀ ਕੁਰਬਾਨੀ ਲਈ ਦੇਸ਼ ਵਾਸੀ ਸਦਾ ਰਿਣੀ ਰਹਿਣਗੇ। ਸ਼ਹੀਦ ਸੈਨਿਕ ਪਰਵਿੰਦਰ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਡਿਊਟੀ ਨਿਭਾਉਂਦੇ ਹੋਏ ਬਹਾਦਰੀ, ਪੇਸ਼ੇਵਰ ਵਚਨਬੱਧਤਾ ਅਤੇ ਸਾਹਸ ਦਾ ਪ੍ਰਗਟਾਵਾ ਕਰਕੇ ਮੁਲਕ ਅਤੇ ਖਾਸ ਕਰਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ।

Punjab Bani 16 October,2023
ਭਗਵੰਤ ਮਾਨ ਸਰਕਾਰ ਨੇ ਮਹਿਜ਼ 18 ਮਹੀਨਿਆਂ ਵਿੱਚ ਨੌਜਵਾਨਾਂ ਨੂੰ 37100 ਸਰਕਾਰੀ ਨੌਕਰੀਆਂ ਦਿੱਤੀਆਂ

ਭਗਵੰਤ ਮਾਨ ਸਰਕਾਰ ਨੇ ਮਹਿਜ਼ 18 ਮਹੀਨਿਆਂ ਵਿੱਚ ਨੌਜਵਾਨਾਂ ਨੂੰ 37100 ਸਰਕਾਰੀ ਨੌਕਰੀਆਂ ਦਿੱਤੀਆਂ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਭਾਈਵਾਲ ਬਣਾ ਕੇ ਨਵੀਂ ਕ੍ਰਾਂਤੀ ਦਾ ਮੁੱਢ ਬੰਨ੍ਹਿਆ ਮੈਰਿਟ ਅਤੇ ਪਾਰਦਰਸ਼ਤਾ ਨਾਲ ਭਰਤੀ ਹੋਣ ਕਰਕੇ ਵਿਦੇਸ਼ਾਂ ਤੋਂ ਨੌਜਵਾਨ ਦੀ ਵਤਨ ਵਾਪਸੀ ਦਾ ਦੌਰ ਸ਼ੁਰੂ ਹੋਇਆ ਨੌਜਵਾਨਾਂ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਸਹਿਯੋਗ ਦੇਣ ਦਾ ਸੱਦਾ ਚੰਡੀਗੜ੍ਹ, 15 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀ ਗਾਰੰਟੀ ਪੂਰੀ ਕਰਨ ਦੇ ਸਫ਼ਰ ਨੂੰ ਜਾਰੀ ਰੱਖਦੇ ਹੋਏ ਆਪਣੀ ਸਰਕਾਰ ਦੇ ਮਹਿਜ਼ 18 ਮਹੀਨਿਆਂ ਦੇ ਕਾਰਜਕਾਲ ਵਿੱਚ 37100 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਅੱਜ ਇੱਥੇ ਮਿਊਂਸਪਲ ਭਵਨ ਵਿਖੇ ਗ੍ਰਹਿ ਮਾਮਲੇ, ਟਰਾਂਸਪੋਰਟ ਅਤੇ ਮਾਲ ਵਿਭਾਗਾਂ ਦੇ ਨਵੇਂ ਭਰਤੀ ਹੋਏ 304 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਲਈ ਕਰਵਾਏ ਸਮਾਗਮ ਦੌਰਾਨ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਸ਼ੁਰੂਆਤ ਵਿੱਚ ਪਹਿਲੇ ਨਵਰਾਤੇ ਦੇ ਪਵਿੱਤਰ ਮੌਕੇ ਦੀ ਲੋਕਾਂ ਨੂੰ ਵਧਾਈ ਦਿੱਤੀ। ਨਵੇਂ ਭਰਤੀ ਹੋਏ ਨੌਜਵਾਨਾਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਇਹ ਇਕ ਇਤਿਹਾਸਕ ਮੌਕਾ ਹੈ ਕਿਉਂਕਿ ਨੌਜਵਾਨ ਹੁਣ ਰਸਮੀ ਤੌਰ ਉਤੇ ਸੂਬਾ ਸਰਕਾਰ ਦੇ ਪਰਿਵਾਰ ਦੇ ਮੈਂਬਰ ਬਣ ਗਏ ਹਨ। ਭਗਵੰਤ ਸਿੰਘ ਮਾਨ ਨੇ ਇਸ ਵਿਲੱਖਣ ਪ੍ਰਾਪਤੀ ਲਈ ਇਨ੍ਹਾਂ ਉਮੀਦਵਾਰਾਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ ਕਿਉਂਕਿ ਉਹ ਸਖ਼ਤ ਮੁਕਾਬਲੇ ਦੀਆਂ ਪ੍ਰੀਖਿਆਵਾਂ ਪਾਸ ਕਰਕੇ ਕਾਮਯਾਬ ਹੋਏ ਹਨ। ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਸੂਬਾ ਸਰਕਾਰ ਪੁਲਿਸ ਨੂੰ ਵਿਗਿਆਨਕ ਲੀਹਾਂ 'ਤੇ ਆਧੁਨਿਕ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਅਮਨ-ਕਾਨੂੰਨ ਨੂੰ ਕਾਇਮ ਰੱਖਣ ਦੇ ਆਪਣੇ ਮੁਢਲੇ ਫਰਜ਼ ਨੂੰ ਨਿਭਾਉਣ ਦੇ ਨਾਲ-ਨਾਲ ਹਮੇਸ਼ਾ ਹੀ ਦੇਸ਼ ਅਤੇ ਲੋਕਾਂ ਦੇ ਹਿੱਤਾਂ ਦੀ ਰਾਖੀ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਬਦਲਦੇ ਹਾਲਤਾਂ ਵਿੱਚ ਫੋਰਸ ਲਈ ਚੁਣੌਤੀਆਂ ਕਈ ਗੁਣਾ ਵੱਧ ਗਈਆਂ ਹਨ, ਜਿਸ ਕਾਰਨ ਇਨ੍ਹਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਟਾਕਰਾ ਕਰਨ ਲਈ ਆਧੁਨਿਕੀਕਰਨ ਹੋਣਾ ਸਮੇਂ ਦੀ ਲੋੜ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇੱਕ ਪਾਸੇ ਸੂਬੇ ਵਿੱਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ਨੂੰ ਠੱਲ੍ਹ ਪਾਉਣ ਅਤੇ ਦੂਜੇ ਪਾਸੇ ਸੂਬੇ ਦੀਆਂ ਸੜਕਾਂ 'ਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਸੂਬਾ ਸਰਕਾਰ ਨੇ ‘ਸੜਕ ਸੁਰੱਖਿਆ ਫੋਰਸ’ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਆਪਣੀ ਕਿਸਮ ਦੀ ਇਹ ਪਹਿਲੀ ਵਿਸ਼ੇਸ਼ ਫੋਰਸ ਪੰਜਾਬ ਵਿੱਚ ਰੋਜ਼ਾਨਾ ਸੜਕ ਹਾਦਸਿਆਂ ਵਿੱਚ ਗੁਆਚ ਰਹੀਆਂ ਕਈ ਕੀਮਤੀ ਜਾਨਾਂ ਨੂੰ ਬਚਾਉਣ ਲਈ ਇੱਕ ਅਹਿਮ ਭੂਮਿਕਾ ਨਿਭਾਏਗੀ ਅਤੇ ਇਸ ਫੋਰਸ ਨੂੰ ਅੰਨ੍ਹੇਵਾਹ ਡਰਾਈਵਿੰਗ ਕਰਨ ਨੂੰ ਰੋਕਣ ਅਤੇ ਸੜਕਾਂ 'ਤੇ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਹੋਰ ਸੜਕ ਹਾਦਸਿਆਂ ਦੀ ਰੋਕਥਾਮ ਦਾ ਕੰਮ ਸੌਂਪਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ੁਰੂਆਤੀ ਤੌਰ 'ਤੇ ਅਤਿ ਆਧੁਨਿਕ ਯੰਤਰਾਂ ਨਾਲ ਲੈਸ 144 ਵਾਹਨਾਂ ਹਰ 30 ਕਿਲੋਮੀਟਰ ਬਾਅਦ ਸੜਕਾਂ 'ਤੇ ਤਾਇਨਾਤ ਕੀਤੇ ਜਾਣਗੇ ਅਤੇ ਇਨ੍ਹਾਂ ਵਾਹਨਾਂ ਵਿੱਚ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਐਮਰਜੈਂਸੀ ਇਲਾਜ ਮੁਹੱਈਆ ਕਰਵਾਉਣ ਲਈ ਮੈਡੀਕਲ ਕਿੱਟ ਵੀ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਐਲਾਨ ਕਰਦਿਆਂ ਬਹੁਤ ਮਾਣ ਅਤੇ ਤਸੱਲੀ ਹੋ ਰਹੀ ਹੈ ਕਿ ਸੂਬਾ ਸਰਕਾਰ ਨੇ ਮੁਲਾਜ਼ਮਾਂ ਨਾਲ ਲਗਦੇ ‘ਕੱਚੇ’ ਸ਼ਬਦ ਨੂੰ ਖਤਮ ਕਰਕੇ ਸਾਰੀਆਂ ਕਾਨੂੰਨੀ ਅਤੇ ਪ੍ਰਸ਼ਾਸਕੀ ਅੜਚਣਾਂ ਪਾਰ ਕਰਦਿਆਂ 12710 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰੈਗੂਲਰ ਹੋਣ ਨਾਲ ਇਨ੍ਹਾਂ ਅਧਿਆਪਕਾਂ ਨੂੰ ਛੁੱਟੀਆਂ ਸਮੇਤ ਹੋਰ ਲਾਭ ਦੇ ਨਾਲ-ਨਾਲ ਤਨਖਾਹਾਂ ਵਿੱਚ ਪੰਜ ਫੀਸਦੀ ਦਾ ਸਾਲਾਨਾ ਵਾਧਾ ਮਿਲੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਵੀ ਬਹੁਤ ਸਾਰੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰ ਦਿੱਤੀਆਂ ਜਾਣਗੀਆਂ, ਜਿਸ ਲਈ ਪ੍ਰਕਿਰਿਆ ਪਹਿਲਾਂ ਹੀ ਜਾਰੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀ ਸਰਕਾਰ ਦੌਰਾਨ ਖਾਸ ਕਰਕੇ ਸਰਕਾਰੀ ਖੇਤਰ ਵਿੱਚ ਭਰਤੀਆਂ ਮੌਕੇ ਭਾਈ-ਭਤੀਜਾਵਾਦ ਅਤੇ ਭ੍ਰਿਸ਼ਟਾਚਾਰ ਦਾ ਬੋਲਬਾਲਾ ਸੀ। ਉਨ੍ਹਾਂ ਕਿਹਾ ਕਿ ਰਸੂਖਵਾਨ ਲੋਕ ਖੁਦ ਹੀ ਇਨ੍ਹਾਂ ਪ੍ਰੀਖਿਆਵਾਂ ਦੇ ਪੇਪਰ ਲੀਕ ਕਰਵਾ ਕੇ ਮੋਟੀਆਂ ਰਕਮਾਂ ਲੈ ਕੇ ਅਯੋਗ ਵਿਅਕਤੀਆਂ ਦੇ ਪਿਛਲੇ ਦਰਵਾਜ਼ੇ ਰਾਹੀਂ ਦਾਖ਼ਲੇ ਕਰਵਾਉਂਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਅਹੁਦਾ ਸੰਭਾਲਣ ਤੋਂ ਬਾਅਦ ਇਸ ਮਾੜੀ ਪ੍ਰਥਾ ਨੂੰ ਖ਼ਤਮ ਕੀਤਾ ਹੈ ਅਤੇ ਹੁਣ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ 'ਤੇ ਨੌਕਰੀਆਂ ਮਿਲ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਸੂਬੇ ਵਿੱਚ ਪਰਵਾਸ ਦੇ ਰੁਝਾਨ ਦਾ ਪੁੱਠਾ ਗੇੜ ਸ਼ੁਰੂ ਹੋ ਗਿਆ ਹੈ ਕਿਉਂਕਿ ਜੋ ਨੌਜਵਾਨ ਰੋਜ਼ਗਾਰ ਲਈ ਵਿਦੇਸ਼ ਗਏ ਸਨ, ਉਹ ਹੁਣ ਸੂਬੇ ਵਿੱਚ ਸਰਕਾਰੀ ਨੌਕਰੀਆਂ ਲੈਣ ਲਈ ਵਾਪਸ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਤਾਂ ਅਜੇ ਸਿਰਫ਼ ਸ਼ੁਰੂਆਤ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਅਜਿਹੇ ਹੋਰ ਨੌਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ ਜਿਸ ਨਾਲ ਨੌਜਵਾਨ ਪੰਜਾਬ ਦੇ ਸਮਾਜਿਕ ਆਰਥਿਕ ਵਿਕਾਸ ਵਿੱਚ ਬਰਾਬਰ ਦੇ ਹਿੱਸੇਦਾਰ ਬਣ ਸਕਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਦੇ ਕੇ ਉਨ੍ਹਾਂ ਦੇ ਵੱਧ ਅਧਿਕਾਰਾਂ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਵਾਸਤੇ ਅੱਠ ਹਾਈ-ਟੈਕ ਸੈਂਟਰ ਖੋਲ੍ਹ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਅਤੇ ਸੂਬੇ ਅਤੇ ਦੇਸ਼ ਵਿੱਚ ਵੱਕਾਰੀ ਅਹੁਦਿਆਂ 'ਤੇ ਸੇਵਾ ਨਿਭਾਉਣ ਲਈ ਮਿਆਰੀ ਸਿਖਲਾਈ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਨੌਜਵਾਨਾਂ ਨੂੰ ਉੱਚ ਅਹੁਦਿਆਂ ਦੇ ਕਾਬਲ ਬਣਾ ਕੇ ਦੇਸ਼ ਦੀ ਸੇਵਾ ਨੂੰ ਯਕੀਨੀ ਬਣਾਉਣਾ ਹੈ। ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਆਪਣੇ ਅਹੁਦੇ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਕਰਨ ਅਤੇ ਉਨ੍ਹਾਂ ਦੀ ਖੱਜਲ-ਖੁਆਰੀ ਦੀ ਬਜਾਏ ਇਨਸਾਫ ਦਿਵਾਉਣ ਲਈ ਸਮਝਦਾਰੀ ਅਤੇ ਦਿਆਨਦਾਰੀ ਨਾਲ ਡਿਊਟੀ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ ਜਿਸ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਸੂਬੇ ਦੇ ਵਿਕਾਸ ਤੇ ਤਰੱਕੀ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਅਤੇ ‘ਰੰਗਲਾ ਪੰਜਾਬ’ ਸਿਰਜਣ ਲਈ ਉਨ੍ਹਾਂ ਦਾ ਸਾਥ ਦੇਣ ਦਾ ਸੱਦਾ ਦਿੱਤਾ। ਇਸ ਮੌਕੇ ਮਾਲ ਮੰਤਰੀ ਮੰਤਰੀ ਬ੍ਰਮ ਸ਼ੰਕਰ ਜਿੰਪਾ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਡੀ.ਜੀ.ਪੀ. ਗੌਰਵ ਯਾਦਵ,ਵਿੱਤ ਕਮਿਸ਼ਨਰ (ਮਾਲ) ਕੇ.ਏ.ਪੀ. ਸਿਨਹਾ, ਸਕੱਤਰ ਗ੍ਰਹਿ ਗੁਰਕਿਰਤ ਕ੍ਰਿਪਾਲ ਸਿੰਘ, ਸਕੱਤਰ ਟਰਾਂਸਪੋਰਟ ਦਿਲਰਾਜ ਸਿੰਘ ਸੰਧਾਵਾਲੀਆ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Punjab Bani 15 October,2023
ਪਰਮਿੰਦਰ ਕੌਰ ਨੇ ਗਰੀਬ ਹਾਲਾਤਾਂ ਦੇ ਬਾਵਜੂਦ ਜੱਜ ਦਾ ਪੇਪਰ ਪਾਸ ਕਰ ਆਪਣੇ ਪਿਓ ਦੀ ਪੱਗ ਦੀ ਸ਼ਾਨ ਨੂੰ ਪੂਰੇ ਪੰਜਾਬ 'ਚ ਉੱਚਾ ਕੀਤਾ

ਪਰਮਿੰਦਰ ਕੌਰ ਨੇ ਗਰੀਬ ਹਾਲਾਤਾਂ ਦੇ ਬਾਵਜੂਦ ਜੱਜ ਦਾ ਪੇਪਰ ਪਾਸ ਕਰ ਆਪਣੇ ਪਿਓ ਦੀ ਪੱਗ ਦੀ ਸ਼ਾਨ ਨੂੰ ਪੂਰੇ ਪੰਜਾਬ 'ਚ ਉੱਚਾ ਕੀਤਾ ਮੋਹਾਲੀ, 14 Oct : ਪੰਜਾਬ ਦੀਆਂ ਧੀਆਂ ਨੇ ਜੋ ਇਸ ਵਾਰ ਕਰ ਵਿਖਾਇਆ ਹੈ ਉਸ ਨੂੰ ਵੇਖ ਹਰ ਕੋਈ ਇਹੀ ਕਹਿ ਰਿਹਾ ਵੀ ਇਸ ਵਾਰ ਤਾਂ ਇਹ 'ਧੀਆਂ ਦੀ ਦੀਵਾਲੀ' ਹੋਣ ਵਾਲੀ ਹੈ। ਇੰਝ ਇਸ ਲਈ ਕਿਹਾ ਜਾ ਰਿਹਾ ਕਿਉਂਕਿ ਪੰਜਾਬ ਦੀਆਂ ਲਗਭਗ 11 ਤੋਂ ਵੱਧ ਕੁੜੀਆਂ ਨੇ ਪੀ.ਸੀ.ਐੱਸ ਜੱਜ ਦੇ ਇਮਤਿਹਾਨਾਂ 'ਚ ਆਪਣੇ ਆਪਣੇ ਪਰਿਵਾਰਾਂ ਦਾ ਨਾ ਰੋਸ਼ਨਾਇਆ ਹੈ। ਉਨ੍ਹਾਂ ਵਿੱਚੋਂ ਹੀ ਇੱਕ ਧੀ ਜਿਸਦੀ ਹੁਣ ਸਾਰੇ ਮੋਹਾਲੀ ਪਿੰਡ ਵਾਲੇ ਮਿਸਾਲ ਦਿੰਦੇ ਨਹੀਂ ਥੱਕ ਰਹੇ, ਉਹ ਹੈ ਪਰਮਿੰਦਰ ਕੌਰ, ਜਿਸਦੇ ਪਿਤਾ ਪੇਸ਼ੇ ਤੋਂ ਨਿੱਜੀ ਕੰਪਨੀ 'ਚ ਸੁਰੱਖਿਆ ਕਰਮਚਾਰੀ ਦਾ ਕੰਮ ਕਰਦੇ ਨੇ ਅਤੇ ਘਰ ਦੇ ਗਰੀਬ ਹਾਲਾਤਾਂ ਦੇ ਬਾਵਜੂਦ ਇਸ ਧੀ ਨੇ ਜੱਜ ਦਾ ਪੇਪਰ ਪਾਸ ਕਰ ਆਪਣੇ ਪਿਓ ਦੀ ਪੱਗ ਦੀ ਸ਼ਾਨ ਨੂੰ ਪਿੰਡ 'ਚ ਹੀ ਨਹੀਂ ਪੂਰੇ ਪੰਜਾਬ 'ਚ ਉੱਚਾ ਕੀਤਾ ਹੈ। ਪਰਮਿੰਦਰ ਨੇ ਦੱਸਿਆ, "ਮੈਂ ਰਹਿਰਾਸ ਸਾਹਿਬ ਜੀ ਦਾ ਪਾਠ ਕਰਦੀ ਸੀ, ਜਦੋਂ ਮੈਨੂੰ ਪਤਾ ਲੱਗਿਆ ਵੀ ਇਮਤਿਹਾਨਾਂ ਦੇ ਨਤੀਜੇ ਜਾਰੀ ਹੋ ਚੁਕੇ ਹਨ। ਮਗਰੋਂ ਮੇਰੀ ਸਹੇਲੀ ਦਾ ਲਗਾਤਾਰ ਫੋਨ ਆਉਂਦਾ ਰਿਹਾ, ਪਾਠ ਤੋਂ ਬਾਅਦ ਇਸਤੋਂ ਪਹਿਲਾਂ ਮੈਂ ਨਤੀਜਾ ਵੇਖ ਪਾਉਂਦੀ ਮੇਰੀ ਸਹੇਲੀ ਨੇ ਫਿਰ ਫੋਨ ਕਰ ਦਿੱਤਾ। ਮੈਂ ਉਸਨੂੰ ਕਹਿਣਾ ਚਾਹਿਆ ਕਿ ਮੈਨੂੰ ਨਤੀਜਾ ਵੇਖਣ ਦੇ ਇੱਕ ਵਾਰਾਂ ਤਾਂ ਉਸਨੇ ਉਤਸ਼ਾਹ 'ਚ ਕਿਹਾ 'ਲੋੜ ਨਹੀਂ ਪਰਮਿੰਦਰ ਤੂੰ ਚੰਗੇ ਨੰਬਰਾਂ ਨਾਲ ਜੱਜ ਬਣ ਗਈ ਹੈ'। ਪਰਮਿੰਦਰ ਨੇ ਅੱਗੇ ਕਿਹਾ, "ਮੈਂ ਭੱਜੀ ਭੱਜੀ ਪਹਿਲੀ ਮੰਜ਼ਿਲ ਤੋਂ ਹੇਠਾਂ ਉਤਰ ਮਾਂ ਨੂੰ ਜਾਣਕਾਰੀ ਦਿੱਤੀ ਉਦੋਂ ਤੱਕ ਪਿਤਾ ਜੀ ਵੀ ਆਪਣੀ ਡਿਊਟੀ ਕਰ ਸਾਈਕਲ 'ਤੇ ਵੇਹੜੇ 'ਚ ਆ ਖਲੋਤੇ ਸਨ, ਜਦੋਂ ਮੈਂ ਭੱਜੀ ਉਨ੍ਹਾਂ ਕੋਲ ਗਈ ਅਤੇ ਉਨ੍ਹਾਂ ਨੂੰ ਦੱਸਿਆ ਵੀ ਮੈਂ ਜੱਜ ਬਣ ਗਈ ਹਾਂ।" ਪਰਮਿੰਦਰ ਦਾ ਕਹਿਣਾ ਕਿ ਉਹ ਬਹੁਤ ਹੀ ਭਾਵੁਕ ਪੱਲ ਸੀ, ਕਿਉਂਕਿ ਜੇਕਰ ਇਸ ਵਾਰਾਂ ਇਹ ਪੇਪਰ ਨਾ ਨਿੱਕਲਦਾ ਤਾਂ "ਮੈਂ ਸੋਚਿਆ ਹੋਇਆ ਸੀ ਵੀ ਕਿਸੀ ਨਿੱਜੀ ਕੰਪਨੀ 'ਚ 10-12 ਹਜ਼ਾਰ ਦੀ ਨੌਕਰੀ 'ਤੇ ਲੱਗ ਜਾਵਾਂਗੀ।"

Punjab Bani 14 October,2023
ਦੋ ਸਹੇਲੀਆਂ ਨੇ ਇਕੱਠਿਆਂ ਟਾਇਲਟ ਸਾਫ ਕਰਨ ਲਈ ਵਰਤਿਆ ਤੇਜ਼ਾਬ ਪੀਤਾ

ਦੋ ਸਹੇਲੀਆਂ ਨੇ ਇਕੱਠਿਆਂ ਟਾਇਲਟ ਸਾਫ ਕਰਨ ਲਈ ਵਰਤਿਆ ਤੇਜ਼ਾਬ ਪੀਤਾ - ਇੱਕ ਦੀ ਮੌਤ, ਦੂਜੀ ਦੀ ਹਾਲਤ ਗੰਭੀਰ ਪਾਣੀਪਤ, 14 Oct : ਪਾਣੀਪਤ ਦੀ ਵਧਵਾ ਰਾਮ ਕਲੋਨੀ ਤੋਂ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਘਰ ‘ਚ ਇਕੱਲੀਆਂ ਰਹਿ ਰਹੀਆਂ ਦੋ ਸਹੇਲੀਆਂ ਨੇ ਟਾਇਲਟ ਸਾਫ ਕਰਨ ਲਈ ਵਰਤਿਆ ਤੇਜ਼ਾਬ ਪੀ ਲਿਆ, ਜਿਸ ‘ਚ ਸ਼ਵੇਤਾ ਨਾਂ ਦੀ 21 ਸਾਲਾ ਲੜਕੀ ਦੀ ਇਲਾਜ ਦੌਰਾਨ ਮੌਤ ਹੋ ਗਈ ਅਤੇ ਦੂਜੀ ਲੜਕੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਸ ਦਾ ਪਾਣੀਪਤ ਦੇ ਸਰਕਾਰੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਸ਼ਵੇਤਾ ਦੇ ਪਿਤਾ ਨੇ ਦੱਸਿਆ ਕਿ ਉਹ ਕੰਮ ‘ਤੇ ਗਏ ਹੋਏ ਸਨ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੀ ਬੇਟੀ ਨੇ ਤੇਜ਼ਾਬ ਪੀ ਲਿਆ ਹੈ। ਪਿਤਾ ਨੇ ਦੱਸਿਆ ਕਿ ਉਸ ਦੀ ਬੇਟੀ ਤਣਾਅ ਵਿੱਚ ਸੀ ਅਤੇ ਕਈ ਵਾਰ ਪੁੱਛਿਆ ਪਰ ਕੁਝ ਨਹੀਂ ਦੱਸਿਆ। ਉਸ ਨੇ ਦੱਸਿਆ ਕਿ ਅਜੇ ਤੱਕ ਤੇਜ਼ਾਬ ਪੀਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਦੂਜੀ ਨਾਬਾਲਗ ਲੜਕੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਹ ਫਿਲਹਾਲ ਕੁਝ ਵੀ ਕਹਿਣ ਦੇ ਯੋਗ ਨਹੀਂ ਹੈ। ਨਾਬਾਲਗ ਲੜਕੀ ਦੇ ਭਰਾ ਅਰਜੁਨ ਨੇ ਦੱਸਿਆ ਕਿ ਉਹ ਵੀ ਕੰਮ ‘ਤੇ ਗਿਆ ਹੋਇਆ ਸੀ।ਉਸ ਨੂੰ ਫੋਨ ‘ਤੇ ਸੂਚਨਾ ਮਿਲੀ ਕਿ ਉਸ ਦੀ ਛੋਟੀ ਭੈਣ ਨੇ ਤੇਜ਼ਾਬ ਪੀ ਲਿਆ ਹੈ। ਉਸ ਨੇ ਦੱਸਿਆ ਕਿ ਉਸ ਦੀ ਸਹੇਲੀ ਦੀ ਤੇਜ਼ਾਬ ਪੀਣ ਕਾਰਨ ਮੌਤ ਹੋ ਗਈ ਹੈ।ਉਸ ਨੇ ਦੱਸਿਆ ਕਿ ਉਹ ਦੋਵੇਂ ਇਕੋ ਥਾਲੀ ‘ਚੋਂ ਰੋਟੀ ਖਾਂਦੀਆਂ ਸਨ ਪਰ ਉਸ ਨੇ ਇਹ ਕਦਮ ਕਿਉਂ ਚੁੱਕਿਆ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਨਾਬਾਲਗ ਲੜਕੀ ਬੇਹੋਸ਼ੀ ਦੀ ਹਾਲਤ ‘ਚ ਹੈ, ਹੋਸ਼ ‘ਚ ਆਉਣ ‘ਤੇ ਹੀ ਉਹ ਦੱਸ ਸਕਦਾ ਹੈ ਕਿ ਉਸ ਨੇ ਇਹ ਕਦਮ ਕਿਉਂ ਚੁੱਕਿਆ, ਜਦਕਿ ਪਰਿਵਾਰਕ ਮੈਂਬਰਾਂ ਨੇ ਵੀ ਕਿਸੇ ਤਰ੍ਹਾਂ ਦੀ ਲੜਾਈ ਤੋਂ ਇਨਕਾਰ ਕੀਤਾ।

Punjab Bani 14 October,2023
ਇਹ ਦੁੱਖ ਦੀ ਗੱਲ ਹੈ ਕਿ ਅੱਤਵਾਦ ਦੀ ਪਰਿਭਾਸ਼ਾ 'ਤੇ ਕੋਈ ਸਹਿਮਤੀ ਨਹੀਂ : ਪ੍ਰਧਾਨ ਮੰਤਰੀ ਮੋਦੀ

ਇਹ ਦੁੱਖ ਦੀ ਗੱਲ ਹੈ ਕਿ ਅੱਤਵਾਦ ਦੀ ਪਰਿਭਾਸ਼ਾ 'ਤੇ ਕੋਈ ਸਹਿਮਤੀ ਨਹੀਂ : ਪ੍ਰਧਾਨ ਮੰਤਰੀ ਮੋਦੀ - ਇਹ ਸ਼ਾਂਤੀ ਅਤੇ ਭਾਈਚਾਰੇ ਦਾ ਸਮਾਂ ਹੈ, ਇਕੱਠੇ ਚੱਲਣ ਦਾ ਸਮਾਂ ਹੈ Delhi, 14 Oct : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦੁਨੀਆ ਅੱਜ ਜਿਨ੍ਹਾਂ ਟਕਰਾਵਾਂ ਅਤੇ ਟਕਰਾਵਾਂ ਦਾ ਸਾਹਮਣਾ ਕਰ ਰਹੀ ਹੈ, ਉਸ ਤੋਂ ਕਿਸੇ ਨੂੰ ਵੀ ਫਾਇਦਾ ਨਹੀਂ ਹੋਵੇਗਾ, ਸਗੋਂ ਦੁਨੀਆ ਨੂੰ ਮਨੁੱਖ-ਕੇਂਦ੍ਰਿਤ ਪਹੁੰਚ ਨਾਲ ਅੱਗੇ ਵਧਣ ਦੀ ਲੋੜ ਹੈ। ਪੀਐਮ ਮੋਦੀ ਨੇ ਸੰਸਦ ਦੇ ਸਪੀਕਰ ਅਤੇ ਜੀ-20 ਦੇਸ਼ਾਂ ਦੇ ਸੰਸਦੀ ਵਫ਼ਦ ਦੇ ਸੰਮੇਲਨ ਵਿੱਚ ਇਹ ਗੱਲ ਕਹੀ। ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਸਾਨੂੰ ਵਿਸ਼ਵ ਪੱਧਰ ‘ਤੇ ਇੱਕ ਦੂਜੇ ‘ਤੇ ਭਰੋਸਾ ਕਰਨ ਦੇ ਰਾਹ ਵਿੱਚ ਆਉਣ ਵਾਲੀਆਂ ਰੁਕਾਵਟਾਂ ਨੂੰ ਦੂਰ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਸਮਾਂ ਸ਼ਾਂਤੀ ਅਤੇ ਭਾਈਚਾਰੇ ਦਾ ਹੈ ਅਤੇ ਇਕੱਠੇ ਹੋ ਕੇ ਅੱਗੇ ਵਧਣ ਦਾ ਹੈ। ਪੀਐਮ ਮੋਦੀ ਨੇ ਕਿਹਾ, ‘ਅੱਜ ਦੁਨੀਆ ਟਕਰਾਅ ਅਤੇ ਟਕਰਾਵਾਂ ਦਾ ਸਾਹਮਣਾ ਕਰ ਰਹੀ ਹੈ! ਵੰਡਿਆ ਹੋਇਆ ਸੰਸਾਰ ਮਨੁੱਖਤਾ ਨੂੰ ਦਰਪੇਸ਼ ਮੁੱਦਿਆਂ ਅਤੇ ਚੁਣੌਤੀਆਂ ਦੇ ਹੱਲ ਨੂੰ ਯਕੀਨੀ ਨਹੀਂ ਬਣਾ ਸਕਦਾ। ਇਹ ਸ਼ਾਂਤੀ ਅਤੇ ਭਾਈਚਾਰੇ ਦਾ ਸਮਾਂ ਹੈ, ਇਕੱਠੇ ਚੱਲਣ ਦਾ ਸਮਾਂ ਹੈ! ਇਹ ਸਮਾਂ ਸਾਰਿਆਂ ਦੇ ਵਿਕਾਸ ਅਤੇ ਭਲਾਈ ਦਾ ਹੈ! ਉਨ੍ਹਾਂ ਦਾ ਇਹ ਬਿਆਨ ਅਜਿਹੇ ਸਮੇਂ ‘ਚ ਆਇਆ ਹੈ ਜਦੋਂ ਫਲਸਤੀਨੀ ਅੱਤਵਾਦੀ ਸਮੂਹ ਹਮਾਸ ਨੇ 7 ਅਕਤੂਬਰ ਨੂੰ ਇਜ਼ਰਾਈਲ ‘ਤੇ ਵੱਡੇ ਹਵਾਈ ਹਮਲੇ ਕੀਤੇ ਸਨ ਅਤੇ ਜਵਾਬ ‘ਚ ਇਜ਼ਰਾਇਲੀ ਰੱਖਿਆ ਬਲ (ਆਈਡੀਐੱਫ) ਕਾਰਵਾਈ ਕਰ ਰਹੇ ਹਨ। ਕਰੀਬ 20 ਸਾਲ ਪਹਿਲਾਂ ਸੰਸਦ ਭਵਨ ‘ਤੇ ਹੋਏ ਹਮਲੇ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਸਰਹੱਦ ਪਾਰ ਅੱਤਵਾਦ ਦਾ ਸਾਹਮਣਾ ਕਰ ਰਿਹਾ ਹੈ, ਜਿਸ ‘ਚ ਹਜ਼ਾਰਾਂ ਬੇਕਸੂਰ ਲੋਕਾਂ ਦੀ ਜਾਨ ਚਲੀ ਗਈ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਤਵਾਦੀਆਂ ਨੂੰ ਪਤਾ ਸੀ ਕਿ ਸਾਡੀ ਸੰਸਦ ਚੱਲ ਰਹੀ ਹੈ ਅਤੇ ਉਹ ਇਸ ਨੂੰ ਖਤਮ ਕਰਨਾ ਚਾਹੁੰਦੇ ਸਨ। ਪਰ ਸਾਡੇ ਸੁਰੱਖਿਆ ਬਲਾਂ ਨੇ ਮਹਾਨ ਕੁਰਬਾਨੀ ਦਿੱਤੀ ਅਤੇ ਅੱਤਵਾਦੀਆਂ ਦੇ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ। ਉਨ੍ਹਾਂ ਕਿਹਾ ਕਿ ਪੂਰੀ ਦੁਨੀਆ ਹੁਣ ਮਹਿਸੂਸ ਕਰ ਰਹੀ ਹੈ ਕਿ ਅੱਤਵਾਦ ਕਿੰਨੀ ਵੱਡੀ ਚੁਣੌਤੀ ਹੈ। ਉਨ੍ਹਾਂ ਕਿਹਾ, ‘ਅੱਤਵਾਦ ਮਨੁੱਖਤਾ ਦੇ ਵਿਰੁੱਧ ਹੈ। ਇਹ ਦੁਨੀਆ ਦੇ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਹੈ ਅਤੇ ਇਸ ਨਾਲ ਸਖਤੀ ਨਾਲ ਨਜਿੱਠਣਾ ਹੋਵੇਗਾ। ਸਾਨੂੰ ਆਲਮੀ ਭਰੋਸੇ ਦੇ ਸੰਕਟ ਨੂੰ ਦੂਰ ਕਰਨਾ ਹੋਵੇਗਾ ਅਤੇ ਮਨੁੱਖ-ਕੇਂਦਰਿਤ ਸੋਚ ‘ਤੇ ਅੱਗੇ ਵਧਣਾ ਹੋਵੇਗਾ। ਸਾਨੂੰ ਇੱਕ ਧਰਤੀ, ਇੱਕ ਪਰਿਵਾਰ, ਇੱਕ ਭਵਿੱਖ ਦੀ ਭਾਵਨਾ ਵਿੱਚ ਸੰਸਾਰ ਨੂੰ ਵੇਖਣਾ ਹੈ! ਜਿੰਨਾ ਜ਼ਿਆਦਾ ਅਸੀਂ ਸੰਸਾਰ ਲਈ ਫੈਸਲੇ ਲੈਣ ਦੀਆਂ ਪ੍ਰਕਿਰਿਆਵਾਂ ਵਿੱਚ ਹਿੱਸਾ ਲੈਂਦੇ ਹਾਂ, ਉੱਨਾ ਹੀ ਸਾਡਾ ਵਿਸ਼ਵ ਭਰ ਵਿੱਚ ਪ੍ਰਭਾਵ ਹੋਵੇਗਾ!’ ਪ੍ਰਧਾਨ ਮੰਤਰੀ ਮੋਦੀ ਉਨ੍ਹਾਂ ਕਿਹਾ ਕਿ ਜੀ-20 ਦੀ ਪ੍ਰਧਾਨਗੀ ਨੇ ਪੂਰੇ ਸਾਲ ਦੌਰਾਨ ਭਾਰਤ ਵਿੱਚ ਮਹੱਤਵਪੂਰਨ ਗਤੀਵਿਧੀਆਂ ਨੂੰ ਯਕੀਨੀ ਬਣਾਇਆ ਅਤੇ ਚੰਦਰਮਾ ਉਤਰਨ ਵਿੱਚ ਭਾਰਤ ਦੀ ਸਫਲਤਾ ਨੇ ਜਸ਼ਨਾਂ ਵਿੱਚ ਵਾਧਾ ਕੀਤਾ। ਇਸ 21ਵੀਂ ਸਦੀ ਦੇ ਸੰਸਾਰ ਵਿੱਚ, ਭਾਰਤ ਦੀ ਜੀਵੰਤਤਾ ਅਤੇ ਅਨੇਕਤਾ ਵਿੱਚ ਏਕਤਾ ਸਾਡੀ ਸਭ ਤੋਂ ਵੱਡੀ ਤਾਕਤ ਹੈ! ਇਹ ਜੀਵੰਤਤਾ ਸਾਨੂੰ ਹਰ ਚੁਣੌਤੀ ਨਾਲ ਲੜਨ ਅਤੇ ਹਰ ਸਮੱਸਿਆ ਦਾ ਹੱਲ ਲੱਭਣ ਲਈ ਪ੍ਰੇਰਿਤ ਕਰਦੀ ਹੈ! ਕਿਸੇ ਵੀ ਦੇਸ਼ ਦੀ ਸਭ ਤੋਂ ਵੱਡੀ ਤਾਕਤ ਉਸਦੇ ਲੋਕਾਂ ਵਿੱਚ ਹੁੰਦੀ ਹੈ, ਉਸਦੇ ਲੋਕਾਂ ਦੀਆਂ ਇੱਛਾਵਾਂ! ਪੀ 20 ‘ਚ ਪੀਐਮ ਮੋਦੀ ਨੇ ਕਿਹਾ, ਇਹ ਦੁੱਖ ਦੀ ਗੱਲ ਹੈ ਕਿ ਅੱਤਵਾਦ ਦੀ ਪਰਿਭਾਸ਼ਾ ‘ਤੇ ਕੋਈ ਸਹਿਮਤੀ ਨਹੀਂ ਹੈ, ਮਨੁੱਖਤਾ ਦੇ ਦੁਸ਼ਮਣ ਇਸ ਪਹੁੰਚ ਦਾ ਫਾਇਦਾ ਉਠਾ ਰਹੇ ਹਨ। ਦੁਨੀਆ ਭਰ ਦੀਆਂ ਸੰਸਦਾਂ ਨੂੰ ਇਸ ਬਾਰੇ ਸੋਚਣ ਦੀ ਲੋੜ ਹੈ ਕਿ ਸਾਨੂੰ ਅੱਤਵਾਦ ਦਾ ਮੁਕਾਬਲਾ ਕਰਨ ਲਈ ਮਿਲ ਕੇ ਕਿਵੇਂ ਕੰਮ ਕਰਨਾ ਚਾਹੀਦਾ ਹੈ।

Punjab Bani 14 October,2023
ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਸੰਭਾਵੀ ਅੱਤਵਾਦੀ ਹਮਲੇ ਨੂੰ ਕੀਤਾ ਨਾਕਾਮ

ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਸੰਭਾਵੀ ਅੱਤਵਾਦੀ ਹਮਲੇ ਨੂੰ ਕੀਤਾ ਨਾਕਾਮ - ਲਸ਼ਕਰ-ਏ-ਤੋਇਬਾ ਦੇ ਦੋ ਕਾਰਕੁਨਾਂ ਨੂੰ 2 ਆਈਈਡੀਜ਼, 2 ਹੈਂਡ ਗਰਨੇਡ, 1 ਪਿਸਤੌਲ ਅਤੇ 8 ਡੈਟੋਨੇਟਰਾਂ ਨਾਲ ਕੀਤਾ ਕਾਬੂ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ - ਅੱਤਵਾਦੀ ਮੋਡਿਊਲ ਨੂੰ ਲਸ਼ਕਰ-ਏ-ਤੋਇਬਾ ਦੇ ਸਰਗਰਮ ਮੈਂਬਰ ਫਿਰਦੌਸ ਅਹਿਮਦ ਭੱਟ ਦੁਆਰਾ ਚਲਾਇਆ ਜਾ ਰਿਹੈ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ਅੰਮ੍ਰਿਤਸਰ, 14 ਅਕਤੂਬਰ: ਆਗਾਮੀ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ (ਐੱਲ.ਈ.ਟੀ.) ਦੀ ਹਮਾਇਤ ਪ੍ਰਾਪਤ ਅੱਤਵਾਦੀ ਮੋਡਿਊਲ ਦੇ ਦੋ ਕਾਰਕੁਨਾਂ ਦੀ ਗ੍ਰਿਫਤਾਰੀ ਨਾਲ ਸਰਹੱਦੀ ਸੂਬੇ 'ਚ ਸੰਭਾਵੀ ਅੱਤਵਾਦੀ ਹਮਲੇ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਇਸ ਅੱਤਵਾਦੀ ਮਾਡਿਊਲ ਨੂੰ ਲਸ਼ਕਰ-ਏ-ਤੋਇਬਾ ਦੇ ਸਰਗਰਮ ਮੈਂਬਰ ਫਿਰਦੌਸ ਅਹਿਮਦ ਭੱਟ ਦੁਆਰਾ ਚਲਾਇਆ ਜਾ ਰਿਹਾ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜੰਮੂ-ਕਸ਼ਮੀਰ ਦੇ ਰਾਹਪੋਰਾ ਖੁਦਵਾਨੀ ਦੇ ਉਜ਼ੈਰ ਉਲ ਹੱਕ ਅਤੇ ਖੇਰਵਾਨ ਦੇ ਰਾਜ ਮੁਹੰਮਦ ਅੰਦਲੀਬ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਇੰਪਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ), ਦੋ ਹੈਂਡ ਗਰਨੇਡ, ਦੋ ਮੈਗਜ਼ੀਨਾਂ ਸਮੇਤ ਇੱਕ .30 ਬੋਰ ਦਾ ਪਿਸਤੌਲ ਅਤੇ 24 ਕਾਰਤੂਸ, ਅੱਠ ਡੈਟੋਨੇਟਰ, ਇੱਕ ਟਾਈਮਰ ਸਵਿੱਚ ਅਤੇ ਚਾਰ ਬੈਟਰੀਆਂ ਵੀ ਬਰਾਮਦ ਕੀਤੀਆਂ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਖੁਫੀਆ ਜਾਣਕਾਰੀ ਮਿਲਣ ਕਿ ਲਸ਼ਕਰ-ਏ-ਤੋਇਬਾ ਵੱਲੋਂ ਹਥਿਆਰਾਂ ਅਤੇ ਵਿਸਫੋਟਕਾਂ ਦੀਆਂ ਵੱਡੀਆਂ ਖੇਪਾਂ ਦੀ ਤਸਕਰੀ ਲਈ ਪੰਜਾਬ ਦੀ ਸਰਹੱਦ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਇਸ ਮੋਡਿਊਲ ਦੇ ਦੋ ਮੈਂਬਰਾਂ ਵੱਲੋਂ ਕੱਥੂ ਨੰਗਲ ਖੇਤਰ ਵਿੱਚ ਇਹ ਖੇਪ ਪ੍ਰਾਪਤ ਕੀਤੇ ਜਾਣ ਦੀ ਸੰਭਾਵਨਾ ਹੈ, ਪੰਜਾਬ ਪੁਲਿਸ ਅੰਮ੍ਰਿਤਸਰ ਦੇ ਐਸਐਸਓਸੀ ਵਿੰਗ ਨੇ ਕੇਂਦਰੀ ਏਜੰਸੀਆਂ ਨਾਲ ਤਾਲਮੇਲ ਕਰਕੇ ਇਲਾਕੇ ਵਿੱਚ ਇੱਕ ਵਿਸ਼ੇਸ਼ ਮੁਹਿੰਮ ਚਲਾਈ ਅਤੇ ਦੋਵਾਂ ਮੁਲਜ਼ਮਾਂ ਨੂੰ ਹਥਿਆਰਾਂ ਦੀ ਖੇਪ ਸਮੇਤ ਕਾਬੂ ਕਰ ਲਿਆ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਨੂੰ ਫਿਰਦੌਸ ਅਹਿਮਦ ਭੱਟ ਵੱਲੋਂ ਇਸ ਦਹਿਸ਼ਤੀ ਜਥੇਬੰਦੀ ਵਿੱਚ ਭਰਤੀ ਕੀਤਾ ਗਿਆ ਸੀ ਅਤੇ ਇਸ ਅਤਿਵਾਦੀ ਜਥੇਬੰਦੀ ਵੱਲੋਂ ਦੇਸ਼ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਇਨ੍ਹਾਂ ਕਾਰਕੁੰਨਾਂ ਨੂੰ ਜੰਮੂ-ਕਸ਼ਮੀਰ ਅਤੇ ਪੰਜਾਬ ਵਿੱਚ ਰਣਨੀਤਕ ਮਹੱਤਵ ਵਾਲੇ ਸਥਾਨਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਨਿਸ਼ਾਨਾ ਬਣਾਉਣ ਲਈ ਵਰਤਣ ਦੀ ਯੋਜਨਾ ਬਣਾਈ ਜਾ ਰਹੀ ਸੀ। ਡੀਜੀਪੀ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਵੇਂ ਮੁਲਜ਼ਮ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਫਿਰਦੌਸ ਅਹਿਮਦ ਭੱਟ ਦੇ ਲਗਾਤਾਰ ਸੰਪਰਕ ਵਿੱਚ ਸਨ ਅਤੇ ਉਸ ਨੇ ਵੀਰਵਾਰ ਨੂੰ ਅੰਮ੍ਰਿਤਸਰ ਤੋਂ ਹਥਿਆਰਾਂ ਦੀ ਖੇਪ ਪ੍ਰਾਪਤ ਕਰਕੇ ਕਸ਼ਮੀਰ ਘਾਟੀ ਲਿਆਉਣ ਲਈ ਇਨ੍ਹਾਂ ਦੋਵੇਂ ਕਾਰਕੁਨਾਂ ਨੂੰ ਭੇਜਿਆ ਸੀ। ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਵੱਲੋਂ ਹੋਰ ਵੇਰਵੇ ਸਾਂਝੇ ਕਰਦਿਆਂ ਦੱਸਿਆ ਗਿਆ ਕਿ ਇਹ ਵੀ ਪਤਾ ਲੱਗਾ ਹੈ ਕਿ ਮੁਲਜ਼ਮ ਉਜ਼ੈਰ ਉਲ ਹੱਕ, ਜੋ ਕਿ ਫਿਰਦੌਸ ਅਹਿਮਦ ਭੱਟ ਦਾ ਰਿਸ਼ਤੇਦਾਰ ਹੈ, ਨੂੰ ਪਹਿਲਾਂ ਜ਼ਿਲ੍ਹਾ ਕੁਲਗਾਮ ਵਿੱਚ ਪੱਥਰਬਾਜ਼ੀ ਕਰਨ ਦੇ ਦੋ ਮਾਮਲਿਆਂ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਜਦੋਂ ਕਿ ਰਾਜ ਮੁਹੰਮਦ ਅੰਦਲੀਬ ਦਾ ਕੋਈ ਪੁਰਾਣਾ ਅਪਰਾਧਿਕ ਰਿਕਾਰਡ ਨਹੀਂ ਹੈ। ਉਨ੍ਹਾਂ ਕਿਹਾ ਕਿ ਲਸ਼ਕਰ-ਏ-ਤੋਇਬਾ ਦੇ ਪੂਰੇ ਅੱਤਵਾਦੀ ਨੈੱਟਵਰਕ ਅਤੇ ਖੇਪ ਦੇ ਸਰੋਤ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵਿਖੇ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂ.ਏ.ਪੀ.ਏ.) ਦੀ ਧਾਰਾ 13, 17, 18 ਅਤੇ 20, ਆਰਮਜ਼ ਐਕਟ ਦੀ ਧਾਰਾ 25, ਵਿਸਫੋਟਕ ਐਕਟ ਦੀ ਧਾਰਾ 3, 4 ਅਤੇ 5 ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਧਾਰਾਵਾਂ 109, 115 ਅਤੇ 120-ਬੀ ਤਹਿਤ ਐਫਆਈਆਰ ਨੰਬਰ 42 ਮਿਤੀ 14.10.2023 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।

Punjab Bani 14 October,2023
ਸਕਰੈਪ ਡੀਲਰ ਦਾ ਕਤਲ ਕਾਂਡ: ਪੰਜਾਬ ਪੁਲਿਸ ਨੇ ਬਲਟਾਣਾ ਵਿੱਚ ਮੁਕਾਬਲੇ ਉਪਰੰਤ ਮੁੱਖ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਸਕਰੈਪ ਡੀਲਰ ਦਾ ਕਤਲ ਕਾਂਡ: ਪੰਜਾਬ ਪੁਲਿਸ ਨੇ ਬਲਟਾਣਾ ਵਿੱਚ ਮੁਕਾਬਲੇ ਉਪਰੰਤ ਮੁੱਖ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ; ਪਿਸਤੌਲ ਬਰਾਮਦ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ - ਗ੍ਰਿਫ਼ਤਾਰ ਮੁਲਜ਼ਮ ਗਗਨਵੀਰ ਰਾਜਨ ਜਵਾਬੀ ਗੋਲੀਬਾਰੀ ਦੌਰਾਨ ਹੋਇਆ ਜ਼ਖਮੀ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ, 13 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਬਲਟਾਣਾ ਵਿਖੇ ਸਕਰੈਪ ਡੀਲਰ ਦੇ ਹੋਏ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਉਂਦਿਆ ਅੱਜ ਬਲਟਾਣਾ ਦੇ ਹੋਟਲ ਕਲਾਰਕਸ ਇਨ ਦੇ ਪਿਛਲੇ ਪਾਸੇ ਹੋਏ ਮੁਕਾਬਲੇ ਵਿੱਚ ਇਸ ਮਾਮਲੇ ਦੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਵਾਸੀ ਗਗਨਵੀਰ ਸਿੰਘ ਉਰਫ਼ ਰਾਜਨ ਵਾਸੀ ਬੁੜੈਲ, ਚੰਡੀਗੜ੍ਹ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ 'ਚੋਂ .32 ਬੋਰ ਦੇ ਚੀਨੀ ਪਿਸਤੌਲ ਸਮੇਤ ਪੰਜ ਜਿੰਦਾ ਕਾਰਤੂਸ ਅਤੇ ਕਾਰਤੂਸਾਂ ਦੇ ਦੋ ਖਾਲੀ ਖੋਲ ਬਰਾਮਦ ਕੀਤੇ। ਜਾਣਕਾਰੀ ਅਨੁਸਾਰ ਸੋਮਵਾਰ ਅਤੇ ਮੰਗਲਵਾਰ ਦੀ ਦਰਮਿਆਨੀ ਰਾਤ ਨੂੰ ਬਲਟਾਣਾ ਵਿੱਚ ਇੱਕ ਸਕਰੈਪ ਦੀ ਦੁਕਾਨ 'ਤੇ ਗੋਲੀਬਾਰੀ ਦੀ ਘਟਨਾ ਵਾਪਰੀ, ਜਿਸ ਵਿੱਚ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ ਅਤੇ ਜ਼ਖ਼ਮੀਆਂ ਵਿੱਚੋਂ ਇੱਕ ਵਿਅਕਤੀ ਸੰਤੋਸ਼ ਕੁਮਾਰ ਨੇ ਇਲਾਜ਼ ਦੌਰਾਨ ਦਮ ਤੋੜ ਦਿੱਤਾ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਦੋਸ਼ੀਆਂ ਦਾ ਪਤਾ ਲਗਾਉਣ ਲਈ ਇੱਕ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਅਤੇ ਟੀਮ ਨੇ ਇਸ ਮਾਮਲੇ ਵਿੱਚ ਮੁੱਖ ਮੁਲਜ਼ਮ ਵਜੋਂ ਗਗਨਵੀਰ ਰਾਜਨ ਦੀ ਪਛਾਣ ਕੀਤੀ। ਬਲਟਾਣਾ ਦੀ ਸੁਖਨਾ ਨਹਿਰ ਨੇੜੇ ਕਿਸੇ ਟਿਕਾਣੇ ’ਤੇ ਮੁਲਜ਼ਮ ਦੇ ਲੁਕੇ ਹੋਣ ਸਬੰਧੀ ਮਿਲੀ ਸੂਚਨਾ ’ਤੇ ਕਾਰਵਾਈ ਕਰਦਿਆਂ ਡੀਐਸਪੀ ਜ਼ੀਰਕਪੁਰ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਪੁਲੀਸ ਟੀਮ ਨੇ ਪਿੱਛਾ ਕੀਤਾ ਅਤੇ ਹੋਟਲ ਕਲਾਰਕਸ ਇਨ ਪਿਛਲੇ ਪਾਸੇ ਮੁਲਜ਼ਮ ਗਗਨਵੀਰ ਦੇ ਇੱਕ ਸਾਥੀ ਨੇ ਪੁਲਿਸ ਪਾਰਟੀ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਪੁਲਿਸ ਨੇ ਵੀ ਆਤਮ ਰੱਖਿਆ ਵਿੱਚ ਜਵਾਬੀ ਗੋਲੀਬਾਰੀ ਕੀਤੀ। ਡੀਜੀਪੀ ਨੇ ਦੱਸਿਆ ਕਿ ਜਵਾਬੀ ਗੋਲੀਬਾਰੀ ਦੌਰਾਨ ਮੁਲਜ਼ਮ ਰਾਜਨ ਦੀ ਲੱਤ ਵਿੱਚ ਗੋਲੀ ਲੱਗੀ, ਜਦੋਂ ਕਿ ਉਸ ਦੇ ਦੋ ਸਾਥੀ ਮੌਕੇ ਤੋਂ ਫਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਮੁਲਜ਼ਮ ਰਾਜਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਐਸਐਸਪੀ ਮੁਹਾਲੀ ਸੰਦੀਪ ਗਰਗ ਨੇ ਦੱਸਿਆ ਕਿ ਮੁਲਜ਼ਮ ਗਗਨਵੀਰ ਰਾਜਨ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਹਰਿਆਣਾ ਅਤੇ ਚੰਡੀਗੜ੍ਹ ਵਿੱਚ ਵੀ ਲੋੜੀਂਦਾ ਹੈ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਫਰਾਰ ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਐਫਆਈਆਰ 301 ਮਿਤੀ 13-10-2023 ਨੂੰ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 307, 353, 186 ਅਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਜ਼ੀਰਕਪੁਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਅਤੇ ਪੀੜਤ ਦੀ ਮੌਤ ਤੋਂ ਉਪਰੰਤ ਇਸ ਕੇਸ ਵਿੱਚ ਆਈ.ਪੀ.ਸੀ. ਦੀ ਧਾਰਾ 302 ਨੂੰ ਵੀ ਸ਼ਾਮਲ ਕੀਤਾ ਗਿਆ ਹੈ।

Punjab Bani 13 October,2023
ਲਾਲਜੀਤ ਸਿੰਘ ਭੁੱਲਰ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਕਰੀਬ 121 ਕਰੋੜ ਰੁਪਏ ਦਾ ਵੱਡਾ ਘਪਲਾ ਬੇਨਕਾਬ

ਲਾਲਜੀਤ ਸਿੰਘ ਭੁੱਲਰ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਕਰੀਬ 121 ਕਰੋੜ ਰੁਪਏ ਦਾ ਵੱਡਾ ਘਪਲਾ ਬੇਨਕਾਬ 4 ਬੀ.ਡੀ.ਪੀ.ਓਜ਼, 6 ਪੰਚਾਇਤ ਸਕੱਤਰਾਂ ਅਤੇ 6 ਸਰਪੰਚਾਂ ਨੂੰ ਤੁਰੰਤ ਚਾਰਜਸ਼ੀਟ ਕਰਨ ਦੇ ਹੁਕਮ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਵੱਲੋਂ ਅਗਲੇਰੀ ਜਾਂਚ ਵਿਜੀਲੈਂਸ ਨੂੰ ਸੌਂਪਣ ਦੇ ਆਦੇਸ਼ ਬਿਨਾਂ ਪ੍ਰਵਾਨਗੀ ਖ਼ਰਚ ਕੀਤੀ ਰਾਸ਼ੀ ਵਸੂਲਣ ਦੀ ਕਾਰਵਾਈ ਸ਼ੁਰੂ ਚੰਡੀਗੜ੍ਹ, 13 ਅਕਤੂਬਰ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿੱਚ ਕਰੀਬ 121 ਕਰੋੜ ਰੁਪਏ ਦਾ ਵੱਡਾ ਘਪਲਾ ਬੇਨਕਾਬ ਕੀਤਾ ਹੈ। ਉਨ੍ਹਾਂ ਸਖ਼ਤ ਰੁਖ਼ ਅਪਣਾਉਂਦਿਆਂ ਜਿੱਥੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਦਰਜਨ ਦੇ ਕਰੀਬ ਅਧਿਕਾਰੀਆਂ ਸਮੇਤ 6 ਸਰਪੰਚਾਂ ਨੂੰ ਤੁਰੰਤ ਚਾਰਜਸ਼ੀਟ ਕਰਨ ਦੇ ਹੁਕਮ ਦਿੱਤੇ ਹਨ, ਉਥੇ ਹੀ ਘਪਲੇ ਦੀ ਅਗਲੇਰੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪਣ ਲਈ ਕਿਹਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਨਾ-ਬਰਦਾਸ਼ਤਯੋਗ ਨੀਤੀ ਅਪਣਾਈ ਗਈ ਹੈ ਜਿਸ ਤਹਿਤ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਇਹ ਸਭ ਤੋਂ ਵੱਡਾ ਘਪਲਾ ਜੱਗ ਜ਼ਾਹਰ ਕੀਤਾ ਗਿਆ ਹੈ। ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਬਲਾਕ ਲੁਧਿਆਣਾ-2 ਅਧੀਨ ਪੈਂਦੇ ਪਿੰਡ ਸਲੇਮਪੁਰ, ਸੇਖੇਵਾਲ, ਸੇਲਕੀਆਣਾ, ਬੌਂਕੜ ਗੁੱਜਰਾਂ, ਕੜਿਆਣਾ ਖ਼ੁਰਦ ਅਤੇ ਧਨਾਨਸੂ ਦੀ ਸੈਂਕੜੇ ਏਕੜ ਜ਼ਮੀਨ ਐਕਵਾਇਰ ਹੋਣ 'ਤੇ ਇਨ੍ਹਾਂ ਗ੍ਰਾਮ ਪੰਚਾਇਤਾਂ ਨੂੰ 252.94 ਕਰੋੜ ਰੁਪਏ ਦੀ ਐਵਾਰਡ ਰਾਸ਼ੀ ਪ੍ਰਾਪਤ ਹੋਈ ਸੀ ਪਰ ਵਿਭਾਗ ਦੇ ਕੁਝ ਭ੍ਰਿਸ਼ਟ ਅਫ਼ਸਰਾਂ ਅਤੇ ਕਰਮਚਾਰੀਆਂ ਵਲੋਂ ਸਰਪੰਚਾਂ ਨਾਲ ਰਲ ਕੇ ਇਸ ਰਾਸ਼ੀ ਵਿੱਚੋਂ 120.87 ਕਰੋੜ ਰੁਪਏ ਕਢਵਾ ਲਏ ਗਏੇ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਦੱਸਿਆ ਕਿ ਜਦੋਂ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਤਾਂ ਉਨ੍ਹਾਂ ਨੇ ਇਸ ਮਾਮਲੇ ਦੀ ਜਾਂਚ ਕਰਾਉਣ ਦੇ ਹੁਕਮ ਦਿੱਤੇ ਅਤੇ ਜੁਆਇੰਟ ਡਾਇਰੈਕਟਰ ਪੱਧਰ ਦੇ ਅਧਿਕਾਰੀ ਦੀ ਅਗਵਾਈ ਵਿੱਚ ਜਾਂਚ ਟੀਮ ਬਣਾਈ ਗਈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਜਾਂਚ ਵਿੱਚ ਸਾਹਮਣੇ ਆਇਆ ਕਿ ਵਿਭਾਗ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ, ਪੰਚਾਇਤ ਸਕੱਤਰਾਂ ਅਤੇ ਸਰਪੰਚਾਂ ਨੇ ਆਪਸੀ ਮਿਲੀਭੁਗਤ ਨਾਲ ਆਪਣੇ ਪੱਧਰ 'ਤੇ ਹੀ ਐਫ.ਡੀ. ਤੋੜ ਕੇ 120.87 ਕਰੋੜ ਰੁਪਏ ਦੀ ਰਕਮ ਕਢਵਾਈ ਅਤੇ ਬਿਨਾਂ ਪ੍ਰਬੰਧਕੀ ਤੇ ਤਕਨੀਕੀ ਪ੍ਰਵਾਨਗੀ ਤੋਂ ਇਹ ਰਾਸ਼ੀ ਆਪਣੀ ਮਨਮਰਜ਼ੀ ਨਾਲ ਖ਼ਰਚ ਕਰ ਦਿੱਤੀ ਗਈ ਜਦਕਿ ਵਿਭਾਗ ਵੱਲੋਂ ਜਾਰੀ ਪਾਲਿਸੀ ਅਤੇ ਹਦਾਇਤਾਂ ਅਨੁਸਾਰ ਜਦੋਂ ਕਿਸੇ ਗ੍ਰਾਮ ਪੰਚਾਇਤ ਨੂੰ ਉਸ ਦੀ ਜ਼ਮੀਨ ਐਕਵਾਇਰ ਹੋਣ 'ਤੇ ਐਵਾਰਡ ਰਾਸ਼ੀ ਪ੍ਰਾਪਤ ਹੁੰਦੀ ਹੈ ਤਾਂ ਅਜਿਹੀ ਰਕਮ ਸਟੇਟ ਬੈਂਕ ਆਫ਼ ਇੰਡੀਆ ਵਿੱਚ ਐਫ.ਡੀ ਦੇ ਰੂਪ ਵਿੱਚ ਜਮ੍ਹਾਂ ਕਰਵਾਈ ਜਾਣੀ ਹੁੰਦੀ ਹੈ। ਬਿਨਾਂ ਸਰਕਾਰ ਦੀ ਪ੍ਰਵਾਨਗੀ ਤੋਂ ਅਜਿਹੀ ਐਫ.ਡੀ ਨੂੰ ਤੋੜਨ ਦਾ ਕਿਸੇ ਨੂੰ ਕੋਈ ਅਧਿਕਾਰ ਨਹੀਂ ਹੈ। ਕੇਵਲ ਇਸ ਐਫ.ਡੀ ਤੋਂ ਪ੍ਰਾਪਤ ਵਿਆਜ ਨੂੰ ਹੀ ਤਕਨੀਕੀ ਅਧਿਕਾਰੀਆਂ ਦੀ ਸਲਾਹ ਨਾਲ ਪ੍ਰਬੰਧਕੀ ਅਤੇ ਤਕਨੀਕੀ ਪ੍ਰਵਾਨਗੀ ਲੈਣ ਉਪਰੰਤ ਪਿੰਡ ਦੇ ਵਿਕਾਸ ਕਾਰਜਾਂ ਉਪਰ ਖ਼ਰਚ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗੀ ਹਦਾਇਤਾਂ 'ਚ ਸਪੱਸ਼ਟ ਹੈ ਕਿ ਜੇ ਕੋਈ ਅਧਿਕਾਰੀ/ਕਰਮਚਾਰੀ ਜਾਂ ਸਰਪੰਚ ਬਿਨਾਂ ਸਰਕਾਰ ਦੀ ਪ੍ਰਵਾਨਗੀ ਤੋਂ ਅਜਿਹੀ ਰਕਮ ਆਪਣੀ ਮਨਮਰਜ਼ੀ ਨਾਲ ਖ਼ਰਚ ਕਰਦਾ ਹੈ ਤਾਂ ਅਜਿਹੀ ਰਕਮ ਨੂੰ ਅਯੋਗ ਖ਼ਰਚਾ ਐਲਾਨਿਆ ਜਾਵੇਗਾ ਅਤੇ ਇਸ ਦੀ ਵਸੂਲੀ ਖ਼ਰਚ ਕਰਨ ਵਾਲੇ ਸਬੰਧਤ ਅਧਿਕਾਰੀ/ਕਰਮਚਾਰੀ/ਸਰਪੰਚ ਤੋਂ ਕੀਤੀ ਜਾਵੇਗੀ। ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪਿੰਡ ਧਨਾਨਸੂ ਦੀ 299 ਏਕੜ ਜ਼ਮੀਨ ਐਕਵਾਇਰ ਕੀਤੀ ਗਈ ਸੀ ਅਤੇ ਪੰਚਾਇਤ ਨੂੰ 104.54 ਕਰੋੜ ਰੁਪਏ ਐਵਾਰਡ ਰਾਸ਼ੀ ਦੇ ਰੂਪ ਵਿੱਚ ਮਿਲੇ ਸਨ ਜਿਸ ਵਿੱਚੋਂ 61.23 ਕਰੋੜ ਰੁਪਏ ਬਿਨਾਂ ਪ੍ਰਵਾਨਗੀ ਖ਼ਰਚੇ ਗਏ। ਪਿੰਡ ਸੇਖੇਵਾਲ ਦੀ ਐਕਵਾਇਰ ਕੀਤੀ 81 ਏਕੜ ਜ਼ਮੀਨ ਬਦਲੇ ਮਿਲੀ 64.82 ਕਰੋੜ ਰੁਪਏ ਰਾਸ਼ੀ ਵਿੱਚੋਂ 29.50 ਕਰੋੜ ਰੁਪਏ ਖ਼ਰਚ ਕੀਤੇ ਗਏ। ਪਿੰਡ ਸਲੇਮਪੁਰ ਦੀ 86 ਏਕੜ ਜ਼ਮੀਨ ਲਈ 5.63 ਕਰੋੜ ਰੁਪਏ ਪ੍ਰਾਪਤ ਹੋਏ ਜਿਸ ਵਿੱਚੋਂ 1.53 ਕਰੋੜ ਰੁਪਏ ਖ਼ਰਚੇ ਗਏ। ਇਸੇ ਤਰ੍ਹਾਂ ਪਿੰਡ ਕੜਿਆਣਾ ਖ਼ੁਰਦ ਦੀ ਐਕਵਾਇਰ ਕੀਤੀ ਗਈ 416 ਏਕੜ ਜ਼ਮੀਨ ਲਈ 42.56 ਕਰੋੜ ਰੁਪਏ ਐਵਾਰਡ ਰਾਸ਼ੀ ਦਿੱਤੀ ਗਈ ਜਿਸ ਵਿੱਚੋਂ ਗ੍ਰਾਮ ਪੰਚਾਇਤ ਨੇ 3.36 ਕਰੋੜ ਰੁਪਏ ਬਿਨਾਂ ਮਨਜ਼ੂਰੀ ਤੋਂ ਖ਼ਰਚੇ ਜਦਕਿ ਪਿੰਡ ਬੌਂਕੜ ਗੁੱਜਰਾਂ ਦੀ ਪੰਚਾਇਤ ਵੱਲੋਂ ਪਿੰਡ ਦੀ 27 ਏਕੜ ਜ਼ਮੀਨ ਬਦਲੇ ਮਿਲੀ 31.63 ਕਰੋੜ ਐਵਾਰਡ ਰਾਸ਼ੀ ਵਿੱਚੋਂ 25.25 ਕਰੋੜ ਰੁਪਏ ਕਢਵਾਏ ਗਏ। ਉਨ੍ਹਾਂ ਦੱਸਿਆ ਕਿ ਪਿੰਡ ਸੇਲਕੀਆਣਾ ਨੂੰ ਮਿਲੀ 3.76 ਕਰੋੜ ਐਵਾਰਡ ਰਾਸ਼ੀ ਵਿੱਚੋਂ ਬਿਨਾਂ ਪ੍ਰਵਾਨਗੀ ਖ਼ਰਚ ਕੀਤੀ ਰਾਸ਼ੀ ਸਬੰਧੀ ਰਿਕਾਰਡ ਆਉਣਾ ਹਾਲੇ ਬਾਕੀ ਹੈ। ਕੈਬਨਿਟ ਮੰਤਰੀ ਨੇ ਖ਼ਾਸ ਤੌਰ 'ਤੇ ਦੱਸਿਆ ਕਿ ਪਿੰਡ ਧਨਾਨਸੂ ਦੀ ਪੰਚਾਇਤ ਵਿੱਚ ਕਰੀਬ 58 ਮਕਾਨ ਬਿਨਾਂ ਕਿਸੇ ਵਿਭਾਗੀ ਪਾਲਿਸੀ ਅਤੇ ਬਿਨਾਂ ਕਿਸੇ ਵਿਭਾਗੀ ਪ੍ਰਵਾਨਗੀ ਦੇ ਆਪਣੀ ਮਨਮਰਜ਼ੀ ਨਾਲ ਬਣਾ ਦਿੱਤੇ ਗਏ ਅਤੇ ਇਸ ਸਬੰਧੀ ਕੋਈ ਵੀ ਰਿਕਾਰਡ ਪੇਸ਼ ਨਹੀਂ ਕੀਤਾ ਗਿਆ। ਸ. ਲਾਲਜੀਤ ਸਿੰਘ ਭੁੱਲਰ ਨੇ ਇਸ ਘਪਲੇ ਦੀ ਮੁੱਢਲੀ ਪੜਤਾਲ ਦੌਰਾਨ ਨਾਮਜ਼ਦ ਕੀਤੇ ਗਏ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਦਿੰਦਿਆਂ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਰੁਪਿੰਦਰਜੀਤ ਕੌਰ, ਗੁਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਮਾਂਗਟ ਅਤੇ ਸਿਮਰਤ ਕੌਰ, ਪੰਚਾਇਤ ਸਕੱਤਰ ਗੁਰਮੇਲ ਸਿੰਘ (ਹੁਣ ਸੇਵਾ ਮੁਕਤ), ਹਰਪਾਲ ਸਿੰਘ ਰੰਧਾਵਾ, ਬੱਗਾ ਸਿੰਘ, ਜਸ਼ਨਦੀਪ ਚੰਦੇਲ, ਹਰਪਾਲ ਸਿੰਘ ਸਹਿਜੋਮਾਜਰਾ ਤੇ ਹਰਜੀਤ ਸਿੰਘ ਮਲਹੋਤਰਾ ਅਤੇ ਸਰਪੰਚ ਧਨਾਨਸੂ ਸੁਦਾਗਰ ਸਿੰਘ, ਸਰਪੰਚ ਸਲੇਮਪੁਰ ਨੇਹਾ, ਸਰਪੰਚ ਸੇਖੇਵਾਲ ਅਮਰੀਕ ਕੌਰ, ਸਰਪੰਚ ਬੌਂਕੜ ਗੁੱਜਰਾਂ ਮੁਖਤਿਆਰ ਸਿੰਘ, ਅਧਿਕਾਰਤ ਪੰਚ ਬੌਂਕੜ ਗੁੱਜਰਾਂ ਗੁਰਚਰਨ ਸਿੰਘ, ਸਰਪੰਚ ਸੇਲਕੀਆਣਾ ਹਰਪ੍ਰੀਤ ਕੌਰ ਅਤੇ ਸਰਪੰਚ ਕੜਿਆਣਾ ਖ਼ੁਰਦ ਰਜਿੰਦਰ ਕੌਰ ਨੂੰ ਚਾਰਜਸ਼ੀਟ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਅਗਲੇਰੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪਣ ਦੇ ਆਦੇਸ਼ ਦਿੰਦਿਆਂ ਦੱਸਿਆ ਕਿ ਹੁਣ ਤੱਕ ਦੀ ਜਾਂਚ ਵਿੱਚ ਨਾਮਜ਼ਦ ਅਧਿਕਾਰੀਆਂ ਤੇ ਸਰਪੰਚਾਂ ਕੋਲੋਂ ਬਿਨਾਂ ਪ੍ਰਵਾਨਗੀ ਖ਼ਰਚ ਕੀਤੀ ਗਈ ਰਾਸ਼ੀ ਵਸੂਲਣ ਦੀ ਕਾਰਵਾਈ ਅਰੰਭ ਦਿੱਤੀ ਗਈ ਹੈ। ਕੈਬਨਿਟ ਮੰਤਰੀ ਨੇ ਜਾਂਚ ਵਿੱਚ ਸਹਿਯੋਗ ਨਾ ਕਰਨ ਵਾਲੇ ਚਾਰ ਪ੍ਰਾਈਵੇਟ ਬੈਂਕਾਂ, ਜਿਨ੍ਹਾਂ ਵਿੱਚ ਐਚ.ਡੀ.ਐਫ.ਸੀ ਬੈਂਕ, ਯੈੱਸ ਬੈਂਕ, ਐਕੁਇਟਸ ਬੈਂਕ ਅਤੇ ਐਕਸਿਸ ਬੈਂਕ ਸਾਮਲ ਹਨ, ਨੂੰ ਵੀ ਬਲੈਕਲਿਸਟ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੈਂਕਾਂ ਦੀਆਂ ਬਰਾਂਚਾਂ ਵਿੱਚ ਇਹ ਪੈਸੇ ਜਮ੍ਹਾਂ ਸਨ ਪਰ ਬੈਂਕ ਮੈਨੇਜਰਾਂ ਵੱਲੋਂ ਪੜਤਾਲੀਆ ਟੀਮ ਨੂੰ ਕੋਈ ਸਹਿਯੋਗ ਨਹੀਂ ਦਿੱਤਾ ਗਿਆ ਅਤੇ ਰਿਕਾਰਡ ਮੁਹੱਈਆ ਕਰਾਉਣ ਵਿੱਚ ਵੀ ਆਨਾਕਾਨੀ ਕੀਤੀ ਗਈ। ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਬੈਂਕਾਂ ਵਿੱਚੋਂ ਤੁਰੰਤ ਪੰਚਾਇਤਾਂ ਦਾ ਫੰਡ ਕਢਵਾ ਕੇ ਹਦਾਇਤਾਂ ਮੁਤਾਬਕ ਨਿਰਧਾਰਤ ਬੈਂਕ ਵਿੱਚ ਜਮ੍ਹਾਂ ਕਰਵਾਇਆ ਜਾਵੇ ਅਤੇ ਬੈਂਕ ਮੈਨੇਜਰਾਂ ਵਿਰੁੱਧ ਕਾਰਵਾਈ ਲਈ ਸਬੰਧਤ ਡੀ.ਜੀ.ਐਮ ਨੂੰ ਲਿਖਿਆ ਜਾਵੇ।

Punjab Bani 13 October,2023
ਇਜ਼ਰਾਈਲ ਤੋਂ 230 ਭਾਰਤੀਆਂ ਨੂੰ ਲੈ ਕੇ ਅੱਜ ਰਾਤ ਰਵਾਨਾ ਹੋਵੇਗੀ ਪਹਿਲੀ ਉਡਾਣ

ਇਜ਼ਰਾਈਲ ਤੋਂ 230 ਭਾਰਤੀਆਂ ਨੂੰ ਲੈ ਕੇ ਅੱਜ ਰਾਤ ਰਵਾਨਾ ਹੋਵੇਗੀ ਪਹਿਲੀ ਉਡਾਣ ਇਜ਼ਰਾਈਲ, 12 Oct:ਇਜ਼ਰਾਈਲ 'ਤੇ ਹਮਾਸ ਦੇ ਹਮਲੇ ਤੋਂ ਬਾਅਦ ਜੰਗ ਵੀਰਵਾਰ (12 ਅਕਤੂਬਰ) ਨੂੰ ਛੇਵੇਂ ਦਿਨ ਵੀ ਜਾਰੀ ਹੈ। ਇਸ ਦੌਰਾਨ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਇਜ਼ਰਾਈਲ ਤੋਂ ਦੇਸ਼ ਪਰਤਣ ਦੇ ਇੱਛੁਕ ਭਾਰਤੀਆਂ ਦੀ ਵਾਪਸੀ ਲਈ ਪਹਿਲੀ ਉਡਾਣ ਆਪਰੇਸ਼ਨ ਅਜੇ ਤਹਿਤ ਅੱਜ ਰਵਾਨਾ ਹੋਵੇਗੀ। ਇਹ ਕੱਲ੍ਹ ਸਵੇਰੇ ਯਾਨੀ ਸ਼ੁੱਕਰਵਾਰ (13 ਅਕਤੂਬਰ) ਨੂੰ 230 ਭਾਰਤੀਆਂ ਨਾਲ ਵਾਪਸ ਆਵੇਗੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ, ''ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਬੁੱਧਵਾਰ (11 ਅਕਤੂਬਰ) ਨੂੰ ਆਪਰੇਸ਼ਨ ਅਜੇ ਦਾ ਐਲਾਨ ਕੀਤਾ ਸੀ। ਪਹਿਲੀ ਚਾਰਟਰ ਫਲਾਈਟ ਅੱਜ ਤੇਲ ਅਵੀਵ ਪਹੁੰਚੇਗੀ। ਇਹ ਭਾਰਤ ਕੱਲ੍ਹ ਸਵੇਰੇ ਵਾਪਸ ਆ ਜਾਵੇਗਾ। ਅਸੀਂ ਭਾਰਤ ਦੇ ਪ੍ਰਤੀਨਿਧੀ ਦਫ਼ਤਰ ਅਤੇ ਤੇਲ ਅਵੀਵ ਵਿੱਚ ਸਥਿਤ ਦੂਤਾਵਾਸ ਦੇ ਸੰਪਰਕ ਵਿੱਚ ਹਾਂ। ਬਾਗਚੀ ਨੇ ਅੱਗੇ ਕਿਹਾ, “ਸਾਡਾ ਫੋਕਸ ਉਨ੍ਹਾਂ ਸਾਰੇ ਭਾਰਤੀਆਂ ਨੂੰ ਵਾਪਸ ਭੇਜਣਾ ਹੈ ਜੋ ਇਜ਼ਰਾਈਲ ਤੋਂ ਆਉਣਾ ਚਾਹੁੰਦੇ ਹਨ। ਸਾਡੀ ਸਲਾਹ ਹੈ ਕਿ ਭਾਰਤੀ ਲੋਕਾਂ ਨੂੰ ਸਥਾਨਕ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ।'' ਉਨ੍ਹਾਂ ਦੱਸਿਆ ਕਿ ਇਜ਼ਰਾਈਲ 'ਚ ਲਗਭਗ 18 ਹਜ਼ਾਰ ਭਾਰਤੀ ਹਨ।

Punjab Bani 12 October,2023
ਪੰਜਾਬ ਸਰਕਾਰ ਨੇ ‘ਖੁੱਲ੍ਹੀ ਬਹਿਸ’ ਦੇ ਆਯੋਜਨ ਲਈ ਪੀਏਯੂ ਲੁਧਿਆਣਾ 'ਚ ਬੁਕਿੰਗ ਕਰਵਾਈ

ਪੰਜਾਬ ਸਰਕਾਰ ਨੇ ‘ਖੁੱਲ੍ਹੀ ਬਹਿਸ’ ਦੇ ਆਯੋਜਨ ਲਈ ਪੀਏਯੂ ਲੁਧਿਆਣਾ 'ਚ ਬੁਕਿੰਗ ਕਰਵਾਈ ਮਹਾ-ਡਿਬੇਟ ਪਹਿਲੀ ਨਵੰਬਰ ਨੂੰ ਹੀ ਹੋਵੇਗੀ ਲੁਧਿਆਣਾ, 12 Oct : ਟੈਗੋਰ ਥੀਏਟਰ ਸੁਸਾਇਟੀ ਚੰਡੀਗੜ੍ਹ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ‘ਖੁੱਲ੍ਹੀ ਬਹਿਸ’ ਦੇ ਆਯੋਜਨ ਲਈ ਆਪਣਾ ਥੀਏਟਰ ਦੇਣ ਤੋਂ ਨਾਂਹ ਕਰਨ ਤੋਂ ਬਾਅਦ ਹੁਣ ਸਰਕਾਰ ਨੇ ਪੀਏਯੂ ਲੁਧਿਆਣਾ ਦੇ ਡਾ. ਮਨਮੋਹਨ ਸਿੰਘ ਆਡੀਟੋਰੀਅਮ 'ਚ ਡਿਬੇਟ ਕਰਵਾਉਣ ਦਾ ਫੈਸਲਾ ਲਿਆ ਹੈ। ਇਹ ਮਹਾ-ਡਿਬੇਟ ਪਹਿਲੀ ਨਵੰਬਰ ਨੂੰ ਹੀ ਹੋਵੇਗੀ। ਸੀਐਮ ਮਾਨ ਨੇ ਵਿਰੋਧੀ ਆਗੂਆਂ ਨੂੰ ਬਹਿਸ ਦਾ ਸੱਦਾ ਦਿੱਤਾ ਸੀ। ਇਹ ਬਹਿਸ ਬੁਣ ਹੁਣ ਪੀਏਯੂ ਲੁਧਿਆਣਾ 'ਚ ਹੋਵੇਗੀ। ਪੰਜਾਬ ਸਰਕਾਰ ਵੱਲੋਂ ਬੁਕਿੰਗ ਕਰਵਾਈ ਗਈ ਹੈ। ਪੰਜਾਬ ਸਰਕਾਰ ਨੇ ਪਹਿਲੀ ਨਵੰਬਰ ਨੂੰ ਹੋਣ ਵਾਲੀ ‘ਖੁੱਲ੍ਹੀ ਬਹਿਸ’ ਲਈ ਮੰਗਲਵਾਰ ਨੂੰ ਟੈਗੋਰ ਥੀਏਟਰ ਦੀ ਬੁਕਿੰਗ ਕੀਤੀ ਸੀ। ਟੈਗੋਰ ਥੀਏਟਰ ਸੁਸਾਇਟੀ ਕੋਲ ਰਸਮੀ ਪੱਤਰ ਪੁੱਜਾ ਤਾਂ ਸੁਸਾਇਟੀ ਨੇ ਨਾਂਹ ਕਰ ਦਿੱਤੀ। ਸਰਕਾਰੀ ਅਧਿਕਾਰੀਆਂ ਨੂੰ ਪਹਿਲਾਂ ਹੀ ਖ਼ਦਸ਼ਾ ਸੀ ਕਿ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕਾਰਨ ਚੰਡੀਗੜ੍ਹ (ਯੂਟੀ) ਵਿਚ ਪੈਂਦੇ ਟੈਗੋਰ ਥੀਏਟਰ ਦੀ ਬੁਕਿੰਗ ’ਚ ਕੋਈ ਅੜਿੱਕਾ ਪੈ ਸਕਦਾ ਹੈ ਜਿਸ ਕਰਕੇ ਬਦਲਵੇਂ ਇੰਤਜ਼ਾਮ ਵੀ ਕੀਤੇ ਗਏ ਹਨ।

Punjab Bani 12 October,2023
ਦਿੱਲੀ ਪੁਲਿਸ ਨੇ ਦਹਿਸ਼ਤਗਰਦ ਅਰਸ਼ ਡੱਲਾ ਦੇ ਦੋ ਕਰੀਬੀਆਂ ਨੂੰ ਗ੍ਰਿਫਤਾਰ ਕੀਤਾ

ਦਿੱਲੀ ਪੁਲਿਸ ਨੇ ਦਹਿਸ਼ਤਗਰਦ ਅਰਸ਼ ਡੱਲਾ ਦੇ ਦੋ ਕਰੀਬੀਆਂ ਨੂੰ ਗ੍ਰਿਫਤਾਰ ਕੀਤਾ ਪੁਲਿਸ 'ਤੇ ਫਾਇਰਿੰਗ; ਹੈਂਡ ਗ੍ਰੇਨੇਡ ਹਮਲਾ ਨਾਕਾਮ ਨਵੀਂ ਦਿੱਲੀ: ਦਿੱਲੀ ਪੁਲਿਸ ਨੇ ਦਹਿਸ਼ਤਗਰਦ ਅਰਸ਼ ਡੱਲਾ ਦੇ ਦੋ ਕਰੀਬੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ ਅਰਸ਼ ਡੱਲਾ ਦੇ ਗੁਰਗੇ ਪੰਜਾਬ ਵਿੱਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਇਸ ਤੋਂ ਪਹਿਲਾਂ ਹੀ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਐਨਕਾਊਂਟਰ ਤੋਂ ਬਾਅਦ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ। ਦਿੱਲੀ ਪੁਲਿਸ ਨੇ ਇਨ੍ਹਾਂ ਦੋ ਗ੍ਰਿਫ਼ਤਾਰ ਮੁਲਜ਼ਮਾਂ ਕੋਲੋਂ ਹਥਿਆਰ ਅਤੇ ਹੈਂਡ ਗ੍ਰੇਨੇਡ ਵੀ ਬਰਾਮਦ ਕੀਤੇ ਹਨ। ਪੁਲਿਸ ਟੀਮ ਨੂੰ ਸੂਚਨਾ ਮਿਲੀ ਸੀ ਕਿ ਇਹ ਦੋਵੇਂ ਬਦਮਾਸ਼ ਦੇਰ ਰਾਤ ਪ੍ਰਗਤੀ ਮੈਦਾਨ ਨੇੜੇ ਬਣੀ ਸੁਰੰਗ/ਟਨਲ ਤੋਂ ਲੰਘਣ ਜਾ ਰਹੇ ਸਨ। ਇਸ ਸੂਚਨਾ 'ਤੇ ਕਾਰਵਾਈ ਕਰਦੇ ਹੋਏ ਸਪੈਸ਼ਲ ਸੈੱਲ ਦੀ ਟੀਮ ਨੇ ਪ੍ਰਗਤੀ ਮੈਦਾਨ ਦੀ ਸੁਰੰਗ ਦੇ ਆਲੇ-ਦੁਆਲੇ ਘੇਰਾਬੰਦੀ ਕੀਤੀ। ਜਿਵੇਂ ਹੀ ਇਹ ਦੋਵੇਂ ਮੁਲਜ਼ਮ ਪ੍ਰਗਤੀ ਮੈਦਾਨ ਨੇੜੇ ਪੁੱਜੇ ਤਾਂ ਪੁਲਿਸ ਨੇ ਦੋਵਾਂ ਨੂੰ ਰੁਕਣ ਲਈ ਕਿਹਾ, ਪਰ ਪੁਲਿਸ ਨੂੰ ਸਾਹਮਣੇ ਦੇਖ ਕੇ ਉਹ ਭੱਜਣ ਲੱਗੇ। ਪਹਿਲਾਂ ਇੱਕ ਬਦਮਾਸ਼ ਨੇ ਪੁਲਿਸ ਟੀਮ 'ਤੇ ਇੱਕ ਰਾਊਂਡ ਫਾਇਰ ਕੀਤਾ ਅਤੇ ਦੂਜੇ ਨੇ ਬੈਗ ਵਿਚੋਂ ਹੈਂਡ ਗ੍ਰੇਨੇਡ ਕੱਢ ਲਿਆ। ਇਸਤੋਂ ਪਹਿਲਾਂ ਕਿ ਉਹ ਗ੍ਰੇਨੇਡ ਦੀ ਸੇਫਟੀ ਪਿੰਨ ਕੱਢ ਪਾਉਂਦਾ, ਪੁਲਿਸ ਟੀਮ ਨੇ ਦੋਵਾਂ 'ਤੇ ਕਾਬੂ ਪਾ ਲਿਆ। ਫਿਲਹਾਲ ਪੁਲਿਸ ਇਨ੍ਹਾਂ ਦੋਵਾਂ ਬਦਮਾਸ਼ਾਂ ਨੂੰ ਗ੍ਰਿਫਤ 'ਚ ਲੈਕੇ ਇਨ੍ਹਾਂ ਤੋਂ ਪੁੱਛਗਿੱਛ ਕਰ ਰਹੀ ਹੈ। ਪੁਲਿਸ ਮੁਤਾਬਕ ਮੁਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਦੋਵੇਂ ਅਪਰਾਧੀ ਅਰਸ਼ ਡੱਲਾ ਦੇ ਸੰਪਰਕ ਵਿੱਚ ਸਨ।

Punjab Bani 12 October,2023
ਪੰਜਾਬ ਪੁਲਿਸ ਵੱਲੋਂ ਫਿਰੋਜ਼ਪੁਰ ਤੋਂ 12 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ

ਪੰਜਾਬ ਪੁਲਿਸ ਵੱਲੋਂ ਫਿਰੋਜ਼ਪੁਰ ਤੋਂ 12 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ - ਗ੍ਰਿਫ਼ਤਾਰ ਕੀਤੇ ਵਿਅਕਤੀ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕਰਕੇ ਆ ਰਹੇ ਸਨ: ਡੀਜੀਪੀ ਗੌਰਵ ਯਾਦਵ - ਅਗਲੇਰੀ ਜਾਂਚ ਜਾਰੀ, ਹੋਰ ਗ੍ਰਿਫ਼ਤਾਰੀਆਂ ਦੀ ਉਮੀਦ: ਏ.ਆਈ.ਜੀ. ਸੀ.ਆਈ. ਲਖਬੀਰ ਸਿੰਘ ਚੰਡੀਗੜ੍ਹ/ਫਿਰੋਜ਼ਪੁਰ, 12 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਦੋ ਭਾਰਤੀ ਨਸ਼ਾ ਤਸਕਰਾਂ ਨੂੰ 12 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਅਧਾਰਤ ਨਸ਼ਾ ਤਸਕਰਾਂ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਦੱਸਣਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਬਿੰਦਰ ਸਿੰਘ ਉਰਫ਼ ਬਿੰਦਰ ਅਤੇ ਕੁਲਵੰਤ ਸਿੰਘ ਉਰਫ਼ ਕਾਂਤਾ ਦੋਵੇਂ ਵਾਸੀ ਪਿੰਡ ਮੱਲਣ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਨੇ ਉਨ੍ਹਾਂ ਦੀ ਮਾਰੂਤੀ ਸਵਿਫਟ ਡਿਜ਼ਾਇਰ ਕਾਰ (ਪੀਬੀ-18-ਐਮ-8998) ਨੂੰ ਵੀ ਜ਼ਬਤ ਕਰ ਲਿਆ ਹੈ, ਜਿਸ ਵਿੱਚ ਉਹ ਸਫ਼ਰ ਕਰ ਰਹੇ ਸਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪਾਕਿ ਅਧਾਰਤ ਸਮੱਗਲਰਾਂ ਵੱਲੋਂ ਵੱਡੀ ਮਾਤਰਾ ਵਿੱਚ ਹੈਰੋਇਨ ਲਿਆਉਣ ਦੀ ਕੋਸ਼ਿਸ਼ ਬਾਰੇ ਭਰੋਸੇਮੰਦ ਸੂਚਨਾਵਾਂ ਦੇ ਆਧਾਰ ’ਤੇ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਦੀਆਂ ਪੁਲੀਸ ਟੀਮਾਂ ਨੇ ਫਿਰੋਜ਼ਪੁਰ ਦੇ ਕਿਲ੍ਹਾ ਚੌਕ ਇਲਾਕੇ ਵਿੱਚ ਇੱਕ ਗੁਪਤ ਆਪ੍ਰੇਸ਼ਨ ਕੀਤਾ, ਜਿੱਥੇ ਸਰਹੱਦੀ ਖੇਤਰ ਤੋਂ ਹੈਰੋਇਨ ਦੀ ਖੇਪ ਬਰਾਮਦ ਕਰਕੇ ਇਨ੍ਹਾਂ ਮੁਲਜ਼ਮਾਂ ਦੇ ਆਉਣ ਦੀ ਸੰਭਾਵਨਾ ਸੀ। ਉਨ੍ਹਾਂ ਦੱਸਿਆ ਕਿ ਜਦੋਂ ਦੋਵੇਂ ਮੁਲਜ਼ਮ ਆਪਣੀ ਸਵਿਫ਼ਟ ਡਿਜ਼ਾਇਰ ਕਾਰ 'ਚ ਆ ਰਹੇ ਸਨ, ਤਾਂ ਪੁਲਿਸ ਟੀਮਾਂ ਨੇ ਉਹਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 16 ਪੈਕੇਟ ਹੈਰੋਇਨ, ਜਿਸ ਦਾ ਵਜ਼ਨ 12 ਕਿਲੋ ਹੈ, ਬਰਾਮਦ ਕੀਤੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਹਾਇਕ ਇੰਸਪੈਕਟਰ ਜਨਰਲ ਆਫ਼ ਪੁਲਿਸ (ਏਆਈਜੀ) ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਲਖਬੀਰ ਸਿੰਘ ਨੇ ਦੱਸਿਆ ਕਿ ਫੜੇ ਗਏ ਦੋਵੇਂ ਮੁਲਜ਼ਮ ਪਹਿਲਾਂ ਤੋਂ ਹੀ ਨਸ਼ਾ ਤਸਕਰੀ ਦਾ ਧੰਦਾ ਕਰ ਰਹੇ ਸਨ ਅਤੇ ਉਹਨਾਂ ਖਿਲਾਫ ਐਨਡੀਪੀਐਸ ਐਕਟ ਤਹਿਤ ਕਈ ਕੇਸ ਦਰਜ ਹਨ। ਉਨ੍ਹਾਂ ਕਿਹਾ ਕਿ ਇਸ ਮੋਡਿਊਲ ਵਿੱਚ ਸ਼ਾਮਲ ਹੋਰ ਲੋਕਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਦੀ ਉਮੀਦ ਹੈ। ਇਸ ਸਬੰਧੀ ਥਾਣਾ ਐਸਐਸਓਸੀ ਫਾਜ਼ਿਲਕਾ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21(ਸੀ) ਅਤੇ 29 ਤਹਿਤ ਐਫਆਈਆਰ ਨੰਬਰ 35 ਮਿਤੀ 11-10-2023 ਨੂੰ ਮਾਮਲਾ ਦਰਜ ਕੀਤਾ ਗਿਆ ਹੈ।

Punjab Bani 12 October,2023
ਜੱਜ ਕੁਮਾਰੀ ਜਸਟਿਸ ਰਿਤੂ ਬਾਹਰੀ ਨੂੰ ਹਾਈਕੋਰਟ ਦੀ Acting ਚੀਫ਼ ਜਸਟਿਸ ਵਜੋਂ ਨਿਯੁਕਤ ਕੀਤਾ

ਜੱਜ ਕੁਮਾਰੀ ਜਸਟਿਸ ਰਿਤੂ ਬਾਹਰੀ ਨੂੰ ਹਾਈਕੋਰਟ ਦੀ Acting ਚੀਫ਼ ਜਸਟਿਸ ਵਜੋਂ ਨਿਯੁਕਤ ਕੀਤਾ ਚੰਡੀਗੜ੍ਹ, 12 ਅਕਤੂਬਰ 2023- ਪੰਜਾਬ ਹਰਿਆਣਾ ਹਾਈਕੋਰਟ ਦੀ ਜੱਜ ਕੁਮਾਰੀ ਜਸਟਿਸ ਰਿਤੂ ਬਾਹਰੀ ਨੂੰ ਹਾਈਕੋਰਟ ਦੀ Acting ਚੀਫ਼ ਜਸਟਿਸ ਵਜੋਂ ਨਿਯੁਕਤ ਕੀਤਾ ਗਿਆ ਹੈ। ਕਿਉਂਕਿ ਜਸਟਿਸ ਰਵੀ ਸ਼ੰਕਰ ਝਾਅ ਚੀਫ਼ ਜਸਟਿਸ ਪੰਜਾਬ ਹਰਿਆਣਾ ਹਾਈਕੋਰਟ 13 ਅਕਤੂਬਰ 2023 ਨੂੰ ਸੇਵਾਮੁਕਤ ਹੋ ਰਹੇ ਹਨ।

Punjab Bani 12 October,2023
ਪੰਜਾਬ ਪੁਲਿਸ ਨੇ ਮਿੱਥ ਕੇ ਕਤਲ ਦੀਆਂ ਘਟਨਾਵਾਂ ਨੂੰ ਕੀਤਾ ਅਸਫ਼ਲ; ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦੇ ਤਿੰਨ ਮੈਂਬਰ 2 ਪਿਸਤੌਲਾਂ ਸਮੇਤ ਕਾਬੂ

ਪੰਜਾਬ ਪੁਲਿਸ ਨੇ ਮਿੱਥ ਕੇ ਕਤਲ ਦੀਆਂ ਘਟਨਾਵਾਂ ਨੂੰ ਕੀਤਾ ਅਸਫ਼ਲ; ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦੇ ਤਿੰਨ ਮੈਂਬਰ 2 ਪਿਸਤੌਲਾਂ ਸਮੇਤ ਕਾਬੂ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ - ਅੱਤਵਾਦੀ ਮੋਡਿਊਲ ਹਰਵਿੰਦਰ ਰਿੰਦਾ ਦੇ ਕਰੀਬੀ ਸਹਿਯੋਗੀ ਹਰਪ੍ਰੀਤ ਹੈਪੀ ਵੱਲੋਂ ਆਪਣੇ ਦੋ ਸਾਥੀਆਂ ਨਾਲ ਮਿਲ ਕੇ ਅਮਰੀਕਾ ਤੋਂ ਚਲਾਇਆ ਜਾ ਰਿਹਾ ਹੈ: ਡੀਜੀਪੀ ਗੌਰਵ ਯਾਦਵ -ਪੁਲਿਸ ਨੇ ਯੂਏਪੀਏ ਦੀਆਂ ਧਾਰਾਵਾਂ ਤਹਿਤ ਕੀਤਾ ਮਾਮਲਾ ਦਰਜ, ਅਗਲੇਰੀ ਜਾਂਚ ਜਾਰੀ: ਐਸਐਸਪੀ ਸਤਿੰਦਰ ਸਿੰਘ ਚੰਡੀਗੜ੍ਹ/ਅੰਮ੍ਰਿਤਸਰ, 12 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ 'ਚ ਸੰਗਠਿਤ ਅਪਰਾਧਾਂ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਸਮਰਥਿਤ ਅੱਤਵਾਦੀ ਮਾਡਿਊਲ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਸੂਬੇ 'ਚ ਮਿੱਥ ਕੇ ਕਤਲ ਦੀਆਂ ਸੰਭਾਵੀ ਘਟਨਾਵਾਂ ਨੂੰ ਅਸਫ਼ਲ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਇਹ ਮਾਡਿਊਲ ਹਰਪ੍ਰੀਤ ਸਿੰਘ ਉਰਫ ਹੈਪੀ ਜੋ ਨਾਮੀ ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਦਾ ਕਰੀਬੀ ਸਹਿਯੋਗੀ ਹੈ, ਵੱਲੋਂ ਯੂ.ਐਸ.ਏ. ਤੋਂ ਆਪਣੇ ਦੋ ਸਾਥੀਆਂ ਹਰਬੀਰ ਸਿੰਘ ਅਤੇ ਨਵਰੂਪ ਸਿੰਘ ਨਾਲ ਮਿਲ ਕੇ ਚਲਾਇਆ ਜਾ ਰਿਹਾ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਸਵਿੰਦਰ ਸਿੰਘ, ਲਵਪ੍ਰੀਤ ਸਿੰਘ ਅਤੇ ਗੁਰਪ੍ਰਤਾਪ ਸਿੰਘ ਸਾਰੇ ਵਾਸੀ ਪਿੰਡ ਰਮਦਾਸ, ਅੰਮ੍ਰਿਤਸਰ ਵਜੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ 'ਚੋਂ.32 ਬੋਰ ਦੇ ਦੋ ਪਿਸਤੌਲਾਂ ਸਮੇਤ ਤਿੰਨ ਮੈਗਜ਼ੀਨਾਂ ਅਤੇ 11 ਜਿੰਦਾ ਕਾਰਤੂਸ, ਮਾਰੂਤੀ ਸਵਿਫ਼ਟ ਕਾਰ (ਪੀਬੀ 46 ਏ ਡੀ 6236) ਅਤੇ ਇੱਕ ਸਪਲੈਂਡਰ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਭਰੋਸੇਮੰਦ ਸੂਚਨਾਵਾਂ ਦੇ ਆਧਾਰ 'ਤੇ ਅੰਮ੍ਰਿਤਸਰ ਦਿਹਾਤੀ, ਕਮਿਸ਼ਨਰੇਟ ਅੰਮ੍ਰਿਤਸਰ ਅਤੇ ਐਸਐਸਓਸੀ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਅਜਨਾਲਾ ਦੇ ਖੇਤਰ ਵਿੱਚ ਵਿਸ਼ੇਸ਼ ਨਾਕਾ ਲਗਾ ਕੇ ਉਕਤ ਤਿੰਨਾਂ ਮੁਲਜ਼ਮਾਂ ਨੂੰ ਕਾਬੂ ਕੀਤਾ। ਡੀਜੀਪੀ ਨੇ ਕਿਹਾ ਕਿ ਜਾਂਚ ਉਪਰੰਤ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਸੂਬੇ ਵਿੱਚ ਦਹਿਸ਼ਤ ਫੈਲਾਉਣ ਲਈ ਮਿੱਥ ਕੇ ਕਤਲ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸਐਸਪੀ ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਹਰਪ੍ਰੀਤ ਹੈਪੀ ਨੌਜਵਾਨਾਂ ਨੂੰ ਕੱਟੜਪੰਥੀ ਬਣਾ ਕੇ ਸੂਬੇ ਵਿੱਚ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਉਕਸਾਉਂਦਾ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂਏਪੀਏ) ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਐਫ.ਆਈ.ਆਰ ਨੰ. 209 ਮਿਤੀ 10.10.2023 ਨੂੰ ਯੂ.ਏ.ਪੀ.ਏ. ਦੀ ਧਾਰਾ 13, 17, 18 ਅਤੇ 20, ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਧਾਰਾ 109, 115 ਅਤੇ 120ਬੀ ਤਹਿਤ ਥਾਣਾ ਅਜਨਾਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

Punjab Bani 12 October,2023
ਕੁਲਦੀਪ ਸਿੰਘ ਧਾਲੀਵਾਲ ਤੇ ਚੇਤਨ ਸਿੰਘ ਜੌੜਾਮਾਜਰਾ ਵਲੋਂ ਅਮਰੀਕਾ ਚ ਕਤਲ ਹੋਏ ਤਲਵੰਡੀ ਮਲਿਕ ਦੇ ਕਰਨਵੀਰ ਸਿੰਘ ਦੇ ਪੀੜਤ ਪਰਿਵਾਰ ਨਾਲ ਮਿਲਕੇ ਦੁੱਖ ਦਾ ਪ੍ਰਗਟਾਵਾ

ਕੁਲਦੀਪ ਸਿੰਘ ਧਾਲੀਵਾਲ ਤੇ ਚੇਤਨ ਸਿੰਘ ਜੌੜਾਮਾਜਰਾ ਵਲੋਂ ਅਮਰੀਕਾ ਚ ਕਤਲ ਹੋਏ ਤਲਵੰਡੀ ਮਲਿਕ ਦੇ ਕਰਨਵੀਰ ਸਿੰਘ ਦੇ ਪੀੜਤ ਪਰਿਵਾਰ ਨਾਲ ਮਿਲਕੇ ਦੁੱਖ ਦਾ ਪ੍ਰਗਟਾਵਾ -ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਦੁਖੀ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ-ਧਾਲੀਵਾਲ, ਜੌੜਾਮਾਜਰਾ ਸਮਾਣਾ, 11 ਅਕਤੂਬਰ: ਪੰਜਾਬ ਦੇ ਪਰਵਾਸੀ ਭਾਰਤੀ ਮਾਮਲੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਬੀਤੇ ਦਿਨ ਅਮਰੀਕਾ ਵਿੱਚ ਕਤਲ ਹੋਏ ਸਮਾਣਾ ਦੇ ਪਿੰਡ ਤਲਵੰਡੀ ਮਲਿਕ ਦੇ ਨੌਜਵਾਨ ਕਰਨਵੀਰ ਸਿੰਘ ਦੇ ਪੀੜਤ ਪਰਿਵਾਰ ਨਾਲ ਮਿਲਕੇ ਅੱਜ ਅਫਸੋਸ ਦਾ ਪ੍ਰਗਟਾਵਾ ਕੀਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਲੋਂ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਂਦਿਆਂ ਕੈਬਨਿਟ ਮੰਤਰੀਆਂ ਕੁਲਦੀਪ ਸਿੰਘ ਧਾਲੀਵਾਲ ਅਤੇ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪਰਿਵਾਰ ਦੀ ਮੰਗ ਮੁਤਾਬਕ ਪੰਜਾਬ ਸਰਕਾਰ ਕੇਂਦਰੀ ਵਿਦੇਸ਼ ਮੰਤਰਾਲੇ ਕੋਲ ਕੇਸ ਬਣਾ ਕੇ ਭੇਜ ਰਹੀ ਹੈ। ਉਨ੍ਹਾਂ ਮ੍ਰਿਤਕ ਦੀ ਪਤਨੀ ਨਵਨੀਤ ਕੌਰ ਤੇ ਨਬਾਲਗ ਪੁੱਤਰ ਨਵਕਾਸ਼ ਸਿੰਘ ਨੂੰ ਦਿਲਾਸਾ ਦਿੰਦਿਆਂ ਕਿਹਾ ਕਿ ਪਰਿਵਾਰਕ ਮੈਂਬਰਾਂ ਨੂੰ ਕਰਨਵੀਰ ਸਿੰਘ ਦੇ ਅੰਤਿਮ ਸਸਕਾਰ ਦੀਆਂ ਰਸਮਾਂ ਵਿੱਚ ਸ਼ਾਮਲ ਹੋਣ ਲਈ ਅਮਰੀਕਾ ਜਾਣ ਵਾਸਤੇ ਵੀਜਾ ਦਿਵਾਉਣ ਲਈ ਡਿਪਟੀ ਕਮਿਸ਼ਨਰ ਪਟਿਆਲਾ ਵੱਲੋਂ ਸਿਫਾਰਸ਼ ਐਨ.ਆਰ.ਆਈ ਵਿਭਾਗ ਰਾਹੀ ਅੰਬੈਸੀ ਨੂੰ ਬਹੁਤ ਜਲਦ ਭੇਜ ਦਿੱਤੀ ਜਾਵੇਗੀ।ਉਨ੍ਹ੍ਹਾਂ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਸੂਬਾ ਸਰਕਾਰ ਪੀੜਤ ਪਰਿਵਾਰ ਦੇ ਨਾਲ ਖੜ੍ਹੀ ਹੈ। ਇਸ ਮੌਕੇ ਦੋਵਾਂ ਕੈਬਨਿਟ ਮੰਤਰੀਆਂ ਨੇ ਮੀਡੀਆ ਨਾਲ ਗੈਰਰਸਮੀ ਗੱਲਬਾਤ ਕਰਦਿਆਂ ਦੱਸਿਆ ਕਿ ਜੇਕਰ ਪਰਿਵਾਰ ਕਰਨਵੀਰ ਸਿੰਘ ਦੀ ਮ੍ਰਿਤਕ ਦੇਹ ਭਾਰਤ ਮੰਗਵਾਉਣਾ ਚਾਹੁੰਦਾ ਹੈ, ਉਸ ਲਈ ਵੀ ਪੰਜਾਬ ਸਰਕਾਰ ਪੂਰੀ ਮਦਦ ਕਰੇਗੀ। ਇਸ ਤੋਂ ਬਿਨ੍ਹਾਂ ਉਨ੍ਹਾਂ ਦੇ ਪੁੱਤਰ ਦੀ ਪੜ੍ਹਾਈ ਤੇ ਪਤਨੀ ਨੂੰ ਕਿਸੇ ਤਰ੍ਹਾਂ ਦਾ ਰੋਜ਼ਗਾਰ ਦਿਵਾਉਣ ਲਈ ਵੀ ਮਦਦ ਕੀਤੀ ਜਾਵੇਗੀ। ਉਨ੍ਹਾਂ ਨੇ ਮੌਕੇ 'ਤੇ ਮੌਜੂਦ ਐਸ ਡੀ ਐਮ ਚਰਨਜੀਤ ਸਿੰਘ ਨੂੰ ਕਿਹਾ ਕਿ ਪਰਿਵਾਰ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇ ਤਾਂ ਕਿ ਇਹਨਾਂ ਨੂੰ ਕੋਈ ਮੁਸ਼ਕਿਲ ਨਾ ਆਵੇ। ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਜਿਹੇ ਯਤਨ ਕਰ ਰਹੀ ਹੈ ਕਿ ਪੰਜਾਬ ਦੇ ਨੌਜਵਾਨਾਂ ਨੂੰ ਪੜ੍ਹਾਈ ਤੇ ਰੋਜਗਾਰ ਲੱਭਣ ਲਈ ਵਿਦੇਸ਼ਾਂ ਵਿਚ ਨਾ ਜਾਣਾ ਪਵੇ, ਇਸੇ ਲਈ ਪੰਜਾਬ ਸਰਕਾਰ ਨੇ ਪਿੱਛਲੇ ਡੇਢ ਸਾਲ ਵਿਚ ਹੀ ਸੂਬੇ ਦੇ ਨੌਜਵਾਨਾਂ ਨੂੰ 37000 ਤੋਂ ਵਧੇਰੇ ਨੌਕਰੀਆਂ ਦਿਤੀਆਂ ਹਨ। ਇਸ ਮੌਕੇ ਗੁਰਦੇਵ ਸਿੰਘ ਟਿਵਾਣਾ, ਗੁਲਜਾਰ ਸਿੰਘ ਵਿਰਕ, ਏਡੀਸੀ ਅਨੁਪ੍ਰਿਤਾ ਜੌਹਲ, ਡੀਐਸਪੀ ਨੇਹਾ ਅਗਰਵਾਲ ਸਮੇਤ ਹੋਰ ਪਤਵੰਤੇ ਮੌਜੂਦ ਸਨ।

Punjab Bani 11 October,2023
ਵਿਜੀਲੈਂਸ ਵੱਲੋਂ 40,000 ਰੁਪਏ ਰਿਸ਼ਵਤ ਲੈਂਦਾ ਪੁਲਿਸ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਵੱਲੋਂ 40,000 ਰੁਪਏ ਰਿਸ਼ਵਤ ਲੈਂਦਾ ਪੁਲਿਸ ਇੰਸਪੈਕਟਰ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 11 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ ਤਲਵਾੜਾ ਵਿਖੇ ਤਾਇਨਾਤ ਇੰਸਪੈਕਟਰ ਕੇਵਲ ਕ੍ਰਿਸ਼ਨ ਨੂੰ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਜਗਪਾਲ ਸਿੰਘ ਵਾਸੀ ਪਿੰਡ ਰਾਮ ਨੰਗਲ, ਤਹਿਸੀਲ ਮੁਕੇਰੀਆਂ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਇੰਸਪੈਕਟਰ, ਉਸ ਦੇ ਭਰਾ ਨਾਲ ਝਗੜੇ ਸਬੰਧੀ ਥਾਣਾ ਸਦਰ ਵਿਖੇ ਦਰਜ ਕਰਾਸ ਪੁਲਿਸ ਕੇਸ ਵਿੱਚ ਉਸਦੀ ਮਦਦ ਕਰਨ ਬਦਲੇ ਉਸ ਤੋਂ 40,000 ਰੁਪਏ ਮੰਗ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਭ੍ਰਿਸ਼ਟਾਚਾਰ ਦੀ ਇਸ ਕਾਰਵਾਈ ਅੱਗੇ ਨਾ ਝੁਕਣ ਦਾ ਠਾਣ ਤੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦੇ ਦਫ਼ਤਰ ਤੱਕ ਪਹੁੰਚ ਕਰਨ ਦਾ ਫੈਸਲਾ ਕੀਤਾ। ਇਸ ਸਬੰਧੀ ਮੁੱਢਲੀ ਪੁੱਛਗਿੱਛ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 40,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ‘ਤੇ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਉਕਤ ਪੁਲਿਸ ਮੁਲਾਜ਼ਮ ਖਿਲਾਫ਼ ਥਾਣਾ ਵਿਜੀਲੈਂਸ ਰੇਂਜ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮ ਨੂੰ ਜਲਦ ਹੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।

Punjab Bani 11 October,2023
30-ਕਿਲੋਗ੍ਰਾਮ ਕੋਕੀਨ ਬਰਾਮਦੀ: ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ 4.94 ਕਰੋੜ ਰੁਪਏ ਦੀ ਡਰੱਗ ਮਨੀ ਤੇ ਪਿਸਤੌਲ ਬਰਾਮਦ ਸਮੇਤ ਨਸ਼ਾ ਤਸਕਰ ਕੀਤਾ ਕਾਬੂ

30-ਕਿਲੋਗ੍ਰਾਮ ਕੋਕੀਨ ਬਰਾਮਦੀ: ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ 4.94 ਕਰੋੜ ਰੁਪਏ ਦੀ ਡਰੱਗ ਮਨੀ ਤੇ ਪਿਸਤੌਲ ਬਰਾਮਦ ਸਮੇਤ ਨਸ਼ਾ ਤਸਕਰ ਕੀਤਾ ਕਾਬੂ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ - ਗ੍ਰਿਫ਼ਤਾਰ ਮੁਲਜ਼ਮ ਨਸ਼ੀਲੇ ਪਦਾਰਥਾਂ ਦੀ ਖੇਪ ਅੱਗੇ ਨਸ਼ਾ ਤਸਕਰਾਂ ਤੱਕ ਪਹੁੰਚਾਉਂਦਾ ਸੀ: ਡੀਜੀਪੀ ਗੌਰਵ ਯਾਦਵ - ਗ੍ਰਿਫ਼ਤਾਰ ਮੁਲਜ਼ਮ ਦਾ ਪਿਤਾ ਵੀ ਕਰਦਾ ਹੈ ਨਸ਼ਾ ਤਸਕਰੀ ਦਾ ਧੰਦਾ; ਉਸ ਨੂੰ ਕਾਬੂ ਕਰਨ ਲਈ ਛਾਪੇਮਾਰੀ ਜਾਰੀ: ਏਆਈਜੀ ਸਿਮਰਤਪਾਲ ਸਿੰਘ ਚੰਡੀਗੜ੍ਹ/ਲੁਧਿਆਣਾ, 11 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਅੰਤਰ-ਰਾਜੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਵੱਲੋਂ ਜੰਮੂ-ਕਸ਼ਮੀਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ 30 ਕਿਲੋ ਕੋਕੀਨ ਬਰਾਮਦਗੀ ਦੇ ਮਾਮਲੇ ਵਿੱਚ ਲੋੜੀਂਦੇ ਨਸ਼ਾ ਤਸਕਰ ਨੂੰ 4.94 ਕਰੋੜ ਰੁਪਏ ਦੀ ਡਰੱਗ ਮਨੀ ਸਮੇਤ ਮੁੱਲਾਂਪੁਰ ਦਾਖਾ, ਲੁਧਿਆਣਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਮਨਜੀਤ ਸਿੰਘ (24) ਵਾਸੀ ਪਿੰਡ ਠੰਡੀਆਂ, ਬੰਗਾ, ਜ਼ਿਲ੍ਹਾ ਨਵਾਂਸ਼ਹਿਰ ਵਜੋਂ ਹੋਈ ਅਤੇ ਉਹ ਪਿਛਲੇ ਛੇ ਮਹੀਨਿਆਂ ਤੋਂ ਦਸ਼ਮੇਸ਼ ਨਗਰ ਮੁੱਲਾਂਪੁਰ ਦਾਖਾ ਵਿਖੇ ਰਹਿ ਰਿਹਾ ਸੀ। ਉਸ ਦੇ ਬੈੱਡ ਵਿੱਚ ਛੁਪਾ ਕੇ ਰੱਖੀ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ 'ਚੋਂ ਇਕ .32 ਬੋਰ ਰਿਵਾਲਵਰ, ਪੰਜਾਬ ਅਤੇ ਹਰਿਆਣਾ ਦੀਆਂ 38 ਜਾਅਲੀ ਵਾਹਨ ਨੰਬਰ ਪਲੇਟਾਂ, 44 ਗ੍ਰਾਮ ਸੋਨਾ, 385 ਗ੍ਰਾਮ ਚਾਂਦੀ, ਨੋਟ ਗਿਣਨ ਵਾਲੀ ਮਸ਼ੀਨ ਅਤੇ ਭਾਰ ਤੋਲਣ ਵਾਲੀ ਮਸ਼ੀਨ ਵੀ ਬਰਾਮਦ ਕੀਤੀ ਹੈ ਅਤੇ ਉਸਦੀ ਮਹਿੰਦਰਾ ਸਕਾਰਪੀਓ ਕਾਰ ਵੀ ਜ਼ਬਤ ਕੀਤੀ ਗਈ। ਇਹ ਕਾਰਵਾਈ 30 ਕਿਲੋ ਕੋਕੀਨ ਸਮੇਤ 1 ਅਕਤੂਬਰ ਨੂੰ ਜੰਮੂ ਤੋਂ ਗ੍ਰਿਫ਼ਤਾਰ ਕੀਤੇ ਦੋ ਪੰਜਾਬ-ਅਧਾਰਤ ਨਸ਼ਾ ਤਸਕਰ ਹਨੀ ਬਸਰਾ ਵਾਸੀ ਪਲਾਹੀ ਗੇਟ, ਫਗਵਾੜਾ ਅਤੇ ਸਰਬਜੀਤ ਸਿੰਘ ਵਾਸੀ ਪਿੰਡ ਬੱਲਾਂ, ਕਰਤਾਰਪੁਰ ਦੀ ਗ੍ਰਿਫਤਾਰੀ ਤੋਂ ਬਾਅਦ ਕੀਤੀ ਗਈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ 30 ਕਿਲੋ ਕੋਕੀਨ ਬਰਾਮਦਗੀ ਮਾਮਲੇ ਵਿੱਚ ਮੁਲਜ਼ਮ ਮਨਜੀਤ ਸਿੰਘ ਦੇ ਸ਼ਾਮਲ ਹੋਣ ਬਾਰੇ ਮਿਲੀਆਂ ਭਰੋਸੇਮੰਦ ਸੂਚਨਾਵਾਂ ‘ਤੇ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ ਲੁਧਿਆਣਾ ਦੀਆਂ ਟੀਮਾਂ ਨੇ ਜੰਮੂ ਪੁਲਿਸ ਨਾਲ ਮਿਲ ਕੇ ਸੂਬੇ ਵਿੱਚ ਤਲਾਸ਼ੀ ਮੁਹਿੰਮ ਚਲਾਈ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਜਾਲ ਵਿਛਾ ਕੇ ਮੁਲਜ਼ਮ ਮਨਜੀਤ ਸਿੰਘ ਨੂੰ ਮੁੱਲਾਂਪੁਰ ਦਾਖਾ ਵਿਖੇ ਕਿਰਾਏ ਦੇ ਮਕਾਨ ਤੋਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਮਨਜੀਤ ਸਿੰਘ ਜੰਮੂ ਪੁਲਿਸ ਵੱਲੋਂ ਕਾਬੂ ਕੀਤੇ ਗਏ ਦੋ ਵਿਅਕਤੀਆਂ, ਜੋ ਖੇਪ ਬਰਾਮਦ ਕਰਨ ਲਈ ਜੰਮੂ ਜਾਂਦੇ ਸਨ, ਕੋਲੋਂ ਜਲੰਧਰ ਖੇਤਰ ਤੋਂ ਇਹ ਖੇਪ ਲੈ ਕੇ ਵਾਹਨਾਂ ਰਾਹੀਂ ਹੋਰ ਵੱਖ-ਵੱਖ ਸਥਾਨਾਂ ‘ਤੇ ਪਹੁੰਚਾਉਂਦਾ ਸੀ। ਉਨ੍ਹਾਂ ਅੱਗੇ ਕਿਹਾ ਕਿ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਹੋਰ ਜਾਣਕਾਰੀ ਦਿੰਦਿਆਂ ਏਆਈਜੀ ਕਾਊਂਟਰ ਇੰਟੈਲੀਜੈਂਸ ਸਿਮਰਤਪਾਲ ਸਿੰਘ ਢੀਂਡਸਾ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਹ ਨਸ਼ੇ ਦੀ ਖੇਪ ਜਲੰਧਰ ਤੋਂ ਹੋਰ ਵੱਖ-ਵੱਖ ਥਾਵਾਂ ’ਤੇ ਪਹੁੰਚਾਉਂਦਾ ਸੀ ਅਤੇ ਹੁਣ ਤੱਕ ਉਹ ਤਿੰਨ ਖੇਪਾਂ ਪਹੁੰਚਾ ਚੁੱਕਾ ਹੈ। ਇਹ ਵੀ ਖੁਲਾਸਾ ਹੋਇਆ ਕਿ ਦੋਸ਼ੀ ਮਨਜੀਤ ਸਿੰਘ ਦਾ ਪਿਤਾ ਸਤਨਾਮ ਸਿੰਘ ਵੀ ਨਸ਼ਾ ਤਸਕਰੀ ਦਾ ਧੰਦਾ ਕਰਦਾ ਹੈ ਅਤੇ ਗੜ੍ਹਸ਼ੰਕਰ ਵਿਖੇ ਦਰਜ ਐਨਡੀਪੀਐਸ ਕੇਸ ਵਿੱਚ ਭਗੌੜਾ (ਪੀ.ਓ.) ਐਲਾਨਿਆ ਗਿਆ ਹੈ। ਪੁਲਿਸ ਟੀਮਾਂ ਵੱਲੋਂ ਉਸ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Punjab Bani 11 October,2023
ਹਾਈ ਕੋਰਟ ਪਹੁੰਚੇ ਰਾਘਵ ਚੱਢਾ, 'ਆਪ' ਨੇਤਾ ਨੇ ਟ੍ਰਾਇਲ ਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਹਾਈ ਕੋਰਟ ਪਹੁੰਚੇ ਰਾਘਵ ਚੱਢਾ, 'ਆਪ' ਨੇਤਾ ਨੇ ਟ੍ਰਾਇਲ ਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਟਾਈਪ-ਸੈਵਨ ਬੰਗਲਾ ਖ਼ਾਲੀ ਕਰਨ ਦੇ ਪਟਿਆਲਾ ਹਾਊਸ ਕੋਰਟ ਦੇ ਹੁਕਮਾਂ ਵਿਰੁੱਧ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਇਸ ਪਟੀਸ਼ਨ 'ਤੇ ਚੀਫ਼ ਜਸਟਿਸ ਸਤੀਸ਼ ਚੰਦਰ ਸ਼ਰਮਾ ਅਤੇ ਜਸਟਿਸ ਸੰਜੀਵ ਨਰੂਲਾ ਦੀ ਬੈਂਚ ਨੂੰ ਤੁਰੰਤ ਸੁਣਵਾਈ ਲਈ ਕਿਹਾ, ਜਿਸ ਨੇ ਇਸ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਅਤੇ ਬੁੱਧਵਾਰ ਯਾਨੀ 11 ਅਕਤੂਬਰ ਸੁਣਵਾਈ ਲਈ ਤੈਅ ਕਰ ਦਿੱਤੀ।ਰਾਘਵ ਚੱਢਾ ਦੇ ਵਕੀਲ ਨੇ ਕਿਹਾ ਕਿ ਸੰਸਦ ਮੈਂਬਰ ਨੂੰ ਨੋਟਿਸ ਦਿੱਤਾ ਗਿਆ ਹੈ ਅਤੇ ਬੰਗਲੇ ਤੋਂ ਬੇਦਖਲੀ ਦੀ ਕਾਰਵਾਈ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਟ੍ਰਾਇਲ ਕੋਰਟ ਵੱਲੋਂ ਸਟੇਅ ਸੀ ਪਰ ਹੁਣ ਅਦਾਲਤ ਨੇ ਇਸ ਨੂੰ ਹਟਾ ਦਿੱਤਾ ਹੈ। ਟ੍ਰਾਇਲ ਕੋਰਟ ਨੇ 5 ਅਕਤੂਬਰ ਦੇ ਆਪਣੇ ਹੁਕਮ ਵਿਚ ਕਿਹਾ ਹੈ ਕਿ ਚੱਢਾ ਇਹ ਦਾਅਵਾ ਨਹੀਂ ਕਰ ਸਕਦਾ ਕਿ ਅਲਾਟਮੈਂਟ ਰੱਦ ਹੋਣ ਤੋਂ ਬਾਅਦ ਵੀ ਉਸ ਕੋਲ ਰਾਜ ਸਭਾ ਮੈਂਬਰ ਵਜੋਂ ਆਪਣੇ ਪੂਰੇ ਕਾਰਜਕਾਲ ਦੌਰਾਨ ਸਰਕਾਰੀ ਬੰਗਲੇ 'ਤੇ ਕਬਜ਼ਾ ਜਾਰੀ ਰੱਖਣ ਦਾ ਪੂਰਾ ਅਧਿਕਾਰ ਹੈ।ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਰਾਘਵ ਚੱਢਾ ਨੂੰ ਦਿੱਤੇ ਗਏ ਟਾਈਪ-ਸੈਵਨ ਸਰਕਾਰੀ ਬੰਗਲੇ ਨੂੰ ਖਾਲੀ ਕਰਨ ਦੇ ਰਾਜ ਸਭਾ ਸਕੱਤਰੇਤ ਦੇ ਹੁਕਮਾਂ 'ਤੇ ਅੰਤਰਿਮ ਰੋਕ ਹਟਾ ਦਿੱਤੀ ਸੀ। ਸਟੇਅ ਨੂੰ ਹਟਾਉਂਦਿਆਂ ਅਦਾਲਤ ਨੇ ਕਿਹਾ ਕਿ 'ਆਪ' ਨੇਤਾ ਨੂੰ ਵਿਸ਼ੇਸ਼ ਅਧਿਕਾਰ ਤਹਿਤ ਟਾਈਪ-ਸੈਵਨ ਬੰਗਲਾ ਦਿੱਤਾ ਗਿਆ ਸੀ। ਹੁਣ ਇਨ੍ਹਾਂ ਵਿਸ਼ੇਸ਼ ਅਧਿਕਾਰਾਂ ਨੂੰ ਵਾਪਸ ਲੈਣ ਅਤੇ ਬੰਗਲੇ ਦੀ ਅਲਾਟਮੈਂਟ ਨੂੰ ਰੱਦ ਕਰਨ ਦੇ ਹੁਕਮਾਂ ਵਿਚ ਉਨ੍ਹਾਂ ਦੇ ਬੰਗਲੇ 'ਤੇ ਕਬਜ਼ਾ ਜਾਰੀ ਰੱਖਣ ਦਾ ਕੋਈ ਵਾਜਬ ਨਹੀਂ ਹੈ। ਹੁਣ ‘ਆਪ’ ਆਗੂ ਨੂੰ ਇਹ ਸਰਕਾਰੀ ਬੰਗਲਾ ਖ਼ਾਲੀ ਕਰਨਾ ਪਵੇਗਾ।

Punjab Bani 10 October,2023
ਖ਼ਾਲਿਸਤਾਨੀ ਅੱਤਵਾਦੀ ਪੰਨੂ ਦੀ ਨਵੀਂ ਵੀਡੀਓ, ਹਮਾਸ ਵਰਗੇ ਹਮਲੇ ਦੀ ਦਿੱਤੀ ਧਮਕੀ

ਖ਼ਾਲਿਸਤਾਨੀ ਅੱਤਵਾਦੀ ਪੰਨੂ ਦੀ ਨਵੀਂ ਵੀਡੀਓ, ਹਮਾਸ ਵਰਗੇ ਹਮਲੇ ਦੀ ਦਿੱਤੀ ਧਮਕੀ ਨਵੀਂ ਦਿੱਲੀ : ਇਜ਼ਰਾਈਲ 'ਤੇ ਅੱਤਵਾਦੀ ਸਮੂਹ ਹਮਾਸ ਦੇ ਹਮਲੇ ਦੇ ਵਿਚਕਾਰ, ਖਾਲਿਸਤਾਨੀ ਅੱਤਵਾਦੀਆਂ ਨੇ ਵੀ ਭਾਰਤ 'ਚ ਅਜਿਹੀ ਕਾਰਵਾਈ ਕਰਨ ਦੇ ਸੁਪਨੇ ਦੇਖਣੇ ਸ਼ੁਰੂ ਕਰ ਦਿੱਤੇ ਹਨ। ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਇਹ ਧਮਕੀ ਦਿੱਤੀ ਹੈ। ਪੰਨੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਜ਼ਰਾਈਲ-ਫਲਸਤੀਨ ਜੰਗ ਤੋਂ ਸਿੱਖਣ ਲਈ ਕਿਹਾ ਹੈ, ਕਿਉਂਕਿ ਅਜਿਹਾ ਹੀ ਪ੍ਰਤੀਕਰਮ ਭਾਰਤ ਵਿੱਚ ਵੀ ਦੇਖਣ ਨੂੰ ਮਿਲਣ ਵਾਲਾ ਹੈ। ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ (SFJ) ਦੇ ਮੁਖੀ ਪੰਨੂੰ ਨੇ ਕਿਹਾ ਹੈ ਕਿ ਜੇਕਰ ਭਾਰਤ ਨੇ ਪੰਜਾਬ 'ਤੇ ਕਬਜ਼ਾ ਕਰਨਾ ਜਾਰੀ ਰੱਖਿਆ ਤਾਂ ਉੱਥੇ ਵੀ ਪ੍ਰਤੀਕਿਰਿਆ ਹੋਵੇਗੀ, ਜਿਸ 'ਚ ਹਮਾਸ ਵਾਂਗ ਪੰਜਾਬ ਤੋਂ ਭਾਰਤ 'ਤੇ ਹਜ਼ਾਰਾਂ ਰਾਕੇਟ ਦਾਗੇ ਜਾਣਗੇ। ਹਾਲਾਂਕਿ ਪੰਨੂ ਪਹਿਲੀ ਵਾਰ ਆਪਣੀ ਇੱਕ ਵੀਡੀਓ ਵਿੱਚ ਚੋਣ ਰਾਜਨੀਤੀ ਦੀ ਭਾਸ਼ਾ ਬੋਲਦੇ ਨਜ਼ਰ ਆ ਰਹੇ ਹਨ। ਪੰਨੂ ਨੇ ਕਿਹਾ ਹੈ ਕਿ SFJ ਬੈਲਟ 'ਤੇ ਵਿਸ਼ਵਾਸ ਰੱਖਦੀ ਹੈ। ਹੁਣ ਚੋਣ ਭਾਰਤ ਸਰਕਾਰ ਦੀ ਹੈ ਕਿ ਉਹ ‘ਬੈਲਟ ਜਾਂ ਬੁਲੇਟ’ ਵਿੱਚੋਂ ਕੀ ਚਾਹੁੰਦੀ ਹੈ। ਇਸ ਵੀਡੀਓ 'ਤੇ ਕੇਂਦਰ ਸਰਕਾਰ ਨੇ ਅਜੇ ਤੱਕ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ।

Punjab Bani 10 October,2023
ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਪ੍ਰੈਸ ਰਿਪੋਰਟਰ ਗ੍ਰਿਫਤਾਰ

ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਪ੍ਰੈਸ ਰਿਪੋਰਟਰ ਗ੍ਰਿਫਤਾਰ ਚੰਡੀਗੜ੍ਹ, 10 ਅਕਤੂਬਰ 2023- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਲੁਧਿਆਣਾ ਤੋਂ ਪ੍ਰਕਾਸ਼ਤ ਹੋਣ ਵਾਲੇ ਇੱਕ ਅਖਬਾਰ ਦੇ ਰਿਪੋਰਟਰ ਅਨਿਲ ਵਿੱਜ ਨੂੰ 1,00,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਪੱਤਰਕਾਰ ਨੂੰ ਰਿਸ਼ੀ ਬਾਲਮੀਕ ਨਗਰ, ਲੁਧਿਆਣਾ ਦੇ ਰਹਿਣ ਵਾਲੇ ਸੁਰਿੰਦਰ ਅਰੋੜਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਕਤ ਪੱਤਰਕਾਰ ਉਸ ਦੇ ਮਕਾਨ ਨੂੰ ਜਾਣ ਵਾਲੇ ਪੱਕਾ ਰਸਤੇ, ਜੋ ਉਕਤ ਪੱਤਰਕਾਰ ਦੀ ਵਾਹੀਯੋਗ ਜ਼ਮੀਨ ‘ਚੋਂ ਲੰਘਦਾ ਹੈ, ਨੂੰ ਨਾ ਢਾਹੁਣ ਦੇ ਬਦਲੇ ਉਸ ਤੋਂ ਤਿੰਨ ਲੱਖ ਰੁਪਏ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਮੁਲਜ਼ਮ ਰਿਪੋਰਟਰ ਨੇ ਇੱਕ-ਇੱਕ ਲੱਖ ਰੁਪਏ ਐਸ.ਡੀ.ਓ ਗਲਾਡਾ ਅਤੇ ਜੂਨੀਅਰ ਇੰਜੀਨੀਅਰ ਗਲਾਡਾ ਲਈ ਅਤੇ ਇੱਕ ਲੱਖ ਰੁਪਏ ਆਪਣੇ ਲਈ ਮੰਗੇ ਹਨ ਅਤੇ ਉਸ ਨੂੰ ਇਹ ਕਿਹਾ ਗਿਆ ਹੈ ਕਿ ਜੇ ਉਹ ਪੈਸੇ ਨਹੀਂ ਦਿੰਦਾ ਤਾਂ ਇਹ ਪੱਕਾ ਰਸਤਾ ਢਾਹ ਦਿੱਤਾ ਜਾਵੇਗਾ। ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਸ਼ਿਕਾਇਤਕਰਤਾ ਦੇ ਬਿਆਨ ਦਰਜ ਕਰਕੇ ਜਾਲ ਵਿਛਾਇਆ ਅਤੇ ਉਕਤ ਰਿਪੋਰਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਕਾਬੂ ਕਰ ਲਿਆ। ਇਸ ਸਬੰਧੀ ਰਿਪੋਰਟਰ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਦੀ ਅਗਲੇਰੀ ਜਾਂਚ ਜਾਰੀ ਹੈ।

Punjab Bani 10 October,2023
ਸੁਖਪਾਲ ਖਹਿਰਾ ਨੂੰ ਅਦਾਲਤ ਨੇ ਫਿਰ ਦੋ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ

ਸੁਖਪਾਲ ਖਹਿਰਾ ਨੂੰ ਅਦਾਲਤ ਨੇ ਫਿਰ ਦੋ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਫਾਜਿਲਕਾ, 10 ਅਕਤੂਬਰ 2023 - ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਅਦਾਲਤ ਦੇ ਵਲੋਂ ਦੋ ਦਿਨਾਂ ਦੇ ਲਈ ਪੁਲਿਸ ਰਿਮਾਂਡ ਤੇ ਮੁੜ ਭੇਜ ਦਿੱਤਾ ਹੈ। ਦੱਸ ਦਈਏ ਕਿ, ਖਹਿਰਾ 14 ਦਿਨਾਂ ਤੋਂ ਨਿਆਇਕ ਹਿਰਾਸਤ ਵਿਚ ਸਨ ਅਤੇ ਅੱਜ ਉਨ੍ਹਾਂ ਦੀ ਨਿਆਇਕ ਹਿਰਾਸਤ ਖ਼ਤਮ ਹੋਣ ਮਗਰੋਂ ਦੁਬਾਰਾ ਅਦਾਲਤ ਵਿਚ ਪੁਲਿਸ ਵਲੋਂ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਖਹਿਰਾ ਨੂੰ ਮੁੜ ਦੋ ਦਿਨਾਂ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ। ਦੱਸ ਦਈਏ ਕਿ, ਸੁਰੱਖਿਆ ਦੇ ਮੱਦੇਨਜ਼ਰ ਖਹਿਰਾ ਨੂੰ ਸ੍ਰੀ ਮੁਕਤਸਰ ਸਾਹਿਬ ਜੇਲ੍ਹ ਤੋਂ ਨਾਭਾ ਵਿਚ ਟਰਾਂਸਫਰ ਕੀਤਾ ਗਿਆ ਸੀ ਅਤੇ ਅੱਜ ਨਾਭਾ ਤੋਂ ਜਲਾਲਾਬਾਦ ਪੁਲਿਸ ਖਹਿਰਾ ਨੂੰ ਕੋਰਟ ਲੈ ਕੇ ਗਈ, ਜਿਥੋਂ ਕੋਰਟ ਨੇ ਉਹਨੂੰ ਪੁਲਿਸ ਰਿਮਾਂਡ ਤੇ ਭੇਜਿਆ ਹੈ। ਦੱਸ ਦਈਏ ਕਿ, ਖਹਿਰਾ ਦੀ 28 ਸਤੰਬਰ ਨੂੰ ਚੰਡੀਗੜ੍ਹ ਵਿਚਲੀ ਰਿਹਾਇਸ਼ ਤੋਂ ਗ੍ਰਿਫਤਾਰੀ ਹੋਈ ਸੀ।

Punjab Bani 10 October,2023
ਇਜ਼ਰਾਇਲੀ ਫ਼ੌਜ ਤੇ ਹਮਾਸ ਵਿਚਕਾਰ ਗੋਲ਼ੀਬਾਰੀ ਤੇਜ਼; ਹੁਣ ਤੱਕ ਮਾਰੇ ਗਏ 313 ਫਲਸਤੀਨੀ; 400 ਅੱਤਵਾਦੀ ਢੇਰ

ਇਜ਼ਰਾਇਲੀ ਫ਼ੌਜ ਤੇ ਹਮਾਸ ਵਿਚਕਾਰ ਗੋਲ਼ੀਬਾਰੀ ਤੇਜ਼; ਹੁਣ ਤੱਕ ਮਾਰੇ ਗਏ 313 ਫਲਸਤੀਨੀ; 400 ਅੱਤਵਾਦੀ ਢੇਰ ਇਜ਼ਰਾਈਲ : ਐਤਵਾਰ ਨੂੰ ਇਜ਼ਰਾਈਲ ਡਿਫੈਂਸ ਫੋਰਸਿਜ਼ (ਆਈਡੀਐਫ) ਅਤੇ ਹਮਾਸ ਵਿਚਾਲੇ ਹੋਈ ਗੋਲੀਬਾਰੀ ਵਿਚ ਹੁਣ ਤੱਕ ਲਗਭਗ 313 ਫਲਸਤੀਨੀ ਮਾਰੇ ਗਏ ਹਨ। ਇਹ ਜਾਣਕਾਰੀ ਸਥਾਨਕ ਮੀਡੀਆ ਟਾਈਮਜ਼ ਆਫ਼ ਇਜ਼ਰਾਈਲ ਦੀ ਰਿਪੋਰਟ ਵਿੱਚ ਦਿੱਤੀ ਗਈ ਹੈ। ਗਾਜ਼ਾ ਪੱਟੀ ਵਿੱਚ ਹਮਾਸ ਦੁਆਰਾ ਚਲਾਏ ਜਾ ਰਹੇ ਸਿਹਤ ਮੰਤਰਾਲੇ ਨੇ ਮਰਨ ਵਾਲਿਆਂ ਦੀ ਗਿਣਤੀ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ 313 ਫਲਸਤੀਨੀ ਮਾਰੇ ਗਏ ਅਤੇ 1,990 ਹੋਰ ਜ਼ਖ਼ਮੀ ਹੋਏ। ਇਨ੍ਹਾਂ ਵਿੱਚੋਂ ਜ਼ਿਆਦਾਤਰ ਗਾਜ਼ਾ ਪੱਟੀ ਵਿੱਚ ਇਜ਼ਰਾਈਲੀ ਜਵਾਬੀ ਹਮਲਿਆਂ ਵਿੱਚ ਮਾਰੇ ਗਏ ਸਨ। 400 ਤੋਂ ਵੱਧ ਮਾਰੇ ਗਏ ਅੱਤਵਾਦੀ ਇਸ ਤੋਂ ਪਹਿਲਾਂ ਆਈਡੀਐਫ ਦੇ ਬੁਲਾਰੇ ਡੇਨੀਅਲ ਹਾਗਰੀ ਨੇ ਕਿਹਾ ਕਿ ਕਈ ਘੇਰਾਬੰਦੀ ਵਾਲੇ ਸ਼ਹਿਰਾਂ ਵਿੱਚ ਹਮਾਸ ਦੇ ਅਤਿਵਾਦੀਆਂ ਦੀ ਭਾਲ ਜਾਰੀ ਹੈ ਅਤੇ ਦਿ ਟਾਈਮਜ਼ ਆਫ਼ ਇਜ਼ਰਾਈਲ ਮੁਤਾਬਕ ਗਾਜ਼ਾ ਦੇ ਅੰਦਰ 400 ਤੋਂ ਵੱਧ ਅਤਿਵਾਦੀ ਮਾਰੇ ਜਾ ਚੁੱਕੇ ਹਨ, ਜਦੋਂ ਕਿ ਦਰਜਨਾਂ ਨੂੰ ਕਾਬੂ ਕਰ ਲਿਆ ਗਿਆ ਹੈ। ਦਿ ਟਾਈਮਜ਼ ਆਫ਼ ਇਜ਼ਰਾਈਲ ਨੇ ਇਜ਼ਰਾਈਲ ਰੱਖਿਆ ਬਲਾਂ ਦੇ ਚੋਟੀ ਦੇ ਬੁਲਾਰੇ ਰੀਅਰ ਐਡਮਿਰਲ ਡੇਨੀਅਲ ਹਾਗਰੀ ਦੇ ਹਵਾਲੇ ਨਾਲ ਕਿਹਾ, "ਇਸ ਸਮੇਂ, ਫੋਰਸਾਂ ਕੇਫਰ ਅਜਾ ਵਿੱਚ ਲੜ ਰਹੀਆਂ ਹਨ, ਵੱਡੀ ਗਿਣਤੀ ਵਿੱਚ ਕਸਬਿਆਂ ਦੀ ਤਲਾਸ਼ੀ ਲਈ ਜਾ ਰਹੀ ਹੈ। ਸਾਰੇ ਇਲਾਕਿਆਂ ਵਿੱਚ ਆਈਡੀਐਫ ਬਲ ਮੌਜੂਦ ਹਨ। ਕਸਬੇ, ਅਜਿਹਾ ਕੋਈ ਸ਼ਹਿਰ ਨਹੀਂ ਹੈ ਜਿਸ ਵਿੱਚ IDF ਬਲ ਨਹੀਂ ਹਨ। ਹਾਗਾਰੀ ਦੇ ਅਨੁਸਾਰ, IDF ਦਾ ਮਿਸ਼ਨ ਗਾਜ਼ਾ ਵਿੱਚ ਸਰਹੱਦੀ ਭਾਈਚਾਰਿਆਂ ਤੋਂ ਸਾਰੇ ਨਾਗਰਿਕਾਂ ਨੂੰ ਕੱਢਣਾ, ਉਥੇ ਲੜਾਈ ਨੂੰ ਖਤਮ ਕਰਨਾ, ਸੁਰੱਖਿਆ ਰੁਕਾਵਟਾਂ ਦੀ ਉਲੰਘਣਾ ਦਾ ਪ੍ਰਬੰਧਨ ਕਰਨਾ ਅਤੇ ਪੱਟੀ ਵਿੱਚ ਅੱਤਵਾਦੀ ਟਿਕਾਣਿਆਂ 'ਤੇ ਹਮਲਾ ਕਰਨਾ ਜਾਰੀ ਰੱਖਣਾ ਹੈ। ਹਮਾਸ ਦੇ ਰਾਕੇਟ ਹਮਲੇ ਦੇ 24 ਘੰਟਿਆਂ ਤੋਂ ਵੀ ਵੱਧ ਸਮੇਂ ਬਾਅਦ ਗਾਜ਼ਾ ਸਰਹੱਦ ਨੇੜੇ ਕਾਫਰ ਅਜਾ 'ਚ ਫੌਜ ਅਤੇ ਅੱਤਵਾਦੀਆਂ ਵਿਚਾਲੇ ਗੋਲੀਬਾਰੀ ਜਾਰੀ ਹੈ।

Punjab Bani 08 October,2023
ਹਮਾਸ ਨੇ ਦਾਗੀਆਂ ਇਜ਼ਰਾਈਲ 'ਤੇ ਲਗਭਗ 5,000 ਮਿਜ਼ਾਈਲਾਂ

ਹਮਾਸ ਨੇ ਦਾਗੀਆਂ ਇਜ਼ਰਾਈਲ 'ਤੇ ਲਗਭਗ 5,000 ਮਿਜ਼ਾਈਲਾਂ ਇਜ਼ਰਾਈਲ ਨੇ ਵੀ ਜੰਗ ਦਾ ਐਲਾਨ ਯੇਰੂਸ਼ਲਮ: ਹਮਾਸ ਦੇ ਹਥਿਆਰਬੰਦ ਵਿੰਗ ਨੇ ਆਪਰੇਸ਼ਨ ਅਲ-ਅਕਸਾ ਫਲੱਡ ਸ਼ੁਰੂ ਕੀਤਾ ਅਤੇ ਸ਼ਨੀਵਾਰ ਸਵੇਰੇ ਮੱਧ ਅਤੇ ਦੱਖਣੀ ਇਜ਼ਰਾਈਲ 'ਤੇ ਲਗਭਗ 5,000 ਮਿਜ਼ਾਈਲਾਂ ਦਾਗੀਆਂ। ਮਿਜ਼ਾਈਲ ਹਮਲਿਆਂ ਵਿੱਚ ਇੱਕ ਔਰਤ ਦੀ ਮੌਤ ਤੋਂ ਬਾਅਦ ਇਜ਼ਰਾਈਲ ਨੇ ਵੀ ਜੰਗ ਦਾ ਐਲਾਨ ਕੀਤਾ। ਇਜ਼ਰਾਈਲ ਆਧਾਰਿਤ ਸਮਾਚਾਰ ਆਊਟਲੈਟਸ ਦੀਆਂ ਰਿਪੋਰਟਾਂ ਦੇ ਅਨੁਸਾਰ, ਫਲਸਤੀਨੀ ਅੱਤਵਾਦੀ ਸਮੂਹ ਨੇ ਇਜ਼ਰਾਈਲੀ ਡਿਫੈਂਸ ਫੋਰਸ (IDF) ਦੇ ਜਵਾਨਾਂ ਨੂੰ ਵੀ ਬੰਧਕ ਬਣਾ ਲਿਆ ਹੈ। ਹਮਾਸ ਦੇ ਰਾਕੇਟ ਹਮਲੇ ਦੇ ਜਵਾਬ 'ਚ ਇਜ਼ਰਾਇਲੀ ਫੌਜ ਨੇ ਗਾਜ਼ਾ ਪੱਟੀ 'ਚ ਹਮਾਸ ਦੇ ਕਈ ਟਿਕਾਣਿਆਂ 'ਤੇ ਹਮਲੇ ਕੀਤੇ। ਇਜ਼ਰਾਈਲੀ ਪਾਇਲਟਾਂ ਅਤੇ ਰਿਜ਼ਰਵ ਸੈਨਿਕਾਂ ਨੇ ਨਿਆਂਇਕ ਸੁਧਾਰ ਦੇ ਵਿਰੁੱਧ ਆਪਣੇ ਵਿਰੋਧ ਪ੍ਰਦਰਸ਼ਨਾਂ ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਆਪਣੇ ਸਬੰਧਤ ਸਕੁਐਡਰਨ ਵਿੱਚ ਸ਼ਾਮਲ ਹੋ ਗਏ ਹਨ। ਉਸ ਨੇ ਤੁਰੰਤ ਡਿਊਟੀ 'ਤੇ ਵਾਪਸ ਆਉਣ ਦਾ ਫੈਸਲਾ ਕੀਤਾ ਹੈ।ਨਿਊਜ਼ ਏਜੰਸੀ ਏਐਫਪੀ ਨੇ ਹਮਾਸ ਦੇ ਹਵਾਲੇ ਨਾਲ ਕਿਹਾ, 'ਅਸੀਂ ਕਬਜ਼ੇ (ਇਜ਼ਰਾਈਲ) ਦੇ ਸਾਰੇ ਅਪਰਾਧਾਂ ਨੂੰ ਖਤਮ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦਾ ਬਿਨਾਂ ਕਿਸੇ ਜਵਾਬਦੇਹੀ ਦੇ ਤਬਾਹੀ ਮਚਾਉਣ ਦਾ ਸਮਾਂ ਖਤਮ ਹੋ ਗਿਆ ਹੈ। ਅਸੀਂ ਓਪਰੇਸ਼ਨ ਅਲ-ਅਕਸਾ ਹੜ੍ਹ ਦੀ ਘੋਸ਼ਣਾ ਕਰਦੇ ਹਾਂ ਅਤੇ ਅਸੀਂ ਪਹਿਲੇ 20 ਮਿੰਟ ਦੇ ਹਮਲੇ ਵਿੱਚ 5,000 ਤੋਂ ਵੱਧ ਰਾਕੇਟ ਦਾਗੇ।'' ਇਜ਼ਰਾਈਲੀ ਫੌਜ ਨੇ ਇੱਕ ਘੰਟੇ ਤੋਂ ਵੱਧ ਸਮੇਂ ਤੱਕ ਦੇਸ਼ ਦੇ ਦੱਖਣ ਅਤੇ ਕੇਂਦਰੀ ਖੇਤਰਾਂ ਵਿੱਚ ਚੇਤਾਵਨੀ ਦਿੱਤੀ, ਸਾਇਰਨ ਵਜਾਏ ਅਤੇ ਜਨਤਾ ਨੂੰ ਕਿਹਾ। ਪਨਾਹਗਾਹਾਂ ਦੇ ਨੇੜੇ ਰਹਿਣ ਦੀ ਅਪੀਲ ਕੀਤੀ ਗਈ। ਫੌਜ ਨੇ ਹੋਰ ਵੇਰਵੇ ਦਿੱਤੇ ਬਿਨਾਂ ਇਹ ਵੀ ਕਿਹਾ, 'ਕਈ ਅੱਤਵਾਦੀ ਗਾਜ਼ਾ ਪੱਟੀ ਤੋਂ ਇਜ਼ਰਾਇਲੀ ਖੇਤਰ 'ਚ ਘੁਸਪੈਠ ਕਰ ਚੁੱਕੇ ਹਨ।ਹਮਾਸ ਦੇ ਫੌਜੀ ਵਿੰਗ ਦੇ ਮੁਖੀ ਮੁਹੰਮਦ ਦੀਫ ਨੇ ਇਕ ਬਿਆਨ ਜਾਰੀ ਕੀਤਾ, 'ਅਸੀਂ ਦੁਸ਼ਮਣ ਨੂੰ ਅਲ-ਅਕਸਾ ਮਸਜਿਦ ਦੇ ਖਿਲਾਫ ਆਪਣਾ ਹਮਲਾ ਜਾਰੀ ਨਾ ਰੱਖਣ ਦੀ ਚੇਤਾਵਨੀ ਦਿੱਤੀ ਹੈ। ਬਿਨਾਂ ਜਵਾਬ ਦਿੱਤੇ ਦੁਸ਼ਮਣ ਦੇ ਹਮਲੇ ਦਾ ਦੌਰ ਖਤਮ ਹੋ ਗਿਆ ਹੈ। ਮੈਂ ਵੈਸਟ ਬੈਂਕ ਅਤੇ ਗ੍ਰੀਨ ਲਾਈਨ ਦੇ ਅੰਦਰ ਹਰ ਥਾਂ ਫਲਸਤੀਨੀਆਂ ਨੂੰ ਬਿਨਾਂ ਕਿਸੇ ਸੰਜਮ ਦੇ ਹਮਲਾ ਕਰਨ ਲਈ ਸੱਦਾ ਦਿੰਦਾ ਹਾਂ। ਸਾਰੀਆਂ ਗਲੀਆਂ ਵਿੱਚ ਜਾਓ। ਮੈਂ ਹਰ ਥਾਂ ਮੁਸਲਮਾਨਾਂ ਨੂੰ ਹਮਲਾ ਕਰਨ ਦਾ ਸੱਦਾ ਦਿੰਦਾ ਹਾਂ।’ ਏਐਫਪੀ ਨੇ ਆਪਣੀ ਰਿਪੋਰਟ ਵਿੱਚ ਕਿਹਾ ਕਿ ਸਵੇਰੇ (ਸਥਾਨਕ ਸਮੇਂ) ਗਾਜ਼ਾ ਵਿੱਚ ਕਈ ਥਾਵਾਂ ਤੋਂ ਪਹਿਲੇ ਲਾਂਚ ਤੋਂ ਬਾਅਦ ਅਸਮਾਨ ਵਿੱਚ ਰਾਕੇਟ ਵਾਰ-ਵਾਰ ਦੇਖੇ ਗਏ।ਇਜ਼ਰਾਈਲ ਦੇ ਰੱਖਿਆ ਮੰਤਰੀ ਯੋਆਵ ਗੈਲੈਂਟ ਨੇ ਗਾਜ਼ਾ ਪੱਟੀ ਦੀ ਸਰਹੱਦ ਦੇ 80 ਕਿਲੋਮੀਟਰ ਦੇ ਘੇਰੇ ਵਿੱਚ ਇੱਕ ਵਿਸ਼ੇਸ਼ ਐਮਰਜੈਂਸੀ ਦੀ ਘੋਸ਼ਣਾ ਕੀਤੀ, ਜਦੋਂ IDF ਅਤੇ ਮੋਸਾਦ ਕੋਲ ਅਚਾਨਕ ਹਮਲੇ ਦੀ ਤਿਆਰੀ ਲਈ ਸਮਾਂ ਨਹੀਂ ਸੀ, ਜਿਸ ਬਾਰੇ ਹਮਾਸ ਦਾ ਦਾਅਵਾ ਹੈ ਕਿ ਇਹ ਅਲ-ਦਾ ਬਦਲਾ ਹੈ। ਅਕਸਾ ਮਸਜਿਦ ਦੇ ਖਿਲਾਫ ਹਮਲਾ ਇਜ਼ਰਾਈਲੀ ਅਖਬਾਰ ਹਾਰੇਟਜ਼ ਦੀ ਇਕ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਹਮਾਸ ਦੇ ਅੱਤਵਾਦੀਆਂ ਨੇ ਪੈਰਾਗਲਾਈਡਰਾਂ ਦੀ ਵਰਤੋਂ ਕੀਤੀ ਅਤੇ ਗਾਜ਼ਾ ਪੱਟੀ ਸਰਹੱਦ ਨੇੜੇ ਆਈਡੀਐਫ ਬਲਾਂ ਦੁਆਰਾ ਵਰਤੇ ਗਏ ਗੇਟਾਂ ਨੂੰ ਜ਼ਬਰਦਸਤੀ ਤੋੜ ਦਿੱਤਾ। ਇਲਾਕੇ ਦੇ ਵਸਨੀਕਾਂ ਦੁਆਰਾ ਲਈ ਗਈ ਵੀਡੀਓ ਦੇ ਅਨੁਸਾਰ, ਹਮਾਸ ਦੇ ਅੱਤਵਾਦੀਆਂ ਨੂੰ ਦੱਖਣੀ ਸ਼ਹਿਰ ਸਡੇਰੋਟ ਵਿੱਚ ਪੈਦਲ ਚੱਲਦੇ ਦੇਖਿਆ ਗਿਆ ਸੀ।

Punjab Bani 08 October,2023
ਵਿਜੀਲੈਂਸ ਵੱਲੋਂ ਛਾਪੇਮਾਰੀ ਕੀਤੇ ਜਾਣ ਦੀ ਖਬਰ ਸਾਹਮਣੇ ਆਉਣ ਤੋਂ ਬਾਅਦ ਬੀਬੀ ਜਗੀਰ ਕੌਰ ਨੇ ਉਜਾਗਰ ਕੀਤਾ ਸੱਚ

ਵਿਜੀਲੈਂਸ ਵੱਲੋਂ ਛਾਪੇਮਾਰੀ ਕੀਤੇ ਜਾਣ ਦੀ ਖਬਰ ਸਾਹਮਣੇ ਆਉਣ ਤੋਂ ਬਾਅਦ ਬੀਬੀ ਜਗੀਰ ਕੌਰ ਨੇ ਉਜਾਗਰ ਕੀਤਾ ਸੱਚ ਗ੍ਰਹਿ ਸਥਾਨ ਵਿਖੇ ਕਿਸੇ ਵੀ ਵਿਜੀਲੈਂਸ ਦੇ ਵੱਲੋਂ ਕੋਈ ਛਾਪੇਮਾਰੀ ਜਾਂ ਸਰਚ ਨਹੀਂ ਕੀਤੀ ਗਈ Chandigarch, 7 Oct : ਬੀਬੀ ਜਗੀਰ ਕੌਰ ਦੇ ਰਿਹਾਇਸ਼ ਵਿਖੇ ਵਿਜੀਲੈਂਸ ਵੱਲੋਂ ਛਾਪੇਮਾਰੀ ਕੀਤੇ ਜਾਣ ਦੀ ਖਬਰ ਸਾਹਮਣੇ ਆਉਣ ਤੋਂ ਬਾਅਦ ਕਾਫੀ ਹਲਚਲ ਮਚ ਗਈ। ਹਾਲਾਂਕਿ ਇਸ ਮਾਮਲੇ ਦੇ ਵਿੱਚ ਵਿਜੀਲੈਂਸ ਦੀ ਜਲੰਧਰ ਰੇਂਜ ਦੀ ਟੀਮ ਨੇ ਸਪਸ਼ਟ ਕੀਤਾ ਸੀ ਕਿ ਕਿਸੇ ਵੀ ਤਰ੍ਹਾਂ ਦੀ ਕੋਈ ਛਾਪੇਮਾਰੀ ਨਹੀਂ ਕੀਤੀ ਗਈ ਹੈ ਅਤੇ ਨਾ ਹੀ ਕੋਈ ਸਰਚ ਆਪਰੇਸ਼ਨ ਚਲਾਇਆ ਗਿਆ। ਹੁਣ ਬੀਬੀ ਜਗੀਰ ਕੌਰ ਵੱਲੋਂ ਸੋਸ਼ਲ ਮੀਡੀਆ ’ਤੇ ਵੀਡੀਓ ਸਾਂਝੀ ਕਰਕੇ ਸਪਸ਼ਟੀਕਰਨ ਦਿੱਤਾ ਗਿਆ। ਆਪਣੇ ਪੱਖ ਰੱਖਦੇ ਹੋਏ ਬੀਬੀ ਜਗੀਰ ਨੇ ਆਪਣੇ ਸੋਸ਼ਲ ਮੀਡੀਆ ਦੇ ਉੱਤੇ ਵੀਡੀਓ ਪਾ ਕੇ ਕਿਹਾ ਕਿ ਉਨ੍ਹਾਂ ਦੇ ਗ੍ਰਹਿ ਸਥਾਨ ਵਿਖੇ ਕਿਸੇ ਵੀ ਵਿਜੀਲੈਂਸ ਦੇ ਵੱਲੋਂ ਕੋਈ ਛਾਪੇਮਾਰੀ ਜਾਂ ਸਰਚ ਨਹੀਂ ਕੀਤੀ ਗਈ ਹੈ। ਨਾਲ ਹੀ ਇਹ ਵੀ ਗੱਲ ਆਖੀ ਹੈ ਕਿ ਉਨ੍ਹਾਂ ਨੇ ਕੋਈ ਵੀ ਜ਼ਮੀਨ ਕਬਜ਼ੇ ਹੇਠ ਨਹੀਂ ਲਈ ਹੋਈ ਹੈ ਜੇਕਰ ਕੋਈ ਅਜਿਹਾ ਮਾਮਲਾ ਨਿਕਲਦਾ ਵੀ ਹੈ ਤਾਂ ਉਹ ਦੇਣਦਾਰ ਹੋਣਗੇ। ਬੀਬੀ ਜਗੀਰ ਕੌਰ ਨੇ ਵੀਡੀਓ ਸਾਂਝੀ ਕਰਦੇ ਹੋਏ ਕਿਹਾ ਕਿ ਬਹੁਤ ਸਾਰੇ ਚੈਨਲਾਂ ਵਾਲਿਆ ਦੇ ਅਤੇ ਅਖਬਾਰ ਵਾਲਿਆ ਦੇ ਮੈਨੂੰ ਟੈਲੀਫੋਨ ਆ ਰਹੇ ਹਨ ਕਿ ਅੱਜ ਜਿਹੜੀ ਖ਼ਬਰ ਨਿਰਅਧਾਰਤ ਅਤੇ ਬੇ ਬੁਨਿਆਦ ਫਲੈਸ਼ ਹੋਈ ਹੈ ਉਸ ਦੇ ਸੰਬੰਧ ਵਿੱਚ ਪੁੱਛ ਰਹੇ ਹਨ। ਮੈਨੂੰ ਬੜਾ ਅਫਸੋਸ ਹੈ ਕਿ ਕੁੱਝ ਪੱਤਰਕਾਰ ਇੰਨੀ ਘਟੀਆ ਪੱਤਰਕਾਰੀ ਤੇ ਉੱਤਰ ਜਾਂਦੇ ਹਨ। ਕਿ ਇਹੋ ਜਿਹੀਆਂ ਖਬਰਾਂ ਬਿਨਾ ਤੱਥਾ ਦੇ ਰੂਪ ਵਿੱਚ ਅਫਵਾਵਾਂ ਫਿਲਾ ਦਿੰਦੇ ਹਨ। ਕਿ ਸਾਰੇ ਮੀਡੀਆ ਵਿੱਚ ਹਲਚਲ ਪੈਦਾ ਹੋ ਜਾਂਦੀ ਹੈ। ਸਾਰੇ ਪੰਜਾਬ ਦੇ ਲੋਕ ਪ੍ਰੇਸ਼ਾਨ ਹੋ ਜਾਂਦੇ ਹਨ ਜਾ ਜਿਹੜੇ ਲੋਕ ਮੇਰੇ ਸ਼ੁੱਭਚਿੰਤਕ ਹੁੰਦੇ ਹਨ ਤਾਂ ਇਸ ਖਬਰ ਨਾਲ ਇਕ ਦਮ ਉਨ੍ਹਾਂ ਵਿੱਚ ਹਲਚਲ ਪੈਦਾ ਹੋ ਜਾਂਦੀ ਹੈ। ਖ਼ਬਰ ਜਿਹੜੀ ਝੂਠੀ ਫਲੈਸ਼ ਹੋਈ ਹੈ ਕਿ ਵਿਜੀਲੈਂਸ ਨੇ ਕੱਲ ਰੇਡ ਕੀਤਾ ਮੇਰੇ ਘਰ ਵਿੱਚ ਬਿਲਕੁਲ ਬੇਬੁਨਿਆਦ ਤੇ ਨਿਰਅਧਾਰਿਤ ਤੇ ਗਲਤ ਖ਼ਬਰ ਹੈ। ਨਾਂ ਕੋਈ ਵਿਜੀਲੈਂਸ ਦਾ ਕੋਈ ਅਧਿਕਾਰੀ ਮੈਨੂੰ ਮਿਲਣ ਆਇਆ ਨਾ ਕੋਈ ਇੱਥੇ ਰੇਡ ਹੋਈ।ਉਨ੍ਹਾਂ ਨੇ ਇਹ ਵੀ ਕਿਹਾ ਕਿ ਮੇਰੇ ਉੱਤੇ ਵਿਜੀਲੈਂਸ ’ਚ ਨਾ ਕੋਈ ਸ਼ਿਕਾਇਤ ਨਾ ਕੋਈ ਕਰਵਾਈ। ਬੀਬੀ ਜਗੀਰ ਕੌਰ ਦਾ ਕਹਿਣਾ ਹੈ ਕਿ ਉਹਨਾਂ ਦੇ ਖਿਲਾਫ ਵਿਜੀਲੈਂਸ ਦੇ ਵਿੱਚ ਕਿਸੇ ਵੀ ਪ੍ਰਕਾਰ ਦੀ ਕੋਈ ਸ਼ਿਕਾਇਤ ਨਹੀਂ ਹੋਈ ਹੈ ਨਾ ਹੀ ਉਹਨਾਂ ਦੇ ਖਿਲਾਫ ਕੋਈ ਵਿਜੀਲੈਂਸ ਦੇ ਵਿੱਚ ਮਾਮਲਾ ਚੱਲਦਾ ਹੈ। ਇਸ ਲਈ ਝੂਠੀਆਂ ਖਬਰਾਂ ਫੈਲਾਈਆਂ ਜਾ ਰਹੀਆਂ ਹਨ ਜਿੰਨਾਂ ਨੂੰ ਲੈ ਕੇ ਉਹਨਾਂ ਦਾ ਅਕਸ ਖਰਾਬ ਹੋ ਰਿਹਾ ਤੇ ਲੋਕਾਂ ਦੇ ਦੂਰ ਦੁਰਾਡੇ ਤੋਂ ਉਹਨਾਂ ਨੂੰ ਫੋਨ ਵੀ ਆ ਰਹੇ। ਉੱਥੇ ਹੀ ਜਾਣਕਾਰ ਦੱਸਦੇ ਹਨ ਕਿ ਬੀਬੀ ਜਗੀਰ ਕੌਰ ਦਾ ਹਾਈਕੋਰਟ ਦੇ ਵਿੱਚ ਜੋ ਕੇਸ ਚੱਲ ਰਿਹਾ ਹੈ ਉਹ ਜਮੀਨ ’ਤੇ ਕਬਜ਼ੇ ਨਾਲ ਸਬੰਧਿਤ ਹੈ। ਉਕਤ ਜਮੀਨ ਪੰਚਾਇਤੀ ਜ਼ਮੀਨ ਦੱਸੀ ਜਾ ਰਹੀ ਹੈ। ਇਸੇ ਸਬੰਧੀ ਹਾਈਕੋਰਟ ਦੀ ਟੀਮ ਵੱਲੋਂ ਬੀਬੀ ਜਾਗੀਰ ਕੌਰ ਦੇ ਗ੍ਰਹਿ ਸਥਾਨ ਵਿਖੇ ਆ ਕੇ ਨਾਲ ਲੱਗਦੇ ਏਰੀਏ ਨੂੰ ਦੇਖਿਆ ਗਿਆ। ਹਾਲਾਂਕਿ ਅਧਿਕਾਰੀ ਇਹ ਵੀ ਦੱਸਦੇ ਹਨ ਕਿ ਟੀਮ ਦੇਨਾਲ ਕੁਝ ਅਧਿਕਾਰੀ ਜਿਹੜੇ ਵਿਜੀਲੈਂਸ ਦੇ ਨਾਲ ਸਨ ਪਰ ਉਹ ਕਿਸੇ ਵੀ ਕਾਰਵਾਈ ਦਾ ਹਿੱਸਾ ਨਹੀਂ ਬਣੇ।

Punjab Bani 07 October,2023
ਜਲੰਧਰ ਦੇ ਪੰਜਾਬੀ ਨੌਜਵਾਨ ਦੀ ਹੋਈ ਕੈਨੇਡਾ ’ਚ ਸੜਕ ਹਾਦਸੇ ’ਚ ਮੌਤ

ਜਲੰਧਰ ਦੇ ਪੰਜਾਬੀ ਨੌਜਵਾਨ ਦੀ ਹੋਈ ਕੈਨੇਡਾ ’ਚ ਸੜਕ ਹਾਦਸੇ ’ਚ ਮੌਤ ਜਲੰਧਰ, 7 Oct : ਵਿਦੇਸ਼ੀ ਧਰਤੀ ਤੋਂ ਪਿੱਛੇ ਕਾਫੀ ਸਮੇਂ ਤੋਂ ਦੁਖਦਾਈ ਖਬਰਾਂ ਸਾਹਮਣੇ ਆ ਰਹੀ ਹੈ। ਅਜਿਹਾ ਹੀ ਇੱਕ ਹੋਰ ਮਾੜੀ ਖ਼ਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਦੱਸ ਦਈਏ ਕਿ ਜਲੰਧਰ ਦੇ ਸੋਡਲ ਦੇ ਸ਼ਿਵ ਨਗਰ ਦੇ ਰਹਿਣ ਵਾਲੇ ਰਾਹੁਲ ਨੰਦਾ ਦੀ ਕੈਨੇਡਾ ’ਚ ਸੜਕ ਹਾਦਸੇ ਵਿੱਚ ਵਿੱਚ ਮੌਤ ਹੋ ਗਈ। ਜਿਸ ਤੋਂ ਬਾਅਦ ਪਰਿਵਾਰ ਦੇ ਵਿੱਚ ਗਮ ਦਾ ਮਾਹੌਲ ਬਣਿਆ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਕੁ ਮਹੀਨੇ ਪਹਿਲਾਂ ਕੈਨੇਡਾ ਦੇ ਵਿੱਚ ਰਾਹੁਲ ਆਪਣੀ ਪੜ੍ਹਾਈ ਕਰਨ ਲਈ ਜਲੰਧਰ ਤੋਂ ਗਿਆ ਸੀ। ਜਾਣਕਾਰੀ ਅਨੁਸਾਰ ਗਰੋਸਰੀ ਸਟੋਰ ਤੋਂ ਰਾਸ਼ਨ ਲੈ ਕੇ ਆ ਰਹੇ ਰਾਹੁਲ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਜਿਸ ਤੋਂ ਬਾਅਦ ਪਰਿਵਾਰ ਦੇ ਵਿੱਚ ਮਾਤਮ ਦਾ ਮਾਹੌਲ ਹੈ। ਪਰਿਵਾਰ ਦੇ ਜੀਆਂ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਪਿਆ ਹੈ। ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਜਿਸ ਵੇਲੇ ਹਾਦਸਾ ਹੋਇਆ ਉਸ ਵੇਲੇ ਗੱਡੀ ਦੇ ਵਿੱਚ ਕੁੱਲ ਚਾਰ ਦੋਸਤ ਗੱਡੀ ’ਚ ਸਵਾਰ ਸਨ ਜਿਨਾਂ ਚੋਂ ਰਾਹੁਲ ਦੀ ਮੌਤ ਹੋਈ ਹੈ ਹਾਲਾਂਕਿ ਬਾਕੀ ਮੁੰਡਿਆਂ ਨੂੰ ਗੰਭੀਰ ਸੱਟਾਂ ਲੱਗੀਆਂ ਨੇ ਜੋ ਕਿ ਜੇਰੇ ਇਲਾਜ ਹਨ। ਕਾਬਿਲੇਗੌਰ ਹੈ ਕਿ ਆਪਣੇ ਚੰਗੇ ਭਵਿੱਖ ਲਈ ਰਾਹੁਲ ਨੰਦਾ ਜਲੰਧਰ ਤੋਂ ਅਪ੍ਰੈਲ ਦੇ ਮਹੀਨੇ ਕੈਨੇਡਾ ਵਿੱਚ ਪੜ੍ਹਾਈ ਕਰਨ ਲਈ ਗਿਆ ਸੀ ਪਰ ਕੈਨੇਡਾ ਦੇ ਵਿੱਚ ਹੋਏ ਜ਼ਬਰਦਸਤ ਸੜਕ ਹਾਦਸੇ ਦੇ ਵਿੱਚ ਉਸ ਦੀ ਮੌਤ ਹੋ ਗਈ। ਖੈਰ ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ ਹੋਇਆ ਪਿਆ ਹੈ।

Punjab Bani 07 October,2023
ਡਰੱਗ ਮਾਮਲੇ 'ਚ ਸੁਪਰੀਮ ਕੋਰਟ ਨੇ ਬਰਖਾਸਤ SSP ਰਾਜਜੀਤ ਹੁੰਦਲ ਦਿੱਤੀ ਰਾਹਤ; ਮਿਲੀ ਅਗਾਊਂ ਜ਼ਮਾਨਤ

ਡਰੱਗ ਮਾਮਲੇ 'ਚ ਸੁਪਰੀਮ ਕੋਰਟ ਨੇ ਬਰਖਾਸਤ SSP ਰਾਜਜੀਤ ਹੁੰਦਲ ਦਿੱਤੀ ਰਾਹਤ; ਮਿਲੀ ਅਗਾਊਂ ਜ਼ਮਾਨਤ ਨਵੀਂ ਦਿੱਲੀ: ਡਰੱਗ ਰੈਕੇਟ ਮਾਮਲੇ 'ਚ ਬਰਖਾਸਤ ਸਾਬਕਾ SSP ਰਾਜਜੀਤ ਹੁੰਦਲ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੰਦਿਆਂ ਅਗਾਊਂ ਜ਼ਮਾਨਤ ਨੇ ਦਿੱਤੀ ਹੈ ਅਤੇ ਇਸ ਦੇ ਨਾਲ ਹੀ ਪੰਜਾਬ ਸਰਕਾਰ ਨੂੰ ਦੇਸ਼ ਦੀ ਸਰਵਉੱਚ ਅਦਾਲਤ ਵੱਲੋਂ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅਗਸਤ ਦੇ ਮਹੀਨੇ ਬਰਖਾਸਤ SSP ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ। ਦੱਸ ਦਈਏ ਕਿ ਹਾਈ ਕੋਰਟ ਵੱਲੋਂ ਮਾਰਚ ਮਹੀਨੇ 'ਚ ਖੋਲ੍ਹੇ ਗਏ ਡਰੱਗ ਮਾਮਲੇ ਦੀ ਜਾਂਚ ਰਿਪੋਰਟ ਆਉਣ ਤੋਂ ਬਾਅਦ ਸਰਕਾਰ ਨੇ ਅਪ੍ਰੈਲ ਮਹੀਨੇ 'ਚ ਸਾਬਕਾ SSP ਰਾਜਜੀਤ ਹੁੰਦਲ 'ਤੇ ਮਾਮਲਾ ਦਰਜ ਕਰਕੇ ਉਸ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਸੀ। ਬਰਖਾਸਤ ਕੀਤੇ ਜਾਣ ਤੋਂ ਬਾਅਦ ਤੋਂ ਉਹ ਫ਼ਰਾਰ ਚਲ ਰਹੇ ਹਨ। ਇਸ ਤੋਂ ਪਹਿਲਾਂ ਜੁਲਾਈ ਮਹੀਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨਸ਼ਾ ਤਸਕਰੀ ਦੇ ਮਾਮਲੇ 'ਚ ਮੁਲਜ਼ਮ ਬਣਾਏ ਗਏ SSP ਰਾਜਜੀਤ ਸਿੰਘ ਹੁੰਦਲ ਨੂੰ ਅੰਤ੍ਰਿਮ ਰਾਹਤ ਦਿੰਦਿਆਂ ਭਗੌੜਾ ਐਲਾਨਣ ਦੀ ਪ੍ਰਕਿਰਿਆ 'ਤੇ ਇਕ ਹਫ਼ਤੇ ਲਈ ਰੋਕ ਲਗਾ ਦਿੱਤੀ ਸੀ। ਅਦਾਲਤ ਨੇ ਹੁੰਦਲ ਨੂੰ ਕਿਹਾ ਸੀ ਕਿ ਪਹਿਲਾਂ ਅਗਾਊਂ ਜ਼ਮਾਨਤ ਦਾਇਰ ਕਰੋ, ਹੋਰ ਵਿਸ਼ਿਆਂ 'ਤੇ ਕੋਰਟ ਬਾਅਦ 'ਚ ਸੁਣਵਾਈ ਕਰੇਗੀ।"ਹੁੰਦਲ ਨੇ ਹਾਈ ਕੋਰਟ 'ਚ ਪਟੀਸ਼ਨ ਦਾਇਰ ਕਰਦਿਆਂ ਮਾਮਲੇ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪਣ ਦੀ ਮੰਗ ਕੀਤੀ। ਪਟੀਸ਼ਨ 'ਤੇ ਸਵਾਲ ਉਠਾਉਂਦੇ ਹੋਏ ਹਾਈ ਕੋਰਟ ਨੇ ਕਿਹਾ ਕਿ ਅਗਾਊਂ ਜ਼ਮਾਨਤ ਦੀ ਮੰਗ ਲਈ ਸਿੱਧੇ ਤੌਰ 'ਤੇ ਪਟੀਸ਼ਨ ਦਾਇਰ ਕਿਉਂ ਨਹੀਂ ਕੀਤੀ ਗਈ। ਪਟੀਸ਼ਨ ਦਾਇਰ ਕਰਦੇ ਹੋਏ ਰਾਜਜੀਤ ਹੁੰਦਲ ਨੇ ਕਿਹਾ ਕਿ ਉਸ ਖ਼ਿਲਾਫ਼ ਕੀਤੀ ਗਈ ਸਾਰੀ ਕਾਰਵਾਈ ਪੂਰੀ ਤਰ੍ਹਾਂ ਗਲਤ ਹੈ। ਉਸ ਨੂੰ ਬਰਖਾਸਤ ਕਰਨ ਦੇ ਹੁਕਮ ਵੀ ਨਿਯਮਾਂ ਦੀ ਅਣਦੇਖੀ ਕਰਦੇ ਹੋਏ ਜਾਰੀ ਕੀਤੇ ਗਏ ਸਨ। ਹਾਈ ਕੋਰਟ ਨੇ ਕਿਹਾ ਸੀ ਕਿ ਪਟੀਸ਼ਨਕਰਤਾ ਨੂੰ ਭਗੌੜਾ ਐਲਾਣਨ ਦੀ ਪ੍ਰਕਿਰਿਆ ਤੇ ਉਸ ਖ਼ਿਲਾਫ਼ ਲੁੱਕ ਆਊਟ ਨੋਟਿਸ ਵੀ ਨਿਰਧਾਰਤ ਪ੍ਰਕਿਰਿਆ ਦੇ ਉਲਟ ਜਾਰੀ ਕੀਤਾ ਗਿਆ ਸੀ।

Punjab Bani 06 October,2023
ਵਿਜੀਲੈਂਸ ਬਿਊਰੋ ਵੱਲੋਂ 80,000 ਰੁਪਏ ਦੀ ਰਿਸ਼ਵਤ ਦੇ ਕੇਸ ਵਿੱਚ ਐਸਐਚਓ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 80,000 ਰੁਪਏ ਦੀ ਰਿਸ਼ਵਤ ਦੇ ਕੇਸ ਵਿੱਚ ਐਸਐਚਓ ਗ੍ਰਿਫ਼ਤਾਰ ਤੀਜੀ ਕਿਸ਼ਤ ਵਜੋਂ 10,000 ਰੁਪਏ ਦੀ ਰਿਸ਼ਵਤ ਲੈਂਦਾ ਥਾਣੇਦਾਰ ਰੰਗੇ ਹੱਥੀਂ ਕਾਬੂ ਕੀਤਾ ਚੰਡੀਗੜ੍ਹ, 6 ਅਕਤੂਬਰ 2023 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਥਾਣਾ ਧਰਮਕੋਟ, ਜ਼ਿਲ੍ਹਾ ਮੋਗਾ ਵਿੱਚ ਤਾਇਨਾਤ ਐਸਐਚਓ ਗੁਰਵਿੰਦਰ ਸਿੰਘ ਭੁੱਲਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਇੰਸਪੈਕਟਰ ਨੂੰ ਸੁਖਵਿੰਦਰ ਸਿੰਘ ਵਾਸੀ ਪਿੰਡ ਨੂਰਪੁਰ ਹਕੀਮਾ (ਢਾਣੀ ਮਲੂਕ ਸਿੰਘ), ਤਹਿਸੀਲ ਧਰਮਕੋਟ ਵੱਲੋਂ ਦਰਜ ਕਰਵਾਈ ਸ਼ਿਕਾਇਤ 'ਤੇ ਕਾਬੂ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਫਿਰੋਜ਼ਪੁਰ ਸਥਿਤ ਵਿਜੀਲੈਂਸ ਬਿਊਰੋ ਰੇਂਜ ਦੇ ਦਫਤਰ ਵਿਖੇ ਪਹੁੰਚ ਕੇ ਬਿਆਨ ਦਰਜ ਕਰਵਾਏ ਅਤੇ ਦੋਸ਼ ਲਾਇਆ ਹੈ ਕਿ ਉਸ ਦੇ ਚੋਰੀ ਹੋਏ ਟਰੱਕ-ਟਰਾਲੇ ਦਾ ਪਤਾ ਲਗਾਉਣ ਲਈ ਉਹ ਪਹਿਲਾਂ ਥਾਣਾ ਕੋਟ ਈਸੇ ਖਾਂ, ਮੋਗਾ ਜਿਲ੍ਹਾ ਵਿਖੇ ਗਿਆ ਅਤੇ ਉਪਰੋਕਤ ਐਸ.ਐਚ.ਓ ਨੂੰ ਮਿਲਿਆ ਜਿਸ ਨੇ ਇਸ ਸਬੰਧ ਵਿੱਚ ਮੱਦਦ ਕਰਨ ਲਈ ਇੱਕ ਲੱਖ ਰੁਪਏ ਦੀ ਮੰਗ ਕੀਤੀ ਪਰ ਆਖਰਕਾਰ ਸੌਦਾ 80,000 ਰੁਪਏ ਵਿੱਚ ਤੈਅ ਹੋ ਗਿਆ। ਇਸ ਤੋਂ ਬਾਅਦ ਉਕਤ ਥਾਣੇਦਾਰ ਨੇ ਸ਼ਿਕਾਇਤਕਰਤਾ ਤੋਂ ਪੇਸ਼ਗੀ ਕਿਸ਼ਤ ਵਜੋਂ 50,000 ਰੁਪਏ ਲੈ ਲਏ ਪਰ ਸ਼ਿਕਾਇਤਕਰਤਾ ਨੇ ਉਸ ਨੂੰ ਕਿਹਾ ਕਿ ਉਹ ਟਰੱਕ-ਟ੍ਰੇਲਰ ਦਾ ਥਹੁ-ਪਤਾ ਲੱਗਣ ਤੋਂ ਬਾਅਦ ਹੀ ਬਾਕੀ ਰਹਿੰਦੀ ਰਕਮ ਦੇਵੇਗਾ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਹ ਆਪਣੇ ਟਰਾਲੇ ਬਾਰੇ ਪਤਾ ਲਾਉਣ ਲਈ ਦੁਬਾਰਾ ਥਾਣਾ ਕੋਟ ਈਸੇ ਖਾਂ ਪੁੱਜਾਂ ਤਾਂ ਪਤਾ ਲੱਗਾ ਕਿ ਉਕਤ ਥਾਣੇਦਾਰ ਦਾ ਤਬਾਦਲਾ ਬਤੌਰ ਐੱਸਐੱਚਓ ਧਰਮਕੋਟ ਹੋ ਗਿਆ ਹੈ। ਫਿਰ ਉਹ ਉਸ ਨੂੰ ਨਵੀਂ ਤਾਇਨਾਤੀ ਵਾਲੇ ਥਾਣੇ ਵਿੱਚ ਮਿਲਿਆ ਜਿੱਥੇ ਉਕਤ ਥਾਣੇਦਾਰ ਨੇ ਰਿਸ਼ਵਤ ਦੀ ਬਕਾਇਆ ਰਕਮ ਦੇਣ ਪਿੱਛੋਂ ਹੀ ਗੁਜਰਾਤ ਤੋਂ ਉਸ ਦੀ ਗੱਡੀ ਬਰਾਮਦ ਕਰਨ ਦੀ ਗੱਲ ਕੀਤੀ। ਇਸ ਤੋਂ ਬਾਅਦ ਥਾਣੇ ਵਿੱਚ ਹੀ ਐਸ.ਐਚ.ਓ. ਨੇ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 20,000 ਰੁਪਏ ਲੈ ਲਏ ਅਤੇ ਬਕਾਇਆ ਰਕਮ ਤੁਰੰਤ ਅਦਾ ਕਰਨ ਦੀ ਹਦਾਇਤ ਕੀਤੀ। ਇਸ ਭ੍ਰਿਸ਼ਟਾਚਾਰ ਦੇ ਅੱਗੇ ਨਾ ਝੁਕਣ ਕਰਕੇ, ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਉਰੋ ਰੇਂਜ ਦੇ ਦਫਤਰ ਕੋਲ ਜਾਣ ਦਾ ਫੈਸਲਾ ਕੀਤਾ। ਇਸ ਤੋਂ ਬਾਅਦ ਜਦੋਂ ਉਕਤ ਐਸ.ਐਚ.ਓ. 10,000 ਰੁਪਏ ਦੀ ਬਕਾਇਆ ਰਕਮ ਦੀ ਮੰਗ ਰਿਹਾ ਸੀ ਤਾਂ ਸ਼ਿਕਾਇਤਕਰਤਾ ਨੇ ਗੱਲਬਾਤ ਰਿਕਾਰਡ ਕਰ ਲਈ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਦਫ਼ਤਰ ਨੂੰ ਸੌਂਪ ਦਿੱਤੀ। ਬੁਲਾਰੇ ਨੇ ਅੱਗੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਇਸ ਮਾਮਲੇ ਵਿੱਚ ਐਸਐਚਓ ਨੂੰ ਦੋਸ਼ੀ ਪਾਏ ਜਾਣ ਤੋਂ ਬਾਅਦ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕਰ ਲਿਆ ਹੈ। ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੇ ਨਤੀਜੇ ਵਜੋਂ ਥਾਣੇਦਾਰ ਗੁਰਵਿੰਦਰ ਸਿੰਘ ਭੁੱਲਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਪੁਲਿਸ ਮੁਲਾਜ਼ਮ ਦੇ ਖਿਲਾਫ ਥਾਣਾ ਵਿਜੀਲੈਂਸ ਬਿਉਰੋ ਰੇਂਜ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਐਫ.ਆਈ.ਆਰ. ਨੰਬਰ 26 ਮਿਤੀ 5 ਅਕਤੂਬਰ 2023 ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਫੜੇ ਗਏ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਬਾਰੇ ਅਗਲੇਰੀ ਕਾਰਵਾਈ ਜਾਰੀ ਹੈ।

Punjab Bani 06 October,2023
ਚੰਡੀਗੜ੍ਹ ਵਿਚ ਵੀ ਦਿਵਾਲੀ ਮੌਕੇ ਪਟਾਕੇ ਚਲਾਉਣ ਸਬੰਧੀ ਹੁਕਮ ਜਾਰੀ

ਚੰਡੀਗੜ੍ਹ ਵਿਚ ਵੀ ਦਿਵਾਲੀ ਮੌਕੇ ਪਟਾਕੇ ਚਲਾਉਣ ਸਬੰਧੀ ਹੁਕਮ ਜਾਰੀ ਚੰਡੀਗੜ੍ਹ, 6 ਅਕਤੂਬਰ 2023 : ਹੁਣ ਚੰਡੀਗੜ੍ਹ ਵਿਚ ਵੀ ਦਿਵਾਲੀ ਮੌਕੇ ਪਟਾਕੇ ਨਹੀਂ ਚਲਾਏ ਜਾ ਸਕਣਗੇ। ਇਸ ਸਬੰਧੀ ਚੰਡੀਗੜ੍ਹ ਪ੍ਰਸ਼ਾਸਨ ਨੇ ਪਟਾਕੇ ਨਾ ਚਲਾਉਣ ਦੇ ਹੁਕਮ ਜਾਰੀ ਕੀਤੇ ਹਨ, ਦੀਵਾਲੀ 'ਤੇ ਸਿਰਫ 2 ਘੰਟੇ ਲਈ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ। ਲੋਕ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਹੀ ਪਟਾਕੇ ਚਲਾ ਸਕਣਗੇ, ਇਹ ਵੀ ਦਸ ਦਈਏ ਕਿ ਸਿਰਫ਼ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ। ਗੁਰਪੁਰਬ ਮੌਕੇ ਵੀ ਸਿਰਫ਼ ਦੋ ਘੰਟੇ ਹੀ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ। ਪਟਾਕੇ ਸਵੇਰੇ 4 ਵਜੇ ਤੋਂ ਸਵੇਰੇ 5 ਵਜੇ ਅਤੇ ਸ਼ਾਮ 8 ਵਜੇ ਤੋਂ ਰਾਤ 9 ਵਜੇ ਤੱਕ ਹੀ ਚਲਾਏ ਜਾ ਸਕਦੇ ਹਨ। ਸਾਈਲੈਂਟ ਜ਼ੋਨ ਤੋਂ ਸਿਰਫ਼ 100 ਮੀਟਰ ਦੀ ਦੂਰੀ 'ਤੇ ਹੀ ਪਟਾਕੇ ਚਲਾਏ ਜਾ ਸਕਦੇ ਹਨ, ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Punjab Bani 06 October,2023
ਏਸ਼ਿਆਈ ਖੇਡਾਂ ਦੇ ਇਤਿਹਾਸ ਵਿੱਚ ਪੰਜਾਬ ਦਾ ਸਰਵੋਤਮ ਪ੍ਰਦਰਸ਼ਨ, ਪਹਿਲੀ ਵਾਰ 15 ਤੋਂ ਵੱਧ ਜਿੱਤੇ ਤਮਗ਼ੇ

ਏਸ਼ਿਆਈ ਖੇਡਾਂ ਦੇ ਇਤਿਹਾਸ ਵਿੱਚ ਪੰਜਾਬ ਦਾ ਸਰਵੋਤਮ ਪ੍ਰਦਰਸ਼ਨ, ਪਹਿਲੀ ਵਾਰ 15 ਤੋਂ ਵੱਧ ਜਿੱਤੇ ਤਮਗ਼ੇ ਮਾਨਸਾ ਜ਼ਿਲੇ ਦੀ ਪ੍ਰਨੀਤ ਕੌਰ ਨੇ ਜਿੱਤਿਆ ਤੀਰਅੰਦਾਜ਼ੀ ਵਿੱਚ ਸੋਨ ਤਮਗ਼ਾ ਖੇਡ ਮੰਤਰੀ ਮੀਤ ਹੇਅਰ ਨੇ ਜੇਤੂਆਂ ਨੂੰ ਦਿੱਤੀਆਂ ਮੁਬਾਰਕਾਂ, ਹਾਕੀ ਤੇ ਕ੍ਰਿਕਟ ਟੀਮਾਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੇਤੂਆਂ ਨੂੰ ਨਗਦ ਇਨਾਮ ਰਾਸ਼ੀ ਨਾਲ ਕਰਨਗੇ ਸਨਮਾਨਤ ਚੰਡੀਗੜ੍ਹ, 5 ਅਕਤੂਬਰ ਹਾਂਗਜ਼ੂ ਵਿਖੇ ਚੱਲ ਰਹੀਆਂ ਏਸ਼ਿਆਈ ਖੇਡਾਂ ਵਿੱਚ ਭਾਰਤੀ ਖੇਡ ਦਲ ਨੇ ਜਿੱਥੇ ਹੁਣ ਤੱਕ ਦਾ ਸਭ ਤੋਂ ਵਧੀਆ ਪ੍ਰਦਰਸ਼ਨ ਦਿਖਾਇਆ ਹੈ ਉਥੇ ਪੰਜਾਬ ਦੇ ਖਿਡਾਰੀਆਂ ਨੇ ਆਪਣਾ ਸਰਵੋਤਮ ਪ੍ਰਦਰਸ਼ਨ ਕਰਦਿਆਂ ਏਸ਼ਿਆਈ ਖੇਡਾਂ ਵਿੱਚ ਪਹਿਲੀ ਵਾਰ 15 ਤੋਂ ਵੱਧ ਤਮਗ਼ੇ ਹਾਸਲ ਕੀਤੇ ਹਨ। ਅੱਜ ਭਾਰਤ ਨੇ ਤੀਰਅੰਦਾਜ਼ੀ ਦੇ ਮਹਿਲਾ ਕੰਪਾਊਂਡ ਟੀਮ ਮੁਕਾਬਲੇ ਵਿੱਚ ਸੋਨੇ ਦਾ ਤਮਗ਼ਾ ਜਿੱਤਿਆ ਜਿਸ ਵਿੱਚ ਪੰਜਾਬ ਦੇ ਮਾਨਸਾ ਜ਼ਿਲੇ ਦੇ ਪਿੰਡ ਮੰਢਾਲੀ ਦੀ ਪ੍ਰਨੀਤ ਕੌਰ ਅਹਿਮ ਮੈਂਬਰ ਸੀ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਏਸ਼ਿਆਈ ਖੇਡਾਂ ਦੇ 72 ਸਾਲਾਂ ਇਤਿਹਾਸ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਇਸ ਵਾਰ ਹਾਂਗਜ਼ੂ ਵਿਖੇ ਆਪਣਾ ਸਰਵੋਤਮ ਪ੍ਰਦਰਸ਼ਨ ਕਰਦਿਆਂ ਕੁੱਲ 16 ਤਮਗ਼ੇ ਜਿੱਤ ਲਏ ਹਨ ਜਦੋਂ ਕਿ ਪੁਰਸ਼ ਹਾਕੀ ਤੇ ਪੁਰਸ਼ ਕ੍ਰਿਕਟ ਦੇ ਮੁਕਾਬਲੇ ਬਾਕੀ ਹਨ। ਇਸ ਤੋਂ ਪਹਿਲਾਂ ਪੰਜਾਬ ਦੇ ਖਿਡਾਰੀਆਂ ਨੇ 1951 ਵਿੱਚ ਨਵੀਂ ਦਿੱਲੀ ਵਿਖੇ ਪਹਿਲੀਆਂ ਏਸ਼ਿਆਈ ਖੇਡਾਂ ਵਿੱਚ ਕੁੱਲ 15 ਤਮਗ਼ੇ ਜਿੱਤੇ ਸਨ। ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਖੇਡਾਂ ਦੇ ਨਕਸ਼ੇ ਵਿੱਚ ਮੋਹਰੀ ਸੂਬਾ ਬਣਾਉਣ ਦੇ ਸੁਫ਼ਨੇ ਨੂੰ ਪੂਰਾ ਕਰਨ ਵਾਲੇ ਖਿਡਾਰੀ ਵਧਾਈ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਬਣੀ ਨਵੀਂ ਖੇਡ ਨੀਤੀ ਤਹਿਤ ਪੰਜਾਬ ਸਰਕਾਰ ਵੱਲੋਂ ਪਹਿਲੀ ਵਾਰ ਤਿਆਰੀ ਲਈ ਇਨਾਮ ਰਾਸ਼ੀ ਦਿੱਤੀ ਗਈ ਜਿਸ ਤਹਿਤ 58 ਖਿਡਾਰੀਆਂ ਨੂੰ 8 ਲੱਖ ਰੁਪਏ ਪ੍ਰਤੀ ਖਿਡਾਰੀ ਦੇ ਹਿਸਾਬ ਨਾਲ ਕੁੱਲ 4.64 ਕਰੋੜ ਰੁਪਏ ਇਨਾਮ ਰਾਸ਼ੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਹੁਣ ਸਾਰੇ ਖੇਡ ਦਲ ਦੀ ਵਾਪਸੀ ਉਪਰੰਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸਾਰੇ ਤਮਗ਼ਾ ਜੇਤੂ ਖਿਡਾਰੀਆਂ ਦਾ ਨਗਦ ਇਨਾਮ ਰਾਸ਼ੀ ਨਾਲ ਸਨਮਾਨਤ ਕਰਨਗੇ। ਖੇਡ ਮੰਤਰੀ ਨੇ ਜੇਤੂਆਂ ਨੂੰ ਮੁਬਾਰਕਬਾਦ ਦਿੰਦਿਆਂ ਹਾਕੀ ਤੇ ਕ੍ਰਿਕਟ ਖਿਡਾਰੀਆਂ ਨੂੰ ਅਗਲੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਅੱਜ ਤੀਰਅੰਦਾਜ਼ੀ ਵਿੱਚ ਸੋਨ ਤਮਗ਼ਾ ਜਿੱਤਣ ਵਾਲੀ ਪੰਜਾਬ ਦੀ ਪ੍ਰਨੀਤ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਛੋਟੀ ਉਮਰ ਇਸ ਖਿਡਾਰਨ ਨੇ ਵੱਡੀ ਪ੍ਰਾਪਤੀ ਕਰਕੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਖਿਡਾਰੀਆਂ ਦੇ ਕੋਚਾਂ ਅਤੇ ਮਾਪਿਆਂ ਸਿਰ ਇਨ੍ਹਾਂ ਦੀਆਂ ਪ੍ਰਾਪਤੀਆਂ ਦਾ ਸਿਹਰਾ ਵੀ ਬੰਨ੍ਹਿਆ। ਪੰਜਾਬ ਦੇ 20 ਖਿਡਾਰੀਆਂ ਨੇ ਹੁਣ ਤੱਕ ਅਥਲੈਟਿਕਸ, ਨਿਸ਼ਾਨੇਬਾਜ਼ੀ, ਤੀਰਅੰਦਾਜ਼ੀ, ਕ੍ਰਿਕਟ, ਰੋਇੰਗ ਤੇ ਬੈਡਮਿੰਟਨ ਵਿੱਚ ਛੇ ਸੋਨੇ, ਛੇ ਚਾਂਦੀ ਤੇ ਚਾਰ ਕਾਂਸੀ ਦੇ ਤਮਗ਼ਿਆਂ ਨਾਲ ਕੁੱਲ 16 ਤਮਗ਼ੇ ਜਿੱਤੇ ਹਨ। ਬੀਤੇ ਕੱਲ੍ਹ ਪੰਜਾਬ ਦੀ ਹਰਮਿਲਨ ਬੈਂਸ ਨੇ 1500 ਮੀਟਰ ਤੋਂ ਬਾਅਦ 800 ਮੀਟਰ ਵਿੱਚ ਵੀ ਚਾਂਦੀ ਦਾ ਤਮਗ਼ਾ ਜਿੱਤਿਆ ਸੀ। ਮੰਜੂ ਰਾਣੀ ਨੇ 35 ਕਿਲੋਮੀਟਰ ਪੈਦਲ ਦੌੜ ਟੀਮ ਮੁਕਾਬਲੇ ਵਿੱਚ ਕਾਂਸੀ ਦਾ ਤਮਗ਼ਾ ਜਿੱਤਿਆ ਸੀ।

Punjab Bani 05 October,2023
ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਅੱਜ ਹੋਈ ਸੁਣਵਾਈ

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਅੱਜ ਹੋਈ ਸੁਣਵਾਈ 25 ਵਿੱਚੋਂ 24 ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਮਾਨਸਾ, 5 Oct : ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਸੁਣਵਾਈ ਅੱਜ ਮਾਨਸਾ ਅਦਾਲਤ ਵਿੱਚ ਹੋਈ। ਇਸ ਵਿੱਚ 25 ਵਿੱਚੋਂ 24 ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਸਚਿਨ ਭਿਵਾਨੀ ਨੂੰ ਪੇਸ਼ ਨਹੀਂ ਕੀਤਾ ਗਿਆ। ਦੱਸ ਦੇਈਏ ਕਿ ਅਦਾਲਤ ਨੇ ਸੁਣਵਾਈ ਕਰਦਿਆਂ ਅਗਲੀ ਤਰੀਕ 19 ਅਕਤੂਬਰ ਰੱਖੀ ਹੈ ਅਤੇ ਸਾਰੇ ਦੋਸ਼ੀਆਂ ਨੂੰ ਅਗਲੀ ਤਰੀਕ 'ਤੇ ਅਦਾਲਤ 'ਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਅਦਾਲਤ ਵਿੱਚ ਪਹੁੰਚ ਕੇ ਵਕੀਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਰੇ ਮੁਲਜ਼ਮਾਂ ਨੂੰ ਪੇਸ਼ ਨਾ ਕੀਤੇ ਜਾਣ ਕਾਰਨ ਉਨ੍ਹਾਂ ਨੂੰ ਹਰ ਵਾਰ ਨਿਰਾਸ਼ ਹੋ ਕੇ ਘਰ ਵਾਪਸ ਜਾਣਾ ਪੈਂਦਾ ਹੈ, ਕਿਉਂਕਿ ਸਾਰੇ ਮੁਲਜ਼ਮਾ ਨੂੰ ਪੇਸ਼ ਨਹੀਂ ਕੀਤਾ ਜਾ ਰਿਹਾ। ਇਸਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਹੈ ਕਿ ਸਾਰੇ ਮੁਲਜ਼ਮਾ ਨੂੰ ਜਲਦ ਤੋਂ ਜਲਦ ਪੇਸ਼ ਕੀਤਾ ਜਾਵੇ। ਇਸਦੇ ਨਾਲ ਹੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਹਾਈਕੋਰਟ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਬੇਟੇ ਦਾ ਮਾਮਲਾ ਫਾਸਟ ਟ੍ਰੈਕ ਕੋਰਟ 'ਚ ਚਲਾਇਆ ਜਾਵੇ ਅਤੇ ਉਸ ਨੂੰ ਜਲਦ ਤੋਂ ਜਲਦ ਇਨਸਾਫ ਦਿੱਤਾ ਜਾਵੇ। ਦਿੱਲੀ 'ਚ ਸਪੈਸ਼ਲ ਸਿਲਕੀ ਇਨਵੈਸਟੀਗੇਸ਼ਨ ਵਿੱਚ ਸਿੱਧੂ ਮੂਸੇਵਾਲਾ ਤੇ ਰਾਕੇਟ ਲਾਂਚਰ ਨਾਲ ਗੋਲੀ ਚਲਾਈ ਗਈ ਸੀ। ਇਸ ਹਮਲੇ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸ਼ਰਮ ਆਉਣੀ ਚਾਹੀਦੀ ਹੈ ਕਿ ਗੁੰਡੇ ਇੰਨੇ ਵੱਡੇ ਹਥਿਆਰਾਂ ਨਾਲ ਸ਼ਰੇਆਮ ਘੁੰਮਦੇ ਹਨ ਅਤੇ ਉਨ੍ਹਾਂ ਦੇ ਪੁੱਤਰ ਦਾ 47 ਨਾਲ ਹੀ ਕਤਲ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਇਸ ਮਾਮਲੇ 'ਚ ਪੂਰੀ ਤਰ੍ਹਾਂ ਅਸਫਲ ਸਾਬਿਤ ਹੋਈ ਹੈ।

Punjab Bani 05 October,2023
ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਲਗਾਈ ਫਟਕਾਰ

ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਲਗਾਈ ਫਟਕਾਰ - SYL ਨਹਿਰ ਵਿਵਾਦ ਮਾਮਲੇ ਵਿਚ ਸਿਆਸਤ ਨਾ ਕਰਨ ਲਈ ਕਿਹਾ ਪੰਜਾਬ, 5 Oct : SYL ਨਹਿਰ ਵਿਵਾਦ ਮਾਮਲੇ ਵਿਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਉਤੇ ਸਿਆਸਤ ਨਾ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਇਸ ਮਾਮਲੇ ਵਿੱਚ ਕੋਈ ਸਖ਼ਤ ਹੁਕਮ ਜਾਰੀ ਕਰਨ ਲਈ ਮਜਬੂਰ ਨਾ ਕੀਤਾ ਜਾਵੇ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਪੰਜਾਬ ਵਿੱਚ ਐਸਵਾਈਐਲ ਨਹਿਰ ਬਣਾਉਣ ਦੀ ਪ੍ਰਕਿਰਿਆ ਬਾਰੇ ਸਰਵੇਖਣ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਉਹ ਸਰਵੇਖਣ ਦੀ ਪ੍ਰਕਿਰਿਆ ਵਿੱਚ ਕੇਂਦਰ ਸਰਕਾਰ ਦੀ ਮਦਦ ਕਰੇ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਇਹ ਵੀ ਕਿਹਾ ਕਿ ਇਸ ਮਾਮਲੇ ਵਿੱਚ ਦੋਵਾਂ ਰਾਜਾਂ ਵਿਚਾਲੇ ਇਸ ਵਿਵਾਦ ਨੂੰ ਸੁਲਝਾਉਣ ਲਈ ਪਹਿਲ ਕਰਨੀ ਚਾਹੀਦੀ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਉਹ ਸਰਵੇਖਣ ਦੀ ਪ੍ਰਕਿਰਿਆ ਵਿੱਚ ਕੇਂਦਰ ਸਰਕਾਰ ਦੀ ਮਦਦ ਕਰੇ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਇਹ ਵੀ ਕਿਹਾ ਕਿ ਇਸ ਮਾਮਲੇ ਵਿੱਚ ਦੋਵਾਂ ਰਾਜਾਂ ਵਿਚਾਲੇ ਇਸ ਵਿਵਾਦ ਨੂੰ ਸੁਲਝਾਉਣ ਲਈ ਪਹਿਲ ਕਰਨੀ ਚਾਹੀਦੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਹਰਿਆਣਾ ਵਿੱਚ ਐਸਵਾਈਐਲ ਨਹਿਰ ਬਣਾਉਣ ਦੀ ਪ੍ਰਕਿਰਿਆ ਲਗਭਗ ਪੂਰੀ ਹੋ ਚੁੱਕੀ ਹੈ, ਇਸ ਲਈ ਪੰਜਾਬ ਨੂੰ ਵੀ ਇਸ ਸਮੱਸਿਆ ਦਾ ਹੱਲ ਲੱਭਣ ਲਈ ਕੰਮ ਕਰਨਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਲੰਬੇ ਸਮੇਂ ਤੋਂ ਚੱਲ ਰਹੇ ਇਸ ਵਿਵਾਦ ਦਾ ਹੱਲ ਲੱਭਣ ਦੀ ਦਿਸ਼ਾ 'ਚ ਕੰਮ ਕਰ ਰਹੇ ਹਾਂ। ਸਾਨੂੰ ਉਮੀਦ ਹੈ ਕਿ ਪੰਜਾਬ ਸਰਕਾਰ ਵੀ ਇਸ ਦਿਸ਼ਾ 'ਚ ਕੰਮ ਕਰੇਗੀ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਪੰਜਾਬ ਵਿਚ ਐਸਵਾਈਐਲ ਨਹਿਰ ਦੇ ਨਿਰਮਾਣ ਦੀ ਮੌਜੂਦਾ ਸਥਿਤੀ ਬਾਰੇ ਵੀ ਰਿਪੋਰਟ ਮੰਗੀ ਹੈ। ਸੁਪਰੀਮ ਕੋਰਟ ਜਨਵਰੀ 2024 ਦੇ ਦੂਜੇ ਹਫ਼ਤੇ ਇਸ ਮਾਮਲੇ ਦੀ ਸੁਣਵਾਈ ਕਰੇਗਾ।

Punjab Bani 05 October,2023
ਸਿਕੱਮ ’ਚ ਬੱਦਲ ਫਟਿਆ, 23 ਫੌਜੀ ਰੁੜੇ : ਭਾਲ ਜਾਰੀ

ਸਿਕੱਮ ’ਚ ਬੱਦਲ ਫਟਿਆ, 23 ਫੌਜੀ ਰੁੜੇ : ਭਾਲ ਜਾਰੀ ਗੰਗਟੋਕ, 4 ਅਕਤੂਬਰ,2023: ਸਿਕੱਮ ਵਿਚ ਬੱਦਲ ਫਟਣ ਨਾਲ ਕਈ ਫੌਜੀ ਵਾਹਨ ਰੁੜ ਗਏ। ਤੀਸਤਾ ਦਰਿਆ ਵਿਚ ਪਾਣੀ 15 ਤੋਂ 20 ਫੁੱਟ ਵੱਧ ਗਿਆ। ਲਾਂਚਨ ਘਾਟੀ ਵਿਚ ਵਾਪਰੀ ਇਸ ਘਟਨਾ ਵਿਚ 23 ਫੌਜੀ ਰੁੜ ਗਏ ਜਿਹਨਾਂ ਦੀ ਭਾਲ ਜਾਰੀ ਹੈ। ਜਿਹੜੀਆਂ ਫੌਜੀ ਗੱਡੀਆਂ ਸਿੰਗਟਮ ਨੇੜੇ ਬਰਦਾਂਗ ਵਿਖੇ ਪਾਰਕ ਕੀਤੀਆਂ ਹੋਈਆਂ ਸਨ, ਉਹ ਚੁੰਗਥੰਗ ਡੈਮ ਵਿਚੋਂ ਪਾਣੀ ਛੱਡਣ ਕਰ ਕੇ ਰੁੜ ਗਈਆਂ। ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਸਿੱਕਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਘਟਨਾ ਵਾਲੀ ਥਾਂ ਦਾ ਦੌਰਾ ਕਰ ਸਕਦੇ ਹਨ। ਹਾਦਸੇ 'ਚ ਘਾਟੀ ਦੇ ਕੁਝ ਫੌਜੀ ਇਮਾਰਤਾਂ ਪ੍ਰਭਾਵਿਤ ਹੋਈਆਂ ਹਨ। ਗੁਹਾਟੀ 'ਚ ਰੱਖਿਆ ਪੀਆਰਓ ਨੇ ਕਿਹਾ, 'ਉੱਤਰੀ ਸਿੱਕਮ ਦੀ ਲੋਹਾਨਕ ਝੀਲ 'ਤੇ ਅਚਾਨਕ ਹੜ੍ਹ ਆ ਗਿਆ। 23 ਜਵਾਨ ਲਾਪਤਾ ਹਨ।

Punjab Bani 04 October,2023
ਪੰਜਾਬ ਸਣੇ ਉਤਰ ਭਾਰਤ ਵਿਚ ਆਇਆ ਭੂਚਾਲ

ਪੰਜਾਬ ਸਣੇ ਉਤਰ ਭਾਰਤ ਵਿਚ ਆਇਆ ਭੂਚਾਲ ਚੰਡੀਗੜ੍ਹ, 3 ਅਕਤੂਬਰ 2023 : ਅੱਜ ਪੰਜਾਬ ਸਣੇ ਨਾਲ ਲੱਗਦੇ ਇਲਾਕਿਆਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨਾ ਤੇ ਭੂਚਾਲ ਦੀ ਤੀਬਰਤਾ 4.6 ਨਾਪੀ ਗਈ ਦਸ ਦਈਏ ਕਿ ਇਹ ਭੂਚਾਲ ਦੁਪਹਿਰ 2 ਵਜ ਕੇ 50 ਮਿੰਟ ਉਤ ਆਇਆ। ਖ਼ਬਰ ਲਿਖੇ ਜਾਣ ਤਕ ਸੱਭ ਠੀਕ ਠਾਕ ਦਸਿਆ ਜਾ ਰਿਹਾ ਹੈ। ਭੂਚਾਲ ਦੇ ਝਟਕੇ ਉਤਰ ਭਾਰਤ ਸਣੇ ਪੰਜਾਬ, ਹਰਿਆਣਾ ਤੇ ਦਿੱਲੀ ਵਿੱਚ ਵੀ ਮਹਿਸੂਸ ਕੀਤੇ ਗਏ। ਇਸ ਦਾ ਕੇਂਦਰ ਨੇਪਾਲ ਵਿੱਚ ਸੀ। ਦੱਸਿਆ ਜਾ ਰਿਹਾ ਹੈ ਕਿ ਨੇਪਾਲ 'ਚ ਦੋ ਵਾਰ ਭੂਚਾਲ ਆ ਚੁੱਕਾ ਹੈ। ਪਹਿਲਾ ਦੁਪਹਿਰ 2.25 ਵਜੇ, ਜਿਸ ਦੀ ਤੀਬਰਤਾ 4.6 ਸੀ। ਦੂਜਾ ਝਟਕਾ 2.53 'ਤੇ ਆਇਆ, ਜਿਸ ਦੀ ਤੀਬਰਤਾ 6.2 ਸੀ। ਉੱਤਰ ਪ੍ਰਦੇਸ਼ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਦੀ ਤੀਬਰਤਾ 5.5 ਮਾਪੀ ਗਈ ਹੈ। ਯੂਪੀ ਦੇ ਲਖਨਊ, ਕਾਨਪੁਰ, ਆਗਰਾ, ਨੋਇਡਾ, ਮੇਰਠ, ਮੁਰਾਦਾਬਾਦ, ਗਾਜ਼ੀਆਬਾਦ, ਅਯੁੱਧਿਆ, ਅਲੀਗੜ੍ਹ, ਹਾਪੁੜ, ਅਮਰੋਹਾ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਮੱਧ ਪ੍ਰਦੇਸ਼ ਦੇ ਗਵਾਲੀਅਰ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

Punjab Bani 03 October,2023
ਖ਼ਾਲਿਸਤਾਨ ਸਮਰਥਕਾਂ ਦਾ ਵਿਰੋਧ ਕਰਨ ਵਾਲੇ ਸਿੱਖਾਂ ’ਤੇ ਹਮਲੇ ਸ਼ੁਰੂ

ਖ਼ਾਲਿਸਤਾਨ ਸਮਰਥਕਾਂ ਦਾ ਵਿਰੋਧ ਕਰਨ ਵਾਲੇ ਸਿੱਖਾਂ ’ਤੇ ਹਮਲੇ ਸ਼ੁਰੂ ਸਿੱਖ ਰੈਸਟੋਰੈਂਟ ਦੇ ਮਾਲਕ ਦੀ ਕਾਰ ’ਤੇ ਚਲਾਈਆਂ ਗੋਲ਼ੀਆਂ ਚੰਡੀਗੜ੍ਹ : ਕੈਨੇਡਾ ਤੋਂ ਬਾਅਦ ਹੁਣ ਬਰਤਾਨੀਆ ’ਚ ਵੀ ਖ਼ਾਲਿਸਤਾਨ ਸਮਰਥਕਾਂ ਦਾ ਵਿਰੋਧ ਕਰਨ ਵਾਲੇ ਸਿੱਖਾਂ ’ਤੇ ਹਮਲੇ ਸ਼ੁਰੂ ਹੋ ਗਏ ਹਨ। ਵਿਰੋਧ ਕਰਨ ਵਾਲੇ ਸਿੱਖਾਂ ਨੂੰ ਖ਼ਾਲਿਸਤਾਨ ਸਮਰਥਕ ਧਮਕੀਆਂ ਵੀ ਦੇ ਰਹੇ ਹਨ। ਬਰਤਾਨੀਆ ਦੇ ਇਕ ਰੈਸਟੋਰੈਂਟ ਦੇ ਮਾਲਕ ਦੀ ਕਾਰ ’ਤੇ ਗੋਲ਼ੀਆਂ ਚਲਾਈਆਂ ਗਈਆਂ। ਕਾਰ ’ਤੇ ਪੇਂਟ ਵੀ ਸੁੱਟਿਆ ਗਿਆ। ਇੰਟਰਨੈੱਟ ਮੀਡੀਆ ’ਤੇ ਇਕ ਪੋਸਟ ਪਾ ਕੇ ਉਕਤ ਜਾਣਕਾਰੀ ਦਿੱਤੀ ਗਈ ਹੈ। ਬਰਤਾਨੀਆ ਦੇ ਹੋਸਲੋਂ ’ਚ ਰੈਸਟੋਰੈਂਟ ਦੇ ਮਾਲਕ ਹਰਮਨ ਸਿੰਘ ਨੇ ਦੱਸਿਆ ਕਿ ਉਹ ਖ਼ਾਲਿਸਤਾਨ ਦਾ ਵਿਰੋਧ ਕਰਦੇ ਅ ਰਹੇ ਹਨ। ਉਨ੍ਹਾਂ ਨੂੰ ਕਈ ਮਹੀਨਿਆਂ ਤੋਂ ਧਮਕੀਆਂ ਮਿਲ ਰਹੀਆਂ ਹਨ। ਉਨ੍ਹਾਂ ’ਤੇ ਹੁਣ ਤੱਕ ਚਾਰ ਵਾਰ ਹਮਲੇ ਹੋ ਚੁੱਕੇ ਹਨ। ਇੰਟਰਨੈੱਟ ਮੀਡੀਆ ’ਤੇ ਉਨ੍ਹਾਂ ਦੇ ਪਰਿਵਾਰ ਦੀ ਤਸਵੀਰ ਪ੍ਰਸਾਰਿਤ ਕਰਕੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਪਰਿਵਾਰ ਦੀ ਜਾਣਕਾਰੀ ਨੂੰ ਜਨਤਕ ਕੀਤਾ ਜਾ ਰਿਹਾ ਹੈ। ਪਹਿਲਾਂ ਉਨ੍ਹਾਂ ਨੂੰ ਪੁਲਿਸ ਨੇ ਸੁਰੱਖਿਆ ਦਿੱਤੀ ਸੀ ਪਰ ਸੁਰੱਖਿਆ ਵਾਪਸ ਹੁੰਦਿਆਂ ਹੀ ਮੁੜ ਧਮਕੀਆਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ। ਉਨ੍ਹਾਂ ਦੇ ਘਰ ਦੇ ਬਾਹਰ ਗੋਲ਼ੀਆਂ ਵੀ ਚਲਾਈਆਂ ਗਈਆਂ। ਜਿਕਰਯੋਗ ਹੈ ਕਿ ਵੱਖਵਾਦੀ ਜਮਾਤ ਸਿੱਖ ਫਾਰ ਜਸਟਿਸ ਵੱਲੋਂ ਭਾਰਤ ’ਚ ਹੋਣ ਵਾਲੇ ਕ੍ਰਿਕਟ ਮੈਚ ਨੂੰ ਲੈ ਕੇ ਵੀ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਹਿੰਦੂ ਭਾਈਚਾਰੇ ਦੇ ਲੋਕਾਂ ਨੂੰ ਡਰਾਇਆ ਜਾ ਰਿਹਾ ਹੈ। ਖ਼ਾਲਿਸਤਾਨ ਸਮਰਥਕ ਅੱਦਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮੁੱਦੇ ’ਤੇ ਕੈਨੇਡਾ ਤੇ ਭਾਰਤ ’ਚ ਟਕਰਾਅ ਬਣਿਆ ਹੋਇਆ ਹੈ। ਕੈਨੇਡਾ ਵੱਲੋਂ ਦੋਸ਼ ਲਇਆ ਗਿਆ ਸੀ ਕਿ ਭਾਰਤ ਦੀਆਂ ਸੁਰੱਖਿਆ ਏਜੰਸੀਆਂ ਨੇ ਨਿੱਝਰ ਦੀ ਹੱਤਿਆ ਕੀਤੀ ਹੈ। ਭਾਰਤ ਨੇ ਇਸ ਦੋਸ਼ ਨੂੰ ਸਿਰੇ ਤੋਂ ਨਕਾਰ ਦਿੱਤਾ ਸੀ। ਇਸ ਤੋਂ ਬਾਅਦ ਵੀ ਲਗਾਤਾਰ ਵਿਵਾਦ ਚੱਲ ਰਿਹਾ ਹੈ।

Punjab Bani 01 October,2023
ਵਿਕਰਮ ਦੋਰਾਇਸਵਾਮੀ ਖਿਲਾਫ ਕੱਟੜਪੰਥੀਆਂ ਵੱਲੋਂ ਕੀਤੇ ਜਾ ਰਹੇ ਵਿਰੋਧ ਦੀ ਗਲਾਸਗੋ ਗੁਰਦੁਆਰੇ ਨੇ ਸਖ਼ਤ ਨਿਖੇਧੀ ਕੀਤੀ

ਵਿਕਰਮ ਦੋਰਾਇਸਵਾਮੀ ਖਿਲਾਫ ਕੱਟੜਪੰਥੀਆਂ ਵੱਲੋਂ ਕੀਤੇ ਜਾ ਰਹੇ ਵਿਰੋਧ ਦੀ ਗਲਾਸਗੋ ਗੁਰਦੁਆਰੇ ਨੇ ਸਖ਼ਤ ਨਿਖੇਧੀ ਕੀਤੀ ਖਾਲਿਸਤਾਨੀਆਂ ਨੂੰ ਸੁਣਾਈਆਂ ਖਰੀ-ਖਰੀ ਨਵੀਂ ਦਿੱਲੀ: ਸਕਾਟਲੈਂਡ ਦੇ ਗਲਾਸਗੋ ਸ਼ਹਿਰ ਦੇ ਗੁਰਦੁਆਰਾ ਸਾਹਿਬ ਵਿੱਚ ਆਏ ਭਾਰਤੀ ਹਾਈ ਕਮਿਸ਼ਨਰ ਨਾਲ ਬਦਸਲੂਕੀ ਦਾ ਮਾਮਲਾ ਜ਼ੋਰ ਫੜਦਾ ਜਾ ਰਿਹਾ ਹੈ। ਹਾਈ ਕਮਿਸ਼ਨਰ ਵਿਕਰਮ ਦੋਰਾਇਸਵਾਮੀ ਖਿਲਾਫ ਕੱਟੜਪੰਥੀਆਂ ਵੱਲੋਂ ਕੀਤੇ ਜਾ ਰਹੇ ਵਿਰੋਧ ਦੀ ਗਲਾਸਗੋ ਗੁਰਦੁਆਰੇ ਨੇ ਸਖ਼ਤ ਨਿਖੇਧੀ ਕੀਤੀ ਹੈ। ਪਿਛਲੇ ਸ਼ੁੱਕਰਵਾਰ, ਵਿਕਰਮ ਦੋਰਾਇਸਵਾਮੀ ਨੂੰ ਸਕਾਟਲੈਂਡ ਦੇ ਸਭ ਤੋਂ ਵੱਡੇ ਸ਼ਹਿਰ ਦੇ ਇੱਕ ਗੁਰਦੁਆਰੇ ਵਿੱਚ ਭਾਈਚਾਰਕ ਅਤੇ ਕੌਂਸਲਰ ਮੁੱਦਿਆਂ 'ਤੇ ਚਰਚਾ ਕਰਨ ਲਈ ਬੁਲਾਇਆ ਗਿਆ ਸੀ, ਜਿੱਥੇ ਉਸਨੂੰ ਖਾਲਿਸਤਾਨ ਪੱਖੀ ਕੱਟੜਪੰਥੀਆਂ ਦੁਆਰਾ ਦਾਖਲ ਹੋਣ ਤੋਂ ਰੋਕ ਦਿੱਤਾ ਗਿਆ ਸੀ। ਤੁਹਾਨੂੰ ਦੱਸ ਦੇਈਏ ਕਿ ਦੋਰਾਇਸਵਾਮੀ ਇਸ ਹਫਤੇ ਸਕਾਟਲੈਂਡ ਦੇ ਦੌਰੇ 'ਤੇ ਸਨ। ਗਲਾਸਗੋ ਗੁਰਦੁਆਰਾ ਗੁਰੂ ਗ੍ਰੰਥ ਸਾਹਿਬ ਸਿੱਖ ਸਭਾ ਨੇ ਇਸ ਪੂਰੇ ਮਾਮਲੇ 'ਤੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ, “29 ਸਤੰਬਰ 2023 ਨੂੰ, ਗਲਾਸਗੋ ਗੁਰਦੁਆਰੇ ਵਿੱਚ ਇੱਕ ਘਟਨਾ ਵਾਪਰੀ, ਜਿੱਥੇ ਭਾਰਤੀ ਹਾਈ ਕਮਿਸ਼ਨਰ ਸਕਾਟਿਸ਼ ਸੰਸਦ ਦੇ ਇੱਕ ਮੈਂਬਰ ਦੇ ਨਿੱਜੀ ਦੌਰੇ 'ਤੇ ਸਨ। ਗਲਾਸਗੋ ਇਲਾਕੇ ਦੇ ਬਾਹਰੋਂ ਆਏ ਕੁਝ ਅਣਪਛਾਤੇ ਵਿਅਕਤੀਆਂ ਨੇ ਫੇਰੀ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਮਹਿਮਾਨ ਧਿਰ ਨੇ ਅਹਾਤਾ ਛੱਡਣ ਦਾ ਫੈਸਲਾ ਕੀਤਾ।’ ਉਨ੍ਹਾਂ ਇਹ ਵੀ ਕਿਹਾ ਕਿ ਸ਼ਰਧਾਲੂਆਂ ਦੇ ਚਲੇ ਜਾਣ ਤੋਂ ਬਾਅਦ ਵੀ ਪ੍ਰਦਰਸ਼ਨਕਾਰੀਆਂ ਵੱਲੋਂ ਗੁਰਦੁਆਰਾ ਸੰਗਤ ਨੂੰ ਤੰਗ-ਪ੍ਰੇਸ਼ਾਨ ਕਰਨਾ ਜਾਰੀ ਰੱਖਿਆ ਗਿਆ। ਬਿਆਨ ਵਿੱਚ ਅੱਗੇ ਕਿਹਾ ਗਿਆ ਹੈ, “ਪੁਲਿਸ ਸਕਾਟਲੈਂਡ ਨੇ ਮਾਮਲੇ ਦਾ ਨੋਟਿਸ ਲਿਆ ਹੈ। ਗਲਾਸਗੋ ਗੁਰਦੁਆਰਾ ਸਿੱਖ ਧਰਮ ਅਸਥਾਨ ਦੀ ਸ਼ਾਂਤੀਪੂਰਨ ਕਾਰਵਾਈ ਵਿੱਚ ਵਿਘਨ ਪਾਉਣ ਲਈ ਅਜਿਹੇ ਬੇਤੁਕੇ ਵਤੀਰੇ ਦੀ ਸਖ਼ਤ ਨਿੰਦਾ ਕਰਦਾ ਹੈ। ਗੁਰਦੁਆਰਾ ਸਾਰੇ ਭਾਈਚਾਰਿਆਂ ਅਤੇ ਪਿਛੋਕੜਾਂ ਦੇ ਲੋਕਾਂ ਲਈ ਖੁੱਲ੍ਹਾ ਹੈ ਅਤੇ ਅਸੀਂ ਆਪਣੇ ਵਿਸ਼ਵਾਸ ਦੇ ਸਿਧਾਂਤਾਂ ਅਨੁਸਾਰ ਸਾਰਿਆਂ ਦਾ ਖੁੱਲ੍ਹੇ ਦਿਲ ਨਾਲ ਸਵਾਗਤ ਕਰਦੇ ਹਾਂ। ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਨੇ ਸ਼ਨੀਵਾਰ ਨੂੰ ਜਾਰੀ ਇਕ ਬਿਆਨ ਵਿਚ ਕਿਹਾ ਕਿ ਸ਼ੁੱਕਰਵਾਰ ਸ਼ਾਮ ਨੂੰ ਸਕਾਟਲੈਂਡ ਤੋਂ ਬਾਹਰ ਦੇ ਤਿੰਨ ਲੋਕਾਂ ਨੇ ਜਾਣਬੁੱਝ ਕੇ ਦੌਰੇ ਵਿਚ ਵਿਘਨ ਪਾਇਆ ਅਤੇ ਉਨ੍ਹਾਂ ਵਿਚੋਂ ਇਕ ਨੇ ਸੀਨੀਅਰ ਡਿਪਲੋਮੈਟਾਂ 'ਤੇ ਹਮਲਾ ਕੀਤਾ ਜਦੋਂ ਉਹ ਅਲਬਰਟ ਡਰਾਈਵ 'ਤੇ ਗਲਾਸਗੋ ਗੁਰਦੁਆਰਾ ਗੁਰੂ ਗ੍ਰੰਥ ਸਾਹਿਬ ਵਿਖੇ ਪਹੁੰਚੇ। ਕੂਟਨੀਤਕ ਵਾਹਨ ਨੂੰ ਹਿੰਸਕ ਢੰਗ ਨਾਲ ਖੋਲ੍ਹਣ ਦੀ ਕੋਸ਼ਿਸ਼ ਵੀ ਕੀਤੀ ਗਈ। ਬਿਆਨ ਦੇ ਅਨੁਸਾਰ, ਜਿਵੇਂ ਹੀ ਉਨ੍ਹਾਂ ਨੇ ਧਮਕੀਆਂ ਅਤੇ ਦੁਰਵਿਵਹਾਰ ਜਾਰੀ ਕੀਤਾ, ਭਾਰਤ ਦੇ ਹਾਈ ਕਮਿਸ਼ਨਰ (HC) ਅਤੇ ਕੌਂਸਲ ਜਨਰਲ (CG) ਨੇ ਕਿਸੇ ਹੋਰ ਵਿਵਾਦ ਨੂੰ ਖਤਮ ਕਰਨ ਲਈ ਇਮਾਰਤ ਛੱਡਣ ਦਾ ਫੈਸਲਾ ਕੀਤਾ। ਬਿਆਨ ਮੁਤਾਬਕ ਭਾਰਤੀ ਹਾਈ ਕਮਿਸ਼ਨ ਨੇ ਇਸ ਸ਼ਰਮਨਾਕ ਘਟਨਾ ਬਾਰੇ ਵਿਦੇਸ਼, ਰਾਸ਼ਟਰਮੰਡਲ ਅਤੇ ਵਿਕਾਸ ਦਫ਼ਤਰ (ਐਫਸੀਡੀਓ) ਅਤੇ ਮੈਟਰੋਪੋਲੀਟਨ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ।

Punjab Bani 01 October,2023
ਬਾਲਾ ਜੀ ਧਾਮ ਦੇ ਪੰਡਿਤ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ : ਫਿਰੌਤੀ ਦੀ ਮੰਗ ਕੀਤੀ

ਬਾਲਾ ਜੀ ਧਾਮ ਦੇ ਪੰਡਿਤ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ : ਫਿਰੌਤੀ ਦੀ ਮੰਗ ਕੀਤੀ ਅੰਮ੍ਰਿਤਸਰ -ਸੂਬੇ ’ਚ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਸਰਕਾਰ ਲਗਾਤਾਰ ਕਟਹਿਰੇ 'ਚ ਖੜੀ ਰਹੀ ਹੈ। ਜੀ ਹਾਂ ਸੂਬੇ ’ਚ ਕੁਝ ਅਜਿਹੀਆਂ ਘਟਨਾਵਾਂ ਘਟੀਆਂ ਹਨ ਜਿਸ ਕਾਰਨ ਲਗਾਤਾਰ ਹੀ ਆਮ ਆਦਮੀ ਪਾਰਟੀ ਵਾਲੀ ਪੰਜਾਬ ਸਰਕਾਰ ਦੀ ਕਾਰਗੁਜਾਰੀ ’ਤੇ ਸਵਾਲ ਉੱਠੇ ਹਨ। ਪੰਜਾਬ 'ਚ ਫਿਰੌਤੀ ਤੇ ਕਤਲ ਦੀਆਂ ਵਾਰਦਾਤਾਂ ਲਗਾਤਾਰ ਵਾਪਰ ਰਹੀਆਂ ਹਨ। ਇਸੇ ਤਰ੍ਹਾਂ ਦਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਮੰਦਿਰ ਦੇ ਪੰਡਿਤ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਿਕ ਅੰਮ੍ਰਿਤਸਰ ਦੇ ਘਨੂਪੁਰ ਕਾਲੇ ਵਿਖੇ ਸਥਿਤ ਮੰਦਿਰ ਬਾਲਾ ਜੀ ਧਾਮ ਦੇ ਪੰਡਿਤ ਨੂੰ ਜਾਨੋਂ ਮਾਰਨ ਦੀ ਧਮਕੀ ਅਤੇ ਫਿਰੌਤੀ ਦੀ ਮੰਗ ਕੀਤੀ ਗਈ ਹੈ। ਦੱਸ ਦਈਏ ਕਿ ਮੰਦਿਰ ’ਚੋਂ ਮੌਜੂਦ ਗੋਲਕ ਚੋਂ ਪਾਕਿਸਤਾਨੀ 100 ਰੁਪਏ ਦਾ ਨੋਟ ਬਰਾਮਦ ਹੋਇਆ ਹੈ। ਜਿਸ ’ਤੇ ਧਮਕੀ ਦਿੱਤੀ ਗਈ ਹੈ ਅਤੇ ਨਾਲ ਹੀ ਫਿਰੌਤੀ ਵੀ ਮੰਗੀ ਗਈ ਹੈ। ਬਰਾਮਦ ਪਾਕਿਸਤਾਨੀ ਨੋਟ ’ਤੇ ਲਿਖਿਆ ਹੈ ਕਿ ਬਾਬਾ ਸਨੀਲ ਤੈਨੂੰ ਬਹੁਤ ਕਹਿ ਦਿੱਤਾ ਪਰ ਤੂੰ ਨਹੀਂ ਮੰਨਿਆ, 5 ਕਰੋੜ ਰੁਪਏ ਤਿਆਰ ਰੱਖੀ ਨਹੀਂ ਤਾਂ ਤੈਨੂੰ ਗੱਡੀ ਚਾੜ ਦੇਣਾ ਹੈ। ਧਮਕੀ ਭਰਿਆ ਪਾਕਿਸਤਾਨੀ ਨੋਟ ਮਿਲਣ ਤੋਂ ਬਾਅਦ ਮੰਦਿਰ ਸਮੇਤ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਫਿਲਹਾਲ ਪੁਲਿਸ ਨੂੰ ਇਸ ਸਬੰਧੀ ਸ਼ਿਕਾਇਤ ਦੇ ਦਿੱਤੀ ਗਈ ਹੈ ਅਤੇ ਪੁਲਿਸ ਨੇ ਮਾਮਲੇ ਦੀ ਜਾਂਚ ਕਰਦੇ ਹੋਏ ਐਫਆਈਆਰ ਦਰਜ ਕਰ ਲਈ ਗਈ ਹੈ।

Punjab Bani 01 October,2023
ਵਿਜੀਲੈਂਸ ਬਿਊਰੋ ਨੇ ਅਕਾਲੀ ਆਗੂ ਜਰਨੈਲ ਸਿੰਘ ਵਾਹਿਦ, ਪਤਨੀ ਰੁਪਿੰਦਰ ਕੌਰ ਵਾਹਿਦ ਅਤੇ ਪੁੱਤਰ ਸੰਦੀਪ ਸਿੰਘ ਨੂੰ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਅਕਾਲੀ ਆਗੂ ਜਰਨੈਲ ਸਿੰਘ ਵਾਹਿਦ, ਪਤਨੀ ਰੁਪਿੰਦਰ ਕੌਰ ਵਾਹਿਦ ਅਤੇ ਪੁੱਤਰ ਸੰਦੀਪ ਸਿੰਘ ਨੂੰ ਕੀਤਾ ਗ੍ਰਿਫ਼ਤਾਰ ਸ਼ੂਗਰ ਮਿੱਲ ਫਗਵਾੜਾ ਦੀ ਸਰਕਾਰੀ ਜ਼ਮੀਨ ਦੀ ਦੁਰਵਰਤੋਂ ਕਰਨ ਅਤੇ ਸੂਬਾ ਸਰਕਾਰ ਨੂੰ ਵਿੱਤੀ ਨੁਕਸਾਨ ਪਹੁੰਚਾਉਣ ਦੇ ਲੱਗੇ ਦੋਸ਼ ਚੰਡੀਗੜ੍ਹ, 30 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸ਼ੂਗਰ ਮਿੱਲ ਫਗਵਾੜਾ ਦੀ ਸਰਕਾਰੀ ਜ਼ਮੀਨ ਦੀ ਦੁਰਵਰਤੋਂ ਕਰਨ ਅਤੇ ਸੂਬਾ ਸਰਕਾਰ ਨੂੰ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਾਹਿਦ-ਸੰਧਰ ਸ਼ੂਗਰ ਮਿੱਲ ਲਿਮਟਿਡ ਫਗਵਾੜਾ ਦੇ ਮੈਨੇਜਿੰਗ ਡਾਇਰੈਕਟਰ ਜਰਨੈਲ ਸਿੰਘ ਵਾਹਿਦ, ਉਸ ਦੀ ਪਤਨੀ ਡਾਇਰੈਕਟਰ ਰੁਪਿੰਦਰ ਕੌਰ ਵਾਹਿਦ ਅਤੇ ਉਸ ਦੇ ਪੁੱਤਰ ਵਾਹਿਦ-ਸੰਧਰ ਸ਼ੂਗਰ ਮਿੱਲ ਲਿਮਟਿਡ ਫਗਵਾੜਾ ਤੇ ਸ਼ੂਗਰ ਮਿੱਲ ਪਲਾਜ਼ਾ ਪ੍ਰਾਈਵੇਟ ਲਿਮਟਿਡ, ਫਗਵਾੜਾ ਜ਼ਿਲ੍ਹਾ ਕਪੂਰਥਲਾ ਦੇ ਡਾਇਰੈਕਟਰ ਸੰਦੀਪ ਸਿੰਘ ਵਾਹਿਦ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਵੱਲੋਂ ਜਾਂਚ ਨੰਬਰ 04/2019 ਰਾਹੀਂ ਜਗਤਜੀਤ ਸ਼ੂਗਰ ਮਿੱਲ ਕੰਪਨੀ ਲਿਮਟਿਡ, ਵਾਹਿਦ-ਸੰਧਰ ਸ਼ੂਗਰ ਲਿਮਟਿਡ ਫਗਵਾੜਾ, ਸ਼ੂਗਰ ਮਿੱਲ ਪਲਾਜ਼ਾ ਪ੍ਰਾਈਵੇਟ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ, ਡਾਇਰੈਕਟਰਾਂ, ਵਧੀਕ ਡਾਇਰੈਕਟਰ ਆਦਿ ਵਿਰੁੱਧ ਜਾਂਚ ਕੀਤੀ ਗਈ ਸੀ। ਜਾਂਚ ਦੌਰਾਨ ਇਹ ਪਾਇਆ ਗਿਆ ਹੈ ਕਿ ਸਟੇਟ ਕਪੂਰਥਲਾ ਦੇ ਮਹਾਰਾਜਾ ਜਗਤਜੀਤ ਸਿੰਘ ਨੇ 09.02.1933 ਦੇ ਆਪਣੇ ਹੁਕਮ/ਇਕਰਾਰਨਾਮੇ ਰਾਹੀਂ ਜਗਤਜੀਤ ਸ਼ੂਗਰ ਮਿੱਲ ਕੰਪਨੀ ਲਿਮਟਿਡ ਨੂੰ ਵਿਕਸਤ ਕਰਨ ਲਈ ਆਪਣੀ ਸਟੇਟ ਵਿੱਚ ਸ਼ੂਗਰ ਮਿੱਲ ਉਦਯੋਗ ਅਲਾਟ ਕੀਤਾ ਸੀ। ਇਸ ਮਿੱਲ ਨੂੰ ਚਲਾਉਣ ਲਈ ਉਨ੍ਹਾਂ ਨੇ ਛੋਟ ਵਾਲੀ ਜ਼ਮੀਨ ਵਜੋਂ 251 ਕਨਾਲ 18 ਮਰਲੇ (31 ਏਕੜ 03 ਕਨਾਲ 18 ਮਰਲੇ) ਜ਼ਮੀਨ ਮੁਫ਼ਤ ਅਲਾਟ ਕੀਤੀ ਜਿਸ ਦੇ ਮਾਲਕਾਨਾ ਹੱਕ ਸ਼ਰਤਾਂ ਸਮੇਤ ਜਗਤਜੀਤ ਸਿੰਘ ਸ਼ੂਗਰ ਮਿੱਲ ਕੰਪਨੀ ਲਿਮਟਿਡ ਨੂੰ ਦਿੱਤੇ ਗਏ ਸਨ। 09.02.1933 ਦੇ ਹੁਕਮ/ਇਕਰਾਰਨਾਮੇ ਦੇ ਨੁਕਤਾ ਨੰਬਰ 1 ਅਤੇ 8 ਅਨੁਸਾਰ, ਇਹ ਜ਼ਮੀਨ ਸੂਬੇ ਦੀ ਹੈ ਅਤੇ ਅੱਗੇ ਵੇਚੀ ਜਾਂ ਗਿਰਵੀ ਨਹੀਂ ਰੱਖੀ ਜਾ ਸਕਦੀ। ਜੇਕਰ ਸ਼ੂਗਰ ਮਿੱਲ ਬੰਦ ਹੋ ਜਾਂਦੀ ਹੈ, ਤਾਂ ਜ਼ਮੀਨ ਬਿਨਾਂ ਕਿਸੇ ਮੁਆਵਜ਼ੇ ਦੇ ਸੂਬੇ ਨੂੰ ਵਾਪਸ ਮਿਲ ਜਾਵੇਗੀ। ਕੰਪਨੀ ਖੰਡ ਉਦਯੋਗ ਅਤੇ ਇਸਦੇ ਕਿਸੇ ਵੀ ਬਾਇਓ ਉਤਪਾਦ ਦੇ ਨਿਰਮਾਣ ਲਈ ਮਿੱਲਾਂ ਦੀ ਸਥਾਪਨਾ ਕਰ ਸਕਦੀ ਹੈ। ਸਰਕਾਰ ਦੀ ਮਨਜ਼ੂਰੀ ਨਾਲ ਕੰਪਨੀ ਕਿਸੇ ਹੋਰ ਕੰਪਨੀ ਨਾਲ ਜੁੜ ਸਕਦੀ ਹੈ, ਆਪਣੇ ਅਧਿਕਾਰ ਕਿਸੇ ਹੋਰ ਕੰਪਨੀ, ਕਾਰਪੋਰੇਸ਼ਨ ਜਾਂ ਖੰਡ ਉਦਯੋਗ ਨਾਲ ਜੁੜੇ ਵਿਅਕਤੀ ਨੂੰ ਦੇ ਸਕਦੀ ਹੈ ਬਾਸ਼ਰਤੇ ਇਸ ਬਾਰੇ ਸਰਕਾਰ ਨੂੰ ਸੂਚਿਤ ਕੀਤਾ ਜਾਣਾ ਚਾਹੀਦਾ ਹੈ। ਜਾਂਚ ਦੌਰਾਨ ਇਹ ਵੀ ਪਤਾ ਲੱਗਾ ਕਿ ਓਸਵਾਲ ਐਗਰੋ ਮਿੱਲਜ਼ ਲਿਮਟਿਡ, ਫਗਵਾੜਾ, ਜੋ ਜਗਤਜੀਤ ਸਿੰਘ ਸ਼ੂਗਰ ਮਿੱਲਜ਼ ਕੰਪਨੀ ਲਿਮਟਿਡ, ਫਗਵਾੜਾ ਚਲਾ ਰਹੀ ਸੀ, ਨੇ 18.10.2000 ਨੂੰ ਮੈਸਰਜ਼ ਵਾਹਿਦ ਸੰਧਰ ਸ਼ੂਗਰਜ਼ ਲਿਮਟਿਡ, ਫਗਵਾੜਾ ਨਾਲ ਸਮਝੌਤਾ ਸਹੀਬੱਧ ਕੀਤਾ ਸੀ ਅਤੇ ਉਨ੍ਹਾਂ ਨੂੰ ਸਾਰੇ ਅਧਿਕਾਰ ਸੌਂਪ ਦਿੱਤੇ। ਇਸ ਉਪਰੰਤ ਜਗਤਜੀਤ ਸ਼ੂਗਰ ਮਿੱਲ ਕੰਪਨੀ ਲਿਮਟਿਡ, ਫਗਵਾੜਾ ਅਤੇ ਵਾਹਿਦ-ਸੰਧਰ ਸ਼ੂਗਰਜ਼ ਲਿਮਟਿਡ ਫਗਵਾੜਾ ਦੇ ਡਾਇਰੈਕਟਰਾਂ ਨੇ ਆਪਣੀ ਮਿਲੀਭੁਗਤ ਨਾਲ ਸਰਕਾਰ ਦੀ ਪ੍ਰਵਾਨਗੀ ਲਏ ਬਿਨਾਂ ਜਗਤਜੀਤ ਸ਼ੂਗਰ ਮਿੱਲ ਕੰਪਨੀ ਲਿਮਟਿਡ ਫਗਵਾੜਾ ਤੋਂ ਮਿੱਲ ਅਤੇ ਜ਼ਮੀਨ 99 ਸਾਲਾਂ ਲਈ ਲੀਜ਼ 'ਤੇ ਐਕੁਆਇਰ ਕਰ ਲਈ। ਇਸ ਰਜਿਸਟਰਡ ਲੀਜ਼ ਡੀਡ ਦੇ ਨੁਕਤਾ ਨੰਬਰ 4 (ਡੀ) (ਏ) ਵਿੱਚ ਲਿਖਿਆ ਗਿਆ ਹੈ ਕਿ ਮੈਸਰਜ਼ ਵਾਹਿਦ-ਸੰਧਰ ਸ਼ੂਗਰ ਲਿਮਟਿਡ ਫਗਵਾੜਾ ਕਰਜ਼ਾ ਲੈਣ ਲਈ ਕਿਸੇ ਵੀ ਬੈਂਕ ਅਤੇ ਵਿੱਤੀ ਸੰਸਥਾ ਕੋਲ ਜਾਇਦਾਦ ਗਿਰਵੀ ਰੱਖ ਸਕਦਾ ਹੈ, ਜਿਸ ਵਿੱਚ ਜਗਤਜੀਤ ਸ਼ੂਗਰ ਮਿੱਲਜ਼ ਲਿਮਟਿਡ ਕੰਪਨੀ ਨੂੰ ਕੋਈ ਇਤਰਾਜ਼ ਨਹੀਂ ਹੈ। ਇਸ ਲੀਜ਼ ਡੀਡ ਨੂੰ ਮਾਲ ਰਿਕਾਰਡ ਵਿੱਚ ਦਰਜ ਨਹੀਂ ਕੀਤਾ ਗਿਆ ਤਾਂ ਜੋ ਕਰਜ਼ਾ ਲੈਣ ਸਮੇਂ ਬੈਂਕ ਅਤੇ ਸਰਕਾਰ ਨਾਲ ਧੋਖਾਧੜੀ ਕੀਤੀ ਜਾ ਸਕੇ। ਇਸ ਲੀਜ਼ ਡੀਡ ਦੇ ਦਸਤਾਵੇਜਾਂ ਦੇ ਆਧਾਰ 'ਤੇ, ਜਗਤਜੀਤ ਸ਼ੂਗਰ ਮਿੱਲਜ਼ ਕੰਪਨੀ ਲਿਮਟਿਡ ਫਗਵਾੜਾ ਦੀ 93.94 ਕਰੋੜ ਰੁਪਏ ਦੀ ਕੀਮਤ ਵਾਲੀ 251 ਕਨਾਲ 18 ਮਰਲੇ ਰਕਬੇ ਵਾਲੀ ਸਰਕਾਰੀ ਜ਼ਮੀਨ ਨੂੰ ਵਾਹਿਦ-ਸੰਧਰ ਸ਼ੂਗਰਜ਼ ਲਿਮਟਿਡ ਨੇ ਇਸ ਸਰਕਾਰੀ ਜ਼ਮੀਨ ਨਾਲ ਕਰਜ਼ਾ ਲੈਣ ਲਈ ਗਾਰੰਟੀ ਵਜੋਂ ਗਿਰਵੀ ਰੱਖਿਆ ਸੀ ਜਿਸ ਨਾਲ ਕੰਪਨੀ ਨੇ ਨਾਜਾਇਜ਼ ਤਰੀਕੇ ਨਾਲ ਵਿੱਤੀ ਲਾਭ ਹਾਸਲ ਕੀਤਾ। ਇਸ ਉਪਰੰਤ ਵਾਹਿਦ-ਸੰਧਰ ਸ਼ੂਗਰਜ਼ ਲਿਮਟਿਡ ਦੇ ਡਾਇਰੈਕਟਰਾਂ ਨੇ ਸ਼ੂਗਰ ਮਿੱਲ ਪਲਾਜ਼ਾ ਪ੍ਰਾਈਵੇਟ ਲਿਮਟਿਡ, ਜੀ.ਟੀ.ਰੋਡ ਫਗਵਾੜਾ ਨਾਂ ਦੀ ਨਵੀਂ ਕੰਪਨੀ ਬਣਾਈ ਜੋ ਸਾਲ 2010-11 ਵਿੱਚ ਰਜਿਸਟਰਡ ਕਰਵਾਈ ਗਈ ਸੀ। ਸਾਲ 2013-14 ਵਿੱਚ ਉਕਤ ਡਾਇਰੈਕਟਰਾਂ ਦੀ ਮਿਲੀਭੁਗਤ ਨਾਲ ਪੀ.ਐੱਸ.ਈ.ਬੀ. ਦਫਤਰ ਦੇ ਸਾਹਮਣੇ, ਬੰਗਾ ਰੋਡ, ਫਗਵਾੜਾ ਵਿਖੇ ਮੈਸਰਜ਼ ਡਬਲਯੂ.ਐੱਸ. ਫਿਟਨੈਸ ਪ੍ਰਾਈਵੇਟ ਲਿਮਟਿਡ ਨਾਂ ਦੀ ਕੰਪਨੀ ਵੀ ਰਜਿਸਟਰਡ ਕਰਵਾਈ ਗਈ, ਜਿਸ ਦੇ ਡਾਇਰੈਕਟਰਾਂ ਨੇ ਆਪਸੀ ਮਿਲੀਭੁਗਤ ਨਾਲ 11.04.2017 ਨੂੰ 6 ਕਨਾਲ 4 ਮਰਲੇ ਸਰਕਾਰੀ ਜ਼ਮੀਨ ਵੇਚੀ ਅਤੇ 251 ਕਨਾਲ 18 ਮਰਲੇ ਰਕਬੇ ਵਾਲੀ ਜ਼ਮੀਨ ਸਟੇਟ ਬੈਂਕ ਆਫ ਇੰਡੀਆ, ਇੰਡਸਟਰੀਅਲ ਫਾਇਨਾਂਸ ਬ੍ਰਾਂਚ, ਢੋਲੇਵਾਲ ਚੌਂਕ, ਲੁਧਿਆਣਾ ਕੋਲ ਗਿਰਵੀ ਰੱਖ ਦਿੱਤੀ ਅਤੇ ਉਸ ਨੇ ਮਿਤੀ 30.05.2019 ਨੂੰ ਗਰਵੀ ਰੱਖਣ ਸਬੰਧੀ ਰਜਿਸਟਰਡ ਡੀਡ ਰਾਹੀਂ ਸਰਕਾਰ ਨਾਲ ਧੋਖਾਧੜੀ ਕਰਦਿਆਂ ਸਰਕਾਰੀ ਜ਼ਮੀਨ ਦੀ ਦੁਰਵਰਤੋਂ ਕਰਕੇ ਗੈਰ-ਕਾਨੂੰਨੀ ਢੰਗ ਨਾਲ ਵਿੱਤੀ ਲਾਭ ਲਿਆ ਅਤੇ ਸਰਕਾਰ ਨੂੰ ਵਿੱਤੀ ਨੁਕਸਾਨ ਪਹੁੰਚਾਇਆ। ਜਗਤਜੀਤ ਸ਼ੂਗਰ ਮਿੱਲਜ਼ ਕੰਪਨੀ ਲਿਮਟਿਡ, ਫਗਵਾੜਾ ਨੂੰ ਚਲਾਉਣ ਵਾਲੀ ਕੰਪਨੀ ਮੈਸਰਜ਼ ਵਾਹਿਦ ਸੰਧਰ ਸ਼ੂਗਰਜ਼ ਲਿਮਟਿਡ, ਫਗਵਾੜਾ ਨੇ ਅਸਲ ਤੱਥ ਛੁਪਾ ਕੇ ਸਾਲ 2013 ਵਿੱਚ ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ) ਅੱਗੇ ਪੇਸ਼ 2009 ਦੇ ਸਿਵਲ ਮੁਕੱਦਮੇ 11 ਵਿੱਚ ਅਦਾਲਤ ਤੋਂ ਆਪਣੇ ਹੱਕ ਵਿੱਚ ਫੈਸਲਾ ਲੈ ਲਿਆ। ਇਸੇ ਤਰ੍ਹਾਂ ਜਗਤਜੀਤ ਸ਼ੂਗਰ ਮਿੱਲਜ਼ ਕੰਪਨੀ ਲਿਮਟਿਡ ਫਗਵਾੜਾ ਦੀ ਮਾਲਕੀ ਵਾਲੀ 6 ਕਨਾਲ 4 ਮਰਲੇ ਸਰਕਾਰੀ ਜ਼ਮੀਨ ਦੀ ਰਜਿਸਟਰੀ ਕੰਪਨੀ ਦੇ ਡਾਇਰੈਕਟਰਾਂ ਨਾਲ ਮਿਲ ਕੇ ਤਤਕਾਲੀ ਮਾਲ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਪੰਜਾਬ ਰਜਿਸਟ੍ਰੇਸ਼ਨ ਮੈਨੂਅਲ 1929 ਦੀ ਧਾਰਾ 135 ਦੀ ਉਲੰਘਣਾ ਕਰਦਿਆਂ ਕੀਤੀ ਗਈ ਸੀ। ਇਹ ਗੱਲ ਜਾਣਨ ਦੇ ਬਾਵਜੂਦ ਵੀ ਕਿ ਇਹ ਸਰਕਾਰੀ ਜ਼ਮੀਨ ਹੈ ਅਤੇ ਬੈਂਕ ਕੋਲ ਗਿਰਵੀ ਨਹੀਂ ਰੱਖੀ ਜਾ ਸਕਦੀ, ਮਾਲ ਅਧਿਕਾਰੀਆਂ ਨੇ ਅਪਰਾਧਿਕ ਸ਼ਾਜਿਸ਼ ਤਹਿਤ ਇਹ ਰਜਿਸਟਰੀ ਕਰਵਾਈ। ਮਾਲ ਅਧਿਕਾਰੀਆਂ ਨੇ ਅਪਰਾਧਿਕ ਸਾਜ਼ਿਸ਼ ਤਹਿਤ ਇਹ ਜ਼ਮੀਨ ਸਟੇਟ ਬੈਂਕ ਆਫ਼ ਇੰਡੀਆ ਲੁਧਿਆਣਾ ਦੇ ਹੱਕ ਵਿੱਚ ਰਜਿਸਟਰ ਕਰਵਾਈ ਸੀ। ਸਾਲ 1973 ਵਿੱਚ ਮਿੱਲ ਦੇ ਪ੍ਰਬੰਧਕਾਂ ਨੇ ਮਿੱਲ ਦੀ ਜ਼ਮੀਨ ਦਾ ਇੱਕ ਹਿੱਸਾ ਪਲਾਟ (ਸਰਪਲੱਸ ਲੈਂਡ) ਦੇ ਰੂਪ ਵਿੱਚ ਵੇਚਣ ਦੀ ਕੋਸ਼ਿਸ਼ ਕੀਤੀ, ਤਾਂ ਇਸ ਸਬੰਧੀ ਮਾਲ ਵਿਭਾਗ ਦੇ ਤਤਕਾਲੀ ਡਿਪਟੀ ਸਕੱਤਰ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਪੱਤਰ ਜਾਰੀ ਕਰਕੇ ਇਸ ਜ਼ਮੀਨ ਨੂੰ ਵੇਚਣ 'ਤੇ ਰੋਕ ਲਗਾਈ। ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ-ਪੜਤਾਲ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਜਗਤਜੀਤ ਸ਼ੂਗਰ ਮਿੱਲ ਕੰਪਨੀ ਲਿਮਟਿਡ ਫਗਵਾੜਾ, ਵਾਹਿਦ ਸੰਧਰ ਸ਼ੂਗਰਜ਼ ਲਿਮਟਿਡ ਫਗਵਾੜਾ, ਸ਼ੂਗਰ ਮਿੱਲ ਪਲਾਜ਼ਾ ਪ੍ਰਾਈਵੇਟ ਲਿਮਟਿਡ ਜੀ.ਟੀ. ਰੋਡ ਫਗਵਾੜਾ ਅਤੇ ਹੋਰਾਂ ਨੇ ਇੱਕ ਦੂਜੇ ਦੀ ਮਿਲੀਭੁਗਤ ਨਾਲ ਇਸ ਗਲਤ ਕਾਰਵਾਈ ਨੂੰ ਅੰਜ਼ਾਮ ਦਿੱਤਾ। ਉਪਰੋਕਤ ਤੱਥਾਂ ਦੇ ਮੱਦੇਨਜ਼ਰ ਵਿਜੀਲੈਂਸ ਵੱਲੋਂ ਇਸ ਮਾਮਲੇ ਵਿੱਚ ਆਈ.ਪੀ.ਸੀ. ਦੀ ਧਾਰਾ 166, 177, 210, 406, 409, 418, 420, 120-ਬੀ ਅਤੇ ਭ੍ਰਿਸ਼ਟਾਚਾਰ ਦੀ ਰੋਕਥਾਮ ਬਾਰੇ ਕਾਨੂੰਨ ਦੀ ਧਾਰਾ 7 ਤਹਿਤ ਵਿਜੀਲੈਂਸ ਬਿਊਰੋ, ਥਾਣਾ ਜਲੰਧਰ ਰੇਂਜ ਵਿਖੇ ਐਫ.ਆਈ.ਆਰ.ਨੰਬਰ 26 ਮਿਤੀ 30.09.2023 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ 01.10.2023 ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਸੰਦੀਪ ਸਿੰਘ ਵਾਹਿਦ ਵਿਦੇਸ਼ ਸ਼ਿਫਟ ਹੋ ਗਿਆ ਸੀ ਅਤੇ ਕੁਝ ਸਮਾਂ ਪਹਿਲਾਂ ਇੰਗਲੈਂਡ ਤੋਂ ਭਾਰਤ ਆਇਆ ਸੀ। ਬੁਲਾਰੇ ਨੇ ਦੱਸਿਆ ਕਿ ਆਮ ਲੋਕਾਂ ਅਤੇ ਕਿਸਾਨਾਂ ਦੀ ਮਿਹਨਤ ਦੀ ਕਮਾਈ ਲੁੱਟ ਕੇ ਵਿਦੇਸ਼ਾਂ ਵਿੱਚ ਟਰਾਂਸਫਰ ਕੀਤੇ ਗਏ ਸਾਰੇ ਨਾਜਾਇਜ਼ ਪੈਸੇ ਦੀ ਬਰਾਮਦਗੀ ਵੀ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਮੁਲਜ਼ਮ ਜਰਨੈਲ ਸਿੰਘ ਵਾਹਿਦ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀ ਸਲਾਹਕਾਰ ਕਮੇਟੀ ਦਾ ਮੈਂਬਰ ਹੈ ਅਤੇ ਅਕਾਲੀ ਦਲ ਦੀ ਸਰਕਾਰ ਵੇਲੇ ਮਾਰਕਫੈੱਡ ਦਾ ਸਾਬਕਾ ਚੇਅਰਮੈਨ ਵੀ ਸੀ। --------- ਵਾਹਿਦ ਸੰਧਰ ਸ਼ੂਗਰ ਮਿੱਲ ਵੱਲੋਂ 600 ਤੋਂ ਵੱਧ ਕਿਸਾਨਾਂ ਨਾਲ ਧੋਖਾਧੜੀ ਮਿੱਲ ਵੱਲ ਕਿਸਾਨਾਂ ਦੇ 40 ਕਰੋੜ ਰੁਪਏ ਬਕਾਇਆ ਚੰਡੀਗੜ੍ਹ, 30 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਜਾਂਚ ਦੌਰਾਨ ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਵਿੱਚ ਸਥਿਤ ਗੋਲਡਨ ਸੰਧਰ ਸ਼ੂਗਰ ਮਿੱਲ ਸਬੰਧੀ ਹੈਰਾਨੀਜਨਕ ਤੱਥ ਸਾਹਮਣੇ ਲਿਆਂਦੇ ਹਨ। ਮਿੱਲ, ਜਿਸ ਨੂੰ ਪਹਿਲਾਂ ਵਾਹਿਦ ਸੰਧਰ ਸ਼ੂਗਰ ਮਿੱਲ ਵਜੋਂ ਜਾਣਿਆ ਜਾਂਦਾ ਸੀ, ਪਿਛਲੇ ਚਾਰ ਸਾਲਾਂ ਤੋਂ ਗੰਨਾ ਕਾਸ਼ਤਕਾਰਾਂ ਦੇ ਬਕਾਏ ਦਾ ਨਿਬੇੜਾ ਨਹੀਂ ਕਰ ਸਕੀ ਅਤੇ ਮਿੱਲ ਵੱਲ ਕਿਸਾਨਾਂ ਦੇ ਲਗਭਗ 40 ਕਰੋੜ 71 ਲੱਖ 68 ਹਜ਼ਾਰ ਰੁਪਏ ਬਕਾਇਆ ਹਨ। ਇਹ ਪ੍ਰਗਟਾਵਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਅਜਿਹੇ ਸਮੇਂ ਸਾਹਮਣੇ ਆਇਆ ਹੈ ਜਦੋਂ ਨਵੰਬਰ ਦੇ ਪਹਿਲੇ ਹਫ਼ਤੇ ਗੰਨੇ ਦਾ ਪਿੜਾਈ ਸੀਜ਼ਨ ਸ਼ੁਰੂ ਹੋਣ ਜਾ ਰਿਹਾ ਹੈ। ਗੰਨਾ ਕਾਸ਼ਤਕਾਰਾਂ ਦੀਆਂ ਵਾਰ-ਵਾਰ ਮੰਗਾਂ ਦੇ ਬਾਵਜੂਦ, ਗੋਲਡਨ ਸੰਧਰ ਸ਼ੂਗਰ ਮਿੱਲ ਆਪਣੀ ਵਾਹਿਦ ਸੰਧਰ ਸ਼ੂਗਰ ਮਿੱਲ ਵੇਲੇ ਦੀ ਮੈਨੇਜਮੈਂਟ ਤੋਂ ਲੈ ਕੇ ਆਪਣੀਆਂ ਵਿੱਤੀ ਜ਼ਿੰਮੇਵਾਰੀਆਂ ਨੂੰ ਭੱਜਦੀ ਆ ਰਹੀ ਹੈ। ਇਸ ਤੋਂ ਇਲਾਵਾ ਇੱਕ ਬਹੁਤ ਹੀ ਹੈਰਾਨੀਜਨਕਤ ਤੱਥ ਇਹ ਹੈ ਕਿ ਕਿਸਾਨਾਂ ਨੂੰ ਹੁਣ ਆਈ.ਡੀ.ਬੀ.ਆਈ. ਬੈਂਕ ਫਗਵਾੜਾ ਤੋਂ ਲੀਗਲ ਨੋਟਿਸ ਮਿਲ ਰਹੇ ਹਨ ਹਨ, ਜਿਸ ਵਿੱਚ ਉਨ੍ਹਾਂ ਨੂੰ ਪ੍ਰਤੀ ਕਿਸਾਨ ਦੇ ਹਿਸਾਬ ਨਾਲ ਬੈਂਕ ਨੂੰ ਕੁੱਲ 3,00,000 ਰੁਪਏ ਦਾ ਕੇ.ਸੀ.ਸੀ. (ਕਿਸਾਨ ਕ੍ਰੈਡਿਟ ਕਾਰਡ) ਕਰਜ਼ਾ ਮੋੜਨ ਲਈ ਕਿਹਾ ਜਾ ਰਿਹਾ ਹੈ। ਇਥੇ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਕਿਸਾਨਾਂ ਨੂੰ ਬੈਂਕ ਤੋਂ ਕਰਜ਼ਾ ਲੈਣ ਜਾਂ ਕਰਜ਼ੇ ਦੇ ਫੰਡਾਂ ਦੀ ਵਰਤੋਂ ਕਰਨ ਬਾਰੇ ਕੁਝ ਵੀ ਪਤਾ ਨਹੀਂ ਹੈ। ਇਸ ਉਲਝਣਤਾਣੀ ਕਾਰਨ ਬਣੇ ਹਾਲਾਤਾਂ ਕਰਕੇ ਗੰਨਾ ਕਾਸ਼ਤਕਾਰਾਂ ਨੂੰ ਕਾਫ਼ੀ ਨੁਕਸਾਨ ਝੱਲਣਾ ਪਿਆ ਹੈ ਅਤੇ ਉਨ੍ਹਾਂ ਨੂੰ ਗੰਨੇ ਦੀ ਫਸਲ ਦੀ 40 ਕਰੋੜ 71 ਲੱਖ 68 ਹਜ਼ਾਰ ਰੁਪਏ ਦੀ ਅਦਾਇਗੀ ਨਹੀਂ ਕੀਤੀ ਗਈ ਹੈ। ਇਸ ਦੇ ਨਾਲ ਹੀ ਤਕਰੀਬਨ 600 ਕਿਸਾਨ ਆਪਣੇ ਆਪ ਨੂੰ ਕੇ.ਸੀ.ਸੀ. ਕਰਜ਼ੇ ਦੀਆਂ ਦੇਣਦਾਰੀਆਂ ਸਬੰਧੀ ਬਣੇ ਜਮੂਦ ਵਿੱਚ ਫਸਿਆ ਮਹਿਸੂਸ ਕਰ ਰਹੇ ਹਨ, ਜਿਸ ਅਨੁਸਾਰ ਮਿੱਲ ਦੀ ਗਾਰੰਟਰਸ਼ਿਪ ਅਧੀਨ ਹਰੇਕ ਕਿਸਾਨ ਵੱਲ 3,00,000 ਰੁਪਏ ਦੀ ਦੇਣਦਾਰੀ ਕੱਢੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਇਸ ਉਲਝਣਤਾਣੀ ਦਾ ਹੱਲ ਨਿਕਲਣ ਦੀ ਉਮੀਦ ਨਾਲ ਸਥਿਤੀ 'ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ।

Punjab Bani 30 September,2023
27 ਸਾਲ ਬਾਅਦ ਰੈਪਰ ਟੂਪੈਕ ਦੇ ਕਤਲ ਦਾ ਮੁਲਜ਼ਮ ਗ੍ਰਿਫਤਾਰ

27 ਸਾਲ ਬਾਅਦ ਰੈਪਰ ਟੂਪੈਕ ਦੇ ਕਤਲ ਦਾ ਮੁਲਜ਼ਮ ਗ੍ਰਿਫਤਾਰ ਸਿੱਧੂ ਮੂਸੇਵਾਲਾ ਨੇ ਆਖਰੀ ਗੀਤ ਵਿੱਚ ਕੀਤਾ ਸੀ ਜ਼ਿਕਰ ਅਮਰੀਕਾ ਵਿੱਚ ਸਾਲ 1996 ਵਿੱਚ ਰੈਪਰ ਟੂਪੈਕ ਸ਼ਕੂਰ ਦੇ ਕਤਲ ਕਰ ਦਿੱਤਾ ਸੀ। ਅਮਰੀਕਾ ਪੁਲਿਸ ਨੇ ਇਸ ਕੇਸ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ। ਅਮਰੀਕਾ ਦੀ ਇੱਕ ਅਦਾਲਤ ਨੇ 60 ਸਾਲਾ ਡੁਏਨ ‘ਕੇਫ਼ੈ ਡੀ’ ਡੇਵਿਸ ਨੂੰ ਇੱਕ ਮਾਰੂ ਹਥਿਆਰ ਨਾਲ ਕਤਲ ਕਰਨ ਦੇ ਇੱਕ ਮਾਮਲੇ ਵਿੱਚ ਮੁਲਜ਼ਮ ਠਹਿਰਾਇਆ ਗਿਆ ਹੈ। ਇਸ ਨਾਲ ਜੁੜੇ ਕਈ ਮੁਲਜ਼ਮ ਹੁਣ ਤੱਕ ਮਰ ਚੁੱਕੇ ਹਨ। ਡੇਵਿਸ ਨੂੰ ਸ਼ੁੱਕਰਵਾਰ ਨੂੰ ਉਸ ਦੇ ਘਰ ਤੋਂ ਉਸ ਸਮੇਂ ਗ੍ਰਿਫਤਾਰ ਕੀਤਾ ਗਿਆ ਜਦੋਂ ਉਹ ਬਾਹਰ ਘੁੰਮ ਰਿਹਾ ਸੀ। ਦੱਸ ਦਈਏ ਕਿ ਮਸ਼ਹੂਰ ਰੈਪਰ ਦੀ ਹੱਤਿਆ ਦੇ ਸਮੇਂ, ਟੂਪੈਕ ਸ਼ਕੂਰ ਦੀ ਉਮਰ ਸਿਰਫ 25 ਸਾਲ ਸੀ। 7 ਸਤੰਬਰ, 1996 ਵਿੱਚ ਅਮਰੀਕਾ ਦੇ ਲਾਸ ਵੇਗਾਸ ਵਿੱਚ ਉਨ੍ਹਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਹੁਣ 60 ਸਾਲਾ ਡੁਏਨ ‘ਕੇਫ਼ੈ ਡੀ’ ਡੇਵਿਸ 'ਤੇ ਕਤਲ ਦਾ ਦੋਸ਼ ਲੱਗਾ ਹੈ। ਲੰਬੀ ਸੁਣਵਾਈ ਤੋਂ ਬਾਅਦ ਗ੍ਰੈਂਡ ਜਿਊਰੀ ਨੇ ਇਹ ਫੈਸਲਾ ਦਿੱਤਾ ਹੈ। ਇਹ ਜਾਣਕਾਰੀ ਸਰਕਾਰੀ ਵਕੀਲ ਮਾਰਕ ਡਿਗੀਆਕੋਮੋ ਨੇ ਸ਼ੁੱਕਰਵਾਰ ਨੂੰ ਦਿੱਤੀ। ਮਰਹੂਮ ਗਾਇਕ ਸਿੱਧੂ ਮੂਸੇਵਾਲਾ ਵੀ ਰੈਪਰ ਟੂਪੈਕ ਨੂੰ ਫੋਲੋ ਕਰਦਾ ਸੀ। ਸਿੱਧੂ ਮੂਸੇਵਾਲਾ ਨੇ ਆਪਣੇ ਆਖਰੀ ਗੀਤ 'ਦਿ ਲਾਸਟ ਰਾਈਡ' ਵਿੱਚ ਵੀ ਉਨ੍ਹਾਂ ਦਾ ਵਿੱਚ ਟੂਪੈਕ ਦਾ ਜ਼ਿਕਰ ਕੀਤਾ ਸੀ। ਕਾਬਲੇਗੌਰ ਹੈ ਕਿ ਸ਼ਕੂਰ ਟੂਪੈਕ ਇੱਕ ਮਸ਼ਹੂਰ ਰੈਪਰ ਸੀ। ਕੈਲੀਫੋਰਨੀਆ ਲਵ ਵਰਗੇ ਹਿੱਟ ਗੀਤ ਦੇਣ ਵਾਲੇ ਹਿਪੌਪ ਕਲਾਕਾਰ ਸ਼ਕੂਰ ਨੂੰ ਵੀ ਛੇ ਵਾਰ ਗ੍ਰੈਮੀ ਅਵਾਰਡ ਲਈ ਨਾਮਜ਼ਦ ਕੀਤਾ ਗਿਆ ਸੀ। ਬਹੁਤ ਥੋੜ੍ਹੇ ਸਮੇਂ ਵਿੱਚ ਟੂਪੈਕ ਬੈਕਅੱਪ ਡਾਂਸਰ ਤੋਂ ਗੈਂਗਸਟਾ ਰੈਪਰ ਅਤੇ ਹਿੱਪ-ਹੌਪ ਵਿੱਚ ਸਭ ਤੋਂ ਪ੍ਰਭਾਵਸ਼ਾਲੀ ਸ਼ਖਸੀਅਤਾਂ ਵਿੱਚੋਂ ਇੱਕ ਬਣ ਗਿਆ।

Punjab Bani 30 September,2023
ਭਾਰਤੀ ਰਾਜਦੂਤ ਨੂੰ ਖਾਲਿਸਤਾਨੀਆਂ ਨੇ ਸਕਾਟਲੈਂਡ 'ਚ ਗੁਰਦੁਆਰੇ ਜਾਣ ਤੋਂ ਰੋਕਿਆ

ਭਾਰਤੀ ਰਾਜਦੂਤ ਨੂੰ ਖਾਲਿਸਤਾਨੀਆਂ ਨੇ ਸਕਾਟਲੈਂਡ 'ਚ ਗੁਰਦੁਆਰੇ ਜਾਣ ਤੋਂ ਰੋਕਿਆ ਲੰਡਨ- ਕੱਟੜਪੰਥੀ ਬ੍ਰਿਟਿਸ਼ ਸਿੱਖ ਕਾਰਕੁਨਾਂ ਦੇ ਇੱਕ ਸਮੂਹ ਨੇ ਸ਼ੁੱਕਰਵਾਰ ਨੂੰ ਬਰਤਾਨੀਆ ਵਿੱਚ ਭਾਰਤੀ ਹਾਈ ਕਮਿਸ਼ਨਰ ਵਿਕਰਮ ਦੋਰਾਇਸਵਾਮੀ (Vikram Doraiswami) ਨੂੰ ਸਕਾਟਲੈਂਡ ਦੇ ਇੱਕ ਗੁਰਦੁਆਰੇ ਵਿੱਚ ਜਾਣ ਤੋਂ ਰੋਕ ਦਿੱਤਾ। ਖਾਲਿਸਤਾਨ ਪੱਖੀ (Pro-Khalistan Sikh) ਸਿੱਖ ਕਾਰਕੁਨ ਨੇ ਕਿਹਾ ਕਿ ਉਨ੍ਹਾਂ ਵਿੱਚੋਂ ਕੁਝ ਨੂੰ ਪਤਾ ਲੱਗਾ ਕਿ ਦੋਰਾਇਸਵਾਮੀ ਨੇ ਅਲਬਰਟ ਡਰਾਈਵ 'ਤੇ ਗਲਾਸਗੋ ਦੇ ਗੁਰਦੁਆਰੇ ਦੀ ਗੁਰਦੁਆਰਾ ਕਮੇਟੀ ਨਾਲ ਮੀਟਿੰਗ ਦੀ ਯੋਜਨਾ ਬਣਾਈ ਸੀ। ਇਸ ਤੋਂ ਬਾਅਦ ਕੁਝ ਲੋਕਾਂ ਨੇ ਮੌਕੇ 'ਤੇ ਪਹੁੰਚ ਕੇ ਉਨ੍ਹਾਂ ਨੂੰ ਕਿਹਾ ਕਿ ਤੁਹਾਡਾ ਸਵਾਗਤ ਨਹੀਂ ਹੈ ਅਤੇ ਉਹ ਵਾਪਸ ਚਲੇ ਗਏ। ਇਸ ਦੌਰਾਨ ਮਾਮੂਲੀ ਤਕਰਾਰ ਵੀ ਹੋਈ।ਖਾਲਿਸਤਾਨ ਪੱਖੀ ਸਿੱਖ ਕਾਰਕੁਨ ਨੇ ਦਾਅਵਾ ਕੀਤਾ ਕਿ 'ਇਹ ਨਹੀਂ ਲੱਗਦਾ ਕਿ ਗੁਰਦੁਆਰਾ ਕਮੇਟੀ ਜੋ ਕੁਝ ਹੋਇਆ ਉਸ ਤੋਂ ਬਹੁਤ ਖੁਸ਼ ਹੈ। ਪਰ ਬਰਤਾਨੀਆ ਦੇ ਕਿਸੇ ਵੀ ਗੁਰਦੁਆਰੇ ਵਿੱਚ ਭਾਰਤੀ ਅਧਿਕਾਰੀਆਂ ਦਾ ਸੁਆਗਤ ਨਹੀਂ ਕੀਤਾ ਜਾਂਦਾ। ਅਸੀਂ ਬ੍ਰਿਟੇਨ ਅਤੇ ਭਾਰਤ ਦੀ ਮਿਲੀਭੁਗਤ ਤੋਂ ਤੰਗ ਆ ਚੁੱਕੇ ਹਾਂ। ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਪੈਦਾ ਹੋਏ ਤਣਾਅ ਕਾਰਨ ਬਰਤਾਨਵੀ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਦਾ ਸਬੰਧ ਅਵਤਾਰ ਸਿੰਘ ਖੰਡਾ ਅਤੇ ਜਗਤਾਰ ਸਿੰਘ ਜੌਹਲ ਨਾਲ ਵੀ ਹੈ।’ ਸਿੱਖ ਯੂਥ ਯੂਕੇ ਨੇ ਇਸ ਘਟਨਾ ਦੀ ਵੀਡੀਓ ਇੰਸਟਾਗ੍ਰਾਮ ‘ਤੇ ਪੋਸਟ ਕੀਤੀ ਹੈ। ਜਿਸ ਵਿੱਚ ਭਾਰਤੀ ਹਾਈ ਕਮਿਸ਼ਨਰ ਨੂੰ ਲੰਗਰ ਛਕਾਉਣ ਲਈ ਚਿੱਟੇ ਮੇਜ਼ ਕੱਪੜਿਆਂ ਨਾਲ ਵਿਛਾਏ ਮੇਜ਼ ਦਿਖਾਈ ਦੇ ਰਹੇ ਹਨ।ਵੀਡੀਓ ਵਿੱਚ ਇੱਕ ਖਾਲਿਸਤਾਨ ਸਮਰਥਕ ਕਾਰਕੁਨ ਗੁਰਦੁਆਰਾ ਕਮੇਟੀ ਦੇ ਇੱਕ ਮੈਂਬਰ ਨਾਲ ਝਗੜਾ ਕਰਦਾ ਦਿਖਾਈ ਦੇ ਰਿਹਾ ਹੈ। ਗੁਰਦੁਆਰਾ ਕਮੇਟੀ ਵਾਲੇ ਨੇ ਵਰਕਰ ਦਾ ਫੋਨ ਖੋਹਣ ਦੀ ਕੋਸ਼ਿਸ਼ ਕੀਤੀ ਪਰ ਅਸਫਲ ਰਿਹਾ। ਇਸ ਤੋਂ ਬਾਅਦ ਵੀਡੀਓ 'ਚ ਦਿਖਾਇਆ ਗਿਆ ਹੈ ਕਿ ਦੋ ਵਰਕਰ ਕਾਰ ਪਾਰਕਿੰਗ 'ਚ ਭਾਰਤੀ ਹਾਈ ਕਮਿਸ਼ਨਰ ਦੀ ਕਾਰ 'ਚ ਜਾਂਦੇ ਹਨ ਅਤੇ ਕਾਰ ਦਾ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਕਰਦੇ ਹਨ ਪਰ ਅੰਦਰੋਂ ਬੰਦ ਰਹਿੰਦਾ ਹੈ। ਇਸ ਤੋਂ ਬਾਅਦ ਕਾਰ ਮੁੜ ਜਾਂਦੀ ਹੈ ਅਤੇ ਉਥੋਂ ਰਵਾਨਾ ਹੋ ਜਾਂਦੀ ਹੈ। ਇਸ ਮੌਕੇ ਗੁਰਦੁਆਰਾ ਕਮੇਟੀ ਦੇ ਮੈਂਬਰ ਕੋਈ ਦਖ਼ਲ ਨਾ ਦੇਣ।ਭਾਰਤੀ ਹਾਈ ਕਮਿਸ਼ਨਰ ਦੀ ਫੇਰੀ ਵਿੱਚ ਵਿਘਨ ਪਾਉਣ ਵਾਲੇ ਕਾਰਕੁਨਾਂ ਵਿੱਚੋਂ ਇੱਕ ਨੇ ਕੈਮਰੇ ’ਤੇ ਕਿਹਾ ਕਿ ਅਸੀਂ ਸੁਣਿਆ ਹੈ ਕਿ ਲੰਡਨ ਅਤੇ ਐਡਿਨਬਰਗ ਤੋਂ ਭਾਰਤੀ ਰਾਜਦੂਤ ਇੱਥੇ ਆਉਣ ਵਾਲੇ ਹਨ। ਅਸੀਂ ਗੁਰਦੁਆਰੇ ਗਏ ਅਤੇ ਲੰਗਰ ਛਕਿਆ ਅਤੇ ਫਿਰ ਬਾਹਰ ਆ ਗਏ ਕਿਉਂਕਿ ਅਸੀਂ ਸੁਣਿਆ ਕਿ ਉਨ੍ਹਾਂ ਦੀ ਕਾਰ ਆ ਗਈ ਹੈ। ਉਹ ਕਾਰ ਪਾਰਕਿੰਗ 'ਤੇ ਪਹੁੰਚੇ ਤਾਂ ਦੇਖਿਆ ਕਿ ਉਥੇ ਤਿੰਨ ਸਿੱਖ ਖੜ੍ਹੇ ਸਨ ਅਤੇ ਉਹ ਕਾਰ ਮੋੜ ਕੇ ਚਲੇ ਗਏ। ਅਸੀਂ ਜਾਣਦੇ ਹਾਂ ਕਿ ਕੈਨੇਡਾ ਵਿੱਚ ਕੀ ਹੋਇਆ ਹੈ। ਇਹ ਸਾਡੇ ਮੂੰਹ 'ਤੇ ਚਪੇੜ ਹੈ ਜਦੋਂ ਕੈਨੇਡੀਅਨ ਪ੍ਰਧਾਨ ਮੰਤਰੀ ਨੇ ਭਾਰਤ ਦੀ ਖੁੱਲ੍ਹ ਕੇ ਨਿੰਦਾ ਕੀਤੀ ਅਤੇ ਭਾਰਤੀ ਡਿਪਲੋਮੈਟਾਂ ਨੂੰ ਕੱਢ ਦਿੱਤਾ। ਜਦੋਂ ਕਿ ਸਾਡੀਆਂ ਗੁਰਦੁਆਰਾ ਕਮੇਟੀਆਂ ਚਲਾਉਣ ਵਾਲਿਆਂ ਨੇ ਇਨ੍ਹਾਂ ਲੋਕਾਂ ਨੂੰ ਖੁੱਲ੍ਹਾ ਸੱਦਾ ਦਿੱਤਾ ਹੈ।

Punjab Bani 30 September,2023
ਕੈਬਨਿਟ ਮੰਤਰੀ ਜੌੜਾਮਾਜਰਾ ਵੱਲੋਂ ਪਟਿਆਲਾ ‘ਚ 2 ਅਕਤੂਬਰ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆ ਦਾ ਜਾਇਜਾ

ਕੈਬਨਿਟ ਮੰਤਰੀ ਜੌੜਾਮਾਜਰਾ ਵੱਲੋਂ ਪਟਿਆਲਾ ‘ਚ 2 ਅਕਤੂਬਰ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆ ਦਾ ਜਾਇਜਾ -ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਸਿਹਤ ਖੇਤਰ ‘ਚ ਪੰਜਾਬ ਬਣੇਗਾ ਮੋਹਰੀ ਸੂਬਾ ਪਟਿਆਲਾ, 29 ਸਤੰਬਰ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਖੇਤਰ ‘ਚ ਦੇਸ਼ ਦਾ ਮੋਹਰੀ ਸੂਬਾ ਬਣੇਗਾ। ਕੈਬਨਿਟ ਮੰਤਰੀ ਅੱਜ ਨਿਊ ਪੋਲੋ ਗਰਾਊਂਡ ਪਟਿਆਲਾ ਏਵੀਏਸ਼ਨ ਕਲੱਬ, ਸੰਗਰੂਰ ਰੋਡ ਵਿਖੇ 2 ਅਕਤੂਬਰ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆ ਦਾ ਜਾਇਜਾ ਲੈਣ ਪੁੱਜੇ ਹੋਏ ਸਨ। ਇਸ ਮੌਕੇ ਜੌੜਾਮਾਜਰਾ ਦੇ ਨਾਲ ਵਿਧਾਇਕ ਤੇ ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਜਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਐਸ. ਐਸ.ਪੀ ਵਰੁਣ ਸ਼ਰਮਾ ਵੀ ਮੌਜੂਦ ਸਨ। ਇਸ ਮੌਕੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਜਿਥੇ ਸਕੂਲ ਆਫ਼ ਐਮੀਂਨੈਸ ਦੀ ਸ਼ੁਰੂਆਤ ਕਰਕੇ ਸਿੱਖਿਆ ਕ੍ਰਾਂਤੀ ਵੱਲ ਕਦਮ ਵਧਾਇਆ ਗਿਆ ਹੈ ਉਥੇ ਸਰਕਾਰੀ ਹਸਪਤਾਲਾਂ ਨੂੰ ਆਧੁਨਿਕ ਸਾਜੋ ਸਮਾਨ ਨਾਲ ਲੈਸ ਕਰਕੇ ਤੇ ਦਿੱਖ ਬਦਲਕੇ ਸਿਹਤ ਸੇਵਾਵਾਂ ਦੇ ਖੇਤਰ ਵਿਚ ਨਵਾਂ ਮੀਲ ਪੱਥਰ ਸਥਾਪਿਤ ਕੀਤਾ ਜਾ ਰਿਹਾ ਹੈ। ਜੌੜਾਮਾਜਰਾ ਨੇ ਅੱਗੇ ਕਿਹਾ ਕਿ ਪਟਿਆਲਾ ਵਾਸੀਆਂ ਲਈ ਇਹ ਸੁਭਾਗ ਵਾਲੀ ਗੱਲ ਹੈ ਕਿ ਇਸ ਇਤਿਹਾਸਕ ਸ਼ਹਿਰ ਤੋਂ ਹੀ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋ ਸੀਐਮ ਦੀ ਯੋਗਸ਼ਾਲਾ ਦਾ ਆਗਾਜ਼ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸੇ ਇਤਿਹਾਸਿਕ ਸ਼ਹਿਰ ਤੋਂ ਸਿਹਤਮੰਦ ਪੰਜਾਬ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਰਹੀ।

Punjab Bani 29 September,2023
ਮਨਪ੍ਰੀਤ ਸਿੰਘ ਬਾਦਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ ਪੁਲਿਸ ਅਤੇ ਵਿਜੀਲੈਂਸ ਦੀਆਂ ਟੀਮਾਂ ਕਰ ਰਹੀਆਂ ਹਨ ਲਗਾਤਾਰ ਛਾਪੇਮਾਰੀ

ਮਨਪ੍ਰੀਤ ਸਿੰਘ ਬਾਦਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ ਪੁਲਿਸ ਅਤੇ ਵਿਜੀਲੈਂਸ ਦੀਆਂ ਟੀਮਾਂ ਕਰ ਰਹੀਆਂ ਹਨ ਲਗਾਤਾਰ ਛਾਪੇਮਾਰੀ ਸ਼ਿਮਲਾ- ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Singh Badal) ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ ਪੁਲਿਸ ਅਤੇ ਵਿਜੀਲੈਂਸ ਦੀਆਂ ਟੀਮਾਂ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ। ਇਸੇ ਲੜੀ ਵਿੱਚ ਪੰਜਾਬ ਪੁਲਿਸ ਅਤੇ ਵਿਜੀਲੈਂਸ ਦੀ ਟੀਮ ਨੇ ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਵਿੱਚ ਦਸਤਕ ਦਿੱਤੀ ਹੈ। ਸ਼ੁੱਕਰਵਾਰ (Shimla) ਸਵੇਰੇ ਪੰਜਾਬ ਪੁਲਿਸ (Punjab Police) ਤੇ ਵਿਜੀਲੈਂਸ ਦੀ ਟੀਮ ਸ਼ਿਮਲਾ ਦੇ ਖਲੀਨੀ ਇਲਾਕੇ 'ਚ ਇਕ ਨਿੱਜੀ ਘਰ 'ਚ ਪਹੁੰਚੀ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਪੁਲਿਸ ਅਤੇ ਵਿਜੀਲੈਂਸ ਟੀਮ ਨੇ ਜਿਸ ਘਰ ਦਾ ਦਰਵਾਜ਼ਾ ਖੜਕਾਇਆ ਉਹ ਮਨਪ੍ਰੀਤ ਬਾਦਲ ਦੇ ਦੋਸਤ ਦਾ ਸੀ। ਇਸ ਨਿੱਜੀ ਘਰ ਦੀ ਕਈ ਘੰਟਿਆਂ ਤੱਕ ਜਾਂਚ ਕੀਤੀ ਗਈ। ਛਾਪੇਮਾਰੀ ਸਵੇਰੇ ਕੀਤੀ ਗਈ। ਖਲੀਨੀ ਤੋਂ ਇਲਾਵਾ ਮਨਪ੍ਰੀਤ ਸਿੰਘ ਦੀ ਸ਼ਿਮਲਾ ਦੇ ਚੈਲ ਅਤੇ ਫਾਗੂ ਵਿੱਚ ਵੀ ਤਲਾਸ਼ੀ ਲਈ ਗਈ ਹੈ। ਦੂਜੇ ਪਾਸੇ ਹਿਮਾਚਲ ਦੀ ਸੀਆਈਡੀ ਟੀਮਾਂ ਵੀ ਮਨਪ੍ਰੀਤ ਬਾਰੇ ਜਾਣਕਾਰੀ ਇਕੱਠੀ ਕਰ ਰਹੀਆਂ ਹਨ। ਜਾਣਕਾਰੀ ਮੁਤਾਬਕ ਸ਼ਿਮਲਾ ਪੁਲਸ ਨੂੰ ਪੰਜਾਬ ਪੁਲਸ ਅਤੇ ਵਿਜੀਲੈਂਸ ਟੀਮ ਨੇ ਸੂਚਿਤ ਕੀਤਾ ਸੀ। ਹਾਲਾਂਕਿ ਮਨਪ੍ਰੀਤ ਸਿੰਘ ਬਾਦਲ ਇੱਥੇ ਨਹੀਂ ਮਿਲੇ ਹਨ।

Punjab Bani 29 September,2023
ਬਲੋਚਿਸਤਾਨ ਸੂਬੇ 'ਚ ਜ਼ਬਰਦਸਤ ਧਮਾਕਾ, DSP ਸਮੇਤ 52 ਲੋਕਾਂ ਦੀ ਮੌਤ, 130 ਤੋਂ ਵੱਧ ਜ਼ਖ਼ਮੀ

ਬਲੋਚਿਸਤਾਨ ਸੂਬੇ 'ਚ ਜ਼ਬਰਦਸਤ ਧਮਾਕਾ, DSP ਸਮੇਤ 52 ਲੋਕਾਂ ਦੀ ਮੌਤ, 130 ਤੋਂ ਵੱਧ ਜ਼ਖ਼ਮੀ ਕਰਾਚੀ— ਪਾਕਿਸਤਾਨ ਦੇ ਬਲੋਚਿਸਤਾਨ ਸੂਬੇ 'ਚ ਇਕ ਮਸਜਿਦ ਨੇੜੇ ਸ਼ੁੱਕਰਵਾਰ ਨੂੰ ਹੋਏ ਜ਼ਬਰਦਸਤ ਬੰਬ ਧਮਾਕੇ 'ਚ ਘੱਟੋ-ਘੱਟ 52 ਲੋਕਾਂ ਦੀ ਮੌਤ ਹੋ ਗਈ ਅਤੇ 130 ਤੋਂ ਵੱਧ ਜ਼ਖਮੀ ਹੋ ਗਏ। ਈਦ ਮੌਕੇ 'ਤੇ ਜਦੋਂ ਧਮਾਕਾ ਹੋਇਆ ਤਾਂ ਵੱਡੀ ਗਿਣਤੀ 'ਚ ਲੋਕ ਮਸਜਿਦ ਦੇ ਬਾਹਰ ਰੈਲੀ ਲਈ ਇਕੱਠੇ ਹੋਏ ਸਨ। ਇਹ ਜਾਣਕਾਰੀ ਸਥਾਨਕ ਮੀਡੀਆ 'ਚ ਚੱਲ ਰਹੀਆਂ ਖਬਰਾਂ ਤੋਂ ਸਾਹਮਣੇ ਆਈ ਹੈ। ਜੀਓ ਨਿਊਜ਼ ਦੀ ਖ਼ਬਰ ਮੁਤਾਬਕ ਇਹ ਧਮਾਕਾ ਮਸਤਾਂਗ ਜ਼ਿਲ੍ਹੇ ਵਿੱਚ ਹੋਇਆ। ਇਕ ਅਧਿਕਾਰੀ ਨੇ ਦੱਸਿਆ ਕਿ ਮਸਜਿਦ ਨੇੜੇ ਧਮਾਕਾ ਉਸ ਸਮੇਂ ਹੋਇਆ ਜਦੋਂ ਲੋਕ ਈਦ-ਮਿਲਾਦ-ਉਨ-ਨਬੀ ਦੇ ਮੌਕੇ 'ਤੇ ਇਕੱਠੇ ਹੋਏ ਸਨ। ਈਦ ਮਿਲਾਦ ਉਨ ਨਬੀ ਪੈਗੰਬਰ ਮੁਹੰਮਦ ਦੇ ਜਨਮ ਦਿਨ 'ਤੇ ਮਨਾਇਆ ਜਾਂਦਾ ਹੈ। ਮੁਸਤਾਂਗ ਦੇ ਸਹਾਇਕ ਕਮਿਸ਼ਨਰ ਅਤਾ ਉਲ ਮੁਨੀਮ ਨੇ ਦੱਸਿਆ ਕਿ ਮਦੀਨਾ ਮਸਜਿਦ ਦੇ ਨੇੜੇ ਹੋਇਆ ਧਮਾਕਾ ਬਹੁਤ ਸ਼ਕਤੀਸ਼ਾਲੀ ਜਾਪਦਾ ਹੈ। ਡਾਨ ਅਖਬਾਰ ਦੀ ਖਬਰ ਮੁਤਾਬਕ ਧਮਾਕੇ 'ਚ ਘੱਟੋ-ਘੱਟ 52 ਲੋਕਾਂ ਦੀ ਮੌਤ ਹੋ ਗਈ ਅਤੇ 130 ਤੋਂ ਜ਼ਿਆਦਾ ਜ਼ਖਮੀ ਹੋ ਗਏ। ਥਾਣਾ ਇੰਚਾਰਜ ਜਾਵੇਦ ਲਹਿਰੀ ਨੇ ਦੱਸਿਆ ਕਿ ਜ਼ਖਮੀਆਂ ਨੂੰ ਮੈਡੀਕਲ ਸੈਂਟਰਾਂ 'ਚ ਭਰਤੀ ਕਰਵਾਇਆ ਜਾ ਰਿਹਾ ਹੈ ਜਦਕਿ ਹਸਪਤਾਲਾਂ 'ਚ ਐਮਰਜੈਂਸੀ ਲਗਾ ਦਿੱਤੀ ਗਈ ਹੈ। ਪ੍ਰਸ਼ਾਸਨ ਨੇ ਕਿਹਾ, ‘ਕੁਝ ਜ਼ਖਮੀਆਂ ਦੀ ਹਾਲਤ ਬਹੁਤ ਗੰਭੀਰ ਹੈ।’ ਧਮਾਕੇ ‘ਚ ਮਰਨ ਵਾਲਿਆਂ ‘ਚ ਇਕ ਡਿਪਟੀ ਸੁਪਰਡੈਂਟ ਆਫ ਪੁਲਿਸ (DSP) ਵੀ ਸ਼ਾਮਲ ਹੈ।

Punjab Bani 29 September,2023
ਆਮ ਆਦਮੀ ਪਾਰਟੀ ਦੇ ਵਿਧਾਇਕ ਦਾ ਐੱਸ. ਐੱਸ. ਪੀ. ਨਾਲ ਪਿਆ ਪੰਗਾ

ਆਮ ਆਦਮੀ ਪਾਰਟੀ ਦੇ ਵਿਧਾਇਕ ਦਾ ਐੱਸ. ਐੱਸ. ਪੀ. ਨਾਲ ਪਿਆ ਪੰਗਾ ਵਿਵਾਦ ਦਰਮਿਆਨ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਵੀ ਸਾਂਝੀ ਕੀਤੀ ਤਰਨਤਾਰਨ, 27 Sep : ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਤਰਨਤਾਰਨ ਦੇ ਐੱਸ. ਐੱਸ. ਪੀ. ਗੁਰਮੀਤ ਸਿੰਘ ਚੌਹਾਨ 'ਤੇ ਵੱਡੇ ਦੋਸ਼ ਲਗਾਏ ਹਨ। ਇਸ ਵਿਵਾਦ ਦਰਮਿਆਨ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਵੀ ਸਾਂਝੀ ਕੀਤੀ ਹੈ, ਜਿਸ ਵਿਚ ਉਨ੍ਹਾਂ ਦੋਸ਼ ਲਗਾਉਂਦੇ ਹੋਏ ਆਪਣੀ ਸਕਿਓਰਿਟੀ ਤਕ ਵਾਪਸ ਕਰਨ ਦੀ ਗੱਲ ਆਖੀ ਹੈ। ਲਾਲਪੁਰਾ ਨੇ ਕਿਹਾ ਕਿ 'ਐੱਸ. ਐੱਸ . ਪੀ ਮੈਂ ਤੇ ਕਿਹਾ ਸੀ ਕਿ ਤੂੰ ਬੱਸ ਚੋਰਾਂ ਨਾਲ ਹੀ ਰਲਿਆ ਹੋਇਆ ਹੈ ਪਰ ਹੁਣ ਪਤਾ ਲਗਾ ਤੂੰ ਕਾਇਰ ਵੀ ਹੈ। ਬਾਕੀ ਐੱਸ. ਐੱਸ. ਪੀ ਤੂੰ ਰਾਤ ਜੋ ਪੁਲਸ ਵਾਲੇ ਫੀਲੇ ਭੇਜੇ ਸੀ ਉਨ੍ਹਾਂ ਜੋ ਮੇਰੇ ਰਿਸ਼ਤੇਦਾਰ ਨਾਲ ਕੀਤਾ, ਉਸ ਦੇ ਜਵਾਬ ਦੀ ਉਡੀਕ ਕਰੋ। ਬਾਕੀ ਤੂੰ ਜੋ ਸੀ. ਆਈ. ਏ ਵਾਲਿਆਂ ਕੋਲੋਂ ਰਾਤ ਸੁਨੇਹਾ ਭੇਜਿਆ ਕਿ ਜੇ ਗੈਂਗਸਟਰ ਕਾਰਵਾਈ ਕਰਨ ਐੱਮ. ਐੱਲ. ਏ. 'ਤੇ ਕਈ ਪਰਿਵਾਰ ਤਬਾਹ ਹੋ ਜਾਂਦੇ। ਮੈਨੂੰ ਸਵਿਕਾਰ ਹੈ, ਮੈਂ ਆਪਣੀ ਪੁਲਸ ਸਕਿਓਰਟੀ ਤੈਨੂ ਵਾਪਸ ਭੇਜ ਰਿਹਾ ਹਾਂ। ਤੇਰੇ ਕੋਲ ਖੁੱਲ੍ਹਾ ਸਮਾਂ ਤੂੰ ਜੋ ਮੈਨੂੰ ਕਰਵਾਉਣਾ ਕਰਵਾ ਲੈ। ਬਾਕੀ ਪਰਿਵਾਰ ਸਭ ਦੇ ਬਰਾਬਰ ਹਨ। ਰਾਤ ਤੇਰਾ ਸੀ .ਆਈ . ਏ ਵਾਲਾ ਰੱਜਿਆ ਕਹਿੰਦਾ ਰਿਹਾ ਉਥੇ ਕਿ ਮੈਂ 25 ਲੱਖ ਮਹੀਨਾ ਐੱਸ. ਐੱਸ. ਪੀ. ਨੂੰ ਦਿੰਦਾ ਹਾਂ ਤਾਂ ਹੀ ਮੈਂ ਕਹਾਂ ਐਡਾ ਵੱਡਾ ਨਸ਼ੇੜੀ ਤੂੰ ਸੀ. ਆਈ. ਏ. ਦੀ ਕੁਰਸੀ 'ਤੇ ਕਿਉਂ ਰੱਖਿਆ ਹੈ। ਬਾਕੀ ਤੁਸੀਂ ਜੋ ਕੁੱਟ-ਕੁੱਟ ਕਹਿੰਦੇ ਰਹੇ ਕਿ ਐੱਮ. ਐੱਲ. ਏ. ਦਾ ਨਾਮ ਲੈ, ਤੁਹਾਡੀ ਉਹ ਕਰਤੂਤ ਵੀ ਮੇਰੇ ਕੋਲ ਆ ਗਈ ਹੈ। ਤੇਰੇ ਵੱਲੋਂ ਮੇਰੇ ਰਿਸ਼ਤੇਦਾਰ ਤੇ ਕੀਤੇ ਝੂਠੇ ਪਰਚੇ ਦਾ ਮੈਂ ਸਵਾਗਤ ਕਰਦਾਂ ਹਾਂ। ਉਹ ਬੁਜ਼ਦਿਲ ਹੁੰਦਾ ਹੈ ਜੋ ਆਪਣੀ ਦੁਸ਼ਮਣੀ ਕਿਸੇ ਹੋਰ ਨਾਲ ਕੱਢੇ। ਤੂੰ ਆਪਣੀ ਵਰਦੀ ਪਾਸੇ ਰੱਖ ਤੇ ਮੈਂ ਆਪਣੀ ਵਿਧਾਇਕ ਦੀ ਕੁਰਸੀ ਪਾਸੇ ਰੱਖਦਾ, ਫਿਰ ਦੇਖਦੇ। ਬਾਕੀ ਮੈਂ ਅੱਜ ਵੀ ਕਹਿੰਦਾ ਤਰਨਤਾਰਨ ਪੁਲਸ ਵਿਚ ਪਿਛਲੇ ਕਈ ਸਾਲਾਂ ਤੋਂ ਹੀ ਬਿਨਾਂ ਪੈਸੇ ਕੰਮ ਨਹੀ ਹੁੰਦਾ ਪਰ ਅਸੀਂ ਕਰਵਾਉਣਾ।” ਕੀ ਹੈ ਮਾਮਲਾ ਅਸਲ ਵਿਚ ਇਹ ਸਾਰਾ ਮਾਮਲਾ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਭੈਲ ਢਾਏ ਵਾਲਾ ਵਿਖੇ ਹੋ ਰਹੀ ਬਿਆਸ ਦਰਿਆ ਨਜ਼ਦੀਕ ਰੇਤਾ ਦੀ ਨਾਜਾਇਜ਼ ਮਾਇਨਿਗ ਨੂੰ ਲੈ ਕੇ ਵਿਗੜਿਆ ਹੈ। ਇਸ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਵਿਖੇ ਪੁਲਸ ਵੱਲੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਜੀਜਾ ਨਿਸ਼ਾਨ ਸਿੰਘ ਸਮੇਤ 13 ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ । ਜਿਸ ਸਬੰਧੀ ਪੁਲਸ ਨੇ 9 ਟਿੱਪਰ, ਇਕ ਇਨੋਵਾ ਗੱਡੀ, ਇਕ ਮੋਟਰਸਾਈਕਲ ਅਤੇ ਇਕ ਪੁਪ ਲਾਈਨ ਮਸ਼ੀਨ ਵੀ ਕਬਜ਼ੇ ਵਿਚ ਲਈ ਹੈ। ਇਸ ਮਾਮਲੇ ਸੰਬੰਧੀ ਜਦੋਂ ਐੱਸ. ਐੱਸ. ਪੀ. ਨਾਲ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਨੇ ਗੱਲ ਕਰਨੀ ਮੁਨਾਸਿਬ ਨਹੀਂ ਸਮਝੀ।

Punjab Bani 27 September,2023
ਸਿਫ਼ਤ ਕੌਰ ਸਮਰਾ ਨੇ ਏਸ਼ੀਅਨ ਗੇਮਜ਼ ਵਿੱਚ ਇੱਕ ਸੋਨੇ ਤੇ ਇੱਕ ਚਾਂਦੀ ਦਾ ਤਮਗ਼ਾ ਜਿੱਤਿਆ

ਸਿਫ਼ਤ ਕੌਰ ਸਮਰਾ ਨੇ ਏਸ਼ੀਅਨ ਗੇਮਜ਼ ਵਿੱਚ ਇੱਕ ਸੋਨੇ ਤੇ ਇੱਕ ਚਾਂਦੀ ਦਾ ਤਮਗ਼ਾ ਜਿੱਤਿਆ ਖੇਡ ਮੰਤਰੀ ਮੀਤ ਹੇਅਰ ਨੇ ਫਰੀਦਕੋਟ ਦੀ ਹੋਣਹਾਰ ਨਿਸ਼ਾਨੇਬਾਜ਼ ਨੂੰ ਦਿੱਤੀਆਂ ਮੁਬਾਰਕਾਂ ਸਕੀਟ ਮੁਕਾਬਲੇ ਵਿੱਚ ਪੰਜਾਬ ਦੇ ਅੰਗਦ ਵੀਰ ਸਿੰਘ ਬਾਜਵਾ ਤੇ ਗੁਰਜੋਤ ਸਿੰਘ ਖੰਗੂੜਾ ਨੇ ਕਾਂਸੀ ਦਾ ਤਮਗ਼ਾ ਜਿੱਤਿਆ ਚੰਡੀਗੜ੍ਹ, 27 ਸਤੰਬਰ ਹਾਂਗਜ਼ੂ ਵਿਖੇ ਚੱਲ ਰਹੀਆਂ ਏਸ਼ੀਅਨ ਗੇਮਜ਼ ਵਿੱਚ ਪੰਜਾਬ ਦੀ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੇ ਅੱਜ ਭਾਰਤ ਲਈ ਇੱਕ ਸੋਨੇ ਅਤੇ ਇੱਕ ਚਾਂਦੀ ਦਾ ਤਮਗ਼ਾ ਜਿੱਤਿਆ। ਪੁਰਸ਼ਾਂ ਦੇ ਸਕੀਟ ਮੁਕਾਬਲੇ ਵਿੱਚ ਪੰਜਾਬ ਦੇ ਅੰਗਦ ਵੀਰ ਸਿੰਘ ਬਾਜਵਾ ਤੇ ਗੁਰਜੋਤ ਸਿੰਘ ਖੰਗੂੜਾ ਨੇ ਕਾਂਸੀ ਦਾ ਤਮਗ਼ਾ ਜਿੱਤਿਆ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਫਰੀਦਕੋਟ ਦੀ ਹੋਣਹਾਰ ਨਿਸ਼ਾਨੇਬਾਜ਼ ਸਿਫ਼ਤ ਤੇ ਦੋਵੇਂ ਸਕੀਟ ਨਿਸ਼ਾਨੇਬਾਜ਼ਾਂ ਨੂੰ ਮੁਬਾਰਕਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਆਪਣੇ ਬਿਹਤਰੀਨ ਪ੍ਰਦਰਸ਼ਨ ਨਾਲ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੇ ਸੁਫ਼ਨੇ ਨੂੰ ਸਿਫ਼ਤ ਜਿਹੀਆਂ ਖਿਡਾਰਨਾਂ ਹੀ ਪੂਰਾ ਕਰਨਗੀਆਂ।ਪੰਜਾਬ ਦੇ ਖਿਡਾਰੀ ਏਸ਼ੀਅਨ ਗੇਮਜ਼ ਵਿੱਚ ਨਿਰੰਤਰ ਵਧੀਆ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਿਫ਼ਤ ਦੀ ਇਹ ਪ੍ਰਾਪਤੀ ਪੰਜਾਬ ਵਿੱਚ ਨਵੀਂ ਉਮਰ ਦੇ ਖਿਡਾਰੀਆਂ ਖਾਸ ਕਰਕੇ ਲੜਕੀਆਂ ਲਈ ਪ੍ਰੇਰਨਾ ਸ੍ਰੋਤ ਹੈ। ਉਨ੍ਹਾਂ ਇਸ ਪ੍ਰਾਪਤੀ ਦਾ ਸਿਹਰਾ ਨਿਸ਼ਾਨੇਬਾਜ਼ ਦੀ ਸਖ਼ਤ ਮਿਹਨਤ ਅਤੇ ਉਸ ਦੇ ਮਾਪਿਆਂ ਤੇ ਕੋਚਾਂ ਸਿਰ ਬੰਨ੍ਹਿਆਂ। ਖੇਡਾਂ ਵਤਨ ਪੰਜਾਬ ਦੀਆਂ ਦੇ ਉਦਘਾਟਨੀ ਸਮਾਰੋਹ ਵਿੱਚ ਸਿਫ਼ਤ ਸਮਰਾ ਮਸ਼ਾਲ ਮਾਰਚ ਦਾ ਹਿੱਸਾ ਸੀ। ਏਸ਼ਿਆਈ ਖੇਡਾਂ ਦੀ ਤਿਆਰੀ ਲਈ ਪੰਜਾਬ ਸਰਕਾਰ ਨੇ ਸਾਰੇ ਪੰਜਾਬੀ ਖਿਡਾਰੀਆਂ ਨੂੰ 8-8 ਲੱਖ ਰੁਪਏ ਦਾ ਚੈੱਕ ਸੌਂਪਿਆ ਸੀ। ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੀ ਵਿਦਿਆਰਥਣ ਸਿਫ਼ਤ ਕੌਰ ਸਮਰਾ ਨੇ ਹਾਂਗਜ਼ੂ ਵਿਖੇ 50 ਮੀਟਰ ਰਾਈਫ਼ਲ ਥ੍ਰੀ ਪੁਜ਼ੀਸ਼ਨ ਵਿੱਚ ਵਿਅਕਤੀਗਤ ਵਰਗ ਵਿੱਚ 469.6 ਸਕੋਰ ਨਾਲ ਨਵੇਂ ਵਿਸ਼ਵ ਰਿਕਾਰਡ ਨਾਲ ਸੋਨੇ ਦਾ ਤਮਗ਼ਾ ਜਿੱਤਿਆ।ਇਸੇ ਮੁਕਾਬਲੇ ਵਿੱਚ ਭਾਰਤ ਦੀ ਇੱਕ ਹੋਰ ਨਿਸ਼ਾਨੇਬਾਜ਼ ਨੇ ਆਸ਼ੀ ਚੌਕਸੀ ਨੇ ਕਾਂਸੀ ਦਾ ਤਮਗ਼ਾ ਜਿੱਤਿਆ।ਸਿਫ਼ਤ ਨੇ ਭਾਰਤੀ ਟੀਮ ਵੱਲੋਂ ਖੇਡਦਿਆਂ 50 ਮੀਟਰ ਰਾਈਫ਼ਲ ਥ੍ਰੀ ਪੁਜ਼ੀਸ਼ਨ ਦੇ ਟੀਮ ਵਰਗ ਵਿੱਚ ਚਾਂਦੀ ਦਾ ਤਮਗ਼ਾ ਜਿੱਤਿਆ। ਸਕੀਟ ਮੁਕਾਬਲੇ ਵਿੱਚ ਭਾਰਤੀ ਟੀਮ ਨੇ ਕਾਂਸੀ ਦਾ ਤਮਗ਼ਾ ਜਿੱਤਿਆ ਜਿਸ ਵਿੱਚ ਪੰਜਾਬ ਦੇ ਅੰਗਦ ਵੀਰ ਸਿੰਘ ਬਾਜਵਾ ਤੇ ਗੁਰਜੋਤ ਸਿੰਘ ਖੰਗੂੜਾ ਟੀਮ ਦਾ ਹਿੱਸਾ ਸਨ।

Punjab Bani 27 September,2023
ਕੁੱਲੜ੍ਹ ਪੀਜ਼ਾ ਕਪਲ ਦੇ ਸਹਿਜ ਅਰੋੜਾ ਨੇ ਸਿਆਸੀ ਦਬਾਅ ਪਾਉਣ ਦੇ ਲਗਾਏ ਇਲਜ਼ਾਮ

ਕੁੱਲੜ੍ਹ ਪੀਜ਼ਾ ਕਪਲ ਦੇ ਸਹਿਜ ਅਰੋੜਾ ਨੇ ਸਿਆਸੀ ਦਬਾਅ ਪਾਉਣ ਦੇ ਲਗਾਏ ਇਲਜ਼ਾਮ ਸੋਸ਼ਲ ਮੀਡੀਆ ’ਤੇ ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਤੋਂ ਬਾਅਦ ਕੁੱਲੜ੍ਹ ਪੀਜ਼ਾ ਜੋੜਾ ਸਦਮੇ ’ਚ ਚੱਲੇ ਗਏ ਹਨ। ਹਾਲਾਂਕਿ ਕੁੱਲੜ੍ਹ ਪੀਜ਼ਾ ਕਪਲ ਦੇ ਸਹਿਜ ਅਰੋੜਾ ਦਾ ਕਹਿਣਾ ਹੈ ਕਿ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਵੀਡੀਓ ਨਕਲੀ ਹੈ ਅਤੇ ਇਸ ਨੂੰ ਏਆਈ ਦੇ ਜਰੀਏ ਬਣਾਇਆ ਗਿਆ ਹੈ। ਨਾਲ ਹੀ ਉਨ੍ਹਾਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਇਸ ਵੀਡੀਓ ਨੂੰ ਸੋਸ਼ਲ ਮੀਡੀਆ ’ਤੇ ਸ਼ੇਅਰ ਨਾ ਕਰਨ। ਉੱਥੇ ਹੀ ਦੂਜੇ ਪਾਸੇ ਹੁਣ ਸਹਿਜ ਅਰੋੜਾ ਵੱਲੋਂ ਸੋਸ਼ਲ ਮੀਡੀਆ ’ਤੇ ਲੋਕਾਂ ਅਤੇ ਮੀਡੀਆ ਅਦਾਰਿਆਂ ਨੂੰ ਅਪੀਲ ਕੀਤੀ ਗਈ ਹੈ। ਜਿਸ ’ਚ ਉਨ੍ਹਾਂ ਨੇ ਸਾਥ ਦੇਣ ਅਤੇ ਇਨਸਾਫ ਦੀ ਗੱਲ ਆਖੀ ਹੈ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਆਈਡੀ ’ਤੇ ਲਿਖਿਆ ਹੈ ਕਿ ਮੇਰੀ ਹਿੰਮਤ ਨਹੀਂ ਪੈਂਦੀ ਨਾ ਹੀ ਇਸ ਤਰ੍ਹਾਂ ਦੀ ਸਥਿਤੀ ਹੈ ਕਿ ਵਾਰ ਵਾਰ ਵੀਡੀਓ ਬਣਾਵਾ ਜਾਂ ਇੰਟਰਵਿਊ ਦੇਵਾ। ਕਿਸੇ ਦੇ ਵੀ ਬਿਨਾਂ ਸਬੂਤਾਂ ਤੋਂ ਦਿੱਤੇ ਫੇਕ ਬਿਆਨ ਕਾਰਨ ਉਨ੍ਹਾਂ ਦੇ ਅਕਸ ਨੂੰ ਨਾ ਖਰਾਬ ਕੀਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਆਪਣਾ ਕੰਮ ਕਰ ਰਹੀ ਹੈ। ਉਨ੍ਹਾਂ ’ਤੇ ਸਿਆਸੀ ਦਬਾਅ ਪਾ ਕੇ ਰਾਜ਼ੀਨਾਮੇ ਦੇ ਲਈ ਕਿਹਾ ਜਾ ਰਿਹਾ ਸੀ ਜਿਸ ਨੂੰ ਉਨ੍ਹਾਂ ਨੇ ਮਨਾਂ ਕੀਤਾ ਅਤੇ ਹੁਣ ਉਨ੍ਹਾਂ ਦੇ ਖਿਲਾਫ ਬਿਆਨ ਬਾਜ਼ੀ ਕੀਤੀ ਗਈ। ਉਨ੍ਹਾਂ ਕੋਲ ਪੂਰੇ ਸਬੂਤ ਹਨ। ਉਨ੍ਹਾਂ ਕੋਲ ਕੋਈ ਸਿਆਸੀ ਸਾਥ ਨਹੀਂ ਹੈ ਪਰ ਤੁਹਾਡੇ ਸਾਥ ਤੋਂ ਇਲਾਵਾ ਹੋਰ ਕੁਝ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਾਨੂੰ ਇਨਸਾਫ ਦਿਵਾਉਣ ਦੇ ਲਈ ਅਤੇ ਇੰਟਰਨੈੱਟ ਉੱਤੇ ਵੀਡੀਓ ਨੂੰ ਰੋਕਣ ਲਈ ਤੁਹਾਡੇ ਸਾਥ ਦੀ ਲੋੜ ਹੈ। ਦੱਸ ਦਈਏ ਕਿ ਇਸ ਮੈਸੇਜ ਨੂੰ ਸ਼ੇਅਰ ਕਰਦੇ ਹੋਏ ਸਹਿਜ ਅਰੋੜਾ ਨੇ ਇਹ ਵੀ ਕੈਪਸ਼ਨ ਦਿੱਤੀ ਹੈ ਕਿ ਉਨ੍ਹਾਂ ਦੇ ਪਤਨੀ ਡਿਪ੍ਰੈਸ਼ਨ ’ਚ ਹੈ। ਮੁੜ ਤੋਂ ਸਮਾਜ ’ਚ ਆਉਣ ਦੇ ਲਈ ਤੁਹਾਡੇ ਸਹਿਯੋਗ ਦੀ ਲੋੜ ਹੈ।

Punjab Bani 26 September,2023
ਜ਼ਿਲ੍ਹਾ ਅਦਾਲਤ ਵੱਲੋਂ ਮਨਪ੍ਰੀਤ ਬਾਦਲ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ

ਜ਼ਿਲ੍ਹਾ ਅਦਾਲਤ ਵੱਲੋਂ ਮਨਪ੍ਰੀਤ ਬਾਦਲ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਬਠਿੰਡਾ, 26 ਸਤੰਬਰ 2023: ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਮਨਪ੍ਰੀਤ ਸਿੰਘ ਬਾਦਲ ਨੇ ਆਪਣੀ ਸੰਭਾਵਿਤ ਗ੍ਰਿਫਤਾਰੀ ਦੇ ਡਰੋਂ ਅਦਾਲਤ ਵਿੱਚ ਦਾਇਰ ਅਰਜ਼ੀ ਵਾਪਸ ਲੈਣ ਦੇ ਕੁਝ ਘੰਟਿਆਂ ਬਾਅਦ ਹੀ ਬਠਿੰਡਾ ਦੀ ਜ਼ਿਲ੍ਹਾ ਅਦਾਲਤ ਨੇ ਇਸ ਭਾਜਪਾ ਆਗੂ ਨੂੰ ਗ੍ਰਿਫਤਾਰ ਕਰਨ ਲਈ ਵਾਰੰਟ ਜਾਰੀ ਕਰ ਦਿੱਤੇ ਹਨ। ਅਦਾਲਤ ਵੱਲੋਂ ਦਿੱਤੇ ਇਹਨਾਂ ਆਦੇਸ਼ਾਂ ਨੂੰ ਸਾਬਕਾ ਵਿੱਤ ਮੰਤਰੀ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਵਿਜੀਲੈਂਸ ਗਿਰਫਤਾਰ ਨਾ ਕਰ ਸਕੇ ਇਸ ਨੂੰ ਦੇਖਦਿਆਂ ਮਨਪ੍ਰੀਤ ਸਿੰਘ ਬਾਦਲ ਪਿਛਲੇ ਦੋ ਮਹੀਨਿਆਂ ਤੋਂ ਅੰਡਰਗਰਾਉਂਡ ਚੱਲ ਰਹੇ ਹਨ। ਵਿਜੀਲੈਂਸ ਵੱਲੋਂ ਦਰਜ ਕੇਸ ਵਿੱਚ ਕਈ ਗੰਭੀਰ ਦੋਸ਼ ਸਾਹਮਣੇ ਆਉਣ ਤੋਂ ਬਾਅਦ ਜਾਂਚ ਏਜੰਸੀ ਮਨਪ੍ਰੀਤ ਬਾਦਲ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕਰਨਾ ਚਾਹੁੰਦੀ ਹੈ ਤਾਂ ਜੋ ਹੋਰ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾ ਸਕੇ।

Punjab Bani 26 September,2023
ਸੀ.ਐਮ. ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਰਾਘਵ-ਪ੍ਰਨੀਤੀ ਨੂੰ ਵਿਆਹ ਲਈ ਦਿੱਤੀਆਂ ਸ਼ੁਭਕਾਮਨਾਵਾਂ

ਸੀ.ਐਮ. ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਰਾਘਵ-ਪ੍ਰਨੀਤੀ ਨੂੰ ਵਿਆਹ ਲਈ ਦਿੱਤੀਆਂ ਸ਼ੁਭਕਾਮਨਾਵਾਂ ਉਦੇਪੁਰ, 25 ਸਤੰਬਰ : ਫੀਲਮ ਅਦਾਕਾਰ ਪ੍ਰਨੀਤੀ ਚੋਪੜਾ ਤੇ ਰਾਜਨੀਤਿਕ ਰਾਘਵ ਚੱਢਾ ਅੱਜ ਵਿਆਹ ਦੇ ਬੰਧਨ ਵਿੱਚ ਬੰਨ ਗਏ ਹਨ, ਜਿਨ੍ਹਾਂ ਦੇ ਵਿਆਹ ਸਮਾਰੋਹ ਵਿਖੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ੇਸ਼ ਤੌਰ 'ਤੇ ਹਾਜਰੀ ਲਵਾਕੇ ਉਨ੍ਹਾਂ ਨੂੰ ਵਿਆਹ ਲਈ ਸ਼ੁਭਕਾਮਨਾਵਾਂ ਦਿੱਤੀਆਂ ਹਨ। ਇਸ ਵਿਆਹ ਸਮਾਗਮ ਵਿੱਚ ਹੋਰ ਵੀ ਵੱਡੀਆਂ ਵੱਡੀਆਂ ਸਖ਼ਸ਼ੀਅਤਾਂ ਹਾਜਰ ਰਹੀਆਂ।

Punjab Bani 25 September,2023
ਪੰਜਾਬ ਪੁਲਿਸ ਵੱਲੋਂ ਗੈਂਗਸਟਰ ਲਖਬੀਰ ਸਿੰਘ ਲੰਡਾ ਦੇ ਸਾਥੀਆਂ ਦੀ ਭਾਲ ਵਿੱਚ 48 ਥਾਵਾਂ 'ਤੇ ਸਰਚ ਆਪਰੇਸ਼ਨ ਚਲਾਇਆ

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਲਖਬੀਰ ਸਿੰਘ ਲੰਡਾ ਦੇ ਸਾਥੀਆਂ ਦੀ ਭਾਲ ਵਿੱਚ 48 ਥਾਵਾਂ 'ਤੇ ਸਰਚ ਆਪਰੇਸ਼ਨ ਚਲਾਇਆ ਚੰਡੀਗੜ੍ਹ- ਪੰਜਾਬ ਪੁਲਿਸ ਵੱਲੋਂ ਗੈਂਗਸਟਰ ਲਖਬੀਰ ਸਿੰਘ ਲੰਡਾ ਦੇ ਸਾਥੀਆਂ ਦੀ ਭਾਲ ਵਿੱਚ 48 ਥਾਵਾਂ 'ਤੇ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਜੀਰਾ, ਮੱਖੂ ਅਤੇ ਹੋਰ ਕਈ ਥਾਵਾਂ 'ਤੇ ਛਾਪੇਮਾਰੀ ਜਾਰੀ ਹੈ। ਹਾਲ ਹੀ ਵਿੱਚ ਲਖਬੀਰ ਸਿੰਘ ਲੰਡਾ ਨਾਮ ਦੇ ਜੀਰਾ ਦੇ ਇੱਕ ਕਰਿਆਨੇ ਦੇ ਦੁਕਾਨਦਾਰ ਨੂੰ ਫਿਰੌਤੀ ਦੀ ਧਮਕੀ ਮਿਲੀ ਸੀ। ਇਸ ਤੋਂ ਬਾਅਦ ਦੋ ਨਕਾਬਪੋਸ਼ਾਂ ਨੇ ਪੀੜਤ ਦੁਕਾਨਦਾਰ 'ਤੇ ਗੋਲੀਆਂ ਵੀ ਚਲਾਈਆਂ। ਡੀਐਸਪੀ ਫ਼ਿਰੋਜ਼ਪੁਰ ਨੇ ਦੱਸਿਆ ਕਿ ਐਸਐਸਪੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲਖਬੀਰ ਸਿੰਘ ਲੰਡਾ ਅਤੇ ਉਸਦੇ ਸਾਥੀਆਂ ਦੇ ਘਰਾਂ 'ਤੇ 48 ਥਾਵਾਂ 'ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਦੱਸ ਦੇਈਏ ਕਿ ਹਾਲ ਹੀ ਵਿੱਚ ਭਾਰਤ ਦੀ ਰਾਸ਼ਟਰੀ ਜਾਂਚ ਏਜੰਸੀ NIA ਨੇ ਚਾਰ ਖਾਲਿਸਤਾਨੀ ਅੱਤਵਾਦੀਆਂ ਬਾਰੇ ਸੂਚਨਾ ਦੇਣ ਵਾਲੇ ਨੂੰ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਪਿਛਲੇ ਬੁੱਧਵਾਰ ਨੂੰ NIA ਨੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਡਾਇਰੈਕਟਰ ਲਖਬੀਰ ਸਿੰਘ ਸੰਧੂ ਦੀ ਗ੍ਰਿਫਤਾਰੀ ਲਈ ਨਕਦ ਇਨਾਮ ਦਾ ਐਲਾਨ ਕੀਤਾ ਸੀ। ਦੱਸ ਦੇਈਏ ਕਿ ਹਾਲ ਹੀ ਵਿੱਚ ਭਾਰਤ ਦੀ ਰਾਸ਼ਟਰੀ ਜਾਂਚ ਏਜੰਸੀ NIA ਨੇ ਚਾਰ ਖਾਲਿਸਤਾਨੀ ਅੱਤਵਾਦੀਆਂ ਬਾਰੇ ਸੂਚਨਾ ਦੇਣ ਵਾਲੇ ਨੂੰ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਪਿਛਲੇ ਬੁੱਧਵਾਰ ਨੂੰ NIA ਨੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਡਾਇਰੈਕਟਰ ਲਖਬੀਰ ਸਿੰਘ ਸੰਧੂ ਦੀ ਗ੍ਰਿਫਤਾਰੀ ਲਈ ਨਕਦ ਇਨਾਮ ਦਾ ਐਲਾਨ ਕੀਤਾ ਸੀ। ਜਾਂਚ ਏਜੰਸੀ ਨੇ ਲਖਬੀਰ ਸਿੰਘ ਬਾਰੇ ਜਾਣਕਾਰੀ ਦੇਣ ਵਾਲੇ ਨੂੰ 10 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਲਖਬੀਰ ਸਿੰਘ ਲੰਡਾ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦਾ ਵਸਨੀਕ ਹੈ। ਖੁਫੀਆ ਜਾਣਕਾਰੀ ਅਨੁਸਾਰ ਉਹ ਇਸ ਸਮੇਂ ਕੈਨੇਡਾ ਦੇ ਅਲਬਰਟਾ ਵਿੱਚ ਲੁਕਿਆ ਹੋਇਆ ਹੈ। ਪਾਕਿਸਤਾਨੀ ਅੱਤਵਾਦੀ ਰਿੰਦਾ ਲਖਬੀਰ ਸਿੰਘ ਦਾ ਕਰੀਬੀ ਦੱਸਿਆ ਜਾਂਦਾ ਹੈ। ਲੰਡਾ 2017 ਵਿੱਚ ਕੈਨੇਡਾ ਭੱਜ ਗਿਆ ਸੀ। ਕੈਨੇਡਾ ਜਾ ਕੇ ਉਸ ਨੇ ਖਾਲਿਸਤਾਨ ਪੱਖੀ ਅੱਤਵਾਦੀ ਸੰਗਠਨ BKI ਨਾਲ ਹੱਥ ਮਿਲਾਇਆ। ਲੰਡਾ ਖ਼ਿਲਾਫ਼ 2011 ਵਿੱਚ ਕੇਸ ਦਰਜ ਹੋਇਆ ਸੀ। ਹਿੰਦੁਸਤਾਨ ਟਾਈਮਜ਼ ਦੀ ਰਿਪੋਰਟ ਅਨੁਸਾਰ ਇਸ ਵੇਲੇ ਲਖਬੀਰ ਸਿੰਘ ਖ਼ਿਲਾਫ਼ ਅੰਮ੍ਰਿਤਸਰ, ਤਰਨਤਾਰਨ, ਮੋਗਾ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਕਤਲ, ਕਤਲ ਦੀ ਕੋਸ਼ਿਸ਼ ਅਤੇ ਨਸ਼ਾ ਤਸਕਰੀ ਸਮੇਤ ਕਰੀਬ 18 ਅਪਰਾਧਿਕ ਮਾਮਲੇ ਦਰਜ ਹਨ।

Punjab Bani 25 September,2023
ਏਸ਼ੀਅਨ ਗੇਮਜ਼; ਪੰਜਾਬ ਦੇ 7 ਖਿਡਾਰੀਆਂ ਨੇ ਇਕ ਸੋਨੇ ਤੇ ਤਿੰਨ ਕਾਂਸੀ ਦੇ ਤਮਗ਼ੇ ਜਿੱਤੇ

ਏਸ਼ੀਅਨ ਗੇਮਜ਼; ਪੰਜਾਬ ਦੇ 7 ਖਿਡਾਰੀਆਂ ਨੇ ਇਕ ਸੋਨੇ ਤੇ ਤਿੰਨ ਕਾਂਸੀ ਦੇ ਤਮਗ਼ੇ ਜਿੱਤੇ ਖੇਡ ਮੰਤਰੀ ਮੀਤ ਹੇਅਰ ਨੇ ਖਿਡਾਰੀਆਂ ਨੂੰ ਦਿੱਤੀ ਮੁਬਾਰਕਬਾਦ ਚੰਡੀਗੜ੍ਹ, 25 ਸਤੰਬਰ ਹਾਂਗਜ਼ੂ ਵਿਖੇ ਚੱਲ ਰਹੀਆਂ ਏਸ਼ੀਅਨ ਗੇਮਜ਼ ਵਿੱਚ ਅੱਜ ਪੰਜਾਬ ਦੇ ਸੱਤ ਖਿਡਾਰੀਆਂ ਨੇ ਕ੍ਰਿਕਟ, ਰੋਇੰਗ ਤੇ ਕੁਸ਼ਤੀ ਵਿੱਚ ਮੈਡਲ ਜਿੱਤਦਿਆਂ ਇਕ ਸੋਨੇ ਤੇ ਤਿੰਨ ਕਾਂਸੀ ਦੇ ਤਮਗ਼ੇ ਜਿੱਤੇ। ਪੰਜਾਬ ਦੇ ਖੇਡ ਮੰਤਰੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਤਮਗ਼ਾ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਸਾਡੇ ਖਿਡਾਰੀ ਦੇਸ਼ ਦਾ ਨਾਮ ਰੌਸ਼ਨ ਕਰ ਰਹੇ ਹਨ। ਕੱਲ੍ਹ ਵੀ ਰੋਇੰਗ ਵਿੱਚ ਪੰਜਾਬ ਨੇ ਇੱਕ ਚਾਂਦੀ ਤੇ ਇੱਕ ਕਾਂਸੀ ਦਾ ਤਮਗ਼ਾ ਜਿੱਤਿਆ।ਅੱਜ ਪੰਜਾਬ ਦੇ ਖਿਡਾਰੀਆਂ ਨੇ ਇਕ ਸੋਨੇ ਤੇ ਤਿੰਨ ਕਾਂਸੀ ਦੇ ਤਮਗ਼ੇ ਜਿੱਤੇ। ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਫਾਈਨਲ ਵਿੱਚ ਸ੍ਰੀਲੰਕਾ ਨੂੰ ਹਰਾ ਕੇ ਸੋਨ ਤਮਗ਼ਾ ਜਿੱਤਿਆ। ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ, ਅਮਨਜੋਤ ਕੌਰ ਤੇ ਕਨਿਕਾ ਆਹੂਜਾ ਪੰਜਾਬ ਤੋਂ ਹਨ। ਇਸੇ ਤਰ੍ਹਾਂ ਰੋਇੰਗ ਖੇਡ ਵਿੱਚ ਪੁਰਸ਼ਾਂ ਦੀ ਕੁਆਡਰੱਪਲ ਸਕੱਲਜ਼ ਵਿੱਚ ਭਾਰਤੀ ਟੀਮ ਨੇ ਕਾਂਸੀ ਦਾ ਤਮਗ਼ਾ ਜਿੱਤਿਆ ਜਿਸ ਵਿੱਚ ਦੋ ਖਿਡਾਰੀ ਸੁਖਮੀਤ ਸਿੰਘ ਤੇ ਸਤਨਾਮ ਸਿੰਘ ਪੰਜਾਬ ਦੇ ਮਾਨਸਾ ਸਬੰਧਤ ਹਨ। ਰੋਇੰਗ ਵਿੱਚ ਹੀ ਭਾਰਤ ਨੇ ਕੌਕਸਲੈਸ ਫੋਰ ਵਿੱਚ ਵੀ ਕਾਂਸੀ ਦਾ ਤਮਗ਼ਾ ਜਿੱਤਿਆ ਜਿਸ ਵਿੱਚ ਪੰਜਾਬ ਦਾ ਜਸਵਿੰਦਰ ਸਿੰਘ ਵੀ ਸ਼ਾਮਲ ਸੀ। ਜਸਵਿੰਦਰ ਸਿੰਘ ਨੇ ਕੱਲ੍ਹ ਚਾਂਦੀ ਦਾ ਤਮਗ਼ਾ ਜਿੱਤਿਆ ਸੀ। ਨਿਸ਼ਾਨੇਬਾਜ਼ੀ ਵਿੱਚ ਭਾਰਤੀ ਟੀਮ ਨੇ ਰੈਪਿਡ ਫਾਇਰ ਪਿਸਟਲ ਕਾਂਸੀ ਦਾ ਤਮਗ਼ਾ ਜਿੱਤਿਆ ਜਿਸ ਵਿੱਚ ਪੰਜਾਬ ਦਾ ਵਿਜੈਵੀਰ ਸਿੱਧੂ ਸ਼ਾਮਲ ਸੀ।

Punjab Bani 25 September,2023
ਭਗਵੰਤ ਮਾਨ ਸਰਕਾਰ ਪੰਜਾਬ ਨੂੰ ਕਰਜ਼ੇ ਦੇ ਭਾਰ ਹੇਠ ਦੱਬਣ ’ਤੇ ਤੁਲੀ: ਸੁਖਬੀਰ ਬਾਦਲ

ਭਗਵੰਤ ਮਾਨ ਸਰਕਾਰ ਪੰਜਾਬ ਨੂੰ ਕਰਜ਼ੇ ਦੇ ਭਾਰ ਹੇਠ ਦੱਬਣ ’ਤੇ ਤੁਲੀ: ਸੁਖਬੀਰ ਬਾਦਲ -ਆਖਰ ਕੌਣ ਝੱਲ ਰਿਹੈ ਰਾਘਵ ਚੱਢਾ ਦੇ ਵਿਆਹ ਦਾ ਖਰਚ : ਪ੍ਰੋ. ਚੰਦੂਮਾਜਰਾ ਪਟਿਆਲਾ, 25 ਸਤੰਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹੈ ਭਗਵੰਤ ਮਾਨ ਸਰਕਾਰ ਪੰਜਾਬ ਨੂੰ ਕਰਜ਼ੇ ਦੇ ਭਾਰ ਹੇਠ ਦੱਬਣ ’ਤੇ ਤੁਲੀ ਹੋਈ ਹੈ ਉਹ ਹਲਕਾ ਸਨੌਰ ਦੇ ਸੀਨੀਅਰ ਅਕਾਲੀ ਆਗੂ ਤੇਜਿੰਦਰ ਸਿੰਘ ਖੇੜੀ ਰਿਣਵਾ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਇਕ ਸਾਲ ਵਿਚ ਹੀ 50 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਚੁੱਕ ਲਿਆ ਹੈ ਅਤੇ ਹੁਣ ਪੰਜਾਬ ਕਰਜ਼ਈ ਸੂਬਿਆਂ ’ਚੋਂ ਇਕ ਨੰਬਰ ’ਤੇ ਆ ਗਿਆ ਹੈ, ਜੇਕਰ ਇਹੋ ਰਫ਼ਤਾਰ ਰਹੀ ਤਾਂ ਭਗਵੰਤ ਸਿੰਘ ਮਾਨ ਸਰਕਾਰ ਅਗਲੇ 4 ਸਾਲਾਂ ਵਿਚ ਦੋ ਲੱਖ ਕਰੋੜ ਰੁਪਏ ਦਾ ਕਰਜ਼ਾ ਪੰਜਾਬੀਆਂ ਸਿਰ ਚੜ੍ਹਾ ਦੇਵੇਗੀ, ਜਿਸਨੂੰ ਫੇਰ ਪੰਜਾਬੀ ਨਹੀਂ ਉਤਾਰ ਸਕਣਗੇ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੇ ਖੂਨ ਪਸੀਨੇ ਦੀ ਕਮਾਈ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਆਪ ਅਤੇ ਸ੍ਰੀ ਅਰਵਿੰਦ ਕੇਜਰੀਵਾਲ ਦੇ ਦੇਸ਼ ਭਰ ਵਿਚ ਪਸਾਰ ’ਤੇ ਖਰਚ ਕਰ ਰਹੀ ਹੈ ਤੇ ਹੁਣ ਤੱਕ ਆਪਣੀਆਂ ਝੂਠੀਆਂ ਗੱਲਾਂ ਨੂੰ ਸੱਚ ਬਣਾਉਣ ਲਈ ਪੰਜਾਬੀਆਂ ਦੇ 750 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ’ਚ ਮੁਲਾਜਮਾਂ ਨੂੰ ਤਨਖਾਹਾਂ ਮਿਲਣੀਆਂ ਔਖੀਆਂ ਹੋ ਜਾਣਗੀਆਂ। ਸਰਦਾਰ ਸੁਖਬੀਰ ਬਾਦਲ ਨੇ ਕੈਨੇਡਾ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਤਾਜ਼ਾ ਪੈਦਾ ਹੋਏ ਹਾਲਾਤਾਂ ਨੂੰ ਸ਼ਾਂਤ ਕਰਕੇ ਦੋਵੇਂ ਦੇਸ਼ਾਂ ਵਿਚ ਖੱਟਾਸ ਨੂੰ ਘਟਾਉਣਾ ਚਾਹੀਦਾ ਹੈ ਕਿਉਕਿ ਇਸ ਨਾਲ ਲੱਖਾਂ ਪੰਜਾਬੀਆਂ ਦਾ ਭਵਿੱਖ ਜੁੜਿਆ ਹੋਇਆ ਹੈ। ਜਿਹੜੇ ਵਿਦਿਆਰਥੀਆਂ ਦਾ ਦਾਖਲਾ ਹੋ ਚੁੱਕਿਆ ਹੈ ਉਹ ਦੁਚਿੱਤੀ ਵਿਚ ਹਨ ਕਿ ਉਹ ਜਾਣ ਜਾਂ ਨਾ ਜਾਣ ਤੇ ਹਰ ਸਾਲ ਸਰਦੀਆਂ ਵਿਚ ਵੱਡੇ ਪੱਧਰ ’ਤੇ ਪੰਜਾਬੀ ਕੈਨੈਡਾ ਤੋਂ ਭਾਰਤ ਵਿਚ ਆਉਂਦੇ ਹਨ ਅਤੇ ਇਥੋਂ ਕੈਨੇਡਾ ਜਾਂਦੇ ਹਨ। ਇਹ ਮਸਲਾ ਸਿੱਧੇ ਤੌਰ ’ਤੇ ਪੰਜਾਬੀਆਂ ਦਾ ਭਵਿੱਖ ਨਾਲ ਜੁੜਿਆ ਹੋਇਆ ਹੈ। ਸੁਖਬੀਰ ਬਾਦਲ ਨੇ ਰਾਘਵ ਚੱਢਾ ਦੇ ਵਿਆਹ ’ਤੇ ਕੀਤੇ ਜਾਣ ਵਾਲੇ ਖਰਚ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਜਿਸ ਵਿਅਕਤੀ ਨੇ ਮੈਂਬਰ ਪਾਰਲੀਮੈਂਟ ਦੀ ਚੋਣ ਲੜਨ ਸਮੇਂ ਕਾਗਜ਼ਾਂ ਵਿਚ ਆਪਣੀ ਢਾਈ ਲੱਖ ਰੁਪਏ ਆਮਦਨ ਦੱਸੀ ਸੀ ਉਸ ਕੋਲ ਵਿਆਹ ’ਤੇ ਖਰਚ ਕਰਨ ਨੂੰ 10 ਤੋਂ 15 ਕਰੋੜ ਰੁਪਏ ਕਿਥੋਂ ਆਏ ਕੀ ਮੁੱਖ ਮੰਤਰੀ ਇਸਦੀ ਵੀ ਵਿਜੀਲੈਂਸ ਜਾਂਚ ਕਰਵਾਉਣਗੇ। ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਰਾਜ ਸਭਾ ਮੈਂਬਰ ਰਾਘਵ ਚੱਢਾ ਦੇ ਵਿਆਹ ਦਾ ਖਰਚ ਆਖਰ ਕੌਣ ਝੱਲ ਰਿਹਾ ਹੈ ਕਿਉਕਿ ਆਪਣੇ ਆਪ ਨੂੰ ਆਮ ਆਦਮੀ ਕਹਿਣ ਵਾਲੇ ਰਾਘਵ ਚੱਢਾ ਵਲੋਂ ਵਿਆਹ ’ਤੇ 10 ਤੋਂ 15 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਹ ਪੈਸਾ ਕਿਥੋਂ ਆਇਆ ਇਹ ਇਕ ਵੱਡੀ ਜਾਂਚ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਆਮ ਆਦਮੀ ਦੱਸ ਕੇ ਪੰਜਾਬ ਦੇ ਲੋਕਾਂ ਨੂੰ ਠੱਗਣ ਵਾਲੇ ਡੇਢ ਸਾਲ ਵਿਚ ਹੀ ਆਪਣੇ ਵਿਆਹਾਂ ’ਤੇ 10 ਤੋਂ 15 ਕਰੋੜ ਰੁਪਏ ਖਰਚ ਕਰਨ ਲੱਗ ਪਏ ਹਨ, ਜਿਸ ਤੋਂ ਸਾਰਾ ਕੁੱਝ ਆਪਣੇ ਆਪ ਸਪੱਸ਼ਟ ਹੋ ਜਾਂਦਾ ਹੈ। ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸਰਦਾਰ ਬਲਵਿੰਦਰ ਸਿੰਘ ਭੂੰਦੜ, ਸਾਬਕਾ ਵਿਧਾਇਕ ਸਰਦਾਰ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸਰਦਾਰ ਭੁਪਿੰਦਰ ਸਿੰਘ ਸ਼ੇਖੂਪੁਰ ਹਲਕਾ ਇੰਚਾਰਜ ਘਨੌਰ, ਸਰਦਾਰ ਜਰਨੈਲ ਸਿੰਘ ਕਰਤਾਰਪੁਰ ਮੈਂਬਰ ਐਸ. ਜੀ. ਪੀ. ਸੀ., ਸਰਦਾਰ ਤੇਜਿੰਦਰ ਸਿੰਘ ਮਿੱਡੂਖੇੜਾ, ਸਰਦਾਰ ਗੁਰਚਰਨ ਸਿੰਘ ਖੇੜੀਰਨਵਾਂ, ਸਰਦਾਰ ਸਵਰਨ ਸਿੰਘ ਖੇੜੀਰਨਵਾਂ, ਸਰਦਾਰ ਜਗਜੀਤ ਸਿੰਘ ਕੋਹਲੀ ਅਤੇ ਸਰਦਾਰ ਅਵਤਾਰ ਸਿੰਘ ਘਲੌੜੀ ਆਦਿ ਵੀ ਹਾਜ਼ਰ ਸਨ।

Punjab Bani 25 September,2023
ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਹੋਰਨਾਂ ਖਿਲਾਫ ਭ੍ਰਿਸ਼ਟਾਚਾਰ ਦਾ ਕੇਸ ਦਰਜ, ਤਿੰਨ ਮੁਲਜ਼ਮ ਗ੍ਰਿਫਤਾਰ

ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਹੋਰਨਾਂ ਖਿਲਾਫ ਭ੍ਰਿਸ਼ਟਾਚਾਰ ਦਾ ਕੇਸ ਦਰਜ, ਤਿੰਨ ਮੁਲਜ਼ਮ ਗ੍ਰਿਫਤਾਰ ਜਾਂਚ 'ਚ ਪਤਾ ਲੱਗਾ ਕਿ ਬਾਦਲ ਨੇ ਮਾਡਲ ਟਾਊਨ ਬਠਿੰਡਾ 'ਚ ਘੱਟ ਰੇਟ 'ਤੇ ਦੋ ਪਲਾਟ ਖਰੀਦਣ ਦੀ ਰਚੀ ਸੀ ਸਾਜ਼ਿਸ਼ ਸਰਕਾਰ ਦਾ ਕਰੀਬ 65 ਲੱਖ ਰੁਪਏ ਦਾ ਹੋਇਆ ਮਾਲੀ ਨੁਕਸਾਨ ਚੰਡੀਗੜ੍ਹ, 25 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਚਾਰ ਹੋਰਾਂ ਖ਼ਿਲਾਫ਼ ਅਪਰਾਧਿਕ ਅਤੇ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਵਿਜੀਲੈਂਸ ਨੇ ਤਿੰਨ ਮੁਲਜ਼ਮਾਂ ਰਾਜੀਵ ਕੁਮਾਰ ਵਾਸੀ ਨਿਊ ਸ਼ਕਤੀ ਨਗਰ ਬਠਿੰਡਾ, ਅਮਨਦੀਪ ਸਿੰਘ ਵਾਸੀ ਲਾਲ ਸਿੰਘ ਬਸਤੀ ਬਠਿੰਡਾ ਅਤੇ ਵਿਕਾਸ ਅਰੋੜਾ ਵਾਸੀ ਟੈਗੋਰ ਨਗਰ ਬਠਿੰਡਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਮਲਾ ਬਠਿੰਡਾ ਸ਼ਹਿਰੀ ਦੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵੱਲੋਂ ਮਨਪ੍ਰੀਤ ਸਿੰਘ ਬਾਦਲ ਅਤੇ ਹੋਰਾਂ ਖਿਲਾਫ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਉਪਰੰਤ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਪਾਇਆ ਗਿਆ ਕਿ ਮਨਪ੍ਰੀਤ ਸਿੰਘ ਬਾਦਲ ਨੇ ਸਾਲ 2018 ਤੋਂ 2021 ਤੱਕ ਵਿੱਤ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਆਪਣੇ ਸਿਆਸੀ ਦਬਾਅ ਅਤੇ ਪ੍ਰਭਾਵ ਸਦਕਾ ਮਾਡਲ ਟਾਊਨ ਫੇਜ਼-1 ਬਠਿੰਡਾ ਨੇੜੇ ਟੀ.ਵੀ. ਟਾਵਰ ਵਿਖੇ 1560 ਵਰਗ ਗਜ ਦੇ ਦੋ ਪਲਾਂਟ ਖਰੀਦੇ ਜਿਸ ਕਾਰਨ ਸਰਕਾਰੀ ਖਜ਼ਾਨੇ ਨੂੰ ਲੱਖਾਂ ਰੁਪਏ ਦਾ ਵਿੱਤੀ ਨੁਕਸਾਨ ਹੋਇਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਨੰਬਰ 11/2022 ਦੀ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਸਾਬਕਾ ਵਿੱਤ ਮੰਤਰੀ ਨੇ ਆਪਣੇ ਪ੍ਰਭਾਵ ਦੀ ਵਰਤੋਂ ਕਰਦਿਆਂ ਬੀ.ਡੀ.ਏ. ਬਠਿੰਡਾ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਸਾਲ 2021 ਵਿੱਚ ਪਲਾਟਾਂ ਦੀ ਬੋਲੀ ਦੌਰਾਨ ਆਮ ਲੋਕਾਂ ਨੂੰ ਗੁੰਮਰਾਹ ਕਰਦਿਆਂ ਜਾਅਲੀ ਨਕਸ਼ੇ ਅਪਲੋਡ ਕਰਵਾਏ ਗਏ ਸਨ ਤਾਂ ਜੋ ਬੋਲੀ ਪ੍ਰਕਿਰਿਆ ਵਿੱਚ ਆਮ ਲੋਕਾਂ ਦੀ ਭਾਗੀਦਾਰੀ ਨੂੰ ਰੋਕਿਆ ਜਾ ਸਕੇ। ਇਸ ਤੋਂ ਇਲਾਵਾ ਅਪਲੋਡ ਕੀਤੇ ਨਕਸ਼ੇ ਵਿੱਚ ਪਲਾਟ ਨੰਬਰ 725-ਸੀ (560 ਵਰਗ ਗਜ਼) ਅਤੇ 726 (1000 ਵਰਗ ਗਜ਼) ਨੂੰ ਵੀ ਰਿਹਾਇਸ਼ੀ ਦੀ ਬਜਾਏ ਵਪਾਰਕ ਵਜੋਂ ਦਰਸਾਇਆ ਗਿਆ ਸੀ ਅਤੇ ਪਲਾਟਾਂ ਦੇ ਨੰਬਰ ਆਨਲਾਈਨ ਈ-ਆਕਸ਼ਨ ਪੋਰਟਲ ਤੇ ਪਾਏ ਨਕਸ਼ੇ ਵਿੱਚ ਨਹੀਂ ਦਿਖਾਏ ਗਏ ਸਨ। ਇਸ ਤੋਂ ਇਲਾਵਾ ਇੰਨਾਂ ਪਲਾਟਾਂ ਦੀ ਨਿਲਾਮੀ ਲਈ ਬਲਵਿੰਦਰ ਕੌਰ, ਪ੍ਰਸ਼ਾਸਨਿਕ ਅਧਿਕਾਰੀ, ਬੀ.ਡੀ.ਏ. ਬਠਿੰਡਾ ਦੇ ਡਿਜੀਟਲ ਹਸਤਾਖਰਾਂ ਦੀ ਵਰਤੋਂ ਉਨ੍ਹਾਂ ਦੀ ਇਜਾਜ਼ਤ ਤੋਂ ਬਿਨਾਂ ਕੀਤੀ ਗਈ। ਪੜਤਾਲ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਕਿ ਰਾਜੀਵ ਕੁਮਾਰ, ਵਿਕਾਸ ਅਰੋੜਾ ਅਤੇ ਅਮਨਦੀਪ ਸਿੰਘ ਨਾਮਕ ਇੱਕਲੇ ਤਿੰਨ ਬੋਲੀਕਾਰਾਂ ਲਈ ਬੋਲੀ ਇੱਕ ਹੀ ਵਿਅਕਤੀ ਐਡਵੋਕੇਟ ਸੰਜੀਵ ਕੁਮਾਰ ਵੱਲੋਂ ਇੱਕੋ ਆਈ.ਪੀ. ਐਡਰੈਸ ਤੋਂ ਕੀਤੀ ਗਈ। ਇਸ ਤੋਂ ਇਲਾਵਾ ਦੋਵੇਂ ਪਲਾਟ ਬੋਲੀਕਾਰਾਂ ਵੱਲੋਂ 2021 ਵਿੱਚ ਘੱਟ ਰੇਟ ’ਤੇ ਖਰੀਦੇ ਗਏ ਸਨ ਜੋ ਰੇਟ ਸਾਲ 2018 ਵਿੱਚ ਨਿਲਾਮੀ ਵੇਲੇ ਤੈਅ ਕੀਤੇ ਗਏ ਸਨ ਜਿਸ ਕਾਰਨ ਸਰਕਾਰ ਨੂੰ ਕਰੀਬ 65 ਲੱਖ ਰੁਪਏ ਦਾ ਵਿੱਤੀ ਨੁਕਸਾਨ ਹੋਇਆ ਸੀ। ਸਾਬਕਾ ਵਿੱਤ ਮੰਤਰੀ ਨੇ ਬੀਡੀਏ ਬਠਿੰਡਾ ਤੋਂ ਅਲਾਟਮੈਂਟ ਪੱਤਰ ਮਿਲਣ ਤੋਂ ਪਹਿਲਾਂ ਆਪਣੇ ਜਾਣੇ-ਪਛਾਣੇ ਬੋਲੀਕਾਰਾਂ ਤੋਂ ਐਗਰੀਮੈਂਟਾਂ ਰਾਹੀਂ ਦੋਵੇਂ ਪਲਾਟ ਖਰੀਦ ਲਏ। ਇਹ ਵੀ ਪਤਾ ਲੱਗਾ ਹੈ ਕਿ ਮਨਪ੍ਰੀਤ ਸਿੰਘ ਬਾਦਲ ਨੇ ਸਫਲ ਅਲਾਟੀਆਂ ਨੂੰ 25 ਫੀਸਦੀ ਬਿਆਨਾ ਅਗਾਊਂ ਹੀ ਟਰਾਂਸਫਰ ਕਰ ਦਿੱਤਾ ਜਿਸ ਤੋਂ ਪਤਾ ਲੱਗਦਾ ਹੈ ਕਿ ਉਨ੍ਹਾਂ ਦੀ ਬੋਲੀਕਾਰਾਂ ਨਾਲ ਪਹਿਲਾਂ ਹੀ ਮਿਲੀਭੁਗਤ ਸੀ। ਉਨ੍ਹਾਂ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਇਸ ਕੇਸ ਵਿੱਚ ਹੋਰ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਅਗਲੇਰੀ ਜਾਂਚ ਦੌਰਾਨ ਹੋਰ ਦੋਸ਼ੀਆਂ ਦੀ ਸ਼ਮੂਲੀਅਤ ਬਾਰੇ ਵੀ ਪਤਾ ਲਗਾਇਆ ਜਾਵੇਗਾ।

Punjab Bani 25 September,2023
ਭਾਰਤੀ ਮਹਿਲਾ ਟੀਮ ਨੇ ਏਸ਼ੀਆਈ ਖੇਡਾਂ 'ਚ ਜਿੱਤਿਆ ਸੋਨ ਤਗਮਾ

ਭਾਰਤੀ ਮਹਿਲਾ ਟੀਮ ਨੇ ਏਸ਼ੀਆਈ ਖੇਡਾਂ 'ਚ ਜਿੱਤਿਆ ਸੋਨ ਤਗਮਾ ਨਵੀਂ ਦਿੱਲੀ- ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਪਹਿਲੀ ਵਾਰ ਏਸ਼ਿਆਈ ਖੇਡਾਂ ਵਿੱਚ ਪ੍ਰਵੇਸ਼ ਕੀਤਾ ਅਤੇ ਸੋਨ ਤਮਗਾ ਜਿੱਤਿਆ। ਏਸ਼ੀਆਈ ਖੇਡਾਂ 2023 ਦੇ ਫਾਈਨਲ 'ਚ ਭਾਰਤ ਨੇ ਸ਼੍ਰੀਲੰਕਾ ਨੂੰ 19 ਦੌੜਾਂ ਨਾਲ ਹਰਾਇਆ। ਇਸ ਤੋਂ ਪਹਿਲਾਂ ਮਹਿਲਾ ਟੀਮ ਨੇ ਪਿਛਲੇ ਸਾਲ ਰਾਸ਼ਟਰਮੰਡਲ ਖੇਡਾਂ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ ਸੀ। ਇਸ ਤਰ੍ਹਾਂ ਭਾਰਤੀ ਮਹਿਲਾ ਟੀਮ ਏਸ਼ਿਆਈ ਖੇਡਾਂ ਅਤੇ ਰਾਸ਼ਟਰਮੰਡਲ ਖੇਡਾਂ ਦੋਵਾਂ ਵਿੱਚ ਤਗ਼ਮੇ ਜਿੱਤਣ ਵਾਲੀ ਪਹਿਲੀ ਟੀਮ ਬਣ ਗਈ ਹੈ। ਫਾਈਨਲ 'ਚ ਭਾਰਤ ਨੇ ਪਹਿਲਾਂ ਖੇਡਦਿਆਂ 7 ਵਿਕਟਾਂ 'ਤੇ 116 ਦੌੜਾਂ ਬਣਾਈਆਂ। ਮੰਧਾਨਾ ਨੇ 46 ਅਤੇ ਜੇਮਿਮਾਹ ਰੌਡਰਿਗਜ਼ ਨੇ 42 ਦੌੜਾਂ ਬਣਾਈਆਂ। ਜਵਾਬ 'ਚ ਸ਼੍ਰੀਲੰਕਾ ਦੀ ਟੀਮ 8 ਵਿਕਟਾਂ 'ਤੇ 97 ਦੌੜਾਂ ਹੀ ਬਣਾ ਸਕੀ। ਤੇਜ਼ ਗੇਂਦਬਾਜ਼ ਤੀਤਾਸ ਸਾਧੂ ਨੇ 3 ਵਿਕਟਾਂ ਲਈਆਂ। ਬੰਗਲਾਦੇਸ਼ ਨੇ ਪਾਕਿਸਤਾਨ ਨੂੰ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ। ਭਾਰਤੀ ਕਪਤਾਨ ਹਰਮਨਪ੍ਰੀਤ ਕੌਰ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਓਪਨਰ ਬੱਲੇਬਾਜ਼ ਸ਼ੈਫਾਲੀ ਵਰਮਾ 15 ਗੇਂਦਾਂ 'ਚ 9 ਦੌੜਾਂ ਬਣਾ ਕੇ ਆਊਟ ਹੋ ਗਈ। ਇਸ ਤੋਂ ਬਾਅਦ ਮੰਧਾਨਾ ਅਤੇ ਜੇਮਿਮਾਹ ਰੌਡਰਿਗਜ਼ ਨੇ ਦੂਜੇ ਵਿਕਟ ਲਈ 73 ਦੌੜਾਂ ਜੋੜੀਆਂ ਅਤੇ ਸਕੋਰ ਨੂੰ 89 ਦੌੜਾਂ ਤੱਕ ਪਹੁੰਚਾਇਆ। ਮੰਧਾਨਾ 45 ਗੇਂਦਾਂ ਵਿੱਚ 46 ਦੌੜਾਂ ਬਣਾ ਕੇ ਆਊਟ ਹੋ ਗਈ। 4 ਚੌਕੇ ਅਤੇ ਇਕ ਛੱਕਾ ਲਗਾਇਆ। ਹਾਲਾਂਕਿ ਆਖਰੀ 5 ਓਵਰਾਂ 'ਚ ਭਾਰਤੀ ਬੱਲੇਬਾਜ਼ ਕੁਝ ਖਾਸ ਨਹੀਂ ਦਿਖਾ ਸਕੇ। ਆਖਰੀ 30 ਗੇਂਦਾਂ 'ਤੇ ਸਿਰਫ 27 ਦੌੜਾਂ ਹੀ ਬਣੀਆਂ ਅਤੇ 5 ਵਿਕਟਾਂ ਵੀ ਡਿੱਗੀਆਂ। ਜੇਮਿਮਾਹ ਰੌਡਰਿਗਜ਼ 40 ਗੇਂਦਾਂ 'ਤੇ 42 ਦੌੜਾਂ ਨਹੀਂ ਬਣਾ ਸਕੀ। 5 ਚੌਕੇ ਮਾਰੇ। ਸ਼੍ਰੀਲੰਕਾ ਲਈ 3 ਗੇਂਦਬਾਜ਼ਾਂ ਨੇ 2-2 ਵਿਕਟਾਂ ਹਾਸਲ ਕੀਤੀਆਂ।

Punjab Bani 25 September,2023
ਸਾਬਕਾ ਮੰਤਰੀ ਟੌਹੜਾ ਦੇ ਘਰ 'ਤੇ ਦੇਰ ਰਾਤ ਅਣਪਛਾਤਿਆਂ ਨੇ ਕੀਤਾ ਹਮਲਾ

ਸਾਬਕਾ ਮੰਤਰੀ ਟੌਹੜਾ ਦੇ ਘਰ 'ਤੇ ਦੇਰ ਰਾਤ ਅਣਪਛਾਤਿਆਂ ਨੇ ਕੀਤਾ ਹਮਲਾ - ਲੱਤਾਂ ਮਾਰਕੇ ਗੇਟ ਨੂੰ ਤੋੜਨ ਦੀ ਕੀਤੀ ਕੋਸ਼ਿਸ਼ - ਘਰ ਦੇ ਅੰਦਰ ਇੱਟਾਂ ਰੋੜੇ ਵੀ ਗਏ ਮਾਰੇ - ਕੈਮਰੇ ਵਿੱਚ ਕੈਦ ਤਸਵੀਰਾਂ : ਪੁਲਿਸ ਖਾਮੋਸ਼ ਪਟਿਆਲਾ, 24 ਸਤੰਬਰ : ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਪਟਿਆਲਾ ਸਥਿਤ ਘਰ ਜਿਸ ਵਿੰਚ ਅੱਜ ਕਲ ਉਨ੍ਹਾਂ ਦਾ ਪਰਿਵਾਰ ਰਹਿੰਦਾ ਹੈ ਤੇ ਲੰਘੀ ਰਾਤ ਕੁੱਝ ਅਣਪਛਾਤਿਆਂ ਨੇ ਹਮਲਾ ਕਰ ਦਿੱਤਾ। ਬਕਾਇਦਾ ਤੌਰ 'ਤੇ ਗੇਟ ਨੂੰ ਲੱਤਾਂ ਮਾਰਕੇ ਤੋੜਨ ਦੀ ਕੋਸ਼ਿਸ਼ ਕੀਤੀ ਗਈ ਤੇ ਘਰ ਦੇ ਅੰਦਰ ਇੱਟਾਂ ਰੋੜੇ ਵੀ ਮਾਰੇ ਗਏ, ਇਹ ਹਮਲਾਵਰ ਅਧਾ ਦਰਜਨ ਦੇ ਕਰੀਬ ਸਨ। ਹਾਲਾਂਕਿ ਸਾਰਾ ਕੁੱਝ ਕੈਮਰੇ ਵਿੱਚ ਕੈਦ ਹੋ ਗਿਆ ਪਰ ਪੁਲਿਸ ਨੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ, ਿਜਸਨੂੰ ਲੈ ਕੇ ਪਰਿਵਾਰ ਅਜੇ ਤੱਕ ਚਿੰਤਾ ਵਿੱਚ ਹੈ। ਕਿਸੇ ਵੇਲੇ ਸਾਰਾ ਪੰਜਾਬ ਇਸ ਘਰ ਤੋਂ ਚਲਦਾ ਸੀ। ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਪਿੰਡ ਵਾਲੇ ਘਰ ਤੋਂ ਬਾਅਦ ਇਸ ਘਰ ਵਿੱਚ ਡੇਰੇ ਲਗਾਉਂਦੇ ਸਨ। ਅੱਜ ਕੱਲ ਇਥੇ ਉਨ੍ਹਾਂ ਦੇ ਦਾਮਾਦ ਸਾਬਕਾ ਮੰਤਰੀ ਪੰਜਾਬ ਹਰਮੇਲ ਸਿੰਘ ਟੌਹੜਾ ਤੇ ਉਨ੍ਹਾਂ ਦੀ ਬੇਟੀ ਅਤੇ ਪਰਿਵਾਰ ਰਹਿ ਰਿਹਾ ਹੈ। ਹੈਰਾਨੀ ਹੈ ਕਿ ਇਸ ਪਰਿਵਾਰ ਵੱਲ ਕਿਸੇ ਦੀ ਝਾਕਣ ਦੀ ਜੁਅਰਤ ਨਹੀਂ ਸੀ ਪਰ ਇਸਨੂੰ ਪੁਲਿਸ ਦੀ ਨਾਕਾਮੀ ਕਹਿ ਲਵੋ ਕਿ ਘਰ ਉਪਰ ਹਮਲਾ ਹੋ ਗਿਆ ਤੇ ਇੱਟਾਂ ਰੋੜਿਆਂ ਦੀ ਬਰਸਾਤ ਹੋ ਗਈ, ਜਿਸਨੂੰ ਲੈ ਕੇ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ, ਜਿਸਨੂੰ ਲੈ ਕੇ ਪਰਿਵਾਰ ਵੱਡੀ ਨਿਰਾਸ਼ਾ ਵਿੱਚ ਹੈ। ਜਦੋਂ ਜਥੇਦਾਰ ਗੁਰਚਰਨ ਸਿੰਘ ਟੌਹੜਾ ਖੁਦ ਹੁੰਦੇ ਸਨ, ਉਸ ਵੇਲੇ ਇਸ ਘਰ ਦੇ ਦੁਆਲੇ ਪੰਜਾਬ ਪੁਲਿਸ ਤਾਂ ਕਿ ਸੀਆਰਪੀ ਦਾ ਪਹਿਰਾ ਵੀ ਰਿਹਾ ਹੈ। ਜਥੇਦਾਰ ਟੌਹੜਾ ਦੇ ਦਾਮਾਦ ਹਰਮੇਲ ਸਿੰਘ ਟੌਹੜਾ ਪੰਜਾਬ ਦੀ ਵਜਾਰਤ ਵਿੱਚ ਮੰਤਰੀ ਰਹੇ ਹਨ। ਇਸਦੇ ਬਾਵਜੂਦ ਵੀ ਪਰਿਵਾਰ ਦੀ ਸੁਰਖਿਆ ਪਿਛਲੇ ਸਮੇਂ ਵਿੱਚ ਖੋਹ ਲਈ ਗਈ ਪਰ ਫਿਰ ਵੀ ਪਰਿਵਾਰ ਸ਼ਾਂਤ ਰਿਹਾ। ਸਿਕਉਰਿਟੀ ਸਬੰਧੀ ਪਰਿਵਾਰ ਨੇ ਡੀਜੀਪੀ ਪੰਜਾਬ ਨੂੰ ਵੀ ਲਿਖਿਆ ਹੈ ਪਰ ਸੁਰਖਿਆ ਨੂੰ ਲੈ ਕੇ ਹੀ ਪਹਿਲਾਂ ਪੰਜਾਬ ਵਿੱਚ ਨਾਮਵਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਜਾਨ ਜਾ ਚੁਕੀ ਹੈ ਤੇ ਜੇਕਰ ਲੰਘੀ ਰਾਤ ਅਣਪਛਾਤੇ ਹਮਲਾਵਰ ਕੋਈ ਵੱਡਾ ਭਾਣਾ ਵੀ ਵਰਤਾ ਸਕਦੇ ਸਨ। ਸਾਬਕਾ ਮੰਤਰੀ ਪੰਜਾਬ ਹਰਮੇਲ ਸਿੰਘ ਟੌਹੜਾ ਨੇ ਪੰਜਾਬ ਦੇ ਡੀਜੀਪੀ ਨੂੰ ਅਪੀਲ ਕੀਤੀ ਹੈ ਕਿ ਉਹ ਅਜਿਹੇ ਹਮਲਾਵਰਾਂ ਨੂੰ ਤੁਰੰਤ ਪਟਿਆਲਾ ਪੁਲਿਸ ਨੂੰ ਕਹਿ ਕੇ ਨੱਥ ਪਵਾਉਣ। ਉਨ੍ਹਾਂ ਆਖਿਆ ਕਿ ਉਨ੍ਹਾਂ ਨੇ ਪਟਿਆਲਾ ਦੇ ਕਈ ਪੁਲਿਸ ਅਧਿਕਾਰੀਆਂ ਨੂੰ ਇਸ ਸਬੰਧਂ ਬੇਨਤੀ ਕੀਤੀ ਹੈ ਪਰ ਕੋਈ ਵੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲੈ ਰਿਹਾ, ਜਿਸ ਕਾਰਨ ਪਰਿਵਾਰ ਦੀ ਚਿੰਤਾਵਾਂ ਵਿੱਚ ਵਾਧਾ ਹੋ ਰਿਹਾ ਹੈ। ਜੇਕਰ ਇਨੇ ਵੱਡੇ ਪਰਿਵਾਰ 'ਤੇ ਹਮਲਾ ਹੋ ਸਕਦਾ ਹੈ ਤਾਂ ਬਾਕੀ ਪਟਿਆਲਵੀਆਂ ਦੀ ਸੁਰੱਖਿਆ ਦਾ ਕਿ ਹਾਲ ਹੋਵੇਗਾ। ਇਹ ਤੁਸੀ ਆਪ ਹੀ ਵੇਖ ਲਵੋ।

Punjab Bani 24 September,2023
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਪੰਜਾਬ ਪੁਲਿਸ ਤੋਂ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਬਾਰੇ ਪੂਰੀ ਜਾਣਕਾਰੀ ਮੰਗੀ

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਪੰਜਾਬ ਪੁਲਿਸ ਤੋਂ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਬਾਰੇ ਪੂਰੀ ਜਾਣਕਾਰੀ ਮੰਗੀ ਪੰਜਾਬ 24 Sep--ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਪੰਜਾਬ ਪੁਲਿਸ ਤੋਂ ਉਨ੍ਹਾਂ ਸਾਰੇ ਗੈਂਗਸਟਰਾਂ ਅਤੇ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਬਾਰੇ ਪੂਰੀ ਜਾਣਕਾਰੀ ਮੰਗੀ ਹੈ, ਜੋ ਇਸ ਸਮੇਂ ਕੈਨੇਡਾ, ਇੰਗਲੈਂਡ ਅਤੇ ਅਮਰੀਕਾ ਵਿੱਚ ਲੁਕੇ ਹੋਏ ਹਨ। NIA ਨੇ ਪੁਲਿਸ ਤੋਂ ਵਿਦੇਸ਼ਾਂ 'ਚ ਬੈਠੇ ਗੈਂਗਸਟਰਾਂ ਅਤੇ ਅੱਤਵਾਦੀਆਂ ਦਾ ਪੂਰਾ ਡਾਟਾ ਮੰਗਿਆ ਹੈ। ਕੈਨੇਡਾ 'ਚ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਮਾਰੇ ਜਾਣ ਤੋਂ ਬਾਅਦ ਭਾਰਤ ਅਤੇ ਕੈਨੇਡਾ ਵਿਚਾਲੇ ਵਧਦੇ ਕੂਟਨੀਤਕ ਵਿਵਾਦ ਕਾਰਨ NIA ਵੀ ਹਰਕਤ 'ਚ ਨਜ਼ਰ ਆ ਰਹੀ ਹੈ। ਪੰਜਾਬ ਪੁਲਿਸ ਦੇ ਸੂਤਰਾਂ ਅਨੁਸਾਰ NIA ਨੇ ਪਿਛਲੇ ਕਈ ਸਾਲਾਂ ਦੌਰਾਨ ਫਰਜ਼ੀ ਪਾਸਪੋਰਟਾਂ 'ਤੇ ਵਿਦੇਸ਼ ਭੱਜਣ ਵਾਲੇ ਗੈਂਗਸਟਰਾਂ ਅਤੇ ਅੱਤਵਾਦੀਆਂ ਦਾ ਪੂਰਾ ਡਾਟਾ ਮੰਗਿਆ ਹੈ। ਇਸ ਦੇ ਨਾਲ ਹੀ ਐਨਆਈਏ ਗੈਂਗਸਟਰਾਂ ਦੇ ਉਨ੍ਹਾਂ ਸਾਥੀਆਂ ਦੀ ਸੂਚੀ ਵੀ ਤਿਆਰ ਕਰ ਰਹੀ ਹੈ ਜੋ ਵਿਦੇਸ਼ ਭੱਜ ਗਏ ਹਨ ਅਤੇ ਜਿਨ੍ਹਾਂ ਨੇ ਉਨ੍ਹਾਂ ਨੂੰ ਵਿਦੇਸ਼ ਭੱਜਣ ਵਿੱਚ ਮਦਦ ਕੀਤੀ ਹੈ। ਉਨ੍ਹਾਂ ਸਾਰਿਆਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ, ਜਿਨ੍ਹਾਂ ਨੇ ਮੁਲਜ਼ਮਾਂ ਨੂੰ ਫਰਜ਼ੀ ਪਾਸਪੋਰਟ ਬਣਾ ਕੇ ਵਿਦੇਸ਼ ਭੱਜਣ 'ਚ ਮਦਦ ਕੀਤੀ ਹੈ।ਚਾਹੇ ਉਹ ਲੋਕ ਇਮੀਗ੍ਰੇਸ਼ਨ ਜਾਂ ਕਿਸੇ ਹੋਰ ਵਿਭਾਗ ਨਾਲ ਸਬੰਧਤ ਹਨ, ਉਨ੍ਹਾਂ ਸਾਰਿਆਂ ਨੂੰ ਦਬੋਚਨ ਦੀ ਵੀ ਤਿਆਰੀ ਕੀਤੀ ਜਾ ਰਹੀ ਹੈ। ਪੁਲਿਸ ਸੂਤਰਾਂ ਦੀ ਮੰਨੀਏ ਤਾਂ ਐਨਆਈਏ ਵੱਲੋਂ ਵਿਦੇਸ਼ ਭੱਜ ਚੁੱਕੇ ਗੈਂਗਸਟਰਾਂ ਅਤੇ ਅੱਤਵਾਦੀਆਂ ਨੂੰ ਡਿਪੋਰਟ ਕਰਨ ਦੀ ਪ੍ਰਕਿਰਿਆ ਵੀ ਜਲਦੀ ਸ਼ੁਰੂ ਹੋਣ ਜਾ ਰਹੀ ਹੈ।

Punjab Bani 24 September,2023
ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਖ਼ਿਲਾਫ਼ ਵੱਡੀ ਕਾਰਵਾਈ

ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਖ਼ਿਲਾਫ਼ ਵੱਡੀ ਕਾਰਵਾਈ ਪੰਨੂ ਖਿਲਾਫ NIA ਦਾ ਐਕਸ਼ਨ, ਚੰਡੀਗੜ੍ਹ ਅਤੇ ਅੰਮ੍ਰਿਤਸਰ 'ਚ ਜਾਇਦਾਦ ਜ਼ਬਤ ਨਵੀਂ ਦਿੱਲੀ: ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਖਾਲਿਸਤਾਨ ਪੱਖੀ ਅਤੇ ਪਾਬੰਦੀਸ਼ੁਦਾ ਜਥੇਬੰਦੀ ਸਿੱਖ ਫਾਰ ਜਸਟਿਸ (ਐਸਐਫਜੇ) ਦੇ ਮੈਂਬਰ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਐਨਆਈਏ ਨੇ ਉਸ ਦੀ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿੱਚ ਜਾਇਦਾਦ ਜ਼ਬਤ ਕਰ ਲਈ ਹੈ। ਦੱਸ ਦੇਈਏ ਕਿ ਪੰਨੂ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ ਅਤੇ ਭਾਰਤ ਨੇ ਉਸ ਨੂੰ ਖਾਲਿਸਤਾਨੀ ਅੱਤਵਾਦੀ ਐਲਾਨਿਆ ਹੋਇਆ ਹੈ। ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ ਕਿ ਐਨਆਈਏ ਨੇ ਪੰਨੂ ਦੀ ਅਚੱਲ ਜਾਇਦਾਦ ਨੂੰ ਜ਼ਬਤ ਕਰਨ ਲਈ ਗੈਰਕਾਨੂੰਨੀ ਗਤੀਵਿਧੀਆਂ ਰੋਕਥਾਮ ਐਕਟ (ਯੂਏਪੀਏ) 1967 ਦੀ ਧਾਰਾ 33 (5) ਦੇ ਤਹਿਤ ਇੱਕ ਵਿਸ਼ੇਸ਼ ਅਦਾਲਤ ਵਿੱਚ ਪਹੁੰਚ ਕੀਤੀ ਸੀ। ਦੱਸ ਦੇਈਏ ਕਿ ਅਮਰੀਕਾ, ਕੈਨੇਡਾ, ਬਰਤਾਨੀਆ ਆਦਿ ਵਿੱਚ ਵਿਦੇਸ਼ੀ ਨਾਗਰਿਕਤਾ ਵਾਲੇ ਕੁਝ ਕੱਟੜਪੰਥੀ ਸਿੱਖਾਂ ਦੁਆਰਾ ਚਲਾਏ ਜਾ ਰਹੇ ਪਾਬੰਦੀਸ਼ੁਦਾ ਸੰਗਠਨ SFJ ਨੂੰ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ, 1967 ਦੀ ਧਾਰਾ 3 (1) ਦੇ ਉਪਬੰਧਾਂ ਤਹਿਤ ਗੈਰ-ਕਾਨੂੰਨੀ ਘੋਸ਼ਿਤ ਕੀਤਾ ਗਿਆ ਸੀ।ਭਾਰਤ ਸਰਕਾਰ ਨੇ, 10 ਜੁਲਾਈ, 2019 ਦੀ ਆਪਣੀ ਨੋਟੀਫਿਕੇਸ਼ਨ ਦੁਆਰਾ, SFJ ਨੂੰ ਇੱਕ ਗੈਰ-ਕਾਨੂੰਨੀ ਸੰਗਠਨ ਘੋਸ਼ਿਤ ਕੀਤਾ ਸੀ ਅਤੇ ਇਸ 'ਤੇ ਪੰਜ ਸਾਲਾਂ ਲਈ ਪਾਬੰਦੀ ਲਗਾ ਦਿੱਤੀ ਸੀ। ਇਸ ਤੋਂ ਇਲਾਵਾ ਭਾਰਤ ਸਰਕਾਰ ਨੇ ਕਿਹਾ ਸੀ ਕਿ ਜਥੇਬੰਦੀ ਦਾ ਮੁੱਢਲਾ ਉਦੇਸ਼ ਪੰਜਾਬ ਵਿੱਚ ‘ਆਜ਼ਾਦ ਅਤੇ ਪ੍ਰਭੂਸੱਤਾ ਸੰਪੰਨ ਦੇਸ਼’ ਸਥਾਪਤ ਕਰਨਾ ਹੈ ਅਤੇ ਇਹ ਖ਼ਾਲਿਸਤਾਨ ਦੀ ਖੁੱਲ੍ਹ ਕੇ ਹਮਾਇਤ ਕਰਦੀ ਹੈ। ਇਹ ਸੰਗਠਨ ਭਾਰਤ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਨੂੰ ਚੁਣੌਤੀ ਦਿੰਦਾ ਹੈ।

Punjab Bani 23 September,2023
ਪੰਜਾਬ ਕਾਂਗਰਸ ਪ੍ਰਧਾਨ ਪੰਜਾਬੀ ਗਾਇਕ ਸ਼ੁਭ ਦੇ ਸਮਰਥਨ 'ਚ ਨਿੱਤਰੇ

ਪੰਜਾਬ ਕਾਂਗਰਸ ਪ੍ਰਧਾਨ ਪੰਜਾਬੀ ਗਾਇਕ ਸ਼ੁਭ ਦੇ ਸਮਰਥਨ 'ਚ ਨਿੱਤਰੇ ਚੰਡੀਗੜ੍ਹ: ਕੈਨੇਡਾ ਦੇ ਖ਼ਿਲਾਫ਼ ਇਕ ਹੋਰ ਸਖਤ ਕਾਰਵਾਈ ਕਰਦੇ ਹੋਏ ਭਾਰਤ ਨੇ ਕੈਨੇਡੀਅਨਾਂ ਲਈ ਵੀਜ਼ਾ ਸੇਵਾ ਮੁਅੱਤਲ ਕਰ ਦਿੱਤੀ ਹੈ। ਕੈਨੇਡੀਅਨ ਪੀ.ਐਮ. ਦੇ ਬਿਆਨ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਰਿਸ਼ਤੇ ਠੀਕ ਨਹੀਂ ਚੱਲ ਰਹੇ ਹਨ। ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਬਿਆਨ ਸਾਹਮਣੇ ਆਇਆ ਹੈ। ਜਿੱਥੇ ਇੱਕ ਪਾਸੇ ਉਹ ਖਾਲਿਸਤਾਨ ਦੇ ਵਿਚਾਰ ਦਾ ਸਖ਼ਤ ਵਿਰੋਧ ਕਰਦੇ ਦਿਖੇ, ਉੱਥੇ ਹੀ ਦੂਜੇ ਪਾਸੇ ਉਹ ਵਿਵਾਦਤ ਗਾਇਕ ਸ਼ੁਭ ਦਾ ਸਮਰਥਨ ਕਰਦੇ ਵੀ ਨਜ਼ਰ ਆਏ। ਅਮਰਿੰਦਰ ਸਿੰਘ ਨੇ ਕਿਹਾ ਕਿ ਸਾਡੀ ਪਾਰਟੀ ਖਾਲਿਸਤਾਨੀ ਵਿਚਾਰਾਂ ਦੇ ਸਖਤ ਖਿਲਾਫ ਹੈ ਅਤੇ ਅਜਿਹੀਆਂ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਵਾਲੇ ਲੋਕਾਂ ਦਾ ਵੀ ਵਿਰੋਧ ਕਰਦੀ ਹੈ। ਪਰ ਜੇਕਰ ਤੁਸੀਂ ਸਾਡੇ ਪੰਜਾਬੀ ਗਾਇਕ ਸ਼ੁਭ ਵਰਗੇ ਨੌਜਵਾਨਾਂ ਨੂੰ ਰਾਸ਼ਟਰ ਵਿਰੋਧੀ ਕਰਾਰ ਦਿੰਦੇ ਹੋ ਤਾਂ ਅਸੀਂ ਇਸ ਦਾ ਵੀ ਸਖ਼ਤ ਵਿਰੋਧ ਕਰਦੇ ਹਾਂ ਭਾਵੇਂ ਉਹ ਹਮੇਸ਼ਾ ਪੰਜਾਬ ਲਈ ਬੋਲਦਾ ਹੈ।

Punjab Bani 22 September,2023
ਰੋ-ਰੋ ਕੇ ਦੱਸੀ ਸਾਰੀ ਕਹਾਣੀ

ਰੋ-ਰੋ ਕੇ ਦੱਸੀ ਸਾਰੀ ਕਹਾਣੀ ਕੁੱਲੜ ਪੀਜ਼ਾ ਵਾਲੇ ਨੇ ਲੋਕਾਂ ਨੂੰ ਮੁੜ ਅਪੀਲ ਕੀਤੀ ਹੈ ਕਿ ਇਸ ਨੂੰ ਡਲੀਟ ਕੀਤਾ ਜਾਵੇ ਜਲੰਧਰ - ਕਥਿਤ ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਕੁੱਲੜ ਪੀਜ਼ਾ ਸਟਾਲ ਦੇ ਮਾਲਕ ਵੱਲੋਂ ਲੋਕਾਂ ਨੂੰ ਮੁੜ ਅਪੀਲ ਕੀਤੀ ਹੈ ਕਿ ਇਸ ਨੂੰ ਡਲੀਟ ਕੀਤਾ ਜਾਵੇ। ਇਹ ਉਨ੍ਹਾਂ ਦੀ ਜ਼ਿੰਦਗੀ ਦਾ ਸਵਾਲ ਹੈ।ਇਸ ਦੌਰਾਨ ਉਹ ਰੋ ਰਿਹਾ ਹੈ ਅਤੇ ਹੱਥ ਜੋੜ ਕੇ ਅਪੀਲ ਕੀਤੀ ਹੈ ਕਿ ਇਸ ਨੂੰ ਹੋਰ ਵਾਇਰਲ ਨਾ ਕਰੋ। ਇਸ ਤੋਂ ਪਹਿਲਾਂ ਉਸ ਨੇ ਆਖਿਆ ਸੀ ਕਿ ਉਨ੍ਹਾਂ ਦੀ ਜੋ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਉਹ ਝੂਠੀ ਹੈ ਅਤੇ AI ਦੀ ਵਰਤੋਂ ਕਰ ਕੇ ਬਣਾਈ ਗਈ ਹੈ।ਉਨ੍ਹਾਂ ਨੂੰ ਕਿਸੇ ਨੇ ਫੋਨ ਕਰਕੇ ਇਹ ਵੀਡੀਓ ਵਾਇਰਲ ਕਰਨ ਦੀ ਧਮਕੀ ਦਿੱਤੀ ਸੀ ਅਤੇ ਪੈਸੇ ਦੀ ਮੰਗ ਵੀ ਕੀਤੀ ਸੀ। ਇਸ ਤੋਂ ਬਾਅਦ ਵੀਡੀਓ ਵਾਇਰਲ ਕਰ ਦਿੱਤੀ। ਕਥਿਤ ਵਾਇਰਲ ਵੀਡੀਓ ਨਿੱਜੀ ਪਲਾਂ ਦਾ ਹੈ ਜਿਸ ਨੂੰ ਇਕ ਮਹਿਲਾ ਨੇ ਵਾਇਰਲ ਕੀਤਾ ਸੀ। ਹਾਲਾਂਕਿ ਔਰਤ ਦੇ ਪਤੀ ਨੇ ਇਸ ਨੂੰ ਫੇਕ ਦੱਸਿਆ। ਥਾਣਾ ਡਵੀਜ਼ਨ ਨੰਬਰ ਚਾਰ ਦੀ ਪੁਲਿਸ ਨੇ ਮੁਲਜ਼ਮ ਔਰਤ ਨੂੰ ਗ੍ਰਿਫਤਾਰ ਕਰ ਲਿਆ ਹੈ।ਇਸ ਵੀਡੀਓ ਦੇ ਇੰਟਰਨੈੱਟ ਮੀਡੀਆ ਉਤੇ ਵਾਇਰਲ ਹੋਣ ਤੋਂ ਬਾਅਦ ਪੀੜਤਾ ਨੇ ਇਸ ਨੂੰ ਡਿਲੀਟ ਕਰਨ ਦੀ ਅਪੀਲ ਕੀਤੀ ਹੈ।

Punjab Bani 22 September,2023
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸੂਬੇ ਭਰ ’ਚ ਲਿੰਗ ਨਿਰਧਾਰਨ ਕਰਨ ਵਾਲੇ ਤਿੰਨ ਗੈਰ-ਕਾਨੂੰਨੀ ਰੈਕੇਟਾਂ ਦਾ ਕੀਤਾ ਪਰਦਾਫਾਸ਼

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸੂਬੇ ਭਰ ’ਚ ਲਿੰਗ ਨਿਰਧਾਰਨ ਕਰਨ ਵਾਲੇ ਤਿੰਨ ਗੈਰ-ਕਾਨੂੰਨੀ ਰੈਕੇਟਾਂ ਦਾ ਕੀਤਾ ਪਰਦਾਫਾਸ਼ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਰਾਜ ਵਿੱਚ ਭਰੂਣ ਹੱਤਿਆ ਦੇ ਖਾਤਮੇ ਲਈ ਵਚਨਬੱਧ - ਸਿਹਤ ਟੀਮਾਂ ਨੇ ਅਲਟਰਾਸਾਊਂਡ ਮਸ਼ੀਨ ਕੀਤੀ ਬਰਾਮਦ, ਟੈਸਟ ਕਰਵਾਉਣ ਲਈ ਦਿੱਤੇ ਸਨ 15000 ਰੁਪਏ ਵੀ ਕੀਤੇ ਬਰਾਮਦ ਚੰਡੀਗੜ੍ਹ, 21 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਭਰੂਣ ਹੱਤਿਆ ਦੀ ਲਾਹਣਤ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ ਖਰੜ, ਡੇਰਾਬਸੀ ਅਤੇ ਮੋਗਾ ਨਾਲ ਸਬੰਧਤ ਤਿੰਨ ਗੈਰ-ਕਾਨੂੰਨੀ ਲਿੰਗ ਨਿਰਧਾਰਨ ਰੈਕੇਟਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਉਕਤ ਥਾਵਾਂ ’ਤੇ ਕੀਤੇ ਜਾ ਰਹੇ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟਾਂ ਸਬੰਧੀ ਗੁਪਤ ਸੂਚਨਾ ’ਤੇ ਕਾਰਵਾਈ ਕਰਦਿਆਂ ਲੁਧਿਆਣਾ ਅਤੇ ਬਰਨਾਲਾ ਦੀਆਂ ਸਿਹਤ ਟੀਮਾਂ ਨੇ ਇਨ੍ਹਾਂ ਰੈਕੇਟਾਂ ਦਾ ਪਰਦਾਫਾਸ਼ ਕਰਨ ਲਈ ਵਿਸ਼ੇਸ਼ ਅਭਿਆਨ ਚਲਾਇਆ। ਉਨ੍ਹਾਂ ਕਿਹਾ, “ਸਾਡੀਆਂ ਸਿਹਤ ਟੀਮਾਂ ਨੇ ਪੁਲਿਸ ਟੀਮਾਂ ਦੇ ਨਾਲ ਮਿਲਕੇ ਗਰਭਵਤੀ ਔਰਤ ਨੂੰ ਇਨ੍ਹਾਂ ਕੇਂਦਰਾਂ ਵਿੱਚ ਭੇਜਿਆ ਅਤੇ ਇਨ੍ਹਾਂ ਸੈਂਟਰਾਂ ‘ਤੇ ਲਿੰਗ ਨਿਰਧਾਰਨ ਟੈਸਟ ਕਰਵਾਉਂਦੇ ਹੋਏ ਦੋਸ਼ੀਆਂ ਨੂੰ ਰੰਗੇ ਕਾਬੂ ਕੀਤਾ। ਡਾ: ਬਲਬੀਰ ਸਿੰਘ ਨੇ ਦੱਸਿਆ ਕਿ ਡੇਰਾਬੱਸੀ ’ਚ ਵੀ ਇੱਕ ਅਖ਼ੌਤੀ ਹਕੀਮ ਵੀ ਫੜਿਆ ਗਿਆ ਹੈ, ਜੋ ਲੋਕਾਂ ਨੂੰ ਕੋਈ ਸਪੈਸ਼ਲ ਦਵਾਈ ਦੇ ਕੇ ਮੁੰਡਾ ਪੈਦਾ ਹੋਣ ਦਾ ਝਾਂਸਾ ਦੇ ਕੇ ਵਰਗਲਾਉਂਦਾ ਸੀ। ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ: ਹਿਤਿੰਦਰ ਕੌਰ ਨੇ ਸਹਾਇਕ ਨਿਰਦੇਸ਼ਕ ਡਾ: ਵਿਨੀਤ ਨਾਗਪਾਲ ਦੇ ਯਤਨਾਂ , ਜਿਨ੍ਹਾਂ ਨੇ ਰਾਜ ਪੱਧਰ ’ਤੇ ਇਸ ਛਾਪੇਮਾਰੀ ਦੀ ਨਿਗਰਾਨੀ ਕੀਤੀ ਅਤੇ ਦੋਵੇਂ ਸਿਵਲ ਸਰਜਨਾਂ- ਲੁਧਿਆਣਾ ਅਤੇ ਬਰਨਾਲਾ,ਦੀ ਸ਼ਲਾਘਾ ਕੀਤੀ । ਉਨ੍ਹਾਂ ਦੱਸਿਆ ਕਿ ਬਰਨਾਲਾ ਦੀ ਟੀਮ ਨੇ ਮੋਗਾ ਵਿੱਚ ਕੀਤੀ ਛਾਪੇਮਾਰੀ ਦੌਰਾਨ ਮੌਕੇ ਤੋਂ ਇੱਕ ਗੈਰ-ਰਜਿਸਟਰਡ ਅਲਟਰਾਸਾਊਂਡ ਮਸ਼ੀਨ ਅਤੇ ਲਿੰਗ ਨਿਰਧਾਰਨ ਟੈਸਟ ਕਰਨ ਲਈ ਦੋਸ਼ੀਆਂ ਨੂੰ ਅਦਾ ਕੀਤੀ 15000 ਰੁਪਏ ਦੀ ਰਾਸ਼ੀ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਮੌਕੇ ਤੋਂ ਗਰਭਪਾਤ ਕਰਵਾਉਣ ਲਈ ਵਰਤੇ ਜਾਂਦੇ ਹੋਰ ਯੰਤਰ ਅਤੇ ਦਵਾਈਆਂ ਵੀ ਬਰਾਮਦ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਲੁਧਿਆਣਾ ਦੀ ਟੀਮ ਵੱਲੋਂ ਖਰੜ ਵਿੱਚ ਕੀਤੀ ਛਾਪੇਮਾਰੀ ਦੌਰਾਨ ਇੱਕ ਗਾਇਨੀਕਾਲੋਜਿਸਟ ਅਤੇ ਦੋ ਹੋਰ ਵਿਅਕਤੀਆਂ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ, ਜਦਕਿ ਤਿੰਨਾਂ ਮਾਮਲਿਆਂ ਵਿੱਚ ਮੁਲਜ਼ਮਾਂ ਖ਼ਿਲਾਫ਼ ਪੀਸੀ-ਪੀਐਨਡੀਟੀ ਐਕਟ ਤਹਿਤ ਕੇਸ ਦਰਜ ਕੀਤੇ ਗਏ ਹਨ।

Punjab Bani 21 September,2023
ਗੈਂਗਸਟਰ ਸੁੱਖਾ ਦੁੱਨੇਕੇ ਦੀ ਕੈਨੇਡਾ 'ਚ ਗੋਲੀਆਂ ਮਾਰ ਕੇ ਹੱਤਿਆ

ਗੈਂਗਸਟਰ ਸੁੱਖਾ ਦੁੱਨੇਕੇ ਦੀ ਕੈਨੇਡਾ 'ਚ ਗੋਲੀਆਂ ਮਾਰ ਕੇ ਹੱਤਿਆ ਗੈਂਗਵਾਰ ਦੇ ਚੱਲਦਿਆਂ ਗੋਲੀਆਂ ਮਾਰੀਆਂ ਗਈਆਂ ਦਿਲੀ-ਗੈਂਗਸਟਰ ਸੁੱਖਾ ਦੁੱਨੇਕੇ ਦੀ ਕੈਨੇਡਾ 'ਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਕੈਨੇਡਾ 'ਚ ਗੈਂਗਵਾਰ ਦੇ ਚੱਲਦਿਆਂ ਗੋਲੀਆਂ ਮਾਰੀਆਂ ਗਈਆਂ ਹਨ। ਉਸ ਖ਼ਿਲਾਫ਼ ਕਤਲ, ਕਤਲ ਦੀ ਕੋਸ਼ਿਸ਼, ਲੁੱਟ-ਖੋਹ, ਚੋਰੀ, ਡਕੈਤੀ, ਅਗਵਾ ਅਤੇ ਫਿਰੌਤੀ ਦੇ ਅਨੇਕਾ ਕੇਸ ਦਰਜ ਹਨ। ਪੰਜਾਬ ਤੋਂ 2017 'ਚ ਜਾਅਲੀ ਪਾਸਪੋਰਟ ਬਣਾ ਕੇ ਕੈਨੇਡਾ ਫਰਾਰ ਹੋਏ A ਕੈਟਾਗਰੀ ਦੇ ਗੈਂਗਸਟਰ ਸੁਖਦੁਲ ਸਿੰਘ ਗਿੱਲ ਉਰਫ਼ ਸੁੱਖਾ ਦੁੱਨੇਕੇ ਦਾ ਕਤਲ ਕਰ ਦਿੱਤਾ ਗਿਆ ਹੈ। ਸ਼ੁਰੂਆਤੀ ਜਾਣਕਾਰੀ ਮੁਤਾਬਕ ਸੁੱਖਾ ਦੁਨੇਕੇ ਨੂੰ ਕੈਨੇਡਾ ਦੇ ਵਿਨੀਪੈਗ 'ਚ ਗੋਲੀਆਂ ਮਾਰੀਆਂ ਗਈਆਂ ਹਨ। ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਹ ਐਨ.ਆਈ.ਏ ਵੱਲੋਂ ਜਾਰੀ 43 ਦਹਿਸ਼ਤਗਰਦਾਂ ਅਤੇ ਗੈਂਗਸਟਰਾਂ ਦੀ ਸੂਚੀ ਵਿੱਚ ਸ਼ਾਮਲ ਸੀ। ਕੈਨੇਡਾ ਵਿੱਚ ਸਿੱਖ ਲੀਡਰ ਨਿੱਝਰ ਤੋਂ ਬਾਅਦ ਇਹ ਦੂਜੀ ਵੱਡੀ ਘਟਨਾ ਹੈ। ਸੁੱਖਾ ਦੁਨੇਕੇ ਪੁੱਤਰ ਗੁਰਨਾਇਬ ਸਿੰਘ ਮੋਗਾ ਪੰਜਾਬ ਦੇ ਪਿੰਡ ਦੁੱਨੇਕੇ ਕਲਾਂ ਦਾ ਵਸਨੀਕ ਹੈ। ਕੈਟਾਗਰੀ 'A' ਦਾ ਗੈਂਗਸਟਰ ਸੁੱਖਾ ਦੁੱਨੇਕੇ ਅਪਰਾਧ ਦੀ ਦੁਨੀਆ 'ਚ ਆਉਣ ਤੋਂ ਪਹਿਲਾਂ ਮੋਗਾ ਦੇ ਡੀ.ਸੀ ਦਫ਼ਤਰ 'ਚ ਕੰਮ ਕਰਦਾ ਸੀ।

Punjab Bani 21 September,2023
ਭਾਰਤ ਨੇ ਕੈਨੇਡਾ ਗਏ ਵਿਦਿਆਰਥੀਆਂ ਨੂੰ ਕੀਤਾ ਚੌਕਸ

ਭਾਰਤ ਨੇ ਕੈਨੇਡਾ ਗਏ ਵਿਦਿਆਰਥੀਆਂ ਨੂੰ ਕੀਤਾ ਚੌਕਸ ਦਿੱਲੀ-ਭਾਰਤ ਨੇ ਕੈਨੇਡਾ ਵਿਚ ਆਪਣੇ ਨਾਗਰਿਕਾਂ ਅਤੇ ਉਥੇ ਜਾਣ ਦੀ ਤਿਆਰੀ ਕਰ ਰਹੇ ਲੋਕਾਂ ਨੂੰ ਵਧੇਰੇ ਚੌਕਸੀ ਵਰਤਣ ਦੀ ਸਲਾਹ ਦਿੱਤੀ ਹੈ।ਭਾਰਤੀ ਵਿਦੇਸ਼ ਮੰਤਰਾਲੇ ਨੇ ਇਕ ਬਿਆਨ ’ਚ ਕਿਹਾ ਕਿ ਕੈਨੇਡਾ ’ਚ ਵਧਦੀਆਂ ਭਾਰਤ ਵਿਰੋਧੀ ਸਰਗਰਮੀਆਂ ਅਤੇ ਸਿਆਸੀ ਸ਼ਹਿ ਵਾਲੇ ਨਫ਼ਰਤੀ ਅਪਰਾਧਾਂ ਤੇ ਹਿੰਸਾ ਨੂੰ ਦੇਖਦਿਆਂ ਉਥੇ ਮੌਜੂਦ ਸਾਰੇ ਭਾਰਤੀ ਨਾਗਰਿਕਾਂ ਅਤੇ ਯਾਤਰਾ ’ਤੇ ਜਾਣ ਦਾ ਵਿਚਾਰ ਕਰਨ ਵਾਲਿਆਂ ਨੂੰ ਵਧੇਰੇ ਸਾਵਧਾਨੀ ਵਰਤਣ ਦੀ ਬੇਨਤੀ ਕੀਤੀ ਜਾਂਦੀ ਹੈ। ਇਸ ’ਚ ਕਿਹਾ ਗਿਆ ਹੈ ਹੁਣੇ ਜਿਹੇ ਧਮਕੀਆਂ ਰਾਹੀਂ ਉਚੇਚੇ ਤੌਰ ’ਤੇ ਭਾਰਤੀ ਡਿਪਲੋਮੈਟਾਂ ਅਤੇ ਭਾਰਤੀ ਫਿਰਕੇ ਦੇ ਉਨ੍ਹਾਂ ਵਰਗਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ ਜੋ ਭਾਰਤ ਵਿਰੋਧੀ ਏਜੰਡੇ ਦਾ ਵਿਰੋਧ ਕਰਦੇ ਹਨ। ਇਸ ਲਈ ਭਾਰਤੀ ਨਾਗਰਿਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਕੈਨੇਡਾ ਦੇ ਉਨ੍ਹਾਂ ਇਲਾਕਿਆਂ ਅਤੇ ਸੰਭਾਵਿਤ ਸਥਾਨਾਂ ਦੀ ਯਾਤਰਾ ਕਰਨ ਤੋਂ ਬਚਣ ਜਿਥੇ ਅਜਿਹੀਆਂ ਘਟਨਾਵਾਂ ਦੇਖੀਆਂ ਗਈਆਂ ਹਨ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਭਾਰਤੀ ਹਾਈ ਕਮਿਸ਼ਨ ਅਤੇ ਕੌਂਸੁਲੇਟ ਜਨਰਲ ਕੈਨੇਡਾ ’ਚ ਭਾਰਤੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕੈਨੇਡਾ ਦੇ ਅਧਿਕਾਰੀਆਂ ਦੇ ਸੰਪਰਕ ’ਚ ਰਹਿਣਗੇ। ਕੈਨੇਡਾ ਵਿੱਚ ਭਾਰਤੀ ਹਾਈ ਕਮਿਸ਼ਨ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਲਈ ਉੱਥੋਂ ਦੇ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿੱਚ ਹੈ। ਸਰਕਾਰ ਨੇ ਕੈਨੇਡਾ ਵਿੱਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਨੂੰ ਵਿਸ਼ੇਸ਼ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ ਅਤੇ ਉਨ੍ਹਾਂ ਨੂੰ ਹਮੇਸ਼ਾ ਚੌਕਸ ਰਹਿਣ ਲਈ ਕਿਹਾ ਹੈ। ਸਰਕਾਰ ਨੇ ਕੈਨੇਡਾ ਵਿੱਚ ਰਹਿ ਰਹੇ ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀਆਂ ਨੂੰ ਓਟਾਵਾ ਵਿੱਚ ਹਾਈ ਕਮਿਸ਼ਨ ਅਤੇ ਟੋਰਾਂਟੋ ਅਤੇ ਵੈਨਕੂਵਰ ਵਿੱਚ ਕੌਂਸਲੇਟਾਂ ਵਿੱਚ ਆਪਣੇ ਆਪ ਨੂੰ ਰਜਿਸਟਰ ਕਰਨ ਲਈ ਕਿਹਾ ਹੈ। ਤਾਂ ਜੋ ਕਿਸੇ ਵੀ ਐਮਰਜੈਂਸੀ ਦੀ ਸੂਰਤ ਵਿੱਚ ਉਨ੍ਹਾਂ ਨਾਲ ਤੁਰੰਤ ਸੰਪਰਕ ਕੀਤਾ ਜਾ ਸਕੇ। ਭਾਰਤੀ ਨਾਗਰਿਕ madad.gov.in. ਤੁਸੀਂ ਪੋਰਟਲ ਰਾਹੀਂ ਵੀ ਰਜਿਸਟਰ ਕਰ ਸਕਦੇ ਹੋ। ਇਸ ਤੋਂ ਪਹਿਲਾਂ ਕੈਨੇਡਾ ਨੇ ਦਹਿਸ਼ਤੀ ਹਮਲੇ ਦਾ ਹਵਾਲਾ ਦਿੰਦਿਆਂ ਆਪਣੇ ਮੁਲਕ ਦੇ ਨਾਗਰਿਕਾਂ ਨੂੰ ਕਿਹਾ ਕਿ ਉਹ ਭਾਰਤ ’ਚ ਸਫ਼ਰ ਦੌਰਾਨ ਵਧੇਰੇ ਸਾਵਧਾਨੀ ਵਰਤਣ।

Punjab Bani 21 September,2023
ਕੈਨੇਡਾ ਜਾਣ ਵਾਲਿਆਂ ਲਈ ਨਵੀਂ Advisory ਜਾਰੀ

ਕੈਨੇਡਾ ਜਾਣ ਵਾਲਿਆਂ ਲਈ ਨਵੀਂ Advisory ਜਾਰੀ ਨਵੀਂ ਦਿੱਲੀ : ਜੇਕਰ ਤੁਸੀਂ ਕੈਨੇਡਾ ਵਿੱਚ ਰਹਿੰਦੇ ਹੋ ਜਾਂ ਜਾਣ ਦੀ ਯੋਜਨਾ ਬਣਾ ਰਹੇ ਹੋ, ਤਾਂ ਸਾਵਧਾਨ ਰਹੋ। ਉਹਨਾਂ ਖੇਤਰਾਂ ਵਿੱਚ ਜਾਣ ਤੋਂ ਬਚੋ ਜਿੱਥੇ ਤੁਹਾਨੂੰ ਨਿਸ਼ਾਨਾ ਬਣਾਇਆ ਜਾ ਸਕਦਾ ਹੈ। ਭਾਰਤ ਸਰਕਾਰ ਨੇ ਕੈਨੇਡਾ ਜਾਣ ਵਾਲੇ ਲੋਕਾਂ ਲਈ ਇਹ ਐਡਵਾਈਜ਼ਰੀ ਜਾਰੀ ਕੀਤੀ ਹੈ। ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਕੈਨੇਡਾ ਵਿੱਚ ਭਾਰਤ ਵਿਰੋਧੀ ਏਜੰਡੇ ਦਾ ਵਿਰੋਧ ਕਰਨ ਵਾਲੇ ਡਿਪਲੋਮੈਟਾਂ ਅਤੇ ਭਾਰਤੀ ਭਾਈਚਾਰੇ ਦੇ ਲੋਕਾਂ ’ਤੇ ਹਮਲਿਆਂ ਦੀਆਂ ਘਟਨਾਵਾਂ ਵਾਪਰੀਆਂ ਹਨ। ਇਸ ਲਈ ਭਾਰਤੀ ਲੋਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਅਜਿਹੀਆਂ ਥਾਵਾਂ 'ਤੇ ਨਾ ਜਾਣ, ਜਿੱਥੇ ਅਜਿਹੀਆਂ ਘਟਨਾਵਾਂ ਵਾਪਰੀਆਂ ਹਨ। ਇੰਨਾ ਹੀ ਨਹੀਂ, ਮੰਤਰਾਲੇ ਨੇ ਕਿਹਾ ਕਿ ਕੈਨੇਡਾ ਵਿੱਚ ਸਾਡੇ ਹਾਈ ਕਮਿਸ਼ਨ ਅਤੇ ਕੌਂਸਲੇਟ ਦਫ਼ਤਰ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦੇ ਸੰਪਰਕ ਵਿੱਚ ਰਹਿਣਗੇ।

Punjab Bani 20 September,2023
6 ਲੋਕਾਂ ਦੀ ਹੱਤਿਆ ਦੇ ਮਾਮਲੇ ਵਿੱਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਬਰੀ

6 ਲੋਕਾਂ ਦੀ ਹੱਤਿਆ ਦੇ ਮਾਮਲੇ ਵਿੱਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਬਰੀ ਅਦਾਲਤ ਨੇ ਇਸ ਮਾਮਲੇ ਵਿੱਚ ਸੱਜਣ ਕੁਮਾਰ ਸਮੇਤ ਸਾਰੇ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਦਿੱਲੀ-20-Sep-ਦਿੱਲੀ ਦੀ ਅਦਾਲਤ ਨੇ 1984 ਦੇ ਸਿੱਖ ਦੰਗਿਆਂ ਨਾਲ ਸਬੰਧਤ ਦਿੱਲੀ ਦੇ ਸੁਲਤਾਨਪੁਰੀ ਵਿੱਚ 6 ਲੋਕਾਂ ਦੀ ਹੱਤਿਆ ਦੇ ਮਾਮਲੇ ਵਿੱਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਸੱਜਣ ਕੁਮਾਰ ਸਮੇਤ ਸਾਰੇ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਇਸ ਮਾਮਲੇ ਦੀ ਸੁਣਵਾਈ ਦੌਰਾਨ ਸੀਬੀਆਈ ਦੀ ਗਵਾਹ ਚਾਮ ਕੌਰ ਨੇ ਕਿਹਾ ਸੀ ਕਿ ਸੱਜਣ ਕੁਮਾਰ ਦੰਗਿਆਂ ਦੌਰਾਨ ਭੀੜ ਨੂੰ ਭੜਕਾ ਰਿਹਾ ਸੀ। ਅਦਾਲਤ ਨੇ ਸਾਰੇ ਗਵਾਹਾਂ ਨੂੰ ਸੁਣਨ ਤੋਂ ਬਾਅਦ ਅਤੇ ਸਬੂਤਾਂ ਦੇ ਆਧਾਰ 'ਤੇ ਇਸ ਮਾਮਲੇ ਦੇ ਸਾਰੇ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਕਰੀਬ 13 ਸਾਲ ਪਹਿਲਾਂ ਜੁਲਾਈ 2010 'ਚ ਕੜਕੜਡੂਮਾ ਅਦਾਲਤ ਨੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਸੁਲਤਾਨਪੁਰੀ 'ਚ ਛੇ ਲੋਕਾਂ ਦੀ ਹੱਤਿਆ ਦੇ ਮਾਮਲੇ 'ਚ ਸੱਜਣ ਕੁਮਾਰ, ਬ੍ਰਹਮਾਨੰਦ, ਪੇਰੂ, ਕੁਸ਼ਲ ਸਿੰਘ ਅਤੇ ਵੇਦ ਪ੍ਰਕਾਸ਼ 'ਤੇ ਦੋਸ਼ ਆਇਦ ਕੀਤੇ ਸਨ। ਦੱਸ ਦਈਏ ਕਿ ਸਾਬਕਾ ਕਾਂਗਰਸੀ ਨੇਤਾ 'ਤੇ ਦੰਗਿਆਂ ਦੌਰਾਨ ਗੁਰਦੁਆਰੇ ਨੂੰ ਅੱਗ ਲਾਉਣ ਦਾ ਵੀ ਦੋਸ਼ ਹੈ। ਅਦਾਲਤ ਨੇ ਪਿਛਲੇ ਮਹੀਨੇ ਮਾਮਲੇ ਦੀ ਸੁਣਵਾਈ ਦੌਰਾਨ ਸੱਜਣ ਕੁਮਾਰ ਨੂੰ ‘ਮੁੱਖ ਭੜਕਾਉਣ ਵਾਲਾ’ ਕਿਹਾ ਸੀ। ਅਦਾਲਤ ਨੇ ਕਿਹਾ ਸੀ ਕਿ ਸੱਜਣ ਕੁਮਾਰ ਉਸ ਭੀੜ ਦਾ ਹਿੱਸਾ ਸੀ ਜਿਸ ਦਾ ਇੱਕੋ ਇੱਕ ਇਰਾਦਾ 1 ਨਵੰਬਰ 1984 ਨੂੰ ਗੁਲਾਬ ਬਾਗ, ਨਵਾਦਾ ਵਿੱਚ ਗੁਰਦੁਆਰਾ ਸਾਹਿਬ ਨੂੰ ਸਾੜਨਾ ਅਤੇ ਲੁੱਟਣਾ ਸੀ। ਅਦਾਲਤ ਨੇ ਇਹ ਵੀ ਕਿਹਾ ਕਿ ਭੀੜ ਇਲਾਕੇ ਵਿੱਚ ਸਿੱਖਾਂ ਦੇ ਘਰਾਂ ਨੂੰ ਸਾੜਨਾ ਚਾਹੁੰਦੀ ਸੀ। ਅਦਾਲਤ ਨੇ ਕਿਹਾ ਕਿ ਕੁਮਾਰ ਨੇ ਭੀੜ ਵਿੱਚ ਹੋਰ ਲੋਕਾਂ ਨੂੰ ਉਕਸਾਇਆ ਸੀ।

Punjab Bani 20 September,2023
ਭਾਜਪਾ ਨੂੰ ਵੱਡਾ ਝਟਕਾ, ਅਬੋਹਰ ਤੋਂ ਸਾਬਕਾ ਭਾਜਪਾ ਵਿਧਾਇਕ ਅਰੁਣ ਨਾਰੰਗ 'ਆਪ' 'ਚ ਸ਼ਾਮਲ

ਭਾਜਪਾ ਨੂੰ ਵੱਡਾ ਝਟਕਾ, ਅਬੋਹਰ ਤੋਂ ਸਾਬਕਾ ਭਾਜਪਾ ਵਿਧਾਇਕ ਅਰੁਣ ਨਾਰੰਗ 'ਆਪ' 'ਚ ਸ਼ਾਮਲ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿੱਚ ਕਰਾਇਆ ਸ਼ਾਮਲ ਚੰਡੀਗੜ੍ਹ, 20 ਸਤੰਬਰ 2023 - ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਅਬੋਹਰ ਤੋਂ ਭਾਜਪਾ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ ਰਸਮੀ ਤੌਰ ’ਤੇ ਨਾਰੰਗ ਨੂੰ ਪਾਰਟੀ ਵਿੱਚ ਸ਼ਾਮਲ ਕਰਾਇਆ ਅਤੇ ਸਵਾਗਤ ਕੀਤਾ। ਅਰੁਣ ਨਾਰੰਗ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਬੋਹਰ ਹਲਕੇ ਤੋਂ ਕਾਂਗਰਸ ਤੋਂ ਉਮੀਦਵਾਰ ਸੁਨੀਲ ਜਾਖੜ (ਜੋ ਹੁਣ ਭਾਜਪਾ 'ਚ ਸ਼ਾਮਲ ਹੋ ਗਏ ਹਨ) ਨੂੰ ਹਰਾਇਆ ਸੀ। ਅਰੁਣ ਨਾਰੰਗ ਅਬੋਹਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਵਿੱਚ ਬਹੁਤ ਮਸ਼ਹੂਰ ਹਨ। ਸੁਨੀਲ ਜਾਖੜ ਦੇ ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਉਹ ਭਾਜਪਾ ਤੋਂ ਨਾਰਾਜ਼ ਸਨ। ਅਰੁਣ ਨਾਰੰਗ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਪਰਿਵਾਰ ਲਗਾਤਾਰ ਵੱਧ ਰਿਹਾ ਹੈ। 'ਆਪ' ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅਬੋਹਰ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਨਾਰੰਗ ਦੇ ‘ਆਪ’ ਵਿੱਚ ਸ਼ਾਮਲ ਹੋਣ ਨਾਲ ਅਬੋਹਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋਵੇਗੀ।

Punjab Bani 20 September,2023
ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਇਸ ਨੂੰ ਸੰਜੀਦਾ ਵਿਚਾਰ ਦੇ ਏਜੰਡੇ ’ਤੇ ਲਿਆਉਣਾ ਚਾਹੀਦਾ - ਐਡਵੋਕੇਟ ਧਾਮੀ

ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਇਸ ਨੂੰ ਸੰਜੀਦਾ ਵਿਚਾਰ ਦੇ ਏਜੰਡੇ ’ਤੇ ਲਿਆਉਣਾ ਚਾਹੀਦਾ - ਐਡਵੋਕੇਟ ਧਾਮੀ ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਅਤੇ ਕੈਨੇਡਾ ਦੇ ਆਪਸੀ ਕੂਟਨੀਤਕ ਸਬੰਧਾਂ ਵਿਚ ਖਟਾਸ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਇਸ ਨੂੰ ਸੰਜੀਦਾ ਵਿਚਾਰ ਦੇ ਏਜੰਡੇ ’ਤੇ ਲਿਆਉਣਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅੱਜ ਪੂਰੀ ਦੁਨੀਆਂ ਅੰਦਰ ਸਿੱਖ ਵੱਸੇ ਹੋਏ ਹਨ, ਜਿਨ੍ਹਾਂ ਦੇ ਮਾਨਵੀ ਸਰੋਕਾਰਾਂ ਦੇ ਨਾਲ-ਨਾਲ ਧਾਰਮਿਕ ਸਰੋਕਾਰ ਵੀ ਅਹਿਮ ਹਨ। ਸਿੱਖ ਕੌਮ ਨੇ ਕਈ ਦਰਦਨਾਕ ਸਮੇਂ ਵੀ ਹੰਢਾਏ ਹਨ, ਜਿਸ ਵਿਚ ਜੂਨ 1984 ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਫ਼ੌਜੀ ਹਮਲਾ, 1984 ਦਾ ਸਿੱਖ ਕਤਲੇਆਮ ਅਤੇ ਇਕ ਦਹਾਕਾ ਸਿੱਖ ਨੌਜੁਆਨੀ ਦਾ ਘਾਣ ਸ਼ਾਮਲ ਹੈ। ਇਹ ਸਿੱਖ ਕੌਮ ਦਾ ਉਹ ਦਰਦ ਹੈ, ਜਿਸ ਨੂੰ ਦੁਨੀਆਂ ਵਿਚ ਬੈਠੇ ਸਿੱਖ ਕਦੇ ਵੀ ਭੁੱਲ ਨਹੀਂ ਸਕਦੇ। ਅੱਜ ਵੀ ਕਈ ਦੇਸ਼ਾਂ ਵਿਚ ਰਹਿੰਦੇ ਸਿੱਖਾਂ ਨੂੰ ਆਪਣੀ ਜਨਮ ਭੂਮੀ ਅਤੇ ਗੁਰੂਆਂ ਦੇ ਪਾਵਨ ਅਸਥਾਨ ’ਤੇ ਆ ਕੇ ਨਤਮਸਤਕ ਹੋਣ ਤੋਂ ਵੀਵਾਂਝੇ ਰੱਖਿਆ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਕੈਨੇਡਾ ਵਿਚ ਸਿੱਖ ਨੌਜੁਆਨ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿਚ ਉਥੋਂ ਦੀ ਸਰਕਾਰ ਵੱਲੋਂ ਭਾਰਤ ਦੇ ਇਕ ਵੱਡੇ ਕੂਟਨੀਤਕ ਅਧਿਕਾਰੀ ’ਤੇ ਲੱਗੇ ਦੋਸ਼ਾਂ ਮਗਰੋਂ ਉਸ ਨੂੰ ਦੇਸ਼ ’ਚੋਂ ਹਟਾਉਣਾ ਕਈ ਸਵਾਲ ਪੈਦਾ ਕਰਦਾ ਹੈ। ਇਸ ਦੇ ਪ੍ਰਤੀਕਰਮ ਵਜੋਂ ਭਾਵੇਂ ਭਾਰਤ ਵੱਲੋਂ ਦੋਸ਼ਾਂ ਦਾ ਖੰਡਨ ਕਰਦਿਆਂ ਕੈਨੇਡਾ ਦੇ ਕੂਨਟੀਤਕ ਅਧਿਕਾਰੀ ਨੂੰ ਵੀ ਹਟਾ ਦਿੱਤਾ ਗਿਆ ਹੈ, ਪਰ ਇਹ ਮਾਮਲਾ ਬੇਹੱਦ ਸੰਜੀਦਾ ਅਤੇ ਸਿੱਧੇ ਤੌਰ ’ਤੇ ਸਿੱਖਾਂ ਨਾਲ ਜੁੜਿਆ ਹੋਣ ਕਰਕੇ ਗਲੋਬਲ ਪੱਧਰ ’ਤੇ ਸਿੱਖਾਂ ਨੂੰ ਪ੍ਰਭਾਵਿਤ ਕਰਨ ਵਾਲਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਦੇਸ਼ ਦੇ ਨਾਲ-ਨਾਲ ਪੂਰੀ ਦੁਨੀਆਂ ਅੰਦਰ ਆਪਣੀ ਹੋਂਦ ਹਸਤੀ ਨੂੰ ਆਪਣੇ ਕਿਰਤੀ ਸੁਭਾਅ ਅਤੇ ਬੌਧਿਕ ਮਜ਼ਬੂਤੀ ਨਾਲ ਹਮੇਸ਼ਾ ਬੁਲੰਦ ਰੱਖਿਆ ਹੈ, ਪਰੰਤੂ ਇਸ ਦੇ ਬਾਵਜੂਦ ਵੀ ਸਿੱਖਾਂ ਨੂੰ ਹੱਕ ਹਕੂਕਾਂ ਲਈ ਹਮੇਸ਼ਾ ਹੀ ਸੰਘਰਸ਼ਸ਼ੀਲ ਰਹਿਣਾ ਪੈਂਦਾ ਹੈ। ਦੇਸ਼ ਦੀ ਸਰਕਾਰ ਦੀ ਜ਼ੁੰਮੇਵਾਰੀ ਹੈ ਕਿ ਉਹ ਦੇਸ਼ ਵਿਦੇਸ਼ ਦੇ ਸਿੱਖਾਂ ਨਾਲ ਸਬੰਧਤ ਅਜਿਹੇ ਮਾਮਲਿਆਂ ਸਬੰਧੀ ਇਕ ਸੁਹਿਰਦ ਪਹੁੰਚ ਅਪਣਾਵੇ ਅਤੇ ਸਿੱਖਾਂ ਅੰਦਰ ਬੇਵਿਸ਼ਵਾਸੀ ਵਾਲਾ ਮਾਹੌਲ ਨਾ ਬਣਨ ਦੇਵੇ। ਐਡਵੋਕੇਟ ਧਾਮੀ ਨੇ ਭਾਰਤ ਅੰਦਰ ਸਿੱਖਾਂ ਦੇ ਮਸਲਿਆਂ ਦੇ ਸਰਲੀਕਰਨ ਦੇ ਨਾਲ-ਨਾਲ ਵਿਦੇਸ਼ਾਂ ਵਿਚ ਰਹਿ ਰਹੇ ਸਿੱਖ ਭਾਈਚਾਰੇ ਦੀਆਂ ਮੁਸ਼ਕਲਾਂ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਸਮਝ ਕੇ ਇਕ ਢੁੱਕਵੇਂ ਅਤੇ ਸਾਰਥਿਕ ਹੱਲ ਵੱਲ ਵਧਣ ਦੀ ਭਾਰਤ ਸਰਕਾਰ ਨੂੰ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅੱਜ ਪੂਰੀ ਦੁਨੀਆਂ ਵਿਚ ਸਿੱਖਾਂ ਦੀ ਹੋਂਦ ਨੂੰ ਵੇਖਦਿਆਂ ਕੈਨੇਡਾ ਅਤੇ ਭਾਰਤ ਦੋਹਾਂ ਦੇਸ਼ਾਂ ਨੂੰ ਸਿਰ ਜੋੜਨ ਦੀ ਲੋੜ ਹੈ, ਤਾਂ ਜੋ ਦੋਸ਼ ਪ੍ਰਤੀਦੋਸ਼ ਦੀ ਸਥਿਤੀ ਵਿਚ ਅਸਲੀਅਤ ਸਾਹਮਣੇ ਆ ਸਕੇ ਅਤੇ ਦੋਹਾਂ ਦੇਸ਼ਾਂ ਦੇ ਰਿਸ਼ਤੇ ਵੀ ਠੀਕ ਬਣੇ ਰਹਿਣ।

Punjab Bani 19 September,2023
ਸਵਾਰੀਆਂ ਨਾਲ ਭਰੀ ਪ੍ਰਾਈਵੇਟ ਕੰਪਨੀ ਦੀ ਬੱਸ ਨਹਿਰ ’ਚ ਡਿੱਗੀ

ਸਵਾਰੀਆਂ ਨਾਲ ਭਰੀ ਪ੍ਰਾਈਵੇਟ ਕੰਪਨੀ ਦੀ ਬੱਸ ਨਹਿਰ ’ਚ ਡਿੱਗੀ ਸ੍ਰੀ ਮੁਕਤਸਰ ਸਾਹਿਬ ,19 ਸਤੰਬਰ 2023: ਕੋਟਕਪੂਰਾ-ਸ੍ਰੀ ਮੁਕਤਸਰ ਸਾਹਿਬ ਰੋਡ ’ਤੇ ਸਵਾਰੀਆਂ ਦੀ ਭਰੀ ਪ੍ਰਾਈਵੇਟ ਕੰਪਨੀ ਦੀਪ ਟਰੈਵਲਜ਼ ਦੀ ਬੱਸ ਨਹਿਰ ’ਚ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਖਾਲਸੇ ਦੌਰਾਨ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਸੂਚਨਾ ਹੈ। ਡਿਪਟੀ ਕਮਿਸ਼ਨਰ ਰੂਹੀ ਦੁੱਗ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਗੈਰ ਸਰਕਾਰੀ ਤੌਰ ਤੇ ਮ੍ਰਿਤਕਾਂ ਦੀ ਗਿਣਤੀ ਅੱਧੀ ਦਰਜਨ ਦੱਸੀ ਜਾ ਰਹੀ ਹੈ ਅਤੇ ਏਨੇ ਵਿਅਕਤੀ ਨਹਿਰ 'ਚ ਰੁੜ੍ਹ ਗਏ ਦੱਸੇ ਜਾ ਰਹੇ ਹਨ ਜਿਨ੍ਹਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਗੋਤਾਖੋਰਾਂ ਨੂੰ ਸੱਦਿਆ ਜਾ ਰਿਹਾ ਹੈ। ਰਾਹਤ ਕਾਰਜਾਂ ਵਿੱਚ ਜੁਟੇ ਲੋਕਾਂ ਵੱਲੋਂ ਹੁਣ ਤੱਕ 3 ਤਿੰਨ ਦਰਜਨ ਵਿਅਕਤੀਆਂ ਨੂੰ ਬਚਾਇਆ ਜਾ ਚੁੱਕਾ ਹੈ। ਲੋਕਾਂ ਵੱਲੋਂ ਸਵਾਰੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਮੌਕੇ ਜ਼ਿਆਦਾ ਮੀਂਹ ਪੈਣ ਕਾਰਨ ਰਾਹਤ ਕਾਰਜਾਂ ’ਚ ਅੜਿੱਕਾ ਪੈਦਾ ਹੋ ਰਿਹਾ ਹੈ। ਬਾਰਿਸ਼ ਦੌਰਾਨ ਵੀ ਆਮ ਲੋਕ ਸਵਾਰੀਆਂ ਨੂੰ ਬਾਹਰ ਕੱਢਣ ਲਈ ਡਟੇ ਹੋਏ ਹਨ। ਵੇਰਵਿਆਂ ਮੁਤਾਬਿਕ ਦੀਪ ਕੰਪਨੀ ਦੀ ਸਵਾਰੀਆਂ ਨਾਲ ਭਰੀ ਬੱਸ ਸ੍ਰੀ ਮੁਕਤਸਰ ਸਾਹਿਬ ਨੇੜਲੇ ਪਿੰਡ ਝਬੇਲਵਾਲੀ ਕੋਲ ਨਹਿਰ ’ਚ ਡਿੱਗ ਗਈ। ਨਹਿਰ ਦੇ ਪੁਲ਼ 'ਤੇ ਲੱਗੇ ਲੋਹੇ ਦੇ ਐਂਗਲਾਂ 'ਚ ਵੱਜਣ ਕਾਰਨ ਬੱਸ ਦਾ ਅੱਧਾ ਹਿੱਸਾ ਨਹਿਰ 'ਚ ਜਾ ਲਟਕਿਆ ਜਦਕਿ ਅੱਧਾ ਹਿੱਸਾ ਬਾਹਰ ਪੁੱਲ ਉਪਰ ਰਹਿ ਗਿਆ‌ ‌।ਜ਼ਖਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਇਸ ਮੰਦਭਾਗੇ ਹਾਦਸੇ ਦਾ ਪਤਾ ਲੱਗਦਿਆਂ ਹੀ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੇ ਵਿਧਾਇਕ ਕਾਕਾ ਬਰਾੜ ਵੀ ਮੌਕੇ 'ਤੇ ਪੁੱਜ ਗਏ ਹਨ। ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਪ੍ਰਸ਼ਾਸਨ ਦੇ ਕਈ ਅਧਿਕਾਰੀਆਂ ਨਾਲ ਮੌਕੇ ਤੇ ਪੁੱਜੇ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਉਪਰੰਤ ਲੋੜੀਂਦੇ ਨਿਰਦੇਸ਼ ਦਿੱਤੇ ।ਇਸ ਘਟਨਾ ਸਬੰਧੀ ਅਫਸੋਸ ਜਾਹਿਰ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਕੋਟਕਪੂਰਾ-ਸ੍ਰੀ ਮੁਕਤਸਰ ਸਾਹਿਬ ਰੋਡ ’ਤੇ ਸਵਾਰੀਆਂ ਦੀ ਭਰੀ ਬੱਸ ਨਹਿਰ ’ਚ ਡਿੱਗਣ ਦੀ ਮੰਦਭਾਗੀ ਘਟਨਾ ਵਾਪਰੀ ਹੈ। ਉਨ੍ਹਾਂ ਦੱਸਿਆ ਕਿ ਬਚਾਅ ਕਾਰਜ਼ ਜਾਰੀ ਹਨ। ਉਨ੍ਹਾਂ ਗੋਤਾਖੋਰਾਂ ਨੂੰ ਵੱਧ ਤੋਂ ਵੱਧ ਗਿਣਤੀ ’ਚ ਘਟਨਾ ਸਥਾਨ ’ਤੇ ਪੁੱਜਣ ਅਤੇ ਜ਼ਖਮੀਆਂ ਦੇ ਇਲਾਜ ਲਈ ਹਸਪਤਾਲ ਪ੍ਰਬੰਧਕਾਂ ਨੂੰ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਹਨ।

Punjab Bani 19 September,2023
ਕੈਨੇਡਾ ਵੱਲੋਂ ਖਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਨੂੰ ਕੈਨੇਡਾ ਦੀ ਧਰਤੀ 'ਤੇ ਕਤਲ ਕਰਾਉਣ ਲਈ ਭਾਰਤ ਦੀਆਂ ਖੁਫੀਆਂ ਏਜੰਸੀਆਂ ਨੂੰ ਜ਼ਿੰਮੇਵਾਰ ਠਹਿਰਾਇਆ

ਕੈਨੇਡਾ ਵੱਲੋਂ ਖਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਨੂੰ ਕੈਨੇਡਾ ਦੀ ਧਰਤੀ 'ਤੇ ਕਤਲ ਕਰਾਉਣ ਲਈ ਭਾਰਤ ਦੀਆਂ ਖੁਫੀਆਂ ਏਜੰਸੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਕੈਨੇਡਾ ਵੱਲੋਂ ਵਾਪਿਸ ਭੇਜੇ ਜਾ ਰਹੇ ਡਿਪਲੋਮੈਟ ਪੰਜਾਬ ਕੇਡਰ ਦੇ ਆਈ ਪੀ ਐਸ ਪਵਨ ਕੁਮਾਰ ਰਾਏ, ਏਥੇ ਵੀ ਰਹੇ ਸਦਾ ਚਰਚਾ 'ਚ ਨਵੀਂ ਦਿੱਲੀ, 19 ਸਤੰਬਰ 2023 ਕੈਨੇਡਾ ਸਰਕਾਰ ਨੇ ਜਿਸ ਰਾਅ ਦੇ ਸਟੇਸ਼ਨ ਇੰਚਾਰਜ ਅਤੇ ਡਿਪਲੋਮੈਟ ਪਵਨ ਕੁਮਾਰ ਰਾਏ ਨੂੰ ਕੈਨੇਡਾ ਛੱਡਣ ਦੇ ਆਦੇਸ਼ ਦਿੱਤੇ ਹਨ ਉਹ ਪੰਜਾਬ ਕੇਡਰ ਦੇ 1997 ਬੈਚ ਦੇ ਆਈ ਪੀ ਐਸ ਅਧਿਕਾਰੀ ਹਨ। ਉਹ ਜਿੰਨਾ ਚਿਰ ਪੰਜਾਬ 'ਚ ਰਹਿੰਦੇ ਹਮੇਸ਼ ਚਰਚਾ 'ਚ ਆਉਂਦੇ ਰਹੇ ਅਤੇ ਜਦੋਂ ਉਹ ਅੰਮ੍ਰਿਤਸਰ 'ਚ ਐਸ ਪੀ ਸਿਟੀ ਤਾਇਨਾਤ ਸਨ ਤਾਂ ਉਨ੍ਹਾਂ ਨੇ ਇੱਕੋ ਪਰਿਵਾਰ ਦੇ 5 ਜੀਆਂ ਵੱਲੋਂ ਆਤਮ ਹੱਤਿਆ ਕਾਂਡ ਦੇ ਮਾਮਲੇ 'ਚ ਅੰਮ੍ਰਿਤਸਰ ਦੇ ਐਸ ਐਸ ਪੀ ਕੁਲਤਾਰ ਸਿੰਘ ਦੇ ਖਿਲਾਫ ਜਾਂਚ ਕੀਤੀ ਸੀ ਜਿਸ 'ਚ ਉਨ੍ਹਾਂ ਨੇ ਕੁਲਤਾਰ ਸਿੰਘ ਨੂੰ ਸਜ਼ਾ ਦਿਵਾਉਣ 'ਚ ਅਹਿਮ ਭੂਮਿਕਾ ਨਿਭਾਈ ਸੀ। ਇਸ ਤੋਂ ਕੈਨੇਡਾ ਵੱਲੋਂ ਖਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਨੂੰ ਕੈਨੇਡਾ ਦੀ ਧਰਤੀ 'ਤੇ ਕਤਲ ਕਰਾਉਣ ਲਈ ਭਾਰਤ ਦੀਆਂ ਖੁਫੀਆਂ ਏਜੰਸੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਅਜਿਹੇ ਇਲਜ਼ਾਮਾਂ ਤੋਂ ਬਾਅਦ ਪੂਰੇ ਕੈਨੇਡਾ ਅਤੇ ਭਾਰਤ 'ਚ ਤਹਿਲਕਾ ਮੱਚ ਗਿਆ ਹੈ। ਇਸਤੋਂ ਇਲਾਵਾ ਉਨ੍ਹਾਂ ਨੇ ਇੱਕ ਅਕਾਲੀ ਐਮ ਐਲ ਏ ਦੀ ਗੱਡੀ 'ਚੋਂ 10 ਕਿੱਲੋ ਹੈਰੋਇਨ ਅਕਾਲੀ ਸਰਕਾਰ ਦੌਰਾਨ ਹੀ ਫੜੀ ਸੀ, ਜਿਸ ਕਰਕੇ ਇਨ੍ਹਾਂ ਦਾ ਤੁਰੰਤ ਤਬਾਦਲਾ ਕਰ ਦਿੱਤਾ ਗਿਆ ਸੀ ਅਤੇ ਉਨ੍ਹਾਂ ਨੇ ਪੰਜਾਬ ਪੁਲਿਸ ਦੇ ਅਧਿਕਾਰੀ ਸ਼ਿਵ ਕੁਮਾਰ ਦੇ ਲੜਕੇ ਨੂੰ ਜਲੰਧਰ 'ਚ ਹੋਈ ਹੀਰਿਆਂ ਦੀ ਡਕੈਤੀ ਦੇ ਮਾਮਲੇ 'ਚ ਗ੍ਰਿਫਤਾਰ ਕੀਤਾ ਸੀ। 2018 'ਚ ਇਹ ਵਿਦੇਸ਼ ਮੰਤਰਾਲੇ 'ਚ ਬਤੌਰ ਸੈਕਟਰੀ ਪ੍ਰੋਸੋਨਲ ਵੱਜੋਂ ਤਾਇਨਾਤ ਹੋਏ ਸਨ, ਉਸ ਤੋਂ ਬਾਅਦ ਇਹ ਰਾਅ 'ਚ ਚਲੇ ਗਏ ਸਨ ਅਤੇ ਇਨ੍ਹਾਂ ਨੂੰ ਕੈਨੇਡਾ 'ਚ ਤਾਇਨਾਤ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਸਰਕਾਰ 'ਤੇ ਸਿੱਖ ਆਗੂ ਦੇ ਕਤਲ ਦਾ ਦੋਸ਼ ਲਾਇਆ ਹੈ। ਟਰੂਡੋ ਨੇ ਸੋਮਵਾਰ ਨੂੰ ਕੈਨੇਡੀਅਨ ਪਾਰਲੀਮੈਂਟ ਨੂੰ ਦੱਸਿਆ ਕਿ ਭਾਰਤੀ ਸਰਕਾਰੀ ਏਜੰਟਾਂ ਨੇ ਜੂਨ ਮਹੀਨੇ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿੱਚ ਸਿੱਖ ਭਾਈਚਾਰੇ ਦੇ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਕਰ ਦਿੱਤੀ ਸੀ। ਟਰੂਡੋ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ 910 ਸਤੰਬਰ ਨੂੰ ਭਾਰਤ ਵਿੱਚ ਹੋਈ ਜੀ20 ਮੀਟਿੰਗ ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਇਹ ਮੁੱਦਾ ਉਠਾਇਆ ਸੀ। ਉਨ੍ਹਾਂ ਦੱਸਿਆ ਕਿ ਉਹ ਕੈਨੇਡਾ ਸਰਕਾਰ ਨੂੰ ਮਿਲੀ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਅਜਿਹੇ ਦੋਸ਼ ਲਗਾ ਰਹੇ ਹਨ। ਇਸ ਦੇ ਨਾਲ ਹੀ ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀਆ ਜੌਲੀ ਨੇ ਦੱਸਿਆ ਕਿ ਕੈਨੇਡੀਅਨ ਸਰਕਾਰ ਨੇ ਇੱਕ ਭਾਰਤੀ ਡਿਪਲੋਮੈਟ ਨੂੰ ਡਿਪੋਰਟ ਕਰ ਦਿੱਤਾ ਹੈ, ਜੋ ਕੈਨੇਡਾ ਵਿੱਚ ਭਾਰਤੀ ਖੁਫੀਆ ਏਜੰਸੀ ਦਾ ਮੁਖੀ ਸੀ। ਉਥੇ ਹੀ ਭਾਰਤ ਨੇ ਕੈਨੇਡਾ ਵੱਲੋਂ ਹਰਦੀਪ ਸਿੰਘ ਨਿੱਝਰ ਆਗੂ ਦੀ ਹੱਤਿਆ ਵਿਚ ਭਾਰਤੀ ਏਜੰਟਾਂ ਦਾ ਹੱਥ ਹੋਣ ਦੇ ਲਾਏ ਦੋਸ਼ ਖਾਰਜ ਕਰ ਦਿੱਤੇ ਹਨ। ਵਿਦੇਸ਼ ਮੰਤਰਾਲੇ ਨੇ ਜਾਰੀ ਕੀਤੇ ਬਿਆਨ ਵਿਚ ਕਿਹਾ ਕਿ ਅਸੀਂ ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਉਹਨਾਂ ਦੀ ਸੰਸਦ ਵਿਚ ਦਿੱਤੇ ਬਿਆਨ ਨੂੰ ਵੇਖਿਆ ਹੈ ਤੇ ਅਸੀਂ ਇਸ ਬੇਤੁਕੇ ਦੋਸ਼ ਨੂੰ ਖਾਰਜ ਕਰਦੇ ਹਾਂ। ਅਸੀਂ ਇਕ ਲੋਕਤੰਤਰੀ ਸਿਆਸਤ ਵਾਲਾ ਮੁਲਕ ਹਾਂ ਤੇ ਕਾਨੂੰਨ ਦੇ ਰਾਜ ਪ੍ਰਤੀ ਸਾਡੀ ਮਜ਼ਬੂਤ ਵਚਨਬੱਧਤਾ ਹੈ। ਭਾਰਤ ਨੇ ਵੀ ਕੈਨੇਡਾ ਵੱਲੋਂ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਦੋਸ਼ਾਂ 'ਤੇ ਨਾਰਾਜ਼ਗੀ ਪ੍ਰਗਟਾਈ ਹੈ। ਵਿਦੇਸ਼ ਮੰਤਰਾਲੇ ਨੇ ਅੱਜ ਕੈਨੇਡੀਅਨ ਹਾਈ ਕਮਿਸ਼ਨਰ ਨੂੰ ਤਲਬ ਕਰਕੇ ਡਿਪਲੋਮੈਟ ਨੂੰ ਕੈਨੇਡਾ ਵੱਲੋਂ ਕੱਢਣ ਤੋਂ ਬਾਅਦ ਭਾਰਤ ਨੇ ਵੀ ਕੈਨੇਡੀਅਨ ਹਾਈ ਕਮਿਸ਼ਨਰ ਨੂੰ ਕੱਢੇ ਜਾਣ ਦੀ ਵੀ ਜਾਣਕਾਰੀ ਦਿੱਤੀ ਗਈ। ਇਸ ਡਿਪਲੋਮੈਟ ਨੂੰ ਪੰਜ ਦਿਨਾਂ ਦੇ ਅੰਦਰ ਭਾਰਤ ਛੱਡਣ ਦਾ ਨਿਰਦੇਸ਼ ਦਿੱਤਾ ਗਿਆ ਹੈ।

Punjab Bani 19 September,2023
ਅਨੰਤਨਾਗ ਵਿੱਚ ਪੰਜਾਬ ਦੇ ਇਕ ਹੋਰ ਜਵਾਨ ਦੀ ਸ਼ਹਾਦਤ ਉਤੇ ਮੁੱਖ ਮੰਤਰੀ ਨੇ ਦੁੱਖ ਪ੍ਰਗਟਾਇਆ

ਅਨੰਤਨਾਗ ਵਿੱਚ ਪੰਜਾਬ ਦੇ ਇਕ ਹੋਰ ਜਵਾਨ ਦੀ ਸ਼ਹਾਦਤ ਉਤੇ ਮੁੱਖ ਮੰਤਰੀ ਨੇ ਦੁੱਖ ਪ੍ਰਗਟਾਇਆ ਅਤਿਵਾਦੀ ਹਮਲੇ ਤੋਂ ਬਾਅਦ ਲਾਪਤਾ ਹੋ ਗਿਆ ਸੀ ਸਮਾਣਾ ਦਾ ਜਵਾਨ ਚੰਡੀਗੜ੍ਹ, 19 ਸਤੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਨੰਤਨਾਗ ਵਿੱਚ ਹਾਲ ਹੀ ਵਿੱਚ ਹੋਏ ਅਤਿਵਾਦੀ ਹਮਲੇ ਦੌਰਾਨ ਸੂਬੇ ਨਾਲ ਸਬੰਧਤ ਭਾਰਤੀ ਫੌਜ ਦੇ ਇਕ ਹੋਰ ਜਵਾਨ ਦੀ ਸ਼ਹਾਦਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਫੌਜ ਦਾ ਜਵਾਨ ਪਰਦੀਪ ਸਿੰਘ ਅਨੰਤਨਾਗ ਵਿੱਚ ਅਤਿਵਾਦੀ ਹਮਲੇ ਦੇ ਬਾਅਦ ਤੋਂ ਲਾਪਤਾ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਸਮਾਣਾ ਨਾਲ ਸਬੰਧਤ ਪਰਦੀਪ ਸਿੰਘ ਦੇਸ਼ ਦੀ ਏਕਤਾ, ਅਖੰਡਤਾ ਤੇ ਪ੍ਰਭੂਸੱਤਾ ਦੀ ਰਾਖੀ ਲਈ ਆਪਣੀ ਡਿਊਟੀ ਨਿਭਾਉਂਦਿਆਂ ਸ਼ਹੀਦ ਹੋਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਸ਼ ਲਈ ਖਾਸ ਤੌਰ ਉਤੇ ਪਰਿਵਾਰ ਲਈ ਨਾ ਪੂਰਿਆ ਜਾਣ ਵਾਲਾ ਘਾਟਾ ਹੈ। ਮੁੱਖ ਮੰਤਰੀ ਨੇ ਸ਼ਹੀਦ ਪਰਦੀਪ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪੰਜਾਬ ਸਰਕਾਰ ਪੀੜਤ ਪਰਿਵਾਰ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਪਰਦੀਪ ਸਿੰਘ ਨੇ ਦੇਸ਼ ਦੀ ਅਖੰਡਤਾ ਦੀ ਰਾਖੀ ਲਈ ਬਹਾਦਰੀ ਨਾਲ ਆਪਣੀ ਡਿਊਟੀ ਨਿਭਾਈ ਅਤੇ ਪੰਜਾਬ ਦੀ ਸ਼ਾਨਾਮੱਤੀ ਰਵਾਇਤ ਨੂੰ ਕਾਇਮ ਰੱਖਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਪਰਦੀਪ ਸਿੰਘ ਦਾ ਬਲੀਦਾਨ ਉਸ ਦੇ ਸਾਥੀ ਸੈਨਿਕਾਂ ਅਤੇ ਹੋਰ ਨੌਜਵਾਨਾਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਸਮਰਪਣ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗਾ।

Punjab Bani 19 September,2023
ਮੈਕਲੋਡਗੰਜ ਘੁੰਮਣ ਗਏ ਦੋਸਤਾਂ ਨਾਲ ਵਾਪਰਿਆ ਹਾਦਸਾ, ਪਾਣੀ 'ਚ ਰੁੜਿਆ ਨੌਜਵਾਨ

ਮੈਕਲੋਡਗੰਜ ਘੁੰਮਣ ਗਏ ਦੋਸਤਾਂ ਨਾਲ ਵਾਪਰਿਆ ਹਾਦਸਾ, ਪਾਣੀ 'ਚ ਰੁੜਿਆ ਨੌਜਵਾਨ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿੱਚ ਭਾਗਸੂ ਵਾਟਰਫਾਲ ਵਿੱਚ ਨਹਾਉਣ ਗਿਆ ਪੰਜਾਬ ਦਾ ਇੱਕ ਸੈਲਾਨੀ ਤੇਜ਼ ਪਾਣੀ ਦੇ ਵਹਾਅ 'ਚ ਰੁੜ੍ਹ ਗਿਆ। ਪੁਲੀਸ ਨੇ ਨੌਜਵਾਨ ਦੀ ਲਾਸ਼ ਕਰੀਬ 100 ਮੀਟਰ ਹੇਠਾਂ ਤੋਂ ਬਰਾਮਦ ਕੀਤੀ। ਨੌਜਵਾਨ ਦੋਸਤਾਂ ਨਾਲ ਜਲੰਧਰ ਤੋਂ ਮੈਕਲੋਡਗੰਜ ਆਇਆ ਹੋਇਆ ਸੀ। ਇਸ ਸਬੰਧੀ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਲੰਧਰ ਦੇ ਰਹਿਣ ਵਾਲੇ ਅਮਿਤ ਕੁਮਾਰ ਨੇ ਥਾਣਾ ਮੈਕਲੋਡਗੰਜ ਦੀ ਪੁਲਿਸ ਨੂੰ ਦੱਸਿਆ ਕਿ ਉਹ ਅਤੇ ਉਸ ਦੇ ਚਾਰ ਸਾਥੀ ਭਾਗਸੁਨਾਗ ਵਾਟਰਫਾਲ 'ਚ ਨਹਾ ਰਹੇ ਸਨ। ਇਸ ਦੌਰਾਨ ਵਾਟਰਫਾਲ ਵਿੱਚ ਪਾਣੀ ਅਚਾਨਕ ਵੱਧ ਗਿਆ। ਇਸ ਕਾਰਨ ਉਸ ਦਾ ਦੋਸਤ ਪਵਨ ਕੁਮਾਰ (32) ਪੁੱਤਰ ਰਾਜਿੰਦਰ ਕੁਮਾਰ ਵਾਸੀ ਰਾਕੇਸ਼ ਟੈਂਟ ਹਾਊਸ ਨੇੜੇ ਜਲੰਧਰ ਰੁੜ੍ਹ ਗਿਆ। ਇਸ ਦੌਰਾਨ ਬਾਕੀ ਦੋਸਤ ਉਥੋਂ ਭੱਜਣ ਵਿੱਚ ਕਾਮਯਾਬ ਹੋ ਗਏ। SDRF ਕਾਂਗੜਾ ਅਤੇ ਸਥਾਨਕ ਪੁਲਿਸ ਟੀਮ ਨੇ ਲਾਪਤਾ ਨੌਜਵਾਨਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਨੌਜਵਾਨ ਦੀ ਲਾਸ਼ ਵਾਟਰਫਾਲ ਤੋਂ ਕਰੀਬ 100 ਮੀਟਰ ਹੇਠਾਂ ਬਰਾਮਦ ਕੀਤੀ। ਏਐਸਪੀ ਕਾਂਗੜਾ ਬੀਰ ਬਹਾਦਰ ਨੇ ਦੱਸਿਆ ਕਿ ਐਤਵਾਰ ਨੂੰ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ

Punjab Bani 17 September,2023
ਕੈਨੇਡਾ ਗਏ 19 ਸਾਲਾਂ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ

ਕੈਨੇਡਾ ਗਏ 19 ਸਾਲਾਂ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ ਸ਼ੰਭੂ 15 ਸਤੰਬਰ 2023 - ਪੰਜਾਬ ਦੇ ਵਿੱਚੋਂ ਲਗਾਤਾਰ ਨੌਜਵਾਨਾਂ ਦਾ ਵਿਦੇਸ਼ ਵਿੱਚ ਜਾਣ ਦਾ ਸਿਲਸਿਲਾ ਜਾਰੀ ਹੈ ਅਤੇ ਕਈ ਵਾਰ ਵਿਦੇਸ਼ਾਂ ਵਿੱਚ ਅਜਿਹੀ ਮੰਦਭਾਗੀ ਖ਼ਬਰ ਸਾਹਮਣੇ ਆਉਂਦੀ ਹੈ ਜਿਸ ਨਾਲ ਹਰ ਇੱਕ ਮਨੁੱਖ ਦੀ ਰੂਹ ਕੰਬ ਜਾਂਦੀ ਹੈ। ਪਿਛਲੇ ਕੁਝ ਸਮੇਂ ਤੋਂ ਵਿਦੇਸ਼ਾਂ ਵਿਚੋਂ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ ਜਿਹਨਾਂ ਵਿੱਚ ਹਾਰਟ ਅਟੈਕ ਕਾਰਣ ਨੌਜਵਾਨਾਂ ਦੀ ਮੌਤ ਹੋ ਰਹੀ ਹੈ। ਇਸੇ ਤਰਾਂ ਦਾ ਮਾਮਲਾ ਹਲਕਾ ਘਨੌਰ ਦੇ ਪਿੰਡ ਸ਼ੰਭੂ ਖ਼ੁਰਦ ਤੋਂ ਸਾਹਮਣੇ ਆਇਆ ਹੈ ਜਿਸ ਵਿਚ ਇੱਕ 19 ਸਾਲਾਂ ਨੌਜਵਾਨ ਮਨਜੋਤ ਸਿੰਘ ਸੱਤ ਅਗਸਤ ਨੂੰ ਕੈਨੇਡਾ ਦੇ ਸ਼ਰੀ ਦੇ ਵਿੱਚ ਪੜ੍ਹਾਈ ਦੇ ਲਈ ਭਾਰਤ ਤੋਂ ਗਿਆ ਸੀ ਅਤੇ ਸੋਮਵਾਰ ਨੂੰ ਸਵੇਰੇ ਜਦੋਂ ਕਾਲਜ ਦੇ ਵਿੱਚ ਪਹਿਲੀ ਦਿਨ ਦੀ ਕਲਾਸ ਲਈ ਪਹੁੰਚਿਆ ਤਾਂ ਕਾਲਜ ਦੇ ਬਾਥਰੂਮ ਵਿਚ ਹਾਰਟ ਅਟੈਕ ਆਉਣ ਕਾਰਨ ਉਸਦੇ ਮੌਤ ਹੋ ਗਈ। ਮ੍ਰਿਤਕ ਮਨਜੋਤ ਸਿੰਘ ਤੇ ਪਿਤਾ ਕਰਮਜੀਤ ਸਿੰਘ ਨੇਂ ਦੱਸਿਆ ਕਿ ਸੋਮਵਾਰ ਨੂੰ ਉਹਨਾਂ ਦੇ ਭਤੀਜੇ ਅਮਨਦੀਪ ਸਿੰਘ ਜੋ ਕੈਨੇਡਾ ਦੇ ਵਿੱਚ ਹੀ ਰਹਿੰਦਾ ਹੈ ਉਸਨੂੰ ਕੈਨੇਡਾ ਪੁਲਿਸ ਦਾ ਫੋਨ ਆਇਆ ਕੀ ਉਹਨਾਂ ਦੇ ਰਿਸ਼ਤੇਦਾਰ ਮਨਜੋਤ ਸਿੰਘ ਦੀ ਹਾਰਟ ਅਟੈਕ ਕਰਨ ਮੌਤ ਹੋ ਗਈ ਹੈ। ਉਹਨਾਂ ਕਿਹਾ ਕਿ ਹਲੇ ਤੱਕ ਮਨਜੋਤ ਦੀ ਲਾਸ਼ ਵੀ ਨਹੀਂ ਦਿਖਾਈ ਗਈ। ਸ਼ਨੀਵਾਰ ਨੂੰ ਪੁਲਿਸ ਵੱਲੋਂ ਮਨਜੋਤ ਦੀ ਲਾਸ਼ ਉਸ ਦੇ ਭਰਾ ਨੂੰ ਦਿਖਾਈ ਜਾਵੇਗੀ।

Punjab Bani 16 September,2023
ਅਮਰੀਕਾ ਗਏ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ

ਅਮਰੀਕਾ ਗਏ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ ਗੁਰਦਾਸਪੁਰ ,10 ਸਤੰਬਰ 2023 : ਵਿਦੇਸ਼ ਵਿੱਚ ਚੰਗੇ ਭਵਿੱਖ ਦੇ ਲਈ ਰੋਜ਼ੀ ਰੋਟੀ ਕਮਾਉਣ ਗਏ ਗੁਰਦਾਸਪੁਰ ਦੇ ਵਿਧਾਨ ਸਭਾ ਹਲਕਾ ਦੀਨਾਨਗਰ ਦੇ ਪਿੰਡ ਬਹਾਦਰ ਦੇ ਜੰਮਪਲ ਜਗਜੋਤ ਸਿੰਘ(30) ਦੀ ਅਮਰੀਕਾ ਵਿਚ ਇਕ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਮਿ੍ਰਤਕ ਦੇ ਪਿਤਾ ਜੋਗਿੰਦਰ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੇ ਪੁੱਤਰ ਜਗਜੋਤ ਸਿੰਘ ਨੂੰ 2017 ਵਿਚ ਆਪਣੇ ਸੁਨਹਿਰੀ ਭਵਿੱਖ ਦੇ ਲਈ ਅਮਰੀਕਾ ਭੇਜਿਆ ਸੀ ਜੋ ਉਥੇ ਡਰਾਇਵਰੀ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਰਿਹਾ ਸੀ। ਉਹ ਨਿਊਯਾਰਕ ਤੋ ਕੈਲੀਫੋਰਨੀਆ ਤੱਕ ਟਰੱਕ ਚਲਾਉਣ ਦਾ ਕੰਮਕਾਰ ਕਰਦਾ ਸੀ ਅਤੇ ਪਿਛਲੇ ਦਿਨੀ ਐਲ.ਏ ਸ਼ਹਿਰ ਵਿਚ 28 ਅਗਸਤ ਨੂੰ ਇਕ ਭਿਆਨਕ ਸੜਕ ਹਾਦਸੇ ਦੌਰਾਨ ਉਹ ਕਾਫੀ ਗੰਭੀਰ ਰੂਪ ਵਿਚ ਜਖਮੀ ਹੋ ਗਿਆ ਸੀ ਜਿਸ ਨੂੰ ਐਲ.ਏ ਦੇ ਨਿੱਜੀ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾਇਆ ਹੋਇਆ ਸੀ ਪਰ ਉਸਦੀ ਮੌਤ ਹੋ ਗਈ ਹੈ।

Punjab Bani 10 September,2023
ਪੰਜਾਬ ਪੁਲਿਸ ਵੱਲੋਂ ਤੂੜੀ ਨਾਲ ਭਰੀ ਟਰੈਕਟਰ-ਟਰਾਲੀ 'ਚੋਂ 15 ਕਿਲੋ ਹੈਰੋਇਨ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

ਪੰਜਾਬ ਪੁਲਿਸ ਵੱਲੋਂ ਤੂੜੀ ਨਾਲ ਭਰੀ ਟਰੈਕਟਰ-ਟਰਾਲੀ 'ਚੋਂ 15 ਕਿਲੋ ਹੈਰੋਇਨ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਖੇਪ ਦੀ ਤਸਕਰੀ ਨਦੀ ਦੇ ਰਸਤਿਓਂ ਹੋਣ ਦਾ ਸ਼ੱਕ: ਡੀਜੀਪੀ ਗੌਰਵ ਯਾਦਵ ਪੁਲਿਸ ਟੀਮਾਂ ਵੱਲੋਂ ਨਸ਼ਾ ਤਸਕਰ ਦੀ ਪਤਨੀ ਅਤੇ ਜਵਾਈ ਨੂੰ ਫੜਨ ਲਈ ਛਾਪੇਮਾਰੀ ਜਾਰੀ; ਭੱਜਣ ਵਿੱਚ ਕਾਮਯਾਬ ਹੋ ਗਏ ਸਨ ਦੋਵੇਂ ਮੁਲਜ਼ਮ: ਏ.ਆਈ.ਜੀ. ਲਖਬੀਰ ਸਿੰਘ ਐਸ.ਐਸ.ਓ.ਸੀ. ਫਾਜ਼ਿਲਕਾ ਨੇ ਪਿਛਲੇ 45 ਦਿਨਾਂ ਅੰਦਰ 145 ਕਿਲੋ ਹੈਰੋਇਨ ਕੀਤੀ ਬਰਾਮਦ ਚੰਡੀਗੜ੍ਹ/ਫਾਜ਼ਿਲਕਾ, 9 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਫਾਜ਼ਿਲਕਾ ਨੇ ਨਸ਼ਾ ਤਸਕਰੀ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਇੱਕ ਤਸਕਰ ਨੂੰ 15 ਕਿਲੋ ਹੈਰੋਇਨ (10 ਪੈਕੇਟ), ਜੋ ਤੂੜੀ ਨਾਲ ਭਰੀ ਟਰੈਕਟਰ-ਟਰਾਲੀ ਵਿੱਚ ਲੁਕਾ ਕੇ ਰੱਖੀ ਹੋਈ ਸੀ, ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਨਸ਼ਾ ਤਸਕਰ ਦੀ ਪਛਾਣ ਪ੍ਰੀਤਮ ਸਿੰਘ ਵਾਸੀ ਪਿੰਡ ਮੋਹਾਰ ਜਮਸ਼ੇਰ, ਜ਼ਿਲ੍ਹਾ ਫਾਜ਼ਿਲਕਾ ਵਜੋਂ ਹੋਈ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਸਦਾ ਸੋਨਾਲੀਕਾ ਟਰੈਕਟਰ (ਪੀ.ਬੀ.-11-ਵਾਈ-6879) ਅਤੇ ਟਰਾਲੀ ਵੀ ਜ਼ਬਤ ਕਰ ਲਈ ਹੈ। ਜ਼ਿਕਰਯੋਗ ਹੈ ਕਿ ਐਸ.ਐਸ.ਓ.ਸੀ. ਫਾਜ਼ਿਲਕਾ ਵੱਲੋਂ ਪਿਛਲੇ 45 ਦਿਨਾਂ ਵਿੱਚ ਕੀਤੀ ਗਈ ਇਹ ਪੰਜਵੀਂ ਵੱਡੀ ਹੈਰੋਇਨ ਬਰਾਮਦਗੀ ਹੈ, ਜਿਸ ਨਾਲ ਹੁਣ ਤੱਕ ਦੀ ਕੁੱਲ ਰਿਕਵਰੀ 145 ਕਿਲੋਗ੍ਰਾਮ ਹੋ ਗਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਐਸਐਸਓਸੀ ਫਾਜ਼ਿਲਕਾ ਨੇ ਪਿੰਡ ਢਾਣੀ ਖਰਾਸ ਵਾਲੀ ਦੇ ਖੇਤਰ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਨੈਟਵਰਕ ਖਿਲਾਫ ਇੱਕ ਵਿਸ਼ੇਸ਼ ਗੁਪਤ ਆਪਰੇਸ਼ਨ ਚਲਾ ਕੇ ਨਸ਼ਾ ਤਸਕਰ ਪ੍ਰੀਤਮ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ, ਜੋ ਤੂੜੀ ਨਾਲ ਭਰੀ ਟਰਾਲੀ ਵਿੱਚ ਲੁਕਾ ਕੇ ਰੱਖੀ ਹੈਰੋਇਨ ਦੀ ਖੇਪ ਪਹੁੰਚਾਉਣ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਨਸ਼ਾ ਤਸਕਰ ਆਪਣੀ ਪਤਨੀ ਕੁਸ਼ੱਲਿਆ ਬਾਈ ਅਤੇ ਜਵਾਈ ਗੁਰਮੀਤ ਸਿੰਘ ਜੋ ਪਿੰਡ ਢਾਣੀ ਖਰਾਸ ਵਾਲੀ, ਫਾਜ਼ਿਲਕਾ ਦਾ ਰਹਿਣ ਵਾਲਾ ਹੈ, ਨਾਲ ਜਾ ਰਿਹਾ ਸੀ। ਦੱਸਣਯੋਗ ਹੈ ਕਿ ਨਸ਼ਾ ਤਸਕਰ ਦੀ ਪਤਨੀ ਅਤੇ ਜਵਾਈ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਏ। ਦਰਿਆਈ ਰਸਤੇ ਰਾਹੀਂ ਖੇਪ ਦੀ ਤਸਕਰੀ ਹੋਣ ਦੀ ਸੰਭਾਵਨਾ ਨੂੰ ਜਤਾਉਂਦਿਆਂ ਡੀਜੀਪੀ ਨੇ ਕਿਹਾ ਕਿ ਇਹ ਪਰਿਵਾਰ ਸਰਹੱਦੀ ਪਿੰਡ ਮੋਹਾਰ ਜਮਸ਼ੇਰ ਦੇ ਉਨ੍ਹਾਂ ਕੁਝ ਪਰਿਵਾਰਾਂ ਵਿੱਚੋਂ ਸੀ, ਜਿਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਸੁਰੱਖਿਅਤ ਥਾਵਾਂ 'ਤੇ ਜਾਣ ਸਬੰਧੀ ਵਾਰ-ਵਾਰ ਬੇਨਤੀਆਂ ਕਰਨ ਦੇ ਬਾਵਜੂਦ ਆਪਣੇ ਹੜ੍ਹ ਪ੍ਰਭਾਵਿਤ ਸਥਾਨਾਂ ‘ਤੇ ਹੀ ਰਹੇ। ਹੋਰ ਵੇਰਵੇ ਸਾਂਝਾ ਕਰਦਿਆਂ ਏਆਈਜੀ ਐਸਐਸਓਸੀ ਫਾਜ਼ਿਲਕਾ ਲਖਬੀਰ ਸਿੰਘ ਨੇ ਦੱਸਿਆ ਕਿ ਉਹ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੇ ਹਨ ਅਤੇ ਹੋਰ ਬਰਾਮਦਗੀ ਹੋਣ ਦੀ ਉਮੀਦ ਹੈ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਭਗੌੜੇ ਮੁਲਜ਼ਮ ਕੌਸ਼ਲਿਆ ਬਾਈ ਅਤੇ ਗੁਰਮੀਤ ਸਿੰਘ ਵਿਰੁੱਧ ਵੀ ਕੇਸ ਦਰਜ ਕੀਤਾ ਹੈ, ਅਤੇ ਪੁਲਿਸ ਟੀਮਾਂ ਉਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ। ਇਸ ਸਬੰਧੀ ਐਫ.ਆਈ.ਆਰ. ਨੰ. 31 ਮਿਤੀ 08-09-2023 ਨੂੰ ਥਾਣਾ ਐਸਐਸਓਸੀ ਫਾਜ਼ਿਲਕਾ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21(ਸੀ), 29 ਅਤੇ 30 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਡੱਬੀ: ਐਸਐਸਓਸੀ ਫਾਜ਼ਿਲਕਾ ਵੱਲੋਂ ਪਿਛਲੇ 45 ਦਿਨਾਂ ਵਿੱਚ ਹੈਰੋਇਨ ਦੀ ਪੰਜਵੀਂ ਵੱਡੀ ਬਰਾਮਦਗੀ 23 ਜੁਲਾਈ: ਜੋਰਾ ਸਿੰਘ ਨਗਰ ਫਿਰੋਜ਼ਪੁਰ ਦੇ ਗ੍ਰੰਥੀ ਨਿਸ਼ਾਨ ਸਿੰਘ ਕੋਲੋਂ 20 ਕਿਲੋ ਹੈਰੋਇਨ ਬਰਾਮਦ 6 ਅਗਸਤ: ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਦੋ ਵੱਖ-ਵੱਖ ਰੈਕੇਟਾਂ ਦਾ ਪਰਦਾਫਾਸ਼ ਕਰਦਿਆਂ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 77.8 ਕਿਲੋ ਹੈਰੋਇਨ (41.8 ਕਿਲੋ+36 ਕਿਲੋ) ਅਤੇ ਤਿੰਨ ਪਿਸਤੌਲ ਬਰਾਮਦ ਕੀਤੇ ਗਏ 16 ਅਗਸਤ: ਫਿਰੋਜ਼ਪੁਰ ਤੋਂ 3 ਕਿਲੋ ਹੈਰੋਇਨ ਬਰਾਮਦ 21 ਅਗਸਤ: ਫਿਰੋਜ਼ਪੁਰ ਦੇ ਪਿੰਡ ਗਜ਼ਨੀ ਵਾਲਾ ਦੇ ਇਲਾਕੇ ਵਿੱਚੋਂ ਦੋ ਪਾਕਿਸਤਾਨੀ ਨਾਗਰਿਕਾਂ ਨੂੰ 29.2 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ

Punjab Bani 09 September,2023
ਪੰਜਾਬ ਪੁਲਿਸ ਵੱਲੋਂ ਵੱਡੀ ਕਾਰਵਾਈ ਤਹਿਤ ਅੱਤਵਾਦੀ ਲਖਬੀਰ ਲੰਡਾ ਦੇ ਸਾਥੀਆਂ ਦੇ 297 ਟਿਕਾਣਿਆਂ ’ਤੇ ਛਾਪੇਮਾਰੀ

ਪੰਜਾਬ ਪੁਲਿਸ ਵੱਲੋਂ ਵੱਡੀ ਕਾਰਵਾਈ ਤਹਿਤ ਅੱਤਵਾਦੀ ਲਖਬੀਰ ਲੰਡਾ ਦੇ ਸਾਥੀਆਂ ਦੇ 297 ਟਿਕਾਣਿਆਂ ’ਤੇ ਛਾਪੇਮਾਰੀ - ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ - 1200 ਪੁਲਿਸ ਕਰਮੀਆਂ ਦੀਆਂ 150 ਤੋਂ ਵੱਧ ਪੁਲਿਸ ਪਾਰਟੀਆਂ ਨੇ ਕੀਤੀ ਲੰਡਾ ਨਾਲ ਸਬੰਧਤ ਛੁਪਣਗਾਹਾਂ ’ਤੇ ਛਾਪੇਮਾਰੀ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ, 3 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਦੇਸ਼-ਵਿਦੇਸ਼ ਸਥਿਤ ਅੱਤਵਾਦੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੇ ਆਪਸੀ ਸਬੰਧਾਂ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਪੁਲਿਸ ਵੱਲੋਂ ਐਤਵਾਰ ਨੂੰ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਨਾਲ ਜੁੜੇ ਵਿਅਕਤੀਆਂ ਦੇ ਸ਼ੱਕੀ ਟਿਕਾਣਿਆਂ ’ਤੇ ਇੱਕ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ (ਕਾਸੋ) ਚਲਾਈ ਗਈ। ਇਹ ਛਾਪੇਮਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸਵੇਰੇ 6 ਵਜੇ ਤੋਂ ਸਵੇਰੇ 10 ਵਜੇ ਤੱਕ ਇੱਕੋ ਸਮੇਂ ’ਤੇ ਕੀਤੀ ਗਈ, ਜਿਸ ਦੌਰਾਨ ਰਾਜ ਦੇ 28 ਪੁਲਿਸ ਜ਼ਿਲਿ੍ਹਆਂ ਵਿੱਚ ਲਖਬੀਰ ਲੰਡਾ ਦੇ ਲਗਭਗ 297 ਨੇੜਲੇ ਸਾਥੀਆਂ ਨਾਲ ਜੁੜੇ ਸਾਰੇ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਹਦਾਇਤ ਕੀਤੀ ਗਈ ਸੀ ਕਿ ਉਹ ਇਸ ਆਪ੍ਰੇਸ਼ਨ ਨੂੰ ਸਫ਼ਲ ਬਣਾਉਣ ਲਈ ਇੰਸਪੈਕਟਰ ਜਾਂ ਸਬ-ਇੰਸਪੈਕਟਰ ਦੀ ਅਗਵਾਈ ਵਿੱਚ ਮਜ਼ਬੂਤ ਪੁਲਿਸ ਪਾਰਟੀਆਂ ਤਾਇਨਾਤ ਕਰਨ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੂੰ ਕਾਰਵਾਈ ਦੌਰਾਨ ਸ਼ੱਕੀ ਵਿਅਕਤੀਆਂ ਨੂੰ ਕਾਬੂ ਕਰਨ ਲਈ ਵੀ ਕਿਹਾ ਗਿਆ ਸੀ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਦੀਆਂ 150 ਪਾਰਟੀਆਂ, ਜਿਨ੍ਹਾਂ ਵਿੱਚ ਲਗਭਗ 1200 ਪੁਲਿਸ ਮੁਲਾਜ਼ਮ ਸ਼ਾਮਲ ਹਨ, ਨੇ ਸੂਬੇ ਭਰ ਵਿੱਚ ਇਸ ਛਾਪੇਮਾਰੀ ਨੂੰ ਅੰਜਾਮ ਦਿੱਤਾ। ਉਹਨਾਂ ਅੱਗੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ (ਕਾਸੋ) ਦੀ ਯੋਜਨਾ, ਹਾਲ ਹੀ ਵਿੱਚ ਫੜੇ ਗਏ ਲਖਬੀਰ ਲੰਡਾ ਦੀ ਹਮਾਇਤ ਵਾਲੇ ਮਾਡਿਊਲਾਂ ਨਾਲ ਸਬੰਧਤ ਕਈ ਵਿਅਕਤੀਆਂ ਤੋਂ ਪੁੱਛਗਿੱਛ ਤੋਂ ਬਾਅਦ ਬਣਾਈ ਗਈ ਸੀ। ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਹੋਰ ਪੜਤਾਲ ਲਈ ਕਈ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਉਨ੍ਹਾਂ ਕੋਲੋਂ ਅਪਰਾਧਕ ਸਮੱਗਰੀ ਵੀ ਜ਼ਬਤ ਕੀਤੀ ਗਈ ਹੈ, ਜਿਸ ਦੀ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ ਇਨ੍ਹਾਂ ਅਪਰਾਧੀਆਂ ਨਾਲ ਸਬੰਧਤ ਘਰਾਂ ਅਤੇ ਹੋਰ ਥਾਵਾਂ ’ਤੇ ਬਾਰੀਕੀ ਨਾਲ ਤਲਾਸ਼ੀ ਲਈ ਅਤੇ ਇਲੈਕਟਰਾਨਿਕ ਡਿਵਾਈਸਾਂ ਤੋਂ ਡਾਟਾ ਵੀ ਇਕੱਠਾ ਕੀਤਾ, ਜਿਸ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਅਸਲਾ ਲਾਇਸੈਂਸਾਂ ਦੀ ਵੀ ਜਾਂਚ ਕੀਤੀ ਅਤੇ ਅਸਲੇ ਦੀ ਸੋਰਸਿੰਗ ਬਾਰੇ ਲੋਕਾਂ ਤੋਂ ਪੁੱਛਗਿੱਛ ਕੀਤੀ । ਇਸ ਤੋਂ ਇਲਾਵਾ ਵਿਦੇਸ਼ਾਂ ਵਿੱਚ ਰਹਿੰਦੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਦੀ ਯਾਤਰਾ ਸਬੰਧੀ ਵੇਰਵੇ, ਵਿਦੇਸ਼ਾਂ ਤੋਂ ਬੈਂਕਾਂ ਦੇ ਲੈਣ-ਦੇਣ, ਵੈਸਟਰਨ ਯੂਨੀਅਨ ਅਤੇ ਜਾਇਦਾਦ ਸਬੰਧੀ ਵੇਰਵੇ ਵੀ ਅਗਲੇਰੀ ਜਾਂਚ ਲਈ ਇਕੱਠੇ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਅਜਿਹੇ ਛਾਪੇ ਸਮਾਜ ਵਿਰੋਧੀ ਅਨਸਰਾਂ ਵਿਚ ਪੁਲਿਸ ਦਾ ਡਰ ਪੈਦਾ ਕਰਨ ਵਿਚ ਮਦਦ ਕਰਦੇ ਹਨ, ਜਦਕਿ ਆਮ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਦੇ ਹਨ।

Punjab Bani 03 September,2023
ਜਸਵੰਤ ਸਿੰਘ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਨਿਯੁਕਤ

ਪਟਿਆਲਾ, 1 ਸਤੰਬਰ: ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸ਼੍ਰੀ ਜਸਵੰਤ ਸਿੰਘ ਸੰਯੁਕਤ ਡਾਇਰੈਕਟਰ ਖੇਤੀਬਾੜੀ (ਹਾਇਡ੍ਰੋਲੋਜੀ) ਨੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸ਼੍ਰੀ ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ ਨੇ ਪਾਣੀ ਦੇ ਡਿੱਗਦੇ ਪੱਧਰ ਨੂੰ ਬਚਾਉਣ ਲਈ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ, ਫ਼ਸਲੀ ਵਿਭਿੰਨਤਾ ਅਤੇ ਖਾਦਾਂ ਦੀ ਵਰਤੋਂ ਘੱਟ ਕਰਨ ਦੀ ਅਪੀਲ ਕੀਤੀ। ਇਸ ਤੋਂ ਪਹਿਲਾਂ ਸ਼੍ਰੀ ਜਸਵੰਤ ਸਿੰਘ ਨੇ ਬਤੌਰ ਸੰਯੁਕਤ ਡਾਇਰੈਕਟਰ (ਹਾਇਡ੍ਰੋਲੋਜੀ) ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕਿਸਾਨ ਹਿਤ ਵਿਚ ਵੱਡਾ ਯੋਗਦਾਨ ਪਾਇਆ ਹੈ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ, ਪਟਿਆਲਾ ਡਾ. ਗੁਰਨਾਮ ਸਿੰਘ ਅਤੇ ਸਮੂਹ ਸਟਾਫ਼ ਪਟਿਆਲਾ ਨੇ ਸ਼੍ਰੀ ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ, ਪੰਜਾਬ ਨੂੰ ਉਨ੍ਹਾਂ ਵੱਲੋਂ ਕੀਤੀ ਅਪੀਲ ਨੂੰ ਪਿੰਡ ਪੱਧਰ ਤੱਕ ਪਹੁੰਚਾਉਣ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦਾ ਭਰੋਸਾ ਦਿੱਤਾ।

Punjab Bani 01 September,2023
ਵਿਜੀਲੈਂਸ ਵੱਲੋਂ 5 ਲੱਖ ਰੁਪਏ ਰਿਸ਼ਵਤ ਲੈਂਦੇ ਮਾਈਨਿੰਗ ਵਿਭਾਗ ਦਾ ਐਕਸੀਅਨ ਅਤੇ ਐਸ.ਡੀ.ਓ. ਕਾਬੂ

ਵਿਜੀਲੈਂਸ ਵੱਲੋਂ 5 ਲੱਖ ਰੁਪਏ ਰਿਸ਼ਵਤ ਲੈਂਦੇ ਮਾਈਨਿੰਗ ਵਿਭਾਗ ਦਾ ਐਕਸੀਅਨ ਅਤੇ ਐਸ.ਡੀ.ਓ. ਕਾਬੂ • ਮੁਲਜ਼ਮ ਅਧਿਕਾਰੀਆਂ ਨੇ ਰਾਇਲਟੀ ਟਰਾਂਸਫਰ ਕਰਨ ਬਦਲੇ ਮੰਗੇ ਸਨ 12 ਲੱਖ ਰੁਪਏ ਚੰਡੀਗੜ੍ਹ, 31 ਅਗਸਤ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਈਨਿੰਗ ਵਿਭਾਗ ਦੇ ਇੱਕ ਕਾਰਜਕਾਰੀ ਇੰਜਨੀਅਰ (ਐਕਸੀਅਨ) ਅਤੇ ਇੱਕ ਉਪ ਮੰਡਲ ਅਫ਼ਸਰ (ਐਸ.ਡੀ.ਓ.) ਨੂੰ 5 ਲੱਖ ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹੁਸ਼ਿਆਰਪੁਰ ਵਿਖੇ ਤਾਇਨਾਤ ਐਕਸੀਅਨ ਸਰਤਾਜ ਸਿੰਘ ਰੰਧਾਵਾ ਅਤੇ ਦਸੂਹਾ ਦੇ ਐਸ.ਡੀ.ਓ. ਹਰਜਿੰਦਰ ਸਿੰਘ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜਗਰਾਉਂ ਤਹਿਸੀਲ ਦੇ ਪਿੰਡ ਢੋਲਣ ਵਾਸੀ ਜਸਪ੍ਰੀਤ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਹ ਰੀਗਲ ਇੰਟਰਪ੍ਰਾਈਜਿਜ਼ ਕੰਪਨੀ ਵਿੱਚ ਸਾਈਟ ਕੰਟਰੋਲਰ ਵਜੋਂ ਕੰਮ ਕਰਦਾ ਹੈ। ਕੰਪਨੀ ਨੂੰ ਮੁਕੇਰੀਆਂ-ਤਲਵਾੜਾ ਰੇਲਵੇ ਲਾਈਨ 'ਤੇ ਮਿੱਟੀ ਪਾਉਣ ਦਾ ਠੇਕਾ ਮਿਲਿਆ ਸੀ ਅਤੇ ਕੰਪਨੀ ਨੇ ਦਸੂਹਾ ਤਹਿਸੀਲ ਦੇ ਪਿੰਡ ਘਗਵਾਲ ਤੋਂ ਮਿੱਟੀ ਚੁੱਕਣ ਲਈ ਸਬੰਧਤ ਵਿਭਾਗ ਕੋਲ ਸਰਕਾਰ ਵੱਲੋਂ ਨਿਰਧਾਰਤ ਫੀਸ 41,10,117 ਰੁਪਏ ਵੀ ਜਮ੍ਹਾਂ ਕਰਵਾ ਦਿੱਤੀ ਸੀ। ਇਸ ਉਪਰੰਤ ਉਨ੍ਹਾਂ ਦੇ ਧਿਆਨ ਵਿੱਚ ਆਇਆ ਕਿ ਜਿਸ ਜ਼ਮੀਨ ਲਈ ਉਨ੍ਹਾਂ ਨੇ ਫੀਸ ਅਦਾ ਕੀਤੀ ਗਈ ਹੈ, ਉਹ ਜ਼ਮੀਨ ਜੰਗਲਾਤ ਵਿਭਾਗ ਦੀ ਧਾਰਾ 4 ਅਤੇ 5 ਅਧੀਨ ਆਉਂਦੀ ਹੈ। ਕੰਪਨੀ ਨੇ ਮਾਰਚ 2023 ਵਿੱਚ ਰਾਇਲਟੀ ਤਬਦੀਲ ਕਰਨ ਲਈ ਅਰਜ਼ੀ ਦਿੱਤੀ ਸੀ। ਸ਼ਿਕਾਇਤਕਰਤਾ ਆਪਣੇ ਸੀਨੀਅਰ ਜਤਿੰਦਰ ਸਿੰਘ ਨੂੰ ਨਾਲ ਲੈ ਕੇ 20 ਜੁਲਾਈ ਨੂੰ ਉਕਤ ਐਕਸੀਅਨ ਤੇ ਐਸ.ਡੀ.ਓ ਨੂੰ ਦਫ਼ਤਰ ਵਿੱਚ ਮਿਲੇ। ਐਕਸੀਅਨ ਸਰਤਾਜ ਰੰਧਾਵਾ ਨੇ ਕਿਹਾ ਕਿ ਰਾਇਲਟੀ ਟਰਾਂਸਫਰ ਨਹੀਂ ਕੀਤੀ ਜਾ ਸਕਦੀ ਪਰ ਵਾਰ-ਵਾਰ ਬੇਨਤੀ ਕਰਨ ਉੱਤੇ ਐਕਸੀਅਨ ਨੇ ਕਿਹਾ ਕਿ ਇਸ ਸਬੰਧੀ ਐਸ.ਡੀ.ਓ. ਹਰਜਿੰਦਰ ਸਿੰਘ ਉਨ੍ਹਾਂ ਨਾਲ ਗੱਲ ਕਰੇਗਾ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਕੁਝ ਦਿਨਾਂ ਉਪਰੰਤ ਮੁਲਜ਼ਮ ਐਸ.ਡੀ.ਓ. ਨੇ ਜਤਿੰਦਰ ਸਿੰਘ ਨੂੰ ਦਸੂਹਾ ਸਥਿਤ ਆਪਣੇ ਦਫ਼ਤਰ ਬੁਲਾਇਆ ਅਤੇ ਦੱਸਿਆ ਕਿ ਐਕਸੀਅਨ ਸਰਤਾਜ ਰੰਧਾਵਾ ਨੇ ਰਾਇਲਟੀ ਟਰਾਂਸਫਰ ਕਰਨ ਬਦਲੇ 12 ਲੱਖ ਰੁਪਏ ਰਿਸ਼ਵਤ ਮੰਗੀ ਹੈ। ਬਾਅਦ ਵਿੱਚ ਮੁਲਜ਼ਮ ਐਸ.ਡੀ.ਓ. 8 ਲੱਖ ਰੁਪਏ ਵਿੱਚ ਰਾਜ਼ੀ ਹੋ ਗਿਆ। ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਯੂਨਿਟ, ਹੁਸ਼ਿਆਰਪੁਰ ਦੀ ਟੀਮ ਨੇ ਟਰੈਪ ਲਗਾ ਕੇ ਦੋਵਾਂ ਮੁਲਜ਼ਮਾਂ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5 ਲੱਖ ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਐਕਸੀਅਨ ਸਰਤਾਜ ਰੰਧਾਵਾ ਅਤੇ ਐਸ.ਡੀ.ਓ. ਹਰਜਿੰਦਰ ਸਿੰਘ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਤੇ ਆਈ.ਪੀ.ਸੀ ਦੀ ਧਾਰਾ 34 ਅਧੀਨ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਮਿਤੀ 31-08-2023 ਨੂੰ ਐਫ.ਆਈ.ਆਰ ਨੰ. 22 ਤਹਿਤ ਦਰਜ ਕੀਤੀ ਗਈ ਹੈ। ਦੋਵਾਂ ਮੁਲਜ਼ਮਾਂ ਨੂੰ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Punjab Bani 31 August,2023
ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਰਿੰਦਾ ਦੇ ਛੇ ਸਾਥੀ ਗ੍ਰਿਫ਼ਤਾਰ; ਪੰਜ ਪਿਸਤੌਲ ਬਰਾਮਦ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਰਿੰਦਾ ਦੇ ਛੇ ਸਾਥੀ ਗ੍ਰਿਫ਼ਤਾਰ; ਪੰਜ ਪਿਸਤੌਲ ਬਰਾਮਦ - ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਸੂਬੇ ਵਿੱਚ ਸੰਗਠਿਤ ਅਪਰਾਧ ਦੇ ਖ਼ਾਤਮੇ ਲਈ ਵਚਨਬੱਧ ਗ੍ਰਿਫ਼ਤਾਰ ਮੁਲਜ਼ਮ ਅਰਸ਼ਵੀਰ ਸਿੰਘ ਪਟਿਆਲਾ ਦੋਹਰੇ ਕਤਲ ਕੇਸ ਵਿੱਚ ਸੀ ਲੋੜੀਂਦਾ: ਡੀਜੀਪੀ ਗੌਰਵ ਯਾਦਵ - ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੂਬੇ ਵਿੱਚ ਸਨਸਨੀਖੇਜ਼ ਵਾਰਦਾਤਾਂ ਨੂੰ ਅੰਜ਼ਾਮ ਦੇਣ ਦੀ ਯੋਜਨਾ ਬਣਾ ਰਹੇ ਸਨ: ਏਆਈਜੀ ਏਜੀਟੀਐਫ ਸੰਦੀਪ ਗੋਇਲ ਚੰਡੀਗੜ੍ਹ, 31 ਅਗਸਤ: ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਆਈਐਸਆਈ ਦੀ ਹਮਾਇਤ ਪ੍ਰਾਪਤ ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਦੇ 6 ਸਾਥੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਪੰਜ ਪਿਸਤੌਲਾਂ ਸਮੇਤ ਗੋਲੀ-ਸਿੱਕਾ ਬਰਾਮਦ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੋਸ਼ਨ ਕੁਮਾਰ, ਸੌਰਬ ਕੁਮਾਰ, ਵਿਕਰਮ ਕੁਮਾਰ, ਅਮਰਿੰਦਰ ਸਿੰਘ ਉਰਫ਼ ਬਿੱਲੀ, ਅਰਸ਼ਵੀਰ ਸਿੰਘ ਅਤੇ ਸੰਨੀ, ਸਾਰੇ ਵਾਸੀ ਪਟਿਆਲਾ, ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮ ਕਤਲ, ਇਰਾਦਾ ਕਤਲ, ਜਬਰੀ ਵਸੂਲੀ, ਡਕੈਤੀ, ਹਥਿਆਰਾਂ ਦੀ ਅੰਤਰਰਾਜੀ ਤਸਕਰੀ ਆਦਿ ਸਮੇਤ ਕਈ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਮੰਦ ਸੂਚਨਾ ਦੇ ਆਧਾਰ 'ਤੇ ਏਡੀਜੀਪੀ ਪ੍ਰਮੋਦ ਬਾਨ ਦੀ ਸਮੁੱਚੀ ਨਿਗਰਾਨੀ ਹੇਠ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਜ਼ੀਰਕਪੁਰ ਖੇਤਰ ਤੋਂ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦੋਂ ਉਹ ਆਪਣੀ ਹੁੰਡਈ ਵਰਨਾ ਕਾਰ ਵਿੱਚ ਜਾ ਰਹੇ ਸਨ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ ਪੰਜ ਪਿਸਤੌਲਾਂ ਸਮੇਤ 20 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਅਰਸ਼ਵੀਰ ਸਿੰਘ ਪਟਿਆਲਾ ਦੋਹਰੇ ਕਤਲ ਕੇਸ ਵਿੱਚ ਲੋੜੀਂਦਾ ਸੀ। ਇਸ ਕੇਸ ਵਿੱਚ ਇਸੇ ਸਾਲ ਅਪ੍ਰੈਲ ਮਹੀਨੇ ਵਿੱਚ ਦੋ ਨੌਜਵਾਨਾਂ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਏਜੀਟੀਐਫ ਸੰਦੀਪ ਗੋਇਲ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੂਬੇ ਵਿੱਚ ਸਨਸਨੀਖੇਜ਼ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਸੰਨੀ ਅਤੇ ਅਰਸ਼ਵੀਰ ਇਸ ਤੋਂ ਪਹਿਲਾਂ ਸਪੈਸ਼ਲ ਸੈੱਲ ਦਿੱਲੀ ਵੱਲੋਂ ਜਨਵਰੀ 2023 ਵਿੱਚ ਫੜੇ ਗਏ ਸਨ ਅਤੇ ਉਨ੍ਹਾਂ ਕੋਲੋਂ 18 ਪਿਸਤੌਲ ਬਰਾਮਦ ਕੀਤੇ ਗਏ ਸਨ। ਉਨ੍ਹਾਂ ਅੱਗੇ ਦੱਸਿਆ ਕਿ ਜ਼ਮਾਨਤ 'ਤੇ ਬਾਹਰ ਆਉਣ ਤੋਂ ਬਾਅਦ ਦੋਵੇਂ ਮੁਲਜ਼ਮਾਂ ਨੇ ਮੁੜ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜ਼ਾਮ ਦੇਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 382, 384, 473, 148 ਅਤੇ 149 ਅਤੇ ਅਸਲਾ ਐਕਟ ਦੀ ਧਾਰਾ 25 (6) ਅਤੇ 25 (7) ਅਧੀਨ ਥਾਣਾ ਜ਼ੀਰਕਪੁਰ, ਐਸ.ਏ.ਐਸ.ਨਗਰ ਵਿਖੇ ਐਫਆਈਆਰ ਨੰਬਰ 247 ਮਿਤੀ 27-8-2023 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Punjab Bani 31 August,2023
ਵਿਜੀਲੈਂਸ ਵੱਲੋਂ ਕਣਕ ਵਿੱਚ 1.24 ਕਰੋੜ ਰੁਪਏ ਤੋਂ ਵੱਧ ਦਾ ਗਬਨ ਕਰਨ ਦੇ ਦੋਸ਼ ਵਿੱਚ ਪਨਗ੍ਰੇਨ ਦਾ ਇੰਸਪੈਕਟਰ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਕਣਕ ਵਿੱਚ 1.24 ਕਰੋੜ ਰੁਪਏ ਤੋਂ ਵੱਧ ਦਾ ਗਬਨ ਕਰਨ ਦੇ ਦੋਸ਼ ਵਿੱਚ ਪਨਗ੍ਰੇਨ ਦਾ ਇੰਸਪੈਕਟਰ ਗ੍ਰਿਫ਼ਤਾਰ • ਸ੍ਰੀ ਖਡੂਰ ਸਾਹਿਬ ਵਿਖੇ ਪਨਗ੍ਰੇਨ ਗੋਦਾਮ ਦੀ ਅਚਨਚੇਤ ਚੈਕਿੰਗ ਦੌਰਾਨ 989 ਕੁਇੰਟਲ ਕਣਕ ਪਾਈ ਗਈ ਗਾਇਬ ਚੰਡੀਗੜ੍ਹ, 30 ਅਗਸਤ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਨਗ੍ਰੇਨ ਦੇ ਇੰਸਪੈਕਟਰ (ਗਰੇਡ-1) ਬਿਕਰਮਜੀਤ ਸਿੰਘ ਨੂੰ ਸ੍ਰੀ ਖਡੂਰ ਸਾਹਿਬ, ਜ਼ਿਲ੍ਹਾ ਤਰਨ ਤਾਰਨ ਵਿਖੇ ਪਨਗ੍ਰੇਨ ਗੋਦਾਮਾਂ ਦੇ ਇੰਚਾਰਜ ਵਜੋਂ ਆਪਣੀ ਤਾਇਨਾਤੀ ਦੌਰਾਨ ਕਣਕ ਵਿੱਚ ਗਬਨ ਕਰਨ ਅਤੇ ਸਰਕਾਰੀ ਖ਼ਜ਼ਾਨੇ ਨੂੰ 1.24 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਉਕਤ ਇੰਸਪੈਕਟਰ ਹੁਣ ਗੁਰਦਾਸਪੁਰ ਵਿਖੇ ਤਾਇਨਾਤ ਹੈ ਅਤੇ ਉਸ ਨੂੰ ਮੁਅੱਤਲ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੀ ਤਰਨ ਤਾਰਨ ਯੂਨਿਟ ਨੇ ਤਕਨੀਕੀ ਟੀਮ ਨਾਲ ਮਿਲ ਕੇ ਸ੍ਰੀ ਖਡੂਰ ਸਾਹਿਬ ਵਿਖੇ ਪਨਗ੍ਰੇਨ ਦੇ ਗੋਦਾਮਾਂ ਦੀ ਅਚਨਚੇਤ ਚੈਕਿੰਗ ਕੀਤੀ ਸੀ ਅਤੇ ਗੋਦਾਮਾਂ ਵਿੱਚ ਸਟੋਰ ਕੀਤੇ ਸਟਾਕ ਵਿੱਚੋਂ ਕ੍ਰਮਵਾਰ 2019-2020 ਅਤੇ 2020-2021 ਦੌਰਾਨ 760 ਕੁਇੰਟਲ ਅਤੇ 229 ਕੁਇੰਟਲ ਕਣਕ ਗਾਇਬ ਪਾਈ ਗਈ, ਜਿਸਦੀ ਕੁੱਲ ਮਾਰਕੀਟ ਕੀਮਤ 1,24,93,709 ਰੁਪਏ ਬਣਦੀ ਹੈ। ਉਨ੍ਹਾਂ ਦੱਸਿਆ ਕਿ ਜਾਂਚ ਉਪਰੰਤ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਇੰਸਪੈਕਟਰ ਬਿਕਰਮਜੀਤ ਸਿੰਘ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਏ), 13 (2) ਅਤੇ ਆਈ.ਪੀ.ਸੀ. ਦੀ ਧਾਰਾ 409 ਤਹਿਤ ਮਿਤੀ 30-08-2023 ਨੂੰ ਐਫ.ਆਈ.ਆਰ. ਨੰ. 30 ਦਰਜ ਕੀਤੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਇੰਸਪੈਕਟਰ ਦੀਆਂ ਚੱਲ-ਅਚੱਲ ਜਾਇਦਾਦਾਂ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ।

Punjab Bani 30 August,2023
ਵਿਜੀਲੈਂਸ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਥਾਣਾ ਦਸੂਹਾ ਦਾ ਐਸ.ਐਚ.ਓ. ਅਤੇ ਉਸ ਦਾ ਡਰਾਈਵਰ ਕਾਬੂ

ਵਿਜੀਲੈਂਸ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਥਾਣਾ ਦਸੂਹਾ ਦਾ ਐਸ.ਐਚ.ਓ. ਅਤੇ ਉਸ ਦਾ ਡਰਾਈਵਰ ਕਾਬੂ • *ਐਸ.ਐਚ.ਓ. ਦੇ ਘਰ ਦੀ ਤਲਾਸ਼ੀ ਦੌਰਾਨ 60 ਹਜ਼ਾਰ ਰੁਪਏ ਹੋਰ ਹੋਏ ਬਰਾਮਦ * ਚੰਡੀਗੜ੍ਹ, 30 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਦਸੂਹਾ ਦੇ ਐਸ.ਐਚ.ਓ. ਬਲਵਿੰਦਰ ਸਿੰਘ (ਇੰਸਪੈਕਟਰ) ਅਤੇ ਉਸਦੇ ਡਰਾਈਵਰ ਏ.ਐਸ.ਆਈ. ਯੋਗਰਾਜ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸੇ ਦੌਰਾਨ ਵਿਜੀਲੈਂਸ ਨੇ ਉਕਤ ਐਸ.ਐਚ.ਓ. ਦੇ ਘਰ ਦੀ ਤਲਾਸ਼ੀ ਦੌਰਾਨ 60,000 ਰੁਪਏ ਵੀ ਬਰਾਮਦ ਕੀਤੇ ਹਨ। ਵਿਜੀਲੈਂਸ ਵੱਲੋਂ ਇਹਨਾਂ ਮੁਲਜ਼ਮਾਂ ਨੂੰ ਬਲਵਿੰਦਰ ਸਿੰਘ ਵਾਸੀ ਪਿੰਡ ਸੈਦੋਵਾਲ ਕਲਾਂ ਜ਼ਿਲ੍ਹਾ ਗੁਰਦਾਸਪੁਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਬਲਵਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਭਰਾ ਲਖਵਿੰਦਰ ਸਿੰਘ ਅਤੇ ਉਸ ਦੇ ਤਾਏ ਦੇ ਮੁੰਡੇ ਗੁਰਨਾਮ ਸਿੰਘ ਵਿਰੁੱਧ ਥਾਣਾ ਦਸੂਹਾ ਵਿਖੇ 08-07-2023 ਨੂੰ ਆਈ.ਪੀ.ਸੀ ਦੀ ਧਾਰਾ 324, 506 ਅਤੇ 34 ਤਹਿਤ ਦਰਜ ਐਫ.ਆਈ.ਆਰ. ਨੰਬਰ 126 ਵਿੱਚ ਧਾਰਾ 326 ਨਾ ਜੋੜਨ ਬਦਲੇ ਮੁਲਜ਼ਮ ਇੰਸਪੈਕਟਰ ਨੇ ਇੱਕ ਲੱਖ ਰੁਪਏ ਰਿਸ਼ਵਤ ਮੰਗੀ ਸੀ ਅਤੇ ਸੌਦਾ 50,000 ਰੁਪਏ ਵਿਚ ਤੈਅ ਹੋਇਆ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਐਸ.ਐਚ.ਓ. ਪਹਿਲਾਂ ਹੀ ਉਸ ਕੋਲੋਂ 20 ਹਜ਼ਾਰ ਰੁਪਏ ਲੈ ਚੁੱਕਾ ਹੈ ਅਤੇ ਬਕਾਇਆ ਰਿਸ਼ਵਤ ਮੰਗ ਰਿਹਾ ਸੀ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਯੂਨਿਟ ਹੁਸ਼ਿਆਰਪੁਰ ਦੀ ਟੀਮ ਨੇ ਟਰੈਪ ਲਗਾ ਕੇ ਐਸ.ਐਚ.ਓ. ਬਲਵਿੰਦਰ ਸਿੰਘ ਅਤੇ ਉਸਦੇ ਡਰਾਈਵਰ ਯੋਗਰਾਜ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ ਹੈ। ਇਸ ਸਬੰਧੀ ਮੁਲਜ਼ਮ ਐਸ.ਐਚ.ਓ. ਅਤੇ ਉਸਦੇ ਡਰਾਈਵਰ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਮਿਤੀ 29-08-2023 ਨੂੰ ਐਫ.ਆਈ.ਆਰ. ਨੰ. 21 ਦਰਜ ਕੀਤੀ ਗਈ ਹੈ।

Punjab Bani 30 August,2023
ਡੀਜੀਪੀ ਪੰਜਾਬ ਵੱਲੋਂ ਫੀਲਡ ਅਫਸਰਾਂ ਨੂੰ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਵੱਡੇ ਪੱਧਰ 'ਤੇ ਕਾਰਵਾਈ ਕਰਨ ਦੇ ਹੁਕਮ

ਡੀਜੀਪੀ ਪੰਜਾਬ ਵੱਲੋਂ ਫੀਲਡ ਅਫਸਰਾਂ ਨੂੰ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਵੱਡੇ ਪੱਧਰ 'ਤੇ ਕਾਰਵਾਈ ਕਰਨ ਦੇ ਹੁਕਮ - ਸਿਰਫ਼ ਅਗਸਤ ਵਿੱਚ 200 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਨ ਲਈ ਪੁਲਿਸ ਅਧਿਕਾਰੀਆਂ ਦੀ ਕੀਤੀ ਸ਼ਲਾਘਾ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ - ਡੀਜੀਪੀ ਗੌਰਵ ਯਾਦਵ ਨੇ ਨਸ਼ਿਆਂ ਵਿਰੁੱਧ ਸਖ਼ਤ ਰਣਨੀਤੀ ਉਲੀਕਣ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ - ਐਸ.ਐਚ.ਓ ਪੱਧਰ ਤੱਕ 700 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ ਮੀਟਿੰਗ ਵਿੱਚ ਵਰਚੁਅਲ ਤੌਰ 'ਤੇ ਕੀਤੀ ਸ਼ਿਰਕਤ ਚੰਡੀਗੜ੍ਹ, 30 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਗਾਮੀ ਸੁਤੰਤਰਤਾ ਦਿਵਸ ਤੱਕ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਵਚਨਬੱਧਤਾ ਨੂੰ ਪੂਰਾ ਕਰਨ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸਾਰੇ ਫੀਲਡ ਅਫ਼ਸਰਾਂ ਨੂੰ ਨਸ਼ੇ ਦੀ ਸਪਲਾਈ ਨੂੰ ਤੋੜਨ ਲਈ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਤਿੰਨ ਪੱਖੀ ਰਣਨੀਤੀ— ਪੁਲਿਸ ਇੰਨਫੋਰਸਮੈਂਟ, ਨਸ਼ਾ ਛੁਡਾਊ ਅਤੇ ਪੁਨਰਵਾਸ— ਨੂੰ ਲਾਗੂ ਕੀਤਾ ਜਾਵੇਗਾ। ਨਸ਼ਿਆਂ ਵਿਰੁੱਧ ਅਤਿ-ਆਧੁਨਿਕ ਰਣਨੀਤੀ ਤਿਆਰ ਕਰਨ ਲਈ ਅੱਜ ਡੀਜੀਪੀ ਸੂਬੇ ਦੇ ਸਾਰੇ ਅੱਠ ਰੇਂਜ ਆਈਜੀਜ਼/ਡੀਆਈਜੀਜ਼, 28 ਸੀਪੀਜ਼/ਐਸਐਸਪੀਜ਼, 117 ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀਜ਼) ਅਤੇ 410 ਤੋਂ ਵੱਧ ਸਟੇਸ਼ਨ ਹਾਊਸ ਅਫ਼ਸਰਾਂ (ਐਸਐਚਓਜ਼) ਨਾਲ ਵੀਡੀਓ ਕਾਨਫਰੰਸ ਰਾਹੀਂ ਸੂਬਾ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੌਕੇ ਡੀਜੀਪੀ ਦੇ ਨਾਲ ਸਪੈਸ਼ਲ ਡੀਜੀਪੀ ਐਸਟੀਐਫ ਕੁਲਦੀਪ ਸਿੰਘ, ਸਪੈਸ਼ਲ ਡੀਜੀਪੀ ਇੰਟੈਲੀਜੈਂਸ-ਕਮ-ਚੀਫ਼ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਵਰਿੰਦਰ ਕੁਮਾਰ ਅਤੇ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਵੀ ਮੌਜੂਦ ਸਨ। ਇਹ ਮੀਟਿੰਗ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਫਿਲੌਰ ਵਿੱਚ ਪੰਜਾਬ ਪੁਲਿਸ ਅਕੈਡਮੀ ਵਿਖੇ ਡਰੱਗ ਤਸਕਰੀ ਬਾਰੇ ਕੀਤੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਤੋਂ ਇੱਕ ਦਿਨ ਬਾਅਦ ਕੀਤੀ ਗਈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ, ਨਸ਼ਿਆਂ ਦੀ ਮੰਗ ਘਟਾਉਣ ਤੇ ਪੀੜਤਾਂ ਨੂੰ ਇਲਾਜ ਪ੍ਰਦਾਨ ਕਰਨ ਲਈ ਮੀਟਿੰਗਾਂ, ਰੈਲੀਆਂ, ਸੈਮੀਨਾਰ ਕਰਕੇ ਅਤੇ ਹੋਰ ਵਿਭਾਗਾਂ ਦੇ ਤਾਲਮੇਲ ਨਾਲ ਵੱਡੇ ਪੱਧਰ 'ਤੇ ਲੋਕਾਂ ਤੱਕ ਪਹੁੰਚ ਬਣਾ ਕੇ ਨਸ਼ਿਆਂ ਦੀ ਤਸਕਰੀ ਵਿਰੁੱਧ ਬਹੁ-ਪੱਖੀ ਰਣਨੀਤੀ 'ਤੇ ਕੰਮ ਕਰ ਰਹੀ ਹੈ। ਇਸ ਤੱਥ ਨੂੰ ਸਵੀਕਾਰ ਕਰਦਿਆਂ ਕਿ ਪੰਜਾਬ ਪੁਲਿਸ ਵੱਲੋਂ ਅਗਸਤ ਮਹੀਨੇ ਦੌਰਾਨ 200 ਕਿਲੋਗ੍ਰਾਮ ਹੈਰੋਇਨ ਜ਼ਬਤ ਕਰਕੇ ਨਸ਼ਿਆਂ ਵਿਰੁੱਧ ਬਹੁਤ ਵਧੀਆ ਕੰਮ ਕੀਤਾ ਗਿਆ ਹੈ, ਉਨ੍ਹਾਂ ਨਸ਼ਾ ਤਸਕਰਾਂ ਵਿਰੁੱਧ ਚੌਕਸੀ ਹੋਰ ਤੇਜ਼ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਸਾਰੇ ਫੀਲਡ ਅਫਸਰਾਂ ਨੂੰ ਐਨਡੀਪੀਐਸ ਐਕਟ ਤਹਿਤ ਦਰਜ ਕੀਤੀਆਂ ਸਾਰੀਆਂ ਐਫ.ਆਈ.ਆਰਜ਼. ਦੇ ਅਗਲੇ-ਪਿਛਲੇ ਸਬੰਧਾਂ ਦੀ ਡੂੰਘਾਈ ਨਾਲ ਜਾਂਚ ਕਰਨ ਅਤੇ ਵੱਡੀਆਂ ਮੱਛੀਆਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਨੇ ਸਾਰੀਆਂ ਇਕਾਈਆਂ ਨੂੰ ਆਪਣੇ ਅਧਿਕਾਰ ਖੇਤਰਾਂ ਵਿੱਚ ਨਸ਼ਿਆਂ ਦੇ ਸੰਵੇਦਨਸ਼ੀਲ ਸਥਾਨਾਂ ਦੀ ਪਛਾਣ ਕਰਨ ਅਤੇ ਆਪਣੇ ਅਧਿਕਾਰ ਖੇਤਰਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਰਣਨੀਤੀ ਤਿਆਰ ਕਰਨ ਲਈ ਵੀ ਕਿਹਾ। ਨਸ਼ਿਆਂ ਵਿਰੁੱਧ ਜੰਗ ਵਿੱਚ ਲੋਕਾਂ ਨੂੰ ਸ਼ਾਮਲ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਡੀਜੀਪੀ ਨੇ ਸਮੂਹ ਐਸਐਚਓਜ਼ ਨੂੰ ਕਿਹਾ ਕਿ ਉਹ ਆਮ ਲੋਕਾਂ ਨਾਲ ਗੱਲਬਾਤ ਕਰਨ ਅਤੇ ਅਪਣੇ ਸੰਪਰਕ ਨੰਬਰ ਉਨ੍ਹਾਂ ਨਾਲ ਸਾਂਝੇ ਕਰਨ ਤਾਂ ਜੋ ਉਹ ਬੇਝਿਜਕ ਪੁਲਿਸ ਨਾਲ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਸਾਂਝੀ ਕਰ ਸਕਣ। ਜਿਕਰਯੋਗ ਹੈ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਖੇਡ, ਸਿਹਤ ਅਤੇ ਸਿੱਖਿਆ ਵਿਭਾਗ ਨਾਲ ਮਿਲ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਸਾਈਕਲ ਰੈਲੀਆਂ, ਪੇਂਟਿੰਗ ਮੁਕਾਬਲੇ, ਨੁੱਕੜ ਨਾਟਕ ਆਦਿ ਸਮੇਤ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕਰਨ ਲਈ ਵੀ ਕਿਹਾ ਗਿਆ ਹੈ।

Punjab Bani 30 August,2023
ਵਿਜੀਲੈਂਸ ਵੱਲੋਂ ਸਾਥੀ ਅਧਿਆਪਕ ਦੀ ਬਦਲੀ ਕਰਵਾਉਣ ਬਦਲੇ 1.16 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਸਰਕਾਰੀ ਸਕੂਲ ਲੈਕਚਰਾਰ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਸਾਥੀ ਅਧਿਆਪਕ ਦੀ ਬਦਲੀ ਕਰਵਾਉਣ ਬਦਲੇ 1.16 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਸਰਕਾਰੀ ਸਕੂਲ ਲੈਕਚਰਾਰ ਗ੍ਰਿਫ਼ਤਾਰ • ਮੁਲਜ਼ਮ ਲੈਕਚਰਾਰ ਨੇ ਬਦਲੀ ਕਰਵਾਉਣ ਲਈ ਮੰਗੇ ਸਨ 2 ਲੱਖ ਰੁਪਏ ਚੰਡੀਗੜ੍ਹ, 30 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਲੜੂ ਵਿਖੇ ਤਾਇਨਾਤ ਲੈਕਚਰਾਰ ਉਮੇਸ਼ ਕੁਮਾਰ ਮੁੰਜਾਲ ਨੂੰ ਪੀ. ਰੰਜਨ ਵਾਸੀ ਨਾਨਕ ਨਗਰੀ ਅਬੋਹਰ (ਫਾਜ਼ਿਲਕਾ) ਤੋਂ 1.16 ਲੱਖ ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੀ. ਰੰਜਨ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਪਤਨੀ ਪ੍ਰਿਆ ਮਿਗਲਾਨੀ, ਜੋ ਸਰਕਾਰੀ ਅਧਿਆਪਕ ਹੈ, ਫਿਰੋਜ਼ਪੁਰ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਸੂਵਾਲ ਵਿਖੇ ਤਾਇਨਾਤ ਸੀ। ਇਹ ਸਕੂਲ ਉਨ੍ਹਾਂ ਦੇ ਘਰ ਤੋਂ ਲਗਭਗ 180 ਕਿਲੋਮੀਟਰ ਦੂਰ ਸੀ। ਉਮੇਸ਼ ਕੁਮਾਰ ਨੇ ਉਸ ਦੀ ਪਤਨੀ ਦੀ ਘਰ ਦੇ ਨੇੜੇ ਬਦਲੀ ਕਰਵਾਉਣ ਲਈ ਉਸ ਨਾਲ ਸੰਪਰਕ ਕੀਤਾ ਸੀ। ਉਹ (ਸ਼ਿਕਾਇਤਕਰਤਾ) 26-10-2021 ਨੂੰ ਉਕਤ ਲੈਕਚਰਾਰ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਮਿਲਿਆ ਅਤੇ ਮੁਲਜ਼ਮ ਲੈਕਚਰਾਰ ਨੇ ਬਦਲੀ ਕਰਵਾਉਣ ਬਦਲੇ ਉਸ ਕੋਲੋਂ 2 ਲੱਖ ਰੁਪਏ ਰਿਸ਼ਵਤ ਮੰਗੀ ਸੀ। ਮੁਲਜ਼ਮ ਲੈਕਚਰਾਰ ਨੇ ਸ਼ਿਕਾਇਤਕਰਤਾ ਤੋਂ ਵੱਖ-ਵੱਖ ਮਿਤੀਆਂ 'ਤੇ ਰਿਸ਼ਵਤ ਵਜੋਂ 1.16 ਲੱਖ ਰੁਪਏ ਲਏ ਅਤੇ ਫਿਰ ਰਿਸ਼ਵਤ ਦੀ ਬਾਕੀ ਰਕਮ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ ਪਰ ਸ਼ਿਕਾਇਤਕਰਤਾ ਵੱਲੋਂ ਰਿਸ਼ਵਤ ਦੀ ਬਾਕੀ ਰਕਮ ਨਾ ਦੇਣ ਕਾਰਨ ਉਸਦੀ ਪਤਨੀ ਦੀ ਬਦਲੀ ਨਾ ਹੋ ਸਕੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਪੰਜਾਬ ਸਿੱਖਿਆ ਵਿਭਾਗ ਨੇ 10-06-2022 ਨੂੰ ਆਨਲਾਈਨ ਬਦਲੀਆਂ ਲਈ ਪੋਰਟਲ ਖੋਲ੍ਹਿਆ ਸੀ ਅਤੇ ਦਰਖਾਸਤ ਦੇ ਆਧਾਰ 'ਤੇ ਪ੍ਰਿਆ ਮਿਗਲਾਨੀ ਦੀ ਬਦਲੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੀਟੀਵਾਲਾ ਤਹਿਸੀਲ ਮਲੋਟ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਹੋ ਗਈ ਸੀ ਅਤੇ ਉਸ ਨੇ 16-06-2022 ਨੂੰ ਨਵੇਂ ਤਾਇਨਾਤੀ ਸਥਾਨ ‘ਤੇ ਡਿਊਟੀ ਜੁਆਇਨ ਕਰ ਲਈ। ਪਰ ਮੁਲਜ਼ਮ ਲੈਕਚਰਾਰ ਨੇ ਰਿਸ਼ਵਤ ਦੀ ਬਾਕੀ ਰਕਮ ਲਈ ਉਨ੍ਹਾਂ ਨੂੰ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਇਸ ਉੱਤੇ ਉਨ੍ਹਾਂ ਨੇ ਵਿਜੀਲੈਂਸ ਨੂੰ ਸ਼ਿਕਾਇਤ ਕਰ ਦਿੱਤੀ। ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਯੂਨਿਟ ਫਾਜ਼ਿਲਕਾ ਦੀ ਟੀਮ ਨੇ ਅੱਜ ਲੈਕਚਰਾਰ ਉਮੇਸ਼ ਕੁਮਾਰ ਮੁੰਜਾਲ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਮਿਤੀ 29-08-2023 ਨੂੰ ਥਾਣਾ ਵਿਜੀਲੈਂਸ ਬਿਊਰੋ, ਫਿਰੋਜ਼ਪੁਰ ਰੇਂਜ ਵਿਖੇ ਐਫ.ਆਈ.ਆਰ. ਨੰਬਰ 21 ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।

Punjab Bani 30 August,2023
ਸੈਲੂਨ 'ਚ ਬੈਠੇ ਨੌਜਵਾਨ 'ਤੇ ਚਲਾਈਆਂ ਗੋਲੀਆਂ

ਸੈਲੂਨ 'ਚ ਬੈਠੇ ਨੌਜਵਾਨ 'ਤੇ ਚਲਾਈਆਂ ਗੋਲੀਆਂ ਅੰਮ੍ਰਿਤਸਰ: ਅੰਮ੍ਰਿਤਸਰ ਦੇ ਜੰਡਿਆਲਾ ਗੁਰੁ ਵਿੱਖੇ ਇੱਕ ਸੈਲੂਨ ਦੇ ਵਿੱਚ ਕੁੱਝ ਅਣਪਛਾਤੇ ਨੌਜਵਾਨਾਂ ਵੱਲੋਂ ਇੱਕ ਰਵੀ ਨਾਂ ਦੇ ਨੌਜਵਾਨ ਨੂੰ ਗੋਲੀਆ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਫਿਲਹਾਲ ਗੋਲੀਆਂ ਮਾਰਨ ਦੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ। ਐਸਐਸਪੀ ਦਿਹਾਤੀ ਖੁਦ ਮੌਕੇ ਉੱਤੇ ਪੁੱਜੇ ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਇਹ ਮਾਮਲਾ ਜੰਡਿਆਲਾ ਗੁਰੂ ਦੇ ਸ਼ੇਖਪੁਰਾ ਇਲਾਕੇ ਦਾ ਹੈ, ਜਿੱਥੇ ਇੱਕ 25 ਸਾਲ ਦੇ ਨੌਜਵਾਨ ਜਿਸ ਦਾ ਨਾਂ ਰਵੀ ਹੈ ਉਹ ਇੱਕ ਸੈਲੂਨ ਉੱਤੇ ਬੈਠਾ ਹੋਇਆ ਸੀ ਤੇ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ 8 ਤੋਂ 10 ਦੇ ਕਰੀਬ ਗੋਲੀਆਂ ਚਲਾਈਆਂ ਗਈਆਂ, ਜਿਸ ਦੇ ਚਲਦੇ ਰਵੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਤੇ ਉਸ ਨੂੰ ਇਲਾਜ ਦੇ ਲਈ ਹਸਪਤਾਲ ਲਿਜਾਇਆ ਗਿਆ ਤੇ ਜਿੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੋ ਬੱਚਿਆਂ ਦਾ ਪਿਤਾ ਦੱਸਿਆ ਜਾ ਰਿਹਾ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੀ ਪਤਨੀ ਤੇ ਮਾਂ ਦੋਵੇਂ ਰੱਖੜੀ ਬੰਨ੍ਹਣ ਦੇ ਲਈ ਵਾਂਢੇ ਗਈਆਂ ਸਨ।

Punjab Bani 27 August,2023
ਪੁਲਿਸ ਅਤੇ ਕਿਸਾਨਾਂ 'ਚ ਸੰਗਰੂਰ ਦੇ ਲੌਂਗੋਵਾਲ 'ਚ ਝੜਪ, ਇੱਕ ਕਿਸਾਨ ਦੀ ਮੌਤ

ਪੁਲਿਸ ਅਤੇ ਕਿਸਾਨਾਂ 'ਚ ਸੰਗਰੂਰ ਦੇ ਲੌਂਗੋਵਾਲ 'ਚ ਝੜਪ, ਇੱਕ ਕਿਸਾਨ ਦੀ ਮੌਤ ਸੰਗਰੂਰ, 21 ਅਗਸਤ 2023 - ਕਿਸਾਨ ਜਥੇਬੰਦੀਆਂ ਦਾ 22 ਅਗਸਤ ਨੂੰ ਪ੍ਰਦਰਸ਼ਨ ਚੰਡੀਗੜ੍ਹ ਦਾ ਘਿਰਾਓ ਕਰਨ ਦੀ ਕਾਲ ਦਿੱਤੀ ਹੈ। ਜਿਸ ਤੋਂ ਬਾਅਦ ਪੰਜਾਬ ਪੁਲਿਸ ਨੇ ਅੱਜ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ ਕਈ ਕਿਸਾਨ ਆਗੂਆਂ ਨੂੰ ਹਿਰਾਸਤ 'ਚ ਲਿਆ ਹੈ।ਜਿਸ ਦਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਸੀ। ਇਸ ਦੌਰਾਨ ਸੰਗਰੂਰ ਦੇ ਲੌਂਗੋਵਾਲ 'ਚ ਵੀ ਪੁਲਿਸ ਵੱਲੋਂ ਕਿਸਾਨ ਆਗੂਆਂ ਨੂੰ ਹਿਰਾਸਤ 'ਚ ਲਏ ਜਾਣ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਸੀ, ਇਸ ਦੌਰਾਨ ਕਿਸਾਨ ਜਥੇਬੰਦੀਆਂ ਅਤੇ ਕਿਸਾਨਾਂ ਵਿਚਕਾਰ ਝੜਪ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੌਰਾਨ ਇੱਕ ਬਜ਼ੁਰਗ ਕਿਸਾਨ ਇਸ ਝੜਪ ਦੌਰਾਨ ਗੰਭੀਰ ਜ਼ਖਮੀ ਹੋ ਗਿਆ ਅਤੇ ਦੱਸਿਆ ਜਾ ਰਿਹਾ ਹੈ ਕੇ ਉਸ ਦਾ ਇੱਕ ਪੈਰ ਬਿਲਕੁਲ ਵੱਖ ਹੋ ਗਿਆ ਸੀ ਅਤੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਮ੍ਰਿਤਕ ਬਜ਼ੁਰਗ ਕਿਸਾਨ ਦੀ ਪਛਾਣ ਪ੍ਰੀਤਮ ਸਿੰਘ ਵੱਲੋਂ ਹੋਈ ਹੋਈ ਹੈ। ਇਸ ਤੋਂ ਬਿਨਾਂ ਹੋਰ ਵੀ ਕਈ ਕਿਸਾਨ ਇਸ ਝੜਪ 'ਚ ਜ਼ਖਮੀ ਹੋਏ ਹਨ। ਕਿਸਾਨਾਂ ਦੇ ਚੰਡੀਗੜ੍ਹ ਧਰਨੇ ਦੇ ਐਲਾਨ ਤੋਂ ਬਾਅਦ ਅੱਜ ਪੰਜਾਬ ਪੁਲਿਸ ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਕਈ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਨੂੰ ਤਰਨਤਾਰਨ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੀ ਗ੍ਰਿਫ਼ਤਾਰੀ ਲਈ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ। ਕਈ ਕਿਸਾਨ ਆਗੂਆਂ ਨੂੰ ਵੀ ਨਜ਼ਰਬੰਦ ਕਰ ਦਿੱਤਾ ਗਿਆ ਹੈ। ਕਿਸਾਨਾਂ ਵੱਲੋਂ ਕੇਂਦਰ ਤੋੋਂ ਹੜ੍ਹਾਂ ਦੇ ਹੋਏ ਨੁਕਸਾਨ ਦਾ 50 ਹਜ਼ਾਰ ਕਰੋੜ ਦਾ ਵਿਸ਼ੇਸ਼ ਪੈਕੇਜ ਮੰਗਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸਰਕਾਰ ਘੱਗਰ ਸਮੇਤ ਸਾਰੇ ਦਰਿਆਵਾਂ ਦਾ ਪੱਕਾ ਹੱਲ ਕਰੇ । ਹੜ੍ਹਾਂ ਦਾ ਮੁਆਵਜ਼ਾ 50 ਹਜ਼ਾਰ ਪ੍ਰਤੀ ਏਕੜ ਦਿੱਤਾ ਜਾਵੇ। ਮਾਰੇ ਗਏ ਪਸ਼ੂ ਧਨ ਦਾ 1 ਲੱਖ ਰੁਪਏ ਮੁਆਵਜ਼ਾ ਮਿਲੇ । ਢਹਿ ਚੁੱਕੇ ਘਰਾਂ ਦਾ 5 ਲੱਖ ਤੇ ਜਾਨੀ ਨੁਕਸਾਨ ਦਾ 10 ਲੱਖ ਦਿੱਤਾ ਜਾਵੇ।

Punjab Bani 21 August,2023
ਨਵਜੰਮੀ ਬੱਚੀ ਸਬੰਧੀ ਸੂਚਨਾ ਲਈ ਬਾਲ ਸੁਰੱਖਿਆ ਦਫ਼ਤਰ ਨਾਲ ਕੀਤਾ ਜਾਵੇ ਸੰਪਰਕ

ਨਵਜੰਮੀ ਬੱਚੀ ਸਬੰਧੀ ਸੂਚਨਾ ਲਈ ਬਾਲ ਸੁਰੱਖਿਆ ਦਫ਼ਤਰ ਨਾਲ ਕੀਤਾ ਜਾਵੇ ਸੰਪਰਕ ਪਟਿਆਲਾ, 21 ਅਗਸਤ: ਬਾਲ ਸੁਰੱਖਿਆ ਅਫ਼ਸਰ ਸਾਇਨਾ ਕਪੂਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮਿਤੀ 18.08.2023 ਨੂੰ ਤ੍ਰਿਪੜੀ ਪਟਿਆਲਾ ਵਿਖੇ ਝਾੜੀਆਂ ਵਿੱਚੋਂ ਇੱਕ ਨਵਜੰਮੀ ਬੱਚੀ ਮਿਲੀ ਹੈ। ਜਿਸ ਦੇ ਸਬੰਧ ਵਿੱਚ ਥਾਣਾ ਤ੍ਰਿਪੜੀ ਪਟਿਆਲਾ ਵਿੱਚ ਰੋਜ਼ਨਾਮਚਾ ਸੰਖਿਆ 055 ਮਿਤੀ 18.08.2023 ਸਮਾਂ 21:07 ਅਧੀਨ ਰਿਪੋਰਟ ਦਰਜ ਹੈ। ਇਸ ਬੱਚੀ ਨੂੰ ਬਾਲ ਭਲਾਈ ਕਮੇਟੀ ਪਟਿਆਲਾ ਦੇ ਹੁਕਮਾਂ ਦੇ ਨਾਲ ਯਾਦਵਿੰਦਰਾ ਪੂਰਨ ਬਾਲ ਨਿਕੇਤਨ ਵਿਖੇ ਰੱਖਿਆ ਗਿਆ ਹੈ। ਇਸ ਬੱਚੀ ਬਾਰੇ ਕੋਈ ਵੀ ਜਾਣਕਾਰੀ ਹੋਵੇ ਤਾਂ ਜਲਦ ਤੋਂ ਜਲਦ ਦਫ਼ਤਰ, ਜ਼ਿਲ੍ਹਾ ਬਾਲ ਸੁਰੱਖਿਆ, ਪਟਿਆਲਾ 0175-2353523, 75088-51007 ਅਤੇ ਬਾਲ ਸੁਰੱਖਿਆ ਅਫ਼ਸਰ (ਗੈਰ ਸੰਸਥਾਗਤ), ਪਟਿਆਲਾ 9779033575 ਈਮੇਲ dcpopatiala@gmail.com ’ਤੇ ਦਿੱਤੀ ਜਾਵੇ।

Punjab Bani 21 August,2023
ਪੰਜਾਬ ਪੁਲਿਸ ਨੇ ਬੀਐਸਐਫ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕਰਕੇ 29.2 ਕਿਲੋਗ੍ਰਾਮ ਹੈਰੋਇਨ ਕੀਤੀ ਬਰਾਮਦ

ਪੰਜਾਬ ਪੁਲਿਸ ਨੇ ਬੀਐਸਐਫ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕਰਕੇ 29.2 ਕਿਲੋਗ੍ਰਾਮ ਹੈਰੋਇਨ ਕੀਤੀ ਬਰਾਮਦ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ - ਸੁਰੱਖਿਆ ਬਲਾਂ ਨਾਲ ਗੋਲੀਬਾਰੀ ਦੌਰਾਨ ਇਕ ਪਾਕਿਸਤਾਨੀ ਨਾਗਰਿਕ ਜ਼ਖਮੀ: ਡੀਜੀਪੀ ਗੌਰਵ ਯਾਦਵ ਪੰਜਾਬ ਪੁਲਿਸ ਨੇ ਪਿਛਲੇ 20 ਦਿਨਾਂ ਵਿੱਚ 142 ਕਿਲੋ ਹੈਰੋਇਨ ਕੀਤੀ ਬਰਾਮਦ ਚੰਡੀਗੜ੍ਹ/ਫਿਰੋਜ਼ਪੁਰ, 21 ਅਗਸਤ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿਸਤਾਨ ਵੱਲੋਂ ਸਰਹੱਦ ਪਾਰ ਚਲਾਏ ਜਾ ਰਹੇ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕਰਕੇ ਉਹਨਾਂ ਦੇ ਕਬਜ਼ੇ ਵਿੱਚੋਂ ਹੈਰੋਇਨ ਦੇ 26 ਪੈਕੇਟ ਬਰਾਮਦ ਕੀਤੇ ਜਿਹਨਾਂ ਦਾ ਵਜ਼ਨ 29.2 ਕਿਲੋਗ੍ਰਾਮ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮੁਹੰਮਦ ਅਜਮਲ ਰਿਆਨ ਵਾਸੀ ਪਿੰਡ ਕੰਗਣਪੁਰ ਜ਼ਿਲ੍ਹਾ ਕਸੂਰ, ਪੰਜਾਬ, ਪਾਕਿਸਤਾਨ ਅਤੇ ਸਿਵਨਾ ਵਾਸੀ ਪਿੰਡ ਅਲੀਪੁਰ, ਜ਼ਿਲ੍ਹਾ ਕਸੂਰ, ਪੰਜਾਬ, ਪਾਕਿਸਤਾਨ ਵਜੋਂ ਹੋਈ ਹੈ। ਜ਼ਿਕਰਯੋਗ ਹੈ ਕਿ ਇਸ ਮਹੀਨੇ ਦੌਰਾਨ ਪੰਜਾਬ ਪੁਲਿਸ ਵੱਲੋਂ ਬਰਾਮਦ ਕੀਤੀ ਗਈ ਹੈਰੋਇਨ ਦੀ ਇਹ ਅੱਠਵੀਂ ਵੱਡੀ ਖੇਪ ਹੈ, ਜਿਸ ਨਾਲ ਸਿਰਫ਼ 20 ਦਿਨਾਂ ਵਿੱਚ ਹੀ ਹੈਰੋਇਨ ਦੀ ਕੁੱਲ ਬਰਾਮਦਗੀ 142 ਕਿਲੋ ਹੋ ਗਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਖੁਫ਼ੀਆ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਲੁਧਿਆਣਾ ਅਤੇ ਸੀਆਈ ਫਿਰੋਜ਼ਪੁਰ ਨੇ ਬੀਐਸਐਫ ਨਾਲ ਮਿਲ ਕੇ ਫਿਰੋਜ਼ਪੁਰ ਦੇ ਪਿੰਡ ਗਜ਼ਨੀ ਵਾਲਾ ਦੇ ਖੇਤਰ ਵਿੱਚ ਇੱਕ ਸਾਂਝਾ ਆਪ੍ਰੇਸ਼ਨ ਚਲਾ ਕੇ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੱਸਿਆ ਕਿ ਸੁਰੱਖਿਆ ਬਲਾਂ ਨਾਲ ਹੋਈ ਗੋਲੀਬਾਰੀ ਵਿੱਚ ਇੱਕ ਪਾਕਿਸਤਾਨੀ ਨਾਗਰਿਕ ਦੇ ਸੱਜੀ ਬਾਂਹ ਵਿੱਚ ਗੋਲੀ ਲੱਗੀ ਅਤੇ ਉਸ ਨੂੰ ਇਲਾਜ ਲਈ ਮਮਦੋਟ ਬੀਐਸਐਫ ਹਸਪਤਾਲ ਲਿਜਾਇਆ ਗਿਆ। ਸਪੈਸ਼ਲ ਡੀਜੀਪੀ ਅੰਦਰੂਨੀ ਸੁਰੱਖਿਆ ਆਰ. ਐਨ. ਢੋਕੇ ਨੇ ਦੱਸਿਆ ਕਿ ਅੰਦਰੂਨੀ ਸੁਰੱਖਿਆ ਵਿੰਗ ਨੇ 1 ਜਨਵਰੀ, 2023 ਤੋਂ ਹੁਣ ਤੱਕ 193 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਏਆਈਜੀ ਸੀਆਈ ਲੁਧਿਆਣਾ ਸਿਮਰਤਪਾਲ ਸਿੰਘ ਢੀਂਡਸਾ ਨੇ ਦੱਸਿਆ ਕਿ ਸਰਹੱਦ ਪਾਰੋਂ ਭਾਰੀ ਮਾਤਰਾ ਵਿੱਚ ਹੈਰੋਇਨ ਦੀ ਆਮਦ ਹੋਣ ਸਬੰਧੀ ਮਿਲੀ ਭਰੋਸੇਮੰਦ ਸੂਚਨਾ ਦੇ ਆਧਾਰ 'ਤੇ ਪੁਲਿਸ ਪਾਰਟੀ ਨੇ ਦੋ ਪਾਕਿਸਤਾਨੀ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 29.2 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਹੋਰ ਗ੍ਰਿਫਤਾਰੀਆਂ ਹੋਣ ਦੀ ਉਮੀਦ ਹੈ। ਏਆਈਜੀ ਸੀਆਈ ਫਾਜ਼ਿਲਕਾ ਲਖਬੀਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਐਨਡੀਪੀਐਸ ਐਕਟ ਦੀ ਧਾਰਾ 21ਸੀ, 29 ਅਤੇ 30, ਭਾਰਤੀ ਪਾਸਪੋਰਟ ਐਕਟ ਦੀ ਧਾਰਾ 3/34/20 ਅਤੇ ਵਿਦੇਸ਼ੀ ਐਕਟ ਦੀ ਧਾਰਾ 14 ਤਹਿਤ ਥਾਣਾ ਐਫਆਈਆਰ ਨੰਬਰ 29 ਮਿਤੀ 21/08/2023 ਨੂੰ ਐਸਐਸਓਸੀ ਫਾਜ਼ਿਲਕਾ ਵਿਖੇ ਦਰਜ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਡੱਬੀ: ਪਿਛਲੇ 20 ਦਿਨਾਂ ਵਿੱਚ ਹੈਰੋਇਨ ਦੀਆਂ ਅੱਠ ਵੱਡੀਆਂ ਖੇਪਾਂ ਦੀ ਬਰਾਮਦਗੀ 17 ਅਗਸਤ: ਜਲੰਧਰ ਦਿਹਾਤੀ ਪੁਲਿਸ ਨੇ ਨਸ਼ਾ ਤਸਕਰ ਜੋਗਾ ਸਿੰਘ ਵਾਸੀ ਪਿੰਡ ਰਾਜਾਪੁਰ, ਲੁਧਿਆਣਾ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 8 ਕਿਲੋ ਹੈਰੋਇਨ ਬਰਾਮਦ ਕੀਤੀ। 11 ਅਗਸਤ: ਸੀ.ਆਈ. ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇੱਕ ਨਸ਼ਾ ਤਸਕਰ, ਜਿਸ ਦੀ ਪਹਿਚਾਣ ਹਰਪਾਲ ਸਿੰਘ ਉਰਫ਼ ਭੱਲਾ ਵਾਸੀ ਪਿੰਡ ਲੱਖਨਾ, ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ, ਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ ਬਰਾਮਦ ਕੀਤੀ। 10 ਅਗਸਤ: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 12 ਕਿਲੋ ਹੈਰੋਇਨ ਬਰਾਮਦ ਕੀਤੀ। 6 ਅਗਸਤ: ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਦੋ ਵੱਖ-ਵੱਖ ਰੈਕੇਟਾਂ ਦਾ ਪਰਦਾਫਾਸ਼ ਕਰਦਿਆਂ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 77.8 ਕਿਲੋ ਹੈਰੋਇਨ (41.8 ਕਿਲੋ+36 ਕਿਲੋ) ਅਤੇ ਤਿੰਨ ਪਿਸਤੌਲਾਂ ਬਰਾਮਦ ਕੀਤੀਆਂ। 5 ਅਗਸਤ: ਐਸ.ਐਸ.ਓ.ਸੀ. ਅੰਮ੍ਰਿਤਸਰ ਨੇ ਮਹਿਤਪੁਰ ਦੇ ਪਿੰਡ ਬੂਟੇ ਦੀਆ ਛੰਨਾ ਵਿਖੇ ਸੜਕ ਦੇ ਹੇਠਾਂ ਛੁਪਾ ਕੇ ਰੱਖੀ 4 ਕਿਲੋ ਹੈਰੋਇਨ ਬਰਾਮਦ ਕੀਤੀ। 3 ਅਗਸਤ: ਐਸ.ਐਸ.ਓ.ਸੀ ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਨਸ਼ਾ ਤਸਕਰ ਸ਼ਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 6 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।

Punjab Bani 21 August,2023
ਗੋਇੰਦਵਾਲ ਸਾਹਿਬ ਪੁਲ ਤੋਂ ਦੋ ਸਕੇ ਭਰਾਵਾਂ ਨੇ ਦਰਿਆ ਬਿਆਸ 'ਚ ਮਾਰੀ ਛਾਲ, ਭਾਲ ਜਾਰੀ

ਗੋਇੰਦਵਾਲ ਸਾਹਿਬ ਪੁਲ ਤੋਂ ਦੋ ਸਕੇ ਭਰਾਵਾਂ ਨੇ ਦਰਿਆ ਬਿਆਸ 'ਚ ਮਾਰੀ ਛਾਲ, ਭਾਲ ਜਾਰੀ ਸੁਲਤਾਨਪੁਰ ਲੋਧੀ 18 ਅਗਸਤ 2023 - ਜਿਲ੍ਹਾ ਕਪੂਰਥਲਾ ਦੇ ਅਧੀਨ ਆਉਂਦੇ ਥਾਣਾ ਤਲਵੰਡੀ ਚੌਧਰੀਆਂ ਦੇ ਅਧੀਨ ਪੈਂਦੇ ਗੋਇੰਦਵਾਲ ਨੇੜੇ ਬਿਆਸ ਦਰਿਆ ਤੇ ਬਣੇ ਪੁਲ ਤੋਂ ਵੱਡੇ ਕਾਰੋਬਾਰੀ ਦੋ ਸਕੇ ਭਰਾਵਾਂ ਨੇ ਜਲੰਧਰ ਦੇ ਕਥਿਤ ਤੌਰ ਤੇ ਜ਼ਲੀਲ ਕਰਨ ਤੇ ਪਾਣੀ ਵਿਚ ਛਾਲ਼ ਮਾਰਕੇ ਡੁੱਬ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਫਿਲਹਾਲ ਦੋਹਾਂ ਭਰਾਵਾਂ ਦੀ ਭਾਲ ਨਹੀਂ ਹੋ ਸਕੀ ਹੈ, ਪੁਲਿਸ ਅਤੇ ਪਰਿਵਾਰ ਵੱਲੋਂ ਦੋਹਾਂ ਦੀ ਭਾਲ ਲਗਾਤਾਰ ਕੀਤੀ ਜਾ ਰਹੀ ਹੈ। ਸ਼ਿਕਾਇਤ ਮਿਲੀ ਹੈ ਅਸੀਂ ਉਹ ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੋਨਾਂ ਨੌਜਾਵਨਾਂ ਦੀ ਬਿਆਸ ਦਰਿਆ ਵਿੱਚ ਭਾਲ ਜਾਰੀ ਹੈ। ਜਾਂਚ ਤੋਂ ਬਾਅਦ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ ਤੇ ਬਖਸ਼ਿਆ ਨਹੀਂ ਜਾਵੇਗਾ।

Punjab Bani 18 August,2023
ਪਾਕਿਸਤਾਨ ਤੋਂ ਤੈਰ ਕੇ ਹੈਰੋਇਨ ਦੀ ਖੇਪ ਹਾਸਲ ਕਰਨ ਵਾਲਾ ਤਸਕਰ ਪੰਜਾਬ ਪੁਲਿਸ ਵੱਲੋਂ 8 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ

ਪਾਕਿਸਤਾਨ ਤੋਂ ਤੈਰ ਕੇ ਹੈਰੋਇਨ ਦੀ ਖੇਪ ਹਾਸਲ ਕਰਨ ਵਾਲਾ ਤਸਕਰ ਪੰਜਾਬ ਪੁਲਿਸ ਵੱਲੋਂ 8 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ - ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਐਸ.ਐਸ.ਓ.ਸੀ. ਅੰਮ੍ਰਿਤਸਰ ਨੂੰ ਲੋੜੀਂਦਾ ਸੀ ਮੁਲਜ਼ਮ ਜੋਗਾ ਸਿੰਘ , ਉਸ ਦੇ ਦੋ ਸਾਥੀ ਪਹਿਲਾਂ ਹੀ 14 ਕਿਲੋ ਹੈਰੋਇਨ ਸਮੇਤ ਹਨ ਗ੍ਰਿਫ਼ਤਾਰ: ਡੀਜੀਪੀ ਗੌਰਵ ਯਾਦਵ - ਡਰੱਗ ਕਾਰਟੇਲ ਵਿੱਚ ਸ਼ਾਮਲ ਹੋਰ ਅਪਰਾਧੀਆਂ ਨੂੰ ਗ੍ਰਿਫਤਾਰ ਕਰਨ ਲਈ ਅਗਲੇਰੀ ਜਾਂਚ ਜਾਰੀ : ਐਸਐਸਪੀ ਮੁਖਵਿੰਦਰ ਸਿੰਘ ਭੁੱਲਰ ਚੰਡੀਗੜ੍ਹ/ਜਲੰਧਰ, 18 ਅਗਸਤ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ ਦਿੰਦੇ ਹੋਏ ਜਲੰਧਰ (ਦਿਹਾਤੀ) ਪੁਲਿਸ ਨੇ ਵੀਰਵਾਰ ਨੂੰ ਨਸ਼ਾ ਤਸਕਰ , ਜਿਸਦੀ ਪਛਾਣ ਜੋਗਾ ਸਿੰਘ ਵਾਸੀ ਪਿੰਡ ਰਾਜਾਪੁਰ, ਲੁਧਿਆਣਾ ਵਜੋਂ ਹੋਈ ਹੈ , ਨੂੰ 8 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਵੱਡੀ ਸਫ਼ਲਤਾ ਦਰਜ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਜੋਗਾ ਇੱਕ ਅੰਤਰਰਾਸ਼ਟਰੀ ਨਸ਼ਾ ਤਸਕਰ ਹੈ, ਜੋ ਪਾਕਿਸਤਾਨ ਤੋਂ ਸਰਹੱਦੀ ਨੈਟਵਰਕ ਰਾਹੀਂ ਤਸਕਰ ਕੀਤੀ ਗਈ ਹੈਰੋਇਨ ਦੀ ਖੇਪ ਨੂੰ ਲੈਣ ਲਈ ਤੈਰ ਕੇ ਪਾਕਿਸਤਾਨ ਦੇ ਅਧਿਕਾਰ ਖੇਤਰ ਵਿੱਚ ਗਿਆ ਸੀ। ਉਹਨਾਂ ਦੱਸਿਆ ਕਿ ਦੋਸ਼ੀ ਐਨਡੀਪੀਐਸ ਐਕਟ ਦੇ ਕਈ ਮਾਮਲਿਆਂ ਵਿੱਚ ਲੋੜੀਂਦਾ ਹੈ ਅਤੇ ਉਸਦੇ ਦੋ ਸਾਥੀਆਂ ਨੂੰ 14 ਕਿਲੋ ਹੈਰੋਇਨ ਬਰਾਮਦਗੀ ਉਪਰੰਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਵੱਲੋਂ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਜ਼ਿਕਰਯੋਗ ਹੈ ਕਿ ਐਸ.ਐਸ.ਓ.ਸੀ. ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਇੱਕ ਰੈਕੇਟ ਦਾ ਪਰਦਾਫਾਸ਼ ਕਰਦਿਆਂ ਸ਼ਿੰਦਰ ਸਿੰਘ ਨਾਂ ਦੇ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 10 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਸੀ। ਇਸ ਮਾਡਿਊਲ ਨਾਲ ਜੁੜੀ ਇੱਕ ਮਹਿਲਾ ਨਸ਼ਾ ਤਸਕਰ ਅਮਨਦੀਪ ਕੌਰ ਉਰਫ ਦੀਪ ਭਾਈ ਨੂੰ ਵੀ 1 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਸੀ। ਦੋਸ਼ੀ ਜੋਗਾ ਸਿੰਘ ਕੋਲੋਂ 8 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਬਾਅਦ ਇਸ ਮਾਡਿਊਲ ਤੋਂ ਹੈਰੋਇਨ ਦੀ ਕੁੱਲ ਬਰਾਮਦਗੀ 22 ਕਿਲੋ ਤੱਕ ਜਾ ਪਹੁੰਚੀ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਸੂਹ ਮਿਲੀ ਸੀ ਕਿ ਸ਼ਿੰਦਰ ਸਿੰਘ ਅਤੇ ਉਸਦੇ ਸਾਥੀਆਂ ਨੇ ਫਿਰੋਜ਼ਪੁਰ ਸੈਕਟਰ ਵਿੱਚ ਦਰਿਆਈ ਰਸਤੇ ਰਾਹੀਂ ਪਾਕਿ-ਅਧਾਰਤ ਸਮੱਗਲਰਾਂ ਅਤੇ ਏਜੰਸੀਆਂ ਦੁਆਰਾ ਭਾਰਤੀ ਖੇਤਰ ਵਿੱਚ ਭੇਜੀ ਗਈ ਹੈਰੋਇਨ ਦੀ ਇੱਕ ਵੱਡੀ ਖੇਪ ਪ੍ਰਾਪਤ ਕੀਤੀ ਸੀ। ਉਨ੍ਹਾਂ ਕਿਹਾ ਕਿ ਹੈਰੋਇਨ ਦੀ ਇਸ ਖੇਪ ਦੀ ਬਰਾਮਦਗੀ ਪੰਜਾਬ ਪੁਲਿਸ ਵੱਲੋਂ ਲਗਾਤਾਰ ਕੀਤੀ ਜਾ ਰਹੀ ਜਾਂਚ ਦੇ ਨਤੀਜੇ ਵਜੋਂ ਹੋਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਕੋਲ ਦੋਸ਼ੀ ਜੋਗਾ ਸਿੰਘ , ਜਿਸ ਕੋਲ ਹੈਰੋਇਨ ਦੀ ਖੇਪ ਸੀ ਅਤੇ ਉਹ ਕਿਸੇ ਵਿਅਕਤੀ ਨੂੰ ਉਸਦੀ ਡਿਲਵਰੀ ਦੇਣ ਜਾ ਰਿਹਾ ਸੀ ,ਸਬੰਧੀ ਪੁਖ਼ਤਾ ਇਤਲਾਹ ਸੀ। ਇਸੇ ਇਤਲਾਹ ਦੇ ਆਧਾਰ ’ਤੇ ਗੁਰਾਇਆ ਪੁਲਿਸ ਸਟੇਸ਼ਨ ਦੀ ਪੁਲਿਸ ਟੀਮ ਨੇ ਪਿੰਡ ਧੁਲੇਤਾ ਨੇੜੇ ਵਿਸ਼ੇਸ਼ ਨਾਕਾ ਲਗਾਇਆ ਅਤੇ ਦੋਸ਼ੀ ਜੋਗਾ ਸਿੰਘ ਨੂੰ ਉਸ ਸਮੇਂ ਕਾਬੂ ਕੀਤਾ ਜਦੋਂ ਉਹ ਆਪਣੇ ਪਲੈਟੀਨਾ ਮੋਟਰਸਾਈਕਲ ’ਤੇ ਖੇਪ ਦੀ ਡਿਲੀਵਰੀ ਦੇਣ ਜਾ ਰਿਹਾ ਸੀ ਅਤੇ ਉਸ ਕੋਲੋਂ ਬੈਗ ਵਿਚ ਛੁਪਾ ਕੇ ਰੱਖੀ 8 ਕਿਲੋ ਹੈਰੋਇਨ ਵੀ ਬਰਾਮਦ ਕੀਤੀ ਗਈ। ਐਸ.ਐਸ.ਪੀ ਨੇ ਦੱਸਿਆ ਕਿ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਵਿੱਚ ਸ਼ਾਮਲ ਹੋਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਤਫ਼ਤੀਸ਼ ਕੀਤੀ ਜਾ ਰਹੀ ਹੈ। ਇਸ ਸਬੰਧੀ ਤਾਜ਼ਾ ਮਾਮਲਾ ਐਫਆਈਆਰ ਨੰ. 107 ਮਿਤੀ 17/08/2023 ਨੂੰ ਥਾਣਾ ਗੁਰਾਇਆ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21 ਅਤੇ 25 ਤਹਿਤ ਦਰਜ ਕੀਤਾ ਗਿਆ ਹੈ।

Punjab Bani 18 August,2023
ਮੁੱਖ ਮੰਤਰੀ ਨੇ ਖੁਦ ਕਿਸ਼ਤੀ ’ਤੇ ਸਵਾਰ ਹੋ ਕੇ ਹੁਸ਼ਿਆਰਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ

ਸੰਕਟ ਦੀ ਇਸ ਘੜੀ ਵਿਚ ਸਰਕਾਰ ਦੇ ਹੈਲੀਕਾਪਟਰ ਸਮੇਤ ਸਮੁੱਚੀ ਮਸ਼ੀਨਰੀ ਲੋਕਾਂ ਦੀ ਮਦਦ ਵਿੱਚ ਸਥਿਤੀ ਉਤੇ ਨਿਰੰਤਰ ਨਜ਼ਰ ਰੱਖਣ ਲਈ ਹਿਮਾਚਲ ਪ੍ਰਦੇਸ਼ ਅਤੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਨਾਲ ਰਾਬਤਾ ਰੱਖਿਆ ਹੋਇਆ ਹੁਸ਼ਿਆਰਪੁਰ, 18 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ਮੀਨੀ ਪੱਧਰ ਉਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਖੁਦ ਕਿਸ਼ਤੀ ਵਿੱਚ ਸਵਾਰ ਹੋ ਕੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਐਨ.ਡੀ.ਆਰ.ਐਫ. ਦੇ ਜਵਾਨਾਂ ਨਾਲ ਕਿਸ਼ਤੀ ਵਿਚ ਸਵਾਰ ਹੋ ਕੇ ਮੁੱਖ ਮੰਤਰੀ ਪਿੰਡ ਰਾੜਾ ਅਤੇ ਫਤਿਹ ਕੁੱਲਾ ਗਏ ਅਤੇ ਉਸ ਤੋਂ ਬਾਅਦ ਪਿੰਡ ਹਲੇਰ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਥਾਵਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ਉਤੇ ਲਿਜਾਏ ਜਾਣ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ। ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਸੂਬਾ ਸਰਕਾਰ ਲਈ ਹਰੇਕ ਨਾਗਰਿਕ ਦੀ ਜ਼ਿੰਦਗੀ ਬਹੁਤ ਅਨਮੋਲ ਹੈ ਅਤੇ ਲੋਕਾਂ ਨੂੰ ਇਸ ਔਖੀ ਘੜੀ ਵਿੱਚੋਂ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਹੈਲੀਕਾਪਟਰ ਸਮੇਤ ਸਮੁੱਚੀ ਮਸ਼ੀਨਰੀ ਲੋਕਾਂ ਦੀ ਮਦਦ ਵਿਚ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸੂਬੇ ਵਿਚ ਮੀਂਹ ਨਹੀਂ ਪਿਆ ਪਰ ਪਹਾੜੀ ਸੂਬਿਆਂ ਵਿਚ ਭਾਰੀ ਮੀਂਹ ਪੈਣ ਕਾਰਨ ਪੰਜਾਬ ਦੇ ਇਨ੍ਹਾਂ ਇਲਾਕਿਆਂ ਵਿਚ ਹੜ੍ਹ ਆਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਤਾਜ਼ਾ ਸਥਿਤੀ ਦਾ ਪਤਾ ਲਾਉਣ ਲਈ ਉਹ ਹਿਮਾਚਲ ਪ੍ਰਦੇਸ਼ ਸਰਕਾਰ ਅਤੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਨਾਲ ਲਗਾਤਾਰ ਰਾਬਤਾ ਰੱਖ ਰਹੇ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੌਂਗ ਡੈਮ ਤੋਂ ਵਾਧੂ ਪਾਣੀ ਛੱਡਣ ਕਾਰਨ ਇਹ ਜ਼ਿਲ੍ਹਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਉਨ੍ਹਾਂ ਕਿਹਾ ਕਿ ਭਾਵੇਂ ਪੌਂਗ ਡੈਮ ਖ਼ਤਰੇ ਦੇ ਨਿਸ਼ਾਨ ਤੋਂ ਛੇ ਫੁੱਟ ਉੱਪਰ ਹੈ ਪਰ ਫਿਰ ਵੀ ਚਿੰਤਾ ਵਾਲੀ ਕੋਈ ਗੱਲ ਨਹੀਂ ਹੈ ਕਿਉਂਕਿ ਪਹਿਲਾਂ ਇਹ ਖ਼ਤਰੇ ਦੇ ਪੱਧਰ ਤੋਂ 10 ਫੁੱਟ ਤੋਂ ਉੱਪਰ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਲਈ ਡੈਮ ਤੋਂ ਕੰਟਰੋਲ ਢੰਗ ਨਾਲ ਪਾਣੀ ਛੱਡਿਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਭਾਖੜਾ ਡੈਮ ਵਿੱਚ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ। ਉਨ੍ਹਾਂ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਰਾਹਤ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਸੂਬੇ ਦੇ ਲੋਕਾਂ ਵਿੱਚ ਸੰਕਟ ਸਮੇਂ ਦਾ ਟਾਕਰਾ ਕਰਨ ਦਾ ਅਦੁੱਤੀ ਜਜ਼ਬਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕ ਇਸ ਮੁਸ਼ਕਲ ਘੜੀ ਵਿੱਚ ਇੱਕ ਦੂਜੇ ਨਾਲ ਪਿਆਰ ਅਤੇ ਮੇਲ-ਮਿਲਾਪ ਦੀ ਵਿਲੱਖਣ ਭਾਵਨਾ ਦਾ ਪ੍ਰਗਟਾਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਮਿਸ਼ਨਰੀ ਭਾਵਨਾ ਨਾਲ ਇਕ-ਦੂਜੇ ਦੀ ਮਦਦ ਕਰ ਰਹੇ ਹਨ ਜਿਸ ਨਾਲ ਭਾਈਚਾਰਕ ਸਾਂਝ ਦੀਆਂ ਤੰਦਾਂ ਹੋਰ ਮਜ਼ਬੂਤ ਹੋ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਇਸ ਨੇਕ ਉਪਰਾਲੇ ਲਈ ਲੋਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨੇ ਸਾਬਤ ਕਰ ਦਿੱਤਾ ਹੈ ਕਿ ਲੋਕ ਮਹਾਨ ਗੁਰੂਆਂ, ਸੰਤਾਂ-ਮਹਾਤਮਾ ਅਤੇ ਪੀਰ-ਪੈਗੰਬਰਾਂ ਵੱਲੋਂ ਦਿਖਾਏ ਮਾਰਗ ਚਲਦਿਆਂ ਦੁਖੀ ਲੋਕਾਂ ਦੀ ਸੇਵਾ ਕਰਦੇ ਹਨ। ਮੁੱਖ ਮੰਤਰੀ ਨੇ ਉਨ੍ਹਾਂ ਪਰਉਪਕਾਰੀ ਲੋਕਾਂ ਦੀ ਵੀ ਸ਼ਲਾਘਾ ਕੀਤੀ ਜੋ ‘ਮੁੱਖ ਮੰਤਰੀ ਰਾਹਤ ਫੰਡ’ ਵਿੱਚ ਖੁੱਲ੍ਹੇ ਦਿਲ ਨਾਲ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਪ੍ਰਸ਼ਾਸਨ ਦੇ ਨਾਲ-ਨਾਲ ਕਈ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਵੀ ਲੋਕਾਂ ਦੀ ਮਦਦ ਲਈ ਅੱਗੇ ਆ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੇ ਹਰ ਪਾਸਿਓਂ ਮਦਦ ਮਿਲ ਰਹੀ ਹੈ, ਉੱਥੇ ਹੀ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਇਨ੍ਹਾਂ ਫੰਡਾਂ ਦੀ ਸੁਚੱਜੀ ਵਰਤੋਂ ਕਰਨ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦਾ ਪਤਾ ਲਾਉਣ ਲਈ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਵਿਸ਼ੇਸ਼ ਗਿਰਦਾਵਰੀ ਨਿਰਪੱਖ ਢੰਗ ਨਾਲ ਕੀਤੀ ਜਾਵੇ ਤਾਂ ਜੋ ਪੀੜਤ ਲੋਕਾਂ ਨੂੰ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾ ਸਕੇ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਨੂੰ ਮੁਆਵਜ਼ਾ ਜ਼ਰੂਰ ਦੇਵੇਗੀ ਭਾਵੇਂ ਉਨ੍ਹਾਂ ਦੀ ਮੁਰਗੀ ਜਾਂ ਬੱਕਰੀ ਦਾ ਨੁਕਸਾਨ ਹੋਇਆ ਹੋਵੇ। ਮੁੱਖ ਮੰਤਰੀ ਨੇ ਕਿਹਾ ਕਿ ਫਸਲਾਂ, ਪਸ਼ੂਆਂ, ਮਕਾਨ ਜਾਂ ਕਿਸੇ ਵੀ ਚੀਜ਼ ਦੇ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ ਤਾਂ ਜੋ ਇਸ ਨੁਕਸਾਨ ਦਾ ਲੋਕਾਂ ਨੂੰ ਮੁਆਵਜ਼ਾ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਨੀਵੇਂ ਇਲਾਕਿਆਂ ਵਿੱਚ ਜਿੱਥੇ ਪਾਣੀ ਨੇ ਤਬਾਹੀ ਮਚਾਈ ਹੈ, ਉਸ ਦੇ ਨੁਕਸਾਨ ਦਾ ਵੀ ਪਤਾ ਲਾਇਆ ਜਾਵੇਗਾ ਅਤੇ ਲੋਕਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਹੜ੍ਹਾਂ ਦੌਰਾਨ ਲੋਕਾਂ ਦੇ ਹੋਏ ਇੱਕ-ਇੱਕ ਪੈਸੇ ਦੇ ਨੁਕਸਾਨ ਦਾ ਮੁਆਵਜ਼ਾ ਦੇਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਸੂਬਾ ਸਰਕਾਰ ਲੋਕਾਂ ਨੂੰ ਰਾਹਤ ਦੇਣ ਲਈ ਜੰਗੀ ਪੱਧਰ ਉਤੇ ਕੰਮ ਕਰ ਰਹੀ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪਾਣੀ ਦੇ ਪੱਧਰ ਸਬੰਧੀ ਜਾਣਕਾਰੀ ਲੋਕਾਂ ਨਾਲ ਨਿਰੰਤਰ ਤੌਰ 'ਤੇ ਸਾਂਝੀ ਕਰਨ ਤਾਂ ਜੋ ਕਿਸੇ ਵੀ ਭੰਬਲਭੂਸੇ ਤੋਂ ਬਚਿਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਓਦੋਂ ਤੱਕ ਹੜ੍ਹਾਂ ਬਾਰੇ ਜਾਂ ਡੈਮਾਂ ਦੇ ਫਲੱਡ ਗੇਟ ਖੋਲ੍ਹਣ ਬਾਰੇ ਫੈਲਾਈਆਂ ਜਾਂਦੀਆਂ ਅਫਵਾਹਾਂ ਉਤੇ ਯਕੀਨ ਨਾ ਕਰਨ ਲਈ ਕਿਹਾ, ਜਦੋਂ ਤੱਕ ਅਧਿਕਾਰੀਆਂ ਵੱਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਜਾਂਦੀ। ਉਨ੍ਹਾਂ ਨੇ ਮੀਡੀਆ ਨੂੰ ਵੀ ਅਪੀਲ ਕੀਤੀ ਕਿ ਉਹ ਹੜ੍ਹਾਂ ਬਾਰੇ ਗਲਤ ਖ਼ਬਰਾਂ ਨੂੰ ਸਨਸਨੀਖੇਜ ਢੰਗ ਨਾਲ ਪੇਸ਼ ਨਾ ਕਰਨ ਅਤੇ ਇਸ ਔਖੇ ਸਮੇਂ ਵਿੱਚ ਸਕਾਰਾਤਮਕ ਭੂਮਿਕਾ ਨਿਭਾਉਣ। ਇਸ ਮੌਕੇ ਮੁੱਖ ਮੰਤਰੀ ਦੇ ਨਾਲ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ, ਵਿਧਾਇਕ ਜਸਬੀਰ ਸਿੰਘ ਰਾਜਾ, ਕਰਮਬੀਰ ਸਿੰਘ ਘੁੰਮਣ ਅਤੇ ਡਾ. ਰਵਜੋਤ ਸਿੰਘ ਵੀ ਹਾਜ਼ਰ ਸਨ।

Punjab Bani 18 August,2023
ਆਜ਼ਾਦੀ ਦਿਹਾੜੇ ਤੋਂ ਪਹਿਲਾਂ, ਪੰਜਾਬ ਪੁਲਿਸ ਵੱਲੋਂ ਚੈਕ ਗਣਰਾਜ ਤੋਂ ਗੁਰਦੇਵ ਜੈਸਲ ਦੁਆਰਾ ਆਪਰੇਟ ਕੀਤੇ ਜਾ ਰਹੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਤਿੰਨ ਵਿਅਕਤੀ ਗ੍ਰਿਫ਼ਤਾਰ

ਆਜ਼ਾਦੀ ਦਿਹਾੜੇ ਤੋਂ ਪਹਿਲਾਂ, ਪੰਜਾਬ ਪੁਲਿਸ ਵੱਲੋਂ ਚੈਕ ਗਣਰਾਜ ਤੋਂ ਗੁਰਦੇਵ ਜੈਸਲ ਦੁਆਰਾ ਆਪਰੇਟ ਕੀਤੇ ਜਾ ਰਹੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਤਿੰਨ ਵਿਅਕਤੀ ਗ੍ਰਿਫ਼ਤਾਰ ਪੁਲਿਸ ਟੀਮਾਂ ਵੱਲੋਂ 37500 ਰੁਪਏ ਦੀ ਨਕਦੀ ਅਤੇ ਗੋਲੀ-ਸਿੱਕੇ ਸਮੇਤ ਤਿੰਨ ਪਿਸਤੌਲ ਵੀ ਬਰਾਮਦ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਵਚਨਬੱਧ ਗੁਰਦੇਵ ਜੈਸਲ, ਜੋ ਅੱਤਵਾਦੀ ਲਖਬੀਰ ਲੰਡਾ ਅਤੇ ਸਤਬੀਰ ਸੱਤਾ ਦਾ ਕਰੀਬੀ ਸਾਥੀ ਹੈ,ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ 'ਚ ਉਨ੍ਹਾਂ ਦੀ ਕਰ ਰਿਹੈ ਮਦਦ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ਤਰਨਤਾਰਨ, 14 ਅਗਸਤ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਪੰਜਾਬ ਪੁਲਿਸ ਨੇ ਚੈਕ ਗਣਰਾਜ ਅਧਾਰਤ ਗੁਰਦੇਵ ਸਿੰਘ ਉਰਫ਼ ਜੈਸਲ ਵੱਲੋਂ ਚਲਾਏ ਜਾ ਰਹੇ ਦਹਿਸ਼ਤੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸ ਮਾਡਿਊਲ ਦੇ ਤਿੰਨ ਮੈਂਬਰਾਂ ਨੂੰ ਤਿੰਨ ਪਿਸਤੌਲਾਂ ਅਤੇ ਗੋਲੀ-ਸਿੱਕੇ ਸਮੇਤ ਤਰਨਤਾਰਨ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਸਾਹਮਣੇ ਆਈ ਹੈ। ਗੁਰਦੇਵ ਜੈਸਲ, ਕੈਨੇਡਾ ਅਧਾਰਤ ਅੱਤਵਾਦੀਆਂ ਲਖਬੀਰ ਉਰਫ ਲੰਡਾ ਅਤੇ ਸਤਬੀਰ ਸਿੰਘ ਉਰਫ ਸੱਤਾ, ਜਿਨ੍ਹਾਂ ਦਾ ਹੱਥ ਪੁਲਿਸ ਸਟੇਸ਼ਨ ਸਰਹਾਲੀ ਵਿਖੇ ਹੋਏ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰ.ਪੀ.ਜੀ.) ਹਮਲੇ ਅਤੇ ਸੂਬੇ ਵਿੱਚ ਮਿੱਥ ਕੇ ਕੀਤੀਆਂ ਗਈਆਂ ਹੱਥਿਆਵਾਂ ਪਿੱਛੇ ਹੈ, ਦੇ ਗਿਰੋਹ ਦਾ ਮੁੱਖ ਮੈਂਬਰ ਹੈ। ਫੜੇ ਗਏ ਵਿਅਕਤੀਆਂ ਦੀ ਪਛਾਣ ਅਸ਼ਮਪ੍ਰੀਤ ਸਿੰਘ ਵਾਸੀ ਨੂਰਦੀ, ਤਰਨ ਤਾਰਨ, ਪਰਦੀਪ ਸਿੰਘ ਅਤੇ ਸੁਖਮਨ ਦੋਵੇਂ ਵਾਸੀ ਸ਼ੇਰੋਂ, ਸਰਹਾਲੀ (ਤਰਨ ਤਾਰਨ) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ 'ਚੋਂ ਤਿੰਨ ਪਿਸਤੌਲਾਂ ਤੋਂ ਇਲਾਵਾ 37500 ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗੁਰਦੇਵ ਜੈਸਲ ਵੱਲੋਂ ਮਾਝਾ ਖੇਤਰ ਵਿੱਚ ਦਹਿਸ਼ਤੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਇੱਕ ਨਵਾਂ ਮਾਡਿਊਲ ਤਿਆਰ ਕਰਨ ਦੀ ਠੋਸ ਜਾਣਕਾਰੀ ਮਿਲਣ ਉਪਰੰਤ ਤਰਨ ਤਾਰਨ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਤਿੰਨਾਂ ਮੁਲਜ਼ਮਾਂ ਨੂੰ ਉਸ ਸਮੇਂ ਗ੍ਰਿਫ਼ਤਾਰ ਕੀਤਾ, ਜਦੋਂ ਉਹ ਅਪਰਾਧ ਨੂੰ ਅੰਜ਼ਾਮ ਦੇਣ ਦੀ ਸਾਜਿਸ਼ ਰਚ ਰਹੇ ਸਨ। ਹੋਰ ਵੇਰਵੇ ਸਾਂਝੇ ਕਰਦਿਆਂ ਐਸ.ਐਸ.ਪੀ, ਤਰਨਤਾਰਨ ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਚੈਕ ਗਣਰਾਜ ਵਿੱਚ ਬੈਠਾ ਜੈਸਲ, ਮਾਡਿਊਲ ਦੇ ਮੈਂਬਰਾਂ ਦੇ ਸੰਪਰਕ ਵਿੱਚ ਸੀ ਅਤੇ ਉਨ੍ਹਾਂ ਨੂੰ ਸੂਬੇ ਦੀ ਸ਼ਾਂਤੀ ਤੇ ਸਦਭਾਵਨਾ ਨੂੰ ਭੰਗ ਕਰਨ ਲਈ ਦਹਿਸ਼ਤੀ ਗਤੀਵਿਧੀਆਂ ਅਤੇ ਟਾਰਗੇਟ ਕਿਲਿੰਗਜ਼ ਨੂੰ ਅੰਜਾਮ ਦੇਣ ਸਬੰਧੀ ਫੋਨ 'ਤੇ ਨਿਰਦੇਸ਼ ਦਿੰਦਾ ਸੀ। ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਨੇ ਇਹ ਵੀ ਮੰਨਿਆ ਕਿ ਉਨ੍ਹਾਂ ਵੱਲੋਂ ਅੱਤਵਾਦ ਫੰਡਿੰਗ ਦੇ ਤੌਰ 'ਤੇ ਹਥਿਆਰਾਂ ਅਤੇ ਪੈਸਿਆਂ ਦੀਆਂ ਕੁਝ ਖੇਪਾਂ ਵੀ ਪ੍ਰਾਪਤ ਕੀਤੀਆਂ ਗਈਆ ਸਨ, ਜਿਨ੍ਹਾਂ ਨੂੰ ਗੁਰਦੇਵ ਜੈਸਲ ਦੇ ਨਿਰਦੇਸ਼ਾਂ 'ਤੇ ਵੱਖ-ਵੱਖ ਵਿਅਕਤੀਆਂ ਤੱਕ ਪਹੁੰਚਾਇਆ ਜਾਣਾ ਸੀ। ਉਨ੍ਹਾਂ ਕਿਹਾ ਕਿ ਸਾਰੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਸਬੰਧੀ ਥਾਣਾ ਸਰਹਾਲੀ ਵਿਖੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀਆਂ ਧਾਰਾਵਾਂ 384, 385,386, 387, 115 ਅਤੇ 120-ਬੀ, ਅਸਲਾ ਐਕਟ ਦੀਆਂ ਧਾਰਾਵਾਂ 25 (6) ਅਤੇ 27 (7), ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀ ਧਾਰਾਵਾਂ 13, 16, 17, 18, 18-ਬੀ, 20 ਅਤੇ 40, ਐਨ.ਡੀ.ਪੀ.ਐਸ. ਐਕਟ ਦੀ ਧਾਰਾਵਾਂ 21 ਅਤੇ 29 ਅਤੇ ਆਈਟੀ ਐਕਟ ਦੀ ਧਾਰਾ 66 ਤਹਿਤ ਐਫ.ਆਈ.ਆਰ. ਨੰ. 119 ਮਿਤੀ 12.08.2023 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਡੱਬੀ: ਗੁਰਦੇਵ ਜੈਸਲ ਕੌਣ ਹੈ? ਗੈਂਗਸਟਰ ਤੋਂ ਅੱਤਵਾਦੀ ਬਣੇ ਕੈਨੇਡਾ ਅਧਾਰਤ ਲਖਬੀਰ ਸਿੰਘ ਲੰਡਾ ਅਤੇ ਸਤਬੀਰ ਸਿੰਘ ਉਰਫ ਸੱਤਾ ਦਾ ਕਰੀਬੀ ਸਾਥੀ ਗੁਰਦੇਵ ਸਿੰਘ ਉਰਫ ਜੈਸਲ ਤਰਨਤਾਰਨ ਜ਼ਿਲ੍ਹੇ ਦੇ ਥਾਣਾ ਸਰਹਾਲੀ ਕਲਾਂ 'ਤੇ ਦਸੰਬਰ 2022 ਵਿੱਚ ਹੋਏ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰਪੀਜੀ) ਹਮਲੇ ਦਾ ਮਾਸਟਰਮਾਈਂਡ ਹੈ। ਉਹ 2022 ਵਿੱਚ ਦੁਬਈ ਭੱਜ ਗਿਆ, ਜਿਸ ਤੋਂ ਬਾਅਦ ਗੈਰ-ਕਾਨੂੰਨੀ ਢੰਗ ਨਾਲ ਉਥੋਂ ਯੂਰਪ ਚਲਾ ਗਿਆ। ਉਹ ਆਪਣੇ ਸਾਥੀਆਂ ਦੀ ਮਦਦ ਨਾਲ ਪੰਜਾਬ 'ਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਅੱਤਵਾਦੀ ਲਖਬੀਰ ਲੰਡਾ ਅਤੇ ਸਤਬੀਰ ਸੱਤਾ ਦੀ ਮਦਦ ਕਰਦਾ ਰਿਹਾ ਹੈ। ਕਾਊਂਟਰ ਇੰਟੈਲੀਜੈਂਸ ਰਿਪੋਰਟਾਂ ਦੇ ਅਨੁਸਾਰ ਜਦੋਂ ਗੁਰਦੇਵ ਜੈਸਲ ਪਹਿਲਾਂ ਭਾਰਤ ਵਿੱਚ ਸੀ ਤਾਂ ਉਸਨੇ ਲਖਬੀਰ ਲੰਡਾ ਦੇ ਕਹਿਣ 'ਤੇ ਹਥਿਆਰਾਂ, ਆਈਈਡੀਜ਼, ਏਕੇ-47 ਰਾਈਫਲ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਹਾਸਲ ਕੀਤੀ ਸੀ।

Punjab Bani 14 August,2023
ਏ.ਜੀ.ਟੀ.ਐਫ. ਵੱਲੋਂ ਬਰਨਾਲਾ ਪੁਲਿਸ ਨਾਲ ਸਾਂਝੇ ਆਪਰੇਸ਼ਨ ਵਿੱਚ ਦੋ-ਤਰਫ਼ਾ ਗੋਲੀਬਾਰੀ ਤੋਂ ਬਾਅਦ ਬੰਬੀਹਾ ਗਿਰੋਹ ਦਾ ਮੁੱਖ ਸਰਗਨਾ, ਉਸਦੇ ਤਿੰਨ ਸਾਥੀਆਂ ਸਮੇਤ ਗ੍ਰਿਫਤਾਰ

ਏ.ਜੀ.ਟੀ.ਐਫ. ਵੱਲੋਂ ਬਰਨਾਲਾ ਪੁਲਿਸ ਨਾਲ ਸਾਂਝੇ ਆਪਰੇਸ਼ਨ ਵਿੱਚ ਦੋ-ਤਰਫ਼ਾ ਗੋਲੀਬਾਰੀ ਤੋਂ ਬਾਅਦ ਬੰਬੀਹਾ ਗਿਰੋਹ ਦਾ ਮੁੱਖ ਸਰਗਨਾ, ਉਸਦੇ ਤਿੰਨ ਸਾਥੀਆਂ ਸਮੇਤ ਗ੍ਰਿਫਤਾਰ ਪੁਲਿਸ ਟੀਮਾਂ ਵੱਲੋਂ ਮੁਲਜ਼ਮਾਂ ਦੇ ਕਬਜ਼ੇ 'ਚੋਂ ਤਿੰਨ ਪਿਸਤੌਲ ਅਤੇ ਗੋਲੀ-ਸਿੱਕਾ ਬਰਾਮਦ: ਡੀਜੀਪੀ ਗੌਰਵ ਯਾਦਵ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਕਾਰ 'ਚ ਸਵਾਰ ਵਿਅਕਤੀਆਂ ਨੇ ਪੁਲਿਸ ਟੀਮਾਂ ਵੱਲੋਂ ਰੁਕਣ ਦਾ ਇਸ਼ਾਰਾ ਕੀਤੇ ਜਾਣ ‘ਤੇ ਗੋਲੀਆਂ ਚਲਾ ਦਿੱਤੀਆਂ: ਡੀਜੀਪੀ ਚੰਡੀਗੜ੍ਹ/ਬਰਨਾਲਾ, 10 ਅਗਸਤ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਬਰਨਾਲਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਦੋ-ਤਰਫ਼ਾ ਗੋਲੀਬਾਰੀ ਮਗਰੋਂ ਬੰਬੀਹਾ ਗਿਰੋਹ ਦੇ ਮੁੱਖ ਸਰਗਨੇ ਸੁਖਵਿੰਦਰ ਖਾਨ ਅਤੇ ਉਸ ਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਬਾਕੀ ਤਿੰਨ ਮੁਲਜ਼ਮਾਂ ਦੀ ਪਛਾਣ ਯਾਦਵਿੰਦਰ ਸਿੰਘ ਉਰਫ਼ ਲੁੱਢਣ ਵਾਸੀ ਬੁੱਢਾ ਪੱਤੀ, ਮੁੱਲਾਂਪੁਰ ਦਾਖਾ, ਹੁਸਨਪ੍ਰੀਤ ਸਿੰਘ ਉਰਫ਼ ਗਿੱਲ ਵਾਸੀ ਜੈਦ ਪੱਤੀ, ਲੌਂਗੋਵਾਲ ਅਤੇ ਜਗਸੀਰ ਸਿੰਘ ਉਰਫ਼ ਬਿੱਲਾ ਵਾਸੀ ਜੈਦ ਪੱਤੀ, ਲੌਂਗੋਵਾਲ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ 'ਚੋਂ 3 ਪਿਸਤੌਲ ਜਿਨ੍ਹਾਂ ਵਿੱਚ 17 ਜਿੰਦਾ ਕਾਰਤੂਸ ਸਮੇਤ ਦੋ .30 ਬੋਰ ਪਿਸਤੌਲ ਅਤੇ ਤਿੰਨ ਜਿੰਦਾ ਕਾਰਤੂਸ ਸਮੇਤ ਇੱਕ .32 ਬੋਰ ਪਿਸਤੌਲ, ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਉਨ੍ਹਾਂ ਕੋਲੋਂ ਇੱਕ ਚਿੱਟੇ ਰੰਗ ਦੀ ਮਾਰੂਤੀ ਸਵਿਫ਼ਟ ਕਾਰ (ਰਜਿਸਟ੍ਰੇਸ਼ਨ ਨੰਬਰ ਪੀ.ਬੀ.22ਐਕਸ 5258), ਜਿਸ ਵਿੱਚ ਉਹ ਸਵਾਰ ਸਨ, ਵੀ ਜ਼ਬਤ ਕੀਤੀ ਗਈ ਹੈ। ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਏ.ਡੀ.ਜੀ.ਪੀ. ਪ੍ਰਮੋਦ ਬਾਨ ਦੀ ਅਗਵਾਈ ਵਾਲੀ ਏ.ਜੀ.ਟੀ.ਐਫ. ਦੀ ਟੀਮ ਨੂੰ ਠੋਸ ਜਾਣਕਾਰੀ ਮਿਲੀ ਸੀ ਕਿ ਬੰਬੀਹਾ ਗਿਰੋਹ ਨਾਲ ਸਬੰਧਤ ਅਪਰਾਧੀ ਬਰਨਾਲਾ ਦੇ ਅਧਿਕਾਰ ਖੇਤਰ ਵਿੱਚ ਘੁੰਮ ਰਹੇ ਹਨ, ਜਿਸ ਤੋਂ ਬਾਅਦ ਏ.ਆਈ.ਜੀ. ਏਜੀਟੀਐਫ ਸੰਦੀਪ ਗੋਇਲ ਨੇ ਬਰਨਾਲਾ ਪੁਲੀਸ ਨੂੰ ਸੁਚੇਤ ਕੀਤਾ ਅਤੇ ਤੁਰੰਤ ਏਜੀਟੀਐਫ ਬਠਿੰਡਾ ਰੇਂਜ ਤੋਂ ਪੁਲੀਸ ਟੀਮਾਂ ਨੂੰ ਰਵਾਨਾ ਕੀਤਾ, ਜਿਸ ਤੋਂ ਬਾਅਦ ਪੁਲਿਸ ਵੱਲੋਂ ਬਰਨਾਲਾ ਦੇ ਹੰਡਿਆਇਆ ਚੌਕ ਵਿਖੇ ਵਿਸ਼ੇਸ਼ ਨਾਕਾ ਲਾਇਆ ਗਿਆ। ਇਹ ਨਾਕਾ ਬਰਨਾਲਾ ਦੇ ਸੀਆਈਏ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਦੀ ਨਿਰਗਰਾਨੀ ਹੇਠ ਲਾਇਆ ਗਿਆ, ਜਦਕਿ ਸਬ-ਇੰਸਪੈਕਟਰ ਕੁਲਵਿੰਦਰ ਸਿੰਘ ਏ.ਜੀ.ਟੀ.ਐਫ ਦੀ ਟੀਮ ਨਾਲ ਆਪਰੇਸ਼ਨ ਵਿੱਚ ਸ਼ਾਮਲ ਸਨ। ਡੀਜੀਪੀ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਨੇ ਸਵਿਫਟ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਰੁਕਣ ਦੀ ਬਜਾਏ ਕਾਰ ਵਿੱਚ ਬੈਠੇ ਵਿਅਕਤੀਆਂ ਨੇ ਪੁਲਿਸ ਪਾਰਟੀ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਦੇ ਜਵਾਬ ਵਿੱਚ ਪੁਲਿਸ ਟੀਮਾਂ ਨੂੰ ਵੀ ਗੋਲੀਬਾਰੀ ਕਰਨੀ ਪਈ। ਉਨ੍ਹਾਂ ਅੱਗੇ ਦੱਸਿਆ ਕਿ ਦੋ-ਤਰਫ਼ਾ ਗੋਲੀਬਾਰੀ ਦੌਰਾਨ ਮੁਲਜ਼ਮ ਸੁਖਵਿੰਦਰ ਖਾਨ ਜਖ਼ਮੀ ਹੋ ਗਿਆ, ਜੋ ਹੁਣ ਸਥਾਨਕ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਹੋਰ ਵੇਰਵੇ ਦਿੰਦਿਆਂ ਏਆਈਜੀ ਸੰਦੀਪ ਗੋਇਲ ਨੇ ਦੱਸਿਆ ਕਿ ਲੌਂਗੋਵਾਲ ਦਾ ਰਹਿਣ ਵਾਲਾ ਸੁਖਵਿੰਦਰ ਖਾਨ ਬੰਬੀਹਾ ਗਰੋਹ ਦਾ ਸਿਰਕੱਢ ਮੈਂਬਰ ਹੈ, ਜੋ ਪੰਜਾਬ ਪੁਲਿਸ ਨੂੰ ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ ਆਦਿ ਦੇ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 307 ਅਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਸਿਟੀ ਬਰਨਾਲਾ ਵਿਖੇ ਐਫਆਈਆਰ ਨੰ. 388 ਮਿਤੀ 9/8/2023 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Punjab Bani 10 August,2023
ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ 5 ਲੀਟਰ ਡੀਜ਼ਲ ਚੋਰੀ ਕਰਦੇ ਡਰਾਈਵਰ ਸਣੇ ਸਵਾਰੀਆਂ ਨੂੰ ਪੈਸੇ ਲੈ ਕੇ ਟਿਕਟ ਨਾ ਦੇਣ ਵਾਲੇ ਦੋ ਕੰਡਕਟਰ ਫੜੇ

ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ 5 ਲੀਟਰ ਡੀਜ਼ਲ ਚੋਰੀ ਕਰਦੇ ਡਰਾਈਵਰ ਸਣੇ ਸਵਾਰੀਆਂ ਨੂੰ ਪੈਸੇ ਲੈ ਕੇ ਟਿਕਟ ਨਾ ਦੇਣ ਵਾਲੇ ਦੋ ਕੰਡਕਟਰ ਫੜੇ ਚੰਡੀਗੜ੍ਹ, 8 ਅਗਸਤ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਗਠਤ ਕੀਤੇ ਗਏ ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਪਿਛਲੇ ਇੱਕ ਹਫ਼ਤੇ ਦੌਰਾਨ ਵੱਖ-ਵੱਖ ਥਾਵਾਂ 'ਤੇ ਮਾਰੇ ਛਾਪਿਆਂ ਵਿੱਚ ਜਿੱਥੇ 5 ਲੀਟਰ ਡੀਜ਼ਲ ਚੋਰੀ ਕਰਦੇ ਡਰਾਈਵਰ ਨੂੰ ਰੰਗੇ-ਹੱਥੀਂ ਕਾਬੂ ਕੀਤਾ ਹੈ, ਉਥੇ ਸਵਾਰੀਆਂ ਤੋਂ ਪੈਸੇ ਲੈ ਕੇ ਟਿਕਟ ਨਾ ਦੇਣ ਵਾਲੇ ਦੋ ਕੰਡਕਟਰਾਂ ਸਮੇਤ ਅਣਅਧਿਕਾਰਤ ਰੂਟ 'ਤੇ ਚੱਲਣ ਵਾਲੀਆਂ ਪੰਜ ਬੱਸਾਂ ਨੂੰ ਰਿਪੋਰਟ ਕੀਤਾ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਸ੍ਰੀ ਝਾੜ ਸਾਹਿਬ ਵਿਖੇ ਚੈਕਿੰਗ ਦੌਰਾਨ ਰੋਡਵੇਜ਼/ਪਨਬੱਸ ਡਿਪੂ ਲੁਧਿਆਣਾ ਦੀ ਬੱਸ ਨੰਬਰ ਪੀ.ਬੀ-10-ਡੀ.ਐਮ 8073 ਵਿੱਚੋਂ ਤੇਲ ਚੋਰੀ ਕਰਦਿਆਂ ਡਰਾਈਵਰ ਚਰਨਜੀਤ ਸਿੰਘ ਨੂੰ ਰੰਗੇ-ਹੱਥੀਂ ਕਾਬੂ ਕੀਤਾ ਹੈ। ਉਸ ਕੋਲੋਂ ਮੌਕੇ ਤੋਂ 5 ਲੀਟਰ ਡੀਜ਼ਲ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਕੈਰਾਨਾ (ਉੱਤਰ ਪ੍ਰਦੇਸ਼) ਵਿਖੇ ਫ਼ਲਾਇੰਗ ਸਕੁਐਡ ਨੇ ਚੈਕਿੰਗ ਕੀਤੀ ਅਤੇ ਚੰਡੀਗੜ੍ਹ ਡਿਪੂ ਦੀ ਬੱਸ ਨੰਬਰ ਪੀ.ਬੀ-65-ਬੀ.ਬੀ 8852 ਦੇ ਕੰਡਕਟਰ ਲਖਵਿੰਦਰ ਸਿੰਘ ਨੂੰ ਸਵਾਰੀਆਂ ਤੋਂ 845 ਰੁਪਏ ਲੈ ਕੇ ਟਿਕਟਾਂ ਨਾ ਦੇਣ ਲਈ ਰਿਪੋਰਟ ਕੀਤਾ ਗਿਆ ਹੈ ਜਦਕਿ ਖਮਾਣੋਂ ਵਿਖੇ ਚੈਕਿੰਗ ਦੌਰਾਨ ਪੰਜਾਬ ਰੋਡਵਜ਼/ਪਨਬਸ ਪੱਟੀ ਡਿਪੂ ਦੀ ਬੱਸ ਨੰਬਰ ਪੀ.ਬੀ-02-ਈ.ਜੀ 4398 ਦੇ ਡਰਾਈਵਰ ਲਖਵਿੰਦਰ ਸਿੰਘ ਅਤੇ ਕੰਡਕਟਰ ਸਤਨਾਮ ਸਿੰਘ ਨੂੰ ਖਮਾਣੋਂ ਬੱਸ ਅੱਡੇ 'ਤੇ ਬੱਸ ਨਾ ਰੋਕਣ ਅਤੇ 8 ਸਵਾਰੀਆਂ ਛੱਡ ਜਾਣ ਕਾਰਨ ਵਿਭਾਗ ਨੂੰ 510 ਰੁਪਏ ਵਿੱਤੀ ਨੁਕਸਾਨ ਪਹੁੰਚਾਉਣ ਲਈ ਰਿਪੋਰਟ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਖੰਨਾ ਵਿਖੇ ਚੈਕਿੰਗ ਦੌਰਾਨ ਬੱਸ ਨੰਬਰ ਪੀ.ਬੀ-06-ਬੀ.ਬੀ 3756 ਤੇ ਬੱਸ ਨੰਬਰ ਪੀ.ਬੀ-06 ਬੀ.ਬੀ 5356, ਸਰਹਿੰਦ ਵਿਖੇ ਬੱਸ ਨੰਬਰ ਪੀ.ਬੀ-02-ਈ.ਜੀ 1037, ਗੁਰਾਇਆ ਵਿਖੇ ਬੱਸ ਨੰਬਰ ਪੀ.ਬੀ-06 ਬੀ.ਸੀ 0206 ਅਤੇ ਉੱਚਾ ਪਿੰਡ ਵਿਖੇ ਚੈਕਿੰਗ ਦੌਰਾਨ ਬੱਸ ਨੰਬਰ ਪੀ.ਬੀ-46-ਐਮ 9304 ਨੂੰ ਅਣ-ਅਧਿਕਾਰਤ ਰੂਟਾਂ 'ਤੇ ਚਲਦਾ ਪਾਇਆ ਗਿਆ। ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਖ਼ਜ਼ਾਨੇ ਨੂੰ ਨੁਕਸਾਨ ਪਹੁੰਚਾਉਣ ਵਾਲੇ ਡਰਾਈਵਰਾਂ ਅਤੇ ਕੰਡਕਟਰਾਂ ਵਿਰੁੱਧ ਬਣਦੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇ।

Punjab Bani 08 August,2023
ਬੰਬੀਹਾ ਗੈਂਗ ਦੇ ਦੋ ਸ਼ੂਟਰ 2 ਪਿਸਤੌਲ, 8 ਰੌਂਦ ਜਿੰਦਾ, 200 ਨਸ਼ੀਲੀਆ ਗੋਲੀਆ ਸਮੇਤ ਕਾਬੂ

ਬੰਬੀਹਾ ਗੈਂਗ ਦੇ ਦੋ ਸ਼ੂਟਰ 2 ਪਿਸਤੌਲ, 8 ਰੌਂਦ ਜਿੰਦਾ, 200 ਨਸ਼ੀਲੀਆ ਗੋਲੀਆ ਸਮੇਤ ਕਾਬੂ ਮਾਨਯੋਗ ਅਦਾਲਤ ਵਿੱਚੋਂ ਰਿਮਾਂਡ ਹਾਸਿਲ ਕਰਕੇ ਦੋਸ਼ੀਆਂ ਤੋਂ ਹੋਰ ਪੁਛਗਿੱਛ ਕੀਤੀ ਜਾਵੇਗੀ-ਸੀਨੀਅਰ ਕਪਤਾਨ ਪੁਲਿਸ ਮੋਗਾ, 8 ਅਗਸਤ 2023 : ਮੁੱਖ ਮੰਤਰੀ ਪੰਜਾਬ ਅਤੇ ਡੀ.ਜੀ.ਪੀ ਪੰਜਾਬ ਵੱਲੋਂ ਗੈਂਗਸਟਰਾਂ ਖਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਸੀਨੀਅਰ ਕਪਤਾਨ ਪੁਲਿਸ ਸ਼੍ਰੀ ਜੇ. ਇਲਨਚੇਲੀਅਨ ਦੀ ਯੋਗ ਅਗਵਾਈ ਹੇਠ ਮੋਗਾ ਪੁਲਿਸ ਵੱਲੋ ਸਮਾਜ ਦੇ ਮਾੜੇ ਅਨਸਰਾਂ ਖਿਲਾਫ਼ ਸਖਤ ਕਾਰਵਾਈਆਂ ਕੀਤੀਆ ਜਾ ਰਹੀਆ ਹਨ ਅਤੇ ਸ਼ਹਿਰ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਯਤਨ ਕੀਤੇ ਜਾ ਰਹੇ ਹਨ। ਮਿਤੀ 7 ਅਗਸਤ, 2023 ਨੂੰ ਵਨੀਤ ਕੁਮਾਰ ਸ਼ਰਮਾ ਪੁੱਤਰ ਜਵਾਹਰ ਲਾਲ ਸ਼ਰਮਾਂ ਵਾਸੀ ਗਲੀ ਨੰ:4, ਸੂਰਜ ਨਗਰ, ਮੋਗਾ ਨੇ ਥਾਣਾ ਸਿਟੀ ਮੋਗਾ ਵਿਖੇ ਆਪਣਾ ਬਿਆਨ ਲਿਖਵਾਇਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਆਪਣੇ ਦਫ਼ਤਰ ਵਿੱਚ ਬੈਠਾ ਕੰਮਕਾਰ ਦੇਖ ਰਿਹਾ ਸੀ ਤਾਂ ਇਕ ਮੋਟਰਸਾਈਕਲ ਉੱਪਰ ਦੋ ਨਾਮਲੂਮ ਵਿਅਕਤੀ ਸਵਾਰ ਹੋ ਕੇ ਆਏ। ਜਿਹਨਾ ਵਿੱਚੋਂ ਇਕ ਵਿਅਕਤੀ ਮੋਟਰਸਾਈਕਲ ਉੱਪਰ ਬੈਠਾ ਰਿਹਾ ਅਤੇ ਦੂਜੇ ਵਿਅਕਤੀ ਨੇ ਆਪਣੇ ਡੱਬ ਵਿਚੋਂ ਪਿਸਟਲ ਕੱਢ ਕੇ ਦਫ਼ਤਰ ਦੇ ਮੈਂਬਰਾਂ ਅਤੇ ਲੜਕੀਆਂ ਉਪਰ ਤਾਣ ਲਿਆ ਅਤੇ ਫਾਇਰ ਕਰਨ ਲਈ ਦੋ ਵਾਰ ਟ੍ਰੀਗਰ ਦਬਾਇਆ, ਪਰ ਪਿਸਟਲ ਕਿਸੇ ਕਾਰਨ ਕਰਕੇ ਨਹੀ ਚੱਲਿਆ। ਵਨੀਤ ਕੁਮਾਰ ਵੱਲੋਂ ਰੌਲਾ ਪਾਉਣ ਤੇ ਦੋਨੋਂ ਦੋਸ਼ੀ ਮੋਟਰਸਾਈਕਲ ਉੱਪਰ ਸਵਾਰ ਹੋ ਕੇ ਮੌਕੇ ਤੋਂ ਫਰਾਰ ਹੋ ਗਏ।ਜਿਸ ਘਟਨਾ ਸਬੰਧੀ ਦੋ ਨਾ ਮਲੂਮ ਵਿਅਕਤੀਆਂ ਖਿਲਾਫ਼ ਅਸਲਾ ਐਕਟ ਅਧੀਨ ਮੁਕੱਦਮਾ ਥਾਣਾ ਸਿਟੀ ਮੋਗਾ ਦਰਜ ਕੀਤਾ ਗਿਆ। ਐਸ.ਪੀ ਇੰਨਵੈਸਟੀਗੇਸ਼ਨ ਸ੍ਰੀ ਅਜੇਰਾਜ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਪ-ਕਪਤਾਨ ਪੁਲਿਸ ਸਬ-ਡਿਵੀਜ਼ਨ ਧਰਮਕੋਟ ਸ੍ਰੀ ਰਵਿੰਦਰ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਗੁਰਵਿੰਦਰ ਸਿੰਘ ਭੁੱਲਰ ਮੁੱਖ ਅਫ਼ਸਰ ਥਾਣਾ ਧਰਮਕੋਟ ਅਤੇ ਉਪ ਕਪਤਾਨ ਸਿਟੀ ਮੋਗਾ ਸ਼੍ਰੀ ਸੁਖਵਿੰਦਰ ਸਿੰਘ ਬਰਾੜ, ਐਸ.ਆਈ ਦਲਜੀਤ ਸਿੰਘ ਮੁਖ ਅਫਸਰ ਥਾਣਾ ਸਿਟੀ ਮੋਗਾ ਅਤੇ ਇੰਸਪੈਕਟਰ ਕਿੱਕਰ ਸਿੰਘ ਇੰਚਾਰਜ ਸੀ.ਆਈ.ਏ ਮੋਗਾ ਦੀਆਂ ਟੀਮਾਂ ਬਣਾਕੇ ਦੋਸ਼ੀਆਂ ਦੀ ਭਾਲ ਸ਼ੂਰੂ ਕੀਤੀ ਗਈ, ਜਿਸ ਦੌਰਾਨ ਇੰਸਪੈਕਟਰ ਗੁਰਵਿੰਦਰ ਸਿੰਘ ਭੁੱਲਰ ਮੁੱਖ ਅਫ਼ਸਰ ਥਾਣਾ ਧਰਮਕੋਟ ਸਮੇਤ ਸਾਥੀ ਕਰਮਚਾਰੀਆਂ ਦੇ ਹਾਈਵੇ ਮੋਗਾ-ਜਲੰਧਰ ਰੋਡ ਪਰ ਬਣੇ ਲੈਂਡਲਾਰਡ ਮੈਰਿਜ ਪੈਲੇਸ ਕੋਲ ਨਾਕਾਬੰਦੀ ਕੀਤੀ ਗਈ ਅਤੇ ਗੱਡੀਆਂ ਦੀ ਚੈਕਿੰਗ ਕਰ ਰਹੇ ਸਨ ਤਾਂ ਮੋਗਾ ਸਾਇਡ ਵੱਲੋ ਦੋ ਨੌਜਵਾਨ ਭੱਜਦੇ ਆਉਂਦੇ ਦਿਖਾਈ ਦਿੱਤੇ ਜਿੰਨਾ ਦੇ ਮਗਰ ਕਾਫੀ ਲੋਕ ਲੱਗੇ ਹੋਏ ਸੀ ਜਿੰਨਾ ਨੂੰ ਮੁੱਖ ਅਫ਼ਸਰ ਥਾਣਾ ਧਰਮਕੋਟ ਨੇ ਸਾਥੀ ਕਰਮਚਾਰੀਆਂ ਦੀ ਮੱਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿੰਨਾ ਨੇ ਆਪਣਾ ਨਾਮ ਅੰਕਿਤ ਕਾਦੀਆਂ ਪੁੱਤਰ ਬਾਬੂ ਰਾਮ ਪਿੰਡ ਬਸੈਰਾ ਜ਼ਿਲ੍ਹਾ ਮੁੱਜਫਰ ਨਗਰ ਸਟੇਟ ਉੱਤਰ-ਪ੍ਰਦੇਸ਼ ਅਤੇ ਸੰਤੋਸ਼ ਉਰਫ ਸਾਇਕੋ ਪੁੱਤਰ ਮਨੋਜ ਵਾਸੀ ਪਟਨਾ ਸਹਿਬ ਬਿਹਾਰ ਹਾਲ ਵਾਸੀ ਵਾਰਡ ਨੰਬਰ 11 ਕੀਰਤੀ ਨਗਰ ਨਵੀ ਦਿੱਲੀ ਦੱਸਿਆ ਜਿੰਨਾ ਦੀ ਤਲਾਸ਼ੀ ਦੌਰਾਨ 200 ਨਸ਼ੀਲੀਆ ਗੋਲੀਆਂ ਅਤੇ 2 ਪਿਸਟਲ ਦੇਸੀ 32 ਬੋਰ ਸਮੇਤ 08 ਰੌਂਦ ਜਿੰਦਾ 32 ਬੋਰ ਅਤੇ ਇੱਕ ਮੋਟਰ ਸਾਈਕਲ ਮਾਰਕਾ ਹੌਡਾ ਪੈਸ਼ਨ ਪਰੋ ਨੰਬਰੀ ਯੂ.ਪੀ.-14-ਡੀ.ਡੀ. 3521 ਬ੍ਰਾਮਦ ਕੀਤਾ ਗਿਆ ਹੈ ਅਤੇ ਦੋਵਾਂ ਦੋਸ਼ੀਆਂ ਖਿਲਾਫ਼ ਮੁਕੱਦਮਾ ਅਸਲਾ ਐਕਟ ਥਾਣਾ ਧਰਮਕੋਟ ਵਿਖੇ ਦਰਜ ਕੀਤਾ ਗਿਆ । ਇਨ੍ਹਾਂ ਨੇ ਪੁੱਛਗਿੱਛ ਦੌਰਾਨ ਮੰਨਿਆ ਕਿ ਸਵੇਰੇ ਵਨੀਤ ਕੁਮਾਰ ਸ਼ਰਮਾ ਪੁੱਤਰ ਜਵਾਹਰ ਲਾਲ ਸ਼ਰਮਾ ਵਾਸੀ ਗਲੀ ਨੰ:4 ਸੂਰਜ ਨਗਰ ਮੋਗਾ ਦੇ ਦਫ਼ਤਰ ਵਿਖੇ ਜੋ ਫਾਈਰਿੰਗ ਕਰਨ ਗਏ ਸਨ ਪ੍ਰੰਤੂ ਪਿਸਟਲ ਨਾ ਚੱਲਣ ਕਰਕੇ ਕੋਸ਼ਿਸ਼ ਨਾਕਾਮ ਹੋ ਗਈ। ਸੀਨੀਅਰ ਕਪਤਾਨ ਪੁਲਿਸ ਮੋਗਾ ਨੇ ਦੱਸਿਆ ਕਿ ਮਾਣਯੋਗ ਅਦਾਲਤ ਵਿਚ ਇਨ੍ਹਾਂ ਦੋਸ਼ੀਆਂ ਨੂੰ ਪੇਸ਼ ਕਰਕੇ ਰਿਮਾਂਡ ਹਾਸਿਲ ਕਰਕੇ ਬ੍ਰਾਮਦ ਹੋਏ ਅਸਲੇ ਅਤੇ ਕਿਹੜੀ-ਕਿਹੜੀ ਵਾਰਦਾਤ ਨੂੰ ਇਨ੍ਹਾਂ ਅੰਜਾਮ ਦੇਣਾ ਸੀ ਸਬੰਧੀ ਪੁਛਗਿੱਛ ਕੀਤੀ ਜਾਵੇਗੀ।

Punjab Bani 08 August,2023
ਵਿਜੀਲੈਂਸ ਵੱਲੋਂ ਰਿਸ਼ਵਤ ਦੇ ਦੋਸ਼ ਵਿੱਚ ਏ.ਐਸ.ਆਈ. ਖ਼ਿਲਾਫ਼ ਕੇਸ ਦਰਜ; ਫਰਾਰ ਏ.ਐਸ.ਆਈ. ਦੀ ਕਾਰ ਵਿੱਚੋਂ ਰਿਸ਼ਵਤ ਦੇ 10 ਹਜ਼ਾਰ ਰੁਪਏ ਅਤੇ ਨਸ਼ੀਲੇ ਪਦਾਰਥ ਬਰਾਮਦ

ਵਿਜੀਲੈਂਸ ਵੱਲੋਂ ਰਿਸ਼ਵਤ ਦੇ ਦੋਸ਼ ਵਿੱਚ ਏ.ਐਸ.ਆਈ. ਖ਼ਿਲਾਫ਼ ਕੇਸ ਦਰਜ; ਫਰਾਰ ਏ.ਐਸ.ਆਈ. ਦੀ ਕਾਰ ਵਿੱਚੋਂ ਰਿਸ਼ਵਤ ਦੇ 10 ਹਜ਼ਾਰ ਰੁਪਏ ਅਤੇ ਨਸ਼ੀਲੇ ਪਦਾਰਥ ਬਰਾਮਦ • ਮੁਲਜ਼ਮ ਨੇ ਐਫ.ਆਈ.ਆਰ. ਵਿੱਚੋਂ ਨਾਮ ਕੱਢਣ ਬਦਲੇ ਮੰਗੇ ਸਨ 50,000 ਰੁਪਏ ਚੰਡੀਗੜ੍ਹ, 8 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਿਟੀ-1 ਮਾਲੇਰਕੋਟਲਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਹਿਮਤਾਣਾ ਵਾਸੀ ਜਗਤਾਰ ਸਿੰਘ ਤੋਂ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜਗਤਾਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਮੁਲਜ਼ਮ ਏ.ਐਸ.ਆਈ. ਨੇ ਆਈ.ਪੀ.ਸੀ. ਦੀ ਧਾਰਾ 420, 406, 120-ਬੀ, 506 ਤਹਿਤ ਥਾਣਾ ਸਿਟੀ -1, ਮਾਲੇਰਕੋਟਲਾ ਵਿਖੇ ਦਰਜ ਐਫ.ਆਈ.ਆਰ ਨੰਬਰ 123 ਮਿਤੀ 19-05-2022 ‘ਚੋਂ ਉਸ (ਸ਼ਿਕਾਇਤਕਰਤਾ) ਦੇ ਲੜਕੇ ਪਵਨਪ੍ਰੀਤ ਸਿੰਘ ਦਾ ਨਾਮ ਕਢਵਾਉਣ ਬਦਲੇ ਰਿਸ਼ਵਤ ਵਜੋਂ 50,000 ਰੁਪਏ ਮੰਗੇ ਸਨ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਪਹਿਲਾਂ ਹੀ ਉਸ ਤੋਂ 10 ਹਜ਼ਾਰ ਰੁਪਏ ਲੈ ਚੁੱਕਾ ਹੈ। ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਏ.ਐਸ.ਆਈ. ਨੂੰ ਫੜਨ ਲਈ ਟਰੈਪ ਲਗਾਇਆ ਪਰ ਮੁਲਜ਼ਮ ਵਿਜੀਲੈਂਸ ਦੀ ਟੀਮ ਨੂੰ ਦੇਖ ਕੇ ਸ਼ਿਕਾਇਤਕਰਤਾ ਤੋਂ ਪ੍ਰਾਪਤ ਕੀਤੀ 10,000 ਰੁਪਏ ਰਿਸ਼ਵਤ ਸਮੇਤ ਆਪਣੀ ਸਵਿਫਟ ਕਾਰ ਵਿੱਚ ਮੌਕੇ ਤੋਂ ਫਰਾਰ ਹੋ ਗਿਆ। ਵਿਜੀਲੈਂਸ ਬਿਊਰੋ ਦੀ ਟੀਮ ਨੇ ਉਸ ਦਾ ਪਿੱਛਾ ਕੀਤਾ ਤਾਂ ਬਾਲਦ ਕੈਂਚੀਆਂ (ਭਵਾਨੀਗੜ੍ਹ) ਨੇੜੇ ਉਸ ਦੀ ਕਾਰ ਬਰਾਮਦ ਹੋਈ। ਕਾਰ ਦੀ ਚੈਕਿੰਗ ਦੌਰਾਨ ਉਸ ਵਿੱਚੋਂ 460 ਗ੍ਰਾਮ ਭੁੱਕੀ ਅਤੇ 9 ਗ੍ਰਾਮ ਅਫ਼ੀਮ ਤੋਂ ਇਲਾਵਾ ਰਿਸ਼ਵਤ ਦੇ 10,000 ਰੁਪਏ ਬਰਾਮਦ ਹੋਏ। ਇਸ ਸਬੰਧੀ ਬੁਲਾਰੇ ਨੇ ਦੱਸਿਆ ਕਿ ਏ.ਐਸ.ਆਈ. ਮਾਲਵਿੰਦਰ ਸਿੰਘ ਖਿਲਾਫ਼ ਵਿਜੀਲੈਂਸ ਬਿਊਰੋ ਲੁਧਿਆਣਾ ਦੀ ਆਰਥਿਕ ਅਪਰਾਧ ਸ਼ਾਖਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਐਫ.ਆਈ.ਆਰ. ਨੰਬਰ 11 ਦਰਜ ਕੀਤੀ ਗਈ ਹੈ। ਪੁਲਿਸ ਨੇ ਉਸਦੇ ਖ਼ਿਲਾਫ਼ ਥਾਣਾ ਭਵਾਨੀਗੜ੍ਹ ਵਿਚ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 15 ਅਤੇ 18 ਅਧੀਨ ਐਫ.ਆਈ.ਆਰ ਨੰਬਰ 137 ਮਿਤੀ 08-08-2023 ਤਹਿਤ ਇੱਕ ਵੱਖਰਾ ਕੇਸ ਦਰਜ ਕੀਤਾ ਹੈ।

Punjab Bani 08 August,2023
ਭਿਆਨਕ ਰੇਲ ਹਾਦਸਾ, ਕਰਾਚੀ ਤੋਂ ਰਾਵਲਪਿੰਡੀ ਜਾ ਰਹੀ ਗੱਡੀ ਪਟੜੀ ਤੋਂ ਉਤਰੀ, 15 ਮੌਤਾਂ, 50 ਜ਼ਖਮੀ

ਭਿਆਨਕ ਰੇਲ ਹਾਦਸਾ, ਕਰਾਚੀ ਤੋਂ ਰਾਵਲਪਿੰਡੀ ਜਾ ਰਹੀ ਗੱਡੀ ਪਟੜੀ ਤੋਂ ਉਤਰੀ, 15 ਮੌਤਾਂ, 50 ਜ਼ਖਮੀ ਪਾਕਿਸਤਾਨ 'ਚ ਕਰਾਚੀ ਤੋਂ ਰਾਵਲਪਿੰਡੀ ਜਾ ਰਹੀ ਹਜ਼ਾਰਾ ਐਕਸਪ੍ਰੈੱਸ ਦੇ 10 ਡੱਬੇ ਪਟੜੀ ਤੋਂ ਉਤਰ ਜਾਣ ਕਾਰਨ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ ਅਤੇ 50 ਹੋਰ ਜ਼ਖਮੀ ਹੋ ਗਏ। ਸਥਾਨਕ ਨਿਊਜ਼ ਚੈਨਲ ਮੁਤਾਬਕ ਕਰਾਚੀ ਤੋਂ ਕਰੀਬ 275 ਕਿਲੋਮੀਟਰ ਦੂਰ ਸਥਿਤ ਇਕ ਸਟੇਸ਼ਨ ਨੇੜੇ ਇਸ ਭਿਆਨਕ ਰੇਲ ਹਾਦਸੇ ਵਿਚ ਹੋਰ ਲੋਕਾਂ ਦੇ ਜ਼ਖਮੀ ਹੋਣ ਦਾ ਖਦਸ਼ਾ ਹੈ। ਜ਼ਖਮੀ ਯਾਤਰੀਆਂ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਹੈ। ਪ੍ਰਸ਼ਾਸਨ ਬਚਾਅ ਕਾਰਜ ਚਲਾ ਰਿਹਾ ਹੈ ਅਤੇ ਨੇੜਲੇ ਹਸਪਤਾਲਾਂ ਵਿੱਚ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ ਹੈ। ਟਰੇਨ ਦੇ ਪਟੜੀ ਤੋਂ ਉਤਰਨ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਜੀਓ ਨਿਊਜ਼ ਨੇ ਰੇਲਵੇ ਦੇ ਡਿਵੀਜ਼ਨਲ ਸੁਪਰਡੈਂਟ ਸ਼ੱਕੁਰ ਮਹਿਮੂਦੁਰਰਹਿਮਾਨ ਦੇ ਹਵਾਲੇ ਨਾਲ ਕਿਹਾ, "ਹਾਦਸੇ ਕਾਰਨ ਅੱਪ ਟ੍ਰੈਕ 'ਤੇ ਆਵਾਜਾਈ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਟਰੇਨ ਕਰਾਚੀ ਤੋਂ ਪੰਜਾਬ ਜਾ ਰਹੀ ਸੀ, ਜਦੋਂ ਇਹ ਹਾਦਸੇ ਦਾ ਸ਼ਿਕਾਰ ਹੋ ਗਈ।

Punjab Bani 06 August,2023
ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਤੋਸ਼ਾਖਾਨਾ ਮਾਮਲੇ 'ਚ ਤਿੰਨ ਸਾਲ ਦੀ ਸਜ਼ਾ ਅਤੇ ਜੁਰਮਾਨਾ

ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਤੋਸ਼ਾਖਾਨਾ ਮਾਮਲੇ 'ਚ ਤਿੰਨ ਸਾਲ ਦੀ ਸਜ਼ਾ ਅਤੇ ਜੁਰਮਾਨਾ ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਮੁਖੀ ਅਤੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਪਾਕਿਸਤਾਨ ਦੀ ਅਦਾਲਤ ਵਲੋਂ ਤੋਸ਼ਾਖਾਨਾ ਮਾਮਲੇ 'ਚ ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਹੈ ਅਤੇ ਨਾਲ ਹੀ ਇੱਕ ਲੱਖ ਰੁਪਏ ਦਾ ਜੁਰਮਾਨਾ ਵੀ ਲਾਇਆ ਹੈ। ਸਜ਼ਾ ਸੁਣਾਏ ਜਾਣ ਤੋਂ ਬਾਅਦ ਇਮਰਾਨ ਖਾਨ ਨੂੰ ਪੁਲਿਸ ਨੇ ਅਦਾਲਤ ਵਿੱਚ ਹੀ ਗ੍ਰਿਫ਼ਤਾਰ ਕਰ ਲਿਆ ਹੈ। ਪਾਕਿਸਤਾਨ ਦੀ ਮੀਡੀਆ ਰਿਪੋਰਟਾਂ ਮੁਤਾਬਕ ਮੌਜੂਦਾ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ 9 ਅਗਸਤ ਨੂੰ ਸੰਸਦ ਨੂੰ ਭੰਗ ਕਰ ਦੇਣਗੇ, ਜਿਸ ਦੇ ਅੰਦਰ 90 ਦਿਨਾਂ ਦੇ ਅੰਦਰ ਪਾਕਿਸਤਾਨ 'ਚ ਆਮ ਚੋਣਾਂ ਹੋਣਗੀਆਂ। ਦੱਸਿਆ ਜਾ ਰਿਹਾ ਹੈ ਕਿ 3 ਸਾਲ ਦੀ ਸਜ਼ਾ ਮਿਲਣ ਤੋਂ ਬਾਅਦ ਇਮਰਾਨ ਖਾਨ ਅਗਲੇ 5 ਸਾਲਾਂ ਤੱਕ ਚੋਣ ਨਹੀਂ ਲੜ ਸਕਣਗੇ। ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ 'ਤੇ ਇੱਕ ਲੱਖ ਰੁਪਏ ਦਾ ਜੁਰਮਾਨਾ ਵੀ ਲਾਇਆ ਹੈ। ਜੁਰਮਾਨਾ ਅਦਾ ਨਾ ਕਰਨ 'ਤੇ ਉਹਨਾਂ ਨੂੰ ਛੇ ਮਹੀਨੇ ਹੋਰ ਜੇਲ੍ਹ ਵਿੱਚ ਰਹਿਣਾ ਪਵੇਗਾ। ਅਦਾਲਤ ਨੇ ਇਹ ਵੀ ਕਿਹਾ, ਇਮਰਾਨ ਖਾਨ ਨੇ ਜਾਣਬੁੱਝ ਕੇ ਫਰਜ਼ੀ ਜਾਣਕਾਰੀ ਦਿੱਤੀ ਹੈ। ਇਸ ਦੇ ਨਾਲ ਹੀ ਇਮਰਾਨ ਖਾਨ ਅਗਲੇ 5 ਸਾਲਾਂ ਲਈ ਚੋਣ ਲੜਨ ਤੋਂ ਅਯੋਗ ਹੋ ਗਏ ਹਨ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪੰਜਾਬ ਨੇ ਪੁਸ਼ਟੀ ਕੀਤੀ ਹੈ ਕਿ ਇਮਰਾਨ ਖ਼ਾਨ ਨੂੰ ਕੋਟ ਲਖਪਤ ਜੇਲ੍ਹ ਲਿਜਾਇਆ ਜਾ ਰਿਹਾ ਹੈ। ਇਸ ਮਾਮਲੇ 'ਚ ਇਮਰਾਨ ਖਾਨ 'ਤੇ ਦੋਸ਼ ਸੀ ਕਿ ਉਨ੍ਹਾਂ ਨੇ ਸੱਤਾ 'ਚ ਰਹਿੰਦਿਆਂ ਸਰਕਾਰੀ ਸਟੋਰਾਂ (ਤੋਸ਼ਾਖਾਨਾ) ਤੋਂ ਲਏ ਮਹਿੰਗੇ ਤੋਹਫੇ ਵੇਚ ਕੇ ਮੁਨਾਫਾ ਕਮਾਇਆ।

Punjab Bani 05 August,2023
ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਕਿਲੋ ਹੈਰੋਇਨ, 1.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਵਿਅਕਤੀ ਕਾਬੂ

ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ - ਪਾਕਿ-ਅਧਾਰਤ ਤਸਕਰਾਂ ਵੱਲੋਂ ਦਰਿਆਈ ਰਸਤੇ ਰਾਹੀਂ ਭਾਰਤੀ ਖੇਤਰ ’ਚ ਭੇਜਿਆ ਜਾ ਰਿਹਾ ਹੈ ਨਸ਼ਾ : ਡੀਜੀਪੀ ਗੌਰਵ ਯਾਦਵ - ਬਾਕੀ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਪੁਲਿਸ ਟੀਮਾਂ ਵੱਲੋਂ ਛਾਪੇਮਾਰੀ ਜਾਰੀ : ਏ.ਆਈ.ਜੀ. ਐਸ.ਐਸ.ਓ.ਸੀ. ਸੁਖਮਿੰਦਰ ਸਿੰਘ ਮਾਨ ਚੰਡੀਗੜ੍ਹ/ਅੰਮ੍ਰਿਤਸਰ, 3 ਅਗਸਤ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 6 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਡੀਜੀਪੀ, ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸ਼ਿੰਦਰ ਸਿੰਘ ਵਾਸੀ ਪਿੰਡ ਬੂਟੇ ਦੀਆਂ ਛੰਨਾਂ ਮਹਿਤਪੁਰ, ਜਲੰਧਰ ਵਜੋਂ ਹੋਈ ਹੈ। ਮੁਲਜ਼ਮ ਨਸ਼ਾ ਤਸਕਰ ਹੈ ਅਤੇ ਪਹਿਲਾਂ ਵੀ ਐਨਡੀਪੀਐਸ ਐਕਟ ਤਹਿਤ ਦੋ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਸੀ। ਡੀਜੀਪੀ ਨੇ ਦੱਸਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੂੰ ਸੂਹ ਮਿਲੀ ਸੀ ਕਿ ਮੁਲਜ਼ਮ ਸ਼ਿੰਦਰ ਸਿੰਘ ਅਤੇ ਉਸ ਦੇ ਸਾਥੀਆਂ ਨੇ ਹਾਲ ਹੀ ਵਿੱਚ ਪਾਕਿਸਤਾਨ ਅਧਾਰਤ ਤਸਕਰਾਂ ਅਤੇ ਏਜੰਸੀਆਂ ਵੱਲੋਂ ਫਿਰੋਜ਼ਪੁਰ ਖੇਤਰ ਦੇ ਦਰਿਆਈ ਰਸਤੇ ਰਾਹੀਂ ਭਾਰਤੀ ਖੇਤਰ ’ਚ ਭੇਜੀ ਗਈ ਹੈਰੋਇਨ ਦੀ ਵੱਡੀ ਖੇਪ ਪ੍ਰਾਪਤ ਕੀਤੀ ਸੀ ਅਤੇ ਉਹ(ਸ਼ਿੰਦਰ ਤੇ ਹੋਰ) ਉਕਤ ਖੇਪ ਨੂੰ ਖ਼ਰੀਦਦਾਰ ਧਿਰ (ਪਾਰਟੀ) ਤੱਕ ਪਹੁੰਚਾਉਣ ਲਈ ਅੰਮ੍ਰਿਤਸਰ ਦੇ ਆਲੇ-ਦੁਆਲੇ ਮੌਜੂਦ ਹਨ। ਉਹਨਾਂ ਦੱਸਿਆ ਕਿ ਫੌਰੀ ਕਾਰਵਾਈ ਕਰਦਿਆਂ, ਐਸ.ਐਸ.ਓ.ਸੀ. ਅੰਮ੍ਰਿਤਸਰ ਦੀ ਵਿਸ਼ੇਸ਼ ਪੁਲਿਸ ਟੀਮ ਨੇ ਇੱਕ ਆਪ੍ਰੇਸ਼ਨ ਆਰੰਭਿਆ ਅਤੇ ਯੋਜਨਾਬੱਧ ਤਰੀਕੇ ਨਾਲ ਇਲਾਕੇ ਦੀ ਘੇਰਾਬੰਦੀ ਕਰਕੇ ਦੋਸ਼ੀ ਸ਼ਿੰਦਰ ਸਿੰਘ ਨੂੰ ਗ੍ਰਿਫਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ। ਮੁੱਢਲੀ ਤਫ਼ਤੀਸ਼ ਬਾਰੇ ਹੋਰ ਜਾਣਕਾਰੀ ਸਾਂਝੀ ਕਰਦਿਆਂ ਏਆਈਜੀ ਐਸ.ਐਸ.ਓ.ਸੀ. ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਇਹ ਗੱਲ ਸਾਹਮਣੇ ਆਈ ਹੈ ਕਿ ਕੁਝ ਦਿਨ ਪਹਿਲਾਂ ਫਿਰੋਜ਼ਪੁਰ ਸੈਕਟਰ ਵਿੱਚ, ਪਾਕਿ ਅਧਾਰਤ ਤਸਕਰਾਂ ਨੇ ਹੜ੍ਹਾਂ ਕਾਰਨ ਦਰਿਆ ਦੇ ਕੰਢੇ ਦੇ ਨਾਲੋ-ਨਾਲ ਪਏ ਪਾੜ ਨੂੰ ਵਰਤ ਕੇ ਦਰਿਆ ਰਾਹੀਂ ਨਸ਼ਿਆਂ ਦੀ ਖੇਪ ਦੀ ਤਸਕਰੀ ਕੀਤੀ । ਉਹਨਾਂ ਕਿਹਾ ਕਿ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਹਨਾਂ ਦੇ ਖਰੀਦਦਾਰਾਂ ਦੇ ਸਮੁੱਚੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਇਸ ਗਰੁੱਪ ਦੇ ਬਾਕੀ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਜਾਂਚ ਨੂੰ ਤਰਕਪੂਰਨ ਸਿੱਟੇ ਤੱਕ ਪਹੁੰਚਾਉਣ ਲਈ ਉਕਤ ਵਿਅਕਤੀਆਂ ਨਾਲ ਸਬੰਧੀ ਸਭ ਅਗਲੀਆਂ-ਪਿਛਲੀਆਂ ਕੜੀਆਂ ਜਾਂਚਣ ਦੇ ਯਤਨ ਕੀਤੇ ਜਾ ਰਹੇ ਹਨ। ਇਸ ਸਬੰਧੀ ਥਾਣਾ ਐਸ.ਐਸ.ਓ.ਸੀ ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21, 25 ਅਤੇ 29 ਅਧੀਨ ਮੁਕੱਦਮਾ ਨੰਬਰ 23 ਮਿਤੀ 03.08.2023 ਨੂੰ ਦਰਜ ਕੀਤਾ ਗਿਆ ਹੈ ਅਤੇ ਜਲਦ ਹੀ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਲੈ ਲਿਆ ਜਾਵੇਗਾ।

Punjab Bani 03 August,2023
ਨਿਗਮ ਦੇ ਦੋ ਅਧਿਕਾਰੀਆਂ ਵੱਲੋਂ ਤੰਗ ਕਰਨ ਦਾ ਮਾਮਲਾ

ਸੂਰਜ ਭਾਟੀਆ ਨੇ ਨਿਗਮ ਦਫ਼ਤਰ ਦੇ ਸਾਹਮਣੇ ਦੋਵੇਂ ਅਧਿਕਾਰੀਆਂ ਦਾ ਨਾਮ ਲੈ ਕੇ ਪੀਤਾ ਜ਼ਹਿਰ - ਹਾਲਤ ਗੰਭੀਰ, ਹਸਪਤਾਲ ਵਿੱਚ ਜ਼ੇਰੇ ਇਲਾਜ - ਸਾਰਾ ਦਿਨ ਰਿਹਾ ਹਫੜਾ ਦਫੜੀ ਦਾ ਮਾਹੌਲ - ਦੋ ਰਾਜਸੀ ਨੇਤਾਵਾਂ ਦੇ ਨਾਮ ਵੀ ਸ਼ਾਮਲ ਪਟਿਆਲਾ, 1 ਅਗਸਤ : ਉੱਘੇ ਸਮਾਜ ਸੇਵਕ ਸੂਰਜ ਭਾਟੀਆ ਵੱਲੋਂ ਅੱਜ ਅਨਾਰਦਾਨਾ ਚੌਂਕ ਨੇੜੇ ਆਪਣੀ ਨਗਰ ਨਿਗਮ ਤੋਂ ਪਾਸ ਕਰਕੇ ਬਣਾਈ ਗਈ ਦੁਕਾਨ ਨੂੰ ਲੈ ਕੇ ਨਿਗਮ ਦੇ ਦੋ ਅਧਿਕਾਰੀਆਂ ਵੱਲੋਂ ਉਸਨੂੰ ਤੰਗ ਪਰੇਸ਼ਾਨ ਕਰਨ ਤੋਂ ਬਾਅਦ ਅੱਜ ਸਵੇਰੇ ਸੂਰਜ ਭਾਟੀਆ ਨੇ ਨਿਗਮ ਦਫ਼ਤਰ ਵਿੱਚ ਜਾਕੇ ਇਨ੍ਹਾਂ ਦੋਵੇਂ ਅਧਿਕਾਰੀਆਂ ਦਾ ਨਾਮ ਲੈ ਕੇ ਜ਼ਹਿਰ ਪੀ ਲਿਆ, ਜਿਸ ਨਾਲ ਸਾਰਾ ਦਿਨ ਨਗਰ ਨਿਗਮ ਵਿੱਚ ਵੱਡਾ ਹੰਗਾਮਾ ਮਚਿਆ ਰਿਹਾ। ਹਫੜਾ ਦਫ਼ੜੀ ਵਿੱਚ ਸੂਰਜ ਭਾਟੀਆ ਨੂੰ ਨਿਗਮ ਦੇ ਸੀਨੀਅਰ ਕਰਮਚਾਰੀਆਂ ਤੇ ਅਧਿਕਾਰੀਆਂ ਨੇ ਉੱਥੋਂ ਗੱਡੀ ਵਿੱਚ ਚੁਕ ਕੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਹੈ, ਜਿੱਥੇ ਸਵੇਰੇ ਤੋਂ ਲੈ ਕੇ ਹੁਣ ਤੱਕ ਸੂਰਜ ਭਾਟੀਆ ਦੀ ਹਾਲਤ ਗੰਭੀਰ ਬਣੀ ਹੋਈ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਅਜੇ ਘੱਟੋ ਘੱਟ 10 ਘੰਟੇ ਸਹੀ ਸਥਿਤੀ ਦੱਸਣ ਵਿੱਚ ਹੋਰ ਲੱਗਣਗੇ। ਇਸ ਘਟਨਾ ਨੂੰ ਲੈ ਕੇ ਸਾਰਾ ਦਿਨ ਨਗਰ ਨਿਗਮ ਵਿੱਚ ਹਫੜਾ ਦਫੜੀ ਦਾ ਮਾਹੌਲ ਰਿਹਾ। ਸੂਰਜ ਭਾਟੀਆ ਨੇ ਇਸ ਘਟਨਾ ਨੂੰ ਅੰਜ਼ਾਮ ਦੇਣ ਤੋਂ ਪਹਿਲਾਂ ਸ਼ੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਸਾਰੀ ਕਹਾਣੀ ਲੋਕਾਂ ਸਾਹਮਣੇ ਰੱਖੀ ਅਤੇ ਉਸ ਤੋਂ ਬਾਅਦ ਉਸਤੋਂ ਬਾਅਦ ਹੀ ਨਗਰ ਨਿਗਮ ਦੇ ਦਫਤਰ ਜਾ ਕੇ ਜ਼ਹਿਰਲੀ ਵਸਤੂ ਪੀਤੀ। ਸੂਰਜ ਭਾਟੀਆ ਨੇ ਆਪਣੇ ਸ਼ੋਸ਼ਲ ਮੀਡੀਆ ਪੇਜ 'ਤੇ ਲਾਈਵ ਹੋ ਕੇ ਕਿਹਾ ਸੀ ਕਿ ਉਸ ਨੂੰ ਨਗਰ ਨਿਗਮ ਦੇ ਕੁੱਝ ਅਧਿਕਾਰੀ ਪ੍ਰੇਸ਼ਾਨ ਕਰ ਰਹੇ ਹਨ, ਜਿਨ੍ਹਾਂ ਤੋਂ ਉਹ ਅਤਿ ਤੰਗ ਹੈ। ਇਸ ਲਈ ਜੇਕਰ ਉਸ ਨੂੰ ਕੁੱਝ ਹੋ ਜਾਂਦਾ ਹੈ ਤਾਂ ਉਸ ਲਈ ਉਸ ਲਈ ਨਗਰ ਨਿਗਮ ਦਾ ਏ.ਟੀ.ਪੀ. ਜਸਪਾਲ ਸਿੰਘ ਅਤੇ ਨਗਰ ਨਿਗਮ ਦੀ ਇੰਸਪੈਕਟਰ ਇਸ਼ਟਪ੍ਰੀਤ ਜਿੰਮੇਵਾਰ ਹੋਵੇਗੀ। ਇਸਦੇ ਨਾਲ ਹੀ ਉਸਨੇ ਕਿਹਾ ਕਿ ਮੈਨੂੰ ਦੋ ਰਾਜਸੀ ਲੋਕ ਵੀ ਪਰੇਸ਼ਾਨ ਕਰ ਰਹੇ ਹਨ, ਜਿਹੜੇ ਕਿ ਉਸਤੋਂ ਪੈਸੇ ਮੰਗ ਰਹੇ ਹਨ। ਸੂਰਜ ਭਾਟੀਆ ਹੱਥ ਵਿੱਚ ਜ਼ਹਿਰੀਲੀ ਵਸਤੂ ਦੀ ਡੱਬੀ ਲੈ ਕੇ ਉਹ ਲਾਈਵ ਹੁੰਦਾ ਹੋਇਆ ਹੀ ਨਗਰ ਨਿਗਮ ਦੇ ਦਫਤਰ ਪੁੱਜ ਗਿਆ। ਬੇਸ਼ੱਕ ਲਾਈਵ ਦੇਖਦੇ-ਦੇਖਦੇ ਹੋਏ ਕੁੱਝ ਲੋਕ ਨਗਰ ਨਿਗਮ ਵੱਲ ਉਸ ਨੂੰ ਸਮਝਾਉਣ ਲਈ ਰਵਾਨਾ ਹੋਏ ਪਰ ਉਸ ਤੋਂ ਪਹਿਲਾਂ ਹੀ ਉਸ ਨੇ ਇਹ ਜ਼ਹਿਰਲੀ ਚੀਜ਼ ਨਿਗਮ ਲਈ ਅਤੇ ਬੇਹੋਸ਼ ਗਿਆ, ਜਿਸ ਨੂੰ ਪੁਲਿਸ ਅਤੇ ਨਿਗਮ ਅਧਿਕਾਰੀਆਂ ਨੇ ਤੁਰੰਤ ਹਸਪਤਾਲ ਦਾਖ਼ਲ ਕਰਵਾ ਦਿੱਤਾ। ਸੂਰਜ ਭਾਟੀਆ ਵੱਲੋਂ ਜਦੋਂ ਅੱਜ ਆਪਣੇ ਸੋਸਲ ਮੀਡੀਆ ਪੇਜ 'ਤੇ ਵੀਡਿਓ ਰਾਹੀਂ ਕਾਰਪੋਰੇਸ਼ਨ ਦੋਵਾਂ ਅਧਿਕਾਰੀਆਂ ਦੇ ਸਪੱਸ਼ਟ ਨਾਮ ਲਏ ਗਏ ਤਾਂ ਉਦੋਂ ਇਹ ਵੀ ਸਪੱਸ਼ਟ ਆਖਿਆ ਗਿਆ ਕਿ ਇਸ ਪਿਛੇ ਦੋ ਰਾਜਸੀ ਨੇਤਾ ਵੀ ਹਨ, ਜਿਹੜੇ ਕਿ ਅੱਜ ਕੱਲ ਆਮ ਆਦਮੀ ਪਾਰਟੀ ਨਾਲ ਸਬੰਧਿਤ ਹਨ। ਜਾਣਕਾਰੀ ਅਨੁਸਾਰ ਇਨ੍ਹਾਂ ਦੋਵਾਂ ਦੇ ਨਾਮ ਖੁਦਕੁਸ਼ੀ ਨੋਟ ਵਿੱਚ ਦਰਜ ਹਨ ਤੇ ਦੇਰ ਸ਼ਾਮ ਤੱਕ ਸ਼ਹਿਰ ਦੇ ਇੱਕ ਧੜੇ ਦੀ ਇਹ ਕੋਸ਼ਿਸ਼ ਰਹੀ ਕਿ ਇਸ ਖੁਦਕੁਸ਼ੀ ਨੋਟ ਨੂੰ ਸਾਹਮਣੇ ਨਾ ਆਉਣ ਦਿੱਤਾ ਜਾਵੇ ਕਿਉਂਕਿ ਜੇਕਰ ਇਹ ਸਾਹਮਣੇ ਆਉਂਦਾ ਹੈ ਤਾਂ ਕਈ ਵੱਡੇ ਧਮਾਕੇ ਹੋ ਜਾਣਗੇ। ਲੋਕਾਂ ਦਾ ਕਹਿਣਾ ਹੈ ਕਿ ਇਸ ਵੱਡੇ ਕਾਂਡ ਦੀ ਵੱਡੀ ਜਾਂਚ ਹੋਣੀ ਚਾਹੀਦੀ ਹੈ। ਨਗਰ ਨਿਗਮ ਕਮਿਸ਼ਨਰ ਆਦਿਤਿਆ ਉਪਲ ਦਾ ਕਹਿਣਾ ਹੈ ਕਿ ਇਹ ਇੱਕ ਬੇਹਦ ਮੰਦਭਾਗੀ ਘਟਨਾ ਹੈ। ਉਨ੍ਹਾਂ ਆਖਿਆ ਕਿ ਜੇਕਰ ਉਨ੍ਹਾਂ ਦੇ ਅਧਿਕਾਰੀ ਜਿੰਮੇਵਾਰ ਹੋਏ ਤਾਂ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਆਖਿਆ ਕਿ ਸੂਰਜ ਭਾਟੀਆ ਨੂੰ ਸਮਝਾਉਣ ਦੀ ਕਾਫੀ ਕੋਸ਼ਿਸ਼ ਕੀਤੀ ਗਈ ਪਰ ਉਦੋਂ ਤੱਕ ਇਸ ਤਰ੍ਹਾਂ ਦੀ ਘਟਨਾ ਵਾਪਰ ਗਈ। ਉਨ੍ਹਾਂ ਆਖਿਆ ਕਿ ਉਨ੍ਹਾਂ ਆਪਣੇ ਸਾਰੇ ਅਧਿਕਾਰੀਆਂ ਦੀ ਟੀਮ ਵੀ ਹਸਪਤਾਲ ਵਿੱਚ ਹੈ ਤੇ ਉਹ ਹਸਪਤਾਲ ਪ੍ਰਸ਼ਾਸ਼ਨ ਨਾਲ ਵੀ ਪੂਰੀ ਤਰ੍ਹਾਂ ਟਚ ਹਨ ਤਾਂ ਜੋ ਸੂਰਜ ਭਾਟੀਆ ਨੂੰ ਬਚਾਇਆ ਜਾ ਸਕੇ। ਕਮਿਸ਼ਨਰ ਆਦਿਤਿਆ ਉਪਲ ਨੇ ਆਖਿਆ ਕਿ ਇਸ ਮਾਮਲੇ ਵਿੱਚ ਸੂਰਜ ਭਾਟੀਆ ਨੂੰ ਇਨਸਾਫ ਮਿਲੇਗਾ। ਇਸ ਸਬੰਧੀ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦਾ ਕਹਿਣਾ ਹੈ ਕਿ ਸਾਰਾ ਸ਼ਹਿਰ ਉਨ੍ਹਾਂ ਦਾ ਆਪਣਾ ਪਰਿਵਾਰ ਹੈ। ਇਸ ਲਈ ਇਸ ਘਟਨਾ ਦੇ ਜਿੰਮੇਵਾਰ ਕਿਸੇ ਵੀ ਅਧਿਕਾਰੀ ਜਾਂ ਰਾਜਸੀ ਨੇਤਾ ਵੀ ਬਖਸ਼ਿਆ ਨਹੀਂ ਜਵਾੇਗਾ। ਉਨ੍ਹਾਂ ਆਖਿਆ ਕਿ ਉਹ ਖੁਦ ਹਸਪਤਾਲ ਜਾਕੇ ਸੂਰਜ ਭਾਟੀਆ ਦਾ ਪਤਾ ਲੈ ਕੇ ਆਏ ਹਨ ਤੇ ਉਨ੍ਹਾਂ ਨੇ ਹਸਪਤਾਲ ਦੇ ਪ੍ਰਸ਼ਾਸ਼ਨ ਨੂੰ ਵੀ ਸਵੇਰ ਤੋਂ ਕਈ ਵਾਰ ਫੋਨ ਕਰਕੇ ਸਾਰੀ ਘਟਨਾ ਦਾ ਵੇਰਵਾ ਲੈਣ ਦੇ ਨਾਲ-ਨਾਲ ਆਖਿਆ ਹੈ ਕਿ ਹਰ ਹਾਲਤ ਵਿੱਚ ਸੂਰਜ ਭਾਟੀਆ ਨੂੰ ਬਚਾਇਆ ਜਾਵੇ। ਉਨ੍ਹਾਂ ਆਖਿਆ ਕਿ ਇਸ ਸਬੰਧੀ ਉਨ੍ਹਾਂ ਨੇ ਬਕਾਇਦਾ ਤੌਰ 'ਤੇ ਡੀਸੀ ਪਟਿਆਲਾ ਤੇ ਕਾਰਪੋਰੇਸ਼ਨ ਨਾਲ ਵੀ ਮੀਟਿੰਗ ਕੀਤੀ ਹੈ ਤੇ ਕਮਿਸ਼ਨਰ ਨੂੰ ਵੀ ਆਖਿਆ ਗਿਆ ਹੈ ਕਿ ਆਪਣੇ ਅਧਿਕਾਰੀਆਂ ਨੂੰ ਕੰਟਰੋਲ ਕੀਤਾ ਜਾਵੇ, ਜਿਹੜੇ ਸ਼ਹਿਰ ਦੇ ਲੋਕਾਂ ਨੂੰ ਬਿਨਾ ਮਤਲਬ ਤੰਗ ਕਰ ਰਹੇ ਹਨ। ਅਜੀਤਪਾਲ ਕੋਹਲੀ ਨੇ ਆਖਿਆ ਕਿ ਉਹ ਇਹ ਸਾਰਾ ਮਾਮਲਾ ਸੀਨੀਅਰ ਅਥਾਰਿਟੀ ਦੇ ਧਿਆਨ ਵਿੱਚ ਲਿਆ ਚੁਕੇ ਹਨ ਤੇ ਮੁੱਖ ਮੰਤਰੀ ਦੇ ਧਿਆਨ ਵਿੱਚ ਵੀ ਲਿਆਉਣਗੇ।

Punjab Bani 01 August,2023
ਪਾਕਿਸਤਾਨ ਤੋਂ ਨਸਰੁੱਲਾ ਦੇ ਦੋਸਤਾਂ ਨਾਲ ਅੰਜੂ ਦੀ ਆਈ ਇੱਕ ਹੋਰ ਵੀਡੀਓ

ਪਾਕਿਸਤਾਨ ਤੋਂ ਨਸਰੁੱਲਾ ਦੇ ਦੋਸਤਾਂ ਨਾਲ ਅੰਜੂ ਦੀ ਆਈ ਇੱਕ ਹੋਰ ਵੀਡੀਓ ਨਵੀਂ ਦਿੱਲੀ- ਭਾਰਤ ਤੋਂ ਪਾਕਿਸਤਾਨ ਗਈ ਅੰਜੂ ਇਨ੍ਹੀਂ ਦਿਨੀਂ ਸੁਰਖੀਆਂ 'ਚ ਹੈ। ਇਸ ਦੌਰਾਨ ਸੋਸ਼ਲ ਮੀਡੀਆ 'ਤੇ ਅੰਜੂ ਦਾ ਇਕ ਵੀਡੀਓ ਸਾਹਮਣੇ ਆਇਆ ਹੈ, ਜਿਸ 'ਚ ਉਹ ਆਪਣੇ ਬੁਆਏਫ੍ਰੈਂਡ ਨਸਰੁੱਲਾ ਅਤੇ ਕੁਝ ਦੋਸਤਾਂ ਨਾਲ ਡਿਨਰ ਕਰਦੀ ਨਜ਼ਰ ਆ ਰਹੀ ਹੈ। ਇਸ ਵਾਇਰਲ ਵੀਡੀਓ 'ਚ ਅੰਜੂ, ਨਸਰੁੱਲਾ ਅਤੇ ਉਸ ਦਾ ਦੋਸਤ ਅਤੇ ਬਲਾਗਰ ਨੋਮੀ ਖਾਨ ਤੋਂ ਇਲਾਵਾ ਕਈ ਹੋਰ ਲੋਕ ਵੀ ਉਸੇ ਮੇਜ਼ 'ਤੇ ਖਾਣਾ ਖਾਂਦੇ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਪਾਕਿਸਤਾਨੀ ਚੈਨਲ ਦੇ ਪੱਤਰਕਾਰ ਦਿਲੀਪ ਕੁਮਾਰ ਖੱਤਰੀ ਨੇ ਸ਼ੇਅਰ ਕੀਤਾ ਹੈ। ਆਪਣੇ ਫੇਸਬੁੱਕ ਦੋਸਤ ਨਸਰੁੱਲਾ ਨੂੰ ਮਿਲਣ ਲਈ ਰਾਜਸਥਾਨ ਦੇ ਅਲਵਰ ਤੋਂ ਪਾਕਿਸਤਾਨ ਗਈ ਅੰਜੂ ਦੀ ਸੁਰੱਖਿਆ ਲਈ ਘਰ 'ਤੇ ਪੁਲਿਸ ਟੀਮ ਤਾਇਨਾਤ ਕੀਤੀ ਗਈ ਹੈ। ਪਾਕਿਸਤਾਨ ਦੇ ਖੈਬਰ ਪਖਤੂਨਖਵਾ ਰਾਜ ਦੇ ਅੱਪਰ ਦਿਰ ਜ਼ਿਲ੍ਹੇ ਦੇ ਐਸਪੀ ਨੇ ਕਿਹਾ ਸੀ ਕਿ ਅੰਜੂ ਦੇ ਭਾਰਤ ਆਉਣ ਤੋਂ ਬਾਅਦ ਉਸ ਤੋਂ ਪੁੱਛਗਿੱਛ ਕੀਤੀ ਗਈ ਹੈ। ਨਸਰੁੱਲਾ ਨੂੰ ਅੰਜੂ ਨੂੰ 21 ਅਗਸਤ ਤੋਂ ਪਹਿਲਾਂ ਭਾਰਤ ਭੇਜਣ 'ਤੇ ਰੋਕ ਲਗਾ ਦਿੱਤੀ ਗਈ ਹੈ। ਦੱਸ ਦੇਈਏ ਕਿ ਅੰਜੂ ਆਪਣੇ ਫੇਸਬੁੱਕ ਦੋਸਤ ਨਸਰੁੱਲਾ ਨੂੰ ਮਿਲਣ ਲਈ ਆਪਣੇ ਪਤੀ ਅਤੇ ਦੋ ਬੱਚਿਆਂ ਨੂੰ ਛੱਡ ਪਾਕਿਸਤਾਨ ਪਹੁੰਚੀ ਹੈ। ਅੰਜੂ ਨੇ ਪਾਕਿਸਤਾਨ ਜਾਣ ਦੀ ਗੁਪਤ ਯੋਜਨਾ ਬਣਾਈ ਸੀ।

Punjab Bani 27 July,2023
ਖ਼ਾਲਸਾ ਕਾਲਜ ਪਟਿਆਲਾ ਦੇ ਵਿਕਾਸ ਲਈ ਸ. ਦਰਸ਼ਨ ਸਿੰਘ ਧਾਲੀਵਾਲ ਵੱਲੋਂ 10 ਲੱਖ ਦੀ ਰਾਸ਼ੀ ਭੇਟ

ਖ਼ਾਲਸਾ ਕਾਲਜ ਪਟਿਆਲਾ ਦੇ ਵਿਕਾਸ ਲਈ ਸ. ਦਰਸ਼ਨ ਸਿੰਘ ਧਾਲੀਵਾਲ ਵੱਲੋਂ 10 ਲੱਖ ਦੀ ਰਾਸ਼ੀ ਭੇਟ ਉੱਘੇ ਕਾਰੋਬਾਰੀ, ਸਮਾਜ ਸੇਵੀ ਅਤੇ ਲੋਕ ਭਲਾਈ ਦੇ ਕਾਰਜਾਂ ਨੂੰ ਸਮਰਪਿਤ ਸਖ਼ਸ਼ੀਅਤ ਸ. ਦਰਸ਼ਨ ਸਿੰਘ ਧਾਲੀਵਾਲ ਵੱਲੋਂ ਖ਼ਾਲਸਾ ਕਾਲਜ ਪਟਿਆਲਾ ਦੇ ਵਿਕਾਸ ਲਈ 10 ਲੱਖ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ। ਵਰਨਣਯੋਗ ਹੈ ਕਿ ਸ. ਦਰਸ਼ਨ ਸਿੰਘ ਧਾਲੀਵਾਲ ਖ਼ਾਲਸਾ ਕਾਲਜ ਪਟਿਆਲਾ ਦੇ ਸਾਬਕਾ ਵਿਦਿਆਰਥੀ ਹਨ ਅਤੇ ਅੱਜ ਕੱਲ੍ਹ ਉਹ ਯੂ.ਐਸ.ਏ. ਰਹਿ ਕੇ ਕਾਰੋਬਾਰ ਕਰ ਰਹੇ ਹਨ। ਪਿਛਲੇ ਸਮੇਂ ਦੌਰਾਨ ਉਨ੍ਹਾਂ ਨੂੰ ਭਾਰਤ ਸਰਕਾਰ ਵਲੋਂ ਉਘੇ ਭਾਰਤੀ ਪਰਵਾਸੀ ਕਾਰੋਬਾਰੀ ਵਜੋਂ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ। ਇਹ ਵੀ ਵਰਨਣਯੋਗ ਹੈ ਕਿ ਸ. ਦਰਸ਼ਨ ਸਿੰਘ ਧਾਲੀਵਾਲ ਪੰਜਾਬ ਦੇ ਰੱਖੜਾ ਪਰਿਵਾਰ ਨਾਲ ਸਬੰਧ ਰੱਖਦੇ ਹਨ। ਜਿਸ ਦਾ ਪੰਜਾਬ ਦੀ ਰਾਜਨੀਤੀ ਅਤੇ ਸਮਾਜ ਭਲਾਈ ਦੇ ਕਾਰਜਾਂ ਵਿੱਚ ਮਹੱਤਵਪੂਰਨ ਯੋਗਦਾਨ ਹੈ। ਡਾ. ਧਰਮਿੰਦਰ ਸਿੰਘ ਉੱਭਾ ਪ੍ਰਿੰਸੀਪਲ ਖ਼ਾਲਸਾ ਕਾਲਜ ਪਟਿਆਲਾ ਨੇ ਇਸ ਮੌਕੇ ਸ. ਦਰਸ਼ਨ ਸਿੰਘ ਧਾਲੀਵਾਲ, ਸ. ਸੁਰਜੀਤ ਸਿੰਘ ਰੱਖੜਾ, ਸ. ਚਰਨਜੀਤ ਸਿੰਘ ਰੱਖੜਾ ਅਤੇ ਸਮੁੱਚੇ ਰੱਖੜਾ ਪਰਿਵਾਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਪਰਿਵਾਰ ਪਿਛਲੇ ਲੰਬੇ ਸਮੇਂ ਤੋਂ ਖ਼ਾਲਸਾ ਕਾਲਜ ਨਾਲ ਜੁੜਿਆ ਹੋਇਆ ਹੈ। ਜਿੱਥੇ ਸ. ਸੁਰਜੀਤ ਸਿੰਘ ਰੱਖੜਾ ਕਾਲਜ ਦੇ ਆਨਰੇਰੀ ਸਕੱਤਰ ਵਜੋਂ ਕਾਰਜਸ਼ੀਲ ਹਨ ਉਥੇ ਸ. ਦਰਸ਼ਨ ਸਿੰਘ ਧਾਲੀਵਾਲ ਵੀ ਕਾਲਜ ਦੇ ਵਿਕਾਸ ਵਿੱਚ ਆਪਣਾ ਬਹੁਮੁੱਲਾ ਯੋਗਦਾਨ ਦਿੰਦੇ ਰਹਿੰਦੇ ਹਨ। ਹਾਲ ਹੀ ਵਿੱਚ ਕਾਲਜ ਨੂੰ ਦਿੱਤੇ 10 ਲੱਖ ਰੁਪਏ ਲਈ ਵੀ ਉਨ੍ਹਾਂ ਨੇ ਸ. ਦਰਸ਼ਨ ਸਿੰਘ ਧਾਲੀਵਾਲ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਉਨ੍ਹਾਂ ਰੱਖੜਾ ਪਰਿਵਾਰ ਤੇ ਸ. ਦਰਸ਼ਨ ਸਿੰਘ ਧਾਲੀਵਾਲ ਵੱਲੋਂ ਕਿਸਾਨੀ ਸੰਘਰਸ਼ ਦੌਰਾਨ ਕੀਤੇ ਗਏ ਬਹੁਮੁੱਲੇ ਕਾਰਜਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਇਸ ਪਰਿਵਾਰ ਵੱਲੋਂ ਹਮੇਸ਼ਾ ਹੀ ਪੰਜਾਬ ਦੇ ਬਿਹਤਰ ਭਵਿੱਖ ਲਈ ਅਨੇਕਾਂ ਮਹੱਤਵਪੂਰਨ ਕਾਰਜ ਕੀਤੇ ਗਏ ਹਨ।

Punjab Bani 26 July,2023
ਪੰਜਾਬ ਪੁਲਿਸ ਨੇ ਫਾਜ਼ਿਲਕਾ ਤੋਂ 20 ਕਿਲੋ ਹੈਰੋਇਨ ਕੀਤੀ ਬਰਾਮਦ; ਦੋ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਫਾਜ਼ਿਲਕਾ ਤੋਂ 20 ਕਿਲੋ ਹੈਰੋਇਨ ਕੀਤੀ ਬਰਾਮਦ; ਦੋ ਗ੍ਰਿਫ਼ਤਾਰ
 ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
- ਪਿੰਡ ਹਸਤਾ ਕਲਾਂ ਤੋਂ ਡਰੋਨ ਰਾਹੀਂ ਪ੍ਰਾਪਤ ਕੀਤੀ ਨਸ਼ੇ ਦੀ ਖੇਪ ਹਾਸਲ ਕਰਨ ਉਪਰੰਤ ਆ ਰਹੇ ਵਿਅਕੀਤਆਂ ਨੂੰ ਕੀਤਾ ਗ੍ਰਿਫਤਾਰ : ਡੀਜੀਪੀ ਗੌਰਵ ਯਾਦਵ 
- ਅਗਲੇਰੀ ਜਾਂਚ ਜਾਰੀ, ਹੋਰ ਗ੍ਰਿਫਤਾਰੀਆਂ ਦੀ ਉਮੀਦ: : ਏਆਈਜੀ ਐਸ.ਐਸ.ਓ.ਸੀ. ਲਖਬੀਰ ਸਿੰਘ
ਚੰਡੀਗੜ੍ਹ/ ਫਾਜ਼ਿਲਕਾ, 25 ਜੁਲਾਈ:
ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਡੀ.ਜੀ.ਪੀ.) ਗੌਰਵ ਯਾਦਵ ਨੇ ਐਤਵਾਰ ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਸਰਹੱਦ ਪਾਰੋਂ ਤਸਕਰੀ  ਕਰਨ ਵਾਲਿਆਂ ਨੂੰ ਵੱਡਾ ਝਟਕਾ ਦਿੰਦਿਆਂ , ਪੰਜਾਬ ਪੁਲਿਸ ਨੇ ਦੋ ਵਿਅਕਤੀਆਂ ਨੂੰ 20 ਕਿਲੋਗ੍ਰਾਮ ਹੈਰੋਇਨ ਸਮੇਤ  ਗ੍ਰਿਫਤਾਰ ਕਰਨ ਉਪਰੰਤ ਪਾਕਿਸਤਾਨ ਸਥਿਤ ਤਸਕਰਾਂ ਦੀ ਨਸ਼ਾ ਤਸਕਰੀ ਦੀ ਵੱਡੀ ਕੋਸ਼ਿਸ਼ ਨੂੰ ਨੇਸਤੇ-ਨਾਬੂਤ ਕਰ ਦਿੱਤਾ ਹੈ।
ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਾਜ਼ਿਲਕਾ ਦੇ ਲਖਮੀਰ ਕੇ ਉਤਾੜ ਦੇ ਰਹਿਣ ਵਾਲੇ ਸੁਬੇਗ ਸਿੰਘ ਅਤੇ ਫਾਜ਼ਿਲਕਾ ਦੇ ਪਿੰਡ ਮਾਨਸਾ ਦੇ ਸੰਦੀਪ ਸਿੰਘ ਉਰਫ ਸੀਪਾ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਨੇ ਪਾਕਿ ਸਥਿਤ ਤਸਕਰਾਂ ਵੱਲੋਂ ਵੱਡੀ ਮਾਤਰਾ ਵਿੱਚ ਹੈਰੋਇਨ ਲਿਆਉਣ ਦੀ ਕੋਸ਼ਿਸ਼ ਸਬੰਧੀ ਖ਼ੁਫ਼ੀਆ ਇਤਲਾਹ ਦਿੱਤੀ ਸੀ  ਅਤੇ ਇਸੇ ਸੂਚਨਾ ਦੇ ਆਧਾਰ ’ਤੇ ਐਸ.ਐਸ.ਓ.ਸੀ. ਫਾਜ਼ਿਲਕਾ ਦੀਆਂ ਪੁਲੀਸ ਟੀਮਾਂ ਨੇ ਫਾਜ਼ਿਲਕਾ ਦੇ ਪਿੰਡ ਰਾਣੋ ਨੇੜੇ ਹਸਤੇ ਕੇ ਰੋਡ ’ਤੇ ਇੱਕ ਵਿਆਪਕ ਕਾਰਵਾਈ ਕੀਤੀ, ਜਿੱਥੇ ਉਕਤ ਮੁਲਜ਼ਮਾਂ ਦੇ ਸਰਹੱਦ ਤੋਂ ਡਰੋਨ ਰਾਹੀਂ ਸੁੱਟੀ ਨਸ਼ੇ ਦੀ ਖੇਪ ਪ੍ਰਾਪਤ ਕਰ ਕਰਕੇ ਲੰਘਣ ਦਾ ਖ਼ਦਸ਼ਾ ਸੀ।  ਉਨ੍ਹਾਂ ਦੱਸਿਆ ਕਿ ਪੁਲੀਸ ਪਾਰਟੀ ਨੂੰ ਦੇਖ ਕੇ ਮੁਲਜ਼ਮਾਂ ਨੇ ਮੌਕੇ ਤੋਂ ਆਪਣੇ ਮੋਟਰਸਾਈਕਲ ’ਤੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲੀਸ ਟੀਮ ਨੇ ਥੋੜ੍ਹੇ ਹੀ ਹੱਥੋ-ਪਾਈ ਤੋਂ ਬਾਅਦ ਦੋਸ਼ੀਆਂ ਨੂੰ ਕਾਬੂ ਕਰ ਲਿਆ ਅਤੇ ਦੋਸ਼ੀਆਂ ਕੋਲੋਂ 10 ਪੈਕਟਾਂ ਵਿਚ ਕੁੱਲ 20 ਕਿਲੋ ਹੈਰੋਇਨ ਬਰਾਮਦ ਕੀਤੀ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਹਾਇਕ ਇੰਸਪੈਕਟਰ ਜਨਰਲ ਆਫ਼ ਪੁਲਿਸ (ਏ.ਆਈ.ਜੀ.) ਐਸ.ਐਸ.ਓ.ਸੀ. ਫਾਜ਼ਿਲਕਾ ਲਖਬੀਰ ਸਿੰਘ ਨੇ ਦੱਸਿਆ ਕਿ ਇਸ ਮਾਡਿਊਲ ਵਿੱਚ ਸ਼ਾਮਲ ਹੋਰ ਲੋਕਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।
ਥਾਣਾ ਐਸ.ਐਸ.ਓ.ਸੀ ,ਫਾਜ਼ਿਲਕਾ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21(ਸੀ), 23 ਅਤੇ 29 ਅਧੀਨ ਮੁਕੱਦਮਾ ਨੰਬਰ 24 ਮਿਤੀ 23.07.2023 ਨੂੰ ਦਰਜ ਕੀਤਾ ਗਿਆ ਹੈ।

Punjab Bani 25 July,2023
ਸਰਕਾਰ ਵੱਲੋਂ ਬੱਸ ਦੇ ਕੰਡਕਟਰ ਤੇ ਡਰਾਈਵਰ ਦੇ ਪਰਿਵਾਰ ਨੂੰ 25 ਲੱਖ ਤੇ ਨੌਕਰੀ ਦਾ ਐਲਾਨ

ਸਰਕਾਰ ਵੱਲੋਂ ਬੱਸ ਦੇ ਕੰਡਕਟਰ ਤੇ ਡਰਾਈਵਰ ਦੇ ਪਰਿਵਾਰ ਨੂੰ 25 ਲੱਖ ਤੇ ਨੌਕਰੀ ਦਾ ਐਲਾਨ ਚੰਡੀਗੜ੍ਹ- ਹਿਮਾਚਲ ਪ੍ਰਦੇਸ਼ ਦੇ ਮਨਾਲੀ 'ਚ ਹੜ੍ਹ 'ਚ ਵਹਿ ਗਈ ਪੀਆਰਸੀਟੀ ਬੱਸ ਦੇ ਡਰਾਈਵਰ ਸਤਿਗੁਰ ਸਿੰਘ ਤੋਂ ਬਾਅਦ ਸ਼ੁੱਕਰਵਾਰ ਨੂੰ ਕੁੱਲੂ ਤੋਂ ਕੰਡਕਟਰ ਜਗਸੀਰ ਸਿੰਘ ਦੀ ਲਾਸ਼ ਵੀ ਬਰਾਮਦ ਹੋ ਗਈ ਹੈ। ਪੀਆਰਟੀਸੀ ਮੁਲਾਜ਼ਮਾਂ ਤੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੇ ਵਾਰਸਾਂ ਨੂੰ ਮੁਆਵਜ਼ਾ ਦਿਵਾਉਣ ਲਈ ਬੱਸੇ ਅੱਡੇ ਸਾਹਮਣੇ ਲਾਸ਼ ਰੱਖ ਕੇ ਰੋਸ ਮੁਜ਼ਾਹਰਾ ਕੀਤਾ। ਪੰਜਾਬ ਸਰਕਾਰ ਨੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਦੇ ਡਰਾਈਵਰ ਅਤੇ ਕੰਡਕਟਰ ਦੇ ਪਰਿਵਾਰਾਂ ਨੂੰ 25-25 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਹੈ। ਪੀਆਰਟੀਸੀ ਮੁਲਾਜ਼ਮਾਂ ਨੇ ਅੱਜ ਇੱਥੇ ਨਵੇਂ ਸਿਟੀ ਬੱਸ ਸਟੈਂਡ ਦੇ ਨਾਲ ਲੱਗਦੀ ਸੜਕ ’ਤੇ ਜਾਮ ਲਾ ਕੇ ਡਰਾਈਵਰ ਸਤਿਗੁਰ ਸਿੰਘ ਅਤੇ ਕੰਡਕਟਰ ਜਗਸੀਰ ਸਿੰਘ ਦੇ ਪਰਿਵਾਰਾਂ ਨੂੰ ਮੁਆਵਜ਼ੇ ਦੀ ਮੰਗ ਕੀਤੀ। ਬਾਅਦ ਵਿੱਚ ਸ਼ਾਮ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਉਨ੍ਹਾਂ ਦੇ ਮਸਲੇ ਦੇ ਹੱਲ ਲਈ ਉਨ੍ਹਾਂ ਨਾਲ ਮੁਲਾਕਾਤ ਕੀਤੀ। ਪਟਿਆਲਾ ਦੇ ਐਸਡੀਐਮ ਚਰਨਜੀਤ ਸਿੰਘ ਨੇ ਕਿਹਾ, "ਰਾਜ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਡਰਾਈਵਰ ਅਤੇ ਕੰਡਕਟਰ ਦੇ ਪਰਿਵਾਰਾਂ ਨੂੰ 25-25 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਆਊਟਸੋਰਸ ਆਧਾਰ 'ਤੇ ਨੌਕਰੀ ਦਿੱਤੀ ਜਾਵੇਗੀ।

News 15 July,2023
ਭਾਰੀ ਬਰਸਾਤ ਤੇ ਕਾਰਨ ਹਾਲਤ ਬੇਕਾਬੂ : ਫੌਜ ਨੇ ਸੰਭਾਲੀ ਕਮਾਨ

ਘੱਗਰ , ਪਟਿਆਲਾ ਨਦੀ , ਟਾਂਗਰੀ , ਮਾਰਕੰਡਾ ਤੇ ਹੋਰ ਨਦੀਆਂ ਕਰ ਰਹੀਆਂ ਹਨ ਤਬਾਹੀ -ਸਾਰੇ ਦਰਿਆ ਤੇ ਨਦੀਆਂ ਖਤਰੇ ਦੇ ਨਿਸਾਨਾਂ ਤੋ 6 - 8 ਫੁੱਟ ਚਲ ਰਹੀਆਂ ਹਨ ਉਪੱਰ - ਬਾਹਰਲੇ ਪਟਿਆਲਾ ਦੀਆਂ ਕਾਲੌਨੀਆ ਤੇ ਘਰਾਂ ਵਿਚ ਆਇਆ ਹੜ : 4 ਤੋ 6 ਫੁੱਟ ਪਾਣੀ ਵੜਿਆ - ਟੈਂਪਰੇਰੀ ਰੈਣ ਬਸੇਰਿਆ ਵਿਚ ਸੈਕੜੇ ਲੋਕ ਤਬਦੀਲ - ਬਨੂੜ ਅਤੇ ਰਾਜਪੁਰਾ ਅੰਦਰ ਵੀ ਭਾਰੀ ਨੁਕਸਾਨ ਪਟਿਆਲਾ, 10 ਜੁਲਾਈ : ਪਿਛਲੇ 2 ਦਿਨਾਂ ਤੋਂ ਪੈ ਰਹੀ ਭਾਰੀ ਬਰਸਾਤ ਦੇ ਚਲਦਿਆਂ ਹਿਮਾਚਲ ਤੋ ਆ ਰਹੇ ਪਾਣੀ , ਸੁਖਨਾ ਝੀਲ ਆਦਿ ਦਾ ਪਾਣੀ ਨਦੀਆਂ ਵਿਚ ਆਉਣ ਨਾਲ ਹਾਲਤ ਬੇਕਾਬੂ ਹੋ ਗਏ ਹਨ ਤੇ ਫੌਜ ਨੇ ਕੰਮਾਨ ਸੰਭਾਲ ਹੈ । ਘੱਗਰ ਦਰਿਆ , ਨਦੀਆਂ ਟਾਂਗਰੀ, ਮਾਰਕੰਡਾ, ਪਟਿਆਲਾ ਨਦੀ ਖਤਰੇ ਦੇ ਨਿਸਾਨ ਤੋ 6 - 8 ਫੁੱਟ ਉਪੱਰ ਚਲ ਰਹੀਆਂ ਹਨ ਤੇ ਇਨਾਂ ਦੇ ਓਵਰ ਫਲੋ ਹੋਏ ਪਾਣੀ ਨੇ ਹੜ ਤੇ ਤਬਾਹੀ ਦੋਵੇਂ ਲਿਆ ਦਿਤੀ ਹੈ । ਬਾਹਰਲੇ ਪਟਿਆਲਾ ਦੀਆਂ ਕਾਲੌਨੀਆਂ ਤੇ ਘਰਾਂ ਵਿਚ 4 ਤੋ 6 ਫੁੱਟ ਪਾਣੀ ਵੜ ਗਿਆ ਹੈ। ਡਿਪਟੀ ਕਮਿਸਨਰ ਪਟਿਆਲਾ ਸਾਕਸੀ ਸਾਹਨੀ ਅਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਆਪਣੀਆਂ ਟੀਮਾਂ ਨਾਲ ਕੰਮਾਨ ਸੰਭਾਲੀ ਹੋਈ ਤੇ ਡੁੱਬੇ ਹੋਏ ਇਲਾਕਿਆਂ ਵਿਚੋਂ ਫੌਜ ਦੀ ਮਦਦ ਨਾਲ ਲੋਕਾਂ ਨੂੰ ਟੈਂਪਰੇਰੀ ਰੈਣ ਬੈਸਰਿਆਂ ਵਿਚ ਲਿਆਦਾਂ ਜਾ ਰਿਹਾ ਹੈ। ਸੈਕੜੇ ਲੋਕਾਂ ਨੂੰ ਸਰੁੱਖਿਅਤ ਥਾਵਾਂ ਤੇ ਤਬਦੀਲ ਕਰ ਦਿਤਾ ਗਿਆ ਹੈ ਤੇ ਬਚਾਅ ਕਾਰਜ ਜਾਰੀ ਹਨ। ਬਾਹਰਲੇ ਪਟਿਆਲਾ ਏਰੀਆ ਸਨੌਰ ਵਾਲੇ ਪਾਸੇ ਗੋਪਾਲ ਕਲੋਨੀ, ਚਿਨਾਰ ਬਾਗ, ਸ਼ਾਂਤੀ ਨਗਰ, ਗੋਬਿੰਦ ਨਗਰ, ਫਰੈਂਡਜ ਇਨਕਲੇਵ, ਅਰਬਨ ਅਸਟੇਟ-2, ਬਾਬਾ ਦੀਪ ਸਿੰਘ ਨਗਰ, ਸੰਨੀ ਇਨਕਲੇਵ ਸਮੇਤ ਬਹੁਤ ਸਾਰੇ ਇਲਾਕਿਆਂ ਅੰਦਰ ਪਾਣੀ ਵੜ ਗਿਆ ਹੈ। ਕਈ ਇਲਾਕਿਆਂ ਦੇ ਘਰਾਂ ਵਿੱਚ ਤਾਂ 6 ਫੁੱਟ ਦੇ ਕਰੀਬ ਪਾਣੀ ਹੈ। ਲੋਕਾਂ ਨੇ ਆਪਣਾ ਖਾਣ-ਪੀਣ ਦਾ ਅਤੇ ਅਹਿਮ ਸਮਾਨ ਆਪਣੀ ਪਹਿਲੀ ਮੰਜਿਲ 'ਤੇ ਪਹੁੰਚਾ ਲਿਆ ਹੈ ਤੇ ਗੋਪਾਲ ਕਲੋਨੀ ਸਮੇਤ ਕਈ ਏਰੀਆਂ ਵਿਚੋਂ ਫੌਜ ਦੀ ਮਦਦ ਨਾਲ ਲੋਕਾਂ ਨੂੰ ਕਿਸ਼ਤੀਆਂ ਰਾਹੀਂ ਬਾਹਰ ਕੱਢ ਕੇ ਬਣਾਏ ਗਏ ਵੱਖਰੇ ਵੱਖਰੇ ਟੈਂਪਰੇਰੀ ਰੈਣ ਬਸੇਰਿਆਂ ਵਿੱਚ ਤਬਦੀਲ ਕਰ ਦਿੱਤਾ ਗਿਆਹੈ। ਇਸੇ ਤਰ੍ਹਾਂ ਬਨੂੜ ਵਿਖੇ ਘੱਗਰ ਨੇ ਕਈ ਦਰਜਨ ਪਿੰਡਾਂ ਤੇ ਘਰਾਂ ਅੰਦਰ ਪਾਣੀ ਵਾੜ ਦਿੱਤਾ ਹੈ ਅਤੇ ਰਾਜਪੁਰਾ ਅੰਦਰ ਵੀ ਬਹੁਤ ਜ਼ਿਆਦਾ ਨੁਕਸਾਨ ਕਰ ਰਿਹਾ ਹੈ। ਇਸ ਸਮੇਂ ਹਾਲਾਤ ਇਹ ਹਨ ਕਿ ਘੱਗਰ ਦਰਿਆ ਦਾ ਡੇਂਜਰ ਲੈਵਲ ਭਾਂਖਰਪੁਰ ਵਿਖੇ 10 ਫੁੱਟ ਹੈ, ਉੱਥੇ ਪਾਣੀ 18 ਫੁੱਟ ਦੇ ਕਰੀਬ ਚਲ ਰਿਹਾ ਹੈ ਅਤੇ ਇੱਕ ਲੱਖ ਗੇਜ ਦੇ ਕਰੀਬ ਪਾਣੀ ਡਿਸਚਾਰਜ ਹੋ ਰਿਹਾ ਹੈ। ਇਸੇ ਤਰ੍ਹਾਂ ਸਰਾਲਾ ਕਲਾਂ ਨੇੜੇ ਘੱਗਰ ਦਾ ਡੇਂਜਰ ਲੈਵਲ 16 ਫੁੱਟ ਹੈਅਤੇ ਉਹ 24 ਫੁੱਟ ਦੇ ਕਰੀਬ ਚਲ ਰਿਹਾ ਹੈ,, ਜਦੋਂ ਕਿ ਪਟਿਆਲਾ ਨਦੀ ਦਾ ਡੇਂਜਰ ਲੈਵਲ 12 ਫੁੱਟ ਹੈ, ਜਿਹੜੀ ਕਿ 16 ਫੁੱਟ ਨੂੰ ਕਰਾਸ ਕਰ ਚੁੱਕੀ ਹੈ ਅਤੇ ਇਸ ਸਮੇਂ ਪਟਿਆਲਾ ਨਦੀ ਵਿੱਚ ਉਪਰ ਕੋਈ ਥਾਂ ਨਹੀਂ ਤੇ ਨਦੀ ਨੂੰ ਕਰਾਸ ਕਰਨ ਲਈ ਵੱਡੇ ਪੁੱਲਾਂ ਉਪਰੋਂ ਪਾਣੀ ਜਾ ਰਿਹਾ ਹੈ। ਇਸੇ ਤਰ੍ਹਾਂ ਟਾਂਗਰੀ ਨਦੀ ਦਾ ਡੇਂਜਰ ਲੈਵਲ 12 ਫੁੱਟ ਹੈ, ਜਿਹੜੀ ਕਿ 15 ਫੁੱਟ ਦੇ ਕਰੀਬ ਚਲ ਰਹੀ ਹੈ। ਮਾਰਕੰਡਾ ਨਦੀ ਦਾ ਡੇਂਜਰ ਲੈਵਲ 20 ਫੁੱਟ ਦੇ ਕਰੀਬ ਹੈ, ਉਹ 24 ਫੁੱਟ ਦੇ ਕਰੀਬ ਚਲ ਰਿਹਾ ਹੈ। ਇਸੇ ਤਰ੍ਹਾਂ ਰਾਜਪੁਰਾ, ਚੰਡੀਗੜ੍ਹ ਰੋਡ 'ਤੇ ਢਕਾਂਸੂ ਨਾਲੇ ਦਾ ਡੇਂਜਰ ਲੈਵਲ 10 ਫੁੱਟ ਹੈ, ਉਹ 20 ਫੁੱਟ ਦੇ ਕਰੀਬ ਚਲ ਰਿਹਾ ਹੈ। ਸਾਰੇ ਦਰਿਆ ਬੁਰੀ ਤਰ੍ਹਾਂ ਓਵਰਫਲੋ ਹੋਏ ਪਏ ਹਨ, ਜਿਸ ਕਾਰਨ ਚਾਰੇ ਪਾਸੇ ਤਬਾਹੀ ਹੀ ਤਬਾਹੀ ਨਜਰ ਆ ਰਹੀ ਹੈ। ਡੱਬੀ - ਵਿਧਾਇਕ ਅਜੀਤਪਾਲ ਕੋਹਲੀ ਆਪਣੀਆਂ ਟੀਮਾਂ ਨਾਲ ਸਵੇਰ ਤੋ ਵਰਦੇ ਮੀਹ ਵਿਚ ਡਟੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਚੜ੍ਹੇ ਪਾਣੀ ਨੂੰ ਦੇਖ ਪੂਰੀ ਤਰ੍ਹਾਂ ਐਕਟਿਵ ਕਾਰਜਸ਼ਾਲੀ ਵਿੱਚ ਨਜ਼ਰ ਆਏ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪੂਰੀ ਤਰ੍ਹਾਂ ਕਮਾਂਡ ਸੰਭਾਲ ਹੋਈ ਹੈ। ਵਿਧਾਇਕ ਕੋਹਲੀ ਨੇ ਆਪ ਬੇਘਰ ਹੋਏ ਲੋਕਾਂ ਨੂੰ ਰੈਣ ਬਸੇਰਿਆਂ ਵਿੱਚ ਪਹੁੰਚਾਇਆ ਤੇ ਵੱਖ ਵੱਖ ਜਗਾ ਡੀਸੀ ਅਤੇ ਹੋਰ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਹਰ ਜਗਾ੍ਹ ਰਾਹਤ ਕਾਰਜ ਸ਼ੁਰੂ ਕਰਵਾਏ ਹਨ।

News 10 July,2023
ਮੁੱਖ ਮੰਤਰੀ ਵੱਲੋਂ ਜ਼ਮੀਨੀ ਪੱਧਰ 'ਤੇ ਰਾਹਤ ਤੇ ਬਚਾਅ ਕਾਰਜਾਂ ਦਾ ਜਾਇਜ਼ਾ, ਐਸ.ਏ.ਐਸ.ਨਗਰ ਅਤੇ ਰੋਪੜ ਜ਼ਿਲ੍ਹਿਆਂ ਦੇ ਮੀਂਹ ਪ੍ਰਭਾਵਿਤ ਇਲਾਕਿਆਂ ਦਾ ਤੂਫ਼ਾਨੀ ਦੌਰਾ

ਸਥਿਤੀ ਦਾ ਜਾਇਜ਼ਾ ਲੈਣ ਲਈ ਹੈਲੀਕਾਪਟਰ ਉਤੇ ਗੇੜੇ ਕੱਢ ਕੇ ਖ਼ਾਨਾਪੂਰਤੀ ਕਰਨ ਦੀ ਬਜਾਏ ਲੋਕਾਂ ਕੋਲ ਜਾ ਕੇ ਲੈ ਰਿਹਾ ਹਾਂ ਹਾਲਾਤ ਦਾ ਜਾਇਜ਼ਾ ਸਥਿਤੀ ਕਾਬੂ ਹੇਠ, ਲੋਕਾਂ ਨੂੰ ਬਿਲਕੁਲ ਨਾ ਘਬਰਾਉਣ ਦੀ ਅਪੀਲ ਫਸਲਾਂ, ਘਰਾਂ, ਜਾਇਦਾਦਾਂ, ਜਾਨਵਰਾਂ ਅਤੇ ਹੋਰ ਨੁਕਸਾਨ ਦਾ ਪਤਾ ਲਗਾਉਣ ਲਈ ਗਿਰਦਾਵਰੀ ਕਰਵਾਈ ਜਾਵੇਗੀ ਐਸ.ਏ.ਐਸ.ਨਗਰ/ਰੋਪੜ, 10 ਜੁਲਾਈ: ਜ਼ਮੀਨੀ ਪੱਧਰ 'ਤੇ ਚੱਲ ਰਹੇ ਰਾਹਤ ਅਤੇ ਬਚਾਅ ਕਾਰਜਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੀਂਹ ਨਾਲ ਪ੍ਰਭਾਵਿਤ ਇਲਾਕਿਆਂ ਦਾ ਤੂਫ਼ਾਨੀ ਦੌਰਾ ਕੀਤਾ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਮੂਸਲੇਧਾਰ ਮੀਂਹ ਕਾਰਨ ਪ੍ਰਭਾਵਿਤ ਹੋਏ ਨੀਵੇਂ ਇਲਾਕਿਆਂ ਵਿੱਚੋਂ ਸੁਰੱਖਿਅਤ ਕੱਢੇ ਗਏ ਲੋਕਾਂ ਨਾਲ ਗੱਲਬਾਤ ਵੀ ਕੀਤੀ। ਮੋਹਾਲੀ ਦੇ ਫੇਜ਼ 6 ਵਿੱਚ ਸਥਿਤ ਰੈਣ ਬਸੇਰਾ, ਜਮੁਨਾ ਅਪਾਰਟਮੈਂਟਸ ਖਰੜ, ਪਿੰਡ ਕਜੌਲੀ, ਬੂਥਗੜ੍ਹ ਅਤੇ ਰੋਪੜ ਜ਼ਿਲ੍ਹੇ ਦਾ ਦੌਰਾ ਕਰਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਪਹਿਲੇ ਮੁੱਖ ਮੰਤਰੀਆਂ ਵਾਂਗ ਖ਼ਾਨਾਪੂਰਤੀ ਕਰਨ ਲਈ ਸਥਿਤੀ ਦਾ ਜਾਇਜ਼ਾ ਲੈਣ ਵਾਸਤੇ ਹੈਲੀਕਾਪਟਰ ਉਤੇ ਗੇੜੇ ਨਹੀਂ ਲਾ ਰਹੇ ਸਗੋਂ ਖੁਦ ਲੋਕਾਂ ਕੋਲ ਜਾ ਕੇ ਅਸਲ ਸਥਿਤੀ ਦਾ ਪਤਾ ਲਾ ਰਹੇ ਹਨ। ਉਨ੍ਹਾਂ ਕਿਹਾ ਕਿ ਸਥਿਤੀ ਚਿੰਤਾਜਨਕ ਹੈ ਪਰ ਫਿਰ ਵੀ ਸੂਬਾ ਸਰਕਾਰ ਜਾਨੀ ਨੁਕਸਾਨ ਨੂੰ ਘੱਟ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਬਚਾਅ ਕਾਰਜਾਂ ਲਈ ਐਨ.ਡੀ.ਆਰ.ਐਫ. ਦੀਆਂ ਟੀਮਾਂ ਲਾਈਆਂ ਗਈਆਂ ਹਨ ਪਰ ਅਜੇ ਤੱਕ ਇਸ ਕੰਮ ਲਈ ਅਧਿਕਾਰਤ ਤੌਰ 'ਤੇ ਫੌਜ ਨੂੰ ਨਹੀਂ ਲਾਇਆ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਐਤਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲ ਹੋਈ ਸੀ ਜਿਸ ਦੌਰਾਨ ਉਨ੍ਹਾਂ ਨੇ ਸ੍ਰੀ ਸ਼ਾਹ ਨੂੰ ਸੂਬੇ ਦੀ ਸਮੁੱਚੀ ਸਥਿਤੀ ਬਾਰੇ ਜਾਣੂ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਫਿਲਹਾਲ ਰਾਹਤ ਅਤੇ ਬਚਾਅ ਕਾਰਜਾਂ ਲਈ ਕੇਂਦਰੀ ਸਹਾਇਤਾ ਦੀ ਲੋੜ ਨਹੀਂ ਹੈ ਕਿਉਂਕਿ ਸਥਿਤੀ ਕਾਬੂ ਹੇਠ ਹੈ। ਹਾਲਾਂਕਿ, ਭਗਵੰਤ ਮਾਨ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਸਥਿਤੀ ਨਾਲ ਨਿਪਟਣ ਲਈ ਕੇਂਦਰ ਸਰਕਾਰ ਤੋਂ ਮਦਦ ਮੰਗੀ ਜਾਵੇਗੀ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬੇ ਵਿੱਚ ਭਾਰੀ ਮੀਂਹ ਕਾਰਨ ਫਸਲਾਂ, ਘਰਾਂ ਅਤੇ ਹੋਰ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੀਂਹਾਂ ਕਾਰਨ ਹੋਏ ਨੁਕਸਾਨ ਦਾ ਪਹਿਲ ਦੇ ਆਧਾਰ 'ਤੇ ਪਤਾ ਲਾਉਣ ਲਈ ਤੁਰੰਤ ਗਿਰਦਾਵਰੀ ਕਰਵਾਉਣ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸਥਾਰਤ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਕੁਦਰਤ ਦੇ ਕਹਿਰ ਕਾਰਨ ਪੈਦਾ ਹੋਏ ਹਾਲਾਤ ਵਿੱਚ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਲੋਕਾਂ ਨੂੰ ਬਿਲਕੁਲ ਵੀ ਨਾ ਘਬਰਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੀ ਸੇਵਾ ਵਿੱਚ ਹਰ ਵੇਲੇ ਹਾਜ਼ਰ ਹੈ ਅਤੇ ਸੂਬੇ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ ਬਣੇ ਹਾਲਾਤਾਂ 'ਤੇ ਨਿਰੰਤਰ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਕੁਦਰਤੀ ਆਫ਼ਤ ਹੈ ਅਤੇ ਸਾਰਿਆਂ ਦੇ ਪੂਰਨ ਸਹਿਯੋਗ ਨਾਲ ਇਸ ਸਥਿਤੀ ਦਾ ਸੁਚੱਜੇ ਢੰਗ ਨਾਲ ਟਾਕਰਾ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿੱਚ ਪੰਜਾਬ ਦੇ ਲੋਕਾਂ ਦੇ ਨਾਲ ਹੈ ਅਤੇ ਲੋਕਾਂ ਨੂੰ ਇਸ ਸੰਕਟ ਵਿੱਚੋਂ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਲੋਕਾਂ ਨੂੰ ਕਿਸੇ ਵੀ ਗੱਲ ਦੀ ਚਿੰਤਾ ਨਾ ਕਰਨ ਦੀ ਅਪੀਲ ਕੀਤੀ ਕਿਉਂਕਿ ਸੂਬਾ ਸਰਕਾਰ ਹਾਲਾਤਾਂ ਨੂੰ ਸੁਖਾਵੇਂ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਨਿੱਜੀ ਤੌਰ 'ਤੇ ਸੂਬੇ ਦੇ ਹਰ ਕੋਨੇ ਤੋਂ ਪਲ-ਪਲ ਉੱਤੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰੀ ਮੀਂਹ ਕਿਸੇ ਵੀ ਵਿਅਕਤੀ ਦੇ ਵੱਸ ਤੋਂ ਬਾਹਰ ਹੈ ਪਰ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਸਰਕਾਰ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਹੀ ਸਾਰੇ ਕੈਬਨਿਟ ਮੰਤਰੀ, ਵਿਧਾਇਕ ਅਤੇ ਅਧਿਕਾਰੀ ਆਪੋ-ਆਪਣੇ ਖੇਤਰਾਂ ਵਿੱਚ ਮੌਜੂਦ ਹਨ ਅਤੇ ਇਸ ਔਖੀ ਘੜੀ ਵਿੱਚ ਲੋੜਵੰਦ ਲੋਕਾਂ ਤੱਕ ਪਹੁੰਚ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਹੜ੍ਹਾਂ ਤੋਂ ਬਚਾਅ ਵਾਸਤੇ ਠੋਸ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀਜ਼ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਰਾਹਤ ਕਾਰਜ ਤੇਜ਼ੀ ਨਾਲ ਚਲਾ ਰਹੇ ਹਨ। ਭਗਵੰਤ ਮਾਨ ਨੇ ਦੱਸਿਆ ਕਿ ਨੀਵੇਂ ਅਤੇ ਪ੍ਰਭਾਵਿਤ ਇਲਾਕਿਆਂ ਵਿੱਚ ਪਹਿਲਾਂ ਹੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਲੋੜਵੰਦ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਤੁਰੰਤ ਰਾਹਤ ਅਤੇ ਮਦਦ ਪ੍ਰਦਾਨ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਇਆ। ਭਗਵੰਤ ਮਾਨ ਨੇ ਕਿਹਾ ਕਿ ਭਾਰੀ ਮੀਂਹ ਕਾਰਨ ਪੈਦਾ ਹੋਈ ਇਸ ਸਥਿਤੀ ਵਿੱਚ ਲੋਕਾਂ ਦੇ ਜਾਨ-ਮਾਲ ਦੀ ਸੁਰੱਖਿਆ ਸੂਬਾ ਸਰਕਾਰ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਮੰਤਰੀ, ਵਿਧਾਇਕ ਅਤੇ ਅਧਿਕਾਰੀ ਨੀਵੇਂ ਅਤੇ ਹੜ੍ਹ ਵਰਗੇ ਹਾਲਾਤ ਨਾਲ ਜੂਝ ਰਹੇ ਇਲਾਕਿਆਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਨ੍ਹਾਂ ਇਲਾਕਿਆਂ ਤੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾਵੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਹੜ੍ਹ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ਦੇ ਨੰਬਰ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਲਈ ਇਨ੍ਹਾਂ ਕੰਟਰੋਲ ਰੂਮਾਂ ਵਿੱਚ 24 ਘੰਟੇ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਐਮਰਜੈਂਸੀ ਦੀ ਸਥਿਤੀ ਵਿੱਚ ਲੋਕਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਸਬੰਧੀ ਆਉਣ ਵਾਲੀ ਕਾਲ 'ਤੇ ਤੁਰੰਤ ਕਾਰਵਾਈ ਕਰਨਾ ਯਕੀਨੀ ਬਣਾਉਣ।

News 10 July,2023
ਸਾਬਕਾ ਸੀਐਮ ਅਮਰਿੰਦਰ ਦੇ ਸ਼ਹਿਰ ਵਿੱਚ ਭਾਜਪਾ ਨੂੰ ਝਟਕਾ

ਦੋ ਵਾਰ ਜ਼ਿਲਾ ਭਾਜਪਾ ਸ਼ਹਿਰੀ ਦੇ ਪ੍ਰਧਾਨ ਰਹੇ ਸਾਬਕਾ ਡਿਪਟੀ ਮੇਅਰ ਹਰਿੰਦਰ ਕੋਹਲੀ ਆਪ ਵਿੱਚ ਸ਼ਾਮਲ - ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਬਲਤੇਜ ਪਨੂੰ ਨੇ ਕਰਵਾਈ ਪਾਰਟੀ ਜੁਆਇਨ ਪਟਿਆਲਾ, 9 ਜੁਲਾਈ : ਸਾਬਕਾ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਦੇ ਹੋਮ ਟਾਊਨ ਪਟਿਆਲਾ ਵਿੱਚ ਭਾਜਪਾ ਨੂੰ ਉਸ ਸਮੇਂ ਵੱਡਾ ਝਟਕਾ ਲਗਾ, ਜਦੋਂ ਪਟਿਆਲਾ ਜ਼ਿਲਾ ਭਾਜਪਾ ਸ਼ਹਿਰੀ ਦੇ ਦੋ ਵਾਰ ਪ੍ਰਧਾਨ ਰਹੇ, ਸਾਬਕਾ ਡਿਪਟੀ ਮੇਅਰ ਰਹੇ ਅਤੇ ਹੁਣ ਮੌਜੂਦਾ ਲੁਧਿਆਣਾ ਭਾਜਪਾ ਦੇ ਪ੍ਰਭਾਰੀ ਹਰਿੰਦਰ ਕੋਹਲੀ ਨੇ ਪਾਰਟੀ ਨੂੰ ਅਲਵਿਦਾ ਆਖ ਕੇ ਐਂਤਵਾਰ ਨੂੰ ਆਮ ਆਦਮੀ ਪਾਰਟੀ ਜੁਆਇਨ ਕਰ ਲਈ। ਫੈਕਟਰੀ ਏਰੀਆ ਵਿੱਚ ਸਥਿਤ ਸੁਸੀਲ ਪੈਲੇਸ ਵਿੱਚ ਆਯੋਜਿਤ ਇੱਕ ਸਮਾੋਹ ਵਿੱਚ ਪੰਜਾਬ ਦੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਅਤੇ ਮੁੱਖ ਮੰਤਰੀ ਦੇ ਮੀਡੀਆ ਡਾਇਰੈਕਟਰ ਬਲਤੇਜ ਪਨੂੰ ਨੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲਾ ਭਾਜਪਾ ਦੇ ਕਈ ਮੌਜੂਦਾ ਅਹੁਦੇਦਾਰ, ਕਈ ਸਾਬਕਾ ਅਹੁਦੇਦਾਰਾਂ ਸਮੇਤ ਕਈ ਰਾਜਨੀਤਿਕ ਪਾਰਟੀਆਂ ਅਤੇ ਕਈ ਮੁਹੱਲਾ ਸੁਧਾਰ ਕਮੇਟੀਆਂ ਦੇ ਅਹੁਦੇਦਾਰਾਂ ਨੇ ਵੀ ਆਮ ਆਦਮੀ ਪਾਰਟੀ ਜੁਆਇਨ ਕੀਤੀ ਹੈ। ਇਸ ਸਮਾਗਮ ਵਿੱਚ ਭਾਰੀ ਬਰਸਾਤ ਦੇ ਬਾਵਜੂਦ ਹਰਿੰਦਰ ਕੋਹਲੀ ਦੇ ਸਮਰਥਕਾਂ ਦਾ ਵੱਡਾ ਇੱਕਠ ਦੇਖ ਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਭਰੋਸਾ ਦਿਵਾਇਆ ਕਿ ਹਰਿੰਦਰ ਕੋਹਲੀ ਅਤੇ ਉਨ੍ਹਾਂ ਦੇ ਸੈਂਕੜੇ ਸਮਰਥਕਾਂ ਨੂੰ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਪੂਰਾ ਸਨਮਾਨ ਦਿੰਤਾ ਜਾਵੇਗਾ। ਇਸਤੋਂ ਪਹਿਲਾਂ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਜਾ ਰਹੇ ਸੈਂਕੜੇ ਸਮਰਥਥਾਂ ਨੂੰ ਸੰਬੋਧਲ ਕਰਦਿਆਂ ਹਰਿੰਦਰ ਕੋਹਲੀ ਨੇ ਕਿਹਾ ਕਿ ਉਨ੍ਹਾਂ ਲੰਬੇ ਸਮੇਂ ਤੱਕ ਭਾਜਪਾ ਵਿੱਚ ਰਹਿ ਕੇ ਸਮਾਜ ਸੇਵਾ ਕੀਤੀ ਹੈ ਅਤੇ ਇਹ ਸਮਾਜ ਸੇਵਾ ਹੁਣ ਹੋਰ ਦ੍ਰਿੜਤਾ ਨਾਲ ਆਮ ਆਦਮੀ ਪਾਰਟੀ ਵਿੱਚ ਜਾਰੀ ਰਹੇਗੀ। ਭਾਜਪਾ ਛੱਡਣ ਅਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੇ ਸਵਾਲ 'ਤੇ ਹਰਿੰਦਰ ਕੋਹਲੀ ਨੇ ਕਿਹਾ ਕਿ ਪਿਛਲੇ ਡੇਢ ਸਾਲਾਂ ਵਿੱਚ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਮੁਖ ਮੰਤਰੀ ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿੱਚ ਜੋ ਕੰਮ ਕਰਕੇ ਦਿਖਾਏ ਹਨ, ਉਹ ਅੱਜ ਤੱਕ ਕਿਸੇ ਵੀ ਸਰਕਾਰ ਨੇ ਨਹੀਂ ਕੀਤੇ ਹਨ। ਪੰਜਾਬ ਦੇ ਕਰੋੜਾਂ ਲੋਕਾਂ ਨੂੰ ਮੁਫਤ ਬਿਜਲੀ ਮੁਹਇਆ ਕਰਵਾਊਣਾ, ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਝੋਨੇ ਦੇ ਸੀਜਨ ਵਿੱਚ ਕਿਸਾਨਾਂ ਨੂੰ ਨਹਿਰੀ ਪਾਣੀ ਮੁਹਇਆ ਕਰਵਾਉਣਾ, ਭ੍ਰਿਸ਼ਨਟਾਚਾਰ ਮੁਕਤ ਸ਼ਾਸ਼ਨ ਦੇਣਾ, ਹਜਾਰਾਂ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣਾ, ਸ਼ਹਿਰ ਦੇ ਗਲੀ ਮੁਹਲਿਆਂ ਵਿੱਚ ਕਲੀਨਿਕ ਦੇ ਕੇ ਸਿਹਤ ਸਹੂਲਤਾਂ ਨੂੰ ਮਜਬੂਤ ਕਰਨਾ, ਇਸ ਵਰਗੇ ਕਈ ਕੰਮ ਕਰਕੇ ਉਹ ਆਮ ਆਦਮੀ ਪਾਰਟੀ ਤੋਂ ਬਹੁਤ ਜ਼ਿਆਦਾ ਪ੍ਰਭਾਵਿਤ ਹਨ, ਇਸ ਲਈ ਉਨ੍ਹਾ ਨੇ ਭਾਜਪਾ ਨੂੰ ਅਲਵਿਦਾ ਆਖ ਕੇ ਆਪ ਵਿੱਚ ਰਹਿ ਕੇ ਜਨ ਸੇਵਾ ਕਰਨ ਦਾ ਫੈਸਲਾ ਕੀਤਾ ਹੈ। ਇਸ ਮੌਕੇ ਉਨ੍ਹਾਂ ਨਾਲ ਲੋਕਲ ਬਾਡੀ ਸੈਲ ਪੰਜਾਬ ਦੇ ਮੌਜੂਦਾ ਸੈਕਟਰੀ ਸਤਨਾਮ ਸਿੰਘ ਵਿਰਕ, ਜਿਲਾ ਭਾਜਪਾ ਸ਼ਹਿਰੀ ਦੇ ਵਾਈਸ ਪ੍ਰਧਾਨ ਬਲਵਿੰਦਰ ਸਿੰਘ, ਜਿਲਾ ਭਾਜਪਾ ਸ਼ਹਿਰੀ ਦੇ ਸਕੱਤਰ ਰਾਹੁਲ ਮਹਿਤਾ, ਅਮਿਤ ਸੂਦ, ਆਈਟੀ ਸੈਲ ਦੇ ਸਾਬਕਾ ਜਿਲਾ ਪ੍ਰਧਾਨ ਵਿਕਰਮ ਭੱਲਾ, ਜਿਲਾ ਸਕੱਤਰ ਅਰਵਿੰਦ ਰਤਨ ਆਸ਼ੂ, ਸਾਬਕਾ ਜਨਰਲ ਸਕੱਤਰ ਹਰੀਸ ਕੇਹਰ, ਜਿਲਾ ਭਾਜਪਾ ਯੁਵਾ ਮੋਰਚਾ ਦੇ ਸਾਬਕਾ ਉਪ ਪ੍ਰਧਾਨ ਮਨੋਜ ਸਿੰਘ ਗੋਨਾ, ਸਾਬਕਾ ਯੂਨੀਵਰਸਿਟੀ ਮੰਡਲ ਦੇ ਪ੍ਰਧਾਨ ਦਲੀਪ ਸਿੰਘ, ਜਿਲਾ ਕਾਰਜਕਾਰਨੀ ਮੈਂਬਰ ਅਨਿਲ ਸਿੰਗਲਾ, ਲੋਕਲ ਬਾਡੀ ਸੈਲ ਦੇ ਪ੍ਰਧਾਨ ਵਿਕਾਸ ਮਹਾਜਨ, ਸਾਬਕਾ ਸੈਕਟਰੀ ਅਸ਼ਵਨੀ ਕੋਹਲੀ, ਸਾਬਕਾ ਕਾਰਜਕਾਰਨੀ ਮੈਂਬਰ ਰੋਹਿਨ ਸ਼ਰਮਾ, ਸਾਬਕਾ ਸੈਂਟਰਲ ਮੰਡਲ ਦੇ ਵਾਹੀਸ ਪ੍ਰੈਜੀਡੈਂਟ ਹਰਮੀਤ ਸਿੰਘ ਡੋਨੀ, ਸਾਬਕਾ ਮੀਡੀਆ ਇੰਚਾਰਜ ਲਲਿਤੇਸ਼ਵਰ ਬੇਦੀ, ਬਹੁ ਗਿਣਤੀ ਮੋਰਚਾ ਦੇ ਜਿਲਾ ਪ੍ਰਧਾਨ ਗੌਰਵ ਮਸੀਹ, ਸੈਂਟਰਲ ਮੰਡਲ ਦੇ ਵਾਈਸ ਪ੍ਰੈਜੀਡੈਂਟ, ਜਿਲਾ ਸਕੱਤਰ ਸਵੀਤਾ ਨਈਅਰ, ਯੂਨੀਵਰਸਿਟੀ ਮੰਡਲ ਮਹਿਲਾ ਮੋਰਚਾ ਦੀ ਪ੍ਰਧਾਨ ਮੋਨਿਦਾ ਦੀਨ ਦਿਆਲ, ਐਸਸੀ ਮੋਰਚਾ ਦੇ ਸਾਬਕਾ ਜਿਲਾ ਪ੍ਰਧਾਨ ਗਿਰਧਾਰੀ ਲਾਲ, ਸੋਸਲ ਮੀਡੀਆ ਦੇ ਜਨਰਲ ਸਕੱਤਰ ਅਮਨਦੀਪ ਬੰਟਾ ਅਤੇ ਹੋਰ ਵੀ ਬਹੁਤ ਸਾਰੇ ਨੇਤਾ ਸ਼ਾਮਲ ਹੋਏ। ਹਰਿੰਦਰ ਕੋਹਲੀ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਹੁਣ ਉਂਝ ਵੀ ਭਾਜਪਾ ਦਾ ਕਾਂਗਰਸੀਕਰਨ ਹੋ ਚੁਕਾ ਹੈ, ਪੁਰਾਣੇ ਵਰਕਰ ਅਤੇ ਹੋਰ ਨੇਤਾਵਾਂ ਨੂੰ ਮੋਤੀ ਮਹਿਲ ਵੱਨੋਂ ਜਿਸ ਤਰੀਕੇ ਨਾਲ ਜਲੀਲ ਕੀਤਾ ਜਾ ਰਿਹਾ ਹੈ, ਉਸਨੂੰ ਦੇਖ ਕੇ ਹੁਣ ਆਉਣ ਵਾਲੇ ਦਿਨਾਂ ਵਿੱਚ ਪੂਰੇ ਪੰਜਾਬ ਵਿੱਚ ਵੱਡੇ ਪੱਧਰ 'ਤੇ ਭਾਜਪਾ ਵਿੱਚ ਕਈ ਦਹਾਕਿਆਂ ਤੋਂ ਕੰਮ ਕਰ ਰਹੇ ਲੋਕ ਹੁਣ ਪਾਰਟੀ ਨੂੰ ਅਲਵਿਦਾ ਕਹਿਣ ਨੂੰ ਤਿਆਰ ਬੈਠੇ ਹਨ। ਇਹ ਸ਼ੁਰੂਆਤ ਪਟਿਆਲਾ ਤੋਂ ਹੋ ਚੁਕੀ ਹੈ ਅਤੇ ਹੁਣ ਆਉਦ ਵਾਲੇ ਦਿਨਾਂ ਵਿੱਚ ਪੰਜਾਬ ਦੇ ਹੋਰ ਜਿਲਿਆਂ ਵਿੱਚ ਵੀ ਪਾਰਟੀ ਦੇ ਕਈ ਵੱਡੇ ਨੇਤਾ ਆਮ ਆਦਮੀ ਪਾਰਟੀ ਜੁਆਇਨ ਕਰਨਗੇ। ਹਰਿੰਦਰ ਕੋਹਲੀ ਨੇ ਕਿਹਾ ਕਿ ਉਹ ਅੱਜ ਆਮ ਆਦਮੀ ਪਾਰਟੀ ਬਿਨਾ ਕਿਸੇ ਸ਼ਰਤ ਅਤੇ ਸੀਟ ਦੇ ਲਾਲਚ ਤੋਂ ਜੁਆਇਨ ਕਰ ਰਹੇ ਹਨ। ਉਨ੍ਹਾਂ ਮੁੱਖ ਮੰਤਰੀ, ਸਿਹਤ ਮੰਤਰੀ ਅਤੇ ਮੀਡੀਆ ਡਾਇਰੈਕਟਰ ਨੂੰ ਭਰੋਸਾ ਦਿਵਾਇਆ ਹੈ ਕਿ ਪਾਰਟੀ ਉਨ੍ਹਾਂ ਨੂੰ ਜੋ ਵੀ ਸੇਵਾ ਦੇਵੇਗੀ, ਉਹ ਉਸਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾ ਿਕਸੇ ਵੀ ਅਹੁਦੇ ਦਾ ਕੋਈ ਲਾਲਚ ਨਹੀਂ ਹੈ ਕਿਉਂਕਿ ਉਹ ਜਮੀਨ ਨਾਲ ਜੜੇ ਹੋਏ ਨੇਤਾ ਹਨ। ਇਸ ਮੌਕੇ ਮੁੱਖ ਮੰਤਰੀ ਦੇ ਮੀਡੀਆ ਡਾਇਰੈਕਟਰ ਬਲਤੇਜ ਪਨੂੰ ਨੇ ਹਰਿੰਦਰ ਕੋਹਲੀ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾ ਦੇ ਆਉਣ ਨਾਲ ਨਾ ਸਿਰਫ਼ ਪਟਿਆਲਾ ਸ਼ਹਿਰ ਅਤੇ ਦਿਹਾਤੀ ਵਿਧਾਨ ਸਭਾ ਹਲਕਿਆਂ ਵਿੱਚ ਸਗੋਂ ਜਿਲੇ ਦੀ ਹੋਰ ਸੀਟਾਂ 'ਤੇ ਵੀ ਆਮ ਆਦਮੀ ਪਾਰਟੀ ਨੂੰ ਫਾਇਦਾ ਮਿਲੇਗਾ, ਕਿਉਂਕਿ ਹਰਿੰਦਰ ਕੋਹਲੀ ਦਾ ਜਨਾਧਾਰ ਪਟਿਆਲਾ ਤੋਂ ਇਲਾਵਾ ਦੇਵੀਗੜ੍ਹ, ਘਨੌਰ, ਰਾਜਪੁਰਾ ਵਰਗੇ ਹਲਕਿਆਂ ਵਿੱਚ ਵੀ ਹੈ। ਸੀਨੀਅਰ ਭਾਜਪਾ ਨੇਤਾ ਹਰਿੰਦਰ ਕੋਹਲੀ ਦੇ ਨਾਲ ਆਮ ਆਦਮੀ ਪਾਰਟੀ ਵਿੱਚ ਵਾਰਡ ਨੰਬਰ 26 ਤੋਂ ਜਸਪਾਲ ਜੱਜੂ, ਯੂਨੀਵਰਸਿਟੀ ਮੰਡਲ ਦੇ ਵਾਈਸ ਪ੍ਰਧਾਨ ਹਰੀਸ ਨੰਦਨ, ਆਈ ਸੈਲ ਦੇ ਸਾਬਕਾ ਸੈਕਟਰੀ ਰਾਹੁਲ ਸ਼ਰਮਾ, ਮੈਡੀਕਲ ਸੈਲ ਦੇ ਜਨਰਲ ਸਕੱਤਰ ਡਾ. ਨੀਰਜ, ਓਬੀਸੀ ਮੋਰਚਾ ਦੇ ਸਕੱਤਰ ਰਾਮ ਸੇਵਕ ਯਾਦਵ, ਆਈ ਟੀ ਸੈਲ ਦੇ ਸਾਬਕਾ ਜਨਰਲ ਸਕੱਤਰ ਰਾਜੇਸ਼ਵਰ ਨਾਥ, ਯੁਵਾ ਮੋਰਚਾ ਦੇ ਮੰਡਲ ਸੈਕਟਰੀ ਨਿਸ਼ਾ ਭਾਰਦਵਾਜ, ਓਬੀਸੀ ਮੋਰਚਾ ਅਤੇ ਯੂਲੀਵਰਸਿਟੀ ਮੰਡਲ ਦੇ ਪ੍ਰਧਾਨ ਰਾਹੂੁਲ ਚੌਹਾਨ, ਯੁਵਾ ਮੋਰਚਾ ਦੇ ਸਕੱਤਰ ਅੰਕਿਤ ਸੁਰੀ, ਯੁਵਾ ਮੋਰਚਾ ਦੇ ਅਜੈ ਕੁਮਾਰ, ਮਹਿਲਾ ਮੋਰਚਾ ਦੀ ਵਾਈਸ ਪ੍ਰਧਾਨ ਮਨਜੀਤ ਕੌਰ, ਐਸਸੀ ਮੋਰਚਾ ਖੰਨਾ ਦੇ ਪ੍ਰਭਾਰੀ ਦਲੀਪ ਸਿੰਘ, ਯੂਨੀਵਰਸਿਟੀ ਮੰਡਲ ਦੇ ਸਕੱਤਰ ਭਵਾਨ ਖੰਡੂਜਾ, ਖੰਨਾ ਮੰਡਲ ਦੇ ਵਾਈਸ ਪ੍ਰੈਸ ਸਕੱਤਰ ਰਣਜੀਤ ਸਿੰਘ, ਅਨਿਲ ਕੁਮਾਰ ਬੰਟੀ, ਸ਼ਿਵਨਾਥ ਠੇਕੇਦਾਰ, ਰਾਮਨਗਰ ਮੁਹਲਾ ਸੁਧਾਰ ਕਮੇਟੀ ਦੇ ਪ੍ਰਧਾਨ ਗੁਰਮੇਲ ਲਾਲ, ਥਾਪਰ ਮੰਡਲ ਮਹਿਲਾ ਮੋਰਚਾ ਦੀ ਪ੍ਰਧਾਨ ਨੀਲਮ ਗੌਤਮ, ਯੂਨੀਵਰਸਿਟੀ ਮੰਡਲ ਤੋਂ ਹੀਰਾਮਨ, ਕਾਰਜਕਾਰੀ ਮੈਂਬਰ ਆਸ਼ੂ ਭਾਰਦਵਾਜ, ਐਸਸੀ ਮੋਰਚਾ ਤੋਂ ਵਿੱਕੀ ਅਤੇ ਵਿਕਰਮ, ਯੂਨੀਵਰਸਿਟੀ ਮੋਰਚਾ ਦੇ ਉਪ ਪ੍ਰਧਾਨ ਸੁਭਾਸ਼ ਕੁਮਾਰ, ਆਰਐਸਐਸ ਤੋਂ ਨੀਰਜ ਸੁਭਮ ਸਤਿਆ, ਸ਼੍ਰੋਮਣੀ ਅਕਾਲੀ ਦਲ ਦੇ ਵਾਈਸ ਪ੍ਰੈਜੀਡੈਂਟ ਮਾਹੀਪਾਲ, ਕੋਹੀਨੂਰ ਇਨਕਲਵੇ ਤੇ ਸੁਸਾਇਟੀ ਤੋਂ ਸੁਰਿੰਦਰ ਪਾਲ ਸਿੰਘ, ਦੀਪ ਸਿੰਘ ਨਗਰ ਤੋਂ ਗੁਰਨਾਮ ਸਿੰਘ, ਤਫਜਲਪੁਰਾ ਤੋਂ ਹਰਪੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਵਾਈਸ ਪ੍ਰਧਾਨ ਅਮਰਪਾਲ ਸਿੰਘ, ਬਲਵਿੰਦਰ ਸਿੰਘ ਤੂਰ, ਐਸਐਸਟੀ ਨਗਰ ਤੋਂ ਗੁਰਦੀਪ ਸਿੰਘ, ਐਸਐਸਟੀ ਨਗਰ ਤੋਂ ਸੈਂਟਰਲ ਬਲਾਕ ਤੋਂ ਰਾਕੇਸ਼ ਪੁਰੀ, ਸੀਐਮ ਪਾਂਧੀ, ਟਰੱਕ ਯੂਨੀਅਨ ਤੋਂ ਸਾਬਕਾ ਵਾਈਸ ਪ੍ਰੈਜੀਡੈਂਟ ਜਸਪਾਲ ਸਿੰਘ ਵਾਲੀਆ, ਐਸਐਸਟੀ ਨਗਰ ਤੋਂ ਦਰਸ਼ਨ ਸਿੰਘ, ਅਜੈ ਬੰਸਲ, ਗੋਬਿੰਦ ਬਾਗ ਮੁਹਲਾ ਸੁਧਾਰ ਕਮੇਟੀ ਦੇ ਸਾਬਕਾ ਪ੍ਰਧਾਨ ਕੈਪਟਨ ਭਾਗ ਸਿੰੰਘ, ਜੁਝਾਰ ਨਗਰ ਮੁਹਲਾ ਸੁਧਾਰ ਕਮੇਟੀ ਤੋਂ ਅਮਰੀਕ ਸਿੰਘ, ਜੁਝਾਰ ਨਗਰ ਗਲੀ ਨੰਬਰ 6 ਸੁਸਾਇਟੀ ਦੇ ਪ੍ਰਧਾਨ ਜਗਜੀਵਨ ਜੱਗੀ, ਰਾਮਨਗਰ ਦੇ ਵਾਈਸ ਪ੍ਰੈਜੀਡੈਂਟ ਸੁਰਜੀਤ ਸਿੰਘ, ਗੋਬਿੰਦ ਨਗਰ ਤੋਂ ਰਾਜਿੰਦਰ ਸਿੰਘ, ਬਿਸ਼ਨ ਨਗਰ ਤੋਂ ਨਰਿੰਦਰ ਕੁਮਾਰ, ਵਾਰਡ ਨੰਬਰ 26 ਤੋਂ ਬੂਥ ਇੰਚਾਰਜ ਮਨਜਿੰਦਰ ਸਿੰਘ, ਵਕੀਲ ਖਾਨ, ਵਰਿੰਦਰ ਪੁਰੀ, ਸੇਵਾ ਸਿੰਘ, ਰੋਹਿਤ ਸ਼ਰਮਾ, ਨਵਦੀਪ ਸਿੰਘ, ਕਮਲਪ੍ਰੀਤ ਸਿੰਘ, ਗੁਰਖਬਸ ਕਲੋਨੀ ਤੋਂ ਗੋਪਾਲ ਕ੍ਰਿਸ਼ਨ, ਗੋਬਿੰਦ ਬਾਗ ਤੋਂ ਰਿਸ਼ੀ ਤਾਰਾਪੁਰੀ, ਦੀਨਦਿਆਲ ਉਪਾਧਿਆਏ ਨਗਰ ਤੋਂ ਰਾਮਾ, ਕੋਹੀਨੂਰ ਇਨਕਲੇਵ ਤੋਂ ਬਲਵਿੰਦਰ ਸਿੰਘ, ਨਿਰਮਲ ਸਿੰਘ, ਅੰਮ੍ਰਿਤ ਕੌਰ, ਸੁੰਦਰ ਨਗਰ ਤੋਂ ਸੁਖਜੀਤ ਸਿੰਘ, ਰਾਮਨਗਰ ਤੋਂ ਦਰਸ਼ਨ ਸਿੰਘ, ਗੋਬਿੰਦ ਬਾਗ ਮੁਹਲਾ ਸੁਧਾਰ ਕਮੇਟੀ ਦੇ ਪ੍ਰਧਾਨ ਅਰਵਿੰਦ ਸਿੰਘ, ਰਵਿਦਾਸ ਨਗਰ ਤੋਂ ਪ੍ਰਕਾਸ਼, ਅਰੂਣ ਸ਼ਰਮਾ, ਮਹਾਮੰਤਰੀ ਯੂਨੀਵਰਸਿਟੀ ਮੰਡਲ, ਰਾਜਿਰੰਦਰ ਕੁਮਾਰ ਰਾਮ, ਪੂਜਾ, ਗੁਰਮੀਤ ਸਿੰਘ ਤੁੰਗ, ਰਿੰਕੂ ਪ੍ਰੀਤ ਸਿੰੰਘ, ਡਾ. ਰੇਖਾ ਰਾਮ ਨਗਰ, ਗੁਰਜੰਟ ਸਿੰਘ ਪੁਰੀ, ਰਵੀ ਠਾਕੁਰ, ਪਵਨ ਕਦ, ਗੁਰਦੀਪ ਸਿੰਘ, ਬਲਵਿੰਦਰ ਸਿੰਘ, ਗੋਬਿੰਦ ਬਾਗ ਤੋਂ ਗੁਰਪਾਲ ਸਿੰਘ, ਤੋਪਖਾਨਾ ਮੋਡ ਤੋਂ ਪ੍ਰਦੀਪ ਕੁਮਾਰ, ਐਸਐਸਟੀ ਨਗਰ ਤੋਂ ਮਾਸਟਰ ਸੁਖਵਿੰਦਰ ਸਿੰਘ, ਮਾਸਟਰ ਕਰਨੈਲ ਸਿੰਘ, ਗੁਰਤੇਜ ਸਿੰਘ, ਸਟੇਡੀਅਮ ਮੰਡਲ ਦੇ ਜਨਰਲ ਸਕੱਤਰ ਗੁਰਿੰਦਰ ਸਿੰਘ, ਸੈਕਟਰੀ ਸ਼ੰਕਰ ਕੁਮਾਰ, ਵਾਈਸ ਪ੍ਰਧਾਨ ਕਮਲ ਕੁਮਾਰ, ਸ਼ਿਵ ਸੈਨਾ ਦੇ ਉਪ ਪ੍ਰਧਾਨ ਕਮਲ ਬਜਾਜ, ਸ਼ਿਵ ਸੈਲਾ ਬਾਲ ਠਾਕਰੇ ਤੋਂ ਵਾਈਸ ਪ੍ਰਧਾਨ ਪਵਨ ਗੁਪਤਾ, ਰਾਜਿੰਦਰ ਕੁਮਾਰ, ਗੌਰਵ ਸਿੰਘ, ਸ਼ਿਵ ਸੈਨਾ ਵਾਈਸ ਪ੍ਰਧਾਨ ਲਾਹੌਰੀ ਸਿੰਘ, ਜ਼ਿਲਾ ਕਾਰਜਕਾਰਨੀ ਮੈਂਬਰ ਰੋਹਿਤ ਸ਼ਰਮਾ, ਰਾਹੁਲ ਸ਼ਰਮਾ, ਅੰਮ੍ਰਿਤਪਾਲ ਸਿੰਘ, ਰਾਜੇਸ ਸਹੋਤਾ, ਰਾਜ ਕੁਮਾਰ ਰਾਜੂ, ਅਸ਼ਵਨੀ ਸ਼ਰਮਾ, ਨਰੇਸ਼ ਕੁਮਾਰ, ਵਿਕੀ ਸ਼ਰਮਾ, ਲਵਲੀ ਸ਼ਰਮਾ, ਗੌਰਵ ਸ਼ਰਮਾ, ਓਂਕਾਰ ਸਿੰਘ, ਕੈਪਟਨ ਗੁਰਸੇਵਕ ਸਿੰਘ, ਐਸਐਸਟੀ ਨਗਰ ਤੋਂ ਰਾਹੁਲ, ਗੋਬਿੰਦ ਬਾਗ ਤੋਂ ਅਜਮੇਰ ਸਿੰਘ, ਮਧੂਵਾਲਾ ਅਤੇ ਅਸ਼ੋਕ ਕੁਮਾਰ ਥਾਪਰ, ਨਵੀਨ, ਪੀਆਰਟੀਸੀ ਤੋਂ ਰਿਟਾ. ਇੰਸਪੈਕਟਰ ਗੁਰਮੇਲ ਸਿੰਘ, ਜਤਿੰਦਰ ਸਿੰਘ, ਸੁਨੀਲ ਕੁਮਾਰ, ਰਵਿਦਾਸ ਨਗਰ ਤੋਂ ਪ੍ਰਕਾਸ ਅਤੇ ਵਿਕਰਮ ਸਮੇਤ ਵੱਡੀ ਗਿਣਤੀ ਵਿੱਚ ਵੱਖ ਵੱਖ ਮੁਹੱਲਾ ਸੁਧਾਰ ਕਮੇਟੀ ਦੇ ਸੈਂਕੜੇ ਮੈਂਬਰਾਂ ਨੇ ਹਰਿੰਦਰ ਕੋਹਲੀ ਦੇ ਨਾਲ ਆਮ ਆਦਮੀ ਪਾਰਟੀ ਦਾ ਪਲਾ ਫੜਿਆ।

News 09 July,2023
ਮੁੱਖ ਮੰਤਰੀ ਨੇ ਬਾਰਸ਼ ਕਾਰਨ ਲੋਕਾਂ ਦੀ ਮਦਦ ਲਈ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਰਹਿਣ ਲਈ ਕਿਹਾ

ਨੀਵੇਂ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਰਾਹਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼ * ਡੀ.ਸੀਜ਼ ਅਤੇ ਐਸ.ਐਸ.ਪੀਜ਼ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਰਾਹਤ ਅਤੇ ਸੁਰੱਖਿਆ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ * ਸੂਬੇ ਵਿੱਚ ਭਾਰੀ ਮੀਂਹ ਕਾਰਨ ਪੈਦਾ ਹੋਈ ਸਥਿਤੀ ਦੀ ਨਿਯਮਤ ਤੌਰ 'ਤੇ ਨਿਗਰਾਨੀ * ਨੀਵੀਆਂ ਥਾਵਾਂ ਅਤੇ ਨਦੀਆਂ ਦੇ ਆਸ-ਪਾਸ ਦੇ ਖੇਤਰਾਂ ਵਿੱਚ ਅਲਰਟ ਜਾਰੀ ਚੰਡੀਗੜ੍ਹ, 9 ਜੁਲਾਈ: ਸੂਬੇ ਭਰ ਵਿੱਚ ਲਗਾਤਾਰ ਹੋ ਰਹੀ ਬਰਸਾਤ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਇਸ ਸੰਕਟ ਦੀ ਘੜੀ ਵਿੱਚ ਆਪਣੇ-ਆਪਣੇ ਖੇਤਰਾਂ ਵਿੱਚ ਰਹਿਣ ਅਤੇ ਲੋੜਵੰਦਾਂ ਤੱਕ ਪਹੁੰਚ ਕਰਨ ਲਈ ਕਿਹਾ। ਕੁਦਰਤ ਦੇ ਕਹਿਰ ਦੇ ਮੱਦੇਨਜ਼ਰ ਸਥਿਤੀ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਮੁੱਖ ਮੰਤਰੀ ਨੇ ਕਿਹਾ ਕਿ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਹੜ੍ਹਾਂ ਤੋਂ ਬਚਾਅ ਵਾਸਤੇ ਵਿਆਪਕ ਕਾਰਜ ਯੋਜਨਾ ਨੂੰ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਇਲਾਕੇ ਦੇ ਲੋਕਾਂ ਵਿੱਚ ਜਾ ਕੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਰਾਹਤ ਦੇਣ ਨੂੰ ਯਕੀਨੀ ਬਣਾਉਣ। ਭਗਵੰਤ ਮਾਨ ਨੇ ਕਿਹਾ ਕਿ ਡਿਪਟੀ ਕਮਿਸ਼ਨਰ (ਡੀ.ਸੀ.) ਅਤੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀਜ਼) ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣੀ ਚਾਹੀਦੀ ਹੈ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਨੀਵੇਂ ਇਲਾਕਿਆਂ ਖ਼ਾਸ ਕਰਕੇ ਦਰਿਆਵਾਂ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਪਹਿਲਾਂ ਹੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਕਿਹਾ ਗਿਆ ਹੈ ਕਿ ਕਿਸੇ ਜ਼ਰੂਰੀ ਕੰਮ ਲਈ ਹੀ ਘਰਾਂ ਤੋਂ ਬਾਹਰ ਨਿਕਲਣ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਲਗਾਤਾਰ ਹੋ ਰਹੀ ਬਰਸਾਤ ਕਾਰਨ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ ਪਰ ਸੂਬਾ ਸਰਕਾਰ ਵੱਲੋਂ ਸਥਿਤੀ ’ਤੇ ਬਾਕਾਇਦਾ ਨਜ਼ਰ ਰੱਖੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਚਾਹੀਦਾ ਹੈ ਕਿ ਉਹ ਆਪੋ-ਆਪਣੇ ਹਲਕਿਆਂ ਖ਼ਾਸ ਕਰਕੇ ਨੀਵੇਂ ਅਤੇ ਹੜ੍ਹਾਂ ਵਾਲੇ ਇਲਾਕਿਆਂ ਦਾ ਦੌਰਾ ਕਰਨ ਤਾਂ ਜੋ ਲੋੜਵੰਦਾਂ ਦੀ ਮਦਦ ਯਕੀਨੀ ਬਣਾਈ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਕਿਉਂਕਿ ਸੂਬੇ ਭਰ ਵਿੱਚ ਭਾਰੀ ਮੀਂਹ ਪੈ ਰਿਹਾ ਹੈ, ਇਸ ਲਈ ਕੁਝ ਥਾਵਾਂ 'ਤੇ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਉਨ੍ਹਾਂ ਕਿਹਾ ਕਿ ਡੀ.ਸੀਜ਼, ਐਸ.ਐਸ.ਪੀਜ਼, ਐਸ.ਡੀ.ਐਮਜ਼ ਅਤੇ ਫੀਲਡ ਸਟਾਫ਼ ਚੌਕਸ ਰਹੇ ਅਤੇ ਜ਼ਿਆਦਾ ਪਾਣੀ ਕਾਰਨ ਹੋਣ ਵਾਲੇ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਲਈ ਪਹਿਲ ਦੇ ਆਧਾਰ 'ਤੇ ਜ਼ਰੂਰੀ ਕੰਮ ਕਰਨ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਵਾਟਰ ਵਰਕਸ ਦੇ ਪਾਣੀ ਵਿੱਚ ਡੁੱਬਣ ਤੋਂ ਰੋਕਣ ਲਈ ਹਰ ਥਾਂ 'ਤੇ ਵਾਟਰ ਵਰਕਸ ਦੇ ਪੰਪ ਹਾਊਸਾਂ ਦੇ ਆਲੇ-ਦੁਆਲੇ ਰੇਤ ਦੀਆਂ ਬੋਰੀਆਂ ਲਾ ਕੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਗੰਭੀਰ ਸੰਕਟ ਦੀ ਇਸ ਘੜੀ ਵਿੱਚ ਲੋਕਾਂ ਨੂੰ ਤੁਰੰਤ ਰਾਹਤ ਅਤੇ ਮਦਦ ਪ੍ਰਦਾਨ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਭਗਵੰਤ ਮਾਨ ਨੇ ਕਿਹਾ ਕਿ ਭਾਰੀ ਬਰਸਾਤ ਕਾਰਨ ਪੈਦਾ ਹੋਈ ਇਸ ਸਥਿਤੀ ਵਿੱਚ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨਾ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ। ਇਸ ਦੌਰਾਨ ਮੁੱਖ ਮੰਤਰੀ ਦੇ ਨਿਰਦੇਸ਼ਾਂ ਤੋਂ ਬਾਅਦ ਹਰਕਤ ਵਿੱਚ ਆਉਂਦਿਆਂ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੇ ਲੋਕਾਂ ਨੂੰ ਰਾਹਤ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਰਾਬਤਾ ਕਾਇਮ ਕੀਤਾ ਹੈ। ਮੰਤਰੀ ਅਤੇ ਵਿਧਾਇਕ ਨੀਵੇਂ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਨੂੰ ਇਨ੍ਹਾਂ ਖੇਤਰਾਂ ਤੋਂ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਭਾਰੀ ਮੀਂਹ ਕਾਰਨ ਹੋਣ ਵਾਲੇ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਲਈ ਠੋਸ ਉਪਰਾਲੇ ਕਰਨ ਦੇ ਨਿਰਦੇਸ਼ ਵੀ ਦਿੱਤੇ। ਇਸ ਦੌਰਾਨ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰਾਂ ਨੇ ਸੰਕਟ ਦੀ ਘੜੀ ਵਿੱਚ ਲੋਕਾਂ ਦੀ ਮਦਦ ਲਈ ਹੜ੍ਹ ਕੰਟਰੋਲ ਰੂਮ ਸਥਾਪਤ ਕੀਤੇ ਹਨ। ਕੰਟਰੋਲ ਰੂਮ ਦੇ ਨੰਬਰਾਂ ਬਾਰੇ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਦੀ ਸੇਵਾ ਲਈ ਇਨ੍ਹਾਂ ਕੰਟਰੋਲ ਰੂਮਾਂ ਵਿੱਚ 24 ਘੰਟੇ ਅਧਿਕਾਰੀ ਨਿਯੁਕਤ ਕੀਤੇ ਗਏ ਹਨ। ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਹੰਗਾਮੀ ਹਾਲਾਤ ਵਿੱਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਬਾਰੇ ਫ਼ੋਨ ਆਉਣ 'ਤੇ ਤੁਰੰਤ ਕਾਰਵਾਈ ਯਕੀਨੀ ਬਣਾਉਣ। ਬਾਕਸ ਭਾਰੀ ਬਰਸਾਤ : ਘੱਗਰ ਅਤੇ ਬਾਕੀ ਨਦੀਆਂ ਡੇਂਜਰ ਲੈਵਲ ਤੋਂ ਉਪਰ ਪੁੱਜੀਆਂ - ਸਿਹਤ ਮੰਤਰੀ ਨੇ ਸਮੁੱਚੇ ਅਧਿਕਾਰੀਆਂ ਨਾਲ ਕੀਤਾ ਪਟਿਆਲਾ ਨਦੀ ਦਾ ਦੌਰਾ - ਪਟਿਆਲਾ ਨਦੀ ਦੇ ਆਲੇ-ਦੁਆਲੇ ਨੀਚਲੇ ਇਲਾਕਿਆਂ ਵਿੱਚ ਬਸੇ ਲੋਕਾਂ ਨੂੰ ਤੁਰੰਤ ਘਰ ਛੱਡਣ ਦੀ ਸਲਾਹ - ਪ੍ਰੇਮ ਬਾਗ ਪੈਲੇਸ ਨੂੰ ਬਣਾਇਆ ਟੈਂਪਰੇਰੀ ਰੈਣ ਬਸੇਰਾ - ਪਟਿਆਲਾ ਜ਼ਿਲੇ ਵਿੱਚ ਅਧਾ ਦਰਜਨ ਤੋਂ ਵੱਧ ਕੰਟਰੋਲ ਰੂਮ ਸਥਾਪਿਤ ਪਟਿਆਲਾ, 9 ਜੁਲਾਈ : ਲੰਘੇ ਕੱਲਤੋਂ ਪੈ ਰਹੀ ਭਾਰੀ ਬਰਸਾਤ ਕਾਰਨ ਪੰਜਾਬ ਅਤੇ ਪਟਿਆਲਾ ਜ਼ਿਲੇ ਵਿੱਚੋਂ ਨਿਕਲਣ ਵਾਲਾ ਘੱਗਰ ਦਰਿਆ ਅਤੇ ਇਸਦੇ ਨਾਲ ਪੈਂਦੀਆਂ ਨਦੀਆਂ ਟਾਂਗਰੀ, ਮਾਰਕੰਡਾ, ਪਟਿਆਲਾ ਨਦੀ ਫੂੰਕਾਰੇ ਮਾਰਨ ਲੱਗੀਆਂ ਹਨ ਅਤੇ ਇਨ੍ਹਾਂ ਵਿੱਚ ਪਾਣੀ ਦਾ ਵਹਾਅ ਡੇਂਜਰ ਲੈਵਲ ਤੋਂ ਉਪਰ ਚਲ ਰਿਹਾ ਹਨ। ਘੱਗਰ ਇਸ ਸਮੇਂ ਖਤਰੇ ਦੇ ਨਿਸ਼ਾਨ ਤੋਂ ਉਪਰ ਚੱਲ ਰਿਹਾ ਹੈ, ਜਿਸ ਕਾਰਨ ਡੀ.ਸੀ. ਪਟਿਆਲਾ ਕਮ ਜ਼ਿਲਾ ਮੈਜਿਸਟ੍ਰੇਟ ਸਾਕਸੀ ਸਾਹਨੀ ਨੇ ਤਿੰਨ ਦਿਨਾਂ ਲਈ ਹਾਈ ਅਲਰਟ ਦੇ ਹੁਕਮ ਜਾਰੀ ਕੀਤੇ ਹਨ। ਦੂਸਰੇ ਪਾਸੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਡੀ.ਸੀ. ਸਾਕਸ਼ੀ ਸਾਹਨੀ, ਏਡੀਸੀ ਗੁਰਪ੍ਰੀਤ ਸਿੰਘ ਥਿੰਦ ਨੇ ਆਪਣੇ ਅਧਿਕਾਰੀਆਂ ਦੀ ਪੂਰੀ ਫੌਜ ਨਾਲ ਪਟਿਆਲਾ ਨਦੀ ਅਤੇ ਹੋਰਨਾਂ ਖੇਤਰਾਂ ਦਾ ਦੌਰਾ ਕੀਤਾ ਹੈ ਤੇ ਪਟਿਆਲਾ ਨਦੀ ਦੇ ਦੁਆਲੇ ਵਸਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਤੁਰੰਤ ਉਹ ਨੀਵੇਂ ਖੇਤਰ ਛੱਡ ਕੇ ਸੁਰਖਿਅਤ ਥਾਵਾਂ 'ਤੇ ਪਹੁੰਚ ਜਾਣ। ਇਸਦੇ ਨਾਲ ਹੀ ਦੇਵੀਗੜ੍ਹ ਰੋਡ 'ਤੇ ਪੈਂਦੇ ਪ੍ਰੇਮ ਬਾਗ ਪੈਲੇਸ ਨੂੰ ਟੈਂਪਰੇਰੀ ਰੈਣ ਬਸੇਰਾ ਬਣਾ ਦਿੱਤਾ ਗਿਆ ਹੈ। ਸਿਹਤ ਮੰਤਰੀ ਨੇ ਇਸ ਮੌਕੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਈ ਵੀ ਖਤਰਾ ਮੋਲ ਨਾ ਲੈਣ। ਘੱਗਰ, ਮਾਰਕੰਡਾ, ਟਾਂਗਰੀ ਤੇ ਪਟਿਆਲਾ ਨਦੀ ਹਮੇਸ਼ਾ ਹੀ ਭਾਰੀ ਬਰਸਾਤਾਂ ਵਿੱਚ ਲੋਕਾਂ ਦਾ, ਕਿਸਾਨਾਂ ਦਾ ਬਹੁਤ ਵੱਡਾ ਨੁਕਸਾਨ ਕਰਦੀਆਂ ਹਨ। ਦੇਸ਼ ਦੀ ਅਜਾਦੀ ਤੋਂ ਲੈ ਕੇ ਅੱਜ ਤੱਕ ਸਮੁਚੀਆਂ ਰਾਜਨੀਤਿਕ ਪਾਰਟੀਆਂ ਨੇ ਇਨ੍ਹਾਂ ਦਾ ਵਹਾਅ ਰੋਕਣ ਦੇ ਦਾਅਵੇ ਜਰੂਰ ਕੀਤੇ ਹਨ ਪਰ ਕੋਈ ਵੀ ਅਜੇ ਤੱਕ ਸਫਲ ਨਹੀਂ ਹੋ ਸਕਿਆ। ਬਾਕਸ ਘੱਗਰ ਦਾ ਡੇਂਜਰ ਲੈਵਲ 10 ਫੁੱਟ ਤੇ ਪਾਣੀ ਚਲ ਰਿਹਾ ਹੈ 13 ਫੁੱਟ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਜਾਰੀ ਰਿਪੋਰਟ ਤਹਿਤ ਘੱਗਰ ਦਰਿਆ ਦਾ ਡੇਂਜਰ ਲੈਵਲ 10 ਫੁੱਟ ਹੈ, ਜਦੋਂ ਕਿ ਇਸ ਸਮੇਂ ਉਹ 13 ਫੁੱਟ 'ਤੇ ਚਲ ਰਿਹਾ ਹੈ ਤੇ ਉਸ ਵਿਚੋਂ ਇੱਕ ਲੱਖ ਗੇਜ ਦੇ ਕਰੀਬ ਪਾਣੀ ਡਿਸਚਾਰਜ ਹੋ ਰਿਹਾ ਹੈ। ਲਗਭਗ ਸਰਾਲਾ ਕਲਾਂ ਵਿਖੇ ਵੀ ਘੱਗਰ ਦਾਇਹੀ ਹਾਲ ਹੈ ਤੇ ਉਧਰ ਤਾਂ ਘੱਗਰ ਦੇ ਉਪਰ ਬਣੇ ਪੁੱਲ ਤੋਂ ਵੀ ਪਾਣੀ ਚਲ ਰਿਹਾ ਹੈ। ਹਾਲਾਂਕਿ ਟਾਂਗਰੀ ਨਦੀ ਵਿੱਚ ਪਾਣੀ ਦਾ ਲੈਵਲ 9 ਫੁੱਟ ਹੈ, ਮਾਰਕੰਡਾ 17 ਫੁੱਟ ਤੋਂ ਉਪਰ ਪਹੁੰਚ ਗਿਆ ਹੈ, ਪਟਿਆਲਾ ਨਦੀ ਵਿੱਚ ਪਾਣੀ ਦਾ ਲੈਵਲ 7 ਫੁੱਟ ਦੇ ਕਰੀਬ ਹੈ ਅਤੇ ਹੋਰ ਪੈਂਦੀਆਂ ਚਾਰ-ਪੰਜ ਨਦੀਆਂ ਵਿੱਚ ਪਾਣੀ ਖਤਰੇ ਦੇ ਲੈਵਲ ਦੇ ਲਗਭਗ ਬਰਾਬਰ ਚਲ ਰਿਹਾ ਹੈ। ਉਧਰੋਂ ਚੰਡੀਗੜ੍ਹ, ਰੋਪੜ ਅਤੇ ਉਧਰ ਵਾਲੇ ਪਾਸੇ ਭਾਰੀ ਮੀਂਹ ਕਾਰਨ ਪਟਿਆਲਾ ਜ਼ਿਲੇ ਵਿੱਚ ਤਿੰਨ ਦਿਨਾਂ ਲਈ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਬਾਕਸ ਜ਼ਿਲਾ ਪ੍ਰਸ਼ਾਸ਼ਨ ਦੀ ਟੀਮ ਪੂਰੀ ਤਰ੍ਹਾਂ ਚੌਕਸ, ਸਮੁੱਚੇ ਅਧਿਕਾਰੀਆਂ ਨੂੰ ਕੰਟਰੋਲ ਰੂਮਾਂ 'ਤੇ ਰਹਿਣ ਦੇ ਹੁਕਮ ਡੀ.ਸੀ. ਪਟਿਆਲਾ ਸਾਕਸ਼ੀ ਸਾਹਨੀ ਚੜ੍ਹੇ ਪਾਣੀ ਨੂੰ ਦੇਖ ਪੂਰੀ ਤਰ੍ਹਾਂ ਐਕਟਿਵ ਕਾਰਜਸ਼ਾਲੀ ਵਿੱਚ ਨਜ਼ਰ ਆਏ। ਡੀ.ਸੀ. ਪਟਿਆਲਾ ਨੇ ਸਵੇਰ ਤੋਂ ਹੀ ਸਮੁਚੇ ਕੰਟਰੋਲ ਰੂਮਾਂ 'ਤੇ ਅਧਿਕਾਰੀਆਂ ਨੂੰ ਬੈਠਣ ਦੇ ਹੁਕਮ ਦਿੱਤੇ ਅਤੇ ਪੂਰੇ ਜ਼ਿਲੇ ਵਿੱਚ ਐਸਡੀਐਮ, ਐਸ.ਐਸ.ਪੀ., ਡੇਰੇਜ ਵਿਭਾਗ ਦੇ ਅਧਿਕਾਰੀਆਂ, ਕਾਰਪੋਰੇਸ਼ਨ ਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਸਪੱਸਟ ਹੁਕਮ ਦਿੰਤੇ ਕਿ ਉਹ ਆਪਣੇ ਆਪਣੇ ਕਸਬਿਆਂ ਤੇ ਸ਼ਹਿਰਾਂ ਅੰਦਰ ਪੂਰੀ ਤਰ੍ਹਾਂ ਅਲਰਟ ਰਹਿਣ ਤੇ ਪਲ ਪਲ ਦੀ ਰਿਪੋਰਟ ਡੀਸੀ ਪਟਿਆਲਾ ਨੂੰ ਦੇਣ। ਡੀਸੀ ਪਟਿਆਲਾ ਵਰ੍ਹਦੇ ਮੀਂਹ ਵਿੱਚ ਖੁਦ ਪੂਰੇ ਅਧਿਕਾਰੀਆਂ ਦੀ ਟੀਮ ਨਾਲ ਸ਼ਹਿਰ ਵਿੱਚ ਨਿਕਲ ਗਏ ਸਨ।

News 09 July,2023
ਮੂਸੇਵਾਲਾ ਦੇ ਕਾਤਲ ਪ੍ਰਿਅਵਰਤ ਫੌਜੀ ਦੇ ਭਰਾ ਦਾ ਐਨਕਾਊਂਟਰ

ਮੂਸੇਵਾਲਾ ਦੇ ਕਾਤਲ ਪ੍ਰਿਅਵਰਤ ਫੌਜੀ ਦੇ ਭਰਾ ਦਾ ਐਨਕਾਊਂਟਰ ਚੰਡੀਗੜ੍ਹ- ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੇ ਕਤਲ ਦੇ ਦੋਸ਼ੀ ਪ੍ਰਿਅਵਰਤ ਫੌਜੀ ਦਾ ਭਰਾ ਰਾਕੇਸ਼ ਉਰਫ਼ ਰਾਕਾ ਹਰਿਆਣਾ ਦੇ ਪਾਣੀਪਤ ਵਿੱਚ ਪੁਲਿਸ ਨਾਲ ਮੁਕਾਬਲੇ ਵਿੱਚ ਮਾਰਿਆ ਗਿਆ। ਜਦਕਿ ਸੋਨੂੰ ਜਾਟ ਨਾਂ ਦਾ ਬਦਮਾਸ਼ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਗੱਡੀ ਵਿੱਚ ਤਿੰਨ ਵਿਅਕਤੀ ਸਵਾਰ ਸਨ। ਮ੍ਰਿਤਕ ਦਾ ਭਰਾ ਪ੍ਰਿਅਵਰਤ ਉਰਫ ਫੌਜੀ ਪਾਣੀਪਤ ਅਤੇ ਕੁਰੂਕਸ਼ੇਤਰ 'ਚ ਫਿਰੌਤੀ ਦੇ ਇਕ ਮਾਮਲੇ 'ਚ ਦੋਸ਼ੀ ਹੈ। ਪ੍ਰਿਆਵਰਤ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਦੋਸ਼ੀ ਹੈ। ਸੀ.ਆਈ.ਏ. ਦੀ ਟੀਮ ਫਿਰੌਤੀ ਮੰਗਣ ਅਤੇ ਗੋਲੀ ਚਲਾਉਣ ਵਾਲੇ ਮੁਲਜ਼ਮਾਂ ਦਾ ਪਿੱਛਾ ਕਰ ਰਹੀ ਸੀ ਅਤੇ ਵੱਖ-ਵੱਖ ਮਾਮਲਿਆਂ ਵਿੱਚ ਮੁਲਜ਼ਮਾਂ ਨੂੰ ਕਾਬੂ ਕਰ ਰਹੀ ਸੀ। ਬਦਮਾਸ਼ ਬਿਨਾਂ ਨੰਬਰ ਪਲੇਟ ਵਾਲੀ ਸਿਲਵਰ ਗੱਡੀ 'ਚ ਸਵਾਰ ਸਨ। ਜਿਵੇਂ ਹੀ ਬਦਮਾਸ਼ ਨਰਾਇਣਾ ਰੋਡ 'ਤੇ ਢੋਡਪੁਰ ਮੋੜ ਕੋਲ ਪਹੁੰਚੇ ਤਾਂ ਹਨੇਰੇ ਦਾ ਫਾਇਦਾ ਉਠਾਉਂਦੇ ਹੋਏ ਬਦਮਾਸ਼ਾਂ ਨੇ ਪੁਲਸ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਸੀਆਈਏ ਨੇ ਉਨ੍ਹਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਪਰ ਬਦਮਾਸ਼ਾਂ ਨੇ ਗੋਲੀਬਾਰੀ ਜਾਰੀ ਰੱਖੀ। ਜਿਸ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ ਤਾਂ ਦੋਵੇਂ ਬਦਮਾਸ਼ਾਂ ਨੂੰ ਗੋਲੀ ਮਾਰ ਦਿੱਤੀ ਗਈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਦੋਸ਼ੀ ਪ੍ਰਿਅਵਰਤ ਉਰਫ ਫੌਜੀ ਰਾਕੇਸ਼ ਉਰਫ ਰਾਕੂ ਦਾ ਭਰਾ ਹੈ। CIA ਨੇ ਕੁਰੂਕਸ਼ੇਤਰ 'ਚ ਸੰਜੇ ਬੂਰਾ 'ਤੇ ਗੋਲੀਬਾਰੀ ਮਾਮਲੇ 'ਚ ਗੈਂਗਸਟਰ ਪ੍ਰਿਅਵਰਤ ਫੌਜੀ ਨੂੰ 6 ਦਿਨ ਦੇ ਰਿਮਾਂਡ 'ਤੇ ਲਿਆ ਹੈ। ਇਸ ਤੋਂ ਪਹਿਲਾਂ ਵੀ ਪ੍ਰਿਅਵਰਤ ਫੌਜੀ ਖਿਲਾਫ ਪੰਜਾਬ ਅਤੇ ਹਰਿਆਣਾ 'ਚ ਕਈ ਗੰਭੀਰ ਧਾਰਾਵਾਂ ਤਹਿਤ ਮਾਮਲੇ ਦਰਜ ਹਨ।

News 08 July,2023
ਤੀਹਰੇ ਕਤਲ ਦਾ ਦੋਸ਼ੀ ਗ੍ਰਿਫਤਾਰ : ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ

ਤੀਹਰੇ ਕਤਲ ਦਾ ਦੋਸ਼ੀ ਗ੍ਰਿਫਤਾਰ : ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਲੁਧਿਆਣਾ : ਲੁਧਿਆਣਾ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਲੁਧਿਆਣਾ ਕਤਲ ਕਾਂਡ ਨੂੰ ਪੰਜਾਬ ਪੁਲਿਸ ਨੇ 12 ਘੰਟਿਆਂ ਵਿੱਚ ਸੁਲਝਾਇਆ। ਪੁਲਿਸ ਨੇ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦੇਣ ਵਾਲੇ ਇੱਕ ਗੁਆਂਢੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਘਟਨਾ ਨੂੰ ਗੁਆਂਢੀ ਰੋਬਿਨ ਨੇ ਅੰਜਾਮ ਦਿੱਤਾ ਹੈ। ਕਾਤਲ ਗੁਆਂਢੀ ਰੌਬਿਨ ਨੇ ਉਕਤ ਵਾਰਦਾਤ ਨੂੰ ਲੁੱਟ ਦੀ ਨੀਅਤ ਨਾਲ ਅੰਜਾਮ ਦਿੱਤਾ ਹੈ, ਜਿਸ ਨੂੰ ਪੁਲਿਸ ਨੇ ਘੇਰ ਲਿਆ ਹੈ ਅਤੇ ਜਾਂਚ ਜਾਰੀ ਹੈ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ। ਕਤਲ ਤੋਂ ਬਾਅਦ ਮੁਲਜ਼ਮ ਘਰੋਂ ਗਾਇਬ ਸੀ, ਜਿਸ ਦੀ ਜਾਂਚ ਲਈ ਜਦੋਂ ਪੁਲਿਸ ਨੇ ਉਸ ਨੂੰ ਲਾਪਤਾ ਪਾਇਆ ਤਾਂ ਉਸ ਦੇ ਮੋਬਾਈਲ ਦੀ ਲੋਕੇਸ਼ਨ ਕੱਢੀ ਗਈ। ਜਦੋਂ ਉਸ ਨੂੰ ਮੋਬਾਈਲ ਲੋਕੇਸ਼ਨ ਤੋਂ ਘੇਰ ਕੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਆਪਣਾ ਜੁਰਮ ਕਬੂਲ ਕਰ ਲਿਆ। ਪੁਲਿਸ ਨੇ ਪ੍ਰੈੱਸ ਕਾਨਫਰੰਸ 'ਚ ਦੱਸਿਆ ਕਿ ਤੀਹਰੇ ਕਤਲ ਦੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਦੋਸ਼ੀ ਗੁਆਂਢੀ ਰੌਬਿਨ ਨੇ ਤਿੰਨੋਂ ਕਤਲ ਹਥੌੜੇ ਨਾਲ ਵਾਰ ਕਰਕੇ ਕੀਤੇ ਸਨ। ਰੌਬਿਨ ਪਠਾਨਕੋਟ ਦਾ ਰਹਿਣ ਵਾਲਾ ਹੈ ਅਤੇ ਆਟੋ ਚਲਾਉਂਦਾ ਹੈ। ਪੰਜ ਸਾਲ ਪਹਿਲਾਂ ਉਸ ਦਾ ਵਿਆਹ ਹੋਇਆ ਸੀ ਪਰ ਕੋਈ ਔਲਾਦ ਨਹੀਂ ਸੀ। ਚਮਨ ਲਾਲ ਦੀ ਪਤਨੀ ਸੁਰਿੰਦਰ ਕੌਰ ਅਕਸਰ ਉਸ ਨੂੰ ਕਹਿੰਦੀ ਰਹਿੰਦੀ ਸੀ ਕਿ ਤੇਰੇ ਬੱਚੇ ਕਿਉਂ ਨਹੀਂ ਹਨ। ਸੁਰਿੰਦਰ ਕੌਰ ਅਕਸਰ ਉਸਦੀ ਪਤਨੀ ਦੇ ਸਾਹਮਣੇ ਵੀ ਇਹ ਗੱਲ ਕਹਿ ਦਿੰਦੀ ਸੀ। ਪੁਲਿਸ ਅਨੁਸਾਰ ਮੁਲਜ਼ਮ ਨੇ ਇਸ ਗੱਲ ਨੂੰ ਦਿਲ ਵਿੱਚ ਲੈ ਲਿਆ ਸੀ ਅਤੇ ਇਸੇ ਕਾਰਨ ਉਹ ਸੁਰਿੰਦਰ ਕੌਰ ਨਾਲ ਨਾਰਾਜ਼ ਸੀ। ਘਟਨਾ ਵਾਲੇ ਦਿਨ ਸੁਰਿੰਦਰ ਕੌਰ ਕਿਸੇ ਕੰਮ ਲਈ ਛੱਤ 'ਤੇ ਗਈ ਹੋਈ ਸੀ। ਮੁਲਜ਼ਮ ਨਾਲ ਵਾਲੀ ਛੱਤ ’ਤੇ ਹੀ ਮੋਬਾਈਲ ਦੇਖ ਰਿਹਾ ਸੀ। ਇਸ ਦੌਰਾਨ ਫਿਰ ਸੁਰਿੰਦਰ ਕੌਰ ਨੇ ਬੱਚੇ ਬਾਰੇ ਗੱਲ ਕੀਤੀ ਤਾਂ ਉਹ ਹੇਠਾਂ ਚਲੀ ਗਈ। ਇਸ ਤੋਂ ਬਾਅਦ ਦੋਸ਼ੀ ਹਥੌੜੇ ਨਾਲ ਉਸ ਦੇ ਘਰ 'ਚ ਦਾਖਲ ਹੋ ਗਿਆ। ਜਦੋਂ ਸੁਰਿੰਦਰ ਕੌਰ ਨਹਾ ਕੇ ਬਾਹਰ ਆਈ ਤਾਂ ਮੁਲਜ਼ਮਾਂ ਨੇ ਉਸ 'ਤੇ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਚਮਨ ਲਾਲ ਦਾ ਵੀ ਕਤਲ ਕਰ ਦਿੱਤਾ। ਉਦੋਂ ਚਮਨ ਲਾਲ ਦੀ ਮਾਤਾ ਸੁਰਜੀਤ ਕੌਰ ਨੇ ਨਾਲ ਵਾਲੇ ਕਮਰੇ ਵਿੱਚੋਂ ਬਾਹਰ ਆ ਕੇ ਮੁਲਜ਼ਮ ਨੂੰ ਦੇਖਿਆ। ਇਸ ਤੋਂ ਬਾਅਦ ਮੁਲਜ਼ਮ ਨੇ ਉਸ ਦਾ ਵੀ ਕਤਲ ਕਰ ਦਿੱਤਾ। ਤਿੰਨ ਕਤਲਾਂ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮਾਂ ਨੇ ਸਿਲੰਡਰ ਚਾਲੂ ਕਰ ਦਿੱਤਾ ਅਤੇ ਧੂਪ ਬਾਲ ਕੇ ਘਰ ਚਲਾ ਗਿਆ। ਉਦੋਂ ਤੱਕ ਉਸਦੀ ਪਤਨੀ ਸੁੱਤੀ ਪਈ ਸੀ। ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਸ਼ੁੱਕਰਵਾਰ ਸਵੇਰੇ ਦੁੱਧ ਵਾਲਾ ਆਇਆ। ਉਸ ਨੇ ਅੰਦਰ ਜਾ ਕੇ ਦੇਖਿਆ ਤਾਂ ਦਰਵਾਜ਼ਾ ਅੰਦਰੋਂ ਬੰਦ ਸੀ। ਲੋਕਾਂ ਨੇ ਸ਼ੱਕ ਦੇ ਆਧਾਰ 'ਤੇ ਦਰਵਾਜ਼ਾ ਖੋਲ੍ਹਿਆ ਤਾਂ ਤਿੰਨਾਂ ਦੀਆਂ ਲਾਸ਼ਾਂ ਖੂਨ ਨਾਲ ਲੱਥਪੱਥ ਪਈਆਂ ਸਨ। ਚਮਨ ਲਾਲ ਅਤੇ ਸੁਰਿੰਦਰ ਕੌਰ ਦੇ ਚਾਰੇ ਪੁੱਤਰ ਵਿਦੇਸ਼ ਵਿੱਚ ਰਹਿੰਦੇ ਹਨ।

News 08 July,2023
ਵੱਡਾ ਹਾਦਸਾ, ਬੱਸ ਅਤੇ ਕਰੂਜ਼ਰ ਦੀ ਟੱਕਰ, 7 ਲੋਕਾਂ ਦੀ ਮੌਤ

ਵੱਡਾ ਹਾਦਸਾ, ਬੱਸ ਅਤੇ ਕਰੂਜ਼ਰ ਦੀ ਟੱਕਰ, 7 ਲੋਕਾਂ ਦੀ ਮੌਤ ਜੀਂਦ- ਹਰਿਆਣਾ ਦੇ ਜੀਂਦ ਜ਼ਿਲ੍ਹੇ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਇੱਕ ਬੱਸ ਅਤੇ ਕਰੂਜ਼ਰ ਦੀ ਆਹਮੋ-ਸਾਹਮਣੇ ਟੱਕਰ ਵਿੱਚ 7 ​​ਲੋਕਾਂ ਦੀ ਮੌਤ ਹੋ ਗਈ ਹੈ। ਹਾਦਸੇ 'ਚ 25 ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਭਿਵਾਨੀ ਰੋਡ 'ਤੇ ਪਿੰਡ ਬੀਬੀਪੁਰ ਨੇੜੇ ਵਾਪਰਿਆ। ਹਾਦਸੇ ਵਿੱਚ ਹਰਿਆਣਾ ਰੋਡਵੇਜ਼ ਦਾ ਕੰਡਕਟਰ ਵੀ ਜ਼ਖ਼ਮੀ ਹੋ ਗਿਆ ਹੈ ਅਤੇ ਉਸ ਦੇ ਸਿਰ ਵਿੱਚ ਸੱਟ ਲੱਗੀ ਹੈ। ਉਸਨੇ ਦੱਸਿਆ ਕਿ ਕਰੂਜ਼ਰ ਗੱਡੀ ਇੱਕ ਕਾਰ ਨੂੰ ਓਵਰਟੇਕ ਕਰ ਰਹੀ ਸੀ। ਇਸ ਦੌਰਾਨ ਇਹ ਬੱਸ ਨਾਲ ਟਕਰਾ ਗਈ। ਉਨ੍ਹਾਂ ਦੱਸਿਆ ਕਿ ਬੱਸ ਵਿੱਚ 15-20 ਸਵਾਰੀਆਂ ਸਨ, ਜਦਕਿ ਕਰੂਜ਼ਰ ਵਿੱਚ ਵੀ 10 ਲੋਕ ਸਵਾਰ ਸਨ। ਇਹ ਹਾਦਸਾ ਕਰੂਜ਼ਰ ਨੂੰ ਓਵਰਟੇਕ ਕਰਨ ਕਾਰਨ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਘਟਨਾ ਤੋਂ ਬਾਅਦ 6 ਐਂਬੂਲੈਂਸਾਂ ਮੌਕੇ 'ਤੇ ਪਹੁੰਚ ਗਈਆਂ ਸਨ। ਇਹ ਭਿਵਾਨੀ ਰੋਡਵੇਜ਼ ਦੀ ਬੱਸ ਹੈ।ਘਟਨਾ ਵਿੱਚ ਕਰੂਜ਼ਰ ਪਲਟ ਗਿਆ ਅਤੇ ਲਾਸ਼ਾਂ ਗੱਡੀ ਦੇ ਅੰਦਰ ਹੀ ਫਸ ਗਈਆਂ, ਜਿਨ੍ਹਾਂ ਨੂੰ ਕਾਫੀ ਮੁਸ਼ੱਕਤ ਤੋਂ ਬਾਅਦ ਬਾਹਰ ਕੱਢਿਆ ਗਿਆ। ਜ਼ਖ਼ਮੀਆਂ ਦਾ ਜੀਂਦ ਜਨਰਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਕਰੂਜ਼ਰ ਵਿੱਚ ਸਵਾਰ ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਵਿੱਚ ਕੁਝ ਬੱਚੇ ਵੀ ਸ਼ਾਮਲ ਹਨ।

News 08 July,2023
ਬਟਾਲਾ ਗੋਲੀ ਕਾਂਡ: ਪੰਜਾਬ ਪੁਲਿਸ ਨੇ ਪੱਛਮੀ ਬੰਗਾਲ ਪੁਲਿਸ ਅਤੇ ਕੇਂਦਰੀ ਏਜੰਸੀ ਦੇ ਨਾਲ ਮਿਲ ਕੇ ਭਾਰਤ-ਭੂਟਾਨ ਸਰਹੱਦ ਤੋਂ ਮੁੱਖ ਦੋਸ਼ੀ ਨੂੰ ਕੀਤਾ ਗ੍ਰਿਫਤਾਰ

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਵਚਨਬੱਧ - ਗ੍ਰਿਫਤਾਰ ਕੀਤਾ ਗਿਆ ਦੋਸ਼ੀ ਵਿਦੇਸ਼ੀ ਹੈਂਡਲਰਾਂ ਤੋਂ ਪ੍ਰਾਪਤ ਕਰ ਰਿਹਾ ਸੀ ਫੰਡ: ਡੀਜੀਪੀ ਗੌਰਵ ਯਾਦਵ - ਪੁਲਿਸ ਟੀਮਾਂ ਵੱਲੋਂ ਬਾਕੀ ਭਗੌੜੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਕਰ ਰਹੀਆਂ ਹਨ ਛਾਪੇਮਾਰੀ ਚੰਡੀਗੜ੍ਹ/ਬਟਾਲਾ, 7 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਕੇਂਦਰੀ ਏਜੰਸੀ ਅਤੇ ਪੱਛਮੀ ਬੰਗਾਲ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਬਟਾਲਾ ਗੋਲੀ ਕਾਂਡ ਦੇ ਮੁੱਖ ਦੋਸ਼ੀ ਨੂੰ ਪੱਛਮੀ ਬੰਗਾਲ ਦੇ ਅਲੀਪੁਰਦੁਆਰ ਜ਼ਿਲ੍ਹੇ ਵਿੱਚ ਭਾਰਤ-ਭੂਟਾਨ ਬਾਰਡਰ ਤੋਂ ਗ੍ਰਿਫਤਾਰ ਕਰਕੇ ਮਾਮਲੇ ਦੀ ਗੁੱਥੀ ਨੂੰ ਸੁਲਝਾ ਲਿਆ ਹੈ। ਇਹ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ 21 ਸਾਲਾ ਮੁਲਜ਼ਮ ਅਪਰਾਧਿਕ ਪਿਛੋਕੜ ਵਾਲਾ ਹੈ ਅਤੇ ਉਹ ਕਤਲ ਦੇ ਇੱਕ ਕੇਸ ਵਿੱਚ ਜ਼ਮਾਨਤ ’ਤੇ ਰਿਹਾਅ ਸੀ। ਜਾਣਕਾਰੀ ਅਨੁਸਾਰ 24 ਜੂਨ, 2023 ਨੂੰ ਬਟਾਲਾ ਦੀ ਲੱਕੜ ਮੰਡੀ ਵਿਖੇ ਰਾਜੀਵ ਮਹਾਜਨ, ਉਸ ਦੇ ਭਰਾ ਅਨਿਲ ਗੁਪਤਾ ਅਤੇ ਉਸ ਦੇ ਪੁੱਤਰ ਮਾਨਵ ਗੁਪਤਾ ਨੂੰ ਦੋ ਹਮਲਾਵਰਾਂ ਵੱਲੋਂ ਉਨ੍ਹਾਂ ਦੀ ਇਲੈਕਟ੍ਰਾਨਿਕਸ ਦੀ ਦੁਕਾਨ ਵਿੱਚ ਦਾਖਲ ਹੋ ਕੇ ਉਨ੍ਹਾਂ ’ਤੇ ਗੋਲੀਆਂ ਚਲਾ ਕੇ ਜ਼ਖ਼ਮੀ ਕਰ ਦਿੱਤਾ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਤਕਨੀਕੀ ਜਾਣਕਾਰੀ ਅਤੇ ਸਬੂਤਾਂ ਦੇ ਆਧਾਰ ’ਤੇ ਕਾਊਂਟਰ ਇੰਟੈਲੀਜੈਂਸ, ਪੰਜਾਬ ਨੇ ਦੋਸ਼ੀ ਵਿਅਕਤੀ ਨੂੰ ਪੱਛਮੀ ਬੰਗਾਲ ਦੇ ਅਲੀਪੁਰਦੁਆਰ ਜ਼ਿਲੇ ਵਿੱਚ ਟਰੇਸ ਕੀਤਾ। ਉਹਨਾਂ ਕਿਹਾ, “ਬਟਾਲਾ ਪੁਲਿਸ ਨੇ ਤੁਰੰਤ ਪੱਛਮੀ ਬੰਗਾਲ ਲਈ ਇੱਕ ਟੀਮ ਰਵਾਨਾ ਕੀਤੀ, ਅਤੇ ਉਥੋਂ ਦੀ ਪੁਲਿਸ ਨਾਲ ਸਬੰਧਤ ਜਾਣਕਾਰੀ ਵੀ ਸਾਂਝੀ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਅਤੇ ਪੱਛਮੀ ਬੰਗਾਲ ਪੁਲਿਸ ਦੇ ਤਾਲਮੇਲ ਨਾਲ ਦੋਸ਼ੀ ਵਿਅਕਤੀ ਨੂੰ ਭਾਰਤ-ਭੂਟਾਨ ਬਾਰਡਰ ਤੋਂ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਪੱਛਮੀ ਬੰਗਾਲ ਦੇ ਡੀਜੀਪੀ ਦਾ ਹਰ ਤਰ੍ਹਾਂ ਦੇ ਸਹਿਯੋਗ ਲਈ ਧੰਨਵਾਦ ਵੀ ਕੀਤਾ। ਡੀਜੀਪੀ ਨੇ ਕਿਹਾ, “ਮੁਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਸਾਰਾ ਮਾਡਿਊਲ ਵਿਦੇਸ਼ ਤੋਂ ਹੈਂਡਲ ਕੀਤਾ ਜਾ ਰਿਹਾ ਸੀ ਅਤੇ ਗ੍ਰਿਫਤਾਰ ਮੁਲਜ਼ਮ ਇਸ ਤਰ੍ਹਾਂ ਦੇ ਅਪਰਾਧ ਕਰਨ ਲਈ ਵਿਦੇਸ਼ੀ ਹੈਂਡਲਰਾਂ ਤੋਂ ਫੰਡ ਪ੍ਰਾਪਤ ਕਰ ਰਿਹਾ ਸੀ।”. ਐਸ.ਐਸ.ਪੀ ਬਟਾਲਾ ਅਸ਼ਵਨੀ ਗੋਤਿਆਲ ਨੇ ਦੱਸਿਆ ਕਿ ਪੁਲਿਸ ਵੱਖ-ਵੱਖ ਲੀਡਜ਼ ’ਤੇ ਕੰਮ ਕਰ ਰਹੀ ਹੈ ਅਤੇ ਇਸ ਮਾਮਲੇ ’ਚ ਬਾਕੀ ਦੋਸ਼ੀਆਂ ਨੂੰ ਫੜਨ ਲਈ ਯਤਨ ਜਾਰੀ ਹਨ ਅਤੇ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਐਫਆਈਆਰ ਨੰ. 103 ਮਿਤੀ 24/6/2023 ਨੂੰ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 452, 307 ਅਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਸਿਟੀ ਬਟਾਲਾ ਵਿਖੇ ਪਹਿਲਾਂ ਹੀ ਦਰਜ ਹੈ।

News 07 July,2023
ਵਿਜੀਲੈਂਸ ਵੱਲੋਂ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ 'ਚ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਵਕੀਲ ਖ਼ਿਲਾਫ਼ ਕੇਸ ਦਰਜ

ਮੁਲਜ਼ਮ ਵਕੀਲ ਨੇ ਐਕੁਆਇਰ ਹੋਈ ਜ਼ਮੀਨ ਦਾ ਮੁਆਵਜ਼ਾ ਜਾਰੀ ਕਰਵਾਉਣ ਬਦਲੇ ਮੰਗੇ ਸਨ 20 ਲੱਖ ਰੁਪਏ • ਵਿਜੀਲੈਂਸ ਵੱਲੋਂ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਚੰਡੀਗੜ੍ਹ, 6 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਸੁਧਾਰ ਟਰੱਸਟ, ਅੰਮ੍ਰਿਤਸਰ ਦੇ ਸਰਕਾਰੀ ਵਕੀਲ ਗੌਤਮ ਮਜੀਠੀਆ ਖ਼ਿਲਾਫ਼ ਐਕੁਆਇਰ ਕੀਤੀ 20 ਵਿੱਘੇ ਜ਼ਮੀਨ ਦਾ ਮੁਆਵਜ਼ਾ ਜਾਰੀ ਕਰਵਾਉਣ ਬਦਲੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਵਕੀਲ ਖ਼ਿਲਾਫ਼ ਇਹ ਕੇਸ ਜਤਿੰਦਰ ਸਿੰਘ ਵਾਸੀ ਪ੍ਰਤਾਪ ਐਵੀਨਿਊ, ਅੰਮ੍ਰਿਤਸਰ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਤਿੰਦਰ ਸਿੰਘ ਨੇ 18 ਮਈ, 2023 ਨੂੰ ਐਂਟੀ ਕੁਰੱਪਸ਼ਨ ਪੋਰਟਲ 'ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਵੱਲੋਂ 25 ਮਾਰਚ, 2022 ਨੂੰ ਗ੍ਰਹਿਣ ਕੀਤੀ ਗਈ 20 ਵਿੱਘੇ ਜ਼ਮੀਨ ਦਾ ਵਾਧੂ ਮੁਆਵਜ਼ਾ ਜਾਰੀ ਕਰਵਾਉਣ ਬਦਲੇ ਐਡਵੋਕੇਟ ਗੌਤਮ ਮਜੀਠੀਆ ਨੇ ਉਸ ਕੋਲੋਂ 20 ਲੱਖ ਰੁਪਏ ਰਿਸ਼ਵਤ ਮੰਗੀ। ਅਦਾਲਤ ਨੇ ਉਕਤ 20 ਵਿੱਘੇ ਜ਼ਮੀਨ ਦਾ 20 ਫੀਸਦੀ ਵਾਧੂ ਮੁਆਵਜ਼ਾ ਜਤਿੰਦਰ ਸਿੰਘ ਨੂੰ ਜਾਰੀ ਕਰਨ ਦੇ ਹੁਕਮ ਕੀਤੇ ਸਨ ਅਤੇ ਜਦੋਂ ਸ਼ਿਕਾਇਤਕਰਤਾ ਨੇ ਵਾਧੂ ਮੁਆਵਜ਼ੇ ਲਈ ਉਕਤ ਐਡਵੋਕੇਟ ਕੋਲ ਪਹੁੰਚ ਕੀਤੀ ਤਾਂ ਉਸਨੇ ਮੁਆਵਜ਼ਾ ਜਾਰੀ ਕਰਵਾਉਣ ਬਦਲੇ ਉਸ ਕੋਲੋਂ 20 ਲੱਖ ਰੁਪਏ ਰਿਸ਼ਵਤ ਮੰਗੀ, ਜਿਸ ਵਿੱਚੋਂ 8 ਲੱਖ ਰੁਪਏ ਉਹ ਪਹਿਲਾਂ ਹੀ ਲੈ ਚੁੱਕਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਉਕਤ ਵਕੀਲ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿੱਚ ਐਫ.ਆਈ.ਆਰ. ਨੰ. 19 ਮਿਤੀ 04-07-2023 ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਐਡਵੋਕੇਟ ਗੌਤਮ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

News 06 July,2023
ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗਿਰਦਾਵਰ ਕਾਬੂ

ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗਿਰਦਾਵਰ ਕਾਬੂ ਚੰਡੀਗੜ੍ਹ, 5 ਜੁਲਾਈ: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਤਹਿਸੀਲ ਦਫ਼ਤਰ ਦਸੂਹਾ ਵਿਖੇ ਤਾਇਨਾਤ ਗਿਰਦਾਵਰ/ਕਾਨੂੰਨਗੋ ਮਨਜੀਤ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਉੱਚੀ ਬੱਸੀ ਦੇ ਵਾਸੀ ਰਾਮਪਾਲ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ 21 ਜੂਨ, 2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਤੇ ਸ਼ਿਕਾਇਤ ਦਰਜ ਕਰਵਾਈ ਕਿ ਉਕਤ ਮੁਲਾਜ਼ਮ ਨੇ ਜ਼ਮੀਨ ਦਾ ਇੰਤਕਾਲ ਕਰਨ ਬਦਲੇ 10,000 ਰੁਪਏ ਰਿਸ਼ਵਤ ਮੰਗੀ ਸੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਅੱਜ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿੱਚ ਉਕਤ ਗਿਰਦਾਵਰ/ਕਾਨੂੰਨਗੋ ਨੂੰ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਉਕਤ ਗਿਰਦਾਵਰ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ

News 05 July,2023
ਜੈ ਇੰਦਰ ਕੌਰ ਨੇ ਭਾਜਪਾ ਦੇ ਰਾਸ਼ਟਰੀ ਮੀਤ ਪ੍ਰਧਾਨ ਸੌਦਾਨ ਸਿੰਘ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਮੌਜੂਦਾ ਹਾਲਾਤ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਬਾਰੇ ਕੀਤੀ ਚਰਚਾ ਚੰਡੀਗੜ੍ਹ, 5 ਜੁਲਾਈ ਭਾਰਤੀ ਜਨਤਾ ਪਾਰਟੀ ਪੰਜਾਬ ਦੀ ਮੀਤ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਚੰਡੀਗੜ੍ਹ ਵਿਖੇ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਸੌਦਾਨ ਸਿੰਘ ਨਾਲ ਮੁਲਾਕਾਤ ਕੀਤੀ। ਮੀਟਿੰਗ ਤੋਂ ਬਾਅਦ ਜੈ ਇੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਪੰਜਾਬ ਦੇ ਮੌਜੂਦਾ ਹਾਲਾਤਾਂ 'ਤੇ ਚਰਚਾ ਕੀਤੀ ਅਤੇ ਆਉਣ ਵਾਲੀਆਂ 2024 ਦੀਆਂ ਲੋਕ ਸਭਾ ਚੋਣਾਂ ਲਈ ਸੂਬੇ 'ਚ ਪਾਰਟੀ ਦੀਆਂ ਤਿਆਰੀਆਂ 'ਤੇ ਵੀ ਚਰਚਾ ਕੀਤੀ। ਇੱਥੇ ਜਾਰੀ ਇੱਕ ਬਿਆਨ ਵਿੱਚ ਜੈ ਇੰਦਰ ਕੌਰ ਨੇ ਕਿਹਾ, “ਅੱਜ ਮੈਂ ਸਾਡੇ ਭਾਜਪਾ ਦੇ ਮਾਨਯੋਗ ਕੌਮੀ ਮੀਤ ਪ੍ਰਧਾਨ ਸੌਦਾਨ ਸਿੰਘ ਜੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪੰਜਾਬ ਦੇ ਮੌਜੂਦਾ ਹਾਲਾਤਾਂ ਤੋਂ ਜਾਣੂ ਕਰਵਾਇਆ। ਸੂਬੇ ਵਿੱਚ ਪੂਰੀ ਤਰ੍ਹਾਂ ਨਾਲ ਕਾਨੂੰਨ ਵਿਵਸਥਾ ਬੇਹਾਲ ਹੋ ਚੁੱਕੀ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵਿਗੜਦੇ ਹਾਲਾਤਾਂ ਨੂੰ ਕਾਬੂ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ।ਪੰਜਾਬ ਦੇ ਲੋਕ ਹੁਣ ਭਗਵੰਤ ਮਾਨ ਦੇ ਝੂਠ ਅਤੇ ਫਰੇਬ ਤੋਂ ਤੰਗ ਆ ਚੁੱਕੇ ਹਨ ਅਤੇ ਉਨ੍ਹਾਂ ਨੂੰ ਸਬਕ ਸਿਖਾਉਣ ਲਈ ਤਿਆਰ ਹਨ।" ਉਨ੍ਹਾਂ ਅੱਗੇ ਕਿਹਾ, "ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਅਤੇ ਸੁਨੀਲ ਜਾਖੜ ਜੀ ਦੀ ਨਵੀਂ ਸੂਬਾਈ ਲੀਡਰਸ਼ਿਪ ਹੇਠ, ਪੰਜਾਬ ਭਾਜਪਾ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਤਿਆਰ ਹੈ ਅਤੇ ਅਸੀਂ ਯਕੀਨੀ ਤੌਰ 'ਤੇ ਰਾਜ ਤੋਂ ਵੱਧ ਤੋਂ ਵੱਧ ਭਾਜਪਾ ਸੰਸਦ ਮੈਂਬਰਾਂ ਨੂੰ ਭੇਜ ਕੇ ਪ੍ਰਧਾਨ ਮੰਤਰੀ ਮੋਦੀ ਨੂੰ ਇੱਕ ਵਾਰ ਫਿਰ ਤੋਂ ਜੇਤੂ ਬਣਾਵਾਂਗੇ।" ਜੈ ਇੰਦਰ ਕੌਰ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਸੌਦਾਮ ਸਿੰਘ ਨੂੰ ਭਾਜਪਾ ਵਰਕਰਾਂ ਵਿਰੁੱਧ ਪੰਜਾਬ ਵਿੱਚ ਸਿਆਸੀ ਤੌਰ 'ਤੇ ਪ੍ਰੇਰਿਤ ਕਾਰਵਾਈਆਂ ਅਤੇ ਪ੍ਰਸ਼ਾਸਨ ਦੀ ਧੱਕੇਸ਼ਾਹੀ ਤੋਂ ਵੀ ਜਾਣੂ ਕਰਵਾਇਆ।

News 05 July,2023
ਮੁੱਖ ਮੰਤਰੀ ਦਾ ਸਨਸਨੀਖ਼ੇਜ਼ ਖੁਲਾਸਾ: ਕੈਪਟਨ ਸਰਕਾਰ ਨੇ ਅੰਸਾਰੀ ਦੇ ਪੁੱਤਾਂ ਨੂੰ ਵਕਫ਼ ਬੋਰਡ ਦੀ ਮਹਿੰਗੀ ਜ਼ਮੀਨ ਅਲਾਟ ਕੀਤੀ

ਮੁੱਖ ਮੰਤਰੀ ਦਾ ਸਨਸਨੀਖ਼ੇਜ਼ ਖੁਲਾਸਾ: ਕੈਪਟਨ ਸਰਕਾਰ ਨੇ ਅੰਸਾਰੀ ਦੇ ਪੁੱਤਾਂ ਨੂੰ ਵਕਫ਼ ਬੋਰਡ ਦੀ ਮਹਿੰਗੀ ਜ਼ਮੀਨ ਅਲਾਟ ਕੀਤੀ ਕੈਪਟਨ ਲੋਕਾਂ ਨੂੰ ਮੂਰਖ ਬਣਾ ਰਿਹੈ ਤੇ ਉਸ ਦਾ ਪੁੱਤਰ ਰਣਇੰਦਰ ਕਈ ਵਾਰ ਅੰਸਾਰੀ ਨੂੰ ਮਿਲਿਆ ਸਾਬਕਾ ਮੁੱਖ ਮੰਤਰੀ ਨੂੰ ਅਸਮਰੱਥ ਤੇ ਲੋਕਾਂ ਦੀ ਪਹੁੰਚ ਤੋਂ ਦੂਰ ਰਹਿਣ ਵਾਲਾ ਅਯਾਸ਼ ਰਾਜਾ ਦੱਸਿਆ ਚੰਡੀਗੜ੍ਹ, 4 ਜੁਲਾਈ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਖ਼ਤਰਨਾਕ ਗੈਂਗਸਟਰ ਮੁਖ਼ਤਾਰ ਅੰਸਾਰੀ ਨਾਲ ਗੰਢ-ਤੁੱਪ ਸਬੰਧੀ ਸਨਸਨੀਖ਼ੇਜ਼ ਖੁਲਾਸਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਖਿਆ ਕਿ ਭਾਜਪਾ ਆਗੂ ਨੇ ਅੰਸਾਰੀ ਦੇ ਪੁੱਤਾਂ ਨੂੰ ਰੂਪਨਗਰ ਵਿੱਚ ਵਕਫ਼ ਬੋਰਡ ਦੀ ਮਹਿੰਗੀ ਜ਼ਮੀਨ ਅਲਾਟ ਕੀਤੀ ਸੀ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਭਾਵੇਂ ਵਾਰ-ਵਾਰ ਅੰਸਾਰੀ ਨੂੰ ਨਾ ਜਾਣਦਾ ਹੋਣ ਦੇ ਦਾਅਵੇ ਕਰ ਰਹੇ ਹਨ ਪਰ ਇਹ ਕਿੰਨੀ ਹੈਰਾਨੀਜਨਕ ਗੱਲ ਹੈ ਕਿ ਕੈਪਟਨ ਸਰਕਾਰ ਨੇ ਇਸ ਗੈਂਗਸਟਰ ਦੀ ਨਾ ਸਿਰਫ਼ ਜੇਲ੍ਹ ਵਿੱਚ ਠਹਿਰ ਨੂੰ ਆਰਾਮਦਾਇਕ ਬਣਾਇਆ, ਸਗੋਂ ਉਸ ਨੂੰ ਰੂਪਨਗਰ ਵਿੱਚ ਮਹਿੰਗੀ ਜ਼ਮੀਨ ਵੀ ਦਿੱਤੀ। ਉਨ੍ਹਾਂ ਕੈਪਟਨ ਨੂੰ ਚੁਣੌਤੀ ਦਿੱਤੀ ਕਿ ਉਹ ਇਹ ਦੱਸਣ ਕਿ ਉਨ੍ਹਾਂ ਦੀ ਸਾਂਝ-ਭਿਆਲੀ ਤੋਂ ਬਿਨਾਂ ਰੂਪਨਗਰ ਵਿੱਚ ਵਕਫ਼ ਬੋਰਡ ਦੀ ਮਹਿੰਗੀ ਜ਼ਮੀਨ ਅੰਸਾਰੀ ਦੇ ਪੁੱਤਰਾਂ ਅੱਬਾਸ ਤੇ ਉਮਰ ਅੰਸਾਰੀ ਨੂੰ ਕਿਵੇਂ ਮਿਲ ਗਈ। ਭਗਵੰਤ ਮਾਨ ਨੇ ਕਿਹਾ ਕਿ ਜੇ ਕੈਪਟਨ ਚਾਹੁੰਦੇ ਹਨ ਤਾਂ ਉਹ ਕੈਪਟਨ ਦੀ ਅੰਸਾਰੀ ਨਾਲ ਸਾਂਝ ਬਾਰੇ ਆਉਣ ਵਾਲੇ ਦਿਨਾਂ ਵਿੱਚ ਹੋਰ ਸਬੂਤ ਵੀ ਦੇ ਦੇਣਗੇ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਖ਼ਤਰਨਾਕ ਗੈਂਗਸਟਰ ਮੁਖ਼ਤਾਰ ਅੰਸਾਰੀ ਦੇ ਮੁੱਦੇ ਬਾਰੇ ਅਣਜਾਣਤਾ ਦਾ ਢਕਵੰਜ ਕਰਨ ਤੋਂ ਪਹਿਲਾਂ ਭਾਜਪਾ ਆਗੂ ਨੂੰ ਆਪਣੇ ਪੁੱਤ ਰਣਇੰਦਰ ਸਿੰਘ ਤੋਂ ਜ਼ਰੂਰ ਪੁੱਛਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰਣਇੰਦਰ ਕਈ ਵਾਰ ਅੰਸਾਰੀ ਨੂੰ ਮਿਲਿਆ ਸੀ ਪਰ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਲੋਕਾਂ ਨੂੰ ਗੁਮਰਾਹ ਕਰਨ ਲਈ ਕੈਪਟਨ ਇਸ ਮੁੱਦੇ ਉਤੇ ਝੂਠ ਬੋਲ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਅੰਸਾਰੀ ਨੂੰ ਜੇਲ੍ਹ ਵਿੱਚ ਵੀ.ਵੀ.ਆਈ.ਪੀ. ਸਹੂਲਤਾਂ ਦੇਣ ਲਈ ਉੱਤਰ ਪ੍ਰਦੇਸ਼ ਤੋਂ ਪੰਜਾਬ ਲਿਆਂਦਾ ਗਿਆ ਸੀ। ਉਨ੍ਹਾਂ ਕਿਹਾ ਕਿ ਜਦੋਂ ਉੱਤਰ ਪ੍ਰਦੇਸ਼ ਪੁਲਿਸ ਨੇ ਇਸ ਗੈਂਗਸਟਰ ਦੀ ਹਿਰਾਸਤ ਲੈਣ ਲਈ ਸੁਪਰੀਮ ਕੋਰਟ ਵਿੱਚ ਪਹੁੰਚ ਕੀਤੀ ਤਾਂ ਪੰਜਾਬ ਸਰਕਾਰ ਨੇ ਉਸ ਨੂੰ ਬਚਾਉਣ ਲਈ ਬਹੁਤ ਜ਼ਿਆਦਾ ਫੀਸ ਉਤੇ ਵਕੀਲਾਂ ਦੀਆਂ ਸੇਵਾਵਾਂ ਲਈਆਂ। ਮੁੱਖ ਮੰਤਰੀ ਨੇ ਕਿਹਾ ਕਿ ਇਸ 55 ਲੱਖ ਰੁਪਏ ਦੀ ਰਿਕਵਰੀ ਯਕੀਨੀ ਤੌਰ ਉਤੇ ਕੈਪਟਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਕੀਤੀ ਜਾਵੇਗੀ। ਕੈਪਟਨ ਦੇ ਦਾਅਵੇ ਕਿ ਉਹ 9.5 ਸਾਲ ਸੂਬੇ ਦੇ ਮੁੱਖ ਮੰਤਰੀ ਰਹੇ ਹਨ, ਉਤੇ ਟਿੱਪਣੀ ਕਰਦਿਆਂ ਭਗਵੰਤ ਮਾਨ ਨੇ ਉਨ੍ਹਾਂ ਨੂੰ ਚੇਤੇ ਕਰਵਾਇਆ ਕਿ ਸਾਬਕਾ ਮੁੱਖ ਮੰਤਰੀ ਨੇ ਆਪਣੇ ਕਾਰਜਕਾਲ ਦੌਰਾਨ ਜਿੰਨਾ ਸਫ਼ਰ ਕੀਤਾ, ਉਨਾ ਤਾਂ ਉਨ੍ਹਾਂ ਮੁੱਖ ਮੰਤਰੀ ਵਜੋਂ ਆਪਣੇ ਡੇਢ ਸਾਲ ਦੇ ਕਾਰਜਕਾਲ ਵਿੱਚ ਹੀ ਕਰ ਲਿਆ। ਉਨ੍ਹਾਂ ਕਿਹਾ ਕਿ ਕੈਪਟਨ ਤੇ ਉਹ ਇਕੱਠੇ ਲੋਕ ਸਭਾ ਦੇ ਮੈਂਬਰ ਰਹੇ ਸਨ ਅਤੇ ਇਹ ਰਿਕਾਰਡ ਹੈ ਕਿ ਇਸ ਦੌਰਾਨ ਕੈਪਟਨ ਦੀ ਹਾਜ਼ਰੀ ਸਿਰਫ਼ ਛੇ ਫੀਸਦੀ ਸੀ, ਜੋ ਕਿ ਭਾਰਤ ਭਰ ਵਿੱਚੋਂ ਸਭ ਤੋਂ ਘੱਟ ਹੈ, ਜਦੋਂ ਕਿ ਇਸ ਦੇ ਮੁਕਾਬਲੇ ਮੇਰੀ ਹਾਜ਼ਰੀ 90 ਫੀਸਦੀ ਰਹੀ। ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਅਯਾਸ਼ੀ ਰਾਜਾ ਹੈ, ਜਿਹੜਾ ਲੋਕਾਂ ਵੱਲੋਂ ਦਿੱਤੀ ਜ਼ਿੰਮੇਵਾਰੀ ਦੀ ਪਰਵਾਹ ਨਾ ਕਰਦਿਆਂ ਹਮੇਸ਼ਾ ਲੋਕਾਂ ਤੋਂ ਦੂਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਵਿਧਾਇਕ ਤੇ ਸੰਸਦ ਮੈਂਬਰ ਅਤੇ ਇੱਥੋਂ ਤੱਕ ਕਿ ਮੁੱਖ ਮੰਤਰੀ ਵਜੋਂ ਆਪਣੇ ਫ਼ਰਜ਼ ਨਿਭਾਉਣ ਵਿੱਚ ਨਾਕਾਮ ਰਿਹਾ। ਭਗਵੰਤ ਮਾਨ ਨੇ ਕਿਹਾ ਕਿ ਜਦੋਂ ਕੈਪਟਨ ਸੰਸਦ ਮੈਂਬਰ ਬਣਿਆ ਤਾਂ ਉਹ ਸੰਸਦ ਵਿੱਚ ਨਹੀਂ ਗਿਆ ਅਤੇ ਜਦੋਂ ਮੁੱਖ ਮੰਤਰੀ ਬਣਿਆ ਤਾਂ ਸਕੱਤਰੇਤ ਵਿੱਚ ਨਹੀਂ ਗਿਆ, ਜਿਸ ਤੋਂ ਪਤਾ ਚਲਦਾ ਹੈ ਕਿ ਉਹ ਕਿੰਨਾ ਅਸਮਰੱਥ ਤੇ ਲੋਕਾਂ ਦੀ ਪਹੁੰਚ ਤੋਂ ਦੂਰ ਹੈ।

News 04 July,2023
27 ਸਾਲਾ ਪੰਜਾਬੀ ਨੌਜਵਾਨ ਦਾ ਅਮਰੀਕਾ ਦੇ ਕੈਲੀਫੋਰਨੀਆ ਸੂਬੇ 'ਚ ਗੋਲੀ ਮਾਰ ਕੇ ਕਤਲ

27 ਸਾਲਾ ਪੰਜਾਬੀ ਨੌਜਵਾਨ ਦਾ ਅਮਰੀਕਾ ਦੇ ਕੈਲੀਫੋਰਨੀਆ ਸੂਬੇ 'ਚ ਗੋਲੀ ਮਾਰ ਕੇ ਕਤਲ ਹੁਸ਼ਿਆਰਪੁਰ, 30 ਜੂਨ- ਹੁਸ਼ਿਆਰਪੁਰ ਦੇ ਮੁਕੇਰੀਆਂ ਅਧੀਨ ਪੈਂਦੇ ਪਿੰਡ ਆਲੋ ਭੱਟੀ ਦੇ 27 ਸਾਲਾ ਨੌਜਵਾਨ ਪ੍ਰਵੀਨ ਦੀ ਬੀਤੇ ਦਿਨੀਂ ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦੇ ਵਿਕਟਰ ਵੈਲੀ ਵਿਖੇ ਇੱਕ ਸਟੋਰ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕ ਪ੍ਰਵੀਨ ਕੁਮਾਰ ਦੇ ਚਾਚਾ ਸੂਰਮ ਸਿੰਘ ਨੇ ਦੱਸਿਆ ਕਿ ਉਸ ਦੇ ਦੋ ਭਤੀਜੇ ਹਨ ਅਤੇ ਦੋਵੇਂ ਅਮਰੀਕਾ ਵਿੱਚ ਇੱਕੋ ਥਾਂ ’ਤੇ ਕੰਮ ਕਰਦੇ ਹਨ। ਪ੍ਰਵੀਨ ਨੂੰ ਅਮਰੀਕਾ ਗਏ ਨੂੰ 7 ਸਾਲ ਹੋ ਗਏ ਹਨ ਅਤੇ ਛੋਟਾ ਬੇਟਾ ਤਿੰਨ ਮਹੀਨੇ ਪਹਿਲਾਂ ਹੀ ਅਮਰੀਕਾ ਗਿਆ ਸੀ। ਸੁਰਮ ਸਿੰਘ ਨੇ ਦੱਸਿਆ ਕਿ ਉਸ ਨੂੰ ਫੋਨ 'ਤੇ ਜਾਣਕਾਰੀ ਦਿੰਦੇ ਹੋਏ ਉਸ ਦੇ ਛੋਟੇ ਭਤੀਜੇ ਨੇ ਦੱਸਿਆ ਕਿ ਬੀਤੀ ਦੇਰ ਰਾਤ ਪ੍ਰਵੀਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੈਸੇ ਅਤੇ ਸਾਮਾਨ ਦੀ ਮੰਗ ਕੀਤੀ, ਜਿਸ ਤੋਂ ਬਾਅਦ ਜਦੋਂ ਉਸ ਨੇ ਵਿਰੋਧ ਕੀਤਾ ਤਾਂ ਉਸ ਨੇ ਪ੍ਰਵੀਨ 'ਤੇ ਗੋਲੀ ਚਲਾ ਦਿੱਤੀ, ਜਿਸ ਨਾਲ ਉਸ ਦੀ ਮੌਤ ਹੋ ਗਈ ਅਤੇ ਪ੍ਰਵੀਨ ਆਪਣੇ ਪਿੱਛੇ ਬਜ਼ੁਰਗ ਛੱਡ ਗਿਆ।

News 02 July,2023
ਵਿਜੀਲੈਂਸ ਬਿਊਰੋ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ

ਮੁਲਜ਼ਮ ਇੱਕ ਝਗੜੇ ਦੇ ਕੇਸ ਵਿੱਚ ਮਦਦ ਕਰਨ ਬਦਲੇ ਪਹਿਲਾਂ ਵੀ ਲੈ ਚੁੱਕਾ ਸੀ 65 ਹਜ਼ਾਰ ਰੁਪਏ ਚੰਡੀਗੜ੍ਹ, 1 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਥਾਣਾ ਸਿਟੀ ਜ਼ੀਰਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਗੁਰਦੀਪ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਮੁਲਜ਼ਮ ਏ.ਐਸ.ਆਈ. ਨੂੰ ਸੰਜੀਵ ਕੁਮਾਰ ਵਾਸੀ ਜ਼ੀਰਾ, ਜੋ ਡਾਬਰ ਗੰਨ ਹਾਊਸ ਦਾ ਮਾਲਕ ਹੈ, ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਸੰਜੀਵ ਕੁਮਾਰ ਨੇ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ ਕਿ ਮੁਲਜ਼ਮ ਏ.ਐਸ.ਆਈ. ਨੇ 26 ਅਗਸਤ 2021 ਨੂੰ ਸਿਟੀ ਥਾਣਾ ਜ਼ੀਰਾ ਵਿਖੇ ਆਈਪੀਸੀ ਦੀ ਧਾਰਾ 353, 186, 294, 506 ਅਤੇ 149 ਤਹਿਤ ਦਰਜ ਹੋਏ ਝਗੜੇ ਦੇ ਕੇਸ ਵਿੱਚ ਉਸ ਦੀ ਅਤੇ ਉਸਦੇ ਪਰਿਵਾਰਕ ਮੈਂਬਰਾਂ ਦੀ ਮਦਦ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਏ.ਐਸ.ਆਈ. ਨੇ 23 ਜੂਨ, 2023 ਨੂੰ ਉਸ ਦੇ ਭਰਾ ਰਾਜੀਵ ਕੁਮਾਰ ਉਰਫ਼ ਮੋਨੂੰ ਦੀ ਇਸ ਕੇਸ ਵਿੱਚ ਜ਼ਮਾਨਤ ਕਰਵਾਉਣ ਬਦਲੇ 5000 ਰੁਪਏ ਰਿਸ਼ਵਤ ਲਈ ਸੀ ਅਤੇ ਹੁਣ ਉਹ 10,000 ਰੁਪਏ ਹੋਰ ਮੰਗ ਰਿਹਾ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਪਹਿਲਾਂ ਵੀ ਉਨ੍ਹਾਂ ਤੋਂ ਰਿਸ਼ਵਤ ਵਜੋਂ 60,000 ਰੁਪਏ ਲੈ ਚੁੱਕਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟ੍ਰੈਪ ਲਗਾ ਕੇ ਉਕਤ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ। ਇਸ ਸਬੰਧੀ ਉਕਤ ਏ.ਐਸ.ਆਈ. ਖ਼ਿਲਾਫ਼ ਥਾਣਾ ਵਿਜੀਲੈਂਸ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

News 01 July,2023
ਅੱਜ 30 ਜੂਨ ਅਤੇ 1 ਤੋਂ 3 ਜੁਲਾਈ ਤੱਕ ਮੀਂਹ ਪੈਣ ਦੀ ਸੰਭਾਵਨਾ

ਅੱਜ 30 ਜੂਨ ਅਤੇ 1 ਤੋਂ 3 ਜੁਲਾਈ ਤੱਕ ਮੀਂਹ ਪੈਣ ਦੀ ਸੰਭਾਵਨਾ ਦਿੱਲੀ -ਰਾਸ਼ਟਰੀ ਰਾਜਧਾਨੀ ਦਿੱਲੀ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ ਵਿੱਚ ਸ਼ੁੱਕਰਵਾਰ ਸਵੇਰੇ ਭਾਰੀ ਬਾਰਿਸ਼ ਹੋਈ। ਨੋਇਡਾ, ਗ੍ਰੇਟਰ ਨੋਇਡਾ, ਗਾਜ਼ੀਆਬਾਦ, ਫਰੀਦਾਬਾਦ, ਗੁਰੂਗ੍ਰਾਮ ਵਿੱਚ ਭਾਰੀ ਮੀਂਹ ਪਿਆ।ਇਸ ਕਾਰਨ ਦਿੱਲੀ ਐਨਸੀਆਰ ਦੇ ਤਾਪਮਾਨ ਵਿੱਚ ਕਾਫ਼ੀ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਮੁਤਾਬਕ ਅਗਲੇ 5 ਦਿਨਾਂ ਤੱਕ ਪੰਜਾਬ, ਹਰਿਆਣਾ ਅਤੇ ਦਿੱਲੀ ਐਨਸੀਆਰ ਦੇ ਅਸਮਾਨ 'ਚ ਬੱਦਲ ਛਾਏ ਰਹਿਣਗੇ, ਜਿਸ ਦੌਰਾਨ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦੱਸ ਦਈਏ ਕਿ ਪੰਜਾਬ ’ਚ ਮਾਨਸੂਨ ਨੇ ਸਮੇਂ ਤੋਂ ਪਹਿਲਾਂ ਦਸਤਕ ਦੇ ਦਿੱਤੀ ਹੈ। ਚੰਡੀਗੜ੍ਹ ਮੌਸਮ ਵਿਭਾਗ ਦੇ ਵਿਗਿਆਨੀਆਂ ਅਨੁਸਾਰ ਪੰਜਾਬ ਦੇ ਜ਼ਿਆਦਾਤਰ ਖੇਤਰਾਂ ’ਚ ਮਾਨਸੂਨ ਦੀ ਆਮਦ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਸੂਬੇ ’ਚ ਅੱਜ 30 ਜੂਨ ਅਤੇ 1 ਤੋਂ 3 ਜੁਲਾਈ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।

News 30 June,2023
ਮੈਟਰੋ 'ਚ ਸਫਰ ਕਰਨ ਵਾਲੇ ਯਾਤਰੀ ਹੁਣ ਆਪਣੇ ਦੇ ਸਾਮਾਨ ਨਾਲ ਸ਼ਰਾਬ ਦੀਆਂ ਬੋਤਲਾਂ ਵੀ ਲਿਜਾ ਸਕਣਗੇ

ਮੈਟਰੋ 'ਚ ਸਫਰ ਕਰਨ ਵਾਲੇ ਯਾਤਰੀ ਹੁਣ ਆਪਣੇ ਦੇ ਸਾਮਾਨ ਨਾਲ ਸ਼ਰਾਬ ਦੀਆਂ ਬੋਤਲਾਂ ਵੀ ਲਿਜਾ ਸਕਣਗੇ ਨਵੀਂ ਦਿੱਲੀ : ਦਿੱਲੀ ਮੈਟਰੋ 'ਚ ਸਫਰ ਕਰਨ ਵਾਲੇ ਯਾਤਰੀ ਹੁਣ ਆਪਣੇ ਦੇ ਸਾਮਾਨ ਨਾਲ ਸ਼ਰਾਬ ਦੀਆਂ ਬੋਤਲਾਂ ਵੀ ਲਿਜਾ ਸਕਣਗੇ। ਇਸ ਲਈ ਦਿੱਲੀ ਮੈਟਰੋ ਬੇਲ ਪ੍ਰਬੰਧਨ (ਡੀ.ਐੱਮ.ਆਰ.ਸੀ) ਨੇ ਸ਼ੁੱਕਰਵਾਰ ਨੂੰ ਆਪਣੀ ਮਨਜ਼ੂਰੀ ਦੇ ਦਿੱਤੀ ਹੈ। ਹਾਲਾਂਕਿ ਇਸ ਲਈ ਜੇ ਇਕ ਛੋਟੀ ਜਿਹੀ ਸ਼ਰਤ ਰੱਖੀ ਗਈ ਹੈ, ਉਹ ਇਹ ਕਿ ਬੋਤਲਾਂ 'ਤੇ ਸੀਲ ਲੱਗੀ ਹੋਈ ਚਾਹੀਦੀ ਹੈ।

News 30 June,2023
ਕੈਨੇਡਾ: ਕਲਾਸ ਰੂਮ ’ਚ ਚਾਕੂ ਨਾਲ ਹਮਲੇ ਕਾਰਨ 3 ਜ਼ਖ਼ਮੀ

ਕੈਨੇਡਾ: ਕਲਾਸ ਰੂਮ ’ਚ ਚਾਕੂ ਨਾਲ ਹਮਲੇ ਕਾਰਨ 3 ਜ਼ਖ਼ਮੀ ਟੋਰਾਂਟੋ, 29 ਜੂਨ ਕੈਨੇਡਾ ਦੀ ਵਾਟਰਲੂ ਯੂਨੀਵਰਸਿਟੀ ਦੀ ਜਮਾਤ ਵਿੱਚ ਤਿੰਨ ਵਿਅਕਤੀਆਂ ਨੂੰ ਚਾਕੂ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਕ ਵਿਅਕਤੀ ਨੂੰ ਹਿਰਾਸਤ 'ਚ ਲਿਆ ਗਿਆ ਹੈ। ਪੁਲੀਸ ਨੇ ਦੱਸਿਆ ਕਿ ਇਹ ਹਮਲਾ ਵਾਟਰਲੂ ਯੂਨੀਵਰਸਿਟੀ ਦੇ ਹੇਗੀ ਹਾਲ ਵਿੱਚ ਹੋਇਆ। ਫੌਰੀ ਤੌਰ 'ਤੇ ਪਤਾ ਨਹੀਂ ਲੱਗਿਆ ਕਿ ਜ਼ਖਮੀਆਂ ਨੂੰ ਕਿੰਨੀ ਸੱਟਾਂ ਲੱਗੀਆਂ ਹਨ। ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਮਾਮਲੇ 'ਚ ਇਕ ਵਿਅਕਤੀ ਨੂੰ ਹਿਰਾਸਤ 'ਚ ਲਿਆ ਗਿਆ ਹੈ। ਹਮਲੇ ਦੇ ਪਿੱਛੇ ਕਾਰਨ ਦਾ ਪਤਾ ਨਹੀਂ ਲੱਗਿਆ। ਵਾਟਰਲੂ ਯੂਨੀਵਰਸਿਟੀ ਦੇ ਇੱਕ ਵਿਦਿਆਰਥੀ ਯੂਸਫ਼ ਕਾਯਮਾਕ ਨੇ ਦੱਸਿਆ ਕਿ ਹਮਲਾ ਲਿੰਗ ਅਧਿਐਨ ਜਮਾਤ ਵਿੱਚ ਹੋਇਆ। ਹਮਲੇ ਦੇ ਸਮੇਂ ਜਮਾਤ ’ਚ 40 ਵਿਦਿਆਰਥੀ ਮੌਜੂਦ ਸਨ। ਵਾਟਰਲੂ ਯੂਨੀਵਰਸਿਟੀ ਨੇ ਟਵਿੱਟਰ 'ਤੇ ਜਾਣਕਾਰੀ ਦਿੱਤੀ ਕਿ ਉਹ ਜਾਂਚ ਵਿੱਚ ਪੁਲੀਸ ਦੀ ਮਦਦ ਕਰ ਰਹੀ ਹੈ ਅਤੇ ਕੈਂਪਸ ਵਿੱਚ ਮੌਜੂਦ ਵਿਅਕਤੀਆਂ ਨੂੰ ਹੁਣ ਕੋਈ ਖ਼ਤਰਾ ਨਹੀਂ ਹੈ।

News 29 June,2023
ਮ੍ਰਿਤਕ ਸਿੱਖ ਕਾਰੋਬਾਰੀ ਦੇ ਪਰਿਵਾਰ ਨੂੰ ਦਿੱਤਾ ਮੁਆਵਜ਼ਾ

ਮ੍ਰਿਤਕ ਸਿੱਖ ਕਾਰੋਬਾਰੀ ਦੇ ਪਰਿਵਾਰ ਨੂੰ ਦਿੱਤਾ ਮੁਆਵਜ਼ਾ ਪੇਸ਼ਾਵਰ - ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ ਦੀ ਸਰਕਾਰ ਨੇ ਪਿਛਲੇ ਹਫਤੇ ਮਾਰੇ ਗਏ ਸਿੱਖ ਵਪਾਰੀ ਅਤੇ ਇਕ ਵੱਖਰੀ ਘਟਨਾ ਵਿਚ ਜ਼ਖਮੀ ਹੋਏ ਇਕ ਵਿਅਕਤੀ ਦੇ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਹੈ। ਖੈਬਰ ਪਖਤੂਨਖਵਾ ਸੂਬੇ ਦੇ ਮੁੱਖ ਮੰਤਰੀ ਮੁਹੰਮਦ ਆਜ਼ਮ ਖਾਨ ਨੇ ਮ੍ਰਿਤਕ ਮਨਮੋਹਨ ਸਿੰਘ ਅਤੇ ਜ਼ਖਮੀ ਤਰਲੋਕ ਸਿੰਘ ਦੇ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦੇ ਚੈੱਕ ਸੌਂਪੇ। ਦੱਸ ਦਈਏ ਕਿ ਬੀਤੇ ਦਿਨੀਂ ਮਨਮੋਹਨ ਸਿੰਘ (35) 'ਤੇ ਕੁਝ ਹਥਿਆਰਬੰਦ ਵਿਅਕਤੀਆਂ ਨੇ ਹਮਲਾ ਕਰ ਦਿੱਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਪਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਮੁਹੰਮਦ ਆਜ਼ਮ ਖਾਨ ਨੇ ਪੁਲਿਸ ਨੂੰ ਘੱਟ ਗਿਣਤੀ ਭਾਈਚਾਰੇ ਦੇ ਮੈਂਬਰਾਂ 'ਤੇ ਵਧਦੇ ਹਮਲਿਆਂ ਦੇ ਮੱਦੇਨਜ਼ਰ ਸੂਬੇ ਵਿੱਚ ਸਿੱਖ ਭਾਈਚਾਰੇ ਦੇ ਮੈਂਬਰਾਂ ਦੀ ਸੁਰੱਖਿਆ ਲਈ ਇੱਕ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ।

News 29 June,2023
ਚੰਦਰਸ਼ੇਖਰ ਆਜ਼ਾਦ ਭੀਮ ਆਰਮੀ ਚੀਫ਼ 'ਤੇ ਅਣਪਛਾਤੇ ਹਮਲਾਵਰਾਂ ਨੇ ਕੀਤੀ ਫਾਇਰਿੰਗ

ਸਹਾਰਨਪੁਰ: ਬੁੱਧਵਾਰ ਨੂੰ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ 'ਤੇ ਅਣਪਛਾਤੇ ਹਮਲਾਵਰਾਂ ਨੇ ਗੈਰ-ਕਾਨੂੰਨੀ ਹਥਿਆਰਾਂ ਨਾਲ ਫਾਇਰਿੰਗ ਕੀਤੀ। ਇਸ ਹਮਲੇ 'ਚ ਚੰਦਰਸ਼ੇਖਰ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। ਫਿਲਹਾਲ ਪੁਲਿਸ ਨੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਦੇ ਮੁਤਾਬਕ ਹਮਲਾਵਰ ਹਰਿਆਣਾ ਨੰਬਰ ਦੀ ਕਾਰ ਵਿੱਚ ਸਵਾਰ ਹੋ ਕੇ ਆਏ ਸਨ। ਹਮਲਾਵਰਾਂ ਨੇ ਚੰਦਰਸ਼ੇਖਰ ਆਜ਼ਾਦ 'ਤੇ ਅਚਾਨਕ ਫਾਇਰਿੰਗ ਕਰ ਦਿੱਤੀ। ਗੋਲੀਆਂ ਵੱਜਣ ਕਾਰਨ ਉਨ੍ਹਾਂ ਦੀ ਕਾਰ ਦੇ ਸ਼ੀਸ਼ੇ ਵੀ ਟੁੱਟ ਗਏ। ਇਸ ਦੌਰਾਨ ਆਜ਼ਾਦ ਦੇ ਲੱਕ 'ਤੇ ਗੋਲ਼ੀ ਲੱਗਣ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਏ ਹਨ। ਹਾਲਾਂਕਿ, ਪੁਲਿਸ ਵੱਲੋਂ ਇਸ ਮਾਮਲੇ 'ਚ ਅਜੇ ਤੱਕ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਇਸ ਸਬੰਧੀ ਆਜ਼ਾਦ ਸਮਾਜ ਪਾਰਟੀ ਨੇ ਇਸ ਬਾਰੇ ਟਵੀਟ ਕਰਦਿਆਂ ਲਿਖਿਆ, "ਸਹਾਰਨਪੁਰ ਦੇ ਦੇਵਬੰਦ 'ਚ ਭੀਮ ਆਰਮੀ ਚੀਫ਼ ਅਤੇ ਰਾਸ਼ਟਰੀ ਪ੍ਰਧਾਨ ਚੰਦਰਸ਼ੇਖਰ ਆਜ਼ਾਦ 'ਤੇ ਕਾਤਲਾਨਾ ਹਮਲਾ ਬਹੁਜਨ ਮਿਸ਼ਨ ਅੰਦੋਲਨ ਨੂੰ ਰੋਕਣ ਦੀ ਕਾਇਰਤਾ ਭਰੀ ਕਾਰਵਾਈ ਹੈ। ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ, ਸਖ਼ਤ ਕਾਰਵਾਈ ਅਤੇ ਰਾਸ਼ਟਰੀ ਪ੍ਰਧਾਨ ਚੰਦਰਸ਼ੇਖਰ ਆਜ਼ਾਦ ਦੀ ਸੁਰੱਖਿਆ ਦੀ ਮੰਗ ਕਰਦੇ ਹਾਂ।"

News 29 June,2023
ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟ ਨੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ 31 ਜੁਲਾਈ ਨੂੰ ਪੇਸ਼ ਹੋਣ ਲਈ ਕਿਹਾ

ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟ ਨੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ 31 ਜੁਲਾਈ ਨੂੰ ਪੇਸ਼ ਹੋਣ ਲਈ ਕਿਹਾ ਚੰਡੀਗੜ੍ਹ : ਪੰਜਾਬ ਪੁਲਿਸ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉੱਤੇ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੇ ਮਾਮਲੇ ਵਿੱਚ ਕਾਰਵਾਈ ਰਿਪੋਰਟ ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟ ਨੂੰ ਸੌਂਪਣ ਤੋਂ ਕਰੀਬ ਦੋ ਹਫ਼ਤਿਆਂ ਬਾਅਦ ਕਮਿਸ਼ਨ ਨੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ 31 ਜੁਲਾਈ ਨੂੰ ਸਵੇਰੇ 11 ਵਜੇ ਨਵੀਂ ਦਿੱਲੀ ਵਿੱਚ ਕਮਿਸ਼ਨ ਹੈੱਡਕੁਆਰਟਰ ਵਿੱਚ ਹਾਜ਼ਰ ਹੋਣ ਲਈ ਕਿਹਾ ਹੈ। ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉਪਰ ਜਿਨਸੀ ਸ਼ੋਸ਼ਣ ਦੇ ਦੋਸ਼ ਲਾਉਣ ਵਾਲੇ ਕੇਸ਼ਵ ਕੁਮਾਰ ਦੀ ਸ਼ਿਕਾਇਤ ਦਾ ਸਖ਼ਤ ਨੋਟਿਸ ਲੈਂਦਿਆਂ ਕਮਿਸ਼ਨ ਨੇ ਆਪਣੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ 5 ਮਈ ਨੂੰ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਨੋਟਿਸ ਜਾਰੀ ਕੀਤਾ ਸੀ ਅਤੇ ਉਨ੍ਹਾਂ ਨੂੰ ਕਾਰਵਾਈ ਦੀ ਰਿਪੋਰਟ ਸੌਂਪਣ ਅਤੇ ਪੀੜਤ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ ਕਿਹਾ ਸੀ, ਜਿਸ ਨੂੰ ਮੰਤਰੀ ਵੱਲੋਂ ਧਮਕੀਆਂ ਦੇ ਫੋਨ ਆ ਰਹੇ ਸਨ। 5 ਮਈ ਦੇ ਨੋਟਿਸ ਤੋਂ ਬਾਅਦ 25 ਮਈ ਅਤੇ 5 ਜੂਨ ਨੂੰ ਇੱਕ ਹੋਰ ਨੋਟਿਸ ਦਿੱਤਾ ਗਿਆ ਸੀ। ਇਨ੍ਹਾਂ ਨੋਟਿਸਾਂ ਤੋਂ ਬਾਅਦ ਅੰਮ੍ਰਿਤਸਰ ਬਾਰਡਰ ਰੇਂਜ ਦੇ ਡੀਆਈਜੀ ਵੱਲੋਂ 12 ਜੂਨ ਨੂੰ ਕਮਿਸ਼ਨ ਨੂੰ ਕਾਰਵਾਈ ਰਿਪੋਰਟ ਸੌਂਪ ਦਿੱਤੀ ਗਈ ਸੀ। ਇਸ ਦੌਰਾਨ ਕਮਿਸ਼ਨ ਨੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ 'ਤੇ ਪੰਜਾਬ ਦੇ ਮੁੱਖ ਸਕੱਤਰ, ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਅਤੇ ਅੰਮ੍ਰਿਤਸਰ ਬਾਰਡਰ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਨੂੰ 31 ਜੁਲਾਈ ਨੂੰ ਸਵੇਰੇ 11 ਵਜੇ ਕਮਿਸ਼ਨ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ। ਨਵੀਂ ਦਿੱਲੀ ਵਿਖੇ ਕਮਿਸ਼ਨ ਨੇ ਮਾਮਲੇ ਦੇ ਜਾਂਚ ਅਧਿਕਾਰੀ ਨੂੰ ਵੀ ਸੁਣਵਾਈ ਵਿੱਚ ਹਾਜ਼ਰ ਹੋਣ ਲਈ ਕਿਹਾ ਹੈ।

News 29 June,2023
ਮੁੱਖ ਮੰਤਰੀ ਵੱਲੋਂ ਪਰਲ ਗਰੁੱਪ ਦੀਆਂ ਜਾਇਦਾਦਾਂ ਕਬਜ਼ੇ 'ਚ ਲੈ ਕੇ ਵੇਚਣ ਦੀ ਪ੍ਰਕਿਰਿਆ ਸ਼ੁਰੂ ਕਰਨ ਦਾ ਐਲਾਨ

ਧੋਖੇਬਾਜ਼ ਕੰਪਨੀ ਦੀ ਮਾਲਕੀ ਵਾਲੀਆਂ ਜਾਇਦਾਦਾਂ ਵੇਚ ਕੇ ਲੋਕਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ ਧੋਖਾਧੜੀ ਕਰਨ ਵਾਲੀਆਂ ਹੋਰ ਕੰਪਨੀਆਂ ਨੂੰ ਸਬਕ ਸਿਖਾਉਣ ਲਈ ਪਰਲ ਕੰਪਨੀ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇਗੀ ਚੰਡੀਗੜ੍ਹ, 29 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਪਰਲ ਗਰੁੱਪ ਦੀ ਮਾਲਕੀ ਵਾਲੀਆਂ ਜਾਇਦਾਦਾਂ ਜ਼ਬਤ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਤਾਂ ਕਿ ਇਸ ਨੂੰ ਵੇਚ ਕੇ ਲੋਕਾਂ ਨੂੰ ਮੁਆਵਜ਼ਾ ਦਿੱਤਾ ਜਾ ਸਕੇ। ਇਸ ਸਬੰਧੀ ਵੇਰਵੇ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸੂਬੇ ਦੇ ਲੋਕਾਂ ਤੋਂ ਲੁੱਟੇ ਗਏ ਇੱਕ-ਇੱਕ ਪੈਸੇ ਦੀ ਵਸੂਲੀ ਕਰੇਗੀ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਰਲ ਗਰੁੱਪ ਦੀਆਂ ਜਾਇਦਾਦਾਂ ਦੀ ਸ਼ਨਾਖਤ ਕੀਤੀ ਜਾ ਚੁੱਕੀ ਹੈ ਅਤੇ ਇਨ੍ਹਾਂ ਜਾਇਦਾਦਾਂ ਨੂੰ ਹਾਸਲ ਕਰਨ ਲਈ ਕਾਨੂੰਨੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਮਾਲ ਰਿਕਾਰਡ ਵਿੱਚ ਰੈੱਡ ਐਂਟਰੀਆਂ ਕੀਤੀਆਂ ਗਈਆਂ ਹਨ ਤਾਂ ਜੋ ਕੋਈ ਵੀ ਇਸ ਜਾਇਦਾਦ ਨੂੰ ਵੇਚ ਜਾਂ ਖਰੀਦ ਨਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਗਰੁੱਪ ਨੇ ਸੂਬੇ ਦੇ ਲੋਕਾਂ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ ਜਿਸ ਕਰਕੇ ਇਸ ਨੂੰ ਹਰ ਹਾਲ ਵਿੱਚ ਜਵਾਬਦੇਹ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਵਿਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ 'ਤੇ ਮਾਲ ਰਿਕਾਰਡ ਦੀ ਪਹਿਲਾਂ ਹੀ ਜਾਂਚ ਕੀਤੀ ਜਾ ਚੁੱਕੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਕਾਰਜ ਨੂੰ ਪਹਿਲ ਦੇ ਅਧਾਰ ਉਤੇ ਕੀਤਾ ਗਿਆ ਤਾਂ ਜੋ ਸਰਕਾਰ ਵੱਲੋਂ ਇਹ ਜਾਇਦਾਦ ਜ਼ਬਤ ਕੀਤੀ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਮੁੱਖ ਸਕੱਤਰ ਅਤੇ ਡੀ.ਜੀ.ਪੀ. ਨੂੰ ਇਸ ਕੰਮ ਨੂੰ ਨਿਰਵਿਘਨ ਤੇ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਮੁੱਚੀ ਪ੍ਰਕਿਰਿਆ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ। ਭਗਵੰਤ ਮਾਨ ਨੇ ਕਿਹਾ ਕਿ ਇਹ ਜਾਇਦਾਦ ਵੇਚੀ ਜਾਵੇਗੀ ਅਤੇ ਲੋਕਾਂ ਦਾ ਇਕ-ਇਕ ਪੈਸਾ ਉਨ੍ਹਾਂ ਨੂੰ ਵਾਪਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਲੋਕਾਂ ਦਾ ਪੈਸਾ ਉਨ੍ਹਾਂ ਨੂੰ ਵਾਪਸ ਮੋੜਿਆ ਜਾਵੇ ਅਤੇ ਕੰਪਨੀ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇ ਤਾਂ ਕਿ ਧੋਖਾਧੜੀ ਕਰਨ ਵਾਲੀਆਂ ਅਜਿਹੀਆਂ ਹੋਰ ਕੰਪਨੀਆਂ ਨੂੰ ਵੀ ਸਬਕ ਮਿਲ ਸਕੇ।

News 29 June,2023
ਸਰਹਿੰਦ ਨਹਿਰ 'ਚ ਡਿੱਗੀ ਕਾਰ: ਬਜ਼ੁਰਗ ਜੋੜੇ ਦੀਆਂ ਲਾਸ਼ਾਂ ਬਰਾਮਦ

ਦੁਰਘਟਨਾ ਜਾਂ ਖੁਦਕੁਸ਼ੀ ਪੁਲਿਸ ਕਰ ਰਹੀ ਦੋਵਾਂ ਕੋਣਾਂ ਤੋਂ ਜਾਂਚ ਦੋਰਾਹਾ, 29 ਜੂਨ 2023 - ਦੋਰਾਹਾ ਵਿੱਚ ਭਾਰੀ ਮੀਂਹ ਦੌਰਾਨ ਸਰਹਿੰਦ ਨਹਿਰ ਵਿੱਚ ਆਲਟੋ ਕਾਰ ਡਿੱਗੀ। ਇਸ ਘਟਨਾ 'ਚ ਬਜ਼ੁਰਗ ਜੋੜੇ ਦੀ ਮੌਤ ਹੋ ਗਈ। ਉਨ੍ਹਾਂ ਦੀ ਪਛਾਣ ਨਹੀਂ ਹੋ ਸਕੀ। ਫਿਲਹਾਲ ਇਨ੍ਹਾਂ ਦੇ ਆਪਸੀ ਸਬੰਧਾਂ ਬਾਰੇ ਵੀ ਪਛਾਣ ਹੋਣ ਮਗਰੋਂ ਹੀ ਪਤਾ ਲੱਗੇਗਾ। ਪੁਲਸ ਨੇ ਦੋਵੇਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਕਾਰ ਦੇ ਨੰਬਰ ਤੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਮੁੱਢਲੀ ਜਾਂਚ ਵਿੱਚ ਕਾਰ ਮੋਗਾ ਦੀ ਦੱਸੀ ਗਈ ਹੈ। ਜਾਣਕਾਰੀ ਅਨੁਸਾਰ ਗੁਰਥਲੀ ਨਹਿਰ ਦੇ ਪੁਲ ਨੇੜੇ ਇੱਕ ਆਲਟੋ ਕਾਰ ਨਹਿਰ ਵਿੱਚ ਡਿੱਗਣ ਨਾਲ ਰੌਲਾ ਪੈ ਗਿਆ। ਨੇੜੇ ਹੀ ਚੌਕ ਵਿੱਚ ਟਰੈਫਿਕ ਪੁਲੀਸ ਦੇ ਏਐਸਆਈ ਗੁਰਦੀਪ ਸਿੰਘ ਮੌਜੂਦ ਸਨ। ਜਿਨ੍ਹਾਂ ਨੇ ਤੁਰੰਤ ਗੋਤਾਖੋਰਾਂ ਨੂੰ ਬੁਲਾ ਕੇ ਕਾਰ ਨੂੰ ਬਾਹਰ ਕੱਢਣ ਦਾ ਕੰਮ ਸ਼ੁਰੂ ਕੀਤਾ। ਕਾਰ ਨੂੰ ਰੱਸਿਆਂ ਦੀ ਮਦਦ ਨਾਲ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ ਗਿਆ। ਉਦੋਂ ਤੱਕ ਕਾਰ ਵਿੱਚ ਸਵਾਰ ਦੋਵੇਂ ਬਜੁਰਗਾਂ ਦੀ ਮੌਤ ਹੋ ਚੁੱਕੀ ਸੀ। ਗੋਤਾਖੋਰ ਘੋਗਾ ਸਿੰਘ ਨੇ ਦੱਸਿਆ ਕਿ ਪੁਲੀਸ ਉਸਨੂੰ ਆਪਣੇ ਨਾਲ ਕਾਰ ਵਿੱਚ ਬਿਠਾ ਕੇ ਮੌਕੇ ’ਤੇ ਲੈ ਕੇ ਗਈ। ਜਦੋਂ ਨਹਿਰ ਚ ਗੋਤਾ ਲਾਇਆ ਗਿਆ ਤਾਂ ਕਾਰ ਦਾ ਪਤਾ ਲੱਗਿਆ। ਜਿਸਤੋਂ ਬਾਅਦ ਕਾਰ ਨੂੰ ਰੱਸਿਆਂ ਨਾਲ ਬਾਹਰ ਕੱਢਿਆ ਗਿਆ। ਇਸ ਵਿੱਚ ਸਵਾਰ ਬਜ਼ੁਰਗ ਆਦਮੀ ਅਤੇ ਔਰਤ ਦੀ ਮੌਤ ਹੋ ਗਈ ਸੀ। ਟਰੈਫਿਕ ਪੁਲੀਸ ਦੇ ਏਐਸਆਈ ਗੁਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਸੂਚਨਾ ਮਿਲਦਿਆਂ ਹੀ ਕਾਰ ਨੂੰ ਬਾਹਰ ਕੱਢਣ ਲਈ ਯਤਨ ਸ਼ੁਰੂ ਕਰ ਦਿੱਤੇ। ਕਾਰ ਨੂੰ ਬਾਹਰ ਕੱਢ ਲਿਆ ਗਿਆ ਪਰ ਉਸ ਵਿੱਚ ਸਵਾਰ ਦੋ ਜਣੇ ਨਹੀਂ ਬਚ ਸਕੇ। ਉਹਨਾਂ ਦੀ ਪਹਿਲਾਂ ਹੀ ਮੌਤ ਹੋ ਗਈ ਸੀ। ਜਿਸ ਥਾਂ ਤੋਂ ਕਾਰ ਨਹਿਰ ਵਿੱਚ ਡਿੱਗੀ, ਉੱਥੇ ਕੋਈ ਪੱਥਰ ਨਹੀਂ ਸੀ ਅਤੇ ਨਾ ਹੀ ਜ਼ਿਆਦਾ ਆਵਾਜਾਈ ਸੀ। ਜਿਸ ਕਾਰਨ ਪੁਲਿਸ ਦੋ ਪਹਿਲੂਆਂ 'ਤੇ ਜਾਂਚ ਕਰ ਰਹੀ ਹੈ ਕਿ ਇਹ ਹਾਦਸਾ ਹੈ ਜਾਂ ਖੁਦਕੁਸ਼ੀ। ਆਲੇ-ਦੁਆਲੇ ਦੇ ਲੋਕਾਂ ਕੋਲੋਂ ਪੁੱਛਿਆ ਜਾ ਰਿਹਾ ਹੈ। ਪੁਲਿਸ ਨੇ ਇਸ ਬਾਰੇ ਅਜੇ ਕੋਈ ਖੁਲਾਸਾ ਨਹੀਂ ਕੀਤਾ ਹੈ। ਦੋਰਾਹਾ ਥਾਣੇ ਦੇ ਐਸਐਚਓ ਵਿਜੇ ਕੁਮਾਰ ਨੇ ਦੱਸਿਆ ਕਿ ਪਹਿਲਾ ਕੰਮ ਮ੍ਰਿਤਕਾਂ ਦੀ ਪਛਾਣ ਕਰਨਾ ਹੈ। ਸ਼ਨਾਖਤ ਤੋਂ ਬਾਅਦ ਕਾਫੀ ਹੱਦ ਤੱਕ ਮਾਮਲੇ ਦਾ ਪਤਾ ਲੱਗ ਜਾਵੇਗਾ। ਕਾਰ ਨਹਿਰ ਵਿੱਚ ਕਿਵੇਂ ਡਿੱਗੀ ਇਸ ਬਾਰੇ ਫਿਲਹਾਲ ਕੁਝ ਨਹੀਂ ਕਿਹਾ ਜਾ ਸਕਦਾ।

News 29 June,2023
ਵਿਜੀਲੈਂਸ ਬਿਊਰੋ ਵੱਲੋਂ ਜਾਇਦਾਦ ਦੇ ਇੰਤਕਾਲ ਬਦਲੇ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਜਾਇਦਾਦ ਦੇ ਇੰਤਕਾਲ ਬਦਲੇ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਗ੍ਰਿਫ਼ਤਾਰ ਚੰਡੀਗੜ੍ਹ, 28 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੀ ਮਾਹਿਲਪੁਰ ਤਹਿਸੀਲ ਦੇ ਪਟਵਾਰੀ ਨੂੰ ਜਾਇਦਾਦ ਦੇ ਇੰਤਕਾਲ ਬਦਲੇ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਰਣਜੀਤ ਸਿੰਘ ਵਾਸੀ ਪਿੰਡ ਸਕਰੂਲੀ ਜ਼ਿਲ੍ਹਾ ਹੁਸ਼ਿਆਰਪੁਰ ਨੇ 06 ਕਨਾਲ ਅਤੇ 05 ਮਰਲੇ ਜ਼ਮੀਨ ਦਾ ਇੰਤਕਾਲ ਦਰਜ ਕਰਵਾਉਣ ਬਦਲੇ ਰਿਸ਼ਵਤ ਲੈਣ ਦੇ ਦੋਸ਼ 'ਚ ਪਟਵਾਰੀ ਵਿਰੁੱਧ 17 ਜੂਨ, 2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਤੇ ਸ਼ਿਕਾਇਤ ਦਰਜ ਕਰਵਾਈ ਸੀ। ਮੁਲਜ਼ਮ ਪਟਵਾਰੀ ਦੀ ਪਛਾਣ ਜਸਪਾਲ ਸਿੰਘ, ਤਹਿਸੀਲ ਮਾਹਿਲਪੁਰ ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਜੋ ਪਿੰਡ ਕਰੀਮਪੁਰ ਚਾਹਵਾਲਾ ਤਹਿਸੀਲ ਬਲਾਚੌਰ, ਜ਼ਿਲ੍ਹਾ ਐਸ.ਬੀ.ਐਸ.ਨਗਰ ਦਾ ਵਸਨੀਕ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਸ਼ਿਕਾਇਤਕਰਤਾ ਰਣਜੀਤ ਸਿੰਘ ਦੇ ਪਿਤਾ ਗੁਰਨਾਮ ਸਿੰਘ ਨੇ ਪਿੰਡ ਦੇ ਇਕ ਹੋਰ ਵਸਨੀਕ ਜੀਤ ਰਾਮ ਮੁਤਬੰਨਾ (ਗੋਦ ਲੈਣ ਵਾਲਾ) ਬੁੱਧੂ ਪੁੱਤਰ ਬੀਰ ਸਿੰਘ ਤੋਂ ਪਿੰਡ ਸਕਰੂਲੀ ਵਿਖੇ 06 ਕਨਾਲ ਅਤੇ 05 ਮਰਲੇ ਜ਼ਮੀਨ ਖਰੀਦੀ ਸੀ ਅਤੇ ਪੱਤਰ ਨੰ. 3236, ਮਿਤੀ 20 ਜੁਲਾਈ, 1998 ਅਨੁਸਾਰ ਇੰਤਕਾਲ ਵੀ ਪ੍ਰਵਾਨ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਕਿਸੇ ਤਰੁੱਟੀ ਕਾਰਨ ਮਾਲ ਵਿਭਾਗ 2002-03 ਤੋਂ ਬਾਅਦ ਤਿਆਰ ਕੀਤੀਆਂ ਜਮ੍ਹਾਂਬੰਦੀਆਂ ਵਿੱਚ ਉਕਤ ਇੰਤਕਾਲ ਨੂੰ ਅਪਡੇਟ ਨਹੀਂ ਕਰ ਸਕਿਆ। ਸਾਲ 2007 ਵਿੱਚ ਗੁਰਨਾਮ ਸਿੰਘ ਦੀ ਮੌਤ ਹੋ ਗਈ ਅਤੇ ਜਦੋਂ ਸ਼ਿਕਾਇਤਕਰਤਾ ਰਣਜੀਤ ਸਿੰਘ ਨੇ ਵਿਰਾਸਤੀ ਇੰਤਕਾਲ ਦਰਜ ਕਰਵਾਉਣ ਲਈ ਬਿਨੈ ਕੀਤਾ ਤਾਂ ਪਟਵਾਰੀ ਜਸਪਾਲ ਸਿੰਘ ਨੇ ਉਸ ਕੋਲੋਂ 10 ਜੂਨ, 2023 ਨੂੰ 2,000 ਰੁਪਏ ਰਿਸ਼ਵਤ ਲਈ। ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਦੌਰਾਨ ਇਹ ਸਾਬਤ ਹੋਇਆ ਕਿ ਪਟਵਾਰੀ ਜਸਪਾਲ ਸਿੰਘ ਨੇ ਰਿਸ਼ਵਤ ਲਈ ਹੈ ਜਿਸ ਉਪਰੰਤ ਐਫ.ਆਈ.ਆਰ. ਦਰਜ ਕਰਕੇ ਮੁਲਜ਼ਮ ਪਟਵਾਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਸ ਸਬੰਧੀ ਉਕਤ ਦੋਸ਼ੀ ਪਟਵਾਰੀ ਦੇ ਖਿਲਾਫ ਐਫਆਈਆਰ ਨੰ. 14 ਅਧੀਨ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਗ੍ਰਿਫ਼ਤਾਰ ਕੀਤੇ ਗਏ ਪਟਵਾਰੀ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

News 28 June,2023
ਹਾਦਸੇ 'ਚ ਪਿਤਾ ਸਮੇਤ ਦੋ ਪੁੱਤਰਾਂ ਦੀ ਮੌਤ

ਹਾਦਸੇ 'ਚ ਪਿਤਾ ਸਮੇਤ ਦੋ ਪੁੱਤਰਾਂ ਦੀ ਮੌਤ ਉੱਤਰ ਪ੍ਰਦੇਸ਼ ਦੇ ਬਰੇਲੀ 'ਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਹਾਦਸੇ 'ਚ ਪਿਤਾ ਸਮੇਤ ਦੋ ਪੁੱਤਰਾਂ ਦੀ ਮੌਤ ਹੋ ਗਈ ਹੈ। ਇੱਕੋ ਪਰਿਵਾਰ ਦੇ 3 ਲੋਕਾਂ ਦੀ ਮੌਤ ਤੋਂ ਬਾਅਦ ਸੋਗ ਦਾ ਮਾਹੌਲ ਹੈ। ਪਟਿਆਲਾ ਤੋਂ 55 ਸਾਲਾ ਪਰਮਜੀਤ ਸਿੰਘ ਆਪਣੇ ਦੋ ਪੁੱਤਰਾਂ ਸਰਵੇਸ਼ ਸਿੰਘ ਅਤੇ ਵੰਸ਼ ਸਿੰਘ ਸਮੇਤ ਭਤੀਜੀ ਅਮਨਦੀਪ ਕੌਰ ਦੇ ਵਿਆਹ 'ਚ ਸ਼ਾਮਲ ਹੋਣ ਲਈ ਆਇਆ ਸੀ। ਜਿਸ ਤੋਂ ਬਾਅਦ ਦੇਰ ਰਾਤ ਪਟਿਆਲਾ ਆਪਣੀ ਕਾਰ 'ਚ ਵਾਪਸ ਘਰ ਜਾ ਰਿਹਾ ਸੀ। ਉਦੋਂ ਹੀ ਤਿੰਨੇ ਲੋਕ (ਪਿਓ ਤੇ ਦੋ ਪੁੱਤ) ਟੋਲ ਪਲਾਜ਼ਾ 'ਤੇ ਫਾਸਟੈਗ ਰੀਚਾਰਜ ਕਰਵਾਉਣ ਲਈ ਆਪਣੀ ਕਾਰ ਤੋਂ ਹੇਠਾਂ ਉਤਰੇ। ਇਸ ਦੌਰਾਨ ਪਿੱਛੇ ਤੋਂ ਆ ਰਹੇ ਤੇਜ਼ ਰਫਤਾਰ ਟਰੱਕ ਨੇ ਤਿੰਨਾਂ ਨੂੰ ਟੱਕਰ ਮਾਰ ਦਿੱਤੀ। ਜਿਸ 'ਚ ਪਿਤਾ ਸਮੇਤ ਦੋ ਪੁੱਤਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦੋਂ ਇਸ ਦੀ ਜਾਣਕਾਰੀ ਪਰਿਵਾਰ ਅਤੇ ਰਿਸ਼ਤੇਦਾਰਾਂ ਨੂੰ ਮਿਲੀ ਤਾਂ ਉਥੇ ਹਫੜਾ-ਦਫੜੀ ਮਚ ਗਈ। ਪੁਲਿਸ ਨੇ ਟਰੱਕ ਨੂੰ ਕਬਜ਼ੇ 'ਚ ਲੈ ਕੇ ਡਰਾਈਵਰ ਦੀ ਭਾਲ ਸ਼ੁਰੂ ਕਰ ਦਿੱਤੀ.

News 28 June,2023
ਮੌਸਮ ਵਿਭਾਗ ਨੇ ਦੇਸ਼25 ਰਾਜਾਂ ਵਿੱਚ ਅਲਰਟ ਜਾਰੀ ਕੀਤਾ

ਮੌਸਮ ਵਿਭਾਗ ਨੇ ਦੇਸ਼25 ਰਾਜਾਂ ਵਿੱਚ ਅਲਰਟ ਜਾਰੀ ਕੀਤਾ ਦੇਸ਼ ਭਰ ਵਿੱਚ ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਵਿੱਚ ਮੌਸਮ ਦਾ ਵਿਗੜਿਆ ਹੋਇਆ ਰੂਪ ਦੇਖਣ ਨੂੰ ਮਿਲ ਰਿਹਾ ਹੈ। ਜਿਸ ਕਾਰਨ ਮੌਸਮ ਵਿਭਾਗ ਨੇ ਦੇਸ਼25 ਰਾਜਾਂ ਵਿੱਚ ਅਲਰਟ ਜਾਰੀ ਕੀਤਾ ਹੈ।ਮੌਸਮ ਵਿਭਾਗ ਨੇ ਉੱਤਰ ਤੋਂ ਦੱਖਣ ਤੱਕ ਦੇਸ਼ ਦੇ 25 ਰਾਜਾਂ ਵਿੱਚ ਦੋ ਦਿਨਾਂ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਵਿਭਾਗ ਅਨੁਸਾਰ ਅਰੁਣਾਚਲ ਪ੍ਰਦੇਸ਼, ਉੜੀਸਾ, ਪੱਛਮੀ ਬੰਗਾਲ, ਉੱਤਰ ਪ੍ਰਦੇਸ਼, ਹਰਿਆਣਾ, ਪੰਜਾਬ, ਦਿੱਲੀ, ਰਾਜਸਥਾਨ, ਗੁਜਰਾਤ, ਝਾਰਖੰਡ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਜੰਮੂ-ਕਸ਼ਮੀਰ, ਮੱਧ ਪ੍ਰਦੇਸ਼, ਗੋਆ, ਛੱਤੀਸਗੜ੍ਹ, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ ਹੈ। ਇਸ ਤੋਂ ਇਲਾਵਾ ਮਿਜ਼ੋਰਮ, ਤ੍ਰਿਪੁਰਾ, ਮਹਾਰਾਸ਼ਟਰ, ਕਰਨਾਟਕ ਅਤੇ ਕੇਰਲ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ। ਉੱਤਰਾਖੰਡ 'ਚ ਵਿਭਾਗ ਨੇ ਚੰਬਾ, ਉੱਤਰਕਾਸ਼ੀ, ਰੁਦਰਪ੍ਰਯਾਗ 'ਚ ਮੀਂਹ ਦੀ ਸੰਭਾਵਨਾ ਜਤਾਈ ਹੈ। ਜਿਸ ਕਾਰਨ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਵਿੱਚ ਵੀ ਭਾਰੀ ਮੀਂਹ ਪੈ ਰਿਹਾ ਹੈ। ਜਿਸ ਕਾਰਨ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਰੀ ਮੀਂਹ ਕਾਰਨ ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਜਿਸ ਕਾਰਨ ਭਾਰੀ ਤਬਾਹੀ ਹੋਈ ਹੈ।

News 27 June,2023
'ਭਾਜਪਾ ਦੀ ਸਭ ਤੋਂ ਵੱਡੀ ਤਾਕਤ ਤੁਸੀਂ ਸਾਰੇ ਵਰਕਰ ਹੋ-ਪ੍ਰਧਾਨ ਮੰਤਰੀ ਨਰਿੰਦਰ ਮੋਦੀ

'ਭਾਜਪਾ ਦੀ ਸਭ ਤੋਂ ਵੱਡੀ ਤਾਕਤ ਤੁਸੀਂ ਸਾਰੇ ਵਰਕਰ ਹੋ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭੋਪਾਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸਭ ਤੋਂ ਵੱਡੀ ਤਾਕਤ ਪਾਰਟੀ ਦੇ ਸਾਰੇ ਵਰਕਰ ਹਨ। ਉਨ੍ਹਾਂ ਇਹ ਗੱਲ 'ਮੇਰਾ ਬੂਥ, ਸਭ ਤੋਂ ਮਜ਼ਬੂਤ' ਪ੍ਰੋਗਰਾਮ ਰਾਹੀਂ ਦੇਸ਼ ਭਰ ਤੋਂ ਪਾਰਟੀ ਵਰਕਰਾਂ ਨਾਲ ਗੱਲਬਾਤ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਭੋਪਾਲ ਵਿੱਚ ਆਯੋਜਿਤ ਪ੍ਰੋਗਰਾਮ ‘ਮੇਰਾ ਬੂਥ, ਸਬਸੇ ਮਜ਼ਬੂਤ’ ਸਾਡੇ ਮਿਹਨਤੀ ਵਰਕਰਾਂ ਦੇ ਰਾਸ਼ਟਰ ਨਿਰਮਾਣ ਦੇ ਸੰਕਲਪ ਨੂੰ ਨਵੀਂ ਊਰਜਾ ਦੇਵੇਗਾ। ਪੀਐਮ ਮੋਦੀ ਨੇ ਮੱਧ ਪ੍ਰਦੇਸ਼ ਦੇ ਭੋਪਾਲ ਤੋਂ ਭਾਜਪਾ ਦੇ ਲੱਖਾਂ ਵਰਕਰਾਂ ਦਾ ਮਾਰਗਦਰਸ਼ਨ ਕਰਦੇ ਹੋਏ ਕਿਹਾ, 'ਕੇਂਦਰ ਸਰਕਾਰ ਦੇ 9 ਸਾਲ ਪੂਰੇ ਹੋਣ 'ਤੇ ਦੇਸ਼ ਭਰ ਵਿੱਚ ਜੋ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ ਅਤੇ ਤੁਸੀਂ (ਵਰਕਰ) ਜੋ ਮਿਹਨਤ ਕਰ ਰਹੇ ਹੋ, ਉਹ ਲਗਾਤਾਰ ਜਾਰੀ ਹੈ। ਮੇਰੇ ਕੋਲ ਆ ਰਹੇ ਹਨ। ਅਮਰੀਕਾ ਅਤੇ ਮਿਸਰ ਵਿੱਚ ਰਹਿੰਦਿਆਂ ਵੀ ਮੈਨੂੰ ਤੁਹਾਡੇ ਯਤਨਾਂ ਬਾਰੇ ਲਗਾਤਾਰ ਜਾਣਕਾਰੀ ਮਿਲਦੀ ਰਹਿੰਦੀ ਸੀ। ਉਥੋਂ ਪਰਤ ਕੇ ਤੁਹਾਡੇ ਲੋਕਾਂ ਨੂੰ ਮਿਲਣਾ ਮੇਰੇ ਲਈ ਵਧੇਰੇ ਸੁਖਦਾਈ ਹੈ, ਆਨੰਦਦਾਇਕ ਹੈ। ਉਨ੍ਹਾਂ ਕਿਹਾ, 'ਭਾਜਪਾ ਦੀ ਸਭ ਤੋਂ ਵੱਡੀ ਤਾਕਤ ਤੁਸੀਂ ਸਾਰੇ ਵਰਕਰ ਹੋ। ਅੱਜ ਮੈਂ ਬੂਥ 'ਤੇ ਇਕੱਠੇ ਕੰਮ ਕਰ ਰਹੇ 10 ਲੱਖ ਵਰਕਰਾਂ ਨੂੰ ਸੰਬੋਧਨ ਕਰ ਰਿਹਾ ਹਾਂ। ਸ਼ਾਇਦ ਕਿਸੇ ਵੀ ਸਿਆਸੀ ਪਾਰਟੀ ਦੇ ਇਤਿਹਾਸ ਵਿੱਚ ਜ਼ਮੀਨੀ ਪੱਧਰ 'ਤੇ ਇੰਨਾ ਵੱਡਾ ਪ੍ਰੋਗਰਾਮ ਕਦੇ ਨਹੀਂ ਹੋਇਆ ਹੋਵੇਗਾ ਜਿੰਨਾ ਅੱਜ ਇੱਥੇ ਹੋ ਰਿਹਾ ਹੈ।

News 27 June,2023
ਸਿੱਧੂ ਮੂਸੇਵਾਲਾ ਨੂੰ ਮਰਵਾਉਣ ਦਾ ਕੋਈ ਪਛਤਾਵ ਨਹੀਂ: ਗੋਲਡੀ ਬਰਾੜ

ਸਿੱਧੂ ਮੂਸੇਵਾਲਾ ਨੂੰ ਮਰਵਾਉਣ ਦਾ ਕੋਈ ਪਛਤਾਵ ਨਹੀਂ: ਗੋਲਡੀ ਬਰਾੜ ਚੰਡੀਗੜ੍ਹ, 27 ਜੂਨ, 2023: ਪੰਜਾਬ ਦੇ ਮੋਸਟ ਵਾਂਟੇਡ ਗੈਂਗਸਟਰ ਗੋਲਡੀ ਬਰਾੜ ਨੇ ਕਿਹਾ ਹੈ ਕਿ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਨੂੰ ਮਾਰਨ ਦਾ ਉਸਨੂੰ ਕੋਈ ਪਛਤਾਵਾ ਨਹੀਂ ਹੈ। ਗੋਲਡੀ ਬਰਾੜ ਨੇ ਕਿਹਾ ਹੈ ਕਿ ਉਸਨੇ ਹੀ ਸਿੱਧੂ ਮੂਸੇਵਾਲਾ ਨੂੰ ਮਰਵਾਇਆ ਹੈ। ਉਸਨੇ ਕਿਹਾ ਕਿ ਮੂਸੇਵਾਲਾ ਨੂੰ ਮਾਰਨ ਦਾ ਫੈਸਲਾ ਉਸਦਾ ਇਕੱਲੇ ਦਾ ਨਹੀਂ ਸੀ ਬਲਕਿ ਪੂਰੀ ਟੀਮ ਦਾ ਸੀ। ਉਹਨਾਂ ਕਿਹਾ ਕਿ ਮੂਸੇਵਾਲਾ ਸਾਡੇ ਵਿਰੋਧੀਆਂ ਨਾਲ ਰਲਿਆ ਹੋਇਆ ਸੀ ਤੇ ਸਾਡੇ ਕਈ ਸਾਥੀਆਂ ਦੇ ਕਤਲ ਵਿਚ ਉਸਦਾ ਪੂਰਾ ਯੋਗਦਾਨ ਸੀ। ਗੋਲਡੀ ਬਰਾੜ ਨੇ ਇਹ ਵੀ ਕਿਹਾ ਕਿ ਅਸੀਂ ਫਿਲਮ ਸਟਾਰ ਸਲਮਾਨ ਖਾਨ ਨੂੰ ਜ਼ਰੂਰ ਮਾਰਨਗੇ ਕਿਉਂਕਿ ਉਸਨੇ ਬਿਸ਼ਨੋਈ ਸਮਾਜ ਦਾ ਬਹੁਤ ਨਿਰਾਦਰ ਕੀਤਾ ਹੈ। ਉਸਨੇ ਇਹ ਵੀ ਕਿਹਾ ਕਿ ਮੂਸੇਵਾਲਾ ਬਹੁਤ ਜ਼ਿਆਦਾ ਪੈਸਾ ਕਮਾ ਸੀ ਤੇ ਤਾਕਤ ਹੰਢਾ ਰਿਹਾ ਸੀ। ਉਹ ਅਕਸਰ ਐਸਐਸਪੀ ਤੇ ਡੀਜੀਪੀ ਵਰਗੇ ਅਹੁਦੇਦਾਰਾਂ ਨਾਲ ਬੈਠਦਾ ਸੀ ਤੇ ਹਮੇਸ਼ਾ ਹੰਕਾਰ ਵਿਚ ਰਹਿੰਦਾ ਸੀ।

News 27 June,2023
ਪੰਜਾਬੀ ਯੂਨੀਵਰਸਿਟੀ ਦੀ ਭ੍ਰਿਚਟਾਚਾਰ ਵਿਰੋਧੀ ਮੁਹਿੰਮ ਵਿੱਚ ਨਵਾਂ ਮਾਮਲਾ

ਨੰਬਰ ਲਗਾਉਣ ਦੇ ਪੈਸੇ ਲੈਂਦੀ ਅਧਿਆਪਕ ਰੰਗੇ ਹੱਥੀਂ ਕਾਬੂ ਪਟਿਆਲਾ 2023/06/27- ਪੰਜਾਬੀ ਯੂਨੀਵਰਸਿਟੀ ਦੇ ਪ੍ਰੀਖਿਆ ਸ਼ਾਖਾ ਦੇ ਮੁਲਾਜ਼ਮਾਂ ਅਤੇ ਸੁਰੱਖਿਆ ਕਰਮੀਆਂ ਨੇ ਪੇਪਰ ਦੇ ਨੰਬਰ ਵਧਾਉਣ ਲਈ ਪੈਸੇ ਲੈਂਦੀ ਅਧਿਆਪਕ ਨੂੰ ਰੰਗੇ ਹੱਥੀਂ ਕਾਬੂ ਕੀਤਾ ਹੈ। ਰੰਗੇ ਹੱਥੀਂ ਫੜੀ ਗਈ ਅਧਿਆਪਕ ਆਪਣੇ ਪਤੀ ਅਤੇ ਬੱਚੇ ਸਮੇਤ ਕਾਰ ਵਿੱਚ ਇੱਕ ਵਿਦਿਆਰਥੀ ਤੋਂ ਨੰਬਰ ਵਧਾਉਣ ਦੇ 3500 ਰੁਪਏ ਲੈਣ ਆਈ ਸੀ। ਜਦੋਂ ਉਹ ਕਾਰ ਵਿੱਚ ਵਿਦਿਆਰਥੀ ਨੂੰ ਉਸ ਦੀ ਉੱਤਰ ਪੱਤਰੀ ਦਿਖਾ ਰਹੀ ਸੀ ਤਾਂ ਯੂਨੀਵਰਸਿਟੀ ਦੇ ਮੁਲਾਜ਼ਮਾਂ ਨੇ ਉਸ ਨੂੰ ਫੜ ਲਿਆ ਅਤੇ ਉਸ ਕੋਲੋਂ ਸਬੂਤ ਵਜੋਂ ਉੱਤਰ ਪੱਤਰੀ ਜਬਤ ਕਰ ਲਈ। ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਅਕਾਦਮਿਕ ਅਤੇ ਪ੍ਰਬੰਧਨ ਦੇ ਖੇਤਰ ਵਿੱਚ ਆਰੰਭ ਕੀਤੀ ਗਈ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਅੱਜ ਇਸ ਅਧਿਆਪਕ ਨੂੰ ਵਿਦਿਆਰਥੀ ਤੋਂ ਉਸ ਦੇ ਨੰਬਰ ਵਧਾਉਣ/ਪਾਸ ਕਰਵਾਉਣ ਬਦਲੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਵਾਈਸ-ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੂਨੀਵਰਸਿਟੀ ਅਥਾਰਿਟੀ ਨੂੰ ਕਿਸੇ ਭਰੋਸੇਯੋਗ ਸੂਤਰ ਦੇ ਹਵਾਲੇ ਤੋਂ ਇਹ ਖ਼ਬਰ ਪ੍ਰਾਪਤ ਹੋਈ ਸੀ ਕਿ ਦੇਸ ਭਗਤ ਕਾਲਜ ਬਰੜਵਾਲ਼ ਵਿਖੇ ਤਾਇਨਾਤ ਸਹਾਇਕ ਪ੍ਰੋਫ਼ੈਸਰ (ਐਡਹਾਕ) ਤਰੁਣੀ ਬਾਲਾ ਵੱਲੋਂ ਇੱਕ ਵਿਦਿਆਰਥੀ ਨੂੰ ਫ਼ੋਨ ਜ਼ਰੀਏ ਸੰਪਰਕ ਕਰ ਕੇ ਕਿਹਾ ਗਿਆ ਸੀ ਕਿ ਜੇ ਉਹ ਆਪਣੇ ਬੀ.ਏ. ਅੰਗਰੇਜ਼ੀ ਦੇ ਨੰਬਰ ਵਧਾਉਣੇ ਚਾਹੁੰਦਾ ਹੈ ਤਾਂ ਉਸ ਨੂੰ ਪਟਿਆਲ਼ੇ ਦੇ ਪੁਰਾਣੇ ਬੱਸ ਅੱਡੇ ਉੱਤੇ ਆ ਕੇ ਮਿਲੇ। ਇਸ ਗੱਲਬਾਤ ਦੀ ਫ਼ੋਨ ਰਿਕਾਰਡਿੰਗ ਇੱਕ ਹੋਰ ਵਿਦਿਆਰਥੀ ਵੱਲੋਂ ਯੂਨੀਵਰਸਿਟੀ ਨੂੰ ਮੁਹੱਈਆ ਕਰਵਾਈ ਗਈ ਸੀ। ਇਸ ਰਿਕਾਰਡਿੰਗ ਦੇ ਅਧਾਰ ਉੱਤੇ ਤੁਰੰਤ ਕਾਰਵਾਈ ਕਰਦਿਆਂ ਯੂਨੀਵਰਸਿਟੀ ਵੱਲੋਂ ਆਪਣੇ ਪ੍ਰੀਖਿਆ ਸ਼ਾਖਾ ਅਤੇ ਸੁਰੱਖਿਆ ਵਿਭਾਗ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਸ਼ਮੂਲੀਅਤ ਵਾਲ਼ੀ ਇੱਕ ਟੀਮ ਦਾ ਗਠਨ ਕੀਤਾ ਗਿਆ। ਇਸ ਟੀਮ ਨੇ ਅਧਿਆਪਕ ਵੱਲੋਂ ਦਿੱਤੇ ਗਏ ਸਮੇਂ ਅਤੇ ਸਥਾਨ ਉੱਤੇ ਛਾਪਾ ਮਾਰਿਆ ਤਾਂ ਇਸ ਅਧਿਆਪਕ ਅਤੇ ਸੰਬੰਧਤ ਵਿਦਿਆਰਥੀ ਨੂੰ ਯੂਨੀਵਰਸਿਟੀ ਦੀ ਉੱਤਰ-ਪੱਤਰੀ ਸਮੇਤ ਕਾਬੂ ਕਰ ਲਿਆ। ਪ੍ਰੋ. ਅਰਵਿੰਦ ਨੇ ਇਸ ਕਾਰਵਾਈ ਲਈ ਸੰਬੰਧਤ ਟੀਮ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਮਸਲੇ ਉੱਤੇ ਕਾਰਵਾਈ ਕਰਦਿਆਂ ਜਿੱਥੇ ਯੂਨੀਵਰਸਿਟੀ ਪ੍ਰਬੰਧਨ ਇਸ ਕੇਸ ਨੂੰ ਤੁਰੰਤ ਜੱਗ ਜ਼ਾਹਿਰ ਕਰ ਰਿਹਾ ਹੈ ਉੱਥੇ ਨਾਲ਼ ਹੀ ਅਗਲੇਰੀ ਕਾਰਵਾਈ ਲਈ ਇਸ ਕੇਸ ਨੂੰ ਪੁਲਿਸ ਦੇ ਹਵਾਲੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਇਸ ਕਿਸਮ ਦਾ ਪਹਿਲਾ ਕੇਸ ਹੈ ਜੋ ਅਥਾਰਿਟੀ ਦੇ ਧਿਆਨ ਵਿੱਚ ਆਇਆ ਹੈ ਅਤੇ ਤੁਰੰਤ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਮੁਲਾਜ਼ਮਾਂ ਨੇ ਇਸ ਕਾਰਵਾਈ ਦੌਰਾਨ ਪੂਰੀ ਚੌਕਸੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਈ ਹੈ। ਸਾਰੀ ਕਾਰਵਾਈ ਦੀ ਵੀਡੀਓਗ੍ਰਾਫੀ ਕੀਤੀ ਗਈ ਹੈ ਜੋ ਟੈਲੀਫੋਨ ਦੀ ਰਿਕਾਰਡਿੰਗ ਸਮੇਤ ਪੁਲਿਸ ਨੂੰ ਮੁਹੱਈਆ ਕਰਵਾਈ ਜਾ ਰਹੀ ਹੈ।

News 27 June,2023
ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ ਦਫ਼ਤਰ ਮਾਲੇਰਕੋਟਲਾ 'ਚ ਤਾਇਨਾਤ ਕਲਰਕ ਨੂੰ 5 ਲੱਖ ਰੁਪਏ ਰਿਸ਼ਵਤ ਆਪਣੇ ਕੋਲ ਰੱਖਣ ਦੇ ਦੋਸ਼ ਹੇਠ ਗ੍ਰਿਫ਼ਤਾਰ

ਇਹ ਗ੍ਰਿਫ਼ਤਾਰੀ ਜ਼ਮੀਨ ਦੀ ਖਾਨਗੀ ਤਕਸੀਮ ਕਰਵਾਉਣ ਅਤੇ ਮੁਆਵਜ਼ਾ ਦਿਵਾਉਣ ਬਦਲੇ ਰਿਸ਼ਵਤ ਲੈਣ ਵਾਲੇ ਕਾਨੂੰਨਗੋ ਵਿਜੈਪਾਲ ਸਿੰਘ ਦੀ ਗ੍ਰਿਫ਼ਤਾਰੀ ਉਪਰੰਤ ਹੋਈ ਚੰਡੀਗੜ੍ਹ, 27 ਜੂਨ: ਕਾਨੂੰਨਗੋ ਵਿਜੈਪਾਲ ਸਿੰਘ ਨੂੰ 5 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰਨ ਉਪਰੰਤ, ਵਿਜੀਲੈਂਸ ਬਿਊਰੋ, ਲੁਧਿਆਣਾ ਦੀ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਿਊ.) ਨੇ ਅੱਜ ਐਸ.ਡੀ.ਐਮ. ਮਾਲੇਰਕੋਟਲਾ ਦਫ਼ਤਰ ਵਿਖੇ ਤਾਇਨਾਤ ਕਲਰਕ ਰੋਹਿਤ ਸ਼ਰਮਾ ਉਰਫ਼ ਰੋਹਿਤ ਕੁਮਾਰ ਨੂੰ ਉਕਤ ਕਾਨੂੰਨਗੋ ਵੱਲੋਂ ਦਿੱਤੀ ਰਕਮ ਨੂੰ ਆਪਣੇ ਕੋਲ ਰੱਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ ਨੇ ਕਾਨੂੰਨਗੋ ਵਿਜੈਪਾਲ ਨੂੰ ਸ਼ਿਕਾਇਤਕਰਤਾ ਕਰਮਜੀਤ ਸਿੰਘ ਵਾਸੀ ਪਿੰਡ ਭੈਣੀ ਕਲਾਂ ਤੋਂ ਉਸ ਦੀ ਜ਼ਮੀਨ ਦੀ ਖਾਨਗੀ ਤਕਸੀਮ ਕਰਵਾਉਣ ਅਤੇ ਸੜਕ ਲਈ ਗ੍ਰਹਿਣ ਕੀਤੀ ਜ਼ਮੀਨ ਦਾ ਮੁਆਵਜ਼ਾ ਦਿਵਾਉਣ ਬਦਲੇ ਦੋ ਕਿਸ਼ਤਾਂ ਵਿੱਚ 5 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਸੀ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਨੂੰ ਇਸ ਮਾਮਲੇ ਵਿੱਚ ਕਲਰਕ ਰੋਹਿਤ ਸ਼ਰਮਾ ਦੀ ਸ਼ਮੂਲੀਅਤ ਦਾ ਪਤਾ ਲੱਗਾ ਹੈ, ਜੋ ਕਿ ਐਸ.ਡੀ.ਐਮ. ਮਲੇਰਕੋਟਲਾ ਦੇ ਰੀਡਰ ਵਜੋਂ ਤਾਇਨਾਤ ਹੈ। ਉਕਤ ਕਾਨੂੰਨਗੋ ਨੇ ਰਿਸ਼ਵਤ ਦੀ ਇਹ ਰਕਮ ਉਸ ਨੂੰ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕਲਰਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਸਬੰਧੀ ਐਫ.ਆਈ.ਆਰ ਨੰ. 2 ਮਿਤੀ 23-02-2023 ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਥਾਣਾ ਆਰਥਿਕ ਅਪਰਾਧ ਸ਼ਾਖਾ, ਵਿਜੀਲੈਂਸ ਬਿਊਰੋ, ਲੁਧਿਆਣਾ ਵਿਖੇ ਪਹਿਲਾਂ ਹੀ ਦਰਜ ਕੀਤੀ ਹੋਈ ਹੈ।

News 27 June,2023
ਵਿਜੀਲੈਂਸ ਵੱਲੋਂ 18000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਤੇ ਉਸਦਾ ਨਿੱਜੀ ਸਹਾਇਕ ਕਾਬੂ

ਪਟਵਾਰੀ ਨੇ ਜੱਦੀ ਜ਼ਮੀਨ ਦਾ ਤਬਾਦਲਾ ਕਰਨ ਬਦਲੇ ਮੰਗੀ ਸੀ ਰਿਸ਼ਵਤ ਚੰਡੀਗੜ੍ਹ, 27 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਮਾਲ ਹਲਕਾ ਭੁੱਲਰ ਵਿਖੇ ਤਾਇਨਾਤ ਪਟਵਾਰੀ ਗੁਰਪ੍ਰੀਤ ਸਿੰਘ ਅਤੇ ਉਸ ਦੇ ਨਿੱਜੀ ਸਹਾਇਕ ਕੁਲਦੀਪ ਸਿੰਘ ਨੂੰ 18,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਪਟਵਾਰੀ ਤੇ ਉਸਦੇ ਪੀ.ਏ. ਨੂੰ ਗੁਰਪਾਲ ਸਿੰਘ ਵਾਸੀ ਪਿੰਡ ਭੁੱਲਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਗੁਰਪਾਲ ਸਿੰਘ ਨੇ ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਦੇ ਸ੍ਰੀ ਮੁਕਤਸਰ ਸਾਹਿਬ ਯੂਨਿਟ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਪਟਵਾਰੀ ਨੇ ਉਸਦੇ ਪਿਤਾ ਦੀ ਮੌਤ ਤੋਂ ਬਾਅਦ ਜੱਦੀ ਜ਼ਮੀਨ ਗੁਰਪਾਲ ਸਿੰਘ (ਸ਼ਿਕਾਇਤਕਰਤਾ) ਅਤੇ ਉਸਦੇ ਭਰਾ ਦੇ ਨਾਮ ਤਬਦੀਲ ਕਰਨ ਬਦਲੇ 18,000 ਰੁਪਏ ਰਿਸ਼ਵਤ ਮੰਗੀ ਸੀ। ਪਟਵਾਰੀ ਨੇ ਇਹ ਕੰਮ ਕਰਵਾਉਣ ਲਈ ਉਕਤ ਰਕਮ ਆਪਣੇ ਨਿੱਜੀ ਸਹਾਇਕ ਕੁਲਦੀਪ ਸਿੰਘ ਨੂੰ ਸੌਂਪਣ ਲਈ ਕਿਹਾ ਸੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 18,000 ਰੁਪਏ ਰਿਸ਼ਵਤ ਲੈਂਦਿਆਂ ਦੋਵੇਂ ਮੁਲਜ਼ਮਾਂ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਪਟਵਾਰੀ ਅਤੇ ਉਸ ਦੇ ਪੀ.ਏ. ਖ਼ਿਲਾਫ਼ ਥਾਣਾ ਵਿਜੀਲੈਂਸ, ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

News 27 June,2023
ਸੁਰੱਖਿਆ ਬਲਾਂ ਨੇ 12 ਦਹਿਸ਼ਤਗਰਦ ਰਿਹਾਅ ਕੀਤੇ

ਸੁਰੱਖਿਆ ਬਲਾਂ ਨੇ 12 ਦਹਿਸ਼ਤਗਰਦ ਰਿਹਾਅ ਕੀਤੇ ਇੰਫਾਲ, 25 ਜੂਨ ਮਨੀਪੁਰ ਦੇ ਪੂਰਬੀ ਇੰਫਾਲ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨੇ ਕਾਂਗਲੀ ਯਾਵੋਲ ਕਾਨਾ ਲੁਪ (ਕੇਵਾਈਕੇਐੱਲ) ਜਥੇਬੰਦੀ ਦੇ 12 ਦਹਿਸ਼ਤਗਰਦਾਂ ਨੂੰ ਹਿਰਾਸਤ ਵਿੱਚ ਲੈਣ ਮਗਰੋਂ ਇਨ੍ਹਾਂ ਸਾਰਿਆਂ ਨੂੰ ਸਥਾਨਕ ਆਗੂਆਂ ਦੇ ਹਵਾਲੇ ਕਰ ਦਿੱਤਾ ਹੈ। ਕਾਬਿਲੇਗੌਰ ਹੈ ਕਿ ਸੁਰੱਖਿਆ ਬਲਾਂ ਨੇ ਇਨ੍ਹਾਂ ਦਹਿਸ਼ਤਗਰਦਾਂ ਨੂੰ ਸ਼ਨਿੱਚਰਵਾਰ ਨੂੰ ਗ੍ਰਿਫ਼ਤਾਰ ਕੀਤਾ ਸੀ। ਇਕ ਅਧਿਕਾਰੀ ਨੇ ਕਿਹਾ ਕਿ ਮਹਿਲਾਵਾਂ ਦੀ ਅਗਵਾਈ ਵਾਲੇ 1500 ਦੇ ਕਰੀਬ ਲੋਕਾਂ ਤੇ ਸਥਾਨਕ ਆਗੂਆਂ ਦੇ ਹਜੂਮ ਨੇ ਜਦੋਂ ਸੁਰੱਖਿਆ ਬਲਾਂ ਨੂੰ ਘੇਰਾ ਪਾ ਕੇ ਅੱਗੇ ਵਧਣ ਤੋਂ ਰੋਕਿਆ ਤਾਂ ਸਲਾਮਤੀ ਦਸਤਿਆਂ ਨੇ ਦਹਿਸ਼ਤਗਰਦਾਂ ਨੂੰ ਸਥਾਨਕ ਆਗੂਆਂ ਦੇ ਹਵਾਲੇ ਕਰ ਦਿੱਤਾ। ਰੱਖਿਆ ਤਰਜਮਾਨ ਮੁਤਾਬਕ ਫੌਜ ਤੇ ਅਸਾਮ ਰਾਈਫਲਜ਼ ਨੇ ਖੁਫੀਆ ਜਾਣਕਾਰੀ ਦੇ ਅਧਾਰ ’ਤੇ ਸ਼ਨਿੱਚਰਵਾਰ ਰਾਤ ਨੂੰ ਪੂਰਬੀ ਇੰਫਾਲ ਜ਼ਿਲ੍ਹੇ ਦੇ ਇਥਾਮ ਪਿੰਡ ਦੀ ਘੇਰਾਬੰਦੀ ਕਰਕੇ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ ਸੀ। ਇਸ ਦੌਰਾਨ ਸੁਰੱਖਿਆ ਬਲਾਂ ਨੇ ਕੇਵਾਈਕੇਐੱਲ ਕੇਡਰ ਦੇ 12 ਕਾਰਕੁਨਾਂ ਨੂੰ ਹਥਿਆਰਾਂ ਤੇ ਹੋਰ ਗੋਲੀ-ਸਿੱਕੇ ਸਮੇਤ ਗ੍ਰਿਫ਼ਤਾਰ ਕੀਤਾ। ਇਨ੍ਹਾਂ ਵਿੱਚ ਅਖੌਤੀ ਲੈਫਟੀਨੈਂਟ ਕਰਨਲ ਮੋਈਰਾਂਗਥਮ ਤਾਂਬਾ ਉਰਫ਼ ਉੱਤਮ ਵੀ ਸ਼ਾਮਲ ਹੈ। ਤਰਜਮਾਨ ਨੇ ਕਿਹਾ ਕਿ ਉੱਤਮ ਸਾਲ 2015 ਵਿੱਚ 6ਵੀਂ ਡੋਗਰਾ ਬਟਾਲੀਅਨ ਨੂੰ ਘੇਰਾ ਪਾ ਕੇ ਕੀਤੇ ਮੁਕਾਬਲੇ ਦਾ ਮੁੱਖ ਸਾਜ਼ਿਸ਼ਘਾੜਾ ਸੀ। ਦਹਿਸ਼ਤਗਰਦਾਂ ਨੂੰ ਸਥਾਨਕ ਆਗੂਆਂ ਦੇ ਹਵਾਲੇ ਕਰਨ ਮਗਰੋਂ ਸੁਰੱਖਿਆ ਬਲ ਮੌਕੇ ਤੋਂ ਬਰਾਮਦ ਹਥਿਆਰਾਂ ਤੇ ਗੋਲੀਸਿੱਕਾ ਲੈ ਕੇ ਉਥੋਂ ਚਲੇ ਗਏ।

News 25 June,2023
ਪੰਜਾਬ ਪੁਲਿਸ ਵੱਲੋਂ ਲਾਰੇਂਸ ਬਿਸ਼ਨੋਈ ਗੈਂਗ ਦੇ ਨਾਮ ਹੇਠ ਜਬਰੀ ਵਸੂਲੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼; ਇੱਕ ਸੰਚਾਲਕ ਪਿਸਤੌਲ ਸਮੇਤ ਕਾਬੂ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਪੁਲਿਸ ਟੀਮਾਂ ਵੱਲੋਂ ਅਮੀਰ ਵਿਅਕਤੀਆਂ ਨੂੰ ਜਬਰੀ ਵਸੂਲੀ ਅਤੇ ਧਮਕੀ ਭਰੀਆਂ ਕਾਲਾਂ ਕਰਨ ਵਾਲੇ ਇੱਕ ਹੋਰ ਸੰਚਾਲਕ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਜਾਰੀ ਚੰਡੀਗੜ੍ਹ/ਐਸ.ਏ.ਐਸ. ਨਗਰ, 25 ਜੂਨ: ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਨੇ ਬਦਨਾਮ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਮ ਹੇਠ ਫਿਰੌਤੀ ਮੰਗਣ ਵਾਲੇ ਗਿਰੋਹ ਦੇ ਇੱਕ ਮੈਂਬਰ ਨੂੰ ਟੀ.ਡੀ.ਆਈ. ਵੈਲਿੰਗਟਨ ਸਿਟੀ, ਸੈਕਟਰ-117, ਮੋਹਾਲੀ ਤੋਂ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਜਬਰੀ ਵਸੂਲੀ ਕਰਨ ਵਾਲਾ ਇਹ ਗਿਰੋਹ ਮੋਹਾਲੀ, ਚੰਡੀਗੜ੍ਹ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਰਗਰਮ ਸੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਵਿਸ਼ਾਲ ਕੁਮਾਰ (19) ਵਾਸੀ ਮਲੋਆ ਚੰਡੀਗੜ੍ਹ ਵਜੋਂ ਹੋਈ ਹੈ ਜੋ ਸਥਾਨਕ ਸੈਲੂਨ ਵਿੱਚ ਕੰਮ ਕਰਦਾ ਸੀ। ਪੁਲੀਸ ਟੀਮਾਂ ਨੇ ਉਸ ਕੋਲੋਂ .32 ਬੋਰ ਦਾ ਪਿਸਤੌਲ ਅਤੇ ਦੋ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਏਆਈਜੀ ਐਸਐਸਓਸੀ ਐਸਏਐਸ ਮੋਹਾਲੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਹੋਣ ਦਾ ਦਾਅਵਾ ਕਰਨ ਵਾਲੇ ਵਿਅਕਤੀ ਵੱਲੋਂ ਜਬਰੀ ਵਸੂਲੀ ਦੀਆਂ ਕੋਸ਼ਿਸ਼ਾਂ ਅਤੇ ਧਮਕੀ ਭਰੀਆਂ ਫੋਨ ਕਾਲਾਂ ਸਬੰਧੀ ਕਈ ਰਿਪੋਰਟਾਂ ਮਿਲਣ ਉਪਰੰਤ, ਪੰਜਾਬ ਪੁਲਿਸ ਨੇ ਇਸ ਮਾਮਲੇ ਦੀ ਵਿਆਪਕ ਜਾਂਚ ਸ਼ੁਰੂ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਖੁਫੀਆ ਜਾਣਕਾਰੀ ਇਕੱਠੀ ਕਰਨ ਉਪਰੰਤ, ਪੁਲਿਸ ਟੀਮਾਂ ਨੂੰ ਮੁੱਖ ਸ਼ੱਕੀ ਵਜੋਂ ਵਿਸ਼ਾਲ ਕੁਮਾਰ ਅਤੇ ਪਿੰਡ ਘੰਗਰੋਲੀ, ਸਮਾਣਾ, ਪਟਿਆਲਾ ਦੇ ਵਾਸੀ ਉਸ ਦੇ ਸਾਥੀ ਕਸ਼ਮੀਰ ਸਿੰਘ ਉਰਫ਼ ਬੌਬੀ ਦੀ ਪਛਾਣ ਕਰਨ ਵਿੱਚ ਸਫ਼ਲਤਾ ਮਿਲੀ। ਉਨ੍ਹਾਂ ਦੱਸਿਆ ਕਿ ਭਰੋਸੇਮੰਦ ਜਾਣਕਾਰੀ ਉਪਰੰਤ, ਐਸਐਸਓਸੀ ਦੀਆਂ ਪੁਲਿਸ ਟੀਮਾਂ ਨੇ ਸ਼ੱਕੀ ਵਿਅਕਤੀਆਂ ਦੀਆਂ ਸੰਭਾਵਿਤ ਛੁਪਣਗਾਹਾਂ 'ਤੇ ਛਾਪੇਮਾਰੀ ਕੀਤੀ ਅਤੇ ਟੀਡੀਆਈ ਵੈਲਿੰਗਟਨ ਸਿਟੀ ਤੋਂ ਵਿਸ਼ਾਲ ਕੁਮਾਰ ਨੂੰ, ਜਦੋਂ ਉਹ ਕਸ਼ਮੀਰ ਸਿੰਘ ਉਰਫ਼ ਬੌਬੀ ਨੂੰ ਮਿਲਣ ਜਾ ਰਿਹਾ ਸੀ, ਸਫਲਤਾਪੂਰਵਕ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਕਸ਼ਮੀਰ ਉਰਫ਼ ਬੌਬੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਿਆ ਅਤੇ ਪੁਲਿਸ ਟੀਮਾਂ ਉਸ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ। ਏ.ਆਈ.ਜੀ. ਕਪੂਰ ਨੇ ਦੱਸਿਆ ਕਿ ਕਸ਼ਮੀਰ ਉਰਫ਼ ਬੌਬੀ ਚੰਡੀਗੜ੍ਹ, ਮੋਹਾਲੀ ਅਤੇ ਹੋਰ ਆਸ-ਪਾਸ ਦੇ ਇਲਾਕਿਆਂ ਵਿੱਚ ਨਾਈਟ ਕਲੱਬਾਂ ਅਤੇ ਬਾਰਾਂ ਦੇ ਮਾਲਕਾਂ ਸਮੇਤ ਅਮੀਰ ਵਿਅਕਤੀਆਂ ਨੂੰ ਫੋਨ ਕਰ ਕੇ ਫਿਰੌਤੀ ਮੰਗਦਾ ਸੀ ਅਤੇ ਧਮਕੀਆਂ ਦਿੰਦਾ ਸੀ, ਜਦੋਂਕਿ ਵਿਸ਼ਾਲ ਇਨ੍ਹਾਂ ਵਿਅਕਤੀਆਂ ਤੋਂ ਫਿਰੌਤੀ ਦੀ ਰਕਮ ਵਸੂਲਣ ਲਈ ਉਨ੍ਹਾਂ ਨੂੰ ਡਰਾਉਂਦਾ ਧਮਕਾਉਂਦਾ ਸੀ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵਿਸ਼ਾਲ ਕੁਮਾਰ ਅਤੇ ਕਸ਼ਮੀਰ ਉਰਫ਼ ਬੌਬੀ ਨੇ "ਸਕੱਲ" ਕਲੱਬ, ਮੋਹਾਲੀ ਦੇ ਮਾਲਕ ਤੋਂ ਪੈਸੇ ਵਸੂਲ ਕਰਨ ਲਈ 11 ਮਈ, 2023 ਨੂੰ ਉਸਦੇ ਘਰ 'ਤੇ ਹਮਲਾ ਵੀ ਕੀਤਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਹੋਰ ਪੁੱਛਗਿੱਛ ਜਾਰੀ ਹੈ ਅਤੇ ਜਾਂਚ ਦੌਰਾਨ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ। ਇਸ ਸਬੰਧੀ ਐਫ.ਆਈ.ਆਰ ਨੰ. 10 ਮਿਤੀ 24-06-2023 ਨੂੰ ਥਾਣਾ ਐਸ.ਐਸ.ਓ.ਸੀ. ਐਸ.ਏ.ਐਸ.ਨਗਰ ਵਿਖੇ ਅਸਲਾ ਐਕਟ ਦੀ ਧਾਰਾ 25, 54, 59 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

News 25 June,2023
ਪਾਕਿਸਤਾਨ ਸਰਕਾਰ ਪਿਸ਼ਾਵਰ ਵਿੱਚ ਸਿੱਖਾਂ ਤੇ ਹੋ ਰਹੇ ਜਾਨਲੇਵਾ ਹਮਲੇ ਰੋਕਣ ਵਿੱਚ ਅਸਫਲ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਪਾਕਿਸਤਾਨ ਸਰਕਾਰ ਪਿਸ਼ਾਵਰ ਵਿੱਚ ਸਿੱਖਾਂ ਤੇ ਹੋ ਰਹੇ ਜਾਨਲੇਵਾ ਹਮਲੇ ਰੋਕਣ ਵਿੱਚ ਅਸਫਲ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅੰਮ੍ਰਿਤਸਰ 25 ਜੂਨ:- ( ) ਪਾਕਿਸਤਾਨ ਦੇ ਸ਼ਹਿਰ ਪਿਸ਼ਾਵਰ ਵਿੱਚ ਦੁਕਾਨਦਾਰ ਸ. ਮਨਮੋਹਨ ਸਿੰਘ ਨੂੰ ਅੱਤਵਾਦੀਆਂ ਵੱਲੋਂ ਗੋਲੀਆਂ ਮਾਰ ਕੇ ਜਾਨੋ ਮਾਰ ਦਿੱਤੇ ਦੇਣ ਅਤੇ ਹਕੀਮ ਤਰਲੋਕ ਸਿੰਘ ਨੂੰ ਜਖ਼ਮੀ ਕੀਤੇ ਜਾਣ ਦੀਆਂ ਦੋ ਵੱਖ-ਵੱਖ ਵਾਪਰੀਆਂ ਦੁਖਦਾਈ ਅਤੇ ਅਫਸੋਸਜਨਕ ਘਟਨਾਵਾਂ ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਗਹਿਰੀ ਚਿੰਤਾ ਪ੍ਰਗਟਾਈ ਹੈ। ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਵੱਲੋਂ ਦਲ ਦੇ ਹੈਡ ਕਵਾਟਰ ਤੋਂ ਜਾਰੀ ਇੱਕ ਲਿਖਤੀ ਪ੍ਰੈਸ ਨੋਟ ਵਿੱਚ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਦਸਿਆ ਹੈ ਕਿ ਪਿਸ਼ਾਵਰ ਦੇ ਪਖਤੋਨੋਵਾ ਵਿੱਚ ਸਿੱਖਾਂ ਤੇ ਲਗਾਤਾਰ ਜਾਨਲੇਵਾ ਹਮਲੇ ਹੋ ਰਹੇ ਹਨ ਕਈ ਸਿੱਖਾਂ ਨੂੰ ਪਿਛਲੇ ਸਮੇਂ ਵਿੱਚ ਅਗਵਾ ਕਰ ਕੇ ਜਾਨੋ ਮਾਰ ਦਿਤਾ ਗਿਆ ਹੈ। ਫਿਰੋਤੀਆਂ ਦੀ ਮੰਗ ਵਿੱਚ ਕੀਮਤੀ ਜਾਨਾਂ ਬਰੂਦੀ ਗੋਲੀਆਂ ਨਾਲ ਭੁੰਨ ਦਿਤੀਆਂ ਜਾ ਰਹੀਆਂ ਹਨ, ਸਿੱਖ ਵਿਉਪਾਰੀਆਂ ਤੇ ਦੁਕਾਨਦਾਰਾਂ ਨੂੰ ਇਹ ਗੁੰਡਾਅਨਸਰ ਸਿਧੇ ਤੌਰ ਤੇ ਨਿਸ਼ਾਨਾ ਬਣਾ ਰਹੇ ਹਨ। ਪਾਕਿਸਤਾਨ ਸਰਕਾਰ ਉਥੇ ਰਹਿ ਰਹੇ ਘੱਟ ਗਿਣਤੀ ਸਿੱਖਾਂ ਦੀ ਜਾਨ ਮਾਲ ਦੀ ਰਾਖੀ ਕਰਨ ਵਿੱਚ ਫੇਲ ਹੋਈ ਹੈ ਉਨ੍ਹਾਂ ਦੀ ਸੁਰੱਖਿਆਂ ਲਈ ਕੋਈ ਪੁਖਤਾ ਪ੍ਰਬੰਧ ਨਹੀਂ ਹੋ ਸਕੇ। ਜਿਸ ਵਿੱਚ ਸਿੱਖ ਅਮਨਸ਼ਾਂਤੀ ਤੇ ਸੁੱਖ ਦਾ ਸਾਹ ਲੈ ਸਕਣ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਰਹਿੰਦੇ ਸਿੱਖ ਖੌਫਜੁਦਾ ਹਨ, ਪਾਕਿਸਤਾਨ ਸਰਕਾਰ ਨੂੰ ਅਜਿਹੇ ਹਮਲੇ ਕਰਨ ਵਾਲੇ ਮੁਲਜਮਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਤੁਰੰਤ ਮਾੜੇ ਅਨਸਰਾਂ ਨੂੰ ਗ੍ਰਿਫਤਾਰ ਕਰਨਾ ਚਾਹੀਦਾ ਹੈ। ਨਿਹੰਗ ਮੁਖੀ ਨੇ ਸ. ਮਨਮੋਹਣ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ ਸ. ਤਰਲੋਕ ਸਿੰਘ ਦੇ ਜਲਦ ਤੁੰਦਰਸਤ ਹੋਣ ਦੀ ਕਾਮਨਾ ਕੀਤੀ ਹੈ।

News 25 June,2023
PM ਮੋਦੀ ਦੇ ਰਾਜ ਦੌਰੇ ਤੋਂ ਬਾਅਦ ਭਾਰਤੀਆਂ ਲਈ ਖੁਸ਼ਖਬਰੀ

ਹੁਣ ਅਮਰੀਕਾ 'ਚ ਹੀ ਰਿਨਿਊ ਹੋਵੇਗਾ H-1B ਵੀਜ਼ਾ ਭਾਰਤ--ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) 21 ਤੋਂ 24 ਜੂਨ ਤੱਕ ਅਮਰੀਕਾ (ਯੂਐਸਏ) ਦੀ ਆਪਣੀ ਪਹਿਲੀ ਰਾਜ ਯਾਤਰਾ 'ਤੇ ਸਨ। ਇਸ ਦੌਰਾਨ ਦੋਵਾਂ ਦੇਸ਼ਾਂ ਵਿੱਚ ਕਈ ਵੱਡੇ ਸਮਝੌਤੇ ਵੀ ਹੋਏ ਅਤੇ ਅਜਿਹੇ ਫੈਸਲੇ ਵੀ ਲਏ ਗਏ ਜਿਸ ਨਾਲ ਆਪਸੀ ਰਿਸ਼ਤਿਆਂ ਵਿੱਚ ਨਿੱਘ ਆਇਆ। H-1B ਵੀਜ਼ਾ ਨੂੰ ਲੈ ਕੇ ਆਇਆ ਵੱਡਾ ਫੈਸਲਾ, ਅਮਰੀਕੀ ਦੌਰੇ ਦੇ ਆਖਰੀ ਦਿਨ PM ਮੋਦੀ ਨੇ ਦੱਸਿਆ ਕਿ ਹੁਣ ਅਮਰੀਕਾ 'ਚ ਹੀ H-1B ਵੀਜ਼ਾ ਰੀਨਿਊ ਕੀਤਾ ਜਾਵੇਗਾ, ਇਸ ਦੇ ਲਈ ਬਾਹਰ ਨਹੀਂ ਜਾਣਾ ਪਵੇਗਾ। ਜ਼ਿਕਰਯੋਗ ਹੈ ਕਿ ਅਮਰੀਕਾ ਦਾ ਐੱਚ-1ਬੀ ਵੀਜ਼ਾ ਹਮੇਸ਼ਾ ਚਰਚਾ ਦਾ ਵਿਸ਼ਾ ਰਿਹਾ ਹੈ, ਜਿਸ ਦੇ ਤਹਿਤ ਭਾਰਤੀਆਂ ਲਈ ਅਮਰੀਕਾ ਜਾਣਾ ਅਤੇ ਉੱਥੇ ਰਹਿਣਾ ਆਸਾਨ ਹੋ ਜਾਂਦਾ ਹੈ। ਹਾਲਾਂਕਿ, ਬਹੁਤ ਸਾਰੇ ਭਾਰਤੀਆਂ ਨੂੰ ਅਮਰੀਕਾ ਦੇ ਵੀਜ਼ਾ ਲਈ ਮਹੀਨਿਆਂ ਤੱਕ ਇੰਤਜ਼ਾਰ ਕਰਨਾ ਪਿਆ, ਅਤੇ ਇਸ ਲਈ ਬਹੁਤ ਸਾਰੇ ਭਾਰਤੀ ਮੋਦੀ-ਬਿਡੇਨ ਮੁਲਾਕਾਤ ਵਿੱਚ ਐੱਚ-1ਬੀ ਵੀਜ਼ਾ ਨਿਯਮਾਂ ਵਿੱਚ ਬਦਲਾਅ 'ਤੇ ਨਜ਼ਰ ਟਿਕੀ ਹੋਈ ਸੀ।

News 24 June,2023
ਪੰਜਾਬ 'ਚ 25 ਤੋਂ 29 ਜੂਨ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ

ਪੰਜਾਬ 'ਚ 25 ਤੋਂ 29 ਜੂਨ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ ਚੰਡੀਗੜ੍ਹ- ਪਿਛਲੇ ਦਿਨਾਂ ਤੋਂ ਹੀ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਪੈ ਕਾਰਨ ਤਿੰਨ ਦਿਨਾਂ ਤੋਂ ਤਾਪਮਾਨ ਵਿੱਚ ਤਿੰਨ ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਪਾਰਾ ਪੰਜ ਡਿਗਰੀ ਤੱਕ ਹੋਰ ਹੇਠਾਂ ਜਾਣ ਦੀ ਸੰਭਾਵਨਾ ਹੈ। ਵਿਭਾਗ ਨੇ ਸ਼ਨੀਵਾਰ ਤੋਂ ਚਾਰ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਖਾਸ ਕਰਕੇ ਐਤਵਾਰ ਤੋਂ ਮੌਸਮ ਦਾ ਪੈਟਰਨ ਵਿਗੜ ਜਾਵੇਗਾ। ਵਿਭਾਗ ਅਨੁਸਾਰ ਇਸ ਦੌਰਾਨ ਸੂਬੇ ਦੇ ਜ਼ਿਆਦਾਤਰ ਹਿੱਸਿਆਂ 'ਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਭਾਰੀ ਮੀਂਹ ਪਵੇਗਾ, ਜਦਕਿ ਸ਼ਨੀਵਾਰ ਨੂੰ ਪੰਜਾਬ ਕੁਝ ਥਾਵਾਂ 'ਤੇ ਤੇਜ਼ ਹਨੇਰੀ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ | ਮੌਸਮ ਵਿਭਾਗ ਮੁਤਾਬਕ ਅਗਲੇ ਦਿਨਾਂ ’ਚ ਕੁਝ ਰਾਹਤ ਦੇ ਆਸਾਰ ਹਨ। 24 ਜੂਨ ਤੋਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਲੁਧਿਆਣਾ, ਫਤਹਿਗੜ੍ਹ ਸਾਹਿਬ, ਨਵਾਂ ਸ਼ਹਿਰ ਤੇ ਪਟਿਆਲੇ ਸਣੇ ਪੰਜਾਬ ਦੇ ਕਈ ਹਿੱਸਿਆਂ ’ਚ ਮੀਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।ਇਸ ਤੋਂ ਇਲਾਵਾ 25, 26 ਅਤੇ 27 ਜੂਨ ਨੂੰ ਗਰਜ ਅਤੇ ਚਮਕ ਨਾਲ ਸਾਰੇ ਪੰਜਾਬ ’ਚ ਮੀਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਨੇ ਇਸ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ

News 24 June,2023
ਰੂਸ ਤੇ ਉਸ ਦੇ ਲੋਕਾਂ ਦੀ ਰੱਖਿਆ ਕਰਾਂਗੇ ਤੇ ਬਾਗ਼ੀਆਂ ਨੂੰ ਸਖ਼ਤ ਸਜ਼ਾ ਮਿਲੇਗੀ: ਪੂਤਿਨ

ਰੂਸ ਤੇ ਉਸ ਦੇ ਲੋਕਾਂ ਦੀ ਰੱਖਿਆ ਕਰਾਂਗੇ ਤੇ ਬਾਗ਼ੀਆਂ ਨੂੰ ਸਖ਼ਤ ਸਜ਼ਾ ਮਿਲੇਗੀ: ਪੂਤਿਨ ਮਾਸਕੋ, 24 ਜੂਨ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਅੱਜ ਨਿੱਜੀ ਫੌਜ 'ਵੈਗਨਰ ਗਰੁੱਪ' ਦੇ ਮੁਖੀ ਯੇਵਗੇਨੀ ਪ੍ਰਿਗੋਜ਼ਿਨ ਵੱਲੋਂ ਹਥਿਆਰਬੰਦ ਬਗਾਵਤ ਦੇ ਐਲਾਨ ਤੇ ਬਾਗੀਆਂ ਵੱਲੋਂ ਦੇਸ਼ ਦੇ ਸ਼ਹਿਰ ’ਤੇ ਕਬਜ਼ੇ ਦੇ ਦਾਅਵੇ ਬਾਅਦ ਰਾਸ਼ਟਰ ਨੂੰ ਸੰਬੋਧਨ ਕੀਤਾ। ਪੂਤਿਨ ਨੇ ਪ੍ਰਿਗੋਜ਼ਿਨ ਦੇ ਹਥਿਆਰਬੰਦ ਵਿਦਰੋਹ ਦੇ ਐਲਾਨ ਨੂੰ 'ਦੇਸ਼ਧ੍ਰੋਹ' ਅਤੇ ਵਿਸ਼ਵਾਸਘਾਤ ਕਰਾਰ ਦਿੱਤਾ ਅਤੇ ਹਰ ਕੀਮਤ ’ਤੇ ਰੂਸ ਅਤੇ ਇਸ ਦੇ ਲੋਕਾਂ ਦੀ ਰੱਖਿਆ ਕਰਨ ਦਾ ਭਰੋਸਾ ਦਿੱਤਾ। ਪੂਤਿਨ ਨੇ ਕਿਹਾ ਕਿ ਰੂਸ ਆਪਣੇ ਭਵਿੱਖ ਲਈ ਸਭ ਤੋਂ ਮੁਸ਼ਕਲ ਲੜਾਈ ਲੜ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਬਗਾਵਤ ਸਾਡੇ ਦੇਸ਼ ਲਈ ਇੱਕ ਵੱਡਾ ਖ਼ਤਰਾ ਹੈ ਅਤੇ ਅਸੀਂ ਇਸਦੇ ਵਿਰੁੱਧ ਸਖ਼ਤ ਕਾਰਵਾਈ ਕਰਾਂਗੇ। ਵਿਦਰੋਹ ਦੀ ਸਾਜ਼ਿਸ਼ ਰਚਣ ਵਾਲੇ ਸਾਰੇ ਲੋਕਾਂ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਹਥਿਆਰਬੰਦ ਬਲਾਂ ਅਤੇ ਹੋਰ ਸਰਕਾਰੀ ਏਜੰਸੀਆਂ ਨੂੰ ਜ਼ਰੂਰੀ ਹੁਕਮ ਜਾਰੀ ਕਰ ਦਿੱਤੇ ਗਏ ਹਨ।

News 24 June,2023
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦਾ ਦੌਰਾ ਮੁਕੰਮਲ ਕਰਕੇ ਮਿਸਰ ਰਵਾਨਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦਾ ਦੌਰਾ ਮੁਕੰਮਲ ਕਰਕੇ ਮਿਸਰ ਰਵਾਨਾ ਵਾਸ਼ਿੰਗਟਨ, 24 ਜੂਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੀ ਆਪਣੀ ਸਰਕਾਰੀ ਯਾਤਰਾ ਦੀ ਸਮਾਪਤੀ ਤੋਂ ਬਾਅਦ ਅੱਜ ਸਵੇਰੇ ਮਿਸਰ ਲਈ ਰਵਾਨਾ ਹੋ ਗਏ। ਪ੍ਰਧਾਨ ਮੰਤਰੀ ਦੀ ਇਹ ਪਹਿਲੀ ਮਿਸਰ ਯਾਤਰਾ ਹੈ। ਉਨ੍ਹਾਂ ਨੇ ਅਮਰੀਕਾ ਦੇ ਆਪਣੇ ਦੌਰੇ ਦੌਰਾਨ ਰਾਸ਼ਟਰਪਤੀ ਜੋਅ ਬਾਇਡਨ ਨਾਲ ਗੱਲਬਾਤ ਕੀਤੀ ਅਤੇ ਅਮਰੀਕੀ ਸੰਸਦ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕੀਤਾ। ਸ੍ਰੀ ਮੋਦੀ ਰਾਸ਼ਟਰਪਤੀ ਅਬਦੁੱਲ ਫਤਹਿ ਅਲ-ਸੀਸੀ ਦੇ ਸੱਦੇ 'ਤੇ ਮਿਸਰ ਦੇ ਦੋ ਦਿਨਾਂ ਸਰਕਾਰੀ ਦੌਰੇ 'ਤੇ ਹਨ। 1997 ਤੋਂ ਬਾਅਦ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਮਿਸਰ ਦੀ ਇਹ ਪਹਿਲੀ ਯਾਤਰਾ ਹੈ।

News 24 June,2023
ਭਾਖੜਾ ’ਚ ਟਰੈਕਟਰ ਡਿੱਗਣ ਕਾਰਨ ਤਿੰਨ ਔਰਤਾਂ ਰੁੜ੍ਹੀਆਂ

ਭਾਖੜਾ ’ਚ ਟਰੈਕਟਰ ਡਿੱਗਣ ਕਾਰਨ ਤਿੰਨ ਔਰਤਾਂ ਰੁੜ੍ਹੀਆਂ ਮੂਨਕ, 24 ਜੂਨ ਪਿੰਡ ਹਰੀਗੜ੍ਹ ਗੈਹਲਾਂ ਕੋਲ ਟਰੈਕਟਰ ਭਾਖੜਾ ਨਹਿਰ ਵਿੱਚ ਡਿੱਗਣ ਕਾਰਨ ਇੱਕ ਲੜਕੀ ਅਤੇ ਦੋ ਔਰਤਾਂ ਪਾਣੀ ਵਿੱਚ ਰੁੜ੍ਹ ਗਈਆਂ। ਦੱਸਿਆ ਜਾ ਰਿਹਾ ਹੈ ਕਿ ਟਰੈਕਟਰ ਨੂੰ ਚਲਾਉਣ ਵਾਲਾ ਨੌਜਵਾਨ ਅਪਾਹਜ ਸੀ। ਜ਼ਿਕਰਯੋਗ ਹੈ ਕਿ ਟੋਹਾਣਾ-ਮੂਨਕ ਰੋਡ ’ਤੇ ਪਿੰਡ ਹਰੀਗੜ੍ਹ ਗੈਹਲਾਂ ਅਤੇ ਮਨਿਆਣਾ ਨੇੜੇ ਔਰਤਾਂ ਖੇਤਾਂ ਵਿੱਚ ਝੋਨਾ ਲਾ ਰਹੀਆਂ ਸਨ। ਟਰੈਕਟਰ ਦਾ ਡਰਾਈਵਰ ਕੰਮ ਵਿੱਚ ਰੁੱਝਿਆ ਹੋਣ ਕਾਰਨ ਸਾਬਕਾ ਸਰਪੰਚ ਸੰਤ ਰੂਪ ਸਿੰਘ ਦੇ ਖੇਤਾਂ ਵਿੱਚ ਝੋਨਾ ਲਾਉਣ ਲਈ ਉਥੋਂ ਇੱਕ ਨੌਜਵਾਨ ਝੋਨੇ ਦੀ ਪਨੀਰੀ ਤੇ ਔਰਤਾਂ ਨੂੰ ਟਰੈਕਟਰ ’ਤੇ ਬਿਠਾ ਕੇ ਲੈ ਗਿਆ। ਕੁਝ ਔਰਤਾਂ ਨੂੰ ਟਰੈਕਟਰ ਦੇ ਪਿੱਛੇ ਕਲਟੀਵੇਟਰ ’ਤੇ ਬਿਠਾਇਆ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਟਰੈਕਟਰ ਚਲਾਉਣ ਵਾਲਾ ਨੌਜਵਾਨ ਅਪਾਹਜ ਸੀ। ਨੌਜਵਾਨ ਜਿਵੇਂ ਹੀ ਟਰੈਕਟਰ ਲੈ ਕੇ ਨਹਿਰ ਨੇੜੇ ਪਹੁੰਚਿਆ ਤਾਂ ਅਚਾਨਕ ਟਰੈਕਟਰ ਉਲਾਰ ਹੋ ਕੇ ਨਹਿਰ ਵਿੱਚ ਡਿੱਗ ਗਿਆ। ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਕਰੀਬ 11 ਔਰਤਾਂ ਅਤੇ ਡਰਾਈਵਰ ਰਾਮਫਲ ਸਿੰਘ ਨੂੰ ਨਹਿਰ ਵਿੱਚੋਂ ਬਾਹਰ ਕੱਢ ਲਿਆ ਗਿਆ। ਦੋ ਔਰਤਾਂ ਗੀਤਾ ਪਤਨੀ ਸੁਖਚੈਨ ਸਿੰਘ, ਕਮਲੇਸ਼ ਪਤਨੀ ਗੁਰਮੀਤ ਸਿੰਘ ਤੇ ਇਕ ਲੜਕੀ ਪਾਇਲ ਪੁੱਤਰੀ ਕਾਲਾ ਸਿੰਘ ਪਾਣੀ ਦੇ ਤੇਜ਼ ਵਹਾਅ ਕਾਰਨ ਨਹਿਰ ਵਿੱਚ ਰੁੜ੍ਹ ਗਈਆਂ। ਖ਼ਬਰ ਲਿਖੇ ਜਾਣ ਤੱਕ ਉਨ੍ਹਾਂ ਦਾ ਕੋਈ ਥਹੁ ਪਤਾ ਨਹੀਂ ਲੱਗਿਆ। ਉਧਰ, ਨਹਿਰ ਵਿੱਚੋਂ ਕੱਢੀਆਂ ਗਈਆਂ ਔਰਤਾਂ ਨੂੰ ਟੋਹਾਣਾ ਦੇ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ ਹੈ, ਜਿੱਥੇ ਹੁਣ ਉਨ੍ਹਾਂ ਦੀ ਸਿਹਤ ਠੀਕ ਹੈ। ਡੀਐੱਸਪੀ ਮੂਨਕ ਮਨੋਜ ਗੋਰਸੀ ਤੇ ਐੱਸਐੱਚਓ ਖਨੌਰੀ ਸੋਰਭ ਸਭਰਵਾਲ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ

News 24 June,2023
ਭਾਰਤ ਦੇ ਸੈਂਕੜੇ ਵਿਦਿਆਰਥੀਆਂ ਨਾਲ ਧੋਖਾਧੜੀ ਕਰਨ ਵਾਲਾ ਏਜੰਟ ਬ੍ਰਿਜੇਸ਼ ਮਿਸ਼ਰਾ ਕੈਨੇਡਾ ’ਚ ਗ੍ਰਿਫ਼ਤਾਰ

ਭਾਰਤ ਦੇ ਸੈਂਕੜੇ ਵਿਦਿਆਰਥੀਆਂ ਨਾਲ ਧੋਖਾਧੜੀ ਕਰਨ ਵਾਲਾ ਏਜੰਟ ਬ੍ਰਿਜੇਸ਼ ਮਿਸ਼ਰਾ ਕੈਨੇਡਾ ’ਚ ਗ੍ਰਿਫ਼ਤਾਰ ਸੈਂਕੜੇ ਭਾਰਤੀ ਵਿਦਿਆਰਥੀਆਂ ਨੂੰ ਫਰਜ਼ੀ ਦਸਤਾਵੇਜ਼ਾਂ 'ਤੇ ਕੈਨੇਡਾ ਭੇਜਣ ਵਾਲੇ ਟਰੈਵਲ ਏਜੰਟ ਬ੍ਰਿਜੇਸ਼ ਮਿਸ਼ਰਾ ਨੂੰ ਕੈਨੇਡਾ 'ਚ ਗ੍ਰਿਫਤਾਰ ਕੀਤਾ ਗਿਆ ਹੈ। ਉਸ ਨੂੰ ਕੈਨੇਡਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰਦੇ ਹੋਏ ਗ੍ਰਿਫਤਾਰ ਕੀਤਾ ਗਿਆ। ਉਸ 'ਤੇ ਕੈਨੇਡਾ ਵਿਚ ਉੱਚ ਸਿੱਖਿਆ ਸੰਸਥਾਵਾਂ ਲਈ ਭਾਰਤੀ ਵਿਦਿਆਰਥੀਆਂ ਨੂੰ ਫਰਜ਼ੀ ਪੱਤਰ ਜਾਰੀ ਕਰਨ ਵਿਚ ਸ਼ਾਮਲ ਹੋਣ ਦਾ ਦੋਸ਼ ਹੈ। ਉਸ ਦੇ ਸਾਥੀ ਰਾਹੁਲ ਭਾਰਗਵ ਨੂੰ ਪਹਿਲਾਂ ਹੀ 28 ਮਾਰਚ ਨੂੰ ਜਲੰਧਰ ਤੋਂ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।

News 24 June,2023
ਸਰਹੱਦੀ ਪਿੰਡ ਲਾਖਣਾ ਤੋ ਸਾਂਝੀ ਸਰਚ ਮੁਹਿੰਮ ਦੌਰਾਨ ਖੇਤਾਂ 'ਚੋਂ ਮਿਲਿਆ ਡਰੋਨ

ਸਰਹੱਦੀ ਪਿੰਡ ਲਾਖਣਾ ਤੋ ਸਾਂਝੀ ਸਰਚ ਮੁਹਿੰਮ ਦੌਰਾਨ ਖੇਤਾਂ 'ਚੋਂ ਮਿਲਿਆ ਡਰੋਨ ਭਿੱਖੀਵਿੰਡ, 24 ਜੂਨ 2023 : ਬੇਸ਼ੱਕ ਦੇਸ਼ ਭਾਰਤ ਦੀਆਂ ਸੁਰੱਖਿਆ ਫੋਰਸਾਂ ਸਰਹੱਦਾਂ ਤੇ ਦਿਨ ਰਾਤ ਪਹਿਰਾ ਦੇ ਕੇ ਦੇਸ਼ ਵਿਰੋਧੀ ਤਾਕਤਾਂ ਦੇ ਮਨਸੂਬੇ ਨਾਕਾਮ ਕਰਨ ਲਈ ਯਤਨਸ਼ੀਲ ਹਨ, ਪਰ ਸਮਾਜ ਵਿਰੋਧੀ ਲੋਕ ਰਾਤ ਵੇਲੇ ਲੁਕ-ਛੁਪ ਕੇ ਡਰੋਨ ਰਾਹੀ ਮਾਰੂ ਨਸ਼ਿਆਂ ਨੂੰ ਭੇਜ ਕੇ ਸਰਹੱਦੀ ਵਸਦੇ ਲੋਕਾਂ ਦੇ ਬੱਚਿਆਂ ਨੂੰ ਤਬਾਹ ਕਰਨ ਲਈ ਜ਼ੋਰ ਲਾ ਰਹੇ ਹਨ। ਦੱਸਣਯੋਗ ਹੈ ਕਿ ਸਰਹੱਦੀ ਸੁਰੱਖਿਆ ਬਲ ਬੀਐੱਸਐੱਫ ਅਤੇ ਪੰਜਾਬ ਪੁਲਿਸ ਥਾਣਾ ਵਲਟੋਹਾ ਦੇ ਸਬ ਇੰਸਪੈਕਟਰ ਬਲਜਿੰਦਰ ਸਿੰਘ ਦੁਬਲੀ ਸਮੇਤ ਪੁਲਿਸ ਦੇ ਜਵਾਨਾਂ ਵੱਲੋਂ ਪਿੰਡ ਲਾਖਣਾ ਵਿਖੇ ਸਾਂਝੇ ਤੌਰ ਤੇ ਕੀਤੇ ਗਏ ਸਰਚ ਅਭਿਆਨ ਦੌਰਾਨ ਦੀਦਾਰ ਸਿੰਘ ਪੁੱਤਰ ਇੰਦਰ ਸਿੰਘ ਦੇ ਖੇਤਾਂ ਵਿਚੋਂ ਡੀਜੀ ਮੈਟਰਿਸ ਕੰਪਨੀ ਚੀਨ ਦਾ ਬਣਿਆ ਡਰੋਨ ਬਰਾਮਦ ਹੋਇਆ, ਜਦੋਂ ਕੇ ਡਰੋਨ ਤੋਂ ਇਲਾਵਾ ਹੋਰ ਕੁਝ ਬਰਾਮਦ ਨਹੀਂ ਹੋਇਆ। ਸਬ ਡਵੀਜ਼ਨ ਭਿੱਖੀਵਿੰਡ ਦੇ ਡਿਪਟੀ ਸੁਪਰਡੈਂਟ ਪ੍ਰੀਤਇੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਪੁਲਿਸ ਥਾਣਾ ਵਲਟੋਹਾ ਵਿਖੇ ਐਫ਼ ਆਈ ਆਰ ਨੰਬਰ 70, 24/06/23 ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ

News 24 June,2023
ਅੰਨ੍ਹੇਵਾਹ ਫਾਈਰਿੰਗ, ਵਿਅਕਤੀ ਦੀ ਮੌਤ

ਆੜ੍ਹਤੀਏ ਦੀ ਦੁਕਾਨ 'ਤੇ ਅੰਨ੍ਹੇਵਾਹ ਫਾਈਰਿੰਗ, ਵਿਅਕਤੀ ਦੀ ਮੌਤ ਤਲਵੰਡੀ ਭਾਈ, 24 ਜੂਨ 2023- ਫਿਰੋਜ਼ਪੁਰ ਦੇ ਕਸਬਾ ਤਲਵੰਡੀ ਭਾਈ ਵਿਖੇ ਇੱਕ ਆੜ੍ਹਤੀਏ ਦੀ ਦੁਕਾਨ ਤੇ ਅਣਪਛਾਤਿਆਂ ਵਲੋਂ ਫ਼ਾਈਰਿੰਗ ਕਰ ਦਿੱਤੀ ਗਈ। ਇਸ ਗੋਲੀਬਾਰੀ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪ੍ਰੇਮ ਕੁਮਾਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ, ਚਿੱਟੇ ਦਿਨੇ ਬਾਈਕ ਸਵਾਰ ਅਣਪਛਾਤਿਆਂ ਵਲੋਂ ਤਲਵੰਡੀ ਭਾਈ ਦੇ ਆੜ੍ਹਤੀਆ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਅੰਮ੍ਰਿਤ ਲਾਲ ਛਾਬੜਾ ਦੀ ਦੁਕਾਨ ਤੇ ਅੰਨ੍ਹੇਵਾਹ ਫ਼ਾਈਰਿੰਗ ਕਰਨੀ ਸ਼ੁਰੂ ਕਰ ਦਿੱਤੀ। ਆੜ੍ਹਤੀਆ ਤਾਂ ਦੁਕਾਨ ਵਿਚ ਨਹੀਂ ਸੀ, ਪਰ ਹਮਲਾਵਰਾਂ ਵਲੋਂ ਕੀਤੀ ਗਈ ਫ਼ਾਈਰਿੰਗ ਦੌਰਾਨ ਇੱਕ ਬੇਕਸੂਰਾ ਵਿਅਕਤੀ ਮਾਰਿਆ। ਦੂਜੇ ਪਾਸੇ ਰੋਸ ਵਜੋਂ ਅੱਜ ਤਲਵੰਡੀ ਭਾਈ ਪੂਰਾ ਬੰਦ ਹੈ ਅਤੇ ਇਨਸਾਫ਼ ਦੀ ਮੰਗ ਕਰਦਿਆਂ ਹੋਇਆ ਲੋਕ ਕਹਿ ਰਹੇ ਹਨ ਕਿ, ਕਾਤਲਾਂ ਨੂੰ ਜਲਦ ਤੋਂ ਜਲਦ ਫੜਿਆ ਜਾਵੇ।

News 24 June,2023
ਬਟਾਲਾ 'ਚ ਮੁੜ ਵਾਪਰੀ ਵੱਡੀ ਵਾਰਦਾਤ

ਸ਼ੋਅਰੂਮ ਮਾਲਕ ਸਮੇਤ 3 ਜਣਿਆਂ ਨੂੰ ਮਾਰੀਆਂ ਗੋਲੀਆਂ ਬਟਾਲਾ, 24 ਜੂਨ 2023: ਬਟਾਲਾ ਵਿੱਚ ਇੱਕ ਵਾਰ ਫਿਰ ਵੱਡੀ ਵਾਰਦਾਤ ਵਾਪਰੀ ਹੈ। ਇਥੇ ਬਟਾਲਾ ਦੇ ਸਿਟੀ ਰੋਡ ਤੇ ਇਲੈਕਟ੍ਰਾਨਿਕ ਦੇ ਸ਼ੋਅਰੂਮ ਮਾਲਕ ਸਮੇਤ ਤਿੰਨ ਜਣਿਆਂ 'ਤੇ ਦੋ ਵਿਅਕਤੀਆਂ ਨੇ ਸ਼ਰੇਆਮ ਗੋਲ਼ੀਆਂ ਚਲਾ ਦਿੱਤੀਆਂ। ਇਸ ਗੋਲੀਬਾਰੀ ਵਿਚ ਸ਼ੋਅਰੂਮ ਮਾਲਕ ਰਾਜੀਵ ਮਹਾਜਨ, ਅਨਿਲ ਮਹਾਜਨ ਅਤੇ ਮਾਨਵ ਮਹਾਜਨ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਸਥਾਨਕ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

News 24 June,2023
ਬਟਾਲਾ ਘਟਨਾ ਦੀ ਹਿੰਦੂ ਤਖਤ ਮੁੱਖੀ ਵਲੋਂ ਨਿੰਦਾ

ਬਟਾਲਾ ਘਟਨਾ ਦੀ ਹਿੰਦੂ ਤਖਤ ਮੁੱਖੀ ਵਲੋਂ ਨਿੰਦਾ ਅੱਜ ਬਟਾਲਾ ਸ਼ਹਿਰ ਵਿਖੇ ਸ਼ਿਵ ਸੈਨਾ ਆਗੂ ਰਾਜੀਵ ਮਹਾਜਨ ਉਸਦੇ ਭਰਾ ਅਮਿਤ ਮਹਾਜਨ ਪੁੱਤਰ ਮਾਨਵ ਮਹਾਜਨ ਤੇ ਦਿਨ ਦਿਹਾੜੇ ਗੋਲੀਆਂ ਚਲਾ ਕੇ ਜਖਮੀ ਕਰਨਾ ਬਹੁਤ ਹੀ ਮੰਦਭਾਗਾ ਹੈ ਇਸ ਘਟਨਾ ਦੀ ਨਿੰਦਾ ਅੱਜ ਹਿੰਦੂ ਤਖਤ ਮੁੱਖੀ ਬ੍ਰਹਮਾ ਨੰਦ ਗਿਰੀ ਦੀ ਦੇਖ ਰੇਖ ਹੇਠ ਕਾਲੀ ਮਾਤਾ ਮੰਦਿਰ ਵਿਖੇ ਤਖਤ ਦੇ ਨੁਮਾਇੰਦਿਆ ਨਾਲ ਮੀਟਿੰਗ ਕਰਕੇ ਕੀਤੀ ਗਈ। ਇਸ ਮੀਟਿੰਗ ਵਿੱਚ ਹਿੰਦੂ ਤਖਤ ਮੁੱਖੀ ਵਲੋਂ ਪੰਜਾਬ ਦੇ ਅੰਦਰ ਦਿਨ ਦਿਹਾੜੇ ਹਿੰਦੂ ਲੀਡਰਾਂ ਨੂੰ ਗੋਲੀਆਂ ਮਾਰਨਾ ਬਹੁਤ ਮੰਦਭਾਗਾ ਹੈ। ਪੰਜਾਬ ਸਰਕਾਰ ਨੂੰ ਤੁਰੰਤ ਮੁਲਜਮਾਂ ਨੂੰ ਫੜ ਕੇ ਸਜ਼ਾ ਦੇਣੀ ਚਾਹੀਦੀ ਹੈ ਅਤੇ ਸੂਬੇ ਅੰਦਰ ਕਾਨੂੰਨ ਵਿਵਸਥਾ ਤੇ ਨਕੇਲ ਕੱਸਣੀ ਚਾਹੀਦੀ ਹੈ। ਜੇਕਰ ਮੁਲਜਮਾਂ ਦਾ ਹੌਸਲਾ ਇਸੇ ਤਰ੍ਹਾਂ ਵਧਿਆ ਰਿਹਾ ਤਾਂ ਪੰਜਾਬ ਦੇ ਸਨਾਤਨੀ ਦਾ ਘਰੋ ਬਾਹਰ ਨਿਕਲਣਾ ਔਖਾ ਹੋ ਜਾਵੇਗਾ। ਇਸ ਮੌਕੇ ਅਜੇ ਕੁਮਾਰ ਸ਼ਰਮਾ ਚੇਅਰਮੈਨ ਹਿੰਦੂ ਤਖਤ, ਕੁਲਦੀਪ ਕੌਸ਼ਲ, ਈਸ਼ਵਰ ਚੰਦ ਸ਼ਰਮਾ ਪ੍ਰਧਾਨ ਜਿਲਾ ਹਿੰਦੂ ਤਖਤ, ਯਾਦਵਿੰਦਰ ਸ਼ਰਮਾ, ਨੀਰਜ ਸ਼ਰਮਾ, ਵਿਕਾਸ ਸ਼ਰਮਾ, ਦਰਸ਼ਨ ਸਿੰਘ, ਭੁਪਿੰਦਰ ਸੈਣੀ ਓ.ਐਸ.ਡੀ., ਧਰਮਪਾਲ ਸਿੰਘ, ਗੁਰਪ੍ਰੀਤ ਗੋਲਡੀ, ਹਾਜਰ ਸਨ।

News 24 June,2023
ਵੱਡੀ ਨਦੀ 'ਚ ਪਾਣੀ ਆਉਣ ਤੋਂ ਬਾਅਦ ਠੇਕੇਦਾਰ ਨੂੰ ਪਈਆਂ ਭਾਜੜਾਂ

ਲੋਕਾਂ ਅੰਦਰ ਦਹਿਸ਼ਤ ਦਾ ਮਾਹੌਲ ਬਣਿਆ ਪਟਿਆਲਾ, 24 ਜੂਨ ਪਟਿਆਲਾ ਦੀ ਵੱਡੀ ਨਦੀ ਜੋ ਹਰ ਸਾਲ ਬਰਸਾਤਾਂ ਦੇ ਸਮੇਂ ਦੋਰਾਨ ਆਸ ਪਾਸ ਦੇ ਲੋਕਾਂ ਲਈ ਵੱਡੀ ਸਿਰਦਰਦੀ ਬਣ ਕੇ ਖੜ ਜਾਂਦੀ ਹੈ। ਬੇਸਕ ਕਾਫੀ ਅਰਸੇ ਤੋਂ ਬਾਅਦ ਕਦੇ ਵੀ ਹੜ ਵਰਗੀ ਸਥਿਤੀ ਸਹਿਰ ਅੰਦਰ ਨਹੀਂ ਬਣੀ, ਪਰ ਫਿਰ ਵੀ ਨਦੀ ਦੇ ਦੂਜੇ ਪਾਰ ਦੇ ਵਸਨੀਕਾਂ ਲਈ ਇਹ ਨਦੀ ਦਹਿਸਤ ਦਾ ਮਾਹੋਲ ਬਣਾ ਕੇ ਰਖਦੀ ਹੈ। ਹੁਣ ਇਸ ਨਦੀ ਦੇ ਦੂਜੇ ਪਾਸੇ ਵੱਡੀ ਪੱਧਰ ਤੇ ਕੰਮ ਚਲ ਰਿਹਾ ਹੈ। ਰਾਤ ਅਚਾਨਕ ਨਦੀ ਵਿਚ ਪਾਣੀ ਆਗਿਆ। ਬੇਸਕ ਮੌਸਮ ਵਿਭਾਗ ਪਿਛਲੇ ਕਾਫੀ ਦਿਨਾ ਤੋਂ ਭਾਰੀ ਬਾਰਸਿ, ਹਨੇਰੀ ਨਾਲ ਪ੍ਰੀਮਾਨਸੂਨ ਦੀ ਭਵਿੱਖਬਾਣੀ ਕਰ ਰਿਹਾ ਹੈ, ਇਸ ਦੇ ਬਾਵਜੂਦ ਨਾ ਹੀ ਠੇਕੇਦਾਰ ਨੇ ਇਸ ਨਦੀ ਦੇ ਹੇਠਲੇ ਪਾਸੇ ਚਲ ਰਹੇ ਕੰਮ ਨਾਲ ਬਣੇ ਖੱਡੇ ਬੰਦ ਕੀਤੇ ਅਤੇ ਨਾ ਹੀ ਵਿਭਾਗ ਨੇ ਕੋਈ ਪੱਤਰ ਜਾਰੀ ਕਰਕੇ ਅਲਰਟ ਜਾਰੀ ਕੀਤਾ। ਇਕੱਤਰ ਕੀਤੀ ਜਾਣਕਾਰੀ ਮੁਤਾਬਿਕ ਅੱਜ ਜਿਊਂ ਹੀ ਸਵੇਰੇ ਆਸ ਪਾਸ ਦੇ ਲੋਕਾਂ ਨੇ ਨਦੀ ਵਿਚ ਪਾਣੀ ਵੇਖਿਆ ਤਾਂ ਉਨਾ ਲਈ ਸਿਰਦਰਦੀ ਖੜੀ ਹੋ ਗਈ ਅਤੇ ਦਹਿਸਤ ਦਾ ਮਾਹੋਲ ਬਣ ਗਿਆ। ਪਾਣੀ ਆਉਣ ਨਾਲ ਨਦੀ ਕੰਡੇ ਵਸੇ ਲੋਕਾਂ ਵਿਚ ਹਲਚਲ ਪੈਦਾ ਹੋ ਗਈ। ਲੋਕਾਂ ਅੰਦਰ ਰੌਲਾ ਰੱਪਾ ਪੈਣਾ ਸੁਰੂ ਹੋ ਗਿਆ। ਆਸ ਪਾਸ ਦੇ ਲੋਕਾਂ ਨੇ ਦੱਸਿਆ ਕੇ ਅਸੀਂ ਤੁਰੰਤ ਉਥੇ ਕੰਮ ਕਰਨ ਵਾਲੇ ਠੇਕੇਦਾਰ ਦੇ ਮੁਲਾਜਮਾਂ ਨੂੰ ਖੱਡੇ (ਆਉਟਲੈਟ) ਬੰਦ ਕਰਨ ਲਈ ਕਿਹਾ, ਕਾਫੀ ਜਦੋ ਜਹਿਦ ਬਾਅਦ ਇਹ ਖੱਡੇ ਬੰਦ ਕਰਨ ਲਈ ਜੇਸੀਬੀ ਮਸੀਨ ਲਿਆਂਦੀ ਗਈ। ਇਸ ਜੇਸੀਬੀ ਨਾਲ ਠੇਕੇਦਾਰ ਦੇ ਮੁਲਾਜਮਾਂ ਅਤੇ ਲੇਬਰ ਵੱਲੋਂ ਖੱਡੇ (ਆਉਟਲੈਟ) ਬੰਦ ਕਰਨ ਦਾ ਕਮ ਸੁਰੂ ਕਰ ਦਿੱਤਾ ਗਿਆ। ਦੱਸਣਾ ਬਣਦਾ ਹੈ ਕੇ ਜਿਸ ਸਮੇਂ ਨਦੀ ਦੇ ਹੇਠਲੇ ਬੰਨ ਦਾ ਕੰਮ ਚਲ ਰਿਹਾ ਸੀ ਅਤੇ ਜਦੋਂ ਇਸ ਬੰਨ ਦੇ ਕੰਮ ਵਾਸਤੇ ਟਿੱਪਰ, ਜੇਸੀਬੀ, ਟਰੈਕਟਰ ਟਰਾਲੀਆਂ ਅਤੇ ਹੋਰ ਸਾਧਨ ਆਉਣ ਜਾਣ ਨਾਲ ਰਿਹਾਇਸ ਵਾਲੇ ਪਾਸੇ ਵੱਡੇ ਅਤੇ ਚੋੜੇ ਖੱਡੇ (ਆਉਟਲੈਟ) ਬਣ ਗਏ, ਜਿਸ ਰਾਹੀਂ ਨਦੀ ਪਾਣੀ ਜਲਦੀ ਹੀ ਬਾਹਰ ਨਿਕਲਣ ਦਾ ਖਤਰਾ ਪੈਦਾ ਹੋ ਗਿਆ ਸੀ। ਇਸ ਸਬੰਧੀ ਠਕੇਦਾਰ ਪੁਸਪਿੰਦਰ ਸਿਘ ਦਾ ਕਹਿਣਾ ਹੈ ਕੇ ਪ੍ਰੀ ਮਾਨਸੂਨ ਜਾਂ ਮੌਸਮ ਵਿਭਾਗ ਦੇ ਅਲਰਟ ਨੂੰ ਲੈ ਕੇ ਸਾਨੂੰ ਸਬੰਧਿਤ ਵਿਭਾਗ ਵੱਲੋਂ ਕੋਈ ਵੀ ਅਗਾਊ ਸੂਚਨਾ ਨਹੀਂ ਮਿਲੀ ਕਿ ਇਸ ਕੰਮ ਨੂੰ ਕੁਝ ਦਿਨ ਲਈ ਰੋਕਿਆ ਜਾਵੇ ਜਾਂ ਖੱਡੇ (ਆਉਟਲੈਟ) ਬੰਦ ਕੀਤੇ ਜਾਣ। ਉਧਰ ਡਰੇਨਜ ਵਿਭਾਗ ਦੇ ਐਸਡੀੳ ਨਿਸੰਤ ਗਰਗ ਦਾ ਕਹਿਣਾ ਹੈਕੇ ਇਹ ਵੱਡੀ ਨਦੀ ਵਿਚ ਆਇਆ ਪਾਣੀ ਕੋਈ ਹੜ ਨਹੀਂ ਹੈ, ਇਹ ਤਾਂ ਚਡੀਗੜ ਅਤੇ ਰੋਪੜ ਸਾਇਡ ਹੋ ਰਹੀ ਬਾਰਸ ਦਾ ਪਾਣੀ ਹੈ, ਇਸ ਲਈ ਖਤਰੇ ਵਾਲੀ ਕੋਈ ਗਲ ਨਹੀਂ ਹੈ।

News 24 June,2023
ਅੰਤਰਰਾਜੀ ਨਹਿਰਾਂ ਵਾਲਾ ਪਟਿਆਲਾ ਜਿਲਾ ਪਾਣੀ ਨੂੰ ਤਰਸਿਆ

ਆਖਰੀ ਸਾਹ ਲੈ ਰਹੇ ਹਨ ਕਈ ਨਹਿਰਾਂ ਅਤੇ ਰਜਬਾਹੇ ਹੋਏ ਖਤਮ -ਸਿੰਚਾਈ ਵਿਭਾਗ ਵਲੋਂ ਨਹਿਰਾਂ ਅਤੇ ਰਜਬਾਹਿਆ ਵਿੱਚ ਅਜੇ ਤੱਕ ਪਾਣੀ ਨਾ ਛੱਡਣ ਕਾਰਨ ਝੋਨੇ ਦੀ ਲਵਾਈ ਤੇ ਮਾੜਾ ਅਸਰ ਪਟਿਆਲਾ 23 ਜੂਨ():- ਬੇਸ਼ਕ ਪੰਜਾਬ ਸਰਕਾਰ ਵਲੋਂ ਝੋਨੇ ਦੇ ਸੀਜਨ ਦੌਰਾਨ 8 ਘੰਟੇ ਬਿਜਲੀ ਅਤੇ ਕਿਸਾਨਾਂ ਨੂੰ ਟੇਲਾ ਤੱਕ ਨਹਿਰੀ ਪਾਣੀ ਪਹੁੰਚਾਉਣ ਦੇ ਵੱਡੇ ਐਲਾਨ ਤਾਂ ਕਿਤੇ ਜਾ ਰਹੇ ਹਨ ਪ੍ਰੰਤੂ ਪਟਿਆਲਾ ਜਿਲੇ ਵਿੱਚ ਪੈਂਦੀਆ ਛੋਟੀਆ ਨਹਿਰਾ ਅਤੇ ਰਜਵਾਹਿਆ ਵਿੱਚ ਅਜੇ ਤੱਕ ਸਿਚਾਈ ਵਿਭਾਗ ਵਲੋ ਅਜੇ ਤੱਕ ਪਾਣੀ ਨਾ ਛੱਡਣ ਦੇ ਕਾਰਨ ਝੋਨੇ ਦੀ ਲਵਾਈ ਪ੍ਰਵਾਵਤ ਹੋ ਰਹੀ ਹੈ। ਪਟਿਆਲਾ ਜਿਲੇ ਅੰਦਰ ਦੂਸਰੇ ਹੋਰ 9 ਜਿਲਿਆ ਦੇ ਨਾਲ 21 ਜੂਨ ਤੋਂ ਸਰਕਾਰ ਵਲੋਂ ਝੋਨੇ ਦੀ ਲਵਾਈ ਕਰਨ ਲਈ ਕਿਸਾਨਾਂ ਨੂੰ ਪ੍ਰਵਾਨਗੀ ਦੀਤੀ ਗਈ ਸੀ। ਪਾਵਰਕਾਮ ਵਲੋਂ ਕਿਸਾਨਾੰ ਨੂੰ 21 ਜੂਨ ਤੋ 8 ਘੰਟੇ ਬਿਜਲੀ ਦੀ ਸਪਲਾਈ ਤਾਂ ਸੁਰੂ ਕਰ ਦਿਤੀ ਗਈ ਹੈ ਪ੍ਰੰਤੂ ਸੰਚਾਈ ਵਿਭਾਗ ਵਲੋਂ ਅਜੇ ਤੱਕ ਨਹਿਰਾਂ ਅਤੇ ਰਜਵਾਇਆ ਵਿੱਚ ਪਾਣੀ ਨਹੀਂ ਛੱਡਿਆ ਗਿਆ। ਮੌਕੇ ਤੇ ਇਕਤਰ ਕੀਤੀ ਜਾਣਕਾਰੀ ਅਨੁਸਾਰ ਪਟਿਆਲਾ ਜਿਲੇ ਵਿੱਚ ਪੈਂਦੀਆ ਜਿਆਦਾਤਰ ਵਗਦੀਆ ਛੋਟੀਆ ਨਹਿਰਾ ਅਤੇ ਰਜਵਾਹਿਆ ਦੀ ਅੱਜੇ ਤੱਕ ਸਫਾਈ ਵੀ ਨਹੀਂ ਕਰਵਾਈ ਗਈ। ਇਹ ਰਜਵਾਹੇ ਅਜੇ ਤੱਕ ਸੁਕੇ ਪਏ ਹਨ ਅਤੇ ਪਾਣੀ ਦੀ ਉਡੀਕ ਕਰ ਰਹੇ ਹਨ। ਇਹ ਵਰਣਯੋਗ ਹੈ ਕਿ ਪੁਰਾਣੇ ਪਟਿਆਲਾ ਜਿਲੇ ਨੂੰ ਇਹ ਮਾਣ ਸੀ, ਕਿ ਭਾਖੜਾ ਮੇਨ ਲਾਇਨ ਤੇ ਨਰਵਾਨਾ ਬਰਾਚ ਦਾ ਵੱਡਾ ਹਿੱਸਾ ਪਟਿਆਲੇ ਜਿਲੇ ਚੋ ਗੁਜਰਦਾ ਹੈ ਇਸ ਤੋਂ ਬਿਨਾਂ ਸਰਹਿੰਦ ਕਨਾਲ ਦਾ ਬਹੁਤ ਸਾਰਾ ਪਾਣੀ ਜੋੜੇਪੁਲ ਤੋ ਥਰਡ ਫ਼ੀਡਰ ਨਹਿਰ ਦੇ ਨਾਂ ਹੇਠ ਵਾਇਆ ਨਾਭਾ ਕਰਕੇ ਇਹ ਪਾਣੀ ਜਿਲੇ ਪਟਿਆਲੇ ਦੇ ਪਿੰਡਾਂ ਨੂੰ ਦਿੱਤਾ ਜਾਦਾਂ ਹੈ,ਜਦੋ ਇਹ ਨਹਿਰਾਂ ਹੋਂਦ ਚ ਆਈਆ ਤਾਂ ਜਿਲੇ ਨਾਲ ਸਬੰਧਤ ਕਿਸਾਨਾਂ ਦੀ ਇਹਨਾਂ ਨਹਿਰਾਂ ,ਰੈਸਟ ਹਾਉਸਾਂ ਤੇ ਭੱਠਿਆਂ ਲਈ ਸੇਕੜੇ ਏਕੜ ਜਮੀਨ ਸਰਕਾਰ ਨੇ ਲੈ ਲਈ ਬਾਕੀ ਰਹਿੰਦੀ ਕਸਰ ਐਸ.ਵਾਈ.ਐਲ ਨੇ ਦੂਰ ਕਰ ਦਿੱਤੀ ਇਸ ਨਾਲ ਕਈ ਕਿਸਾਨ ਬੇ-ਜਮੀਨੇ ਹੋ ਗਏ ਤੇ ਕਈਆ ਦੀ ਜਮੀਨ ਨੂੰ ਇਹਨਾਂ ਨਹਿਰਾਂ ਨੇ ਦੋ ਭਾਗਾਂ ਚ ਵੰਡ ਦਿੱਤਾ ਇਸ ਜਿਲੇ ਨਾਲ ਸਬੰਧਤ ਲੋਕਾਂ ਨੇ ਇਹ ਨਹਿਰਾਂ ਤਿਆਰ ਕਰਾਉਣ ਲਈ ਅਪਣਾ ਭਰਵਾਂ ਯੋਗਦਾਨ ਪਾਇਆ ਜਦੋਂ ਇਹ ਨਹਿਰਾਂ ਤਿਆਰ ਹੋ ਗਈਆਂ ਤਾਂ ਭਾਖੜਾ ਮੇਨ ਲਾਇਨ ਵਿੱਚੋ ਕਈ ਰਜਵਾਹੇ,ਨਰਵਾਨਾ ਬਰਾਚ ਦੇ ਕਈ ਰਜਵਾਹੇ ਜਿਲਾ ਪਟਿਆਲਾ ਦੇ ਪਿੰਡਾਂ ਨੂੰ ਪਾਣੀ ਦੇਣ ਲਈ ਇਹ ਨਹਿਰਾਂ ਹੋਂਦ ਚ ਆਉਣ ਤੇ ਬਣਾਕੇ ਦਿੱਤੇ ਗਏ ਜੋ 1985 ਤਕ ਪਟਿਆਲੇ ਦੇ ਪੁਰਾਣੇ ਜਿਲੇ ਦੇ ਲਗਭਗ 80% ਰਕਬੇ ਨੂੰ ਪਾਣੀ ਦਿੰਦੇ ਰਹੇ ਗਵਰਨਰੀ ਰਾਜ ਦੇ ਸਮੇਂ ਚ ਜਿਥੇ ਅਧਿਕਾਰੀਆਂ ਨੇ ਅਪਣੇ ਹੈਡ ਕੁਆਟਰ ਜਿਹੜੇ ਕਿਸੇ ਸਮੇਂ ਸਮੇਤ ਦਫ਼ਤਰ ਤੇ ਰਿਹਾਇਸਾ ਵੱਖ ਨਹਿਰੀ ਰੈਸਟ ਹਾਉਸਾਂ ਚ ਸਨ ਨੂੰ ਅਲਵਿਦਾ ਕਹਿਕੇ ਅਪਣੇ ਦਫ਼ਤਰ ਤੇ ਰਿਹਾਇਸਾਂ ਸਹਿਰਾਂ ਚ ਬਣਾ ਲਈਆਂ ਤਾਂ ਨਹਿਰੀ ਸਿਸਟਮ ਤਹਿਸ ਨਹਿਸ ਹੋਣਾ ਸੁਰੂ ਹੋ ਗਿਆ। ਸਿਆਸੀ ਲੋਕਾਂ ਵੱਲੋ ਵੱਡੀ ਗਿਣਤੀ ਮੁਲਾਜਮ ਅਪਣੀ ਖਾਤਰਦਾਰੀ ਲਈ ਤੇ ਅਪਣੇ ਦੋਸਤਾਂ ਦੀ ਖਾਤਰਦਾਰੀ ਲਈ ਰੱਖ ਲਏ ਇਸਤੋਂ ਵੀ ਦੁਖਦਾਈ ਗੱਲ ਹੈ ਕਿ ਇਹਨਾਂ ਚਹੇਤੇ ਕਰਮਚਾਰੀਆਂ ਨੂੰ ਉਹਨਾਂ ਦੀ ਸੇਵਾ ਦਾ ਫ਼ਲ ਦੇਣ ਲਈ ਉਹਨਾਂ ਨੂੰ ਅਜਿਹੀ ਪੋਸਟਾਂ ਤੇ ਨਿਯੁਕਤ ਕਰ ਦਿੱਤਾ ਜਿਹਨਾਂ ਦਾ ਫ਼ੀਲਡ ਦੀ ਡਿਉਟੀ ਨਾਲ ਕੋਈ ਸਬੰਧ ਨਹੀ ਜਿਸ ਕਾਰਨ ਵੱਡੀ ਗਿਣਤੀ ਮੁਲਾਜਮ ਦਫ਼ਤਰਾਂ ਦੇ ਸਿੰਗਾਰ ਬਣਕੇ ਰਹਿਗੇ ਜਦੋ ਕਿ ਫ਼ੀਲਡ ਦੇ ਕਈ ਮੁਲਾਜਮ 12-12 ਘੰਟੇ ਡਿਉਟੀ ਦੇ ਰਹੇ ਹਨ , ਜਦੋ ਕਿ ਇਹ ਅੰਤਰਰਾਜੀ ਨਹਿਰਾਂ ਸੀਮਤ ਗਿਣਤੀ ਮੁਲਾਜਮਾਂ ਨਾਲ ਰੱਬ ਦੇ ਆਸਰੇ ਚਲ ਰਹੀਆਂ ਹਨ, ਅਧਿਕਾਰੀਆਂ ਨੂੰ ਵਾਰ ਵਾਰ ਬੇਨਤੀ ਕਰਨ ਦੇ ਬਾਵਜੂਦ ਵੀ ਅਧਿਕਾਰੀਆਂ ਨੇ ਫ਼ੀਲਡ ਚ ਮੁਲਾਜਮ ਦੀ ਠੀਕ ਵੰਡ ਨਹੀ ਕੀਤੀ ਕਿ੍ਸਨ ਕੁਮਾਰ ਮੁੱਖ ਸਕੱਤਰ ਜਲ ਸਰੋਤ ,ਜਿਹੜਾ ਸਾਰੇ ਪੰਜਾਬ ਲਈ ਹਉਆਂ ਹੈ,ਪਰ ਇਸ ਜਿਲੇ ਦੇ ਅੱਜ ਵੀ ਕਈ ਅਧਿਕਾਰੀ ਤੇ ਮੁਲਾਜਮ ਟਿੱਚ ਜਾਣਦੇ ਹਨ ਨਹਿਰੀ ਸਿਸਟਮ ਦਾ ਮਾਲਵੇ ਚੋਂ ਸਭ ਤੋਂ ਮਾੜਾ ਹਾਲ ਜੇਕਰ ਹੈ ਤਾਂ ਪੁਰਾਣੇ ਪਟਿਆਲੇ ਜਿਲੇ ਦੇ ਏਰੀਏ ਦਾ ਹੈ ਜਿਥੇ ਖਾਲ ਨਹੀ ਕਈ ਕਿਲੋਮੀਟਰ ਰਜਵਾਹੇ ਹੀ ਗਾਇਬ ਹੋ ਗਏ ਝੋਨੇ ਦਾ ਸੀਜਨ ਸੁਰੂ ਹੋਣ ਦੇ ਬਾਵਜੂਦ ਰਜਵਾਹੇ ਚਾਲੂ ਨਹੀ ਕੀਤੇ ਸਿਰਫ਼ ਥੋੜਾ ਥੋੜਾ ਪਾਣੀ ਛੱਡਕੇ ਚੈਕ ਕੀਤੇ ਜਾ ਰਹੇ ਹਨ ਟੇਲਾਂ ਤੇ ਪਾਣੀ ਜਾਣਾ ਤਾਂ ਦੂਰ ਦੀ ਗੱਲ ਹੈ ਜਮਹੂਰੀ ਕਿਸਾਨ ਸਭਾ ਦੇ ਆਗੂਆਂ ਹਰੀ ਸਿੰਘ,ਮਹਿੰਦਰ ਸਿੰਘ,ਪੁਰਨ ਸਿੰਘ ਦਰਸਨ ਸਿੰਘ ,ਰਾਜ ਕਿਸਨ ਸਿੰਘ ਅਤੇ ਆਲ ਇੰਡੀਆ ਯੰਗ ਵਾਰਮਰਜ ਐਸੋਸੀਏਸ਼ਨ ਦੇ ਕੋਮੀ ਪ੍ਰਧਾਨ ਅਤੇ ਕਿਸਾਨ ਨੇਤਾ ਸਤਨਾਮ ਸਿੰਘ ਬੈਹਿਰੂ ਨੇ ਕਿਹਾ ਹੈ ਕਿ ਝੋਨੇ ਦੇ ਸਿਜਨ ਨੂੰ ਮੁੱਖ ਰੱਖਦੇ ਹੋਏ ਪਟਿਆਲਾ ਜਿਲੇ ਅੰਦਰ ਨਹਿਰਾਂ ਅਤੇ ਰਜਵਾਇਆ ਅੰਦਰ ਤੁਰੰਤ ਨਹਿਰੀ ਪਾਣੀ ਛੱਡਿਆ ਜਾਵੇ, ਜੇਕਰ ਸੰਚਾਈ ਵਿਭਾਗ ਵਲੋਂ ਪੂਰਾ ਨਹਿਰੀ ਪਾਣੀ ਟੇਲਾ ਤਕ ਪੁਜਦਾ ਨਾ ਕੀਤਾ ਤਾਂ ਸੰਘਰਸ ਕਰਨ ਲਈ ਮਜਬੁਰ ਹੋਣਗੇ ।

News 23 June,2023
ਸੂਲਰ-ਡਕਾਲਾ ਚੌਂਕ ਬਣਿਆ ਮਰੇ ਪਸ਼ੂਆਂ ਤੇ ਕੂੜੇ ਦਾ ਡੰਪ

ਸੜਕ ਦੇ ਕਿਨਾਰੇ ਲੱਗੇ ਪਏ ਨੇ ਗੰਦਗੀ ਦੇ ਢੇਰ, ਸੁੱਟੇ ਜਾਂਦੇ ਨੇ ਮਰੇ ਪਸ਼ੂ - ਸੂਲਰ ਵਾਸੀ ਗੰਦੀ ਬਦਬੂ ਕਾਰਨ ਪ੍ਰੇਸ਼ਾਨ, ਸਤਾ ਬਿਮਾਰੀਆਂ ਫੈਲਣ ਦਾ ਡਰ ਪਟਿਆਲਾ, 23 ਜੂਨ - ਡਕਾਲਾ-ਸੂਲਰ ਚੌਂਕ ਤੋਂ ਬੰਨ੍ਹੇ ਵਾਲੀ ਸੜਕ 'ਤੇ ਗੰਦਗੀ ਦੇ ਵੱਡੇ-ਵੱਡੇ ਢੇਰ ਲੱਗੇ ਪਏ ਹਨ। ਕੂੜਾ-ਕਰਟ, ਗੰਦਗੀ, ਮਰੇ ਪਸ਼ੂ ਤੇ ਜਾਨਵਰ ਸੁੱਟਣ ਵਾਲਿਆਂ ਵਲੋਂ ਇਸਨੂੰ ਨਜਾਇਜ਼ ਕੂੜੇ ਦਾ ਡੰਪ ਬਣਾ ਛੱਡਿਆ ਹੈ। ਇਨ੍ਹਾਂ ਗੰਦਗੀ ਦੇ ਢੇਰਾਂ ਤੇ ਮਰੇ ਜਾਨਵਰਾਂ ਦੀ ਬਦਬੂ ਕਾਰਨ ਜਿਥੇ ਰਾਹਗਿਰਾਂ ਦਾ ਲੰਘਣਾ ਮੁਸ਼ਕਿਲ ਹੋਇਆ ਪਿਆ ਹੈ, ਉਥੇ ਹੀ ਇਸ ਚੌਂਕ ਤੋਂ ਕੁਝ ਕਦਮਾਂ 'ਤੇ ਹੀ ਸੂਲਰ ਪਿੰਡ ਸ਼ੁਰੂ ਹੋ ਜਾਂਦਾ ਹੈ। ਇਥੇ ਰਹਿਣ ਵਾਲੇ ਲੋਕਾਂ ਦਾ ਗੰਦੀ ਬਦਬੂ ਕਾਰਨ ਰਹਿਣਾ ਮੁਹਾਲ ਹੋਇਆ ਪਿਆ ਹੈ ਅਤੇ ਉਨ੍ਹਾਂ ਨੂੰ ਇਸ ਤੋਂ ਬਿਮਾਰੀਆਂ ਫੈਲਣ ਦਾ ਡਰ ਸਤਾ ਰਿਹਾ ਹੈ। ਇਥੇ ਰਹਿੰਦੇ ਲੋਕਾਂ ਦਾ ਕਹਿਣਾ ਹੈ ਜਿਥੇ ਇਹ ਗੰਦਗੀ ਸੁੱਟੀ ਜਾ ਰਹੀ ਹੈ, ਉਹ ਜਗ੍ਹਾਂ ਜੰਗਲਾਤ ਵਿਭਾਗ ਦੀ ਹੈ, ਪਰ ਜੰਗਲਾਤ ਵਿਭਾਗ ਵਲੋਂ ਇਸ ਨੂੰ ਰੋਕਣ ਲਈ ਉਪਰਾਲਾ ਕਰਨਾ ਤਾਂ ਦੂਰ ਦੀ ਗੱਲ, ਉਹ ਤਾਂ ਬੀੜ ਵਿਚ 'ਚ ਲੱਗੇ ਗੰਦਗੀ ਦੇ ਢੇਰਾਂ ਤੇ ਨਜਾਇਜ਼ ਹੱਡਾ ਰੋੜੀ ਤੋਂ ਵੀ ਅਣਜਾਨ ਹੈ। ਕਈ ਪਿੰਡਾਂ ਦਾ ਕੂੜਾ, ਗੋਹਾ, ਕੈਮਿਕਲ ਵੇਸਟਜ਼ ਇਥੇ ਵੱਡੀ ਪੱਧਰ 'ਤੇ ਰਾਤ-ਬਰਾਤ ਸੁੱਟ ਦਿੱਤਾ ਜਾਂਦਾ ਹੈ। ਘਰਾਂ ਵਿਚੋਂ ਕੂੜਾ ਚੁੱਕਣ ਵਾਲੇ ਨਗਰ ਨਿਗਮ ਦੇ ਡੰਪਾਂ ਵਿਚ ਕੂੜਾ ਸੁੱਟਣ ਦੀ ਥਾਂ ਦਿਨ-ਦਿਹਾੜੇ ਹੀ ਇਥੇ ਕੂੜਾ ਸੁੱਟ ਕੇ ਪਾਰ ਜਾਂਦੇ ਹਨ ਅਤੇ ਇਥੇ ਕਈ ਪਿੰਡਾਂ ਦਾ ਕੂੜਾ ਸੁੱਟਿਆ ਜਾ ਰਿਹਾ ਹੈ। ਗੱਲ ਕੂੜੇ ਤੱਕ ਹੀ ਸੀਮਤ ਨਹੀਂ ਰਹੀ, ਹੁਣ ਤਾਂ ਇਥੇ ਮਰੇ ਜਾਨਵਰ ਤੇ ਪਸ਼ੂ ਵੀ ਆਮ ਸੁੱਟੇ ਜਾ ਰਹੇ ਹਨ, ਜੋ ਕਿ ਕਈ-ਕਈ ਦਿਨ ਇਥੇ ਸੜਦੇ ਰਹਿੰਦੇ ਹਨ ਤੇ ਇਨ੍ਹਾਂ ਦੀ ਬਦਬੂ ਦੂਰ-ਦੂਰ ਤੱਕ ਫੈਲ ਜਾਂਦੀ ਹੈ। ਇਥੇ ਹੀ ਬੱਸ ਨਹੀਂ ਇਥੇ ਸੁੱਟੇ ਜਾਂਦੇ ਮਰੇ ਪਸ਼ੂਆਂ ਨੂੰ ਖਾਣ ਵਾਲੇ ਕੁੱਤੇ ਵੀ ਬਹੁਤ ਖੂੰਖਾਰ ਹੋ ਗਏ ਹਨ ਅਤੇ ਕੱਲ ਬੰਦੇ ਦਾ ਇਥੋਂ ਲੰਘਣਾ ਬਹੁਤ ਖਤਰਨਾਕ ਹੈ। ਰਿਹਾਇਸ਼ੀ ਏਰੀਏ ਦੇ ਬਿਲਕੁਲ ਨਜ਼ਦੀਕ ਕੂੜਾ, ਕੈਮੀਕਲ ਵੇਸਟ ਤੇ ਮਰੇ ਪਸ਼ੂ ਸੁੱਟਣਾ ਜ਼ਿਲ੍ਹਾ ਪ੍ਰਸਾਸ਼ਨ ਤੇ ਜ਼ਿਲ੍ਹਾ ਸਿਹਤ ਵਿਭਾਗ ਲਈ ਵੱਡੀ ਸਿਰਦਰਦੀ ਬਣ ਸਕਦਾ ਹੈ, ਕਿਉਂਕਿ ਇਸ ਨਾਲ ਬਿਮਾਰੀਆਂ ਫੈਲਣ ਦਾ ਡਰ ਹੈ। ਇਸ ਸਬੰਧੀ ਜੰਗਲਾਤ ਵਿਭਾਗ ਵਿਚ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਸੰਪਰਕ ਨਹੀਂ ਹੋ ਸਕਿਆ। ਸੂਲਰ ਦੇ ਵਸਨੀਕ ਨੌਜਵਾਨ ਆਗੂ ਵਰਿੰਦਰ ਸਿੰਘ ਬਿੰਦੂ ਦਾ ਕਹਿਣਾ ਹੈ ਕਿ ਜਿਸ ਥਾਂ 'ਤੇ ਗੰਦਗੀ ਦੇ ਢੇਰ ਲੱਗੇ ਹਨ, ਉਨ੍ਹਾਂ ਦੀ ਰਿਹਾਇਸ਼ ਮਹਿਜ਼ ਸੌ-ਡੇਢ ਸੌ ਕਦਮਾਂ 'ਤੇ ਹੈ। ਗੰਦਗੀ ਤੇ ਮਰੇ ਪਸ਼ੂਆਂ ਕਾਰਨ ਹਰ ਵੇਲੇ ਬਦਬੂ ਮਾਰਦੀ ਰਹਿੰਦੀ ਹੈ। ਉਨ੍ਹਾਂ ਵਲੋਂ ਜੰਗਲਾਤ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਥੇ ਕੂੜਾ ਤੇ ਪਸ਼ੂ ਸੁੱਟਣ ਵਾਲਿਆਂ ਨੂੰ ਸਖਤੀ ਨਾਲ ਰੋਕਿਆ ਜਾਵੇ। ਬੀੜ ਦੇ ਨਾਲ ਨਾਲ ਫੈਂਸੀ ਡਰਿੱਲ ਲਗਾਈ ਜਾਵੇ ਅਤੇ ਕੂੜਾ ਨਾ ਸੁੱਟਣ ਦੇ ਬੋਰਡ ਲਗਾਏ ਜਾਣ ਤੇ ਬੀੜ ਅਤੇ ਦਰਖਤਾਂ ਨੂੰ ਨਸ਼ਟ ਹੋਣੋ ਬਚਾਇਆ ਜਾਵੇ।

News 23 June,2023
ਵਾਤਾਵਰਣ ਦੀ ਰੱਖਿਆ ਅਤੇ ਜੰਗਲਾਤ ਕਾਮਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਦੋਹਰੇ ਉਦੇਸ਼ਾਂ ਦੀ ਪੂਰਤੀ ਲਈ ਸੂਬਾ ਸਰਕਾਰ ਪੂਰੀ ਤਨਦੇਹੀ ਨਾਲ ਯਤਨਸ਼ੀਲ : ਲਾਲ ਚੰਦ ਕਟਾਰੂਚਕ

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਨੇ ਜੰਗਲਾਤ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਕੀਤੀ ਮੁਲਾਕਾਤ ਚੰਡੀਗੜ, 23 ਜੂਨ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਾਤਾਵਰਨ ਦੀ ਸੁਰੱਖਿਆ ਅਤੇ ਜੰਗਲਾਤ ਕਾਮਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਦੋਹਰੇ ਉਦੇਸ਼ਾਂ ਦੀ ਪੂਰਤੀ ਲਈ ਪੂਰੀ ਤਰਾਂ ਵਚਨਬੱਧ ਹੈ। ਸੂਬੇ ਭਰ ਵਿੱਚ ਵਾਤਾਵਰਨ ਦੀ ਸੁਰੱਖਿਆ ਲਈ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਖੇਤਰ ਨੂੰ ਹਰਿਆਵਲ ਤਹਿਤ ਲਿਆਂਦਾ ਜਾ ਸਕੇ। ਇਹ ਪ੍ਰਗਟਾਵਾ ਸੈਕਟਰ 68 ਸਥਿਤ ਜੰਗਲਾਤ ਕੰਪਲੈਕਸ ਵਿਖੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਜੰਗਲਾਤ ਕਾਮਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ ਕਿ ਵਰਕਰਾਂ ਦੀਆਂ ਤਨਖਾਹਾਂ ਸਮੇਂ ਸਿਰ ਦਿੱਤੀਆਂ ਜਾ ਰਹੀਆਂ ਹਨ ਅਤੇ ਬਕਾਏ ਦੀ ਅਦਾਇਗੀ ਤੋਂ ਇਲਾਵਾ ਉਨਾਂ ਨੇ ਸੀਨੀਆਰਤਾ ਸੂਚੀ ਨੂੰ ਅੰਤਿਮ ਰੂਪ ਦੇਣ ਦੀ ਮੰਗ ਨੂੰ ਸੁਹਿਰਦਤਾ ਨਾਲ ਵਿਚਾਰਨ ਦਾ ਭਰੋਸਾ ਵੀ ਦਿੱਤਾ। ਵਿਕਾਸ ਅਧਾਰਤ ਉਪਰਾਲਿਆਂ ਬਾਰੇ ਦੱਸਦਿਆਂ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਵੱਲੋਂ ਰੁੱਖਾਂ ਦੀ ਸੁਰੱਖਿਆ ਲਈ ਟ੍ਰੀ ਗਾਰਡ ਅਤੇ ਕੰਡਿਆਲੀ ਤਾਰ,ਵਾਤਾਵਰਨ ਨੂੰ ਬਚਾਉਣ ਲਈ ਵਰਮੀ ਕੰਪੋਸਟਿੰਗ ਦਾ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਵਿੱਤ ਕਮਿਸ਼ਨਰ (ਜੰਗਲਾਤ) ਵਿਕਾਸ ਗਰਗ, ਪੀ.ਸੀ.ਸੀ.ਐਫ. ਆਰ.ਕੇ. ਮਿਸ਼ਰਾ ਅਤੇ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਦੇ ਚੇਅਰਮੈਨ ਰਾਕੇਸ਼ ਪੁਰੀ ਵੀ ਹਾਜ਼ਰ ਸਨ।

News 23 June,2023
ਪੰਜਾਬ ਪੁਲਿਸ ਨੇ ਭਾਰਤ-ਪਾਕਿ ਸਰਹੱਦ ਰਾਹੀਂ ਸੰਭਾਵੀ ਹਥਿਆਰ ਤਸਕਰੀ ਦੀ ਕੋਸ਼ਿਸ ਕੀਤੀ ਨਾਕਾਮ ; ਚਾਰ ਪਿਸਤੌਲ ਬਰਾਮਦ

ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਅੰਮਿ੍ਰਤਸਰ ਕਾਊਂਟਰ ਇੰਟੈਲੀਜੈਂਸ ਟੀਮ ਵੱਲੋਂ ਇੱਕ ਹਫਤੇ ਤੋਂ ਵੀ ਘੱਟ ਸਮੇਂ ਵਿੱਚ ਕਾਬੂ ਕੀਤਾ ਗਿਆ ਇਹ ਤੀਜਾ ਹਥਿਆਰ ਤਸਕਰੀ ਮਾਡਿਊਲ ਚੰਡੀਗੜ/ਅੰਮਿ੍ਰਤਸਰ, 22 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਮੁਤਾਬਕ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਵੀਰਵਾਰ ਨੂੰ ਅੰਮਿ੍ਰਤਸਰ ਵਿੱਚ ਪੈਂਦੇ ਲੋਪੋਕੇ ਦੇ ਪਿੰਡ ਕੱਕੜ ਦੇ ਇਲਾਕੇ ਚੋਂ ਚਾਰ .30 ਬੋਰ ਦੇ ਪਿਸਤੌਲ ਬਰਾਮਦ ਕਰਕੇ ਸਰਹੱਦ ਪਾਰੋਂ ਹੋ ਰਹੀ ਹਥਿਆਰਾਂ ਦੀ ਤਸਕਰੀ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕੀਤੀ ਹੈ। ਕਾਊਂਟਰ ਇੰਟੈਲੀਜੈਂਸ ਅੰਮਿ੍ਰਤਸਰ ਦੇ ਏ.ਆਈ.ਜੀ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਸਰਹੱਦ ਪਾਰ ਤੋਂ ਹਥਿਆਰਾਂ ਅਤੇ ਗੋਲੀ-ਸਿੱਕੇ ਦੀ ਤਸਕਰੀ ਸਬੰਧੀ ਮਿਲੀ ਖ਼ੁਫ਼ੀਆ ਇਤਲਾਹ ਦੇ ਆਧਾਰ ‘ਤੇ ਕਾਊਂਟਰ ਇੰਟੈਲੀਜੈਂਸ ਅੰਮਿ੍ਰਤਸਰ ਦੀ ਟੀਮ ਨੇ ਪਿੰਡ ਕੱਕੜ ਦੇ ਇਲਾਕੇ ‘ਚ ਸਰਚ ਅਪ੍ਰੇਸ਼ਨ ਚਲਾਇਆ ਅਤੇ ਸਫਲਤਾਪੂਰਵਕ ਚਾਰ ਪਿਸਤੌਲਾਂ ਸਮੇਤ ਮੈਗਜ਼ੀਨ ਬਰਾਮਦ ਕੀਤੇ ਹਨ। ਉਨਾਂ ਕਿਹਾ ਕਿ ਇਹ ਖੇਪ ਡਰੋਨ ਰਾਹੀਂ ਡਿਲੀਵਰ ਕੀਤੀ ਪ੍ਰਤੀਤ ਹੁੰਦੀ ਹੈ, ਪਰ ਬੀਐਸਐਫ ਅਤੇ ਸੂਬਾ ਪੁਲਿਸ ਦੀਆਂ ਮੁਸਤੈਦ ਗਤੀਵਿਧੀਆਂ ਕਾਰਨ ਖੇਪ ਪ੍ਰਾਪਤ ਕਰਨ ਵਾਲੀ ਧਿਰ ਖੇਪ ਹਾਸਲ ਨਹੀਂ ਕਰ ਸਕੀ। ਉਨਾਂ ਕਿਹਾ ਕਿ ਪੁਲਿਸ ਟੀਮਾਂ ਖੇਪ ਭੇਜਣ ਵਾਲੇ ਅਤੇ ਪ੍ਰਾਪਤ ਕਰਨ ਵਾਲੇ ਦੀ ਪਛਾਣ ਕਰਨ ਲਈ ਜਾਂਚ ਕਰ ਰਹੀਆਂ ਹਨ। ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮਿ੍ਰਤਸਰ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25/54/59 ਤਹਿਤ 22-06-23 ਨੂੰ ਮੁਕੱਦਮਾ ਨੰਬਰ 18 ਦਰਜ ਕੀਤਾ ਗਿਆ ਹੈ। ਇੱਕ ਹਫਤੇ ਤੋਂ ਵੀ ਘੱਟ ਸਮੇਂ ਵਿੱਚ ਹਥਿਆਰ ਤਸਕਰੀ ਕਰਨ ਵਾਲੇ ਤੀਜੇ ਮਾਡਿਊਲ ਦਾ ਪਰਦਾਫ਼ਾਸ਼ ਜ਼ਿਕਰਯੋਗ ਹੈ ਕਿ ਅੰਮਿ੍ਰਤਸਰ ਕਾਊਂਟਰ ਇੰਟੈਲੀਜੈਂਸ ਟੀਮ ਵੱਲੋਂ ਇੱਕ ਹਫਤੇ ਤੋਂ ਵੀ ਘੱਟ ਸਮੇਂ ਵਿੱਚ ਸਰਹੱਦ ਪਾਰ ਤੋਂ ਹਥਿਆਰ ਤਸਕਰੀ ਦਾ ਇਹ ਤੀਜਾ ਅਜਿਹਾ ਮਾਡਿਊਲ ਹੈ, ਜਿਸ ਨਾਲ ਗ਼ੋਲੀ-ਸਿੱਕਾ ਸਮੇਤ ਕੁੱਲ 11 ਪਿਸਤੌਲਾਂ ਦੀ ਬਰਾਮਦਗੀ ਹੋਈ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 16 ਜੂਨ ਨੂੰ ਸੀ.ਆਈ.ਅੰਮਿ੍ਰਤਸਰ ਨੇ ਰਜਿੰਦਰ ਕੁਮਾਰ ਉਰਫ ਘੁੱਦੀ, ਜਗਜੀਤ ਸਿੰਘ, ਇੰਦਰਜੀਤ ਸਿੰਘ ਉਰਫ ਮੱਲੀ ਅਤੇ ਜਸ਼ਨਦੀਪ ਸਿੰਘ ਉਰਫ ਬੂਰਾ, ਸਾਰੇ ਵਾਸੀ ਅੰਮਿ੍ਰਤਸਰ, ਨੂੰ ਕਾਬੂ ਕਰਕੇ ਉਨਾਂ ਕੋਲੋਂ ਚਾਰ ਪਿਸਤੌਲਾਂ ਬਰਾਮਦ ਕੀਤੀਆਂ ਸਨ। ਇਸੇ ਤਰਾਂ 19 ਜੂਨ ਨੂੰ ਇੱਕ ਹੋਰ ਵਿਅਕਤੀ ਜਿਸ ਦੀ ਪਛਾਣ ਰਾਜਨ ਸਿੰਘ ਵਾਸੀ ਪੱਟੀ, ਤਰਨਤਾਰਨ ਵਜੋਂ ਹੋਈ ਹੈ, ਨੂੰ ਤਿੰਨ .32 ਬੋਰ ਦੀਆਂ ਪਿਸਤੌਲਾਂ ਅਤੇ ਅਸਲੇ ਸਣੇ ਕਾਬੂ ਕੀਤਾ ਗਿਆ ਸੀ।

News 22 June,2023
ਪੀਐਸਪੀਸੀਐਲ ਨੇ ਬਿਜਲੀ ਚੋਰੀ ਅਤੇ ਬਿਜਲੀ ਦੀ ਅਣਅਧਿਕਾਰਤ ਵਰਤੋਂ ਲਈ 117 ਖਪਤਕਾਰਾਂ ਨੂੰ 44.84 ਲੱਖ ਰੁਪਏ ਜੁਰਮਾਨਾ ਕੀਤਾ

900 ਤੋਂ ਵੱਧ ਬਿਜਲੀ ਖਪਤਕਾਰਾਂ ਦੇ ਅਹਾਤਿਆਂ ਵਿੱਚ ਸਾਂਝੀ ਛਾਪੇਮਾਰੀ ਪਟਿਆਲਾ 22 ਜੂਨ, 2023 ਪੀ.ਐਸ.ਪੀ.ਸੀ.ਐਲ. ਦੇ ਅੰਮ੍ਰਿਤਸਰ, ਬਠਿੰਡਾ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਸਰਕਲਾਂ ਦੀਆਂ ਇਨਫੋਰਸਮੈਂਟ ਟੀਮਾਂ ਨੇ ਪੁਲਿਸ ਨਾਲ ਸਾਂਝੇ ਤੌਰ ਤੇ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਬਿਜਲੀ ਚੋਰੀ ਨੂੰ ਰੋਕਣ ਲਈ ਇੱਕ ਜ਼ੋਰਦਾਰ ਮੁਹਿੰਮ ਚਲਾਈ ਹੈ ਅਤੇ ਇਸ ਮੁਹਿੰਮ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਗੱਲ ਦਾ ਪ੍ਰਗਟਾਵਾ ਅੱਜ ਇੱਥੇ ਪੀਐਸਪੀਸੀਐਲ ਦੇ ਬੁਲਾਰੇ ਨੇ ਪ੍ਰੈਸ ਨੋਟ ਰਾਹੀਂ ਕੀਤਾ। ਬੁਲਾਰੇ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਦੀਆਂ ਇਨਫੋਰਸਮੈਂਟ ਟੀਮਾਂ ਵੱਲੋਂ ਲਹਿਰਾਗਾਗਾ, ਮੂਨਕ, ਰਾਮਪੁਰਾ ਫੂਲ, ਮਾਨਸਾ, ਰਾਏਕੋਟ, ਭਾਈ ਭਗਤਾ, ਨਕੋਦਰ, ਅਮਰਕੋਟ ਅਤੇ ਤਰਨਤਾਰਨ ਖੇਤਰਾਂ ਵਿੱਚ ਵੱਖ-ਵੱਖ ਸ਼੍ਰੇਣੀਆਂ ਦੇ 900 ਤੋਂ ਵੱਧ ਬਿਜਲੀ ਖਪਤਕਾਰਾਂ ਦੇ ਅਹਾਤਿਆਂ ਵਿੱਚ ਸਾਂਝੀ ਛਾਪੇਮਾਰੀ ਕੀਤੀ ਗਈ। ਬੁਲਾਰੇ ਨੇ ਇਹ ਵੀ ਦੱਸਿਆ ਕਿ ਬਿਜਲੀ ਚੋਰੀ ਅਤੇ ਬਿਜਲੀ ਦੀ ਅਣਅਧਿਕਾਰਤ ਵਰਤੋਂ ਆਦਿ ਦੇ ਦੋਸ਼ਾਂ ਤਹਿਤ 117 ਬਿਜਲੀ ਖਪਤਕਾਰਾਂ ਨੂੰ 44.84 ਲੱਖ ਰੁਪਏ ਜੁਰਮਾਨਾ ਕੀਤਾ ਗਿਆ ਹੈ। ਪੀ.ਐੱਸ.ਪੀ.ਸੀ.ਐੱਲ. ਨੇ ਆਪਣੇ ਸਾਰੇ ਵਡਮੁੱਲੇ ਖਪਤਕਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਬਿਜਲੀ ਚੋਰੀ ਨੂੰ ਕਾਬੂ ਕਰਨ ਲਈ ਪੀ.ਐੱਸ.ਪੀ.ਸੀ.ਐੱਲ.ਦੇ ਵਟਸਐਪ ਨੰਬਰ 96461-75770 'ਤੇ ਬਿਜਲੀ ਚੋਰੀ ਬਾਰੇ ਸਹੀ ਜਾਣਕਾਰੀ ਦੇ ਕੇ ਬਿਜਲੀ ਚੋਰੀ ਵਿਰੁੱਧ ਮੁਹਿੰਮ ਵਿਚ ਯੋਗਦਾਨ ਪਾ ਸਕਦੇ ਹਨ।ਪੀਐਸਪੀਸੀਐਲ ਨੇ ਆਪਣੇ ਖਪਤਕਾਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਪਛਾਣ ਦਾ ਖੁਲਾਸਾ ਨਹੀਂ ਕੀਤਾ ਜਾਵੇਗਾ।

News 22 June,2023
ਅੰਤਿਮ ਸਸਕਾਰ ਤੋਂ ਵਾਪਸ ਆ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ

- 3 ਲੋਕਾਂ ਦੀ ਮੌਤ ਗੁਰਦਾਸਪੁਰ , 22 ਜੂਨ 2023- ਬਟਾਲਾ ਦੇ ਕਸਬਾ ਹਰਚੋਵਾਲ ਤੋਂ ਪਿੰਡ ਔਲਖ ਨਜ਼ਦੀਕ ਬੀਤੀ ਸ਼ਾਮ ਇਕ ਦਰਦਨਾਕ ਹਾਦਸਾ ਵਾਪਰਿਆ ।ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਦੋ ਔਰਤਾਂ ਅਤੇ ਇਕ ਹੋਰ ਵਿਅਕਤੀ ਦੀ ਮੌਕੇ ਤੇ ਹੋਈ ਮੌਤ ਉਥੇ ਹੀ ਮ੍ਰਿਤਕ ਆਪਣੇ ਕਿਸੇ ਰਿਸਤੇਦਾਰ ਦੇ ਦੇਹਾਂਤ ਹੋਣ ਤੇ ਉਸਦੇ ਅੰਤਿਮ ਸੰਸਕਾਰ ਤੋਂ ਬਾਅਦ ਆਪਣੇ ਪਿੰਡ ਵਾਪਿਸ ਜਾ ਰਹੇ ਸਨ ਜਦ ਇਹ ਦਰਦਨਾਕ ਹਾਦਸਾ ਵਾਪਰਿਆ। ਇਸ ਦਰਦਨਾਕ ਸੜਕ ਹਾਦਸੇ ਚ ਪੀਬੀ 06ਈ 1527 ਇੰਡੀਗੋ ਕਾਰ ਚਾਲਕ ਹਰਚੋਵਾਲ ਕੀੜੀ ਮਿੱਲ ਰੋਡ ਤੇ ਜਾ ਰਿਹਾ ਸੀ, ਤਾਂ ਪਿੰਡ ਔਲਖ ਦੇ ਵੱਲੋਂ ਆ ਰਹੇ ਮੋਟਰਸਾਈਕਲ ਸਵਾਰ ਇਕ ਵਿਅਕਤੀ ਜਿਸ ਦੇ ਨਾਲ ਮੋਟਰ ਸਾਈਕਲ ਤੇ ਦੋ ਔਰਤਾਂ ਵੀ ਸਵਾਰ ਸਨ ਦੀ ਕਾਰ ਨਾਲ ਭਿਆਨਕ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਦੇ ਪਰਖੱਚੇ ਉੱਡ ਗਏ ਅਤੇ ਮੋਟਰਸਾਈਕਲ ਸਵਾਰ ਦੋ ਔਰਤਾਂ ਤੇ ਇਕ ਵਿਅਕਤੀ ਮੌਕੇ ਤੇ ਹੀ ਦਮ ਤੋੜ ਗਏ।ਇਸ ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।ਉਧਰ ਮ੍ਰਿਤਕਾਂ ਦੀ ਪਹਿਚਾਣ ਰਸ਼ਪਾਲ ਸਿੰਘ ਵਾਸੀ ਪਿੰਡ ਔਲਖ , ਸੋਨੀਆ ਵਾਸੀ ਪਿੰਡ ਔਲਖ ਅਤੇ ਰਿੰਪੀ ਵਾਸੀ ਪਿੰਡ ਧੰਨੇ ਚੀਮੇ ਵਜੋਂ ਹੋਈ ਹੈ। ਮ੍ਰਿਤਕਾਂ ਦੇ ਰਿਸਤੇਦਾਰ ਨੇ ਦੱਸਿਆ ਕਿ ਉਹਨਾਂ ਦੇ ਪਰਿਵਾਰ ਚ ਇਕ ਬਜ਼ੁਰਗ ਦਾ ਦੇਹਾਂਤ ਹੋਇਆ ਸੀ ਜਿਸ ਦੇ ਅੰਤਿਮ ਸੰਸਕਾਰ ਚ ਇਹ ਤਿੰਨੇ ਵੀ ਆਏ ਅਤੇ ਮੁੜ ਇਸ ਦੁੱਖ ਦੇ ਮਾਹੌਲ ਚ ਜਦ ਉਹ ਵਾਪਸ ਘਰ ਜਾ ਰਹੇ ਸਨ ਤਾਂ ਤੇਜ ਰਫਤਾਰ ਕਾਰ ਨਾਲ ਮੋਟਰਸਾਈਕਲ ਦੀ ਟੱਕਰ ਹੋ ਗਈ। ਹਾਦਸਾ ਇਹਨਾਂ ਭਿਆਨਕ ਸੀ ਕਿ ਤਿੰਨਾਂ ਜੀਆ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਇਸ ਮਾਮਲੇ ਚ ਥਾਣਾ ਸ੍ਰੀ ਹਰਗੋਬਿੰਦਪੁਰ ਅਧੀਨ ਪੈਂਦੀ ਪੁਲੀਸ ਚੌਕੀ ਹਰਚੋਵਾਲ ਦੇ ਪੁਲਸ ਕਰਮਚਾਰੀ ਘਟਨਾ ਸਥਾਨ ਤੇ ਪਹੁੰਚੇ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਬਟਾਲਾ ਸਿਵਲ ਹਸਪਤਾਲ ਵਿਚ ਭੇਜਿਆ ਗਿਆ ਹੈ। ਦੋਵਾਂ ਵਾਹਨਾਂ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਅਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ |

News 22 June,2023
ਵਿਜੀਲੈਂਸ ਵੱਲੋਂ ਪੀ.ਐਸ.ਪੀ.ਸੀ.ਐਲ. ਦਾ ਲਾਈਨਮੈਨ 40,000 ਰੁਪਏ ਰਿਸ਼ਵਤ ਲੈਂਦਾ ਕਾਬੂ

ਬਿਜਲੀ ਬਿੱਲ ਦਾ ਨਿਪਟਾਰਾ ਕਰਵਾਉਣ ਬਦਲੇ ਪਹਿਲਾਂ ਵੀ ਲੈ ਚੁੱਕਾ ਸੀ 21 ਹਜ਼ਾਰ ਰੁਪਏ ਚੰਡੀਗੜ੍ਹ, 22 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਖੂਈ ਖੇੜਾ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਲਾਈਨਮੈਨ ਮਹਿੰਦਰ ਕੁਮਾਰ ਨੂੰ 40,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਉਕਤ ਲਾਈਨਮੈਨ ਨੂੰ ਪ੍ਰਦੀਪ ਕੁਮਾਰ ਵਾਸੀ ਪਿੰਡ ਬਾਜ਼ੀਦਪੁਰ ਕੱਟਿਆਂਵਾਲੀ, ਜੋ ਆਪਣੇ ਪਿੰਡ ਵਿੱਚ ਬਾਲਾਜੀ ਮਿਲਕ ਸੈਂਟਰ ਚਲਾਉਂਦਾ ਹੈ, ਦੀ ਸ਼ਿਕਾਇਤ ਉਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਪ੍ਰਦੀਪ ਕੁਮਾਰ ਨੇ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਦੇ ਫਾਜ਼ਿਲਕਾ ਯੂਨਿਟ ਕੋਲ ਪਹੁੰਚ ਕਰਕੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਲਾਈਨਮੈਨ ਮਹਿੰਦਰ ਕੁਮਾਰ ਨੇ ਬਾਲਾਜੀ ਮਿਲਕ ਸੈਂਟਰ ਦੇ ਅਪ੍ਰੈਲ, 2023 ਮਹੀਨੇ ਵਿੱਚ 73,790 ਰੁਪਏ ਦੇ ਆਏ ਬਿਜਲੀ ਬਿੱਲ ਦਾ ਨਿਪਟਾਰਾ ਕਰਨ ਬਦਲੇ ਰਿਸ਼ਵਤ ਵਜੋਂ 40,000 ਰੁਪਏ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੂੰ ਇਸ ਤੋਂ ਪਹਿਲਾਂ ਫਰਵਰੀ ਮਹੀਨੇ 52,360 ਰੁਪਏ ਬਿਜਲੀ ਦਾ ਬਿੱਲ ਆਇਆ ਸੀ ਅਤੇ ਉਕਤ ਲਾਈਨਮੈਨ ਨੇ ਇਸ ਬਿਜਲੀ ਦੇ ਬਿੱਲ ਨੂੰ ਠੀਕ ਕਰਵਾਉਣ ਬਦਲੇ ਉਸ ਤੋਂ 21,000 ਰੁਪਏ ਲਏ ਸਨ ਪਰ ਜਦੋਂ ਉਸ ਦਾ ਅਪ੍ਰੈਲ ਮਹੀਨੇ ਦਾ ਬਿਜਲੀ ਦਾ ਬਿੱਲ 73,790 ਰੁਪਏ ਆਇਆ ਤਾਂ ਉਸ ਨੂੰ ਪਤਾ ਲੱਗਾ ਕਿ ਇਸ ਵਿੱਚ ਫਰਵਰੀ ਮਹੀਨੇ ਦਾ ਬਿੱਲ ਵੀ ਜੋੜਿਆ ਹੋਇਆ ਸੀ। ਇਸ ਲਈ ਉਸ ਨੇ ਦੁਬਾਰਾ ਲਾਈਨਮੈਨ ਨਾਲ ਸੰਪਰਕ ਕੀਤਾ ਤਾਂ ਲਾਈਨਮੈਨ ਨੇ ਉਸ (ਸ਼ਿਕਾਇਤਕਰਤਾ) ਤੋਂ ਹੋਰ 40,000 ਰੁਪਏ ਦੀ ਮੰਗ ਕੀਤੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਇਸ ਲਾਈਨਮੈਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ। ਇਸ ਸਬੰਧੀ ਲਾਈਨਮੈਨ ਦੇ ਖ਼ਿਲਾਫ਼ ਥਾਣਾ ਵਿਜੀਲੈਂਸ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

News 22 June,2023
ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਆਈਐਸਆਈ ਹਮਾਇਤ ਪ੍ਰਾਪਤ ਸਰਹੱਦ ਪਾਰ ਨਸ਼ਾ ਤਸਕਰੀ ਮਾਡਿਊਲ ਦਾ ਕੀਤਾ ਪਰਦਾਫ਼ਾਸ਼; ਦੋ ਕਾਰਕੁੰਨ ਪਿਸਤੌਲਾਂ ਸਮੇਤ ਕਾਬੂ

ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਗ੍ਰਿਫਤਾਰ ਕੀਤੇ ਵਿਅਕਤੀ ਰਾਜਸਥਾਨ ਵਿੱਚ ਵਪਾਰਕ ਮਾਤਰਾ ਵਿੱਚ ਨਸ਼ਿਆਂ ਦੀ ਦੀ ਤਸਕਰੀ ਦੇ ਕੇਸ ਵਿੱਚ ਵੀ ਹਨ ਲੋੜੀਂਦੇ ਚੰਡੀਗੜ੍ਹ/ਮੋਹਾਲੀ, 21 ਜੂਨ: ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਮੋਹਾਲੀ ਤੋਂ ਪਾਕਿਸਤਾਨ ਦੀ ਆਈ.ਐਸ.ਆਈ ਦੀ ਹਮਾਇਤ ਪ੍ਰਾਪਤ ਇੱਕ ਸਰਹੱਦ ਪਾਰ ਤਸਕਰੀ ਮਾਡਿਊਲ ਦੇ ਦੋ ਕਾਰਕੁਨਾਂ ਦੀ ਗ੍ਰਿਫਤਾਰੀ ਦੇ ਨਾਲ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਦਿੰਦਿਅ ਏ.ਆਈ.ਜੀ. ਐਸ.ਐਸ.ਓ.ਸੀ. , ਐਸ.ਏ.ਐਸ. ਨਗਰ , ਅਸ਼ਵਨੀ ਕਪੂਰ ਨੇ ਅੱਜ ਦੱਸਿਆ ਕਿ ਦੱਸਿਆ ਕਿ ਪੁਲਿਸ ਟੀਮਾਂ ਨੇ ਇਨ੍ਹਾਂ ਕੋਲੋਂ .30 ਬੋਰ ਦੇ ਦੋ ਪਿਸਤੌਲਾਂ ਸਮੇਤ ਦਸ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਗਿਰਫਤਾਰੀ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਰਾ ਉਰਫ਼ ਅਰਮਾਨ ਚੌਹਾਨ ਵਾਸੀ ਪਿੰਡ ਕੋਟ ਈਸੇ ਖਾਂ ਜ਼ਿਲ੍ਹਾ ਮੋਗਾ ਅਤੇ ਰੋਹਿਤ ਸਿੰਘ ਵਾਸੀ ਰਾਜਸਥਾਨ ਸ੍ਰੀ ਗੰਗਾਨਗਰ ਵਜੋਂ ਹੋਈ ਹੈ। ਗ੍ਰਿਫਤਾਰ ਕੀਤੇ ਗਏ ਦੋਵੇਂ ਵਿਅਕਤੀ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਉਨ੍ਹਾਂ ਵਿਰੁੱਧ ਪੰਜਾਬ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਹਨ, ਜਦੋਂ ਕਿ ਉਕਤ ਰਾਜਸਥਾਨ ਵਿੱਚ ਵੀ ਵਪਾਰਕ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਬਾਬਤ ਦਰਜ ਕੇਸ ਵਿੱਚ ਵੀ ਐਨ.ਸੀ.ਬੀ. ਨੂੰ ਲੋੜੀਂਦੇ ਹਨ। ਏ.ਆਈ.ਜੀ. ਅਸ਼ਵਨੀ ਕਪੂਰ ਨੇ ਕਿਹਾ ਕਿ ਮੁਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀ ਸਰਹੱਦ ਪਾਰ ਤਸਕਰੀ ਦੇ ਇੱਕ ਉੱਚ ਸੰਗਠਿਤ ਮਾਡਿਊਲ ਦੇ ਮੁੱਖ ਮੈਂਬਰ ਹਨ, ਜਿਨ੍ਹਾਂ ਦੇ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਨਾਲ ਸਿੱਧੇ ਸਬੰਧ ਹਨ। ਉਨ੍ਹਾਂ ਨੇ ਕਿਹਾ ਕਿ ਇਹ ਮਾਡਿਊਲ ਭਾਰਤ-ਪਾਕਿਸਤਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸਰਗਰਮੀ ਨਾਲ ਸ਼ਾਮਲ ਸੀ, ਜੋ ਰਾਸ਼ਟਰੀ ਸੁਰੱਖਿਆ ਲਈ ਵੱਡਾ ਖ਼ਤਰਾ ਹੈ। ਮੁਲਜ਼ਮ ਗੁਰਪ੍ਰੀਤ ਸਿੰਘ ਉਰਫ਼ ਗੋਰਾ, ਜੋ ਕਿ ਪੇਸ਼ੇ ਤੋਂ ਇੱਕ ਮਾਡਲ ਅਤੇ ਗਾਇਕ ਹੈ, ਨੇ ਹਵਾਲਾ ( ਗੈਰਕਾਨੂੰਨੀ ਤੇ ਗੁਪਤ ਤਰੀਕੇ ਨਾਲ ਪੈਸਾ ਇਧਰ-ਉਧਰ ਕਰਨਾ) ਰਾਹੀਂ ਫੰਡ ਟਰਾਂਸਫਰ ਕਰਨ , ਜੋ ਸਰਹੱਦ ਪਾਰ ਤਸਕਰੀ ਦੀਆਂ ਗਤੀਵਿਧੀਆਂ ਲਈ ਵਰਤਿਆ ਜਾਂਦਾ ਹੈ। ਦੂਜਾ ਦੋਸ਼ੀ ਰੋਹਿਤ ਸਿੰਘ , ਗੁਰਪ੍ਰੀਤ ਸਿੰਘ ਉਰਫ਼ ਗੋਰਾ ਰਾਹੀਂ ਰਾਜਸਥਾਨ ਅਤੇ ਪੰਜਾਬ ਸਰਹੱਦ ਦੇ ਨਾਲ-ਨਾਲ ਪਾਕਿਸਤਾਨੀ ਇਕਾਈਆਂ ਨੂੰ ਲੋਕੇਸ਼ਨ ਕੋਆਰਡੀਨੇਟ ਦੀ ਜਾਣਕਾਰੀ ਉਪਲਬਧ ਕਰਾਉਂਦਾ ਸੀ ਅਤੇ ਇਸ ਤਰ੍ਹਾਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਬਰਾਮਦ ਕਰਨ ਦੀ ਸਹੂਲਤ ਦਿੰਦਾ ਸੀ। ਏਆਈਜੀ ਨੇ ਕਿਹਾ ਕਿ ਇਸ ਮਾਡਿਊਲ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਕਾਬੂ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

News 21 June,2023
ਸ੍ਰੀ ਪੰਚਾਇਤੀ ਅਖਾੜਾ ਦੀ ਜਮੀਨ 'ਤੇ ਕਬਜੇ ਦੇ ਮਾਮਲੇ 'ਚ

ਜਿਲਾ ਪ੍ਰਸ਼ਾਸ਼ਨ ਦਾ ਸ਼ਿੰਕਜਾ : ਡੀ.ਸੀ. ਨੇ ਹੁਕਮ ਜਾਰੀ ਕਰਦਿਆਂ ਤਹਿਸਲੀਦਾਰ ਨੂੰ ਸੌਂਪਿਆ ਪ੍ਰਬੰਧ - ਦੋਵੇਂ ਧਿਰਾਂ ਨੂੰ ਡੇਰੇ ਤੋਂ ਬਾਹਰ ਹੋਣ ਦੀ ਹਿਦਾਇਤ - ਮਾਹੌਲ ਖਰਾਬ ਕਰਨ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ ਪਟਿਆਲਾ, 21 ਜੂਨ : ਇੱਥੇ ਸਥਿਤ ਸ੍ਰੀ ਪੰਚਾਇਤੀ ਅਖਾੜਾ ਨਿਰਮਲ ਡੇਰਾ ਧਰਮ ਧਵਜਾ ਦੀ ਕਰੋੜਾਂ ਦੀ ਜਮੀਨ ਦੇ ਮਾਮਲੇ 'ਤੇ ਪਿਛਲੇ ਦਿਨਾਂ ਤੋਂ ਰਾਜਨੀਤਿਕ ਪਾਰਟੀਆਂ 'ਚ ਅਤੇ ਮਹੰਤਾਂ ਤੇ ਸੰਤਾਂ ਦੇ ਦੋ ਗਰੁੱਪਾਂ ਵਿੱਚ ਚਲ ਰਹੀ ਖਹਿਬਾਜੀ ਵਿੱਚ ਜ਼ਿਲਾ ਪ੍ਰਸ਼ਾਸ਼ਨ ਨੇ ਸ਼ਿੰਕਜਾ ਕਸ ਦਿੱਤਾ ਹੈ। ਡੀਸੀ ਪਟਿਆਲਾ ਸਾਕਸ਼ੀ ਸਾਹਨੀ ਨੇ ਸ਼ਹਿਰ ਪਟਿਆਲਾ ਦੇ ਮਾਹੌਲ ਨੂੰ ਸ਼ਾਂਤ ਰੱਖਣ ਲਈ ਪਹਿਲ ਕਰਦਿਆਂ ਆਦੇਸ਼ ਜਾਰੀ ਕੀਤੇ ਹਨ ਕਿ ਇਸ ਡੇਰੇ ਦੀ ਜਮੀਨ ਦਾ ਪ੍ਰਬੰਧ ਤਹਿਸੀਲਦਾਰ ਪਟਿਆਲਾ ਨੂੰ ਸੌਂਪਿਆ ਜਾਂਦਾ ਹੈ ਅਤੇ ਦੋਵੇਂ ਧਿਰਾਂ ਨੂੰ ਡੇਰੇ ਤੋਂ ਬਾਹਰ ਹੋਣ ਦੀ ਹਿਦਾਇਤ ਕੀਤੀ ਜਾਂਦੀ ਹੈ। ਦਫ਼ਤਰ ਡਿਪਟੀ ਕਮਿਸ਼ਨਰ ਪਟਿਆਲਾ ਧਰਮ ਅਰਥ ਸ਼ਾਖਾ ਵੱਲੋਂ ਜਾਰੀ ਆਦੇਸ਼ਾਂ 'ਤੇ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਮਾਹੌਲ ਖਰਾਬ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਬਕਾਇਦਾ ਤੌਰ 'ਤੇ ਇਨ੍ਹਾਂ ਆਦੇਸ਼ਾਂ ਦੀ ਕਾਪੀ ਐਸਐਸਪੀ ਪਟਿਆਲਾ ਦੇ ਨਾਲ-ਨਾਲ ਵਿੱਤ ਕਮਿਸ਼ਨਰ ਪੰਜਾਬ, ਐਸਡੀਐਮ ਪਟਿਆਲਾ, ਤਹਿਸੀਲਦਾਰ ਪਟਿਆਲਾ, ਦਰਸ਼ਨ ਸਿੰਘ ਸ਼ਾਸ਼ਤਰੀ ਮੁਕਾਮੀ ਮਹੰਤ ਅਤੇ ਰੇਸ਼ਮ ਸਿੰਘ ਚੇਲਾ ਮਹੰਤ ਭਗਵਾਨ ਸਿੰਘ ਨੂੰ ਵੀ ਭੇਜ ਦਿੱਤੀ ਗਈ ਹੈ। ਡੀਸੀ ਪਟਿਆਲਾ ਦੇ ਹੁਕਮਾਂ ਤੋਂ ਬਾਅਦ ਬਕਾਇਦਾ ਤੌਰ 'ਤੇ ਪੰਚਾਇਤੀ ਅਖਾੜਾ ਡੇਰਾ ਧਰਮ ਧਜਾ (ਮੋਚੀ ਬਾਜਾਰ) ਪਟਿਆਲਾ ਦੀ ਵਿਵਾਦਤ ਜਗਾ ਦੀ ਜਾਂਚ ਸ਼ੁਰੂ ਹੋ ਗਈ ਹੈ। ਇਹ ਜਾਂਚ ਮਹੰਤ ਦਰਸਨ ਸਿੰਘ ਅਤੇ ਮਹੰਤ ਰੇਸਮ ਵੱਲੋ ਦਿੱਤੀਆਂ ਦਰਖਾਸਤਾਂ ਦੇ ਆਧਾਰ ਤੇ ਸ਼ੁਰੂ ਕੀਤੀ ਹੋਈ ਹੈ। ਇਸ ਦਰਖਾਸਤ ਦੀ ਪੜਤਾਲ ਮੁਕੰਮਲ ਹੋਣ ਤੱਕ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਉਕਤ ਧਰਮ ਅਰਥ ਪ੍ਰਾਪਰਟੀ ਦੀ ਜਮੀਨ ਨੂੰ ਗੈਰ ਕਾਨੂੰਨੀ ਅਨਸਰਾਂ ਤੋ ਬਚਾਉਣ ਲਈ ਅਤੇ ਪਬਲਿਕ ਹਿੱਤ ਨੂੰ ਮੁੱਖ ਰੱਖਦੇ ਹੋਏ ਨਿਰਮਲਾ ਪੰਚਾਇਤੀ ਅਖਾੜਾ ਡੇਰਾ ਧਰਮ ਧਜਾ ਪਟਿਆਲਾ ਦੀ ਸਾਂਭ-ਸੰਭਾਲ ਅਤੇ ਦੇਖ ਰੇਖ ਕਰਨ ਹੁਣ ਤਹਿਸੀਲਦਾਰ ਪਟਿਆਲਾ ਹੀ ਕਰਨਗੇ। - ਸਹਿਰ ਦੇ ਦਿਲ ਵਜੋਂ ਜਾਣੇ ਜਾਂਦੇ ਏਸੀ ਮਾਰਕੀਟ ਇਲਾਕੇ ਵਿਚ ਬੀਤੇ ਦਿਨਾ ਤੋਂ ਇਕ ਧਾਰਮਿਕ ਡੇਰੇ ਦੀ ਜਗਾ ਤੇ ਦੋ ਧਿਰਾਂ ਵਿਚਕਾਰ ਪੈ ਰਹੇ ਰੌਲੇ ਨੂੰ ਲੈ ਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸਖਤ ਸਬਦਾਂ ਵਿਚ ਟਿੱਪਣੀ ਕਰਦਿਆਂ ਸਰਾਰਤੀ ਅਨਸਰਾਂ ਨੂੰ ਆਪਣੇ ਗਲਤ ਕੰਮਾ ਤੋਂ ਬਾਜ ਆਉਣ ਦੀ ਨਸੀਅਤ ਦਿੱਤੀ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਇਸ ਜਗ੍ਹਾ ਤੇ ਕਬਜੇ ਸਬੰਧੀ ਪਏ ਵਿਵਾਦ ਨੂੰ ਰਾਜਨੀਤੀ ਤੋਂ ਕੋਹ ਦੂਰ ਦਸਦਿਆਂ ਅਤੇ ਆਪ ਆਗੂ ਦੇ ਆ ਰਹੇ ਨਾਮ ਨੂੰ ਸਿਰੇ ਤੋਂ ਨਕਾਰਦਿਆਂ ਸਪਸਟ ਕੀਤਾ ਕੇ ਇਹ ਵਿਵਾਦ ਡੇਰੇ ਦੀਆਂ ਹੋ ਦੋ ਧਿਰਾਂ ਦਾ ਹੈ। ਉਨਾ ਕਿਹਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਹੁੰਦਿਆਂ ਅਤੇ ਮੇਰੇ ਕਾਰਜਕਾਲ ਦੋਰਾਨ ਸਹਿਰ ਦੇ ਅੰਦਰ ਕਿਸੇ ਜਗਾ ਤੇ 1 ਇੰਚ ਵੀ ਕਬਜਾ ਨਹੀਂ ਹੋੋਣ ਦਿੱਤਾ ਜਾਵੇਗਾ। ਵਿਧਾਇਕ ਨੇ ਸਰਾਰਤੀ ਅਨਸਰਾਂ ਨੂੰ ਚੇਤਾਵਨੀ ਦਿੰਦਿਆ ਕਿਹਾ ਕੇ ਉਨਾ ਤੇ ਬਾਜ ਅੱਖ ਰੱਖੀ ਜਾ ਰਹੀ ਹੈ ਅਤੇ ਜਲਦੀ ਹੀ ਉਨਾ ਵੱਲੋਂ ਕੀਤੇ ਜਾ ਰਹੇ ਗੈਰ ਸਮਾਜਿਕ ਕੰਮਾ ਨੂੰ ਜਨਤਾ ਸਾਹਮਣੇ ਬੇਪਰਦ ਕੀਤਾ ਜਾਵੇਗਾ। ਵਿਧਾਇਕ ਕੋਹਲੀ ਨੇ ਇਹ ਕਿਹਾ ਕਿ ਇਹ ਸਰਾਰਤੀ ਅਨਸਰ ਜਾਂ ਤਾਂ ਆਪਣੇ ਮਾੜੇ ਕੰਮ ਛੱਡ ਦੇਣ ਜਾਂ ਫਿਰ ਪਟਿਆਲਾ ਛੱਡ ਕੇ ਚਲੇ ਜਾਣ। ਉਨ੍ਹਾਂ ਭਾਜਪਾ ਆਗੂ ਬੀਬਾ ਜੈਇੰਦਰ ਕੋਰ ਨੂੰ ਸਲਾਹ ਦਿੰਦਿਆਂ ਉਨਾ ਕਿਹਾ ਕੇ ਜੇਕਰ ਉਹ ਇਸ ਮਾਮਲੇ ਸਬੰਧੀ ਮੇਰੇ ਨਾਲ ਸੰਪਰਕ ਕਰ ਲੈਦੇ ਤਾ ਧਰਨਾ ਲਾ ਲਗਾਊਣ ਦੀ ਲੋੜ ਨਾ ਪੈਦੀਂ, ਕਿਉਂ ਕੇ ਇਹ ਕਾਂਗਰਸ ਜਾਂ ਭਾਜਪਾ ਦੀ ਸਰਕਾਰ ਨਹੀਂ ਜਿਥੇ ਕੋ ਕੋਈ ਸੁਣਵਾਈ ਨਹੀਂ ਹੋਣੀ। ਇਹ ਤਾਂ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਜਿਥੇ ਕੇ ਹਰ ਵਿਅਕਤੀ ਦੀ ਸੁਣਵਾਈ ਹੋ ਰਹੀ ਹੈ। ਉਨਾਂ ਕਿਹਾ ਕੇ ਇਸ ਧਰਮ ਦੀ ਜਗਾ ਤੇ ਪਏ ਵਿਵਾਦ ਤੋਂ ਬਾਅਦ ਤੁਰੰਤ ਡਿਪਟੀ ਕਮਿਸਨਰ ਅਤੇ ਐਸਐਸਪੀ ਪਟਿਆਲਾ ਨੂੰ ਡੁੰਘਾਈ ਨਾਲ ਜਾਂਚ ਕਰਨ ਲਈ ਕਿਹਾ ਸੀ ਅਤੇ ਆਦੇਸ ਦਿੱਤੇ ਸਨ ਕੇ ਬੇਖੋਫ ਹੋ ਕੇ ਜਾਂਚ ਕੀਤੀ ਜਾਵੇ ਅਤੇ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਸਾਹਮਣੇ ਲਿਆਦਾਂ ਜਾਵੇ। ਇਸ ਲਈ ਹੁਣ ਤੱਕ ਦੀ ਜਾਂਚ ਦੋਰਾਨ ਸਾਹਮਣੇ ਆਇਆ ਹੈ ਕੇ ਇਹ ਜਗਾ ਦਾ ਰੌਲਾ ਡੇਰੇ ਦੀਆਂ ਹੀ 2 ਧਿਰਾਂ ਵਿਚਕਾਰ ਹੈ। ਇਸ ਲਈ ਜਿੰਨੀ ਦੇਰ ਉਨਾ ਦਾ ਆਪਸ ਵਿਚ ਮਹੰਤੀ ਨੂੰ ਲੈ ਕੇ ਸਪਸਟ ਫੈਸਲਾ ਨਹੀਂ ਹੋ ਜਾਦਾ ਉਨੀ ਦੇਰ ਇਸ ਵਿਵਾਦਤ ਜਗਾ੍ਹ ਨੂੰ ਧਰਮ ਅਰਥ ਬੋਰਡ ਹਵਾਲੇ ਕੀਤਾ ਜਾਵੇ। ਉਨਾ ਕਿਹਾ ਕੇ ਇਸ ਜਗਾ ਸਬੰਧੀ ਜਿਲਾ ਪ੍ਰਸਾਸਨ ਕੋਲ ਇਕ ਦਰਖਾਸਤ ਮਹੰਤ ਦਰਸ਼ਨ ਸਿੰਘ ਵੱਲੋਂ 20-06-2021 ਦਿੱਤੀ ਗਈ ਹੈ ਦੂਜੇ ਪਾਸੇ ਪ੍ਰਾਰਥੀ ਮਹੰਤ ਰੇਸ਼ਮ ਸਿੰਘ ਵੱਲੋਂ ਦਰਖਾਸਤ ਰਾਹੀਂ ਬੇਨਤੀ ਕੀਤੀ ਗਈ। ਇਸ ਲਈ ਅਜਿਹੇ ਵਿਵਾਦਤ ਮਾਮਲਿਆਂ ਦਾ ਪੱਕਾ ਹੱਲ ਹੋਣ ਤੱਕ ਇਸ ਜਗਾ ਤੇ ਦੋਹਾਂ ਧਿਰਾਂ ਦੇ ਉਪਰ ਜਗਾ ਅੰਦਰ ਵੜਨ ਤੇ ਰੋਕ ਲਗਾ ਦਿੱਤੀ ਗਈ ਹੈ। -ਸ਼੍ਰੀ ਪੰਚਾਇਤੀ ਅਖਾੜਾ ਨਿਰਮਲ ਡੇਰਾ ਧਰਮ ਧੱਜਾ ਪਟਿਆਲਾ ਵਿਖੇ ਜਮੀਨ ਦੇ ਚਲ ਰਹੇ ਆਪਸੀ ਵਿਵਾਦ ਨੂੰ ਲੈ ਕੇ ਅੱਜ ਦੂਜੀ ਧਿਰ ਮਹੰਤ ਕਮਲਜੀਤ ਸਾਸਤਰੀ ਗਰੁੱਪ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੋਰਾਨ ਉਨਾ ਦੇ ਨਾਲ ਵੱਡੀ ਗਿਣਤੀ ਵਿਚ ਨਿਰਮਲਾ ਅਖਾੜਾ ਨਾਲ ਸਬੰਧਿਤ ਵੱਖ ਵੱਖ ਡੇਰਿਆਂ ਦੇ ਮਹੰਤ ਮੌਜੂਦ ਸਨ। ਇਸ ਮੋਕੇ ਮੀਡੀਆ ਦੇ ਰੂਬਰੂ ਹੁਦਿਆਂ ਮਹੰਤ ਕਮਲਜੀਤ ਸਾਸਤਰੀ ਨੇ ਕਿਹਾ ਕੇ ਨਿਰਮਲਾ ਅਖਾੜਾ ਆਪਣੇ ਕਿਸੇ ਵੀ ਮਹੰਤ ਨੂੰ 1 ਇੰਚ ਜਗਾ ਵੇਚਣ ਦੀ ਆਗਿਆ ਨਹੀਂ ਦਿੰਦਾ। ਉਨਾ ਕਿਹਾ ਕੇ ਕੁਝ ਸਰਾਰਤੀ ਕਿਸਮ ਦੇ ਲੋਕ ਡੇਰੇ ਦੀਆਂ ਜਮੀਨਾਂ ਨੂੰ ਡੇਰੇ ਦੀ ਪ੍ਰਫੁਲਤਾ ਦੀ ਆੜ ਵਿਚ ਵੇਚ ਰਹੇ ਹਨ। ਉਨਾਂ ਮੰਗ ਕੀਤੀ ਕੇ ਅਜਿਹੇ ਲੋਕਾਂ ਤੇ ਸਖਤ ਕਾਰਾਈ ਅਮਲ ਵਿਚ ਲਿਆਂਦੀ ਜਾਣੀ ਚਾਹੀਦੀ ਹੈ। ਉਨਾ ਕਿਹਾ ਕੇ ਪਟਿਆਲਾ ਘਰਾਣੇ ਵੱਲੋਂ ਇਹ ਜਮੀਨ ਡੇਰੇ ਨੂੰ ਦਾਨ ਦਿੱਤੀ ਗਈ ਸੀ। ਇਸ ਲਈ ਇਹ ਦਾਨ ਕੀਤੀ ਜਮੀਨ ਨੂੰ ਕਿਸੇ ਹਾਲਤ ਵਿਚ ਵੇਚਣ ਨਹੀਂ ਦਿੱਤਾ ਜਾਏਗਾ। ਮਹੰਤ ਕਮਲਜੀਤ ਨੇ ਕਿਹਾ ਕੇ ਇਸ ਕਰੀਬ 3 ਹਜਾਰ ਗਜ ਜਗਾ ਤੇ ਸੋਰੂਮ ਕੱਟਣ ਦੀ ਵਿਵਸਥਾ ਕੀਤੀ ਜਾ ਰਹੀ ਸੀ, ਜਿਸ ਨੂੰ ਕਿਸੇ ਹਾਲਤ ਵਿਚ ਕਾਮਯਾਬ ਨਹੀਂ ਹੋਣ ਦਿੱਤਾ ਜਾਏਗਾ। ਉਨਾ ਕਿਹਾਕੇ ਦੂਜੀ ਧਿਰ ਨੇ ਪਹਿਲਾ ਵੀ ਹਰਦਿੂਆਰ, ਹਰਿਆਣਾ, ਪੰਜਾਬ ਸਮੇਤ ਦੇਸ ਦੇ ਕਈ ਹਿਸਿਆਾਂ ਵਿਚ ਡੇਰੇ ਦੀਆਂ ਜਮੀਨਾ ਵੇਚੀਆਂ ਹਨ, ਜਿਨਾ ਕਰਕੇ ਇਨਾ ਦਾ ਹੌਸਲਾ ਦਿਨੋ ਦਿਨ ਖੁਲਦਾ ਜਾ ਰਿਹਾ ਸੀ ਅਤੇ ਹੁਣ ਇਸ ਧਿਰ ਨੇ ਇਸ ਜਗਾ ਨੂੰ ਵੀ ਹੱਥ ਪਾ ਲਿਆ। ਉਨਾ ਕਿਹਾ ਕੇ ਇਸ ਜਮੀਨ ਨੂੰ ਵਚਣ ਲਈ ਜਿਹੜੇ ਆਪਣੇ ਆਪ ਨੂੰ ਮਹੰਤ ਦੱਸ ਕੇ ਕਾਰਵਾਈ ਕਰ ਰਹੇ ਹਨ, ਉਨਾ ਨੂੰ ਮਹੰਤੀ ਤੋਂ ਉਤਾਰਿਆ ਹੋਇਆ ਹੈ। ਇਸ ਮੋਕੇ ਉਨਾ ਦੇ ਨਾਲ ਮਹੰਤ ਸੰਤ ਹਾਕਮ ਸਿੰਘ, ਮਹੰਤ ਚਮਕੋਰ ਸਿੰਘ, ਮਹੰਤ ਬਲਜਿੰਦਰ ਸਿੰਘ, ਮਹੰਤ ਕਸਮੀਰ ਸਿੰਘ, ਮਹੰਤ ਭੁਪਿੰਦਰ ਸਿੰਘ ਸਮੇਤ ਹੋਰ ਮਹੰਤ ਵੀ ਮੌਜੂਦ ਸਨ।

News 21 June,2023
ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਨੇ ਕੀਤਾ ਹੜਤਾਲ ਦਾ ਐਲਾਨ

ਹੜਤਾਲ ਦੇ ਚਲਦੇ ਸਬ ਰਜਿਸਟਰਾਰ ਦਫ਼ਤਰ ਵਿੱਚ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਦਾ ਕੰਮ ਕੀਤਾ ਬੰਦ - ਵਿਜੀਲੈਂਸ ਦੇ ਪੱਤਰ ਦੇ ਵਿਰੋਧ ਵਿੱਚ ਉਤਰੇ ਤਹਿਸੀਲਦਾਰ ਪਟਿਆਲਾ, 21 ਜੂਨ : ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਨੇ ਅੱਜ ਅਚਾਨਕ ਹੜਤਾਲ ਦਾ ਐਲਾਨ ਕਰਦੇ ਹੋਏ ਸਬ ਰਜਿਸਟ੍ਰਰਾਰ ਦਫ਼ਤਰ ਵਿੱਚ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਦਾ ਕੰਮਕਾਜ ਬੰਦ ਕਰ ਦਿੱਤਾ ਗਿਆ। ਉੱਥੇ ਤਹਿਸੀਲ ਦਫ਼ਤਰ ਵਿੱਚ ਪਬਲਿਕ ਡੀਲਿੰਗ ਵੀ ਬੰਦ ਕਰ ਦਿੱਤੀ ਗਈ, ਜਿਸਦੇ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਚੁਕਣੀ ਪਈ ਅਤੇ ਉਨ੍ਹਾਂ ਨੂੰ ਬਿਨਾ ਕੰਮ ਕਰਵਾਏ ਹੀ ਵਾਪਸ ਜਾਣਾ ਪਿਆ। ਜਾਣਕਾਰੀ ਅਨੁਸਾਰ ਮੰਗਲਵਾਰ ਨੂੰ ਸੋਸ਼ਲ ਮੀਡੀਆ 'ਤੇ ਵਿਜੀਲੈਂਸ ਦਾ ਇੱਕ ਪੱਤਰ ਵਾਇਰਲ ਹੋ ਰਿਹਾ ਸੀ, ਜਿਸ ਵਿੱਚ ਪ੍ਰਦੇਸ਼ ਭਰ ਦੇ ਤਹਿਸੀਲਦਾਰ, ਨਾਇਬ ਤਹਿਸੀਲਦਾਰ ਅਤੇ ਉਨ੍ਹਾਂ ਦੇ ਕੋਲ ਕੰਮ ਕਰਵਾਉਣ ਵਾਲੇ ਕਰੀਬ 47 ਪ੍ਰਾਈਵੇਟ ਵਿਅਕਤੀਆਂ ਦੇ ਨਾਮ ਨਸ਼ਰ ਕਰਕੇ ਉਨ੍ਹਾਂ 'ਤੇ ਲੋਕਾਂ ਦਾ ਕੰਮ ਕਰਨ ਦੇ ਬਲਦੇ ਵਿੱਚ ਰਿਸਵਤ ਲੈਣ ਦਾ ਦੋਸ਼ ਲਗਾਇਆ ਗਿਆ, ਜਿਸਦੇ ਵਿਰੋਧ ਵਿੱਚ ਪ੍ਰਦੇਸ਼ ਭਰ ਦੇ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਨੇ ਬੁੱਧਵਾਰ ਨੂੰ ਅਚਾਨਕ ਹੜਤਾਲ ਦਾ ਐਲਾਨ ਕਰ ਦਿਤਾ, ਜਿਸਦੇ ਬਾਅਦ ਤਹਿਸੀਲ ਅਤੇ ਸਬ ਰਜਿਸਟ੍ਰਰਾਰ ਦਫ਼ਤਰ ਵਿੱਚ ਪਬਲਿਕ ਡੀਲਿੰਗ ਦਾ ਕੰਮ ਪੂਰਨ ਤੌਰ 'ਤੇ ਬੰਦ ਕਰ ਦਿੰਤਾ ਗਿਆ। ਤਹਿਸੀਲਦਾਰਾਂ ਵੱਲੋਂ ਹੜਤਾਲ ਦੇ ਐਲਾਨ ਦੇ ਬਾਅਦ ਸਬ ਰਜਿਸਟ੍ਰਰਾਰ ਦਫ਼ਤਰ ਵਿੱਚ ਪ੍ਰਾਪਰਟੀ ਦੀ ਰਜਿਸਟਰੀ ਦਾ ਕੰਮ ਪੂਰਨ ਤੌਰ 'ਤੇ ਬੰਦ ਕਰ ਦਿੱਤਾ ਗਿਆ। ਜਾਣਕਾਰੀ ਦੇ ਅਨੁਸਾਰ 120 ਵਿਅਕਤੀਆਂ ਨੇ ਪ੍ਰਾਪਰਟੀ ਦੀ ਰਜਿਸਟਰੀ ਕਰਵਾਉਣ ਦੇ ਲਈ ਆਨਲਾਈਨ ਅਪਾਈਟਮੈਂਟ ਲੈ ਰਖੀ ਸੀ ਪਰ ਹੜਤਾਲ ਦੇ ਕਾਰਨ ਰਜਿਸਟਰੀ ਨਹੀਂ ਕਰਵਾ ਸਕੇ। ਦੇਖਿਆ ਜਾਵੇ ਤਾਂ ਹੜਤਾਲ ਦੇ ਕਾਰਨ ਸਰਕਾਰੀ ਖਜਾਨੇ ਨੂੰ ਕਰੀਬ ਸਤ ਲੱਖ ਰੁਪਏ ਦਾ ਨੁਕਸਾਨ ਹੋਇਆ। ਅਜਿਹਾ ਹੀ ਹਾਲ ਤਹਿਸੀਲਦਾਰ ਦਫ਼ਤਰ ਦਾ ਰਿਹਾ। ਤਹਿਸੀਲਦਾਰ ਨਾ ਹੋਣ ਦੇ ਕਾਰਨ ਦਫ਼ਤਰ ਵਿੱਚ ਪਬਲਿਕ ਡੀਲਿੰਗ ਦੇ ਹੋਰ ਕੰਮ ਬੰਦ ਰਹੇ।

News 21 June,2023
ਮੁੱਖ ਸਕੱਤਰ ਵੱਲੋਂ ਆਮ ਆਦਮੀ ਕਲੀਨਿਕਾਂ ਉਤੇ ਪੰਜ ਸਾਲ ਤੱਕ ਦੇ ਬੱਚਿਆਂ ਦੀ ਆਧਾਰ ਐਨਰੋਲਮੈਂਟ ਕਰਨ ਦੇ ਨਿਰਦੇਸ਼

ਪੰਜਾਬ ਆਧਾਰ ਐਨਰੋਲਮੈਂਟ ਵਿੱਚ ਪੰਜਵੇਂ ਸਥਾਨ ’ਤੇ: ਵਿਜੈ ਕੁਮਾਰ ਜੰਜੂਆ ਮੁੱਖ ਸਕੱਤਰ ਦੀ ਅਗਵਾਈ ਵਾਲੀ ਯੂ.ਆਈ.ਡੀ. ਲਾਗੂਕਰਨ ਕਮੇਟੀ ਨੇ ਬੱਚਿਆਂ ਦੀ ਆਧਾਰ ਕਵਰੇਜ਼ ਕਰਨ ’ਤੇ ਦਿੱਤਾ ਜ਼ੋਰ ਚੰਡੀਗੜ, 21 ਜੂਨ ਪੰਜ ਸਾਲ ਤੱਕ ਦੇ ਬੱਚਿਆਂ ਦੀ ਆਧਾਰ ਕਵਰੇਜ਼ ਵਧਾਉਣ ਲਈ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਬੁੱਧਵਾਰ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਆਮ ਆਦਮੀ ਕਲੀਨਿਕਾਂ ਵਿੱਚ ਵੀ ਇਨ੍ਹਾਂ ਬੱਚਿਆਂ ਦੇ ਆਧਾਰ ਕਾਰਡ ਦਰਜ ਕੀਤੇ ਜਾਣ। ਇਹ ਗੱਲ ਮੁੱਖ ਸਕੱਤਰ ਸ੍ਰੀ ਜੰਜੂਆ ਨੇ ਅੱਜ ਇਥੇ ਆਧਾਰ ਕਾਰਡ ਪ੍ਰਾਜੈਕਟ ਅਧੀਨ ਵੱਖ-ਵੱਖ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੱਦੀ ਯੂ.ਆਈ.ਡੀ. ਲਾਗੂਕਰਨ ਕਮੇਟੀ ਦੀ ਮੀਟਿੰਗ ਵਿੱਚ ਕਹੀ। ਸ੍ਰੀ ਜੰਜੂਆ ਨੇ ਕਿਹਾ ਕਿ ਪੰਜਾਬ ਆਧਾਰ ਕਵਰੇਜ਼ ਵਿੱਚ ਭਾਰਤ ਵਿੱਚੋਂ ਪੰਜਵੇਂ ਸਥਾਨ ’ਤੇ ਹੈ। ਹੁਣ ਧਿਆਨ ਬੱਚਿਆਂ ਦੇ ਆਧਾਰ ਬਣਾਉਣ ਤੇ ਕੇਂਦਰਿਤ ਹੈ ਜਿੱਥੇ ਕਵਰੇਜ਼ ਮਹਿਜ਼ 44 ਫੀਸਦ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ 580 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਜਿਨ੍ਹਾਂ ਵਿੱਚ ਵੱਡੀ ਗਿਣਤੀ ਲੋਕ ਆਪਣਾ ਇਲਾਜ ਕਰਵਾ ਰਹੇ ਹਨ। ਕਲੀਨਿਕ ਆਉਣ ਵਾਲੇ ਮਰੀਜ਼ਾਂ ਦੀ ਵੱਡੀ ਗਿਣਤੀ ਨੂੰ ਦੇਖਦਿਆਂ ਹੁਣ ਬੱਚਿਆਂ ਦੀ ਆਧਾਰ ਐਨਰੋਲਮੈਂਟ ਵਧਾਉਣ ਲਈ ਇੱਥੇ ਵੀ ਆਧਾਰ ਦਰਜ ਕਰਵਾਉਣ ਦੀ ਸਹੂਲਤ ਦੇਣ ਦਾ ਫੈਸਲਾ ਕੀਤਾ ਹੈ। ਕਲੀਨਿਕ ਉਤੇ ਸਟਾਫ ਕੋਲ ਟੈਬਲੇਟ ਪਹਿਲਾਂ ਹੀ ਮੌਜੂਦ ਹਨ। ਮੁੱਖ ਸਕੱਤਰ ਨੇ ਸਕੂਲ ਸਿੱਖਿਆ ਅਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਵੀ ਨਿਰਦੇਸ਼ ਦਿੱਤੇ ਕਿ ਆਂਗਣਵਾੜੀ ਅਤੇ ਸਕੂਲਾਂ ਵਿੱਚ ਆ ਰਹੇ ਬੱਚਿਆਂ ਦੇ ਆਧਾਰ ਬਣਾਉਣ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ।ਉਨ੍ਹਾਂ ਆਖਿਆ ਕਿ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਆਧਾਰ ਕਾਰਡ ਵਿੱਚ ਮੋਬਾਈਲ ਨੰਬਰ, ਘਰ ਦਾ ਪਤਾ ਆਦਿ ਅੱਪਡੇਟ ਕਰਿਆ ਜਾਵੇ। ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਨੇ ਕਮੇਟੀ ਨੂੰ ਵਿਸਥਾਰ ਵਿੱਚ ਆਧਾਰ ਪ੍ਰਾਜੈਕਟ ਦੀ ਪੇਸ਼ਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕੇਵਲ 5-7 ਅਤੇ 15-17 ਸਾਲ ਦੇ ਬੱਚਿਆਂ ਦੇ ਲਾਜ਼ਮੀ ਬਾਇਓਮੈਟ੍ਰਿਕ ਅੱਪਡੇਟ ਦੀ ਸੁਵਿਧਾ ਮੁਫਤ ਹੈ। ਇਸ ਲਈ ਰਜਿਸਟਰਾਰ ਯੂ.ਆਈ.ਡੀ. ਪੰਜਾਬ ਵੱਲੋਂ ਇਸ ਉਮਰ ਦੇ ਬੱਚਿਆਂ ਦੇ ਬਾਇਓਮੈਟ੍ਰਿਕ ਅੱਪਡੇਟ 100 ਫ਼ੀਸਦੀ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਯੂ.ਆਈ.ਡੀ.ਏ.ਆਈ. ਖੇਤਰੀ ਦਫ਼ਤਰ ਚੰਡੀਗੜ੍ਹ ਦੀ ਡਿਪਟੀ ਡਾਇਰੈਕਟਰ ਜਨਰਲ ਭਾਵਨਾ ਗਰਗ ਨੇ ਦੱਸਿਆ ਕਿ ਬਾਲਗ ਆਬਾਦੀ ਪਹਿਲਾਂ ਹੀ ਆਧਾਰ ਵਿੱਚ ਕਵਰ ਕੀਤੀ ਹੋ ਚੁੱਕੀ ਹੈ। ਮੁੱਖ ਧਿਆਨ ਬੱਚਿਆਂ ਉਤੇ ਕੇਂਦਰਿਤ ਕਰਨ ਦੀ ਲੋੜ ਹੈ। ਉਨਾਂ ਦੱਸਿਆ ਕਿ 14 ਸਤੰਬਰ 2023 ਤੱਕ ਕੋਈ ਵੀ ਨਾਗਰਿਕ, ਜਿਸ ਨੇ ਪਿਛਲੇ ਦੱਸ ਸਾਲ ਦੌਰਾਨ ਆਪਣਾ ਆਧਾਰ ਕਦੇ ਅੱਪਡੇਟ ਨਹੀਂ ਕਰਵਾਇਆ, ਉਹ ਆਧਾਰ ਵਿੱਚ ਆਨਲਾਈਨ ਡਾਕੂਮੈਂਟ ਅਪਡੇਸ਼ਨ ਮੁਫਤ ਕਰ ਸਕਦਾ ਹੈ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ ਮਾਲ ਕੇ.ਏ.ਪੀ. ਸਿਨਹਾ, ਵਧੀਕ ਮੁੱਖ ਸਕੱਤਰ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਰਮੇਸ਼ ਕੁਮਾਰ ਗੰਟਾ, ਪ੍ਰਮੁੱਖ ਸਕੱਤਰ ਯੋਜਨਾ ਵਿਕਾਸ ਪ੍ਰਤਾਪ, ਸਕੱਤਰ ਸਥਾਨਕ ਸਰਕਾਰਾਂ ਅਜੋਏ ਸ਼ਰਮਾ, ਡਾਇਰੈਕਟਰ ਪ੍ਰਸ਼ਾਸਨਿਕ ਸੁਧਾਰ ਗਿਰੀਸ਼ ਦਿਆਲਨ ਤੇ ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ ਵਿਨੇ ਬੁਬਲਾਨੀ ਆਦਿ ਹਾਜ਼ਰ ਸਨ।

News 21 June,2023
ਵਿਜੀਲੈਂਸ ਵੱਲੋਂ ਮਜ਼ਦੂਰ ਤੋਂ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ

25 ਹਜ਼ਾਰ ਰੁਪਏ ਰਿਸ਼ਵਤ ਪਹਿਲਾਂ ਹੀ ਲੈ ਚੁੱਕਾ ਸੀ ਏ.ਐਸ.ਆਈ. ਚੰਡੀਗੜ੍ਹ, 21 ਜੂਨ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਅੱਜ ਥਾਣਾ ਮੇਹਰਬਾਨ (ਲੁਧਿਆਣਾ) ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਅਰੁਣ ਕੁਮਾਰ ਨੂੰ ਇੱਕ ਮਜ਼ਦੂਰ ਤੋਂ 6,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ. ਨੂੰ ਮਜ਼ਦੂਰ (ਪੱਲੇਦਾਰ) ਕਿਰਪਾ ਸ਼ੰਕਰ ਵਾਸੀ ਪੰਜਾਬੀ ਬਾਗ, ਲੁਧਿਆਣਾ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਪਿਛਲੇ ਕੁਝ ਮਹੀਨਿਆਂ ਤੋਂ ਉਸ ਨੂੰ ਵਾਰ-ਵਾਰ ਰਿਸ਼ਵਤ ਦੀ ਮੰਗ ਕਰਕੇ ਪ੍ਰੇਸ਼ਾਨ ਕਰ ਰਿਹਾ ਹੈ। ਉਸ ਨੇ ਦੱਸਿਆ ਕਿ ਉਕਤ ਏ.ਐਸ.ਆਈ. ਉਸ (ਸ਼ਿਕਾਇਤਕਰਤਾ) ਖ਼ਿਲਾਫ਼ ਥਾਣਾ ਮੇਹਰਬਾਨ ਵਿਖੇ ਆਈ.ਪੀ.ਸੀ. ਦੀਆਂ ਧਾਰਾਵਾਂ 365,323/34 ਤਹਿਤ ਦਰਜ ਐਫ.ਆਈ.ਆਰ. ਨੰ. 163/2020 ਵਿੱਚ ਉਸ ਦੀ ਜ਼ਮਾਨਤ ਰੱਦ ਕਰਵਾਉਣ ਦੀਆਂ ਧਮਕੀਆਂ ਦੇ ਕੇ ਉਸ ਕੋਲੋਂ ਕਿਸ਼ਤਾਂ ਵਿੱਚ ਰਿਸ਼ਵਤ ਵਜੋਂ 25,000 ਰੁਪਏ ਪਹਿਲਾਂ ਹੀ ਲੈ ਚੁੱਕਾ ਹੈ। ਏ.ਐਸ.ਆਈ. ਅਰੁਣ ਕੁਮਾਰ ਇਸ ਕੇਸ ਦਾ ਤਫਤੀਸ਼ ਅਫ਼ਸਰ ਸੀ। ਸ਼ਿਕਾਇਤਕਰਤਾ ਨੂੰ ਉਕਤ ਕੇਸ ਵਿੱਚ 09/02/2021 ਨੂੰ ਅਗਾਊਂ ਜ਼ਮਾਨਤ ਮਿਲ ਗਈ ਸੀ। ਬੁਲਾਰੇ ਨੇ ਦੱਸਿਆ ਕਿ ਏ.ਐਸ.ਆਈ ਨੇ 19 ਜੂਨ 2023 ਨੂੰ ਇਸ ਮਜ਼ਦੂਰ ਕੋਲੋਂ 1500 ਰੁਪਏ ਰਿਸ਼ਵਤ ਲਈ ਸੀ ਅਤੇ ਉਹ 10,000 ਰੁਪਏ ਹੋਰ ਮੰਗ ਰਿਹਾ ਸੀ ਪਰ ਸ਼ਿਕਾਇਤਕਰਤਾ ਦੇ ਵਾਰ-ਵਾਰ ਬੇਨਤੀ ਕਰਨ 'ਤੇ ਉਹ 8000 ਰੁਪਏ ਲੈਣ ਲਈ ਰਾਜ਼ੀ ਹੋ ਗਿਆ ਅਤੇ ਉਕਤ ਰਕਮ ਵਿੱਚੋਂ ਮੁਲਜ਼ਮ ਏ.ਐਸ.ਆਈ. 20 ਜੂਨ, 2023 ਨੂੰ 2000 ਰੁਪਏ ਲੈ ਚੁੱਕਾ ਹੈ ਅਤੇ ਹੁਣ ਉਹ ਬਾਕੀ 6000 ਰੁਪਏ ਦੀ ਮੰਗ ਕਰ ਰਿਹਾ ਸੀ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਕੋਰਟ ਕੰਪਲੈਕਸ, ਲੁਧਿਆਣਾ ਨੇੜਿਓਂ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 6,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਏ.ਐਸ.ਆਈ. ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

News 21 June,2023
ਨਿਗਮ ਚੋਣਾਂ ਨੂੰ ਲੈ ਕੇ 'ਚ ਆਈ ਗਰਮਾਹਟ - - ਸਿੱਧੂ ਦੇ ਖਾਸਮਖਾਸ ਸਾਬਕਾ ਪ੍ਰਧਾਨ ਲਾਲੀ ਨੇ ਸ਼ਹਿਰ ਦੇ ਲਗਭਗ 25 ਵਾਰਡਾਂ 'ਤੇ ਕੀਤਾ ਦਾਅਵਾ

ਨਿਗਮ ਚੋਣਾਂ ਨੂੰ ਲੈ ਕੇ 'ਚ ਆਈ ਗਰਮਾਹਟ ਸਿੱਧੂ ਦੇ ਖਾਸਮਖਾਸ ਸਾਬਕਾ ਪ੍ਰਧਾਨ ਲਾਲੀ ਨੇ ਸ਼ਹਿਰ ਦੇ ਲਗਭਗ 25 ਵਾਰਡਾਂ 'ਤੇ ਕੀਤਾ ਦਾਅਵਾ - ਪਟਿਆਲਾ ਦੇ ਇੰਚਾਰਜ ਭਾਰਤ ਭੂਸ਼ਣ ਨੂੰ ਮਿਲਕੇ ਦਿੱਤਾ ਲਿਖਤੀ ਮੈਮੋਰੰਡਮ - 60 ਵਾਰਡਾਂ ਵਿੱਚ ਸਾਡੇ ਸਮੁੱਚੇ ਆਗੂਆਂ 'ਤੇ ਹੋਵੇ ਗੰਭੀਰਤਾ ਨਾਲ ਵਿਚਾਰ : ਲਾਲੀ ਪਟਿਆਲਾ, 20 ਜੂਨ : ਕਾਂਗਰਸ ਦੇ ਸਾਬਕਾ ਪ੍ਰਧਾਨ ਤੇਕੌਮੀ ਨੇਤਾ ਨਵਜੋਤ ਸਿੰਘ ਸਿੱਧੂ ਦੇ ਖਾਸਮ ਖਾਸ ਤੇ ਪਰਿਵਾਰਕ ਮੈਂਬਰ ਵਜੋਂ ਜਾਣੇ ਜਾਂਦੇ ਜ਼ਿਲਾ ਸ਼ਹਿਰੀ ਕਾਂਗਰਸਦੇ ਸਾਬਕਾ ਪ੍ਰਧਾਨਨਰਿੰਦਰ ਲਾਲੀ ਨੇ ਅੱਜ ਆਪਣੀ ਟੀਮ ਨਾਲ ਕਾਂਗਰਸ ਵੱਲੋਂ ਲਗਾਏ ਗਏ ਪਟਿਆਲਾ ਦੇ ਇੰਚਾਰਜ ਸਾਬਕਾ ਮੰਤਰੀ ਭਾਰਤ ਭੂਸ਼ਣ ਨੂੰ ਮਿਲਕੇ 60 ਵਾਰਡਾਂ ਵਿਚੋਂ ਲਗਭਗ 25 ਵਾਰਡਾਂ 'ਤੇਸਿੱਧੇ ਤੌਰ 'ਤੇ ਆਪਦਾ ਦਾਅਵਾ ਠੋਕ ਦਿੱਤਾ ਹੈ, ਜਿਸ ਨਾਲ ਆ ਰਹੀਆਂ ਨਗਰ ਨਿਗਮ ਚੋਣਾਂ ਲਈ ਕਾਂਗਰਸ ਵਿੱਚ ਪੂਰੀ ਗਰਮਾਹਟ ਪੈਦਾ ਹੋ ਗਈ ਹੈ। ਨਵਜੋਤ ਸਿੰਘ ਸਿੱਧੂ ਧੜੇ ਵੱਲੋਂ ਆਪਣੀ ਦਾਅਵੇਦਾਰੀ ਠੋਕਣ ਤੋਂ ਬਾਅਦ ਪਟਿਆਲਾ ਵਿਚ ਮੌਜੂਦਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦਾ ਧੜਾਆਹਮੋ ਸਾਹਮਣੇ ਨਜਰ ਆ ਰਹੇ ਹਨ। ਨਗਰ ਨਿਗਮ ਪਟਿਆਲਾ ਦੀਆਂ ਚੋਣਾਂ ਵਿੱਚ ਥੋੜਾ ਸਮਾਂ ਹੀ ਬਾਕੀ ਹੈ। ਆਮ ਆਦਮੀ ਪਾਰਟੀ, ਅਕਾਲੀ ਦਲ, ਭਾਜਪਾ ਵੀ ਆਪਣੇ ਆਪਣੇ ਨੇਤਾਵਾਂ ਨੂੰ ਪੂਰੀ ਤਰ੍ਹਾਂ ਇਸ ਲੜਾਈ ਲਈ ਤਿਆਰ ਕਰ ਰਹੀਆਂ ਹਨ। ਹਾਲਾਕਿ ਨਿਗਮ ਚੋਣਾਂ ਵਿੱਚ ਹੁਣ ਤੱਕ ਮੌਜੂਦਾ ਸਰਕਾਰ ਦਾ ਧੜਾ ਹੀ ਨਗਰ ਨਿਗਮ 'ਤੇ ਕਾਬਜ ਹੁੰਦਾ ਹੈ ਪਰ ਪਟਿਆਲਾ ਵਿੱਚ ਮੋਤੀ ਮਹਿਲ ਦੇ ਭਾਜਪਾ ਵੱਲ ਚਲੇ ਜਾਣਨਾਲ ਇਹ ਲੜਾਈ ਤਿੱਖੀ ਹੋਣ ਦੇ ਅਸਾਰ ਬਣ ਗਏ ਹਨ। ਸਾਬਕਾ ਸਹਿਰੀ ਪ੍ਰਧਾਨ ਨਰਿੰਦਰ ਲਾਲੀ ਵੱਲੋਂ ਵਾਇਰਲ ਕੀਤੀ ਲਿਸਟ ਮੁਤਾਬਿਕ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਆਪਣੇ ਲੈਟਰ ਹੈਡ ਤੇ 25 ਵਾਰਡਾਂ ਦੇ ਕੌਸਲਰ ਵਜੋਂ ਚੋਣ ਲੜਨ ਦੇ ਦਾਅਵੇਦਾਰਾਂ ਦੇ ਨਾਮਾ ਦੀ ਸਿਫਾਰਸ ਕੀਤੀ ਗਈ ਹੈ। ਇਸ ਦਾਅਵੇ ਮੁਤਾਬਿਕ ਵਾਰਡ ਨੰਬਰ 30 ਤੋਂ ਰਣਵੀਰ ਸਿਘ ਕਾਲੀ, 31 ਤੋਂ ਹਰਬੰਸ ਸਿੰਘ ਕੰਡੇਵਾਲਾ, 32 ਤੋਂ ਇਕਰਾਰ ਸਦੀਕੀ, 33 ਤੋਂ ਮਾਸਟਰ ਨਿਰੰਜਨ ਦਾਸ, 36 ਤੋਂ ਨਰਿੰਦਰ ਪੱਪਾ, 38 ਤੋਂ ਆਗਿਆਕਾਰ ਸਿੰਘ, 39 ਤੋਂ ਮੰਗਤ ਰਾਏ, 40 ਤੋਂ ਰਾਜੇਸ ਸਿੰਗਲਾ, 41 ਤੋਂ ਅਸੋਕ ਖੰਨਾ, 42 ਸੁਰਿੰਦਰ ਸਰਮਾ, 43 ਭੰਬਰੀ ਮਦਨ ਲਾਲ, 45 ਸਤੀਸ ਕੰਬੋਜ, 46 ਭੂਸਣ ਸਰਮਾ, 47 ਰਾਜ ਕੁਮਾਰ, 48 ਨਰਿਦਰ ਸਿੰਘ ਨੀਟੂ, 49 ਆਸਾ ਰਾਣੀ, 50 ਜਗਜੀਤ ਸਿੰਘ ਸੱਗੂ, 51 ਸਾਰਦਾ ਦੇਵੀ, 52 ਪੁਸਪਿੰਦਰ ਟੀਟੂ, 55 ਪ੍ਰਵੀਨ ਸਿੰਗਲਾ, 56 ਨੀਰਜਮੰਡੋਰਾ, 57 ਮਹਿੰਦਰ ਸਿੰਘ, 58 ਸੁਭਾਸ ਸਰਮਾ, 59 ਗੋਪਾਲ ਸਿੰਗਲਾ ਅਤੇ ਵਾਰਡ ਨੰਬਰ 60 ਤੋਂ ਗੁਰਮਾਨ ਸਿੰਘ ਨੇ ਸਿੱਧੂ ਧੜੇ ਤੋਂ ਦਾਅਵਾ ਠੋਕਿਆ ਹੈ। ਹੁਣ ਫੈਸਲਾ ਹਾਈਕਮਾਂਡ ਨੇ ਕਰਨਾ ਹੈ ਕਿਉਂਕਿ ਸ਼ਹਿਰ ਵਿੱਚ ਪਹਿਲਾਂ ਵੀ ਪਟਿਆਲਾ ਦਿਹਾਤੀ ਹਲਕੇ ਦੇ ਇੱਚਾਰਜ ਅਤੇ ਪਟਿਆਲਾਸ਼ਹਿਰੀ ਹਲਕੇਦੇ ਇੰਚਾਰਜ ਵੀ ਵੱਖ-ਵੱਖ ਸੀਟਾਂ 'ਤੇ ਆਪਣੇ ਦਾਅਵੇ ਠੋਕ ਰਹੇ ਹਨ। ਭਾਰਤ ਭੂਸ਼ਣ ਨੂੰ ਮਿਲੇ ਨੇਤਾਵਾਂ ਵਿੱਚ ਇਸ ਮੌਕੇ ਸੀਨੀਅਰ ਕਾਂਗਰਸੀ ਨੇਤਾ ਬਲਿਹਾਰ ਸਿੰਘ ਸਮਸ਼ਪੁਰ, ਕਾਂਗਰਸ ਦੇ ਸੀਨੀਅਰ ਨੇਤਾ ਅਨੁਜ ਤ੍ਰਿਵੇਦੀ, ਡਾ. ਰਾਜ ਕੁਮਾਰ ਡਕਾਲਾ ਅਤੇ ਹੋਰ ਵੀ ਨੇਤਾ ਹਾਜਰ ਸਨ।

News 20 June,2023
🚩ਮਾਨ’ ਸਰਕਾਰ ਦੀ ਰਡਾਰ ‘ਤੇ 19 ਜ਼ਿਲ੍ਹਿਆਂ ਦੇ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ

ਚੰਡੀਗੜ੍ਹ 🚩ਮਾਨ’ ਸਰਕਾਰ ਦੀ ਰਡਾਰ ‘ਤੇ 19 ਜ਼ਿਲ੍ਹਿਆਂ ਦੇ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ 🚩Exclusive ਰਿਪੋਰਟ ਆਈ ਸਾਹਮਣੇ 🚩ਦਲਾਲਾਂ ਨੂੰ ਵੀ ਨਹੀਂ ਬਖਸ਼ੇਗੀ ਵਿਜੀਲੈਂਸ - - - - - - - - 🚩ਲਿਸਟਾਂ ਜਨਤਕ ਹੋਣ ਤੋਂ ਬਾਅਦ ਤਹਿਸ਼ੀਲਦਾਰਾਂ ਦਾ ਵੱਡਾ ਫੈਸਲਾ 🚩ਕਲ੍ਹ ਤੋਂ ਪੰਜਾਬ ਦੀਆਂ ਤਹਿਸ਼ੀਲਾਂ ਚ ਨਹੀਂ ਹੋਣਗੀਆਂ ਰਜਿਸਟਰੀਆਂ 🚩ਯੂਨੀਅਨ ਦੀ ਮੀਟਿੰਗ ਜਾਰੀ, ਹੋਰ ਫੈਸਲੇ ਜਲਦ

News 20 June,2023
ਧੀ ਦਾ ਪਿਤਾ ਬਣਿਆ ਅਦਾਕਾਰ ਰਾਮ ਚਰਨ

ਉਪਾਸਨਾ ਨੇ 20 ਜੂਨ ਨੂੰ ਅਪੋਲੋ ਹਸਪਤਾਲ ਜੁਬਲੀ ਹਿੱਲਜ਼ ਹੈਦਰਾਬਾਦ ਵਿੱਚ ਬੱਚੀ ਨੂੰ ਜਨਮ ਦਿੱਤਾ ਹੈਦਰਾਬਾਦ: ਸੁਪਰਹਿੱਟ ਫ਼ਿਲਮ ‘ਆਰਆਰਆਰ’ ਦੇ ਅਦਾਕਾਰ ਰਾਮ ਚਰਨ (38) ਪਿਤਾ ਬਣ ਗਏ ਹਨ। ਉਸ ਦੀ ਪਤਨੀ ਉਪਾਸਨਾ ਕਾਮਿਨੇਨੀ (33) ਨੇ ਅੱਜ ਸਵੇਰੇ ਆਪਣੇ ਪਹਿਲੇ ਬੱਚੇ ਨੂੰ ਜਨਮ ਦਿੱਤਾ। ਉਪਾਸਨਾ ਨੂੰ ਸੋਮਵਾਰ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਹਸਪਤਾਲ ਦੇ ਮੈਡੀਕਲ ਬੁਲੇਟਿਨ ਦੇ ਅਨੁਸਾਰ, ‘ਉਪਾਸਨਾ ਨੇ 20 ਜੂਨ ਨੂੰ ਅਪੋਲੋ ਹਸਪਤਾਲ ਜੁਬਲੀ ਹਿੱਲਜ਼ ਹੈਦਰਾਬਾਦ ਵਿੱਚ ਬੱਚੀ ਨੂੰ ਜਨਮ ਦਿੱਤਾ। ਮਾਂ ਅਤੇ ਧੀ ਦੋਵੇਂ ਠੀਕ-ਠਾਕ ਹਨ।’ ਬਾਅਦ ਵਿੱਚ ਰਾਮ ਚਰਨ ਦੇ ਪਿਤਾ ਅਤੇ ਅਦਾਕਾਰ ਚਿਰੰਜੀਵੀ ਨੇ ਵੀ ਆਪਣੀ ਪੋਤੀ ਦੇ ਜਨਮ ਬਾਰੇ ਟਵੀਟ ਕੀਤਾ।

News 20 June,2023
ਲਾਪਤਾ 20 ਸਾਲਾ ਭਾਰਤੀ ਵਿਦਿਆਰਥੀ ਦੀ ਲਾਸ਼ ਮਿਲੀ

16 ਜੂਨ ਦੀ ਸਵੇਰ ਨੂੰ ਰਿਸ਼ਤੇਦਾਰਾਂ ਨੇ ਪਟੇਲ ਦੇ ਲਾਪਤਾ ਹੋਣ ਦੀ ਸੂਚਨਾ ਦਿੱਤੀ ਸੀ ਕੈਨੇਡਾ: ਕੈਨੇਡੀਅਨ ਪੁਲੀਸ ਨੂੰ ਗੁਜਰਾਤ ਦੇ 20 ਸਾਲਾ ਵਿਦਿਆਰਥੀ ਦੀ ਲਾਸ਼ ਮਿਲੀ ਹੈ, ਜੋ ਪਿਛਲੇ ਹਫ਼ਤੇ ਪੱਛਮੀ ਮੈਨੀਟੋਬਾ ਸ਼ਹਿਰ ਤੋਂ ਲਾਪਤਾ ਹੋ ਗਿਆ ਸੀ। ਪੁਲੀਸ ਸੂਤਰਾਂ ਨੇ ਕਿਹਾ ਕਿ ਵਿਸ਼ਯ ਪਟੇਲ ਦੀ ਲਾਸ਼ ਐਤਵਾਰ ਨੂੰ ਬਰੈਂਡਨ ਸ਼ਹਿਰ ਦੇ ਪੂਰਬ ਵੱਲ ਅਸਨੀਬੋਇਨ ਨਦੀ ਅਤੇ ਹਾਈਵੇਅ 110 ਪੁਲ ਦੇ ਨੇੜੇ ਮਿਲੀ। 16 ਜੂਨ ਦੀ ਸਵੇਰ ਨੂੰ ਰਿਸ਼ਤੇਦਾਰਾਂ ਨੇ ਪਟੇਲ ਦੇ ਲਾਪਤਾ ਹੋਣ ਦੀ ਸੂਚਨਾ ਦਿੱਤੀ ਸੀ।

News 20 June,2023
ਏਸ਼ਿਆਈ ਚੈਂਪੀਅਨਜ਼ ਟਰਾਫ਼ੀ ਹਾਕੀ 3 ਅਗਸਤ ਤੋਂ ਚੇਨੱਈ ’ਚ,

ਭਾਰਤ-ਪਾਕਿਸਤਾਨ ਵਿਚਾਲੇ ਮੁਕਾਬਲਾ 9 ਨੂੰ ਚੇਨਈ, 20 ਜੂਨ ਭਾਰਤੀ ਪੁਰਸ਼ ਹਾਕੀ ਟੀਮ ਇਥੇ 3 ਤੋਂ 12 ਅਗਸਤ ਤੱਕ ਹੋਣ ਵਾਲੀ ਏਸ਼ਿਆਈ ਚੈਂਪੀਅਨਜ਼ ਟਰਾਫੀ ਦੇ ਪਹਿਲੇ ਦਿਨ ਚੀਨ ਨਾਲ ਭਿੜੇਗੀ। ਮੇਜਰ ਰਾਧਾਕ੍ਰਿਸ਼ਨਨ ਹਾਕੀ ਸਟੇਡੀਅਮ 'ਚ ਪਹਿਲੇ ਦਿਨ ਦੇ ਆਖਰੀ ਮੈਚ 'ਚ ਮੇਜ਼ਬਾਨ ਭਾਰਤ ਅਤੇ ਚੀਨ ਆਹਮੋ-ਸਾਹਮਣੇ ਹੋਣਗੇ। ਚੀਨ ਤੋਂ ਬਾਅਦ ਭਾਰਤ ਦਾ ਸਾਹਮਣਾ 4 ਅਗਸਤ ਨੂੰ ਜਾਪਾਨ ਅਤੇ 6 ਅਗਸਤ ਨੂੰ ਮਲੇਸ਼ੀਆ ਨਾਲ ਹੋਵੇਗਾ। ਇਸ ਤੋਂ ਇਕ ਦਿਨ ਬਾਅਦ ਕੋਰੀਆ ਨਾਲ ਟਕਰਾਅ ਹੋਵੇਗਾ। ਏਸ਼ੀਅਨ ਹਾਕੀ ਫੈਡਰੇਸ਼ਨ ਨੇ ਅੱਜ ਟੂਰਨਾਮੈਂਟ ਦਾ ਪ੍ਰੋਗਰਾਮ ਜਾਰੀ ਕੀਤਾ ਹੈ। ਭਾਰਤ ਅਤੇ ਪਾਕਿਸਤਾਨ ਵਿਚਾਲੇ 9 ਅਗਸਤ ਨੂੰ ਮੁਕਾਬਲਾ ਹੋਵੇਗਾ। ਛੇ ਟੀਮਾਂ ਦੇ ਇਸ ਟੂਰਨਾਮੈਂਟ ਵਿੱਚ ਦੱਖਣੀ ਕੋਰੀਆ, ਮਲੇਸ਼ੀਆ, ਪਾਕਿਸਤਾਨ, ਜਾਪਾਨ, ਚੀਨ ਅਤੇ ਭਾਰਤ ਸ਼ਾਮਲ ਹੋਣਗੇ। ਸਾਰੀਆਂ ਟੀਮਾਂ ਇੱਕੋ ਪੂਲ ਵਿੱਚ ਹਨ ਅਤੇ ਉਨ੍ਹਾਂ ਦੀ ਸਥਿਤੀ ਦਾ ਫੈਸਲਾ ਅੰਕ ਸੂਚੀ ਦੇ ਆਧਾਰ 'ਤੇ ਕੀਤਾ ਜਾਵੇਗਾ। ਮੌਜੂਦਾ ਚੈਂਪੀਅਨ ਕੋਰੀਆ ਪਹਿਲੇ ਮੈਚ ਵਿੱਚ ਜਾਪਾਨ ਨਾਲ ਭਿੜੇਗਾ। ਸੈਮੀਫਾਈਨਲ 11 ਅਗਸਤ ਨੂੰ ਅਤੇ ਫਾਈਨਲ 12 ਅਗਸਤ ਨੂੰ ਹੋਵੇਗਾ। ਭਾਰਤ (2011, 2016, 2018) ਅਤੇ ਪਾਕਿਸਤਾਨ (2012, 2013, 2018) ਤਿੰਨ ਵਾਰ ਖਿਤਾਬ ਜਿੱਤ ਚੁੱਕੇ ਹਨ।

News 20 June,2023
ਛੋਟੀ ਨਦੀ ਪ੍ਰੋਜੈਕਟ ਦੇ ਚਲ ਰਹੇ ਕੰਮ 'ਤੇ ਡਰੇਨਜ ਵਿਭਾਗ ਵਿਜੀਲੈਂਸ ਟੀਮ ਦਾ ਛਾਪਾ

ਵਾਕੇ -ਵੇ ਦੀਆਂ ਇੰਟਰਲਾਕਿੰਗ ਟਾਇਲਾਂ ਦੇ ਸੈਪਲ ਭਰੇ - ਕਰੈਕਿੰਗ ਆਈ ਲਾਇਨਿੰਗ ਨੂੰ ਤੁਰੰਤ ਤੋੜਨ ਦੇ ਆਦੇਸ ਪਟਿਆਲਾ, 20 ਜੂਨ : ਪਟਿਆਲਾ ਦੇ ਬਿਲਕੁੱਲ ਵਿਚਕਾਰ ਤੋਂ ਲੰਘਦੀ ਛੋਟੀ ਨਦੀ ਪ੍ਰੋਜੈਕਟ ਦੇ ਚਲ ਰਹੇ ਕੰਮ ਤੇ ਵਿਜੀਲੈਂਸ ਵਿਭਾਗ (ਡਰੇਨਜ) ਸਾਖਾ ਦੀ ਟੀਮ ਦੇ ਉਚ ਅਧਿਕਾਰੀਆ ਨੇ ਅਚਾਨਕ ਛਾਪੇਮਾਰੀ ਕੀਤੀ ਹੈ। ਪਤਾ ਲੱਗਿਆ ਹੈ ਕੇ ਇਸ ਦੋਰਾਨ ਵਿਜੀਲੈਂਸ ਦੀ ਟੀਮ ਦੇ ਉਚ ਅਧਿਕਾਰੀਆਂ ਨੂੰ ਨਦੀ ਦੇ ਚਲ ਰਹੇ ਕੰਮਾ ਵਿਚ ਕਾਫੀ ਉਣਤਾਈਆ ਨਜਰ ਆਈਆਂ। ਇਨਾ ਉਣਤਾਈਆਂ ਨੂੰ ਲੇ ਕੇ ਟੀਮ ਦੇ ਉਚ ਅਧਿਕਾਰੀਆਂ ਨੇ ਮੌਕੇ ਤੇ ਹੀ ਕਈ ਅਹਿਮ ਆਦੇਸ ਜਾਰੀ ਕੀਤੇ। ਇਕੱਤਰ ਕੀਤੀ ਜਾਣਕਾਰੀ ਮੁਤਾਬਿਕ ਛੋਟੀ ਅਤੇ ਵੱਡੀ ਨਦੀ ਪਟਿਆਲਾ ਦੀ ਬਿਊਟੀਫਿਕੇਸਨ ਪ੍ਰੋਜੈਕਟ ਦਾ ਕੰਮ ਚਲ ਰਿਹਾ ਹੈ। ਇਹ ਪ੍ਰੋਜੈਕਟ ਕਰੀਬ 80 ਫੀਸਦੀ ਮੁਕੰਮਲ ਹੋ ਚੱਕਾ ਹੈ। ਜਾਣਕਾਰੀ ਅਨੁਸਾਰ ਹਾਲ ਹੀ ਵਿਚ ਵਿਭਾਗ ਦੇ ਉਚ ਅਧਿਕਾਰੀਆ ਕੋਲ ਸਿਕਾਇਤਾਂ ਆ ਰਹੀਆਂ ਸਨ, ਕੇ ਇਸ ਪ੍ਰੋਜੈਕਟ ਦਾ ਕਈ ਥਾਂ ਤੇ ਕੰਮ ਸਹੀ ਨਹੀਂ ਹੋ ਰਿਹਾ। ਇਨਾ ਆ ਰਹੀਆਂ ਸਿਕਾਇਤਾ ਦੇ ਮੱਦੇਨਜਰ ਵਿਭਾਗ ਦੀ ਆਪਣੀ ਅੰਦਰੂਨੀ ਵਿਜੀਲੈਂਸ ਟੀਮ ਦੇ ਅਧਿਕਾਰੀਆਂ ਨੇ ਅਚਾਨਕ ਰੇਡ ਕਰਕੇ ਬਾਰੀਕੀ ਨਾਲ ਚੈਕਿੰਗ ਕੀਤੀ। ਸੂਤਰਾਂ ਨੇ ਦੱਸਿਆ ਕੇ ਇਸ ਦੋਰਾਨ ਵਿਜੀਲੈਂਸ ਸਾਖਾ ਦੇ ਅਧਿਕਾਰੀਆਂ ਨੂੰ ਛੋਟੀ ਨਦੀ ਤੇ ਬਣਾਏ ਜਾ ਰਹੇ ਵਾਕ-ਵੇ ਅਤੇ ਸਾਇਕਲ ਟਰੈਕ ਉਪਰ ਲੱਗੀਆਂ ਇੰਟਰਲਾਕਿੰਗ ਟਾਇਲਾਂ ਤੇ ਕੁਝ ਸੱਕ ਹੋਇਆ ਤਾਂ ਉਨਾ ਤੁਰੰਤ ਇਨਾ ਟਾਇਲਾਂ ਦੇ ਸੈਂਪਲ ਭੇਜਣ ਦੀ ਹਦਾਇਤ ਕੀਤੀ। ਇਸ ਦੋਰਾਨ ਉਨਾਂ ਦੇ ਨਾਲ ਐਸਡੀੳ ਪੱਧਰ ਤੇ ਅਧਿਕਾਰੀਆਂ ਨੂੰ ਇਹ ਸੈਂਪਲ ਭਰਨ ਦੇ ਆਦੇਸ ਦਿੱਤੇ। ਇਸ ਤੋਂ ਇਲਾਵਾ ਨਦੀ ਦੇ ਦੂਜੇ ਪਾਸੇ ਬਣਾਈ ਲਾਇਨਿੰਗ ਵਿਚ ਤਰੇੜਾ ਨਜਰ ਆਈਆਂ ਤਾਂ ਵਿਜੀਲੈਂਸ ਸਾਖਾ ਦੇ ਅਧਕਾਰੀਆਂ ਨੇ ਮਾਰਕਿੰਗ ਕਰਕੇ ਇਨਾਂ ਕਰੈਕਿੰਗ ਵਾਲੀਆ ਥਾਵਾ ਨੂੰ ਤੁਰੰਤ ਤੋੜਣ ਦੇ ਆਦੇਸ ਦਿੱਤੇ। ਉਨਾ ਸਖਤ ਲਹਿਜੇ ਵਿਚ ਇਹ ਵੀ ਕਿਹਾਕਿ ਇਸ ਪ੍ਰੋਜੈਕਟ ਦੇ ਕੰਮ ਵਿਚ ਕੋਈ ਕੋਤਾਹੀ ਬਰਦਾਸਤ ਨਹੀਂ ਹੋਏਗੀ ਅਤੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਅਧਿਕਾਰੀਆਂ ਜਾਂ ਕਰਮਚਾਰੀਆਂ ਦੇ ਖਿਲਾਫ ਵੀ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਏਗੀ। ਇਸ ਸਬੰਧੀ ਡਰੇਨਜ ਵਿਭਾਗ ਦੇ ਐਸਡੀੳ ਚੇਤੰਨ ਗੁਪਤਾ ਦਾ ਕਹਿਣਾ ਹੈ ਕੇ ਸਾਡੇ ਹੀ ਵਿਭਾਗ ਦੀ ਵਿਜੀਲੈਂਸ ਸਾਖਾ ਦੇ ਅਧਿਕਾਰੀਆਂ ਨੇ ਰਟੀਨ ਚੈਕਿੰਗ ਦੋਰਾਨ ਇਹ ਸੈਂਪਲਿੰਗ ਕੀਤੀ ਹੈ। ਉਨਾ ਕਿਹਾ ਕੇ ਇਸ ਤੋਂ ਇਲਾਵਾ ਲਾਇਨੰਗਿ ਵਿਚ ਜਿਥੇ ਵੀ ਕਰੈਕਿੰਗ ਆਈ ਹੈ, ਉਸ ਨੂੰ ਰਿਪੇਅਰ ਕਰਨ ਦੀ ਜਿੰਮੇਵਾਰੀ ਠੇਕੇਦਾਰ ਦੀ ਹੁੰਦੀ ਹੈ, ਜਿਸ ਸਬੰਧੀ ਆਦੇਸ ਜਾਰੀ ਕੀਤੇ ਗਏ ਹਨ।

News 20 June,2023
ਜਲੰਧਰ ਦੀ ਬਦਲੇਗੀ ਦਿੱਖ, ਮੁੱਖ ਮੰਤਰੀ ਵੱਲੋਂ 30 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਆਗਾਜ਼

ਜਲੰਧਰ ਦੀ ਬਦਲੇਗੀ ਦਿੱਖ, ਮੁੱਖ ਮੰਤਰੀ ਵੱਲੋਂ 30 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਆਗਾਜ਼ ਜਲੰਧਰ ਦਾ ਵਿਆਪਕ ਪੱਧਰ ਉਤੇ ਵਿਕਾਸ ਸਰਕਾਰ ਦੇ ਏਜੰਡੇ ਉਤੇ ਬਿਸਤ-ਦੋਆਬ ਨਹਿਰ ਵਿਚ ਨਿਰੰਤਰ ਹੋਵੇਗਾ ਪਾਣੀ ਦਾ ਵਹਾਅ ਆਮ ਵਿਅਕਤੀ ਦੀਆਂ ਦੁੱਖ-ਤਕਲੀਫਾਂ ਘਟਾਉਣ ਦੇ ਉਦੇਸ਼ ਨਾਲ ਚਲਾਈਆਂ ਭਲਾਈ ਸਕੀਮਾਂ ਦਾ ਵਿਰੋਧ ਕਰਨ ਉਤੇ ਮੋਦੀ ਦੀ ਨਿੰਦਾ ਜਲੰਧਰ, 19 ਜੂਨ: ਜਲੰਧਰ ਦੇ ਸਰਬਪੱਖੀ ਵਿਕਾਸ ਦਾ ਵਾਅਦਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਥੇ 30 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਆਗਾਜ਼ ਕਰਕੇ ਸ਼ਹਿਰ ਨੂੰ ਵੱਡੀ ਸੌਗਾਤ ਦਿੱਤੀ ਹੈ। ਅੱਜ ਇੱਥੇ 30 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਜਲੰਧਰ ਵਿਆਪਕ ਵਿਕਾਸ ਅਤੇ ਤਰੱਕੀ ਨਾਲ ਚਮਕੇਗਾ’। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਜਲੰਧਰ ਲੋਕ ਸਭਾ ਸੀਟ ਦੀ ਜਿੱਤ ਨੇ ਉਨ੍ਹਾਂ ਵਿੱਚ ਲੋਕਾਂ ਦੀ ਸੇਵਾ ਕਰਨ ਦੀ ਹੋਰ ਵੀ ਨਿਮਰ ਭਾਵਨਾ ਭਰ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਸ ਲੋਕ ਸਭਾ ਹਲਕੇ ਤੋਂ ਉਨ੍ਹਾਂ ਦੇ ਸੰਸਦ ਮੈਂਬਰ ਨੇ ਅਜੇ ਸਹੁੰ ਨਹੀਂ ਚੁੱਕੀ ਪਰ 100 ਕਰੋੜ ਰੁਪਏ ਦੇ ਕੰਮ ਸ਼ੁਰੂ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਲੰਧਰ-ਆਦਮਪੁਰ-ਹੁਸ਼ਿਆਰਪੁਰ ਸੜਕ ਦਾ ਕੰਮ ਪਹਿਲਾਂ ਹੀ ਜੰਗੀ ਪੱਧਰ 'ਤੇ ਚੱਲ ਰਿਹਾ ਹੈ। ਭਗਵੰਤ ਮਾਨ ਨੇ ਦੱਸਿਆ ਕਿ ਜੰਡਿਆਲਾ-ਗੁਰਾਇਆ ਰੋਡ ਦਾ ਕੰਮ ਵੀ ਜਲਦੀ ਹੀ ਸ਼ੁਰੂ ਹੋ ਜਾਵੇਗਾ ਕਿਉਂਕਿ ਇu ਪ੍ਰੋਜੈਕਟ ਪ੍ਰਵਾਨ ਹੋ ਚੁੱਕਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਅਤੇ ਖਾਸ ਤੌਰ 'ਤੇ ਜਲੰਧਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਸੂਬੇ ਦੀ ਤਰੱਕੀ ਨੂੰ ਹੁਲਾਰਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸ਼ਾਹਪੁਰ ਕੰਢੀ ਪ੍ਰਾਜੈਕਟ ਦੇ ਮੁਕੰਮਲ ਹੋਣ ਤੋਂ ਬਾਅਦ ਬਿਸਤ-ਦੋਆਬ ਨਹਿਰ ਨੂੰ ਪਾਣੀ ਦੇ ਵਹਾਅ ਦੇ ਸੰਕਟ ਨਾਲ ਨਹੀਂ ਜੂਝਣਾ ਪਵੇਗਾ ਅਤੇ 10,000 ਏਕੜ ਜ਼ਮੀਨ ਨਹਿਰੀ ਪਾਣੀ ਹੇਠ ਆ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਤਿਹਾਸਕ ਪਹਿਲਕਦਮੀਆਂ ਕਰਕੇ ਆਮ ਲੋਕਾਂ ਦੀ ਸਹੂਲਤ ਲਈ ਅਣਥੱਕ ਉਪਰਾਲੇ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਲੋਕਾਂ ਨੂੰ 600 ਯੂਨਿਟ ਮੁਫਤ ਬਿਜਲੀ ਦੀ ਵੱਡੀ ਸਹੂਲਤ ਦਿੱਤੀ ਹੈ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ ‘ਸਕੂਲ ਆਫ਼ ਐਮੀਨੈਂਸ’ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਫਤ ਦੇਣ ਲਈ ਸੂਬੇ ਵਿੱਚ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਯੋਗਤਾ ਦੇ ਆਧਾਰ 'ਤੇ ਨੌਜਵਾਨਾਂ ਨੂੰ 29000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਸਰਕਾਰ ਨੇ ਝੋਨੇ ਦੇ ਸੀਜ਼ਨ ਲਈ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਈ ਹੈ। ਉਨ੍ਹਾਂ ਕਿਹਾ ਕਿ ਸੂਬੇ ਕੋਲ ਲੋਕਾਂ ਨੂੰ ਬਿਜਲੀ ਸਪਲਾਈ ਕਰਨ ਲਈ ਕਾਫੀ ਮਾਤਰਾ ਵਿੱਚ ਕੋਲਾ ਮੌਜੂਦ ਹੈ ਅਤੇ ਸੂਬਾ ਸਰਕਾਰ ਕੋਲ 52 ਦਿਨਾਂ ਦਾ ਕੋਲਾ ਅਜੇ ਵੀ ਸਟਾਕ ਵਿੱਚ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਰੰਗਲਾ ਅਤੇ ਅਗਾਂਹਵਧੂ ਪੰਜਾਬ ਦੀ ਸਿਰਜਣਾ ਲਈ ਸਿਰਤੋੜ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਦੱਸਣ ਦੀ ਚੁਣੌਤੀ ਦਿੰਦਿਆਂ ਕਿਹਾ ਕਿ ਹਰੇਕ ਦੇਸ਼ ਵਾਸੀ ਦੇ 15 ਲੱਖ ਰੁਪਏ ਕਿੱਥੇ ਗਏ? ਉਨ੍ਹਾਂ ਕਿਹਾ ਕਿ ਮੋਦੀ ਨੇ ਸੱਤਾ ਹਾਸਲ ਕਰਨ ਲਈ ਇਸ ਸਿਆਸੀ ਡਰਾਮੇਬਾਜ਼ੀ ਰਾਹੀਂ ਲੋਕਾਂ ਦੇ ਅੱਖੀਂ ਘੱਟਾ ਪਾਇਆ। ਭਗਵੰਤ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਲੋਕਾਂ ਦੀ ਭਲਾਈ ਲਈ ਪੈਸਾ ਖਰਚਣ ਉਤੇ 'ਆਪ' ਦੀ ਆਲੋਚਨਾ ਕਰ ਰਹੇ ਹਨ ਜਦਕਿ ਉਨ੍ਹਾਂ ਦੇ ਮਿੱਤਰ ਬੈਂਕਾਂ 'ਚੋਂ ਜਨਤਾ ਦਾ ਪੈਸਾ ਲੁੱਟ ਕੇ ਵਿਦੇਸ਼ ਭੱਜ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਮੋਦੀ ਆਮ ਵਿਅਕਤੀ ਦੇ ਹਿੱਤਾਂ ਦੇ ਵਿਰੁੱਧ ਹਨ ਜਿਸ ਕਾਰਨ ਉਨ੍ਹਾਂ ਨੇ ਆਪਣੀਆਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਲੋਕ ਪੱਖੀ ਸਕੀਮਾਂ ਸ਼ੁਰੂ ਕਰਨ ਵਾਲੇ ਆਗੂਆਂ ਨੂੰ ਬੇਵਜ੍ਹਾ ਪ੍ਰੇਸ਼ਾਨ ਕੀਤਾ ਹੋਇਆ ਹੈ। ਇਸ ਦੀ ਮਿਸਾਲ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਮਨੀਸ਼ ਸਿਸੋਦੀਆ ਜਿਨ੍ਹਾਂ ਨੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆ ਕੇ ਆਮ ਆਦਮੀ ਨੂੰ ਲਾਭ ਪਹੁੰਚਾਇਆ, ਨੂੰ ਸਲਾਖਾਂ ਪਿੱਛੇ ਬੰਦ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਭਗਵੰਤ ਮਾਨ ਨੇ ਕਿਹਾ ਕਿ ਸਿਹਤ ਖੇਤਰ ਵਿੱਚ ਸੁਧਾਰ ਲਿਆਉਣ ਵਾਲੇ ਇੱਕ ਹੋਰ ਆਗੂ ਸਤਿੰਦਰ ਜੈਨ ਨੂੰ ਵੀ ਜੇਲ੍ਹ ਵਿੱਚ ਬੰਦ ਕਰਕੇ ਪ੍ਰੇਸ਼ਾਨ ਕੀਤਾ ਗਿਆ। ਇਸ ਮੌਕੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ, ਰਾਜ ਸਭਾ ਮੈਂਬਰ ਰਾਘਵ ਚੱਢਾ ਤੇ ਬਾਬਾ ਬਲਬੀਰ ਸਿੰਘ ਸੀਚੇਵਾਲ, ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਤੇ ਹੋਰ ਵੀ ਹਾਜ਼ਰ ਸਨ।

News 19 June,2023
ਸ਼੍ਰੀ ਪੰਚਾਇਤੀ ਨਿਰਮਲ ਅਖਾੜਾ ਡੇਰੇ ਦੀ ਜ਼ਮੀਨ ਤੇ ਨਜ਼ਾਇਜ਼ ਕਬਜ਼ੇ ਖ਼ਿਲਾਫ਼ ਪੰਜਾਬ ਭਾਜਪਾ ਦਾ ਰੋਸ ਪ੍ਰਦਰਸ਼ਨ

ਇਸ ਡੇਰੇ ਲਈ ਜ਼ਮੀਨ 150 ਸਾਲ ਪਹਿਲੇ ਮੇਰੇ ਪੁਰਖੇ ਮਹਾਰਾਜਾ ਨਰਿੰਦਰ ਸਿੰਘ ਦੁਆਰਾ ਦਾਨ ਕੀਤੀ ਗਈ ਸੀ ਅਤੇ ਇਸ ਉੱਤੇ ਕੀਤੇ ਜਾ ਰਹੇ ਨਜ਼ਾਇਜ਼ ਕਬਜ਼ੇ ਦਾ ਅਸੀਂ ਸਖ਼ਤ ਵਿਰੋਧ ਕਰਦੇ ਹਾਂ - ਜੈ ਇੰਦਰ ਕੌਰ ਪਟਿਆਲਾ, 19 ਜੂਨ ਸ਼੍ਰੀ ਪੰਚਾਇਤੀ ਅਖਾੜਾ ਨਿਰਮਲ, ਡੇਰਾ ਧਰਮ ਧਵਜ ਵਿਖੇ ਪਿਛਲੇ ਦਿਨੀਂ ਗੁੰਡਾਗਰਦੀ ਅਤੇ ਪੁਲਿਸ ਦੀ ਮਿਲੀਭੁਗਤ ਤਹਿਤ ਕੀਤੇ ਗਏ ਨਜ਼ਾਇਜ਼ ਕਬਜ਼ੇ ਖ਼ਿਲਾਫ਼ ਬੀਬਾ ਜੈ ਇੰਦਰ ਕੌਰ ਦੀ ਅਗਵਾਈ ਵਿੱਚ ਪੰਜਾਬ ਭਾਜਪਾ ਵੱਲੋਂ ਪਟਿਆਲਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਮਹੰਤ ਸਮਾਜ ਅਤੇ ਭਾਜਪਾ ਦੇ ਲੀਡਰਾਂ ਵਲੋਂ ਕੀਤੇ ਗਏ ਇਸ ਪ੍ਰਦਰਸ਼ਨ ਦੌਰਾਨ ਪ੍ਰਸ਼ਾਸਨ ਨੂੰ ਚੇਤਾਵਨੀ ਵੀ ਦਿੱਤੀ ਗਈ ਕਿ ਅਗਰ 2 ਦਿਨ ਵਿੱਚ ਮਹੰਤਾਂ ਨੂੰ ਇਨਸਾਫ਼ ਨਹੀਂ ਦਿੱਤਾ ਜਾਂਦਾ ਤਾਂ ਪੰਜਾਬ ਦਾ ਪੂਰਨ ਮਹੰਤ ਸਮਾਜ ਅਤੇ ਪੰਜਾਬ ਭਾਜਪਾ ਵੱਲੋਂ ਵੱਡੇ ਪੱਧਰ ਉਤੇ ਮੁਜ਼ਹਾਰੇ ਕੀਤੇ ਜਾਣਗੇ। ਰੋਜ਼ ਪ੍ਰਦਰਸ਼ਨ ਨੂੰ ਸੰਬੋਧਿਤ ਕਰਦਿਆਂ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਬੀਬਾ ਜੈ ਇੰਦਰ ਕੌਰ ਨੇ ਕਿਹਾ, "ਪੁਲਿਸ ਪ੍ਰਸ਼ਾਸਨ ਦੀ ਮਦਦ ਨਾਲ ਕੁਝ ਗੁੰਡਿਆਂ ਵਲੋਂ ਕੀਤੀ ਇਹ ਕਾਰਵਾਈ ਅਤਿ ਨਿੰਦਣਯੋਗ ਹੈ ਅਤੇ ਅਸੀਂ ਇਸ ਦੇ ਖ਼ਿਲਾਫ਼ ਅੱਜ ਇਹ ਪ੍ਰਦਰਸ਼ਨ ਕਰ ਰਹੇ ਹਾਂ। ਇਹ ਡੇਰਾ 150 ਸਾਲ ਪੁਰਾਣਾ ਹੈ, ਜਿਸਦੇ ਜ਼ਮੀਨ ਮੇਰੇ ਪੁਰਖੇ ਮਹਾਰਾਜਾ ਨਰਿੰਦਰ ਸਿੰਘ ਕਿ ਵੱਲੋਂ ਬਾਬਾ ਮਹਿਤਾਬ ਸਿੰਘ ਜੀ ਨੂੰ ਦਾਨ ਕੀਤੀ ਗਈ ਸੀ। 1905 ਵਿੱਚ ਇਹ ਡੇਰਾ ਪੰਚਾਇਤੀ ਅਖਾੜਾ ਨਿਰਮਲ, ਹਰਿਦੁਆਰ ਨਾਲ ਰਜਿਸਟਰ ਹੋ ਗਿਆ ਸੀ, ਅਤੇ 1993 ਵਿੱਚ ਗਿਆਨ ਦੇਵ ਸਿੰਘ ਮਹੰਤ ਜੀ ਦੁਆਰਾ ਅੱਗੇ ਇਹ ਡੇਰਾ ਮਹੰਤ ਦਰਸ਼ਨ ਸਿੰਘ ਜੀ ਨੂੰ ਦੇ ਦਿੱਤਾ ਗਿਆ ਸੀ। ਇਨ੍ਹਾਂ ਪੁਰਾਣਾ ਅਤੇ ਇਤਿਹਾਸਕ ਡੇਰਾ ਹੋਣ ਦੇ ਬਾਵਜੂਦ ਇਹਨਾਂ ਮਹੰਤਾਂ ਨਾਲ ਕੀਤਾ ਗਿਆ ਧੱਕਾ ਸ਼ਰਮਿੰਦਾ ਕਰਨ ਵਾਲਾ ਹੈ।" ਉਨ੍ਹਾਂ ਅੱਗੇ ਦੱਸਿਆ, "2 ਦਿਨ ਪਹਿਲਾਂ ਸਵੇਰ ਦੀ ਸਮੇਂ ਕੁਝ ਗੁੰਡਿਆਂ ਵਲੋਂ ਪੁਲਿਸ ਦੀ ਮਦਦ ਨਾਲ ਇਸ ਡੇਰੇ ਉੱਤੇ ਨਾਜਾਇਜ਼ ਕਬਜ਼ਾ ਕਰ ਲਿਆ ਗਿਆ ਅਤੇ ਇੱਥੇ ਰਹਿੰਦੇ ਮਹੰਤਾਂ ਨਾਲ ਕੁੱਟਮਾਰ ਕਰਕੇ ਉਨ੍ਹਾਂ ਨੂੰ ਬਾਹਰ ਸੁੱਟਿਆ ਗਿਆ। ਇਹ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸ ਤਰ੍ਹਾਂ ਦਾ ਬਦਲਾਵ ਲਿਆ ਰਹੇ ਹੈ ਕਿ ਦਸ਼ਕਾਂ ਤੋਂ ਬੈਠੇ ਸਾਧੂ ਸੰਤਾਂ ਨਾਲ ਆਪਣੇ ਕੁਝ ਲੋਕਾਂ ਨੂੰ ਫਾਇਦਾ ਪਹੁੰਚਾਉਣ ਲਈ ਧੱਕੇਸ਼ਾਹੀ ਤੇ ਆ ਉੱਤਰੀ ਹੈ।" ਉਨ੍ਹਾਂ ਅੱਗੇ ਕਿਹਾ, "ਪਟਿਆਲਾ ਘਰਾਣੇ ਦਾ ਇਨ੍ਹਾਂ ਸੰਤਾਂ ਨਾਲ ਪੁਰਾਣਾ ਰਿਸ਼ਤਾ ਰਿਹਾ ਹੈ ਅਤੇ ਮੈਂ ਇਨ੍ਹਾਂ ਨੂੰ ਵਿਸ਼ਵਾਸ ਦਿਵਾਉਂਦੀ ਹਾਂ ਕਿ ਇਨ੍ਹਾਂ ਨਾਲ ਮੈਂ ਬਿਲਕੁਲ ਵੀ ਧੱਕਾ ਨਹੀ ਹੋਣ ਦੇਵਾਂਗੀ ਅਤੇ ਸਾਡੀ ਸਮੁੱਚੀ ਟੀਮ ਇਨ੍ਹਾਂ ਨਾਲ ਖੜੀ ਹੈ। ਅਸੀਂ ਪ੍ਰਸ਼ਾਸਨ ਨੂੰ ਵੀ ਚਿਤਾਵਨੀ ਦਿੰਦੇ ਹਾਂ ਕਿ ਅਗਰ 2 ਦਿਨ ਵਿੱਚ ਇਨ੍ਹਾਂ ਨੂੰ ਇਨਸਾਫ ਨਹੀਂ ਦਿੱਤਾ ਜਾਂਦਾ ਤਾਂ ਅਸੀਂ ਪੰਜਾਬ ਭਰ ਵਿੱਚ ਵੱਡੇ ਪੱਧਰ ਉਤੇ ਪ੍ਰਦਰਸ਼ਨ ਕਰਾਂਗੇ।" ਜੈ ਇੰਦਰ ਕੌਰ ਨੇ ਦੱਸਿਆ, "ਮੈਂ ਮਹੰਤਾਂ ਨਾਲ ਕੀਤੀ ਇਸ ਧੱਕੇਸ਼ਾਹੀ ਬਾਰੇ ਕੱਲ ਗੁਰਦਾਸਪੁਰ ਵਿਖੇ ਦੇਸ਼ ਦੇ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਜੀ ਨੂੰ ਵੀ ਜਾਣੂ ਕਰਵਾਇਆ ਅਤੇ ਉਨ੍ਹਾਂ ਨੇ ਵੀ ਇਹ ਭਰੋਸਾ ਦਿੱਤਾ ਹੈ ਕਿ ਲੋੜ ਪੈਣ ਤੇ ਉਹ ਕੇਂਦਰ ਸਰਕਾਰ ਵਲੋਂ ਵੀ ਪੂਰੀ ਮਦਦ ਮੁਹਈਆ ਕਰਵਾਉਣਗੇ।" ਇਸ ਮੌਕੇ 'ਤੇ ਮੁਖੀਆ ਮਹੰਤ ਪਿਆਰਾ ਸਿੰਘ ਨੇ ਕਿਹਾ, "ਸੰਤ ਸਮਾਜ ਨਾਲ ਕੀਤਾ ਜਾ ਰਿਹਾ ਇਹ ਧੱਕਾ ਬਹੁਤ ਹੀ ਨਿਰਾਸ਼ਾਜਨਕ ਹੈ, ਅਸੀਂ ਕਈਂ ਦਹਾਕਿਆਂ ਤੋਂ ਇਥੇ ਵਸੇ ਹੋਏ ਹਾਂ ਅਤੇ ਸਾਡਾ ਏਥੇ ਦੇ ਲੋਕਾਂ ਨਾਲ ਖ਼ਾਸ ਰਿਸ਼ਤਾ ਹੈ। ਮਗਰ ਕੁਝ ਸ਼ਰਾਰਤੀ ਅਨਸਰਾਂ ਵਲੋਂ ਰਾਜਨੀਤਿਕ ਲੋਕਾਂ ਦੀ ਮਦਦ ਨਾਲ ਕੀਤੀ ਇਹ ਕਾਰਵਾਈ ਬਹੁਤ ਹੀ ਘਟਿਆ ਹੈ।" ਉਨ੍ਹਾਂ ਕੈਪਟਨ ਪਰਿਵਾਰ ਦਾ ਧੰਨਵਾਦ ਕਰਦਿਆਂ ਕਿਹਾ, "ਅਸੀਂ ਦਿਲੋਂ ਧੰਨਵਾਦੀ ਹਾਂ ਮਹਾਰਾਜਾ ਕੈਪਟਨ ਅਮਰਿੰਦਰ ਸਿੰਘ, ਮਹਾਰਾਣੀ ਪ੍ਰਨੀਤ ਕੌਰ, ਬੀਬਾ ਜੈ ਇੰਦਰ ਕੌਰ ਜੀ ਅਤੇ ਸਮੂਹ ਪਰਿਵਾਰ ਦੇ ਜੋ ਲੋੜ ਪੈਣ ਤੇ ਹਰ ਵਕਤ ਸਾਡੇ ਨਾਲ ਖੜੇ ਹਨ ਅਤੇ ਅੱਜ ਵੀ ਇਕ ਅਵਾਜ਼ ਤੇ ਬੀਬਾ ਜੀ ਸਾਡਾ ਸਾਥ ਦੇਣ ਏਥੇ ਆਏ, ਅਤੇ ਇਨ੍ਹਾਂ ਹੀ ਨਹੀਂ ਇਨ੍ਹਾਂ ਨੇ ਸਾਡਾ ਮੁੱਦਾ ਦੇਸ਼ ਦੇ ਗ੍ਰਹਿ ਮੰਤਰੀ ਕੋਲ ਵੀ ਚੁੱਕਿਆ।" ਇਸ ਮੌਕੇ ਭਾਜਪਾ ਦੀ ਸਮੂਹ ਟੀਮ ਸਹਿਤ ਮਹੰਤ ਮੁਖੀਆ ਮਹੰਤ ਪਿਆਰਾ ਸਿੰਘ, ਮਹੰਤ ਹਰਦੇਵ ਸਿੰਘ, ਮਹੰਤ ਪਰਮਿੰਦਰ ਸਿੰਘ, ਮਹੰਤ ਆਤਮ ਰਾਮ, ਮਹੰਤ ਬਾਬੂ ਸਿੰਘ, ਮਹੰਤ ਸਤਨਾਮ ਸਿੰਘ, ਮਹੰਤ ਅਜਾਇਬ ਸਿੰਘ, ਕੇ ਕੇ ਮਲਹੋਤਰਾ, ਸੰਜੀਵ ਸ਼ਰਮਾ ਬਿੱਟੂ, ਕੇ ਕੇ ਸ਼ਰਮਾ, ਸੁਖਵਿੰਦਰ ਕੌਰ ਨੌਲੱਖਾ, ਟੋਨੀ ਬਿੰਦਰਾ, ਸੰਨੀ ਲਾਂਬਾ ਆਦਿ ਹਾਜ਼ਰ ਸਨ।

News 19 June,2023
ਪੰਜਾਬ ਪੁਲਿਸ ਨੇ ਸੂਬੇ ਭਰ ਦੀਆਂ ਧਾਰਮਿਕ ਸੰਸਥਾਵਾਂ ‘ਤੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

698 ਪੁਲਿਸ ਟੀਮਾਂ ਨੇ ਰਾਜ ਵਿੱਚ 16118 ਗੁਰਦੁਆਰਿਆਂ, 4263 ਮੰਦਰਾਂ, 1930 ਚਰਚਾਂ ਅਤੇ 777 ਮਸਜਿਦਾਂ ਦੀ ਚੈਕਿੰਗ ਕੀਤੀ - ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਪ੍ਰਬੰਧਕ ਕਮੇਟੀਆਂ ਨੂੰ ਸੁਰੱਖਿਆ ਗਾਰਡ ਤਾਇਨਾਤ ਕਰਨ ਅਤੇ ਸਬੰਧਤ ਧਾਰਮਿਕ ਸੰਸਥਾਵਾਂ ਵਿੱਚ ਸੀਸੀਟੀਵੀ ਕੈਮਰੇ ਲਗਾਏ ਜਾਣ ਦੀ ਦਿੱਤੀ ਸਲਾਹ - ਸੀਪੀਐਸ/ਐਸਐਸਪੀਜ਼ ਨੂੰ ਧਾਰਮਿਕ ਸਥਾਨਾਂ ਦੇ ਆਲੇ ਦੁਆਲੇ ਪੁਲਿਸ ਗਸ਼ਤ ਵਧਾਉਣ ਲਈ ਕਿਹਾ ਚੰਡੀਗੜ, 19 ਜੂਨ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਰਾਰਤੀ ਅਨਸਰਾਂ ‘ਤੇ ਸਖ਼ਤੀ ਨਾਲ ਨਜ਼ਰ ਰੱਖਣ ਲਈ ਸਾਰੇ ਧਾਰਮਿਕ ਸਥਾਨਾਂ ‘ਤੇ ਪੁਖ਼ਤਾ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਅਜਿਹੀਆਂ ਸੰਸਥਾਵਾਂ ਜਿਵੇਂ ਗੁਰਦੁਆਰਿਆਂ, ਮੰਦਰਾਂ, ਚਰਚਾਂ ਅਤੇ ਮਸਜਿਦਾਂ ’ਤੇ ਦੋ ਦਿਨਾਂ ਵਿਸ਼ੇਸ਼ ਚੈਕਿੰਗ ਕੀਤੀ ਗਈ । ਇਸ ਚੈਕਿੰਗ ਦਾ ਉਦੇਸ਼ ਧਾਰਮਿਕ ਸੰਸਥਾਵਾਂ ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣਾ ਅਤੇ ਇਹ ਯਕੀਨੀ ਬਣਾਉਣ ਸੀ ਅਜਿਹੀਆਂ ਸੰਸਥਾਵਾਂ ਤੇ ਸੀਸੀਟੀਵੀ ਕੈਮਰੇ ਲੱਗੇ ਹੋਏ ਹਨ ਅਤੇ ਪੂਰੀ ਤਰਾਂ ਕੰਮ ਕਰ ਰਹੇ ਹਨ। ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿਆਂ ਵਿੱਚ ਸ਼ਨੀਵਾਰ ਅਤੇ ਐਤਵਾਰ ਨੂੰ ਇਹ ਵਿਸ਼ੇਸ਼ ਚੈਕਿੰਗ ਕੀਤੀ ਗਈ ਸੀ । ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁੁਕਲਾ ਨੇ ਕਿਹਾ ਕਿ ਸੀਪੀਜ/ਐਸਐਸਪੀਜ਼ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਸਾਰੇ ਧਾਰਮਿਕ ਸਥਾਨਾਂ ਜਿਨਾਂ ਵਿੱਚ ਮੰਦਰਾਂ, ਗੁਰਦੁਆਰਿਆਂ, ਚਰਚਾਂ ਅਤੇ ਮਸਜਿਦਾਂ ਸ਼ਾਮਲ ਹਨ, ਦਾ ਦੌਰਾ ਕਰਨ ਲਈ ਲਈ ਲੋੜੀਂਦੀ ਗਿਣਤੀ ਵਿੱਚ ਟੀਮਾਂ ਤਾਇਨਾਤ ਕਰਨ ਅਤੇ ਪੁਜਾਰੀਆਂ ਅਤੇ ਪ੍ਰਬੰਧਕ ਕਮੇਟੀਆਂ ਦੇ ਮੈਂਬਰਾਂ ਨਾਲ ਸੁਰੱਖਿਆ ਸਮੀਖਿਆ ਮੀਟਿੰਗਾਂ ਕਰਨ। ਉਨਾਂ ਕਿਹਾ ਕਿ ਗਜਟਿਡ ਰੈਂਕ ਦੇ ਅਧਿਕਾਰੀਆਂ (ਜੀ.ਓਜ) ਨੂੰ ਮਹੱਤਵਪੂਰਨ ਧਾਰਮਿਕ ਸਮੂਹਾਂ ਜਿਵੇਂ ਕਿ ਸਤਕਾਰ ਕਮੇਟੀਆਂ ਅਤੇ ਸ਼ਿਵ ਸੈਨਾ ਆਗੂਆਂ ਨਾਲ ਮੀਟਿੰਗਾਂ ਕਰਨ ਲਈ ਵੀ ਕਿਹਾ ਗਿਆ ਸੀ। ਉਨਾਂ ਨੇ ਪੁਲਿਸ ਟੀਮਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਸਾਰੇ ਧਾਰਮਿਕ ਸਥਾਨਾਂ ‘ਤੇ ਸੀਸੀਟੀਵੀ ਕੈਮਰੇ ਲਗਾਏ ਜਾਣ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਚੌਕੀਦਾਰ/ਸੁਰੱਖਿਆ ਗਾਰਡ ਵੱਲੋਂ ਨਿਗਰਾਨੀ ਕੀਤੀ ਜਾਵੇ। ਇਸ ਦੌਰਾਨ ਘੱਟੋ-ਘੱਟ 698 ਪੁਲੀਸ ਟੀਮਾਂ, ਜਿਨਾਂ ਵਿੱਚ 4000 ਤੋਂ ਵੱਧ ਪੁਲੀਸ ਮੁਲਾਜਮ ਸ਼ਾਮਲ ਸਨ, ਨੇ ਸੂਬੇ ਭਰ ਵਿੱਚ 16118 ਗੁਰਦੁਆਰਿਆਂ, 4263 ਮੰਦਰਾਂ, 1930 ਚਰਚਾਂ ਅਤੇ 777 ਮਸਜਿਦਾਂ ਦੀ ਚੈਕਿੰਗ ਕੀਤੀ। ਇਹ ਸਮੁੱਚੀ ਚੈਕਿੰਗ ਦੀ ਨਿਗਰਾਨੀ ਰੇਂਜ ਇੰਸਪੈਕਟਰ ਜਨਰਲ ਆਫ ਪੁਲਿਸ (ਆਈ.ਜੀ.ਐਸ.ਪੀ.) ਵੱਲੋਂ ਖੁਦ ਕੀਤੀ ਗਈ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸਮੂਹ ਗੁਰਦੁਆਰਿਆਂ, ਮੰਦਰਾਂ, ਚਰਚਾਂ ਅਤੇ ਮਸਜਿਦਾਂ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪੋ-ਆਪਣੇ ਧਾਰਮਿਕ ਅਦਾਰਿਆਂ ਵਿੱਚ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਹਮੇਸ਼ਾ ਚੌਕਸ ਰਹਿਣ। ਉਨਾਂ ਨੇ ਸੀਸੀਟੀਵੀ ਕੈਮਰਿਆਂ ਦੀ ਹਫਤਾਵਾਰੀ ਚੈਕਿੰਗ ਨੂੰ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਹ ਕੰਮ ਕਰ ਰਹੇ ਹਨ ਜਾਂ ਨਹੀਂ। ਉਨਾਂ ਪ੍ਰਬੰਧਕ ਕਮੇਟੀਆਂ ਨੂੰ ਆਪੋ-ਆਪਣੇ ਧਾਰਮਿਕ ਸਥਾਨਾਂ ਦੇ ਪ੍ਰਵੇਸ਼ ਦੁਆਰ ‘ਤੇ ਸੁਰੱਖਿਆ ਗਾਰਡ ਤਾਇਨਾਤ ਕਰਨ ਦੀ ਸਲਾਹ ਵੀ ਦਿੱਤੀ। ਜ਼ਿਕਰਯੋਗ ਹੈ ਕਿ ਸੀਪੀਜ/ਐਸਐਸਪੀਜ ਨੂੰ ਸਮਾਜ ਵਿਰੋਧੀ ਅਨਸਰਾਂ ‘ਤੇ ਨਿਗਰਾਨੀ ਵਧਾਉਣ ਲਈ ਸਾਰੇ ਧਾਰਮਿਕ ਸਥਾਨਾਂ ਦੇ ਆਲੇ ਦੁਆਲੇ ਪੁਲਿਸ ਗਸ਼ਤ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

News 19 June,2023
ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਕੈਨੇਡਾ ਦੇ ਸਰੀ ਵਿਚ ਗੋਲੀਆਂ ਮਾਰ ਕੇ ਹੱਤਿਆ

ਕਈ ਸਾਲਾਂ ਤੋਂ ਕੈਨੇਡਾ 'ਚ ਰਹਿ ਰਿਹਾ ਸੀ ਅਤੇ ਉਥੋਂ ਭਾਰਤ ਖਿਲਾਫ ਅੱਤਵਾਦ ਨੂੰ ਹਵਾ ਦੇ ਰਿਹਾ ਸੀ ਕੈਨੇਡਾ - ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਕੈਨੇਡਾ ਦੇ ਸਰੀ ਵਿਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਨਿੱਝਰ ਨੂੰ ਗੁਰਦੁਆਰੇ ਨੇੜੇ ਪਾਰਕਿੰਗ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਖੁਫੀਆ ਏਜੰਸੀ ਦੇ ਸੂਤਰਾਂ ਮੁਤਾਬਕ ਜਦੋਂ ਨਿੱਝਰ ਨੂੰ ਗੋਲੀ ਮਾਰੀ ਗਈ ਤਾਂ ਉਸ ਦੇ ਨਾਲ ਦੋ ਹੋਰ ਲੋਕ ਵੀ ਸਨ। ਫਿਲਹਾਲ ਜਾਂਚ ਏਜੰਸੀਆਂ ਹਮਲਾਵਰਾਂ ਦੀ ਪਛਾਣ ਜੁਟਾਉਣ ਵਿੱਚ ਜੁਟੀਆਂ ਹੋਈਆਂ ਹਨ ਅਤੇ ਮ੍ਰਿਤਕ ਦੀ ਅਧਿਕਾਰਤ ਪਛਾਣ ਦੀ ਪ੍ਰਕਿਰਿਆ ਵੀ ਜਾਰੀ ਹੈ। ਖੁਫੀਆ ਏਜੰਸੀ ਦੇ ਸੂਤਰਾਂ ਅਨੁਸਾਰ ਹਰਦੀਪ ਸਿੰਘ ਨਿੱਝਰ ਕਈ ਸਾਲਾਂ ਤੋਂ ਕੈਨੇਡਾ 'ਚ ਰਹਿ ਰਿਹਾ ਸੀ ਅਤੇ ਉਥੋਂ ਭਾਰਤ ਖਿਲਾਫ ਅੱਤਵਾਦ ਨੂੰ ਹਵਾ ਦੇ ਰਿਹਾ ਸੀ। ਖੁਫੀਆ ਸੂਤਰਾਂ ਅਨੁਸਾਰ ਨਿੱਝਰ ਪਿਛਲੇ ਇਕ ਸਾਲ ਵਿਚ ਭਾਰਤੀ ਜਾਂਚ ਏਜੰਸੀਆਂ ਲਈ ਹੋਰ ਵੀ ਵੱਡੀ ਸਿਰਦਰਦੀ ਬਣ ਗਿਆ ਸੀ। ਕਿਉਂਕਿ ਉਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਕਾਰਕੁਨਾਂ ਨੂੰ ਵਿਦੇਸ਼ਾਂ ਵਿੱਚ ਰਿਹਾਇਸ਼ ਅਤੇ ਪੈਸਾ ਮੁਹੱਈਆ ਕਰਵਾਉਣਾ ਸ਼ੁਰੂ ਕਰ ਦਿੱਤਾ ਸੀ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਭਾਰਤ ਸਰਕਾਰ ਨੇ ਹਰਦੀਪ ਸਿੰਘ ਨਿੱਝਰ ਨੂੰ ਨਾਮਜ਼ਦ ਅੱਤਵਾਦੀ ਐਲਾਨ ਕੀਤਾ ਸੀ।

News 19 June,2023
ਮਾਨਸੂਨ ਦੇ ਐਤਵਾਰ ਤੋਂ ਰਫਤਾਰ ਫੜਨ ਦੀ ਸੰਭਾਵਨਾ

ਜੂਨ ਦੇ ਅੰਤ ਅਤੇ ਜੁਲਾਈ ਦੀ ਸ਼ੁਰੂਆਤ ਤੱਕ ਚੰਗੀ ਅਤੇ ਨਿਯਮਤ ਬਾਰਸ਼ ਹੋਣ ਦੀ ਸੰਭਾਵਨਾ ਇਸ ਸਾਲ ਹੁਣ ਤੱਕ ਸੁਸਤ ਰਿਹਾ ਮਾਨਸੂਨ (Monsoon Update) ਦੇ ਇਸ ਐਤਵਾਰ ਤੋਂ ਰਫਤਾਰ ਫੜਨ ਦੀ ਸੰਭਾਵਨਾ ਹੈ। ਮਾਨਸੂਨ ਦਾ ਇਹ ਰੁਖ ਪੂਰਬੀ ਅਤੇ ਉੱਤਰੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਮੀਂਹ ਦੀ ਸੰਭਾਵਨਾ ਪੈਦਾ ਕਰ ਰਿਹਾ ਹੈ। ਇਹ ਇਲਾਕੇ ਇਸ ਸਮੇਂ ਅਤਿ ਦੀ ਗਰਮੀ ਦੀ ਲਪੇਟ ਵਿੱਚ ਹਨ। ਮੌਸਮ ਵਿਗਿਆਨੀਆਂ ਨੇ ਕਿਹਾ ਹੈ ਕਿ ਜੂਨ ਦੇ ਅੰਤ ਅਤੇ ਜੁਲਾਈ ਦੀ ਸ਼ੁਰੂਆਤ ਤੱਕ ਚੰਗੀ ਅਤੇ ਨਿਯਮਤ ਬਾਰਸ਼ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਭਾਰਤ ਦੇ ਪੱਛਮੀ, ਮੱਧ ਅਤੇ ਪੂਰਬੀ ਤੱਟ 'ਤੇ ਆਮ ਨਾਲੋਂ ਜ਼ਿਆਦਾ ਬਾਰਸ਼ ਹੋਵੇਗੀ। ਆਈਐਮਡੀ ਦੇ ਡਾਇਰੈਕਟਰ ਜਨਰਲ ਮਰਤੁੰਜਯ ਮਹਾਪਾਤਰਾ ਅਨੁਸਾਰ 21 ਜੂਨ ਤੱਕ ਪੂਰਬੀ ਅਤੇ ਉੱਤਰੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਮਾਨਸੂਨ ਦੇ ਅੱਗੇ ਵਧਣ ਲਈ ਹਾਲਾਤ ਅਨੁਕੂਲ (Monsoon alert) ਰਹਿਣਗੇ।

News 19 June,2023
ਥਾਣੇਦਾਰ ਨੂੰ ਮਾਲਖਾਨੇ ਵਿੱਚੋਂ ਨਕਦੀ ਚੋਰੀ ਕਰਨ ਮਾਮਲੇ ਵਿੱਚ ਕੀਤਾ ਗਿਆ

ਅਮਾਨਤੀ ਰਕਮ ਮਾਲਖਾਨੇ ਵਿੱਚੋਂ 52,000 ਰੁਪਏ ਚੋਰੀ ਕਰਨ ਤੇ ਸਾਥੀ ਮੁਲਾਜ਼ਮ ਨਾਲ ਵਿਸ਼ਵਾਸਘਾਤ ਕਰਨ ਦਾ ਦੋਸ਼ ਮਾਲੇਰਕੋਟਲਾ --ਗ੍ਰਿਫ਼ਤਾਰ ਥਾਣਾ ਸਦਰ ਅਹਿਮਦਗੜ੍ਹ ਵਿੱਚ ਤਾਇਨਾਤ ਇੱਕ ਥਾਣੇਦਾਰ ਨੂੰ ਮਾਲਖਾਨੇ ਵਿੱਚੋਂ ਨਕਦੀ ਚੋਰੀ ਕਰਨ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਨੂੰ ਮਾਲੇਰਕੋਟਲਾ ਦੀ ਇੱਕ ਅਦਾਲਤ ਨੇ ਨਿਆਂਇਕ ਰਿਮਾਂਡ ’ਤੇ ਜੇਲ੍ਹ ਭੇਜ ਦਿੱਤਾ ਹੈ। ਜਿੱਥੇ ਕਿ ਥਾਣੇਦਾਰ ਦਾ ਨਾਮ ਗੁਰਮੇਲ ਸਿੰਘ ਦੱਸਿਆ ਜਾ ਰਿਹਾ ਹੈ। ਉਸ ’ਤੇ ਅਮਾਨਤੀ ਰਕਮ ਮਾਲਖਾਨੇ ਵਿੱਚੋਂ 52,000 ਰੁਪਏ ਚੋਰੀ ਕਰਨ ਤੇ ਸਾਥੀ ਮੁਲਾਜ਼ਮ ਨਾਲ ਵਿਸ਼ਵਾਸਘਾਤ ਕਰਨ ਦਾ ਦੋਸ਼ ਹੈ। ਦਰਅਸਲ ਇਸ ਮਾਲਖਾਨੇ ਦਾ ਇੰਚਾਰਜ ਮੁੱਖ ਮੁਨਸ਼ੀ ਗੁਰਸੇਵਕ ਸਿੰਘ ਇੱਕ ਦਿਨ ਦੀ ਟ੍ਰੇਨਿੰਗ ’ਤੇ ਗਿਆ ਹੋਇਆ ਸੀ ਓਦੋਂ ਦੀ ਮੌਕਾ ਵੇਖਕੇ ਇਸ ਚੋਰੀ ਨੂੰ ਅੰਜ਼ਾਮ ਦਿੱਤਾ ਗਿਆ। ਇਸ ਸਬੰਧੀ ਦਰਜ ਕੇਸ ਮੁਤਾਬਕ ਜਦੋਂ ਮੁੱਖ ਮੁਨਸ਼ੀ ਗੁਰਸੇਵਕ ਸਿੰਘ ਟ੍ਰੇਨਿੰਗ ਤੋਂ 14 ਜੂਨ ਨੂੰ ਵਾਪਸ ਆਇਆ ਤਾਂ ਉਸ ਨੂੰ ਮਾਲਖਾਨੇ ਦੀ ਅਲਮਾਰੀ ਦੀਆਂ ਚਾਬੀਆਂ ਨਹੀਂ ਮਿਲੀਆਂ ਜਿਸ ਵਿੱਚ ਵੱਖ ਵੱਖ ਕੇਸਾਂ ਨਾਲ ਸਬੰਧਤ ਫਾਈਲਾਂ ਤੇ ਦਸਤਾਵੇਜ਼ ਹਨ। ਜਦੋਂ ਮੁਨਸ਼ੀ ਨੇ ਅਲਮਾਰੀ ਖੋਲ੍ਹੀ ਤਾਂ ਉਸ ਵਿੱਚੋਂ ਡਰੱਗ ਮਨੀ ਦੇ 42000 ਅਤੇ ਇੱਕ ਹੋਰ ਕੇਸ ਦੇ ਦਸ ਹਜ਼ਾਰ ਰੁਪਏ ਗਾਇਬ ਸਨ। ਜਦੋਂ ਸ਼ਿਕਾਇਤਕਰਤਾ ਨੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਤਾਂ ਗੁਰਮੇਲ ਸਿੰਘ ਅਲਮਾਰੀ ਨੂੰ ਫਰੋਲਦਾ ਤੇ ਕਥਿਤ ਪੈਸੇ ਚੋਰੀ ਕਰਦਾ ਨਜ਼ਰ ਆਇਆ। ਇਸ ਮਗਰੋਂ ਸ਼ੁੱਕਰਵਾਰ ਨੂੰ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕੀਤਾ ਗਿਆ। ਹਾਲ ਦੀ ਘੜੀ ਚੋਰੀ ਕੀਤੀ ਗਈ ਰਕਮ ਵਿੱਚੋਂ ਸਿਰਫ਼ ਛੇ ਹਜ਼ਾਰ ਰੁਪਏ ਬਰਾਮਦ ਕੀਤੇ ਗਏ ਹਨ। SHO ਇੰਦਰਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਨੌਕਰੀ ਤੋਂ ਸਸਪੈਂਡ ਕੀਤੇ ਜਾਣ ਦੀ ਸਿਫਾਰਸ਼ ਕੀਤੀ ਗਈ ਹੈ। ਪੁਲਿਸ ਮਹਿਕਮੇ ਵਿੱਚ ਇਹ ਮਾਮਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

News 19 June,2023
ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ. ਦਾ ਜੂਨੀਅਰ ਇੰਜੀਨੀਅਰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ

ਨਵਾਂ ਟਰਾਂਸਫਾਰਮਰ ਲਗਵਾਉਣ ਬਦਲੇ ਉਸ ਕੋਲੋਂ 20,000 ਰੁਪਏ ਰਿਸ਼ਵਤ ਮੰਗੀ ਸੀ ਚੰਡੀਗੜ੍ਹ, 19 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਪਾਵਰ ਸਟੇਸ਼ਨ, ਅਲੀਵਾਲ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ (ਜੇ.ਈ.) ਕਿਰਪਾ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਜੇ.ਈ. ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਢਡਿਆਲਾ ਦੇ ਵਾਸੀ ਸੁਖਜੀਤ ਸਿੰਘ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਜੇ.ਈ. ਕਿਰਪਾ ਸਿੰਘ ਨੇ ਨਵਾਂ ਟਰਾਂਸਫਾਰਮਰ ਲਗਵਾਉਣ ਬਦਲੇ ਉਸ ਕੋਲੋਂ 20,000 ਰੁਪਏ ਰਿਸ਼ਵਤ ਮੰਗੀ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਦੇ ਥਾਣਾ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਜੇ.ਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ ਪਹਿਲੀ ਕਿਸ਼ਤ ਵਜੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਜੇ.ਈ. ਦੇ ਖ਼ਿਲਾਫ਼ ਵਿਜੀਲੈਂਸ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਸੀ।

News 19 June,2023
ਪੰਜਾਬ ਪੁਲਿਸ ਨੇ ਗਊ ਹੱਤਿਆ ਐਕਟ ਤਹਿਤ ਨਾਮਜ਼ਦ ਵਿਅਕਤੀਆਂ ‘ਤੇ ਕੱਸਿਆ ਸ਼ਿਕੰਜਾ

ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਗਊ ਹੱਤਿਆ ਦੇ ਮਾਮਲਿਆਂ ਵਿੱਚ ਸ਼ਾਮਲ ਲੋਕਾਂ ਦੇ 185 ਟਿਕਾਣਿਆਂ ‘ਤੇ 132 ਪੁਲਿਸ ਪਾਰਟੀਆਂ ਨੇ ਕੀਤੀ ਛਾਪੇਮਾਰੀ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ, 18 ਜੂਨ: ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਐਤਵਾਰ ਨੂੰ ਉਨਾਂ ਵਿਅਕਤੀਆਂ ਦੇ ਟਿਕਾਣਿਆਂ ‘ਤੇ ਰਾਜ ਵਿਆਪੀ ਛਾਪੇਮਾਰੀ ਕੀਤੀ, ਜਿਨਾਂ ‘ਤੇ ਪਿਛਲੇ ਕੁਝ ਸਾਲਾਂ ਦੌਰਾਨ ਗਊ ਹੱਤਿਆ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਹ ਛਾਪੇਮਾਰੀ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਕੀਤੀ ਗਈ ਸੀ। ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੂਬੇ ਭਰ ਵਿੱਚ ਸਵੇਰੇ 9 ਵਜੇ ਤੋਂ ਸਾਮ 4 ਵਜੇ ਤੱਕ ਸਿੰਕ੍ਰੋਨਾਈਜ਼ਡ ਢੰਗ ਨਾਲ ਕਾਰਵਾਈ ਕੀਤੀ ਗਈ। ਸਾਰੇ ਸੀਪੀਜ/ਐਸਐਸਪੀਜ ਨੂੰ ਇੰਸਪੈਕਟਰਾਂ/ਸਬ-ਇੰਸਪੈਕਟਰਾਂ (ਐਸਆਈਜ) ਦੇ ਅਧੀਨ ਟੀਮਾਂ ਤਾਇਨਾਤ ਕਰਨ ਲਈ ਕਿਹਾ ਗਿਆ ਸੀ ਤਾਂ ਕਿ ਉਹ ਗਊ ਹੱਤਿਆ ਦੇ ਮਾਮਲਿਆਂ ਵਿੱਚ ਸ਼ਾਮਲ ਵਿਅਕਤੀਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾਵੇ ਤਾਂ ਜੋ ਉਨਾਂ ਦੀ ਮੌਜੂਦਾ ਸਥਿਤੀ ਦੀ ਜਾਂਚ ਕੀਤੀ ਸਕੇ। ਪੁਲਿਸ ਦੀਆਂ 132 ਟੀਮਾਂ, ਜਿਨਾਂ ਵਿੱਚ 900 ਪੁਲਿਸ ਮੁਲਾਜ਼ਮ ਸ਼ਾਮਲ ਸਨ, ਨੇ ਗਊ ਹੱਤਿਆ ਦੇ ਕੇਸ ਵਿੱਚ ਨਾਮਜ਼ਦ 185 ਵਿਅਕਤੀਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ । ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਨੇ 2016 ਤੋਂ ਹੁਣ ਤੱਕ ਸੂਬੇ ਵਿੱਚ ਗਊ ਹੱਤਿਆ ਐਕਟ ਤਹਿਤ 319 ਐਫਆਈਆਰ ਦਰਜ ਕੀਤੀਆਂ ਹਨ। ਸਪੈਸ਼ਲ ਡੀਜੀਪੀ ਨੇ ਕਿਹਾ ਕਿ ਇਸ ਕਾਰਵਾਈ ਨੂੰ ਅੰਜਾਮ ਦੇਣ ਦਾ ਉਦੇਸ਼ ਉਲੰਘਣਾ ਕਰਨ ਵਾਲਿਆਂ ‘ਤੇ ਨਜ਼ਰ ਰੱਖਣਾ ਸੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਕਿਸੇ ਕਿਸਮ ਦੀਆਂ ਸਮਾਜ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਨਹੀਂ ਹਨ। ਉਨਾਂ ਕਿਹਾ ਕਿ ਅਜਿਹੇ ਛਾਪੇ ਅੱਗੇ ਵੀ ਜਾਰੀ ਰਹਿਣਗੇ। ਉਨਾਂ ਭਰੋਸਾ ਦਿਵਾਇਆ ਕਿ ਗਊਆਂ ਨੂੰ ਮਾਰਨ/ਵੱਢਣ ਦੀ ਗੈਰ-ਕਾਨੂੰਨੀ ਗਤੀਵਿਧੀ ਵਿੱਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਪੁਲੀਸ ਵੱਲੋਂ ਬਖ਼ਸ਼ਿਆ ਨਹੀਂ ਜਾਵੇਗਾ ਕਿਉਂਕਿ ਬਾ-ਕਾਨੂੰਨ ਪੁਲਿਸ ਬਲ ਗਊਆਂ ਦੀ ਸੁਰੱਖਿਆ ਅਤੇ ਸੰਭਾਲ ਲਈ ਵਚਨਬੱਧ ਹੈ। ਜ਼ਿਕਰਯੋਗ ਹੈ ਕਿ ਅਜਿਹੀਆਂ ਕਾਰਵਾਈਆਂ ਸਮਾਜ ਵਿਰੋਧੀ ਅਨਸਰਾਂ ਵਿੱਚ ਡਰ ਪੈਦਾ ਕਰਨ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਵਿੱਚ ਵੀ ਮਦਦ ਕਰਦੀਆਂ ਹਨ।

News 18 June,2023
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦੇ ਕਾਫਿਲੇ 'ਤੇ ਹਮਲਾ ਹੋਣ ਦਾ ਸਮਾਚਾਰ

ਆਪ ਨੇਤਾਵਾਂ ਨੇ ਕਿਹਾ : ਕਾਂਗਰਸੀ ਵਰਕਰਾਂ ਨੇ ਕੀਤਾ ਹਮਲਾ ਦਿੱਲੀ , 18 ਜੂਨ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫਿਲੇ ਉਪਰ ਅੱਜ ਹਮਲਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਨ੍ਹਾਂ ਦੋਵਾਂ ਮੁੱਖ ਮੰਤਰੀਆਂ 'ਤੇ ਹਮਲਾ ਕਰਨ ਦਾ ਦਾਅਵਾ ਆਪ ਪਾਰਟੀ ਨੇ ਖੁਦ ਕੀਤਾ ਹੈ। ਨੇਤਾਵਾਂ ਦਾ ਕਹਿਣਾ ਹੈ ਕਿ ਰਾਜਸਥਾਨ ਦੇ ਸ੍ਰੀ ਗੰਗਾਨਗਰ ਜ਼ਿਲੇ ਵਿੱਚ ਕੇਜਰੀਵਾਲ ਅਤੇ ਭਗਵੰਤ ਮਾਨ ਦੇ ਕਾਫਿਲੇ ਉਪਰ ਹਮਲਾ ਯੂਥ ਕਾਂਗਰਸ ਦੇ ਵਰਕਰਾਂ ਨੇ ਕੀਤਾ ਹੈ, ਜਿਨ੍ਹਾਂ ਨੇ ਲਾਠੀਆਂ ਦੇ ਨਾਲ ਲੈਸ ਹੋ ਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੇ ਕਾਫਿਲੇ ਉਪਰ ਹਮਲਾ ਕਰਨ ਦਾ ਦੋਸ਼ ਹੈ। ਉਕਤ ਨੇਤਾ ਸ੍ਰੀ ਗੰਗਾਨਗਰ ਵਿਖੇ ਇੱਕ ਜਨ ਸਭਾ ਨੂੰ ਸੰਬੋਧਲ ਕਰਨ ਗਏ ਸਨ, ਜਿਨ੍ਹੇ ਇਹ ਹਮਲਾ ਕਰਨ ਦਾ ਦੋਸ਼ ਹੈ।

News 18 June,2023
ਗੁਰਬਾਣੀ ਦਾ ਪੑਸਾਰਣ ਸਭ ਲਈ ਮੁਫਤ ਹੋਵੇਗਾ

ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਮਾਨ ਸਰਕਾਰ ਨੇ ਇਕ ਵੱਡਾ ਫੈਸਲਾ ਕਰਨ ਜਾ ਰਹੀ ਹੈ ਚੰਡੀਗੜ੍ਹ, 18 ਜੂਨ 2023-ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਮਾਨ ਸਰਕਾਰ ਨੇ ਇਕ ਵੱਡਾ ਫੈਸਲਾ ਕਰਨ ਜਾ ਰਹੀ ਹੈ। ਹੁਣ ਗੁਰਦੁਆਰਾ ਐਕਟ 1925 'ਚ ਨਵੀਂ ਧਾਰਾ ਜੋੜੀ ਜਾਵੇਗੀ, ਜਿਸ 'ਚ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਮੁਫਤ ਹੋਵੇਗਾ। ਇਹ ਮਤਾ ਕੱਲ ਕੈਬਨਿਟ 'ਚ ਲਿਆਂਦਾ ਜਾਵੇਗਾ। ਇਸ ਸਬੰਧੀ ਭਗਵੰਤ ਸਿੰਘ ਮਾਨ ਨੇ ਟਵੀਟ ਕਰ ਕੇ ਕਿਹਾ, ''ਵਾਹਿਗੁਰੂ ਜੀ ਦੇ ਅਸ਼ੀਰਵਾਦ ਸਦਕਾ ਕੱਲ ਇੱਕ ਇਤਿਹਾਸਿਕ ਫੈਸਲਾ ਕਰਨ ਜਾ ਰਹੇ ਹਾਂ..ਸਮੂਹ ਸੰਗਤਾਂ ਦੀ ਮੰਗ ਮੁਤਾਬਕ ਸਿੱਖ ਗੁਰੁਦਵਾਰਾ ਐਕਟ 1925 ਵਿੱਚ ਇੱਕ ਨਵੀਂ ਧਾਰਾ ਜੋੜ ਰਹੇ ਹਾਂ ਕਿ ਹਰਿਮੰਦਰ ਸਾਹਬ ਜੀ ਤੋਂ ਗੁਰਬਾਣੀ ਦਾ ਪੑਸਾਰਣ ਸਭ ਲਈ ਮੁਫਤ ਹੋਵੇਗਾ

News 18 June,2023
ਨਵੇਂ ਨਿਯੁਕਤ ਕੀਤੇ ਗਏ ਜਥੇਦਾਰ ਗਿਆਨੀ ਰਘਬੀਰ ਸਿੰਘ 22 ਜੂਨ ਨੂੰ ਆਪਣੇ ਅਹੁਦੇ ਦੀ ਸੇਵਾ ਸੰਭਾਲਣਗੇ

ਅੰਮ੍ਰਿਤਸਰ, 17 ਜੂਨ ਅਕਾਲ ਤਖਤ ਦੇ ਨਵੇਂ ਨਿਯੁਕਤ ਕੀਤੇ ਗਏ ਜਥੇਦਾਰ ਗਿਆਨੀ ਰਘਬੀਰ ਸਿੰਘ 22 ਜੂਨ ਨੂੰ ਆਪਣੇ ਅਹੁਦੇ ਦੀ ਸੇਵਾ ਸੰਭਾਲਣਗੇ। ਉਨ੍ਹਾਂ ਦੀ ਨਿਯੁਕਤੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਕੀਤੀ ਗਈ ਹੈ। ਅੱਜ ਚੀਫ ਖਾਲਸਾ ਦੀਵਾਨ ਵੱਲੋਂ ਨਵਨਿਯੁਕਤ ਜਥੇਦਾਰ ਦਾ ਸਨਮਾਨ ਕੀਤਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਗਿਆਨੀ ਰਘਬੀਰ ਸਿੰਘ ਦੇ ਜਥੇਦਾਰ ਵਜੋਂ ਸੇਵਾ ਸੰਭਾਲਣ ਸਬੰਧੀ 22 ਜੂਨ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਸਵੇਰੇ 10 ਵਜੇ ਸਮਾਗਮ ਰੱਖਿਆ ਗਿਆ ਹੈ, ਜਿਸ ਵਿਚ ਸਮੂਹ ਪੰਥਕ ਜਥੇਬੰਦੀਆਂ, ਨਿਹੰਗ ਸਿੰਘ ਜਥੇਬੰਦੀਆ, ਸਿੱਖ ਸੰਪਰਦਾਵਾਂ, ਗੁਰਮਤਿ ਟਕਸਾਲਾਂ, ਸਿੱਖ ਸੰਸਥਾਵਾਂ ਦੇ ਨੁਮਾਇੰਦੇ ਤੇ ਸੰਗਤ ਸ਼ਾਮਲ ਹੋਵੇਗੀ। ਉਨ੍ਹਾਂ ਨੇ ਪੰਥਕ ਸ਼ਖਸੀਅਤਾਂ ਨੂੰ ਸਮਾਗਮ ਵਿੱਚ ਪਹੁੰਚਣ ਦੀ ਅਪੀਲ ਕੀਤੀ। ਇਸ ਸਬੰਧੀ ਦਰਬਾਰ ਸਾਹਿਬ ਦੇ ਮੈਨੇਜਰ ਵੱਲੋਂ ਜਥੇਬੰਦੀਆਂ ਨੂੰ ਸੱਦਾ ਪੱਤਰ ਭੇਜੇ ਜਾ ਰਹੇ ਹਨ।

News 18 June,2023
ਮੁੱਖ ਮੰਤਰੀ ਭਗਵੰਤ ਮਾਨ ਵੀ ਅਰਵਿੰਦ ਕੇਜਰੀਵਾਲ ਦੇ ਪਾਇਲਟ ਬਣ ਕੇ ਰਹਿ ਗਏ : ਸ਼ਾਹ

ਪੰਜਾਬ ਦੇ ਲੋਕਾਂ ਨਾਲ ਖੋਖਲੇ ਚੋਣ ਵਾਅਦੇ ਕਰਨ ਦਾ ਦੋਸ਼ ਲਾਇਆ ਪੰਜਾਬ 18 june - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਅਰਵਿੰਦ ਕੇਜਰੀਵਾਲ ਦੇ ਪਾਇਲਟ ਬਣ ਕੇ ਰਹਿ ਗਏ ਹਨ ਅਤੇ ਉਨ੍ਹਾਂ ਦੇ ਸੂਬੇ ਦੀ ਹਾਲਤ ਵਿਗੜਦੀ ਜਾ ਰਹੀ ਹੈ।ਪੰਜਾਬ ਦੇ ਲੋਕ ਸੁਰੱਖਿਅਤ ਨਹੀਂ ਹਨ, ਨਸ਼ੇ ਦਾ ਕਾਰੋਬਾਰ ਵਧਦਾ ਜਾ ਰਿਹਾ ਹੈ , ਕਿਸਾਨਾਂ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ ਪਰ ਮੁੱਖ ਮੰਤਰੀ ਕੋਲ ਇਸ ਲਈ ਸਮਾਂ ਨਹੀਂ ਹੈ। ਇਹ ਗੱਲਾਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗੁਰਦਾਸਪੁਰ 'ਚ ਰੈਲੀ ਨੂੰ ਸੰਬੋਧਨ ਕਰਦਿਆਂ ਕਹੀਆਂ ਹਨ। ਕੇਂਦਰੀ ਗ੍ਰਹਿ ਮੰਤਰੀ ਨੇ ਇਸ ਮੌਕੇ ਕੇਂਦਰ ਦੀ ਤਰਫੋਂ ਪੰਜਾਬ ਵਿੱਚ ਕਿਸਾਨਾਂ ਨੂੰ ਅਤੇ ਹੋਰ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਦੱਸਿਆ ਅਤੇ ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਦੇ 9 ਸਾਲਾਂ ਦੇ ਕਾਰਜਕਾਲ ਦੌਰਾਨ ਦੇਸ਼ ਤਰੱਕੀ ਕਰ ਰਿਹਾ ਹੈ। ਉਨ੍ਹਾਂ ਇਸ ਮੌਕੇ ਜਿੱਥੇ ਆਮ ਆਦਮੀ ਪਾਰਟੀ ਨੂੰ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਦੇਣ ਦਾ ਵਾਅਦਾ ਯਾਦ ਕਰਵਾਇਆ ਗਿਆ, ਉੱਥੇ ਹੀ ਦੂਜੇ ਪਾਸੇ ਅਮਿਤ ਸ਼ਾਹ ਨੇ ਦਾਅਵਾ ਕੀਤਾ ਕਿ ਇਸ ਵਾਰ 2024 ਦੀਆਂ ਚੋਣਾਂ ਵਿੱਚ 300 ਤੋਂ ਵੱਧ ਸੀਟਾਂ ਜਿੱਤ ਕੇ ਭਾਜਪਾ ਇੱਕ ਵਾਰ ਫਿਰ ਨਰਿੰਦਰ ਮੋਦੀ ਨੂੰ ਦੇਸ਼ ਦਾ ਪ੍ਰਧਾਨ ਮੰਤਰੀ ਬਣਾਏਗੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਦਿਆਂ ਕਿਹਾ ਕਿ ਸਰਹੱਦੀ ਸੂਬੇ ਵਿੱਚ ਅਮਨ ਤੇ ਕਾਨੂੰਨ ਦੀ ਹਾਲਤ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ ਕਿਉਂਕਿ ਮਾਨ ਆਪਣਾ ਬਹੁਤਾ ਸਮਾਂ ‘ਆਪ’ ਸੁਪਰੀਮੋ ਤੇ ਦਿੱਲੀ ਦੇ ਆਪਣੇ ਹਮਰੁਤਬਾ ਅਰਵਿੰਦ ਕੇਜਰੀਵਾਲ ਨਾਲ ਸੈਰ-ਸਪਾਟੇ ਵਿੱਚ ਬਿਤਾਉਂਦੇ ਹਨ। ਗੁਰਦਾਸਪੁਰ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਸ਼ਾਹ ਨੇ ‘ਆਪ’ ਉੱਤੇ ਲੋਕਾਂ ਨਾਲ ਖੋਖਲੇ ਵਾਅਦੇ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮਹਿਲਾਵਾਂ ਨੂੰ ਇਕ ਹਜ਼ਾਰ ਰੁਪੲੇ ਮਾਸਿਕ ਦੇਣ ਦੇ ਚੋਣ ਵਾਅਦੇ ਦਾ ਕੀ ਬਣਿਆ। ਸ਼ਾਹ ਨੇ ਰੈਲੀ ਦੌਰਾਨ ਮੋਦੀ ਸਰਕਾਰ ਦੇ 9 ਸਾਲ ਦੇ ਕਾਰਜਕਾਲ ਦੀਆਂ ਪ੍ਰਾਪਤੀਆਂ ਵੀ ਗਿਣਾਈਆਂ। ਉਨ੍ਹਾਂ ਕਿਹਾ ਕਿ ਭਾਰਤ ਨੂੰ ਹੁਣ ਵਿਕਾਸ ਇੰਜਨ ਵਜੋਂ ਜਾਣਿਆ ਜਾਂਦਾ ਹੈ।

News 18 June,2023
ਰਾਜ ਵਹੀਕਲਜ ਪ੍ਰਾਈਵੇਟ ਲਿਮਟਿਡ ਨੇ ਮਹਿੰਦਰਾ ਦੀ ਇਲੈਕਟ੍ਰਿਕ ਮਹਿੰਦਰਾ ਐਕਸ.ਯੂ.ਵੀ. 400 ਕੀਤੀ ਲਾਂਚ

ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਬਲਤੇਜ ਪਨੂੰ ਨੇ ਘੁੰਡ ਚੁਕਾਈ - ਪੰਜਾਬ ਸਰਕਾਰ ਨੇ ਗੱਡੀ ਦੀ ਰਜਿਸਟ੍ਰੇਸ਼ਨ ਜੋਕਿ 2 ਲੱਖ 21 ਹਜਾਰ ਬਣਦੀ ਹੈ 'ਤੇ ਦਿੱਤੀ ਛੂਟ - ਇਸ ਇਲਕੈਕਟ੍ਰਿਕਲ ਗੱਡੀ 'ਤੇ ਪੰਜਾਬ ਵਿੱਚ ਨਹੀਂ ਲੱਗੇਗਾ ਕੋਈ ਟੋਲ ਪਟਿਆਲਾ, 18 ਜੂਨ : ਰਾਜ ਵਹੀਕਲਜ ਪ੍ਰਾਈਵੇਟ ਲਿਮਟਿਡ ਨੇ ਅੱਜ ਮਹਿੰਦਰਾ ਐਂਡ ਮਹਿੰਦਰਾ ਦੀ ਸ਼ਾਨਦਾਰ ਨਵੀਂ ਕਾਰ ਇਲੈਕਟ੍ਰਿਕ ਮਹਿੰਦਰਾ ਐਕਸ.ਯੂ.ਵੀ. 400 (ਮਹਿੰਦਰਾ ਐਕਸ.ਯੂ.ਵੀ. 400) ਲਾਂਚ ਕੀਤੀ ਹੈ। ਨਵੀਂ ਸ਼ਾਨਦਾਰ ਕਾਰ ਦੀ ਘੁੰਡ ਚੁਕਾਈ ਪੰਜਾਬ ਦੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਬਲਤੇਜ ਪਨੂੰ ਨੇ ਕੀਤੀ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਕੰਪਨੀ ਦੇ ਡਿਪਟੀ ਆਰ.ਐਸ.ਐਮ ਐਮ.ਆਰ ਅਨੁਜ ਅਗਰਵਾਲ (ਮਹਿੰਦਰਾ), ਏਐਸਐਮ ਐਮਆਰ ਅੰਕੁਸ਼ ਸ਼ਰਮਾ (ਮਹਿੰਦਰਾ), ਐਫਐਫਟੀ ਐਮ.ਆਰ ਅਕਸ਼ੈ ਕੌਸ਼ਲ (ਮਹਿੰਦਰਾ), ਰਾਜਵਿੰਦਰ ਸਿੰਘ ਅਤੇ ਜਸਕਰਨ ਸਿੰਘ ਐਮ.ਡੀ. ਰਾਜ ਵਹੀਕਲ ਵੀ ਮੌਜੂਦ ਰਹੇ। ਮਹਿੰਦਰਾ ਐਂਡ ਮਹਿੰਦਰਾ ਦੀ ਨਵੀਂ ਸ਼ਾਨਦਾਰ ਇਲੈਕਟ੍ਰਿਕਲ ਐਕਸ.ਯੂ.ਵੀ. 400 'ਤੇ ਪੰਜਾਬ ਸਰਕਾਰ ਰਜਿਸਟ੍ਰੇਸ਼ਨ ਫੀਸ ਨਹੀਂ ਲਵੇਗੀ, ਜੋਕਿ 2 ਲੱਖ 25 ਹਜ਼ਾਰ ਦੇ ਕਰੀਬ ਬਣਦੀ ਹੈ। ਇਸ 'ਤੇ ਸਰਕਾਰ ਵੱਲੋਂ ਸਬਸਿਡੀ ਜਾਰੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸਦੇ ਨਾਲ ਹੀ ਇਸ ਇਲੈਕਟ੍ਰਿਕਲ ਗੱਡੀ 'ਤੇ ਪੰਜਾਬ ਵਿੱਚ ਕੋਈ ਵੀ ਟੋਲ ਨਹੀਂ ਲਗੇਗਾ, ਜਿਸਦਾ ਸਿਧਾ ਫਾਇਦਾ ਆਮ ਲੋਕਾਂ ਨੂੰ ਹੋਵੇਗਾ। ਮਹਿੰਦਰਾ ਦੀ ਇਸ ਨਵੀਂ ਕਾਰ ਦੀ ਸ਼ੁਰੂਆਤੀ ਕੀਮਤ 15.99 ਲੱਖ ਰੁਪਏ ਹੈ। ਇਹ ਇਲੈਕਟ੍ਰਿਕ ਕਾਰ ਦੋ ਵੇਰੀਐਂਟਸ ਐਕਸ.ਯੂ.ਵੀ. 400 ਈ.ਸੀ. ਅਤੇ ਐਕਸ.ਯੂ.ਵੀ. 400 ਈ.ਐਲ. ਅਤੇ ਪੰਜ ਰੰਗਾਂ ਵਿੱਚ ਉਪਲਬਧ ਹੈ। ਇਸਦੇ ਨਾਲ ਹੀ ਕਾਰ ਈ.ਐਲ. 39.4 ਕੇ.ਡਬਲਯੂ.ਐਚ ਲਿਥੀਅਮ ਆਇਨ ਬੈਟਰੀ ਦੁਆਰਾ ਸੰਚਾਲਿਤ ਹੈ, ਜੋ 456 ਕਿੱਲੋਮੀਟਰ ਦੀ ਐਮ.ਏ.ਡੀ.ਸੀ ਰੇਂਜ ਪ੍ਰਦਾਨ ਕਰਦੀ ਹੈ। ਮਹਿੰਦਰਾ ਐਕਸ.ਯੂ.ਵੀ. 400 ਕਾਰ 150 ਕਿਲੋਮੀਟਰ ਪ੍ਰਤੀ ਘੰਟਾ ਦੀ ਟਾਪ ਸਪੀਡ ਦੇ ਨਾਲ 8.3 ਸਕਿੰਟਾਂ ਵਿੱਚ 0-100 ਕਿਲੋਮੀਟਰ ਪ੍ਰਤੀ ਘੰਟੇ ਦੀ ਤੇਜ਼ ਗਤੀ ਨਾਲ ਦੌੜ ਸਕਦੀ ਹੈ। ਮਹਿੰਦਰਾ ਦੇ ਬੁਲਾਰੇ ਨੇ ਆਖਿਆ ਕਿ ਇਸ ਗੱਡੀ ਲਈ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਲੋਕ ਲਗਾਤਾਰ ਇਸ ਗੱਡੀ ਨੂੰ ਚੈਕ ਕਰਨ ਲਈ ਆ ਰਹੇ ਹਨ ਅਤੇ ਲੈ ਰਹੇ ਹਨ। ਉਨ੍ਹਾਂ ਆਖਿਆ ਕਿ ਇਹ ਕਾਰ ਪੰਜਾਬ ਲਈ ਇੱਕ ਮਾਡਲ ਕਾਰ ਸਾਬਿਤ ਹੋਵੇਗੀ, ਜਿਹੜੀ ਕਿ ਪ੍ਰਦੂਸ਼ਣ ਰਹਿਤ ਹੋਵੇਗੀ। ਉਨ੍ਹਾਂ ਆਖਿਆ ਕਿ ਇਹ ਕਾਰ ਬਿਲਕੁੱਲ ਵੀ ਪ੍ਰਦੂਸ਼ਣ ਨਹੀਂ ਕਰੇਗੀ, ਜਿਸ ਨਾਲ ਪੰਜਾਬ ਦਾ ਵਾਤਾਵਰਣ ਸਾਫ ਸੁੱਥਰਾ ਰਹੇਗਾ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੀ ਇਹ ਚਾਹੁੰਦੀ ਹੈ ਕਿ ਆਉਣ ਵਾਲੇ ਸਮੇਂ ਵਿੱਚ ਲਗਾਤਾਰ ਵਧ ਰਹੇ ਪ੍ਰਦੂਸ਼ਣ ਨੂੰ ਦੇਖਦੇ ਹੋਏ ਡੀਜਲ ਅਤੇ ਪੈਟਰੋਲ ਦੀ ਥਾਂ ਬੈਟਰੀ ਨਾਲ ਚਲਣ ਵਾਲੀਆਂ ਇਲੈਕਟ੍ਰਿਕਲ ਕਾਰਾਂ ਲਿਆਂਦੀਆਂ ਜਾਣ ਤਾਂ ਜੋ ਵਾਤਾਵਰਣ ਨੂੰ ਸਾਫ ਸੁਥਰਾ ਤੇ ਸਵਛ ਰਖਿਆ ਜਾ ਸਕੇ।

News 18 June,2023
ਹਰ ਗੁਰਦੁਆਰੇ ਤੇ ਖਾਲਸਾ ਸਕੂਲਾਂ 'ਚ ਗੱਤਕਾ ਅਖਾੜੇ ਖੋਲੇ ਜਾਣ ਤੇ ਗੱਤਕਾ ਕੋਚ ਰੱਖੇ ਜਾਣ : ਗਰੇਵਾਲ ਵੱਲੋਂ ਅਪੀਲ

ਵਿਸ਼ਵ ਗੱਤਕਾ ਫੈਡਰੇਸ਼ਨ ਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਟ੍ਰੇਨਿੰਗ ਲਈ ਹਰ ਸੰਭਵ ਮੱਦਦ ਦਾ ਭਰੋਸਾ ਗੱਤਕਾ ਖੇਡ ਨੂੰ ਕੌਮਾਂਤਰੀ ਪੱਧਰ ਤੇ ਮਕਬੂਲ ਬਣਾਉਣ ਦੀ ਲੜੀ ਹੇਠ ਕੀਤੀ ਚਰਚਾ ਚੰਡੀਗੜ੍ਹ 18 ਜੂਨ - ਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਮਾਨਤਾ-ਪ੍ਰਾਪਤ ਅਤੇ ਸਭ ਤੋਂ ਪੁਰਾਣੀ ਰਜਿਸਟਰਡ ਗੱਤਕਾ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ, ਸਟੇਟ ਐਵਾਰਡੀ, ਨੇ ਵਿਸ਼ਵ ਭਰ ਦੀਆਂ ਸਮੂਹ ਸਿੱਖ ਵਿੱਦਿਅਕ ਸੰਸਥਾਵਾਂ, ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਹੈ ਕਿ ਹਰ ਗੁਰਦੁਆਰਾ ਸਾਹਿਬਾਨ ਸਮੇਤ ਸਮੂਹ ਖਾਲਸਾ ਸਕੂਲਾਂ ਅਤੇ ਕਾਲਜਾਂ ਵਿੱਚ ਗੱਤਕੇ ਦੀ ਮੁਫ਼ਤ ਸਿਖਲਾਈ ਆਰੰਭ ਕਰਵਾਈ ਜਾਵੇ ਅਤੇ ਇਸ ਮਕਸਦ ਲਈ ਹਰ ਗੁਰਦੁਆਰੇ ਤੇ ਵਿੱਦਿਅਕ ਅਦਾਰੇ ਵਿੱਚ ਇੱਕ-ਇੱਕ ਗੱਤਕਾ ਕੋਚ ਵੀ ਭਰਤੀ ਕੀਤਾ ਜਾਵੇ ਤਾਂ ਜੋ ਹਰ ਮੁਲਕ ਵਿੱਚ ਗੱਤਕੇ ਨੂੰ ਵੱਧ ਤੋਂ ਵੱਧ ਪ੍ਰਫੁੱਲਤ ਕੀਤਾ ਜਾ ਸਕੇ। ਲੰਦਨ ਦੇ ਹੇਜ਼ ਸ਼ਹਿਰ ਵਿਚ ਸੇਫਟੈਕ ਵਾਲੇ ਸ. ਸਰਬਜੀਤ ਸਿੰਘ ਗਰੇਵਾਲ ਵੱਲੋਂ ਗੱਤਕੇ ਬਾਰੇ ਚਰਚਾ ਕਰਨ ਲਈ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ ਜਿਸ ਵਿੱਚ ਹੋਰਨਾਂ ਤੋਂ ਇਲਾਵਾ ਰਘੁਵਿੰਦਰ ਸਿੰਘ ਸੋਹੀ, ਸੁਖਪਾਲ ਸਿੰਘ ਜੋਹਲ, ਸੁਰਜੀਤ ਸਿੰਘ ਜੌਹਲ, ਡਾ. ਜਸਵੀਰ ਸਿੰਘ ਜੰਡੂ, ਕਰਤਾਰ ਸਿੰਘ ਮੋਮੀ, ਰਜਿੰਦਰ ਸਿੰਘ ਥਿੰਦ, ਸੁਖਜੀਵਨ ਸਿੰਘ ਸੋਢੀ, ਪਲਵਿੰਦਰ ਸਿੰਘ ਤੇ ਅਮਰਜੀਤ ਸਿੰਘ ਕੁਲਚਾ ਐਕਸਪ੍ਰੈਸ, ਅਮਰਜੀਤ ਸਿੰਘ, ਕੇਵਲ ਸਿੰਘ ਰੰਧਾਵਾ, ਅਮਰੀਕ ਸਿੰਘ ਸਿੱਧੂ, ਮਨਪ੍ਰੀਤ ਸਿੰਘ ਬੱਧਨੀ, ਹਰਵਿੰਦਰ ਸਿੰਘ ਗਰੇਵਾਲ, ਰੁਪਿੰਦਰ ਸਿੰਘ ਸੈਣੀ ਆਦਿ ਵੀ ਹਾਜਰ ਸਨ।ਇਸ ਮੌਕੇ ਗੱਲਬਾਤ ਦੌਰਾਨ ਸ. ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਏਸ਼ੀਅਨ ਗੱਤਕਾ ਫੈਡਰੇਸ਼ਨ ਦਾ ਮੁੱਖ ਉਦੇਸ਼ ਸਵੈ-ਰੱਖਿਆ ਦੀ ਖੇਡ ਗੱਤਕਾ ਨੂੰ ਏਸ਼ੀਆਈ ਖੇਡਾਂ, ਰਾਸ਼ਟਰਮੰਡਲ ਖੇਡਾਂ, ਸੈਫ਼ ਖੇਡਾਂ ਅਤੇ ਓਲੰਪਿਕ ਖੇਡਾਂ ਵਿੱਚ ਸ਼ਾਮਲ ਕਰਵਾਉਣਾ ਹੈ। ਇਸ ਮਕਸਦ ਦੀ ਪੂਰਤੀ ਲਈ ਵੱਧ ਤੋਂ ਵੱਧ ਦੇਸ਼ਾਂ ਵਿੱਚ ਗੱਤਕਾ ਟੀਮਾਂ ਬਣਾਈਆਂ ਜਾਣਗੀਆਂ ਅਤੇ ਉਨ੍ਹਾਂ ਮੁਲਕਾਂ ਵਿੱਚ ਹਰ ਸਾਲ ਨੈਸ਼ਨਲ ਪੱਧਰ ਦੇ ਟੂਰਨਾਮੈਂਟ ਕਰਵਾਏ ਜਾਣਗੇ। ਇਸੇ ਦੌਰਾਨ ਏਸ਼ੀਆ ਗੱਤਕਾ ਚੈਂਪੀਅਨਸ਼ਿੱਪ ਅਤੇ ਵਿਸ਼ਵ ਗੱਤਕਾ ਚੈਂਪੀਅਨਸ਼ਿੱਪ ਵੀ ਕਰਵਾਈ ਜਾਵੇਗੀ। ਅਜਿਹੀ ਸੰਗਠਿਤ ਯੋਜਨਾ ਤਹਿਤ ਗੱਤਕੇ ਦੀ ਮਕਬੂਲੀਅਤ ਵਧੇਗੀ ਅਤੇ ਗੱਤਕਾ ਖੇਡ ਨੂੰ ਕੌਮਾਂਤਰੀ ਪੱਧਰ ਉਤੇ ਮਾਨਤਾ ਪ੍ਰਾਪਤ ਖੇਡ ਦਾ ਦਰਜਾ ਪ੍ਰਾਪਤ ਹੋ ਸਕੇਗਾ। ਸ. ਗਰੇਵਾਲ ਨੇ ਕਿਹਾ ਕਿ ਗੱਤਕੇ ਨੂੰ ਉਲੰਪਿਕ ਖੇਡਾਂ ਤੱਕ ਲਿਜਾਣ ਦਾ ਸੁਫਨਾ ਸਮੁੱਚੇ ਮੁਲਕਾਂ ਵਿੱਚ ਚੱਲ ਰਹੇ ਗੁਰਦੁਆਰਾ ਸਾਹਿਬਾਨ, ਹਰ ਤਰ੍ਹਾਂ ਦੀਆਂ ਸਿੱਖ ਵਿੱਦਿਅਕ ਸੰਸਥਾਵਾਂ, ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੇ ਵੱਡੇ ਸਹਿਯੋਗ ਨਾਲ ਬਹੁਤ ਜਲਦ ਸਾਕਾਰ ਹੋ ਸਕਦਾ ਹੈ ਜੇਕਰ ਉਕਤ ਸੰਸਥਾਵਾਂ ਦੇ ਪ੍ਰਬੰਧਕਾਂ ਵੱਲੋਂ ਬਣਦੀ ਜ਼ਿੰਮੇਵਾਰੀ ਸਮਝ ਕੇ ਹਰ ਗੁਰਦੁਆਰੇ ਅਤੇ ਵਿੱਦਿਅਕ ਸੰਸਥਾ ਅੰਦਰ ਗੱਤਕਾ ਸਿਖਲਾਈ ਕੇਂਦਰ ਚਾਲੂ ਕੀਤੇ ਜਾਣ ਅਤੇ ਉੱਥੇ ਇੱਕ-ਇੱਕ ਗੱਤਕਾ ਕੋਚ ਭਰਤੀ ਕੀਤਾ ਜਾਵੇ। ਉਨ੍ਹਾਂ ਭਰੋਸਾ ਦਿੱਤਾ ਕਿ ਅਜਿਹੇ ਟ੍ਰੇਨਿੰਗ ਸੈਂਟਰਾਂ ਲਈ ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਕੋਚਾਂ ਦਾ ਪ੍ਰਬੰਧ ਕੀਤਾ ਜਾਵੇਗਾ ਅਤੇ ਹਰ ਸੰਭਵ ਮੱਦਦ ਕੀਤੀ ਜਾਵੇਗੀ। ਇਸ ਵਿਸ਼ੇਸ਼ ਮਿਲਣੀ ਦੌਰਾਨ ਸ. ਹਰਜੀਤ ਸਿੰਘ ਗਰੇਵਾਲ ਨੇ ਭਾਰਤ ਵਿੱਚ ਗੱਤਕੇ ਨੂੰ ਮਾਨਤਾ ਦਿਵਾਉਣ ਲਈ ਕੀਤੇ ਯਤਨਾਂ ਦਾ ਉਲੇਖ ਕਰਦੇ ਹੋਏ ਵਿਸ਼ਵ ਦੇ ਸਮੂਹ ਸਿੱਖਾਂ ਨੂੰ ਗੱਤਕੇ ਦੀ ਪ੍ਰਫੁੱਲਤਾ ਅਤੇ ਹਰਮਨ ਪਿਆਰਾ ਬਣਾਉਣ ਲਈ ਅੱਗੇ ਆਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਬੋਲਦਿਆਂ ਸ. ਸਰਬਜੀਤ ਸਿੰਘ ਗਰੇਵਾਲ ਸੇਫਟੈਕ ਨੇ ਦੱਸਿਆ ਕਿ ਪਿਛਲੇ ਡੇਢ ਦਹਾਕੇ ਤੋਂ ਤਨਦੇਹੀ ਨਾਲ ਗੱਤਕਾ ਖੇਡ ਨੂੰ ਪ੍ਰਮੋਟ ਕਰ ਰਹੇ ਸ. ਹਰਜੀਤ ਸਿੰਘ ਗਰੇਵਾਲ ਨਾਲ ਇਸ ਵਿਸ਼ੇਸ਼ ਮਿਲਣੀ ਦਾ ਮਕਸਦ ਸਿੱਖ ਵਿਰਾਸਤ ਦੀ ਖੇਡ ਗੱਤਕਾ ਨੂੰ ਦੇਸ਼-ਵਿਦੇਸ਼ ਵਿੱਚ ਪ੍ਰਫੁੱਲਤ ਕਰਨ ਲਈ ਢੰਗ-ਤਰੀਕੇ ਤੇ ਯੋਜਨਾ ਉਲੀਕਣਾ ਸੀ ਜਿਸ ਦੌਰਾਨ ਸ਼ਾਮਲ ਸਖਸ਼ੀਅਤਾਂ ਨੇ ਉਸਾਰੂ ਚਰਚਾ ਕਰਦਿਆਂ ਕਈ ਸੁਝਾਅ ਵੀ ਦਿੱਤੇ। ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਸ਼ਾਮਲ ਸਮੂਹ ਹਾਜ਼ਰੀਨ ਨੇ ਭਵਿੱਖ ਵਿੱਚ ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੀ ਹਰ ਸੰਭਵ ਮੱਦਦ ਕਰਨ ਦਾ ਫੈਸਲਾ ਕੀਤਾ।

News 18 June,2023
ਪੰਜਾਬ ਪੁਲਿਸ ਵੱਲੋਂ ਬਿਹਾਰ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੇ ਨਾਲ ਸਾਂਝੀ ਕਾਰਵਾਈ ਤਹਿਤ ਮੋਗਾ ਜਵੈਲਰ ਕਤਲ ਕਾਂਡ ਵਿੱਚ ਸ਼ਾਮਿਲ ਚਾਰ ਦੋਸ਼ੀ ਗਿ੍ਰਫਤਾਰ

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਸੂਬੇ ਵਿੱਚੋਂ ਅਪਰਾਧਿਕ ਨੈੱਟਵਰਕਾਂ ਨੂੰ ਨੇਸਤੇ-ਨਾਬੂਤ ਕਰਨ ਲਈ ਵਚਨਬੱਧ - ਪੁਲਿਸ ਟੀਮਾਂ ਨੇ ਮੁਲਜ਼ਮਾਂ ਕੋਲੋਂ ਮੌਕਾ ਵਾਰਦਾਤ ’ਤੇ ਵਰਤੇ ਦੋ ਪਿਸਤੌਲ ਅਤੇ ਮਿ੍ਰਤਕ ਜੌਹਰੀ ਦਾ ਇੱਕ ਲਾਇਸੈਂਸੀ ਰਿਵਾਲਵਰ ਵੀ ਕੀਤਾ ਬਰਾਮਦ - ਪੰਜਵੇਂ ਦੋਸ਼ੀ ਦੀ ਵੀ ਕਰ ਲਈ ਹੈ ਸ਼ਨਾਖ਼ਤ , ਪੁਲਿਸ ਟੀਮਾਂ ਵੱਲੋਂ ਉਕਤ ਪੰਜਵੇਂ ਦੋਸ਼ੀ ਨੂੰ ਕਾਬੂ ਕਰਨ ਲਈ ਛਾਪੇਮਾਰੀ ਜਾਰੀ: ਡੀਜੀਪੀ ਗੌਰਵ ਯਾਦਵ ਚੰਡੀਗੜ/ਮੋਗਾ, 18 ਜੂਨ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਡੀ ਸਫਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਦੀ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐਫ) ਅਤੇ ਮੋਗਾ ਪੁਲਿਸ ਨੇ ਬਿਹਾਰ ਪੁਲਿਸ ਤੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਚਲਾਏ ਸਾਂਝੇ ਅਪਰੇਸ਼ਨ ਤਹਿਤ ਮੋਗਾ ਜਵੈਲਰ ਕਤਲ ਕੇਸ ਵਿੱਚ ਸ਼ਾਮਲ 4 ਦੋਸ਼ੀਆਂ ਨੂੰ ਗਿਰਫਤਾਰ ਕਰਕੇ ਉਕਤ ਕਤਲ ਕਾਂਡ ਦੀ ਗੁੱਥੀ ਸੁਲਝਾ ਲਈ ਹੈ । ਇਹ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦੱਸਿਆ ਕਿ ਕਤਲ ਨੂੰ ਅੰਜਾਮ ਦੇਣ ਵਾਲਿਆਂ ਵਿੱਚ ਸ਼ਾਮਲ 3 ਦੋਸ਼ੀਆਂ ਨੂੰ ਪਟਨਾ , ਬਿਹਾਰ ਤੋਂ ਅਤੇ ਇੱਕ ਦੋਸ਼ੀ ਨੂੰ ਨਾਂਦੇੜ , ਮਹਾਂਰਾਸ਼ਟਰ ਤੋਂ ਗਿਰਫਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 12 ਜੂਨ 2023 ਨੂੰ ਮੋਗਾ ਵਿੱਚ ਪੰਜ ਅਣਪਛਾਤੇ ਵਿਅਕਤੀਆਂ ਨੇ ਇੱਕ ਸਵਰਨਕਾਰੀ (ਜਿਊਲਰੀ) ਦੁਕਾਨ ਦੇ ਮਾਲਕ ਪਰਮਿੰਦਰ ਸਿੰਘ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ ਅਤੇ ਉਸ ਦੀ ਦੁਕਾਨ ‘ਏਸ਼ੀਆ ਜਵੈਲਰਜ਼’ ਚੋਂ ਬੰਦੂਕ ਦੀ ਨੋਕ ‘ਤੇ ਸੋਨੇ ਦੇ ਗਹਿਣੇ ਲੁੱਟ ਲਏ ਸਨ। ਗ਼ੌਰਤਲਬ ਹੈ ਕਿ ਮੌਕਾ ਵਾਰਦਾਤ ਤੋਂ ਫਰਾਰ ਹੋਣ ਤੋਂ ਪਹਿਲਾਂ ਦੋਸ਼ੀਆਂ ਨੇ ਮਿ੍ਰਤਕ ਪਰਮਿੰਦਰ ਸਿੰਘ ਤੋਂ ਉਸਦਾ ਲਾਇਸੈਂਸੀ ਰਿਵਾਲਵਰ ਵੀ ਖੋਹ ਲਿਆ ਸੀ । ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਤਿੰਨ ਮੁਲਜਮਾਂ ਜਿੰਨਾਂ ਦੀ ਪਛਾਣ ਰਾਜਵਿੰਦਰ ਸਿੰਘ ਉਰਫ ਮੰਗਾ ਉਰਫ ਰਾਜੂ ਵਾਸੀ ਮੋਗਾ, ਰਾਜਵੀਰ ਸਿੰਘ ਉਰਫ ਅਵਿਨਾਸ਼ ਸਿੰਘ ਵਾਸੀ ਬਿਹਾਰ ਅਤੇ ਵਰੁਣ ਜੈਜ਼ੀ ਉਰਫ ਵਾਨੂ ਵਾਸੀ ਜਲੰਧਰ ਵਜੋਂ ਹੋਈ , ਨੂੰ ਬਿਹਾਰ ਦੇ ਪਟਨਾ ਤੋਂ ਗਿ੍ਰਫਤਾਰ ਕੀਤਾ ਗਿਆ ਹੈ। ਜਦਕਿ ਚੌਥੇ ਮੁਲਜ਼ਮ , ਜਿਸਦੀ ਪਛਾਣ ਗੁਰਪ੍ਰੀਤ ਸਿੰਘ ਉਰਫ ਗੋਪੀ ਵਜੋਂ ਹੋਈ ਹੈ, ਨੂੰ ਮਹਾਰਾਸ਼ਟਰ ਦੇ ਜ਼ਿਲਾ ਨਾਂਦੇੜ ਤੋਂ ਗਿ੍ਰਫਤਾਰ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਵਾਰਦਾਤ ਦੌਰਾਨ ਵਰਤੇ ਗਏ ਦੋ ਪਿਸਤੌਲ, ਜਿਨਾਂ ਵਿੱਚ ਇੱਕ .315 ਬੋਰ (ਦੇਸੀ ) ਅਤੇ ਇੱਕ .32 ਬੋਰ ਪਿਸਤੌਲ ਸਮੇਤ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਉਨਾ ਦੱਸਿਆ ਕਿ ਪੁਲੀਸ ਨੇ ਮੁਲਜਮਾਂ ਕੋਲੋਂ ਮਿ੍ਰਤਕ ਪਰਮਿੰਦਰ ਸਿੰਘ ਦਾ ਲਾਇਸੈਂਸੀ ਰਿਵਾਲਵਰ ਵੀ ਬਰਾਮਦ ਕੀਤਾ ਹੈ। ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਾਰੇ ਮੁਲਜ਼ਮ ਜੁਰਾਇਮ-ਪੇਸ਼ਾ( ਹਿਸਟਰੀ ਸ਼ੀਟਰ) ਹਨ ਅਤੇ ਇਨਾਂ ਖ਼ਿਲਾਫ਼ ਪੰਜਾਬ ਅਤੇ ਬਿਹਾਰ ਰਾਜ ਵਿੱਚ ਡਕੈਤੀ, ਚੋਰੀ, ਅਸਲਾ ਐਕਟ, ਐਨਡੀਪੀਐਸ ਐਕਟ ਆਦਿ ਦੇ ਅਪਰਾਧਿਕ ਮਾਮਲੇ ਦਰਜ ਹਨ। ਉਨਾਂ ਦੱਸਿਆ ਕਿ ਮੁਲਜ਼ਮ ਰਾਜਵੀਰ ਇਸ ਤੋਂ ਪਹਿਲਾਂ ਜਲੰਧਰ ਦੀ ਅਦਾਲਤ ਵਿੱਚ ਪੇਸ਼ੀ ਦੌਰਾਨ ਪੁਲੀਸ ਹਿਰਾਸਤ ਵਿੱਚੋਂ ਭੱਜ ਗਿਆ ਸੀ ਅਤੇ ਉਦੋਂ ਤੋਂ ਹੀ ਫਰਾਰ ਸੀ। ਉਨਾਂ ਕਿਹਾ ਕਿ ਪੁਲਿਸ ਨੇ ਪੰਜਵੇਂ ਦੋਸ਼ੀ ਗੋਲੂ ਵਾਸੀ ਪਟਨਾ, ਬਿਹਾਰ ਦੀ ਵੀ ਸ਼ਨਾਖ਼ਤ ਕਰ ਲਈ ਹੈ ਅਤੇ ਬੜੀ ਮੁਸਤੈਦੀ ਨਾਲ ਪੁਲਿਸ ਦੀਆਂ ਕਈ ਟੀਮਾਂ ਉਸ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ। ਉਨਾਂ ਕਿਹਾ ਕਿ ਜਲਦ ਹੀ ਫ਼ਰਾਰ ਮੁਲਜ਼ਮ ਜੇਲ ਦੀਆਂ ਸੀਖਾਂ ਪਿੱਛੇ ਹੋਵੇਗਾ। ਇਸ ਕੇਸ ਸਬੰਧੀ ਐਫਆਈਆਰ ਨੰ. 105 ਮਿਤੀ 12/06/2023 ਨੂੰ ਪਹਿਲਾਂ ਹੀ ਆਈ.ਪੀ.ਸੀ. ਦੀ ਧਾਰਾ 396, 394, 397, 459 ਅਤੇ 379ਬੀ ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਸਿਟੀ ਮੋਗਾ ਦੱਖਣੀ ਵਿਖੇ ਦਰਜ ਕੀਤੀ ਜਾ ਚੁੱਕੀ ਹੈ।

News 18 June,2023
ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿਚ ਅਮਰੀਕਾ ਵਿਖੇ ਬੁੱਢਾ ਦਲ ਦੇ ਨਿਹੰਗ ਸਿੰਘਾਂ ਦੀ ਛਾਉਣੀ ਸਥਾਪਤ

24 ਜੂਨ ਨੂੰ ਗੁਰਮਰਯਾਦਾ ਅਨੁਸਾਰ ਨਿਸ਼ਾਨ ਸਾਹਿਬ ਝੂਲਣਗੇ ਅੰਮ੍ਰਿਤਸਰ:-18 ਜੂਨ -ਅਮਰੀਕਾ ਦੇ ਸ਼ਹਿਰ ਇੰਡਿਆਨਾ ਸੈਕਸ਼ਨ ਸਟਰੀਟ ਪਲੇਨ ਫੀਲਡ ਵਿਖੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਗੁਰਦੁਆਰਾ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਸਥਾਪਤ ਕੀਤੀ ਗਈ ਹੈ ਜਿਥੇ ਨਿਸ਼ਾਨ ਸਾਹਿਬ ਲਹਿਰਾਉਣ ਲਈ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਨਾਲ ਪੰਜ ਪਿਆਰਿਆਂ ਨੇ ਟੱਪ ਲਗਾ ਕੇ ਸ਼ੁਭ ਆਰੰਭ ਕੀਤਾ। ਇਸ ਸਮੇਂ ਬਾਬਾ ਹਰਜੀਤ ਸਿੰਘ ਬਟਾਲਾ, ਬਾਬਾ ਘੱਗਰ ਸਿੰਘ, ਸ. ਪਰਮਿੰਦਰ ਸਿੰਘ ਗੋਲਡੀ, ਸ. ਨਰਿੰਦਰ ਸਿੰਘ ਬਿੱਲਾ, ਸ. ਗੁਰਮੀਤ ਸਿੰਘ ਸ਼ੱਲਾਂ, ਸ. ਬਲਦੇਵ ਸਿੰਘ ਸ਼ੱਲਾਂ, ਸ. ਸਰਬਜੀਤ ਸਿੰਘ ਸ਼ੱਲਾਂ ਅਤੇ ਗੁਰਦੁਆਰਾ ਸਾਹਿਬ ਗਰੀਨਵੁੱਡ ਦੀਆਂ ਸੰਗਤਾਂ ਹਾਜ਼ਰ ਸਨ। ਬੁੱਢਾ ਦਲ ਅਮਰੀਕਾ ਯੂਨਿਟ ਦੇ ਜਥੇਦਾਰ ਬਾਬਾ ਜਸਵਿੰਦਰ ਸਿੰਘ ਜੱਸੀ ਨੇ ਫੋਨ ਰਾਹੀ ਦਸਿਆ ਹੈ ਕਿ ਛਾਉਣੀ ਲਈ ਪੰਜ ਏਕੜ ਜ਼ਮੀਨ ਰਾਖਵੀ ਕੀਤੀ ਗਈ ਹੈ ਗੁਰਦੁਆਰਾ ਸਾਹਿਬ ਦੀ ਰੋਜ਼ਾਨਾ ਮਰਯਾਦਾ ਜਲਦ ਸ਼ੁਰੂ ਹੋ ਜਾਵੇਗੀ। ਇਸ ਸਬੰਧ ਵਿਚ 1331 ਸੈਕਸ਼ਨ ਸਟਰੀਟ ਪਲੇਨ ਫੀਲਡ ਇੰਡਆਨਾ ਵਿਖੇ 22 ਜੂਨ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇਲਾਹੀ ਬਾਣੀ ਦੇ ਅਖੰਡਪਾਠ ਅਰੰਭ ਹੋਣਗੇ ਅਤੇ 24 ਜੂਨ ਭੋਗ ਪੈਣਗੇ। ਏਸੇ ਦਿਨ ਗੁਰਮਰਯਾਦਾ ਅਨੁਸਾਰ ਨਿਸ਼ਾਨ ਸਾਹਿਬ ਲਹਿਰਾਉਣ ਦੀ ਰਸਮ ਵੀ ਹੋਵੇਗੀ। ਉਨ੍ਹਾਂ ਕਿਹਾ ਕਿ 24 ਜੂਨ ਨੂੰ ਵਿਸ਼ੇਸ਼ ਗੁਰਮਤਿ ਸਮਾਗਮ ਹੋਣਗੇ ਜਿਸ ਵਿਚ ਗੁਰਬਾਣੀ ਕੀਰਤਨ, ਗੁਰਮਤਿ ਦੇ ਗਿਆਨੀ ਵਿਦਵਾਨ ਪੰਥਕ ਕਵੀਸ਼ਰ, ਢਾਡੀ ਸਿੱਖ ਇਤਿਹਾਸ ਤੇ ਗੁਰੂ ਸੰਦੇਸ਼ ਦਾ ਸ਼ਬਦ ਰੂਪੀ ਪ੍ਰਸਾਦਿ ਸੰਗਤਾਂ ਵਿਚ ਸੁਰੀਲੇ ਕੰਠ ਰਾਹੀ ਵੰਡਣਗੇ। ਉਨ੍ਹਾਂ ਦਸਿਆ ਕਿ ਅੰਮ੍ਰਿਤ ਸੰਚਾਰ ਵੀ ਹੋਵੇਗਾ। ਬੁੱਢਾ ਦਲ ਪਾਸ ਪੁਰਾਤਨ ਇਤਿਹਾਸਕ ਵਿਰਾਸਤੀ, ਸ਼ਸਤਰਾਂ ਦੇ ਦਰਸ਼ਨ ਵੀ ਸੰਗਤਾਂ ਨੂੰ ਕਰਵਾਏ ਜਾਣਗੇ। ਨਿਹੰਗ ਸਿੰਘ ਫੌਜਾਂ ਗੱਤਕੇ ਦੇ ਜੌਹਰ ਵੀ ਵਿਖਾਉਣਗੀਆਂ।

News 18 June,2023
ਗ਼ਦਰ 2 ਫਿਲਮ ਦੀ ਸਟਾਰ ਕਾਸਟ ਸ਼੍ਰੀ ਦਰਬਾਰ ਸਾਹਿਬ ਵਿਖੇ ਹੋਈ ਨਤਮਸਤਕ

ਮਨੀਸ਼ ਵਦਾਵਾ ਨੇ ਦੱਸਿਆ ਕਿ ਉਨ੍ਹਾਂ ਨੂੰ ਸਿੱਖਣ ਵਾਸਤੇ ਬਹੁਤ ਕੁਝ ਮਿਲਿਆ ਅੰਮ੍ਰਿਤਸਰ, 17 ਜੂਨ 2023 - ਬਾਲੀਵੁੱਡ ਤੇ ਧਮਾਲ ਮਚਾਉਣ ਵਾਲੀ ਗਦਰ ਫਿਲਮ ਦਾ ਗ਼ਦਰ 2 ਹੁਣ ਜਲਦ ਹੀ ਰਿਲੀਜ਼ ਹੋਣ ਜਾ ਰਿਹਾ ਹੈ ਉਥੇ ਹੀ ਗ਼ਦਰ 2 ਦੀ ਸਟਾਰ ਕਾਸਟ ਉਸ ਦੀ ਕਾਮਯਾਬੀ ਲਈ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਵਾਸਤੇ ਪਹੁੰਚੇ ਓਥੇ ਹੀ ਇਸ ਫਿਲਮ ਦੇ ਵਿਚ ਆਪਣਾ ਕਿਰਦਾਰ ਨਿਭਾਉਣ ਵਾਲੇ ਮਨੀਸ਼ ਵਦਾਵਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੋ ਗਦਰ ਫਿਲਮ ਦੇ ਵਿਚ ਸੰਨੀ ਦਿਓਲ ਵੱਲੋਂ ਕੰਮ ਕੀਤਾ ਗਿਆ ਸੀ ਉਨ੍ਹਾਂ ਤੋਂ ਉਨ੍ਹਾਂ ਨੂੰ ਸਿੱਖਣ ਵਾਸਤੇ ਬਹੁਤ ਕੁਝ ਮਿਲਿਆ ਹੈ। ਗਦਰ 2 ਦੀ ਸਟਾਰ ਕਾਸਟ ਅੱਜ ਸ੍ਰੀ ਦਰਬਾਰ ਸਾਹਿਬ ਉਸ ਦੀ ਕਾਮਯਾਬੀ ਲਈ ਅਰਦਾਸ ਕਰਨ ਪਹੁੰਚੇ ਉਥੇ ਹੀ ਮਨੀਸ਼ ਵਧਾਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਗ਼ਦਰ ਵਿੱਚ ਸੰਨੀ ਦਿਓਲ ਵੱਲੋਂ ਕੀਤਾ ਗਿਆ ਸੀ ਉਸ ਨੂੰ ਲੋਕਾਂ ਵੱਲੋਂ ਬਹੁਤ ਪਸੰਦ ਕੀਤਾ ਗਿਆ ਸੀ ਅਤੇ ਹੁਣ ਗ਼ਦਰ 2 ਆ ਰਹੀ ਹੈ ਉਸ ਨੂੰ ਲੋਕ ਹੋਰ ਵੀ ਪਸੰਦ ਕਰਨਗੇ ਕਿਉਂਕਿ ਉਹ ਕਹਾਣੀ ਅਤੇ ਇਸ ਕਹਾਣੀ ਦੇ ਵਿੱਚ ਬਹੁਤ ਅੰਤਰ ਹੈ ਦੱਸਿਆ ਗਿਆ ਹੈ ਅੱਗੇ ਬੋਲਦੇ ਉਨ੍ਹਾਂ ਕਿਹਾ ਕਿ ਜੋ ਉਹਨਾਂ ਨੂੰ ਇਸ ਫਿਲਮ ਦੇ ਵਿਚ ਕੰਮ ਕਰਨ ਨੂੰ ਮਿਲਿਆ ਸੀ ਉਹ ਅਮਰੀਸ਼ ਪੁਰੀ ਦੀ ਇਸ ਜਗਾ ਤੇ ਸੀ ਅਤੇ ਸੰਨੀ ਦਿਓਲ ਨਾਲ ਕੰਮ ਕਰਕੇ ਉਨ੍ਹਾਂ ਨੂੰ ਬਹੁਤ ਕੁਝ ਸਿੱਖਣ ਨੂੰ ਮਿਲਿਆ ਹੈ।

News 17 June,2023
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਚਾਰ ਕੈਡਿਟ ਬਣੇ ਭਾਰਤੀ ਹਵਾਈ ਸੈਨਾ ਦੇ ਕਮਿਸ਼ਨਡ ਅਫ਼ਸਰ

ਹੁਣ ਤੱਕ ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ਦੇ 140 ਕੈਡਿਟ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਸ਼ਾਮਲ • ਭਾਰਤ ਦੇ ਰਾਸ਼ਟਰਪਤੀ ਵੱਲੋਂ ਏਅਰ ਫੋਰਸ ਅਕੈਡਮੀ, ਡੰਡੀਗਲ ਵਿਖੇ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਚੰਡੀਗੜ੍ਹ, 17 ਜੂਨ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.), ਐਸ.ਏ.ਐਸ. ਨਗਰ (ਮੋਹਾਲੀ) ਦੇ ਚਾਰ ਕੈਡਿਟਾਂ ਇਸ਼ਾਨ ਬਖ਼ਸ਼ੀ, ਮਨਰਾਜ ਸਿੰਘ ਸਾਹਨੀ, ਹਰਸ਼ਿਤ ਬਖ਼ਸ਼ੀ ਅਤੇ ਅਰਮਾਨਦੀਪ ਸਿੰਘ ਸੋਢੀ ਨੂੰ ਅੱਜ ਏਅਰ ਫੋਰਸ ਅਕੈਡਮੀ, ਡੰਡੀਗਲ, ਹੈਦਰਾਬਾਦ ਵਿਖੇ ਸ਼ਾਨਦਾਰ ਪਾਸਿੰਗ ਆਊਟ ਪਰੇਡ ਉਪਰੰਤ ਭਾਰਤੀ ਹਵਾਈ ਸੈਨਾ ਵਿੱਚ ਕਮਿਸ਼ਨ ਮਿਲ ਗਿਆ ਹੈ। ਭਾਰਤ ਦੇ ਰਾਸ਼ਟਰਪਤੀ ਅਤੇ ਹਥਿਆਰਬੰਦ ਸੈਨਾਵਾਂ ਦੇ ਸੁਪਰੀਮ ਕਮਾਂਡਰ ਸ੍ਰੀਮਤੀ ਦ੍ਰੋਪਦੀ ਮੁਰਮੂ ਨੇ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਕੀਤਾ। ਇਨ੍ਹਾਂ ਕੈਡਿਟਾਂ ਸਮੇਤ ਪਿਛਲੇ 11 ਸਾਲਾਂ ਵਿੱਚ ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਕੁੱਲ 140 ਕੈਡਿਟ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਸ਼ਾਮਲ ਹੋਏ ਹਨ। ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਮਾਰਚ 2022 ਤੋਂ ਹੁਣ ਤੱਕ ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਕੁੱਲ 38 ਕੈਡਿਟਾਂ ਨੂੰ ਅਫ਼ਸਰ ਵਜੋਂ ਕਮਿਸ਼ਨ ਮਿਲਿਆ ਹੈ। ਇਨ੍ਹਾਂ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਅਫ਼ਸਰ ਬਣਨ ਉਤੇ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸਮੁੱਚੇ ਪੰਜਾਬ ਨੂੰ ਇਨ੍ਹਾਂ ਦੀ ਇਸ ਸ਼ਾਨਦਾਰ ਪ੍ਰਾਪਤੀ 'ਤੇ ਮਾਣ ਹੈ। ਕੈਬਨਿਟ ਮੰਤਰੀ ਨੇ ਸਾਰੇ ਕੈਡਿਟਾਂ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ.ਚੌਹਾਨ (ਸੇਵਾਮੁਕਤ) ਨੇ ਕੈਡਿਟਾਂ ਨੂੰ ਇੰਸਟੀਚਿਊਟ ਦੇ ਮੋਟੋ 'ਨਿਸਚੈ ਕਰਿ ਅਪੁਨੀ ਜੀਤ ਕਰੋ' ਉਤੇ ਖਰਾ ਉਤਰਨ ਅਤੇ ਪੰਜਾਬ ਦੇ ਯੋਗ ਸਪੂਤ ਅਤੇ ਮੁਲਕ ਦੇ ਸੱਚੇ ਸਿਪਾਹੀ ਬਣਨ ਦਾ ਸੱਦਾ ਦਿੱਤਾ।

News 17 June,2023
ਡਾਕੂ ਹਸੀਨਾ ਮੋਨਾ ਤੇ ਉਹਦਾ ਪਤੀ ਗ੍ਰਿਫਤਾਰ

ਲੁਧਿਆਣਾ ਲੁੱਟ ਕਾਂਡ; ਲੁਧਿਆਣਾ, 17 ਜੂਨ 2023- ਲੁਧਿਆਣਾ ਚ ਕਰੋੜਾਂ ਰੁਪਏ ਦੀ ਲੁੱਟ ਕਰਨ ਵਾਲੀ ਡਾਕੂ ਹਸੀਨਾ ਮੋਨਾ ਅਤੇ ਉਹਦੇ ਪਤੀ ਨੂੰ ਉਤਰਾਖੰਡ ਤੋਂ ਪੁਲਿਸ ਵਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਬਾਰੇ ਜਾਣਕਾਰੀ ਖੁਦ ਡੀਜੀਪੀ ਪੰਜਾਬ ਗੌਰਵ ਯਾਦਵ ਵਲੋਂ ਦਿੱਤੀ ਗਈ ਹੈ। ਦੱਸ ਦਈਏ ਕਿ, ਇਸ ਤੋਂ ਪਹਿਲਾਂ ਕਰੀਬ 6 ਲੁਟੇਰਿਆਂ ਨੂੰ ਪੁਲਿਸ ਦੇ ਵਲੋਂ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ ਕਰੀਬ ਸਾਢੇ 5 ਕਰੋੜ ਰੁਪਏ ਵੀ ਬਰਾਮਦ ਕਰ ਲਏ ਗਏ ਹਨ।

News 17 June,2023
ਪਟਿਆਲਾ ਜ਼ਿਲ੍ਹੇ 'ਚ 269 ਏਕੜ ਸ਼ਾਮਲਾਤ ਜਮੀਨ ਤੋਂ ਛੁਡਵਾਏ ਨਾਜਾਇਜ਼ ਕਬਜੇ

8 ਏਕੜ ਸ਼ਾਮਲਾਤ ਜਮੀਨ ਦਾ ਰਕਬਾ ਪ੍ਰਾਪਤ ਕਰਕੇ ਪੰਚਾਇਤ ਦੇ ਹਵਾਲੇ ਕੀਤਾ ਗਿਆ ਹੈ ਪਟਿਆਲਾ, 17 ਜੂਨ: ਪੰਜਾਬ ਸਰਕਾਰ ਵੱਲੋਂ ਸ਼ਾਮਲਾਤ ਜਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਦੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਵਿੱਚੋਂ ਇਸ ਮੁਹਿੰਮ ਦੇ ਤੀਜੇ ਪੜਾਅ ਤਹਿਤ ਹੁਣ ਤੱਕ 269 ਏਕੜ ਸ਼ਾਮਲਾਤ ਜਮੀਨ ਤੋਂ ਨਾਜਾਇਜ਼ ਕਬਜ਼ੇ ਛੁਡਵਾਏ ਗਏ ਹਨ। ਇਹ ਜਾਣਕਾਰੀ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਅਮਨਦੀਪ ਕੌਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਕਬਜ਼ੇ ਛੁਡਵਾਉਣ ਦੀ ਮੁਹਿੰਮ ਦੇ ਇਸ ਮੌਜੂਦਾ ਫੇਜ਼ ਅੰਦਰ 43 ਕਬਜ਼ਾ ਵਾਰੰਟ ਜਾਰੀ ਕੀਤੇ ਗਏ, ਜਿਨ੍ਹਾਂ 'ਤੇ ਕਾਰਵਾਈ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤੇ ਵਧੀਕ ਮੁੱਖ ਸਕੱਤਰ ਕੇ. ਸ਼ਿਵਾ ਪ੍ਰਸਾਦ ਦੀ ਦੇਖ-ਰੇਖ ਹੇਠ ਇਹ 269 ਏਕੜ ਸ਼ਾਮਲਾਤ ਜਮੀਨ ਤੋਂ ਨਾਜਾਇਜ਼ ਕਬਜ਼ੇ ਛੁਡਵਾਏ ਗਏ ਹਨ। ਡੀ.ਡੀ.ਪੀ.ਓ. ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਏ.ਡੀ.ਸੀ. ਦਿਹਾਤੀ ਵਿਕਾਸ ਅਨੁਪ੍ਰਿਤਾ ਜੌਹਲ ਦੀ ਅਗਵਾਈ ਹੇਠ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅੰਦਰ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਲਈ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਤਹਿਤ ਹੀ ਬੀਤੇ ਦਿਨ ਗ੍ਰਾਮ ਪੰਚਾਇਤ ਰਾਜਪੁਰਾ (ਨਾਭਾ ਬਲਾਕ) ਦੀ 8 ਏਕੜ ਸ਼ਾਮਲਾਤ ਜਮੀਨ ਦਾ ਰਕਬਾ ਪ੍ਰਾਪਤ ਕਰਕੇ ਪੰਚਾਇਤ ਦੇ ਹਵਾਲੇ ਕੀਤਾ ਗਿਆ ਹੈ। ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੇ ਜ਼ਿਲ੍ਹੇ ਅੰਦਰ ਨਾਜਾਇਜ਼ ਕਾਬਜ਼ਕਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਪ ਹੀ ਸ਼ਾਮਲਾਤ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਤੁਰੰਤ ਖਾਲੀ ਕਰ ਦੇਣ ਕਿਉਂਕਿ ਅਜਿਹਾ ਨਾ ਕੀਤੇ ਜਾਣ 'ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

News 17 June,2023
ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਦਾ ਅਮਰੀਕਾ ਦੇ ਸ਼ਹਿਰ ਇੰਡੀਆਨਾ ਪੁੱਜਣ ਤੇ ਸੰਗਤਾਂ ਵੱਲੋਂ ਨਿੱਘਾ ਸੁਆਗਤ ਕੀਤਾ

ਫੋਟੋ ਕੈਪਸ਼ਨ:- ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾਵਹੀਰ ਚੱਕਰਵਰਤੀ ਵੱਲੋਂ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਸਹੀਦ ਦੀ ਦੂਜੀ ਸ਼ਹੀਦੀ ਸ਼ਤਾਬਦੀ ਅਤੇ ਜਥੇਦਾਰ ਬਾਬਾ ਜੱਸਾ ਸਿੰਘ ਰਾਮਗੜ੍ਹੀਆ ਦੀ ਤੀਸਰੀ ਜਨਮ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਕੈਲੇਡੋਨੀਆ ਫੇਅਰ ਨੇੜੇ ਹੈਮਿਲਟਨ ਅਮਰੀਕਾ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਕੀਤੇ ਜਾ ਰਹੇ ਹਨ। ਏਸੇ ਸੰਦਰਭ ਵਿੱਚ ਬੀਤੀ ਰਾਤ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਦਾ ਅਮਰੀਕਾ ਦੇ ਸ਼ਹਿਰ ਇੰਡੀਆਨਾ ਪੁੱਜਣ ਤੇ ਸੰਗਤਾਂ ਵੱਲੋਂ ਨਿੱਘਾ ਸੁਆਗਤ ਕੀਤਾ ਗਿਆ ਹੈ। ਸਵਾਗਤ ਕਰਨ ਵਾਲਿਆਂ ਵਿੱਚ ਜਥੇ: ਜਸਵਿੰਦਰ ਸਿੰਘ ਜੱਸੀ, ਬਾਬਾ ਹਰਜੀਤ ਸਿੰਘ ਯੂ.ਕੇ, ਸੰਤ ਬਾਬਾ ਦਲਜੀਤ ਸਿੰਘ ਸ਼ਿਕਾਗੋਵਾਲੇ ਅਤੇ ਅਨੇਕਾਂ ਅਕਾਲੀ ਫੋਜਾਂ ਤੇ ਅਮਰੀਕਾ ਨਿਵਾਸੀ ਹਾਜ਼ਰ ਸਨ।

News 17 June,2023
ਕਸ਼ਮੀਰ ਦੇ ਕੁਪਵਾੜਾ ’ਚ ਕੰਟਰੋਲ ਰੇਖਾ ’ਤੇ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ 5 ਵਿਦੇਸ਼ੀ ਅਤਿਵਾਦੀ ਮਾਰੇ

ਜੁਮਾਗੁੰਡ ਖੇਤਰ ਵਿਚ ਅਪਰੇਸ਼ਨ ਸ਼ੁਰੂ ਕੀਤਾ, ਜੋ ਤੜਕੇ ਮੁਕਾਬਲੇ ਵਿਚ ਬਦਲ ਗਿਆ ਦਿੱਲੀ- ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲਓਸੀ) ’ਤੇ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਅੱਜ ਪੰਜ ਵਿਦੇਸ਼ੀ ਅਤਿਵਾਦੀ ਮਾਰੇ ਗਏ। ਖੁਫੀਆ ਸੂਚਨਾ ’ਤੇ ਕਾਰਵਾਈ ਕਰਦੇ ਹੋਏ ਸੁਰੱਖਿਆ ਬਲਾਂ ਨੇ ਉੱਤਰੀ ਕਸ਼ਮੀਰ ਜ਼ਿਲ੍ਹੇ ਵਿਚ ਕੰਟਰੋਲ ਰੇਖਾ ਦੇ ਨਾਲ ਜੁਮਾਗੁੰਡ ਖੇਤਰ ਵਿਚ ਅਪਰੇਸ਼ਨ ਸ਼ੁਰੂ ਕੀਤਾ, ਜੋ ਤੜਕੇ ਮੁਕਾਬਲੇ ਵਿਚ ਬਦਲ ਗਿਆ। ਕਸ਼ਮੀਰ ਦੇ ਏਡੀਜੀਪੀ ਵਿਜੈ ਕੁਮਾਰ ਨੇ ਟਵੀਟ ਕੀਤਾ,‘ਮੁਕਾਬਲੇ ’ਚ ਪੰਜ ਵਿਦੇਸ਼ੀ ਅਤਿਵਾਦੀ ਮਾਰੇ ਗਏ। ਇਲਾਕੇ 'ਚ ਤਲਾਸ਼ੀ ਜਾਰੀ ਹੈ।’

News 16 June,2023
ਨਹਿਰੂ ਮੈਮੋਰੀਅਲ ਮਿਊਜ਼ੀਅਮ ਐਂਡ ਲਾਇਬ੍ਰੇਰੀ ਸੁਸਾਇਟੀ ਦਾ ਨਾਂ ਹੁਣ ਪ੍ਰਧਾਨ ਮੰਤਰੀ ਮਿਊਜ਼ੀਅਮ ਐਂਡ ਲਾਇਬ੍ਰੇਰੀ ਸੁਸਾਇਟੀ

ਕਾਂਗਰਸ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਦਿੱਲੀ- ਦਿੱਲੀ ਦੇ ਤੀਨ ਮੂਰਤੀ ਭਵਨ ਕੰਪਲੈਕਸ ਵਿਚ ਸਥਿਤ ਨਹਿਰੂ ਮੈਮੋਰੀਅਲ ਮਿਊਜ਼ੀਅਮ ਐਂਡ ਲਾਇਬ੍ਰੇਰੀ ਸੁਸਾਇਟੀ (ਐੱਨਐੱਮਐੱਮਐੱਲ) ਦਾ ਨਾਂ ਬਦਲ ਕੇ ‘ਪ੍ਰਧਾਨ ਮੰਤਰੀ ਮਿਊਜ਼ੀਅਮ ਐਂਡ ਲਾਇਬ੍ਰੇਰੀ ਸੁਸਾਇਟੀ’ ਰੱਖ ਦਿੱਤਾ ਗਿਆ ਹੈ, ਜਿਸ ’ਤੇ ਕਾਂਗਰਸ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਤੀਨ ਮੂਰਤੀ ਭਵਨ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੀ ਸਰਕਾਰੀ ਰਿਹਾਇਸ਼ ਸੀ। ਸਭਿਆਚਾਰਕ ਮਾਮਲਿਆਂ ਬਾਰੇ ਮੰਤਰਾਲੇ ਨੇ ਕਿਹਾ ਕਿ ਐੱਨਐੱਮਐੱਮਐੱਲ ਦੀ ਵਿਸ਼ੇਸ਼ ਬੈਠਕ ਨੇ ਇਸ ਦਾ ਨਾਂ ਬਦਲਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੀਟਿੰਗ ਦੀ ਪ੍ਰਧਾਨਗੀ ਸੁਸਾਇਟੀ ਦੇ ਮੀਤ ਪ੍ਰਧਾਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕੀਤੀ। ਕਾਂਗਰਸ ਦੇ ਸੀਨੀਅਰ ਨੇਤਾ ਜੈਰਾਮ ਰਮੇਸ਼ ਨੇ ਨਾਂ ਬਦਲਣ ਦੀ ਨਿੰਦਾ ਕੀਤੀ ਹੈ।

News 16 June,2023
ਫਰੀਦਕੋਟ ਦੇ MLA ਗੁਰਦਿੱਤ ਸੇਖੋਂ ਦੀ ਪਾਇਲਟ ਗੱਡੀ ਦੀ ਮੋਟਰਸਾਇਕਲ ਨਾਲ ਹੋਈ ਟੱਕਰ

ਮੋਟਰਸਾਈਕਲ ਸਵਾਰ ਦੋ ਲੋਕਾਂ ਦੀ ਮੌਤ ਹੋ ਗਈ ਫਰੀਦਕੋਟ, 16 ਜੂਨ 2023 - ਫਰੀਦਕੋਟ ਤੋਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਪਾਇਲਟ ਗੱਡੀ ਦੀ ਇੱਕ ਮੋਟਰਸਾਈਕਲ ਨਾਲ ਟੱਕਰ ਹੋ ਗਈ ਤੇ ਮੋਟਰਸਾਈਕਲ ਸਵਾਰ ਦੋ ਲੋਕਾਂ ਦੀ ਮੌਤ ਹੋ ਗਈ। ਪਾਇਲਟ ਗੱਡੀ ਦਾ ਡਰਾਈਵਰ ਮੌਕੇ ਤੋਂ ਹੀ ਫਰਾਰ ਹੋ ਗਿਆ। ਵਿਧਾਇਕ ਗੁਰਦਿੱਤ ਸਿੰਘ ਸੇਖੋਂ ਜਿਸ ਸਮੇਂ ਇਹ ਹਾਦਸਾ ਹੋਇਆ ਉਸ ਟਾਇਮ ਪਾਇਲਟ ਗੱਡੀ ਦੇ ਨਾਲ ਨਹੀਂ ਸਨ। ਮੋਟਰਸਾਈਕਲ ਸਵਾਰ ਪਿੰਡ ਝੋਟੀਵਾਲਾ ਦੇ ਵਸਨੀਕ ਸਨ। ਇਹ ਹਾਦਸਾ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਮਚਾਕੀ ਕੋਲ ਵਾਪਰਿਆ ਹੈ। ਪਰਿਵਾਰਕ ਮੈਂਬਰਾਂ ਨੇ ਲਾਸ਼ਾਂ ਨੂੰ ਨਾਲ ਲੈਂ ਕੇ ਥਾਣਾ ਸਿਟੀ ਫਰੀਦਕੋਟ ਦੇ ਬਾਹਰ ਧਰਨਾ ਲਗਾਇਆ ਹੋਇਆ। ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕ ਪਹੁੰਚਣੇ ਸ਼ੁਰੂ ਹੋ ਗਏ ਹਨ। ਇਸ ਤੋਂ ਬਾਅਦ ਗੁੱਸੇ 'ਚ ਆਏ ਲੋਕਾਂ ਨੇ ਕਾਰਵਾਈ ਦੀ ਮੰਗ ਨੂੰ ਲੈ ਕੇ ਥਾਣੇ ਅੱਗੇ ਧਰਨਾ ਦਿੱਤਾ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ਼ ਪਰਮਬੰਸ ਸਿੰਘ ਰੋਮਾਣਾ ਨੇ ਇੱਕ ਵੀਡੀਓ ਰਾਹੀਂ ਪਿੰਡ ਝੋਟੀਵਾਲਾ ਦੇ ਦੋ ਲੋਕਾਂ ਦੀ ਹੋਈ ਮੌਤ ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੁਲਿਸ ਨੂੰ ਜਲਦ ਤੋਂ ਜਲਦੀ ਦੋਸ਼ੀ ਤੇ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਮੌਕੇ ਵਿਧਾਇਕ ਗੁਰਦਿੱਤ ਸਿੰਘ ਨੇ ਐਕਸੀਡੈਂਟ ਵਾਲੀ ਜਗ੍ਹਾ ਤੇ ਪਹੁੰਚਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਉਨ੍ਹਾਂ ਨੂੰ ਭਰੋਸਾ ਦਵਾਇਆ ਕਿ ਉਹ ਉਨ੍ਹਾਂ ਦੀ ਹਰ ਤਰ੍ਹਾਂ ਦੀ ਮਦਦ ਕਰਨਗੇ।

News 16 June,2023
ਭਾਰੀ ਮੀਂਹ ਤੇ ਤੇਜ਼ ਹਵਾਵਾਂ ਨੇ ਰੁੱਖ ਤੇ ਖੰਭੇ ਸੁੱਟੇ

1 ਲੱਖ ਲੋਕ ਸੁਰੱਖਿਅਤ ਥਾਵਾਂ 'ਤੇ ਪਹੁੰਚਾਏ ਅਹਿਮਦਾਬਾਦ/ਨਵੀਂ ਦਿੱਲੀ, 15 ਜੂਨ- ਚੱਕਰਵਾਤ ਬਿਪਰਜੋਏ ਨੇ 10 ਦਿਨਾਂ ਤੋਂ ਜ਼ਿਆਦਾ ਸਮੇਂ ਤੱਕ ਅਰਬ ਸਾਗਰ 'ਚ ਮੰਥਨ ਕਰਨ ਬਾਅਦ ਗੁਜਰਾਤ ਦੇ ਕੱਛ ਜ਼ਿਲ੍ਹੇ 'ਚ ਜਖਾਊ ਬੰਦਰਗਾਹ 'ਤੇ 115-125 ਕਿੱਲੋਮੀਟਰ ਪ੍ਰਤੀ ਘੰਟਾ ਨਾਲ ਚੱਲਣ ਵਾਲੀਆਂ ਹਵਾਵਾਂ ਸਮੇਤ ਭਾਰੀ ਮੀਂਹ ਨਾਲ ਦਸਤਕ ਦਿੱਤੀ | ਜਖਾਊ ਬੰਦਰਗਾਹ ਵਿਖੇ ਬਿਜਲੀ ਦੇ ਖੰਭਿਆਂ 'ਤੇ ਦਰੱਖਤ ਅਤੇ ਹੋਰਡਿੰਗਜ਼ ਆਦਿ ਦੇ ਡਿੱਗਣ ਨਾਲ ਸ਼ਹਿਰ ਹਨ੍ਹੇਰੇ 'ਚ ਡੁੱਬ ਗਿਆ | ਭਾਰਤੀ ਮੌਸਮ ਵਿਭਾਗ ਨੇ ਦੱਸਿਆ ਕਿ ਕੱਛ ਅਤੇ ਸੌਰਾਸ਼ਟਰ 'ਚ ਤੇਜ਼ ਹਵਾਵਾਂ ਨਾਲ ਭਾਰੀ ਬਾਰਿਸ਼ ਹੋ ਰਹੀ ਹੈ | ਦੇਵਭੂਮੀ ਦਵਾਰਕਾ ਜ਼ਿਲ੍ਹੇ 'ਚ ਇਕ ਰੁੱਖ ਦੇ ਡਿਗ ਜਾਣ ਨਾਲ 3 ਲੋਕ ਜ਼ਖ਼ਮੀ ਹੋ ਗਏ ਹਨ | ਚੱਕਰਵਾਤ ਦੇ ਦਸਤਕ (ਲੈਂਡਫਾਲ) ਦੀ ਪ੍ਰਕਿਰਿਆ ਅੱਧੀ ਰਾਤ ਤੱਕ ਪੂਰੀ ਹੋ ਜਾਏਗੀ | ਮੌਸਮ ਵਿਭਾਗ ਦੇ ਡੀ.ਜੀ. ਮਰੁਤਯੁਨਜੇਅ ਮੋਹਾਪਾਤਰਾ ਨੇ ਦੱਸਿਆ ਕਿ ਕੱਛ ਤੇ ਦੇਵਭੂਮੀ ਦਵਾਰਕਾ ਜ਼ਿਲਿ੍ਹਆਂ 'ਚ ਸੰਘਣੇ ਬੱਦਲ ਛਾ ਗਏ ਹਨ ਅਤੇ ਚੱਕਰਵਾਤ ਦੇ ਦਸਤਕ ਦੀ ਪ੍ਰਕਿਰਿਆ ਅੱਧੀ ਰਾਤ ਤੱਕ ਜਾਰੀ ਰਹੇਗੀ | ਇਹ ਲੈਂਡਫਾਲ ਇਕ ਚੱਕਰਵਾਤੀ ਤੂਫ਼ਾਨ ਨੂੰ ਦਰਸਾਂਦਾ ਹੈ ਜਿਹੜਾ ਪਾਣੀ ਦੇ ਉਪਰ ਹੋਣ ਬਾਅਦ ਜ਼ਮੀਨ 'ਤੇ ਘੁੰਮ ਰਿਹਾ ਹੈ | ਚੱਕਰਵਾਤ ਦਾ ਵਿਆਸ ਕਰੀਬ 50 ਕਿੱਲੋਮੀਟਰ ਹੈ ਤੇ ਇਹ 13-14 ਕਿੱਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਅੱਗੇ ਵੱਧ ਰਿਹਾ ਹੈ | ਮੋਹਾਪਾਤਰਾ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਕੁਝ ਇਲਾਕਿਆਂ 'ਚ 25 ਸੀ.ਐਮ. ਤੋਂ ਜ਼ਿਆਦਾ ਬਾਰਿਸ਼ ਹੋ ਸਕਦੀ ਹੈ ਤੇ ਨੀਵੀਆਂ ਥਾਵਾਂ 'ਤੇ ਹੜ੍ਹਾਂ ਦਾ ਖ਼ਤਰਾ ਹੈ | ਕੱਛ ਦੇ ਮੰਡਾਵੀ ਕਸਬੇ ਤੇ ਜਖਾਊ 'ਚ ਤੂਫ਼ਾਨ ਨੇ ਕਈ ਰੁੱਖਾਂ ਨੂੰ ਜੜੋ੍ਹਾ ਪੁੱਟ ਦਿੱਤਾ ਹੈ ਤੇ ਕਈ ਬਿਜਲੀ ਦੇ ਪੋਲ ਡਿਗ ਗਏ ਹਨ | ਲੋਕਾਂ ਦੇ ਘਰਾਂ ਤੋਂ ਟੀਨਾਂ ਤੇ ਪਲਾਸਟਿਕ ਦੀਆਂ ਛੱਤਾਂ ਵੀ ਉਡਣ ਦੀਆਂ ਖਬਰਾਂ ਹਨ | ਚੱਕਰਵਾਤ ਦੇ ਮੱਦੇਨਜ਼ਰ ਸੂਬਾ ਪ੍ਰਸ਼ਾਸਨ ਨੇ 8 ਤੱਟੀ ਜ਼ਿਲਿ੍ਹਆਂ ਤੋਂ 94000 ਤੋਂ ਵੱਧ ਲੋਕਾਂ ਨੂੰ ਆਰਜ਼ੀ ਆਸਰਾ ਕੈਂਪਾਂ 'ਚ ਤਬਦੀਲ ਕੀਤਾ ਹੈ | ਗੁਜਰਾਤ ਸਰਕਾਰ ਨੇ ਬਿਆਨ 'ਚ ਕਿਹਾ ਕਿ ਕੱਛ, ਦੇਵਭੂਮੀ ਦਵਾਰਕਾ, ਜਾਮਨਗਰ, ਮੋਰਬੀ, ਰਾਜਕੋਟ, ਜੂਨਾਗੜ੍ਹ, ਪੋਰਬੰਦਰ ਤੇ ਗੀਰ ਸੋਮਨਾਥ ਜ਼ਿਲ੍ਹੇ ਤੋਂ 94,427 ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਤਬਦੀਲ ਕੀਤਾ ਗਿਆ ਹੈ | ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਗਾਂਧੀਨਗਰ 'ਚ ਸਟੇਟ ਐਮਰਜੈਂਸੀ ਆਪ੍ਰੇਸ਼ਨ ਸੈਂਟਰ ਪਹੁੰਚ ਕੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ ਤੇ ਹਰ ਰਾਹਤ ਮੁਹੱਈਆ ਕਰਵਾਉਣ ਲਈ ਢੁੱਕਵੇਂ ਕਦਮ ਚੁੱਕਣ ਲਈ ਕਿਹਾ | ਦੂਜੇ ਪਾਸੇ ਐਨ.ਡੀ.ਆਰ.ਐਫ. ਦੇ ਡੀ.ਜੀ. ਅਤੁਲ ਕਰਵਲ ਨੇ ਕਿਹਾ ਕਿ ਐਨ.ਡੀ.ਆਰ.ਐਫ. ਸਮੇਤ ਹੋਰ ਏਜੰਸੀਆਂ ਇਹ ਯਕੀਨੀ ਕਰਨ ਦਾ ਯਤਨ ਕਰ ਰਹੀਆਂ ਹਨ ਕਿ ਚੱਕਰਵਾਤ ਤੋਂ ਜਾਨ ਮਾਲ ਦਾ ਘੱਟ ਤੋਂ ਘੱਟ ਨੁਕਸਾਨ ਹੋਵੇ | ਉਨ੍ਹਾਂ ਕਿਹਾ ਕਿ ਮੱਛੀਆਂ ਫੜਨ ਵਾਲੀਆਂ ਕਿਸ਼ਤੀਆਂ ਨੂੰ ਤੱਟਾਂ 'ਤੇ ਖੜ੍ਹਾ ਕਰ ਦਿੱਤਾ ਹੈ ਤੇ ਵੱਡੇ ਜਹਾਜ਼ਾਂ ਨੂੰ ਡੂੰਘੇ ਸਮੁੰਦਰ 'ਚ ਭੇਜ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਐਨ.ਡੀ.ਆਰ.ਐਫ. ਨੇ ਦੇਸ਼ ਦੇ ਉੱਤਰ (ਬਠਿੰਡਾ, ਪੰਜਾਬ), ਪੂਰਬੀ (ਮੁੰਡਲੀ, ਓਡੀਸ਼ਾ) ਤੇ ਦੱਖਣੀ (ਅਰਾਕੋਨਮ, ਚੇਨਈ) ਹਿੱਸਿਆਂ 'ਚ ਆਪਣੀਆਂ 15 ਟੀਮਾਂ ਨੂੰ ਅਲਰਟ 'ਤੇ ਰੱਖਿਆ ਹੈ ਤਾਂ ਕਿ ਲੋੜ ਪੈਣ 'ਤੇ ਉਨ੍ਹਾਂ ਨੂੰ ਗੁਜਰਾਤ ਤੇ ਮਹਾਰਾਸ਼ਟਰ ਲਿਆਂਦਾ ਜਾ ਸਕੇ ਅਤੇ ਪ੍ਰਭਾਵਿਤ ਖੇਤਰਾਂ 'ਚ ਰਾਹਤ ਤੇ ਬਚਾਅ ਕਾਰਜਾਂ ਲਈ ਤਾਇਨਾਤ 33 ਦਸਤਿਆਂ ਨੂੰ ਮਦਦ ਮਹੱਈਆ ਕਰਵਾਈ ਜਾ ਸਕੇ | ਗੁਜਰਾਤ 'ਚ ਐਨ.ਡੀ.ਆਰ.ਐਫ. ਦੇ 18 ਦਸਤੇ ਤਾਇਨਾਤ ਕੀਤੇ ਗਏ ਹਨ

News 16 June,2023
ਬਾਲਗ ਪਹਿਲਵਾਨਾਂ ਦੇ ਮਾਮਲੇ 'ਚ ਦੋਸ਼ ਪੱਤਰ ਦਾਖ਼ਲ

ਪੋਕਸੋ ਐਕਟ ਤਹਿਤ ਰਜ ਮਾਮਲਾ ਹਟਾਉਣ ਦੀ ਕੀਤੀ ਸਿਫ਼ਾਰਸ਼ ਨਵੀਂ ਦਿੱਲੀ, 15 ਜੂਨ -ਦਿੱਲੀ ਪੁਲਿਸ ਨੇ ਭਾਰਤੀ ਕੁਸ਼ਤੀ ਫੈੱਡਰੇਸ਼ਨ ਦੇ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਨੂੰ ਨਾਬਾਲਗ ਪਹਿਲਵਾਨ ਨਾਲ ਜਿਨਸੀ ਸ਼ੋਸ਼ਣ ਮਾਮਲੇ 'ਚ ਕਲੀਨ ਚਿੱਟ ਦਿੰਦਿਆਂ ਪੋਕਸੋ ਤਹਿਤ ਦਰਜ ਕੇਸ ਹਟਾਉਣ ਦੀ ਸਿਫ਼ਾਰਸ਼ ਕੀਤੀ ਹੈ, ਜਦਕਿ ਦੂਜੇ ਮਾਮਲੇ 'ਚ ਜਿਸ 'ਚ 6 ਬਾਲਗ ਔਰਤ ਪਹਿਲਵਾਨਾਂ ਦੀ ਸ਼ਿਕਾਇਤ 'ਤੇ ਕੇਸ ਦਰਜ ਕੀਤਾ ਗਿਆ ਸੀ, ਰਾਊਜ਼ ਐਵੇਨਿਊ ਕੋਰਟ 'ਚ ਤਕਰੀਬਨ 1000 ਸਫ਼ਿਆਂ ਦਾ ਦੋਸ਼ਪੱਤਰ ਦਾਇਰ ਕੀਤਾ ਗਿਆ ਹੈ, ਜਿਸ 'ਚ ਦੋਸ਼ੀਆਂ ਵਜੋਂ ਸਹਾਇਕ ਸਕੱਤਰ ਵਿਨੋਦ ਤੋਮਰ ਦਾ ਨਾਂਅ ਵੀ ਸ਼ਾਮਿਲ ਹੈ | ਦਿੱਲੀ ਪੁਲਿਸ ਨੇ ਨਾਬਾਲਗ ਪਹਿਲਵਾਨ ਦੇ ਮਾਮਲੇ 'ਚ 550 ਸਫ਼ਿਆਂ ਦੀ ਕੈਂਸੀਲੇਸ਼ਨ ਰਿਪੋਰਟ 'ਚ ਕਿਹਾ ਹੈ ਕਿ ਪੋਕਸੋ ਦੀ ਸ਼ਿਕਾਇਤ ਨੂੰ ਲੈ ਕੇ ਕੋਈ ਸਬੂਤ ਨਹੀਂ ਮਿਲਿਆ ਹੈ | ਪੁਲਿਸ ਨੇ ਇਹ ਵੀ ਕਿਹਾ ਹੈ ਕਿ ਪੋਕਸੋ ਮਾਮਲੇ ਦੀ ਜਾਂਚ ਪੂਰੀ ਹੋਣ ਤੋਂ ਬਾਅਦ ਸ਼ਿਕਾਇਤਕਰਤਾ ਭਾਵ ਪੀੜਤਾ ਅਤੇ ਉਸ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਇਸ ਮਾਮਲੇ 'ਚ ਕੈਂਸੀਲੇਸ਼ਨ ਰਿਪੋਰਟ ਦਾਖਲ ਕੀਤੀ, ਜਿਸ 'ਚ ਬਿ੍ਜਭੂਸ਼ਨ ਦੇ ਖ਼ਿਲਾਫ਼ ਪੋਕਸੋ ਤਹਿਤ ਦਰਜ ਕੇਸ ਹਟਾਉਣ ਦੀ ਸਿਫ਼ਾਰਸ਼ ਕੀਤੀ ਹੈ | ਜ਼ਿਕਰਯੋਗ ਹੈ ਕਿ 7 ਔਰਤ ਪਹਿਲਵਾਨਾਂ ਜਿਸ 'ਚ ਇਕ ਨਾਬਾਲਗ ਪਹਿਲਵਾਨ ਵੀ ਸ਼ਾਮਿਲ ਸੀ, ਨੇ 21 ਅਪ੍ਰੈਲ ਨੂੰ ਦਿੱਲੀ ਪੁਲਿਸ ਨੂੰ ਬਿ੍ਜਭੂਸ਼ਨ ਦੇ ਖ਼ਿਲਾਫ਼ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਕੀਤੀ ਸੀ | ਇਸ ਮਾਮਲੇ 'ਚ ਪੁਲਿਸ ਨੇ 28 ਅਪ੍ਰੈਲ ਨੂੰ ਬਿ੍ਜਭੂਸ਼ਨ ਖ਼ਿਲਾਫ਼ ਦੋ ਮਾਮਲੇ ਇਕ ਨਾਬਾਲਗ ਪਹਿਲਵਾਨ ਅਤੇ ਦੂਜਾ 6 ਬਾਲਗ ਪਹਿਲਵਾਨਾਂ ਦਾ ਮਾਮਲਾ ਦਰਜ ਕੀਤਾ ਗਿਆ | ਨਾਬਾਲਗ ਦੀ ਸ਼ਿਕਾਇਤ 'ਤੇ ਪੋਕਸੋ ਐਕਟ ਤਹਿਤ ਦਰਜ ਮਾਮਲੇ 'ਚ ਪਹਿਲਾਂ ਨਾਬਾਲਗ ਨੇ ਬਿ੍ਜਭੂਸ਼ਨ 'ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਾਇਆ ਸੀ ਪਰ ਬਾਅਦ 'ਚ ਇਸ ਨੂੰ ਭੇਦਭਾਵ ਕਰਨ ਦਾ ਦੋਸ਼ ਕਹਿ ਦੇ ਮਾਮਲਾ ਦਰਜ ਕੀਤਾ ਸੀ | ਪਟਿਆਲਾ ਹਾਊਸ ਕੋਰਟ 'ਚ ਅਗਲੀ ਸੁਣਵਾਈ 4 ਜੁਲਾਈ ਨੂੰ ਹੋਵੇਗੀ | 6 ਬਾਲਗ ਔਰਤ ਪਹਿਲਵਾਨਾਂ ਦੇ ਮਾਮਲੇ 'ਚ ਦਿੱਲੀ ਪੁਲਿਸ ਨੇ ਰਾਊਜ਼ ਐਵੇਨਿਊ ਕੋਰਟ 'ਚ 1082 ਸਫ਼ਿਆਂ ਦਾ ਦੋਸ਼ਪੱਤਰ ਦਾਇਰ ਕੀਤਾ | ਇਸ ਦੋਸ਼ਪੱਤਰ 'ਚ ਬਿ੍ਜਭੂਸ਼ਨ ਅਤੇ ਵਿਨੋਦ ਤੋਮਰ ਨੂੰ ਮੁਜਰਮ ਬਣਾਇਆ ਗਿਆ ਹੈ | ਦੋਸ਼ਪੱਤਰ 'ਚ ਲੱਗੇ ਦੋਸ਼ਾਂ ਮੁਤਾਬਿਕ ਦੋਵਾਂ ਨੂੰ ਫਿਲਹਾਲ ਗਿ੍ਫ਼ਤਾਰ ਕਰਨ ਦੀ ਲੋੜ ਨਹੀਂ ਹੈ | ਮਾਹਰਾਂ ਮੁਤਾਬਿਕ ਦੋਸ਼ਪੱਤਰ ਦਰਜ ਮਾਮਲਿਆਂ 'ਚ ਵੱਧ ਤੋਂ ਵੱਧ 5 ਸਾਲ ਤੱਕ ਦੀ ਹੀ ਸਜ਼ਾ ਹੋ ਸਕਦੀ ਹੈ | ਇਸ ਤੋਂ ਇਲਾਵਾ ਦੋਸ਼ੀ ਨੂੰ ਤੁਰੰਤ ਗਿ੍ਫ਼ਤਾਰ ਕਰਨ ਦੀ ਲੋੜ ਨਹੀਂ ਹੈ | ਦਿੱਲੀ ਪੁਲਿਸ ਨੇ ਇਸ ਮਾਮਲੇ 'ਚ ਕੁਝ ਹੋਰ ਜਾਣਕਾਰੀ ਭਾਰਤੀ ਕੁਸ਼ਤੀ ਫੈੱਡਰੇਸ਼ਨ ਤੋਂ ਮੰਗੀ ਹੈ, ਜਿਸ ਦਾ ਜਵਾਬ ਆਉਣ ਤੋਂ ਬਾਅਦ ਪੂਰਕ ਦੋਸ਼ਪੱਤਰ ਦਾਖਲ ਕੀਤਾ ਜਾਵੇਗਾ, ਜਿਸ ਮੁਤਾਬਿਕ ਇਹ ਬਿ੍ਜਭੂਸ਼ਨ ਦੇ ਖ਼ਿਲਾਫ਼ ਦੋਸ਼ਪੱਤਰ ਹੈ, ਫਾਈਨਲ ਰਿਪੋਰਟ ਨਹੀਂ | ਇਸ ਮਾਮਲੇ 'ਚ ਅਗਲੀ ਸੁਣਵਾਈ 22 ਜੂਨ ਨੂੰ ਹੋਵੇਗੀ | ਕਾਂਗਰਸ ਨੇ ਬਿ੍ਜਭੂਸ਼ਨ ਨੂੰ ਦਿੱਲੀ ਪੁਲਿਸ ਵਲੋਂ ਦਿੱਤੀ ਕਲੀਨ ਚਿੱਟ 'ਤੇ ਤਿੱਖਾ ਪ੍ਰਤੀਕਰਮ ਕਰਦਿਆਂ ਕਿਹਾ ਕਿ ਦਿੱਲੀ ਪੁਲਿਸ ਨਾ ਸਿਰਫ ਦੋਸ਼ੀਆਂ ਦੇ ਨਾਲ ਖੜ੍ਹੀ ਹੈ, ਸਗੋਂ ਉਨ੍ਹਾਂ ਨੂੰ ਬਚਾ ਵੀ ਰਹੀ ਹੈ

News 16 June,2023
ਗੁਰਬਚਨ ਸਿੰਘ ਰੰਧਾਵਾ ਵੱਲੋਂ ਅਸਤੀਫਾ

ਭਾਰਤ ਦੇ ਪਹਿਲੇ ਅਰਜੁਨਾ ਐਵਾਰਡੀ ਅਥਲੀਟ ਗੁਰਬਚਨ ਸਿੰਘ ਰੰਧਾਵਾ ਵੱਲੋਂ ਨਵੇਂ ਅਥਲੀਟਾਂ ਨੂੰ ਅੱਗੇ ਲਿਆਉਣ ਦਾ ਸੱਦਾ 18 ਸਾਲ ਦੀਆਂ ਸੇਵਾਵਾਂ ਦੌਰਾਨ ਭਾਰਤੀ ਅਥਲੈਟਿਕਸ ਨੇ ਕਈ ਮੀਲ ਪੱਥਰ ਸਥਾਪਤ ਕੀਤੇ ਚੰਡੀਗੜ, 16 ਜੂਨ 2023 : ਭਾਰਤ ਦੇ ਮਹਾਨ ਅਥਲੀਟ ਅਤੇ ਦੇਸ਼ ਦੇ ਪਹਿਲੇ ਅਰਜੁਨਾ ਐਵਾਰਡੀ ਖਿਡਾਰੀ ਗੁਰਬਚਨ ਸਿੰਘ ਰੰਧਾਵਾ ਵੱਲੋਂ ਅਥਲੈਟਿਕਸ ਫੈਡਰੇਸ਼ਨ ਆਫ਼ ਇੰਡੀਆ ਦੀ ਚੋਣ ਕਮੇਟੀ ਦੇ ਚੇਅਰਮੈਨ ਵਜੋਂ 18 ਸਾਲ ਸੇਵਾਵਾਂ ਨਿਭਾਉਣ ਉਪਰੰਤ ਅਸਤੀਫਾ ਦੇਣ ਦਾ ਫੈਸਲਾ ਕੀਤਾ ਗਿਆ। ਓਲੰਪੀਅਨ ਰੰਧਾਵਾ ਨੇ ਬੀਤੇ ਦਿਨੀਂ ਅਥਲੈਟਿਕਸ ਫੈਡਰੇਸ਼ਨ ਆਫ਼ ਇੰਡੀਆ ਨੂੰ ਪੱਤਰ ਲਿਖ ਕੇ ਸੇਵਾ ਇੱਛਾ ਨਾਲ ਆਪਣਾ ਅਹੁਦਾ ਛੱਡਣ ਦੇ ਫੈਸਲੇ ਤੋਂ ਜਾਣੂੰ ਕਰਵਾਇਆ। 85 ਵਰਿਆਂ ਨੂੰ ਢੁੱਕੇ ਸ. ਰੰਧਾਵਾ ਨੇ ਆਪਣੇ ਕਾਰਜਕਾਲ ਉਤੇ ਸੰਤੁਸ਼ਟੀ ਜ਼ਾਹਰ ਕਰਦਿਆਂ ਵਧਦੀ ਉਮਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਹ ਹੁਣ ਆਪਣਾ 100 ਫੀਸਦੀ ਸਮਾਂ ਨਹੀਂ ਦੇ ਸਕਦੇ ਅਤੇ ਮੌਕਾ ਆ ਗਿਆ ਹੈ ਕਿ ਨੌਜਵਾਨ ਅਥਲੀਟਾਂ ਹੱਥ ਨਹੀਂ ਜ਼ਿੰਮੇਵਾਰੀ ਸੌਂਪੀ ਜਾਵੇ। ਗੁਰਬਚਨ ਸਿੰਘ ਰੰਧਾਵਾ ਦੇ ਕਾਰਜਕਾਲ ਦੌਰਾਨ ਭਾਰਤੀ ਅਥਲੈਟਿਕਸ ਨੇ ਕਈ ਮੀਲ ਪੱਥਰ ਸਥਾਪਤ ਕੀਤੇ ਹਨ ਜਿਨਾਂ ਵਿੱਚ ਭਾਰਤ ਨੂੰ ਨੀਰਜ ਚੋਪੜਾ ਦੇ ਰੂਪ ਵਿੱਚ ਦੇਸ਼ ਦਾ ਪਹਿਲਾ ਓਲੰਪਿਕ ਚੈਂਪੀਅਨ ਅਥਲੀਟ ਮਿਲਿਆ। ਅੰਜੂ ਬੌਬੀ ਜਾਰਜ ਨੇ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਤਮਗਾ ਜਿੱਤਿਆ। ਇਸ ਤੋਂ ਇਲਾਵਾ ਭਾਰਤੀ ਅਥਲੀਟਾਂ ਵੱਲੋਂ ਏਸ਼ਿਆਈ ਖੇਡਾਂ, ਰਾਸ਼ਟਰਮੰਡਲ ਖੇਡਾਂ, ਸੈਫ ਖੇਡਾਂ, ਏਸ਼ੀਅਨ ਅਥਲੈਟਿਕਸ ਚੈਂਪੀਅਨਸ਼ਿਪ ਸਣੇ ਵੱਡੇ ਕੌਮਾਂਤਰੀ ਟੂਰਨਾਮੈਂਟਾਂ ਵਿੱਚ ਬਿਹਤਰੀਨ ਪ੍ਰਦਰਸ਼ਨ ਦਿਖਾਇਆ ਗਿਆ। ਭਾਰਤ ਦੇ ਪਹਿਲੇ ਅਰਜੁਨਾ ਐਵਾਰਡੀ ਅਥਲੀਟ ਗੁਰਬਚਨ ਸਿੰਘ ਰੰਧਾਵਾ ਨੇ ਕਿਹਾ ਕਿ ਅਥਲੈਟਿਕਸ ਉਨਾਂ ਦੇ ਖੂਨ ਵਿੱਚ ਹੈ ਅਤੇ ਉਨਾਂ ਨੂੰ ਇਹ ਖੁਸ਼ੀ ਹੈ ਕਿ ਜਿਹੜਾ ਸੁਫਨਾ ਉਨਾਂ ਸਮੇਤ ਮਿਲਖਾ ਸਿੰਘ, ਪੀ.ਟੀ.ਊਸ਼ਾ ਜਿਹੇ ਅਥਲੀਟਾਂ ਤੋਂ ਪੂਰਾ ਨਹੀਂ ਹੋਇਆ, ਉਹ ਨੀਰਜ ਚੋਪੜਾ ਨੇ ਪੂਰਾ ਕੀਤਾ। 1962 ਦੀਆਂ ਜਕਾਰਤਾ ਏਸ਼ਿਆਈ ਖੇਡਾਂ ਵਿੱਚ ਡਿਕੈਥਲਨ ਵਿੱਚ ਸੋਨ ਤਮਗਾ ਅਤੇ 1964 ਦੀਆਂ ਟੋਕੀਓ ਓਲੰਪਿਕ ਖੇਡਾਂ ਵਿੱਚ 110 ਮੀਟਰ ਹਰਡਲਜ਼ ਦੌੜ ਦੇ ਫ਼ਾਈਨਲ ਵਿੱਚ ਪੰਜਵੇਂ ਸਥਾਨ ਉਤੇ ਆਉਣ ਵਾਲੇ ਸ. ਰੰਧਾਵਾ ਨੂੰ ਦੇਸ਼ ਦਾ ਚੌਥਾ ਸਰਵਉੱਚ ਨਾਗਰਿਕ ਸਨਮਾਨ ਪਦਮ ਸ਼੍ਰੀ ਵੀ ਮਿਲਿਆ ਹੈ।ਉਹ ਟੋਕੀਓ ਓਲੰਪਿਕਸ ਵਿੱਚ ਭਾਰਤੀ ਖੇਡ ਦਲ ਦੇ ਝੰਡਾਬਰਦਾਰ ਵੀ ਸਨ। ਅੰਮਿ੍ਰਤਸਰ ਜ਼ਿਲੇ ਦੇ ਪਿੰਡ ਨੰਗਲੀ (ਮਹਿਤਾ) ਵਿਖੇ 6 ਜੂਨ 1939 ਨੂੰ ਜਨਮੇ ਸ. ਰੰਧਾਵਾ ਸੀ.ਆਰ.ਪੀ.ਐਫ. ਵਜੋਂ ਕਮਾਂਡੈਂਟ ਰਿਟਾਇਰ ਹੋਏ ਹਨ। ਉਨਾਂ ਆਪਣੇ ਕਰੀਅਰ ਵਿੱਚ ਅਥਲੀਟ ਤੋਂ ਇਲਾਵਾ ਕੋਚ, ਸਰਕਾਰੀ ਨਿਗਰਾਨ, ਚੋਣ ਕਮੇਟੀ ਦੇ ਚੇਅਰਮੈਨ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਖੇਡ ਸਲਾਹਕਾਰ ਵਜੋਂ ਵੀ ਸੇਵਾਵਾਂ ਨਿਭਾਈਆਂ ਹਨ। ਉਨਾਂ ਆਪਣੇ ਕਾਰਜਕਾਲ ਦੌਰਾਨ ਸੁਰੇਸ਼ ਕਲਮਾਡੀ, ਡਾ. ਲਲਿਤ ਭਨੋਟ ਤੇ ਡਾ. ਐਡੀਲੇ ਜੇ ਸੁਮਾਰੀਵਾਲਾ ਵੱਲੋਂ ਮਿਲੇ ਸਹਿਯੋਗ ਲਈ ਧੰਨਵਾਦ ਕਰਦਿਆਂ ਆਸ ਪ੍ਰਗਟਾਈ ਕਿ ਡਾ. ਸੁਮਾਰੀਵਾਲਾ ਤੇ ਅੰਜੂ ਬੌਬੀ ਜਾਰਜ ਦੀ ਅਗਵਾਈ ਹੇਠ ਅਥਲੈਟਿਕਸ ਫੈਡਰੇਸ਼ਨ ਇਸ ਖੇਡ ਨੂੰ ਹੋਰ ਸਿਖਰਾਂ ਉਤੇ ਲਿਜਾਏਗੀ। ਸ. ਰੰਧਾਵਾ ਦੇ ਪਰਿਵਾਰ ਵਿੱਚ ਉਨਾਂ ਦੇ ਪਿਤਾ ਮੇਜਰ ਟਹਿਲ ਸਿੰਘ ਰੰਧਾਵਾ, ਪਤਨੀ ਜਸਵਿੰਦਰ ਤੇ ਪੁੱਤਰ ਰਣਜੀਤ ਸਿੰਘ ਰੰਧਾਵਾ ਜਿੱਥੇ ਅਥਲੀਟ ਰਹੇ ਹਨ ਉਥੇ ਭਰਾ ਹਰਭਜਨ ਸਿੰਘ ਰੰਧਾਵਾ ਭਾਰਤੀ ਅਥਲੈਟਿਕਸ ਟੀਮ ਦੇ ਮੁੱਖ ਕੋਚ ਰਹੇ ਹਨ। ਪਿਛਲੇ ਲੰਬੇ ਅਰਸੇ ਤੋਂ ਨਵੀਂ ਦਿੱਲੀ ਵਿਖੇ ਰਹਿੰਦੇ ਓਲੰਪੀਅਨ ਰੰਧਾਵਾ ਦੀ ਜੀਵਨੀ ‘ਉੱਡਣਾ ਬਾਜ਼’ ਖੇਡ ਲੇਖਕ ਨਵਦੀਪ ਸਿੰਘ ਗਿੱਲ ਵੱਲੋਂ ਲਿਖੀ ਗਈ। ਪੰਜਾਬ ਸਰਕਾਰ ਵੱਲੋਂ ਸ. ਰੰਧਾਵਾ ਦੀ ਜੀਵਨੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦਸਵੀਂ ਦੀ ਫਿਜ਼ੀਕਲ ਐਜੂਕੇਸ਼ਨ ਦੀ ਪਾਠ ਪੁਸਤਕ ਵਿੱਚ ਵੀ ਸ਼ਾਮਲ ਕੀਤੀ ਗਈ।

News 16 June,2023
ਏਅਰ ਏਸ਼ੀਆ ਐਕਸ ਦੀ ਕੁਆਲਾਲੰਪੂਰ-ਅੰਮ੍ਰਿਤਸਰ ਉਡਾਣ ਹੋਵੇਗੀ ਸ਼ੁਰੂ

ਆਸਟ੍ਰੇਲੀਆ-ਪੰਜਾਬ ਵਿਚਾਲੇ ਹਵਾਈ ਯਾਤਰਾ ਕਰਨ ਵਾਲਿਆਂ ਲਈ ਖੁਸ਼ਖਬਰੀ ਫਲਾਈ ਅੰਮ੍ਰਿਤਸਰ ਇਨੀਸ਼ਿਏਟਿਵ ਦੀਆਂ ਕੋਸ਼ੀਸ਼ਾਂ ਨੂੰ ਬੂਰ ਪਿਆ ਅੰਮ੍ਰਿਤਸਰ, 16 ਜੂਨ 2023: ਪੰਜਾਬ ਤੋਂ ਆਸਟ੍ਰੇਲੀਆ, ਕੁਆਲਾਲੰਪੂਰ, ਥਾਈਲੈਂਡ ਅਤੇ ਹੋਰਨਾਂ ਦੱਖਣ-ਪੂਰਬੀ ਏਸ਼ੀਆ ਦੇ ਮੁਲਕਾਂ ਨੂੰ ਹਵਾਈ ਸਫਰ ਕਰਨ ਵਾਲੇ ਯਾਤਰੀਆਂ ਲਈ ਇਕ ਖੁਸ਼ ਕਰਨ ਵਾਲੀ ਖਬਰ ਹੈ। ਮਾਰਚ 2020 ਵਿੱਚ ਕੋਵਿਡ ਕਾਰਨ ਬੰਦ ਹੋਈਆਂ ਮਲੇਸ਼ੀਆਂ ਦੀ ਘੱਟ ਕਿਰਾਏ ਵਾਲੀ ਏਅਰਲਾਈਨ ਏਅਰ ਏਸ਼ੀਆ ਐਕਸ ਦੀਆਂ ਕੁਆਲਾਲੰਪੁਰ-ਅੰਮ੍ਰਿਤਸਰ ਵਿਚਾਲੇ ਸਿੱਧੀਆਂ ਉਡਾਣਾਂ ਹੁਣ 3 ਸਤੰਬਰ ਤੋਂ ਮੁੜ ਸ਼ੁਰੂ ਹੋ ਰਹੀਆਂ ਹਨ। ਫਲਾਈ ਅੰਮ੍ਰਿਤਸਰ ਇਨੀਸ਼ਿਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ, ਕਨਵਨੀਰ ਇੰਡੀਆ ਯੋਗੇਸ਼ ਕਾਮਰਾ ਅਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਮਨਮੋਹਨ ਸਿੰਘ ਬਰਾੜ ਨੇ ਪ੍ਰੈਸ ਨੂੰ ਜਾਰੀ ਇੱਕ ਸਾਂਝੇ ਬਿਆਨ ਵਿੱਚ ਦੱਸਿਆ ਕਿ ਅਗਸਤ 2018 ਵਿੱਚ ਫਲਾਈ ਅੰਮਿਤਸਰ ਇਨੀਸ਼ਿਏਟਿਵ, ਅੰਮ੍ਰਿਤਸਰ ਵਿਕਾਸ ਮੰਚ ਦੇ ਯਤਨਾਂ ਸਦਕਾ ਸ਼ੁਰੂ ਹੋਣ ਵਾਲੀ ਏਅਰ ਏਸ਼ੀਆ ਐਕਸ ਦੀ ਉਡਾਣ ਹੁਣ ਮੁੜ ਹਫਤੇ ਵਿੱਚ 4 ਦਿਨ ਮਲੇਸ਼ੀਆ ਦੇ ਕੁਆਲਾਲੰਪੂਰ ਹਵਾਈ ਅੱਡੇ ਤੋਂ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਉਡਾਣਾਂ ਦਾ ਸੰਚਾਲਨ ਕਰੇਗੀ। ਆਸਟ੍ਰੇਲੀਆ ਦੇ ਸ਼ਹਿਰ ਮੈਲਬੌਰਨ, ਸਿਡਨੀ, ਪਰਥ ਅਤੇ ਗੋਲਡ ਕੋਸਟ ਇਹਨਾਂ ਨਵੀਆˆ ਹਵਾਈ ਉਡਾਣਾˆ ਦੇ ਸ਼ੁਰੂ ਹੋਣ ਸਦਕਾ ਅੰਮ੍ਰਿਤਸਰ ਨਾਲ ਮੁੜ ਜੋੜੇ ਜਾ ਰਹੇ ਹਨ ਜਿਸਦੇ ਚਲਦਿਆˆ ਉੱਥੇ ਵੱਸਦੇ ਪੰਜਾਬੀ ਭਾਈਚਾਰੇ ਨੂੰ ਵੱਡੀ ਰਾਹਤ ਮਿਲੇਗੀ ਅਤੇ ਦਿੱਲੀ ਰਾਹੀਂ ਜਾਣ ਦੇ ਮੁਕਾਬਲੇ ਬਹੁਤ ਹੀ ਘੱਟ ਸਮਾਂ ਲੱਗੇਗਾ ਅਤੇ ਕਿਰਾਇਆ ਵੀ ਘੱਟ ਹੋਵੇਗਾ। ਇਸ ਦੇ ਨਾਲ ਹੀ ਨਿਊਜ਼ੀਲੈਡ ਦੇ ਆਕਲੈਂਡ ਤੇ ਹੋਰ ਦੱਖਣ-ਪੂਰਬੀ ਏਸ਼ੀਆ ਵਾਲੇ ਮੁਲਕਾਂ ਲਈ ਆਸਾਨੀ ਨਾਲ ਪਹੁੰਚਿਆ ਜਾ ਸਕਦਾ ਹੈ, ਜਿੱਥੇ ਕਿ ਪੰਜਾਬੀ ਵੱਡੀ ਗਿਣਤੀ ਵਿੱਚ ਸਿੱਖਿਆ, ਕੰਮ ਅਤੇ ਮਨੋਰੰਜਨ ਲਈ ਵੱਧ ਤੋˆ ਵੱਧ ਸਫ਼ਰ ਕਰਦੇ ਹਨ। ਉਹਨਾਂ ਦੱਸਿਆ ਕਿ ਆਸਟ੍ਰੇਲੀਆ ਦੇ ਸ਼ਹਿਰ ਮੈਲਬੌਰਨ, ਸਿਡਨੀ, ਪਰਥ ਅਤੇ ਗੋਲਡ ਕੋਸਟ ਇਹਨਾਂ ਨਵੀਆˆ ਹਵਾਈ ਉਡਾਣਾˆ ਦੇ ਸ਼ੁਰੂ ਹੋਣ ਸਦਕਾ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਨਾਲ ਮੁੜ ਜੋੜੇ ਜਾ ਰਹੇ ਹਨ ਜਿਸਦੇ ਚਲਦਿਆˆ ਉੱਥੇ ਵੱਸਦੇ ਪੰਜਾਬੀ ਭਾਈਚਾਰੇ ਨੂੰ ਵੱਡੀ ਰਾਹਤ ਮਿਲੇਗੀ। ਦਿੱਲੀ ਰਾਹੀਂ ਜਾਣ ਦੇ ਮੁਕਾਬਲੇ ਬਹੁਤ ਹੀ ਘੱਟ ਸਮਾਂ ਲੱਗੇਗਾ ਅਤੇ ਕਿਰਾਇਆ ਵੀ ਘੱਟ ਹੋਵੇਗਾ। ਇਸ ਦੇ ਨਾਲ ਹੀ ਨਿਊਜ਼ੀਲੈˆਡ ਦੇ ਆਕਲੈਂਡ ਤੇ ਹੋਰ ਦੱਖਣ-ਪੂਰਬੀ ਏਸ਼ੀਆ ਵਾਲੇ ਮੁਲਕਾਂ ਲਈ ਆਸਾਨੀ ਨਾਲ ਪਹੁੰਚਿਆ ਜਾ ਸਕਦਾ ਹੈ, ਜਿੱਥੇ ਕਿ ਪੰਜਾਬੀ ਵੱਡੀ ਗਿਣਤੀ ਵਿੱਚ ਸਿੱਖਿਆ, ਕੰਮ ਅਤੇ ਮਨੋਰੰਜਨ ਲਈ ਵੱਧ ਤੋˆ ਵੱਧ ਸਫ਼ਰ ਕਰਦੇ ਹਨ। ਏਅਰਲਾਈਨ ਵਲੋਂ ਕੁਆਲਾਲੰਪੂਰ ਰਾਹੀਂ ਦੂਜੇ ਮੁਲਕਾਂ ਨੂੰ ਬਹੁਤ ਹੀ ਘੱਟ ਸਮੇਂ ਵਿੱਚ ਸੁਵਿਧਾਜਨਕ ਸੰਪਰਕ ਦੇਣ ਲਈ ਇਸ ਵਾਰ ਇਹਨਾਂ ਉਡਾਣਾਂ ਦਾ ਸੰਚਾਲਨ ਦੋ ਵੱਖ-ਵੱਖ ਸਮੇਂ ਤੇ ਕੀਤਾ ਜਾਵੇਗਾ। ਸੋਮਵਾਰ ਅਤੇ ਐਤਵਾਰ ਵਾਲੇ ਦਿਨ ਇਹ ਉਡਾਣ ਕੁਆਲਾਲੰਪੂਰ ਤੋਂ ਸਵੇਰੇ 7:35 ਵਜੇ ਉਡਾਣ ਭਰ ਕੇ 11:00 ਵਜੇ ਅੰਮ੍ਰਿਤਸਰ ਪੁੱਜੇਗੀ ਅਤੇ ਫਿਰ ਦੁਪਹਿਰ 12:30 ਵਜੇ ਇੱਥੋਂ ਰਵਾਨਾ ਹੋ ਕੇ ਸ਼ਾਮ ਨੂੰ 8:55 ਵਜੇ ਵਾਪਸ ਕੁਆਲਾਲੰਪੂਰ ਪਹੁੰਚ ਜਾਵੇਗੀ। ਬੁੱਧਵਾਰ ਅਤੇ ਸ਼ੁੱਕਰਵਾਰ ਵਾਲੇ ਦਿਨ ਇਹ ਉਡਾਣ ਮਲੇਸ਼ੀਆ ਦੇ ਸਮੇਂ ਅਨੁਸਾਰ ਸ਼ਾਮ ਨੂੰ 8:25 ਤੇ ਰਵਾਨਾ ਹੋ ਕੇ ਰਾਤ 11:50 ਵਜੇ ਅੰਮ੍ਰਿਤਸਰ ਪੁੱਜੇਗੀ ਅਤੇ ਫਿਰ 1 ਘੰਟੇ 10 ਮਿੰਟ ਬਾਦ ਅਗਲੇ ਦਿਨ ਅੱਧੀ ਰਾਤ ਵੀਰਵਾਰ ਅਤੇ ਸ਼ਨੀਵਾਰ ਨੂੰ 1:00 ਵਜੇ ਅੰਮ੍ਰਿਤਸਰ ਤੋਂ ਰਵਾਨਾ ਹੋ ਕੇ ਸਵੇਰੇ 9:25 ਵਜੇ ਮਲੇਸ਼ੀਆ ਪੁੱਜੇਗੀ। ਏਅਰਲਾਈਨ ਵਲੋਂ ਇਸ ਲਈ ਆਪਣੇ 377 ਸੀਟਾਂ ਵਾਲੇ ਏਅਰਬੱਸ ਏ-330 ਜਹਾਜ਼ ਦੀ ਵਰਤੋਂ ਕੀਤੀ ਜਾਵੇਗੀ ਜਿਸ ਵਿੱਚ 12 ਬਿਜ਼ਨਜ਼ ਕਲਾਸ ਸੀਟਾਂ ਵੀ ਹੁੰਦੀਆਂ ਹਨ। ਕੁਆਲਾਲੰਪੂਰ ਤੋਂ ਸਿਰਫ 2 ਤੋਂ 4 ਘੰਟੇ ਦੇ ਵਕਫੇ ਤੋਂ ਬਾਦ ਯਾਤਰੀ ਮੈਲਬੌਰਨ, ਸਿਡਨੀ, ਪਰਥ, ਗੋਲਡ ਕੋਸਟ ਅਤੇ ਹੋਰਨਾਂ ਮੁਲਕਾਂ ਲਈ ਉਡਾਣ ਲੈ ਸਕਣਗੇ। ਇਸ ਉਡਾਣ ਦੇ ਸ਼ੁਰੂ ਹੋਣ ਨਾਲ ਹੁਣ ਪੰਜਾਬ ਅਤੇ ਆਸਟ੍ਰੇਲੀਆ ਦੇ ਇਹਨਾਂ ਸ਼ਹਿਰਾਂ ਵਿਚਾਲੇ ਸਿਰਫ 16 ਤੋਂ 18 ਘੰਟੇ ਦਾ ਸਮਾਂ ਲੱਗੇਗਾ। ਯਾਤਰੀ ਬੈਂਕਾਕ, ਹਾਂਗਕਾਂਗ, ਬਾਲੀ ਤੇ ਹੋਰਨਾਂ ਟੁਰਿਸਟ ਸ਼ਹਿਰਾਂ ਵਾਸਤੇ ਵੀ ਬਹੁਤ ਹੀ ਥੋੜੇ ਸਮੇਂ ਵਿਚ ਕੁਆਲਾਲੰਪੁਰ ਰਾਹੀਂ ਏਅਰ-ਏਸ਼ੀਆ ਦੀਆਂ ਉਡਾਣਾਂ ਲੈ ਸਕਣਗੇ। ਇਹਨਾਂ ਉਡਾਣਾਂ ਦੀ ਬੁਕਿੰਗ ਏਅਰ ਏਸ਼ੀਆ ਦੀ ਵੈਬਸਾਈਟ ਤੇ ਵੀ ਉਪਲੱਬਧ ਹੈ। ਮਲੇਸ਼ੀਆ ਦੀ ਇਕ ਹੋਰ ਏਅਰਲਾਈਨ ਬੈਟਿਕ ਏਅਰ ਵਲੋਂ ਵੀ ਅੰਮ੍ਰਿਤਸਰ ਤੋਂ ਕੁਆਲਾਲੰਪੂਰ ਲਈ ਹਫਤੇ ਵਿੱਚ 4 ਦਿਨ ਅਤੇ ਸਿੰਗਾਪੁਰ ਦੀ ਸਕੂਟ ਵਲੋਂ ਹਫਤੇ ਵਿੱਚ 5 ਦਿਨ ਉਡਾਣਾਂ ਦਾ ਸੰਚਾਲਨ ਕੀਤਾ ਜਾ ਰਿਹਾ ਹੈ। ਇਹਨਾਂ ਉਡਾਣਾਂ ਰਾਹੀਂ ਵੀ ਯਾਤਰੀ ਆਸਟਰੇਲੀਆ ਅਤੇ ਹੋਰਨਾਂ ਮੁਲਕਾਂ ਨੂੰ ਜਾ ਸਕਦੇ ਹਨ। ਏਅਰ ਏਸ਼ੀਆ ਦੀ ਮੁੜ ਵਾਪਸੀ ਨਾਲ ਪੰਜਾਬੀਆਂ ਨੂੰ ਹੋਰ ਵਧੇਰੇ ਵਿਕਲਪ ਮਿਲਣਗੇ ਅਤੇ ਜਿਆਦਾ ਉਡਾਣਾਂ ਹੋਣ ਨਾਲ ਕਿਰਾਇਆ ਵੀ ਘਟੇਗਾ। ਇਨੀਸ਼ਿਏਟਿਵ ਆਗੂਆਂ ਨੇ ਦੱਸਿਆ ਕਿ ਕੋਵਿਡ ਤੋਂ ਬਾਦ ਵੱਡੀ ਗਿਣਤੀ ਵਿੱਚ ਆਸਟਰੇਲੀਆਂ ਦੇ ਪੰਜਾਬੀ ਭਾਈਚਾਰੇ ਵਲੋਂ ਏਅਰ ਏਸ਼ੀਆ ਦੀ ਅੰਮ੍ਰਿਤਸਰ ਲਈ ਉਡਾਣਾਂ ਨੂੰ ਮੁੜ ਸ਼ੁਰੂ ਕਰਵਾਉਣ ਲਈ ਸਾਨੂੰ ਲਗਾਤਾਰ ਸੁਨੇਹੇ ਆ ਰਹੇ ਸਨ। ਇਨੀਸ਼ਿਏਟਿਵ ਵਲੋਂ ਇਸ ਉਡਾਣ ਸੇਵਾ ਨੂੰ ਮੁੜ ਸ਼ੁਰੂ ਕਰਵਾਉਣ ਲਈ ਏਅਰ ਏਸ਼ੀਆ ਐਕਸ ਦੇ ਸੀਈਓ ਬੈਨ ਇਸਮਾਇਲ ਅਤੇ ਭਾਰਤ ਵਿੱਚ ਜਨਰਲ ਮੈਨੇਜਰ ਸੁਰੇਸ਼ ਨਾਇਰ ਨਾਲ ਨਿਰੰਤਰ ਅੰਕੜੇ ਅਤੇ ਹੋਰ ਜਾਣਕਾਰੀ ਸਮੇਤ ਸੰਪਰਕ ਕੀਤਾ ਜਾ ਰਿਹਾ ਸੀ। ਕੋਵਿਡ ਤੋਂ ਪਹਿਲਾਂ ਚੱਲ ਰਹੀਆਂ ਇਹਨਾਂ ਉਡਾਣਾਂ ਨੂੰ ਮਿਲੇ ਚੰਗੇ ਹੁਲਾਰੇ ਨੂੰ ਦੇਖਦੇ ਹੋਏ, ਜਿਸ ਵਿੱਚ ਵੱਡੀ ਗਿਣਤੀ ਵਿੱਚ ਆਸਟਰੇਲੀਆਂ ਤੋਂ ਪੰਜਾਬੀ ਭਾਈਚਾਰਾ ਯਾਤਰਾ ਕਰ ਰਿਹਾ ਸੀ ਨੂੰ ਹੁਣ ਮੁੜ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਸ ਨਾਲ ਨਾ ਸਿਰਫ ਪੰਜਾਬੀ ਭਾਈਚਾਰੇ ਨੂੰ ਯਾਤਰਾ ਵਿੱਚ ਆਸਾਨੀ ਹੋਵੇਗੀ, ਅੰਮ੍ਰਿਤਸਰ ਦੇ ਸੈਰ ਸਪਾਟਾ ਉਦਯੋਗ ਨੂੰ ਵੀ ਬਹੁਤ ਫਾਇਦਾ ਪਹੁੰਚੇਗਾ। ਗੁਮਟਾਲਾ ਦਾ ਕਹਿਣਾ ਹੈ ਕਿ ਉਹਨਾਂ ਦੀ ਟੀਮ ਵਲੋਂ 2017 ਤੋਂ ਏਅਰਪੋਰਟ ਦੇ ਅੰਕੜਿਆਂ ਅਤੇ ਹੋਰ ਜਾਣਕਾਰੀ ਨਾਲ ਦੁਨੀਆਂ ਭਰ ਦੀਆਂ ਹਵਾਈ ਕੰਪਨੀਆਂ ਦੇ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਅਗਸਤ 2018 ਵਿੱਚ ਸ਼ੁਰੂ ਹੋਈ ਇਹ ਉਡਾਣ ਇਸ ਮੁਹਿੰਮ ਦਾ ਸਿੱਧਾ ਨਤੀਜਾ ਸੀ। ਉਹਨਾਂ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਵਧੇਰੇ ਗਿਣਤੀ ਵਿੱਚ ਅੰਮ੍ਰਿਤਸਰ ਹਵਾਈ ਅੱਡੇ ਨੂੰ ਵਰਤੋˆ ਵਿੱਚ ਲਿਆਉਣ ਤਾˆ ਜੋ ਵੱਧ ਤੋˆ ਵੱਧ ਏਅਰਲਾਈਨਜ਼ ਇਸ ਖਿੱਤੇ ਨੂੰ ਦੁਨੀਆˆ ਦੇ ਵੱਖ-ਵੱਖ ਹਿੱਸਿਆˆ ਨਾਲ ਜੋੜ ਸਕਣ। ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਮਨਮੋਹਨ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਵਾਈ ਅੱਡੇ ਤੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਲਈ ਪਿਛਲੇ ਲੰਮੇ ਸਮੇਂ ਤੋਂ ਬੱਸ ਸੇਵਾ ਸ਼ੁਰੂ ਕਰਨ ਦੀ ਮੰਗ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ। ਸਾਨੂੰ ਬਹੁਤ ਹੀ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਦਿੱਲੀ ਹਵਾਈ ਅੱਡੇ ਲਈ ਸਰਕਾਰੀ ਬੱਸ ਸੇਵਾ ਸ਼ੁਰੂ ਕਰ ਦਿੱਤੀ ਗਈ ਪਰ ਹਰ ਹਫਤੇ ਅੰਮ੍ਰਿਤਸਰ ਤੋਂ 400 ਤੋਂ ਵੱਧ ਅੰਤਰਰਾਸ਼ਟਰੀ ਅਤੇ ਘਰੇਲੂ ਉਡਾਣਾਂ ਦੀ ਰਵਾਨਗੀ ਅਤੇ ਆਮਦ ਹੋਣ ਦੇ ਬਾਵਜੂਦ ਪੰਜਾਬ ਦੀਆਂ ਪਿਛਲੀਆਂ ਅਤੇ ਮੌਜੂਦਾ ਸਰਕਾਰ ਦਾ ਇਸ ਪਾਸੇ ਵੱਲ ਕੋਈ ਧਿਆਨ ਨਹੀਂ ਹੈ। ਅੰਮ੍ਰਿਤਸਰ ਦੁਨੀਆ ਭਰ ਦੇ 10 ਸ਼ਹਿਰਾਂ ਨਾਲ ਜੁੜਿਆ ਹੈ ਜਿਸ ਵਿੱਚ ਲੰਡਨ, ਬਰਮਿੰਘਮ, ਰੋਮ, ਮਿਲਾਨ, ਦੋਹਾ, ਦੁਬਈ, ਸ਼ਾਰਜਾਹ, ਸਿੰਗਾਪੁਰ ਵੀ ਸ਼ਾਮਲ ਹਨ।

News 16 June,2023
ਸਿੱਖਿਆ ਵਿਭਾਗ ਵਿਚ ਤਰੱਕੀਆਂ ਦੇ ਕਾਰਜ਼ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਹਰਜੋਤ ਸਿੰਘ ਬੈਂਸ ਵੱਲੋਂ ਪ੍ਰਮੋਸ਼ਨ ਸੈੱਲ ਦੇ ਗਠਨ ਨੂੰ ਮਨਜ਼ੂਰੀ

ਸਕੂਲ ਸਿੱਖਿਆ ਵਿਭਾਗ ਦੇ ਹਰ ਕਾਡਰ ਦੀਆਂ ਲਗਾਤਾਰ ਹੋਣਗੀਆਂ ਤਰੱਕੀਆਂ: ਸਿੱਖਿਆ ਮੰਤਰੀ ਚੰਡੀਗੜ੍ਹ, 15 ਜੂਨ ( ): ਸਕੂਲ ਸਿੱਖਿਆ ਵਿਭਾਗ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਪੁਰਾਣੀ ਮੰਗ ਦਾ ਨਿਬੇੜਾ ਕਰਦਿਆਂ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਅੱਜ ਵੱਖਰੇ ਪ੍ਰਮੋਸ਼ਨ ਸੈੱਲ ਦੇ ਗਠਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਸ. ਬੈਂਸ ਨੇ ਦੱਸਿਆ ਕਿ ਜਦੋਂ ਤੋਂ ਉਨ੍ਹਾਂ ਨੇ ਸਕੂਲ ਸਿੱਖਿਆ ਵਿਭਾਗ ਦੀ ਜਿੰਮਵਾਰੀ ਸੰਭਾਲੀਂ ਹੈ ਉਦੋਂ ਤੋਂ ਉਨ੍ਹਾਂ ਨੂੰ ਸਿੱਖਿਆ ਵਿਭਾਗ ਦੇ ਮੁਲਾਜ਼ਮ ਅਤੇ ਅਧਿਕਾਰੀ ਤੋਂ ਸਮੇਂ ਸਿਰ ਤਰੱਕੀਆਂ ਨਾਂ ਹੋਣ ਦੀ ਸਭ ਤੋਂ ਵੱਧ ਸ਼ਿਕਾਇਤ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਇਸ ਸ਼ਿਕਾਇਤ ਦਾ ਪੱਕਾ ਨਿਬੇੜਾ ਕਰਦਿਆਂ ਵਿਭਾਗ ਦੇ ਵੱਖ ਵੱਖ ਕਾਡਰਾਂ ਦੀਆਂ ਤਰੱਕੀਆਂ ਦੇ ਕੰਮ ਨੂੰ ਸੁਚਾਰੂ ਢੰਗ ਅਤੇ ਸਮੇਂ ਸਿਰ ਨੇਪਰੇ ਚਾੜਣ ਵਾਸਤੇ ਸੈਕੰਡਰੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਦਫ਼ਤਰ ਵਿਖੇ ਪ੍ਰਮੋਸ਼ਨ ਸੈੱਲ ਦਾ ਗਠਨ ਕਰਦਿਆਂ ਸਹਾਇਕ ਡਾਇਰੈਕਟਰ ਸ੍ਰੀਮਤੀ ਰਿਤੂ ਬਾਲਾ ਨੂੰ ਸੈੱਲ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਸਿੱਖਿਆ ਮੰਤਰੀ ਸ. ਬੈਂਸ ਨੇ ਦੱਸਿਆ ਕਿ ਇਹ ਸੈੱਲ ਈ.ਟੀ.ਟੀ./ਨਾਨ ਟੀਚਿੰਗ/ ਸੀ. ਐਂਡ ਵੀ ਤੋਂ ਮਾਸਟਰ ਕਾਡਰ, ਮਾਸਟਰ ਕਾਡਰ ਤੋਂ ਲੈਕਚਰਾਰ/ਹੈੱਡ ਮਾਸਟਰ ਤਰੱਕੀ, ਲੈਕਚਰਾਰ/ ਵੋਕੇਸ਼ਨਲ ਮਾਸਟਰ/ ਹੈੱਡਮਾਸਟਰ ਤੋਂ ਪ੍ਰਿੰਸੀਪਲ ਡਿਪਟੀ ਡੀ.ਈ.ਓ. ਤਰੱਕੀ, ਪ੍ਰਿੰਸੀਪਲ/ਡਿਪਟੀ ਡੀ. ਈ. ਓ. ਤੋਂ ਸਹਾਇਕ ਡਾਇਰੈਕਟਰ/ਡੀ.ਈ.ਓ., ਸਹਾਇਕ ਡਾਇਰੈਕਟਰ/ਡੀ.ਈ.ਓ. ਤੋਂ ਡਿਪਟੀ ਡਾਇਰੈਕਟਰ, ਡਿਪਟੀ ਡਾਇਰੈਕਟਰ ਤੋਂ ਸੰਯੁਕਤ ਡਾਇਰੈਕਟਰ ਅਤੇ ਸੰਯੁਕਤ ਡਾਇਰੈਕਟਰ ਤੋਂ ਡਾਇਰੈਕਟਰ ਐਲੀਮੈਂਟਰੀ ਸਿੱਖਿਆ ਦੀਆਂ ਤਰੱਕੀਆਂ ਦੇ ਨਾਲ-ਨਾਲ ਸਾਰੇ ਕਾਡਰਾਂ ਦੀਆਂ ਸੀਨੀਆਰਤਾ ਸੂਚੀਆਂ, ਰੋਸਟਰ ਰਜਿਸਟਰ ਬਣਾਉਣ ਸਬੰਧੀ ਕੰਮ ਅਤੇ ਅਦਾਲਤੀ ਕੇਸਾਂ ਦੀ ਪੈਰਵਾਈ ਬਾਰੇ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਵਿਦਿਆਰਥੀਆਂ ਦੀ ਭਲਾਈ ਲਈ ਕੰਮ ਕਰ ਰਹੀ ਹੈ ਉੱਥੇ ਹੀ ਮੁਲਾਜ਼ਮਾਂ ਦੀ ਬਿਹਤਰੀ ਵਾਸਤੇ ਵੀ ਲਗਾਤਾਰ ਯਤਨਸ਼ੀਲ ਹੈ।

News 15 June,2023
ਸੁਲਤਾਨਪੁਰ ਲੋਧੀ -ਡੱਲਾ ਰੋਡ ਤੇ ਸੜਕ ਹਾਦਸਾ

ਛੋਟਾ ਹਾਥੀ ਤਿਲਕ ਕੇ ਖੇਤ 'ਚ ਡਿੱਗਾ ਸੁਲਤਾਨਪੁਰ ਲੋਧੀ 15 ਜੂਨ 2023- ਸੁਲਤਾਨਪੁਰ ਲੋਧੀ ਤੋਂ ਡੱਲਾ ਰੋਡ ਸੜਕ ਦੇ ਦੋਵਾਂ ਕਿਨਾਰਿਆਂ ’ਤੇ ਬਰਮ ਘੱਟ ਹੋਣ ਅਤੇ ਉੱਥੇ ਬਣ ਰਿਹਾ ਚਾਰ ਮਾਰਗੀ ਰੋਡ ਕਾਰਨ ਆਏ ਦਿਨ ਹਾਦਸੇ ਵਾਪਰ ਰਹੇ ਹਨ। ਇਸ ਦੇ ਚੱਲਦਿਆਂ ਅੱਜ ਫਿਰ ਇਕ ਛੋਟਾ ਹਾਥੀ ਸੜਕ ਤੇ ਮੀਂਹ ਪੈਣ ਕਾਰਨ ਜ਼ਿਆਦਾ ਤਿਲਕਣ ਹੋਣ ਤੇ ਬਰੇਕ ਲਗਾਉਂਣ ਦੇ ਬਾਵਜੂਦ ਵੀ ਗੱਡੀ ਤਿਲਕ ਕੇ ਸੜਕ ਦੇ ਕਿਨਾਰਿਆਂ ਤੋਂ ਪਲਟ ਗਈ ਤੇ ਖੇਤਾਂ 'ਚ ਜਾ ਡਿੱਗੀ। ਇਸ ਹਾਦਸੇ ਦੌਰਾਨ ਭਾਵੇਂ ਕਿਸੇ ਦੀ ਜਾਨ ਨਹੀਂ ਗਈ ਪਰ ਛੋਟੇ ਹਾਥੀ (ਟਾਟਾ ਏਸ) ਦਾ ਜ਼ਰੂਰ ਨੁਕਸਾਨ ਹੋਇਆ ਇਸ ਸਬੰਧੀ ਜਾਣਕਾਰੀ ਦਿੰਦਿਆਂ ਛੋਟਾਂ ਹਾਥੀ (ਟਾਟਾ ਏਸ) ਚਾਲਕ ਰੁਪੇਸ਼ ਕੁਮਾਰ ਪੁੱਤਰ ਵਿਜੇ ਕੁਮਾਰ ਯਾਦਵ ਵਾਸੀ ਲੁਧਿਆਣਾ ਅਤੇ ਉਹਨਾਂ ਦੇ ਨਾਲ ਖੱਬੀ ਸੀਟ ਤੇ ਬੈਠੇ ਰਾਹੁਲ ਵਾਸੀ ਲੁਧਿਆਣਾ ਨੇ ਦੱਸਿਆ ਕਿ ਉਹ ਆਪਣੇ ਛੋਟੇ ਹਾਥੀ (ਟਾਟਾ ਏਸ) ਨੰਬਰ ਪੀਬੀ 10 ਐਂਚ ਜੇ 1662 ਚ ਸਵਾਰ ਹੋ ਕੇ ਸੁਲਤਾਨਪੁਰ ਲੋਧੀ ਤੋਂ ਲੁਧਿਆਣਾ ਵਾਪਸ ਜਾ ਰਹੇ ਸਨ। ਜਦ ਉਹ ਸੁਲਤਾਨਪੁਰ ਲੋਧੀ ਤੋਂ ਡੱਲਾ ਰੋਡ ਸਥਿਤ ਬਣੇਂ ਗੋਦਾਮਾਂ ਤੋਂ ਥੋੜਾ ਪਿੱਛੇ ਗਏ ਤਾਂ ਸੜਕ ਦੇ ਅੱਗਲੇ ਪਾਸੇ ਤੋਂ ਟਰੱਕ ਆ ਰਹੇ ਸਨ । ਮੀਂਹ ਪੈਣ ਕਾਰਨ ਸੜਕ ਤੇ ਬਹੁਤ ਜ਼ਿਆਦਾ ਤਿਲਕਣ ਬਣੀ ਹੋਈ ਸੀ ਕਿਉਂਕਿ ਕਿ ਸੜਕ ਤੋਂ ਮਿੱਟੀ ਨਾਲ ਲੱਦੇ ਟਿੱਪਰ ਜਾਣ ਕਾਰਨ ਤਿਲਕਣ ਜ਼ਿਆਦਾ ਹੋਣ ਤੇ ਗੱਡੀ ਬੇਕਾਬੂ ਹੋ ਗਈ ਤੇ ਸੜਕ ਕਿਨਾਰੇ ਖੇਤਾਂ ਚ ਜਾ ਡਿੱਗੀ ਅਤੇ ਸਮੇਂ ਸਿਰ ਕੰਟਰੋਲ ਕਰਨ ਨਾਲ ਸਿਰਫ ਮਾਮੂਲੀ ਸੱਟਾਂ ਹੀ ਲੱਗੀਆਂ ਪਰ ਛੋਟਾ ਹਾਥੀ ਜ਼ਰੂਰ ਨੁਕਸਾਨਿਆ ਗਿਆ ।ਇਸ ਦੌਰਾਨ ਹਾਦਸੇ ਵਾਲੀ ਜਗ੍ਹਾ ਦੇ ਨਜ਼ਦੀਕ ਰਹਿੰਦੇ ਲੋਕ ਤੇ ਰਾਹਗੀਰਾਂ ਨੇ ਉਹਨਾਂ ਨੂੰ ਗੱਡੀ ਵਿਚੋਂ ਬਾਹਰ ਕੱਿਢਆ ਅਤੇ ਜੇਸੀਬੀ ਮਸ਼ੀਨ ਦੀ ਮਦਦ ਨਾਲ ਗੱਡੀ ਖੇਤਾਂ ਵਿੱਚੋਂ ਬਾਹਰ ਕੱਢੀ। ਗੌਰਤਲਬ ਹੈ ਕਿ ਉੱਥੇ ਦੇ ਲੋਕਾਂ ਦਾ ਕਥਿਤ ਤੌਰ ਤੇ ਇਹ ਕਹਿਣਾ ਸੀ ਅੱਜ ਸਵੇਰੇ ਤੋਂ ਇਹ ਤੀਜੀ ਗੱਡੀ ਇੱਥੇ ਡਿੱਗੀ ਹੈ।

News 15 June,2023
ਲੁਧਿਆਣਾ ਪੁਲਿਸ ਨੇ ਸੀਐਮਐਸ ਡਕੈਤੀ ਮਾਮਲੇ ਵਿੱਚ 75 ਲੱਖ ਰੁਪਏ ਹੋਰ ਬਰਾਮਦ ਕੀਤੇ

ਫਰਾਰ ਔਰਤ ਦੀ ਭਾਲ ਲਈ ਪੁਲਿਸ ਵੱਲੋਂ ਚਾਰ ਟੀਮਾਂ ਦਾ ਗਠਨ ਕੀਤਾ ਲੁਧਿਆਣਾ 15 ਜੂਨ 2023 - ਲੁਧਿਆਣਾ ਪੁਲਿਸ ਨੇ CMS ਕੰਪਨੀ ਵਿੱਚ ਹੋਈ ਲੁੱਟ ਦੇ ਮਾਮਲੇ ਵਿੱਚ 75 ਲੱਖ ਰੁਪਏ ਦੀ ਇੱਕ ਹੋਰ ਰਕਮ ਬਰਾਮਦ ਕੀਤੀ ਹੈ। ਇਸਦੇ ਨਾਲ ਹੀ ਮਾਮਲੇ ਦੀ ਫਰਾਰ ਔਰਤ ਦੀ ਭਾਲ ਲਈ ਪੁਲਿਸ ਵੱਲੋਂ ਚਾਰ ਟੀਮਾਂ ਦਾ ਗਠਨ ਕੀਤਾ ਗਿਆ ਹੈ। ਘਟਨਾ ਸਬੰਧੀ ਡੀਜੀਪੀ ਪੰਜਾਬ ਵੱਲੋਂ ਸੂਬੇ ਦੀਆਂ ਹੋਰ ਕੰਪਨੀਆਂ ਨੂੰ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੁਲੀਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਜਗਰਾਉਂ ਦੇ ਨਰਿੰਦਰ ਸਿੰਘ ਉਰਫ਼ ਹੈਪੀ ਦੇ ਘਰੋਂ 25 ਲੱਖ ਰੁਪਏ ਬਰਾਮਦ ਕੀਤੇ ਗਏ ਹਨ। ਜਦਕਿ ਬਾਕੀ 50 ਲੱਖ ਰੁਪਏ ਮਨਜਿੰਦਰ ਸਿੰਘ ਉਰਫ ਮਨੀ ਕੋਲੋਂ ਪੁੱਛਗਿੱਛ ਦੌਰਾਨ ਮਿਲੀ ਸੂਚਨਾ ਦੇ ਆਧਾਰ 'ਤੇ ਉਸਦੇ ਘਰ ਦੇ ਸੈਪਟਿਕ ਟੈਂਕ 'ਚੋਂ ਬਰਾਮਦ ਕੀਤੇ ਗਏ। ਜਿਸ 'ਚੋਂ ਕਈ ਨੋਟ ਗਿਲੇ ਮਿਲੇ ਅਤੇ ਬਾਅਦ 'ਚ ਪੁਲਸ ਨੇ ਉਨ੍ਹਾਂ ਨੂੰ ਸੁਕਾ ਦਿੱਤਾ, ਜਿਸ ਦੀ ਵੀਡੀਓ ਵੀ ਪੁਲਸ ਨੇ ਸ਼ੇਅਰ ਕੀਤੀ। ਫਰਾਰ ਔਰਤ ਦੀ ਭਾਲ ਲਈ ਪੁਲਿਸ ਵੱਲੋਂ ਚਾਰ ਟੀਮਾਂ ਦਾ ਗਠਨ ਕੀਤਾ ਗਿਆ ਹੈ। ਐਲਓਸੀ ਵੀ ਜਾਰੀ ਕੀਤੀ ਗਈ ਹੈ ਤਾਂ ਜੋ ਉਹ ਵਿਦੇਸ਼ ਭੱਜ ਨਾ ਸਕੇ। ਡੀਜੀਪੀ ਪੰਜਾਬ ਨੇ ਬੀਤੇ ਦਿਨੀਂ ਲੁਧਿਆਣਾ ਦੇ ਪੁਲਿਸ ਅਧਿਕਾਰੀਆਂ ਤੋਂ ਜਾਣਕਾਰੀ ਲਈ ਹੈ ਅਤੇ ਉਸ ਤੋਂ ਬਾਅਦ ਹੋਰਨਾਂ ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਵੀ ਸਬੰਧਤ ਕੰਪਨੀਆਂ ਨੂੰ ਜਾਗਰੂਕ ਕਰਨ ਦੇ ਨਿਰਦੇਸ਼ ਦਿੱਤੇ ਹਨ।

News 15 June,2023
ਕੇਸੋ਼ਪੁਰ ਛੰਬ ਵਿੱਚ ਨੇਚਰ ਟਰਾਇਲ, ਪੈਡਲ ਬੋਟਿੰਗ ਅਤੇ ਜਾਣਕਾਰੀ ਪ੍ਰਦਾਨ ਕਰਨ ਵਾਲੇ ਬੋਰਡ ਹੋਣਗੇ ਖਿੱਚ ਦਾ ਕੇਂਦਰ

ਨਵੰਬਰ ਮਹੀਨੇ ਤੋਂ ਪਹਿਲ੍ਹਾਂ ਬਦਲੇਗੀ ਨੁਹਾਰ, ਡਿਪਟੀ ਕਮਿਸ਼ਨਰ ਨੇ ਦੌਰਾ ਕਰ ਅਧਿਕਾਰੀਆਂ ਨੂੰ ਦਿੱਤੇ ਦਿਸ਼ਾ ਨਿਰਦੇਸ਼ ਗੁਰਦਾਸਪੁਰ, 15 ਜੂਨ 2023 - ਦੇਸ਼ ਦਾ ਸੱਭ ਤੋਂ ਪਹਿਲ੍ਹਾਂ ਕਮਿਓਨਿਟੀ ਰਿਜ਼ਰਵ ਕੇਸ਼ੋਪੁਰ-ਮਿਆਣੀ ਕਮਿਊਨਿਟੀ ਰਿਜ਼ਰਵ ਜੋ ਹੁਣ (ਰਾਮਸਰ ਸਾਈਟ) ਵਿੱਚ ਸ਼ੁਮਾਰ ਹੈ ਨੂੰ ਪ੍ਰਮੁੱਖ ਟੂਰਿਸਟ ਡੈਸਟੀਨੇਸ਼ਨ ਦੇ ਤਹਿਤ ਵਿਕਸਿਤ ਕੀਤਾ ਜਾ ਰਿਹਾ ਹੈ। ਨਵੰਬਰ 2023 ਤੋਂ ਪਹਿਲ੍ਹਾਂ ਕੇਸ਼ੋਪੁਰ ਛੰਬ ਦੀ ਨੁਹਾਰ ਬਦਲਨ ਲਈ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਵਲੋਂ ਦਿਸ਼ਾ ਨਿਰਦੇਸ਼ ਦੇ ਦਿੱਤੇ ਗਏ ਹਨ। ਜਿਸ ਦੇ ਚਲਦੀਆਂ ਆਉਣ ਨਵੰਬਰ 2023 ਤੋਂ ਪਹਿਲ੍ਹਾਂ ਇੱਥੇ ਨੇਚਰ ਟਰਾਇਲ, ਪੈਡਲ ਬੋਟਿੰਗ ਅਤੇ ਹੋਰ ਜਾਣਕਾਰੀ ਪ੍ਰਦਾਨ ਬੋਰਡ ਲਗਾਏ ਜਾਣਗੇਂ। ਡਿਪਟੀ ਕਮਿਸ਼ਨਰ ਅਗਰਵਾਲ ਵੱਲੋਂ ਬੀਤੇ ਦਿੰਨੀ ਕੇਸ਼ੋਪੁਰ ਛੰਬ ਦਾ ਦੌਰਾ ਕੀਤਾ ਗਿਆ ਅਤੇ ਮੀਟਿੰਗ ਕਰ ਦਿਸ਼ਾ ਨਿਰਦੇਸ਼ ਦਿੱਤੇ ਗਏ ਸਨ, ਜਿਸ ਦੀ ਜਾਣਕਾਰੀ ਉਨ੍ਹਾਂ ਵੱਲੋਂ ਸ਼ੋਸ਼ਲ ਮੀਡੀਆ ਤੇ ਸਾਂਝੀ ਕੀਤੀ ਗਈ। ਦੱਸਣਯੋਗ ਹੈ ਕਿ ਕੇਸ਼ੋਪੁਰ ਛੰਬ ਗੁਰਦਾਸਪੁਰ ਸ਼ਹਿਰ ਤੋਂ 5 ਕਿਲੋਮੀਟਰ ਦੂਰ ਬਹਿਰਾਮਪੁਰ ਸੜਕ ’ਤੇ ਪੈਂਦੀ ਹੈ। ਕੇਸ਼ੋਪੁਰ, ਮਿਆਣੀ, ਡੱਲਾ, ਮੱਟਮ ਤੇ ਮਗਰ ਮੂੰਧੀਆਂ ਨਾਂਅ ਦੇ ਪਿੰਡਾਂ ਤੱਕ 850 ਏਕੜ ਰਕਬੇ ਤੱਕ ਇਹ ਛੰਬ ਫੈਲੀ ਹੋਈ ਹੈ। ਇੱਥੇ ਟੇ ਤੇ ਵੱਡੇ ਤਲਾਬ ਹਨ, ਜਿਨ੍ਹਾਂ ’ਚ ਬਹੁਤਾ ਪਾਣੀ ਨਹੀਂ ਹੁੰਦਾ। ਕੇਸ਼ੋਪੁਰ ਛੰਬ ਦਾ ਪੂਰਾ ਨਾਂਅ ਮਾਰਚ 2013 ’ਚ ‘ਕੇਸ਼ੋਪੁਰ ਛੰਬ ਕਮਿਊਨਿਟੀ ਰਿਜ਼ਰਵ’ ਰੱਖਿਆ ਗਿਆ ਸੀ ਅਤੇ ਇਹ ਹੁਣ ਰਾਮਸਰ ਸਾਈਟ ਵਿੱਚ ਸ਼ੁਮਾਰ ਹੈ। ਵਣਜੀਵਨ ਵਿਭਾਗ ਨੇ ਇਸ ਨੂੰ ਪੰਛੀਆਂ ਦੀ ਰੱਖ ਵਜੋਂ ਵਿਕਸਤ ਕਰਨ ਦਾ ਫ਼ੈਸਲਾ ਕੀਤਾ ਸੀ। ਪ੍ਰਵਾਸੀ ਪੰਛੀ ਹਰ ਸਾਲ ਠੰਢ ਦਾ ਮੌਸਮ ਸ਼ੁਰੂ ਹੁੰਦਿਆਂ ਹੀ ਮੱਧਪੂਰਬੀ ਦੇਸ਼ਾਂ, ਸਾਈਬੇਰੀਆ ਦੇ ਬਰਫ਼ਾਨੀ ਮੈਦਾਨਾਂ, ਅਫ਼ਗ਼ਾਨਿਸਤਾਨ, ਤਿੱਬਤ, ਚੀਨ ਤੇ ਰੂਸ ਜਿਹੇ ਦੇਸ਼ਾਂ ਤੋਂ ਹਜ਼ਾਰਾਂ ਕਿਲੋਮੀਟਰ ਦਾ ਸਫ਼ਰ ਤਹਿ ਕਰਕੇ ਕੇਸ਼ੋਪੁਰ ਛੰਬ ਪਹੁੰਚਦੇ ਹਨ। ਇਹ ਪ੍ਰਵਾਸੀ ਪੰਛੀ ਮਾਰਚ ਮਹੀਨੇ ਦੇ ਅੱਧ ਤੱਕ ਇਥੇ ਹੀ ਰਹਿੰਦੇ ਹਨ ਅਤੇ ਗਰਮੀ ਵੱਧਣ ਦੇ ਨਾਲ ਹੀ ਆਪੋ-ਆਪਣੇ ਦੇਸ਼ਾਂ ਨੂੰ ਪਰਤ ਜਾਂਦੇ ਹਨ। ਇੱਥੇ ਕਰੀਬ 60 ਤੋਂ ਵੱਧ ਪ੍ਰਜਾਤੀਆਂ ਦੇ ਪੰਛੀ ਆਉਂਦੇ ਹਨ ਜਿਨ੍ਹਾਂ ਵਿੱਚ ਸਾਰਸ, ਹੰਸ, ਮੁਰਗ਼ਾਬੀਆਂ ਤੇ ਹੋਰ ਬਹੁਤ ਸਾਰੇ ਵਿਦੇਸ਼ੀ ਪੰਛੀ ਪਾਏ ਜਾਂਦੇ ਹਨ। ਕਈ ਵਾਰ ਇੱਥੇ ਚੀਨ ਦੇ ਖ਼ੁਦਮੁਖ਼ਤਿਆਰ ਖੇਤਰ ਤਿੱਬਤ ਦੇ ਕੈਲਾਸ਼ ਪਰਬਤ ਲਾਗੇ ਗਲੇਸ਼ੀਅਰਾਂ ਦੇ ਤਾਜ਼ਾ ਪਾਣੀ ਤੋਂ ਬਣੀ ਮਾਨਸਰੋਵਰ ਝੀਲ ਤੋਂ ਵੀ ਆਏ ਕੁਝ ਪੰਛੀ ਵੇਖੇ ਗਏ ਹਨ। ਮਾਨਸਰੋਵਰ ਝੀਲ ਦੁਨੀਆ ਦੀ ਸਭ ਤੋਂ ਉੱਚੀ ਤਾਜ਼ੇ ਪਾਣੀ ਦੀ ਝੀਲ ਹੈ। ਹਰ ਸਾਲ ਸਰਦੀ ਦੇ ਮੌਸਮ ਵਿਚ ਔਸਤਨ 25 ਤੋਂ 30 ਹਜ਼ਾਰ ਪ੍ਰਵਾਸੀ ਪੰਛੀ ਇਥੇ ਆਉਂਦੇ ਹਨ। ‘ਵਰਲਡ ਵਾਈਡ ਫ਼ੰਡ’ ਦੀ ਭਾਰਤੀ ਇਕਾਈ ਵੱਲੋਂ ਹਰ ਸਾਲ ਜਨਵਰੀ ਦੇ ਮਹੀਨੇ ਪ੍ਰਵਾਸੀ ਪੰਛੀਆਂ ਦੀ ਗਿਣਤੀ ਕੀਤੀ ਜਾਂਦੀ ਹੈ ਅਤੇ ਇਹ ਰਿਕਾਰਡ ਰੱਖਿਆ ਜਾਂਦਾ ਹੈ ਕਿ ਕਿਹੜੀ-ਕਿਹੜੀ ਪ੍ਰਜਾਤੀ ਦੇ ਕਿੰਨੇ ਪ੍ਰਵਾਸੀ ਪੰਛੀਆਂ ਨੇ ਇਥੇ ਪ੍ਰਵਾਸ ਕੀਤਾ ਹੈ। ਕੇਸ਼ੋਪੁਰ ਛੰਬ ਪ੍ਰਵਾਸੀ ਪੰਛੀਆਂ ਲਈ ਕਿਸੇ ਸਵਰਗ ਨਾਲੋਂ ਘੱਟ ਨਹੀਂ ਹੈ। ਇਹੀ ਕਾਰਨ ਹੈ ਕਿ ਸਾਈਬੇਰੀਆ ਦੇ ਬਰਫਾਨੀ ਇਲਾਕੇ ਦੇ ਪੰਛੀ ਸਾਰਸ ਕਰੇਨ ਇਥੇ ਵੱਡੀ ਗਿਣਤੀ ਵਿੱਚ ਪਹੁੰਚਦੇ ਹਨ।ਕੇਸ਼ੋਪੁਰ ਛੰਬ ਵਿਖੇ ਸੈਲਾਨੀਆਂ ਅਤੇ ਪੰਛੀ ਪ੍ਰੇਮੀਆਂ ਦੀ ਸਹੂਲਤ ਸਹਾਇਤਾ ਲਈ ਪੰਜਾਬ ਸਰਕਾਰ ਵੱਲੋਂ 5 ਕਰੋੜ ਰੁਪਏ ਦੀ ਲਾਗਤ ਨਾਲ ਬਹੁਤ ਖੂਬਸੂਰਤ ਵਿਆਖਿਆ ਕੇਂਦਰ ਬਣਾਇਆ ਗਿਆ ਹੈ, ਜਿਥੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਕੇਸ਼ੋਪੁਰ ਛੰਬ ਅਤੇ ਇਥੇ ਆਉਣ ਵਾਲੇ ਪ੍ਰਵਾਸੀ ਪੰਛੀਆਂ ਬਾਰੇ ਵਿਸਥਾਰ ਜਾਣਕਾਰੀ ਦਿੱਤੀ ਜਾਂਦੀ ਹੈ। ਕੇਸ਼ੋਪੁਰ ਛੰਬ ਵਿੱਚ ਸੂਬਾ ਸਰਕਾਰ ਵੱਲੋਂ ਉੱਚੇ ਟਾਵਰ ਵੀ ਬਣਾਏ ਗਏ ਹਨ ਅਤੇ ਦੂਰਬੀਨ ਦੀ ਸਹੂਲਤ ਦਿੱਤੀ ਗਈ ਹੈ ਤਾਂ ਜੋ ਪੰਛੀ ਪ੍ਰੇਮੀ ਪੰਛੀਆਂ ਨੂੰ ਨੇੜੇ ਤੋਂ ਨੀਝ ਨਾਲ ਦੇਖ ਸਕਣ।

News 15 June,2023
ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਝਿੰਜਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ

ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਤੇ ਯੂਥ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਗੱਲ ਆਖੀ ਪਟਿਆਲਾ 15 ਜੂਨ 2023: ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਹੋਏ ਸ੍ਰੀ ਦਰਬਾਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ, ਸਰਬੱਤ ਦੇ ਭਲੇ ਦੀ ਅਰਦਾਸ ਕਰਦੇ ਹੋਏ, ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਤੇ ਯੂਥ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਗੱਲ ਆਖੀ।ਇਸ ਮੌਕੇ ਤੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਜੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਯੂਥ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਰਹੀ ਵਿਸ਼ੇਸ਼ ਤੌਰ ਤੇ ਮੌਜੂਦ।

News 15 June,2023
ਤੇਜ਼ ਤੂਫਾਨ ਹਨੇਰੀ ਨੇ ਗ੍ਰੰਥੀ ਸਿੰਘ ਦਾ ਘਰ ਕੀਤਾ ਢਹਿ ਢੇਰੀ

ਬੀਤੀ ਰਾਤ ਆਏ ਤੇ ਜੀ ਤੂਫ਼ਾਨ ਨੇ ਉਹਨਾਂ ਦੇ ਘਰ ਦੀਆਂ ਛੱਤਾ ਢਹਿ ਢੇਰੀ ਕਰ ਦਿੱਤੀਆਂ ਬਾਬਾ ਬਕਾਲਾ, 15 ਜੂਨ 2023 - ਬੀਤੀ ਦੇਰ ਰਾਤ ਜਿਲ੍ਹਾ ਤਰਨ ਤਾਰਨ ਹਲਕਾ ਬਾਬਾ ਬਕਾਲਾ ਦੇ ਅਧੀਨ ਆਉਂਦੇ ਪਿੰਡ ਅੱਲੋਵਾਲ ਵਿਖੇ ਇੱਕ ਗਰੀਬ ਪਰਿਵਾਰ ਦਾ ਘਰ ਢਹਿ ਢੇਰੀ ਹੋ ਗਿਆ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦੋਵਾਂ ਭਰਾਵਾਂ ਵਿੱਚੋਂ ਇੱਕ ਗ੍ਰਥੀ ਸਿੰਘ ਅਤੇ ਦੂਸਰਾਂ ਦਿਹਾੜੀ ਦੱਪਾ ਕਰਕੇ ਆਪਣਾ ਪਰਿਵਾਰ ਨਾਲ ਰਹੇ ਹਨ ਬੀਤੀ ਰਾਤ ਆਏ ਤੇ ਜੀ ਤੂਫ਼ਾਨ ਨੇ ਉਹਨਾਂ ਦੇ ਘਰ ਦੀਆਂ ਛੱਤਾ ਢਹਿ ਢੇਰੀ ਕਰ ਦਿੱਤੀਆਂ ਹਨ ਅਤੇ ਉਨਾਂ ਦੇ ਘਰ ਦਾ ਘਰੇਲੂ ਸਮਾਨ ਵੀ ਨੁਕਸਾਨਿਆ ਗਿਆ ਹੈ ਪਰਿਵਾਰਕ ਮੈਂਬਰਾਂ ਨੇ ਦੁਖੀ ਮਨ ਦੇ ਨਾਲ ਪ੍ਰਸ਼ਾਸਨ ਅਤੇ ਸਮਾਜ ਸੇਵੀਆਂ ਤੋਂ ਮਦਦ ਦੀ ਗੁਹਾਰ ਲਗਾਈ ਹੈ। 14

News 15 June,2023
ਸੁਖਬੀਰ ਬਾਦਲ ਨੇ ਦਿੱਤਾ ਮਾਨ ਨੂੰ ਜਵਾਬ

ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਸਾਂਝੀ ਪਟਿਆਲਾ 15 ਜੂਨ 2023: ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਮਾਨਯੋਗ ਮੁੱਖ ਮੰਤਰੀ 'ਸਾਹਿਬ', ਸਾਡੀ ਗੱਲ ਦਾ ਬੇਸ਼ੱਕ ਗੁੱਸਾ ਮਨਾਓ! ਬੌਖਲਾਹਟ ਵਾਲੇ ਨੂੰ ਗੁੱਸਾ ਆ ਹੀ ਜਾਂਦਾ ਹੈ | ਪਰ ਜੋ ਕੱਚੇ ਅਧਿਆਪਕ ਸਹਿਬਾਨ ਤੇ ਕਰਮਚਾਰੀ ਤੁਹਾਡੇ ਵੱਲੋਂ ਪੱਕੇ ਕੀਤੇ ਜਾਣ ਦੇ ਦਾਅਵੇ ਦੇ ਬਾਵਜੂਦ ਅੱਜ ਖੁਦਕੁਸ਼ੀ ਕਰਨ ਲਈ ਟੈਂਕੀਆਂ 'ਤੇ ਚੜੇ ਹੋਏ ਹਨ ਉਹਨਾਂ ਨੂੰ ਕਿਸੇ ਤਰ੍ਹਾਂ ਹੇਠਾਂ ਉਤਾਰ ਲਓ ਜਨਾਬ| ਸੁਖਬੀਰ ਬਾਦਲ ਨੇ ਕਿਹਾ ਕਿ ਦਿਨ ਦਿਹਾੜੇ ਹੁੰਦੇ ਕਤਲ, ਲੁੱਟਾਂ ਖੋਹਾਂ, ਸੱਤਾਧਾਰੀਆਂ ਵੱਲੋਂ ਨਜਾਇਜ ਕਬਜ਼ੇ ਬੰਦ ਕਰਵਾ ਦਿਓ, ਪੰਜਾਬ ਵਿੱਚ ਅਮਨ ਸ਼ਾਂਤੀ ਬਹਾਲ ਕਰ ਦਿਓ, ਪੰਜਾਬ ਦੇ ਬੱਚੇ ਬੱਚੀਆਂ ਦੀਆਂ ਇੱਜ਼ਤਾਂ ਮੰਤਰੀਆਂ ਤੋਂ ਮਹਿਫੂਜ ਕਰਵਾ ਦਿਓ, ਪੰਜਾਬ ਨੂੰ ਦਿੱਲੀ ਦੀ "ਸਿਲੈਕਟਡ ਗੈਂਗ" ਦਾ ਗੁਲਾਮ ਬਣਾਉਣਾ ਬੰਦ ਕਰ ਦਿਓ, ਸਾਡਾ ਕੀ ? ਅਸੀਂ ਤਾਂ ਆਪੇ ਗਲਤ ਸਿੱਧ ਹੋ ਜਾਵਾਂਗੇ।

News 15 June,2023
ਜੈਪੁਰ-ਅਜਮੇਰ ਹਾਈਵੇ ’ਤੇ ਹੋਏ ਝਗੜੇ ਨੂੰ ਲੈ ਕੇ ਦੋ ਆਈ ਏ ਐਸ ਤੇ ਆਈ ਪੀ ਐਸ ਅਫਸਰਾਂ ਸਮੇਤ 5 ਸਸਪੈਂਡ

ਸਾਰੇ ਅਫਸਰ ਆਈ ਪੀ ਐਸ ਦੀ ਨਵੀਂ ਪੋਸਟਿੰਗ ਲਈ ਦਿੱਤੀ ਪਾਰਟੀ ਕਰ ਕੇ ਵਾਪਸ ਆ ਰਹੇ ਸਨ ਜੈਪੁਰ, 15 ਜੂਨ, 2023: ਰਾਜਸਥਾਨ ਵਿਚ ਜੈਪੁਰ-ਅਜਮੇਰ ਹਾਈਵੇ ’ਤੇ ਸਥਿਤ ਰੈਸਟੋਰੈਂਟ ਵਿਚ ਹੋਏ ਝਗੜੇ ਨੂੰ ਲੈ ਕੇ ਇਕ ਆਈ ਏ ਐਸ ਅਫਸਰ ਅਤੇ ਇਕ ਆਈ ਪੀ ਐਸ ਅਫਸਰ ਸਮੇਤ 5 ਲੋਕਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਹ ਝਗੜਾ ਐਤਵਾਰ ਦੀ ਰਾਤ ਨੂੰ ਹੋਇਆ ਸੀ ਜੋ ਰੈਸਟੋਰੈਂਟ ਦੇ ਸੀ ਸੀ ਟੀ ਵੀ ਕੈਮਰਿਆਂ ਵਿਚ ਕੈਦ ਹੋ ਗਿਆ। ਐਨ ਡੀ ਟੀ ਵੀ ਦੀ ਰਿਪੋਰਟ ਮੁਤਾਬਕ ਇਹ ਵੀਡੀਓ ਵਾਇਰਲ ਹੋ ਗਈ ਜਿਸ ਵਿਚ ਲੋਕ ਇਕ ਦੂਜੇ ’ਤੇ ਪਥਰਾਅ ਕਰਦੇ ਨਜ਼ਰ ਆ ਰਹੇ ਹਨ। ਇਸ ਮਾਮਲੇ ਵਿਚ ਅਜਮੇਰ ਡਵੈਲਪਮੈਂਟ ਅਥਾਰਟੀ ਦੇ ਕਮਿਸ਼ਨਰ ਗਿਰੀਧਰ ਅਤੇ ਗੰਗਾਪੁਰ ਸਿਟੀ ਪੁਲਿਸ ਵਿਚ ਓ ਐਸ ਡੀ ਵਜੋਂ ਤਾਇਨਾਤ ਆਈ ਪੀ ਐਸ ਅਫਸਰ ਸੁਸ਼ੀਲ ਕੁਮਾਰ ਬਿਸ਼ਨੋਈ, ਇਕ ਕਾਂਸਟੇਬਲ ਤੇ ਦੋ ਹੋਰ ਸਰਕਾਰੀ ਮੁਲਾਜ਼ਮ ਸਸਪੈਂਡ ਕਰ ਦਿੱਤੇ ਗਏਹਨ। ਇਹ ਸਾਰੇ ਅਫਸਰ ਆਈ ਪੀ ਐਸ ਦੀ ਨਵੀਂ ਪੋਸਟਿੰਗ ਲਈ ਦਿੱਤੀ ਪਾਰਟੀ ਕਰ ਕੇ ਵਾਪਸ ਆ ਰਹੇ ਸਨ ਤੇ ਇਹ ਰੈਸਟੋਰੈਂਟ ਦੇ ਬਾਹਰ ਬਾਥਰੂਮ ਦੀਵਰਤੋਂ ਵਾਸਤੇ ਰੁਕ ਗਏ। ਜਦੋਂ ਇਹਨਾਂ ਨੇ ਸਟਾਫ ਨੂੰ ਬਾਥਰੂਮ ਖੋਲ੍ਹਣ ਵਾਸਤੇ ਕਿਹਾ ਤਾਂ ਇਹਨਾਂ ਨੇ ਅੱਗੋਂ ਝਗੜਨਾ ਸ਼ੁਰੂ ਕਰ ਦਿੱਤਾ ਅਤੇ ਆਈ ਪੀ ਐਸ ਅਫਸਰ ਨੇ ਬਾਹਰ ਬੁਨੈਣ ਵਿਚ ਘੁੰਮ ਰਹੇ ਸਟਾਫ ਨੂੰ ਚਪੇੜ ਮਾਰ ਦਿੱਤੀ। ਜਦੋਂ ਰੈਸਟੋਰੈਂਟ ਮੁਲਾਜ਼ਮ ਅੱਗੋਂ ਪੈ ਨਿਕਲੇ ਤਾਂ ਆਈ ਪੀ ਐਸ ਅਫਸਰ ਮੌਕੇ ਤੋਂ ਨਿਕਲ ਗਿਆ। ਰੈਸਟੋਰੈਂਟ ਮਾਲਕ ਨੇ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਅਫਸਰ ਕੁਝ ਪੁਲਿਸ ਮੁਲਾਜ਼ਮਾਂ ਨੂੰ ਨਾਲ ਲੈ ਆਇਆ ਤੇ ਸਾਡੇ ਸਟਾਫ ਨੂੰ ਕੁੱਟਿਆ। ਇਸ ਮਾਮਲੇ ਵਿਚ ਪੰਜ ਅਣਪਛਾਤੇ ਲੋਕਾਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਰਾਜਸਥਾਨ ਪੁਲਿਸ ਮੁਖੀ ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਵਿਜੀਲੈਂਸ ਵੱਲੋਂ ਕੀਤੀ ਜਾ ਰਹੀ ਹੈ ਤੇ ਆਈ ਪੀ ਐਸ ਅਫਸਰ ਬਿਸ਼ਨੋਈ ਨੇ ਦੋਸ਼ਾਂ ਦਾ ਖੰਡਨ ਕੀਤਾ ਹੈ।

News 15 June,2023
ਪਠਾਨਕੋਟ ਦੋਹਰਾ ਕਤਲ ਕਾਂਡ ਮਾਮਲਾ: ਦੋਸ਼ੀ ਗ੍ਰਿਫਤਾਰ

ਪਠਾਨਕੋਟ ਪੁਲਿਸ ਨੇ ਵਿਗਿਆਨਕ ਜਾਂਚ ਤਕਨੀਕਾਂ ਅਤੇ ਸੀਸੀਟੀਵੀ ਫੁਟੇਜ ਦੇ ਵਿਸ਼ਲੇਸ਼ਣ ਦੀ ਵਰਤੋਂ ਕਰਦੇ ਹੋਏ ਕੀਤੀ ਗ੍ਰਿਫਤਾਰੀ - ਪੁਲਿਸ ਨੇ ਕਤਲ ਦੇ ਹਥਿਆਰ ਸਮੇਤ ਲੱਖਾਂ ਰੁਪਏ ਦੇ ਚੋਰੀ ਦੇ ਗਹਿਣੇ ਕੀਤੇ ਬਰਾਮਦ ਪਠਾਨਕੋਟ, 15 ਜੂਨ 2023 - ਪਠਾਨਕੋਟ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਬੀਤੇ ਸ਼ੁੱਕਰਵਾਰ ਨੂੰ ਹੋਏ ਦੋਹਰੇ ਕਤਲ ਕਾਂਡ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੀੜਤ ਰਾਜ ਕੁਮਾਰ ਅਤੇ ਚੰਪਾ ਦੇਵੀ ਨੇ ਇਸ ਘਿਨਾਉਣੇ ਅਪਰਾਧ ਵਿੱਚ ਦੁਖਦਾਈ ਤੌਰ 'ਮਤੇ ਆਪਣੀ ਜਾਨ ਗੁਆ ਦਿੱਤੀ ਸੀ। ਸੂਖਮ ਵਿਗਿਆਨਕ ਜਾਂਚ ਤਕਨੀਕਾਂ ਰਾਹੀਂ, ਪਠਾਨਕੋਟ ਪੁਲਿਸ ਨੇ ਤੇਜ਼ੀ ਨਾਲ ਬਲਵਿੰਦਰ ਸਿੰਘ ਉਰਫ਼ ਕਾਲੂ ਦੀ ਸ਼ਨਾਖਤ ਕਰਕੇ ਉਸ ਨੂੰ ਹਿਮਾਚਲ ਪ੍ਰਦੇਸ਼ ਦੇ ਕੰਦਰੋਲੀ ਸਥਿਤ ਰੇਲਵੇ ਸਟੇਸ਼ਨ ਤੋਂ ਗ੍ਰਿਫਤਾਰ ਕਰ ਲਿਆ, ਜਦੋਂ ਉਹ ਦਸੂਹਾ ਤੋਂ ਪਠਾਨਕੋਟ ਵਾਪਸ ਜਾਣ ਦੀ ਕੋਸ਼ਿਸ਼ ਕਰ ਰਿਹਾ ਸੀ। ਪੁਲਿਸ ਨੇ ਗਿ੍ਫ਼ਤਾਰ ਕੀਤੇ ਵਿਅਕਤੀ ਕੋਲੋਂ ਚੋਰੀ ਕੀਤੇ ਗਹਿਣੇ, ਜਿਸਦੀ ਕੀਮਤ ਲੱਖਾ ਰੁਪਏ ਹੈ ਅਤੇ ਕਤਲ ਵਿੱਚ ਵਰਤਿਆ ਇੱਕ ਘਾਤਕ ਹਥਿਆਰ ਵੀ ਬਰਾਮਦ ਕਰ ਲਿਆ ਹੈ। ਇਸ ਸਬੰਧੀ ਪੱਤਰਕਾਰਾਂ ਨੂੰ ਵਧੇਰੇ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਤਫਤੀਸ਼ ਦੇ ਸ਼ੁਰੂਆਤੀ ਘੰਟਿਆਂ ਦੌਰਾਨ ਡੀ.ਐਸ.ਪੀ ਰਜਿੰਦਰ ਮਿਨਹਾਸ ਦੀ ਅਗਵਾਈ ਹੇਠ ਐਸ.ਐਚ.ਓ ਸ਼ਾਪੁਰਕੰਡੀ ਸੁਰਿੰਦਰ ਪਾਲ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਬਰੀਕੀ ਨਾਲ ਵਾਰਦਾਤ ਵਾਲੀ ਥਾਂ ਤੋਂ ਅਹਿਮ ਸਬੂਤ ਇਕੱਠੇ ਕੀਤੇ ਸਨ। ਸੀਸੀਟੀਵੀ ਫੁਟੇਜ ਦਾ ਵਿਸ਼ਲੇਸ਼ਣ ਕਰਦੇ ਹੋਏ, ਅਧਿਕਾਰੀਆਂ ਨੇ ਤੇਜ਼ੀ ਨਾਲ ਸ਼ੱਕੀ ਦੀ ਪਛਾਣ ਕਰ ਲਈ, ਜੋ ਪਹਿਲਾਂ ਪੀੜਤਾਂ ਦੇ ਘਰ ਵਿੱਚ ਘਰੇਲੂ ਨੌਕਰ ਵਜੋਂ ਕੰਮ ਕਰਦਾ ਸੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਤੁਰੰਤ ਬਾਅਦ ਦੋਸ਼ੀ ਕਾਲੇ ਰੰਗ ਦੀ ਹੌਂਡਾ ਐਕਟਿਵਾ ਤੇ ਸਵਾਰ ਹੋ ਕੇ ਮੌਕੇ ਤੋਂ ਫਰਾਰ ਹੋ ਗਿਆ, ਜੋ ਪੀੜਤਾਂ ਦੀ ਸੀ। ਬਾਅਦ ਵਿੱਚ ਜਾਂਚ ਵਿੱਚ ਸਾਹਮਣੇ ਆਇਆ ਕਿ ਦੋਸ਼ੀ ਨੇ ਗ੍ਰਿਫਤਾਰੀ ਤੋਂ ਬਚਣ ਲਈ ਮ੍ਰਿਤਕ ਦੇ ਕੱਪੜੇ ਪਾ ਲਏ ਸਨ। ਦੋਸ਼ੀ ਵੱਲੋਂ ਚੋਰੀ ਕੀਤੇ ਸਕੂਟਰ ਨੂੰ ਕਾਫੀ ਘੱਟ ਕੀਮਤ ਤੇ ਵੇਚਣ ਦੀ ਕੋਸ਼ਿਸ਼ ਅਸਫਲ ਸਾਬਤ ਹੋਈ, ਜਿਸ ਕਾਰਨ ਉਸ ਨੇ ਵਾਹਨ ਛੱਡ ਦਿੱਤਾ ਸੀ। ਪਠਾਨਕੋਟ ਪੁਲਿਸ ਨੇ ਐਕਟਿਵਾ ਤੋਂ ਖੂਨ ਨਾਲ ਲੱਥਪੱਥ ਕੱਪੜਿਆਂ ਨੂੰ ਸਫਲਤਾਪੂਰਵਕ ਬਰਾਮਦ ਕਰ ਲਿਆ ਸੀ, ਜਿਸ ਨਾਲ ਉਨ੍ਹਾਂ ਦੇ ਕੇਸ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਇਹ ਖੁਲਾਸਾ ਹੋਇਆ ਕਿ ਮੁਲਜ਼ਮ ਨੇ ਨਿਗਰਾਨੀ ਕੈਮਰਿਆਂ ਤੋਂ ਬਚਣ ਲਈ ਜਾਣਬੁੱਝ ਕੇ ਦੂਰ-ਦੁਰਾਡੇ ਦੇ ਇਲਾਕਿਆਂ ਨੂੰ ਚੁਣਿਆ ਸੀ। ਇਸ ਤੋਂ ਬਾਅਦ ਮੁਲਜ਼ਮ ਨੇ ਦਸੂਹਾ ਦਾ ਦੌਰਾ ਕੀਤਾ ਜਿੱਥੇ ਉਹ ਸ਼ਰਾਬ ਪੀਂਦੇ ਅਤੇ ਫਾਲਤੂ ਖਰਚ ਕਰਦੇ ਹੋਏ ਪਾਇਆ ਗਿਆ ਸੀ। ਕਈ ਟੀਮਾਂ ਦੀ ਸ਼ਮੂਲੀਅਤ ਵਾਲੀ ਡੂੰਘਾਈ ਨਾਲ ਤਲਾਸ਼ੀ ਮੁਹਿੰਮ ਤੋਂ ਬਾਅਦ ਪਠਾਨਕੋਟ ਪੁਲਿਸ ਨੇ ਅੱਜ ਸਵੇਰੇ ਰੇਲਵੇ ਸਟੇਸ਼ਨ ਤੋਂ ਬਲਵਿੰਦਰ ਸਿੰਘ ਉਰਫ ਕਾਲੂ ਨੂੰ ਸਫਲਤਾਪੂਰਵਕ ਕਾਬੂ ਕਰ ਲਿਆ ਹੈ। ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਮੰਨਿਆ ਕਿ ਉਸ ਨੇ ਆਰਥਿਕ ਤੰਗੀ ਅਤੇ ਪੀੜਤਾਂ ਦੇ ਘਰੇਲੂ ਸਮਾਨ ਬਾਰੇ ਜਾਣਕਾਰੀ ਹੋਣ ਕਾਰਨ ਇਹ ਵਾਰਦਾਤ ਕੀਤੀ ਹੈ। ਘਟਨਾ ਉਦੋਂ ਵਾਪਰੀ ਜਦੋਂ ਚੰਪਾ ਦੇਵੀ ਸਬਜ਼ੀ ਖਰੀਦਣ ਲਈ ਘਰੋਂ ਨਿਕਲੀ ਸੀ। ਮੌਕਾ ਦੇਖ ਕੇ ਸ਼ੱਕੀ ਨੇ ਰਾਜ ਕੁਮਾਰ 'ਤੇ ਬਾਗ਼ਬਾਨੀ ਲਈ ਵਰਤੀ ਜਾਂਦੀ ਲੋਹੇ ਦੇ ਰੰਬੇ ਨਾਲ ਬੇਰਹਿਮੀ ਨਾਲ ਹਮਲਾ ਕਰ ਦਿੱਤਾ। ਚੰਪਾ ਦੇਵੀ ਦੇ ਵਾਪਸ ਆਉਣ ਤੇ, ਉਹ ਵੀ ਉਸ ਦੇ ਹਿੰਸਕ ਹਮਲੇ ਦਾ ਸ਼ਿਕਾਰ ਹੋ ਗਈ, ਅਤੇ ਪਲਾਸਟਿਕ ਦੇ ਬੈਗ ਨਾਲ ਆਪਣਾ ਸਿਰ ਢੱਕ ਕੇ ਉਨ੍ਹਾਂ ਦਾ ਦਮ ਘੁੱਟ ਦਿੱਤਾ ਗਿਆ ਸੀ। ਦੋਸ਼ੀ ਨੇ ਚੋਰੀ ਦੌਰਾਨ, ਉਸਨੇ ਚੋਰੀ ਕੀਤੇ ਗਹਿਣੇ ਪਠਾਨਕੋਟ ਦੇ ਲਮੀਨੀ ਸਟੇਡੀਅਮ ਦੇ ਨੇੜੇ ਲੁਕਾ ਕੇ ਰੱਖੇ ਸਨ, ਪਛਾਣ ਦੇ ਉਦੇਸ਼ਾਂ ਲਈ ਸਥਾਨ ਦੀ ਨਿਸ਼ਾਨਦੇਹੀ ਕੀਤੀ ਸੀ। ਅਪਰਾਧ ਦੇ ਸਥਾਨ ਨੂੰ ਨਸ਼ਟ ਕਰਨ ਦੀ ਕੋਸ਼ਿਸ਼ ਵਿੱਚ, ਦੋਸ਼ੀ ਨੇ ਜਾਣਬੁੱਝ ਕੇ ਗੈਸ ਚੁੱਲ੍ਹੇ ਤੇ ਕੜਾਹੀ ਰੱਖ ਕੇ ਗੈਸ ਲੀਕ ਕੀਤੀ ਸੀ। ਪਰ ਮ੍ਰਿਤਕ ਪਰਿਵਾਰ ਵੱਲੋਂ ਆਪਣੀ ਧੀ ਦੇ ਫੋਨ ਆਉਣ ਤੇ ਤੁਰੰਤ ਜਵਾਬ ਦੇਣ ਕਾਰਨ ਵੱਡੀ ਤਬਾਹੀ ਟਲ ਗਈ ਕਿਉਂਕਿ ਉਹ ਦਰਵਾਜ਼ੇ ਖੋਲ੍ਹਣ ਅਤੇ ਖੇਤਰ ਨੂੰ ਹਵਾਦਾਰ ਕਰਨ ਵਿੱਚ ਕਾਮਯਾਬ ਰਹੇ। ਪਠਾਨਕੋਟ ਪੁਲਿਸ ਹੁਣ ਪੀੜਤ ਦੇ ਹੱਥਾਂ ਤੇ ਪਾਏ ਵਾਲਾਂ ਦੇ ਨਮੂਨੇ ਸਮੇਤ ਪੁਖਤਾ ਸਬੂਤ ਇਕੱਠੇ ਕਰਕੇ ਦੋਸ਼ੀ ਦੇ ਖਿਲਾਫ ਇੱਕ ਮਜ਼ਬੂਤ ਕੇਸ ਬਣਾ ਰਹੀ ਹੈ। ਪਠਾਨਕੋਟ ਪੁਲਿਸ ਜਾਂਚ ਦੌਰਾਨ ਸਹਿਯੋਗ ਲਈ ਜਨਤਾ ਦਾ ਧੰਨਵਾਦ ਕਰਨਾ ਚਾਹੁੰਦੀ ਹੈ। ਇਸ ਕੇਸ ਵਿੱਚ ਸ਼ਾਮਲ ਪੁਲਿਸ ਮੁਲਾਜ਼ਮਾਂ ਦੀ ਵਚਨਬੱਧਤਾ ਅਤੇ ਅਣਥੱਕ ਕੋਸ਼ਿਸ਼ਾਂ ਨੇ ਇੱਕ ਮਹੱਤਵਪੂਰਨ ਸਫਲਤਾ ਪ੍ਰਾਪਤ ਕੀਤੀ ਹੈ, ਜਿਸ ਨੇ ਭਾਈਚਾਰੇ ਨੂੰ ਭਰੋਸਾ ਦਿਵਾਇਆ ਹੈ ਕਿ ਲੋਕਾਂ ਦੀ ਸੇਵਾ ਹਰ ਹਾਲਤ ਵਿੱਚ ਕੀਤੀ ਜਾਵੇਗੀ। ਐਸਐਸਪੀ ਖੱਖ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਅਣਚਾਹੇ ਘਟਨਾ ਨੂੰ ਰੋਕਣ ਲਈ ਕਿਸੇ ਵੀ ਸੰਭਾਵੀ ਘਰੇਲੂ ਨੌਕਰ ਜਾਂ ਨੌਕਰ ਦੇ ਚਰਿੱਤਰ ਅਤੇ ਪਿਛੋਕੜ ਦੀ ਪੁਲਿਸ ਰਾਹੀਂ ਤਸਦੀਕ ਕਰਨ ਨੂੰ ਯਕੀਨੀ ਬਣਾਉਣ।

News 15 June,2023
ਪੁਲਿਸ ਨੇ ਤੋੜਿਆ ਅੰਤਰਰਾਸ਼ਟਰੀ ਨਾਰਕੋ-ਟੈਰੋਰਿਜ਼ਮ ਦੇ ਵੱਡੇ ਮਡਿਊਲ ਨਾਲ ਜੁੜੇ ਗਿਰੋਹ ਦਾ ਨੈਟਵਰਕ

5 ਨੂੰ ਹੈਰੋਇਨ ,ਡਰਗ ਮਨੀ ਅਤੇ ਹਥਿਆਰਾਂ ਸਮੇਤ ਕੀਤਾ ਗ੍ਰਿਫ਼ਤਾਰ ਗੁਰਦਾਸਪੁਰ 15 ਜੂਨ 2023 - ਡਾ: ਨਰਿੰਦਰ ਭਾਰਗਵ, ਆਈ.ਪੀ.ਐਸ, ਡਿਪਟੀ ਇੰਸਪੈਕਟਰ ਜਰਨਲ ਪੁਲਿਸ, ਬਾਰਡਰ ਰੇਂਜ, ਅੰਮ੍ਰਿਤਸਰ, ਸ੍ਰੀ ਦਾਯਮਾ ਹਰੀਸ਼ ਕੁਮਾਰ, ਆਈ.ਪੀ.ਐਸ,ਸੀਨੀਅਰ ਕਪਤਾਨ ਪੁਲਿਸ ਗੁਰਦਾਸਪੁਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਅਤੇ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਵੱਲੋਂ ਦਿੱਤੇ ਗਏ ਵਿਸ਼ੇਸ਼ ਨਿਰਦੇਸ਼ਾਂ ਤਹਿਤ ਮਾੜੇ ਅਨਸਰਾਂ ਅਤੇ ਨਸ਼ਾ ਤਸਕਰਾਂ ਖਿਲਾਫ ਜਿਲ੍ਹਾ ਗੁਰਦਾਸਪੁਰ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਦੇ ਤਹਿਤ ਥਾਣਾ ਸਦਰ ਗੁਰਦਾਸਪੁਰ ਪੁਲਿਸ ਵੱਲੋਂ ਬਬਰੀ ਬਾਈਪਾਸ ਤੇ ਨਾਕਾਬੰਦੀ ਦੌਰਾਨ 1) ਗੁਰਪ੍ਰੀਤ ਸਿੰਘ ਉਰਫ ਸਾਜਨ ਪੁੱਤਰ ਕਰਮ ਸਿੰਘ ਵਾਸੀ ਛੇਹਰਟਾ ਅੰਮ੍ਰਿਤਸਰ, 2) ਦਲਜੀਤ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਭੂਰਾ ਕੋਨਾ ਖੇਮਕਰਨ ਤਰਨਤਾਰਨ, 3) ਰਾਹੁਲ ਪੁੱਤਰ ਕੁਲਵਿੰਦਰ ਸਿੰਘ ਵਾਸੀ ਇਸਲਾਮਾਬਾਦ ਅੰਮ੍ਰਿਤਸਰ ਅਤੇ 4) ਨਿਖਲ ਕੁਮਾਰ ਪੁੱਤਰ ਧਰਮਪਾਲ ਵਾਸੀ ਇਸਲਾਮਾਬਾਦ ਅੰਮ੍ਰਿਤਸਰ ਨੂੰ ਸ਼ੱਕ ਦੇ ਆਧਾਰ ਤੇ ਰੋਕ ਕੇ ਸਵਿਫਟ ਡਿਜ਼ਾਇਰ ਕਾਰ ਦੀ ਚੈਕਿੰਗ ਕਰਨ ਤੇ ਕਾਰ ਦੇ ਡੈਸ਼ਬੋਰਡ ਵਿੱਚੋਂ 15 ਗ੍ਰਾਮ ਹੈਰੋਇੰਨ ਅਤੇ 99,400/- ਰੁਪਏ ਡਰੱਗ ਮਨੀ ਬ੍ਰਾਮਦ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਗੁਰਦਾਸਪੁਰ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ-ਟੈਰੋਰਿਜ਼ਮ ਦੇ ਵੱਡੇ ਮਡਿਊਲ ਦਾ ਪਰਦਾਫਾਸ਼ ਕੀਤਾ ਤੇ ਉਕਤ ਦੋਸ਼ੀਆਨ ਦੇ ਖਿਲਾਫ ਮੁਕੱਦਮਾ ਨੰਬਰ 61, ਮਿਤੀ 12.06.2023 ਜੁਰਮ 21(ਬੀ), 27(ਏ)-61-85 ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਗੁਰਦਾਸਪੁਰ ਦਰਜ ਰਜਿਸਟਰ ਕੀਤਾ ਗਿਆ। ਗ੍ਰਿਫਤਾਰ ਦੋਸ਼ੀਆਂ ਦੀ ਥਾਣਾ ਸਦਰ ਅਤੇ ਸੀ.ਆਈ.ਏ ਸਟਾਫ ਵੱਲੋਂ ਬਾਰੀਕੀ ਅਤੇ ਸਖਤੀ ਨਾਲ ਪੁੱਛ-ਗਿੱਛ ਕਰਨ ਤੇ ਉਹਨਾਂ ਦੱਸਿਆ ਕਿ ਸਮਗਲਿੰਗ ਦੇ ਕਾਲੇ ਧੰਦੇ ਦੀ ਪਹਿਲੀ ਪੇਖ ਵਿੱਚ ਕਮਾਏ 39,65,750 ਰੁਪਏ ਤੇ ਮੋਟਰਸਾਈਕਲ ਮੁਲਜ਼ਮ ਨੀਰਜ ਜਸਵਾਲ ਉਰਫ ਰੋਮੀ ਪੁੱਤਰ ਪਵਨ ਜਸਵਾਲ ਵਾਸੀ ਛੇਹਰਟਾ ਅੰਮ੍ਰਿਤਸਰ ਦੇ ਘਰ ਲੁੱਕਾ ਕੇ ਰੱਖੇ ਹਨ। ਜਿਸ ਨੂੰ ਫਰਦ ਇਕਸਾਫ ਰਾਹੀਂ ਬ੍ਰਾਮਦ ਕੀਤੇ ਗਏ। ਦੋਸ਼ੀਆਂ ਦਾ 02 ਦਿਨ ਦਾ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਗਈ। ਜਿਸ ਤੇ ਦੋਸ਼ੀ ਦਲਜੀਤ ਸਿੰਘ ਪੁੱਤਰ ਪਰਗਟ ਸਿੰਘ ਵਾਸੀ ਭੂਰਾ ਕੋਨਾ ਥਾਣਾ ਖੇਮਕਰਨ ਜਿਲ੍ਹਾ ਤਰਨ ਤਾਰਨ ਦੀ ਨਿਸ਼ਾਨ ਦੇਹੀ ਤੇ 01 ਗਲੋਕ ਪਿਸਟਲ ਸਮੇਤ 02 ਮੈਗਜ਼ੀਨ ਤੇ 08 ਰੌਂਦ, 01 ਪਿਸਟਲ 32 ਬੋਰ ਸਮੇਤ 01 ਮੈਗਜ਼ੀਨ ਤੇ 20 ਰੌਂਦ ਅਤੇ 11 ਬੋਰ ਦੇ 14 ਰੌਂਦ ਬ੍ਰਾਮਦ ਕੀਤੇ। ਪੁੱਛ-ਗਿੱਛ ਤੋਂ ਸਾਹਮਣੇ ਆਇਆ ਹੈ ਕਿ ਇਹ ਸਮੱਗਲਰ ਬਾਰਡਰ ਸਾਂਬਾ ਜੰਮੂ ਤੋਂ ਭਾਰੀ ਮਾਤਰਾ ਵਿੱਚ ਹੈਰੋਇੰਨ ਅਤੇ ਹਥਿਆਰਾਂ ਦੀ ਸਮੱਗਲਿੰਗ ਕਰਦੇ ਹਨ। ਇਹਨਾਂ ਦੇ ਤਿੰਨ ਸਾਥੀ ਸਾਂਬਾ ਜੰਮੂ ਵਿਖੇ ਹੈਰੋਇੰਨ ਦੀ ਖੇਪ ਲੈ ਕੇ ਗਏ ਹਨ, ਜੋ ਇਸ ਸਬੰਧੀ ਜਿਲ੍ਹਾ ਪੁਲਿਸ ਵੱਲੋਂ ਸਾਂਬਾ ਪੁਲਿਸ ਨੂੰ ਸੂਚਨਾ ਦਿੱਤੀ ਗਈ, ਜਿਸ ਦੇ ਆਧਾਰ ਤੇ 1) ਜਗਤਾਰ ਸਿੰਘ ਪੁੱਤਰ ਦਰਬਾਰਾ ਸਿੰਘ ਵਾਸੀ ਮਹਿੰਦੀਪੁਰ ਤਰਨ ਤਾਰਨ, 2) ਸਤਿੰਦਰਪਾਲ ਸਿੰਘ ਪੁੱਤਰ ਦਲਜਿੰਦਰ ਸਿੰਘ ਵਾਸੀ ਰੱਤਕੋ ਤਰਨ ਤਾਰਨ ਅਤੇ 3) ਸਨੀ ਕੁਮਾਰ ਪੁੱਤਰ ਸੁਰਜੀਤ ਸਿੰਘ ਵਾਸੀ ਨਾਨਕਪੁਰਾ ਅੰਮ੍ਰਿਤਸਰ ਨੂੰ ਥਾਣਾ ਰਾਮਗੜ ਪੁਲਿਸ ਵੱਲੋਂ ਗ੍ਰਿਫਤਾਰ ਕਰਕੇ ਇਹਨਾਂ ਪਾਸੋਂ 02 ਕਿਲੋ 08 ਗ੍ਰਾਮ ਹੈਰੋਇੰਨ, 01 ਗਲੋਕ ਪਿਸਟਲ ਅਤੇ ਕ੍ਰੀਬ 01 ਲੱਖ ਰੁਪਏ ਡਰੱਗ ਮਨੀ ਬ੍ਰਾਮਦ ਕਰਕੇ ਮੁਕੱਦਮਾ ਨੰਬਰ 31/2023 ਜੁਰਮ 307, 392 ਭ:ਦ: 3/25 ਅਸਲਾ ਐਕਟ, 8-21-22-25- 29 ਐਨ.ਡੀ.ਪੀ.ਐਸ ਐਕਟ ਅਧੀਨ ਥਾਣਾ ਰਾਮਗੜ੍ਹ ਵਿਖੇ ਦਰਜ ਰਜਿਸਟਰ ਕੀਤਾ। ਦੋਸ਼ੀ ਗੁਰਪ੍ਰੀਤ ਸਿੰਘ ਦੇ ਖਿਲਾਫ ਪਹਿਲਾ ਵੀ ਵੱਖ-ਵੱਖ ਧਰਾਵਾਂ ਹੇਠ 03 ਮੁਕੱਦਮੇ ਅਤੇ ਦੋਸ਼ੀ ਦਲਜੀਤ ਸਿੰਘ ਦੇ ਖਿਲਾਫ ਪਹਿਲਾ ਵੀ ਐਨ.ਡੀ.ਪੀ.ਐਸ ਐਕਟ ਅਧੀਨ ਥਾਣਾ ਖੇਮਕਰਨ ਵਿਖੇ 01 ਮੁਕੱਦਮਾ ਦਰਜ ਹੈ। ਇਹਨਾਂ ਦੀਆਂ ਤਾਰਾਂ ਦੁਬਈ, ਪਾਕਿਸਤਾਨ ਅਤੇ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਸਮੱਗਲਰਾ ਨਾਲ ਜੁੜੀਆਂ ਹਨ। ਦੋਸ਼ੀਆਂ ਦੀ ਹੋਰ ਪੁੱਛ-ਗਿੱਛ ਜ਼ਾਰੀ ਹੈ। 8888

News 15 June,2023
ਨਾ ਅਸੀਂ ਕਿਸੇ ਨਾਲ ਕੋਈ ਧੱਕਾ ਕੀਤਾ, ਨਾ ਕਦੇ ਕਰਨਾ ਚਾਹਾਂਗੇ, ਮੇਰੇ ਅਤੇ ਮੇਰੇ ਪਤੀ ਕੋਲ ਕੋਈ ਜਾਇਦਾਦ ਨਹੀਂ - ਮਾਣੂੰਕੇ

ਕਿਹਾ, ਮੇਰੇ ਅਤੇ ਮੇਰੇ ਪਤੀ ਕੋਲ ਕੋਈ ਜਾਇਦਾਦ ਨਹੀਂ, ਅਸੀਂ ਕਈ ਸਾਲਾਂ ਤੋਂ ਕਿਰਾਏ ਦੇ ਮਕਾਨ ਵਿਚ ਹੀ ਰਹਿ ਰਹੇ ਹਾਂ ...ਮੈਂ ਕਿਹਾ ਸੀ ਕਿ ਮੈਨੂੰ ਨਵਾਂ ਘਰ ਲੱਭਣ ਅਤੇ ਸ਼ਿਫਟ ਕਰਨ ਵਿਚ ਡੇਢ ਮਹੀਨੇ ਦਾ ਸਮਾਂ ਲੱਗੇਗਾ, ਪਰ ਉਹ ਕਾਹਲੀ ਕਰਨ ਲੱਗੇ- ਮਾਣੂੰਕੇ ...ਵਿਰੋਧੀ ਨੇਤਾਵਾਂ ਖਾਸਕਰ ਸੁਖਪਾਲ ਖਹਿਰਾ ਨੇ ਜਾਣਬੁੱਝ ਕੇ ਮੈਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ...ਖਹਿਰਾ ਨੂੰ ਕੀਤਾ ਸਵਾਲ, ਕਿ ਉਸ ਦੀ ਚੰਡੀਗੜ੍ਹ ਵਾਲੀ ਕੋਠੀ ਦਾ ਮਾਲਕ ਕਿੱਥੇ ਹੈ? ਚੰਡੀਗੜ੍ਹ, 15 ਜੂਨ 2023 - ਆਮ ਆਦਮੀ ਪਾਰਟੀ (ਆਪ) ਦੀ ਸੀਨੀਅਰ ਆਗੂ ਅਤੇ ਜਗਰਾਉਂ ਤੋਂ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਨੇ ਵਿਵਾਦਿਤ ਕੋਠੀ ਨਾਲ ਸਬੰਧਤ ਆਪਣੇ 'ਤੇ ਲਗਾਏ ਗਏ ਸਾਰੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ 2017 ਵਿੱਚ ਵਿਧਾਇਕ ਬਣਨ ਤੋਂ ਲੈ ਕੇ ਅੱਜ ਤੱਕ ਅਸੀਂ ਕਦੇ ਕਿਸੇ ਨਾਲ ਧੱਕਾ ਨਹੀਂ ਕੀਤਾ ਅਤੇ ਨਾ ਹੀ ਕਰਨਾ ਚਾਹੁੰਦੇ ਹਾਂ। ਇਹ ਸਾਡੀ ਪਾਰਟੀ ਦਾ ਸੱਭਿਆਚਾਰ ਨਹੀਂ ਹੈ। ਵੀਰਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿਧਾਇਕਾ ਮਾਣੂੰਕੇ ਨੇ ਕਿਹਾ ਕਿ ਛੇ ਸਾਲ ਤੋਂ ਵੱਧ ਸਮਾਂ ਵਿਧਾਇਕ ਰਹਿਣ ਦੇ ਬਾਵਜੂਦ ਮੈਂ ਅਤੇ ਮੇਰੇ ਪਤੀ ਦੀ ਕੋਈ ਜਾਇਦਾਦ ਨਹੀਂ ਹੈ। ਅਸੀਂ ਪਿਛਲੇ ਕਈ ਸਾਲਾਂ ਤੋਂ ਕਿਰਾਏ ਦੇ ਮਕਾਨ ਵਿੱਚ ਰਹਿੰਦੇ ਹਾਂ। ਮੈਂ ਉਹ ਘਰ ਵੀ ਕਿਰਾਏ 'ਤੇ ਲਿਆ ਸੀ। ਜਿਸਦਾ ਸਾਡੇ ਕੋਲ ਰੈਂਟ ਐਗਰੀਮੈਂਟ ਵੀ ਹੈ ਅਤੇ ਅਸੀਂ ਹਰ ਮਹੀਨੇ ਕਿਰਾਇਆ ਵੀ ਅਦਾ ਕੀਤਾ ਹੈ। ਜਦੋਂ ਮੈਨੂੰ ਉਸ ਐੱਨ.ਆਰ.ਆਈ. ਮਕਾਨ ਮਾਲਕ ਵੱਲੋਂ ਕੋਠੀ ਖਾਲੀ ਕਰਨ ਲਈ ਕਿਹਾ ਗਿਆ ਤਾਂ ਮੈਂ ਕਿਹਾ ਕਿ ਮੈਨੂੰ ਨਵਾਂ ਘਰ ਲੱਭਣ ਅਤੇ ਸ਼ਿਫਟ ਕਰਨ ਲਈ ਡੇਢ ਮਹੀਨੇ ਦਾ ਸਮਾਂ ਲੱਗੇਗਾ ਪਰ ਉਹ ਜਲਦਬਾਜ਼ੀ ਕਰਨ ਲੱਗੇ। ਬੇਵਜ੍ਹਾ ਦਾ ਵਿਵਾਦ ਪੈਦਾ ਹੁੰਦਿਆਂ ਵੇਖ ਅਸੀਂ ਓਸ ਘਰ ਨੂੰ ਜਲਦ ਖਾਲੀ ਕਰਨ ਦਾ ਫੈਸਲਾ ਕੀਤਾ। ਕੁਝ ਦਿਨ ਪਹਿਲਾਂ ਹੀ ਮੈਂ ਜਗਰਾਉਂ ਦੀ ਰਾਇਲ ਕਲੋਨੀ ਵਿੱਚ ਨਵਾਂ ਮਕਾਨ ਕਿਰਾਏ ’ਤੇ ਲਿਆ ਹੈ, ਜਿੱਥੇ ਅਸੀਂ ਸ਼ਿਫਟ ਵੀ ਹੋ ਗਏ ਹਾਂ। ਮੈਂ ਉਸ ਕੋਠੀ ਦੀ ਚਾਬੀ ਵੀ ਵਾਪਸ ਕਰ ਦਿੱਤੀ ਹੈ। ਹੁਣ ਮੇਰਾ ਕਿਸੇ ਵਿਵਾਦਿਤ ਕੋਠੀ ਨਾਲ ਕੋਈ ਸਬੰਧ ਨਹੀਂ ਰਿਹਾ। ਉਨ੍ਹਾਂ ਵਿਰੋਧੀ ਧਿਰ ਦੇ ਆਗੂਆਂ ਖਾਸ ਕਰਕੇ ਸੁਖਪਾਲ ਖਹਿਰਾ 'ਤੇ ਮਾਮਲੇ ਦਾ ਸਿਆਸੀਕਰਨ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਖਹਿਰਾ ਨੇ ਜਾਣਬੁੱਝ ਕੇ ਮੈਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਸੁਖਪਾਲ ਖਹਿਰਾ 'ਤੇ ਸੜਕ 'ਤੇ ਕਬਜ਼ਾ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ਦੇ ਰਾਮਗੜ੍ਹ ਵਾਲੇ ਘਰ ਦੇ ਨੇੜੇ ਵਾਲੀ ਸੜਕ ਕਿੱਥੇ ਗਾਇਬ ਹੋ ਗਈ ਹੈ? ਮਾਣੂੰਕੇ ਨੇ ਖਹਿਰਾ 'ਤੇ ਨਜਾਇਜ਼ ਜਾਇਦਾਦ ਬਣਾਉਣ ਦੇ ਦੋਸ਼ ਵੀ ਲਾਏ। ਉਨ੍ਹਾਂ ਕਿਹਾ ਕਿ ‘ਲੈਂਡ ਰੈਵੇਨਿਊ ਐਕਟ-1972’ ਅਨੁਸਾਰ ਪੰਜਾਬ ਵਿੱਚ ਸੇਮ ਵਾਲੇ ਖੇਤਰ ਵਿੱਚ ਕੋਈ ਵੀ ਵਿਅਕਤੀ 17 ਏਕੜ ਤੋਂ ਵੱਧ ਜ਼ਮੀਨ ਦਾ ਮਾਲਕ ਨਹੀਂ ਹੋ ਸਕਦਾ। ਉਸ ਸਮੇਂ ਖਹਿਰਾ ਦੇ ਘਰ ਵਿੱਚ ਉਨ੍ਹਾਂ ਦੇ ਪਿਤਾ ਅਤੇ ਦਾਦਾ ਜੀ ਸਨ। ਇਸ ਹਿਸਾਬ ਨਾਲ ਉਨ੍ਹਾਂ ਕੋਲ 34 ਏਕੜ ਜ਼ਮੀਨ ਬਣਦੀ ਹੈ। ਪਰ ਉਨ੍ਹਾਂ ਕੋਲ 51 ਏਕੜ ਜ਼ਮੀਨ ਕਿੱਥੋਂ ਆਈ? ਉਨ੍ਹਾਂ ਖਹਿਰਾ 'ਤੇ ਆਪਣੇ ਇਕ ਦੋਸਤ ਰਾਹੀਂ ਚੰਡੀਗੜ੍ਹ ਸਥਿਤ ਮਕਾਨ ਹੜੱਪਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ਦੇ ਖਾਸ ਦੋਸਤ, ਜੋ ਉਨ੍ਹਾਂ ਦਾ ਕਾਰੋਬਾਰੀ ਭਾਈਵਾਲ ਵੀ ਹੈ, ਨੇ ਚੰਡੀਗੜ੍ਹ ਸੈਕਟਰ-5 ਵਿਚ ਇਕ ਮਕਾਨ ਕਿਰਾਏ 'ਤੇ ਲਿਆ ਸੀ ਅਤੇ ਕੁਝ ਸਮੇਂ ਬਾਅਦ ਖਹਿਰਾ ਉਸ ਮਕਾਨ ਦਾ ਮਾਲਕ ਬਣ ਗਿਆ। ਉਸ ਨੇ ਉਸ ਮਕਾਨ ਦੀ ਕੀਮਤ ਸਿਰਫ਼ 16 ਲੱਖ ਰੁਪਏ ਦੱਸੀ ਹੈ ਜਦੋਂਕਿ ਇਹ ਕਰੋੜਾਂ ਦੀ ਜਾਇਦਾਦ ਹੈ। ਉਸ ਨੇ ਉਸ ਮਕਾਨ ਦੇ ਅਸਲੀ ਮਾਲਕ ਕੋਲ ਵੀ ਰਜਿਸਟਰੀ ਨਹੀਂ ਕਰਵਾਈ ਹੈ। ਖਹਿਰਾ ਦੇ ਉਸ ਦੋਸਤ 'ਤੇ ਵੀ ਨਸ਼ਾ ਤਸਕਰੀ ਦਾ ਮਾਮਲਾ ਦਰਜ ਹੈ। ਸੁਖਪਾਲ ਖਹਿਰਾ ਨੂੰ ਇਸ ਮਾਮਲੇ 'ਤੇ ਜਵਾਬ ਦੇਣਾ ਚਾਹੀਦਾ ਹੈ

News 15 June,2023
ਵਿਜੀਲੈਂਸ ਬਿਊਰੋ ਵੱਲੋਂ ਇੰਤਕਾਲ ਸਬੰਧੀ ਫ਼ਰਜ਼ੀ ਦਸਤਾਵੇਜ਼ ਤਿਆਰ ਕਰਨ ਦੇ ਦੋਸ਼ ਹੇਠ ਪਟਵਾਰੀ ਕਾਬੂ

ਇੰਤਕਾਲ ਦਰਜ ਕਰਵਾਉਣ ਬਦਲੇ 2500 ਰੁਪਏ ਰਿਸ਼ਵਤ ਲਈ ਸੀ ਚੰਡੀਗੜ੍ਹ, 15 ਜੂਨ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਲ 2016 ਵਿੱਚ 2500 ਰੁਪਏ ਰਿਸ਼ਵਤ ਲੈਣ ਅਤੇ ਇੰਤਕਾਲ ਦੀ ਜਮ੍ਹਾਂਬੰਦੀ ਸਬੰਧੀ ਫਰਜ਼ੀ ਦਸਤਾਵੇਜ਼ ਤਿਆਰ ਕਰਨ ਦੇ ਦੋਸ਼ ਹੇਠ ਸੇਵਾਮੁਕਤ ਪਟਵਾਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਕਤ ਪਟਵਾਰੀ ਦੀ ਪਛਾਣ ਇਕਬਾਲ ਸਿੰਘ ਵਜੋਂ ਹੋਈ ਹੈ, ਜੋ ਫਾਜ਼ਿਲਕਾ ਜ਼ਿਲ੍ਹੇ ਦੇ ਮਾਲ ਹਲਕਾ ਸਿਟੀ ਜਲਾਲਾਬਾਦ ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੇਵਾਮੁਕਤ ਪਟਵਾਰੀ ਇਕਬਾਲ ਸਿੰਘ ਨੂੰ ਰਾਜੇਸ਼ ਕੁਮਾਰ ਵਾਸੀ ਪੰਜੇ ਕੇ ਉਤਾੜ ਜ਼ਿਲ੍ਹਾ ਫਿਰੋਜ਼ਪੁਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਰਾਜੇਸ਼ ਕੁਮਾਰ ਨੇ ਥਾਣਾ ਵਿਜੀਲੈਂਸ ਬਿਊਰੋ, ਫਿਰੋਜ਼ਪੁਰ ਰੇਂਜ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ ਕਿ ਪਟਵਾਰੀ ਇਕਬਾਲ ਸਿੰਘ ਨੇ 4 ਮਰਲੇ ਦੇ ਪਲਾਟ, ਜਿਸ ਦੀ ਉਸ (ਸ਼ਿਕਾਇਤਕਰਤਾ) ਨੇ ਆਪਣੀ ਮਾਤਾ ਕਿ੍ਪਾ ਰਾਣੀ ਪਾਸੋਂ ਟਰਾਂਸਫਰ ਡੀਡ ਰਾਹੀਂ ਰਜਿਸਟਰੀ ਕਰਵਾਈ ਸੀ, ਦਾ ਇੰਤਕਾਲ ਦਰਜ ਕਰਵਾਉਣ ਬਦਲੇ 2500 ਰੁਪਏ ਰਿਸ਼ਵਤ ਲਈ ਸੀ। ਜਦੋਂ ਸ਼ਿਕਾਇਤਕਰਤਾ ਨੇ ਉਕਤ ਪਲਾਟ 'ਤੇ ਇਕ ਬੈਂਕ ਤੋਂ ਕਰਜ਼ਾ ਲੈਣ ਲਈ ਜਮ੍ਹਾਂਬੰਦੀ ਦੀ ਕਾਪੀ ਦਿੱਤੀ ਤਾਂ ਉਸ ਨੂੰ ਬੈਂਕ ਅਧਿਕਾਰੀਆਂ ਤੋਂ ਪਤਾ ਲੱਗਾ ਕਿ ਪਲਾਟ ਦੇ ਦਸਤਾਵੇਜ਼ ਜਾਅਲੀ ਹਨ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਇਹ ਦਸਤਾਵੇਜ਼ ਮੋਹਾਲੀ ਸਥਿਤ ਫੋਰੈਂਸਿਕ ਸਾਇੰਸ ਲੈਬਾਰਟਰੀ ਵਿਖੇ ਪੜਤਾਲ ਲਈ ਭੇਜੇ ਤਾਂ ਪਤਾ ਲੱਗਾ ਕਿ ਉਕਤ ਪਟਵਾਰੀ ਨੇ ਸ਼ਿਕਾਇਤਕਰਤਾ ਰਾਜੇਸ਼ ਕੁਮਾਰ ਨੂੰ ਜਾਅਲੀ ‘ਨਕਲ ਦਸਤਾਵੇਜ਼’ ਜਾਰੀ ਕੀਤੇ ਸਨ। ਇਸ ਸਬੰਧੀ ਉਕਤ ਪਟਵਾਰੀ ਖ਼ਿਲਾਫ਼ ਥਾਣਾ ਵਿਜੀਲੈਂਸ, ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

News 15 June,2023
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ 83 ਲੱਖ ਰੁਪਏ ਦੀ ਗ੍ਰਾਂਟਾਂ ਕੀਤੀਆਂ ਜਾਰੀ

ਗ਼ਰੀਬ ਪਰਿਵਾਰਾਂ ਨੂੰ ਮਕਾਨਾਂ ਦੀ ਮੁਰੰਮਤ ਲਈ ਵੀ ਦਿੱਤੀਆਂ ਗ੍ਰਾਂਟਾਂ ਕਿਹਾ, ਪਿੰਡਾਂ ਨੂੰ ਹਰ ਬੁਨਿਆਦੀ ਸਹੂਲਤ ਦੇਵੇਗੀ ਪੰਜਾਬ ਸਰਕਾਰ ਚੰਡੀਗੜ੍ਹ, 6 ਜੂਨ: ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਪਿੰਡਾਂ ਦੇ ਵਿਕਾਸ ਨੂੰ ਤਰਜੀਹ ਦਿੰਦੀਆਂ ਮੰਗਲਵਾਰ ਨੂੰ ਖਰੜ ਹਲਕੇ ਵਿੱਚ ਪੈਂਦੀਆਂ ਪਿੰਡਾਂ ਦੀ ਗ੍ਰਾਮ ਪੰਚਾਇਤਾ ਨੂੰ ਪਿੰਡਾ ਦੇ ਵੱਖ ਵੱਖ ਵਿਕਾਸ ਕਾਰਜਾਂ ਲਈ ਕੁੱਲ 83.08 ਲੱਖ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਹਲਕਾ ਖਰੜ ਦੇ ਵੱਖ ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਗ੍ਰਾਮ ਪੰਚਾਇਤ ਫਾਟਵਾਂ, ਮਹਿਰਮਪੁਰ, ਕਾਦੀਮਾਜਰਾ, ਸਾਮੀਪੁਰ, ਅੰਧਹੇੜੀ, ਮਲਕਪੁਰ, ਤਾਜਪੁਰਾ, ਸਿਆਲਬਾ, ਮਹਿਰੋਲੀ, ਬਹਾਲਪੁਰ, ਖੇੜਾ ਅਤੇ ਰਤਨਗੜ੍ਹ ਪਿੰਡਾਂ ਦੇ ਸਰਪੰਚਾਂ ਨੂੰ ਪ੍ਰਤੀ ਪਿੰਡ 2-2 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਦਿਤੇ ਗਏ ਹਨ। ਉਨ੍ਹਾ ਕਿਹਾ ਕਿ ਨੰਗਲਗੜ੍ਹੀਆ ਅਤੇ ਝੰਡੇਮਾਜਰਾ ਦੀਆਂ ਗਾ੍ਮ ਪੰਚਾਇਤਾਂ ਨੂੰ ਵਿਕਾਸ ਲਈ 2.50 -2.50 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਜਾਰੀ ਕੀਤੇ ਗਏ ਹਨ। ਇਸ ਤਰ੍ਹਾਂ ਇਹਨਾਂ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਕੁੱਲ 29 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਵੰਡੇ ਗਏ ਹਨ। ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੌਜਵਾਨ ਏਕਤਾ ਕਲੱਬ ਕੂਬਾਹੇੜੀ, ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਆਲਬਾ, ਗਰਾਮ ਪੰਚਾਇਤ ਮਾਜਰੀ, ਜੈਤੀ ਮਾਜਰੀ, ਤਕੀਪੁਰ, ਭੂਪਨਗਰ, ਬਦਰਪੁਰ, ਨਗਲੀਆਂ ਅਤੇ ਤਕਤਾਣਾ ਆਦਿ ਵਿਖੇ ਪਿੰਡਾਂ ਦੇ ਵੱਖ ਵੱਖ ਵਿਕਾਸ ਕਾਰਜਾਂ ਲਈ 28 ਲੱਖ ਰੁਪਏ ਦੇ ਚੈੱਕ ਵੰਡੇ ਗਏ। ਮੰਤਰੀ ਨੇ ਅੱਗੇ ਦੱਸਿਆ ਕਿ ਹਲਕਾ ਖਰੜ ਦੇ ਵੱਖ ਵੱਖ ਪਿੰਡਾਂ ਦੇ ਗ਼ਰੀਬ ਪਰਿਵਾਰਾਂ ਨੂੰ ਮਾਲੀ ਸਹਾਇਤਾ ਦਿੰਦੇ ਹੋਏ ਮਕਾਨ ਦੀ ਮੁਰੰਮਤ ਲਈ ਅਤੇ ਵੱਖ ਵੱਖ ਹੋਰ ਵਿਕਾਸ ਦੇ ਕੰਮਾਂ ਲਈ 16.08 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਦਿੱਤੇ ਗਏ। ਇਸ ਤੋਂ ਖਰੜ ਹਲਕੇ ਦੀਆਂ ਗਾ੍ਮ ਪੰਚਾਇਤਾਂ ਸੰਗਲਾਂ, ਢਕੋਰਾ ਖ਼ੁਰਦ, ਫਤਿਹਪੁਰ, ਬਘਿੰੜੀ ਅਤੇ ਮੁਲਾਂਪੁਰ ਸੋਢੀਆਂ ਪਿੰਡਾਂ ਨੂੰ ਪ੍ਰਤੀ ਪਿੰਡ ਵਿਕਾਸ ਕਾਰਜਾਂ ਲਈ 2-2 ਲੱਖ ਰੁਪਏ ਕੁੱਲ 10 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਦਿੱਤੇ ਗਏ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਹਲਕਾ ਖਰੜ ਦੇ ਪਿੰਡਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਦਿੱਤੀਆਂ ਜਾਣਗੀਆਂ ਤਾਂ ਜੋ ਉਨ੍ਹਾਂ ਦਾ ਜੀਵਨ ਪੱਧਰ ਹੋਰ ਉੱਚਾ ਹੋ ਸਕੇ। ਮੰਤਰੀ ਨੇ ਕਿਹਾ ਕਿ ਪਿੰਡਾਂ ਦੇ ਸਰਬ-ਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਲਈ ਗਰਾਂਟਾਂ ਦੇ ਚੈੱਕ ਮਿਲਣ 'ਤੇ ਵੱਖ ਵੱਖ ਪਿੰਡਾਂ ਦੇ ਸਰਪੰਚਾਂ, ਪੰਚਾਂ ਅਤੇ ਹੋਰ ਉੱਘੀਆਂ ਸਖਸ਼ੀਅਤਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੰਤਰੀ ਅਨਮੋਲ ਗਗਨ ਮਾਨ ਦਾ ਵਿਸ਼ੇਸ ਤੌਰ ਤੇ ਧੰਨਵਾਦ ਕੀਤਾ। ਇਸ ਮੌਕੇ ਵੱਡੀਆਂ ਸਖਸ਼ੀਅਤਾਂ ਸਮੇਤ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਾਕਮ ਸਿੰਘ, ਮਾਰਕੀਟ ਕਮੇਟੀ ਕੁਰਾਲੀ ਦੇ ਚੇਅਰਮੈਨ ਹਰੀਸ਼ ਕੁਮਾਰ, ਬੀਡੀਪੀਓ ਪ੍ਰਦੀਪ ਸ਼ਾਰਧਾ, ਜਗਦੀਪ ਸਿੰਘ ਸਰਪੰਚ ਮਾਜਰੀ, ਗੋਲਡੀ ਸਿਆਲਬਾ, ਰਾਜ ਕੁਮਾਰ ਨੰਬਰਦਾਰ ਸਿਆਲਬਾ, ਰਣਜੀਤ ਸਿੰਘ ਪ੍ਰਧਾਨ ਟਰੱਕ ਯੂਨੀਅਨ ਅਤੇ ਹੋਰ ਸਰਪੰਚ, ਪੰਚ ਅਤੇ ਉੱਘੇ ਵਿਅਕਤੀ ਵਿਸ਼ੇਸ ਤੌਰ ਤੇ ਹਾਜ਼ਰ ਸਨ।

News 06 June,2023
ਪੰਜਾਬ ਸਰਕਾਰ ਵੱਲੋਂ ਰੇਤ/ਬੱਜਰੀ ਨੂੰ ਸਸਤੇ ਭਾਅ ‘ਤੇ ਯਕੀਨੀ ਬਣਾਉਣ ਲਈ 34 ਮਾਈਨਿੰਗ ਕਲੱਸਟਰ ਜਲਦ ਕੀਤੇ ਜਾਣਗੇ ਲੋਕਾਂ ਨੂੰ ਸਮਰਪਿਤ

ਮਾਈਨਿੰਗ ਕਲੱਸਟਰਾਂ ‘ਤੇ 5.5 ਰੁਪਏ/ਕਿਊ. ਫੁੱਟ ਦੇ ਹਿਸਾਬ ਨਾਲ ਉਪਲਬਧ ਹੋਵੇਗਾ ਰੇਤਾ : ਗੁਰਮੀਤ ਸਿੰਘ ਮੀਤ ਹੇਅਰ ਖਣਨ ਅਤੇ ਭੂ-ਵਿਗਿਆਨ ਮੰਤਰੀ ਵੱਲੋਂ ਪਬਲਿਕ ਮਾਈਨਿੰਗ ਸਾਈਟਾਂ ਬਾਰੇ ਜਾਇਜ਼ਾ ਲੈਣ ਲਈ ਕੀਤੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਚੰਡੀਗੜ, 6 ਜੂਨ: ਸੂਬੇ ਦੇ ਲੋਕਾਂ ਨੂੰ ਵਾਜਿਬ ਰੇਟਾਂ ’ਤੇ ਰੇਤਾ/ਬੱਜਰੀ ਉਪਲਬਧ ਕਰਵਾਉਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 34 ਕਮਰਸ਼ੀਅਲ ਮਾਈਨਿੰਗ ਸਾਈਟਾਂ ਨੂੰ ਕਾਰਜਸ਼ੀਲ ਕਰਨ ਲਈ ਪੂਰੀ ਤਰਾਂ ਤਿਆਰ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਖਣਨ ਤੇ ਭੂ-ਵਿਗਿਆਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਸੂਬੇ ਵਿੱਚ ਇਨਾਂ ਨਵੇਂ ਕਮਰਸ਼ੀਅਲ ਮਾਈਨਿੰਗ ਕਲੱਸਟਰਾਂ ਦੇ ਚਾਲੂ ਹੋਣ ਨਾਲ ਲੋਕ ਆਪਣੇ ਘਰਾਂ ਨੇੜਲੀਆਂ ਥਾਵਾਂ ਤੋਂ ਰੇਤ/ਬੱਜਰੀ ਪ੍ਰਾਪਤ ਕਰ ਸਕਣਗੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 100 ਕਮਰਸ਼ੀਅਲ ਕਲੱਸਟਰਾਂ ਨੂੰ ਚਾਲੂ ਕਰਨ ਦਾ ਟੀਚਾ ਹੈ। ਉਨਾਂ ਕਿਹਾ ਕਿ ਜਨਤਕ ਮਾਈਨਿੰਗ ਸਾਈਟਾਂ ਦੇ ਪ੍ਰਚਲਤ ਰੇਟਾਂ ਵਾਂਗ ਹੀ ਕਮਰਸ਼ੀਅਲ ਮਾਈਨਿੰਗ ਕਲੱਸਟਰਾਂ ‘ਤੇ ਵੀ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ ਰੇਤਾ/ਬੱਜਰੀ ਉਪਲਬਧ ਹੋਵੇਗਾ । ਖਣਨ ਅਤੇ ਭੂ-ਵਿਗਿਆਨ ਮੰਤਰੀ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 102 ਲੱਖ ਮੀਟਿ੍ਰਕ ਟਨ ਦੀ ਸਮਰੱਥਾ ਵਾਲੇ ਲਗਭਗ ਇਨਾਂ 22 ਮਾਈਨਿੰਗ ਕਲੱਸਟਰਾਂ ਦੀ ਕਾਰਜ ਪ੍ਰਕਿਰਿਆ ਲਗਭਗ ਪੂਰੀ ਹੋ ਚੁੱਕੀ ਹੈ ਅਤੇ 21 ਲੱਖ ਮੀਟਿ੍ਰਕ ਟਨ ਦੀ ਸਮਰੱਥਾ ਵਾਲੇ 12 ਮਾਈਨਿੰਗ ਕਲੱਸਟਰਾਂ ਦੀ ਨਿਲਾਮੀ ਪ੍ਰਕਿਰਿਆ ਅਧੀਨ ਹੈ। ਉਹਨਾਂ ਨੇ ਸਾਰੇ ਸਬੰਧਤ ਡੀ.ਐਮ.ਓਜ ਨੂੰ ਸਾਰੀ ਪ੍ਰਕਿਰਿਆ ਨੂੰ ਜਲਦ ਤੋਂ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ । ਕੈਬਨਿਟ ਮੰਤਰੀ ਰਾਜ ਵਿੱਚ ਮੌਜੂਦਾ ਜਨਤਕ ਮਾਈਨਿੰਗ ਸਾਈਟਾਂ ਦਾ ਜਾਇਜ਼ਾ ਲੈਣ ਲਈ ਮਗਸੀਪਾ ਵਿਖੇ ਖਣਨ ਅਤੇ ਭੂ-ਵਿਗਿਆਨ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੌਜੂਦਾ ਸਮੇਂ ਵਿੱਚ, ਰਾਜ ਵਿੱਚ 60 ਜਨਤਕ ਮਾਈਨਿੰਗ ਸਾਈਟਾਂ ਹਨ। ਮੀਟਿੰਗ ਵਿੱਚ ਖਣਨ ਤੇ ਭੂ-ਵਿਗਿਆਨ ਦੇ ਸਕੱਤਰ ਗੁਰਕੀਰਤ ਕਿਰਪਾਲ ਸਿੰਘ, ਖਣਨ ਤੇ ਭੂ-ਵਿਗਿਆਨ ਦੇ ਵਿਭਾਗ ਦੇ ਡਾਇਰੈਕਟਰ ਡੀ.ਪੀ.ਐਸ. ਖਰਬੰਦਾ, ਚੀਫ ਇੰਜਨੀਅਰਿੰਗ ਡਰੇਨੇਜ-ਕਮ-ਮਾਈਨਜ਼ ਐਂਡ ਜੀਓਲੋਜੀ ਐਨ. ਕੇ. ਜੈਨ ਅਤੇ ਸਾਰੇ ਫੀਲਡ ਅਫਸਰ ਹਾਜ਼ਰ ਸਨ। ਮੀਤ ਹੇਅਰ ਨੇ ਫੀਲਡ ਅਫਸਰਾਂ ਨੂੰ ਹਦਾਇਤ ਕੀਤੀ ਕਿ ਜਨਤਕ ਮਾਈਨਿੰਗ ਸਾਈਟਾਂ ‘ਤੇ ਨਿਰਪੱਖ ਢੰਗ ਨਾਲ ਸੇਵਾਵਾਂ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਫੀਲਡ ਅਫਸਰ ਇਹ ਯਕੀਨੀ ਬਣਾਉਣ ਕਿ ਜੇਕਰ ਕੋਈ ਲੇਬਰ ਪਿੰਡ ਦੇ ਬਾਹਰੋਂ ਆਉਂਦੀ ਹੈ ਤਾਂ ਸਥਾਨਕ ਮਜਦੂਰਾਂ ਦੁਆਰਾ ਉਹਨਾਂ ਨੂੰ ਰੋਕਿਆ ਨਾ ਜਾਵੇ ਅਤੇ ਜੇਕਰ ਕੋਈ ਵਿਅਕਤੀ/ਗਾਹਕ ਆਪਣੀ ਲੇਬਰ ਖੁਦ ਨਾਲ ਹੀ ਲੈ ਕੇ ਆਇਆ ਹੈ ਤਾਂ ਸਥਾਨਕ ਲੋਕਾਂ ਦੁਆਰਾ ਇਸਦਾ ਵਿਰੋਧ ਨਹੀਂ ਕੀਤਾ ਜਾਣਾ ਚਾਹੀਦਾ ਅਤੇ ਸਾਈਟ ‘ਤੇ ਕਿਸੇ ਵੀ ਵਿਅਕਤੀ ਵੱਲੋਂ ਅਪਣਾਏ ਜਾ ਰਹੇ ਜ਼ੋਰ-ਜਬਰਦਸਤੀ ਵਾਲੇ ਵਤੀਰੇ ਨਾਲ ਸਖਤੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ। ਉਨਾਂ ਸਬੰਧਤ ਅਧਿਕਾਰੀਆਂ ਨੂੰ ਆਪਣੇ ਅਧਿਕਾਰ ਖੇਤਰ ਵਿੱਚ ਜਨਤਕ ਮਾਈਨਿੰਗ ਸਾਈਟਾਂ ਦੀ ਸਬੰਧਤ ਡੀ.ਐਮ.ਓਜ ਦੁਆਰਾ ਨਿਯਮਤ ਨਿਰੀਖਣ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਆਗਾਮੀ ਮੌਨਸੂਨ ਸੀਜਨ ਨੂੰ ਧਿਆਨ ਵਿੱਚ ਰੱਖਦੇ ਹੋਏ, ਸਾਰੇ ਡੀਐਮਓਜ ਨੂੰ ਆਮ ਲੋਕਾਂ ਲਈ ਰੇਤ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਖੇਤੀਬਾੜੀ ਮਾਈਨਿੰਗ ਸਾਈਟਾਂ ਨੂੰ ਨਿਰਧਾਰਤ ਕਰਨ ਦੇ ਨਿਰਦੇਸ਼ ਦਿੱਤੇ । ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਨੇ ਫੀਲਡ ਦਫਤਰਾਂ ਵੱਲੋਂ ਨਾਜਾਇਜ ਮਾਈਨਿੰਗ ਵਿਰੁੱਧ ਕੀਤੀ ਗਈ ਕਾਰਵਾਈ ਦਾ ਵੀ ਜਾਇਜ਼ਾ ਲਿਆ। ਸਾਰੇ ਡੀ.ਐਮ.ਓਜ ਨੂੰ ਗੈਰ-ਕਾਨੂੰਨੀ ਮਾਈਨਿੰਗ ਨਾਲ ਸਖਤੀ ਨਾਲ ਨਜਿੱਠਣ ਅਤੇ ਡਿਫਾਲਟਰਾਂ ਵਿਰੁੱਧ ਐਫਆਈਆਰ/ਚਲਾਨ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ।

News 06 June,2023
ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਸ਼ੂਟਰਾਂ ਨੂੰ ਕੀਤਾ ਗਿ੍ਰਫਤਾਰ; ਛੇ ਪਿਸਤੌਲ ਬਰਾਮਦ

ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਗਿ੍ਫਤਾਰ ਕੀਤੇ ਵਿਅਕਤੀ ਹਨ ਹਿਸਟਰੀ ਸ਼ੀਟਰ ਤੇ ਕਈ ਅਪਰਾਧਿਕ ਮਾਮਲਿਆਂ ਵਿੱਚ ਪੰਜਾਬ ਪੁਲਿਸ ਨੂੰ ਲੋੜੀਂਦੇ - ਦੋਸ਼ੀ ਵਿਅਕਤੀ ਲਾਰੇਂਸ ਬਿਸ਼ਨੋਈ ਦੇ ਨਿਰਦੇਸ਼ਾਂ ‘ਤੇ ਵਿਰੋਧੀ ਗਿਰੋਹ ‘ਤੇ ਹਮਲਾ ਕਰਨ ਦੀ ਘੜ ਰਹੇ ਸਨ ਸਾਜ਼ਿਸ਼: ਡੀ.ਜੀ.ਪੀ. ਗੌਰਵ ਯਾਦਵ ਚੰਡੀਗੜ, 22 ਮਈ: ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਵੱਲੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਮੁੱਖ ਸ਼ੂਟਰਾਂ ਨੂੰ ਗਿ੍ਰਫਤਾਰ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਇੱਕ ਵੱਡੀ ਸਫਲਤਾ ਹਾਸਲ ਹੋਈ ਹੈ। ਇਹ ਜਾਣਕਾਰੀ ਦਿੰਦਿਆਂ ਡੀਜੀਪੀ, ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਗਿ੍ਰਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਹਿਫੂਜ਼ ਉਰਫ ਵਿਸ਼ਾਲ ਖ਼ਾਨ ਵਾਸੀ ਸੈਦਪੁਰਾ, ਡੇਰਾਬੱਸੀ ; ਮਨਜੀਤ ਸਿੰਘ ਉਰਫ ਗੁਰੀ ਵਾਸੀ ਖੇੜੀ ਗੁਜਰਾਂ, ਡੇਰਾਬੱਸੀ ; ਅੰਕਿਤ ਵਾਸੀ ਨਰੈਣਪੁਰ , ਪੰਚਕੂਲਾ ਅਤੇ ਗੋਲਡੀ ਵਾਸੀ ਖੇੜੀ, ਪੰਚਕੂਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨਾਂ ਕੋਲੋਂ 6 ਪਿਸਤੌਲਾਂ ਸਮੇਤ 26 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਖ਼ਤਾ ਇਤਲਾਹ ਤੋਂ ਬਾਅਦ ਏ.ਡੀ.ਜੀ.ਪੀ. ਪ੍ਰਮੋਦ ਬਾਨ ਦੀ ਨਿਗਰਾਨੀ ਹੇਠ ਏ.ਆਈ.ਜੀ. ਏ.ਜੀ.ਟੀ.ਐਫ. ਸੰਦੀਪ ਗੋਇਲ ਦੀ ਅਗਵਾਈ ਵਾਲੀ ਏਜੀਟੀਐਫ ਟੀਮ ਨੇ ਚਾਰ ਸ਼ੂਟਰਾਂ ਨੂੰ ਗਿ੍ਰਫਤਾਰ ਕੀਤਾ ਹੈ, ਜਿਨਾਂ ਨੂੰ ਲਾਰੈਂਸ ਬਿਸ਼ਨੋਈ ਨੇ ਆਪਣੇ ਵਿਰੋਧੀ ਗੈਂਗ ਦੇ ਮੈਂਬਰਾਂ ਨੂੰ ਨੁਕਸਾਨ ਪਹੁੰਚਾਉਣ / ਹਮਲਾ ਕਰਨ ਦਾ ਕੰਮ ਸੌਂਪਿਆ ਸੀ। ਉਨਾਂ ਦੱਸਿਆ ਕਿ ਗਿ੍ਰਫਤਾਰ ਕੀਤੇ ਗਏ ਚਾਰੇ ਦੋਸ਼ੀ ਪੁਰਾਣੇ ਅਪਰਾਧਿਕ ਪਿਛੋਕੜ ( ਹਿਸਟਰੀ ਸ਼ੀਟਰ ) ਵਾਲੇ ਹਨ ਅਤੇ ਪੰਜਾਬ ਅਤੇ ਹਰਿਆਣਾ ਰਾਜਾਂ ਵਿੱਚ ਇਰਾਦਾ ਕਤਲ , ਕਾਰ ਖੋਹਣ, ਜਬਰਨ ਵਸੂਲੀ, ਅਸਲਾ ਐਕਟ ਆਦਿ ਸਮੇਤ ਘਿਨਾਉਣੇ ਗੁਨਾਹਾਂ ਦੇ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਹੇ ਹਨ। ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਏਡੀਜੀਪੀ ਪ੍ਰਮੋਦ ਬਾਨ ਨੇ ਦੱਸਿਆ ਕਿ ਮੁਲਜ਼ਮ ਮਹਿਫੂਜ਼ ਉਰਫ ਵਿਸ਼ਾਲ ਛੇ ਪਿਸਤੌਲਾਂ ਦੀ ਬਰਾਮਦਗੀ ਦੇ ਇੱਕ ਕੇਸ ਵਿੱਚ ਲੋੜੀਂਦਾ ਸੀ, ਜਿਸ ਕੇਸ ਵਿੱਚ ਉਸਦੇ ਇੱਕ ਸਾਥੀ ਨਿਤੀਸ਼ ਰਾਣਾ, ਨੂੰ ਢਕੋਲੀ ਪੁਲੀਸ ਨੇ ਗਿ੍ਰਫਤਾਰ ਕਰ ਲਿਆ ਸੀ ਅਤੇ ਵਿਸ਼ਾਲ ਉਸ ਸਮੇਂ ਮੌਕੇ ਤੋਂ ਫ਼ਰਾਰ ਹੋਣ ਵਿੱਚ ਸਫ਼ਲ ਹੋ ਗਿਆ ਸੀ। ਦੋਸ਼ੀ ਵਿਸ਼ਾਲ ਮਾਰਚ 2022 ਵਿੱਚ ਮੋਹਾਲੀ ਸਥਿਤ ਇੱਕ ਪਬ ਐਂਡ ਰੈਸਟੋਰੈਂਟ, ਬਰੀਊ ਬ੍ਰੋਸ ਵਿੱਚ ਵਾਪਰੀ ਗੋਲੀਬਾਰੀ ਦੀ ਘਟਨਾ ਵਿੱਚ ਵੀ ਸ਼ਾਮਲ ਸੀ। ਉਨਾਂ ਕਿਹਾ ਕਿ ਉਸਨੇ ਪੈਸੇ ਵਸੂਲਣ ਲਈ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਿਰਦੇਸ਼ਾਂ ‘ਤੇ ਗੋਲੀਬਾਰੀ ਕੀਤੀ ਸੀ। ਏ.ਡੀ.ਜੀ.ਪੀ. ਪ੍ਰਮੋਦ ਬਾਨ ਨੇ ਕਿਹਾ ਕਿ ਹੋਰ ਤਫ਼ਤੀਸ਼ ਜਾਰੀ ਹੈ ਅਤੇ ਜਾਂਚ ਦੌਰਾਨ ਕਈ ਹੋਰ ਅਹਿਮ ਖੁਲਾਸੇ ਹੋਣ ਦੀ ਆਸ ਹੈ। ਜ਼ਿਕਰਯੋਗ ਹੈ ਕਿ ਥਾਣਾ ਸਿਟੀ ਐਸ.ਏ.ਐਸ.ਨਗਰ ਵਿਖੇ ਆਈ.ਪੀ.ਸੀ. ਦੀ ਧਾਰਾ 384 ਅਤੇ 120-ਬੀ ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

News 22 May,2023
31 ਮਈ ਤੱਕ ਸਰਕਾਰੀ ਜ਼ਮੀਨ ਖੁਦ ਛੱਡਣ ਵਾਲਿਆਂ ਖਿਲਾਫ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਵੇਗੀ : ਕੁਲਦੀਪ ਸਿੰਘ ਧਾਲੀਵਾਲ

10 ਜੂਨ ਤੱਕ 6000 ਏਕੜ ਜ਼ਮੀਨ ਖਾਲੀ ਕਰਵਾਉਣ ਦਾ ਟੀਚਾ ਚੰਡੀਗੜ੍ਹ, 19 ਮਈ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਸਰਕਾਰੀ ਪੰਚਾਇਤੀ ਜ਼ਮੀਨਾਂ ‘ਤੇ ਜਿਨ੍ਹਾਂ ਲੋਕਾਂ ਨੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ, ਜੇਕਰ ਉਹ 31 ਮਈ ਤੱਕ ਖੁਦ ਜ਼ਮੀਨ ਤੋਂ ਆਪਣਾ ਕਬਜ਼ਾ ਛੱਡੇ ਦੇਵੇਗਾ ਤਾਂ ਉਸ ਖਿਲਾਫ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਵੇਗੀ। ਸਥਾਨਕ ਪੰਜਾਬ ਭਵਨ ਵਿਖੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਆਖ ਚੁੱਕੇ ਹਨ ਕਿ ਨਾਜਾਇਜ਼ ਕਬਜ਼ਿਆਂ ਤੋਂ ਜ਼ਮੀਨਾਂ ਨੂੰ ਮੁਕਤ ਕਰਵਾਉਣ ਲਈ ਸੂਬਾ ਸਰਕਾਰ ਵਚਨਬੱਧ ਹੈ ਅਤੇ ਜਿਨ੍ਹਾਂ ਰਸੂਖਵਾਨ ਲੋਕਾਂ ਨੇ ਨਿਯਮਾਂ ਨੂੰ ਛਿੱਕੇ ਟੰਗ ਕੇ ਮਹਿੰਗੀਆਂ ਸਰਕਾਰੀ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ੇ ਕੀਤੇ ਹਨ, ਉਨ੍ਹਾਂ ਨੂੰ ਬਖਸ਼ਿਆਂ ਨਹੀਂ ਜਾਵੇਗਾ। ਧਾਲੀਵਾਲ ਨੇ ਕਿਹਾ ਕਿ ਜਿਹੜੇ ਲੋਕ 31 ਮਈ ਤੱਕ ਕਬਜ਼ਾ ਨਹੀਂ ਛੱਡਣਗੇ ਉਨ੍ਹਾਂ ਖਿਲਾਫ 1 ਜੂਨ ਤੋਂ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਗੱਲ ‘ਤੇ ਉਨ੍ਹਾਂ ਅਫਸੋਸ ਜ਼ਾਹਿਰ ਕੀਤਾ ਕਿ ਕਈ ਲੋਕਾਂ ਨੇ ਸਰਕਾਰੀ ਜ਼ਮੀਨਾਂ ‘ਤੇ 30-30 ਸਾਲ ਤੋਂ ਕਬਜ਼ਾ ਕੀਤਾ ਹੋਇਆ ਹੈ ਅਤੇ ਅਜਿਹੇ ਲੋਕ ਜੇਕਰ ਹਾਲੇ ਵੀ ਮੁੱਖ ਮੰਤਰੀ ਦੀ ਅਪੀਲ ਤੋਂ ਬਾਅਦ ਕਬਜ਼ੇ ਨਹੀਂ ਛੱਡਣਗੇ ਤਾਂ ਉਨ੍ਹਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕਰਨ ਲਈ ਸੂਬਾ ਸਰਕਾਰ ਮਜ਼ਬੂਰ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਸਾਲ 10 ਜੂਨ ਤੱਕ 6000 ਏਕੜ ਜ਼ਮੀਨ ਖਾਲੀ ਕਰਵਾਉਣ ਦਾ ਟੀਚਾ ਹੈ। ਧਾਲੀਵਾਲ ਨੇ ਕਿਹਾ ਕਿ ਪਿਛਲੇ ਸਾਲ ਵੀ 9030 ਏਕੜ ਜ਼ਮੀਨ ਕਬਜ਼ਾ ਮੁਕਤ ਕਰਵਾਈ ਗਈ ਸੀ ਜਿਸ ਦੀ ਔਸਤਨ ਬਾਜ਼ਾਰੀ ਕੀਮਤ 2709 ਕਰੋੜ ਰੁਪਏ ਦੇ ਕਰੀਬ ਬਣਦੀ ਹੈ। ਉਨ੍ਹਾਂ ਕਿਹਾ ਕਿ ਜਲੰਧਰ ਉਪ ਚੋਣ ਹੋਣ ਕਰਕੇ ਹਾਲੇ 4-5 ਦਿਨ ਪਹਿਲਾਂ ਹੀ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਇਸ ਤਹਿਤ ਹੁਣ ਤੱਕ 189 ਏਕੜ ਜ਼ਮੀਨ ਦਾ ਕਬਜ਼ਾ ਖੁਦ ਲੋਕਾਂ ਨੇ ਛੱਡ ਦਿੱਤਾ ਹੈ। ਉਨ੍ਹਾਂ ਬਾਕੀ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਖੁਦ ਅੱਗੇ ਆ ਕੇ ਸਰਕਾਰੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਛੱਡਣ ਤਾਂ ਜੋ ਇਸ ਜ਼ਮੀਨ ਤੋਂ ਇਕੱਠਾ ਹੁੰਦਾ ਮਾਲੀਆ ਪੰਜਾਬ ਦੀ ਭਲਾਈ ਲਈ ਵਰਤਿਆਂ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਜ਼ਮੀਨ ਕਿਸੇ ਦੀ ਜੱਦੀ ਜਾਇਦਾਦ ਨਹੀਂ ਹੈ ਬਲਕਿ ਇਹ ਸਾਰੇ ਪੰਜਾਬ ਦੀ ਸਾਂਝੀ ਜ਼ਮੀਨ ਹੈ ਅਤੇ ਇਸ ਜ਼ਮੀਨ ਤੋਂ ਹੁੰਦੀ ਆਮਦਨ ਸਾਰੇ ਸੂਬਾ ਵਾਸੀਆਂ ਲਈ ਖਰਚ ਕੀਤੀ ਜਾਣੀ ਹੈ। ਧਾਲੀਵਾਲ ਨੇ ਕਿਹਾ ਕਿ ਪਿਛਲੇ ਸਾਲ ਵੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ ਉੱਤੇ 3396 ਏਕੜ ਜ਼ਮੀਨ ਲੋਕਾਂ ਨੇ ਖੁਦ ਛੱਡ ਦਿੱਤੀ ਸੀ। ਧਾਲੀਵਾਲ ਨੇ ਇਕ ਗੱਲ ਸਪੱਸ਼ਟ ਕੀਤੀ ਕਿ ਇਸ ਮੁਹਿੰਮ ਦੌਰਾਨ ਕਿਸੇ ਦੇ ਘਰ ਨੂੰ ਢਾਹਿਆ ਨਹੀਂ ਜਾਵੇਗਾ ਪਰ ਅਜਿਹੇ ਕਾਬਜ਼ਕਾਰਾਂ ਨੂੰ ਬੇਨਤੀ ਕੀਤੀ ਜਾਵੇਗੀ ਕਿ ਉਹ ਕਾਨੂੰਨ ਅਨੁਸਾਰ ਇਸ ਦਾ ਨਿਪਟਾਰਾ ਕਰਨ। ਉਨ੍ਹਾਂ ਸਭਨਾਂ ਨੂੰ ਇਹ ਬੇਨਤੀ ਵੀ ਕੀਤੀ ਹੈ ਕਿ ਪੰਜਾਬ ਦੀ ਭਲਾਈ ਲਈ ਅਤੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਨਾਜਾਇਜ਼ ਕਾਬਜ਼ਕਾਰ ਖੁਦ ਅੱਗੇ ਆ ਕੇ ਇਹ ਜ਼ਮੀਨਾਂ ਪੰਜਾਬ ਸਰਕਾਰ ਦੇ ਹਵਾਲੇ ਕਰਨ।

News 19 May,2023
ਪੰਜਾਬ ਸਰਕਾਰ ਸੂਬੇ ਵਿੱਚ ਪਾਰਦਰਸ਼ੀ, ਪ੍ਰਭਾਵਸ਼ਾਲੀ ਅਤੇ ਜਵਾਬਦੇਹ ਪ੍ਰਸ਼ਾਸਨ ਦੇਣ ਲਈ ਵਚਨਬੱਧਃ ਮੁੱਖ ਮੰਤਰੀ

ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦੀ ਕੀਤੀ ਪ੍ਰਧਾਨਗੀ •ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਸੇਵਾਵਾਂ ਮੁਹੱਈਆ ਕਰਨ ਦੇ ਮੰਤਵ ਨਾਲ ਸਰਕਾਰ ਨੇ ਸ਼ੁਰੂ ਕੀਤਾ ਪ੍ਰੋਗਰਾਮ * ਜਲੰਧਰ 'ਚ 'ਆਪ' ਦੀ ਜਿੱਤ ਸੂਬਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਉਤੇ ਮੋਹਰ ਜਲੰਧਰ, 17 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਪਾਰਦਰਸ਼ੀ, ਪ੍ਰਭਾਵਸ਼ਾਲੀ ਅਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਨ ਲਈ ਵਚਨਬੱਧ ਹੈ। ‘ਸਰਕਾਰ ਤੁਹਾਡੇ ਦੁਆਰ’ ਨਾਂ ਦੇ ਸਰਕਾਰ ਦੇ ਮੁੱਖ ਪ੍ਰੋਗਰਾਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਸੂਬਾ ਸਰਕਾਰ ਕੋਲ ਜਾਦੂ ਦੀ ਕੋਈ ਛੜੀ ਨਹੀਂ ਹੈ ਪਰ ਫਿਰ ਵੀ ਉਹ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਠੋਸ ਉਪਰਾਲੇ ਕਰ ਰਹੇ ਹਨ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉਭਰੇਗਾ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਆਉਣ ਵਾਲੀਆਂ ਪੀੜ੍ਹੀਆਂ ਲਈ ਰੰਗਲਾ ਪੰਜਾਬ ਬਣਾਉਣ ਲਈ ਪਹਿਲਾਂ ਹੀ ਵਿਆਪਕ ਯੋਜਨਾ ਉਲੀਕੀ ਹੋਈ ਹੈ। ਮੁੱਖ ਮੰਤਰੀ ਨੇ ਵਿਅੰਗ ਕਸਦਿਆਂ ਕਿਹਾ ਕਿ ਉਨ੍ਹਾਂ ਤੋਂ ਪਹਿਲੇ ਆਗੂ ਆਪਣੇ ਕਾਰਜਕਾਲ ਦੌਰਾਨ ਕਦੇ ਵੀ ਆਪਣੇ ਆਲੀਸ਼ਾਨ ਮਹਿਲਾਂ ਤੋਂ ਬਾਹਰ ਨਹੀਂ ਆਏ ਪਰ ਉਹ ਅਮਨ, ਤਰੱਕੀ ਅਤੇ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਸੂਬੇ ਦੇ ਹਰ ਕੋਨੇ-ਕੋਨੇ ਵਿੱਚ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਗਤੀ ਨੂੰ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖਿਆ ਜਾਵੇਗਾ ਤਾਂ ਜੋ ਸੂਬੇ ਦੇ ਵਿਕਾਸ ਨੂੰ ਹੋਰ ਹੁਲਾਰਾ ਮਿਲੇ। ਭਗਵੰਤ ਮਾਨ ਨੇ ਕਿਹਾ ਕਿ ਇਸ ਸਬੰਧੀ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਇਸ ਨੇਕ ਕਾਰਜ ਨੂੰ ਨੇਪਰੇ ਨਹੀਂ ਚਾੜ੍ਹਿਆ ਜਾ ਸਕਦਾ। ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦੀ ਮਹੱਤਤਾ ਦੀ ਨਿਸ਼ਾਨਦੇਹੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬੇ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖ਼ੁਸ਼ਹਾਲੀ ਲਈ ਉਨ੍ਹਾਂ ਦੀ ਸਰਕਾਰ ਦਾ ਪ੍ਰਮੁੱਖ ਪ੍ਰੋਗਰਾਮ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦੀ ਦੇਸ਼ ਭਰ ਵਿੱਚ ਕੋਈ ਮਿਸਾਲ ਨਹੀਂ ਹੈ ਕਿਉਂਕਿ ਕੋਈ ਵੀ ਹੋਰ ਸੂਬਾ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਦਰਵਾਜ਼ੇ 'ਤੇ ਹੱਲ ਕਰਨ ਲਈ ਇੰਨਾ ਸਮਾਂ ਦੇਣ ਦੀ ਖੇਚਲ ਨਹੀਂ ਕਰਦੀ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰੋਗਰਾਮ ਇਕ ਪਾਸੇ ਜਨਤਕ ਸਮੱਸਿਆਵਾਂ ਦਾ ਜਲਦੀ ਹੱਲ ਕਰੇਗਾ, ਦੂਜੇ ਪਾਸੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀ ਕਾਰਗੁਜ਼ਾਰੀ ਨੂੰ ਪਰਖਣ ਵਿੱਚ ਵੀ ਮਦਦਗਾਰ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕ ਪੱਖੀ ਪਹਿਲਕਦਮੀ ਇਹ ਯਕੀਨੀ ਬਣਾਉਂਦੀ ਹੈ ਕਿ ਅਧਿਕਾਰੀ ਖਾਸ ਕਰਕੇ ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ ਵੱਧ ਤੋਂ ਵੱਧ ਆਪਣੇ ਫੀਲਡ ਦੌਰੇ ਖਾਸ ਕਰਕੇ ਪਿੰਡਾਂ ਵਿੱਚ ਕਰਨ ਅਤੇ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਗੱਲਬਾਤ ਕਰਨ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਮਰ੍ਹਾ ਦੇ ਕੰਮ ਆਸਾਨੀ ਨਾਲ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਲਈ ਵਧੀਆ ਪ੍ਰਸ਼ਾਸਨ ਯਕੀਨੀ ਬਣਾਇਆ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਜ਼ਮੀਨੀ ਹਕੀਕਤਾਂ ਤੋਂ ਜਾਣੂ ਹੋਣ ਦੇ ਨਾਲ-ਨਾਲ ਦਫ਼ਤਰਾਂ ਦੇ ਕੰਮਕਾਜ ਨੂੰ ਬਿਹਤਰ ਬਣਾਉਣ ਵਿੱਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਪਹਿਲਾਂ ਲੁਧਿਆਣਾ ਵਿਖੇ ਵੀ ਮੰਤਰੀ ਮੰਡਲ ਦੀ ਮੀਟਿੰਗ ਹੋਈ ਸੀ ਅਤੇ ਅੱਜ ਜਲੰਧਰ ਵਿਖੇ ਵਜ਼ਾਰਤ ਦੀ ਮੀਟਿੰਗ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮਨੋਰਥ ਇਹ ਯਕੀਨੀ ਬਣਾਉਣਾ ਹੈ ਕਿ ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਦੇ ਘਰ-ਘਰ ਤੱਕ ਪਹੁੰਚ ਸਕੇ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਸੂਬੇ ਦੇ ਵਿਕਾਸ ਅਤੇ ਇੱਥੋਂ ਦੇ ਲੋਕਾਂ ਦੀ ਖ਼ੁਸ਼ਹਾਲੀ ਨੂੰ ਵੱਡਾ ਹੁਲਾਰਾ ਦੇਣ ਲਈ ਕੋਈ ਕਸਰ ਨਹੀਂ ਛੱਡ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਸੂਬੇ ਵਿੱਚ 29 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ ਅਤੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਵੱਡੇ ਕਾਰਜ ਨੂੰ ਪੜਾਅਵਾਰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਦਰਸ਼ਤਾ ਅਤੇ ਯੋਗਤਾ ਇਸ ਪੂਰੀ ਭਰਤੀ ਮੁਹਿੰਮ ਦੇ ਦੋ ਮੁੱਖ ਥੰਮ੍ਹ ਹਨ। ਭਗਵੰਤ ਮਾਨ ਨੇ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਇਕ ਪੁਖ਼ਤਾ ਵਿਧੀ ਅਪਣਾਈ ਗਈ ਹੈ, ਜਿਸ ਕਾਰਨ ਹੁਣ ਤੱਕ 29 ਹਜ਼ਾਰ ਤੋਂ ਵੱਧ ਨਿਯੁਕਤੀਆਂ ਵਿੱਚੋਂ ਇਕ ਵੀ ਨਿਯੁਕਤੀ ਨੂੰ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਰਤੀ ਦੀ ਸਮੁੱਚੀ ਪ੍ਰਕਿਰਿਆ ਨੂੰ ਹਾਂ-ਪੱਖੀ ਹੁੰਗਾਰਾ ਮਿਲਿਆ ਹੈ ਕਿਉਂਕਿ ਨੌਜਵਾਨਾਂ ਨੂੰ ਆਪਣੀ ਕਾਬਲੀਅਤ ਨਾਲ ਅੱਗੇ ਵਧਣ ਦੇ ਮੌਕੇ ਮਿਲੇ ਹਨ। ਇਕ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਸ਼ੁਰੂ ਵਿੱਚ ਇਕ ਨੌਜਵਾਨ ਨੂੰ ਕਲਰਕ ਵਜੋਂ ਭਰਤੀ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਹ ਆਪਣੀ ਮਿਹਨਤ ਨਾਲ ਸਹਾਇਕ ਲਾਈਨਮੈਨ ਅਤੇ ਬਾਅਦ ਵਿੱਚ ਉਪ ਮੰਡਲ ਅਫ਼ਸਰ (ਐਸ.ਡੀ.ਓ) ਵਜੋਂ ਭਰਤੀ ਹੋਇਆ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਨੌਜਵਾਨਾਂ ਦੀ ਭਲਾਈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਇਹ ਗਤੀ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ। ਜਲੰਧਰ ਲੋਕ ਸਭਾ ਸੀਟ 'ਤੇ ਆਮ ਆਦਮੀ ਪਾਰਟੀ (ਆਪ) ਦੀ ਜਿੱਤ ਲਈ ਲੋਕਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਦਾ ਸਬੂਤ ਹੈ, ਜਿਸ ਨਾਲ ਵਿਰੋਧੀ ਧਿਰ ਦੀ ਨਾਂਹ-ਪੱਖੀ, ਫੁੱਟ ਪਾਊ ਅਤੇ ਫ਼ਿਰਕੂ ਰਾਜਨੀਤੀ ਨੂੰ ਪੂਰੀ ਤਰ੍ਹਾਂ ਰੱਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਲੰਧਰ ਸੰਸਦੀ ਖੇਤਰ ਦੇ ਲੋਕਾਂ ਨੇ ਸਾਕਾਰਾਤਮਕ ਬਦਲਾਅ ਅਤੇ ਵਿਕਾਸ ਲਈ ਵੋਟ ਦਿੱਤਾ ਹੈ, ਜਿਸ ਨੂੰ ਪੂਰਾ ਕਰਨ ਲਈ ਉਨ੍ਹਾਂ ਦੀ ਸਰਕਾਰ ਵਚਨਬੱਧ ਹੈ। ਭਗਵੰਤ ਮਾਨ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੇ ਨਤੀਜਿਆਂ ਨੂੰ ਸੂਬੇ ਵਿੱਚ ਸ਼ਾਂਤੀ, ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ ਅਤੇ ਵਿਕਾਸ ਦੇ ਸਾਕਾਰਾਤਮਕ ਏਜੰਡੇ ਦੀ ਵੱਡੀ ਜਿੱਤ ਦੱਸਿਆ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਉਨ੍ਹਾਂ ਨਾਕਾਰਾਤਮਕ, ਢਾਹੂ ਵਿਚਾਰਾਂ ਅਤੇ ਤਾਕਤਾਂ ਦੀ ਰਾਜਨੀਤੀ ਵਿਰੁੱਧ ਜ਼ਬਰਦਸਤ ਫ਼ਤਵਾ ਹੈ, ਜਿਨ੍ਹਾਂ ਨੇ ਅਜੋਕੇ ਸਮੇਂ ਵਿੱਚ ਆਪਣੀਆਂ ਅਮਨ-ਸ਼ਾਂਤੀ ਅਤੇ ਪੰਜਾਬ ਵਿਰੋਧੀ ਗਤੀਵਿਧੀਆਂ ਰਾਹੀਂ ਪੰਜਾਬ ਨੂੰ ਅਸਥਿਰ ਕਰਨ ਅਤੇ ਇਸ ਦੀ ਤਰੱਕੀ ਵਿੱਚ ਰੁਕਾਵਟ ਪਾਉਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਨਾਕਾਰਾਤਮਕ ਅਤੇ ਫੁੱਟ ਪਾਉਣ ਵਾਲੀਆਂ ਤਾਕਤਾਂ ਲਈ ਇਕ ਸੰਦੇਸ਼ ਹੋਣਾ ਚਾਹੀਦਾ ਹੈ, ਜਿਨ੍ਹਾਂ ਨੇ ਪੰਜਾਬ ਵਿੱਚ ਹਿੰਸਾ ਅਤੇ ਅਸਥਿਰਤਾ ਫੈਲਾਉਣ ਦੀ ਕੋਸ਼ਿਸ਼ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਇਹ ਉਨ੍ਹਾਂ ਦੀ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੀਆਂ ਲੋਕ-ਪੱਖੀ ਅਤੇ ਵਿਕਾਸ-ਪੱਖੀ ਨੀਤੀਆਂ ਦੀ ਜਿੱਤ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਦੀ ਜਿੱਤ ਨੇ ਇਕ ਵਾਰ ਫਿਰ ਸੂਬਾ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਵਿੱਚ ਲੋਕਾਂ ਦੇ ਪੂਰਨ ਵਿਸ਼ਵਾਸ ਅਤੇ ਭਰੋਸੇ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੇ ਨਤੀਜੇ ਵਿਰੋਧੀ ਧਿਰ ਵੱਲੋਂ ਅਪਣਾਈ ਫੁੱਟ ਪਾਊ ਰਾਜਨੀਤੀ ਅਤੇ ਭੈੜੀਆਂ ਚਾਲਾਂ 'ਤੇ ਆਧਾਰਤ ਕੂੜ ਪ੍ਰਚਾਰ 'ਤੇ ਸੂਬਾ ਸਰਕਾਰ ਦੇ ਸਾਫ਼, ਪਾਰਦਰਸ਼ੀ ਅਤੇ ਚੰਗੇ ਸ਼ਾਸਨ ਦੀ ਜਿੱਤ ਹੈ। ਭਗਵੰਤ ਮਾਨ ਨੇ ਇਸ ਚੋਣ ਵਿੱਚ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਜਿੱਤ ਲਈ ਨਿਰਸਵਾਰਥ ਅਤੇ ਅਣਥੱਕ ਮਿਹਨਤ ਕਰਨ ਲਈ ਆਪ ਦੇ ਆਗੂਆਂ ਅਤੇ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।

News 17 May,2023
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਹੱਦੀ ਖੇਤਰਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਲਈ 20 ਕਰੋੜ ਰੁਪਏ ਨੂੰ ਮਨਜੂਰੀ

ਡੀਜੀਪੀ ਗੌਰਵ ਯਾਦਵ ਨੇ ਡਰੋਨ ਰਾਹੀਂ ਹਥਿਆਰਾਂ/ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕਰਾਉਣ ਵਿੱਚ ਮਦਦ ਕਰਨ ਸਬੰਧੀ ਇਤਲਾਹ ਦੇਣ ਲਈ 1 ਲੱਖ ਰੁਪਏ ਦੇ ਇਨਾਮ ਦਾ ਕੀਤਾ ਐਲਾਨ - ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਸਰਹੱਦੀ ਖੇਤਰਾਂ ‘ਤੇ ਸੁਰੱਖਿਆ ਨੂੰ ਮਜਬੂਤ ਕਰਨ ਲਈ ਸੀਮਾ ਸੁਰੱਖਿਆ ਬਲ ਨਾਲ ਉੱਚ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ - ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਚੰਡੀਗੜ/ਅੰਮਿ੍ਰਤਸਰ, 17 ਮਈ: ਵਿਸ਼ੇਸ਼ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਅਰਪਿਤ ਸ਼ੁਕਲਾ ਨੇ ਇੱਥੇ ਬੁੱਧਵਾਰ ਨੂੰ ਦੱਸਿਆ ਕਿ ਡਰੋਨਾਂ ਅਤੇ ਸਰਹੱਦ ਪਾਰੋਂ ਤਸਕਰਾਂ ਦੀ ਆਵਾਜਾਈ ‘ਤੇ ਸਖਤੀ ਨਾਲ ਨਜ਼ਰ ਰੱਖਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਹੱਦੀ ਪਿੰਡਾਂ ਵਿੱਚ ਰਣਨੀਤਕ ਥਾਵਾਂ ‘ਤੇ ਸੀਸੀਟੀਵੀ ਲਗਾਉਣ ਲਈ 20 ਕਰੋੜ ਰੁਪਏ ਮਨਜੂਰ ਕੀਤੇ ਹਨ। । ਉਨਾਂ ਕਿਹਾ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਡਰੋਨ ਰਾਹੀਂ ਹਥਿਆਰਾਂ/ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕਰਾਉਣ ਵਿੱਚ ਮਦਦ ਕਰਨ ਸਬੰਧੀ ਇਤਲਾਹ ਦੇਣ ਵਾਲੇ ਨੂੰ 1 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਵੀ ਕੀਤਾ ਹੈ। ਵਿਸ਼ੇਸ਼ ਡੀਜੀਪੀ, ਆਈਜੀ ਫਰੰਟੀਅਰ ਹੈੱਡਕੁਆਰਟਰ, ਬੀਐਸਐਫ ਜਲੰਧਰ ਡਾ: ਅਤੁਲ ਫੁਲਜ਼ੇਲੇ ਬੀਐਸਐਫ ਅਤੇ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਸਰਹੱਦ ਪਾਰ ਦੀ ਤਸਕਰੀ ਨੂੰ ਰੋਕਣ ਲਈ ਸਰਹੱਦ ‘ਤੇ ਸੁਰੱਖਿਆ ਨੂੰ ਹੋਰ ਮਜਬੂਤ ਕਰਨ ਲਈ ਸਾਂਝੀ ਤਾਲਮੇਲ ਕਮ ਸਮੀਖਿਆ ਮੀਟਿੰਗ ਕਰਨ ਲਈ ਅੰਮਿ੍ਰਤਸਰ ਦੇ ਖਾਸਾ ਵਿਖੇ ਪਹੰੁਚੇ ਸਨ। ਮੀਟਿੰਗ ਵਿੱਚ ਡੀਆਈਜੀ ਬਾਰਡਰ ਰੇਂਜ ਨਰਿੰਦਰ ਭਾਰਗਵ ਅਤੇ ਡੀਆਈਜੀ ਫਿਰੋਜਪੁਰ ਰੇਂਜ ਰਣਜੀਤ ਸਿੰਘ ਢਿੱਲੋਂ ਸਮੇਤ ਬੀਐਸਐਫ ਦੇ ਚਾਰ ਡੀਆਈਜੀ ਅਤੇ ਬੀਐਸਐਫ ਦੇ ਚਾਰ ਕਮਾਂਡੈਂਟ ਵੀ ਹਾਜਰ ਸਨ। ਬੀਐਸਐਫ ਅਤੇ ਪੰਜਾਬ ਪੁਲਿਸ ਦਰਮਿਆਨ ਵਧੇਰੇ ਤਾਲਮੇਲ ਅਤੇ ਟੀਮ ਵਰਕ ਦਾ ਸੱਦਾ ਦਿੰਦੇ ਹੋਏ, ਵਿਸ਼ੇਸ਼ ਡੀਜੀਪੀ ਅਰਪਿਤ ਸੁਕਲਾ ਨੇ ਕਿਹਾ ਕਿ ਇਹ ਸਹੀ ਸਮਾਂ ਹੈ ਕਿ ਪੰਜਾਬ ਦੀਆਂ ਸਰਹੱਦਾਂ ‘ਤੇ ਡਰੋਨ ਅਪਰੇਸ਼ਨਾਂ ਦਾ ਮੁਕਾਬਲਾ ਕਰਨ ਲਈ ਦੋਵੇਂ ਸੁਰੱਖਿਆ ਬਲਾਂ ਨੂੰ ਮਿਲ ਕੇ ਅਤੇ ਬਿਹਤਰ ਤਾਲਮੇਲ ਨਾਲ ਕੰਮ ਕਰਨਾ ਚਾਹੀਦਾ ਹੈ। ਉਨਾਂ ਨੇ ਸਰਹੱਦ ਪਾਰ ਤੋਂ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਸਬੂਤ ਅਧਾਰਤ ਅਤੇ ਸਰਗਰਮ ਪੁਲਿਸਿੰਗ ਕਰਨ ਦੀ ਲੋੜ ‘ਤੇ ਵੀ ਜੋਰ ਦਿੱਤਾ। ਸਪੈਸ਼ਲ ਡੀਜੀਪੀ ਨੇ ਸਰਹੱਦੀ ਜਿਲਿਆਂ ਦੇ ਸੀਨੀਅਰ ਪੁਲਿਸ ਸੁਪਰਡੈਂਟਾਂ (ਐਸਐਸਪੀਜ) ਨੂੰ ਸੁਰੱਖਿਆ ਦੀ ਨਜ਼ਰ ਤੋਂ ਪੁਲਿਸ ਬਲ ਨੂੰ ਹੋਰ ਮਜ਼ਬੂਤ ਤੇ ਮੁਸਤੈਦ ਹੋਣ ਲਈ ਕਿਹਾ ਜੋ ਕਿ ਭਾਰਤ ਵਾਲੇ ਪਾਸੇ ਅਪਰਾਧੀਆਂ ਦੁਆਰਾ ਡਰੋਨਾਂ ਰਾਹੀਂ ਸੁੱਟੇ ਜਾਂਦੇ ਨਸ਼ੀਲੇ ਪਦਾਰਥਾਂ ਦੀ ਖੇਪ ਨੂੰ ਰੋਕਣ ਵਿੱਚ ਮਦਦ ਕਰੇਗਾ। ਉਨਾਂ ਨੇ ਸਰਹੱਦ ਪਾਰੋਂ ਤਸਕਰੀ ਵਿੱਚ ਸ਼ਾਮਲ ਭਾਰਤੀ ਨਾਗਰਿਕਾਂ ‘ਤੇ ਨਜਰ ਰੱਖਣ ਲਈ ਸੀਸੀਟੀਵੀ ਕੈਮਰੇ ਲਗਾਉਣ ਲਈ ਸਰਹੱਦੀ ਪਿੰਡਾਂ ਵਿੱਚ ਰਣਨੀਤਕ ਸਥਾਨਾਂ ਅਤੇ ਹੌਟਸਪੌਟਸ ਬਾਰੇ ਵੀ ਚਰਚਾ ਕੀਤੀ। ਉਨਾਂ ਬੀ.ਐਸ.ਐਫ ਅਧਿਕਾਰੀਆਂ ਨੂੰ ਕਿਹਾ ਕਿ ਉਹ ਸ਼ੱਕੀ ਵਿਅਕਤੀਆਂ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਪੰਜਾਬ ਪੁਲਿਸ ਨਾਲ ਸਾਂਝੀ ਕਰਨ ਤਾਂ ਜੋ ਉਹ ਉਨਾਂ ਦੀਆਂ ਗਤੀਵਿਧੀਆਂ ‘ਤੇ ਤਿੱਖੀ ਨਜਰ ਰੱਖੀ ਜਾ ਸਕੇ ਅਤੇ ਕਿਸੇ ਵੀ ਅਪਰਾਧਿਕ ਗਤੀਵਿਧੀ ਵਿੱਚ ਸ਼ਾਮਲ ਪਾਏ ਜਾਣ ਵਾਲੇ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਨੂੰ ਯਕੀਨੀ ਬਣਾਇਆ ਜਾ ਸਕੇ। ਸਪੈਸ਼ਲ ਡੀਜੀਪੀ ਅਰਪਿਤ ਸੁਕਲਾ ਨੇ ਸੀਪੀਜ/ਐਸਐਸਪੀਜ ਨੂੰ ਹਦਾਇਤ ਕੀਤੀ ਕਿ ਉਹ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਖਾਸ ਤੌਰ ‘ਤੇ ਰਾਤ ਵੇਲੇ ਪੁਲਿਸ ਚੌਕੀਆਂ ਨੂੰ ਵਧਾਉਣ ਅਤੇ ਹਰ ਨਾਕੇ ‘ਤੇ ਵੱਧ ਤੋਂ ਵੱਧ ਵਾਹਨਾਂ ਦੀ ਚੈਕਿੰਗ ਨੂੰ ਯਕੀਨੀ ਬਣਾਉਣ, ਜਿਸ ਨਾਲ ਅੱਤਵਾਦੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਠੱਲ ਪਾਈ ਜਾ ਸਕੇ। ਉਨਾਂ ਸਲਾਹ ਦਿੱਤੀ ਕਿ ਸਾਰੇ ਨਾਕਿਆਂ ਨੂੰ ਇਸ ਤਰੀਕੇ ਨਾਲ ਸਿੰਕ੍ਰੋਨਾਈਜ ਕੀਤਾ ਜਾਣਾ ਚਾਹੀਦਾ ਹੈ ਕਿ ਉਹ ਇੱਕ ਕਾਲ ‘ਤੇ ਤੁਰੰਤ ਹੀ ਮੁਸਤੈਦ ਹੋ ਜਾਣ। ਉਨਾਂ ਨੇ ਸਰਹੱਦੀ ਖੇਤਰਾਂ ਵਿੱਚ ਤਸਕਰਾਂ ਅਤੇ ਅਪਰਾਧੀਆਂ ਦਰਮਿਆਨ ਗਠਜੋੜ ਨੂੰ ਰੋਕਣ ਲਈ ਸਰਹੱਦੀ ਖੇਤਰਾਂ ਵਿੱਚ ਗ੍ਰਾਮ ਸੁਰੱਖਿਆ ਕਮੇਟੀਆਂ (ਵੀਡੀਸੀ) ਨੂੰ ਸਰਗਰਮ ਕਰਨ ਦਾ ਪ੍ਰਸਤਾਵ ਵੀ ਦਿੱਤਾ। ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ, “ਇਹ ਕਮੇਟੀਆਂ ਪੁਲਿਸ ਦੀਆਂ ਅੱਖਾਂ ਅਤੇ ਕੰਨਾਂ ਵਜੋਂ ਕੰਮ ਕਰਨਗੀਆਂ ਅਤੇ ਸਰਹੱਦੀ ਰਾਜ ਵਿੱਚੋਂ ਨਸ਼ਾ, ਅੱਤਵਾਦੀਆਂ ਅਤੇ ਗੈਂਗਸਟਰਾਂ ਦਾ ਸਫਾਇਆ ਕਰਨ ਲਈ ਪੰਜਾਬ ਪੁਲਿਸ ਦੀਆਂ ਕੋਸ਼ਿਸਾਂ ਨੂੰ ਦੂਣ-ਸਵਾਇਆ ਕਰਨਗੀਆਂ। ਇਸ ਦੌਰਾਨ ਐਸਐਸਪੀ ਅੰਮਿ੍ਰਤਸਰ ਦਿਹਾਤੀ ਸਤਿੰਦਰ ਸਿੰਘ, ਐਸਐਸਪੀ ਬਟਾਲਾ ਅਸ਼ਵਨੀ ਗੋਟਿਆਲ, ਐਸਐਸਪੀ ਗੁਰਦਾਸਪੁਰ ਹਰੀਸ਼ ਦਿਆਮਾ, ਐਸਐਸਪੀ ਪਠਾਨਕੋਟ ਹਰਕਮਲਪ੍ਰੀਤ ਸਿੰਘ ਖੱਖ, ਐਸਐਸਪੀ ਫਾਜਿਲਕਾ ਅਵਨੀਤ ਕੌਰ ਸਿੱਧੂ, ਐਸਐਸਪੀ ਫਿਰੋਜਪੁਰ ਭੁਪਿੰਦਰ ਸਿੰਘ ਅਤੇ ਐਸਐਸਪੀ ਤਰਨਤਾਰਨ ਗੁਰਮੀਤ ਸਿੰਘ ਚੌਹਾਨ ਵੀ ਹਾਜਰ ਹੋਏ।

News 17 May,2023
ਨਵੇਂ ਟੈਰਿਫ਼ ਨਾਲ ਮੁਫ਼ਤ 600 ਯੂਨਿਟ ਬਿਜਲੀ ਸਕੀਮ ‘ਤੇ ਕੋਈ ਅਸਰ ਨਹੀਂ ਪਵੇਗਾ, ਹਰਭਜਨ ਸਿੰਘ ਈ.ਟੀ.ਓ. ਨੇ ਦਿੱਤਾ ਭਰੋਸਾ

ਨਵੇਂ ਟੈਰਿਫ਼ ਨਾਲ ਮੁਫ਼ਤ 600 ਯੂਨਿਟ ਬਿਜਲੀ ਸਕੀਮ ‘ਤੇ ਕੋਈ ਅਸਰ ਨਹੀਂ ਪਵੇਗਾ, ਹਰਭਜਨ ਸਿੰਘ ਈ.ਟੀ.ਓ. ਨੇ ਦਿੱਤਾ ਭਰੋਸਾ * ਕਿਹਾ, ਵਧੀਆਂ ਬਿਜਲੀ ਦਰਾਂ ਦਾ ਖਰਚਾ ਸੂਬਾ ਸਰਕਾਰ ਚੁੱਕੇਗੀ* ਚੰਡੀਗੜ੍ਹ, 16 ਮਈ: ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਭਰੋਸਾ ਦਿੱਤਾ ਹੈ ਕਿ ਬਿਜਲੀ ਦੀਆਂ ਨਵੀਆਂ ਦਰਾਂ ਦਾ ਸੂਬੇ ਦੇ ਆਮ ਲੋਕਾਂ ‘ਤੇ ਕੋਈ ਅਸਰ ਨਹੀਂ ਪਵੇਗਾ ਕਿਉਂਕਿ ਵਧੀਆਂ ਬਿਜਲੀ ਦਰਾਂ ਦਾ ਖਰਚਾ ਸੂਬਾ ਸਰਕਾਰ ਵੱਲੋਂ ਸਹਿਣ ਕੀਤਾ ਜਾਵੇਗਾ। ਬਿਜਲੀ ਮੰਤਰੀ ਨੇ ਕਿਹਾ ਕਿ ਕਈ ਸੂਬਿਆਂ ਵਿੱਚ ਬਿਜਲੀ ਦੀਆਂ ਦਰਾਂ ਬਹੁਤ ਜ਼ਿਆਦਾ ਹਨ, ਜਦੋਂ ਕਿ ਪੰਜਾਬ ਵਿੱਚ ਬਿਜਲੀ ਦਰਾਂ ਬਾਕੀ ਸੂਬਿਆਂ ਨਾਲੋਂ ਘੱਟ ਹਨ। ਬਿਜਲੀ ਮੰਤਰੀ ਨੇ ਕਿਹਾ ਕਿ ਪਿਛਲੇ ਇੱਕ ਸਾਲ ਦੌਰਾਨ ਬਿਜਲੀ ਦਰਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਈ ਵਾਰ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਨ ਕੋਲੇ ਦੀ ਦਰਾਮਦ ਕਰਨੀ ਪੈਂਦੀ ਹੈ। ਇਸੇ ਤਰ੍ਹਾਂ ਨਵੇਂ ਟਰਾਂਸਫਾਰਮਰ ਲਗਾਉਣ ਦੇ ਖਰਚੇ ਵਧ ਰਹੇ ਹਨ। ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਕਿਸਾਨਾਂ ਨੂੰ ਮੁਫ਼ਤ ਬਿਜਲੀ, ਉਦਯੋਗ ਲਈ ਸਬਸਿਡੀ ਵਾਲੀ ਬਿਜਲੀ ਅਤੇ ਘਰੇਲੂ ਖਪਤਕਾਰਾਂ ਲਈ 600 ਯੂਨਿਟ ਮੁਫ਼ਤ ਬਿਜਲੀ ਪਹਿਲਾਂ ਵਾਂਗ ਹੀ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਬਿਜਲੀ ਸਬਸਿਡੀ ਜਾਰੀ ਰਹੇਗੀ ਅਤੇ ਕੋਈ ਸਕੀਮ ਬੰਦ ਨਹੀਂ ਕੀਤੀ ਜਾਵੇਗੀ। ਵਿਰੋਧੀ ਪਾਰਟੀਆਂ ‘ਤੇ ਵਰ੍ਹਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਸਾਲ ‘ਚ ਕਈ ਵਾਰ ਬਿਜਲੀ ਦਰਾਂ ‘ਚ ਵਾਧਾ ਕਰਦੀਆਂ ਸਨ, ਜਦਕਿ ਸਾਡੀ ਸਰਕਾਰ ਨੇ ਇੱਕ ਸਾਲ ਬਾਅਦ ਬਿਜਲੀ ਦਰਾਂ ‘ਚ ਮਾਮੂਲੀ ਵਾਧਾ ਕੀਤਾ ਹੈ, ਜਿਸ ਨਾਲ ਮੁਫ਼ਤ ਬਿਜਲੀ ਯੋਜਨਾ ‘ਤੇ ਕੋਈ ਅਸਰ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਸਗੋਂ ਸਾਡੀ ਸਰਕਾਰ ਲਗਾਤਾਰ ਮੁਲਾਜ਼ਮਾਂ ਦੀ ਭਰਤੀ ਕਰਕੇ ਅਤੇ ਨਵੇਂ ਮੁਲਾਜ਼ਮਾਂ ਨੂੰ ਤਨਖਾਹ ਸਕੇਲ ਦੇ ਕੇ ਬਿਜਲੀ ਵਿਭਾਗ ਨੂੰ ਮਜ਼ਬੂਤ ਕਰਨ ਦਾ ਕੰਮ ਕਰ ਰਹੀ ਹੈ।

News 16 May,2023
ਦਫ਼ਤਰਾਂ ਦੇ ਸਮੇਂ ਵਿੱਚ ਤਬਦੀਲੀ ਸਬੰਧੀ ਪੰਜਾਬ ਸਰਕਾਰ ਦੇ ਫੈਸਲੇ ਨੂੰ ਅਪਨਾਉਣ ਲਈ ਹੋਰ ਸੂਬੇ ਵੀ ਦਿਲਚਸਪੀ ਦਿਖਾਉਣ ਲੱਗੇ: ਚੇਤਨ ਸਿੰਘ ਜੌੜਾਮਾਜਰਾ

ਦਫ਼ਤਰਾਂ ਦਾ ਸਮਾਂ ਬਦਲਣਾ, ਮਾਨ ਸਰਕਾਰ ਦਾ ਇਤਿਹਾਸਕ ਫੈਸਲਾ ਜੌੜਾਮਾਜਰਾ ਨੇ ਦਫ਼ਤਰਾਂ ਦਾ ਸਮਾਂ ਬਦਲਣ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਇਸ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਵਰਦਾਨ ਦੱਸਿਆ ਪੰਜਾਬ ਸਰਕਾਰ ਵੱਲੋਂ ਦਫ਼ਤਰਾਂ ਦਾ ਸਮਾਂ ਬਦਲਣ ਦੇ ਇਤਿਹਾਸਕ ਫੈਸਲੇ ਨਾਲ ਚੰਡੀਗੜ੍ਹ ਵਾਸੀਆਂ ਨੂੰ ਮਿਲੀ ਵੱਡੀ ਰਾਹਤ: ਚੇਤਨ ਸਿੰਘ ਜੌੜਾਮਾਜਰਾ ਚੰਡੀਗੜ੍ਹ, 16 ਮਈ: ਲੋਕ ਸੰਪਰਕ ਅਤੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਗਰਮੀਆਂ ਦੇ ਮੌਸਮ ਵਿੱਚ ਦਫ਼ਤਰਾਂ ਦਾ ਸਮਾਂ ਬਦਲਣ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ 2 ਮਈ ਤੋਂ ਦਫ਼ਤਰਾਂ ਦਾ ਸਮਾਂ ਬਦਲ ਕੇ ਸਵੇਰੇ 7:30 ਵਜੇ ਤੋਂ ਦੁਪਹਿਰ 2:00 ਵਜੇ ਤੱਕ ਕਰ ਦਿੱਤਾ ਹੈ ਜੋ 15 ਜੁਲਾਈ ਤੱਕ ਲਾਗੂ ਰਹੇਗਾ। ਜੌੜਾਮਾਜਰਾ ਨੇ ਸਰਕਾਰ ਦੇ ਇਸ ਭਵਿੱਖਮੁਖੀ ਕਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਦਫ਼ਤਰਾਂ ਦਾ ਸਮਾਂ ਬਦਲਿਆ ਗਿਆ ਹੈ, ਉਦੋਂ ਤੋਂ ਆਮ ਲੋਕਾਂ ਦੇ ਨਾਲ-ਨਾਲ ਮੁਲਾਜ਼ਮ ਵੀ ਖੁਸ਼ ਹਨ। ਉਨ੍ਹਾ ਕਿਹਾ ਕਿ ਪੰਜਾਬੀ ਲੋਕ ਪੁਰਾਣੇ ਸਮਿਆਂ ਤੋਂ ਹੀ ਸਵੇਰੇ ਜਲਦੀ ਉੱਠਦੇ ਰਹੇ ਹਨ ਅਤੇ ਸਰਕਾਰ ਦਾ ਇਹ ਕਦਮ ਉਨ੍ਹਾਂ ਨੂੰ ਫਿਰ ਤੋਂ ਇਹ ਚੰਗੀਆਂ ਆਦਤਾਂ ਪਾਉਣ ਵਿੱਚ ਸਹਾਈ ਸਿੱਧ ਹੋਵੇਗਾ। ਇਸ ਕਦਮ ਦੇ ਫਾਇਦਿਆਂ ਬਾਰੇ ਬੋਲਦਿਆਂ ਜੌੜਾਮਾਜਰਾ ਨੇ ਕਿਹਾ ਕਿ ਦਫ਼ਤਰੀ ਸਮੇਂ ਵਿੱਚ ਇਹ ਤਬਦੀਲੀ ਇੱਕ ਵਿਗਿਆਨਕ ਅਤੇ ਵਾਤਾਵਰਣ ਅਨੁਕੂਲ ਫੈਸਲਾ ਹੈ ਜਿਸ ਨਾਲ ਜ਼ਿਆਦਾਤਰ ਕੰਮ ਦਿਨ ਵੇਲੇ ਹੀ ਨੇਪਰੇ ਚੜ੍ਹਨ ਨਾਲ ਬਿਜਲੀ ਦੀ ਕਾਫ਼ੀ ਬੱਚਤ ਹੋਵੇਗੀ। ਜ਼ਿਆਦਾਤਰ ਵਿਕਸਿਤ ਦੇਸ਼ਾਂ ਵਿੱਚ ਇਹੀ ਰੁਝਾਨ ਅਪਣਾਇਆ ਜਾਂਦਾ ਹੈ ਕਿਉਂਕਿ ਗਰਮੀਆਂ ਦੇ ਮੌਸਮ ਵਿੱਚ ਦਿਨ ਜਲਦੀ ਸ਼ੁਰੂ ਹੁੰਦਾ ਹੈ। ਜੌੜਾਮਾਜਰਾ ਨੇ ਕਿਹਾ ਕਿ ਚੰਡੀਗੜ੍ਹ ਦੇ ਲੋਕਾਂ ਨੂੰ ਵੀ ਇਸ ਦਾ ਫਾਇਦਾ ਹੋਇਆ ਹੈ ਕਿਉਂਕਿ ਪੰਜਾਬ ਸਰਕਾਰ ਦੇ ਦਫਤਰਾਂ ਦਾ ਸਮਾਂ ਯੂਟੀ ਜਾਂ ਕੇਂਦਰ ਸਰਕਾਰ ਦੇ ਦਫਤਰਾਂ ਦੇ ਸਮੇਂ ਤੋਂ ਵੱਖੋ-ਵੱਖਰਾ ਹੋਣ ਕਰਕੇ ਸਵੇਰੇ 9:00 ਵਜੇ ਜਾਂ ਸ਼ਾਮ 5:00 ਵਜੇ ਦੇ ਸਮੇਂ ਦੌਰਾਨ ਟਰੈਫਿਕ ਬਹੁਤ ਘੱਟ ਗਿਆ ਹੈ ਜਿਸ ਨਾਲ ਵਾਹਨਾਂ ਦੀ ਆਵਾਜਾਈ ਸੁਖਾਲੀ ਹੋ ਗਈ ਹੈ। ਇਸ ਫੈਸਲੇ ਨਾਲ ਚੰਡੀਗੜ੍ਹ ਪ੍ਰਸ਼ਾਸਨ ਅਤੇ ਟ੍ਰੈਫਿਕ ਪੁਲਿਸ ਨੂੰ ਸਭ ਤੋਂ ਵੱਧ ਰਾਹਤ ਮਿਲੀ ਹੈ ਕਿਉਂਕਿ ਇਸ ਵਿਰਾਸਤੀ ਸ਼ਹਿਰ ਲਈ ਟਰੈਫਿਕ ਦੀ ਸਮੱਸਿਆ ਗੰਭੀਰ ਚਿੰਤਾ ਦਾ ਵਿਸ਼ਾ ਬਣ ਗਈ ਹੈ।ਇਸ ਸਮੱਸਿਆ ਨੂੰ ਹੱਲ ਕਰਨ ਲਈ ਨੀਤੀਗਤ ਯੋਜਨਾਬੰਦੀ ਜਾਂ ਬੁਨਿਆਦੀ ਢਾਂਚੇ ਦੇ ਬਦਲਾਅ ਦੇ ਰੂਪ ਵਿਚ ਕਰੋੜਾਂ ਰੁਪਏ ਖਰਚ ਹੋ ਸਕਦੇ ਸਨ ਪਰ ਭਗਵੰਤ ਮਾਨ ਦੇ ਇਤਿਹਾਸਕ ਫੈਸਲੇ ਨੇ ਸਾਲਾਂ ਦੀ ਇਸ ਸਮੱਸਿਆ ਨੂੰ ਸਕਿੰਟਾਂ ਵਿੱਚ ਹੱਲ ਕਰ ਦਿੱਤਾ ਹੈ ਜਿਸ ਨਾਲ ਵੱਡੇ ਪੱਧਰ 'ਤੇ ਪੈਸੇ ਦੀ ਬੱਚਤ ਵੀ ਹੋਈ ਹੈ।। ਆਪਣੇ ਸਮਾਪਤੀ ਭਾਸ਼ਣ ਦੌਰਾਨ ਜੌੜਾਮਾਜਰਾ ਨੇ ਕਿਹਾ ਕਿ ਉਹ ਇਸ ਫੈਸਲੇ ਦੇ ਪ੍ਰਭਾਵ ਦਾ ਜਾਇਜ਼ਾ ਲੈਣ ਲਈ ਸਵੇਰੇ ਸਵੇਰੇ ਬਾਹਰ ਨਿਕਲੇ ਅਤੇ ਮੁਲਾਜ਼ਮਾਂ ਸਮੇਤ ਆਮ ਲੋਕਾਂ ਨਾਲ ਗੱਲਬਾਤ ਕਰਕੇ ਇਸ ਸਬੰਧੀ ਫੀਡਬੈਕ ਲਈ।

News 16 May,2023
ਕੌਮੀ ਖੇਡਾਂ 'ਚ "ਗੱਤਕਾ ਖੇਡ" ਨੂੰ ਸ਼ਾਮਲ ਕਰਵਾਉਣ ਵਾਲੀ ਗੁਰਸਿੱਖ ਸ਼ਖਸੀਅਤ ਦਾ ਸ਼੍ਰੋਮਣੀ ਕਮੇਟੀ ਕਰੇ ਵਿਸ਼ੇਸ਼ ਸਨਮਾਨ : ਪ੍ਰੋ. ਬਡੂੰਗਰ

ਗੱਤਕਾ ਖੇਡ ਨੂੰ ਕੌਮੀ ਖੇਡਾਂ ਵਿੱਚ ਮਾਨਤਾ ਮਿਲਣ ਨਾਲ ਨੌਜਵਾਨ ਗਤਕਾ ਖੇਡ ਨਾਲ ਜੁੜਨਗੇ : ਪ੍ਰੋਫੈਸਰ ਬਡੂੰਗਰ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਨ ਮੌਕੇ 16 ਅਕਤੂਬਰ 2002 ਨੂੰ ਮਾਤਾ ਗੁਜਰੀ ਕਾਲਜ ਵਿਖੇ ਹੋਈਆਂ ਖ਼ਾਲਸਾਈ ਖੇਡਾਂ ਵਿੱਚ ਸ਼ਾਮਲ ਕੀਤੀ ਗਈ ਸੀ ਗਤਕਾ ਖੇਡ ਪਟਿਆਲਾ, 16 ਮਈ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਮਾਰਸ਼ਲ ਆਰਟ ਗੱਤਕਾ ਨੂੰ ਕੌਮੀ ਖੇਡਾਂ ਵਿੱਚ ਸ਼ਾਮਲ ਕੀਤੇ ਜਾਣ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਨ ਮੌਕੇ 16 ਅਕਤੂਬਰ 2002 ਨੂੰ ਉਨ੍ਹਾਂ ਦੇ ਬਤੌਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹੁੰਦਿਆ ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ ਵਿਖੇ ਪਹਿਲੀ ਵਾਰ ਆਰੰਭ ਕਰਵਾਈਆਂ ਖ਼ਾਲਸਾਈ ਖੇਡਾਂ ਦੌਰਾਨ ਗੱਤਕਾ ਨੂੰ ਖੇਡਾਂ ਵਿੱਚ ਸ਼ਾਮਲ ਕਰਵਾਇਆ ਗਿਆ ਸੀ ਤੇ ਬਾਅਦ ਵਿਚ ਗਤਕੇ ਦਾ ਸਪੈਸ਼ਲ ਤੌਰ ਤੇ ਡਿਪਾਟਮੈਂਟ ਵੀ ਖੋਲ੍ਹਿਆ ਗਿਆ ਸੀ, ਜੋ ਅੱਜ ਤਕ ਸਫਲਤਾ ਪੂਰਵਕ ਚੱਲ ਰਿਹਾ ਹੈ। ਪ੍ਰੋਫੈਸਰ ਬਡੂੰਗਰ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਜੋ ਉਨ੍ਹਾਂ ਵੱਲੋਂ ਗਤਕਾ ਖੇਡ ਸ਼ੁਰੂ ਕਰਵਾਈ ਗਈ ਸੀ ਅੱਜ ਉਸ ਖੇਡ ਨੂੰ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਸਟੇਟ ਐਵਾਰਡੀ ਦੇ ਵਿਸ਼ੇਸ਼ ਯਤਨਾਂ ਸਦਕਾ ਕੌਮੀ ਖੇਡਾਂ ਵਿੱਚ ਸ਼ਾਮਲ ਕਰ ਦਿੱਤਾ ਗਿਆ ਹੈ । ਉਨ੍ਹਾਂ ਕਿਹਾ ਕਿ ਹਰਜੀਤ ਸਿੰਘ ਗਰੇਵਾਲ ਗਤਕਾ ਖੇਡ ਨੂੰ ਪ੍ਰਫੁਲਤ ਕਰਨ ਲਈ ਲੰਮੇ ਸਮੇਂ ਤੋਂ ਮਿਹਨਤ ਕਰਦੇ ਆ ਰਹੇ ਹਨ ਤੇ ਉਨ੍ਹਾਂ ਵੱਲੋਂ ਵੱਡਾ ਯੋਗਦਾਨ ਅਦਾ ਕੀਤਾ ਜਾ ਰਿਹਾ ਹੈ ਤੇ ਉਹ ਇਸ ਪ੍ਰਾਪਤੀ ਲਈ ਵਧਾਈ ਦੇ ਪਾਤਰ ਹਨ ਤੇ ਨਾਲ ਹੀ ਉਨ੍ਹਾਂ ਭਾਰਤੀ ਓਲੰਪਿਕ ਐਸੋਸੀਏਸ਼ਨ ਅਤੇ ਗੇਮਜ਼ ਟੈਕਨੀਕਲ ਕੰਡਕਟ ਕਮੇਟੀ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਹਰਜੀਤ ਗਰੇਵਾਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਉਪ ਮੁੱਖ ਮੰਤਰੀ ਅਤੇ ਖੇਡ ਮੰਤਰੀ ਸੁਖਬੀਰ ਸਿੰਘ ਬਾਦਲ ਕੋਲੋਂ ਗੱਤਕਾ ਖੇਡ ਨੂੰ ਗਰੇਡੇਸ਼ਨ ਕਰਵਾਈ, ਜਿਸ ਸਦਕਾ ਗਤਕਾ ਖਿਡਾਰੀ ਵੀ ਹੋਰਨਾਂ ਖਿਡਾਰੀਆਂ ਵਾਂਗ ਖੇਡ ਕੋਟੇ ਵਿਚ 3ਫ਼ੀਸਦੀ ਲਾਹਾ ਲੈਣ ਦੇ ਯੋਗ ਬਣੇ। ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਗੱਤਕਾ ਖਿਡਾਰੀਆਂ ਨੂੰ ਇਹ ਦੂਸਰਾ ਤੋਹਫਾ ਦਿੱਤਾ ਗਿਆ ਹੈ ਜਦਕਿ ਇਸ ਤੋਂ ਪਹਿਲਾਂ ਵੀ ਖੇਲੋ ਇੰਡੀਆ ਵਿੱਚ ਗੱਤਕੇ ਖੇਡ ਨੂੰ ਮਾਨਤਾ ਦਿਵਾਈ ਗਈ ਸੀ ਤੇ ਹੁਣ ਨੈਸ਼ਨਲ ਖੇਡਾਂ ਵਿੱਚ ਸ਼ਮੂਲੀਅਤ ਕਰਵਾ ਕੇ ਦੂਸਰਾ ਤੋਹਫਾ ਖਿਡਾਰੀਆਂ ਨੂੰ ਦਿੱਤਾ ਗਿਆ ਹੈ। ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਸਿੱਖ ਕੌਮ ਲਈ ਵਡਮੁੱਲੇ ਕਾਰਜ ਕਰਨ ਵਾਲੇ ਪਹਿਲੀ ਕਤਾਰ ਦੇ ਉੱਚ ਸਰਕਾਰੀ ਅਧਿਕਾਰੀ ਹਰਜੀਤ ਗਰੇਵਾਲ ਵੱਲੋਂ ਨੌਕਰੀ ਦੇ ਹੁੰਦਿਆਂ ਹੋਇਆਂ ਵੀ ਆਪਣੇ ਕੀਮਤੀ ਸਮੇਂ ਵਿਚੋਂ ਸਮਾਂ ਕੱਢ ਕੇ ਪੰਥ ਲਈ ਵਡਮੁੱਲਾ ਯੋਗਦਾਨ ਪਾਉਣ ਵਾਲੇ ਗੁਰਸਿੱਖ ਸ਼ਖਸੀਅਤ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਤ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਉਸ ਦਾ ਹੌਸਲਾ ਹੋਰ ਵਧ ਸਕੇ। ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਤੇ ਹਰਜੀਤ ਸਿੰਘ ਗਰੇਵਾਲ ।

News 16 May,2023
* ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਵਿਧਾਇਕ ਕੁਸ਼ਲਦੀਪ ਢਿੱਲੋਂ ਬੇਹਿਸਾਬ ਜਾਇਦਾਦ ਬਣਾਉਣ ਦੇ ਕੇਸ ਵਿੱਚ ਕੀਤਾ ਗ੍ਰਿਫਤਾਰ *

* ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਵਿਧਾਇਕ ਕੁਸ਼ਲਦੀਪ ਢਿੱਲੋਂ ਬੇਹਿਸਾਬ ਜਾਇਦਾਦ ਬਣਾਉਣ ਦੇ ਕੇਸ ਵਿੱਚ ਕੀਤਾ ਗ੍ਰਿਫਤਾਰ * ਢਿੱਲੋਂ ਦੇ ਦੋ ਸਾਥੀਆਂ ਉਤੇ ਵੀ ਕੇਸ ਦਰਜ ਚੰਡੀਗੜ੍ਹ 16 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਫਰੀਦਕੋਟ ਦੇ ਸਾਬਕਾ ਵਿਧਾਇਕ ਕੁਸ਼ਦੀਪ ਸਿੰਘ ਢਿੱਲੋਂ ਨੂੰ ਆਪਣੀ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਦੌਲਤ ਇਕੱਠੀ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਕੇਸ ਵਿੱਚ ਉਸ ਦੇ ਦੋ ਸਾਥੀਆਂ ਉਪਰ ਵੀ ਮੁਕੱਦਮਾ ਦਰਜ ਕੀਤਾ ਗਿਆ ਹੈ। ਅੱਜ ਇੱਥੇ ਇਸ ਗੱਲ ਦਾ ਖੁਲਾਸਾ ਕਰਦਿਆਂ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਵਿਧਾਇਕ ਸਮੇਤ ਪਿੰਡ ਦੇ ਧੰਨਾ, ਜਿਲਾ ਫਰੀਦਕੋਟ ਦੇ ਵਸਨੀਕ ਗੁਰਸੇਵਕ ਸਿੰਘ ਦੇ ਨਾਲ-ਨਾਲ ਪਿੰਡ ਨਾਨਕਸਰ ਸ਼ਹੀਦ, ਫਿਰੋਜ਼ਪੁਰ ਜ਼ਿਲ੍ਹੇ ਦੇ ਰਾਜਵਿੰਦਰ ਸਿੰਘ ਖਿਲਾਫ ਵਿਜੀਲੈਂਸ ਜਾਂਚ ਤੋਂ ਬਾਅਦ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਉਸਦੀ ਸਾਰੀ ਚੱਲ ਅਤੇ ਅਚੱਲ ਸੰਪਤੀਆਂ ਦਾ ਮੁਲਾਂਕਣ ਕਰਨ ਲਈ ਬਿਊਰੋ ਦੁਆਰਾ 01-04-2017 ਤੋਂ 31-03-2022 ਤੱਕ ਪੰਜ ਸਾਲਾਂ ਲਈ ਇੱਕ ਜਾਂਚ ਦੀ ਮਿਆਦ ਨਿਰਧਾਰਤ ਕੀਤੀ ਗਈ ਸੀ। ਜਾਂਚ ਦੌਰਾਨ ਇਹ ਪਾਇਆ ਗਿਆ ਕਿ ਸਾਬਕਾ ਵਿਧਾਇਕ ਨੇ ਆਪਣੀ ਕੁੱਲ ਆਮਦਨ ਤੋਂ ਵੱਧ ਦੌਲਤ ਬਣਾਈ ਹੈ ਅਤੇ ਪਿੰਡ ਮੁਮਾਰਾ, ਤਹਿਸੀਲ ਸਾਦਿਕ, ਜਿਲਾ ਫਰੀਦਕੋਟ ਵਿੱਚ ਹੋਰ ਵਿਅਕਤੀਆਂ ਦੇ ਨਾਮ 'ਤੇ ਜਾਇਦਾਦ ਖਰੀਦੀ ਹੈ। ਉਸਨੇ ਅੱਗੇ ਕਿਹਾ ਕਿ ਇਹ ਵੀ ਪਾਇਆ ਗਿਆ ਕਿ ਉਸਨੇ ਆਪਣੀ ਆਮਦਨੀ ਦੇ ਜਾਣੂ ਸਰੋਤਾਂ ਨਾਲੋਂ ਲਗਭਗ 245 ਪ੍ਰਤੀਸ਼ਤ ਖਰਚ ਕੀਤਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 13 (1), 13 (2) ਅਤੇ ਆਈਪੀਸੀ ਦੀ 120-ਬੀ ਦੇ ਤਹਿਤ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਫਿਰੋਜ਼ਪੁਰ ਰੇਂਜ ਵਿੱਚ ਉਪਰੋਕਤ ਸਾਰੇ ਮੁਲਜ਼ਮਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਸਾਬਕਾ ਵਿਧਾਇਕ ਨੂੰ ਇਸ ਮਾਮਲੇ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

News 16 May,2023
ਵਿੱਤ ਮੰਤਰੀ ਚੀਮਾ ਤੇ ਸਥਾਨਕ ਸਰਕਾਰਾਂ ਮੰਤਰੀ ਨਿੱਜਰ ਵੱਲੋਂ ਅਵਾਰਾ ਪਸ਼ੂਆਂ ਦੇ ਮੁੱਦਿਆਂ ਨਾਲ ਸਾਂਝੇ ਤੌਰ 'ਤੇ ਨਜਿੱਠਣ ਲਈ ਅੰਤਰ-ਵਿਭਾਗੀ ਮੀਟਿੰਗ

ਹੋਰ ਗਊਸ਼ਾਲਾਵਾਂ ਸਥਾਪਤ ਕਰਨ ਲਈ ਉਪਲਬਧ ਜ਼ਮੀਨਾਂ ਦੀ ਪਛਾਣ ਕਰਨ ਦੀ ਲੋੜ 'ਤੇ ਦਿੱਤਾ ਜ਼ੋਰ ਚੰਡੀਗੜ੍ਹ, 16 ਮਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਅਵਾਰਾ ਪਸ਼ੂਆਂ ਦੇ ਪ੍ਰਬੰਧਨ ਦੇ ਮੁੱਦੇ ਨੂੰ ਸਾਂਝੇ ਤੌਰ 'ਤੇ ਨਜਿੱਠਣ ਲਈ ਅੱਜ ਇਥੇ ਇੱਕ ਅੰਤਰ-ਵਿਭਾਗੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਦੌਰਾਨ ਮੰਤਰੀਆਂ ਨੇ ਅਵਾਰਾ ਪਸ਼ੂਆਂ ਦਾ ਸੂਬਾ ਪੱਧਰੀ ਸਰਵੇਖਣ ਕਰਵਾਉਣ, ਗਊਸ਼ਾਲਾਵਾਂ ਲਈ ਨਵੀਂਆਂ ਜ਼ਮੀਨਾਂ ਦੀ ਸ਼ਨਾਖਤ ਕਰਨ, ਗਊਸ਼ਾਲਾਵਾਂ ਦਾ ਪ੍ਰਬੰਧ ਕਰਨ ਵਾਲੀਆਂ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੀ ਸਹਾਇਤਾ, ਆਵਾਰਾ ਕੁੱਤਿਆਂ ਦੇ ਪ੍ਰਬੰਧਨ ਲਈ ਠੋਸ ਕਦਮ ਚੁੱਕਣ ਅਤੇ ਅਜਿਹੀਆਂ ਗਤੀਵਿਧੀਆਂ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਉਣ ਵਰਗੇ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ। ਇੱਥੇ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੇਂਡੂ ਵਿਕਾਸ ਵਿਭਾਗ ਨੂੰ ਨਵੀਆਂ ਗਊਸ਼ਾਲਾਵਾਂ ਸਥਾਪਤ ਕਰਨ ਲਈ ਉਪਲਬਧ ਜ਼ਮੀਨਾਂ ਦੀ ਸ਼ਨਾਖਤ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਕਈ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਵੀ ਆਪਣੇ ਪੱਧਰ 'ਤੇ ਗਊਸ਼ਾਲਾਵਾਂ ਦਾ ਪ੍ਰਬੰਧ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਨ੍ਹਾਂ ਅਦਾਰਿਆਂ ਲਈ ਵਿੱਤੀ ਮਦਦ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਹੋਰ ਸੰਸਥਾਵਾਂ ਵੀ ਇਸ ਕਾਰਜ ਲਈ ਪ੍ਰੇਰਿਤ ਹੋਣ। ਵਿੱਤ ਮੰਤਰੀ ਨੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਵਿੱਚ ਆਵਾਰਾ ਕੁੱਤਿਆਂ ਅਤੇ ਪਸ਼ੂਆਂ ਦਾ ਸਰਵੇਖਣ ਕਰਨ ਲਈ ਕਿਹਾ। ਉਨ੍ਹਾਂ ਵਿਭਾਗ ਨੂੰ ਘਰੇਲੂ ਪਸ਼ੂਆਂ ਦੇ ਸਰਵੇਖਣ ਅਤੇ ਚਿਪ ਲਗਾਉਣ ਸਬੰਧੀ ਕਾਰਜ ਯੋਜਨਾ ਤਿਆਰ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਆਵਾਰਾ ਪਸ਼ੂਆਂ ਦੀ ਨਸਬੰਦੀ ਅਤੇ ਟੀਕਾਕਰਨ ਲਈ ਵੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇ। ਇਸ ਦੌਰਾਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਥਾਨਕ ਸਰਕਾਰਾਂ ਵਿਭਾਗ ਅਤੇ ਪੇਂਡੂ ਵਿਕਾਸ ਵਿਭਾਗ ਦੀ ਇੱਕ ਸਾਂਝੀ ਕਾਰਜ ਯੋਜਨਾ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰਾਂ ਵਿੱਚ ਜ਼ਮੀਨ ਦੀ ਘਾਟ ਕਾਰਨ ਸ਼ਹਿਰੀ ਸਥਾਨਕ ਸਰਕਾਰਾਂ ਗਊਸ਼ਾਲਾਵਾਂ ਨੂੰ ਸਾਂਝੇ ਤੌਰ 'ਤੇ ਵਿਕਸਤ ਕਰਨ ਲਈ ਜ਼ਮੀਨ ਲੱਭਣ ਵਾਸਤੇ ਆਪਣੀਆਂ ਗੁਆਂਢੀ ਪੇਂਡੂ ਪੰਚਾਇਤਾਂ ਨਾਲ ਮਿਲ ਕੇ ਕੰਮ ਕਰ ਸਕਦੀਆਂ ਹਨ। ਉਨ੍ਹਾਂ ਨੇ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਗਊਸ਼ਾਲਾਵਾਂ ਦੀ ਸੰਚਾਲਨ ਲਾਗਤਾਂ ਨੂੰ ਪੂਰਾ ਕਰਨ ਲਈ ਇੱਕ ਕਾਰਪਸ ਫੰਡ ਬਣਾਉਣ ਦਾ ਵੀ ਸੁਝਾਅ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਭਾਗਾਂ ਦੇ ਸਾਂਝੇ ਯਤਨ ਪਸ਼ੂ ਜਨਮ ਨਿਯੰਤਰਣ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਵੀ ਸਹਾਈ ਹੋਣਗੇ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਸ੍ਰੀ ਵਿਵੇਕ ਪ੍ਰਤਾਪ ਸਿੰਘ, ਡਾਇਰੈਕਟਰ ਪੇਂਡੂ ਵਿਕਾਸ ਸ. ਗੁਰਪ੍ਰੀਤ ਸਿੰਘ ਖਹਿਰਾ ਅਤੇ ਵਿਸ਼ੇਸ਼ ਸਕੱਤਰ ਵਿੱਤ ਸ੍ਰੀ ਯਸ਼ਨਜੀਤ ਸਿੰਘ ਵੀ ਹਾਜ਼ਰ ਸਨ।

News 16 May,2023
ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਇੱਕ ਸਾਲ ‘ਚ 29000 ਤੋਂ ਵੱਧ ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ: ਮੀਤ ਹੇਅਰ

ਮੀਤ ਹੇਅਰ ਨੇ ਜਲ ਸਰੋਤ ਵਿਭਾਗ ਦੇ 68 ਕਲਰਕਾਂ ਨੂੰ ਦਿੱਤੇ ਨਿਯੁਕਤੀ ਪੱਤਰ ਚੰਡੀਗੜ੍ਹ,16 ਮਈ: ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੰਗਲਵਾਰ ਨੂੰ ਪੰਜਾਬ ਭਵਨ, ਚੰਡੀਗੜ੍ਹ ਵਿਖੇ ਜਲ ਸਰੋਤ ਵਿਭਾਗ ਵਿੱਚ ਨਵੇਂ ਚੁਣੇ ਗਏ 68 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਕਲਰਕਾਂ ਵਿੱਚੋਂ 42 ਜਲ ਸਰੋਤ ਵਿਭਾਗ ਅਤੇ 26 ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਵਿੱਚ ਭਰਤੀ ਕੀਤੇ ਗਏ ਹਨ। ਜਲ ਸਰੋਤ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਹੁਣ ਪੂਰੀ ਤਨਦੇਹੀ ਤੇ ਸੁਹਿਰਦਤਾ ਨਾਲ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਹੋਰ ਵਧਾਇਆ ਜਾ ਸਕੇ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਿਰਫ ਇੱਕ ਸਾਲ ਦੌਰਾਨ 29,000 ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ। ਪੰਜਾਬ ਸਰਕਾਰ ਨੌਜਵਾਨਾਂ ਨੂੰ ਪਹਿਲ ਦੇ ਆਧਾਰ ‘ਤੇ ਰੋਜ਼ਗਾਰ ਦੇ ਰਹੀ ਹੈ। ਜਲ ਸਰੋਤ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਸਰਕਾਰ ਸੂਬੇ ਵਿੱਚ ਨਿਵੇਸ਼ ਪੱਖੀ ਮਾਹੌਲ ਸਿਰਜ ਕੇ ਨਵੇਂ ਪ੍ਰਾਜੈਕਟ ਲਗਾ ਕੇ ਨੌਜਵਾਨਾਂ ਲਈ ਰੁਜ਼ਗਾਰ ਦੇ ਹੋਰ ਮੌਕੇ ਪੈਦਾ ਕਰੇਗੀ। ਮੀਤ ਹੇਅਰ ਨੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਲੋਕ ਹਿੱਤ ਵਿੱਚ ਆਪਣੀਆਂ ਸੇਵਾਵਾਂ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਲ ਸਰੋਤ ਵਿਭਾਗ ਸਿੱਧੇ ਤੌਰ ‘ਤੇ ਕਿਸਾਨਾਂ ਨਾਲ ਜੁੜਿਆ ਹੋਇਆ ਹੈ, ਇਸ ਲਈ ਨਵ-ਨਿਯੁਕਤ ਕਰਮਚਾਰੀ ਪੂਰੀ ਸੁਹਿਰਦਤਾ ਨਾਲ ਆਪਣੀਆਂ ਸੇਵਾਵਾਂ ਨਿਭਾ ਕੇ ਕਿਸਾਨਾਂ ਦੀ ਭਲਾਈ ਲਈ ਯੋਗਦਾਨ ਪਾ ਸਕਦੇ ਹਨ। ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਵਿਭਾਗ ਨੂੰ ਮਜ਼ਬੂਤ ਕਰਨ ਵਾਸਤੇ ਤੇਜ਼ੀ ਨਾਲ ਇਹ ਭਰਤੀ ਕਰਨ ਲਈ ਮੁੱਖ ਮੰਤਰੀ ਅਤੇ ਜਲ ਸਰੋਤ ਮੰਤਰੀ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ, ਨਿਗਮ ਦੇ ਐਮ.ਡੀ. ਪਵਨ ਕਪੂਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

News 16 May,2023
ਐਨ .ਐਫ.ਐਸ.ਏ., 2013 ਨੂੰ ਲਾਗੂ ਕਰਨ ਸੰਬੰਧੀ ਜ਼ਮੀਨੀ ਹਕੀਕਤ ਦਾ ਜਾਇਜਾ ਲੈਣ ਲਈ ਖੇਤਰੀ ਦੌਰੇ ਵਧਾਏ ਜਾਣ : ਡੀ.ਪੀ. ਰੈਡੀ

ਏ.ਡੀ.ਸੀ. ਅਤੇ ਡੀ.ਜੀ.ਆਰ.ਓਜ. ਨੂੰ ਹਰ ਮਹੀਨੇ ਦੀ 7 ਤਰੀਕ ਤੱਕ ਫੂਡ ਕਮਿਸ਼ਨ ਨੂੰ ਸ਼ਿਕਾਇਤ ਨਿਪਟਾਰਾ ਰਿਪੋਰਟ ਦੇਣ ਦੇ ਨਿਰਦੇਸ਼ ਕਮਿਸ਼ਨ ਦੀਆਂ ਪਹਿਲਕਦਮੀਆਂ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ‘ਤੇ ਦਿੱਤਾ ਜ਼ੋਰ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਨੇ ਐਨ ਐਫ ਐਸ ਏ ਲਾਗੂ ਕਰਨ, ਮਿਡ ਡੇਅ ਮੀਲ ਅਤੇ ਆਂਗਨਵਾੜੀਆਂ ਦੀ ਸਥਿਤੀ ਦਾ ਜਾਇਜ਼ਾ ਲਿਆ ਚੰਡੀਗੜ੍ਹ, 16 ਮਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013 ਅਨੁਸਾਰ ਸੂਬੇ ਦੇ ਲੋਕਾਂ ਦੀ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਰ ਉਪਰਾਲੇ ਕਰ ਰਹੀ ਹੈ। ਇਸੇ ਤਹਿਤ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਡੀ.ਪੀ. ਰੈੱਡੀ ਨੇ ਏ.ਡੀ.ਸੀਜ (ਵਿਕਾਸ) ਕਮ ਜ਼ਿਲਾ ਸ਼ਿਕਾਇਤ ਨਿਵਾਰਨ ਅਫਸਰਾਂ (ਡੀ.ਜੀ.ਆਰ.ਓਜ) ਨੂੰ ਨਿਯਮਤ ਵਕਫ਼ਿਆਂ ‘ਤੇ ਫੀਲਡ ਦੌਰੇ ਕਰਨ ‘ਤੇ ਜ਼ੋਰ ਦਿੱਤਾ ਤਾਂ ਜੋ ਇਸ ਐਕਟ ਨੂੰ ਲਾਗੂ ਕਰਨ ਦੇ ਸਬੰਧ ਵਿੱਚ ਦਰਅਸਲ ਜ਼ਮੀਨੀ ਹਕੀਕਤ ਦਾ ਜਾਇਜ਼ਾ ਲਿਆ ਜਾ ਸਕੇ। ਅੱਜ ਇੱਥੇ ਸੈਕਟਰ-26 ਸਥਿਤ ਮਗਸੀਪਾ ਵਿਖੇ ਏ.ਡੀ.ਸੀਜ ਕਮ ਡੀ.ਜੀ.ਆਰ.ਓਜ ਨਾਲ ਐੱਨ.ਐੱਫ.ਐੱਸ.ਏ., 2013 ਤਹਿਤ ਡਿੱਪੂਆਂ(ਐੱਫ.ਪੀ.ਐੱਸ.), ਮਿਡ ਡਅੇ ਮੀਲ ਅਤੇ ਆਂਗਣਵਾੜੀਆਂ ‘ਤੇ ਮੁਫਤ ਕਣਕ ਦੀ ਵੰਡ ਸਬੰਧੀ ਸਥਿਤੀ ਬਾਰੇ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਚੇਅਰਮੈਨ ਨੇ ਸਪੱਸ਼ਟ ਤੌਰ ਤੇ ਕਿਹਾ ਕਿ ਸਮੇਂ-ਸਮੇਂ ‘ਤੇ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੇ ਮੱਦੇਨਜਰ ਉਕਤ ਮੁੱਦਿਆਂ ਸਬੰਧੀ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਪਹਿਲ ਦੇ ਆਧਾਰ ‘ਤੇ ਕੀਤਾ ਜਾਣਾ ਚਾਹੀਦਾ ਹੈ। ਇਸ ਦੌਰਾਨ ਚੇਅਰਮੈਨ ਨੇ ਇਹ ਵੀ ਕਿਹਾ ਕਿ ਪ੍ਰਾਪਤ ਹੋਈਆਂ ਸ਼ਿਕਾਇਤਾਂ ਸਬੰਧੀ ਸਪੀਕਿੰਗ ਆਰਡਰਜ਼ ਪਾਸ ਕੀਤੇ ਜਾਣ ਅਤੇ ਲੰਬਿਤ ਪਏ ਮਿਡ ਡੇ ਮੀਲ ਸਬੰਧੀ ਵੇਰਵੇ ਅਤੇ ਆਂਗਨਵਾੜੀਆਂ ਦੀ ਸਥਿਤੀ ਬਾਰੇ ਜਾਣਕਾਰੀ ਹਰ ਮਹੀਨੇ ਦੀ 7 ਤਰੀਕ ਤੱਕ ਕਮਿਸ਼ਨ ਨੂੰ ਭੇਜੀ ਜਾਣੀੇ ਚਾਹੀਦੀ ਹੈ। ਚੇਅਰਮੈਨ ਨੇ ਅੱਗੇ ਕਿਹਾ ਕਿ , ਆਂਗਣਵਾੜੀ, ਮਿਡ ਡੇ ਮੀਲ ਦੇ ਲਾਭਪਾਤਰੀਆਂ ਦੇ ਸੰਪਰਕ ਵੇਰਵੇ ਇੱਕ ਪੰਦਰਵਾੜੇ ਵਿੱਚ ਕਮਿਸ਼ਨ ਨੂੰ ਦਿੱਤੇ ਜਾਣੇ ਚਾਹੀਦੇ ਹਨ ਤਾਂ ਜੋ ਕਮਿਸ਼ਨ ਵੱਲੋਂ ਲਾਭਾਂ ਦੀ ਡਿਲੀਵਰੀ ਅਤੇ ਉਹਨਾਂ ਦੀ ਸੰਤੁਸ਼ਟੀ ਬਾਰੇ ਜਾਂਚ ਕਰਨ ਲਈ ਉਹਨਾਂ ਨਾਲ ਸਿੱਧਾ ਸੰਪਰਕ ਕਰ ਸਕੇ। ਉਕਤ ਸਕੀਮਾਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਲਈ ਏ.ਡੀ.ਸੀਜ ਨੂੰ ਕਮਿਸ਼ਨ ਦੇ ਅਸਲ ਅਹਿਲਕਾਰ ਦੱਸਦੇ ਹੋਏ ਚੇਅਰਮੈਨ ਨੇ ਕਿਹਾ ਕਿ ਭੋਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਐਨਐਫਐਸਏ ਦੇ ਉਪਬੰਧਾਂ ਦੀ ਪਾਲਣਾ ਰਾਸ਼ਟਰ ਨਿਰਮਾਣ ਦਾ ਕਾਰਜ ਹੈ ਅਤੇ ਆਉਣ ਵਾਲੀਆਂ ਪੀੜੀਆਂ ਦੇ ਚੰਗੇ ਭਵਿੱਖ ਲਈ ਇੱਕ ਨਿਵੇਸ਼ ਹੈ। ਏ.ਡੀ.ਸੀਜ ਨੂੰ ਹਰ 6 ਮਹੀਨਿਆਂ ਵਿੱਚ ਘੱਟੋ-ਘੱਟ ਇੱਕ ਵਾਰ ਮਿਡ ਡੇ ਮੀਲ ਵਰਕਰਾਂ ਦੀ ਸਿਹਤ ਜਾਂਚ ਨੂੰ ਯਕੀਨੀ ਬਣਾਉਣ ਲਈ ਕਿਹਾ। ਚੇਅਰਮੈਨ ਨੇ ਹਦਾਇਤ ਕੀਤੀ ਕਿ ਸ਼ੁੱਧ ਪਾਣੀ ਦੀ ਸਪਲਾਈ ਵਾਂਗ ਭੋਜਨ ਤਿਆਰ ਕਰਨ ਲਈ ਸਵੱਛ ਸਥਿਤੀਆਂ ਵੀ ਬਹੁਤ ਜਰੂਰੀ ਹਨ। ਇਸ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਚੇਅਰਮੈਨ ਨੇ ਏ.ਡੀ.ਸੀਜ ਨੂੰ ਅਪੀਲ ਕੀਤੀ ਕਿ ਉਹ ਸਕੂਲਾਂ, ਪੰਚਾਇਤ ਘਰਾਂ, ਡੀਸੀ ਦਫਤਰਾਂ ਵਿਖੇ ਐਨ.ਐਫ.ਐਸ.ਏ ਸਕੀਮਾਂ ਅਧੀਨ ਆਉਂਦੀਆਂ ਗਤੀਵਿਧੀਆਂ ਬਾਰੇ ਪ੍ਰਚਾਰ ਫਿਲਮ ਦਿਖਾਉਣ ਤੋਂ ਇਲਾਵਾ ਬੈਨਰ, ਪੋਸਟਰ ਲਗਾ ਕੇ ਕਮਿਸ਼ਨ ਵੱਲੋਂ ਸ਼ੁਰੂ ਕੀਤੇ ਗਏ ਉਪਰਾਲਿਆਂ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ। ਸ੍ਰੀ ਰੈੱਡੀ ਨੇ ਕਿਹਾ ਕਿ ਸਥਾਨਕ ਕੇਬਲ ਟੀਵੀ ਆਪਰੇਟਰਾਂ ਨੂੰ ਵੀ ਫਿਲਮ ਦਿਖਾਉਣ ਲਈ ਕਿਹਾ ਜਾਵੇ। । ਇਸ ਮੌਕੇ ਹੋਰਨਾਂ ਤੋਂ ਇਲਾਵਾ ਕਮਿਸ਼ਨ ਦੇ ਮੈਂਬਰ ਸ੍ਰੀਮਤੀ ਪ੍ਰੀਤੀ ਚਾਵਲਾ, ਸ੍ਰੀਮਤੀ ਇੰਦਰਾ ਗੁਪਤਾ, ਸ੍ਰੀ ਵਿਜੇ ਦੱਤ ਅਤੇ ਸ੍ਰੀ ਚੇਤਨ ਪ੍ਰਕਾਸ਼ ਵੀ ਸ਼ਾਮਲ ਹੋਏ।

News 16 May,2023
ਪ੍ਰਧਾਨ ਮੰਤਰੀ ਦੀ ਰੋਜ਼ਗਾਰ ਸਿਰਜਣ ਨੂੰ ਪ੍ਰਮੁੱਖ ਤਰਜੀਹ ਦੇਣ ਦੀ ਵਚਨਬੱਧਤਾ ਤਹਿਤ ਦੇਸ਼ ਭਰ ਵਿੱਚ 45 ਸਥਾਨਾਂ 'ਤੇ ਰੋਜ਼ਗਾਰ ਮੇਲੇ ਆਯੋਜਿਤ

ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ 71,000 ਨਵ-ਨਿਯੁਕਤ ਕਰਮੀਆਂ ਨੂੰ ਨਿਯੁਕਤੀ ਪੱਤਰ ਵੰਡੇ ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ, ਸ਼੍ਰੀ ਸੋਮ ਪ੍ਰਕਾਸ਼ ਨੇ 193 ਨਵ-ਨਿਯੁਕਤ ਕਰਮੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਭਾਰਤ ਦੁਨੀਆ ਦਾ ਨਿਵੇਸ਼ ਹੱਬ ਬਣ ਗਿਆ ਹੈ: ਸ਼੍ਰੀ ਸੋਮ ਪ੍ਰਕਾਸ਼ ਪਟਿਆਲਾ - 16/5/2023 ਪ੍ਰਧਾਨ ਮੰਤਰੀ ਦੀ ਰੋਜ਼ਗਾਰ ਸਿਰਜਣ ਨੂੰ ਸਭ ਤੋਂ ਵੱਧ ਤਰਜੀਹ ਦੇਣ ਦੀ ਵਚਨਬੱਧਤਾ ਦੇ ਹਿੱਸੇ ਵਜੋਂ 16 ਮਈ ਨੂੰ ਦੇਸ਼ ਭਰ ਵਿੱਚ 45 ਥਾਵਾਂ 'ਤੇ ਰੋਜ਼ਗਾਰ ਮੇਲੇ ਲਗਾਏ ਗਏ। ਇਸ ਮੌਕੇ 'ਤੇ, ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ 71,000 ਨਵ-ਨਿਯੁਕਤ ਕਰਮੀਆਂ ਨੂੰ ਨਿਯੁਕਤੀ ਪੱਤਰ (ਓਓਏ) ਵੰਡੇ। ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ, ਸ਼੍ਰੀ ਸੋਮ ਪ੍ਰਕਾਸ਼, ਜਿਨ੍ਹਾਂ ਨੇ ਪੀਐੱਲਡਬਲਿਊ ਪਟਿਆਲਾ ਵਿਖੇ ਡਾਕ ਵਿਭਾਗ ਵੱਲੋਂ ਆਯੋਜਿਤ ਰੋਜ਼ਗਾਰ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਨੇ 193 ਨਵ-ਨਿਯੁਕਤ ਕਰਮੀਆਂ ਨੂੰ ਵੱਖ-ਵੱਖ ਅਹੁਦਿਆਂ ਲਈ ਨਿਯੁਕਤੀ ਪੱਤਰ ਸੌਂਪੇ। ਰਾਸ਼ਟਰੀ ਪੱਧਰ 'ਤੇ ਰੋਜ਼ਗਾਰ ਮੇਲਾ ਲਗਾਇਆ ਗਿਆ, ਜਿਸ ਦਾ ਉਦਘਾਟਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੀਤਾ। ਪ੍ਰੋਗਰਾਮ ਦਾ ਪਟਿਆਲਾ ਦੇ ਲੋਕੋਮੋਟਿਵ ਆਡੀਟੋਰੀਅਮ ਤੋਂ ਸਿੱਧਾ ਪ੍ਰਸਾਰਣ ਵੀ ਕੀਤਾ ਗਿਆ, ਜਿੱਥੇ ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ ਨੇ ਸਭਾ ਨੂੰ ਸੰਬੋਧਨ ਕੀਤਾ। ਕੇਂਦਰੀ ਮੰਤਰੀ ਨੇ ਕਿਹਾ ਕਿ ਨਵ-ਨਿਯੁਕਤ ਕਰਮਚਾਰੀ ਸਰਕਾਰ ਵਿੱਚ ਸ਼ਾਮਲ ਹੋ ਕੇ ਦੇਸ਼ ਦੀ ਸੇਵਾ ਕਰਨਗੇ। ਉਹ ਰਾਸ਼ਟਰ ਨਿਰਮਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ ਅਤੇ ਇੰਡੀਆ@47 ਦੇ ਗਵਾਹ ਹੋਣਗੇ। ਪ੍ਰਧਾਨ ਮੰਤਰੀ ਦੀ ਕਲਪਨਾ ਅਨੁਸਾਰ ਅਗਲੇ ਇੱਕ ਸਾਲ ਦੌਰਾਨ 10 ਲੱਖ ਭਰਤੀਆਂ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਇਹ ਸਮਾਗਮ ਲੜੀ ਦਾ ਪੰਜਵਾਂ ਮੇਲਾ ਹੈ (ਪਹਿਲਾ ਮੇਲਾ 22 ਅਕਤੂਬਰ 2022 ਨੂੰ 50 ਸਥਾਨਾਂ ਵਿੱਚ ਆਯੋਜਿਤ ਕੀਤਾ ਗਿਆ ਸੀ)। ਸ਼੍ਰੀ ਸੋਮ ਪ੍ਰਕਾਸ਼ ਨੇ ਉਜਾਗਰ ਕੀਤਾ ਕਿ ਭਾਰਤ ਆਉਣ ਵਾਲੇ ਸਾਲਾਂ ਵਿੱਚ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਆਰਥਿਕ ਸ਼ਕਤੀ ਬਣ ਕੇ ਉੱਭਰੇਗਾ। ਹੁਣ ਭਾਰਤ ਦੁਨੀਆ ਵਿੱਚ ਨਿਵੇਸ਼ ਦਾ ਹੱਬ ਬਣ ਗਿਆ ਹੈ। ਪਿਛਲੇ ਕੁਝ ਸਾਲਾਂ ਦੌਰਾਨ, ਭਾਰਤ ਨੇ ਨਿਰਯਾਤ ਖੇਤਰ ਵਿੱਚ ਜ਼ਬਰਦਸਤ ਵਾਧਾ ਦੇਖਿਆ ਹੈ। ਸਾਡੀ ਆਰਥਿਕ ਵਿਕਾਸ ਦਰ ਲਗਭਗ 7 ਫੀਸਦੀ ਹੈ, ਜੋ ਕਿ ਬਹੁਤ ਵਧੀਆ ਹੈ। ਭਾਰਤ ਦੁਨੀਆ ਦੀ ਪੰਜਵੀਂ ਸਭ ਤੋਂ ਵੱਡੀ ਅਰਥਵਿਵਸਥਾ ਬਣ ਗਿਆ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਅਸੀਂ ਆਉਣ ਵਾਲੇ ਸਮੇਂ ਵਿੱਚ 5 ਟ੍ਰਿਲੀਅਨ ਦੀ ਅਰਥਵਿਵਸਥਾ ਦਾ ਟੀਚਾ ਹਾਸਲ ਕਰ ਸਕਦੇ ਹਾਂ। ਕੇਂਦਰੀ ਮੰਤਰੀ ਨੇ ਨਵ-ਨਿਯੁਕਤ ਨੌਜਵਾਨਾਂ ਨੂੰ ਵਧਾਈ ਦਿੰਦਿਆਂ ਨੌਕਰੀ ਨੂੰ ਮਿਸ਼ਨ ਵਜੋਂ ਅਪਣਾ ਕੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਦੀ ਭਾਵਨਾ ਨਾਲ ਅੱਗੇ ਵਧਣ ਦਾ ਸੱਦਾ ਦਿੱਤਾ। ਦੇਸ਼ ਦਾ ਨਿਰਮਾਣ ਅਤੇ ਵਿਕਾਸ ਕਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜੋ ਕੋਈ ਵੀ ਭੂਮਿਕਾ ਵਿੱਚ ਹੋਵੇ, ਉਸ ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਾ ਚਾਹੀਦਾ ਹੈ। ਸ਼੍ਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਦੇਸ਼ ਆਰਥਿਕ ਵਿਕਾਸ ਦੇ ਰਾਹ 'ਤੇ ਹੈ। ਸਰਕਾਰੀ ਖੇਤਰ ਦੇ ਨਾਲ-ਨਾਲ ਨਿਜੀ ਖੇਤਰ ਵਿੱਚ ਵੀ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਏ ਹਨ। ਕੇਂਦਰ ਸਰਕਾਰ ਨੇ ਸਰਕਾਰੀ ਸੇਵਾਵਾਂ ਵਿੱਚ 10 ਲੱਖ ਨੌਕਰੀਆਂ ਪ੍ਰਦਾਨ ਕਰਨ ਦਾ ਟੀਚਾ ਰੱਖਿਆ ਹੈ, ਜਿਸ ਤਹਿਤ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਰਾਸ਼ਟਰੀ ਪੱਧਰ ‘ਤੇ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਪੰਜਵੇਂ ਰੋਜ਼ਗਾਰ ਮੇਲੇ ਵਿੱਚ ਅੱਜ ਦੇਸ਼ ਭਰ ਵਿੱਚ 71 ਹਜ਼ਾਰ ਨਿਯੁਕਤੀ ਪੱਤਰ ਸੌਂਪੇ ਗਏ। ਰਾਜ ਸਰਕਾਰਾਂ ਵੱਲੋਂ ਵੀ ਖਾਲੀ ਅਸਾਮੀਆਂ ਨੂੰ ਭਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਸਰਕਾਰ ਦਾ ਧਿਆਨ ਹੁਣ ਦੇਸ਼ ਦੇ ਵਿਕਾਸ ਲਈ ਰੋਜ਼ਗਾਰ ਪੈਦਾ ਕਰਨ 'ਤੇ ਹੈ। ਕੇਂਦਰੀ ਮੰਤਰੀ ਨੇ ਅੱਗੇ ਕਿਹਾ ਕਿ ਬੈਂਕਿੰਗ ਖੇਤਰ ਦੇ ਅਧਿਕਾਰੀ ਅਤੇ ਕਰਮਚਾਰੀ ਹਰੇਕ ਸਟਾਰਟਅੱਪਸ ਪ੍ਰੋਜੈਕਟ ਨੂੰ ਵਿੱਤ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਕਿੱਲ ਇੰਡੀਆ ਅਤੇ ਮੇਕ ਇੰਡੀਆ ਦੇਸ਼ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਕੇਂਦਰੀ ਮੰਤਰੀ ਦਾ ਸੁਆਗਤ ਕਰਦਿਆਂ ਪੰਜਾਬ ਦੇ ਚੀਫ ਪੋਸਟ ਮਾਸਟਰ ਜਨਰਲ, ਸ਼੍ਰੀ ਵੀ.ਕੇ. ਗੁਪਤਾ ਨੇ ਨਵ-ਨਿਯੁਕਤ ਨੌਜਵਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਰਕਾਰੀ ਨੌਕਰੀ ਬਹੁਤ ਅਹਿਮ ਵਿਸ਼ਾ ਬਣ ਗਿਆ ਹੈ। ਇਸ ਦਿਸ਼ਾ ਵਿੱਚ ਇੱਕ ਨਵੀਂ ਪਹਿਲ ਕਰਦੇ ਹੋਏ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 10 ਲੱਖ ਨੌਕਰੀਆਂ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਇੱਕ ਕਦਮ ਚੁੱਕਿਆ ਹੈ। ਨਵ-ਨਿਯੁਕਤ ਨੌਜਵਾਨਾਂ ਨੂੰ ਕਰਮਯੋਗੀ ਦਾ ਨਾਮ ਦਿੱਤਾ ਗਿਆ ਹੈ, ਜੋ ਭਾਰਤ ਸਰਕਾਰ ਦੀ ਤਰਫੋਂ ਇੱਕ ਜਨਤਕ ਸੇਵਕ ਵਜੋਂ ਕੰਮ ਕਰੇਗਾ। ਸਰਕਾਰੀ ਖੇਤਰ ਵਿੱਚ ਆਉਣ ਨਾਲ ਸਮਾਜ ਅਤੇ ਨਾਗਰਿਕਾਂ ਪ੍ਰਤੀ ਜ਼ਿੰਮੇਵਾਰੀ ਵਧ ਜਾਂਦੀ ਹੈ, ਜਿਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਾ ਚਾਹੀਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਨਵੇਂ ਨਿਯੁਕਤ ਕੀਤੇ ਗਏ ਅਧਿਕਾਰੀ ਆਪਣੇ ਫਰਜ਼ਾਂ ਨੂੰ ਕੁਸ਼ਲਤਾ, ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣਗੇ ਅਤੇ ਦੇਸ਼ ਦੇ ਵਿਕਾਸ ਦਾ ਹਿੱਸਾ ਬਣਨਗੇ। ਇਸ ਮੌਕੇ ਕਰਮਯੋਗੀ ਪ੍ਰਾਰੰਭ ਮੋਡਿਊਲ ਅਤੇ ਰੋਜ਼ਗਾਰ ਮੇਲਿਆਂ ਦੇ ਸੰਦਰਭ ਵਿੱਚ ਲਘੂ ਫਿਲਮਾਂ ਵੀ ਦਿਖਾਈਆਂ ਗਈਆਂ। ਇਸ ਮੌਕੇ ਸ੍ਰੀ ਪ੍ਰਭਾਤ ਗੋਇਲ, ਸੁਪਰਡੈਂਟ ਪੋਸਟ ਆਫਿਸ ਪਟਿਆਲਾ ਡਿਵੀਜ਼ਨ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

News 16 May,2023
ਕੈਪਟਨ ਅਮਰਿੰਦਰ ਨੇ ਮਾਨ ਨੂੰ ਕਿਹਾ ਕਿ ਉਹ ਆਪ ਸਰਕਾਰ ਦੁਆਰਾ ਸ਼ੁਰੂ ਕੀਤੇ ਕੋਈ ਨਵੇਂ ਪ੍ਰੋਜੈਕਟ ਦਾ ਵੀ ਉਦਘਾਟਨ ਕਰਕੇ ਲੋਕਾਂ ਨੂੰ ਦਿਖਾਉਣ

ਕੈਪਟਨ ਅਮਰਿੰਦਰ ਨੇ ਮਾਨ ਨੂੰ ਕਿਹਾ ਕਿ ਉਹ ਆਪ ਸਰਕਾਰ ਦੁਆਰਾ ਸ਼ੁਰੂ ਕੀਤੇ ਕੋਈ ਨਵੇਂ ਪ੍ਰੋਜੈਕਟ ਦਾ ਵੀ ਉਦਘਾਟਨ ਕਰਕੇ ਲੋਕਾਂ ਨੂੰ ਦਿਖਾਉਣ ਚੰਡੀਗੜ੍ਹ, 16 ਮਈ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਕਿਹਾ ਹੈ ਕਿ ਉਹ ਆਪਣੀ ਸਰਕਾਰ ਦੁਆਰਾ ਕੀਤੇ ਕੋਈ ਨਵੇਂ ਕੰਮ ਦਿਖਾਉਣ, ਬਿਜਾਏ ਕਿ ਸਿਰਫ਼ ਪਿਛਲੀ ਸਰਕਾਰ ਵੱਲੋਂ ਕੀਤੇ ਕੰਮਾਂ ਦਾ ਉਦਘਾਟਨ ਕਰਨ ਅਤੇ ਉਸ ਦਾ ਸਿਹਰਾ ਆਪਣੇ ਸਿਰ ਲੈਣ ਦੇ। ਮਾਨ ਵੱਲੋਂ ਅੱਜ ਪਟਿਆਲਾ ਵਿੱਚ ਆਧੁਨਿਕ ਅਤਿ-ਆਧੁਨਿਕ ਬੱਸ ਸਟੈਂਡ ਦੇ ਉਦਘਾਟਨ 'ਤੇ ਪ੍ਰਤੀਕਰਮ ਦਿੰਦਿਆਂ, ਕੈਪਟਨ ਅਮਰਿੰਦਰ ਨੇ ਕਿਹਾ, ਇਹ ਪ੍ਰੋਜੈਕਟ ਉਨ੍ਹਾਂ ਦੇ ਸਮੇਂ ਦੌਰਾਨ ਸ਼ੁਰੂ ਕੀਤਾ ਗਿਆ ਸੀ ਅਤੇ ਹੁਣ ਪੂਰਾ ਹੋ ਗਿਆ ਹੈ, ਜਿਸਦਾ ਉਦਘਾਟਨ ਅੱਜ ਮੁੱਖ ਮੰਤਰੀ ਮਾਨ ਨੇ ਕੀਤਾ। “ਇਹ ਠੀਕ ਹੈ ਕਿ ਬਤੌਰ ਮੁੱਖ ਮੰਤਰੀ ਮਾਨ ਨੇ ਪਟਿਆਲਾ ਦੇ ਬੱਸ ਸਟੈਂਡ ਦਾ ਉਦਘਾਟਨ ਕੀਤਾ, ਜੋ ਮੇਰੇ ਸਮੇਂ ਦੌਰਾਨ ਸ਼ੁਰੂ ਹੋਇਆ ਸੀ, ਪਰ ਉਨ੍ਹਾਂ ਨੂੰ ਵੀ ਸਾਡੀ ਸਰਕਾਰ ਵੱਲੋਂ ਕੀਤੇ ਕੰਮਾਂ ਦਾ ਸਿਹਰਾ ਲੈਣ ਦੀ ਬਜਾਏ ਆਪਣੇ ਪੱਧਰ ‘ਤੇ ਕੁਝ ਕਰਕੇ ਦਿਖਾਉਣਾ ਚਾਹੀਦਾ ਹੈ।” ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਇਹ ਉਹਨਾਂ ਬਹੁਤ ਸਾਰੀਆਂ ਉਦਾਹਰਣਾਂ ਵਿੱਚੋਂ ਇੱਕ ਹੈ ਜਿੱਥੇ ਪਿਛਲੀ ਸਰਕਾਰ ਵੱਲੋਂ ਕੀਤੇ ਕੰਮਾਂ ਦਾ ਸਿਹਰਾ ਆਮ ਆਦਮੀ ਪਾਰਟੀ ਦੀ ਸਰਕਾਰ ਲੈਣ ਦੀ ਕੋਸ਼ਿਸ਼ ਕਰ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਸਰਕਾਰ ਬਦਲਾਅ ਅਤੇ ਤਰੱਕੀ ਦੇ ਫਰਜ਼ੀ ਬਿਆਨਬਾਜ਼ੀ ਤੋਂ ਅਜੇ ਤੱਕ ਬਾਹਰ ਨਹੀਂ ਆਈ ਹੈ ਕਿਉਂਕਿ ਜ਼ਮੀਨ 'ਤੇ ਕੁਝ ਵੀ ਨਜ਼ਰ ਨਹੀਂ ਆ ਰਿਹਾ ਹੈ।

News 16 May,2023
-ਜਲੰਧਰ ਦੀ ਜਨਤਾ ਨੇ ਵਿਰੋਧੀਆਂ ਵੱਲੋਂ ਕੀਤੀ ਜਾ ਰਹੀ ਨਫ਼ਰਤ ਤੇ ਨਾਂਹ-ਪੱਖੀ ਸਿਆਸਤ ਨੂੰ ਰੱਦ ਕੀਤਾ: ਮੁੱਖ ਮੰਤਰੀ

ਮੁੱਖ ਮੰਤਰੀ ਵੱਲੋਂ ਪਟਿਆਲਾ ਵਿੱਚ ਨਵਾਂ ਬਣਿਆ ਬੱਸ ਅੱਡਾ ਲੋਕਾਂ ਨੂੰ ਸਮਰਪਿਤ -ਯਾਤਰੀਆਂ ਲਈ ਜਨਤਕ ਆਵਾਜਾਈ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਮੌਜੂਦਾ ਬੱਸ ਸਟੈਂਡ ਤੋਂ ਇਲੈਕਟ੍ਰਿਕ ਬੱਸਾਂ ਚੱਲਣਗੀਆਂ -ਇਕ ਸਾਲ ਵਿੱਚ ਪਟਿਆਲਾ ਵਿੱਚ ਕੈਪਟਨ ਦੇ ਸਮੁੱਚੇ ਕਾਰਜਕਾਲ ਨਾਲੋਂ ਵੱਧ ਵਾਰ ਆਉਣ ਦਾ ਕੀਤਾ ਦਾਅਵਾ -ਸੂਬੇ ਦੀ ਭਲਾਈ ਤੇ ਲੋਕਾਂ ਦੀ ਖ਼ੁਸ਼ਹਾਲੀ ਦੀ ਵਚਨਬੱਧਤਾ ਦੁਹਰਾਈ -ਪੰਜਾਬ ਵਿਰੋਧੀ ਤੇ ਲੋਕ ਵਿਰੋਧੀ ਸਟੈਂਡ ਲਈ ਵਿਰੋਧੀਆਂ ਦੀ ਕੀਤੀ ਆਲੋਚਨਾ ਪਟਿਆਲਾ, 16 ਮਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਜਲੰਧਰ ਦੇ ਵੋਟਰਾਂ ਨੇ ਸੂਬਾ ਸਰਕਾਰ ਦੀਆਂ ਵਿਕਾਸ ਮੁਖੀ ਨੀਤੀਆਂ ਦੇ ਹੱਕ ਵਿੱਚ ਫਤਵਾ ਦੇ ਕੇ ਰਵਾਇਤੀ ਪਾਰਟੀਆਂ ਦੇ ਨਾਂਹ-ਪੱਖੀ ਅਤੇ ਨਫ਼ਰਤੀ ਰਾਜਨੀਤੀ ਦੇ ਪ੍ਰਾਪੇਗੰਡਾ ਨੂੰ ਰੱਦ ਕੀਤਾ। ਇੱਥੇ ਨਵਾਂ ਬਣਿਆ ਬੱਸ ਅੱਡਾ ਲੋਕਾਂ ਨੂੰ ਸਮਰਪਿਤ ਕਰਨ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਲੰਧਰ ਸੰਸਦੀ ਹਲਕੇ ਦੇ ਵੋਟਰਾਂ ਨੇ ਸਕੂਲ ਆਫ ਐਮੀਨੈਂਸ, ਆਮ ਆਦਮੀ ਕਲੀਨਿਕਾਂ, ਬੇਮਿਸਾਲ ਵਿਕਾਸ ਤੇ ਲੋਕਾਂ ਦੀ ਭਲਾਈ ਦੇ ਹੱਕ ਵਿੱਚ ਵੋਟਾਂ ਪਾਈਆਂ ਹਨ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਨੇ ਵਿਕਾਸ ਦੇ ਨਾਮ ਉਤੇ ਵੋਟਾਂ ਮੰਗੀਆਂ ਸਨ, ਜਦੋਂ ਕਿ ਵਿਰੋਧੀਆਂ ਨੇ ਜਾਤ ਤੇ ਫਿਰਕਿਆਂ ਦੇ ਨਾਮ ਉਤੇ ਵੋਟਾਂ ਮੰਗੀਆਂ। ਭਗਵੰਤ ਮਾਨ ਨੇ ਕਿਹਾ ਕਿ ਜਲੰਧਰ ਦੇ ਲੋਕਾਂ ਨੇ ਸੂਬਾ ਸਰਕਾਰ ਦੇ ਹੱਕ ਵਿੱਚ ਵੱਡਾ ਫਤਵਾ ਦੇ ਕੇ ਵਿਰੋਧੀਆਂ ਨੂੰ ਚੁੱਪ ਕਰਵਾ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਜਿੱਤ ਨੇ ਉਨ੍ਹਾਂ ਨੂੰ ਹੋਰ ਜ਼ਿਆਦਾ ਸਮਰਪਣ ਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਦੀ ਭਾਵਨਾ ਨਾਲ ਭਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਾਲੇ ਤੱਕ ਨਵੇਂ ਚੁਣੇ ਹੋਏ ਸੰਸਦ ਮੈਂਬਰ ਨੇ ਸਹੁੰ ਵੀ ਨਹੀਂ ਚੁੱਕੀ ਪਰ ਸਾਡੀ ਸਰਕਾਰ ਨੇ ਜਲੰਧਰ ਦੇ ਵਿਆਪਕ ਵਿਕਾਸ ਲਈ ਖਾਕਾ ਪਹਿਲਾਂ ਹੀ ਤਿਆਰ ਕਰ ਲਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਲੋਕਾਂ ਨਾਲ ਕੀਤੇ ਵਾਅਦਿਆਂ ਦੀ ਪੂਰਤੀ ਲਈ ਭਲਕੇ ਜਲੰਧਰ ਦਾ ਦੌਰਾ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਰਵਾਇਤੀ ਪਾਰਟੀਆਂ ਦੇ ਜ਼ਿੱਦੀ ਆਗੂ ਪਿਛਲੇ ਕਈ ਦਹਾਕਿਆਂ ਤੋਂ ਸੱਤਾ ਵਿੱਚ ਰਹਿਣ ਕਾਰਨ ਹੰਕਾਰੀ ਹੋ ਗਏ ਸਨ। ਉਨ੍ਹਾਂ ਕਿਹਾ ਕਿ ਇਹ ਆਗੂ ਪਿਛਲੇ ਕਈ ਸਾਲਾਂ ਤੋਂ ਲੋਕਾਂ ਨੂੰ ਭਰਮਾ ਰਹੇ ਸਨ ਪਰ ਹੁਣ ਲੋਕਾਂ ਨੇ ਉਨ੍ਹਾਂ ਨੂੰ ਸਬਕ ਸਿਖਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਸਿਆਸਤ ਵਿੱਚ ਹਰੇਕ ਨੈਤਿਕਤਾ ਨੂੰ ਛਿੱਕੇ ਟੰਗ ਦਿੱਤਾ ਅਤੇ ਆਪਣੇ ਨਿੱਜੀ ਸਵਾਰਥਾਂ ਲਈ ਬਹੁਤ ਜ਼ਿਆਦਾ ਡਿੱਗ ਗਏ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਆਪਣੇ ਕਾਰਜਕਾਲ ਦੌਰਾਨ ਕਦੇ ਵੀ ਆਪਣੇ ਜੱਦੀ ਸ਼ਹਿਰ ਵਿੱਚ ਨਹੀਂ ਆਏ। ਭਗਵੰਤ ਮਾਨ ਨੇ ਕਿਹਾ ਕਿ ਉਹ ਕਾਰਜਭਾਰ ਸੰਭਾਲਣ ਤੋਂ ਬਾਅਦ ਇਸ ਸ਼ਾਹੀ ਸ਼ਹਿਰ ਵਿੱਚ ਮਹਾਰਾਜਾ ਪਟਿਆਲਾ ਦੇ ਸਮੁੱਚੇ ਕਾਰਜਕਾਲ ਵਿੱਚ ਮਾਰੇ ਗੇੜਿਆਂ ਨਾਲੋਂ ਵੱਧ ਵਾਰ ਆਏ ਹਨ। ਉਨ੍ਹਾਂ ਕਿਹਾ ਕਿ ਇਸੇ ਤਬਦੀਲੀ ਲਈ ਲੋਕਾਂ ਨੇ ਵਿਕਾਸ-ਪੱਖੀ ਸਰਕਾਰ ਨੂੰ ਚੁਣਿਆ ਸੀ। ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਇਸ ਗੱਲੋਂ ਵੈਰ ਰੱਖਦੀਆਂ ਹਨ ਕਿਉਂਕਿ ਉਹ ਆਮ ਪਰਿਵਾਰ ਨਾਲ ਸਬੰਧਤ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਆਗੂ ਸਮਝਦੇ ਸਨ ਕਿ ਉਨ੍ਹਾਂ ਨੂੰ ਪੰਜਾਬ ਵਿੱਚ ਰਾਜ ਕਰਨ ਦਾ ਦੈਵੀ ਅਧਿਕਾਰ ਹੈ, ਇਸ ਕਾਰਨ ਹੀ ਉਨ੍ਹਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇਕ ਆਮ ਆਦਮੀ ਪੰਜਾਬ ਦਾ ਕੰਮਕਾਜ ਪ੍ਰਭਾਵਸ਼ਾਲੀ ਤਰੀਕੇ ਨਾਲ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੰਮੇ ਸਮੇਂ ਤੋਂ ਲੋਕਾਂ ਨੂੰ ਮੂਰਖ ਬਣਾਇਆ ਪਰ ਹੁਣ ਲੋਕ ਗੁਮਰਾਹਕੁਨ ਪ੍ਰਚਾਰ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਪੰਜਾਬ ਵਾਸੀਆਂ ਨੂੰ ਵਿਸਾਰ ਦਿੱਤਾ ਸੀ ਅਤੇ ਸੂਬੇ ਅਤੇ ਇਸ ਦੇ ਲੋਕਾਂ ਵਿਰੁੱਧ ਕਦਮ ਚੁੱਕੇ ਜਿਸ ਕਾਰਨ ਇਨ੍ਹਾਂ ਨੂੰ ਲੋਕਾਂ ਨੇ ਬੁਰੀ ਤਰ੍ਹਾਂ ਨਕਾਰ ਦਿੱਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਛੇਤੀ ਹੀ ਮੁੱਢਲੀਆਂ ਭਲਾਈ ਸਕੀਮਾਂ ਦਾ ਲਾਭ ਘਰ-ਘਰ ਪਹੁੰਚਾਉਣ ਦਾ ਕਾਰਜ ਸ਼ੁਰੂ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਇਸ ਦਾ ਭਰਪੂਰ ਲਾਹਾ ਮਿਲ ਸਕੇ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਨ ਤੋਂ ਕੋਈ ਨਹੀਂ ਰੋਕ ਸਕਦਾ ਅਤੇ ਉਹ ਏਸੇ ਤਰ੍ਹਾਂ ਉਨ੍ਹਾਂ ਦੀ ਭਲਾਈ ਲਈ ਕੰਮ ਕਰਦੇ ਰਹਿਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਨਅਤਾਂ ਲਈ ਵਿਸ਼ੇਸ਼ ਤੌਰ ਉਤੇ ਹਰੇ ਰੰਗ ਦਾ ਸਟੈਂਪ ਪੇਪਰ ਲਾਗੂ ਕਰਨ ਦਾ ਫੈਸਲਾ ਅਮਲ ਵਿਚ ਲਿਆਂਦਾ ਅਤੇ ਇਸ ਨੇਕ ਉਪਰਾਲੇ ਨਾਲ ਸੂਬੇ ਵਿੱਚ ਹੋਰ ਨਿਵੇਸ਼ ਆਕਰਸ਼ਿਤ ਹੋਵੇਗਾ ਜਿਸ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ ਅਤੇ ਸੂਬੇ ਦੇ ਲੋਕਾਂ ਨੂੰ ਸਹੂਲਤ ਮਿਲੇਗੀ। ਉਨ੍ਹਾਂ ਨੇ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਹਰ ਫੈਸਲਾ ਏਸੇ ਉਦੇਸ਼ ਨੂੰ ਸਮਰਪਿਤ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਹੋਰ ਸੂਬੇ ਵੀ ਪੰਜਾਬ ਸਰਕਾਰ ਦੇ ਇਸ ਉਦਯੋਗ ਪੱਖੀ ਪਹਿਲਕਦਮੀ ਨੂੰ ਲਾਗੂ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਇਕ ਸਾਲ ਪਹਿਲਾਂ ਸੂਬੇ ਦੇ ਲੋਕਾਂ ਨੇ ਉਨ੍ਹਾਂ ਨੂੰ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈ.ਵੀ.ਐਮ.) ਦਾ ਬਟਨ ਦਬਾ ਕੇ ਸੱਤਾ ਵਿੱਚ ਲਿਆਂਦਾ ਸੀ। ਭਗਵੰਤ ਮਾਨ ਨੇ ਕਿਹਾ ਕਿ ਅੱਜ ਇਕ ਸਾਲ ਦੇ ਅੰਦਰ ਉਹ ਸੂਬੇ ਦੇ ਲੋਕਾਂ ਨੂੰ ਨਵੇਂ ਪ੍ਰੋਜੈਕਟ ਸਮਰਪਿਤ ਕਰਨ ਲਈ ਰੋਜ਼ਾਨਾ ਚਾਰ-ਪੰਜ ਬਟਨ ਦਬਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ, ਦੇਸ਼ ਦਾ ਮੋਹਰੀ ਸੂਬਾ ਬਣ ਕੇ ਉਭਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਕ ਵੱਡੀ ਲੋਕ ਪੱਖੀ ਪਹਿਲਕਦਮੀ ਵਜੋਂ ਸੂਬਾ ਸਰਕਾਰ ਨੇ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਹੈ ਜਿਸ ਵਿੱਚ ਇਹ ਕਿਹਾ ਗਿਆ ਹੈ ਕਿ ਅਧਿਕਾਰੀ ਖਾਸ ਕਰਕੇ ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ ਵੱਧ ਤੋਂ ਵੱਧ ਆਪਣੇ ਖੇਤਰੀ ਦੌਰੇ ਖਾਸ ਕਰਕੇ ਪਿੰਡਾਂ ਦੇ ਦੌਰੇ ਕਰਕੇ ਲੋਕਾਂ ਦੀਆਂ ਦੁੱਖ-ਤਕਲੀਫਾਂ ਸੁਣ ਕੇ ਹੱਲ ਕਰਵਾਉਣ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਮੁੱਖ ਲੋੜ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਮਰ੍ਹਾ ਦੇ ਕੰਮਕਾਜ ਨੂੰ ਆਸਾਨੀ ਨਾਲ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਲਈ ਵਧੀਆ ਪ੍ਰਸ਼ਾਸਨ ਯਕੀਨੀ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਅਧਿਕਾਰੀਆਂ ਨੂੰ ਜ਼ਮੀਨੀ ਹਕੀਕਤਾਂ ਤੋਂ ਜਾਣੂ ਹੋਣ ਦੇ ਨਾਲ-ਨਾਲ ਦਫ਼ਤਰਾਂ ਦੇ ਕੰਮਕਾਜ ਨੂੰ ਬਿਹਤਰ ਬਣਾਉਣ ਵਿੱਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਏਸੇ ਪ੍ਰੋਗਰਾਮ ਤਹਿਤ ਪਹਿਲਾਂ ਲੁਧਿਆਣਾ ਵਿਖੇ ਮੰਤਰੀ ਮੰਡਲ ਦੀ ਮੀਟਿੰਗ ਹੋਈ ਸੀ ਅਤੇ ਹੁਣ ਭਲਕੇ ਜਲੰਧਰ ਵਿਖੇ ਮੰਤਰੀ ਮੰਡਲ ਦੀ ਮੀਟਿੰਗ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਸਰਕਾਰੀ ਸਕੀਮਾਂ ਦਾ ਲਾਭ ਘਰ-ਘਰ ਤੱਕ ਪਹੁੰਚ ਸਕੇ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਸੂਬੇ ਦੇ ਵਿਕਾਸ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਵੱਡਾ ਹੁਲਾਰਾ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਮੁੱਖ ਮੰਤਰੀ ਨੇ ਕਿਹਾ ਕਿ ਨਵਾਂ ਬਣਿਆ ਬੱਸ ਸਟੈਂਡ ਲਿਫਟਾਂ ਸਮੇਤ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਹੈ। ਉਨ੍ਹਾਂ ਦੱਸਿਆ ਕਿ 61 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਇਸ ਬੱਸ ਸਟੈਂਡ ਵਿੱਚ ਲੋਕਾਂ ਦੀ ਸਹੂਲਤ ਲਈ 45 ਕਾਊਂਟਰ ਹਨ ਅਤੇ ਮੌਜੂਦਾ ਬੱਸ ਸਟੈਂਡ ਨੂੰ ਸਿਟੀ ਬੱਸ ਸਟੈਂਡ ਵਜੋਂ ਵਰਤਿਆ ਜਾਵੇਗਾ ਜਿੱਥੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਲਈ ਇਲੈਕਟ੍ਰੀਕਲ ਸ਼ਟਲ ਬੱਸ ਸੇਵਾ ਸ਼ੁਰੂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਪਟਿਆਲਾ ਬੱਸ ਸਟੈਂਡ ਦੀ ਤਰਜ਼ 'ਤੇ ਸੂਬੇ ਭਰ ਵਿੱਚ ਅਜਿਹੇ ਹੋਰ ਬੱਸ ਸਟੈਂਡ ਬਣਾਏ ਜਾਣਗੇ।ਇਸ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਲਾਲਜੀਤ ਸਿੰਘ ਭੁੱਲਰ ਅਤੇ ਡਾ: ਬਲਬੀਰ ਸਿੰਘ ਸਮੇਤ ਹੋਰ ਵੀ ਹਾਜ਼ਰ ਸਨ।ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਨੀਨਾ ਮਿੱਤਲ, ਹਰਮੀਤ ਸਿੰਘ ਪਠਾਣਮਾਜਰਾ, ਕੁਲਵੰਤ ਸਿੰਘ ਬਾਜੀਗਰ, ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ, ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਮੁੱਖ ਮੰਤਰੀ ਦੇ ਮੀਡੀਆ ਡਾਇਰੈਕਟਰ ਬਲਤੇਜ ਪੰਨੂ, ‌ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ, ਇੰਪਰੂਵਮੈਂਟ ਟਰੱਸਟ ਚੇਅਰਮੈਨ ਪਟਿਆਲਾ ਤੇ ਨਾਭਾ ਮੇਘ ਚੰਦ ਸ਼ੇਰਮਾਜਰਾ ਤੇ ਸੁਰਿੰਦਰਪਾਲ ਸ਼ਰਮਾ ਸਮੇਤ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਕੁਮਾਰ ਅਮਿਤ, ਪੀ.ਆਰ.ਟੀ.ਸੀ. ਦੇ ਮੈਨੇਜਿੰਗ ਡਾਇਰੈਕਟਰ ਵਿਪੁਲ ਉਜਵਲ, ਆਈ.ਜੀ. ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਵਰੁਣ ਸ਼ਰਮਾ, ਏ.ਐਮ.ਡੀ. ਚਰਨਜੋਤ ਸਿੰਘ ਵਾਲੀਆ ਸਮੇਤ ਵੱਡੀ ਗਿਣਤੀ ਹੋਰ ਸ਼ਖ਼ਸੀਅਤਾਂ ਮੌਜੂਦ ਸਨ। ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ ਅਤੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਕੈਬਨਿਟ ਮੰਤਰੀਆਂ ਦਾ ਸਨਮਾਨ ਕੀਤਾ ਅਤੇ ਸਮਾਰੋਹ ਦੇ ਅਖੀਰ ਵਿੱਚ ਧੰਨਵਾਦ ਕੀਤਾ।

News 16 May,2023
ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ

ਪੀਐਚ.ਡੀ, ਮਾਸਟਰਜ਼ ਅਤੇ ਬੈਚਲਰਜ਼ ਦੇ ਵਿਦਿਆਰਥੀਆਂ ਨੂੰ ਪ੍ਰਦਾਨ ਕੀਤੀਆਂ 315 ਡਿਗਰੀਆਂ, 102 ਮੈਰਿਟ ਸਰਟੀਫ਼ਿਕੇਟ ਅਤੇ 17 ਗੋਲਡ ਮੈਡਲ ਚੰਡੀਗੜ੍ਹ, 6 ਮਈ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਸੂਬੇ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਲੁਧਿਆਣਾ ਵਿਖੇ ਤੀਜੀ ਕਾਨਵੋਕੇਸ਼ਨ ਦੌਰਾਨ ਪੀਐਚ.ਡੀ, ਮਾਸਟਰਜ਼ ਅਤੇ ਬੈਚਲਰ ਪ੍ਰੋਗਰਾਮਾਂ ਦੇ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ। ਸਮਾਗਮ ਦੌਰਾਨ ਜਿੱਥੇ ਭਾਰਤੀ ਡੇਅਰੀ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਅਮੁਲ ਦੇ ਸਾਬਕਾ ਪ੍ਰਬੰਧਕੀ ਨਿਰਦੇਸ਼ਕ ਸ. ਰੁਪਿੰਦਰ ਸਿੰਘ ਸੋਢੀ ਨੂੰ ਦੇਸ਼ ਦੇ ਸਹਿਕਾਰਤਾ ਅਤੇ ਡੇਅਰੀ ਉਦਯੋਗ ਵਿੱਚ ਪਾਏ ਸ਼ਲਾਘਾਯੋਗ ਯੋਗਦਾਨ ਲਈ ਪੀਐਚ.ਡੀ ਦੀ ਆਨਰੇਰੀ ਡਿਗਰੀ ਨਾਲ ਨਿਵਾਜਿਆ ਗਿਆ, ਉਥੇ ਆਪਣੇ ਅਕਾਦਮਿਕ ਪ੍ਰੋਗਰਾਮਾਂ ਨੂੰ ਸਫ਼ਲਤਾਪੂਰਵਕ ਮੁਕੰਮਲ ਕਰਨ ਵਾਲੇ ਪੀਐਚ.ਡੀ, ਮਾਸਟਰਜ਼ ਅਤੇ ਬੈਚਲਰਜ਼ ਦੇ ਵਿਦਿਆਰਥੀਆਂ ਨੂੰ ਕੁੱਲ 315 ਡਿਗਰੀਆਂ, 102 ਮੈਰਿਟ ਸਰਟੀਫਿਕੇਟ ਅਤੇ 17 ਗੋਲਡ ਮੈਡਲ ਪ੍ਰਦਾਨ ਕੀਤੇ ਗਏ। ਯੂਨੀਵਰਸਿਟੀ ਦੇ ਸਖ਼ਤ ਅਕਾਦਮਿਕ ਅਤੇ ਖੋਜ ਪ੍ਰੋਗਰਾਮਾਂ ਨੂੰ ਸਫ਼ਲਤਾਪੂਰਵਕ ਪੂਰਾ ਕਰਕੇ ਡਿਗਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ, ਉਨ੍ਹਾਂ ਦੇ ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਦਿਆਰਥੀਆਂ ਨੂੰ ਹੱਲਾਸ਼ੇਰੀ ਦਿੱਤੀ ਕਿ ਉਹ ਮਿਹਨਤ, ਇਮਾਨਦਾਰੀ ਅਤੇ ਲਗਨ ਨਾਲ ਆਪਣਾ ਕਾਰਜ ਕਰਨ ਜਿਸ ਨਾਲ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਉੱਚੇ ਨਤੀਜੇ ਮਿਲਣਗੇ। ਉਨ੍ਹਾਂ ਕਿਹਾ ਕਿ ਪੇਸ਼ੇਵਰਾਨਾ ਜੀਵਨ ਵਿੱਚ ਕਈ ਚੁਣੌਤੀਆਂ ਆਉਣਗੀਆਂ ਪਰ ਉਹ ਆਪਣੇ ਸਿਧਾਂਤਾਂ ’ਤੇ ਕਾਇਮ ਰਹਿਣ।ਉਨ੍ਹਾਂ ਮਾਤ-ਭਾਸ਼ਾ ਦੀ ਮਹੱਤਤਾ ਸਬੰਧੀ ਉਚੇਚਾ ਜ਼ਿਕਰ ਕੀਤਾ ਕਿ ਆਪਣੀ ਭਾਸ਼ਾ ਦੀ ਸੁਚੱਜੀ ਵਰਤੋਂ ਨਾਲ ਵੱਡੇ ਟੀਚੇ ਪ੍ਰਾਪਤ ਕੀਤੇ ਜਾ ਸਕਦੇ ਹਨ। ਆਪਣੇ ਸੰਬੋਧਨ ਦੌਰਾਨ ਪਸ਼ੂ ਪਾਲਣ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਯੂਨੀਵਰਸਿਟੀ ਆਪਣੀ ਗੁਣਵੱਤਾ ਭਰਪੂਰ ਵਿਦਿਆ ਰਾਹੀਂ ਬਹੁਤ ਉੱਚ ਪੱਧਰ ਦੇ ਪੇਸ਼ੇਵਰ ਤਿਆਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਦੇ ਯੋਗਦਾਨ ਨਾਲ ਪਸ਼ੂ ਪਾਲਣ ਖੇਤਰ ਹੋਰ ਬੁਲੰਦੀਆਂ ਛੁਹੇਗਾ ਅਤੇ ਸਮਾਜਿਕ ਆਰਥਿਕ ਵਿਕਾਸ ਵਿੱਚ ਹੋਰ ਵਧੇਰੇ ਯੋਗਦਾਨ ਪਾਏਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਲੜਕੀਆਂ ਵਿੱਦਿਅਕ ਖੇਤਰ ਵਿੱਚ ਬਹੁਤ ਮਾਅਰਕੇ ਭਰਪੂਰ ਕੰਮ ਕਰ ਰਹੀਆਂ ਹਨ। ਵਿਦਿਆਰਥਣਾਂ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਕੁੜੀਆਂ ਨੂੰ ਮੁੰਡਿਆਂ ਦੇ ਬਰਾਬਰ ਸਮਝਣਾ ਚਾਹੀਦਾ ਹੈ ਕਿਉਂਕਿ ਉਹ ਵੀ ਮੁੰਡਿਆਂ ਵਾਂਗ ਪਰਿਵਾਰ ਦਾ ਥੰਮ੍ਹ ਹਨ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਇੰਦਰਜੀਤ ਸਿੰਘ ਨੇ ਕਾਨਵੋਕੇਸ਼ਨ ਰਿਪੋਰਟ ਵਿੱਚ ਯੂਨੀਵਰਸਿਟੀ ਦੀਆਂ ਜ਼ਿਕਰਯੋਗ ਪ੍ਰਾਪਤੀਆਂ ਦਾ ਵਰਣਨ ਕੀਤਾ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਅਧਿਆਪਕ ਅਤੇ ਕਰਮਚਾਰੀ ਅਧਿਆਪਨ, ਖੋਜ ਅਤੇ ਪਸਾਰ ਗਤੀਵਿਧੀਆਂ ਲਈ ਉੱਘਾ ਯੋਗਦਾਨ ਪਾ ਰਹੇ ਹਨ। ਯੂਨੀਵਰਸਿਟੀ ਦੇ ਵੱਖੋ-ਵੱਖਰੇ ਛੋਟੇ-ਵੱਡੇ ਕੋਰਸਾਂ ਵਿੱਚ 2200 ਤੋਂ ਵਧੇਰੇ ਵਿਦਿਆਰਥੀਆਂ ਸਿੱਖਿਆ ਹਾਸਿਲ ਕਰ ਰਹੇ ਹਨ। ਯੂਨੀਵਰਸਿਟੀ ਰਾਸ਼ਟਰੀ ਪੱਧਰ ’ਤੇ 74 ਖੋਜ ਪ੍ਰਾਜੈਕਟਾਂ ’ਤੇ ਕੰਮ ਕਰ ਰਹੀ ਹੈ। ਆਧੁਨਿਕ ਸੂਚਨਾ-ਸੰਚਾਰ ਸੰਦਾਂ ਰਾਹੀਂ ਸੰਸਥਾ ਵੱਲੋਂ ਹਰੇਕ ਪੱਧਰ ’ਤੇ ਕਿਸਾਨਾਂ ਅਤੇ ਸਮਾਜ ਤੱਕ ਪਹੁੰਚ ਕੀਤੀ ਜਾ ਰਹੀ ਹੈ। ਸ. ਰੁਪਿੰਦਰ ਸਿੰਘ ਸੋਢੀ ਨੇ ਡਾਕਟਰੇਟ ਦੀ ਡਿਗਰੀ ਪ੍ਰਦਾਨ ਕਰਨ ਲਈ ਯੂਨੀਵਰਸਿਟੀ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਦਮ ਕੀਤਿਆਂ ਜ਼ਿੰਦਗੀ ਵਿੱਚ ਹਰੇਕ ਮੰਜ਼ਿਲ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਆਪਣੀ ਜ਼ਿੰਦਗੀ ਦੇ ਕਈ ਤਜਰਬੇ ਅਤੇ ਯਾਦਾਂ ਸਾਂਝੀਆਂ ਕੀਤੀਆਂ। ਰਜਿਸਟਰਾਰ ਡਾ. ਹਰਮਨਜੀਤ ਸਿੰਘ ਬਾਂਗਾ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਕੁੱਲ 315 ਡਿਗਰੀਆਂ, 102 ਮੈਰਿਟ ਸਰਟੀਫ਼ਿਕੇਟ ਅਤੇ 17 ਸੋਨ ਤਮਗ਼ੇ ਪ੍ਰਦਾਨ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਡਾਕਟਰ ਆਫ਼ ਫ਼ਿਲਾਸਫ਼ੀ, ਮਾਸਟਰ ਆਫ਼ ਵੈਟਰਨਰੀ ਸਾਇੰਸ, ਮਾਸਟਰ ਆਫ਼ ਡੇਅਰੀ ਸਾਇੰਸ ਐਂਡ ਟੈਕਨਾਲੌਜੀ, ਮਾਸਟਰ ਆਫ਼ ਫ਼ਿਸ਼ਰੀਜ਼ ਸਾਇੰਸ, ਮਾਸਟਰ ਆਫ਼ ਵੈਟਰਨਰੀ ਸਾਇੰਸ/ਮਾਸਟਰ ਆਫ਼ ਸਾਇੰਸ (ਬਾਇਉਟੈਕਨਾਲੌਜੀ), ਬੈਚਲਰ ਆਫ਼ ਵੈਟਰਨਰੀ ਸਾਇੰਸ ਅਤੇ ਐਨੀਮਲ ਹਸਬੈਂਡਰੀ, ਬੈਚਲਰ ਆਫ਼ ਡੇਅਰੀ ਸਾਇੰਸ ਐਂਡ ਟੈਕਨਾਲੌਜੀ, ਬੈਚਲਰ ਆਫ਼ ਫ਼ਿਸ਼ਰੀਜ਼ ਸਾਇੰਸ ਅਤੇ ਬੈਚਲਰ ਆਫ਼ ਬਾਇਉਟੈਕਨਾਲੌਜੀ ਦੀਆਂ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ। ਯੂਨੀਵਰਸਿਟੀ ਦੇ ਪ੍ਰਬੰਧਕੀ ਬੋਰਡ ਦੇ ਮੈਂਬਰਾਂ, ਯੂਨੀਵਰਸਿਟੀ ਅਧਿਕਾਰੀਆਂ, ਮੋਹਤਬਰ ਸ਼ਖ਼ਸੀਅਤਾਂ ਅਤੇ ਅਧਿਆਪਕਾਂ ਨੇ ਭਰਵੇਂ ਰੂਪ ਵਿੱਚ ਕਾਨਵੋਕੇਸ਼ਨ ਵਿੱਚ ਸ਼ਮੂਲੀਅਤ ਕੀਤੀ।

News 07 May,2023
ਪੰਜਾਬ ਪੁਲਿਸ ਦੀ ਏਜੀਟੀਐਫ ਵੱਲੋਂ ਗੈਂਗਸਟਰ ਮੁਖਤਾਰ ਅੰਸਾਰੀ ਦਾ ਨਜ਼ਦੀਕੀ ਸਾਥੀ ਗ੍ਰਿਫ਼ਤਾਰ; ਯੂ.ਪੀ. ਸਰਕਾਰ ਵੱਲੋਂ 1 ਲੱਖ ਰੁਪਏ ਦਾ ਰੱਖਿਆ ਗਿਆ ਸੀ ਇਨਾਮ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਮੁਲਜ਼ਮ ਜੁਗਨੂੰ ਵਾਲੀਆ ਦਾ ਪੁਰਾਣਾ ਅਪਰਾਧਕ ਰਿਕਾਰਡ, ਯੂ.ਪੀ. ਪੁਲਿਸ ਨੂੰ ਸੀ ਲੋੜੀਂਦਾ: ਡੀਜੀਪੀ ਗੌਰਵ ਯਾਦਵ ਪੁਲਿਸ ਟੀਮਾਂ ਨੇ ਉਸਦੇ ਕਬਜ਼ੇ 'ਚੋਂ ਇੱਕ ਪਿਸਤੌਲ, ਵਿਦੇਸ਼ੀ ਕਰੰਸੀ, ਸਕੌਡਾ ਕਾਰ ਅਤੇ ਦੋ ਵਾਕੀ-ਟਾਕੀਜ਼ ਵੀ ਕੀਤੇ ਬਰਾਮਦ ਚੰਡੀਗੜ੍ਹ/ਐਸਏਐਸ ਨਗਰ, 7 ਮਈ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਛੇੜੀ ਮੁਹਿੰਮ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਅੱਜ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਗੈਂਗਸਟਰ ਮੁਖਤਾਰ ਅੰਸਾਰੀ ਦੇ ਕਰੀਬੀ ਹਰਵਿੰਦਰ ਸਿੰਘ ਉਰਫ ਜੁਗਨੂੰ ਵਾਲੀਆ ਨੂੰ ਮੋਹਾਲੀ ਤੋਂ ਗ੍ਰਿਫਤਾਰ ਕੀਤਾ। ਨੇ ਦਿੱਤੀ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਜੁਗਨੂੰ ਵਾਲੀਆ, ਜਿਸਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਅਤੇ ਕਤਲ, ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ ਆਦਿ ਵਰਗੇ ਕਈ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਹੈ, ਯੂਪੀ ਪੁਲਿਸ ਨੂੰ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਯੂ.ਪੀ. ਸਰਕਾਰ ਵੱਲੋਂ 1 ਲੱਖ ਰੁਪਏ ਦਾ ਇਨਾਮ ਵੀ ਰੱਖਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਉਸਦੇ ਕਬਜ਼ੇ 'ਚੋਂ .32 ਬੋਰ ਪਿਸਤੌਲ ਸਮੇਤ 6 ਜਿੰਦਾ ਕਾਰਤੂਸ, ਲੱਖਾਂ ਰੁਪਏ ਦੀ ਵਿਦੇਸ਼ੀ ਕਰੰਸੀ, ਇੱਕ ਸਕੌਡਾ ਕਾਰ ਅਤੇ ਦੋ ਵਾਕੀ ਟਾਕੀ ਸੈੱਟ ਵੀ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਠੋਸ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਿੱਚ ਅਤੇ ਏਆਈਜੀ ਸੰਦੀਪ ਗੋਇਲ ਦੀ ਸਹਾਇਤਾ ਨਾਲ ਸਪੈਸ਼ਲ ਆਪਰੇਸ਼ਨ ਚਲਾ ਕੇ ਮੁਲਜ਼ਮ ਜੁਗਨੂੰ ਵਾਲੀਆ ਨੂੰ ਮੁਹਾਲੀ ਤੋਂ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ। ਪੁਲੀਸ ਟੀਮਾਂ ਦੀ ਅਗਵਾਈ ਡੀਐਸਪੀ ਰਾਜਨ ਪਰਮਿੰਦਰ ਅਤੇ ਡੀਐਸਪੀ ਰਮਨਦੀਪ ਸਿੰਘ ਕਰ ਰਹੇ ਸਨ। ਏਡੀਜੀਪੀ ਪ੍ਰਮੋਦ ਬਾਨ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਐਫਆਈਆਰ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਵਿੱਚ ਅੱਗੇ ਹੋਰ ਖੁਲਾਸੇ ਹੋਣ ਦੀ ਉਮੀਦ ਹੈ। ਦੱਸਣਯੋਗ ਹੈ ਕਿ ਇਸ ਸਬੰਧੀ ਅਸਲਾ ਐਕਟ ਦੀ ਧਾਰਾ 25 (7,8) ਅਤੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 120ਬੀ ਅਧੀਨ ਪੁਲਿਸ ਸਟੇਸ਼ਨ ਸਟੇਟ ਕਰਾਈਮ ਪੰਜਾਬ, ਐਸ.ਏ.ਐਸ.ਨਗਰ ਵਿਖੇ ਐਫ.ਆਈ.ਆਰ ਨੰ. 3 ਮਿਤੀ 6-5-2023 ਦਰਜ ਕੀਤੀ ਗਈ ਹੈ।

News 07 May,2023
ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਸ਼ਰਾਬ ਬਣਾਉਣ, ਵੇਚਣ ਤੇ ਇਸਦੀ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ਼ ਕਸਿਆ ਸ਼ਿਕੰਜਾ

1470 ਕਿਲੋ ਲਾਹਣ, 50 ਲੀਟਰ ਨਾਜਾਇਜ਼ ਸ਼ਰਾਬ, 403 ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ, 70 ਗ੍ਰਾਮ ਹੈਰੋਇਨ ਬਰਾਮਦ 306 ਪੁਲਿਸ ਟੀਮਾਂ ਵੱਲੋਂ ਆਬਕਾਰੀ ਐਕਟ ਤਹਿਤ ਪੁਰਾਣੇ ਅਪਰਾਧਕ ਰਿਕਾਰਡ ਵਾਲੇ ਵਿਅਕਤੀਆਂ ਦੇ 813 ਟਿਕਾਣਿਆਂ ‘ਤੇ ਛਾਪੇਮਾਰੀ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਚੰਡੀਗੜ੍ਹ, 6 ਮਈ: ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਸ਼ਰਾਬ ਬਣਾਉਣ, ਵੇਚਣ ਤੇ ਇਸਦੀ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ਼ ਸ਼ਿਕੰਜਾ ਕਸਦਿਆਂ ਵੱਡੇ ਪੱਧਰ ‘ਤੇ ਸੂਬਾ ਪੱਧਰੀ ਮੁਹਿੰਮ ਚਲਾਈ ਤਾਂ ਜੋ ਖੇਤਰ ਵਿੱਚ ਨਾਜਾਇਜ਼ ਸ਼ਰਾਬ ਦੀ ਵਿਕਰੀ ਨੂੰ ਰੋਕਣ ਦੇ ਨਾਲ-ਨਾਲ ਜਾਅਲੀ ਸ਼ਰਾਬ ਬਣਾਉਣ ਵਾਲਿਆਂ 'ਤੇ ਨਜ਼ਰ ਰੱਖੀ ਜਾ ਸਕੇ। ਇਹ ਮੁਹਿੰਮ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਚਲਾਈ ਗਈ ਹੈ। ਵਿਸ਼ੇਸ਼ ਡੀ.ਜੀ.ਪੀ. ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਇੱਕੋ ਸਮੇਂ ਸੂਬੇ ਭਰ ਵਿੱਚ ਇਹ ਆਪਰੇਸ਼ਨ ਚਲਾਇਆ ਗਿਆ। ਉਨ੍ਹਾਂ ਕਿਹਾ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਹਦਾਇਤ ਕੀਤੀ ਗਈ ਸੀ ਕਿ ਉਹ ਉਨ੍ਹਾਂ ਸਾਰੇ ਵਿਅਕਤੀਆਂ, ਜਿਨ੍ਹਾਂ ਦੇ ਖਿਲਾਫ ਪਿਛਲੇ ਦੋ ਸਾਲਾਂ ਵਿੱਚ ਤਿੰਨ ਤੋਂ ਵੱਧ ਆਬਕਾਰੀ ਐਕਟ ਦੇ ਮਾਮਲੇ ਦਰਜ ਹਨ, ਦੇ ਟਿਕਾਣਿਆਂ ‘ਤੇ ਛਾਪੇਮਾਰੀ ਕਰਕੇ ਉਨ੍ਹਾ ਤੋਂ ਪੁੱਛਗਿੱਛ ਕਰਨ। ਤਕਰੀਬਨ 1200 ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਾਲੀਆਂ 306 ਪੁਲਿਸ ਟੀਮਾਂ ਨੇ ਪਿਛਲੇ ਦੋ ਸਾਲਾਂ ਦੌਰਾਨ ਆਬਕਾਰੀ ਐਕਟ ਅਧੀਨ ਤਿੰਨ ਕੇਸਾਂ ਵਿੱਚ ਸ਼ਾਮਲ ਘੱਟੋ ਘੱਟ 775 ਵਿਅਕਤੀਆਂ ਦੇ 813 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਵਿਸ਼ੇਸ਼ ਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 22 ਐਫਆਈਆਰ ਦਰਜ ਕਰਕੇ 1470 ਕਿਲੋ ਲਾਹਣ, 50 ਲੀਟਰ ਨਾਜਾਇਜ਼ ਸ਼ਰਾਬ, ਨਾਜਾਇਜ਼ ਸ਼ਰਾਬ ਦੀਆਂ 403 ਬੋਤਲਾਂ ਅਤੇ 70 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਲੰਧਰ ਦਿਹਾਤੀ ਪੁਲਿਸ ਵੱਲੋਂ 4580 ਲੀਟਰ ਲਾਹਣ ਵੀ ਨਸ਼ਟ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਆਪਰੇਸ਼ਨ ਚਲਾਉਣ ਦਾ ਉਦੇਸ਼ ਅੰਤਰ-ਰਾਜੀ ਸਰਹੱਦਾਂ ਤੋਂ ਨਜਾਇਜ਼ ਸ਼ਰਾਬ ਦੀ ਆਮਦ 'ਤੇ ਰੋਕ ਲਗਾਉਣ ਤੋਂ ਇਲਾਵਾ ਨਾਜਾਇਜ਼ ਸ਼ਰਾਬ ਬਣਾਉਣ ਵਾਲਿਆਂ 'ਤੇ ਨਜ਼ਰ ਰੱਖਣਾ ਸੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਛਾਪੇਮਾਰੀਆਂ ਅੱਗੇ ਵੀ ਜਾਰੀ ਰਹਿਣਗੀਆਂ।

News 07 May,2023
35,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਵਸੀਕਾ ਨਵੀਸ ਗ੍ਰਿਫ਼ਤਾਰ

ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਕੀਤੀ ਇੱਕ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਚੰਡੀਗੜ੍ਹ, 3 ਮਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋ ਅਰੰਭੀ ਮੁਹਿੰਮ ਤਹਿਤ ਅੱਜ ਵਸੀਕਾ ਨਵੀਸ ਲਖਬੀਰ ਸਿੰਘ, ਤਹਿਸੀਲ ਡੇਰਾਬੱਸੀ, ਜ਼ਿਲ੍ਹਾ ਐਸ.ਏ.ਐਸ. ਨਗਰ ਨੂੰ 35,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਅਮਨਦੀਪ ਸਿੰਘ ਵਾਸੀ ਪਿੰਡ ਜੜੌਤ, ਡੇਰਾਬੱਸੀ ਸਬ ਡਵੀਜ਼ਨ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਕੀਤੀ ਇੱਕ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਦੋਸ਼ੀ ਵਸੀਕਾ ਨਵੀਸ ਨੇ ਉਸਦੇ ਪਿਤਾ ਵੱਲੋਂ ਵੇਚੀ ਜਾਣ ਵਾਲੀ ਜ਼ਮੀਨ ਦੀ ਰਜਿਸਟਰੀ ਕਰਵਾਉਣ ਬਦਲੇ 45,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਦੋਸ਼ੀ ਪਹਿਲਾਂ ਹੀ ਉਸ ਤੋਂ ਰਜਿਸਟਰੀ ਫੀਸ ਦੀ ਕੁੱਲ ਰਕਮ ਦੇ ਇੱਕ ਫ਼ੀਸਦ ਬਤੌਰ ਕਮਿਸ਼ਨ 35,000 ਰੁਪਏ ਰਿਸ਼ਵਤ ਪਹਿਲੀ ਕਿਸ਼ਤ ਵਜੋਂ ਲੈ ਚੁੱਕਾ ਹੈ । ਸ਼ਿਕਾਇਤਕਰਤਾ ਨੇ ਇਸ ਸਬੰਧੀ ਸਾਰੀ ਗੱਲਬਾਤ ਆਪਣੇ ਮੋਬਾਈਲ 'ਤੇ ਰਿਕਾਰਡ ਕਰਕੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਪਾਇਆ ਗਿਆ ਕਿ ਉਕਤ ਵਸੀਕਾ ਨਵੀਸ ਨੇ ਸ਼ਿਕਾਇਤਕਰਤਾ ਤੋਂ 35,000 ਰੁਪਏ ਦੀ ਰਿਸ਼ਵਤ ਹਾਸਲ ਕੀਤੀ ਸੀ ਅਤੇ ਬਾਕੀ ਰਕਮ ਦੂਜੀ ਕਿਸ਼ਤ ਵਿੱਚ ਅਦਾ ਕੀਤੀ ਜਾਣੀ ਸੀ। ਉਨ੍ਹਾਂ ਦੱਸਿਆ ਕਿ ਇਸ ਤਫਤੀਸ ਦੇ ਆਧਾਰ 'ਤੇ ਉਪਰੋਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦਾ ਥਾਣਾ ਉਡਣ ਦਸਤਾ-1, ਪੰਜਾਬ ਐਸ.ਏ.ਐਸ. ਨਗਰ ਵਿਖੇ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।

News 03 May,2023
ਵਿਜੀਲੈਂਸ ਵੱਲੋਂ ਗਮਾਡਾ ਵਿੱਚ ਫਰਜ਼ੀ ਢੰਗ ਨਾਲ ਮੁਆਵਜ਼ਾ ਹਾਸਲ ਕਰਨ ਵਾਲੇ ਵੱਡੇ ਘਪਲੇ ਦਾ ਪਰਦਾਫਾਸ਼

ਕਰੋੜਾਂ ਰੁਪਏ ਦਾ ਮੁਆਵਜਾ ਲੈਣ ਵਾਲੇ ਸੱਤ ਦੋਸ਼ੀ ਕੀਤੇ ਗ੍ਰਿਫਤਾਰ ਬਾਗਬਾਨੀ ਵਿਭਾਗ ਦੇ ਸੱਤ ਹੋਰ ਦੋਸ਼ੀ ਵੀ ਨਿਸ਼ਾਨੇ ‘ਤੇ ਚੰਡੀਗੜ, 2 ਮਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਵਿੱਚ ਸਾਲ 2016 ਤੋਂ 2020 ਦਰਮਿਆਨ ਸੂਬੇ ਦੇ ਬਾਗਬਾਨੀ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਮਿਲੀਭੁਗਤ ਨਾਲ ਫਰਜ਼ੀ ਦਸਤਾਵੇਜ਼ਾਂ ਦੇ ਅਧਾਰ ‘ਤੇ ਜਮੀਨ ਐਕਵਾਇਰ ਕਰਨ ਦੌਰਾਨ ਕਰੋੜਾਂ ਰੁਪਏ ਦਾ ਮੁਆਵਜਾ ਲੈਣ ਵਾਲੇ ਮਾਲ ਕਰਮਚਾਰੀ ਸਮੇਤ 7 ਦੋਸ਼ੀਆਂ ਨੂੰ ਗਿ੍ਰਫਤਾਰ ਕਰਕੇ ਕਰੋੜਾਂ ਰੁਪਏ ਦੇ ਵੱਡੇ ਘਪਲੇ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਐਫ.ਆਈ.ਆਰ. ਨੰ. 16 ਮਿਤੀ 02/05/23 ਨੂੰ ਆਈ.ਪੀ.ਸੀ. ਦੀ ਧਾਰਾ 409, 420, 465, 466, 468, 471, 120-ਬੀ ਅਤੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਏ), 13 (2) ਤਹਿਤ ਪੁਲਿਸ ਥਾਣਾ, ਉਡਣ ਦਸਤਾ-1, ਪੰਜਾਬ ਮੋਹਾਲੀ ਵਿਖੇ ਕੇਸ ਦਰਜ ਕੀਤਾ ਗਿਆ ਹੈ। ਇਸ ਕੇਸ ਵਿੱਚ ਮੁੱਖ ਦੋਸ਼ੀ ਭੁਪਿੰਦਰ ਸਿੰਘ ਵਾਸੀ ਬਾਕਰਪੁਰ ਜ਼ਿਲਾ ਮੁਹਾਲੀ ਸਮੇਤ ਮੁਕੇਸ਼ ਜਿੰਦਲ, ਸ਼ਮਨ ਜਿੰਦਲ ਪਤਨੀ ਮੁਕੇਸ਼ ਜਿੰਦਲ, ਪ੍ਰਵੀਨ ਲਤਾ ਪਤਨੀ ਚੰਚਲ ਕੁਮਾਰ ਜਿੰਦਲ, ਦੋਵੇਂ ਵਾਸੀ ਮਾਡਲ ਟਾਊਨ ਬਠਿੰਡਾ, ਵਿਸ਼ਾਲ ਭੰਡਾਰੀ ਵਾਸੀ ਸੈਕਟਰ 40-ਡੀ, ਚੰਡੀਗੜ, ਸੁਖਦੇਵ ਸਿੰਘ ਵਾਸੀ ਬਾਕਰਪੁਰ, ਬਿੰਦਰ ਸਿੰਘ ਵਾਸੀ ਸੈਕਟਰ 79, ਮੁਹਾਲੀ ਅਤੇ ਬਚਿੱਤਰ ਸਿੰਘ ਪਟਵਾਰੀ, ਮਾਲ ਹਲਕਾ ਬਾਕਰਪੁਰ (ਮੌਜੂਦਾ ਕਾਨੂੰਗੋ) ਐਸ.ਏ.ਐਸ.ਨਗਰ ਨੂੰ ਗਿ੍ਰਫਤਾਰ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਬਾਗਬਾਨੀ ਵਿਭਾਗ ਦੇ ਕਰਮਚਾਰੀ ਜਸਪ੍ਰੀਤ ਸਿੰਘ, ਵੈਸ਼ਾਲੀ, ਦਿਨੇਸ਼ ਕੁਮਾਰ, ਰਸ਼ਮੀ ਅਰੋੜਾ, ਅਨਿਲ ਅਰੋੜਾ, ਵਿਸ਼ਾਲ ਭੰਡਾਰੀ ਆਦਿ ਨੂੰ ਵੀ ਜਲਦ ਗਿ੍ਰਫਤਾਰ ਕਰ ਲਿਆ ਜਾਵੇਗਾ ਜਿਸ ਤੋਂ ਕਈ ਹੋਰ ਅਹਿਮ ਖੁਲਾਸੇ ਵੀ ਸਾਹਮਣੇ ਆ ਸਕਦੇ ਹਨ। ਬੁਲਾਰੇ ਨੇ ਅੱਗੇ ਦੱਸਿਆ ਕਿ ਇੱਕ ਸ਼ਿਕਾਇਤ ਦੀ ਜਾਂਚ ਦੌਰਾਨ ਵਿਜੀਲੈਂਸ ਬਿਊਰੋ ਨੇ ਪਾਇਆ ਹੈ ਕਿ ਸਾਲ 2016 ਵਿੱਚ ਗਮਾਡਾ ਨੇ ਐਸ.ਏ.ਐਸ. ਨਗਰ ਜਿਲੇ ਦੇ ਵੱਖ-ਵੱਖ ਪਿੰਡਾਂ ਨਾਲ ਸਬੰਧਤ ਜਮੀਨ ਐਕਵਾਇਰ ਕਰਨ ਲਈ ਨੋਟਿਸ ਜਾਰੀ ਕੀਤੇ ਅਤੇ ਸਾਲ 2017 ਵਿੱਚ ਧਾਰਾ 4 ਅਤੇ 2020 ਵਿੱਚ ਧਾਰਾ 19 ਅਧੀਨ ਨੋਟੀਫਿਕੇਸ਼ਨ ਜਾਰੀ ਕੀਤੇ ਸਨ। ਉਨਾਂ ਅੱਗੇ ਕਿਹਾ ਕਿ ਬਾਕਰਪੁਰ ਦੇ ਰਹਿਣ ਵਾਲੇ ਪ੍ਰਾਪਰਟੀ ਡੀਲਰ ਭੁਪਿੰਦਰ ਸਿੰਘ ਨੇ ਗਮਾਡਾ, ਮਾਲ ਤੇ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲ ਕੇ ਆਪਣੇ ਹੋਰ ਸਾਥੀਆਂ ਅਨਿਲ ਜਿੰਦਲ, ਮੁਕੇਸ਼ ਜਿੰਦਲ, ਵਿਕਾਸ ਭੰਡਾਰੀ ਆਦਿ ਨਾਲ ਮਿਲ ਕੇ ਵਾਹੀਯੋਗ ਜ਼ਮੀਨ ਦੇ ਪਟੇਨਾਮੇ/ਮੁਖ਼ਤਿਆਰਨਾਮਾ ਲੈ ਕੇ ਅਮਰੂਦਾਂ ਦੇ ਬਾਗ ਲਗਾ ਦਿੱਤੇ। ਉਨਾਂ ਦੱਸਿਆ ਕਿ ਉਕਤ ਦੋਸ਼ੀਆਂ ਨੇ ਹਲਕਾ ਪਟਵਾਰੀ ਬਚਿੱਤਰ ਸਿੰਘ ਦੀ ਮਿਲੀਭੁਗਤ ਨਾਲ ਸਾਲ 2019 ‘ਚ ਜਾਅਲੀ ਗਿਰਦਾਵਰੀ ਰਜਿਸਟਰ ਤਿਆਰ ਕਰਵਾਇਆ, ਜਿਸ ‘ਚ ਉਸਨੇ 2016 ਤੋਂ ਆਪਣੀ ਜਮੀਨ ‘ਤੇ ਅਮਰੂਦ ਦੇ ਬਾਗਾਂ ਦੇ ਮਾਲਕ ਦੱਸ ਕੇ ਨਾਜਾਇਜ ਤੌਰ ‘ਤੇ ਕਰੋੜਾਂ ਰੁਪਏ ਦਾ ਮੁਆਵਜਾ ਹਾਸਲ ਕੀਤਾ। ਉਨਾਂ ਅੱਗੇ ਦੱਸਿਆ ਕਿ ਡੂੰਘਾਈ ਨਾਲ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਇਸ ਕੇਸ ਦੇ ਮੁੱਖ ਦੋਸ਼ੀ ਭੁਪਿੰਦਰ ਸਿੰਘ ਨੇ ਖੁਦ ਅਤੇ ਆਪਣੇ ਪਰਿਵਾਰਕ ਮੈਂਬਰਾਂ ਲਈ ਇਸੇ ਅਮਰੂਦਾਂ ਦੇ ਬਾਗ ਲਈ ਲਗਭਗ 24 ਕਰੋੜ ਰੁਪਏ ਦਾ ਮੁਆਵਜਾ ਲਿਆ। ਇਸੇ ਤਰਾਂ ਹੀ ਬਠਿੰਡਾ ਦੇ ਵਸਨੀਕ ਮੁਕੇਸ਼ ਜਿੰਦਲ ਨੇ ਅਮਰੂਦਾਂ ਦੇ ਬਾਗ ਲਈ ਕਰੀਬ 20 ਕਰੋੜ ਰੁਪਏ ਦਾ ਮੁਆਵਜਾ ਲੈ ਕੇ ਸਰਕਾਰ ਨਾਲ ਧੋਖਾਧੜੀ ਕੀਤੀ ਹੈ। ਇਸ ਤੋਂ ਇਲਾਵਾ ਇਸ ਮਾਮਲੇ ਵਿੱਚ ਕਈ ਹੋਰ ਵਿਅਕਤੀਆਂ ਨੇ ਵੀ ਆਪਣੀ ਜਮੀਨ ਵਿੱਚ ਅਮਰੂਦਾਂ ਦੇ ਬਾਗ ਦਿਖਾ ਕੇ ਸਰਕਾਰ ਤੋਂ ਕਰੋੜਾਂ ਰੁਪਏ ਦਾ ਮੁਆਵਜਾ ਲਿਆ ਹੈ। ਇਸ ਤਰਾਂ ਵਿਜੀਲੈਂਸ ਬਿਊਰੋ ਨੇ ਕਰੋੜਾਂ ਰੁਪਏ ਦੇ ਇਸ ਵੱਡੇ ਘਪਲੇ ਦਾ ਪਰਦਾਫਾਸ਼ ਕੀਤਾ ਹੈ ਅਤੇ ਬਾਕੀ ਦੋਸ਼ੀਆਂ ਨੂੰ ਵੀ ਜਲਦ ਹੀ ਕਾਬੂ ਕਰ ਲਿਆ ਜਾਵੇਗਾ ਅਤੇ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ।

News 02 May,2023
ਪੰਜਾਬ ਪੁਲਿਸ ਨੇ ਰਾਜ ਭਰ ਦੀਆਂ ਜ਼ਿਲਾ ਅਤੇ ਉਪ-ਮੰਡਲ ਅਦਾਲਤਾਂ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਪੁਲਿਸ ਟੀਮਾਂ ਨੇ ਪੰਜਾਬ ਵਿੱਚ 1796 ਸ਼ੱਕੀ ਵਿਅਕਤੀਆਂ ਦੀ ਕੀਤੀ ਤਲਾਸ਼ੀ, 1768 ਵਾਹਨਾਂ ਦੀ ਵੀ ਕੀਤੀ ਚੈਕਿੰਗ - ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਵਿਸ਼ੇਸ਼ ਡੀਜੀਪੀ ਅਰਪਿਤ ਸੁਕਲਾ ਨੇ ਸੀਪੀਜ/ਐਸਐਸਪੀਜ ਨੂੰ ਬਾਰ ਐਸੋਸੀਏਸ਼ਨਾਂ ਨਾਲ ਕਅਰਟਸੀ ਮੀਟਿੰਗਾਂ ਕਰਨ ਦਾ ਦਿੱਤਾ ਮਸ਼ਵਰਾ - ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਨੇ ਕਿਹਾ ਕਿ ਨਿਆਂਇਕ ਕੰਪਲੈਕਸਾਂ ਵਿੱਚ ਨਿਰਵਿਘਨ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਚੁੱਕਿਆ ਗਿਆ ਕਦਮ ਚੰਡੀਗੜ, 2 ਮਈ: ਸਾਰੇ ਨਿਆਂਇਕ ਕੰਪਲੈਕਸਾਂ ‘ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਰਾਜ ਭਰ ਦੀਆਂ ਜ਼ਿਲਾ ਅਤੇ ਸਬ-ਡਵੀਜਨਲ ਅਦਾਲਤਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਡੋਰ ਫਰੇਮ ਮੈਟਲ ਡਿਟੈਕਟਰ (ਡੀਐਫਐਮਡੀ), ਕਲੋਜਡ ਸਰਕਟ ਟੈਲੀਵਿਜਨ (ਸੀ.ਸੀ.ਟੀ.ਵੀ. ) ਕੈਮਰੇ ਅਤੇ ਲਗਾਏ ਗਏ ਹੋਰ ਸੁਰੱਖਿਆ ਉਪਕਰਨ ਕੰਮ ਕਰਨ ਲਈ ਬਾ-ਦਰੁਸਤ ਹਨ। ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਇੱਕੋ ਸਮੇਂ ਚੈਕਿੰਗ ਕੀਤੀ ਗਈ। ਸੀਪੀਜ/ਐਸਐਸਪੀਜ ਨੂੰ ਹਦਾਇਤ ਕੀਤੀ ਗਈ ਸੀ ਕਿ ਉਹ ਨਿੱਜੀ ਤੌਰ ‘ਤੇ ਇਸ ਤਲਾਸ਼ੀ ਅਭਿਆਨ ਦੀ ਨਿਗਰਾਨੀ ਕਰਨ ਅਤੇ ਚੈਕਿੰਗ ਕਰਨ ਲਈ ਲੋੜੀਂਦੀ ਗਿਣਤੀ ਵਿੱਚ ਪੁਲਿਸ ਟੀਮਾਂ ਦਾ ਗਠਨ ਕੀਤਾ ਜਾਵੇ। ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਐਸਪੀਜ/ਡੀਐਸਪੀਜ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਰਾਜ ਭਰ ਦੀਆਂ ਲਗਭਗ 68 ਅਦਾਲਤਾਂ ਵਿੱਚ ਚੈਕਿੰਗ ਕੀਤੀ। ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਤੋਂ ਇਲਾਵਾ ਉਨਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਅਦਾਲਤੀ ਕੰਪਲੈਕਸਾਂ ਦੇ ਲਾਗ-ਪਾਸ ਘੁੰਮਦੇ 1796 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਅਤੇ 1768 ਵਾਹਨਾਂ ਦੀ ਚੈਕਿੰਗ ਵੀ ਕੀਤੀ। ਉਨਾਂ ਕਿਹਾ ਕਿ ਇਹ ਚੈਕਿੰਗ ਕਰਨ ਦਾ ਮਕਸਦ ਸੂਬੇ ਦੇ ਜੁਡੀਸ਼ੀਅਲ ਕੰਪਲੈਕਸਾਂ ‘ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਕੇ ਸਮਾਜ ਵਿਰੋਧੀ ਅਨਸਰਾਂ ‘ਤੇ ਨਕੇਲ ਕੱਸਣਾ ਹੈ । ਵਿਸ਼ੇਸ਼ ਡੀਜੀਪੀ ਨੇ ਇਸ ਕਦਮ ਨੂੰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦਾ ਹਿੱਸਾ ਕਰਾਰ ਦਿੰਦਿਆਂ ਕਿਹਾ,“ਅਸੀਂ ਸੀਪੀਜ/ਐਸਐਸਪੀਜ ਨੂੰ ਅਗਲੇ ਤਿੰਨ ਦਿਨਾਂ ਵਿੱਚ ਬਾਰ ਐਸੋਸੀਏਸ਼ਨਾਂ ਨਾਲ ਕਰਟਸੀ ਮੀਟਿੰਗਾਂ ਕਰਨ ਦਾ ਮਸ਼ਵਰਾ ਦਿੱਤਾ ਹੈ।” ਜ਼ਿਕਰਯੋਗ ਹੈ ਕਿ ਸੀਪੀਜ/ਐਸਐਸਪੀਜ ਨੂੰ ਸਮਾਜ ਵਿਰੋਧੀ ਅਨਸਰਾਂ ‘ਤੇ ਨਿਗਰਾਨੀ ਵਧਾਉਣ ਲਈ ਅਜਿਹੀਆਂ ਸੰਵੇਦਨਸ਼ੀਲ ਥਾਵਾਂ ਦੇ ਆਲੇ-ਦੁਆਲੇ ਪੁਲਿਸ ਗਸ਼ਤ ਵਧਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ।

News 02 May,2023
ਸਿੱਖਿਆ ਸੰਸਥਾਵਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਮੰਤਰੀ

ਅਸੀਂ ਆਪਣੇ ਪਹਿਲੇ ਪੂਰਨ ਬਜਟ 'ਚ ਪੰਜਾਬੀ ਯੂਨੀਵਰਸਿਟੀ ਲਈ ਹਰ ਮਹੀਨੇ 30 ਕਰੋੜ ਰੁਪਏ ਦੇਣ ਦੀ ਵਿਵਸਥਾ ਕੀਤੀ-ਮੁੱਖ ਮੰਤਰੀ ਪੰਜਾਬੀ ਮਾਂ-ਬੋਲੀ ਦਾ ਪ੍ਰਚਾਰ ਤੇ ਪ੍ਰਸਾਰ ਕਰਨਾ ਸਾਡੀ ਅਹਿਮ ਜ਼ਿੰਮੇਵਾਰੀ-ਮੁੱਖ ਮੰਤਰੀ ਪੰਜਾਬੀ ਯੂਨੀਵਰਸਿਟੀ ਦੇ 62ਵੇ ਸਥਾਪਨਾ ਦਿਵਸ ਸਮਾਗਮ 'ਚ ਸ਼ਿਰਕਤ ਕਰਦਿਆਂ ਪੁਰਾਣੇ ਦਿਨ ਕੀਤੇ ਯਾਦ ਚੱਲਦੇ ਸਮਾਗਮ 'ਚ ਯੂਨੀਵਰਸਿਟੀ ਦੇ ਸ੍ਰੀ ਗੁਰੂ ਤੇਗ ਬਹਾਦਰ ਹਾਲ ਨੂੰ ਅਪਗ੍ਰੇਡ ਕਰਨ ਦਾ ਕੀਤਾ ਐਲਾਨ ਪਟਿਆਲਾ, 29 ਅਪ੍ਰੈਲ ਸਿੱਖਿਆ ਸੰਸਥਾਵਾਂ ਦੇ ਕਰਜ਼ੇ ਵਿੱਚ ਡੁੱਬੇ ਹੋਣ ਨੂੰ ਸਮਾਜਿਕ ਲਾਹਨਤ ਦੱਸਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਵਿਦਿਅਕ ਸੰਸਥਾਵਾਂ ਨੂੰ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਤਾਂ ਕਿ ਸੂਬੇ ਦੇ ਕੋਈ ਵੀ ਬੱਚਾ ਮਿਆਰੀ ਸਿੱਖਿਆ ਹਾਸਲ ਕਰਨ ਦੇ ਮੌਕਿਆਂ ਤੋਂ ਵਾਂਝਾ ਨਾ ਰਹੇ। ਅੱਜ ਇੱਥੇ ਸ੍ਰੀ ਗੁਰੂ ਤੇਗ ਬਹਾਦਰ ਹਾਲ ਵਿਖੇ ਪੰਜਾਬੀ ਯੂਨੀਵਰਸਿਟੀ ਦੇ 62ਵੇਂ ਸਥਾਪਨਾ ਦਿਵਸ ਮੌਕੇ ਕਰਵਾਏ ਸਮਾਗਮ ਮੌਕੇ ਯੂਨੀਵਰਸਿਟੀ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਮੁਖਾਤਬ ਹੁੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਦੇ ਮੌਕੇ ਮੁਹੱਈਆ ਕਰਵਾਉਣਾ ਸਰਕਾਰ ਦਾ ਮੁਢਲਾ ਫਰਜ਼ ਹੁੰਦਾ ਹੈ ਅਤੇ ਉਨ੍ਹਾਂ ਨੂੰ ਇਸ ਗੱਲ ਦੀ ਤਸੱਲੀ ਹੈ ਕਿ ਸੂਬਾ ਸਰਕਾਰ ਵਿਦਿਅਕ ਸੰਸਥਾਵਾਂ ਨੂੰ ਵੱਧ ਤੋਂ ਵੱਧ ਸਹਿਯੋਗ ਦੇ ਕੇ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਨਿਰੰਤਰ ਯਤਨਸ਼ੀਲ ਹੈ। ਪੰਜਾਬ ਤੇ ਪੰਜਾਬੀ ਨੂੰ ਪ੍ਰਫੁੱਲਤ ਕਰਨ ਵਿਚ ਅਹਿਮ ਯੋਗਦਾਨ ਪਾ ਰਹੀ ਇਸ ਯੂਨੀਵਰਸਿਟੀ ਦੇ ਸਥਾਪਨਾ ਦਿਵਸ ਦੀ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਇਹ ਯੂਨੀਵਰਸਿਟੀ ਪੰਜਾਬ ਅਤੇ ਪੰਜਾਬੀ ਮਾਂ-ਬੋਲੀ ਦਾ ਗੌਰਵ ਹੈ। ਇਸ ਨੂੰ ‘ਮਾਲਵੇ ਦਾ ਦਿਲ’ ਵੀ ਕਿਹਾ ਜਾਂਦਾ ਹੈ। ਮੈਂ ਇਸ ਯੂਨੀਵਰਸਿਟੀ ਨੂੰ ਕਰਜ਼ੇ ਦੇ ਬੋਝ ਤੋਂ ਮੁਕਤ ਕਰਨ ਦੀ ਗਾਰੰਟੀ ਦਿੱਤੀ ਸੀ ਤਾਂ ਕਿ ਉੱਤਰੀ ਭਾਰਤ ਵਿਚ ਉਚੇਰੀ ਸਿੱਖਿਆ ਪ੍ਰਦਾਨ ਕਰਨ ਵਾਲੀ ਇਸ ਨਾਮਵਰ ਯੂਨੀਵਰਸਿਟੀ ਦੀ ਮਾਣਮੱਤੀ ਅਤੇ ਅਸਲ ਸ਼ਾਨ ਨੂੰ ਬਹਾਲ ਕੀਤਾ ਜਾ ਸਕੇ। ਅੱਜ ਸਥਾਪਨ ਦਿਵਸ ਮੌਕੇ ਮੈਨੂੰ ਤੁਹਾਡੇ ਨਾਲ ਇਹ ਗੱਲ ਸਾਂਝੀ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਇਸ ਸਾਲ ਦੇ ਬਜਟ ਵਿਚ ਸੂਬਾ ਸਰਕਾਰ ਨੇ ਯੂਨੀਵਰਸਿਟੀ ਨੂੰ ਹਰੇਕ ਮਹੀਨੇ 30 ਕਰੋੜ ਰੁਪਏ ਦੀ ਗਰਾਂਟ ਦੇਣ ਦੀ ਵਿਵਸਥਾ ਕਰ ਦਿੱਤੀ ਹੈ। ਮੈਨੂੰ ਪੂਰੀ ਉਮੀਦ ਹੈ ਕਿ ਇਹ ਯੂਨੀਵਰਸਿਟੀ ਹੁਣ ਵਿੱਤੀ ਤੰਗੀਆਂ-ਤੁਰਸ਼ੀਆਂ ਤੋਂ ਮੁਕਤ ਹੋ ਕੇ ਉਚੇਰੀ ਸਿੱਖਿਆ ਦੇ ਖੇਤਰ ਵਿਚ ਵੱਡੀਆਂ ਪ੍ਰਾਪਤੀਆਂ ਹਾਸਲ ਕਰੇਗੀ।” ਉਚੇਰੀ ਸਿੱਖਿਆ ਨੂੰ ਨੌਜਵਾਨਾਂ ਦੇ ਜੀਵਨ ਦਾ ਮਹੱਤਵਪੂਰਨ ਪੜਾਅ ਦੱਸਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਸੂਬੇ ਦੇ ਖਾਸ ਕਰਕੇ ਪੇਂਡੂ ਇਲਾਕੇ ਦੇ ਨੌਜਵਾਨਾਂ ਲਈ ਰੋਲ ਮਾਡਲ ਵਜੋਂ ਭੂਮਿਕਾ ਅਦਾ ਕਰ ਰਹੀ ਹੈ ਜੋ ਇਨ੍ਹਾਂ ਨੌਜਵਾਨਾਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਵਿਚ ਮਾਰਗਦਰਸ਼ਨ ਕਰਦੀ ਹੈ। ਇਹ ਯੂਨੀਵਰਸਿਟੀ ਨੌਜਵਾਨਾਂ ਨੂੰ ਤਾਲੀਮ ਦੇਣ ਦੇ ਨਾਲ-ਨਾਲ ਹੋਰ ਉਸਾਰੂ ਗਤੀਵਿਧੀਆਂ ਲਈ ਵੀ ਉਤਸ਼ਾਹਤ ਕਰ ਰਹੀ ਹੈ। ਪੰਜਾਬੀ ਯੂਨੀਵਰਸਿਟੀ ਨਾਲ ਜੁੜੀਆਂ ਯਾਦਾਂ ਨੂੰ ਚੇਤੇ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਇਸ ਯੂਨੀਵਰਸਿਟੀ ਨੇ ਮੈਨੂੰ ਆਪਣੇ ਜੀਵਨ ਵਿਚ ਨਵੀਂ ਸੋਚ ਤੇ ਨਵੇਂ ਰਾਹਾਂ ਉੱਤੇ ਚੱਲਣ ਲਈ ਪ੍ਰੇਰਿਤ ਕੀਤਾ। ਮੇਰੀ ਕਲਾ ਦਾ ਮੁੱਢ ਇਸ ਯੂਨੀਵਰਸਿਟੀ ਤੋਂ ਬੱਝਾ ਅਤੇ ਸ੍ਰੀ ਗੁਰੂ ਤੇਗ ਬਹਾਦਰ ਹਾਲ ਦਾ ਮੰਚ ਮੇਰੇ ਜੀਵਨ ਦਾ ਰਾਹ ਦਸੇਰਾ ਹੈ ਜਿੱਥੋਂ ਮੈਂ ਆਪਣੇ ਸੁਪਨਿਆਂ ਦੀ ਉਡਾਨ ਭਰੀ ਸੀ।” ਨੌਜਵਾਨਾਂ ਨੂੰ ਆਪਣਾ ਰੋਲ ਮਾਡਲ ਖੁਦ ਬਣਨ ਦਾ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਮਾਜ ਵਿਚ ਨਵੀਆਂ ਪੈੜਾਂ ਪਾਉਣ ਵਾਲੇ ਲੋਕ ਹੀ ਹੋਰਨਾਂ ਲਈ ਮਿਸਾਲ ਬਣ ਕੇ ਉਭਰਦੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਰਵਾਇਤਾਂ ਤੋਂ ਹਟ ਕੇ ਨਵੇਂ ਵਿਚਾਰਾਂ ਨਾਲ ਅੱਗੇ ਵਧਿਆ ਜਾ ਸਕਦਾ ਹੈ ਕਿਉਂਕਿ ਸਾਨੂੰ ਸਮੇਂ ਦੇ ਹਾਣੀ ਬਣਨ ਦੀ ਲੋੜ ਹੈ। ‘ਸਕੂਲ ਆਫ ਐਮੀਨੈਂਸ’ ਨੂੰ ਨੌਜਵਾਨਾਂ ਦਾ ਭਵਿੱਖ ਤਰਾਸ਼ਣ ਵਾਲੀਆਂ ਸੰਸਥਾਵਾਂ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ‘ਸਕੂਲ ਆਫ ਐਮੀਨੈਂਸ’ ਵਰਗੇ ਆਹਲਾ ਦਰਜੇ ਦੇ ਸਕੂਲਾਂ ਤੋਂ ਸਿੱਖਿਆ ਪ੍ਰਾਪਤ ਨਾਲ ਨੌਜਵਾਨ ਆਪਣੇ ਟੀਚੇ ਬਾਰੇ ਸਪੱਸ਼ਟ ਹੋਇਆ ਕਰਨਗੇ ਅਤੇ ਉਸ ਟੀਚੇ ਨੂੰ ਹਾਸਲ ਕਰਨ ਲਈ ਯੂਨੀਵਰਸਿਟੀਆਂ ਵਿਚ ਪੜ੍ਹਨ ਜਾਇਆ ਕਰਨਗੇ। ਇਸ ਮੌਕੇ ਮੁੱਖ ਮੰਤਰੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਕਲਾਸ ਦੇ ਨਤੀਜਿਆਂ ਵਿਚ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥੀਆਂ ਦੀ ਇਸ ਵੱਡੀ ਪ੍ਰਾਪਤੀ ਦਾ ਵੀ ਜ਼ਿਕਰ ਕੀਤਾ। ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਮਾਂ ਬੋਲੀ ਦੇ ਪ੍ਰਚਾਰ ਤੇ ਪਾਸਾਰ ਲਈ ਵੱਡੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿਚ ਦੁਕਾਨਾਂ ਦੇ ਸਾਈਨ ਬੋਰਡਾਂ ਉਤੇ ਪੰਜਾਬੀ ਨੂੰ ਸਭ ਤੋਂ ਵੱਧ ਤਰਜੀਹ ਦੇਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਕਿ ਪੰਜਾਬੀ ਭਾਸ਼ਾ ਦੇ ਸਤਿਕਾਰ ਵਿਚ ਕੋਈ ਕਮੀ ਬਾਕੀ ਨਾ ਰਹੇ। ਇਸ ਮੌਕੇ ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਹਾਲ ਨੂੰ ਅਪਗ੍ਰੇਡ ਕਰਨ ਦ ਐਲਾਨ ਕਰਦੇ ਹੋਏ ਕਿਹਾ ਕਿ ਇਸ ਹਾਲ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ ਤਾਂ ਕਿ ਇਸ ਹਾਲ ਵਿਚ ਕੌਮਾਂਤਰੀ ਪੱਧਰ ਦੇ ਸਮਾਗਮ ਵੀ ਕਰਵਾਏ ਜਾ ਸਕਣ। ਇਸ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਅਰਵਿੰਦ ਨੇ ਯੂਨੀਵਰਸਿਟੀ ਨੂੰ ਕਰਜ਼ੇ ਤੋਂ ਮੁਕਤ ਕਰਨ ਲਈ ਚੁੱਕੇ ਗਏ ਕਦਮਾਂ ਲਈ ਮੁੱਖ ਮੰਤਰੀ ਦਾ ਵਿਸ਼ੇਸ਼ ਤੌਰ ਉਤੇ ਧੰਨਵਾਦ ਕੀਤਾ। ਉਪ ਕੁਲਪਤੀ ਨੇ ਕਿਹਾ ਕਿ ਇਸ ਉਚੇਰੀ ਸੰਸਥਾ ਦੇ ਸਿਰ ਕਰਜ਼ਾ ਹੋਣ ਕਰਕੇ ਇਸ ਦੀਆਂ ਨੀਂਹਾਂ ਕਮਜ਼ੋਰ ਹੋਣ ਲੱਗੀਆਂ ਸਨ ਪਰ ਮੁੱਖ ਮੰਤਰੀ ਵੱਲੋਂ ਫਰਾਖਦਿਲੀ ਨਾਲ ਫੰਡ ਦੇਣ ਕਰਕੇ ਇਹ ਨੀਂਹਾਂ ਹੁਣ ਹੋਰ ਮਜ਼ਬੂਤ ਹੋਣ ਲੱਗੀਆਂ ਹਨ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਵਿਸ਼ਵਾਸ ਦਿਵਾਇਆ ਕਿ ਸਰਕਾਰ ਨੇ ਆਪਣਾ ਫਰਜ਼ ਪੂਰਾ ਕਰ ਦਿੱਤਾ ਹੈ ਅਤੇ ਹੁਣ ਯੂਨੀਵਰਸਿਟੀ ਉਚੇਰੀ ਸਿੱਖਿਆ ਦੇ ਖੇਤਰ ਵਿਚ ਵੱਡੇ ਮੁਕਾਮ ਹਾਸਲ ਕਰੇਗੀ। ਇਸ ਮੌਕੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜੇਮਾਜਰਾ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਨੀਨਾ ਮਿੱਤਲ ਤੇ ਹਰਮੀਤ ਸਿੰਘ ਪਠਾਣਮਾਜਰਾ ਤੇ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।

News 29 April,2023
ਮੁੱਖ ਮੰਤਰੀ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ * ਦੋ ਮਿੰਟ ਦਾ ਮੌਨ ਰੱਖ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਲੁਧਿਆਣਾ, 28 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਜ਼ਾਰਤ ਨੇ ਅੱਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ’ਤੇ ਦੋ ਮਿੰਟ ਦਾ ਮੌਨ ਰੱਖ ਕੇ ਦੁੱਖ ਦਾ ਪ੍ਰਗਟਾਵਾ ਕੀਤਾ। ਮੀਟਿੰਗ ਦੇ ਸ਼ੁਰੂ ਵਿੱਚ ਮੰਤਰੀ ਮੰਡਲ ਨੇ ਦੋ ਮਿੰਟ ਦਾ ਮੌਨ ਰੱਖ ਕੇ ਅਕਾਲੀ ਆਗੂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਮੁੱਚੀ ਵਜ਼ਾਰਤ ਨੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਤੇ ਦੁਖੀ ਪਰਿਵਾਰਾਂ ਨੂੰ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਦਾ ਬਲ ਬਖ਼ਸ਼ਣ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ।

News 28 April,2023
8ਵੀਂ ਜਮਾਤ ਦੇ ਨਤੀਜਿਆਂ ਵਿੱਚ ਪਲੇਵੇਜ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਦੇ ਵਿਦਿਆਰਥੀਆਂ ਨੇ ਕੀਤੀਆਂ ਪਹਿਲੀਆਂ ਪੁਜ਼ੀਸ਼ਨਾਂ ਹਾਸਲ

- ਪਲੇਵੇਜ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਦੇ 8 ਵਿਦਿਆਰਥੀ ਆਏ ਮੈਰਿਟ ਵਿੱਚ - ਪਲੇਵੇਜ ਸਕੂਲ ਨੇ ਹਮੇਸ਼ਾਹੀ ਸ਼ਾਨਦਾਰ ਵਿਦਿਆ ਬੱਚਿਆਂ ਨੂੰ ਮੁਹੱਇਆ ਕਰਵਾਈ : ਡਾ. ਰਾਜਦੀਪ - ਹੋਰ ਵੀ ਕਈ ਸਕੂਲਾਂ ਦੇ ਨਤੀਜੇ ਆਏ ਬਿਹਤਰ ਪਟਿਆਲਾ, 28 ਅਪ੍ਰੈਲ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਅਠਵੀਂ ਜਮਾਤ ਦਾ ਨਤੀਜਾ ਐਲਾਨ ਕੀਤਾ ਗਿਆ ਹੈ, ਜਿਸ ਵਿੱਚ ਸ਼ਹਿਰ ਦੇ ਵੱਖ-ਵੱਖ ਸਕੂਲਾਂ ਦੇ ਨਤੀਜੇ ਬਹੁਤ ਹੀ ਸ਼ਾਨਦਾਰ ਆਏ ਹਨ ਅਤੇ ਬੱਚਿਆਂ ਨੇ ਪਹਿਲੀ ਪੁਜੀਸ਼ਨਾਂ ਹਾਸਲ ਕੀਤੀਆਂ ਹਨ। ਸ਼ਹਿਰ ਦੇ ਪਲੇਵੇਜ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ ਤੇ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਸਕੂਲ ਦਾ ਨਤੀਜਾ 100 ਫੀਸਦੀ ਰਿਹਾ ਹੈ ਅਤੇ 8 ਵਿਦਿਆਰਥੀ ਮੈਰਿਟ ਵਿੱਚ ਵੀ ਆਏ ਹਨ। ਇਹ ਸਕੂਲ ਦੇ ਚੇਅਰਮੈਨ ਡਾ. ਰਾਜਦੀਪ ਸਿੰਘ, ਡਾਇਰੈਕਟਰ ਹਰਲੀਨ ਕੌਰ ਅਤੇ ਅਧਿਆਪਕਾਂ ਦੀ ਅਣਥਕ ਮਿਹਨਤ ਦਾ ਨਤੀਜਾ ਹੈ, ਜੋ ਹਮੇਸ਼ਾ ਬੱਚਿਆਂ ਦੇ ਚੰਗੇ ਭਵਿੱਖ ਲਈ ਨਵੇਂ ਨਵੇਂ ਉਪਰਾਲੇ ਕਰਦੇ ਰਹਿੰਦੇ ਹਨ, ਜਿਸਦੇ ਸਦਕਾ ਸਕੂਲ ਚੋਗਣੀ ਤਰੱਕੀ ਕਰ ਰਿਹਾ ਹੈ। ਸਕੂਲ ਹਮੇਸ਼ਾ ਆਪਣੇ ਮਿਹਨਤੀ ਬੱਚਿਆਂ 'ਤੇ ਮਾਣ ਮਹਿਸੂਸ ਕਰਦਾ ਹੈ। ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਵਿੱਖ ਏਜੰਲ ਗੁਪਤਾ ਦੇ 98.5 ਫੀਸਦੀ, ਅਮਨਪ੍ਰੀਤ ਕੌਰ 98.33 ਫੀਸਦੀ, ਬੁਨੀਤਾ 98.33 ਫੀਸਦੀ, ਮੰਨਤ 98.33 ਫੀਸਦੀ, ਚਾਰਵੀ 98.17 ਫੀਸਦੀ, ਨਵਜੋਤ ਸਿੰਘ 98.17 ਫੀਸਦੀ, ਪਲਕ ਸ਼ੁਕਲਾ 98 ਫੀਸਦੀ ਅਤੇ ਹਰਸ਼ ਗੁਪਤਾ 98.5 ਫੀਸਦੀ ਨੰਬਰ ਹਾਸਲ ਕੀਤੇ ਹਨ।

News 28 April,2023
ਪੰਜਾਬ ਪੁਲਿਸ ਦੀ ਏਜੀਟੀਐਫ ਵੱਲੋਂ ਗੈਂਗਸਟਰਾਂ ਨੂੰ ਦੇਸ਼ ਤੋਂ ਭੱਜਣ ‘ਚ ਮਦਦ ਕਰਨ ਵਾਲੇ ਜਾਅਲੀ ਪਾਸਪੋਰਟ ਰੈਕੇਟ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

- ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਪੁਲਿਸ ਟੀਮਾਂ ਨੇ 9 ਪਾਸਪੋਰਟਾਂ ਸਮੇਤ ਫਰਜ਼ੀ ਜਾਣਕਾਰੀਆਂ ਦੀ ਵਰਤੋਂ ਕਰਕੇ ਬਣਾਏ ਫਰਾਰ ਗੈਂਗਸਟਰਾਂ ਦੇ ਪਾਸਪੋਰਟਾਂ ਦੀਆਂ ਕਈ ਫੋਟੋ ਕਾਪੀਆਂ ਕੀਤੀਆਂ ਬਰਾਮਦ: ਡੀਜੀਪੀ ਗੌਰਵ ਯਾਦਵ - ਦੋਸ਼ੀ ਵਿਅਕਤੀਆਂ ਨੇ ਜਾਅਲੀ ਪਾਸਪੋਰਟਾਂ ਦੀ ਵਰਤੋਂ ਕਰਕੇ ਕਈ ਗੈਂਗਸਟਰਾਂ ਨੂੰ ਦੇਸ਼ ਤੋਂ ਭੱਜਣ ਵਿੱਚ ਕੀਤੀ ਮਦਦ: ਏਡੀਜੀਪੀ ਪ੍ਰਮੋਦ ਬਾਨ ਚੰਡੀਗੜ੍ਹ, 28 ਅਪ੍ਰੈਲ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਅਤੇ ਹੋਰਨਾਂ ਸੂਬਿਆਂ ਦੇ ਗੈਂਗਸਟਰਾਂ/ਅਪਰਾਧੀਆਂ ਨੂੰ ਜਾਅਲੀ ਵੇਰਵਿਆਂ ਦੇ ਆਧਾਰ ‘ਤੇ ਪਾਸਪੋਰਟ ਬਣਾਕੇ ਅਤੇ ਮੁਹੱਈਆ ਕਰਵਾ ਕੇ ਦੇਸ਼ ਵਿੱਚੋਂ ਫਰਾਰ ਹੋਣ ਵਿੱਚ ਮਦਦ ਕਰਨ ਵਾਲੇ ਗਿਰੋਹ ਦੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਓਂਕਾਰ ਸਿੰਘ ਵਾਸੀ ਪਿੰਡ ਕਾਕੀ ਪਿੰਡ, ਜਲੰਧਰ, ਸੁਖਜਿੰਦਰ ਸਿੰਘ ਉਰਫ਼ ਸ਼ਾਰਪੀ ਘੁੰਮਣ ਵਾਸੀ ਪਿੰਡ ਕਰਹਾਲੀ, ਪਟਿਆਲਾ ਅਤੇ ਪ੍ਰਭਜੋਤ ਸਿੰਘ ਬਹੇੜੀ, ਬਰੇਲੀ, ਉੱਤਰ ਪ੍ਰਦੇਸ਼ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਹਨਾਂ ਕੋਲੋਂ 9 ਪਾਸਪੋਰਟ ਬਰਾਮਦ ਕਰਨ ਦੇ ਨਾਲ ਨਾਲ ਫਰਜ਼ੀ ਵੇਰਵਿਆਂ ਦੀ ਵਰਤੋਂ ਨਾਲ ਤਿਆਰ ਕੀਤੇ ਫਰਾਰ ਗੈਂਗਸਟਰਾਂ ਦੇ ਪਾਸਪੋਰਟਾਂ ਦੀਆਂ ਕਈ ਫੋਟੋ ਕਾਪੀਆਂ ਬਰਾਮਦ ਕੀਤੀਆਂ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗੈਂਗਸਟਰਾਂ/ਅਪਰਾਧੀਆਂ ਨੂੰ ਦੇਸ਼ ਤੋਂ ਭੱਜਣ ਵਿੱਚ ਮਦਦ ਕਰਨ ਲਈ ਜਾਅਲੀ ਵੇਰਵਿਆਂ ਦੀ ਵਰਤੋਂ ਕਰਕੇ ਪਾਸਪੋਰਟ ਤਿਆਰ ਕਰਨ ਵਿੱਚ ਅੰਤਰ-ਰਾਜੀ ਟਰੈਵਲ ਏਜੰਟਾਂ ਦੀ ਸ਼ਮੂਲੀਅਤ ਸਬੰਧੀ ਮਿਲੀ ਭਰੋਸੇਮੰਦ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਏ.ਡੀ.ਜੀ.ਪੀ. ਪ੍ਰਮੋਦ ਬਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਏ.ਆਈ.ਜੀ. ਸੰਦੀਪ ਗੋਇਲ ਅਗਵਾਈ ਵਿੱਚ ਏ.ਜੀ.ਟੀ.ਐਫ ਟੀਮਾਂ ਨੇ ਰਾਤ ਭਰ ਚੱਲੇ ਆਪ੍ਰੇਸ਼ਨ ਦੌਰਾਨ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ। ਉਹਨਾਂ ਦੱਸਿਆ ਕਿ ਜਾਂਚ ਤੋਂ ਪਤਾ ਚੱਲਦਾ ਹੈ ਕਿ ਇਸ ਗਿਰੋਹ ਦੇ ਦਿੱਲੀ, ਯੂਪੀ, ਕੋਲਕਾਤਾ, ਗੁਜਰਾਤ ਅਤੇ ਮਹਾਰਾਸ਼ਟਰ ਸਮੇਤ ਵੱਖ-ਵੱਖ ਸੂਬਿਆਂ ਵਿੱਚ ਸਬੰਧ ਸਨ ਅਤੇ ਇਹ ਗਿਰੋਹ ਪੰਜਾਬ ਅਤੇ ਹੋਰਨਾਂ ਸੂਬਿਆਂ ਦੇ ਕਈ ਗੈਂਗਸਟਰਾਂ/ਅਪਰਾਧੀਆਂ ਨੂੰ ਜਾਅਲੀ ਪਾਸਪੋਰਟਾਂ ‘ਤੇ ਦੇਸ਼ ਤੋਂ ਭੱਜਣ ਵਿੱਚ ਮਦਦ ਕਰਦਾ ਸੀ। ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਇਸ ਗਿਰੋਹ ਨਾਲ ਜੁੜੇ ਪੰਜ ਹੋਰ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਦੀ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਸ ਪੂਰੇ ਨੈਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ। ਹੋਰ ਜਾਣਕਾਰੀ ਦਿੰਦਿਆਂ ਏਡੀਜੀਪੀ ਪ੍ਰਮੋਦ ਬਾਨ ਨੇ ਦੱਸਿਆ ਕਿ ਮੁਲਜ਼ਮ ਓਂਕਾਰ, ਜੋ ਕਿ ਜਲੰਧਰ ਵਿੱਚ ਇੱਕ ਗੈਰ-ਕਾਨੂੰਨੀ ਇਮੀਗ੍ਰੇਸ਼ਨ ਕੰਪਨੀ ਚਲਾ ਰਿਹਾ ਹੈ, ਫਰਜ਼ੀ ਵੇਰਵਿਆਂ ਦੀ ਵਰਤੋਂ ਕਰਕੇ ਗੈਂਗਸਟਰਾਂ/ਅਪਰਾਧੀਆਂ ਦੇ ਪਾਸਪੋਰਟ ਬਣਾਉਣ ਅਤੇ ਭੋਲੇ-ਭਾਲੇ ਲੋਕਾਂ ਨੂੰ ਵਿਦੇਸ਼ ਭੇਜਣ ਦੇ ਬਹਾਨੇ ਲੁੱਟਣ ਵਿੱਚ ਸ਼ਾਮਲ ਸੀ। ਉਹਨਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਓਂਕਾਰ ਨੇ ਖੁਲਾਸਾ ਕੀਤਾ ਕਿ ਉਸ ਨੇ ਗੈਂਗਸਟਰ ਵਰਿੰਦਰਪਾਲ ਸਿੰਘ ਉਰਫ ਵੀਨਾ ਬੁੱਟਰ (ਬੰਬੀਹਾ ਗੈਂਗ) ਅਤੇ ਜਸਵਿੰਦਰ ਸਿੰਘ ਉਰਫ ਖੱਟੂ (ਧਰਮਿੰਦਰ ਗੁਗਨੀ ਗੈਂਗ) ਲਈ ਫ਼ਰਜ਼ੀ ਪਾਸਪੋਰਟ ਬਣਾਏ ਸਨ ਤਾਂ ਜੋ ਦੇਸ਼ ਛੱਡ ਕੇ ਭੱਜਣ ਵਿੱਚ ਉਨ੍ਹਾਂ ਦੀ ਮਦਦ ਕੀਤੀ ਜਾ ਸਕੇ। ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਪ੍ਰਭਜੋਤ ਸਿੰਘ ਨੇ ਖੁਲਾਸਾ ਕੀਤਾ ਹੈ ਕਿ ਉਸ ਦੇ ਇੱਕ ਸਾਥੀ ਚਰਨਜੀਤ ਸਿੰਘ ਉਰਫ਼ ਬਰੇਲੀ (ਜਿਸ ਨੂੰ ਦਿੱਲੀ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ) ਨੇ ਮੈਕਸੀਕੋ ਤੋਂ ਹਾਲ ਹੀ ਵਿੱਚ ਡਿਪੋਰਟ ਕੀਤੇ ਗਏ ਗੈਂਗਸਟਰ ਦੀਪਕ ਬਾਕਸਰ ਲਈ ਫ਼ਰਜ਼ੀ ਪਾਸਪੋਰਟ ਬਣਾਇਆ ਸੀ। ਇਸ ਦੇ ਨਾਲ ਹੀ ਤੀਜੇ ਮੁਲਜ਼ਮ ਸੁਖਜਿੰਦਰ ਸਿੰਘ ਉਰਫ਼ ਸ਼ਾਰਪੀ ਘੁੰਮਣ ਨੇ ਪੁੱਛ-ਪੜਤਾਲ ਦੌਰਾਨ ਦੱਸਿਆ ਕਿ ਉਸਨੇ ਅਜਨਾਲੇ ਦੇ ਦੀਪਇੰਦਰ ਸਿੰਘ ਉਰਫ਼ ਦੀਪੂ, ਜਿਸਦਾ ਅਪਰਾਧਕ ਪਿਛੋਕੜ ਹੈ ਅਤੇ ਭਗੌੜੇ ਗੈਂਗਸਟਰ ਹੈਰੀ ਚੱਠਾ ਦਾ ਕਰੀਬੀ ਸਾਥੀ ਹੈ, ਲਈ ਫ਼ਰਜ਼ੀ ਪਾਸਪੋਰਟ ਬਣਾਇਆ ਸੀ। ਦੱਸਣਯੋਗ ਹੈ ਕਿ ਇਸ ਸਬੰਧੀ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 420, 468, 471, 473 ਅਤੇ 120-ਬੀ, ਅਸਲਾ ਐਕਟ ਦੀ ਧਾਰਾ 25 ਅਤੇ ਪਾਸਪੋਰਟ ਐਕਟ ਦੀ ਧਾਰਾ 12 ਅਧੀਨ ਪੁਲਿਸ ਸਟੇਸ਼ਨ ਸਟੇਟ ਕਰਾਈਮ, ਐਸ.ਏ.ਐਸ. ਨਗਰ ਵਿਖੇ ਐਫਆਈਆਰ ਨੰ. 2 ਮਿਤੀ 26-04-2023 ਨੂੰ ਦਰਜ ਹੈ।

News 28 April,2023
ਵਿਜੀਲੈਂਸ ਬਿਊਰੋ ਨੇ ਵਣ ਰੱਖਿਅਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਵਣ ਰੱਖਿਅਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ ਚੰਡੀਗੜ੍ਹ, 28 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮੋਗਾ ਜਿਲ੍ਹੇ ਦੇ ਵੱਡਾਘਰ ਜੰਗਲਾਤ ਬੀਟ ਵਿਖੇ ਤਾਇਨਾਤ ਵਣ ਰੱਖਿਅਕ ਅਮਰਜੀਤ ਕੌਰ ਵਾਸੀ ਬਾਘਾ ਪੁਰਾਣਾ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਹਿਲਾ ਮੁਲਾਜ਼ਮ ਖਿਲਾਫ਼ ਇਹ ਮਾਮਲਾ ਮੋਗਾ ਜ਼ਿਲੇ ਦੇ ਪਿੰਡ ਮੰਗੇਵਾਲਾ ਦੇ ਗੁਰਮੀਤ ਸਿੰਘ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ। ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਜੰਗਲਾਤ ਮੁਲਾਜ਼ਮ ਨੇ ਉਸ ਅਤੇ ਉਸ ਦੇ ਗੁਆਂਢੀ ਵਿਰੁੱਧ ਜੰਗਲਾਤ ਦੀ ਜ਼ਮੀਨ ਵਿੱਚ ਪਾਣੀ ਦੀਆਂ ਪਾਈਪਾਂ ਵਿਛਾਉਣ ਲਈ ਭਾਰੀ ਜ਼ੁਰਮਾਨਾ ਨਾ ਲਗਾਉਣ ਬਦਲੇ ਦੋਨਾਂ ਕੋਲੋਂ 15-15 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਸੌਦਾ 10-10 ਹਜ਼ਾਰ ਰੁਪਏ ਵਿੱਚ ਤੈਅ ਹੋਇਆ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਇਸ ਸਬੰਧੀ ਸਾਰੀ ਗੱਲਬਾਤ ਆਪਣੇ ਮੋਬਾਈਲ 'ਤੇ ਰਿਕਾਰਡ ਕਰ ਲਈ। ਬੁਲਾਰੇ ਨੇ ਅੱਗੇ ਦੱਸਿਆ ਕਿ ਫਿਰੋਜ਼ਪੁਰ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਅਤੇ ਜਾਲ ਵਿਛਾ ਕੇ ਦੋਸ਼ੀ ਮਹਿਲਾ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਉਕਤ ਕਰਮਚਾਰੀ ਖਿਲਾਫ ਵਿਜੀਲੈਂਸ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਮਹਿਲਾ ਨੂੰ ਭਲਕੇ ਫਿਰੋਜ਼ਪੁਰ ਦੀ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

News 28 April,2023
ਮੁੱਖ ਮੰਤਰੀ ਦੀ ਅਗਵਾਈ ਵਿਚ ਵਜ਼ਾਰਤ ਵੱਲੋਂ ਕਿਰਤੀ ਵਰਗ ਨੂੰ ਮਜ਼ਦੂਰ ਦਿਹਾੜੇ ਦਾ ਤੋਹਫ਼ਾ; ਕੁਦਰਤੀ ਮਾਰ ਦੀ ਲਪੇਟ ਵਿਚ ਆਈਆਂ ਫਸਲਾਂ ਤੋਂ ਪ੍ਰਭਾਵਿਤ ਹੋਏ ਖੇਤ ਕਾਮਿਆਂ ਨੂੰ 10 ਫੀਸਦੀ ਮੁਆਵਜ਼ਾ ਦੇਣ ਦਾ ਐਲਾਨ

ਫਸਲਾਂ ਪਾਲਣ ਲਈ ਖੂਨ-ਪਸੀਨਾ ਵਹਾਉਣ ਵਾਲੇ ਕਿਰਤੀ ਵਰਗ ਨੂੰ ਹੋਵੇਗਾ ਵੱਡਾ ਫਾਇਦਾ ਲੁਧਿਆਣਾ, 28 ਅਪ੍ਰੈਲ: ਕਿਰਤੀ ਵਰਗ ਨੂੰ ਮਜ਼ਦੂਰ ਦਿਹਾੜੇ (ਇਕ ਮਈ) ਦਾ ਤੋਹਫ਼ਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ ਨੇ ਕੁਦਰਤੀ ਆਫਤਾਂ ਨਾਲ ਨੁਕਸਾਨੀ ਫਸਲ ਲਈ ਦਿੱਤੇ ਜਾਂਦੇ ਕੁੱਲ ਮੁਆਵਜ਼ੇ ਉਤੇ 10 ਫੀਸਦੀ ਮੁਆਵਜ਼ਾ ਰਾਸ਼ੀ ਖੇਤ ਕਾਮਿਆਂ ਨੂੰ ਦੇਣ ਦਾ ਐਲਾਨ ਕੀਤਾ ਹੈ। ਇਹ ਫੈਸਲਾ ਅੱਜ ਇੱਥੇ ਸਰਕਟ ਹਾਊਸ ਵਿਖੇ ਮੁੱਖ ਮੰਤਰੀ ਦੀ ਅਗਵਾਈ ਵਿਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਵਿਸਥਾਰ ਵਿਚ ਦੱਸਿਆ ਕਿ ਇਸ ਵੱਡੇ ਉਪਰਾਲੇ ਦਾ ਉਦੇਸ਼ ਖੇਤ ਕਾਮਿਆਂ ਦੀ ਸਹਾਇਤਾ ਕਰਨਾ ਹੈ ਜੋ ਅਜਿਹੇ ਮੁਆਵਜ਼ੇ ਤੋਂ ਵਿਰਵੇ ਜਾਂਦੇ ਹਨ ਜਦਕਿ ਕੁਦਰਤੀ ਮਾਰ ਦਾ ਸਾਹਮਣਾ ਉਨ੍ਹਾਂ ਨੂੰ ਵੀ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਨਾਲ-ਨਾਲ ਖੇਤ ਮਜ਼ਦੂਰਾਂ ਨੂੰ ਵੀ ਕੁਦਰਤੀ ਆਫਤਾਂ ਕਾਰਨ ਕੰਮ ਦੇ ਹੁੰਦੇ ਨੁਕਸਾਨ ਲਈ ਮੁਆਵਜ਼ਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਆਉਂਦੇ ਇਕ ਮਈ ਨੂੰ ਮਜ਼ਦੂਰ ਦਿਵਸ ਮੌਕੇ ਸੂਬਾ ਸਰਕਾਰ ਦੀ ਇਹ ਸੌਗਾਤ ਸਮੁੱਚੇ ਕਿਰਤੀ ਵਰਗ ਲਈ ਹੈ ਜੋ ਫਸਲਾਂ ਪਾਲਣ ਲਈ ਖੇਤਾਂ ਵਿਚ ਆਪਣਾ ਖੂਨ-ਪਸੀਨਾ ਵਹਾਉਂਦੇ ਹਨ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਵਿਆਪਕ ਪੱਧਰ ਉਤੇ ਰਜਿਸਟ੍ਰੇਸ਼ਨ ਸ਼ੁਰੂ ਕਰੇਗੀ ਤਾਂ ਕਿ ਇਨ੍ਹਾਂ ਨੂੰ ਕੇਂਦਰੀ ਅਤੇ ਸੂਬਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਹਾਸਲ ਹੋ ਸਕੇ। ਉਨ੍ਹਾਂ ਕਿਹਾ ਕਿ ਸਹੀ ਢੰਗ ਨਾਲ ਰਜਿਸਟ੍ਰੇਸ਼ਨ ਨਾ ਹੋਣ ਕਰਕੇ ਬਹੁਤੀਆਂ ਸਕੀਮਾਂ ਦਾ ਲਾਭ ਹੀ ਨਹੀਂ ਮਿਲਦਾ ਪਰ ਹੁਣ ਹਰੇਕ ਸਕੀਮ ਦਾ ਲਾਭ ਕਿਰਤੀ ਵਰਗ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾਵੇਗਾ। ਭਗਵੰਤ ਮਾਨ ਨੇ ਦੁੱਖ ਨਾਲ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਨੇਕ ਕਾਰਜ ਨੂੰ ਤਨਦੇਹੀ ਨਾਲ ਲਾਗੂ ਕੀਤੇ ਜਾਣ ਪ੍ਰਤੀ ਸੰਜੀਦਗੀ ਨਾਲ ਕੰਮ ਨਹੀਂ ਕੀਤਾ। ਪੰਜਾਬ ਸਿਵਲ ਸਕੱਤਰੇਤ ਤੋਂ ਬਾਹਰ ਵਜ਼ਾਰਤ ਦੀ ਮੀਟਿੰਗ ਕਰਕੇ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦਾ ਆਗਜ਼ ਕੀਤਾ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਅੱਜ ਸਥਾਨਕ ਸਰਕਟ ਹਾਊਸ ਵਿਖੇ ਮੰਤਰੀ ਮੰਡਲ ਦੀ ਮੀਟਿੰਗ ਕਰਕੇ ਆਪਣੇ ਪ੍ਰਮੁੱਖ ਪ੍ਰੋਗਰਾਮ 'ਸਰਕਾਰ ਤੁਹਾਡੇ ਦੁਆਰ' ਦੀ ਸ਼ੁਰੂਆਤ ਕੀਤੀ ਹੈ ਅਤੇ ਇਸ ਕਦਮ ਦਾ ਉਦੇਸ਼ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਹੁਣ ਮੰਤਰੀ ਮੰਡਲ ਸਿਰਫ਼ ਸਕੱਤਰੇਤ ਦੇ ਕਮਰਿਆਂ ਤੱਕ ਹੀ ਸੀਮਤ ਨਹੀਂ ਰਹੇਗਾ, ਸਗੋਂ ਸੂਬੇ ਭਰ ਦੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਮੀਟਿੰਗਾਂ ਕੀਤੀਆਂ ਜਾਣਗੀਆਂ ਤਾਂ ਜੋ ਲੋਕਾਂ ਨੂੰ ਸੌਖ ਹੋ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਜਿੱਥੇ ਸੂਬੇ ਦੇ ਵਿਕਾਸ ਨੂੰ ਹੁਲਾਰਾ ਮਿਲੇਗਾ, ਉਥੇ ਦੂਜੇ ਪਾਸੇ ਆਪਣੇ ਰੋਜ਼ਮੱਰਾ ਦੇ ਪ੍ਰਸ਼ਾਸਨਿਕ ਕੰਮ ਕਰਵਾ ਕੇ ਲੋਕਾਂ ਨੂੰ ਸਹੂਲਤ ਮਿਲੇਗੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਅਧਿਕਾਰੀਆਂ ਖਾਸ ਕਰਕੇ ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨ ਨੂੰ ਆਪੋ-ਆਪਣੇ ਖੇਤਰ ਦੇ ਦੌਰੇ ਵਧਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਹੈ ਕਿ ਲੋਕਾਂ ਨੂੰ ਆਪਣੇ ਰੋਜ਼ਮੱਰਾ ਦੇ ਪ੍ਰਸ਼ਾਸਨਿਕ ਕੰਮ ਕਰਵਾਉਣ ਲਈ ਇਧਰ-ਉਧਰ ਭੱਜ ਦੌੜ ਨਾ ਕਰਨੀ ਪਵੇ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਅਜਿਹੀਆਂ ਸਕੀਮਾਂ ਰਾਹੀਂ ਲੋਕਾਂ ਨੂੰ ਉਨ੍ਹਾਂ ਦੇ ਬੂਹੇ ’ਤੇ ਸਹੂਲਤਾਂ ਮੁਹੱਈਆ ਕਰਵਾਏਗੀ। ਲੋਕਲ ਆਡਿਟ ਵਿੰਗ ਦੀਆਂ 87 ਵੱਖ-ਵੱਖ ਕੇਡਰ ਦੀਆਂ ਅਸਾਮੀਆਂ ਉਤੇ ਭਰਤੀ ਦੀ ਮਨਜ਼ੂਰੀ ਕੈਬਨਿਟ ਨੇ ਲੋਕਲ ਆਡਿਟ ਵਿੰਗ ਦੇ ਵੱਖ-ਵੱਖ ਕੇਡਰ ਵਿੱਚ ਸਿੱਧੀ ਭਰਤੀ ਦੀਆਂ 87 ਆਸਾਮੀਆਂ ਭਰਨ ਦੀ ਵੀ ਸਹਿਮਤੀ ਦੇ ਦਿੱਤੀ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਨਾਲ ਜੂਨੀਅਰ ਲੇਖਾਕਾਰਾਂ ਦੀਆਂ 60, ਇਕ ਸੈਕਸ਼ਨ ਅਫ਼ਸਰ, ਇਕ ਜੂਨੀਅਰ ਸਕੇਲ ਸਟੈਨੋਗ੍ਰਾਫ਼ਰ, ਤਿੰਨ ਸਟੈਨੋ ਟਾਈਪਿਸਟ ਅਤੇ 22 ਕਲਰਕਾਂ ਦੀਆਂ ਖ਼ਾਲੀ ਆਸਾਮੀਆਂ ਉਤੇ ਭਰਤੀ ਲਈ ਰਾਹ ਪੱਧਰਾ ਹੋਵੇਗਾ। ਇਸ ਨਾਲ ਪੰਚਾਇਤੀ ਰਾਜ ਸੰਸਥਾਵਾਂ (ਪੀ.ਆਰ.ਆਈਜ਼), ਸ਼ਹਿਰੀ ਸਥਾਨਕ ਸਰਕਾਰਾਂ (ਯੂ.ਐਲ.ਬੀਜ਼), ਬੱਚਿਆਂ ਲਈ ਫੰਡਾਂ ਤੇ ਯੂਨੀਵਰਸਿਟੀਆਂ ਦੇ ਪ੍ਰੀ ਆਡਿਟ/ਪੋਸਟ ਆਡਿਟ ਦਾ ਕੰਮ ਸੁਚਾਰੂ ਹੋਵੇਗਾ। ਇਸ ਨਾਲ ਸੂਬਾ ਸਰਕਾਰ, ਭਾਰਤ ਸਰਕਾਰ ਦੇ ਵਿੱਤ ਕਮਿਸ਼ਨ ਦੀਆਂ ਗਰਾਂਟਾਂ ਸੁਚਾਰੂ ਤਰੀਕੇ ਤੇ ਆਸਾਨੀ ਨਾਲ ਹਾਸਲ ਕਰਨ ਦੇ ਯੋਗ ਹੋਵੇਗੀ। ਪੰਜਾਬ ਸਟੇਟ ਸਪੋਰਟਸ ਸਰਵਿਸ ਨਿਯਮਾਂ, 2023 ਦੀ ਪੁਨਰ ਰਚਨਾ ਨੂੰ ਹਰੀ ਝੰਡੀ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਤ ਕਰਨ ਲਈ ਕੈਬਨਿਟ ਨੇ ਪੰਜਾਬ ਸਟੇਟ ਸਪੋਰਟਸ (ਗਰੁੱਪ-ਏ, ਗਰੁੱਪ-ਬੀ ਤੇ ਗਰੁੱਪ ਸੀ) ਸਰਵਿਸ ਨਿਯਮਾਂ, 2023 ਦੀ ਪੁਨਰ ਰਚਨਾ ਨੂੰ ਮਨਜ਼ੂਰੀ ਦੇ ਦਿੱਤੀ। ਖੇਡ ਵਿਭਾਗ ਵਿੱਚ ਵੱਖ ਵੱਖ ਕੇਡਰਾਂ (ਗਰੁੱਪ ਏ, ਗਰੁੱਪ ਬੀ ਤੇ ਗਰੁੱਪ ਸੀ) ਵਿੱਚ ਤਾਜ਼ਾ ਭਰਤੀ ਇਨ੍ਹਾਂ ਨਵੇਂ ਨੋਟੀਫਾਈ ਨਿਯਮਾਂ ਮੁਤਾਬਕ ਹੀ ਹੋਵੇਗੀ। ਇਸੇ ਤਰ੍ਹਾਂ ਖੇਡ ਵਿਭਾਗ ਵਿੱਚ ਵੱਖ-ਵੱਖ ਕਾਡਰ ਵਿੱਚ ਕੰਮ ਕਰ ਰਹੇ ਅਧਿਕਾਰੀਆਂ/ਮੁਲਾਜ਼ਮਾਂ ਨੁੰ ਆਪਣੀ ਸੇਵਾ ਦੌਰਾਨ ਤਰੱਕੀ ਦੇ ਮੌਕੇ ਮਿਲਣਗੇ। ਅੰਮ੍ਰਿਤਸਰ ਜ਼ਿਲ੍ਹੇ ਦੇ ਰਮਦਾਸ ਨੂੰ ਨਵਾਂ ਬਲਾਕ ਬਣਾਉਣ ਦੀ ਪ੍ਰਵਾਨਗੀ ਪੰਜਾਬ ਕੈਬਨਿਟ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਬਲਾਕ ਦੀਆਂ 75 ਪੰਚਾਇਤਾਂ ਕੱਢ ਕੇ ਨਵਾਂ ਬਲਾਕ ਰਮਦਾਸ ਕਾਇਮ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਰਮਦਾਸ ਬਲਾਕ ਬਣਾਉਣ ਨਾਲ ਇਨ੍ਹਾਂ 75 ਪਿੰਡਾਂ ਵਿੱਚ ਵਿਕਾਸ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ। ਇਸੇ ਤਰ੍ਹਾਂ ਕੈਬਨਿਟ ਨੇ ਨਵੇਂ ਬਣਾਏ ਇਸ ਬਲਾਕ ਦੇ ਕੰਮਕਾਜ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਚਲਾਉਣ ਲਈ ਇੱਥੇ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀ (ਬੀ.ਡੀ.ਪੀ.ਓ.) ਦੀ ਆਸਾਮੀ ਕਾਇਮ ਕਰਨ ਦੀ ਪ੍ਰਵਾਨਗੀ ਵੀ ਦੇ ਦਿੱਤੀ। ਪੀ.ਏ.ਯੂ. ਵਿਚ ਅਧਿਆਪਕਾਂ ਦੇ ਪੇਅ-ਸਕੇਲ ਸੋਧਣ ਨੂੰ ਹਰੀ ਝੰਡੀ ਇਕ ਹੋਰ ਲੋਕ ਪੱਖੀ ਫੈਸਲੇ ਵਿਚ ਮੰਤਰੀ ਮੰਡਲ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ਅਧਿਆਪਕਾਂ ਦੇ ਤਨਖਾਹ ਸਕੇਲ ਇਕ ਜਨਵਰੀ, 2016 ਤੋਂ ਸੋਧਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਅਧਿਆਪਕਾਂ ਦੀ ਤਨਖਾਹ ਤੇ ਪੈਨਸ਼ਨ ਦਾ ਭੁਗਤਾਨ ਅਪ੍ਰੈਲ, 2023 ਤੋਂ ਹੋਵੇਗਾ। ਇਸ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਆਪਕਾਂ ਦੀ ਚਿਰੋਕਣੀ ਮੰਗ ਪੂਰੀ ਹੋਣ ਨਾਲ ਉਨ੍ਹਾਂ ਨੂੰ ਬਹੁਤ ਵੱਡਾ ਫਾਇਦਾ ਹੋਵੇਗਾ। ‘ਦਾ ਪੰਜਾਬ ਐਡਵੋਕੇਟ ਜਨਰਲ (ਗਰੁੱਪ-ਏ) ਸਰਵਿਸ ਰੂਲਜ਼-2023’ ਨੂੰ ਮਨਜ਼ੂਰੀ ਮੰਤਰੀ ਮੰਡਲ ਨੇ ‘ਦਾ ਪੰਜਾਬ ਐਡਵੋਕੇਟ ਜਨਰਲ (ਗਰੁੱਪ-ਏ) ਸਰਵਿਸ ਰੂਲਜ਼-2023’ ਦੀ ਰਚਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਸੇਵਾ ਨਿਯਮਾਂ ਦੀ ਰਚਨਾ ਨਾਲ ਐਡਵੋਕੇਟ ਜਨਰਲ ਦੇ ਦਫ਼ਤਰ ਵਿਚ ਕੰਮ ਕਰ ਰਹੇ ਗਰੁੱਪ-ਏ ਦੇ ਅਧਿਕਾਰੀਆਂ ਦੀਆਂ ਸੇਵਾਵਾਂ ਨਿਯਮਤ ਹੋ ਜਾਣਗੀਆਂ। ਇਸ ਫੈਸਲੇ ਨਾਲ ਵਡੇਰੇ ਜਨਤਕ ਹਿੱਤ ਵਿਚ ਇਸ ਵੱਕਾਰੀ ਦਫ਼ਤਰ ਵਿਚ ਦਫ਼ਤਰੀ ਕੰਮਕਾਜ ਹੋਰ ਪ੍ਰਭਾਵੀ ਤੇ ਸੁਚਾਰੂ ਹੋ ਜਾਵੇਗਾ। ਰੱਖਿਆ ਸੈਨਾਵਾਂ ਭਲਾਈ ਵਿਭਾਗ ਦੀ ਸਾਲਾਨਾ ਪ੍ਰਸ਼ਾਸਕੀ ਰਿਪੋਰਟ ਨੂੰ ਮਨਜ਼ੂਰੀ ਮੰਤਰੀ ਮੰਡਲ ਨੇ ਰੱਖਿਆ ਸੈਨਾਵਾਂ ਭਲਾਈ ਵਿਭਾਗ, ਪੰਜਾਬ ਦੀ ਸਾਲ 2021-22 ਦੀ ਸਾਲਾਨਾ ਪ੍ਰਸ਼ਾਸਕੀ ਰਿਪੋਰਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੈਦੀਆਂ ਦੀ ਅਗਾਊਂ ਰਿਹਾਈ ਦੇ ਮਾਮਲੇ ਭੇਜਣ ਦੀ ਮਨਜ਼ੂਰੀ ਮੰਤਰੀ ਮੰਡਲ ਨੇ ਸੂਬੇ ਦੀਆਂ ਜੇਲ੍ਹਾਂ ਵਿਚ ਉਮਰ ਕੈਦ ਭੁਗਤ ਰਹੇ ਛੇ ਕੈਦੀਆਂ ਦੀ ਅਗਾਊਂ ਰਿਹਾਈ ਲਈ ਕੇਸ ਭੇਜਣ ਦੀ ਮਨਜ਼ੂਰੀ ਦੇ ਦਿੱਤੀ ਹੈ। ਭਾਰਤੀ ਸੰਵਿਧਾਨ ਦੀ ਧਾਰਾ 163 ਦੇ ਤਹਿਤ ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਵਿਸ਼ੇਸ਼ ਮੁਆਫੀ/ਅਗਾਊਂ ਰਿਹਾਈ ਦੇ ਮਾਮਲੇ ਭਾਰਤੀ ਸੰਵਿਧਾਨ ਦੀ ਧਾਰਾ 161 ਦੇ ਤਹਿਤ ਵਿਚਾਰਨ/ਪ੍ਰਵਾਨਗੀ ਲਈ ਪੰਜਾਬ ਦੇ ਰਾਜਪਾਲ ਨੂੰ ਭੇਜੇ ਜਾਣਗੇ। ਇਸੇ ਤਰ੍ਹਾਂ ਭਾਰਤੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੀ ਯਾਦ ਵਿਚ ਮਨਾਏ ਜਾ ਰਹੇ ‘ਆਜ਼ਾਦੀ ਕਾ ਮਹਾਂਉਤਸਵ’ ਦੇ ਦੂਜੇ ਪੜਾਅ ਵਜੋਂ ਮੰਤਰੀ ਮੰਡਲ ਨੇ ਸੂਬੇ ਦੀਆਂ ਜੇਲ੍ਹਾਂ ਵਿਚ ਉਮਰ ਕੈਦ ਭੁਗਤ ਰਹੇ ਕੈਦੀਆਂ ਦੀ ਅਗਾਊਂ ਰਿਹਾਈ ਦੀ ਪ੍ਰਵਾਨਗੀ ਲੈਣ ਲਈ ਕੈਟਾਗਰੀ-6 ਵਿਚ ਪੈਂਦੇ 14 ਕੈਦੀਆਂ ਦੇ ਕੇਸ ਭੇਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਭਾਰਤੀ ਸੰਵਿਧਾਨ ਦੀ ਧਾਰਾ 163 ਦੇ ਤਹਿਤ ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਵਿਸ਼ੇਸ਼ ਮੁਆਫੀ/ਅਗਾਊਂ ਰਿਹਾਈ ਦੇ ਮਾਮਲੇ ਭਾਰਤੀ ਸੰਵਿਧਾਨ ਦੀ ਧਾਰਾ 161 ਦੇ ਤਹਿਤ ਵਿਚਾਰਨ/ਪ੍ਰਵਾਨਗੀ ਲਈ ਪੰਜਾਬ ਦੇ ਰਾਜਪਾਲ ਨੂੰ ਭੇਜੇ ਜਾਣਗੇ।

News 28 April,2023
ਸਿਵਲ ਸਰਜਨ ਵੱਲੋਂ ਖੁਸ਼ਕ ਦਿਵਸ ਤੇਂ ਘਰ ਘਰ ਲਾਰਵਾ ਚੈਕ ਕਰ ਰਹੀਆਂ ਟੀਮਾਂ ਦਾ ਕੀਤਾ ਨਿਰੀਖਣ

ਮੁਹਿੰਮ ਤਹਿਤ ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਖੁਦ ਘਰਾਂ ਵਿੱਚ ਜਾ ਕੇ ਖੜੇ ਪਾਣੀ ਦੇ ਸਰੋਤਾਂ ਦੀ ਕੀਤੀ ਚੈਕਿੰਗ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ੍ਹ ਵਿੱਚ ਖੁਸ਼ਕ ਦਿਵਸ ਮੋਕੇ 13,975 ਘਰਾਂ ਵਿਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ 30 ਥਾਂਵਾ ਤੇਂ ਮੱਛਰਾ ਦਾ ਲ਼ਾਰਵਾ ਪਾਏ ਜਾਣ ਤੇਂ ਕਰਵਾਇਆ ਨਸ਼ਟ : ਡਾ. ਰਮਿੰਦਰ ਕੌਰ ਪਟਿਆਲਾ 28 ਅਪ੍ਰੈਲ -ਮਲੇਰੀਆ/ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਮਨਾਏ ਜਾ ਰਹੇ ਹਰੇਕ ਸ਼ੁਕਰਵਾਰ ਡਰਾਈ-ਡੇ ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਗੱਲੀ /ਮੁਹਲਿਆਂ ਵਿਚ ਘਰ ਘਰ ਜਾ ਕੇ ਪਾਣੀ ਦੇ ਖੜੇ ਸਰੋਤਾ ਦੀ ਚੈਕਿੰਗ ਕੀਤੀ ਗਈ।ਪਟਿਆਲਾ ਸ਼ਹਿਰ ਦੇ ਗੁਰੁ ਨਾਨਕ ਨਗਰ,ਪੈਪਸੂ ਭਾਖੜਾ, ਟੋਭਾ ਧਿਆਨਾ, ਦੀਨ ਦਿਆਲ ਓਪਾਧਿਆਏ ਕਲੋਨੀ, ਸਿਕਲੀਗਰ ਬਸਤੀ, ਅਸਤਬਲ ਨਗਰ ਆਦਿ ਕਲੋਨੀਆਂ/ ਥਾਂਵਾ ਤੇਂ ਘਰ ਘਰ ਡੇਂਗੂ ਲਾਰਵੇ ਦੀ ਜਾਂਚ ਲਈ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕਰ ਰਹੀਆਂ ਟੀਮਾਂ ਦਾ ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਨਿਰੀਖਣ ਕੀਤਾ ਗਿਆ। ਇਸ ਮੋਕੇ ਜਿਲ੍ਹਾ ਐਪੀਡੈਮੋਲੋਜਿਸਟ ਡਾ. ਸੁਮੀਤ ਸਿੰਘ ਅਤੇ ਮਾਸ ਮੀਡੀਆ ਅਫਸਰ ਕ੍ਰਿਸ਼ਨ ਕੁਮਾਰ ਵੀ ਉਹਨਾਂ ਨਾਲ ਸਨ।ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਖੁਦ ਵੀ ਘਰ ਘਰ ਜਾ ਕੇ ਖੜੇ ਪਾਣੀ ਦੇ ਸਰੋਤਾਂ ਦੀ ਚੈਕਿੰਗ ਕੀਤੀ।ਸਿਵਲ ਸਰਜਨ ਡਾ. ਰਮਿੰਦਰ ਕੌਰ ਨੇਂ ਕਿਹਾ ਕਿ ਬੇਸ਼ਕ ਜਿਲੇ੍ਹ ਵਿੱਚ ਹੁਣ ਤੱਕ ਇਸ ਸੀਜਨ ਦੋਰਾਣ ਮਲੇਰੀਆ ਜਾਂ ਡੇਂਗੁ ਦਾ ਕੋਈ ਵੀ ਕੇਸ ਰਿਪੋਰਟ ਨਹੀ ਹੋਇਆ ਪ੍ਰੰਤੂ ਫਿਰ ਵੀ ਇਸ ਪ੍ਰਤੀ ਸੁਚੇਤ ਰਹਿਣਾ ਜਰੂਰੀ ਹੈ।ਉਹਨਾਂ ਕਿਹਾ ਕਿ ਲੋਕ ਆਪਣੇ ਘਰਾਂ ਅਤੇ ਆਲੇ ਦੁਆਲੇ ਪਾਣੀ ਦੇ ਖੜੇ ਸਰੋਤਾ ਦੀ ਚੈਕਿੰਗ ਕਰਕੇ ਖੜੇ ਪਾਣੀ ਨੁੰ ਨਸ਼ਟ ਕਰਨਾ ਯਕੀਨੀ ਬਣਾਉਣ ਅਤੇ ਸ਼ੁਰੂ ਤੋਂ ਹੀ ਇਸ ਬਿਮਾਰੀ ਨੁੰ ਦੱਬਣ ਲਈ ਸਭਨਾਂ ਦਾ ਸਹਿਯੋਗ ਜਰੂਰੀ ਹੈ।

News 28 April,2023
ਥਾਣਾ ਸ਼ੰਭੂ ਪੁਲਿਸ ਵੱਲੋ 1 ਕਿਲੋ 500 ਗ੍ਰਾਮ ਅਫੀਮ ਸਮੇਤ 2 ਨਸ਼ਾ ਤਸੱਕਰ ਕਾਬੂ

- ਦੋਸ਼ੀਆਂ ਤੋਂ ਕੀਤੀ ਜਾ ਰਹੀ ਹੈ ਡੂੰਘਾਈ ਨਾਲ ਪੁੱਛਤਾਛ : ਡੀਐਸਪੀ ਰਘਬੀਰ ਸਿੰਘ ਪਟਿਆਲਾ, 28 ਅਪ੍ਰੈਲ : ਥਾਣਾ ਸ਼ੰਭੂ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਮੋਬਾਇਲ ਨਾਕਾਬੰਦੀ ਦੌਰਾਨ ਅੰਬਾਲਾ ਤੋਂ ਰਾਜਪੁਰਾ ਸਰਵਿਸ ਰੋਡ 'ਤੇ ਸਥਿਤ ਪਿੰਡ ਡਾਹਰੀਆ ਵਿਖੇ ਵੱਡੀ ਮਾਤਰਾ ਵਿੱਚ ਅਫੀਮ ਦੇ ਤਸੱਕਰ ਲਾਲਜੀ ਪੁੱਤਰ ਮੁਨਸੀ ਲਾਲ ਵਾਸੀ ਪਿੰਡ ਤੇੜਵਾ ਥਾਣਾ ਫਤਿਹਪੁਰ, ਜਿਲਾ ਬਾਰਾਬੰਕੀ ਯੂ.ਪੀ ਨੂੰ 1 ਕਿਲੋ 500 ਗ੍ਰਾਮ ਅਫੀਮ ਸਮੇਤ ਗ੍ਰਿਫਤਾਰ ਕੀਤਾ ਹੈ। ਹਲਕਾ ਘਨੌਰ ਦੇ ਡੀਐਸਪੀ ਰਘਬੀਰ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ ਪਟਿਆਲਾ ਵਰੂਣ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਹਰਬੀਰ ਸਿੰਘ ਅਟਵਾਲ, ਪੀ.ਪੀ.ਐਸ ਕਪਤਾਨ ਪੁਲਿਸ ਇੰਨਵੈਸਟੀਗੇਸਨ ਪਟਿਆਲਾ ਦੀ ਹਿਦਾਇਤਾਂ ਅਨੁਸਾਰ ਇੰਸਪੈਕਟਰ ਰਾਹੁਲ ਕੌਸ਼ਲ ਮੁੱਖ ਅਫ਼ਸਰ ਥਾਣਾ ਸੰਭੂ ਦੀ ਟੀਮ ਜਿਸ ਵਿੱਚ ਐਸ.ਆਈ. ਬਹਾਦਰ ਰਾਮ ਤੇ ਹੋਰ ਮੁਲਾਜ਼ਮ ਸਨ, ਨੇ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਹੈ। ਇੰਸਪੈਕਟਰ ਰਾਹੁਲ ਕੌਸ਼ਿਕ ਨੇ ਇਸ ਮੌਕੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਸੀ ਲਾਲਜੀ ਦੀ ਪੁੱਛਗਿੱਛ ਪਰ ਦੱਸਿਆ ਕਿ ਇਹ ਅਫੀਮ ਜਸਵੀਰ ਸਿੰਘ ਉਰਫ ਜੱਸੀ ਪੁੱਤਰ ਰਾਮ ਚੰਦ ਵਾਸੀ ਪਿੰਡ ਰੋਹਟੀ ਛੰਨਾ ਥਾਣਾ ਸਦਰ ਨਾਭਾ ਜਿਲਾ ਪਟਿਆਲਾ ਨੂੰ ਦੇਣੀ ਸੀ, ਜਿਸ 'ਤੇ ਜਸਵੀਰ ਸਿੰਘ ਨੂੰ ਨਾਮਜਦ ਕਰਕੇ ਗ੍ਰਿਫਤਾਰ ਕੀਤਾ ਗਿਆ, ਜਿਨ੍ਹਾਂ ਦੇ ਖਿਲਾਫ਼ 29,61,85 ਐਕਟ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਉਕਤ ਦੋਸੀਆਂ ਨੂੰ ਪੇਸ਼ ਅਦਾਲਤ ਕਰਕੇ 3 ਦਿਨਾਂ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ, ਜਿਨ੍ਹਾਂ ਤੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਹ ਬ੍ਰਾਮਦ ਅਫੀਮ ਕਿੱਥੋ ਲੈ ਕੇ ਆਇਆ ਹੈ ਤੇ ਹੋਰ ਕਿਸ ਕਿਸ ਨੂੰ ਦੇਣੀ ਸੀ ਤੇ ਇਸ ਨਾਲ ਹੋਰ ਕਿਹੜੇ-ਕਿਹੜੇ ਸਾਥੀ ਹਨ।

News 28 April,2023
ਮਾਨ ਕੈਬਿਨੇਟ ਵੱਲੋਂ ਲੋਕਲ ਆਡਿਟ ਵਿੰਗ ਦੀਆਂ 87 ਵੱਖ-ਵੱਖ ਕੇਡਰ ਦੀਆਂ ਅਸਾਮੀਆਂ ਉਤੇ ਭਰਤੀ ਦੀ ਮਨਜ਼ੂਰੀ

ਮਾਨ ਕੈਬਿਨੇਟ ਵੱਲੋਂ ਲੋਕਲ ਆਡਿਟ ਵਿੰਗ ਦੀਆਂ 87 ਵੱਖ-ਵੱਖ ਕੇਡਰ ਦੀਆਂ ਅਸਾਮੀਆਂ ਉਤੇ ਭਰਤੀ ਦੀ ਮਨਜ਼ੂਰੀ ਲੁਧਿਆਣਾ, 28 ਅਪ੍ਰੈਲ 2023 - ਕੈਬਨਿਟ ਨੇ ਲੋਕਲ ਆਡਿਟ ਵਿੰਗ ਦੇ ਵੱਖ-ਵੱਖ ਕੇਡਰ ਵਿੱਚ ਸਿੱਧੀ ਭਰਤੀ ਦੀਆਂ 87 ਆਸਾਮੀਆਂ ਭਰਨ ਦੀ ਵੀ ਸਹਿਮਤੀ ਦੇ ਦਿੱਤੀ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਨਾਲ ਜੂਨੀਅਰ ਲੇਖਾਕਾਰਾਂ ਦੀਆਂ 60, ਇਕ ਸੈਕਸ਼ਨ ਅਫ਼ਸਰ, ਇਕ ਜੂਨੀਅਰ ਸਕੇਲ ਸਟੈਨੋਗ੍ਰਾਫ਼ਰ, ਤਿੰਨ ਸਟੈਨੋ ਟਾਈਪਿਸਟ ਅਤੇ 22 ਕਲਰਕਾਂ ਦੀਆਂ ਖ਼ਾਲੀ ਆਸਾਮੀਆਂ ਉਤੇ ਭਰਤੀ ਲਈ ਰਾਹ ਪੱਧਰਾ ਹੋਵੇਗਾ। ਇਸ ਨਾਲ ਪੰਚਾਇਤੀ ਰਾਜ ਸੰਸਥਾਵਾਂ (ਪੀ.ਆਰ.ਆਈਜ਼), ਸ਼ਹਿਰੀ ਸਥਾਨਕ ਸਰਕਾਰਾਂ (ਯੂ.ਐਲ.ਬੀਜ਼), ਬੱਚਿਆਂ ਲਈ ਫੰਡਾਂ ਤੇ ਯੂਨੀਵਰਸਿਟੀਆਂ ਦੇ ਪ੍ਰੀ ਆਡਿਟ/ਪੋਸਟ ਆਡਿਟ ਦਾ ਕੰਮ ਸੁਚਾਰੂ ਹੋਵੇਗਾ। ਇਸ ਨਾਲ ਸੂਬਾ ਸਰਕਾਰ, ਭਾਰਤ ਸਰਕਾਰ ਦੇ ਵਿੱਤ ਕਮਿਸ਼ਨ ਦੀਆਂ ਗਰਾਂਟਾਂ ਸੁਚਾਰੂ ਤਰੀਕੇ ਤੇ ਆਸਾਨੀ ਨਾਲ ਹਾਸਲ ਕਰਨ ਦੇ ਯੋਗ ਹੋਵੇਗੀ। ਪੰਜਾਬ ਕੈਬਿਨੇਟ ਵੱਲੋਂ ‘ਦਾ ਪੰਜਾਬ ਐਡਵੋਕੇਟ ਜਨਰਲ (ਗਰੁੱਪ-ਏ) ਸਰਵਿਸ ਰੂਲਜ਼-2023’ ਨੂੰ ਮਨਜ਼ੂਰੀ ਮੰਤਰੀ ਮੰਡਲ ਨੇ ‘ਦਾ ਪੰਜਾਬ ਐਡਵੋਕੇਟ ਜਨਰਲ (ਗਰੁੱਪ-ਏ) ਸਰਵਿਸ ਰੂਲਜ਼-2023’ ਦੀ ਰਚਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਸੇਵਾ ਨਿਯਮਾਂ ਦੀ ਰਚਨਾ ਨਾਲ ਐਡਵੋਕੇਟ ਜਨਰਲ ਦੇ ਦਫ਼ਤਰ ਵਿਚ ਕੰਮ ਕਰ ਰਹੇ ਗਰੁੱਪ-ਏ ਦੇ ਅਧਿਕਾਰੀਆਂ ਦੀਆਂ ਸੇਵਾਵਾਂ ਨਿਯਮਤ ਹੋ ਜਾਣਗੀਆਂ। ਇਸ ਫੈਸਲੇ ਨਾਲ ਵਡੇਰੇ ਜਨਤਕ ਹਿੱਤ ਵਿਚ ਇਸ ਵੱਕਾਰੀ ਦਫ਼ਤਰ ਵਿਚ ਦਫ਼ਤਰੀ ਕੰਮਕਾਜ ਹੋਰ ਪ੍ਰਭਾਵੀ ਤੇ ਸੁਚਾਰੂ ਹੋ ਜਾਵੇਗਾ। ਰੱਖਿਆ ਸੈਨਾਵਾਂ ਭਲਾਈ ਵਿਭਾਗ ਦੀ ਸਾਲਾਨਾ ਪ੍ਰਸ਼ਾਸਕੀ ਰਿਪੋਰਟ ਨੂੰ ਮਨਜ਼ੂਰੀ ਮੰਤਰੀ ਮੰਡਲ ਨੇ ਰੱਖਿਆ ਸੈਨਾਵਾਂ ਭਲਾਈ ਵਿਭਾਗ, ਪੰਜਾਬ ਦੀ ਸਾਲ 2021-22 ਦੀ ਸਾਲਾਨਾ ਪ੍ਰਸ਼ਾਸਕੀ ਰਿਪੋਰਟ ਨੂੰ ਮਨਜ਼ੂਰੀ ਦੇ ਦਿੱਤੀ ਹੈ।

News 28 April,2023
ਮੁੱਖ ਮੰਤਰੀ ਦੀ ਅਗਵਾਈ ਵਿਚ ਵਜ਼ਾਰਤ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਰਾਹਤ, ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਸਟੈਂਪ ਡਿਊਟੀ ਤੇ ਫੀਸ ’ਚ ਛੋਟ ਦੀ ਤਰੀਕ 15 ਮਈ ਤੱਕ ਵਧਾਈ

ਲੁਧਿਆਣਾ, 28 ਅਪ੍ਰੈਲ: ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਅੱਜ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਉਤੇ ਵਸੂਲੀ ਜਾਂਦੀ ਸਟੈਂਪ ਡਿਊਟੀ ਅਤੇ ਫੀਸ ਵਿਚ 2.25 ਫੀਸਦੀ ਛੋਟ ਦੇਣ ਦੇ ਸਮੇਂ ਵਿਚ ਵਾਧਾ ਕਰਦੇ ਹੋਏ ਇਸ ਦੀ ਤਰੀਕ 15 ਮਈ ਤੱਕ ਵਧਾ ਦਿੱਤੀ ਹੈ। ਇਸ ਬਾਰੇ ਫੈਸਲਾ ਸਥਾਨਕ ਸਰਕਟ ਹਾਊਸ ਵਿਖੇ ਮੁੱਖ ਮੰਤਰੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਹ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਵਡੇਰੇ ਜਨਤਕ ਹਿੱਤ ਵਿਚ ਮੰਤਰੀ ਮੰਡਲ ਨੇ 15 ਮਈ ਤੱਕ ਜ਼ਮੀਨ/ਜਾਇਦਾਦ ਦੀ ਰਜਿਸਟ੍ਰੇਸ਼ਨ ਕਰਵਾਉਣ ਵਾਲਿਆਂ ਲਈ ਸਟੈਂਪ ਡਿਊਟੀ ਤੇ ਫੀਸ ਵਿਚ 2.25 ਫੀਸਦੀ ਦੀ ਛੋਟ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਰਜਿਸਟਰੀ ਕਰਵਾਉਣ ਵਾਲਿਆਂ ਨੂੰ ਇਕ ਫੀਸਦੀ ਐਡੀਸ਼ਨਲ ਸਟੈਂਪ ਡਿਊਟੀ, ਇਕ ਫੀਸਦੀ ਪੀ.ਆਈ.ਡੀ.ਬੀ. ਫੀਸ ਅਤੇ 0.25 ਫੀਸਦੀ ਵਿਸ਼ੇਸ਼ ਫੀਸ ਤੋਂ ਛੋਟ ਹੋਵੇਗੀ। ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਇਹ ਸਕੀਮ ਸਭ ਤੋਂ ਪਹਿਲਾਂ 31 ਮਾਰਚ ਤੱਕ ਲਾਗੂ ਕੀਤੀ ਸੀ ਅਤੇ ਲੋਕਾਂ ਦਾ ਵੱਡਾ ਹੁੰਗਾਰਾ ਮਿਲਣ ਪਿੱਛੋਂ ਇਸ ਵਿਚ 30 ਅਪ੍ਰੈਲ ਤੱਕ ਵਾਧਾ ਕੀਤਾ ਗਿਆ ਸੀ ਅਤੇ ਹੁਣ ਇਹ ਤਰੀਕ 15 ਮਈ ਤੱਕ ਵਧਾ ਦਿੱਤੀ ਹੈ। ਡਰੱਗ ਟੈਸਟਿੰਗ ਲੈਬਾਰਟਰੀ ਵਿਚ 7 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ ਮੰਤਰੀ ਮੰਡਲ ਨੇ ਜਨਤਕ ਹਿੱਤ ਵਿਚ ਡਰੱਗ ਟੈਸਟਿੰਗ ਲੈਬਾਰਟਰੀ (ਆਯੂਰਵੇਦ) ਵਿਚ 7 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਅਸਾਮੀਆਂ ਉਤੇ ਭਰਤੀ ਕਰਨ ਨਾਲ ਲੈਬਾਰਟਰੀ ਦਾ ਕੰਮਕਾਜ ਹੋਰ ਸੁਚਾਰੂ ਹੋਵੇਗਾ ਜਿਸ ਨਾਲ ਆਮ ਲੋਕਾਂ ਨੂੰ ਲਾਭ ਪਹੁੰਚੇਗਾ ਅਤੇ ਆਯੂਵੈਦਿਕ ਦਵਾਈਆਂ ਦੀ ਨਿਰੰਤਰ ਟੈਸਟਿੰਗ ਵਧੇਗੀ ਤਾਂ ਕਿ ਸੂਬਾ ਸਰਕਾਰ ਦੇ ਆਯੂਵੈਦਿਕ ਹਸਪਤਾਲਾਂ, ਡਿਸਪੈਂਸਰੀਆਂ ਅਤੇ ਹੋਰਾਂ ਨੂੰ ਦਵਾਈਆਂ ਸਪਲਾਈ ਕੀਤੀਆਂ ਜਾ ਸਕਣ। ਇਸ ਕਦਮ ਨਾਲ ਸੂਬੇ ਵਿਚ ਆਯੂਵੈਦਿਕ ਦਵਾਈਆਂ ਦੀ ਮਿਆਰਤਾ ਤੇ ਸ਼ੁੱਧਤਾ ਕਾਇਮ ਰੱਖਣ ਵਿਚ ਮਦਦ ਮਿਲੇਗੀ। ਖੇਤੀ ਮਸਲਿਆਂ ਬਾਰੇ ਮਾਹਿਰਾਂ ਦੀਆਂ ਸੇਵਾਵਾਂ ਲੈਣ ਲਈ ਹਰੀ ਝੰਡੀ ਮੰਤਰੀ ਮੰਡਲ ਨੇ ਵਾਤਾਵਰਣ ਵਿਚ ਸੁਧਾਰ ਲਿਆਉਣ, ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ, ਕਿਸਾਨਾਂ ਨੂੰ ਕਣਕ-ਝੋਨੇ ਦੇ ਫਸਲੀ ਚੱਕਰ ਵਿੱਚੋਂ ਬਾਹਰ ਕੱਢਣ ਅਤੇ ਕਿਸਾਨਾਂ ਦੀ ਵਿੱਤੀ ਹਾਲਤ ਸੁਧਾਰਨ ਦੇ ਉਦੇਸ਼ ਨਾਲ ਮਾਹਿਰਾਂ ਦੀਆਂ ਸੇਵਾਵਾਂ ਲੈਣ ਲਈ ਹਰੀ ਝੰਡੀ ਦੇ ਦਿੱਤੀ ਹੈ। ਇਨ੍ਹਾਂ ਮਾਹਿਰਾਂ ਦੀਆਂ ਸੇਵਾਵਾਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਹਾਸਲ ਕੀਤੀਆਂ ਜਾਣਗੀਆਂ ਤਾਂ ਕਿ ਸੂਬੇ ਦੇ ਕਿਸਾਨਾਂ ਦੇ ਹਿੱਤ ਵਿਚ ਹੋਰ ਲੋੜੀਂਦੇ ਕਦਮ ਚੁੱਕੇ ਜਾ ਸਕਣ।

News 28 April,2023
ਜੈ ਇੰਦਰ ਕੌਰ ਨੇ ਜਲੰਧਰ ਵਿਖੇ ਭਾਜਪਾ ਦੇ ਘੱਟ ਗਿਣਤੀ ਮੋਰਚਾ ਸੰਮੇਲਨ ਨੂੰ ਕੀਤਾ ਸੰਬੋਧਨ

ਇਹ ਸਮਾਂ ਹੈ ਕਿ ਪੰਜਾਬ ਦੇ ਸੰਪੂਰਨ ਵਿਕਾਸ ਲਈ ਜਲੰਧਰ ਤੋਂ ਭਾਜਪਾ ਦੇ ਉਮੀਦਵਾਰ ਨੂੰ ਜਿਤਾਕੇ ਪ੍ਰਧਾਨਮੰਤਰੀ ਮੋਦੀ ਜੀ ਦੇ ਹੱਥ ਮਜ਼ਬੂਤ ਕਰੀਏ - ਜੈ ਇੰਦਰ ਕੌਰ ਭਾਜਪਾ ਦੇ ਕੇਂਦਰ ਸਰਕਾਰ ਦਾ ਰਾਸ਼ਟਰੀ ਘੱਟ ਗਿਣਤੀ ਵਿਕਾਸ ਨਿਗਮ ਦੀ ਸਾਲਾਨਾ ਪੂੰਜੀ ਨੂੰ ਦੋਗੁਣਾ ਵਧਾਕੇ 3,000 ਕਰੋੜ ਕਰਨ ਲਈ ਧੰਨਵਾਦ - ਭਾਜਪਾ ਪੰਜਾਬ ਮੀਤ ਪ੍ਰਧਾਨ ਜਲੰਧਰ, 28 ਅਪ੍ਰੈਲ ਭਾਜਪਾ ਪੰਜਾਬ ਮੀਤ ਪ੍ਰਧਾਨ ਅਤੇ ਸਾਬਕਾ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਪੁੱਤਰੀ ਜੈ ਇੰਦਰ ਕੌਰ ਨੇ ਅੱਜ ਜਲੰਧਰ ਦੇ ਪਿੰਡ ਤਾਜਪੁਰ ਵਿਖੇ ਕਰਵਾਏ ਗਏ ਭਾਜਪਾ ਦੇ ਘੱਟ ਗਿਣਤੀ ਮੋਰਚਾ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਕੇਂਦਰ ਸਰਕਾਰ ਦਾ ਘੱਟ ਗਿਣਤੀ ਨਾਲ ਸਬੰਧਤ ਲੋਕਾਂ ਦੇ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਲਈ ਧੰਨਵਾਦ ਕੀਤਾ। ਸੰਮੇਲਨ ਨੂੰ ਸੰਬੋਧਿਤ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ, "ਭਾਜਪਾ ਦੀ ਕੇਂਦਰ ਸਰਕਾਰ ਘੱਟ ਗਿਣਤੀ ਸਮਾਜ ਦੀ ਬਿਹਤਰੀ ਅਤੇ ਵਿਕਾਸ ਲਈ ਸ਼ੁਰੂ ਤੋਂ ਹੀ ਕੰਮ ਕਰਦੀ ਰਹੀ ਹੈ। ਇਹ ਪ੍ਰਧਾਨਮੰਤਰੀ ਮੋਦੀ ਜੀ ਦੀ ਹੀ ਸਰਕਾਰ ਸੀ ਜਿਸਨੇ ਘੱਟ ਗਿਣਤੀ ਵਿਕਾਸ ਨਿਗਮ ਦੀ ਸਾਲਾਨਾ ਪੂੰਜੀ ਨੂੰ ਦੋਗੁਣਾ ਵਧਾਕੇ 1500 ਕਰੋੜ ਤੋਂ 3,000 ਕਰੋੜ ਕੀਤਾ ਸੀ।" ਭਾਜਪਾ ਦੇ ਮੀਤ ਪ੍ਰਧਾਨ ਨੇ ਅੱਗੇ ਕਿਹਾ, "ਹੁਣ ਸਮਾਂ ਆ ਗਿਆ ਹੈ ਕਿ ਪੰਜਾਬ ਦੇ ਸੰਪੂਰਨ ਵਿਕਾਸ ਲਈ ਆਪਾਂ ਜਲੰਧਰ ਤੋਂ ਜ਼ਿਮਨੀ ਚੋਣਾਂ ਵਿੱਚ ਭਾਜਪਾ ਦੇ ਉਮੀਦਵਾਰ ਨੂੰ ਜਿਤਾਕੇ ਲੋਕ ਸਭਾ ਵਿੱਚ ਭੇਜੀਏ ਅਤੇ ਪ੍ਰਧਾਨਮੰਤਰੀ ਮੋਦੀ ਜੀ ਦੇ ਹੱਥ ਮਜ਼ਬੂਤ ਕਰੀਏ। ਜੇਕਰ ਲੋਕ ਸਭਾ ਵਿੱਚ ਅਸੀਂ ਇੰਦਰ ਇਕਬਾਲ ਸਿੰਘ ਅਟਵਾਲ ਜੀ ਦੇ ਰੂਪ ਵਿੱਚ ਇੱਕ ਸਹੀ ਨੁਮਾਇੰਦਾ ਭੇਜਾਂਗੇ ਤਾਂਹੀ ਉਹ ਇਲਾਕੇ ਦੇ ਵਿਕਾਸ ਨੂੰ ਯਕੀਨੀ ਬਣਾ ਸਕਣਗੇ।" ਜੈ ਇੰਦਰ ਕੌਰ ਨੇ ਆਪਣੇ ਭਾਸ਼ਣ ਦੌਰਾਨ ਕੇਂਦਰ ਸਰਕਾਰ ਵਲੋਂ ਸਮਾਜ ਦੀ ਭਲਾਈ ਲਈ ਚਲਾਈ ਜਾ ਰਹੀਆਂ ਲੋਕ ਭਲਾਈ ਦੀ ਸਕੀਮਾਂ ਬਾਰੇ ਵੀ ਲੋਕਾਂ ਨੂੰ ਜਾਣੂ ਕਰਵਾਇਆ ਅਤੇ ਭਾਜਪਾ ਨੂੰ ਵੋਟ ਪਾਉਣ ਲਈ ਅਪੀਲ ਕੀਤੀ। ਇਸ ਮੌਕੇ ਜੈ ਇੰਦਰ ਕੌਰ ਨਾਲ ਭਾਜਪਾ ਰਾਸ਼ਟਰੀ ਕਾਰਜਕਾਰਣੀ ਦੇ ਮੈਬਰ ਸੁਨੀਲ ਜਾਖੜ, ਪੰਜਾਬ ਘਟ ਮੋਰਚਾ ਦੇ ਪ੍ਰਧਾਨ ਥੋਮਸ ਮਸੀਹ, ਸੁਨੀਲ ਜੌਰਜ, ਰਾਜੀਵ ਖੰਨਾ, ਲਾਲਜਿਤ ਅੰਟਾਲ ਅਤੇ ਰਾਣੀ ਰਮਣੀਕ ਆਦਿ ਆਗੂ ਸਮੇਲਨ ਵਿੱਚ ਸ਼ਾਮਿਲ ਹੋਏ।

News 28 April,2023
ਧਰਮਯੁੱਧ ਮੋਰਚੇ ਦੇ ਸ਼ਹੀਦ ਸਿੰਘਾਂ ਨੂੰ ਜੋਧਪੁਰ ਮੁੜ ਵਸੇਬਾ ਐਕਸ਼ਨ ਕਮੇਟੀ ਵੱਲੋਂ ਸਰਧਾਂਜਲੀ ਭੇਟ

ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ: ਦਿਲਜੀਤ ਸਿੰਘ ਬੇਦੀ ਅੰਮ੍ਰਿਤਸਰ :- 28 ਅਪ੍ਰੈਲ - ਵੱਖ-ਵੱਖ ਜੇਲਾਂ ਅੰਦਰ ਬੰਦ ਸਿੰਘਾਂ ਦੀ ਬਿਨ੍ਹਾਂ ਸ਼ਰਤ ਰਿਹਾਈ ਦੀ ਮੰਗ ਅਤੇ ਧਰਮ ਯੁੱਧ ਮੋਰਚੇ ਸਮੇਂ ਵੱਖ-ਵੱਖ ਨੀਮ ਫੌਜੀ ਦਲਾਂ ਵੱਲੋਂ ਚੁੱਕ ਕੇ ਸ਼ਹੀਦ ਕੀਤੇ ਗਏ ਸਿੰਘਾਂ ਸਬੰਧੀ ਗੁਰਦੁਆਰਾ ਸ਼ਹੀਦਾਂ ਸਾਹਿਬ ਜੇਠੂਵਾਲ ਵਿਖੇ ਸ਼ਹੀਦਾਂ ਦੀ ਯਾਦ ਵਿੱਚ ਭਾਈ ਬਲਵਿੰਦਰ ਸਿੰਘ ਜੋਧਪੁਰੀ, ਭਾਈ ਨਿਰਮਲ ਸਿੰਘ ਜੇਠੂਵਾਲ, ਲੋਕਲ ਗੁ: ਕਮੇਟੀ , ਗ੍ਰਾਮ ਪੰਚਾਇਤ ਅਤੇ ਜੋਧਪੁਰ ਨਜ਼ਰਬੰਦ ਮੁੜ ਵਸੇਬਾ ਐਕਸ਼ਨ ਕਮੇਟੀ ਵੱਲੋਂ ਸਾਂਝੇ ਰੂਪ ਵਿਚ ਗੁਰਮਤਿ ਸਮਾਗਮ ਕਰਕੇ ਸ਼ਹੀਦ ਸਿੰਘਾਂ ਨੂੰ ਸਰਧਾਂਜਲੀ ਸਮਾਗਮ ਕਰਵਾਇਆ ਗਿਆ। ਸ਼ਹੀਦਾਂ ਦੀ ਯਾਦ ਵਿਚ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ਼ਹੀਦਾਂ ਨੂੰ ਸਰਧਾਂਜਲੀ ਭੇਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸਕੱਤਰ ਅਤੇ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਸਕੱਤਰ ਵੱਜੋਂ ਸੇਵਾ ਨਿਭਾ ਰਹੇ ਸ. ਦਿਲਜੀਤ ਸਿੰਘ ਬੇਦੀ ਨੇ ਕਿਹਾ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਉਹ ਕੌਮਾਂ ਜਿੰਦਾ ਰਹਿੰਦੀਆਂ ਤੇ ਇਤਿਹਾਸ ਸਿਰਜਦੀਆਂ ਹਨ ਜੋ ਆਪਣੇ ਸ਼ਹੀਦਾਂ ਨੂੰ ਯਾਦ ਰੱਖਦੀਆਂ ਹਨ। ਉਨ੍ਹਾਂ ਕਿਹਾ ਕਿ ਭਾਈ ਸੁਭਾਸ਼ ਸਿੰਘ ਬੱਬਰ ਖਾਲਸਾ ਤੇ ਬਾਕੀ ਸ਼ਹੀਦ ਸਿੰਘਾਂ ਦੀ ਯਾਦ ਹਰ ਸਾਲ ਇਸ ਅਸਥਾਨ ਤੇ ਗੁਰਮਤਿ ਸਮਾਗਮ ਰਾਹੀਂ ਤਾਜਾ ਕੀਤੀ ਜਾਂਦੀ ਹੈ। ਧਰਮ ਯੁੱਧ ਮੌਰਚੇ ਦੌਰਾਨ ਸ਼ਹੀਦ ਹੋਏ ਸਿੰਘਾਂ, ਸਿੰਘਣੀਆਂ ਅਤੇ ਪੰਜਾਬ ਪੁਲੀਸ ਵੱਲੋਂ ਜਸਵੰਤ ਸਿੰਘ ਖਾਲੜਾ ਸਮੇਤ ਅਠਾਈ ਹਜ਼ਾਰ ਸਿੱਖ ਨੌਜਵਾਨਾਂ ਨੂੰ ਝੂਠੇ ਪੁਲੀਸ ਮੁਕਾਬਲਿਆਂ ਵਿਚ ਸ਼ਹੀਦ ਕੀਤੇ ਗੲ ਦੇੇ ਪ੍ਰੀਵਾਰਾਂ ਨਾਲ ਇਨਸਾਫ ਨਹੀ ਹੋਇਆ। ਸ. ਬੇਦੀ ਨੇ ਮਾਨਯੋਗ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਕਿ ਸੂਹੋ ਮੋਟੋ ਐਕਸ਼ਨ ਲੈ ਕੇ ਭਾਈ ਖਾਲੜਾ ਸਮੇਤ ਭਾਈ ਸੁਭਾਸ਼ ਸਿੰਘ ਜੇਠੂਵਾਲ ਤੇ ਬਾਕੀ ਸਿੰਘਾਂ ਦੇ ਪ੍ਰੀਵਾਰਾਂ ਨੂੰ ਨਿਆ ਦਿਤਾ ਜਾਵੇ। ਇਸ ਮੌਕੇ ਸ਼ਹੀਦ ਪ੍ਰੀਵਾਰਾਂ ਦੇ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ। ਸ਼ਹੀਦਾਂ ਨੂੰ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਅਤੇ ਪਰਜਾਪੱਤ ਬ੍ਰਾਦਰੀ ਦੇ ਪ੍ਰਧਾਨ ਸ. ਰਘੁਬੀਰ ਸਿੰਘ ਰਾਜਾਸਾਂਸੀ, ਸ. ਮਗਵਿੰਦਰ ਸਿੰਘ ਖਾਪੜਖੇੜੀ ਮੈਂਬਰ ਸ਼੍ਰੋਮਣੀ ਕਮੇਟੀ, ਢਾਡੀ ਜਥੇਦਾਰ ਗੁਰਮੇਜ ਸਿੰਘ ਸ਼ਹੂਰਾ, ਜਥੇਦਾਰ ਬਲਦੇਵ ਸਿੰਘ ਐਮ.ਏ, ਜਥੇਦਾਰ ਬਲਵਿੰਦਰ ਸਿੰਘ ਜੋਧਪੁਰੀ, ਜਥੇਦਾਰ ਨਿਰਮਲ ਸਿੰਘ ਜੇਠੂਵਾਲ, ਸ. ਗੱਜਣ ਸਿੰਘ ਨੇ ਸਰਧਾਜਲੀ ਭੇਟ ਕੀਤੀ ਅਤੇ ਵੱਖ-ਵੱਖ ਜੇਲਾਂ ਵਿਚ ਬੰਦ ਸਿੱਖ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ। ਇਸ ਮੌਕੇ ਸ. ਨਾਨਕ ਸਿੰਘ ਜੋਧਪੁਰੀ, ਸ. ਗੱਜਣ ਸਿੰਘ ਜੇਠੂਵਾਲ, ਸ. ਹਰਪਾਲ ਸਿੰਘ ਜੋਧਪੁਰੀ, ਰਾਜੂ ਜੰਡਿਆਲਾ,ਪੱਤਰਕਾਰ ਸ. ਸਵਿੰਦਰ ਸਿੰਘ, ਪ੍ਰੋ. ਸੁਲੱਖਣ ਸਿੰਘ ਮਾਗਾਂਸਰਾਏ, ਸ. ਖਜਾਨ ਸਿੰਘ ਢੱਡੇ, ਸ. ਅਸਤੇਸ਼ਵਰ ਸਿੰਘ ਪੁੱਤਰ/ਭਾਈ ਨਿਰਮਲ ਸਿੰਘ ਪਦਮਸ੍ਰੀ, ਸ. ਵਿਰਸਾ ਜੋਧਪੁਰੀ, ਸ੍ਰੀ ਨਰਿੰਦਰ ਕੁਮਾਰ ਅਟਾਰੀ, ਸ. ਹਰਦੀਪ ਸਿੰਘ ਧਾਲੀਵਾਲ ਵਕੀਲ, ਬਾਬਾ ਭਗਤ ਸਿੰਘ ਮਹਾਕਾਲ ਬੁੱਢਾ ਦਲ, ਸ. ਅਮਰਬੀਰ ਸਿੰਘ ਸਿਆਲੀ ਐਡਵੋਕੇਟ, ਬਾਬਾ ਜਸਵੰਤ ਸਿੰਘ ਮਹਾਕਾਲ ਆਦਿ ਹਾਜ਼ਰ ਸਨ।

News 28 April,2023
ਅਮਨ ਅਰੋੜਾ ਵੱਲੋਂ ਯੂ.ਕੇ. ਦੀ ਫਰਮ ਨਾਲ ਮਿਊਂਸੀਪਲ ਤੇ ਖੇਤੀ ਰਹਿੰਦ-ਖੂੰਹਦ ਆਧਾਰਤ ਸੀ.ਬੀ.ਜੀ. ਪ੍ਰਾਜੈਕਟਾਂ ਲਈ ਢਾਂਚਾਗਤ ਲੋੜਾਂ ਦੇ ਹੱਲ ਬਾਰੇ ਚਰਚਾ

ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਵੱਲੋਂ ਕਾਰਬਨ ਮਾਸਟਰਜ਼ ਅਤੇ ਹਾਸਿਰੂ ਡਾਲਾ ਇਨੋਵੇਸ਼ਨਜ਼ ਦੇ ਨੁਮਾਇੰਦਿਆਂ ਨਾਲ ਮੁਲਾਕਾਤ; ਪੰਜਾਬ ਵਿੱਚ ਨਿਵੇਸ਼ ਕਰਨ ‘ਚ ਵਿਖਾਈ ਦਿਲਚਸਪੀ ਚੰਡੀਗੜ੍ਹ, 28 ਅਪ੍ਰੈਲ: ਸੂਬੇ ਵਿੱਚ ਖੇਤੀ ਰਹਿੰਦ-ਖੂੰਹਦ ਅਤੇ ਮਿਊਂਸੀਪਲ ਠੋਸ ਰਹਿੰਦ-ਖੂੰਹਦ ਦੀ ਸਮੱਸਿਆ ਦੇ ਸਥਾਈ ਅਤੇ ਵਿਗਿਆਨਕ ਹੱਲ ਤਲਾਸ਼ਣ ਲਈ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਯੂ.ਕੇ. ਦੀ ਕੰਪਨੀ ਮੈਸਰਜ਼ ਕਾਰਬਨ ਮਾਸਟਰਜ਼ ਅਤੇ ਮੈਸਰਜ਼ ਹਾਸਿਰੂ ਡਾਲਾ ਇਨੋਵੇਸ਼ਨਜ਼ ਨਾਲ ਮਿਊਂਸੀਪਲ ਠੋਸ ਰਹਿੰਦ-ਖੂੰਹਦ ਅਤੇ ਖੇਤੀ ਰਹਿੰਦ-ਖੂੰਹਦ ਦੀ ਵਰਤੋਂ ਕਰਕੇ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਤਿਆਰ ਕਰਨ ਲਈ ਬੁਨਿਆਦੀ ਢਾਂਚੇ ਸਬੰਧੀ ਲੋੜਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਜ਼ਿਕਰਯੋਗ ਹੈ ਕਿ ਸ੍ਰੀ ਅਮਨ ਅਰੋੜਾ ਨੇ ਮਿਊਂਸੀਪਲ ਠੋਸ ਅਤੇ ਖੇਤੀ ਰਹਿੰਦ-ਖੂੰਹਦ ਤੋਂ ਕੰਪਰੈੱਸਡ ਨੈਚੁਰਲ ਗੈਸ (ਸੀ.ਐਨ.ਜੀ.) ਅਤੇ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਦੇ ਉਤਪਾਦਨ ਦਾ ਅਧਿਐਨ ਕਰਨ ਲਈ ਪਿਛਲੇ ਮਹੀਨੇ ਬੈਂਗਲੁਰੂ ਦਾ ਦੌਰਾ ਕੀਤਾ ਸੀ। ਉਨ੍ਹਾਂ ਨੇ ਇਨ੍ਹਾਂ ਫਰਮਾਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਇਨ੍ਹਾਂ ਫਰਮਾਂ ਨੂੰ ਸੂਬੇ ਦਾ ਦੌਰਾ ਕਰਨ ਅਤੇ ਪੰਜਾਬ ਵਿੱਚ ਪਲਾਂਟ ਸਥਾਪਤ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਦਾ ਸੱਦਾ ਦਿੱਤਾ ਸੀ। ਸ੍ਰੀ ਅਰੋੜਾ ਨੇ ਪੇਡਾ ਦੇ ਚੇਅਰਮੈਨ ਸ੍ਰੀ ਐਚ.ਐਸ. ਹੰਸਪਾਲ ਅਤੇ ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀ ਰਵੀ ਭਗਤ ਨਾਲ ਮੈਸਰਜ਼ ਕਾਰਬਨ ਮਾਸਟਰਜ਼ ਦੇ ਸਹਿ-ਸੰਸਥਾਪਕ ਸ੍ਰੀ ਸੋਮ ਨਰਾਇਣ ਅਤੇ ਡਾਇਰੈਕਟਰ ਸ੍ਰੀ ਕੇਵਿਨ ਹਿਊਸਟਨ ਅਤੇ ਮੈਸਰਜ਼ ਹਾਸਿਰੂ ਡਾਲਾ ਇਨੋਵੇਸ਼ਨਜ਼ ਦੇ ਨੁਮਾਇੰਦਿਆਂ ਦਾ ਸਵਾਗਤ ਕੀਤਾ। ਇਨ੍ਹਾਂ ਫਰਮਾਂ ਨੂੰ 'ਇਨਵੈਸਟ ਇਨ ਦਿ ਬੈਸਟ' ਦਾ ਸੱਦਾ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਗਰੀਨ ਅਤੇ ਕੁਦਰਤੀ ਊਰਜਾ ਦੇ ਉਤਪਾਦਨ ਦੇ ਮਾਮਲੇ 'ਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਦਾ ਸੰਕਲਪ ਰੱਖਦੀ ਹੈ ਅਤੇ ਇਸ ਟੀਚੇ ਨੂੰ ਹਾਸਲ ਕਰਨ ਲਈ ਸੂਬਾ ਸਰਕਾਰ ਵੱਲੋਂ ਸਟੈਂਪ ਡਿਊਟੀ, ਬਿਜਲੀ ਡਿਊਟੀ, ਸੀ.ਐਲ.ਯੂ. ਅਤੇ ਈ.ਡੀ.ਸੀ. ਚਾਰਜਿਜ਼ ਤੋਂ ਛੋਟ ਦੇਣ ਤੋਂ ਇਲਾਵਾ ਹੋਰ ਵੀ ਵਿੱਤੀ ਰਿਆਇਤਾਂ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ 'ਇਨਵੈਸਟ ਪੰਜਾਬ' ਰਾਹੀਂ ਸਿੰਗਲ ਵਿੰਡੋ ਕਲੀਅਰੈਂਸ ਵੀ ਪ੍ਰਦਾਨ ਕੀਤੀ ਜਾ ਰਹੀ ਹੈ। ਮੈਸਰਜ਼ ਕਾਰਬਨ ਮਾਸਟਰਜ਼ ਅਤੇ ਮੈਸਰਜ਼ ਹਾਸਿਰੂ ਡਾਲਾ ਇਨੋਵੇਸ਼ਨਜ਼ ਦੇ ਨੁਮਾਇੰਦਿਆਂ ਨੇ ਪੰਜਾਬ ਵਿੱਚ ਨਿਵੇਸ਼ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ। ਸ੍ਰੀ ਅਮਨ ਅਰੋੜਾ ਨੇ ਇਨ੍ਹਾਂ ਫਰਮਾਂ ਨੂੰ ਝੋਨੇ ਦੀ ਪਰਾਲੀ 'ਤੇ ਆਧਾਰਿਤ ਸੀ.ਬੀ.ਜੀ. ਪ੍ਰਾਜੈਕਟਾਂ ਦੀ ਐਲੋਕੇਸ਼ਨ ਲਈ ਸੂਬਾ ਸਰਕਾਰ ਦੀਆਂ ਨੀਤੀਆਂ/ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਕੋਲ ਪ੍ਰਸਤਾਵ ਪੇਸ਼ ਕਰਨ ਲਈ ਕਿਹਾ। ਉਨ੍ਹਾਂ ਨੇ ਪੇਡਾ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਲਾਂਟ ਲਗਾਉਣ ਲਈ ਸਥਾਨ ਚੁਣਨ ਵਾਸਤੇ ਉਨ੍ਹਾਂ ਨੂੰ ਤਹਿਸੀਲਾਂ ਦੀ ਸੂਚੀ ਮੁਹੱਈਆ ਕਰਵਾਉਣ। ਉਨ੍ਹਾਂ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਮਿਊਂਸੀਪਲ ਰਹਿੰਦ-ਖੂੰਹਦ 'ਤੇ ਆਧਾਰਿਤ ਸੀ.ਬੀ.ਜੀ. ਪ੍ਰਾਜੈਕਟਾਂ ਦੀ ਐਲੋਕੇਸ਼ਨ ਵਾਸਤੇ ਰੂਪ-ਰੇਖਾ ਤਿਆਰ ਕਰਨ ਲਈ ਵੀ ਕਿਹਾ।

News 28 April,2023
ਸਿਤਾਰਿਆਂ ਵਾਂਗ ਚਮਕਣਾ ਚਾਹੁੰਦੀ ਹੈ ਕ੍ਰਿਤਿਕਾ

ਸੂਰਜ ਲਈ ਅਸਮਾਨ ਅਜੇ ਬਾਕੀ ਹੈ ਹੁਣ ਰੁਜਗਾਰ ਹੀ ਨਹੀਂ ਮਨਭਾਉਂਦਾ ਰੁਜਗਾਰ ਪਾਉਣ ਲਈ ਯਤਨਸ਼ੀਲ ਹਨ ਪੰਜਾਬ ਦੇ ਨੌਜਵਾਨ ਚੰਡੀਗੜ੍ਹ, 28 ਅਪ੍ਰੈਲ ਪੰਜਾਬ ਵਿੱਚ ਬੀਤੇ ਇੱਕ ਸਾਲ ਦੌਰਾਨ ਸਰਕਾਰੀ ਨੌਕਰੀਆਂ ਦੇ ਮੌਕਿਆਂ ਵਿੱਚ ਹੋਏ ਵੱਡੇ ਵਾਧੇ ਕਾਰਨ ਸੂਬੇ ਦੇ ਨੌਜਵਾਨ ਹੁਣ ਸਿਰਫ ਰੁਜਗਾਰ ਲਈ ਨਹੀਂ ਬਲਕਿ ਮਨਭਾਉਂਦਾ ਰੁਜਗਾਰ ਪਾਉਣ ਲਈ ਯਤਨਸ਼ੀਲ ਹਨ। ਇਸ ਬਾਰੇ ਦੂਸਰਾ ਦਿਲਚਸਪ ਪਹਿਲੂ ਇਹ ਹੈ ਕਿ ਜੋ ਨੌਜਵਾਨ ਸਰਕਾਰੀ ਨੌਕਰੀਆਂ ਵਿੱਚ ਆ ਰਹੇ ਹਨ ਉਨ੍ਹਾਂ ਵਿੱਚੋਂ ਬਹੁਤਿਆਂ ਦੇ ਪਰਿਵਾਰਾਂ ਵਿੱਚੋਂ ਪਹਿਲਾਂ ਕੋਈ ਵੀ ਸਰਕਾਰੀ ਨੌਕਰੀ ਵਿੱਚ ਨਹੀਂ ਸੀ। ਕੁਝ ਅਜਿਹਾ ਹੀ ਕਿੱਸਾ ਹੈ ਇਸ ਹਫਤੇ ਆਮ ਰਾਜ ਪ੍ਰਬੰਧ ਵਿਭਾਗ ਵਿੱਚ ਬਤੌਰ ਕਲਰਕ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਕ੍ਰਿਤਿਕਾ ਅਤੇ ਸੂਰਜ ਕੁਮਾਰ ਦਾ। ਆਪਣੇ ਨਾਂਅ ਅਨੁਸਾਰ ਸਿਤਾਰਿਆਂ ਵਾਂਗ ਚਮਕਣ ਦੀ ਚਾਹ ਰੱਖਣ ਵਾਲੀ ਪਟਿਆਲਾ ਨਿਵਾਸੀ ਕ੍ਰਿਤਿਕਾ ਦਾ ਕਹਿਣਾ ਹੈ ਕਿ ਉਹ ਪਟਵਾਰੀ ਦੀ ਆਸਾਮੀ ਲਈ ਮੁਢਲਾ ਇਮਤਿਹਾਨ, ਪੀ.ਐਸ.ਪੀ.ਸੀ.ਐਲ ਦਾ ਮੁਢਲਾ ਇਮਤਿਹਾਨ ਅਤੇ ਪੀ.ਐਸ.ਐਸ.ਐਸ.ਬੀ. ਵੱਲੋਂ ਲਿਆ ਗਿਆ ਲਿਖਤੀ ਅਤੇ ਟਾਈਪਿੰਗ ਟੈਸਟ ਪਾਸ ਕਰ ਚੁੱਕੀ ਹੈ। ਉਸ ਦਾ ਕਹਿਣਾ ਹੈ ਕਿ ਸਰਕਾਰੀ ਨੌਕਰੀ ਵਿੱਚ ਆਉਣ ਵਾਲੀ ਉਹ ਆਪਣੇ ਪਰਿਵਾਰ ਦੀ ਪਹਿਲੀ ਮੈਂਬਰ ਹੈ। ਕ੍ਰਿਤਿਕਾ ਨੇ ਪੰਜਾਬ ਸਰਕਾਰ ਵੱਲੋਂ ਪਾਰਦਰਸ਼ੀ ਢੰਗ ਨਾਲ ਚਲਾਈ ਜਾ ਰਹੀ ਭਰਤੀ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਸੂਬੇ ਵਿੱਚੋਂ ਵਿਦੇਸ਼ਾਂ ਨੂੰ ਹੋ ਰਹੇ ਹੁਨਰ ਦੇ ਪ੍ਰਵਾਸ ਨੂੰ ਠੱਲ ਪਵੇਗੀ। ਉਸ ਨੇ ਕਿਹਾ ਕਿ ਇਸ ਨਿਯੁਕਤੀ ਨਾਲ ਸਿਰਫ ਉਹੀ ਨਹੀਂ ਉਸਦੇ ਸਾਰੇ ਪਰਿਵਾਰ ਨੂੰ ਬਹੁਤ ਖੁਸ਼ੀ ਹੋਈ ਹੈ। ਫਾਜਿਲਕਾ ਜਿਲ੍ਹੇ ਦੇ ਪਿੰਡ ਸੌਜ ਦੇ ਛੋਟੇ ਕਿਸਾਨ ਤਿਲਕ ਰਾਜ ਦਾ ਸਪੁੱਤਰ ਸੂਰਜ ਕੁਮਾਰ ਦਾ ਨਿਸ਼ਾਨਾ ਵੀ ਬਤੌਰ ਪੁਲਿਸ ਅਫਸਰ ਸੇਵਾਵਾਂ ਨਿਭਾਉਣਾ ਹੈ। ਸੂਰਜ ਦਾ ਕਹਿਣਾ ਹੈ ਕਿ ਉਹ ਬਤੌਰ ਕਲਰਕ ਆਪਣੀਆਂ ਸੇਵਾਵਾਂ ਸਮੱਰਪਿਤ ਭਾਵਨਾ ਨਾਲ ਨਿਭਾਉਣ ਦੇ ਨਾਲ-ਨਾਲ ਪੁਲਿਸ ਅਫਸਰ ਭਰਤੀ ਹੋਣ ਲਈ ਤਿਆਰੀ ਜਾਰੀ ਰੱਖੇਗਾ। ਉਸ ਨੇ ਕਿਹਾ ਕਿ ਮੌਜੂਦਾ ਨੌਕਰੀ ਲਈ ਬਿਨਾਂ ਕਿਸੇ ਸਿਫਾਰਿਸ਼ ਜਾਂ ਰਿਸ਼ਵਤ ਦੇ ਹੋਈ ਉਸ ਦੀ ਨਿਯੁਕਤੀ ਨੇ ਉਸ ਅੰਦਰ ਇਹ ਵਿਸ਼ਵਾਸ ਪੈਦਾ ਕੀਤਾ ਹੈ ਕਿ ਇਸ ਸਰਕਾਰ ਦੌਰਾਨ ਸੱਭ ਕੁਝ ਸੰਭਵ ਹੈ। ਸੂਰਜਾ ਦਾ ਕਹਿਣਾ ਹੈ ਕਿ ਜਿੰਦਗੀ ਕੀ ਅਸਲੀ ਉਡਾਨ ਅਬੀ ਬਾਕੀ ਹੈ, ਜਿੰਦਗੀ ਕੇ ਕਈ ਇਮਤਿਹਾਨ ਅਬੀ ਬਾਕੀ ਹੈ, ਅਬੀ ਤੋ ਨਾਪੀ ਹੈ ਮੁੱਠੀ ਭਰ ਜਮੀਨ ਹਮਨੇ, ਅਬੀ ਤੋ ਸਾਰਾ ਆਸਮਾਨ ਬਾਕੀ ਹੈ।

News 28 April,2023
ਸਾਬਕਾ ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ ਪੰਜ ਤੱਤਾਂ ਵਿਚ ਵਿਲੀਨ

-ਦੇਸ ਭਰ ਤੋ ਵੱਖ ਵੱਖ ਪਾਰਟੀਆਂ ਤੇ ਸੀਨੀਅਰ ਨੇਤਾ ਪੁੱਜੇ - ਦਰਸ਼ਨ ਸਿੰਘ ਧਾਲੀਵਾਲ ਨੇ ਅਮਰੀਕਾ ਤੋਂ ਆਕੇ ਕੀਤੀ ਸ਼ਰਧਾਂਜਲੀ ਅਰਪਣ -ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਨਾਲ-ਨਾਲ ਦੇਸ਼ ਦੀ ਰਾਜਨੀਤੀ ਦਾ ਆਇਨਾ ਸਨ : ਸੁਰਜੀਤ ਸਿੰਘ ਰੱਖੜਾ - ਪਟਿਆਲਾ ਜ਼ਿਲੇ ਦੇ ਨੇਤਾ ਇੰਦਰਮੋਹਨ ਸਿੰਘ ਬਜਾਜ, ਮੇਅਰ ਬਜਾਜ, ਕਬੀਰ ਦਾਸ, ਸਤਵਿੰਦਰ ਟੌਹੜਾ, ਅਬਲੋਵਾਲ, ਰਾਜੂ ਖੰਨਾ, ਸਾਹਿਲ ਗੋਇਲ, ਸ਼ੱਕੂ ਗਰੋਵਰ ਅਤੇ ਹੋਰ ਨੇਤਾ ਸ਼ਰਧਾਂਜਲੀ ਅਰਪਣ ਕਰਨ ਪੁੱਜੇ ਚੰਡੀਗੜ / ਪਟਿਆਲਾ, 27 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ, ਦੇਸ਼ ਦੀ ਰਾਜਨੀਤੀ ਦੇ ਬਾਬਾ ਬੋਹੜ ਅਤੇ ਸਾਬਕਾ ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ ਅੱਜ ਪੰਜ ਤੱਤਾਂ ਵਿਚ ਵਲੀਨ ਹੋ ਗਏ । ਉਨਾਂ ਨੂੰ ਅਗਨੀ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਭੇਂਟ ਕੀਤੀ । ਇਸ ਮੌਕੇ ਦੇਸ ਭਰ ਤੋ ਵੱਖ ਵੱਖ ਰਾਜਨੀਤਕ ਪਾਰਟੀਆਂ ਦੇ ਨੇਤਾ , ਮੁੱਖ ਮੰਤਰੀ ਭਗਵੰਤ ਮਾਨ ਤੇ ਹੋਰ ਵੀ ਨੇਤਾ ਪੁੱਜੇ ਹੋਏ ਸਨ । ਇਸ ਮੋਕੇ ਗੱਲਬਾਤ ਕਰਦਿਆਂ ਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਵਿੱਚ ਜ਼ਿਲਾ ਪਟਿਆਲਾ ਦੇ ਨੇਤਾਵਾਂ ਨੇ ਬਾਦਲ ਪਿੰਡ ਜਾਕੇ ਭਾਵ ਭਿੰਨੀਆਂ ਸ਼ਰਧਾਂਜਲੀਆਂ ਦਿੱਤੀਆਂ। ਇਸ ਮੌਕੇ ਉੱਘੇ ਪ੍ਰਵਾਸੀ ਭਾਰਤੀ ਡਾ. ਦਰਸ਼ਨ ਸਿੰਘ ਰੱਖੜਾ ਨੇ ਵਿਸ਼ੇਸ਼ ਤੌਰ 'ਤੇ ਅਮਰੀਕਾ ਤੋਂ ਆਕੇ ਸ. ਬਾਦਲ ਨੂੰ ਸ਼ਰਧਾਂਜਲੀ ਅਰਪਣ ਕੀਤੀ। ਇਸ ਮੌਕੇ ਸ. ਰੱਖੜਾ ਨੇ ਆਖਿਆ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਨਾਲ ਨਾਲ ਦੇਸ਼ ਦੀ ਰਾਜਨੀਤੀ ਦਾ ਆਇਨਾ ਸਨ। ਉਨ੍ਹਾਂ ਆਖਿਆ ਕਿ ਇਸ ਸਮੇਂ ਇੱਕ ਵਿਧਾਇਕ ਦੀ ਸੀਟ ਜਿੱਤਣੀ ਔਖੀ ਹੈ ਤੇ ਸ. ਬਾਦਲ 5 ਵਾਰ ਮੁੱਖ ਮੰਤਰੀ ਰਹੇ। ਉਨ੍ਹਾਂ ਆਖਿਆ ਕਿ ਅੱਜ ਉਨ੍ਹਾਂ ਦੇ ਅੰਤਿਮ ਸੰਸਕਾਰ ਮੌਕੇ ਪੂਰੇ ਦੇਸ਼ ਇੱਕ ਦਰਜਨ ਤੋਂ ਵੱਧ ਵੱਖ ਵੱਖ ਰਾਜਾਂ ਦੇ ਮੁੱਖ ਮੰਤਰੀ, ਸਾਬਕਾ ਮੁੱਖ ਮੰਤਰੀ, ਵੱਖ ਵੱਖ ਰਾਜਸੀ ਪਾਰਟੀਆਂ ਦੇ ਨੇਤਾਵਾਂ ਦਾ ਪੁੱਜਣਾ ਇਹ ਦੱਸਦਾ ਹੈ ਕਿ ਸ. ਬਾਦਲ ਦੀ ਹਰਮਨ ਪਿਆਰਤਾ ਪੂਰੇ ਦੇਸ਼ ਅੰਦਰ ਸੀ। ਇਸ ਮੌਕੇ ਸਾਬਕਾ ਚੇਅਰਮੈਨ ਇੰਦਰਮੋਹਨ ਸਿੰਘ ਬਜਾਜ, ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ ਸਾਬਕਾ ਵਿਧਾਇਕ, ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਐਸਜੀਪੀਸੀ ਮੈਂਬਰ ਸਤਵਿੰਦਰ ਸਿੰਘ ਟੌਹੜਾ, ਹਲਕਾ ਇੰਚਾਰਜ ਅਮਲੋਹ ਰਾਜੂ ਖੰਨਾ, ਹਲਕਾ ਇੰਚਾਰਜ ਨਾਭਾ ਬਾਬੂ ਕਬੀਰ ਦਾਸ, ਸਾਹਿਲ ਗੋਇਲ ਕੌਮੀ ਮੀਤ ਪ੍ਰਧਾਨ, ਜਸਪਾਲ ਸਿੰਘ ਕਲਿਆਣ ਸਾਬਕਾ ਚੈਅਰਮੈਨ, ਸੀਨੀਅਰ ਅਕਾਲੀ ਨੇਤਾ ਕਪੂਰ ਚੰਦ ਬਾਂਸਲ ਪ੍ਰਧਾਨ ਨਗਰ ਕੌਂਸਲ ਸਮਾਣਾ, ਮਾਲਵਿੰਦਰ ਸਿੰਘ ਝਿੱਲ ਸੀਨੀਅਰ ਅਕਾਲੀ ਨੇਤਾ, ਡਾ. ਹਰਵਿੰਦਰ ਸਿੰਘ ਬੁੱਬੂ, ਪਰਮਜੀਤ ਸਿੰਘ ਪੰਮਾਂ, ਅਮਿਤ ਰਾਠੀ ਕੌਮੀ ਸਪੋਕਸਮੈਨ ਯੂਥ ਅਕਾਲੀ ਦਲ , ਅਮਨਦੀਪ ਸਿੰਘ ਘੱਗਾ, ਰਵਿੰਦਰ ਸਿੰਘ ਵਿੰਦਾ ਮੈਂਬਰ ਅਕਾਲੀ ਦਲ ਵਰਕਿੰਗ ਕਮੇਟੀ , ਸੁੱਕੂ ਗਰੋਵਰ ਯੂਥ ਕੋਆਡੀਨੇਟਰ, ਤਰਨਜੀਤ ਸਿੰਘ ਭਾਟੀਆ ਬਿਲਾ ਪ੍ਰਧਾਨ ਸਬਜੀ ਮੰਡੀ, ਸੰਜੀਵ ਸਿੰਗਲਾ ਕੌਮੀ ਜਨਰਲ ਸਕੱਤਰ, ਜਸਪ੍ਰੀਤ ਸਿੰਘ ਭਾਟੀਆ ਜਨਰਲ ਸਕੱਤਰ, ਜਗਜੀਤ ਸਿੰਘ ਸੌਨੀ ਤੇ ਗੁਰਜੰਟ ਸਿੰਘ ਜੰਟਾਂ ਪੀ ਏ ਸਰਦਾਰ ਰੱਖੜਾ, ਸਾਬਕਾ ਚੈਅਰਮੈਨ ਭੁਪਿੰਦਰ ਸਿੰਘ ਡਕਾਲਾ, ਜਥੇਦਾਰ ਹਰਜਿੰਦਰ ਸਿੰਘ ਬੱਲ ਸਾਬਕਾ ਚੈਅਰਮੈਨ, ਸਾਬਕਾ ਚੈਅਰਮੈਨ ਮਲਕੀਤ ਸਿੰਘ ਡਕਾਲਾ, ਜਥੇਦਾਰ ਬਲਦੇਵ ਸਿੰਘ ਬਠੋਈ ਸਾਬਕਾ ਚੈਅਰਮੈਨ, ਰਘਬੀਰ ਸਿੰਘ ਕਲਿਆਣ ਪ੍ਰਧਾਨ ਯੂਥ ਅਕਾਲੀ ਦਲ ਹਲਕਾ ਸਮਾਣਾ, ਅਜਮੇਰ ਸਿੰਘ ਪਸਿਆਣਾ ਸਾਬਕਾ ਸਰਪੰਚ ਤੇ ਹੋਰ ਨੇਤਾ ਵੀ ਹਾਜਰ ਸਨ। ਡੱਬੀ ਸ. ਬਾਦਲ ਆਪਣੀ ਸਾਰੀ ਜਿੰਦਗੀ ਪੰਥ, ਪੰਜਾਬ ਅਤੇ ਦੇਸ਼ ਦੇ ਲੇਖੇ ਲਗਾਕੇ ਗਏ : ਜਸਪਾਲ ਬਿੱਟੂ ਚੱਠਾ ਪਟਿਆਲਾ ਦਿਹਾਤੀ ਹਲਕਾ ਦੇ ਇੰਚਾਰਜ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਜਸਪਾਲ ਸਿੰਘ ਬਿੱਟੂ ਚੱਠਾ ਨੇ ਅੱਜ ਜਗ ਬਾਣੀ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਆਖਿਆ ਕਿ ਸ਼ ਬਾਦਲ ਆਪਣੀ ਸਾਰੀ ਜਿੰਦਗੀ ਪੰਥ ਪੰਜਾਬ ਅਤੇ ਦੇਸ਼ ਦੇ ਲੇਖੇ ਲਗਾਕੇ ਗਏ ਹਨ। ਉਨ੍ਹਾਂ ਆਖਿਆ ਕਿ ਸ. ਬਾਦਲ ਨੇ ਹਮੇਸ਼ਾ ਹੀ ਪੰਜਾਬ ਅਤੇ ਪੰਜਾਬੀਅਤ ਲਈ ਕੰਮ ਕੀਤਾ ਤੇ ਪੰਜਾਬ ਦੀ ਬਿਹਤਰੀ ਲਈ ਵੱਖ-ਵੱਖ ਮੋਰਚਿਆਂ ਅੰਦਰ 17 ਸਾਲ ਦੇ ਕਰੀਬ ਜੇਲ ਕਟੀ। ਉਨ੍ਹਾਂ ਆਖਿਆ ਕਿ ਲਗਾਤਾਰ ਮੁੱਖ ਮੰਤਰੀ ਬਣਨਾ ਤੇ ਪੰਜਾਬ ਤੇ ਪੰਜਾਬੀਅਤ ਬਾਰੇ ਸੋਚਣਾ ਹੀ ਉਨ੍ਹਾਂ ਦੀ ਜਿੰਦਗੀ ਦਾ ਮੁੱਖ ਟੀਚਾ ਸੀ। ਜਸਪਾਲ ਸਿੰਘ ਬਿੱਟੂ ਚੱਠਾ ਨੇ ਆਖਿਆ ਕਿ ਪਟਿਆਲਾ ਦਿਹਾਤੀ ਹਲਕਾ ਤੋਂ ਸਮੁੱਚਾ ਅਕਾਲੀ ਦਲ ਤੇ ਸੰਗਤ ਸ. ਬਾਦਲ ਨੂੰ ਸ਼ਰਧਾ ਦੇ ਫੁੱਲ ਅਰਪਣ ਕਰਦੀ ਹੈ।

News 27 April,2023
ਕਣਕ ਦੀ ਆਮਦ 100 ਲੱਖ ਮੀਟ੍ਰਿਕ ਟਨ ਤੋਂ ਪਾਰ; 99.5 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ

ਪਿਛਲੇ ਸਾਲ ਨਾਲੋਂ 30 ਫੀਸਦੀ ਵੱਧ ਖਰੀਦ ਦੀ ਉਮੀਦ ਪੰਜਾਬ ਨੇ ਫਿਰ ਦੇਸ਼ ਦੇ ਅੰਨ ਭੰਡਾਰ ਵਿੱਚ ਪਾਇਆ ਅਹਿਮ ਯੋਗਦਾਨ; ਦੇਸ਼ ਵਿਆਪੀ ਖਰੀਦ ਵਿੱਚ ਪੰਜਾਬ ਦਾ 50 ਫ਼ੀਸਦੀ ਹਿੱਸਾ ਮੰਡੀ ’ਚ ਕਿਸੇ ਵੀ ਕਿਸਾਨ ਨੂੰ ਉਡੀਕ ਨਹੀਂ ਕਰਨੀ ਪਈ: ਕਟਾਰੂਚੱਕ ਚੰਡੀਗੜ੍ਹ, 27 ਅਪ੍ਰੈਲ: ਸੂਬੇ ਭਰ ਦੀਆਂ ਮੰਡੀਆਂ ਵਿੱਚ ਅੱਜ ਕਣਕ ਦੀ ਆਮਦ 100 ਲੱਖ ਮੀਟਰਿਕ ਟਨ ਨੂੰ ਪਾਰ ਕਰ ਗਈ ਹੈ ਜਿਸ ਵਿੱਚੋਂ 99.5 ਲੱਖ ਟਨ ਸਰਕਾਰੀ ਏਜੰਸੀਆਂ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ ਪਹਿਲਾਂ ਹੀ ਖਰੀਦੀ ਜਾ ਚੁੱਕੀ ਹੈ। ਵਪਾਰੀਆਂ ਵੱਲੋਂ ਕਰੀਬ 3.5 ਲੱਖ ਮੀਟਰਿਕ ਟਨ ਜਦਕਿ ਬਾਕੀ ਕਣਕ ਸਰਕਾਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦੀ ਗਈ ਹੈ। ਅੱਜ ਦਿਨ ਦੇ ਅੰਤ ਤੱਕ ਸਿਰਫ 1 ਲੱਖ ਮੀਟਰਿਕ ਟਨ ਕਣਕ ਹੀ ਬਿਨ੍ਹਾਂ ਖਰੀਦੇ ਬਚੀ ਸੀ ਕਿਉਂਕਿ ਇਸਦੀ ਸਫ਼ਾਈ ਹੋਣੀ ਬਾਕੀ ਸੀ। ਇਹ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਮੌਜੂਦ ਸੀਜ਼ਨ ਵਿੱਚ 100 ਲੱਖ ਮੀਟਰਿਕ ਟਨ ਕਣਕ ਦੀ ਖਰੀਦ ਦੇ ਅੰਕੜੇ ਨੂੰ ਪਾਰ ਕਰਕੇ ਪਿਛਲੇ ਸਾਲ ਹੋਈ ਕੁੱਲ 96 ਲੱਖ ਮੀਟਰਿਕ ਟਨ ਕਣਕ ਦੀ ਖਰੀਦ ਨੂੰ ਮਾਤ ਦਿੰਦਿਆਂ ਖਰੀਦ ਪ੍ਰਕਿਰਿਆ ਅੱਜ ਆਪਣੇ ਆਖਰੀ ਪੜਾਅ ਵਿੱਚ ਦਾਖਲ ਹੋ ਗਈ ਹੈ। ਪਿਛਲੇ ਸਾਲ ਦੌਰਾਨ ਕਣਕ ਦੀ ਆਮਦ ਦੀ ਤੁਲਨਾ ਕਰਦਿਆਂ ਮੰਤਰੀ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਦੇਸ਼ ਭਰ ਵਿੱਚ ਕਣਕ ਦੀ ਸਰਕਾਰੀ ਖਰੀਦ ਦਾ ਲਗਭਗ 50 ਫੀਸਦੀ ਹਿੱਸਾ ਸੂਬੇ ਵੱਲੋਂ ਪਾਇਆ ਗਿਆ ਹੈ ਜਿਸ ਨਾਲ ਇੱਕ ਵਾਰ ਫਿਰ ਪੰਜਾਬ ਦੇਸ਼ ਦੇ ਅੰਨਦਾਤਾਵਾਂ ਵਿੱਚੋਂ ਮੋਹਰੀ ਰਿਹਾ ਹੈ। ਉਹਨਾਂ ਅੱਗੇ ਕਿਹਾ ਕਿ ਇਸ ਸਾਲ ਘੱਟੋ-ਘੱਟ ਸਮਰਥਨ ਮੁੱਲ ’ਤੇ ਕੁੱਲ ਸਰਕਾਰੀ ਖਰੀਦ ਪਿਛਲੇ ਸਾਲ ਦੇ ਮੁਕਾਬਲੇ ਘੱਟੋ-ਘੱਟ 30 ਫੀਸਦੀ ਵੱਧ ਹੋਣ ਦੀ ਉਮੀਦ ਹੈ ਜੋ ਕਿ ਸੂਬੇ ਵਿੱਚ ਵਧੀ ਹੋਈ ਖੁਸ਼ਹਾਲੀ ਦਾ ਸੰਕੇਤ ਹੈ। ਖਰੀਦ ਪ੍ਰਕਿਰਿਆ ਦੀ ਰਫਤਾਰ ’ਤੇ ਤਸੱਲੀ ਪ੍ਰਗਟ ਕਰਦਿਆਂ ਮੰਤਰੀ ਨੇ ਕਿਹਾ ਕਿ ਪੂਰੇ ਸੀਜ਼ਨ ਦੌਰਾਨ ਦਿਨ ਦੇ ਅੰਤ ’ਚ ਬਿਨਾਂ ਖਰੀਦੇ ਬਚੀ ਕਣਕ ਦੀ ਮਾਤਰਾ ਕਦੇ ਵੀ ਉਸ ਦਿਨ ਦੀ ਆਮਦ ਦੇ 50 ਫੀਸਦੀ ਤੋਂ ਵੱਧ ਨਹੀਂ ਸੀ, ਜੋ ਇਸ ਤੱਥ ਵੱਲ ਸਪੱਸ਼ਟ ਤੌਰ ’ਤੇ ਇਸ਼ਾਰਾ ਕਰਦਾ ਹੈ ਕਿ ਜ਼ਿਆਦਾਤਰ ਕਿਸਾਨਾਂ ਦੀ ਕਣਕ ਉਸੇ ਦਿਨ ਹੀ ਖਰੀਦੀ ਗਈ ਹੈ ਜਿਸ ਦਿਨ ਉਹ ਆਪਣੀ ਕਣਕ ਮੰਡੀ ਵਿੱਚ ਲੈ ਕੇ ਆਏ ਸਨ। ਕਣਕ ਦੀ ਚੁਕਾਈ ਸਬੰਧੀ ਮੰਤਰੀ ਨੇ ਕਿਹਾ ਕਿ ਇਸ ਸਾਲ ਮੰਡੀਆਂ ’ਚ 100 ਲੱਖ ਟਨ ਕਣਕ ਦੀ ਆਮਦ ਸਿਰਫ 15 ਦਿਨਾਂ ’ਚ ਹੀ ਹੋ ਗਈ ਹੈ ਜਦਕਿ ਪਿਛਲੇ ਸਾਲ ਇਸੇ ਤਰੀਕ ਤੱਕ 22 ਦਿਨਾਂ ’ਚ 94 ਲੱਖ ਮੀਟਰਿਕ ਟਨ ਕਣਕ ਦੀ ਆਮਦ ਹੋਈ ਸੀ। ਇਸ ਲਈ ਸੂਬੇ ਵਿੱਚ ਸੀਮਤ ਲੇਬਰ ਅਤੇ ਟਰਾਂਸਪੋਰਟ ਸਰੋਤਾਂ ’ਤੇ ਧਿਆਨ ਦੇਣਾ ਲਾਜ਼ਮੀ ਸੀ। ਉਹਨਾਂ ਅੱਗੇ ਕਿਹਾ ਕਿ ਚੁਕਾਈ ਖਰੀਦ ਏਜੰਸੀਆਂ ਦਾ ਅੰਦਰੂਨੀ ਮਾਮਲਾ ਹੈ ਅਤੇ ਇਸ ਦਾ ਕਿਸੇ ਵੀ ਦਿਨ ਕਿਸੇ ਵੀ ਤਰ੍ਹਾਂ ਨਾਲ ਕਣਕ ਦੀ ਤੁਰੰਤ ਖਰੀਦ ਅਤੇ ਅਦਾਇਗੀ ਸਬੰਧੀ ਕਿਸਾਨਾਂ ‘ਤੇ ਪ੍ਰਭਾਵ ਨਹੀਂ ਪਿਆ। ਉਹਨਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਆਦਾਤਰ ਜ਼ਿਲਿ੍ਹਆਂ ਵਿੱਚ ਚੁਕਾਈ ਦੀ ਰਫ਼ਤਾਰ ਕਣਕ ਦੀ ਆਮਦ ਦੀ ਰਫ਼ਤਾਰ ਨਾਲੋਂ ਵੱਧ ਹੈ, ਇਸ ਲਈ ਚਿੰਤਾ ਕਰਨ ਦੀ ਕੋਈ ਗੱਲ ਨਹੀਂ ਹੈ।

News 27 April,2023
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਮਿੱਤ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਮਾਨ

ਬਾਦਲ (ਸ੍ਰੀ ਮੁਕਤਸਰ ਸਾਹਿਬ), 27 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਮਿੱਤ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਏ। ਮੁੱਖ ਮੰਤਰੀ ਨੇ ਅਕਾਲੀ ਆਗੂ ਦੇ ਜੱਦੀ ਪਿੰਡ ਜਾ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਦੁਖੀ ਪਰਿਵਾਰ ਨੂੰ ਇਹ ਘਾਟਾ ਸਹਿਣ ਦੀ ਹਿੰਮਤ ਦੇਣ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ।

News 27 April,2023
ਦੇਸ ਦੀ ਸਿਆਸਤ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਨਹੀ ਰਹੇ : 95 ਸਾਲ ਦੇ ਸਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਦੇਸ ਦੇ ਸਮੂਹ ਰਾਜਨੀਤਿਕ ਪਾਰਟੀਆਂ ਨੇ ਕੀਤੇ ਦੁੱਖ ਦੇ ਪ੍ਰਗਟਾਵੇ

- ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਦੇ ਪੁੱਜਣ 'ਤੇ ਪਟਿਆਲਾ ਵਾਸੀਆਂ ਤੇ ਅਕਾਲੀ ਨੇਤਾਵਾਂ ਨੇ ਕੀਤੇ ਸ਼ਰਧਾ ਦੇ ਫੁੱਲ ਭੇਂਟ - ਸਾਬਕਾ ਮੰਤਰੀ ਸੁਰਜੀਤ ਰੱਖੜਾ, ਪ੍ਰੋ .ਬਡੂੰਗਰ, ਸਾਬਕਾ ਚੇਅਰਮੈਨ ਇੰਦਰ ਮੋਹਨ ਬਜਾਜ, ਬੀਬੀ ਮੁਖਮੈਲਪੁਰ, ਸਤਵਿੰਦਰ ਟੌਹੜਾ ਸਮੇਤ ਹੋਰ ਨੇਤਾਵਾਂ ਨੇ ਆਖ਼ਰੀ ਦਰਸ਼ਨ ਚੰਡੀਗੜ / ਪਟਿਆਲਾ, 28 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ, ਦੇਸ਼ ਦੀ ਰਾਜਨੀਤੀ ਦੇ ਬਾਬਾ ਬੋਹੜ ਅਤੇ ਸਾਬਕਾ ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ ਇਸ ਫ਼ਾਨੀ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ । ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਹਰ ਰਾਜਸੀ ਪਾਰਟੀ ਦੇ ਨੇਤਾ ਨੇ ਬਾਦਲ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ। ਸਰਦਾਰ ਬਾਦਲ 95 ਸਾਲ ਦੇ ਸਨ । ਕੇਂਦਰ ਸਰਕਾਰ ਨੇ ਜਿੱਥੇ 2 ਦਿਨਾਂ ਦੇ ਸਰਕਾਰੀ ਸੋਗ ਦਾ ਇਸ ਮੌਕੇ ਐਲਾਨ ਕੀਤਾ ਹੈ ਉੱਥੇ ਪੰਜਾਬ ਸਰਕਾਰ ਨੇ ਇਸ ਸੋਗ ਦੇ ਨਾਲ ਨਾਲ 27 ਅਪ੍ਰੈਲ ਦੀ ਛੁੱਟੀ ਕੀਤੀ ਹੈ। 27 ਅਪ੍ਰੈਲ ਨੂੰ ਸਰਦਾਰ ਬਾਦਲ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਹੋਵੇਗਾ। ਚੰਡੀਗੜ ਤੋ ਪਿੰਡ ਬਾਦਲ ਜਾਂਦੇ ਸਮੇਂ ਉਨ੍ਹਾਂ ਦੀ ਮ੍ਰਿਤਕ ਦੇਹ ਜਿਵੇਂ ਹੀ ਪਟਿਆਲਾ ਪੁੱਜੀ ਤਾਂ ਇੱਥੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸਾਬਕਾ ਚੇਅਰਮੈਨ ਇੰਦਰਮੋਹਨ ਸਿੰਘ ਬਜਾਜ, ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ ਸਾਬਕਾ ਵਿਧਾਇਕ, ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਐਸਜੀਪੀਸੀ ਮੈਂਬਰ ਸਤਵਿੰਦਰ ਸਿੰਘ ਟੌਹੜਾ, ਹਲਕਾ ਇੰਚਾਰਜ ਅਮਲੋਹ ਰਾਜੂ ਖੰਨਾ, ਹਲਕਾ ਇੰਚਾਰਜ ਨਾਭਾ ਬਾਬੂ ਕਬੀਰ ਦਾਸ, ਸਾਹਿਲ ਗੋਇਲ ਕੌਮੀ ਮੀਤ ਪ੍ਰਧਾਨ ਅਤੇ ਵੱਡੀ ਗਿਣਤੀ ਵਿਚ ਇਕੱਠੇ ਹੋਏ ਪਾਰਟੀ ਦੇ ਆਗੂਆਂ ਅਤੇ ਵਰਕਰ ਨੇ ਆਪਣੇ ਮਹਿਬੂਬ ਨੇਤਾ ਦੀ ਮ੍ਰਿਤਕ ਦੇਹ 'ਤੇ ਫੁੱਲਾਂ ਦੀ ਵਰਖਾ ਕਰਕੇ ਸ਼ਰਧਾ ਸਤਿਕਾਰ ਭੇਂਟ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਸ. ਪ੍ਰਕਾਸ਼ ਸਿੰਘ ਦਾ ਬਾਦਲ ਦਾ ਪਾਰਥਿਕ ਸਰੀਰ ਲਿਜਾਣ ਵਾਲੇ ਨਾਲ ਸਨ।

News 26 April,2023
ਮੋਰਿੰਡਾ ਗੁਰਦੁਆਰਾ ਸਾਹਿਬ ਵਿਖੇ ਇੱਕ ਸਿਰਫਿਰੇ ਵੱਲੋਂ ਕੀਤੀ ਗਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ - ਬੇਅਦਬੀ ਕਾਂਡ ਦੇ ਦੋਸੀਆਂ ਲਈ ਮਿਸਾਲੀ ਸਜਾ ਯਕੀਨੀ ਬਣਾਈ ਜਾਵੇਗੀ: ਮੁੱਖ ਮੰਤਰੀ

ਘਟਨਾ ਨੂੰ ਮੰਦਭਾਗਾ ਅਤੇ ਨਿੰਦਣਯੋਗ ਕਰਾਰ ਦਿੱਤਾ ' ਇਸ ਨਾਮੁਆਫੀਯੋਗ ਜੁਰਮ ਵਿੱਚ ਸਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ' ਸਾਡੇ ਸਾਰਿਆਂ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਨਮਾਨ ਸਰਵਉੱਚ ਚੰਡੀਗੜ੍ਹ, 24 ਅਪ੍ਰੈਲ: ਮੋਰਿੰਡਾ ਵਿਖੇ ਅੱਜ ਇੱਕ ਸਿਰਫਿਰੇ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਗੁਰਦੁਆਰਾ ਸਾਹਿਬ ਦੇ ਅੰਦਰ ਵੜਕੇ ਬੇਅਦਬੀ ਕੀਤੀ ਗਈ, ਜਿਸ ਨਾਲਸਮੁੱਚੇ ਪੰਜਾਬ ਅਤੇ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ਼ ਪਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਰਿੰਡਾ ਵਿਖੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਵਾਪਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਘਿਨਾਉਣੇ ਅਪਰਾਧ ਦੇ ਦੋਸੀਆਂ ਨੂੰ ਮਿਸਾਲੀ ਸਜਾ ਯਕੀਨੀ ਬਣਾਈ ਜਾਵੇਗੀ। ਇਸ ਘਟਨਾਕ੍ਰਮ 'ਤੇ ਨਜਰ ਰੱਖ ਰਹੇ ਮੁੱਖ ਮੰਤਰੀ ਨੇ ਇਸ ਨੂੰ ਮੰਦਭਾਗੀ ਅਤੇ ਦੁਖਦਾਈ ਘਟਨਾ ਦੱਸਿਆ, ਜਿਸ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਵਿਸਵਾਸ ਰੱਖਣ ਵਾਲੇ ਹਰੇਕ ਵਿਅਕਤੀ ਦਾ ਹਿਰਦਾ ਵਲੂੰਧਰਿਆ ਗਿਆ ਹੈ। ਉਨ੍ਹਾਂ ਲੋਕਾਂ ਨੂੰ ਸੰਜਮ ਵਰਤਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਘਿਨਾਉਣੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋਸੀਆਂ ਵਿਰੁੱਧ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਵਿਅਕਤੀ ਲਈ ਸਰਵਉੱਚ ਹਨ ਅਤੇ ਕਿਸੇ ਨੂੰ ਵੀ ਸੂਬੇ ਦੀ ਅਮਨ ਸਾਂਤੀ ਨੂੰ ਭੰਗ ਕਰਨ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਡੀ।ਜੀ।ਪੀ। ਨੂੰ ਇਸ ਮਾਮਲੇ ਦੀ ਜਾਂਚ ਵਿੱਚ ਤੇਜੀ ਲਿਆਉਣ ਦੇ ਨਿਰਦੇਸ ਦਿੱਤੇ ਹਨ ਤਾਂ ਜੋ ਦੋਸੀਆਂ ਨੂੰ ਕਾਨੂੰਨ ਅਨੁਸਾਰ ਬਣਦੀ ਸਜਾ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪੁਲਿਸ ਨੇ ਸੂਬੇ ਦੇ ਕੋਨੇਕੋਨੇ ਵਿੱਚ ਚੌਕਸੀ ਵਧਾ ਦਿੱਤੀ ਹੈ। ਭਗਵੰਤ ਮਾਨ ਨੇ ਸਪੱਸਟ ਸ਼ਬਦਾਂ ਵਿੱਚ ਕਿਹਾ ਕਿ ਜੋ ਵੀ ਵਿਅਕਤੀ ਅਜਿਹੀਆਂ ਹਰਕਤਾਂ ਰਾਹੀਂ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਵਿਗਾੜਨ ਦੀ ਕੋਸ਼ਿਸ ਕਰੇਗਾ, ਉਸ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਲੋਕਾਂ ਤੋਂ ਪੂਰਣ ਸਹਿਯੋਗ ਦੀ ਮੰਗ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਅਗਾਂਹਵਧੂ, ਸਾਂਤਮਈ ਅਤੇ ਖੁਸਹਾਲ ਸੂਬਾ ਬਣਾਉਣ ਲਈ ਆਪਸੀ ਸਦਭਾਵਨਾ, ਸਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜਬੂਤ ਕਰਨ ਵਾਸਤੇ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ।

News 24 April,2023
ਪਾਰਦਰਸ਼ੀ ਖਣਨ ਨੀਤੀ ਤਹਿਤ ਜਾਰੀ ਕੀਤੇ ਟੈਂਡਰਾਂ ਨੂੰ ਮਿਲਿਆ ਭਰਵਾਂ ਹੁੰਗਾਰਾ

ਮਾਈਨਿੰਗ ਦੇ ਅਧਿਕਾਰ ਦੇਣ ਲਈ ਲਾਟਰੀਆਂ ਦਾ ਜਨਤਕ ਡਰਾਅ ਕਿਸਾਨਾਂ ਅਤੇ ਮਜ਼ਦੂਰਾਂ ਨੇ 32 ਜਨਤਕ ਮਾਈਨਿੰਗ ਸਾਈਟਾਂ ਤੋਂ ਦੋ ਮਹੀਨਿਆਂ ਵਿੱਚ 15 ਕਰੋੜ ਰੁਪਏ ਕਮਾਏ ਖਣਨ ਮਾਫੀਆ ਦਾ ਏਕਾਧਿਕਾਰ ਹੁਣ ਬੀਤੇ ਸਮੇਂ ਦੀ ਗੱਲ: ਮੀਤ ਹੇਅਰ ਚੰਡੀਗੜ੍ਹ, 24 ਅਪਰੈਲ ਖਣਨ ਕਾਰਜਾਂ ਵਿੱਚ ਮੁਕੰਮਲ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਪਹੁੰਚ ਸਦਕਾ ਸੂਬੇ ਵਿੱਚ ਰੇਤ ਅਤੇ ਬੱਜਰੀ ਦੀਆਂ ਵਪਾਰਕ ਖਾਣਾਂ ਨੂੰ ਚਲਾਉਣ ਲਈ ਜਾਰੀ ਕੀਤੇ ਗਏ ਟੈਂਡਰਾਂ ਲਈ ਪ੍ਰਾਪਤ ਹੋਈਆਂ ਬੋਲੀਆਂ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਇਨ੍ਹਾਂ ਵੇਰਵਿਆਂ ਨੂੰ ਸਾਂਝਾ ਕਰਦਿਆਂ ਖਣਨ ਤੇ ਭੂ-ਵਿਗਿਆਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਵਪਾਰਕ ਰੇਤ ਅਤੇ ਬੱਜਰੀ ਦੀਆਂ ਖਾਣਾਂ ਨੂੰ ਚਲਾਉਣ ਲਈ 68 ਲੱਖ ਮੀਟਰਕ ਟਨ ਰੇਤ/ਬੱਜਰੀ ਦਾ ਪਹਿਲਾ ਟੈਂਡਰ www.eproc.punjab.gov.in 'ਤੇ ਜਾਰੀ ਕੀਤਾ ਗਿਆ ਸੀ ਅਤੇ ਇਸ਼ਤਿਹਾਰ ਵਿੱਚ ਦਿੱਤੀਆਂ 14 ਮਾਈਨਿੰਗ ਕਲੱਸਟਰਾਂ ਵਿਰੁੱਧ 562 ਬੋਲੀਆਂ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਇਹ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਮਾਈਨਿੰਗ ਕਲੱਸਟਰਾਂ ਦੇ ਆਕਾਰ ਨੂੰ ਘਟਾ ਕੇ ਅਤੇ ਉਨ੍ਹਾਂ ਨੂੰ ਪਾਰਦਰਸ਼ੀ ਅਤੇ ਪ੍ਰਗਤੀਸ਼ੀਲ ਖਣਨ ਨੀਤੀ ਤਹਿਤ ਹੋਰ ਮੁਕਾਬਲੇਬਾਜ਼ ਬਣਾ ਕੇ ਖਣਨ ਕਾਰਜਾਂ ਵਿੱਚ ਏਕਾਧਿਕਾਰ ਨੂੰ ਖਤਮ ਕਰਨ ਦੇ ਯਤਨਾਂ ਦਾ ਪ੍ਰਮਾਣ ਹੈ। ਮੰਤਰੀ ਨੇ ਅੱਗੇ ਦੱਸਿਆ ਕਿ ਇਸ ਤੋਂ ਪਹਿਲਾਂ ਸਮੁੱਚੇ ਸੂਬੇ ਨੂੰ ਸਿਰਫ਼ ਸੱਤ ਕਲੱਸਟਰਾਂ ਵਿੱਚ ਵੰਡਿਆ ਗਿਆ ਸੀ, ਜਿਸ ਨੇ ਸਮੁੱਚੇ ਖਣਨ ਕਾਰਜਾਂ ਦੇ ਆਪਰੇਸ਼ਨ ਨੂੰ ਏਕਾਧਿਕਾਰ ਬਣਾ ਦਿੱਤਾ ਸੀ ਅਤੇ ਛੋਟੇ ਵਪਾਰੀਆਂ ਨੂੰ ਖ਼ਤਮ ਕਰ ਦਿੱਤਾ ਸੀ ਕਿਉਂਕਿ ਅਜਿਹੇ ਕਲੱਸਟਰਾਂ ਲਈ ਸਿਰਫ਼ ਵੱਡੇ ਖਣਨ ਦਿੱਗਜਾਂ ਲਈ ਹੀ ਬੋਲੀ ਲਗਾਉਣਾ ਸੰਭਵ ਸੀ। ਇਸ ਵਾਰ ਸੂਬੇ ਨੂੰ 100 ਕਲੱਸਟਰਾਂ ਵਿੱਚ ਵੰਡਿਆ ਜਾਵੇਗਾ, ਜਿਸ ਨਾਲ ਇਸ ਨੂੰ ਹੋਰ ਪ੍ਰਤੀਯੋਗੀ ਬਣਾਇਆ ਜਾਵੇਗਾ ਅਤੇ ਆਮ ਲੋਕਾਂ ਨੂੰ ਸਸਤੀ ਰੇਤਾ ਅਤੇ ਬੱਜਰੀ ਉਪਲਬਧ ਹੋ ਸਕੇਗੀ। ਸੂਬਾ ਸਰਕਾਰ ਨੇ ਕਾਨੂੰਨੀ ਪਹੁੰਚ ਅਪਣਾਉਂਦਿਆਂ ਕਿਸੇ ਵੀ ਮਾਈਨਿੰਗ ਸਾਈਟ ਲਈ ਕੋਈ ਵੀ ਟੈਂਡਰ ਜਾਰੀ ਕਰਨ ਤੋਂ ਪਹਿਲਾਂ ਸਾਰੀਆਂ ਕਾਨੂੰਨੀ ਪ੍ਰਕਿਰਿਆਵਾਂ ਜਿਵੇਂ ਸਟੇਟ ਇਨਵਾਇਰਨਮੈਂਟਲ ਇਮਪੈਕਟ ਅਸੈਸਮੈਂਟ ਅਥਾਰਟੀ (ਐਸ.ਈ.ਆਈ.ਏ.ਏ.) ਤੋਂ ਮਨਜ਼ੂਰੀ ਲੈਣਾ ਅਤੇ ਖਣਨ ਯੋਜਨਾਵਾਂ ਦੀ ਤਿਆਰੀ ਨੂੰ ਮੁਕੰਮਲ ਕਰਨ ਦਾ ਵਿਸ਼ੇਸ਼ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਤੀਜੇ ਵਜੋਂ ਅਗਲੇ ਤਿੰਨ ਮਹੀਨਿਆਂ ਵਿੱਚ ਸਮੁੱਚੀ ਟੈਂਡਰ ਪ੍ਰਕਿਰਿਆ ਪੜਾਵਾਂ ਵਿੱਚ ਕੀਤੀ ਜਾਵੇਗੀ। ਇਸ ਦੌਰਾਨ ਜਿਹਨਾਂ ਖਾਣਾਂ ਤੋਂ ਲਗਭਗ 5 ਕਰੋੜ ਟਨ ਰੇਤ/ਬੱਜਰੀ ਕੱਢੀ ਜਾ ਸਕਦੀ ਹੈ, ਦੀ ਨਿਲਾਮੀ ਕੀਤੀ ਜਾਵੇਗੀ। ਉਹਨਾਂ ਅੱਗੇ ਕਿਹਾ ਕਿ ਹੁਣ ਤੱਕ 1 ਕਰੋੜ ਟਨ ਤੋਂ ਵੱਧ ਦੇ ਦੋ ਟੈਂਡਰ ਜਾਰੀ ਕੀਤੇ ਜਾ ਚੁੱਕੇ ਹਨ ਅਤੇ 15-20 ਲੱਖ ਟਨ ਦਾ ਤੀਜਾ ਟੈਂਡਰ ਅਗਲੇ ਦੋ ਦਿਨਾਂ ਵਿੱਚ ਜਾਰੀ ਕਰ ਦਿੱਤਾ ਜਾਵੇਗਾ। ਸੂਬੇ ਭਰ ਵਿੱਚ ਸ਼ੁਰੂ ਕੀਤੀਆਂ ਗਈਆਂ 55 ਜਨਤਕ ਮਾਈਨਿੰਗ ਸਾਈਟਾਂ ਦੀ ਸਫਲਤਾ ਬਾਰੇ ਦੱਸਦਿਆਂ ਖਣਨ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਸਸਤੀ ਰੇਤ ਮੁਹੱਈਆ ਕਰਵਾਉਣ ਦੇ ਨਾਲ-ਨਾਲ ਇਹ ਸਾਈਟਾਂ ਸਥਾਨਕ ਮਜ਼ਦੂਰਾਂ ਅਤੇ ਪਿੰਡਾਂ ਦੇ ਨੌਜਵਾਨਾਂ ਲਈ ਵਰਦਾਨ ਸਾਬਤ ਹੋਈਆਂ ਹਨ, ਜੋ ਹੁਣ ਆਪਣਾ ਸਮਾਂ ਬਰਬਾਦ ਕਰਨ ਅਤੇ ਆਪਣੇ ਆਪ ਨੂੰ ਨਸ਼ਿਆਂ ਦੇ ਖ਼ਤਰੇ ਵਿੱਚ ਪਾਉਣ ਦੀ ਬਜਾਏ ਸਖ਼ਤ ਮਿਹਨਤ ਕਰਕੇ ਵਧੀਆ ਆਮਦਨ ਕਮਾ ਰਹੇ ਹਨ। ਸਿਰਫ 32 ਜਨਤਕ ਮਾਈਨਿੰਗ ਸਾਈਟਾਂ ਜ਼ਰੀਏ ਕਾਮੇ 5 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰ ਰਹੇ ਹਨ, ਜਦੋਂ ਕਿ ਇਨ੍ਹਾਂ ਸਾਈਟਾਂ ਦੇ ਸ਼ੁਰੂ ਹੋਣ ਉਪਰੰਤ ਟਰੈਕਟਰ-ਟਰਾਲੀਆਂ ਲਾਉਣ ਵਾਲੇ ਸਥਾਨਕ ਨੌਜਵਾਨ ਸਿਰਫ ਦੋ ਮਹੀਨਿਆਂ ਵਿੱਚ 10 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰ ਰਹੇ ਹਨ। ਇਸ ਤਰ੍ਹਾਂ ਗਰੀਬ ਪਿੰਡ ਵਾਸੀਆਂ ਨੇ ਸਿਰਫ 32 ਸਾਈਟਾਂ ਤੋਂ ਦੋ ਮਹੀਨਿਆਂ ਵਿੱਚ 15 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕੀਤੀ ਹੈ। ਜੇਕਰ ਇਸੇ ਤਰ੍ਹਾਂ ਪੰਜਾਬ ਸਰਕਾਰ ਸੂਬੇ ਭਰ ਵਿੱਚ 150 ਜਨਤਕ ਮਾਈਨਿੰਗ ਸਾਈਟਾਂ ਨੂੰ ਕਾਰਜਸ਼ੀਲ ਕਰਨ ਦੇ ਆਪਣੇ ਟੀਚੇ ਨੂੰ ਪ੍ਰਾਪਤ ਕਰ ਲੈਂਦੀ ਹੈ, ਤਾਂ ਹਜ਼ਾਰਾਂ ਪੰਜਾਬੀ ਹੱਥੀਂ ਰੇਤ ਕੱਢ ਕੇ ਅਤੇ ਇਸ ਦੀ ਢੋਆ-ਢੁਆਈ ਕਰਕੇ ਆਪਣੀ ਇਮਾਨਦਾਰੀ, ਸਖ਼ਤ ਮਿਹਨਤ ਨਾਲ 450 ਕਰੋੜ ਰੁਪਏ ਸਾਲਾਨਾ ਕਮਾਈ ਕਰਨਾ ਯਕੀਨੀ ਬਣਾ ਸਕਣਗੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਇਹ ਪ੍ਰਕਿਰਿਆ ਬਿਲਕੁਲ ਉਲਟ ਸੀ ਜਦੋਂ ਇਹ ਸਾਰਾ ਪੈਸਾ ਸੂਬੇ ਵਿੱਚ ਧੜੱਲੇ ਨਾਲ ਕੰਮ ਕਰ ਰਹੇ ਮਾਈਨਿੰਗ ਅਤੇ ਟਰਾਂਸਪੋਰਟ ਮਾਫੀਆ ਵੱਲੋਂ ਆਪਣੀਆਂ ਜੇਬਾਂ ਵਿੱਚ ਪਾ ਲਿਆ ਜਾਂਦਾ ਸੀ।

News 24 April,2023
ਅਮਨ ਅਰੋੜਾ ਅਤੇ ਡਾ. ਗੁਰਪ੍ਰੀਤ ਕੌਰ ਨੇ ਈਦ-ਉਲ-ਫਿਤਰ ’ਤੇ ਮਲੇਰਕੋਟਲਾ ਦੀ ਈਦਗਾਹ ਵਿਖੇ ਕੀਤੀ ਸ਼ਿਰਕਤ, ਸੂਬੇ ਦੇ ਅਵਾਮ ਨੂੰ ਦਿੱਤੀਆਂ ਵਧਾਈਆਂ

ਈਦ ਦਾ ਪਵਿੱਤਰ ਤਿਉਹਾਰ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਦਾ ਪ੍ਰਤੀਕ : ਅਮਨ ਅਰੋੜਾ ਆਪਸੀ ਭਾਈਚਾਰਕ ਸਾਂਝ ਲਈ ਦੁਨੀਆ ਵਿੱਚ ਜਾਣਿਆ ਜਾਂਦਾ ਹੈ ਪੰਜਾਬ - ਡਾ. ਗੁਰਪ੍ਰੀਤ ਕੌਰ ਚੰਡੀਗੜ੍ਹ/ਮਾਲੇਰਕੋਟਲਾ 22 ਅਪ੍ਰੈਲ : ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ਾਂ ਕਰ ਰਹੇ ਸਮਾਜ ਵਿਰੋਧੀ ਅਨਸਰਾਂ ਦੀ ਕੋਸ਼ਿਸ਼ਾਂ ਪੰਜਾਬ ਵਿੱਚ ਕਾਮਯਾਬ ਨਹੀਂ ਹੋ ਸਕਦੀਆਂ ਕਿਉਂਕਿ ਪੰਜਾਬ ਦੇ ਲੋਕ ਆਪਸੀ ਭਾਈਚਾਰਕ ਸਾਂਝ ਨਾਲ ਰਹਿਣਾ ਜਾਣਦੇ ਹਨ । ਸੂਬੇ ਦੇ ਲੋਕਾਂ ਵਿੱਚ ਮਜ਼ਬੂਤ ਸਮਾਜਿਕ ਸਾਂਝ ਨੂੰ ਕਮਜ਼ੋਰ ਕਰਨ ਦੀਆਂ ਨਾਪਾਕ ਕੋਸ਼ਿਸ਼ਾਂ ਕਦੇ ਵੀ ਪੂਰੀਆਂ ਨਹੀਂ ਹੋ ਸਕਦੀਆਂ । ਇਹ ਵਿਚਾਰ ਨਵੀਂ ਅਤੇ ਨਵਿਆਉਣ ਯੋਗ ਊਰਜਾ ਸਰੋਤ ,ਰੋਜ਼ਗਾਰ ਉਤਪਤੀ, ਛਪਾਈ ਅਤੇ ਸਟੇਸ਼ਨਰੀ ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਈਦ-ਉਲ-ਫਿਤਰ ਦੇ ਸ਼ੁਭ ਮੌਕੇ ’ਤੇ ਸਥਾਨਕ ਈਦਗਾਹ ਵਿਖੇ ਨਮਾਜ਼ ਅਦਾ ਕਰਨ ਮੌਕੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਉਹਨਾਂ ਕਿਹਾ ਕਿ ਈਦ ਦਾ ਤਿਉਹਾਰ ਪਵਿੱਤਰਤਾ, ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਦਾ ਪ੍ਰਤੀਕ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਪੰਜਾਬ ਨੂੰ "ਰੰਗਲਾ ਪੰਜਾਬ" ਬਣਾਉਣ ਦੇ ਸੁਪਨੇ ਨੂੰ ਪੂਰਾ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਮਾਲੇਰਕੋਟਲਾ ਅਤੇ ਸਮੁੱਚੇ ਪੰਜਾਬ ਨਿਵਾਸੀਆਂ ਨੂੰ ਇਸ ਪਵਿੱਤਰ ਮੁਕੱਦਸ ਦਿਨ ਤੇ ਵਧਾਈ ਦਿੱਤੀ ਅਤੇ ਪੰਜਾਬ ਦੇ ਸੁਨਹਿਰੀ ਭਵਿੱਖ ਦੀ ਕਾਮਾਨਾ ਵੀ ਕੀਤੀ । ਉਨ੍ਹਾਂ ਦੀ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਦੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਾਲੇਰਕੋਟਲਾ ਦੇ ਸਰਵਪੱਖੀ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਪਤਨੀ ਡਾ. ਗੁਰਪ੍ਰੀਤ ਕੌਰ ਨੇ ਈਦ -ਉਲ-ਫ਼ਿਤਰ ਦੀ ਨਮਾਜ਼ ਤੋਂ ਬਾਅਦ ਈਦਗਾਹ ਮਾਲੇਰਕੋਟਲਾ ਦੀ ਮੁੱਖ ਫ਼ਸੀਲ ਤੋਂ ਮੁਸਲਿਮ ਭਾਈਚਾਰੇ ਨੂੰ ਮੁਖ਼ਾਤਿਬ ਹੁੰਦਿਆਂ ਈਦ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਪੰਜਾਬ ਆਪਸੀ ਭਾਈਚਾਰਕ ਸਾਂਝ ਲਈ ਦੁਨੀਆਂ ਭਰ ਵਿੱਚ ਜਾਣਿਆਂ ਜਾਂਦਾ ਹੈ। ਉਨ੍ਹਾਂ ਅਰਦਾਸ ਕੀਤੀ ਕਿ ਪੰਜਾਬ ਵਿੱਚ ਨਫ਼ਰਤ ਦੇ ਬੀਜ ਨਾ ਪੁੰਗਰਣ ਸਗੋਂ ਆਪਸੀ ਭਾਈਚਾਰਾ ਇਸੇ ਤਰ੍ਹਾਂ ਬਰਕਰਾਰ ਰਹੇ । ਇਸ ਤੋਂ ਪਹਿਲਾਂ ਮਲੇਰਕੋਟਲਾ ਦੇ ਵਿਧਾਇਕ ਮੁਹੰਮਦ ਜਮੀਲ ਉਰ ਰਹਿਮਾਨ ਨੇ ਮਾਲੇਰਕੋਟਲਾ ਦੀ ਅਮਾਮ ਵਲੋਂ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਪਤਨੀ ਡਾ. ਗੁਰਪ੍ਰੀਤ ਕੌਰ ਦੇ ਈਦ ਮੌਕੇ ਮਾਲੇਰਕੋਟਲਾ ਵਿਖੇ ਪੁੱਜਣ ਤੇ ਸਵਾਗਤ ਕੀਤਾ ਅਤੇ ਮਾਲੇਰਕੋਟਲਾ ਦੇ ਸਰਵਪੱਖੀ ਵਿਕਾਸ ਲਈ ਵਿਚਾਰ ਸਾਂਝੇ ਕੀਤੇ । ਇਸ ਮੌਕੇ ਮੁਫ਼ਤੀ-ਏ-ਆਜ਼ਮ ਹਜ਼ਰਤ ਮੌਲਾਨਾ ਮੁਫ਼ਤੀ ਇਰਤਕਾ ਉਲ ਹਸਨ, ਆਈਜੀ ਪੰਜਾਬ ਪੁਲਿਸ ਸ੍ਰੀ ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ, ਸੀਨੀਅਰ ਪੁਲਿਸ ਕਪਤਾਨ ਸ੍ਰੀ ਦੀਪਕ ਹਿਲੋਰੀ,ਐਸ.ਡੀ.ਐਮ.ਸ੍ਰੀ ਕਰਨਵੀਰ ਸਿੰਘ, ਸ੍ਰੀ ਓਂਕਾਰ ਸਿੰਘ ਧੂਰੀ, ਸ੍ਰੀ ਗੁਰਮੁੱਖ ਸਿੰਘ, ਵਿਧਾਇਕ ਮਾਲੇਰਕੋਟਲਾ ਦੀ ਸਰੀਕੇ ਹਯਾਤ ਫਰਿਆਲ ਉਰ ਰਹਿਮਾਨ, ਸ਼ਮਸੂਦੀਨ ਚੌਧਰੀ, ਜਾਫ਼ਰ ਅਲੀ, ਮੋਨਿਸ ਰਹਿਮਾਨ, ਅਸ਼ਰਫ ਅਬਦੁੱਲਾ ,ਅਬਦੁਲ ਹਮੀਦ,ਮੁਹੰਮਦ ਨਜ਼ੀਰ, ਅਬਦੁਲ ਲਤੀਫ਼ ਤੋਂ ਇਲਾਵਾ ਹੋਰ ਵੀ ਪਤਵੰਤੇ ਹਾਜ਼ਰ ਸਨ।

News 22 April,2023
ਅਣ ਅਧਿਕਾਰਤ ਤੌਰ 'ਤੇ ਕੀਟਨਾਸ਼ਕ ਦਵਾਈਆਂ ਅਤੇ ਖਾਦਾਂ ਰੱਖਣ ਵਾਲੇ ਬਠਿੰਡਾ ਦੇ ਵਪਾਰੀ ਵਿਰੁੱਧ ਕੇਸ ਦਰਜ : ਕੁਲਦੀਪ ਸਿੰਘ ਧਾਲੀਵਾਲ

ਗੋਦਾਮ 'ਚੋਂ ਕੀਟਨਾਸ਼ਕ ਦਵਾਈਆਂ ਦੇ 8 ਅਤੇ ਖਾਦਾਂ ਦੇ 4 ਸੈਂਪਲ ਪਰਖ ਲਈ ਭੇਜੇ - ਕਿਸਾਨਾਂ ਨੂੰ ਗੈਰ ਮਿਆਰੀ ਕੀਟਨਾਸ਼ਕ ਦਵਾਈਆਂ ਅਤੇ ਖਾਦਾਂ ਵੇਚਣ ਵਾਲੇ ਬਖਸ਼ੇ ਨਹੀਂ ਜਾਣਗੇ – ਖੇਤੀਬਾੜੀ ਮੰਤਰੀ ਚੰਡੀਗੜ੍ਹ, 22 ਅਪ੍ਰੈਲ: ਬਠਿੰਡਾ ਦੇ ਇਕ ਵਪਾਰੀ ਵਿਰੁੱਧ ਅਣ ਅਧਿਕਾਰਤ ਤੌਰ 'ਤੇ ਕੀਟਨਾਸ਼ਕ ਦਵਾਈਆਂ ਅਤੇ ਖਾਦਾਂ ਰੱਖਣ ਦੇ ਦੋਸ਼ ਤਹਿਤ ਕੇਸ ਦਰਜ ਕੀਤਾ ਗਿਆ ਹੈ। ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਮਿਆਰੀ ਕੀਟਨਾਸ਼ਕ ਦਵਾਈਆਂ ਮੁਹੱਈਆ ਕਰਵਾਉਣ ਦੇ ਨਿਰਦੇਸ਼ਾਂ ਤਹਿਤ ਬੀਤੇ ਦਿਨੀਂ ਸੰਯੁਕਤ ਡਾਇਰੈਕਟਰ ਖੇਤੀਬਾੜੀ (ਪੀ.ਪੀ) ਵੱਲੋਂ ਬਠਿੰਡਾ ਦੇ ਸਟਾਫ ਦੀਆਂ ਤਿੰਨ ਟੀਮਾਂ ਵੱਲੋਂ ਕੀਟਨਾਸ਼ਕ ਦਵਾਈਆਂ ਦੀਆਂ ਕੰਪਨੀਆਂ ਦੇ 15 ਗੋਦਾਮਾਂ ਦੀ ਚੈਕਿੰਗ ਕੀਤੀ ਗਈ ਸੀ। ਚੈਕਿੰਗ ਦੌਰਾਨ ਇਕ ਗੋਦਾਮ ਵਿੱਚ ਅਣ ਅਧਿਕਾਰਤ ਤੌਰ ‘ਤੇ ਕੀਟਨਾਸ਼ਕ ਦਵਾਈਆਂ ਅਤੇ ਖਾਦਾਂ ਰੱਖਣ ਕਰਕੇ ਪੰਕਜ ਪੁੱਤਰ ਕੇਸ਼ ਰਾਜ ਗਰਗ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਕੇ.ਸੀ. ਕੰਪਲੈਕਸ, ਸਿਵੀਆਂ ਰੋਡ, ਬਠਿੰਡਾ ਦੇ ਗੋਦਾਮ ਨੰਬਰ 29 ‘ਤੇ ਟੀ-ਸਟੈਨਜ਼ ਐਂਡ ਕੰਪਨੀ ਲਿਿਮਟਡ ਦਾ ਫਲੈਕਸ ਬੋਰਡ ਲੱਗਿਆ ਹੋਇਆ ਸੀ। ਇਸ ਗੋਦਾਮ ਦੇ ਮਾਲਕ ਪੰਕਜ ਪੁੱਤਰ ਕੇਸ਼ ਰਾਜ ਗਰਗ ਵੱਲੋਂ ਗੋਦਾਮ ਨੂੰ ਖੋਲ੍ਹਿਆ ਗਿਆ। ਚੈਕਿੰਗ ਦੌਰਾਨ ਪਾਇਆ ਗਿਆ ਕਿ ਗੋਦਾਮ ਅੰਦਰ ਕਾਫੀ ਮਾਤਰਾ ਵਿਚ ਟੀ-ਸਟੈਨਜ਼ ਐਂਡ ਕੰਪਨੀ ਲਿਿਮਟਡ ਦੀਆਂ ਕੀਟਨਾਸ਼ਕ ਦਵਾਈਆਂ ਅਤੇ ਖਾਦਾਂ ਅਣ-ਅਧਿਕਾਰਤ ਤੌਰ 'ਤੇ ਸਟੋਰ ਕੀਤੀਆਂ ਹੋਈਆਂ ਸਨ। ਇਨ੍ਹਾਂ ਕੀਟਨਾਸ਼ਕ ਦਵਾਈਆਂ ਅਤੇ ਖਾਦਾਂ ਦੇ ਰਿਕਾਰਡ ਸਬੰਧੀ ਪੰਕਜ ਕੁਮਾਰ ਵੱਲੋਂ ਕੋਈ ਵੀ ਦਸਤਾਵੇਜ਼ ਨਹੀਂ ਦਿਖਾਏ ਗਏ। ਇਸ ਲਈ ਪੰਕਜ ਵਿਰੁੱਧ ਇੰਨਸੈਕਟੀਸਾਈਡ ਐਕਟ 1968 ਦੀ ਧਾਰਾ 13, ਰੂਲਜ਼ 1971 ਦੀ ਧਾਰਾ 10, 15 ਅਤੇ ਫਰਟੀਲਾਈਜ਼ਰ ਕੰਟਰੋਲ ਆਰਡਰ 1985 ਦੀ ਧਾਰਾ 7, 8 ਅਤੇ ਜ਼ਰੂਰੀ ਵਸਤਾਂ ਐਕਟ 1955 ਦੀ ਧਾਰਾ 3, 7 ਅਤੇ ਆਈ.ਪੀ.ਸੀ. 420 ਤਹਿਤ ਥਾਣਾ ਥਰਮਲ ਬਠਿੰਡਾ ਵਿਖੇ ਐਫ.ਆਈ.ਆਰ. ਨੰਬਰ 48 ਮਿਤੀ 20-04-2023 ਨੂੰ ਦਰਜ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਗੋਦਾਮ ਵਿਚੋਂ ਕੀਟਨਾਸ਼ਕ ਦਵਾਈਆਂ ਦੇ 8 ਅਤੇ ਖਾਦਾਂ ਦੇ 4 ਸੈਂਪਲ ਪਰਖ ਲਈ ਭੇਜ ਦਿੱਤੇ ਗਏ ਹਨ ਅਤੇ ਐਕਟ ਅਨੁਸਾਰ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਖੇਤੀ ਮੰਤਰੀ ਨੇ ਕਿਹਾ ਕਿ ਅਜਿਹੇ ਕਿਸੇ ਵੀ ਵਿਅਕਤੀ, ਵਪਾਰੀ ਜਾਂ ਕੰਪਨੀ ਨੂੰ ਬਖਸ਼ਿਆਂ ਨਹੀਂ ਜਾਵੇਗਾ, ਜੋ ਕਿਸਾਨਾਂ ਨੂੰ ਗੈਰ ਮਿਆਰੀ ਕੀਟਨਾਸ਼ਕ ਦਵਾਈਆਂ ਅਤੇ ਖਾਦਾਂ ਵੇਚੇਗਾ।

News 22 April,2023
ਪੁਣਛ ਵਿਚ ਫੌਜੀ ਹਮਲੇ ਦੀ ਜਾਂਚ ਕਰਵਾਈ ਜਾਣੀ ਚਾਹੀਦੀ : ਬਾਬਾ ਬਲਬੀਰ ਸਿੰਘ

ਅੰਮ੍ਰਿਤਸਰ :- 21 ਅਪ੍ਰੈਲ - ਜੰਮੂ ਕਸ਼ਮੀਰ ਦੇ ਪੁਣਛ ਖੇਤਰ ਵਿਚ ਇਕ ਗੁਰੀਲੇ ਹਮਲੇ ਵਿਚ ਪੰਜ ਚਾਰ ਸਿੱਖ ਜਵਾਨਾਂ ਦੇ ਸ਼ਹੀਦ ਹੋ ਜਾਣ ਤੇ ਨਿਹੰਗ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਬੁੱਢਾ ਦਲ ਨੇ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਗੁਰੀਲੇ ਹਮਲੇ ਵਿਚ ਰਾਸ਼ਟਰੀ ਰਾਈਫਲਜ਼ ਦੇ ਹੌਲਦਾਰ ਸ. ਮਨਦੀਪ ਸਿੰਘ ਪਿੰਡ ਚਣਕੋਈਆਂ, ਲਾਂਸਨਾਇਕ ਸ. ਕੁਲਵੰਤ ਸਿੰਘ ਪਿੰਡ ਚੜਿਕ, ਸਿਪਾਹੀ ਸ. ਹਰਕ੍ਰਿਸ਼ਨ ਸਿੰਘ ਪਿੰਡ ਤਲਵੰਡੀ ਭਰਥ, ਸਿਪਾਹੀ ਸੇਵਕ ਸਿੰਘ ਪਿੰਡ ਬਾਘਾ, ਲਾਂਸਨਾਇਕ ਦੇ ਸੀਸ਼ ਬਸਵਾਲ ਉੜੀਸਾ ਸ਼ਹੀਦ ਹੋ ਗਏ ਹਨ। ਉਨ੍ਹਾਂ ਸ਼ਹੀਦਾਂ ਦੇ ਪ੍ਰੀਵਾਰਾਂ ਨਾਲ ਹਮਦਰਦੀ ਤੇ ਦੁਖ ਸਾਂਝਾ ਕਰਦਿਆਂ ਕਿਹਾ ਕਿ ਅਕਾਲ ਪੁਰਖ ਦੇ ਭਾਣੇ ਅੱਗੇ ਮਨੁੱਖੀ ਸਰੀਰਾਂ ਦਾ ਕੋਈ ਜੋਰ ਨਹੀਂ ਚਲਦਾ। ਪਰ ਇਹ ਦੇਸ਼ ਕੌਮ ਦੇ ਸ਼ਹੀਦ ਹਨ। ਉਨ੍ਹਾਂ ਕਿਹਾ ਕਿ ਸਾਰੇ ਸਿੱਖ ਫੌਜੀ ਇਕੋ ਗੱਡੀ ਵਿਚ ਸ਼ਹੀਦ ਹੋ ਜਾਣੇ ਕਈ ਤਰ੍ਹਾਂ ਦੇ ਸਵਾਲ ਤੇ ਸ਼ੰਕੇ ਪੈਦਾ ਕਰਦੇ ਹਨ। ਉਨ੍ਹਾਂ ਪ੍ਰਧਾਨ ਮੰਤਰੀ ਅਤੇ ਡੀਫੈਸ ਮੰਤਰੀ ਤੋਂ ਮੰਗ ਕੀਤੀ ਹੈ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਵਾਈ ਜਾਣੀ ਚਾਹੀਦੀ ਹੈ।

News 21 April,2023
ਮੁਲਾਜ਼ਮਾਂ ਨੇ ਮਾਤਾ ਕੁਸ਼ਲਿਆ ਹਸਪਤਾਲ ਵਿਖੇ ਕੀਤਾ ਪਿਟ ਸਿਆਪਾ

ਮੰਗਾਂ ਨੂੰ ਲੈ ਕੇ ਕੀਤੀ ਜ਼ੋਰਦਾਰ ਨਾਅਰੇਬਾਜ਼ੀ - 22 ਨੂੰ ਸਿਹਤ ਮੰਤਰੀ ਦਫਤਰ ਅੱਗੇ ਧਰਨਾ ਦੇਣ ਦਾ ਕੀਤਾ ਐਲਾਨ ਪਟਿਆਲਾ, 20 ਅਪ੍ਰੈਲ : ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ, ਜਿਲਾ ਸ਼ਾਖਾ ਵੱਲੋਂ ਅੱਜ ਸਰਕਾਰੀ ਮਾਤਾ ਕੁਸ਼ਲਿਆ ਹਸਪਤਾਲ ਵਿਖੇ ਅਧਿਕਾਰੀਆਂ ਵੱਲੋਂ ਆਊਟ ਸੋਰਸ ਚੌਥਾ ਦਰਜਾ ਕਰਮਚਾਰੀਆਂ ਦੀਆਂ ਮੰਗਾਂ ਨੂੰ ਅੱਖੋ ਔਹਲੇ ਕਰਨ 'ਤੇ ਪਿਟ ਸਿਆਪਾ ਕਰਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ 22 ਅਪ੍ਰੈਲ ਨੂੰ ਸਿਹਤ ਮੰਤਰੀ ਦੇ ਦਫ਼ਤਰ ਵਿਖੇ ਧਰਨਾ ਦੇਣ ਦਾ ਐਲਾਨ ਵੀ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਦੱਸਿਆ ਕਿ ਠੇਕੇਦਾਰਾਂ ਦੀ ਲੁੱਟ ਖਸੁੱਟ ਨੂੰ ਬਚਾਉਣ ਲਈ ਲਗਾਤਾਰ ਯਤਨ ਕੀਤਾ ਜਾ ਰਿਹਾ ਹੈ, ਤੇ ਸੰਘਰਸ਼ ਲਗਾਤਾਰ ਜਾਰੀ ਹੈ। ਅੱਜ ਹਸਪਤਾਲ ਕੰਪਲੈਕਸ ਵਿਖੇ ਰੈਲੀ ਕਰਕੇ ਆਗੂਆਂ ਵਲੋਂ ਐਲਾਨ ਕੀਤਾ ਗਿਆ ਕਿ ਸਿਹਤ ਮੰਤਰੀ ਦਾ ਧਿਆਨ ਮੁੜ ਦਿਵਾਉਣ ਲਈ 22 ਅਪ੍ਰੈਲ ਨੂੰ ਉਨ੍ਹਾਂ ਦੇ ਦਫਤਰ ਪੰਚਾਇਤ ਭਵਨ ਵਿਖੇ ਧਰਨਾ ਦੇ ਕੇ ਨਿਜੀ ਰਿਹਾਇਸ਼ੀ ਵੱਲ ਝੰਡਾ ਮਾਰਚ ਕੀਤਾ ਜਾਵੇਗਾ। ਇਸ ਮੌਕੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ ਨੇ ਦੱਸਿਆ ਕਿ 15 ਅਪ੍ਰੈਲ ਨੂੰ ਮੰਤਰੀ ਨਾਲ ਟੈਲੀਫੋਨ ਤੇ ਹੋਈ ਗੱਲਬਾਤ ਦੌਰਾਨ ਭਰੋਸਾ ਦਿੱਤਾ ਗਿਆ ਸੀ ਕਿ ਮੈਡੀਕਲ ਸੁਪਰਡੈਂਟ ਨੂੰ ਕਿਹਾ ਗਿਆ ਹੈ ਕਿ ਮੰਗਾਂ ਤੇ ਗੱਲਬਾਤ ਕਰਕੇ ਨਿਪਟਾਰਾ ਕੀਤਾ ਜਾਵੇ ਪਰੰਤੂ ਮੰਤਰੀ ਦੇ ਆਦੇਸ਼ਾਂ ਨੂੰ ਵੀ ਅੱਖੋ ਪਰੋਖੇ ਕਰ ਦਿੱਤਾ ਹੈ। ਇਸ ਲਈ ਦਫਤਰ ਤੇ ਰਿਹਾਇਸ਼ੀ ਅੱਗੇ ਰੋਸ ਪ੍ਰਗਟ ਕਰਕੇ ਮਾਮਲਾ ਮੁੜ ਧਿਆਨ ਵਿੱਚ ਲਿਆਂਦਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੰਗਾਂ ਵਿਚੋਂ ਮੁੱਖ ਮੰਗਾਂ ਠੇਕੇਦਾਰੀ ਪ੍ਰਥਾ ਦਾ ਖਾਤਮਾ ਕਰਨਾ, ਘੱਟੋ-ਘੱਟ ਉਜਰਤਾਂ ਤੇ ਸਾਲ 2020 ਤੇ 2022 ਦਾ ਬਕਾਇਆ ਦੀ ਅਦਾਇਗੀ ਕਰਵਾਉਣ, ਸਾਲ 2015 ਤੋਂ ਠੇਕੇਦਾਰ ਕਰਮਚਾਰੀਆਂ ਨੂੰ 8:33 ਦੇ ਬੋਨਸ ਦੀ ਅਦਾਇਗੀ ਨਹੀਂ ਕਰ ਰਹੇ। ਸਫਾਈ ਕਰਮੀਆਂ ਤੇ ਚੌਥਾ ਦਰਜਾ ਕਰਮਚਾਰੀਆਂ ਦੀ ਘਾਟ ਨੂੰ ਦੂਰ ਕਰਵਾਉਣਾ ਸਾਰੇ ਕੱਚੇ ਕਰਮੀ ਪੱਕੇ ਕਰਨੇ, ਈਪੀਐਫ ਦਾ ਹਿਸਾਬ ਦੇਣਾ ਆਦਿ ਸ਼ਾਮਲ ਹਨ। ਇਸ ਮੌਕੇ ਦਰਸ਼ਨ ਸਿੰਘ ਲੁਬਾਣਾ, ਦੀਪ ਚੰਦ ਹੰਸ, ਬਲਜਿੰਦਰ ਸਿੰਘ, ਜਗਮੋਹਨ ਸਿੰਘ ਨੋਲੱਖਾ, ਮਾਧੋ ਲਾਲ ਰਾਹੀ, ਰਾਮ ਲਾਲ ਰਾਮਾ, ਅਨਿਲ ਗਾਗਟ, ਜਗਤਾਰ ਬਾਬਾ, ਹਰਬੰਸ ਸਿੰਘ, ਦਰਸ਼ਨ ਮਲੇਵਾਲ, ਅਜੈ ਸਿੱਪਾ, ਅਰੁਣ ਕੁਮਾਰ, ਕਿਰਨ ਪਾਲ, ਸ਼ਾਮ ਸਿੰਘ, ਇੰਦਰਪਾਲ ਵਾਲਿਆ, ਪ੍ਰਕਾਸ਼ ਸਿੰਘ ਲੁਬਾਣਾ, ਸਤਿਨਰਾਇਣ ਗੋਨੀ, ਧਰਮਿੰਦਰ, ਤਰਲੋਚਨ ਮਾੜੂ, ਮਮਤਾਜ, ਸੁਨੀਤਾ, ਮੀਨੂੰ, ਤਰਲੋਚਨ ਮੰਡੋਲੀ, ਹਰਜੀਤ ਕੌਰ ਆਦਿ ਹਾਜਰ ਸਨ। ਹਸਪਤਾਲ ਵਿਖੇ ਰੋਸ਼ ਵਜੋਂ ਨਾਅਰੇਬਾਜ਼ੀ ਕਰਦੇ ਮੁਲਾਜ਼ਮ ਆਗੂ।

News 20 April,2023
ਪਟਿਆਲਾ-ਸਨੌਰ ਰੋਡ ਦੱਖਣੀ ਬਾਈਪਾਸ 'ਤੇ ਰਾਤ ਸਮੇਂ ਲੋਕਾਂ 'ਤੇ ਲੁਟੇਰਾ ਗਿਰੋਹ ਵੱਲੋਂ ਘਾਤਕ ਹਮਲੇ

- ਲੰਘੀ ਰਾਤ ਘੇਰ ਕੇ ਹੋਈ ਦੋ ਵੱਖ-ਵੱਖ ਵਿਅਕਤੀਆਂ ਨੂੰ ਗੰਭੀਰ ਜ਼ਖਮੀ ਕਰਕੇ ਕੀਤੀ ਲੁੱਟਖੋਹ - ਪੁਲਿਸ ਪ੍ਰਸਾਸਨ ਤੇ ਪੀਸੀਆਰ ਕੁੰਭਕਰਨੀ ਨੀਂਦ ਸੁੱਤੀ ਪਟਿਆਲਾ : ਪਟਿਆਲਾ ਸਨੌਰ ਰੋਡ 'ਤੇ ਦੱਖਣੀ ਬਾਈਪਾਸ ਜਿਸ ਦੇ ਕੁਝ ਹਿੱਸਿਆਂ 'ਤੇ ਲੋਕ ਰਾਤ ਸਮੇਂ ਘਾਤਕ ਹਮਲਿਆਂ ਦਾ ਸਿਕਾਰ ਹੋ ਰਹੇ ਹਨ। ਜਾਣਕਾਰੀ ਅਨੁਸਾਰ ਇਹ ਘਾਤਕ ਹਮਲੇ ਜਿਆਦਾਤਰ ਸਨੌਰ-ਪਟਿਆਲਾ ਅਤੇ ਦੇਵੀਗੜ੍ਹ ਰੋਡ ਬਾਈਪਾਸ ਤੋਂ ਉਤਰਨ ਵਾਲੇ ਸਲਿਪ ਰੋਡ 'ਤੇ ਹੋ ਰਹੇ ਹਨ। ਇਨ੍ਹਾ ਹੀ ਨਹੀਂ ਇਨ੍ਹਾਂ ਥਾਵਾਂ 'ਤੇ ਰਾਤ ਸਮੇਂ ਲੁਟੇਰਾ ਕਿਸਮ ਦੇ ਲੋਕ ਘਾਤਕ ਹਥਿਆਰਾਂ ਨਾਲ ਲੈਸ ਹੋ ਕੇ ਖੜਦੇ ਹਨ। ਇਨ੍ਹਾਂ ਦਾ ਨਿਸਾਨਾ ਇਥੋਂ ਲੰਘਣ ਵਾਲੇ ਰਾਹਗੀਰਾਂ ਨੂੰ ਘੇਰ ਕੇ ਕੁੱਟਮਾਰ ਕਰਨੀ ਅਤੇ ਫਿਰ ਲੁੱਟ ਕਰਕੇ ਸਭ ਕੁਝ ਖੋਹ ਲੈਣਾ ਹੈ। ਲੰਘੀ ਰਾਤ 10 ਵਜੇ ਦੇ ਕਰੀਬ ਕੈਟਲ ਸਕੂਲ ਦੇ ਨਜਦੀਕ ਸਨੌਰ ਟੂ ਪਟਿਆਲਾ ਰੋਡ 'ਤੇ ਇਸ ਵਾਰਦਾਤ ਦਾ ਸਿਕਾਰ ਹੋਏ ਰਿੰਕੂ ਕੁਮਾਰ (38 ਸਾਲ) ਵਾਸੀ ਸੰਤ ਹਜਾਰਾ ਸਿੰਘ ਨਗਰ ਸਨੌਰ ਨੇ ਦੱਸਿਆ ਕਿ ਮੈਂ ਹਰ ਰੋਜ ਦੀ ਤਰਾਂ ਪਟਿਆਲਾ ਸਹਿਰ ਆਪਣੇ ਕੰਮ ਡੱਬਾ ਫੈਕਟਰੀ ਤੋ ਆਪਣੀ ਸਾਈਕਲ 'ਤੇ ਘਰ ਪਰਤ ਰਿਹਾ ਸੀ, ਜਦੋ ਮੈਂ ਸਨੋਰ ਰੋਡ ਕੈਟਲ ਸਕੂਲ ਕੋਲ ਪਹੁੰਚਿਆਂ ਤਾਂ ਅਚਾਨਕ ਇੱਕ ਮੋਟਰਸਾਈਕਲ ਸਵਾਰ 3 ਵਿਅਕਤੀਆਂ ਨੇ ਜਿਨ੍ਹਾਂ ਨੇ ਹੱਥਾਂ ਵਿੱਚ ਡੰਡੇ ਫੜੇ ਹੋਏ ਸਨ, ਨੇ ਮੇਰੇ 'ਤੇ ਅੰਨ੍ਹੇਵਾਹ ਵਾਰ ਕਰ ਦਿੱਤਾ, ਜਿਸ ਕਰਕੇ ਮੈਂ ਸੜਕ ਤੇ ਡਿੱਗ ਪਿਆ ਅਤੇ ਉਹ ਮੇਰਾ ਮੋਬਾਇਲ ਅਤੇ ਪਰਸ ਜਿਸ ਵਿੱਚ ਮੇਰਾ ਤਕਰੀਬਨ 1200 ਰੁਪਏ ਸਨ, ਉਹ ਲੈ ਕੇ ਫਰਾਰ ਹੋ ਗਏ। ਇਸਤੋਂ ਬਾਅਦ ਇੱਥੋ ਲੰਘ ਰਹੇ ਕੁਝ ਲੋਕਾਂ ਨੇ ਮੈਨੂੰ ਲਹੁ ਲੁਹਾਨ ਹਾਲਤ ਵਿੱਚ ਸੜਕ 'ਤੇ ਪਏ ਨੂੰ ਦੇਖ ਕੇ ਇੱਕ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ। ਜਾਣਕਾਰੀ ਅਨੁਸਾਰ ਇਸੇ ਰਾਤ ਇਨ੍ਹਾਂ ਲੋਕਾਂ ਨੇ ਇੱਕ ਹੋਰ ਰਾਹਗੀਰ ਜੋ ਸੜਕ 'ਤੇ ਪੈਦਲ ਜਾ ਰਿਹਾ ਸੀ, ਨੂੰ ਵੀ ਡੰਡੇ ਮਾਰ ਕੇ ਜਖਮੀ ਕਰ ਦਿੱਤਾ। ਉਸ ਨੂੰ ਵੀ ਸਥਾਨਕ ਲੋਕਾਂ ਨੇ ਇਲਾਜ ਲਈ ਹਸਪਤਾਲ ਭਰਤੀ ਹੈ। ਇਸ ਦੀ ਇਤਲਾਹ ਥਾਣਾਂ ਸਨੌਰ ਨੂੰ ਦੇ ਦਿੱਤੀ ਹੈ। ਰਿੰਕੂ ਕੁਮਾਰ ਤੇ ਹੋਰ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਲੋਕ ਰਾਤ ਸਮੇ ਅਕਸਰ ਹੀ ਇਥੋ ਸ਼ਹਿਰ ਆਪਣੇ ਕੰਮਾਂ ਤੋ ਆਪਣੇ ਘਰ ਜਾਂਦੇ ਹਨ। ਇਹ ਕੰਮ ਨਸੇੜੀ ਲੋਕਾਂ ਦਾ ਲੱਗਦਾ ਹੈ। ਪੁਲਿਸ ਪ੍ਰਸਾਸਨ ਨੂੰ ਇਸ ਨੂੰ ਸਖਤੀ ਨਾਲ ਲੈਣਾਂ ਚਾਹੀਦਾ ਹੈ ਤਾਂ ਜੋ ਅੱਗੇ ਤੋ ਅਜਿਹੀ ਵਾਰਦਾਤ ਨੂੰ ਕੋਈ ਅੰਜਾਮ ਨਾ ਦੇ ਸਕੇ ਅਤੇ ਲੋਕ ਬੇਖੌਫ ਇਥੋ ਲੰਘਦੇ ਰਹਿਣ। ਪੀੜਤ ਲੋਕਾਂ ਦਾ ਕਹਿਣਾ ਹੈ ਕੇ ਇਹ ਲੋਕ ਰਾਤ ਸਮੇਂ ਟੌਲੀਆਂ ਬਣਾ ਕੇ ਬਾਈਪਾਸ ਦੇ ਨੇੜੇ ਤੇੜੇ ਖੜਦੇ ਹਨ। ਜਦੋਂ ਕੋਈ ਇਕੱਲਾ ਜਾਂ 2 ਵਿਅਕਤੀ ਰੋਡ ਤੋਂ ਲੰਘਦੇ ਹਨ ਤਾਂ ਇਹ ਤੁਰੰਤ ਪਿਛੋਂ ਦੀ ਜਾ ਕੇ ਉਨਾਂ ਤੇ ਵਾਰ ਕਰਦੇ ਹਨ ਤੇ ਜਦੋਂ ਉਹ ਵਿਅਕਤੀ ਡਿੱਗ ਪੈਦਾਂ ਹੈ ਤਾਂ ਇਹ ਉਨਾਂ ਦੀ ਲੁੱਟ ਮਾਰ ਕਰਕੇ ਭੱਜ ਜਾਂਦੇ ਹਨ।

News 20 April,2023
ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਨੇ ਕਿਸਾਨਾਂ ਨੂੰ ਫ਼ਸਲ ਦੀ ਸਮੇਂ ਸਿਰ ਅਦਾਇਗੀ ਕਰਨ ਲਈ ਵਿਭਾਗ ਦੇ ਯਤਨਾਂ ਦੀ ਕੀਤੀ ਸ਼ਲਾਘਾ

ਲਾਲ ਚੰਦ ਕਟਾਰੂਚੱਕ ਨੇ ਡੀ.ਐਫ.ਐਸ.ਸੀਜ. ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਕਣਕ ਦੀ ਖਰੀਦ ਦਾ ਲਿਆ ਜਾਇਜ਼ਾ ਜ਼ਿਆਦਾਤਰ ਵਾਹਨਾਂ ਵਿੱਚ ਲਗਾਇਆ ਗਿਆ ਹੈ ਵਾਹਨ ਟਰੈਕਿੰਗ ਸਿਸਟਮ ਚੰਡੀਗੜ, 20 ਅਪ੍ਰੈਲ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਆਰ.ਐਮ.ਐਸ. 2023-24 ਦੇ ਚੱਲ ਰਹੇ ਖਰੀਦ ਕਾਰਜਾਂ ਦੀ ਸਮੀਖਿਆ ਕਰਨ ਦੇ ਮੱਦੇਨਜ਼ਰ ਸਾਰੇ ਜ਼ਿਲ੍ਹਿਆਂ ਦੇ ਜ਼ਿਲਾ ਖੁਰਾਕ ਅਤੇ ਸਪਲਾਈ ਕੰਟਰੋਲਰਾਂ (ਡੀ.ਐਫ.ਐਸ.ਸੀ.) ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਦੀ ਪ੍ਰਧਾਨਗੀ ਕੀਤੀ। ਪੰਜਾਬ ਭਰ ਦੀਆਂ ਮੰਡੀਆਂ ਵਿੱਚੋਂ ਕਣਕ ਦੀ ਸਮੁੱਚੀ ਲਿਫਟਿੰਗ ਦਾ ਜਾਇਜ਼ਾ ਲੈਂਦਿਆਂ ਸ੍ਰੀ ਕਟਾਰੂਚੱਕ ਨੇ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕਰਨ ਲਈ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ। ਮੰਤਰੀ ਨੇ ਭੰਡਾਰਨ (ਸਟੋਰੇਜ) ਦੀ ਸਥਿਤੀ ‘ਤੇ ਖੇਤਰੀ ਅਧਿਕਾਰੀਆਂ ਤੋਂ ਫੀਡਬੈਕ ਮੰਗੀ ਅਤੇ ਸਪੱਸ਼ਟ ਕੀਤਾ ਕਿ ਫਸਲ ਦੀ ਨਿਰਵਿਘਨ ਢੋਆ-ਢੁਆਈ ਅਤੇ ਸਟੋਰੇਜ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਸਾਰੇ ਯਤਨਾਂ ਦੇ ਨਾਲ-ਨਾਲ ਯੋਗ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਦੇ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ ਨੇ ਮੰਤਰੀ ਨੂੰ ਦੱਸਿਆ ਕਿ ਟਰਾਂਸਪੋਰਟ ਨੀਤੀ 2023-24 ਵਿੱਚ ਦਰਸਾਏ ਵਿਭਾਗਾਂ ਨੇ ਆਨਲਾਈਨ ਗੇਟ ਪਾਸ ਪ੍ਰਣਾਲੀ ਲਾਗੂ ਕਰ ਦਿੱਤੀ ਹੈ। ਇਸ ਤੋਂ ਇਲਾਵਾ ਕਣਕ ਦੀ ਢੋਆ-ਢੁਆਈ ਲਈ ਵਰਤੇ ਜਾਂਦੇ ਜ਼ਿਆਦਾਤਰ ਵਾਹਨਾਂ ਵਿੱਚ ਵਹੀਕਲ ਟ੍ਰੈਕਿੰਗ ਸਿਸਟਮ (ਵੀ.ਟੀ.ਐਸ.) ਵੀ ਲਗਾਇਆ ਗਿਆ ਹੈ ਅਤੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਗੇਟ ਪਾਸ ਆਨਲਾਈਨ ਜਨਰੇਟ ਕੀਤੇ ਜਾ ਰਹੇ ਹਨ। ਮੰਤਰੀ ਨੇ ਖੇਤਰੀ ਅਧਿਕਾਰੀਆਂ ਵੱਲੋਂ ਕੀਤੇ ਗਏ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਖਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਉਨ੍ਹਾਂ ਨੂੰ ਉਤਸ਼ਾਹਿਤ ਕੀਤਾ।

News 20 April,2023
20,000 ਰੁਪਏ ਰਿਸ਼ਵਤ ਲੈਂਦਿਆਂ ਵਿਜੀਲੈਂਸ ਬਿਊਰੋ ਵੱਲੋਂ ਸੀਡੀਪੀਓ ਤੇ ਉਸ ਦਾ ਚਪੜਾਸੀ ਰੰਗੇ ਹੱਥੀਂ ਕਾਬੂ*

ਚੰਡੀਗੜ੍ਹ 20 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਵੀਰਵਾਰ ਨੂੰ ਫਤਿਹਗੜ੍ਹ ਸਾਹਿਬ ਵਿਖੇ ਤਾਇਨਾਤ ਬਾਲ ਵਿਕਾਸ ਪ੍ਰੋਜੈਕਟ ਅਫਸਰ (ਸੀਡੀਪੀਓ), ਅੰਜੂ ਭੰਡਾਰੀ ਅਤੇ ਉਸਦੇ ਚਪੜਾਸੀ ਬਲੀਹਾਰ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਹਾਸਲ ਕਰਦਿਆਂ ਰੰਗੇ ਹੱਥੀ ਕਾਬੂ ਕਰ ਲਿਆ ਗਿਆ। ਅੱਜ ਇੱਥੇ ਇਸ ਦਾ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਸੀਡੀਪੀਓ ਅਤੇ ਉਸਦੇ ਚਪੜਾਸੀ ਨੂੰ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਰਿਉਣਾ ਨੀਵਾਂ ਦੀ ਰਹਿਣ ਵਾਲੀ ਮਮਤਾ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਹੋਰ ਵੇਰਵੇ ਦਿੰਦੇ ਹੋਏ ਉਨਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਪਰੋਕਤ ਦੋਵੇਂ ਕਰਮਚਾਰੀਆਂ ਨੇ ਆਂਗਨਵਾੜੀ ਹੈਲਪਰ ਦੇ ਖਾਲੀ ਅਹੁਦੇ 'ਤੇ ਉਸਨੂੰ ਨੌਕਰੀ ਉਤੇ ਰੱਖਣ ਬਦਲੇ 35,000 ਰੁਪਏ ਰਿਸ਼ਵਤ ਵਜੋਂ ਦੇਣ ਦੀ ਮੰਗ ਕੀਤੀ ਹੈ ਜਿਸ ਲਈ ਉਹ ਪਹਿਲਾਂ ਹੀ ਅਰਜ਼ੀ ਦਿੱਤੀ ਹੋਈ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਇੱਕ ਟੀਮ ਨੇ ਜਾਲ ਵਿਛਾ ਕੇ ਦੋਹਾਂ ਦੋਸ਼ੀ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਵਜੋਂ 20,000 ਰੁਪਏ ਲੈਂਦਿਆਂ ਮੌਕੇ 'ਤੇ ਹੀ ਗ੍ਰਿਫਤਾਰ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਪਟਿਆਲਾ ਰੇਂਜ ਵਿੱਚ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਕੇਸ ਦੀ ਹੋਰ ਜਾਂਚ ਜਾਰੀ ਹੈ।

News 20 April,2023
ਪੰਜਾਬ ਸਰਕਾਰ ਨੇ ਟੋਲ ਪਲਾਜ਼ੇ ਬੰਦ ਕਰਵਾ ਕੇ ਆਮ ਲੋਕਾਂ ਦੀ ਲੁੱਟ ਰੋਕੀ: ਹਰਭਜਨ ਸਿੰਘ ਈ.ਟੀ.ਓ.

• ਟੋਲ ਪਲਾਜ਼ੇ ਬੰਦ ਹੋਣ ਕਾਰਨ ਆਮ ਲੋਕਾਂ ਦੇ ਰੋਜ਼ਾਨਾ ਲੱਖਾਂ ਰੁਪਏ ਬਚਣਗੇ ਚੰਡੀਗੜ੍ਹ, 20 ਅਪਰੈਲ: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਇੱਕ ਸਾਲ ਦੇ ਕਾਰਜਕਾਲ ਦੌਰਾਨ 9 ਟੋਲ ਪਲਾਜ਼ੇ ਬੰਦ ਕਰਵਾ ਕੇ ਆਮ ਲੋਕਾਂ ਦੀ ਲੁੱਟ ਰੋਕ ਦਿੱਤੀ ਹੈ। ਇਸ ਕਦਮ ‘ਤੇ ਤਸੱਲੀ ਪ੍ਰਗਟ ਕਰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸੂਬੇ ਦੇ ਲੋਕਾਂ ਹਿੱਤਾਂ ਨੂੰ ਮੁੱਖ ਰੱਖਦਿਆਂ ਇਹ ਟੋਲ ਪਲਾਜ਼ੇ ਬੰਦ ਕੀਤੇ ਗਏ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਟੋਲ ਵੀ ਬੰਦ ਕਰਵਾਏ ਜਾਣਗੇ। ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਮੌਜੂਦਾ ਪੰਜਾਬ ਸਰਕਾਰ ਨੇ ਇੱਕ ਵਰ੍ਹੇ ਦੌਰਾਨ ਕੀਰਤਪੁਰ ਸਾਹਿਬ-ਨੰਗਲ-ਊਨਾ 1, ਹੁਸ਼ਿਆਰਪੁਰ-ਟਾਂਡਾ 1, ਲੁਧਿਆਣਾ-ਸੰਗਰੂਰ 2, ਹਾਈਲੈਵਲ ਮੱਖੂ ਬ੍ਰਿਜ 1, ਬਲਾਚੌਰ-ਦਸੂਹਾ (ਬਲਾਚੌਰ-ਗੜਸ਼ੰਕਰ-ਹੁਸ਼ਿਆਰਪੁਰ-ਦਸੂਹਾ) 3 ਅਤੇ ਪਟਿਆਲਾ-ਸਮਾਣਾ-ਪਾਤੜਾਂ 1 ਆਦਿ ਕੁੱਲ 9 ਟੋਲ ਪਲਾਜ਼ੇ ਬੰਦ ਕਰਵਾਏ ਹਨ, ਜੋ ਸਮਝੌਤਿਆਂ ਦੀਆਂ ਸਾਰੀਆਂ ਸ਼ਰਤਾਂ ਤੋਂ ਪਾਸੇ ਜਾ ਕੇ ਲੋਕਾਂ ਦੀ ਲੁੱਟ ਕਰ ਰਹੇ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰ ਨੇ ਆਪਣੇ ਸਵਾਰਥ ਕਰਕੇ ਡਿਫਾਲਟਰਾਂ ਦੀ ਢਾਲ ਬਣ ਕੇ ਕੰਮ ਕੀਤਾ ਅਤੇ ਟੋਲ ਪਲਾਜ਼ਾ ਕੰਪਨੀਆਂ ਦੀਆਂ ਆਪਹੁਦਰੀਆਂ ਨੂੰ ਨਜ਼ਰਅੰਦਾਜ਼ ਕੀਤਾ।ਉਨ੍ਹਾਂ ਕਿਹਾ ਕਿ ਬੰਦ ਕਰਵਾਏ ਗਏ ਟੋਲ ਪਲਾਜ਼ੇ ਸਮਝੌਤੇ ਤਹਿਤ ਸੇਵਾ ਨਹੀਂ ਦੇ ਰਹੇ ਸਨ। ਉਨ੍ਹਾਂ ਦੱਸਿਆ ਕਿ ਸਬੰਧਤ ਪਲਾਜ਼ਿਆਂ ‘ਤੇ ਸਮਝੌਤੇ ਦੇ ਬਾਵਜੂਦ ਐਂਬੂਲੈਂਸ ਤੇ ਰਿਕਵਰੀ ਵੈਨ ਦਾ ਕੋਈ ਪ੍ਰਬੰਧ ਨਹੀਂ ਨਹੀਂ ਸੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਨ੍ਹਾਂ ਟੋਲ ਪਲਾਜ਼ਾ ਕੰਪਨੀਆਂ ਦੀਆਂ ਇਨ੍ਹਾਂ ਬੇਨਿਯਮੀਆਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ। ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੇ ਹਿੱਤਾਂ ਨੂੰ ਸੁਰੱਖਿਅਤ ਰੱਖ ਰਹੀ ਹੈ ਅਤੇ ਭਵਿੱਖ ‘ਚ ਵੀ ਰੱਖੇਗੀ। ਉਨ੍ਹਾਂ ਕਿਹਾ ਸੂਬਾ ਸਰਕਾਰ ਨੇ ਕਾਰਜਕਾਲ ਸੰਭਾਲਦੇ ਹੀ ਲੋਕ ਹਿੱਤ ਦੇ ਫੈਸਲੇ ਲਏ ਹਨ ਅਤੇ ਇਹ ਪ੍ਰਕਿਰਿਆ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇੱਕ ਸਾਲ ਵਿੱਚ ਸੂਬੇ ਦੇ 28 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ, 300 ਯੂਨਿਟ ਤੱਕ ਪ੍ਰਤੀ ਮਹੀਨਾ ਮੁਫ਼ਤ ਬਿਜਲੀ, 500 ਤੋਂ ਵੱਧ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਅਤੇ ਫਸਲ ਦੇ ਖਰਾਬੇ ਦਾ ਮੁਆਵਜਾ ਤੁਰੰਤ ਜਾਰੀ ਕਰਨਾ ਆਦਿ ਫੈਸਲੇ ਸੂਬਾ ਸਰਕਾਰ ਦੀਆਂ ਤਰਜੀਹਾਂ ਨੂੰ ਦਰਸਾਉਂਦੇ ਹਨ।

News 20 April,2023
ਫ਼ਤਿਹਗੜ੍ਹ ਸਾਹਿਬ 'ਚ ਮਹਿਲਾ ਦਾ 'ਮਨੁੱਖੀ ਬਲੀਦਾਨ' ਕਰਨ ਦੀ ਕੋਸ਼ਿਸ਼ ਦੇ ਦੋਸ਼ ਹੇਠ ਦੋ ਵਿਅਕਤੀ ਗ੍ਰਿਫ਼ਤਾਰ

- ਮੁਲਜ਼ਮ ਰਾਤੋ-ਰਾਤ ਅਮੀਰ ਬਣਨਾ ਚਾਹੁੰਦੇ ਸਨ, ਤਾਂਤਰਿਕ ਨੇ 'ਮਨੁੱਖੀ ਬਲੀਦਾਨ' ਕਰਨ ਲਈ ਉਕਸਾਇਆ: ਆਈ.ਜੀ.ਪੀ.ਗੁਰਪ੍ਰੀਤ ਭੁੱਲਰ - ਪੀੜਤ ਖਤਰੇ ਤੋਂ ਬਾਹਰ, ਪੀ.ਜੀ.ਆਈ. ਵਿੱਚ ਜ਼ੇਰੇ ਇਲਾਜ: ਐੱਸ.ਐੱਸ.ਪੀ. ਰਵਜੋਤ ਗਰੇਵਾਲ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 20 ਅਪ੍ਰੈਲ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਪੁਲਿਸ ਨੇ ਅੱਜ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਅਧਖੜ ਉਮਰ ਦੀ ਮਹਿਲਾ ਦੇ 'ਮਨੁੱਖੀ ਬਲੀਦਾਨ' ਦੀ ਕੋਸ਼ਿਸ਼ ਸਬੰਧੀ ਸਨਸਨੀਖੇਜ਼ ਮਾਮਲੇ ਨੂੰ ਸੁਲਝਾ ਲਿਆ। ਉਕਤ ਦੋਸ਼ੀਆਂ ਵੱਲੋਂ ਅਮੀਰ ਬਣਨ ਦੀ ਇੱਛਾ ਰੱਖਦਿਆਂ ਜਾਦੂ-ਟੂਣੇ ਦੇ ਹਿੱਸੇ ਵਜੋਂ ਪੀੜਤ ਮਹਿਲਾ ਦਾ ਕਤਲ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਰੋਪੜ ਰੇਂਜ ਦੇ ਇੰਸਪੈਕਟਰ ਜਨਰਲ ਆਫ਼ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਫੜੇ ਗਏ ਦੋਵੇਂ ਮੁਲਜ਼ਮਾਂ ਦੀ ਪਛਾਣ ਕੁਲਦੀਪ ਸਿੰਘ ਉਰਫ ਕੀਪਾ ਅਤੇ ਜਸਵੀਰ ਸਿੰਘ ਉਰਫ ਜੱਸੀ, ਦੋਵੇਂ ਵਾਸੀ ਪਿੰਡ ਫਿਰੋਜ਼ਪੁਰ, ਫ਼ਤਹਿਗੜ੍ਹ ਸਾਹਿਬ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਜੁਰਮ ਵਿੱਚ ਵਰਤਿਆ ਇੱਕ ਹੀਰੋ ਡੀਲਕਸ ਮੋਟਰਸਾਈਕਲ (ਪੀਬੀ 52ਬੀ 2187) ਅਤੇ ਦਾਤਰੀ ਵੀ ਬਰਾਮਦ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਫਰੌਰ ਦੀ ਇੱਕ 50 ਸਾਲਾ ਮਹਿਲਾ ਬਲਵੀਰ ਕੌਰ ਬੁੱਧਵਾਰ ਸਵੇਰੇ ਪਿੰਡ ਫਿਰੋਜ਼ਪੁਰ ਵਿਖੇ ਨਹਿਰ ਦੇ ਨੇੜੇ ਖੇਤਾਂ ਵਿੱਚ ਬੁਰੀ ਤਰ੍ਹਾਂ ਜ਼ਖ਼ਮੀ ਹਾਲਤ ਵਿੱਚ ਪਈ ਮਿਲੀ ਸੀ। ਪੀੜਤਾ ਹੁਣ ਖਤਰੇ ਤੋਂ ਬਾਹਰ ਹੈ ਅਤੇ ਉਹ ਪੀ.ਜੀ.ਆਈ. ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਹੈ। ਪ੍ਰੈੱਸ ਨੂੰ ਸੰਬੋਧਨ ਕਰਦਿਆ ਆਈ.ਜੀ.ਪੀ. ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਦੋਵੇਂ ਦੋਸ਼ੀ ਸਰਕਸ ਦੇ ਕਲਾਕਾਰ ਸਨ ਅਤੇ ਵੱਖ-ਵੱਖ ਪਿੰਡਾਂ 'ਚ ਜਾ ਕੇ ਸਾਈਕਲ ਸ਼ੋਅ ਕਰਦੇ ਸਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕੀਪਾ ਅਤੇ ਜੱਸੀ ਦੀ ਮੁਲਾਕਾਤ ਬਲਵੀਰ ਕੌਰ ਨਾਲ ਉਸ ਦੇ ਲੜਕੇ ਧਰਮਪ੍ਰੀਤ ਰਾਹੀਂ ਹੋਈ ਸੀ, ਜਿਸ ਦੀ ਕਰੀਬ ਅੱਠ ਮਹੀਨੇ ਪਹਿਲਾਂ ਪਿੰਡ ਫਰੌਰ ਵਿਖੇ ਸ਼ੋਅ ਦੌਰਾਨ ਇਨ੍ਹਾਂ ਨਾਲ ਦੋਸਤੀ ਹੋਈ ਸੀ। ਮੁੱਢਲੀ ਤਫ਼ਤੀਸ਼ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਫਤਹਿਗੜ੍ਹ ਸਾਹਿਬ ਡਾ. ਰਵਜੋਤ ਕੌਰ ਗਰੇਵਾਲ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਅਮੀਰ ਬਣਨ ਦੇ ਇੱਛੁਕ ਸਨ ਅਤੇ ਇੱਕ 'ਤਾਂਤਰਿਕ' ਦੇ ਸੰਪਰਕ ਵਿੱਚ ਆਏ, ਜਿਸ ਨੇ ਉਨ੍ਹਾਂ ਨੂੰ ਇੱਕ ਔਰਤ ਦਾ 'ਮਨੁੱਖੀ ਬਲੀਦਾਨ' ਕਰਨ ਲਈ ਉਕਸਾਇਆ। ਉਹਨਾਂ ਨੇ ਦੱਸਿਆ ਕਿ ਮੁਲਜ਼ਮ ਕੀਪਾ ਅਤੇ ਜੱਸੀ ਨੇ ਮੰਗਲਵਾਰ ਨੂੰ ਬਲਵੀਰ ਕੌਰ ਨੂੰ ਤਾਂਤਰਿਕ ਕੋਲ ਮੱਥਾ ਟੇਕਣ ਦੇ ਬਹਾਨੇ ਬੁਲਾਇਆ ਅਤੇ ਉਸ ਦਾ ਕਤਲ ਕਰਨ ਲਈ ਉਸ ਨੂੰ ਪਿੰਡ ਫਿਰੋਜ਼ਪੁਰ ਦੀ ਇਕ ਸੁੰਨਸਾਨ ਜਗ੍ਹਾ 'ਤੇ ਲੈ ਗਏ, ਜਿੱਥੇ ਉਨ੍ਹਾਂ ਨੇ ਦਾਤਰੀ ਨਾਲ ਮਹਿਲਾ ‘ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਗਰਦਨ ਅਤੇ ਸਰੀਰ ਦੇ ਹੋਰ ਅੰਗਾਂ ‘ਤੇ ਗੰਭੀਰ ਸੱਟਾਂ ਲੱਗੀਆਂ। ਐਸ.ਐਸ.ਪੀ. ਰਵਜੋਤ ਕੌਰ ਨੇ ਕਿਹਾ ਕਿ ਪਿੰਡ ਵਾਸੀਆਂ ਤੋਂ ਮਿਲੀ ਜਾਣਕਾਰੀ ਉਪਰੰਤ ਪੁਲਿਸ ਨੇ ਤੁਰੰਤ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਦੱਸਣਯੋਗ ਹੈ ਕਿ ਐਫ.ਆਈ.ਆਰ ਨੰ. 38 ਮਿਤੀ 09.04.2023 ਨੂੰ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 307 ਅਤੇ 34 ਤਹਿਤ ਥਾਣਾ ਫ਼ਤਿਹਗੜ੍ਹ ਸਾਹਿਬ ਵਿਖੇ ਮੁੱਕਦਮਾ ਦਰਜ ਕਰ ਲਿਆ ਗਿਆ ਹੈ।

News 20 April,2023
ਪ੍ਰੋ. ਬਡੂੰਗਰ ਵੱਲੋਂ ਪੁਸਤਕ ‘ਇਕ ਜੀਵਨ ਇਕ ਇਤਿਹਾਸ’ ਲੋਕ ਅਰਪਣ

ਪਟਿਆਲਾ 20 ਅਪ੍ਰੈਲ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ‘ਇਕ ਜੀਵਨ ਇਕ ਇਤਿਹਾਸ’ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੇ ਜੀਵਨ ਇਤਿਹਾਸ ਨੂੰ ਦਰਸਾਉਂਦੀ ਪੁਸਤਕ ਨੂੰ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਲੇਖਕ ਜਗਜੀਤ ਸਿੰਘ ਔਲਖ ਠੀਕਰੀਵਾਲ ਨੇ ਪੁਸਤਕ ਵਿਚ ਟਕਸਾਲੀ ਅਕਾਲੀਆਂ ਦੇ ਇਤਿਹਾਸ ਦਾ ਜ਼ਿਕਰ ਕੀਤਾ, ਜੋ ਅਜੌਕੀ ਪੀੜ੍ਹੀ ਲਈ ਪ੍ਰੇਰਨਾ ਸਰੋਤ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਅੱਜ ਕੱਲ੍ਹ ਮਿਆਰੀ ਪੁਸਤਕਾਂ ਬਹੁਤ ਥੋੜ੍ਹੀਆਂ ਹੀ ਸਿਰਜੀਆਂ ਜਾ ਰਹੀਆਂ ਹਨ ਜ਼ਿਆਦਾ ਪੁਸਤਕਾਂ ਵਿਚ ਨਕਲਖੋਰੀ ਸਮਾਜਕ, ਧਾਰਮਕ ਅਤੇ ਇਤਿਹਾਸਕ ਸੱਚਾਈਆਂ ਨੂੰ ਤੋੜ ਮਰੋੜ ਕੇ ਪੇਸ਼ ਕਰਕੇ ਸਾਹਿਤਕ ਖੇਤਰ ਨਾਲ ਹੀ ਖਿਲਵਾੜ ਕੀਤਾ ਜਾ ਰਿਹਾ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਲੇਖਕ ਵੱਲੋਂ ਆਪਣੇ ਪੁਰਖਿਆਂ ਦੇ ਇਤਿਹਾਸ ਨੂੰ ਇਸ ਪੁਸਤਕ ਵਿਚ ਸਮੋਇਆ ਹੈ, ਜਿਸ ਵਿਚ ਮਹਾਨ ਕੁਰਬਾਨੀ ਵਾਲੇ ਮਹਾਨ ਅਜ਼ਾਦੀ ਘੁਲਾਟੀਏ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੇ ਸੰਘਰਸ਼ਮਈ ਜੀਵਨ ਨੂੰ ਕਲਮਬੱਧ ਕਰਕੇ ਇਸ ਪੁਸਤਕ ਦੀ ਸਿਰਜਣਾ ਕੀਤੀ ਗਈ, ਜੋ ਵਧਾਈ ਦੇ ਪਾਤਰ ਹਨ। ਇਹ ਪੁਸਤਕ ਅਜੌਕੇ ਲਿਖਾਰੀ ਸੱਜਣਾਂ ਲਈ ਮਾਰਗ ਦਰਸ਼ਨ ਵੀ ਕਰੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁਖੀ ਐਨਸਾਇਕਲੋਮੀਡੀਆ ਡਾ. ਪਰਮਵੀਰ ਸਿੰਘ, ਡਾ. ਮਲਕਿੰਦਰ ਕੌਰ ਅਤੇ ਗੁਰਤੇਜ ਸਿੰਘ ਠੀਕਰੀਵਾਲਾ ਮੌਜੂਦ ਸਨ। ਫੋਟੋ : ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਪੁਸਤਕ ‘ਇਕ ਜੀਵਨ-ਇਕ ਇਤਿਹਾਸ ਨੂੰ ਰਿਲੀਜ਼ ਕਰਦੇ ਹੋਏ, ਨਾਲ ਹਨ ਪ੍ਰੋ. ਪਰਮਵੀਰ ਸਿੰਘ ਅਤੇ ਹੋਰ।

News 20 April,2023
ਪੰਜਾਬ ਸਰਕਾਰ ਨੇ ਪੰਜਾਬ ਤੇ ਚੰਡੀਗੜ੍ਹ ਵਿਖੇ ਸਥਿਤ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ

ਸਵੇਰੇ ਜਲਦੀ ਦਫ਼ਤਰ ਖੁੱਲ੍ਹਣ ਨਾਲ ਅੱਤ ਦੀ ਗਰਮੀ ਦੌਰਾਨ ਬਿਜਲੀ ਦੀ ਖਪਤ ਵਿੱਚ ਆਵੇਗੀ ਕਮੀ ਚੰਡੀਗੜ੍ਹ, 20 ਅਪ੍ਰੈਲ ਪੰਜਾਬ ਸਰਕਾਰ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਵਿਖੇ ਸਥਿਤ ਆਪਣੇ ਸਾਰੇ ਦਫ਼ਤਰਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਇਹ ਫ਼ੈਸਲਾ ਅੱਤ ਦੀ ਗਰਮੀ ਦੌਰਾਨ ਬਿਜਲੀ ਦੀ ਖਪਤ ਨੂੰ ਘਟਾਉਣ ਅਤੇ ਦਫ਼ਤਰਾਂ ਵਿੱਚ ਬਿਹਤਰ ਤਾਲਮੇਲ ਅਤੇ ਨਿਯੰਤਰਣ ਨੂੰ ਯਕੀਨੀ ਬਣਾਉਣ ਲਈ ਲਿਆ ਗਿਆ ਹੈ। ਹੁਣ 2 ਮਈ, 2023 ਤੋਂ ਸਾਰੇ ਸਰਕਾਰੀ ਦਫ਼ਤਰ ਸਵੇਰੇ 07:30 ਵਜੇ ਖੁੱਲ੍ਹਣਗੇ ਅਤੇ ਦੁਪਹਿਰ 02:00 ਵਜੇ ਬੰਦ ਹੋਣਗੇ। ਇਹ ਸਮਾਂ ਸਾਰਣੀ 15 ਜੁਲਾਈ, 2023 ਤੱਕ ਲਾਗੂ ਰਹੇਗੀ। ਇਹ ਬਦਲਿਆ ਨਵਾਂ ਸਮਾਂ ਖੇਤਰੀ ਦਫ਼ਤਰਾਂ, ਸਿਵਲ ਸਕੱਤਰੇਤ ਅਤੇ ਹੋਰ ਮੁੱਖ ਦਫ਼ਤਰਾਂ ਸਮੇਤ ਸਾਰੇ ਦਫ਼ਤਰਾਂ ਵਿੱਚ ਇਕਸਾਰ ਲਾਗੂ ਹੋਵੇਗਾ। ਗਰਮੀਆਂ ਵਿੱਚ ਬਿਜਲੀ ਦੀ ਮੰਗ ਬਹੁਤ ਜਿਆਦਾ ਹੁੰਦੀ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਦਫ਼ਤਰ ਖੁੱਲ੍ਹਣ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ ਜਿਸ ਨਾਲ ਬਿਜਲੀ ਦੀ ਖਪਤ ਵਿੱਚ ਕਾਫ਼ੀ ਕਮੀ ਆਉਣ ਦੀ ਉਮੀਦ ਹੈ। ਪੰਜਾਬ ਸਰਕਾਰ ਵੱਲੋਂ ਦਫ਼ਤਰਾਂ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਰੇ ਮੁਲਾਜ਼ਮਾਂ ਨੂੰ ਸਹਿਯੋਗ ਦੇਣ ਅਤੇ ਨਵੇਂ ਸਮੇਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ। ਸੂਬਾ ਸਰਕਾਰ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਸਰਕਾਰੀ ਦਫ਼ਤਰਾਂ ਦੇ ਬਦਲੇ ਹੋਏ ਨਵੇਂ ਸਮੇਂ ਦਾ ਧਿਆਨ ਰੱਖਣ ਅਤੇ ਉਸ ਅਨੁਸਾਰ ਹੀ ਆਪਣੇ ਕੰਮਕਾਜ ਲਈ ਸਰਕਾਰੀ ਦਫ਼ਤਰਾਂ ਵਿੱਚ ਪਹੁੰਚ ਕਰਨ। --------

News 20 April,2023
ਕੇਂਦਰ ਸਰਕਾਰ ਵੱਲੋਂ ਕਣਕ 'ਤੇ ਕਟੌਤੀ ਖਿਲਾਫ - ਕਿਸਾਨਾਂ ਦਾ ਗੁੱਸਾ ਫੂਟਿਆ : ਡੀ.ਸੀ. ਦਫ਼ਤਰ ਅੱਗੇ ਕੇਂਦਰ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ

- ਕੇਂਦਰ ਸਰਕਾਰ ਦੁਆਰਾ ਕਣਕ ਦੇ ਰੇਟ 'ਚ ਕਟੌਤੀ ਦੇ ਖਾਤਮੇ ਸਮੇਤ ਭਾਰੀ ਫ਼ਸਲੀ ਤੇ ਜਾਇਦਾਦ ਦੇ ਨੁਕਸਾਨ ਦੀ ਪੂਰੀ ਭਰਪਾਈ ਦੀ ਮੰਗ ਪਟਿਆਲਾ, 14 ਅਪ੍ਰੈਲ  : ਦਾਗੀ-ਪਿਚਕੇ ਦਾਣਿਆਂ ਦੇ ਬਹਾਨੇ ਕਣਕ ਦੇ ਐੱਮ ਐੱਸ ਪੀ ਵਿੱਚ ਕੇਂਦਰ ਸਰਕਾਰ ਵੱਲੋਂ ਕੀਤੀ ਗਈ ਕਟੌਤੀ ਵਿਰੁੱਧ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੀ ਅਗਵਾਈ ਵਿੱਚ ਪਟਿਆਲਾ ਡੀ.ਸੀ ਦਫ਼ਤਰ ਅੱਗੇ ਭਾਰੀ ਗਿਣਤੀ ਵਿੱਚ ਕਿਸਾਨਾਂ ਤੇ ਖੇਤ ਮਜ਼ਦੂਰਾਂ ਵੱਲੋਂ ਪ੍ਰਵਾਰਾਂ ਸਮੇਤ ਵਿਸ਼ਾਲ ਰੋਸ ਧਰਨੇ ਲਗਾਕੇ ਕੇਂਦਰ ਸਰਕਾਰ ਦਾ ਪਿਟ ਸਿਆਪਾ ਕੀਤਾ ਅਤੇ ਅਧਿਕਾਰੀਆਂ ਰਾਹੀਂ ਪ੍ਰਧਾਨ ਮੰਤਰੀ ਦੇ ਨਾਂ ਮੰਗ ਪੱਤਰ ਭੇਜਿਆ। ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਨੇਤਾਵਾਂ ਨੇ ਦੱਸਿਆ ਕਿ ਕਿਸਾਨਾਂ ਦੀਆਂ ਮੰਗਾਂ ਵਿੱਚ ਦਾਗੀ ਜਾਂ ਪਿਚਕੇ ਦਾਣਿਆਂ ਦਾ ਦੋਸ਼ ਸਰਾਸਰ ਨਜਾਇਜ਼ ਕਿਸਾਨਾਂ ਸਿਰ ਮੜ੍ਹ ਕੇ ਕਣਕ ਦੇ ਰੇਟ ਵਿੱਚ ਕਟੌਤੀ ਕਰਨ ਦਾ ਫੈਸਲਾ ਤੁਰੰਤ ਵਾਪਸ ਲਿਆ ਜਾਵੇ। ਭਾਰੀ ਮੀਂਹ ਤੂਫ਼ਾਨ ਗੜੇਮਾਰੀ ਨੂੰ ਕੌਮੀ ਆਫ਼ਤ ਮੰਨ ਕੇ ਇਸ ਨਾਲ ਹੋਏ ਫ਼ਸਲੀ ਨੁਕਸਾਨ ਅਤੇ ਹੋਰ ਜਾਇਦਾਦ ਮਕਾਨਾਂ ਆਦਿ ਦੇ ਹੋਏ ਨੁਕਸਾਨ ਦੀ ਪੂਰੀ-ਪੂਰੀ ਭਰਪਾਈ ਦੀ ਅਦਾਇਗੀ ਕਾਸ਼ਤਕਾਰ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਔਰਤਾਂ ਸਮੇਤ ਤੁਰੰਤ ਕੀਤੀ ਜਾਵੇ। ਨਾਂਮਾਤਰ ਮੁਆਵਜ਼ਾ ਦੇਣ ਲਈ ਵੀ ਵੱਧ ਤੋਂ ਵੱਧ 5 ਏਕੜ ਦੀ ਸ਼ਰਤ ਖਤਮ ਕਰਨ, ਮਿਥੇ ਹੋਏ ਸਰਕਾਰੀ ਸਮਰਥਨ ਮੁੱਲ ਮੁਤਾਬਕ ਕਟੌਤੀ ਤੋਂ ਬਿਨਾਂ ਪੂਰੀ ਦੀ ਪੂਰੀ ਕਣਕ ਅਤੇ ਦੂਜੀਆਂ ਫ਼ਸਲਾਂ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣ ਦੀਆਂ ਮੰਗਾਂ ਸ਼ਾਮਲ ਹਨ। ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰੀ ਭਾਜਪਾ ਹਕੂਮਤ ਨੇ ਕੁਦਰਤੀ ਕਹਿਰ ਨਾਲ਼ ਹੋਈ ਫ਼ਸਲੀ ਤਬਾਹੀ ਨੂੰ ਕੌਮੀ ਆਫ਼ਤ ਮੰਨ ਕੇ ਕਿਸਾਨਾਂ ਦੇ ਜ਼ਖਮਾਂ 'ਤੇ ਲੂਣ ਭੁੱਕਿਆ ਹੈ। ਬੇਸ਼ੱਕ ਪੰਜਾਬ ਦੀ ਆਪ ਸਰਕਾਰ ਨੇ ਇਹ ਕਟੌਤੀ ਨਾ ਕਰਨ ਦਾ ਹਾਂ-ਪੱਖੀ ਐਲਾਨ ਤਾਂ ਕੀਤਾ ਹੈ ਪ੍ਰੰਤੂ ਕਣਕ ਦੀ 75 ਤੋਂ 100× ਯਾਨੀ ਮੁਕੰਮਲ ਤਬਾਹੀ ਦਾ ਮੁਆਵਜ਼ਾ ਸਿਰਫ਼ ਪੰਜ ਏਕੜ ਤੱਕ 15000 ਰੁਪਏ ਪ੍ਰਤੀ ਏਕੜ ਐਲਾਨ ਕਰ ਕੇ ਅਤੇ 33× ਤੱਕ ਤਬਾਹੀ ਨੂੰ ਮੁਆਵਜ਼ੇ ਦੇ ਦਾਇਰੇ ਵਿੱਚੋਂ ਬਾਹਰ ਕੱਢ ਕੇ ਕਿਸਾਨਾਂ ਨਾਲ਼ ਕੋਝਾ ਮਜ਼ਾਕ ਵੀ ਕੀਤਾ ਹੈ, ਕਿਉਂਕਿ ਇਸ ਮੁਕੰਮਲ ਤਬਾਹੀ ਦਾ ਮੁਆਵਜ਼ਾ ਤਾਂ ਘੱਟੋ ਘੱਟ 50000 ਤੋਂ 55000 ਰੁਪਏ ਪ੍ਰਤੀ ਏਕੜ ਬਣਦਾ ਹੈ। ਬੁਲਾਰਿਆਂ ਨੇ ਜ਼ੋਰ ਦੇ ਕੇ ਕਿਹਾ ਕਿ ਪਹਿਲਾਂ ਹੀ ਘਾਟੇਵੰਦੇ ਰੇਟਾਂ ਰਾਹੀਂ ਕਰਜ਼ਿਆਂ ਥੱਲੇ ਕੁਚਲੇ ਜਾ ਰਹੇ ਕਿਸਾਨਾਂ ਉੱਤੇ ਇਸ ਤਬਾਹੀ ਦਾ ਹੋਰ ਭਾਰ ਪਾਉਣ ਦੀ ਥਾਂ ਪੂਰੇ ਦੇਸ਼ ਦੁਆਰਾ ਇਹ ਸਾਰਾ ਭਾਰ ਸਰਕਾਰੀ ਖਜ਼ਾਨੇ 'ਚੋਂ ਵੰਡਾਉਣਾ ਬਣਦਾ ਹੈ, ਕਿਉਂਕਿ ਕਿਸਾਨ ਦੇਸ਼ ਦੇ ਹਰ ਜੀਅ ਲਈ ਅੰਨ ਪੈਦਾ ਕਰਦਾ ਹੈ। ਬੁਲਾਰਿਆਂ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਇਹ ਸੱਦਾ ਵੀ ਦਿੱਤਾ ਕਿ ਰੇਟ 'ਚ ਕਟੌਤੀ ਵਾਲਾ ਜੇ-ਫਾਰਮ ਕੱਟਣ ਵਾਲੇ ਅਧਿਕਾਰੀਆਂ ਦੇ ਥਾਂਓਂ-ਥਾਂਈਂ ਘਿਰਾਓ ਕੀਤੇ ਜਾਣ। ਮੁੱਖ ਬੁਲਾਰਿਆਂ ਨੇ ਦੋਸ਼ ਲਾਇਆ ਕਿ ਆਮ ਕਿਸਾਨਾਂ ਨੂੰ ਖੇਤੀ ਕਿੱਤੇ 'ਚੋਂ ਬਾਹਰ ਧੱਕ ਕੇ ਅਤੇ ਰੁਜ਼ਗਾਰ ਦੇ ਵਸੀਲੇ ਖ਼ਤਮ ਕਰਕੇ ਕਾਰਪੋਰੇਟ ਖੇਤੀ ਮਾਡਲ ਮੜ੍ਹਨ ਦੀ ਨੀਤੀ ਤਹਿਤ ਹੀ ਅਜਿਹੇ ਭੁੱਖਮਰੀ ਵੱਲ ਲੈ ਜਾਣ ਵਾਲੇ ਕਿਸਾਨ ਮਾਰੂ ਫੈਸਲੇ ਕੀਤੇ ਜਾ ਰਹੇ ਹਨ। ਅਜਿਹੇ ਫੈਸਲਿਆਂ ਦੀ ਬਦੌਲਤ ਹੀ ਪਾਕਿਸਤਾਨ ਵਰਗੇ ਦੁਨੀਆਂ ਦੇ ਦਰਜਨਾਂ ਦੇਸ਼ਾਂ ਦੇ ਅਰਬਾਂ ਲੋਕ ਭੁੱਖਮਰੀ ਦਾ ਸ਼ਿਕਾਰ ਹੋ ਰਹੇ ਹਨ। ਬੁਲਾਰਿਆਂ ਨੇ ਚਿਤਾਵਨੀ ਦਿੱਤੀ ਕਿ ਅੰਦੋਲਨ ਦੀ ਆਵਾਜ਼ ਅਣਸੁਣੀ ਕਰਨ ਦੀ ਸੂਰਤ ਵਿੱਚ ਅਗਲੇ ਦਿਨਾਂ ਵਿੱਚ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਵੱਲੋਂ ਸਮੂਹ ਕਿਸਾਨਾਂ ਮਜ਼ਦੂਰਾਂ ਅਤੇ ਕਿਰਤੀ ਲੋਕਾਂ ਨੂੰ ਇਨ੍ਹਾਂ ਦੇਸ਼ਧ੍ਰੋਹੀ ਫੈਸਲਿਆਂ ਵਿਰੁੱਧ ਪ੍ਰਵਾਰਾਂ ਸਮੇਤ ਸੰਘਰਸ਼ ਦੇ ਮੈਦਾਨ ਵਿੱਚ ਆਉਣ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਜ਼ਿਲਾ ਪ੍ਰਧਾਨ ਜਸਵਿੰਦਰ ਸਿੰਘ ਬਰਾਸ, ਖਜਾਨਚੀ ਜਗਮੇਲ ਸਿੰਘ ਗਾਜੇਵਾਸ, ਅਮਰੀਕ ਸਿੰਘ, ਜਸਵਿੰਦਰ ਸਿੰਘ, ਜਸਵਿੰਦਰ ਸਿੰਘ ਸਾਲੂਵਾਲ, ਹਰਮਨਦੀਪ ਸਿੰਘ, ਸੁਖਵਿੰਦਰ ਸਿੰਘ, ਭਿੰਦਰ ਸਿੰਘ, ਭਰਭੂਰ ਸਿੰਘ, ਮਨਦੀਪ ਕੌਰ ਬਾਰਨ, ਗੁਰਮੀਤ ਕੋਰ ਬਰਾਸ ਆਦਿ ਮੌਜੂਦਸਨ।  

News 14 April,2023
5,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 14 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਥਾਣਾ, ਹਰਿਆਣਾ, ਜਿਲਾ ਹੁਸ਼ਿਆਰਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ-ਲੋਕਲ ਰੈਂਕ (ਏ.ਐਸ.ਆਈ.) ਰਾਜਿੰਦਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਲਈ ਗ੍ਰਿਫਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਬੱਸੀ ਨੌਂ, ਹਰਿਆਣਾ ਦੇ ਰਹਿਣ ਵਾਲੇ ਸੰਜੇ ਉਰਫ ਆਸ਼ੂ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਹੋਰ ਵੇਰਵੇ ਦਿੰਦੇ ਹੋਏ ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਪਰੋਕਤ ਪੁਲਿਸ ਕਰਮਚਾਰੀ ਨੇ ਸ਼ਿਕਾਇਤਕਰਤਾ ਖਿਲਾਫ ਹਰਿਆਣਾ ਥਾਣੇ ਵਿੱਚ ਦਰਜ ਇੱਕ ਕੇਸ ਦਾ ਅਦਾਲਤ ਵਿੱਚ ਚਲਾਣ ਪੇਸ਼ ਬਦਲੇ 5,000 ਰੁਪਏ ਰਿਸ਼ਵਤ ਵਜੋਂ ਦੇਣ ਦੀ ਮੰਗ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਪਿੱਛੋਂ ਵਿਜੀਲੈਂਸ ਬਿਊਰੋ ਦੀ ਜਲੰਧਰ ਰੇਂਜ ਦੀ ਇੱਕ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ’ਤੇ ਹੀ ਗ੍ਰਿਫਤਾਰ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ, ਜਲੰਧਰ ਰੇਂਜ ਵਿੱਚ ਮੁਲਜ਼ਮ ਏ.ਐਸ.ਆਈ. ਦੇ ਖਿਲਾਫ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

News 14 April,2023
ਕਿਸਾਨਾਂ ਦੇ ਬੈਂਕ ਖਾਤਿਆਂ ‘ਚ ਇੱਕੋ ਦਿਨ ਅੰਦਰ 500 ਕਰੋੜ ਤੋਂ ਵੱਧ ਰੁਪਏ ਕੀਤੇ ਜਾਰੀ: ਲਾਲ ਚੰਦ ਕਟਾਰੂਚਕ

ਹੁਣ ਤੱਕ 8 ਲੱਖ ਮੀਟਰਕ ਟਨ ਕਣਕ ਦੀ ਹੋਈ ਖਰੀਦ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦਣ ਲਈ ਵਚਨਬੱਧ ਚੰਡੀਗੜ੍ਹ, 14 ਅਪ੍ਰੈਲ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਹਾੜ੍ਹੀ ਦੇ ਚੱਲ ਰਹੇ ਮੰਡੀਕਰਨ ਸੀਜ਼ਨ (ਆਰ.ਐਮ.ਐਸ.) ਦੌਰਾਨ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਇੱਥੇ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਇਸ ਦੇ ਸਬੂਤ ਦੇ ਤੌਰ ‘ਤੇ 19642 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 2125 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ ਘੱਟ ਸਮਰਥਨ ਮੁੱਲ ‘ਤੇ 502.93 ਕਰੋੜ ਦੀ ਪੂਰੀ ਰਾਸ਼ੀ ਇੱਕੋ ਦਿਨ ਅੰਦਰ ਜਾਰੀ ਕਰ ਦਿੱਤੀ ਗਈ ਹੈ। ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ‘ਤੇ ਅਦਾਇਗੀਆਂ ਕਰਨ ਵੇਲੇ ਕੀਮਤ ‘ਤੇ ਕੋਈ ਕੱਟ ਨਹੀਂ ਲਾਇਆ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅੱਜ 14 ਅਪ੍ਰੈਲ ਤੱਕ ਸਰਕਾਰੀ ਖਰੀਦ ਏਜੰਸੀਆਂ ਵੱਲੋਂ 8 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਸ੍ਰੀ ਕਟਾਰੂਚੱਕ ਨੇ ਅੱਗੇ ਕਿਹਾ ਕਿ ਸਾਰੀਆਂ ਮੰਡੀਆਂ ਵਿੱਚ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਸੁਚੱਜੇ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨ ਭਾਈਚਾਰੇ ਵੱਲੋਂ ਸਖਤ ਮਿਹਨਤ ਤਿਆਰ ਕੀਤੀ ਫ਼ਸਲ ਦੇ ਦਾਣੇ-ਦਾਣੇ ਦੀ ਖਰੀਦ ਦੇ ਨਿਰਦੇਸ਼ ਦਿੱਤੇ ਗਏ ਹਨ ।

News 14 April,2023
ਮੁੱਖ ਮੰਤਰੀ ਨੇ ਖੁਰਾਲਗੜ੍ਹ ਨੇੜੇ ਦੋ ਹਾਦਸਿਆਂ ਵਿੱਚ ਮਾਰੇ ਗਏ ਸ਼ਰਧਾਲੂਆਂ ਦੀ ਮੌਤ ’ਤੇ ਦੁੱਖ ਪ੍ਰਗਟਾਇਆ

* ਮ੍ਰਿਤਕਾਂ ਦੇ ਵਾਰਸਾਂ ਨੂੰ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ * ਸਾਰੇ ਜ਼ਖਮੀਆਂ ਨੂੰ ਇਕ ਲੱਖ ਰੁਪਏ ਦਿੱਤੇ ਜਾਣਗੇ ਚੰਡੀਗੜ੍ਹ, 23 ਅਪ੍ਰੈਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਗੜ੍ਹਸ਼ੰਕਰ ਨੇੜੇ ਖੁਰਾਲਗੜ੍ਹ ਨਜ਼ਦੀਕ ਬੁੱਧਵਾਰ ਅਤੇ ਵੀਰਵਾਰ ਨੂੰ ਵਾਪਰੇ ਦੋ ਦਰਦਨਾਕ ਹਾਦਸਿਆਂ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਸ ਵਿੱਚ 10 ਜਣਿਆਂ ਦੀ ਮੌਤ ਹੋ ਗਈ ਅਤੇ 20 ਜ਼ਖਮੀ ਹੋ ਗਏ। ਇਨ੍ਹਾਂ ਭਿਆਨਕ ਹਾਦਸਿਆਂ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਸਾਂਝੀ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਸ ਔਖੀ ਘੜੀ ਵਿਚ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖਸ਼ਣ ਅਤੇ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਦੇਣ। ਇਸ ਦੌਰਾਨ ਭਗਵੰਤ ਮਾਨ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਅਤੇ ਜ਼ਖ਼ਮੀਆਂ ਨੂੰ 1 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਪਹਿਲਾਂ ਹੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਾਰੇ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹੋਏ ਹਨ। ------------

News 14 April,2023
ਵਿਸਾਖੀ ਦੇ ਪਵਿੱਤਰ ਦਿਹਾੜੇ 'ਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ, ਪਟਿਆਲਾ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ

* ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਲਈ ਕੀਤੀ ਅਰਦਾਸ * ਮੁਸ਼ਕਲ ਦੀ ਇਸ ਘੜੀ ਵਿੱਚ ਸੂਬਾ ਸਰਕਾਰ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ * ਦੇਸ਼ ਦੇ ਸਭ ਤੋਂ ਸ਼ਾਂਤ ਸੂਬਿਆਂ ਵਿੱਚੋਂ ਇਕ ਹੈ ਪੰਜਾਬ ਪਟਿਆਲਾ, 14 ਅਪ੍ਰੈਲ (ਪੰਜਾਬ ਬਾਣੀ ਬਿਊਰੋ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਵਿਸਾਖੀ ਦੇ ਪਵਿੱਤਰ ਤਿਉਹਾਰ ਮੌਕੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਪੰਜਾਬ ਤੇ ਪੰਜਾਬੀਅਤ ਦੀ ਭਾਵਨਾ ਅਤੇ ਅਨੇਕਤਾ ਵਿੱਚ ਏਕਤਾ ਦਾ ਪ੍ਰਤੀਕ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਵਿਸ਼ਵ ਭਰ ਦੇ ਪੰਜਾਬੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਲੋਕਾਂ ਨੂੰ ਇਸ ਦਿਨ ਦੇ ਅਮੀਰ ਗੌਰਵਮਈ ਅਤੇ ਸੱਭਿਆਚਾਰਕ ਵਿਰਸੇ ਬਾਰੇ ਯਾਦ ਦਿਵਾਉਂਦਿਆਂ ਕਿਹਾ ਕਿ ਇਸ ਪਵਿੱਤਰ ਦਿਹਾੜੇ 'ਤੇ 1699 ਵਿੱਚ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪਵਿੱਤਰ ਨਗਰੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਵੱਖ-ਵੱਖ ਖੇਤਰਾਂ ਤੇ ਧਰਮਾਂ ਨਾਲ ਸਬੰਧਤ ਪੰਜ ਪਿਆਰਿਆਂ ਨੂੰ ਅੰਮ੍ਰਿਤ ਛਕਾ ਕੇ 'ਖਾਲਸਾ ਪੰਥ' ਦੀ ਸਾਜਨਾ ਕੀਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਦਸਮੇਸ਼ ਪਿਤਾ ਨੇ ਜਾਤ-ਪਾਤ ਰਹਿਤ ਸਮਾਜ ਦੀ ਸਿਰਜਣਾ ਕੀਤੀ ਅਤੇ ਮਨੁੱਖਤਾ ਲਈ ਪਿਆਰ ਤੇ ਹਮਦਰਦੀ, ਸਰਬ-ਸਾਂਝੀਵਾਲਤਾ ਅਤੇ ਭਾਈਚਾਰਕ ਸਾਂਝ ਦਾ ਪ੍ਰਚਾਰ ਕੀਤਾ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਇਸ ਸਥਿਤੀ ਵਿੱਚੋਂ ਕੱਢਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਨਾਲ ਪੂਰੀ ਤਰ੍ਹਾਂ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਵੱਡੇ ਨੁਕਸਾਨ ਲਈ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਨੁਕਸਾਨ ਦਾ ਪਤਾ ਲਾਉਣ ਲਈ ਗਿਰਦਾਵਰੀ ਲਈ ਪਾਰਦਰਸ਼ੀ ਪ੍ਰਕਿਰਿਆ ਅਪਣਾਈ ਗਈ ਹੈ। ਉਨ੍ਹਾਂ ਨੇ ਲੋਕਾਂ ਨੂੰ ਕੁਝ ਅਨਸਰਾਂ ਵੱਲੋਂ ਸੂਬੇ ਦੀ ਸਖ਼ਤ ਘਾਲਣਾ ਨਾਲ ਹਾਸਲ ਕੀਤੀ ਸ਼ਾਂਤੀ ਨੂੰ ਭੰਗ ਕਰਨ ਲਈ ਕੀਤੇ ਜਾ ਰਹੇ ਗੁਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਤੇ ਡਾ. ਬਲਬੀਰ ਸਿੰਘ ਅਤੇ ਹੋਰ ਹਾਜ਼ਰ ਸਨ

News 14 April,2023
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਪੰਜਾਬ ਵਾਸੀਆਂ ਨੂੰ ਦਿੱਤੀਆਂ ਵਿਸਾਖੀ ਦੀਆਂ ਮੁਬਾਰਕਾਂ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਪੰਜਾਬ ਵਾਸੀਆਂ ਨੂੰ ਦਿੱਤੀਆਂ ਵਿਸਾਖੀ ਦੀਆਂ ਮੁਬਾਰਕਾਂ ਚੰਡੀਗੜ੍ਹ, 13 ਅਪ੍ਰੈਲ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਪੰਜਾਬ ਵਾਸੀਆਂ ਨੂੰ ਵਿਸਾਖੀ ਦੀ ਵਧਾਈ ਦਿੱਤੀ ਹੈ। ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨੇ ਕਿਹਾ ਕਿ ਵਿਸਾਖੀ ਦਾ ਤਿਉਹਾਰ ਵਿਸ਼ਵ ਭਰ ਵਿੱਚ ਵਸਦੇ ਪੰਜਾਬੀਆਂ ਲਈ ਵਿਸ਼ੇਸ਼ ਮਹੱਤਵ ਰੱਖਦਾ ਹੈ। ਇਸ ਦਿਨ ਅਸੀਂ ਕਣਕ ਦੀ ਫਸਲ ਪੱਕਣ ਦੀ ਖੁਸ਼ੀ ਮਨਾਉਂਦੇ ਹਾਂ ਅਤੇ ਪ੍ਰਮਾਤਮਾ ਦਾ ਧੰਨਵਾਦ ਕਰਦੇ ਹਾਂ ਅਤੇ ਮਿਹਨਤ, ਭਾਈਚਾਰੇ ਅਤੇ ਏਕਤਾ ਦੀਆਂ ਕਦਰਾਂ-ਕੀਮਤਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦੇ ਹਾਂ। ਮੰਤਰੀ ਨੇ ਦੁਨੀਆ ਭਰ ਦੇ ਸਾਰੇ ਪੰਜਾਬੀਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਾਰਿਆਂ ਨੂੰ ਪੰਜਾਬੀ ਸੱਭਿਆਚਾਰ ਦੀ ਅਮੀਰੀ, ਇੱਥੋਂ ਦੇ ਲੋਕਾਂ ਦੇ ਖੁੱਲ੍ਹੇ ਅਤੇ ਹਸਮੁੱਖ ਸੁਭਾਅ ਅਤੇ ਸੂਬੇ ਦੀ ਵਿਭਿੰਨਤਾ ਦੀ ਕਦਰ ਕਰਨ ਦੀ ਅਪੀਲ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੇ ਉੱਜਵਲ ਅਤੇ ਖੁਸ਼ਹਾਲ ਭਵਿੱਖ ਲਈ ਕੰਮ ਕਰਦੇ ਹੋਏ ਸਾਰੇ ਇਸ ਤਿਉਹਾਰ ਨੂੰ ਖੁਸ਼ੀ ਅਤੇ ਸ਼ਾਂਤੀ ਨਾਲ ਮਨਾਉਣ। ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਵਿਸਾਖੀ ਦਾ ਤਿਉਹਾਰ ਸਿੱਖ ਕੌਮ ਲਈ ਵਿਸ਼ੇਸ਼ ਮਹੱਤਵ ਰੱਖਦਾ ਹੈ ਕਿਉਂਕਿ ਇਸ ਦਿਨ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿੱਚ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ। ਮੰਤਰੀ ਨੇ ਪੰਜਾਬ ਦੇ ਹਰ ਘਰ ਵਿੱਚ ਖੁਸ਼ੀ, ਖੁਸ਼ਹਾਲੀ ਅਤੇ ਸ਼ਾਂਤੀ ਦੀ ਕਾਮਨਾ ਕੀਤੀ। ਉਨ੍ਹਾਂ ਨੇ ਸਾਰਿਆਂ ਨੂੰ ਸੂਬੇ ਦੀ ਤਰੱਕੀ ਅਤੇ ਵਿਕਾਸ ਲਈ ਮਿਲ ਕੇ ਕੰਮ ਕਰਦੇ ਰਹਿਣ ਦੀ ਅਪੀਲ ਕੀਤੀ। ---------

News 13 April,2023
ਆਬਕਾਰੀ ਵਿਭਾਗ ਵੱਲੋਂ ਬੀਅਰ ਦੀਆਂ ਘੱਟੋ-ਘੱਟ ਅਤੇ ਵੱਧ ਤੋਂ ਵੱਧ ਕੀਮਤਾਂ ਤੈਅ – ਵਿੱਤ ਮੰਤਰੀ ਚੀਮਾ

ਆਬਕਾਰੀ ਵਿਭਾਗ ਵੱਲੋਂ ਬੀਅਰ ਦੀਆਂ ਘੱਟੋ-ਘੱਟ ਅਤੇ ਵੱਧ ਤੋਂ ਵੱਧ ਕੀਮਤਾਂ ਤੈਅ – ਵਿੱਤ ਮੰਤਰੀ ਚੀਮਾ ਕਿਹਾ, ਬੀਅਰ ਦੀਆਂ ਕੀਮਤਾਂ ਨੂੰ ਵਾਜਬ ਸੀਮਾ ‘ਚ ਰੱਖਣ ਲਈ ਚੁੱਕਿਆ ਗਿਆ ਕਦਮ ਆਬਕਾਰੀ ਵਿਭਾਗ ਦੀ ਮਹੀਨਾਵਾਰ ਸਮੀਖਿਆ ਮੀਟਿੰਗ ਕੀਤੀ 2021 ਦੇ ਐਸ.ਐਲ.ਪੀ (ਸਿਵਲ) ਨੰਬਰ 3764 ਦੇ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਆਦੇਸ਼ਾਂ ਦੀ ਇਨ-ਬਿਨ ਪਾਲਣਾ ਕਰਨ ਲਈ ਨਿਰਦੇਸ਼ ਜਾਰੀ ਚੰਡੀਗੜ੍ਹ, 13 ਅਪ੍ਰੈਲ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਆਬਕਾਰੀ ਵਿਭਾਗ ਨੇ ਬੀਅਰ ਦੀਆਂ ਕੀਮਤਾਂ ਨੂੰ ਵਾਜਬ ਸੀਮਾਵਾਂ ਦੇ ਅੰਦਰ ਰੱਖਣ ਲਈ ਬੀਅਰ ਦੇ ਘੱਟੋ-ਘੱਟ ਅਤੇ ਵੱਧ ਤੋਂ ਵੱਧ ਰੇਟ ਤੈਅ ਕੀਤੇ ਹਨ। ਉਨ੍ਹਾਂ ਕਿਹਾ ਕਿ ਬੀਅਰ ਦੇ ਪਿੰਟਾਂ ਅਤੇ ਡੱਬਿਆਂ ਦੀ ਘੱਟੋ-ਘੱਟ ਅਤੇ ਵੱਧ ਤੋਂ ਵੱਧ ਪ੍ਰਚੂਨ ਵਿਕਰੀ ਕੀਮਤ ਉਨ੍ਹਾਂ ਵਿੱਚ ਬੀਅਰ ਦੀ ਮਾਤਰਾ ਦੀ ਘੱਟੋ-ਘੱਟ ਅਤੇ ਵੱਧ ਤੋਂ ਵੱਧ ਪ੍ਰਚੂਨ ਵਿਕਰੀ ਕੀਮਤ ਦੇ ਅਨੁਪਾਤ ਅਨੁਸਾਰ ਤੈਅ ਕੀਤੀ ਜਾਵੇਗੀ। ਇੱਥੇ ਪੰਜਾਬ ਭਵਨ ਵਿਖੇ ਆਬਕਾਰੀ ਵਿਭਾਗ ਦੀ ਮਹੀਨਾਵਾਰ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਆਬਕਾਰੀ ਨੀਤੀ, 2023-24 ਵਿੱਚ ਧਾਰਾ 28 ਪਾਈ ਗਈ ਹੈ, ਜਿਸ ਤਹਿਤ ਬੀਅਰ ਦੀਆਂ ਦਰਾਂ ਨੂੰ ਵਾਜਬ ਸੀਮਾਵਾਂ ਵਿੱਚ ਰੱਖਣ ਲਈ ਐਲ-2/ ਐਲ-14ਏ ਪ੍ਰਚੂਨ ਠੇਕਿਆਂ ਅਤੇ ਇਕੱਲੇ ਠੇਕਿਆਂ 'ਤੇ ਵੇਚੀ ਜਾਣ ਵਾਲੀ ਬੀਅਰ ਦੀ ਘੱਟੋ-ਘੱਟ ਅਤੇ ਵੱਧ ਤੋਂ ਵੱਧ ਪ੍ਰਚੂਨ ਕੀਮਤ ਤੈਅ ਕਰਨ ਦੀ ਸ਼ਕਤੀ ਸਰਕਾਰ ਨੂੰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਬੀਅਰ ਬ੍ਰਾਂਡਾਂ ਦੀ ਘੱਟੋ-ਘੱਟ ਪ੍ਰਚੂਨ ਵਿਕਰੀ ਕੀਮਤ ਪਾਲਿਸੀ ਦੇ ਅਨੁਬੰਧ 3 ਵਿੱਚ ਨਿਰਧਾਰਤ ਫਾਰਮੂਲੇ ਅਨੁਸਾਰ ਮਿਥੀ ਗਈ ਹੈ ਅਤੇ ਖਪਤਕਾਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਚੂਨ ਵਿਕਰੀ ਮੁੱਲ ਨਿਰਧਾਰਤ ਕੀਤਾ ਗਿਆ ਹੈ ਤਾਂ ਜੋ ਉਹ ਕਿਫਾਇਤੀ ਉਤਪਾਦ ਪ੍ਰਾਪਤ ਕਰ ਸਕਣ। . ਉਨ੍ਹਾਂ ਕਿਹਾ ਕਿ ਇਹ ਕਦਮ ਗੁਆਂਢੀ ਰਾਜਾਂ ਤੋਂ ਇਸ ਦੀ ਤਸਕਰੀ ਨੂੰ ਰੋਕਣ ਦੇ ਨਾਲ-ਨਾਲ ਬੀਅਰ ਦੀਆਂ ਕੀਮਤਾਂ ਵਿੱਚ ਬੇਲੋੜੇ ਵਾਧੇ ਨੂੰ ਰੋਕਣ ਲਈ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕਦਮ ਨਾਜਾਇਜ਼ ਸ਼ਰਾਬ ਦੇ ਉਤਪਾਦਨ ਅਤੇ ਸੇਵਨ ਤੋਂ ਲੋਕਾਂ ਨੂੰ ਦੂਰ ਕਰਨ ਲਈ ਚੁੱਕੇ ਜਾ ਰਹੇ ਹਨ। 2021 ਦੇ ਐਸ.ਐਲ.ਪੀ. (ਸਿਵਲ) ਨੰਬਰ 3764 ਦੇ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਸਬੰਧੀ ਨਿਰਦੇਸ਼ ਜਾਰੀ ਕਰਦਿਆਂ ਵਿੱਤ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਵਿੱਚੋਂ ਸ਼ਰਾਬ ਦੇ ਨਾਜਾਇਜ਼ ਕਾਰੋਬਾਰ ਨੂੰ ਪੂਰੀ ਤਰ੍ਹਾਂ ਜੜ੍ਹੋਂ ਪੁੱਟਣ ਲਈ ਇਨਫੋਰਸਮੈਂਟ ਸਰਗਰਮੀਆਂ ਨੂੰ ਹੋਰ ਹੁਲਾਰਾ ਦੇਣ ਅਤੇ ਇਸ ਧੰਦੇ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਪੁਲਿਸ ਨਾਲ ਪੂਰਾ ਤਾਲਮੇਲ ਰੱਖਿਆ ਜਾਵੇ ਕਿਉਂਕਿ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਹੁਣ ਜੇਕਰ ਕਿਸੇ ਇਲਾਕੇ ਵਿੱਚ ਕੋਈ ਗੈਰਕਾਨੂੰਨੀ ਭੱਠੀ ਪਾਈ ਜਾਂਦੀ ਹੈ ਤਾਂ ਸਥਾਨਕ ਪੁਲਿਸ ਜ਼ਿੰਮੇਵਾਰ ਹੋਵੇਗੀ। ਇਸ ਦੌਰਾਨ ਆਬਕਾਰੀ ਕਮਿਸ਼ਨਰ ਸ੍ਰੀ ਵਰੁਣ ਰੂਜ਼ਮ ਨੇ ਦੱਸਿਆ ਕਿ ਵਿਭਾਗ ਵੱਲੋਂ ਐਕਸਟਰਾ ਨਿਊਟ੍ਰਲ ਅਲਕੋਹਲ (ਈ.ਐਨ.ਏ) ਦੀ ਨਿਰਮਾਤਾ ਤੋਂ ਲੈ ਕੇ ਅੰਤਿਮ ਮੰਜ਼ਿਲ ਤੱਕ ਢੋਆ-ਢੁਆਰੀ 'ਤੇ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਈ.ਐਨ.ਏ. ਲਿਜਾ ਰਹੇ ਜੀ.ਪੀ.ਐਸ. ਨਾਲ ਲੈਸ ਵਾਹਨ ਨੂੰ ਇਸ ਦੇ ਸਫ਼ਰ ਦੇ ਪਹਿਲੇ 100 ਕਿਲੋਮੀਟਰ ਦੇ ਅੰਦਰ ਰੁਕਣ ਦੀ ਇਜਾਜ਼ਤ ਨਹੀਂ ਹੈ ਅਤੇ ਆਬਕਾਰੀ ਵਿਭਾਗ ਦੀਆਂ ਟੀਮਾਂ ਸ਼ੱਕ ਪੈਣ ਤੇ ਇੰਨ੍ਹਾਂ ਦੀ ਅਚਨਚੇਤ ਚੈਕਿੰਗ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਬਕਾਰੀ ਵਿਭਾਗ ਵੱਲੋਂ ਨਾਜਾਇਜ਼ ਸ਼ਰਾਬ ਦੀ ਤਸਕਰੀ ਅਤੇ ਉਤਪਾਦਨ ਨਾਲ ਸਬੰਧਤ ਗਤੀਵਿਧੀਆਂ ਨੂੰ ਜੜ੍ਹੋਂ ਖਤਮ ਕਰਨ ਲਈ ਨਿਯਮਤ ਤੌਰ 'ਤੇ ਇਨਫੋਰਸਮੈਂਟ ਕਾਰਵਾਈਆਂ ਕੀਤੀਆਂ ਜਾ ਰਹੀਆਂ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਪਣੇ ਸੰਬੋਧਨ ਦੇ ਆਖੀਰ ਵਿੱਚ ਆਬਕਾਰੀ ਵਿਭਾਗ ਦੇ ਸਮੁੱਚੇ ਸਟਾਫ ਨੂੰ ਵਿੱਤੀ ਸਾਲ 2022-23 ਦੌਰਾਨ ਆਬਕਾਰੀ ਮਾਲੀਆ ਵਧਾਉਣ ਦੇ ਨਾਲ-ਨਾਲ ਸ਼ਰਾਬ ਮਾਫੀਆ ਦਾ ਲੱਕ ਤੋੜਨ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਵਧਾਈ ਦਿੱਤੀ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਵਿਭਾਗ ਵਿੱਤੀ ਸਾਲ 2023-24 ਦੌਰਾਨ ਮਾਲੀਆ ਇਕੱਠਾ ਕਰਨ ਦੇ ਪੰਜ ਦੇ ਅੰਕੜੇ ਨੂੰ ਪਾਰ ਕਰ ਲਵੇਗਾ।

News 13 April,2023
ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਅੰਮ੍ਰਿਤਸਰ ਤੋਂ ਕੀਤਾ ਗ੍ਰਿਫ਼ਤਾਰ

ਦੋਸ਼ੀ ਨੂੰ ਕੌਮੀ ਸੁਰੱਖਿਆ ਐਕਟ ਤਹਿਤ ਕੀਤਾ ਗ੍ਰਿਫ਼ਤਾਰ: ਆਈਜੀਪੀ ਸੁਖਚੈਨ ਗਿੱਲ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਚੰਡੀਗੜ੍ਹ/ਅੰਮ੍ਰਿਤਸਰ, 10 ਅਪ੍ਰੈਲ: ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਅੰਮ੍ਰਿਤਸਰ ਦੇ ਕੱਥੂਨੰਗਲ ਖੇਤਰ ਤੋਂ ਅੰਮ੍ਰਿਤਪਾਲ ਸਿੰਘ ਦੇ ਮੁੱਖ ਸਾਥੀ, ਜਿਸ ਦੀ ਪਛਾਣ ਪਪਲਪ੍ਰੀਤ ਸਿੰਘ ਵਜੋਂ ਕੀਤੀ ਗਈ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਮੁਲਜ਼ਮ ਨੂੰ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਪੁਲਿਸ ਹੈੱਡਕੁਆਰਟਰ, ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਈਜੀਪੀ ਸੁਖਚੈਨ ਗਿੱਲ ਨੇ ਕਿਹਾ ਕਿ ਪੁਲਿਸ ਟੀਮਾਂ ਚੱਲ ਰਹੇ ਵਿਸ਼ੇਸ਼ ਆਪ੍ਰੇਸ਼ਨ ਦੌਰਾਨ ਕੁਝ ਅਹਿਮ ਸੁਰਾਗਾਂ 'ਤੇ ਕਾਰਵਾਈ ਕਰ ਰਹੀਆਂ ਸਨ। ਆਈਜੀਪੀ, ਜਿਹਨਾਂ ਨਾਲ ਡੀਆਈਜੀ ਬਾਰਡਰ ਰੇਂਜ ਨਰਿੰਦਰ ਭਾਰਗਵ ਵੀ ਮੌਜੂਦ ਸਨ, ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀਆਂ ਹਦਾਇਤਾਂ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਪ੍ਰਭਾਵਸ਼ਾਲੀ ਕਦਮ ਚੁੱਕਦਿਆਂ ਅੰਮ੍ਰਿਤਪਾਲ ਸਿੰਘ ਦੇ ਮੁੱਖ ਸਾਥੀ ਪਪਲਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪਪਲਪ੍ਰੀਤ ਸਿੰਘ ਪੰਜਾਬ ਪੁਲੀਸ ਨੂੰ ਛੇ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ। ਉਨ੍ਹਾਂ ਕਿਹਾ ਕਿ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ। ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਸਮੂਹ ਪੰਜਾਬੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਬਰਕਰਾਰ ਰੱਖਣ ਅਤੇ ਝੂਠੀਆਂ ਖ਼ਬਰਾਂ ਤੇ ਅਫਵਾਹਾਂ 'ਤੇ ਕੋਈ ਧਿਆਨ ਨਾ ਦੇਣ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਅਤੇ ਸਥਿਰ ਹੈ।

News 10 April,2023
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ‘ਸੀ.ਐਮ. ਦੀ ਯੋਗਸ਼ਾਲਾ’ ਦਾ ਆਗਾਜ਼

ਮੁਫ਼ਤ ਯੋਗ ਸਿਖਲਾਈ ਲਈ ਲੋਕ ਟੋਲ ਫਰੀ ਨੰਬਰ 76694-00500 ਜਾਂ https://cmdiyogshala.punjab.gov.in ਉਤੇ ਲਾਗਇਨ ਕਰ ਸਕਦੇ ਹਨ ‘ਸੀ.ਐਮ. ਦੀ ਯੋਗਸ਼ਾਲਾ’ ਸਿਹਤਮੰਦ, ਗਤੀਸ਼ੀਲ ਤੇ ਖ਼ੁਸ਼ਹਾਲ ਪੰਜਾਬ ਬਣਾਉਣ ਲਈ ਮੀਲ ਦਾ ਪੱਥਰ ਸਾਬਤ ਹੋਵੇਗੀ: ਭਗਵੰਤ ਮਾਨ ਇਹ ਲੋਕ-ਪੱਖੀ ਪ੍ਰਾਜੈਕਟ ਪੰਜਾਬੀਆਂ ਲਈ ਬੇਹੱਦ ਲਾਹੇਵੰਦ ਸਾਬਤ ਹੋਵੇਗਾ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਸਿਖਲਾਈ ਦੇਣ ਲਈ 10 ਅਤਿ-ਆਧੁਨਿਕ ਸੈਂਟਰ ਖੋਲ੍ਹਣ ਦਾ ਐਲਾਨ ਸੂਬੇ ਦੇ ਵਿਕਾਸ ਤੇ ਲੋਕਾਂ ਦੀ ਭਲਾਈ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਕੇਜਰੀਵਾਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਦੀ ਕਈ ਮਿਸਾਲੀ ਪਹਿਲਕਦਮੀਆਂ ਲਈ ਸ਼ਲਾਘਾ ਭਗਵੰਤ ਮਾਨ ਨੂੰ ਪੰਜਾਬ ਤੇ ਪੰਜਾਬੀਆਂ ਦੀ ਸੱਚੀ ਆਵਾਜ਼ ਦੱਸਿਆ ਸੂਬਾ ਸਰਕਾਰ ਦੀਆਂ ਪੁਰਜ਼ੋਰ ਕੋਸ਼ਿਸ਼ਾਂ ਨਾਲ ਪੰਜਾਬ ਅੱਜ ਦੇਸ਼ ਭਰ ਵਿੱਚ ਅਮਨ ਦੀ ਮਿਸਾਲ ਬਣਿਆ ਪਟਿਆਲਾ, 5 ਅਪਰੈਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ‘ਸੀ.ਐਮ. ਦੀ ਯੋਗਸ਼ਾਲਾ’ ਸਿਹਤਮੰਦ, ਗਤੀਸ਼ੀਲ, ਖ਼ੁਸ਼ਹਾਲ ਤੇ ਪ੍ਰਗਤੀਸ਼ੀਲ ਪੰਜਾਬ ਦੀ ਸਿਰਜਣਾ ਲਈ ਮੀਲ ਦਾ ਪੱਥਰ ਸਾਬਤ ਹੋਵੇਗੀ। ਇਸ ਪ੍ਰੋਗਰਾਮ ‘ਸੀ.ਐਮ. ਦੀ ਯੋਗਸ਼ਾਲਾ’ ਲਈ ਪੋਰਟਲ ਜਾਰੀ ਕਰਨ ਮਗਰੋਂ ਇਕੱਠ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਨਾਗਰਿਕ ਪੱਖੀ ਇਹ ਅਹਿਮ ਪ੍ਰਾਜੈਕਟ ਦਿੱਲੀ ਦੇ ਮੁੱਖ ਮੰਤਰੀ ਦੇ ਮਨ ਦੀ ਉਪਜ ਹੈ ਅਤੇ ਇਸ ਨੇ ਲੋਕਾਂ ਵਿਚਾਲੇ ਕਾਫ਼ੀ ਮਕਬੂਲੀਅਤ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਲੋਕ ਪੱਖੀ ਪਹਿਲਕਦਮੀ ਦਾ ਕੌਮੀ ਰਾਜਧਾਨੀ ਦੀ ਵੱਡੀ ਗਿਣਤੀ ਜਨਤਾ ਲਾਭ ਲੈ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸਿਰਫ਼ ਪੰਜਾਬ ਨੇ ਇਸ ਸਕੀਮ ਨੂੰ ਸੂਬੇ ਵਿੱਚ ਲਾਗੂ ਕੀਤਾ ਹੈ ਤਾਂ ਕਿ ਹਰੇਕ ਪੰਜਾਬੀ ਨੂੰ ਇਸ ਦਾ ਲਾਭ ਮਿਲਣਾ ਯਕੀਨੀ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਮੁਫ਼ਤ ਵਿੱਚ ਯੋਗ ਸਿਖਲਾਈ ਲੈਣ ਲਈ ਲੋਕ ਟੋਲ ਫਰੀ ਨੰਬਰ 76694-00500 ਜਾਂ https://cmdiyogshala.punjab.gov.in ਉਤੇ ਲਾਗਇਨ ਕਰ ਸਕਦੇ ਹਨ। ਉਨ੍ਹਾਂ ਨੇ ਮੀਲ ਦਾ ਪੱਥਰ ਸਾਬਤ ਹੋਣ ਵਾਲੇ ਇਸ ਕਦਮ ਨੂੰ ਸਿਹਤਮੰਦ ਤੇ ਖ਼ੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਲੋਕ ਲਹਿਰ ਪੈਦਾ ਕਰਨ ਦਾ ਸਬੱਬ ਦੱਸਿਆ। ਉਨ੍ਹਾਂ ਆਸ ਪ੍ਰਗਟਾਈ ਕਿ ਭਾਰਤ ਦੀ ਇਸ ਸ਼ਾਨਾਮੱਤੀ ਪੁਰਾਣੀ ਰਵਾਇਤ ਉਤੇ ਚੱਲਦਿਆਂ ਇਹ ਯੋਗਸ਼ਾਲਾਵਾਂ ਪੰਜਾਬੀਆਂ ਨੂੰ ਸਰੀਰਕ ਤੇ ਮਾਨਸਿਕ ਤੌਰ ਉਤੇ ਸਿਹਤਮੰਦ ਬਣਾਉਣ ਵਿੱਚ ਮਦਦਗਾਰ ਸਾਬਤ ਹੋਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਸਿੱਖਿਅਤ ਯੋਗ ਇੰਸਟ੍ਰਕਟਰ ਖੁੱਲ੍ਹੇ ਪਾਰਕਾਂ ਤੇ ਹੋਰ ਜਨਤਕ ਥਾਵਾਂ ਉਤੇ ਲੋਕਾਂ ਨੂੰ ਮੁਫ਼ਤ ਵਿੱਚ ਯੋਗ ਸਿਖਲਾਈ ਦੇਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਦਾ ਮੁੱਢਲਾ ਮੰਤਵ ਪੰਜਾਬ ਨੂੰ ਸਿਹਤਮੰਦ, ਖ਼ੁਸ਼ਹਾਲ ਤੇ ਪ੍ਰਗਤੀਸ਼ੀਲ ਬਣਾਉਣ ਲਈ ਯੋਗ ਨੂੰ ਜਨਤਕ ਮੁਹਿੰਮ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸਰੀਰ ਤੇ ਦਿਮਾਗ ਨੂੰ ਤੰਦਰੁਸਤ ਰੱਖਣ ਲਈ ਯੋਗ ਬਹੁਤ ਜ਼ਰੂਰੀ ਹੈ ਅਤੇ ਹਰੇਕ ਵਿਅਕਤੀ ਨੂੰ ਸਿਹਤਮੰਦ ਰਹਿਣ ਲਈ ਯੋਗ ਨੂੰ ਆਪਣੇ ਜੀਵਨ ਦਾ ਅਨਿੱਖੜ ਅੰਗ ਬਣਾਉਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ‘ਸੀ.ਐਮ. ਦੀ ਯੋਗਸ਼ਾਲਾ’ ਮੁਹਿੰਮ ਯੋਗ ਆਸਣਾਂ ਰਾਹੀਂ ਚੰਗੀ ਸਿਹਤ ਤੇ ਸਾਫ਼-ਸਫ਼ਾਈ ਯਕੀਨੀ ਬਣਾਉਣ ਬਾਰੇ ਲੋਕਾਂ ਵਿਚਾਲੇ ਜਾਗਰੂਕਤਾ ਪੈਦਾ ਕਰਨ ਲਈ ਅਹਿਮ ਭੂਮਿਕਾ ਨਿਭਾਏਗੀ। ਮੁੱਖ ਮੰਤਰੀ ਨੇ ਕਿਹਾ ਕਿ ਨਾ ਸਿਰਫ਼ ਲੋਕਾਂ ਦੀ ਸਿਹਤ ਨੂੰ ਚੰਗਾ ਰੱਖਣਾ, ਸਗੋਂ ਰੋਜ਼ਾਨਾ ਜ਼ਿੰਦਗੀ ਵਿੱਚ ਕਈ ਚੁਣੌਤੀਆਂ ਦਾ ਸਾਹਮਣਾ ਕਰਨ ਵਾਲੇ ਲੋਕਾਂ ਨੂੰ ਚਿੰਤਾ ਮੁਕਤ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਵਧਦਾ ਮਾਨਸਿਕ ਤਣਾਅ ਹਰੇਕ ਲਈ ਚਿੰਤਾ ਦਾ ਵੱਡਾ ਵਿਸ਼ਾ ਹੈ ਅਤੇ ਯੋਗ ਇਸ ਤੋਂ ਲੋਕਾਂ ਨੂੰ ਬਚਾਉਣ ਲਈ ਅਹਿਮ ਭੂਮਿਕਾ ਨਿਭਾ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਮਿਆਰੀ ਜੀਵਨ ਲਈ ਯੋਗ ਦੇ ਆਸਣਾਂ ਰਾਹੀਂ ਜੀਵਨ ਸ਼ੈਲੀ ਵਿੱਚ ਕੁੱਝ ਜ਼ਰੂਰੀ ਤਬਦੀਲੀਆਂ ਲਿਆ ਕੇ ਸਹੀ ਮਾਨਸਿਕ ਤੇ ਸਰੀਰਿਕ ਤਵਾਜ਼ਨ ਬਿਠਾਉਣਾ ਜ਼ਰੂਰੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਨੇ ਲੋਕਾਂ ਨੂੰ ਕਈ ਸਬਕ ਸਿਖਾਏ ਅਤੇ ਲੋਕਾਂ ਨੂੰ ਕੁਦਰਤ ਨਾਲ ਪਿਆਰ ਕਰਦਿਆਂ ਜੀਵਨ ਜੀਣ ਦਾ ਸਲੀਕਾ ਸਿਖਾਇਆ। ਉਨ੍ਹਾਂ ਕਿਹਾ ਕਿ ਭਾਵੇਂ ਇਸ ਮਹਾਂਮਾਰੀ ਦੇ ਗੰਭੀਰ ਨਤੀਜੇ ਸਾਡੇ ਸਾਹਮਣੇ ਹਨ ਪਰ ਇਸ ਨੇ ਵਾਤਾਵਰਨ ਪ੍ਰਦੂਸ਼ਣ ਘਟਾਉਣ ਵਿੱਚ ਮਦਦ ਕੀਤੀ। ਭਗਵੰਤ ਮਾਨ ਨੇ ਲੋਕਾਂ ਨੂੰ ਕੁਦਰਤ ਦਾ ਸਤਿਕਾਰ ਕਰਨ ਅਤੇ ਕੁਦਰਤ ਦੇ ਨਿਯਮਾਂ ਮੁਤਾਬਕ ਜ਼ਿੰਦਗੀ ਜੀਣ ਲਈ ਪ੍ਰੇਰਿਆ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਵਿਦਿਆਰਥੀਆਂ ਨੂੰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਵਾਸਤੇ ਤਿਆਰੀ ਕਰਵਾਉਣ ਵਾਸਤੇ ਸੂਬਾ ਸਰਕਾਰ 10 ਅਤਿ-ਆਧੁਨਿਕ ਸੈਂਟਰ ਖੋਲ੍ਹੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਸੈਂਟਰ ਯੂ.ਪੀ.ਐਸ.ਸੀ. ਪ੍ਰੀਖਿਆਵਾਂ ਲਈ ਨੌਜਵਾਨਾਂ ਨੂੰ ਮਿਆਰੀ ਸਿਖਲਾਈ ਮੁਹੱਈਆ ਕਰਨਗੇ ਤਾਂ ਕਿ ਉਹ ਸੂਬੇ ਤੇ ਦੇਸ਼ ਦੇ ਅਹਿਮ ਅਹੁਦਿਆਂ ਉਤੇ ਪੁੱਜ ਸਕਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਮੰਤਵ ਨੌਜਵਾਨਾਂ ਨੂੰ ਦੇਸ਼ ਦੇ ਸਭ ਤੋਂ ਸਨਮਾਨਯੋਗ ਅਹੁਦਿਆਂ ਉਤੇ ਪਹੁੰਚਾਉਣਾ ਹੈ, ਨਾ ਕਿ ਗੈਰਕਾਨੂੰਨੀ ਗਤੀਵਿਧੀਆਂ ਵਿੱਚ ਧੱਕ ਕੇ ਜੇਲ੍ਹਾਂ ਵਿੱਚ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੀ ਅਥਾਹ ਸ਼ਕਤੀ ਨੂੰ ਉਸਾਰੂ ਦਿਸ਼ਾ ਵਿੱਚ ਲਾਉਣ ਲਈ ਖੇਡਾਂ ਨੂੰ ਵੱਡੇ ਪੱਧਰ ਉਤੇ ਉਤਸ਼ਾਹਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਲਈ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੀਆਂ ਵੱਡ ਆਕਾਰੀ ਖੇਡਾਂ ਕਰਵਾਈਆਂ ਗਈਆਂ, ਜਿਸ ਵਿੱਚ ਲੱਖਾਂ ਖਿਡਾਰੀਆਂ ਨੇ ਭਾਗ ਲਿਆ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਭਰ ਦੇ 14 ਹਜ਼ਾਰ ਖੇਡ ਤੇ ਯੂਥ ਕਲੱਬਾਂ ਨੂੰ ਸੁਰਜੀਤ ਕਰ ਰਹੀ ਹੈ ਤਾਂ ਕਿ ਨੌਜਵਾਨਾਂ ਦੀ ਭਲਾਈ ਹਰ ਹੀਲੇ ਯਕੀਨੀ ਬਣੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਨ ਲਈ 500 ਤੋਂ ਵੱਧ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਲੋਕਾਂ ਨੂੰ ਵਿਸ਼ਵ ਪੱਧਰੀ ਇਲਾਜ ਤੇ ਡਾਇਗਨੌਸਟਿਕ ਸੇਵਾਵਾਂ ਮੁਫ਼ਤ ਵਿੱਚ ਮੁਹੱਈਆ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਹੁਣ ਤੱਕ 21.21 ਲੱਖ ਮਰੀਜ਼ ਇਨ੍ਹਾਂ ਆਮ ਆਦਮੀ ਕਲੀਨਿਕਾਂ ਦਾ ਲਾਭ ਲੈ ਚੁੱਕੇ ਹਨ ਅਤੇ ਕੁੱਝ ਹੀ ਮਹੀਨਿਆਂ ਵਿੱਚ ਲੱਖਾਂ ਹੀ ਹੋਰ ਮਰੀਜ਼ ਮੁਫ਼ਤ ਵਿੱਚ ਆਪਣੇ ਟੈਸਟ ਕਰਵਾ ਚੁੱਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਦੇਣ ਲਈ ਫ਼ਸਲ ਦੇ ਖ਼ਰਾਬੇ ਦਾ ਮੁਆਵਜ਼ਾ ਸੂਬਾ ਸਰਕਾਰ ਨੇ 25 ਫੀਸਦੀ ਵਧਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੀ 75 ਫੀਸਦੀ ਤੋਂ ਵੱਧ ਫ਼ਸਲ ਖ਼ਰਾਬ ਹੋਈ ਹੈ, ਉਨ੍ਹਾਂ ਨੂੰ ਸੂਬਾ ਸਰਕਾਰ 15 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਦਾ ਉਦੇਸ਼ ਕਿਸੇ ਵੀ ਕੀਮਤ ਉਤੇ ਕਿਸਾਨਾਂ ਦੀ ਭਲਾਈ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਸੂਬੇ ਭਰ ਵਿੱਚ ਵਿਸ਼ੇਸ਼ ਗਿਰਦਾਵਰੀ ਚੱਲ ਰਹੀ ਹੈ ਅਤੇ ਵਿਸਾਖੀ ਤੋਂ ਪਹਿਲਾਂ ਮੁਆਵਜ਼ਾ ਵੰਡਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਮੁਸ਼ਕਲ ਦੀ ਘੜੀ ਵਿੱਚ ਪੂਰੀ ਤਰ੍ਹਾਂ ਅੰਨਦਾਤਾ ਨਾਲ ਖੜ੍ਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਕ ਹੋਰ ਵੱਡੀ ਕਿਸਾਨ ਪੱਖੀ ਪਹਿਲਕਦਮੀ ਵਿੱਚ ਸੂਬਾ ਸਰਕਾਰ ਨੇ ਮੁੱਢਲੀਆਂ ਖੇਤੀਬਾੜੀ ਸਹਿਕਾਰੀ ਸੁਸਾਇਟੀਆਂ ਦੇ ਕਰਜ਼ੇ ਦੀ ਮੁੜ ਅਦਾਇਗੀ ਰੋਕਣ ਦਾ ਫੈਸਲਾ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੇ ਹੋਏ ਨੁਕਸਾਨ ਦੀ ਪੂਰਤੀ ਕਰਨ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਸੂਬੇ ਦੇ 23 ਜ਼ਿਲ੍ਹਿਆਂ ਵਿੱਚ 117 ‘ਸਕੂਲ ਆਫ ਐਮੀਨੈਂਸ’ ਸਥਾਪਤ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਨੂੰ ਇੰਜਨੀਅਰਿੰਗ, ਲਾਅ, ਕਾਮਰਸ, ਯੂ.ਪੀ.ਐਸ.ਸੀ. ਤੇ ਐਨ.ਡੀ.ਏ ਵਰਗੇ ਪੇਸ਼ੇਵਰ ਤੇ ਮੁਕਾਬਲੇ ਵਾਲੇ ਕੋਰਸਾਂ ਲਈ ਤਿਆਰ ਕਰਨਗੇ। ਉਨ੍ਹਾਂ ਕਿਹਾ ਕਿ ਇਹ ਸਕੂਲ ਨੌਜਵਾਨਾਂ ਨੂੰ ਵਿਸ਼ਵ ਪੱਧਰ ਉਤੇ ਹੋਰ ਮੁਲਕਾਂ ਦੇ ਨੌਜਵਾਨਾਂ ਨਾਲ ਮੁਕਾਬਲਾ ਕਰਨ ਦੇ ਯੋਗ ਬਣਾਉਣਗੇ। ਆਪਣੇ ਸੰਬੋਧਨ ਵਿੱਚ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਯੋਗਸ਼ਾਲਾ ਦਾ ਇਹ ਤਜਰਬੇ ਕੌਮੀ ਰਾਜਧਾਨੀ ਵਿੱਚ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਨੇ ਇਨ੍ਹਾਂ ਤਜਰਬਿਆਂ ਨੂੰ ਕਾਫ਼ੀ ਵੱਡਾ ਹੁੰਗਾਰਾ ਦਿੱਤਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ ਨੂੰ ਪੰਜਾਬ ਦੇ ਹੋਰ ਕਈ ਹਿੱਸਿਆਂ ਵਿੱਚ ਵੀ ਲਾਗੂ ਕੀਤਾ ਜਾਵੇਗਾ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਮੁੱਢਲੇ ਪੜਾਅ ਵਿੱਚ ਪਟਿਆਲਾ, ਫਗਵਾੜਾ, ਅੰਮ੍ਰਿਤਸਰ ਤੇ ਲੁਧਿਆਣਾ ਵਰਗੇ ਚਾਰ ਸ਼ਹਿਰਾਂ ਵਿੱਚ ਯੋਗਸ਼ਾਲਾ ਸ਼ੁਰੂ ਕੀਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਨੂੰ ਸੂਬੇ ਦੇ ਹੋਰ ਹਿੱਸਿਆਂ ਤੱਕ ਵਧਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਸਿੱਖਿਅਤ ਯੋਗ ਇੰਸਟ੍ਰਕਟਰ ਲੋਕਾਂ ਨੂੰ ਮੁਫ਼ਤ ਵਿੱਚ ਯੋਗ ਆਸਣ ਸਿਖਾਉਣਗੇ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੇ ਉਪ ਰਾਜਪਾਲ ਵੱਲੋਂ ਇਨ੍ਹਾਂ ਨੂੰ ਰੋਕ ਦੇਣ ਤੱਕ ਦਿੱਲੀ ਦੇ 17 ਹਜ਼ਾਰ ਵਿਅਕਤੀ ਮੁਫ਼ਤ ਵਿੱਚ ਯੋਗ ਦੀ ਸਿਖਲਾਈ ਲੈ ਚੁੱਕੇ ਸਨ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਯੋਗ ਬਿਮਾਰੀਆਂ ਨੂੰ ਦੂਰ ਭਜਾ ਕੇ ਪੰਜਾਬੀਆਂ ਨੂੰ ਸਿਹਤਮੰਦ ਬਣਾਏਗਾ। ਉਨ੍ਹਾਂ ਸਿੱਖਿਆ, ਸਿਹਤ ਤੇ ਕਾਨੂੰਨ-ਵਿਵਸਥਾ ਦੇ ਖੇਤਰ ਵਿੱਚ ਕੀਤੀਆਂ ਕਈ ਮਿਸਾਲੀ ਪਹਿਲਕਦਮੀਆਂ ਲਈ ਭਗਵੰਤ ਮਾਨ ਦੀ ਸ਼ਲਾਘਾ ਕੀਤੀ। ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਨਾਲ ਪਿਛਲੀਆਂ ਸਰਕਾਰਾਂ ਦੀ ਪੁਸ਼ਤਪਨਾਹੀ ਪ੍ਰਾਪਤ ਜ਼ਿਆਦਾਤਰ ਗੈਂਗਸਟਰ ਅੱਜ ਸਲਾਖਾਂ ਪਿੱਛੇ ਹਨ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਪੁਰਜ਼ੋਰ ਕੋਸ਼ਿਸ਼ਾਂ ਨਾਲ ਬੇਅਦਬੀ ਦੇ ਕੇਸਾਂ ਵਿੱਚ ਇਨਸਾਫ਼ ਯਕੀਨੀ ਬਣੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਨਾਲ ਸੂਬੇ ਦੀਆਂ ਪੀੜ੍ਹੀਆਂ ਨੂੰ ਤਬਾਹ ਕਰਨ ਵਾਲਾ ਸਿਆਸਤਦਾਨਾਂ, ਨੌਕਰਸ਼ਾਹਾਂ ਅਤੇ ਨਸ਼ਾ ਤਸਕਰਾਂ ਦਾ ਗਠਜੋੜ ਜਲਦੀ ਸਲਾਖਾਂ ਪਿੱਛੇ ਹੋਵੇਗਾ। ਕੇਜਰੀਵਾਲ ਨੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਅਫ਼ਰਾ-ਤਫ਼ਰੀ ਦੇ ਬਾਵਜੂਦ ਪੰਜਾਬ ਵਿੱਚ ਕਾਨੂੰਨ-ਵਿਵਸਥਾ ਬਰਕਰਾਰ ਰੱਖਣ ਲਈ ਸੂਬਾ ਸਰਕਾਰ ਦੀ ਤਾਰੀਫ਼ ਕੀਤੀ। ਦਿੱਲੀ ਦੇ ਮੁੱਖ ਮੰਤਰੀ ਨੇ ਫ਼ਸਲਾਂ ਦੇ ਖ਼ਰਾਬੇ ਦੇ ਮੁਆਵਜ਼ੇ ਵਿੱਚ 25 ਫੀਸਦੀ ਵਾਧੇ ਨਾਲ ਕਿਸਾਨਾਂ ਦੇ ਜ਼ਖ਼ਮਾਂ ਉਤੇ ਮੱਲ੍ਹਮ ਲਾਉਣ ਲਈ ਵੀ ਸੂਬਾ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਪੰਜਾਬ ਤੇ ਪੰਜਾਬੀਆਂ ਦੇ ਅਸਲ ਹਿਤੈਸ਼ੀ ਹਨ ਕਿਉਂਕਿ ਉਹ ਸਮਾਜ ਦੇ ਹਰੇਕ ਵਰਗ ਦੀ ਭਲਾਈ ਨਾਲ ਸਰੋਕਾਰ ਰੱਖਦੇ ਹਨ। ਕੇਜਰੀਵਾਲ ਨੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਨੌਜਵਾਨਾਂ ਨੂੰ ਸਰਗਰਮ ਸਹਿਯੋਗੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਚੁੱਕੇ ਕਦਮਾਂ ਦੀ ਵੀ ਤਾਰੀਫ਼ ਕੀਤੀ। ਇਸ ਤੋਂ ਪਹਿਲਾਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਾਰੇ ਮਹਿਮਾਨਾਂ ਦਾ ਸਮਾਗਮ ਵਿੱਚ ਪੁੱਜਣ ਲਈ ਧੰਨਵਾਦ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੌਕੇ ਸ਼ਹੀਦ ਮੇਜਰ ਤੇਜਿੰਦਰਪਾਲ ਸਿੰਘ ਸੋਹਲ ਜਿਮਨੇਜ਼ੀਅਮ ਹਾਲ ਦੇ ਨਵੀਨੀਕਰਨ ਲਈ 90 ਲੱਖ ਰੁਪਏ ਦੀ ਗਰਾਂਟ ਦਾ ਸੈਂਕਸ਼ਨ ਲੈਟਰ ਜ਼ਿਲ੍ਹਾ ਖੇਡ ਅਫ਼ਸਰ, ਪਟਿਆਲਾ ਨੂੰ ਸੌਂਪਿਆ। ਸਮਾਗਮ ਦੌਰਾਨ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਰਾਜ ਸਭਾ ਮੈਂਬਰ ਰਾਘਵ ਚੱਢਾ, ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ, ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਏ. ਵੇਨੂ ਪ੍ਰਸਾਦ, ਮੁੱਖ ਮੰਤਰੀ ਦੇ ਮੀਡੀਆ ਡਾਇਰੈਕਟਰ ਬਲਤੇਜ ਪੰਨੂ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਨੀਨਾ ਮਿੱਤਲ, ਗੁਰਲਾਲ ਘਨੌਰ, ਗੁਰਦੇਵ ਸਿੰਘ ਦੇਵ ਮਾਨ ਤੇ ਕੁਲਵੰਤ ਸਿੰਘ ਬਾਜ਼ੀਗਰ, ਵਧੀਕ ਮੁੱਖ ਸਕੱਤਰ ਅਨੁਰਾਗ ਅਗਰਵਾਲ, ਪੀ.ਆਰ.ਟੀ.ਸੀ. ਚੇਅਰਮੈਨ ਰਣਜੋਧ ਸਿੰਘ ਹਡਾਣਾ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ, ਇੰਪਰੂਵਮੈਂਟ ਟਰਸਟ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਆਈ ਜੀ ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ ਐਸ ਪੀ ਵਰੁਣ ਸ਼ਰਮਾ, ਆਪ ਦੇ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਲੋਕ ਸਭਾ ਕੋਆਰਡੀਨੇਟਰ ਇੰਦਰਜੀਤ ਸਿੰਘ ਸੰਧੂ, ਜਰਨੈਲ ਸਿੰਘ ਮੰਨੂ, ਜਗਦੀਪ ਸਿੰਘ ਜੱਗਾ, ਐਡਵੋਕੇਟ ਰਾਹੁਲ ਸੈਣੀ, ਮਹਿਲਾ ਆਗੂ ਪ੍ਰੀਤੀ ਮਲਹੋਤਰਾ ਤੇ ਵੀਰਪਾਲ ਕੌਰ ਚਹਿਲ, ਮੇਜਰ ਰਮਨ ਮਲਹੋਤਰਾ, ਸ੍ਰੀ ਗੁਰੂ ਰਵਿਦਾਸ ਆਯੁਰਵੈਦਿਕ ਯੂਨੀਵਰਸਿਟੀ ਦੇ ਵੀ ਸੀ ਰਾਹੁਲ ਗੁਪਤਾ ਤੇ ਯੋਗ ਸਲਾਹਕਾਰਾਂ ਸਮੇਤ ਵੱਡੀ ਗਿਣਤੀ ਵਿਦਿਆਰਥੀ, ਅਧਿਆਪਕ ਤੇ ਹੋਰ ਪਤਵੰਤੇ ਮੌਜੂਦ ਸਨ।

News 05 April,2023
ਸਬ-ਡਵੀਜਨ ਘਨੌਰ ਪੁਲਿਸ ਵਲੋ ਬੀਤੇ 24 ਘੰਟੇ ਵਿੱਚ ਵੱਡੀ ਸਫਲਤਾ

ਪੁਲਿਸ ਨੇ 10 ਕਿਲੋਗ੍ਰਾਮ ਸੁਲਫਾ, 40 ਗ੍ਰਾਮ ਨਸ਼ੀਲਾ ਪਾਊਡਰ ਸਮੇਤ 4 ਨਸ਼ਾ ਤਸਕਰਾਂ ਕੀਤਾ ਕਾਬੂ ਘਨੌਰ, 4 ਅਪ੍ਰੈਲ ----- ਮਾਨਯੋਗ ਐਸ.ਐਸ.ਪੀ. ਪਟਿਆਲਾ ਵਰੁਨ ਸਰਮਾ ਦੇ ਦਿਸ਼ਾ ਨਿਰਦੇਸ਼ਾ ਅਤੇ ਹਰਬੀਰ ਸਿੰਘ ਅਟਵਾਲ, ਪੀ.ਪੀ.ਐਸ ਕਪਤਾਨ ਪੁਲਿਸ ਇੰਨਵੈਸਟੀਗੇਸਨ ਪਟਿਆਲਾ ਦੀ ਹਦਾਇਤਾਂ ਅਨੁਸਾਰ ਰਘਬੀਰ ਸਿੰਘ ਪੀ.ਪੀ.ਐਸ., ਉਪ ਕਪਤਾਨ ਪੁਲਿਸ ਸਰਕਲ ਘਨੌਰ ਦੀ ਰਹਿਨੁਮਾਈ ਹੇਠ ਅਤੇ ਇੰਸਪੈਕਟਰ ਰਾਹੁਲ ਕੌਸ਼ਲ ਮੁੱਖ ਅਫਸਰ ਥਾਣਾ ਸੰਭੂ ਦੀ ਯੋਗ ਅਗਵਾਈ ਵਿੱਚ ਐੱਸ.ਆਈ. ਬਹਾਦਰ ਰਾਮ ਵੱਲੋ ਦੌਰਾਨੇ ਨਾਕਾਬੰਦੀ ਵੱਡੀ ਮਾਤਰਾ ਵਿੱਚ ਸੁਲਫਾ ਦੇ ਤਸਕਰ ਅਨੀਤਾ ਪਤਨੀ ਮਨੋਜ ਸਾਹ ਵਾਸੀ ਪਿੰਡ ਅਮੁਨੋਹ ਥਾਣਾ ਮਝਬਲੀ ਜਿਲਾ ਬੇਤੀਆ ਬਿਹਾਰ, ਮਰਜੀਨਾ ਪਤਨੀ ਹਰਿੰਦਰ ਸਾਹ ਵਾਸੀਆਨ ਪਿੰਡ ਅਮੁਨੋਹ ਥਾਣਾ ਮਝਬਲੀ ਜਿਲਾ ਬੇਤੀਆ ਬਿਹਾਰ ਅਤੇ ਸੂਰਜ ਕੁਮਾਰ ਪੁੱਤਰ ਸ਼੍ਰੀ ਸ਼ਿਵ ਪੂਜਨ ਦਾਸ ਵਾਸੀ ਗੁਬਰਾ ਬਾਰਿਆ ਥਾਣਾ ਹਰਸਿਦੀ ਜਿਲਾ ਮੋਤੀਹਾਰੀ ਬਿਹਾਰ ਨੂੰ 10 ਕਿਲੋਗ੍ਰਾਮ ਸੁਲਫਾ ਸਮੇਤ ਗ੍ਰਿਫਤਾਰ ਕੀਤਾ। ਇੰਸਪੈਕਟਰ ਮਨਪ੍ਰੀਤ ਕੌਰ ਮੁੱਖ ਅਫਸਰ ਥਾਣਾ ਖੇੜੀ ਗੰਡਿਆ ਵੱਲੋ ਟੀ-ਪੁਆਇੰਟ ਨਿੰਮ ਸਾਹਿਬ ਗੁਰੂਦੁਆਰਾ ਪਿੰਡ ਆਕੜ ਤੋਂ ਨਸ਼ੀਲਾ ਪਾਊਡਰ ਦੀ ਤਸਕਰ ਭਜਨ ਕੌਰ ਉਰਫ ਭਜਨੋ ਪਤਨੀ ਸੋਮਾ ਸਿੰਘ ਵਾਸੀ ਪਿੰਡ ਆਕੜ ਥਾਣਾ ਖੇੜੀ ਗੰਡਿਆ ਜਿਲਾ ਪਟਿਆਲਾ ਨੂੰ 40 ਗ੍ਰਾਮ ਨਸ਼ੀਲਾ ਪਾਊਡਰ ਸਮੇਤ ਗ੍ਰਿਫਤਾਰ ਕੀਤਾ ਗਿਆ। ਜਿਨ੍ਹਾਂ ਨੇ ਅੱਗੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਅਨੀਤਾ, ਮਰਜੀਨਾ, ਸੂਰਜ ਕੁਮਾਰ ਅਤੇ ਭਜਨ ਕੌਰ ਉਕਤਾਨ ਨੂੰ ਪੇਸ਼ ਅਦਾਲਤ ਕਰਕੇ ਇਨ੍ਹਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਜਾ ਰਿਹਾ ਹੈ ਜਿਨ੍ਹਾਂ ਪਾਸੋ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਹ ਬ੍ਰਾਮਦਾ ਸੁਲਫਾ-ਨਸ਼ੀਲਾ ਪਾਊਡਰ ਕਿੱਥੋ ਲੈ ਕੇ ਆਏ ਹਨ ਤੇ ਅੱਗੇ ਕਿੱਥੇ ਲੈ ਕੇ ਜਾਣਾ ਸੀ ਤੇ ਇਸ ਨਾਲ ਹੋਰ ਕਿਹੜੇ-ਕਿਹੜੇ ਸਾਥੀ ਹਨ।

News 04 April,2023
ਕੋਟਕਪੂਰਾ ਗੋਲੀ ਕਾਂਡ: ਰਾਮ ਨੌਮੀ ਮੌਕੇ ਗਜ਼ਟਿਡ ਛੁੱਟੀ ਹੋਣ ਕਾਰਨ ਆਮ ਲੋਕ ਆਉਣ ਵਾਲੇ ਵੀਰਵਾਰ ਨੂੰ ਐਸ.ਆਈ.ਟੀ. ਨਾਲ ਜਾਣਕਾਰੀ ਸਾਂਝੀ ਕਰ ਸਕਦੇ ਹਨ

ਐਸ.ਆਈ.ਟੀ. ਦੇ ਮੁਖੀ ਏ.ਡੀ.ਜੀ.ਪੀ. ਐਲ.ਕੇ. ਯਾਦਵ 6 ਅਪ੍ਰੈਲ, 2023 ਨੂੰ ਸਵੇਰੇ 10.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਆਪਣੇ ਦਫ਼ਤਰ ਚੰਡੀਗੜ੍ਹ ਵਿਖੇ ਲੋਕਾਂ ਨੂੰ ਮਿਲਣਗੇ - ਲੋਕ ਵਟਸਐਪ ਅਤੇ ਈ-ਮੇਲ ਰਾਹੀਂ ਵੀ ਜਾਣਕਾਰੀ ਸਾਂਝੀ ਕਰ ਸਕਦੇ ਹਨ: ਏ.ਡੀ.ਜੀ.ਪੀ. ਐਲ.ਕੇ. ਯਾਦਵ — ਏ.ਡੀ.ਜੀ.ਪੀ. ਐਲ.ਕੇ. ਯਾਦਵ ਨੇ ਐਸ.ਆਈ.ਟੀ. ਦਾ ਸਹਿਯੋਗ ਕਰਨ ਲਈ ਲੋਕਾਂ ਦਾ ਧੰਨਵਾਦ ਕੀਤਾ ਚੰਡੀਗੜ੍ਹ, 3 ਅਪ੍ਰੈਲ: ਰਾਮ ਨੌਮੀ (30 ਮਾਰਚ, 2023, ਵੀਰਵਾਰ) ਮੌਕੇ ਗਜ਼ਟਿਡ ਛੁੱਟੀ ਹੋਣ ਦੇ ਮੱਦੇਨਜ਼ਰ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੇ ਮੁਖੀ ਏ.ਡੀ.ਜੀ.ਪੀ. ਐਲ.ਕੇ. ਯਾਦਵ ਨੇ ਅੱਜ ਦੱਸਿਆ ਕਿ ਆਮ ਲੋਕ ਇਸ ਕੇਸ ਸਬੰਧੀ ਕੋਈ ਵੀ ਜਾਣਕਾਰੀ ਆਉਣ ਵਾਲੇ ਵੀਰਵਾਰ (6 ਅਪ੍ਰੈਲ, 2023) ਨੂੰ ਉਹਨਾਂ ਨਾਲ ਸਾਂਝੀ ਕਰ ਸਕਦੇ ਹਨ। ਲੋਕ ਸਵੇਰੇ 10.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਏ.ਡੀ.ਜੀ.ਪੀ. ਐਲ.ਕੇ. ਯਾਦਵ ਦੇ ਦਫ਼ਤਰ 6ਵੀਂ ਮੰਜ਼ਿਲ, ਪੰਜਾਬ ਪੁਲਿਸ ਹੈੱਡਕੁਆਰਟਰ, ਸੈਕਟਰ 9-ਸੀ ਵਿਖੇ ਜਾ ਕੇ ਮਿਲ ਸਕਦੇ ਹਨ। ਜ਼ਿਕਰਯੋਗ ਹੈ ਕਿ 14 ਅਕਤੂਬਰ, 2015 ਨੂੰ ਵਾਪਰੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਅੰਤਿਮ ਪੜਾਅ 'ਤੇ ਪਹੁੰਚ ਗਈ ਹੈ। ਏ.ਡੀ.ਜੀ.ਪੀ. ਨੇ ਕਿਹਾ ਕਿ ਲੋਕ ਇਸ ਸਬੰਧੀ ਵਟਸਐਪ ਨੰਬਰ 9875983237 'ਤੇ ਮੈਸੇਜ ਭੇਜ ਕੇ ਜਾਂ ਆਈ.ਡੀ. newsit2021kotkapuracase@gmail.com 'ਤੇ ਈਮੇਲ ਕਰਕੇ ਵੀ ਜਾਣਕਾਰੀ ਸਾਂਝੀ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਇਸ ਪੜਾਅ 'ਤੇ ਕਿਸੇ ਵੀ ਜ਼ਿੰਮੇਵਾਰ ਵਿਅਕਤੀ ਵੱਲੋਂ ਦਿੱਤੀ ਕੋਈ ਵੀ ਇਨਪੁਟ/ਜਾਣਕਾਰੀ ਐਸ.ਆਈ.ਟੀ. ਲਈ ਜਾਂਚ ਦੀ ਇਸ ਕਾਨੂੰਨੀ ਪ੍ਰਕਿਰਿਆ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਵਿੱਚ ਬਹੁਤ ਲਾਹੇਵੰਦ ਸਾਬਤ ਹੋ ਸਕਦੀ ਹੈ। ਏ.ਡੀ.ਜੀ.ਪੀ. ਨੂੰ ਸੌਂਪੀ ਇਸ ਜਿੰਮੇਵਾਰੀ ਨੂੰ ਨਿਭਾਉਣ ਵਿੱਚ ਐਸ.ਆਈ.ਟੀ. ਦਾ ਸਹਿਯੋਗ ਕਰਨ ਲਈ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਕੋਟਕਪੂਰਾ ਗੋਲੀ ਕਾਂਡ ਨਾਲ ਜੁੜੀ ਜਾਂਚ ਦੀ ਕਾਨੂੰਨੀ ਪ੍ਰਕਿਰਿਆ ਨੂੰ ਮੁਕੰਮਲ ਕਰਨ ਲਈ ਪੰਜਾਬ ਦੇ ਹਰੇਕ ਵਿਅਕਤੀ ਵੱਲੋਂ ਦਿੱਤੀ ਕੋਈ ਵੀ ਜਾਣਕਾਰੀ ਲਾਹੇਵੰਦ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੇ ਨਿਰਦੇਸ਼ਾਂ 'ਤੇ ਸੂਬਾ ਸਰਕਾਰ ਨੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਜਾਂਚ ਲਈ ਏ.ਡੀ.ਜੀ.ਪੀ. ਐਲ.ਕੇ. ਯਾਦਵ, ਆਈ.ਜੀ. ਰਾਕੇਸ਼ ਅਗਰਵਾਲ ਅਤੇ ਐੱਸ.ਐੱਸ.ਪੀ. ਮੋਗਾ ਗੁਲਨੀਤ ਸਿੰਘ ਖੁਰਾਣਾ ਸਮੇਤ ਤਿੰਨ ਸੀਨੀਅਰ ਅਧਿਕਾਰੀਆਂ ਦੀ ਇੱਕ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਸੀ। ਵਿਸ਼ੇਸ਼ ਜਾਂਚ ਟੀਮ ਵੱਲੋਂ 24 ਫਰਵਰੀ, 2023 ਨੂੰ ਅਦਾਲਤ ਵਿੱਚ ਆਪਣਾ ਪਹਿਲਾ ਚਲਾਨ ਪੇਸ਼ ਕੀਤਾ ਗਿਆ ਸੀ।

News 03 April,2023
ਸਰਕਾਰ ਨੂੰ 700 ਕਰੋੜ ਰੁਪਏ ਦਾ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਜੁਆਇੰਟ ਡਾਇਰੈਕਟਰ ਫੈਕਟਰੀਜ਼ ਗ੍ਰਿਫਤਾਰ

ਮੁਹਾਲੀ ਦੀ ਫਿਲਿਪਸ ਫੈਕਟਰੀ ਨੂੰ ਅਣਅਧਿਕਾਰਿਤ ਤੌਰ 'ਤੇ ਕੀਤਾ ਸੀ ਡੀਰਜਿਸਟਰ ਚੰਡੀਗੜ 2 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਨੇ ਤਫਤੀਸ਼ ਦੌਰਾਨ ਦੋਸ਼ੀ ਸਿੱਧ ਹੋਣ ਪਿੱਛੋਂ ਨਰਿੰਦਰ ਸਿੰਘ, ਜੁਆਇੰਟ ਡਾਇਰੈਕਟਰ, ਫੈਕਟਰੀਜ਼, ਕਿਰਤ ਵਿਭਾਗ, ਐਸ.ਏ.ਐਸ. ਨਗਰ ਮੁਹਾਲੀ ਨੂੰ ਗ੍ਰਿਫਤਾਰ ਕੀਤਾ ਹੈ ਜਿਸ ਉਪਰ ਦੋਸ਼ ਹੈ ਕਿ ਉਸਨੇ ਐਸ.ਏ.ਐਸ. ਨਗਰ ਸਥਿਤ ਫਿਲਿਪਸ ਫੈਕਟਰੀ ਨੂੰ ਅਣਅਧਿਕਾਰਿਤ ਤੌਰ ਤੇ ਡੀਰਜਿਸਟਰ ਕਰ ਦਿੱਤਾ ਸੀ ਜਿਸ ਕਰਕੇ ਪੰਜਾਬ ਸਰਕਾਰ ਨੂੰ 600 ਤੋਂ 700 ਕਰੋੜ ਰੁਪਏ ਦਾ ਨੁਕਸਾਨ ਪਹੁੰਚਿਆ ਅਤੇ ਵੱਖ-ਵੱਖ ਅਦਾਲਤਾਂ ਵਿੱਚ ਕੇਸਾਂ ਦਾ ਸਾਹਮਣਾ ਕਰਨਾ ਪਿਆ। ਉਕਤ ਮੁਲਜ਼ਮ ਨੂੰ ਅੱਜ ਐਸ.ਏ.ਐਸ. ਨਗਰ ਦੀ ਇੱਕ ਅਦਾਲਤ ਵਿੱਚ ਪੇਸ਼ ਕਰਕੇ ਵਿਜੀਲੈਂਸ ਬਿਊਰੋ ਨੇ ਪੰਜ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਬਿਊਰੋ ਵੱਲੋਂ ਪਹਿਲਾਂ ਹੀ ਮੁੱਕਦਮਾ ਨੰਬਰ 01 ਮਿਤੀ 05-01-2023 ਨੂੰ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 13 (1) (ਏ), 13 (2) ਅਤੇ ਆਈ.ਪੀ.ਸੀ. ਦੀ ਧਾਰਾ 409, 420, 465, 467, 468, 471, 201, 120- ਬੀ. ਤਹਿਤ ਥਾਣਾ ਵਿਜੀਲੈਂਸ ਬਿਊਰੋ ਉਡਣ ਦਸਤਾ-1, ਪੰਜਾਬ, ਐਸ.ਏ.ਐਸ. ਨਗਰ ਵਿਖੇ ਦਰਜ ਹੈ ਜਿਸ ਵਿੱਚ ਹੁਣ ਤੱਕ 9 ਮੁਲਜ਼ਮ ਅਧਿਕਾਰੀ/ਕਰਮਚਾਰੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ ਜੋ ਨਿਆਂਇਕ ਹਿਰਾਸਤ ਅਧੀਨ ਜੇਲ ਵਿੱਚ ਬੰਦ ਹਨ। ਉਨਾਂ ਦੱਸਿਆ ਕਿ ਇਸ ਕੇਸ ਦੀ ਤਫ਼ਤੀਸ਼ ਦੌਰਾਨ ਬੀਤੇ ਦਿਨ 31-03-2023 ਨੂੰ ਨਰਿੰਦਰ ਸਿੰਘ, ਜੁਆਇੰਟ ਡਾਇਰੈਕਟਰ, ਵਾਸੀ ਮਕਾਨ ਨੰਬਰ 1397, ਸੈਕਟਰ 68, ਐਸ.ਏ.ਐਸ. ਨਗਰ ਨੂੰ ਇਸ ਮੁਕੱਦਮੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕਰਕੇ ਗ੍ਰਿਫਤਾਰ ਕਰ ਲਿਆ ਗਿਆ। ਜਾਂਚ ਦੌਰਾਨ ਪਾਇਆ ਗਿਆ ਕਿ ਉਕਤ ਅਧਿਕਾਰੀ ਨੇ ਮਿਤੀ 28-12-2018 ਨੂੰ ਸੁਕੰਤੋ ਆਇਚ ਡਾਇਰੈਕਟਰ ਅਤੇ ਫਿਲਿਪਸ ਕੰਪਨੀ ਵੱਲੋਂ ਕਿਰਤ ਕਮਿਸ਼ਨਰ ਪੰਜਾਬ, ਚੰਡੀਗੜ ਨੂੰ ਮੁਖਾਤਿਬ ਇੱਕ ਦਰਖਾਸਤ ਡਾਕ ਰਾਹੀਂ ਮੋਸੂਲ ਹੋਈ ਪਰ ਨਰਿੰਦਰ ਸਿੰਘ ਨੇ ਇਹ ਦਰਖਾਸਤ ਕਿਰਤ ਕਮਿਸ਼ਨਰ ਪੰਜਾਬ ਨੂੰ ਭੇਜੇ ਬਿਨਾਂ ਆਪ ਖੁੱਦ ਹੀ ਕਾਰਵਾਈ ਸ਼ੁਰੂ ਕਰ ਦਿੱਤੀ। ਉਕਤ ਅਧਿਕਾਰੀ ਨੇ ਆਪਣੇ ਪੱਤਰ ਨੰਬਰ 19 ਮਿਤੀ 10-01-2019 ਰਾਹੀਂ ਬਗੈਰ ਕੋਈ ਪੜਤਾਲ ਕੀਤੇ ਜਾਂ ਫਿਲਿਪਸ ਕੰਪਨੀ ਦੇ ਕਿਸੇ ਵਰਕਰ ਦੇ ਬਿਆਨ ਲਏ ਬਿਨਾਂ ਅਤੇ ਕਿਰਤ ਕਮਿਸ਼ਨਰ ਦੀ ਪ੍ਰਵਾਨਗੀ ਤੋਂ ਬਗੈਰ ਹੀ ਉਕਤ ਫੈਕਟਰੀ ਡੀਰਜਿਸਟਰ ਕਰ ਦਿੱਤੀ। ਇਸ ਤੋਂ ਇਲਾਵਾ ਫੈਕਟਰੀ ਡੀਰਜਿਸਟਰ ਕਰਨ ਸਬੰਧੀ ਵੱਖ-ਵੱਖ ਇੰਡਸਟਰੀਜ, ਡਾਇਰੈਕਟਰ ਫੈਕਟਰੀਜ ਆਦਿ ਦੇ ਦਫਤਰਾਂ ਦੀ ਜਾਣਕਾਰੀ ਹਿੱਤ ਡੀਰਜਿਸਟਰ ਕਰਨ ਲਈ ਮਿਤੀ 25-01-2019 ਨੂੰ ਜਾਰੀ ਪੱਤਰ ਦਾ ਉਤਾਰਾ ਭੇਜਿਆ ਲਿਖਿਆ ਹੈ ਪਰ ਇਹ ਪੱਤਰ ਕਿਸੇ ਵੀ ਦਫਤਰ ਵਿਖੇ ਮੋਸੂਲ ਨਹੀਂ ਹੋਇਆ। ਇਸ ਪਿੱਛੋਂ ਮਿਤੀ 27-02-2019 ਨੂੰ ਕਿਰਤ ਇੰਸਪੈਕਟਰ, ਐਸ.ਏ.ਐਸ. ਨਗਰ ਵਲੋਂ ਸਥਾਨਕ ਚੀਫ ਜੂਡੀਸ਼ੀਅਲ ਮੈਜ੍ਰਿਸਟੇਟ ਦੀ ਅਦਾਲਤ ਵਿੱਚ ਪੰਜਾਬ ਸਰਕਾਰ ਤਰਫੋਂ ਉਦਯੋਗਿਕ ਵਿਵਾਦ ਕਾਨੂੰਨ 1947 ਦੀ ਧਾਰਾ 25 ਦਾ ਚਲਾਨ ਸੰਕੂਤੋ ਆਇਚ ਅਤੇ ਅਮਿਤ ਮਿੱਤਲ, ਮੈਸਰਜ ਫਿਲਿਪਸ ਇੰਡੀਆ ਲਿਮਿਟਡ ਫੇਸ-9, ਐਸ.ਏ.ਐਸ. ਨਗਰ ਦੇ ਬਰਖਿਲਾਫ ਦਾਇਰ ਕਰ ਦਿੱਤਾ। ਇਥੇ ਇਹ ਦੱਸਣਯੋਗ ਹੈ ਕਿ ਜੇਕਰ ਉਕਤ ਨਰਿੰਦਰ ਸਿੰਘ ਇਸ ਫੈਕਟਰੀ ਨੂੰ ਡੀਰਜਿਸਟਰ ਨਾ ਕਰਦਾ ਤਾਂ ਇਹ ਫੈਕਟਰੀ ਬੰਦ ਨਹੀਂ ਕੀਤੀ ਜਾ ਸਕਦੀ ਸੀ ਅਤੇ ਉਦਯੋਗਿਕ ਵਿਵਾਦ ਕਾਨੂੰਨ ਦੀ ਧਾਰਾ 25 ਹੇਠ ਚਲਾਨ ਦੇਣਾ ਹੀ ਨਹੀਂ ਬਣਦਾ ਸੀ ਅਤੇ ਅਜਿਹਾ ਚਲਾਨ ਕਰਨ ਤੋ ਪਹਿਲਾਂ ਉਕਤ ਨਰਿੰਦਰ ਸਿੰਘ ਨੂੰ ਬਾਕਾਇਦਾ ਪੜਤਾਲ ਕਰਨੀ ਬਣਦੀ ਸੀ ਜੋ ਉਸਨੇ ਨਹੀਂ ਕੀਤੀ। ਇਸੇ ਕਰਕੇ ਉਕਤ ਉਤਰਵਾਦੀਆਂ ਨੇ ਇਸ ਮੱਦ ਦਾ ਫਾਇਦਾ ਲੈ ਕੇ ਪੰਜਾਬ ਸਰਕਾਰ ਵਿਰੁੱਧ ਸੁਪਰੀਮ ਕੋਰਟ ਵਿਖੇ ਵਿਸ਼ੇਸ਼ ਆਗਿਆ ਪਟੀਸ਼ਨ ਦਾਇਰ ਕਰਕੇ ਮਿਤੀ 05-08-2019 ਨੂੰ ਧਾਰਾ 25 ਤਹਿਤ ਕੀਤੇ ਚਲਾਨ ਵਿਰੁੱਧ ਰੋਕ (ਸਟੇਅ) ਹਾਸਲ ਕਰ ਲਈ ਸੀ। ਜਾਂਚ ਦੌਰਾਨ ਪਾਇਆ ਗਿਆ ਕਿ ਜੇਕਰ ਇਹ ਅਧਿਕਾਰੀ ਉਕਤ ਫੈਕਟਰੀ ਨੂੰ ਡੀਰਜਿਸਟਰ ਨਾ ਕਰਦਾ ਤਾਂ ਪੰਜਾਬ ਸਰਕਾਰ ਨੂੰ 600 ਤੋਂ 700 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਣਾ ਸੀ। ਇਸ ਮੁਕੱਦਮੇ ਦੀ ਹੋਰ ਤਫ਼ਤੀਸ਼ ਜਾਰੀ ਹੈ।

News 02 April,2023
ਜੇਲ੍ਹ ਤੋਂ ਅਜਾਦ ਹੋਏ ਨਵਜੋਤ ਸਿੱਧੂ - 5:55 ਮਿੰਟ 'ਤੇ ਆਏ ਬਾਹਰ - ਹਜਾਰਾਂ ਲੋਕਾਂ ਨੇ ਕੀਤਾ ਸਵਾਗਤ

ਮੋਦੀ ਦੇਸ਼ ਦੇ ਸੂਬੇ ਅੰਦਰ ਬਣੀਆਂ ਘੱਟ ਗਿਣਤੀ ਸਰਕਾਰਾਂ ਨੂੰ ਤੋੜ ਕੇ ਗਵਰਨਰ ਰਾਜ ਲਗਾਉਣ ਦੀ ਤਿਆਰੀ ਵਿੱਚ - ਮੋਦੀ, ਸੀ.ਐਮ. ਮਾਨ ਅਤੇ ਕੇਜਰੀਵਾਲ 'ਤੇ ਜਮਕੇ ਬਰਸੇ - ਇਨਸਾਫ ਕਰਨ ਵਾਲੀਆਂ ਸੰਸਥਾਵਾਂ ਹੋਈਆਂ ਗੁਲਾਮ - ਦੇਸ਼ ਨੂੰ ਸਿਰਫ਼ 5 ਪੂੰਜੀਪਤੀ ਚਲਾ ਰਹੇ ਹਨ ਪਟਿਆਲਾ, 1 ਅਪ੍ਰੈਲ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਆਖਿਰ ਅੱਜ ਜੇਲ੍ਹ ਤੋਂ ਅਜਾਦ ਹੋ ਗਏ ਹਨ। ਇਸਤੋਂ ਪਹਿਲਾਂ 26 ਜਨਵਰੀ ਨੂੰ ਵੀ ਉਨ੍ਹਾਂ ਦੀ ਰਿਹਾਈ ਦੀਆਂ ਖਬਰਾਂ ਆਈਆਂ ਸਨ ਪਰ ਉਹ ਸਿਰੇ ਨਾ ਚੜ੍ਹ ਸਕੀਆਂ ਤੇ ਆਖਿਰ ਅੱਜ ਆਪਣੀ ਪੂਰੀ ਸਜਾ ਭੁਗਤ ਕੇ ਨਵਜੋਤ ਸਿੰਘ ਸਿੱਧੂ 5:55 ਮਿੰਟ 'ਤੇ ਪਟਿਆਲਾ ਜੇਲ ਤੋਂ ਬਾਹਰ ਆਏ, ਜਿਥੇ ਹਜਾਰਾਂ ਲੋਕਾਂ ਨੇ ਉਨ੍ਹਾਂ ਦਾ ਜਬਰਦਸਤ ਸਵਾਗਤ ਕੀਤਾ। ਸਵੇਰ ਤੋਂ ਹੀ ਜੇਲ ਦੇ ਬਾਹਰ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਰੋਡ ਪੂਰੀ ਤਰ੍ਹਾਂ ਵਰਕਰਾਂ ਤੇ ਨੇਤਾਵਾਂ ਨਾਲ ਭਰੀ ਪਈ ਸੀ। ਪਹਿਲਾਂ ਸਵੇਰੇ 11 ਵਜੇ ਫਿਰ 1 ਵਜੇ, ਫਿਰ 2 ਵਜੇ, ਫਿਰ 4 ਵਜੇ ਰਿਹਾ ਹੋਣ ਦੀ ਖਬਰ ਆਉਂਦੀ ਰਹੀ ਪਰ ਆਖਿਰ ਸ਼ਾਮ ਨੂੰ 5:55 ਮਿੰਟ 'ਤੇ ਨਵਜੋਤ ਸਿੰਘ ਸਿੱਧੂ ਨੂੰ ਜੇਲ ਤੋਂ ਬਾਹਰ ਭੇਜਿਆ ਗਿਆ। ਉਨ੍ਹਾਂ ਨੂੰ ਜੇਲ ਦੇ ਅੰਦਰ ਲੈਣ ਉਨ੍ਹਾਂ ਦਾ ਪੁੱਤਰ ਅਤੇ ਵਕੀਲਾਂ ਦੀ ਟੀਮ ਗਈ ਸੀ। ਜੇਲ ਅੰਦਰ ਸਿੱਧੂ ਲਗਭਗ 11 ਮਹੀਨੇ 12 ਦਿਨ ਰਹੇ ਹਨ। ਬਾਹਰ ਆਉਂਦਿਆਂ ਹੀ ਨਵਜੋਤ ਸਿੰਘ ਸਿੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੂਰੇ ਇੱਕ ਸਾਲ ਤੋਂ ਇੱਕਠੀ ਹੋਈ ਭੜਾਸ ਭਾਜਪਾ ਸਰਕਾਰ, ਪ੍ਰਧਾਨ ਮੰਤਰੀ ਮੋਦੀ, ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਖਿਲਾਫ ਕੱਢੀ। ਸਿੱਧੂ ਨੇ ਆਖਿਆ ਕਿ ਮੋਦੀ ਅਤੇ ਭਾਜਪਾ ਦੇਸ਼ ਅੰਦਰ ਵੱਖ ਵੱਖ ਥਾਂਵਾਂ ਵਿੱਚਬਣੀਆਂ ਘੱਟ ਗਿਣਤੀ ਸਰਕਾਰਾਂ ਨੂੰ ਤੋੜ ਕੇ ਗਵਰਨਰ ਰਾਜ ਲਗਾਉਣ ਲਈ ਫਿਰਦਾ ਹੈ ਤੇ ਇਸੇ 'ਤੇ ਚਲਦਿਆਂ ਉਹ ਸੂਬਿਆਂ ਦਾ ਘੰਟ ਗਿਣਤੀ ਸਰਕਾਰਾਂ ਵਾਲੇ ਸੂਬਿਆਂ ਦਾ ਮਾਹੌਲ ਖਰਾਬ ਕਰ ਰਿਹਾ ਹੈ। ਭਾਜਪਾ ਦੇ ਇਸ਼ਾਰੇ 'ਤੇ ਹੀ ਏਜੰਸੀਆਂ ਸੂਬਿਆਂ ਦਾ ਮਾਹੌਲ ਖਰਾਬ ਕਰਨ 'ਤੇ ਉਤਾਰੂ ਹੋਈਪਈਆਂ ਹਨ। ਉਨ੍ਹਾਂ ਆਖਿਆ ਕਿ ਸਿਰਫ਼ ਪੰਜ ਪੂੰਜੀਪਤੀਆਂ ਦਾ ਹੱਥ ਠੋਕਾ ਬਣ ਚੁੱਕੀ ਹੈ ਕੇਂਦਰ ਦੀ ਭਾਜਪਾ ਸਰਕਾਰ। ਉਨ੍ਹਾਂ ਕਿਹਾ ਕਿ ਸਿਰਫ਼ ਪੰਜ ਪੂੰਜੀਪਤੀ ਦੇਸ਼ ਨੂੰ ਚਲਾ ਰਹੇ ਹਨ ਤੇ ਦੇਸ਼ ਦੀ ਨਿਆਪਾਲਿਕਾ, ਦੇਸ਼ ਦਾ ਇਲੈਕਸ਼ਨ ਕਮਿਸ਼ਨ ਤੇ ਇਨਸਾਫ ਕਰਨ ਵਾਲੀਆਂ ਸੰਸਥਾਵਾਂ ਮੋਦੀ ਦੀਆਂ ਗੁਲਾਮ ਬਣ ਚੁੱਕੀਆਂ ਹਨ। - ਤਾਨਾਸ਼ਾਹ ਹੈ ਭਾਜਪਾ, ਰਾਹੁਲ ਦੀ ਦਹਾੜ ਨੂੰ ਦਬਾਉਣ ਲੱਗੀ ਨਵਜੋਤ ਸਿੰਘ ਸਿੱਧੂ ਨੇ ਆਖਿਆ ਕਿ ਭਾਜਪਾ ਪੂਰੀ ਤਰ੍ਹਾਂ ਤਾਨਾਸ਼ਾਹ ਹੈ, ਜਿਸਨੇ ਰਾਹੁਲ ਗਾਂਧੀ ਦੀ ਦਹਾੜ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਹੈ ਪਰ ਰਾਹੁਲ ਗਾਂਧੀ ਸਾਰੇ ਸੰਸਾਰ ਵਿੱਚ ਹਰਮਨ ਪਿਆਰੇ ਹਨ। ਨਵਜੋਤ ਸਿੰਘ ਸਿੱਧੂ ਨੇ ਡਟਕੇ ਰਾਹੁਲ ਗਾਂਧੀ ਦੇ ਹੱਕ ਵਿੱਚ ਬੋਲਿਆ। ਉਨ੍ਹਾਂ ਆਖਿਆ ਕਿ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਰੱਦ ਕਰਨਾ, ਬੰਗਲਾ ਖਾਲੀ ਕਰਵਾਉਣ ਦੀ ਕੋਸ਼ਿਸ਼ ਕਰਨਾ, ਰਾਹੁਲ ਗਾਂਧਂ ਦੀ ਅਵਾਜ ਨੂੰ ਦਬਾਉਣ ਦੀ ਕੋਸ਼ਿਸ਼ ਕਰਨਾ ਇਹ ਸਭ ਭਾਜਪਾ ਦੀ ਬੌਖਲਾਹਟ ਦਾ ਨਤੀਜਾ ਹਨ। ਉਨ੍ਹਾਂ ਆਖਿਆ ਕਿ ਭਾਜਪਾ ਸੱਚ ਦੀ ਅਵਾਜ ਨੂੰ ਨਹੀਂ ਦਬਾ ਸਕਦੀ। - 20 ਮਹਿਕਮੇ ਦੱਬੀ ਬੈਠਾ ਹੈ ਭਗਵੰਤ ਮਾਨ : ਕਿਸ ਤਰ੍ਹਾਂ ਚਲੇਗਾ ਪੰਜਾਬ - ਦੱਸੇ ਭਗਵੰਤ ਮਾਨ ਕਿ ਐਕਸਾਈਜ ਅਤੇ ਰੇਤੇ ਤੋਂ ਕਿਉਂ ਨਹੀਂ ਇੱਕਠੇ ਹੋਏ 50 ਹਜਾਰ ਕਰੋੜ ਨਵਜੋਤ ਸਿੰਘ ਸਿੰਧੂ ਇਸ ਮੋਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਵੀ ਜਮਕੇ ਬਰਸੇ । ਉਨ੍ਹਾਂ ਆਖਿਆ ਕਿ 20 ਮਹਿਕਮੇ ਦਬ ਕੇ ਬੈਠੇ ਭਗਵੰਤ ਮਾਨ ਤੋਂ ਕਿਸੇ ਇਨਸਾਫ ਦੀ ਆਸ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਆਖਿਆ ਕਿ 50 ਹਜਾਰ ਕਰੋੜ ਰੁਪਏ ਰੇਤੇ ਤੇ ਐਕਸਾਈਜ ਵਿੱਚੋਂ ਇੱਕਠੇ ਕਰਨ ਵਾਲਾ ਭਗਵੰਤ ਮਾਨ ਤੇ ਕੇਜਰੀਵਾਲ ਦਸਣ ਕਿ ਆਖਿਰ ਕਿਉਂ ਹੁਣ ਤੱਕ ਰੇਤੇ ਅਤੇ ਐਕਸਾਇਜ ਤੋਂ 50 ਹਜਾਰ ਕਰੋੜ ਨਹੀਂ ਆਏ। ਉਨ੍ਹਾਂ ਆਖਿਆ ਕਿ ਕਾਂਗਰਸ ਰਾਜ ਸਮੇਂ ਰੇਤੇ ਦੀ ਟਰਾਲੀ 3700 ਰੁਪਏ ਦੀ ਸੀ ਤੇ ਅੱਜ 12 ਹਜਾਰ ਦੀ ਹੈ। ਲੋਕਾਂ ਦਾ ਮਹਿੰਗਾਈ ਕਾਰਨ ਜੀਨਾ ਦੁਭਰ ਹੋ ਗਿਆ ਹੈ। ਉਨ੍ਹਾ ਆਖਿਆ ਕਿ ਪੰਜਾਬ ਨੂੰ ਚੁਟਕਲੇ ਬਾਜ ਮੁੱਖ ਮੰਤਰੀ ਮਿਲਿਆ ਹੈ, ਜਿਸਨੇ ਸੂਬੇ ਨੂੰ ਬਰਬਾਦ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਤੇ ਪਹਿਲੇ ਸਾਲ ਹੀ 30 ਹਜਾਰ ਕਰੋੜ ਦੇ ਕਰੀਬ ਕਰਜਾ ਲੈ ਲਿਆ ਹੈ। ਉਨ੍ਹਾਂ ਆਖਿਆ ਕਿ ਅੱਜ ਪੰਜਾਬ ਗੁਲਾਮੀ ਵੱਲ ਵਧ ਰਿਹਾ ਹੈ ਤੇ ਸਰਕਾਰ ਪੂਰੀ ਤਰ੍ਹਾਂ ਨਾਕਾਮ ਹੈ।

News 01 April,2023
ਗਰੀਬਾਂ ਤੇ ਬੇਘਰਿਆਂ ਲਈ ਮਕਾਨਾਂ ਦੀ ਗ੍ਰਾਂਟ ਚ ਘਪਲਾ ਕਰਨ ਵਾਲਾ ਇੱਕ ਹੋਰ ਦੋਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਮਿਲੀਭੁਗਤ ਰਾਹੀਂ ਕੁੱਲ 45,000 ਰੁਪਏ ਰਾਸ਼ੀ ਹੜੱਪਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਗ੍ਰਿਫਤਾਰ ਕੀਤਾ ਗਿਆ ਚੰਡੀਗੜ 1 : ਭਾਰਤ ਸਰਕਾਰ ਦੀ ਇੰਦਰਾ ਅਵਾਸ ਯੋਜਨਾ ਤਹਿਤ ਗਰੀਬ ਅਤੇ ਬੇਘਰਿਆਂ ਲਈ ਸਾਲ 2012 ਵਿੱਚ ਗ੍ਰਾਮ ਪੰਚਾਇਤ ਪਿੰਡ ਮਹਿਮਦਵਾਲ, ਜਿਲਾ ਕਪੂਰਥਲਾ ਨੂੰ ਪ੍ਰਾਪਤ ਹੋਈ ਕੁੱਲ 13,50,000 ਰੁਪਏ ਦੀ ਗ੍ਰਾਂਟ ਵਿੱਚੋਂ ਮਿਲੀਭੁਗਤ ਰਾਹੀਂ ਕੁੱਲ 45,000 ਰੁਪਏ ਰਾਸ਼ੀ ਹੜੱਪਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਸ਼ੁੱਕਰਵਾਰ ਨੂੰ ਪਿੰਡ ਮਹਿਮਦਵਾਲ ਨਿਵਾਸੀ ਮਹਿੰਦਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਹ ਪਿਛਲੇ 3 ਸਾਲ 4 ਮਹੀਨਿਆਂ ਤੋਂ ਫਰਾਰ ਚਲਿਆ ਆ ਰਿਹਾ ਸੀ। ਵਰਨਣਯੋਗ ਹੈ ਕਿ ਛੇ ਸਾਲ ਪਹਿਲਾਂ ਦਰਜ ਇਸ ਮੁਕੱਦਮੇ ਵਿੱਚ ਸ਼ਾਮਲ ਕੁੱਲ 132 ਦੋਸ਼ੀਆਂ ਵਿੱਚੋਂ ਹੁਣ ਤੱਕ 118 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਬਾਕੀ ਦੋਸ਼ੀਆਂ ਦੀ ਸਰਗਰਮੀ ਨਾਲ ਭਾਲ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਬਲਾਕ ਢਿੱਲਵਾਂ ਅਧੀਨ ਆਉਦੇ ਪਿੰਡ ਮਹਿਮਦਵਾਲ ਦੇ ਗਰੀਬ ਅਤੇ ਬੇਘਰਿਆਂ ਲਈ ਭਾਰਤ ਸਰਕਾਰ ਦੀ ਇੰਦਰਾ ਅਵਾਸ ਯੋਜਨਾ ਤਹਿਤ ਸਾਲ 2012 ਵਿੱਚ ਗ੍ਰਾਮ ਪੰਚਾਇਤ ਪਿੰਡ ਮਹਿਮਦਵਾਲ ਨੂੰ ਪ੍ਰਾਪਤ ਕੁੱਲ 13,50,000 ਰੁਪਏ ਦੀ ਗ੍ਰਾਂਟ ਨੂੰ ਤੱਤਕਾਲੀ ਏ.ਡੀ.ਸੀ ਵਿਕਾਸ-ਕਮ-ਮੁੱਖ ਕਾਰਜਕਾਰੀ ਅਫਸਰ ਜਿਲ੍ਹਾ ਪ੍ਰੀਸ਼ਦ ਕਪੂਰਥਲਾ ਸ਼ਤੀਸ਼ ਚੰਦਰ ਵਸ਼ਿਸ਼ਟ ਨੇ ਆਸਾ ਸਿੰਘ ਸਰਪੰਚ ਪਿੰਡ ਮਹਿਮਦਵਾਲ ਅਤੇ ਕੁਲਵੰਤ ਸਿੰਘ ਪੰਚਾਇਤ ਸਕੱਤਰ ਨਾਲ ਮਿਲੀਭੁਗਤ ਕਰਕੇ ਅਯੋਗ ਲਾਭਪਾਤਰੀਆਂ ਦੇ ਨਾਮ ਉਪਰ ਵੱਖ-ਵੱਖ ਚੈਕ ਕੱਟ ਕੇ ਉਸ ਗ੍ਰਾਂਟ ਨੂੰ ਖੁਰਦ-ਬੁਰਦ ਕਰ ਦਿੱਤਾ ਸੀ। ਉਨਾਂ ਦੱਸਿਆ ਕਿ ਉਪਰੰਤ ਤੱਤਕਾਲੀ ਡਿਪਟੀ ਕਮਿਸ਼ਨਰ ਕਪੂਰਥਲਾ ਦੀ ਸ਼ਿਫਾਰਸ਼ ਉਤੇ ਵੱਖ-ਵੱਖ ਅਧਿਕਾਰੀਆਂ ਦੀ ਪੰਜ ਮੈਂਬਰੀ ਕਮੇਟੀ ਨੇ ਫਿਜੀਕਲ ਵੈਰੀਫਿਕੇਸ਼ਨ ਕੀਤੀ ਤਾਂ ਜਿਲ੍ਹਾ ਕਪੂਰਥਲਾ ਵਿੱਚ ਪੈਂਦੇ 31 ਪਿੰਡਾਂ ਦੇ 411 ਆਯੋਗ ਲਾਭਪਾਤਰੀਆਂ ਨੂੰ ਸਾਲ 2011-12 ਦੌਰਾਨ 1,80,00,000 ਰੁਪਏ ਦੀ ਨਾਜਾਇਜ਼ ਅਦਾਇਗੀ ਕਰਨੀ ਪਾਈ ਗਈ। ਇਸ ਸਬੰਧ ਵਿੱਚ ਵਿਜੀਲੈਂਸ ਬਿਉਰੋ ਵੱਲੋਂ 132 ਦੋਸ਼ੀਆਂ ਖਿਲਾਫ ਮੁਕੱਦਮਾ ਨੰਬਰ 01 ਮਿਤੀ 03-02-17 ਨੂੰ ਆਈ.ਪੀ.ਸੀ ਦੀ ਧਾਰਾ 409, 420, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1), 13(2) ਅਧੀਨ ਵਿਜੀਲੈਂਸ ਬਿਉਰੋ ਦੇ ਥਾਣਾ ਜਲੰਧਰ ਰੇਂਜ ਵਿੱਚ ਦਰਜ ਕੀਤਾ ਗਿਆ ਸੀ। ਇਸ ਕੇਸ ਵਿੱਚ ਉਕਤ ਦੋਸ਼ੀ ਮਹਿੰਦਰ ਵਾਸੀ ਪਿੰਡ ਮਹਿਮਦਵਾਲ, ਜਿਲਾ ਕਪੂਰਥਲਾ ਨੂੰ ਪੜਤਾਲ ਉਪਰੰਤ ਮਿਤੀ 16-12-2019 ਨੂੰ ਨਾਮਜ਼ਦ ਕੀਤਾ ਗਿਆ ਸੀ ਜਿਸ ਨੂੰ ਅੱਜ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਮਹਿੰਦਰ ਵੱਲੋਂ ਅਯੋਗ ਲਾਭਪਾਤਰੀ ਹੁੰਦੇ ਹੋਏ ਇਸ ਇੰਦਰਾ ਅਵਾਸ ਯੋਜਨਾ ਤਹਿਤ ਕੱਚੇ ਮਕਾਨਾਂ ਨੂੰ ਪੱਕਾ ਬਨਾਉਣ ਲਈ ਮਿਤੀ 03-03-2012 ਅਤੇ 07-03-2012 ਨੂੰ ਵੱਖ-ਵੱਖ ਚੈਕਾਂ ਰਾਹੀਂ ਕੁੱਲ 45,000 ਰੁਪਏ ਦੀ ਮਿਲੀ ਗਰਾਂਟ ਪਿੰਡ ਮਹਿਮਦਵਾਲ ਦੇ ਸਰਪੰਚ ਆਸਾ ਸਿੰਘ ਅਤੇ ਪੰਚਾਇਤ ਸਕੱਤਰ ਕੁਲਵੰਤ ਸਿੰਘ ਦੀ ਮਿਲੀਭੁਗਤ ਨਾਲ ਹੜੱਪ ਕਰ ਲਈ ਸੀ। ਵਰਨਣਯੋਗ ਹੈ ਕਿ ਉਪਰੋਕਤ ਮੁਕੱਦਮੇ ਵਿੱਚ ਕੁੱਲ 132 ਦੋਸ਼ੀਆਂ ਵਿੱਚੋਂ ਹੁਣ ਤੱਕ 118 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਬਾਕੀ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਉਨ੍ਹਾਂ ਦੇ ਠਿਕਾਣਿਆਂ ਉਪਰ ਵਿਜੀਲੈਂਸ ਬਿਉਰੋ ਵੱਲੋਂ ਦਬਿਸ਼ ਦਿੱਤੀ ਜਾ ਰਹੀ ਹੈ ਜਿੰਨ੍ਹਾਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।

News 01 April,2023
ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਹੌਸਲਾ ਰੱਖਣ ਦੀ ਅਪੀਲ - ਮੁਸ਼ਕਲ ਦੀ ਇਸ ਘੜੀ ਵਿੱਚ ਸਰਕਾਰ ਕਿਸਾਨਾਂ ਦੇ ਨਾਲ - ਇਕ-ਇਕ ਪੈਸੇ ਦੀ ਕੀਤੀ ਜਾਵੇਗੀ ਭਰਪਾਈ

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਵਿਸ਼ੇਸ਼ ਗਿਰਦਾਵਰੀ ਅਤੇ ਕਿਸਾਨਾਂ ਨੂੰ ਮੁਆਵਜ਼ੇ ਦੀ ਵੰਡ ਦੇ ਕੰਮ ਨੂੰ ਨਤੀਜਾਮੁਖੀ ਅਤੇ ਸਮਾਂਬੱਧ ਢੰਗ ਨਾਲ ਪੂਰਾ ਕਰਨ ਦੇ ਨਿਰਦੇਸ਼ ਚੰਡੀਗੜ੍ਹ, 28 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਧਿਕਾਰੀਆਂ ਨੂੰ ਮੀਂਹ ਅਤੇ ਗੜ੍ਹੇਮਾਰੀ ਨਾਲ ਖ਼ਰਾਬ ਹੋਈ ਫ਼ਸਲ ਦੀ ਵਿਸ਼ੇਸ਼ ਗਿਰਦਾਵਰੀ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ੇ ਦੀ ਵੰਡ ਦੇ ਕੰਮ ਨੂੰ ਸਮਾਂਬੱਧ ਢੰਗ ਨਾਲ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੀਂਹ ਅਤੇ ਗੜ੍ਹੇਮਾਰੀ ਤੋਂ ਬਾਅਦ ਸਥਿਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਗਿਰਦਾਵਰੀ ਨਿਰਧਾਰਤ ਸਮੇਂ ਵਿੱਚ ਮੁਕੰਮਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਫ਼ਸਲ ਨੂੰ ਹਰ ਤਰ੍ਹਾਂ ਦੇ ਨੁਕਸਾਨ ਦਾ ਪਤਾ ਲਾਇਆ ਜਾਵੇ ਤਾਂ ਜੋ ਪੀੜਤ ਧਿਰਾਂ ਨੂੰ ਮੁਆਵਜ਼ਾ ਦਿੱਤਾ ਜਾ ਸਕੇ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਕਿਸਾਨਾਂ ਨੂੰ ਹੀ ਮੁਆਵਜ਼ਾ ਮਿਲੇ, ਜਿਨ੍ਹਾਂ ਦੀ ਫ਼ਸਲ ਪ੍ਰਭਾਵਿਤ ਹੋਈ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਸੰਕਟ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਨੇ ਕਿਹਾ ਕਿ ਮੁਆਵਜ਼ੇ ਦੀ ਵੰਡ ਤੋਂ ਪਹਿਲਾਂ ਜਨਤਕ ਅਨਾਊਂਸਮੈਂਟਾਂ ਕੀਤੀਆਂ ਜਾਣ ਤਾਂ ਜੋ ਸਾਰੇ ਲੋਕਾਂ ਨੂੰ ਇਸ ਬਾਰੇ ਪਤਾ ਲੱਗ ਸਕੇ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਜੇ ਨੁਕਸਾਨ 75 ਫੀਸਦੀ ਤੋਂ ਵੱਧ ਹੁੰਦਾ ਹੈ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ 15,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਵੇਗੀ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਨੁਕਸਾਨ 33 ਤੋਂ 75 ਫ਼ੀਸਦੀ ਤੱਕ ਹੁੰਦਾ ਹੈ ਤਾਂ ਕਿਸਾਨਾਂ ਨੂੰ 6750 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਨਾਲ ਹੀ ਮਜ਼ਦੂਰਾਂ ਨੂੰ 10 ਫ਼ੀਸਦੀ ਮੁਆਵਜ਼ਾ ਦਿੱਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਕੋਈ ਵਿੱਤੀ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਇਹ ਵੀ ਕਿਹਾ ਕਿ ਜਿਨ੍ਹਾਂ ਦੇ ਮਕਾਨ ਪੂਰੀ ਤਰ੍ਹਾਂ ਨੁਕਸਾਨੇ ਗਏ ਹਨ, ਉਨ੍ਹਾਂ ਨੂੰ 95100 ਰੁਪਏ ਜਦਕਿ ਜਿਨ੍ਹਾਂ ਦੇ ਘਰਾਂ ਦਾ ਮਾਮੂਲੀ ਨੁਕਸਾਨ ਹੋਇਆ ਹੈ, ਨੂੰ 5200 ਰੁਪਏ ਮੁਆਵਜ਼ਾ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਨੂੰ ਰਾਹਤ ਦੇਣ ਲਈ ਇਸ ਕੰਮ ਨੂੰ ਜਲਦ ਤੋਂ ਜਲਦ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸੀਨੀਅਰ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਿੱਜੀ ਤੌਰ 'ਤੇ ਇਸ ਕੰਮ ਦੀ ਪ੍ਰਗਤੀ ਦੀ ਨਿਗਰਾਨੀ ਕਰਨ ਅਤੇ ਉਨ੍ਹਾਂ ਨੂੰ ਰੋਜ਼ਾਨਾ ਰਿਪੋਰਟ ਸੌਂਪਣ। ਭਗਵੰਤ ਮਾਨ ਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ।

News 28 March,2023
ਮੁੱਖ ਮੰਤਰੀ ਨੇ ਕਿਸਾਨਾਂ ਵੱਲੋਂ ਪ੍ਰਾਇਮਰੀ ਖੇਤੀਬਾੜੀ ਸਭਾਵਾਂ ਤੋਂ ਲਏ ਕਰਜ਼ਿਆਂ ਦੀ ਮੁੜ ਅਦਾਇਗੀ ਰੋਕੀ

* ਸੰਕਟ ਦੀ ਇਸ ਘੜੀ 'ਚ ਕਿਸਾਨਾਂ ਨਾਲ ਡਟ ਕੇ ਖੜ੍ਹੀ ਸਰਕਾਰ ਚੰਡੀਗੜ੍ਹ, 27 ਮਾਰਚ: ਇਕ ਵੱਡੀ ਕਿਸਾਨ ਪੱਖੀ ਪਹਿਲਕਦਮੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਤੋਂ ਕਿਸਾਨਾਂ ਵੱਲੋਂ ਲਏ ਕਰਜ਼ੇ ਦੀ ਮੁੜ ਅਦਾਇਗੀ ਰੋਕਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਇਹ ਫ਼ੈਸਲਾ ਹਾਲ ਹੀ ਵਿੱਚ ਪਏ ਮੀਂਹ ਅਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦੇ ਮੱਦੇਨਜ਼ਰ ਲਿਆ ਹੈ। ਉਨ੍ਹਾਂ ਉਮੀਦ ਜਤਾਈ ਕਿ ਇਸ ਫ਼ੈਸਲੇ ਨਾਲ ਕਿਸਾਨਾਂ ਨੂੰ ਸੰਕਟ ਦੀ ਇਸ ਘੜੀ ਵਿੱਚ ਰਾਹਤ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਨੁਕਸਾਨ ਦੀ ਭਰਪਾਈ ਤੋਂ ਬਾਅਦ ਇਸ ਰਕਮ ਦੀ ਵਾਪਸੀ ਕਰ ਸਕਦੇ ਹਨ। ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਸ ਨਾਲ ਸੂਬੇ ਦੇ ਕਿਸਾਨਾਂ ਨੂੰ ਕਰਜ਼ਾ ਮੋੜਨ ਲਈ ਹੋਰ ਸਮਾਂ ਮਿਲੇਗਾ ਅਤੇ ਕਰਜ਼ਾ ਨਾ ਮੋੜ ਸਕਣ ਵਾਲੇ ਕਿਸਾਨਾਂ ਦਾ ਜੁਰਮਾਨਾ ਲੱਗਣ ਤੋਂ ਵੀ ਬਚਾਅ ਹੋਵੇਗਾ। ਉਨ੍ਹਾਂ ਕਿਹਾ ਕਿ ਰਾਜ ਦੀਆਂ ਸਹਿਕਾਰੀ ਸਭਾਵਾਂ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਸੂਬੇ ਦੇ ਕਿਸਾਨਾਂ ਨੂੰ ਥੋੜ੍ਹੇ ਸਮੇਂ ਦੇ ਫ਼ਸਲੀ ਕਰਜ਼ੇ ਵਜੋਂ ਕਰੋੜਾਂ ਰੁਪਏ ਪ੍ਰਤੀ ਫ਼ਸਲ ਕਰਜ਼ਾ ਦਿੰਦੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਕਦਮ ਕਿਸਾਨਾਂ ਲਈ ਅਹਿਮ ਰਿਆਇਤ ਅਤੇ ਰਾਹਤ ਵਾਲਾ ਹੈ। ਉਨ੍ਹਾਂ ਕਿਹਾ ਕਿ ਸਮੇਂ ਵਿੱਚ ਵਾਧੇ ਦੇ ਨਤੀਜੇ ਵਜੋਂ ਵੱਡੀ ਗਿਣਤੀ ਕਿਸਾਨ ਡਿਫ਼ਾਲਟਰ ਹੋਣ ਤੋਂ ਬਚਣਗੇ ਅਤੇ ਅਗਲੀ ਫ਼ਸਲ ਲਈ ਕਰਜ਼ਾ ਲੈਣ ਦੇ ਯੋਗ ਬਣ ਜਾਣਗੇ।

News 27 March,2023
ਅਮਨ ਅਰੋੜਾ ਨੇ ਰੋਜ਼ਗਾਰ ਉਤਪਤੀ ਮੰਤਰੀ ਵਜੋਂ ਅਹੁਦਾ ਸੰਭਾਲਿਆ

ਅਧਿਕਾਰੀਆਂ ਨੂੰ ਉਦਯੋਗ ਦੀਆਂ ਲੋੜਾਂ ਤੇ ਹੁਨਰਮੰਦ ਕਾਮਿਆਂ ਵਿਚਲੇ ਪਾੜੇ ਨੂੰ ਪੂਰਨ ਦੇ ਨਿਰਦੇਸ਼ • ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਰੋਜ਼ਗਾਰ ਦੇ ਵੱਧ ਮੌਕਿਆਂ ਵਾਲੇ ਖੇਤਰਾਂ ਵਿੱਚ ਨੌਜਵਾਨਾਂ ਨੂੰ ਸਿਖਲਾਈ ਦੇਣ ਲਈ ਵਿਆਪਕ ਯੋਜਨਾ ਤਿਆਰ ਕਰਨ ਵਾਸਤੇ ਵੀ ਕਿਹਾ ਚੰਡੀਗੜ੍ਹ, 27 ਮਾਰਚ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨੌਜਵਾਨਾਂ ਨੂੰ ਨੌਕਰੀਆਂ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਪੂਰਾ ਕਰਨ ਲਈ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਉਦਯੋਗਾਂ ਦੀਆਂ ਲੋੜਾਂ ਅਤੇ ਆਧੁਨਿਕ ਸਮੇਂ ਦੇ ਬਦਲਦੇ ਰੁਝਾਨਾਂ ਅਨੁਸਾਰ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਹੋਰ ਸਰਗਰਮੀ ਨਾਲ ਕੰਮ ਕਰਨ। ਉਹ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਵਜੋਂ ਚਾਰਜ ਸੰਭਾਲਣ ਉਪਰੰਤ ਇਥੇ ਇੱਕ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਸ੍ਰੀ ਅਮਨ ਅਰੋੜਾ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਉਦਯੋਗਾਂ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਕਾਮੇ ਆਸਾਨੀ ਨਾਲ ਉਪਲਬਧ ਹੋਣੇ ਚਾਹੀਦੇ ਹਨ ਤਾਂ ਜੋ ਉਦਯੋਗਾਂ ਦੀਆਂ ਲੋੜਾਂ ਅਤੇ ਹੁਨਰਮੰਦ ਕਾਮਿਆਂ ਵਿਚਲੇ ਪਾੜੇ ਨੂੰ ਪੂਰਿਆ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਨੌਜਵਾਨਾਂ ਨੂੰ ਉਨ੍ਹਾਂ ਖੇਤਰਾਂ ਵਿੱਚ ਸਿਖਲਾਈ ਦੇਣ ਲਈ ਇੱਕ ਵਿਆਪਕ ਯੋਜਨਾ ਤਿਆਰ ਕਰਨ, ਜਿਨ੍ਹਾਂ ਵਿੱਚ ਰੋਜ਼ਗਾਰ ਦੀ ਬਹੁਤਾਤ ਹੈ ਤਾਂ ਜੋ ਉਨ੍ਹਾਂ ਨੂੰ ਨੌਕਰੀ ਹਾਸਲ ਕਰਨ ਵਿੱਚ ਕੋਈ ਸਮੱਸਿਆ ਨਾ ਆਵੇ। ਇੱਕ ਪੇਸ਼ਕਾਰੀ ਦਿੰਦਿਆਂ ਸਕੱਤਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀ ਕੁਮਾਰ ਰਾਹੁਲ ਅਤੇ ਡਾਇਰੈਕਟਰ ਸ੍ਰੀਮਤੀ ਦੀਪਤੀ ਉੱਪਲ ਨੇ ਕੈਬਨਿਟ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਪ੍ਰਾਈਵੇਟ ਸੈਕਟਰ ਵਿੱਚ ਰੋਜ਼ਗਾਰ ਲਈ 2003 ਪਲੇਸਮੈਂਟ ਕੈਂਪ ਲਗਾ ਕੇ 1,21,335 ਉਮੀਦਵਾਰਾਂ ਦੀ ਸਹਾਇਤਾ ਕੀਤੀ ਗਈ ਹੈ। ਇਸ ਤੋਂ ਇਲਾਵਾ 32,383 ਉਮੀਦਵਾਰਾਂ ਨੂੰ ਹੁਨਰ ਸਿਖਲਾਈ ਦੇਣ ਤੋਂ ਇਲਾਵਾ 799 ਕੈਂਪ ਲਗਾ ਕੇ 80329 ਉਮੀਦਵਾਰਾਂ ਨੂੰ ਸਵੈ-ਰੋਜ਼ਗਾਰ ਲਈ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਨੇ ਅੱਗੇ ਦੱਸਿਆ ਕਿ ਅੰਮ੍ਰਿਤਸਰ, ਬਠਿੰਡਾ, ਜਲੰਧਰ, ਹੁਸ਼ਿਆਰਪੁਰ ਅਤੇ ਲੁਧਿਆਣਾ ਵਿਖੇ ਪੰਜ ਮਲਟੀ-ਸਕਿੱਲ ਡਿਵੈਲਪਮੈਂਟ ਸੈਂਟਰ ਨੌਜਵਾਨਾਂ ਨੂੰ ਵੱਖ-ਵੱਖ ਕੋਰਸਾਂ ਵਿੱਚ ਸਿਖਲਾਈ ਦੇ ਰਹੇ ਹਨ। ਡਾਇਰੈਕਟਰ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੇਜਰ ਜਨਰਲ ਜੇ.ਐਸ. ਸੰਧੂ, ਡਾਇਰੈਕਟਰ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੇਜਰ ਜਨਰਲ ਅਜੈ ਐਚ. ਚੌਹਾਨ, ਡਾਇਰੈਕਟਰ ਜਨਰਲ ਸੀ-ਪਾਈਟ ਮੇਜਰ ਜਨਰਲ ਰਾਮਬੀਰ ਸਿੰਘ ਮਾਨ ਨੇ ਸ੍ਰੀ ਅਮਨ ਅਰੋੜਾ ਨੂੰ ਇਨ੍ਹਾਂ ਸੰਸਥਾਵਾਂ ਦੇ ਕੰਮਕਾਜ ਬਾਰੇ ਵੀ ਜਾਣੂ ਕਰਵਾਇਆ। ਇਸ ਮੀਟਿੰਗ ਵਿੱਚ ਜੁਆਇੰਟ ਡਾਇਰੈਕਟਰ ਰੋਜ਼ਗਾਰ ਉਤਪਤੀ ਵਿਭਾਗ ਸ੍ਰੀਮਤੀ ਸੰਜੀਦਾ ਬੇਰੀ, ਜਨਰਲ ਮੈਨੇਜਰ ਪੰਜਾਬ ਹੁਨਰ ਵਿਕਾਸ ਮਿਸ਼ਨ, ਪੰਜਾਬ/ਪੀ.ਜੀ.ਆਰ.ਕੇ.ਏ.ਐਮ. ਸ੍ਰੀ ਸੁਰਿੰਦਰ ਮੋਹਨ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

News 27 March,2023
ਵਿਜੀਲੈਂਸ ਬਿਊਰੋ ਪੰਜਾਬ 24,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਪਟਵਾਰੀ ਕਾਬੂ

ਮਾਮਲੇ ਦੀ ਅਗਲੇਰੀ ਜਾਂਚ ਜਾਰੀ ਚੰਡੀਗੜ੍ਹ, 27 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਾਲ ਹਲਕਾ ਨਵਾਂਸ਼ਹਿਰ, ਜ਼ਿਲ੍ਹਾ ਐਸ.ਬੀ.ਐਸ. ਨਗਰ ਵਿਖੇ ਤਾਇਨਾਤ ਪਟਵਾਰੀ ਪ੍ਰੇਮ ਕੁਮਾਰ ਨੂੰ 24,000 ਰੁਪਏ ਰਿਸ਼ਵਤ ਹਾਸਲ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਉਕਤ ਮਾਲ ਕਰਮਚਾਰੀ ਵਿਰੁੱਧ ਇਹ ਮਾਮਲਾ ਦਰਜ ਕੀਤਾ ਗਿਆ ਹੈ। ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਅਮਰਜੀਤ ਸਿੰਘ ਵਾਸੀ ਕਰਨਾਣਾ, ਤਹਿਸੀਲ ਬੰਗਾ ਨੇ ਦੋਸ਼ ਲਗਾਇਆ ਹੈ ਕਿ ਉਕਤ ਪਟਵਾਰੀ ਨੇ ਉਸ ਦੇ ਪਿਤਾ ਅਤੇ ਉਸ ਦੇ ਚਾਚੇ ਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਕਿਸ਼ਤਾਂ 'ਚ 24,000 ਰੁਪਏ ਰਿਸ਼ਵਤ ਵਜੋਂ ਲਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਸਾਰੀ ਗੱਲਬਾਤ ਆਪਣੇ ਮੋਬਾਈਲ 'ਤੇ ਰਿਕਾਰਡ ਕਰ ਲਈ ਹੈ ਜਦੋਂ ਦੋਸ਼ੀ ਪਟਵਾਰੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਬੁਲਾਰੇ ਨੇ ਅੱਗੇ ਕਿਹਾ ਕਿ ਜਲੰਧਰ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਉਕਤ ਸ਼ਿਕਾਇਤ ਵਿੱਚ ਲਗਾਏ ਦੋਸ਼ਾਂ ਦੀ ਜਾਂਚ ਕੀਤੀ ਅਤੇ ਰਿਸ਼ਵਤ ਮੰਗਣ ਤੇ ਲੈਣ ਦੇ ਦੋਸ਼ੀ ਪਾਏ ਜਾਣ ਉਪਰੰਤ ਉਪਰੋਕਤ ਮਾਲ ਮਹਿਕਮੇ ਦੇ ਕਰਮਚਾਰੀ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਸਬੰਧੀ ਮੁਕੱਦਮਾ ਦਰਜ ਕੀਤਾ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

News 27 March,2023
ਪੰਜਾਬ ਪੁਲਿਸ ਨੇ ਕਾਰਵਾਈ ਦੌਰਾਨ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਵਾਲੇ ਗ੍ਰਿਫਤਾਰ ਕੀਤੇ 44 ਵਿਅਕਤੀਆਂ ਨੂੰ ਕੀਤਾ ਰਿਹਾਅ

ਥੋੜ੍ਹੀ ਬਹੁਤ ਭੂਮਿਕਾ ਵਾਲੇ ਹੋਰ ਵਿਅਕਤੀਆਂ ਨੂੰ ਵੀ ਜਲਦ ਪੁਲਿਸ ਹਿਰਾਸਤ ਚੋਂ ਕੀਤਾ ਜਾਵੇਗਾ ਰਿਹਾਅ - ਪੰਜਾਬ ਪੁਲਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸੇ ਬੇਕਸੂਰ ਨੂੰ ਤੰਗ-ਪ੍ਰੇਸ਼ਾਨ ਨਾ ਕਰਨ ਦੀਆਂ ਸਪੱਸ਼ਟ ਹਦਾਇਤਾਂ - ਗ੍ਰਿਫਤਾਰ ਕੀਤੇ ਗਏ ਕੁੱਲ 207 ਵਿੱਚੋਂ 30 ਵਿਅਕਤੀ ਪਾਏ ਗਏ ਅਹਿਮ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਚੰਡੀਗੜ੍ਹ, 25 ਮਾਰਚ: ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਸੂਬੇ ਵਿੱਚ ਅਮਨ-ਕਾਨੂੰਨ ਨੂੰ ਖ਼ੋਰਾ ਲਾਉਣ ਦੀਆਂ ਕੋਝੀਆਂ ਕੋਸ਼ਿਸ਼ਾਂ ਕਰਨ ਵਾਲਿਆਂ ਵਿਰੁੱਧ ਚੱਲ ਰਹੇ ਅਭਿਆਨ ਦੌਰਾਨ , ਇਹਤਿਆਤ ਵਜੋਂ ਗਿਰਫਤਾਰ ਕੀਤੇ ਗਏ 44 ਵਿਅਕਤੀਆਂ ਨੂੰ ਪੁਲਿਸ ਹਿਰਾਸਤ ਵਿੱਚੋਂ ਰਿਹਾਅ ਕਰ ਦਿੱਤਾ ਹੈ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਅਪਰੇਸ਼ਨ ਦੌਰਾਨ ਕਿਸੇ ਵੀ ਬੇਕਸੂਰ ਵਿਅਕਤੀ ਨੂੰ ਪ੍ਰੇਸ਼ਾਨ ਨਾ ਕਰਨ ਦੀਆਂ ਸਪੱਸ਼ਟ ਹਦਾਇਤਾਂ ਦਿੱਤੀਆਂ ਸਨ। ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਕਿਹਾ ਕਿ ਜਨਤਾ ਦੇ ਵਡੇਰੇ ਹਿੱਤਾਂ ਵਿੱਚ ਅਤੇ ਨੌਜਵਾਨਾਂ ਨੂੰ ਪ੍ਰੇਸ਼ਾਨੀ ਨਾ ਆਉਣ ਦੇਣ ਨੂੰ ਧਿਆਨ ਵਿੱਚ ਰੱਖਦੇ ਹੋਏ, ਪੰਜਾਬ ਪੁਲਿਸ ਨੇ ਉਹਨਾਂ ਵਿਅਕਤੀਆਂ ਨੂੰ ਰਿਹਾਅ ਕਰਨ ਦਾ ਫੈਸਲਾ ਕੀਤਾ ਹੈ ਜਿਹਨਾਂ ਦੀ ਘੱਟੋ-ਘੱਟ ਭੂਮਿਕਾ ਹੈ ਜਾਂ ਜੋ ਬੱਸ ਐਵੇਂ ਭਾਵਨਾ ਚ ਵਹਿ ਕੇ ਅੰਮ੍ਰਿਤਪਾਲ ਨਾਲ ਤੁਰ ਪਏ ਸਨ। ਅਜਿਹੇ 44 ਵਿਅਕਤੀਆਂ, ਜਿਨ੍ਹਾਂ ਨੂੰ ਇਹਤਿਆਤ ਵਜੋਂ ਗਿਰਫਤਾਰ ਕੀਤਾ ਗਿਆ ਸੀ, ਨੂੰ ਸ਼ੁੱਕਰਵਾਰ ਨੂੰ ਭਵਿੱਖ ਵਿੱਚ ਚੰਗੇ ਆਚਰਣ ਦੇ ਵਾਅਦੇ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਦੇ ਐਲਾਨ ਕਿ ਪੰਜਾਬ ਪੁਲਿਸ 177 ਗ੍ਰਿਫਤਾਰ ਵਿਅਕਤੀਆਂ ਨੂੰ ਨਿਵਾਰਕ ਹਿਰਾਸਤ ਤੋਂ ਰਿਹਾਅ ਕਰ ਸਕਦੀ ਹੈ , ਦੇ ਇੱਕ ਦਿਨ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਜ਼ਿਕਰਯੋਗ ਹੈ ਕਿ ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਭੰਗ ਕਰਨ ਦੇ ਦੋਸ਼ ਹੇਠ ਕੁੱਲ 207 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਨ੍ਹਾਂ ਵਿੱਚੋਂ 30 ਗੰਭੀਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਗਏ ਹਨ, ਜਦੋਂਕਿ ਬਾਕੀਆਂ ਦੀ ਗ੍ਰਿਫ਼ਤਾਰੀ ਸੁਰੱਖਿਆ ਦੀ ਨਜ਼ਰੋਂ ਇਹਤਿਆਤ ਵਜੋਂ ਕੀਤੀ ਗਈ ਹੈ। ਉਨ੍ਹਾਂ ਨੇ ਇਹ ਵੀ ਭਰੋਸਾ ਦਿੱਤਾ ਸੀ ਕਿ ਅੰਮ੍ਰਿਤ ਛਕਣ ਅਤੇ ਨਸ਼ਾ ਛੁਡਾਉਣ ਵਿੱਚ ਸ਼ਾਮਲ ਲੋਕਾਂ ਨੂੰ ਵੀ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਬਾਕੀ ਰਹਿੰਦੇ ਵਿਅਕਤੀਆਂ ਦੀ ਜਾਂਚ ਕੀਤੀ ਜਾ ਰਹੀ ਹੈ, ਜੋ ਕਿ ਇਹਤਿਆਤਨ ਗਿਰਫਤਾਰੀ ਅਧੀਨ ਹਨ ਅਤੇ ਜੇਕਰ ਉਹ ਕਿਸੇ ਵੀ ਠੋਸ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਨਾ ਪਾਏ ਗਏ ਤਾਂ ਜਲਦ ਹੀ ਉਹਨਾਂ ਨੂੰ ਵੀ ਪੁਲਿਸ ਹਿਰਾਸਤ ਵਿੱਚੋਂ ਛੱਡ ਦਿੱਤਾ ਜਾਵੇਗਾ । ਜ਼ਿਕਰਯੋਗ ਹੈ ਕਿ ਪੰਜਾਬ ਦੇ ਭੋਲੇ ਭਾਲੇ ਨੌਜਵਾਨਾਂ ਨੂੰ ਦੇਸ਼ ਵਿਰੋਧੀ ਤਾਕਤਾਂ ਦੇ ਹੱਥਾਂ ’ਚ ਖੇਡਣ ਤੋਂ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਇਹ ਅਪਰੇਸ਼ਨ ਚਲਾਇਆ ਜਾ ਰਿਹਾ ਹੈ।

News 25 March,2023
ਗਰੀਬਾਂ ਤੇ ਬੇਘਰਿਆਂ ਲਈ ਮਕਾਨਾਂ ਦੀ ਗ੍ਰਾਂਟ ਚ ਘਪਲਾ ਕਰਨ ਵਾਲੀ ਦੋਸ਼ਣ ਔਰਤ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

13,50,000 ਰੁਪਏ ਦੀ ਗ੍ਰਾਂਟ ਵਿੱਚੋਂ ਮਿਲੀਭੁਗਤ ਰਾਹੀਂ ਕੁੱਲ 45,000 ਰੁਪਏ ਰਾਸ਼ੀ ਹੜੱਪਣ ਦੇ ਦੋਸ਼ ਚੰਡੀਗੜ 25 ਮਾਰਚ : ਭਾਰਤ ਸਰਕਾਰ ਦੀ ਇੰਦਰਾ ਅਵਾਸ ਯੋਜਨਾ ਤਹਿਤ ਗਰੀਬ ਅਤੇ ਬੇਘਰਿਆਂ ਲਈ ਸਾਲ 2012 ਵਿੱਚ ਗ੍ਰਾਮ ਪੰਚਾਇਤ ਪਿੰਡ ਮਹਿਮਦਵਾਲ, ਜਿਲਾ ਕਪੂਰਥਲਾ ਨੂੰ ਪ੍ਰਾਪਤ ਹੋਈ ਕੁੱਲ 13,50,000 ਰੁਪਏ ਦੀ ਗ੍ਰਾਂਟ ਵਿੱਚੋਂ ਮਿਲੀਭੁਗਤ ਰਾਹੀਂ ਕੁੱਲ 45,000 ਰੁਪਏ ਰਾਸ਼ੀ ਹੜੱਪਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਸ਼ੁੱਕਰਵਾਰ ਨੂੰ ਪਿੰਡ ਗੌਰੇ ਦੀ ਦੋਸ਼ਣ ਚਰਨ ਕੌਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਹ ਪਿਛਲੇ 4 ਸਾਲ ਤੋਂ ਫਰਾਰ ਚਲੀ ਆ ਰਹੀ ਸੀ। ਵਰਨਣਯੋਗ ਹੈ ਕਿ ਛੇ ਸਾਲ ਪਹਿਲਾਂ ਦਰਜ ਇਸ ਮੁਕੱਦਮੇ ਵਿੱਚ ਸ਼ਾਮਲ ਕੁੱਲ 132 ਦੋਸ਼ੀਆਂ ਵਿੱਚੋਂ ਹੁਣ ਤੱਕ 117 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਬਾਕੀ ਦੋਸ਼ੀਆਂ ਦੀ ਸਰਗਰਮੀ ਨਾਲ ਭਾਲ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਬਲਾਕ ਢਿੱਲਵਾਂ ਅਧੀਨ ਆਉਦੇ ਪਿੰਡ ਮਹਿਮਦਵਾਲ ਦੇ ਗਰੀਬ ਅਤੇ ਬੇਘਰਿਆਂ ਲਈ ਭਾਰਤ ਸਰਕਾਰ ਦੀ ਇੰਦਰਾ ਅਵਾਸ ਯੋਜਨਾ ਤਹਿਤ ਸਾਲ 2012 ਵਿੱਚ ਗ੍ਰਾਮ ਪੰਚਾਇਤ ਪਿੰਡ ਮਹਿਮਦਵਾਲ ਨੂੰ ਪ੍ਰਾਪਤ ਕੁੱਲ 13,50,000 ਰੁਪਏ ਦੀ ਗ੍ਰਾਂਟ ਨੂੰ ਤੱਤਕਾਲੀ ਏ.ਡੀ.ਸੀ ਵਿਕਾਸ-ਕਮ-ਮੁੱਖ ਕਾਰਜਕਾਰੀ ਅਫਸਰ ਜਿਲ੍ਹਾ ਪ੍ਰੀਸ਼ਦ ਕਪੂਰਥਲਾ ਸ਼ਤੀਸ਼ ਚੰਦਰ ਵਸ਼ਿਸਟ ਨੇ ਆਸਾ ਸਿੰਘ ਸਰਪੰਚ ਪਿੰਡ ਮਹਿਮਦਵਾਲ ਅਤੇ ਕੁਲਵੰਤ ਸਿੰਘ ਪੰਚਾਇਤ ਸਕੱਤਰ ਨਾਲ ਮਿਲੀਭੁਗਤ ਕਰਕੇ ਅਯੋਗ ਲਾਭਪਾਤਰੀਆਂ ਦੇ ਨਾਮ ਉਪਰ ਵੱਖ ਵੱਖ ਚੈਕ ਕੱਟ ਕੇ ਉਸ ਗ੍ਰਾਂਟ ਨੂੰ ਖੁਰਦ-ਬੁਰਦ ਕਰ ਦਿੱਤਾ ਸੀ। ਉਨਾਂ ਦੱਸਿਆ ਕਿ ਉਪਰੰਤ ਡਿਪਟੀ ਕਮਿਸ਼ਨਰ ਕਪੂਰਥਲਾ ਦੀ ਸ਼ਿਫਾਰਸ਼ ਉਤੇ ਵੱਖ ਵੱਖ ਅਧਿਕਾਰੀਆਂ ਦੀ ਪੰਜ ਮੈਂਬਰੀ ਕਮੇਟੀ ਨੇ ਫਿਜੀਕਲ ਵੈਰੀਫਿਕੇਸ਼ਨ ਕਰਵਾਈ ਗਈ ਤਾਂ ਜਿਲ੍ਹਾ ਕਪੂਰਥਲਾ ਵਿੱਚ ਪੈਂਦੇ 31 ਪਿੰਡਾਂ ਦੇ 411 ਆਯੋਗ ਲਾਭਪਾਤਰੀਆਂ ਨੂੰ ਸਾਲ 2011-12 ਦੌਰਾਨ 1,80,00,000 ਰੁਪਏ ਦੀ ਨਾਜਾਇਜ਼ ਅਦਾਇਗੀ ਕੀਤੀ ਗਈ ਪਾਈ ਗਈ। ਇਸ ਸਬੰਧ ਵਿੱਚ ਵਿਜੀਲੈਂਸ ਬਿਉਰੋ ਵੱਲੋਂ 132 ਦੋਸ਼ੀਆਂ ਖਿਲਾਫ ਮੁਕੱਦਮਾ ਨੰਬਰ 01 ਮਿਤੀ 03-02-17 ਨੂੰ ਆਈ.ਪੀ.ਸੀ ਦੀ ਧਾਰਾ 409, 420, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1), 13(2) ਅਧੀਨ ਵਿਜੀਲੈਂਸ ਬਿਉਰੋ ਦੇ ਥਾਣਾ ਜਲੰਧਰ ਰੇਂਜ ਵਿੱਚ ਦਰਜ ਕੀਤਾ ਗਿਆ। ਇਸ ਕੇਸ ਵਿੱਚ ਉਕਤ ਦੋਸ਼ਣ ਚਰਨ ਕੌਰ ਵਾਸੀ ਪਿੰਡ ਗੌਰੇ, ਜਿਲਾ ਕਪੂਰਥਲਾ ਨੂੰ ਪੜਤਾਲ ਉਪਰੰਤ ਮਿਤੀ 04-02-2019 ਨੂੰ ਨਾਮਜ਼ਦ ਕੀਤਾ ਗਿਆ ਸੀ ਜਿਸ ਨੂੰ ਅੱਜ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ਣ ਚਰਨ ਕੌਰ ਵੱਲੋਂ ਅਯੋਗ ਲਾਭਪਾਤਰੀ ਹੁੰਦੇ ਹੋਏ ਇਸ ਇੰਦਰਾ ਅਵਾਸ ਯੋਜਨਾ ਤਹਿਤ ਕੱਚੇ ਮਕਾਨਾਂ ਨੂੰ ਪੱਕਾ ਬਨਾਉਣ ਲਈ ਮਿਤੀ 14-03-2012 ਨੂੰ ਵੱਖ-ਵੱਖ ਚੈਕਾਂ ਰਾਹੀਂ ਕੁੱਲ 45,000 ਰੁਪਏ ਦੀ ਮਿਲੀ ਗਰਾਂਟ ਪਿੰਡ ਗੌਰੇ ਦੇ ਸਰਪੰਚ ਸੁਖਵਿੰਦਰ ਸਿੰਘ ਅਤੇ ਪੰਚਾਇਤ ਸਕੱਤਰ ਕੁਲਵੰਤ ਸਿੰਘ ਦੀ ਮਿਲੀਭੁਗਤ ਨਾਲ ਹੜੱਪ ਕਰ ਲਈ ਸੀ। ਵਰਨਣਯੋਗ ਹੈ ਕਿ ਉਪਰੋਕਤ ਮੁਕੱਦਮੇ ਵਿੱਚ ਕੁੱਲ 132 ਦੋਸ਼ੀਆਂ ਵਿੱਚੋਂ ਹੁਣ ਤੱਕ 117 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਬਾਕੀ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਉਨ੍ਹਾਂ ਦੇ ਠਿਕਾਣਿਆਂ ਉਪਰ ਵਿਜੀਲੈਂਸ ਬਿਉਰੋ ਵੱਲੋਂ ਦਬਿਸ਼ ਦਿੱਤੀ ਜਾ ਰਹੀ ਹੈ ਜਿੰਨ੍ਹਾਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।

News 25 March,2023
ਰਾਜਸਥਾਨ ਫੀਡਰ ਨਹਿਰ 60 ਦਿਨਾਂ ਲਈ ਬੰਦ ਰਹੇਗੀ

ਪੰਜਾਬ ਸਰਕਾਰ ਨੇ 26 ਮਾਰਚ 2023 ਤੋਂ 24 ਮਈ 2023 (ਦੋਵੇਂ ਦਿਨ ਸ਼ਾਮਲ) 60 ਦਿਨਾਂ ਲਈ ਨਹਿਰ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਚੰਡੀਗੜ੍ਹ, 24 ਮਾਰਚ : ਰਾਜਸਥਾਨ ਸਰਕਾਰ ਦੀ ਬੇਨਤੀ ’ਤੇ ਪੰਜਾਬ ਦੇ ਜਲ ਸਰੋਤ ਵਿਭਾਗ ਨੇ ਰਾਜਸਥਾਨ ਫੀਡਰ ਨਹਿਰ ਨੂੰ 60 ਦਿਨਾਂ ਲਈ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਰਾਜਸਥਾਨ ਸਰਕਾਰ ਨੇ ਰੀਲਾਈਨਿੰਗ ਦੇ ਬਕਾਇਆ ਰਹਿੰਦੇ ਕੰਮ ਦੇ ਮੱਦੇਨਜ਼ਰ ਨਹਿਰ ਨੂੰ ਬੰਦ ਕਰਨ ਦੀ ਅਪੀਲ ਕੀਤੀ ਹੈ, ਜਿਸ ਕਾਰਨ ਪੰਜਾਬ ਸਰਕਾਰ ਨੇ 26 ਮਾਰਚ 2023 ਤੋਂ 24 ਮਈ 2023 (ਦੋਵੇਂ ਦਿਨ ਸ਼ਾਮਲ) 60 ਦਿਨਾਂ ਲਈ ਨਹਿਰ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਰਾਜ ਸਰਕਾਰ ਨੇ ਨਾਰਦਰਨ ਇੰਡੀਆ ਕੈਨਾਲ ਅਤੇ ਡਰੇਨੇਜ ਐਕਟ, 1873 (ਐਕਟ 8 ਆਫ 1873) ਦੇ ਅਧੀਨ ਜਾਰੀ ਰੂਲਾਂ ਦੇ ਰੂਲ 63 ਅਧੀਨ ਇਹ ਹੁਕਮ ਜਾਰੀ ਕੀਤੇ ਹਨ।

News 25 March,2023
ਪੰਜਾਬ ਪੁਲਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸੇ ਵੀ ਬੇਕਸੂਰ ਨੂੰ ਤੰਗ ਨਾ ਕਰਨ ਦੀਆਂ ਸਪੱਸ਼ਟ ਹਦਾਇਤਾਂ

ਕਾਨੂੰਨ ਅਤੇ ਵਿਵਸਥਾ ਨੂੰ ਭੰਗ ਕਰਨ ਵਾਲਿਆਂ ਖਿਲਾਫ ਕਾਰਵਾਈ: ਇਹਤਿਆਤ ਵਜੋਂ ਹਿਰਾਸਤ ਵਿੱਚ ਲਏ 177 ਵਿਅਕਤੀਆਂ ਨੂੰ ਪੰਜਾਬ ਪੁਲਸ ਕਰ ਸਕਦੀ ਹੈ ਰਿਹਾਅ - ਗ੍ਰਿਫਤਾਰ ਕੀਤੇ ਗਏ ਕੁੱਲ 207 ਵਿਚੋਂ 30 ਮਹੱਤਵਪੂਰਨ ਅਪਰਾਧਿਕ ਗਤੀਵਿਧੀਆਂ ਵਿੱਚ ਪਾਏ ਗਏ ਸ਼ਾਮਲ - ਅਮ੍ਰਿਤਪਾਲ, ਉਸ ਦੇ ਸਾਥੀ ਪਪਲਪ੍ਰੀਤ ਨੂੰ ਪਨਾਹ ਦੇਣ ਦੇ ਦੋਸ਼ ’ਚ ਹਰਿਆਣਾ ਆਧਾਰਿਤ ਔਰਤ ਗ੍ਰਿਫਤਾਰ - ਖੰਨਾ ਪੁਲਿਸ ਨੇ ਅਮ੍ਰਿਤਪਾਲ ਦੇ ਕਰੀਬੀ ਸਾਥੀ ਨੂੰ ਗ੍ਰਿਫਤਾਰ ਕੀਤਾ, ਏ.ਕੇ.ਐਫ. ਹੋਲੋਗ੍ਰਾਮ, ਹਥਿਆਰਾਂ ਦੀ ਸਿਖਲਾਈ ਸਬੰਧੀ ਵੀਡੀਓਜ਼ ਸਮੇਤ ਅਪਰਾਧਕ ਸਮੱਗਰੀ ਬਰਾਮਦ - ਇੰਟਰਨੈੱਟ ਬੰਦ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਆਉਣ ਵਾਲੀਆਂ ਪੰਜਾਬ ਆਧਾਰਿਤ ਪ੍ਰੀਖਿਆਵਾਂ ਦੇ ਫਾਰਮ ਭਰਨ ਦੀ ਆਖਰੀ ਮਿਤੀ ਵਧਾਉਣ ਦਾ ਕੀਤਾ ਫੈਸਲਾ ਚੰਡੀਗੜ੍ਹ, 23 ਮਾਰਚ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਅਮਨ-ਕਾਨੂੰਨ ਨੂੰ ਵਿਗਾੜਨ ਦੀ ਕੋਸ਼ਿਸ਼ ਕਰਨ ਵਾਲਿਆਂ ਖ਼ਿਲਾਫ਼ ਚੱਲ ਰਹੇ ਅਭਿਆਨ ਦੌਰਾਨ ਕਿਸੇ ਵੀ ਬੇਕਸੂਰ ਵਿਅਕਤੀ ਨੂੰ ਤੰਗ-ਪ੍ਰੇਸ਼ਾਨ ਨਾ ਕਰਨ ਦੀਆਂ ਸਪੱਸ਼ਟ ਹਦਾਇਤਾਂ ਦੇ ਮੱਦੇਨਜ਼ਰ ਪੰਜਾਬ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ 177 ਵਿਅਕਤੀਆਂ ਨੂੰ ਰਿਹਾਅ ਕੀਤਾ ਜਾ ਸਕਦਾ ਹੈ, ਜਿਨ੍ਹਾਂ ਦੀ ਥੋੜੀ ਬਹੁਤ ਵੀ ਭੂਮਿਕਾ ਸੀ ਜਾਂ ਧਾਰਮਿਕ ਭਾਵਨਾਵਾਂ ਵਿੱਚ ਵਹਿ ਕੇ ਅੰਮ੍ਰਿਤਪਾਲ ਸਿੰਘ ਵੱਲ ਖਿੱਚੇ ਗਏ ਸਨ। ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਵੀਰਵਾਰ ਨੂੰ ਇੱਥੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਭੰਗ ਕਰਨ ਦੇ ਦੋਸ਼ ਹੇਠ ਕੁੱਲ 207 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ 30 ਕਥਿਤ ਅਪਰਾਧਿਕ ਗਤੀਵਿਧੀਆਂ ਚ ਦੋਸ਼ੀ ਪਾਏ ਗਏ ਹਨ ਜਦੋਂ ਕਿ, ਬਾਕੀ ਬਚੇ ਸੁਰੱਖਿਆ ਇਹਤਿਆਤ ਵਜੋਂ ਗ੍ਰਿਫਤਾਰੀ ਅਧੀਨ ਹਨ। ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਅੰਮ੍ਰਿਤ ਛਕਣ ਅਤੇ ਨਸ਼ਾ ਛੁਡਾਉਣ ਵਿਚ ਸ਼ਾਮਲ ਲੋਕਾਂ ਨੂੰ ਬਿਲਕੁਲ ਵੀ ਪਰੇਸ਼ਾਨ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ, “ਪੁਲਿਸ ਟੀਮਾਂ ਗ੍ਰਿਫਤਾਰ ਕੀਤੇ ਗਏ ਸਾਰੇ ਵਿਅਕਤੀਆਂ ਦੀ ਬਾਰੀਕੀ ਨਾਲ ਜਾਂਚ ਕਰ ਰਹੀਆਂ ਹਨ ਅਤੇ ਜਲਦੀ ਹੀ ਉਨ੍ਹਾਂ ਨੂੰ ਪੁਲਿਸ ਹਿਰਾਸਤ ਵਿੱਚੋਂ ਰਿਹਾਅ ਕਰ ਦਿੱਤਾ ਜਾਵੇਗਾ।” ਆਈਜੀਪੀ ਨੇ ਕਿਹਾ ਕਿ ਇਹ ਅਪਰੇਸ਼ਨ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਦੇ ਬੇਕਸੂਰ ਨੌਜਵਾਨਾਂ ਨੂੰ ਦੇਸ਼ ਵਿਰੋਧੀ ਤਾਕਤਾਂ ਦੇ ਹੱਥਾਂ ਵਿੱਚ ਖੇਡਣ ਤੋਂ ਬਚਾਉਣ ਦੇ ਉਦੇਸ਼ ਨਾਲ ਚਲਾਇਆ ਗਿਆ ਸੀ। “ਪੰਜਾਬ ਪੁਲਿਸ ਨੂੰ ਮੁੱਖ ਮੰਤਰੀ ਦੀਆਂ ਸਪੱਸ਼ਟ ਹਦਾਇਤਾਂ ਹਨ ਕਿ ਚੱਲ ਰਹੇ ਅਪਰੇਸ਼ਨ ਦੌਰਾਨ ਕਿਸੇ ਵੀ ਬੇਕਸੂਰ ਵਿਅਕਤੀ ਨੂੰ ਤੰਗ ਨਾ ਕੀਤਾ ਜਾਵੇ। ਪੁਲਿਸ ਟੀਮਾਂ ਨੇ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਕੋਈ ਅਸੁਵਿਧਾ ਪੇਸ਼ ਨਹੀਂ ਆਉਣ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਹਰਿਆਣਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਬਲਜੀਤ ਕੌਰ ਨਾਮ ਦੀ ਇੱਕ ਔਰਤ ਨੂੰ 19 ਮਾਰਚ ਨੂੰ ਹਰਿਆਣਾ ਦੇ ਕੁਰੂਕਸ਼ੇਤਰ ਵਿਖੇ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਹਿਯੋਗੀ ਪੱਪਲਪ੍ਰੀਤ ਸਿੰਘ ਨੂੰ ਉਸਦੇ ਘਰ ਵਿੱਚ ਪਨਾਹ ਦੇਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਉਕਤ ਔਰਤ ਨੇ ਖੁਲਾਸਾ ਕੀਤਾ ਕਿ ਪੱਪਲਪ੍ਰੀਤ ਪਿਛਲੇ ਢਾਈ ਸਾਲਾਂ ਤੋਂ ਉਸ ਦੇ ਸੰਪਰਕ ਵਿੱਚ ਸੀ। ਉਨ੍ਹਾਂ ਦੱਸਿਆ ਕਿ ਚੱਲ ਰਹੇ ਆਪ੍ਰੇਸ਼ਨ ਦੌਰਾਨ ਖੰਨਾ ਪੁਲਿਸ ਨੇ ਅੰਮ੍ਰਿਤਪਾਲ ਦਾ ਇੱਕ ਹੋਰ ਨਜ਼ਦੀਕੀ ਸਾਥੀ ਤਜਿੰਦਰ ਸਿੰਘ ਗਿੱਲ ਉਰਫ਼ ਗੋਰਖਾ ਬਾਬਾ (42) ਵਾਸੀ ਪਿੰਡ ਮਾਂਗੇਵਾਲ ਵੀ ਕਾਬੂ ਕੀਤਾ ਹੈ। ਪੁਲਿਸ ਟੀਮਾਂ ਨੇ ਉਸ ਕੋਲੋਂ ਆਨੰਦਪੁਰ ਖਾਲਸਾ ਫੌਜ (ਏਕੇਐਫ) ਦੇ ਹੋਲੋਗ੍ਰਾਮ ਅਤੇ ਹਥਿਆਰਾਂ ਦੀ ਸਿਖਲਾਈ ਦੀਆਂ ਵੀਡੀਓਜ਼ ਸਮੇਤ ਕੁਝ ਅਪਰਾਧਕ ਸਮੱਗਰੀ ਵੀ ਬਰਾਮਦ ਕੀਤੀ ਹੈ। ਇਸ ਸਬੰਧੀ ਥਾਣਾ ਮਲੌਦ ਖੰਨਾ ਵਿਖੇ ਭਾਰਤੀ ਦੰਡਾਵਲੀ ਦੀ ਧਾਰਾ 188 ਅਤੇ 336 ਅਤੇ ਅਸਲਾ ਐਕਟ ਦੀ ਧਾਰਾ 27 ਤਹਿਤ ਐਫਆਈਆਰ ਨੰਬਰ 23 ਮਿਤੀ 22.03.2023 ਦਰਜ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਸੂਬੇ ਵਿੱਚ ਇੰਟਰਨੈੱਟ ਬੰਦ ਹੋਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਬ ਵਿੱਚ ਹੋਣ ਵਾਲੀਆਂ ਪ੍ਰੀਖਿਆਵਾਂ ਦੇ ਫਾਰਮ ਅਪਲਾਈ ਕਰਨ ਦੀ ਆਖਰੀ ਤਰੀਕ ਵਧਾਉਣ ਦਾ ਫੈਸਲਾ ਕੀਤਾ ਹੈ।

News 24 March,2023
- ਪੰਜਾਬ ਅਤੇ ਵਿਦੇਸ਼ਾਂ ’ਚ ਵਸਦੇ ਲੋਕਾਂ ਨੇ ਪੰਜਾਬ ਵਿੱਚ ਕਾਨੂੰਨ , ਵਿਵਸਥਾ ਵਿਗਾੜਨ ਦੀ ਕੋਸ਼ਿਸ਼ ਕਰਨ ਵਾਲਿਆਂ ਵਿਰੁੱਧ ਕਾਰਵਾਈ ਦਾ ਕੀਤਾ ਸਮਰਥਨ , ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਧੰਨਵਾਦ

ਪੰਜਾਬ ਪੁਲਿਸ ਨੇ ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਭੰਗ ਕਰਨ ਵਾਲੇ 154 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ: ਆਈ.ਜੀ.ਪੀ. ਸੁਖਚੈਨ ਗਿੱਲ - ਪੁਲਿਸ ਟੀਮਾਂ ਨੇ ਭਗੌੜੇ ਅਮ੍ਰਿਤਪਾਲ ਵੱਲੋਂ ਫਰਾਰ ਹੋਣ ਲਈ ਵਰਤੀ ਗਈ ਗੱਡੀ ਕੀਤੀ ਬਰਾਮਦ, ਚਾਰ ਸਹਿਯੋਗੀ ਵੀ ਕਾਬੂ ਚੰਡੀਗੜ੍ਹ, 21 ਮਾਰਚ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿੱਚ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਸੂਬਾ ਸਰਕਾਰ ਦੀ ਕਾਰਵਾਈ ਦਾ ਸਮਰਥਨ ਕਰਨ ਲਈ ਸੂਬੇ ਦੇ ਲੋਕਾਂ ਦਾ ਧੰਨਵਾਦ ਕਰਨ ਤੋਂ ਕੁਝ ਘੰਟੇ ਬਾਅਦ, ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਸੂਬੇ ਵਿੱਚ ਸਥਿਤੀ ਪੂਰੀ ਤਰ੍ਹਾਂ ਸਥਿਰ ਅਤੇ ਕਾਬੂ ਵਿੱਚ ਹੋਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਅਤੇ ਪੂਰੇ ਦੇਸ਼ ਤੋਂ ਕਈ ਫੋਨ ਆਏ ਹਨ, ਜਿਨ੍ਹਾਂ ਨੇ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ। ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਭੰਗ ਕਰਨ ਦੇ ਦੋਸ਼ ਹੇਠ ਕੁੱਲ 154 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਗੌੜੇ ਹੋਏ ਅੰਮ੍ਰਿਤਪਾਲ ਸਿੰਘ ਵਿਰੁੱਧ ਲੁੱਕਆਊਟ ਸਰਕੂਲਰ (ਐੱਲ.ਓ.ਸੀ.) ਅਤੇ ਗੈਰ-ਜ਼ਮਾਨਤੀ ਵਾਰੰਟ (ਐਨ.ਬੀ.ਡਬਲਿਊ.) ਜਾਰੀ ਕਰ ਦਿੱਤਾ ਗਿਆ ਹੈ ਅਤੇ ਉਸ ਦੀ ਗ੍ਰਿਫਤਾਰੀ ਲਈ ਨਿਰੰਤਰ ਯਤਨ ਜਾਰੀ ਹਨ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਵਿੱਚ ਪੰਜਾਬ ਪੁਲਿਸ ਨੂੰ ਦੂਜੇ ਰਾਜਾਂ ਅਤੇ ਕੇਂਦਰੀ ਏਜੰਸੀਆਂ ਦਾ ਪੂਰਾ ਸਹਿਯੋਗ ਮਿਲ ਰਿਹਾ ਹੈ। ਅੰਮ੍ਰਿਤਪਾਲ ਦੀਆਂ ਵੱਖ- ਵੱਖ ਤਸਵੀਰਾਂ ਸਾਂਝੀਆਂ ਕਰਦੇ ਹੋਏ ਆਈਜੀਪੀ ਨੇ ਲੋਕਾਂ ਨੂੰ ਭਗੌੜੇ ਬਾਰੇ ਜਾਣਕਾਰੀ ਦੇਣ ਅਪੀਲ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਆਈ.ਜੀ.ਪੀ. ਨੇ ਦੱਸਿਆ ਕਿ ਜਲੰਧਰ ਦਿਹਾਤੀ ਪੁਲਿਸ ਨੇ ਇੱਕ ਬਰੇਜ਼ਾ ਕਾਰ (ਪੀ.ਬੀ.02-ਈ.ਈ.-3343) ਬਰਾਮਦ ਕੀਤੀ ਹੈ, ਜਿਸ ਦੀ ਵਰਤੋਂ ਅੰਮ੍ਰਿਤਪਾਲ ਵੱਲੋਂ 18 ਮਾਰਚ ਨੂੰ ਉਸ ਸਮੇਂ ਕੀਤੀ ਗਈ ਸੀ, ਜਦੋਂ ਪੁਲਿਸ ਦੀਆਂ ਟੀਮਾਂ ਨੇ ਉਸ ਦੇ ਕਾਫ਼ਲੇ ਦਾ ਪਿੱਛਾ ਕਰ ਰਹੀ ਸੀ ਅਤੇ ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ। ਗਿਰਫਤਾਰ ਕੀਤੇ ਵਿਅਕਤੀਆਂ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਮੰਨਾ (28) ਪੁੱਤਰ ਹਰਵਿੰਦਰ ਸਿੰਘ ਵਾਸੀ ਨਵਾਂ ਕਿਲਾ ਸ਼ਾਹਕੋਟ, ਗੁਰਦੀਪ ਸਿੰਘ ਉਰਫ਼ ਦੀਪਾ (34) ਪੁੱਤਰ ਮੁਖਤਿਆਰ ਸਿੰਘ ਪਿੰਡ ਬੱਲ ਨੌ, ਨਕੋਦਰ, ਹਰਪ੍ਰੀਤ ਸਿੰਘ ਉਰਫ਼ ਹੈਪੀ (36) ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਕੋਟਲਾ ਨੋਧ ਸਿੰਘ, ਹੁਸ਼ਿਆਰਪੁਰ ਅਤੇ ਗੁਰਭੇਜ ਸਿੰਘ ਉਰਫ਼ ਭੇਜਾ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਗੋਂਦਾਰਾ, ਫਰੀਦਕੋਟ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਚਾਰ ਮੁਲਜ਼ਮਾਂ ਨੇ ਅੰਮ੍ਰਿਤਪਾਲ ਨੂੰ ਭੱਜਣ ਵਿੱਚ ਮਦਦ ਕੀਤੀ ਸੀ । ਉਨ੍ਹਾਂ ਦੱਸਿਆ ਕਿ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਨੇ ਪਿੰਡ ਨੰਗਲ ਅੰਬੀਆਂ ਦੇ ਇੱਕ ਗੁਰਦੁਆਰਾ ਸਾਹਿਬ ਵਿੱਚ ਆਪਣੇ ਕੱਪੜੇ ਬਦਲੇ ਅਤੇ ਦੋ ਮੋਟਰਸਾਈਕਲਾਂ ’ਤੇ ਉੱਥੋਂ ਫਰਾਰ ਹੋ ਗਏ। ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲੀਸ ਟੀਮਾਂ ਨੇ ਮੋਗਾ ਦੇ ਪਿੰਡ ਰਾਊਕੇ ਦੇ ਕੁਲਵੰਤ ਸਿੰਘ ਰਾਉਕੇ ਅਤੇ ਕਪੂਰਥਲਾ ਦੇ ਗੁਰਿੰਦਰਪਾਲ ਸਿੰਘ ਉਰਫ਼ ਗੁਰੀ ਔਜਲਾ ਨੂੰ ਵੀ ਕੌਮੀ ਸੁਰੱਖਿਆ ਐਕਟ ਤਹਿਤ ਗ੍ਰਿਫ਼ਤਾਰ ਕਰਕੇ ਹਿਰਾਸਤ ਵਿੱਚ ਲੈ ਲਿਆ ਹੈ। ਆਈਜੀਪੀ ਨੇ ਦੱਸਿਆ ਕਿ ਜਲੰਧਰ ਦਿਹਾਤੀ ਪੁਲਿਸ ਨੇ ਅੰਮ੍ਰਿਤਪਾਲ ਦੇ ਚਾਚਾ ਹਰਜੀਤ ਸਿੰਘ ਵਾਸੀ ਕੱਲੂ ਖੇੜਾ, ਅੰਮ੍ਰਿਤਸਰ ਅਤੇ ਉਸ ਦੇ ਡਰਾਈਵਰ ਹਰਪ੍ਰੀਤ ਸਿੰਘ ਵਾਸੀ ਪਿੰਡ ਮੱਦੋਕੇ, ਮੋਗਾ ਦੇ ਖਿਲਾਫ ਟਰੈਸਪਾਸਿੰਗ ਅਤੇ ਦੋ ਦਿਨਾਂ ਤੋਂ ਵਧ ਦਿਨਾਂ ਤੱਕ ਮਹਿਤਪੁਰ, ਜਲੰਧਰ ਦੇ ਪਿੰਡ ਉਦੋਵਾਲ ਦੇ ਸਰਪੰਚ ਮਨਪ੍ਰੀਤ ਸਿੰਘ ਦੇ ਘਰ ਬੰਦੂਕ ਦੀ ਨੋਕ ’ਤੇ ਪਨਾਹ ਲੈਣ ਦੇ ਦੋਸ਼ ਵਿੱਚ ਨਵੀਂ ਐਫਆਈਆਰ ਦਰਜ ਕੀਤੀ ਹੈ। ਦੋਵੇਂ ਮੁਲਜ਼ਮ ਆਪਣੀ ਮਰਸਡੀਜ਼ ਕਾਰ (ਐੱਚ.ਆਰ.72ਈ.1818) ’ਚ ਆਏ ਸਨ। ਇਸ ਸਬੰਧੀ ਐਫਆਈਆਰ ਨੰ. 28 ਮਿਤੀ 20.3.2023 ਨੂੰ ਆਈ.ਪੀ.ਸੀ. ਦੀਆਂ ਧਾਰਾਵਾਂ 449, 342, 506 ਅਤੇ 34 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਤਹਿਤ ਥਾਣਾ ਮਹਿਤਪੁਰ ਵਿਖੇ ਦਰਜ ਕੀਤੀ ਗਈ ਹੈ। ਆਈਜੀਪੀ ਨੇ ਇਹ ਵੀ ਦੱਸਿਆ ਕਿ ਮੁਹਾਲੀ ਵਿਖੇ ਧਰਨਾ ਵੀ ਚੁੱਕ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ 37 ਵਿਅਕਤੀਆਂ ਨੂੰ ਇਹਤਿਆਤਨ ਹਿਰਾਸਤ ਵਿੱਚ ਲਿਆ ਗਿਆ ਹੈ।

News 22 March,2023
ਪੰਜਾਬੀ ਯੂਨੀਵਰਸਿਟੀ ਬਚਾਓ ਮੋਰਚਾ ਨੇ ਕੀਤੀ ਅਕਾਸ਼ ਗੂੰਜਾਓ ਨਾਅਰੇਬਾਜ਼ੀ

ਕਲਾਸਾਂ ਅਤੇ ਕੰਮਕਾਜ ਛੱਡ ਯੂਨੀਵਰਸਿਟੀ 'ਚ ਕੱਢਿਆ ਰੋਸ਼ ਭਰਭੂਰ ਮਾਰਚ - ਸਿਹਤ ਮੰਤਰੀ ਅਤੇ ਯੂਨੀਵਰਸਿਟੀ ਸੈਨੇਟ ਮੈਂਬਰ ਡਾ. ਬਲਵੀਰ ਸਿੰਘ ਦੇ ਘਰ ਦਾ ਕਰਨਗੇ ਘਿਰਾਓ ਪਟਿਆਲਾ, 21 ਮਾਰਚ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀਆਂ ਵਿਦਿਆਰਥੀ, ਅਧਿਆਪਕ ਅਤੇ ਕਰਮਚਾਰੀ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਦੁਆਰਾ ਬਜਟ ਵਿੱਚ ਗਰਾਂਟ ਘਟਾਉਣ ਦੇ ਮੁੱਦੇ 'ਤੇ ਅੱਜ ਜਿੱਥੇ ਅਕਾਸ਼ ਗੂੰਜਾਓ ਨਾਅਰੇਬਾਜ਼ੀ ਕੀਤੀ ਗਈ, ਉੱਥੇ ਕਲਾਸਾਂ ਅਤੇ ਕੰਮ-ਕਾਜ ਛੱਡ ਕੇ ਯੂਨੀਵਰਸਿਟੀ ਵਿੱਚ ਰੋਹ ਭਰਭੂਰ ਮਾਰਚ ਕੱਢਿਆ ਗਿਆ। ਇਸ ਮੌਕੇ ਅਮਨਦੀਪ ਸਿੰਘ ਖਿਉਵਾਲੀ ਵੱਲੋਂ ਕਿਹਾ ਗਿਆ ਕਿ 9 ਦਿਨ ਬੀਤ ਜਾਣ ਬਾਅਦ ਵੀ ਪੰਜਾਬ ਸਰਕਾਰ ਵੱਲੋਂ ਮੋਰਚੇ ਨਾਲ ਕੋਈ ਗੱਲਬਾਤ ਨਹੀਂ ਕੀਤੀ ਗਈ ਅਤੇ ਪੰਜਾਬੀ ਯੂਨੀਵਰਸਿਟੀ ਦੇ ਸੰਕਟ ਸੰਬੰਧੀ ਸਿਖਿਆ ਮੰਤਰੀ ਵੱਲੋਂ ਬਿਆਨ ਤੱਕ ਨਹੀਂ ਦਿੱਤਾ ਗਿਆ। ਹੁਣ ਮੋਰਚੇ ਵੱਲੋਂ ਤਿੱਖੇ ਐਕਸ਼ਨ ਕੀਤੇ ਜਾਣਗੇ। ਇਹ ਨਿਰੰਤਰ ਜਾਰੀ ਰਹਿਣਗੇ ਅਤੇ ਇਸਦੀ ਜਿੰਮੇਂਵਾਰ ਪੰਜਾਬ ਸਰਕਾਰ ਹੋਵੇਗੀ। ਇਸ ਕੜੀ ਤਹਿਤ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ 23 ਮਾਰਚ ਨੂੰ ਪੰਜਾਬੀ ਯੂਨੀਵਰਸਿਟੀ ਦੇ ਸੈਨੇਟ ਮੈਂਬਰ ਅਤੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਦੀ ਰਿਹਾਇਸ਼ ਦਾ ਘਿਰਾਓ ਵੀ ਕੀਤਾ ਜਾਵੇਗਾ। ਅੱਜ ਦੇ ਪ੍ਰੋਗਰਾਮ ਤਹਿਤ ਸ਼ੋਸ਼ਲ ਸਾਇੰਸ ਵਿਭਾਗਾਂ ਦੇ ਵਿਦਿਆਰਥੀ ਅਧਿਆਪਕਾਂ ਅਤੇ ਕਰਮਾਚਾਰੀਆਂ ਵੱਲੋਂ ਇਕੱਠ ਕੀਤਾ ਗਿਆ। ਆਗੂਆਂ ਵਲੋਂ ਕਿਹਾ ਗਿਆ ਕਿ ਪੰਜਾਬ ਸਰਕਾਰ ਯੂਨੀਵਰਸਿਟੀ ਪ੍ਰਤੀ ਸੁਹਿਰਦ ਪੰਹੁਚ ਅਪਣਾਉਣ ਦੀ ਬਜਾਏ ਅੜੀਅਲ ਰਵਈਆ ਅਪਣਾ ਰਹੀ ਹੈ। ਪੰਜਾਬ ਸਰਕਾਰ ਇਕ ਪਾਸੇ ਸਿੱਖਿਆ ਦੇ ਮੁੱਦੇ ਨੂੰ ਤਰਜੀਹ ਤੇ ਰੱਖਣ ਦੇ ਐਲਾਨ ਕਰ ਰਹੀ ਹੈ ਜਦਕਿ ਯੂਨੀਵਰਸਿਟੀ ਨੂੰ ਆਪਣੇ ਬਣਦੇ ਹੱਕ ਲੈਣ ਲਈ ਸੜਕਾਂ ਤੇ ਉਤਰਨਾ ਪੈ ਰਿਹਾ ਹੈ। ਭ੍ਰਿਸ਼ਟਾਚਾਰ ਅਤੇ ਗਰਾਂਟ ਨਾ ਦੇਣ ਕਾਰਨ ਜੋ ਵੀ ਮਹੌਲ ਪੈਦਾ ਹੋਇਆ ਹੈ ਉਸ ਵਿੱਚ ਸਭ ਤੋਂ ਵੱਧ ਨੁਕਸਾਨ ਵਿਦਿਆਰਥੀਆਂ ਦਾ ਹੀ ਹੋ ਰਿਹਾ ਹੈ। ਯੂਨੀਵਰਸਿਟੀ ਸਮੇਂ ਤੇ ਵਿਦਿਆਰਥੀਆਂ ਦੇ ਨਤੀਜੇ ਨਹੀਂ ਐਲਾਨ ਪਾ ਰਹੀ ਨਾ ਹੀ ਅਧਿਆਪਕਾਂ ਦੀਆਂ ਅਸਾਮੀਆਂ ਨੂੰ ਭਰਿਆ ਜਾ ਰਿਹਾ ਹੈ। ਇਸੇ ਤਰਾਂ ਕਲਾਸਾਂ ਲਈ ਕਮਰਿਆਂ ਅਤੇ ਹੋਸਟਲਾਂ ਦੀ ਸਖ਼ਤ ਜ਼ਰੂਰਤ ਦੇ ਬਾਵਜੂਦ ਵਿੱਤੀ ਘਾਟੇ ਕਰਕੇ ਨਹੀਂ ਬਣਾਏ ਜਾ ਰਹੇ। ਆਗੂਆਂ ਵੱਲੋਂ ਕਿਹਾ ਗਿਆ ਕਿ ਜਿੰਨਾਂ ਸਮਾਂ ਸਰਕਾਰ ਵੱਲੋਂ ਨੀਤੀਗਤ ਫੈਸਲੇ ਤਹਿਤ 150 ਕਰੋੜ ਦਾ ਕਰਜ਼ਾ ਮਾਫ਼ ਨਹੀਂ ਕੀਤਾ ਜਾਂਦਾ ਅਤੇ ਪੂਰਾ ਬਜਟ ਜਾਰੀ ਕਰਨ ਦਾ ਲਿਖਤੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ ਉਹਨਾਂ ਸਮਾਂ ਮੋਰਚਾ ਜਾਰੀ ਰਹੇਗਾ। ਅੱਜ ਦੇ ਪ੍ਰੋਗਰਾਮ ਵਿੱਚ ਡਾ. ਰਾਜਦੀਪ ਸਿੰਘ, ਅਮਨਦੀਪ ਸਿੰਘ ਖਿਉਵਾਲੀ, ਗੁਰਪ੍ਰੀਤ ਸਿੰਘ, ਡਾ. ਚਰਨਜੀਤ, ਗਗਨਦੀਪ ਸ਼ਰਮਾ, ਡਾ. ਗੁਰਸੇਵਕ ਲੰਬੀ, ਰਸ਼ਪਿੰਦਰ ਜਿੰਮੀਂ, ਹਰਦੀਪ ਸ਼ਰਮਾ ਅਤੇ ਪ੍ਰੀਤ ਕਾਂਸ਼ੀ ਵੱਲੋਂ ਸੰਬੋਧਨ ਕੀਤਾ ਗਿਆ।

News 21 March,2023
ਪਟਿਆਲਾ 'ਚ ਅੱਜ ਮੁੜ ਬੇਮੌਸਮੀ ਭਾਰੀ ਬਰਸਾਤ ਤੇ ਭਾਰੀ ਗੜੇਮਾਰੀ ਨੇ ਮਚਾਈ ਤਬਾਹੀ

ਕਣਕ ਦੀ ਫਸਲ 50 ਫੀਸਦੀ ਹੋਈ ਖਤਮ : ਸਬਜੀਆਂ ਦੀ ਫਸਲ ਪੂਰੀ ਤਰ੍ਹਾਂ ਹੋਈ ਖਤਮ - ਕੱਲ ਵੀ ਮੀਂਹ ਪੈਣ ਦੀ ਸੰਭਾਵਨਾ : ਕਿਸਾਨ ਪੁਰੀ ਤਰ੍ਹਾਂ ਮਾਯੂਸ ਪਟਿਆਲਾ, 20 ਮਾਰਚ : ਅੱਜ ਮੁੜ ਕਈ ਘੰਟੇ ਹੋਈ ਭਾਰੀ ਬਰਸਾਤ ਤੇ ਗੜੇਮਾਰੀ ਨੇ ਪੂਰੇ ਜਿਲਾ ਪਟਿਆਲਾ ਦੇ ਵੱਖ ਵੱਖ ਪਿੰਡਾਂ ਅੰਦਰ ਭਾਰੀ ਤਬਾਹੀ ਮਚਾਈ ਹੈ। ਪਕਣ ਕਿਨਾਰੇ ਖੜੀ ਕਣਕ ਦੀ ਫਸਲ ਇਸ ਗੜੇਮਾਰੀ ਦੀ ਪੂਰੀ ਤਰ੍ਹਾਂ ਲਪੇਟ ਵਿੱਚ ਆ ਗਈ ਹੈ। ਕਿਸਾਨਾਂ ਦਾ ਕਹਿਣਾ ਹੈ ਕਿ 50 ਫੀਸਦੀ ਫਸਲ ਖਤਮ ਹੋ ਚੁੱਕੀ ਹੈ ਤੇ ਇਸਦੇ ਨਾਲ ਸਬਜੀਆਂ ਨੂੰ ਬਹੁਤ ਵੱਡਾ ਨੁਕਸਾਨ ਹੋਇਆ ਹੈ। ਮੌਸਮ ਵਿਭਾਗ ਅਨੁਸਾਰ ਅਜੇ ਦੋ ਦਿਨ ਹੋਰ ਰੁਕ ਰੁਕ ਕੇ ਬਰਸਾਤ ਹੋ ਸਕਦੀ ਹੈ, ਜਿਸਨੇ ਕਿਸਾਨਾਂ ਨੂੰ ਵੱਡੇ ਸੰਕਟ ਵਿੰਚ ਲਿਆ ਖੜਾ ਕੀਤਾ ਹੈ। ਪਹਿਲਾਂ ਹੀ ਬੇਮੌਸਮੀ ਬਰਸਾਤ, ਹਨ੍ਰੇਰੀਆਂ ਕਾਰਨ ਕਿਸਾਨੀ ਲਗਾਤਾਰ ਘਾਟੇ ਵਿੱਚ ਜਾ ਹੀ ਹੈ ਤੇ ਹੁਣ ਇਸ ਬਰਸਾਤ ਨੇ ਕਿਸਾਨਾਂ ਦਾ ਸਭ ਕੁੱਝ ਖਤਮ ਕਰਕੇ ਰੱਖ ਦਿੱਤਾ ਹੈ। ਪਟਿਆਲਾ ਜ਼ਿਲੇ ਅੰਦਰ ਸਨੌਰ, ਘਨੌਰ, ਦੇਵੀਗੜ੍ਹ, ਬਨੂੜ, ਰਾਜਪੁਰਾ, ਨਾਭਾ ਆਦਿ ਦੇ ਪਿੰਡਾਂ ਵਿੱਚ ਇਸ ਬਰਸਾਤ ਨੇ ਕੋਹਰਾਮ ਮਚਾਇਆ ਹੋਇਆ ਹੈ। ਪਹਿਲਾਂ ਵੀ ਅਜਿਹੀਆਂ ਬੇਮੌਸਮੀਆਂ ਬਰਸਾਤਾਂ ਤੇ ਹਨ੍ਹੇਰੀਆਂ ਸਭ ਤੋਂ ਵੱਧ ਸੂਬੇ ਦੇ ਕਿਸਾਨਾਂ ਦਾ ਨੁਕਸਾਨ ਕਰਦੀਆਂ ਹਨ ਤੇ ਇਸ ਵਾਰ ਫਿਰ ਇਸ ਬਰਸਾਤ ਨੇ ਸੂਬੇ ਦੀ ਕਿਸਾਨੀ ਨੂੰ ਝਿੰਜੋੜਿਆ ਹੈ। ਕਿਸਾਨ ਕੋਲ ਕਣਕ ਤੇ ਝੋਨਾ ਦੋ ਵੱਡੀਆਂ ਫਸਲਾਂ ਹੁੰਦੀਆਂ ਹਨ ਤੇ ਇਨ੍ਹਾਂ ਫਸਲਾਂ 'ਤੇ ਹੀ ਉਸਦੇ ਪੂਰੇ ਸਾਲ ਦੀ ਰੋਜੀ ਰੋਟੀ ਨਿਰਭਰ ਹੁੰਦੀ ਹੈ। ਇਸ ਹੋਏ ਨੁਕਸਾਨ ਤੇ ਧਰਤੀ 'ਤੇ ਵਿਛੀਆਂ ਫਸਲਾਂ ਨਾਲ ਵੱਡੇ ਪੱਧਰ 'ਤੇ ਕਿਸਾਨਾਂ ਦਾ ਵਿੱਤੀ ਸੰਕਟ ਤੇ ਨੁਕਸਾਨ ਹੋਵੇਗਾ। ਡੱਬੀ ਸਰਕਾਰ ਕੁੰਭਕਰਨੀ ਨੀਂਦ ਤੋਂ ਜਾਗੇ ਤੇ ਕਿਸਾਨਾਂ ਲਈ ਸੋਚੇ : ਬੂਟਾ ਸਿੰਘ ਸ਼ਾਦੀਪੁਰ ਇਸ ਸਬੰਧੀ ਗੱਲਬਾਤ ਕਰਦਿਆਂ ਕਿਸਾਨ ਯੂਨੀਅਅਨ ਦੇ ਸੂਬਾਈ ਨੇਤਾ ਜਥੇਦਾਰ ਬੂਟਾ ਸਿੰਘ ਸ਼ਾਦੀਪੁਰ ਨੇ ਆਖਿਆ ਕਿ ਭਾਰੀ ਬਰਸਾਤ ਅਤੇ ਗੜੇਮਾਰੀ ਨੇ ਸਭ ਕੁੱਝ ਅਸਤ ਵਿਅਸਤ ਕਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਸਰਕਾਰ ਨੂੰ ਆਪਣੀ ਕੁੰਭਕਰਨੀ ਨੀਂਦ ਤੋਂ ਜਾਗਣਾ ਚਾਹੀਦਾ ਹੈ ਤੇ ਕਿਸਾਨਾਂ ਲਈ ਸੋਚਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪੱਕੀ ਫਸਲ ਦਾ ਜਦੋਂ ਨੁਕਸਾਨ ਹੁੰਦਾ ਹੈ ਤਾਂ ਕਿਸਾਨ ਲਈ ਮੌਤ ਦੇ ਬਰਾਬਰ ਹੁੰਦਾ ਹੈ। ਇਸ ਲਈ ਸਰਕਾਰ ਨੂੰ ਤੁਰੰਤ ਸਰਕਾਰੀ ਤੌਰ 'ਤੇ ਬਿਆਨ ਜਾਰੀ ਕਰਨਾ ਚਾਹੀਦਾ ਹੈ ਕਿ ਕਿਸਾਨਾਂ ਦੀ ਗਿਰਦਾਵਰੀ ਕਰਵਾ ਕੇ ਉਨ੍ਹਾਂ ਨੂੰ ਮੁਆਵਜਾ ਮਿਲੇਗਾ।

News 20 March,2023
ਦੁਕਾਨਾਂ ਦਾ 8 ਲੱਖ ਰੁਪਏ ਦਾ ਕਿਰਾਇਆ ਜਾਅਲੀ ਰਸੀਦਾਂ ਰਾਹੀਂ ਵਸੂਲ ਕਰਨ ਦੇ ਦੋਸ਼ ਚ ਵਿਜੀਲੈਂਸ ਬਿਉਰੋ ਵੱਲੋਂ ਸਾਬਕਾ ਸਰਪੰਚ ਗ੍ਰਿਫਤਾਰ

ਜਿਲ੍ਹਾ ਪੁਲਿਸ ਵੱਲੋਂ ਦਰਜ ਮੁਕੱਦਮੇ ਵਿੱਚ ਕਰੀਬ ਤਿੰਨ ਮਹੀਨੇ ਤੋਂ ਵੱਧ ਸਮੇਂ ਤੋਂ ਫਰਾਰ ਚਲਿਆ ਆ ਰਹੇ ਸੀ ਚੰਡੀਗ 20 ਮਾਰਚ : ਪੰਜਾਬ ਸਰਕਾਰ ਵਲੋਂ ਰਿਸ਼ਵਤਖੋਰੀ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਤਹਿਤ ਗ੍ਰਾਮ ਪੰਚਾਇਤ ਚੱਬੇਵਾਲ ਜਿਲ੍ਹਾ ਹੁਸਿ਼ਆਰਪੁਰ ਦੀਆਂ ਦੁਕਾਨਾਂ ਅਤੇ ਖੋਖਿਆਂ ਦੇ 8,04,000 ਰੁਪਏ ਦੇ ਕਿਰਾਏ ਦੀ ਵਸੂਲੀ ਜਾਅਲੀ ਰਸੀਦਾਂ ਰਾਹੀਂ ਕਰਕੇ ਪੰਚਾਇਤ ਦੇ ਖਾਤੇ ਵਿੱਚ ਜਮ੍ਹਾਂ ਨਾ ਕਰਵਾਉਣ ਦੇ ਦੋਸ਼ ਸਾਬਤ ਹੋਣ ਤੇ ਪਿੰਡ ਦੇ ਸਾਬਕਾ ਸਰਪੰਚ ਦੋਸ਼ੀ ਸ਼ਿਵਰੰਜਨ ਸਿੰਘ ਨੂੰ ਵਿਜੀਲੈਂਸ ਬਿਓਰੋ ਨੇ ਅੱਜ ਸੋਮਵਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜੋ ਕਿ ਜਿਲ੍ਹਾ ਪੁਲਿਸ ਵੱਲੋਂ ਦਰਜ ਮੁਕੱਦਮੇ ਵਿੱਚ ਕਰੀਬ ਤਿੰਨ ਮਹੀਨੇ ਤੋਂ ਵੱਧ ਸਮੇਂ ਤੋਂ ਫਰਾਰ ਚਲਿਆ ਆ ਰਹੇ ਸੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਹਰਮਿੰਦਰ ਸਿੰਘ ਵਾਸੀ ਪਿੰਡ ਚੱਬੇਵਾਲ ਜਿਲ੍ਹਾ ਹੁਸਿ਼ਆਰਪੁਰ ਵੱਲੋਂ ਮਿਤੀ 31.12.2018 ਨੂੰ ਸਰਪੰਚ ਦਾ ਅਹੁਦਾ ਸੰਭਾਲਣ ਤੇ ਪਾਇਆ ਗਿਆ ਕਿ ਗ੍ਰਾਮ ਪੰਚਾਇਤ ਚੱਬੇਵਾਲ ਦੀਆਂ ਦੁਕਾਨਾਂ ਅਤੇ ਖੋਖੇ ਆਦਿ ਦੇ ਬਹੁਤ ਸਾਰੇ ਕਿਰਾਏ ਦੁਕਾਨਦਾਰਾਂ ਵੱਲ ਬਕਾਇਆ ਸਨ। ਸਾਬਕਾ ਸਰਪੰਚ ਸ਼ਿਵਰੰਜਨ ਸਿੰਘ ਵੱਲੋਂ ਇਨ੍ਹਾਂ ਦੁਕਾਨਾਂ/ਖੋਖਿਆਂ ਦੇ ਕਿਰਾਏ ਦੀ ਵਸੂਲੀ ਸਮੇਂ ਪੰਚਾਇਤ ਦੇ ਰਿਕਾਰਡ ਦੀ ਅਸਲੀ ਰਸੀਦ ਨਹੀਂ ਦਿੱਤੀ ਗਈ ਸਗੋਂ ਜਾਅਲੀ ਰਸੀਦਾਂ ਦੇ ਦਿੱਤੀਆਂ ਅਤੇ ਪੰਚਾਇਤ ਦੇ ਰਿਕਾਰਡ ਵਿੱਚ ਵਸੂਲ ਕੀਤੇ ਕਿਰਾਏ ਦਾ ਕੋਈ ਅੰਦਰਾਜ ਨਹੀਂ ਕੀਤਾ ਗਿਆ। ਉਪਰੰਤ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ, ਹੁਸਿ਼ਆਰਪੁਰ-2 ਵੱਲੋਂ ਇਸ ਘਪਲੇ ਦੀ ਪੜਤਾਲ ਕਰਨ ਮੌਕੇ ਪਾਇਆ ਗਿਆ ਕਿ ਉਕਤ ਦੋਸ਼ੀ ਸ਼ਿਵਰੰਜਨ ਸਿੰਘ ਸਾਬਕਾ ਸਰਪੰਚ ਵੱਲੋਂ ਦੁਕਾਨਦਾਰਾਂ ਅਤੇ ਖੋਖੇ ਵਾਲਿਆਂ ਤੋਂ ਕਿਰਾਏ ਦੇ 8,04,000 ਰੁਪਏ ਦੀ ਵਸੂਲੀ ਕਰਕੇ ਪੰਚਾਇਤ ਦੇ ਖਾਤੇ ਵਿੱਚ ਜਮ੍ਹਾਂ ਨਹੀਂ ਕਰਵਾਏ ਗਏ ਅਤੇ ਕਿਰਾਏ ਦੀਆਂ ਜਾਅਲੀ ਰਸੀਦਾਂ ਤਿਆਰ ਕਰਕੇ ਦੁਕਾਨਾਂਦਾਰਾਂ ਨੂੰ ਦਿੱਤੀਆਂ। ਉਨਾਂ ਦੱਸਿਆ ਕਿ ਇਸ ਸਬੰਧੀ ਉਕਤ ਦੋਸ਼ੀ ਸ਼ਿਵਰੰਜਨ ਸਿੰਘ ਸਾਬਕਾ ਸਰਪੰਚ ਵਿਰੁੱਧ ਮੁਕੱਦਮਾ ਨੰਬਰ 125 ਮਿਤੀ 13.10.2022 ਨੂੰ ਆਈ.ਪੀ.ਸੀ. ਦੀ ਧਾਰਾ 409, 420, 465, 466, 467, 468, 471 ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1), 13(2) ਅਧੀਨ ਥਾਣਾ ਚੱਬੇਵਾਲ ਵਿਖੇ ਦਰਜ ਕੀਤਾ ਗਿਆ ਸੀ। ਬੁਲਾਰੇ ਨੇ ਦੱਸਿਆ ਕਿ ਇਸ ਉਪਰੰਤ ਇੱਕ ਹੁਕਮ ਰਾਂਹੀ ਇਸ ਮੁਕੱਦਮੇ ਦੀ ਅਗਲੀ ਤਫਤੀਸ਼ ਵਿਜੀਲੈਂਸ ਬਿਉਰੋ, ਰੇਂਜ ਜਲੰਧਰ ਨੂੰ ਸੌਂਪੀ ਗਈ ਸੀ। ਵਿਜੀਲੈਂਸ ਬਿਉਰੋ ਵੱਲੋਂ ਉਪਰੋਕਤ ਮੁਕੱਦਮੇ ਦੇ ਫਰਾਰ ਦੋਸ਼ੀ ਸ਼ਿਵਰੰਜਨ ਸਿੰਘ ਸਾਬਕਾ ਸਰਪੰਚ ਨੂੰ ਅੱਜ ਸੋਮਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਜਿਸ ਨੂੰ ਕੱਲ ਮਿਤੀ 21.03.2023 ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਂਸਲ ਕੀਤਾ ਜਾਵੇਗਾ। ਇਸ ਮੁਕੱਦਮੇ ਦੀ ਹੋਰ ਤਫਤੀਸ਼ ਜਾਰੀ ਹੈ।

News 20 March,2023
ਦੂਜੇ ਦਿਨ ਵੀ ਅੰਮ੍ਰਿਤਪਾਲ ਸਿੰਘ ਖਿਲਾਫ਼ ਪੰਜਾਬ ਪੁਲਿਸ ਦੇ ਪੈਰਾ ਮਿਲਟਰੀ ਫੋਰਸ ਦਾ ਆਪ੍ਰੇਸ਼ਨ ਜਾਰੀ

ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਖਿਲਾਫ਼ ਕੀਤਾ ਇੱਕ ਹੋਰ ਮਾਮਲਾ ਦਰਜ - ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਉਸਦੇ ਸਾਥੀਆਂ ਕੋਲੋਂ ਨਜਾਇਜ ਅਸਲਾ ਹੋਇਆ ਬਰਾਮਦ - ਅੰਮ੍ਰਿਤਪਾਲ ਦੇ ਕਾਫਿਲੇ ਦੇ ਨਾਲ ਸਨ ਸਾਰੇ ਵਿਅਕਤੀ ਅੰਮ੍ਰਿਤਸਰ, 19 ਮਾਰਚ : ਪੰਜਾਬ ਪੁਲਿਸ ਵੱਲੋਂ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਕਈ ਸਮਰੱਥਕਾਂ ਖਿਲਾਫ ਵੱਡੀ ਕਾਰਵਾਈ ਤੋਂ ਬਾਅਦ ਅੱਜ ਦੂਸਰੇ ਦਿਨ ਵੀ ਪੰਜਾਬ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਦਾ ਆਪ੍ਰੇਸ਼ਨ ਜਾਰੀ ਰਿਹਾ, ਜਿਸ ਤਹਿਤ ਅੰਮ੍ਰਿਤਪਾਲ ਦੇ ਖਿਲਾਫ ਅੱਜ ਪੁਲਿਸ ਨੇ ਇੱਕ ਹੋਰ ਮਾਮਲਾ ਦਰਜ ਕਰ ਲਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਸਤੇਂਦਰ ਸਿੰਘ ਐਸਐਸਪੀ ਅੰਮ੍ਰਿਤਸਰ ਦਿਹਾਤੀ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਲੰਘੇ ਕੱਲ੍ਹ ਅੰਮ੍ਰਿਤਪਾਲ ਦੇ ਸੱਤ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਦੇ ਕੋਲੋਂ ਨਜਾਇਜ਼ ਅਸਲਾ ਬਰਾਮਦ ਹੋਇਆ ਹੈ। ਐਸਐਸਪੀ ਸਤੇਂਦਰ ਸਿੰਘ ਨੇ ਦੱਸਿਆ ਕਿ, ਗ੍ਰਿਫਤਾਰ ਕੀਤੇ ਗਏ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਪਛਾਣ ਅਜੇਪਾਲ ਸਿੰਘ, ਗੁਰਵੀਰ ਸਿੰਘ, ਬਲਜਿੰਦਰ ਸਿੰਘ, ਹਰਵਿੰਦਰ ਸਿੰਘ, ਗੁਰਲਾਲ ਸਿੰਘ, ਸਵਰੀਤ ਸਿੰਘ, ਅਮਨਦੀਪ ਸਿੰਘ ਵਜੋਂ ਹੋਈ ਹੈ, ਜਿਨ੍ਹਾਂ ਕੋਲੋਂ ਨਜਾਇਜ਼ ਅਸਲੇ ਬਰਾਮਦ ਹੋਇਆ ਹੈ। ਪੁਲਿਸ ਨੇ ਦੱਸਿਆ ਕਿ ਉਕਤ ਸਾਰੇ ਫੜੇ ਗਏ ਵਿਅਕਤੀ ਅੰਮ੍ਰਿਤਪਾਲ ਸਿੰਘ ਦੇ ਕਾਫ਼ਲੇ ਦੇ ਨਾਲ ਸੀ। ਡੱਬੀ ਪੰਜਾਬ ਪੁਲਿਸ ਵੱਲੋਂ ਭਾਲ ਜਾਰੀ ਪੰਜਾਬ ਪੁਲਿਸ ਵਲੋਂ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੀ ਭਾਲ ਵਿੱਚ ਅਜੇ ਤੱਕ ਜਾਰੀ ਹੈ। ਪੰਜਾਬ ਪੁਲਿਸ ਵੱਲੋਂ ਉਸਨੂੰ ਭਗੌੜਾ ਐਲਾਨ ਦਿੱਤਾ ਗਿਆ ਹੈ। ਉਸ ਦੀ ਭਾਲ ਵਿੱਚ ਪੁਲਿਸ ਵਲੋਂ ਪੰਜਾਬ ਭਰ ੋਚ ਸਰਚ ਆਪਰੇਸ਼ਨ ਜਾਰੀ ਹੈ।ਜ਼ਿਕਰਯੋਗ ਹੈ ਕਿ ਕੱਲ੍ਹ ਯਾਨੀ ਸ਼ਨੀਵਾਰ ਨੂੰ ਉਸਦੇ 78 ਸਾਥੀਆਂ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲਿਆ ਗਿਆ ਸੀ ਪਰ ਅੰਮ੍ਰਿਤਪਾਲ ਸਿੰਘ ਭੱਜਣ ਵਿੱਚ ਕਾਮਯਾਬ ਹੋ ਗਿਆ ਸੀ। ਡੱਬੀ 4 ਸਾਥੀਆਂ ਨੂੰ ਆਸਾਮ ਲੈ ਕੇ ਪੁੱਜੀ ਪੁਲਿਸ ਅੰਮ੍ਰਿਤਪਾਲ ਸਿੰਘ ਦੇ ਕੱਲ੍ਹ ਗ੍ਰਿਫਤਾਰ ਕੀਤੇ ਗਏ ਚਾਰ ਸਾਥੀਆਂ ਨੂੰ ਲੈ ਕੇ ਪੰਜਾਬ ਪੁਲਿਸ ਦੀ ਟੀਮ ਆਸਾਮ ਦੇ ਡਿਬਰੂਗੜ੍ਹ ਵਿਚ ਪਹੁੰਚੀ ਹੈ। ਇਹਨਾਂ ਚਾਰਾਂ ਨੂੰ ਇਸੇ ਡਿਬਰੂਗੜ੍ਹ ਜੇਲ੍ਹ ਵਿਚ ਰੱਖਿਆ ਜਾਵੇਗਾ। ਐਸ ਪੀ ਪੱਧਰ ਦੇ ਪੰਜਾਬ ਪੁਲਿਸ ਅਫਸਰ ਨੇ ਆਸਾਮ ਵਿਚ ਮੀਡੀਆ ਨੂੰ ਦੱਸਿਆ ਕਿ ਅੰਮ੍ਰਿਤਪਾਲ ਦੇ 4 ਸਾਥੀ ਲਿਆਂਦੇ ਗਏ ਹਨ ਜਿਹਨਾਂ ਨੂੰ ਡਿਬਰੂਗੜ੍ਹ ਜੇਲ੍ਹ ਵਿਚ ਰੱਖਿਆ ਜਾਵੇਗਾ। ਡੱਬੀ ਮੇਰਾ ਪੁੱਤਰ ਪੁਲਿਸ ਹਿਰਾਸਤ ਵਿੱਚ ਹੈ : ਅੰਮ੍ਰਿਤਪਾਲ ਦੇ ਪਿਤਾ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕਿਹਾ ਕਿ ਮੇਰਾ ਪੁੱਤਰ ਪੁਲਿਸ ਰਿੁਹਾਸਤ ਵਿਚ ਹੈ। ਇੱਥੇ ਉਨ੍ਹਾਂ ਕਿਹਾ ਮੇਰੇ ਪੁੱਤਰ ਨੂੰ ਪੁਲਿਸ ਨੇ ਕੱਲ੍ਹ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਪਰ ਪੁਲਿਸ ਇਸ ਨੂੰ ਦੱਲ ਨਹੀਂ ਰਹੀ। ਮੀਡੀਆ ਸੂਤਰਾਂ ਮੁਤਾਬਕ ਪੰਜਾਬ ਪੁਲਿਸ ਵਲੋਂ ਉਸ ਦੇ ਇਕ ਹੋਰ ਸਾਥੀ ਦਲਜੀਤ ਕਲਸੀ ਨੂੰ ਦੇਰ ਰਾਤ ਹਿਰਾਸਤ ਵਿਚ ਲਿਆ ਗਿਆ ਹੈ। ਦਲਜੀਤ ਕਲਸੀ ਅੰਮ੍ਰਿਤਪਾਲ ਸਿੰਘ ਦਾ ਬੇਹੱਦ ਕਰੀਬੀ ਮੰਨਿਆ ਜਾਂਦਾ ਹੈ। ਉਸ ਨੂੰ ਗੁਰੂਗ੍ਰਾਮ ਤੋਂ ਹਿਰਾਸਤ ਵਿਚ ਲਿਆ ਗਿਆ ਹੈ।

News 19 March,2023
ਵਿਜੀਲੈਂਸ ਬਿਊਰੋ ਵੱਲੋਂ ਪੰਚਾਇਤ ਸਕੱਤਰ ਤੇ ਸਰਪੰਚ ਦਾ ਪਤੀ 5,000 ਰੁਪਏ ਦੀ ਰਿਸ਼ਵਤ ਲੈਂਦੇ ਕਾਬੂ

ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਬਿਊਰੋ ਵੱਲੋਂ ਮੁਹਿੰਮ ਵਿੱਢੀ ਹੋਈ ਚੰਡੀਗੜ, 18 ਮਾਰਚ: ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨੀਵਾਰ ਨੂੰ ਇੱਕ ਪੰਚਾਇਤ ਸਕੱਤਰ ਅਤੇ ਇੱਕ ਪ੍ਰਾਈਵੇਟ ਵਿਅਕਤੀ ਜੋ ਕਿ ਸਰਪੰਚ ਦਾ ਪਤੀ ਹੈ, ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਸੂਬੇ ਦੇ ਸਰਕਾਰੀ ਦਫ਼ਤਰਾਂ ਅਤੇ ਜਨਤਕ ਜੀਵਨ ਵਿੱਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਬਿਊਰੋ ਵੱਲੋਂ ਮੁਹਿੰਮ ਵਿੱਢੀ ਹੋਈ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਬੀਡੀਪੀਓ ਦਫ਼ਤਰ ਸਾਦਿਕ ਜ਼ਿਲ੍ਹਾ ਫ਼ਰੀਦਕੋਟ ਅਧੀਨ ਪੈਂਦੇ ਪਿੰਡ ਭਾਗ ਸਿੰਘ ਵਾਲਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਗੁਰਪ੍ਰੀਤ ਸਿੰਘ ਅਤੇ ਇਸੇ ਪਿੰਡ ਦੀ ਸਰਪੰਚ ਸਿਮਰਨੀਤ ਕੌਰ ਦੇ ਪਤੀ ਗੁਰਪ੍ਰੀਤ ਸਿੰਘ ਨੂੰ ਸ਼ਿਕਾਇਤਕਰਤਾ ਹਰਬੰਸ ਸਿੰਘ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਬਿਉਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਕਥਿਤ ਦੋਸ਼ੀ ਪੰਚਾਇਤ ਸਕੱਤਰ ਅਤੇ ਉਪਰੋਕਤ ਪਿੰਡ ਦੀ ਸਰਪੰਚ ਦਾ ਪਤੀ ਬੀਪੀਐਲ ਪਰਿਵਾਰਾਂ ਨੂੰ ਨਵੇਂ ਘਰ ਬਣਾਉਣ ਲਈ ਸਰਕਾਰੀ ਸਕੀਮ ਤਹਿਤ ਉਸਦੀ ਮਾਤਾ ਦੇ ਨਾਮ ਉਪਰ ਮਨਜ਼ੂਰ ਗ੍ਰਾਂਟ ਦੀ ਤੀਜੀ ਕਿਸ਼ਤ ਜਾਰੀ ਕਰਨ ਬਦਲੇ 10,000 ਰੁਪਏ ਦੀ ਰਿਸ਼ਵਤ ਮੰਗ ਰਹੇ ਹਨ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਦੋਵੇਂ ਮੁਲਜ਼ਮਾਂ ਨੇ ਇਹ ਰਿਸ਼ਵਤ ਦੋ ਕਿਸ਼ਤਾਂ ਵਿੱਚ ਦੇਣ ਲਈ ਕਿਹਾ ਹੈ ਪਰ ਉਹ ਰਿਸ਼ਵਤ ਦੀ ਰਕਮ ਨਹੀਂ ਦੇਣਾ ਚਾਹੁੰਦਾ। ਸ਼ਿਕਾਇਤ ਵਿਚਲੇ ਤੱਥਾਂ ਦੀ ਸੱਚਾਈ ਦਾ ਪਤਾ ਲਾਉਣ ਤੋਂ ਬਾਅਦ ਫਿਰੋਜ਼ਪੁਰ ਯੂਨਿਟ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਦੋਵਾਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਐਫ.ਆਈ.ਆਰ. ਨੰਬਰ 10, ਮਿਤੀ 18-03-2023 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7(ਏ) ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਅਰੰਭ ਦਿੱਤੀ ਹੈ।

News 18 March,2023
ਜ਼ਿਲ੍ਹੇ ਦੀਆਂ ਵੱਖ ਵੱਖ ਖੇਤਰਾਂ 'ਚ ਨਾਮਣਾ ਖੱਟਣ ਵਾਲੀਆਂ ਮਹਿਲਾਵਾਂ ਨੂੰ ਕੀਤਾ ਸਨਮਾਨਤ

- ਸਰਕਾਰੀ ਮਹਿੰਦਰਾ ਕਾਲਜ ਤੇ ਗਰੀਨ ਸਪਰਸ਼ ਫਾਊਂਡੇਸ਼ਨ ਨੇ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਕਰਵਾਇਆ ਸਮਾਗਮ ਪਟਿਆਲਾ, 16 ਮਾਰਚ: ਸਰਕਾਰੀ ਮਹਿੰਦਰਾ ਕਾਲਜ ਵੱਲੋਂ ਗਰੀਨ ਸਪਰਸ਼ ਫਾਊਂਡੇਸ਼ਨ ਦੇ ਸਹਿਯੋਗ ਨਾਲ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਕਾਲਜ ਦੇ ਸੈਮੀਨਾਰ ਹਾਲ 'ਚ ਕਰਵਾਇਆ ਗਿਆ, ਇਸ ਦੌਰਾਨ ਜ਼ਿਲ੍ਹੇ ਦੀਆਂ ਮਹਿਲਾਵਾਂ ਨੂੰ ਆਪਣੇ ਆਪਣੇ ਖੇਤਰਾਂ 'ਚ ਪਾਏ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਸਮਾਗਮ 'ਚ ਮੁੱਖ ਮਹਿਮਾਨ ਵਜੋਂ ਪੁੱਜੇ ਐਸ.ਐਮ.ਓ. ਮਾਤਾ ਕੁਸ਼ੱਲਿਆ ਹਸਪਤਾਲ ਡਾ. ਵੈਨੂੰ ਗੋਇਲ ਨੇ ਗਰੀਨ ਸਪਰਸ਼ ਫਾਊਂਡੇਸ਼ਨ ਤੇ ਸਰਕਾਰੀ ਮਹਿੰਦਰਾ ਕਾਲਜ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਹਿਲਾਵਾਂ ਨੂੰ ਮਿਲਿਆਂ ਇਹ ਸਨਮਾਨ ਜਿਥੇ ਉਨ੍ਹਾਂ ਨੂੰ ਆਪਣੇ ਖੇਤਰ 'ਚ ਹੋਰ ਬਿਹਤਰ ਕੰਮ ਕਰਨ ਲਈ ਪ੍ਰੇਰਿਤ ਕਰੇਗਾ, ਉਥੇ ਹੀ ਨੌਜਵਾਨ ਲੜਕੀਆਂ ਨੂੰ ਸਮਾਜ 'ਚ ਚੰਗਾ ਕੰਮ ਕਰਨ ਲਈ ਪ੍ਰੇਰਿਤ ਕਰੇਗਾ। ਇਸ ਮੌਕੇ ਬਾਡੀ ਬਿਲਡਿੰਗ 'ਚ ਤਗਮਾ ਜਿੱਤਣ ਵਾਲੇ ਕੁਕੁਰਾਮ ਦੀ ਜੀਵਨ ਸਾਥੀ ਮੀਨੂੰ ਅਤੇ ਮੁਕੇਸ਼ ਕੁਮਾਰ ਦੀ ਧਰਮ ਪਤਨੀ ਰਾਜਵੰਤ ਕੌਰ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ। ਮੀਨੂੰ ਨੇ ਮਹਿਲਾਵਾਂ ਨੂੰ ਸੰਬੋਧਨ ਕਰਦਿਆਂ ਕਿਹਾ ਮਹਿਲਾਵਾਂ ਘਰ ਰਹਿ ਕੇ ਵੀ ਆਪਣੇ ਪਤੀ ਅਤੇ ਬੱਚਿਆਂ ਨੂੰ ਕਾਮਯਾਬ ਬਣਾਉਣ 'ਚ ਅਹਿਮ ਭੂਮਿਕਾ ਨਿਭਾਅ ਸਕਦੀਆਂ ਹਨ। ਇਸ ਮੌਕੇ ਸਨਮਾਨ ਪ੍ਰਾਪਤ ਕਰਨ ਵਾਲੀਆਂ ਸਾਰੀਆਂ ਮਹਿਲਾਵਾਂ ਨੇ ਆਪਣੇ ਸੰਘਰਸ਼ ਦੀ ਕਹਾਣੀ ਬਿਆਨ ਕੀਤੀ। ਸਮਾਗਮ ਦੌਰਾਨ ਪੁਲਿਸ ਅਧਿਕਾਰੀ ਸਰਬਜੀਤ ਕੌਰ, ਡਾ. ਵੇਨੂੰ ਗੋਇਲ, ਮੈਡੀਕਲ ਅਫ਼ਸਰ ਮਾਤਾ ਕੁਸ਼ੱਲਿਆ ਹਸਪਤਾਲ ਡਾ. ਭਵਨੀਤ ਕੌਰ, ਅਧਿਆਪਕ ਗਗਨਦੀਪ ਕੌਰ, ਵਾਇਸ ਪ੍ਰਿੰਸੀਪਲ ਪ੍ਰੋ. ਕਵਲਜੀਤ ਕੌਰ, ਅੰਸ਼ਿਕਾ, ਰਵੀ, ਮੰਜੂ ਰਾਣੀ ਅਤੇ ਰਾਜਵੰਤ ਕੌਰ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਅੰਤ 'ਚ ਗਰੀਨ ਸਪਰਸ਼ ਫਾਊਂਡੇਸ਼ਨ ਦੇ ਵਰਿੰਦਰ ਸਿੰਘ ਨੇ ਸਾਰਿਆਂ ਨੂੰ ਸਮਾਗਮ 'ਚ ਪੁੱਜਣ ਲਈ ਧੰਨਵਾਦ ਕੀਤਾ। ਕੈਪਸ਼ਨ : ਡਾ. ਵੇਨੂੰ ਗੋਇਲ ਮਹਿਲਾਵਾਂ ਨੂੰ ਸਨਮਾਨਤ ਕਰਦੇ ਹੋਏ।

News 16 March,2023
First
Last
Scroll to Top