Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਸਾਹਿਤ

Result You Searched: HARYANA-HIMACHAL

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਪੰਜਾਬੀ ਕਵੀ ਸੁਰਜੀਤ ਪਾਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਪੰਜਾਬੀ ਕਵੀ ਸੁਰਜੀਤ ਪਾਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ ਚੰਡੀਗੜ੍ਹ, 11 ਮਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀ ਕਵੀ ਅਤੇ ਉੱਘੇ ਲੇਖਕ ਪਦਮ ਸ੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਮੰਦਭਾਗੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਦਾ 11 ਮਈ ਨੂੰ ਸਵੇਰੇ ਲੁਧਿਆਣਾ ਦੇ ਆਸ਼ਾਪੁਰੀ ਇਲਾਕੇ 'ਚ ਉਨ੍ਹਾਂ ਦੇ ਗ੍ਰਹਿ ਵਿਖੇ ਦੇਹਾਂਤ ਹੋ ਗਿਆ ਹੈ। ਇੱਥੋਂ ਜਾਰੀ ਪ੍ਰੈਸ ਬਿਆਨ ਵਿੱਚ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸ. ਪਾਤਰ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਨੂੰ ਵਿਸ਼ਵ ਭਰ ਵਿੱਚ ਫੈਲਾਉਣ ਵਿੱਚ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਦੀਆਂ ਮਹੱਤਵਪੂਰਨ ਪ੍ਰਾਪਤੀਆਂ ਵਿੱਚ ਪੰਜਾਬੀ ਭਾਸ਼ਾ ਵਿੱਚ ਲਿਖਣ ਦੇ ਕੰਮ ਲਈ ਪਦਮ ਸ੍ਰੀ ਅਤੇ ਸਾਹਿਤ ਅਕਾਦਮੀ ਐਵਾਕਡ ਵਰਗੇ ਚੋਟੀ ਦੇ ਸਨਮਾਨ ਪ੍ਰਾਪਤ ਕਰਨਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸ. ਪਾਤਰ ਜਲੰਧਰ ਦੇ ਪਿੰਡ ਪਾਤੜ ਕਲਾਂ ਦੇ ਰਹਿਣ ਵਾਲੇ ਸਨ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਪੰਜਾਬੀ ਦੇ ਪ੍ਰੋਫੈਸਰ ਵਜੋਂ ਸੇਵਾਮੁਕਤ ਹੋਏ ਸਨ। ਉਨ੍ਹਾਂ ਨੇ 2012 ਵਿੱਚ ਪਦਮ ਸ੍ਰੀ ਪ੍ਰਾਪਤ ਕੀਤਾ ਅਤੇ ਪੰਜਾਬ ਕਲਾ ਪ੍ਰੀਸ਼ਦ ਦੇ ਪ੍ਰਧਾਨ ਵਜੋਂ ਸੇਵਾ ਕੀਤੀ। ਸ. ਸੰਧਵਾਂ ਨੇ ਕਿਹਾ ਕਿ ਸ. ਪਾਤਰ ਦਾ ਵਿਛੋੜਾ ਪੰਜਾਬੀ ਭਾਈਚਾਰੇ ਲਈ ਬਹੁਤ ਵੱਡਾ ਘਾਟਾ ਹੈ। ਉਨ੍ਹਾਂ ਕਿਹਾ ਕਿ ਸ. ਪਾਤਰ ਨੂੰ ਮਾਂ ਬੋਲੀ ਪ੍ਰਤੀ ਪਾਏ ਵਡਮੁੱਲੇ ਯੋਗਦਾਨ ਲਈ ਹਮੇਸ਼ਾ ਸਤਿਕਾਰ ਨਾਲ ਯਾਦ ਕੀਤਾ ਜਾਵੇਗਾ। ਸਪੀਕਰ ਨੇ ਯਾਦ ਕੀਤਾ ਕਿ ਸ. ਪਾਤਰ ਨੇ ਗੂਗਲ ਦੇ ਜੇਮਿਨੀ ਆਈਐਪ (ਆਰਟੀਫੀਸ਼ੀਅਲ ਇੰਟੈਲੀਜੈਂਸ) ਪਲੇਟਫਾਰਮ 'ਤੇ ਪੰਜਾਬੀ ਭਾਸ਼ਾ ਨੂੰ ਸ਼ਾਮਲ ਨਾ ਕੀਤੇ ਜਾਣ ਦੇ ਮੁੱਦੇ ਨੂੰ ਉਠਾਉਣ ਵਿਚ ਅਹਿਮ ਭੂਮਿਕਾ ਨਿਭਾਈ, ਭਾਵੇਂ ਕਿ ਇਸ ਪਲੇਟਫਾਰਮ ਵਿਚ ਗੁਜਰਾਤੀ ਸਮੇਤ ਕਈ ਹੋਰ ਖੇਤਰੀ ਭਾਸ਼ਾਵਾਂ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਸ. ਪਾਤਰ ਅਤੇ ਹੋਰਨਾਂ ਨਾਲ ਮਿਲ ਕੇ ਪੰਜਾਬੀ ਦਾ ਡਾਟਾ ਤੇਜੀ ਨਾਲ ਤਿਆਰ ਕਰਕੇ ਗੂਗਲ ਦੇ ਜੈਮਿਨੀ ਆਈਐਪ 'ਤੇ ਆਨਲਾਈਨ ਅਪਲੋਡ ਕਰਨ ਦਾ ਬੀੜਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਸ.ਪਾਤਰ ਨੂੰ ਅਸਲ ਸ਼ਰਧਾਂਜਲੀ ਉਸ ਮਿਸ਼ਨ ਨੂੰ ਪੂਰਾ ਕਰਨਾ ਹੀ ਹੋਵੇਗੀ। ਸਪੀਕਰ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਦੁਖੀ ਪਰਿਵਾਰ ਨੂੰ ਇਹ ਘਾਟਾ ਸਹਿਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।

Punjab Bani 11 May,2024
ਪ੍ਰੋ. ਅਰਵਿੰਦ ਵੱਲੋਂ ਹਰ ਥਾਂ ਔਰਤਾਂ ਨੂੰ ਬਰਾਬਰ ਦੇ ਮੌਕੇ ਮੁਹੱਈਆ ਕਰਵਾਏ ਜਾਣ ਦੀ ਜ਼ਰੂਰਤ ’ਤੇ ਜ਼ੋਰ

ਪ੍ਰੋ. ਅਰਵਿੰਦ ਵੱਲੋਂ ਹਰ ਥਾਂ ਔਰਤਾਂ ਨੂੰ ਬਰਾਬਰ ਦੇ ਮੌਕੇ ਮੁਹੱਈਆ ਕਰਵਾਏ ਜਾਣ ਦੀ ਜ਼ਰੂਰਤ ’ਤੇ ਜ਼ੋਰ ਔਰਤਾਂ ਬਾਰੇ 15ਵੀਂ ਕੌਮਾਂਤਰੀ ਕਾਨਫ਼ਰੰਸ ਵਿੱਚ ਉੱਘੀ ਨਾਰੀਵਾਦੀ ਇਤਿਹਾਸਕਾਰ ਉਰਵਸ਼ੀ ਬਟੂਲੀਆ ਅਤੇ ਸਾਇੰਸਦਾਨ ਪ੍ਰੋ. ਕਵਿਤਾ ਦੁਰਾਇ ਵੱਲੋਂ ਕੁੰਜੀਵੱਤ ਭਾਸ਼ਣ ਪਟਿਆਲਾ, 23 ਅਪ੍ਰੈਲ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਹਰ ਥਾਂ ਔਰਤਾਂ ਨੂੰ ਬਰਾਬਰ ਦੇ ਮੌਕੇ ਮੁਹੱਈਆ ਕਰਵਾਏ ਜਾਣ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ ਹੈ। ਅੱਜ ਪੰਜਾਬੀ ਯੂਨੀਵਰਸਿਟੀ ਦੇ ਨਾਰੀ ਅਧਿਐਨ ਕੇਂਦਰ ਵੱਲੋਂ ਕਰਵਾਈ ਗਈ 15ਵੀਂ ਕੌਮਾਂਤਰੀ ਕਾਨਫ਼ਰੰਸ ਦੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਲਿੰਗਕ ਬਰਾਬਰੀ ਅਤੇ ਲਿੰਗਕ ਪ੍ਰਤੀਨਿਧਤਾ ਦੇ ਮਾਮਲੇ ਵਿੱਚ ਪੰਜਾਬੀ ਯੂਨੀਵਸਿਟੀ ਨੇ ਸੰਵੇਦਨਸ਼ੀਲ ਅਤੇ ਦਰੁਸਤ ਪਹੁੰਚ ਅਪਣਾਈ ਹੋਈ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਿੱਚ ਤਕਰੀਬਨ 65 ਫ਼ੀਸਦੀ ਲੜਕੀਆਂ ਹਨ। ਉਨ੍ਹਾਂ ਦੱਸਿਆ ਕਿ ਅਥਾਰਟੀ ਵਿੱਚ ਰਜਿਸਟਰਾਰ, ਡੀਨ ਵਿਦਿਆਰਥੀ ਭਲਾਈ, ਡੀਨ ਕਾਲਜ ਵਿਕਾਸ ਕੌਂਸਲ, ਡਾਇਰੈਕਟਰ ਸਪੋਰਟਸ ਜਿਹੇ ਅਹਿਮ ਅਹੁਦੇ ਵੀ ਔਰਤਾਂ ਵੱਲੋਂ ਸੰਭਾਲੇ ਜਾ ਗਏ ਹਨ। ਲਿੰਗਕ ਬਰਾਬਰੀ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਲਿੰਗਕ ਪਛਾਣਾਂ ਨੂੰ ਆਪਸ ਵਿੱਚ ਨਿਖੇੜ ਕੇ ਵੇਖਣ ਦੀ ਪਹੁੰਚ ਹੀ ਗ਼ਲਤ ਹੈ। ਨਾਰੀ ਅਧਿਐਨ ਕੇਂਦਰ ਵੱਲੋਂ ਉਠਾਏ ਜਾ ਰਹੇ ਵੱਖ-ਵੱਖ ਕਦਮਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਇਸ ਕੇਂਦਰ ਵਿੱਚ ਖੋਜ ਦੇ ਖੇਤਰ ਨੂੰ ਹੋਰ ਵਧੇਰੇ ਪ੍ਰਫੁੱਲਿਤ ਕੀਤਾ ਜਾਵੇਗਾ। ਉੱਘੀ ਇਤਿਹਾਸਕਾਰ ਅਤੇ ਨਾਰੀਵਾਦੀ ਚਿੰਤਕ ਪ੍ਰੋ. ਉਰਵਸ਼ੀ ਬਟਾਲੀਆ ਨੇ ‘ਗਿਆਨ ਪੈਦਾਵਾਰੀ ਵਿੱਚ ਲਿੰਗਕ ਦਖ਼ਲਅੰਦਾਜ਼ੀ’ ਦੇ ਵਿਸ਼ੇ ਉੱਤੇ ਗੱਲ ਕਰਦਿਆਂ ਕਿਹਾ ਕਿ ਸਾਨੂੰ ਸਮਾਜ ਵਿੱਚ ਪੈਦਾ ਹੋ ਰਹੇ ਗਿਆਨ ਦੀਆਂ ਧਾਰਨਾਵਾਂ ਬਾਰੇ ਸਵਾਲ ਜ਼ਰੂਰ ਖੜ੍ਹੇ ਕਰਨੇ ਚਾਹੀਦੇ ਹਨ। ਗਿਆਨ ਪੈਦਾ ਕਰਨ ਵਾਲੇ ਸਰੋਤਾਂ ਦੀ ਪੜਚੋਲ ਕਰਨੀ ਚਾਹੀਦੀ ਹੈ ਤਾਂ ਕਿ ਪੈਦਾ ਹੋ ਰਿਹਾ ਗਿਆਨ ਬਿਨਾ ਕਿਸੇ ਲਿੰਗਕ ਭੇਦ ਭਾਵ ਤੋਂ ਸਾਰੀਆਂ ਧਿਰਾਂ ਦੇ ਹਿਤ ਵਿੱਚ ਭੁਗਤ ਸਕੇ। ਹਿੰਦੁਸਤਾਨ ਦੇ ਬਟਵਾਰੇ ਸਮੇਂ ਪੀੜਤ ਔਰਤ ਦੀ ਦਸ਼ਾ ਬਾਰੇ ਆਪਣਾ ਕੰਮ ਕਰਦਿਆਂ ਵੱਖ-ਵੱਖ ਪੀੜਿਤਾਂ ਨਾਲ ਮਿਲਣ ਅਤੇ ਉਨ੍ਹਾਂ ਨਾਲ ਗੱਲ ਕਰਨ ਸਮੇਂ ਪੈਦਾ ਹੋਈਆਂ ਚੁਣੌਤੀਆਂ ਦਾ ਪ੍ਰੋ. ਉਰਵਸ਼ੀ ਬਟਾਲੀਆ ਅਨੁਭਵ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਪੀੜਿਤ ਔਰਤਾਂ ਕੋਲ ਆਪਣੇ ਦਰਦ ਨੂੰ ਬਿਆਨ ਕਰਨ ਲਈ ਸ਼ਬਦਾਵਲੀ ਹੀ ਨਹੀਂ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਉਨ੍ਹਾਂ ਦੇ ਆਪਣੇ ਸਮਾਜ ਵਿੱਚ ਆਪਣੇ ਲੋਕਾਂ ਹੱਥੋਂ ਵੱਖ-ਵੱਖ ਤਰ੍ਹਾਂ ਦੀ ਹਿੰਸਾ ਦਾ ਸ਼ਿਕਾਰ ਹੋਣਾ ਪੈਂਦਾ ਹੈ। ਮਰਦ ਪ੍ਰਧਾਨ ਸਮਾਜ ਇਸ ਲਈ ਜ਼ਿੰਮੇਵਾਰ ਹੈ। ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਇੰਡੀਅਨ ਇੰਸਟੀਚੂਟ ਆਫ਼ ਸਾਇੰਸ ਐਜੂਕੇਸ਼ਨ ਐਂਡ ਰਿਸਰਚ (ਆਇਸਰ) ਮੋਹਾਲੀ ਤੋਂ ਵਿਗਿਆਨੀ ਪ੍ਰੋ. ਕਵਿਤਾ ਦੁਰਾਇ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਭਵਿੱਖ ਵਿੱਚ ਸਮਾਜ ਦੀ ਬਿਹਤਰੀ ਲਈ ਲਿੰਗਕ ਬਰਾਬਰੀ ਦੀ ਲੋੜ ਉੱਤੇ ਜ਼ੋਰ ਦਿੱਤਾ। ਉਨ੍ਹਾਂ ਆਪਣੇ ਨਿੱਜੀ ਅਕਾਦਮਿਕ ਕੈਰੀਅਰ ਦੇ ਹਵਾਲੇ ਨਾਲ ਲਿੰਗਕ ਬਰਾਬਰੀ ਦੇ ਮਾਮਲੇ ਵਿੱਚ ਵੱਖ-ਵੱਖ ਚੁਣੌਤੀਆਂ ਅਤੇ ਇਸ ਪੱਖੋਂ ਸਮਾਜ ਵਿੱਚ ਸੰਵੇਦਨਸ਼ੀਲ ਪਹੁੰਚ ਅਪਨਾਉਣ ਪੱਖੋਂ ਨੁਕਤੇ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਔਰਤਾਂ ਹੁਣ ਆਪਣੀ ਮਿਹਨਤ ਅਤੇ ਹੁਨਰ ਦੇ ਬਲਬੂਤੇ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰ ਰਹੀਆਂ ਹਨ ਜੋ ਕਿ ਸ਼ੁਭ ਸੰਕੇਤ ਹੈ। ਯੂਨਾਈਟਿਡ ਨੇਸ਼ਨਜ਼ ਡੀ. ਐੱਸ. ਐੱਸ. ਤੋਂ ਏਸ਼ੀਆ ਪੈਸੀਫਿਕ ਮੁਖੀ ਐੱਮ. ਕੇ. ਹੈਵੇਗ ਵੱਲੋਂ ਇਸ ਕਾਨਫ਼ਰੰਸ ਲਈ ਰਿਕਾਰਡ ਕਰ ਕੇ ਭੇਜਿਆ ਸੁਨੇਹਾ ਵੀ ਉਦਘਾਟਨੀ ਸੈਸ਼ਨ ਵਿੱਚ ਚਲਾਇਆ ਗਿਆ ਜਿਸ ਵਿੱਚ ਉਨ੍ਹਾਂ ਪੰਜਾਬੀ ਯੂਨੀਵਰਸਿਟੀ ਦੇ ਇਸ ਕਦਮ ਨੂੰ ਸਲਾਹਿਆ ਅਤੇ ਸ਼ੁਭ ਕਾਮਨਾਵਾਂ ਦਿੱਤੀਆਂ। ਨਾਰੀ ਅਧਿਐਨ ਕੇਂਦਰ ਦੇ ਡਾਇਰੈਕਟਰ ਪ੍ਰੋ. ਹਰਪ੍ਰੀਤ ਕੌਰ ਨੇ ਆਪਣੇ ਸਵਾਗਤੀ ਭਾਸ਼ਣ ਦੌਰਾਨ ਦੱਸਿਆ ਕਿ ਇਸ ਕਾਨਫ਼ਰੰਸ ਬਹੁਤ ਵੱਡਾ ਹੁੰਗਾਰਾ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਸਮੁੱਚੇ ਦੇਸ਼ ਭਰ ਦੇ ਵੱਖ-ਵੱਖ ਹਿੱਸਿਆਂ ਵਿੱਚੋਂ 300 ਤੋਂ ਵੱਧ ਖੋਜ ਪੱਤਰ ਇਸ ਕਾਨਫ਼ਰੰਸ ਲਈ ਪੁੱਜੇ। ਉਦਘਾਟਨੀ ਸੈਸ਼ਨ ਵਿੱਚ ਤਿੰਨ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਨ੍ਹਾਂ ਵਿੱਚ ਜੱਜ ਕੁਲਵਿੰਦਰ ਕੌਰ, ਉਪਿੰਦਰਜੀਤ ਕੌਰ ਸੇਖੋਂ ਅਤੇ ਸੈਸ਼ਨਦੀਪ ਕੌਰ ਸ਼ਾਮਿਲ ਸਨ।

Punjab Bani 23 April,2024
ਰੋਜਾਨਾ ਸੈਰ ਕਰਨ ਦੇ ਫਾਇਦੇ

ਰੋਜਾਨਾ ਸੈਰ ਕਰਨ ਦੇ ਫਾਇਦੇ ਜੇਕਰ ਦੇਖਿਆ ਜਾਵੇ ਤਾਂ ਸਾਡਾ ਸ਼ਰੀਰ ਵੀ ਇੱਕ ਤਰ੍ਹਾਂ ਦੀ ਮਸ਼ੀਨਰੀ ਵਰਗਾ ਹੀ ਹੈ, ਜਿਸਦੀ ਸਰਵਿਸ ਬਾਰੇ ਅਸੀ ਕਦੇ ਸੋਚਿਆ ਹੀ ਨਹੀਂ। ਜਦੋ ਅਸੀ ਬਿਮਾਰ ਹ ਜਾਂਦੇ ਹਾਂ, ਰਿ ਅਸੀ ਡਾਕਟਰ ਕੋਲ ਭਜਦੇ ਹਾਂ। ਉਦੋਂ ਤੱਕ ਸਾਡਾ ਰੋਗ ਬਹੁਤ ਵਧ ਜਾਂਦਾ ਹੈ ਅਤੇ ਸਾਡੇ ਪੈਸੇ ਵੀ ਵੱਧ ਲਗ ਜਾਂਦੇ ਹਨ। ਡਾਕਟਰਾਂ ਦੀ ਰਾਏ ਅਨੁਸਾਰ ਤਕਰੀਬਨ ਤਿੰਨ ਕੁ ਮਹੀਨਿਆਂ ਬਾਅਦ ਸਾਨੂੰ ਆਪਣੇ ਸ਼ਰੀਰ ਦਾ ਚੈਕਅਪ ਕਰਵਾਉਣਾ ਚਾਹੀਦਾ ਹੈ। ਦਰਅਸਲ ਅਸੀ ਸਿਹਤ ਨੂੰ ਲੈ ਕੇ ਕੁੱਝ ਗਲਤ ਧਾਰਨਾਵਾਂ ਦੇ ਸ਼ਿਕਾਰ ਹੋ ਜਾਂਦੇ ਹਾਂ। ਜਿਵੇਂ ਕਿ ਅਸੀ ਆਮ ਹੀ ਸੁਣਦ ਰਹਿੰਦੇ ਹਾਂ ਕਿ ਦੇਖੋ ਜੀ, ਵਹਿਮ ਨਹੀਂ ਕਰਨਾ ਚਾਹੀਦਾ, ਜਿੰਨ ਦਾਣਾ ਪਾਣੀ ਲਿਖਿਆ, ਉਨ੍ਹਾਂ ਚੁਗ ਹੀ ਲੈਣਾ ਹੈ। ਇਹ ਬਿਲਕੁਲ ਠੀਕ ਹੈ ਕਿ ਵਹਿਮ ਨਹੀਂ ਕਰਨਾ ਚਾਹੀਦਾ ਪਰੰਤੂ ਵਹਿਮ ਤਾਂ ਉਦੋਂ ਤੱਕ ਹੁੰਦਾ ਹੈ, ਦਜੋਂ ਸਾਨੂੰ ਆਪਣੇ ਸ਼ਰੀਰ ਬਾਰੇ ਪਤਾ ਹੀ ਨਾ ਹੋਵੇ। ਕਿਉਂਕਿ ਸਾਡੇ ਦਿਮਾਗ ਦੇ ਕਿਸੇ ਨਾ ਕਿਸੇ ਕੋਨੇ ਇਹ ਗੱਲ ਪਈ ਰਹਿੰਦੀ ਹੈ ਕਿ ਸਾਨੂੰ ਕੋਈ ਬਿਮਾਰੀ ਨਾ ਹੋਵੇ। ਜੇਕਰ ਕੋਈ ਬਿਮਾਰੀ ਨਿਕਲ ਵੀ ਆਉਂਦੀ ਹੈ ਤਾਂ ਅਸੀ ਸਮੇ ਸਿਰ ਇਲਾਜ ਕਰਵਾ ਲਵਾਂਗੇ। ਕਈ ਬਿਮਾਰੀਆਂ ਅਜਿਹੀਆਂ ਹਨ, ਜਿਨ੍ਹਾਂ ਦਾ ਇਲਾਜ ਮੁੱਢਲੀ ਸਟੇਜ ਵਿੱਚ ਹੀ ਹੁੰਦਾ ਹੈ। ਇਸ ਕਰਕੇ ਸਾਨੂੰ ਡਰਨ ਦੀ ਲੋੜ ਨਹੀਂ, ਚੌਕਸੀ ਦੀ ਲੋੜ ਹੈ। ਕੁੱਝ ਲੋਕ ਤਾਂ ਗਲਤ ਧਾਰਨਾਵਾਂ ਦੇ ਸਿਕਾਰ ਹੁੰਦੇ ਹਨ ਕਿ ਕੁੱਝ ਲੋਕ ਆਲਸੀ ਹੋਣ ਕਾਰਨ ਆਪ ਤਾਂ ਕੁੱਝ ਕਰ ਨਹੀਂ ਸਕਦੇ। ਸਭ ਕੁੱਝ ਸਮਝਦਿਆਂ ਵੀ ਸਿਹਤ ਸਬੰਧੀ ਗਲਤ ਪ੍ਰਚਾਰ ਕਰਦੇ ਰਹਿੰਦੇ ਹਨ। ਉਹ ਸੈਰ ਵਾਲਿਆਂ ਦੇ ਵੀ ਵਿਰੋਧ ਵਿੱਚ ਬੋਲ ਜਾਂਦੇ ਹਨ। ਉਨ੍ਹਾਂ ਦਾ ਤਰਕ ਹੁੰਦਾ ਹੈ ਕਿ ਸੈਰ ਵਾਲਿਆਂ ਨੂੰ ਕਿਹੜਾ ਬਿਮਾਰੀਆਂ ਨਹੀਂ ਲਗਦੀਆਂ। ਅਸਲ ਵਿੱਚ ਸਚਾਈ ਇਹ ਹੈ ਕਿ ਉਹ ਸਵੇਰੇ ਉਠਣ ਤੋਂ ਡਰਦੇ ਹਨ। ਹੈਰਾਨਗੀਦੀ ਗੱਲ ਹੈ ਕਿ ਇਹ ਔਗੁਣ ਸਿਆਣੇ ਤੇ ਜਿੰਮੇਵਾਰ ਵਿਅਕਤੀਆਂ ਵਿੱਚ ਵੀ ਦੇਖਣ ਨੂੰ ਮਿਲਦੇ ਹਨ। ਇਕ ਵਾਰ ਮੈਂ ਕਿਸੇ ਮੰਤਰੀ ਨੂੰ ਮਿਲਣ ਗਿਆ ਤਾਂ ਉੱਥੇ ਸਿਹਤ ਸਬੰਧੀ ਗੱਲਾਂ ਚਲ ਰਹੀਆਂ ਸਨ। ਕੋਈ ਸੱਜਣ ਮੰਤਰੀ ਜੀ ਨੂੰ ਕਹਿ ਰਿਹਾ ਸੀ, ਮੰਤਰੀ ਜੀ ਤੁਹਾਡਾ ਪੇਟ ਬਹੁਤ ਵਧ ਗਿਆ ਹੈ। ਇਸਨੂੰ ਕੰਟਰੋਲ ਕਰੋ। ਮੰਜਤੀ ਜੀ ਕਹਿ ਰਹੇ ਸਨ ਕਿ ਮੈਂ ਤਾਂ ਖਾਣ ਪੀਣ ਦਾ ਬਹੁਤ ਖਿਆਲ ਰੱਖਦਾ ਹਾਂ। ਇਹ ਘੱਟ ਹੀ ਨਹੀਂ ਰਿਹਾ। ਉਹ ਸੱਜਣ ਕਹਿਣ ਲਗਾ, ਮੰਤਰੀ ਜੀ ਸਵੇਰੇ ਜਲਦੀ ਉਠ ਕੇ ਸੈਰ ਕਰਿਆ ਕਰੋ, ਵਗੈਰਾ ਵਗੈਰਾ। ਮੰਤਰੀ ਜੀ ਕਹਿਣ ਲਗੇ ਸਵੇਰੇ ਜਲਦੀ, ਨਾ ਬਈ ਨਾ, ਇਹ ਕੰਮ ਨਹੀ ਹੋਣਾ, ਹੋਰ ਚਾਰ ਸਾਲ ਪਹਿਲਾਂ ਮਰਜਾਂਗੇ, ਸਵੇਰੇ ਜਲਦੀ ਨਹੀ ਉਠਿਆ ਜਾਣਾ, ਸਵੇਰੇ ਤਾਂ ਨੀਂਦ ਆਉਂਦੀ ਏ ਯਾਰ। ਇਕ ਹੋਰ ਤੋਸਦ ਘਟਨਾ ਸੁਣਾ ਰਿਹਾ ਸੀ। ਉਹ ਕਹਿੰਦਾ ਅਸੀ ਹਰ ਰੋਜ ਸੈਰ ਕਰਿਆ ਕਰਦੇ ਸੀ। ਇਕ ਸਾਡਾ ਦੋਸਤ ਕਹਿਣ ਲਗਿਆ, ਯਾਰ ਮੂੈ ਵੀ ਨਾਲ ਲੈ ਜਾਇਆ ਕਰੋ। ਅਸੀ ਕਿਹਾ ਯਾਰ ਨੂੰ ਆਲਸੀ ਜਿਹਾ ਬੰਦਾ ਤੈਥੋ ਸਵੇਰੇ ਜਲਦੀ ਨਹੀਂ ਉਠਿਆ ਜਾਣਾ। ਉਹ ਕਹਿਣ ਲਗਿਆ ਮੈਨੂੰ ਤੁਸੀ ਅਵਾਜ ਮਾਰ ਕੇ ਲੈ ਜਾਇਆ ਕਰੋ। ਅਸੀ ਅਗਲੇ ਦਿਨ 5 ਕੁ ਵਜੇ ਉਸਦਾ ਬੂਹਾ ਖੜਕਾਇਆ। ਉਸਦੀ ਪਤਨੀ ਕਹਿੰਦੀ ਬਾਹਰ ਸੈਰ ਵਾਲੇ ਆਏ ਨੇ। ਉਹ ਆਪਣੀ ਪਤਨੀ ਨੂੰ ਆਖਣ ਲਗਾ, ਇਨ੍ਹਾਂ ਨੂੰ ਕਹਿ ਕਿਓ ਕਿ ਮੈਂ 5 ਕੁ ਮਿੰਟਾਂ ਵਿੱਚ ਆਇਆ। ਉਹ 5 ਮਿੰਟਾਂ ਦੀ ਬਜਾਏ 10 ਮਿੰਟਾਂ ਵਿੱਚ ਆਇਆ। ਉਸਦੀ ਪਤਨੀ ਆਖਣ ਲੱਗੀ ਆ ਸੈਰ ਵਾਲੇ ਅੱਜ ਫਿਰ ਖੜੇ ਨੇ। ਉਹ ਕਹਿਣ ਲੱਗਿਆ, ਇਨ੍ਹਾਂ ਨੂੰ ਕਹਿ ਦਿਓ ਤੁਸੀ ਚਲੋ ਮੈ ਤੁਹਾਡੇ ਮਗਰੇ ਆਉਂਦਾ ਹਾਂ। ਤੀਸਰੇ ਦਿਨ ਫਿਰ ਉਸਦਾ ਬੂਹਾ ਖੜਕਾਇਆ ਗਿਆ। ਉਸਦੀ ਪਤਨੀ ਆਖਣ ਲੱਗੀ, ਜੇਕਰ ਤੈਥੋ ਉਠਿਆ ਨਹੀ ਜਾਂਦਾ, ਇਨ੍ਹਾਂ ਵਿਚਾਰਿਆ ਨੂੰ ਕਿਉਂ ਤੰਗ ਕਰਦੈ। ਅੱਜ ਫਿਰ ਖੜੇ ਨੇ, ਉਹ ਆਪਣੀ ਪਤਨੀ ਨੂੰ ਆਖਣ ਲੱਗਾ, ਇਨ੍ਹਾਂ ਨੂੰ ਕਹਿ ਦਿਓ ਤੁਸੀ ਜਾਓ ਰੋਜ ਰੋਜ ਮਰਨ ਨਾਲੋ ਮੈਂ ਤਾਂ ਇੱਕ ਦਿਨ ਮਰਿਆ ਚੰਗਾ। ਸਵੇਰੇ ਉਠਣ ਨੂੰ ਕਈ ਲੋਕ ਮਰਨ ਦੇ ਬਰਾਬਰ ਸਮਝਦੇ ਹਨ। ਅਸਲ ਵਿੱਚ ਇਹ ਗਲਤ ਆਦਤਾਂ ਬਚਪਨ ਵਿੱਚ ਬਣ ਜਾਂਦੀਆਂ ਹਨ, ਜੋਕਿ ਬਾਅਦ ਵਿੱਚ ਬਦਲਣੀਆਂ ਔਖੀਆਂ ਹੋ ਜਾਂਦੀਆਂ ਹਨ। ਕੁੰਝ ਲੋਕ ਯੋਗਾ ਦੇ ਵਿਰੁੱਘ ਪ੍ਰਚਾਰ ਕਰਦੇ ਰਹਿੰਦੇ ਹਨ। ਇਹ ਇਹੋ ਜਿਹੀਆਂ ਦਿਲਚਸਪ ਉਦਾਹਰਨਾਂ ਦੇ ਕੇ ਤੁਹਾਨੂੰ ਸਮਝਾਉਣਗੇ ਕਿ ਆਮ ਬੰਦਾ ਤਾਂ ਛੱਡੋ ਪੜਿਆ ਲਿਖਿਆ ਤੇ ਸੂਝਵਾਨ ਵਿਅਕਤੀ ਵੀ ਕਰਾਹੇ ਪੈ ਸਕਦਾ ਹੈ। ਇਕ ਵਾਰ ਮੇਰਾ ਦੋਸਤ ਮੈਨੂੰ ਕਹਿ ਰਿਹਾ ਸੀ ਕਿ ਆ ਯੋਗ ਵਾਲਿਆਂ ਨੇ ਐਵੇ ਰੌਲਾ ਪਾਇਆ ਹੋਇਆ। ਕੋਈ ਫਰਕ ਨਹੀਂ ਪੈਂਦਾ ਯੋਗਾ ਯੂਗਾ ਨਾਲ। ਮੈ ਕਿਹਾ ਤੈਨੂੰ ਕਿਵੇਂ ਪਤਾ। ਉਹ ਕਹਿਣ ਲਗਿਆ ਸਾਡੇ ਇਲਾਕੇ ਵਿੱਚ ਯੋਗ ਗੁਰੂ ਯੋਗਾ ਸਿਖਾ ਰਿਹਾ ਸੀ। ਉਹ ਅਜੇ ਕਹਿ ਹੀ ਰਿਹਾ ਸੀ ਕਿ ਮੂਧੇ ਹੋ ਜਾਓ, ਸਿਧੇ ਹੋ ਜਾਓ, ਉਸਨੂੰ ਹਾਰਟ ਅਟੈਕ ਹੋ ਗਿਆ। ਮੈ ਕਿਹਾ, ਫਿਰ। ਉਸ ਨੇ ਕਿਹਾ, ਫਿਰ ਕਿ ਅਸੀ, ਇਹ ਉਹਦਾ ਆਖਰੀ ਆਸਣ ਸੀ। ਇਹ ਉਹ ਲੋਕ ਹੁੰਦੇ ਹਨ, ਜੋ ਇਸ ਤਰ੍ਹਾਂ ਦੀਆਂ ਗੱਲਾਂ ਵਿਚੋ ਰਸ ਲੈਣਾ ਸ਼ੁਰੂ ਕਰ ਦਿੰਦੇ ਹਨ। ਇਨ੍ਹਾਂ ਦੇ ਪਲੇ ਸਿਰਫ਼ ਗੱਲਾਂ ਹੀ ਹੁੰਦੀਆਂ ਹਨ, ਹੋਰ ਕੁੱਝ ਨਹੀਂ। ਯੋਗਾ ਦੇ ਬੇਅੰਤ ਫਾਇਦੇ ਹਨ। ਯੋਗ ਕਰਨ ਨਾਲ ਖੂਨ ਦਾ ਸਰਕਲ ਸਹੀ ਰਹਿੰਦਾ ਹੈ ਅਤੇ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਵਧਦੀ ਹੈ। ਔਰਤਾਂ ਨੂੰ ਤਾਂ ਯੋਗਾ ਜਰੂਰ ਕਰਨਾ ਚਾਹੀਦਾ ਹੈ ਕਿਵੁਂਕਿ ਅਜਕਲ ਦੀ ਭਜ ਦੌੜ ਵਾਲੀ ਜਿੰਦਗੀ ਵਿੱਚ ਨੌਕਰੀਪੇਸ਼ਾ ਔਰਤਾਂ ਨੂੰ ਦੋਹਰੀ ਭੂਮਿਕਾ ਅਦਾ ਕਰਨੀ ਪੈਂਦੀ ਹੈ। ਬਿਮਾਰੀਆਂ ਤੋਂ ਛੁਟਕਾਰਾ ਅਤੇ ਤਣਾਅ ਨੂੰ ਘੱਟ ਕਰਨਾ ਯੋਗਾ ਦੀ ਅਹਿਮ ਭੂਮਿਕਾ ਹੈ। ਇਸਦੇ ਮਾਧਿਅਮ ਨਾਲ ਮਨ ਅਤੇ ਬੁੱਧੀ ਉਪਰ ਵੀ ਕਾਬੂ ਰਹਿੰਦਾ ਹੈ। ਯੋਗ ਬਹੁਤ ਸਾਰੇ ਆਸਣ ਅਜਿਹੇ ਹਨ, ਜੋ ਸਾਡੀਆਂ ਹੱਡੀਆਂ ਵਿੱਚ ਲਚਕੀਲਾਪਨ ਪੈਦਾ ਕਰਕੇ ਸ਼ਰੀਰ ਵਿਚੋਂ ਆਲਸ ਅਤੇ ਸੁਸਤੀ ਘਟਾਉਂਦੇ ਹਨ ਅਤੇ ਉਦਮ ਪੈਦਾ ਕਰਦੇ ਹਨ, ਜਿਵੇਂ ਪਛਤਾਨ ਆਸਣ ਨਾਲ ਸ਼ੂਗਰ ਠੀਕ ਕਰਲ ਲਈ ਸਹਾਇਤਾ ਮਿਲਦੀ ਹੈ ਅਤੇ ਮੋਟਾਪਾ ਵੀ ਘਟਦਾ ਹੈ। ਕਪਾਲਭਾਤੀ, ਅਲੋਮ ਵਿਲੋਮ ਨਾਲ ਸਿਰਦਰਦ ਅਤੇ ਪਾਚਣ ਸ਼ਕਤੀ ਠੀਕ ਹੁੰਦੀ ਹੈ। ਯੋਗ ਕੇਵਲ ਸ਼ਰੀਰਕ ਕਸਰਤ ਕਰਨ ਜਾਂ ਰੋਗ ਨੂੰ ਦੂਰ ਕਰਨ ਵਾਲੀ ਕਿਰਿਆ ਹੀ ਨਹੀਂ, ਸਗੋ ਜੀਵਨ ਨੂੰ ਬਿਹਤਰ ਬਣਾਉਣ ਦੀ ਵਿਧੀ ਵੀ ਹੈ। ਸਭ ਤੋਂ ਜਰੂਰੀ ਗੱਲ ਹੈ ਕਿ ਯੋਗ ਕਿਸੇ ਸਿਖਿਅਤ ਮਾਹਿਰ ਪਾਸੋ ਸਿਖ ਕੇ ਹੀ ਕੀਤਾ ਜਾਵੇ, ਕਿਉਂਕਿ ਗਲਤ ਆਸਣ ਕਰਨ ਨਾਲ ਨੁਕਸਾਨ ਵੀ ਹੋ ਸਕਦਾ ਹੈ। ਸੈਰ ਦੇ ਫਾਇਦੇ ਜੇਕਰ ਇਹ ਕਿਹਾ ਜਾਵੇ ਕਿ ਜਿੰਦਗੀ ਦੀ ਖੂਬਸੂਰਤੀ ਦਾ ਰਾਜ ਸੈਰ ਵਿੱਚ ਛੁਪਿਆ ਹੋਇਆ ਹੈ ਤਾਂ ਇਹ ਗਲਤ ਨਹੀਂ ਹੋਵੇਗਾ। ਸੈਰ ਦੇ ਬੇਅੰਤ ਫਾਇਦੇ ਹਨ ਪਰ ਅਸੀ ਗੱਨ ਸੰਖੇਪ ਵਿੱਚ ਹੀ ਕਰਾਂਗੇ। ਸੈਰ ਨਾਲ ਸਾਡੇ ਸਰੀਰ ਵੱਚ ਜੋਸ਼ ਅਤੇ ਹੌਸਲਾ ਆਉਂਦਾ ਹੈ ਅਤੇ ਸਾਡੀ ਸੋਚ ਸਕਾਰਾਤਮਕ ਬਣਦੀ ਹੈ। ਤੁਰਨਾ ਸਭ ਤੋਂ ਚੰਗੀ ਕਸਰਤ ਮੰਨੀ ਗਈ ਹੈ। ਤੁਰਨ ਲਈ ਖੁਲੀ ਥਾਂ ਤੇ ਖੁਲਾ ਆਕਾਸ਼ ਚਾਹੀਦਾ ਹੈ। ਸਾਡਾ ਸਰੀਰ ਹਿਲਦਾ ਹੈ। ਹਵਾ ਲਗਾਤਾਰ ਸਾਡੇ ਫੇਫੜਿਆਂ ਵਿੱਚ ਜਾਂਦੀ ਹੈ ਅਤੇ ਸਾਹ ਵਿੱਚ ਤਾਲ ਪੈਦਾ ਹੁੰਦੀ ਹੈ। ਸਾਰੇ ਅੰਗਾਂ ਦੀ ਇਕੋ ਜਿਹੀ ਹੋਲੀ ਹੋਲੀ ਵਰਜਿਸ ਹੁੰਦੀ ਰਹਿੰਦੀ ਹੈ। ਜਿਨਾ ਅਸੀ ਸੈਰ ਕਰਦੇ ਸਮੇਂ ਆਪਣੇ ਘਰ ਤੋਂ ਦੂਰ ਹੁੰਦੇ ਜਾਂੇ ਹਾਂ, ਉਨ੍ਹਾਂ ਚਿੰਤਾਵਾਂ ਤੋਂ ਵੀ ਦੂਰ ਹੋ ਜਾਂਦੇ ਹਾਂ। ਉਨ੍ਹਾਂ ਚਿੰਤਾਵਾ ਤੋਂ ਵੀ ਦੂਰ ਹੁੰਦੇ ਜਾਂਦੇ ਹਾਂ। ਜੇਕਰ ਅਸੀ ਕਿਸੇ ਸਮੱਸਿਆ ਨੂੰ ਸੁਲਝਾਉਣਾ ਹੋਵੇ ਤਾਂ ਕੋਈ ਗੁੰਝਲ ਖੋਲਣੀ ਹੋਵੇ ਤਾਂ ਕੰਮ ਸੈਰ ਕਰਦੇ ਸਮੇਂ ਕਰੋ, ਕਾਮਯਾਬ ਹੋਵੇਗੇ ਕਿਉਂਕਿ ਤਾਜੀ ਆਕਸੀਜਨ ਮਿਲਣ ਕਾਰਨ ਦਿਮਾਗ ਵੀ ਜਿਆਦਾ ਕੰਮ ਕਰਨ ਲਗ ਜਾਂਦਾ ਹੈ ਤੇ ਇਕਾਗਰਤਾ ਵਧ ਜਾਂਦੀ ਹੈ। ਇਸੇ ਤਰ੍ਹਾਂ ਰੋਜਾਨਾ ਸੈਰ ਕਰਨ ਦੇ ਅਨੇਕਾਂ ਫਾਇਦੇ ਹਨ।

Punjab Bani 15 April,2024
ਡਾ:ਅੰਬੇਡਕਰ ਸਾਹਿਬ ਜੀ ਦੇ ਜਨਮ ਦਿਹਾੜੇ ਤੇ ਉਮੜਿਆਂ ਲੋਕਾਂ ਦਾ ਸੈਲਾਬ

ਡਾ:ਅੰਬੇਡਕਰ ਸਾਹਿਬ ਜੀ ਦੇ ਜਨਮ ਦਿਹਾੜੇ ਤੇ ਉਮੜਿਆਂ ਲੋਕਾਂ ਦਾ ਸੈਲਾਬ ਪਟਿਆਲਾ (14.04.24) ਡਾਕਟਰ ਬੀ.ਆਰ.ਅੰਬੇਡਕਰ ਇੰਮਪਲਾਈਜ ਅਤੇ ਸ਼ੋਸ਼ਲ ਵੈਲਫੇਅਰ ਐਸ਼ੋਸ਼ੀਏਸ਼ਨ, ਪਟਿਆਲਾ ਵੱਲੋ ਸ਼ੁਸ਼ੀਲ ਪੈਲੇਸ ਪਟਿਆਲਾ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾ:ਬੀ.ਆਰ.ਅੰਬੇਡਕਰ ਜੀ ਦਾ 133ਵਾ ਜਨਮ ਦਿਵਸ਼ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ਼ੋਸੀਏਸ਼ਨ ਦੇ ਆਗੂਆਂ ਸ੍ਰੀ ਜਰਨੈਲ ਸਿੰਘ, ਸ੍ਰੀ ਅਵਤਾਰ ਸਿੰਘ ਕੈਂਥ, ਇੰਜ: ਆਰ.ਐਸ.ਬੰਗੜ, ਇੰਜ: ਬਲਵੰਤ ਕੁਮਾਰ, ਹੁਸ਼ਿਆਰ ਚੰਦ, ਸੋਹਣ ਸਿੰਘ, ਸਵਰਨ ਸਿੰਘ ਬੰਗਾਂ, ਇੰਜ: ਹਰਦੀਪ ਸਿੰਘ, ਇੰਜ: ਆਰ.ਐਸ.ਸਿਆਣ ਵੱਲੋ ਦੱਸਿਆ ਗਿਆ ਕਿ ਹਰ ਸਾਲ ਦੀ ਤਰਾਂ ਇਸ ਸਾਲ ਵੀ ਬਾਬਾ ਸਾਹਿਬ ਜੀ ਦਾ ਜਨਮ ਦਿਵਸ ਐਸ਼ੋਸ਼ੀਏਸ਼ਨ ਵੱਲੋ ਪਟਿਆਲਾ ਜਿਲੇ ਦੀਆਂ ਲੱਗਭੱਗ ਸਾਰੀਆਂ ਸਮਾਜਿਕ, ਧਾਰਮਿਕ ਅਤੇ ਮੁਲਾਜ਼ਮ ਜੱਥੇਬੰਦੀਆਂ ਵੱਲੋ ਸਾਂਝੇ ਤੋਰ ਤੇ ਮਨਾਇਆ ਗਿਆ । ਡਾ: ਹਰਭਜਨ ਸਿੰਘ ਸਿੱਧੂ ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋ ਸ਼ਾਮਲ ਹੋਏ ਅਤੇ ਇੰਜ: ਦੇਸ਼ ਰਾਜ ਬੰਗੜ, ਮੁੱਖ ਇੰਜ/ਪੀਐਸਪੀਸੀਐਲ, ਸ੍ਰੀ ਮੋਹਣ ਸਿੰਘ, ਆਈ.ਐਫ.ਐਸ, ਸ੍ਰੀ ਸ਼ੁਸ਼ੀਲ ਕੁਮਾਰ, ਆਈ.ਪੀ.ਐਸ, ਸ੍ਰੀ ਵਿਨੋਦ ਕੁਮਾਰ ਗਾਗਟ, ਡੀਡੀਪੀਓ, ਸ੍ਰੀ ਦਰਸ਼ਨ ਸਿੰਘ ਸਿੱਧੂ ਸਾਬਕਾ ਤਹਿਸੀਲਦਾਰ, ਸ੍ਰੀ ਨਾਜ਼ਰ ਸਿੰਘ ਸਾਬਕਾ ਜੁਆਇੰਟ ਕਮਿਸ਼ਨਰ ਸਪੈਸ਼ਲ ਗੈਸਟ ਵਜੋ ਸ਼ਾਮਲ ਹੋਏ ਅਤੇ ਬਾਬਾ ਸਾਹਿਬ ਦੀ ਜੀਵਨੀ ਅਤੇ ਵਿਚਾਰਧਾਰਾ ਤੇ ਖੁੱਲ ਕੇ ਚਰਚਾ ਕੀਤੀ ਗਈ । ਵਿਸ਼ੇਸ਼ ਤੌਰ ਤੇ ਪਹੁੰਚੇ ਮਿਸ ਵੱਖ ਵੱਖ ਜੱਥੇਬੰਦੀਆਂ ਦੇ ਆਗੂਆਂ ਵਿੱਚੋ ਨਰਿੰਦਰ ਸਿੰਘ ਕਲਸੀ,ਸ੍ਰੀ ਨਰੇਸ ਕੁਮਾਰ ਗਾਟ, ਸ੍ਰੀ ਗੁਰਵਿੰਦਰ ਸਿੰਘ, ਸ੍ਰੀ ਅਮਰਜੀਤ ਸਿੰਘ ਬਾਗੀ, ਲਛਮਣ ਸਿੰਘ ਨਬੀਪੁਰ, ਹਰਮੇਸ਼ ਹਿਆਣਾ, ਨਾਰੰਗ ਸਿੰਘ, ਕਮਲਜੀਤ ਸਿੰਘ, ਬਲਜੀਤ ਸਿੰਘ ਬਿੱਟੂ, ਅਸ਼ੋਕ ਕੁਮਾਰ ਅਹੀਰ, ਸੁਖਵਿੰਦਰ ਸਿੰਘ ਸੁੱਖਾ, ਮੇਜਰ ਸਿੰਘ ਪੀਆਰਟੀਸੀ, ਜਸਵਿੰਦਰ ਸਿੰਘ ਚੱਪੜ, ਸੋਨੀ ਗਿੱਲ, ਮੇਲਾ ਸਿੰਘ, ਅਮਰਜੀਤ ਸਿੰਘ ਡੀਈਓ, ਇੰਜ: ਨਿਰਮਲ ਸਿੰਘ ਲੰਗ, ਜਸਵੀਰ ਸਿੰਘ ਰੁੜਕੀ, ਸਤਵਿੰਦਰ ਸਿੰਘ ਕਾਲਾ, ਰਾਜਿੰਦਰ ਸਿੰਘ, ਰਣਜੀਤ ਜੀਤੀ, ਪੀ੍ਰਤ ਕਾਸ਼ੀ, ਕੁੱਕੂ ਰਾਮ, ਦਰਸ਼ਨ ਸਿੰਘ ਸਨੋਰ, ਸਿਮਰਨਦੀਪ ਕੌਰ, ਜਸਕਰਨ ਸਿੰਘ ਕੈਂਥ, ਪੁਸ਼ਪਿੰਦਰ ਸਿੰਘ ਬੰਗੜ, ਗੋਰਮਾ, ਪਿ੍ਰੰੰਸ, ਹਰਜੀਤ ਕੋਰ, ਕੁਲਵੰਤ ਸਿੰਘ ਨਾਰੀਕੇ, ਅਮਰਜੀਤ ਸਿੰਘ ਘੱਗਾ, ਡਾ:ਗਗਨਦੀਪ ਥਾਪਰਵਾਲ, ਮਦਨ ਸਿੰਘ ਆਦਿ ਵੱਲੋ ਬਾਬਾ ਸਾਹਿਬ ਬਾਰੇ ਵਿਚਾਰ ਪ੍ਰਗਟ ਕੀਤੇ ਗਏ । ਪੰਜਾਬ ਦੇ ਮਸ਼ਹੂਰ ਗਾਇਕ ਸ੍ਰੀ ਬਹਾਦਰ ਬੇਤਾਬ ਅਤੇ ਸ੍ਰੀ ਗੁਰਮੁੱਖ ਸਿੰਘ ਰੁੜਕੀ ਵੱਲੋ ਬਾਬਾ ਸਾਹਿਬ ਤੇ ਗੀਤ ਗਾ ਕੇ ਦਰਸਕਾਂ ਦਾ ਮਨੋਰੰਜਨ ਕੀਤਾ ਗਿਆ ਅਤੇ ਵੱਖ ਵੱਖ ਪਿੰਡਾਂ ਵਿਚੋ ਆਏ ਸਕੂਲ ਦੇ ਬੱਚਿਆ ਵੱਲੋ ਸਕਿੱਟ, ਗਿੱਧਾ ਅਤੇ ਭੰਗੜੇ ਪਾਏ ਗਏ ।

Punjab Bani 15 April,2024
ਸੰਗਰੂਰ ਨਕਲੀ ਸ਼ਰਾਬ ਮਾਮਲਾ: ਮੁਲਜ਼ਮ ‘ਸ਼ਾਹੀ’ ਬਰਾਂਡ ਦੇ ਲੇਬਲ ਵਾਲੀ ਸ਼ਰਾਬ ਦੀਆਂ ਬੋਤਲਾਂ ------ ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਅੱਠ ਮੁਲਜ਼ਮਾਂ ਸਮੇਤ ਦੋ ਮਾਸਟਰਮਾਈਂਡਜ਼ ਨੂੰ ਕੀਤਾ ਗ੍ਰਿਫ਼ਤਾਰ ਵਿੱਚ ਵੇਚਦੇ ਸਨ ਘਾਤਕ ‘ਮਿਥੇਨੌਲ’

ਸੰਗਰੂਰ ਨਕਲੀ ਸ਼ਰਾਬ ਮਾਮਲਾ: ਮੁਲਜ਼ਮ ‘ਸ਼ਾਹੀ’ ਬਰਾਂਡ ਦੇ ਲੇਬਲ ਵਾਲੀ ਸ਼ਰਾਬ ਦੀਆਂ ਬੋਤਲਾਂ ਵਿੱਚ ਵੇਚਦੇ ਸਨ ਘਾਤਕ ‘ਮਿਥੇਨੌਲ’ - ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਅੱਠ ਮੁਲਜ਼ਮਾਂ ਸਮੇਤ ਦੋ ਮਾਸਟਰਮਾਈਂਡਜ਼ ਨੂੰ ਕੀਤਾ ਗ੍ਰਿਫ਼ਤਾਰ - ਅੱਧੀ ਕੀਮਤ ’ਤੇ ਨਕਲੀ ਸ਼ਰਾਬ ਵੇਚਣ ਲਈ ਮਾਸਟਰਮਾਈਂਡਜ਼ ਸਥਾਨਕ ਵਸਨੀਕਾਂ ਦਾ ਲੈਂਦੇ ਸਨ ਸਹਾਰਾ - ਪੰਜਾਬ ਪੁਲਿਸ ਨੇ ਆਬਕਾਰੀ ਐਕਟ ਦੀ ਸਖ਼ਤ ਧਾਰਾ 61-ਏ ਕੀਤੀ ਲਾਗੂ , ਜੋ ਉਮਰ ਕੈਦ ਜਾਂ ਮੌਤ ਦੀ ਸਜ਼ਾ ਨਾਲ ਹੈ ਸਬੰਧਤ: ਏਡੀਜੀਪੀ- ਕਮ- ਐਸਆਈਟੀ ਮੁਖੀ ਗੁਰਿੰਦਰ ਢਿੱਲੋਂ, ਆਈ.ਪੀ.ਐਸ. - ਪੁਲਿਸ ਟੀਮਾਂ ਨੇ ਨੋਇਡਾ-ਅਧਾਰਤ ਫੈਕਟਰੀ ਤੋਂ ਖਰੀਦੇ ਗਏ ਕੁੱਲ 300 ਲੀਟਰ ਮਿਥੇਨੌਲ ਵਿੱਚੋਂ 200 ਲੀਟਰ ਤੋਂ ਵੱਧ ਕੀਤਾ ਬਰਾਮਦ - ਏਡੀਜੀਪੀ ਗੁਰਿੰਦਰ ਢਿੱਲੋਂ ਨੇ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨੂੰ ਗੈਰ-ਅਧਿਕਾਰਤ ਸਰੋਤਾਂ ਤੋਂ ਖਰੀਦੀ ਸ਼ਰਾਬ ਦੇ ਸੇਵਨ ਤੋਂ ਗੁਰੇਜ਼ ਕਰਨ ਦੀ ਕੀਤੀ ਅਪੀਲ ਚੰਡੀਗੜ੍ਹ, 23 ਮਾਰਚ: ਸੰਗਰੂਰ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ 20 ਲੋਕਾਂ ਦੀ ਜਾਨ ਲੈਣ ਵਾਲੀ ਨਕਲੀ ਸ਼ਰਾਬ , ਦਰਅਸਲ ਮਿਥੇਨੌਲ ਸੀ- ਜੋ ਕਿ ਉਦਯੋਗਿਕ ਉਤਪਾਦਾਂ ਵਿੱਚ ਵਰਤਿਆ ਜਾਣ ਵਾਲਾ ਇੱਕ ਘਾਤਕ ਰਸਾਇਣ ਹੁੰਦਾ ਹੈ। ਦੋਸ਼ੀਆਂ ਨੇ ਇਹ ਰਸਾਇਣ ਨੋਇਡਾ ਦੀ ਇੱਕ ਫੈਕਟਰੀ ਤੋਂ ਉਦਯੋਗਿਕ ਕੰਮਾਂ ਲਈ ਵਰਤਣ ਦੇ ਬਹਾਨੇ ਖਰੀਦਿਆ ਸੀ। ਇਹ ਜਾਣਕਾਰੀ ਉਕਤ ਮਾਮਲੇ ਦੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੀ ਅਗਵਾਈ ਕਰ ਰਹੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਲਾਅ ਐਂਡ ਆਰਡਰ ਗੁਰਿੰਦਰ ਸਿੰਘ ਢਿੱਲੋਂ ਨੇ ਦਿੱਤੀ। ਏ.ਡੀ.ਜੀ.ਪੀ. ਢਿੱਲੋਂ , ਐਸ.ਐਸ.ਪੀ. ਸੰਗਰੂਰ- ਕਮ –ਐਸ.ਆਈ.ਟੀ. ਮੈਂਬਰ ਸਰਤਾਜ ਸਿੰਘ ਚਾਹਲ ਦੇ ਨਾਲ ਸ਼ਨੀਵਾਰ ਨੂੰ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ (ਪੀ.ਪੀ.ਐਚ.ਕਿਊ.) ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਸੰਗਰੂਰ ਪੁਲੀਸ ਨੇ ਇਸ ਮਾਮਲੇ ਵਿੱਚ ਤਿੰਨ ਵੱਖ ਵੱਖ ਥਾਣਿਆਂ- ਦਿੜ੍ਹਬਾ, ਸਿਟੀ ਸੁਨਾਮ ਅਤੇ ਚੀਮਾਂ ਵਿਖੇ ਤਿੰਨ ਵੱਖ-ਵੱਖ ਐਫ.ਆਈ.ਆਰਜ਼ ਦਰਜ ਕਰਕੇ ਨਾਮਜ਼ਦ ਕੀਤੇ 10 ਦੋਸ਼ੀਆਂ ਵਿਚੋਂ ਅੱਠ ਮੁਲਜ਼ਮਾਂ ਸਮੇਤ ਦੋ ਮਾਸਟਰ ਮਾਈਂਡਜ਼, ਜਿਨ੍ਹਾਂ ਦੀ ਪਛਾਣ ਗੁਰਲਾਲ ਸਿੰਘ ਵਾਸੀ ਪਿੰਡ ਉਭਾਵਾਲ, ਸੰਗਰੂਰ ਅਤੇ ਹਰਮਨਪ੍ਰੀਤ ਸਿੰਘ ਵਾਸੀ ਪਿੰਡ ਤਾਈਪੁਰ ਵਜੋਂ ਹੋਈ ਹੈ, ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਵਾਂ ਮਾਸਟਰਮਾਈਂਡਜ਼ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਸੰਗਰੂਰ ਜੇਲ੍ਹ ਵਿਚ ਇੱਕ-ਦੂਜੇ ਦੇ ਸੰਪਰਕ ਵਿੱਚ ਆਏ ਸਨ । ਗ੍ਰਿਫ਼ਤਾਰ ਕੀਤੇ ਗਏ ਹੋਰ ਛੇ ਮੁਲਜ਼ਮਾਂ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਮਨੀ ਅਤੇ ਸੁਖਵਿੰਦਰ ਸਿੰਘ ਉਰਫ਼ ਸੁੱਖੀ ਦੋਵੇਂ ਵਾਸੀ ਪਿੰਡ ਗੁੱਜਰਾਂ, ਦਿੜ੍ਹਬਾ ; ਸੋਮਾ ਕੌਰ, ਰਾਹੁਲ ਉਰਫ਼ ਸੰਜੂ ਅਤੇ ਪਰਦੀਪ ਸਿੰਘ ਉਰਫ਼ ਬੱਬੀ ਤਿੰਨੋਂ ਵਾਸੀ ਚੁਹਵਾਂ, ਚੀਮਾਂ ਅਤੇ ਅਰਸ਼ਦੀਪ ਸਿੰਘ ਉਰਫ ਅਰਸ਼ ਪਿੰਡ ਰੋਗਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ 200 ਲੀਟਰ ਮਿਥੇਨੌਲ ਕੈਮੀਕਲ, ਸ਼ਰਾਬ ਦੀਆਂ ਖਾਲੀ ਬੋਤਲਾਂ ਅਤੇ ਢੱਕਣ ਅਤੇ ਨਕਲੀ ਸ਼ਰਾਬ ਬਣਾਉਣ ਅਤੇ ਲੇਬÇਲੰਗ ਕਰਨ ਲਈ ਵਰਤਿਆ ਜਾਣ ਵਾਲਾ ਹੋਰ ਸਾਮਾਨ ਵੀ ਬਰਾਮਦ ਕੀਤਾ ਹੈ। ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਮੁਲਜ਼ਮ ਹਰਮਨਪ੍ਰੀਤ ਆਪਣੇ ਸਾਥੀ ਗੁਰਲਾਲ ਨਾਲ ਮਿਲ ਕੇ ਨੋਇਡਾ ਸਥਿਤ ਫੈਕਟਰੀ ਤੋਂ ਮਿਥੇਨੌਲ ਕੈਮੀਕਲ ਮੰਗਵਾਉਂਦਾ ਸੀ ਅਤੇ ਆਪਣੇ ਘਰ ਵਿੱਚ ਨਕਲੀ ਸ਼ਰਾਬ ਤਿਆਰ ਕਰਕੇ ‘ਸ਼ਾਹੀ’ ਮਾਰਕਾ ਲੇਬਲ ਵਾਲੀ ਸ਼ਰਾਬ ਦੀ ਬੋਤਲ ਵਿੱਚ ਪੈਕ ਕਰਕੇ ਵੇਚਦਾ ਸੀ। ਮੁਲਜ਼ਮ ਘਰ ਵਿੱਚ ਪ੍ਰਿੰਟਰ ਦੀ ਵਰਤੋਂ ਕਰਕੇ ਲੇਬਲ ਬਣਾ ਰਿਹਾ ਸੀ, ਜਦੋਂ ਕਿ ਂ ਬੋਤਲ ਕੈਪ ਲਗਾਉਣ ਦੀ ਮਸ਼ੀਨ ਉਸਨੇ ਲੁਧਿਆਣਾ ਤੋ ਮੰਗਵਾਈ ਸੀ। ਉਨ੍ਹਾਂ ਦੱਸਿਆ ਕਿ ਇਹ ਮਾਸਟਰ ਮਾਈਂਡ ਨਕਲੀ ਸ਼ਰਾਬ ਵੇਚਣ ਲਈ ਸਥਾਨਕ ਵਿਅਕਤੀ ਮਨਪ੍ਰੀਤ ਮਨੀ (ਗ੍ਰਿਫਤਾਰ) ਦੀ ਮਦਦ ਲੈਂਦੇ ਸਨ । ਉਨ੍ਹਾਂ ਦੱਸਿਆ ਕਿ ਮੁਲਜ਼ਮ ਅੱਧੀ ਕੀਮਤ ’ਤੇ ਨਕਲੀ ਸ਼ਰਾਬ ਵੇਚਣ ਲਈ ਮਜ਼ਦੂਰ ਵਰਗ ਦੇ ਲੋਕਾਂ ਨੂੰ ਨਿਸ਼ਾਨਾ ਬਣਾਉਂਦੇ ਸੀ। ਏਡੀਜੀਪੀ ਨੇ ਕਿਹਾ ਕਿ ਪੁਲਿਸ ਕੋਲ ਇਸ ਘਾਤਕ ਰਸਾਇਣ ਦੀ ਖਰੀਦ ਸਬੰਧੀ ਦਸਤਾਵੇਜ਼ ਹਨ ਅਤੇ ਪੁਲਿਸ ਵੱਲੋਂ ਉਨ੍ਹਾਂ ਫੈਕਟਰੀਆਂ, ਜਿੱਥੋਂ ਦੋਸ਼ੀਆਂ ਨੇ ਮਿਥੇਨੌਲ ਖਰੀਦਿਆ ਸੀ, ਦੀ ਭੂਮਿਕਾ ਦੀ ਜਾਂਚ ਕਰਨ ਲਈ ਭਾਰਤੀ ਆਈਪੀਸੀ ਦੀ ਧਾਰਾ 120-ਬੀ ਸਾਰੀਆਂ ਐਫਆਈਆਰਜ਼ ਵਿੱਚ ਜੋੜ ਦਿੱਤੀ ਗਈ ਹੈ । ਜਿਕਰਯੋਗ ਹੈ ਕਿ ਮੁਲਜ਼ਮਾਂ ਨੇ ਕੁੱਲ 300 ਲੀਟਰ ਮਿਥੇਨੌਲ ਕੈਮੀਕਲ ਖਰੀਦਿਆ ਸੀ। ਏਡੀਜੀਪੀ ਨੇ ਕਿਹਾ ਕਿ ਪੁਲਿਸ ਨੇ ਤਿੰਨੋਂ ਐਫਆਈਆਰਜ਼ ਵਿੱਚ ਆਬਕਾਰੀ ਐਕਟ ਦੀ ਸਖ਼ਤ ਧਾਰਾ 61-ਏ ਦੀ ਵੀ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਧਾਰਾ 61-ਏ ਉਮਰ ਕੈਦ ਜਾਂ ਮੌਤ ਦੀ ਸਜ਼ਾ ਨਾਲ ਸਬੰਧਤ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਜਾਂਚ ਨੂੰ ਤਰਕਪੂਰਨ ਸਿੱਟੇ ’ਤੇ ਪਹੁੰਚਾਉਣ ਲਈ ਐਸ.ਆਈ.ਟੀ ਸਾਰੇ ਪਹਿਲੂਆਂ ਤੋਂ ਬਾਰੀਕੀ ਨਾਲ ਜਾਂਚ ਕਰੇਗੀ ਅਤੇ ਸਮੇਂ ਸਿਰ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਐਸਆਈਟੀ ਮੁਖੀ ਨੇ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਅਣਅਧਿਕਾਰਤ ਸਰੋਤਾਂ ਤੋਂ ਖਰੀਦੀ ਗਈ ਸ਼ਰਾਬ ਦਾ ਸੇਵਨ ਕਰਨ ਤੋਂ ਗੁਰੇਜ਼ ਕਰਨ।

Punjab Bani 23 March,2024
ਭਾਸ਼ਾ ਵਿਭਾਗ ਨੇ ਤ੍ਰੈ-ਭਾਸ਼ੀ ਕਵੀ ਦਰਬਾਰ ਕਰਵਾਇਆ

ਭਾਸ਼ਾ ਵਿਭਾਗ ਨੇ ਤ੍ਰੈ-ਭਾਸ਼ੀ ਕਵੀ ਦਰਬਾਰ ਕਰਵਾਇਆ ਪਟਿਆਲਾ, 15 ਫਰਵਰੀ: ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਵਲੋਂ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ, ਪੰਜਾਬ ਹਰਜੋਤ ਸਿੰਘ ਬੈਂਸ ਦੀ ਯੋਗ ਸਰਪ੍ਰਸਤੀ ਹੇਠ ਅਤੇ ਹਰਪ੍ਰੀਤ ਕੌਰ, ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਦੀ ਅਗਵਾਈ ਵਿੱਚ ਤ੍ਰੈ-ਭਾਸ਼ੀ ਕਵੀ ਦਰਬਾਰ ਕਰਵਾਇਆ ਗਿਆ। ਸਮਾਗਮ ਵਿੱਚ ਸਭ ਤੋਂ ਪਹਿਲਾਂ ਸੁਖਜੀਤ, ਉਘੇ ਕਹਾਣੀਕਾਰ ਅਤੇ ਸਾਹਿਤਕਾਰ ਦੇ ਅਚਾਨਕ ਚਲੇ ਜਾਣ ’ਤੇ ਦੋ ਮਿੰਟ ਮੌਨ ਰੱਖ ਕੇ ਭਾਵ ਭਿੰਨੀ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਉਪਰੰਤ ਸਮਾਗਮ ਦਾ ਆਗਾਜ਼ ਕੀਤਾ ਗਿਆ। ਡਿਪਟੀ ਡਾਇਰੈਕਟਰ ਸਤਨਾਮ ਸਿੰਘ ਨੇ ਆਏ ਹੋਏ ਸਾਹਿਤਕਾਰਾਂ ਦਾ ਸਵਾਗਤ ਕੀਤਾ। ਸ. ਮਨਮੋਹਨ ਸਿੰਘ, ਪ੍ਰਿੰਸੀਪਲ ਆਈ.ਟੀ.ਆਈ (ਲੜਕੀਆਂ), ਅਮਰਜੀਤ ਸਿੰਘ, ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਪਟਿਆਲਾ, ਹਰਭਜਨ ਕੌਰ, ਚੰਦਨਦੀਪ ਕੌਰ, (ਡਿਪਟੀ ਡਾਇਰੈਕਟਰ), ਅਮਰਿੰਦਰ ਸਿੰਘ (ਸਹਾਇਕ ਡਾਇਰੈਕਟਰ) ਪ੍ਰਧਾਨਗੀ ਮੰਡਲ ਵਿਚ ਸ਼ਾਮਿਲ ਹੋਏ। ਇਸ ਕਵੀ ਦਰਬਾਰ ਵਿੱਚ ਸਰਵ ਸ਼੍ਰੀ ਦਰਸ਼ਨ ਸਿੰਘ ਪਸਿਆਣਾ, ਜੀ.ਐੱਸ. ਅਨੰਦ, ਸੁਖਮਿੰਦਰ ਸੇਖੋਂ, ਨਵਦੀਪ ਮੁੰਡੀ, ਨਰਿੰਦਰਪਾਲ ਕੌਰ, ਡਾ. ਵਿਕਾਸ, ਗੁਰਦਰਸ਼ਨ ਸਿੰਘ ਗੁਸੀਲ, ਡਾ. ਗੁਰਸੇਵਕ ਲੰਬੀ, ਗੁਰਚਰਨ ਸਿੰਘ (ਚੰਨ ਪਟਿਆਲਵੀ), ਵਿਸ਼ਾਲ (ਬਿਆਸ) ਹਰਵਿੰਦਰ ਕੌਰ, ਅੰਗਰੇਜ਼ ਸਿੰਘ ਵਿਰਕ, ਆਸ਼ਾ ਸ਼ਰਮਾ, ਹਰਿੰਦਰ, ਸੰਦੀਪ ਜਸਵਾਲ, ਸੁਖਦੀਪ ਔਜਲਾ, ਤੇਜਿੰਦਰ ਅਣਜਾਣਾ, ਗੁਰਚਰਨ ਪੱਬਾਰਾਲੀ, ਡਾ. ਮੁਦੱਸਰ ਰਸ਼ੀਦ ਅਤੇ ਇੰਦਰਪਾਲ ਸਿੰਘ ਨੇ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ। ਇਸ ਮੌਕੇ ਕਮਲਜੀਤ ਭੁੱਲਰ ਦੀ ਕਾਵਿ ਕਿਤਾਬ 'ਵਕਤ ਬੇਲਗਾਮ' ਵੀ ਲੋਕ ਅਰਪਣ ਕੀਤੀ ਗਈ। ਸਮਾਗਮ ਵਿਚ ਸ਼੍ਰੀ ਸ਼ੌਕਤ ਅਹਿਮਦ ਪਰੇ (ਆਈ.ਏ.ਐੱਸ.) ਦਫ਼ਤਰੀ ਰੁਝੇਵੇਂ ਹੋਣ ਕਾਰਨ ਸ਼ਾਮਲ ਨਹੀਂ ਹੋ ਸਕੇ, ਜਿਸ ਕਾਰਨ ਸ਼੍ਰੀ ਸੁਰਜੀਤ ਜੱਜ ਨੇ ਮੁੱਖ ਮਹਿਮਾਨ ਦੀ ਭੂਮਿਕਾ ਨਿਭਾਈ ਅਤੇ ਸਰੋਤਿਆਂ ਨਾਲ ਕਵਿਤਾ ਬਾਰੇ ਡੂੰਘੀਆਂ ਤੇ ਰੌਚਕ ਗੱਲਾਂ ਕੀਤੀਆਂ। ਇਸ ਸਮਾਗਮ ਦੀ ਪ੍ਰਧਾਨਗੀ ਬਲਵਿੰਦਰ ਸੰਧੂ ਸ਼੍ਰੋਮਣੀ ਕਵੀ ਨੇ ਕੀਤੀ। ਉਹਨਾਂ ਆਪਣੇ ਭਾਸ਼ਣ ਵਿਚ ਜਿੱਥੇ ਪੇਸ਼ ਕੀਤੀਆਂ ਕਵਿਤਾਵਾਂ ਦਾ ਮੁਤਾਲਿਆ ਕੀਤਾ ਉੱਥੇ ਭਾਸ਼ਾ ਵਿਭਾਗ ਵੱਲੋਂ ਕੀਤੀਆਂ ਜਾਰਹੀਆਂ ਗਤੀਵਿਧੀਆਂ ਦੀ ਪ੍ਰਸੰਸਾ ਕੀਤੀ।ਡਾ. ਮਨਜਿੰਦਰ ਸਿੰਘ, ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਵੱਲੋਂ ਆਏ ਹੋਏ ਸਾਰੇ ਸਾਹਿਤਕਾਰਾਂ,ਪਤਵੰਤੇ ਸੱਜਣਾ ਦਾ ਧੰਨਵਾਦ ਕੀਤਾ ਗਿਆ। ਇਸ ਸਮਾਗਮ ਵਿਚ ਜਸਪ੍ਰੀਤ ਕੌਰ, ਸੁਰਿੰਦਰ ਕੌਰ, ਸਹਾਇਕ ਡਾਇਰੈਕਟਰ, ਦਵਿੰਦਰ ਕੌਰ, ਸੰਤੋਖ ਸਿੰਘ ਸੁੱਖੀ, ਸਤਪਾਲ ਸਿੰਘ, ਬਲਦੇਵ ਸਿੰਘ ਖੋਜ ਅਫ਼ਸਰ, ਗੁਰਮੀਤ ਸਿੰਘ, ਖੋਜ ਸਹਾਇਕ, ਸ਼੍ਰੀਮਤੀ ਨਵਨੀਤ ਕੌਰ, ਹਰਦੀਪ ਕੌਰ ਆਦਿ ਮੌਜੂਦ ਸਨ। ਇਸ ਮੌਕੇ ਮੰਚ ਸੰਚਾਲਨ ਸ.ਗੁਰਮੇਲ ਸਿੰਘ ਨੇ ਕੀਤਾ।ਇਸ ਮੌਕੇ ਕੁਲਵੰਤ ਸਿੰਘ ਨਾਰੀਕੇ, ਬਲਵਿੰਦਰ ਭੱਟੀ, ਬਲਬੀਰ ਜਲਾਲਾਬਾਦੀ, ਤਿਰਲੋਕ ਸਿੰਘ ਢਿੱਲੋਂ, ਜਸਵਿੰਦਰ ਖਾਰਾ ਆਦਿ ਨੇ ਸ਼ਿਰਕਤ ਕੀਤੀ।

Punjab Bani 15 February,2024
ਦਿੱਲੀ ਜਾਣ ਲਈ ਕਿਸਾਨ ਬਜਿੱਦ ; ਪੰਜਾਬ ਹਰਿਆਣਾ ਸਰਹੱਦ 'ਤੇ ਦੂਜੇ ਦਿਨ ਵੀ ਘਸਮਾਨ : ਨਹੀਂ ਟੁੱਟ ਸਕੇ ਬੈਰੀਗੇਟ

ਦਿੱਲੀ ਜਾਣ ਲਈ ਕਿਸਾਨ ਬਜਿੱਦ ; ਪੰਜਾਬ ਹਰਿਆਣਾ ਸਰਹੱਦ 'ਤੇ ਦੂਜੇ ਦਿਨ ਵੀ ਘਸਮਾਨ : ਨਹੀਂ ਟੁੱਟ ਸਕੇ ਬੈਰੀਗੇਟ - ਕਿਸਾਨਾਂ 'ਤੇ ਅੱਥਰੂ ਗੈਸ ਤੇ ਪਾਣੀ ਦੀਆਂ ਬੁਛਾਰਾਂ ਨਾਲ ਪੁਲਸ ਦੇ ਜੋਰਦਾਰ ਹਮਲੇ - ਅੱਜ ਫਿਰ ਕਿਸਾਨਾਂ 'ਤੇ ਜੋਰਦਾਰ ਰਬੜ ਦੀ ਗੋਲੀਆਂ ਦੀ ਫਾਇਰਿੰਗ - ਕਿਸਾਨਾਂ ਵੱਲੋਂ ਇਕ ਹੋਰ ਬੈਰੀਗੇਟ ਨੂੰ ਤੋੜਿਆ - ਦੇਰ ਸ਼ਾਮ ਪੰਜਾਬ ਸਰਕਾਰ ਨੇ ਸੱਦੀ ਕਿਸਾਨਾਂ ਦੀ ਮੀਟਿੰਗ ਪਟਿਆਲਾ 14 ਫਰਵਰੀ - ਕਿਸਾਨਾਂ ਵੱਲੋਂ ਅਰੰਭੇ ਸੰਘਰਸ਼ ਕਾਰਨ ਅੱਜ ਦੂਜੇ ਦਿਨ ਵੀ ਪੰਜਾਬ-ਹਰਿਅਣਾ ਸਰਹੱਦ 'ਤੇ ਪੂਰੇ ਦਿਨ ਘਸਮਾਨ ਮਚਿਆ ਰਿਹਾ ਪਰ ਹਰਿਆਣਾ ਪੁਲਸ ਵੱਲੋਂ ਕੀਤੀ ਗਈ ਬੈਰਿਗੇਟਿੰਗ ਕਿਸਾਨਾਂ ਵਲੋਂ ਤੋੜੀ ਨਹੀਂ ਗਈ, ਹਾਲਾਂਕਿ ਕਿਸਾਨ ਆਗੂਆਂ ਨੇ ਬੈਰੀਗੇਟਿੰਗ ਨੂੰ ਤੋੜਨ ਦਾ ਦਾਅਵਾ ਕੀਤਾ ਹੈ। ਦੂਜੇ ਪਾਸੇ ਪੁਲਸ ਅਤੇ ਪੈਰਾ ਮਿਲਟਰੀ ਫੋਰਸ ਵੱਲੋਂ ਕਿਸਾਨਾਂ 'ਤੇ ਦਰਜਨਾਂ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ, ਪਾਣੀ ਦੀਆਂ ਬੁਛਾੜਾਂ ਕੀਤੀਆਂ ਗਈਆਂ ਅਤੇ ਰਬੜ ਦੀ ਗੋਲੀਆਂ ਦੀ ਫਾਇਰਿੰਗ ਕੀਤੀ ਗਈ ਜਿਸ ਕਾਰਨ ਕਿਸਾਨਾਂ ਨੂੰ ਇਕ ਵਾਰ ਫਿਰ ਬੈਰੀਗੇਟਿੰਗ ਤੋਂ ਪਿੱਛੇ ਹਟਣਾ ਪਿਆ। ਅੱਜ ਵੀ ਦੋ ਦਰਜਨ ਤੋਂ ਵੱਧ ਕਿਸਾਨਾਂ ਦੇ ਜਖਮੀ ਹੋਣ ਦੀ ਸੂਚਨਾ ਹੈ। ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੀ ਅਗਵਾਈ ਵਿਚ ਕੇਂਦਰੀ ਮੰਤਰੀਆਂ ਅਤੇ ਕਿਸਾਨ ਆਗੂਆਂ ਦੀ ਗੱਲਬਾਤ ਟੁੱਟਣ ਤੋਂ ਬਾਅਦ ਇਹ ਸੰਘਰਸ਼ ਲੰਘੇ ਕੱਲ੍ਹ ਤੋਂ ਸ਼ੁਰੂ ਹੋਇਆ ਸੀ। ਇਸ ਵਕਤ ਪੰਜਾਬ-ਹਰਿਆਣਾ ਬਾਡਰ ਸ਼ੰਭੂ ਤੇ ਖਨੋਰੀ ਵਿਖੇ ਅੱਜ ਵੀ ਲਗਭਗ 50 ਹਜ਼ਾਰ ਕਿਸਾਨ ਮੌਜੂਦ ਹਨ ਤੇ ਕਈ ਟ੍ਰੈਕਟਰ ਟਰਾਲੀਆਂ ਖੜ੍ਹੇ ਹਨ। ਜੰਗ ਵਾਂਗ ਕਿਸਾਨ ਜਿੱਥੇ ਪੁਲਸ ਨਾਲ ਟੱਕਰ ਲੈ ਰਹੇ ਸਨ ਉਥੇ ਨੇੜਲੇ ਰਸਤਿਆਂ ਰਾਹੀਂ ਵੀ ਦਿੱਲੀ ਪੁੱਜਣ ਦੀਆਂ ਪੂਰੀਆਂ ਕੋਸ਼ਿਸ਼ਾਂ ਹਨ। ਕਿਸਾਨ ਨੇਤਾਵਾਂ ਨੇ ਐਲਾਨ ਕੀਤਾ ਹੈ ਕਿ ਐਮ.ਐਸ.ਪੀ ਸਮੇਤ ਲਗਭਗ 12 ਮੰਗਾਂ ਨੂੰ ਲੈ ਕੇ ਸ਼ੁਰੂ ਹੋਇਆ ਸੰਘਰਸ਼ ਸਿਰੇ ਲਗ ਕੇ ਰਹੇਗਾ। ਹੁਣ ਉਹ ਇਸ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੇ। ਕਿਸਾਨ ਆਗੂਆਂ ਦੇ ਸੰਘਰਸ਼ ਲਈ ਹੌਂਸਲੇ ਪੂਰੀ ਤਰ੍ਹਾਂ ਬੁਲੰਦ ਹਨ। ਦੇਰ ਸ਼ਾਮ ਰਾਜਪੁਰਾ ਵਿਖੇ ਕਿਸਾਨ ਆਗੂਆਂ ਦੀ ਏ.ਡੀ.ਜੀ.ਪੀ ਪੰਜਾਬ, ਡੀ.ਸੀ. ਪਟਿਆਲਾ, ਐਸ.ਐਸ.ਪੀ. ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਚੱਲ ਰਹੀ ਸੀ। ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿਚ ਦਿੱਲੀ 'ਤੋਂ ਕੇਂਦਰੀ ਮੰਤਰੀ ਅਤੇ ਕਈ ਅਧਿਕਾਰੀ ਵੀ ਕਾਨਫਰੰਸਿੰਗ ਰਾਹੀਂ ਜੁੜੇ ਹੋਏ ਹਨ। ਕਿਸਾਨ ਆਗੂ ਆਪਣੀਆਂ ਮੰਗਾਂ ਮਨਾਉਣ ਲਈ ਜਿੱਦ 'ਤੇ ਅੜੇ ਹੋਏ ਹਨ। ਪੰਜਾਬ ਸਰਕਾਰ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਵਿਚੋਲੇ ਦੀ ਭੂੁਮਿਕਾ ਨਿਭਾਉਣ ਦੀ ਕੋਸ਼ਿਸ਼ ਕਰ ਰਹੀ ਹੈ। - ਪੁਲਸ ਫੋਰਸ ਨੇ ਕਈ ਟ੍ਰੈਕਟਰ ਤੋੜੇ ਅੱਜ ਜਦੋਂ ਕਿਸਾਨ ਵੱਡੇ ਟ੍ਰੈਕਟਰਾਂ ਰਾਹੀਂ ਬੈਰੀਗੇਟਾਂ ਵੱਲ ਵਧਣ ਲੱਗੇ ਤਾਂ ਹਰਿਆਣਾ ਪੁਲਸ ਨੇ ਸਭ ਤੋਂ ਪਹਿਲਾਂ ਟ੍ਰੈਕਟਰਾਂ ਨੂੰ ਨਿਸ਼ਾਨਾ ਬਣਾਇਆ। ਟ੍ਰੈਕਟਰਾਂ ਦੇ ਟਾਇਰਾਂ ਵਿਚ ਪਲਾਸਟਿਕ ਦੀਆਂ ਗੋਲੀਆਂ ਮਾਰ ਕੇ ਉਨ੍ਹਾਂ ਨੂੰ ਭੰਨ੍ਹਿਆ ਗਿਆ ਅਤੇ ਬਾਕੀ ਟ੍ਰੈਕਟਰਾਂ 'ਤੇ ਵੀ ਬੰਬਨੁਮਾ ਗੋਲੇ ਸੁੱਟੇ ਗਏ ਜਿਸ ਨਾਲ ਟ੍ਰੈਕਟਰਾਂ ਦਾ ਬੇਹੱਦ ਨੁਕਸਾਨ ਹੋਇਆ। ਕਿਸਾਨਾਂ ਵੱਲੋਂ ਇਸ ਮੌਕੇ ਬਾਕੀ ਟ੍ਰੈਕਟਰਾਂ ਨੂੰ ਪਿੱਛੇ ਮੋੜ ਲਿਆ ਗਿਆ ਹੈ।

Punjab Bani 14 February,2024
ਪੰਜਾਬੀ, ਹਿੰਦੀ ਤੇ ਉਰਦੂ ਦੇ 22 ਕਵੀਆਂ ਨੇ ਬੰਨ੍ਹਿਆ ਰੰਗ

ਪੰਜਾਬੀ, ਹਿੰਦੀ ਤੇ ਉਰਦੂ ਦੇ 22 ਕਵੀਆਂ ਨੇ ਬੰਨ੍ਹਿਆ ਰੰਗ ਪਟਿਆਲਾ 6 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ, ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭਾਸ਼ਾ ਵਿਭਾਗ ਪੰਜਾਬ ਵੱਲੋਂ ਅੱਜ ਭਾਸ਼ਾ ਵਿਭਾਗ ਪੰਜਾਬ ਵੱਲੋਂ ਇੱਥੇ ਮੁੱਖ ਦਫ਼ਤਰ ਵਿਖੇ ਤ੍ਰੈ-ਭਾਸ਼ੀ ਕਵੀ ਦਰਬਾਰ ਵਿਭਾਗ ਦੀ ਨਿਰਦੇਸ਼ਕਾਂ ਸ੍ਰੀਮਤੀ ਹਰਪ੍ਰੀਤ ਕੌਰ ਦੀ ਦੇਖ-ਰੇਖ 'ਚ ਕਰਵਾਇਆ ਗਿਆ। ਇਸ ਕਵੀ ਦਰਬਾਰ 'ਚ ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਸ. ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਮੁੱਖ ਮਹਿਮਾਨ ਵਜੋਂ ਪੁੱਜੇ। ਸਮਾਗਮ ਦੀ ਪ੍ਰਧਾਨਗੀ ਸ਼੍ਰੋਮਣੀ ਉਰਦੂ ਸਾਹਿਤਕਾਰ ਸਰਦਾਰ ਪੰਛੀ ਨੇ ਕੀਤੀ ਅਤੇ ਪਦਮ ਸ਼੍ਰੀ ਪ੍ਰਾਣ ਸੱਭਰਵਾਲ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਡਾਇਰੈਕਟਰ ਹਰਪ੍ਰੀਤ ਕੌਰ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਵਿਭਾਗ ਵੱਲੋਂ ਪੰਜਾਬੀ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਅਤੇ ਹੋਰਨਾਂ ਭਾਸ਼ਾਵਾਂ ਦੇ ਸਤਿਕਾਰ ਲਈ ਚਲਾਏ ਜਾ ਰਹੇ ਪ੍ਰੋਜੈਕਟਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸ. ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਪੰਜਾਬ ਸਰਕਾਰ ਨਵੀਂ ਪੀੜ੍ਹੀ ਨੂੰ ਪੁਸਤਕ ਤੇ ਖੇਡ ਸੱਭਿਆਚਾਰ ਨਾਲ ਜੋੜਨ ਲਈ ਯਤਨਸ਼ੀਲ ਹੈ। ਜਿਸ ਕਰਕੇ ਭਾਸ਼ਾ ਵਿਭਾਗ ਵਰਗੀਆਂ ਸੰਸਥਾਵਾਂ ਦੀ ਜ਼ਿੰਮੇਵਾਰੀ ਬਹੁਤ ਵਧ ਜਾਂਦੀ ਹੈ ਕਿਉਂਕਿ ਭਾਸ਼ਾ ਵਿਭਾਗ ਅਤੇ ਯੂਨੀਵਰਸਿਟੀਆਂ ਨੇ ਹੀ ਸਾਡੀ ਮਾਂ ਬੋਲੀ ਦੇ ਪ੍ਰਸਾਰ 'ਚ ਸਭ ਨੂੰ ਅਗਵਾਈ ਦੇਣੀ ਹੈ। ਕਵੀ ਦਰਬਾਰ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਇੱਕ ਅਜਿਹੀ ਪਰੰਪਰਾ ਹੈ ਜੋ ਸਦੀਆਂ ਤੋਂ ਸਾਡੇ ਵਿਰਸੇ ਦਾ ਹਿੱਸਾ ਬਣੀ ਹੋਈ ਹੈ। ਸਾਡੇ ਕੋਲ ਸ੍ਰੀ ਗੁਰੂ ਗਰੰਥ ਸਾਹਿਬ ਦੇ ਰੂਪ 'ਚ ਦੁਨੀਆ ਦਾ ਮਹਾਨ ਸ਼ਬਦ ਗੁਰੂ ਮੌਜੂਦ ਹੈ ਜੋ ਕਾਵਿ ਦੀ ਉੱਤਮ ਦਰਜੇ ਦੀ ਮਿਸਾਲ ਹੈ। ਇਸ ਤੋਂ ਇਲਾਵਾ ਪੰਜਾਬ ਦੀ ਧਰਤੀ 'ਤੇ ਲਿਖੇ ਗਏ ਉੱਚ ਪਾਏ ਦੇ ਕਿੱਸੇ-ਵਾਰਾਂ ਵੀ ਪੀੜ੍ਹੀ ਦਰ ਪੀੜ੍ਹੀ ਅੱਗੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਨਵੀਂ ਪੀੜ੍ਹੀ ਨੂੰ ਚੰਗੀ ਸ਼ਾਇਰੀ ਨਾਲ ਜੋੜਨ ਲਈ ਲਿਖਾਰੀਆਂ ਵਰਗੀਆਂ ਦੀ ਜ਼ੁੰਮੇਵਾਰੀ ਬਹੁਤ ਵਧ ਜਾਂਦੀ ਹੈ। ਇਸ ਕਰਕੇ ਭਾਸ਼ਾ ਵਿਭਾਗ ਵਧਾਈ ਦਾ ਪਾਤਰ ਹੈ ਜੋ ਨਵੀਂ ਪੀੜ੍ਹੀ ਨੂੰ ਵਧੀਆ ਸਾਹਿਤ ਨਾਲ ਜੋੜਨ ਤੇ ਚੰਗੀ ਸੇਧ ਦੇਣ ਲਈ ਇਸ ਤਰ੍ਹਾਂ ਦੇ ਸਮਾਗਮ ਰਚਾਉਂਦਾ ਹੈ। ਇਸ ਕਾਰਜ ਲਈ ਉਨ੍ਹਾਂ ਭਾਸ਼ਾ ਵਿਭਾਗ ਦੀ ਨਿਰਦੇਸ਼ਕਾਂ ਸ੍ਰੀਮਤੀ ਹਰਪ੍ਰੀਤ ਕੌਰ ਅਤੇ ਉਨ੍ਹਾਂ ਦੀ ਪੂਰੀ ਟੀਮ ਨੂੰ ਵਧਾਈ ਦਿੱਤੀ। ਅਖੀਰ ਵਿੱਚ ਸਭ ਨੂੰ ਅਪੀਲ ਕੀਤੀ ਕਿ ਪੰਜਾਬੀ ਮਾਂ ਬੋਲੀ ਨੂੰ ਢੁਕਵਾਂ ਸਥਾਨ ਦੇਣ ਲਈ ਪੰਜਾਬ ਸਰਕਾਰ ਦਾ ਭਰਪੂਰ ਸਾਥ ਦਿਓ। ਸਮਾਗਮ ਦੀ ਪ੍ਰਧਾਨਗੀ ਕਰ ਰਹੇ ਸ਼ਾਇਰ ਸਰਦਾਰ ਪੰਛੀ ਨੇ ਆਪਣੇ ਸ਼ਾਇਰਾਨਾ ਅੰਦਾਜ਼ 'ਚ ਮਾਂ ਬੋਲੀ ਦੀਆਂ ਸਿਫ਼ਤਾਂ ਕੀਤੀਆਂ। ਉਨ੍ਹਾਂ ਉਰਦੂ ਅਤੇ ਹਿੰਦੀ ਸ਼ਾਇਰੀ ਦੀਆਂ ਚੋਣਵੀਂਆਂ ਵੰਨਗੀਆਂ ਵੀ ਸੁਣਾਈਆਂ। ਵਿਸ਼ੇਸ਼ ਮਹਿਮਾਨ ਪਦਮ ਸ਼੍ਰੀ ਸ੍ਰੀ ਪ੍ਰਾਣ ਸੱਭਰਵਾਲ ਨੇ ਕਿਹਾ ਕਿ ਭਾਸ਼ਾ ਵਿਭਾਗ ਨਾਲ ਉਨ੍ਹਾਂ ਦਾ ਨਾਤਾ ਬਹੁਤ ਪੁਰਾਣਾ ਹੈ। ਉਨ੍ਹਾਂ ਦੀਆਂ ਜ਼ਿਆਦਾਤਰ ਰੰਗਮੰਚ ਪੇਸ਼ਕਾਰੀਆਂ ਦੀ ਤਿਆਰੀ ਭਾਸ਼ਾ ਵਿਭਾਗ 'ਚ ਹੀ ਹੁੰਦੀ ਹੈ। ਉਨ੍ਹਾਂ ਭਾਸ਼ਾ ਵਿਭਾਗ ਵੱਲੋਂ ਪੰਜਾਬੀ ਭਾਸ਼ਾ ਦੇ ਪ੍ਰਚਾਰ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਡਾ. ਰਾਜਵੰਤ ਕੌਰ ਪੰਜਾਬੀ ਦੀ ਪੁਸਤਕ 'ਨਾਰੀ ਪਰਵਾਜ਼' ਅਤੇ ਸ੍ਰੀਮਤੀ ਸੁਨੀਤਾ ਸੱਭਰਵਾਲ ਦੀ ਪੁਸਤਕ 'ਕੁਝ ਬੋਲ ਅਨੀਤਾ' ਵੀ ਲੋਕ ਅਰਪਣ ਕੀਤੀਆਂ ਗਈਆਂ। ਅਖੀਰ ਵਿੱਚ ਡਿਪਟੀ ਡਾਇਰੈਕਟਰ ਹਰਭਜਨ ਕੌਰ ਤੇ ਸਮਾਗਮ ਦੇ ਆਯੋਜਕ ਸਹਾਇਕ ਨਿਰਦੇਸ਼ਕ ਅਮਰਿੰਦਰ ਸਿੰਘ ਨੇ ਸਭ ਦਾ ਧੰਨਵਾਦ ਕੀਤਾ। ਮੰਚ ਸੰਚਾਲਨ ਡਾ. ਸੁਖਦਰਸ਼ਨ ਸਿੰਘ ਚਹਿਲ ਖੋਜ ਅਫ਼ਸਰ ਨੇ ਕੀਤਾ। ਸਮਾਗਮ 'ਚ ਹਿੱਸਾ ਲੈਣ ਵਾਲੇ ਸਾਰੇ ਕਵੀਆਂ ਨੂੰ ਭਾਸ਼ਾ ਵਿਭਾਗ ਵੱਲੋਂ ਸਨਮਾਨਿਤ ਕੀਤਾ ਗਿਆ। ਕਵੀ ਦਰਬਾਰ 'ਚ ਡਾ. ਰੂਬੀਨਾ ਸ਼ਬਨਮ, ਸਰਬਜੀਤ ਕੌਰ ਜਸ, ਅੰਮ੍ਰਿਤਪਾਲ ਸਿੰਘ ਸੈਦਾ, ਕੁਲਵੰਤ ਸੈਦੋਕੇ, ਬਿਮਲਾ ਗੁਗਲਾਨੀ, ਬਲਵਿੰਦਰ ਸਿੰਘ ਸੰਧੂ, ਜਸਪ੍ਰੀਤ ਫ਼ਲਕ, ਅਵਤਾਰਜੀਤ ਅਟਵਾਲ, ਪਰਵਿੰਦਰ ਸ਼ੋਖ, ਧਰਮ ਕੰਮੇਆਣਾ, ਜਸਵਿੰਦਰ ਚਾਹਲ ਮਾਨਸਾ, ਤ੍ਰੈਲੋਚਨ ਲੋਚੀ, ਸ਼ਤੀਸ਼ ਵਿਦਰੋਹੀ, ਹਰਜੀਤ ਸਿੰਘ ਸੱਧਰ, ਗੁਰਮੇਲ ਸਿੰਘ ਵਿਰਕ, ਸਾਗਰ ਸੂਦ, ਬਲਰਾਜ ਓਬਰਾਏ, ਹਰਦੀਪ ਸੱਭਰਵਾਲ, ਸੁਖਵਿੰਦਰ ਚਹਿਲ, ਜੋਰਾਵਰ ਸਿੰਘ ਪੰਛੀ, ਚਮਕੌਰ ਸਿੰਘ ਚਹਿਲ ਤੇ ਬਲਵੀਰ ਜਲਾਲਾਬਾਦੀ ਨੇ ਆਪੋ-ਆਪਣੇ ਕਲਾਮ ਪੇਸ਼ ਕੀਤੇ। ਇਸ ਮੌਕੇ ਵਿਭਾਗ ਦੇ ਡਿਪਟੀ ਡਾਇਰੈਕਟਰ ਹਰਭਜਨ ਕੌਰ ਤੇ ਸਤਨਾਮ ਸਿੰਘ, ਸਹਾਇਕ ਨਿਰਦੇਸ਼ਕ ਅਮਰਿੰਦਰ ਸਿੰਘ, ਅਲੋਕ ਚਾਵਲਾ, ਤੇਜਿੰਦਰ ਸਿੰਘ ਗਿੱਲ, ਜਸਪ੍ਰੀਤ ਕੌਰ, ਸੁਰਿੰਦਰ ਕੌਰ, ਪ੍ਰਿੰ. ਮਨਮੋਹਨ ਸਿੰਘ, ਸ੍ਰੋਮਣੀ ਸਾਹਿਤਕਾਰ ਡਾ. ਦਰਸ਼ਨ ਸਿੰਘ ਆਸ਼ਟ, ਜੀ.ਐਸ. ਅਨੰਦ, ਜ਼ਿਲ੍ਹਾ ਭਾਸ਼ਾ ਅਫਸਰ ਫਤਹਿਗੜ੍ਹ ਸਾਹਿਬ ਜਗਜੀਤ ਸਿੰਘ ਜਟਾਣਾ ਅਤੇ ਪਟਿਆਲਾ ਡਾ. ਮਨਜਿੰਦਰ ਸਿੰਘ ਤੇ ਭਾਸ਼ਾ ਵਿਭਾਗ ਦਾ ਸਟਾਫ ਹਾਜ਼ਰ ਸੀ।

Punjab Bani 06 February,2024
ਪੰਜਾਬੀ ਯੂਨੀਵਰਸਿਟੀ ਵਿਖੇ ‘ਡਾ. ਹਰਚਰਨ ਸਿੰਘ ਯਾਦਗਾਰੀ ਭਾਸ਼ਣ’ ਕਰਵਾਇਆ ਗਿਆ

ਪੰਜਾਬੀ ਯੂਨੀਵਰਸਿਟੀ ਵਿਖੇ ‘ਡਾ. ਹਰਚਰਨ ਸਿੰਘ ਯਾਦਗਾਰੀ ਭਾਸ਼ਣ’ ਕਰਵਾਇਆ ਗਿਆ ਪਟਿਆਲਾ-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ‘ਡਾ. ਹਰਚਰਨ ਸਿੰਘ ਯਾਦਗਾਰੀ ਭਾਸ਼ਣ’ ਕਰਵਾਇਆ ਗਿਆ। ਪੰਜਾਬੀ ਚਿੰਤਕ ਅਮਰਜੀਤ ਸਿੰਘ ਗਰੇਵਾਲ ਦਾ ਇਹ ਭਾਸ਼ਣ ਪੰਜਾਬੀ ਵਿਭਾਗ ਅਤੇ ਰੰਗਮੰਚ ਅਤੇ ਫ਼ਿਲਮ ਪ੍ਰੋਡਕਸ਼ਨ ਵਿਭਾਗ ਵੱਲੋਂ ਸਾਂਝੇ ਤੌਰ ਉੱਤੇ ਕਰਵਾਇਆ ਗਿਆ।ਉਨ੍ਹਾਂ ‘ਇੱਕੀਵੀਂ ਸਦੀ ਦੇ ਨਿਰਮਾਣ ਲਈ ਨਾਟ ਚੇਤਨਾ ਦਾ ਮਹੱਤਵ’ ਵਿਸ਼ੇ ਉੱਤੇ ਆਪਣੀ ਗੱਲ ਰੱਖੀ। ਅਮਰਜੀਤ ਸਿੰਘ ਗਰੇਵਾਲ ਨੇ ਆਪਣੇ ਭਾਸ਼ਣ ਦੌਰਾਨ ਡਾ. ਹਰਚਰਨ ਸਿੰਘ ਨਾਲ ਸੰਬੰਧਿਤ ਆਪਣੀਆਂ ਯਾਦਾਂ ਸਾਂਝੀਆਂ ਕਰਦਿਆਂ ਦੱਸਿਆ ਕਿ ਡਾ.ਹਰਚਰਨ ਸਿੰਘ ਹਮੇਸ਼ਾ ਸਿਰਜਣਾਤਮਕ ਕੰਮਾਂ ਵਿੱਚ ਵਿਸੇਸ਼ ਦਿਲਚਸਪੀ ਰਖਦੇ ਸਨ। ਭਾਸ਼ਣ ਦੇ ਮੁੱਖ ਵਿਸ਼ੇ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਅਹਿਮ ਗੱਲਾਂ ਕੀਤੀਆਂ। ਉਨ੍ਹਾਂ ਕਿਹਾ ਕਿ ਹੁਣ ਜਦੋਂ ਦੁਨੀਆਂ ਗਲੋਬਲੀਕਰਣ ਵੱਲ ਵਧ ਰਹੀ ਹੈ ਅਤੇ ਸ਼ਹਿਰੀਕਰਨ ਵਧ ਰਿਹਾ ਹੈ ਤਾਂ ਇਸ ਨਾਲ਼ ਸਾਡੀ ਚੇਤਨਾ ਦੇ ਧਰੁਵ ਵੀ ਬਦਲ ਰਹੇ ਹਨ। ਅੱਜ ਜਦੋਂ ਕੋਈ ਸਾਨੂੰ ਸਾਡਾ ਪਤਾ ਪੁੱਛਦਾ ਹੈ ਤਾਂ ਅਸੀਂ ਉਸਨੂੰ ਪਿੰਡ ਸ਼ਹਿਰ ਦਾ ਪਤਾ ਦੇਣ ਦੀ ਬਜਾਇ ਆਪਣਾ ਵਰਚੂਅਲ ਪਤਾ ਭਾਵ ਈ-ਮੇਲ ਜਾਂ ਸੋਸ਼ਲ ਮੀਡੀਆ ਖਾਤੇ ਦਾ ਪਤਾ ਹੀ ਦਿੰਦੇ ਹਾਂ। ਉਨ੍ਹਾਂ ਕਿਹਾ ਕਿ ਅਜਿਹੇ ਬਦਲ ਰਹੇ ਸਮਿਆਂ ਵਿੱਚ ਸੰਸਾਰ ਨੂੰ ਸਮਝਣ ਲਈ ਕਲਾ ਮਾਧਿਅਮਾਂ ਰਾਹੀਂ, ਸੰਵਾਦ ਰਾਹੀਂ ਲੋਕਾਂ ਦਾ ਆਪਸ ਵਿੱਚ ਜੁੜਨਾ ਬਹੁਤ ਜ਼ਰੂਰੀ ਹੈ। ਵਾਈਸ ਚਾਂਸਲਰ ਪ੍ਰੋਫ਼ੈਸਰ ਅਰਵਿੰਦ ਨੇ ਆਪਣੇ ਪ੍ਰਧਾਨਗੀ ਸ਼ਬਦ ਸਾਂਝੇ ਕਰਦਿਆਂ ਕਿਹਾ ਕਿ ਜਿਹੜੀਆਂ ਸੰਸਥਾਵਾਂ ਆਪਣੇ ਪੁਰਾਣੇ ਵਿਦਵਾਨਾਂ ਨੂੰ ਨਾਲ ਲੈ ਕੇ ਅੱਗੇ ਵਧਦੀਆਂ ਹਨ ਉਹ ਹਮੇਸ਼ਾਂ ਕਾਮਯਾਬ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਜ਼ਰੂਰੀ ਗੱਲ ਹੈ ਕਿ ਪੰਜਾਬੀ ਯੂਨੀਵਰਸਿਟੀ ਵਿਖੇ ਚਲਦੇ ਕੋਰਸ ਵੀ ਯੂਨੀਵਰਸਿਟੀ ਦੀ ਨੁਹਾਰ ਅਤੇ ਸਰੋਕਾਰਾਂ ਦੇ ਨਾਲ਼ ਮੇਲ ਖਾਂਦੇ ਹੋਣ। ਇੱਕ ਹੋਰ ਅਹਿਮ ਟਿੱਪਣੀ ਵਿੱਚ ਉਨ੍ਹਾਂ ਕਿਹਾ ਕਿ ਇੱਕੀਵੀਂ ਸਦੀ ਵਿੱਚ ਅਸੀਂ ਪੰਜਾਬੀ ਲੋਕ ਹਰੀ ਕ੍ਰਾਂਤੀ ਹੱਥੋਂ ਹਾਰੇ ਹੋਏ ਹਾਂ ਸਾਨੂੰ ਇਹ ਸਵੀਕਾਰ ਕਰਨਾ ਚਾਹੀਦਾ। ਪਰ ਅਸੀਂ ਇਸ ਵਿੱਚੋਂ ਉੱਭਰ ਸਕਦੇ ਹਾਂ। ਇਸ ਲਈ ਢੁਕਵੇਂ ਸੁਚੇਤ ਯਤਨ ਕਰਨੇ ਪੈਣਗੇ। ਡਾ. ਹਰਚਰਨ ਸਿੰਘ ਦੇ ਪੁੱਤਰ ਸ. ਹਰਬਖਸ਼ ਸਿੰਘ ਲਾਟਾ ਨੇ ਇਸ ਮੌਕੇ ਪੰਜਾਬੀ ਵਿਭਾਗ ਵਿੱਚ ਵੀ ਇੱਕ ਸਕਾਲਰਸ਼ਿਪ ਸ਼ੁਰੂ ਕਰਨ ਅਤੇ ਇਸ ਲਈ ਪਰਿਵਾਰ ਵੱਲੋਂ ਇਕੱਠੀ ਕੀਤੀ ਰਾਸ਼ੀ ਯੂਨੀਵਰਸਿਟੀ ਦੇ ਸੰਬੰਧਿਤ ਖਾਤੇ ਵਿੱਚ ਜਮਾਂ ਕਰਵਾਉਣ ਦਾ ਐਲਾਨ ਕੀਤਾ। ਇਸ ਮੌਕੇ ਐਮ.ਏ ਥੀਏਟਰ ਵਿੱਚ ਅੱਵਲ ਰਹਿਣ ਵਾਲੇ ਦੋ ਵਿਦਿਆਰਥੀਆਂ ਨੂੰ ‘ਡਾ. ਹਰਚਰਨ ਸਿੰਘ ਯਾਦਗਾਰੀ ਫੈਲੋਸ਼ਿਪ’ ਪ੍ਰਦਾਨ ਕੀਤੀ ਗਈ। ਪ੍ਰੋਗਰਾਮ ਦੇ ਸਵਾਗਤੀ ਸ਼ਬਦ ਡੀਨ ਆਰਟਸ ਪ੍ਰੋ. ਅੰਬਾਲਿਕਾ ਸੂਦ ਜੈਕਬ ਨੇ ਸਾਂਝੇ ਕੀਤੇ ਜਦੋਂ ਕਿ ਧੰਨਵਾਦੀ ਸ਼ਬਦ ਡੀਨ ਭਾਸ਼ਾਵਾਂ ਪ੍ਰੋ. ਰਾਜੇਸ਼ ਸ਼ਰਮਾ ਨੇ ਪੇਸ਼ ਕੀਤੇ। ਪ੍ਰੋ. ਗੁਰਮੁਖ ਸਿੰਘ ਨੇ ਭਾਸ਼ਣ ਕਰਤਾ ਅਮਰਜੀਤ ਸਿੰਘ ਗਰੇਵਾਲ ਨਾਲ਼ ਅਤੇ ਡਾ. ਜਸਪਾਲ ਦਿਉਲ ਨੇ ਹਰਬਖਸ਼ ਸਿੰਘ ਲਾਟਾ ਨਾਲ਼ ਰਸਮੀ ਤੁਆਰਫ਼ ਕਰਵਾਇਆ। ਮੰਚ ਸੰਚਾਲਨ ਦੀ ਭੂਮਿਕਾ ਡਾ. ਗੁਰਸੇਵਕ ਲੰਬੀ ਨੇ ਨਿਭਾਈ।

Punjab Bani 18 January,2024
ਸਪੀਕਰ ਸੰਧਵਾਂ ਵੱਲੋਂ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਪਦਮ ਭੂਸ਼ਣ ਐਵਾਰਡੀ ਤਰਲੋਚਨ ਸਿੰਘ ਦੇ ਜੀਵਨ ‘ਤੇ ਅਧਾਰਿਤ ਪੁਸਤਕ ਜਾਰੀ

ਸਪੀਕਰ ਸੰਧਵਾਂ ਵੱਲੋਂ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਪਦਮ ਭੂਸ਼ਣ ਐਵਾਰਡੀ ਤਰਲੋਚਨ ਸਿੰਘ ਦੇ ਜੀਵਨ ‘ਤੇ ਅਧਾਰਿਤ ਪੁਸਤਕ ਜਾਰੀ ਤਰਲੋਚਨ ਸਿੰਘ ਵੱਲੋਂ ਜੀਵਨ ਭਰ ਕੀਤੇ ਮਿਸਾਲੀ ਕੰਮਾਂ ਦੀ ਕੀਤੀ ਸ਼ਲਾਘਾ ਚੰਡੀਗੜ, 5 ਜਨਵਰੀ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ, ਸੈਕਟਰ 26 ਵਿਖੇ ਡਾ. ਪ੍ਰਭਲੀਨ ਸਿੰਘ ਵੱਲੋਂ ਲਿਖੀ ਪੁਸਤਕ ‘’ਸ. ਤਰਲੋਚਨ ਸਿੰਘ-ਹਿਸਟੋਰਿਕ ਜਰਨੀ’’ ਦੀ ਜਾਰੀ ਕੀਤੀ। ਪੁਸਤਕ ਰਿਲੀਜ਼ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਸ. ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਪ੍ਰਕਾਸ਼ਿਤ ਇਸ ਪੁਸਤਕ ਵਿੱਚ ਸ. ਤਰਲੋਚਨ ਸਿੰਘ ਵੱਲੋਂ ਆਪਣੇ ਜੀਵਨ ਵਿੱਚ ਕੀਤੀ ਘਾਲਣਾ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ. ਤਰਲੋਚਨ ਸਿੰਘ ਅਜਿਹੇ ਇਨਸਾਨ ਹਨ, ਜਿਨ੍ਹਾਂ ਨੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ। ਉਹ ਸਮੁੱਚੇ ਸੰਸਾਰ ਵਿੱਚ ਸਿੱਖ ਕੌਮ ਨੂੰ ਅਦੁੱਤੀ ਪਛਾਣ ਦੇਣ ਵਾਲੇ ਇਨਸਾਨ ਹਨ। ਉਨ੍ਹਾਂ ਕਿਹਾ ਕਿ ਅਸੀਂ ਖੁਸ਼ਨਸੀਬ ਹਾਂ ਕਿ ਗੁਰਸਿੱਖੀ ਸਦਗੁਣਾਂ ਨਾਲ ਭਰਪੂਰ, ਸਤਿ-ਸੰਤੋਖ, ਸਹਿਜ ਸਬਰ ਸਿਦਕ ਦੇ ਧਾਰਨੀ, ਰਾਜਨੀਤਿਕ, ਧਾਰਮਿਕ ਅਤੇ ਪੱਤਰਕਾਰੀ ਦੇ ਥੰਮ, ਪੰਜਾਬੀ ਜਗਤ ਦੀ ਉੱਘੀ ਸ਼ਖ਼ਸੀਅਤ ਪਦਮ ਭੂਸ਼ਣ ਐਵਾਰਡੀ ਸਰਦਾਰ ਤਰਲੋਚਨ ਸਿੰਘ ਦੀ ਮੌਜੂਦਗੀ ਦਾ ਆਨੰਦ ਮਾਣ ਰਹੇ ਹਾਂ। ਸ. ਸੰਧਵਾਂ ਨੇ ਕਿਹਾ ਕਿ ਸ. ਤਰਲੋਚਨ ਸਿੰਘ ਦੀ ਅਣਥੱਕ ਮਿਹਨਤ, ਲੰਬੇ ਸੰਘਰਸ਼ ਅਤੇ ਜੀਵਨ ਦੀਆਂ ਅਣਗਿਣਤ ਸਫਲ ਪ੍ਰਾਪਤੀਆਂ ਲੰਮਾ ਇਤਿਹਾਸ ਹੈ। ਸ. ਤਰਲੋਚਨ ਸਿੰਘ ਵਰਗੀ ਅਦੁੱਤੀ ਸ਼ਖ਼ਸੀਅਤ ਦੇ ਜੀਵਨ ਨੂੰ ਇੱਕ ਕਿਤਾਬ ਵਿੱਚ ਸਮੇਟਣਾ ਨਾਮੁਮਕਿਨ ਹੈ, ਪਰ ਮੈਂ ਇਸ ਪੁਸਤਕ ਦੇ ਰਚੇਤਾ ਡਾ. ਪ੍ਰਭਲੀਨ ਸਿੰਘ ਦੀ ਹਿੰਮਤ ਦੀ ਦਾਤ ਦਿੰਦਾ ਹਾਂ, ਜਿਨ੍ਹਾਂ ਨੇ ਇਸ ਮੁਸ਼ਕਿਲ ਕੰਮ ਨੂੰ ਇੱਕ ਸਫਲ ਅੰਜਾਮ ਤੱਕ ਪਹੁੰਚਾਇਆ ਅਤੇ ਸਾਨੂੰ ਸਰਦਾਰ ਤਰਲੋਚਨ ਸਿੰਘ ਦੇ ਜੀਵਨ ਦੇ ਅਣਗਿਣਤ ਪਹਿਲੂਆਂ ਨਾਲ ਰੂਬਰੂ ਕਰਵਾਇਆ। ਜਿਕਰਯੋਗ ਹੈ ਕਿ ਸ. ਤਰਲੋਚਨ ਸਿੰਘ ਭਾਰਤ ਦੇ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੇ 1983 ਤੋਂ 1987 ਤੱਕ ਪ੍ਰੈਸ ਸਕੱਤਰ, ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਅਤੇ ਸਾਲ 2005 ਤੋਂ 2011 ਤੱਕ ਰਾਜ ਸਭਾ ਦੇ ਮੈਂਬਰ ਰਹੇ। ਉਨਾਂ ਨੇ ਸੰਸਦ ਵਿੱਚ 14 ਦਸੰਬਰ 2009 ਨੂੰ 1984 ਦੇ ਸਿੱਖ ਕਤਲੇਆਮ ਵਿਰੁੱਧ ਆਵਾਜ਼ ਬੁਲੰਦ ਕੀਤੀ ਅਤੇ ਪੂਰੇ ਦੇਸ਼ ਵਿੱਚ ਸਿੱਖਾਂ ਨਾਲ ਹੋਈ ਬੇਇਨਸਾਫੀ ਨੂੰ ਜੱਗ ਜ਼ਾਹਰ ਕਰਦਿਆਂ ਇਨਸਾਫ ਦੀ ਮੰਗ ਕੀਤੀ। ਉਨ੍ਹਾਂ ਦੀ ਨੇੜਤਾ ਭਾਰਤ ਦੇ ਵੱਡੇ ਸਿਆਸਤਦਾਨਾਂ ਨਾਲ ਰਹੀ। ਗਿਆਨੀ ਜ਼ੈਲ ਸਿੰਘ ਜਦੋਂ ਪੰਜਾਬ ਦੇ ਮੁੱਖ ਮੰਤਰੀ ਸਨ, ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਮਾਰਗ ਬਣਾਉਣ ਦੀ ਸਲਾਹ ਦਿੱਤੀ। ਉਹ ਪੰਜਾਬ ਅਤੇ ਦੇਸ਼ ਪੱਧਰ ‘ਤੇ ਵੱਖ-ਵੱਖ ਅਹੁਦਿਆਂ ‘ਤੇ ਤਾਇਨਾਤ ਰਹੇ ਅਤੇ ਆਪਣੀ ਡਿਊਟੀ ਬਾਖੂਬੀ ਕਰਦਿਆਂ ਮਿਸਾਲੀ ਸੇਵਾਵਾਂ ਦਿੱਤੀਆਂ। ਉਨ੍ਹਾਂ ਆਪਣੀ ਮਿਹਨਤ ਸਦਕਾ ਪਾਰਲੀਮੈਂਟ ਤੱਕ ਪਹੁੰਚਣ ਤੋਂ ਲੈ ਕੇ ਦੁਨੀਆਂ ਦੇ ਕੋਨੇ-ਕੋਨੇ ਤੱਕ ਵੱਖੋ-ਵੱਖ ਖੇਤਰਾਂ ਵਿੱਚ ਆਪਣੀ ਛਾਪ ਛੱਡੀ। ਸ. ਸੰਧਵਾਂ ਨੇ ਕਿਹਾ ਕਿ ਡਾ. ਪ੍ਰਭਲੀਨ ਸਿੰਘ ਇਸ ਵਿਲੱਖਣ ਉਪਰਾਲੇ ਵਿੱਚ ਸਫਲ ਹੋਣ ਲਈ ਵਧਾਈ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਇਸ ਪੁਸਤਕ ਵਿੱਚ ਦਰਜ ਕਰਨ ਲਈ ਸ. ਤਰਲੋਚਨ ਸਿੰਘ ਬਾਰੇ ਜਿੰਨੀ ਬਾਰੀਕੀ ਨਾਲ ਖੋਜ ਕੀਤੀ ਗਈ ਹੈ, ਅਤੇ ਜਿਸ ਸ਼ਿੱਦਤ ਨਾਲ ਉਨ੍ਹਾਂ ਬਾਰੇ ਇੰਨੀ ਵਿਲੱਖਣ ਜਾਣਕਾਰੀ ਇਕੱਤਰ ਕੀਤੀ ਹੈ, ਇਸ ਪੁਸਤਕ ਨੂੰ ਪੜ੍ਹ ਕੇ ਕੀਤੀ ਮਿਹਨਤ ਦੀ ਸਿਰਫ ਝਲਕ ਹੀ ਨਹੀਂ, ਬਲਕਿ ਮਿਹਨਤ ਦੀ ਮਹਿਕ ਵੀ ਆਉਂਦੀ ਹੈ। ਉਨ੍ਹਾਂ ਕਿਹਾ ਕਿ ਸ. ਤਰਲੋਚਨ ਸਿੰਘ ਹਾਲਾਂਕਿ ਖੁਦ ਇੱਕ ਉੱਘੇ ਲੇਖਕ ਹਨ, ਜਿਨ੍ਹਾਂ ਨੇ ਇਤਿਹਾਸ, ਧਰਮ, ਪ੍ਰਸ਼ਾਸਨ ਅਤੇ ਰਾਜਨੀਤੀ ਨਾਲ ਜੁੜੇ ਕਈ ਗੰਭੀਰ ਮੁੱਦਿਆਂ ਨੂੰ ਕਲਮਬੱਧ ਕਰਕੇ ਸਾਡੀਆਂ ਰਾਹਾਂ ਰੌਸ਼ਨ ਕੀਤੀਆਂ, ਪਰ ਜਿਸ ਸ਼ਾਲੀਨਤਾ, ਨਿਰਪੱਖਤਾ ਅਤੇ ਨਿਸਵਾਰਥ ਭਾਵ ਨਾਲ ਉਨ੍ਹਾਂ ਨੇ ਆਪਣੀਆਂ ਸੇਵਾਵਾਂ ਦੇਸ਼ ਨੂੰ ਦਿੱਤੀਆਂ, ਇਸ ਤੋਂ ਸਪਸ਼ਟ ਹੁੰਦਾ ਹੈ ਕਿ ਉਨ੍ਹਾਂ ਨੇ ਖੁਦ ਕਦੇ ਵੀ ਆਪਣੀ ਜੀਵਨੀ ਲਿਖਣ ਬਾਰੇ ਨਹੀਂ ਸੋਚਿਆ ਹੋਣਾ। ਸ. ਸੰਧਵਾਂ ਨੇ ਕਿਹਾ ਕਿ ਸ. ਤਰਲੋਚਨ ਉਨ੍ਹਾਂ ਮਹਾਨ ਸ਼ਖਸੀਅਤਾਂ ਵਿੱਚੋਂ ਹਨ, ਜਿਨ੍ਹਾਂ ਨੇ ਗੁਰੂ ਦੇ ਸੱਚੇ ਸਿੱਖ ਹੋਣ ਦੀ ਅਦੁੱਤੀ ਮਿਸਾਲ ਕਾਇਮ ਕੀਤੀ ਅਤੇ ਆਪਣੇ ਹੱਥ ਦੀਆਂ ਲਕੀਰਾਂ ਆਪ ਘੜੀਆਂ। ਉਨ੍ਹਾਂ ਕਿਸਮਤ ਦੇ ਸਹਾਰੇ ਨਹੀਂ ਬਲਕਿ ਆਪਣੇ ਕਰਮਾਂ ਨਾਲ ਆਪਣੀਆਂ ਰਾਹਾਂ ਚੁਣੀਆਂ। ਸਪੀਕਰ ਸੰਧਵਾਂ ਨੇ ਅੱਗੇ ਕਿਹਾ ਕਿ ਸ. ਤਰਲੋਚਨ ਸਿੰਘ ਦੀ ਸਮਾਜ, ਸਿੱਖੀ ਅਤੇ ਸਮੁੱਚੀ ਮਾਨਵਤਾ ਪ੍ਰਤੀ ਨਿਭਾਈ ਸੱਚੀ ਅਤੇ ਸੁੱਚੀ ਸੇਵਾ ਦਾ ਫਲ ਹੀ ਹੈ, ਜੋ ਪਰਮਾਤਮਾ ਨੇ ਡਾ. ਪ੍ਰਭਲੀਨ ਸਿੰਘ ਹੱਥੋਂ ਸ. ਤਰਲੋਚਨ ਸਿੰਘ ਦੀ ਜੀਵਨ ਯਾਤਰਾ ਨੂੰ ਇਸ ਜੀਵਨੀ ਪੁਸਤਕ ਵਿੱਚ ਸਜਾ ਕੇ ਸਾਡੀ ਝੋਲੀ ਪਾਇਆ ਹੈ। ਉਨ੍ਹਾਂ ਕਿਹਾ ਕਿ ਪੁਸਤਕ ਨੂੰ ਪੜ੍ਹ ਕੇ ਇੱਕ ਹੋਰ ਗੱਲ ਸਮਝ ਆਉਂਦੀ ਹੈ, ਕਿ ਇਹ ਪੁਸਤਕ ਸ. ਤਰਲੋਚਨ ਸਿੰਘ ਦੇ ਨਿੱਜੀ ਜੀਵਨ ਦੇ ਨਾਲ-ਨਾਲ, ਦੇਸ਼ ਦੇ ਇਤਿਹਾਸ ਵਿੱਚ ਵਾਪਰੀਆਂ ਕਈ ਮਹੱਤਵਪੂਰਨ ਘਟਨਾਵਾਂ ਅਤੇ ਉਨ੍ਹਾਂ ਨਾਲ ਪਏ ਸ. ਤਰਲੋਚਨ ਸਿੰਘ ਦੇ ਜੀਵਨ ‘ਤੇ ਅਸਰ ‘ਤੇ ਵੀ ਝਾਤੀ ਮਾਰਨ ਦਾ ਮੌਕਾ ਦਿੰਦੀ ਹੈ। ਇਕੱਠ ਨੂੰ ਸੰਬੋਧਨ ਕਰਦਿਆਂ ਕੇਂਦਰੀ ਰਾਜ ਮੰਤਰੀ ਸ੍ਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਸ. ਤਰਲੋਚਨ ਸਿੰਘ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਅਤ ਲਈ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਕਿਹਾ ਕਿ ਇਹ ਕਿਤਾਬ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਸਰੋਤ ਸਾਬਤ ਹੋਵੇਗੀ। ਇਸ ਮੌਕੇ ਬੋਲਦਿਆਂ ਸ. ਤਰਲੋਚਨ ਸਿੰਘ ਨੇ ਕਿਹਾ ਕਿ ਵੰਡ ਸਮੇਂ ਬੇਘਰੇ ਹੋਣ ਤੋਂ ਬਾਅਦ ਉਨ੍ਹਾਂ ਨੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਣ ਲਈ ਡੇਢ ਸਾਲ ਪਟਿਆਲਾ ਵਿਖੇ ਬਾਲ ਮਜ਼ਦੂਰੀ ਦਾ ਸਹਾਰਾ ਲਿਆ ਅਤੇ ਆਪਣੀ ਕਮਾਈ ਦਾ ਇੱਕ ਹਿੱਸਾ ਖਾਲਸਾ ਸਕੂਲ ਵਿੱਚ ਦਾਖਲ ਕਰਵਾਉਣ ਲਈ ਬਚਾਇਆ। 1949 ਵਿੱਚ, ਉਸਨੇ ਦਸਵੀਂ ਪਾਸ ਕੀਤੀ ਅਤੇ ਬਾਅਦ ਵਿੱਚ 1955 ਵਿੱਚ ਅਰਥ ਸ਼ਾਸਤਰ ਵਿੱਚ ਐਮ.ਏ. ਕੀਤੀ। ਡਾ. ਸਰਬਜਿੰਦਰ ਸਿੰਘ ਡੀਨ ਫੈਕਲਟੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਪ੍ਰੋ. ਕਰਮਜੀਤ ਸਿੰਘ ਵਾਈਸ ਚਾਂਸਲਰ ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ, ਪਟਿਆਲਾ, ਸ੍ਰੀ ਸੰਦੀਪ ਗੋਸ਼ ਸੰਪਾਦਕ ਆਉਟਲੁੱਕ ਸ. ਸੁਰੇਸ਼ ਕੁਮਾਰ ਆਈ.ਏ.ਐਸ. (ਸੇਵਾਮੁਕਤ), ਸ. ਰੁਪਿੰਦਰ ਸਿੰਘ ਸੀਨੀਅਰ ਐਸੋਸੀਏਟ ਐਡੀਟਰ (ਸੇਵਾਮੁਕਤ) ਦਿ ਟ੍ਰਿਬਿਊਨ ਅਤੇ ਲੇਖਕ ਡਾ. ਪ੍ਰਭਲੀਨ ਸਿੰਘ ਨੇ ਵੀ ਸ. ਤਰਲੋਚਨ ਸਿੰਘ ਦੇ ਜੀਵਨ ਦੇ ਵੱਖ-ਵੱਖ ਪਹਿਲੂਆਂ 'ਤੇ ਚਾਨਣਾ ਪਾਇਆ ਅਤੇ ਉਨ੍ਹਾਂ ਨੂੰ ਸਿੱਖ ਧਰਮ ਦਾ ਵਿਸ਼ਵਕੋਸ਼ ਦਾ ਕਰਾਰ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ.ਪੀ.ਸਿੰਘ ਓਬਰਾਏ, ਸਿਆਸਤਦਾਨ ਸ. ਬਲਵੰਤ ਸਿੰਘ ਰਾਮੂਵਾਲੀਆ, ਸਾਬਕਾ ਵਿੱਤ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ, ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸ. ਸਤਨਾਮ ਸਿੰਘ ਸੰਧੂ, ਸਾਬਕਾ ਵਿਧਾਇਕ ਸ. ਕੰਵਰ ਸੰਧੂ ਤੇ ਹੋਰ ਵੱਖ-ਵੱਖ ਸਖਸ਼ੀਅਤਾਂ ਹਾਜ਼ਰ ਸਨ।

Punjab Bani 05 January,2024
ਐੱਨਜੈੱਡਸੀਸੀ ਦੇ ਵਿਹੜੇ ’ਚ ਚਾਰ ਰੋਜਾ ਪਟਿਆਲਾ ਸੰਗੀਤ ਸਮਾਰੋਹ ਦੀ ਹੋਈ ਸ਼ੁਰੂਆਤ

ਐੱਨਜੈੱਡਸੀਸੀ ਦੇ ਵਿਹੜੇ ’ਚ ਚਾਰ ਰੋਜਾ ਪਟਿਆਲਾ ਸੰਗੀਤ ਸਮਾਰੋਹ ਦੀ ਹੋਈ ਸ਼ੁਰੂਆਤ -ਪ੍ਰੋਫ਼ੈਸਰ ਅਮਨਦੀਪ ਦੇ ਦਿਲਰੁਬਾ ਵਾਦਨ ਅਤੇ ਅੰਜਨਾ ਨਾਥ ਦੀ ਗਾਇਕੀ ਨੇ ਕੀਲੇ ਸ਼ਰੋਤੇ ਪਟਿਆਲਾ- 22 ਦਸੰਬਰ - ਪਟਿਆਲਾ ਦੇ ਸੱਭਿਆਚਾਰਕ ਇਤਿਹਾਸ ਵਿੱਚ ਇੱਕ ਨਵਾਂ ਅਧਿਆਏ ਲਿਖਣ ਲਈ ਨਾਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ( ਐੱਨਜੈੱਡਸੀਸੀ) ਵੱਲੋਂ ਪਟਿਆਲਾ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਮੁੜ ਸੁਰਜੀਤ ਕਰਨ ਅਤੇ ਅੱਗੇ ਤੋਰਨ ਲਈ ਕਰਵਾਏ ਜਾ ਰਹੇ ਚਾਰ ਰੋਜ਼ਾ ਸ਼ਾਸਤਰੀ ਸੰਗੀਤ ਸਮਾਰੋਹ ਦੀ ਧੂਮਧਾਮ ਤੇ ਉਤਸ਼ਾਹ ਪੂਰਵਕ ਸ਼ੁਰੂਆਤ ਹੋਈ। ਇੱਥੇ ਕਾਲੀਦਾਸ ਆਡੀਟੋਰੀਅਮ ਵਿਰਸਾ ਵਿਹਾਰ ’ਚ ਸ਼ੁਰੂ ਹੋਏ ਚਾਰ ਰੋਜ਼ਾ ਸੰਗੀਤ ਉਤਸਵ ਦੇ ਪਹਿਲੇ ਦਿਨ ਦੀ ਸ਼ੁਰੂਆਤ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰੋਫੈਸਰ ਅਮਨਦੀਪ ਸਿੰਘ “ਦਿਲਰੁਬਾ” ਸਾਜ਼ ਦੀਆਂ ਸੰਗੀਤਕ ਤਰੰਗਾਂ ਨਾਲ ਹੋਈ, ਜਿਨ੍ਹਾਂ ਵੱਲੋਂ ਵੱਖ ਵੱਖ ਰਾਗਾਂ ਨਾਲ ਸਰੋਤਿਆਂ ਨੂੰ ਮੰਤਰ ਮੁਗਧ ਕੀਤਾ। ਉਪਰੰਤ ਦੂਜੇ ਸੈਸ਼ਨ ’ਚ ਪਟਿਆਲਾ ਘਰਾਣੇ ਦੀ ਪ੍ਰਸਿੱਧ ਗਾਇਕਾ ਅੰਜਨਾ ਨਾਥ ਨੇ ਆਪਣੀ ਗਾਇਕੀ ਨਾਲ ਪਟਿਆਲਾ ਵਾਸੀਆਂ ਨੂੰ ਆਪਣੇ ਵਿਰਸੇ ਨਾਲ ਜੋੜਿਆ। ਸ਼ਾਸਤਰੀ ਸੰਗੀਤ ਨੂੰ ਸਮਰਪਿਤ 25 ਦਸੰਬਰ ਤੱਕ ਚੱਲਣ ਵਾਲੇ ਚਾਰ ਰੋਜ਼ਾ ਸਮਾਰੋਹ ਦੇ ਉਦਘਾਟਨ ਮੌਕੇ ਨਾਰਥ ਜ਼ੋਨ ਕਲਚਰਲ ਸੈਂਟਰ ਦੇ ਡਾਇਰੈਕਟਰ ਫਰਕਾਨ ਖਾਨ ਨੇ ਦੱਸਿਆ ਕਿ ਪਟਿਆਲਾ ਦੀ ਸੰਗੀਤਕ ਵਿਰਾਸਤ ਬਹੁਤ ਅਮੀਰ ਵਿਰਾਸਤ ਹੈ ਜਿਸਨੂੰ ਸਾਂਭਣ ਦੇ ਉਦਮ ਸਦਕਾ ਐੱਨਜੈੱਡਸੀਸੀ ਵੱਲੋਂ ਉਪਰਾਲਾ ਕਰਦਿਆ ਸੰਗੀਤਕ ਉਤਸ਼ਵ ਦੀ ਸੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼ਾਸਤਰੀ ਸੰਗੀਤ ਪ੍ਰਤੀ ਦਰਸ਼ਕਾਂ ਦੀ ਰੂਚੀ ਨੇ ਸਾਬਤ ਕਰ ਦਿੱਤਾ ਹੈ ਕਿ ਪੁਰਾਣੇ ਸੰਗੀਤ ’ਚ ਹਾਲੇ ਵੀ ਵਿਅਕਤੀ ਦੀ ਰੂਹ ਨੂੰ ਸਾਂਤ ਕਰਨ ਦਾ ਬਲ ਹੈ। ਡਾਇਰੈਕਟਰ ਖਾਨ ਨੇ ਆਖਿਆ ਕਿ ਅੱਜ ਦੀ ਸੰਗੀਤਕ ਸ਼ਾਮ ਨਾਲ ਦਰਸਕਾਂ ਦੀ ਸੰਗੀਤ ਪ੍ਰਤੀ ਤ੍ਰਿਪਤਾ ਪੂਰੀ ਕਰਨ ਦਾ ਐੱਨਜੈੱਡਸੀਸੀ ਵੱਲੋਂ ਕੀਤੇ ਗਏ ਛੋਟੇ ਜਿਹੇ ਉਪਰਾਲੇ ਦੀ ਪਹਿਲੀ ਸ਼ੁਰੂਆਤ ਹੈ ਜੋ ਕਿ 4 ਦਿਨ ਲਗਾਤਾਰ ਚੱਲੇਗੀ। ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਗੁਰਮਤਿ ਸੰਗੀਤ ਦੇ ਪ੍ਰੋਫੈਸਰ ਪ੍ਰੋ: ਅਮਨਦੀਪ ਸਿੰਘ ‘‘ਦਿਲਰੁਬਾ’’ ਵੱਲੋਂ ਯਮਨ ਰਾਗ ਅਤੇ ਠੁਮਰੀ ਦੀ ਪੇਸ਼ਕਾਰੀ ਦੀ ਦਿੱਤੀ। ਪ੍ਰੋ ਅਮਨਦੀਪ ਨੇ ਦੱਸਿਆ ਕਿ ਯਮਨ ਰਾਗ ਨੂੰ ਰਾਤ ਦੇ ਮਧਿਅਮ ਪਹਿਰ ਤੇ ਸ਼ਾਮ ਨੂੰ ਬਜਾਇਆ ਜਾਂਦਾ ਹੈ। ਇਸ ਰਾਗ ਦੀ ਵਿਸ਼ੇਸ਼ਤਾ ਹੈ ਕਿ ਤੇਜ਼ ਮੱਧਮ ਦੀ ਵਰਤੋਂ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਵਿਭਿੰਨ ਭਾਵਨਾਵਾਂ ਨੂੰ ਪ੍ਰਗਟ ਕਰਨ ਵਾਲੀ ਸ਼ੈਲੀ ਹੈ।ਭਾਵ ਰਾਗ ਦੀ ਸ਼ੁੱਧਤਾ ਦੀ ਤੁਲਨਾ ਵਿੱਚ ਭਾਵਨਾਤਮਕਤਾ ਨੂੰ ਵਧੇਰੇ ਮਹੱਤਵਪੂਰਨ ਮੰਨਿਆ ਜਾਂਦਾ ਹੈ। ਪ੍ਰੋ: ਅਮਨਦੀਪ ਸਿੰਘ ਨੇ ਹਿੰਦੁਸਤਾਨੀ ਸੰਗੀਤ ਅਤੇ ਗੁਰਮਤਿ ਸੰਗੀਤ ਦੇ ਤੰਤੀ ਸਾਜ਼ ਵਜਾਉਣ ਦੀ ਪਰੰਪਰਾ ਨੂੰ ਸੁਰਜੀਤ ਕਰਨ ਵਿਚ ਅਹਿਮ ਭੂਮਿਕਾ ਨਿਭਾਈ ਹੈ। ਦੂਜੇ ਸ਼ੈਸਨ ’ਚ ਕੋਲਕਾਤਾ ਦੀ ਵਿਦਵਾਨ ਅੰਜਨਾ ਨਾਥ ਨੇ ਉਸਤਾਦ ਵੱਡੇ ਗੁਲਾਮ ਅਲੀ ਖਾਨ ਦੇ ਪੰਸੀਦਦਾ ‘‘ਰਾਗ ਜੈਜਾਵੰਤੀ’’ ’ਚ ਗਾਇਆ ਅਤੇ ‘‘ ਲਾਲ ਮੁਝਸੇ ਪ੍ਰੀਤ ਨਾ ਜਾਨੋਂ’’ ਨਾਲ ਦਰਸ਼ਕ ਕੀਲੇ ਅਤੇ ਪ੍ਰੋਗਰਾਮ ਦਾ ਅੰਤ ‘‘ਰਾਗ ਭੈਰਵੀ’’ ’ਚ ‘‘ਪ੍ਰੇਮ ਅਗਨ ਜਿਆਰਾ’’ ਗਾਇਆ। ਵਿਦਵਾਨ ਅੰਜਨਾ ਨਾਥ ਨੇ ਪੰਡਿਤ ਅਜੈ ਚੱਕਰਵਰਤੀ ਦੀ ਦੇਖ-ਰੇਖ ਵਿੱਚ ਆਪਣੇ ਆਪ ਨੂੰ ਪਟਿਆਲਾ ਘਰਾਣੇ ਦੀ ਇੱਕ ਸਥਾਪਿਤ ਗਾਇਕ ਵਜੋਂ ਸਥਾਪਿਤ ਕੀਤਾ ਤੇ ਕਈ ਅਵਾਰਡ ਜੇਤੂ ਹੈ। ਇਸ ਮੌਕੇ ਜਾਣਕਾਰੀ ਦਿੰਦਿਆ ਉੱਤਰ ਖੇਤਰ ਸੱਭਿਆਚਾਰਕ ਕੇਂਦਰ ਦੇ ਡਾਇਰੈਕਟਰ ਫੁਕਰਾਨ ਖਾਨ ਨੇ ਦੱਸਿਆ ਕਿ ਸ਼ਨੀਵਾਰ ਨੂੰ ਮਸ਼ਹੂਰ ਸਿਤਾਰ ਵਾਦਕ ਅਦਨਾਨ ਅਤੇ ਬਨਾਰਸ ਕੇ ਗਾਇਕ ਰਾਹੁਲ ਮਿਸ਼ਰਾ ਅਤੇ ਰੋਹਿਤਾ ਮਿਸ਼ਰਾ ਆਪਣੀ ਪੇਸ਼ਕਾਰੀ ਕਰਨਗੇ। 24 ਦਸੰਬਰ ਨੂੰ ਝਾਰਖੰਡ ਕੇਡੀਆ ਬੰਧੂ ਦੀ ਸਰੋਦ ਅਤੇ ਸਿਤਾਰ ਦੀ ਜੁਗਲਬੰਦੀ ਦੇ ਨਾਲ ਮਸ਼ਹੂਰ ਗਾਇਕ ਅਮਦਮਾਨ ਖਾਨ ਦੀ ਵੀ ਪੇਸ਼ਕਾਰੀ ਹੋਵੇਗੀ। ਸਮਾਰੋਹ ਦੇ ਅੰਤਮ ਦਿਨ 25 ਦਸੰਬਰ ਨੂੰ ਗਰਾਮੀ ਅਵਾਰਡ ਜੇਤੂ ਪਦਮਭੂਸ਼ਣ ਵਿਸ਼ਵ ਮੋਹਨ ਭੱਟ, ਮੋਹਨ ਵੀਣਾ ਅਤੇ ਪੰਡਿਤ ਸਲਿਲ ਭੱਟ ਸਾਤਵਿਕ ਵੀਣਾ ਦੀ ਜੁਗਲਬੰਦੀ ਪੇਸ਼ ਕਰਨਗੇ ਅਤੇ ਸਾਸਤਰੀਆ ਗਾਇਕ ਹਰੀਸ਼ ਤਿਵਾਰੀ ਪੇਸ਼ਕਾਰੀ ਦੇਣਗੇ।

Punjab Bani 22 December,2023
ਚਾਰ ਰੋਜਾ ਪਟਿਆਲਾ ਸੰਗੀਤ ਸਮਾਰੋਹ ਅੱਜ ਤੋਂ ਸ਼ੁਰੂ

ਚਾਰ ਰੋਜਾ ਪਟਿਆਲਾ ਸੰਗੀਤ ਸਮਾਰੋਹ ਅੱਜ ਤੋਂ ਸ਼ੁਰੂ ਸੰਗੀਤ ਮੇਲੇ ਦੇ ਪਹਿਲੇ ਦਿਨ ਪਟਿਆਲਾ ਘਰਾਣੇ ਦੀ ਵਿਦਵਾਨ ਅੰਜਨਾ ਨਾਥ ਦੀ ਗਾਇਕੀ ਅਤੇ ਪ੍ਰੋਫ਼ੈਸਰ ਅਮਨਦੀਪ ਦਾ ਦਿਲਰੁਬਾ ਵਾਦਨ ਹੋਵੇਗਾ ਪ੍ਰੋਗਰਾਮ ਦੀ ਸ਼ੁਰੂਆਤ ਸ਼ਾਮ 6 ਵਜੇ - ਦਾਖਲਾ ਮੁਫਤ ਪਟਿਆਲਾ- 21 ਦਸੰਬਰ - ਪਟਿਆਲਾ ਦੇ ਸੱਭਿਆਚਾਰਕ ਇਤਿਹਾਸ ਵਿੱਚ ਇੱਕ ਨਵਾਂ ਅਧਿਆਏ ਲਿਖਣ ਜਾ ਰਿਹਾ ਹੈ। ਨਾਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਵੱਲੋਂ ਪਟਿਆਲਾ ਘਰਾਣੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਮੁੜ ਸੁਰਜੀਤ ਕਰਨ ਅਤੇ ਅੱਗੇ ਲਿਜਾਣ ਲਈ ਚਾਰ ਰੋਜ਼ਾ ਸ਼ਾਸਤਰੀ ਸੰਗੀਤ ਉਤਸਵ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸਦੀ ਸ਼ੁਰੂਆਤ 22 ਦਸੰਬਰ ਸ਼ਾਮ ਨੂੰ 6 ਵਜੇ ਕਾਲੀਦਾਸ ਆਡੀਟੋਰੀਅਮ ਵਿੱਚ ਹੋਵੇਗੀ। ਜਸ਼ਨ ਦੇ ਪਹਿਲੇ ਦਿਨ ਦੀ ਸ਼ੁਰੂਆਤ ਮੌਕੇ ਪਟਿਆਲਾ ਦੇ ਪ੍ਰੋਫੈਸਰ ਅਮਨਦੀਪ ਸਿੰਘ “ਦਿਲਰੁਬਾ” ਸਾਜ਼ ਦੀਆਂ ਸੰਗੀਤਕ ਤਰੰਗਾਂ ਨਾਲ ਸਰੋਤਿਆਂ ਨੂੰ ਮੰਤਰ ਮੁਗਧ ਕਰਨਗੇ ਅਤੇ ਪਟਿਆਲਾ ਘਰਾਣੇ ਦੀ ਗਾਇਕਾ ਅੰਜਨਾ ਨਾਥ ਆਪਣੀ ਗਾਇਕੀ ਨਾਲ ਪਟਿਆਲਾ ਵਾਸੀਆਂ ਨੂੰ ਆਪਣੇ ਵਿਰਸੇ ‘ਤੇ ਮਾਣ ਕਰਨ ਦਾ ਮੌਕਾ ਪ੍ਰਦਾਨ ਕਰੇਗੀ। ਸ਼ਾਸਤਰੀ ਸੰਗੀਤ ਨੂੰ ਸਮਰਪਿਤ ਇਹ ਚਾਰ ਰੋਜ਼ਾ ਸਮਾਰੋਹ 25 ਦਸੰਬਰ ਤੱਕ ਚੱਲੇਗਾ ਅਤੇ ਸ਼ੁੱਕਰਵਾਰ ਨੂੰ ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਇਸ ਦਾ ਉਦਘਾਟਨ ਕੀਤਾ ਜਾਵੇਗਾ। ਸਮਾਗਮ ਸ਼ਾਮ 6 ਵਜੇ ਸ਼ੁਰੂ ਹੋਵੇਗਾ। ਉੱਤਰੀ ਜ਼ੋਨ ਕਲਚਰਲ ਸੈਂਟਰ ਦੇ ਡਾਇਰੈਕਟਰ ਨੇ ਦੱਸਿਆ ਕਿ ਸਮਾਗਮ ਵਿੱਚ ਦਾਖ਼ਲਾ ਮੁਫ਼ਤ ਹੈ ਅਤੇ ਪ੍ਰੋਗਰਾਮ ਸਮੇਂ ਸਿਰ ਸ਼ੁਰੂ ਹੋਵੇਗਾ। ਇਸ ਲਈ ਦਰਸ਼ਕ ਸਮੇਂ ਸਿਰ ਹਾਜ਼ਰ ਹੋ ਕੇ ਪ੍ਰੋਗਰਾਮ ਦਾ ਭਰਪੂਰ ਆਨੰਦ ਲੈਣ। ਉਨ੍ਹਾਂ ਦੱਸਿਆ ਕਿ ਇਸ ਚਾਰ ਰੋਜ਼ਾ ਪ੍ਰੋਗਰਾਮ ਦੌਰਾਨ ਹਰ ਰੋਜ ਦੋ ਕਲਾਕਾਰ ਆਪਣੀ ਕਲਾ ਦਾ ਮੁਜਾਹਰਾ ਕਰਨਗੇ। ਕਲਾਕਾਰ ਦੀ ਜਾਣ-ਪਛਾਣ ਵਿਦਵਾਨ ਅੰਜਨਾ ਨਾਥ ਪ੍ਰੋਗਰਾਮ ਦੇ ਪਹਿਲੇ ਦਿਨ ਕੋਲਕਾਤਾ ਦੀ ਵਿਦਵਾਨ ਅੰਜਨਾ ਨਾਥ ਦੀ ਪੇਸ਼ਕਾਰੀ ਹੋਵੇਗੀ, ਜਿਸ ਨੇ ਆਪਣੀ ਸ਼ੁਰੂਆਤੀ ਸਿਖਲਾਈ ਉਸਤਾਦ ਵੱਡੇ ਗੁਲਾਮ ਅਲੀ ਖਾਨ ਦੇ ਸਗਿਰਦ ਵਿਦਵਾਨ ਮੀਰਾ ਬੈਨਰਜੀ ਅਤੇ ਪੰਡਿਤ ਲਲਿਤ ਮੋਹਨ ਸਾਨਿਆਲ ਤੋਂ ਪ੍ਰਾਪਤ ਕੀਤੀ। ਬਾਅਦ ਵਿੱਚ ਪਟਿਆਲਾ ਘਰਾਣੇ ਦੇ ਪੰਡਿਤ ਅਜੈ ਚੱਕਰਵਰਤੀ ਦੀ ਦੇਖ-ਰੇਖ ਵਿੱਚ, ਉਸਨੇ ਆਪਣੀ ਮਿਹਨਤ ਅਤੇ ਲਗਨ ਨਾਲ ਆਪਣੇ ਆਪ ਨੂੰ ਪਟਿਆਲਾ ਘਰਾਣੇ ਦੀ ਇੱਕ ਸਥਾਪਿਤ ਗਾਇਕ ਵਜੋਂ ਸਥਾਪਿਤ ਕੀਤਾ। "ਗਿਰੀਜਾ ਦੇਵੀ ਅਵਾਰਡ" ਅਤੇ ਭਾਰਤ ਰਤਨ ਪੰਡਿਤ ਭੀਮਸੇਨ ਜੋਸ਼ੀ ਅਵਾਰਡ ਦੇ ਨਾਲ-ਨਾਲ ਅੰਜਨਾ ਨਾਥ ਨੂੰ ਭਾਰਤ ਸਰਕਾਰ ਵੱਲੋਂ ਵਜ਼ੀਫ਼ਾ ਵੀ ਦਿੱਤਾ ਗਿਆ ਹੈ। ਅੰਜਨਾ ਨਾਥ ਇੱਕ ਆਈਸੀਸੀਆਰ ਮਾਨਤਾ ਪ੍ਰਾਪਤ ਕਲਾਕਾਰ ਹੈ ਅਤੇ ਇੰਗਲੈਂਡ, ਸਪੇਨ, ਜਰਮਨੀ, ਕੈਨੇਡਾ ਅਤੇ ਸਵਿਟਜ਼ਰਲੈਂਡ ਵਿੱਚ ਵੀ ਪ੍ਰਦਰਸ਼ਨ ਕਰ ਚੁੱਕੇ ਹਨ। ਉਨ੍ਹਾਂ ਦਾ ਗਾਇਕੀ ਵਿੱਚ ਸ਼ੁੱਧ ਰਾਗਦਾਰੀ ਦੇ ਨਾਲ, ਤਾਲ ਅਤੇ ਸੁਰ ਵਿੱਚ ਨਿਵੇਕਲੇ ਪ੍ਰਯੋਗ ਵੀ ਗਾਇਕੀ ਨੂੰ ਵਿਸ਼ੇਸ਼ ਬਣਾਉਂਦੇ ਹਨ। ਪ੍ਰੋਫੈਸਰ ਅਮਨਦੀਪ ਸਿੰਘ - ਦਿਲਰੁਬਾ ਵਾਦਕ ਪਹਿਲੇ ਦਿਨ ਦਿਲਰੁਬਾ ਪੇਸ਼ ਕਰਨ ਵਾਲੇ ਪ੍ਰੋ: ਅਮਨਦੀਪ ਸਿੰਘ ਮੂਲ ਰੂਪ ਵਿਚ ਪੰਜਾਬੀ ਯੂਨੀਵਰਸਿਟੀ ਦੇ ਗੁਰਮਤਿ ਸੰਗੀਤ ਦੇ ਪ੍ਰੋਫੈਸਰ ਹਨ। ਪ੍ਰੋ: ਅਮਨਦੀਪ ਸਿੰਘ ਨੇ ਹਿੰਦੁਸਤਾਨੀ ਸੰਗੀਤ ਅਤੇ ਗੁਰਮਤਿ ਸੰਗੀਤ ਦੇ ਤੰਤੀ ਸਾਜ਼ ਵਜਾਉਣ ਦੀ ਪਰੰਪਰਾ ਨੂੰ ਸੁਰਜੀਤ ਕਰਨ ਵਿਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਨੇ ਨਵੀਂ ਪੀੜ੍ਹੀ ਨੂੰ ਤੰਤੀ ਸਾਜ਼ ਸਿਖਾਉਣ ਅਤੇ ਉਨ੍ਹਾਂ ਦੀ ਰੁਚੀ ਵਧਾਉਣ ਵਿਚ ਵੱਡਾ ਯੋਗਦਾਨ ਪਾਇਆ ਹੈ। ਆਪ ਨੂੰ ਕਈ ਅਵਾਰਡਾਂ ਅਤੇ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ ਹੈ ਅਤੇ ਦੇਸ਼ ਦੇ ਨਾਲ-ਨਾਲ ਵਿਦੇਸ਼ਾਂ ਵਿਚ ਵੀ ਵੱਖ-ਵੱਖ ਖੇਤਰਾਂ ਵਿਚ ਪੇਸ਼ਕਾਰੀਆਂ ਦਿੱਤੀਆਂ ਹਨ।

Punjab Bani 21 December,2023
ਫ਼ਾਰਸੀ, ਉਰਦੂ ਅਤੇ ਅਰਬੀ ਵਿਭਾਗ ਨੇ ‘ਇਕਬਾਲ ਦਿਵਸ’ ਮਨਾਇਆ

ਫ਼ਾਰਸੀ, ਉਰਦੂ ਅਤੇ ਅਰਬੀ ਵਿਭਾਗ ਨੇ ‘ਇਕਬਾਲ ਦਿਵਸ’ ਮਨਾਇਆ -ਪੰਜਾਬ ਨਾਲ਼ ਸੰਬੰਧਤ ਉਰਦੂ ਸ਼ਾਇਰਾਂ ਦੀਆਂ ਰਚਨਾਵਾਂ ਨੂੰ ਪੰਜਾਬ ਦੇ ਸਕੂਲਾਂ ਦੇ ਸਲੇਬਸ ਵਿੱਚ ਸ਼ਾਮਿਲ ਕਰਨ ਦੀ ਜ਼ਰੂਰਤ : ਪ੍ਰੋ. ਅਰਵਿੰਦ ਪਟਿਆਲਾ - ਪੰਜਾਬੀ ਯੂਨੀਵਰਸਿਟੀ ਦੇ ਫ਼ਾਰਸੀ, ਉਰਦੂ ਅਤੇ ਅਰਬੀ ਵਿਭਾਗ ਵੱਲੋਂ ਉਰਦੂ ਫ਼ਾਰਸੀ ਭਾਸ਼ਾਵਾਂ ਦੇ ਉੱਘੇ ਸ਼ਾਇਰ ਡਾ. ਇਕਬਾਲ ਦੇ ਜਨਮ ਦਿਨ ਉੱਤੇ ‘ਇਕਬਾਲ ਦਿਵਸ’ ਮਨਾਇਆ ਗਿਆ। ਪੰਜਾਬੀ ਵਿਭਾਗ ਦੇ ਸੈਮੀਨਾਰ ਹਾਲ ਵਿੱਚ ਕਰਵਾਏ ਇਸ ਸਮਾਗਮ ਦੇ ਮੁੱਖ ਮਹਿਮਾਨ ਅਤੇ ਬੁਲਾਰੇ ਵਜੋਂ ਡਾ. ਮੁਹੰਮਦ ਰਫ਼ੀ ਰਿਟਾਇਰਡ ਏ.ਡੀ.ਪੀ.ਆਈ ਪੰਜਾਬ ਵਿਸ਼ੇਸ ਤੌਰ ਉੱਤੇ ਪਹੁੰਚੇ। ਆਪਣੇ ਭਾਸ਼ਣ ਦੌਰਾਨ ਉਨ੍ਹਾਂ ਡਾ. ਇਕਬਾਲ ਦੀ ਸ਼ਾਇਰੀ ਦਾ ਫ਼ਲਸਫ਼ਾ ਨਿਵੇਕਲੇ ਢੰਗ ਨਾਲ ਪੇਸ਼ ਕੀਤਾ ਅਤੇ ਨਾਲ ਹੀ ਉਰਦੂ ਸ਼ਾਇਰੀ ਦੇ ਮੁੱਢਲੇ ਨੁਕਤਿਆਂ ਉੱਤੇ ਵੀ ਰੋਸ਼ਨੀ ਪਾਈ। ਮਹਿਮਾਨ ਸ਼ਾਇਰ ਵਜੋਂ ਪਹੁੰਚੇ ਜਨਾਬ ਅਮਰਦੀਪ ਸਿੰਘ ‘ਅਮਰ’ ਨੇ ਆਪਣੇ ਕਲਾਮ ਨਾਲ਼ ਸਰੋਤਿਆਂ ਨੂੰ ਨਵਾਜਿਆ। ਸਮਾਗਮ ਦੇ ਸ਼ੁਰੂ ਵਿਚ ਉਰਦੂ ਫ਼ਾਰਸੀ ਅਤੇ ਅਰਬੀ ਵਿਭਾਗ ਦੇ ਮੁਖੀ ਡਾ. ਰਹਿਮਾਨ ਅਖ਼ਤਰ ਨੇ ਵਿਭਾਗ ਦੀ ਕਾਰਗੁਜਾਰੀ ਅਤੇ ਡਾ. ਇਕਬਾਲ ਦੀ ਜੀਵਨੀ ਉੱਤੇ ਭਰਪੂਰ ਚਾਨਣਾ ਪਾਇਆ। ਵਾਈਸ ਚਾਂਸਲਰ ਡਾ. ਅਰਵਿੰਦ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਕਿਹਾ ਕਿ ਉਰਦੂ ਆਪਸੀ ਪਿਆਰ ਮੁਹੱਬਤ ਨੂੰ ਵਧਾਉਣ ਵਾਲੀ ਜ਼ੁਬਾਨ ਹੈ। ਉਨ੍ਹਾਂ ਕਿਹਾ ਕਿ ਇੱਕ ਗੱਲ ਤਾਂ ਦਾਅਵੇ ਨਾਲ਼ ਕਹੀ ਜਾ ਸਕਦੀ ਹੈ ਕਿ ਉਰਦੂ ਜ਼ੁਬਾਨ ਕਿਸ ਧਰਤੀ ਉੱਤੇ ਵਿਗਸੀ ਹੈ। ਉਨ੍ਹਾਂ ਕਿਹਾ ਕਿ ਉਰਦੂ ਅਤੇ ਪੰਜਾਬੀ ਜ਼ੁਬਾਨਾਂ ਦੀ ਇਹ ਸਾਂਝ ਹੈ ਕਿ ਦੋਹਾਂ ਨੂੰ ਹੁਕਮਰਾਨਾਂ ਦੀ ਸਰਪ੍ਰਸਤੀ ਹਾਸਿਲ ਨਹੀਂ ਹੈ। ਉਨ੍ਹਾਂ ਕਿਹਾ ਕਿ ਉਰਦੂ ਜ਼ੁਬਾਨ ਨੂੰ ਪ੍ਰਫੁੱਲਤ ਕਰਨ ਲਈ ਹਰੇਕ ਵਰਗ ਦੇ ਵਿਅਕਤੀਆਂ ਨੇ ਹਿੱਸਾ ਪਾਇਆ ਹੈ। ਉਰਦੂ ਜ਼ੁਬਾਨ ਅਮੀਰ ਸਰਮਾਏ ਦੀ ਅਵਾਮੀ ਜ਼ੁਬਾਨ ਹੈ। ਉਨ੍ਹਾਂ ਕਿਹਾ ਕਿ ਡਾ. ਅਲਾਮਾ ਇਕਬਾਲ, ਸਾਹਿਰ ਲੁਧਿਆਣਵੀ ਅਤੇ ਫ਼ੈਜ਼ ਅਹਿਮਦ ਫ਼ੈਜ਼ ਜਿਹੇ ਪੰਜਾਬ ਨਾਲ਼ ਸੰਬੰਧਤ ਉਰਦੂ ਸ਼ਾਇਰਾਂ ਦੀਆਂ ਰਚਨਾਵਾਂ ਨੂੰ ਪੰਜਾਬ ਦੇ ਸਕੂਲਾਂ ਦੇ ਸਲੇਬਸ ਵਿੱਚ ਸ਼ਾਮਿਲ ਕਰਨ ਦੀ ਵੀ ਜ਼ਰੂਰਤ ਹੈ। ਉਨ੍ਹਾਂ ਅੱਲਾਮਾ ਇਕਬਾਲ ਦੇ ਸ਼ਿਅਰੀ ਫ਼ਲਸਫ਼ੇ ਨੂੰ ਅੱਜ ਦੇ ਸੰਦਰਭ ਵਿਚ ਸਮਝਣ ਉੱਤੇ ਜ਼ੋਰ ਦਿੱਤਾ। ਇਸ ਮੌਕੇ ਫ਼ਾਰਸੀ ਉਰਦੂ ਅਤੇ ਅਰਬੀ ਵਿਭਾਗ ਦੇ ਵਿਦਿਆਰਥੀਆਂ ਨੇ ਡਾ. ਇਕਬਾਲ ਦਾ ਉਰਦੂ ਫ਼ਾਰਸੀ ਕਲਾਮ ਸੁਣਾਇਆ। ਜਨਾਬ ਅਜਮਲ ਖ਼ਾਨ ਸ਼ੇਰਵਾਨੀ ਅਤੇ ਡਾ. ਅਯੂੱਬ ਖ਼ਾਨ ਨੇ ਵੀ ਆਪਣੇ ਕਲਾਮ ਨਾਲ ਸਰੋਤਿਆਂ ਨੂੰ ਕੀਲਿਆ। ਅੰਤ ਵਿਚ ਪ੍ਰੋਫ਼ੈਸਰ ਰਾਜਿੰਦਰ ਪਾਲ ਸਿੰਘ ਬਰਾੜ ਡੀਨ ਭਾਸ਼ਾਵਾਂ ਨੇ ਆਏ ਮਹਿਮਾਨਾਂ ਦਾ ਸ਼ੁਕਰੀਆ ਅਦਾ ਕੀਤਾ । ਇਸ ਸਮਾਗਮ ਦਾ ਸੰਚਾਲਨ ਕਾਰਜ ਡਾ. ਮੁੱਦਸਰ ਰਸ਼ੀਦ ਨੇ ਬਖ਼ੂਬੀ ਕੀਤਾ।

Punjab Bani 09 November,2023
ਭਾਸ਼ਾ ਵਿਭਾਗ ਪੰਜਾਬ ਵੱਲੋਂ ਸ਼ੇਖ ਫਰੀਦ ਜੀ ਦੀ 850 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਸਾਹਿਤਕ ਸਮਾਗਮ ਕਰਵਾਇਆ

ਭਾਸ਼ਾ ਵਿਭਾਗ ਪੰਜਾਬ ਵੱਲੋਂ ਸ਼ੇਖ ਫਰੀਦ ਜੀ ਦੀ 850 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਸਾਹਿਤਕ ਸਮਾਗਮ ਕਰਵਾਇਆ ਪਟਿਆਲਾ 6 ਨਵੰਬਰ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਦੇਖ-ਰੇਖ ‘ਚ ਮਨਾਏ ਜਾ ਰਹੇ ਪੰਜਾਬੀ ਮਾਹ-2023 ਦੇ ਸਮਾਗਮਾਂ ਦੀ ਲੜੀ ‘ਚ ਅੱਜ ਭਾਸ਼ਾ ਵਿਭਾਗ ਪੰਜਾਬ ਵੱਲੋਂ ਸ਼ੇਖ ਫਰੀਦ ਜੀ ਦੀ 850 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਸਾਹਿਤਕ ਗੋਸ਼ਟੀ ਕਰਵਾਈ ਗਈ। ਜਿਸ ਦੌਰਾਨ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਪਟਿਆਲਾ ਦੇ ਉਪ ਕੁਲਪਤੀ ਡਾ. ਕਰਮਜੀਤ ਸਿੰਘ ਮੁੱਖ ਮਹਿਮਾਨ ਵਜੋਂ ਪਧਾਰੇ। ਸਮਾਗਮ ਦੀ ਪ੍ਰਧਾਨਗੀ ਸ਼੍ਰੋਮਣੀ ਪੰਜਾਬੀ ਆਲੋਚਕ ਡਾ. ਸੁਖਦੇਵ ਸਿੰਘ ਸਿਰਸਾ ਨੇ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਫਤਹਿਗੜ੍ਹ ਸਾਹਿਬ ਦੇ ਪੰਜਾਬੀ ਵਿਭਾਗ ਦੇ ਮੁੱਖੀ ਡਾ. ਸਿਕੰਦਰ ਸਿੰਘ ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਧਰਮ ਅਧਿਐਨ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ. ਗੁਰਮੇਲ ਸਿੰਘ ਨੇ ਬਾਬਾ ਫਰੀਦ ਜੀ ਦੀ ਵਿਚਾਰਧਾਰਾ ਤੇ ਬਾਣੀ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਭਾਸ਼ਾ ਵਿਭਾਗ ਦੀ ਵਧੀਕ ਨਿਰਦੇਸ਼ਕਾ ਡਾ. ਵੀਰਪਾਲ ਕੌਰ ਨੇ ਵਿਭਾਗ ਦੀਆਂ ਸਰਗਰਮੀਆਂ, ਯੋਜਨਾਵਾਂ ਤੇ ਪ੍ਰਾਪਤੀਆਂ ਸਬੰਧੀ ਚਾਨਣਾ ਪਾਇਆ ਅਤੇ ਆਏ ਮਹਿਮਾਨਾਂ ਨੂੰ ਜੀ ਆਇਆ ਕਿਹਾ। ਇਸ ਮੌਕੇ ਕੁਝ ਪੁਸਤਕਾਂ ਵੀ ਲੋਕ ਅਰਪਣ ਕੀਤੀਆਂ ਗਈਆਂ ਅਤੇ ਕੁਝ ਸ਼ਖਸ਼ੀਅਤਾਂ ਦਾ ਸਨਮਾਨ ਵੀ ਕੀਤਾ ਗਿਆ। ਮੁੱਖ ਮਹਿਮਾਨ ਡਾ. ਕਰਮਜੀਤ ਸਿੰਘ ਨੇ ਭਾਸ਼ਾ ਵਿਭਾਗ ਵੱਲੋਂ ਸ਼ੇਖ ਫਰੀਦ ਜੀ ਦੀ ਬਾਣੀ ਅਤੇ ਫਿਲਾਸਫੀ ਬਾਰੇ ਕਰਵਾਈ ਗਈ ਗੋਸ਼ਟੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਉੱਚੀਆਂ-ਸੁੱਚੀਆਂ ਸ਼ਖਸ਼ੀਅਤਾਂ ਨੂੰ ਯਾਦ ਕਰਨ ਨਾਲ ਸਾਡੀ ਸੋਚ ਉੱਚੀ ਉੱਠਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਗੁਰੂ ਸਾਹਿਬਾਨਾਂ ਨੇ ਬਹੁਤ ਸੋਚ ਸਮਝਕੇ ਯੁੱਗਾਂ-ਯੁੱਗਾਂਤਰਾਂ ਤੱਕ ਪ੍ਰਵਾਨ ਹੋਣ ਵਾਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸੂਫੀਆਂ, ਭੱਟਾਂ ਤੇ ਭਗਤਾਂ ਦੀ ਬਾਣੀ ਨੂੰ ਸ਼ਾਮਲ ਕੀਤਾ ਹੈ ਜਿਸ ਤੋਂ ਸੇਖ ਫਰੀਦ ਜੀ ਦੀ ਬਾਣੀ ਦੀ ਸਾਰਥਕਤਾ ਅਤੇ ਸ਼ਖਸ਼ੀਅਤ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਆਪਣੇ ਪ੍ਰਧਾਨਗੀ ਭਾਸ਼ਨ ‘ਚ ਡਾ. ਸੁਖਦੇਵ ਸਿੰਘ ਸਿਰਸਾ ਨੇ ਕਿਹਾ ਕਿ ਸ਼ੇਖ ਫਰੀਦ ਜੀ ਦੀ ਬਾਣੀ ਉਸ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ‘ਚ ਸ਼ਾਮਲ ਕੀਤੀ ਗਈ ਜਿਸ ਸਮੇਂ ਭਾਰਤੀ ਖਿੱਤੇ ‘ਚ ਜਬਰ-ਜੁਲਮ ਤੇ ਧਰਮ ਪਰਿਵਰਤਨ ਵਾਲਾ ਦੌਰ ਸੀ ਅਤੇ ਸੱਤਾ ਦੇ ਹਮਾਇਤੀ ਲੋਕ ਇੱਕ ਨਵਾਂ ਸੱਭਿਆਚਾਰ ਸਿਰਜਣ ‘ਚ ਸਰਗਰਮ ਸਨ। ਪਰ ਸ਼ੇਖ ਫਰੀਦ ਜੀ ਦੀ ਬਾਣੀ ‘ਚ ਸਪੱਸ਼ਟ ਦਿਖਾਈ ਦਿੰਦਾ ਹੈ ਕਿ ਉਹ ਸੱਤਾ ਤੋਂ ਦੂਰ ਰਹੇ। ਉਨ੍ਹਾਂ ਕਿਹਾ ਕਿ ਬਾਬਾ ਫਰੀਦ ਜੀ ਦੀ ਬਾਣੀ ਸਨਿਮਰ ਹੋਣ, ਲੋਕਾਂ ‘ਚ ਵਿਚਰਨ ਤੇ ਸਾਂਝੀਵਾਲਤਾ ਦਾ ਸੰਦੇਸ਼ ਦਿੰਦੀ ਹੈ। ਵਿਸ਼ੇਸ਼ ਵਕਤਾ ਡਾ. ਗੁਰਮੇਲ ਸਿੰਘ ਨੇ ‘ਸ਼ੇਖ ਫਰੀਦ ਜੀ ਦੀ ਬਾਣੀ ਦੀ ਧਰਮ ਸ਼ਾਸ਼ਤਰੀ ਪੜ੍ਹਤ’ ਬਾਰੇ ਪੇਪਰ ਪੜ੍ਹਿਆ। ਉਨ੍ਹਾਂ ਸ਼ੇਖ ਫਰੀਦ ਜੀ ਦੀ ਬਾਣੀ ‘ਚ ਵਰਤੇ ਗਏ ਚਿੰਨ੍ਹਾਂ ਬਾਰੇ ਵਿਸਥਾਰ ‘ਚ ਦੱਸਿਆ। ਡਾ. ਸਿਕੰਦਰ ਸਿੰਘ ਨੇ ਕਿਹਾ ਕਿ ਫਰੀਦ ਜੀ ਦੇ ਕਾਲ ਸਬੰਧੀ ਭਾਵੇਂ 850 ਸਾਲ ਛੋਟੇ ਜਾਪਦੇ ਹੋਣ ਪਰ ਜੋ ਸ਼ੇਖ ਫਰੀਦ ਜੀ ਦੀ ਬਾਣੀ ਨੇ ਸੱਭਿਆਚਾਰ ਸਿਰਜਿਆ ਹੈ ਉਹ ਬੇਮਿਸਾਲ ਤੇ ਸਦੀਵੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਖਿੱਤੇ ‘ਚ ਬਹੁਤ ਸਾਰੇ ਲੋਕ ਧਾੜਵੀ ਬਣਕੇ ਆਏ ਅਤੇ ਜਬਰ ਜ਼ੁਲਮ ਕਰਕੇ ਵੀ ਲੋਕ ਮਨਾਂ ਨੂੰ ਜਿੱਤ ਨਹੀਂ ਸਕੇ ਪਰ ਸ਼ੇਖ ਫਰੀਦ ‘ਚ ਆਪਣੀ ਬਾਣੀ ਰਾਹੀਂ ਸਦੀਵੀ ਛਾਪ ਛੱਡਣ ‘ਚ ਸਫਲ ਰਹੇ। ਇਸ ਮੌਕੇ ਭਾਸ਼ਾ ਵਿਭਾਗ ਵੱਲੋਂ ਛਾਪੀ ਗਈ ਪੁਸਤਕ ‘ਦਾਗ’ (ਲੇਖਕ ਨੈਥੇਨੀਅਲ ਹਾਥੌਰਨ) ਅਤੇ ਜੋਗਿੰਦਰ ਕੌਰ ਅਗਨੀਹੋਤਰੀ ਦਾ ਨਾਵਲ ‘ਨਿੰਮ ਵਾਲਾ ਬਾਰ’ ਦਾ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਰੰਗਕਰਮੀ ਪ੍ਰਾਣ ਸੱਭਰਵਾਲ, ਡਾ. ਰਘਬੀਰ ਸਿੰਘ ਭਰਤ, ਕਰਨੈਲ ਸਿੰਘ ਅਸਪਾਲ ਅਤੇ ਗੁਰਨਾਮ ਸਿੰਘ ਅਕੀਦਾ ਨੂੰ ਸਨਮਾਨਿਤ ਕੀਤਾ ਗਿਆ। ਸਹਾਇਕ ਨਿਰਦੇਸ਼ਕ ਅਸ਼ਰਫ ਮਹਿਮੂਦ ਨੰਦਨ ਨੇ ਮੰਚ ਸੰਚਾਲਨ ਕੀਤਾ। ਇਸ ਮੌਕੇ ਡਿਪਟੀ ਡਾਇਰੈਕਟਰ ਹਰਪ੍ਰੀਤ ਕੌਰ, ਸਹਾਇਕ ਨਿਰਦੇਸ਼ਕਾ ਸੁਰਿੰਦਰ ਕੌਰ ਤੇ ਜਸਪ੍ਰੀਤ ਕੌਰ, ਵੱਡੀ ਗਿਣਤੀ ‘ਚ ਸਾਹਿਤ ਪ੍ਰੇਮੀ ਹਾਜ਼ਰ ਸਨ। ਅਖੀਰ ਵਿੱਚ ਡਿਪਟੀ ਡਾਇਰੈਕਟਰ ਸਤਨਾਮ ਸਿੰਘ ਨੇ ਸਭ ਦਾ ਧੰਨਵਾਦ ਕੀਤਾ।

Punjab Bani 06 November,2023
ਪੰਜਾਬੀ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵੱਲੋਂ ਕਸ਼ਮੀਰ ਦੇ ਸ਼ਾਸਤਰੀ ਸੰਗੀਤ ਬਾਰੇ ਖੋਜ

ਕਸ਼ਮੀਰ ਦੇ ਸ਼ਾਸਤਰੀ ਸੰਗੀਤ ਵਿਚ ਘਮਕ, ਖਟਕਾ, ਸਰਗਮ ਅਤੇ ਤਾਨਾਂ ਆਦਿ ਦੀ ਵਰਤੋਂ ਨਹੀਂ ਹੁੰਦੀ -ਕਸ਼ਮੀਰੀ ਸੰਗੀਤ ਵਿੱਚ ਸਵਰਾਂ ਨਾਲ਼ੋਂ ਸ਼ਬਦਾਂ ਉੱਤੇ ਜਿ਼ਆਦਾ ਜ਼ੋਰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਕਸ਼ਮੀਰ ਦੇ ਸ਼ਾਸਤਰੀ ਸੰਗੀਤ ਵਿੱਚ ਸਵਰਾਂ ਨਾਲ਼ੋਂ ਸ਼ਬਦਾਂ ਉੱਤੇ ਜਿ਼ਆਦਾ ਜ਼ੋਰ ਦਿੱਤਾ ਜਾਂਦਾ ਹੈ। ਇਸ ਸੰਗੀਤ ਦੀ ਇੱਕ ਵਿਲੱਖਣਤਾ ਇਹ ਹੈ ਕਿ ਇਸ ਵਿੱਚ ਘਮਕ, ਖਟਕਾ, ਸਰਗਮ ਅਤੇ ਤਾਨਾਂ ਆਦਿ ਦੀ ਵਰਤੋਂ ਨਹੀਂ ਹੁੰਦੀ। ਪੰਜਾਬੀ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵੱਲੋਂ ਕੀਤੀ ਤਾਜ਼ਾ ਖੋਜ ਵਿੱਚ ਇਹ ਸਿੱਟੇ ਸਾਹਮਣੇ ਆਏ ਹਨ। ਇਹ ਖੋਜ ਡਾ. ਜਸਬੀਰ ਕੌਰ ਦੀ ਨਿਗਰਾਨੀ ਵਿੱਚ ਖੋਜਾਰਥੀ ਇਕਬਾਲ ਹੁਸੈਨ ਮੀਰ ਨੇ ਕੀਤੀ ਹੈ। ਇਸ ਖੋਜ-ਕਾਰਜ ਅਧੀਨ ਕਸ਼ਮੀਰ ਦੇ ਸ਼ਾਸਤਰੀ ਸੰਗੀਤ ਦਾ ਬਰੀਕੀ ਨਾਲ਼ ਅਧਿਐਨ ਕੀਤਾ ਗਿਆ ਹੈ। ਇਸ ਖੋਜ-ਪ੍ਰਬੰਧ ਵਿੱਚ ਦੱਸਿਆ ਗਿਆ ਕਿ ਕਸ਼ਮੀਰ ਦੇ ਸੂਫੀਆਨਾ ਕਲਾਮ ਨੂੰ ਕਲਾਸੀਕਲ ਸੰਗੀਤ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਕਸ਼ਮੀਰ ਦੇ ਵੱਖ-ਵੱਖ ਘਰਾਣੇ ਪੇਸ਼ੇਵਰ ਸੰਗੀਤਕਾਰਾਂ ਰਾਹੀਂ ਇਸ ਸੰਗੀਤ ਨੂੰ ਰਵਾਇਤੀ ਤੌਰ ਉੱਤੇ ਸਿੱਖਦੇ ਹਨ। ਇਹ ਸੰਗੀਤਕ ਰੂਪ ਸਦੀਆਂ ਤੋਂ ਚੱਲਿਆ ਆ ਰਿਹਾ ਹੈ ਜਿਸ ਦਾ ਵਿਕਾਸ ਵਿਦੇਸ਼ੀ ਅਤੇ ਦੇਸੀ ਤੱਤਾਂ ਦੇ ਆਪਸੀ ਮੇਲ ਰਾਹੀਂ ਹੋਇਆ ਹੈ। ਇਸ ਵਿੱਚ ਸੰਤੂਰ, ਸਾਜ਼-ਏ-ਕਸ਼ਮੀਰ, ਕਸ਼ਮੀਰੀ ਸਹਿਤਰ ਅਤੇ ਤਬਲੇ ਨੂੰ ਵਜਾਇਆ ਜਾਂਦਾ ਹੈ ਅਤੇ ਰਾਗ ਦੀ ਵਰਤੋਂ ਕੀਤੀ ਜਾਂਦੀ ਹੈ। ਇਹ ਸ਼ਾਸਤਰੀ ਸੰਗੀਤ ਵਿਧਾ ਮੱਧ ਏਸ਼ੀਆ, ਪਾਰਸੀ, ਤੁਰਕੀ ਅਤੇ ਭਾਰਤ ਦੇ ਸੰਗੀਤ ਦਾ ਸੁਮੇਲ ਹੈ। ਖੋਜਾਰਥੀ ਇਕਬਾਲ ਹੁਸੈਨ ਮੀਰ ਨੇ ਦੱਸਿਆ ਹੈ ਕਿ ਇਸ ਖੋਜ-ਕਾਰਜ ਵਿੱਚ ਹਿੰਦੁਸਤਾਨੀ ਸ਼ਾਸਤਰੀ ਸੰਗੀਤ ਅਤੇ ਕਸ਼ਮੀਰ ਦੇ ਸ਼ਾਸਤਰੀ ਸੰਗੀਤ ਦਾ ਤੁਲਨਾਤਮਕ ਅਧਿਐਨ ਵੀ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸ਼ੈਲੀ, ਬਣਤਰ ਅਤੇ ਪ੍ਰਦਰਸ਼ਨ ਦਾ ਵਿਸ਼ਲੇਸ਼ਣ ਇਹ ਦਰਸਾਉਂਦਾ ਹੈ ਕਿ ਭਾਰਤੀ ਸ਼ਾਸਤਰੀ ਸੰਗੀਤ ਦੀ ਪਰਿਭਾਸ਼ਾ ਅਨੁਸਾਰ ਕੇਵਲ ਕਸ਼ਮੀਰ ਦੇ ਸ਼ਾਸਤਰੀ ਸੰਗੀਤ ਵਿੱਚ ਵਰਤਮਾਨ ਸਮੇਂ ਤਿੰਨ ਕਿਸਮਾਂ ਦੀਆਂ ਜਾਤੀਆਂ ਦੀ ਵਰਤੋਂ ਕੀਤੀ ਜਾਂਦੀ ਹੈ: ਅਵਦਾ-ਸੰਪੂਰਨ, ਸ਼ੈਡੋ-ਸੰਪੂਰਨ ਅਤੇ ਸੰਪੂਰਣ। ਉਦਾਹਰਨ ਲਈ ਆਰੋਹ ਵਿੱਚ 5, 6 ਜਾਂ 7 ਸਵਰ ਹੋ ਸਕਦੇ ਹਨ ਪਰ ਅਵਰੋਹ ਹਮੇਸ਼ਾ ਹੁੰਦਾ ਹੈ। ਸਾਰੇ ਮਕਮਾਂ ਵਿੱਚ ਸੰਪੂਰਣ ਵਜੋਂ ਵਰਤਿਆ ਜਾਂਦਾ ਹੈ ਜਦੋਂ ਕਿ ਦੂਜੇ ਪਾਸੇ ਭਾਰਤੀ ਸ਼ਾਸਤਰੀ ਸੰਗੀਤ ਵਿੱਚ ਨੌਂ ਕਿਸਮਾਂ ਦੀਆਂ ਜਾਤੀਆਂ ਹਨ।ਉਨ੍ਹਾਂ ਦੱਸਿਆ ਕਿ ਖੋਜ ਵਿੱਚ ਸਾਹਮਣੇ ਆਇਆ ਕਿ ਕਸ਼ਮੀਰ ਦੇ ਸ਼ਾਸਤਰੀ ਸੰਗੀਤ ਨੂੰ ਇਕੱਲੇ ਪ੍ਰਦਰਸ਼ਨ ਵਜੋਂ ਪੇਸ਼ ਨਹੀਂ ਕੀਤਾ ਜਾ ਸਕਦਾ। ਇਹ ਕੱਵਾਲੀ ਵਰਗਾ ਹੈ ਜਿਸ ਨੂੰ ਗੀਤ ਦੀ ਪੇਸ਼ਕਾਰੀ ਲਈ ਲੋਕਾਂ ਦੇ ਸਮੂਹ ਦੀ ਲੋੜ ਹੁੰਦੀ ਹੈ ਅਤੇ ਇਸ ਤੋਂ ਇਲਾਵਾ ਸੰਗੀਤਕ ਸਾਜ਼ ਵਜਾਉਣ ਲਈ ਵਿਅਕਤੀਆਂ ਦੀ ਘੱਟੋ-ਘੱਟ ਗਿਣਤੀ ਦਾ ਸਮੂਹ ਪੰਜ ਅਤੇ ਵੱਧ ਤੋਂ ਵੱਧ ਬਾਰਾਂ ਤੱਕ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਬਰੀਕੀਆਂ ਇਸ ਖੋਜ ਕਾਰਜ ਰਾਹੀਂ ਉੱਭਰ ਕੇ ਸਾਹਮਣੇ ਆਈਆਂ ਹਨ। ਨਿਗਰਾਨ ਡਾ. ਜਸਬੀਰ ਕੌਰ ਨੇ ਦੱਸਿਆ ਹੈ ਕਿ ਆਧੁਨਿਕ ਯੁੱਗ ਵਿੱਚ ਸੱਭਿਆਚਾਰ ਅਤੇ ਪਰੰਪਰਾ ਦੀਆਂ ਜੜ੍ਹਾਂ ਜੋ ਰਵਾਇਤੀ ਕਲਾਸੀਕਲ ਦੀ ਵਿਸ਼ੇਸ਼ ਸ਼ਮੂਲੀਅਤ ਨਾਲ਼ ਬਣਦੀਆਂ ਹਨ, ਨੂੰ ਖੋਰਾ ਲੱਗ ਰਿਹਾ ਹੈ। ਰਵਾਇਤੀ ਕਿਸਮ ਦੇ ਸੰਗੀਤ, ਨਾਚ, ਭਾਸ਼ਾ ਆਦਿ ਦਿਨੋ-ਦਿਨ ਖਤਮ ਹੋ ਰਹੇ ਹਨ। ਪੱਛਮੀਕਰਨ, ਖਪਤਵਾਦ, ਪਦਾਰਥਵਾਦ ਅਤੇ ਅਖੌਤੀ ਉੱਚ ਜੀਵਨ ਸ਼ੈਲੀ ਵੱਲ ਝੁਕਾਅ ਆਦਿ ਕਾਰਨ ਬਹੁਤ ਸਾਰੇ ਬਦਲਾਅ ਆ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰਸੰਗ ਵਿੱਚ ਅਤੀਤ ਨੂੰ ਮੁੜ ਸੁਰਜੀਤ ਕਰਨ ਦੇ ਮਕਸਦ ਨਾਲ਼ ਕਸ਼ਮੀਰੀ ਸੰਗੀਤ ਦੀ ਪਰੰਪਰਾ ਬਾਰੇ ਇਹ ਖੋਜ ਮਹੱਤਵਪੂਰਨ ਸਾਬਤ ਹੋ ਸਕਦੀ ਹੈ। ਵਾਈਸ ਚਾਂਸਲਰ ਪ੍ਰੋ.ਅਰਵਿੰਦ ਵੱਲੋਂ ਇਸ ਖੋਜ ਕਾਰਜ ਦੀ ਸ਼ਲਾਘਾ ਕਰਦਿਆਂ ਨਿਗਰਾਨ ਅਤੇ ਖੋਜਾਰਥੀ ਨੂੰ ਵਿਸ਼ੇਸ਼ ਵਧਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਦੀ ਲੋੜ ਹੈ ਕਿ ਜਦੋਂ ਪੱਛਮ ਦੇ ਪ੍ਰਭਾਵ ਨਾਲ਼ ਸਾਡੀਆਂ ਆਪਣੀਆਂ ਵਿਰਾਸਤੀ ਕਲਾਵਾਂ ਖਤਰੇ ਵਿੱਚ ਹਨ ਤਾਂ ਸਾਨੂੰ ਇਨ੍ਹਾਂ ਦੀਆਂ ਵਿਲੱਖਣਤਾਵਾਂ ਨੂੰ ਉਜਾਗਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਖੋਜ-ਕਾਰਜ ਸੰਗੀਤ ਵਿੱਚ ਦਿਲਚਸਪੀ ਰੱਖਣ ਵਾਲੇ ਮਾਹਿਰਾਂ ਲਈ ਸਭਿਆਚਾਰ ਅਤੇ ਤੁਲਨਾਤਮਕ ਅਧਿਐਨ ਕਰਨ ਪੱਖੋਂ ਅਤੇ ਅਗਲੇਰੀਆਂ ਖੋਜਾਂ ਲਈ ਲਾਭਦਾਇਕ ਸਾਬਿਤ ਹੋਵੇਗਾ।

News 18 June,2023
'ਭਾਰਤੀ ਸਾਹਿਤ ਅਤੇ ਪੰਜਾਬ' ਵਿਸ਼ੇ ਉੱਤੇ ਸੈਂਟਰਲ ਯੂਨੀਵਰਸਿਟੀ ਹਿਮਾਚਲ ਨੇ ਭਾਸ਼ਣ ਕੀਤਾ

'ਹਿੰਦੀ-ਪੰਜਾਬੀ ਲਰਨਿੰਗ ਡਿਕਸ਼ਨਰੀ' ਨੂੰ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਅਰਵਿੰਦ ਵੱਲੋਂ ਰਿਲੀਜ਼ ਕੀਤਾ ਗਿਆ ਪੰਜਾਬੀ ਯੂਨੀਵਰਸਿਟੀ, ਪਟਿਆਲਾ ਪੰਜਾਬੀ ਯੂਨੀਵਰਸਿਟੀ ਦੇ ਹਿੰਦੀ ਵਿਭਾਗ, ਵੱਲੋਂ ਇੱਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ, ਜਿਸ ਵਿੱਚ ਪਦਮ ਸ਼੍ਰੀ ਡਾ. ਹਰਮਹਿੰਦਰ ਸਿੰਘ ਬੇਦੀ, ਚਾਂਸਲਰ, ਸੈਂਟਰਲ ਯੂਨੀਵਰਸਿਟੀ, ਧਰਮਸ਼ਾਲਾ, ਹਿਮਾਚਲ ਪ੍ਰਦੇਸ਼ ਵਿਸ਼ੇਸ਼ ਬੁਲਾਰੇ ਵਜੋਂ ਹਾਜ਼ਰ ਹੋਏ। ਇਸ ਭਾਸ਼ਣ ਦਾ ਵਿਸ਼ਾ ‘ਭਾਰਤੀ ਸਾਹਿਤ ਅਤੇ ਪੰਜਾਬ’ ਸੀ। ਸਮਾਗਮ ਦੀ ਸ਼ੁਰੂਆਤ ਹਿੰਦੀ ਵਿਭਾਗ ਦੇ ਮੁਖੀ ਡਾ. ਨੀਤੂ ਕੌਸ਼ਲ ਵੱਲੋਂ ਕੀਤੇ ਸਵਾਗਤੀ ਭਾਸ਼ਣ ਨਾਲ਼ ਹੋਈ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਡਾ. ਹਰਮਹਿੰਦਰ ਸਿੰਘ ਬੇਦੀ ਦੇ ਨਿਰਦੇਸ਼ਨ ਹੇਠ ਤਿਆਰ ਕੀਤਾ ਹੋਇਆ 'ਹਿੰਦੀ-ਪੰਜਾਬੀ ਲਰਨਿੰਗ ਡਿਕਸ਼ਨਰੀ' ਨੂੰ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਅਰਵਿੰਦ ਵੱਲੋਂ ਰਿਲੀਜ਼ ਕੀਤਾ ਗਿਆ। ਉਪ-ਕੁਲਪਤੀ ਨੇ ਅੱਜ ਦੇ ਬਦਲਦੇ ਯੁੱਗ ਵਿੱਚ ਭਾਸ਼ਾਵਾਂ ਦੇ ਪਸਾਰ ਨੂੰ ਮਹੱਤਵ ਦਿੰਦੇ ਹੋਏ ਸ਼ਬਦਕੋਸ਼ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਇਨ੍ਹਾਂ ਦੇ ਆਪਸੀ ਸਬੰਧਾਂ ਨੂੰ ਰੇਖਾਂਕਿਤ ਕੀਤਾ। ਡਾ. ਹਰਮਹਿੰਦਰ ਸਿੰਘ ਬੇਦੀ ਨੇ ਪੰਜਾਬ ਦੀ ਸਾਹਿਤਕ ਦੌਲਤ ਨੂੰ ਦੁਨੀਆਂ ਸਾਹਮਣੇ ਪੇਸ਼ ਕੀਤਾ। ਉਨ੍ਹਾਂ ਦੱਸਿਆ ਕਿ ਯੂਨੈਸਕੋ, ਯੂਐਨਓ ਵਰਗੀਆਂ ਅੰਤਰਰਾਸ਼ਟਰੀ ਸੰਸਥਾਵਾਂ ਵੀ ਆਪਣੀਆਂ ਆਉਣ ਵਾਲੀਆਂ ਯੋਜਨਾਵਾਂ ਵਿੱਚ ਭਾਰਤੀ ਗਿਆਨ ਪਰੰਪਰਾ ਨੂੰ ਮੁੜ ਵਿਚਾਰਨ ਲਈ ਜ਼ੋਰ ਦੇ ਰਹੀਆਂ ਹਨ। ਉਨ੍ਹਾਂ ਨੇ ਇਸ ਗਿਆਨ ਪਰੰਪਰਾ ਨੂੰ ਸਮਝਣ ਲਈ ਬੁਨਿਆਦੀ ਮੂਲ ਗ੍ਰੰਥਾਂ ਰਿਗਵੇਦ, ਸ੍ਰੀ ਗੁਰੂ ਗ੍ਰੰਥ ਸਾਹਿਬ, ਸ੍ਰੀਮਦ ਭਾਗਵਤ ਗੀਤਾ, ਅਸ਼ਟਾਧਿਆਈ ਦੇ ਨਾਲ-ਨਾਲ ਗੁਰੂ ਗੋਬਿੰਦ ਸਿੰਘ ਦੇ ਵਿਦਿਆ ਦਰਬਾਰ ਦੀ ਭੂਮਿਕਾ ਦੀ ਵਿਆਖਿਆ ਕੀਤੀ। ਇਸ ਮੌਕੇ ਹਿੰਦੀ ਵਿਭਾਗ ਦੇ ਅਧਿਆਪਕ ਡਾ. ਰਜਨੀ, ਡਾ. ਰੀਤੂ, ਡਾ. ਰਵਿਦੱਤ ਕੌਸ਼ਿਸ਼, ਡਾ. ਪਰਵਿੰਦਰ, ਡਾ. ਵਰਿੰਦਰ ਅਤੇ ਹੋਰ ਵਿਭਾਗਾਂ ਦੇ ਅਧਿਆਪਕ, ਖੋਜਾਰਥੀ ਅਤੇ ਵਿਦਿਆਰਥੀ ਹਾਜ਼ਰ ਸਨ | ਡਾਇਰੈਕਟਰ, ਲੋਕ ਸੰਪਰਕ

News 16 June,2023
ਸਾਬਕਾ ਮੁੱਖ ਸਕੱਤਰ ਰਾਜਨ ਕਸ਼ਯਪ ਦੀ ਆਤਮਕਥਾ ‘ਬਿਓਂਡ ਦ ਟ੍ਰੈਪਿੰਗਸ ਆਫ਼ ਆਫ਼ਿਸ, ਏ ਸਿਵਲ ਸਰਵੈਂਟਸ ਜਰਨੀ ਇਨ ਪੰਜਾਬ’ ਦੀ ਘੁੰਢ ਚੁਕਾਈ 16 ਜੂਨ ਨੂੰ

ਪੰਜਾਬ ਦੇ ਸਾਬਕਾ ਮੁੱਖ ਸਕੱਤਰ ਰਾਜਨ ਕਸ਼ਯਪ ਦੇ ਜੀਵਨ ਨੂੰ ਦਰਸਾਉਂਦੀ ਉਨ੍ਹਾਂ ਦੀ ਆਤਮਕਥਾ ਚੰਡੀਗੜ੍ਹ, 15 ਜੂਨ: ਪੰਜਾਬ ਦੇ ਸਾਬਕਾ ਮੁੱਖ ਸਕੱਤਰ ਰਾਜਨ ਕਸ਼ਯਪ ਦੇ ਜੀਵਨ ਨੂੰ ਦਰਸਾਉਂਦੀ ਉਨ੍ਹਾਂ ਦੀ ਆਤਮਕਥਾ ‘ਬਿਓਂਡ ਦ ਟ੍ਰੈਪਿੰਗਸ ਆਫ਼ ਆਫ਼ਿਸ, ਏ ਸਿਵਲ ਸਰਵੈਂਟਸ ਜਰਨੀ ਇਨ ਪੰਜਾਬ’ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮਗਸੀਪਾ), ਸੈਕਟਰ-26 ਵਿਖੇ ਸਾਬਕਾ ਚੀਫ਼ ਜਸਟਿਸ ਐਸ.ਐਸ.ਸੋਢੀ ਅਤੇ ਮਨੀਪੁਰ ਦੇ ਸਾਬਕਾ ਰਾਜਪਾਲ ਸ੍ਰੀ ਗੁਰਬਚਨ ਜਗਤ ਵੱਲੋਂ 16 ਜੂਨ ਨੂੰ ਰਿਲੀਜ਼ ਕੀਤੀ ਜਾਵੇਗੀ। ਇਸ ਪੁਸਤਕ ਵਿੱਚ ਸੂਬੇ ਦੇ ਵਿਕਾਸ ਦੀ ਕਹਾਣੀ ਅਤੇ ਅੱਧੀ ਸਦੀ ਤੋਂ ਵੱਧ ਦੇ ਅਰਸੇ ਦੌਰਾਨ ਪੰਜਾਬ ਵਿੱਚ ਵਾਪਰੀਆਂ ਮਹੱਤਵਪੂਰਨ ਘਟਨਾਵਾਂ ਅਤੇ ਸੂਬੇ ਦੀ ਬੇਮਿਸਾਲ ਤਰੱਕੀ ਵਿੱਚ ਵਿਸ਼ੇਸ਼ ਯੋਗਦਾਨ ਦੇਣ ਵਾਲੇ ਆਗੂਆਂ ਬਾਰੇ ਦੱਸਿਆ ਗਿਆ ਹੈ। ਜ਼ਿਕਰਯੋਗ ਹੈ ਕਿ ਲੇਖਕ ਸ੍ਰੀ ਰਾਜਨ ਕਸ਼ਯਪ ਨੇ 1965 ਵਿੱਚ ਆਈ.ਏ.ਐਸ. ਜੁਆਇਨ ਕੀਤੀ ਸੀ ਅਤੇ 38 ਸਾਲਾਂ ਦੇ ਲੰਬੇ ਅਤੇ ਸ਼ਾਨਦਾਰ ਕੈਰੀਅਰ ਉਪਰੰਤ 2003 ਵਿੱਚ ਉਹ ਮੁੱਖ ਸਕੱਤਰ ਵਜੋਂ ਸੇਵਾਮੁਕਤ ਹੋਏ।

News 15 June,2023
ਦੇਸ ਦੀ ਸਿਆਸਤ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਨਹੀ ਰਹੇ : 95 ਸਾਲ ਦੇ ਸਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਦੇਸ ਦੇ ਸਮੂਹ ਰਾਜਨੀਤਿਕ ਪਾਰਟੀਆਂ ਨੇ ਕੀਤੇ ਦੁੱਖ ਦੇ ਪ੍ਰਗਟਾਵੇ

- ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਦੇ ਪੁੱਜਣ 'ਤੇ ਪਟਿਆਲਾ ਵਾਸੀਆਂ ਤੇ ਅਕਾਲੀ ਨੇਤਾਵਾਂ ਨੇ ਕੀਤੇ ਸ਼ਰਧਾ ਦੇ ਫੁੱਲ ਭੇਂਟ - ਸਾਬਕਾ ਮੰਤਰੀ ਸੁਰਜੀਤ ਰੱਖੜਾ, ਪ੍ਰੋ .ਬਡੂੰਗਰ, ਸਾਬਕਾ ਚੇਅਰਮੈਨ ਇੰਦਰ ਮੋਹਨ ਬਜਾਜ, ਬੀਬੀ ਮੁਖਮੈਲਪੁਰ, ਸਤਵਿੰਦਰ ਟੌਹੜਾ ਸਮੇਤ ਹੋਰ ਨੇਤਾਵਾਂ ਨੇ ਆਖ਼ਰੀ ਦਰਸ਼ਨ ਚੰਡੀਗੜ / ਪਟਿਆਲਾ, 28 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ, ਦੇਸ਼ ਦੀ ਰਾਜਨੀਤੀ ਦੇ ਬਾਬਾ ਬੋਹੜ ਅਤੇ ਸਾਬਕਾ ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ ਇਸ ਫ਼ਾਨੀ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ । ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਹਰ ਰਾਜਸੀ ਪਾਰਟੀ ਦੇ ਨੇਤਾ ਨੇ ਬਾਦਲ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ। ਸਰਦਾਰ ਬਾਦਲ 95 ਸਾਲ ਦੇ ਸਨ । ਕੇਂਦਰ ਸਰਕਾਰ ਨੇ ਜਿੱਥੇ 2 ਦਿਨਾਂ ਦੇ ਸਰਕਾਰੀ ਸੋਗ ਦਾ ਇਸ ਮੌਕੇ ਐਲਾਨ ਕੀਤਾ ਹੈ ਉੱਥੇ ਪੰਜਾਬ ਸਰਕਾਰ ਨੇ ਇਸ ਸੋਗ ਦੇ ਨਾਲ ਨਾਲ 27 ਅਪ੍ਰੈਲ ਦੀ ਛੁੱਟੀ ਕੀਤੀ ਹੈ। 27 ਅਪ੍ਰੈਲ ਨੂੰ ਸਰਦਾਰ ਬਾਦਲ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਹੋਵੇਗਾ। ਚੰਡੀਗੜ ਤੋ ਪਿੰਡ ਬਾਦਲ ਜਾਂਦੇ ਸਮੇਂ ਉਨ੍ਹਾਂ ਦੀ ਮ੍ਰਿਤਕ ਦੇਹ ਜਿਵੇਂ ਹੀ ਪਟਿਆਲਾ ਪੁੱਜੀ ਤਾਂ ਇੱਥੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸਾਬਕਾ ਚੇਅਰਮੈਨ ਇੰਦਰਮੋਹਨ ਸਿੰਘ ਬਜਾਜ, ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ ਸਾਬਕਾ ਵਿਧਾਇਕ, ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਐਸਜੀਪੀਸੀ ਮੈਂਬਰ ਸਤਵਿੰਦਰ ਸਿੰਘ ਟੌਹੜਾ, ਹਲਕਾ ਇੰਚਾਰਜ ਅਮਲੋਹ ਰਾਜੂ ਖੰਨਾ, ਹਲਕਾ ਇੰਚਾਰਜ ਨਾਭਾ ਬਾਬੂ ਕਬੀਰ ਦਾਸ, ਸਾਹਿਲ ਗੋਇਲ ਕੌਮੀ ਮੀਤ ਪ੍ਰਧਾਨ ਅਤੇ ਵੱਡੀ ਗਿਣਤੀ ਵਿਚ ਇਕੱਠੇ ਹੋਏ ਪਾਰਟੀ ਦੇ ਆਗੂਆਂ ਅਤੇ ਵਰਕਰ ਨੇ ਆਪਣੇ ਮਹਿਬੂਬ ਨੇਤਾ ਦੀ ਮ੍ਰਿਤਕ ਦੇਹ 'ਤੇ ਫੁੱਲਾਂ ਦੀ ਵਰਖਾ ਕਰਕੇ ਸ਼ਰਧਾ ਸਤਿਕਾਰ ਭੇਂਟ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਸ. ਪ੍ਰਕਾਸ਼ ਸਿੰਘ ਦਾ ਬਾਦਲ ਦਾ ਪਾਰਥਿਕ ਸਰੀਰ ਲਿਜਾਣ ਵਾਲੇ ਨਾਲ ਸਨ।

News 26 April,2023
ਪ੍ਰੋ. ਬਡੂੰਗਰ ਵੱਲੋਂ ਪੁਸਤਕ ‘ਇਕ ਜੀਵਨ ਇਕ ਇਤਿਹਾਸ’ ਲੋਕ ਅਰਪਣ

ਪਟਿਆਲਾ 20 ਅਪ੍ਰੈਲ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ‘ਇਕ ਜੀਵਨ ਇਕ ਇਤਿਹਾਸ’ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੇ ਜੀਵਨ ਇਤਿਹਾਸ ਨੂੰ ਦਰਸਾਉਂਦੀ ਪੁਸਤਕ ਨੂੰ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਲੇਖਕ ਜਗਜੀਤ ਸਿੰਘ ਔਲਖ ਠੀਕਰੀਵਾਲ ਨੇ ਪੁਸਤਕ ਵਿਚ ਟਕਸਾਲੀ ਅਕਾਲੀਆਂ ਦੇ ਇਤਿਹਾਸ ਦਾ ਜ਼ਿਕਰ ਕੀਤਾ, ਜੋ ਅਜੌਕੀ ਪੀੜ੍ਹੀ ਲਈ ਪ੍ਰੇਰਨਾ ਸਰੋਤ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਅੱਜ ਕੱਲ੍ਹ ਮਿਆਰੀ ਪੁਸਤਕਾਂ ਬਹੁਤ ਥੋੜ੍ਹੀਆਂ ਹੀ ਸਿਰਜੀਆਂ ਜਾ ਰਹੀਆਂ ਹਨ ਜ਼ਿਆਦਾ ਪੁਸਤਕਾਂ ਵਿਚ ਨਕਲਖੋਰੀ ਸਮਾਜਕ, ਧਾਰਮਕ ਅਤੇ ਇਤਿਹਾਸਕ ਸੱਚਾਈਆਂ ਨੂੰ ਤੋੜ ਮਰੋੜ ਕੇ ਪੇਸ਼ ਕਰਕੇ ਸਾਹਿਤਕ ਖੇਤਰ ਨਾਲ ਹੀ ਖਿਲਵਾੜ ਕੀਤਾ ਜਾ ਰਿਹਾ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਲੇਖਕ ਵੱਲੋਂ ਆਪਣੇ ਪੁਰਖਿਆਂ ਦੇ ਇਤਿਹਾਸ ਨੂੰ ਇਸ ਪੁਸਤਕ ਵਿਚ ਸਮੋਇਆ ਹੈ, ਜਿਸ ਵਿਚ ਮਹਾਨ ਕੁਰਬਾਨੀ ਵਾਲੇ ਮਹਾਨ ਅਜ਼ਾਦੀ ਘੁਲਾਟੀਏ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੇ ਸੰਘਰਸ਼ਮਈ ਜੀਵਨ ਨੂੰ ਕਲਮਬੱਧ ਕਰਕੇ ਇਸ ਪੁਸਤਕ ਦੀ ਸਿਰਜਣਾ ਕੀਤੀ ਗਈ, ਜੋ ਵਧਾਈ ਦੇ ਪਾਤਰ ਹਨ। ਇਹ ਪੁਸਤਕ ਅਜੌਕੇ ਲਿਖਾਰੀ ਸੱਜਣਾਂ ਲਈ ਮਾਰਗ ਦਰਸ਼ਨ ਵੀ ਕਰੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁਖੀ ਐਨਸਾਇਕਲੋਮੀਡੀਆ ਡਾ. ਪਰਮਵੀਰ ਸਿੰਘ, ਡਾ. ਮਲਕਿੰਦਰ ਕੌਰ ਅਤੇ ਗੁਰਤੇਜ ਸਿੰਘ ਠੀਕਰੀਵਾਲਾ ਮੌਜੂਦ ਸਨ। ਫੋਟੋ : ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਪੁਸਤਕ ‘ਇਕ ਜੀਵਨ-ਇਕ ਇਤਿਹਾਸ ਨੂੰ ਰਿਲੀਜ਼ ਕਰਦੇ ਹੋਏ, ਨਾਲ ਹਨ ਪ੍ਰੋ. ਪਰਮਵੀਰ ਸਿੰਘ ਅਤੇ ਹੋਰ।

News 20 April,2023
''ਨਵੀਆਂ ਤਕਨੀਕਾਂ ਨਾਲ਼ ਅਪਡੇਟ ਅਪਰਾਧੀਆਂ ਨਾਲ਼ ਨਜਿੱਠਣ ਲਈ ਫ਼ੌਰੈਂਸਿਕ ਮਾਹਿਰਾਂ ਦਾ ਸਮਰੱਥ ਹੋਣਾ ਜ਼ਰੂਰੀ'

'ਫ਼ੋਰੈਂਸਿਕ ਵਿਗਿਆਨ ਜਗਤ ਦੇ ਤਾਜ਼ਾ ਰੁਝਾਨ' ਵਿਸ਼ੇ ਉੱਤੇ ਕਾਨਫ਼ਰੰਸ ਆਰੰਭ ਪਟਿਆਲਾ, 16- 'ਨਵੀਆਂ ਤਕਨੀਕਾਂ ਨਾਲ਼ ਅਪਡੇਟ ਅਪਰਾਧੀਆਂ ਨਾਲ਼ ਨਜਿੱਠਣ ਲਈ ਫ਼ੌਰੈਂਸਿਕ ਮਾਹਿਰਾਂ ਦਾ ਸਮਰੱਥ ਹੋਣਾ ਜ਼ਰੂਰੀ ਹੈ। ਇਹ ਲਾਜ਼ਮੀ ਹੈ ਕਿ ਇਸ ਵਿਸ਼ੇ ਦੇ ਮਾਹਿਰ ਆਪਣੇ ਖੇਤਰ ਵਿੱਚ ਸਮੇਂ ਦੇ ਹਿਸਾਬ ਨਾਲ਼ ਹੋਰ ਨਿਪੁੰਨਤਾ ਹਾਸਿਲ ਕਰਦੇ ਰਹਿਣ ਤਾਂ ਕਿ ਨਵੀਂਆਂ ਕਿਸਮਾਂ ਨਾਲ਼ ਕੀਤੇ ਜਾਂਦੇ ਅਪਰਾਧਾਂ ਨੂੰ ਨੱਥ ਪਾਈ ਜਾ ਸਕੇ।' ਅਜਿਹੇ ਵਿਚਾਰ ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਹੋਈ ਫ਼ੋਰੈਂਸਿਕ ਵਿਗਿਆਨ ਦੀ ਕਾਨਫ਼ਰੰਸ ਵਿੱਚ ਪਹੁੰਚੇ ਵੱਖ-ਵੱਖ ਬੁਲਾਰਿਆਂ ਦੇ ਭਾਸ਼ਣ ਵਿੱਚੋਂ ਉੱਭਰ ਕੇ ਸਾਹਮਣੇ ਆਏ। 'ਫ਼ੋਰੈਂਸਿਕ ਵਿਗਿਆਨ ਜਗਤ ਦੇ ਤਾਜ਼ਾ ਰੁਝਾਨ' ਵਿਸ਼ੇ ਉੱਤੇ ਅੱਜ ਆਰੰਭ ਹੋਈ ਇਹ ਕਾਨਫ਼ਰੰਸ ਪੰਜਾਬੀ ਯੂਨੀਵਰਸਿਟੀ ਦੇ ਫ਼ੌਰੈਂਸਿਕ ਵਿਗਿਆਨ ਵਿਭਾਗ ਵੱਲੋਂ ਕਰਵਾਈ ਜਾ ਰਹੀ ਹੈ। ਵਿਭਾਗ ਮੁਖੀ ਪ੍ਰੋ. ਮੁਕੇਸ਼ ਠੱਕਰ ਨੇ ਕਾਨਫ਼ਰੰਸ ਦੇ ਮਕਸਦ ਸੰਬੰਧੀ ਗੱਲ ਕਰਦਿਆਂ ਦੱਸਿਆ ਕਿ ਅੱਜ ਦਾ ਦੌਰ ਤਕਨੀਕ ਦਾ ਦੌਰ ਹੈ ਜਿਸ ਵਿੱਚ ਅਪਰਾਧੀ ਵੀ ਨਿੱਤ ਨਵੀਆਂ ਪੈਦਾ ਹੋ ਰਹੀਆਂ ਤਕਨੀਕਾਂ ਦਾ ਸਹਾਰਾ ਲੈ ਕੇ ਅਪਰਾਧ ਕਰਨ ਵਿੱਚ ਸਮਰੱਥ ਹੋ ਗਏ ਹਨ। ਅਜਿਹੇ ਦੌਰ ਵਿੱਚ ਫ਼ੌਰੈਂਸਿਕ ਵਿਗਿਆਨ ਦੀ ਤਰੱਕੀ ਲਈ ਜਿੱਥੇ ਸਮਰੱਥ ਖੋਜਾਂ ਦੀ ਜ਼ਰੂਰਤ ਹੈ ਉੱਥੇ ਹੀ ਇਸ ਖੇਤਰ ਦੇ ਵੱਖ-ਵੱਖ ਮਾਹਿਰਾਂ ਦੇ ਆਪਸੀ ਵਿਚਾਰ-ਵਟਾਂਦਰੇ ਲਈ ਅਜਿਹੀਆਂ ਕਾਨਫ਼ਰੰਸਾਂ ਦਾ ਆਯੋਜਨ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਇਸ ਕਾਨਫ਼ਰੰਸ ਵਿੱਚ ਭਾਰਤ ਤੋਂ ਬਾਹਰ ਦੇ ਡੈਲੀਗੇਟਸ ਵੀ ਪਹੁੰਚੇ ਹਨ। ਇਨ੍ਹਾਂ ਵਿੱਚ ਬੰਗਲਾ ਦੇਸ ਅਤੇ ਕੈਨੇਡਾ ਦੇ ਡੈਲੀਗੇਟਸ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਦੇਸ ਭਰ ਦੀਆਂ ਪ੍ਰਸਿੱਧ ਲੈਬਾਰਟਰੀਆਂ ਤੋਂ ਮਾਹਿਰ ਇਸ ਕਾਨਫ਼ਰੰਸ ਵਿੱਚ ਸਿ਼ਰਕਤ ਕਰ ਰਹੇ ਹਨ। ਉਦਘਾਟਨੀ ਸੈਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਆਇਸਰ ਮੋਹਾਲੀ ਦੇ ਡਾਇਰੈਕਟਰ ਪ੍ਰੋ. ਗੌਰੀਸ਼ੰਕਰ ਨੇ ਆਪਣੇ ਭਾਸ਼ਣ ਵਿਚ ਇਸ ਗੱਲ ਉੱਤੇ ਜ਼ੋਰ ਦਿੱਤਾ ਕਿ ਵਿਗਿਆਨਕ ਸਬੂਤ ਹਮੇਸ਼ਾ ਨਿਰਪੱਖ ਹੋਣਾ ਚਾਹੀਦਾ ਹੈ। ਇਸ ਲਈ ਇਸ ਖੇਤਰ ਵਿੱਚ ਸਾਰੀਆਂ ਤਕਨੀਕਾਂ ਇਸੇ ਦਿਸ਼ਾ ਵਿੱਚ ਕੰਮ ਕਰਦੀਆਂ ਹੋਣੀਆਂ ਚਾਹੀਦੀਆਂ ਹਨ। ਉਦਘਾਟਨੀ ਸੈਸ਼ਨ ਦੌਰਾਨ ਕੁੰਜੀਵਤ ਭਾਸ਼ਣ ਵਿੱਚ ਏ. ਡੀ. ਜੀ. ਪੀ. ਪੰਜਾਬ (ਟਰੈਫਿਕ) ਏ.ਐੱਸ. ਰਾਏ ਨੇ ਕਿਹਾ ਕਿ ਮੁਕੱਦਮਿਆਂ ਦੌਰਾਨ ਵਰਤੀਆਂ ਜਾਣ ਵਾਲੀਆਂ ਵਿਗਿਆਨਕ ਤਕਨੀਕਾਂ ਪੁਖਤਾ ਹੋਣੀਆਂ ਚਾਹੀਦੀਆਂ ਹਨ। ਵਰਤੋਂ ਤੋਂ ਪਹਿਲਾਂ ਇਹਨਾਂ ਦੀ ਮੁਕੰਮਲ ਜਾਂਚ ਹੋਣੀ ਚਾਹੀਦੀ ਹੈ। ਅਜਿਹਾ ਹੋਣ ਨਾਲ ਵੱਖ ਵੱਖ ਅਪਰਾਧਾਂ ਦੇ ਖੇਤਰ ਵਿੱਚ ਅਪਰਾਧੀਆਂ ਉੱਤੇ ਦੋਸ਼ ਲੱਗੇ ਹੋਣ ਤੋਂ ਲੈ ਕੇ ਦੋਸ਼ ਸਾਬਤ ਹੋਣ ਤੱਕ ਦੀ ਪ੍ਰਕਿਰਿਆ ਵਿਚ ਹੋਰ ਸੁਧਾਰ ਆ ਸਕਦਾ ਹੈ। ਉਦਘਾਟਨੀ ਸੈਸ਼ਨ ਦੇ ਦੂਜੇ ਮੁੱਖ ਬੁਲਾਰੇ ਡਾ. ਜੀ. ਕੇ. ਗੋਸਵਾਮੀ,ਏ. ਡੀ. ਜੀ. ਪੀ. ਉੱਤਰ ਪ੍ਰਦੇਸ਼ ਨੇ ਦੱਸਿਆ ਕਿ ਪੱਛਮੀ ਦੇਸਾਂ ਵਿਚ ਅਜਿਹੀਆਂ ਅਨੇਕ ਉਦਾਹਰਣਾਂ ਹਨ ਜਦੋਂ ਫੋਰੈਂਸਿਕ ਵਿਗਿਆਨ ਨੇ ਹਾਲੇ ਤਰੱਕੀ ਨਹੀਂ ਸੀ ਕੀਤੀ ਉਸ ਸਮੇਂ ਬਹੁਤ ਸਾਰੇ ਨਿਰਦੋਸ਼ ਲੋਕਾਂ ਨੂੰ ਸਜ਼ਾ ਮਿਲ ਗਈ ਸੀ। ਬਾਅਦ ਵਿੱਚ ਡੀ.ਐੱਨ. ਏ. ਜਾਂਚ ਜਿਹੀਆਂ ਅਨੇਕ ਵਿਧੀਆਂ ਦਾ ਈਜਾਦ ਹੋਇਆ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਸਾਨੂੰ ਇਸ ਦਿਸ਼ਾ ਵਿੱਚ ਹੋਰ ਨਿੱਠ ਕੇ ਕੰਮ ਕਰਨ ਦੀ ਲੋੜ ਹੈ ਤਾਂ ਕਿ ਕਿਸੇ ਨਿਰਦੋਸ਼ ਵਿਅਕਤੀ ਨੂੰ ਸਜ਼ਾ ਨਾ ਮਿਲੇ ਅਤੇ ਦੂਜੇ ਪਾਸੇ ਦੋਸ਼ੀ ਵਿਅਕਤੀਸਜ਼ਾ ਤੋਂ ਬਚ ਨਾ ਸਕੇ। ਵਾਇਸ ਚਾਂਸਲਰ ਪ੍ਰੋ ਅਰਵਿੰਦ ਨੇ ਇਸ ਕਾਨਫਰੰਸ ਦਾ ਆਯੋਜਨ ਸੰਬੰਧੀ ਵਿਸ਼ੇਸ਼ ਤੌਰ ਉਤੇ ਵਧਾਈ ਦਿੰਦਿਆਂ ਕਿਹਾ ਕਿ ਇਸ ਕਾਨਫ਼ਰੰਸ ਵਿੱਚ ਪੜ੍ਹੇ ਜਾਣ ਵਾਲੇ ਸਾਰੇ ਖੋਜ ਪੱਤਰਾਂ ਵਿੱਚੋਂ ਪ੍ਰਾਪਤ ਸੁਝਾਵਾਂ ਨੂੰ ਇਕੱਤਰ ਕਰ ਕੇ ਸੰਬੰਧਤ ਦਸਤਾਵੇਜ਼ ਸਰਕਾਰ ਨੂੰ ਭੇਜਿਆ ਜਾਵੇਗਾ ਤਾਂ ਕਿ ਨੀਤੀ ਨਿਰਮਾਣ ਵਿੱਚ ਕੰਮ ਆ ਸਕੇ। ਉਦਘਾਟਨੀ ਸੈਸ਼ਨ ਦਾ ਸਮੁੱਚਾ ਸੰਚਾਲਨ ਡਾ. ਰਾਜਿੰਦਰ ਸਿੰਘ ਨੇ ਕੀਤਾ।

News 16 March,2023
ਜ਼ਿਲ੍ਹੇ ਦੀਆਂ ਵੱਖ ਵੱਖ ਖੇਤਰਾਂ 'ਚ ਨਾਮਣਾ ਖੱਟਣ ਵਾਲੀਆਂ ਮਹਿਲਾਵਾਂ ਨੂੰ ਕੀਤਾ ਸਨਮਾਨਤ

- ਸਰਕਾਰੀ ਮਹਿੰਦਰਾ ਕਾਲਜ ਤੇ ਗਰੀਨ ਸਪਰਸ਼ ਫਾਊਂਡੇਸ਼ਨ ਨੇ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਕਰਵਾਇਆ ਸਮਾਗਮ ਪਟਿਆਲਾ, 16 ਮਾਰਚ: ਸਰਕਾਰੀ ਮਹਿੰਦਰਾ ਕਾਲਜ ਵੱਲੋਂ ਗਰੀਨ ਸਪਰਸ਼ ਫਾਊਂਡੇਸ਼ਨ ਦੇ ਸਹਿਯੋਗ ਨਾਲ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਕਾਲਜ ਦੇ ਸੈਮੀਨਾਰ ਹਾਲ 'ਚ ਕਰਵਾਇਆ ਗਿਆ, ਇਸ ਦੌਰਾਨ ਜ਼ਿਲ੍ਹੇ ਦੀਆਂ ਮਹਿਲਾਵਾਂ ਨੂੰ ਆਪਣੇ ਆਪਣੇ ਖੇਤਰਾਂ 'ਚ ਪਾਏ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਸਮਾਗਮ 'ਚ ਮੁੱਖ ਮਹਿਮਾਨ ਵਜੋਂ ਪੁੱਜੇ ਐਸ.ਐਮ.ਓ. ਮਾਤਾ ਕੁਸ਼ੱਲਿਆ ਹਸਪਤਾਲ ਡਾ. ਵੈਨੂੰ ਗੋਇਲ ਨੇ ਗਰੀਨ ਸਪਰਸ਼ ਫਾਊਂਡੇਸ਼ਨ ਤੇ ਸਰਕਾਰੀ ਮਹਿੰਦਰਾ ਕਾਲਜ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਹਿਲਾਵਾਂ ਨੂੰ ਮਿਲਿਆਂ ਇਹ ਸਨਮਾਨ ਜਿਥੇ ਉਨ੍ਹਾਂ ਨੂੰ ਆਪਣੇ ਖੇਤਰ 'ਚ ਹੋਰ ਬਿਹਤਰ ਕੰਮ ਕਰਨ ਲਈ ਪ੍ਰੇਰਿਤ ਕਰੇਗਾ, ਉਥੇ ਹੀ ਨੌਜਵਾਨ ਲੜਕੀਆਂ ਨੂੰ ਸਮਾਜ 'ਚ ਚੰਗਾ ਕੰਮ ਕਰਨ ਲਈ ਪ੍ਰੇਰਿਤ ਕਰੇਗਾ। ਇਸ ਮੌਕੇ ਬਾਡੀ ਬਿਲਡਿੰਗ 'ਚ ਤਗਮਾ ਜਿੱਤਣ ਵਾਲੇ ਕੁਕੁਰਾਮ ਦੀ ਜੀਵਨ ਸਾਥੀ ਮੀਨੂੰ ਅਤੇ ਮੁਕੇਸ਼ ਕੁਮਾਰ ਦੀ ਧਰਮ ਪਤਨੀ ਰਾਜਵੰਤ ਕੌਰ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ। ਮੀਨੂੰ ਨੇ ਮਹਿਲਾਵਾਂ ਨੂੰ ਸੰਬੋਧਨ ਕਰਦਿਆਂ ਕਿਹਾ ਮਹਿਲਾਵਾਂ ਘਰ ਰਹਿ ਕੇ ਵੀ ਆਪਣੇ ਪਤੀ ਅਤੇ ਬੱਚਿਆਂ ਨੂੰ ਕਾਮਯਾਬ ਬਣਾਉਣ 'ਚ ਅਹਿਮ ਭੂਮਿਕਾ ਨਿਭਾਅ ਸਕਦੀਆਂ ਹਨ। ਇਸ ਮੌਕੇ ਸਨਮਾਨ ਪ੍ਰਾਪਤ ਕਰਨ ਵਾਲੀਆਂ ਸਾਰੀਆਂ ਮਹਿਲਾਵਾਂ ਨੇ ਆਪਣੇ ਸੰਘਰਸ਼ ਦੀ ਕਹਾਣੀ ਬਿਆਨ ਕੀਤੀ। ਸਮਾਗਮ ਦੌਰਾਨ ਪੁਲਿਸ ਅਧਿਕਾਰੀ ਸਰਬਜੀਤ ਕੌਰ, ਡਾ. ਵੇਨੂੰ ਗੋਇਲ, ਮੈਡੀਕਲ ਅਫ਼ਸਰ ਮਾਤਾ ਕੁਸ਼ੱਲਿਆ ਹਸਪਤਾਲ ਡਾ. ਭਵਨੀਤ ਕੌਰ, ਅਧਿਆਪਕ ਗਗਨਦੀਪ ਕੌਰ, ਵਾਇਸ ਪ੍ਰਿੰਸੀਪਲ ਪ੍ਰੋ. ਕਵਲਜੀਤ ਕੌਰ, ਅੰਸ਼ਿਕਾ, ਰਵੀ, ਮੰਜੂ ਰਾਣੀ ਅਤੇ ਰਾਜਵੰਤ ਕੌਰ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਅੰਤ 'ਚ ਗਰੀਨ ਸਪਰਸ਼ ਫਾਊਂਡੇਸ਼ਨ ਦੇ ਵਰਿੰਦਰ ਸਿੰਘ ਨੇ ਸਾਰਿਆਂ ਨੂੰ ਸਮਾਗਮ 'ਚ ਪੁੱਜਣ ਲਈ ਧੰਨਵਾਦ ਕੀਤਾ। ਕੈਪਸ਼ਨ : ਡਾ. ਵੇਨੂੰ ਗੋਇਲ ਮਹਿਲਾਵਾਂ ਨੂੰ ਸਨਮਾਨਤ ਕਰਦੇ ਹੋਏ।

News 16 March,2023
First
Last
Scroll to Top