Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਸਵਾਤੀ ਮਾਲੀਵਾਲ ਨੇ ਮੈਜਿਸਟ੍ਰੇਟ ਨੂੰ ਕਰਵਾਏ ਬਿਆਨ ਦਰਜਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਆਪ (AAP)

Result You Searched: HARYANA-HIMACHAL

ਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨ

ਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨ ਜਲੰਧਰ, 17 ਮਈ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਦੇ ਮੁੱਖ ਮੰਤਰੀਆਂ ਨੇ ਸੂਬੇ ਦੇ ਵਿਕਾਸ ਵੱਲ ਧਿਆਨ ਨਹੀਂ ਦਿੱਤਾ ਅਤੇ ਉਹ ਜਿੱਤ ਕੇ ਆਪਣੇ ਮਹਿਲਾਂ ਅੰਦਰ ਵੜ ਕੇ ਕੁੰਡੀ ਲਗਾ ਲੈਂਦੇ ਸਨ, ਜਦੋਂ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਵਾ ਦੋ ਸਾਲ ਦੇ ਸਮੇਂ ਵਿੱਚ ਸੂਬੇ ਦੇ ਕੰਮ ਕਰਨ ਦੇ ਨਾਲ ਲੋਕਾਂ ਦਾ ਦਿਲ ਜਿੱਤਿਆ ਹੈ। ਉਨ੍ਹਾਂ ਕਰਤਾਰਪੁਰ ਵਿੱਚ ਕੈਬਨਿਟ ਮੰਤਰੀ ਬਲਕਾਰ ਸਿੰਘ ਦੀ ਅਗਵਾਈ ਵਿੱਚ ਪਵਨ ਕੁਮਾਰ ਟੀਨੂ ਦੇ ਹੱਕ ਵਿੱਚ ਕੀਤੇ ਰੋਡ ਸ਼ੋਅ ਦੌਰਾਨ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਬੀਰ ਸਿੰਘ ਬਾਦਲ ’ਤੇ ਸਿਆਸੀ ਹਮਲੇ ਕਰਦਿਆਂ ਕਿਹਾ ਕਿ ਤਾਪਮਾਨ ਵਧਣ ਕਾਰਨ ਇਹ ਦੋਵੇਂ ਆਪਣੇ ਮਹਿਲਾਂ ਵਿੱਚੋਂ ਨਹੀਂ ਨਿਕਲਦੇ ਸਨ। ਸ੍ਰੀ ਮਾਨ ਨੇ ਕਿਹਾ ਕਿ ਜੇਕਰ ਕੋਈ ਸਿਆਸੀ ਧਿਰ ਉਨ੍ਹਾਂ ਖ਼ਿਲਾਫ਼ ਭ੍ਰਿਸ਼ਟਾਚਾਰ ਸਾਬਿਤ ਕਰਦੀ ਹੈ ਤਾਂ ਉਹ ਉਨ੍ਹਾਂ ਲਈ ਜ਼ਹਿਰ ਦੀ ਗੋਲੀ ਵਾਂਗ ਹੋਵੇਗਾ।

Punjab Bani 18 May,2024
ਤਾਨਾਸ਼ਾਹੀ ਨੂੰ ਨਹੀ ਕੀਤਾ ਜਾਵੇਗਾ ਸਵੀਕਾਰ : ਅਰਵਿੰਦ ਕੇਜਰੀਵਾਲ

ਤਾਨਾਸ਼ਾਹੀ ਨੂੰ ਨਹੀ ਕੀਤਾ ਜਾਵੇਗਾ ਸਵੀਕਾਰ : ਅਰਵਿੰਦ ਕੇਜਰੀਵਾਲ ਚੰਡੀਗੜ੍ਹ, 17 ਮਈ ਅੱਜ ਅੰਮ੍ਰਿਤਸਰ ਵਿੱਚ ਭਾਜਪਾ ‘ਤੇ ਹਮਲਾ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦੇਸ਼ ‘ਚ ਕਥਿਤ ਤੌਰ ‘ਤੇ ਚੱਲ ਰਹੀ ‘ਤਾਨਾਸ਼ਾਹੀ’ ਸਵੀਕਾਰ ਨਹੀਂ ਹੈ ਅਤੇ ਦੇਸ਼ ਨੇ ਪਿਛਲੇ 75 ਸਾਲਾਂ ‘ਚ ਅਜਿਹਾ ਦੌਰ ਕਦੇ ਨਹੀਂ ਦੇਖਿਆ। ਸ੍ਰੀ ਕੇਜਰੀਵਾਲ ਨੇ ਅੰਮ੍ਰਿਤਸਰ ਵਿੱਚ ਵਿਧਾਇਕਾਂ ਸਮੇਤ ਪੰਜਾਬ  ਦੇ ‘ਆਪ’ ਵਰਕਰਾਂ ਅਤੇ ਆਗੂਆਂ ਨੂੰ ਸੰਬੋਧਨ ਕਰਦਿਆਂ ਇਹ ਗੱਲ ਕਹੀ ਤੇ ਉਨ੍ਹਾਂ ਨੂੰ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ‘ਆਪ’ ਦੀ ਜਿੱਤ ਯਕੀਨੀ ਬਣਾਉਣ ਲਈ ਆਪਣੀ ਪੂਰੀ ਕੋਸ਼ਿਸ਼ ਕਰਨ ਲਈ ਕਿਹਾ। ਉਨ੍ਹਾਂ ਨੇ ਭਾਜਪਾ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਉਹ ਸਾਰੇ ਵਿਰੋਧੀ ਪਾਰਟੀ ਦੇ ਨੇਤਾਵਾਂ ਨੂੰ ਜੇਲ੍ਹ ਵਿੱਚ ਡੱਕ ਰਹੀ ਹੈ। ਉਨ੍ਹਾਂ ਕਿਹਾ,‘ਸਾਡੇ ਦੇਸ਼ ਵਿੱਚ ਜੋ ਤਾਨਾਸ਼ਾਹੀ ਚੱਲ ਰਹੀ ਹੈ, ਉਹ ਸਵੀਕਾਰ ਨਹੀਂ ਹੈ। 

Punjab Bani 17 May,2024
ਈਡੀ ਨੇ ਆਪ ਪਾਰਟੀ ਨੂੰ ਵੀ ਕੀਤਾ ਨਾਮਜਦ

ਈਡੀ ਨੇ ਆਪ ਪਾਰਟੀ ਨੂੰ ਵੀ ਕੀਤਾ ਨਾਮਜਦ ਨਵੀਂ ਦਿੱਲੀ, 17 ਮਈ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਅਤੇ ਉਨ੍ਹਾਂ ਦੀ ਆਮ ਆਦਮੀ ਪਾਰਟੀ ਨੂੰ ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ। ਸੂਤਰਾਂ ਨੇ ਦੱਸਿਆ ਕਿ ਇਸਤਗਾਸਾ ਦੀ ਸ਼ਿਕਾਇਤ ਇੱਥੇ ਵਿਸ਼ੇਸ਼ ਅਦਾਲਤ ਵਿੱਚ ਦਾਇਰ ਕੀਤੀ ਗਈ ਹੈ ਅਤੇ ਮੁਲਜ਼ਮਾਂ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਧਾਰਾਵਾਂ ਤਹਿਤ ਚਾਰਜਸ਼ੀਟ ਕਰਨ ਦੀ ਮੰਗ ਕੀਤੀ ਗਈ ਹੈ।

Punjab Bani 17 May,2024
ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

- ਲੋਕ ਸਭਾ ਚੋਣਾਂ 2024 - ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ - ਅਪੀਲ ! ਵਿਰੋਧ ਕਰਨ ਵਾਲੇ ਲੋਕ ਜਮਹੂਰੀਅਤ ਤਰੀਕੇ ਨਾਲ ਵਿਰੋਧ ਕਰਨ, ਕਾਨੂੰਨ ਨੂੰ ਹੱਥ ਵਿੱਚ ਨਾ ਲੈਣ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਮੋਗਾ ਵਿਖੇ ਫਰੀਦਕੋਟ ਅਤੇ ਫਿਰੋਜ਼ਪੁਰ ਰੇਂਜ ਦੇ ਅਧਿਕਾਰੀਆਂ ਨਾਲ ਸੁਰੱਖਿਆ ਸਮੀਖਿਆ ਮੀਟਿੰਗ ਕੀਤੀ - ਸੂਬੇ ਭਰ ਵਿੱਚ ਸੁਰੱਖਿਆ ਵਧਾਈ; ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ ਕੇਂਦਰੀ ਬਲਾਂ ਦੀਆਂ 26 ਕੰਪਨੀਆਂ ਪਹਿਲਾਂ ਹੀ ਤਾਇਨਾਤ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ Chandigarh / ਮੋਗਾ, 17 ਮਈ (000) - ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਲਾਅ ਐਂਡ ਆਰਡਰ ਸ਼੍ਰੀ ਅਰਪਿਤ ਸ਼ੁਕਲਾ ਨੇ ਵਚਨਬੱਧਤਾ ਪ੍ਰਗਟਾਈ ਹੈ ਕਿ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੇਗੀ। ਇਸਦੇ ਨਾਲ ਹੀ ਉਹਨਾਂ ਵਿਰੋਧ ਕਰਨ ਵਾਲੇ ਲੋਕਾਂ ਅਤੇ ਧਿਰਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਹ ਕਿਸੇ ਉਮੀਦਵਾਰ ਜਾਂ ਰਾਜਸੀ ਪਾਰਟੀ ਦਾ ਵਿਰੋਧ ਕਰਨਾ ਚਾਹੁੰਦੇ ਹਨ ਤਾਂ ਜਮਹੂਰੀਅਤ ਤਰੀਕੇ ਨਾਲ ਹੀ ਵਿਰੋਧ ਕਰਨ, ਕਿਸੇ ਵੀ ਹੀਲੇ ਕਾਨੂੰਨ ਨੂੰ ਹੱਥ ਵਿੱਚ ਨਾ ਲੈਣ ਦੀ ਕੋਸ਼ਿਸ਼ ਕਰਨ। ਕਿਉਂਕਿ ਮਾਨਯੋਗ ਭਾਰਤੀ ਚੋਣ ਕਮਿਸ਼ਨ ਦੇ ਆਦੇਸ਼ ਮੁਤਾਬਿਕ ਹਰੇਕ ਪਾਰਟੀ ਅਤੇ ਉਮੀਦਵਾਰ ਨੂੰ ਵੋਟਾਂ ਲਈ ਆਪਣਾ ਚੋਣ ਪ੍ਰਚਾਰ ਕਰਨ ਦੀ ਬਰਾਬਰ ਖੁੱਲ੍ਹ ਹੈ। ਇਹ ਜਾਣਕਾਰੀ ਉਹਨਾਂ ਅੱਜ ਇੱਥੇ ਆਮ ਸੰਸਦੀ ਚੋਣਾਂ-2024 ਦੀਆਂ ਤਿਆਰੀਆਂ ਅਤੇ ਇਸ ਸਬੰਧੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਫਰੀਦਕੋਟ ਅਤੇ ਫਿਰੋਜ਼ਪੁਰ ਰੇਂਜਾਂ ਦੇ ਆਈਜੀਪੀ/ਡੀਆਈਜੀ ਅਤੇ ਐਸਐਸਪੀਜ਼ ਨਾਲ ਮੀਟਿੰਗਾਂ ਕਰਨ ਉਪਰੰਤ ਦਿੱਤੀ। ਮੀਟਿੰਗ ਵਿੱਚ ਫਰੀਦਕੋਟ ਰੇਂਜ ਦੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਸ੍ਰ ਗੁਰਸ਼ਰਨ ਸਿੰਘ ਸੰਧੂ, ਫਿਰੋਜ਼ਪੁਰ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀਪੀ) ਸ੍ਰ ਆਰ ਐਸ ਢਿੱਲੋਂ, ਮੋਗਾ ਦੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਸਰਹੱਦੀ ਸੂਬੇ ਵਿੱਚ ਆਗਾਮੀ ਲੋਕ ਸਭਾ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਦੇ ਉਦੇਸ਼ ਅਤੇ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿੱਚ ਕਾਨੂੰਨ ਵਿਵਸਥਾ ਬਰਕਾਰ ਰੱਖਣ ਵਾਸਤੇ 80 ਫੀਸਦੀ ਪੁਲਿਸ ਬਲ ਤਾਇਨਾਤ ਕੀਤਾ ਜਾ ਰਿਹਾ ਹੈ ਅਤੇ ਕੇਂਦਰੀ ਬਲਾਂ ਦੀਆਂ ਘੱਟੋ-ਘੱਟ 272 ਹੋਰ ਕੰਪਨੀਆਂ ਜਲਦੀ ਹੀ ਸੂਬੇ ਵਿੱਚ ਪਹੁੰਚ ਜਾਣਗੀਆਂ। ਜ਼ਿਕਰਯੋਗ ਹੈ ਕਿ ਸੂਬੇ ਵਿੱਚ ਕੇਂਦਰੀ ਬਲਾਂ ਦੀਆਂ 26 ਕੰਪਨੀਆਂ ਪਹਿਲਾਂ ਹੀ ਤਾਇਨਾਤ ਕੀਤੀਆਂ ਜਾ ਚੁੱਕੀਆਂ ਹਨ। ਕੁੱਲ 298 ਕੰਪਨੀਆਂ ਪੰਜਾਬ ਚੋਣਾਂ ਲਈ ਤਾਇਨਾਤ ਕੀਤੀਆਂ ਜਾਣਗੀਆਂ। ਉਹਨਾਂ ਦੱਸਿਆ ਕਿ ਪੰਜਾਬ ਦੇ 10 ਜ਼ਿਲ੍ਹੇ ਵੱਖ ਵੱਖ ਰਾਜਾਂ ਨਾਲ ਲੱਗਦੇ ਹਨ। ਇਹਨਾਂ ਸਾਰੇ ਜ਼ਿਲ੍ਹਿਆਂ ਵਿੱਚ ਸੁਰੱਖਿਆ ਦੇ ਮੱਦੇਨਜ਼ਰ 220 ਇੰਟਰ ਸਟੇਟ ਨਾਕੇ ਲਗਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਵਿੱਚ 3103 ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਪਛਾਣ ਕਰ ਲਈ ਗਈ ਹੈ। ਜਿਸ ਲਈ ਲੋੜੀਂਦੀ ਗਿਣਤੀ ਵਿੱਚ ਸੁਰੱਖਿਆ ਫੋਰਸ ਤਾਇਨਾਤ ਕੀਤੀ ਜਾਵੇਗੀ। ਉਹਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਹਨਾਂ ਚੋਣਾਂ ਨੂੰ ਸ਼ਾਂਤਮਈ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਲਈ ਪੰਜਾਬ ਪੁਲਿਸ ਦਾ ਸਹਿਯੋਗ ਕਰਨ। ਇਸ ਸਬੰਧੀ ਕੋਈ ਵੀ ਸ਼ਿਕਾਇਤ ਚੋਣ ਕਮਿਸ਼ਨ ਵਲੋਂ ਜਾਰੀ ਹੈਲਪ ਲਾਈਨ ਨੰਬਰ ਜਾਂ ਫਿਰ 112 ਉੱਤੇ ਦਰਜ ਕਰਵਾਈ ਜਾ ਸਕਦੀ ਹੈ। ਪੁਲਿਸ ਵੱਲੋਂ ਪੁਖ਼ਤਾ ਜਾਣਕਾਰੀ ਉੱਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਸੂਬੇ ਵਿੱਚ ਸਕਾਰਾਤਮਕ ਮਾਹੌਲ ਸਿਰਜਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਪੇਸ਼ੇਵਰ ਪੁਲਿਸਿੰਗ ਕਰਨ ਅਤੇ ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਾ ਦੇਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਸੂਬੇ ਵਿੱਚ ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਦੀ ਆਮਦ ਨੂੰ ਰੋਕਣ ਲਈ ਸੂਬੇ ਵਿੱਚ ਆਉਣ-ਜਾਣ ਵਾਲੇ ਵਾਹਨਾਂ ਖਾਸ ਕਰਕੇ ਵਪਾਰਕ ਵਾਹਨਾਂ ਦੀ ਚੈਕਿੰਗ ਤੇਜ਼ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਘਿਨਾਉਣੇ ਅਪਰਾਧਾਂ, ਨਸ਼ਾ ਤਸਕਰੀ ਅਤੇ ਲੁੱਟ-ਖੋਹ ਵਿੱਚ ਸ਼ਾਮਲ ਦੋਸ਼ੀਆਂ ਨੂੰ ਫੜਨ ਲਈ ਵਿਸ਼ੇਸ਼ ਉਪਰਾਲੇ ਕਰਨ ਦੇ ਨਾਲ-ਨਾਲ ਚੋਣਾਂ ਨਾਲ ਸਬੰਧਤ ਅਪਰਾਧਾਂ ਦੇ ਮਾਮਲਿਆਂ ਦੀ ਜਾਂਚ ਅਤੇ ਮੁਕੱਦਮੇ ਦੀ ਕਾਰਵਾਈ ਵਿੱਚ ਤੇਜ਼ੀ ਲਿਆਉਣ। ਜ਼ਿਕਰਯੋਗ ਹੈ ਕਿ ਸਪੈਸ਼ਲ ਡੀਜੀਪੀ ਨੇ ਆਮ ਪੋਲਿੰਗ ਬੂਥਾਂ ਅਤੇ ਨਾਜ਼ੁਕ ਤੇ ਸੰਵੇਦਨਸ਼ੀਲ ਪੋਲਿੰਗ ਬੂਥਾਂ 'ਤੇ ਬਲਾਂ ਦੀ ਤਾਇਨਾਤੀ ਸਬੰਧੀ ਨਿਯਮਾਂ ਬਾਰੇ ਵੀ ਅਧਿਕਾਰੀਆਂ ਨੂੰ ਜਾਣੂ ਕਰਵਾਇਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਉਮੀਦਵਾਰਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਸਬੰਧੀ ਨਿਯਮਾਂ ਬਾਰੇ ਵੀ ਜਾਣਕਾਰੀ ਦਿੱਤੀ।

Punjab Bani 17 May,2024
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ - ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

ਲੋਕ ਸਭਾ ਚੋਣਾਂ: 2024 *ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ* - ਦੂਜੇ ਫੇਸਬੁੱਕ ਲਾਈਵ ਦੌਰਾਨ ਸਵਾਲਾਂ ਦਾ ਜਵਾਬ ਦੇਣ ਦੇ ਨਾਲ-ਨਾਲ ਲੋਕਾਂ ਤੋਂ ਮੰਗੇ ਸੁਝਾਅ ਅਤੇ ਫੀਡੈਕ - ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤਮਈ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਸਾਰੇ ਪ੍ਰਬੰਧ ਮੁਕੰਮਲ - ਕਿਸੇ ਵੀ ਚੋਣ ਉਲੰਘਣਾ ਦੀ ਰਿਪੋਰਟ ਲਈ ਸੀ-ਵਿਜੀਲ ਐਪ, ਟੋਲ-ਫ੍ਰੀ ਨੰਬਰ 1950 ਅਤੇ ਐਨ.ਜੀ.ਐਸ. ਪੋਰਟਲ ਦੀ ਕੀਤੀ ਜਾਵੇ ਵਰਤੋਂ: ਸਿਬਿਨ ਸੀ - ਪੰਜਾਬ ਵਿੱਚ 1 ਜੂਨ ਨੂੰ 5.38 ਲੱਖ ਨਵੇਂ ਵੋਟਰਾਂ ਸਮੇਤ 2.14 ਕਰੋੜ ਰਜਿਸਟਰਡ ਵੋਟਰ ਪਾਉਣਗੇ ਆਪਣੀ ਵੋਟ ਚੰਡੀਗੜ੍ਹ, 17 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ 'ਟਾਕ ਟੂ ਯੂਅਰ ਸੀ.ਈ.ਓ. ਪੰਜਾਬ' ਦੇ ਬੈਨਰ ਹੇਠ ਕਰਵਾਏ ਗਏ ਦੂਜੇ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਗੱਲ ਕਰਦਿਆਂ ਪੰਜਾਬ ਦੇ ਵਸਨੀਕਾਂ ਨੂੰ ਸਲਾਹ ਦਿੱਤੀ ਕਿ ਸੂਬੇ ਵਿੱਚ ਲੋਕ ਸਭਾ ਚੋਣਾਂ-2024 ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਦੇ ਮੱਦੇਨਜ਼ਰ ਜੇ ਕੋਈ ਵੀ ਵਿਅਕਤੀ ਆਪਣੇ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦੀ ਲੈ ਕੇ ਜਾ ਰਿਹਾ ਹੈ ਤਾਂ ਉਹ ਸਬੂਤ ਵਜੋਂ ਆਪਣੇ ਨਾਲ ਢੁਕਵੇਂ ਦਸਤਾਵੇਜ਼ ਜਿਵੇਂ ਬੈਂਕ ਦੀ ਰਸੀਦ ਆਦਿ ਜ਼ਰੂਰ ਰੱਖੇ। ਇਸਦੇ ਨਾਲ ਹੀ ਵਪਾਰੀਆਂ ਨੂੰ ਅਜਿਹੇ ਮਾਮਲੇ ਵਿੱਚ ਆਪਣੇ ਕੋਲ ਰਸੀਦ ਬੁੱਕ ਜਾਂ ਕੋਈ ਢੁਕਵਾਂ ਦਸਤਾਵੇਜ ਰੱਖਣ ਦੀ ਸਲਾਹ ਦਿੱਤੀ ਗਈ ਹੈ। ਸੈਸ਼ਨ ਦੌਰਾਨ ਵੋਟਰਾਂ ਦੇ ਵੱਖ-ਵੱਖ ਸਵਾਲਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਜ਼ਾਬਤੇ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਦੀ ਰਿਪੋਰਟ ਲਈ ਸੀ-ਵਿਜੀਲ ਐਪ, ਟੋਲ-ਫ੍ਰੀ ਨੰਬਰ 1950 ਅਤੇ ਭਾਰਤੀ ਚੋਣ ਕਮਿਸ਼ਨ ਦੇ ਕੌਮੀ ਸ਼ਿਕਾਇਤ ਸੇਵਾ ਪੋਰਟਲ (ਐਨ.ਜੀ.ਪੀ.ਐਸ.) ਦੀ ਵਰਤੋਂ ਜ਼ਰੂਰ ਕਰਨ ਤਾਂ ਜੋ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਯਕੀਨੀ ਬਣਾਈਆਂ ਜਾ ਸਕਣ। ਪੋਲਿੰਗ ਬੂਥਾਂ 'ਤੇ ਮੋਬਾਈਲ ਲੈ ਕੇ ਜਾਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ ਅੰਦਰ ਮੋਬਾਈਲ ਫ਼ੋਨ ਜਾਂ ਅਜਿਹੇ ਹੋਰ ਕਿਸੇ ਵੀ ਤਰ੍ਹਾਂ ਦੇ ਉਪਕਰਨ ਨੂੰ ਲੈ ਕੇ ਜਾਣ ਦੀ ਸਖ਼ਤ ਮਨਾਹੀ ਹੈ। ਸਿਆਸੀ ਪਾਰਟੀਆਂ ਵੱਲੋਂ ਕੀਤੇ ਜਾ ਰਹੇ ਪ੍ਰਚਾਰ ਬਾਰੇ ਇੱਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਸੂਬੇ ਵਿੱਚ ਆਦਰਸ਼ ਚੋਣ ਜ਼ਬਤਾ ਲਾਗੂ ਹੋਣ ਤੱਕ ਫਲੈਕਸ ਬੋਰਡ ਅਤੇ ਹੋਰਡਿੰਗ, ਜ਼ਿਲ੍ਹਾ ਚੋਣ ਅਧਿਕਾਰੀਆਂ ਜਾਂ ਦਫ਼ਤਰ ਮੁੱਖ ਚੋਣ ਅਫ਼ਸਰ ਦੀ ਮਨਜ਼ੂਰੀ ਤੋਂ ਬਾਅਦ ਸਿਰਫ਼ ਨਿਰਧਾਰਤ ਸਥਾਨਾਂ 'ਤੇ ਹੀ ਲਗਾਏ ਜਾ ਸਕਦੇ ਹਨ । ਮੁੱਖ ਚੋਣ ਅਧਿਕਾਰੀ ਨੇ ਅੱਗੇ ਕਿਹਾ ਕਿ ਕੋਈ ਵੀ ਸਿਆਸੀ ਪਾਰਟੀ ਜਾਂ ਉਮੀਦਵਾਰ ਧਰਮ ਦੇ ਨਾਮ 'ਤੇ ਵੋਟਾਂ ਨਹੀਂ ਮੰਗ ਸਕਦਾ ਕਿਉਂਕਿ ਇਹ ਆਦਰਸ਼ ਚੋਣ ਜ਼ਾਬਦੇ ਦੀ ਉਲੰਘਣਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੀ-ਵਿਜੀਲ ਐਪ ਰਾਹੀਂ ਅਜਿਹੀਆਂ ਉਲੰਘਣਾਵਾਂ ਬਾਰੇ ਤੁਰੰਤ ਰਿਪੋਰਟ ਕਰਨ ਅਤੇ ਭਰੋਸਾ ਦਿਵਾਇਆ ਕਿ ਸਬੰਧਤ ਦਫਤਰ ਵੱਲੋਂ 100 ਮਿੰਟਾਂ ਦੇ ਅੰਦਰ-ਅੰਦਰ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਦੌਰਾਨ ਇੱਕ ਯੂਜ਼ਰ ਵੱਲੋਂ ਮਹਿਲਾ ਸਟਾਫ ਦੀ ਘਰ ਦੇ ਨੇੜੇ ਤਾਇਨਾਤੀ ਲਈ ਮੁੱਖ ਚੋਣ ਅਧਿਕਾਰੀ ਦਾ ਧੰਨਵਾਦ ਵੀ ਕੀਤਾ ਗਿਆ। ਸਿਬਿਨ ਸੀ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਇਸ ਵਾਰ ਮਹਿਲਾ ਸਟਾਫ਼ ਦੀ ਤਾਇਨਾਤੀ ਉਨ੍ਹਾਂ ਦੇ ਘਰ ਦੇ ਨੇੜੇ ਸਥਿਤ ਪੋਲਿੰਗ ਬੂਥਾਂ 'ਤੇ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਸਰਕਾਰੀ ਕਰਮਚਾਰੀਆਂ ਵੱਲੋਂ ਕਿਸੇ ਰਾਜਨੀਤਿਕ ਪਾਰਟੀ ਜਾਂ ਆਗੂ ਲਈ ਪ੍ਰਚਾਰ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਮੁੱਖ ਚੋਣ ਅਧਿਕਾਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕੋਈ ਵੀ ਸਰਕਾਰੀ ਕਰਮਚਾਰੀ ਰਾਜਨੀਤਿਕ ਪਾਰਟੀਆਂ ਲਈ ਪ੍ਰਚਾਰ ਨਹੀਂ ਕਰ ਸਕਦਾ ਅਤੇ ਅਜਿਹਾ ਕੋਈ ਵੀ ਮਾਮਲਾ ਸਾਹਮਣੇ ਆਉਣ 'ਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਕੇ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ। ਸਿਬਿਨ ਸੀ ਨੇ ਕਿਹਾ ਕਿ ਗਰਮੀ ਤੋਂ ਰਾਹਤ ਲਈ ਪੋਲਿੰਗ ਸਟੇਸ਼ਨਾਂ 'ਤੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕੋਈ ਵੀ ਵੋਟਰ ਗਰਮੀ ਕਰਕੇ ਆਪਣੀ ਵੋਟ ਦੇ ਅਧਿਕਾਰੀ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਪੋਲਿੰਗ ਸਟੇਸ਼ਨਾਂ 'ਤੇ ਵਾਟਰ ਕੂਲਰ, ਪੱਖੇ, ਬੈਠਣ ਲਈ ਢੁਕਵੀਂ ਥਾਂ ਅਤੇ ਸ਼ੈੱਡਾਂ ਦਾ ਢੁੱਕਵਾਂ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਵੋਟਰਾਂ ਨੂੰ ਕੋਈ ਦਿੱਕਤ ਦਰਪੇਸ਼ ਨਾ ਆਵੇ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਸੂਬੇ ਵਿੱਚ ਕੁੱਲ 2.14 ਕਰੋੜ ਰਜਿਸਟਰਡ ਵੋਟਰ ਹਨ, ਜਿਨ੍ਹਾਂ ਵਿੱਚ 85 ਸਾਲ ਤੋਂ ਵੱਧ ਉਮਰ ਦੇ 1.89 ਲੱਖ ਵੋਟਰ, 1,614 ਪ੍ਰਵਾਸੀ ਭਾਰਤੀ, 1.58 ਲੱਖ ਦਿਵਿਆਂਗ ਵੋਟਰ ਅਤੇ 5.38 ਲੱਖ ਨਵੇਂ ਵੋਟਰ ਹਨ, ਜੋ 1 ਜੂਨ ਨੂੰ ਸੂਬੇ ਭਰ ਦੇ 24,451 ਪੋਲਿੰਗ ਸਟੇਸ਼ਨਾਂ 'ਤੇ ਆਪਣੀ ਵੋਟ ਪਾਉਣਗੇ। -----------

Punjab Bani 17 May,2024
ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਦੇ ਹੱਕ ਵਿੱਚ ਕੀਤਾ ਪ੍ਰਚਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਦੇ ਹੱਕ ਵਿੱਚ ਕੀਤਾ ਪ੍ਰਚਾਰ ਜ਼ੀਰਾ, 15 ਮਈ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਹੱਕ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਰੋਡ ਸ਼ੋਅ ਕਰਨ ਲਈ ਜ਼ੀਰਾ ਪੁੱਜੇ। ਉਨ੍ਹਾਂ ਨਾਲ ਹਲਕਾ ਵਿਧਾਇਕ ਨਰੇਸ਼ ਕਟਾਰੀਆ ਵੀ ਹਾਜ਼ਰ ਸਨ। ਇਹ ਰੋਡ ਸ਼ੋਅ ਘੰਟਾ ਘਰ ਮੁੱਖ ਚੌਕ ਜ਼ੀਰਾ ਤੋਂ ਸ਼ੁਰੂ ਹੋ ਕੇ ਸ਼ੇਰਾਂ ਵਾਲਾ ਚੌਕ ਜ਼ੀਰਾ ਵਿੱਚ ਸਮਾਪਤ ਹੋਇਆ। ਵਿਧਾਇਕ ਨਰੇਸ਼ ਕਟਾਰੀਆ ਅਤੇ ਯੂਥ ਆਗੂ ਸ਼ੰਕਰ ਕਟਾਰੀਆ ਦੀ ਅਗਵਾਈ ਹੇਠ ਵੱਡੀ ਗਿਣਤੀ ਲੋਕਾਂ ਨੇ ਰੋਡ ਸ਼ੋਅ ਵਿੱਚ ਸ਼ਿਕਰਤ ਕੀਤੀ। ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਇੱਕ ਵਾਰ ਫਿਰ ‘ਝਾੜੂ’ ਦਾ ਬਟਨ ਦਬਾਉਣ ਲਈ ਤਿਆਰ ਬੈਠੇ ਹਨ।

Punjab Bani 16 May,2024
ਭਾਜਪਾ ਮੁੜ ਸੱਤਾ ਵਿੱਚ ਆਈ ਤਾਂ ਬਦਲ ਦੇਵੇਗੀ ਸੰਵਿਧਾਨ : ਕੇਜਰੀਵਾਲ

ਭਾਜਪਾ ਮੁੜ ਸੱਤਾ ਵਿੱਚ ਆਈ ਤਾਂ ਬਦਲ ਦੇਵੇਗੀ ਸੰਵਿਧਾਨ : ਕੇਜਰੀਵਾਲ ਲਖਨਊ, 16 ਮਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਦਾਅਵਾ ਕੀਤਾ ਕਿ ਜੇ ਭਾਜਪਾ ਲੋਕ ਸਭਾ ਚੋਣਾਂ ਤੋਂ ਬਾਅਦ ਕੇਂਦਰ ਵਿੱਚ ਮੁੜ ਸੱਤਾ ਵਿੱਚ ਆਉਂਦੀ ਹੈ ਤਾਂ ਉਹ ਸੰਵਿਧਾਨ ਨੂੰ ਬਦਲ ਕੇ ਰਾਖਵਾਂਕਰਨ ਖਤਮ ਕਰ ਦੇਵੇਗੀ ਤੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਬਦਲ ਦੇਵੇਗੀ। ‘ਆਪ’ ਨੇਤਾ ਕੇਜਰੀਵਾਲ ਨੇ ਇੱਥੇ ਸਮਾਜਵਾਦੀ ਪਾਰਟੀ (ਸਪਾ) ਦੇ ਪ੍ਰਧਾਨ ਅਖਿਲੇਸ਼ ਯਾਦਵ ਨਾਲ ਸਾਂਝੀ ਪ੍ਰੈੱਸ ਕਾਨਫਰੰਸ ‘ਚ ਕਿਹਾ, ‘ਇਹ ਲੋਕ (ਭਾਜਪਾ) ਪੂਰੀ ਤਰ੍ਹਾਂ ਤਿਆਰ ਹਨ ਕਿ ਜੇ ਉਹ ਜਿੱਤ ਜਾਂਦੇ ਹਨ ਤਾਂ ਸੰਵਿਧਾਨ ਨੂੰ ਬਦਲ ਕੇ ਰਾਖਵਾਂਕਰਨ ਖਤਮ ਕਰ ਦਿੱਤਾ ਜਾਵੇਗਾ।

Punjab Bani 16 May,2024
ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ

ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਅੰਮ੍ਰਿਤਸਰ ਵਿਧਾਨ ਸਭਾ 2022 ਵਿਚ ਅਕਾਲੀ-ਬਸਪਾ ਗੱਠਜੋੜ ਤਹਿਤ ਅੰਮ੍ਰਿਤਸਰ ਸੈਂਟਰਲ ਤੋਂ ਚੋਣ ਲੜਨ ਵਾਲੀ ਦਲਵੀਰ ਕੌਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਮਲੇਰਕੋਟਲਾ ਵਿੱਚ ਕਾਂਗਰਸੀ ਆਗੂ ਅਤੇ ਵਕਫ਼ ਬੋਰਡ ਦੇ ਸਾਬਕਾ ਮੈਂਬਰ ਨਦੀਮ ਅਨਵਰ ਖ਼ਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ, ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਸ਼ੈਬੀ ਖ਼ਾਨ ਵੀ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ ਪਟਿਆਲਾ 'ਚ ਵੀ ਆਮ ਆਦਮੀ ਪਾਰਟੀ ਹੋਈ ਹੋਰ ਮਜ਼ਬੂਤ, ਕਾਂਗਰਸ ਤੇ ਅਕਾਲੀ ਦਲ ਦੇ ਕਈ ਆਗੂ, ਕੌਂਸਲਰ ਤੇ ਸਾਬਕਾ ਕੌਂਸਲਰ 'ਆਪ' 'ਚ ਹੋਏ ਸ਼ਾਮਲ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰਿਆਂ ਨੂੰ ਪਾਰਟੀ ਵਿੱਚ ਕਰਵਾਇਆ ਸ਼ਾਮਲ, ਕਿਹਾ- ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਲਹਿਰ,ਅਸੀਂ ਇਹ ਚੋਣ 13-0 ਨਾਲ ਜਿੱਤ ਰਹੇ ਹਾਂ ਚੰਡੀਗੜ੍ਹ, 15 ਮਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਹੁਲਾਰਾ ਮਿਲਿਆ ਹੈ। ਬੁੱਧਵਾਰ ਨੂੰ ਕਾਂਗਰਸ ਅਤੇ ਅਕਾਲੀ-ਬਸਪਾ ਗੱਠਜੋੜ ਦੇ ਕਈ ਸੀਨੀਅਰ ਆਗੂ ਇਨ੍ਹਾਂ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। 'ਆਪ' ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ 'ਤੇ ਸਾਰੇ ਆਗੂਆਂ ਨੂੰ ਪਾਰਟੀ 'ਚ ਸ਼ਾਮਲ ਕਰਵਾਇਆ ਅਤੇ 'ਆਪ' ਪਰਿਵਾਰ 'ਚ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਵੱਡੇ ਆਗੂਆਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਅੰਮ੍ਰਿਤਸਰ, ਸੰਗਰੂਰ ਅਤੇ ਪਟਿਆਲਾ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਰ ਵੀ ਮਜ਼ਬੂਤ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਵੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਲਹਿਰ ਹੈ। ਅਸੀਂ ਇਹ ਚੋਣ 13-0 ਨਾਲ ਜਿੱਤ ਰਹੇ ਹਾਂ। ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਨੇ ਅਕਾਲੀ ਦਲ ਤੇ ਬਸਪਾ ਨੂੰ ਵੱਡਾ ਝਟਕਾ ਦਿੱਤਾ ਹੈ। ਅਕਾਲੀ-ਬਸਪਾ ਗੱਠਜੋੜ ਅਧੀਨ ਅੰਮ੍ਰਿਤਸਰ ਕੇਂਦਰੀ ਹਲਕੇ ਤੋਂ 2022 ਦੀਆਂ ਵਿਧਾਨ ਸਭਾ ਚੋਣਾਂ ਲੜਨ ਵਾਲੀ ਦਲਵੀਰ ਕੌਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ ਹਨ। ਦਲਵੀਰ ਕੌਰ ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਬਸਪਾ ਦੀ ਮੌਜੂਦਾ ਹਲਕਾ ਇੰਚਾਰਜ ਵੀ ਸਨ। ਉੱਥੇ ਹੀ ਮਲੇਰਕੋਟਲਾ 'ਚ 'ਆਪ' ਨੇ ਕਾਂਗਰਸ ਨੂੰ ਵੀ ਵੱਡਾ ਝਟਕਾ ਦਿੱਤਾ ਹੈ। ਕਾਂਗਰਸ ਦੇ ਸੀਨੀਅਰ ਨੇਤਾ ਅਤੇ ਵਕਫ਼ ਬੋਰਡ ਦੇ ਸਾਬਕਾ ਮੈਂਬਰ ਨਦੀਮ ਅਨਵਰ ਖ਼ਾਨ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ। ਨਦੀਮ ਅਨਵਰ ਖ਼ਾਨ ਸਾਬਕਾ ਵਿਧਾਇਕ ਹਾਜੀ ਅਨਵਰ ਅਹਿਮਦ ਖ਼ਾਨ ਦੇ ਪੁੱਤਰ ਹਨ। ਉਹ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਵੀ ਰਹਿ ਚੁੱਕੇ ਹਨ। ਇਨ੍ਹਾਂ ਤੋਂ ਇਲਾਵਾ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਸ਼ੈਬੀ ਖ਼ਾਨ ਵੀ ‘ਆਪ’ ਵਿੱਚ ਸ਼ਾਮਲ ਹੋ ਗਏ। ਇਸ ਮੌਕੇ 'ਤੇ ਮਲੇਰਕੋਟਲਾ ਤੋਂ 'ਆਪ' ਵਿਧਾਇਕ ਜਮੀਲ ਉਰ ਰਹਿਮਾਨ ਵੀ ਮੌਜੂਦ ਸਨ। ਪਟਿਆਲਾ ਵਿੱਚ ਵੀ ਆਮ ਆਦਮੀ ਪਾਰਟੀ ਨੂੰ ਮਜ਼ਬੂਤੀ ਮਿਲੀ ਹੈ। ਇੱਥੇ ਕਾਂਗਰਸ ਅਤੇ ਅਕਾਲੀ ਦਲ ਦੇ ਕਈ ਆਗੂ, ਕੌਂਸਲਰ ਅਤੇ ਸਾਬਕਾ ਕੌਂਸਲਰ ‘ਆਪ’ ਵਿੱਚ ਸ਼ਾਮਲ ਹੋਏ। ਪਟਿਆਲਾ ਤੋਂ ਰਣਜੀਤ ਸਿੰਘ ਨਿਕਰਾ (ਕਾਂਗਰਸ), ਸ਼ੰਮੀ (ਸਾਬਕਾ ਕੌਂਸਲਰ ਕਾਂਗਰਸ), ਰਵਿੰਦਰਪਾਲ ਪ੍ਰਿੰਸ ਲਾਂਬਾ (ਕੌਂਸਲਰ, ਅਕਾਲੀ ਦਲ ਪਟਿਆਲਾ), ਨਵਨੀਤ ਵਾਲੀਆ (ਅਕਾਲੀ ਦਲ) ਹੈਰੀ ਮੁਖਮਹਿਲਪੁਰ, ਮੌਂਟੀ ਗਰੋਵਰ (ਅਕਾਲੀ ਦਲ), ਸਿਮਰਨ ਗਰੇਵਾਲ (ਸੀਨੀਅਰ ਮੀਤ ਪ੍ਰਧਾਨ) ਸ਼੍ਰੋਮਣੀ ਅਕਾਲੀ ਦਲ ਪਟਿਆਲਾ, ਰਮਨ ਧਾਲੀਵਾਲ (ਕਿਸਾਨ ਆਗੂ ਪਟਿਆਲਾ) ਆਦਿ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਅਤੇ ‘ਆਪ’ਆਗੂ ਹਰਪਾਲ ਜੁਨੇਜਾ ਹਾਜ਼ਰ ਸਨ।

Punjab Bani 15 May,2024
ਆਪ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਨੇ ਕੀਤੇ ਨਾਮਜਦਗੀ ਪੱਤਰ ਦਾਖਲ

ਆਪ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਨੇ ਕੀਤੇ ਨਾਮਜਦਗੀ ਪੱਤਰ ਦਾਖਲ ਫਰੀਦਕੋਟ, 14 ਮਈ ਫਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਨੇ ਅੱਜ ਕੋਟਕਪੂਰਾ ਤੋਂ ਲੈ ਕੇ ਫਰੀਦਕੋਟ ਤੱਕ ਰੋਡ ਸ਼ੋਅ ਕੀਤਾ। ਉਸ ਉਪਰੰਤ ਇੱਥੇ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿੱਚ ਨਾਮਜ਼ਦਗੀ ਪੱਤਰ ਦਾਖਲ ਕੀਤਾ। ਪਿਆਰਾ ਸਿੰਘ ਬੱਧਨੀ ਕਲਾਂ ਨੇ ਕਰਮਜੀਤ ਅਨਮੋਲ ਦੇ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਫਰੀਦਕੋਟ ਦੇ ਵਿਧਾਇਕ ਦਲਜੀਤ ਸਿੰਘ ਸੇਖੋਂ, ਬੀਨੂੰ ਢਿੱਲੋਂ, ਗਿੱਪੀ ਗਰੇਵਾਲ, ਮਲਕੀਤ ਰੌਣੀ, ਬਲਕਾਰ ਸਿੱਧੂ, ਲਾਡੀ ਢੋਸ, ਅਮੋਲਕ ਸਿੰਘ, ਅਮਨਦੀਪ ਅਰੋੜਾ, ਸੁਖਜਿੰਦਰ ਕਾਉਣੀ ਅਤੇ ਲੋਕ ਸਭਾ ਹਲਕਾ ਫਰੀਦਕੋਟ ਦੀ ਸਮੁੱਚੀ ਲੀਡਰਸ਼ਿਪ ਹਾਜ਼ਰ ਸੀ।

Punjab Bani 15 May,2024
ਪੰਜਾਬ ਦਾ ਦੌਰਾ ਕਰਨਗੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ

ਪੰਜਾਬ ਦਾ ਦੌਰਾ ਕਰਨਗੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਵੀਂ ਦਿੱਲੀ, 15 ਮਈ ਦਿੱਲੀ ਸ਼ਰਾਬ ਨੀਤੀ ਕੇਸ ਵਿੱਚ ਸੁਪਰੀਮ ਕੋਰਟ ਵੱਲੋਂ ਅੰਤਰਿਮ ਜ਼ਮਾਨਤ ਮਿਲਣ ਤੋਂ ਕੁਝ ਦਿਨ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਪੰਜਾਬ ਦਾ ਦੌਰਾ ਕਰਨਗੇ। ਸੂਤਰਾਂ ਨੇ ਦੱਸਿਆ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਕਰਨ ਲਈ ਵੀਰਵਾਰ ਨੂੰ ਅੰਮ੍ਰਿਤਸਰ ਵਿੱਚ ਮੁੱਖ ਮੰਤਰੀ ਵੱਲੋਂ ਵੱਡਾ ਰੋਡ ਸ਼ੋਅ ਕੀਤਾ ਜਾਵੇਗਾ।

Punjab Bani 15 May,2024
ਕੇ.ਵਾਈ.ਸੀ ਐਪ ਰਾਹੀਂ ਪੰਜਾਬ ਦੇ ਕਿਸੇ ਵੀ ਉਮੀਦਵਾਰ ਬਾਰੇ ਜਾਣਕਾਰੀ ਲਈ ਜਾ ਸਕਦੀ ਹੈ- ਸਿਬਿਨ ਸੀ

ਕੇ.ਵਾਈ.ਸੀ ਐਪ ਰਾਹੀਂ ਪੰਜਾਬ ਦੇ ਕਿਸੇ ਵੀ ਉਮੀਦਵਾਰ ਬਾਰੇ ਜਾਣਕਾਰੀ ਲਈ ਜਾ ਸਕਦੀ ਹੈ- ਸਿਬਿਨ ਸੀ - ਮੁੱਖ ਚੋਣ ਅਧਿਕਾਰੀ ਦੇ ਸ਼ੋਸ਼ਲ ਮੀਡੀਆ ਹੈਂਡਲਜ਼ ‘ਤੇ ਪੌਡਕਾਸਟ ਦਾ ਚੌਥਾ ਐਪੀਸੋਡ ਰਿਲੀਜ਼ - ਚੋਣ ਕਮਿਸ਼ਨ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਐਪਾਂ ਅਤੇ ਆਈ.ਟੀ. ਖੇਤਰ ਦੀਆਂ ਪਹਿਲਕਦਮੀਆਂ ਬਾਰੇ ਦਿੱਤੀ ਜਾਣਕਾਰੀ ਚੰਡੀਗੜ੍ਹ, 15 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਚਲਾਏ ਜਾ ਰਹੇ ਪੋਡਕਾਸਟ ਦਾ ਚੌਥਾ ਐਪੀਸੋਡ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂ ਟਿਊਬ) ‘ਤੇ ਰਿਲੀਜ਼ ਕਰ ਦਿੱਤਾ ਗਿਆ ਹੈ। ਇਸ ਐਪੀਸੋਡ ਵਿੱਚ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕੇ.ਵਾਈ.ਸੀ, ਸਕਸ਼ਮ, ਵੋਟਰ ਹੈਲਪਲਾਈਨ ਅਤੇ ਚੋਣ ਕਮਿਸ਼ਨ ਦੇ ਵੱਖ-ਵੱਖ ਮੋਬਾਇਲ ਐਪਾਂ ਬਾਰੇ ਵਡਮੁੱਲੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਉਮੀਦਵਾਰ ਦੇ ਵੇਰਵੇ ਅਤੇ ਜਮ੍ਹਾਂ ਕਰਵਾਏ ਐਫੀਡੈਵਟਾਂ ਬਾਬਤ ਕੇ.ਵਾਈ.ਸੀ ਐਪ (ਨੋ ਯੂਅਰ ਕੈਂਡੀਡੇਟ - ਆਪਣੇ ਉਮੀਦਵਾਰ ਨੂੰ ਜਾਣੋ) ਤੋਂ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਇਸ ਐਪ ਨੂੰ ਐਨਡਰਾਇਡ/ਆਈਫੋਨ ਮੋਬਾਇਲ ਵਿਚ ਡਾਊਨਲੋਡ ਕਰਕੇ ਆਸਾਨ ਤਰੀਕੇ ਨਾਲ ਉਮੀਦਵਾਰਾਂ ਦੇ ਵੇਰਵੇ ਹਾਸਲ ਕੀਤੇ ਜਾ ਸਕਦੇ ਹਨ। ਇਸ ਤੋਂ ਇਲਾਵਾ ਮੁੱਖ ਚੋਣ ਅਧਿਕਾਰੀ ਨੇ ਹੋਰ ਵੀ ਕਈ ਐਪਾਂ ਬਾਰੇ ਆਸਾਨ ਭਾਸ਼ਾ ਵਿਚ ਬਹੁਤ ਰੌਚਕ ਜਾਣਕਾਰੀ ਸਾਂਝੀ ਕੀਤੀ ਹੈ। ਸਿਬਿਨ ਸੀ ਨੇ ਇਸ ਐਪੀਸੋਡ ਵਿਚ ਆਈ.ਟੀ. ਖੇਤਰ ਦੀਆਂ ਕਈ ਪਹਿਲਕਦਮੀਆਂ ਬਾਬਤ ਵੀ ਜਾਣਕਾਰੀ ਸਾਂਝੀ ਕੀਤੀ ਹੈ ਜੋ ਮੁੱਖ ਚੋਣ ਅਧਿਕਾਰੀ ਦਫਤਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ ਉੱਤੇ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਬਹੁਤ ਵਧੀਆਂ ਬੰਦੋਬਸਤ ਕੀਤੇ ਜਾ ਰਹੇ ਹਨ ਇਸ ਲਈ ਸਾਰੇ ਵੋਟਰ 1 ਜੂਨ ਨੂੰ ਆਪਣੀ ਵੋਟ ਦੀ ਵਰਤੋਂ ਜ਼ਰੂਰ ਕਰਨ ਤੇ ‘ਇਸ ਵਾਰ 70 ਪਾਰ’ ਦੇ ਟੀਚੇ ਦੀ ਪੂਰਤੀ ਵਿਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਚੋਣਾਂ ਬਾਬਤ ਤਾਜ਼ੀ ਅਤੇ ਪੁਖਤਾ ਜਾਣਕਾਰੀ ਹਾਸਲ ਕਰਨ ਲਈ ਮੁੱਖ ਚੋਣ ਅਧਿਕਾਰੀ ਦੇ ਦਫਤਰ ਵੱਲੋਂ ਚਲਾਏ ਜਾ ਰਹੇ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਤੇ ਯੂ ਟਿਊਬ) ਅਤੇ ਵਟਸਐਪ ਚੈੱਨਲ 'ਚੀਫ਼ ਇਲੈਕਟੋਰਲ ਆਫਿਸਰ, ਪੰਜਾਬ' ਨੂੰ ਜ਼ਰੂਰ ਫਾਲੋ/ਸਬਸਕ੍ਰਾਈਬ ਕੀਤਾ ਜਾਵੇ।

Punjab Bani 15 May,2024
ਸੁਪਰੀਮ ਕੋਰਟ ਨੇ ਕੇਜਰੀਵਾਲ ਨੰ ਅਹੁਦੇ ਤੋ ਹਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕੀਤਾ

ਸੁਪਰੀਮ ਕੋਰਟ ਨੇ ਕੇਜਰੀਵਾਲ ਨੰ ਅਹੁਦੇ ਤੋ ਹਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕੀਤਾ ਨਵੀਂ ਦਿੱਲੀ, 13 ਮਈ ਸੁਪਰੀਮ ਕੋਰਟ ਨੇ ਆਬਕਾਰੀ ਨੀਤੀ ਨਾਲ ਜੁੜੇ ਕਥਿਤ ਘਪਲੇ ਵਿੱਚ ਈਡੀ ਵੱਲੋਂ ਗ੍ਰਿਫ਼ਤਾਰ ਕਰਨ ਬਾਅਦ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਸਰਵਉੱਚ ਅਦਾਲਤ ਨੇ ਕਿਹਾ ਕਿ ਇਹ ਦਿੱਲੀ ਦੇ ਉਪ ਰਾਜਪਾਲ ‘ਤੇ ਨਿਰਭਰ ਕਰਦਾ ਹੈ ਕਿ ਜੇ ਉਹ ਚਾਹੁਣ ਤਾਂ ਕਾਰਵਾਈ ਕਰ ਸਕਦੇ ਹਨ ਪਰ ਅਸੀਂ ਦਖਲ ਨਹੀਂ ਦੇਵਾਂਗੇ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਨੇ ਕਿਹਾ ਗ੍ਰਿਫ਼ਤਾਰੀ ਤੋਂ ਬਾਅਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕਰਨ ਦਾ ਕੋਈ ਕਾਨੂੰਨੀ ਅਧਿਕਾਰ ਨਹੀਂ ਹੈ।

Punjab Bani 13 May,2024
ਅਰਵਿੰਦ ਕੇਜਰੀਵਾਲ ਨੇ ਜਮਾਨਤ ਮਿਲਣ ਤੋ ਬਾਅਦ ਕੀਤੀ ਸ੍ਰੀ ਹਨੂੰਮਾਨ ਮੰਦਿਰ ਵਿੱਚ ਪੂਜਾ

ਅਰਵਿੰਦ ਕੇਜਰੀਵਾਲ ਨੇ ਜਮਾਨਤ ਮਿਲਣ ਤੋ ਬਾਅਦ ਕੀਤੀ ਸ੍ਰੀ ਹਨੂੰਮਾਨ ਮੰਦਿਰ ਵਿੱਚ ਪੂਜਾ ਨਵੀਂ ਦਿੱਲੀ, 11 ਮਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕਨਾਟ ਪਲੇਸ ਸਥਿਤ ਹਨੂੰਮਾਨ ਮੰਦਰ ਵਿਚ ਪੂਜਾ ਕੀਤੀ। ਤਿਹਾੜ ਜੇਲ੍ਹ ਤੋਂ ਅੰਤਰਿਮ ਜ਼ਮਾਨਤ ‘ਤੇ ਰਿਹਾਅ ਹੋਣ ਤੋਂ ਇਕ ਦਿਨ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਕੇਜਰੀਵਾਲ ਮੱਥਾ ਟੇਕਣ ਲਈ ਮੰਦਰ ਪਹੁੰਚੇ। ਕੇਜਰੀਵਾਲ ਦੇ ਨਾਲ ਦਿੱਲੀ ਦੇ ਸਿਹਤ ਮੰਤਰੀ ਸੌਰਭ ਭਾਰਦਵਾਜ ਸਮੇਤ ਪਾਰਟੀ ਦੇ ਕਈ ਨੇਤਾ ਵੀ ਮੌਜੂਦ ਸਨ।

Punjab Bani 11 May,2024
ਪੰਜਾਬ ਦੇ ਲੋਕ ਸਿਆਸੀ ਸੂਝ ਰੱਖਦੇ ਹੋਏ ਹਰ ਹਾਲਾਤ ਜਲਦ ਹੀ ਸਮਝ ਜਾਂਦੇ ਹਨ, ਭਾਰਤੀਆਂ ਨੂੰ ਲੰਮਾਂ ਸਮਾਂ ਗੁੰਮਰਾਹ ਨਹੀਂ ਕੀਤਾ ਜਾ ਸਕਦਾ: ਬਰਸਟ

ਪੰਜਾਬ ਦੇ ਲੋਕ ਸਿਆਸੀ ਸੂਝ ਰੱਖਦੇ ਹੋਏ ਹਰ ਹਾਲਾਤ ਜਲਦ ਹੀ ਸਮਝ ਜਾਂਦੇ ਹਨ, ਭਾਰਤੀਆਂ ਨੂੰ ਲੰਮਾਂ ਸਮਾਂ ਗੁੰਮਰਾਹ ਨਹੀਂ ਕੀਤਾ ਜਾ ਸਕਦਾ: ਬਰਸਟ ਪਟਿਆਲਾ,10 ਮਈ : ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਨੇ ਇੱਕ ਵਾਰੀ ਫਿਰ ਪੂਰੇ ਭਾਰਤ ਦੀ ਰਾਜਨੀਤੀ ਵਿੱਚ ਉਬਾਲ ਲੈ ਆਂਦਾ ਹੈ। ਭਾਰਤੀ ਜਨਤਾ ਪਾਰਟੀ ਦੀ ਸਮੁੱਚੇ ਮੀਡੀਆ ਨੂੰ ਕਾਬੂ ਕਰਕੇ ਕਦੇ ਧਰਮ ਦੇ ਨਾਂ ਤੇ, ਕਦੇ ਜਾਤ ਫਿਰਕੇਆਂ ਦੇ ਨਾਂ ਤੇ ਆਮ ਜਨਤਾ ਨੂੰ ਗੁੰਮਰਾਹ ਕਰਨ ਅਤੇ ਭਟਕਾਉਂਣ ਦੀ ਨੀਤੀ ਭਾਰਤ ਵਾਸੀ ਸਮਝ ਚੁੱਕੇ ਹਨ। ਸਾਲ 2014 ਵਿੱਚ ਦੇਸ਼ ਦੇ ਮਾਨਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੇ ਨਾਂ ਜਿਸ ਢੰਗ ਨਾਲ ਵਿਦੇਸ਼ਾਂ ਵਿੱਚੋ ਕਾਲਾ ਧੰਨ ਵਾਪਿਸ ਲਿਆਉਣ ਦਾ ਡੰਕਾ ਵਜਾਇਆ ਗਿਆ, ਹਰ ਸਾਲ ਦੋ ਕਰੋੜ ਨੋਕਰੀ ਦੇਣ ਦਾ ਵਾਅਦਾ ਕੀਤਾ ਗਿਆ, ਸਾਰਿਆਂ ਦੇ ਖਾਤੇ ਵਿੱਚ 15-15 ਲੱਖ ਪਾਉਣ ਦੀ ਦੁਹਾਈ ਦਿੱਤੀ ਗਈ, ਮੀਡੀਏ ਤੇ ਮੋਦੀ, ਮੋਦੀ, ਮੋਦੀ ਅਤੇ ਮੋਦੀ ਦੇ ਬਿਆਨਾ ਰਾਹੀਂ ਆਮ ਜਨ ਮਾਣਸ ਨੂੰ ਗੁੰਮਰਾਹ ਕੀਤਾ ਗਿਆ। ਫਿਰ 2019 ਤੋਂ ਰਾਮ ਮੰਦਿਰ ਦਾ ਮਾਮਲਾ, ਇੱਕ ਦੇਸ਼ ਇੱਕ ਭਾਸ਼ਾ, ਲਵ ਜਿਹਾਦ, ਤੀਨ ਤਲਾਕ ਵਰਗੇ ਮਸਲੇ ਉਠਾ ਕੇ ਜਨਤਾ ਨੂੰ ਗੁੰਮਰਾਹ ਕਰਨ ਦਾ ਨਾ ਕਾਮਯਾਬ ਹੋਣ ਵਾਲਾ ਰਵੱਈਆਂ ਅਪਣਾ ਰੱਖਿਆ ਹੈ। ਦੂਜੇ ਪਾਸੇ ਵਧ ਰਹੀ ਮਹਿੰਗਾਈ ਬੇਰੋਜਗਾਰੀ ਵਰਗੇ ਮਸਲਿਆਂ ਤੇ ਕੋਈ ਬਿਆਨ ਨਹੀ, ਧਿਆਨ ਨਹੀ। ਪਿਛਲੇ 10 ਸਾਲਾ ਤੋਂ ਅਮੀਰ ਤੇ ਗਰੀਬ ਦਾ ਪਾੜਾ ਵੱਡਾ ਹੋ ਰਿਹਾ ਹੈ ਦੇਸ਼ ਦੇ ਕੁਝ ਪੂੰਜੀਪਤੀਆਂ ਨੂੰ ਸਰਕਾਰ ਵੱਲੋ ਹਰ ਪੱਧਰ ਤੇ ਮਦਦ ਕੀਤੀ ਜਾ ਰਹੀ ਹੈ। ਪਬਲਿਕ ਸੈਕਟਰ ਦੇ ਅਦਾਰੇ ਰੇਲ, ਭੇਲ, ਡਾਕ, ਤਾਰ, ਬੀ.ਐਸ.ਐਨ.ਐਲ., ਹਵਾਈ ਅੱਡੇ, ਬੰਦਰਗਾਹਾਂ, ਕੋਇਲੇ ਦੀਆਂ ਖਾਨਾਂ ਸਭ ਵੱਡੇ ਘਰਾਣਿਆਂ ਨੂੰ ਲੀਜ ਕਰ ਦਿੱਤੀਆਂ ਹਨ ਜੋ ਕਿ ਲਗਾਤਾਰ ਨੋਕਰੀਆਂ ਤੇ ਕਟੋਤੀ ਲਗਾ ਰਹੇ ਹਨ। ਅਡਾਨੀ, ਅੰਬਾਨੀ ਵਰਗੇ ਹੋਰ 22 ਵੱਡੇ ਪੂੰਜੀਪਤੀਆਂ ਨੂੰ ਬੈਂਕ ਡੈਟ ਕਰਜਾ ਪਿਛਲੇ ਸਾਢੇ 9 ਸਾਲਾਂ ਵਿੱਚ 16 ਲੱਖ ਕਰੋੜ ਤੋ ਵੱਧ ਦਾ ਮੁਆਫ ਕਰ ਦਿੱਤਾ ਗਿਆ। ਮਜਦੂਰਾਂ ਅਤੇ ਹੋਰ ਮਿਹਨਤਕਸ਼ ਲੋਕਾਂ ਨੂੰ ਕੋਈ ਸਹੂਲਤ ਨਹੀਂ ਦਿੱਤੀ ਜਾ ਰਹੀ। ਦੇਸ਼ ਦੇ ਪ੍ਰਧਾਨ ਮੰਤਰੀ ਦੀ ਅਗਵਾਈ ਵਿੱਚ ਲੋਕਤੰਤਰ ਅਤੇ ਸੰਵਿਧਾਨ ਤੋਂ ਉਲਟ ਜਾ ਕੇ ਫੈਸਲੇ ਲਏ ਜਾ ਰਹੇ ਹਨ। ਵਿਜੀਲੈਂਸ, ਈ.ਡੀ., ਸੀ.ਬੀ.ਆਈ. ਵਰਗੇ ਅਦਾਰਿਆਂ ਨੂੰ ਵਿਰੋਧੀ ਦੀ ਬਾਹ ਮਰੋੜਣ ਦਾ ਹਥਿਆਰ ਬਣਾ ਲਿਆ ਗਿਆ ਹੈ। ਇਸੇ ਹਥਿਆਰ ਰਾਹੀ ਬਾਹ ਮਰੋੜ ਕੇ ਇਲੈਕਟਰੋਲ ਬੋਂਡ ਦੇ ਨਾਂ ਤੇ ਵੱਡੀਆਂ ਕੰਪਨੀਆਂ ਤੋਂ ਫਿਰੋਤੀਆਂ ਲਈਆਂ ਜਾ ਰਹੀਂਆਂ ਹਨ। ਅੱਜ ਰਿਜ਼ਰਵ ਬੈਂਕ, ਇਲੈਕਸ਼ਨ ਕਮਿਸ਼ਨ, ਕੰਟਰੋਲਰ ਜਨਰਲ ਦੇ ਨਾਲ ਨਾਲ ਨਿਆ ਪਾਲਕਾ ਵੀ ਦਬਾਅ ਅਧੀਨ ਹੈ। ਪਹਿਲੀ ਵਾਰੀ ਭਾਰਤ ਦੇ ਇਤਿਹਾਸ ਵਿੱਚ ਮਾਨਯੋਗ ਸੁਪਰੀਮ ਕੋਰਟ ਦੇ ਜੱਜਜ਼ ਨੇ ਪ੍ਰੈਸ ਕਾਨਫਰੰਸ ਕਰ ਕੇ ਕਿਹਾ ਹੈ ਕਿ ਸਾਡੇ ਤੇ ਦਬਾਅ ਹੈ। ਮੀਡੀਆਂ ਤਾਂ ਪੂਰੀ ਤਰਾਂ ਇੱਕ ਹੀ ਰਾਜਨੀਤਕ ਪਾਰਟੀ ਦੇ ਆਗੂ ਪ੍ਰਧਾਨ ਮੰਤਰੀ ਮੋਦੀ ਦਾ ਨਿੱਜੀ ਪ੍ਰਚਾਰਕ ਚੈਨਲ ਭੋਪੂ, ਅਖਬਾਰ ਇਸ਼ਤਿਹਾਰ ਬਣ ਚੁੱਕੇ ਹਨ। ਭਾਰਤ ਵਾਸੀ ਅਤੇ ਪੰਜਾਬ ਵਾਸੀ ਸਾਰੇ ਹਾਲਤਾਂ ਤੋਂ ਭਲੀ ਭਾਂਤੀ ਜਾਣੂ ਹਨ ਇਹ ਸਮਝ ਰਹੇ ਹਨ ਕਿ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣਾ ਹੈ ਅਤੇ ਉਹ ਸੁਚੇਤ ਹੋ ਕੇ ਕੰਮ ਕਰ ਰਹੇ ਹਨ । ਹੋਰ ਹੰਬਲਾ ਮਾਰਨ ਦੀ ਲੋੜ ਹੈ ਅੱਜ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀਆਂ 13 ਸੀਟਾਂ ਤੇ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਬਹੁਤ ਜੋਰਦਾਰ ਢੰਗ ਨਾਲ ਪ੍ਰਚਾਰ ਕੀਤਾ ਜਾ ਰਿਹਾ ਹੈ। ਪਿਛਲੇ ਦੋ ਸਾਲਾਂ ਤੋਂ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਸਹੂਲਤਾਂ ਜਿਨਾਂ ਵਿੱਚ ਮੁਫਤ ਬਿਜਲੀ, 43,000 ਸਰਕਾਰੀ ਨੋਕਰੀਆਂ, ਭੈਣਾਂ ਲਈ ਮੁਫਤ ਬੱਸ ਸਫਰ, ਕਿਸਾਨਾਂ, ਮਜਦੂਰਾਂ, ਮੁਲਾਜ਼ਮਾਂ, ਵਪਾਰੀਆਂ ਨੂੰ ਦਿੱਤੀਆਂ ਸਹੂਲਤਾਂ ਤੋਂ ਪੰਜਾਬ ਵਾਸੀ ਖੁਸ਼ ਹਨ। ਇਸ ਲਈ ਸਾਰੀਆਂ ਸੀਟਾਂ ਸ.ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਜਿੱਤੇਗੀ।

Punjab Bani 10 May,2024
ਭਗਵੰਤ ਮਾਨ ਆਪ ਉਮੀਦਵਾਰ ਲਈ ਕਰਨਗੇ ਚੋਣ ਪ੍ਰਚਾਰ

ਭਗਵੰਤ ਮਾਨ ਆਪ ਉਮੀਦਵਾਰ ਲਈ ਕਰਨਗੇ ਚੋਣ ਪ੍ਰਚਾਰ ਚੰਡੀਗੜ੍ਹ, 10 ਮਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕਾਂਗਰਸ ਦੇ ਸੀਨੀਅਰ ਆਗੂ ਭੁਪਿੰਦਰ ਸਿੰਘ ਹੁੱਡਾ ਕੁਰੂਕਸ਼ੇਤਰ ਤੋਂ ਲੋਕ ਸਭਾ ਚੋਣ ਲੜ ਰਹੇ ‘ਆਪ’ ਦੀ ਹਰਿਆਣਾ ਇਕਾਈ ਦੇ ਪ੍ਰਧਾਨ ਸੁਸ਼ੀਲ ਗੁਪਤਾ ਲਈ ਚੋਣ ਪ੍ਰਚਾਰ ਕਰਨਗੇ। ‘ਆਪ’ ਅਤੇ ਕਾਂਗਰਸ ਵਿਰੋਧੀ ਗਠਜੋੜ ਇੰਡੀਆ ਦਾ ਹਿੱਸਾ ਹਨ। ‘ਆਪ’ ਨੇ ਗੁਪਤਾ ਨੂੰ ਕੁਰੂਕਸ਼ੇਤਰ ਤੋਂ ਮੈਦਾਨ ‘ਚ ਉਤਾਰਿਆ ਹੈ, ਜਦਕਿ ਕਾਂਗਰਸ ਸੂਬੇ ਦੀਆਂ ਬਾਕੀ 9 ਲੋਕ ਸਭਾ ਸੀਟਾਂ ‘ਤੇ ਚੋਣ ਲੜ ਰਹੀ ਹੈ। ਰਾਜ ਵਿੱਚ ਲੋਕ ਸਭਾ ਦੀਆਂ 10 ਸੀਟਾਂ ਹਨ। ਗੁਪਤਾ ਨੇ ਕਿਹਾ ਕਿ ਮਾਨ, ਜਿਨ੍ਹਾਂ ਨੇ ਪਿਛਲੇ ਮਹੀਨੇ ਕੁਰੂਕਸ਼ੇਤਰ ਵਿੱਚ ਰੋਡ ਸ਼ੋਅ ਕੀਤਾ ਸੀ, ਆਉਣ ਵਾਲੇ ਦਿਨਾਂ ਵਿੱਚ ਉਨ੍ਹਾਂ ਦੀ ਮੁਹਿੰਮ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ,‘13 ਮਈ ਨੂੰ ਕਾਂਗਰਸੀ ਆਗੂ ਦੀਪੇਂਦਰ ਸਿੰਘ ਹੁੱਡਾ ਮੇਰੀ ਮੁਹਿੰਮ ਵਿੱਚ ਸ਼ਾਮਲ ਹੋਣਗੇ, 14 ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਉਣਗੇ, 16 ਨੂੰ ਭੁਪਿੰਦਰ ਸਿੰਘ ਹੁੱਡਾ ਕੁਰੂਕਸ਼ੇਤਰ ਵਿੱਚ ਹੋਣਗੇ,

Punjab Bani 10 May,2024
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲੀ ਅੰਤਰਿਮ ਜਮਾਨਤ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲੀ ਅੰਤਰਿਮ ਜਮਾਨਤ ਨਵੀਂ ਦਿੱਲੀ, 10 ਮਈ ਸੁਪਰੀਮ ਕੋਰਟ ਨੇ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ। ਕੇਜਰੀਵਾਲ ਦੇ ਵਕੀਲ ਨੇ 5 ਜੂਨ ਤੱਕ ਅੰਤਰਿਮ ਜ਼ਮਾਨਤ ਮੰਗੀ ਸੀ ਪਰ ਅਦਾਲਤ ਨੇ ਇਸ ਨੂੰ ਰੱਦ ਕਰ ਦਿੱਤਾ। ਜਸਟਿਸ ਸੰਜੀਵ ਖੰਨਾ ਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ 2 ਜੂਨ ਨੂੰ ਜੇਲ੍ਹ ਅਧਿਕਾਰੀਆਂ ਕੋਲ ਆਤਮ ਸਮਰਪਣ ਕਰ ਦੇਣ।

Punjab Bani 10 May,2024
ਦਿਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲਦੀ ਮੂੰਹ ਬੋਲੀ ਭੈਣ ਨੇ ਕੀਤਾ ਚੋਣ ਲੜਨ ਦਾ ਐਲਾਨ

ਦਿਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲਦੀ ਮੂੰਹ ਬੋਲੀ ਭੈਣ ਨੇ ਕੀਤਾ ਚੋਣ ਲੜਨ ਦਾ ਐਲਾਨ ਚੰਡੀਗੜ੍ਹ : ਅਰਵਿੰਦ ਕੇਜਰੀਵਾਲ ਦੀ ਮੂੰਹ ਬੋਲੀ ਭੈਣ ਸਿੱਪੀ ਸ਼ਰਮਾ ਨੇ ਸੰਗਰੂਰ ਹਲਕੇ ‘ਚ ਲੋਕਸਭਾ ਚੋਣ ਅਜ਼ਾਦ ਉਮੀਦਵਾਰ ਵੱਜੋਂ ਲੜਣ ਦਾ ਐਲਾਨ ਕਰ ਦਿੱਤਾ ਹੈ। ਮਾਨਸਾ ਜ਼ਿਲ੍ਹੇ ਦੀ ਰਹਿਣ ਵਾਲੀ 646 ਪੀਟੀਆਈ ਯੂਨੀਅਨ ਦੀ ਆਗੂ ਵੱਜੋਂ ਲਗਾਤਾਰ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੀ ਹੈ ਅਤੇ ਹੁਣ ਬਦਲਾਅ ਵਾਲੀ ਸਰਕਾਰ ਵੱਲੋਂ ਵਾਅਦੇ ਪੂਰ੍ਹੇ ਨਾ ਕੀਤੇ ਜਾਣ ਦੇ ਰੋਸ ਵੱਜੋਂ ਉਸ ਨੇ ਚੋਣ ਲੜਣ ਦਾ ਐਲਾਨ ਕਰ ਦਿੱਤਾ ਹੈ। ਇੱਥੇ ਜ਼ਿਕਰਯੋਗ ਹੈ ਕਿ ਵਿਧਾਨਸਭਾ ਚੋਣਾਂ ਦੇ ਪਹਿਲਾਂ ਕੇਜਰੀਵਾਲ ਨੇ ਉਨ੍ਹਾਂ ਨੂੰ ਮੋਹਾਲੀ ‘ਚ ਟੈਂਕੀ ‘ਤੇ ਚੜ੍ਹਿਆ ਦੇਖ ਹੋਰਨਾਂ ਪਿਛਲੀਆਂ ਸਰਕਾਰਾਂ ਨੂੰ ਝੂਠੀਆਂ ਤੇ ਵਾਅਦੇ ਨਾ ਨਿਭਾਉਣ ਵਾਲੀਆਂ ਕਰਾਰ ਦਿੰਦਿਆਂ ਉਨ੍ਹਾਂ ਨੂੰ ਉਤਰਨ ਲਈ ਕਿਹਾ ਸੀ। ਉਨ੍ਹਾਂ ਪੰਜਾਬ ’ਚ ‘ਆਪ’ ਦੀ ਸਰਕਾਰ ਆਉਣ ‘ਤੇ ਉਨ੍ਹਾਂ ਦੇ ਦਿਨ ਬਦਲਣ ਦੀ ਗੱਲ ਕੀਤੀ ਸੀ। ਸਿੱਪੀ ਸ਼ਰਮਾ ਨੇ ਕਿਹਾ ਕਿ ਸਾਡੇ ਦਿਨ ਤਾਂ ਨਹੀਂ ਬਦਲੇ, ਪਰ ‘ਆਪ’ ਦੇ ਪੰਜਾਬ ’ਚ ਦਿਨ ਜ਼ਰੂਰ ਬਦਲ ਗਏ ਹਨ

Punjab Bani 08 May,2024
ਬਸਪਾ ਨੂੰ ਝਟਾਕਾ : ਉਮੀਦਵਾਰ ਰਾਕੇਸ਼ ਸੁਮਨ ਆਪ ਵਿੱਚ ਹੋਏ ਸ਼ਾਮਲ

ਬਸਪਾ ਨੂੰ ਝਟਾਕਾ : ਉਮੀਦਵਾਰ ਰਾਕੇਸ਼ ਸੁਮਨ ਆਪ ਵਿੱਚ ਹੋਏ ਸ਼ਾਮਲ ਚੰਡੀਗੜ੍ਹ, 8 ਮਈ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਬਸਪਾ ਉਮੀਦਵਾਰ ਰਾਕੇਸ਼ ਸੁਮਨ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਬਸਪਾ ਨੇ ਲੋਕ ਸਭਾ ਚੋਣਾਂ ’ਚ ਇਕੱਲੇ ਲੜਨ ਦਾ ਐਲਾਨ ਕੀਤਾ ਹੈ। ਹੁਸ਼ਿਆਰਪੁਰ ਸੀਟ ਦੀ ਨੁਮਾਇੰਦਗੀ ਇਸ ਵੇਲੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਕਰ ਰਹੇ ਹਨ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 1 ਜੂਨ ਨੂੰ ਵੋਟਾਂ ਪੈਣਗੀਆਂ।

Punjab Bani 08 May,2024
👉 ਪਰਮਪਾਲ ਦੇ ਸਿਆਸੀ ਰਾਹ ਚ ਅੜਿਕਾ 👉 ਪੰਜਾਬ ਸਰਕਾਰ ਨੇ ਪਰਮਪਾਲ ਕੌਰ ਦਾ ਅਸਤੀਫ਼ਾ ਨਾ ਮਨਜ਼ੂਰ ਕਰਕੇ ਤੁਰੰਤ ਪ੍ਰਭਾਵ ਨਾਲ ਡਿਊਟੀ ਤੇ ਹਾਜਰ ਹੋਣ ਦੇ ਦਿੱਤੇ ਆਦੇਸ਼ 👉 ਕੇਂਦਰ ਸਰਕਾਰ ਨੇ ਅਸਤੀਫ਼ਾ ਕਰ ਲਿਆ ਹੈ ਮਨਜ਼ੂਰ

👉 ਪਰਮਪਾਲ ਦੇ ਸਿਆਸੀ ਰਾਹ ਚ ਅੜਿਕਾ 👉 ਪੰਜਾਬ ਸਰਕਾਰ ਨੇ ਪਰਮਪਾਲ ਕੌਰ ਦਾ ਅਸਤੀਫ਼ਾ ਨਾ ਮਨਜ਼ੂਰ ਕਰਕੇ ਤੁਰੰਤ ਪ੍ਰਭਾਵ ਨਾਲ ਡਿਊਟੀ ਤੇ ਹਾਜਰ ਹੋਣ ਦੇ ਦਿੱਤੇ ਆਦੇਸ਼ ਪੰਜਾਬ ਸਰਕਾਰ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਮੁੱਖ ਆਗੂ ਸਿੰਕਦਰ ਸਿੰਘ ਮਲੂਕਾ ਦੀ ਨੂੰਹ ਅਤੇ ਆਈਏਐੱਸ ਅਧਿਕਾਰੀ ਪਰਮਪਾਲ ਕੌਰ ਦਾ ਅਸਤੀਫ਼ਾ ਨਾ ਮਨਜ਼ੂਰ ਕਰਕੇ ਤੁਰੰਤ ਪ੍ਰਭਾਵ ਨਾਲ ਡਿਊਟੀ ਤੇ ਹਾਜਰ ਹੋਣ ਦੇ ਆਦੇਸ਼ ਦਿੱਤੇ ਹਨ। ਪਰਮਪਾਲ ਕੌਰ ਨੂੰ ਨੋਟਿਸ ਜਾਰੀ ਕਰਕੇ ਲਿਖਿਆ ਹੈ ਕੇ ਪੰਜਾਬ ਚ IAS ਅਧਿਕਾਰੀਆਂ ਦੀ ਘਾਟ ਹੈ। ਇਹ।ਅਸਤੀਫਾ ਨਾ ਮਨਜ਼ੂਰ ਹੋਣ ਨਾਲ ਉਨ੍ਹਾਂ ਦਾ ਸਿਆਸੀ ਰਾਹ, ਅੜਿਕੇ ਵਾਲਾ।ਹੋ ਸੁਕਦਾ ਹੈ, ਕਿਉਂ ਕੇ ਓਹ BJP ਤੋਂ ਚੋਣ ਲੜ ਰਹੇ ਹਨ। 👉 ਕੇਂਦਰ ਸਰਕਾਰ ਨੇ ਅਸਤੀਫ਼ਾ ਕਰ ਲਿਆ ਹੈ ਮਨਜ਼ੂਰ ਇਸ ਤੋਂ ਇਕ ਦਿਨ ਪਹਿਲਾਂ ਖਬਰ ਆਈ ਸੀ ਕਿ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਇਕ ਪੱਤਰ ਲਿੱਖ ਕੇ ਦੱਸਿਆ ਕਿ ਆਈਏਐੱਸ ਅਧਿਕਾਰੀ ਪਰਮਪਾਲ ਕੌਰ ਦਾ ਅਸਤੀਫ਼ਾ ਕੇਂਦਰ ਸਰਕਾਰ ਨੇ ਆਪਣੇ ਵਿਸ਼ੇਸ਼ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਲ ਇੰਡੀਆ ਸਰਵਿਸ ਰੂਲਜ਼ ਤਹਿਤ ਮਨਜ਼ੂਰ ਕਰ ਲਿਆ ਹੈ। ਕੇਂਦਰ ਸਰਕਾਰ ਨੇ ਕਿਹਾ ਕਿ ਇਸ ਨਿਯਮ ਤਹਿਤ ਜਿਨ੍ਹਾਂ ਅਧਿਕਾਰੀਆਂ ਦੇ ਅਸਤੀਫ਼ੇ ਸੂਬਾ ਸਰਕਾਰ ਮਨਜ਼ੂਰ ਨਹੀਂ ਕਰਦੀ, ਉਸ ਦਾ ਅਸਤੀਫ਼ਾ ਕੇਂਦਰ ਸਰਕਾਰ ਮਨਜ਼ੂਰ ਕਰ ਸਕਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਨੇ ਆਈਏਐੱਸ ਅਧਿਕਾਰੀ ਪਰਮਪਾਲ ਕੌਰ ਦਾ ਅਸਤੀਫ਼ਾ ਮਨਜ਼ੂਰ ਕਰਕੇ ਉਨ੍ਹਾਂ ਨੂੰ ਰਿਲੀਵ ਵੀ ਕਰ ਦਿੱਤਾ ਹੈ।

Punjab Bani 07 May,2024
ਕਾਂਗਰਸੀ ਨੇਤਾ ਚੁਸਪਿੰਦਰ ਬੀਰ ਚਾਹਲ ਹੋਏ ਆਪ ਵਿੱਚ ਸ਼ਾਮਲ

ਕਾਂਗਰਸੀ ਨੇਤਾ ਚੁਸਪਿੰਦਰ ਬੀਰ ਚਾਹਲ ਹੋਏ ਆਪ ਵਿੱਚ ਸ਼ਾਮਲ ਮਾਨਸਾ, 6 ਮਈ ਮਾਨਸਾ ਜ਼ਿਲ੍ਹੇ ਨਾਲ ਸਬੰਧਤ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਚੁਸਪਿੰਦਰ ਬੀਰ ਸਿੰਘ ਚਾਹਲ ਅੱਜ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨੇ ਇਹ ਸ਼ਮੂਲੀਅਤ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਕੀਤੀ। ਮੁੱਖ ਮੰਤਰੀ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਪਾਰਟੀ ਨੂੰ ਹੋਰ ਬਲ ਮਿਲੇਗਾ ਅਤੇ ਪਾਰਟੀ ਮਾਲਵਾ ਖੇਤਰ ਵਿਚ ਪਹਿਲਾਂ ਨਾਲੋਂ ਵੀ ਵੱਧ ਤਕੜੀ ਹੋਵੇਗੀ। ਉਨ੍ਹਾਂ ਦੀ ਇਹ ਸ਼ਮੂਲੀਅਤ ਚੰਡੀਗੜ੍ਹ ਵਿਖੇ ਹੋਈ ਹੈ ਅਤੇ ਇਸ ਦੀ ਜਾਣਕਾਰੀ ‘ਆਪ’‌ ਵਲੋਂ ਟਵੀਟ ਰਾਹੀਂ ਵੀ ਦਿੱਤੀ ਗਈ ਹੈ। 

Punjab Bani 06 May,2024
ਆਪ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ ਵਿੱਚ ਪੰਜਾਬੀ ਕਲਾਕਾਰਾਂ ਨੇ ਕੀਤਾ ਪ੍ਰਚਾਰ

ਆਪ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ ਵਿੱਚ ਪੰਜਾਬੀ ਕਲਾਕਾਰਾਂ ਨੇ ਕੀਤਾ ਪ੍ਰਚਾਰ ਫਰੀਦਕੋਟ : ਫ਼ਰੀਦਕੋਟ ਦੇ ਚੋਣ ਮੈਦਾਨ 'ਚ ਹੁਣ ਫ਼ਿਲਮੀ ਸਿਤਾਰੇ ਉਤਰਨੇ ਸ਼ੁਰੂ ਹੋ ਗਏ ਹਨ। ਅੱਜ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਦੇ ਸਮਰਥਨ 'ਚ ਪੰਜਾਬੀ ਕਲਾਕਾਰ ਸਿੱਪੀ ਗਿੱਲ, ਨੀਸ਼ਾ ਬਾਨੋ, ਬੀਐਨ ਸ਼ਰਮਾ ਤੇ ਰੁਪਿੰਦਰ ਰੂਬੀ ਪਹੁੰਚੇ ਹਨ। ਵਿਧਾਨ ਸਭਾ ਹਲਕਾ ਧਰਮਕੋਟ ਦੇ ਵੱਖ-ਵੱਖ ਪਿੰਡਾਂ ਵਿੱਚ ਸਾਰਿਆਂ ਵੱਲੋਂ ਚੋਣ ਪ੍ਰਚਾਰ ਕੀਤਾ ਗਿਆ। ਪ੍ਰਚਾਰ ਦੌਰਾਨ ਲੋਕਾਂ 'ਚ ਫਿਲਮੀ ਸਿਤਾਰਿਆਂ ਦਾ ਕ੍ਰੇਜ਼ ਵੀ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਵੱਲੋਂ ਕਰਮਜੀਤ ਅਨਮੋਲ ਨੂੰ ਨਾ ਸਿਰਫ਼ ਮਿਹਨਤੀ, ਸੂਝਵਾਨ ਅਤੇ ਇਮਾਨਦਾਰ ਕਲਾਕਾਰ ਦੱਸਿਆ ਜਾ ਰਿਹਾ ਹੈ ਸਗੋਂ ਇੱਕ ਚੰਗਾ ਸਮਾਜ ਸੇਵਕ ਵੀ ਦੱਸਿਆ ਜਾ ਰਿਹਾ ਹੈ।

Punjab Bani 05 May,2024
ਸੁਪਰੀਮ ਕੋਰਟ ਨੇ ਸੀਐਮ ਦੀ ਰਿਹਾਇਸ਼ ਦੇ ਬਾਹਰ ਸੜਕ ਨੂੰ ਆਮ ਜਨਤਾ ਲਈ ਖੋਲਣ ਦੇ ਹੁਕਮ ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਸੀਐਮ ਦੀ ਰਿਹਾਇਸ਼ ਦੇ ਬਾਹਰ ਸੜਕ ਨੂੰ ਆਮ ਜਨਤਾ ਲਈ ਖੋਲਣ ਦੇ ਹੁਕਮ ਤੇ ਲਗਾਈ ਰੋਕ ਚੰਡੀਗੜ੍ਹ : ਦੇਸ਼ ਦੀ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਨਿਰਦੇਸ਼ 'ਤੇ ਰੋਕ ਲਗਾ ਦਿੱਤੀ ਹੈ ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਬਾਹਰ ਸੜਕ ਨੂੰ ਜਨਤਾ ਲਈ ਖੋਲ੍ਹਣ ਦੇ ਹੁਕਮ ਦਿੱਤੇ ਸਨ। ਜਸਟਿਸ ਸੰਜੀਵ ਖੰਨਾ ਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਦੋਵਾਂ ਨੇ ਸੜਕ ਖੋਲ੍ਹਣ ਦਾ ਵਿਰੋਧ ਕੀਤਾ ਹੈ। ਇਹ ਸੜਕ 1980 'ਚ ਖਤਰੇ ਦੇ ਡਰੋਂ ਬੰਦ ਕਰ ਦਿੱਤੀ ਗਈ ਸੀ ਤੇ ਹੁਣ ਤੱਕ ਬੰਦ ਪਈ ਹੈ। ਬੈਂਚ ਨੇ ਪੰਜਾਬ ਸਰਕਾਰ ਵੱਲੋਂ ਦਾਇਰ ਪਟੀਸ਼ਨ 'ਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰ ਕੇ 2 ਸਤੰਬਰ ਤਕ ਜਵਾਬ ਵੀ ਮੰਗਿਆ ਹੈ। ਹਾਈ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਚੰਡੀਗੜ੍ਹ ਪ੍ਰਸ਼ਾਸਨ ਨੂੰ ਟ੍ਰਾਇਲ ਦੇ ਆਧਾਰ 'ਤੇ ਇਕ ਮਈ ਤੋਂ ਸੈਕਟਰ-2 ਸਥਿਤ ਮੁੱਖ ਮੰਤਰੀ ਨਿਵਾਸ ਦੇ ਸਾਹਮਣੇ ਵਾਲੀ ਸੜਕ ਨੂੰ ਜਨਤਾ ਲਈ ਖੋਲ੍ਹਣ ਲਈ ਕਿਹਾ ਗਿਆ ਸੀ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਕੇ ਇਸ ਹੁਕਮ ਨੂੰ ਚੁਣੌਤੀ ਦਿੱਤੀ ਸੀ।

Punjab Bani 03 May,2024
ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ ਚੰਡੀਗੜ੍ਹ, 2 ਮਈ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅਲੱਗ-ਅਲੱਗ ਮਾਮਲਿਆਂ ਵਿਚ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫਤਰ ਵੱਲੋਂ ਚੇਤਾਵਨੀ ਜਾਰੀ ਕੀਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਤੇ ਮੁੱਖ ਮੰਤਰੀ ਸ. ਭਗਵੰਤ ਮਾਨ ਅਤੇ ਲੋਕ ਸਭਾ ਚੋਣਾਂ-2024 ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਖਿਲਾਫ ਇਕ ਵੀਡਿਓ ਵਿਚ ‘ਦਿੱਲੀ ਦੇ ਦਲਾਲ’ ਸ਼ਬਦ ਦੀ ਵਰਤੋਂ ਕੀਤੀ ਗਈ ਸੀ ਜੋ ਕਿ ਆਦਰਸ਼ ਚੋਣ ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਬਾਅਦ ਵਿਚ ਇਹ ਵੀਡਿਓ ਹਟਾ ਲਈ ਸੀ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਵੱਲੋਂ ਚੋਣ ਰੈਲੀ ਵਿਚ ਬੱਚਿਆਂ ਦੀ ਸ਼ਮੂਲੀਅਤ ਦੇ ਮਾਮਲੇ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਮੰਨਿਆ ਗਿਆ ਹੈ। ਲੁਧਿਆਣਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਵੀ ਰਿਪੋਰਟ ਆਈ ਸੀ ਕਿ ਚੋਣ ਰੈਲੀ ਦੌਰਾਨ ਬੱਚਿਆਂ ਦੀ ਵਰਤੋਂ ਕੀਤੀ ਗਈ ਹੈ। ਚੋਣਾਂ ਵਿੱਚ ਬੱਚਿਆਂ ਦੀ ਵਰਤੋਂ ਬਾਬਤ ਭਾਰਤੀ ਚੋਣ ਕਮਿਸ਼ਨ ਵੱਲੋਂ ਸਾਫ ਦਿਸ਼ਾ-ਨਿਰਦੇਸ਼ ਹਨ ਕਿ ਚੋਣ ਰੈਲੀਆਂ/ਮੁਹਿੰਮਾਂ ਵਿਚ ਬੱਚਿਆਂ ਦੀ ਵਰਤੋਂ ਨਾ ਕੀਤੀ ਜਾਵੇ। ਭਾਰਤੀ ਚੋਣ ਕਮਿਸ਼ਨ ਦੀਆਂ ਆਦਰਸ਼ ਚੋਣ ਜ਼ਾਬਤੇ ਸਬੰਧੀ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਕਰਕੇ ਸ਼੍ਰੋਮਣੀ ਅਕਾਲੀ ਦਲ ਨੂੰ ਚੇਤਾਵਨੀ ਦਿੱਤੀ ਗਈ ਹੈ ਅਤੇ ਨਿਰਦੇਸ਼ ਦਿੱਤਾ ਹੈ ਕਿ ਉਹ ਅਜਿਹੀਆਂ ਗਲਤੀਆਂ ਦੋਬਾਰਾ ਨਾ ਕਰੇ ਅਤੇ ਚੋਣ ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰੇ। ਉੱਧਰ ਆਮ ਆਦਮੀ ਪਾਰਟੀ ਨੂੰ ‘ਅਨਸੈਕਰਡ ਗੇਮਜ਼ ਆਫ ਪੰਜਾਬ’ ਵਰਗੀਆਂ ਪੋਸਟਾਂ/ਵੀਡੀਓਜ਼ ਪਾਉਣ ਤੋਂ ਰੋਕਿਆ ਗਿਆ ਹੈ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਆਪਣੇ ਸਿਆਸੀ ਵਿਰੋਧੀਆਂ ਲਈ ਜਾਤ ਆਧਾਰਤ ਟਿੱਪਣੀਆਂ ਨੂੰ ਵੀ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਆਦਰਸ਼ ਚੋਣ ਜ਼ਾਬਤੇ ਦੇ ਨਿਰਦੇਸ਼ਾਂ ਦੀ ਉਲੰਘਣਾ ਮੰਨਿਆ ਗਿਆ ਹੈ। ਤਰਨ ਤਾਰਨ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਵੀ ਰਿਪੋਰਟ ਆਈ ਸੀ ਕਿ ਜਾਤ ਆਧਾਰਤ ਟਿੱਪਣੀਆਂ ਦੀ ਵਰਤੋਂ ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦੀ ਉਲੰਘਣਾ ਹੈ। ਭਾਰਤੀ ਚੋਣ ਕਮਿਸ਼ਨ ਦੀਆਂ ਆਦਰਸ਼ ਚੋਣ ਜ਼ਾਬਤੇ ਸਬੰਧੀ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਕਰਕੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਦਿੱਤੀ ਗਈ ਹੈ ਅਤੇ ਨਿਰਦੇਸ਼ ਦਿੱਤਾ ਹੈ ਕਿ ਉਹ ਅਜਿਹੀ ਗਲਤੀ ਦੋਬਾਰਾ ਨਾ ਕਰੇ ਅਤੇ ਚੋਣ ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰੇ।

Punjab Bani 02 May,2024
ਅਕਾਲੀ ਬੇ.ਜੇ.ਪੀ. ਇੱਕੋ ਥਾਲੀ ਦੇ ਚੱਟੇ ਵੱਟੇ ਅਤੇ ਪੰਜਾਬ ਵਿਰੋਧੀ

ਅਕਾਲੀ ਬੇ.ਜੇ.ਪੀ. ਇੱਕੋ ਥਾਲੀ ਦੇ ਚੱਟੇ ਵੱਟੇ ਅਤੇ ਪੰਜਾਬ ਵਿਰੋਧੀ ਪਾਰਲੀਮੈਂਟ ਚੋਣਾਂ ਸੁਖਬੀਰ ਸਿੰਘ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ ਪਟਿਆਲਾ, 2 ਮਈ, 2024 ( ) ਪਰੈਸ ਦੇ ਨਾਂ ਇੱਕ ਬਿਆਨ ਜਾਰੀ ਕਰਦੇ ਹੋਏ ਸ.ਹਰਚੰਦ ਸਿੰਘ ਬਰਸਟ ਜਨਰਲ ਸਕੱਤਰ ਆਪ ਪੰਜਾਬ, ਚੇਅਰਮੈਨ ਪੰਜਾਬ ਮੰਡੀ ਬੋਰਡ ਨੇ ਕਿਹਾ ਕਿ ਪੰਜਾਬ ਵਿੱਚ 1997 ਤੋਂ 2002 ਤੱਕ, 2007 ਤੋਂ 2017 ਤੱਕ ਅਕਾਲੀ ਭਾਜਪਾ ਗਠਜੋੜ ਦੀ ਸਰਕਾਰ ਰਹੀ। ਇਸੇ ਸਮੇਂ ਹੀ ਪੰਜਾਬ ਦੇ ਆਰਥਿਕ ਸੋਮਿਆ ਦੀ ਬਰਬਾਦੀ ਕੀਤੀ ਗਈ। ਜੋਂ ਕਿ ਇਹਨਾਂ 15 ਸਾਲਾਂ ਵਿੱਚ ਇੱਕ ਰਿਕਾਰਡ ਹੈ। ਪੰਜਾਬ ਸਿਰ ਇਸੇ ਸਮੇਂ ਹੀ ਦੋ ਲੱਖ ਕਰੋੜ ਤੋਂ ਵੱਧ ਦਾ ਕਰਜ਼ਾ ਚੜਿਆ। ਸ.ਪ੍ਰਕਾਸ਼ ਸਿੰਘ ਬਾਦਲ ਨੇ ਮੁੱਖ ਮੰਤਰੀ ਸਮੇਂ ਬਿਨਾਂ ਕਿਸੇ ਪਲਾਨਿੰਗ ਦੇ ਨਾਲ ਸੰਗਤ ਦਰਸ਼ਨ ਦੇ ਨਾਂ ਥੱਲੇ ਅਰਬਾਂ ਰੁਪਏ ਵੰਡੇ ਜੋ ਕਿ ਕਿਸੇ ਵੀ ਤਰਾਂ ਡਿਵੈਲਪਮੈਂਟ ਲਈ ਸਹੀ ਵਰਤੋਂ ਵਿੱਚ ਨਹੀ ਆਏ। ਇਸੇ ਸਮੇ ਦੋਰਾਨ ਪੰਜਾਬ ਦੇ ਪਬਲਿਕ ਸੈਕਟਰ ਦੇ ਅਦਾਰਿਆਂ ਦੀ ਡਿਸਇਨਵੈਸਟਮੈਂਟ ਹੋਈ, ਸਿੰਚਾਈ ਵਿਭਾਗ ਦੇ ਗੈਸਟ ਹਾਊਸ, ਟੂਰਇਜ਼ਮ ਦੇ ਸਾਰੇ ਅਦਾਰੇ ਅਤੇ ਹੋਰ ਬਹੁਤ ਸਾਰੇ ਪਬਲਿਕ ਸੈਕਟਰ ਦੇ ਅਦਾਰੇ ਸਸਤੇ ਰੇਟਾਂ ਤੇ ਵੇਚ ਕੇ ਪੰਜਾਬ ਦੇ ਸਰਕਾਰੀ ਖਜ਼ਾਨੇ ਨੂੰ ਅਰਬਾਂ ਰੁਪਏ ਦਾ ਚੂਨਾ ਲਗਾਇਆ ਗਿਆ। ਬਿਜਲੀ ਬੋਰਡ ਵਰਗਾ ਮਹੱਤਵਪੂਰਨ ਅਦਾਰਾ ਵੀ ਭੰਨਤੋੜ ਕਰਕੇ ਦੋ ਭਾਗਾਂ ਵਿੱਚ ਵੰਡ ਦਿੱਤਾ ਗਿਆ ਤੇ ਪ੍ਰਾਈਵੇਟ ਥਰਮਲਾਂ ਨਾਲ ਇਹੋ ਜਿਹੇ ਸਮਝੋਤੇ ਕੀਤੇ ਕਿ ਬਿਨਾਂ ਬਿਜਲੀ ਲਏ ਵੀ ਸਰਕਾਰ ਵੱਲੋ ਪੈਸਾ ਦਿੱਤਾ ਜਾਂਦਾ ਸੀ ਅਤੇ ਨਿੱਜੀ ਲਾਭ ਲੈਣ ਲਈ ਸਰਕਾਰੀ ਥਰਮਲ ਪਲਾਂਟ ਬੰਦ ਕਰਨ ਵੱਲ ਕਦਮ ਵਧਾ ਦਿੱਤੇ। ਅੱਜ ਭਾਰਤੀ ਜਨਤਾ ਪਾਰਟੀ ਦੇ ਸਾਰੇ ਅਹੁਦੇਦਾਰ ਅਤੇ ਚੋਣ ਲੜ ਰਹੇ ਉਮੀਦਵਾਰ ਪੰਜਾਬ ਵਿੱਚ ਕਿਸ ਮੂੰਹ ਨਾਲ ਲੋਕਾਂ ਵਿੱਚ ਜਾ ਰਹੇ ਹਨ। ਜਦੋਂ ਕਿਸਾਨ ਮਜਦੂਰ ਦਿੱਲੀ ਰੋਸ ਵਿਖਾਵਾ ਕਰਨ ਲਈ ਜਾਣ ਲੱਗੇ ਤਾਂ ਉਹਨਾਂ ਨੂੰ ਰਸਤੇ ਵਿੱਚ ਰੋਕ ਕੇ ਅੱਥਰੀ ਗੈਸ ਛੱਡ, ਗੋਲੀਆਂ ਚਲਾ, ਬੈਰੀਗੇਟ, ਕਿੱਲਾ ਲਗਾ ਫਾਸਇਜ਼ਮ ਦਾ ਦਿਖਾਵਾ ਕੀਤਾ। ਨਿਹੱਥੇ ਲੋਕਾਂ ਦੇ ਅੱਥਰੂ ਗੈਸ, ਗੋਲੀਆਂ ਚਲਾ ਜੱਲ੍ਹਿਆ ਵਾਲੇ ਬਾਗ ਦੀ ਯਾਦ ਦੁਹਰਾ ਦਿੱਤੀ। ਐਮ.ਐਸ.ਪੀ. ਦੀ ਗਰੰਟੀ ਤਾਂ ਦੂਰ ਇੱਕ ਸਾਲ ਤੋਂ ਵੱਧ ਦਿੱਲੀ ਬਾਰਡਰ ਤੇ ਬੈਠੇ ਕਿਸਾਨਾ ਤੇ ਪਾਏ ਝੂਠੇ ਕੇਸ ਵੀ ਵਾਪਿਸ ਨਹੀ ਲਏ। ਲਖੀਮਪੁਰ ਖੀਰੀ (ਉੱਤਰ ਪ੍ਰੇਦਸ਼) ਵਿੱਚ ਬੀ.ਜੇ.ਪੀ. ਦੇ ਐਮ.ਪੀ. ਅਤੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਮੁੰਡੇ ਅਸ਼ੀਸ਼ ਮਿਸ਼ਰਾ ਵੱਲੋਂ ਥਾਰ, ਜੀਪ ਕਿਸਾਨਾ ਤੇ ਚੜਾ ਫੱਟੜ ਕੀਤੇ ਅਤੇ ਕਤਲ ਕੀਤੇ, ਜਿਸਦਾ ਕੋਈ ਇਨਸਾਫ ਨਹੀ ਦਿੱਤਾ ਗਿਆ। ਕੇਂਦਰ ਸਰਕਾਰ ਵੱਲੋ ਪੰਜਾਬ ਦਾ ਆਰ.ਡੀ.ਐਫ ਦਾ 5726 ਕਰੋੜ ਅਤੇ ਹੈਲਥ ਮਿਸ਼ਨ ਦਾ 2800 ਕਰੋੜ ਕੁਲ 8000 ਕਰੋੜ ਰੁਪਏ ਤੋਂ ਵੱਧ ਦਾ ਫੰਡ ਰੋਕ ਰੱਖਿਆ ਹੈ। ਪੰਜਾਬ ਨੂੰ ਕੋਈ ਆਰਥਿਕ ਪੈਕਜ ਨਹੀਂ ਦਿੱਤਾ। ਸੁਖਬੀਰ ਸਿੰਘ ਬਾਦਲ ਪ੍ਰਧਾਨ ਅਕਾਲੀ ਦਲ ਤਰਲੇ ਕਰਦੇ ਰਹੇ ਕਿ ਪੰਜਾਬ ਵਿੱਚ ਬੀ.ਜੇ.ਪੀ. ਨਾਲ ਗੱਠਜੋੜ ਹੋ ਜਾਵੇ ਪਰੰਤੂ ਕਿਸਾਨਾ, ਮਜਦੂਰਾਂ ਤੇ ਪੰਜਾਬ ਦੇ ਲੋਕਾਂ ਦੇ ਰੋਹ ਤੋਂ ਡਰਦੇ ਨਹੀ ਕੀਤਾ ਸਪਸੱਟ ਹੈ ਕਿ ਚੋਣਾਂ ਤੋ ਬਾਅਦ ਅਕਾਲੀ ਦਲ ਬੀ.ਜੇ.ਪੀ. ਵੱਲ ਹੀ ਜਾਵੇਗਾ ਇਸ ਲਈ ਅਕਾਲੀ ਦਲ ਨੂੰ ਵੋਟ ਜਾਂ ਬੀ.ਜੇ.ਪੀ. ਨੂੰ ਵੋਟ ਇੱਕੋ ਹੀ ਗੱਲ ਹੈ, ਅੰਦਰ ਖਾਤੇ ਸਭ ਇਕੱਠੇ ਹਨ। ਪੰਜਾਬ ਨੂੰ ਬਚਾਉਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੰਮੇ ਸਮੇਂ ਬਾਅਦ ਬੰਦ ਪਏ ਸੂਏ ਚਾਲੂ ਕਰਕੇ ਟੇਲਾਂ ਤੱਕ ਪਾਣੀ ਪਹੁੰਚਾਉਣਾ ਸ਼ੁਰੂ ਕੀਤਾ ਜੋ ਕਿ ਬਹੁਤ ਜਰੂਰੀ ਹੈ ਸਾਰੇ ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ, 900 ਤੋਂ ਵੱਧ ਮੁਹੱਲਾ ਕਲੀਨਕ, ਸਕੂਲ ਆਫ ਐਮੀਨੈਂਸ, ਔਰਤਾਂ ਨੂੰ ਮੁਫ਼ਤ ਬੱਸ ਸਫਰ, ਘਰ ਘਰ ਰਾਸ਼ਨ, 43000 ਤੋਂ ਵੱਧ ਸਰਕਾਰੀ ਨੋਕਰੀਆਂ ਦੀ ਭਰਤੀ , ਪੰਜਾਬ ਦੇ ਖਜ਼ਾਨੇ ਨੂੰ ਭਰਨ ਲਈ ਆਮਦਨ ਵਿੱਚ ਵਾਧਾ, ਫਰਿਸ਼ਤੇ ਸਕੀਮ, ਸੜਕ ਸੁਰੱਖਿਆਂ ਫੋਰਸ ਤੋਂ ਇਲਾਵਾ ਸ.ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਿੱਚ ਸਰਕਾਰ ਨੇ ਪੰਜਾਬ ਵਿੱਚ ਨਵੀਂ ਇੰਡਸਟਰੀ ਲਗਾਉਣ ਲਈ ਵੀ ਸਾਰਥਿਕ ਕਦਮ ਚੁੱਕੇ ਹਨ ਅੱਜ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸਾਰੇ 13 ਉਮੀਦਵਾਰ ਜਿੱਤ ਵੱਲ ਵੱਧ ਰਹੇ ਹਨ ਅਕਾਲੀ ਭਾਜਪਾ ਉਮੀਦਵਾਰਾਂ ਨੂੰ ਮੂੰਹ ਦੀ ਖਾਣੀ ਪਵੇਗੀ ਇਹ ਚੋਣ ਤੋਂ ਬਾਦ ਅਕਾਲੀ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨਗੀ ਤੋਂ ਵੀ ਲਾਂਭੇ ਕਰ ਦੇਣਾ ਹੈ।

Punjab Bani 02 May,2024
ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ

ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸੁਰਜੀਤ ਸਿੰਘ ਅਬਲੋਵਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ 'ਚ ਹੋਏ ਸ਼ਾਮਲ ਜਸਪਾਲ ਕਲਿਆਣ ਸਮੇਤ ਦੋ ਸਾਬਕਾ ਕੌਂਸਲਰ ਵੀ ਹੋਏ ‘ਆਪ’ 'ਚ ਸ਼ਾਮਲ ਪੰਜਾਬ 'ਚ ਅਕਾਲੀ ਦਲ ਬਾਦਲ ਖ਼ਤਮ, ਲੋਕਾਂ ਨੂੰ ਨਹੀਂ ਹੈ ਪਾਰਟੀ 'ਤੇ ਭਰੋਸਾ : ਭਗਵੰਤ ਮਾਨ ਚੰਡੀਗੜ੍ਹ, 2 ਮਈ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਟਿਆਲਾ ਵਿੱਚ ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਵੱਡਾ ਹੁਲਾਰਾ ਮਿਲਿਆ ਹੈ। 'ਆਪ' ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਉਸ ਸਮੇਂ ਵੱਡਾ ਝਟਕਾ ਦਿੱਤਾ ਜਦੋਂ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਸੁਰਜੀਤ ਸਿੰਘ ਅਬਲੋਵਾਲ ਮੁੱਖ ਮੰਤਰੀ ਭਗਵੰਤ ਮਾਨ, ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਆਪ' ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਰਜੀਤ ਸਿੰਘ ਅਬਲੋਵਾਲ ਦਾ 'ਆਪ' ਪਰਿਵਾਰ 'ਚ ਸਵਾਗਤ ਕੀਤਾ। ਸੁਰਜੀਤ ਅਬਲੋਵਾਲ ਨੇ ਸਿਆਸਤ ਦੀ ਸ਼ੁਰੂਆਤ ਵਿਦਿਆਰਥੀ ਰਾਜਨੀਤੀ ਤੋਂ ਕੀਤੀ ਸੀ। ਉਹ 1980 ਵਿੱਚ ਪੰਜਾਬ ਸਟੂਡੈਂਟ ਯੂਨੀਅਨ ਦੇ ਮੀਤ ਪ੍ਰਧਾਨ ਬਣੇ ਸਨ। 1986 ਵਿੱਚ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਬਣੇ, 1997 ਵਿੱਚ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ, ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਅਤੇ ਕੌਮੀ ਸੀਨੀਅਰ ਮੀਤ ਪ੍ਰਧਾਨ ਬਣੇ। ਉਹ ਸ਼੍ਰੋਮਣੀ ਅਕਾਲੀ ਦਲ ਵਿੱਚ ਦੋ ਵਾਰ ਵਰਕਿੰਗ ਕਮੇਟੀ ਦੇ ਮੈਂਬਰ ਤੋਂ ਇਲਾਵਾ ਕੌਮੀ ਜਥੇਬੰਦਕ ਸਕੱਤਰ ਵੀ ਰਹਿ ਚੁੱਕੇ ਹਨ। ਸ਼੍ਰੋਮਣੀ ਅਕਾਲੀ ਦਲ ਸਰਕਾਰ ਦੇ ਕਾਰਜਕਾਲ (2007-2012) ਦੌਰਾਨ ਪੰਜਾਬ ਰਾਜ ਬੀਜ ਨਿਗਮ ਦੇ ਚੇਅਰਮੈਨ ਅਤੇ 2012 ਤੋਂ 2017 ਤਕ ਪੰਜਾਬ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ ਦੇ ਚੇਅਰਮੈਨ ਦੇ ਅਹੁਦੇ ਉੱਤੇ ਵੀ ਰਹਿ ਚੁੱਕੇ ਹਨ। ਅਬਲੋਵਾਲ ਦਾ ਅਕਾਲੀ ਦਲ ਬਾਦਲ ਛੱਡਣਾ ਯਕੀਨੀ ਤੌਰ 'ਤੇ ਪਾਰਟੀ ਲਈ ਵੱਡਾ ਨੁਕਸਾਨ ਹੈ ਅਤੇ ਉਨ੍ਹਾਂ ਦੇ 'ਆਪ' 'ਚ ਆਉਣ ਨਾਲ ਪਟਿਆਲਾ 'ਚ ਡਾ. ਬਲਬੀਰ ਦੀ ਸਥਿਤੀ ਹੋਰ ਵੀ ਮਜ਼ਬੂਤ ਹੋਵੇਗੀ। ਉਨ੍ਹਾਂ ਦੇ ਨਾਲ ਜਸਪਾਲ ਸਿੰਘ ਕਲਿਆਣ (ਸ਼੍ਰੋਮਣੀ ਅਕਾਲੀ ਦਲ ਪਟਿਆਲਾ ਦਿਹਾਤੀ, ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਤੇ ਪਟਿਆਲਾ ਦੇ ਦੋ ਸਾਬਕਾ ਕੌਂਸਲਰ ਕਮਲਜੀਤ ਸਿੰਘ (ਸ਼੍ਰੋਮਣੀ ਅਕਾਲੀ ਦਲ) ਅਤੇ ਰਵਿੰਦਰਪਾਲ ਸਿੰਘ ਉਰਫ਼ ਜੌਨੀ ਕੋਹਲੀ (ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ) ਵੀ ‘ਆਪ’ ਵਿੱਚ ਸ਼ਾਮਲ ਹੋਏ। ਉਨ੍ਹਾਂ ਤੋਂ ਇਲਾਵਾ ਬਲਦੇਵ ਸਿੰਘ ਬਠੋਈ (ਚੇਅਰਮੈਨ ਬਲਾਕ ਸੰਮਤੀ ਸਨੌਰ), ਐਡਵੋਕੇਟ ਮਨਬੀਰ ਸਿੰਘ ਵਿਰਕ ਅਤੇ ਸ਼ਿਵਰਾਜ ਸਿੰਘ ਵਿਰਕ (ਕੌਮੀ ਸੀਨੀਅਰ ਮੀਤ ਪ੍ਰਧਾਨ ਯੂਥ ਅਕਾਲੀ ਦਲ) ਵੀ ਅਕਾਲੀ ਦਲ ਛੱਡ ਕੇ 'ਆਪ' ਵਿੱਚ ਸ਼ਾਮਲ ਹੋ ਗਏ। ਸਾਰੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ‘ਆਪ’ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਹਰ ਵਰਗ ਦੇ ਲੋਕ ਲਗਾਤਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਪੰਜਾਬ ਨੂੰ ਮੁੜ ਰੰਗਲਾ ਬਣਾਉਣ ਵਿੱਚ ਆਪਣਾ ਯੋਗਦਾਨ ਪਾ ਰਹੇ ਹਨ। ਅਕਾਲੀ ਦਲ ਬਾਰੇ ਉਨ੍ਹਾਂ ਕਿਹਾ ਕਿ ਅਕਾਲੀ ਲੀਡਰਸ਼ਿਪ ਵਿੱਚ ਉੱਪਰ ਤੋਂ ਹੇਠਾਂ ਤੱਕ ਬੇਭਰੋਸਗੀ ਅਤੇ ਅਸੁਰੱਖਿਆ ਦਾ ਮਾਹੌਲ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਅਤੇ ਅਕਾਲੀ ਦਲ ਦੇ ਵਰਕਰਾਂ ਨੂੰ ਅਕਾਲੀ-ਬਾਦਲ 'ਤੇ ਕੋਈ ਭਰੋਸਾ ਨਹੀਂ ਹੈ। ਜਦੋਂ ਕਿਸੇ ਵੀ ਪਾਰਟੀ ਦੇ ਲੋਕਾਂ ਵਿੱਚ ਅਵਿਸ਼ਵਾਸ ਪੈਦਾ ਹੋ ਜਾਵੇ ਤਾਂ ਉਹ ਜਿੱਤ ਨਹੀਂ ਸਕਦੇ। ਹੁਣ ਪੰਜਾਬ ਦੇ ਲੋਕਾਂ ਦਾ ਅਕਾਲੀ ਦਲ 'ਤੇ ਭਰੋਸਾ ਨਹੀਂ ਰਿਹਾ, ਪਾਰਟੀ ਖ਼ਤਮ ਹੋ ਗਈ ਹੈ। ਪਰ ਹੁਣ ਲੋਕ ਸਿਰਫ਼ 'ਆਪ' ਵੱਲ ਦੇਖਦੇ ਹਨ। ਇਸ ਵਾਰ ਆਮ ਆਦਮੀ ਪਾਰਟੀ ਪੰਜਾਬ 'ਚ ਲੋਕ ਸਭਾ ਚੋਣਾਂ 13-0 ਨਾਲ ਜਿੱਤ ਕੇ ਇਤਿਹਾਸ ਰਚੇਗੀ।

Punjab Bani 02 May,2024
ਕਾਂਗਰਸ ਨੂੰ ਝਟਕਾ : ਦਲਵੀਰ ਗੋਲਡੀ ਆਪ ਵਿੱਚ ਹੋਏ ਸ਼ਾਮਲ

ਕਾਂਗਰਸ ਨੂੰ ਝਟਕਾ : ਦਲਵੀਰ ਗੋਲਡੀ ਆਪ ਵਿੱਚ ਹੋਏ ਸ਼ਾਮਲ ਚੰਡੀਗੜ੍ਹ, 1 ਮਈ ਕਾਂਗਰਸ ਦੇ ਸੀਨੀਅਰ ਆਗੂ ਦਲਵੀਰ ਸਿੰਘ ਗੋਲਡੀ ਨੇ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿਖੇ ਆਪਣੀ ਰਿਹਾਇਸ਼ ‘ਤੇ ਗੋਲਡੀ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ। ਇਸ ਮੌਕੇ ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਮੌਜੂਦ ਸਨ। ਦੱਸਣਯੋਗ ਹੈ ਕਿ ਦਲਵੀਰ ਸਿੰਘ ਗੋਲਡੀ ਪਹਿਲਾਂ ਵਿਧਾਇਕ ਵੀ ਰਹੇ ਹਨ। ਉਹ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਧੂਰੀ ਤੋਂ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਕਾਂਗਰਸ ਦੀ ਟਿਕਟ ‘ਤੇ ਚੋਣ ਲੜੇ ਸਨ ਪਰ ਹਾਰ ਗਏ ਸਨ। 

Punjab Bani 01 May,2024
ਮੁੱਖ ਮੰਤਰੀ ਮਾਨ ਨੇ ਕੀਤੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ

ਮੁੱਖ ਮੰਤਰੀ ਮਾਨ ਨੇ ਕੀਤੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਨਵੀਂ ਦਿੱਲੀ, 30 ਅਪਰੈਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਿੱਲੀ ਦੇ ਆਪਣੇ ਹਮਰੁਤਬਾ ਅਰਵਿੰਦ ਕੇਜਰੀਵਾਲ ਨਾਲ ਜੇਲ੍ਹ ਵਿਚ ਮੁਲਾਕਾਤ ਕੀਤੀ ਅਤੇ ਕਿਹਾ ਕਿ ‘ਆਪ’ ਸੁਪਰੀਮੋ ਨੇ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਵਿਚ ਇੰਡੀਆ ਗਠਜੋੜ ਦੇ ਉਮੀਦਵਾਰਾਂ ਲਈ ਸਰਗਰਮੀ ਨਾਲ ਪ੍ਰਚਾਰ ਕਰਨ ਲਈ ਕਿਹਾ ਹੈ। ਸ੍ਰੀ ਮਾਨ ਨੇ ਪੱਤਰਕਾਰਾਂ ਨੂੰ ਇਹ ਵੀ ਦੱਸਿਆ ਕਿ ਸ੍ਰੀ ਕੇਜਰੀਵਾਲ ਦੀ ਸਿਹਤ ਠੀਕ ਹੈ ਅਤੇ ਉਹ ਇਨਸੁਲਿਨ ਲੈ ਰਹੇ ਹਨ। ਦਿੱਲੀ ਦੇ ਮੁੱਖ ਮੰਤਰੀ ਨੇ ਲੋਕਾਂ ਨੂੰ ਉਨ੍ਹਾਂ ਦੀ ਚਿੰਤਾ ਨਾ ਕਰਨ ਅਤੇ ਚੋਣਾਂ ਦੌਰਾਨ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਕਿਹਾ ਹੈ। ਪੰਦਰਵਾੜੇ ਵਿੱਚ ਸ੍ਰੀ ਮਾਨ ਦੀ ਸ੍ਰੀ ਕੇਜਰੀਵਾਲ ਨਾਲ ਜੇਲ੍ਹ ਵਿੱਚ ਇਹ ਦੂਜੀ ਮੁਲਾਕਾਤ ਹੈ।

Punjab Bani 30 April,2024
ਜੇਲ ਅੰਦਰ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਖਤਰਾ : ਸੰਜੇ ਸਿੰਘ

ਜੇਲ ਅੰਦਰ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਖਤਰਾ : ਸੰਜੇ ਸਿੰਘ ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਨੇ ਫਿਰ ਕਿਹਾ ਹੈ ਕਿ ਤਿਹਾੜ ਜੇਲ੍ਹ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਖ਼ਤਰਾ ਹੈ। 'ਆਪ' ਨੇਤਾ ਸੰਜੇ ਸਿੰਘ ਨੇ ਕਿਹਾ ਹੈ ਕਿ ਕੇਂਦਰ ਦੇ ਇਸ਼ਾਰੇ 'ਤੇ ਤਿਹਾੜ 'ਚ ਤਾਮਾਮ ਨਿਯਮਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ। ਜਿਸ ਜੇਲ੍ਹ 'ਚ ਕੈਦੀਆਂ ਦੇ ਕਤਲ ਤਕ ਹੋ ਰਹੇ ਤੇ ਕੈਦੀਆਂ ਦੇ ਸਿਰ ਪਾੜੇ ਜਾ ਰਹੇ ਹਨ, ਉਸ ਜੇਲ੍ਹ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਨਾਲ ਖਿਲਵਾੜ ਹੋ ਰਿਹਾ ਹੈ। ਇੱਥੋਂ ਤੱਕ ਕਿ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਨੂੰ ਵੀ ਜੇਲ੍ਹ ਵਿਚ ਉਨ੍ਹਾਂ ਨੂੰ ਮਿਲਣ ਤੋਂ ਰੋਕ ਦਿੱਤਾ ਗਿਆ ਹੈ। ਕਾਂਗਰਸ ਦੇ ਸੂਬਾ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਦੇ ਅਸਤੀਫੇ ਦਾ ਗਠਜੋੜ 'ਤੇ ਪੈਣ ਵਾਲੇ ਅਸਰ ਬਾਰੇ ਪੁੱਛੇ ਜਾਣ 'ਤੇ ਸੰਜੇ ਸਿੰਘ ਨੇ ਕਿਹਾ ਕਿ ਇਸ ਦਾ ਕੋਈ ਅਸਰ ਨਹੀਂ ਪਵੇਗਾ, ਇਸ ਵਾਰ ਮੋਦੀ ਸਰਕਾਰ ਖਿਲਾਫ ਲੋਕ ਚੋਣ ਲੜ ਰਹੇ ਹਨ।

Punjab Bani 29 April,2024
ਮੁੱਖ ਮੰਤਰੀ ਭਗਵੰਤ ਮਾਨ ਹੋਏ ਦੁਰਗਿਆਣਾ ਮੰਦਰ ਵਿੱਚ ਨਤਮਸਤਕ

ਮੁੱਖ ਮੰਤਰੀ ਭਗਵੰਤ ਮਾਨ ਹੋਏ ਦੁਰਗਿਆਣਾ ਮੰਦਰ ਵਿੱਚ ਨਤਮਸਤਕ ਅੰਮ੍ਰਿਤਸਰ- ਲੋਕ ਸਭਾ ਚੋਣਾਂ 2024 ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਾਝੇ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ ਜਿਸ ਦੇ ਚਲਦੇ ਅੱਜ ਉਹ ਸਵੇਰੇ ਆਪਣੇ ਪਰਿਵਾਰ ਦੇ ਨਾਲ ਪਹਿਲਾਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਅਤੇ ਉੱਥੇ ਉਹਨਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਜਿਸ ਤੋਂ ਬਾਅਦ ਭਗਵੰਤ ਮਾਨ ਅਤੇ ਉਹਨਾਂ ਦਾ ਪਰਿਵਾਰ ਤੇ ਉਹਨਾਂ ਦੀ ਨਵਜੰਮੀ ਬੇਟੀ ਨਿਆਮਤ ਕੌਰ ਦੁਰਗਿਆਣਾ ਮੰਦਰ ਵਿੱਚ ਮਾਤਾ ਦਾ ਆਸ਼ੀਰਵਾਦ ਲੈਣ ਪਹੁੰਚੇ। ਉਹਨਾਂ ਦੁਰਗਿਆਣਾ ਮੰਦਿਰ ਵਿੱਚ ਵੀ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਿਸ ਤੋਂ ਬਾਅਦ ਦੁਰਗਿਆਣਾ ਕਮੇਟੀ ਦੀ ਪ੍ਰਧਾਨ ਲਕਸ਼ਮੀਕਾਂਤ ਚਾਵਲਾ ਵੱਲੋਂ ਉਹਨਾਂ ਨੂੰ ਦੁਰਗਿਆਣਾ ਕਮੇਟੀ ਦਾ ਮਾਡਲ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

Punjab Bani 26 April,2024
ਅਦਾਲਤ ਨੇ ਮਨੀਸ਼ ਸਿਸੋਦੀਆਦੀ ਨਿਆਇਕ ਹਿਰਾਸਤ ਵਧਾਈ

ਅਦਾਲਤ ਨੇ ਮਨੀਸ਼ ਸਿਸੋਦੀਆਦੀ ਨਿਆਇਕ ਹਿਰਾਸਤ ਵਧਾਈ ਨਵੀਂ ਦਿੱਲੀ, 26 ਅਪਰੈਲ ਇਥੋਂ ਦੀ ਅਦਾਲਤ ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਦਰਜ ਮਨੀ ਲਾਂਡਰਿੰਗ ਮਾਮਲੇ ‘ਚ ਅੱਜ  ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 8 ਮਈ ਤੱਕ ਵਧਾ ਦਿੱਤੀ ਹੈ। ਪਿਛਲੇ ਹਫ਼ਤੇ ਸਿਸੋਦੀਆ ਨੇ ਚੱਲ ਰਹੀਆਂ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਲਈ ਪ੍ਰਚਾਰ ਕਰਨ ਲਈ ਆਪਣੀ ਅੰਤਰਿਮ ਜ਼ਮਾਨਤ ਪਟੀਸ਼ਨ ਵਾਪਸ ਲੈ ਲਈ ਸੀ।

Punjab Bani 26 April,2024
ਰੋਬਿਨ ਸਾਂਪਲਾ ਨੇ ਫੜਿਆ ਆਪ ਦਾ ਪਲਾ

ਰੋਬਿਨ ਸਾਂਪਲਾ ਨੇ ਫੜਿਆ ਆਪ ਦਾ ਪਲਾ ਚੰਡੀਗੜ੍ਹ, 23 ਅਪਰੈਲ ਇੱਥੇ ਅੱਜ ਭਾਜਪਾ ਐੱਸਸੀ ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਰੌਬਿਨ ਸਾਂਪਲਾ ਨੇ ਭਾਜਪਾ ਨੂੰ ਅਲਵਿਦਾ ਕਹਿ ਕੇ ‘ਆਪ’ ਦਾ ਪੱਲਾ ਫੜ ਲਿਆ। ਉਨ੍ਹਾਂ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਥੇ ਆਪਣੀ ਰਿਹਾਇਸ਼ ’ਤੇ ਸਨਮਾਨ ਕੀਤਾ। ਰੌਬਿਨ ਸਾਂਪਲਾ ਜਲੰਧਰ ਦੇ ਨੌਜਵਾਨਾਂ ਵਿੱਚ ਚੰਗੀ ਪੈਂਠ ਰੱਖਦੇ ਹਨ। ਇਸ ਲਈ ‘ਆਪ’ ਆਗੂਆਂ ਦਾ ਦਾਅਵਾ ਹੈ ਕਿ ਰੌਬਿਨ ਸਾਂਪਲਾ ਦੇ ‘ਆਪ’ ਵਿੱਚ ਸ਼ਾਮਲ ਹੋਣ ਨਾਲ ‘ਆਪ’ ਜਲੰਧਰ ’ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਹੋਰ ਮਜ਼ਬੂਤ ਹੋ ਗਈ ਹੈ।

Punjab Bani 24 April,2024
ਸਾਬਕਾ ਵਿਧਾਇਕ ਜੱਸੀ ਖੰਗੂੜਾ ਨੇ ਛੱਡੀ ਆਪ ਪਾਰਟੀ

ਸਾਬਕਾ ਵਿਧਾਇਕ ਜੱਸੀ ਖੰਗੂੜਾ ਨੇ ਛੱਡੀ ਆਪ ਪਾਰਟੀ ਚੰਡੀਗੜ੍ਹ, 24 ਅਪਰੈਲ ਕਾਂਗਰਸ ਦੇ ਸਾਬਕਾ ਵਿਧਾਇਕ ਜੱਸੀ ਖੰਗੂੜਾ, ਜੋ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ‘ਚ ਸ਼ਾਮਲ ਹੋਏ ਸਨ, ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਲੁਧਿਆਣਾ ਤੋਂ ਲੋਕ ਸਭਾ ਚੋਣਾਂ ਲਈ ਪਾਰਟੀ ਟਿਕਟ ਦੇ ਦਾਅਵੇਦਾਰਾਂ ਵਿੱਚੋਂ ਇੱਕ ਸਨ। ਪਾਰਟੀ ਨੇ ਲੁਧਿਆਣਾ ਲੋਕ ਸਭਾ ਸੀਟ ਲਈ ਮੌਜੂਦਾ ਵਿਧਾਇਕ ਅਸ਼ੋਕ ਪੱਪੀ ਪਰਾਸ਼ਰ ਨੂੰ ਆਪਣਾ ਉਮੀਦਵਾਰ ਚੁਣਿਆ ਹੈ।

Punjab Bani 24 April,2024
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤਜਾਂਚ ਲਈ ਮੈਡੀਕਲ ਬੋਰਡ ਕਾਇਮ ਕਰਨ ਦੇ ਨਿਰਦੇਸ਼

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤਜਾਂਚ ਲਈ ਮੈਡੀਕਲ ਬੋਰਡ ਕਾਇਮ ਕਰਨ ਦੇ ਨਿਰਦੇਸ਼ ਨਵੀਂ ਦਿੱਲੀ, 22 ਅਪਰੈਲ ਇਥੋਂ ਦੀ ਅਦਾਲਤ ਨੇ ਅੱਜ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਡਾਕਟਰੀ ਜਾਂਚ ਲਈ ਮੈਡੀਕਲ ਬੋਰਡ ਕਾਇਮ ਕਰਨ ਦੇ ਨਿਰਦੇਸ਼ ਦਿੱਤੇ ਹਨ। ਬੋਰਡ ਤੈਅ ਕਰੇਗਾ ਕਿ ਕੀ ਕੇਜਰੀਵਾਲ ਨੂੰ ਆਪਣੇ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਨ ਲਈ ਇਨਸੁਲਿਨ ਦੀ ਲੋੜ ਹੈ ਜਾਂ ਨਹੀਂ। ਇਸ ਤੋਂ ਇਲਾਵਾ ਬੋਰਡ ਉਨ੍ਹਾਂ ਦੀ ਸਿਹਤ ਨਾਲ ਜੁੜੇ ਹੋਰ ਪਹਿਲੂਆਂ ‘ਤੇ ਵੀ ਗੌਰ ਕਰੇਗਾ। 

Punjab Bani 22 April,2024
ਮੰਤਰੀ ਆਤਿਸ਼ੀ ਨੇ ਜੇਲ ਪ੍ਰਸ਼ਾਸ਼ਨ ਤੇ ਅਦਾਲਤ ਨੂੰ ਗੁੰਮਰਾਹ ਕਰਨ ਦਾ ਲਗਾਇਆ ਦੋਸ਼

ਮੰਤਰੀ ਆਤਿਸ਼ੀ ਨੇ ਜੇਲ ਪ੍ਰਸ਼ਾਸ਼ਨ ਤੇ ਅਦਾਲਤ ਨੂੰ ਗੁੰਮਰਾਹ ਕਰਨ ਦਾ ਲਗਾਇਆ ਦੋਸ਼ ਨਵੀਂ ਦਿੱਲੀ : ਦਿੱਲੀ ਸਰਕਾਰ 'ਚ ਮੰਤਰੀ ਆਤਿਸ਼ੀ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਤਿਹਾੜ ਜੇਲ੍ਹ ਪ੍ਰਸ਼ਾਸਨ 'ਤੇ ਅਦਾਲਤ ਨੂੰ ਗੁੰਮਰਾਹ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵੱਧਦੇ ਸ਼ੂਗਰ ਪੱਧਰ ਨੂੰ ਲੈ ਕੇ ਨਾ ਤਾਂ ਏਮਜ਼ ਦੇ ਮਾਹਿਰਾਂ ਦੀ ਸਲਾਹ ਲਈ ਗਈ ਹੈ ਤੇ ਨਾ ਹੀ ਕੇਜਰੀਵਾਲ ਦਾ ਸਹੀ ਚੈਕਅੱਪ ਕਰਵਾਇਆ ਗਿਆ। ਸਿਰਫ਼ ਡਾਇਟੀਸ਼ੀਅਨ ਦੇ ਚਾਰਟ ਦੇ ਆਧਾਰ 'ਤੇ ਹੀ ਅਦਾਲਤ 'ਚ ਕਿਹਾ ਗਿਆ ਹੈ ਕਿ ਜੇ ਉਸ ਨੂੰ ਇਸ ਅਨੁਸਾਰ ਖਾਣਾ ਦਿੱਤਾ ਜਾਵੇ ਤਾਂ ਉਸ ਦਾ ਸ਼ੂਗਰ ਪੱਧਰ ਵੀ ਠੀਕ ਰਹੇਗਾ ਤੇ ਉਸ ਨੂੰ ਇੰਸੁਲਿਨ ਦੀ ਲੋੜ ਨਹੀਂ ਪਵੇਗੀ। 'ਆਪ' ਹੈੱਡਕੁਆਰਟਰ 'ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਤਿਸ਼ੀ ਨੇ ਕਿਹਾ, 'ਇਹ ਸਭ ਸੋਚੀ-ਸਮਝੀ ਸਾਜ਼ਿਸ਼ ਤਹਿਤ ਹੋ ਰਿਹਾ ਹੈ। ਕੇਜਰੀਵਾਲ ਦੀ ਸਿਹਤ ਨਾਲ ਲਗਾਤਾਰ ਖਿਲਵਾੜ ਕੀਤਾ ਜਾ ਰਿਹਾ ਹੈ। ਨਾ ਤਾਂ ਉਨ੍ਹਾਂ ਨੂੰ ਇੰਸੁਲਿਨ ਦਿੱਤੀ ਜਾ ਰਹੀ ਹੈ ਤੇ ਨਾ ਹੀ ਉਨ੍ਹਾਂ ਦੇ ਆਪਣੇ ਡਾਕਟਰ ਦੀ ਸਲਾਹ ਲੈਣ ਦਿੱਤੀ ਜਾ ਰਹੀ ਹੈ।'

Punjab Bani 22 April,2024
ਅਰਵਿੰਦ ਕੇਜਰੀਵਾਲ ਨੂੰ ਰਿਹਾਅ ਕਰਨ ਵਾਲੀ ਪਟੀਸ਼ਨ ਨੂੰ ਰੱਦ ਕਰ ਕੋਰਟ ਨੇ 75 ਹਜਾਰ ਦਾ ਜੁਰਮਾਨਾ ਲਗਾਇਆ

ਅਰਵਿੰਦ ਕੇਜਰੀਵਾਲ ਨੂੰ ਰਿਹਾਅ ਕਰਨ ਵਾਲੀ ਪਟੀਸ਼ਨ ਨੂੰ ਰੱਦ ਕਰ ਕੋਰਟ ਨੇ 75 ਹਜਾਰ ਦਾ ਜੁਰਮਾਨਾ ਲਗਾਇਆ ਦਿੱਲੀ : ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਸਮੇਤ ਦਰਜ ਸਾਰੇ ਅਪਰਾਧਿਕ ਮਾਮਲਿਆਂ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਸਾਧਾਰਨ ਅੰਤਰਿਮ ਜ਼ਮਾਨਤ 'ਤੇ ਰਿਹਾਅ ਕਰਨ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ 'ਤੇ ਕਈ ਸਵਾਲ ਖੜ੍ਹੇ ਕਰਦੇ ਹੋਏ ਦਿੱਲੀ ਹਾਈ ਕੋਰਟ ਨੇ 75 ਹਜ਼ਾਰ ਰੁਪਏ ਦਾ ਜੁਰਮਾਨਾ ਲਗਾ ਕੇ ਇਸ ਨੂੰ ਰੱਦ ਕਰ ਦਿੱਤਾ। ਐਕਟਿੰਗ ਚੀਫ਼ ਜਸਟਿਸ ਮਨਮੋਹਨ ਸਿੰਘ ਅਤੇ ਜਸਟਿਸ ਮਨਮੀਤ ਪ੍ਰੀਤਮ ਸਿੰਘ ਅਰੋੜਾ ਦੇ ਬੈਂਚ ਨੇ ਕਿਹਾ ਕਿ ਅਦਾਲਤ ਨੇ ਕਿਹਾ ਕਿ ਇਹ ਯਾਦ ਰੱਖਣਾ ਜ਼ਰੂਰੀ ਹੈ ਕਿ ਭਾਰਤ ਦੇ ਸੰਵਿਧਾਨ ਵਿੱਚ ਦਰਜ ਸਮਾਨਤਾ ਦਾ ਸਿਧਾਂਤ ਸਰਵਉੱਚ ਅਤੇ ਕਾਨੂੰਨ ਦੀ ਸਰਵਉੱਚ ਹੈ ਅਤੇ ਇਸ ਨੂੰ ਜਨਤਕ ਤੌਰ 'ਤੇ ਬਣਾਈ ਰੱਖਣਾ ਜ਼ਰੂਰੀ ਹੈ। ਭਾਰਤ ਦੇ ਸੰਵਿਧਾਨ ਵਿੱਚ ਭਰੋਸਾ ਹੈ।

Punjab Bani 22 April,2024
ਆਪ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਹੁੰਝਾਫੇਰ ਜਿੱਤ ਪ੍ਰਾਪਤ ਕਰੇਗੀ : ਭਗਵੰਤ ਮਾਨ

ਆਪ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਹੁੰਝਾਫੇਰ ਜਿੱਤ ਪ੍ਰਾਪਤ ਕਰੇਗੀ : ਭਗਵੰਤ ਮਾਨ ਹੁਸ਼ਿਆਰਪੁਰ, 21 ਅਪਰੈਲ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਿੰਡ ਬਾਹੋਵਾਲ ’ਚ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਪਾਰਟੀ ਦੇ ਉਮੀਦਵਾਰ ਡਾ. ਰਾਜ ਕੁਮਾਰ ਚੱਬੇਵਾਲ ਦੇ ਹੱਕ ਵਿੱਚ ਚੋਣ ਰੈਲੀ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦਾਅਵਾ ਕੀਤਾ ਕਿ ‘ਆਪ’ ਪੰਜਾਬ ਦੀਆਂ ਸਾਰੀਆਂ ਸੀਟਾਂ ’ਤੇ ਹੂੰਝਾ ਫੇਰੇਗੀ। ਉਨ੍ਹਾਂ ਕਿਹਾ ਕਿ ਭਾਜਪਾ ਜੇਕਰ ਸਮਝਦੀ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਭੇਜ ਕੇ ਪਾਰਟੀ ਦੀ ਚੜ੍ਹਤ ਰੋਕ ਲਵੇਗੀ ਤਾਂ ਉਹ ਕਿਸੇ ਵਹਿਮ ਵਿੱਚ ਨਾ ਰਹੇ। ਉਨ੍ਹਾਂ ਕਿਹਾ ਕਿ ਜਿਵੇਂ ਦਰਿਆਵਾਂ ਨੂੰ ਨੱਕੇ ਨਹੀਂ ਲਗਾਏ ਜਾ ਸਕਦੇ ਉਸੇ ਤਰ੍ਹਾਂ ਕੇਜਰੀਵਾਲ ਦੀ ਸੋਚ ਨੂੰ ਵੀ ਡੱਕਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਿਛਲੇ ਦੋ ਸਾਲਾਂ ਦੌਰਾਨ ਜੋ ਕੰਮ ‘ਆਪ’ ਸਰਕਾਰ ਨੇ ਕਰਕੇ ਦਿਖਾਏ ਹਨ ਉਹ ਪਿਛਲੀ ਕੋਈ ਸਰਕਾਰ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਅਗਲੇ ਤਿੰਨ ਸਾਲਾਂ ਵਿੱਚ ਵੀ ਵਿਕਾਸ ਦੀ ਹਨੇਰੀ ਲਿਆ ਦਿੱਤੀ ਜਾਵੇਗੀ। 

Punjab Bani 21 April,2024
ਮਨੀਸ਼ ਸਿਸੋਦੀਆ ਨੇ ਲੋਕ ਸਭਾ ਪ੍ਰਚਾਰ ਲਈ ਅੰਤਰੀਮ ਜਮਾਨਤ ਦੀ ਪਟੀਸ਼ਨ ਲਈ ਵਾਪਸ

ਮਨੀਸ਼ ਸਿਸੋਦੀਆ ਨੇ ਲੋਕ ਸਭਾ ਪ੍ਰਚਾਰ ਲਈ ਅੰਤਰੀਮ ਜਮਾਨਤ ਦੀ ਪਟੀਸ਼ਨ ਲਈ ਵਾਪਸ ਨਵੀਂ ਦਿੱਲੀ : ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅਦਾਲਤ ਤੋਂ ਆਪਣੀ ਅੰਤਰਿਮ ਜ਼ਮਾਨਤ ਪਟੀਸ਼ਨ ਵਾਪਸ ਲੈ ਲਈ ਹੈ। ਸਿਸੋਦੀਆ ਨੇ ਲੋਕ ਸਭਾ ਚੋਣ ਪ੍ਰਚਾਰ ਲਈ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਸੀ। ਰਾਉਸ ਐਵੇਨਿਊ ਅਦਾਲਤ ਦੀ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਮਨੀਸ਼ ਸਿਸੋਦੀਆ ਦੀ ਨਿਯਮਤ ਜ਼ਮਾਨਤ ਪਟੀਸ਼ਨ 'ਤੇ ਫੈਸਲਾ 30 ਅਪ੍ਰੈਲ ਲਈ ਸੁਰੱਖਿਅਤ ਰੱਖ ਲਿਆ ਹੈ। ਸੁਣਵਾਈ ਦੌਰਾਨ ਸਿਸੋਦੀਆ ਦੀ ਤਰਫੋਂ ਪੇਸ਼ ਹੋਏ ਵਕੀਲ ਵਿਵੇਕ ਜੈਨ ਨੇ ਅਦਾਲਤ ਨੂੰ ਦੱਸਿਆ ਕਿ ਅਦਾਲਤ ਸਿਸੋਦੀਆ ਦੀ ਨਿਯਮਤ ਜ਼ਮਾਨਤ ਪਟੀਸ਼ਨ 'ਤੇ ਅੱਜ ਆਪਣਾ ਫੈਸਲਾ ਸੁਰੱਖਿਅਤ ਰੱਖ ਲਵੇਗੀ, ਅਜਿਹੇ 'ਚ ਸਿਸੋਦੀਆ ਦੀ ਅੰਤਰਿਮ ਜ਼ਮਾਨਤ ਪਟੀਸ਼ਨ ਬੇਅਸਰ ਹੋ ਜਾਵੇਗੀ।

Punjab Bani 20 April,2024
ਭਾਜਪਾ ਆਗੂ ਆਬਕਾਰੀ ਨੀਤੀ ਨੂੰ ਲੈ ਕੇ ਲਗਾਤਾਰ ਬੋਲ ਰਹੇ ਹਨ ਝੂਠ : ਸੰਜੇ ਸਿੰਘ

ਭਾਜਪਾ ਆਗੂ ਆਬਕਾਰੀ ਨੀਤੀ ਨੂੰ ਲੈ ਕੇ ਲਗਾਤਾਰ ਬੋਲ ਰਹੇ ਹਨ ਝੂਠ : ਸੰਜੇ ਸਿੰਘ ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਸ਼ਨੀਵਾਰ ਨੂੰ ਦੋਸ਼ ਲਗਾਇਆ ਕਿ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੱਲ੍ਹ ਇੱਕ ਚੈਨਲ 'ਤੇ ਇੰਟਰਵਿਊ ਦੌਰਾਨ ਜਨਤਕ ਤੌਰ 'ਤੇ ਝੂਠ ਬੋਲਿਆ। ਭਾਜਪਾ ਆਗੂ ਆਬਕਾਰੀ ਨੀਤੀ ਨੂੰ ਲੈ ਕੇ ਲਗਾਤਾਰ ਝੂਠ ਬੋਲ ਰਹੇ ਹਨ। ਭਾਜਪਾ ਸ਼ਰਤ ਰੈਡੀ ਵਰਗੇ ਲੋਕਾਂ ਤੋਂ ਚੋਣ ਚੰਦਾ ਲੈ ਕੇ ਜ਼ਮਾਨਤ ਕਰਵਾ ਰਹੀ ਹੈ ਜਦੋਂਕਿ 'ਆਪ' ਦੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਬਿਨਾਂ ਕਿਸੇ ਸਬੂਤ ਦੇ ਗ੍ਰਿਫ਼ਤਾਰ ਹਨ। ਇਸ ਬਾਰੇ ਕੋਈ ਕੁਝ ਨਹੀਂ ਕਹਿ ਰਿਹਾ। ਸੱਚਾਈ ਇਹ ਹੈ ਕਿ ਕਮਲ ਛਾਪ ਸ਼ਰਾਬ ਘੁਟਾਲਾ ਭਾਜਪਾ ਦੀ ਹੀ ਸਾਜ਼ਿਸ਼ ਹੈ। ਰਿਸ਼ਵਤਖੋਰੀ ਇਸ ਸ਼ਰਾਬ ਘੁਟਾਲੇ 'ਤੇ ਭਾਰੀ ਪੈ ਰਹੀ ਹੈ।

Punjab Bani 20 April,2024
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਸਬੰਧੀ ਮੰਤਰੀ ਸੌਰਵ ਭਾਰਦਵਾਜ ਨੇ ਦਿੱਤਾ ਵੱਡਾ ਬਿਆਨ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਸਬੰਧੀ ਮੰਤਰੀ ਸੌਰਵ ਭਾਰਦਵਾਜ ਨੇ ਦਿੱਤਾ ਵੱਡਾ ਬਿਆਨ ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਨੂੰ ਲੈ ਕੇ ਮੰਤਰੀ ਸੌਰਭ ਭਾਰਦਵਾਜ ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਦਿੱਲੀ ਦੇ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਦੇਣ ਵਾਲੇ ਲੋਕਾਂ ਦੇ ਚੁਣੇ ਹੋਏ ਮੁੱਖ ਮੰਤਰੀ ਨੂੰ ਦਵਾਈਆਂ ਨਹੀਂ ਦਿੱਤੀਆਂ ਜਾ ਰਹੀਆਂ। ਉਨ੍ਹਾਂ ਦਾਅਵਾ ਕੀਤਾ ਹੈ ਕਿ ਕੇਜਰੀਵਾਲ ਕਹਿ ਰਹੇ ਹਨ ਕਿ ਉਨ੍ਹਾਂ ਦਾ ਸ਼ੂਗਰ ਲੈਵਲ ਵਧ ਗਿਆ ਹੈ ਅਤੇ ਉਨ੍ਹਾਂ ਨੂੰ ਇਨਸੁਲਿਨ ਦੀ ਜ਼ਰੂਰਤ ਹੈ, ਇਸ ਲਈ ਉਨ੍ਹਾਂ ਨੂੰ ਇਨਸੁਲਿਨ ਦੇਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਸੌਰਭ ਨੇ ਦਾਅਵਾ ਕੀਤਾ ਕਿ ਜੇਲ੍ਹ 'ਚ ਹੌਲੀ-ਹੌਲੀ ਕੇਜਰੀਵਾਲ ਦਾ ਕਤਲ ਹੋ ਰਿਹਾ ਹੈ। ਸੌਰਭ ਨੇ ਦੱਸਿਆ ਕਿ ਜੇਕਰ ਸ਼ੂਗਰ ਦੇ ਮਰੀਜ਼ ਨੂੰ ਇਨਸੁਲਿਨ ਨਾ ਦਿੱਤੀ ਜਾਵੇ ਤਾਂ ਉਸ ਦੀਆਂ ਨਸਾਂ ਕਮਜ਼ੋਰ ਹੋਣ ਲੱਗਦੀਆਂ ਹਨ।

Punjab Bani 20 April,2024
ਆਪ ਉਮੀਦਵਾਰ ਪਵਨ ਕੁਮਾਰ ਟੀਨੂੰ ਹੋਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਆਪ ਉਮੀਦਵਾਰ ਪਵਨ ਕੁਮਾਰ ਟੀਨੂੰ ਹੋਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਅੰਮ੍ਰਿਤਸਰ:  ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ । ਇਸ ਮੌਕੇ ਉਹਨਾਂ ਦੇ ਨਾਲ ਕੈਬਨਟ ਮੰਤਰੀ ਬਲਕਾਰ ਸਿੰਘ ਵੀ ਮੌਜੂਦ ਸਨ।ਪਵਨ ਕੁਮਾਰ ਟੀਨੂੰ ਜਲੰਧਰ ਤੋਂ ਆਮ ਆਦਮੀ ਪਾਰਟੀ ਤੋਂ ਲੋਕਸਭਾ ਸੀਟ ਲਈ ਉਮੀਦਵਾਰ ਹਨ ਅਤੇ ਅੱਜ ਉਹਨਾਂ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਮੱਥਾ ਟੇਕਣ ਦੇ ਉਪਰੰਤ ਉਹਨਾਂ ਪਵਿੱਤਰ ਗੁਰਬਾਣੀ ਦੇ ਕੀਰਤਨ ਦਾ ਵੀ ਸਰਵਣ ਕੀਤਾ ।

Punjab Bani 20 April,2024
ਭਾਜਪਾ ਦਾ ਤੰਤਰ ਕਿਸੇ ਦੀ ਹਤਿਆ ਕਰਨ ਤੱਕ ਜਾ ਸਕਦਾ ਹੈ : ਸੰਜੇ ਸਿੰਘ

ਭਾਜਪਾ ਦਾ ਤੰਤਰ ਕਿਸੇ ਦੀ ਹਤਿਆ ਕਰਨ ਤੱਕ ਜਾ ਸਕਦਾ ਹੈ : ਸੰਜੇ ਸਿੰਘ ਨਵੀਂ ਦਿੱਲੀ, 19 ਅਪਰੈਲ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਅੱਜ ਆਪਣੀ ਪਾਰਟੀ ਦੇ ਦੋਸ਼ਾਂ ਨੂੰ ਦੁਹਰਾਇਆ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਡੂੰਘੀ ਸਾਜ਼ਿਸ਼ ਰਚੀ ਜਾ ਰਹੀ ਹੈ ਅਤੇ ਜੇਲ੍ਹ ਵਿੱਚ ਉਨ੍ਹਾਂ ਨਾਲ ਕੁਝ ਵੀ ਹੋ ਸਕਦਾ ਹੈ। ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਨੇ ਦੋਸ਼ ਲਾਇਆ ਕਿ ਭਾਜਪਾ ਦਾ ਤੰਤਰ ਕਿਸੇ ਦੀ ਹੱਤਿਆ ਕਰਨ ਦੇ ਪੱਧਰ ਤੱਕ ਜਾ ਸਕਦਾ ਹੈ। ਭਾਜਪਾ ਨੇ ਸੰਜੈ ਸਿੰਘ ਦੇ ਦੋਸ਼ਾਂ ‘ਤੇ ਤੁਰੰਤ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ। ਰਾਜ ਸਭਾ ਮੈਂਬਰ ਨੇ ਕੇਜਰੀਵਾਲ ਦੀ ਬਿਮਾਰੀ ਦਾ ‘ਮਜ਼ਾਕ’ ਉਡਾਉਣ ਲਈ ਭਾਜਪਾ ਆਗੂਆਂ ਦੀ ਆਲੋਚਨਾ ਕੀਤੀ।

Punjab Bani 19 April,2024
ਦਿਲੀ ਨਗਰ ਨਿਗਮ ਚੋਣ ਲਈ ਆਪ ਨੇ ਮਹੇਸ਼ ਖਿਚੀ ਨੂੰ ਬਣਾਇਆ ਉਮੀਦਵਾਰ

ਦਿਲੀ ਨਗਰ ਨਿਗਮ ਚੋਣ ਲਈ ਆਪ ਨੇ ਮਹੇਸ਼ ਖਿਚੀ ਨੂੰ ਬਣਾਇਆ ਉਮੀਦਵਾਰ ਨਵੀਂ ਦਿੱਲੀ, 18 ਅਪਰੈਲ ਆਮ ਆਦਮੀ ਪਾਰਟੀ (ਆਪ) ਨੇ ਅੱਜ ਦੇਵਨਗਰ ਵਾਰਡ ਦੇ ਕੌਂਸਲਰ ਮਹੇਸ਼ ਖਿਚੀ ਨੂੰ ਦਿੱਲੀ ਨਗਰ ਨਿਗਮ (ਐੱਮਸੀਡੀ) ਦੇ ਮੇਅਰ ਚੋਣ ਲਈ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ। ਪਾਰਟੀ ਆਗੂ ਗੋਪਾਲ ਰਾਏ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਅਮਨ ਵਿਹਾਰ ਦੇ ਕੌਂਸਲਰ ਰਵਿੰਦਰ ਭਾਰਦਵਾਜ ਡਿਪਟੀ ਮੇਅਰ ਦੇ ਅਹੁਦੇ ਲਈ ਪਾਰਟੀ ਦੇ ਉਮੀਦਵਾਰ ਹੋਣਗੇ।

Punjab Bani 18 April,2024
ਆਮ ਆਦਮੀ ਪਾਰਟੀ ਨੇ ਪੈ੍ਸ ਕਾਨਫਰੰਸ ਕਰ ਵੈਬਸਾਈਟ ਕੀਤੀ ਲਾਂਚ

ਆਮ ਆਦਮੀ ਪਾਰਟੀ ਨੇ ਪੈ੍ਸ ਕਾਨਫਰੰਸ ਕਰ ਵੈਬਸਾਈਟ ਕੀਤੀ ਲਾਂਚ ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸੰਜੇ ਸਿੰਘ, ਆਤਿਸ਼ੀ, ਸੌਰਭ ਭਾਰਦਵਾਜ ਅਤੇ ਜੈਸਮੀਨ ਸ਼ਾਹ ਨੇ ਪਾਰਟੀ ਨਾਲ ਸਬੰਧਿਤ ਮੁੱਦਿਆਂ 'ਤੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਲੋਕ ਸਭਾ ਚੋਣਾਂ ਸਬੰਧੀ ਆਮ ਆਦਮੀ ਪਾਰਟੀ ਦੀ ਵੈੱਬਸਾਈਟ ਵੀ ਲਾਂਚ ਕੀਤੀ ਗਈ। ਇਸ ਵੈੱਬਸਾਈਟ ਦਾ ਨਾਂ 'ਆਪ ਕਾ ਰਾਮਰਾਜਯ' ਰੱਖਿਆ ਗਿਆ ਹੈ। ‘ਆਪ’ ਆਗੂਆਂ ਨੇ ਕਿਹਾ ਕਿ ਇਹ ਪਹਿਲੀ ਰਾਮਨੌਮੀ ਹੈ, ਜਦੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੇਲ੍ਹ ਵਿਚ ਹਨ। ਉਨ੍ਹਾਂ ਨੇ ਦਿੱਲੀ ਵਿਚ ਰਾਮਰਾਜਯ ਦੇ ਸੰਕਲਪ ਉੱਤੇ ਸੱਚਮੁੱਚ ਕੰਮ ਕੀਤਾ ਹੈ। ਰਾਮਰਾਜਯ ਇਹੀ ਸੀ ਜਿੱਥੇ ਲੋਕਾਂ ਲਈ ਰਾਜ ਚਲਾਇਆ ਜਾਂਦਾ ਸੀ। ਕੇਜਰੀਵਾਲ ਵੀ ਇਹੀ ਕਰ ਰਿਹਾ ਹੈ। ਅਸੀਂ ਲੋਕਾਂ ਲਈ ਸਰਕਾਰ ਚਲਾ ਰਹੇ ਹਾਂ, ਜਿੱਥੇ ਬਿਜਲੀ, ਪਾਣੀ, ਬੱਚਿਆਂ ਦੀ ਚੰਗੀ ਸਿੱਖਿਆ ਅਤੇ ਲੋਕਾਂ ਦੇ ਚੰਗੇ ਇਲਾਜ ਦੀ ਗੱਲ ਹੁੰਦੀ ਹੈ। ਦੇਸ਼ ਦੀ ਆਜ਼ਾਦੀ ਤੋਂ ਬਾਅਦ ਕਦੇ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ ਕਿ ਲੋਕਾਂ ਨੂੰ ਮੁਫ਼ਤ ਬਿਜਲੀ ਅਤੇ ਪਾਣੀ ਮਿਲ ਸਕੇਗਾ। ਜਿਹੜੇ ਲੋਕ ਸਾਡਾ ਕੰਮ ਦੇਖਣਾ ਚਾਹੁੰਦੇ ਹਨ, ਉਹ ਸਾਡੀ ਵੈੱਬਸਾਈਟ 'ਤੇ ਜਾ ਕੇ ਦੇਖਣ ਕਿ ਸਾਡੀ ਸਰਕਾਰ ਨੇ ਦਿੱਲੀ ਅਤੇ ਪੰਜਾਬ 'ਚ ਕੀ ਕੰਮ ਕੀਤਾ ਹੈ। ਭਗਵਾਨ ਰਾਮ ਨੂੰ ਆਪਣੇ ਰਾਜ ਲਈ ਬਹੁਤ ਸੰਘਰਸ਼ ਕਰਨਾ ਪਿਆ, ਇਸੇ ਤਰ੍ਹਾਂ ਕੇਜਰੀਵਾਲ ਨੂੰ ਵੀ ਬਹੁਤ ਸੰਘਰਸ਼ ਕਰਨਾ ਪੈ ਰਿਹਾ ਹੈ।

Punjab Bani 17 April,2024
ਆਪ ਨੇ ਫਿਰੋਜਪੁਰ, ਗੁਰਦਾਸਪੁਰ, ਜਲੰਧਰ ਤੇ ਲੁਧਿਆਣਾ ਤੋ਼ ਐਲਾਨੇ ਉਮੀਦਵਾਰ

ਆਪ ਨੇ ਫਿਰੋਜਪੁਰ, ਗੁਰਦਾਸਪੁਰ, ਜਲੰਧਰ ਤੇ ਲੁਧਿਆਣਾ ਤੋ਼ ਐਲਾਨੇ ਉਮੀਦਵਾਰ ਚੰਡੀਗੜ੍ਹ 16 ਅਪਰੈਲ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ। ‘ਆਪ’ ਨੇ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ, ਗੁਰਦਾਸਪੁਰ ਤੋਂ ਅਮਨਪੁਰ ਸਿੰਘ ਸ਼ੈਰੀ ਕਲਸੀ, ਜਲੰਧਰ ਤੋਂ ਪਵਨ ਕੁਮਾਰ ਟੀਨੂ ਅਤੇ ਲੁਧਿਆਣਾ ਤੋਂ ਅਸ਼ੋਕ ਪਰਾਸ਼ਰ ਪੱਪੀ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਹੁਣ ਪੰਜਾਬ ਦੀਆਂ ਸਾਰੀਆਂ 13 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

Punjab Bani 16 April,2024
ਰੋਡ ਸ਼ੋਅ ਦੌਰਾਨ ਭਾਵੁਕ ਹੋਏ ਸੀਂਐਮ ਭਗਵੰਤ ਮਾਨ

ਰੋਡ ਸ਼ੋਅ ਦੌਰਾਨ ਭਾਵੁਕ ਹੋਏ ਸੀਂਐਮ ਭਗਵੰਤ ਮਾਨ ਚੰਡੀਗੜ੍ਹ : ਅੱਜ ਰੋਡ ਸ਼ੋਅ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਾਵੁਕ ਹੋ ਗਏ। ਉਹ ਜੇਲ੍ਹ ਵਿਚ ਬੰਦ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਬਾਰੇ ਦੱਸ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀਆਂ ਅੱਖਾਂ ਵਿਚੋਂ ਹੰਝੂ ਆ ਗਏ। ਉਨ੍ਹਾਂ ਨੇ ਅੱਖਾਂ ਪੂੰਝਦੇ ਹੋਏ ਆਖਿਆ ਕਿ ਜੇਲ੍ਹ ਵਿਚ ਬੰਦ ਕੇਜਰੀਵਾਲ ਨਾਲ ਅਤਿਵਾਦੀਆਂ ਵਰਗਾ ਸਲੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਸੂਰ ਕੀ ਹੈ, ਉਨ੍ਹਾਂ ਦਾ ਕਸੂਰ ਇਹ ਹੈ ਕਿ ਉਨ੍ਹਾਂ ਨੇ ਸਕੂਲ ਬਣਵਾ ਦਿੱਤੇ, ਆਮ ਲੋਕਾਂ ਨੂੰ ਸਿਹਤ ਸਹੂਲਤ ਦੇ ਦਿੱਤੀਆਂ?

Punjab Bani 16 April,2024
ਸੀਐਮ ਮਾਨ ਨੇ ਕੀਤੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ

ਸੀਐਮ ਮਾਨ ਨੇ ਕੀਤੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਨਵੀਂ ਦਿੱਲੀ, 15 ਅਪਰੈਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਤਿਹਾੜ ਜੇਲ੍ਹ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਤਿਹਾੜ ਜੇਲ੍ਹ ਦੇ ਅਧਿਕਾਰੀ ਨੇ ਦੱਸਿਆ ਕਿ ਇਹ ਮੁਲਾਕਾਤ ਮੁਲਕਾਤ ਜੰਗਲਾ ਵਿੱਚ ਹੋਈ। ਕੇਜਰੀਵਾਲ ਜੇਲ੍ਹ ਨੰਬਰ 2 ਵਿੱਚ ਬੰਦ ਹਨ। ਉਨ੍ਹਾਂ ਤੇ ਸ੍ਰੀ ਮਾਨ ਵਿਚਾਲੇ ਇੰਟਰਕਾਮ ਰਾਹੀਂ ਗੱਲ ਹੋਈ। ਅਧਿਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਨੇ ਜੇਲ੍ਹ ਨਿਯਮਾਂ ਅਨੁਸਾਰ ਆਮ ਮੁਲਾਕਾਤੀ ਵਜੋਂ ਕੇਜਰੀਵਾਲ ਨੂੰ ਮਿਲੇ। ਸ਼ਨਿਚਰਵਾਰ ਨੂੰ ਆਮ ਆਦਮੀ ਪਾਰਟੀ ਦੇ ਸੰਸਦ ਸੰਜੈ ਸਿੰਘ ਨੇ ਦੋਸ਼ ਲਗਾਇਆ ਸੀ ਕਿ ਤਿਹਾੜ ਪ੍ਰਸ਼ਾਸਨ ਕੇਜਰੀਵਾਲ ਨੂੰ ਉਨ੍ਹਾਂ ਦੇ ਪਰਿਵਾਰ ਅਤੇ ਸ੍ਰੀ ਮਾਨ ਨੂੰ ਵਿਅਕਤੀਗਤ ਤੌਰ ‘ਤੇ ਮਿਲਣ ਨਹੀਂ ਦੇ ਰਿਹਾ ਹੈ।

Punjab Bani 15 April,2024
ਦਿਲੀ ਦੇ ਮੁੱਖ ਮੰਤਰੀ ਨਾਲ ਕੀਤਾ ਜਾ ਰਿਹਾ ਹੈ ਅਪਰਾਧੀ ਵਰਗਾ ਸਲੂਕ : ਭਗਵੰਤ ਮਾਨ

ਦਿਲੀ ਦੇ ਮੁੱਖ ਮੰਤਰੀ ਨਾਲ ਕੀਤਾ ਜਾ ਰਿਹਾ ਹੈ ਅਪਰਾਧੀ ਵਰਗਾ ਸਲੂਕ : ਭਗਵੰਤ ਮਾਨ ਨਵੀਂ ਦਿੱਲੀ, 15 ਅਪਰੈਲ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਨਾਲ ਤਿਹਾੜ ਜੇਲ੍ਹ ‘ਚ ਮੁਲਾਕਾਤ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਨਾਲ ਅਪਰਾਧੀ ਵਰਗਾ ਸਲੂਕ ਕੀਤਾ ਜਾ ਰਿਹਾ ਹੈ। ਇੱਕ ਘੰਟੇ ਤੱਕ ਚੱਲੀ ਮੁਲਕਾਤ ਬਾਰੇ ਸ੍ਰੀ ਮਾਨ ਨੇ ਕਿਹਾ ਕਿ ਕੇਜਰੀਵਾਲ ਨੂੰ ਉਹ ਸਹੂਲਤਾਂ ਵੀ ਨਹੀਂ ਮਿਲ ਰਹੀਆਂ ਜਿਹੜੀਆਂ ਕੱਟੜ ਅਪਰਾਧੀਆਂ ਨੂੰ ਮਿਲਦੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ 4 ਜੂਨ ਨੂੰ ਆਮ ਚੋਣਾਂ ਦੇ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਵੱਡੀ ਸਿਆਸੀ ਧਿਰ ਬਣਕੇ ਉਭਰੇਗੀ। ਸ੍ਰੀ ਮਾਨ  ਨੇ ਕਿਹਾ,‘ਸ੍ਰੀ ਕੇਜਰੀਵਾਲ ਨੇ ਮੈਨੂੰ ਜ਼ਿੰਮੇਵਾਰੀ ਸੌਂਪੀ ਹੈ ਕਿ ਮੈਂ ਚੋਣਾਂ ਦੌਰਾਨ ਇੰਡੀਆ ਗਠਜੋੜ ਦੇ ਪ੍ਰਚਾਲ ਲਈ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਜਾਵਾਂ।’

Punjab Bani 15 April,2024
ਅਕਾਲੀ ਦਲ ਨੂੰ ਝਟਕਾ : ਦੋ ਨੇਤਾ ਆਪ ਵਿੱਚ ਹੋਏ ਸ਼ਾਮਲ

ਅਕਾਲੀ ਦਲ ਨੂੰ ਝਟਕਾ : ਦੋ ਨੇਤਾ ਆਪ ਵਿੱਚ ਹੋਏ ਸ਼ਾਮਲ ਜਲੰਧਰ, 14 ਅਪਰੈਲ ਸ਼੍ਰੋਮਣੀ ਅਕਾਲੀ ਦਲ ਦੇ ਦੋ ਸੀਨੀਅਰ ਆਗੂ ਪਵਨ ਕੁਮਾਰ ਟੀਨੂੰ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਚੰਨੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਜਾਣਕਾਰੀ ਮੁਤਾਬਕ ‘ਆਪ’ ਟੀਨੂੰ ਨੂੰ ਜਲੰਧਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਬਣਾ ਸਕਦੀ ਹੈ। ਆਮ ਆਦਮੀ ਪਾਰਟੀ ਵੱਲੋਂ ਐਲਾਨ ਕੀਤਾ ਗਿਆ ਸੀ ਕਿ 16 ਤਰੀਕ ਨੂੰ ਜਲੰਧਰ ਤੇ ਲੁਧਿਆਣੇ ਦੇ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ। ਗੁਰਚਰਨ ਸਿੰਘ ਚੰਨੀ ਨੇ ਆਪਣਾ ਅਸਤੀਫਾ ਸੋਸ਼ਲ ਮੀਡੀਆ ’ਤੇ ਸਾਂਝਾ ਕੀਤਾ ਹੈ ਜਿਸ ਵਿਚ ਉਨ੍ਹਾਂ ਆਪਣੀਆਂ 30 ਸਾਲ ਦੀਆਂ ਸੇਵਾਵਾਂ ਦਾ ਜ਼ਿਕਰ ਕੀਤਾ ਹੈ। ਉਨ੍ਹਾਂ ਪਾਰਟੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਪੰਜਾਬ ਤੇ ਪੰਥਕ ਮਾਮਲਿਆ ਨੂੰ ਨਾ ਸਮਝਣ ਦੇ ਦੋਸ਼ ਵੀ ਲਾਏ ਹਨ।

Punjab Bani 14 April,2024
ਸੋਮਵਾਰ ਨੂੰ ਸੁਪਰੀਮ ਕੋਰਟ ਵਿੱਚ ਹੋਵੇਗਾ ਅਰਵਿੰਦ ਕੇਜਰੀਵਾਲ ਦਾ ਫੈਸਲਾ

ਸੋਮਵਾਰ ਨੂੰ ਸੁਪਰੀਮ ਕੋਰਟ ਵਿੱਚ ਹੋਵੇਗਾ ਅਰਵਿੰਦ ਕੇਜਰੀਵਾਲ ਦਾ ਫੈਸਲਾ ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 15 ਅਪਰੈਲ ਤੋਂ ਬਾਅਦ ਵੀ ਜੇਲ੍ਹ ਵਿੱਚ ਹੀ ਰਹਿਣਾ ਪਵੇਗਾ ਜਾਂ ਦਿੱਲੀ ਸ਼ਰਾਬ ਘੁਟਾਲਾ ਕੇਸ ਵਿੱਚ ਰਾਹਤ ਮਿਲੇਗੀ ਜਾਂ ਨਹੀਂ, ਇਸ ਦਾ ਫੈਸਲਾ ਸੋਮਵਾਰ ਨੂੰ ਸੁਪਰੀਮ ਕੋਰਟ ਵਿੱਚ ਹੋਵੇਗਾ। ਕੇਜਰੀਵਾਲ ਨੇ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਦੀ ਗ੍ਰਿਫ਼ਤਾਰੀ ਨੂੰ ਪ੍ਰਮਾਣਿਤ ਕਰਨ ਵਾਲੇ ਦਿੱਲੀ ਹਾਈ ਕੋਰਟ ਦੇ ਆਦੇਸ਼ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ।

Punjab Bani 13 April,2024
ਆਉਣ ਵਾਲੇ ਦਿਨਾਂ ‘ਚ ਦਿੱਲੀ ‘ਚ ਰਾਸ਼ਟਰਪਤੀ ਸ਼ਾਸਨ ਲਗਾਇਆ ਜਾਵੇਗਾ -ਆਤਿ਼ਸੀ

ਆਉਣ ਵਾਲੇ ਦਿਨਾਂ ‘ਚ ਦਿੱਲੀ ‘ਚ ਰਾਸ਼ਟਰਪਤੀ ਸ਼ਾਸਨ ਲਗਾਇਆ ਜਾਵੇਗਾ -ਆਤਿ਼ਸੀ ਨਵੀਂ ਦਿੱਲੀ, 12 ਅਪਰੈਲ-ਦਿੱਲੀ ਦੀ ਕੈਬਨਿਟ ਮੰਤਰੀ ਆਤਿਸ਼ੀ ਨੇ ਅੱਜ ਦੋਸ਼ ਲਾਇਆ ਕਿ ਕੇਂਦਰ ’ਚ ਭਾਜਪਾ ਦੀ ਅਗਵਾਈ ਹੇਠਲੀ ਸਰਕਾਰ ਕੌਮੀ ਰਾਜਧਾਨੀ ਵਿੱਚ ਰਾਸ਼ਟਰਪਤੀ ਸ਼ਾਸਨ ਲਾਉਣ ਦੀ ਵੱਡੀ ਸਿਆਸੀ ਸਾਜ਼ਿਸ਼ ਰਚ ਰਹੀ ਹੈ। ਆਤਿਸ਼ੀ ਨੇ ਪ੍ਰੈੱਸ ਕਾਨਫਰੰਸ ‘ਚ ਦਾਅਵਾ ਕੀਤਾ ਕਿ ਪਿਛਲੇ ਕੁਝ ਮਹੀਨਿਆਂ ‘ਚ ਅਜਿਹੀਆਂ ਕਈ ਘਟਨਾਵਾਂ ਵਾਪਰੀਆਂ ਹਨ ਜੋ ਇਸ ਖਦਸ਼ੇ ਵੱਲ ਇਸ਼ਾਰਾ ਕਰਦੀਆਂ ਹਨ। ਉਨ੍ਹਾਂ ਕਿਹਾ, ‘ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਉਨ੍ਹਾਂ ਦੀ ਸਰਕਾਰ ਨੂੰ ਡੇਗਣ ਦੀ ਸਿਆਸੀ ਸਾਜ਼ਿਸ਼ ਹੈ। ਸਾਨੂੰ ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਆਉਣ ਵਾਲੇ ਦਿਨਾਂ ‘ਚ ਦਿੱਲੀ ‘ਚ ਰਾਸ਼ਟਰਪਤੀ ਸ਼ਾਸਨ ਲਗਾਇਆ ਜਾਵੇਗਾ ਪਰ ਦਿੱਲੀ ਵਿੱਚ ਰਾਸ਼ਟਰਪਤੀ ਸ਼ਾਸਨ ਲਗਾਉਣਾ ਗੈਰ-ਕਾਨੂੰਨੀ ਅਤੇ ਆਦੇਸ਼ ਦੇ ਵਿਰੁੱਧ ਹੋਵੇਗਾ।

Punjab Bani 12 April,2024
ਮੰਤਰੀ ਰਾਜ ਕੁਮਾਰ ਆਨੰਦ ਨੇ ਛੱਡੀ ਆਪ ਪਾਰਟੀ

ਮੰਤਰੀ ਰਾਜ ਕੁਮਾਰ ਆਨੰਦ ਨੇ ਛੱਡੀ ਆਪ ਪਾਰਟੀ ਨਵੀਂ ਦਿੱਲੀ, 10 ਅਪਰੈਲ ਦਿੱਲੀ ਦੇ ਮੰਤਰੀ ਰਾਜ ਕੁਮਾਰ ਆਨੰਦ ਨੇ ਅੱਜ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ ਅਤੇ ਪਾਰਟੀ ‘ਚ ਦਲਿਤਾਂ ਨੂੰ ਢੁਕਵੀਂ ਪ੍ਰਤੀਨਿਧਤਾ ਨਾ ਹੋਣ ਦਾ ਦੋਸ਼ ਲਗਾਉਂਦੇ ਹੋਏ ‘ਆਪ’ ਨੂੰ ਛੱਡ ਦਿੱਤਾ। ਇੱਥੇ ਪ੍ਰੈਸ ਕਾਨਫਰੰਸ ਵਿੱਚ ਸਮਾਜ ਭਲਾਈ ਸਮੇਤ ਵੱਖ-ਵੱਖ ਵਿਭਾਗਾਂ ਦੀ ਜ਼ਿੰਮੇਵਾਰੀ ਸੰਭਾਲ ਰਹੇ ਸ੍ਰੀ ਆਨੰਦ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ (ਆਪ) ਦੇ ਪ੍ਰਮੁੱਖ ਆਗੂਆਂ ਵਿੱਚ ਕੋਈ ਦਲਿਤ ਨਹੀਂ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ‘ਆਪ’ ਦੇ ਦਲਿਤ ਵਿਧਾਇਕਾਂ, ਮੰਤਰੀਆਂ ਜਾਂ ਕੌਂਸਲਰਾਂ ਨੂੰ ਕੋਈ ਸਨਮਾਨ ਨਹੀਂ ਦਿੱਤਾ ਗਿਆ। ਆਨੰਦ ਪਟੇਲ ਨਗਰ ਹਲਕੇ ਤੋਂ ਵਿਧਾਇਕ ਹਨ।

Punjab Bani 10 April,2024
ਮੁਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਨਾ ਹੋਣ ਤੇ ਭਗਵੰਤ ਮਾਨ ਬੋਲੇ ਸੁਰਖਿਆ ਕਾਰਨਾ ਦਾ ਹਵਾਲਾ ਦੇ ਕੇ ਰੱਦ ਕੀਤਾ

ਮੁਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਨਾ ਹੋਣ ਤੇ ਭਗਵੰਤ ਮਾਨ ਬੋਲੇ ਸੁਰਖਿਆ ਕਾਰਨਾ ਦਾ ਹਵਾਲਾ ਦੇ ਕੇ ਰੱਦ ਕੀਤਾ ਨਵੀਂ ਦਿੱਲੀ, 10 ਅਪਰੈਲ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਰਾਜ ਸਭਾ ਮੈਂਬਰ ਸੰਜੈ ਸਿੰਘ ਅੱਜ ਤਿਹਾੜ ਜੇਲ੍ਹ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਨਹੀਂ ਕਰ ਸਕਣਗੇ। ‘ਆਪ’ ਨੇ ਕਿਹਾ ਕਿ ਤਿਹਾੜ ਜੇਲ੍ਹ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦੇ ਇਸ ਮੁਲਾਕਾਤ ਨੂੰ ਰੱਦ ਕਰ ਦਿੱਤਾ ਹੈ। ਭਗਵੰਤ ਮਾਨ ਅਤੇ ਸੰਜੈ ਸਿੰਘ ਦਾ ਕੇਜਰੀਵਾਲ ਨੂੰ ਮਿਲਣ ਦਾ ਸਮਾਂ ਤੈਅ ਹੋ ਗਿਆ ਸੀ। ਹੁਣ ਤਿਹਾੜ ਜੇਲ੍ਹ ਨਵੇਂ ਸਮੇਂ ਬਾਰੇ ਸੂਚਿਤ ਕਰੇਗੀ।

Punjab Bani 10 April,2024
ਹਾਈਕੋਰਟ ਨੇ ਕੀਤੀ ਦਿਲੀ ਦੇ ਮੁੱਖ ਮੰਤਰੀ ਦੀ ਪਟੀਸ਼ਨ ਖਾਰਜ

ਹਾਈਕੋਰਟ ਨੇ ਕੀਤੀ ਦਿਲੀ ਦੇ ਮੁੱਖ ਮੰਤਰੀ ਦੀ ਪਟੀਸ਼ਨ ਖਾਰਜ ਦਿਲੀ : ਦਿੱਲੀ ਹਾਈ ਕੋਰਟ ਨੇ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਫੈਸਲਾ ਸੁਣਾ ਦਿੱਤਾ ਹੈ।دਹਾਈਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਇਸ ਲਈ ਫਿਲਹਾਲ ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ੍ਹ ‘ਚ ਹੀ ਰਹਿਣਾ ਪਵੇਗਾ।

Punjab Bani 10 April,2024
ਸੇਕੜੇ ਵਲੰਨਟੀਅਰ ਨਾਲ ਸਮੂਹਿਕ ਭੂਖ ਹੜਤਾਲ(ਵਰਤ )ਕੀਤੀ

ਸੇਕੜੇ ਵਲੰਨਟੀਅਰ ਨਾਲ ਸਮੂਹਿਕ ਭੂਖ ਹੜਤਾਲ(ਵਰਤ )ਕੀਤੀ ਪਟਿਆਲਾ ਮਿਤੀ 7 ਅਪ੍ਰੈਲ () ਅੱਜ ਪਟਿਆਲਾ ਵਿਖ਼ੇ ਜਿਲ੍ਹਾ ਇਕਾਈ ਵੱਲੋਂ ਜਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਅਤੇ ਜਿਲ੍ਹਾ ਪ੍ਰਧਾਨ ਮੇਘ ਚੰਦ ਸ਼ਰਮਾ ਜੀ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਜੀ ਦੀ ਗ਼ੈਰ ਸਵਿਧਾਨਿਕ ਤਰੀਕੇ ਨਾਲ ਹੋਈ ਗ੍ਰਿਫਤਾਰੀ ਦੇ ਵਿਰੋਧ ਵਿੱਚ ਭਗਤ ਸਿੰਘ ਚੋਂਕ ਘਲੋਰੀ ਗੇਟ ਵਿਖ਼ੇ ਸੇਕੜੇ ਵਲੰਨਟੀਅਰ ਨਾਲ ਸਮੂਹਿਕ ਭੂਖ ਹੜਤਾਲ(ਵਰਤ )ਕੀਤੀ ਗਈ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ ਦੇ 5ਵਜੇ ਤੱਕ ਭੂੱਖੇ ਰਹਿ ਕੇ ਮੋਦੀ ਅਤੇ ਭਾਜਪਾ ਸਰਕਾਰ ਡਾ ਵਿਰੋਧ ਕੀਤਾ ਇਸ ਮੌਕੇ ਮਹਿਤਾ ਨੇ ਸੰਬੋਧਨ ਕਰਦਿਆਂ ਕਿਹਾ ਕੀ ਦੇਸ ਦੇ ਵਿੱਚ ਅੰਦਰ ਖਾਤੇ ਇਮਾਰਜਾਂਸੀ ਪਟਿਆਲਾ ਮਿਤੀ 7 ਅਪ੍ਰੈਲ () ਅੱਜ ਪਟਿਆਲਾ ਵਿਖ਼ੇ ਜਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਅਤੇ ਪਟਿਆਲਾ ਦਿਹਾਤੀ ਦੇ ਜਿਲ੍ਹਾ ਪ੍ਰਧਾਨ ਮੇਘ ਚੰਦ ਸ਼ਰਮਾ ਜੀ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਜੀ ਦੀ ਗ਼ੈਰ ਸਵਿਧਾਨਿਕ ਤਰੀਕੇ ਨਾਲ ਹੋਈ ਗ੍ਰਿਫਤਾਰੀ ਦੇ ਵਿਰੋਧ ਵਿੱਚ ਭਗਤ ਸਿੰਘ ਚੋਂਕ ਘਲੋਰੀ ਗੇਟ ਵਿਖ਼ੇ ਸੇਕੜੇ ਵਲੰਨਟੀਅਰ ਨਾਲ ਸਮੂਹਿਕ ਭੂਖ ਹੜਤਾਲ(ਵਰਤ )ਕੀਤੀ ਗਈ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ ਦੇ 5ਵਜੇ ਤੱਕ ਭੂੱਖੇ ਰਹਿ ਕੇ ਮੋਦੀ ਅਤੇ ਭਾਜਪਾ ਸਰਕਾਰ ਡਾ ਵਿਰੋਧ ਕੀਤਾ ਇਸ ਮੌਕੇ ਮਹਿਤਾ ਨੇ ਸੰਬੋਧਨ ਕਰਦਿਆਂ ਕਿਹਾ ਕੀ ਦੇਸ ਦੇ ਵਿਚ ਅੰਦਰ ਖਾਤੇ ਐਮਰਜੰਸੀ ਵਾਲੇ ਹਾਲਾਤ ਬਣੇ ਹੋਏ ਹਨ I ਲੋਕਾਂ ਵੱਲੋਂ ਚੂਨੀਆਂ ਹੋਈਆਂ ਸਰਕਾਰਾਂ ਤੋੜ ਕੇ ਭਾਜਪਾ ਦੀ ਸਰਕਾਰ ਜਾਂ ਜਬਰਦਸਤੀ ਗਠਜੋੜ ਵਾਲੀ ਸਰਕਾਰ ਬਣਾਇਆ ਜਾ ਰਹੀਆ ਹਨ I ਦੇਸ ਦੇ ਵਿੱਚ ਉਭਰਦੇ ਹੋਏ ਨੇਤਾ ਅਰਵਿੰਦ ਕੇਜਰੀਵਾਲ ਨੂੰ ਰੋਕਣ ਦੀ ਕੋਸ਼ਿਸ ਕੀਤੀ ਜਾ ਰਾਹੀਂ ਹੈ I ਜਿਸ ਦਾ ਆਮ ਆਦਮੀ ਪਾਰਟੀ ਇਕਲਾ ਇਕੱਲਾ ਵਰਕਰ ਵਿਰੋਧ ਕਰਦਾ ਹੈ ਇਸ ਮੌਕੇ ਲੋਕ ਸਭਾ ਇੰਚਾਰਜ ਇੰਦਰਜੀਤ ਸੰਧੂ, ਜਿਲ੍ਹਾ ਜਰਨਲ ਸਕੱਤਰ ਸੁਖਦੇਵ ਸਿੰਘ ਔਲਖ,ਪ੍ਰੀਤੀ ਮਲਹੋਤਰਾ ਸੂਬਾ ਪ੍ਰਧਾਨ ਮਹਿਲਾ ਵਿੰਗ, ਵਿੱਕੀ ਘਨੌਰ ਸੂਬਾ ਪ੍ਰਧਾਨ ਸਪੋਰਟ ਵਿੰਗ, ਆਰ ਪੀ ਐਸ ਮਲਹੋਤਰਾ ਸੂਬਾ ਪ੍ਰਧਾਨ ਬੁਧੀਜੀਵੀ ਵਿੰਗ,ਅਮਰੀਕ ਸਿੰਘ ਬੰਗੜ ਸਯੁਕਤ ਸਕੱਤਰ ਪੰਜਾਬ, ਜਰਨੈਲ ਸਿੰਘ ਮੰਨੂ ਸਯੁਕਤ ਸਕੱਤਰ ਪੰਜਾਬ, ਬਲਵਿੰਦਰ ਸਿੰਘ ਝਾਰਵਾ ਵਾਈਸ ਚੇਅਰਮੈਨ ਪੀ ਆਰ ਟੀ ਸੀ, ਪ੍ਰਵੀਨ ਛਾਬੜਾ ਸੀਨੀਅਰ ਵਾਈਸ ਚੇਅਰਮੈਨ ਪੀ ਆਈ ਡੀ ਸੀ, ਦੀਪਕ ਸੂਦ ਜੋਆਇੰਟ ਸਕੱਤਰ ਟਰੈਡ ਵਿੰਗ,ਅਸ਼ੋਕ ਸਿਰਸਵਾਲ ਡਾਇਰੈਕਟਰ ਐਸ ਸੀ ਲੈਂਡ, ਜਸਵੰਤ ਰਾਏ ਜੋਆਇੰਟ ਸਕੱਤਰ ਐਸ ਸੀ ਵਿੰਗ, ਕੁਲਦੀਪ ਸਿੰਘ, ਸੰਜੀਵ ਗੁਪਤਾ, ਅਮਿਤ ਵਿੱਕੀ ਬਿਕਰਮ ਸ਼ਰਮਾ, ਅਮਨ ਬਾਂਸਲ, ਰਾਜੂ ਸਾਹਨੀ, ਹਰਸਪਾਲ, ਮੋਨਿਕਾ ਸ਼ਰਮਾ,ਰਾਜ ਕੁਮਾਰ ਮਿਠਾਰੀਆਂ ਤੋਂ ਇਲਾਵਾ ਹੋਰ ਸਾਥੀ ਮੌਜੂਦ ਰਹੇ I

Punjab Bani 07 April,2024
ਮਰਨ ਵਰਤ ਲਈ ਮੁੱਖ ਮੰਤਰੀ ਭਗਵੰਤ ਮਾਨ ਪੁੱਜੇ ਖਟਕੜ ਕਲਾਂ

ਮਰਨ ਵਰਤ ਲਈ ਮੁੱਖ ਮੰਤਰੀ ਭਗਵੰਤ ਮਾਨ ਪੁੱਜੇ ਖਟਕੜ ਕਲਾਂ ਨਵਾਂਸ਼ਹਿਰ : ਦਿੱਲੀ ਆਬਕਾਰੀ ਨੀਤੀ ਘਪਲੇ 'ਚ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ 'ਚ ਇਕ ਦਿਨ ਦਾ ਮਰਨ ਵਰਤ ਰੱਖਣ ਲਈ ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਨੂੰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਪਹੁੰਚੇ। ਇੱਥੇ ਮੁੱਖ ਮੰਤਰੀ ਨੇ ਸ਼ਹੀਦੇ ਆਜ਼ਮ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਮਾਨ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ ਖਟਕੜਕਲਾਂ ਵਿੱਚ ਮਰਨ ਵਰਤ ਰੱਖਣਗੇ ਅਤੇ ਈਡੀ ਅਤੇ ਭਾਜਪਾ ਦੀ ਤਾਨਾਸ਼ਾਹੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨਗੇ।

Punjab Bani 07 April,2024
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਆਪ ਨੇਤਾ ਕਰਨਗੇ ਭੁੱਖ ਹੜਤਾਲ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਆਪ ਨੇਤਾ ਕਰਨਗੇ ਭੁੱਖ ਹੜਤਾਲ ਚੰਡੀਗੜ੍ਹ, 6 ਅਪਰੈਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਵਿਧਾਇਕਾਂ ਅਤੇ ਵਾਲੰਟੀਅਰਾਂ ਨਾਲ 7 ਅਪਰੈਲ ਨੂੰ ਭੁੱਖ ਹੜਤਾਲ ’ਤੇ ਬੈਠਣਗੇ। ਅੱਜ ਇਥੇ ਮੀਡੀਆ ਨੂੰ ਸੰਬੋਧਨ ਕਰਦਿਆਂ ‘ਆਪ’ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਅਤੇ ਸੱਤਾਧਾਰੀ ਪਾਰਟੀ ਦੇ ਵਿਧਾਇਕ 7 ਅਪਰੈਲ ਨੂੰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਖਟਕੜ ਕਲਾਂ ਵਿਖੇ ਭੁੱਖ ਹੜਤਾਲ ’ਤੇ ਬੈਠਣਗੇ। ਉਨ੍ਹਾਂ ਪੰਜਾਬ ਵਾਸੀਆਂ ਨੂੰ  ਵਰਤ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਵੀ ਕੀਤੀ।

Punjab Bani 06 April,2024
ਮਨੀਸ਼ ਸਿਸੋਦੀਆ ਨੇ ਜੇਲ ਤੋ ਆਪਣੇ ਹਲਕੇ ਦੇ ਲੋਕਾਂ ਲਈ ਲਿਖਿਆ ਪੱਤਰ

ਮਨੀਸ਼ ਸਿਸੋਦੀਆ ਨੇ ਜੇਲ ਤੋ ਆਪਣੇ ਹਲਕੇ ਦੇ ਲੋਕਾਂ ਲਈ ਲਿਖਿਆ ਪੱਤਰ ਨਵੀਂ ਦਿੱਲੀ, 5 ਅਪਰੈਲ ਆਮ ਆਦਮੀ ਪਾਰਟੀ (ਆਪ) ਦੇ ਆਗੂ ਮਨੀਸ਼ ਸਿਸੋਦੀਆ ਨੇ ਤਿਹਾੜ ਜੇਲ੍ਹ ਤੋਂ ਆਪਣੇ ਵਿਧਾਨ ਸਭਾ ਹਲਕੇ ਦੇ ਲੋਕਾਂ ਨੂੰ ਪੱਤਰ ਲਿਖਿਆ ਹੈ, ਜਿਸ ਵਿੱਚ ਉਨ੍ਹਾਂ ਨੇ ਆਪਣੀ ਹਾਲਤ ਦੀ ਤੁਲਨਾ ਆਜ਼ਾਦੀ ਘੁਲਾਟੀਆਂ ਖ਼ਿਲਾਫ਼ ਅੰਗਰੇਜ਼ਾਂ ਵੱਲੋਂ ਕੀਤੇ ਅੱਤਿਆਚਾਰਾਂ ਨਾਲ ਕੀਤੀ ਹੈ ਅਤੇ ਕਿਹਾ ਹੈ ਕਿ ਸਿੱਖਿਆ ਲਈ ਆਪਣੀ ਵਚਨਬੱਧਤਾ ਪ੍ਰਗਟਾਈ ਹੈ। ਦਿੱਲੀ ਆਬਕਾਰੀ ਨੀਤੀ ਘਪਲੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸਿਸੋਦੀਆ ਨੇ ਵੀ ਉਮੀਦ ਪ੍ਰਗਟਾਈ ਹੈ ਕਿ ਉਹ ਜਲਦੀ ਹੀ ਜੇਲ੍ਹ ਤੋਂ ਬਾਹਰ ਆ ਜਾਣਗੇ। ਉਨ੍ਹਾਂ ਲਿਖਿਆ,‘ਜਲਦੀ ਹੀ ਬਾਹਰ ਮਿਲਾਂਗੇ। ਅੰਗਰੇਜ਼ ਹਾਕਮਾਂ ਨੇ ਵੀ ਸੱਤਾ ਦੇ ਹੰਕਾਰ ’ਚ ਲੋਕਾਂ ਨੂੰ ਝੂਠੇ ਕੇਸ ਪਾ ਕੇ ਜੇਲ੍ਹ ਭੇਜਿਆ ਸੀ।’

Punjab Bani 05 April,2024
ਆਪ ਨੇਤਾ ਆਤਿਸ਼ੀ ਨੂੰ ਕਾਰਨ ਦੱਸੋ ਨੋਟਿਸ ਕੀਤਾ ਜਾਰੀ

ਆਪ ਨੇਤਾ ਆਤਿਸ਼ੀ ਨੂੰ ਕਾਰਨ ਦੱਸੋ ਨੋਟਿਸ ਕੀਤਾ ਜਾਰੀ ਨਵੀਂ ਦਿੱਲੀ, 5 ਅਪਰੈਲ ਚੋਣ ਕਮਿਸ਼ਨ ਨੇ ਅੱਜ ਦਿੱਲੀ ਦੀ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਨੇਤਾ ਆਤਿਸ਼ੀ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤਾ ਅਤੇ ਉਨ੍ਹਾਂ ਨੂੰ ਤੱਥਾਂ ਸਮੇਤ ਉਸ ਬਿਆਨ ਲਈ ਪੇਸ਼ ਹੋਣ ਲਈ ਕਿਹਾ ਹੈ,ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਭਾਜਪਾ ‘ਚ ਸ਼ਾਮਲ ਹੋਣ ਲਈ ਉਨ੍ਹਾਂ ਤੱਕ ਪਹੁੰਚ ਕੀਤੀ ਗਈ ਸੀ। ਇਸ ਤੋਂ ਪਹਿਲਾਂ ਭਾਜਪਾ ਨੇ ਇਸ ਮਾਮਲੇ ’ਚ ਆਤਿਸ਼ੀ ਦੇ ਇਸ ਦਾਅਵੇ ਵਿਰੁੱਧ ਕਮਿਸ਼ਨ ਕੋਲ ਪਹੁੰਚ ਕੀਤੀ ਸੀ।

Punjab Bani 05 April,2024
ਮੁੱਖ ਮੰਤਰੀ ਕੇਜਰੀਵਾਲ ਨੂੰ ਸਲਾਖਾਂ ਪਿਛੇ ਡਕਣ ਲਈ ਸਾਜਿਸ ਰਚੀ : ਸੰਜੇ ਸਿੰਘ

ਮੁੱਖ ਮੰਤਰੀ ਕੇਜਰੀਵਾਲ ਨੂੰ ਸਲਾਖਾਂ ਪਿਛੇ ਡਕਣ ਲਈ ਸਾਜਿਸ ਰਚੀ : ਸੰਜੇ ਸਿੰਘ ਨਵੀਂ ਦਿੱਲੀ, 5 ਅਪਰੈਲ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੈ ਸਿੰਘ ਨੇ ਅੱਜ ਦਾਅਵਾ ਕੀਤਾ ਕਿ ਭਾਜਪਾ ਦੇ ਸੀਨੀਅਰ ਨੇਤਾਵਾਂ ਨੇ ਆਬਕਾਰੀ ਨੀਤੀ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਲਾਖਾਂ ਪਿੱਛੇ ਡੱਕਣ ਦੀ ਸਾਜ਼ਿਸ਼ ਰਚੀ ਹੈ। ਜੇਲ੍ਹ ’ਚੋਂ ਬਾਹਰ ਆਉਣ ਤੋਂ ਦੋ ਦਿਨ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਭਾਜਪਾ ‘ਤੇ ਮਗੁੰਟਾ ਰਾਘਵ ਰੈੱਡੀ ‘ਤੇ ਕੇਜਰੀਵਾਲ ਵਿਰੁੱਧ ਝੂਠਾ ਬਿਆਨ ਦੇਣ ਲਈ ਦਬਾਅ ਬਣਾਉਣ ਦਾ ਦੋਸ਼ ਵੀ ਲਾਇਆ। ਰੈੱਡੀ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਮੁਲਜ਼ਮ ਤੋਂ ਸਰਕਾਰੀ ਗਵਾਹ ਬਣਿਆ ਹੈ।

Punjab Bani 05 April,2024
ਮੁੱਖ ਮੰਤਰੀ ਕੇਜਰੀਵਾਲ ਨੂੰ ਹਟਾਉਣ ਦੀ ਮੰਗ ਤੇ ਹਾਈਕੋਰਟ ਦਾ ਇਨਕਾਰ

ਮੁੱਖ ਮੰਤਰੀ ਕੇਜਰੀਵਾਲ ਨੂੰ ਹਟਾਉਣ ਦੀ ਮੰਗ ਤੇ ਹਾਈਕੋਰਟ ਦਾ ਇਨਕਾਰ ਨਵੀਂ ਦਿੱਲੀ। ਦਿੱਲੀ ਹਾਈ ਕੋਰਟ ਨੇ ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਹਟਾਉਣ ਦੀ ਮੰਗ ਵਾਲੀ ਪਟੀਸ਼ਨ ’ਤੇ ਕੋਈ ਹੁਕਮ ਦੇਣ ਤੋਂ ਇਨਕਾਰ ਕਰ ਦਿੱਤਾ। ਐਕਟਿੰਗ ਚੀਫ਼ ਜਸਟਿਸ ਮਨਮੋਹਨ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਹਾਈ ਕੋਰਟ ਸਾਰਾ ਕੰਮ ਨਹੀਂ ਕਰ ਸਕਦੀ ਅਤੇ ਇਹ ਹਾਈ ਕੋਰਟ ਦਾ ਕੰਮ ਨਹੀਂ ਹੈ।

Punjab Bani 04 April,2024
ਮੁੱਖ ਮੰਤਰੀ ਕੇਜਰੀਵਾਲ ਨੇ ਵਿਧਾਇਕਾਂ ਨੂੰ ਰੋਜਾਨਾ ਆਪਣੇ ਇਲਾਕਿਆਂ ਦਾ ਦੌਰਾ ਕਰਨ ਲਈ ਕਿਹਾ : ਸੁਨੀਤਾ ਕੇਜਰੀਵਾਲ

ਮੁੱਖ ਮੰਤਰੀ ਕੇਜਰੀਵਾਲ ਨੇ ਵਿਧਾਇਕਾਂ ਨੂੰ ਰੋਜਾਨਾ ਆਪਣੇ ਇਲਾਕਿਆਂ ਦਾ ਦੌਰਾ ਕਰਨ ਲਈ ਕਿਹਾ : ਸੁਨੀਤਾ ਕੇਜਰੀਵਾਲ ਨਵੀਂ ਦਿੱਲੀ: ਦਿੱਲੀ ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਪਤਨੀ ਸੁਨੀਤਾ ਕੇਜਰੀਵਾਲ ਦੀ ਸਿਆਸਤ ਵਿੱਚ ਸ਼ਮੂਲੀਅਤ ਹੌਲੀ-ਹੌਲੀ ਵਧਦੀ ਜਾ ਰਹੀ ਹੈ। ਤਾਜ਼ਾ ਮਾਮਲੇ ਵਿੱਚ, ਸੁਨੀਤਾ ਕੇਜਰੀਵਾਲ ਨੇ ਵੀਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਕੀਤੀ ਅਤੇ ਤਿਹਾੜ ਜੇਲ੍ਹ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੂੰ ਮੁੱਖ ਮੰਤਰੀ ਕੇਜਰੀਵਾਲ ਦੁਆਰਾ ਭੇਜਿਆ ਸੰਦੇਸ਼ ਪੜ੍ਹਿਆ। ਸੁਨੀਤਾ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਨੇ ਜੇਲ੍ਹ ਤੋਂ ਆਪਣੇ ਸੰਦੇਸ਼ ਵਿੱਚ 'ਆਪ' ਵਿਧਾਇਕਾਂ ਨੂੰ ਰੋਜ਼ਾਨਾ ਆਪਣੇ ਇਲਾਕਿਆਂ ਦਾ ਦੌਰਾ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

Punjab Bani 04 April,2024
ਮਨੀ ਲਾਂਡਰਿੰਗ ਮਾਮਲੇ ਵਿੱਚ ਆਪ ਨੇਤਾ ਸੰਜੇ ਸਿੰਘ ਨੂੰ ਮਿਲੀ ਜਮਾਨਤ

ਮਨੀ ਲਾਂਡਰਿੰਗ ਮਾਮਲੇ ਵਿੱਚ ਆਪ ਨੇਤਾ ਸੰਜੇ ਸਿੰਘ ਨੂੰ ਮਿਲੀ ਜਮਾਨਤ ਨਵੀਂ ਦਿੱਲੀ : ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਮੰਗਲਵਾਰ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ‘ਆਪ’ ਆਗੂ ਨੂੰ ਇਹ ਰਾਹਤ ਕਈ ਸ਼ਰਤਾਂ ਨਾਲ ਮਿਲੀ ਹੈ। ਤਾਜ਼ਾ ਜਾਣਕਾਰੀ ਮੁਤਾਬਕ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ 'ਆਪ' ਸੰਸਦ ਮੈਂਬਰ ਸੰਜੇ ਸਿੰਘ ਨੂੰ ਆਪਣਾ ਪਾਸਪੋਰਟ ਸਰੰਡਰ ਕਰਨ ਲਈ ਕਿਹਾ ਹੈ। ਅਦਾਲਤ ਨੇ ਸੰਜੇ ਸਿੰਘ ਨੂੰ 2 ਲੱਖ ਰੁਪਏ ਦੇ ਜ਼ਮਾਨਤੀ ਮੁਚੱਲਕੇ ਤੇ ਇੰਨੀ ਹੀ ਰਕਮ 'ਤੇ ਜ਼ਮਾਨਤ ਦੇ ਦਿੱਤੀ। 'ਆਪ' ਆਗੂ ਦੀ ਪਤਨੀ ਨੇ ਜ਼ਮਾਨਤ ਬਾਂਡ ਭਰ ਦਿੱਤਾ ਹੈ।

Punjab Bani 03 April,2024
ਮੁੱਖ ਮੰਤਰੀ ਕੇਜਰੀਵਾਲ ਦਾ ਤੇਜੀ ਨਾਲ ਘਟ ਰਿਹਾ ਹੈ ਭਾਰ : ਆਤਿਸ਼ੀ

ਮੁੱਖ ਮੰਤਰੀ ਕੇਜਰੀਵਾਲ ਦਾ ਤੇਜੀ ਨਾਲ ਘਟ ਰਿਹਾ ਹੈ ਭਾਰ : ਆਤਿਸ਼ੀ ਨਵੀਂ ਦਿੱਲੀ, 3 ਅਪਰੈਲ ਆਮ ਆਦਮੀ ਪਾਰਟੀ (ਆਪ) ਦੀ ਸੀਨੀਅਰ ਆਗੂ ਆਤਿਸ਼ੀ ਨੇ ਅੱਜ ਦਾਅਵਾ ਕੀਤਾ ਕਿ 21 ਮਾਰਚ ਨੂੰ ਗ੍ਰਿਫ਼ਤਾਰੀ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਭਾਰ ਤੇਜ਼ੀ ਨਾਲ ਘਟ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਭਾਰ ’ਚ 4.5 ਕਿਲੋ ਦੀ ਕਮੀ ਆਈ ਹੈ। ਆਤਿਸ਼ੀ ਨੇ ਭਾਜਪਾ ‘ਤੇ ਕੇਜਰੀਵਾਲ ਨੂੰ ਜੇਲ੍ਹ ‘ਚ ਰੱਖ ਕੇ ਉਨ੍ਹਾਂ ਦੀ ਸਿਹਤ ਨੂੰ ਖਤਰੇ ‘ਚ ਪਾਉਣ ਦਾ ਵੀ ਦੋਸ਼ ਲਗਾਇਆ ਹੈ।

Punjab Bani 03 April,2024
ਲੋਕ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਦੋ ਹੋਰ ਉਮੀਦਵਾਰਾਂ ਦੇ ਐਲਾਣੇ ਨਾਮ

ਲੋਕ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਦੋ ਹੋਰ ਉਮੀਦਵਾਰਾਂ ਦੇ ਐਲਾਣੇ ਨਾਮ ਚੰਡੀਗੜ੍ਹ : ਲੋਕ ਸਭਾ ਚੋਣਾਂ 2024 ਦੇ ਲਈ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ 2 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਆਪ ਵੱਲੋਂ ਮਾਲਵਿੰਦਰ ਸਿੰਘ ਕੰਗ ਨੂੰ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਬਣਾਇਆ ਗਿਆ ਹੈ। ਮਾਲਵਿੰਦਰ ਸਿੰਘ ਕੰਗ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਹਨ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਨੇ ਹੁਸ਼ਿਆਰਪੁਰ ਤੋਂ ਡਾ.ਰਾਜਕੁਮਾਰ ਚੱਬੇਵਾਲ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਡਾ. ਚੱਬੇਵਾਲ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ ਅਤੇ ਵਿਧਾਨ ਸਭਾ ਵਿੱਚ ਕਾਂਗਰਸ ਦੇ ਉਪ ਨੇਤਾ ਵੀ ਰਹਿ ਚੁੱਕੇ ਹਨ। ਹਾਲ ਹੀ ਵਿੱਚ ਉਹ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਹੁਣ ਤੱਕ ਆਮ ਆਦਮੀ ਪਾਰਟੀ ਪੰਜਾਬ ਵਿੱਚ 9 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ।

Punjab Bani 02 April,2024
ਸੰਜੇ ਸਿੰਘ ਨੂੰ ਮਿਲੀ ਜਮਾਨਤ

ਸੰਜੇ ਸਿੰਘ ਨੂੰ ਮਿਲੀ ਜਮਾਨਤ ਨਵੀਂ ਦਿੱਲੀ, 2 ਅਪਰੈਲ ਸੁਪਰੀਮ ਕੋਰਟ ਨੇ ‘ਆਪ’ ਨੇਤਾ ਸੰਜੈ ਸਿੰਘ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਜ਼ਮਾਨਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਈਡੀ ਨੇ ਅਦਾਲਤ ਨੂੰ ਦੱਸਿਆ ਕਿ ਉਸ ਨੂੰ ਸੰਜੈ ਸਿੰਘ ਨੂੰ ਜ਼ਮਾਨਤ ਮਿਲਣ ’ਤੇ ਕੋਈ ਇਤਰਾਜ਼ ਨਹੀਂ ਹੈ।

Punjab Bani 02 April,2024
ਜੇਲ ਅੰਦਰ ਬੇਚੈਨੀ ਨਾਲ ਕਟੀ ਅਰਵਿੰਦ ਕੇਜਰੀਵਾਲ ਨੇ ਪਹਿਲੀ ਰਾਤ

ਜੇਲ ਅੰਦਰ ਬੇਚੈਨੀ ਨਾਲ ਕਟੀ ਅਰਵਿੰਦ ਕੇਜਰੀਵਾਲ ਨੇ ਪਹਿਲੀ ਰਾਤ ਨਵੀਂ ਦਿੱਲੀ, 2 ਅਪਰੈਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਤਿਹਾੜ ਜੇਲ੍ਹ ਵਿੱਚ ਆਪਣੀ 14X8 ਫੁੱਟ ਦੀ ਕੋਠੜੀ ਵਿੱਚ ਪਹਿਲੀ ਰਾਤ ਬੇਚੈਨੀ ਨਾਲ ਬਿਤਾਈ ਅਤੇ ਕੁਝ ਦੇਰ ਲਈ ਹੀ ਸੌਣ ਵਿੱਚ ਕਾਮਯਾਬ ਰਹੇ। ਦੱਸਿਆ ਗਿਆ ਹੈ ਕਿ ਸ਼ਾਮ ਨੂੰ ਉਸ ਦੀ ਪਤਨੀ ਅਤੇ ਬੱਚਿਆਂ ਨੂੰ ਮਿਲਣ ਦੀ ਸੰਭਾਵਨਾ ਹੈ। ਜੇਲ੍ਹ ਅਧਿਕਾਰੀਆਂ ਨੇ ਦੱਸਿਆ ਕਿ ਸਵੇਰੇ ਕੇਜਰੀਵਾਲ ਦਾ ਸ਼ੂਗਰ ਲੈਵਲ ਘੱਟ ਸੀ ਅਤੇ ਉਹ ਤਿਹਾੜ ਜੇਲ੍ਹ ਦੇ ਡਾਕਟਰਾਂ ਦੀ ਨਿਗਰਾਨੀ ਹੇਠ ਹਨ। ਉਨ੍ਹਾ

Punjab Bani 02 April,2024
ਸੌਰਭ ਭਾਰਦਵਾਜ, ਦੁਰਗੇਸ਼ ਪਾਠਕ ਤੇ ਰਾਘਵ ਚੱਢਾ ਨੂੰ ਕੀਤਾ ਜਾਵੇਗਾ ਗ੍ਰਿਫ਼ਤਾਰ : ਆਤਿਸੀ

ਸੌਰਭ ਭਾਰਦਵਾਜ, ਦੁਰਗੇਸ਼ ਪਾਠਕ ਤੇ ਰਾਘਵ ਚੱਢਾ ਨੂੰ ਕੀਤਾ ਜਾਵੇਗਾ ਗ੍ਰਿਫ਼ਤਾਰ : ਆਤਿਸੀ ਨਵੀਂ ਦਿੱਲੀ, 2 ਅਪਰੈਲ ਆਮ ਆਦਮੀ ਪਾਰਟੀ (ਆਪ) ਦੀ ਸੀਨੀਅਰ ਆਗੂ ਅਤੇ ਦਿੱਲੀ ਦੀ ਮੰਤਰੀ ਆਤਿਸ਼ੀ ਨੇ ਅੱਜ ਦਾਅਵਾ ਕੀਤਾ ਕਿ ਮੇਰੇ ਨੇੜਲੇ ਵਿਅਕਤੀ ਨੇ ਕਿਹਾ ਸੀ ਕਿ ਮੈਨੂੰ ਉਨ੍ਹਾਂ ਨੂੰ ਭਾਜਪਾ ਵਿੱਚ ਸ਼ਾਮਲ ਹੋ ਜਾਣਾ ਚਾਹੀਦਾ ਹੈ ਜਾਂ ਇੱਕ ਮਹੀਨੇ ਦੇ ਅੰਦਰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਗ੍ਰਿਫਤਾਰੀ ਲਈ ਤਿਆਰ ਰਹਿਣਾ ਚਾਹੀਦਾ ਹੈ। ਆਤਿਸ਼ੀ ਨੇ ਇੱਥੇ ਪ੍ਰੈਸ ਕਾਨਫਰੰਸ ਵਿੱਚ ਦਾਅਵਾ ਕੀਤਾ ਕਿ ਉਨ੍ਹਾਂ ਤੋਂ ਇਲਾਵਾ ‘ਆਪ’ ਦੇ ਤਿੰਨ ਆਗੂਆਂ ਦਿੱਲੀ ਦੇ ਮੰਤਰੀ ਸੌਰਭ ਭਾਰਦਵਾਜ, ਵਿਧਾਇਕ ਦੁਰਗੇਸ਼ ਪਾਠਕ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇਗਾ।

Punjab Bani 02 April,2024
ਦਿਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ 15 ਦਿਨ ਦੀ ਨਿਆਇਕ ਹਿਰਾਸਤ ਵਿੱਚ ਭੇਜਿਆ

ਦਿਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ 15 ਦਿਨ ਦੀ ਨਿਆਇਕ ਹਿਰਾਸਤ ਵਿੱਚ ਭੇਜਿਆ ਨਵੀਂ ਦਿੱਲੀ, 1 ਅਪਰੈਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਹਿਰਾਸਤ ਦੀ ਮਿਆਦ ਪੂਰੀ ਹੋਣ ਮਗਰੋਂ ਅੱਜ ਇੱਥੇ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਸ ਨੇ ਉਨ੍ਹਾਂ ਨੂੰ 15 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਆਮ ਆਦਮੀ ਪਾਰਟੀ (ਆਪ) ਦੇ ਮੁਖੀ ਕੇਜਰੀਵਾਲ ਨੂੰ ਖਚਾਖਚ ਭਰੀ ਅਦਾਲਤ ਵਿੱਚ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਦੇ ਸਾਹਮਣੇ ਪੇਸ਼ ਕੀਤਾ ਗਿਆ। ਈਡੀ ਨੇ ਅਦਾਲਤ ਤੋਂ ਕੇਜਰੀਵਾਲ ਨੂੰ 15 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜਣ ਦੀ ਮੰਗ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਜਾਂਚ ਵਿੱਚ ਬਿਲਕੁਲ ਸਹਿਯੋਗ ਨਹੀਂ ਕਰ ਰਹੇ।

Punjab Bani 01 April,2024
ਇੰਡੀਆ ਗਠਜੋੜ ਦੇ ਨੇਤਾਵਾਂ ਨੇ ਰਾਮਲੀਲਾ ਮੈਦਾਨ ਵਿੱਚ ਕੀਤੀ ਮਹਾ ਰੈਲੀ

ਇੰਡੀਆ ਗਠਜੋੜ ਦੇ ਨੇਤਾਵਾਂ ਨੇ ਰਾਮਲੀਲਾ ਮੈਦਾਨ ਵਿੱਚ ਕੀਤੀ ਮਹਾ ਰੈਲੀ ਨਵੀਂ ਦਿੱਲੀ, 31 ਮਾਰਚ ਇੱਥੋਂ ਦੇ ਰਾਮਲੀਲਾ ਮੈਦਾਨ ਵਿੱਚ ਇੰਡੀਆ ਗਠਜੋੜ ਦੇ ਆਗੂਆਂ ਵੱਲੋਂ ਮਹਾਂ ਰੈਲੀ ਕੀਤੀ ਗਈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਰੋਸ ਵਜੋਂ ਇੱਥੇ ਰਾਮਲੀਲਾ ਮੈਦਾਨ ਵਿੱਚ ਇੰਡੀਆ ਗੱਠਜੋੜ ਦੇ ਮੋਹਰੀ ਆਗੂ ਇਕੱਠੇ ਹੋਏ ਤੇ ਕੇਂਦਰ ਸਰਕਾਰ ਦੀ ਲੋਕਤੰਤਰ ਵਿਰੋਧੀ ਨੀਤੀ ਖ਼ਿਲਾਫ਼ ਰੋਸ ਪ੍ਰਗਟਾਇਆ। ਇਸ ਮੌਕੇ ਐਨਸੀਪੀ ਆਗੂ ਸ਼ਰਦ ਪਵਾਰ, ਸ਼ਿਵ ਸੈਨਾ ਦੇ ਮੁਖੀ ਊਧਵ ਠਾਕਰੇ, ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ, ਸੀਪੀਆਈ (ਐਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ, ਸੀਪੀਆਈ ਜਨਰਲ ਸਕੱਤਰ ਡੀ ਰਾਜਾ, ਪੀਡੀਪੀ ਮੁਖੀ ਮਹਿਬੂਬਾ ਮੁਫ਼ਤੀ ਅਤੇ ਝਾਰਖੰਡ ਦੇ ਮੁੱਖ ਮੰਤਰੀ ਸੋਰੇਨ, ਕਾਂਗਰਸ ਆਗੂ ਰਾਹੁਲ ਗਾਂਧੀ ਸ਼ਾਮਲ ਹੋਏ। ਕਾਂਗਰਸ ਆਗੂ ਰਾਹੁਲ ਗਾਂਧੀ ਨੇ ਦਿੱਲੀ ਵਿਚ ਇੰਡੀਆ ਗਠਜੋੜ ਦੀ ਰੈਲੀ ਦੌਰਾਨ ਭਾਜਪਾ ’ਤੇ ਨਿਸ਼ਾਨੇ ਸੇਧੇ। ਉਨ੍ਹਾਂ ਭਾਜਪਾ ’ਤੇ ਮੈਚ ਫਿਕਸਿੰਗ ਦੀ ਖੇਡ ਖੇਡਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਭਾਜਪਾ ਕ੍ਰਿਕਟ ਦੀ ਖੇਡ ਵਾਂਗ ਮੈਚ ਫਿਕਸਿੰਗ ਦੀਆਂ ਚਾਲਾਂ ਚਲ ਰਹੀ ਹੈ ਜਿੱਥੇ ਖਿਡਾਰੀਆਂ ਨੂੰ ਖਰੀਦਿਆ ਜਾਂਦਾ ਹੈ ਅਤੇ ਕਪਤਾਨਾਂ ਨੂੰ ਧਮਕਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਯੋਜਨਾਬੱਧ ਰਣਨੀਤੀ ਦਾ ਸਪਸ਼ਟ ਪ੍ਰਗਟਾਵਾ ਹਨ। ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਭਾਜਪਾ ਨੇ ਲੋਕਤੰਤਰ ਦਾ ਘਾਣ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦਾ ਸੰਵਿਧਾਨ ਬਦਲਣਾ ਚਾਹੁੰਦੇ ਹਨ। ਇਸ ਤੋਂ ਪਹਿਲਾਂ ਕੇਜਰੀਵਾਲ ਦੀ ਪਤਨੀ ਸੁਨੀਤਾ ਵੀ ਮੰਚ ’ਤੇ ਪੁੱਜੀ। ਇਹ ਰੈਲੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਵਿਰੋਧੀ ਧਿਰਾਂ ਵਿਰੁੱਧ ਏਜੰਸੀਆਂ ਦੀ ਦੁਰਵਰਤੋਂ ਦੇ ਰੋਸ ਵਜੋਂ ਕੀਤੀ ਜਾ ਰਹੀ ਹੈ। ਇਸ ਰੈਲੀ ਵਿਚ ਸੁਨੀਤਾ ਕੇਜਰੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਦਾ ਸੰਦੇਸ਼ ਪੜ੍ਹ ਕੇ ਸੁਣਾਇਆ। ਅਰਵਿੰਦ ਕੇਜਰੀਵਾਲ ਦੀ ਪਤਨੀ ਨੇ ਮੰਚ ’ਤੇ ਕੇਜਰੀਵਾਲ ਦੀਆਂ ਛੇ ਗਾਰੰਟੀਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਇਹ ਗਾਰੰਟੀਆਂ ਜੇਲ੍ਹ ਵਿਚ ਤਿਆਰ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਿਚ 24 ਘੰਟੇ ਬਿਜਲੀ ਮਿਲਣੀ ਚਾਹੀਦੀ ਹੈ ਤੇ ਉਹ ਦੇਸ਼ ਦੇ ਗਰੀਬਾਂ ਨੂੰ ਮੁਫਤ ਬਿਜਲੀ ਦੇਣਗੇ। ਹਰ ਮੁਹੱਲੇ ਤੇ ਪਿੰਡ ਵਿਚ ਸ਼ਾਨਦਾਰ ਸਰਕਾਰੀ ਸਕੂਲ ਬਣਨਗੇ।

Punjab Bani 31 March,2024
ਸੀਐਮ ਕੇਜਰੀਵਾਲ ਦੀ ਪਤਨੀ ਨੇ ਪੜਿਆ ਸੰਦੇਸ਼

ਸੀਐਮ ਕੇਜਰੀਵਾਲ ਦੀ ਪਤਨੀ ਨੇ ਪੜਿਆ ਸੰਦੇਸ਼ - ਕਿਹਾ ਕੇਜਰੀਵਾਲ ਨੂੰ ਜਿ਼ਆਦਾ ਦੇਰ ਨਹੀ ਰਖਿਆ ਜਾ ਸਕਦਾ ਜੇਲ ਵਿੱਚ ਦਿਲੀ : ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (ਜੋ ਕਿ ਈਡੀ ਰਿਮਾਂਡ ਵਿੱਚ ਹਨ) ਉਨ੍ਹਾਂ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਐਤਵਾਰ ਨੂੰ ਰਾਮਲੀਲਾ ਮੈਦਾਨ ਵਿੱਚ ਵਿਰੋਧੀ ਭਾਰਤੀ ਗਠਜੋੜ ਦੀਆਂ ਸੰਘਟਕ ਪਾਰਟੀਆਂ ਦੇ ਨੇਤਾਵਾਂ ਦਾ ਇੱਕ ਵਿਸ਼ਾਲ ਇਕੱਠ ਹੋਇਆ। ਇਸ ਮੰਚ ਤੋਂ ਸੀਐਮ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਵੀ ਲੋਕਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਸੁਨੀਤਾ ਨੇ ਉੱਥੇ ਮੌਜੂਦ ਲੋਕਾਂ ਨੂੰ ਅਰਵਿੰਦ ਕੇਜਰੀਵਾਲ ਦਾ ਸੰਦੇਸ਼ ਪੜ੍ਹ ਕੇ ਸੁਣਾਇਆ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਭਾਰਤ ਮਾਤਾ ਬਹੁਤ ਦੁਖੀ ਹੈ। ਉਨ੍ਹਾਂ ਕੇਜਰੀਵਾਲ ਵੱਲੋਂ ਜਨਤਾ ਨੂੰ ਦਿੱਤੀਆਂ 6 ਗਾਰੰਟੀਆਂ ਬਾਰੇ ਵੀ ਦੱਸਿਆ। ਸੁਨੀਤਾ ਕੇਜਰੀਵਾਲ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਸ਼ੇਰ ਹੈ ਅਤੇ ਉਸ ਨੂੰ ਜ਼ਿਆਦਾ ਦੇਰ ਜੇਲ੍ਹ ਵਿੱਚ ਨਹੀਂ ਰੱਖਿਆ ਜਾ ਸਕਦਾ।

Punjab Bani 31 March,2024
ਪੰਜਾਬ ਸਰਕਾਰ ਦਾ ਵੱਡਾ ਫੈਸਲਾ : ਹੋਣਗੇ ਦੋ ਹੋਰ ਟੋਲ ਪਲਾਜੇ ਬੰਦ

ਪੰਜਾਬ ਸਰਕਾਰ ਦਾ ਵੱਡਾ ਫੈਸਲਾ : ਹੋਣਗੇ ਦੋ ਹੋਰ ਟੋਲ ਪਲਾਜੇ ਬੰਦ ਚੰਡੀਗੜ੍ਹ: ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ 2 ਅਪ੍ਰੈਲ ਦੀ ਦਰਮਿਆਨੀ ਰਾਤ 12 ਤੋਂ ਦੋ ਟੋਲ ਬੰਦ ਕਰ ਦਿੱਤੇ ਜਾਣਗੇ। ਸੀਐਮ ਮਾਨ ਨੇ ਖੁਦ ਸੋਸ਼ਲ ਮੀਡੀਆ ਸਾਈਟ ਐਕਸ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਸੀਐਮ ਮਾਨ ਨੇ ਕਿਹਾ ਹੈ ਕਿ ਲੁਧਿਆਣਾ ਤੋਂ ਬਰਨਾਲਾ ਵਾਇਆ ਰਾਏਕੋਟ, ਮੁੱਲਾਂਪੁਰ ਨੇੜੇ ਪਿੰਡ ਰਕਬਾ ਅਤੇ ਪਿੰਡ ਮਹਿਲ ਕਲਾਂ ਤੱਕ ਟੋਲ ਬੰਦ ਰਹੇਗਾ। 1.ਮੁੱਲਾਂਪੁਰ ਨੇੜੇ ਪਿੰਡ ਰਕਬਾ.. 2.ਪਿੰਡ ਮਹਿਲ ਕਲਾਂ.. ਇਹ ਦੋਵੇਂ ਇੱਕੋ ਕੰਪਨੀ ਨਾਲ ਸਬੰਧਤ ਹਨ। ਕੰਪਨੀ ਨੇ ਕੋਵਿਡ ਅਤੇ ਕਿਸਾਨ ਅੰਦੋਲਨ ਦਾ ਹਵਾਲਾ ਦਿੰਦੇ ਹੋਏ ਟੋਲ 448 ਦਿਨ ਵਧਾਉਣ ਦੀ ਮੰਗ ਕੀਤੀ ਸੀ, ਜਿਸ ਨੂੰ ਪੰਜਾਬ ਸਰਕਾਰ ਨੇ ਪ੍ਰਵਾਨ ਨਹੀਂ ਕੀਤਾ। ਇਹ ਦੋਵੇਂ ਟੋਲ 2 ਅਪ੍ਰੈਲ ਦੀ ਅੱਧੀ ਰਾਤ 12 ਵਜੇ ਬੰਦ ਕਰ ਦਿੱਤੇ ਜਾਣਗੇ। ਦੱਸ ਦੇਈਏ ਕਿ ਪੰਜਾਬ ਸਰਕਾਰ ਹੁਣ ਤੱਕ 12 ਟੋਲ ਪਲਾਜ਼ੇ ਬੰਦ ਕਰ ਚੁੱਕੀ ਹੈ।

Punjab Bani 30 March,2024
ਚੋਣਾਂ ਵਿੱਚ ਧੋਖੇਬਾਜਾਂ ਨੂੰ ਲੋਕ ਦੇਣਗੇ ਮੋੜਵਾਂ ਜਵਾਬ - ਸ. ਹਰਚੰਦ ਸਿੰਘ ਬਰਸਟ

ਚੋਣਾਂ ਵਿੱਚ ਧੋਖੇਬਾਜਾਂ ਨੂੰ ਲੋਕ ਦੇਣਗੇ ਮੋੜਵਾਂ ਜਵਾਬ - ਸ. ਹਰਚੰਦ ਸਿੰਘ ਬਰਸਟ --- ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਨੇ ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੁਰਾਲ ਨੂੰ ਦੱਸਿਆ ਵਿਸ਼ਵਾਸਘਾਤੀ --- ਲੋਕਾਂ ਨੇ ਬੜੀ ਉਮੀਦਾਂ ਨਾਲ ਆਮ ਆਦਮੀ ਪਾਰਟੀ ਦਾ ਚਹਿਰਾ ਵੇਖ ਇਨ੍ਹਾਂ ਨੂੰ ਪਾਈਆਂ ਸੀ ਵੋਟਾਂ ਚੰਡੀਗੜ੍ਹ, 28 ਮਾਰਚ, 2024 ( ) ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨੇ ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੁਰਾਲ ਤੇ ਬਰਸਦੇ ਹੋਏ ਦੋਵਾਂ ਨੂੰ ਵਿਸ਼ਵਾਸਘਾਤੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਦੋਵਾਂ ਆਗੂਆਂ ਨੂੰ ਲੋਕਾਂ ਨੇ ਇਸ ਲਈ ਚੁਣਿਆ ਸੀ ਕਿਉਂਕਿ ਉਹ ‘ਆਪ’ ਦੀਆਂ ਟਿਕਟਾਂ ’ਤੇ ਚੋਣ ਮੈਦਾਨ ਵਿੱਚ ਉਤਰੇ ਸਨ ਅਤੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਬਹੁਤ ਖੁਸ਼ ਹਨ। ਪਰ ਹੁਣ ਇਨ੍ਹਾਂ ਦੋਵਾਂ ਨੇ ਆਮ ਆਦਮੀ ਪਾਰਟੀ ਨੂੰ ਛੱਡ ਭਾਜਪਾ ਵਿੱਚ ਸ਼ਾਮਲ ਹੋ ਕੇ ਲੋਕਾਂ ਦਾ ਵਿਸ਼ਵਾਸ ਤੋੜਿਆ ਹੈ। ਜਿਸਦਾ ਆਗਾਮੀ ਚੋਣਾਂ ਵਿੱਚ ਲੋਕ ਮੋੜਵਾਂ ਜਵਾਬ ਦੇਣਗੇ। ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਪਾਰਟੀ ਵੱਲੋਂ ਸੁਸ਼ੀਲ ਰਿੰਕੂ ਨੂੰ ਜਲੰਧਰ ਤੋਂ ਜਿੱਤ ਦਵਾਉਣ ਲਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਪ੍ਰਚਾਰ ਕੀਤਾ ਸੀ ਅਤੇ ਉਸ ਨੂੰ ਵੱਡੀ ਜਿੱਤ ਦਵਾਈ ਸੀ। ਪਰ ਸੁਸ਼ੀਲ ਰਿੰਕੂ ਨੇ ਆਪਣੇ ਨਿੱਜੀ ਹਿੱਤਾ ਨੂੰ ਪਹਿਲ ਦਿੰਦੀਆਂ ਪਾਰਟੀ ਨੂੰ ਛੱਡ ਕੇ ਭਾਜਪਾ ਦਾ ਪੱਲਾ ਫੜ ਲਿਆ, ਜਿਸ ਦੇ ਲਈ ਜਲੰਧਰ ਦੇ ਲੋਕ ਉਸ ਨੂੰ ਕਦੇ ਮਾਫ਼ ਨਹੀਂ ਕਰਨਗੇ। ਸ. ਬਰਸਟ ਨੇ ਦੋਵਾਂ ਨੂੰ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਨੂੰ ਦੱਸਣ ਕਿ ਕਿਹੜੀ ਸੌਦੇਬਾਜੀ ਕਰਕੇ ਉਹ ਭਾਜਪਾ ਵਿੱਚ ਸ਼ਾਮਲ ਹੋਏ ਹਨ ਅਤੇ ਲੋਕਾਂ ਨੂੰ ਧੌਖਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੁਰਾਲ ਸਿਰਫ਼ ਇਸ ਲਈ ਚੋਣਾਂ ਵਿੱਚ ਜਿੱਤੇ ਕਿਉਂਕਿ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਨ, ਪਰ ਉਨ੍ਹਾਂ ਦੇ ਵਿਸ਼ਵਾਸਘਾਤ ਨੂੰ ਦੇਖ ਕੇ ਲੋਕ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਕਾਰ ਦੇਣਗੇ ਅਤੇ ਚੋਣਾਂ ਵਿੱਚ ਉਸਦੇ ਖਿਲਾਫ਼ ਆਪਣੀ ਵੋਟ ਪਾ ਕੇ ਮੋੜਵਾਂ ਜਵਾਬ ਦੇਣਗੇ। ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ 'ਆਪ' ਹਮੇਸ਼ਾ ਤੋਂ ਹੀ ਪੰਜਾਬ ਅਤੇ ਲੋਕਾਂ ਦੀ ਭਲਾਈ ਲਈ ਕਾਰਜ ਕਰਦੀ ਆਈ ਹੈ ਅਤੇ ਭਵਿੱਖ ਵਿੱਚ ਵੀ ਲੋਕਾਂ ਦੇ ਭਲੇ ਨੂੰ ਮੁੱਖ ਰਖਦੇ ਹੋਏ ਵਿਕਾਸ ਨੀਤੀਆਂ ਤੇ ਕਾਰਜ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਿਰੋਧੀ ਨੇਤਾਵਾਂ ਨੂੰ ਆਪਣੀ ਪਾਰਟੀ ਵੱਲ ਲੁਭਾਉਣ ਲਈ ਵੱਡੀਆਂ-ਵੱਡੀਆਂ ਪੇਸ਼ਕਸ਼ਾਂ ਦਿੰਦੀ ਹੈ, ਪਰ ਪੰਜਾਬ ਦੇ ਲੋਕਾਂ ਨੇ ਕਦੇ ਵੀ ਕਿਸੇ ਵਿਸ਼ਵਾਸਘਾਤੀ ਦਾ ਸਾਥ ਨਹੀਂ ਦਿੱਤਾ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਲੋਕ ਇੱਕ ਵਾਰ ਫਿਰ 'ਆਪ' ਨੂੰ ਵੋਟਾਂ ਪਾ ਕੇ ਵੱਡੀ ਜਿੱਤ ਦਵਾਉਣਗੇ। ਸ. ਬਰਸਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਆਪ’ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਵੱਡੇ ਅੰਤਰ ਨਾਲ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੀਆਂ ਜਮਾਨਤਾ ਤੱਕ ਜ਼ਬਤ ਹੋ ਜਾਣਗੀਆਂ। ਪੰਜਾਬ ਦੇ ਲੋਕ ਇਕ ਵਾਰ ਫਿਰ ਆਪਣੇ ਨਿੱਜੀ ਹਿੱਤਾਂ ਲਈ ਪੰਜਾਬ ਨੂੰ ਹਾਸ਼ੀਏ ’ਤੇ ਪਹੁੰਚਾਉਣ ਵਾਲਿਆਂ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ।

Punjab Bani 28 March,2024
ਹਾਈਕੋਰਟ ਨੇ ਮੁੱਖ ਮੰਤਰੀ ਨੂੰ ਅਹੁਦੇ ਤੋ ਹਟਾਉਣਵਾਲੀ ਜਨਹਿਤ ਪਟੀਸ਼ਨ ਤੇ ਸੁਣਵਾਈ ਕਰਨ ਤੋ ਕੀਤਾ ਇਨਕਾਰ

ਹਾਈਕੋਰਟ ਨੇ ਮੁੱਖ ਮੰਤਰੀ ਨੂੰ ਅਹੁਦੇ ਤੋ ਹਟਾਉਣਵਾਲੀ ਜਨਹਿਤ ਪਟੀਸ਼ਨ ਤੇ ਸੁਣਵਾਈ ਕਰਨ ਤੋ ਕੀਤਾ ਇਨਕਾਰ ਦਿੱਲੀ : ਹਾਈ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਜਨਹਿੱਤ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਇਹ ਜਨਹਿੱਤ ਪਟੀਸ਼ਨ ਸੁਰਜੀਤ ਸਿੰਘ ਯਾਦਵ ਨਾਂ ਦੇ ਵਿਅਕਤੀ ਵੱਲੋਂ ਹਾਈ ਕੋਰਟ ਵਿੱਚ ਦਾਇਰ ਕੀਤੀ ਗਈ ਹੈ। ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਅਰਵਿੰਦ ਕੇਜਰੀਵਾਲ ਦੇ ਮੁੱਖ ਮੰਤਰੀ ਦੇ ਅਹੁਦੇ ‘ਤੇ ਬਣੇ ਰਹਿਣ ਨਾਲ ਕਾਨੂੰਨ ਅਤੇ ਨਿਆਂ ਦੀ ਪ੍ਰਕਿਰਿਆ ‘ਚ ਰੁਕਾਵਟ ਆਵੇਗੀ ਅਤੇ ਦਿੱਲੀ ‘ਚ ਸੰਵਿਧਾਨਕ ਵਿਵਸਥਾ ਦੇ ਟੁੱਟਣ ਦਾ ਵੀ ਖਤਰਾ ਹੈ। ਪਟੀਸ਼ਨ ਨੂੰ ਰੱਦ ਕਰਦਿਆਂ ਹਾਈਕੋਰਟ ਨੇ ਕਿਹਾ ਕਿ ਅਜਿਹਾ ਕੋਈ ਸੰਵਿਧਾਨਕ ਜ਼ੁੰਮੇਵਾਰੀ ਨਹੀਂ ਹੈ ਕਿ ਅਰਵਿੰਦ ਕੇਜਰੀਵਾਲ ਆਪਣੇ ਅਹੁਦੇ ‘ਤੇ ਬਣੇ ਨਹੀਂ ਰਹਿ ਸਕਦੇ। ਹਾਈਕੋਰਟ ਨੇ ਕਿਹਾ ਕਿ ਇਹ ਕਾਰਜਕਾਰਨੀ ਨਾਲ ਜੁੜਿਆ ਮਾਮਲਾ ਹੈ, ਦਿੱਲੀ ਦੇ ਉਪ ਰਾਜਪਾਲ ਇਸ ਮਾਮਲੇ ਨੂੰ ਦੇਖਣਗੇ ਅਤੇ ਫਿਰ ਰਾਸ਼ਟਰਪਤੀ ਨੂੰ ਭੇਜ ਦੇਣਗੇ। ਇਸ ਮਾਮਲੇ ਵਿੱਚ ਅਦਾਲਤ ਦੀ ਕੋਈ ਭੂਮਿਕਾ ਨਹੀਂ ਹੈ।

Punjab Bani 28 March,2024
ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਆਈ ਨੰਨੀ ਪਰੀ

ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਆਈ ਨੰਨੀ ਪਰੀ - ਨਵਜੰਮੀ ਧੀ ਦੀ ਫੋਟੋ ਸੀਐਮ ਨੇ ਕੀਤੀ ਸਾਂਝੀ ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਧੀ ਨੇ ਜਨਮ ਲਿਆ ਹੈ। ਮੁੱਖ ਮੰਤਰੀ ਨੇ ਖੁਦ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ। ਭਗਵੰਤ ਮਾਨ ਨੇ ਹੁਣ ਨਵਜੰਮੀ ਧੀ ਦੀ ਫੋਟੋ ਸਾਂਝੀ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਬੀਤੀ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।

Punjab Bani 28 March,2024
ਲੋਕ ਸਭਾ ਮੈਬਰ ਸੁਸ਼ੀਲ ਰਿੰਕੂ ਤੇ ਆਪ ਦੇ ਵਿਧਾਇਕ ਸ਼ੀਤਲ ਅੰਗੁਰਾਲ ਭਾਜਪਾ ਵਿੱਚ ਹੋਏ ਸ਼ਾਮਲ

ਲੋਕ ਸਭਾ ਮੈਬਰ ਸੁਸ਼ੀਲ ਰਿੰਕੂ ਤੇ ਆਪ ਦੇ ਵਿਧਾਇਕ ਸ਼ੀਤਲ ਅੰਗੁਰਾਲ ਭਾਜਪਾ ਵਿੱਚ ਹੋਏ ਸ਼ਾਮਲ ਨਵੀਂ ਦਿੱਲੀ, 27 ਮਾਰਚ ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ ਨੇ ਅੱਜ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਅਤੇ ਭਾਜਪਾ ’ਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਪਾਰਟੀ ਦੇ ਕੌਮੀ ਜਨਰਲ ਸਕੱਤਰ ਵਿਨੋਦ ਤਾਵੜੇ ਅਤੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੀ ਮੌਜੂਦਗੀ ਵਿੱਚ ਇੱਥੇ ਹੈੱਡਕੁਆਰਟਰ ਵਿੱਚ ਭਾਜਪਾ ਵਿੱਚ ਸ਼ਾਮਲ ਕੀਤਾ ਗਿਆ। ਇਸ ਦੌਰਾਨ ਜਲੰਧਰ ਪੱਛਮੀ ਤੋਂ ‘ਆਪ’ ਵਿਧਾਇਕ ਸ਼ੀਤਲ ਅੰਗੂਰਾਲ ਵੀ ਭਾਜਪਾ ’ਚ ਸ਼ਾਮਲ ਹੋ ਗਏ ਹਨ। ਇਸ ਤੋਂ ਪਹਿਲਾਂ ਦਿਨ ‘ਚ ਅੰਗੂਰਾਲ ਨੇ ਫੇਸਬੁੱਕ ‘ਤੇ ਇਕ ਪੋਸਟ ‘ਚ ਕਿਹਾ ਸੀ ਕਿ ਉਹ ‘ਆਪ’ ਦੀਆਂ ਸਾਰੀਆਂ ਜ਼ਿੰਮੇਵਾਰੀਆਂ ਤੋਂ ਅਸਤੀਫਾ ਦੇ ਰਹੇ ਹਨ। ਰਿੰਕੂ ਕਾਂਗਰਸ ਛੱਡ ਕੇ ਆਪ ’ਚ ਸ਼ਾਮਲ ਹੋਏ ਸਨ। ਲੋਕ ਸਭਾ ਚੋਣਾਂ ਦੌਰਾਨ ਭਾਜਪਾ ਉਨ੍ਹਾਂ ਨੂੰ ਜਲੰਧਰ ਤੋਂ ਉਮੀਦਵਾਰ ਬਣਾ ਸਕਦੀ ਹੈ। ਉਹ ਜਲੰਧਰ ਤੋਂ ਇਸ ਵੇਲੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਨ। ਹਾਲੇ ਬੀਤੇ ਦਿਨ ਹੀ ਕਾਂਗਰਸ ਦੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਵੀ ਭਾਜਪਾ ’ਚ ਚਲੇ ਗਏ ਹਨ।

Punjab Bani 27 March,2024
ਅਰਵਿੰਦ ਕੇਜਰੀਵਾਲ 28 ਨੂੰ ਕਰਨਗੇ ਸੱਚ ਦਾ ਖੁਲਾਸਾ : ਸੁਨੀਤਾ ਕੇਜਰੀਵਾਲ

ਅਰਵਿੰਦ ਕੇਜਰੀਵਾਲ 28 ਨੂੰ ਕਰਨਗੇ ਸੱਚ ਦਾ ਖੁਲਾਸਾ : ਸੁਨੀਤਾ ਕੇਜਰੀਵਾਲ ਨਵੀਂ ਦਿੱਲੀ, 27 ਮਾਰਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਅੱਜ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਈਡੀ ਦੇ ਕਈ ਛਾਪਿਆਂ ਵਿੱਚ ਇੱਕ ਪੈਸਾ ਵੀ ਨਹੀਂ ਮਿਲਿਆ। ਮੇਰੇ ਪਤੀ 28 ਮਾਰਚ ਨੂੰ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਅਦਾਲਤ ਵਿੱਚ ਸੱਚਾਈ ਦਾ ਖੁਲਾਸਾ ਕਰਨਗੇ। ਉਨ੍ਹਾਂ ਕਿਹਾ,‘ਮੇਰੇ ਪਤੀ ਨੇ ਹਿਰਾਸਤ ‘ਚ ਰਹਿੰਦਿਆਂ ਜਲ ਮੰਤਰੀ ਨੂੰ ਹਦਾਇਤਾਂ ਜਾਰੀ ਕੀਤੀਆਂ, ਕੀ ਕੇਂਦਰ ਨੂੰ ਇਸ ਨਾਲ ਸਮੱਸਿਆ ਸੀ, ਕੀ ਉਹ ਦਿੱਲੀ ਨੂੰ ਤਬਾਹ ਕਰਨਾ ਚਾਹੁੰਦੇ ਹਨ?’

Punjab Bani 27 March,2024
ਦਿਲੀ ਸਰਕਾਰ ਨੂੰ ਜੇਲ ਅੰਦਰੋ ਨਹੀ ਚਲਾਇਆ ਜਾਵੇਗਾ : ਉਪ ਰਾਜਪਾਲ

ਦਿਲੀ ਸਰਕਾਰ ਨੂੰ ਜੇਲ ਅੰਦਰੋ ਨਹੀ ਚਲਾਇਆ ਜਾਵੇਗਾ : ਉਪ ਰਾਜਪਾਲ ਨਵੀਂ ਦਿੱਲੀ, 27 ਮਾਰਚ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਅੱਜ ਕਿਹਾ ਕਿ ਦਿੱਲੀ ਸਰਕਾਰ ਨੂੰ ਜੇਲ੍ਹ ’ਚੋਂ ਨਹੀਂ ਚਲਾਇਆ ਜਾਵੇਗਾ। ਸ੍ਰੀ ਸਕਸੈਨਾ ਦੀ ਇਹ ਟਿੱਪਣੀ ਆਮ ਆਦਮੀ ਪਾਰਟੀ (ਆਪ) ਦੇ ਨੇਤਾਵਾਂ ਦੇ ਉਨ੍ਹਾਂ ਬਿਆਨਾਂ ਦੇ ਮੱਦੇਨਜ਼ਰ ਹੈ, ਜਿਨ੍ਹਾਂ ਵਿੱਚ ਕਿਹਾ ਗਿਆ ਸੀ ਕਿ ਸ੍ਰੀ ਅਰਵਿੰਦ ਕੇਜਰੀਵਾਲ ਜੇਲ੍ਹ ਵਿੱਚ ਹੋਣ ਦੇ ਬਾਵਜੂਦ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਨਹੀਂ ਦੇਣਗੇ। ਇਥੇ ਸਮਾਗਮ ’ਚ ਸ੍ਰੀ ਸਕਸੈਨਾ ਨੇ ਕਿਹਾ, ‘ਮੈਂ ਦਿੱਲੀ ਦੇ ਲੋਕਾਂ ਨੂੰ ਭਰੋਸਾ ਦੇ ਸਕਦਾ ਹਾਂ ਕਿ ਸਰਕਾਰ ਜੇਲ੍ਹ ’ਚੋਂ ਨਹੀਂ ਚੱਲੇਗੀ।’

Punjab Bani 27 March,2024
ਦਿੱਲੀ ਵਿੱਚ ਪ੍ਰਦਰਸ਼ਨ ਦੌਰਾਨ ਆਪ ਦੇ ਕਈ ਮੈਬਰ ਹਿਰਾਸਤ ਵਿੱਚ ਲਏ

ਦਿੱਲੀ ਵਿੱਚ ਪ੍ਰਦਰਸ਼ਨ ਦੌਰਾਨ ਆਪ ਦੇ ਕਈ ਮੈਬਰ ਹਿਰਾਸਤ ਵਿੱਚ ਲਏ ਨਵੀਂ ਦਿੱਲੀ, 26 ਮਾਰਚ ਪੰਜਾਬ ਦੇ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੋਮਨਾਥ ਭਾਰਤੀ ਨੂੰ ਪੁਲੀਸ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਪਟੇਲ ਚੌਕ ਵਿੱਚ ‘ਆਪ’ ਦੇ ਕਈ ਮੈਂਬਰਾਂ ਸਣੇ ਨੂੰ ਹਿਰਾਸਤ ਵਿੱਚ ਲਿਆ। ਇਨਕਲਾਬ ਜ਼ਿੰਦਾਬਾਦ ਅਤੇ ਕੇਜਰੀਵਾਲ ਜ਼ਿੰਦਾਬਾਦ ਦੇ ਨਾਅਰੇ ਲਗਾਉਂਦੇ ਹੋਏ ਆਮ ਆਦਮੀ ਪਾਰਟੀ (ਆਪ) ਦੇ ਵਰਕਰ ਅਤੇ ਆਗੂ ਇਲਾਕੇ ਦੇ ਮੈਟਰੋ ਸਟੇਸ਼ਨ ‘ਤੇ ਪਹੁੰਚੇ। ਪਾਰਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੋਕ ਕਲਿਆਣ ਮਾਰਗ ‘ਤੇ ਸਥਿਤ ਰਿਹਾਇਸ਼ ਵੱਲ ਮਾਰਚ ਤੇ ਘਿਰਾਓ ਕਰਨ ਦਾ ਸੱਦਾ ਦਿੱਤਾ ਹੋਇਆ ਹੈ। ਇਸ ਖੇਤਰ ਵਿੱਚ ਫੌਜਦਾਰੀ ਜ਼ਾਬਤਾ ਦੀ ਧਾਰਾ 144 ਦੇ ਤਹਿਤ ਮਨਾਹੀ ਦੇ ਹੁਕਮ ਲਾਗੂ ਹਨ ਅਤੇ ਪੁਲੀਸ ਕਿਸੇ ਨੂੰ ਵੀ ਇਕੱਠੇ ਹੋਣ ਦੀ ਇਜਾਜ਼ਤ ਨਹੀਂ ਦੇ ਰਹੀ। ‘ਆਪ’ ਦੇ ਸੀਨੀਅਰ ਨੇਤਾ ਭਾਰਤੀ ਨੇ ਐਕਸ ‘ਤੇ ਪੋਸਟ ‘ਚ ਕਿਹਾ ਕਿ ਉਨ੍ਹਾਂ ਨੂੰ ਦਿੱਲੀ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ‘ਆਪ’ ਦੀ ਮੰਗੋਲਪੁਰੀ ਤੋਂ ਵਿਧਾਇਕ ਰਾਖੀ ਬਿਰਲਾ ਦੇ ਨਾਲ ਪੁਲੀਸ ਨੇ ਹਿਰਾਸਤ ‘ਚ ਲਿਆ ਹੈ। ਪੰਜਾਬ ਵਿੱਚ ‘ਆਪ’ ਸਰਕਾਰ ਵਿੱਚ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਪਾਰਟੀ ਦੀ ਸੀਨੀਅਰ ਮੈਂਬਰ ਰੀਨਾ ਗੁਪਤਾ ਵੀ ਹਿਰਾਸਤ ਵਿੱਚ ਲਏ ਗਏ ਵਿਅਕਤੀਆਂ ਵਿੱਚ ਸ਼ਾਮਲ ਹਨ।

Punjab Bani 26 March,2024
ਸਿਹਤ ਮੰਤਰੀ ਨੇ ਪੜਿਆ ਮੁੱਖ ਮੰਤਰੀ ਕੇਜਰੀਵਾਲ ਦਾ ਨਿਰਦੇਸ਼

ਸਿਹਤ ਮੰਤਰੀ ਨੇ ਪੜਿਆ ਮੁੱਖ ਮੰਤਰੀ ਕੇਜਰੀਵਾਲ ਦਾ ਨਿਰਦੇਸ਼ ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਈਡੀ ਦੀ ਹਿਰਾਸਤ ਨੂੰ ਲੈ ਕੇ ਸਰਕਾਰ ਨੂੰ ਇੱਕ ਹੋਰ ਨਿਰਦੇਸ਼ ਜਾਰੀ ਕੀਤਾ ਹੈ। ਇਹ ਹਦਾਇਤ ਸਿਹਤ ਮੰਤਰਾਲੇ ਨਾਲ ਸਬੰਧਤ ਹੈ। ਦਿੱਲੀ ਦੇ ਸਿਹਤ ਮੰਤਰੀ ਸੌਰਭ ਭਾਰਦਵਾਜ ਨੇ ਮੰਗਲਵਾਰ ਨੂੰ ਪ੍ਰੈੱਸ ਕਾਨਫਰੰਸ 'ਚ ਮੁੱਖ ਮੰਤਰੀ ਕੇਜਰੀਵਾਲ ਦੇ ਇਸ ਨਿਰਦੇਸ਼ ਦੀ ਜਾਣਕਾਰੀ ਦਿੱਤੀ। ਪਤਾ ਨਹੀਂ ਕਿਸ ਮਿੱਟੀ ਦੇ ਬਣੇ ਹੁੰਦੇ ਹਨ। ਅੱਜ ਵੀ ਉਹ ਈਡੀ ਦੀ ਹਿਰਾਸਤ ਵਿੱਚ ਹੈ, ਇਸ ਲਈ ਦਿੱਲੀ ਦੇ ਲੋਕਾਂ ਦੀ ਸਿਹਤ ਨੂੰ ਲੈ ਕੇ ਚਿੰਤਾ ਹੈ। ਮੁੱਖ ਮੰਤਰੀ ਦੁਖੀ ਹਨ। ਦਿੱਲੀ ਦੇ ਹਸਪਤਾਲਾਂ ਅਤੇ ਮੁਹੱਲਾ ਕਲੀਨਿਕਾਂ ਵਿੱਚ ਦਵਾਈ ਨਹੀਂ ਹੈ। ਕਈ ਥਾਵਾਂ 'ਤੇ ਮੁਫ਼ਤ ਟੈਸਟ ਨਹੀਂ ਕੀਤੇ ਜਾ ਰਹੇ ਹਨ। ਉਸ ਦੇ ਜੇਲ੍ਹ ਜਾਣ ਕਾਰਨ ਕਿਸੇ ਨੂੰ ਤਕਲੀਫ਼ ਨਹੀਂ ਹੋਣੀ ਚਾਹੀਦੀ। ਉਨ੍ਹਾਂ ਨੇ ਆਦੇਸ਼ ਦਿੱਤੇ ਕਿ ਹਸਪਤਾਲਾਂ ਵਿੱਚ ਜਲਦੀ ਹੀ ਦਵਾਈਆਂ ਮੁਫ਼ਤ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਦਾ ਉਪਦੇਸ਼ ਰੱਬ ਦੇ ਹੁਕਮ ਵਾਂਗ ਹੈ। ਇਸ 'ਤੇ ਜੰਗੀ ਪੱਧਰ 'ਤੇ ਕੰਮ ਕੀਤਾ ਜਾਵੇਗਾ।

Punjab Bani 26 March,2024
ਆਪ ਨੇਤਾਵਾਂ ਨੇ ਭਵਿਖੀ ਕਾਰਵਾਈ ਲਈ ਫੈਸਲਾ ਕਰਨ ਲਈ ਮੀਟਿੰਗ ਕੀਤੀ

ਆਪ ਨੇਤਾਵਾਂ ਨੇ ਭਵਿਖੀ ਕਾਰਵਾਈ ਲਈ ਫੈਸਲਾ ਕਰਨ ਲਈ ਮੀਟਿੰਗ ਕੀਤੀ ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ‘ਮੈਂ ਵੀ ਕੇਜਰੀਵਾਲ’ ਮੁਹਿੰਮ ਚਲਾਵੇਗੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਅਹੁਦੇ ਤੋਂ ਅਸਤੀਫ਼ਾ ਨਹੀਂ ਦੇਣਗੇ, ਪਾਰਟੀ ਨੇ ਐਤਵਾਰ ਨੂੰ ਹੋਈ ਮੀਟਿੰਗ ਵਿੱਚ ਫੈਸਲਾ ਕੀਤਾ। ‘ਆਪ’ ਨੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਕੇਜਰੀਵਾਲ ਦੀ ਆਬਕਾਰੀ ਨੀਤੀ ਮਾਮਲੇ ‘ਚ ਗ੍ਰਿਫਤਾਰੀ ਤੋਂ ਬਾਅਦ ਆਪਣੀ ਭਵਿੱਖੀ ਕਾਰਵਾਈ ਦਾ ਫੈਸਲਾ ਕਰਨ ਲਈ ਮੀਟਿੰਗ ਕੀਤੀ। ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਪਾਰਟੀ ਦੀ ਇਹ ਪਹਿਲੀ ਵੱਡੀ ਮੀਟਿੰਗ ਸੀ। ਇਸ ਦੀ ਪ੍ਰਧਾਨਗੀ ਆਮ ਆਦਮੀ ਪਾਰਟੀ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਡਾ: ਸੰਦੀਪ ਪਾਠਕ ਨੇ ਕੀਤੀ। ਪਾਰਟੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਮੀਟਿੰਗ ਵਿੱਚ ਇਹ ਫੈਸਲਾ ਕੀਤਾ ਗਿਆ ਕਿ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਹੀਂ ਦੇਣਗੇ ਅਤੇ ਮੰਤਰੀ, ਵਿਧਾਇਕ ਅਤੇ ਪਾਰਟੀ ਜੇਲ੍ਹ ਵਿੱਚੋਂ ਉਨ੍ਹਾਂ ਦੇ ਹੁਕਮਾਂ ਦੀ ਪਾਲਣਾ ਕਰਦੇ ਰਹਿਣਗੇ।

Punjab Bani 26 March,2024
ਜਹਿਰੀਲੀ ਸ਼ਰਾਬ ਮਾਮਲਾ : ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ

ਜਹਿਰੀਲੀ ਸ਼ਰਾਬ ਮਾਮਲਾ : ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ - 5-5 ਲੱਖ ਦੇਣ ਦੀ ਆਖੀ ਗੱਲ ਚੰਡੀਗੜ੍ਹ : ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੇ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਪਿੰਡ ਗੁੱਜਰਾਂ ਵਿਖੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਇਸ ਪਿੰਡ ਇਕੱਠੇ ਕਈ ਸਿਵੇ ਬਲੇ ਹਨ ਅਤੇ ਪਰਿਵਾਰਾਂ ਦਾ ਬੁਰਾ ਹਾਲ ਹੈ। ਮੁੱਖ ਮੰਤਰੀ ਨੇ ਵੱਡਾ ਐਲਾਨ ਕਰਦਿਆਂ ਕਿਹਾ ਮ੍ਰਿਤਕ ਲੋਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇਣ ਦੀ ਗੱਲ ਕਹੀ ਅਤੇ ਨਾਲ ਹੀ ਕਿਹਾ ਕਿ ਉਨ੍ਹਾਂ ਦੇ ਬੱਚਿਆਂ ਨੂੰ ਪੜ੍ਹਾਉਣਗੇ ਵੀ ਅਤੇ ਨੌਕਰੀਆਂ ਵੀ ਦੇਣਗੇ ਅਤੇ ਜਿਹੜੇ ਲੋਕ ਇਸ ਘਟਨਾ ਲਈ ਜ਼ਿੰਮੇਵਾਰ ਹਨ, ਉਨ੍ਹਾਂ ‘ਤੇ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ। ਸੀਐੱਮ ਮਾਨ ਨੇ ਕਿਹਾ ਕਿ ਜਿੰਨੀ ਦੇਰ ਤੱਕ ਮੈਂ ਮੁੱਖ ਮੰਤਰੀ ਹਾਂ, ਕਿਸੇ ਘਰ ਦਾ ਚੁੱਲ੍ਹਾ ਨਹੀਂ ਬੁਝਣ ਦਿਆਂਗਾ। ਉਨ੍ਹਾਂ ਕਿਹਾ ਕਿ ਜੇ ਲੋਕਾਂ ਨੂੰ ਮੇਰੇ ਕੰਮ ਨਾ ਚੰਗੇ ਲੱਗੇ ਤਾਂ ਉਹ ਮੈਨੂੰ ਕੁਰਸੀ ਤੋਂ ਉਤਾਰ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਚਿੱਟੇ ਨਾਲ ਲੋਕਾਂ ਦੇ ਘਰਾਂ ਨੂੰ ਬਰਬਾਦ ਕਰਨ ਵਾਲਿਆਂ ਨੂੰ ਵੀ ਕਿਸੇ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕਰਕੇ ਉਨ੍ਹਾਂ ਨੂੰ ਜੇਲ੍ਹ ਭੇਜਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਸਾਡਾ ਪੰਜਾਬ ਹੱਸਦਾ-ਵੱਸਦਾ ਰਹੇ ਅਤੇ ਪੰਜਾਬੀਆਂ ਦਾ ਜੀਵਨ ਪੱਧਰ ਉੱਚਾ ਹੋਵੇ, ਜਿਸ ਲਈ ਅਸੀਂ ਵਚਨਬੱਧ ਹਾਂ।

Punjab Bani 24 March,2024
ਆਪ ਪੰਜਾਬ ਇਕਾਈ ਦੇ ਸਾਰੇ ਆਗੂ ਅਰਵਿੰਦ ਕੇਜਰੀਵਾਲ ਨਾਲ ਚਟਾਨ ਵਾਂਗ ਖੜੇ ਹਨ : ਭਗਵੰਤ ਮਾਨ

ਆਪ ਪੰਜਾਬ ਇਕਾਈ ਦੇ ਸਾਰੇ ਆਗੂ ਅਰਵਿੰਦ ਕੇਜਰੀਵਾਲ ਨਾਲ ਚਟਾਨ ਵਾਂਗ ਖੜੇ ਹਨ : ਭਗਵੰਤ ਮਾਨ ਚੰਡੀਗੜ : ਆਮ ਆਦਮੀ ਪਾਰਟੀ ਪੰਜਾਬ ਵੱਲੋਂ ਇੱਕ ਅਹਿਮ ਮੀਟਿੰਗ ਸੂਬਾ ਪ੍ਰਧਾਨ ਭਗਵੰਤ ਮਾਨ ਦੀ ਪ੍ਰਧਾਨਗੀ ‘ਚ ਕੀਤੀ ਗਈ । ਇਸ ਮੀਟਿੰਗ ਵਿੱਚ ਪਾਰਟੀ ਦੇ ਪੰਜਾਬ ਦੇ ਸਾਰੇ ਵਿਧਾਇਕ, ਸੂਬਾ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਹਾਜ਼ਰ ਸਨ। ਮੀਟਿੰਗ ਵਿੱਚ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ, ਸੂਬੇ ਅਤੇ ਦਿੱਲੀ ਵਿੱਚ ਪਾਰਟੀ ਵੱਲੋਂ ਕੀਤੇ ਜਾ ਰਹੇ ਵੱਖ-ਵੱਖ ਵਿਰੋਧ ਪ੍ਰਦਰਸ਼ਨ, ਆਗਾਮੀ ਲੋਕ ਸਭਾ ਚੋਣਾਂ ਅਤੇ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਵੀ ਭਾਜਪਾ ਦੀਆਂ ਤਾਨਾਸ਼ਾਹੀ ਕਾਰਵਾਈਆਂ ਵਰਗੇ ਕਈ ਮੁੱਦੇ ਵਿਚਾਰੇ ਗਏ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਪੰਜਾਬ ਇਕਾਈ ਦੇ ਸਾਰੇ ਆਗੂ ਅਰਵਿੰਦ ਕੇਜਰੀਵਾਲ ਨਾਲ ਚਟਾਨ ਵਾਂਗ ਖੜ੍ਹੇ ਹਨ। ਅਸੀਂ ਮੋਦੀ ਸਰਕਾਰ ਦੀ ਇਸ ਤਾਨਾਸ਼ਾਹੀ ਅਤੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਦਾ ਪੂਰੀ ਤਾਕਤ ਨਾਲ ਵਿਰੋਧ ਕਰਾਂਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਤਾਨਾਸ਼ਾਹੀ ਨੂੰ ਖਤਮ ਕਰਨ ਲਈ ਜਨਤਾ ਆਪਣੀ ਵੋਟ ਦਾ ਇਸਤੇਮਾਲ ਕਰੇਗੀ ਅਤੇ ਇਸ ਦਾ ਮੂੰਹ ਤੋੜਵਾਂ ਜਵਾਬ ਦੇਵੇਗੀ। ਮੀਟਿੰਗ ਦਾ ਏਜੰਡਾ 31 ਮਾਰਚ ਦੀ ਮਹਾਂਰੈਲੀ ਵੀ ਸੀ। ਮਾਨ ਨੇ ਕਿਹਾ ਕਿ ਦੇਸ਼ ਦੇ ਲੋਕਤੰਤਰ ਨੂੰ ਬਚਾਉਣ ਲਈ ਭਾਰਤੀ ਗਠਜੋੜ ਦੀਆਂ ਸਾਰੀਆਂ ਪਾਰਟੀਆਂ ਅਤੇ ਆਗੂ ਰਾਮਲੀਲਾ ਮੈਦਾਨ ਵਿੱਚ ਇਕੱਠੇ ਹੋ ਰਹੇ ਹਨ। ਭਾਜਪਾ ਦੀ ਤਾਨਾਸ਼ਾਹੀ ਦੀ ਕੋਈ ਸੀਮਾ ਨਹੀਂ ਹੈ। ਵਿਰੋਧੀ ਨੇਤਾਵਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ। ਮੌਜੂਦਾ ਮੁੱਖ ਮੰਤਰੀ ਨੂੰ ਬਿਨਾਂ ਕਿਸੇ ਸਬੂਤ ਦੇ ਗ੍ਰਿਫਤਾਰ ਕੀਤਾ ਜਾ ਰਿਹਾ ਹੈ।

Punjab Bani 24 March,2024
ਸੰਗਰੂਰ ਨਕਲੀ ਸ਼ਰਾਬ ਮਾਮਲਾ: ਮੁਲਜ਼ਮ ‘ਸ਼ਾਹੀ’ ਬਰਾਂਡ ਦੇ ਲੇਬਲ ਵਾਲੀ ਸ਼ਰਾਬ ਦੀਆਂ ਬੋਤਲਾਂ ------ ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਅੱਠ ਮੁਲਜ਼ਮਾਂ ਸਮੇਤ ਦੋ ਮਾਸਟਰਮਾਈਂਡਜ਼ ਨੂੰ ਕੀਤਾ ਗ੍ਰਿਫ਼ਤਾਰ ਵਿੱਚ ਵੇਚਦੇ ਸਨ ਘਾਤਕ ‘ਮਿਥੇਨੌਲ’

ਸੰਗਰੂਰ ਨਕਲੀ ਸ਼ਰਾਬ ਮਾਮਲਾ: ਮੁਲਜ਼ਮ ‘ਸ਼ਾਹੀ’ ਬਰਾਂਡ ਦੇ ਲੇਬਲ ਵਾਲੀ ਸ਼ਰਾਬ ਦੀਆਂ ਬੋਤਲਾਂ ਵਿੱਚ ਵੇਚਦੇ ਸਨ ਘਾਤਕ ‘ਮਿਥੇਨੌਲ’ - ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਅੱਠ ਮੁਲਜ਼ਮਾਂ ਸਮੇਤ ਦੋ ਮਾਸਟਰਮਾਈਂਡਜ਼ ਨੂੰ ਕੀਤਾ ਗ੍ਰਿਫ਼ਤਾਰ - ਅੱਧੀ ਕੀਮਤ ’ਤੇ ਨਕਲੀ ਸ਼ਰਾਬ ਵੇਚਣ ਲਈ ਮਾਸਟਰਮਾਈਂਡਜ਼ ਸਥਾਨਕ ਵਸਨੀਕਾਂ ਦਾ ਲੈਂਦੇ ਸਨ ਸਹਾਰਾ - ਪੰਜਾਬ ਪੁਲਿਸ ਨੇ ਆਬਕਾਰੀ ਐਕਟ ਦੀ ਸਖ਼ਤ ਧਾਰਾ 61-ਏ ਕੀਤੀ ਲਾਗੂ , ਜੋ ਉਮਰ ਕੈਦ ਜਾਂ ਮੌਤ ਦੀ ਸਜ਼ਾ ਨਾਲ ਹੈ ਸਬੰਧਤ: ਏਡੀਜੀਪੀ- ਕਮ- ਐਸਆਈਟੀ ਮੁਖੀ ਗੁਰਿੰਦਰ ਢਿੱਲੋਂ, ਆਈ.ਪੀ.ਐਸ. - ਪੁਲਿਸ ਟੀਮਾਂ ਨੇ ਨੋਇਡਾ-ਅਧਾਰਤ ਫੈਕਟਰੀ ਤੋਂ ਖਰੀਦੇ ਗਏ ਕੁੱਲ 300 ਲੀਟਰ ਮਿਥੇਨੌਲ ਵਿੱਚੋਂ 200 ਲੀਟਰ ਤੋਂ ਵੱਧ ਕੀਤਾ ਬਰਾਮਦ - ਏਡੀਜੀਪੀ ਗੁਰਿੰਦਰ ਢਿੱਲੋਂ ਨੇ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨੂੰ ਗੈਰ-ਅਧਿਕਾਰਤ ਸਰੋਤਾਂ ਤੋਂ ਖਰੀਦੀ ਸ਼ਰਾਬ ਦੇ ਸੇਵਨ ਤੋਂ ਗੁਰੇਜ਼ ਕਰਨ ਦੀ ਕੀਤੀ ਅਪੀਲ ਚੰਡੀਗੜ੍ਹ, 23 ਮਾਰਚ: ਸੰਗਰੂਰ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ 20 ਲੋਕਾਂ ਦੀ ਜਾਨ ਲੈਣ ਵਾਲੀ ਨਕਲੀ ਸ਼ਰਾਬ , ਦਰਅਸਲ ਮਿਥੇਨੌਲ ਸੀ- ਜੋ ਕਿ ਉਦਯੋਗਿਕ ਉਤਪਾਦਾਂ ਵਿੱਚ ਵਰਤਿਆ ਜਾਣ ਵਾਲਾ ਇੱਕ ਘਾਤਕ ਰਸਾਇਣ ਹੁੰਦਾ ਹੈ। ਦੋਸ਼ੀਆਂ ਨੇ ਇਹ ਰਸਾਇਣ ਨੋਇਡਾ ਦੀ ਇੱਕ ਫੈਕਟਰੀ ਤੋਂ ਉਦਯੋਗਿਕ ਕੰਮਾਂ ਲਈ ਵਰਤਣ ਦੇ ਬਹਾਨੇ ਖਰੀਦਿਆ ਸੀ। ਇਹ ਜਾਣਕਾਰੀ ਉਕਤ ਮਾਮਲੇ ਦੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੀ ਅਗਵਾਈ ਕਰ ਰਹੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਲਾਅ ਐਂਡ ਆਰਡਰ ਗੁਰਿੰਦਰ ਸਿੰਘ ਢਿੱਲੋਂ ਨੇ ਦਿੱਤੀ। ਏ.ਡੀ.ਜੀ.ਪੀ. ਢਿੱਲੋਂ , ਐਸ.ਐਸ.ਪੀ. ਸੰਗਰੂਰ- ਕਮ –ਐਸ.ਆਈ.ਟੀ. ਮੈਂਬਰ ਸਰਤਾਜ ਸਿੰਘ ਚਾਹਲ ਦੇ ਨਾਲ ਸ਼ਨੀਵਾਰ ਨੂੰ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ (ਪੀ.ਪੀ.ਐਚ.ਕਿਊ.) ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਸੰਗਰੂਰ ਪੁਲੀਸ ਨੇ ਇਸ ਮਾਮਲੇ ਵਿੱਚ ਤਿੰਨ ਵੱਖ ਵੱਖ ਥਾਣਿਆਂ- ਦਿੜ੍ਹਬਾ, ਸਿਟੀ ਸੁਨਾਮ ਅਤੇ ਚੀਮਾਂ ਵਿਖੇ ਤਿੰਨ ਵੱਖ-ਵੱਖ ਐਫ.ਆਈ.ਆਰਜ਼ ਦਰਜ ਕਰਕੇ ਨਾਮਜ਼ਦ ਕੀਤੇ 10 ਦੋਸ਼ੀਆਂ ਵਿਚੋਂ ਅੱਠ ਮੁਲਜ਼ਮਾਂ ਸਮੇਤ ਦੋ ਮਾਸਟਰ ਮਾਈਂਡਜ਼, ਜਿਨ੍ਹਾਂ ਦੀ ਪਛਾਣ ਗੁਰਲਾਲ ਸਿੰਘ ਵਾਸੀ ਪਿੰਡ ਉਭਾਵਾਲ, ਸੰਗਰੂਰ ਅਤੇ ਹਰਮਨਪ੍ਰੀਤ ਸਿੰਘ ਵਾਸੀ ਪਿੰਡ ਤਾਈਪੁਰ ਵਜੋਂ ਹੋਈ ਹੈ, ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਵਾਂ ਮਾਸਟਰਮਾਈਂਡਜ਼ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਸੰਗਰੂਰ ਜੇਲ੍ਹ ਵਿਚ ਇੱਕ-ਦੂਜੇ ਦੇ ਸੰਪਰਕ ਵਿੱਚ ਆਏ ਸਨ । ਗ੍ਰਿਫ਼ਤਾਰ ਕੀਤੇ ਗਏ ਹੋਰ ਛੇ ਮੁਲਜ਼ਮਾਂ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਮਨੀ ਅਤੇ ਸੁਖਵਿੰਦਰ ਸਿੰਘ ਉਰਫ਼ ਸੁੱਖੀ ਦੋਵੇਂ ਵਾਸੀ ਪਿੰਡ ਗੁੱਜਰਾਂ, ਦਿੜ੍ਹਬਾ ; ਸੋਮਾ ਕੌਰ, ਰਾਹੁਲ ਉਰਫ਼ ਸੰਜੂ ਅਤੇ ਪਰਦੀਪ ਸਿੰਘ ਉਰਫ਼ ਬੱਬੀ ਤਿੰਨੋਂ ਵਾਸੀ ਚੁਹਵਾਂ, ਚੀਮਾਂ ਅਤੇ ਅਰਸ਼ਦੀਪ ਸਿੰਘ ਉਰਫ ਅਰਸ਼ ਪਿੰਡ ਰੋਗਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ 200 ਲੀਟਰ ਮਿਥੇਨੌਲ ਕੈਮੀਕਲ, ਸ਼ਰਾਬ ਦੀਆਂ ਖਾਲੀ ਬੋਤਲਾਂ ਅਤੇ ਢੱਕਣ ਅਤੇ ਨਕਲੀ ਸ਼ਰਾਬ ਬਣਾਉਣ ਅਤੇ ਲੇਬÇਲੰਗ ਕਰਨ ਲਈ ਵਰਤਿਆ ਜਾਣ ਵਾਲਾ ਹੋਰ ਸਾਮਾਨ ਵੀ ਬਰਾਮਦ ਕੀਤਾ ਹੈ। ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਮੁਲਜ਼ਮ ਹਰਮਨਪ੍ਰੀਤ ਆਪਣੇ ਸਾਥੀ ਗੁਰਲਾਲ ਨਾਲ ਮਿਲ ਕੇ ਨੋਇਡਾ ਸਥਿਤ ਫੈਕਟਰੀ ਤੋਂ ਮਿਥੇਨੌਲ ਕੈਮੀਕਲ ਮੰਗਵਾਉਂਦਾ ਸੀ ਅਤੇ ਆਪਣੇ ਘਰ ਵਿੱਚ ਨਕਲੀ ਸ਼ਰਾਬ ਤਿਆਰ ਕਰਕੇ ‘ਸ਼ਾਹੀ’ ਮਾਰਕਾ ਲੇਬਲ ਵਾਲੀ ਸ਼ਰਾਬ ਦੀ ਬੋਤਲ ਵਿੱਚ ਪੈਕ ਕਰਕੇ ਵੇਚਦਾ ਸੀ। ਮੁਲਜ਼ਮ ਘਰ ਵਿੱਚ ਪ੍ਰਿੰਟਰ ਦੀ ਵਰਤੋਂ ਕਰਕੇ ਲੇਬਲ ਬਣਾ ਰਿਹਾ ਸੀ, ਜਦੋਂ ਕਿ ਂ ਬੋਤਲ ਕੈਪ ਲਗਾਉਣ ਦੀ ਮਸ਼ੀਨ ਉਸਨੇ ਲੁਧਿਆਣਾ ਤੋ ਮੰਗਵਾਈ ਸੀ। ਉਨ੍ਹਾਂ ਦੱਸਿਆ ਕਿ ਇਹ ਮਾਸਟਰ ਮਾਈਂਡ ਨਕਲੀ ਸ਼ਰਾਬ ਵੇਚਣ ਲਈ ਸਥਾਨਕ ਵਿਅਕਤੀ ਮਨਪ੍ਰੀਤ ਮਨੀ (ਗ੍ਰਿਫਤਾਰ) ਦੀ ਮਦਦ ਲੈਂਦੇ ਸਨ । ਉਨ੍ਹਾਂ ਦੱਸਿਆ ਕਿ ਮੁਲਜ਼ਮ ਅੱਧੀ ਕੀਮਤ ’ਤੇ ਨਕਲੀ ਸ਼ਰਾਬ ਵੇਚਣ ਲਈ ਮਜ਼ਦੂਰ ਵਰਗ ਦੇ ਲੋਕਾਂ ਨੂੰ ਨਿਸ਼ਾਨਾ ਬਣਾਉਂਦੇ ਸੀ। ਏਡੀਜੀਪੀ ਨੇ ਕਿਹਾ ਕਿ ਪੁਲਿਸ ਕੋਲ ਇਸ ਘਾਤਕ ਰਸਾਇਣ ਦੀ ਖਰੀਦ ਸਬੰਧੀ ਦਸਤਾਵੇਜ਼ ਹਨ ਅਤੇ ਪੁਲਿਸ ਵੱਲੋਂ ਉਨ੍ਹਾਂ ਫੈਕਟਰੀਆਂ, ਜਿੱਥੋਂ ਦੋਸ਼ੀਆਂ ਨੇ ਮਿਥੇਨੌਲ ਖਰੀਦਿਆ ਸੀ, ਦੀ ਭੂਮਿਕਾ ਦੀ ਜਾਂਚ ਕਰਨ ਲਈ ਭਾਰਤੀ ਆਈਪੀਸੀ ਦੀ ਧਾਰਾ 120-ਬੀ ਸਾਰੀਆਂ ਐਫਆਈਆਰਜ਼ ਵਿੱਚ ਜੋੜ ਦਿੱਤੀ ਗਈ ਹੈ । ਜਿਕਰਯੋਗ ਹੈ ਕਿ ਮੁਲਜ਼ਮਾਂ ਨੇ ਕੁੱਲ 300 ਲੀਟਰ ਮਿਥੇਨੌਲ ਕੈਮੀਕਲ ਖਰੀਦਿਆ ਸੀ। ਏਡੀਜੀਪੀ ਨੇ ਕਿਹਾ ਕਿ ਪੁਲਿਸ ਨੇ ਤਿੰਨੋਂ ਐਫਆਈਆਰਜ਼ ਵਿੱਚ ਆਬਕਾਰੀ ਐਕਟ ਦੀ ਸਖ਼ਤ ਧਾਰਾ 61-ਏ ਦੀ ਵੀ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਧਾਰਾ 61-ਏ ਉਮਰ ਕੈਦ ਜਾਂ ਮੌਤ ਦੀ ਸਜ਼ਾ ਨਾਲ ਸਬੰਧਤ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਜਾਂਚ ਨੂੰ ਤਰਕਪੂਰਨ ਸਿੱਟੇ ’ਤੇ ਪਹੁੰਚਾਉਣ ਲਈ ਐਸ.ਆਈ.ਟੀ ਸਾਰੇ ਪਹਿਲੂਆਂ ਤੋਂ ਬਾਰੀਕੀ ਨਾਲ ਜਾਂਚ ਕਰੇਗੀ ਅਤੇ ਸਮੇਂ ਸਿਰ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਐਸਆਈਟੀ ਮੁਖੀ ਨੇ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਅਣਅਧਿਕਾਰਤ ਸਰੋਤਾਂ ਤੋਂ ਖਰੀਦੀ ਗਈ ਸ਼ਰਾਬ ਦਾ ਸੇਵਨ ਕਰਨ ਤੋਂ ਗੁਰੇਜ਼ ਕਰਨ।

Punjab Bani 23 March,2024
ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖਿਲਾਫ ਵਿਸ਼ਾਲ ਪ੍ਰਦਰਸ਼ਨ

ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖਿਲਾਫ ਵਿਸ਼ਾਲ ਪ੍ਰਦਰਸ਼ਨ ਨਵੀਂ ਦਿੱਲੀ, 23 ਮਾਰਚ ਆਮ ਆਦਮੀ ਪਾਰਟੀ ਵੱਲੋਂ ਦਿੱਲੀ ਦੇ ਆਈਟੀਓ ਨੇੜੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਆਪ ਦੇ ਵਿਧਾਇਕਾਂ, ਕੌਂਸਲਰਾਂ, ਮੰਤਰੀਆਂ ਵੱਲੋਂ ਸ਼ਿਰਕਤ ਕੀਤੀ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਇਸ ਧਰਨੇ ਚ ਸ਼ਾਮਲ ਹੋਣਗੇ। ਇੰਡੀਆ ਗੱਠਜੋੜ ਦੇ ਆਗੂਆਂ ਵੱਲੋਂ ਵੀ ਸ਼ਾਮਲ ਹੋਣ ਦੀ ਉਮੀਦ ਹੈ।

Punjab Bani 23 March,2024
ਭਾਰਤੀ ਲੋਕਤੰਤਰ ਨੂੰ ਬਚਾਉਣ ਲਈ ਕੀਤਾ ਜਾਵੇਗਾ ਪ੍ਰਦਰਸ਼ਨ : ਭਗਵੰਤ ਮਾਨ

ਭਾਰਤੀ ਲੋਕਤੰਤਰ ਨੂੰ ਬਚਾਉਣ ਲਈ ਕੀਤਾ ਜਾਵੇਗਾ ਪ੍ਰਦਰਸ਼ਨ : ਭਗਵੰਤ ਮਾਨ ਨਵੀਂ ਦਿੱਲੀ, 23 ਮਾਰਚ ਇਥੇ ਰਾਜਘਾਟ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਡਾ ਆਗੂ ਅਰਵਿੰਦ ਕੇਜਰੀਵਾਲ ਹੈ। ਉਨ੍ਹਾਂ ਕਿਹਾ ਇਹ ਸ੍ਰੀ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪ੍ਰਦਰਸ਼ਨ ਹੋਰ ਵਿਸ਼ਾਲ ਹੋਵੇਗਾ ਪਰ ਅਸੀਂ ਡਰਾਂਗੇ ਨਹੀਂ। ਇਹ ਪ੍ਰਦਰਸ਼ਨ ਭਾਰਤੀ ਲੋਕਤੰਤਰ ਬਚਾਉਣ ਲਈ ਹੈ। ਪ੍ਰਦਰਸ਼ਨ ਵਿੱਚ ਕਾਂਗਰਸ ਦੇ ਆਗੂ ਹਾਰੂਨ ਯੂਸਫ਼ ਤੇ ਹੋਰ ਆਗੂ ਸ਼ਾਮਲ ਹੋਏ। ਉਨ੍ਹਾਂ ਐਲਾਨ ਕੀਤਾ ਕਿ ਰਾਜਘਾਟ ਤੋਂ ਪਾਰਟੀ ਦਫ਼ਤਰ ਦੀਨ ਦਿਆਲ ਉਪਾਧਿਆਏ ਮਾਰਗ ਵੱਲ ਮਾਰਚ ਕੀਤਾ ਜਾਵੇਗਾ।

Punjab Bani 23 March,2024
ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਨੇ ਪੜਕੇ ਸੁਣਾਇਆ ਪਤੀ ਦਾ ਸੰਦੇਸ਼

ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਨੇ ਪੜਕੇ ਸੁਣਾਇਆ ਪਤੀ ਦਾ ਸੰਦੇਸ਼ ਨਵੀਂ ਦਿੱਲੀ, 23 ਮਾਰਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਅੱਜ ਆਮ ਆਦਮੀ ਪਾਰਟੀ ਵਰਕਰਾਂ ਅਤੇ ਦਿੱਲੀ ਦੇ ਲੋਕਾਂ ਨੂੰ ਆਪਣੇ ਜੇਲ੍ਹ ‘ਚ ਬੰਦ ਪਤੀ ਦਾ ਸੰਦੇਸ਼ ਪੜ੍ਹ ਕੇ ਸੁਣਾਇਆ। ਉਨ੍ਹਾਂ ਮੁੱਖ ਮੰਤਰੀ ਦੇ ਹਵਾਲੇ ਨਾਲ ਕਿਹਾ ਕਿ ਕੋਈ ਵੀ ਜੇਲ੍ਹ ਮੈਨੂੰ ਅੰਦਰ ਨਹੀਂ ਰੱਖ ਸਕਦੀ ਅਤੇ ਮੈਂ ਬਾਹਰ ਆ ਕੇ ਆਪਣੇ ਵਾਅਦੇ ਪੂਰੇ ਕਰਾਂਗਾ। ਗ੍ਰਿਫਤਾਰੀ ਦੇ ਬਾਵਜੂਦ ਭਾਜਪਾ ਵਰਕਰਾਂ ਨਾਲ ਨਫਰਤ ਨਾ ਕੀਤੀ ਜਾਵੇ। ਕੇਜਰੀਵਾਲ ਨੇ ਆਪਣੇ ਸੁਨੇਹੇ ਵਿੱਚ ਕਿਹਾ,‘ਮੈਂ ਆਮ ਆਦਮੀ ਪਾਰਟੀ (ਆਪ) ਦੇ ਸਾਰੇ ਵਰਕਰਾਂ ਨੂੰ ਵੀ ਅਪੀਲ ਕਰਦਾ ਹਾਂ ਕਿ ਸਮਾਜ ਭਲਾਈ ਅਤੇ ਲੋਕ ਭਲਾਈ ਦੇ ਕੰਮ ਕਰਨ ਵਾਲੇ ਮੇਰੇ ਜੇਲ੍ਹ ਜਾਣ ਕਾਰਨ ਨਾ ਰੁਕਣ। ਭਾਜਪਾ ਵਰਕਰਾਂ ਨਾਲ ਨਫ਼ਰਤ ਨਾ ਕਰੋ। ਉਹ ਸਾਡੇ ਭੈਣ-ਭਰਾ ਹਨ। ਮੈਂ ਜਲਦੀ ਹੀ ਵਾਪਸ ਆਵਾਂਗਾ। ਮੇਰੇ ਪਿਆਰੇ ਦੇਸ਼ ਵਾਸੀਓ, ਮੈਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਭਾਵੇਂ ਮੈਂ ਜੇਲ੍ਹ ਦੇ ਅੰਦਰ ਹਾਂ ਜਾਂ ਨਹੀਂ, ਮੈਂ ਦੇਸ਼ ਦੀ ਸੇਵਾ ਕਰਦਾ ਰਹਾਂਗਾ। 

Punjab Bani 23 March,2024
ਈਡੀ ਪੈਸਿਆਂ ਦੇ ਲੈਣ ਦੇਣ ਦੀ ਗੱਲ ਨਹੀ ਕਰ ਸਕੀ ਸਾਬਿਤ : ਆਪ

ਈਡੀ ਪੈਸਿਆਂ ਦੇ ਲੈਣ ਦੇਣ ਦੀ ਗੱਲ ਨਹੀ ਕਰ ਸਕੀ ਸਾਬਿਤ : ਆਪ ਨਵੀਂ ਦਿੱਲੀ, 23 ਮਾਰਚ ਦਿੱਲੀ ਦੀ ਮੰਤਰੀ ਆਤਿਸ਼ੀ ਨੇ ਅੱਜ ਦਾਅਵਾ ਕੀਤਾ ਕਿ ਕਥਿਤ ਆਬਕਾਰੀ ਨੀਤੀ ਘਪਲੇ ਵਿਚ ਕਈ ਛਾਪੇ, ਗ੍ਰਿਫਤਾਰੀਆਂ ਅਤੇ ਦੋ ਸਾਲਾਂ ਦੀ ਜਾਂਚ ਦੇ ਬਾਵਜੂਦ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਆਮ ਆਦਮੀ ਪਾਰਟੀ (ਆਪ) ਦੇ ਕਿਸੇ ਨੇਤਾ ਖਿਲਾਫ ਪੈਸਿਆਂ ਦੇ ਲੈਣ-ਦੇਣ ਦੀ ਗੱਲ ਸਾਬਤ ਨਹੀਂ ਕਰ ਸਕੀ। ਆਪ ਨੇਤਾ ਨੇ ਇਹ ਵੀ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਸ਼ਰਦ ਪੀ. ਰੈੱਡੀ ਦੇ ਬਿਆਨ ਦੇ ਆਧਾਰ ‘ਤੇ ਵੀਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਸੀ। ਆਤਿਸ਼ੀ ਨੇ ਕਿਹਾ ਕਿ ਅਰਬਿੰਦੋ ਫਾਰਮਾ ਦੇ ਰੈੱਡੀ ਨੂੰ ਡਾਇਰੈਕਟੋਰੇਟ ਨੇ ਨਵੰਬਰ ‘ਚ ਐਕਸਾਈਜ਼ ਨੀਤੀ ਮਾਮਲੇ ‘ਚ ਗ੍ਰਿਫਤਾਰ ਕੀਤਾ ਸੀ। ਉਨ੍ਹਾਂ ਦਾਅਵਾ ਕੀਤਾ ਕਿ ਰੈੱਡੀ ਨੇ ਚੋਣ ਬਾਂਡ ਰਾਹੀਂ ਭਾਜਪਾ ਨੂੰ ਕਰੋੜਾਂ ਰੁਪਏ ਦਿੱਤੇ। ਆਤਿਸ਼ੀ ਨੇ ਈਡੀ ਨੂੰ ਭਾਜਪਾ ਖ਼ਿਲਾਫ਼ ਕੇਸ ਦਰਜ ਕਰਨ ਦੀ ਚੁਣੌਤੀ ਦਿੱਤੀ ਅਤੇ ਦੋਸ਼ ਲਾਇਆ ਕਿ ਅਖੌਤੀ ਆਬਕਾਰੀ ਨੀਤੀ ਘਪਲੇ ਵਿੱਚ ਪੈਸੇ ਦਾ  ਲੈਣ ਦੇਣ ਭਾਜਪਾ ਨਾਲ ਜੁੜਿਆ ਹੋਇਆ ਹੈ। 

Punjab Bani 23 March,2024
ਸ਼ਰਾਬ ਘਟਾਲਾ ਮਾਮਲਾ : ਅਰਵਿੰਦ ਕੇਜਰੀਵਾਲ ਨੂੰ ਭੇਜਿਆ 28 ਤੱਕ ਰਿਮਾਂਡ ਤੇ

ਸ਼ਰਾਬ ਘਟਾਲਾ ਮਾਮਲਾ : ਅਰਵਿੰਦ ਕੇਜਰੀਵਾਲ ਨੂੰ ਭੇਜਿਆ 28 ਤੱਕ ਰਿਮਾਂਡ ਤੇ ਦਿਲੀ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਘੁਟਾਲਾ ਮਾਮਲੇ ‘ਚ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ 28 ਮਾਰਚ ਤੱਕ ਰਿਮਾਂਡ ‘ਤੇ ਭੇਜ ਦਿੱਤਾ ਹੈ। ਹੁਣ ਅਰਵਿੰਦ ਕੇਜਰੀਵਾਲ 28 ਮਾਰਚ ਤੱਕ ਹਿਰਾਸਤ ‘ਚ ਰਹਿਣਗੇ। ਨਵੰਬਰ 2023 ਤੋਂ ਬਿੱਲੀ-ਚੂਹੇ ਦੀ ਖੇਡ ਤੋਂ ਬਾਅਦ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਆਖਰਕਾਰ ਵੀਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲਿਆ। ਦਿੱਲੀ ਹਾਈ ਕੋਰਟ ਦੇ ਦਖ਼ਲ ਤੋਂ ਬਾਅਦ ਈਡੀ ਨੇ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਨ੍ਹਾਂ ਨੂੰ ਕੋਈ ਸੁਰੱਖਿਆ ਦੇਣ ਤੋਂ ਇਨਕਾਰ ਕਰ ਦਿੱਤਾ।

Punjab Bani 23 March,2024
ਮੋਦੀ ਨੂੰ ਸਤਾ ਰਿਹਾ ਹੈ ਸੱਤਾ ਦੇ ਖੁਸਣ ਦਾ ਡਰ : ਸ. ਹਰਚੰਦ ਸਿੰਘ ਬਰਸਟ

ਮੋਦੀ ਨੂੰ ਸਤਾ ਰਿਹਾ ਹੈ ਸੱਤਾ ਦੇ ਖੁਸਣ ਦਾ ਡਰ : ਸ. ਹਰਚੰਦ ਸਿੰਘ ਬਰਸਟ --- ਈਡੀ ਨੇ ਭਾਜਪਾ ਦੇ ਇਸ਼ਾਰੇ ਤੇ 'ਆਪ' ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਗੈਰ ਜਮਹੂਰੀ ਢੰਗ ਨਾਲ ਕੀਤਾ ਗ੍ਰਿਫਤਾਰ --- ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਆਮ ਆਦਮੀ ਪਾਰਟੀ ਦੇ ਵਰਕਰਾਂ ਖਿਲਾਫ ਗੈਰ ਕਾਨੂੰਨੀ ਢੰਗ ਨਾਲ ਕਾਰਵਾਈ ਕਰਨਾ ਨਿੰਦਣਯੋਗ --- ਭਾਜਪਾ ਦੀ ਗੈਰ ਜਮਹੂਰੀ ਗਤੀਵਿਧੀਆਂ ਦਾ ਲੋਕ ਸਭਾ ਚੋਣਾਂ ਵਿੱਚ ਦੇਸ਼ ਦੇ ਲੋਕ ਦੇਣਗੇ ਮੋੜਵਾਂ ਜਵਾਬ ਚੰਡੀਗੜ੍ਹ, 22 ਮਾਰਚ, 2024 ( ) - ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨੇ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਵੱਲੋਂ ਗੈਰ ਜਮਹੂਰੀ ਢੰਗ ਨਾਲ ਗ੍ਰਿਫਤਾਰ ਕਰਨ ਅਤੇ ਉਨ੍ਹਾਂ ਦੀ ਗ੍ਰਿਫਤਾਰੀ ਦੇ ਖਿਲਾਫ ਵੱਖ-ਵੱਖ ਥਾਵਾਂ ਤੇ ਮੁਜਾਹਰਾ ਕਰ ਰਹੇ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਪ੍ਰਸ਼ਾਸਨ ਵੱਲੋਂ ਕੀਤੀ ਗਈ ਗੈਰ ਕਾਨੂੰਨੀ ਕਾਰਵਾਈ ਦੀ ਸਖ਼ਤ ਸਬਦਾਂ ਵਿੱਚ ਨਿਖੇਦੀ ਕੀਤੀ ਹੈ। ਸ. ਬਰਸਟ ਨੇ ਕਿਹਾ ਕਿ ਭਾਜਪਾ ਨੂੰ ਦੁਬਾਰਾ ਸੱਤਾ ਵਿੱਚ ਆਉਣ ਤੋਂ ਸਿਰਫ ਆਮ ਆਦਮੀ ਪਾਰਟੀ ਹੀ ਰੋਕ ਸਕਦੀ ਹੈ, ਜੋ ਦਿਨ-ਰਾਤ ਇੱਕ ਕਰਕੇ ਲੋਕ ਸੇਵਾ ਵਿੱਚ ਲੱਗੀ ਹੋਈ ਹੈ। 'ਆਪ' ਦੀਆਂ ਲੋਕ ਹਿਤੇਸ਼ੀ ਗਤੀਵਿਧੀਆਂ ਕਰਕੇ ਭਾਜਪਾ ਨੂੰ ਦੇਸ਼ ਵਿੱਚੋਂ ਸੱਤਾ ਦੇ ਖੁਸਣ ਦਾ ਡਰ ਸਤਾ ਰਿਹਾ ਹੈ। ਇਸੇ ਕਰਕੇ ਭਾਜਪਾ ਦੇ ਇਸ਼ਾਰੇ ਤੇ ਈਡੀ ਵੱਲੋਂ ਗੈਰ ਜਮਹੂਰੀ ਢੰਗ ਨਾਲ 'ਆਪ' ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਦੇ ਹੋਏ ਲਗਾਤਾਰ ਵਿਰੋਧੀਆਂ ਦੀ ਆਵਾਜ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕਰਦੀ ਆ ਰਹੀ ਹੈ। ਇਸੇ ਤਹਿਤ ਕੇਂਦਰੀ ਜਾਂਚ ਏਜੰਸੀਆਂ ਵੱਲੋਂ ਭਾਜਪਾ ਦੇ ਇਸ਼ਾਰੇ ਤੇ ਮਨੀਸ਼ ਸਿਸੋਦੀਆ, ਸਤਿੰਦਰ ਜੈਨ ਨੂੰ ਪਿਛਲੇ ਕਈ ਮਹੀਨਿਆਂ ਤੋਂ ਜੇਲ ਵਿੱਚ ਬੰਦ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਭਾਜਪਾ ਦੀਆਂ ਧੱਕੇਸ਼ਾਹੀਆਂ ਤੋਂ ਡਰਨ ਵਾਲੀ ਨਹੀਂ ਹੈ। ਭਾਜਪਾ ਵਾਲੇ ਭੁੱਲ ਜਾਂਦੇ ਹਨ ਕਿ ਅਸੀਂ ਇੱਕ ਅੰਦੋਲਨ ਵਿੱਚੋਂ ਪੈਦਾ ਹੋਏ ਹਾਂ। ਉਹ ਸਾਨੂੰ ਡਰਾ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਉਹ ਸਾਨੂੰ ਰੋਕ ਨਹੀਂ ਸਕਦੇ ਅਤੇ ਨਾ ਹੀ ਸਾਡੀ ਸੋਚ ਨੂੰ ਦਬਾ ਸਕਦੇ ਹਨ, ਜਿਸ ਦਾ ਮਕਸਦ ਭ੍ਰਿਸ਼ਟਾਚਾਰ ਨੂੰ ਰੋਕਣਾ ਅਤੇ ਲੋਕਾਂ ਦੀ ਸੇਵਾ ਕਰਨਾ ਹੈ। ਸ. ਬਰਸਟ ਨੇ ਕਿਹਾ ਕਿ ਅਸੀਂ ਭਾਜਪਾ ਦੀ ਹਰ ਧੱਕੇਸ਼ਾਹੀ ਦਾ ਡੱਟ ਕੇ ਸਾਹਮਣਾ ਕਰਾਂਗੇ। ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਲੋਕ ਹਿੱਤ ਵਿੱਚ ਵੱਧ ਚੜ੍ਹ ਕੇ ਕੰਮ ਕੀਤਾ ਜਾ ਰਿਹਾ ਹੈ। ਭਾਜਪਾ ਦੀਆਂ ਲੋਕਤੰਤਰ ਵਿਰੋਧੀ ਗਤੀਵਿਧੀਆਂ ਸ੍ਰੀ ਅਰਵਿੰਦ ਕੇਜਰੀਵਾਲ ਦੀ ਸੋਚ ਨੂੰ ਨਹੀਂ ਰੋਕ ਸਕਦੀਆਂ। ਅੱਜ ਆਮ ਆਦਮੀ ਪਾਰਟੀ ਦਾ ਹਰੇਕ ਆਗੂ ਅਤੇ ਦੇਸ਼ ਦੇ ਲੋਕ ਸ੍ਰੀ ਅਰਵਿੰਦ ਕੇਜਰੀਵਾਲ ਦੇ ਨਾਲ ਖੜੇ ਹਨ ਜੋ ਕਿ ਆਗਾਮੀ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ ਹਰਾ ਕੇ ਮੋੜਵਾਂ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਭਾਜਪਾ ਸ੍ਰੀ ਅਰਵਿੰਦ ਕੇਜਰੀਵਾਲ ਦੀ ਸੋਚ ਤੋਂ ਇਨ੍ਹਾਂ ਡਰ ਗਈ ਹੈ ਕਿ ਉਹਨਾਂ ਦੇ ਪੱਖ ਵਿੱਚ ਦਿੱਲੀ ਅਤੇ ਚੰਡੀਗੜ੍ਹ ਵਿਖੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਗੈਰ ਕਾਨੂੰਨੀ ਕਾਰਵਾਈ ਕਰਦੇ ਹੋਏ ਜਿੱਥੇ ਪਾਣੀ ਦੀਆਂ ਬੌਛਾਰਾਂ ਕੀਤੀਆਂ ਗਈਆਂ, ਉੱਥੇ ਹੀ ਪਾਰਟੀ ਦੇ ਆਗੂਆਂ ਨੂੰ ਹਿਰਾਸਤ ਵਿੱਚ ਵੀ ਲੈ ਲਿਆ ਗਿਆ। ਉਨ੍ਹਾਂ ਕਿਹਾ ਭਾਜਪਾ ਦਾ ਲੋਕ ਵਿਰੋਧੀ ਚਹਿਰਾ ਲੋਕਾਂ ਸਾਹਮਣੇ ਆ ਚੁੱਕਾ ਹੈ ਅਤੇ ਬੀਜੇਪੀ ਆਪਣਾ ਅਧਾਰ ਖਤਮ ਕਰ ਚੁੱਕੀ ਹੈ।

Punjab Bani 22 March,2024
ਆਪ ਨੇਤਾ ਸੌਰਭ ਭਾਰਦਵਾਜ ਤੇ ਆਤਿਸ਼ੀ ਨੂੰ ਲਿਆ ਹਿਰਾਸਤ ਵਿੱਚ

ਆਪ ਨੇਤਾ ਸੌਰਭ ਭਾਰਦਵਾਜ ਤੇ ਆਤਿਸ਼ੀ ਨੂੰ ਲਿਆ ਹਿਰਾਸਤ ਵਿੱਚ ਨਵੀਂ ਦਿੱਲੀ, 22 ਮਾਰਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪਾਰਟੀ ਦੇ ਪ੍ਰਦਰਸ਼ਨ ਦੌਰਾਨ ਦਿੱਲੀ ਦੇ ਆਈਟੀਓ ਵਿਚ ਆਮ ਆਦਮੀ ਪਾਰਟੀ ਦੇ ਦਿੱਲੀ ਦੇ ਮੰਤਰੀ ਸੌਰਭ ਭਾਰਦਵਾਜ ਅਤੇ ਆਤਿਸ਼ੀ ਨੂੰ ਪੁਲੀਸ ਨੇ ਹਿਰਾਸਤ ਵਿਚ ਲੈ ਲਿਆ ਹੈ। ਇਸ ਮੌਕੇ ਸੌਰਭ ਭਾਰਦਵਾਜ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਸਾਹਮਣੇ ਇਹ ਕਹਾਂਗੇ ਕਿ ਅਰਵਿੰਦ ਕੇਜਰੀਵਾਲ ਨੂੰ ਆਪਣੇ ਵਕੀਲ ਅਤੇ ਪਰਿਵਾਰ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਆਪਣਾ ਸਰਕਾਰੀ ਕੰਮ ਵੀ ਕਰਨ ਦਿੱਤਾ ਜਾਣਾ ਚਾਹੀਦਾ ਹੈ।ਪੁਲੀਸ ਨੇ ਦੋਵਾਂ ਮੰਤਰੀਆਂ ਨੂੰ ਪੁਲੀਸ ਬੱਸ ਵਿੱਚ ਬਿਠਾ ਲਿਆ। ਪਾਰਟੀ ਦੇ ਕਈ ਆਗੂ ਅਤੇ ਸਮਰਥਕ ਆਈਟੀਓ ਵਿਖੇ ‘ਆਪ’ ਅਤੇ ਭਾਜਪਾ ਦੇ ਦਫ਼ਤਰਾਂ ਨੇੜੇ ਰੋਸ ਪ੍ਰਦਰਸ਼ਨ ਕਰ ਰਹੇ ਹਨ।

Punjab Bani 22 March,2024
ਆਪ ਨੇਤਾ ਸੜਕਾਂ ਤੋ ਲੈ ਕੇ ਅਦਾਲਤ ਤੱਕ ਕਰਨਗੇ ਸੰਘਰਸ਼

ਆਪ ਨੇਤਾ ਸੜਕਾਂ ਤੋ ਲੈ ਕੇ ਅਦਾਲਤ ਤੱਕ ਕਰਨਗੇ ਸੰਘਰਸ਼ ਨਵੀਂ ਦਿੱਲੀ, 22 ਮਾਰਚ ਆਮ ਆਦਮੀ ਪਾਰਟੀ ਨੇ ਆਪਣੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖ਼ਿਲਾਫ਼ ਸੜਕਾਂ ਤੋਂ ਲੈ ਕੇ ਅਦਾਲਤ ਤੱਕ ਸੰਘਰਸ਼ ਕਰਨ ਦਾ ਫੈਸਲਾ ਕੀਤਾ ਹੈ। ਪਾਰਟੀ ਦੇ ਸੀਨੀਅਰ ਨੇਤਾਵਾਂ ਨੇ ਅੱਜ ਇਥੇ ਭਾਜਪਾ ਹੈੱਡਕੁਆਰਟਰ ਦੇ ਬਾਹਰ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ। ਪਾਰਟੀ ਨੇਤਾ ਸ੍ਰੀ ਗੋਪਾਲ ਰਾਏ ਨੇ ਕਿਹਾ ਕਿ ਦੇਸ਼ ’ਚ ਲੋਕਤੰਤਰ ਦਾ ਖੁੱਲ੍ਹੇਆਮ ਕਤਲ ਕੀਤਾ ਗਿਆ ਹੈ ਅਤੇ ਦੇਸ਼ ਵਿੱਚ ਐਲਾਨ ਕੀਤਾ ਗਿਆ ਹੈ ਕਿ ਜੇ ਕੋਈ ਭਾਜਪਾ ਅਤੇ ਇਸ ਦੀ ਸਰਕਾਰ ਵਿਰੁੱਧ ਬੋਲਣ ਦੀ ਹਿੰਮਤ ਕਰਦਾ ਹੈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਡਾ. ਸੰਦੀਪ ਪਾਠਕ ਨੇ ਕਿਹਾ ਕਿ ਇਹ ਲੜਾਈ ਸਿਰਫ਼ ‘ਆਪ’ ਦੀ ਨਹੀਂ ਹੈ, ਇਹ ਹਰ ਉਸ ਨਾਗਰਿਕ ਦੀ ਲੜਾਈ ਹੈ ਜੋ ਭਾਰਤ ਦੇ ਨਾਗਰਿਕਾਂ ਨੂੰ ਸਕਾਰਾਤਮਕ ਅਤੇ ਇਮਾਨਦਾਰ ਰਾਜਨੀਤੀ ਦੇਣਾ ਚਾਹੁੰਦਾ ਹੈ।

Punjab Bani 22 March,2024
ਦਿੱਲੀ ਦੇ ਮੁੱਖ ਮੰਤਰੀ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਕੇਦਰ ਦੀ ਨਿੰਦਾ

ਦਿੱਲੀ ਦੇ ਮੁੱਖ ਮੰਤਰੀ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਕੇਦਰ ਦੀ ਨਿੰਦਾ ਚੰਡੀਗੜ੍ਹ, 22 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦਿੱਲੀ ਦੇ ਮੁੱਖ ਮੰਤਰੀ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ ਪਰ ਉਨ੍ਹਾਂ ਦੀ ਸੋਚ ਨੂੰ ਕੈਦ ਨਹੀਂ ਕਰ ਸਕਦੀ। ਸ੍ਰੀ ਮਾਨ ਨੇ ਕਿਹਾ ਕਿ ‘ਆਪ’ ਕੇਜਰੀਵਾਲ ਦੇ ਪਿੱਛੇ ਡੱਟ ਕੇ ਖੜ੍ਹੀ ਰਹੇਗੀ। ਸੂਤਰਾਂ ਨੇ ਦੱਸਿਆ ਕਿ ਸ੍ਰੀ ਮਾਨ ਅੱਜ ਦਿੱਲੀ ਰਵਾਨਾ ਹੋ ਗਏ, ਜਿਥੇ ਉਹ ‘ਆਪ’ ਦੇ ਸੀਨੀਅਰ ਆਗੂਆਂ ਨਾਲ ਮੁਲਾਕਾਤ ਕਰਨਗੇ। ਉਹ ਕੇਜਰੀਵਾਲ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਮਿਲ ਸਕਦੇ ਹਨ।

Punjab Bani 22 March,2024
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗ੍ਰਿਫ਼ਤਾਰ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗ੍ਰਿਫ਼ਤਾਰ ਆਪ ਨੇਤਾਵਾਂ ਨੇ ਕੀਤਾ ਰੋਸ਼ ਪ੍ਰਦਰਸ਼ਨ ਦਿਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀਰਵਾਰ ਦੇਰ ਰਾਤ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਗ੍ਰਿਫਤਾਰ ਕਰ ਲਿਆ ਹੈ। ਘਰ ‘ਚ ਲੰਬੀ ਪੁੱਛਗਿੱਛ ਤੋਂ ਬਾਅਦ ਜਾਂਚ ਏਜੰਸੀ ਨੇ ਕੇਜਰੀਵਾਲ ਨੂੰ ਸੀਐੱਮ ਹਾਊਸ ਤੋਂ ਗ੍ਰਿਫਤਾਰ ਕਰ ਲਿਆ। ਇਸ ਤੋਂ ਪਹਿਲਾਂ ਵੀ ਈਡੀ ਨੇ ਕੇਜਰੀਵਾਲ ਦਾ ਮੋਬਾਈਲ ਫ਼ੋਨ ਜ਼ਬਤ ਕੀਤਾ ਸੀ, ਜਿਸ ਤੋਂ ਬਾਅਦ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਈਡੀ ਦੇ ਸੂਤਰਾਂ ਮੁਤਾਬਕ ਕੇਜਰੀਵਾਲ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਹੇ ਸਨ। ਮੁੱਖ ਮੰਤਰੀ ਦੀ ਗ੍ਰਿਫਤਾਰੀ ਦੀਆਂ ਅਫਵਾਹਾਂ ਦਰਮਿਆਨ ਆਮ ਆਦਮੀ ਪਾਰਟੀ ਦੇ ਵੱਡੀ ਗਿਣਤੀ ਵਰਕਰਾਂ ਨੇ ਉਨ੍ਹਾਂ ਦੇ ਘਰ ਦੇ ਬਾਹਰ ਪ੍ਰਦਰਸ਼ਨ ਕੀਤਾ। ਉੱਥੇ ਮੰਤਰੀ ਆਤਿਸ਼ੀ ਅਤੇ ਸੌਰਭ ਵੀ ਮੌਜੂਦ ਸਨ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਮੌਕੇ ‘ਤੇ ਵੱਡੀ ਗਿਣਤੀ ‘ਚ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ।

Punjab Bani 22 March,2024
ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਚੋਣ ਪ੍ਰਚਾਰ ਕੀਤਾ ਤੇਜ਼ : ਸ. ਹਰਚੰਦ ਸਿੰਘ ਬਰਸਟ

ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਚੋਣ ਪ੍ਰਚਾਰ ਕੀਤਾ ਤੇਜ਼ : ਸ. ਹਰਚੰਦ ਸਿੰਘ ਬਰਸਟ --- ‘ਆਪ’ ਵੱਲੋਂ 600 ਯੂਨਿਟ ਮੁਫ਼ਤ ਬਿਜਲੀ ਤੇ 42 ਹਜ਼ਾਰ ਨੌਜਵਾਨਾਂ ਨੂੰ ਨੌਕਰੀ ਦੇਣ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ --- ‘ਆਪ’ ਨੇ ਦੋ ਸਾਲਾਂ ਵਿੱਚ ਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਮਿਸਾਲ ਯੋਗ ਕੰਮ ਕੀਤੇ --- ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਤੇ ਭਾਜਪਾ ਆਪਣੀ ਹੋਂਦ ਬਚਾਉਣ ਲਈ ਲੋਕਾਂ ਨੂੰ ਗੁਮਰਾਹ ਕਰਨ ਵਿੱਚ ਲੱਗੇ ਚੰਡੀਗਡ਼੍ਹ 18 ਮਾਰਚ - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਅਗਾਮੀ ਲੋਕ ਸਭਾ ਚੋਣਾਂ ਲਈ ‘ਆਪ’ ਨੇ ਚੋਣ ਪ੍ਰਚਾਰ ਨੂੰ ਤੇਜ਼ ਕਰ ਦਿੱਤਾ ਹੈ। ‘ਆਪ’ ਵਰਕਰਾਂ ਤੇ ਵਲੰਟੀਅਰਾਂ ਵੱਲੋਂ ਪੰਜਾਬ ਦੀਆਂ ਸਾਰੀਆਂ ਲੋਕ ਸਭਾ ਸੀਟਾਂ ’ਤੇ ਘਰ-ਘਰ ਜਾ ਕੇ ‘ਆਪ’ ਸਰਕਾਰ ਵੱਲੋਂ ਦੋ ਸਾਲਾਂ ਵਿੱਚ ਕੀਤੇ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਦੋ ਸਾਲਾਂ ਵਿੱਚ ਕੀਤੇ ਕੰਮਾਂ ਤੋਂ ਬਹੁਤ ਖੁਸ਼ ਹਨ, ਜੋ ਕਿ ਲੋਕ ਸਭਾ ਚੋਣਾਂ ਵਿੱਚ ਵੀ ਸਾਰੀਆਂ ਸੀਟਾਂ ’ਤੇ ‘ਆਪ’ ਉਮੀਦਵਾਰਾਂ ਨੂੰ ਯਕੀਨੀ ਜਿੱਤ ਦਵਾਉਣਗੇ। ਸ. ਬਰਸਟ ਨੇ ਕਿਹਾ ਕਿ ‘ਆਪ’ ਦੇ ਕਨਵੀਨਰ ਸ੍ਰੀ ਅਰਵਿੰਦ ਕੇਰਜੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਆਪ’ ਸਰਕਾਰ ਨੇ ਦੋ ਸਾਲਾਂ ਵਿੱਚ ਸਿੱਖਿਆ ਤੇ ਸਿਹਤ ਦੇ ਖੇਤਰ ਵਿੱਚ ਮਿਸਾਲ ਯੋਗ ਕੰਮ ਕੀਤੇ ਹਨ, ਜਿਸ ਨਾਲ ਆਮ ਲੋਕਾਂ ਨੂੰ ਬਹੁਤ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ 90 ਫ਼ੀਸਦੀ ਤੋਂ ਵੱਧ ਪਰਿਵਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ਦੋ ਸਾਲਾਂ ਦੌਰਾਨ 42 ਹਜ਼ਾਰ ਦੇ ਕਰੀਬ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਹੈ। ਰਾਜ ਵਿੱਚ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੋਤਸਾਹਿਤ ਕਰਨ ਲਈ ਖੇਡ ਨਰਸਰੀਆਂ ਬਣਾਇਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ‘ਆਪ’ ਦੇ ਵਲੰਟੀਅਰਾਂ ਵੱਲੋਂ ਸੂਬਾ ਸਰਕਾਰ ਦੇ ਕੰਮਾਂ ਨੂੰ ਘਰ-ਘਰ ਪਹੁੰਚਾਇਆ ਜਾ ਰਿਹਾ ਹੈ। ‘ਆਪ’ ਪੰਜਾਬ ਦੇ ਜਨਰਲ ਸਕੱਤਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਤੇ ਭਾਜਪਾ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਹ ਕਦੇ ਵੀ ਪੂਰੇ ਨਹੀਂ ਕੀਤੇ ਹਨ। ਇਸੇ ਕਰਕੇ ਪੰਜਾਬ ਦੇ ਲੋਕਾਂ ਨੇ ਦੇਸ਼ ’ਤੇ 70 ਸਾਲ ਰਾਜ ਕਰਨ ਵਾਲੀਆਂ ਪਾਰਟੀਆਂ ਨੂੰ ਪਾਸੇ ਹਟਾ ਕੇ ਆਮ ਲੋਕਾਂ ਨੂੰ ਸੱਤਾ ਚਲਾਉਣ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਤੇ ਭਾਜਪਾ ਆਪਣੀ ਹੋਂਦ ਬਚਾਉਣ ਲਈ ਚੋਣਾਂ ਲੜ ਰਹੇ ਹਨ, ਜਿਨ੍ਹਾਂ ਵੱਲੋਂ ਲੋਕਾਂ ਨੂੰ ਝੂਠੇ ਵਾਅਦੇ ਕੀਤੇ ਜਾ ਰਹੇ ਹਨ। ਸ. ਬਰਸਟ ਨੇ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਿਆਸਤ ਹਾਸ਼ੀਏ ਤੇ ਹੈ। ਸਿਆਸੀ ਜ਼ਮੀਨ ਤਲਾਸ਼ਦੇ ਹੋਏ ਅਕਾਲੀ ਦਲ ਵੱਲੋਂ ਪੰਜਾਬ ਦੇ ਹਿੱਤਾਂ ਨੂੰ ਛੱਡ ਕੇ ਆਪਣੇ ਨਿੱਜੀ ਸਵਾਰਥ ਨੂੰ ਉੱਪਰ ਰੱਖਿਆ ਹੋਇਆ ਹੈ। ਸੁਖਬੀਰ ਸਿੰਘ ਬਾਦਲ ਆਪਣੀ ਹੋਂਦ ਦੀ ਲੜਾਈ ਲੜ ਰਿਹਾ ਹੈ ਅਤੇ ਪਾਰਟੀ ਵਿੱਚ ਆਪਸੀ ਖਿੱਚਤਾਨ ਚੱਲ ਰਹੀ ਹੈ। ਇਸੇ ਦਾ ਨਤੀਜਾ ਹੈ ਕਿ ਅਜੇ ਤੱਕ ਅਕਾਲੀ ਦਲ, ਕਾਂਗਰਸ ਅਤੇ ਬੀਜੇਪੀ ਵੱਲੋਂ ਪੰਜਾਬ ਵਿੱਚ ਉਮੀਦਵਾਰਾਂ ਦੇ ਨਾਂ ਘੋਸ਼ਤ ਨਹੀਂ ਕੀਤੇ ਗਏ ਹਨ। ਸ. ਬਰਸਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਆਪ’ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਵੱਡੇ ਅੰਤਰ ਨਾਲ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੀਆਂ ਜਮਾਨਤਾ ਤੱਕ ਜ਼ਬਤ ਹੋ ਜਾਣਗੀਆਂ। ਪੰਜਾਬ ਦੇ ਲੋਕ ਇਕ ਵਾਰ ਫਿਰ ਆਪਣੇ ਨਿੱਜੀ ਹਿੱਤਾਂ ਲਈ ਪੰਜਾਬ ਨੂੰ ਹਾਸ਼ੀਏ ’ਤੇ ਪਹੁੰਚਾਉਣ ਵਾਲਿਆਂ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ।

Punjab Bani 18 March,2024
ਆਪ ਨੇਤਾ ਆਤਿਸ਼ੀ ਨੇ ਲਗਾਏ ਭਾਜਪਾ ਤੇ ਗੰਭੀਰ ਦੋਸ਼

ਆਪ ਨੇਤਾ ਆਤਿਸ਼ੀ ਨੇ ਲਗਾਏ ਭਾਜਪਾ ਤੇ ਗੰਭੀਰ ਦੋਸ਼  ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ਦੀ ਸੀਨੀਅਰ ਆਗੂ ਆਤਿਸ਼ੀ ਨੇ ਈਡੀ ਵੱਲੋਂ 9ਵੇਂ ਸੰਮਨ ਨੂੰ ਲੈ ਕੇ ਐਤਵਾਰ ਨੂੰ ਪ੍ਰੈੱਸ ਕਾਨਫਰੰਸ ਕਰਕੇ ਭਾਜਪਾ 'ਤੇ ਗੰਭੀਰ ਦੋਸ਼ ਲਾਏ ਹਨ।ਉਨ੍ਹਾਂ ਕਿਹਾ ਕਿ ਕੱਲ੍ਹ ਸ਼ਨੀਵਾਰ ਨੂੰ ਰੌਜ਼ ਐਵੇਨਿਊ ਅਦਾਲਤ ਨੇ ਆਬਕਾਰੀ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਸੀ ਪਰ ਭਾਜਪਾ ਅਤੇ ਪ੍ਰਧਾਨ ਮੰਤਰੀ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ। ਇਹ ਲੋਕ ਚਾਹੁੰਦੇ ਹਨ ਕਿ ਕਿਸੇ ਨਾ ਕਿਸੇ ਤਰ੍ਹਾਂ ਕੇਜਰੀਵਾਲ ਨੂੰ ਜੇਲ੍ਹ ਵਿੱਚ ਡੱਕ ਦਿੱਤਾ ਜਾਵੇ। ਤਾਜ਼ਾ ਮਾਮਲੇ ਵਿੱਚ ਕੱਲ੍ਹ ਦਿੱਲੀ ਦੇ ਮੁੱਖ ਮੰਤਰੀ ਨੂੰ ਦੋ ਨੋਟਿਸ ਭੇਜੇ ਗਏ ਹਨ, ਨੌਵਾਂ ਸੰਮਨ ਆਬਕਾਰੀ ਮਾਮਲੇ ਵਿੱਚ ਭੇਜਿਆ ਗਿਆ ਹੈ ਅਤੇ ਪਹਿਲਾ ਸੰਮਨ ਦਿੱਲੀ ਜਲ ਬੋਰਡ ਦੇ ਇੱਕ ਮਾਮਲੇ ਵਿੱਚ ਭੇਜਿਆ ਗਿਆ ਹੈ। ਭਾਜਪਾ ਅਤੇ ਮੋਦੀ ਜੀ ਅਦਾਲਤ ਦਾ ਇੰਤਜ਼ਾਰ ਨਹੀਂ ਕਰ ਰਹੇ ਹਨ, ਉਹ ਕੇਜਰੀਵਾਲ ਨੂੰ ਕਿਸੇ ਨਾ ਕਿਸੇ ਤਰੀਕੇ ਜੇਲ੍ਹ ਵਿੱਚ ਡੱਕਣਾ ਚਾਹੁੰਦੇ ਹਨ ਤਾਂ ਕਿ ਕੇਜਰੀਵਾਲ ਲੋਕ ਸਭਾ ਚੋਣਾਂ ਵਿੱਚ ਆਪਣੇ ਉਮੀਦਵਾਰਾਂ ਦਾ ਪ੍ਰਚਾਰ ਨਾ ਕਰ ਸਕਣ।

Punjab Bani 17 March,2024
ਮੁੱਖ ਮੰਤਰੀ ਨੇ ਪੰਜਾਬ ਨੂੰ ਮੋਹਰੀ ਸੂਬਾ ਬਣਾ ਕੇ ਸ਼ਹੀਦ ਭਗਤ ਸਿੰਘ ਦੇ ਸੁਪਨੇ ਸਾਕਾਰ ਕਰਨ ਦਾ ਅਹਿਦ ਦੁਹਰਾਇਆ

ਮੁੱਖ ਮੰਤਰੀ ਨੇ ਪੰਜਾਬ ਨੂੰ ਮੋਹਰੀ ਸੂਬਾ ਬਣਾ ਕੇ ਸ਼ਹੀਦ ਭਗਤ ਸਿੰਘ ਦੇ ਸੁਪਨੇ ਸਾਕਾਰ ਕਰਨ ਦਾ ਅਹਿਦ ਦੁਹਰਾਇਆ ਮੁੱਖ ਮੰਤਰੀ ਵਜੋਂ ਕਾਰਜਕਾਲ ਦੇ ਦੋ ਵਰ੍ਹੇ ਮੁਕੰਮਲ ਹੋਣ ’ਤੇ ਸ਼ਹੀਦ-ਏ-ਆਜ਼ਮ ਦੇ ਜੱਦੀ ਪਿੰਡ ਵਿਖੇ ਹੋਏ ਨਤਮਸਤਕ ਨਵਾਂ ਬਣਿਆ ਅਤਿ-ਆਧੁਨਿਕ ਅਜਾਇਬ ਘਰ ਲੋਕਾਂ ਨੂੰ ਸਮਰਪਿਤ ਦੇਸ਼ ਦੀ ਆਜ਼ਾਦੀ ਅਤੇ ਸੰਵਿਧਾਨ ਨੂੰ ਖ਼ਤਰੇ ਵਿੱਚ ਪਾਉਣ ਲਈ ਭਾਜਪਾ ਨੂੰ ਆੜੇ ਹੱਥੀਂ ਲਿਆ ਸੂਬਾ ਸਰਕਾਰ ਦੀਆਂ ਲੋਕ ਪੱਖੀ ਪਹਿਲਕਦਮੀਆਂ ਦਾ ਕੀਤਾ ਜ਼ਿਕਰ ਮੁਹਾਲੀ ਵੇਰਕਾ ਮਿਲਕ ਪਲਾਂਟ ਦਾ ਨੀਂਹ ਪੱਥਰ ਰੱਖਿਆ ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 16 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੇ ਕਾਰਜਕਾਲ ਦੇ ਦੋ ਸਾਲ ਪੂਰੇ ਹੋਣ 'ਤੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਪੰਜਾਬ ਨੂੰ ਹਰੇਕ ਖੇਤਰ ਵਿੱਚ ਮੋਹਰੀ ਸੂਬਾ ਬਣਾ ਕੇ ਮਹਾਨ ਸ਼ਹੀਦ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਹੋਰ ਵੀ ਵੱਡੇ ਉਪਰਾਲੇ ਕਰਨ ਦਾ ਅਹਿਦ ਲਿਆ। ਸ਼ਹੀਦ-ਏ-ਆਜ਼ਮ ਦੇ ਜੀਵਨ ਨੂੰ ਦਰਸਾਉਣ ਲਈ ਹਾਈ-ਟੈਕ ਅਜਾਇਬ ਘਰ ਨੂੰ ਸਮਰਪਿਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਠੀਕ ਦੋ ਸਾਲ ਪਹਿਲਾਂ ਉਨ੍ਹਾਂ ਨੇ ਇਸ ਪਵਿੱਤਰ ਧਰਤੀ 'ਤੇ ਸਹੁੰ ਚੁੱਕਣ ਤੋਂ ਬਾਅਦ ਹੀ ਆਪਣਾ ਅਹੁਦਾ ਸੰਭਾਲਿਆ ਸੀ। ਉਨ੍ਹਾਂ ਕਿਹਾ ਕਿ ਉਦੋਂ ਤੋਂ ਲੈ ਕੇ ਹੁਣ ਤੱਕ ਉਨ੍ਹਾਂ ਦਾ ਹਰ ਕਾਰਜ ਉਸ ਮਹਾਨ ਸ਼ਹੀਦ ਦੇ ਸੁਪਨਿਆਂ ਨੂੰ ਪੂਰਾ ਕਰਨਾ ਹੈ, ਜਿਨ੍ਹਾਂ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਆਪਣੀ ਜਾਨ ਨਿਛਾਵਰ ਕਰ ਦਿੱਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਸ ਉਦੇਸ਼ ਨੂੰ ਲੈ ਕੇ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਕਈ ਲੋਕ ਪੱਖੀ ਅਤੇ ਨਾਗਰਿਕ ਕੇਂਦਰਿਤ ਸਕੀਮਾਂ ਸ਼ੁਰੂ ਕੀਤੀਆਂ ਹਨ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਉਨ੍ਹਾਂ ਨੇ ਇੱਕ ਮਿੰਟ ਲਈ ਵੀ ਅਰਾਮ ਨਹੀਂ ਕੀਤਾ ਅਤੇ ਸੂਬੇ ਦੀ ਤਰੱਕੀ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦੇ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ ਕਿਉਂਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਵਿੱਚ ਜਸ਼ਨ ਮਨਾਉਣ ਦੇ ਸਮਾਗਮ ਹੋਣੇ ਸ਼ੁਰੂ ਹੋ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਸਾਲਾਂ ਵਿੱਚ ਵੀ ਇਸ ਗਤੀ ਨੂੰ ਬਰਕਰਾਰ ਰੱਖਿਆ ਜਾਵੇਗਾ ਅਤੇ ਪੰਜਾਬ ਜਲਦੀ ਹੀ ਦੇਸ਼ ਦਾ ਮੋਹਰੀ ਸੂਬਾ ਬਣ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂਆਂ, ਪੀਰਾਂ-ਪੈਗੰਬਰਾਂ, ਸੰਤਾਂ-ਮਹਾਂਪੁਰਸ਼ਾਂ ਅਤੇ ਸ਼ਹੀਦਾਂ ਦੇ ਆਸ਼ੀਰਵਾਦ ਨਾਲ ਉਨ੍ਹਾਂ ਦੀ ਸਰਕਾਰ ਸਾਫ ਨੀਅਤ ਨਾਲ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਸੂਬੇ ਅਤੇ ਦੇਸ਼ ਦੇ ਨੌਜਵਾਨਾਂ ਲਈ ਜੋਸ਼ ਅਤੇ ਨਿਰਸਵਾਰਥ ਹੋ ਕੇ ਦੇਸ਼ ਦੀ ਸੇਵਾ ਕਰਨ ਦਾ ਰੋਲ ਮਾਡਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਧਰਤੀ ਉਨ੍ਹਾਂ ਲਈ ਪ੍ਰੇਰਨਾ ਸਰੋਤ ਰਹੀ ਹੈ ਅਤੇ ਜਦੋਂ ਉਹ ਪਹਿਲੀ ਵਾਰ ਐਮ.ਪੀ. ਚੁਣੇ ਗਏ ਸਨ ਤਾਂ ਸਰਟੀਫਿਕੇਟ ਲੈਣ ਤੋਂ ਤੁਰੰਤ ਬਾਅਦ ਇੱਥੇ ਮੱਥਾ ਟੇਕਣ ਆਏ ਸਨ। ਮੁੱਖ ਮੰਤਰੀ ਨੇ ਅਫਸੋਸ ਪ੍ਰਗਟ ਕੀਤਾ ਕਿ ਆਜ਼ਾਦੀ ਦੇ 75 ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਦੇਸ਼ ਦੇ ਲੋਕ ਬੁਨਿਆਦੀ ਸਾਧਨਾਂ ਲਈ ਯਤਨਸ਼ੀਲ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਣਨ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ ਸੀ ਕਿ ਸੂਬੇ ਦੇ ਸਾਰੇ ਸਰਕਾਰੀ ਦਫਤਰਾਂ ਵਿੱਚ ਸ਼ਹੀਦ ਭਗਤ ਸਿੰਘ ਅਤੇ ਡਾ. ਬੀ.ਆਰ.ਅੰਬੇਦਕਰ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਪਰਾਲਾ ਇਨ੍ਹਾਂ ਦੋਵਾਂ ਆਗੂਆਂ ਨੂੰ ਸ਼ਰਧਾਂਜਲੀ ਹੈ ਕਿਉਂਕਿ ਸ਼ਹੀਦ ਭਗਤ ਸਿੰਘ ਨੇ ਦੇਸ਼ ਲਈ ਆਜ਼ਾਦੀ ਲਿਆਂਦੀ ਸੀ ਜਦਕਿ ਬਾਬਾ ਸਾਹਿਬ ਭਾਰਤ ਦੇ ਸੰਵਿਧਾਨ ਦੇ ਮੁੱਖ ਨਿਰਮਾਤਾ ਸਨ, ਜੋ ਸਾਡੇ ਲੋਕਤੰਤਰ ਨੂੰ ਸੇਧ ਦੇ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਆਜ਼ਾਦੀ ਅਤੇ ਜਮਹੂਰੀਅਤ, ਦੋਵੇਂ ਖਤਰੇ ਵਿੱਚ ਹਨ ਕਿਉਂਕਿ ਕੇਂਦਰ ਸਰਕਾਰ ਇਨ੍ਹਾਂ ਨੂੰ ਸਾਬੋਤਾਜ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੀ ਅਵਾਜ਼ ਨੂੰ ਦਬਾਇਆ ਜਾ ਰਿਹਾ ਹੈ ਅਤੇ ਕੇਂਦਰੀ ਏਜੰਸੀਆਂ ਨੂੰ ਬਾਂਹ ਮਰੋੜ ਕੇ ਉਨ੍ਹਾਂ ਦੀ ਆਵਾਜ਼ ਬੰਦ ਕਰਨ ਲਈ ਵਰਤਿਆ ਜਾ ਰਿਹਾ ਹੈ। ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਰਡੀਨੈਂਸ ਲਿਆ ਕੇ ਨਿਆਂਪਾਲਿਕਾ ਦੇ ਹੁਕਮਾਂ ਨੂੰ ਉਲਟਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਸੰਵਿਧਾਨ ਨੂੰ ਬਦਲਣ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀ ਨੇਕ ਨੀਅਤ ਸਦਕਾ ਅੱਜ ਨਵੇਂ ਸਕੂਲ, ਹਸਪਤਾਲ ਬਣ ਰਹੇ ਹਨ, 90 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਦਿੱਤੀ ਜਾ ਰਹੀ ਹੈ, 43000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਇਸ ਦੀ ਘਾਟ ਸੀ ਜਿਸ ਕਾਰਨ ਸੂਬਾ ਤਰੱਕੀ ਪੱਖੋਂ ਪਛੜ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸੂਬਾ ਸਰਕਾਰ ਪਿਛਲੀਆਂ ਸਰਕਾਰਾਂ ਦਾ ਅਸਲ ਚਿਹਰਾ ਨੰਗਾ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਕੋਲ ਲੋਕਾਂ ਦੀ ਸੇਵਾ ਕਰਨ ਦੀ ਨਾ ਤਾਂ ਦੂਰਦਰਸ਼ੀ ਸੋਚ ਸੀ ਅਤੇ ਨਾ ਹੀ ਨੇਕ ਇਰਾਦਾ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿਆਸਤਦਾਨਾਂ ਦਾ ਇੱਕੋ-ਇੱਕ ਮਕਸਦ ਸੂਬੇ ਦੀ ਦੌਲਤ ਨੂੰ ਲੁੱਟਣਾ ਸੀ। ਉਨ੍ਹਾਂ ਕਿਹਾ ਕਿ ਉਦਯੋਗ ਨੂੰ ਬੁਨਿਆਦੀ ਢਾਂਚਾ ਚਾਹੀਦਾ ਹੈ ਅਤੇ ਅਸੀਂ ਨੌਜਵਾਨਾਂ ਲਈ ਨੌਕਰੀਆਂ ਅਤੇ ਸੂਬੇ ਦੀ ਭਲਾਈ ਲਈ ਟੈਕਸ ਚਾਹੁੰਦੇ ਹਾਂ, ਜਿਸ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਹੁਣ ਤੱਕ ਟਾਟਾ ਸਟੀਲ, ਸਨਾਤਨ ਟੈਕਸਟਾਈਲ ਵਰਗੀਆਂ ਮੋਹਰੀ ਕੰਪਨੀਆਂ ਰਾਹੀਂ ਸੂਬੇ ਵਿੱਚ 70,000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾ ਚੁੱਕਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸੂਬੇ ਵਿੱਚ ਨਵੇਂ ਮੈਡੀਕਲ ਕਾਲਜ ਸਥਾਪਤ ਕਰ ਰਹੀ ਹੈ ਅਤੇ ਹੁਸ਼ਿਆਰਪੁਰ ਅਤੇ ਕਪੂਰਥਲਾ ਦੇ ਮੈਡੀਕਲ ਕਾਲਜਾਂ 'ਤੇ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੈਡੀਕਲ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਹੁਣ ਯੂਕਰੇਨ ਵਰਗੇ ਦੇਸ਼ਾਂ ਵਿੱਚ ਨਹੀਂ ਜਾਣਾ ਪਵੇਗਾ ਕਿਉਂਕਿ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਮਿਆਰੀ ਡਾਕਟਰੀ ਸਿੱਖਿਆ ਮੁਹੱਈਆ ਕਰਵਾਈ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਪਰ ਉਨ੍ਹਾਂ ਦੀ ਸਰਕਾਰ ਇਸ ਪਾਸੇ ਵੱਡਾ ਜ਼ੋਰ ਲਗਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰਕੇ ਦੇਸ਼ ਦਾ ਨੰਬਰ ਇੱਕ ਸੂਬਾ ਬਣੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਆਪਣੇ ਬੱਚੇ ਨੂੰ ਸਰਕਾਰੀ ਸਕੂਲ ਵਿੱਚ ਭੇਜਣਾ ਆਮ ਆਦਮੀ ਦੀ ਮਜਬੂਰੀ ਸੀ ਪਰ ਛੇ ਮਹੀਨਿਆਂ ਦੇ ਅੰਦਰ-ਅੰਦਰ ਇਹ ਉਨ੍ਹਾਂ ਦੀ ਇੱਛਾ ਹੋਵੇਗੀ ਕਿਉਂਕਿ ਸਿੱਖਿਆ ਪ੍ਰਣਾਲੀ ਵਿੱਚ ਵੱਡਾ ਸੁਧਾਰ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ ‘ਸਕੂਲ ਆਫ਼ ਐਮੀਨੈਂਸ’ ਸਥਾਪਿਤ ਕੀਤੇ ਗਏ ਹਨ ਅਤੇ ਇਸੇ ਤਰ੍ਹਾਂ ਸਰਕਾਰੀ ਸਿਹਤ ਢਾਂਚੇ ਨੂੰ ਵੀ ਅਪਗ੍ਰੇਡ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਗਣਤੰਤਰ ਦਿਵਸ ਦੀ ਪਰੇਡ ਲਈ ਸੂਬੇ ਦੀ ਝਾਕੀ ਨੂੰ ਰੱਦ ਕਰਨ ਵਾਲੀਆਂ ਸਰਕਾਰਾਂ ਨੂੰ ਪੂਰੀ ਤਰ੍ਹਾਂ ਨਕਾਰਨ ਦਾ ਸੱਦਾ ਦਿੱਤਾ। ਉਹਨਾਂ ਕਿਹਾ ਕਿ ਆਜ਼ਾਦੀ ਦੇ ਸੰਘਰਸ਼ ਲਈ ਪੰਜਾਬੀਆਂ ਨੇ 90 ਫੀਸਦੀ ਕੁਰਬਾਨੀਆਂ ਦਿੱਤੀਆਂ ਸਨ ਜਿਸ ਨੂੰ ਅਣਗੌਲਿਆਂ ਕਰਦਿਆਂ ਇਹਨਾਂ ਸਰਕਾਰਾਂ ਨੇ ਗਣਤੰਤਰ ਦਿਵਸ ਦੀ ਪਰੇਡ ਦੌਰਾਨ ਸੂਬੇ ਦੀਆਂ ਝਾਕੀਆਂ ਨੂੰ ਰੱਦ ਕਰ ਦਿੱਤਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਅਸਹਿਣਯੋਗ ਹੈ ਕਿਉਂਕਿ ਦੇਸ਼ ਭਗਤੀ ਅਤੇ ਰਾਸ਼ਟਰਵਾਦ ਨੂੰ ਦਰਸਾਉਂਦੀਆਂ ਸੂਬੇ ਵਿੱਚ ਝਾਕੀਆਂ ਨੂੰ ਰੱਦ ਕਰਨ ਦਾ ਉਨ੍ਹਾਂ ਨੂੰ ਕੋਈ ਅਧਿਕਾਰ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਤੋਂ ਗੋਇੰਦਵਾਲ ਪਾਵਰ ਪਲਾਂਟ ਨੂੰ ਖਰੀਦ ਕੇ ਸਫਲਤਾ ਦੀ ਇੱਕ ਨਵੀਂ ਕਹਾਣੀ ਲਿਖੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਅਲਾਟ ਕੀਤੀ ਗਈ ਪਛਵਾੜਾ ਕੋਲਾ ਖਾਣ ਵਿੱਚੋਂ ਕੋਲੇ ਦੀ ਵਰਤੋਂ ਸਿਰਫ਼ ਸਰਕਾਰੀ ਪਾਵਰ ਪਲਾਂਟਾਂ ਲਈ ਹੀ ਕੀਤੀ ਜਾ ਸਕਦੀ ਹੈ, ਇਸ ਲਈ ਇਸ ਪਾਵਰ ਪਲਾਂਟ ਦੀ ਖਰੀਦ ਨਾਲ ਹੁਣ ਇਸ ਕੋਲੇ ਦੀ ਵਰਤੋਂ ਸੂਬੇ ਦੇ ਹਰ ਖੇਤਰ ਨੂੰ ਬਿਜਲੀ ਦੇਣ ਲਈ ਕੀਤੀ ਜਾ ਸਕਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਦੇ ਲੋਕ ਪੱਖੀ ਫੈਸਲਿਆਂ ਕਾਰਨ ਸੂਬੇ ਦੇ 90 ਫੀਸਦੀ ਖਪਤਕਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਆ ਰਿਹਾ ਹੈ। ਅਕਾਲੀ ਦਲ 'ਚ ਪਰਤਣ ਵਾਲੇ ਕੁਝ ਆਗੂਆਂ 'ਤੇ ਵਿਅੰਗ ਕਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹਨਾਂ ਆਗੂਆਂ ਦਾ ਸਿਆਸੀ ਭਵਿੱਖ ਖਤਮ ਹੋ ਚੁੱਕਾ ਹੈ, ਜਿਨ੍ਹਾਂ ਨੂੰ ਲੋਕਾਂ ਨੇ ਕਈ ਵਾਰ ਨਕਾਰਿਆ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਅਕਾਲੀ ਦਲ 'ਚ 'ਘਰ ਵਾਪਸ' ਤਾਂ ਕਰ ਸਕਦੇ ਹਨ ਪਰ ਆਮ ਲੋਕਾਂ ਦਾ ਦਿਲ ਕਦੇ ਨਹੀਂ ਜਿੱਤ ਸਕਦੇ, ਜੋ ਜਾਣਦੇ ਹਨ ਕਿ ਇਹ ਆਗੂ ਸਿਰਫ ਆਪਣਾ ਫਾਇਦਾ ਸੋਚਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਿਆਸੀ ਮੌਕਾਪ੍ਰਸਤ ਸਿਰਫ਼ ਸੱਤਾ ਦੀ ਖ਼ਾਤਰ ਆਪਣੀਆਂ ਵਫ਼ਾਦਾਰੀਆਂ ਬਦਲ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਨੂੰ ਨਾ ਤਾਂ ਪੰਥ ਅਤੇ ਨਾ ਹੀ ਸੂਬੇ ਦੀ ਕੋਈ ਚਿੰਤਾ ਹੈ, ਸਗੋਂ ਇਨ੍ਹਾਂ ਦਾ ਇੱਕੋ-ਇੱਕ ਮੰਤਵ ਸੱਤਾ ਹਾਸਲ ਕਰਨਾ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਦੇ ਪਿਤਾ ਸਵਰਗੀ ਕਿਸ਼ਨ ਸਿੰਘ ਦੀ ਸਮਾਧ 'ਤੇ ਵੀ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਸ਼ਹੀਦ ਭਗਤ ਸਿੰਘ ਦੇ ਬੁੱਤ ’ਤੇ ਫੁੱਲ ਵੀ ਭੇਟ ਕੀਤੇ। ਭਗਵੰਤ ਸਿੰਘ ਮਾਨ ਨੇ ਨਵੇਂ ਬਣੇ ਅਜਾਇਬ ਘਰ ਦਾ ਦੌਰਾ ਵੀ ਕੀਤਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ 325 ਕਰੋੜ ਰੁਪਏ ਦੀ ਲਾਗਤ ਨਾਲ ਵੇਰਕਾ ਮਿਲਕ ਪਲਾਂਟ ਮੁਹਾਲੀ ਦੇ ਵਿਸਥਾਰ ਦਾ ਨੀਂਹ ਪੱਥਰ ਵੀ ਰੱਖਿਆ।

Punjab Bani 16 March,2024
ਸੰਮਨਾ ਤੇ ਪੇਸ਼ ਨਾ ਹੋਣ ਦੇ ਮਾਮਲੇ ਵਿੱਚ ਈਡੀ ਨੇ ਅਰਵਿੰਦ ਕੇਜਰੀਵਾਲ ਨੁੰ ਦਿੱਤੀ ਜਮਾਨਤ

ਸੰਮਨਾ ਤੇ ਪੇਸ਼ ਨਾ ਹੋਣ ਦੇ ਮਾਮਲੇ ਵਿੱਚ ਈਡੀ ਨੇ ਅਰਵਿੰਦ ਕੇਜਰੀਵਾਲ ਨੁੰ ਦਿੱਤੀ ਜਮਾਨਤ ਨਵੀਂ ਦਿੱਲੀ, 16 ਮਾਰਚ ਇਥੋਂ ਅਦਾਲਤ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਮਨਾਂ ’ਤੇ ਪੇਸ਼ ਨਾ ਹੋਣ ਕਾਰਨ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਦਾਇਰ ਕੀਤੀਆਂ ਦੋ ਸ਼ਿਕਾਇਤਾਂ ਦੇ ਸਬੰਧ ਵਿੱਚ ਅੱਜ ਜ਼ਮਾਨਤ ਦੇ ਦਿੱਤੀ ਹੈ। ਐਡੀਸ਼ਨਲ ਚੀਫ਼ ਮੈਟਰੋਪੋਲੀਟਨ ਮੈਜਿਸਟ੍ਰੇਟ ਦਿਵਿਆ ਮਲਹੋਤਰਾ ਨੇ ਅਦਾਲਤ ’ਚ ਪੇਸ਼ ਹੋਏ ਸ੍ਰੀ ਕੇਜਰੀਵਾਲ ਨੂੰ ਕੋਰਟ ਰੂਮ ਤੋਂ ਬਾਹਰ ਜਾਣ ਦੀ ਇਜਾਜ਼ਤ ਦਿੱਤੀ। ਅਦਾਲਤ ਨੇ ਕਿਹਾ, ‘ਅਪਰਾਧ ਜ਼ਮਾਨਤਯੋਗ ਹੈ, ਇਸ ਲਈ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦਿੱਤੀ ਜਾਂਦੀ ਹੈ।’ ਅਦਾਲਤ ਨੇ ਈਡੀ ਨੂੰ ਸ਼ਿਕਾਇਤਾਂ ਨਾਲ ਸਬੰਧਤ ਦਸਤਾਵੇਜ਼ ਮੁੱਖ ਮੰਤਰੀ ਨੂੰ ਸੌਂਪਣ ਦਾ ਵੀ ਨਿਰਦੇਸ਼ ਦਿੱਤਾ ਹੈ।

Punjab Bani 16 March,2024
ਕੈਬਨਿਟ ਮੰਤਰੀ ਮੀਤ ਹੇਅਰ ਦੀ ਹਾਜ਼ਰੀ 'ਚ ਰਾਜ ਲਾਲੀ ਗਿੱਲ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਕੈਬਨਿਟ ਮੰਤਰੀ ਮੀਤ ਹੇਅਰ ਦੀ ਹਾਜ਼ਰੀ 'ਚ ਰਾਜ ਲਾਲੀ ਗਿੱਲ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਚੰਡੀਗੜ੍ਹ, 15 ਮਾਰਚ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਨਵ ਨਿਯੁਕਤ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਅੱਜ ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਮੌਜੂਦਗੀ ਵਿੱਚ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਆਸ ਪ੍ਰਗਟਾਈ ਕਿ ਨਵ ਨਿਯੁਕਤ ਚੇਅਰਪਰਸਨ ਇਮਾਨਦਾਰ, ਮਿਹਨਤੀ, ਨਿਰਪੱਖ ਅਤੇ ਅਗਾਂਹਵਧੂ ਸੋਚ ਵਾਲੇ ਹਨ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਵਜੋਂ ਸ੍ਰੀਮਤੀ ਰਾਜ ਲਾਲੀ ਗਿੱਲ ਬਾਖੂਬੀ ਆਪਣੀ ਜ਼ਿੰਮੇਵਾਰੀ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਔਰਤਾਂ ਪੱਖੀ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਰਕਾਰ ਅਤੇ ਸੰਸਥਾਵਾਂ ਵਿਚਕਾਰ ਇੱਕ ਪੁੱਲ ਵਜੋਂ ਕੰਮ ਕਰਨਗੇ। ਕੈਬਨਿਟ ਮੰਤਰੀ ਨੇ ਰਾਜ ਲਾਲੀ ਗਿੱਲ ਨੂੰ ਵਧਾਈ ਦਿੰਦਿਆਂ ਉਮੀਦ ਪ੍ਰਗਟਾਈ ਕਿ ਸੂਬੇ ਵਿਚ ਔਰਤਾਂ ਦੀ ਭਲਾਈ ਸਬੰਧੀ ਸਕੀਮਾਂ ਨੂੰ ਲਾਗੂ ਕਰਕੇ ਔਰਤਾਂ ਦੀ ਭਲਾਈ ਨੂੰ ਯਕੀਨੀ ਬਣਾਉਣਗੇ। ਸ੍ਰੀਮਤੀ ਰਾਜ ਲਾਲੀ ਗਿੱਲ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਪੀ ਗਈ ਹੈ, ਉਸ ਨੂੰ ਉਹ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣਗੇ । ਉਨ੍ਹਾਂ ਅਹੁੱਦਾ ਸੰਭਾਲਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਡਿਊਟੀ ਔਰਤਾਂ ਦੀ ਭਲਾਈ ਲਈ ਲਗਾਈ ਗਈ ਹੈ। ਇਸ ਡਿਊਟੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਜ਼ਿਕਰਯੋਗ ਹੈ ਕਿ ਰਾਜ ਲਾਲੀ ਗਿੱਲ ਐਸ.ਏ.ਐਸ.ਨਗਰ ਦੇ ਵਸਨੀਕ ਹਨ ਅਤੇ ਉਹ ਕਾਫੀ ਲੰਬੇ ਅਰਸੇ ਤੋਂ ਔਰਤਾਂ ਦੀ ਭਲਾਈ ਲਈ ਐਨ.ਜੀ.ੳਜ਼਼ ਨਾਲ ਜੁੜ੍ਹੇ ਹੋਏ ਹਨ। ਇਸ ਮੌਕੇ ਹਰਚੰਦ ਸਿੰਘ ਬਰਸੱਟ,ਜਨਰਲ ਸੈਕਟਰੀ ਪੰਜਾਬ, ਚੇਅਰਮੈਨ ਮੰਡੀ ਬੋਰਡ, ਨਰਿੰਦਰ ਸਿੰਘ ਸ਼ੇਰਗਿੱਲ ਚੇਅਰਮੈਨ ਮਿਲਕਫੈਡ, ਪ੍ਰਭਜੋਤ ਕੌਰ ਚੇਅਰਮੈਨ ਜ਼ਿਲਾ ਯੋਜਨਾ ਬੋਰਡ ਮੁਹਾਲੀ, ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ, ਮੰਗਲ ਸਿੰਘ ਜਲੰਧਰ ਚੇਅਰਮੈਨ , ਆਤਮ ਪ੍ਰਕਾਸ਼ ਸਿੰਘ ਬਬਲੂ ਚੇਅਰਮੈਨ, ਮਨਜੀਤ ਸਿੱਧੂ ਅਤੇ ਨਾਮੀ ਕਲਾਕਾਰ ਕਰਮਜੀਤ ਅਨਮੋਲ ਮੌਜੂਦ ਸਨ।

Punjab Bani 15 March,2024
ਫ਼ਿਰੋਜ਼ਪੁਰ ਵਿਖੇ 2 ਕਰੋੜ ਦੀ ਲਾਗਤ ਨਾਲ ਬਣਿਆ ਦੇਸ਼ ਦਾ ਪਹਿਲਾ ਇਤਿਹਾਸਕ ਸਾਰਾਗੜ੍ਹੀ ਮਿਊਜ਼ੀਅਮ ਲੋਕ ਅਰਪਿਤ

ਫ਼ਿਰੋਜ਼ਪੁਰ ਵਿਖੇ 2 ਕਰੋੜ ਦੀ ਲਾਗਤ ਨਾਲ ਬਣਿਆ ਦੇਸ਼ ਦਾ ਪਹਿਲਾ ਇਤਿਹਾਸਕ ਸਾਰਾਗੜ੍ਹੀ ਮਿਊਜ਼ੀਅਮ ਲੋਕ ਅਰਪਿਤ - 2 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਸਾਰਾਗੜ੍ਹੀ ਵਾਰ ਮੈਮੋਰੀਅਲ ਦਾ ਕੰਮ ਵੀ ਜ਼ੋਰਾਂ ’ਤੇ - ਹੁਸੈਨੀਵਾਲਾ ਸ਼ਹੀਦੀ ਸਮਾਰਕ ਦੀ ਕਾਇਆ ਕਲਪ ਲਈ 25 ਕਰੋੜ ਖਰਚੇ ਜਾਣਗੇ ਫਿਰੋਜ਼ਪੁਰ, 15 ਮਾਰਚ : ਸਾਰਾਗੜ੍ਹੀ ਦੀ ਇਤਿਹਾਸਕ ਲੜਾਈ ਵਿੱਚ ਦੁਸ਼ਮਣ ਨਾਲ ਟੱਕਰ ਲੈਂਦਿਆਂ ਸ਼ਹੀਦੀ ਪ੍ਰਾਪਤ ਕਰਨ ਵਾਲੇ 21 ਸਿੱਖ ਬਹਾਦਰ ਸੈਨਿਕਾਂ ਦੀ ਲਾਮਿਸਾਲ ਕੁਰਬਾਨੀ, ਬਹਾਦਰੀ ਤੇ ਜੂਝਾਰੂਪਣ ਨੂੰ ਸਮਰਪਿਤ 2 ਕਰੋੜ ਦੀ ਲਾਗਤ ਨਾਲ ਬਣਿਆ ਦੇਸ਼ ਦਾ ਪਹਿਲਾ ਇਤਿਹਾਸਕ ਸਾਰਾਗੜ੍ਹੀ ਮਿਊਜ਼ੀਅਮ ਲੋਕ ਅਰਪਿਤ ਕੀਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਦੀ ਯੋਗ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਕੌਮੀ ਸ਼ਹੀਦਾਂ ਦੀ ਯਾਦਗਾਰ, ਪੰਜਾਬ ਦੇ ਸ਼ਾਨਾਮਤੀ ਇਤਿਹਾਸ ਬਾਰੇ ਲੋਕਾਂ ਨੂੰ ਜਾਗਰੂਕ ਕਰਨ, ਰਾਜ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਇਤਿਹਾਸਕ ਮਹੱਤਤਾ ਵਾਲੇ ਸਥਾਨਾਂ ਦੇ ਵਿਕਾਸ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਅੱਜ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਸਾਰਾਗੜ੍ਹੀ ਮਿਊਜ਼ੀਅਮ ਦਾ ਲੋਕ-ਅਰਪਪਣ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮਿਊਜ਼ੀਅਮ ਵਿੱਚ ਸਾਰਾਗੜ੍ਹੀ ਜੰਗ ਦੇ ਸਮੇਂ ਵਰਤੇ ਜਾਣ ਸਿਗਨਲਿੰਗ ਤਕਨੀਕ ਦੇ ਆਰਕੀਫੈਕਟਸ, ਇਕਿਊਪਮੈਂਟ, ਕੋਡਿੰਗ, ਡਿਕੋਡਿੰਗ ਨੂੰ ਦਰਸਾਇਆ ਗਿਆ ਹੈ, ਜਿਸ ਨਾਲ ਇਥੇ ਆਉਣ ਵਾਲੇ ਲੋਕਾਂ ਅਤੇ ਖਾਸ ਕਰ ਸਕੂਲੀ ਵਿਦਿਆਰਥੀਆਂ ਨੂੰ ਇਤਿਹਾਸਕ ਦੇ ਨਾਲ-ਨਾਲ ਤਕਨੀਕੀ ਗਿਆਨ ਵੀ ਮਿਲੇਗਾ। ਇਸ ਮਿਊਜ਼ੀਅਮ ਵਿੱਚ ਸੱਤ ਗੈਲਰੀਆਂ ਬਣੀਆਂ ਹਨ ਜੋ ਕਿ ਸਾਰਾਗੜ੍ਹੀ ਪੋਸਟ ਅਤੇ ਜੰਗ ਦੀ ਵੱਖ-ਵੱਖ ਪਹਲੂਆਂ ਤੋਂ ਤਸਵੀਰ ਪੇਸ਼ ਕਰਦੀਆਂ ਹਨ। ਪਹਿਲੀ ਗੈਲਰੀ ਵਿੱਚ ਸਾਰਾਗੜ੍ਹੀ ਪੋਸਟ ਦਾ ਮਾਡਲ ਬਣਾਇਆ ਗਿਆ ਹੈ ਅਤੇ ਸਾਰਾਗੜ੍ਹੀ ਜੰਗ ਦਾ ਇਤਿਹਾਸ ਵੀ ਦਿਖਾਇਆ ਗਿਆ ਹੈ, ਜਿਸ ਵਿੱਚ ਸਾਰਾਗੜ੍ਹੀ ਦੇ ਸ਼ਹੀਦਾਂ ਬਾਰੇ ਜਾਣਕਾਰੀ ਹੈ। ਗੈਲਰੀ -2 ਵਿੱਚ ਥਰੀ ਡੀ ਥਿਏਟਰ ਬਣਾਇਆ ਗਿਆ ਹੈ ਜਿੱਥੇ ਹਵਲਦਾਰ ਈਸ਼ਰ ਸਿੰਘ ਦੀ ਅਗਵਾਈ ਵਿੱਚ ਹਜ਼ਾਰਾਂ ਅਫਗਾਨਾਂ ਨਾਲ ਨਾਲ ਲੜੇ 21 ਸਿੱਖ ਸੈਨਿਕਾਂ ਦੀ ਸ਼ੂਰਬੀਰਤਾ ਨੂੰ ਸਮਰਪਿਤ ਸਾਰਾਗੜ੍ਹੀ ਦੀ ਇਤਿਹਾਸਕ ਜੰਗ ਨੂੰ ਦਰਸਾਊਂਦੀ ਦੀ ਪੂਰੀ ਮੂਵੀ ਦਿਖਾਈ ਜਾਂਦੀ ਹੈ। ਗੈਲਰੀ-3 ਵਿੱਚ ਹੀਲਿਓਗ੍ਰਾਫੀ ਗੈਲਰੀ ਹੈ ਜਿਸ ਵਿੱਚ ਉਸ ਵੇਲੇ ਦੋ ਕਿਲੇ ਅਤੇ ਇਕ ਪੋਸਟ ਦੇ ਵਿੱਚ ਕਿਸ ਪ੍ਰਕਾਰ ਸਿਗਨਲਿੰਗ ਹੁੰਦੀ ਸੀ ਬਾਰੇ ਲਈਵ ਵੀ.ਐਫ.ਐਕਸ. ਤਕਨੀਕ ਰਾਹੀਂ ਦਿਖਾਇਆ ਗਿਆ ਹੈ। ਗੈਲਰੀ-4 ਵਿੱਚ ਟੂ ਡੀ ਮੂਵੀ ਚਲਦੀ ਹੈ ਜਿਸ ਵਿੱਚ ਇਸ ਲੜਾਈ ਤੋਂ ਬਾਅਦ ਦੀਆਂ ਹਾਲਾਤਾਂ, ਘਟਨਾਵਾਂ, ਸਨਮਾਨਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ ਹੈ। ਅਗਲੀ ਗੈਲਰੀ ਵਿੱਚ ਇਸ ਲੜਾਈ ਦੌਰਾਨ ਸਿੱਖ ਫੌਜੀਆਂ ਅਤੇ ਅਫ਼ਗਾਨਾਂ ਵੱਲੋਂ ਵਰਤੇ ਗਏ ਹਥਿਆਰਾਂ ਅਤੇ ਬੰਦੂਕਾਂ ਨੂੰ ਪ੍ਰਤੀਕ੍ਰਿਤਿਆਂ ਦੁਆਰਾ ਦਿਖਾਇਆ ਗਿਆ ਹੈ। ਛੇਵੀਂ ਗੈਲਰੀ ਜਿਸ ਨੂੰ ਲਾਸਟ ਮੈਨ ਗੈਲਰੀ ਵੀ ਕਿਹਾ ਜਾਂਦਾ ਹੈ ਆਖ਼ਰੀ ਸ਼ਹੀਦ ਗੁਰਮੁਖ ਸਿੰਘ ਨੂੰ ਸਮਰਪਿਤ ਹੈ। ਇਸ ਤੋਂ ਬਾਅਦ ਆਖ਼ਰੀ ਗੈਲਰੀ-7 ਹੈ ਜੋ ਕਿ ਸ਼ਰਧਾਂਜਲੀ ਗੈਲਰੀ ਅਤੇ ਸੈਲਫ਼ੀ ਗੈਲਰੀ ਹੈ। ਇੱਥੇ ਸਿੱਖ ਫੌਜੀਆਂ ਦੀ ਬੰਦੂਕ ਰੱਖੀ ਗਈ ਹੈ ਜਿੱਥੇ ਸੈਂਸਰ ਲਗਾਇਆ ਗਿਆ ਹੈ ਜਿਸ ਨੂੰ ਛੂਹ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਾਂਦੀ ਹੈ। ਇਸੇ ਗੈਲਰੀ ਵਿੱਚ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦਾ ਲਾਈਵ ਕਟਆਊਟ ਲਗਾਇਆ ਗਿਆ ਹੈ ਜਿਸ ਕੋਲ ਖੜ੍ਹੇ ਹੋ ਕੇ ਲੋਕ ਸੈਲਫ਼ੀ ਲੈ ਸਕਦੇ ਹਨ। ਇਸ ਗੈਲਰੀ ਵਿੱਚ ਉਸ ਵੇਲੇ ਦੀਆਂ ਅਖ਼ਬਾਰਾਂ ਦੀ ਕਟਿੰਗ ਅਤੇ ਮਹਾਰਾਣੀ ਵਿਕਟੋਰੀਆਂ ਦੂਆਰਾ ਕੀਤਾ ਸਨਮਾਨ, ਸ਼ਹੀਦਾਂ ਦੀਆਂ ਬਣੀਆਂ ਯਾਦਗਾਰਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਹੈ। ਇਨ੍ਹਾਂ ਗੈਲਰੀਆਂ ਵਿੱਚ ਟੱਚ ਪੈਨਲ ਲਗਾਏ ਗਏ ਹਨ ਜਿਨ੍ਹਾਂ ਵਿੱਚ ਸਾਰਾਗੜ੍ਹੀ ਜੰਗ ਅਤੇ ਸ਼ਹੀਦਾਂ ਬਾਰੇ ਪੰਜਾਬੀ ਅਤੇ ਅੰਗਰੇਜ਼ੀ ਭਾਸ਼ਾ ਵਿੱਚ ਵਿਸਥਾਰ ਨਾਲ ਜਾਣਕਾਰੀ ਲਈ ਜਾ ਸਕਦੀ ਹੈ। ਸਾਰਾਗੜ੍ਹੀ ਦੇ ਸ਼ਹੀਦਾਂ ਦੀ ਮਹਾਨ ਕੁਰਬਾਨੀ ਦੀ ਯਾਦ ਵਿੱਚ ਉਸਾਰਿਆ ਇਹ ਅਜਾਇਬਘਰ 36 ਸਿੱਖ ਦੇ 21 ਸੈਨਿਕਾਂ ਦੀ ਮਿਸਾਲੀ ਗਾਥਾ ਜੋ ਕਿ ਸਮਾਣਾ ਰਿੱਜ (ਹੁਣ ਪਾਕਿਸਤਾਨ) ਵਿਖੇ ਵਾਪਰੀ ਸੀ, ਜਿਨ੍ਹਾਂ ਨੇ 12 ਸਤੰਬਰ, 1897 ਨੂੰ 10,000 ਅਫ਼ਗਾਨੀਆਂ ਦੇ ਹਮਲੇ ਖ਼ਿਲਾਫ਼ ਗਹਿਗੱਚ ਲੜਾਈ ਲੜਦਿਆਂ ਕੁਰਬਾਨੀ ਦੇ ਦਿੱਤੀ ਸੀ, ਭਾਰਤੀ ਫੌਜ ਦੇ ਇਤਿਹਾਸ ਵਿਚ ਹਮੇਸ਼ਾਂ ਮਿਸਾਲ ਬਣੀ ਰਹੇਗੀ। ਪੰਜਾਬ ਸਰਕਾਰ ਵੱਲੋਂ 2 ਕਰੋੜ ਰੁਪਏ ਦੀ ਰਾਸ਼ੀ ਖਰਚ ਕਰ ਕੇ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੀ ਯਾਦ ਵਿੱਚ ਸਾਰਾਗੜ੍ਹੀ ਮੈਮੋਰੀਅਲ ਜਿਸ ਦਾ ਨੀਂਹ ਪੱਥਰ ਮੁੱਖ ਮੰਤਰੀ ਵੱਲੋਂ ਰੱਖਿਆ ਗਿਆ ਸੀ, ਦਾ ਕੰਮ ਵੀ ਜ਼ੋਰਾਂ ਤੇ ਹੈ। ਇਸ ਨਾਲ ਸਰਹੱਦੀ ਜ਼ਿਲ੍ਹੇ ਫ਼ਿਰੋਜ਼ਪੁਰ ਵਿੱਚ ਸੈਰ ਸਪਾਟਾ ਉਦਯੋਗ ਨੂੰ ਹੁਲਾਰਾ ਮਿਲੇਗਾ ਅਤੇ ਦੇਸ਼ ਵਿਦੇਸ਼ ਦੇ ਲੋਕਾਂ ਨੂੰ ਪੰਜਾਬੀਆਂ ਦੀਆਂ ਵੱਡਮੁੱਲੀਆਂ ਕੁਰਬਾਨੀਆਂ ਬਾਰੇ ਵੀ ਜਾਣਕਾਰੀ ਮਿਲੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਕਿਹਾ ਕਿ ਫ਼ਿਰੋਜ਼ਪੁਰ ਵਿਖੇ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਇਤਿਹਾਸਕ ਮਹੱਤਤਾ ਵਾਲੇ ਸਥਾਨਾਂ ਦੇ ਵਿਕਾਸ ਲਈ ਵੱਡੀ ਪੱਧਰ ’ਤੇ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਰਾਗੜ੍ਹੀ ਵਾਰ ਮਿਊਜ਼ੀਅਮ ਅਤੇ ਸਾਰਾਗੜ੍ਹੀ ਜੰਗੀ ਯਾਦਗਾਰ ਤੋਂ ਇਲਾਵਾ ਹੂਸੈਨੀਵਾਲਾ ਸ਼ਹੀਦੀ ਸਮਾਰਕ ਦਾ ਵੀ ਨਵੀਨੀਕਰਨ ਕੀਤਾ ਜਾਵੇਗਾ, ਜਿਸ ਤਹਿਤ ਸ਼ਹੀਦੀ ਸਮਾਰਕਾਂ, ਪਾਰਕਾਂ ਤੇ ਇਮਾਰਤਾਂ ਦਾ ਸੁੰਦਰੀਕਰਨ, ਪਾਰਕਿੰਗ ਵਿਵਸਥਾ, ਤਲਾਬ ਅਤੇ ਸੈਲਾਨੀਆਂ ਦੀ ਸੁਵਿਧਾ ਲਈ 25 ਕਰੋੜ ਰੁਪਏ ਦੀ ਖਰਚ ਕੀਤੇ ਜਾਣਗੇ। ਇਸ ਮੌਕੇ ਐਸ.ਡੀ.ਐਮ. ਫ਼ਿਰੋਜ਼ਪੁਰ ਚਾਰੂਮਿਤਾ, ਸਾਰਾਗੜ੍ਹੀ ਮੈਮੋਰੀਅਲ ਟਰੱਸਟ ਦੇ ਮੈਂਬਰ ਡਾ. ਅਨਿਰੁੱਧ ਗੁਪਤਾ, ਵਿਨੋਦ ਚੌਹਾਨ ਡਾਇਰੈਕਟਰ ਵੀਚਾਓ ਵੋਯੇਜ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

Punjab Bani 15 March,2024
ਖਪਤਕਾਰਾਂ ਦੇ ਅਧਿਕਾਰਾਂ ਬਾਰੇ ਪਿੰਡਾਂ ਦੇ ਲੋਕਾਂ ਨੂੰ ਜਾਗਰੂਕ ਕਰਨਾ ਜਰੂਰੀ- ਸ. ਹਰਚੰਦ ਸਿੰਘ ਬਰਸਟ

ਖਪਤਕਾਰਾਂ ਦੇ ਅਧਿਕਾਰਾਂ ਬਾਰੇ ਪਿੰਡਾਂ ਦੇ ਲੋਕਾਂ ਨੂੰ ਜਾਗਰੂਕ ਕਰਨਾ ਜਰੂਰੀ- ਸ. ਹਰਚੰਦ ਸਿੰਘ ਬਰਸਟ --- ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਵਿਸ਼ਵ ਖਪਤਕਾਰ ਅਧਿਕਾਰ ਦਿਵਸ ਮੌਕੇ ਕਿਸਾਨ ਭਵਨ ਵਿਖੇ ਹੋਏ ਸਮਾਗਮ ਵਿੱਚ ਮੁੱਖ ਮਹਿਮਾਨ ਵੱਜੋਂ ਕੀਤੀ ਸ਼ਿਰਕਤ ਚੰਡੀਗੜ੍ਹ, 15 ਮਾਰਚ, 2024 – ( ) ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ, ਡਾਇਰੈਕਟੋਰੇਟ ਆਫ ਮਾਰਕਿਟਿੰਗ ਐਂਡ ਇੰਸਪੈਕਸ਼ਨ, ਖੇਤਰੀ ਦਫ਼ਤਰ, ਚੰਡੀਗੜ੍ਹ ਵੱਲੋਂ ਪੰਜਾਬ ਮੰਡੀ ਬੋਰਡ ਦੇ ਸਹਿਯੋਗ ਨਾਲ ਵਿਸ਼ਵ ਖਪਤਕਾਰ ਅਧਿਕਾਰ ਦਿਵਸ ਮੌਕੇ ਅੱਜ ਕਿਸਾਨ ਭਵਨ, ਸੈਕਟਰ-35, ਚੰਡੀਗੜ੍ਹ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ । ਇਸ ਮੌਕੇ ਸ. ਹਰਚੰਦ ਸਿੰਘ ਬਰਸਟ ਚੇਅਰਮੈਨ, ਪੰਜਾਬ ਮੰਡੀ ਬੋਰਡ ਨੇ ਬਤੌਰ ਮੁੱਖ ਮਹਿਮਾਨ ਅਤੇ ਸ੍ਰੀਮਤੀ ਪਦਮਾ ਪਾਂਡੇ, ਮੈਂਬਰ, ਰਾਜ ਖਪਤਕਾਰ ਝਗੜਾ ਨਿਵਾਰਣ ਕਮਿਸ਼ਨ, ਚੰਡੀਗੜ੍ਹ (ਯੂ.ਟੀ.) ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ ਦਾ ਉਦਘਾਟਨ ਸ. ਹਰਚੰਦ ਸਿੰਘ ਬਰਸਟ ਵੱਲੋਂ ਰਿਬਨ ਕੱਟ ਕੇ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਸਾਰਿਆਂ ਨੂੰ ਵਿਸ਼ਵ ਖਪਤਕਾਰ ਅਧਿਕਾਰ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਕਿਹਾ ਕਿ ਮਿਲਾਵਟੀ ਖਾਣਾ ਖਾਉਣ ਕਰਕੇ ਲੋਕਾਂ ਵਿੱਚ ਬੀਮਾਰੀਆਂ ਵੱਧ ਰਹੀਆਂ ਹਨ। ਜਿਸ ਪ੍ਰਤੀ ਲੋਕਾਂ ਦਾ ਸੁਚੇਤ ਰਹਿਣਾ ਬਹੁਤ ਜਰੂਰੀ ਹੈ। ਮਿਲਾਵਟ ਕਰਨ ਵਾਲਿਆਂ ਖਿਲਾਫ਼ ਕਾਫੀ ਸਖ਼ਤ ਕਾਨੂੰਨ ਬਣੇ ਹੋਏ ਹਨ, ਪਰ ਅੱਜ ਮਿਲਾਵਟ ਕਰਨ ਵਾਲਿਆਂ ਦੀ ਗਿਣਤੀ ਬਹੁਤ ਵੱਧ ਚੁੱਕੀ ਹੈ ਅਤੇ ਉਨ੍ਹਾਂ ਨੂੰ ਰੋਕਣ ਲਈ ਸਰਕਾਰਾਂ ਵੱਲੋਂ ਵਧੇਰੇ ਯਤਨ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਅੱਜ ਦੇ ਸਮੇਂ ਵਿੱਚ ਪਿੰਡਾਂ ਦੇ ਲੋਕਾਂ ਅਤੇ ਇੰਸਟੀਚਿਊਟਸ ਵਿੱਚ ਖਪਤਕਾਰਾਂ ਦੇ ਅਧਿਕਾਰਾਂ ਸੰਬੰਧੀ ਜਾਗਰੂਕਤਾਂ ਲਿਆਉਣੀ ਜਰੂਰੀ ਹੈ। ਕਿਉਂਕਿ ਇਹ ਲੋਕ ਆਪਣੇ ਹੱਕਾ ਬਾਰੇ ਜਾਣੂ ਨਹੀਂ ਹਨ। ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਈ-ਨਾਮ ਦੇ ਨਾਲ ਹੁਣ ਤੱਕ ਪੰਜਾਬ ਰਾਜ ਦੀਆਂ 79 ਮੰਡੀਆਂ ਜੁੜ ਚੁੱਕੀਆਂ ਹਨ ਅਤੇ ਇਸ ਪੋਰਟਲ ਨਾਲ 2.17 ਲੱਖ ਕਿਸਾਨ, 8,948 ਆੜਤੀ, 2,876 ਖਰੀਦਦਾਰ ਅਤੇ 39 ਐਫ.ਪੀ.ਓਜ਼ ਰਜਿਸਟਰ ਹੋ ਚੁੱਕੇ ਹਨ। ਇਸ ਸਕੀਮ ਤਹਿਤ 11 ਜਿਨਸਾਂ (ਬਾਸਮਤੀ, ਮੱਕੀ, ਨਰਮਾ, ਮੂੰਗੀ, ਹਰੇ ਮਟਰ, ਆਲੂ, ਸ਼ਿਮਲਾ ਮਿਰਚ, ਕਿਨੂੰ, ਖਰਬੂਜਾ, ਲਿਚੀ ਅਤੇ ਸੂਰਜਮੁੱਖੀ) ਦੀ ਖਰੀਦ-ਵੇਚ ਆਨ-ਲਾਈਨ ਪੋਰਟਲ ਰਾਹੀਂ ਕੀਤੀ ਜਾਂਦੀ ਹੈ। ਸ. ਬਰਸਟ ਨੇ ਸਾਰਿਆਂ ਨੂੰ ਟੈਕਨਾਲੋਜੀ ਨਾਲ ਜੁੜਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮਿਲਾਵਟਖੋਰੀ ਨੂੰ ਰੋਕਣਾ ਬਹੁਤ ਜਰੂਰੀ ਹੈ ਅਤੇ ਉਹ ਇਸ ਵਿੱਚ ਆਪਣਾ ਪੂਰਾ ਸਹਿਯੋਗ ਦੇਣਗੇ। ਸ੍ਰੀਮਤੀ ਪਦਮਾ ਪਾਂਡੇ ਨੇ ਖਪਤਕਾਰ ਸੁਰੱਖਿਆ ਐਕਟ ਅਤੇ ਖਪਤਕਾਰਾਂ ਦੇ ਅਧਿਕਾਰਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਐਗਮਾਰਕ ਇੱਕ ਸਰਕਾਰੀ ਟ੍ਰੇਡ ਮਾਰਕ ਹੈ ਤੇ ਜਿਸ ਬਾਰੇ ਸਾਰਿਆਂ ਨੂੰ ਜਾਣੂ ਹੋਣਾ ਚਾਹੀਦਾ ਹੈ। ਖਰੀਦਦਾਰੀ ਵੇਲੇ ਹਰ ਪ੍ਰੋਡਕਟ ਨੂੰ ਜਾਂਚ-ਪੜਤਾਲ ਤੋਂ ਬਾਅਦ ਹੀ ਖਰੀਦਣਾ ਚਾਹੀਦਾ ਹੈ। ਸ. ਸਵਰਨ ਸਿੰਘ, ਡੀ.ਜੀ.ਐਮ. ਮਾਰਕਿਟਿੰਗ, ਪੰਜਾਬ ਮੰਡੀ ਬੋਰਡ ਨੇ ਮਿਲਾਵਟਖੋਰੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਸ੍ਰੀ ਮਨੋਜ ਕੁਮਾਰ, ਡਿਪਟੀ ਏ.ਐਮ.ਏ., ਡੀ.ਐਮ.ਆਈ., ਆਰ.ਓ., ਚੰਡੀਗੜ੍ਹ ਨੇ ਡਾਇਰੈਕਟੋਰੇਟ ਦੀਆਂ ਵੱਖ-ਵੱਖ ਸਕੀਮਾਂ ਐਗਮਾਰਕ, ਐਗਰੀਕਲਚਰਲ ਮਾਰਕੀਟਿੰਗ ਇੰਨਫ੍ਰਾਸਟਰਕਚਰ, ਮਰੀਨ, ਐਫ਼.ਪੀ.ਓ. ਸਕੀਮ ਦੇ ਨਾਲ-ਨਾਲ ਈ-ਨਾਮ ਬਾਰੇ ਵੀ ਜਾਣੂ ਕਰਵਾਇਆ ਗਿਆ। ਇਸ ਮੌਕੇ ਵੱਖ-ਵੱਖ ਕੰਪਨੀਆਂ ਵੱਲੋਂ ਆਪਣੇ ਪ੍ਰੋਡਕਟ ਬਾਰੇ ਜਾਣਕਾਰੀ ਦੇਣ ਲਈ ਪ੍ਰਦਰਸ਼ਨੀ ਵੀ ਲਗਾਈ ਗਈ। ਅਖਿਰ ਵਿੱਚ ਸ. ਸਤਬੀਰ ਸਿੰਘ ਸੱਗੂ ਵੱਲੋਂ ਸਾਰਿਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸ. ਮਨਜੀਤ ਸਿੰਘ, ਜੀ.ਐਮ. ਇੰਨਫੋਰਸਮੈਂਟ, ਸ. ਪਰਮਜੀਤ ਸਿੰਘ, ਚੀਫ਼ ਓਪਰੇਟਿੰਗ ਅਫ਼ਸਰ, ਸ੍ਰੀਮਤੀ ਭਜਨ ਕੌਰ, ਡੀ.ਜੀ.ਐਮ. ਅਸਟੇਟ, ਸ. ਅਜੈ ਪਾਲ ਸਿੰਘ ਬਰਾੜ, ਜਿਲ੍ਹਾਂ ਮੰਡੀ ਅਫ਼ਸਰ ਸਮੇਤ ਉੱਚ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਰਹੇ।

Punjab Bani 15 March,2024
ਕਾਂਗਰਸੀ ਨੇਤਾ ਰਾਜ ਕੁਮਾਰ ਚਬੇਵਾਲ ਹੋਏ ਆਪ ਵਿੱਚ ਸ਼ਾਮਲ

ਕਾਂਗਰਸੀ ਨੇਤਾ ਰਾਜ ਕੁਮਾਰ ਚਬੇਵਾਲ ਹੋਏ ਆਪ ਵਿੱਚ ਸ਼ਾਮਲ ਹੁਸ਼ਿਆਰਪੁਰ, 15 ਮਾਰਚ ਕਾਂਗਰਸ ਦੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਉਪ ਨੇਤਾ ਅਤੇ ਚੱਬੇਵਾਲ ਤੋਂ ਵਿਧਾਇਕ ਡਾਕਟਰ ਰਾਜ ਕੁਮਾਰ ਨੇ ਕਾਂਗਰਸ ਅਤੇ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦਾ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦਾ ਲੋਕ ਸਭਾ ਤੋਂ ਉਮੀਦਵਾਰ ਬਣਨਾ ਤੈਅ ਹੈ। ਇਸ ਤੋਂ ਪਹਿਲਾਂ ਕਾਂਗਰਸ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਆਪ ਵਿੱਚ ਸ਼ਾਮਲ ਚੁੱਕੇ ਹਨ। ਉਨ੍ਹਾਂ ਨੂੰ ਫ਼ਤਹਿਗੜ੍ਹ ਸਾਹਿਬ ਤੋਂ ਲੋਕ ਸਭਾ ਦਾ ਉਮੀਦਵਾਰ ਬਣਾਇਆ ਗਿਆ ਹੈ। 54 ਸਾਲਾ ਰਾਜ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਚੱਬੇਵਾਲ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਵਜੋਂ ਅਸਤੀਫਾ ਦੇ ਦਿੱਤਾ ਹੈ।

Punjab Bani 15 March,2024
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ 7.5 ਕਰੋੜ ਰੁਪਏ ਦੀ ਲਾਗਤ ਨਾਲ ਕਮਿਉਨਿਟੀ ਹੈਲਥ ਸੈਂਟਰ ਘਨੌਰ 'ਚ ਵਾਧੇ ਤੇ ਨਵੀਨੀਕਰਨ ਦਾ ਉਦਘਾਟਨ ਕੀਤਾ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ 7.5 ਕਰੋੜ ਰੁਪਏ ਦੀ ਲਾਗਤ ਨਾਲ ਕਮਿਉਨਿਟੀ ਹੈਲਥ ਸੈਂਟਰ ਘਨੌਰ 'ਚ ਵਾਧੇ ਤੇ ਨਵੀਨੀਕਰਨ ਦਾ ਉਦਘਾਟਨ ਕੀਤਾ -ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਲਿਆਂਦੀ ਸਿਹਤ ਕਰਾਂਤੀ ਘਨੌਰ, 15 ਮਾਰਚ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਘਨੌਰ ਦੇ ਕਮਿਉਨਿਟੀ ਹੈਲਥ ਸੈਂਟਰ ਵਿਖੇ 7.5 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਗਏ ਵਾਧੇ ਤੇ ਨਵੀਨੀਕਰਨ ਦਾ ਉਦਘਾਟਨ ਕਰਕੇ ਮਰੀਜਾਂ ਨੂੰ ਸਮਰਪਿਤ ਕੀਤਾ। ਸਿਹਤ ਮੰਤਰੀ ਦੇ ਨਾਲ ਵਿਧਾਇਕ ਗੁਰਲਾਲ ਘਨੌਰ ਤੇ ਨੀਨਾ ਮਿੱਤਲ ਤੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਵਾਈਸ ਚੇਅਰਮਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਵੀ ਮੌਜੂਦ ਸਨ। ਸਿਹਤ ਮੰਤਰੀ ਨੇ ਇਸ ਦੌਰਾਨ ਗੁਰਦਾਸਪੁਰ ਦੇ ਕਮਿਉਨਿਟੀ ਹੈਲਥ ਸੈਂਟਰ ਨੂੰ ਵੀ 7.5 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਗਏ ਅਪਗ੍ਰੇਡ ਤੇ ਨਵੀਨੀਕਰਨ ਦਾ ਉਦਘਾਟਨ ਵੀ ਆਨਲਾਈਨ ਢੰਗ ਨਾਲ ਕੀਤਾ। ਉਨ੍ਹਾਂ ਦੱਸਿਆ ਕਿ ਘਨੌਰ ਸੀ.ਐਚ.ਸੀ. ਨੂੰ 20 ਬਿਸਤਰਿਆਂ ਦੇ ਹਸਪਤਾਲ ਤੋਂ ਅਪਗ੍ਰੇਡ ਕਰਕੇ 50 ਬਿਸਤਰਿਆਂ ਦਾ ਹਸਪਤਾਲ ਬਣਾ ਦਿੱਤਾ ਗਿਆ ਹੈ ਅਤੇ ਇੱਥੇ ਮਰੀਜਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਹੋਣਗੀਆਂ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਮੌਕੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਅੰਦਰ ਸਿਹਤ ਕਰਾਂਤੀ ਲਿਆਂਦੀ ਹੈ। ਉਨ੍ਹਾਂ ਕਿਹਾ ਕਿ ਰਾਜ ਅੰਦਰ ਹਰ ਸਰਕਾਰੀ ਹਸਪਤਾਲ ਨੂੰ ਅਪਗ੍ਰੇਡ ਕਰਕੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਦਿਆਂ ਐਕਸਰੇ, ਅਲਟਰਾ ਸਾਊਂਡ, ਟੈਸਟਾਂ ਤੇ ਮੁਫ਼ਤ ਦਵਾਈਆਂ ਦੀ ਸਹੂਲਤ ਦਿੱਤੀ ਜਾ ਰਹੀ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਆਮ ਆਦਮੀ ਕਲਿਨਿਕਾਂ ਵਿੱਚ ਹੁਣ ਤੱਕ ਸਵਾ ਕਰੋੜ ਲੋਕਾਂ ਨੇ ਸਿਹਤ ਸੇਵਾਵਾਂ ਦਾ ਲਾਭ ਲਿਆ ਹੈ। ਉਨ੍ਹਾਂ ਦੱਸਿਆ ਕਿ ਸੂਬੇ 'ਚ 550 ਡਾਕਟਰਾਂ ਦੀ ਭਰਤੀ ਕੀਤੀ ਜਾ ਰਹੀ ਹੈ ਜਦਕਿ ਡਾਕਟਰਾਂ ਦੀਆਂ 1370 ਨਵੀਆਂ ਪੋਸਟਾਂ ਸਿਰਜੀਆਂ ਗਈਆਂ ਹਨ ਅਤੇ 1800 ਨਰਸਿੰਗ ਸਟਾਫ਼ ਦੀ ਭਰਤੀ ਸਮੇਤ ਪੈਰਾਮੈਡੀਕਲ ਅਮਲੇ ਦੀ ਭਰਤੀ ਵੀ ਕੀਤੀ ਜਾ ਰਹੀ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਸਭ ਲਈ ਪੰਜਾਬ ਦੇ ਲੋਕ ਵਧਾਈ ਅਤੇ ਧੰਨਵਾਦ ਦੇ ਪਾਤਰ ਹਨ, ਜਿਨ੍ਹਾਂ ਨੇ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੂੰ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ। ਵਿਧਾਇਕ ਗੁਰਲਾਲ ਘਨੌਰ ਤੇ ਨੀਨਾ ਮਿੱਤਲ ਨੇ ਡਾ. ਬਲਬੀਰ ਸਿੰਘ ਦਾ ਧੰਨਵਾਦ ਕੀਤਾ। ਇਕ ਮੌਕੇ ਡਾ. ਰੁਪਿੰਦਰਜੀਤ ਕੌਰ ਸੈਣੀ, ਸਿਹਤ ਮੰਤਰੀ ਦੇ ਸਲਾਹਕਾਰ ਡਾ. ਸੁਧੀਰ ਵਰਮਾ, ਕਰਨਲ ਜੇ.ਵੀ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਐਮ.ਡੀ. ਵਰਿੰਦਰ ਕੁਮਾਰ, ਡਾਇਰੈਕਟਰ ਸਿਹਤ ਵਿਭਾਗ ਡਾ. ਆਦਰਸ਼ਪਾਲ ਕੌਰ ਤੇ ਡਾਇਰੈਟਰ ਸਿਹਤ ਸੇਵਾਵਾਂ ਡਾ. ਹਿਤਿੰਦਰ ਕੌਰ, ਸਿਵਲ ਸਰਜਨ ਡਾ. ਰਮਿੰਦਰ ਕੌਰ, ਐਸ.ਐਮ.ਓ. ਘਨੌਰ ਡਾ. ਕਿਰਨਜੋਤ ਕੌਰ ਤੇ ਹੋਰ ਪਤਵੰਤੇ ਵੀ ਮੌਜੂਦ ਸਨ।

Punjab Bani 15 March,2024
ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟੋਲਰੈਂਸ ਹੀ ਹੈ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨਿਕ ਢਾਂਚੇ ਨੂੰ ਯਕੀਨੀ ਬਣਾਉਣ ਲਈ ਇਕਲੌਤਾ ਮੰਤਰ: ਹਰਪਾਲ ਸਿੰਘ ਚੀਮਾ

ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟੋਲਰੈਂਸ ਹੀ ਹੈ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨਿਕ ਢਾਂਚੇ ਨੂੰ ਯਕੀਨੀ ਬਣਾਉਣ ਲਈ ਇਕਲੌਤਾ ਮੰਤਰ: ਹਰਪਾਲ ਸਿੰਘ ਚੀਮਾ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਫੜ੍ਹੀ ਗਈ ਸੀਨੀਅਰ ਸਹਾਇਕ ਨੂੰ ਤੁਰੰਤ ਪ੍ਰਭਾਵ ਤੋਂ ਮੁਅੱਤਲ ਕੀਤਾ ਗਿਆ ਚੰਡੀਗੜ੍ਹ, 13 ਮਾਰਚ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਦੀ ਨੀਤੀ ਨੂੰ ਹੀ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨਿਕ ਢਾਂਚੇ ਨੂੰ ਯਕੀਨੀ ਬਣਾਉਣ ਲਈ ਇਕਲੌਤਾ ਮੰਤਰ ਦੱਸਿਆ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਨੇ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਅੰਮ੍ਰਿਤਸਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਸੁਭਦੇਸ਼ ਕੌਰ, ਜਿਸ ਨੂੰ ਬੀਤੇ ਦਿਨ ਕਥਿਤ ਤੌਰ ’ਤੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਸੀ, ਦੇ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਤੁਰੰਤ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਇਹ ਕਦਮ ਵੀ ਪੰਜਾਬ ਦੇ ਨਾਗਰਿਕਾਂ ਪ੍ਰਤੀ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨਿਕ ਢਾਂਚੇ ਦੀ ਸਥਾਪਨਾ ਲਈ ਵਿਆਪਕ ਯਤਨਾਂ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਗ੍ਰਿਫਤਾਰੀ 12 ਮਾਰਚ, 2024 ਨੂੰ ਹੋਈ ਸੀ, ਅਤੇ ਇਸ ਵਿਭਾਗੀ ਕਾਰਵਾਈ ਕਰਦੇ ਹੋਏ ਉਕਤ ਕਰਮਚਾਰਨ ਨੂੰ ਤੁਰੰਤ ਪ੍ਰਭਾਵ ਨਾਲ ਸੇਵਾ ਤੋਂ ਮੁਅੱਤਲ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਵਿਭਾਗ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁਅੱਤਲੀ ਦੇ ਸਮੇਂ ਦੌਰਾਨ ਇਸ ਕਰਮਚਾਰਨ ਦਾ ਹੈੱਡਕੁਆਟਰ ਜ਼ਿਲ੍ਹਾ ਖਜ਼ਾਨਾ ਦਫ਼ਤਰ, ਤਰਨਤਾਰਨ ਵਿਖੇ ਨਿਸ਼ਚਿਤ ਕੀਤਾ ਗਿਆ ਹੈ। ਵਿੱਤ ਮੰਤਰੀ ਚੀਮਾ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਸਰਕਾਰ ਦੀ ਜ਼ੀਰੋ ਟੋਲਰੈਂਸ ਨੀਤੀ ਸਿਰਫ਼ ਇੱਕ ਨਾਅਰਾ ਨਹੀਂ ਬਲਕਿ ਇੱਕ ਠੋਸ ਕਾਰਜ ਯੋਜਨਾ ਹੈ। ਉਨ੍ਹਾਂ ਕਿਹਾ ਕਿ ਵਿੱਤੀ ਹੇਰਾਫੇਰੀਆਂ ਅਤੇ ਭ੍ਰਿਸ਼ਟਾਚਾਰ ਵਿੱਚ ਫਸੇ ਲੋਕਾਂ ਨੂੰ ਕਾਨੂੰਨ ਦੀ ਪੂਰੀ ਤਾਕਤ ਦਾ ਸਾਹਮਣਾ ਕਰਨਾ ਪਵੇਗਾ, ਭਾਵੇਂ ਉਹਨਾਂ ਦਾ ਕੋਈ ਵੀ ਅਹੁਦਿਆਂ ਜਾਂ ਰੁਤਬਾ ਹੋਵੇ। ਉਨ੍ਹਾਂ ਕਿਹਾ ਕਿ ਹੁਣ ਭ੍ਰਿਸ਼ਟਾਚਾਰੀਆਂ ਦੇ ਦਿਨ ਗਿਣੇ-ਮਿਣੇ ਹਨ ਕਿਉਂਕਿ ਸਰਕਾਰ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਸਰਗਰਮੀ ਨਾਲ ਜਾਂਚ ਕਰਦਿਆਂ ਮੁਕੱਦਮੇ ਚਲਾ ਰਹੀ ਹੈ, ਜਿਸ ਤੋਂ ਇਹ ਠੋਸ ਸੰਕੇਤ ਮਿਲਦਾ ਹੈ ਕਿ ਜਵਾਬਦੇਹੀ ਦਾ ਦੌਰ ਸ਼ੁਰੂ ਹੋ ਗਿਆ ਹੈ। ਭ੍ਰਿਸ਼ਟਾਚਾਰ ਮੁਕਤ ਪੰਜਾਬ ਸਿਰਜਣ ਦੇ ਮਿਸ਼ਨ ਵਿੱਚ ਲੋਕਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਮਾਨਦਾਰੀ ਨੂੰ ਬਰਕਰਾਰ ਰੱਖਣ ਅਤੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਹਰੇਕ ਵਿਅਕਤੀ ਦੀ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ੱਕੀ ਭ੍ਰਿਸ਼ਟ ਗਤੀਵਿਧੀਆਂ ਦੀ ਰਿਪੋਰਟ ਕਰਨਾ, ਨਿੱਜੀ ਅਤੇ ਪੇਸ਼ੇਵਰ ਵਿਹਾਰ ਵਿੱਚ ਨੈਤਿਕ ਮਾਪਦੰਡਾਂ ਦੀ ਪਾਲਣਾ ਕਰਨਾ ਅਤੇ ਪਾਰਦਰਸ਼ਤਾ ਦੀ ਵਕਾਲਤ ਕਰਨਾ ਅਜਿਹੇ ਕੁਝ ਤਰੀਕੇ ਹਨ ਜਿਨ੍ਹਾਂ ਨਾਲ ਆਮ ਜਨਤਾ ਸਰਕਾਰ ਦੀ ਪਹਿਲਕਦਮੀ ਦਾ ਸਮਰਥਨ ਕਰ ਸਕਦੀ ਹੈ।

Punjab Bani 13 March,2024
ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ 50 ਫੀਸਦੀ ਗਊਆਂ ਦਾ ਟੀਕਾਕਰਨ ਮੁਕੰਮਲ: ਗੁਰਮੀਤ ਸਿੰਘ ਖੁੱਡੀਆਂ

ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ 50 ਫੀਸਦੀ ਗਊਆਂ ਦਾ ਟੀਕਾਕਰਨ ਮੁਕੰਮਲ: ਗੁਰਮੀਤ ਸਿੰਘ ਖੁੱਡੀਆਂ • 837 ਵੈਟਰਨਰੀ ਟੀਮਾਂ ਰੋਜ਼ਾਨਾ ਲਗਾ ਰਹੀਆਂ ਹਨ 60 ਹਜ਼ਾਰ ਖੁਰਾਕਾਂ • ਪਸ਼ੂ ਪਾਲਣ ਮੰਤਰੀ ਵੱਲੋਂ ਅਧਿਕਾਰੀਆਂ ਨੂੰ 16 ਅਪ੍ਰੈਲ ਤੱਕ ਟੀਕਾਕਰਨ ਮੁਹਿੰਮ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਚੰਡੀਗੜ੍ਹ, 13 ਮਾਰਚ: ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ ਚਲਾਈ ਜਾ ਰਹੀ ਵਿਆਪਕ ਟੀਕਾਕਰਨ ਮੁਹਿੰਮ ਤਹਿਤ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਮਹਿਜ਼ 17 ਦਿਨਾਂ ਅੰਦਰ ਲਗਭਗ 50 ਫੀਸਦੀ ਗਊਆਂ ਦਾ ਟੀਕਾਕਰਨ ਮੁਕੰਮਲ ਕਰ ਲਿਆ ਹੈ। ਲੰਪੀ ਸਕਿੱਨ ਇੱਕ ਵਾਇਰਲ ਬਿਮਾਰੀ ਹੈ, ਜਿਸ ਨਾਲ ਪਸ਼ੂਆਂ ਨੂੰ ਬੁਖਾਰ ਦੇ ਨਾਲ-ਨਾਲ ਚਮੜੀ 'ਤੇ ਧੱਫੜ ਹੋ ਜਾਂਦੇ ਹਨ ਅਤੇ ਇਹ ਪਸ਼ੂਆਂ ਲਈ ਜਾਨਲੇਵਾ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਇਹ ਮੁਹਿੰਮ ਇਸ ਸਾਲ 25 ਫਰਵਰੀ ਨੂੰ ਸ਼ੁਰੂ ਕੀਤੀ ਗਈ ਸੀ, ਜਿਸ ਤਹਿਤ ਗਊਵੰਸ਼ ਨੂੰ ਇਸ ਘਾਤਕ ਬਿਮਾਰੀ ਤੋਂ ਬਚਾਉਣ ਲਈ ਬੂਸਟਰ ਡੋਜ਼ ਵਜੋਂ ਗੋਟ ਪੌਕਸ ਵੈਕਸੀਨ ਤੀਜੀ ਵਾਰ ਲਗਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਵਿਆਪਕ ਮੁਹਿੰਮ ਤਹਿਤ ਸੂਬੇ ਦੇ 25 ਲੱਖ ਗਊਵੰਸ਼ ਦੇ 100 ਫ਼ੀਸਦੀ ਟੀਕਾਕਰਨ ਦਾ ਟੀਚਾ ਮਿੱਥਿਆ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਸੂਬੇ ਵਿੱਚ ਹੁਣ ਤੱਕ 12,49,779 ਪਸ਼ੂਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ। ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ 16 ਅਪ੍ਰੈਲ ਤੱਕ 25 ਲੱਖ ਗਊਵੰਸ਼ ਦੇ 100 ਫ਼ੀਸਦੀ ਟੀਕਾਕਰਨ ਨੂੰ ਯਕੀਨੀ ਬਣਾਉਣ ਲਈ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਵੈਕਸੀਨ ਦੀਆਂ ਰੋਜ਼ਾਨਾ 60,000 ਖੁਰਾਕਾਂ ਲਗਾਉਣ ਦੇ ਟੀਚੇ ਦੀ ਪ੍ਰਾਪਤੀ ਲਈ ਪਸ਼ੂ ਪਾਲਣ ਵਿਭਾਗ ਵੱਲੋਂ 837 ਸਮਰਪਿਤ ਵੈਟਰਨਰੀ ਟੀਮਾਂ ਫ਼ੀਲਡ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਲੰਪੀ ਸਕਿੱਨ ਤੋਂ ਬਚਾਅ ਲਈ ਪਸ਼ੂਆਂ ਦੇ ਟੀਕਾਕਰਨ ਵਾਸਤੇ ਤੇਲੰਗਾਨਾ ਸਟੇਟ ਵੈਟਰਨਰੀ ਬਾਇਓਲੌਜੀਕਲ ਐਂਡ ਰਿਸਰਚ ਇੰਸਟੀਚਿਊਟ, ਹੈਦਰਾਬਾਦ ਤੋਂ 78.75 ਲੱਖ ਰੁਪਏ ਦੀ ਲਾਗਤ ਨਾਲ ਗੋਟ ਪੌਕਸ ਵੈਕਸੀਨ ਦੀਆਂ 25 ਲੱਖ ਖੁਰਾਕਾਂ ਖ਼ਰੀਦੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਸੂਬੇ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਗਊਸ਼ਾਲਾਵਾਂ ਵਿੱਚ ਸਾਰੇ ਗਊਵੰਸ਼ ਦਾ ਟੀਕਾਕਰਨ ਮੁਫ਼ਤ ਕੀਤਾ ਜਾ ਰਿਹਾ ਹੈ।

Punjab Bani 13 March,2024
ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਲਈ ਪੁਖਤਾ ਬੰਦੋਬਸਤ ਕਰਨ ਲਈ ਆਖਿਆ

ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਲਈ ਪੁਖਤਾ ਬੰਦੋਬਸਤ ਕਰਨ ਲਈ ਆਖਿਆ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਮਹੂਰੀਅਤ ਦੇ ਤਿਉਹਾਰ ਵਿੱਚ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਈ ਜਾਵੇ ਲੁਧਿਆਣਾ, 13 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਅਧਿਕਾਰੀਆਂ ਨੂੰ ਅਗਾਮੀ ਲੋਕ ਸਭਾ ਚੋਣਾਂ ਬਿਨਾਂ ਕਿਸੇ ਡਰ-ਭੈਅ, ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਆਖਿਆ। ਅੱਜ ਇੱਥੇ ਪੁਲਿਸ ਦੇ ਇੰਸਪੈਕਟਰ ਜਨਰਲ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਸਮੇਤ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਚੋਣਾਂ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਹੋਣੀਆਂ ਲਾਜ਼ਮੀ ਹਨ ਤਾਂ ਕਿ ਲੋਕ ਆਜ਼ਾਦੀ ਨਾਲ ਵੋਟ ਪਾ ਸਕਣ। ਉਨ੍ਹਾਂ ਕਿਹਾ ਕਿ ਇਹ ਚੋਣਾਂ ਜਮਹੂਰੀਅਤ ਦਾ ਜਸ਼ਨ ਹਨ ਜਿਸ ਕਰਕੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਹਰੇਕ ਵੋਟਰ ਬੇਖੌਫ਼ ਹੋ ਕੇ ਇਨ੍ਹਾਂ ਚੋਣਾਂ ਵਿੱਚ ਹਿੱਸਾ ਲਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਇਸ ਮੰਤਵ ਲਈ ਢੁਕਵੇਂ ਪ੍ਰਬੰਧ ਕਰਨੇ ਚਾਹੀਦੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡਣੀ ਚਾਹੀਦੀ। ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਇਹ ਚੋਣਾਂ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਸਿਆਸੀ ਪਾਰਟੀਆਂ ਸਮੇਤ ਸਾਰੇ ਪ੍ਰਮੁੱਖ ਭਾਈਵਾਲਾਂ ਨਾਲ ਤਾਲਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਵਿੱਚ ਸੁਰੱਖਿਆ ਅਤੇ ਹਿਫਾਜ਼ਤ ਦੀ ਭਾਵਨਾ ਹੋਣੀ ਚਾਹੀਦੀ ਹੈ ਤਾਂ ਕਿ ਸਾਰੀਆਂ ਪਾਰਟੀਆਂ ਵੱਧ-ਚੜ੍ਹ ਕੇ ਚੋਣਾਂ ਵਿੱਚ ਹਿੱਸਾ ਲੈ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦਾ ਸੰਵਿਧਾਨ ਸਾਰੀਆਂ ਸਿਆਸੀ ਪਾਰਟੀਆਂ ਨੂੰ ਬਰਾਬਰ ਦੇ ਮੌਕੇ ਪ੍ਰਦਾਨ ਕਰਦਾ ਹੈ ਤਾਂ ਕਿ ਉਹ ਚੋਣਾਂ ਵਿੱਚ ਸ਼ਿਰਕਤ ਕਰ ਸਕਣ ਅਤੇ ਇਸ ਦੀ ਪਾਲਣਾ ਨੂੰ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇ। ਇਕ ਹੋਰ ਮਸਲੇ ਉਤੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਸਹਾਇਤਾ ਲਈ ਅਰਧ ਸੈਨਿਕ ਬਲਾਂ ਦੀਆਂ ਕਈ ਕੰਪਨੀਆਂ ਵੀ ਸੂਬੇ ਵਿੱਚ ਛੇਤੀ ਹੀ ਪਹੁੰਚ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਫੋਰਸਾਂ ਸੂਬੇ ਦੀਆਂ ਰਵਾਇਤਾਂ, ਧਰਮ, ਅਤੇ ਰੀਤਾ-ਰਿਵਾਜਾਂ ਤੋਂ ਅਣਜਾਣ ਹੁੰਦੀਆਂ ਹਨ ਜਿਸ ਕਰਕੇ ਪੰਜਾਬ ਪੁਲਿਸ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਕਿਸੇ ਤਰ੍ਹਾਂ ਠੇਸ ਨਾ ਪਹੁੰਚੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦੀ ਪਾਲਣਾ ਕਰਨਾ ਬਹੁਤ ਮਹੱਤਵਪੂਰਨ ਹੈ ਕਿਉਂਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਲਈ ਲੋਕਾਂ ਦੀਆਂ ਭਾਵਨਾਵਾਂ ਦਾ ਖਿਆਲ ਰੱਖਣਾ ਸਭ ਤੋਂ ਜ਼ਰੂਰੀ ਹੈ। ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹਾ ਅਤੇ ਸੂਬਾ ਪੱਧਰ ਉਤੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦਰਮਿਆਨ ਢੁਕਵਾਂ ਤਾਲਮੇਲ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਇਸ ਦਾ ਪਾਲਣ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਸਮੁੱਚੇ ਪ੍ਰਸ਼ਾਸਨ ਨੂੰ ਲਾਭ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਨੂੰ ਸੂਬੇ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਸਮੱਸਿਆ ਨੂੰ ਰੋਕਣ ਲਈ ਵਿਆਪਕ ਪੱਧਰ ਉਤੇ ਮੁਹਿੰਮ ਚਲਾਉਣੀ ਚਾਹੀਦੀ ਹੈ ਅਤੇ ਅਜਿਹੇ ਹਥਿਆਰ ਰੱਖਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਭਰ ਵਿੱਚ ਲਾਇਸੰਸੀ ਹਥਿਆਰਾ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣੀ ਚਾਹੀਦੀ ਹੈ ਅਤੇ ਇਸ ਨੂੰ ਚੋਣਾਂ ਤੋਂ ਪਹਿਲਾਂ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਸੂਬੇ ਵਿੱਚ ਸ਼ਾਂਤਮਈ ਚੋਣਾਂ ਕਰਵਾਈਆਂ ਜਾਣ ਅਤੇ ਇਸ ਵਿੱਚ ਕਿਸੇ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਚੋਣ ਬੁਲੇਟਿਨ ਨਿਰੰਤਰ ਜਾਰੀ ਕਰਨ ਨੂੰ ਯਕੀਨੀ ਬਣਾਉਣ ਲਈ ਆਖਿਆ ਤਾਂ ਕਿ ਲੋਕਾਂ ਨੂੰ ਚੋਣਾਂ ਸਬੰਧੀ ਚੁੱਕੇ ਜਾ ਰਹੇ ਕਦਮਾਂ ਬਾਰੇ ਤਾਜ਼ਾ ਜਾਣਕਾਰੀ ਹਾਸਲ ਹੁੰਦੀ ਰਹੇ। ਮੁੱਖ ਮੰਤਰੀ ਨੇ ਕਿਹਾ ਕਿ ਚੋਣਾਂ ਦੌਰਾਨ ਅਫਵਾਹਾਂ ਫੈਲਾਉਣ ਵਾਲਿਆਂ ਨਾਲ ਕਰੜੇ ਹੱਥੀਂ ਨਿਪਟਿਆ ਜਾਵੇ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਸੋਸ਼ਲ ਅਤੇ ਇਲੈਕਟ੍ਰਾਨਿਕ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ਦੀ ਵਰਤੋਂ ਵੀ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਪੁਲਿਸ ਫੋਰਸ ਨੂੰ ਹਾਲ ਹੀ ਵਿੱਚ ਮੁਹੱਈਆ ਕਰਵਾਏ ਗਏ ਹਾਈ-ਟੈੱਕ ਵਾਹਨਾਂ ਨੂੰ ਵੱਧ ਤੋਂ ਵੱਧ ਵਰਤੋਂ ਵਿੱਚ ਲਿਆਂਦਾ ਜਾਣਾ ਚਾਹੀਦਾ ਹੈ ਜਿਸ ਨਾਲ ਸਥਿਤੀ ਨਾਲ ਵਧੇਰੇ ਕਾਰਗਰ ਨਾਲ ਨਿਪਟਿਆ ਜਾ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਜ਼ਿਲ੍ਹਿਆਂ ਵਿੱਚ ਸਾਰੀਆਂ ਨਾਜ਼ੁਕ ਥਾਵਾਂ ਖਾਸ ਕਰਕੇ ਪੁਲਿਸ ਨਾਕਿਆਂ ਉਤੇ ਸੀ.ਸੀ.ਟੀ.ਵੀ. ਸਥਾਪਤ ਕਰਨ ਨੂੰ ਵੀ ਯਕੀਨੀ ਬਣਾਉਣ ਲਈ ਆਖਿਆ।

Punjab Bani 13 March,2024
‘ਸਰਕਾਰ-ਵਪਾਰ ਮਿਲਣੀ’ ਦੀ ਨਿਵੇਕਲੀ ਪਹਿਲਕਦਮੀ ਲਈ ਵਪਾਰੀਆਂ ਤੇ ਸਨਅਤਕਾਰਾਂ ਵੱਲੋਂ ਮੁੱਖ ਮੰਤਰੀ ਦੀ ਸ਼ਲਾਘਾ

‘ਸਰਕਾਰ-ਵਪਾਰ ਮਿਲਣੀ’ ਦੀ ਨਿਵੇਕਲੀ ਪਹਿਲਕਦਮੀ ਲਈ ਵਪਾਰੀਆਂ ਤੇ ਸਨਅਤਕਾਰਾਂ ਵੱਲੋਂ ਮੁੱਖ ਮੰਤਰੀ ਦੀ ਸ਼ਲਾਘਾ ਕਾਰੋਬਾਰੀਆਂ ਨੂੰ ਦਰਪੇਸ਼ ਮਸਲਿਆਂ ਦੇ ਮੌਕੇ ਉਤੇ ਹੱਲ ਲਈ ਇਸ ਪਹਿਲਕਦਮੀ ਨੂੰ ਕਾਰਗਰ ਸਾਧਨ ਦੱਸਿਆ ਹੁਸ਼ਿਆਰਪੁਰ, 12 ਮਾਰਚ ਹੁਸ਼ਿਆਰਪੁਰ ਦੇ ਕਾਰੋਬਾਰੀਆਂ ਤੇ ਸਨਅਤਕਾਰਾਂ ਨੇ ‘ਸਰਕਾਰ-ਵਪਾਰ ਮਿਲਣੀ’ ਵਰਗੀ ਨਿਵੇਕਲੀ ਪਹਿਲਕਦਮੀ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ। ਵਪਾਰ ਮੰਡਲ ਦੇ ਪ੍ਰਧਾਨ ਗੋਪੀ ਚੰਦ ਕਪੂਰ ਨੇ ਇਸ ਖਿੱਤੇ ਦੇ ਕਾਰੋਬਾਰੀਆਂ ਤੇ ਸਨਅਤਕਾਰਾਂ ਦੀ ਭਲਾਈ ਲਈ ਚੁੱਕੇ ਗਏ ਕਈ ਕਦਮਾਂ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਕਾਰੋਬਾਰੀ ਭਾਈਚਾਰੇ ਦੇ ਲਟਕਦੇ ਮਸਲਿਆਂ ਦੇ ਹੱਲ ਲਈ ਇਹ ਸਰਕਾਰ-ਵਪਾਰ ਮਿਲਣੀਆਂ ਅਹਿਮ ਭੂਮਿਕਾ ਅਦਾ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਿਆਸਤ ਦੇ ਇਤਿਹਾਸ ਵਿੱਚ ਇਹ ਨਿਵੇਕਲਾ ਤੇ ਲਾਮਿਸਾਲ ਵਰਤਾਰਾ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਮੌਕੇ ਉਤੇ ਹੱਲ ਕਰ ਰਿਹਾ ਹੈ। ਆਪਣੇ ਸੰਬੋਧਨ ਵਿੱਚ ਦੀਪਕ ਮਰਵਾਹਾ ਨੇ ਕਿਹਾ ਕਿ ਇਹ ਬੇਹੱਦ ਖ਼ੁਸ਼ੀ ਦੀ ਗੱਲ ਹੈ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਮੁੱਖ ਮੰਤਰੀ ਇੱਥੇ ਆਏ ਹਨ, ਜਦੋਂ ਕਿ ਪੁਰਾਣੇ ਸ਼ਾਸਕਾਂ ਨੇ ਕਦੇ ਵੀ ਇਸ ਦੀ ਪਰਵਾਹ ਨਹੀਂ ਕੀਤੀ। ਉਨ੍ਹਾਂ ਆਮ ਆਦਮੀ ਦੀ ਭਲਾਈ ਲਈ ਕਈ ਲੋਕ-ਪੱਖੀ ਨੀਤੀਆਂ ਦੀ ਸ਼ੁਰੂਆਤ ਲਈ ਮੁੱਖ ਮੰਤਰੀ ਦੀ ਤਾਰੀਫ਼ ਕੀਤੀ, ਜਿਸ ਨਾਲ ਲਾਮਿਸਾਲ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਹੋਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਮੁੱਖ ਮੰਤਰੀ ਦੀ ਸੋਚ ਦੂਰਅੰਦੇਸ਼ ਹੈ ਅਤੇ ਉਨ੍ਹਾਂ ਵਿੱਚ ਸਮਰਪਣ ਦੀ ਭਾਵਨਾ ਹੈ। ਇਸ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਫਾਇਰ ਸਟੇਸ਼ਨ ਦੀ ਅਤਿ-ਆਧੁਨਿਕ ਇਮਾਰਤ ਦੇ ਨਿਰਮਾਣ ਲਈ ਨਗਰ ਨਿਗਮ ਨੂੰ 2.5 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਰੇਲਵੇ ਰੋਡ ਤੋਂ ਮੌਜੂਦਾ ਫਾਇਰ ਸਟੇਸ਼ਨ ਨੂੰ ਤਬਦੀਲ ਕੀਤਾ ਜਾਵੇਗਾ ਅਤੇ ਇਸ ਜਗ੍ਹਾ ਦੀ ਵਰਤੋਂ ਵਾਹਨਾਂ ਦੀ ਪਾਰਕਿੰਗ ਲਈ ਕੀਤੀ ਜਾਵੇਗੀ, ਜਿਸ ਨਾਲ ਬਾਜ਼ਾਰ ਵਿੱਚ ਵਾਹਨਾਂ ਦਾ ਘੜਮੱਸ ਘਟੇਗਾ। ਇਸ ਦੌਰਾਨ ਇਕ ਕਾਰੋਬਾਰੀ ਤਰੁਣ ਚਾਵਲਾ ਨੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਸੂਬਾ ਸਰਕਾਰ ਸਨਅਤ ਤੇ ਵਪਾਰ ਲਈ ਸਹਾਇਕ ਵਜੋਂ ਕੰਮ ਕਰ ਰਹੀ ਹੈ। ਉਨ੍ਹਾਂ ਸਨਅਤ ਤੇ ਵਪਾਰ ਦੇ ਖ਼ੇਤਰ ਵਿੱਚ ਪੰਜਾਬ ਨੂੰ ਨੰਬਰ ਇਕ ਸੂਬਾ ਬਣਾਉਣ ਲਈ ਪੰਜਾਬ ਸਰਕਾਰ ਨੂੰ ਪੂਰੀ ਹਮਾਇਤ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਸਨਅਤੀ ਮੰਤਵ ਲਈ ਨਹਿਰੀ ਪਾਣੀ ਮੁਹੱਈਆ ਕਰਨ ਲਈ ਮੁੱਖ ਮੰਤਰੀ ਦੇ ਦਖ਼ਲ ਦੀ ਮੰਗ ਕੀਤੀ। ਇਸ ਮੰਗ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਨਅਤਕਾਰਾਂ ਨੂੰ ਵਰਤੋਂ ਲਈ ਨਹਿਰੀ ਪਾਣੀ ਮੁਹੱਈਆ ਕਰਨ ਉਤੇ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਧਰਤੀ ਹੇਠਲਾ ਪਾਣੀ ਬਚਾਉਣ ਵਿੱਚ ਮਦਦ ਮਿਲੇਗੀ ਅਤੇ ਇਸ ਨਾਲ ਸਨਅਤਕਾਰਾਂ ਨੂੰ ਵੱਡੇ ਪੱਧਰ ਉਤੇ ਫਾਇਦਾ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਇਕ ਤਕਨੀਕੀ ਕਮੇਟੀ ਦਾ ਗਠਨ ਕੀਤਾ ਜਾਵੇਗਾ। ਹੁਸ਼ਿਆਰਪੁਰ ਇੰਡਸਟਰੀਅਲ ਏਰੀਆ ਦੇ ਪ੍ਰਧਾਨ ਸੰਜੀਵ ਸਿੰਗਲਾ ਨੇ ਸਨਅਤ ਤੇ ਵਪਾਰ ਨੂੰ ਗਤੀ ਦੇਣ ਲਈ ਸਨਅਤੀ ਖ਼ੇਤਰ ਦੇ ਵਿਕਾਸ ਦਾ ਮੁੱਦਾ ਚੁੱਕਿਆ। ਉਨ੍ਹਾਂ ਪੰਜਾਬ ਵਿੱਚ ਸਨਅਤ ਨੂੰ ਰਫ਼ਤਾਰ ਦੇਣ ਲਈ ਕਈ ਮਿਸਾਲੀ ਪਹਿਲਕਦਮੀਆਂ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਨਅਤੀ ਖ਼ੇਤਰ ਪੀ.ਐਸ.ਆਈ.ਈ.ਸੀ. ਨੂੰ ਸੌਂਪਿਆ ਗਿਆ ਹੈ ਅਤੇ ਇਕ ਕਰੋੜ ਰੁਪਏ ਨਾਲ ਜਲਦੀ ਵਿਕਾਸ ਕਾਰਜ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕੰਮਾਂ ਲਈ ਆਉਣ ਵਾਲੇ ਦਿਨਾਂ ਲਈ ਟੈਂਡਰ ਜਾਰੀ ਕੀਤੇ ਜਾਣਗੇ ਅਤੇ ਇਸ ਖ਼ੇਤਰ ਦਾ ਮਿਸਾਲੀ ਵਿਕਾਸ ਯਕੀਨੀ ਬਣੇਗਾ। ਇੰਟਰਨੈਸ਼ਨਲ ਟਰੈਕਟਰਜ਼ ਤੋਂ ਜੇ.ਐਸ. ਚੌਹਾਨ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ‘ਇਨਵੈਸਟ ਪੰਜਾਬ’ ਵਰਗੀ ਸਿੰਗਲ ਵਿੰਡੋ ਸਹੂਲਤ ਪੂਰੇ ਭਾਰਤ ਵਿੱਚੋਂ ਬਿਹਤਰੀਨ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਨਅਤ ਦੀ ਸਹੂਲਤ ਵਾਸਤੇ ਦੂਰ ਅੰਦੇਸ਼ ਸੋਚ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਸਨਅਤ ਦੀਆਂ ਵਧਦੀਆਂ ਲੋੜਾਂ ਲਈ ਜ਼ਿਲ੍ਹੇ ਵਿੱਚ ਨਵਾਂ ਫੋਕਲ ਪੁਆਇੰਟ ਦੇਣ ਲਈ ਮੁੱਖ ਮੰਤਰੀ ਨੂੰ ਦਖ਼ਲ ਦੀ ਅਪੀਲ ਕੀਤੀ। ਮਧੂਸੂਦਨ ਜੈਨ ਨੇ ਕਿਹਾ ਕਿ ਪੰਜਾਬ ਖ਼ੁਸ਼ਕਿਸਮਤ ਹੈ ਕਿ ਉਸ ਨੂੰ ਭਗਵੰਤ ਸਿੰਘ ਮਾਨ ਦੇ ਰੂਪ ਲਈ ਦੂਰਅੰਦੇਸ਼ ਮੁੱਖ ਮੰਤਰੀ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਲੋਕਾਂ ਨੂੰ ਵਿਸ਼ਵਾਸ ਹੋਇਆ ਹੈ ਕਿ ਸਰਕਾਰ ਉਨ੍ਹਾਂ ਲਈ ਕੰਮ ਕਰ ਰਹੀ ਹੈ। ਉਨ੍ਹਾਂ ਹੁਸ਼ਿਆਰਪੁਰ ਦੀ ਦਸਤਕਾਰੀ ਸਨਅਤ, ਜਿਹੜੀ ਵਿਸ਼ਵ ਪ੍ਰਸਿੱਧ ਹੈ, ਨਾਲ ਸਬੰਧਤ ਮੁੱਦੇ ਚੁੱਕੇ।

Punjab Bani 12 March,2024
‘ਸਰਕਾਰ-ਵਪਾਰ ਮਿਲਣੀਆਂ’ ਸੂਬੇ ਦੀ ਆਰਥਿਕ ਤਰੱਕੀ ਨੂੰ ਬੁਲੰਦੀਆਂ ਉਤੇ ਲੈ ਜਾਣ ਲਈ ਮੀਲ ਦਾ ਪੱਥਰ ਸਾਬਤ ਹੋਣਗੀਆਂ: ਮੁੱਖ ਮੰਤਰੀ

‘ਸਰਕਾਰ-ਵਪਾਰ ਮਿਲਣੀਆਂ’ ਸੂਬੇ ਦੀ ਆਰਥਿਕ ਤਰੱਕੀ ਨੂੰ ਬੁਲੰਦੀਆਂ ਉਤੇ ਲੈ ਜਾਣ ਲਈ ਮੀਲ ਦਾ ਪੱਥਰ ਸਾਬਤ ਹੋਣਗੀਆਂ: ਮੁੱਖ ਮੰਤਰੀ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਸੂਬਾ ਸਰਕਾਰ ਵਚਨਬੱਧ ਹੁਸ਼ਿਆਰਪੁਰ ਵਿੱਚ ਕਰਵਾਈ ‘ਸਰਕਾਰ-ਵਪਾਰ ਮਿਲਣੀ’ ਚੁੱਪ ਰਹਿਣ ਵਾਲਿਆਂ ਦੀ ਥਾਂ ਪੰਜਾਬ ਦੀ ਗੱਲ ਕਰਨ ਵਾਲੇ ਸੰਸਦ ਮੈਂਬਰਾਂ ਨੂੰ ਚੁਣੋ; ਮੁੱਖ ਮੰਤਰੀ ਦੀ ਲੋਕਾਂ ਨੂੰ ਅਪੀਲ ਸਾਰੀਆਂ 13 ਲੋਕ ਸਭਾ ਸੀਟਾਂ ਜਿਤਾ ਕੇ ‘ਆਪ’ ਦੇ ਹੱਥ ਮਜ਼ਬੂਤ ਕਰਨ ਲਈ ਕਿਹਾ ਜਮਹੂਰੀ ਤਰੀਕੇ ਨਾਲ ਚੁਣੀਆਂ ਸਰਕਾਰਾਂ ਤੋੜ ਕੇ ਲੋਕਤੰਤਰ ਦਾ ਮਜ਼ਾਕ ਉਡਾਉਣ ਲਈ ਭਾਜਪਾ ਦੀ ਕੀਤੀ ਆਲੋਚਨਾ ਹੁਸ਼ਿਆਰਪੁਰ, 12 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ‘ਸਰਕਾਰ-ਵਪਾਰ ਮਿਲਣੀਆਂ’ ਵਿੱਚ ਕਾਰੋਬਾਰੀਆਂ ਤੇ ਉਦਯੋਗਪਤੀਆਂ ਦੀ ਸਰਗਰਮ ਭਾਈਵਾਲੀ ਨਾਲ ਇਹ ਮਿਲਣੀਆਂ ਸੂਬੇ ਦੀ ਆਰਥਿਕ ਤਰੱਕੀ ਨੂੰ ਬੁਲੰਦੀਆਂ ਉਤੇ ਲੈ ਜਾਣ ਲਈ ਮੀਲ ਦਾ ਪੱਥਰ ਸਾਬਤ ਹੋਣਗੀਆਂ। ਇੱਥੇ ਸਰਕਾਰ-ਵਪਾਰ ਮਿਲਣੀ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਇਸ ਸਰਕਾਰ-ਵਪਾਰ ਮਿਲਣੀ ਦਾ ਮੰਤਵ ਲੋਕਾਂ ਦੀ ਭਲਾਈ ਯਕੀਨੀ ਬਣਾਉਣਾ ਹੈ। ਉਨ੍ਹਾਂ ਅਫ਼ਸੋਸ ਜ਼ਾਹਰ ਕੀਤਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੀ ਭਲਾਈ ਲਈ ਅਜਿਹੇ ਪ੍ਰੋਗਰਾਮ ਕਰਵਾਉਣ ਦੀ ਕਦੇ ਪਰਵਾਹ ਨਹੀਂ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਖ਼ੁਦ ਨੂੰ ਆਲੀਸ਼ਾਨ ਮਹਿਲਾਂ ਦੀਆਂ ਕੰਧਾਂ ਵਿੱਚ ਕੈਦ ਕਰ ਲਿਆ ਅਤੇ ਆਮ ਆਦਮੀ ਨੂੰ ਆਪਣੇ ਰਹਿਮੋ-ਕਰਮ ਉਤੇ ਛੱਡ ਦਿੱਤਾ। ਲੋਕ ਸਭਾ ਦੀਆਂ ਚੋਣਾਂ ਨੇੜੇ ਆਉਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੇ ਹਿੱਤਾਂ ਨਾਲ ਹੋ ਰਹੇ ਧੋਖੇ ਖ਼ਿਲਾਫ਼ ਬੋਲਣ ਤੇ ਕੰਮ ਕਰਨ ਵਾਲੇ ਸੰਸਦ ਮੈਂਬਰ ਚੁਣਨ, ਨਾ ਕਿ ਚੁੱਪ ਰਹਿਣ ਵਾਲਿਆਂ ਦੀ ਚੋਣ ਕਰਨ। ਮੁੱਖ ਮੰਤਰੀ ਨੇ ਲੋਕਾਂ ਨੂੰ ਆਖਿਆ ਕਿ ਉਹ ਵੋਟ ਪਾਉਣ ਤੋਂ ਪਹਿਲਾਂ ਇਹ ਸੋਚਣ ਕਿ ਜਦੋਂ ਪੰਜਾਬ ਦੇ ਅਧਿਕਾਰ ਖੋਹੇ ਜਾ ਰਹੇ ਸਨ ਤਾਂ ਉਨ੍ਹਾਂ ਦੇ ਸੰਸਦ ਮੈਂਬਰ ਕਿੱਥੇ ਸਨ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਸੋਚਣ ਕਿ ਜਦੋਂ ਪੰਜਾਬ ਦੀ ਸਨਅਤ ਤਬਾਹ ਕੀਤੀ ਗਈ ਅਤੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਸੂਬੇ ਦੇ ਕਿਸਾਨ ਸੰਘਰਸ਼ ਕਰ ਰਹੇ ਸਨ ਤਾਂ ਸੰਸਦ ਮੈਂਬਰ ਕਿਉਂ ਚੁੱਪ ਰਹੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਲਈ ਅਹਿਮ ਸਮੇਂ ਉਤੇ ਇਹ ਆਗੂ ਚੁੱਪ ਰਹੇ, ਜਿਸ ਕਾਰਨ ਉਹ ਲੋਕਾਂ ਦੀਆਂ ਵੋਟਾਂ ਦੇ ਹੱਕਦਾਰ ਨਹੀਂ ਹਨ ਅਤੇ ਇਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾਉਣਾ ਚਾਹੀਦਾ ਹੈ ਤਾਂ ਕਿ ਸਮਰਪਿਤ ਤੇ ਵਚਨਬੱਧ ਲੋਕ ਹੀ ਸੰਸਦ ਲਈ ਚੁਣੇ ਜਾਣ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਖ਼ਜ਼ਾਨੇ ਦਾ ਇਕ-ਇਕ ਪੈਸਾ ਲੋਕਾਂ ਦੀ ਭਲਾਈ ਲਈ ਖ਼ਰਚਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਸਾਰੀਆਂ 13 ਲੋਕ ਸਭਾ ਸੀਟਾਂ ਉਤੇ ਆਮ ਆਦਮੀ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਦਾ ਲੋਕਾਂ ਨੂੰ ਸੱਦਾ ਦਿੱਤਾ ਤਾਂ ਕਿ ਉਹ ਕੇਂਦਰ ਸਰਕਾਰ ਦੀਆਂ ਪੱਖਪਾਤੀ ਨੀਤੀਆਂ ਦਾ ਡਟ ਕੇ ਮੁਕਾਬਲਾ ਕਰ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਕਾਸ ਕਾਰਜਾਂ ਦੀ ਰਫ਼ਤਾਰ ਜਾਰੀ ਰੱਖਣ ਲਈ ਸਾਰੀਆਂ 13 ਸੀਟਾਂ ਜਿਤਾ ਕੇ ਆਮ ਆਦਮੀ ਪਾਰਟੀ ਦੇ ਹੱਥ ਮਜ਼ਬੂਤ ਕੀਤੇ ਜਾਣ। ਉਨ੍ਹਾਂ ਕਿਹਾ ਕਿ ਆਪਣੀ ਚੋਣ ਤੋਂ ਬਾਅਦ ਇਹ 13 ਸੰਸਦ ਮੈਂਬਰ ਸੂਬੇ ਦੇ ਵਿਕਾਸ ਨੂੰ ਰਫ਼ਤਾਰ ਦੇਣਗੇ। ਮੁੱਖ ਮੰਤਰੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਦੂਰਅੰਦੇਸ਼ ਅਗਵਾਈ ਹੇਠ ‘ਆਪ’ ਕੌਮੀ ਪਾਰਟੀ ਬਣ ਗਈ।ਇਹ ਸਿਰਫ਼ ਕੰਮ ਦੀ ਸਿਆਸਤ ਵਿੱਚ ਸਾਡੇ ਵਿਸ਼ਵਾਸ ਕਾਰਨ ਹੀ ਸੰਭਵ ਹੋਇਆ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਨਫ਼ਰਤ ਦੀ ਸਿਆਸਤ ਵਿੱਚ ਵਿਸ਼ਵਾਸ ਨਹੀਂ ਰੱਖਦੀ, ਜਿਸ ਕਾਰਨ ਲੋਕ ਵੱਡੀ ਪੱਧਰ ਉਤੇ ਸਾਡੀ ਹਮਾਇਤ ਕਰ ਰਹੇ ਹਨ ਅਤੇ ਸਾਡੀ ਪਾਰਟੀ ਦੇ ਸੰਸਦ ਮੈਂਬਰ, ਵਿਧਾਇਕਾਂ ਤੇ ਹੋਰ ਚੁਣੇ ਹੋਏ ਨੁਮਾਇੰਦਿਆਂ ਦੀ ਗਿਣਤੀ ਵਧ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ‘ਆਪ’ ਦਾ ਕਾਫ਼ਲਾ ਹੋਰ ਵਧੇਗਾ ਕਿਉਂਕਿ ਸਮਾਜ ਦਾ ਹਰੇਕ ਵਰਗ ਆਗਾਮੀ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੀ ਹਮਾਇਤ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਾਰੀਆਂ ਸੰਵਿਧਾਨਕ ਕਦਰਾਂ-ਕੀਮਤਾਂ ਤੇ ਲੋਕਾਂ ਦੇ ਫਤਵੇ ਦੀ ਉਲੰਘਣਾ ਕਰ ਕੇ ਭਾਜਪਾ ਨੇ ਜਮਹੂਰੀਅਤ ਦਾ ਮਜ਼ਾਕ ਉਡਾਇਆ ਹੈ।ਉਨ੍ਹਾਂ ਕਿਹਾ ਕਿ ਜਿਹੜੇ ਸੂਬਿਆਂ ਵਿੱਚ ਲੋਕਾਂ ਦਾ ਫਤਵਾ ਭਾਜਪਾ ਦੇ ਵਿਰੁੱਧ ਗਿਆ, ਉੱਥੇ ਚੁਣੇ ਹੋਏ ਨੁਮਾਇੰਦਿਆਂ ਨੂੰ ਖ਼ਰੀਦ ਕੇ ਸਰਕਾਰਾਂ ਭੰਗ ਕਰਨ ਦੀ ਕੋਸ਼ਿਸ਼ ਕੀਤੀ ਗਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਰਦਾਸ਼ਤਯੋਗ ਨਹੀਂ ਹੈ ਕਿਉਂਕਿ ਇਹ ਲੋਕਾਂ ਦੇ ਇਕ-ਇਕ ਵੋਟ ਦੀ ਨਿਰਾਦਰੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 25 ਸਾਲਾਂ ਵਿੱਚ ਸੂਬੇ ਵਿੱਚ ਦੋ ਵਿਅਕਤੀਆਂ ਦੀ ਸੱਤਾ ਰਹੀ ਹੈ ਪਰ ਇਨ੍ਹਾਂ ਵਿੱਚੋਂ ਕਿਸੇ ਨੇ ਵੀ ਆਮ ਆਦਮੀ ਦੇ ਭਲੇ ਦੀ ਗੱਲ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਲੀਡਰਾਂ ਨੇ ਆਮ ਲੋਕਾਂ ਦਾ ਖੂਨ ਚੂਸ ਕੇ ਮਹਿਲ-ਮੁਨਾਰੇ ਅਤੇ ਹੋਟਲ ਬਣਾ ਲਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਲੀਡਰਾਂ ਨੂੰ ਆਪਣੇ ਨਿੱਜੀ ਫਾਇਦਿਆਂ ਦਾ ਹੀ ਫਿਕਰ ਰਹਿੰਦਾ ਸੀ ਜਿਸ ਕਰਕੇ ਇਨ੍ਹਾਂ ਨੇ ਪੈਸਾ ਕਮਾਉਣ ਲਈ ਸੂਬੇ ਦੇ ਹਰੇਕ ਕਾਰੋਬਾਰ ਉਤੇ ਕਬਜ਼ਾ ਕਰ ਲਿਆ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਮੁਖੀ ਵਜੋਂ ਉਹ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਕਿਸਾਨਾਂ ਦੇ ਮਸਲਿਆਂ ਦੇ ਹੱਲ ਲਈ ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਪੁਲ ਵਜੋਂ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਸੂਬੇ ਦੇ ਮੁਖੀ ਵਜੋਂ ਉਨ੍ਹਾਂ ਦਾ ਇਹ ਬੁਨਿਆਦੀ ਫਰਜ਼ ਹੈ ਅਤੇ ਇਸ ਲਈ ਉਹ ਕੋਈ ਕਸਰ ਬਾਕੀ ਨਹੀਂ ਛੱਡਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ 829 ਆਮ ਆਦਮੀ ਕਲੀਨਿਕਾਂ ਨੇ ਸੂਬੇ ਦੇ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ ਆਉਣ ਵਾਲੇ 95 ਫੀਸਦੀ ਤੋਂ ਵੱਧ ਮਰੀਜ਼ ਸਿਹਤਮੰਦ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਤੋਂ ਇਹ ਕਲੀਨਿਕ ਸ਼ੁਰੂ ਹੋਏ ਹਨ, ਹੁਣ ਤੱਕ ਇਕ ਕਰੋੜ ਤੋਂ ਵੱਧ ਮਰੀਜ਼ ਇਲਾਜ ਲਈ ਆ ਚੁੱਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਲੀਨਿਕ ਪੰਜਾਬ ਦੇ ਸਿਹਤ ਸੰਭਾਲ ਖੇਤਰ ਦੀ ਕਾਇਆਕਲਪ ਕਰਨ ਲਈ ਮੀਲ ਪੱਥਰ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਕਲੀਨਿਕਾਂ ਵਿੱਚ 80 ਕਿਸਮਾਂ ਦੀਆਂ ਦਵਾਈਆਂ ਅਤੇ 40 ਟੈਸਟ ਮੁਫ਼ਤ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਲੀਨਿਕ ਸੂਬੇ ਵਿੱਚ ਕਿਸੇ ਬਿਮਾਰੀ ਤੋਂ ਵੱਧ ਪ੍ਰਭਾਵਿਤ ਇਲਾਕਿਆਂ ਬਾਰੇ ਡਾਟਾਬੇਸ ਵੀ ਤਿਆਰ ਕਰਨ ਵਿੱਚ ਵੀ ਸਹਾਈ ਸਿੱਧ ਹੋ ਰਹੇ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਅਜਾਈਂ ਜਾਂਦੀਆਂ ਕੀਮਤੀ ਜਾਨਾਂ ਦੀ ਰੋਕਥਾਮ ਅਤੇ ਟ੍ਰੈਫਿਕ ਦੀ ਸੁਚਾਰੂ ਵਿਵਸਥਾ ਲਈ ਸੂਬਾ ਸਰਕਾਰ ਨੇ ‘ਸੜਕ ਸੁਰੱਖਿਆ ਫੋਰਸ’ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪਣੀ ਕਿਸਮ ਦੀ ਇਹ ਪਹਿਲੀ ਫੋਰਸ ਸੂਬੇ ਵਿੱਚ ਹਰ ਰੋਜ਼ ਵਾਪਰਦੇ ਸੜਕ ਹਾਦਸਿਆਂ ਵਿੱਚ ਕੀਮਤੀ ਜਾਨਾਂ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਅ ਰਹੀ ਹੈ ਅਤੇ ਇਸ ਫੋਰਸ ਨੂੰ ਅੰਨ੍ਹੇਵਾਹ ਡਰਾਈਵਿੰਗ ਕਰਨ ਵਾਲਿਆਂ ਨੂੰ ਰੋਕਣ, ਵਾਹਨਾਂ ਦੀ ਸੁਚੱਜੀ ਆਵਾਜਾਈ ਅਤੇ ਸੜਕ ਹਾਦਸੇ ਰੋਕਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੁਢਲੇ ਤੌਰ ਉਤੇ 129 ਵਾਹਨਾਂ ਨੂੰ ਅਤਿ ਆਧੁਨਿਕ ਸਾਜ਼ੋ-ਸਾਮਾਨ ਨਾਲ ਲੈਸ ਕੀਤਾ ਗਿਆ ਹੈ ਅਤੇ ਹਰੇਕ 30 ਕਿਲੋਮੀਟਰ ਦੇ ਵਕਫੇ ਨਾਲ ਇਹ ਵਾਹਨ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਾਹਨਾਂ ਵਿੱਚ ਮੈਡੀਕਲ ਕਿੱਟ ਵੀ ਰੱਖੀ ਹੁੰਦੀ ਹੈ ਤਾਂ ਕਿ ਲੋੜ ਪੈਣ ਉਤੇ ਕਿਸੇ ਵੀ ਵਿਅਕਤੀ ਨੂੰ ਮੁਢਲਾ ਇਲਾਜ ਮੁਹੱਈਆ ਕਰਵਾਇਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੀਆਂ ਸਰਕਾਰਾਂ ਵੱਲੋਂ ਖੜ੍ਹੀਆਂ ਕੀਤੀਆਂ ਸਾਰੀਆਂ ਰੁਕਾਵਟਾਂ ਦੂਰ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰੇਕ ਤਬਕੇ ਨਾਲ ਮੀਟਿੰਗਾਂ ਕਰ ਰਹੀ ਹੈ ਤਾਂ ਕਿ ਹਰੇਕ ਪੰਜਾਬੀ ਦੀ ਵੱਧ ਤੋਂ ਵੱਧ ਮਦਦ ਕੀਤੀ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸੂਬੇ ਦੇ ਵਿਕਾਸ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਬਿਜਲੀ ਦੇ ਖੇਤਰ ਵਿੱਚ ਵੱਡੇ ਸੁਧਾਰ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਆਉਂਦੇ ਸਮੇਂ ਵਿੱਚ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਨੂੰ ਵੀ ਸਸਤੀ ਬਿਜਲੀ ਮਿਲੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਉਦਯੋਗਿਕ ਤਰੱਕੀ ਰਾਹੀਂ ਸੂਬੇ ਦੀ ਆਰਥਿਕ ਖੁਸ਼ਹਾਲੀ ਨੂੰ ਵੱਡਾ ਹੁਲਾਰਾ ਦਿੱਤਾ ਜਾਵੇ।

Punjab Bani 12 March,2024
ਵਿੱਤੀ ਸਾਲ 2023-24 ਵਿੱਚ 71 ਲੱਖ ਘਰੇਲੂ ਖਪਤਕਾਰਾਂ ਨੂੰ ਮਿਲਿਆ ਜ਼ੀਰੋ ਬਿੱਲ ਦਾ ਲਾਭ: ਹਰਭਜਨ ਸਿੰਘ ਈ.ਟੀ.ਓ.

ਵਿੱਤੀ ਸਾਲ 2023-24 ਵਿੱਚ 71 ਲੱਖ ਘਰੇਲੂ ਖਪਤਕਾਰਾਂ ਨੂੰ ਮਿਲਿਆ ਜ਼ੀਰੋ ਬਿੱਲ ਦਾ ਲਾਭ: ਹਰਭਜਨ ਸਿੰਘ ਈ.ਟੀ.ਓ. ਕਿਹਾ, ਪਹਿਲਕਦਮੀ ਨੇ 90 ਫੀਸਦੀ ਘਰੇਲੂ ਖਪਤਕਾਰਾਂ ਨੂੰ ਰਾਹਤ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਚੰਡੀਗੜ੍ਹ, 12 ਮਾਰਚ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਚਾਲੂ ਵਿੱਤੀ ਸਾਲ 2023-24 ਦੌਰਾਨ ਹੁਣ ਤੱਕ ਸੂਬੇ ਦੇ ਕੁੱਲ 70,86,273 ਘਰੇਲੂ ਖਪਤਕਾਰਾਂ ਨੂੰ 'ਜ਼ੀਰੋ ਬਿਜਲੀ ਬਿੱਲ' ਪ੍ਰਾਪਤ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਦੇ 77,23,309 ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਅਤੇ 600 ਯੂਨਿਟ ਪ੍ਰਤੀ ਬਿਲਿੰਗ ਸਾਈਕਲ ਮੁਫਤ ਬਿਜਲੀ ਦੀ ਸਹੂਲਤ ਦਿੱਤੀ ਗਈ। ਬਿਜਲੀ ਮੰਤਰੀ ਨੇ ਕਿਹਾ ਕਿ ਇਸ ਤਰ੍ਹਾਂ ਵਿੱਤੀ ਸਾਲ 2021-22 ਵਿੱਚ 200 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ ਸਪਲਾਈ ਦਾ ਲਾਭ ਲੈਣ ਵਾਲੇ 22,48,065 ਖਪਤਕਾਰਾਂ ਦੇ ਮੁਕਾਬਲੇ ਲਾਭਪਾਤਰੀਆਂ ਦੀ ਗਿਣਤੀ ਵਿੱਚ ਮਹੱਤਵਪੂਰਨ ਵਾਧਾ ਦਰਜ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਧਦੀ ਮਹਿੰਗਾਈ ਅਤੇ ਖਾਸਤੌਰ ‘ਤੇ ਊਰਜਾ ਦੀਆਂ ਵੱਧ ਦੀਆਂ ਕੀਮਤਾਂ ਦੇ ਮੱਦੇਨਜ਼ਰ ਇਹ ਪਹਿਲਕਦਮੀ 90 ਪ੍ਰਤੀਸ਼ਤ ਘਰੇਲੂ ਖਪਤਕਾਰਾਂ ਨੂੰ ਰਾਹਤ ਪ੍ਰਦਾਨ ਕਰਨ ਵਿੱਚ ਮਦਦਗਾਰ ਸਾਬਤ ਹੋਈ ਹੈ। ਲਾਭਪਾਤਰੀਆਂ ਦਾ ਜ਼ਿਲ੍ਹਾਵਾਰ ਵੇਰਵਾ ਦਿੰਦਿਆਂ ਬਿਜਲੀ ਮੰਤਰੀ ਨੇ ਦੱਸਿਆ ਕਿ ਲੁਧਿਆਣਾ ਤੋਂ 7,43,631, ਪਟਿਆਲਾ ਤੋਂ 5,21,301, ਅੰਮ੍ਰਿਤਸਰ ਤੋਂ 5,15,352, ਹੁਸ਼ਿਆਰਪੁਰ ਤੋਂ 4,60,033, ਸ੍ਰੀ ਮੁਕਤਸਰ ਸਾਹਿਬ ਤੋਂ 4,13,788, ਗੁਰਦਾਸਪੁਰ ਤੋਂ 3,96,757, ਜਲੰਧਰ ਤੋਂ 3,95,369, ਰੋਪੜ ਤੋਂ 3,78,330, ਤਰਨਤਾਰਨ ਤੋਂ 3,30,010, ਕਪੂਰਥਲਾ ਤੋਂ 3,01,901, ਸ਼ਹੀਦ ਭਗਤ ਸਿੰਘ ਨਗਰ ਤੋਂ 2,96, 757, ਸਾਹਿਬਜਾਦਾ ਅਜੀਤ ਸਿੰਘ ਨਗਰ ਤੋਂ 2,88,499, ਬਠਿੰਡਾ ਤੋਂ 2,83,177, ਸ੍ਰੀ ਫਤਹਿਗੜ੍ਹ ਸਾਹਿਬ ਤੋਂ 2,57,264, ਸੰਗਰੂਰ ਤੋਂ 2,35,670, ਮੋਗਾ ਤੋਂ 2,13,871, ਬਰਨਾਲਾ ਤੋਂ 1,98,061, ਫਿਰੋਜ਼ਪੁਰ ਤੋਂ 1,93,159, ਮਾਨਸਾ ਤੋਂ 1,88,785, ਪਠਾਨਕੋਟ ਤੋਂ 1,70,039, ਫਰੀਦਕੋਟ ਤੋਂ 1,42,580, ਮਾਲੇਰਕੋਟਲਾ ਤੋਂ 97,553 ਅਤੇ ਫਾਜ਼ਿਲਕਾ ਤੋਂ 64,386 ਘਰੇਲੂ ਖਪਤਕਾਰਾਂ ਨੇ ਵਿੱਤੀ ਸਾਲ 2024-25 ਵਿੱਚ ਜ਼ੀਰੋ ਬਿਜਲੀ ਬਿੱਲ ਪ੍ਰਾਪਤ ਕੀਤਾ। ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਇਸ ਪ੍ਰਾਪਤੀ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਇਹ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਸਾਰਿਆਂ ਲਈ ਕਿਫਾਇਤੀ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਪ੍ਰਤੀ ਇਸ ਦੇ ਸਮਰਪਣ ਦਾ ਪ੍ਰਮਾਣ ਹੈ।

Punjab Bani 12 March,2024
ਜ਼ਿਲ੍ਹਾ ਅਧਿਕਾਰੀ ਗਲਤ ਜਾਣਕਾਰੀਆਂ ਤੇ ਸੂਚਨਾਵਾਂ ਦਾ ਤੁਰੰਤ ਖੰਡਨ ਕਰਨ: ਸਿਬਿਨ ਸੀ

ਜ਼ਿਲ੍ਹਾ ਅਧਿਕਾਰੀ ਗਲਤ ਜਾਣਕਾਰੀਆਂ ਤੇ ਸੂਚਨਾਵਾਂ ਦਾ ਤੁਰੰਤ ਖੰਡਨ ਕਰਨ: ਸਿਬਿਨ ਸੀ - ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਉੱਚ ਪੱਧਰੀ ਮੀਟਿੰਗ - ਜ਼ਿਲ੍ਹੇ 'ਚ ਵਾਪਰਨ ਵਾਲੀ ਕਿਸੇ ਵੀ ਘਟਨਾ ਦੀ ਜਾਣਕਾਰੀ ਤੁਰੰਤ ਮੁਹੱਈਆ ਕਰਵਾਉਣ ਦੇ ਨਿਰਦੇਸ਼ - ਜ਼ਿਲ੍ਹਾ ਅਧਿਕਾਰੀਆਂ ਨੂੰ ਸਿਆਸੀ ਪਾਰਟੀਆਂ ਵੱਲੋਂ ਮੰਗੀਆਂ ਇਜਾਜ਼ਤਾਂ ਸਮੇਂ ਸਿਰ ਦੇਣ ਦੀਆਂ ਹਦਾਇਤਾਂ - ਚੋਣਾਂ ਦੌਰਾਨ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਯੋਗ ਵਰਤੋਂ ਕਰਨ ਲਈ ਕਿਹਾ ਚੰਡੀਗੜ੍ਹ, 12 ਮਾਰਚ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸਾਰੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਹਦਾਇਤ ਕੀਤੀ ਹੈ ਕਿ ਲੋਕ ਸਭਾ ਚੋਣਾਂ-2024 ਦੌਰਾਨ ਜੇਕਰ ਕਿਸੇ ਵੀ ਪ੍ਰਕਾਰ ਦੀ ਕੋਈ ਗਲਤ ਜਾਣਕਾਰੀ ਜਾਂ ਸੂਚਨਾ ਫੈਲਦੀ ਹੈ ਤਾਂ ਉਸ ਦਾ ਖੰਡਨ ਤੁਰੰਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਮਕਸਦ ਲਈ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਯੋਗ ਵਰਤੋਂ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਜ਼ੋਰ ਦਿੱਤਾ ਕਿ ਚੋਣਾਂ ਦੌਰਾਨ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਵੋਟਰਾਂ ਤੱਕ ਜ਼ਰੂਰੀ ਸੰਦੇਸ਼ ਅਤੇ ਜਾਣਕਾਰੀਆਂ ਪਹੁੰਚਾਉਣ ਲਈ ਵੀ ਕੀਤੀ ਜਾਵੇ। ਮੁੱਖ ਚੋਣ ਅਧਿਕਾਰੀ ਦੇ ਦਫਤਰ ਵਿਚ ਵੀਡੀਓ ਕਾਨਫਰੰਸਿੰਗ ਜ਼ਰੀਏ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਇਕ ਉੱਚ ਪੱਧਰੀ ਮੀਟਿੰਗ ਕਰਦਿਆਂ ਸਿਬਿਨ ਸੀ ਨੇ ਕਿਹਾ ਕਿ ਚੋਣਾਂ ਬਿਨਾਂ ਪੱਖਪਾਤ ਤੋਂ ਪਾਰਦਰਸ਼ੀ ਅਤੇ ਬਿਨਾਂ ਕਿਸੇ ਦਬਾਅ ਦੇ ਕਰਵਾਈਆ ਜਾਣ। ਉਨ੍ਹਾਂ ਕਿਹਾ ਕਿ ਚੋਣ ਅਮਲਾ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਨੂੰ ਇੰਨ-ਬਿੰਨ ਲਾਗੂ ਕਰਵਾਉਣ ਲਈ ਪਾਬੰਦ ਹੈ ਅਤੇ ਕਿਸੇ ਵੀ ਪ੍ਰਕਾਰ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਲਾਹਪ੍ਰਵਾਹੀ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਕਿਸੇ ਵੀ ਪ੍ਰਕਾਰ ਦੀ ਸ਼ਿਕਾਇਤ ਦਾ ਨਿਪਟਾਰਾ ਭਾਰਤੀ ਚੋਣ ਕਮਿਸ਼ਨ ਵੱਲੋਂ ਤੈਅ ਸਮਾਂ ਸੀਮਾ ਅੰਦਰ ਕੀਤਾ ਜਾਣਾ ਲਾਜ਼ਮੀ ਹੈ। ਉਨ੍ਹਾਂ ਹਦਾਇਤ ਕੀਤੀ ਕਿ ਕਿਸੇ ਵੀ ਜ਼ਿਲ੍ਹੇ ਵਿਚ ਜੇਕਰ ਕੋਈ ਘਟਨਾ ਵਾਪਰਦੀ ਹੈ ਤਾਂ ਇਸ ਦੀ ਤੁਰੰਤ ਸੂਚਨਾ ਦਿੱਤੀ ਜਾਵੇ ਤਾਂ ਜੋ ਲੋੜੀਂਦੇ ਕਦਮ ਚੁੱਕੇ ਜਾ ਸਕਣ। ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨੂੰ ਚੋਣਾਂ ਦੌਰਾਨ ਫੁਰਤੀ ਅਤੇ ਚੁਸਤੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਸਿਬਿਨ ਸੀ ਨੇ ਕਿਹਾ ਕਿ ਪੋਲਿੰਗ ਪ੍ਰਤੀਸ਼ਤਤਾ ਵਧਾਉਣ ਲਈ 'ਇਸ ਵਾਰ 70 ਪਾਰ' ਦੇ ਨਾਅਰੇ ਨੂੰ ਅਮਲੀ ਜਾਮਾ ਪਹਿਣਾਉਣ ਲਈ ਸਾਰੇ ਜ਼ਿਲ੍ਹੇ ਉਨ੍ਹਾਂ ਇਲਾਕਿਆਂ ਦੀ ਸ਼ਨਾਖਤ ਕਰਕੇ ਗਤੀਵਿਧੀਆਂ ਵਧਾਉਣ ਜਿੱਥੇ ਪਿਛਲੀਆਂ ਚੋਣਾਂ ਦੌਰਾਨ ਵੋਟ ਪ੍ਰਤੀਸ਼ਸ਼ਤਾ ਘੱਟ ਰਹੀ ਸੀ। ਇਸਦੇ ਨਾਲ ਹੀ ਉਨ੍ਹਾਂ ਨਿਰਦੇਸ਼ ਦਿੱਤੇ ਕਿ ਚੋਣ ਪ੍ਰਕਿਰਿਆ ਦੌਰਾਨ ਜੇਕਰ ਕੋਈ ਵੀ ਸਿਆਸੀ ਪਾਰਟੀ ਕਿਸੇ ਪ੍ਰਕਾਰ ਦੀ ਇਜਾਜ਼ਤ ਮੰਗਦੀ ਹੈ ਤਾਂ ਉਸ ਦਾ ਨਿਪਟਾਰਾ ਨਿਰਧਾਰਿਤ ਸਮਾਂ ਸੀਮਾ ਅੰਦਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅਧਿਕਾਰੀ ਸਿਆਸੀ ਪਾਰਟੀਆਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੇ ਨੁਮਾਇੰਦਿਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਨਿਯਮਾਂ ਤੋਂ ਜਾਣੂੰ ਕਰਵਾਉਂਦੇ ਰਹਿਣ। ਉਨ੍ਹਾਂ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਕਿਹਾ ਕਿ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਸਾਰੀਆਂ ਸਰਕਾਰੀ ਇਮਾਰਤਾਂ 'ਤੇ ਲੱਗੀਆਂ ਸਿਆਸੀ ਸਖਸ਼ੀਅਤਾਂ ਦੀਆਂ ਤਸਵੀਰਾਂ ਨੂੰ ਹਟਾਉਣ/ਢੱਕਣ ਲਈ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਨੂੰ ਹੁਣ ਤੋਂ ਹੀ ਹਦਾਇਤਾਂ ਜਾਰੀ ਕਰ ਦਿੱਤੀਆਂ ਜਾਣ। ਇਸ ਦੇ ਨਾਲ ਹੀ ਮੁੱਖ ਚੋਣ ਅਧਿਕਾਰੀ ਨੇ ਚੋਣ ਅਮਲੇ ਅਤੇ ਵੋਟਰਾਂ ਨੂੰ ਜ਼ਰੂਰੀ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਅਤੇ ਸਰਬੋਤਮ ਪੋਲਿੰਗ ਸਟੇਸ਼ਨ ਬਣਾਉਣ ਲਈ ਜ਼ਿਲ੍ਹਾ ਅਧਿਕਾਰੀਆਂ ਨੂੰ ਪ੍ਰੇਰਿਤ ਕੀਤਾ। ਇਸ ਮੌਕੇ ਸਿਬਿਨ ਸੀ ਨੇ ਸਾਰੇ ਜਿਲ੍ਹਿਆਂ ਦੀਆਂ ਚੋਣ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕੀਤੀ ਤੇ ਫੀਡਬੈਕ ਵੀ ਲਈ। ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾਂ-ਨਿਰਦੇਸ਼ ਜਾਰੀ ਕੀਤੇ ਅਤੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਬਣਾਈਆਂ ਜਾਣ ਵਾਲੀਆਂ ਕਮੇਟੀਆਂ/ਟੀਮਾਂ/ਸੈੱਲਾਂ ਨੂੰ ਸਮੇਂ ਸਿਰ ਬਣਾ ਲੈਣ ਲਈ ਕਿਹਾ। ਮੀਟਿੰਗ ਦੌਰਾਨ ਏਡੀਜੀਪੀ-ਕਮ-ਲੋਕ ਸਭਾ ਚੋਣਾਂ ਦੇ ਨੋਡਲ ਅਧਿਕਾਰੀ ਐਮ.ਐਮ. ਫਾਰੂਕੀ ਨੇ ਚੋਣਾਂ ਦੌਰਾਨ ਸੁਰੱਖਿਆ ਨਾਲ ਜੁੜੇ ਮੁੱਦਿਆਂ ਬਾਬਤ ਵਿਸਥਾਰ ਵਿਚ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਅਤੇ ਬਾਕੀ ਸੁਰੱਖਿਆ ਫੋਰਸਾਂ ਚੋਣਾਂ ਨੂੰ ਪਾਰਦਰਸ਼ੀ ਅਤੇ ਸ਼ਾਤੀ ਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਵਚਨਬੱਧ ਹਨ। ਮੀਟਿੰਗ ਦੌਰਾਨ ਵਧੀਕ ਮੁੱਖ ਚੋਣ ਅਧਿਕਾਰੀ ਹਰੀਸ਼ ਨੱਈਅਰ ਤੇ ਅਭਿਜੀਤ ਕਪਲਿਸ਼, ਜੁਆਇੰਟ ਮੁੱਖ ਚੋਣ ਅਧਿਕਾਰੀ ਸਕੱਤਰ ਸਿੰਘ ਬੱਲ ਤੋਂ ਇਲਾਵਾ ਮੁੱਖ ਚੋਣ ਅਧਿਕਾਰੀ ਦੇ ਦਫਤਰ ਵਿਚਲੇ ਹੋਰ ਅਧਿਕਾਰੀ ਤੇ ਪੰਜਾਬ ਪੁਲਿਸ ਦੇ ਅਧਿਕਾਰੀ ਹਾਜ਼ਰ ਸਨ।

Punjab Bani 12 March,2024
ਪੰਜਾਬ ਸਰਕਾਰ ਖੇਤੀਬਾੜੀ ਵਾਸਤੇ ਮੁਹੱਈਆ ਕਰਾਵੇਗੀ 90 ਹਜ਼ਾਰ ਨਵੇਂ ਸੋਲਰ ਪੰਪ: ਅਮਨ ਅਰੋੜਾ

ਪੰਜਾਬ ਸਰਕਾਰ ਖੇਤੀਬਾੜੀ ਵਾਸਤੇ ਮੁਹੱਈਆ ਕਰਾਵੇਗੀ 90 ਹਜ਼ਾਰ ਨਵੇਂ ਸੋਲਰ ਪੰਪ: ਅਮਨ ਅਰੋੜਾ • ਕਿਸਾਨਾਂ ਨੂੰ ਸੋਲਰ ਪੰਪਾਂ ਲਈ ਮਿਲੇਗੀ 60 ਫੀਸਦੀ ਸਬਸਿਡੀ * ਖੇਤੀਬਾੜੀ ਲਈ ਸੋਲਰ ਪੰਪ ਦੇਣ ਦੀ ਯੋਜਨਾ ਨੂੰ ਪੜਾਅਵਾਰ ਲਾਗੂ ਕੀਤਾ ਜਾਵੇਗਾ: ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਚੰਡੀਗੜ੍ਹ, 12 ਮਾਰਚ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੂਰਜੀ ਊਰਜਾ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਣਾਉਣ ਅਤੇ ਖੇਤੀਬਾੜੀ ਸੈਕਟਰ ਨੂੰ ਕਾਰਬਨ-ਰਹਿਤ ਕਰਨ ਲਈ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਸੂਬੇ ਦੇ ਕਿਸਾਨਾਂ ਨੂੰ ਖੇਤੀਬਾੜੀ ਵਾਸਤੇ 90,000 ਨਵੇਂ ਸੌਰ ਊਰਜਾ ਪੰਪ ਮੁਹੱਈਆ ਕਰਵਾਏ ਜਾਣਗੇ। ਇਹ ਜਾਣਕਾਰੀ ਅੱਜ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਪੰਜਾਬ ਵਿਧਾਨ ਸਭਾ ਵਿੱਚ ਦਿੱਤੀ। ਉਹ ਸ਼ੁਤਰਾਣਾ ਤੋਂ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਵੱਲੋਂ ਪੁੱਛੇ ਸਵਾਲ ਦਾ ਜਵਾਬ ਦੇ ਰਹੇ ਸਨ। ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪਹਿਲੇ ਪੜਾਅ ਅਧੀਨ 20,000 ਖੇਤੀ ਸੋਲਰ ਪੰਪ-ਸੈੱਟ ਮੁਹੱਈਆ ਕਰਵਾਏ ਜਾਣਗੇ ਅਤੇ ਬਾਕੀ 70,000 ਸੋਲਰ ਪੰਪ ਦੂਜੇ ਪੜਾਅ ਵਿੱਚ ਦਿੱਤੇ ਜਾਣਗੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਡਾਰਕ ਜ਼ੋਨਜ਼ (ਧਰਤੀ ਹੇਠਲੇ ਪਾਣੀ ਦੀ ਕਿੱਲਤ ਵਾਲੇ ਖੇਤਰ) ਵਿੱਚ ਇਹ ਸੋਲਰ ਪੰਪ ਉਨ੍ਹਾਂ ਕਿਸਾਨਾਂ ਨੂੰ ਅਲਾਟ ਕੀਤੇ ਜਾਣਗੇ, ਜੋ ਆਪਣੇ ਖੇਤਾਂ ਵਿੱਚ ਫੁਹਾਰਾ ਅਤੇ ਤੁਪਕਾ ਸਿੰਚਾਈ ਪ੍ਰਣਾਲੀ ਦੀ ਵਰਤੋਂ ਕਰ ਰਹੇ ਹਨ। ਹਾਲਾਂਕਿ ਜਿਹੜੇ ਕਿਸਾਨਾਂ ਦੀ ਜ਼ਮੀਨ ਡਾਰਕ ਜ਼ੋਨ ਵਿੱਚ ਨਹੀਂ ਆਉਂਦੀ ਉਨ੍ਹਾਂ ਉੱਤੇ ਫੁਹਾਰਾ ਤੇ ਤੁਪਕਾ ਸਿੰਜਾਈ ਸਿਸਟਮ ਦੀ ਸ਼ਰਤ ਲਾਗੂ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸੋਲਰ ਪੰਪਾਂ ਲਈ 60 ਫੀਸਦੀ ਸਬਸਿਡੀ ਦਿੱਤੀ ਜਾਵੇਗੀ। ਹਲਕਾ ਸਨੌਰ ਦੇ ਸਰਕਾਰੀ ਸਕੂਲਾਂ ਦੀਆਂ ਛੱਤਾਂ 'ਤੇ ਸੋਲਰ ਪੈਨਲ ਲਗਾਉਣ ਸਬੰਧੀ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਵੱਲੋਂ ਪੁੱਛੇ ਸਵਾਲ ਦੇ ਜਵਾਬ 'ਚ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸਨੌਰ ਹਲਕੇ ਦੇ ਸਰਕਾਰੀ ਸਕੂਲਾਂ 'ਚ 75 ਕਿਲੋਵਾਟ ਦੀ ਸਮਰੱਥਾ ਵਾਲੇ 15 ਸੋਲਰ ਰੂਫਟਾਪ ਪੀ.ਵੀ. ਪੈਨਲ ਪਹਿਲਾਂ ਹੀ ਲਗਾਏ ਜਾ ਚੁੱਕੇ ਹਨ| ਉਨ੍ਹਾਂ ਕਿਹਾ ਕਿ ਫੰਡਾਂ ਦੀ ਪ੍ਰਵਾਨਗੀ ਤੋਂ ਬਾਅਦ ਹਲਕੇ ਦੇ ਹੋਰ ਸਰਕਾਰੀ ਸਕੂਲਾਂ ਦੀਆਂ ਛੱਤਾਂ ‘ਤੇ ਵੀ ਸੋਲਰ ਪੀ.ਵੀ. ਪੈਨਲ ਲਗਾ ਦਿੱਤੇ ਜਾਣਗੇ। ਸਰਕਾਰੀ ਅਤੇ ਅਰਧ-ਸਰਕਾਰੀ ਅਦਾਰਿਆਂ ਨੂੰ ਸੂਰਜੀ ਊਰਜਾ ਅਧੀਨ ਲਿਆਉਣ ਸਬੰਧੀ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਸਵਾਲ ਦੇ ਜਵਾਬ ਵਿੱਚ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਦੱਸਿਆ ਕਿ ਹਸਪਤਾਲਾਂ ਅਤੇ ਸਕੂਲਾਂ ਸਮੇਤ ਸਰਕਾਰੀ ਅਤੇ ਅਰਧ-ਸਰਕਾਰੀ ਸੰਸਥਾਵਾਂ ਵਿੱਚ 19.784 ਮੈਗਾਵਾਟ ਦੀ ਸਮਰੱਥਾ ਵਾਲੇ 3355 ਰੂਫ਼ਟਾਪ ਸੋਲਰ ਪਾਵਰ ਪਲਾਂਟ ਲਗਾਏ ਗਏ ਹਨ। ਇਸ ਤੋਂ ਇਲਾਵਾ 317 ਸਕੂਲਾਂ ਵਿੱਚ 1.8 ਮੈਗਾਵਾਟ ਦੀ ਸਮਰੱਥਾ ਵਾਲੇ ਐਸ.ਪੀ.ਵੀ. ਪਲਾਂਟ ਵੀ ਲਗਾਏ ਜਾ ਰਹੇ ਹਨ। ਇਸ ਦੇ ਨਾਲ ਹੀ ਗਰਿੱਡ ਕੁਨੈਕਟਡ ਰੂਫਟਾਪ ਸੋਲਰ ਪਾਵਰ ਪ੍ਰੋਗਰਾਮ ਦੇ ਦੂਜੇ ਪੜਾਅ ਦਾ ਜ਼ਿੰਮਾ ਪੀ.ਐੱਸ.ਪੀ.ਸੀ.ਐੱਲ. ਨੂੰ ਸੌਂਪਿਆ ਗਿਆ ਹੈ, ਜਿਸ ਵੱਲੋਂ ਸੂਬੇ ਵਿੱਚ ਘਰੇਲੂ ਸੈਕਟਰ ਵਿੱਚ ਰੂਫਟਾਪ ਸੋਲਰ ਪ੍ਰੋਗਰਾਮ ਲਾਗੂ ਕੀਤਾ ਜਾ ਰਿਹਾ ਹੈ।

Punjab Bani 12 March,2024
ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਵੇਲੇ ਸੂਬਾ ਸਰਕਾਰ ਨੂੰ ਨਜ਼ਰਅੰਦਾਜ਼ ਕਰ ਕੇ ਪੰਜਾਬ ਦੇ ਲੋਕਾਂ ਦਾ ਨਿਰਾਦਰ ਕਰ ਰਹੀ ਹੈ ਕੇਂਦਰ ਸਰਕਾਰਃ ਮੁੱਖ ਮੰਤਰੀ

ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਵੇਲੇ ਸੂਬਾ ਸਰਕਾਰ ਨੂੰ ਨਜ਼ਰਅੰਦਾਜ਼ ਕਰ ਕੇ ਪੰਜਾਬ ਦੇ ਲੋਕਾਂ ਦਾ ਨਿਰਾਦਰ ਕਰ ਰਹੀ ਹੈ ਕੇਂਦਰ ਸਰਕਾਰਃ ਮੁੱਖ ਮੰਤਰੀ ਪ੍ਰਧਾਨ ਮੰਤਰੀ ਹਰੇਕ ਚੀਜ਼ ਦਾ ਸਿਹਰਾ ਲੈਣ ਦੀ ਖ਼ਬਤ ਦਾ ਸ਼ਿਕਾਰ ਕੇਂਦਰ ਸਰਕਾਰ ਨੂੰ ਪੰਜਾਬ ਵਿਰੋਧੀ ਪੈਂਤੜੇ ਤੋਂ ਪੀੜਤ ਦੱਸਿਆ ਵੱਖ-ਵੱਖ ਖੇਤਰਾਂ ਵਿੱਚ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਗਿਣਾਈਆਂ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹਰੇਕ ਭਾਈਵਾਲ਼ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਨੀਤੀਆਂ ਬਣਾਈਆਂ ਅਤੇ ਲਾਗੂ ਕੀਤੀਆਂ ਜਾ ਰਹੀਆਂ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਫੁੱਟ-ਪਾਊ ਰਾਜਨੀਤੀ ਦੇ ਏਜੰਡੇ ਤੋਂ ਦੂਰ ਰਹਿਣ ਦੀ ਅਪੀਲ ਲੋਕਾਂ ਨੂੰ ਜਮਹੂਰੀਅਤ ਦੇ ਮੇਲੇ ਚੋਣਾਂ ਵਿੱਚ ਜੋਸ਼ ਨਾਲ ਹਿੱਸਾ ਲੈਣ ਲਈ ਕਿਹਾ ਚੰਡੀਗੜ੍ਹ, 12 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਪ੍ਰਾਜੈਕਟਾਂ ਨਾਲ ਸਬੰਧਤ ਸਮਾਗਮਾਂ ਵਿੱਚ ਚੁਣੀ ਹੋਈ ਸੂਬਾ ਸਰਕਾਰ ਨੂੰ ਨਜ਼ਰਅੰਦਾਜ਼ ਕਰ ਕੇ ਪੰਜਾਬ ਦੇ ਲੋਕਾਂ ਦੇ ਫ਼ਤਵੇ ਦਾ ਅਪਮਾਨ ਕੀਤਾ ਜਾ ਰਿਹਾ ਹੈ। ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸੂਬੇ ਦੇ ਸੱਤ ਰੇਲਵੇ ਸਟੇਸ਼ਨਾਂ ਨੂੰ ਅਪਗ੍ਰੇਡ ਕਰਨ ਦੇ ਕੰਮ ਦਾ ਉਦਘਾਟਨ ਕਰ ਰਹੇ ਹਨ ਪਰ ਬਦਕਿਸਮਤੀ ਨਾਲ ਪੰਜਾਬ ਦੇ ਲੋਕਾਂ ਅਤੇ ਪੰਜਾਬ ਸਰਕਾਰ ਨੂੰ ਇਸ ਲਈ ਸੱਦਾ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਮੀਡੀਆ ਸਾਹਮਣੇ ਫੋਕੀ ਸ਼ੋਹਰਤ ਹਾਸਲ ਕਰਨ ਲਈ ਬਹੁਤ ਨੀਵਾਂ ਡਿੱਗ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਵਿਕਾਸ ਨੂੰ ਦਰਸਾਉਣ ਵਾਲੇ ਸਮਾਗਮਾਂ ਦੇ ਇਸ ਤਰ੍ਹਾਂ ਦੇ ਸਿਆਸੀਕਰਨ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਇਹ ਦੇਸ਼ ਦੇ ਹਿੱਤ ਵਿੱਚ ਨਹੀਂ ਹੈ, ਉਨ੍ਹਾਂ ਕਿਹਾ ਕਿ ਇਹ ਆਪਣੀ ਸਰਕਾਰ ਚੁਣਨ ਵਾਲੇ ਤਿੰਨ ਕਰੋੜ ਲੋਕਾਂ ਦੇ ਫਤਵੇ ਦਾ ਘੋਰ ਅਪਮਾਨ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਦੇਸ਼ ਦੀ ਸਿਖਰਲੀ ਲੀਡਰਸ਼ਿਪ ‘ਕੰਮਾਂ ਦਾ ਸਿਹਰਾ’ ਲੈਣ ਲਈ ਅਜਿਹੇ ਹੋਛੇ ਉਧੇੜ-ਬੁਣ ਵਿੱਚ ਉਲਝੀ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਬਹੁਤ ਸੂਝਵਾਨ ਹਨ ਅਤੇ ਉਹ ਚੰਗੀ ਤਰ੍ਹਾਂ ਜਾਣਦੇ ਹਨ ਕਿ ਜ਼ਮੀਨੀ ਪੱਧਰ 'ਤੇ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਲਈ ਕੁਝ ਵੀ ਠੋਸ ਨਹੀਂ ਕੀਤਾ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਜਦੋਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਲੋਕਾਂ ਨੂੰ ਗੁਮਰਾਹ ਕਰਨ ਲਈ ਤਰ੍ਹਾਂ-ਤਰ੍ਹਾਂ ਦੇ ਹੱਥਕੰਡੇ ਵਰਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਮੋਦੀ ਸਰਕਾਰ ਪੰਜਾਬ ਵਿਰੋਧੀ ਖ਼ਬਤ ਦਾ ਸ਼ਿਕਾਰ ਰਹੀ ਹੈ, ਜਿਸ ਕਾਰਨ ਉਹ ਸੂਬੇ ਨੂੰ ਬਰਬਾਦ ਕਰਨ 'ਤੇ ਤੁਲੀ ਹੋਈ ਹੈ। ਭਗਵੰਤ ਸਿੰਘ ਮਾਨ ਨੇ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਹ ਗੈਰਵਾਜਬ ਹੈ। ਉਨ੍ਹਾਂ ਆਰ.ਡੀ.ਐਫ. ਅਤੇ ਐਨ.ਐਚ.ਐਮ. ਦੇ ਫੰਡ ਰੋਕਣ ਲਈ ਕੇਂਦਰ ਸਰਕਾਰ ਦੀ ਨਿਖੇਧੀ ਕੀਤੀ, ਜਿਸ ਨਾਲ ਸੂਬੇ ਦੇ ਵਿਕਾਸ ਵਿੱਚ ਅੜਿੱਕੇ ਡਾਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅੱਠ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਫੰਡਾਂ ਨੂੰ ਗਲਤ ਤਰੀਕੇ ਨਾਲ ਰੋਕਿਆ ਗਿਆ ਹੈ, ਜੋ ਸੂਬੇ ਨਾਲ ਸਰਾਸਰ ਧੱਕਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ, ਜਿਸ ਲਈ ਵੱਡੇ ਪੱਧਰ 'ਤੇ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਲੋਕਾਂ ਦੀ ਭਲਾਈ ਲਈ ਲੋਕਾਂ ਨਾਲ ਸਲਾਹ-ਮਸ਼ਵਰਾ ਕਰ ਕੇ ਨੀਤੀਆਂ ਬਣਾਈਆਂ ਜਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਕੋਨੇ-ਕੋਨੇ ਦਾ ਦੌਰਾ ਕਰ ਕੇ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਸਰਕਾਰ-ਕਿਸਾਨ ਮਿਲਣੀਆਂ ਕਾਰਵਾਈਆਂ ਗਈਆਂ ਸਨ, ਜਿਸ ਤੋਂ ਬਾਅਦ ਕਿਸਾਨਾਂ ਨਾਲ ਸਲਾਹ-ਮਸ਼ਵਰਾ ਕਰਕੇ ਸੂਬੇ ਦੀ ਖੇਤੀ ਬਾਰੇ ਰੂਪ-ਰੇਖਾ ਉਲੀਕੀ ਗਈ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਪਾਰੀਆਂ ਅਤੇ ਉਦਯੋਗਪਤੀਆਂ ਦੇ ਲਟਕਦੇ ਮਸਲਿਆਂ ਨੂੰ ਹੱਲ ਕਰਨ ਲਈ ਸਰਕਾਰ-ਵਪਾਰ ਮਿਲਣੀਆਂ ਕਰਵਾ ਰਹੀ ਰਹੀ ਹੈ। ਭਗਵੰਤ ਸਿੰਘ ਮਾਨ ਨੇ ਵਪਾਰੀਆਂ ਤੋਂ ਪ੍ਰਾਪਤ ਸੁਝਾਵਾਂ ਅਨੁਸਾਰ ਸੂਬਾ ਸਰਕਾਰ ਵੱਲੋਂ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਕਈ ਅਹਿਮ ਫੈਸਲੇ ਲਏ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਿਹਤ ਬੀਮਾ ਸਕੀਮ ਦੇ ਲਾਭਾਂ ਵਿੱਚ ਵਾਧਾ ਕਰਨ ਦੀ ਵਪਾਰੀਆਂ ਦੀ ਮੰਗ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਮੌਜੂਦਾ ਇਕ ਕਰੋੜ ਰੁਪਏ ਦੀ ਬਜਾਏ ਦੋ ਕਰੋੜ ਰੁਪਏ ਤੱਕ ਦਾ ਕਾਰੋਬਾਰ ਕਰਨ ਵਾਲੇ ਵਪਾਰੀਆਂ ਨੂੰ ਇਸ ਸਕੀਮ ਦਾ ਲਾਭ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਦੇ ਇੱਕ ਲੱਖ ਤੋਂ ਵੱਧ ਵਪਾਰੀਆਂ ਨੂੰ ਫਾਇਦਾ ਹੋਵੇਗਾ ਕਿਉਂਕਿ ਉਹ ਇਸ ਸਕੀਮ ਤਹਿਤ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾ ਸਕਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਇੱਕ ਹੋਰ ਇਤਿਹਾਸਕ ਪਹਿਲਕਦਮੀ ਕਰਦਿਆਂ 'ਸਰਕਾਰ ਤੁਹਾਡੇ ਦੁਆਰ' ਸਕੀਮ ਸ਼ੁਰੂ ਕੀਤੀ ਹੈ, ਜਿਸ ਦਾ ਉਦੇਸ਼ ਸਰਕਾਰ ਨੂੰ ਲੋਕਾਂ ਦੇ ਬੂਹੇ 'ਤੇ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰਾਂ ਚੰਡੀਗੜ੍ਹ ਤੋਂ ਚਲਦੀਆਂ ਸਨ ਪਰ ਹੁਣ ਪਿੰਡਾਂ ਤੋਂ ਚਲਾਈਆਂ ਜਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਇਕੋ-ਇਕ ਉਦੇਸ਼ ਸਰਕਾਰੀ ਦਫ਼ਤਰਾਂ ਵਿੱਚ ਬੈਠ ਕੇ ਕੰਮ ਚਲਾਉਣ ਦੇ ਪੁਰਾਣੇ ਰੁਝਾਨ ਦੀ ਬਜਾਏ ਅਫ਼ਸਰਾਂ ਨੂੰ ਫੀਲਡ ਵਿੱਚ ਭੇਜ ਕੇ ਲੋਕਾਂ ਦੇ ਕੰਮਕਾਜ ਨੂੰ ਯਕੀਨੀ ਬਣਾਉਣਾ ਹੈ। ਮੁੱਖ ਮੰਤਰੀ ਨੇ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਦੇ ਸਰਮਾਏ ਨੂੰ ਬੇਰਹਿਮੀ ਨਾਲ ਲੁੱਟਣ ਲਈ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਕਾਰਜਭਾਰ ਸੰਭਾਲਣ ਤੋਂ ਬਾਅਦ ਇਕ-ਇਕ ਪੈਸਾ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਖਰਚਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਰਕਾਰੀ ਖਜ਼ਾਨੇ ਵਿੱਚ ਹੁੰਦੀ ਲੁੱਟ ਦੀਆਂ ਚੋਰ ਮੋਰੀਆਂ ਬੰਦ ਕੀਤੀਆਂ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਦੀ ਭਲਾਈ ਲਈ ਇੱਕ-ਇੱਕ ਪੈਸਾ ਸਮਝਦਾਰੀ ਨਾਲ ਖਰਚਿਆ ਜਾਵੇ। ਮੁੱਖ ਮੰਤਰੀ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਭਰੋਸਾ ਦਿਵਾਇਆ ਕਿ ਸੂਬੇ ਵਿੱਚ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਉਨ੍ਹਾਂ ਸਾਰਿਆਂ ਨੂੰ ਢੁਕਵੀਂ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਹਰ ਪਾਰਟੀ ਨੂੰ ਲੋਕਾਂ ਤੋਂ ਵੋਟਾਂ ਮੰਗਣ ਦਾ ਜਾਇਜ਼ ਹੱਕ ਹੈ ਅਤੇ ਸੂਬਾ ਸਰਕਾਰ ਸੁਰੱਖਿਆ ਅਤੇ ਸੁਖਾਵੇਂ ਮਾਹੌਲ ਨੂੰ ਯਕੀਨੀ ਬਣਾ ਕੇ ਸਾਰਿਆਂ ਨੂੰ ਬਰਾਬਰੀ ਦਾ ਮਾਹੌਲ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਸਮੂਹ ਸਿਆਸੀ ਪਾਰਟੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਵੋਟਰਾਂ ਦਾ ਫਿਰਕੂ ਆਧਾਰ 'ਤੇ ਧਰੁਵੀਕਰਨ ਕਰਨ ਦੀਆਂ ਘਟੀਆਂ ਚਾਲਾਂ ਵਿਚ ਸ਼ਾਮਲ ਨਾ ਹੋ ਕੇ ਫੁੱਟ ਪਾਊ ਰਾਜਨੀਤੀ ਦੇ ਏਜੰਡੇ ਤੋਂ ਦੂਰ ਰਹਿਣ। ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਲੋਕਤੰਤਰ ਦਾ ਤਿਉਹਾਰ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਅਤੇ ਲੋਕਾਂ ਨੂੰ ਇਸ ਵਿੱਚ ਪੂਰੇ ਜੋਸ਼ ਨਾਲ ਹਿੱਸਾ ਲੈਣਾ ਚਾਹੀਦਾ ਹੈ। ਸਿਆਸੀ ਵਿਰੋਧੀਆਂ ਨੂੰ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਆਸ ਪ੍ਰਗਟਾਈ ਕਿ ਇਹ ਚੋਣਾਂ ਦੇਸ਼ ਦੇ ਮਹਾਨ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਬੇਹੱਦ ਸਹਾਈ ਹੋਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਰਾਜਨੀਤੀ ਵਿੱਚ ਨੈਤਿਕਤਾ ਦੇ ਮੁਦਈ ਹਨ ਅਤੇ ਸਿਆਸੀ ਪਾਰਟੀਆਂ ਨੂੰ ਇੱਕ-ਦੂਜੇ ਵਿਰੁੱਧ ਚਿੱਕੜ ਉਛਾਲਣ ਅਤੇ ਨਿੱਜੀ ਹਮਲੇ ਕਰਨ ਤੋਂ ਗੁਰੇਜ਼ ਕਰ ਕੇ ਚੋਣਾਂ ਵਿੱਚ ਡਟਣਾ ਚਾਹੀਦਾ ਹੈ।

Punjab Bani 12 March,2024
ਪੰਜਾਬ ਨੂੰ ਕਰਜ਼ਾ ਮੁਕਤ, ਅਗਾਂਹਵਧੂ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਵਚਨਬੱਧ ਹਾਂ-ਮੁੱਖ ਮੰਤਰੀ

ਪੰਜਾਬ ਨੂੰ ਕਰਜ਼ਾ ਮੁਕਤ, ਅਗਾਂਹਵਧੂ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਵਚਨਬੱਧ ਹਾਂ-ਮੁੱਖ ਮੰਤਰੀ ਪਿਛਲੇ ਦੋ ਸਾਲਾਂ ਦੇ ਬਜਟ ਵਿੱਚ ਸੂਬੇ ਲਈ ਚੰਗੇ ਕੰਮਾਂ ਦੀ ਝਲਕ ਦਿਸੀ ਸੌੜੇ ਸਿਆਸੀ ਹਿੱਤਾਂ ਲਈ ਦਲ ਬਦਲਣ ਵਾਲੇ ਮੌਕਾਪ੍ਰਸਤ ਸਿਆਸਤਦਾਨਾਂ ਨੂੰ ਆੜੇ ਹੱਥੀਂ ਲਿਆ ਪੰਜਾਬੀਆਂ ਨੇ ਦੁਨੀਆ ਭਰ ਵਿੱਚ ਸਫਲਤਾ ਦਾ ਮੁਕਾਮ ਹਾਸਲ ਕੀਤਾ ਪਰ ਪਿਛਲੀਆਂ ਸਰਕਾਰਾਂ ਦੀ ਪਿਛਾਂਹਖਿੱਚੂ ਸੋਚ ਕਾਰਨ ਆਪਣੇ ਸੂਬੇ ਵਿੱਚ ਅੱਗੇ ਵਧਣ ਦੇ ਮੌਕੇ ਨਾ ਮਿਲੇ ਈ-ਬੱਸ ਸੇਵਾ ਪਟਿਆਲਾ ਵਿੱਚ ਕਾਰੋਬਾਰ ਤੇ ਵਪਾਰ ਨੂੰ ਵੱਡਾ ਹੁਲਾਰਾ ਦੇਵੇਗੀ ਪਟਿਆਲਾ ਵਿਖੇ ਹੋਈ ਸਰਕਾਰ-ਵਪਾਰ ਮਿਲਣੀ ਪਟਿਆਲਾ, 11 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਕਰਜ਼ਾ ਮੁਕਤ, ਅਗਾਂਹਵਧੂ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ। ਅੱਜ ਇੱਥੇ ‘ਸਰਕਾਰ-ਵਪਾਰ ਮਿਲਣੀ’ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਾਰਨ ਸੂਬੇ ਨੂੰ ਵਿਰਾਸਤ ਵਿੱਚ ਕਰਜ਼ੇ ਦੀ ਪੰਡ ਮਿਲੀ ਸੀ ਪਰ ਉਨ੍ਹਾਂ ਦੀ ਸਰਕਾਰ ਸੂਬੇ ਨੂੰ ਇਨ੍ਹਾਂ ਸੰਕਟਾਂ ਵਿੱਚੋਂ ਕੱਢਣ ਲਈ ਹਰ ਸੰਭਵ ਯਤਨ ਕਰੇਗੀ, ਜਿਸ ਲਈ ਪਹਿਲਾਂ ਹੀ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੋ ਸਾਲਾਂ ਦਾ ਬਜਟ ਸੂਬੇ ਵਿੱਚ ਮਾਲੀਆ ਵਿੱਚ ਵਾਧੇ ਸਮੇਤ ਚੰਗੀਆਂ ਗੱਲਾਂ ਨੂੰ ਦਰਸਾਉਂਦਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਸਿਲਸਿਲਾ ਜਾਰੀ ਰਹੇਗਾ। ਮੁੱਖ ਮੰਤਰੀ ਨੇ ਕਿਹਾ, “ਇਤਿਹਾਸ ਵਿੱਚ ਪੰਜਾਬ ਪਹਿਲੀ ਵਾਰ ਇਸ ਤਰ੍ਹਾਂ ਦੇ ਖੁਸ਼ੀਆਂ ਵਾਲੇ ਸਮਾਗਮ ਦੇਖ ਰਿਹਾ ਹੈ। ਇਸ ਤੋਂ ਪਹਿਲਾਂ ਸਮਾਗਮਾਂ ਵਿੱਚ ਸਿਰਫ਼ ਇਕ-ਦੂਜੇ ਉਤੇ ਸਿਆਸੀ ਚਿੱਕੜ ਸੁੱਟਿਆ ਜਾਂਦਾ ਸੀ ਪਰ ਹੁਣ ਅਜਿਹੇ ਸਮਾਗਮਾਂ ਵਿੱਚ ਖੁਸ਼ੀ ਦੇ ਜਸ਼ਨ ਮਨਾਏ ਜਾ ਰਹੇ ਹਨ। ਪਹਿਲੀ ਵਾਰ ਵਪਾਰੀ ਸੂਬੇ ਨੂੰ ਸਫਲਤਾ ਦੇ ਮੁਕਾਮ ਉਤੇ ਲਿਜਾਣ ਲਈ ਫੈਸਲੇ ਲੈਣ ਦਾ ਅਟੁੱਟ ਅੰਗ ਬਣੇ ਹਨ।” ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦੀ ਨੇਕ ਨੀਅਤ ਸਦਕਾ ਅੱਜ ਨਵੇਂ ਸਕੂਲ ਖੁੱਲ੍ਹ ਰਹੇ ਹਨ, ਨਵੇਂ ਹਸਪਤਾਲ ਬਣ ਰਹੇ ਹਨ, 90 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਦਿੱਤੀ ਜਾ ਰਹੀ ਹੈ, 43000 ਤੋਂ ਵੱਧ ਲੋਕਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਨੀਅਤ ਦੀ ਘਾਟ ਸੀ ਜਿਸ ਕਾਰਨ ਸੂਬਾ ਤਰੱਕੀ ਪੱਖੋਂ ਪੱਛੜ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸੂਬਾ ਸਰਕਾਰ ਪਿਛਲੀਆਂ ਸਰਕਾਰਾਂ ਦਾ ਪੰਜਾਬ ਵਿਰੋਧੀ ਚਿਹਰਾ ਬੇਨਕਾਬ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਆਗੂ ਮੌਕਾਪ੍ਰਸਤ ਹਨ ਜੋ ਸਿਰਫ਼ ਆਪਣੇ ਸਵਾਰਥਾਂ ਲਈ ਦਲ ਬਦਲਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਦਾ ਇਕੋ-ਇਕ ਏਜੰਡਾ ਆਪਣੇ ਪਰਿਵਾਰਕ ਮੈਂਬਰਾਂ ਨੂੰ ਸਿਆਸਤ ਵਿੱਚ ਫਿੱਟ ਕਰਨਾ ਹੈ ਪਰ ਲੋਕਾਂ ਵੱਲੋਂ ਇਨ੍ਹਾਂ ਨੂੰ ਵਾਰ-ਵਾਰ ਨਕਾਰ ਦਿੱਤਾ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਲੀਡਰਾਂ ਦੀ ਸੱਤਾ ਦੀ ਭੁੱਖ ਕਦੇ ਨਹੀਂ ਮਿਟਦੀ ਅਤੇ ਇਸ ਲਈ ਇਹ ਲੀਡਰ ਬਹਾਨੇਬਾਜ਼ੀ ਘੜ ਕੇ ਉਨ੍ਹਾਂ ਨਾਲ ਲੜਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਕੋਲ ਨਾ ਤਾਂ ਲੋਕ ਸੇਵਾ ਕਰਨ ਦੀ ਦੂਰਅੰਦੇਸ਼ ਪਹੁੰਚ ਹੈ ਅਤੇ ਨਾ ਹੀ ਕੋਈ ਜਜ਼ਬਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦਾ ਇੱਕੋ ਇੱਕ ਮਕਸਦ ਸੂਬੇ ਦੀ ਦੌਲਤ ਨੂੰ ਦੋਵੇਂ ਹੱਥੀਂ ਲੁੱਟਣਾ ਹੈ। ਉਨ੍ਹਾਂ ਕਿਹਾ ਕਿ ਉਦਯੋਗ ਨੂੰ ਬੁਨਿਆਦੀ ਢਾਂਚਾ ਚਾਹੀਦਾ ਹੈ ਅਤੇ ਅਸੀਂ ਨੌਜਵਾਨਾਂ ਲਈ ਨੌਕਰੀਆਂ ਅਤੇ ਸੂਬੇ ਦੀ ਤਰੱਕੀ ਲਈ ਟੈਕਸ ਚਾਹੁੰਦੇ ਹਾਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਰਕਲ ਸੂਬਾ ਸਰਕਾਰ ਦੀ ਉਦਯੋਗਿਕ ਨੀਤੀ ਦਾ ਆਧਾਰ ਹੈ, ਜਿਸ ਕਾਰਨ ਉਹ ਵਪਾਰੀਆਂ ਅਤੇ ਉਦਯੋਗਪਤੀਆਂ ਨਾਲ ਲਗਾਤਾਰ ਮੀਟਿੰਗਾਂ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ, “ਪੰਜਾਬੀ ਦੁਨੀਆਂ ਭਰ ਵਿੱਚ ਕਾਮਯਾਬ ਹਨ ਪਰ ਇਨ੍ਹਾਂ ਸਿਆਸਤਦਾਨਾਂ ਦੀਆਂ ਪਿਛਾਂਹਖਿੱਚੂ ਨੀਤੀਆਂ ਕਾਰਨ ਉਹ ਸੂਬੇ ਵਿੱਚ ਸਫਲਤਾ ਦੀਆਂ ਪੌੜੀਆਂ ਨਹੀਂ ਚੜ੍ਹ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਸਵਾਰਥਾਂ ਲਈ ਸੂਬੇ ਨੂੰ ਬਰਬਾਦ ਕੀਤਾ ਹੈ ਅਤੇ ਪੰਜਾਬ ਦੀ ਦੌਲਤ ਨੂੰ ਬੇਰਹਿਮੀ ਨਾਲ ਲੁੱਟਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਕਾਰਨ ਹੀ ਪੰਜਾਬ ਵਾਸੀਆਂ ਨੇ ਇਨ੍ਹਾਂ ਆਗੂਆਂ ਨੂੰ ਹਰਾ ਕੇ ਘਰ ਬਿਠਾ ਦਿੱਤਾ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸੂਬੇ ਦੇ ਲੋਕ ਸਫਲ ਹੋਣ ਤੋਂ ਖੌਫ਼ ਖਾਂਦੇ ਸਨ ਕਿਉਂਕਿ ਸਿਆਸੀ ਲੀਡਰ ਉਨ੍ਹਾਂ ਦੇ ਕਾਰੋਬਾਰ ਵਿੱਚ ਜਬਰੀ ਹਿੱਸਾ ਪਾ ਲੈਂਦੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੋਕਾਂ ਨੂੰ ਲੁੱਟਿਆ ਅਤੇ ਇਨ੍ਹਾਂ ਦੇ ਹੱਥ ਪੰਜਾਬ ਅਤੇ ਪੰਜਾਬੀਆਂ ਦੇ ਖੂਨ ਨਾਲ ਰੰਗੇ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸੂਬੇ ਵਿੱਚ ਆਮ ਲੋਕਾਂ ਦੀ ਸਰਕਾਰ ਹੈ ਜੋ ਹਰ ਵਿਅਕਤੀ ਨੂੰ ਜ਼ਿੰਦਗੀ ਵਿੱਚ ਕਾਮਯਾਬ ਹੋਣ ਦਾ ਮੌਕਾ ਦੇ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਉਹ ਇੱਕ ਸਧਾਰਨ ਪਰਿਵਾਰ ਨਾਲ ਸਬੰਧ ਰੱਖਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਸਿਆਸੀ ਆਗੂ ਮੰਨਦੇ ਹਨ ਕਿ ਉਨ੍ਹਾਂ ਕੋਲ ਸੱਤਾ ਵਿੱਚ ਰਹਿਣ ਦਾ ਰੱਬੀ ਹੱਕ ਹੈ ਜਿਸ ਕਰਕੇ ਇਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਇੱਕ ਆਮ ਆਦਮੀ ਸੂਬੇ ਦਾ ਸ਼ਾਸਨ ਸ਼ਾਨਦਾਰ ਢੰਗ ਨਾਲ ਕਿਉਂ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਲੰਮੇ ਸਮੇਂ ਤੋਂ ਲੋਕਾਂ ਨੂੰ ਮੂਰਖ ਬਣਾ ਰਹੇ ਹਨ ਪਰ ਹੁਣ ਲੋਕ ਇਨ੍ਹਾਂ ਦੇ ਭੰਡੀ ਪ੍ਰਚਾਰ ਵਿੱਚ ਨਹੀਂ ਆਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਆਗੂ ਬੇਰੁਜ਼ਗਾਰਾਂ ਦਾ ਨਵਾਂ ਵਰਗ ਹੈ, ਜਿਨ੍ਹਾਂ ਦੀ ਨਿਕੰਮੀ ਕਾਰਗੁਜ਼ਾਰੀ ਕਰਕੇ ਲੋਕਾਂ ਨੇ ਇਨ੍ਹਾਂ ਨੂੰ ਸਿਆਸੀ ਗੁੰਮਨਾਮੀ ਵੱਲ ਧੱਕ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ‘ਉੱਤਰ ਕਾਟੋ, ਮੈਂ ਚੜ੍ਹਾਂ’ ਵਾਂਗ ਵਾਰੀ ਬੰਨ੍ਹ ਕੇ ਹਰ ਪੰਜ ਸਾਲਾਂ ਬਾਅਦ ਸਰਕਾਰ ਬਣਾਉਣ ਵਾਲੀਆਂ ਰਵਾਇਤੀ ਸਿਆਸੀ ਪਾਰਟੀਆਂ ਨੂੰ ਸੱਤਾ ਤੋਂ ਲਾਂਭੇ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਦਾ ਬਜਟ ਅਗਾਂਹਵਧੂ ਅਤੇ ‘ਰੰਗਲੇ ਪੰਜਾਬ’ ਦੀ ਝਲਕ ਪੇਸ਼ ਕਰਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਲੋਕਾਂ ਨੇ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਉਹ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਲਈ ਸਖ਼ਤ ਮਿਹਨਤ ਕਰਨਗੇ। ਭਗਵੰਤ ਸਿੰਘ ਮਾਨ ਨੇ ਵਿਰੋਧੀ ਧਿਰ ਨੂੰ ਕਿਹਾ ਕਿ ਉਹ ਨੁਕਤਾਚੀਨੀ ਕਰਨ ਤੋਂ ਗੁਰੇਜ਼ ਕਰਨ ਅਤੇ ਉਨ੍ਹਾਂ ਨੂੰ ਪੰਜਾਬ ਦੀ ਭਲਾਈ ਲਈ ਕੰਮ ਕਰਨ ਦੇਣ। ਮੁੱਖ ਮੰਤਰੀ ਨੇ ਕਿਹਾ, “ਰਾਜਨੀਤੀ ਵਿੱਚ ਬਦਲਾਅ ਲਿਆਉਣ ਅਤੇ ਆਮ ਆਦਮੀ ਨੂੰ ਸਿਆਸੀ ਪਾਰਟੀਆਂ ਦੇ ਏਜੰਡੇ 'ਤੇ ਲਿਆਉਣ ਦਾ ਸਿਹਰਾ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ। ਸੰਕਲਪ ਪੱਤਰਾਂ ਜਾਂ ਚੋਣ ਮਨੋਰਥ ਪੱਤਰਾਂ ਦੀ ਥਾਂ ਹੁਣ ਸਿਆਸੀ ਪਾਰਟੀਆਂ ਲੋਕਾਂ ਨੂੰ ਭਲਾਈ ਦੀਆਂ ਗਰੰਟੀਆਂ ਦੇ ਰਹੀਆਂ ਹਨ। ਮੈਂ ਹਮੇਸ਼ਾ ਹੀ ਕਿਸੇ ਵੀ ਪਾਰਟੀ ਦੇ ਚੋਣ ਮਨੋਰਥ ਪੱਤਰ ਨੂੰ ਕਾਨੂੰਨੀ ਦਸਤਾਵੇਜ਼ ਬਣਾਉਣ ਦਾ ਹਾਮੀ ਰਿਹਾ ਹਾਂ ਤਾਂ ਜੋ ਸਿਆਸੀ ਪਾਰਟੀਆਂ ਆਮ ਆਦਮੀ ਨਾਲ ਧੋਖਾ ਨਾ ਕਰ ਸਕਣ।” ਮੁੱਖ ਮੰਤਰੀ ਨੇ ਕਿਹਾ ਕਿ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਆਗੂਆਂ ਨੇ ਲੋਕਾਂ ਨੂੰ ਰਾਹਤ ਦੇਣ ਦੀ ਪੇਸ਼ਕਸ਼ ਕਰਨੀ ਸ਼ੁਰੂ ਕਰ ਦਿੱਤੀ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਐਲ.ਪੀ.ਜੀ. ਦੀਆਂ ਕੀਮਤਾਂ ਵਿੱਚ ਕਟੌਤੀ ਇਸ ਦੀ ਜਿਉਂਦੀ ਜਾਗਦੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪਿਛਲੇ ਕਈ ਸਾਲਾਂ ਤੋਂ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿੱਚ ਨਿਰੰਤਰ ਵਾਧਾ ਕੀਤਾ ਪਰ ਹੁਣ ਉੱਚੀਆਂ ਕੀਮਤਾਂ ਵਿੱਚ ਨਿਗੂਣੀ ਕਟੌਤੀ ਕਰਕੇ ਆਮ ਲੋਕਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਅਜਿਹੀਆਂ ਨੌਟੰਕੀਆਂ ਦੇ ਝਾਂਸੇ ਵਿੱਚ ਨਾ ਆਉਣ ਕਿਉਂਕਿ ਇਹੋ ਜਿਹੇ ਆਗੂ ਅਜਿਹੀਆਂ ਕਾਰਵਾਈਆਂ ਕਰਕੇ ਆਮ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਖਜ਼ਾਨੇ ਵਿੱਚੋਂ ਇਕ-ਇਕ ਪੈਸਾ ਲੋਕਾਂ ਦੀ ਭਲਾਈ ਲਈ ਖਰਚਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਸਾਰੀਆਂ 13 ਲੋਕ ਸਭਾ ਸੀਟਾਂ 'ਤੇ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਤਾਂ ਜੋ ਕੇਂਦਰ ਸਰਕਾਰ ਦੀਆਂ ਪੱਖਪਾਤੀ ਨੀਤੀਆਂ ਦਾ ਡਟ ਕੇ ਮੁਕਾਬਲਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੂੰ ਸੂਬੇ ਵਿੱਚ 13-0 ਨਾਲ ਜਿਤਾ 'ਆਪ' ਦੇ ਹੱਥ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਹ 13 ਲੋਕ ਸਭਾ ਮੈਂਬਰ ਚੁਣੇ ਜਾਣ 'ਤੇ ਸੂਬੇ ਦੇ ਵਿਕਾਸ ਅਤੇ ਤਰੱਕੀ ਨੂੰ ਹੁਲਾਰਾ ਦੇਣਗੇ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪਟਿਆਲਾ ਸ਼ਹਿਰ ਵਿੱਚ ਸ਼ੁਰੂ ਕੀਤੀ ਗਈ ਈ-ਬੱਸ ਸੇਵਾ ਸ਼ਹਿਰ ਵਿੱਚ ਤਰੱਕੀ ਤੇ ਖੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਵਿੱਚ ਸਹਾਈ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਬੱਸਾਂ ਸ਼ਹਿਰ ਦੇ ਪੁਰਾਣੇ ਬੱਸ ਸਟੈਂਡ ਤੋਂ ਚੱਲਣਗੀਆਂ ਅਤੇ ਲੋਕਾਂ ਨੂੰ ਵੱਡੀ ਸਹੂਲਤ ਪ੍ਰਦਾਨ ਕਰਨਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਵਪਾਰ ਅਤੇ ਕਾਰੋਬਾਰ ਨੂੰ ਹੁਲਾਰਾ ਦੇ ਕੇ ਸ਼ਹਿਰ ਵਿੱਚ ਬੇਮਿਸਾਲ ਵਿਕਾਸ ਅਤੇ ਖੁਸ਼ਹਾਲੀ ਦਾ ਰਾਹ ਪੱਧਰਾ ਹੋਵੇਗਾ।

Punjab Bani 11 March,2024
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕਿਲਿਆਂਵਾਲੀ ਵਿਖੇ 10.10 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਰਕਾਰੀ ਮੱਛੀ ਪੂੰਗ ਫਾਰਮ ਦਾ ਉਦਘਾਟਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕਿਲਿਆਂਵਾਲੀ ਵਿਖੇ 10.10 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਰਕਾਰੀ ਮੱਛੀ ਪੂੰਗ ਫਾਰਮ ਦਾ ਉਦਘਾਟਨ ਪੰਜਾਬ ਐਗਰੋ ਵੱਲੋਂ ਅਬੋਹਰ ਵਿੱਚ ਲਗਾਇਆ ਜਾਵੇਗਾ ਮਿਰਚ ਪ੍ਰੋਸੈਸਿੰਗ ਪਲਾਂਟ: ਖੇਤੀਬਾੜੀ ਮੰਤਰੀ ਮਾਲਵਾ ਨਹਿਰ ਰਾਹੀਂ ਫਰੀਦਕੋਟ, ਬਠਿੰਡਾ, ਮੁਕਤਸਰ ਅਤੇ ਫਾਜ਼ਿਲਕਾ ਵਿੱਚ ਦਿੱਤੀਆਂ ਜਾਣਗੀਆਂ ਸਿੰਚਾਈ ਸਹੂਲਤਾਂ ਚੰਡੀਗੜ੍ਹ/ਅਬੋਹਰ, 10 ਮਾਰਚ ਪੰਜਾਬ ਦੇ ਖੇਤੀਬਾੜੀ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪਿੰਡ ਕਿਲਿਆਂਵਾਲੀ ਵਿਖੇ 10.10 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਰਕਾਰੀ ਮੱਛੀ ਪੂੰਗ ਫਾਰਮ ਦਾ ਉਦਘਾਟਨ ਕੀਤਾ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਮੱਛੀ, ਸੂਰ ਅਤੇ ਬੱਕਰੀ ਪਾਲਣ ਵਰਗੇ ਸਹਾਇਕ ਧੰਦੇ ਅਪਣਾਉਣ ਲਈ ਉਤਸ਼ਾਹਿਤ ਕਰਕੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਹ ਫਾਰਮ ਪੰਜਾਬ ਦਾ 16ਵਾਂ ਸਰਕਾਰੀ ਮੱਛੀ ਪੂੰਗ ਫਾਰਮ ਹੈ ਜੋ ਕਿ 15 ਏਕੜ ਵਿੱਚ ਫੈਲਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਸੂਬੇ ਵਿੱਚ 42031 ਏਕੜ ਰਕਬਾ ਮੱਛੀ ਪਾਲਣ ਅਧੀਨ ਅਤੇ 1315 ਏਕੜ ਤੋਂ ਵੱਧ ਰਕਬਾ ਝੀਂਗਾ ਪਾਲਣ ਅਧੀਨ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਵਿੱਚ ਕੁੱਲ 1 ਲੱਖ 84 ਹਜ਼ਾਰ ਟਨ ਤੋਂ ਵੱਧ ਮੱਛੀ ਉਤਪਾਦਨ ਹੋ ਰਿਹਾ ਹੈ। ਇਸ ਤੋਂ ਇਲਾਵਾ ਮੱਛੀ ਪਾਲਕਾਂ ਦੀ ਸਹਾਇਤਾ ਲਈ ਸੂਬੇ ਵਿੱਚ ਇੱਕ ਝੀਂਗਾ ਟ੍ਰੇਨਿੰਗ ਸੈਂਟਰ, 11 ਫੀਡ ਮਿੱਲਾਂ ਅਤੇ 7 ਲੈਬਾਰਟਰੀਆਂ ਵੀ ਕਾਰਜਸ਼ੀਲ ਹਨ। ਉਨਾਂ ਦੱਸਿਆ ਕਿ ਮੱਛੀ ਪਾਲਣ ਵਿਭਾਗ ਵੱਲੋਂ 431 ਲਾਭਪਾਤਰੀਆਂ ਨੂੰ ਵੱਖ-ਵੱਖ ਸਕੀਮਾਂ ਤਹਿਤ 23 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਵੀ ਮੁਹੱਈਆ ਕਰਵਾਈ ਗਈ ਹੈ। ਅਬੋਹਰ ਦੀ ਪੰਜਾਬ ਐਗਰੋ ਦੇ ਫੂਡ ਪ੍ਰੋਸੈਸਿੰਗ ਯੂਨਿਟ ਦੀ ਸਮਰੱਥਾ ਨੂੰ ਵਧਾਉਣ ਦਾ ਐਲਾਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਅਬੋਹਰ ਵਿੱਚ ਮਿਰਚ ਦਾ ਪ੍ਰੋਸੈਸਿੰਗ ਪਲਾਂਟ ਸਥਾਪਤ ਕੀਤਾ ਜਾਵੇਗਾ ਅਤੇ ਇਸ ਸਬੰਧੀ ਪੰਜਾਬ ਦੇ ਬਜਟ ਵਿੱਚ ਐਲਾਨ ਕੀਤਾ ਗਿਆ ਹੈ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਗੇ ਦੱਸਿਆ ਕਿ ਰਾਜਸਥਾਨ ਫੀਡਰ ਨਹਿਰ ਦੇ ਨਾਲ ਚੱਲਣ ਵਾਲੀ ਨਵੀਂ ਮਾਲਵਾ ਨਹਿਰ ਦੇ ਨਿਰਮਾਣ ਜਿਸ ਨਾਲ 178000 ਏਕੜ ਰਕਬੇ ਨੂੰ ਸਿੰਚਾਈ ਲਈ ਪੂਰਾ ਪਾਣੀ ਮਿਲੇਗਾ ਅਤੇ ਫਰੀਦਕੋਟ, ਬਠਿੰਡਾ, ਮੁਕਤਸਰ ਅਤੇ ਫਾਜ਼ਿਲਕਾ ਵਿੱਚ ਵੀ ਸਿੰਚਾਈ ਸਹੂਲਤਾਂ ਦਿੱਤੀਆਂ ਜਾਣਗੀਆਂ। ਇਹ ਪ੍ਰਾਜੈਕਟ ਨਾ ਸਿਰਫ਼ ਖੇਤੀਬਾੜੀ ਲਈ ਪਾਣੀ ਮੁਹੱਈਆ ਕਰਵਾਏਗਾ ਸਗੋਂ ਪਾਕਿਸਤਾਨ ਨੂੰ ਜਾਣ ਵਾਲੇ ਪਾਣੀ ਨੂੰ ਵੀ ਰੋਕੇਗਾ, ਜਿਸ ਨਾਲ ਕਿਸਾਨਾਂ ਲਈ ਨਹਿਰੀ ਪਾਣੀ ਦੀ ਢੁਕਵੀਂ ਸਪਲਾਈ ਯਕੀਨੀ ਬਣਾਈ ਜਾ ਸਕੇਗੀ। ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀਆਂ ਕਿਸਾਨਾਂ ਦੀ ਆਮਦਨ ਵਧਾਉਣ, ਛੋਟੇ ਕਾਰੋਬਾਰਾਂ ਨੂੰ ਸਮਰਥਨ ਦੇਣ ਅਤੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਕੇ ਸਥਾਨਕ ਭਾਈਚਾਰੇ 'ਤੇ ਸਕਾਰਾਤਮਕ ਪ੍ਰਭਾਵ ਪਾਉਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਬੁਨਿਆਦੀ ਢਾਂਚੇ ਦਾ ਵਿਕਾਸ ਅਤੇ ਸਹਾਇਕ ਕਾਰੋਬਾਰਾਂ ਨੂੰ ਸਮਰਥਨ ਇਸ ਖੇਤਰ ਦੇ ਆਰਥਿਕ ਤੇ ਪੇਂਡੂ ਵਿਕਾਸ ਦੀ ਦਿਸ਼ਾ ਵੱਲ ਮੁੱਖ ਕਦਮ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਖੇਤਰ ਵਿੱਚ ਨਿਵੇਸ਼ ਕਰਨਾ ਜਾਰੀ ਰੱਖ ਰਹੀ ਹੈ। ਪੰਜਾਬ ਸਰਕਾਰ ਵੱਲੋਂ ਇਸ ਖੇਤਰ ਵਿੱਚ ਲਗਾਤਾਰ ਨਿਵੇਸ਼ ਕੀਤਾ ਜਾ ਰਿਹਾ ਹੈ, ਜਿਸ ਸਦਕਾ ਸੂਬੇ ਦਾ ਭਵਿੱਖ ਸੁਨਹਿਰੀ ਨਜ਼ਰ ਆ ਰਿਹਾ ਹੈ। ਇਸ ਦੌਰਾਨ ਪਸ਼ੂ ਪਾਲਣ ਵਿਭਾਗ ਵਿੱਚ 671 ਸਰਕਾਰੀ ਨੌਕਰੀਆਂ ਦੇਣ ਸਬੰਧੀ ਜ਼ਿਕਰ ਕਰਦਿਆਂ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਯੋਗਤਾ ਦੇ ਆਧਾਰ 'ਤੇ ਨੌਜਵਾਨਾਂ ਨੂੰ 42,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਤੋਂ ਪਹਿਲਾਂ ਹਲਕਾ ਇੰਚਾਰਜ ਸ੍ਰੀ ਅਰੁਣ ਨਾਰੰਗ ਨੇ ਮੱਛੀ ਪੂੰਗ ਫਾਰਮ ਸ਼ੁਰੂ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਦਾ ਧੰਨਵਾਦ ਕੀਤਾ। ਪੰਜਾਬ ਐਗਰੋ ਦੇ ਚੇਅਰਮੈਨ ਸ਼ਮਿੰਦਰ ਸਿੰਘ ਖਿੰਡਾ ਨੇ ਕਿਹਾ ਕਿ ਦੋ ਸਾਲਾਂ ਦੇ ਥੋੜੇ ਸਮੇਂ ਵਿੱਚ ਹੀ ਪੰਜਾਬ ਸਰਕਾਰ ਨੇ ਹਜ਼ਾਰਾਂ ਨੌਜਵਾਨਾਂ ਨੂੰ ਮੈਰਿਟ ਦੇ ਅਧਾਰ ‘ਤੇ ਨੌਕਰੀਆਂ ਦਿੱਤੀਆਂ ਹਨ ਅਤੇ ਸਿੱਖਿਆ ਤੇ ਸਿਹਤ ਖੇਤਰਾਂ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਂਦੇ ਹਨ। ਪਾਰਟੀ ਦੇ ਜਨਰਲ ਸਕੱਤਰ ਉਪਕਾਰ ਸਿੰਘ ਜਾਖੜ ਨੇ ਵੀ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦਾ ਸਵਾਗਤ ਕੀਤਾ।

Punjab Bani 10 March,2024
ਦੂਰ ਦੁਰਾਡੇ ਦੇ ਲੋਕਾਂ ਨੂੰ ਮਿਲਣਗੀਆਂ ਘਰਾਂ ਦੇ ਨੇੜੇ ਮੁਫ਼ਤ ਸਿਹਤ ਸੇਵਾਵਾਂ

ਦੂਰ ਦੁਰਾਡੇ ਦੇ ਲੋਕਾਂ ਨੂੰ ਮਿਲਣਗੀਆਂ ਘਰਾਂ ਦੇ ਨੇੜੇ ਮੁਫ਼ਤ ਸਿਹਤ ਸੇਵਾਵਾਂ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਦੀ ਹੰਸ ਫਾਊਂਡੇਸ਼ਨ ਦੇ ਸਹਿਯੋਗ ਚਲਾਈਆਂ ਮੋਬਾਇਲ ਮੈਡੀਕਲ ਸਰਵਿਸ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਮੋਬਾਇਲ ਮੈਡੀਕਲ ਸਰਵਿਸ ਵੈਨ ਵਿੱਚ ਲੋਕਾਂ ਨੂੰ ਮਿਲਣਗੀਆਂ ਮੁਫ਼ਤ ਦਵਾਈਆਂ ਅਤੇ ਮੁਫ਼ਤ ਹੋਣਗੇ ਲੈਬ ਟੈਸਟ ਇਹ ਮਾਨ ਸਰਕਾਰ ਦਾ ਇੱਕ ਸ਼ਲਾਘਾਯੋਗ ਉਪਰਾਲਾ : ਸਿਹਤ ਮੰਤਰੀ ਪਟਿਆਲਾ 10 ਮਾਰਚ: ਦੂਰ ਦੁਰਾਡੇ ਦੇ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਲਈ ਪੰਜਾਬ ਦੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਹਰੇਕ ਤਰਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਪੰਜਾਬ ਵਿੱਚ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਮੁਫ਼ਤ ਸਿਹਤ ਸੇਵਾਵਾਂ ਦੇਣ ਲਈ ਪੰਜਾਬ ਦੀ ਮਾਨ ਸਰਕਾਰ ਵੱਲੋਂ 829 ਆਮ ਆਦਮੀ ਕਲੀਨਿਕ ਖੋਲੇ ਜਾ ਚੁੱਕੇ ਹਨ, ਜਿਨ੍ਹਾਂ ਵਿੱਚੋਂ ਸਵਾ ਕਰੋੜ ਦੇ ਲਗਭਗ ਮਰੀਜ਼ਾਂ ਵੱਲੋਂ ਮੁਫ਼ਤ ਇਲਾਜ ਕਰਵਾਇਆ ਜਾ ਚੁੱਕਾ ਹੈ ਅਤੇ ਹੁਣ ਦੂਰ ਦੁਰਾਡੇ ਦੇ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਸਿਹਤ ਸਹੂਲਤਾਂ ਦੇਣ ਲਈ ਮੋਬਾਇਲ ਮੈਡੀਕਲ ਸਰਵਿਸ ਦੀਆਂ ਸੇਵਾਵਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਇਹਨਾਂ ਵਿਚਾਰਾ ਦਾ ਪ੍ਰਗਟਾਵਾ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਵੱਲੋਂ ਪੰਚਾਇਤ ਭਵਨ ਤੋਂ ਦੀ ਹੰਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਚਲਾਈਆਂ ਜਾ ਰਹੀਆਂ ਦਸ ਮੋਬਾਇਲ ਮੈਡੀਕਲ ਸਰਵਿਸ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦੇ ਕੀਤਾ। ਉਹਨਾਂ ਕਿਹਾ ਕਿ ਮਾਨ ਸਰਕਾਰ ਦਾ ਇਹ ਇਕ ਸ਼ਲਾਘਾਯੋਗ ਉਪਰਾਲਾ ਹੈ। ਉਹਨਾਂ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਯੋਗ ਸਟਾਫ਼, ਦਵਾਈਆਂ ਅਤੇ ਸਾਜੋ ਸਾਮਾਨ ਨਾਲ ਲੈਸ ਇਹਨਾਂ ਦਸ ਵੈਨਾਂ ਵਿਚੋਂ ਪੰਜ ਵੈਨਾਂ ਜ਼ਿਲ੍ਹਾ ਪਟਿਆਲਾ ਅਤੇ ਪੰਜ ਵੈਨਾਂ ਨੂੰ ਜ਼ਿਲ੍ਹਾ ਸੰਗਰੂਰ ਵਿੱਚ ਆਪਣੀਆਂ ਸੇਵਾਵਾਂ ਦੇਣ ਲਈ ਭੇਜੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਇਹਨਾਂ ਵੈਨਾਂ ਵਿੱਚ ਮੈਡੀਕਲ ਅਫ਼ਸਰ, ਲੈਬ ਟੈਕਨੀਸ਼ੀਅਨ, ਫਾਰਮਾਸਿਸਟ ਅਤੇ ਸੋਸ਼ਲ ਪ੍ਰੋਟੈਕਸ਼ਨ ਅਫ਼ਸਰ ਤਾਇਨਾਤ ਕੀਤੇ ਗਏ ਹਨ ਜਿਨ੍ਹਾਂ ਵੱਲੋਂ ਮਰੀਜ਼ਾਂ ਦੀ ਮੁਫ਼ਤ ਸਿਹਤ ਜਾਂਚ ਕਰਕੇ 180 ਪ੍ਰਕਾਰ ਦੀਆਂ ਦਵਾਈਆਂ ਅਤੇ 40 ਪ੍ਰਕਾਰ ਦੇ ਲੈਬ ਟੈਸਟ ਵੀ ਲੋੜ ਅਨੁਸਾਰ ਮਰੀਜ਼ਾਂ ਦੇ ਮੁਫ਼ਤ ਕੀਤੇ ਜਾਣਗੇ। ਉਹਨਾਂ ਕਿਹਾ ਕਿ ਭੱਠਿਆਂ ਤੇ ਕੰਮ ਕਰਦੀ ਲੇਬਰ, ਫਸਲ ਦੀ ਕਟਾਈ ਜਾਂ ਬਿਜਾਈ ਕਰ ਰਹੇ ਲੋਕ ਜੋ ਆਪਣੇ ਕੰਮ ਕਾਜ ਛੱਡ ਕੇ ਦਵਾਈ ਲੈਣ ਲਈ ਸਿਹਤ ਕੇਂਦਰਾਂ ਵਿੱਚ ਨਹੀਂ ਜਾ ਸਕਦੇ ਜਾਂ ਬਜ਼ੁਰਗ ਜੋ ਕਿ ਘਰਾਂ ਤੋਂ ਦੂਰ ਨਹੀਂ ਜਾ ਸਕਦੇ, ਉਹਨਾਂ ਨੂੰ ਇਹਨਾਂ ਮੋਬਾਇਲ ਵੈਨਾਂ ਰਾਹੀ ਘਰਾਂ ਦੇ ਨੇੜੇ ਸਿਹਤ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ ਹਾਈ ਰਿਸਕ ਏਰੀਏ ਜਾਂ ਜਿੱਥੋਂ ਕਿਸੇ ਖਾਸ ਬਿਮਾਰੀ ਦੇ ਜ਼ਿਆਦਾ ਕੇਸ ਰਿਪੋਰਟ ਹੋਣਗੇ, ਉਹਨਾਂ ਏਰੀਏ ਵਿੱਚ ਵੀ ਇਹਨਾਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ। ਇਸ ਤੋਂ ਇਲਾਵਾ ਜਿੱਥੇ ਮੁਹੱਲਾ ਕਲੀਨਿਕ ਨਹੀਂ ਹਨ ਜਾਂ ਜਿਨ੍ਹਾਂ ਮੁਹੱਲਾ ਕਲੀਨਿਕਾਂ ਵਿੱਚ ਜਿਸ ਏਰੀਏ ਵਿਚੋਂ ਕਿਸੇ ਖਾਸ ਬਿਮਾਰੀ ਦੇ ਜ਼ਿਆਦਾ ਕੇਸ ਰਿਪੋਰਟ ਹੋ ਰਹੇ ਹਨ, ਉਹਨਾਂ ਏਰੀਏ ਨੂੰ ਕਵਰ ਕੀਤਾ ਜਾਵੇਗਾ। ਉਹਨਾਂ ਦੀ ਹੰਸ ਫਾਊਂਡੇਸ਼ਨ ਦੇ ਕੰਮ ਦੀ ਸ਼ਲਾਘਾ ਕਰਦੇ ਕਿਹਾ ਕਿ ਪਿਛਲੇ ਸਾਲ ਦੌਰਾਨ ਪੰਜਾਬ ਵਿੱਚ ਆਏ ਹੜ੍ਹਾਂ ਦੌਰਾਨ ਵੀ ਇਸ ਸੰਸਥਾ ਵੱਲੋਂ ਪੰਜਾਬ ਦੇ ਲੋਕਾਂ ਦੀ ਕਾਫ਼ੀ ਸੇਵਾ ਕੀਤੀ ਗਈ। ਇਸ ਮੌਕੇ ਉਹਨਾਂ ਵੈਨਾਂ ਵਿੱਚ ਤਾਇਨਾਤ ਸਟਾਫ਼ ਨਾਲ ਗੱਲਬਾਤ ਕੀਤੀ ਅਤੇ ਵੈਨਾਂ ਵਿੱਚ ਸਥਾਪਤ ਸਾਜੋ ਸਮਾਜ ਦਾ ਵੀ ਜਾਇਜ਼ਾ ਲਿਆ। ਦੀ ਹੰਸ ਫਾਊਂਡੇਸ਼ਨ ਦੇ ਡਿਪਟੀ ਮੈਨੇਜਰ ਹਰੀਸ਼ ਚੰਦਰਾ ਪਾਂਡੇ ਨੇ ਦੱਸਿਆ ਕਿ ਪਟਿਆਲਾ ਅਤੇ ਸੰਗਰੂਰ ਦੇ ਸਿਵਲ ਸਰਜਨਾਂ ਨਾਲ ਤਾਲਮੇਲ ਕਰਕੇ ਦੂਰ ਦੁਰਾਡੇ ਜਾਂ ਜਿਥੇ ਸਿਹਤ ਸੇਵਾਵਾਂ ਕਿਸੇ ਕਾਰਣ ਨਹੀਂ ਪਹੁੰਚ ਰਹੀਆਂ ਦਾ ਬਲਾਕ ਵਾਈਜ਼ ਪਿੰਡਾਂ ਦਾ ਰੋਸਟਰ ਤਿਆਰ ਕੀਤਾ ਗਿਆ ਹੈ ਅਤੇ ਇੱਕ ਵੈਨ ਵੱਲੋਂ ਇੱਕ ਮਹੀਨੇ ਵਿੱਚ 24 ਦੇ ਕਰੀਬ ਪਿੰਡਾਂ ਦਾ ਦੌਰਾ ਕਰਕੇ ਮਰੀਜ਼ਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਇੱਕ ਪਿੰਡ ਦੀ ਮਹੀਨੇ ਵਿੱਚ ਦੋ ਵਾਰੀ ਵਿਜ਼ਟ ਹੋਵੇਗੀ ਅਤੇ ਲੋੜ ਪੈਣ ਤੇ ਹਾਈ ਰਿਸਕ ਏਰੀਏ ਨੂੰ ਵੀ ਕਵਰ ਕੀਤਾ ਜਾਵੇਗਾ। ਇਸ ਮੌਕੇ ਸਿਵਲ ਸਰਜਨ ਪਟਿਆਲਾ ਡਾ. ਰਮਿੰਦਰ ਕੌਰ, ਸਿਵਲ ਸਰਜਨ ਸੰਗਰੂਰ ਡਾ. ਕਿਰਪਾਲ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗੁਰਪ੍ਰੀਤ ਕੌਰ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਐਸ.ਜੇ.ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਸੰਗਰੂਰ, ਸੀਨੀਅਰ ਮੈਡੀਕਲ ਅਫ਼ਸਰ ਡਾ. ਸੰਜੀਵ ਕੁਮਾਰ, ਕਰਨਲ ਜੇ.ਵੀ. ਸਿੰਘ, ਜਸਬੀਰ ਸਿੰਘ ਗਾਂਧੀ, ਬਲਾਕ ਪ੍ਰਧਾਨ ਮੋਹਿਤ ਕੁਮਾਰ, ਅੰਗਰੇਜ਼ ਸਿੰਘ, ਗੱਜਣ ਸਿੰਘ ਅਤੇ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।

Punjab Bani 10 March,2024
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਕਰੋੜਾਂ ਰੁਪਏ ਦੇ ਵਿਕਾਸ ਪ੍ਰਾਜੈਕਟ ਸ਼ੁਰੂ ਕਰਕੇ ਸੂਬੇ 'ਚ ਲਿਆਂਦੀ ਵਿਕਾਸ ਕਰਾਂਤੀ-ਚੇਤਨ ਸਿੰਘ ਜੌੜਾਮਾਜਰਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਕਰੋੜਾਂ ਰੁਪਏ ਦੇ ਵਿਕਾਸ ਪ੍ਰਾਜੈਕਟ ਸ਼ੁਰੂ ਕਰਕੇ ਸੂਬੇ 'ਚ ਲਿਆਂਦੀ ਵਿਕਾਸ ਕਰਾਂਤੀ-ਚੇਤਨ ਸਿੰਘ ਜੌੜਾਮਾਜਰਾ -ਜੌੜਾਮਾਜਰਾ ਵੱਲੋਂ ਸਮਾਣਾ ਹਲਕੇ ਦੇ ਅੱਧੀ ਦਰਜਨ ਪਿੰਡਾਂ 'ਚ ਵਿਕਾਸ ਕੰਮਾਂ ਦੇ ਉਦਘਾਟਨ ਸਮਾਣਾ, 3 ਮਾਰਚ: ''ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਪ੍ਰਾਜੈਕਟ ਸ਼ੁਰੂ ਕਰਕੇ ਸੂਬੇ ਅੰਦਰ ਵਿਕਾਸ ਕਰਾਂਤੀ ਲਿਆਂਦੀ ਹੈ।'' ਇਹ ਪ੍ਰਗਟਾਵਾ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਹਲਕੇ ਦੇ ਪਿੰਡਾਂ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਸਮੇਂ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ। ਕੈਬਨਿਟ ਮੰਤਰੀ ਨੇ 60 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦੁਘਾਟ ਵਿਖੇ ਛੱਪੜ ਦਾ ਨਵੀਨੀਕਰਨ ਤੇ ਤਰਲ ਅਤੇ ਠੋਸ ਵੇਸਟ ਪ੍ਰਬੰਧਨ ਦੇ ਪ੍ਰਾਜੈਕਟ ਦਾ ਉਦਘਾਟਨ ਕੀਤਾ। ਇਸਦੇ ਨਾਲ ਹੀ ਉਨ੍ਹਾਂ ਨੇ ਪਿੰਡ ਕਲਿਆਣ ਵਿਖੇ ਲੋਕਾਂ ਦੇ ਇਕੱਠੇ ਹੋਕੇ ਬੈਠਣ ਲਈ ਮਾਡਰਨ ਸੱਥ ਦੀ ਉਸਾਰੀ, ਸੀਵਰੇਜ ਤੇ ਸਟਰੀਟ ਲਾਇਟਾਂ ਦਾ ਉਦਘਾਟਨ ਸਮੇਤ ਗਾਜੇਵਾਸ ਤੇ ਚੁਤੈਹਰਾ ਵਿਖੇ ਮਗਨਰੇਗਾ ਸਕੀਮ ਨਾਲ ਬਣਾਈ ਆਂਗਣਵਾੜੀ ਤੋਂ ਇਲਾਵਾ ਫਿਰਨੀ ਤੋਂ ਸਮਸ਼ਾਨਘਾਟ ਨੂੰ ਜਾਂਦੇ ਰਸਤੇ ਨੂੰ ਪੱਕਾ ਕਰਨ ਆਦਿ ਦੇ ਕੰਮਾਂ ਦਾ ਵੀ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨਾਲ ਕੀਤਾ ਹਰੇਕ ਵਾਅਦਾ ਪੂਰਾ ਕਰ ਰਹੀ ਹੈ ਅਤੇ ਉਨ੍ਹਾਂ ਵੱਲੋਂ ਚੋਣਾਂ ਤੋਂ ਪਹਿਲਾਂ ਦਿੱਤੀ ਹਰੇਕ ਗਰੰਟੀ 'ਤੇ ਖਰ੍ਹਾ ਉਤਰਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਹ ਸਮਾਣਾ ਹਲਕੇ ਦੇ ਸਮੁੱਚੇ ਵਿਕਾਸ ਲਈ ਆਪਣੀ ਵਚਨਬੱਧਤਾ ਪੂਰੀ ਕਰ ਰਹੇ ਹਨ ਅਤੇ ਅੱਜ ਅੱਧੀ ਦਰਜਨ ਪਿੰਡਾਂ 'ਚ ਕਰੋੜਾਂ ਰੁਪਏ ਦੇ ਵਿਕਾਸ ਕੰਮਾਂ ਦੇ ਉਦਘਾਟਨ ਕੀਤੇ ਗਏ ਹਨ। ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਜਿਨ੍ਹਾਂ ਕੋਲ, ਜਲ ਸਰੋਤ, ਖਨਣ ਤੇ ਭੂ-ਵਿਗਿਆਨ, ਜਲ ਤੇ ਭੂਮੀ ਰੱਖਿਆ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਬਾਰੇ ਵਿਭਾਗ ਵੀ ਹਨ, ਨੇ ਦੱਸਿਆ ਕਿ ਸੂਬੇ ਦਾ ਚਹੁੰਤਰਫ਼ਾ ਵਿਕਾਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀ ਮੁਢਲੀ ਤਰਜੀਹ ਹੈ। ਇਸ ਦੌਰਾਨ ਉਨ੍ਹਾਂ ਨੇ ਪਿੰਡ ਲਲੌਛੀ ਵਿਖੇ ਨੌਜਵਾਨਾਂ ਨੂੰ ਕ੍ਰਿਕਟ ਦੀ ਕਿੱਟ ਸੌਪੀ ਅਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਅੰਦਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ ਤਾਂ ਕਿ ਉਨ੍ਹਾਂ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕੇ। ਇਸ ਮੌਕੇ ਹਰਜਿੰਦਰ ਸਿੰਘ ਮਿੰਟੂ ਜੌੜਾਮਾਜਰਾ, ਪੀਏ ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਓ.ਐਸ.ਡੀ. ਗੁਲਜ਼ਾਰ ਸਿੰਘ ਵਿਰਕ, ਸੁਰਜੀਤ ਸਿੰਘ ਦਹੀਆ, ਸੁਰਜੀਤ ਸਿੰਘ ਫ਼ੌਜੀ, ਸੋਨੂੰ ਥਿੰਦ, ਬੀਡੀਪੀਓ ਬਲਜੀਤ ਸਿੰਘ ਸੋਹੀ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।

Punjab Bani 10 March,2024
'ਬਿਲ ਲਿਆਓ ਇਨਾਮ ਪਾਓ' ਸਕੀਮ; ਗਲਤ ਬਿੱਲ ਜਾਰੀ ਕਰਨ 'ਤੇ ਵਿਕਰੇਤਾਵਾਂ ਨੂੰ 5 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

'ਬਿਲ ਲਿਆਓ ਇਨਾਮ ਪਾਓ' ਸਕੀਮ; ਗਲਤ ਬਿੱਲ ਜਾਰੀ ਕਰਨ 'ਤੇ ਵਿਕਰੇਤਾਵਾਂ ਨੂੰ 5 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ ਸਬੰਧਤ ਵਿਕਰੇਤਾਵਾਂ ਨੂੰ 1512 ਨੋਟਿਸ ਜਾਰੀ ਕੀਤੇ ਗਏ, 642 ਨੋਟਿਸਾਂ ਦਾ ਨਿਪਟਾਰਾ 1403 ਜੇਤੂਆਂ ਨੂੰ 56.58 ਲੱਖ ਰੁਪਏ ਦੇ ਇਨਾਮ ਵੰਡੇ ਚੰਡੀਗੜ੍ਹ, 10 ਮਾਰਚ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ‘ਬਿੱਲ ਇਨਾਮ ਪਾਓ’ ਸਕੀਮ ਤਹਿਤ ਗਲਤ ਬਿੱਲ ਜਾਰੀ ਕਰਨ ਵਾਲੇ ਵਿਕਰੇਤਾਵਾਂ ਵਿਰੁੱਧ ਕੀਤੀ ਗਈ ਅਹਿਮ ਕਾਰਵਾਈ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਗਲਤ ਬਿੱਲ ਜਾਰੀ ਕਰਨ ਲਈ ਸਬੰਧਤ ਵਿਕਰੇਤਾਵਾਂ 'ਤੇ ਕੁੱਲ 5.16 ਕਰੋੜ ਰੁਪਏ ਦਾ ਜ਼ੁਰਮਾਨਾ ਲਗਾਇਆ ਗਿਆ ਹੈ, ਜਿਸ ਵਿੱਚੋਂ 4.01 ਕਰੋੜ ਰੁਪਏ ਦਾ ਵੱਡਾ ਹਿੱਸਾ ਵਸੂਲਿਆ ਜਾ ਚੁੱਕਾ ਹੈ, ਜੋ ਕਿ ਕਰ ਪਾਲਣਾ ਅਤੇ ਪਾਰਦਰਸ਼ਤਾ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਦਿਸ਼ਾ ਵਿੱਚ ਇੱਕ ਮੀਲ ਪੱਥਰ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 'ਬਿੱਲ ਲਿਆਓ ਇਨਾਮ ਪਾਓ' ਸਕੀਮ ਦੀ ਸਫ਼ਲਤਾ 'ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਹੁਣ ਤੱਕ ਇਸ ਯੋਜਨਾ ਵਿੱਚ ਹਿੱਸਾ ਲੈਣ ਵਾਲੇ 1403 ਜੇਤੂਆਂ ਨੂੰ 56.58 ਲੱਖ ਰੁਪਏ ਦੇ ਇਨਾਮ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਸਕੀਮ, ਜੋ ਖਪਤਕਾਰਾਂ ਨੂੰ 'ਮੇਰਾ ਬਿੱਲ ਐਪ' ਰਾਹੀਂ ਆਪਣੇ ਖਰੀਦ ਬਿੱਲਾਂ ਨੂੰ ਅਪਲੋਡ ਕਰਨ ਲਈ ਉਤਸ਼ਾਹਿਤ ਕਰਦੀ ਹੈ, ਨੂੰ 21 ਅਗਸਤ, 2023 ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਜਾਰੀ ਕੀਤੇ ਜਾਣ ਤੋਂ ਬਾਅਦ ਤੋਂ ਹੀ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ। ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਐਪ 'ਤੇ ਅਪਲੋਡ ਕੀਤੇ ਗਏ 65,443 ਬਿੱਲਾਂ 'ਚੋਂ 1,512 ਬਿੱਲਾਂ ਦੀ ਗੜਬੜੀ ਲਈ ਸਬੰਧਤ ਵਿਕਰੇਤਾਵਾਂ ਨੂੰ ਨੋਟਿਸ ਜਾਰੀ ਕੀਤੇ ਗਏ ਸਨ ਅਤੇ ਇਨ੍ਹਾਂ 'ਚੋਂ 642 ਨੋਟਿਸਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਰ ਮਾਲੀਆ ਪ੍ਰਣਾਲੀਆਂ ਨੂੰ ਬਿਹਤਰ ਬਣਾਉਣ ਵਿੱਚ ਇਸ ਯੋਜਨਾ ਦੇ ਪ੍ਰਭਾਵ ਅਤੇ ਟੀਚੇ ਨੂੰ ਪ੍ਰਾਪਤ ਕਰਨ ਵਿੱਚ ਆਮ ਲੋਕਾਂ ਦੀ ਸਰਗਰਮ ਭੂਮਿਕਾ 'ਤੇ ਜ਼ੋਰ ਦਿੱਤਾ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ 'ਮੇਰਾ ਬਿੱਲ ਐਪ' ਸਦਕਾ 108 ਨਵੀਆਂ ਜੀ.ਐਸ.ਟੀ ਰਜਿਸਟ੍ਰੇਸ਼ਨਾਂ ਵੀ ਹੋਈਆਂ ਹਨ, ਜਿਸ ਤੋਂ ਕਰ ਪਾਲਣਾ ਵਿੱਚ ਸਕਾਰਾਤਮਕ ਰੁਝਾਨ ਦੀ ਝਲਕ ਮਿਲਦੀ ਹੈ। ਕਰ ਪਾਲਣਾ ਨੂੰ ਉਤਸ਼ਾਹਿਤ ਕਰਨ ਅਤੇ ਕਰ ਚੋਰੀ ਨਾਲ ਨਜਿੱਠਣ ਲਈ ਇਸ ਸਕੀਮ ਦੇ ਮਹੱਤਵ ਨੂੰ ਦੁਹਰਾਉਂਦਿਆਂ ਐਡਵੋਕੇਟ ਚੀਮਾ ਨੇ ਪੰਜਾਬ ਵਾਸੀਆਂ ਨੂੰ ਆਪਣੀਆਂ ਖਰੀਦਾਂ ਲਈ ਬਿੱਲ ਲੈਣ ਅਤੇ ਇਸ ਸਕੀਮ ਵਿੱਚ ਹਿੱਸਾ ਲੈਣ ਦੇ ਸਿਲਸਿਲੇ ਨੂੰ ਬਰਕਰਾਰ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਯੋਜਨਾ ਨਾ ਸਿਰਫ਼ ਰਾਜ ਦੇ ਕਰ ਢਾਂਚੇ ਨੂੰ ਮਜ਼ਬੂਤ ਕਰਦੀ ਹੈ ਸਗੋਂ ਉਹਨਾਂ ਨੂੰ ਹਰ ਮਹੀਨੇ 10,000 ਰੁਪਏ ਤੱਕ ਦੇ ਇਨਾਮ ਜਿੱਤਣ ਦਾ ਮੌਕਾ ਦਿੰਦੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਹ ਵੀ ਸਪੱਸ਼ਟ ਕੀਤਾ ਕਿ ਪੈਟਰੋਲੀਅਮ ਉਤਪਾਦਾਂ (ਕੱਚਾ ਤੇਲ, ਪੈਟਰੋਲ, ਡੀਜ਼ਲ, ਹਵਾਬਾਜ਼ੀ ਟਰਬਾਈਨ ਫਿਊਲ ਅਤੇ ਕੁਦਰਤੀ ਗੈਸ), ਸ਼ਰਾਬ, ਰਾਜ ਤੋਂ ਬਾਹਰ ਦੀ ਖਰੀਦਦਾਰੀ ਅਤੇ ਵਪਾਰ ਤੋਂ ਵਪਾਰ ਵਿੱਚ ਦੇ ਲੈਣ-ਦੇਣ ਦੇ ਬਿੱਲ ਇਸ ਸਕੀਮ ਲਈ ਯੋਗ ਨਹੀਂ ਹਨ। ਉਨ੍ਹਾਂ ਕਿਹਾ ਕਿ ਡਰਾਅ ਲਈ ਸਿਰਫ ਪਿਛਲੇ ਮਹੀਨੇ ਦੇ ਅੰਦਰ ਖਰੀਦੀਆਂ ਗਈਆਂ ਖਰੀਦਾਂ ਦੇ ਬਿੱਲਾਂ 'ਤੇ ਵਿਚਾਰ ਕੀਤਾ ਜਾਂਦਾ ਹੈ ਤਾਂ ਜੋ ਸਕੀਮ ਦੀ ਨਿਰਪੱਖਤਾ ਅਤੇ ਪ੍ਰਭਾਵ ਨੂੰ ਯਕੀਨੀ ਬਣਾਇਆ ਜਾ ਸਕੇ।

Punjab Bani 10 March,2024
2024-25 ਲਈ ਪੰਜਾਬ ਦੀ ਨਵੀਂ ਆਬਕਾਰੀ ਨੀਤੀ ਦਾ ਉਦੇਸ਼ ਮਾਲੀਆ ਟੀਚਿਆਂ ਦੀਆਂ ਨਵੀਆਂ ਉਚਾਈਆਂ ਨੂੰ ਹਾਸਲ ਕਰਨਾ: ਹਰਪਾਲ ਸਿੰਘ ਚੀਮਾ

2024-25 ਲਈ ਪੰਜਾਬ ਦੀ ਨਵੀਂ ਆਬਕਾਰੀ ਨੀਤੀ ਦਾ ਉਦੇਸ਼ ਮਾਲੀਆ ਟੀਚਿਆਂ ਦੀਆਂ ਨਵੀਆਂ ਉਚਾਈਆਂ ਨੂੰ ਹਾਸਲ ਕਰਨਾ: ਹਰਪਾਲ ਸਿੰਘ ਚੀਮਾ ਦਰਾਮਦ ਵਿਦੇਸ਼ੀ ਸ਼ਰਾਬ ਦੀਆਂ ਕੀਮਤਾਂ ਘਟਣਗੀਆਂ, ਦੇਸੀ ਸ਼ਰਾਬ ਦੀ ਕੀਮਤ ਵਿੱਚ ਨਹੀਂ ਹੋਵੇਗਾ ਵਾਧਾ ਚੰਡੀਗੜ੍ਹ, 09 ਮਾਰਚ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤੀ ਵਰ੍ਹੇ 2024-25 ਲਈ ਨਵੀਂ ਆਬਕਾਰੀ ਨੀਤੀ 10145.95 ਕਰੋੜ ਰੁਪਏ ਦੇ ਇਤਿਹਾਸਕ ਮਾਲੀਆ ਉਗਰਾਹੀ ਦੇ ਟੀਚੇ ਨੂੰ ਹਾਸਲ ਕਰਨ ਲਈ ਤੈਅ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਵੱਲੋਂ ਮਨਜ਼ੂਰ ਕੀਤੀ ਗਈ ਇਸ ਨੀਤੀ ਤਹਿਤ ਸ਼ਰਾਬ ਦੇ ਵਪਾਰ ਨੂੰ ਸਥਿਰ ਕਰਨ ਅਤੇ ਇਸ਼ ਵਿੱਚ ਸੁਧਾਰ ਕਰਨ ਲਈ ਮਹੱਤਵਪੂਰਨ ਬਦਲਾਅ ਕੀਤੇ ਗਏ ਹਨ। ਨਵੀਂ ਆਬਕਾਰੀ ਨੀਤੀ ਦੇ ਮੁੱਖ ਨੁਕਤਿਆਂ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬੀਤੇ 2 ਸਾਲਾਂ ਦੌਰਾਨ ਕਰ ਤੇ ਆਬਕਾਰੀ ਵਿਭਾਗ ਵੱਲੋਂ ਸ਼ੁਰੂ ਕੀਤੇ ਗਏ ਸੁਧਾਰਾਂ ਨੂੰ ਜਾਰੀ ਰੱਖਦਿਆਂ ਪ੍ਰਚੂਨ ਵਿਕਰੀ ਲਾਇਸੈਂਸ ਐਲ-2/ਐਲ-14ਏ ਦੀ ਤਾਜਾ ਅਲਾਟਮੈਂਟ ਡਰਾਅ ਰਾਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲਾਇਸੈਂਸਾਂ ਲਈ ਸਮੂਹ ਦਾ ਆਕਾਰ ਰਣਨੀਤਕ ਤੌਰ 'ਤੇ ਘਟਾ ਦਿੱਤਾ ਗਿਆ ਹੈ, ਅਤੇ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਇੱਕ ਅਨੁਕੂਲ ਲਾਇਸੈਂਸ ਫੀਸ ਦੀ ਸ਼ੁਰੂਆਤ ਕੀਤੀ ਗਈ ਹੈ। ਵਿੱਤ ਮੰਤਰੀ ਚੀਮਾ ਨੇ ਅੱਗੇ ਕਿਹਾ ਕਿ ਸਾਲ 2024-25 ਲਈ ਗਰੁਪਾਂ ਦਾ ਆਕਾਰ ਘਟਾਉਂਦਿਆਂ 15 ਪ੍ਰਤੀਸ਼ਤ ਘੱਟ ਜਾਂ ਵੱਧ ਦੇ ਅੰਤਰ ਨਾਲ 35 ਕਰੋੜ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਐਡਜਸਟਬਲ ਲਾਇਸੈਂਸ ਫੀਸ ਰੁਪਏ ਦੀ ਦਰ ਨਾਲ ਵਸੂਲੀ ਗਈ ਹੈ। ਪ੍ਰਚੂਨ ਆਈ.ਐਮ.ਐਫ.ਐਲ/ਆਈ.ਐਫ.ਐਲ ਪਾਸ ਜਾਰੀ ਕਰਨ ਲਈ 200 ਰੁਪਏ ਪ੍ਰਤੀ ਪਰੂਫ ਲੀਟਰ ਅਤੇ ਪ੍ਰਚੂਨ ਬੀਅਰ ਪਾਸ ਜਾਰੀ ਕਰਨ ਸਮੇਂ 50 ਰੁਪਏ ਪ੍ਰਤੀ ਬਲਕ ਲੀਟਰ ਲਾਇਸੈਂਸ ਫੀਸ ਰੱਖੀ ਗਈ ਹੈ। ਵਾਧੂ ਮਾਲੀਆ ਜੁਟਾਉਣ ਅਤੇ ਦੇਸੀ ਸ਼ਰਾਬ ਦੀ ਲੋੜੀਂਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਵਿੱਤੀ ਸਾਲ 2024-25 ਵਿੱਚ ਦੇਸੀ ਸ਼ਰਾਬ (ਪੀ.ਐਮ.ਐਲ) ਦੇ ਕੋਟੇ ਵਿੱਚ ਪਿਛਲੇ ਸਾਲ ਨਾਲੋਂ 3 ਫੀਸਦੀ ਭਾਵ 8.286 ਕਰੋੜ ਪਰੂਫ ਲੀਟਰ ਦਾ ਵਾਧਾ ਕੀਤਾ ਗਿਆ ਹੈ, ਅਤੇ ਸਾਲ 2024-25 ਵਿੱਚ ਦੇਸੀ ਸ਼ਰਾਬ ਦੀ ਕੀਮਤ ਵਿੱਚ ਕੋਈ ਵਾਧਾ ਨਹੀਂ ਹੋਵੇਗਾ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਕੇਂਦਰੀ ਪੁਲਿਸ ਸੰਗਠਨਾਂ ਨੂੰ ਰਾਹਤ ਦਿੰਦੇ ਹੋਏ, ਐਲ-1 ਦੀ ਲਾਇਸੈਂਸ ਫੀਸ 5 ਲੱਖ ਰੁਪਏ ਤੋਂ ਘਟਾ ਕੇ 25000 ਰੁਪਏ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਦਰਾਮਦ ਵਿਦੇਸ਼ੀ ਸ਼ਰਾਬ (ਆਈ.ਐਫ,ਐਲ) ਦੀਆਂ ਕੀਮਤਾਂ ਸਾਲ 2024-25 ਫੀਸ ਢਾਂਚੇ ਦੇ ਤਰਕਸੰਗਤ ਹੋਣ ਕਾਰਨ ਘਟਣਗੀਆਂ । ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਕਿਊਰਟੀ ਦੀ ਰਾਸ਼ੀ ਵੀ 17 ਫੀਸਦੀ ਤੋਂ ਘਟਾ ਕੇ 15 ਫੀਸਦੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਨੀਤੀ ਇਹ ਯਕੀਨੀ ਬਣਾਉਂਦੀ ਹੈ ਕਿ ਸਾਰੇ ਲਾਇਸੰਸਧਾਰਕ ਲਾਜ਼ਮੀ ਨਿਯਮਾਂ ਜਿਵੇਂ ਕਿ ਈ.ਪੀ.ਐਫ/ਈ.ਐਸ.ਆਈ, ਅੱਗ ਸੁਰੱਖਿਆ ਅਤੇ ਇਮਾਰਤੀ ਨਿਯਮਾਂ ਦੀ ਪਾਲਣਾ ਕਰਨਗੇ। ਉਨ੍ਹਾਂ ਕਿਹਾ ਕਿ ਨਕਲੀ ਸ਼ਰਾਬ ਦੇ ਮੁੱਦੇ ਨਾਲ ਨਜਿੱਠਣ ਲਈ ਇਸ ਨੀਤੀ ਤਹਿਤ ਆਬਕਾਰੀ ਇੰਸਪੈਕਟਰਾਂ ਦੀ ਨਿਗਰਾਨੀ ਹੇਠ ਹੋਏ ਸਮਾਗਮ ਤੋਂ ਬਾਅਦ ਮੈਰਿਜ ਪੈਲੇਸਾਂ ਵਿੱਚ ਵਰਤੀਆਂ ਜਾਂਦੀਆਂ ਸ਼ਰਾਬ ਦੀਆਂ ਬੋਤਲਾਂ ਨੂੰ ਤੋੜਨਾ ਯਕੀਨੀ ਬਣਾਇਆ ਗਿਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ਬਾਰ ਲਾਇਸੰਸਧਾਰਕਾਂ ਨੂੰ ਹੁਣ ਗਾਹਕਾਂ ਲਈ ਸਵੈ-ਇੱਛਤ ਅਲਕੋਹਲ ਦੇ ਪੱਧਰ ਦੇ ਮੁਲਾਂਕਣ ਲਈ ਅਲਕੋਮੀਟਰ ਪ੍ਰਦਾਨ ਕਰਨੇ ਹੋਣਗੇ ਅਤੇ 'ਸੁਰੱਖਿਅਤ ਰਹੋ-ਸ਼ਰਾਬ ਪੀ ਕੇ ਗੱਡੀ ਨਾ ਚਲਾਓ' ਵਰਗੇ ਜ਼ਿੰਮੇਵਾਰ ਢੰਗ ਨਾਲ ਸ਼ਰਾਬ ਪੀਣ ਨੂੰ ਉਤਸ਼ਾਹਿਤ ਕਰਨ ਵਾਲੇ ਸੰਦੇਸ਼ ਵੀ ਲਗਾਉਣੇ ਪੈਣਗੇ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਉਪਾਅ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜਨਤਕ ਸੁਰੱਖਿਆ ਅਤੇ ਸ਼ਰਾਬ ਦੀ ਜ਼ਿੰਮੇਵਾਰ ਖਪਤ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੇ ਹਨ।

Punjab Bani 09 March,2024
ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦੋ ਦਹਾਕਿਆਂ ਬਾਅਦ ਹੇਠਲੀਆਂ ਅਦਾਲਤਾਂ ਦੀਆਂ 3842 ਆਰਜ਼ੀ ਅਸਾਮੀਆਂ ਨੂੰ ਪੱਕੀਆਂ ਅਸਾਮੀਆਂ ਵਿੱਚ ਤਬਦੀਲ ਕਰਨ ਨੂੰ ਹਰੀ ਝੰਡੀ

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦੋ ਦਹਾਕਿਆਂ ਬਾਅਦ ਹੇਠਲੀਆਂ ਅਦਾਲਤਾਂ ਦੀਆਂ 3842 ਆਰਜ਼ੀ ਅਸਾਮੀਆਂ ਨੂੰ ਪੱਕੀਆਂ ਅਸਾਮੀਆਂ ਵਿੱਚ ਤਬਦੀਲ ਕਰਨ ਨੂੰ ਹਰੀ ਝੰਡੀ ਪੌਸਕੋ ਅਤੇ ਜਬਰ-ਜਨਾਹ ਦੇ ਕੇਸਾਂ ਦੇ ਨਿਪਟਾਰੇ ਲਈ ਦੋ ਫਾਸਟ ਟਰੈਕ ਵਿਸ਼ੇਸ਼ ਅਦਾਲਤਾਂ ਦੀ ਸਥਾਪਨਾ ਨੂੰ ਪ੍ਰਵਾਨਗੀ ਮੈਡੀਕਲ ਅਫਸਰਾਂ ਦੀਆਂ 189 ਅਸਾਮੀਆਂ ਬਹਾਲ ਕਰਨ ਅਤੇ 1390 ਹੋਰ ਅਸਾਮੀਆਂ ਸਿਰਜਣ ਨੂੰ ਮਨਜ਼ੂਰੀ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ ਪੂਰੀ ਕਰਨ ਦੇ ਉਦੇਸ਼ ਨਾਲ ਲਿਆ ਫੈਸਲਾ ‘ਦਾ ਪੰਜਾਬ ਫੂਡ ਗਰੇਨਜ਼ ਟਰਾਂਸਪੋਰਟੇਸ਼ਨ ਪਾਲਿਸੀ-2024’ ਨੂੰ ਮਨਜ਼ੂਰੀ 2 ਕਰੋੜ ਰੁਪਏ ਤੱਕ ਕਾਰੋਬਾਰ ਕਰਨ ਵਾਲੇ ਵਪਾਰੀਆਂ ਨੂੰ ਵੀ ਮਿਲੇਗਾ ਸਿਹਤ ਬੀਮਾ ਯੋਜਨਾ ਦਾ ਲਾਭ ਵੈਟ ਦੀ ਯਕਮੁਸ਼ਤ ਨਿਪਟਾਰਾ ਸਕੀਮ ਵਿੱਚ 30 ਜੂਨ ਤੱਕ ਵਾਧਾ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ, ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ 10,000 ਕਰੋੜ ਤੋਂ ਵੱਧ ਮਾਲੀਏ ਦਾ ਟੀਚਾ ਮਿੱਥਿਆ ਚੰਡੀਗੜ੍ਹ. 9 ਮਾਰਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅਹਿਮ ਫੈਸਲਾ ਲੈਂਦਿਆਂ ਅੱਜ ਹੇਠਲੀਆਂ ਅਦਾਲਤਾਂ ਵਿੱਚ ਸਥਿਤ ਨਿਆਂਇਕ ਵਿੰਗ ਦੀਆਂ 3842 ਆਰਜ਼ੀ ਅਸਾਮੀਆਂ ਨੂੰ ਸਥਾਈ ਅਸਾਮੀਆਂ ਵਿੱਚ ਤਬਦੀਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਸਵੇਰੇ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੇ ਸਰਕਾਰੀ ਨਿਵਾਸ ਉਤੇ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਨਿਆਂਇਕ ਵਿੰਗ ਦੀਆਂ 3842 ਅਸਥਾਈ ਅਸਾਮੀਆਂ ਨੂੰ ਸਥਾਈ ਅਸਾਮੀਆਂ ਵਿੱਚ ਤਬਦੀਲ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਅਸਾਮੀਆਂ ਦੋ ਦਹਾਕਿਆਂ ਤੋਂ ਵੱਧ ਸਮੇਂ ਤੋਂ ਆਰਜ਼ੀ ਅਸਾਮੀਆਂ ਵਜੋਂ ਮਨੋਨੀਤ ਹਨ ਅਤੇ ਇਸ ਨੂੰ ਨਿਰੰਤਰ ਰੱਖਣ ਲਈ ਹਰੇਕ ਸਾਲ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਅਤੇ ਵਿੱਤ ਵਿਭਾਗ ਪਾਸੋਂ ਪ੍ਰਵਾਨਗੀ ਲੈਣੀ ਪੈਂਦੀ ਸੀ। ਇਨ੍ਹਾਂ ਅਸਾਮੀਆਂ ਨੂੰ ਸਥਾਈ ਅਸਾਮੀਆਂ ਵਿੱਚ ਤਬਦੀਲ ਕਰਨ ਦੇ ਫੈਸਲੇ ਨਾਲ ਹਰੇਕ ਸਾਲ ਅਸਾਮੀਆਂ ਦੀ ਨਿਰੰਤਰਤਾ ਕਾਇਮ ਰੱਖਣ ਦੀ ਬੇਲੋੜੀ ਪ੍ਰੇਸ਼ਾਨੀ ਖਤਮ ਕਰਨ ਵਿੱਚ ਮਦਦ ਮਿਲੇਗੀ। ਮੰਤਰੀ ਮੰਡਲ ਨੇ ਜਿਨਸੀ ਅਪਰਾਧ ਤੋਂ ਬੱਚਿਆਂ ਦੇ ਬਚਾਅ ਸਬੰਧੀ ਐਕਟ (ਪੌਕਸੋ) ਅਤੇ ਜਬਰ-ਜਨਾਹ ਨਾਲ ਸਬੰਧਤ ਕੇਸਾਂ ਦੇ ਤੇਜ਼ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਸੰਗਰੂਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਵਿੱਚ ਦੋ ਫਾਸਟ ਟਰੈਕ ਵਿਸ਼ੇਸ਼ ਅਦਾਲਤਾਂ ਸਥਾਪਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਪੌਕਸੋ ਐਕਟ ਅਤੇ ਜਬਰ-ਜਨਾਹ ਦੇ ਕੇਸਾਂ ਲਈ ਦੋ ਵਿਸ਼ੇਸ਼ ਤੇ ਸਮਰਪਿਤ ਅਦਾਲਤਾਂ ਦੀ ਸਥਾਪਨਾ ਨਾਲ ਬਕਾਇਆ ਕੇਸਾਂ ਦੀ ਗਿਣਤੀ ਖਤਮ ਹੋਵੇਗੀ ਅਤੇ ਅਜਿਹੇ ਮਾਮਲਿਆਂ ਵਿੱਚ ਮੁਕੱਦਮਿਆਂ ਦੀ ਸੁਣਵਾਈ ਵਿੱਚ ਤੇਜ਼ੀ ਆਵੇਗੀ। ਮੰਤਰੀ ਮੰਡਲ ਨੇ ਇਨ੍ਹਾਂ ਅਦਾਲਤਾਂ ਲਈ 2 ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ 18 ਹੋਰ ਸਹਾਇਕ ਸਟਾਫ ਸਮੇਤ ਕੁੱਲ 20 ਨਵੀਆਂ ਅਸਾਮੀਆਂ ਦੀ ਰਚਨਾ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। ਪੰਜਾਬ ਵਾਸੀਆਂ ਨੂੰ ਨਿਰਵਿਘਨ ਅਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਮੈਡੀਕਲ ਅਫਸਰਾ (ਜਨਰਲ) ਦੀਆਂ 189 ਅਸਾਮੀਆਂ ਬਹਾਲ ਕਰਨ ਅਤੇ ਮੈਡੀਕਲ ਅਫਸਰ (ਜਨਰਲ) ਦੀਆਂ 1390 ਅਸਾਮੀਆਂ ਹੋਰ ਸਿਰਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਬੁਲਾਰੇ ਨੇ ਦੱਸਿਆ ਕਿ ਇਹ ਫੈਸਲਾ ਵਡੇਰੇ ਜਨਤਕ ਹਿੱਤ ਵਿੱਚ ਲਿਆ ਗਿਆ ਹੈ ਤਾਂ ਕਿ ਸੂਬੇ ਵਿੱਚ ਮੈਡੀਕਲ ਅਫਸਰਾਂ ਦੀ ਘਾਟ ਨਾ ਰਹੇ। ਮੰਤਰੀ ਮੰਡਲ ਨੇ ਮੈਡੀਕਲ ਅਫਸਰ (ਜਨਰਲ) ਦੀਆਂ 189 ਅਸਾਮੀਆਂ ਨੂੰ ਬਹਾਲ ਕਰਨ ਅਤੇ ਮੈਡੀਕਲ ਅਫਸਰ (ਜਨਰਲ) ਦੀਆਂ 1390 ਹੋਰ ਅਸਾਮੀਆਂ ਸਿਰਜਣ ਨੂੰ ਹਰੀ ਝੰਡੀ ਦਿੱਤੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਮੈਡੀਕਲ ਅਫਸਰ (ਜਨਰਲ) ਦੀਆਂ 1940 ਖਾਲੀ ਅਸਾਮੀਆਂ ਨੂੰ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਅਧਿਕਾਰ ਖੇਤਰ ਵਿੱਚੋਂ ਕੱਢ ਕੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫਰੀਦਕੋਟ ਰਾਹੀਂ ਭਰਿਆ ਜਾਵੇਗਾ। ਇਸੇ ਤਰ੍ਹਾਂ ਮੰਤਰੀ ਮੰਡਲ ਨੇ ਗੁਰਦਾਸਪੁਰ ਵਿਖੇ ਨਵੇਂ ਅਪਗ੍ਰੇਡ ਕੀਤੇ ਅਰਬਨ ਕਮਿਊਨਿਟੀ ਹੈਲਥ ਸੈਂਟਰ ਲਈ 20 ਨਵੀਆਂ ਅਸਾਮੀਆਂ ਸਿਰਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਨਵੀਆਂ ਅਸਾਮੀਆਂ ਵਿੱਚ ਚਾਰ ਮੈਡੀਕਲ ਅਫਸਰ, ਪੰਜ ਸਟਾਫ ਨਰਸਾਂ, ਫਾਰਮਾਸਿਸਟ, ਲੈਬ ਟੈਕਨੀਸ਼ੀਅਨ, ਐਕਸ-ਰੇ ਟੈਕਨੀਸ਼ੀਅਨ, ਓ.ਟੀ. ਐਸਿਸਟੈਂਟ, ਦੋ ਮਲਟੀਟਾਸਕ ਵਰਕਰ, ਗਾਇਨਾਕੌਲੋਜਿਸਟ, ਬੱਚਿਆਂ ਦੇ ਮਾਹਿਰ ਡਾਕਟਰ, ਸਰਜਨ, ਮੈਡੀਸਨ ਅਤੇ ਡੈਂਟਿਸਟ ਸਮੇਤ ਸਪੈਸ਼ਲਿਸਟ ਡਾਕਟਰ ਸ਼ਾਮਲ ਹਨ। ਦੱਸਣਯੋਗ ਹੈ ਕਿ ਸੂਬਾ ਸਰਕਾਰ ਨੇ ਹਾਲ ਹੀ ਵਿੱਚ ਇਸ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਨੂੰ 30 ਬਿਸਤਰਿਆਂ ਦੀ ਸਮਰੱਥਾ ਵਾਲੇ ਸਿਹਤ ਕੇਂਦਰ ਵਜੋਂ ਅਪਗ੍ਰੇਡ ਕੀਤਾ ਹੈ ਤਾਂ ਕਿ ਸਰਹੱਦੀ ਜ਼ਿਲ੍ਹੇ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਮੰਤਰੀ ਮੰਡਲ ਨੇ ਸੂਬੇ ਵਿੱਚ 829 ਆਮ ਆਦਮੀ ਕਲੀਨਿਕ ਸਥਾਪਤ ਕਰਨ ਨੂੰ ਕਾਰਜ-ਬਾਅਦ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ 829 ਕਲੀਨਿਕਾਂ ਵਿੱਚੋਂ 308 ਕਲੀਨਿਕ ਸ਼ਹਿਰੀ ਇਲਾਕਿਆਂ ਵਿੱਚ ਜਦਕਿ 521 ਕਲੀਨਿਕ ਪੇਂਡੂ ਇਲਾਕਿਆਂ ਵਿੱਚ ਸਥਿਤ ਹਨ। ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ 80 ਤਰ੍ਹਾ ਦੀਆਂ ਦਵਾਈਆਂ ਮੁਫ਼ਤ ਮੁਹੱਈਆ ਕਰਵਾਈਆ ਜਾਂਦੀਆਂ ਹਨ, ਜਿਸ ਵਿੱਚ ਹਾਈਪਰਟੈਨਸ਼ਨ, ਸ਼ੂਗਰ, ਚਮੜੀ ਦੀਆਂ ਬਿਮਾਰੀਆਂ ਅਤੇ ਵਾਇਰਲ ਬੁਖਾਰ ਵਰਗੀਆਂ ਮੌਸਮੀ ਬਿਮਾਰੀਆਂ ਨੂੰ ਕਵਰ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਕਲੀਨਿਕ ਵਿੱਚ ਵੱਖ-ਵੱਖ ਕਿਸਮ ਦੇ 38 ਟੈਸਟ ਕੀਤੇ ਜਾਂਦੇ ਹਨ। ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ 7 ਮਾਰਚ, 2024 ਤੱਕ ਕੁੱਲ 1,12,79,048 ਮਰੀਜ਼ਾਂ ਦਾ ਇਲਾਜ ਹੋਇਆ ਅਤੇ ਕੁੱਲ 31,69,911 ਡਾਇਗਨੋਸਟਿਕ ਟੈਸਟ ਕੀਤੇ ਗਏ ਹਨ। ਮੰਤਰੀ ਮੰਡਲ ਨੇ ਪੰਜਾਬ ਵਿੱਚ ਅਨਾਜ ਦੀ ਢੋਆ-ਢੋਆਈ ਲਈ ‘ਦਾ ਪੰਜਾਬ ਫੂਡ ਗਰੇਨਜ਼ ਟਰਾਂਸਪੋਰਟੇਸ਼ਨ ਪਾਲਿਸੀ-2024’ ਨੂੰ ਪ੍ਰਵਾਨਗੀ ਦੇ ਦਿੱਤੀ। ਕਾਬਲੇਗੌਰ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸਮੂਹ ਖਰੀਦ ਏਜੰਸੀਆਂ ਅਤੇ ਭਾਰਤੀ ਖੁਰਾਕ ਨਿਗਮ ਵੱਲੋਂ ਵੱਖ-ਵੱਖ ਨਾਮਜ਼ਦ ਕੇਂਦਰਾਂ/ਮੰਡੀਆਂ ਤੋਂ ਅਨਾਜ ਦੀ ਖਰੀਦ, ਭੰਡਾਰਨ ਅਤੇ ਸਾਂਭ-ਸੰਭਾਲ ਦਾ ਕੰਮ ਕੀਤਾ ਜਾਂਦਾ ਹੈ। ਇਸ ਨੀਤੀ ਅਨੁਸਾਰ ਸਾਲ 2024 ਦੌਰਾਨ ਅਨਾਜ ਦੀ ਢੋਆ-ਢੋਆਈ ਦਾ ਕੰਮ ਮੁਕਾਬਲਾਪੂਰਨ ਅਤੇ ਪਾਰਦਰਸ਼ੀ ਆਨਲਾਈਨ ਟੈਂਡਰ ਪ੍ਰਣਾਲੀ ਰਾਹੀਂ ਅਲਾਟ ਕੀਤੇ ਜਾਣਗੇ। ਮੰਤਰੀ ਮੰਡਲ ਨੇ ਸ਼ਹਿਰੀ ਹਵਾਬਾਜ਼ੀ ਵਿਭਾਗ ਦੀ ਸਾਲ 2022-23 ਦੀ ਸਾਲਨਾ ਪ੍ਰਬੰਧਕੀ ਰਿਪੋਰਟ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ 2 ਕਰੋੜ ਰੁਪਏ ਤੱਕ ਦਾ ਕਾਰੋਬਾਰ ਕਰਨ ਵਾਲੇ ਵਪਾਰੀਆਂ ਨੂੰ ਵੀ ਸਿਹਤ ਬੀਮਾ ਯੋਜਨਾ ਦਾ ਲਾਭ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ ਜਦਕਿ ਇਸ ਤੋਂ ਪਹਿਲਾਂ ਇਹ ਲਾਭ ਇਕ ਕਰੋੜ ਰੁਪਏ ਤੱਕ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਮਿਲਦਾ ਸੀ। ਇਸ ਫੈਸਲੇ ਨਾਲ ਸੂਬੇ ਦੇ ਇਕ ਲੱਖ ਵਪਾਰੀਆਂ ਨੂੰ ਲਾਭ ਮਿਲੇਗਾ ਜਿਸ ਨਾਲ ਉਨ੍ਹਾਂ ਨੂੰ ਇਸ ਯੋਜਨਾ ਤਹਿਤ ਇਨ੍ਹਾਂ ਵਪਾਰੀਆਂ ਨੂੰ 5 ਲੱਖ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਦੱਸਣਯੋਗ ਹੈ ਕਿ ‘ਸਰਕਾਰ-ਵਪਾਰ ਮਿਲਣੀ’ ਦੌਰਾਨ ਇਹ ਮੁੱਦਾ ਵਪਾਰੀਆਂ ਨੇ ਮੁੱਖ ਮੰਤਰੀ ਕੋਲ ਉਠਾਇਆ ਸੀ ਜਿਸ ਤੋਂ ਬਾਅਦ ਅੱਜ ਇਹ ਫੈਸਲਾ ਲਿਆ ਗਿਆ। ਮੰਤਰੀ ਮੰਡਲ ਨੇ ਵੈਟ ਦੀ ਅਦਾਇਗੀ ਲਈ ਯਕਮੁਸ਼ਤ ਨਿਪਟਾਰਾ ਸਕੀਮ-2023 (ਓ.ਟੀ.ਐਸ.) ਦੀ ਮਿਆਦ 31 ਮਾਰਚ, 2024 ਤੋਂ ਵਧਾ ਕੇ 30 ਜੂਨ, 2024 ਕਰ ਦਿੱਤੀ ਹੈ। ਇਸ ਨਾਲ ਸੂਬੇ ਦੇ ਕਾਰੋਬਾਰੀਆਂ ਨੂੰ ਵੱਡੀ ਰਾਹਤ ਮਿਲੇਗੀ ਕਿਉਂ ਜੋ ਇਹ ਸਕੀਮ ਪਿਛਲੇ ਸਾਲ ਲਾਗੂ ਕੀਤੀ ਗਈ ਸੀ ਜਿਸ ਨੂੰ ਵਪਾਰੀਆਂ ਨੇ ਵੱਡਾ ਹੁੰਗਾਰਾ ਦਿੱਤਾ ਸੀ। ਇਸ ਸਕੀਮ ਤਹਿਤ ਵਪਾਰੀਆਂ ਪਾਸੋਂ 41814 ਅਰਜ਼ੀਆਂ ਰਾਹੀਂ 47.50 ਕਰੋੜ ਰੁਪਏ ਇਕੱਤਰ ਹੋਏ ਹਨ ਜਦਕਿ ਸਾਲ 2021 ਦੌਰਾਨ ਓ.ਟੀ.ਐਸ. ਰਾਹੀਂ ਸਿਰਫ਼ 4.37 ਕਰੋੜ ਰੁਪਏ ਇਕੱਤਰ ਹੋਏ ਸਨ ਅਤੇ ਓ.ਟੀ.ਐਸ.-2 ਰਾਹੀਂ ਮਹਿਜ਼ 4.93 ਕਰੋੜ ਰੁਪਏ ਇਕੱਠੇ ਹੋਏ ਸਨ। ਮੰਤਰੀ ਮੰਡਲ ਨੇ ਬਾਹਰੀ ਵਿਕਾਸ ਚਾਰਜ (ਈ.ਡੀ.ਸੀ.) ਦੀ ਬਕਾਇਆ ਰਾਸ਼ੀ ਤਿੰਨ ਕਿਸ਼ਤਾਂ ਵਿੱਚ ਜਮ੍ਹਾਂ ਕਰਵਾਉਣ ਲਈ ਕਲੋਨਾਈਜ਼ਰਾਂ ਨੂੰ 18 ਮਹੀਨਿਆਂ ਦਾ ਸਮਾਂ ਦੇਣ ਲਈ ਵੀ ਸਹਿਮਤੀ ਦੇ ਦਿੱਤੀ ਹੈ। ਵਿਕਾਸ ਅਥਾਰਟੀਆਂ ਦੁਆਰਾ ਮੈਗਾ/ਪਾਪਰਾ ਪ੍ਰੋਜੈਕਟਾਂ ਦੇ ਪ੍ਰਮੋਟਰਾਂ ਤੋਂ ਸਰਕਾਰ ਦੁਆਰਾ ਸਮੇਂ-ਸਮੇਂ 'ਤੇ ਨੋਟੀਫਾਈ ਕੀਤੀਆਂ ਦਰਾਂ ਅਨੁਸਾਰ ਬਾਹਰੀ ਵਿਕਾਸ ਖਰਚੇ ਇਕੱਠੇ ਕੀਤੇ ਜਾਂਦੇ ਹਨ। ਇਨ੍ਹਾਂ ਬਾਹਰੀ ਵਿਕਾਸ ਖਰਚਿਆਂ ਦੀ ਵਰਤੋਂ ਵਿਕਾਸ ਅਥਾਰਟੀਆਂ ਦੁਆਰਾ ਪ੍ਰੋਜੈਕਟਾਂ ਦੇ ਆਸ-ਪਾਸ ਦੇ ਖੇਤਰ ਵਿੱਚ ਪਹਿਲਾਂ ਤੋਂ ਪ੍ਰਦਾਨ ਕੀਤੇ ਗਏ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਕਰਨ ਲਈ ਕੀਤੀ ਜਾਂਦੀ ਹੈ। ਇਹ ਫੈਸਲਾ ਕੀਤਾ ਗਿਆ ਹੈ ਕਿ ਈ.ਡੀ.ਸੀ. ਦੀਆਂ ਬਕਾਇਆ ਕਿਸ਼ਤਾਂ ਨੂੰ ਛੇ-ਛੇ ਮਹੀਨਿਆਂ ਦੀਆਂ ਤਿੰਨ ਕਿਸ਼ਤਾਂ ਵਿੱਚ ਪ੍ਰਤੀ ਸਾਲ 10 ਫੀਸਦੀ ਦੀ ਦਰ ਨਾਲ ਵਿਆਜ ਵਸੂਲਿਆ ਜਾਵੇ ਅਤੇ ਪ੍ਰਮੋਟਰ ਨੂੰ ਮੁੜ ਤੈਅ ਕੀਤੀ ਰਕਮ ਦੇ ਵਿਰੁੱਧ ਆਪਣੀ ਜਾਇਦਾਦ ਦਾ ਅਨੁਮਾਨ ਲਾਉਣ ਦੀ ਲੋੜ ਹੋਵੇਗੀ। ਮੰਤਰੀ ਮੰਡਲ ਨੇ ਸਾਲ 2024-25 ਲਈ ਆਬਕਾਰੀ ਨੀਤੀ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ ਜੋ ਕਿ ਇਸ ਸਰਕਾਰ ਦੀ ਤੀਜੀ ਨੀਤੀ ਹੈ। ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਰਕਾਰ ਦੇ ਮਾਲੀਏ ਦੀ ਉਗਹਾਰੀ ਦਾ ਟੀਚਾ 10,000 ਕਰੋੜ ਰੁਪਏ ਨੂੰ ਪਾਰ ਕਰਨ ਦੀ ਉਮੀਦ ਹੈ। ਦੱਸਣਯੋਗ ਹੈ ਕਿ ਪਿਛਲੀ ਕਾਂਗਰਸ ਸਰਕਾਰ ਦੌਰਾਨ ਆਬਕਾਰੀ ਮਾਲੀਏ ਤੋਂ ਉਗਰਾਹੀ ਮਹਿਜ਼ 6151 ਕਰੋੜ ਰੁਪਏ ਸੀ। ਨਵੀਂ ਨੀਤੀ ਵਿੱਚ ਡਰਾਅ ਰਾਹੀਂ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਦੀ ਵਿਵਸਥਾ ਕੀਤੀ ਗਈ ਹੈ, ਜਿਸ ਮੁਤਾਬਕ ਇਸ ਵਾਰ 172 ਗਰੁੱਪਾਂ ਦੀ ਬਜਾਏ 232 ਗਰੁੱਪ ਬਣਾਏ ਗਏ ਹਨ। ਮੰਤਰੀ ਮੰਡਲ ਨੇ ਹਰੇਕ ਲਾਭਪਾਤਰੀ ਤੱਕ ਰਾਸ਼ਨ ਪਹੁੰਚਾਉਣ ਦੇ ਪ੍ਰੋਜੈਕਟ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਨਾਲ ਬਜ਼ੁਰਗ ਨਾਗਰਿਕਾਂ, ਦਿਵਿਆਂਗ ਵਿਅਕਤੀਆਂ, ਜੰਗੀ ਵਿਧਵਾਵਾਂ ਅਤੇ ਹੋਰਾਂ ਤੱਕ ਰਾਸ਼ਨ ਪਹੁੰਚਾਉਣ ਸੁਖਾਲਾ ਹੋ ਜਾਵੇਗਾ। ਇਹ ਪ੍ਰੋਜੈਕਟ ਗੁਣਵੱਤਾ ਅਤੇ ਸਾਫ-ਸਫਾਈ ਨੂੰ ਯਕੀਨੀ ਬਣਾਉਂਦਾ ਹੈ। ਲਗਭਗ 30 ਲੱਖ ਲਾਭਪਾਤਰੀਆਂ ਕੋਲ ਐਫ.ਐਸ.ਐਸ.ਏ.ਆਈ. ਦੁਆਰਾ ਨਿਰਧਾਰਿਤ ਗੁਣਵੱਤਾ ਦੀਆਂ ਵਿਸ਼ੇਸ਼ਤਾਵਾਂ ਦੀ ਪਾਲਣਾ ਕਰਦੇ ਹੋਏ 45 ਦਿਨਾਂ ਤੱਕ ਵਰਤੋਂ ਵਿੱਚ ਆਉਣ ਵਾਲਾ ਪੈਕ ਹੋਇਆ ਆਟਾ ਪ੍ਰਾਪਤ ਕਰਨ ਦਾ ਬਦਲ ਹੋਵੇਗਾ। ਇਹ ਲਾਭਪਾਤਰੀਆਂ ਦੇ ਸਮੇਂ ਅਤੇ ਊਰਜਾ ਦੀ ਬੱਚਤ ਕਰੇਗਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਏਗਾ। ਇਸ ਤੋਂ ਇਲਾਵਾ ਘੱਟ-ਤੋਲਣ ਵਰਗੀਆਂ ਬੇਨਿਯਮੀਆਂ ਨੂੰ ਨੱਥ ਪਾਉਣ ਦੇ ਨਾਲ-ਨਾਲ ਚੋਰ-ਮੋਰੀਆਂ ਵੀ ਬੰਦ ਕਰੇਗਾ।

Punjab Bani 09 March,2024
ਮੁੱਖ ਮੰਤਰੀ ਵੱਲੋਂ ਸੰਗਰੂਰ ਵਾਸੀਆਂ ਨੂੰ 869 ਕਰੋੜ ਰੁਪਏ ਦਾ ਤੋਹਫ਼ਾ

ਮੁੱਖ ਮੰਤਰੀ ਵੱਲੋਂ ਸੰਗਰੂਰ ਵਾਸੀਆਂ ਨੂੰ 869 ਕਰੋੜ ਰੁਪਏ ਦਾ ਤੋਹਫ਼ਾ * ਸੂਬੇ ਦਾ ਖ਼ਜ਼ਾਨਾ ਕਦੇ ਵੀ ਖਾਲੀ ਨਹੀਂ ਸੀ ਪਰ ਪਿਛਲੀਆਂ ਸਰਕਾਰਾਂ ਵਿੱਚ ਆਮ ਆਦਮੀ ਦੀ ਭਲਾਈ ਦੇ ਇਰਾਦੇ ਦੀ ਘਾਟ ਸੀ * ਪੰਜਾਬ ਨੂੰ ਬੇਰਹਿਮੀ ਨਾਲ ਲੁੱਟਣ ਉਤੇ ਵਿਰੋਧੀਆਂ ਦੀ ਕੀਤੀ ਨਿੰਦਾ * ਲੋਕਾਂ ਦੇ ਪੈਸੇ ਲੁੱਟ ਕੇ ਗੈਰ-ਕਾਨੂੰਨੀ ਢੰਗ ਨਾਲ ਬਣਾਏ ਮਹਿਲ, ਪੈਲੇਸ, ਫਾਰਮ ਹਾਊਸ ਅਤੇ ਰਿਜ਼ੌਰਟਾਂ ਨੂੰ ਢਾਹੁਣ ਦਾ ਐਲਾਨ * ਢੀਂਡਸਾ ਅਕਾਲੀ ਦਲ ਵਿੱਚ ਘਰ ਵਾਪਸੀ ਕਰ ਸਕਦੇ ਹਨ ਪਰ ਲੋਕਾਂ ਦੇ ਘਰਾਂ ਵਿੱਚ ਨਹੀਂ ਵੜ ਸਕਦੇ * ਆਗਾਮੀ ਚੋਣਾਂ ਦੇ ਮੱਦੇਨਜ਼ਰ ਲੋਕਾਂ ਨੂੰ ਰਾਹਤ ਦੇਣ ਲਈ ਮੋਦੀ ਉੱਤੇ ਸਾਧਿਆ ਨਿਸ਼ਾਨਾ * ਭਾਜਪਾ ਦੇ ਪੰਜਾਬ ਵਿਰੋਧੀ ਰੁਖ਼ ਦੇ ਮੁੱਦੇ ਉੱਤੇ ਕੈਪਟਨ, ਜਾਖੜ ਤੇ ਮਨਪ੍ਰੀਤ ਦੀ ਚੁੱਪ ‘ਤੇ ਚੁੱਕੇ ਸਵਾਲ ਸੰਗਰੂਰ, 9 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਸੰਗਰੂਰ ਜ਼ਿਲ੍ਹੇ ਵਿੱਚ ਕਈ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖ ਕੇ ਮੁਕਾਮੀ ਬਸ਼ਿੰਦਿਆਂ ਨੂੰ 839 ਕਰੋੜ ਰੁਪਏ ਦਾ ਤੋਹਫ਼ਾ ਦਿੱਤਾ। ਇੱਥੇ ਵਿਕਾਸ ਕ੍ਰਾਂਤੀ ਰੈਲੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਹਮੇਸ਼ਾ ਤੋਂ ਚਾਹੁੰਦੇ ਸਨ ਕਿ ਇਸ ਖਿੱਤੇ ਵਿੱਚ ਇੱਕ ਅਤਿ-ਆਧੁਨਿਕ ਹਸਪਤਾਲ ਹੋਵੇ ਤਾਂ ਜੋ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਦਾ ਸੁਪਨਾ ਧੂਰੀ ਵਿਖੇ 80 ਬਿਸਤਰਿਆਂ ਵਾਲੇ ਜੱਚਾ-ਬੱਚਾ ਹਸਪਤਾਲ, ਚੀਮਾ ਵਿਖੇ 30 ਬਿਸਤਰਿਆਂ ਵਾਲੇ ਰੂਰਲ ਹਸਪਤਾਲ ਅਤੇ ਕੌਰੀਆਂ ਵਿਖੇ 30 ਬਿਸਤਰਿਆਂ ਵਾਲੇ ਕਮਿਊਨਿਟੀ ਹੈਲਥ ਸੈਂਟਰ ਦੀ ਸਥਾਪਨਾ ਨਾਲ ਸਾਕਾਰ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਪਹਿਲਾਂ ਹੀ ਹਸਪਤਾਲ ਦੇ ਅੰਦਰ ਹੀ ਮਰੀਜ਼ਾਂ ਨੂੰ ਮੁਫ਼ਤ ਦਵਾਈ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਜੋ ਮਰੀਜ਼ਾਂ ਨੂੰ ਬਾਹਰ ਨਾ ਜਾਣਾ ਪਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਲਈ ਹਰ ਹਸਪਤਾਲ ਵਿੱਚ ਐਕਸ-ਰੇਅ ਅਤੇ ਅਲਟਰਾਸਾਊਂਡ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇਸ਼ ਦਾ ਅੰਨ ਭੰਡਾਰ ਤੇ ਖੜਗ ਭੁਜਾ ਹੈ ਅਤੇ ਕੌਮੀ ਆਜ਼ਾਦੀ ਸੰਘਰਸ਼ ਵਿੱਚ ਪੰਜਾਬੀਆਂ ਵੱਲੋਂ 90 ਫੀਸਦੀ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਆਮ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਵੱਖ-ਵੱਖ ਪਹਿਲਕਦਮੀਆਂ ਕੀਤੀਆਂ ਹਨ। 829 ਆਮ ਆਦਮੀ ਕਲੀਨਿਕਾਂ ਵੱਲੋਂ ਪੰਜਾਬ ਵਿੱਚ ਸਿਹਤ ਸੰਭਾਲ ਖੇਤਰ ਵਿੱਚ ਕ੍ਰਾਂਤੀ ਲਿਆਉਣ ਦਾ ਦਾਅਵਾ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ ਰੋਜ਼ਾਨਾ ਆਉਣ ਵਾਲੇ 95 ਫੀਸਦੀ ਤੋਂ ਵੱਧ ਮਰੀਜ਼ ਆਪਣੀਆਂ ਬਿਮਾਰੀਆਂ ਤੋਂ ਠੀਕ ਹੋ ਜਾਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 15 ਅਗਸਤ, 2022 ਤੋਂ ਇਨ੍ਹਾਂ ਕਲੀਨਿਕਾਂ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਇਕ ਕਰੋੜ ਤੋਂ ਵੱਧ ਮਰੀਜ਼ ਇੱਥੋਂ ਇਲਾਜ ਕਰਵਾ ਚੁੱਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਲੀਨਿਕ ਪੰਜਾਬ ਵਿੱਚ ਸਿਹਤ ਸੰਭਾਲ ਪ੍ਰਣਾਲੀ ਦੀ ਕਾਇਆ-ਕਲਪ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ 80 ਤਰ੍ਹਾਂ ਦੀਆਂ ਦਵਾਈਆਂ ਅਤੇ 40 ਦੇ ਕਰੀਬ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੇ ਪੰਜਾਬ ਵਿੱਚ ਲੋਕਾਂ ਨੂੰ ਹੋ ਰਹੀਆਂ ਵੱਖ-ਵੱਖ ਬਿਮਾਰੀਆਂ ਦੀ ਜਾਂਚ ਕਰਨ ਅਤੇ ਇਨ੍ਹਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਲਈ ਡੇਟਾਬੇਸ ਤਿਆਰ ਕਰਨ ਵਿੱਚ ਵੀ ਸਰਕਾਰ ਦੀ ਮਦਦ ਕੀਤੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ਰੋਕਣ ਅਤੇ ਸੂਬੇ ਦੀਆਂ ਸੜਕਾਂ 'ਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਪੰਜਾਬ ਸਰਕਾਰ ਨੇ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪਣੀ ਕਿਸਮ ਦੀ ਇਹ ਪਹਿਲੀ ਵਿਸ਼ੇਸ਼ ਫੋਰਸ ਪੰਜਾਬ ਵਿੱਚ ਰੋਜ਼ਾਨਾ ਸੜਕ ਹਾਦਸਿਆਂ ਵਿੱਚ ਅਜਾਈਂ ਜਾ ਰਹੀਆਂ ਕੀਮਤੀ ਜਾਨਾਂ ਬਚਾਉਣ ਲਈ ਅਹਿਮ ਭੂਮਿਕਾ ਨਿਭਾ ਰਹੀ ਹੈ ਅਤੇ ਇਸ ਫੋਰਸ ਨੂੰ ਗਲਤ ਡਰਾਈਵਿੰਗ ਰੋਕਣ, ਸੜਕਾਂ 'ਤੇ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਹੋਰ ਕੰਮਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸ਼ੁਰੂਆਤੀ ਤੌਰ 'ਤੇ ਅਤਿ-ਆਧੁਨਿਕ ਯੰਤਰਾਂ ਨਾਲ ਲੈਸ 129 ਵਾਹਨ ਹਰ 30 ਕਿਲੋਮੀਟਰ ਦੇ ਘੇਰੇ ਵਿੱਚ ਸੜਕਾਂ 'ਤੇ ਤਾਇਨਾਤ ਕੀਤੇ ਗਏ ਹਨ ਅਤੇ ਇਨ੍ਹਾਂ ਵਾਹਨਾਂ ਵਿੱਚ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਐਮਰਜੈਂਸੀ ਇਲਾਜ ਮੁਹੱਈਆ ਕਰਵਾਉਣ ਲਈ ਪੂਰੀ ਮੈਡੀਕਲ ਕਿੱਟ ਵੀ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਸੁਰਜੀਤ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਆਪਣੇ ਬੱਚੇ ਨੂੰ ਸਰਕਾਰੀ ਸਕੂਲ ਵਿੱਚ ਦਾਖ਼ਲ ਕਰਵਾਉਣਾ ਹੀ ਆਮ ਆਦਮੀ ਲਈ ਇੱਕੋ ਇੱਕ ਰਾਹ ਹੁੰਦਾ ਸੀ ਪਰ ਛੇ ਮਹੀਨਿਆਂ ਦੇ ਅੰਦਰ-ਅੰਦਰ ਹੁਣ ਮਾਪਿਆਂ ਦੇ ਦਿਲ ਦੀ ਇੱਛਾ ਹੋਵੇਗੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ ਕਿਉਂਕਿ ਸਿੱਖਿਆ ਪ੍ਰਣਾਲੀ ਵਿੱਚ ਗੁਣਾਤਮਕ ਸੁਧਾਰ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਸੂਬੇ ਭਰ ਵਿੱਚ ਸਕੂਲ ਆਫ ਐਮੀਨੈਂਸ ਸਥਾਪਿਤ ਕੀਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਪਾਵਰ ਦੀ ਮਲਕੀਅਤ ਵਾਲੇ ਗੋਇੰਦਵਾਲ ਪਾਵਰ ਪਲਾਂਟ ਨੂੰ ਖਰੀਦ ਕੇ ਸਫ਼ਲਤਾ ਦੀ ਨਵੀਂ ਕਹਾਣੀ ਲਿਖੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਅਲਾਟ ਕੀਤੀ ਗਈ ਪਛਵਾੜਾ ਕੋਲਾ ਖਾਣ ਦੇ ਕੋਲੇ ਦੀ ਵਰਤੋਂ ਸਿਰਫ਼ ਸਰਕਾਰੀ ਪਾਵਰ ਪਲਾਂਟਾਂ ਲਈ ਹੀ ਕੀਤੀ ਜਾ ਸਕਦੀ ਹੈ। ਇਸ ਪਾਵਰ ਪਲਾਂਟ ਦੀ ਖ਼ਰੀਦ ਨਾਲ ਇਸ ਕੋਲੇ ਦੀ ਵਰਤੋਂ ਸੂਬੇ ਦੇ ਹਰ ਖ਼ੇਤਰ ਨੂੰ ਬਿਜਲੀ ਦੇਣ ਲਈ ਕੀਤੀ ਜਾ ਸਕਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਦੇ ਲੋਕ ਪੱਖੀ ਫੈਸਲਿਆਂ ਕਾਰਨ ਸੂਬੇ ਦੇ 90 ਫੀਸਦੀ ਖਪਤਕਾਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਵਿਰੋਧੀਆਂ 'ਤੇ ਨਿਸ਼ਾਨੇ ਸਾਧਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦਾ ਖ਼ਜ਼ਾਨਾ ਕਦੇ ਵੀ ਖਾਲੀ ਨਹੀਂ ਰਿਹਾ ਪਰ ਸਿਆਸੀ ਆਗੂਆਂ ਕੋਲ ਆਮ ਆਦਮੀ ਦੀ ਭਲਾਈ ਲਈ ਨੀਅਤ ਦੀ ਘਾਟ ਸੀ, ਜਿਸ ਕਾਰਨ ਉਨ੍ਹਾਂ ਨੇ ਲੋਕਾਂ ਦੀ ਭਲਾਈ ਲਈ ਕੋਈ ਉਪਰਾਲਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਨਿੱਜੀ ਲਾਭਾਂ ਲਈ ਸੂਬੇ ਵਿੱਚੋਂ ਕਰੋੜਾਂ ਰੁਪਏ ਦੀ ਲੁੱਟ ਕੀਤੀ ਹੈ ਅਤੇ ਇਨ੍ਹਾਂ ਦੇ ਰਿਜ਼ੌਰਟਾਂ ਅਤੇ ਫਾਰਮ ਹਾਊਸਾਂ ਦਾ ਲਗਜ਼ਰੀ ਟੈਕਸ ਮੁਆਫ਼ ਕੀਤਾ ਗਿਆ ਅਤੇ ਹੋਰ ਸਹੂਲਤਾਂ ਦਿੱਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਬਹੁਤ ਚੰਗੀ ਖ਼ਬਰ ਮਿਲੇਗੀ ਕਿਉਂਕਿ ਲੀਡਰਾਂ ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਬਣਾਏ ਵੱਡੇ ਪੈਲੇਸ ਅਤੇ ਫਾਰਮ ਹਾਊਸਾਂ ਨੂੰ ਜਲਦੀ ਢਾਹ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਆਮ ਆਦਮੀ ਦੇ ਖ਼ੂਨ-ਪਸੀਨੇ ਨਾਲ ਕਮਾਏ ਪੈਸੇ ਨਾਲ ਇਹ ਸ਼ਾਨਦਾਰ ਮਹਿਲ ਬਣਾਏ ਹਨ, ਜੋ ਬਰਦਾਸ਼ਤਯੋਗ ਨਹੀਂ ਹੈ ਅਤੇ ਹਰ ਪੰਜਾਬੀ ਦੇ ਮਨ ਨੂੰ ਸਕੂਨ ਪਹੁੰਚਾਉਣ ਲਈ ਇਨ੍ਹਾਂ ਨੂੰ ਜਲਦੀ ਹੀ ਢਹਿ-ਢੇਰੀ ਕਰ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਉਨ੍ਹਾਂ ਦੇ ਗੁਨਾਹਾਂ ਲਈ ਚੰਗਾ ਸਬਕ ਸਿਖਾਇਆ ਜਾਵੇਗਾ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਲੋਕਾਂ ਦਾ ਇਕ-ਇਕ ਪੈਸਾ ਆਮ ਆਦਮੀ ਦੀ ਭਲਾਈ ਲਈ ਖ਼ਰਚ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਗਾਮੀ ਚੋਣਾਂ ਦੇ ਮੱਦੇਨਜ਼ਰ ਇਨ੍ਹਾਂ ਸਿਆਸੀ ਆਗੂਆਂ ਨੇ ਲੋਕਾਂ ਨੂੰ ਲੁਭਾਉਣਾ ਸ਼ੁਰੂ ਕਰ ਦਿੱਤਾ ਹੈ, ਜੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਐਲ.ਪੀ.ਜੀ. ਦੀਆਂ ਕੀਮਤਾਂ ਵਿੱਚ ਕਟੌਤੀ ਤੋਂ ਸਪੱਸ਼ਟ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕਈ ਸਾਲਾਂ ਤੋਂ ਉਨ੍ਹਾਂ ਨੇ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਕੀਤਾ ਪਰ ਹੁਣ ਉਹ ਭਾਅ ਵਿੱਚ ਕਟੌਤੀ ਕਰ ਕੇ ਆਮ ਲੋਕਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਇਨ੍ਹਾਂ ਜੁਮਲਿਆਂ ਦੇ ਝਾਂਸੇ ਵਿੱਚ ਨਾ ਆਉਣ ਦੀ ਸਲਾਹ ਦਿੱਤੀ ਕਿਉਂਕਿ ਅਜਿਹੇ ਆਗੂ ਦੋਗਲੇ ਚਰਿੱਤਰ ਵਾਲੇ ਹਨ ਅਤੇ ਅਜਿਹੇ ਜੁਮਲਿਆਂ ਨਾਲ ਆਮ ਲੋਕਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕਰਦੇ ਹਨ। ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੀ ਅਕਾਲੀ ਦਲ 'ਚ ਵਾਪਸੀ 'ਤੇ ਵਿਅੰਗ ਕਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਸਿਆਸੀ ਕਰੀਅਰ ਖ਼ਤਮ ਹੋ ਚੁੱਕਾ ਹੈ ਜੋ ਜਨਤਾ ਨਾਲੋਂ ਪੂਰੀ ਤਰ੍ਹਾਂ ਟੁੱਟਣ ਕਾਰਨ ਕਦੇ ਸੀਟ ਨਹੀਂ ਜਿੱਤ ਸਕੇ। ਉਨ੍ਹਾਂ ਕਿਹਾ ਕਿ ਭਾਵੇਂ ਢੀਂਡਸਾ ਪਰਿਵਾਰ ਨੇ ਅਕਾਲੀ ਦਲ ਵਿੱਚ ‘ਘਰ ਵਾਪਸੀ’ ਹੋਣ ਦਾ ਦਾਅਵਾ ਕੀਤਾ ਹੈ, ਪਰ ਉਹ ਹੁਣ ਕਦੇ ਵੀ ਆਮ ਲੋਕਾਂ ਦਾ ਦਿਲ ਨਹੀਂ ਜਿੱਤ ਸਕਦੇ ਕਿਉਂਕਿ ਆਮ ਲੋਕ ਜਾਣਦੇ ਹਨ ਕਿ ਇਹ ਆਗੂ ਉਨ੍ਹਾਂ ਦਾ ਕੋਈ ਫਾਇਦਾ ਨਹੀਂ ਚਾਹੁੰਦੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਸ ਸਮੇਂ ਇਨ੍ਹਾਂ ਲੋਕਾਂ ਨੂੰ ਸਿਆਸਤ ਤੋਂ ਸੰਨਿਆਸ ਲੈਣਾ ਚਾਹੀਦਾ ਹੈ, ਉਸ ਸਮੇਂ ਇਹ ਸਿਆਸੀ ਮੌਕਾਪ੍ਰਸਤ ਸਿਰਫ਼ ਸੱਤਾ ਦੀ ਖ਼ਾਤਰ ਆਪਣੀ ਵਫ਼ਾਦਾਰੀ ਬਦਲ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਨਾ ਤਾਂ ਪੰਥ ਦਾ ਫ਼ਿਕਰ ਹੈ ਅਤੇ ਨਾ ਹੀ ਸੂਬੇ ਦਾ, ਸਗੋਂ ਇਨ੍ਹਾਂ ਦਾ ਇੱਕੋ-ਇੱਕ ਮੰਤਵ ਸੱਤਾ ਹਾਸਲ ਕਰਨਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਨੂੰ ਛੱਡ ਕੇ ਸੂਬੇ ਵਿੱਚ ਪਿਛਲੇ 75 ਸਾਲਾਂ ਵਿੱਚ ਕੋਈ ਵਿਕਾਸ ਨਹੀਂ ਹੋਇਆ ਕਿਉਂਕਿ ਇਨ੍ਹਾਂ ਆਗੂਆਂ ਵਿੱਚ ਲੋਕਾਂ ਦੀ ਸੇਵਾ ਕਰਨ ਦਾ ਇਰਾਦਾ ਅਤੇ ਇੱਛਾ ਸ਼ਕਤੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਆਮ ਆਦਮੀ ਦੀ ਪ੍ਰਵਾਹ ਕੀਤੇ ਬਿਨਾਂ ਸਿਰਫ਼ ਆਪਣੇ ਪਰਿਵਾਰਾਂ ਲਈ ਪੰਜਾਬੀਆਂ ਦਾ ਪੈਸਾ ਲੁੱਟਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਪਹਿਲੀ ਵਾਰ ਸੂਬੇ ਦੀ ਭਲਾਈ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਨੀਤੀਆਂ ਘੜੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਆਪਣੇ ਆਪ ਵਿੱਚ ਹੀ ਇੱਕ ਇਤਿਹਾਸ ਹੈ। ਮੁੱਖ ਮੰਤਰੀ ਨੇ ਆਰ.ਡੀ.ਐਫ. ਅਤੇ ਐਨ.ਐਚ.ਐਮ. ਤਹਿਤ ਫੰਡਾਂ ਨੂੰ ਰੋਕਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ, ਜਿਸ ਨਾਲ ਸੂਬੇ ਦੇ ਵਿਕਾਸ ਵਿੱਚ ਖੜ੍ਹੋਤ ਆ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ 8000 ਕਰੋੜ ਰੁਪਏ ਤੋਂ ਵੱਧ ਦੇ ਫੰਡਾਂ ਨੂੰ ਗਲਤ ਤਰੀਕੇ ਨਾਲ ਰੋਕਿਆ ਗਿਆ ਹੈ, ਜੋ ਸੂਬੇ ਨਾਲ ਸਰਾਸਰ ਬੇਇਨਸਾਫ਼ੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਅਗਾਮੀ ਲੋਕ ਸਭਾ ਚੋਣਾਂ ਵਿੱਚ ਹਰਾ ਕੇ ਚੰਗਾ ਸਬਕ ਸਿਖਾਉਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਵਿਅੰਗ ਕਸਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ, ਮਨਪ੍ਰੀਤ ਬਾਦਲ ਅਤੇ ਹੋਰ ਆਗੂ ਸੱਤਾ ਦਾ ਸੁੱਖ ਲੈਣ ਲਈ ਪੰਜਾਬ ਨਾਲ ਸਬੰਧਤ ਮੁੱਦਿਆਂ 'ਤੇ ਚੁੱਪੀ ਧਾਰੀ ਬੈਠੇ ਹਨ। ਉਨ੍ਹਾਂ ਕਿਹਾ ਕਿ ਇੱਕ ਪਾਸੇ ਭਾਜਪਾ ਸਰਕਾਰ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ ਅਤੇ ਦੂਜੇ ਪਾਸੇ ਇਹ ਆਗੂ ਆਪਣੇ ਹਿੱਤਾਂ ਲਈ ਭਗਵਾ ਪਾਰਟੀ ਦੇ ਗੁਣ ਗਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਦਾ ਸਿਆਸੀ ਕਰੀਅਰ ਖ਼ਤਮ ਕਰ ਕੇ ਇਨ੍ਹਾਂ ਨੂੰ ਚੰਗਾ ਸਬਕ ਸਿਖਾਉਣ ਦੀ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਖ਼ਜ਼ਾਨੇ ਦਾ ਇੱਕ-ਇੱਕ ਪੈਸਾ ਲੋਕਾਂ ਦੀ ਭਲਾਈ ਲਈ ਖਰਚਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਸਾਰੀਆਂ 13 ਲੋਕ ਸਭਾ ਸੀਟਾਂ 'ਤੇ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਤਾਂ ਜੋ ਕੇਂਦਰ ਸਰਕਾਰ ਦੀਆਂ ਪੱਖਪਾਤੀ ਨੀਤੀਆਂ ਵਿਰੁੱਧ ਟਾਕਰਾ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਰਟੀ ਨੂੰ 13-0 ਨਾਲ ਜਿਤਾ ਕੇ 'ਆਪ' ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਆਪ ਦੇ 13 ਸੰਸਦ ਮੈਂਬਰ ਚੁਣੇ ਜਾਣ ਨਾਲ ਸੂਬੇ ਦੇ ਵਿਕਾਸ ਅਤੇ ਤਰੱਕੀ ਨੂੰ ਹੁਲਾਰਾ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਕਿਸੇ ਵੀ ਵਿਅਕਤੀ ਖਾਸ ਕਰਕੇ ਕੇਂਦਰ ਵਿੱਚ ਬੈਠੇ ਸੱਤਾਧਾਰੀ ਆਗੂਆਂ ਤੋਂ ਕਿਸੇ ਤਰ੍ਹਾਂ ਦੀ ਪ੍ਰਵਾਨਗੀ ਦੀ ਲੋੜ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਸਰਕਾਰ ਨੇ ਗਣਤੰਤਰ ਦਿਵਸ ਦੀ ਪਰੇਡ ਦੌਰਾਨ ਸੂਬੇ ਦੀਆਂ ਝਾਕੀਆਂ ਨੂੰ ਰੱਦ ਕਰ ਦਿੱਤਾ ਸੀ, ਜਦੋਂ ਕਿ ਸੱਚਾਈ ਇਹ ਹੈ ਕਿ ਆਜ਼ਾਦੀ ਦੇ ਸੰਘਰਸ਼ ਲਈ 90 ਫੀਸਦੀ ਕੁਰਬਾਨੀਆਂ ਪੰਜਾਬੀਆਂ ਵੱਲੋਂ ਦਿੱਤੀਆਂ ਗਈਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਨਾ ਬਰਦਾਸ਼ਤ ਕਰਨ ਯੋਗ ਹੈ ਕਿਉਂਕਿ ਦੇਸ਼ ਭਗਤੀ ਅਤੇ ਰਾਸ਼ਟਰਵਾਦ ਨੂੰ ਦਰਸਾਉਂਦੀਆਂ ਝਾਕੀਆਂ ਨੂੰ ਰੱਦ ਕਰਨ ਦਾ ਕਿਸੇ ਨੂੰ ਕੋਈ ਅਧਿਕਾਰ ਨਹੀਂ ਹੈ।

Punjab Bani 09 March,2024
ਕਾਂਗਰਸ ਨੂੰ ਝਟਕਾ : ਸਾਬਕਾ ਵਿਧਾਇਕ ਜੀਪੀ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ

ਕਾਂਗਰਸ ਨੂੰ ਝਟਕਾ : ਸਾਬਕਾ ਵਿਧਾਇਕ ਜੀਪੀ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ ਚੰਡੀਗੜ੍ਹ : ਫਤਹਿਗੜ੍ਹ ਸਾਹਿਬ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਬਸੀ ਪਠਾਣਾ ਤੋਂ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਚੰਡੀਗੜ੍ਹ ਵਿੱਚ ਸੀਐਮ ਭਗਵੰਤ ਮਾਨ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ। ਦੱਸ ਦਈਏ ਕਿ ਸਾਬਕਾ ਕਾਂਗਰਸੀ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ‘ਆਪ’ ‘ਚ ਸ਼ਾਮਲ ਹੋ ਗਏ ਹਨ।  ਬੱਸੀ ਪਠਾਣਾਂ ਹਲਕੇ ਤੋਂ ਵਿਧਾਇਕ ਰਹਿ ਚੁੱਕੇ ਨੇ ਗੁਰਪ੍ਰੀਤ ਸਿੰਘ ਜੀਪੀ।  ਉਨ੍ਹਾਂ ਦੇ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਚੋਣ ਲੜਨ ਦੀ ਚਰਚਾ ਹੈ।  ਗੁਰਪ੍ਰੀਤ ਸਿੰਘ ਜੀਪੀ ਸੀਐਮ ਮਾਨ ਦੀ ਅਗਵਾਈ ‘ਚ ‘ਆਪ’ ‘ਚ ਸ਼ਾਮਲ ਹੋਏ। ਪਹਿਲਾਂ 2012 ‘ਚ ਪੀਪੀਪੀ ਤੋਂ ਸ਼੍ਰੀ ਚਮਕੌਰ ਸਾਹਿਬ ਤੋਂ ਚੋਣ ਲੜੀ ਸੀ।  ਗੁਰਪ੍ਰੀਤ ਸਿੰਘ  ਜੀਪੀ 2017 ‘ਚ ਕਾਂਗਰਸ ਦੀ ਟਿਕਟ ਤੋਂ ਵਿਧਾਇਕ ਚੁਣੇ ਗਏ ਸਨ। ਉਹ 2017 ਤੋਂ 2022 ਤੱਕ ਵਿਧਾਇਕ ਰਹਿ ਚੁੱਕੇ ਹਨ। ਉਨ੍ਹਾਂ 2022 ‘ਚ ਬਸੀ ਪਠਾਣਾਂ ਤੋਂ ਕਾਂਗਰਸ ਵੱਲੋਂ ਚੋਣ ਲੜੇ ਸਨ। ਜੀਪੀ ਪੀਪੀਪੀ ਤੋਂ ਕਾਂਗਰਸ ਤੇ ਹੁਣ ‘ਆਪ’ ‘ਚ ਸ਼ਾਮਲ ਹੋਏ। ਗੁਰਪ੍ਰੀਤ ਸਿੰਘ ਜੀਪੀ ਸਾਬਕਾ ਸੀਐਮ ਚੰਨੀ ਤੋਂ ਖਫ਼ਾ ਸਨ। 2022 ‘ਚ ਚੰਨੀ ਦੇ ਭਰਾ ਨੇ ਜੀਪੀ ਖਿਲਾਫ਼ ਆਜ਼ਾਦ ਤੌਰ ‘ਤੇ ਚੋਣ ਲੜੀ ਸੀ । ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਜੀ.ਪੀ ਨੇ ਕਿਹਾ ਕਿ ਕਾਂਗਰਸ ਵਿੱਚ ਅਨੁਸ਼ਾਸਨ ਨਹੀਂ ਹੈ। ਕਾਂਗਰਸ ਦਾ ਹਰ ਆਗੂ ਪਰਿਵਾਰ ਬਾਰੇ ਸੋਚਦਾ ਹੈ। ਧਿਆਨ ਰਹੇ ਕਿ ਗੁਰਪ੍ਰੀਤ ਸਿੰਘ ਜੀ.ਪੀ ਮੋਹਾਲੀ ਦਾ ਰਹਿਣ ਵਾਲਾ ਹੈ। ਉਨ੍ਹਾਂ ਨੂੰ 2017 ਵਿੱਚ ਬੱਸੀ ਪਠਾਣਾਂ ਤੋਂ ਕਾਂਗਰਸ ਨੇ ਟਿਕਟ ਦਿੱਤੀ ਸੀ ਅਤੇ ਜੀਪੀ ਨੇ ‘ਆਪ’ ਦੇ ਸੰਤੋਖ ਸਿੰਘ ਸਲਾਣਾ ਅਤੇ ਅਕਾਲੀ ਦਲ ਦੇ ਦਰਬਾਰਾ ਸਿੰਘ ਗੁਰੂ ਨੂੰ ਹਰਾਇਆ ਸੀ। 2022 ‘ਚ ‘ਆਪ’ ਦੇ ਰੁਪਿੰਦਰ ਸਿੰਘ ਹੈਪੀ ਤੋਂ ਹਾਰ ਗਏ ਸਨ।

Punjab Bani 09 March,2024
ਹੁਣ ਤੱਕ ਦੇ ਸਭ ਤੋਂ ਵੱਡੇ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ 2487 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਲਈ ਸੌਂਪੇ ਨਿਯੁਕਤੀ ਪੱਤਰ

ਹੁਣ ਤੱਕ ਦੇ ਸਭ ਤੋਂ ਵੱਡੇ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ 2487 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਲਈ ਸੌਂਪੇ ਨਿਯੁਕਤੀ ਪੱਤਰ ਦੋ ਸਾਲਾਂ ਵਿੱਚ ਲਗਭਗ 43,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਸੂਬਾ ਸਰਕਾਰ ਦੇ ‘ਮਿਸ਼ਨ ਰੋਜ਼ਗਾਰ’ ਦੇ ਸਦਕਾ ਪੰਜਾਬ ਦੇ ਨੌਜਵਾਨਾਂ ਵਿੱਚ ‘ਵਤਨ ਵਾਪਸੀ’ ਦਾ ਦੌਰ ਸ਼ੁਰੂ ਹੋਇਆ ਸਮੁੱਚੇ ਪਰਿਵਾਰ ਦੀ ਜੀਵਨ ਸ਼ੈਲੀ ਬਦਲ ਦਿੰਦੀ ਹੈ ਸਰਕਾਰੀ ਨੌਕਰੀ ਸੰਗਰੂਰ, 7 ਮਾਰਚ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਹੁਣ ਤੱਕ ਦੇ ਸਭ ਤੋਂ ਵੱਡੇ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ 2487 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੌਂਪੇ ਜਿਸ ਨਾਲ ਪਿਛਲੇ ਦੋ ਸਾਲਾਂ ਵਿੱਚ ਲਗਭਗ 43000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਸੰਗਰੂਰ ਵਿੱਚ ਲੱਡਾ ਕੋਠੀ ਵਿਖੇ 2487 ਨੌਜਵਾਨਾਂ ਨੂੰ ਨੌਕਰੀ ਪੱਤਰ ਸੌਂਪਣ ਲਈ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿੱਚੋਂ 1750 ਨੌਜਵਾਨਾਂ ਨੂੰ ਗ੍ਰਹਿ ਵਿਭਾਗ, 205 ਨੂੰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ, 39 ਨੂੰ ਮਾਲ ਵਿਭਾਗ, 60 ਨੂੰ ਆਬਕਾਰੀ ਵਿਭਾਗ, 421 ਨੂੰ ਸਥਾਨਕ ਸਰਕਾਰਾਂ ਵਿਭਾਗ, ਚਾਰ ਨੌਜਵਾਨਾਂ ਨੂੰ ਸਹਿਕਾਰਤਾ ਵਿਭਾਗ ਵਿੱਚ ਅਤੇ ਅੱਠ ਨੌਜਵਾਨਾਂ ਨੂੰ ਤਕਨੀਕੀ ਸਿੱਖਿਆ ਵਿਭਾਗ ਵਿੱਚ ਭਰਤੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀ ਦਾ ਮਤਲਬ ਪੂਰੇ ਪਰਿਵਾਰ ਦੇ ਜੀਵਨ ਜਿਉਣ ਦੇ ਸਲੀਕੇ ਵਿੱਚ ਗੁਣਾਤਮਕ ਤਬਦੀਲੀ ਆ ਜਾਂਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ 16 ਮਾਰਚ, 2022 ਨੂੰ ਆਪਣਾ ਅਹੁਦਾ ਸੰਭਾਲਿਆ ਸੀ ਅਤੇ ਉਦੋਂ ਤੋਂ ਹੀ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਭਾਵੇਂ ਪਹਿਲਾਂ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਰਾਹੀਂ ਨੌਕਰੀਆਂ ਦਿੱਤੀਆਂ ਜਾਂਦੀਆਂ ਸਨ ਪਰ ਹੁਣ ਨੌਕਰੀਆਂ ਸਿਰਫ ਤੇ ਸਿਰਫ ਮੈਰਿਟ ਦੇ ਆਧਾਰ ’ਤੇ ਦਿੱਤੀਆਂ ਜਾਂਦੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ‘ਮਿਸ਼ਨ ਰੋਜ਼ਗਾਰ’ ਨਾਲ ਨੌਜਵਾਨਾਂ ਦੇ ਮਨਾਂ ਵਿੱਚ ਪੈਦਾ ਹੋਈ ਨਕਾਰਾਤਮਕ ਭਾਵਨਾ ਦੂਰ ਕਰਨ ਵਿੱਚ ਮਦਦ ਮਿਲੀ ਹੈ ਜਿਸ ਕਾਰਨ ਉਨ੍ਹਾਂ ਨੇ ਹੁਣ ਵਿਦੇਸ਼ ਜਾਣ ਦਾ ਵਿਚਾਰ ਤਿਆਗ ਦਿੱਤਾ ਹੈ ਅਤੇ ਉਲਟਾ ਵਿਦੇਸ਼ ਗਏ ਪੰਜਾਬ ਦੇ ਨੌਜਵਾਨਾਂ ਵਿੱਚ ‘ਵਤਨ ਵਾਪਸੀ’ ਦਾ ਦੌਰ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ, “ਜੇਕਰ ਦੋ ਸਾਲਾਂ ਵਿੱਚ 43,000 ਦੇ ਕਰੀਬ ਨੌਕਰੀਆਂ ਦਿੱਤੀਆਂ ਜਾ ਸਕਦੀਆਂ ਹਨ ਤਾਂ ਸਵਾਲ ਪੈਦਾ ਹੁੰਦਾ ਹੈ ਕਿ ਨੌਜਵਾਨਾਂ ਦੀ ਭਲਾਈ ਲਈ ਪਿਛਲੇ 75 ਸਾਲਾਂ ਵਿੱਚ ਅਜਿਹਾ ਕਿਉਂ ਨਹੀਂ ਕੀਤਾ ਗਿਆ। ਮੈਂ ਸਿਸਟਮ ਨੂੰ ਸੁਧਾਰਨ ਅਤੇ ਸੂਬੇ ਦੇ ਵਿਕਾਸ ਵਿੱਚ ਨੌਜਵਾਨ ਵਰਗ ਨੂੰ ਸਰਗਰਮ ਭਾਈਵਾਲ ਬਣਾਉਣ ਦੇ ਰਾਹ ਉਤੇ ਤੁਰਿਆ ਹੋਇਆ ਹਾਂ।” ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਿਭਾਗਾਂ ਵਿੱਚ ਖਾਲੀ ਹੁੰਦੇ ਸਾਰ ਹੀ ਸਾਰੀਆਂ ਅਸਾਮੀਆਂ ਭਰ ਦਿੰਦੀ ਹੈ ਤਾਂ ਕਿ ਨੌਜਵਾਨਾਂ ਨੂੰ ਰੋਜ਼ਗਾਰ ਹਾਸਲ ਹੋ ਸਕੇ। ਉਨ੍ਹਾਂ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਇੱਕ ਠੋਸ ਵਿਧੀ ਅਪਣਾਈ ਗਈ ਹੈ ਜਿਸ ਕਾਰਨ ਇਨ੍ਹਾਂ 43,000 ਦੇ ਕਰੀਬ ਨੌਕਰੀਆਂ ਵਿੱਚੋਂ ਇੱਕ ਵੀ ਨਿਯੁਕਤੀ ਨੂੰ ਹੁਣ ਤੱਕ ਕਿਸੇ ਵੀ ਅਦਾਲਤ ਵਿੱਚ ਚੁਣੌਤੀ ਦਾ ਸਾਹਮਣਾ ਨਹੀਂ ਕਰਨਾ ਪਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਆਪਣੇ ਅਹੁਦੇ ਦੀ ਵਰਤੋਂ ਵੱਧ ਤੋਂ ਵੱਧ ਲੋਕਾਂ ਦੀ ਭਲਾਈ ਲਈ ਕਰਨ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਕੰਮਕਾਜ ਲਈ ਆਉਂਦੇ ਲੋਕਾਂ ਨੂੰ ਤੰਗ-ਪ੍ਰੇਸ਼ਾਨ ਕਰਨ ਦੀ ਬਜਾਏ ਇਨਸਾਫ ਦਿਵਾਉਣ ਦੀ ਭਾਵਨਾ ਨਾਲ ਕੰਮ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਜਿਸ ਲਈ ਵੱਡੇ ਯਤਨ ਕੀਤੇ ਜਾ ਰਹੇ ਹਨ। ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਪੜ੍ਹਾਈ ਲਈ ਢੁਕਵਾਂ ਮੰਚ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਸੂਬਾ ਭਰ ਵਿੱਚ ਬਣਾਈਆਂ ਜਾ ਰਹੀਆਂ ਸਾਰੀਆਂ ਲਾਇਬ੍ਰੇਰੀਆਂ ਵਿੱਚ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਲੋੜੀਂਦੀਆਂ ਪੁਸਤਕਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਨੌਜਵਾਨਾਂ ਨੂੰ ਗਿਆਨ ਅਤੇ ਸ਼ਕਤੀ ਨਾਲ ਲੈਸ ਕਰਨਾ ਹੈ ਤਾਂ ਜੋ ਉਹ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਮਲ ਹੋ ਕੇ ਸਾਨਦਾਰ ਪ੍ਰਦਰਸ਼ਨ ਕਰ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਤਾਂ ਜੋ ਨੌਜਵਾਨ ਉੱਚ ਅਹੁਦਿਆਂ 'ਤੇ ਬੈਠ ਕੇ ਦੇਸ਼ ਦੀ ਤਨਦੇਹੀ ਨਾਲ ਸੇਵਾ ਕਰ ਸਕਣ। ਨੌਜਵਾਨਾਂ ਨੂੰ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਤੁਸੀਂ ਆਪਣੀ ਜਿੱਤ 'ਤੇ ਰਸ਼ਕ ਨਾ ਕਰੋ ਸਗੋਂ ਹੋਰ ਵੀ ਨਿਮਰਤਾ ਨਾਲ ਕੰਮ ਕਰੋ ਅਤੇ ਵੱਡੀ ਸਫਲਤਾ ਹਾਸਲ ਕਰਨ ਲਈ ਸਖ਼ਤ ਮਿਹਨਤ ਕਰੋ। ਸਵੈ-ਵਿਸ਼ਵਾਸ ਅਤੇ ਸਕਾਰਾਤਮਕ ਦ੍ਰਿਸ਼ਟੀਕੋਣ ਹਰ ਵਿਅਕਤੀ ਦੀ ਸ਼ਖ਼ਸੀਅਤ ਦੇ ਮੂਲ ਗੁਣ ਹੋਣੇ ਚਾਹੀਦੇ ਹਨ ਪਰ ਇਸ ਵਿੱਚ ਕਿਸੇ ਤਰ੍ਹਾਂ ਦਾ ਹੰਕਾਰ ਨਹੀਂ ਹੋਣਾ ਚਾਹੀਦਾ। ਹਰ ਖੇਤਰ ਵਿੱਚ ਸਫ਼ਲਤਾ ਦੀ ਕਹਾਣੀ ਲਿਖਣ ਲਈ ਇਹੀ ਕੁੰਜੀ ਹੈ ਅਤੇ ਇਸ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕਰਨਾ ਚਾਹੀਦਾ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਬਰਕਤ ਵਾਲੀ ਧਰਤੀ ਹੈ ਕਿਉਂਕਿ ਸੂਬੇ ਦੇ ਹਰ ਦੂਜੇ ਪਿੰਡ ਨੂੰ ਮਹਾਨ ਗੁਰੂਆਂ ਦੀ ਚਰਨ ਛੋਹ ਪ੍ਰਾਪਤ ਹੈ ਅਤੇ ਇਸ ਸੂਬੇ ਨੇ ਦੇਸ਼ ਲਈ ਜਾਨਾਂ ਵਾਰਨ ਵਾਲੇ ਸੂਰਬੀਰ ਪੁੱਤ ਪੈਦਾ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਅਤੇ ਅਗਵਾਈ ਕਰਨ ਵਾਲੇ ਹੁੰਦੇ ਹਨ, ਜਿਸ ਕਾਰਨ ਉਨ੍ਹਾਂ ਨੇ ਦੁਨੀਆ ਭਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀ ਸਖ਼ਤ ਮਿਹਨਤ ਸਦਕਾ ਹਰ ਖੇਤਰ ਵਿੱਚ ਮੱਲਾਂ ਮਾਰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਤਰੱਕੀ ਦੀਆਂ ਸਿਖਰਾਂ ਉਤੇ ਲਿਜਾਣ ਲਈ ਪੰਜਾਬੀਆਂ ਦੇ ਇਸ ਜਜ਼ਬੇ ਨੂੰ ਵਰਤਿਆ ਜਾ ਸਕਦਾ ਹੈ ਅਤੇ ਸੂਬਾ ਸਰਕਾਰ ਇਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਤੇ ਤਸੱਲੀ ਦੀ ਗੱਲ ਹੈ ਕਿ ਲੜਕੀਆਂ ਹਰ ਖੇਤਰ ਵਿੱਚ ਲੜਕਿਆਂ ਨਾਲੋਂ ਅੱਗੇ ਹਨ ਅਤੇ ਅੱਜ ਵੀ ਜ਼ਿਆਦਾਤਰ ਨੌਕਰੀਆਂ ਲੜਕੀਆਂ ਨੇ ਹੀ ਹਾਸਲ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਲੜਕੀਆਂ ਨੂੰ ਹਰ ਖੇਤਰ ਵਿੱਚ ਮੱਲਾਂ ਮਾਰਨ ਲਈ ਵੱਧ ਤੋਂ ਵੱਧ ਮੌਕੇ ਦਿੱਤੇ ਜਾਣ ਤਾਂ ਕਿ ਉਹ ਸਫ਼ਲਤਾ ਦੀਆਂ ਨਵੀਆਂ ਕਹਾਣੀਆਂ ਲਿਖ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਮਹਿਲਾ ਸਸ਼ਕਤੀਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਐਸ.ਐਸ.ਪੀ. ਵਜੋਂ ਮਹਿਲਾ ਅਧਿਕਾਰੀ ਤਾਇਨਾਤ ਹਨ ਅਤੇ 10 ਤੋਂ ਵੱਧ ਜ਼ਿਲ੍ਹਿਆਂ ਵਿੱਚ ਮਹਿਲਾ ਡਿਪਟੀ ਕਮਿਸ਼ਨਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਲੜਕੀਆਂ ਦੀ ਭਲਾਈ ਲਈ ਹੋਰ ਵੀ ਅਹਿਮ ਯਤਨ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਯਤਨਾਂ ਦੇ ਲੋੜੀਂਦੇ ਨਤੀਜੇ ਸਾਹਮਣੇ ਆ ਰਹੇ ਹਨ। ਸਰਕਾਰੀ ਨੌਕਰੀ ਹਾਸਲ ਕਰਨ ਵਾਲੇ ਨੌਜਵਾਨਾਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਰੇ ਨੌਜਵਾਨਾਂ ਲਈ ਮਾਣ ਵਾਲੀ ਗੱਲ ਹੈ, ਜੋ ਅੱਜ ਇਸ ਸਮਾਗਮ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਜਦੋਂ ਸੂਬੇ ਦਾ ਇਤਿਹਾਸ ਪੜ੍ਹਿਆ ਜਾਵੇਗਾ ਤਾਂ ‘ਰੰਗਲਾ ਪੰਜਾਬ’ ਸਿਰਜਣ ਵਿੱਚ ਇਨ੍ਹਾਂ ਨੌਜਵਾਨਾਂ ਦੀ ਸ਼ਾਨਦਾਰ ਭੂਮਿਕਾ ਨੂੰ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਕੋਈ ਕਸਰ ਬਾਕੀ ਨਹੀਂ ਛੱਡਣੀ ਚਾਹੀਦੀ।

Punjab Bani 07 March,2024
ਪੰਜਾਬ ਸਿਹਤ ਵਿਭਾਗ 10 ਮਾਰਚ ਤੋਂ ਮਨਾਏਗਾ ‘ਗਲੋਕੋਮਾ ਹਫ਼ਤਾ’; ਸਿਹਤ ਮੰਤਰੀ ਨੇ ਜਾਗਰੂਕਤਾ ਪੋਸਟਰ ਕੀਤਾ ਜਾਰੀ

ਪੰਜਾਬ ਸਿਹਤ ਵਿਭਾਗ 10 ਮਾਰਚ ਤੋਂ ਮਨਾਏਗਾ ‘ਗਲੋਕੋਮਾ ਹਫ਼ਤਾ’; ਸਿਹਤ ਮੰਤਰੀ ਨੇ ਜਾਗਰੂਕਤਾ ਪੋਸਟਰ ਕੀਤਾ ਜਾਰੀ ਗਲੋਕੋਮਾ ਦੀ ਰੋਕਥਾਮ ਲਈ ਸਮਾਂ ਰਹਿੰਦਿਆਂ ਜਾਂਚ ਅਤੇ ਇਲਾਜ ਜ਼ਰੂਰੀ: ਡਾ ਬਲਬੀਰ ਸਿੰਘ ਗਲੋਕੋਮਾ ਦੀ ਪਛਾਣ ਕਰਨ ਲਈ ਸਰਕਾਰੀ ਹਸਪਤਾਲਾਂ ਵਿੱਚ ਲਗਾਈਆਂ ਛੇ ਅਤਿ-ਆਧੁਨਿਕ ਮਸ਼ੀਨਾਂ ਚੰਡੀਗੜ੍ਹ, 7 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਸੁਪਨੇ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਸਿਹਤ ਵਿਭਾਗ ਵੱਲੋਂ 10 ਮਾਰਚ ਤੋਂ 16 ਮਾਰਚ, 2024 ਤੱਕ ‘ਵਿਸ਼ਵ ਗਲੋਕੋਮਾ ਹਫ਼ਤਾ’ ਮਨਾਇਆ ਜਾਵੇਗਾ। ਇਹ ਜਾਣਕਾਰੀ ਵੀਰਵਾਰ ਨੂੰ ਇੱਥੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਦਿੱਤੀ। ਮੰਤਰੀ ਨੇ ਇਸ ਸਬੰਧੀ ਜਾਗਰੂਕਤਾ ਪੋਸਟਰ ਜਾਰੀ ਕਰਦਿਆਂ ਦੱਸਿਆ ਕਿ ਇਸ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਸਿਹਤ ਵਿਭਾਗ ਵੱਲੋਂ ਇਸ ਹਫ਼ਤੇ ਦੌਰਾਨ ਜ਼ਿਲ੍ਹਾ ਹਸਪਤਾਲਾਂ, ਸਬ-ਡਵੀਜ਼ਨਲ ਹਸਪਤਾਲਾਂ ਅਤੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਮੁਫ਼ਤ ਗਲੋਕੋਮਾ ਜਾਂਚ ਕੈਂਪ ਲਗਾਏ ਜਾਣਗੇ ਤਾਂ ਜੋ ਗਲੋਕੋਮਾ ਤੋਂ ਪੀੜਤ ਲੋਕਾਂ ਦੀ ਪਛਾਣ ਕੀਤੀ ਜਾ ਸਕੇ ਅਤੇ ਸਮਾਂ ਰਹਿੰਦਿਆਂ ਇਸ ਰੋਗ ਦਾ ਇਲਾਜ ਕੀਤਾ ਜਾ ਸਕੇ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਸੂਬੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਇਹ ਜਾਗਰੂਕਤਾ ਪੋਸਟਰ ਵੰਡਣ ਲਈ ਕਿਹਾ ਤਾਂ ਜੋ ਲੋਕਾਂ ਨੂੰ ਗਲੋਕੋਮਾ ਦੇ ਲੱਛਣਾਂ ਅਤੇ ਇਲਾਜ ਬਾਰੇ ਜਾਗਰੂਕ ਕੀਤਾ ਜਾ ਸਕੇ। ਰਾਜ ਦੇ ਸਿਹਤ ਢਾਂਚੇ ਦਾ ਕਾਇਆ- ਕਲਪ ਕਰਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਅਹਿਦ ਨੂੰ ਦੁਹਰਾਉਂਦੇ ਹੋਏ ਡਾ. ਬਲਬੀਰ ਸਿੰਘ ਨੇ ਕਿਹਾ ਕਿ ਗਲੋਕੋਮਾ ਦਾ ਪਤਾ ਲਗਾਉਣ ਲਈ ਛੇ ਅਤਿ-ਆਧੁਨਿਕ ਮਸ਼ੀਨਾਂ (ਨਾਨ-ਕਾਂਟੈਕਟ ਟੋਨੋਮੀਟਰ) ਪੰਜਾਬ ਦੇ ਛੇ ਜ਼ਿਲ੍ਹਾ ਹਸਪਤਾਲਾਂ ਵਿੱਚ ਪਹਿਲਾਂ ਹੀ ਸਥਾਪਤ ਕੀਤੀਆਂ ਜਾ ਚੁੱਕੀਆਂ ਹਨ, ਜਦਕਿ ਬਾਕੀ ਜ਼ਿਲਿ੍ਹਆਂ ਵਿੱਚ ਅਜਿਹੀਆਂ ਹੋਰ ਮਸ਼ੀਨਾ ਮੁਹੱਈਆ ਕਰਵਾਈਆਂ ਜਾ ਰਹੀਆ ਹਨ। ਡਾ: ਬਲਬੀਰ ਸਿੰਘ, ਜੋ ਕਿ ਖੁਦ ਅੱਖਾਂ ਦੇ ਸਰਜਨ ਹਨ, ਨੇ ਕਿਹਾ ਕਿ ਮੋਤੀਆ ਦੁਨੀਆ ਵਿਚ ਇਰਵਰਸੀਬਲ ਬਲਾਈਂਡਨੈੱਸ ਦਾ ਸਭ ਤੋਂ ਵੱਡਾ ਕਾਰਨ ਹੈ। 90 ਪ੍ਰਤੀਸ਼ਤ ਮਾਮਲਿਆਂ ਵਿੱਚ, ਗਲੋਕੋਮਾ ਦੇ ਕਾਰਨ ਹੋਣ ਵਾਲੇ ਅੰਨ੍ਹੇਪਣ ਨੂੰ ਜਲਦ ਪਛਾਣ ਕੇ ਅਤੇ ਢੁਕਵਾਂ ਇਲਾਜ ਕਰਕੇ ਰੋਕਿਆ ਜਾ ਸਕਦਾ ਹੈ। ਇਹ ,ਅੱਖ ਦੇ ਦਬਾਅ (ਇੰਟਰਾ-ਓਕੂਲਰ ਪ੍ਰੈਸ਼ਰ) ਵਿੱਚ ਵਾਧੇ ਦੇ ਕਾਰਨ ਆਪਟਿਕ ਨਰਵ ਨੂੰ ਹੋਏ ਨੁਕਸਾਨ ਦੀ ਵਜਾਅ ਨਾਲ ਹੁੰਦਾ ਹੈ। ਗਲੋਕੋਮਾ ਨੂੰ ਕਈ ਵਾਰ ਨਜ਼ਰ ਦਾ ਇੱਕ ‘ਸਾਈਲੈਂਟ ਥੀਫ’ ਵੀ ਕਿਹਾ ਜਾਂਦਾ ਹੈ ਕਿਉਂਕਿ ਇਹ ਸ਼ੁਰੂਆਤੀ ਲੱਛਣਾਂ ਨੂੰ ਦਿਖਾਏ ਬਿਨਾਂ ਮਰੀਜ਼ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਾ ਸਕਦਾ ਹੈ। ਮਰੀਜ਼ ਉਦੋਂ ਤੱਕ ਲੱਛਣ ਨਜ਼ਰ ਨਹੀਂ ਆਉਂਦੇ ਜਦੋਂ ਤੱਕ ਬਿਮਾਰੀ ਮੱਧਮ ਜਾਂ ਐਡਵਾਂਸ ਪੜਾਅ ਤੱਕ ਨਹੀਂ ਪਹੁੰਚ ਜਾਂਦੀ। ਬਲਬੀਰ ਸਿੰਘ ਨੇ ਅੱਗੇ ਕਿਹਾ, “ਕਿਸੇ ਵੀ ਵਿਅਕਤੀ ਨੂੰ ਗਲੋਕੋਮਾ ਹੋ ਸਕਦਾ ਹੈ ਪਰ ਕੁਝ ਲੋਕਾਂ ਨੂੰ ਵਧੇਰੇ ਖਤਰਾ ਹੁੰਦਾ ਹੈ ਜਿਵੇਂ ਕਿ 60 ਸਾਲ ਤੋਂ ਵੱਧ ਉਮਰ, ਪਰਿਵਾਰਕ ਇਤਿਹਾਸ, ਡਾਕਟਰੀ ਸਥਿਤੀਆਂ ਜਿਵੇਂ ਕਿ ਸ਼ੂਗਰ, ਹਾਈ ਬਲੱਡ ਪ੍ਰੈਸ਼ਰ, ਮਾਈਓਪੀਆ, ਕੋਰਟੀਕੋਸਟੀਰੋਇਡ ਤਿਆਰੀਆਂ ਖਾਸ ਕਰਕੇ ਲੰਬੇ ਸਮੇਂ ਤੱਕ ਅੱਖਾਂ ਦੀ ਦਵਾਈ ਪਾਉਣ ਵਾਲੇ ਵਿਅਕਤੀ। ਅੱਖ ਦੀ ਸੱਟ ਦੇ ਨਤੀਜੇ ਵਜੋਂ ਵੀ ਗਲੋਕੋਮਾ ਹੋ ਸਕਦਾ ਹੈ। ਸ਼ੁਰੂਆਤੀ ਖੋਜ ਅਤੇ ਸਾਵਧਾਨੀ ਨਾਲ ਇਲਾਜ ਕਰਵਾਉਣ ਨਾਲ ਜ਼ਿਆਦਾਤਰ ਲੋਕਾਂ ਦੀ ਨਜ਼ਰ ਨੂੰ ਬਰਕਰਾਰ ਰੱਖਿਆ ਜਾ ਸਕਦਾ ਹੈ।’’ ਜਿਕਰਯੋਗ ਹੈ ਕਿ ਲਗਭਗ 12 ਮਿਲੀਅਨ ਭਾਰਤੀ ਇਸ ਬਿਮਾਰੀ ਤੋਂ ਪੀੜਤ ਹਨ ਅਤੇ 1.2 ਮਿਲੀਅਨ ਇਸ ਕਾਰਨ ਅੰਨ੍ਹੇਪਣ ਦਾ ਸ਼ਿਕਾਰ ਹੋਏ ਹਨ। ਇਸ ਲਈ ਜੋਖਮ ਵਾਲੇ ਲੋਕਾਂ ਅਤੇ 40 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਹਰ ਦੋ ਤੋਂ ਤਿੰਨ ਸਾਲ ਬਾਅਦ ਅੱਖਾਂ ਦੀ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ 65 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਹਰ ਛੇ ਮਹੀਨੇ ਬਾਅਦ ਅੱਖਾਂ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਗਲੋਕੋਮਾ ਪ੍ਰਬੰਧਨ ਵਿੱਚ ਗੰਭੀਰ ਚੁਣੌਤੀਆਂ ਹਨ ਜਿਵੇਂ: ਜਾਗਰੂਕਤਾ ਦੀ ਘਾਟ, ਅਣਪਛਾਤੇ ਅਤੇ ਇਲਾਜ ਵਿਹੂਣੇ ਮਾਮਲੇ, ਗਲੋਕੋਮਾ ਡਾਇਗਨੌਸਟਿਕ ਅਤੇ ਇਲਾਜ ਸੇਵਾਵਾਂ ਤੱਕ ਮਾੜੀ ਪਹੁੰਚ ਅਤੇ ਇਲਾਜ ਦੀ ਪਾਲਣਾ ਨਾਲ ਸਬੰਧਤ ਕਈ ਮੁੱਦੇ। ਮੰਤਰੀ ਨੇ ਕਿਹਾ ਕਿ ਸਿਹਤ ਵਿਭਾਗ ਐੱਨ.ਪੀ.ਸੀ.ਬੀ.ਐਂਡ.ਵੀ.ਆਈ. ਦੇ ਤਹਿਤ ਆਈਈਸੀ ਗਤੀਵਿਧੀਆਂ ਦੀ ਇੱਕ ਲੜੀਬੱਧ ਯੋਜਨਾ ਬਣਾ ਰਿਹਾ ਹੈ ਤਾਂ ਜੋ ਲੋਕਾਂ ਵਿੱਚ ਮੋਤੀਆ ਦੀ ਰੋਕਥਾਮ ਅਤੇ ਨਿਯੰਤਰਣ ਬਾਰੇ ਜਾਗਰੂਕਤਾ ਪੈਦਾ ਕੀਤੀ ਜਾ ਸਕੇ, ਜਿਸ ਵਿੱਚ ਸਕੂਲਾਂ ਵਿੱਚ ਰੇਡੀਓ ਭਾਸ਼ਣ, ਜਾਗਰੂਕਤਾ ਭਾਸ਼ਣ/ਸੀਐਮਈ, ਨੁੱਕੜ ਨਾਟਕ, ਜਾਗਰੂਕਤਾ ਰੈਲੀਆਂ, ਭਾਸ਼ਣ, ਪੇਂਟਿੰਗ ਮੁਕਾਬਲੇ , ਵਾਕਾਥਨ ਅਤੇ ਸੋਸ਼ਲ ਮੀਡੀਆ ਮੁਹਿੰਮਾਂ ਸ਼ਾਮਲ ਹਨ। ਇਸ ਦੌਰਾਨ ਮੰਤਰੀ ਨੇ ਆਮ ਲੋਕਾਂ ਨੂੰ ਇਸ ਹਫ਼ਤੇ ਲਗਾਏ ਜਾਣ ਵਾਲੇ ਮੁਫ਼ਤ ਜਾਂਚ ਕੈਂਪ ਵਿੱਚ ਆਪਣੀਆਂ ਅੱਖਾਂ ਦੀ ਜਾਂਚ ਕਰਵਾਉਣ ਅਤੇ ਗਕੋਮਾ ਦੀ ਰੋਕਥਾਮ ਲਈ ਯੋਗਦਾਨ ਪਾਉਣ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ: ਆਦਰਸ਼ਪਾਲ ਕੌਰ ਅਤੇ ਸਟੇਟ ਪ੍ਰੋਗਰਾਮ ਅਫ਼ਸਰ ਐਨ.ਪੀ.ਸੀ.ਬੀ. ਅਤੇ ਵੀਆਈ ਡਾ: ਨੀਤੀ ਸਿੰਗਲਾ ਵੀ ਹਾਜ਼ਰ ਸਨ ।

Punjab Bani 07 March,2024
ਡਾ. ਬਲਜੀਤ ਕੌਰ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਵਧਾਈ

ਡਾ. ਬਲਜੀਤ ਕੌਰ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਵਧਾਈ ਚੰਡੀਗੜ੍ਹ, 7 ਮਾਰਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਤੇ ਸੂਬੇ ਦੀਆਂ ਔਰਤਾਂ ਨੂੰ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਦਿਨ ਔਰਤਾਂ ਵਲੋਂ ਸਮਾਜ ਦੀ ਤਰੱਕੀ ਵਿੱਚ ਪਾਏ ਯੋਗਦਾਨ, ਬਰਾਬਰਤਾ ਦੇ ਸਿਧਾਂਤ ਅਤੇ ਔਰਤਾਂ ਦੇ ਅਧਿਕਾਰਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸਾਲ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾਂਦਾ ਹੈ । ਉਨ੍ਹਾਂ ਕਿਹਾ ਕਿ ਇਹ ਦਿਨ ਸਾਨੂੰ ਸਾਰਿਆਂ ਨੂੰ ਅੱਗੇ ਵਧਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੇ ਸ਼ਕਤੀਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਸਮਾਜ ਵਿੱਚ ਬਰਾਬਰਤਾ ਦੇਣ ਲਈ ਜੈਂਡਰ ਬਜਟ ਲਾਗੂ ਕੀਤਾ ਗਿਆ ਹੈ।

Punjab Bani 07 March,2024
2024-25 ਦਾ ਬਜਟ ਪ੍ਰਗਤੀਸ਼ੀਲ, ਖੁਸ਼ਹਾਲ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਲਾਮਿਸਾਲ ਭੂਮਿਕਾ ਅਦਾ ਕਰੇਗਾ - ਮੁੱਖ ਮੰਤਰੀ

2024-25 ਦਾ ਬਜਟ ਪ੍ਰਗਤੀਸ਼ੀਲ, ਖੁਸ਼ਹਾਲ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਲਾਮਿਸਾਲ ਭੂਮਿਕਾ ਅਦਾ ਕਰੇਗਾ - ਮੁੱਖ ਮੰਤਰੀ ਬਜਟ ਦੀ ਬਹਿਸ ’ਚੋਂ ਬਾਹਰ ਰਹਿ ਕੇ ਗੈਰ-ਜ਼ਿੰਮੇਵਾਰਾਨਾ ਢੰਗ ਨਾਲ ਪੇਸ਼ ਆਉਣ ਲਈ ਵਿਰੋਧੀ ਧਿਰ ਦੀ ਸਖ਼ਤ ਨਿਖੇਧੀ ਸਰਕਾਰ ਨੇ ਹੁਣ ਤੱਕ 40,437 ਸਰਕਾਰੀ ਨੌਕਰੀਆਂ ਦਿੱਤੀਆਂ ਅਤੇ ਵੀਰਵਾਰ ਨੂੰ ਦਿੱਤੀਆਂ ਜਾਣਗੀਆਂ 2487 ਹੋਰ ਨੌਕਰੀਆਂ ਕਿਹਾ, ਬਜਟ ਮਹਿਜ਼ ਇੱਕ ਕਿਤਾਬਚਾ ਨਹੀਂ ਸਗੋਂ ਪੰਜਾਬ ਦੇ ਵਿਕਾਸ ਦਾ ਪਵਿੱਤਰ ਦਸਤਾਵੇਜ਼ ਅਸੀਂ ਜਾਣਦੇ ਹਾਂ ਕਿ ਲੋਕਾਂ ਦੀ ਸੇਵਾ ਕਿਵੇਂ ਕਰਨੀ ਹੈ, ਪਰ ਵਿਰੋਧੀ ਧਿਰ ਸਿਰਫ ਮੁੱਖ ਮੁੱਦਿਆਂ ਤੋਂ ਟਾਲ਼ਾ ਵੱਟਣ ਵਿੱਚ ਮਾਹਿਰ : ਮੁੱਖ ਮੰਤਰੀ ਅੱਛੇ ਦਿਨ ਜਾਂ ਮੈਂ ਚੌਕੀਦਾਰ ਹਾਂ ਅਤੇ ਹੁਣ ਮੇਰਾ ਪਰੀਜਨ (ਪਰਿਵਾਰ) ਕਹਿ ਕੇ ਲੋਕਾਂ ਨਾਲ ਧੋਖਾ ਕਰਨ ਵਾਲੇ ਆਗੂਆਂ ਨੂੰ ਕਰੜੇ ਹੱਥੀਂ ਲਿਆ ਸੂਬਾ ਸਰਕਾਰ ਅਤੇ ਹਰ ਵਿਧਾਇਕ ਲੋਕਾਂ ਦੇ ਨਿਮਾਣੇ ਸੇਵਕ ਵਜੋਂ ਲੋਕਾਂ ਦੀ ਭਲਾਈ ਲਈ ਸਮਰਪਿਤ ਚੰਡੀਗੜ੍ਹ, 6 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ 2024-25 ਬਜਟ ਨੂੰ ਸਿਰਫ਼ ਕਿਤਾਬਚਾ ਹੀ ਨਹੀਂ, ਸਗੋਂ ਇੱਕ ਪਵਿੱਤਰ ਦਸਤਾਵੇਜ਼ ਕਰਾਰ ਦਿੰਦਿਆਂ ਕਿਹਾ ਕਿ ਇਹ ਬਜਟ ਇੱਕ ਪ੍ਰਗਤੀਸ਼ੀਲ, ਖੁਸ਼ਹਾਲ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਅਹਿਮ ਭੂਮਿਕਾ ਨਿਭਾਏਗਾ। ਪੰਜਾਬ ਵਿਧਾਨ ਸਭਾ ਵਿੱਚ ਬਜਟ 2024-25 ’ਤੇ ਚਰਚਾ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਮੰਗਲਵਾਰ ਨੂੰ ਪੇਸ਼ ਕੀਤੇ ਗਏ ਬਜਟ ਨੂੰ ਸੂਬੇ ਦਾ ਹੁਣ ਤੱਕ ਦਾ ਸਭ ਤੋਂ ਵਧੀਆ ਬਜਟ ਦੱਸਿਆ । ਉਨ੍ਹਾਂ ਕਿਹਾ ਕਿ ਸਿਹਤਮੰਦ ਲੋਕਤੰਤਰ ਵਿੱਚ ਚੁਣੇ ਹੋਏ ਨੁਮਾਇੰਦਿਆਂ ਦੇ ਸੁਝਾਵਾਂ ਅਤੇ ਵਿਚਾਰਾਂ ਦਾ ਹਮੇਸ਼ਾ ਸਵਾਗਤ ਕੀਤਾ ਜਾਂਦਾ ਹੈ, ਪਰ ਸਿਰਫ਼ ਮੀਡੀਆ ਦਾ ਧਿਆਨ ਖਿੱਚਣ ਲਈ ਬੇਲੋੜੀ ਆਲੋਚਨਾ ਕਰਨੀ ਮੰਦਭਾਗੀ ਗੱਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਜਟ ਸਿਰਫ਼ ਕਿਤਾਬਚਾ ਹੀ ਨਹੀਂ ਹੈ ਸਗੋਂ ਇਹ ਪੰਜਾਬ ਸਰਕਾਰ ਦੀ ਲੋਕਾਂ ਦੀ ਭਲਾਈ ਅਤੇ ਵਿਕਾਸ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਤੱਥਾਂ ਅਤੇ ਅੰਕੜਿਆਂ ਦਾ ਸੰਗ੍ਰਹਿ ਨਹੀਂ ਸਗੋਂ ਇਹ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਦਾ ਮਸੌਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆ ਕੇ ਨਿੱਗਰ ਤੇ ਸਿਹਤਮੰਦ ਰਾਜਨੀਤੀ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ ਅਤੇ ਨੌਜਵਾਨਾਂ ਨੂੰ ਭਾਰਤੀ ਰਾਜਨੀਤੀ ਦੀ ਕਾਇਆਕਲਪ ਵਿੱਚ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਾਜਨੀਤੀ ਨੂੰ ਬਦਲਣ ਅਤੇ ਆਮ ਆਦਮੀ ਨੂੰ ਸਿਆਸੀ ਪਾਰਟੀਆਂ ਦੇ ਏਜੰਡੇ ’ਤੇ ਲਿਆਉਣ ਦਾ ਸਿਹਰਾ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੰਕਲਪ ਪੱਤਰਾਂ ਜਾਂ ਚੋਣ ਮਨੋਰਥ ਪੱਤਰਾਂ ਦੀ ਬਜਾਏ ਹੁਣ ਸਿਆਸੀ ਪਾਰਟੀਆਂ ਲੋਕਾਂ ਨੂੰ ਭਲਾਈ ਦੀਆਂ ਗਰੰਟੀਆਂ ਦੇ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਹਮੇਸ਼ਾ ਹੀ ਕਿਸੇ ਵੀ ਪਾਰਟੀ ਦੇ ਚੋਣ ਮਨੋਰਥ ਪੱਤਰ ਨੂੰ ਕਾਨੂੰਨੀ ਦਸਤਾਵੇਜ਼ ਬਣਾਉਣ ਦੇ ਮੁਦੱਈ ਰਹੇ ਹਨ ਤਾਂ ਜੋ ਸਿਆਸੀ ਪਾਰਟੀਆਂ ਆਮ ਆਦਮੀ ਨਾਲ ਧੋਖਾ ਨਾ ਕਰ ਸਕਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵਾਰ-ਵਾਰ ‘ਅੱਛੇ ਦਿਨ’ ਜਾਂ ‘ਮੈਂ ਚੌਕੀਦਾਰ ਹਾਂ’ ਦੱਸ ਕੇ ਗੁੰਮਰਾਹ ਕੀਤਾ ਗਿਆ ਹੈ ਅਤੇ ਹੁਣ ਮੇਰੇ ਪਰੀਜਨ (ਪਰਿਵਾਰ) ਕਿਹਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਕੇਂਦਰ ਵਿੱਚ ਸੱਤਾ ਵਿੱਚ ਬੈਠੀ ਪਾਰਟੀ ਦੇ ਹੱਕ ਵਿੱਚ ਦਲ-ਬਦਲੀ ਵਿਰੋਧੀ ਕਾਨੂੰਨ ਦੀ ਦੁਰਵਰਤੋਂ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮਨੋਰਥ ਪੱਤਰ ਦੀ ਬਜਾਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਗਾਰੰਟੀ ਦੇ ਕੇ ਅਰਵਿੰਦ ਕੇਜਰੀਵਾਲ ਦੇ ਵਿਜ਼ਨ ਦੀ ਨਕਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਫੁੱਟ ਪਾਊ ਰਾਜਨੀਤੀ ਨੂੰ ਨਕਾਰ ਕੇ ਮੁੱਲ ਅਧਾਰਤ ਰਾਜਨੀਤੀ ਦੀ ਸ਼ੁਰੂਆਤ ਕਰਕੇ ਰਾਜਨੀਤੀ ਵਿੱਚ ਇੱਕ ਨਵਾਂ ਬਦਲਾਅ ਲਿਆਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਜਟ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨੌਜਵਾਨਾਂ ਦੇ ਸਸ਼ਕਤੀਕਰਨ ਲਈ ਸੂਬੇ ਦੇ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ 40, 437 ਨੌਕਰੀਆਂ ਦਿੱਤੀਆਂ ਹਨ। ਇਸੇ ਤਰ੍ਹਾਂ ਉਨ੍ਹਾਂ ਦੱਸਿਆ ਕਿ ਵੀਰਵਾਰ ਨੂੰ ਸੰਗਰੂਰ ਵਿਖੇ ਇਕ ਸਮਾਗਮ ਦੌਰਾਨ 2487 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਧਿਰ ਇਸ ਮੁੱਦੇ ’ਤੇ ਬੇਲੋੜਾ ਰੌਲਾ ਪਾ ਰਹੀ ਹੈ ਕਿਉਂਕਿ ਉਨ੍ਹਾਂ ਨੇ ਕਦੇ ਵੀ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਨਹੀਂ ਦਿੱਤੀਆਂ। ਮੁੱਖ ਮੰਤਰੀ ਨੇ ਕਿਹਾ ਕਿ ਉਹ ਲੋਕਾਂ ਨੂੰ ਮੁਫਤ ਬਿਜਲੀ, ਮੁਫਤ ਸਿੱਖਿਆ, ਮੁਫਤ ਸਿਹਤ ਸੇਵਾਵਾਂ ਦੇਣਾ ਚੰਗੀ ਤਰ੍ਹਾਂ ਜਾਣਦੇ ਹਨ, ਪਰ ਵਿਰੋਧੀ ਧਿਰਾਂ ਨੂੰ ਸਿਰਫ ਬੁਨਿਆਦੀ ਮੁੱਦਿਆਂ ਤੋਂ ਭੱਜਣ ਦੀ ਕਲਾ ਵਿੱਚ ਮੁਹਾਰਤ ਹਾਸਲ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਖਾਸ ਤੌਰ ’ਤੇ ਕਾਂਗਰਸ ਨੂੰ ਗੈਰ-ਜ਼ਿੰਮੇਵਾਰਾਨਾ ਕੰਮ ਕਰਨ ਦੀ ਆਦਤ ਹੈ ਅਤੇ ਸਿਰਫ ਮੀਡੀਆ ’ਚ ਸੁਰਖੀਆਂ ਬਟੋਰਨ ਲਈ ਵਾਕਆਊਟ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਂਗਰਸ ਅਕਸਰ ਕਹਿੰਦੀ ਹੈ ਕਿ ‘ਆਪ’ ਦੇ ਕਈ ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨ ਜਦੋਂਕਿ ਇਹ ਹਕੀਕਤ ਹੈ ਕਿ ਉਹ ਇੱਕ ਦੂਜੇ ਦੇ ਸੰਪਰਕ ਵਿੱਚ ਨਹੀਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਲੋਕ ਕਾਂਗਰਸੀ ਆਗੂਆਂ ਦੇ ਇਸ ਗੈਰ-ਜ਼ਿੰਮੇਵਾਰਾਨਾ ਵਤੀਰੇ ਨੂੰ ਦੇਖ ਰਹੇ ਹਨ ਅਤੇ ਉਹ ਦਿਨ ਦੂਰ ਨਹੀਂ ਜਦੋਂ ਉਨ੍ਹਾਂ ਨੂੰ ਛੇਤੀ ਹੀ ਸਿਆਸੀ ਅਹੁਦਿਆਂ ਤੋਂ ਲਾਂਭੇ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕ-ਪੱਖੀ ਬਜਟ ਕਾਰਨ ਹੁਣ ਸੂਬੇ ਦੇ ਕੋਨੇ-ਕੋਨੇ ਵਿੱਚ ਖੁਸ਼ੀ ਦੇ ਸਮਾਗਮ ਹੋ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਸੂਬਾ ਸਰਕਾਰ ਦੀ ਨਕਾਰਾਤਮਕ ਪਹੁੰਚ ਕਾਰਨ ਨੌਜਵਾਨ ਰੋਜ਼ਗਾਰ ਦੀ ਭਾਲ ਵਿੱਚ ਵਿਦੇਸ਼ ਜਾਣ ਲਈ ਮਜਬੂਰ ਸਨ ਪਰ ਹੁਣ ਹਰ ਦਿਨ ਨਿਯੁਕਤੀ ਪੱਤਰ ਦੇਣ ਦੇ ਨਾਲ-ਨਾਲ ਨਵੇਂ ਹਸਪਤਾਲ ਤੇ ਸਕੂਲ ਖੋਲ੍ਹਣ ਵਰਗੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਆਬਕਾਰੀ ਅਤੇ ਜੀਐਸਟੀ ਵਿੱਚ ਭਾਰੀ ਵਾਧਾ ਹੋਇਆ ਹੈ ਅਤੇ ਸੂਬਾ ਸਰਕਾਰ ਵਪਾਰੀਆਂ ਦੀ ਭਲਾਈ ਲਈ ਉਨ੍ਹਾਂ ਨਾਲ ਲਗਾਤਾਰ ਵਿਚਾਰ-ਵਟਾਂਦਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਕੇਂਦਰ ਸਰਕਾਰ ਵੱਲੋਂ ਲੋਕਾਂ ਨੂੰ ਤੰਗ ਪਰੇਸ਼ਾਨ ਕਰਨ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕੀਤੀ ਜਾਂਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤ ਰਤਨ ਡਾ.ਆਰ.ਬੀ.ਆਰ. ਅੰਬੇਦਕਰ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਸਨ ਪਰ ਹੁਣ ਕੇਂਦਰ ਸਰਕਾਰ ਸਾਰੀਆਂ ਸੰਵਿਧਾਨਕ ਕਦਰਾਂ-ਕੀਮਤਾਂ ਨੂੰ ਛਿੱਕੇ ਟੰਗ ਕੇ ਇਸ ਦਸਤਾਵੇਜ਼ ਨੂੰ ਢਾਹ ਲਾ ਕੇ ਬਾਬਾ ਸਾਹਿਬ ਦਾ ਘੋਰ ਨਿਰਾਦਰ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚ ਇਹ ਰੁਝਾਨ ਲੋਕਤੰਤਰ ਲਈ ਚੰਗਾ ਸੰਕੇਤ ਨਹੀਂ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕਤੰਤਰ ਨੂੰ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ, ਜਿਸ ਲਈ ਉਹ ਲਗਾਤਾਰ ਯਤਨਸ਼ੀਲ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਵਾਅਦਾ ਕੀਤਾ ਸੀ ਕਿ ਸਰਕਾਰ ਚੰਡੀਗੜ੍ਹ ਤੋਂ ਨਹੀਂ ਪਿੰਡਾਂ ਤੋਂ ਚੱਲੇਗੀ, ਜਿਸ ਲਈ ‘ਸਰਕਾਰ ਆਪ ਦੇ ਦੁਆਰ’ ਯੋਜਨਾ ਸ਼ੁਰੂ ਕੀਤੀ ਗਈ ਹੈ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਵੱਖ-ਵੱਖ ਤੀਰਥ ਸਥਾਨਾਂ 'ਤੇ ਮੱਥਾ ਟੇਕਣ ਦੀ ਸਹੂਲਤ ਦੇਣ ਲਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਹੱਦਾਂ ਦੀ ਰਾਖੀ ਕਰਦਿਆਂ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਬਹਾਦਰ ਜਵਾਨਾਂ ਦੇ ਸਤਿਕਾਰ ਵਜੋਂ ਸੂਬਾ ਸਰਕਾਰ ਵੱਲੋਂ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਜਵਾਨਾਂ ਦੇ ਵਾਰਸਾਂ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਕੁਦਰਤੀ ਸੋਮਿਆਂ ਨੂੰ ਵਿਸ਼ਵ ਅੱਗੇ ਉਜਾਗਰ ਕਰਕੇ ਪੰਜਾਬ ਵਿੱਚ ਸੈਰ ਸਪਾਟਾ ਉਦਯੋਗ ਨੂੰ ਹੁਲਾਰਾ ਦੇਣ ਲਈ ਠੋਸ ਉਪਰਾਲੇ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਮ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਲੀਹੋਂ ਹਟਵੇਂ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਤੋਂ ਗੋਇੰਦਵਾਲ ਪਾਵਰ ਪਲਾਂਟ ਖਰੀਦ ਕੇ ਸਫਲਤਾ ਦੀ ਨਵੀਂ ਕਹਾਣੀ ਲਿਖੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦਾ ਖਜ਼ਾਨਾ ਕਦੇ ਵੀ ਖਾਲੀ ਨਹੀਂ ਰਿਹਾ ਪਰ ਪਿਛਲੀਆਂ ਸਰਕਾਰਾਂ ਵਿੱਚ ਆਮ ਜਨਤਾ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਨੀਅਤ ਨਹੀਂ ਹੈ ਜਿਸ ਕਾਰਨ ਉਨ੍ਹਾਂ ਨੇ ਲੋਕਾਂ ਦੀ ਭਲਾਈ ਲਈ ਕੋਈ ਕੰਮ ਨਹੀਂ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਬੇਰੁਜ਼ਗਾਰਾਂ ਦਾ ਇਕ ਨਵਾਂ ਰੂਪ ਹਨ, ਜਿਨ੍ਹਾਂ ਨੂੰ ਲੋਕਾਂ ਨੇ ਉਨ੍ਹਾਂ ਦੀ ਕਾਰਗੁਜ਼ਾਰੀ ਕਾਰਨ ਸੱਤਾ ਤੋਂ ਬਾਹਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਉਨ੍ਹਾਂ ਨਾਲ ਈਰਖਾ ਕਰਦੇ ਹਨ ਕਿਉਂਕਿ ਉਹ ਇੱਕ ਸਧਾਰਨ ਪਰਿਵਾਰ ਨਾਲ ਸਬੰਧਤ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਆਗੂ ਹਮੇਸ਼ਾ ਸੱਤਾ ਉੱਤੇ ਆਪਣਾ ਬੁਨਿਆਦੀ ਹੱਕ ਸਮਝਦੇ ਰਹੇ ਹਨ, ਜਿਸ ਕਾਰਨ ਉਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਇੱਕ ਆਮ ਆਦਮੀ ਸੂਬੇ ਦੇ ਪ੍ਰਸਾਸ਼ਨ ਨੂੰ ਸਹੀ ਢੰਗ ਕਿਉਂ ਚਲਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਇਆ ਹੈ ਪਰ ਹੁਣ ਲੋਕ ਇਨ੍ਹਾਂ ਦੇ ਗੁੰਮਰਾਹਕੁੰਨ ਪ੍ਰਚਾਰ ਤੋਂ ਚੰਗੀ ਤਰ੍ਹਾਂ ਜਾਣੂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਦੌਰਾਨ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਭਲਾਈ ਲਈ ਵਿਆਪਕ ਉਪਰਾਲੇ ਕੀਤੇ ਗਏ ਹਨ ਅਤੇ ਇਸ ਬਜਟ ਰਾਹੀਂ ਅਜਿਹੇ ਹੋਰ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਭਾਵੇਂ ਪਿਛਲੀਆਂ ਸਰਕਾਰਾਂ ਨੇ ਸੂਬੇ ਨੂੰ ਬੁਰੀ ਤਰ੍ਹਾਂ ਲੁੱਟਿਆ ਸੀ ਪਰ ਲੋਕਾਂ ਦੇ ਨਿਮਾਣੇ ਸੇਵਕ ਵਜੋਂ ਸੂਬਾ ਸਰਕਾਰ ਅਤੇ ਹਰ ਵਿਧਾਇਕ ਲੋਕਾਂ ਦੀ ਭਲਾਈ ਲਈ ਸਮਰਪਿਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਬਜਟ ਵਾਂਗ ਅਗਲਾ ਬਜਟ ਹੋਰ ਵੀ ਸ਼ਾਨਦਾਰ ਹੋਵੇਗਾ ਕਿਉਂਕਿ ਇਸ ਵਿੱਚ ਕੋਈ ਵੀ ਟੈਕਸ ਨਹੀਂ ਲਗਾਇਆ ਜਾਵੇਗਾ ਸਗੋਂ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦਿੱਤੀਆਂ ਜਾਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਸਿੱਖਿਆ ਖੇਤਰ ਲਈ ਬਜਟ ਵਿੱਚ ਵੱਡੀ ਰਕਮ ਰਾਖਵੀਂ ਰੱਖੀ ਗਈ ਹੈ ਕਿਉਂਕਿ ਸੂਬਾ ਸਰਕਾਰ ਇਸ ਬਜਟ ਰਾਹੀਂ ਆਮ ਆਦਮੀ ਦੇ ਸਸ਼ਕਤੀਕਰਨ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਪਰਾਲਾ ਸਿੱਖਿਆ ਦੇ ਪ੍ਰਸਾਰ ਰਾਹੀਂ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਲੋਕਾਂ ਦੀ ਕਿਸਮਤ ਨੂੰ ਬਦਲਣ ਵਿੱਚ ਅਹਿਮ ਭੂਮਿਕਾ ਨਿਭਾਏਗਾ।

Punjab Bani 06 March,2024
ਸੂਬੇ ਵਿੱਚ ਸਿਹਤ ਸੰਭਾਲ ਸੁਵਿਧਾਵਾਂ ਨੂੰ ਹੋਰ ਬਿਹਤਰ ਬਣਾਉਣ ਵਾਲਾ ਹਾਂ-ਪੱਖੀ ਅਤੇ ਪ੍ਰਗਤੀਸ਼ੀਲ ਬਜਟ: ਡਾ. ਬਲਬੀਰ ਸਿੰਘ

ਸੂਬੇ ਵਿੱਚ ਸਿਹਤ ਸੰਭਾਲ ਸੁਵਿਧਾਵਾਂ ਨੂੰ ਹੋਰ ਬਿਹਤਰ ਬਣਾਉਣ ਵਾਲਾ ਹਾਂ-ਪੱਖੀ ਅਤੇ ਪ੍ਰਗਤੀਸ਼ੀਲ ਬਜਟ: ਡਾ. ਬਲਬੀਰ ਸਿੰਘ - ਸਰਕਾਰੀ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨਾ ਅਤੇ ਰਾਜ ਵਿੱਚ ਨਵੇਂ ਮੈਡੀਕਲ ਕਾਲਜਾਂ ਦੀ ਸਥਾਪਨਾ ਕਰਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ - ਪੰਜਾਬ ਸਰਕਾਰ ਨੇ ਮਹਿਜ਼ 23 ਮਹੀਨਿਆਂ ਵਿੱਚ 829 ਆਮ ਆਦਮੀ ਕਲੀਨਿਕ ਕੀਤੇ ਸਥਾਪਤ ਅਤੇ ਕਈ ਹੋਰ ਅਜਿਹੇ ਕਲੀਨਕ ਬਣਾਉਣ ਦੀ ਤਿਆਰੀ: ਸਿਹਤ ਮੰਤਰੀ - ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ, 574 ਸੜਕ ਹਾਦਸਿਆਂ ਦੇ ਪੀੜਤਾਂ ਨੂੰ ਫਰਿਸ਼ਤੇ ਸਕੀਮ ਤਹਿਤ ਮੁਫਤ ਇਲਾਜ ਕਰਵਾਇਆ ਮੁਹੱਈਆ ਚੰਡੀਗੜ੍ਹ, 5 ਮਾਰਚ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਵੱਲੋਂ ਪੇਸ਼ ਕੀਤੇ ਗਏ ਪੰਜਾਬ ਦੇ ਬਜਟ 2024-25 ਨੂੰ ਬਹੁਤ ਹੀ ਹਾਂ-ਪੱਖੀ ਅਤੇ ਪ੍ਰਗਤੀਸ਼ੀਲ ਦੱਸਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਕਿਹਾ ਕਿ ਸਿਹਤ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਖੇਤਰਾਂ ਲਈ ਬਜਟ ਵਿੱਚ ਕੀਤੇ ਗਏ ਵਾਧੇ ਦੀ ਵੰਡ ਨਾ ਸਿਰਫ਼ ਸੂਬੇ ਵਿੱਚ ਵਿਸ਼ਵ ਪੱਧਰੀ ਸਿਹਤ ਸੰਭਾਲ ਸਹੂਲਤਾਂ ਨੂੰ ਯਕੀਨੀ ਬਣਾਏਗੀ ਸਗੋਂ ਡਾਕਟਰ, ਨਰਸਾਂ ਅਤੇ ਮੈਡੀਕਲ ਸਟਾਫ਼ ਦੀ ਨਫ਼ਰੀ ਵਿੱਚ ਵੀ ਵਾਧਾ ਕਰੇਗੀ। ਵਿੱਤੀ ਸਾਲ 2024-25 ਦੇ ਬਜਟ ਵਿੱਚ ਸਿਹਤ ਖੇਤਰ ਲਈ 5,264 ਕਰੋੜ ਰੁਪਏ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਖੇਤਰ ਲਈ 1,133 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ। ਡਾ.ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਨਵੇਂ ਮੈਡੀਕਲ ਕਾਲਜ ਅਤੇ ਸੁਪਰ-ਸਪੈਸ਼ਲਿਟੀ ਹਸਪਤਾਲਾਂ ਦੀ ਸਥਾਪਨਾ ਤੋਂ ਇਲਾਵਾ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਵੀ ਅਣਥੱਕ ਮਿਹਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਹਿਜ਼ 23 ਮਹੀਨਿਆਂ ਵਿੱਚ ਪੰਜਾਬ ਸਰਕਾਰ ਨੇ ਸੂਬੇ ਵਿੱਚ 829 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਹਨ ਅਤੇ ਕਈ ਹੋਰ ਬਣਾਉਣ ਦੀ ਤਿਆਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਕ੍ਰਾਂਤੀਕਾਰੀ ਪਹਿਲਕਦਮੀ ਨੂੰ ਹੋਰ ਮਜ਼ਬੂਤ ਕਰਨ ਲਈ ਵਿੱਤੀ ਸਾਲ 2024-25 ਵਿੱਚ 249 ਕਰੋੜ ਰੁਪਏ ਰੱਖੇ ਗਏ ਹਨ। ਜ਼ਿਕਰਯੋਗ ਹੈ ਕਿ ਇਨ੍ਹਾਂ ਕਲੀਨਿਕਾਂ ਵਿੱਚ 80 ਕਿਸਮਾਂ ਦੀਆਂ ਦਵਾਈਆਂ ਅਤੇ 38 ਡਾਇਗਨੌਸਟਿਕ ਲੈਬ ਟੈਸਟ ਮੁਫ਼ਤ ਕੀਤੇ ਜਾਂਦੇ ਹਨ। ਹੁਣ ਤੱਕ, 1 ਕਰੋੜ ਤੋਂ ਵੱਧ ਮਰੀਜ਼ਾਂ ਨੇ ਇਨ੍ਹਾਂ ਕਲੀਨਿਕਾਂ ਤੋਂ ਇਲਾਜ ਦਾ ਲਾਭ ਲਿਆ ਹੈ ਅਤੇ 31 ਲੱਖ ਤੋਂ ਵੱਧ ਡਾਇਗਨੌਸਟਿਕ ਲੈਬ ਟੈਸਟ ਕਰਵਾਏ ਗਏ ਹਨ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੜਕ ਹਾਦਸਿਆਂ ਵਿੱਚ ਜ਼ਖਮੀ ਹੋਣ ਵਾਲਿਆਂ ਦੀ ਮੌਤ ਦਰ ਘਟਾਉਣ ਅਤੇ ਉਪਲਬਧ ਸਰਕਾਰੀ/ਸੂਚੀਬਧ ਪ੍ਰਾਈਵੇਟ ਹਸਪਤਾਲਾਂ ਵਿੱਚ ਤੁਰੰਤ ਤੇ ਨਿਰਵਿਘਨ ਇਲਾਜ ਦੀ ਸਹੂਲਤ ਦੇਣ ਦੇ ਇਰਾਦੇ ਨਾਲ ‘ ਫਰਿਸ਼ਤੇ ਸਕੀਮ’ ਸ਼ੁਰੂ ਕੀਤੀ ਗਈ ਹੈ। ਇਸ ਤੋਂ ਇਲਾਵਾ, ਆਮ ਲੋਕਾਂ ਨੂੰ ਅੱਗੇ ਆਉਣ ਅਤੇ ਦੁਰਘਟਨਾ ਪੀੜਤਾਂ ਦੀ ਮਦਦ ਕਰਨ ਅਤੇ ਪੀੜਤਾਂ ਦੀਆਂ ਜਾਨਾਂ ਬਚਾਉਣ ਲਈ ਉਤਸ਼ਾਹਿਤ ਕਰਨ ਲਈ, ਅਜਿਹੇ ‘‘ਫਰਿਸ਼ਤਿਆਂ’’ ਨੂੰ ਨਕਦ ਇਨਾਮਾਂ, ਪ੍ਰਸ਼ੰਸਾ ਪੱਤਰ ਅਤੇ ਕਾਨੂੰਨੀ ਉਲਝਣਾਂ ਤੇ ਬੇਲੋੜੀ ਪੁਲਿਸ ਪੁੱਛਗਿੱਛ ਤੋਂ ਵੀ ਰਾਹਤ ਦਿੱਤੀ ਗਈ ਹੈ । ਸਿਹਤ ਮੰਤਰੀ ਨੇ ਕਿਹਾ, “ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ, ‘ਫਰਿਸ਼ਤੇ ਸਕੀਮ’ ਤਹਿਤ 574 ਸੜਕ ਦੁਰਘਟਨਾਵਾਂ ਪੀੜਤਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਅਤੇ ਉਨ੍ਹਾਂ ਦਾ ਮੁਫਤ ਇਲਾਜ ਕੀਤਾ ਗਿਆ,”। ਉਨ੍ਹਾਂ ਕਿਹਾ ਕਿ ਸੜਕ ਹਾਦਸੇ ਦੇ ਪੀੜਤਾਂ ਨੂੰ ਮੁੱਢਲੀ ਸਹਾਇਤਾ ਦੇਣ ਅਤੇ ਹਸਪਤਾਲਾਂ ਤੱਕ ਪਹੁੰਚਾਉਣ ਵਿੱਚ ਸੜਕ ਸੁਰੱਖਿਆ ਫੋਰਸ ਨੇ ਵੀ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ, ਸੰਗਰੂਰ ਅਤੇ ਜਲੰਧਰ ਸਮੇਤ ਤਿੰਨ ਜ਼ਿਲ੍ਹਾ ਹਸਪਤਾਲਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ, ਜਦਕਿ ਬਾਕੀ ਰਹਿੰਦੇ 20 ਜ਼ਿਲ੍ਹਾ ਹਸਪਤਾਲਾਂ ਵਿੱਚ ਹੌਲੀ-ਹੌਲੀ ਵੱਖ-ਵੱਖ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ 150 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਚੀਮਾ, ਕੌਹਰੀਆਂ, ਧੂਰੀ (ਸੰਗਰੂਰ) ਅਤੇ ਐਸ.ਏ.ਐਸ ਨਗਰ (ਮੁਹਾਲੀ) ਵਿਖੇ ਪੇਂਡੂ ਹਸਪਤਾਲਾਂ ਅਤੇ ਸਬ ਡਵੀਜ਼ਨਲ ਹਸਪਤਾਲਾਂ ਨੂੰ ਮਜ਼ਬੂਤ ਕਰਨ ਦਾ ਕੰਮ ਵੀ ਜਾਰੀ ਹੈ। ਜ਼ਿਕਰਯੋਗ ਹੈ ਕਿ ਮਸਤੂਆਣਾ ਸਾਹਿਬ, ਸੰਗਰੂਰ, ਕਪੂਰਥਲਾ, ਮਲੇਰਕੋਟਲਾ ਅਤੇ ਹੁਸ਼ਿਆਰਪੁਰ ਵਿਖੇ 100-100 ਐਮਬੀਬੀਐਸ ਸੀਟਾਂ ਵਾਲੇ ਮੈਡੀਕਲ ਕਾਲਜ ਦੀ ਉਸਾਰੀ ਵੀ ਵਿੱਤੀ ਸਾਲ 2024-25 ਵਿੱਚ ਸ਼ੁਰੂ ਹੋਣ ਦੀ ਆਸ ਹੈ। ਗੌਰਤਲਬ ਹੈ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜ ਵਿਖੇ 114 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ ਕੈਂਸਰ ਇੰਸਟੀਚਿਊਟ ਦੀ ਸਥਾਪਨਾ ਕੀਤੀ ਹੈ ਅਤੇ ਫਾਜ਼ਿਲਕਾ ਵਿਖੇ 45 ਕਰੋੜ ਰੁਪਏ ਦੀ ਲਾਗਤ ਨਾਲ ਟਰਸ਼ਰੀ ਕੈਂਸਰ ਸੈਂਟਰ ਦਾ ਨਿਰਮਾਣ ਕੀਤਾ ਗਿਆ ਹੈ। ਐਸ.ਏ.ਐਸ.ਨਗਰ (ਮੁਹਾਲੀ) ਵਿਖੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਰੀ ਸਾਇੰਸਜ਼ ਵੀ ਮੁਕੰਮਲ ਹੋ ਗਿਆ ਹੈ

Punjab Bani 05 March,2024
ਪੰਜਾਬ ਵਿੱਚ ਖੇਤੀਬਾੜੀ ਤੇ ਸਹਾਇਕ ਧੰਦਿਆਂ ਨੂੰ ਹੁਲਾਰਾ ਦੇਣ ਲਈ ਵਿਕਾਸਮੁਖੀ ਬਜਟ ਪੇਸ਼ ਕੀਤਾ ਗਿਆ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵਿੱਚ ਖੇਤੀਬਾੜੀ ਤੇ ਸਹਾਇਕ ਧੰਦਿਆਂ ਨੂੰ ਹੁਲਾਰਾ ਦੇਣ ਲਈ ਵਿਕਾਸਮੁਖੀ ਬਜਟ ਪੇਸ਼ ਕੀਤਾ ਗਿਆ: ਗੁਰਮੀਤ ਸਿੰਘ ਖੁੱਡੀਆਂ • ਪਿਛਲੇ ਸਾਲ ਦੇ ਮੁਕਾਬਲੇ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਬਜਟ 2024-25 ਵਿੱਚ 12.74 ਫ਼ੀਸਦੀ ਵਾਧਾ • ਖੇਤੀਬਾੜੀ ਲਈ ਮੁਫ਼ਤ ਬਿਜਲੀ ਜਾਰੀ ਰਹੇਗੀ, ਬਿਜਲੀ ਸਬਸਿਡੀ ਲਈ 9,330 ਕਰੋੜ ਰੁਪਏ ਦਾ ਉਪਬੰਧ • ⁠ਖੇਤੀਬਾੜੀ ਮੰਤਰੀ ਵੱਲੋਂ ਫ਼ਸਲੀ ਵਿਭਿੰਨਤਾ ਲਈ 575 ਕਰੋੜ ਰੁਪਏ ਤਜਵੀਜ਼ਤ ਕਰਨ ਦੀ ਸ਼ਲਾਘਾ ਚੰਡੀਗੜ੍ਹ, 5 ਮਾਰਚ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਵਿਧਾਨ ਸਭਾ ਵਿੱਚ ਅੱਜ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ 2024-25 ਨੂੰ ਵਿਕਾਸਮੁਖੀ ਅਤੇ ਭਵਿੱਖਮੁਖੀ ਕਰਾਰ ਦਿੰਦਿਆਂ ਇਸ ਦੀ ਸ਼ਲਾਘਾ ਕੀਤੀ ਹੈ ਅਤੇ ਭਰੋਸਾ ਪ੍ਰਗਟਾਇਆ ਹੈ ਕਿ ਇਹ ਖੇਤੀਬਾੜੀ ਸੈਕਟਰ ਅਤੇ ਸਹਾਇਕ ਧੰਦਿਆਂ ਨੂੰ ਹੋਰ ਹੁਲਾਰਾ ਦੇਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਜਟ ਵਿੱਚ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਲਈ 13,784 ਕਰੋੜ ਰੁਪਏ ਰੱਖੇ ਹਨ, ਜੋ ਕਿ ਪਿਛਲੇ ਸਾਲ (12027.70 ਕਰੋੜ ਰੁਪਏ) ਦੇ ਮੁਕਾਬਲੇ 12.74 ਫ਼ੀਸਦੀ ਵੱਧ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਵਿੱਤੀ ਵਰ੍ਹੇ 2024-25 ਵਿੱਚ ਖੇਤੀਬਾੜੀ ਟਿਊਬਵੈੱਲਾਂ ਲਈ ਮੁਫ਼ਤ ਬਿਜਲੀ ਜਾਰੀ ਰੱਖਣ ਲਈ ਬਿਜਲੀ ਸਬਸਿਡੀ ਵਾਸਤੇ 9,330 ਕਰੋੜ ਰੁਪਏ ਰੱਖੇ ਗਏ ਹਨ। ਸੂਬੇ ਦੇ ਅੰਨਦਾਤਾ ਦੀ ਭਲਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਕਣਕ-ਝੋਨੇ ਦੇ ਫ਼ਸਲੀ ਚੱਕਰ ‘ਚੋਂ ਬਾਹਰ ਕੱਢਣ ਵਾਸਤੇ ਵੱਖ-ਵੱਖ ਫ਼ਸਲੀ ਵਿਭਿੰਨਤਾ ਸਕੀਮਾਂ ਲਈ 575 ਕਰੋੜ ਰੁਪਏ ਦਾ ਪ੍ਰਸਤਾਵ ਵੀ ਰੱਖਿਆ ਹੈ, ਜਿਸ ਨਾਲ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ, ਜ਼ਮੀਨ ਦੀ ਸਿਹਤ ਵਿੱਚ ਸੁਧਾਰ ਦੇ ਨਾਲ-ਨਾਲ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਵਿੱਚ ਮਦਦ ਮਿਲੇਗੀ। ਸ. ਖੁੱਡੀਆਂ ਨੇ ਕਿਹਾ ਕਿ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਦੇ ਉਦੇਸ਼ ਨਾਲ ਸੂਬੇ ਵਿੱਚ ਫੂਡ ਪ੍ਰੋਸੈਸਿੰਗ ਸੈਕਟਰ ਨੂੰ ਹੁਲਾਰਾ ਦੇਣ ਲਈ 250 ਕਰੋੜ ਰੁਪਏ ਦੇ ਪ੍ਰੋਜੈਕਟ ਸਥਾਪਤ ਕਰਨ ਵਾਸਤੇ ਐਸ.ਆਈ.ਡੀ.ਬੀ.ਆਈ. ਨਾਲ ਇੱਕ ਸਮਝੌਤਾ ਸਹੀਬੱਧ ਕੀਤਾ ਗਿਆ ਹੈ। ਇਹ ਪ੍ਰਾਜੈਕਟ ਫ਼ਲਾਂ ਅਤੇ ਸਬਜ਼ੀਆਂ ਦੇ ਪ੍ਰੋਸੈਸਿੰਗ ਯੂਨਿਟ ਲਈ ਇੰਡਵਿਜ਼ੂਅਲ ਕੁਇਕ ਫਰੀਜ਼ਿੰਗ, ਮੋਟੇ ਅਨਾਜ, ਦਾਲਾਂ, ਅਨਾਜ ਅਤੇ ਮਸਾਲਿਆਂ ਦੀ ਪ੍ਰੋਸੈਸਿੰਗ ਲਈ ਕੇਂਦਰ, ਸੈਂਟਰ ਫ਼ਾਰ ਚਿਲੀ ਪ੍ਰੋਸੈਸਿੰਗ ਯੂਨਿਟ, ਸੈਂਟਰ ਫ਼ਾਰ ਆਟੋਮੇਟਿਡ ਬਿਵਰੇਜ, ਕਲਨਰੀ ਸਪ੍ਰੈਡਸ ਫਿੱਲਿੰਗ ਐਂਡ ਪੈਕਿੰਗ ਯੂਨਿਟ, ਟਮੈਟੋ ਫੋਕਸਡ ਫਰੂਟਸ ਐਂਡ ਵੈਜੀਟੇਬਲਸ ਲਈ ਇੰਟੀਗ੍ਰੇਟਿਡ ਪ੍ਰੋਡਕਸ਼ਨ ਸੈਂਟਰ ਲਈ ਸਥਾਪਿਤ ਕੀਤੇ ਜਾ ਰਹੇ ਹਨ। ਪੀ.ਏ.ਜੀ.ਆਰ.ਈ.ਐਕਸ.ਸੀ.ਓ. (ਪ੍ਰੈਗਰੇਕਸੋ) ਨੂੰ ਮੌਜੂਦਾ ਵਰ੍ਹੇ ਵਿੱਚ ਪ੍ਰੋਜੈਕਟ ਸ਼ੁਰੂ ਕਰਨ ਲਈ 50 ਕਰੋੜ ਰੁਪਏ ਵੀ ਪ੍ਰਦਾਨ ਕੀਤੇ ਗਏ ਹਨ। ਨਰਮੇ ਦੀ ਕਾਸ਼ਤ ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਅਤੇ ਸਮੇਂ ਸਿਰ ਤਕਨੀਕੀ ਤੇ ਸਟੀਕ ਜਾਣਕਾਰੀ ਦੇਣ ਲਈ "ਮਿਸ਼ਨ ਉੱਨਤ ਕਿਸਾਨ" ਸ਼ੁਰੂ ਕਰਨ ਤੋਂ ਇਲਾਵਾ ਨਰਮੇ ਦੇ ਬੀਜਾਂ 'ਤੇ ਲਗਭਗ 87,000 ਕਿਸਾਨਾਂ ਨੂੰ 33 ਫੀਸਦੀ ਸਬਸਿਡੀ ਮੁਹੱਈਆ ਵੀ ਕਰਵਾਈ ਗਈ। ਉਨ੍ਹਾਂ ਦੱਸਿਆ ਹੈ ਕਿ ਸੂਬਾ ਸਰਕਾਰ ਨੇ ਖੇਤੀ ਦੇ ਸਹਾਇਕ ਧੰਦੇ ਪਸ਼ੂ ਪਾਲਣ ਨਾਲ ਜੁੜੇ ਕਿਸਾਨਾਂ ਤੱਕ ਵੈਟਰਨਰੀ ਸੇਵਾਵਾਂ ਦੇ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਵਾਸਤੇ ਵਿੱਤੀ ਸਾਲ 2022-23 ਅਤੇ ਵਿੱਤੀ ਸਾਲ 2023-24 ਦੌਰਾਨ 326 ਵੈਟਰਨਰੀ ਅਫਸਰ ਅਤੇ 535 ਵੈਟਰਨਰੀ ਇੰਸਪੈਕਟਰ ਭਰਤੀ ਕੀਤੇ ਗਏ ਹਨ। ਫਾਜ਼ਿਲਕਾ ਦੇ ਪਿੰਡ ਕਿੱਲਿਆਂ ਵਾਲੀ ਵਿਖੇ ਨਵਾਂ ਮੱਛੀ ਪੂੰਗ ਫਾਰਮ ਸਥਾਪਿਤ ਕੀਤਾ ਗਿਆ ਹੈ। ਇਸ ਦੇ ਨਾਲ ਹੀ 3,233 ਏਕੜ ਰਕਬਾ ਮੱਛੀ ਪਾਲਣ ਅਧੀਨ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਰਿਵਰ ਰੈਂਚਿੰਗ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ 3 ਲੱਖ ਮੱਛੀ ਪੂੰਗ ਦਰਿਆਈ ਪਾਣੀ ਦੀਆਂ ਬਾਡੀਜ਼ ਵਿੱਚ ਛੱਡਿਆ ਗਿਆ ਹੈ।

Punjab Bani 05 March,2024
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿੱਤੀ ਸਾਲ 24-25 ਲਈ 2.04 ਲੱਖ ਕਰੋੜ ਰੁਪਏ ਦਾ ਬਜ਼ਟ ਪੇਸ਼

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿੱਤੀ ਸਾਲ 24-25 ਲਈ 2.04 ਲੱਖ ਕਰੋੜ ਰੁਪਏ ਦਾ ਬਜ਼ਟ ਪੇਸ਼ ਚੰਡੀਗੜ੍ਹ, 5 ਮਾਰਚ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੂਬੇ ਦੀ ਆਰਥਿਕਤਾ ਅਤੇ ਮੁੱਖ ਖੇਤਰਾਂ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਵਿੱਤੀ ਸਾਲ 2024-25 ਲਈ ਇੱਕ ਦੂਰਅੰਦੇਸ਼ੀ ਬਜਟ ਪੇਸ਼ ਕੀਤਾ। 2 ਲੱਖ ਕਰੋੜ ਰੁਪਏ ਤੋਂ ਵੱਧ ਦਾ ਬਜਟ ਵਿਕਾਸ, ਖੁਸ਼ਹਾਲੀ ਅਤੇ ਆਪਣੇ ਨਾਗਰਿਕਾਂ ਦੀ ਭਲਾਈ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਪੰਜਾਬ ਵਿਧਾਨ ਸਭਾ ਅੰਦਰ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਦਿੱਤਾ ਗਿਆ ਬਜਟ ਭਾਸ਼ਣ ਆਸ਼ਾਵਾਦ ਨਾਲ ਗੂੰਜਿਆ, ਜਿਸ ਵਿੱਚ ਸਮਾਵੇਸ਼ੀ ਵਿਕਾਸ ਲਈ ਸਰਕਾਰ ਦੀ ਵਚਨਬੱਧਤਾ 'ਤੇ ਜ਼ੋਰ ਦਿੱਤਾ ਗਿਆ। ਤਰੱਕੀ ਵੱਲ ਵੱਧਦੇ ਪੰਜਾਬ ਦਾ ਇਹ ਬਜਟ ਇੱਕ ਖੁਸ਼ਹਾਲ ਅਤੇ ਉੱਜਵਲ ਭਵਿੱਖ ਲਈ ਇੱਕ ਰੋਡਮੈਪ ਵਜੋਂ ਦੇਖਿਆ ਜਾ ਸਕਦਾ ਹੈ। 204917.67 ਕਰੋੜ ਰੁਪਏ ਦੇ ਕੁੱਲ ਅਨੁਮਾਨਿਤ ਖਰਚੇ ਵਾਲੇ ਵਿੱਤੀ ਸਾਲ 2024-25 ਦੇ ਇਸ ਬਜ਼ਟ ਵਿੱਚ ਤਕਨੀਕੀ ਤਰੱਕੀ ਅਤੇ ਟਿਕਾਊ ਉਪਰਾਲਿਆਂ ਸਦਕਾ ਕਿਸਾਨ ਭਲਾਈ 'ਤੇ ਜ਼ੋਰ ਦਿੰਦਿਆਂ ਖੇਤੀਬਾੜੀ ਖੇਤਰ ਲਈ 13,784 ਕਰੋੜ ਰੁਪਏ ਦੀ ਮਹੱਤਵਪੂਰਨ ਰਾਸ਼ੀ ਰੱਖੀ ਗਈ ਹੈ। ਇਹ ਨਿਵੇਸ਼ ਖੁਰਾਕ ਸੁਰੱਖਿਆ ਅਤੇ ਪੇਂਡੂ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਪ੍ਰਤੀ ਪੰਜਾਬ ਸਰਕਾਰ ਦੇ ਸਮਰਪਣ ਨੂੰ ਦਰਸਾਉਂਦਾ ਹੈ। ਸਮਾਜਿਕ ਤਰੱਕੀ ਵਿੱਚ ਸਿਹਤ ਅਤੇ ਸਿੱਖਿਆ ਦੀ ਅਹਿਮ ਭੂਮਿਕਾ ਨੂੰ ਮਾਨਤਾ ਦਿੰਦੇ ਹੋਏ, ਵਿੱਤੀ ਵਰ੍ਹੇ 2024-25 ਦਾ ਇਹ ਬਜ਼ਟ ਇੰਨ੍ਹਾ ਖੇਤਰਾਂ 'ਤੇ ਕੇਂਦਰਿਤ ਹੈ। ਸਿੱਖਿਆ ਲਈ 16,987 ਕਰੋੜ ਰੁਪਏ ਰੱਖੇ ਗਏ ਹਨ ਜੋ ਸਿੱਖਿਆ ਦੇ ਪਸਾਰ ਤੇ ਮਿਆਰ ਲਈ ਪੰਜਾਬ ਸਰਕਾਰ ਦੇ ਟੀਚਿਆਂ ਨੂੰ ਦਰਸਾਉਂਦਾ ਹੈ। ਇਸ ਦੇ ਨਾਲ ਹੀ ਸਿਹਤ ਅਤੇ ਪਰਿਵਾਰ ਭਲਾਈ ਲਈ 5264 ਕਰੋੜ ਰੁਪਏ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਲਈ 1133 ਕਰੋੜ ਰੁਪਏ ਦੀ ਅਲਾਟਮੈਂਟ ਸਿਹਤ ਚੁਣੌਤੀਆਂ ਨਾਲ ਨਿਜਿੱਠਣ ਲਈ ਰਾਜ ਦੇ ਸਿਹਤ ਢਾਂਚੇ ਨੂੰ ਮਜ਼ਬੂਤ ਕਰੇਗੀ। ਬਜਟ ਵਿੱਚ 9388 ਕਰੋੜ ਰੁਪਏ ਦਾ ਮਹੱਤਵਪੂਰਨ ਹਿੱਸਾ ਸਮਾਜ ਭਲਾਈ ਸਕੀਮਾਂ ਲਈ ਰੱਖਿਆ ਗਿਆ ਹੈ। ਇਹ ਫੰਡ ਰਾਜ ਦੇ ਉਨ੍ਹਾਂ ਨਾਗਰਿਕਾਂ, ਜਿਨ੍ਹਾਂ ਨੂੰ ਖਾਸ ਤੌਰ 'ਤੇ ਸਹਾਇਤਾ ਦੀ ਲੋੜ ਹੈ, ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦੀ ਤਰਜੀਹ ਦਾ ਸਪੱਸ਼ਟ ਸੰਕੇਤ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿਛਲੇ ਦੋ ਸਾਲਾਂ ਵਿੱਚ 40,000 ਤੋਂ ਵੱਧ ਸਰਕਾਰੀ ਨੌਕਰੀਆਂ ਪੈਦਾ ਕੀਤੀਆਂ ਹਨ। ਰੁਜ਼ਗਾਰ ਪੈਦਾ ਕਰਨ, ਆਰਥਿਕ ਲਚਕੀਲੇਪਣ ਅਤੇ ਸਥਿਰਤਾ ਨੂੰ ਉਤਸ਼ਾਹਿਤ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਇਹ ਬਜ਼ਟ ਹੋਰ ਮਜ਼ਬੂਤ ਕਰਦਾ ਹੈ। ਬਜਟ ਵਿੱਚ ਤਕਨੀਕੀ ਸਿੱਖਿਆ ਲਈ 525 ਕਰੋੜ ਰੁਪਏ ਅਤੇ ਰੁਜ਼ਗਾਰ ਸਿਰਜਣ ਅਤੇ ਸਿਖਲਾਈ ਲਈ 179 ਕਰੋੜ ਰੁਪਏ ਰੱਖੇ ਗਏ ਹਨ। ਬਜਟ ਵਿੱਚ ਕੁਝ ਨਵੀਨਤਾਕਾਰੀ ਪ੍ਰਸਤਾਵ ਪੇਸ਼ ਕੀਤੇ ਗਏ ਹਨ ਜਿਸ ਵਿੱਚ ‘ਸਕੂਲਜ਼ ਆਫ ਬ੍ਰਿਲੀਅਨਸ’, ‘ਅਪਲਾਈਡ ਲਰਨਿੰਗ ਐਂਡ ਹੈਪੀਨੇਸ’, ਅਤੇ ਫਿਸ਼ ਸੀਡ ਫਾਰਮ: ਇੱਕ ਨਦੀ ਪਾਲਣ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ ਜਿਸ ਦੇ ਤਹਿਤ 3 ਲੱਖ ਮੱਛੀ ਬੀਜਾਂ ਨੂੰ ਦਰਿਆਵਾਂ ਵਿੱਚ ਸਟੋਰ ਕੀਤਾ ਗਿਆ ਹੈ। ਵਿੱਤੀ ਸਾਲ 2024-25 ਲਈ ਸਰਕਾਰ ਦੇ 118 ਸਕੂਲਾਂ ਨੂੰ ਅਤਿ ਆਧੁਨਿਕ ‘ਸਕੂਲ ਆਫ਼ ਐਮੀਨੈਂਸ’ ਵਿੱਚ ਬਦਲਣ ਦੇ ਚੱਲ ਰਹੇ ਮਿਸ਼ਨ ਤਹਿਤ 100 ਕਰੋੜ ਰੁਪਏ ਰੱਖੇ ਗਏ ਹਨ। ਇਨ੍ਹਾਂ ਸਕੂਲਾਂ ਵਿੱਚੋਂ 14 ਸਕੂਲ ਪਹਿਲਾਂ ਹੀ ਸ਼ੁਰੂ ਹੋ ਚੁੱਕੇ ਹਨ। ਰਾਜ ਵਿੱਚ ਸਕੂਲੀ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਦੀਆਂ ਪਹਿਲਕਦਮੀਆਂ ਨੂੰ ਹੁਲਾਰਾ ਦਿੰਦੇ ਹੋਏ 10 ਕਰੋੜ ਰੁਪਏ ਦੀ ਸ਼ੁਰੂਆਤੀ ਅਲਾਟਮੈਂਟ ਨਾਲ 100 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ‘ਸਕੂਲ ਆਫ਼ ਬ੍ਰਿਲੀਅਨਜ਼’ ਵਜੋਂ ਤਬਦੀਲ ਕਰਨਾ, 10 ਕਰੋੜ ਰੁਪਏ ਸ਼ੁਰੂਆਤੀ ਉਪਬੰਧ ਨਾਲ ‘ਸਕੂਲ ਆਫ਼ ਅਪਲਾਈਡ ਲਰਨਿੰਗ’ ਦੀ ਸਥਾਪਨਾ ਕਰਨਾ ਅਤੇ 100 ਪ੍ਰਾਇਮਰੀ ਸਰਕਾਰੀ ਸਕੂਲਾਂ ਨੂੰ 'ਸਕੂਲ ਆਫ਼ ਹੈਪੀਨਜ਼' ਵਿੱਚ ਤਬਦੀਲ ਕਰਨ ਲਈ ਵਿੱਤੀ ਸਾਲ 2024-25 ਦੇ ਬਜਟ ਵਿੱਚ 10 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ। ਬਜਟ ਵਿੱਚ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਲਈ 24283 ਰੁਪਏ ਰੱਖੇ ਗਏ ਹਨ, ਜੋ ਕਿ ਜਲ ਸਰੋਤ, ਸਥਾਨਕ ਸਰਕਾਰਾਂ, ਬਿਜਲੀ, ਲੋਕ ਨਿਰਮਾਣ, ਪੇਂਡੂ ਵਿਕਾਸ ਅਤੇ ਪੰਚਾਇਤਾਂ, ਟਰਾਂਸਪੋਰਟ, ਹਾਊਸਿੰਗ ਅਤੇ ਸ਼ਹਿਰੀ ਵਿਕਾਸ, ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਸਮੇਤ ਵੱਖ-ਵੱਖ ਵਿਭਾਗਾਂ ਨੂੰ ਅਲਾਟ ਕੀਤੇ ਗਏ ਹਨ। ਇਸ ਫੰਡ ਵਿੱਚ ਪਿਛਲੇ ਵਿੱਤੀ ਸਾਲ ਦੇ ਬਜਟ ਨਾਲੋਂ 16.4% ਦਾ ਵਾਧਾ ਹੈ, ਜੋ ਪੰਜਾਬ ਸਰਕਾਰ ਦੇ ਵਿਕਾਸ ਅਤੇ ਆਧੁਨਿਕੀਕਰਨ ਪ੍ਰਤੀ ਪਹੁੰਚ ਨੂੰ ਦਰਸਾਉਂਦਾ ਹੈ। ਬਜਟ ਵਿੱਚ 1 ਲੱਖ ਕਰੋੜ ਰੁਪਏ ਤੋਂ ਵੱਧ ਮਾਲੀਆ ਇਕੱਠਾ ਹੋਣ ਦਾ ਅਨੁਮਾਨ ਲਗਾਇਆ ਗਿਆ ਹੈ, ਜਿਸ ਤੋਂ ਸੂਬੇ ਦੇ ਵਿਵੇਕਸ਼ੀਲ ਵਿੱਤੀ ਪ੍ਰਬੰਧਨ ਅਤੇ ਸਰੋਤ ਜੁਟਾਉਣ ਦੀ ਕਾਬਲੀਅਤ ਦੀ ਝਲਕ ਮਿਲਦੀ ਹੈ। (ਵਧੇਰੇ ਵੇਰਵਿਆਂ ਲਈ ਕਿਰਪਾ ਕਰਕੇ ਨੱਥੀ ਫਾਈਲ 'ਬਜਟ ਹਾਈਲਾਈਟਸ ਵਿੱਤੀ ਸਾਲ 2024-25' ਦੇਖੋ)

Punjab Bani 05 March,2024
ਪੰਜਾਬ ਦਾ ਬਜਟ 2024-25: ਸੜਕਾਂ ਅਤੇ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਬਿਹਤਰੀ ਵੱਲ ਪੁਲਾਂਘ- ਹਰਭਜਨ ਸਿੰਘ ਈ.ਟੀ.ਓ.

ਪੰਜਾਬ ਦਾ ਬਜਟ 2024-25: ਸੜਕਾਂ ਅਤੇ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਬਿਹਤਰੀ ਵੱਲ ਪੁਲਾਂਘ- ਹਰਭਜਨ ਸਿੰਘ ਈ.ਟੀ.ਓ. ਆਵਾਜਾਈ ਤੇ ਸੰਪਰਕ ਨੂੰ ਮਜ਼ਬੂਤ ਬਨਾਉਣ ਲਈ ਸੜਕਾਂ ਅਤੇ ਪੁਲਾਂ ਲਈ ਬਜ਼ਟ ਵਿੱਚ ਰੱਖੇ 2,695 ਕਰੋੜ ਰੁਪਏ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੇਣ ਲਈ ਰੱਖੇ 7,780 ਕਰੋੜ ਰੁਪਏ ਚੰਡੀਗੜ੍ਹ, 5 ਮਾਰਚ ਪੰਜਾਬ ਦੇ ਵਿੱਤੀ ਸਾਲ 2024-25 ਦੇ ਬਜਟ ਨੂੰ ਲੋਕ ਪੱਖੀ ਅਤੇ ਵਿਕਾਸ ਪੱਖੀ ਦੱਸਦਿਆਂ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਰਾਜ ਵਿੱਚ ਸੜਕ ਅਤੇ ਬਿਜਲੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇਣ ਲਈ ਧੰਨਵਾਦ ਕੀਤਾ। ਸ਼੍ਰੀ ਈ.ਟੀ.ਓ. ਨੇ ਮਾਨ ਸਰਕਾਰ ਦੀ ਮੁਫਤ ਬਿਜਲੀ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਮਾਰਚ 2022 ਵਿੱਚ ਮੌਜੂਦਾ ਸਰਕਾਰ ਵੱਲੋਂ ਅਹੁਦਾ ਸੰਭਾਲਣ ਦੇ ਤਿੰਨ ਮਹੀਨਿਆਂ ਦੇ ਅੰਦਰ ਹੀ ਇਸ ਗਰੰਟੀ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ 90 ਫੀਸਦੀ ਤੋਂ ਵੱਧ ਘਰੇਲੂ ਖਪਤਕਾਰ ਜ਼ੀਰੋ ਬਿਜਲੀ ਬਿੱਲਾਂ ਦੀ ਸਹੂਲਤ ਮਾਣ ਰਹੇ ਹਨ ਅਤੇ ਬਜਟ ਵਿੱਚ ਇਸ ਸਹੂਲਤ ਨੂੰ ਬਰਕਰਾਰ ਰੱਖਣ ਲਈ 7,780 ਕਰੋੜ ਰੁਪਏ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਮਾਨ ਸਰਕਾਰ ਨੇ ਕਿਸਾਨ ਭਰਾਵਾਂ ਦੇ ਖੇਤੀ ਟਿਊਬਵੈੱਲਾਂ ਨੂੰ ਮੁਫਤ ਬਿਜਲੀ ਸਹੂਲਤ ਤਹਿਤ ਸਬਸਿਡੀ ਲਈ 9,330 ਕਰੋੜ ਰੁਪਏ ਰੱਖੇ ਹਨ। ਬਿਜਲੀ ਮੰਤਰੀ ਨੇ ਰੋਪੜ ਵਿੱਚ ਨਵੇਂ ਬਣ ਰਹੇ 400 ਕੇਵੀ ਸਬਸਟੇਸ਼ਨ ਅਤੇ ਧਨਾਨਸੂ, ਬਹਿਮਣ ਜੱਸਾ ਸਿੰਘ ਵਿਖੇ ਸਬਸਟੇਸ਼ਨਾਂ ਦੀ ਮਜ਼ਬੂਤੀ ਅਤੇ ਸ਼ੇਰਪੁਰ (ਲੁਧਿਆਣਾ) ਵਿਖੇ 220 ਕੇਵੀ ਸਬਸਟੇਸ਼ਨ ਦਾ ਜਿਕਰ ਕਰਦਿਆਂ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦਾ ਜਿਕਰ ਕੀਤਾ। ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਪੀ.ਐਮ.ਜੀ.ਐਸ.ਵਾਈ.-3 ਅਧੀਨ 400 ਕਰੋੜ ਰੁਪਏ ਦੀ ਲਾਗਤ ਨਾਲ 805 ਕਿਲੋਮੀਟਰ ਸੜਕਾਂ ਅਤੇ ਚਾਰ ਪੁਲਾਂ ਦੇ ਮੁਕੰਮਲ ਹੋਣ ਦੇ ਨਾਲ ਸੜਕਾਂ ਦੇ ਵਿਕਾਸ ਵਿੱਚ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਵੀ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਬਜਟ ਵਿੱਚ ਵਿੱਤੀ ਸਾਲ 2024-25 ਵਿੱਚ ਪੀ.ਐਮ.ਜੀ.ਐਸ.ਵਾਈ.-3 ਲਈ 600 ਕਰੋੜ ਰੁਪਏ ਰੱਖੇ ਗਏ ਹਨ। ਇਸ ਤੋਂ ਇਲਾਵਾ ਲੋਕ ਨਿਰਮਾਣ ਮੰਤਰੀ ਨੇ ਸੀ.ਆਰ.ਆਈ.ਐਫ ਸਕੀਮ ਤਹਿਤ 40 ਕਰੋੜ ਰੁਪਏ ਦੀ ਲਾਗਤ ਨਾਲ 31 ਕਿਲੋਮੀਟਰ ਨੈਸ਼ਨਲ ਹਾਈਵੇਅ ਅਤੇ 22 ਕਿਲੋਮੀਟਰ ਸੜਕਾਂ ਦੇ ਨਵੀਨੀਕਰਨ ਬਾਰੇ ਜਾਣਕਾਰੀ ਦਿੰਦਿਆਂ ਅਤੇ ਰਾਜ ਸਕੀਮ ਤਹਿਤ 199 ਕਰੋੜ ਰੁਪਏ ਦੀ ਲਾਗਤ ਨਾਲ 176 ਕਿਲੋਮੀਟਰ ਸੜਕਾਂ ਦੇ ਨਵੀਨੀਕਰਨ ਕੀਤੇ ਜਾਣ ਦਾ ਜਿਕਰ ਕੀਤਾ। ਉਨ੍ਹਾਂ ਕਿਹਾ ਕਿ ਬਜਟ 2024-25 ਵਿੱਚ ਸੜਕਾਂ ਅਤੇ ਪੁਲਾਂ ਲਈ 2,695 ਕਰੋੜ ਰੁਪਏ ਦਾ ਰੱਖੇ ਗਏ ਹਨ। ਇਤਿਹਾਸਕ ਅਤੇ ਅਧਿਆਤਮਿਕ ਨਗਰੀ ਸ੍ਰੀ ਅਨੰਦਪੁਰ ਸਾਹਿਬ ਖੇਤਰ ਵਿੱਚ ਲੋੜੀਂਦੇ ਸੰਪਰਕ ਦੀ ਘਾਟ 'ਤੇ ਚਿੰਤਾ ਜ਼ਾਹਰ ਕਰਦੇ ਹੋਏ, ਮੰਤਰੀ ਸ. ਈ.ਟੀ.ਓ. ਨੇ ਖੇੜਾ ਕਲਮੋਟ ਅਤੇ ਭੱਲਾੜੀ, ਅਤੇ ਬੇਲਾ ਧਿਆਨੀ ਅਤੇ ਅਜੌਲੀ ਵਿਚਕਾਰ ਪੁਲਾਂ ਦੀ ਉਸਾਰੀ ਲਈ 30 ਕਰੋੜ ਰੁਪਏ ਰੱਖੇ ਜਾਣ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਇਲਾਕੇ ਦੇ ਨਿਵਾਸੀਆਂ ਲਈ ਯਾਤਰਾ ਅਤੇ ਸੰਪਰਕ ਨੂੰ ਬਿਹਤਰ ਬਣਾਇਆ ਜਾ ਸਕੇਗਾ ਅਤੇ ਇਹ ਖੇਤਰ ਦੇ ਵਿਕਾਸ ਵੱਲ ਅਹਿਮ ਕਦਮ ਹੋਵੇਗਾ।

Punjab Bani 05 March,2024
ਡਾ. ਬਲਜੀਤ ਕੌਰ ਵੱਲੋਂ ਗਰੀਬ, ਪੱਛੜੇ ਵਰਗ ਅਤੇ ਔਰਤਾਂ ਪੱਖੀ ਬਜਟ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਧੰਨਵਾਦ

ਡਾ. ਬਲਜੀਤ ਕੌਰ ਵੱਲੋਂ ਗਰੀਬ, ਪੱਛੜੇ ਵਰਗ ਅਤੇ ਔਰਤਾਂ ਪੱਖੀ ਬਜਟ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਧੰਨਵਾਦ ਚੰਡੀਗੜ੍ਹ, 5 ਮਾਰਚ: ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵਿੱਤ ਮੰਤਰੀ ਸ.ਹਰਪਾਲ ਸਿੰਘ ਚੀਮਾ ਵੱਲੋਂ ਅੱਜ ਪੇਸ਼ ਕੀਤੇ ਸਾਲ 2024-25 ਦੇ ਬਜਟ ਵਿੱਚ ਸਮਾਜਿਕ ਸੁਰੱਖਿਆ ਅਤੇ ਨਿਆਂ ਨੂੰ ਤਰਜੀਹ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਬਜਟ ਗਰੀਬਾਂ, ਆਮ ਲੋਕਾਂ, ਪੱਛੜੇ ਵਰਗ, ਅਨੁਸੂਚਿਤ ਜਾਤੀਆਂ, ਔਰਤਾਂ, ਬਜੁਰਗਾਂ ਅਤੇ ਦਿਵਿਆਂਗ ਵਰਗ ਦੇ ਲੋਕਾਂ ਨੂੰ ਤਰਜੀਹ ਦੇਣ ਵਾਲਾ ਹੈ ਜਿਸ ਨਾਲ ਇਹਨਾਂ ਵਰਗਾਂ ਨੂੰ ਹਲੂਣਾ ਮਿਲੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਇਹ ਤੀਜਾ ਬਜਟ ਸੂਬੇ ਨੂੰ ਵਿਕਾਸ ਦੀਆਂ ਲੀਹਾਂ ਉਪਰ ਚਾੜੇਗਾ ਅਤੇ ਮੁੱਖ ਮੰਤਰੀ ਵੱਲੋਂ ਰੰਗਲਾ ਪੰਜਾਬ ਬਣਾਉਣ ਦੇ ਸੁਫਨੇ ਨੂੰ ਅਮਲੀ ਰੂਪ ਵਿੱਚ ਸਕਾਰ ਕਰੇਗਾ। ਉਨ੍ਹਾਂ ਦੱਸਿਆ ਕਿ ਅੱਜ ਪੇਸ਼ ਬਜਟ ਦੌਰਾਨ ਬਜ਼ੁਰਗਾਂ, ਵਿਧਵਾਵਾਂ, ਦਿਵਿਆਂਗ ਵਿਅਕਤੀਆਂ ਅਤੇ ਬੇਸਹਾਰਾ ਬੱਚਿਆਂ ਤੇ ਔਰਤਾਂ ਲਈ 5925 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ, ਪੋਸ਼ਣ ਅਭਿਆਨ, ਆਸ਼ੀਰਵਾਦ ਸਕੀਮ, ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ, ਪਹੁੰਚਯੋਗ ਭਾਰਤ ਮੁਹਿੰਮ ਲਈ 1053 ਕਰੋੜ ਰੁਪਏ, ਜਦਕਿ ਪੋਸਟ ਮੈਟ੍ਰਿਕ ਵਜ਼ੀਫਾ ਯੋਜਨਾ ਲਈ 260 ਕਰੋੜ ਰੁਪਏ ਰੱਖੇ ਗਏ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਬਜ਼ੁਰਗਾਂ, ਵਿਧਵਾਵਾਂ, ਦਿਵਿਆਂਗ ਵਿਅਕਤੀਆਂ, ਬੇਸਹਾਰਾ ਬੱਚਿਆਂ ਤੇ ਔਰਤਾਂ ਅਤੇ ਅਨੁਸੂਚਿਤ ਜਾਤੀ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕਾਰਜਸ਼ੀਲ ਹੈ।

Punjab Bani 05 March,2024
ਮੁੱਖ ਖੇਤਰਾਂ ਲਈ ਤਰਕਸੰਗਤ ਵੰਡ ਨਾਲ ਪੰਜਾਬ ਦਾ ਬਜਟ ਵਿਕਾਸ ਦੇ ਨਵੇਂ ਰਾਹ ਖੋਲ੍ਹੇਗਾ: ਕੁਲਦੀਪ ਸਿੰਘ ਧਾਲੀਵਾਲ

ਮੁੱਖ ਖੇਤਰਾਂ ਲਈ ਤਰਕਸੰਗਤ ਵੰਡ ਨਾਲ ਪੰਜਾਬ ਦਾ ਬਜਟ ਵਿਕਾਸ ਦੇ ਨਵੇਂ ਰਾਹ ਖੋਲ੍ਹੇਗਾ: ਕੁਲਦੀਪ ਸਿੰਘ ਧਾਲੀਵਾਲ ਚੰਡੀਗੜ੍ਹ, 5 ਮਾਰਚ: ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਬਜਟ 2024-25 ਵਿੱਚ ਸੂਬੇ ਦੇ ਮੁੱਖ ਖੇਤਰਾਂ ਲਈ ਤਰਕਸੰਗਤ ਵੰਡ ਦੇ ਨਾਲ-ਨਾਲ ਸਿਹਤ ਤੇ ਸਿੱਖਿਆ ਲਈ ਲੋੜੀਂਦੇ ਫੰਡ ਰੱਖੇ ਗਏ ਹਨ ਜੋ ਸੂਬੇ ਦੇ ਵਿਕਾਸ ਨੂੰ ਨਵੀਆਂ ਲੀਹਾਂ ‘ਤੇ ਲੈ ਜਾਣ ਦੀ ਦਿਸ਼ਾ ਵੱਲ ਇਕ ਅਹਿਮ ਕਦਮ ਹੈ। ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਸ. ਧਾਲੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਵੱਲੋਂ ਸਿਹਤ ਤੇ ਸਿੱਖਿਆ ਵਰਗੇ ਪ੍ਰਮੁੱਖ ਖੇਤਰਾਂ ਲਈ ਲੋੜੀਂਦੇ ਫੰਡ ਮੁਹੱਈਆ ਕਰਨ ਵਾਸਤੇ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਸਿਹਤ ਸੰਸਥਾਵਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਬਹੁਤ ਸਾਰੇ ਉਪਾਅ ਸ਼ੁਰੂ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਵਿੱਤੀ ਸਾਲ 2024-25 ਦੇ ਬਜਟ ਵਿੱਚ ਸਿਹਤ ਸੇਵਾਵਾਂ ਲਈ 5,264 ਕਰੋੜ ਰੁਪਏ ਰੱਖੇ ਗਏ ਹਨ। ਸ. ਧਾਲੀਵਾਲ ਨੇ ਕਿਹਾ ਕਿ ਸਿੱਖਿਆ ਖੇਤਰ ਲਈ 16,987 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ ਜੋ ਕਿ ਕੁੱਲ ਖਰਚੇ ਦਾ ਲਗਭਗ 11.5 ਫ਼ੀਸਦ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ 12,316 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੇ ਨਾਲ-ਨਾਲ 9,518 ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ। ਇਸ ਦੇ ਨਾਲ ਹੀ ਪ੍ਰਿੰਸੀਪਲਾਂ ਅਤੇ ਹੈੱਡਮਾਸਟਰਾਂ ਦੇ ਹੁਨਰ ਨੂੰ ਅਪਗ੍ਰੇਡ ਕਰਨ, ਸਕੂਲਾਂ ਵਿੱਚ ਸੁਰੱਖਿਆ ਉਪਾਵਾਂ ਵਿੱਚ ਸੁਧਾਰ ਕਰਨ ਅਤੇ 12,000 ਤੋਂ ਵੱਧ ਇੰਟਰਨੈਟ ਕਨੈਕਸ਼ਨ ਲਗਾਉਣ 'ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਾਡੇ “ਅੰਨਦਾਤਾ” ਦੀ ਭਲਾਈ ਲਈ ਵਚਨਬੱਧ ਹੈ ਅਤੇ ਸੂਬਾ ਸਰਕਾਰ ਵੱਲੋਂ ਇਸ ਬਜਟ ਵਿੱਚ ਖੇਤੀਬਾੜੀ ਲਈ ਬਿਜਲੀ ਸਬਸਿਡੀ ਵਾਸਤੇ 9,330 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਗੇ ਕਿਹਾ ਕਿ ‘ਆਪ’ ਸਰਕਾਰ ਵੱਲੋਂ 2023-24 ਵਿੱਚ ਪਠਾਨਕੋਟ, ਐਸ.ਬੀ.ਐਸ. ਨਗਰ, ਫਿਰੋਜ਼ਪੁਰ ਅਤੇ ਸੰਗਰੂਰ ਵਿਖੇ 4 ਐਨ.ਆਰ.ਆਈ. ਮਿਲਣੀਆਂ ਕਰਵਾਈਆਂ ਗਈਆਂ ਹਨ ਅਤੇ ਅਗਾਮੀ ਵਰ੍ਹੇ ਵੀ ਅਜਿਹੇ ਪ੍ਰੋਗਰਾਮ ਜਾਰੀ ਰੱਖੇ ਜਾਣਗੇ। ਉਨ੍ਹਾਂ ਦੱਸਿਆ ਕਿ ਸਾਡੀ ਸਰਕਾਰ ਨੇ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨੂੰ ਈ-ਸਨਦ ਪੋਰਟਲ ਰਾਹੀਂ ਵਿਦੇਸ਼ੀ ਦੂਤਾਵਾਸਾਂ ਵੱਲੋਂ ਲੋੜੀਂਦੇ ਦਸਤਾਵੇਜ਼ਾਂ ਨੂੰ ਇਲੈਕਟ੍ਰਾਨਿਕ ਤੌਰ 'ਤੇ ਕਾਊਂਟਰ-ਹਸਤਾਖਰ/ਪੜਤਾਲ ਕਰਨ ਦੇ ਯੋਗ ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਤੋਂ ਇਲਾਵਾ, ਪ੍ਰਵਾਸੀ ਭਾਰਤੀਆਂ ਲਈ ਇੱਕ ਆਨਲਾਈਨ ਪੋਰਟਲ ਤਿਆਰ ਕੀਤਾ ਗਿਆ ਹੈ, ਜੋ ਉਨ੍ਹਾਂ ਨੂੰ ਸ਼ਿਕਾਇਤਾਂ ਦਰਜ ਕਰਨ ਅਤੇ ਸੁਝਾਅ ਪੇਸ਼ ਕਰਨ ਲਈ ਪਲੇਟਫਾਰਮ ਪ੍ਰਦਾਨ ਕਰਦਾ ਹੈ।

Punjab Bani 05 March,2024
ਮੀਤ ਹੇਅਰ ਵੱਲੋਂ ਵਿਕਾਸਮੁਖੀ ਤੇ ਲੋਕ ਪੱਖੀ ਬਜਟ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦੀ ਸ਼ਲਾਘਾ

ਮੀਤ ਹੇਅਰ ਵੱਲੋਂ ਵਿਕਾਸਮੁਖੀ ਤੇ ਲੋਕ ਪੱਖੀ ਬਜਟ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦੀ ਸ਼ਲਾਘਾ ਬਜਟ ਵਿੱਚ ਖੇਡ ਨਰਸਰੀਆਂ, ਬਲਬੀਰ ਸਿੰਘ ਸੀਨੀਅਰ ਵਜ਼ੀਫ਼ਾ ਸਕੀਮ ਅਤੇ ਖੇਡ ਯੂਨੀਵਰਸਿਟੀ ਨੂੰ ਤਰਜੀਹ ਦੇਣ ਲਈ ਕੀਤਾ ਧੰਨਵਾਦ ਚੰਡੀਗੜ੍ਹ, 5 ਮਾਰਚ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਤੀਜਾ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਦੀ ਸ਼ਲਾਘਾ ਕਰਦਿਆਂ ਇਸ ਨੂੰ ਵਿਕਾਸਮੁਖੀ ਤੇ ਲੋਕ ਪੱਖੀ ਦੱਸਿਆ।ਮੀਤ ਹੇਅਰ ਨੇ ਖੇਡਾਂ ਨੂੰ ਵਿਸ਼ੇਸ਼ ਤਰਜੀਹ ਦੇਣ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਉਚੇਚਾ ਧੰਨਵਾਦ ਕੀਤਾ।ਇਸ ਬਜਟ ਦੇ ਨਾਲ ਸੂਬੇ ਵਿੱਚ ਖੇਡ ਨਰਸਰੀਆਂ ਬਣਾਉਣ ਦੀ ਸ਼ੁਰੂਆਤ ਹੋਵੇਗੀ।ਖੇਡਾਂ ਲਈ ਕੁੱਲ 272 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ। ਮੀਤ ਹੇਅਰ ਨੇ ਅੱਜ ਇੱਥੇ ਜਾਰੀ ਪ੍ਰੈੱਸ ਬਿਆਨ ਵਿੱਚ ਕਿਹਾ ਕਿ ਸੂਬਾ ਸਰਕਾਰ ਨੇ ਜਿੱਥੇ ਪਿਛਲੇ ਦੋ ਸਾਲਾਂ ਵਿੱਚ ਸੂਬੇ ਦੀ ਅਰਥ ਵਿਵਸਥਾ ਨੂੰ ਮੁੜ ਲੀਹ ਉੱਤੇ ਲਿਆਉਣ ਦਾ ਕੰਮ ਕੀਤਾ ਉੱਥੇ ਸਿਹਤ, ਸਿੱਖਿਆ, ਖੇਤੀਬਾੜੀ, ਸੁਚਾਰੂ ਪ੍ਰਸ਼ਾਸਨ, ਖੇਡਾਂ ਆਦਿ ਦੇ ਖੇਤਰ ਵਿੱਚ ਇਨਕਲਾਬੀ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਖੇਡ ਨਰਸਰੀਆਂ, ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਵਜ਼ੀਫ਼ਾ ਸਕੀਮ ਅਤੇ ਖੇਡ ਯੂਨੀਵਰਸਿਟੀ ਨੂੰ ਤਰਜੀਹ ਦਿੰਦਿਆਂ ਵਿਸ਼ੇਸ਼ ਬਜਟ ਰੱਖਿਆ ਗਿਆ ਹੈ। ਖੇਡ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਬਣਾਈ ਨਵੀਂ ਖੇਡ ਨੀਤੀ ਨੂੰ ਜ਼ਮੀਨੀ ਪੱਧਰ ਉੱਤੇ ਲਾਗੂ ਕਰਨ ਲਈ ਅੱਜ ਦੇ ਬਜਟ ਵਿੱਚ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਸੂਬੇ ਵਿੱਚ ਕੁੱਲ 1000 ਖੇਡ ਨਰਸਰੀਆਂ ਬਣਾਈਆਂ ਜਾਣੀਆਂ ਹਨ ਅਤੇ ਪ੍ਰਤੀ ਨਰਸਰੀ 60 ਖਿਡਾਰੀਆਂ ਦੇ ਹਿਸਾਬ ਨਾਲ ਕੁੱਲ 60000 ਖਿਡਾਰੀਆਂ ਦੀ ਕੋਚਿੰਗ, ਡਾਈਟ ਅਤੇ ਖੇਡ ਸਮਾਨ ਦਾ ਪ੍ਰਬੰਧ ਸਰਕਾਰ ਕਰੇਗੀ। ਪਹਿਲੇ ਪੜਾਅ ਵਿੱਚ ਸਥਾਪਤ ਕੀਤੀਆਂ ਜਾਣ ਵਾਲੀਆਂ 250 ਨਰਸਰੀਆਂ ਲਈ ਅੱਜ ਬਜਟ ਵਿੱਚ 50 ਕਰੋੜ ਰੁਪਏ ਰੱਖੇ ਗਏ ਹਨ। ਮੀਤ ਹੇਅਰ ਨੇ ਅੱਗੇ ਦੱਸਿਆ ਕਿ ਸੀਨੀਅਰ ਤੇ ਜੂਨੀਅਰ ਪੱਧਰ ਉੱਤੇ ਨੈਸ਼ਨਲ ਮੈਡਲ ਜੇਤੂ ਖਿਡਾਰੀਆਂ ਨੂੰ ਕ੍ਰਮਵਾਰ 16000 ਰੁਪਏ ਤੇ 12000 ਰੁਪਏ ਦੇਣ ਲਈ ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਵਜ਼ੀਫ਼ਾ ਸਕੀਮ ਲਈ ਮੌਜੂਦਾ ਬਜਟ ਵਿੱਚ ਫੰਡ ਰੱਖਣ ਨਾਲ ਨਵੇਂ ਵਿੱਤੀ ਸਾਲ ਤੋਂ ਇਹ ਵੱਕਾਰੀ ਸਕੀਮ ਸ਼ੁਰੂ ਹੋ ਜਾਵੇਗੀ। ਇਸੇ ਤਰ੍ਹਾਂ ਖੇਡ ਸਾਇੰਸ, ਤਕਨਾਲੋਜੀ, ਪ੍ਰਬੰਧਨ ਅਤੇ ਕੋਚਿੰਗ ਖੇਤਰ ਵਿੱਚ ਸਿੱਖਿਆ ਨੂੰ ਉਤਸ਼ਾਹਤ ਕਰਨ ਲਈ ਖੇਡ ਯੂਨੀਵਰਸਿਟੀ ਪਟਿਆਲਾ ਲਈ ਉਚੇਚੇ ਤੌਰ ਉੱਤੇ 34 ਕਰੋੜ ਰੁਪਏ ਰੱਖੇ ਗਏ ਹਨ। ਖੇਡ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਉੱਤੇ ਸ਼ੁਰੂ ਕੀਤੀਆਂ “ਖੇਡਾਂ ਵਤਨ ਪੰਜਾਬ ਦੀਆਂ” ਲਈ ਬਜਟ ਵਿੱਚ ਵਿਸ਼ੇਸ਼ ਥਾਂ ਰੱਖੀ ਗਈ ਹੈ।ਬੀਤ ਰਹੇ ਵਿੱਤੀ ਵਰ੍ਹੇ ਦੌਰਾਨ 14,728 ਖਿਡਾਰੀਆਂ ਨੂੰ 54 ਕਰੋੜ ਰੁਪਏ ਦੀ ਨਗਦ ਇਨਾਮ ਰਾਸ਼ੀ ਅਤੇ 11 ਉੱਘੇ ਖਿਡਾਰੀਆਂ ਨੂੰ ਪੀਸੀਐਸ/ਡੀਐਸਪੀ ਦੀਆਂ ਨੌਕਰੀਆਂ ਦਿੱਤੀਆਂ ਗਈਆਂ।

Punjab Bani 05 March,2024
ਮਾਨ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ, ਬਜਟ ਵਿੱਚ ਸਿੰਜਾਈ ਪ੍ਰਣਾਲੀ ਦੀ ਮਜ਼ਬੂਤੀ ਲਈ 2107 ਕਰੋੜ ਰੁਪਏ ਰੱਖੇ: ਚੇਤਨ ਸਿੰਘ ਜੌੜਾਮਾਜਰਾ

ਮਾਨ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ, ਬਜਟ ਵਿੱਚ ਸਿੰਜਾਈ ਪ੍ਰਣਾਲੀ ਦੀ ਮਜ਼ਬੂਤੀ ਲਈ 2107 ਕਰੋੜ ਰੁਪਏ ਰੱਖੇ: ਚੇਤਨ ਸਿੰਘ ਜੌੜਾਮਾਜਰਾ ਨਵੇਂ ਜਲ-ਮਾਰਗਾਂ ਦੀ ਉਸਾਰੀ/ਰੀ-ਮਾਡਲਿੰਗ ਅਤੇ ਲਾਈਨਿੰਗ/ਰੀ-ਲਾਈਨਿੰਗ ਦੇ ਕੰਮਾਂ ਲਈ 143 ਕਰੋੜ ਅਤੇ ਰਾਜਸਥਾਨ ਤੇ ਸਰਹਿੰਦ ਫੀਡਰ ਦੀ ਰੀ-ਲਾਈਨਿੰਗ ਲਈ 150 ਕਰੋੜ ਰੁਪਏ ਰੱਖੇ ਸਰਕਾਰ ਨੇ ਨਵੇਂ ਮਾਲਵਾ ਕੈਨਾਲ ਪ੍ਰਾਜੈਕਟ ਦੀ ਤਜਵੀਜ਼ ਰੱਖੀ, ਚਾਰ ਜ਼ਿਲ੍ਹਿਆਂ ਦੇ ਲਗਭਗ 1,78,000 ਏਕੜ ਰਕਬੇ ਨੂੰ ਮਿਲੇਗਾ ਲਾਭ "ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਵਿੱਚ ਜਲ ਭੰਡਾਰ ਕਰਨ ਦੀ ਪ੍ਰਕਿਰਿਆ ਸ਼ੁਰੂ ਹੋਈ; 37,173 ਹੈਕਟੇਅਰ ਦੀ ਵਾਧੂ ਸਿੰਜਾਈ ਸਮਰੱਥਾ ਪੈਦਾ ਹੋਵੇਗੀ ਕਿਸਾਨਾਂ ਨੂੰ ਸਿੰਜਾਈ ਲਈ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਉਣ ਹਿੱਤ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ 194 ਕਰੋੜ ਰੁਪਏ ਦਾ ਬਜਟ ਰੱਖਿਆ ਚੰਡੀਗੜ੍ਹ, 5 ਮਾਰਚ: ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੇਸ਼ ਕੀਤੇ ਗਏ ਤੀਜੇ ਬਜਟ ਨੂੰ ਕਿਸਾਨਾਂ ਦੀ ਭਲਾਈ ਅਤੇ ਪੇਂਡੂ ਇਲਾਕੇ ਲਈ ਵਿਕਾਸ ਮੁਖੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਬਜਟ ਨਾਲ ਸੂਬੇ ਵਿੱਚ ਸਿੰਜਾਈ ਸਹੂਲਤਾਂ ਹੋਰ ਮਜ਼ਬੂਤ ਹੋਣਗੀਆਂ। ਸ. ਜੌੜਾਮਾਜਰਾ ਨੇ ਕਿਹਾ ਕਿ ਸੂਬੇ ਵਿੱਚ ਨਹਿਰੀ ਨੈਟਵਰਕ ਨੂੰ ਵਧੇਰੇ ਮਜ਼ਬੂਤ ਕਰਨ ਲਈ ਵਿੱਤੀ ਸਾਲ 2024-25 ਲਈ ਸਰਕਾਰ ਨੇ 2,107 ਕਰੋੜ ਰੁਪਏ ਦਾ ਬਜਟ ਰੱਖਿਆ ਹੈ, ਜੋ ਦਰਸਾਉਂਦਾ ਹੈ ਕਿ ਸਰਕਾਰ ਜਿੱਥੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵਚਨਬੱਧ ਹੈ, ਉਥੇ ਕਿਸਾਨਾਂ ਲਈ ਸਿੰਜਾਈ ਦੇ ਸਥਾਈ ਅਤੇ ਦੀਰਘਕਾਲੀ ਪ੍ਰਬੰਧ ਕਰਨ ਲਈ ਤਤਪਰ ਹੈ। ਜਲ ਸਰੋਤ ਮੰਤਰੀ ਨੇ ਕਿਹਾ ਕਿ ਸਿੰਜਾਈ ਸਹੂਲਤਾਂ ਨੂੰ ਪਹਿਲ ਦੇਣ ਵਾਲੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਤੋਂ ਸੇਧ ਲੈ ਕੇ ਸਰਕਾਰ ਨੇ ਇੱਕ ਨਵੇਂ ਮਾਲਵਾ ਕੈਨਾਲ ਪ੍ਰਾਜੈਕਟ ਦੀ ਤਜਵੀਜ਼ ਰੱਖੀ ਹੈ। ਇਸ ਪਹਿਲਕਦਮੀ ਦਾ ਟੀਚਾ ਲਗਭਗ 1,78,000 ਏਕੜ ਨੂੰ ਕਵਰ ਕਰਨਾ ਹੈ, ਜਿਸ ਨਾਲ ਬਠਿੰਡਾ, ਫ਼ਰੀਦਕੋਟ, ਫ਼ਿਰੋਜ਼ਪੁਰ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਨੂੰ ਲਾਭ ਹੋਵੇਗਾ। ਇਸ ਪ੍ਰਾਜੈਕਟ ਦਾ ਉਦੇਸ਼ ਧਰਤੀ ਹੇਠਲੇ ਪਾਣੀ 'ਤੇ ਨਿਰਭਰਤਾ ਨੂੰ ਘਟਾਉਣਾ ਅਤੇ ਹਾੜ੍ਹੀ ਦੇ ਸਮੇਂ ਦੌਰਾਨ ਬਿਆਸ-ਸਤਲੁਜ ਦਰਿਆ ਦੇ ਪਾਣੀ ਦੀ ਘੱਟ ਵਰਤੋਂ ਵਾਲੇ ਪੰਜਾਬ ਦੇ ਹਿੱਸੇ ਨੂੰ ਅਨੁਕੂਲ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਲੰਮੇ ਸਮੇਂ ਤੋਂ ਉਡੀਕੇ ਜਾ ਰਹੇ ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਵਿੱਚ ਜਲ ਭੰਡਾਰ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਨਾਲ 37,173 ਹੈਕਟੇਅਰ ਦੀ ਵਾਧੂ ਸਿੰਜਾਈ ਸਮਰੱਥਾ ਪੈਦਾ ਹੋਵੇਗੀ ਅਤੇ ਨਾਲ ਹੀ ਯੂ.ਬੀ.ਡੀ.ਸੀ. ਪ੍ਰਣਾਲੀ ਅਧੀਨ 1.18 ਲੱਖ ਹੈਕਟੇਅਰ ਖੇਤਰ ਭਾਵ ਅੰਮ੍ਰਿਤਸਰ, ਗੁਰਦਾਸਪੁਰ, ਤਰਨ ਤਾਰਨ ਅਤੇ ਪਠਾਨਕੋਟ ਵਿੱਚ ਸਿੰਜਾਈ ਹੋ ਸਕੇਗੀ। 206 ਮੈਗਾਵਾਟ ਦੀ ਸਥਾਪਿਤ ਸਮਰੱਥਾ ਵਾਲਾ ਹਾਈਡਲ ਪਾਵਰ ਪਲਾਂਟ ਛੇਤੀ ਪੂਰਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦੀ ਨੇਕ-ਨੀਅਤੀ ਨਾਲ ਜਲ ਮਾਰਗਾਂ ਦੀ ਲਾਈਨਿੰਗ ਦੇ ਕੰਮਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਰਾਜ ਭਰ ਵਿੱਚ 80 ਕਰੋੜ ਰੁਪਏ ਦੇ ਕੰਮ ਪਹਿਲਾਂ ਹੀ ਸ਼ੁਰੂ ਕੀਤੇ ਜਾ ਚੁੱਕੇ ਹਨ। ਵਿੱਤੀ ਸਾਲ 2024-25 ਵਿੱਚ ਨਵੇਂ ਪ੍ਰਾਜੈਕਟਾਂ-ਉਸਾਰੀ/ਰੀ-ਮਾਡਲਿੰਗ ਅਤੇ ਲਾਈਨਿੰਗ/ਰੀ-ਲਾਈਨਿੰਗ ਦੇ ਕੰਮਾਂ ਲਈ 143 ਕਰੋੜ ਰੁਪਏ ਅਤੇ ਰਾਜਸਥਾਨ ਅਤੇ ਸਰਹਿੰਦ ਫ਼ੀਡਰ ਦੀ ਰੀ-ਲਾਈਨਿੰਗ ਨੂੰ ਪੂਰਾ ਕਰਨ ਲਈ 150 ਕਰੋੜ ਰੁਪਏ ਰਾਖਵੇਂ ਰੱਖੇ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਧਰਤੀ ਹੇਠਲੇ ਘੱਟ ਰਹੇ ਪਾਣੀ ਦੀ ਸਮੱਸਿਆ ਪ੍ਰਤੀ ਸੁਚੇਤ ਹੈ। ਇਸ ਲਈ ਕਿਸਾਨਾਂ ਨੂੰ ਸਿੰਜਾਈ ਲਈ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਉਣ ਹਿੱਤ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ 194 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਪਲੱਬਧ ਜ਼ਮੀਨੀ ਅਤੇ ਧਰਤੀ ਹੇਠਲੇ ਸਰੋਤਾਂ ਦੀ ਸਮਝਦਾਰੀ ਨਾਲ ਵਰਤੋਂ ਕਰਨ ਲਈ ਸਰਕਾਰ ਵੱਲੋਂ ਖੇਤਾਂ ਵਿੱਚ ਵੱਖ-ਵੱਖ ਜਲ ਸੰਭਾਲ ਤਕਨੀਕਾਂ ਜਿਵੇਂ ਸੂਖਮ ਸਿੰਜਾਈ ਅਤੇ ਧਰਤੀ ਹੇਠ ਪਾਈਪਲਾਈਨਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਚਾਲੂ ਸਾਲ ਦੌਰਾਨ 13,016 ਹੈਕਟੇਅਰ ਖੇਤਰ ਨੂੰ ਇਸ ਦਾ ਲਾਭ ਹੋਇਆ ਹੈ। ਮਿੱਟੀ ਅਤੇ ਪਾਣੀ ਦੀ ਸੰਭਾਲ ਲਈ 194 ਕਰੋੜ ਰੁਪਏ ਦੇ ਬਜਟ ਦੀਆਂ ਤਜਵੀਜ਼ਾਂ ਰੱਖੀਆਂ ਗਈਆਂ ਹਨ, ਜਿਨ੍ਹਾਂ ਵਿੱਚ ਕਿਸਾਨਾਂ ਨੂੰ ਸਿੰਜਾਈ ਲਈ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਉਣ ਹਿੱਤ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਦੋ ਨਵੇਂ ਨਾਬਾਰਡ ਪ੍ਰਾਜੈਕਟ ਸ਼ੁਰੂ ਕਰਨ ਦੀਆਂ ਤਜਵੀਜ਼ਾਂ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਪਿਛਲੇ ਵਰ੍ਹੇ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਨੂੰ ਘੱਟ ਕਰਨ ਲਈ ਸਰਕਾਰ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਲਗਭਗ 3,461 ਕਿਲੋਮੀਟਰ ਡਰੇਨਾਂ ਦੇ ਸਫ਼ਾਈ ਕਾਰਜਾਂ ਅਤੇ ਜ਼ਮੀਨੀ ਪੱਧਰ 'ਤੇ 68 ਹੜ੍ਹ ਸੁਰੱਖਿਆ ਪ੍ਰਾਜੈਕਟਾਂ ਨੂੰ ਲਾਗੂ ਕਰਨ ਲਈ 100 ਕਰੋੜ ਰੁਪਏ ਅਲਾਟ ਕੀਤੇ ਗਏ। ਇਸ ਤੋਂ ਇਲਾਵਾ ਲਗਾਤਾਰ ਮੀਂਹ ਅਤੇ ਹੜ੍ਹਾਂ ਦੇ ਪਾਣੀ ਕਾਰਨ ਵੱਡੀਆਂ ਨਦੀਆਂ ਵਿੱਚ ਪਾੜ ਨੂੰ ਦੂਰ ਕਰਨ ਲਈ 192 ਕਰੋੜ ਰੁਪਏ ਖ਼ਰਚ ਕੀਤੇ ਗਏ।

Punjab Bani 05 March,2024
ਬਾਲ ਘਰਾਂ ਦੇ ਬੱਚਿਆਂ ਲਈ ਕੰਪਿਊਟਰ ਕੋਰਸ ਕੀਤੇ ਜਾਣਗੇ ਸ਼ੁਰੂ:ਡਾ.ਬਲਜੀਤ ਕੌਰ

ਬਾਲ ਘਰਾਂ ਦੇ ਬੱਚਿਆਂ ਲਈ ਕੰਪਿਊਟਰ ਕੋਰਸ ਕੀਤੇ ਜਾਣਗੇ ਸ਼ੁਰੂ:ਡਾ.ਬਲਜੀਤ ਕੌਰ ਪੰਜਾਬ ਸਰਕਾਰ ਦਾ ਇਹ ਉਪਰਾਲਾ ਬੱਚਿਆਂ ਦੇ ਬਿਹਤਰ ਭਵਿੱਖ ਲਈ ਇੱਕ ਮਹੱਤਵਪੂਰਨ ਕਦਮ ਹੋਵੇਗਾ ਚੰਡੀਗੜ੍ਹ, 4 ਮਾਰਚ ਪੰਜਾਬ ਸਰਕਾਰ ਵੱਲੋਂ ਬਾਲ ਘਰਾਂ ਦੇ 14 ਸਾਲ ਤੋਂ ਵੱਧ ਦੀ ਉਮਰ ਦੇ ਬੱਚਿਆਂ ਲਈ ਕੰਪਿਊਟਰ ਕੋਰਸ ਸ਼ੁਰੂ ਕੀਤੇ ਜਾਣਗੇ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਦੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇਥੇ ਕੀਤਾ। ਕੈਬਨਿਟ ਮੰਤਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜੁਵਲਾਇਨ ਜਸਟਿਸ ਬੋਰਡ ਅਧੀਨ ਬਾਲ ਘਰਾਂ ਦੇ ਬੱਚਿਆਂ ਲਈ ਇਹ ਪਹਿਲਕਦਮੀ ਪਹਿਲੀ ਵਾਰ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਬਾਲ ਘਰਾਂ ਦੇ 14 ਸਾਲ ਤੋਂ ਵੱਧ ਦੀ ਉਮਰ ਦੇ ਬੱਚਿਆਂ ਲਈ ਕੰਪਿਊਟਰ ਕੋਰਸ ਸ਼ੁਰੂ ਕੀਤੇ ਜਾਣਗੇ ਅਤੇ ਛੋਟੇ ਬੱਚਿਆਂ ਲਈ ਕੰਪਿਊਟਰ ਲੈਬਜ਼ ਵੀ ਸ਼ੁਰੂ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇਹ ਉਪਰਾਲਾ ਰਾਜ ਵਿੱਚ ਬੱਚਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਬਿਹਤਰ ਭਵਿੱਖ ਲਈ ਮੌਕੇ ਪ੍ਰਦਾਨ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਇਹਨਾਂ ਬਾਲ ਘਰਾਂ ਵਿੱਚ ਬੱਚਿਆਂ ਦੀ ਦੇਖਭਾਲ, ਭੋਜਨ, ਕੱਪੜੇ, ਸਿੱਖਿਆ, ਡਾਕਟਰੀ ਸਹਾਇਤਾ, ਮੁਫਤ ਰਹਿਣ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕੀਤੀਆਂ ਜਾਂਦੀਆ ਹਨ।

Punjab Bani 04 March,2024
ਰਾਜਪਾਲ ਦੇ ਭਾਸ਼ਣ ਤੋਂ ਭੱਜ ਜਾਣ ’ਤੇ ਵਿਰੋਧੀ ਧਿਰ ਉਤੇ ਜੰਮ ਕੇ ਵਰ੍ਹੇ ਮੁੱਖ ਮੰਤਰੀ

ਰਾਜਪਾਲ ਦੇ ਭਾਸ਼ਣ ਤੋਂ ਭੱਜ ਜਾਣ ’ਤੇ ਵਿਰੋਧੀ ਧਿਰ ਉਤੇ ਜੰਮ ਕੇ ਵਰ੍ਹੇ ਮੁੱਖ ਮੰਤਰੀ ਪੰਜਾਬ ਤੇ ਪੰਜਾਬੀਆਂ ਦੀ ਤਰੱਕੀ ਤੇ ਖੁਸ਼ਹਾਲੀ ਵਿਰੋਧੀਆਂ ਨੂੰ ਹਜ਼ਮ ਨਹੀਂ ਹੋ ਰਹੀ ਵਿਰੋਧੀ ਧਿਰ ਦੇ ਵਿਧਾਇਕਾਂ ਨੂੰ ਸਦਨ ਵਿੱਚੋਂ ਭੱਜ ਜਾਣ ਤੋਂ ਡੱਕਣ ਲਈ ਵਿਧਾਨ ਸਭਾ ਦੇ ਸਪੀਕਰ ਨੂੰ ਤੋਹਫੇ ਵਜੋਂ ਜਿੰਦਰਾ ਭੇਟ ਕੀਤਾ ਵਿਰੋਧੀ ਪਾਰਟੀ ਨੂੰ ਮੌਕਾਪ੍ਰਸਤ ਅਤੇ ਦਲ-ਬਦਲੂਆਂ ਦੀ ਜੁੰਡਲੀ ਦੱਸਿਆ ਜੋ ਨਿੱਜੀ ਹਿੱਤਾਂ ਲਈ ਵਾਰ-ਵਾਰ ਵਫਾਦਾਰੀਆਂ ਬਦਲਦੇ ਹਨ ਮੁੱਖ ਮਸਲਿਆਂ ਤੋਂ ਭੱਜਣ ਜਾਣਾ ਕਾਂਗਰਸ ਦੇ ਡੀ.ਐਨ.ਏ. ਵਿੱਚ ਸੂਬੇ ਦੇ ਹਰੇਕ ਖੇਤਰ ਵਿੱਚ ਹੋ ਰਿਹਾ ਬੇਮਿਸਾਲ ਵਿਕਾਸ ਚੰਡੀਗੜ੍ਹ, 4 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਾਜਪਾਲ ਦੇ ਭਾਸ਼ਣ ਤੋਂ ਭੱਜ ਜਾਣ ਲਈ ਵਿਰੋਧੀ ਧਿਰ ਉਤੇ ਜੰਮ ਕੇ ਵਰ੍ਹਦਿਆਂ ਕਿਹਾ ਕਿ ਅਸਲ ਵਿੱਚ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਕੀਤੇ ਜਾ ਰਹੇ ਉਪਰਾਲੇ ਵਿਰੋਧੀ ਪਾਰਟੀ ਦੇ ਵਿਧਾਇਕਾਂ ਨੂੰ ਹਜ਼ਮ ਨਹੀਂ ਹੋ ਰਹੇ। ਸਦਨ ਵਿੱਚ ਰਾਜਪਾਲ ਦੇ ਭਾਸ਼ਣ ਉਤੇ ਚਰਚਾ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਨੇਤਾਵਾਂ ਨੂੰ ਸੂਬੇ ਦੀ ਭੋਰਾ ਵੀ ਪ੍ਰਵਾਹ ਨਹੀਂ ਸਗੋਂ ਇਹ ਲੋਕ ਕਿਸੇ ਨਾ ਕਿਸੇ ਢੰਗ ਨਾਲ ਸਿਆਸੀ ਚੌਧਰੀ ਬਣੇ ਰਹਿਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਦੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਅਣਥੱਕ ਯਤਨ ਕਰ ਰਹੀ ਹੈ ਤਾਂ ਵਿਰੋਧੀ ਪਾਰਟੀ ਅੰਨਦਾਤਿਆਂ ਦੇ ਮੁੱਦਿਆਂ ਉਤੇ ਸਿਰਫ ਮਗਰਮੱਛ ਦੇ ਹੰਝੂ ਵਹਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਲੀਡਰਾਂ ਦੇ ਸ਼ੱਕੀ ਕਿਰਦਾਰ ਕਰਕੇ ਇਨ੍ਹਾਂ ਨੂੰ ਸੂਬੇ ਦੇ ਲੋਕਾਂ ਨੇ ਮੂੰਹ ਨਹੀਂ ਲਾਇਆ ਅਤੇ ਹੁਣ ਅਗਾਮੀ ਲੋਕ ਸਭਾ ਚੋਣਾਂ ਵਿੱਚ ਵੀ ਇਹ ਪੰਜਾਬ ਵਾਸੀ ਇਨ੍ਹਾਂ ਨੂੰ ਸਬਕ ਸਿਖਾਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਸੂਬਾ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਬੇਮਿਸਾਲ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੂੰ ਲੋਕਾਂ ਦੀ ਭਲਾਈ ਜਾਂ ਲੋਕਾਂ ਦੀ ਖੁਸ਼ਹਾਲੀ ਨਾਲ ਕੋਈ ਲੈਣਾ-ਦੇਣਾ ਨਹੀਂ ਸਗੋਂ ਇਨ੍ਹਾਂ ਆਗੂਆਂ ਨੂੰ ਸਿਰਫ਼ ਸੱਤਾ ਹਾਸਲ ਕਰਨ ਦੀ ਚਿੰਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ ਲੋਕਾਂ ਦੀਆਂ ਮਾੜੀਆਂ ਨੀਤੀਆਂ ਨੇ ਸੂਬੇ ਦਾ ਭਵਿੱਖ ਤਬਾਹ ਕਰ ਦਿੱਤਾ ਹੈ। ਲੋਕਾਂ ਨੂੰ ਦੋ ਡੰਗ ਦੀ ਰੋਟੀ ਦਾ ਬੰਦੋਬਸਤ ਕਰਨ ਲਈ ਮਾਮੂਲੀ ਜਿਹੀਆਂ ਨੌਕਰੀਆਂ ਕਰਨੀਆਂ ਪਈਆਂ ਹਨ, ਜਦੋਂ ਕਿ ਇਨ੍ਹਾਂ ਲੋਕਾਂ ਨੇ ਆਪਣੇ ਪਿਓ-ਦਾਦਿਆਂ ਦੇ ਤਸਕਰੀ ਦੇ 'ਸੋਨੇ ਦੇ ਬਿਸਕੁਟਾਂ' ਦੇ ਸਹਾਰੇ ਜ਼ਿੰਦਗੀ ਦਾ ਆਨੰਦ ਮਾਣਿਆ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਸਰਕਾਰ ਨੇ ਇੱਕ ਵਾਰ ਵੀ ਇਹ ਨਹੀਂ ਕਿਹਾ ਕਿ ਸੂਬੇ ਦਾ ਖਜ਼ਾਨਾ ਖਾਲੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦਾ ਇਕ-ਇਕ ਪੈਸਾ ਲੋਕਾਂ ਦੀ ਭਲਾਈ ਲਈ ਸੂਝ-ਬੂਝ ਨਾਲ ਵਰਤਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਦੌਰਾਨ ਸੂਬੇ ਨੇ ਬੇਮਿਸਾਲ ਤਰੱਕੀ ਅਤੇ ਵਿਕਾਸ ਕੀਤਾ ਹੈ ਜਿਸ ਨੂੰ ਇਹ ਆਗੂ ਹਜ਼ਮ ਨਹੀਂ ਕਰ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਆਮ ਆਦਮੀ ਕਲੀਨਿਕ, ਤੀਰਥ ਯਾਤਰਾ ਯੋਜਨਾ, ਸਕੂਲ ਆਫ਼ ਐਮੀਨੈਂਸ, ਮੁਫ਼ਤ ਬਿਜਲੀ, ਬੁਨਿਆਦੀ ਢਾਂਚੇ ਦਾ ਵੱਡੇ ਪੱਧਰ 'ਤੇ ਵਿਕਾਸ ਜਾਂ ਹੋਰ ਲੋਕ ਪੱਖੀ ਪਹਿਲਕਦਮੀਆਂ ਦੀ ਕੋਈ ਪ੍ਰਵਾਹ ਨਹੀਂ। ਉਨ੍ਹਾਂ ਕਿਹਾ ਕਿ ਇਨ੍ਹਾਂ ਲਾਲਸੀ ਲੀਡਰਾਂ ਨੂੰ ਸਿਰਫ਼ ਸੱਤਾ ਦੀ ਭੁੱਖ ਹੈ ਕਿਉਂਕਿ ਇਹ ਲੋਕ ਇਸ ਤੋਂ ਬਿਨਾਂ ਨਹੀਂ ਰਹਿ ਸਕਦੇ ਅਤੇ ਵਿਰੋਧੀ ਧਿਰ ਵਿੱਚ ਰਹਿ ਕੇ ਇਨ੍ਹਾਂ ਦਾ ਗੁਜ਼ਾਰਾ ਹੁਣ ਬਹੁਤ ਔਖਾ ਹੋ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਦੀ ਨਿਰਾਸ਼ਾਜਨਕ ਕਾਰਗੁਜ਼ਾਰੀ ਤੋਂ ਤੰਗ ਆ ਕੇ ਲੋਕਾਂ ਨੇ ਸਾਲ 2022 ਵਿੱਚ ਗੈਰ-ਸਿਆਸੀ ਪਿਛੋਕੜ ਵਾਲੇ 95 ਫੀਸਦੀ ਲੋਕਾਂ ਨੂੰ ਆਪਣੇ ਵਿਧਾਇਕ ਚੁਣਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਨਿੱਜੀ ਕੰਪਨੀ ਦੇ ਜੀ.ਵੀ.ਕੇ. ਪਾਵਰ ਪਾਵਰ ਦੀ ਮਾਲਕੀ ਵਾਲੇ ਗੋਇੰਦਵਾਲ ਪਾਵਰ ਪਲਾਂਟ ਨੂੰ ਖਰੀਦ ਕੇ ਸਫਲਤਾ ਦੀ ਨਵੀਂ ਕਹਾਣੀ ਲਿਖੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਹਿਲੀ ਵਾਰ ਉਲਟਾ ਰੁਝਾਨ ਦੇਖਣ ਨੂੰ ਮਿਲਿਆ ਹੈ ਕਿਉਂਕਿ ਸਰਕਾਰ ਨੇ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ ਜਦਕਿ ਪਹਿਲਾਂ ਸੂਬਾ ਸਰਕਾਰਾਂ ਆਪਣੀਆਂ ਜਾਇਦਾਦਾਂ ਚਹੇਤੇ ਵਿਅਕਤੀਆਂ ਨੂੰ ਕੌਡੀਆਂ ਦੇ ਭਾਅ ਵੇਚਦੀਆਂ ਸਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਸ ਥਰਮਲ ਪਲਾਂਟ ਦਾ ਨਾਂ ਤੀਜੇ ਸਿੱਖ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਂ ’ਤੇ ਰੱਖਿਆ ਗਿਆ ਹੈ, ਜਿਨ੍ਹਾਂ ਨੇ ਆਪਣਾ ਜ਼ਿਆਦਾਤਰ ਸਮਾਂ ਗੋਇੰਦਵਾਲ ਸਾਹਿਬ ਵਿਖੇ ਬਿਤਾਇਆ ਸੀ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿੱਚੋਂ ਬਹੁਤੇ ਆਗੂ ‘ਮੌਕਾਪ੍ਰਸਤ ਅਤੇ ਦਲ-ਬਦਲੂ’ ਹਨ ਜੋ ਆਪਣੇ ਸਵਾਰਥਾਂ ਅਨੁਸਾਰ ਵਫ਼ਾਦਾਰੀ ਬਦਲ ਲੈਂਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਕਦੇ ਵੀ ਆਮ ਆਦਮੀ ਦੀ ਭਲਾਈ ਦੀ ਪ੍ਰਵਾਹ ਨਹੀਂ ਕੀਤੀ ਅਤੇ ਹਮੇਸ਼ਾ ਆਪਣੇ ਹਿੱਤਾਂ ਨੂੰ ਪਹਿਲ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਸਿਰਫ਼ ਆਪਣੀ ਹਾਈਕਮਾਨ ਨੂੰ ਖੁਸ਼ ਕਰਨ ਲਈ ਪੰਜਾਬ ਦਾ ਪੈਸਾ ਦੂਜੇ ਸੂਬਿਆਂ ਵਿੱਚ ਲੁਟਾ ਦਿੱਤਾ ਹੈ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਹੋਇਆ ਹੈ ਅਤੇ ਇਸ ਨੂੰ ਸਹਿਣ ਨਹੀਂ ਕੀਤਾ ਜਾ ਸਕਦਾ। ਮੁੱਖ ਮੰਤਰੀ ਨੇ ਸਦਨ ਦੇ ਸਪੀਕਰ ਨੂੰ ਜਿੰਦਰਾ ਭੇਟ ਕਰਕੇ ਵਿਧਾਨ ਸਭਾ ਸਦਨ ਦੇ ਗੇਟ ਨੂੰ ਅੰਦਰੋਂ ਤਾਲਾ ਲਗਾਉਣ ਦੀ ਅਪੀਲ ਕੀਤੀ ਤਾਂ ਜੋ ਵਿਰੋਧੀ ਧਿਰ ਬਾਹਰ ਨਾ ਜਾ ਸਕੇ। ਉਨ੍ਹਾਂ ਕਿਹਾ, “ਰਾਜਪਾਲ ਦੇ ਭਾਸ਼ਣ ਦੌਰਾਨ ਵਿਰੋਧੀ ਧਿਰ ਸਦਨ ਤੋਂ ਭੱਜ ਗਈ ਸੀ, ਸਦਨ ਦੇ ਨਿਗਰਾਨ ਵਜੋਂ ਸਪੀਕਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਵਿਰੋਧੀ ਧਿਰ ਸਦਨ ਤੋਂ ਨਾ ਭੱਜੇ। ਵਿਰੋਧੀ ਧਿਰ ਨੂੰ ਰੋਜ਼ਾਨਾ ਕਿਸੇ ਨਾ ਕਿਸੇ ਬਹਾਨੇ ਸਦਨ ਤੋਂ ਭੱਜਣ ਦੀ ਆਦਤ ਹੈ, ਜਿਸ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ ਕਿਉਂਕਿ ਇਹ ਸਦਨ ਦਾ ਮਜ਼ਾਕ ਹੈ।” ਉਨ੍ਹਾਂ ਕਿਹਾ ਕਿ ਜਮਹੂਰੀਅਤ ਦੇ ਸਮੁੱਚੇ ਇਤਿਹਾਸ ਵਿੱਚ ਸਪੀਕਰ ਨੂੰ ਕਦੇ ਵੀ ਕਿਸੇ ਨੇ ਅਜਿਹਾ ਤੋਹਫਾ ਨਹੀਂ ਦਿੱਤਾ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੇ ਇਨ੍ਹਾਂ ਆਗੂਆਂ ਨੂੰ ਸਦਨ ਦੀ ਕਾਰਵਾਈ ਦੌਰਾਨ ਭੱਜਣ ਲਈ ਨਹੀਂ ਚੁਣਿਆ, ਸਗੋਂ ਇਨ੍ਹਾਂ ਨੂੰ ਬਹਿਸਾਂ ਵਿੱਚ ਹਿੱਸਾ ਲੈਣ ਲਈ ਚੁਣਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਜਮਹੂਰੀਅਤ ਨੂੰ ਬਚਾਉਣ ਦਾ ਇਕੋ-ਇਕ ਮਕਸਦ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਧਿਰ ਰਾਜਪਾਲ ਦੇ ਭਾਸ਼ਣ ਤੋਂ ਸਿਰਫ਼ ਇਸ ਲਈ ਭੱਜ ਗਈ ਹੈ ਕਿਉਂਕਿ ਉਹ ਸੱਚਾਈ ਸੁਣਨਾ ਨਹੀਂ ਚਾਹੁੰਦੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਵਿਧਾਨ ਸਭਾ ਦੇ ਲੰਬੇ ਸੈਸ਼ਨ ਦੀ ਮੰਗ ਕਰਦੀ ਸੀ ਪਰ ਹੁਣ ਉਹ ਇਸ ਵਿੱਚ ਹਾਜ਼ਰ ਹੋਣ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਵਿਰੋਧੀ ਧਿਰ ਨੇ ਵਾਕਆਊਟ ਕਰਕੇ ਆਪਣੀਆਂ ਬੈਠਕਾਂ ਨੂੰ ਖਤਰੇ ਵਿੱਚ ਪਾਉਣਾ ਹੈ ਤਾਂ ਲੰਬੇ ਸੈਸ਼ਨਾਂ ਦਾ ਕੋਈ ਫਾਇਦਾ ਨਹੀਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤਰ੍ਹਾਂ ਸਦਨ ਵਿੱਚੋਂ ਭੱਜ ਜਾਣਾ ਵਿਰੋਧੀ ਧਿਰ ਦੇ ਪਤਨ ਦਾ ਕਾਰਨ ਹੈ ਕਿਉਂਕਿ ਜਨਤਕ ਮਹੱਤਵ ਵਾਲੇ ਮੁੱਦਿਆਂ ਤੋਂ ਭੱਜਣ ਦੇ ਉਨ੍ਹਾਂ ਦੇ ਅਜਿਹੇ ਰਵੱਈਏ ਨੂੰ ਲੋਕ ਪਹਿਲਾਂ ਹੀ ਰੱਦ ਕਰ ਚੁੱਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਮੁੱਖ ਮਸਲਿਆਂ ਤੋਂ ਭੱਜ ਜਾਣਾ ਕਾਂਗਰਸ ਦੇ ਡੀ.ਐਨ.ਏ. ਵਿੱਚ ਹੈ ਅਤੇ ਏਸੇ ਰਾਹ ਉਤੇ ਸੂਬਾ ਕਾਂਗਰਸ ਚੱਲ ਰਹੀ ਹੈ। ਇਸ ਦੀ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਜਦੋਂ ਦੇਸ਼ ਵਿੱਚ ਬਜਟ ਇਜਲਾਸ ਚੱਲ ਰਿਹਾ ਸੀ ਤਾਂ ਉਸ ਵੇਲੇ ਕਾਂਗਰਸ ਦਾ ਸੀਨੀਅਰ ਨੇਤਾ ਰਾਹੁਲ ਗਾਂਧੀ ਛੱਤੀਸਗੜ੍ਹ ਦੇ ਜੰਗਲਾਂ ਵਿੱਚ ਭਟਕ ਰਿਹਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਵਿੱਚ ਕਾਂਗਰਸ ਸਭ ਤੋਂ ਗੈਰ-ਜ਼ਿੰਮੇਵਾਰਾਨਾ ਪਾਰਟੀ ਹੈ ਜਿਸ ਨੂੰ ਆਮ ਵਿਅਕਤੀ ਦੀ ਰੱਤੀ ਭਰ ਵੀ ਪ੍ਰਵਾਹ ਨਹੀਂ। ਮੁੱਖ ਮੰਤਰੀ ਨੇ ਕਿਹਾ, “ਇਹ ਲੀਡਰ ਮੇਰੇ ਨਾਲ ਈਰਖਾ ਕਰਦੇ ਹਨ ਕਿਉਂਕਿ ਇਹ ਇਸ ਗੱਲੋਂ ਬੁਰੀ ਤਰ੍ਹਾਂ ਬੁਖਲਾਏ ਹੋਏ ਹਨ ਕਿ ਸਧਾਰਨ ਵਿਅਕਤੀ ਦਾ ਪੁੱਤ ਸੂਬਾ ਸਰਕਾਰ ਦੀ ਵਾਗਡੋਰ ਕਿਉਂ ਸੰਭਾਲੀ ਬੈਠਾ ਹੈ। ਆਮ ਲੋਕਾਂ ਦੇ ਉਲਟ ਇਹ ਲੀਡਰ ਮਹਿੰਗੇ ਸ਼ਾਲ ਅਤੇ ਗਹਿਣਿਆਂ ਦਾ ਵਿਖਾਵਾ ਕਰਦੇ ਹਨ।” ਭਗਵੰਤ ਸਿੰਘ ਮਾਨ ਨੇ ਕਾਂਗਰਸੀ ਨੇਤਾਵਾਂ ਨੂੰ ਇਹ ਦੱਸਣ ਦੀ ਚੁਣੌਤੀ ਦਿੱਤੀ ਕਿ ਕੀ ਉਨ੍ਹਾਂ ਨੂੰ ਇਸ ਪਵਿੱਤਰ ਸਦਨ ਦਾ ਕੀਮਤੀ ਸਮਾਂ ਬਰਬਾਦ ਕਰਨ ਲਈ ਚੁਣਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕ ਸ਼ਹੀਦ ਭਗਤ ਸਿੰਘ ਵਰਗੇ ਨਾਇਕਾਂ ਦੀਆਂ ਮਹਾਨ ਕੁਰਬਾਨੀਆਂ ਦਾ ਨਿਰਾਦਰ ਕਰ ਰਹੇ ਹਨ ਜਿਨ੍ਹਾਂ ਨੇ ਦੇਸ਼ ਵਿੱਚ ਜਮਹੂਰੀਅਤ ਪ੍ਰਣਾਲੀ ਲਾਗੂ ਕਰਨ ਲਈ ਜਾਨਾਂ ਨਿਛਾਵਰ ਕਰ ਦਿੱਤੀਆਂ ਸਨ। ਉਨ੍ਹਾਂ ਕਿਹਾ ਕਿ ਕਾਂਗਰਸੀ ਵਿਧਾਇਕਾਂ ਨੂੰ ਸਦਨ ਵਿੱਚ ਮਿਲੇ ਸਮੇਂ ਦੌਰਾਨ ਨਾਅਰੇਬਾਜ਼ੀ ਕਰਨ ਵਿੱਚ ਸਮਾਂ ਬਰਬਾਦ ਕਰਨ ਦੀ ਬਜਾਏ ਸੂਬਾ ਸਰਕਾਰ ਦੀ ਜਨਤਕ ਮੁੱਦਿਆਂ ਉਤੇ ਮੁਖਾਲਫ਼ਤ ਕਰਨੀ ਚਾਹੀਦੀ ਸੀ। ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਜਮਹੂਰੀ ਕਦਰਾਂ-ਕੀਮਤਾਂ ਦਾ ਘਾਣ ਕਰਨ ਲਈ ਕਾਂਗਰਸ ਪਾਰਟੀ ਦੀ ਸਖ਼ਤ ਅਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਅਗਾਮੀ ਚੋਣਾਂ ਵਿੱਚ ਇਸ ਪਾਰਟੀ ਦਾ ਸੂਬੇ ਵਿੱਚ ਖੁਰਾ-ਖੋਜ ਮਿਟ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਹੁਣ ਗੋਡਿਆਂ ਭਾਰ ਹੋਈ ਹੈ ਅਤੇ ਇਹ ਪਾਰਟੀ ਹਰ ਰੋਜ਼ 'ਆਪ' ਕੋਲ ਗਠਜੋੜ ਕਰਨ ਲਈ ਤਰਲੇ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਿਆਸੀ ਆਗੂ ਚੱਲ ਹੋਏ ਕਾਰਤੂਸ ਹਨ, ਜਿਨ੍ਹਾਂ ਦਾ ਲੋਕਾਂ ਵਿੱਚ ਕੋਈ ਆਧਾਰ ਨਹੀਂ ਹੈ ਅਤੇ ਲੋਕਾਂ ਵੱਲੋਂ ਇਨ੍ਹਾਂ ਨੂੰ ਪੂਰੀ ਤਰ੍ਹਾਂ ਨਕਾਰਿਆ ਜਾ ਚੁੱਕਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ “ਜਿੱਥੇ ‘ਆਪ’ ਦੇ ਵਿਧਾਇਕ ਬਚਪਨ ਤੋਂ ਹੀ ਆਟੇ ਦੇ ਬਣੇ ਬਿਸਕੁਟ ਖਾਂਦੇ ਆ ਰਹੇ ਹਨ, ਉੱਥੇ ਹੀ ਕਾਂਗਰਸ ਦੇ ਚੋਟੀ ਦੇ ਆਗੂਆਂ ਕੋਲ ਆਪਣੇ ਪਿਉ-ਦਾਦਿਆਂ ਵੱਲੋਂ ਤਸਕਰੀ ਰਾਹੀਂ ਲਿਆਂਦੇ ਗਏ ਸੋਨੇ ਦੇ ਬਿਸਕੁਟ ਸਨ।” ਬਾਦਲ ਪਰਿਵਾਰ ਵੱਲੋਂ ਨਿੱਜੀ ਫਾਇਦਿਆਂ ਲਈ ਸੂਬੇ ਦੇ ਕਰੋੜਾਂ ਰੁਪਏ ਲੁੱਟਣ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੁਖਵਿਲਾਸ ਹੋਟਲ ਦੀ ਉਸਾਰੀ ਲਈ ਬਾਦਲਾਂ ਨੂੰ ਲਾਭ ਪਹੁੰਚਾਉਣ ਵਾਸਤੇ ਸੱਤ ਸਿਤਾਰਾ ਰਿਜ਼ਾਰਟ ਦੇ ਲਗਜ਼ਰੀ ਟੈਕਸ ਅਤੇ ਹੋਰਾਂ ਨੂੰ ਮੁਆਫ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਬੜਾ ਮੰਦਭਾਗਾ ਹੈ ਕਿ ਇਸ ਰਿਜ਼ਾਰਟ ਦੇ 108 ਕਰੋੜ ਰੁਪਏ ਮੁਆਫ਼ ਕਰ ਦਿੱਤੇ ਗਏ ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸਲ ਵਿੱਚ ਮੈਟਰੋ ਈਕੋ ਗ੍ਰੀਨ ਰਿਜ਼ੋਰਟ ਪਿੰਡ ਪੱਲਣਪੁਰ ਜਿਸ ਨੂੰ ਹੁਣ ਸੁਖਵਿਲਾਸ ਕਿਹਾ ਜਾਂਦਾ ਹੈ, ਸੂਬੇ ਲਈ ਅਸਲੀ ਦੁਖ ਵਿਲਾਸ ਹੈ ਕਿਉਂਕਿ ਇਹ ਪੰਜਾਬੀਆਂ ਦੇ ਖੂਨ ਨਾਲ ਉਸਾਰਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਆਗੂ ਦੇਸ਼ ਦੀ ਜਮਹੂਰੀਅਤ ਵਿਵਸਥਾ 'ਤੇ ਕਲੰਕ ਹਨ ਕਿਉਂਕਿ ਇਨ੍ਹਾਂ 'ਚ ਸ਼ਿਸ਼ਟਾਚਾਰ ਦੀ ਘਾਟ ਹੈ। ਉਨ੍ਹਾਂ ਕਿਹਾ ਕਿ ਭਾਵੇਂ ਇਹ ਕਾਨਵੈਂਟ ਸਕੂਲਾਂ ਵਿੱਚ ਪੜ੍ਹੇ ਹਨ, ਪਰ ਇਨ੍ਹਾਂ ਵਿੱਚ ਕਿਸੇ ਨਾਲ ਗੱਲ ਕਰਨ ਦੀ ਤਹਿਜ਼ੀਬ ਵੀ ਨਹੀਂ ਹੈ ਕਿਉਂਕਿ ਇਹ ਹੰਕਾਰੀ ਅਤੇ ਸੱਤਾ ਦੇ ਨਸ਼ੇ ਵਿੱਚ ਹਨ। ਨਵਜੋਤ ਸਿੰਘ ਸਿੱਧੂ ਦੀ ਤੁਲਨਾ ਕਠੂਆ ਤੋਂ ਪੰਜਾਬ ਵੱਲ ਬਿਨਾਂ ਡਰਾਈਵਰ ਦੇ ਚੱਲੀ ਮਾਲ ਗੱਡੀ ਨਾਲ ਕਰਦੇ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ “ਸਿੱਧੂ ਵਨ ਮੈਨ ਸ਼ੋਅ ਹੈ, ਜਿਸ ਨੂੰ ਕਿਸੇ ਦੀ ਪ੍ਰਵਾਹ ਨਹੀਂ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਪੁਰਾਣੇ ਮਾਡਲ ਦੀ ਫੀਏਟ ਕਾਰ ਵਾਂਗ ਹੈ, ਜਿਸ ਨੂੰ ਆਧੁਨਿਕ ਲੋੜਾਂ ਮੁਤਾਬਕ ਅਪਡੇਟ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਲਾਈ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, ਆਮ ਆਦਮੀ ਕਲੀਨਿਕ, ਸਕੂਲ ਆਫ਼ ਐਮੀਨੈਂਸ, ਸੜਕ ਸੁਰੱਖਿਆ ਫੋਰਸ ਅਤੇ ਹੋਰ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਰਕਾਰੀ ਹਸਪਤਾਲਾਂ ਵਿੱਚ ਹੀ ਲੋਕਾਂ ਨੂੰ ਮੁਫ਼ਤ ਦਵਾਈਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਇਸੇ ਤਰ੍ਹਾਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਵੀ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਇਕ ਨਵੇਂ ਯੁੱਗ ਦਾ ਗਵਾਹ ਬਣਿਆ ਹੈ ਕਿਉਂਕਿ ਮਾਪੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਤਬਦੀਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਸਾਰੀਆਂ 13 ਲੋਕ ਸਭਾ ਸੀਟਾਂ ‘ਆਪ’ ਨੂੰ ਦੇਣ ਦਾ ਮਨ ਬਣਾ ਲਿਆ ਹੈ ਤਾਂ ਜੋ ਚੱਲ ਰਹੇ ਵਿਕਾਸ ਨੂੰ ਹੋਰ ਹੁਲਾਰਾ ਦਿੱਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ‘ਰੰਗਲਾ ਪੰਜਾਬ’ ਸਿਰਜਣ ਲਈ ਪੰਜਾਬ ਦੇ ਲੋਕਾਂ ਦੀ ਪੂਰੀ ਤਨਦੇਹੀ ਨਾਲ ਸੇਵਾ ਕਰਨ ਦੇ ਯਤਨ ਜਾਰੀ ਰੱਖੇਗੀ।

Punjab Bani 04 March,2024
ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਪਿੰਡ ਮਹਿਮਦਪੁਰ ਵਿਖੇ ਨਵੀਂ ਫ਼ਲ ਅਤੇ ਸਬਜੀ ਮੰਡੀ ਸਥਾਪਿਤ ਕੀਤੀ

ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਪਿੰਡ ਮਹਿਮਦਪੁਰ ਵਿਖੇ ਨਵੀਂ ਫ਼ਲ ਅਤੇ ਸਬਜੀ ਮੰਡੀ ਸਥਾਪਿਤ ਕੀਤੀ -90 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਹੈ ਕਵਰ ਸ਼ੈੱਡ -ਕੇਂਦਰ ਸਰਕਾਰ ਵੱਲੋਂ ਆਰ.ਡੀ.ਐਫ. ਰਿਲੀਜ਼ ਹੋਣ ਮਗਰੋਂ ਵਿਕਾਸ ਕਾਰਜਾਂ ਨੂੰ ਤੇਜੀ ਨਾਲ ਪੂਰੀ ਕੀਤਾ ਜਾਵੇਗਾ ਪਟਿਆਲਾ, 04 ਮਾਰਚ: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਪਿੰਡ ਮਹਿਮਦਪੁਰ ਵਿਖੇ ਆਲੂ ਦੀ ਫਸਲ ਦੀ ਬੋਲੀ ਕਰਵਾਕੇ ਨਵੀਂ ਫ਼ਲ ਅਤੇ ਸਬਜੀ ਮੰਡੀ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸ. ਬਰਸਟ ਨੇ ਪਿੰਡ ਦੀ ਪੰਚਾਇਤ ਦਾ ਮੰਡੀ ਬੋਰਡ ਨੂੰ 83 ਵਿੱਘੇ ਜ਼ਮੀਨ ਦਾਨ ਕਰਨ ਤੇ ਧੰਨਵਾਦ ਕੀਤਾ। ਇੱਥੇ ਦੱਸਣਯੋਗ ਹੈ ਕਿ ਉਪਰੋਕਤ ਜਮੀਨ ਸ. ਬਰਸਟ ਦੇ ਕਹਿਣ ਤੇ ਮਹਿਮਦਪੁਰ ਪੰਚਾਇਤ ਵੱਲੋਂ ਮੰਡੀ ਬੋਰਡ ਨੂੰ ਦਿੱਤੀ ਗਈ ਹੈ। ਚੇਅਰਮੈਨ ਨੇ ਕਿਹਾ ਕਿ ਮਹਿਮਦਪੁਰ ਦੇ ਆਲੇ-ਦੁਆਲੇ ਕੋਈ ਵੀ ਇੰਡਸਟਰੀ ਜਾ ਫੈਕਟਰੀ ਨਹੀਂ ਹੈ। ਜਿਸਨੂੰ ਧਿਆਨ ਵਿੱਚ ਰੱਖਦੇ ਹੋਏ ਇੱਥੇ ਫ਼ਲ ਅਤੇ ਸਬਜੀ ਮੰਡੀ ਸ਼ੁਰੂ ਕੀਤੀ ਗਈ ਹੈ ਅਤੇ ਸਬ-ਯਾਰਡ ਵੱਜੋਂ ਮੰਡੀ ਵਿਕਸਤ ਕੀਤਾ ਜਾ ਰਿਹਾ ਹੈ। ਇਸ ਨਾਲ ਜਿੱਥੇ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ, ਉੱਥੇ ਹੀ ਕਿਸਾਨਾਂ ਨੂੰ ਵੀ ਉਨ੍ਹਾਂ ਦੀ ਜਿਣਸਾਂ ਦਾ ਸਹੀ ਮੁੱਲ ਮਿਲ ਸਕੇਗਾ। ਉਨ੍ਹਾਂ ਕਿਹਾ ਕਿ 90 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸ਼ੈੱਡਾਂ ਦਾ ਕੰਮ ਜੋਰਾਂ ਨਾਲ ਚੱਲ ਰਿਹਾ ਹੈ ਅਤੇ ਜਲਦ ਹੀ ਮੰਡੀ ਦੀ ਚਾਰ ਦੀਵਾਰੀ ਕਰਕੇ ਗੇਟ ਲਗਾਇਆ ਜਾਵੇਗਾ ਅਤੇ ਦੁਕਾਨਾਂ ਦਾ ਵੀ ਨਿਰਮਾਣ ਕੀਤਾ ਜਾਵੇਗਾ। ਮਹਿਮਦਪੁਰ ਮੰਡੀ ਪਟਿਆਲਾ ਸੰਗਰੂਰ ਤੇ ਸਥਿਤ ਹੋਣ ਕਾਰਨ ਇਸਦੇ 25 ਕਿਲੋਮੀਟਰ ਦੇ ਰੇਡੀਅਸ ਵਿੱਚ ਇਲਾਕੇ ਦੇ ਕਰੀਬ 40 ਹਜਾਰ ਕਿਸਾਨਾਂ ਨੂੰ ਫ਼ਲ ਅਤੇ ਸਬਜੀਆਂ ਬੀਜਣ ਵੱਲ ਪ੍ਰੇਰਿਤ ਕੀਤਾ ਜਾ ਸਕੇਗਾ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦਾ ਸੁਨਹਿਰਾ ਮੌਕਾ ਵੀ ਮਿਲੇਗਾ। ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਕੇਂਦਰ ਸਰਕਾਰ ਹਮੇਸ਼ਾ ਤੋਂ ਹੀ ਪੰਜਾਬ ਨਾਲ ਵਿਤਕਰਾਂ ਕਰਦੀ ਆਈ ਹੈ ਅਤੇ ਇਸੇ ਦਾ ਨਤੀਜਾ ਹੈ ਕਿ ਕੇਂਦਰ ਸਰਕਾਰ ਵੱਲੋਂ ਮੰਡੀ ਬੋਰਡ ਦਾ ਆਰ.ਡੀ.ਐਫ. (ਰੂਰਲ ਡਿਵਲਮੈਂਟ ਫੰਡ) ਦਾ ਪੈਸਾ ਰੋਕਿਆ ਹੋਇਆ ਹੈ, ਜਿਸ ਕਾਰਨ ਪੰਜਾਬ ਦੇ ਪਿੰਡਾ ਦਾ ਵਿਕਾਸ ਰੁਕਿਆ ਹੋਇਆ ਹੈ। ਜੇਕਰ ਕੇਂਦਰ ਸਰਕਾਰ ਮੰਡੀ ਬੋਰਡ ਦਾ ਆਰ.ਡੀ.ਐਫ. ਜਾਰੀ ਕਰ ਦੇਵੇ, ਤਾਂ ਇਲਾਕੇ ਦਾ ਵਿਕਾਸ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ। ਪਰ ਕੇਂਦਰ ਸਰਕਾਰ ਵੱਲੋਂ ਆਰ.ਡੀ.ਐਫ. ਜਾਰੀ ਨਾ ਹੋਣ ਦੇ ਬਾਵਜੂਦ ਵੀ ਮੰਡੀਆਂ ਦੇ ਵਿਕਾਸ ਅਤੇ ਪਿੰਡਾਂ ਦੀਆਂ ਸੜਕਾਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਖਰੀਦ ਕੇਂਦਰ ਪਿੰਡ ਸੁਲਤਾਨਪੁਰ ਅਤੇ ਪਿੰਡ ਬਣੇਰਾ ਕਲਾਂ ਵਿੱਚ ਸਟੀਲ ਕਵਰ ਸ਼ੈਡ ਦੇ ਨਿਰਮਾਣ, ਪਿੰਡ ਬਰਸਟ ਤੋਂ ਪਿੰਡ ਬਣੇਰਾ ਕਲਾਂ- ਸਰਾਜਪੁਰ ਦੀ ਲਿੰਕ ਰੋਡ ਅਤੇ ਅਨਾਜ ਮੰਡੀ ਪਿੰਡ ਗੱਜੂ ਮਾਜਰਾ, ਪਿੰਡ ਜੋੜੇਮਾਜਰਾ ਅਤੇ ਧਬਲਾਨ ਦੀ ਫੜ੍ਹ ਅਤੇ ਸੜਕ ਬਣਾਉਣ ਦੇ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਚੰਗੀ ਸਿੱਖਿਆ ਦਿਵਾਉਣ ਅਤੇ ਕਮਰਸ਼ੀਅਲ ਖੇਤੀ ਵਿੱਚ ਭਾਗ ਲੈਣ ਲਈ ਉਤਸਾਹਤ ਕਰਨ। ਪੰਜਾਬ ਅਤੇ ਬੱਚਿਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਮੰਡੀ ਬੋਰਡ ਵੱਲੋਂ ਆਫ ਸੀਜ਼ਨ ਦੌਰਾਨ ਮੰਡੀਆਂ ਦੇ ਕਵਰ ਸੈੱਡਾਂ ਹੇਠ ਬਚਿੱਆਂ ਨੂੰ ਖੇਡਾਂ ਦੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਬਹੁਤ ਹੀ ਘੱਟ ਰੇਟ ਤੇ ਵਿਆਹ ਆਦਿ ਪ੍ਰੋਗਰਾਮ ਕਰਾਉਣ ਲਈ ਉਪਰੋਕਤ ਸੈੱਡ ਵੀ ਮੁਹੱਇਆ ਕਰਵਾਏ ਜਾਂਦੇ ਹਨ। ਸ. ਬਰਸਟ ਨੇ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਵਾਈਆ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆਂ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸ. ਗੁਰਦੀਪ ਸਿੰਘ, ਇੰਜੀਨਿਅਰ-ਇਨ-ਚੀਫ਼, ਸ. ਅਜੇਪਾਲ ਸਿੰਘ ਬਰਾੜ, ਜਿਲ੍ਹਾ ਮੰਡੀ ਅਫ਼ਸਰ, ਕਾਰਜਕਾਰੀ ਇੰਜੀਨਿਅਰ ਸ. ਅੰਮ੍ਰਿਤਪਾਲ, ਸੰਦੀਪ ਸਿੰਘ ਸਰਪੰਚ ਮਹਿਮਦਪੁਰ, ਨਰਿੰਦਰ ਸਿੰਘ ਬਰਸਟ, ਹਰਿੰਦਰ ਸਿੰਘ ਧਬਲਾਨ, ਸੋਨੀ ਜਲੂਰ ਐਮ.ਸੀ. ਪਾਤੜਾ, ਹੇਮ ਇੰਦਰ ਸਿੰਘ ਮਲੋਮਾਜਰਾ, ਦਵਿੰਦਰ ਸਿੰਘ ਸ਼ੇਰਮਾਜਰਾ, ਗੁਰਜੀਤ ਸਿੰਘ ਗਰੀਨ ਪਾਰਕ, ਚਮਕੌਰ ਸਿੰਘ ਸਰਪੰਚ ਚੂਹੜਪੁਰ ਮਰਾਸੀਆਂ, ਅਨਿਲ ਮਿੱਤਲ ਸਰਪੰਚ ਬਰਸਟ, ਮਲਕੀਤ ਸਿੰਘ ਸਰਪੰਚ ਚੂਹੜਪੁਰ ਕਲਾਂ, ਗੁਰਪ੍ਰੀਤ ਸਿੰਘ ਸਰਪੰਚ ਰਾਜਗੜ੍ਹ, ਮਨਪ੍ਰੀਤ ਸਿੰਘ ਸਰਪੰਚ ਵਜੀਦਪੁਰ, ਰਾਮ ਸਿੰਘ ਸਾਬਕਾ ਸਰਪੰਚ ਫਤਿਹਪੁਰ, ਜਗਰੂਪ ਸਿੰਘ ਸਰਪੰਚ ਫਤਿਹਪੁਰ, ਬੰਤ ਸਿੰਘ ਸਾਬਕਾ ਸਰਪੰਚ ਚੂਹੜਪੁਰ ਮਰਾਸੀਆਂ, ਬਲਵੀਰ ਸਿੰਘ ਸਾਬਕਾ ਸਰਪੰਚ ਫਤਿਹਪੁਰ, ਅਵੀ ਸਿੰਘ ਸਾਬਕਾ ਸਰਪੰਚ ਦਕੜੱਬਾ, ਗੋਪੀ ਸਿੱਧੂ, ਸਹਿਤ ਮਹਿਮਦਪੁਰ ਗ੍ਰਾਮ ਪੰਚਾਇਤ ਤੋਂ ਕੁਲਵੰਤ ਸਿੰਘ ਪੰਚ, ਗੁਰਜੀਤ ਸਿੰਘ ਪੰਚ, ਤਰਨਤਾਰਨ ਸਿੰਘ, ਹਰਭਜਨ ਸਿੰਘ ਵਾਲੀਆ, ਜਗਤਾਰ ਸਿੰਘ ਨੰਬਰਦਾਰ, ਚਰਨ ਸਿੰਘ, ਕੁਲਵਿੰਦਰ ਸਿੰਘ, ਹਰੀ ਸਿੰਘ ਸਾਬਕਾ ਸਰਪੰਚ, ਮਨਜੀਤ ਸਿੰਘ, ਜਗਿੰਦਰ ਸਿੰਘ, ਜਸਵੰਤ ਸਿੰਘ ਸਾਬਕਾ ਸਰਪੰਚ, ਗੁਰਮੀਤ ਸਿੰਘ, ਸੁਖਵੀਰ ਸਿੰਘ ਕਲੱਬ ਪ੍ਰਧਾਨ, ਨਛੱਤਰ ਸਿੰਘ, ਰਾਜਵਿੰਦਰ ਸਿੰਘ, ਜੋਰਾ ਸਿੰਘ, ਜਲਾਵਾ ਸਿੰਘ, ਨਿਹਾਲ ਸਿੰਘ, ਸੁਖਵਿੰਦਰ ਸੁੱਖੀ ਪਸਿਆਣਾ, ਹਾਕਮ ਸਿੰਘ ਪੰਚ ਸ਼ੇਰਮਾਜਰਾ ਮੌਜੂਦ ਰਹੇ।

Punjab Bani 04 March,2024
ਕੇਜਰੀਵਾਲ ਸਰਕਾਰ ਹੁਣ ਔਰਤਾਂ ਨੂੰ ਦੇਵੇਗੀ 1000 ਰੁਪਏ

ਕੇਜਰੀਵਾਲ ਸਰਕਾਰ ਹੁਣ ਔਰਤਾਂ ਨੂੰ ਦੇਵੇਗੀ 1000 ਰੁਪਏ ਦਿਲੀ : ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਕੇਜਰੀਵਾਲ ਸਰਕਾਰ ਦਿੱਲੀ ਦੀ ਹਰ ਔਰਤ ਨੂੰ 1000 ਰੁਪਏ ਦੇਵੇਗੀ। ਕੇਜਰੀਵਾਲ ਸਰਕਾਰ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ ਹਰ ਮਹੀਨੇ 1000 ਰੁਪਏ ਦੇਵੇਗੀ। ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ ਤਹਿਤ 1000 ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ। ਵਿੱਤ ਮੰਤਰੀ ਆਤਿਸ਼ੀ ਨੇ ਵਿਧਾਨ ਸਭਾ ‘ਚ ਬਜਟ ਪੇਸ਼ ਕਰਦੇ ਹੋਏ ਵੱਡਾ ਐਲਾਨ ਕੀਤਾ ਹੈ। ਇਸ ਦਾ ਐਲਾਨ ਕਰਦੇ ਹੋਏ ਆਤਿਸ਼ੀ ਮਾਰਲੇਨਾ ਨੇ ਕਿਹਾ, ‘ਰਾਮਰਾਜ ਦਾ ਅਗਲਾ ਸਿਧਾਂਤ ਔਰਤਾਂ ਦੀ ਸੁਰੱਖਿਆ ਹੈ। ਇੱਕ ਔਰਤ ਹੋਣ ਦੇ ਨਾਤੇ ਮੈਨੂੰ ਮਾਣ ਹੈ ਕਿ ਮੈਂ ਔਰਤਾਂ ਦੀਆਂ ਜ਼ਰੂਰਤਾਂ ਨੂੰ ਸਭ ਤੋਂ ਅੱਗੇ ਰੱਖਿਆ ਹੈ। ਚਾਹੇ ਬਿਜਲੀ ਅਤੇ ਪਾਣੀ ਦੇ ਬਿੱਲ, ਮੁਹੱਲਾ ਕਲੀਨਿਕ, ਜਾਂ ਬਜ਼ੁਰਗ ਮਹਿਲਾਵਾਂ ਨੂੰ ਤੀਰਥ ਯਾਤਰਾ ‘ਤੇ ਭੇਜਣਾ… ਅਸੀਂ 2014 ਅਤੇ 2024 ਦੇ ਮੁਕਾਬਲੇ ਔਰਤਾਂ ਨੂੰ ਬਿਹਤਰ ਜੀਵਨ ਦੇਣ ਦੀ ਕੋਸ਼ਿਸ਼ ਕੀਤੀ ਹੈ।

Punjab Bani 04 March,2024
ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ 13 ਸਕੂਲ ਆਫ ਐਮੀਨੈਂਸ ਲੋਕਾਂ ਨੂੰ ਕੀਤੇ ਸਮਰਪਿਤ

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ 13 ਸਕੂਲ ਆਫ ਐਮੀਨੈਂਸ ਲੋਕਾਂ ਨੂੰ ਕੀਤੇ ਸਮਰਪਿਤ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਬਣਾ ਕੇ ਆਮ ਆਦਮੀ ਨੂੰ ਅਖ਼ਤਿਆਰ ਮੁਹੱਈਆ ਕਰਨ ਦਾ ਇਹ ਯਾਦਗਾਰੀ ਦਿਨਃ ਕੇਜਰੀਵਾਲ ਕੀ ਤੁਸੀਂ ਕਦੇ ਦੋ ਮੁੱਖ ਮੰਤਰੀਆਂ ਨੂੰ ਸਕੂਲਾਂ ਤੇ ਹਸਪਤਾਲਾਂ ਦਾ ਦੌਰਾ ਕਰਦਿਆਂ ਦੇਖਿਆ?: ਕੇਜਰੀਵਾਲ ਇਹ ਸਕੂਲ ਵਿਦਿਆਰਥੀਆਂ ਨੂੰ ਜੀਵਨ ਵਿੱਚ ਉੱਚ ਮੁਕਾਮ ਹਾਸਲ ਕਰਨ ਦਾ ਵਿਸ਼ਵਾਸ ਦੇ ਰਹੇ ਨੇ ਕੇਂਦਰ ਦੇ ਪੱਖਪਾਤੀ ਰਵੱਈਏ ਦਾ ਮੁਕਾਬਲਾ ਕਰਨ ਲਈ 'ਆਪ' ਨੂੰ ਸਾਰੀਆਂ 13 ਲੋਕ ਸਭਾ ਸੀਟਾਂ ਜਿਤਾ ਕੇ ਭਗਵੰਤ ਮਾਨ ਦੇ ਹੱਥ ਮਜ਼ਬੂਤ ਕਰਨ ਦੀ ਲੋਕਾਂ ਨੂੰ ਅਪੀਲ ਵਿਦਿਆਰਥੀ ਮਿਸਾਲੀ ਤਬਦੀਲੀ ਦੇ ਗਵਾਹ ਬਣੇ ਕਿਉਂਕਿ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਹੁਣ ਸਰਕਾਰੀ ਸਕੂਲਾਂ ਵਿੱਚ ਹੋ ਰਹੇ ਨੇ ਦਾਖ਼ਲਃ ਮੁੱਖ ਮੰਤਰੀ ਪੰਜਾਬ ਸਰਕਾਰ ਆਮ ਆਦਮੀ ਨੂੰ ਲਾਭ ਪਹੁੰਚਾਉਣ ਲਈ ਕੰਮ ਦੀ ਰਾਜਨੀਤੀ ਕਰ ਰਹੀ ਹੈ ਆਮ ਆਦਮੀ ਨੂੰ ਭਾਰਤੀ ਰਾਜਨੀਤੀ ਦੇ ਕੇਂਦਰ ਵਿੱਚ ਲਿਆਉਣ ਲਈ ਅਰਵਿੰਦ ਕੇਜਰੀਵਾਲ ਦੀ ਸ਼ਲਾਘਾ ਲੁਧਿਆਣਾ, 3 ਮਾਰਚ ਵਿਦਿਆਰਥੀਆਂ ਦੀ ਮਿਆਰੀ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਉਣ ਲਈ ਆਪਣੀ ਮੁਹਿੰਮ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ 13 ਨਵੇਂ ਸਕੂਲ ਆਫ਼ ਐਮੀਨੈਂਸ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਸਿੱਖਿਆ ਕ੍ਰਾਂਤੀ ਨੇ ਪੰਜਾਬ ਵਿੱਚ ਇਕ ਹੋਰ ਮੀਲ ਦਾ ਪੱਥਰ ਹਾਸਲ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਸਕੂਲਾਂ ਦੀ ਉਸਾਰੀ ਕਰ ਕੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਦੇ ਸੁਪਨਿਆਂ ਨੂੰ ਉਡਾਣ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਤੋਂ ਬਾਅਦ ਹੁਣ ਪੰਜਾਬ ਵਿੱਚ ਸਿੱਖਿਆ ਦੇ ਖੇਤਰ ਵਿੱਚ ਵੱਡੀ ਕ੍ਰਾਂਤੀ ਦੇਖਣ ਨੂੰ ਮਿਲ ਰਹੀ ਹੈ ਅਤੇ ਇਹ ਸਕੂਲ ਉਸੇ ਦਾ ਝਲਕਾਰਾ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮਹੱਤਵਪੂਰਨ ਮੌਕਾ ਹੈ ਅਤੇ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇਸ਼ ਦਾ ਮੋਹਰੀ ਸੂਬਾ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀ ਇਹ ਪਹਿਲਕਦਮੀ ਖ਼ਾਸ ਕਰ ਕੇ ਗਰੀਬ ਅਤੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਦੀ ਮਿਆਰੀ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਇਨ੍ਹਾਂ ਸਕੂਲਾਂ ਦੇ ਵਿਦਿਆਰਥੀ ਹਰ ਖੇਤਰ ਵਿੱਚ ਮੱਲਾਂ ਮਾਰ ਕੇ ਸੂਬੇ ਦਾ ਨਾਂ ਰੌਸ਼ਨ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਉਪਰਾਲੇ ਨਾਲ ਵਿਦਿਆਰਥੀਆਂ ਦੀ ਕਿਸਮਤ ਪਲਟਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਸਿੱਖਿਆ ਦੇ ਖੇਤਰ ਵਿੱਚ ਮਿਸਾਲੀ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ ਕਿਉਂਕਿ ਹੁਣ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਲੈ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੂਲ ਤਾਂ ਸਿਰਫ਼ ਸ਼ੁਰੂਆਤ ਹੈ ਕਿਉਂਕਿ ਗਰੀਬ ਵਿਦਿਆਰਥੀਆਂ ਦੀ ਭਲਾਈ ਲਈ ਅਜਿਹੇ ਹੋਰ ਸਕੂਲ ਖੋਲ੍ਹੇ ਜਾਣਗੇ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਸਕੂਲ ਆਧੁਨਿਕ ਸਮੇਂ ਦੇ ਮੰਦਰ ਹੋਣਗੇ, ਜੋ ਵਿਦਿਆਰਥੀਆਂ ਦੇ ਜੀਵਨ ਵਿੱਚ ਗੁਣਾਤਮਕ ਤਬਦੀਲੀ ਲਿਆਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਿੱਜੀ ਖੇਤਰ ਵਿੱਚ ਸ਼ਾਇਦ ਹੀ ਕੋਈ ਅਜਿਹਾ ਸਕੂਲ ਹੋਵੇ, ਜਿਸ ਵਿੱਚ ਖੇਡ ਮੈਦਾਨ, ਲਾਅਨ ਟੈਨਿਸ, ਸਵੀਮਿੰਗ ਪੂਲ, ਲੈਬਾਰਟਰੀਆਂ ਅਤੇ ਹੋਰ ਸਹੂਲਤਾਂ ਉਪਲਬਧ ਹੋਣ। ਮੁੱਖ ਮੰਤਰੀ ਨੇ ਕਿਹਾ ਕਿ ਇਹ ਮਾਡਲ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਦੀ ਸਹੂਲਤ ਲਈ ਦਿੱਲੀ ਵਿੱਚ ਸ਼ੁਰੂ ਕੀਤਾ ਗਿਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਉਨ੍ਹਾਂ ਮਾਪਿਆਂ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਆਪਣੇ ਬੱਚੇ ਪ੍ਰਾਈਵੇਟ ਸਕੂਲਾਂ ਤੋਂ ਹਟਾ ਕੇ ਇਨ੍ਹਾਂ ਸਕੂਲਾਂ ਵਿੱਚ ਦਾਖਲ ਕਰਵਾਏ ਹਨ। ਉਨ੍ਹਾਂ ਕਿਹਾ ਕਿ ਉਹ ਸੂਬੇ ਅਤੇ ਲੋਕਾਂ ਦੀ ਸੇਵਾ ਕਰਨ ਲਈ ਵੰਡ ਪਾਊ ਰਾਜਨੀਤੀ ਦੀ ਥਾਂ ‘ਕੰਮ ਦੀ ਸਿਆਸਤ’ ਦੇ ਸਿਧਾਂਤ ‘ਤੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਵਿਦਿਆਰਥੀਆਂ ਨੂੰ ਜੀਵਨ ਵਿੱਚ ਸਫ਼ਲ ਹੋਣ ਲਈ ਨੀਟ ਅਤੇ ਜੇ.ਈ.ਈ. ਦੀ ਸਿਖਲਾਈ ਦਿੱਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੱਲ੍ਹ ਸੂਬੇ ਵਿੱਚ 165 ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਸਨ ਅਤੇ ਅੱਜ ਇਹ ਸਕੂਲ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਲੋਕਾਂ ਦੇ ਲੁੱਟੇ ਗਏ ਪੈਸੇ ਦੀ ਭਰਪਾਈ ਕੀਤੀ ਜਾ ਰਹੀ ਹੈ ਅਤੇ ਆਮ ਲੋਕਾਂ ਦੀ ਭਲਾਈ ਲਈ ਇਸ ਦੀ ਸੁਚੱਜੀ ਵਰਤੋਂ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਨੂੰ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖਿਆ ਜਾਵੇਗਾ ਅਤੇ ਉਦਯੋਗਿਕ ਸ਼ਹਿਰ ਵਜੋਂ ਲੁਧਿਆਣਾ ਦੀ ਪੁਰਾਣੀ ਸ਼ਾਨ ਬਹਾਲ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਆਮ ਲੋਕਾਂ ਨੂੰ ਭਾਰਤੀ ਸਿਆਸਤ ਦੇ ਕੇਂਦਰ ਵਿੱਚ ਲਿਆਉਣ ਦਾ ਸਿਹਰਾ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ, ਜਿਨ੍ਹਾਂ ਨੇ ਪਾਰਟੀਆਂ ਨੂੰ ਲੋਕਾਂ ਦੀ ਲੋੜ ਅਨੁਸਾਰ ਆਪਣੇ ਏਜੰਡੇ ਬਦਲਣ ਲਈ ਮਜਬੂਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸੰਕਲਪ ਪੱਤਰਾਂ ਜਾਂ ਚੋਣ ਮਨੋਰਥ ਪੱਤਰਾਂ ਦੀ ਥਾਂ ਹੁਣ ਸਿਆਸੀ ਪਾਰਟੀਆਂ ਲੋਕਾਂ ਨੂੰ ਭਲਾਈ ਦੀਆਂ ਗਰੰਟੀਆਂ ਦੇ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਨੇ ਫੁੱਟ ਪਾਊ ਰਾਜਨੀਤੀ ਨੂੰ ਨਕਾਰ ਕੇ ਕਦਰਾਂ-ਕੀਮਤਾਂ 'ਤੇ ਆਧਾਰਤ ਰਾਜਨੀਤੀ ਸ਼ੁਰੂ ਕਰ ਕੇ ਸਿਆਸਤ 'ਚ ਬਦਲਾਅ ਲਿਆਂਦਾ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਹ ਸਕੂਲ ਲੋਕਾਂ ਨੂੰ ਸਮਰਪਿਤ ਕਰਨ ਦੇ ਪਵਿੱਤਰ ਮੌਕੇ 'ਤੇ ਸ਼ਾਮਲ ਹੋਣਾ ਬਹੁਤ ਖ਼ੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਪਹਿਲੀ ਨਜ਼ਰ 'ਚ ਕੋਈ ਸੋਚ ਵੀ ਨਹੀਂ ਸਕਦਾ ਕਿ ਇਹ ਕੋਈ ਸਰਕਾਰੀ ਸਕੂਲ ਹੈ, ਜੇ ਪ੍ਰਾਈਵੇਟ ਸਕੂਲ ਇਸ ਪੱਧਰ 'ਤੇ ਆਉਂਦੇ ਤਾਂ ਭਾਰੀ ਫੀਸਾਂ ਵਸੂਲਦੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਸਕੂਲ ਇਹ ਯਕੀਨੀ ਬਣਾਏਗਾ ਕਿ ਕਮਜ਼ੋਰ ਅਤੇ ਪਛੜੇ ਵਰਗ ਦੇ ਵਿਦਿਆਰਥੀ ਜੀਵਨ ਵਿੱਚ ਉੱਚ ਮੁਕਾਮ ਹਾਸਲ ਕਰਨ ਅਤੇ ਆਪਣੀ ਕਿਸਮਤ ਆਪ ਲਿਖਣ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਵਿੱਚ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਆਤਮ ਵਿਸ਼ਵਾਸ ਪੈਦਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਹੁਣ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹੇ-ਲਿਖੇ ਸਾਥੀਆਂ ਨਾਲ ਮੁਕਾਬਲਾ ਕਰਨ ਦਾ ਮੌਕਾ ਮਿਲ ਰਿਹਾ ਹੈ ਕਿਉਂਕਿ ਇਨ੍ਹਾਂ ਸਕੂਲਾਂ ਵਿੱਚ ਵਧੀਆ ਸਿੱਖਿਆ ਉਪਲਬਧ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ ਸਾਲ ਇਕ ਲੱਖ ਵਿਦਿਆਰਥੀਆਂ ਨੇ ਸਕੂਲ ਆਫ ਐਮੀਨੈਂਸ ਵਿਚ ਦਾਖ਼ਲੇ ਲਈ ਅਪਲਾਈ ਕੀਤਾ ਸੀ, ਜਿਸ ਵਿਚੋਂ 8200 ਵਿਦਿਆਰਥੀ ਦਾਖ਼ਲ ਹੋਏ ਸਨ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਤੋਂ ਪਹਿਲਾਂ ਕਿਸੇ ਵੀ ਮੁੱਖ ਮੰਤਰੀ ਨੇ ਕਦੇ ਵੀ ਸਿੱਖਿਆ ਅਤੇ ਸਿਹਤ ਸੰਸਥਾਵਾਂ ਦਾ ਗੇੜਾ ਨਹੀਂ ਮਾਰਿਆ। ਉਨ੍ਹਾਂ ਸਿੱਖਿਆ ਨੂੰ ਸਫ਼ਲਤਾ ਅਤੇ ਖ਼ੁਸ਼ਹਾਲੀ ਦੀ ਕੁੰਜੀ ਦੱਸਦਿਆਂ ਕਿਹਾ ਕਿ ਇਹ ਸਕੂਲ ਗਰੀਬ ਲੋਕਾਂ ਦੀ ਤਰੱਕੀ ਅਤੇ ਵਿਕਾਸ ਦੇ ਮੋਹਰੀ ਸਾਬਤ ਹੋਣਗੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸੂਬੇ ਦੇ ਲੋਕਾਂ ਦੇ ਹਿੱਤਾਂ ਦੇ ਰਾਖੇ ਹਨ ਅਤੇ ਸਮੇਂ ਦੀ ਲੋੜ ਹੈ ਕਿ ਉਨ੍ਹਾਂ ਦੇ ਹੱਥ ਮਜ਼ਬੂਤ ਕੀਤੇ ਜਾਣ ਤਾਂ ਜੋ ਉਹ ਕੇਂਦਰ ਦੇ ਦਮਨਕਾਰੀ ਅਤੇ ਪੰਜਾਬ ਵਿਰੋਧੀ ਪੈਂਤੜੇ ਦਾ ਡਟ ਕੇ ਮੁਕਾਬਲਾ ਕਰ ਸਕਣ। ਦਿੱਲੀ ਦੇ ਮੁੱਖ ਮੰਤਰੀ ਨੇ ਸੂਬੇ ਦੇ ਕਰੀਬ ਅੱਠ ਹਜ਼ਾਰ ਕਰੋੜ ਰੁਪਏ ਦੇ ਫੰਡਾਂ ਨੂੰ ਰੋਕਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਨ੍ਹਾਂ ਫੰਡਾਂ ਦੀ ਵਰਤੋਂ ਸੂਬੇ ਦੇ ਵਿਕਾਸ ਲਈ ਕੀਤੀ ਜਾ ਸਕਦੀ ਸੀ। ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਪਿਛਲੇ ਦੋ ਸਾਲਾਂ ਵਿੱਚ ਸੂਬੇ ਵਿੱਚ ਬੇਮਿਸਾਲ ਕੰਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕ ਸਭਾ ਦੀਆਂ ਸਾਰੀਆਂ 13 ਸੀਟਾਂ ਆਮ ਆਦਮੀ ਪਾਰਟੀ ਨੂੰ ਜਿਤਾ ਕੇ ਭਗਵੰਤ ਸਿੰਘ ਮਾਨ ਦੇ ਹੱਥ ਮਜ਼ਬੂਤ ਕੀਤੇ ਜਾਣੇ ਚਾਹੀਦੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਨਾਲ ਪੰਜਾਬ ਦੇ ਮੁੱਖ ਮੰਤਰੀ ਨੂੰ ਕੇਂਦਰ ਸਰਕਾਰ ਦੀਆਂ ਪੱਖਪਾਤੀ ਨੀਤੀਆਂ ਵਿਰੁੱਧ ਲੜਨ ਲਈ ਨਵਾਂ ਜੋਸ਼ ਮਿਲੇਗਾ। ਜ਼ਿਕਰਯੋਗ ਹੈ ਕਿ ਦੋਵਾਂ ਮੁੱਖ ਮੰਤਰੀਆਂ ਨੇ ਲੁਧਿਆਣਾ, ਆਦਮਪੁਰ (ਜਲੰਧਰ), ਮਾਲ ਮੰਡੀ, ਮਾਲ ਰੋਡ ਅਤੇ ਜੰਡਿਆਲਾ ਗੁਰੂ ਅੰਮ੍ਰਿਤਸਰ, ਪਰਸਰਾਮ ਨਗਰ ਅਤੇ ਰਾਮ ਨਗਰ ਬਠਿੰਡਾ, ਅਮਲੋਹ ਫਤਹਿਗੜ੍ਹ ਸਾਹਿਬ, ਜਲਾਲਾਬਾਦ ਪੱਛਮੀ ਅਤੇ ਅਰਨੀਵਾਲਾ, ਫਾਜ਼ਿਲਕਾ ਵਿਖੇ ਸ਼ੇਖ ਸੁਭਾਨ, ਫਗਵਾੜਾ (ਕਪੂਰਥਲਾ), ਫੇਜ਼ 11 ਐਸ.ਏ.ਐਸ ਨਗਰ (ਮੁਹਾਲੀ) ਅਤੇ ਤਰਨ ਤਾਰਨ ਦੇ ਖਡੂਰ ਸਾਹਿਬ ਵਿਖੇ ਬਣੇ 13 ਸਕੂਲ ਲੋਕਾਂ ਨੂੰ ਸਮਰਪਿਤ ਕੀਤੇ। ਉਨ੍ਹਾਂ ਇੰਦਰਾਪੁਰੀ ਵਿਖੇ ਸਕੂਲ ਦੀ ਨਵੀਂ ਬਣੀ ਇਮਾਰਤ ਦਾ ਵੀ ਦੌਰਾ ਕੀਤਾ ਅਤੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਕੀਤਾ।

Punjab Bani 03 March,2024
ਉੱਦਮੀਆਂ ਨੇ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਕੀਤੇ ਲੋਕ ਪੱਖੀ ਉਪਰਾਲਿਆਂ ਦੀ ਕੀਤੀ ਸ਼ਲਾਘਾ

ਉੱਦਮੀਆਂ ਨੇ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਕੀਤੇ ਲੋਕ ਪੱਖੀ ਉਪਰਾਲਿਆਂ ਦੀ ਕੀਤੀ ਸ਼ਲਾਘਾ ਲੁਧਿਆਣਾ, 3 ਮਾਰਚ: ਪੰਜਾਬ ਸਰਕਾਰ ਵੱਲੋਂ ਪੰਜਾਬ ਅਤੇ ਇਥੋਂ ਦੇ ਲੋਕਾਂ ਦੇ ਵਿਕਾਸ ਲਈ ਨਿਸ-ਦਿਨ ਕੀਤੇ ਜਾ ਰਹੇ ਅਸੀਮ ਤੇ ਮਹੱਤਪੂਰਨ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਉੱਦਮੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਪੰਜਾਬ ਅਤੇ ਪੰਜਾਬੀਆਂ ਦੇ ਚੰਗੇਰੇ ਭਵਿੱਖ ਲਈ ਨਵੀਂ ਉਮੀਦ ਜਗਾਈ ਹੈ। ਪੰਜਾਬ ਸਰਕਾਰ ਦੇ ਕੰਮਕਾਜ ਦੀ ਸ਼ਲਾਘਾ ਕਰਦਿਆਂ ਫੁਟਵੀਅਰ ਐਸੋਸੀਏਸ਼ਨ ਦੇ ਵਰੁਣ ਜੈਰਥ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਓ.ਟੀ.ਐਸ ਸਕੀਮ ਦੀ ਸਮਾਂ ਸੀਮਾ ਦੋ ਮਹੀਨੇ ਵਧਾਏ ਜਾਣ ਵਾਲੀ ਮੰਗ ਨੂੰ ਤੁਰੰਤ ਪ੍ਰਵਾਨ ਕਰਨ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ। ਇਹ ਸਮਾਂ ਸੀਮਾ ਪਹਿਲੋਂ 15 ਮਾਰਚ ਨੂੰ ਖ਼ਤਮ ਹੋ ਰਹੀ ਸੀ, ਜੋ ਹੁਣ 15 ਮਈ ਤੱਕ ਵਧਾ ਦਿੱਤੀ ਗਈ ਹੈ। ਕੁੱਕੂ ਐਕਸਪੋਰਟਸ ਦੇ ਦਿਨੇਸ਼ ਪੁਰੀ ਨੇ ਮਾਨ ਸਰਕਾਰ ਦੇ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਵਰਗੇ ਨੇਕ ਤੇ ਸੁਚੱਜੇ ਉਪਰਾਲੇ ਦੀ ਸ਼ਲਾਘਾ ਕੀਤੀ ਕਿਉਂਕਿ ਉਨ੍ਹਾਂ ਨੂੰ ਮਹਿਜ਼ ਅੱਧੇ ਘੰਟੇ ਵਿੱਚ ਹੀ ਆਪਣੇ ਘਰ ਨੇੜਲੇ ਕੈਂਪਾਂ ਤੋਂ ਆਪਣੇ ਪੁੱਤਰ ਦਾ ਜਨਮ ਸਰਟੀਫਿਕੇਟ ਪ੍ਰਾਪਤ ਹੋ ਗਿਆ ਸੀ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਚੀਨ ਤੋਂ ਘੱਟ ਕੀਮਤ ’ਤੇ ਦਰਾਮਦ ਕੀਤੇ ਜਾ ਰਹੇ ਕੱਪੜੇ (ਫੈਬਰਿਕ) ’ਤੇ ਰੋਕ ਲਗਾਉਣ ਦੀ ਵੀ ਅਪੀਲ ਕੀਤੀ, ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇਸ ਸਬੰਧ ਵਿੱਚ ਜਲਦ ਹੀ ਕੇਂਦਰ ਸਰਕਾਰ ਕੋਲ ਮੁੱਦਾ ਉਠਾਉਣਗੇ। ਬਾਬਾ ਚਿਕਨ ਤੋਂ ਹਰਮੀਕ ਸਿੰਘ ਨੇ ‘ਮੇਰਾ ਬਿੱਲ, ਮੇਰਾ ਅਧਿਕਾਰ’ ਐਪ ਦੀ ਸ਼ਲਾਘਾ ਕੀਤੀ, ਕਿਉਂ ਜੋ ਹੁਣ ਇਸ ਨੇ ਟੈਕਸਦਾਤਾਵਾਂ ਨੂੰ ਸਹੀ ਤੇ ਸੁਚੱਜਾ ਮੰਚ ਪ੍ਰਦਾਨ ਕੀਤਾ ਹੈ। ਟੈਕਸ ਨਾ ਭਰਨ ਵਾਲਿਆਂ ਨੇ ਵੀ ਟੈਕਸ ਭਰਨਾ ਸ਼ੁਰੂ ਕਰ ਦਿੱਤਾ ਹੈ ਕਿਉਂਕਿ ਇਹ ਐਪ ਜਾਅਲੀ ਬਿੱਲਾਂ ਦੀ ਬੜੀ ਆਸਾਨੀ ਨਾਲ ਜਾਂਚ ਕਰ ਲੈਂਦੀ ਹੈ। ਧਰਤੀ ਹੇਠਲੇ ਪਾਣੀ ਨੂੰ ਬਚਾਉਣ ਸਬੰਧੀ ਬੇਨਤੀ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਸਤਹੀ ਪਾਣੀ ਨੂੰ ਖੇਤਾਂ ਤੱਕ ਪਹੁੰਚਾਉਣ ਦੀ ਸਹੂਲਤ ਦੇਣ ਤੋਂ ਇਲਾਵਾ ਜਲਦ ਹੀ ਉਦਯੋਗਿਕ ਯੂਨਿਟ ਨੂੰ ਵੀ ਨਹਿਰੀ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਲੁਧਿਆਣਾ ਵਿੱਚ ਜਲਦ ਹੀ 24*7 ਸਿੱਧਵਾਂ ਨਹਿਰ ਅਧਾਰਤ ਸਤਹੀ ਜਲ ਸਪਲਾਈ ਪ੍ਰੋਜੈਕਟ ਸ਼ੁਰੂ ਕੀਤਾ ਜਾਵੇਗਾ। ਇੱਕ ਟਿਸ਼ੂ ਨਿਰਮਾਤਾ ਤਲਵਿੰਦਰ ਕੁਮਾਰ ਨੇ ਵੀ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕਰਨ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੋਰਾਹਾ ਅਤੇ ਖੰਨਾ ਵਿਖੇ ਸੀ.ਸੀ.ਟੀ.ਵੀ. ਲਗਾਏ ਜਾਣ ਦੀ ਉਨ੍ਹਾਂ ਦੀ ਮੰਗ ਨੂੰ ਤੁਰੰਤ ਸਵੀਕਾਰ ਕਰ ਲਿਆ। ਇੰਟੀਗ੍ਰੇਟਿਡ ਟੈਕਸਟਾਈਲ ਐਂਡ ਨਿਟਵੇਅਰਜ਼ ਤੋਂ ਰਾਜੇਸ਼ ਗੁਪਤਾ ਨੇ ਸਮੇਂ ਸਿਰ ਰਿਫੰਡ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੂੰਜੀਗਤ ਵਸਤਾਂ ’ਤੇ ਅਦਾ ਕੀਤੇ ਟੈਕਸ ’ਚ ਰਾਹਤ ਦੇਣ ਦਾ ਮੁੱਦਾ ਜੀ.ਐੱਸ.ਟੀ. ਕੌਂਸਲ ਕੋਲ ਉਠਾਉਣ ਦਾ ਵੀ ਭਰੋਸਾ ਦਿੱਤਾ । ਸਮਾਲ ਸਕੇਲ ਟੈਕਸਟਾਈਲ ਐਸੋਸੀਏਸ਼ਨ ਦੇ ਪ੍ਰਧਾਨ ਰਜਿੰਦਰ ਸਿੰਘ ਨੇ ‘ਪੀ.ਪੀ. ਸਾਂਝ’ ਐਪ ਨੂੰ ਲਾਂਚ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਕਿਉਂਕਿ ਇਸ ਨੇ ਮਜ਼ਦੂਰਾਂ ਦੀ ਤੁਰੰਤ ਤਸਦੀਕ ਨੂੰ ਯਕੀਨੀ ਬਣਾਇਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰੀ ਵਿਭਾਗਾਂ ਖਾਸ ਕਰਕੇ ਪੀ.ਪੀ.ਸੀ.ਬੀ. ਨੂੰ ਜਮ੍ਹਾਂ ਕਰਵਾਏ ਸਾਰੇ ਐਨ.ਓ.ਸੀ. ਅਤੇ ਹੋਰ ਦਸਤਾਵੇਜ਼ਾਂ ਨੂੰ ਉਸੇ ਦਿਨ ਕਲੀਅਰ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਪਲਾਸਟਿਕ ਮੈਨੂਫੈਕਚਰਰਜ਼ ਐਂਡ ਟਰੇਡਰਜ਼ ਐਸੋਸੀਏਸ਼ਨ ਦੇ ਰਾਜੀਵ ਜੈਨ ਨੇ ਪੰਜਾਬ ਵਿੱਚ 120 ਮਾਈਕਰੋਨ ਦੇ ਪਲਾਸਟਿਕ ਬੈਗ ਤੋਂ ਪਾਬੰਦੀ ਹਟਾਏ ਜਾਣ ਲਈ ਮਦਦ ਮੰਗੀ, ਜਿਸ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਲਦ ਹੀ ਸਬੰਧਤ ਐਕਟ ਵਿੱਚ ਲੋੜੀਂਦੀ ਸੋਧ ਕਰ ਦਿੱਤੀ ਜਾਵੇਗੀ। ਮਧੂ ਮੱਖੀ ਪਾਲਕ, ਗੋਬਿੰਦਰ ਸਿੰਘ ਨੇ ਨਿਵੇਸ਼ ਪੰਜਾਬ ਸਕੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਸ ਨੂੰ ਮਧੂ ਮੱਖੀ ਪਾਲਣ ਯੂਨਿਟ ਸਥਾਪਿਤ ਕਰਨ ਲਈ 17.5 ਲੱਖ ਰੁਪਏ ਦੀ ਸਬਸਿਡੀ ਮਿਲੀ ਹੈ। ਉਸ ਨੇ ਹੋਰ ਨਿਵੇਸ਼ਕਾਂ ਨੂੰ ਵੀ ਇਨਵੈਸਟ ਪੰਜਾਬ ਅਧੀਨ ਵੱਖ-ਵੱਖ ਸਕੀਮਾਂ ਦਾ ਲਾਭ ਲੈਣ ਦੀ ਅਪੀਲ ਕੀਤੀ। ਇੱਕ ਹੋਰ ਵਪਾਰੀ ਸੁਰੇਸ਼ ਧੀਰ ਨੇ ਵਪਾਰੀ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਲਟਕਦੀਆਂ ਤਾਰਾਂ ਦਾ ਮਸਲਾ ਪਹਿਲਾਂ ਹੀ ਹੱਲ ਕੀਤਾ ਜਾ ਰਿਹਾ ਹੈ, ਜੋ ਪਿਛਲੇ ਕਈ ਦਹਾਕਿਆਂ ਤੋਂ ਲੰਬਿਤ ਸੀ।

Punjab Bani 03 March,2024
ਲੁਧਿਆਣਾ ਵਿਖੇ ਸਰਕਾਰ-ਵਪਾਰ ਮਿਲਣੀ ਦੌਰਾਨ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਉਦਯੋਗਪਤੀਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ

ਲੁਧਿਆਣਾ ਵਿਖੇ ਸਰਕਾਰ-ਵਪਾਰ ਮਿਲਣੀ ਦੌਰਾਨ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਉਦਯੋਗਪਤੀਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ ਕੇਜਰੀਵਾਲ ਵੱਲੋਂ ਪੰਜਾਬ ਵਿਰੋਧੀ ਮਾਨਸਿਕਤਾ ਲਈ ਕੇਂਦਰ ਦੀ ਨਿੰਦਾ ਕੇਂਦਰ ਸਰਕਾਰ ਨੇ ਸੂਬੇ ਦੀਆਂ ਝਾਕੀਆਂ ਨੂੰ ਰੱਦ ਕਰ ਕੇ ਪੰਜਾਬੀਆਂ ਦਾ ਅਪਮਾਨ ਕੀਤਾ ਕੇਂਦਰ ਗੈਰ-ਭਾਜਪਾ ਰਾਜਾਂ ਨੂੰ ਲੋਕਾਂ ਦੀ ਭਲਾਈ ਲਈ ਕੰਮ ਨਹੀਂ ਕਰਨ ਦੇ ਰਿਹਾ ਮੁੱਖ ਮੰਤਰੀ ਨੇ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਦੱਸਿਆ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਣਥੱਕ ਯਤਨ ਕਰ ਰਹੀ ਪੰਜਾਬ ਦੀ ਕਾਨੂੰਨ ਵਿਵਸਥਾ ਦੇਸ਼ ਭਰ ਵਿੱਚੋਂ ਸਭ ਤੋਂ ਬਿਹਤਰ; ਪੰਜਾਬ ਵਿੱਚ ਨਿਵੇਸ਼ ਲਈ ਵੱਡੇ ਪੱਧਰ ‘ਤੇ ਆ ਰਹੇ ਹਨ ਉਦਯੋਗ ਲੁਧਿਆਣਾ, 3 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇਥੇ ਸਰਕਾਰ-ਵਪਾਰ ਮਿਲਣੀ ਦੌਰਾਨ ਉਦਯੋਗਪਤੀਆਂ ਅਤੇ ਵਪਾਰੀਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੁਹਰਾਇਆ ਕਿ ਸਰਕਾਰ-ਵਪਾਰ ਮਿਲਣੀ ਦੇ ਰੂਪ ਵਿੱਚ ਆਪਣੀ ਕਿਸਮ ਦੀ ਇਸ ਪਹਿਲੀ ਪਹਿਲਕਦਮੀ ਦਾ ਉਦੇਸ਼ ਵਪਾਰਕ ਭਾਈਚਾਰੇ ਦੀ ਭਲਾਈ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇ ਕੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਵੱਲ ਇਕ ਠੋਸ ਕਦਮ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀ ਆਰਥਿਕਤਾ ਵਿੱਚ ਉਦਯੋਗ ਅਤੇ ਵਪਾਰ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਇਹ ਹਰੇਕ ਸੂਬੇ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ, ਜਿਸ ਲਈ ਇਸ ਨੂੰ ਹੁਲਾਰਾ ਦੇਣਾ ਲਾਜ਼ਮੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਵਿਕਾਸ ਨੂੰ ਹੁਲਾਰਾ ਦੇ ਕੇ ਸੂਬੇ ਦੀ ਨੁਹਾਰ ਬਦਲਣ ਲਈ ਅਣਥੱਕ ਮਿਹਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਘਟੀਏ ਦਰਜੇ ਦੀ ਰਾਜਨੀਤੀ ਦੀ ਬਜਾਏ ‘ਕੰਮ ਦੀ ਰਾਜਨੀਤੀ’ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹਾ ਬਹੁਤ ਪਹਿਲਾਂ ਹੋ ਜਾਣਾ ਚਾਹੀਦਾ ਸੀ ਤਾਂ ਜੋ ਲੋਕਾਂ ਨੂੰ ਇਸ ਦਾ ਲਾਭ ਮਿਲ ਸਕਦਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਹੁਣ ਤੱਕ ਟਾਟਾ ਸਟੀਲ, ਸਨਾਤਨ ਟੈਕਸਟਾਈਲ ਅਤੇ ਹੋਰ ਪ੍ਰਮੁੱਖ ਕੰਪਨੀਆਂ ਵੱਲੋਂ 70,000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ, ਜੋ ਹੋਰ ਕੰਪਨੀਆਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਥਾਨਕ ਉਦਯੋਗਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਉਹ ਸੂਬੇ ਦੇ ਅਸਲ ਬ੍ਰਾਂਡ ਅੰਬੈਸਡਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਇਹ ਕੰਪਨੀਆਂ ਸੂਬੇ ਵਿੱਚ ਆਪਣੇ ਕਾਰੋਬਾਰ ਦਾ ਵਿਸਥਾਰ ਕਰਨ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਭਰ ਵਿੱਚੋਂ ਸੂਬੇ ‘ਚ ਅਮਨ-ਕਾਨੂੰਨ ਦੀ ਸਥਿਤੀ ਸਭ ਤੋਂ ਵਧੀਆ ਹੈ, ਜਿਸ ਕਾਰਨ ਵੱਡੇ ਪੱਧਰ ‘ਤੇ ਉਦਯੋਗ ਸੂਬੇ ਵਿੱਚ ਨਿਵੇਸ਼ ਲਈ ਆ ਰਹੇ ਹਨ।। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਪਿਛਲੀਆਂ ਸਰਕਾਰਾਂ ਵੇਲੇ ਆਗੂ ਨਿਵੇਸ਼ ਲਈ ਆਉਣ ਵਾਲੇ ਉੱਦਮਾਂ ਵਿੱਚ ਹਿੱਸੇਦਾਰੀ ਮੰਗਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਸੱਤਾਧਾਰੀ ਪਰਿਵਾਰਾਂ ਨਾਲ ਸਮਝੌਤਿਆਂ 'ਤੇ ਦਸਤਖ਼ਤ ਕੀਤੇ ਜਾਂਦੇ ਸਨ ਪਰ ਹੁਣ ਸੂਬੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਇਹ ਸਮਝੌਤੇ ਕੀਤੇ ਜਾਂਦੇ ਹਨ। ਮੁੱਖ ਮੰਤਰੀ ਨੇ ਵਪਾਰੀਆਂ ਨੂੰ ਸੂਬੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਤਨ-ਮਨ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਸੂਬੇ ਦੀ ਆਰਥਿਕ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਲਈ ਇਸ ਕ੍ਰਾਂਤੀ ਵਿੱਚ ਹਿੱਸੇਦਾਰ ਬਣਨ ਦਾ ਸੱਦਾ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਫੋਕਲ ਪੁਆਇੰਟਾਂ ਅਤੇ ਐਸ.ਈ.ਜ਼ੈਡਜ਼ ਵਿੱਚ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਤੋਂ ਇਲਾਵਾ ਸਨਅਤੀ ਖੇਤਰਾਂ ਵਿੱਚ ਵਿਸ਼ੇਸ਼ ਪੁਲਿਸ ਚੌਕੀਆਂ ਸਥਾਪਤ ਕਰਕੇ ਸੁਰੱਖਿਆ ਯਕੀਨੀ ਬਣਾਉਣ ਦਾ ਖਾਕਾ ਤਿਆਰ ਕਰ ਲਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਉਹ ਦਿਨ ਚਲੇ ਗਏ ਹਨ ਜਦੋਂ ਉਦਯੋਗਾਂ ਅਤੇ ਵਪਾਰੀਆਂ ਨੂੰ ਬੇਵਜ੍ਹਾ ਪ੍ਰੇਸ਼ਾਨੀ ਝੱਲਣੀ ਪੈਂਦੀ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹੁਣ ਉਨ੍ਹਾਂ ਦੀ ਸਹੂਲਤ ਲਈ ਕੰਮ ਕਰੇਗੀ ਅਤੇ ਬੀਤੇ ਸਮਿਆਂ ਦੇ ਉਲਟ ਹੁਣ ਕੋਈ ਵੀ ਉਦਯੋਗਪਤੀਆਂ ਨੂੰ ਤੰਗ ਨਹੀਂ ਕਰੇਗਾ, ਸਗੋਂ ਸੂਬਾ ਸਰਕਾਰ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦਯੋਗਿਕ ਖੇਤਰ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕਿਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਮੌਜੂਦਾ ਉਦਯੋਗਿਕ ਇਕਾਈਆਂ ਦੀ ਸੁਰੱਖਿਆ ਤੋਂ ਇਲਾਵਾਂ ਇਨ੍ਹਾਂ ਇਕਾਈਆਂ ਦੇ ਵਿਸਤਾਰ ਅਤੇ ਉਤਸ਼ਾਹਿਤ ਕਰਨ ਕਰਨ ਲਈ ਠੋਸ ਉਪਰਾਲੇ ਕਰੇਗੀ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਨੇ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਉਦਯੋਗਾਂ ਨੇ ਵਿਸ਼ਵ ਭਰ ਵਿੱਚ ਆਪਣੀ ਪਛਾਣ ਬਣਾਈ ਹੈ ਅਤੇ ਸੂਬਾ ਸਰਕਾਰ ਇਨ੍ਹਾਂ ਦੇ ਹਿੱਤਾਂ ਦੀ ਰਾਖੀ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਪਹਿਲੀ ਵਾਰ 410 ਹਾਈ-ਟੈੱਕ ਵਾਹਨ ਪੰਜਾਬ ਪੁਲਿਸ ਦੇ ਸਟੇਸ਼ਨ ਹਾਊਸ ਅਫ਼ਸਰਾਂ (ਐੱਸ.ਐੱਚ.ਓਜ਼) ਨੂੰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਪਿਛਲੀਆਂ ਸਰਕਾਰਾਂ ਵੇਲੇ ਇਹੀ ਨਵੇਂ ਵਾਹਨ ਉੱਚ ਅਧਿਕਾਰੀਆਂ ਨੂੰ ਦਿੱਤੇ ਜਾਂਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਐਸ.ਐਚ.ਓਜ਼ ਪੰਜਾਬ ਪੁਲਿਸ ਦਾ ਅਸਲ ਚਿਹਰਾ ਹਨ ਕਿਉਂਕਿ ਉਹ ਸਿੱਧੇ ਤੌਰ 'ਤੇ ਲੋਕਾਂ ਨਾਲ ਜੁੜੇ ਹੋਏ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਕਦਮ ਨਾਲ ਉਦਯੋਗਪਤੀਆਂ ਨੂੰ ਬਹੁਤ ਫਾਇਦਾ ਹੋਵੇਗਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ‘ਤੇ ਕਾਬੂ ਪਾਉਣ ਦੇ ਨਾਲ-ਨਾਲ ਸੂਬੇ ਦੀਆਂ ਸੜਕਾਂ 'ਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਸੂਬਾ ਸਰਕਾਰ ਨੇ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪਣੀ ਕਿਸਮ ਦੀ ਇਹ ਪਹਿਲੀ ਵਿਸ਼ੇਸ਼ ਫੋਰਸ ਪੰਜਾਬ ਵਿੱਚ ਰੋਜ਼ਾਨਾ ਸੜਕ ਹਾਦਸਿਆਂ ਵਿੱਚ ਜਾਣ ਵਾਲੀਆਂ ਕੀਮਤੀ ਜਾਨਾਂ ਬਚਾਉਣ ਲਈ ਅਹਿਮ ਭੂਮਿਕਾ ਨਿਭਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੜਕ ਹਾਦਸਿਆਂ ਨੂੰ ਰੋਕਣ ਲਈ ਇਸ ਫੋਰਸ ਨੂੰ ਗਲਤ ਢੰਗ ਨਾਲ ਡਰਾਈਵਿੰਗ ਕਰਨ, ਸੜਕਾਂ 'ਤੇ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਹੋਰ ਕੰਮਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸ਼ੁਰੂਆਤੀ ਤੌਰ 'ਤੇ ਹਰ 30 ਕਿਲੋਮੀਟਰ ਦੇ ਘੇਰੇ ਵਿੱਚ ਅਤਿ-ਆਧੁਨਿਕ ਯੰਤਰਾਂ ਨਾਲ ਲੈਸ 129 ਵਾਹਨ ਸੜਕਾਂ 'ਤੇ ਤਾਇਨਾਤ ਕੀਤੇ ਗਏ ਹਨ ਅਤੇ ਇਨ੍ਹਾਂ ਵਾਹਨਾਂ ਵਿੱਚ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਐਮਰਜੈਂਸੀ ਇਲਾਜ ਮੁਹੱਈਆ ਕਰਵਾਉਣ ਲਈ ਸੰਪੂਰਨ ਮੈਡੀਕਲ ਕਿੱਟ ਦੀ ਸੁਵਿਧਾ ਵੀ ਉਪਲਬਧ ਹੈ। ਆਪਣੇ ਸੰਬੋਧਨ ਵਿੱਚ ਦਿੱਲੀ ਦੇ ਮੁੱਖ ਮੰਤਰੀ ਨੇ ਉਦਯੋਗਪਤੀਆਂ ਨੂੰ ਸੂਬਾ ਸਰਕਾਰ ਵੱਲੋਂ ਅਤਿ-ਆਧੁਨਿਕ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਨਾਲ ਲੈਸ ਨਵੇਂ ਸਕੂਲ ਆਫ਼ ਐਕਸੀਲੈਂਸ ਦਾ ਦੌਰਾ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸਕੂਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਕਾਨਵੈਂਟ ਤੋਂ ਪੜ੍ਹੇ ਵਿਦਿਆਰਥੀਆਂ ਦਾ ਮੁਕਾਬਲਾ ਕਰਨ ਵਿੱਚ ਮਦਦ ਕਰੇਗਾ ਤਾਂ ਜੋ ਉਹ ਜੀਵਨ ਵਿੱਚ ਹੋਰ ਅੱਗੇ ਵਧ ਸਕਣ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਕੂਲ ਦਾ ਇੱਕੋ ਦੌਰਾ ਉਦਯੋਗਪਤੀਆਂ ਨੂੰ ਇਹ ਸੋਚਣ ਲਈ ਮਜਬੂਰ ਕਰ ਦੇਵੇਗਾ ਕਿ ਉਨ੍ਹਾਂ ਨੂੰ ਵੀ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਭੇਜਣਾ ਚਾਹੀਦਾ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਣਥੱਕ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਲਾਈ ਦੇ ਮੱਦੇਨਜ਼ਰ ਸ਼ਨਿਚਰਵਾਰ ਨੂੰ 165 ਆਮ ਆਦਮੀ ਕਲੀਨਿਕ ਸਮਰਪਿਤ ਕੀਤੇ ਗਏ। ਉਨ੍ਹਾਂ ਕਿਹਾ ਕਿ ਪਿਛਲੇ 75 ਸਾਲਾਂ ਵਿੱਚ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਨ ਲਈ ਅਜਿਹਾ ਕੋਈ ਉਪਰਾਲਾ ਨਹੀਂ ਹੋਇਆ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹੁਣ ਸੂਬੇ ਵਿੱਚ 829 ਆਮ ਆਦਮੀ ਕਲੀਨਿਕ ਸੁਚਾਰੂ ਰੂਪ ਵਿੱਚ ਕੰਮ ਕਰ ਰਹੇ ਹਨ ਅਤੇ ਇਨ੍ਹਾਂ ਕਲੀਨਿਕਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਇੱਕ ਵੱਖਰੀ ਕਿਸਮ ਦੀ ਸਰਕਾਰ ਸੱਤਾ ਵਿੱਚ ਆਈ ਹੈ, ਜਿਸ ਨਾਲ ਹੁਣ ਸਰਕਾਰੀ ਅਦਾਰਿਆਂ ਦੀ ਨੁਹਾਰ ਹੀ ਬਦਲ ਜਾਵੇਗੀ। ਉਨ੍ਹਾਂ ਕਿਹਾ ਕਿ ਦਿੱਲੀ ਦੇ ਪੌਸ਼ ਇਲਾਕਿਆਂ ਵਿੱਚ ਵੀ ਲੋਕ ਮਿਆਰੀ ਸਿਹਤ ਸੇਵਾਵਾਂ ਪ੍ਰਾਪਤ ਕਰਨ ਲਈ ਮੁਹੱਲਾ ਕਲੀਨਿਕਾਂ ਦੀ ਮੰਗ ਕਰ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਕਲੀਨਿਕ ਲੋਕਾਂ ਨੂੰ ਮਿਆਰੀ ਤੇ ਵਧੀਆ ਇਲਾਜ ਪ੍ਰਦਾਨ ਕਰ ਰਹੇ ਹਨ, ਜਿਸ ਕਾਰਨ ਇੱਥੇ ਲੋਕਾਂ ਦੀ ਆਮਦ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇੱਕ ਪਾਸੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਅਤੇ ਦੂਜੇ ਪਾਸੇ ਸਰਕਾਰੀ ਹਸਪਤਾਲਾਂ ਨੂੰ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕਰਕੇ ਅਪਗ੍ਰੇਡ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ, ਜਿਸ ਲਈ ਉਦਯੋਗਿਕ ਖੇਤਰ ਵੱਡਾ ਅਧਾਰ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਦਯੋਗਿਕ ਖੇਤਰ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਨਜਿੱਠਿਆ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਨੌਕਰੀਆਂ ਪੈਦਾ ਹੋ ਸਕਣ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀ ਕਿਸੇ ਵੀ ਸਰਕਾਰ ਨੇ ਉਦਯੋਗਪਤੀਆਂ ਅਤੇ ਵਪਾਰੀਆਂ ਦੀ ਭਲਾਈ ਦੀ ਕਦੇ ਕੋਈ ਚਿੰਤਾ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਨਅਤਕਾਰਾਂ ਨੂੰ ਚੋਰ ਕਰਾਰ ਦਿੰਦੀਆਂ ਸਨ, ਪਰ ਇਹ ਸਰਕਾਰ ਉਦਯੋਗਪਤੀਆਂ ਨੂੰ ਸੂਬੇ ਦੀ ਸਮਾਜਿਕ ਆਰਥਿਕ ਤਰੱਕੀ ਵਿੱਚ ਬਰਾਬਰ ਦਾ ਭਾਈਵਾਲ ਬਣਾਉਣਾ ਚਾਹੁੰਦੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਪਿਛਲੀਆਂ ਸਰਕਾਰਾਂ ਵਾਂਗ ਲੁੱਟਣ ਦੀ ਬਜਾਏ ਵਪਾਰੀਆਂ ਅਤੇ ਉਦਯੋਗਪਤੀਆਂ ਦੀ ਸਹੂਲਤ ਲਈ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਇਨ੍ਹਾਂ ਮਿਲਣੀਆਂ ਨੂੰ ਸੂਬਾ ਸਰਕਾਰ ਅਤੇ ਵਪਾਰੀਆਂ ਦਰਮਿਆਨ ਬਿਹਤਰ ਤਾਲਮੇਲ ਲਈ ਸਮੇਂ ਦੀ ਮੰਗ ਦੱਸਿਆ। ਉਨ੍ਹਾਂ ਕਿਹਾ ਕਿ ਵਪਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਦਾ ਜਲਦ ਹੱਲ ਕਰਨਾ ਅਤੇ ਉਨ੍ਹਾਂ ਨੂੰ ਵੱਡੇ ਪੱਧਰ ’ਤੇ ਲਾਭ ਪਹੁੰਚਾਉਣਾ ਹੀ ਸਮੇਂ ਦੀ ਲੋੜ ਹੈ। ਅਰਵਿੰਦ ਕੇਜਰੀਵਾਲ ਨੇ ਗੈਰ-ਭਾਜਪਾ ਰਾਜਾਂ ਦੇ ਸੁਚਾਰੂ ਕੰਮਕਾਜ ਵਿੱਚ ਅੜਿੱਕਾ ਡਾਹੁਣ ਲਈ ਕੇਂਦਰ ਸਰਕਾਰ ਨੂੰ ਕਰੜੇ ਹੱਥੀਂ ਲਿਆ ਅਤੇ ਕਿਹਾ ਕਿ ਇਹ ਸਭ ਕੇਂਦਰ ਦਾ ਘਮੰਡੀ ਰਵੱਈੲਾ ਅਤੇ ਆਪਹੁਦਰੇਪਣ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਜਿਵੇਂ ਕੇਰਲਾ, ਪੱਛਮੀ ਬੰਗਾਲ, ਤੇਲੰਗਾਨਾ ਅਤੇ ਹੋਰ ਰਾਜਾਂ ਦੇ ਲੋਕਾਂ ਨੇ ਆਪਣੇ ਮੁੱਖ ਮੰਤਰੀਆਂ ਨੂੰ ਲੋਕ ਸਭਾ ਸੀਟਾਂ ਦੇ ਕੇ ਸ਼ਕਤੀ ਦਿੱਤੀ ਸੀ, ਉਸੇ ਤਰ੍ਹਾਂ ਹੁਣ ਸਮਾਂ ਆ ਗਿਆ ਹੈ ਕਿ ਭਗਵੰਤ ਸਿੰਘ ਮਾਨ ਨੂੰ ਸਾਰੀਆਂ ਲੋਕ ਸਭਾ ਸੀਟਾਂ ਜਿਤਾਈਆਂ ਜਾਣ। ਉਨ੍ਹਾਂ ਕਿਹਾ ਕਿ ਕੇਂਦਰ ਪੰਜਾਬ ਵਿਰੋਧੀ ਰਵੱਈਏ ਦਾ ਸ਼ਿਕਾਰ ਹੈ, ਇਸ ਲਈ ਕੇਂਦਰ ਨੂੰ ਸਬਕ ਸਿਖਾਉਣਾ ਜ਼ਰੂਰੀ ਹੈ, ਜਿਸ ਲਈ ਪੰਜਾਬੀਆਂ ਨੂੰ ਤਿਆਰੀ ਖਿੱਚ ਲੈਣੀ ਚਾਹੀਦੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਕੇਂਦਰ ਸਰਕਾਰ ਨੂੰ ਸੂਬੇ ਦੀ ਝਾਕੀ ਨੂੰ ਰੱਦ ਕਰਨ ਦੇ ਆਪਣੇ ਗੁਨਾਹ ਦੀ ਸਜ਼ਾ ਦਿੱਤੀ ਜਾਵੇ ਕਿਉਂਕਿ ਇਹ ਪੰਜਾਬ ਅਤੇ ਪੰਜਾਬੀਆਂ ਦਾ ਸਿੱਧਮ-ਸਿੱਧਾ ਅਪਮਾਨ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸ਼ਹੀਦਾਂ ਨੂੰ ਉਨ੍ਹਾਂ ਦੀਆਂ ਮਹਾਨ ਕੁਰਬਾਨੀਆਂ ਲਈ ਕੇਂਦਰ ਤੋਂ ਕਿਸੇ ਐਨ.ਓ.ਸੀ. ਦੀ ਲੋੜ ਨਹੀਂ ਹੈ।

Punjab Bani 03 March,2024
ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ 13 ਸਕੂਲ ਆਫ ਐਮੀਨੈਂਸ ਲੋਕਾਂ ਨੂੰ ਕੀਤੇ ਸਮਰਪਿਤ

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ 13 ਸਕੂਲ ਆਫ ਐਮੀਨੈਂਸ ਲੋਕਾਂ ਨੂੰ ਕੀਤੇ ਸਮਰਪਿਤ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਬਣਾ ਕੇ ਆਮ ਆਦਮੀ ਨੂੰ ਅਖ਼ਤਿਆਰ ਮੁਹੱਈਆ ਕਰਨ ਦਾ ਇਹ ਯਾਦਗਾਰੀ ਦਿਨਃ ਕੇਜਰੀਵਾਲ ਇਹ ਸਕੂਲ ਵਿਦਿਆਰਥੀਆਂ ਨੂੰ ਜੀਵਨ ਵਿੱਚ ਉੱਚ ਮੁਕਾਮ ਹਾਸਲ ਕਰਨ ਦਾ ਵਿਸ਼ਵਾਸ ਦੇ ਰਹੇ ਨੇ ਕੇਂਦਰ ਦੇ ਪੱਖਪਾਤੀ ਰਵੱਈਏ ਦਾ ਮੁਕਾਬਲਾ ਕਰਨ ਲਈ 'ਆਪ' ਨੂੰ ਸਾਰੀਆਂ 13 ਲੋਕ ਸਭਾ ਸੀਟਾਂ ਜਿਤਾ ਕੇ ਭਗਵੰਤ ਮਾਨ ਦੇ ਹੱਥ ਮਜ਼ਬੂਤ ਕਰਨ ਦੀ ਲੋਕਾਂ ਨੂੰ ਅਪੀਲ ਵਿਦਿਆਰਥੀ ਮਿਸਾਲੀ ਤਬਦੀਲੀ ਦੇ ਗਵਾਹ ਬਣੇ ਕਿਉਂਕਿ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਹੁਣ ਸਰਕਾਰੀ ਸਕੂਲਾਂ ਵਿੱਚ ਹੋ ਰਹੇ ਨੇ ਦਾਖ਼ਲਃ ਮੁੱਖ ਮੰਤਰੀ ਪੰਜਾਬ ਸਰਕਾਰ ਆਮ ਆਦਮੀ ਨੂੰ ਲਾਭ ਪਹੁੰਚਾਉਣ ਲਈ ਕੰਮ ਦੀ ਰਾਜਨੀਤੀ ਕਰ ਰਹੀ ਹੈ ਆਮ ਆਦਮੀ ਨੂੰ ਭਾਰਤੀ ਰਾਜਨੀਤੀ ਦੇ ਕੇਂਦਰ ਵਿੱਚ ਲਿਆਉਣ ਲਈ ਅਰਵਿੰਦ ਕੇਜਰੀਵਾਲ ਦੀ ਸ਼ਲਾਘਾ ਲੁਧਿਆਣਾ, 3 ਮਾਰਚ ਵਿਦਿਆਰਥੀਆਂ ਦੀ ਮਿਆਰੀ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਉਣ ਲਈ ਆਪਣੀ ਮੁਹਿੰਮ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ 13 ਨਵੇਂ ਸਕੂਲ ਆਫ਼ ਐਮੀਨੈਂਸ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਸਿੱਖਿਆ ਕ੍ਰਾਂਤੀ ਨੇ ਪੰਜਾਬ ਵਿੱਚ ਇਕ ਹੋਰ ਮੀਲ ਦਾ ਪੱਥਰ ਹਾਸਲ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਸਕੂਲਾਂ ਦੀ ਉਸਾਰੀ ਕਰ ਕੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਦੇ ਸੁਪਨਿਆਂ ਨੂੰ ਉਡਾਣ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਤੋਂ ਬਾਅਦ ਹੁਣ ਪੰਜਾਬ ਵਿੱਚ ਸਿੱਖਿਆ ਦੇ ਖੇਤਰ ਵਿੱਚ ਵੱਡੀ ਕ੍ਰਾਂਤੀ ਦੇਖਣ ਨੂੰ ਮਿਲ ਰਹੀ ਹੈ ਅਤੇ ਇਹ ਸਕੂਲ ਉਸੇ ਦਾ ਝਲਕਾਰਾ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮਹੱਤਵਪੂਰਨ ਮੌਕਾ ਹੈ ਅਤੇ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇਸ਼ ਦਾ ਮੋਹਰੀ ਸੂਬਾ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀ ਇਹ ਪਹਿਲਕਦਮੀ ਖ਼ਾਸ ਕਰ ਕੇ ਗਰੀਬ ਅਤੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਦੀ ਮਿਆਰੀ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਇਨ੍ਹਾਂ ਸਕੂਲਾਂ ਦੇ ਵਿਦਿਆਰਥੀ ਹਰ ਖੇਤਰ ਵਿੱਚ ਮੱਲਾਂ ਮਾਰ ਕੇ ਸੂਬੇ ਦਾ ਨਾਂ ਰੌਸ਼ਨ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਉਪਰਾਲੇ ਨਾਲ ਵਿਦਿਆਰਥੀਆਂ ਦੀ ਕਿਸਮਤ ਪਲਟਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਸਿੱਖਿਆ ਦੇ ਖੇਤਰ ਵਿੱਚ ਮਿਸਾਲੀ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ ਕਿਉਂਕਿ ਹੁਣ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਲੈ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੂਲ ਤਾਂ ਸਿਰਫ਼ ਸ਼ੁਰੂਆਤ ਹੈ ਕਿਉਂਕਿ ਗਰੀਬ ਵਿਦਿਆਰਥੀਆਂ ਦੀ ਭਲਾਈ ਲਈ ਅਜਿਹੇ ਹੋਰ ਸਕੂਲ ਖੋਲ੍ਹੇ ਜਾਣਗੇ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਸਕੂਲ ਆਧੁਨਿਕ ਸਮੇਂ ਦੇ ਮੰਦਰ ਹੋਣਗੇ, ਜੋ ਵਿਦਿਆਰਥੀਆਂ ਦੇ ਜੀਵਨ ਵਿੱਚ ਗੁਣਾਤਮਕ ਤਬਦੀਲੀ ਲਿਆਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਿੱਜੀ ਖੇਤਰ ਵਿੱਚ ਸ਼ਾਇਦ ਹੀ ਕੋਈ ਅਜਿਹਾ ਸਕੂਲ ਹੋਵੇ, ਜਿਸ ਵਿੱਚ ਖੇਡ ਮੈਦਾਨ, ਲਾਅਨ ਟੈਨਿਸ, ਸਵੀਮਿੰਗ ਪੂਲ, ਲੈਬਾਰਟਰੀਆਂ ਅਤੇ ਹੋਰ ਸਹੂਲਤਾਂ ਉਪਲਬਧ ਹੋਣ। ਮੁੱਖ ਮੰਤਰੀ ਨੇ ਕਿਹਾ ਕਿ ਇਹ ਮਾਡਲ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਦੀ ਸਹੂਲਤ ਲਈ ਦਿੱਲੀ ਵਿੱਚ ਸ਼ੁਰੂ ਕੀਤਾ ਗਿਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਉਨ੍ਹਾਂ ਮਾਪਿਆਂ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਆਪਣੇ ਬੱਚੇ ਪ੍ਰਾਈਵੇਟ ਸਕੂਲਾਂ ਤੋਂ ਹਟਾ ਕੇ ਇਨ੍ਹਾਂ ਸਕੂਲਾਂ ਵਿੱਚ ਦਾਖਲ ਕਰਵਾਏ ਹਨ। ਉਨ੍ਹਾਂ ਕਿਹਾ ਕਿ ਉਹ ਸੂਬੇ ਅਤੇ ਲੋਕਾਂ ਦੀ ਸੇਵਾ ਕਰਨ ਲਈ ਵੰਡ ਪਾਊ ਰਾਜਨੀਤੀ ਦੀ ਥਾਂ ‘ਕੰਮ ਦੀ ਸਿਆਸਤ’ ਦੇ ਸਿਧਾਂਤ ‘ਤੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਵਿਦਿਆਰਥੀਆਂ ਨੂੰ ਜੀਵਨ ਵਿੱਚ ਸਫ਼ਲ ਹੋਣ ਲਈ ਨੀਟ ਅਤੇ ਜੇ.ਈ.ਈ. ਦੀ ਸਿਖਲਾਈ ਦਿੱਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੱਲ੍ਹ ਸੂਬੇ ਵਿੱਚ 165 ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਸਨ ਅਤੇ ਅੱਜ ਇਹ ਸਕੂਲ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਲੋਕਾਂ ਦੇ ਲੁੱਟੇ ਗਏ ਪੈਸੇ ਦੀ ਭਰਪਾਈ ਕੀਤੀ ਜਾ ਰਹੀ ਹੈ ਅਤੇ ਆਮ ਲੋਕਾਂ ਦੀ ਭਲਾਈ ਲਈ ਇਸ ਦੀ ਸੁਚੱਜੀ ਵਰਤੋਂ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਨੂੰ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖਿਆ ਜਾਵੇਗਾ ਅਤੇ ਉਦਯੋਗਿਕ ਸ਼ਹਿਰ ਵਜੋਂ ਲੁਧਿਆਣਾ ਦੀ ਪੁਰਾਣੀ ਸ਼ਾਨ ਬਹਾਲ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਆਮ ਲੋਕਾਂ ਨੂੰ ਭਾਰਤੀ ਸਿਆਸਤ ਦੇ ਕੇਂਦਰ ਵਿੱਚ ਲਿਆਉਣ ਦਾ ਸਿਹਰਾ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ, ਜਿਨ੍ਹਾਂ ਨੇ ਪਾਰਟੀਆਂ ਨੂੰ ਲੋਕਾਂ ਦੀ ਲੋੜ ਅਨੁਸਾਰ ਆਪਣੇ ਏਜੰਡੇ ਬਦਲਣ ਲਈ ਮਜਬੂਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸੰਕਲਪ ਪੱਤਰਾਂ ਜਾਂ ਚੋਣ ਮਨੋਰਥ ਪੱਤਰਾਂ ਦੀ ਥਾਂ ਹੁਣ ਸਿਆਸੀ ਪਾਰਟੀਆਂ ਲੋਕਾਂ ਨੂੰ ਭਲਾਈ ਦੀਆਂ ਗਰੰਟੀਆਂ ਦੇ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਨੇ ਫੁੱਟ ਪਾਊ ਰਾਜਨੀਤੀ ਨੂੰ ਨਕਾਰ ਕੇ ਕਦਰਾਂ-ਕੀਮਤਾਂ 'ਤੇ ਆਧਾਰਤ ਰਾਜਨੀਤੀ ਸ਼ੁਰੂ ਕਰ ਕੇ ਸਿਆਸਤ 'ਚ ਬਦਲਾਅ ਲਿਆਂਦਾ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਹ ਸਕੂਲ ਲੋਕਾਂ ਨੂੰ ਸਮਰਪਿਤ ਕਰਨ ਦੇ ਪਵਿੱਤਰ ਮੌਕੇ 'ਤੇ ਸ਼ਾਮਲ ਹੋਣਾ ਬਹੁਤ ਖ਼ੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਪਹਿਲੀ ਨਜ਼ਰ 'ਚ ਕੋਈ ਸੋਚ ਵੀ ਨਹੀਂ ਸਕਦਾ ਕਿ ਇਹ ਕੋਈ ਸਰਕਾਰੀ ਸਕੂਲ ਹੈ, ਜੇ ਪ੍ਰਾਈਵੇਟ ਸਕੂਲ ਇਸ ਪੱਧਰ 'ਤੇ ਆਉਂਦੇ ਤਾਂ ਭਾਰੀ ਫੀਸਾਂ ਵਸੂਲਦੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਸਕੂਲ ਇਹ ਯਕੀਨੀ ਬਣਾਏਗਾ ਕਿ ਕਮਜ਼ੋਰ ਅਤੇ ਪਛੜੇ ਵਰਗ ਦੇ ਵਿਦਿਆਰਥੀ ਜੀਵਨ ਵਿੱਚ ਉੱਚ ਮੁਕਾਮ ਹਾਸਲ ਕਰਨ ਅਤੇ ਆਪਣੀ ਕਿਸਮਤ ਆਪ ਲਿਖਣ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਵਿੱਚ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਆਤਮ ਵਿਸ਼ਵਾਸ ਪੈਦਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਹੁਣ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹੇ-ਲਿਖੇ ਸਾਥੀਆਂ ਨਾਲ ਮੁਕਾਬਲਾ ਕਰਨ ਦਾ ਮੌਕਾ ਮਿਲ ਰਿਹਾ ਹੈ ਕਿਉਂਕਿ ਇਨ੍ਹਾਂ ਸਕੂਲਾਂ ਵਿੱਚ ਵਧੀਆ ਸਿੱਖਿਆ ਉਪਲਬਧ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ ਸਾਲ ਇਕ ਲੱਖ ਵਿਦਿਆਰਥੀਆਂ ਨੇ ਸਕੂਲ ਆਫ ਐਮੀਨੈਂਸ ਵਿਚ ਦਾਖ਼ਲੇ ਲਈ ਅਪਲਾਈ ਕੀਤਾ ਸੀ, ਜਿਸ ਵਿਚੋਂ 8200 ਵਿਦਿਆਰਥੀ ਦਾਖ਼ਲ ਹੋਏ ਸਨ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਤੋਂ ਪਹਿਲਾਂ ਕਿਸੇ ਵੀ ਮੁੱਖ ਮੰਤਰੀ ਨੇ ਕਦੇ ਵੀ ਸਿੱਖਿਆ ਅਤੇ ਸਿਹਤ ਸੰਸਥਾਵਾਂ ਦਾ ਗੇੜਾ ਨਹੀਂ ਮਾਰਿਆ। ਉਨ੍ਹਾਂ ਸਿੱਖਿਆ ਨੂੰ ਸਫ਼ਲਤਾ ਅਤੇ ਖ਼ੁਸ਼ਹਾਲੀ ਦੀ ਕੁੰਜੀ ਦੱਸਦਿਆਂ ਕਿਹਾ ਕਿ ਇਹ ਸਕੂਲ ਗਰੀਬ ਲੋਕਾਂ ਦੀ ਤਰੱਕੀ ਅਤੇ ਵਿਕਾਸ ਦੇ ਮੋਹਰੀ ਸਾਬਤ ਹੋਣਗੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸੂਬੇ ਦੇ ਲੋਕਾਂ ਦੇ ਹਿੱਤਾਂ ਦੇ ਰਾਖੇ ਹਨ ਅਤੇ ਸਮੇਂ ਦੀ ਲੋੜ ਹੈ ਕਿ ਉਨ੍ਹਾਂ ਦੇ ਹੱਥ ਮਜ਼ਬੂਤ ਕੀਤੇ ਜਾਣ ਤਾਂ ਜੋ ਉਹ ਕੇਂਦਰ ਦੇ ਦਮਨਕਾਰੀ ਅਤੇ ਪੰਜਾਬ ਵਿਰੋਧੀ ਪੈਂਤੜੇ ਦਾ ਡਟ ਕੇ ਮੁਕਾਬਲਾ ਕਰ ਸਕਣ। ਦਿੱਲੀ ਦੇ ਮੁੱਖ ਮੰਤਰੀ ਨੇ ਸੂਬੇ ਦੇ ਕਰੀਬ ਅੱਠ ਹਜ਼ਾਰ ਕਰੋੜ ਰੁਪਏ ਦੇ ਫੰਡਾਂ ਨੂੰ ਰੋਕਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਨ੍ਹਾਂ ਫੰਡਾਂ ਦੀ ਵਰਤੋਂ ਸੂਬੇ ਦੇ ਵਿਕਾਸ ਲਈ ਕੀਤੀ ਜਾ ਸਕਦੀ ਸੀ। ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਪਿਛਲੇ ਦੋ ਸਾਲਾਂ ਵਿੱਚ ਸੂਬੇ ਵਿੱਚ ਬੇਮਿਸਾਲ ਕੰਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕ ਸਭਾ ਦੀਆਂ ਸਾਰੀਆਂ 13 ਸੀਟਾਂ ਆਮ ਆਦਮੀ ਪਾਰਟੀ ਨੂੰ ਜਿਤਾ ਕੇ ਭਗਵੰਤ ਸਿੰਘ ਮਾਨ ਦੇ ਹੱਥ ਮਜ਼ਬੂਤ ਕੀਤੇ ਜਾਣੇ ਚਾਹੀਦੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਨਾਲ ਪੰਜਾਬ ਦੇ ਮੁੱਖ ਮੰਤਰੀ ਨੂੰ ਕੇਂਦਰ ਸਰਕਾਰ ਦੀਆਂ ਪੱਖਪਾਤੀ ਨੀਤੀਆਂ ਵਿਰੁੱਧ ਲੜਨ ਲਈ ਨਵਾਂ ਜੋਸ਼ ਮਿਲੇਗਾ। ਜ਼ਿਕਰਯੋਗ ਹੈ ਕਿ ਦੋਵਾਂ ਮੁੱਖ ਮੰਤਰੀਆਂ ਨੇ ਲੁਧਿਆਣਾ, ਆਦਮਪੁਰ (ਜਲੰਧਰ), ਮਾਲ ਮੰਡੀ, ਮਾਲ ਰੋਡ ਅਤੇ ਜੰਡਿਆਲਾ ਗੁਰੂ ਅੰਮ੍ਰਿਤਸਰ, ਪਰਸਰਾਮ ਨਗਰ ਅਤੇ ਰਾਮ ਨਗਰ ਬਠਿੰਡਾ, ਅਮਲੋਹ ਫਤਹਿਗੜ੍ਹ ਸਾਹਿਬ, ਜਲਾਲਾਬਾਦ ਪੱਛਮੀ ਅਤੇ ਅਰਨੀਵਾਲਾ, ਫਾਜ਼ਿਲਕਾ ਵਿਖੇ ਸ਼ੇਖ ਸੁਭਾਨ, ਫਗਵਾੜਾ (ਕਪੂਰਥਲਾ), ਫੇਜ਼ 11 ਐਸ.ਏ.ਐਸ ਨਗਰ (ਮੁਹਾਲੀ) ਅਤੇ ਤਰਨ ਤਾਰਨ ਦੇ ਖਡੂਰ ਸਾਹਿਬ ਵਿਖੇ ਬਣੇ 13 ਸਕੂਲ ਲੋਕਾਂ ਨੂੰ ਸਮਰਪਿਤ ਕੀਤੇ। ਉਨ੍ਹਾਂ ਇੰਦਰਾਪੁਰੀ ਵਿਖੇ ਸਕੂਲ ਦੀ ਨਵੀਂ ਬਣੀ ਇਮਾਰਤ ਦਾ ਵੀ ਦੌਰਾ ਕੀਤਾ ਅਤੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਕੀਤਾ।

Punjab Bani 03 March,2024
ਸੀਬੀਆਈ ਨੁੰ ਸਤਿੰਦਰ ਜੈਨ ਖਿਲਾਫ ਜਾਂਚ ਦੀ ਮਿਲੀ ਮੰਜੂਰੀ

ਸੀਬੀਆਈ ਨੁੰ ਸਤਿੰਦਰ ਜੈਨ ਖਿਲਾਫ ਜਾਂਚ ਦੀ ਮਿਲੀ ਮੰਜੂਰੀ ਨਵੀਂ ਦਿੱਲੀ : LG ਵੀਕੇ ਸਕਸੈਨਾ ਨੇ ਦਿੱਲੀ ਦੇ ਸਾਬਕਾ ਮੰਤਰੀ ਅਤੇ 'ਆਪ' ਨੇਤਾ ਸਤੇਂਦਰ ਜੈਨ ਦੇ ਖਿਲਾਫ ਸੀਬੀਆਈ ਜਾਂਚ ਨੂੰ ਮਨਜ਼ੂਰੀ ਦੇ ਦਿੱਤੀ ਹੈ। ਦੱਸ ਦੇਈਏ ਕਿ ਸਤੇਂਦਰ ਜੈਨ 'ਤੇ 10 ਕਰੋੜ ਰੁਪਏ ਦੀ ਫਿਰੌਤੀ ਦਾ ਦੋਸ਼ ਹੈ। ਜੈਨ 'ਤੇ ਤਿਹਾੜ ਜੇਲ੍ਹ ਦੇ ਸਾਬਕਾ ਡੀਜੀ ਸੰਦੀਪ ਗੋਇਲ ਦੇ ਨਾਲ ਜੇਲ੍ਹ 'ਚੋਂ ਫਿਰੌਤੀ ਦਾ ਰੈਕੇਟ ਚਲਾਉਣ ਅਤੇ ਦਿੱਲੀ ਦੀਆਂ ਵੱਖ-ਵੱਖ ਜੇਲ੍ਹਾਂ 'ਚ ਬੰਦ ਹਾਈ ਪ੍ਰੋਫਾਈਲ ਕੈਦੀਆਂ ਤੋਂ ਸੁਰੱਖਿਆ ਧਨ ਦੀ ਮੰਗ ਕਰਨ ਦਾ ਦੋਸ਼ ਹੈ।

Punjab Bani 02 March,2024
ਆਮ ਆਦਮੀ ਪਾਰਟੀ ਦੇ ਨੇਤਾ ਦੀ ਗੋਲੀਆਂ ਮਾਰ ਕੀਤੀ ਹਤਿਆ

ਆਮ ਆਦਮੀ ਪਾਰਟੀ ਦੇ ਨੇਤਾ ਦੀ ਗੋਲੀਆਂ ਮਾਰ ਕੀਤੀ ਹਤਿਆ ਤਰਨਤਾਰਨ : ਤਰਨਤਾਰਨ ਵਿਚ ਆਮ ਆਦਮੀ ਪਾਰਟੀ ਦੇ ਆਗੂ ਦੀ ਹੱਤਿਆ ਕਰ ਦਿੱਤੀ ਗਈ ਹੈ। ਆਮ ਆਦਮੀ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ ਗੋਪੀ ਚੋਲਾ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੀ ਗਈ ਹੈ। ਜਾਣਕਾਰੀ ਮਿਲੀ ਹੈ ਕਿ ਗੋਇਦਵਾਲ ਸਾਹਿਬ ਜਾਂਦੇ ਸਮੇਂ ਬੰਦ ਫਾਟਕ ‘ਤੇ ਖੜ੍ਹੀ ਗੱਡੀ ‘ਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਗੁਰਪ੍ਰੀਤ ਸਿੰਘ ਗੋਪੀ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਗੋਪੀ ਚੋਲਾ ਸੁਲਤਾਨਪੁਰ ਲੋਧੀ ਕੋਰਟ ‘ਚ ਤਰੀਕ ਉਤੇ ਜਾ ਰਿਹਾ ਸੀ ਅਤੇ ਉਸ ਤੋਂ ਪਹਿਲਾਂ ਹੀ ਇਹ ਸਾਰੀ ਘਟਨਾ ਵਾਪਰ ਗਈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ।

Punjab Bani 01 March,2024
ਜਿੰਪਾ ਵੱਲੋਂ ਹੁਸ਼ਿਆਰਪੁਰ ਤੇ ਨਾਲ ਲੱਗਦੇ ਕੰਢੀ ਖੇਤਰਾਂ ਦੇ ਪਿੰਡਾਂ ਨੂੰ ਨਹਿਰੀ ਪਾਣੀ ਪ੍ਰੋਜੈਕਟ ਮੁਹੱਈਆ ਕਰਵਾਉਣ ਦੀ ਹਦਾਇਤ

ਜਿੰਪਾ ਵੱਲੋਂ ਹੁਸ਼ਿਆਰਪੁਰ ਤੇ ਨਾਲ ਲੱਗਦੇ ਕੰਢੀ ਖੇਤਰਾਂ ਦੇ ਪਿੰਡਾਂ ਨੂੰ ਨਹਿਰੀ ਪਾਣੀ ਪ੍ਰੋਜੈਕਟ ਮੁਹੱਈਆ ਕਰਵਾਉਣ ਦੀ ਹਦਾਇਤ ਚੰਡੀਗੜ੍ਹ 'ਚ ਤਿੰਨ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਚੰਡੀਗੜ੍ਹ, ਮਾਰਚ 1: ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸੂਬਾ ਸਰਕਾਰ ਦੇ ਉੱਚ ਅਧਿਕਾਰੀਆਂ ਨੂੰ ਹੁਸ਼ਿਆਰਪੁਰ ਸ਼ਹਿਰ ਅਤੇ ਨਾਲ ਲੱਗਦੇ ਕੰਢੀ ਖੇਤਰਾਂ ਦੇ ਪਿੰਡਾਂ ਨੂੰ ਨਹਿਰੀ ਪਾਣੀ ਪ੍ਰੋਜੈਕਟ ਮੁਹੱਇਆ ਕਰਵਾਉਣ ਲਈ ਕਿਹਾ ਹੈ। ਆਪਣੇ ਦਫਤਰ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ, ਸਥਾਨਕ ਸਰਕਾਰਾਂ ਅਤੇ ਜਲ ਸ੍ਰੋਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੰਤਰੀ ਵੱਲੋਂ ਵਿਸ਼ੇਸ਼ ਰੂਪ ਵਿੱਚ ਹੁਸ਼ਿਆਰਪੁਰ ਸ਼ਹਿਰ ਵਿੱਚ ਪਾਣੀ ਦੇ ਲਗਾਤਾਰ ਡਿੱਗ ਰਹੇ ਪੱਧਰ ਬਾਰੇ ਵਿਸ਼ੇਸ਼ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਹਾਲਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਹੁਸ਼ਿਆਰਪੁਰ ਅਤੇ ਨਾਲ ਲੱਗਦੇ ਕੰਢੀ ਖੇਤਰਾਂ ਦੇ ਪਿੰਡਾਂ ਨੂੰ ਨਹਿਰੀ ਪਾਣੀ ਦੀ ਸੁਵਿਧਾ ਦਿੱਤੀ ਜਾਵੇ। ਜਿੰਪਾ ਵੱਲੋਂ ਨਹਿਰੀ ਪਾਣੀ ਪ੍ਰੋਜੈਕਟ ਦੀ ਤਜਵੀਜ਼ ਨੂੰ ਸਥਾਨਕ ਸਰਕਾਰਾਂ, ਜਲ ਸ੍ਰੋਤ ਵਿਭਾਗ ਅਤੇ ਜਲ ਸਪਲਾਈ ਵਿਭਾਗ ਨਾਲ ਵਿਸਥਾਰਪੂਰਵਕ ਵਿਚਾਰਿਆ ਗਿਆ ਅਤੇ ਇਸਨੂੰ ਜਲਦ ਅਮਲੀ ਜਾਮਾ ਪਹਿਨਾਉਣ ਲਈ ਵੀ ਕਿਹਾ ਗਿਆ। ਮੀਟਿੰਗ ਦੌਰਾਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਨੀਲਕੰਠ ਅਵਹਾੜ, ਵਿਭਾਗ ਮੁਖੀ ਅਮਿਤ ਤਲਵਾੜ, ਸਥਾਨਕ ਸਰਕਾਰ ਵਿਭਾਗ ਦੀ ਪ੍ਰਮੁੱਖ ਸਕੱਤਰ ਦੀਪਤੀ ਉੱਪਲ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁੱਖ ਇੰਜੀਨੀਅਰ (ਉੱਤਰ) ਜਸਬੀਰ ਸਿੰਘ ਅਤੇ ਜਲ ਸ੍ਰੋਤ ਵਿਭਾਗ ਦੇ ਮੁੱਖ ਇੰਜੀਨੀਅਰ ਸ਼ੇਰ ਸਿੰਘ ਸਮੇਤ ਵੱਖ-ਵੱਖ ਅਧਿਕਾਰੀ ਸ਼ਾਮਿਲ ਸਨ।

Punjab Bani 01 March,2024
ਅਕਾਲੀ ਅਤੇ ਕਾਂਗਰਸੀ ਸਰਕਾਰਾਂ ਨੇ ਸੋਚੀ-ਸਮਝੀ ਸਾਜ਼ਿਸ਼ ਤਹਿਤ ਪੰਜਾਬ ਦੀਆਂ ਸਰਕਾਰੀ ਸੰਸਥਾਵਾਂ ਤਬਾਹ ਕੀਤੀਆਂ-ਮੁੱਖ ਮੰਤਰੀ

ਅਕਾਲੀ ਅਤੇ ਕਾਂਗਰਸੀ ਸਰਕਾਰਾਂ ਨੇ ਸੋਚੀ-ਸਮਝੀ ਸਾਜ਼ਿਸ਼ ਤਹਿਤ ਪੰਜਾਬ ਦੀਆਂ ਸਰਕਾਰੀ ਸੰਸਥਾਵਾਂ ਤਬਾਹ ਕੀਤੀਆਂ-ਮੁੱਖ ਮੰਤਰੀ ਪੰਜਾਬ ਸਰਕਾਰ ਹੁਣ ਸਿਹਤ ਤੇ ਸਿੱਖਿਆ ਖੇਤਰ ਵਿੱਚ ਸਰਕਾਰੀ ਸੰਸਥਾਵਾਂ ਨੂੰ ਦੇ ਰਹੀ ਤਰਜੀਹ ਮੋਹਾਲੀ ਵਿਖੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲਿਅਰੀ ਸਾਇੰਸਜ਼ ਲੋਕਾਂ ਨੂੰ ਸਮਰਪਿਤ ਲੋਕਾਂ ਨੂੰ ਵਿਸ਼ਵ ਪੱਧਰ ਦੀਆਂ ਸਿਹਤ ਸੇਵਾਵਾਂ ਹਾਸਲ ਹੋਣਗੀਆਂ ਵਿਰੋਧੀ ਪਾਰਟੀਆਂ ਨੇ ਪਰਿਵਾਰਵਾਦ ਨੂੰ ਤਰਜੀਹ ਦਿੱਤੀ ਅਤੇ ਅਸੀਂ ਪੰਜਾਬਪ੍ਰਸਤੀ ਨੂੰ ਕੇਂਦਰ ਜਾਣਬੁੱਝ ਕੇ ਗੈਰ-ਭਾਜਪਾਈ ਸੂਬਾ ਸਰਕਾਰਾਂ ਦੇ ਫੰਡ ਰੋਕ ਰਿਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 29 ਫਰਵਰੀ ਸੂਬੇ ਦੀਆਂ ਸਰਕਾਰੀ ਸੰਸਥਾਵਾਂ ਦੀ ਬਦਹਾਲੀ ਲਈ ਅਕਾਲੀ ਅਤੇ ਕਾਂਗਰਸੀ ਸਰਕਾਰਾਂ ਨੂੰ ਸਿੱਧੇ ਤੌਰ ਉਤੇ ਜ਼ਿੰਮੇਵਾਰ ਠਹਿਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਹੁਣ ਸਰਕਾਰੀ ਸੰਸਥਾਵਾਂ ਵਿੱਚ ਆਹਲਾ ਦਰਜੇ ਦੀਆਂ ਸਹੂਲਤਾਂ ਪ੍ਰਦਾਨ ਕਰ ਰਹੀ ਹੈ ਤਾਂ ਕਿ ਪੰਜਾਬ ਦਾ ਕੋਈ ਵੀ ਵਿਅਕਤੀ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ। ਅੱਜ ਇੱਥੇ ‘ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲਿਅਰੀ ਸਾਇੰਸਜ਼’ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਮੌਕੇ ਸਿਆਸਤਦਾਨ ਪ੍ਰਾਈਵੇਟ ਸੰਸਥਾਵਾਂ ਦੇ ਕਾਰੋਬਾਰ ਵਿੱਚੋਂ ਹਿੱਸਾਪੱਤੀ ਲੈਂਦੇ ਸਨ ਅਤੇ ਇਸ ਦੇ ਇਵਜ਼ ਵਿੱਚ ਸਰਕਾਰੀ ਸੰਸਥਾਵਾਂ ਨੂੰ ਬਿਲਕੁਲ ਹੀ ਅਣਗੌਲਿਆ ਕਰ ਦਿੰਦੇ ਸਨ। ਮੁੱਖ ਮੰਤਰੀ ਨੇ ਕਿਹਾ, “ਇਹ ਸਿਆਸਤਦਾਨ ਏਨੇ ਲਾਲਸੀ ਅਤੇ ਬੇਰਹਿਮ ਸਨ ਕਿ ਇਨ੍ਹਾਂ ਨੇ ਸੋਚੀ-ਸਮਝੀ ਸਾਜ਼ਿਸ਼ ਤਹਿਤ ਪੰਜਾਬ ਦਾ ਸਰਕਾਰੀ ਸਿਹਤ ਤੇ ਸਿੱਖਿਆ ਢਾਂਚਾ ਖਤਮ ਕਰ ਦਿੱਤਾ ਸੀ ਤਾਂ ਕਿ ਸਰਕਾਰੀ ਸੰਸਥਾਵਾਂ ਦੇ ਦਰਵਾਜ਼ੇ ਬੰਦ ਹੋਣ ਤੋਂ ਬਾਅਦ ਆਮ ਵਿਅਕਤੀ ਸਿੱਖਿਆ ਜਾਂ ਇਲਾਜ ਲਈ ਮਜਬੂਰ ਹੋ ਕੇ ਪ੍ਰਾਈਵੇਟ ਲੋਕਾਂ ਕੋਲ ਪਹੁੰਚੇ। ਪ੍ਰਾਈਵੇਟ ਹਸਪਤਾਲਾਂ ਵਿੱਚ ਕੈਂਸਰ ਦਾ ਇਲਾਜ ਏਨਾ ਮਹਿੰਗਾ ਹੁੰਦਾ ਸੀ ਕਿ ਕੈਂਸਰ ਰੋਗੀ ਆਰਥਿਕ ਹਾਲਤ ਕਾਰਨ ਇਲਾਜ ਹੀ ਨਹੀਂ ਸੀ ਕਰਵਾਉਂਦਾ। ਇਹ ਲੋਕ ਪ੍ਰਾਈਵੇਟ ਸੰਸਥਾਵਾਂ ਨੂੰ ਮੁਨਾਫਾ ਕਮਾਉਣ ਲਈ ਖੁੱਲ੍ਹ ਦਿੰਦੇ ਸਨ ਅਤੇ ਉਸ ਮੁਨਾਫੇ ਵਿੱਚੋਂ ਕਮਿਸ਼ਨ ਲੈਂਦੇ ਸਨ। ਦੁੱਖਾਂ ਦੇ ਮਾਰੇ ਲੋਕ ਨਿਰਾਸ਼ਾ ਦੇ ਆਲਮ ਵਿੱਚ ਚਲੇ ਗਏ ਸਨ। ਪਰਿਵਾਰਵਾਦ ਦੇ ਮੋਹ ਵਿੱਚ ਡੁੱਬੇ ਇਨ੍ਹਾਂ ਸਿਆਸਤਦਾਨਾਂ ਨੂੰ ਕਦੇ ਵੀ ਪੰਜਾਬ ਦਾ ਦਰਦ ਨਹੀਂ ਰਿਹਾ ਜਿਸ ਕਰਕੇ ਪੰਜਾਬ ਵਾਸੀਆਂ ਨੇ ਇਨ੍ਹਾਂ ਨੂੰ ਘਰ ਬਿਠਾ ਦਿੱਤਾ।” ਸੂਬੇ ਵਿੱਚ ਹੁਣ ਸਰਕਾਰੀ ਸੰਸਥਾਵਾਂ ਦੀ ਬਿਹਤਰੀ ਲਈ ਚੁੱਕੇ ਜਾ ਰਹੇ ਕਦਮਾਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਮਿਸਾਲ ਵਜੋਂ ਦੱਸਿਆ ਕਿ ਮੋਹਾਲੀ ਵਿਖੇ ਅੱਜ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲਿਅਰੀ ਸਾਇੰਸਜ਼ ਦੇਸ਼ ਦੀ ਦੂਜੀ ਅਤੇ ਪੰਜਾਬ ਦੀ ਪਹਿਲੀ ਵੱਕਾਰੀ ਸੰਸਥਾ ਹੈ ਜਿਸ ਕੋਲ ਏਨੀਆਂ ਆਧੁਨਿਕ ਮਸ਼ੀਨਾਂ ਹਨ ਕਿ ਕਿਸੇ ਪ੍ਰਾਈਵੇਟ ਹਸਪਤਾਲ ਕੋਲ ਵੀ ਨਹੀਂ ਹਨ। ਇਹ ਪਹਿਲੀ ਸੰਸਥਾ ਵੀ ਦਿੱਲੀ ਸਰਕਾਰ ਨੇ ਸਥਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਵਿੱਚ 45 ਜੱਚਾ-ਬੱਚਾ ਦੇਖਭਾਲ ਕੇਂਦਰ ਸਥਾਪਤ ਕਰ ਰਹੀ ਹੈ ਜਿਨ੍ਹਾਂ ਵਿੱਚੋਂ 37 ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ 664 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਗਏ ਹਨ ਜਿੱਥੇ ਇਲਾਜ ਬਿਲਕੁਲ ਮੁਫ਼ਤ ਹੈ ਅਤੇ ਇਹ ਬਹੁਤ ਤਸੱਲੀ ਵਾਲੀ ਗੱਲ ਹੈ ਕਿ ਹੁਣ ਤੱਕ ਇਕ ਕਰੋੜ ਤੋਂ ਵੱਧ ਲੋਕ ਇਲਾਜ ਕਰਵਾ ਚੁੱਕੇ ਹਨ। ਪਿਛਲੀਆਂ ਸਰਕਾਰਾਂ ਦੇ ਢਹਿੰਦੀ ਕਲਾ ਵਾਲੇ ਸਿਸਟਮ ਤੋਂ ਨਾਰਾਜ਼ ਹੋ ਚੁੱਕੇ ਵਿਦੇਸ਼ ਜਾਣ ਵਾਲੇ ਨੌਜਵਾਨਾਂ ਦੀ ‘ਵਤਨ ਵਾਪਸੀ’ (ਰਿਵਰਸ ਮਾਈਗਰ੍ਰੇਸ਼ਨ) ਦੀ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਦੋ ਸਾਲਾਂ ਵਿੱਚ 40,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਜੋ ਪੰਜਾਬ ਦੇ ਇਤਿਹਾਸ ਵਿੱਚ ਰਿਕਾਰਡ ਹੈ। ਉਨ੍ਹਾਂ ਕਿਹਾ ਕਿ ਇਹ ਨੌਕਰੀਆਂ ਹਾਸਲ ਕਰਨ ਵਾਲਿਆਂ ਵਿੱਚ ਉਹ ਨੌਜਵਾਨ ਵੀ ਸ਼ਾਮਲ ਹਨ ਜੋ ਵਿਦੇਸ਼ ਵਿੱਚੋਂ ਵਾਪਸ ਆ ਕੇ ਸਰਕਾਰੀ ਨੌਕਰੀ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਪੈਦਾ ਕਰਨ ਲਈ ਸੂਬੇ ਵਿੱਚ ਵੱਧ ਤੋਂ ਵੱਧ ਨਿਵੇਸ਼ ਲਿਆਉਣ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦੋ ਸਾਲਾਂ ਵਿੱਚ 70,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਹੋ ਚੁੱਕਾ ਹੈ ਜਿਸ ਨਾਲ ਤਿੰਨ ਲੱਖ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ। ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ 117 ‘ਸਕੂਲ ਆਫ ਐਮੀਨੈਂਸ’ ਸਥਾਪਤ ਕੀਤੇ ਗਏ ਹਨ ਜਿੱਥੇ ਬੱਚਿਆਂ ਨੂੰ ਵਿਸ਼ਵ ਪੱਧਰ ਦੀ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਗਰੀਬ ਤੋਂ ਗਰੀਬ ਬੱਚਾ ਵੀ ਜ਼ਿੰਦਗੀ ਦੇ ਵੱਡੇ ਮੁਕਾਮ ਹਾਸਲ ਕਰਨ ਦਾ ਸੁਪਨਾ ਲੈ ਸਕਦਾ ਹੈ ਕਿਉਂਕਿ ਇਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਨਚਾਹੇ ਉਦੇਸ਼ ਪੂਰੇ ਕਰਨ ਦੀ ਸਿੱਖਿਆ ਦਿੱਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਪੂਰੀ ਜ਼ਿੰਮੇਵਾਰੀ ਨਾਲ ਕਹਿ ਸਕਦਾ ਹਾਂ ਕਿ ਹੁਣ ਪੰਜਾਬ ਦੀ ਆਬੋ-ਹਵਾ ਬਦਲ ਚੁੱਕੀ ਹੈ ਜਿੱਥੇ ਨਿਰਾਸ਼ਾਵਾਦੀ ਨਹੀਂ ਸਗੋਂ ਆਸ਼ਾਵਾਦੀ ਗਤੀਵਿਧੀਆਂ ਹੋ ਰਹੀਆਂ ਹਨ। ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਲਈ ਸਮਾਗਮ, ਨਵੇਂ ਸਕੂਲਾਂ ਅਤੇ ਹਸਪਤਾਲਾਂ ਸਮੇਤ ਵੱਡੇ ਪ੍ਰਾਜੈਕਟਾਂ ਦੇ ਉਦਘਾਟਨ, ਖੇਡਾਂ ਵਤਨ ਪੰਜਾਬ ਦੀਆਂ ਵਰਗੇ ਉਪਰਾਲੇ ਕੀਤੇ ਜਾ ਰਹੇ ਹਨ। ਹੁਣ ਹਰੇਕ ਪੰਜਾਬੀ ਮਾਣ ਨਾਲ ਕਹਿ ਸਕਦਾ ਹੈ ਕਿ ਪੰਜਾਬ ਸਰਕਾਰ ਉਸ ਦੇ ਭਲੇ ਲਈ ਦਿਨ-ਰਾਤ ਕੰਮ ਕਰ ਰਹੀ ਹੈ।” ਮੁੱਖ ਮੰਤਰੀ ਨੇ ਵਿਰੋਧੀਆਂ ਵੱਲੋਂ ਉਨ੍ਹਾਂ ਦੀ ਕੀਤੀ ਜਾ ਰਹੀ ਅਲੋਚਨਾ ਬਾਰੇ ਵਿਅੰਗ ਕਰਦਿਆਂ ਕਿਹਾ, “ਅਸਲ ਵਿੱਚ ਅਕਾਲੀਆਂ ਅਤੇ ਕਾਂਗਰਸੀਆਂ ਦੀ ਆਪਸ ਵਿੱਚ ਸਾਂਝ-ਭਿਆਲੀ ਸੀ ਜੋ ਵਾਰੋ-ਵਾਰੀ ਸੱਤਾ ਦਾ ਸੁਖ ਮਾਣਦੇ ਸਨ ਪਰ ਏਨਾ ਨੂੰ ਇਹ ਨਹੀਂ ਸੀ ਪਤਾ ਕਿ ਸੂਬੇ ਵਿੱਚ ਤੀਜੀ ਧਿਰ ਵੀ ਆ ਸਕਦੀ ਹੈ। ਹੁਣ ਪੰਜਾਬੀਆਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਇਨ੍ਹਾਂ ਨੂੰ ਸੱਤਾ ਤੋਂ ਲਾਂਭੇ ਕਰ ਦਿੱਤਾ। ਹੁਣ ਜਦੋਂ ਸਰਕਾਰ ਲੋਕਾਂ ਦੀ ਭਲਾਈ ਲਈ ਵੱਡੇ ਫੈਸਲੇ ਲੈ ਰਹੀ ਹੈ ਤਾਂ ਬੁਖਲਾਹਟ ਵਿੱਚ ਆ ਕੇ ਵਿਰੋਧੀ ਨੇਤਾ ਬਿਨਾਂ ਵਜ੍ਹਾ ਨਿੰਦਿਆਂ ਕਰਨੀ ਸ਼ੁਰੂ ਕਰ ਦਿੰਦੇ ਹਨ। ਮੈਂ ਇਨ੍ਹਾਂ ਲੋਕਾਂ ਦੀ ਭੋਰਾ ਵੀ ਪ੍ਰਵਾਹ ਨਹੀਂ ਕਰਦਾ ਕਿਉਂਕਿ ਮੇਰਾ ਮਕਸਦ ਸਿਰਫ ਤੇ ਸਿਰਫ ਲੋਕਾਂ ਦੀ ਸੇਵਾ ਕਰਨਾ ਹੈ।” ਮੁੱਖ ਮੰਤਰੀ ਨੇ ਅਕਾਲੀ ਨੇਤਾ ਹਰਸਿਮਰਤ ਬਾਦਲ, ਬਿਕਰਮ ਸਿੰਘ ਮਜੀਠੀਆ, ਅਤੇ ਕਾਂਗਰਸੀ ਲੀਡਰ ਪ੍ਰਤਾਪ ਸਿੰਘ ਬਾਜਵਾ, ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਨਵਜੋਤ ਸਿੱਧੂ ਨੂੰ ਪੰਜਾਬੀ ਭਾਸ਼ਾ ਦੇ ਨਲਾਇਕ ਸਿਆਸਤਦਾਨ ਦੱਸਦਿਆਂ ਇਨ੍ਹਾਂ ਨੂੰ ਪੰਜਾਬੀ ਭਾਸ਼ਾ ਦੀ ਲਿਖਤੀ ਪ੍ਰੀਖਿਆ ਪਾਸ ਕਰਨ ਦੀ ਚੁਣੌਤੀ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੇਤਾ ਕਾਨਵੈਂਟ ਸਕੂਲਾਂ ਤੋਂ ਪੜ੍ਹੇ ਹੋਏ ਹਨ ਜਿਸ ਕਰਕੇ ਇਹ ਪੰਜਾਬੀ ਭਾਸ਼ਾ ਦੀ ਪ੍ਰੀਖਿਆ ਪਾਸ ਹੀ ਨਹੀਂ ਕਰ ਸਕਦੇ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਉਹ ਇਨ੍ਹਾਂ ਲੀਡਰਾਂ ਨੂੰ ਸਵਾਲਾਂ ਦੇ ਜਵਾਬ ਵੀ ਦੱਸ ਦੇਣ ਤਾਂ ਵੀ ਉਹ ਉੱਤਰ ਸਹੀ ਨਹੀਂ ਲਿਖ ਸਕਦੇ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦਾ ਜ਼ਿਕਰ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿਚ 117 ਵਿਧਾਨ ਸਭਾ ਹਲਕਿਆਂ ਵਿੱਚੋਂ 92 ਵਿਧਾਇਕ ਆਮ ਆਦਮੀ ਪਾਰਟੀ ਦੇ ਜਿੱਤ ਕੇ ਆਏ ਹਨ ਜੋ ਸਧਾਰਨ ਘਰਾਂ ਨਾਲ ਸਬੰਧ ਰੱਖਦੇ ਹਨ। ਇਨ੍ਹਾਂ 92 ਵਿਧਾਇਕਾਂ ਵਿੱਚੋਂ ਉਨ੍ਹਾਂ ਸਮੇਤ 82 ਵਿਧਾਇਕ ਪਹਿਲੀ ਵਾਰ ਵਿਧਾਇਕ ਬਣੇ ਹਨ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਵਿਚ ਲੋਕ ਸੇਵਾ ਪ੍ਰਤੀ ਸਮਰਪਣ ਭਾਵਨਾ ਨੂੰ ਯੋਗਤਾ ਮੰਨਿਆ ਜਾਂਦਾ ਹੈ ਜਦਕਿ ਵਿਰੋਧੀ ਪਾਰਟੀਆਂ ਵਿਚ ਪਰਿਵਾਰਵਾਦ ਤੇ ਨਿੱਜਪ੍ਰਸਤੀ ਨੂੰ ਤਰਜੀਹ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਾਡੇ ਵਿਧਾਇਕਾਂ ਵਿੱਚ ਡਾਕਟਰ, ਵਕੀਲ, ਸਮਾਜ ਸੇਵੀ ਅਤੇ ਹੋਰ ਖੇਤਰ ਦੀਆਂ ਸਤਿਕਾਰਤ ਸ਼ਖਸੀਅਤਾਂ ਸ਼ਾਮਲ ਹਨ। ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਫੰਡ ਰੋਕਣ ਦੀ ਸਖ਼ਤ ਅਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਗੈਰ-ਭਾਜਪਾ ਸੂਬਾ ਸਰਕਾਰਾਂ ਨਾਲ ਨਫ਼ਰਤ ਅਤੇ ਵਿਤਕਰਾ ਕਰਦੀ ਹੈ ਜਿਸ ਕਰਕੇ ਪੰਜਾਬ ਵਾਂਗ ਦਿੱਲੀ, ਕੇਰਲਾ, ਪੱਛਮੀ ਬੰਗਾਲ, ਤਾਮਿਲਨਾਡੂ ਵਰਗੇ ਸੂਬੇ ਆਪਣੇ ਫੰਡ ਲੈਣ ਲਈ ਸੁਪਰੀਮ ਕੋਰਟ ਵਿੱਚ ਜਾਣ ਲਈ ਮਜੂਬਰ ਹਨ। ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਅਤੇ ਸੱਭਿਆਚਾਰਕ ਮਾਮਲਿਆਂ ਤੇ ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ ਵੀ ਹਾਜ਼ਰ ਸਨ।

Punjab Bani 29 February,2024
ਮੁੱਖ ਮੰਤਰੀ ਵੱਲੋਂ ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਅਰੀ ਸਾਇੰਸਜ਼ ਦਾ ਉਦਘਾਟਨ

ਮੁੱਖ ਮੰਤਰੀ ਵੱਲੋਂ ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਅਰੀ ਸਾਇੰਸਜ਼ ਦਾ ਉਦਘਾਟਨ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਦੇ ਸਟੇਟ ਹੈੱਡਕੁਆਰਟਰ ਸਮੇਤ ਚਾਰ ਜ਼ੋਨਲ ਦਫਤਰ ਵੀ ਕੀਤੇ ਲੋਕ ਸਮਰਪਿਤ ਸਾਹਿਬਜਾਦਾ ਅਜੀਤ ਸਿੰਘ ਨਗਰ (ਮੁਹਾਲੀ), 29 ਫਰਵਰੀ- ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਲੋਕਾਂ ਨੂੰ ਸਮਰਪਿਤ ਕੀਤਾ। ਇਸ ਸੰਸਥਾ ਦੀ ਸਥਾਪਨਾ ਸਬੰਧੀ 2022 ਦੇ ਬਜਟ ਸੈਸ਼ਨ ਵਿੱਚ ਐਲਾਨ ਕੀਤਾ ਗਿਆ ਸੀ ਅਤੇ ਇਹ ਪੰਜਾਬ ਦੀ ਪਹਿਲੀ ਸਰਕਾਰੀ ਸਿਹਤ ਸੰਸਥਾ ਹੋਵੇਗੀ ਜਿਸ ਵਿੱਚ ਮਰੀਜ਼ਾਂ ਨੂੰ ਐਂਡੋਸਕੋਪੀ, ਫਾਈਬਰੋਸਕੋਪੀ ਅਤੇ ਐਂਡੋਸਕੋਪਿਕ ਅਲਟਰਾਸਾਊਂਡ ਵਰਗੀਆਂ ਅਤਿ-ਆਧੁਨਿਕ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਸੰਸਥਾ ਦੇ ਮਾਹਿਰਾਂ ਵੱਲੋਂ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਟੈਲੀ-ਮੈਡੀਸਨ ਸੇਵਾਵਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਹੈਪੇਟੋਲੋਜੀ ਵਿੱਚ ਸਿਖਲਾਈ ਅਤੇ ਖੋਜ ਸਹੂਲਤਾਂ ਲਈ ਇਸ ਨੂੰ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕੀਤਾ ਗਿਆ ਹੈ। ਇਸ ਇੰਸਟੀਚਿਊਟ ਦੀ ਸਥਾਪਨਾ 40 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਕੀਤੀ ਗਈ ਹੈ ਅਤੇ ਇਸ ਵਿੱਚ 80 ਡਾਕਟਰ, 150 ਸਟਾਫ ਨਰਸਾਂ ਅਤੇ 200 ਗਰੁੱਪ-ਡੀ ਕਰਮਚਾਰੀਆਂ ਸਮੇਤ 450 ਦੇ ਕਰੀਬ ਸਟਾਫ਼ ਹੋਵੇਗਾ। ਪ੍ਰੋਫੈਸਰ ਵਰਿੰਦਰ ਸਿੰਘ, ਜੋ ਕਿ ਹੈਪੇਟੋਲੋਜੀ ਪੀਜੀਆਈ, ਚੰਡੀਗੜ੍ਹ ਦੇ ਸਾਬਕਾ ਪ੍ਰੋਫੈਸਰ ਅਤੇ ਮੁਖੀ ਹਨ, ਨੂੰ ਸੰਸਥਾ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਇਸ ਸੰਸਥਾ ਵਿੱਚ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਇਨਡੋਰ ਅਤੇ ਐਮਰਜੈਂਸੀ ਸੇਵਾਵਾਂ ਰਾਹੀਂ ਲਿਵਰ ਸਬੰਧੀ ਬਿਮਾਰੀਆਂ ਦਾ ਵਿਸ਼ੇਸ਼ ਤੌਰ 'ਤੇ ਇਲਾਜ ਕੀਤਾ ਜਾਵੇਗਾ। ਇਸ ਦਾ ਉਦੇਸ਼ ਪੰਜਾਬ ਨੂੰ ਦੇਸ਼ ਭਰ ਵਿੱਚ ਮੈਡੀਕਲ ਸਿਹਤ ਸਹੂਲਤਾਂ ਦਾ ਕੇਂਦਰ ਬਣਾਉਣਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਵੱਲੋਂ ਪੰਜਾਬ ਵਿੱਚ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਦੇ ਸਟੇਟ ਹੈੱਡਕੁਆਰਟਰ ਅਤੇ ਚਾਰ ਜ਼ੋਨਲ ਦਫ਼ਤਰਾਂ ਦਾ ਵੀ ਵਰਚੂਅਲ ਤੌਰ ਉਤੇ ਉਦਘਾਟਨ ਕੀਤਾ ਗਿਆ। ਇਹ ਸਟੇਟ ਹੈੱਡਕੁਆਰਟਰ ਦਫ਼ਤਰ 2.63 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ ਜਦਕਿ ਗੁਰਦਾਸਪੁਰ, ਜਲੰਧਰ, ਬਠਿੰਡਾ ਅਤੇ ਫਿਰੋਜ਼ਪੁਰ ਵਿਖੇ ਸਥਾਪਿਤ ਕੀਤੇ ਗਏ ਜ਼ੋਨਲ ਦਫ਼ਤਰ ਲਗਭਗ 2.78 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਹਨ। ਇਸ ਤੋਂ ਇਲਾਵਾ ਲੁਧਿਆਣਾ, ਅੰਮ੍ਰਿਤਸਰ, ਪਟਿਆਲਾ ਅਤੇ ਹੁਸ਼ਿਆਰਪੁਰ ਵਿੱਚ ਚਾਰ ਹੋਰ ਜ਼ੋਨਲ ਦਫ਼ਤਰ ਉਸਾਰੀ ਅਧੀਨ ਹਨ, ਜਿਨ੍ਹਾਂ ਦਾ ਨਿਰਮਾਣ ਕਾਰਜ ਜਲਦ ਹੀ ਮੁਕੰਮਲ ਹੋ ਜਾਵੇਗਾ। ਇਸ ਤੋਂ ਇਲਾਵਾ ਫਾਜ਼ਿਲਕਾ, ਮੋਗਾ, ਮਾਨਸਾ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਵੀ ਜ਼ਿਲ੍ਹਾ ਦਫ਼ਤਰਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਇਨ੍ਹਾਂ ਦਫ਼ਤਰਾਂ ਲਈ ਜ਼ਮੀਨ ਮੁਹੱਈਆ ਕਰਵਾ ਦਿੱਤੀ ਗਈ ਹੈ ਅਤੇ 34.66 ਕਰੋੜ ਰੁਪਏ ਦੀ ਲਾਗਤ ਨਾਲ ਇਨ੍ਹਾਂ ਦਫ਼ਤਰਾਂ ਵਿੱਚ ਬੁਨਿਆਦੀ ਢਾਂਚਾ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਹ ਦਫ਼ਤਰ ਨਵੀਨਤਮ ਸੂਚਨਾ ਤਕਨਾਲੋਜੀ ਸਹੂਲਤਾਂ ਨਾਲ ਲੈਸ ਹੋਣਗੇ। ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਵੱਲੋਂ ਪੰਜਾਬ ਵਿੱਚ ਐਲੋਪੈਥਿਕ ਦਵਾਈਆਂ, ਕਾਸਮੈਟਿਕ ਅਤੇ ਹੋਮਿਓਪੈਥਿਕ ਦਵਾਈਆਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਅਤੇ ਡਰੱਗ ਲਾਇਸੰਸ ਜਾਰੀ ਕੀਤੇ ਜਾਂਦੇ ਹਨ ਅਤੇ ਇਹ ਨਵੇਂ ਦਫ਼ਤਰ ਲੋਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨਗੇ। ਇਸ ਤੋਂ ਇਲਾਵਾ ਜ਼ਬਤ ਕੀਤੀਆਂ ਦਵਾਈਆਂ ਅਤੇ ਨਮੂਨਿਆਂ ਨੂੰ ਸਟੋਰ ਕਰਨ ਲਈ ਇਨ੍ਹਾਂ ਦਫ਼ਤਰਾਂ ਵਿੱਚ ਸਟੋਰੇਜ ਦੀ ਸਹੂਲਤ ਵੀ ਉਪਲੱਬਧ ਹੋਵੇਗੀ।

Punjab Bani 29 February,2024
ਪੰਜਾਬ ਸਰਕਾਰ ਪਹਿਲੇ ਪੜਾਅ ਵਿੱਚ 260 ਖੇਡ ਨਰਸਰੀਆਂ ਖੋਲ੍ਹੇਗੀ: ਮੀਤ ਹੇਅਰ

ਪੰਜਾਬ ਸਰਕਾਰ ਪਹਿਲੇ ਪੜਾਅ ਵਿੱਚ 260 ਖੇਡ ਨਰਸਰੀਆਂ ਖੋਲ੍ਹੇਗੀ: ਮੀਤ ਹੇਅਰ ਖਿਡਾਰੀਆਂ ਦੀ ਮੰਗ ਉਤੇ ਨਵੀਆਂ ਖੇਡਾਂ ਅਤੇ ਨਰਸਰੀਆਂ ਦੀ ਗਿਣਤੀ ਵਧਾਈ ਖੇਡ ਸੁਪਰਵਾਈਜ਼ਰਾਂ ਤੇ ਕੋਚਾਂ ਦੀ ਭਰਤੀ ਲਈ 10 ਮਾਰਚ ਤੱਕ ਬਿਨੈ ਪੱਤਰ ਮੰਗੇ ਚੰਡੀਗੜ੍ਹ, 29 ਫਰਵਰੀ ਪੰਜਾਬ ਸਰਕਾਰ ਵੱਲੋਂ ਨਵੀਂ ਖੇਡ ਨੀਤੀ ਤਹਿਤ ਸਥਾਪਤ ਕੀਤੀਆਂ ਜਾਣ ਵਾਲੀਆਂ 1000 ਖੇਡ ਨਰਸਰੀਆਂ ਵਿੱਚੋਂ 260 ਨਰਸਰੀਆਂ ਪਹਿਲੇ ਪੜਾਅ ਵਿੱਚ ਸਥਾਪਤ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ਦੀ ਸਥਾਪਨਾ ਲਈ ਖੇਡ ਸੁਪਰਵਾਈਜ਼ਰਾਂ ਤੇ ਕੋਚਾਂ ਦੀ ਭਰਤੀ ਲਈ 10 ਮਾਰਚ ਤੱਕ ਬਿਨੈ ਪੱਤਰ ਮੰਗੇ ਗਏ ਹਨ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਪਿੰਡ ਪੱਧਰ ਉਤੇ ਖਿਡਾਰੀਆਂ ਲਈ ਢਾਂਚਾ ਉਸਾਰਨ ਦੀਆਂ ਕੋਸ਼ਿਸ਼ਾਂ ਦੇ ਚੱਲਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਉਤੇ ਬਣਾਈ ਨਵੀਂ ਖੇਡ ਨੀਤੀ ਤਹਿਤ ਹਰ 4-5 ਕਿਲੋਮੀਟਰ ਦੇ ਘੇਰੇ ਵਿੱਚ ਇਕ ਖੇਡ ਨਰਸਰੀ ਬਣਾਈ ਜਾ ਰਹੀ ਹੈ। ਖੇਡ ਮੰਤਰੀ ਨੇ ਕਿਹਾ ਕਿ ਪਹਿਲਾਂ ਪਹਿਲੇ ਪੜਾਅ ਵਿੱਚ 205 ਨਰਸਰੀਆਂ ਖੋਲ੍ਹਣ ਦੀ ਤਜਵੀਜ਼ ਸੀ ਜਿਸ ਸਬੰਧੀ ਬਾਕਾਇਦਾ ਭਰਤੀ ਲਈ ਇਸ਼ਤਿਹਾਰ ਵੀ ਦਿੱਤਾ ਗਿਆ। ਇਸ ਤੋਂ ਬਾਅਦ ਕਈ ਖਿਡਾਰੀਆਂ ਅਤੇ ਸਬੰਧਤ ਧਿਰਾਂ ਵੱਲੋਂ ਪਹੁੰਚ ਕਰਕੇ ਹੋਰ ਨਰਸਰੀਆਂ ਖੋਲ੍ਹਣ ਦੀ ਮੰਗ ਕੀਤੀ ਗਈ। ਇਸ ਤੋਂ ਇਲਾਵਾ ਅਜਿਹੀਆਂ ਖੇਡਾਂ ਨੂੰ ਵੀ ਸ਼ਾਮਲ ਕਰਨ ਦੀ ਪੁਰਜ਼ੋਰ ਮੰਗ ਉੱਠੀ ਜਿਹੜੀਆਂ ਪਹਿਲੇ ਪੜਾਅ ਵਿੱਚ ਸ਼ਾਮਲ ਨਹੀਂ ਸੀ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਹੁਣ ਖੇਡ ਵਿਭਾਗ ਪਹਿਲੇ ਪੜਾਅ ਵਿੱਚ 2024-25 ਸੈਸ਼ਨ ਵਿੱਚ ਹੀ 260 ਖੇਡ ਨਰਸਰੀਆਂ ਖੋਲ੍ਹਣ ਜਾ ਰਿਹਾ ਹੈ ਜਿਸ ਲਈ ਸੋਧਿਆ ਇਸ਼ਤਿਹਾਰ ਜਾਰੀ ਕਰਕੇ ਇਸ ਸਬੰਧੀ ਵੇਰਵੇ ਵਿਭਾਗ ਦੀ ਵੈਬਸਾਈਟ www.pbsports.punjab.gov.in ਉਪਰ ਪਾ ਦਿੱਤੇ ਗਏ ਹਨ। ਮੀਤ ਹੇਅਰ ਨੇ ਦੱਸਿਆ ਕਿ 260 ਖੇਡ ਨਰਸਰੀਆਂ ਲਈ 260 ਕੋਚ ਅਤੇ 26 ਸੁਪਰਵਾਈਜ਼ਰ ਭਰਤੀ ਕੀਤੇ ਜਾ ਰਹੇ ਹਨ। ਉਨ੍ਹਾਂ ਖੇਡ ਅਨੁਸਾਰ ਵੇਰਵੇ ਜਾਰੀ ਕਰਦਿਆਂ ਦੱਸਿਆ ਕਿ ਖੇਡ ਨਰਸਰੀਆਂ ਲਈ ਅਥਲੈਟਿਕਸ ਲਈ 58, ਹਾਕੀ ਤੇ ਵਾਲੀਬਾਲ ਲਈ 22-22, ਕੁਸ਼ਤੀ ਤੇ ਬੈਡਮਿੰਟਨ ਲਈ 20, ਫੁਟਬਾਲ, ਮੁੱਕੇਬਾਜ਼ੀ ਤੇ ਬਾਸਕਟਬਾਲ ਲਈ 15-15, ਕਬੱਡੀ ਲਈ 12, ਤੀਰਅੰਦਾਜ਼ੀ ਤੇ ਤੈਰਾਕੀ ਲਈ 10-10, ਵੇਟਲਿਫਟਿੰਗ ਤੇ ਜੂਡੋ ਲਈ 5-5, ਜਿਮਨਾਸਟਿਕ, ਰੋਇੰਗ ਤੇ ਸਾਈਕਲਿੰਗ ਲਈ 4-4, ਹੈਂਡਬਾਲ, ਵੁਸ਼ੂ ਤੇ ਕ੍ਰਿਕਟ ਲਈ 3-3, ਖੋ ਖੋ, ਤਲਵਾਰਬਾਜ਼ੀ, ਟੈਨਿਸ ਤੇ ਟੇਬਲ ਟੈਨਿਸ ਲਈ 2-2, ਕਿੱਕ ਬਾਕਸਿੰਗ ਤੇ ਨੈਟਬਾਲ ਲਈ 1-1 ਕੋਚ ਦੀ ਭਰਤੀ ਕੀਤੀ ਜਾ ਰਹੀ ਹੈ। ਖੇਡ ਮੰਤਰੀ ਨੇ ਅੱਗੇ ਦੱਸਿਆ ਕਿ ਜਿਸ ਇਲਾਕੇ ਵਿੱਚ ਜਿਹੜੀ ਖੇਡ ਵੱਧ ਮਕਬੂਲ ਹੈ ਅਤੇ ਸਬੰਧਤ ਖੇਡ ਦੇ ਖਿਡਾਰੀਆਂ ਦੀ ਗਿਣਤੀ ਵੱਧ ਹੈ, ਉੱਥੇ ਉਸੇ ਖੇਡ ਦੀ ਨਰਸਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਦੀ ਸਫਲਤਾ ਤੋਂ ਬਾਅਦ ਵਿਭਾਗ ਕੋਲ ਡਾਟਾ ਮੌਜੂਦ ਹੈ ਕਿ ਕਿਸ ਇਲਾਕੇ ਵਿੱਚ ਕਿਹੜੀ ਖੇਡ ਵੱਧ ਖੇਡੀ ਜਾਂਦੀ ਹੈ।

Punjab Bani 29 February,2024
-ਵਿਧਾਇਕ ਕੋਹਲੀ ਪੁੱਜੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲਗਾਏ ਕੈਂਪ 'ਚ

-ਵਿਧਾਇਕ ਕੋਹਲੀ ਪੁੱਜੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲਗਾਏ ਕੈਂਪ 'ਚ -ਕੈਂਪ ਦਾ ਜਾਇਜ਼ਾ, ਲੋਕਾਂ ਨਾਲ ਗੱਲਬਾਤ, ਦਿੱਤੀਆਂ ਜਾ ਰਹੀਆਂ ਸੇਵਾਵਾਂ 'ਤੇ ਤਸੱਲੀ ਪ੍ਰਗਟਾਈ ਪਟਿਆਲਾ, 29 ਫਰਵਰੀ: ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਇੱਥੇ ਧਰਮਸ਼ਾਲਾ ਕਸ਼ਅਪ ਰਾਜਪੂਤ ਸਭਾ, ਬਡੂੰਗਰ ਵਿਖੇ ਲਗਾਏ ਵਿਸ਼ੇਸ਼ ਕੈਂਪ ਦਾ ਜਾਇਜ਼ਾ ਲਿਆ। ਇਸ ਮੌਕੇ ਲੋਕਾਂ ਨਾਲ ਗੱਲਬਾਤ ਕਰਦਿਆਂ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਵਿਧਾਇਕ ਕੋਹਲੀ ਨੇ ਕੈਂਪ ਵਿੱਚ ਪੁੱਜੇ ਤੇ ਕੈਂਪ ਤੋਂ ਸੰਤੁਸ਼ਟ ਲੋਕਾਂ ਤੋਂ ਫੀਡਬੈਕ ਵੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਇੱਕ ਮਹੀਨਾ ਚੱਲਣ ਵਾਲੇ ਇਨ੍ਹਾਂ ਕੈਂਪਾਂ ਵਿੱਚ ਲੋੜਵੰਦਾਂ ਨੇ ਸਰਕਾਰ ਦੇ ਪ੍ਰੋਗਰਾਮਾਂ ਤੇ ਭਲਾਈ ਸਕੀਮਾਂ ਦਾ ਲਾਭ ਲਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਤੱਕ ਪਹੁੰਚ ਕਰਨ ਲਈ ਇਹ ਕੈਂਪ ਲੋਕਾਂ ਨੂੰ ਬਹੁਤ ਫਾਇਦੇਮੰਦ ਸਾਬਤ ਹੋਏ ਹਨ ਤੇ ਇੱਥੇ ਤਤਕਾਲ ਹੀ ਲੋਕਾਂ ਦੇ ਕੰਮ ਹੋ ਰਹੇ ਹਨ। ਅੱਜ ਕੈਂਪ ਦੌਰਾਨ 45 ਸੇਵਾਵਾਂ ਤੋਂ ਇਲਾਵਾ ਸਾਂਝ ਕੇਂਦਰ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਵੀ ਲੋਕਾਂ ਨੂੰ ਇਕੋ ਛੱਤ ਥੱਲੇ ਮੁਹੱਈਆ ਕਰਵਾਈਆਂ ਗਈਆਂ। ਇਸ ਮੌਕੇ ਆਮ ਆਦਮੀ ਪਾਰਟੀ ਦੇ ਨੁਮਾਇੰਦਿਆਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

Punjab Bani 29 February,2024
ਚੇਤਨ ਸਿੰਘ ਜੌੜਾਮਾਜਰਾ ਵੱਲੋਂ 12 ਜਨਤਕ ਰੇਤ ਖੱਡਾਂ ਲੋਕਾਂ ਨੂੰ ਸਮਰਪਿਤ; ਕੁੱਲ ਗਿਣਤੀ ਹੋਈ 72

ਚੇਤਨ ਸਿੰਘ ਜੌੜਾਮਾਜਰਾ ਵੱਲੋਂ 12 ਜਨਤਕ ਰੇਤ ਖੱਡਾਂ ਲੋਕਾਂ ਨੂੰ ਸਮਰਪਿਤ; ਕੁੱਲ ਗਿਣਤੀ ਹੋਈ 72 'ਜਨਤਕ ਅਤੇ ਵਪਾਰਕ ਰੇਤ ਖੱਡਾਂ ਵਿੱਚ ਹਾਲੇ ਵੀ 151 ਲੱਖ ਮੀਟਰਕ ਟਨ ਤੋਂ ਵੱਧ ਰੇਤ ਅਤੇ ਬਜਰੀ ਉਪਲਬਧ' ਬਲਾਚੌਰ/ਚੰਡੀਗੜ੍ਹ, 28 ਫ਼ਰਵਰੀ: ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ 12 ਹੋਰ ਜਨਤਕ ਰੇਤ ਖੱਡਾਂ ਸੂਬਾ ਵਾਸੀਆਂ ਨੂੰ ਸਮਰਪਿਤ ਕੀਤੀਆਂ ਜਿਸ ਨਾਲ ਸੂਬੇ ਭਰ 'ਚ ਜਨਤਕ ਰੇਤ ਖੱਡਾਂ ਦੀ ਗਿਣਤੀ 72 ਹੋ ਗਈ ਹੈ। ਇਸ ਪਹਿਲਕਦਮੀ ਨਾਲ ਲੋਕਾਂ ਨੂੰ ਵਾਜਬ ਦਰਾਂ ’ਤੇ ਰੇਤ ਤੇ ਖਣਨ ਸਮੱਗਰੀ ਮਿਲਣੀ ਯਕੀਨੀ ਬਣੇਗੀ। ਏ.ਡੀ.ਬੀ. ਬੇਲਾ ਤਾਜੋਵਾਲ ਤਹਿਸੀਲ ਬਲਾਚੌਰ (ਜ਼ਿਲ੍ਹਾ ਐੱਸ.ਬੀ.ਐੱਸ. ਨਗਰ) ਵਿਖੇ ਜ਼ਿਲ੍ਹੇ ਦੀਆਂ ਤਿੰਨ ਰੇਤ ਖੱਡਾਂ ਦੇ ਉਦਘਾਟਨ ਉਪਰੰਤ ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਹਿਲਾਂ ਹੀ 60 ਜਨਤਕ ਰੇਤ ਖੱਡਾਂ ਅਤੇ 38 ਵਪਾਰਕ ਰੇਤ ਖੱਡਾਂ ਚਲਾਈਆਂ ਜਾ ਰਹੀਆਂ ਹਨ, ਜਿੱਥੋਂ ਆਮ ਲੋਕਾਂ ਨੂੰ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ ਰੇਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਛੇਤੀ ਹੀ ਕੁੱਲ 150 ਜਨਤਕ ਅਤੇ 100 ਵਪਾਰਕ ਰੇਤ ਖੱਡਾਂ ਖੋਲ੍ਹਣ ਦਾ ਟੀਚਾ ਮਿੱਥਿਆ ਗਿਆ ਹੈ। ਕੈਬਨਿਟ ਮੰਤਰੀ ਵੱਲੋਂ ਜ਼ਿਲ੍ਹਾ ਐਸ.ਬੀ.ਐਸ. ਨਗਰ ਵਿੱਚ ਦੁਗਰੀ/ਨਿਆਰਾ, ਖੋਜਾ/ਨਿਆਰਾ ਅਤੇ ਏ.ਡੀ.ਬੀ. ਬੇਲਾ ਤਾਜੋਵਾਲ ਵਿਖੇ ਤਿੰਨ ਜਨਤਕ ਰੇਤ ਖੱਡਾਂ ਦਾ ਉਦਘਾਟਨ ਕੀਤਾ ਗਿਆ ਜਦਕਿ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਅੱਕੂਵਾਲਾ, ਚਾਂਗਲੀ ਜਦੀਦ, ਚੁਗਤੇਵਾਲਾ-2, ਮਮਦੋਟ ਉਤਾੜ, ਨਾਜ਼ਮਵਾਲਾ 1, 2 ਤੇ 3 ਅਤੇ ਗਿੱਲਾਂਵਾਲਾ ਸਮੇਤ 6 ਜਨਤਕ ਰੇਤ ਖੱਡਾਂ ਅਤੇ ਪਿੰਡ ਕੈਲਾ (ਜ਼ਿਲ੍ਹਾ ਮੋਗਾ), ਥੰਮੂਵਾਲ ਰਾਮਪੁਰ (ਜਲੰਧਰ) ਤੇ ਖਾਨਪੁਰ (ਜ਼ਿਲ੍ਹਾ ਅੰਮ੍ਰਿਤਸਰ) ਵਿੱਚ ਇੱਕ-ਇੱਕ ਜਨਤਕ ਰੇਤ ਖੱਡ ਦਾ ਉਦਘਾਟਨ ਸਬੰਧਤ ਵਿਧਾਇਕਾਂ ਅਤੇ ਅਧਿਕਾਰੀਆਂ ਵੱਲੋਂ ਕੀਤਾ ਗਿਆ। ਕੈਬਨਿਟ ਮੰਤਰੀ ਨੇ ਦੱਸਿਆ ਕਿ 47.65 ਲੱਖ ਮੀਟਰਕ ਟਨ ਦੀ ਕੁੱਲ ਸਮਰੱਥਾ ਵਾਲੀਆਂ 72 ਜਨਤਕ ਰੇਤ ਖੱਡਾਂ ‘ਚੋਂ ਹੁਣ ਤੱਕ 15.91 ਲੱਖ ਮੀਟਰਕ ਟਨ ਰੇਤ ਕੱਢੀ ਜਾ ਚੁੱਕੀ ਹੈ। ਇਸੇ ਤਰ੍ਹਾਂ 38 ਵਪਾਰਕ ਰੇਤ ਖੱਡਾਂ ਦੇ ਕਲੱਸਟਰਾਂ ਵਿੱਚੋਂ 136 ਲੱਖ ਮੀਟਰਕ ਟਨ ਰੇਤ ਕੱਢਣ ਦੀ ਯੋਜਨਾ ਬਣਾਈ ਗਈ ਹੈ ਜਿਸ ਵਿੱਚੋਂ 17 ਲੱਖ ਮੀਟਰਕ ਟਨ ਰੇਤ ਅਤੇ ਬਜਰੀ ਹੀ ਕੱਢੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਦੋਵਾਂ ਜਨਤਕ ਅਤੇ ਵਪਾਰਕ ਰੇਤ ਖੱਡਾਂ ਵਿੱਚ ਹਾਲੇ ਵੀ 151 ਲੱਖ ਮੀਟਰਕ ਟਨ ਤੋਂ ਵੱਧ ਰੇਤ ਅਤੇ ਬਜਰੀ ਉਪਲਬਧ ਹੈ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਇਨ੍ਹਾਂ ਜਨਤਕ ਰੇਤ ਖੱਡਾਂ ਦੇ ਖੁੱਲ੍ਹਣ ਨਾਲ ਵੱਡੀ ਪੱਧਰ ’ਤੇ ਆਮ ਲੋਕ ਖ਼ੁਦ ਰੇਤ ਦੀ ਖੁਦਾਈ ਕਰਕੇ ਰੇਤ ਲਿਜਾ ਸਕਦੇ ਹਨ ਅਤੇ ਵੇਚ ਸਕਦੇ ਹਨ, ਜਿਸ ਨਾਲ ਬਾਜ਼ਾਰ ਵਿੱਚ ਰੇਤ ਦੀ ਸਪਲਾਈ ਵਧੇਗੀ ਅਤੇ ਰੇਤ ਦੇ ਮਾਰਕੀਟ ਰੇਟ ਵੀ ਘਟਣਗੇ। ਗ਼ੈਰ-ਕਾਨੂੰਨੀ ਖਣਨ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਬਾਰੇ ਜਾਣਕਾਰੀ ਦਿੰਦਿਆਂ ਖਣਨ ਅਤੇ ਭੂ-ਵਿਗਿਆਨ ਮੰਤਰੀ ਨੇ ਕਿਹਾ ਕਿ ਗ਼ੈਰ-ਕਾਨੂੰਨੀ ਖਣਨ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਸੂਬੇ ਵਿੱਚ ਮਾਈਨਿੰਗ ਐਕਟ ਅਤੇ ਨਿਯਮਾਂ ਤਹਿਤ ਅਪ੍ਰੈਲ 2022 ਤੋਂ ਜਨਵਰੀ 2024 ਤੱਕ 945 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ।

Punjab Bani 28 February,2024
ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ਦੇ 20 ਕੈਡਿਟਾਂ ਵੱਲੋਂ ਐਸ.ਐਸ.ਬੀ. ਇੰਟਰਵਿਊ ਪਾਸ

ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ਦੇ 20 ਕੈਡਿਟਾਂ ਵੱਲੋਂ ਐਸ.ਐਸ.ਬੀ. ਇੰਟਰਵਿਊ ਪਾਸ • ਵੱਡੀ ਗਿਣਤੀ ਕੈਡਿਟਾਂ ਵੱਲੋਂ ਐਨ.ਡੀ.ਏ. ਲਈ ਜਾਣਾ ਪੰਜਾਬ ਲਈ ਮਾਣ ਵਾਲੀ ਗੱਲ: ਅਮਨ ਅਰੋੜਾ • ਰੋਜ਼ਗਾਰ ਉਤਪਤੀ ਮੰਤਰੀ ਨੇ ਕੈਡਿਟਾਂ ਨੂੰ ਸੁਨਹਿਰੀ ਭਵਿੱਖ ਲਈ ਦਿੱਤੀਆਂ ਸ਼ੁੱਭਕਾਮਨਾਵਾਂ ਚੰਡੀਗੜ੍ਹ, 28 ਫਰਵਰੀ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਐਸ.ਏ.ਐਸ. ਨਗਰ (ਮੁਹਾਲੀ) ਦੇ 20 ਕੈਡਿਟਾਂ ਨੇ ਪਿਛਲੇ ਦੋ ਮਹੀਨਿਆਂ ਵਿੱਚ ਸਰਵਿਸਿਜ਼ ਸਿਲੈਕਸ਼ਨ ਬੋਰਡ (ਐਸ.ਐਸ.ਬੀ.) ਦਾ ਇੰਟਰਵਿਊ ਪਾਸ ਕੀਤਾ ਹੈ। ਇਹ ਕੈਡਿਟ ਹੁਣ ਭਾਰਤੀ ਹਥਿਆਰਬੰਦ ਬਲਾਂ ਵਿੱਚ ਕਮਿਸ਼ਨਡ ਅਫਸਰ ਬਣਨ ਲਈ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਜਾਂ ਇਸ ਦੇ ਬਰਾਬਰ ਦੀਆਂ ਟਰੇਨਿੰਗ ਅਕੈਡਮੀਆਂ ਵਿੱਚ ਸਿਖਲਾਈ ਵਾਸਤੇ ਜੁਆਇਨਿੰਗ ਲੈਟਰ ਦੀ ਉਡੀਕ ਵਿੱਚ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਦੇ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ਦੇ ਇਨ੍ਹਾਂ 20 ਕੈਡਿਟਾਂ ਵਿੱਚ ਮਾਧਵ ਸ਼ਰਮਾ, ਵਿਵਾਨ ਸੂਦਨ, ਅਨਮੋਲ ਬਾਂਕਾ, ਮਨਨ ਅਕਾਸ਼, ਮਨਕਰਨ ਸਿੰਘ ਢਿੱਲੋਂ, ਸਚਕਿਰਤ ਸਿੰਘ, ਕਰਨਵੀਰ ਸਿੰਘ ਗਿੱਲ, ਰਾਜਨਪ੍ਰੀਤ ਸਿੰਘ ਸੇਖੋਂ, ਹੁਸਨਪ੍ਰੀਤ ਸਿੰਘ, ਅਨਮੋਲ, ਆਰੀਅਨ ਕਾਲੀਆ, ਅੱਕੀਰੈੱਡੀ ਸਾਈ ਵੇਦਾਂਸ਼, ਨਵਜੋਤ ਸਿੰਘ ਗਿੱਲ, ਪ੍ਰਣਵ ਠਾਕੁਰ, ਸੂਰਯਾਂਸ਼ ਠਾਕੁਰ, ਸ਼ਿਵੋਮ ਘਈ, ਜੋਬਨਜੀਤ ਸਿੰਘ, ਪ੍ਰਤਿਊਸ਼ ਸਿੰਘ ਬੇਦੀ, ਗੁਨਜੋਤ ਸਿੰਘ ਅਤੇ ਗੁਰਸ਼ੇਰ ਸਿੰਘ ਚੀਮਾ ਸ਼ਾਮਲ ਹਨ। ਇਨ੍ਹਾਂ ਕੈਡਿਟਾਂ ਵਿੱਚੋਂ ਦੋ ਕੈਡਿਟਾਂ ਸੂਰਯਾਂਸ਼ ਠਾਕੁਰ ਤੇ ਅੱਕੀਰੈੱਡੀ ਸਾਈ ਵੇਦਾਂਸ਼ ਨੇ ਐਨ.ਡੀ.ਏ. ਅਤੇ ਟੈਕਨੀਕਲ ਐਂਟਰੀ ਸਕੀਮ (ਟੀ.ਈ.ਐਸ.) ਦੋਵਾਂ ਲਈ ਐਸ.ਐਸ.ਬੀ. ਕਲੀਅਰ ਕੀਤਾ ਹੈ। ਕੈਡਿਟਾਂ ਨੂੰ ਐਸ.ਐਸ.ਬੀ. ਕਲੀਅਰ ਕਰਨ ‘ਤੇ ਵਧਾਈ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰੱਖਿਆ ਸੇਵਾਵਾਂ ਵਿੱਚ ਜਾਣ ਦੇ ਇਛੁੱਕ ਸੂਬੇ ਦੇ ਨੌਜਵਾਨਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਯਤਨਸ਼ੀਲ ਹੈ। ਇਹ ਸੂਬੇ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਵੱਡੀ ਗਿਣਤੀ ਵਿੱਚ ਕੈਡਿਟ ਐਨ.ਡੀ.ਏ. ਲਈ ਕਲੀਅਰ ਕਰ ਰਹੇ ਹਨ। ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ, ਵੀ.ਐਸ.ਐਮ., ਨੇ ਕੈਡਿਟਾਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ 57 ਫੀਸਦੀ ਦੀ ਸਫਲਤਾ ਦਰ ਨਾਲ ਇਹ ਸੰਸਥਾ ਆਪਣੀ ਕਿਸਮ ਦੀਆਂ ਦੇਸ਼ ਭਰ ਵਿੱਚੋਂ ਸਭ ਤੋਂ ਸਫਲ ਸੰਸਥਾਵਾਂ ਵਿੱਚੋਂ ਇੱਕ ਹੈ। ਉਨ੍ਹਾਂ ਅੱਗੇ ਦੱਸਿਆ ਕਿ ਐਮ.ਆਰ.ਐਸ.ਏ.ਐਫ.ਪੀ.ਆਈ. ਦੇ 14ਵੇਂ ਕੋਰਸ ਲਈ ਵੀ ਚੋਣ ਮੁਕੰਮਲ ਹੋ ਚੁੱਕੀ ਹੈ ਅਤੇ 01 ਅਪ੍ਰੈਲ, 2024 ਨੂੰ ਇਹ ਕੋਰਸ ਸ਼ੁਰੂ ਹੋ ਜਾਵੇਗਾ।

Punjab Bani 28 February,2024
ਖੇਡਾਂ ਵਿੱਚ ਪੰਜਾਬ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਬੂਰ ਪੈਣਾ ਸ਼ੁਰੂ

ਖੇਡਾਂ ਵਿੱਚ ਪੰਜਾਬ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਬੂਰ ਪੈਣਾ ਸ਼ੁਰੂ ਮੀਤ ਹੇਅਰ ਨੇ ਖੇਡ ਵਿਭਾਗ ਦੀਆਂ ਆਗਾਮੀ ਯੋਜਨਾਵਾਂ ਦਾ ਖਾਕਾ ਉਲੀਕਿਆ ਪੈਰਿਸ ਓਲੰਪਿਕਸ ਦੀ ਤਿਆਰੀ ਲਈ ਕੁਆਲੀਫਾਈ ਕਰਨ ਵਾਲੇ ਹਰ ਖਿਡਾਰੀ ਨੂੰ 15-15 ਲੱਖ ਰੁਪਏ ਮਿਲਣਗੇ ਚੰਡੀਗੜ੍ਹ, 28 ਫਰਵਰੀ ਪੰਜਾਬ ਦਾ ਖੇਡਾਂ ਨਾਲ ਗੂੜ੍ਹਾ ਰਿਸ਼ਤਾ ਹੈ। ਇਸ ਧਰਤੀ ਉਤੇ ਪੈਦਾ ਹੋਏ ਖਿਡਾਰੀਆਂ ਨੇ ਦੇਸ਼ ਅਤੇ ਦੁਨੀਆਂ ਵਿੱਚ ਨਾਮ ਚਮਕਾਇਆ ਹੈ।ਪਿਛਲੇ ਕੁਝ ਦਹਾਕਿਆਂ ਵਿੱਚ ਕੌਮੀ ਪੱਧਰ ਉੱਤੇ ਪੰਜਾਬ ਪਛੜ ਗਿਆ ਸੀ ਜਿਸ ਨੂੰ ਲੈ ਕੇ ਮੌਜੂਦਾ ਸਰਕਾਰ ਬਹੁਤ ਗੰਭੀਰ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਪੰਜਾਬ ਦੀ ਖੇਡਾਂ ਵਿੱਚ ਮੁੜ ਪੁਰਾਣੀ ਸ਼ਾਨ ਬਹਾਲ ਕਰਨ ਲਈ ਉਪਰਾਲੇ ਕਰ ਰਹੀ ਹੈ ਜਿਸ ਦੀ ਸ਼ੁਰੂਆਤ ਨਵੀਂ ਖੇਡ ਨੀਤੀ ਤੋਂ ਹੋਈ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਇੱਕ ਖੇਡ ਮੈਗਜ਼ੀਨ ਵੱਲੋਂ ਕਰਵਾਈ ‘ਸਪੋਰਟਸ ਕਨਕਲੇਵ’ ਦੇ ਉਦਘਾਟਨ ਮੌਕੇ ਕੁੰਜੀਵਤ ਭਾਸ਼ਣ ਦਿੰਦਿਆਂ ਕਹੀ। ਇਸ ਮੌਕੇ ਉਨ੍ਹਾਂ ਵਿਸ਼ਵ ਕੱਪ ਜੇਤੂ ਹਾਕੀ ਓਲੰਪੀਅਨ ਬ੍ਰਿਗੇਡੀਅਰ ਹਰਚਰਨ ਸਿੰਘ ਅਤੇ ਜੂਨੀਅਰ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਉਦੇ ਸਹਾਰਨ ਨੂੰ ਸਨਮਾਨਤ ਵੀ ਕੀਤਾ। ਮੀਤ ਹੇਅਰ ਨੇ ਕਿਹਾ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈਆਂ ਪਿਛਲੇ ਦੋ ਸਾਲਾਂ ਤੋਂ ਨਿਰੰਤਰ ਕੰਮ ਕੀਤੇ ਜਾ ਰਹੇ ਹਨ ਜਿਸ ਦੇ ਸਾਰਥਿਕ ਨਤੀਜੇ ਪਿਛਲੇ ਸਾਲ ਏਸ਼ੀਅਨ ਗੇਮਜ਼ ਦੌਰਾਨ ਸਾਹਮਣੇ ਆਏ ਜਦੋਂ ਪੰਜਾਬ ਦੇ 32 ਖਿਡਾਰੀਆਂ ਨੇ 72 ਸਾਲ ਦੇ ਰਿਕਾਰਡ ਤੋੜਦਿਆਂ 20 ਤਮਗ਼ੇ ਜਿੱਤੇ। ਨਵੀਂ ਖੇਡ ਨੀਤੀ ਤਹਿਤ ਹਰ ਖੇਡ ਦੀ ਤਿਆਰੀ ਲਈ ਨਗਦ ਇਨਾਮ ਰਾਸ਼ੀ ਰੱਖੀ ਗਈ। ਪਹਿਲੀ ਵਾਰ ਏਸ਼ੀਅਨ ਗੇਮਜ਼ ਵਿੱਚ ਹਿੱਸਾ ਲੈਣ ਗਏ 58 ਪੰਜਾਬੀ ਖਿਡਾਰੀਆਂ ਨੂੰ ਤਿਆਰੀ ਲਈ 8 ਵੱਖ ਰੁਪਏ ਪ੍ਰਤੀ ਖਿਡਾਰੀ ਦਿੱਤੇ ਗਏ। ਹੁਣ ਓਲੰਪਿਕ ਖੇਡਾਂ ਦੀ ਤਿਆਰੀ ਲਈ 15 ਲੱਖ ਰੁਪਏ ਪ੍ਰਤੀ ਖਿਡਾਰੀ ਦਿੱਤੇ ਜਾਣਗੇ। 1000 ਖੇਡ ਨਰਸਰੀ ਸਥਾਪਤ ਕੀਤੀ ਜਾ ਰਹੀ ਹੈ ਜਿਸ ਵਿੱਚੋਂ ਪਹਿਲੇ ਫੇਜ਼ ਵਿੱਚ 260 ਨਰਸਰੀਆਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਖੇਡ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਮੁੱਖ ਧਿਆਨ ਹੇਠਲੇ ਪੱਧਰ ਉੱਤੇ ਪ੍ਰਤਿਭਾ ਦੀ ਸ਼ਨਾਖ਼ਤ ਕਰ ਕੇ ਉਸ ਨੂੰ ਅੱਗੇ ਵਧਣ ਦੇ ਮੌਕੇ ਦੇਣਾ ਹੈ। ਟਰਾਇਲ ਵੀ ਹਰ ਜਗ੍ਹਾਂ ਲੈ ਕੇ ਜਾ ਰਹੀ ਹੈ। ਜਿਸ ਇਲਾਕੇ ਵਿੱਚ ਜਿਹੜੀ ਖੇਡ ਵੱਧ ਮਕਬੂਲ ਹੈ, ਉਸੇ ਖੇਡ ਦੀ ਨਰਸਰੀ ਦਿੱਤੀ ਜਾ ਰਹੀ ਹੈ।ਮੈਡਲ ਜੇਤੂ ਖਿਡਾਰੀਆਂ ਲਈ 500 ਪੋਸਟਾਂ ਦਾ ਵੱਖਰਾ ਕਾਡਰ ਬਣਾਇਆ ਗਿਆ ਹੈ ਜਿਸ ਲਈ ਖਿਡਾਰੀਆਂ ਨੂੰ ਨੌਕਰੀ ਦੀ ਗਾਰੰਟੀ ਮਿਲੇਗੀ। ਉਨ੍ਹਾਂ ਕਿਹਾ ਕਿ ਮਹਿਜ਼ ਦੋ ਸਾਲ ਤੋਂ ਘੱਟ ਵਕਫ਼ੇ ਦੌਰਾਨ ਸਟੇਟ, ਨੈਸ਼ਨਲ ਤੇ ਇੰਟਰਨੈਸ਼ਨਲ ਪੱਧਰ ਦੇ ਜੇਤੂ 24,164 ਪੰਜਾਬੀ ਖਿਡਾਰੀਆਂ ਨੂੰ ਕੁੱਲ 74.96 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ।

Punjab Bani 28 February,2024
ਲੋਕਾਂ ਲਈ ਜਵਾਬਦੇਹ ਅਤੇ ਅਸਰਦਾਰ ਵਿਵਸਥਾ ਕਾਇਮ ਕਰਨ ਵਾਸਤੇ ਪੰਜਾਬ ਪੁਲਿਸ ਨੂੰ ਆਧੁਨਿਕ ਲੀਹਾਂ ’ਤੇ ਪਾਇਆ-ਮੁੱਖ ਮੰਤਰੀ

ਲੋਕਾਂ ਲਈ ਜਵਾਬਦੇਹ ਅਤੇ ਅਸਰਦਾਰ ਵਿਵਸਥਾ ਕਾਇਮ ਕਰਨ ਵਾਸਤੇ ਪੰਜਾਬ ਪੁਲਿਸ ਨੂੰ ਆਧੁਨਿਕ ਲੀਹਾਂ ’ਤੇ ਪਾਇਆ-ਮੁੱਖ ਮੰਤਰੀ ਐਸ.ਐਚ.ਓਜ਼ ਲਈ 410 ਨਵੇਂ ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ ਵਿਖਾਈ ਪਹਿਲੀ ਵਾਰ ਹੇਠਲੇ ਪੱਧਰ ਉਤੇ ਪੁਲਿਸ ਨੂੰ ਨਵੇਂ ਵਾਹਨ ਦਿੱਤੇ ਸਪਲਾਈ ਲਾਈਨ ਤੋੜ ਕੇ ਪੰਜਾਬ ਨੂੰ ਮੁਕੰਮਲ ਤੌਰ ਉਤੇ ਨਸ਼ਾ ਮੁਕਤ ਬਣਾਉਣ ਦਾ ਅਹਿਦ ਦੁਹਰਾਇਆ ਮ੍ਰਿਤਕ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਲਈ ਚੈੱਕ ਸੌਂਪੇ ਫਿਲੌਰ (ਜਲੰਧਰ), 28 ਫਰਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਾਸੀਆਂ ਨੂੰ ਕਾਰਗਰ, ਜਵਾਬਦੇਹ ਅਤੇ ਪ੍ਰਭਾਵਸ਼ਾਲੀ ਪੁਲਿਸ ਸੇਵਾ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ ਪੰਜਾਬ ਪੁਲਿਸ ਨੂੰ ਆਧੁਨਿਕ ਲੀਹਾਂ 'ਤੇ ਪਾਇਆ ਹੈ। ਅੱਜ ਇੱਥੇ 410 ਨਵੇਂ ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ ਦਿਖਾਉਣ ਤੋਂ ਪਹਿਲਾਂ ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਐਸ.ਐਚ.ਓਜ਼ (ਥਾਣਾ ਮੁਖੀਆਂ) ਨੂੰ ਨਵੇਂ ਵਾਹਨ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪੁਰਾਣੀ ਵਿਵਸਥਾ ਦੇ ਉਲਟ ਕੀਤੀ ਗਈ ਹੈ ਕਿਉਂਕਿ ਇਸ ਤੋਂ ਪਹਿਲਾਂ ਜ਼ਮੀਨੀ ਪੱਧਰ 'ਤੇ ਨਵੇਂ ਵਾਹਨ ਸਿਰਫ ਉੱਚ ਅਧਿਕਾਰੀਆਂ ਨੂੰ ਦਿੱਤੇ ਜਾਂਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਵਿੱਚ ਐਸ.ਐਚ.ਓ. ਪੰਜਾਬ ਪੁਲਿਸ ਦਾ ਅਸਲ ਚਿਹਰਾ ਹਨ ਕਿਉਂ ਜੋ ਉਹ ਸਿੱਧੇ ਤੌਰ 'ਤੇ ਲੋਕਾਂ ਨਾਲ ਜੁੜੇ ਹੋਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੜਕ ਸੁਰੱਖਿਆ ਫੋਰਸ ਨੇ ਪੰਦਰਵਾੜੇ ਦੇ ਅੰਦਰ ਮੌਤ ਦਰ ਨੂੰ ਘਟਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਇਸ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਪਹਿਲਾਂ ਔਸਤਨ 17 ਮੌਤਾਂ ਪ੍ਰਤੀ ਦਿਨ ਹੁੰਦੀਆਂ ਸਨ, ਜਦਕਿ ਇਕ ਫਰਵਰੀ ਨੂੰ ਜਦੋਂ ਤੋਂ ਇਸ ਫੋਰਸ ਨੂੰ ਸੜਕਾਂ ਉਤੇ ਤਾਇਨਾਤ ਕੀਤਾ ਗਿਆ ਹੈ, ਤੋਂ ਲੈ ਕੇ 15 ਦਿਨਾਂ ਦੇ ਅੰਦਰ 13 ਮੌਤਾਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਹ ਤਾਂ ਅਜੇ ਸਿਰਫ਼ ਸ਼ੁਰੂਆਤ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਹ ਗਿਣਤੀ ਹੋਰ ਘਟਾਈ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੜਕ ਸੁਰੱਖਿਆ ਫੋਰਸ ਜ਼ਿਲ੍ਹਾ ਪੁਲਿਸ ਤੋਂ ਬੋਝ ਘਟਾਉਣ ਅਤੇ ਉਨ੍ਹਾਂ ਦੀ ਕਾਰਜਕੁਸ਼ਲਤਾ ਵਿੱਚ ਸੁਧਾਰ ਕਰਨ ਵਿੱਚ ਸਹਾਈ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਕ ਪਾਸੇ ਸੂਬੇ ਵਿੱਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ਨੂੰ ਰੋਕਣ ਅਤੇ ਦੂਜੇ ਪਾਸੇ ਸੂਬੇ ਦੀਆਂ ਸੜਕਾਂ 'ਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਸੂਬਾ ਸਰਕਾਰ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਪਣੀ ਕਿਸਮ ਦੀ ਪਹਿਲੀ ਵਿਸ਼ੇਸ਼ ਫੋਰਸ ਪੰਜਾਬ ਵਿੱਚ ਰੋਜ਼ਾਨਾ ਸੜਕ ਹਾਦਸਿਆਂ ਵਿੱਚ ਅਜਾਈਂ ਜਾ ਰਹੀਆਂ ਕੀਮਤੀ ਜਾਨਾਂ ਨੂੰ ਬਚਾਉਣ ਲਈ ਅਹਿਮ ਭੂਮਿਕਾ ਨਿਭਾ ਰਹੀ ਹੈ ਅਤੇ ਇਸ ਫੋਰਸ ਨੂੰ ਅੰਨ੍ਹੇਵਾਹ ਡਰਾਈਵਿੰਗ ਕਰਨ, ਸੜਕਾਂ 'ਤੇ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਹੋਰ ਕੰਮਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਸ਼ੁਰੂਆਤੀ ਤੌਰ 'ਤੇ ਅਤਿ-ਆਧੁਨਿਕ ਯੰਤਰਾਂ ਨਾਲ ਲੈਸ 129 ਵਾਹਨ ਹਰ 30 ਕਿਲੋਮੀਟਰ ਬਾਅਦ ਸੜਕਾਂ 'ਤੇ ਤਾਇਨਾਤ ਕੀਤੇ ਗਏ ਹਨ ਅਤੇ ਇਨ੍ਹਾਂ ਵਾਹਨਾਂ ਕੋਲ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਐਮਰਜੈਂਸੀ ਇਲਾਜ ਮੁਹੱਈਆ ਕਰਵਾਉਣ ਲਈ ਪੂਰੀ ਮੈਡੀਕਲ ਕਿੱਟ ਵੀ ਮੌਜੂਦ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਕਰਕੇ ਦੁਸ਼ਮਣ ਤਾਕਤਾਂ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਦੇ ਨਾਪਾਕ ਮਨਸੂਬੇ ਘੜ ਰਹੀਆਂ ਹਨ ਪਰ ਪੰਜਾਬ ਪੁਲਿਸ ਨੇ ਹਮੇਸ਼ਾ ਹੀ ਅਜਿਹੀਆਂ ਸਾਜ਼ਿਸ਼ਾਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਦਰਪੇਸ਼ ਵੱਡੀਆਂ ਚੁਣੌਤੀਆਂ 'ਤੇ ਕਾਬੂ ਪਾਉਣ ਲਈ ਇਹ ਜ਼ਰੂਰੀ ਹੈ ਕਿ ਪੁਲਿਸ ਫੋਰਸ ਨੂੰ ਜਾਂਚ, ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਆਧੁਨਿਕ ਲੋੜਾਂ ਨਾਲ ਲੈਸ ਕੀਤਾ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਪੁਲਿਸ ਨੂੰ ਵਿਗਿਆਨਕ ਲੀਹਾਂ 'ਤੇ ਅਪਗ੍ਰੇਡ ਕਰਨ ਅਤੇ ਆਧੁਨਿਕ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਆਉਣ ਵਾਲੇ ਸਮੇਂ ਵਿੱਚ ਵੀ ਦੇਸ਼ ਦੀ ਨਿਰਸਵਾਰਥ ਸੇਵਾ ਦੀ ਆਪਣੀ ਸ਼ਾਨਦਾਰ ਵਿਰਾਸਤ ਨੂੰ ਬਰਕਰਾਰ ਰੱਖੇਗੀ। ਮੁੱਖ ਮੰਤਰੀ ਨੇ ਕਿਹਾ ਕਿ ਮਹਿਲਾ ਸਸ਼ਕਤੀਕਰਨ ਦੇ ਮਨੋਰਥ ਨਾਲ ਔਰਤਾਂ ਦੀ ਸੁਰੱਖਿਆ ਅਤੇ ਹਿਫਾਜ਼ਤ ਲਈ ਅੱਠ ਵਿਸ਼ੇਸ਼ ਮਹਿਲਾ ਥਾਣੇ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸੀਨੀਅਰ ਪੁਲੀਸ ਕਪਤਾਨ ਵਜੋਂ ਮਹਿਲਾ ਅਧਿਕਾਰੀ ਤਾਇਨਾਤ ਹਨ ਅਤੇ 10 ਤੋਂ ਵੱਧ ਜ਼ਿਲ੍ਹਿਆਂ ਵਿੱਚ ਮਹਿਲਾ ਡਿਪਟੀ ਕਮਿਸ਼ਨਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਲੜਕੀਆਂ ਦੀ ਭਲਾਈ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਉਪਰਾਲਿਆਂ ਦੇ ਲੋੜੀਂਦੇ ਨਤੀਜੇ ਸਾਹਮਣੇ ਆ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ 90 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ, 40 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ, ਲੋਕਾਂ ਨੂੰ ਸਿਹਤ ਅਤੇ ਸਿੱਖਿਆ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਪਹਿਲਕਦਮੀਆਂ ਆਮ ਆਦਮੀ ਦੀ ਭਲਾਈ ਲਈ ਹਨ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੁਲਿਸ ਦੀ ਕਮੀ ਨੂੰ ਦੂਰ ਕਰਨ ਲਈ ਆਉਣ ਵਾਲੇ ਚਾਰ ਸਾਲਾਂ ਲਈ ਪੰਜਾਬ ਪੁਲਿਸ ਵਿੱਚ ਹਰ ਸਾਲ 1800 ਕਾਂਸਟੇਬਲ ਅਤੇ 300 ਸਬ-ਇੰਸਪੈਕਟਰ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ 2100 ਅਸਾਮੀਆਂ ਲਈ ਹਰ ਸਾਲ ਲਗਭਗ 2.50 ਲੱਖ ਉਮੀਦਵਾਰਾਂ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨਗੇ, ਇਸ ਲਈ ਸਾਰੇ ਚਾਹਵਾਨ ਪ੍ਰੀਖਿਆਰਥੀ ਪ੍ਰੀਖਿਆਵਾਂ ਪਾਸ ਕਰਨ ਲਈ ਅਕਾਦਮਿਕ ਤਿਆਰੀ ਦੇ ਨਾਲ-ਨਾਲ ਸਰੀਰਕ ਫਿਟਨੈੱਸ ਵੱਲ ਧਿਆਨ ਦੇਣਗੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਣ ਅਤੇ ਨਸ਼ਿਆਂ ਦੀ ਅਲਾਮਤ ਤੋਂ ਛੁਟਕਾਰਾ ਪਾਉਣ ਵਿੱਚ ਮਦਦ ਮਿਲ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਇਹ ਗੱਲ ਚੰਗੀ ਤਰ੍ਹਾਂ ਜਾਣਦੇ ਹਨ ਕਿ ‘ਵਿਹਲਾ ਮਨ, ਸ਼ੈਤਾਨ ਦਾ ਘਰ ਹੁੰਦਾ ਹੈ’, ਇਸ ਲਈ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਉਹ ਕੰਮ ਅਤੇ ਖੇਡਾਂ ਵਿੱਚ ਲੱਗੇ ਰਹਿਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਸਾਡੇ ਸਾਰੇ ਨੌਜਵਾਨ ਸਿਹਤ ਪੱਖੋਂ ਪੂਰੀ ਤਰ੍ਹਾਂ ਤੰਦਰੁਸਤ ਹੋਣ ਤਾਂ ਕਿ ਸਮਾਜ ਵਿੱਚ ਨਸ਼ਿਆਂ ਦੀ ਅਲਾਮਤ ਲਈ ਕੋਈ ਥਾਂ ਨਾ ਬਚੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਛੇਤੀ ਹੀ ਨਸ਼ਾ ਮੁਕਤ ਸੂਬਾ ਬਣ ਜਾਵੇਗਾ ਕਿਉਂਕਿ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਲਈ ਸਖਤੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਸਪੱਸ਼ਟ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ ਪਰ ਨਸ਼ੇ ਤੋਂ ਗ੍ਰਸਤ ਵਿਅਕਤੀਆਂ ਦੇ ਮੁੜ ਵਸੇਬੇ ਲਈ ਹਰ ਸੰਭਵ ਯਤਨ ਕੀਤੇ ਜਾਣੇ ਚਾਹੀਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਜਵਾਨਾਂ ਦੇ ਪਰਿਵਾਰਾਂ ਦੀ ਭਲਾਈ ਦੇ ਉਦੇਸ਼ ਨਾਲ ਇਕ ਹੋਰ ਪਹਿਲਕਦਮੀ ਕਰਦਿਆਂ ਸੂਬਾ ਸਰਕਾਰ ਨੇ ‘ਗੁਲਦਸਤਾ’ ਨਾਮ ਦਾ ਸਮਾਗਮ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿੱਚ ਪੁਲਿਸ ਦੇ ਜਵਾਨ ਅਤੇ ਉਨ੍ਹਾਂ ਦੇ ਪਰਿਵਾਰ ਹੀ ਸ਼ਿਰਕਤ ਕਰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪਰਿਵਾਰਾਂ ਨੂੰ ਬਹੁਤ ਜ਼ਿਆਦਾ ਮੁਸ਼ਕਲਾਂ ਸਹਿਣੀਆਂ ਪੈਂਦੀਆਂ ਹਨ ਕਿਉਂਕਿ ਪੁਲਿਸ ਮੁਲਾਜ਼ਮਾਂ ਦਾ ਜ਼ਿਆਦਾਤਰ ਸਮਾਂ ਡਿਊਟੀ ਵਿੱਚ ਲੰਘ ਜਾਂਦਾ ਹੈ ਜਿਸ ਕਰਕੇ ਪਰਿਵਾਰ ਅਕਸਰ ਅਣਗੌਲੇ ਰਹਿ ਜਾਂਦੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮਾਗਮ ਦਾ ਉਦੇਸ਼ ਇਨ੍ਹਾਂ ਪਰਿਵਾਰਾਂ ਨੂੰ ਇਕੱਠੇ ਕਰਨਾ ਹੈ ਤਾਂ ਕਿ ਉਹ ਸਾਰੀਆਂ ਪ੍ਰੇਸ਼ਾਨੀਆਂ ਤੋਂ ਸੁਰਖਰੂ ਹੋ ਕੇ ਇਕੱਠਿਆਂ ਸਮਾਂ ਬਤੀਤ ਕਰ ਸਕਣ। ਇਸ ਦੌਰਾਨ ਮੁੱਖ ਮੰਤਰੀ ਨੇ ਏ.ਐਸ.ਆਈ. ਹਰਦੇਵ ਸਿੰਘ, ਸੀਨੀਅਰ ਕਾਂਸਟੇਬਲ ਗੁਰਪ੍ਰੀਤ ਸਿੰਘ ਅਤੇ ਕਾਂਸਟੇਬਲ ਸ਼ਾਲੂ ਰਾਣਾ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ। ਇਨ੍ਹਾਂ ਤਿੰਨਾਂ ਪੁਲਿਸ ਮੁਲਾਜ਼ਮਾਂ ਦੀ ਡਿਊਟੀ ਦੌਰਾਨ ਵਾਪਰੇ ਹਾਦਸੇ ਵਿੱਚ ਮੌਤ ਹੋ ਗਈ ਸੀ।

Punjab Bani 28 February,2024
ਵਿਧਾਨ ਸਭਾ ਦੀ ਸਥਾਨਕ ਸਰਕਾਰਾਂ ਬਾਰੇ ਸਬ ਕਮੇਟੀ ਵੱਲੋਂ ਪਟਿਆਲਾ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਵਿਧਾਨ ਸਭਾ ਦੀ ਸਥਾਨਕ ਸਰਕਾਰਾਂ ਬਾਰੇ ਸਬ ਕਮੇਟੀ ਵੱਲੋਂ ਪਟਿਆਲਾ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ -ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਨੀਨਾ ਮਿੱਤਲ ਤੇ ਕੁਲਜੀਤ ਸਿੰਘ ਰੰਧਾਵਾ ਵੱਲੋਂ ਅਧਿਕਾਰੀਆਂ ਨਾਲ ਬੈਠਕ -ਸ਼ਹਿਰ 'ਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦਾ ਬਾਰੀਕੀ ਨਾਲ ਮੁਲੰਕਣ, ਪ੍ਰਾਜੈਕਟਾਂ 'ਚ ਹੋਰ ਤੇਜੀ ਲਿਆਉਣ ਦੇ ਆਦੇਸ਼ -ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਮੁਤਾਬਕ ਸ਼ਹਿਰ ਵਾਸੀਆਂ ਨੂੰ ਮਿਲਣਗੀਆਂ ਬਿਹਤਰ ਸਹੂਲਤਾਂ-ਅਜੀਤਪਾਲ ਸਿੰਘ ਕੋਹਲੀ ਪਟਿਆਲਾ, 28 ਫਰਵਰੀ: ਪੰਜਾਬ ਵਿਧਾਨ ਸਭਾ ਦੀ ਸਥਾਨਕ ਸਰਕਾਰਾਂ ਦੀ ਕਮੇਟੀ ਵੱਲੋਂ ਵਿਧਾਇਕਾਂ ਅਜੀਤਪਾਲ ਸਿੰਘ ਕੋਹਲੀ, ਨੀਨਾ ਮਿੱਤਲ ਅਤੇ ਕੁਲਜੀਤ ਸਿੰਘ ਰੰਧਾਵਾ 'ਤੇ ਅਧਾਰਤ ਗਠਿਤ ਕੀਤੀ ਸਬ ਕਮੇਟੀ ਨੇ ਅੱਜ ਨਗਰ ਨਿਗਮ ਵਿਖੇ ਇੱਕ ਅਹਿਮ ਬੈਠਕ ਕਰਕੇ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਜਿਕਰਯੋਗ ਹੈ ਕਿ ਸਥਾਨਕ ਸਰਕਾਰਾਂ ਦੀ ਕਮੇਟੀ ਨੇ ਚੇਅਰਮੈਨ ਤੇ ਵਿਧਾਇਕ ਲੁਧਿਆਣਾ ਪੱਛਮੀ ਗੁਰਪ੍ਰੀਤ ਬੱਸੀ ਗੋਗੀ ਦੀ ਅਗਵਾਈ ਹੇਠ ਲੰਘੀ 19 ਜਨਵਰੀ ਨੂੰ ਨਗਰ ਨਿਗਮ ਤੇ ਨਗਰ ਸੁਧਾਰ ਟਰੱਸਟ ਪਟਿਆਲਾ ਦੇ ਨਾਲ ਸਬੰਧਤ ਵਿਕਾਸ ਕਾਰਜਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਸੀ ਅਤੇ ਇਨ੍ਹਾਂ ਕੰਮਾਂ ਦਾ ਦੁਬਾਰਾ ਜਾਇਜ਼ਾ ਲੈਣ ਲਈ ਇੱਕ ਸਬ ਕਮੇਟੀ ਦਾ ਗਠਨ ਕੀਤਾ ਸੀ। ਇਸੇ ਕਮੇਟੀ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਟਿਆਲਾ ਸ਼ਹਿਰ ਵਿੱਚ ਪਿਛਲੇ ਸਮੇਂ ਦੌਰਾਨ ਹੋਏ ਵਿਕਾਸ ਕਾਰਜਾਂ 'ਤੇ ਤਸੱਲੀ ਦਾ ਇਜ਼ਹਾਰ ਕਰਦਿਆਂ ਚੱਲ ਰਹੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕੀਤੀ। ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਸਬ ਕਮੇਟੀ ਨੇ ਪਿਛਲੇ ਸਮੇਂ ਵਿਧਾਨ ਸਭਾ ਕਮੇਟੀ ਵੱਲੋਂ ਦਿੱਤੇ ਗਏ ਨਿਰਦੇਸ਼ਾਂ 'ਤੇ ਹੋਏ ਕੰਮਾਂ ਦਾ ਅੱਜ ਬਾਰੀਕੀ ਨਾਲ ਮੁਲੰਕਣ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਮੇਟੀ ਦੇ ਦੌਰੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਮੁਤਾਬਕ ਪਟਿਆਲਾ ਸ਼ਹਿਰ ਵਿੱਚ ਕਰਵਾਏ ਗਏ ਕੰਮ ਲੋਕਾਂ ਨੂੰ ਦਿਸਣ ਲੱਗੇ ਹਨ, ਇਸ 'ਤੇ ਕਮੇਟੀ ਨੇ ਤਸੱਲੀ ਦਾ ਇਜ਼ਹਾਰ ਕੀਤਾ ਹੈ। ਵਿਧਾਇਕ ਕੋਹਲੀ ਨੇ ਕਿਹਾ ਕਿ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਧੰਨਵਾਦ ਹੈ, ਜਿਨ੍ਹਾਂ ਨੇ ਕਾਬਲ ਵਿਧਾਇਕਾਂ ਦੀ ਕਮੇਟੀ ਦਾ ਗਠਨ ਕਰਕੇ ਪਟਿਆਲਾ ਭੇਜਿਆ ਅਤੇ ਇਸ ਕਮੇਟੀ ਵੱਲੋਂ ਨਿਰੰਤਰ ਜਾਇਜ਼ਾ ਲਿਆ ਜਾਵੇਗਾ ਤਾਂ ਕਿ ਪਟਿਆਲਾ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮੇਂ ਸਿਰ ਮੁਕੰਮਲ ਕਰਕੇ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਦਿੱਤੀਆਂ ਜਾ ਸਕਣ। ਸਬ ਕਮੇਟੀ 'ਚ ਸ਼ਾਮਲ ਵਿਧਾਇਕਾਂ ਅਜੀਤਪਾਲ ਸਿੰਘ ਕੋਹਲੀ, ਨੀਨਾ ਮਿੱਤਲ ਤੇ ਕੁਲਜੀਤ ਸਿੰਘ ਰੰਧਾਵਾ ਡੇਰਾਬਸੀ ਨੇ ਅਧਿਕਾਰੀਆਂ ਤੋਂ ਸਥਾਨਕ ਸਰਕਾਰਾਂ ਕਮੇਟੀ ਵੱਲੋਂ ਪਿਛਲੇ ਦੌਰੇ ਸਮੇਂ ਦਿੱਤੇ ਗਏ ਨਿਰਦੇਸ਼ਾਂ 'ਤੇ ਕੀਤੇ ਗਏ ਅਮਲ ਦੀ ਮੁਕੰਮਲ ਜਾਣਕਾਰੀ ਲਈ ਅਤੇ ਹੋਰ ਲੋੜੀਂਦੇ ਨਿਰਦੇਸ਼ ਦਿੱਤੇ। ਬੈਠਕ ਦੌਰਾਨ ਏ.ਸੀ. ਮਾਰਕਿਟ ਨੇੜੇ ਬਹੁ ਮੰਜ਼ਿਲਾਂ ਕਾਰ ਪਾਰਕਿੰਗ, ਨਹਿਰੀ ਪਾਣੀ ਪ੍ਰੋਜੈਕਟ, ਸ਼ਹਿਰ ਵਿੱਚਲੇ ਨਜਾਇਜ਼ ਕਬਜ਼ਿਆਂ, ਸਾਫ਼ ਸਫ਼ਾਈ, ਕੂੜੇ ਦੇ ਬਿਨਜ਼ ਦਾ ਰੱਖ-ਰਖਾਓ, ਅਬਲੋਵਾਲ ਡੇਅਰੀ ਪ੍ਰਾਜੈਕਟ, ਨਗਰ ਸੁਧਾਰ ਟਰੱਸਟ ਦਾ ਮਿਡ ਟਾਊਨ ਪਲਾਜ਼ਾ, ਨਗਰ ਨਿਗਮ ਦੀ ਆਮਦਨ ਵਧਾਉਣ, ਸ਼ਹਿਰ ਵਿਚਲੀਆਂ ਬਿਜਲੀ ਦੀਆਂ ਤਾਰਾਂ ਜਮੀਨਦੋਜ਼ ਕਰਨ, ਕਬਾੜੀ ਮਾਰਕੀਟ ਵਿਖੇ ਸੀਵਰੇਜ, ਸੜਕਾਂ, ਤੇ ਹੋਰ ਵਿਕਾਸ ਪ੍ਰਾਜੈਕਟਾਂ ਦਾ ਵੀ ਜਾਇਜ਼ਾ ਲੈਂਦਿਆਂ ਇਨ੍ਹਾਂ ਨੂੰ ਮਿੱਥੇ ਸਮੇਂ ਵਿੱਚ ਕਰਵਾਉਣ ਬਾਰੇ ਕਿਹਾ ਗਿਆ। ਕਮੇਟੀ ਨੇ ਹਦਾਇਤ ਕੀਤੀ ਕਿ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ, ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਨਿਗਮ ਦੇ ਸੀਨੀਅਰ ਅਧਿਕਾਰੀਆਂ ਸਮੇਤ ਬਿਜਲੀ ਨਿਗਮ, ਨਗਰ ਸੁਧਾਰ ਟਰੱਸਟ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Punjab Bani 28 February,2024
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੇ 69 ਸਕੂਲਾਂ ਨੂੰ ਨੇ 5.17 ਕਰੋੜ ਦੀ ‘ਬੈਸਟ ਸਕੂਲ ਐਵਾਰਡ’ ਰਾਸ਼ੀ ਵੰਡੀ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੇ 69 ਸਕੂਲਾਂ ਨੂੰ ਨੇ 5.17 ਕਰੋੜ ਦੀ ‘ਬੈਸਟ ਸਕੂਲ ਐਵਾਰਡ’ ਰਾਸ਼ੀ ਵੰਡੀ ਚੰਡੀਗੜ੍ਹ, 27 ਫਰਵਰੀ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੇ 69 ਸਕੂਲਾਂ ਨੂੰ 5.17 ਕਰੋੜ ਦੀ ‘ਬੈਸਟ ਸਕੂਲ ਐਵਾਰਡ’ ਰਾਸ਼ੀ ਦੀ ਵੰਡ ਕੀਤੀ ਗਈ। ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਕਰਕੇ ਦੇਸ਼ ਦਾ ਮੋਹਰੀ ਸੂਬਾ ਬਣ ਰਿਹਾ ਹੈ। ਸੂਬੇ ਦੇ ਸਕੂਲਾਂ ਦੀਆਂ ਇਮਾਰਤਾਂ ਖੂਬਸੂਰਤ ਬਣਾਉਣ ਦੇ ਨਾਲ-ਨਾਲ ਸਿੱਖਿਆ ਦੀ ਕੁਆਲਟੀ ਸੁਧਾਰਨ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਸਮਾਗਮ ਦੌਰਾਨ ਸੂਬੇ ਦੇ ਹਰ ਜ਼ਿਲੇ ਦੇ ਇੱਕ-ਇੱਕ ਸੀਨੀਅਰ ਸੈਕੰਡਰੀ, ਹਾਈ ਅਤੇ ਮਿਡਲ ਸਕੂਲ ਦੀ ਚੋਣ ਕਰਕੇ ਹਰੇਕ ਸਕੂਲ ਨੂੰ ਕ੍ਰਮਵਾਰ 10 ਲੱਖ, 7.5 ਲੱਖ ਅਤੇ 5 ਲੱਖ ਰੁਪਏ ਬਤੌਰ ਇਨਾਮੀ ਰਾਸ਼ੀ ਦਿੱਤੀ ਗਈ। ਸੂਬੇ ਦੇ ਸਰਕਾਰੀ ਸਕੂਲਾਂ ਵਿਚ ਵਿੱਦਿਅਕ ਅਤੇ ਸਹਿ-ਵਿੱਦਿਅਕ ਪੈਰਾਮੀਟਰਾਂ ਦੇ ਆਧਾਰ 'ਤੇ ਹਰੇਕ ਜ਼ਿਲ੍ਹੇ ਵਿਚੋਂ ਸਰਵੋਤਮ ਸਕੂਲ ਦੀ ਚੋਣ ਕੀਤੀ ਗਈ ਹੈ । ਇਸ ਮੌਕੇ ਬੋਲਦਿਆਂ ਸਕੂਲ ਸਿੱਖਿਆ ਮੰਤਰੀ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਬਿਹਤਰੀਨ ਬਨਾਉਣ ਲਈ ਲਗਾਤਾਰ ਯਤਨਸ਼ੀਲ ਹੈ। ਸੀਨੀਅਰ ਸੈਕੰਡਰੀ ਸਕੂਲਾਂ ਦੀ ਸ਼੍ਰੇਣੀ ਵਿਚ ਜਿਨ੍ਹਾਂ ਸਕੂਲ ਨੂੰ ਸਨਮਾਨਿਤ ਕੀਤਾ ਗਿਆ ਉਨ੍ਹਾਂ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਹਣਾ ਸਿੰਘ ਰੋਡ,ਜ਼ਿਲ੍ਹਾ ਅੰਮ੍ਰਿਤਸਰ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਜ਼ਿਲ੍ਹਾ ਬਰਨਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਗਵਾਨਗੜ੍ਹ, ਜ਼ਿਲ੍ਹਾ ਬਠਿੰਡਾ, ਡਾ. ਚੰਦਾ ਸਿੰਘ ਮਰਵਾਹਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਜ਼ਿਲ੍ਹਾ ਫ਼ਰੀਦਕੋਟ , ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੇ ਗੋਬਿੰਦਗੜ੍ਹ,ਜ਼ਿਲ੍ਹਾ ਫਤਿਹਗੜ੍ਹ ਸਾਹਿਬ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਉਸਮਾਨ ਵਾਲਾ, ਜ਼ਿਲ੍ਹਾ ਫਿਰੋਜ਼ਪੁਰ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਡੇਰਾ ਬਾਬਾ ਨਾਨਕ,ਜ਼ਿਲ੍ਹਾ ਗੁਰਦਾਸਪੁਰ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਲਾਹੜ,ਤਲਵਾੜਾ,ਜ਼ਿਲ੍ਹਾ ਹੁਸ਼ਿਆਰਪੁਰ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲਾਡੋਵਾਲੀ ਹੋਡ, ਜ਼ਿਲ੍ਹਾ ਜਲੰਧਰ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਗਵਾੜਾ,ਜ਼ਿਲ੍ਹਾ ਕਪੂਰਥਲਾ,ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ, ਜ਼ਿਲ੍ਹਾ ਲੁਧਿਆਣਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਖਿਆਲਾ ਕਲਾਂ, ਜ਼ਿਲ੍ਹਾ ਮਾਨਸਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਧਰਮਕੋਟ ਜ਼ਿਲ੍ਹਾ ਮੋਗਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਸੋਈ, ਜ਼ਿਲ੍ਹਾ ਮਲੇਰਕੋਟਲਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਬੁਲ ਖੁਰਾਣਾ, ਲੰਬੀ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਧਾਨੀ ਜ਼ਿਲ੍ਹਾ ਪਠਾਨਕੋਟ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਹਾਦਰਗੜ੍ਹ ਜ਼ਿਲ੍ਹਾ ਪਟਿਆਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨੌਲੀ ਬਸੀ, ਤਖਤਗੜ੍ਹ ਜ਼ਿਲ੍ਹਾ ਰੂਪਨਗਰ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਦਾਮਪੁਰ ਜ਼ਿਲ੍ਹਾ ਸੰਗਰੂਰ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਨੌਲੀ, ਜ਼ਿਲ੍ਹਾ ਐਸ.ਏ.ਐਸ. ਨਗਰ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜਾਡਲਾ ਜ਼ਿਲ੍ਹਾ ਐਸ.ਬੀ.ਐਸ.ਨਗਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ,ਜ਼ਿਲ੍ਹਾ ਤਰਨ ਤਾਰਨ ਸ਼ਾਮਲ ਹਨ। ਇਸੇ ਤਰ੍ਹਾਂ ਹਾਈ ਸਕੂਲਾਂ ਦੀ ਸ਼੍ਰੇਣੀ ਵਿਚ ਜਿਨ੍ਹਾਂ ਸਕੂਲਾਂ ਨੂੰ ਸਨਮਾਨਿਤ ਕੀਤਾ ਗਿਆ ਉਨ੍ਹਾਂ ਵਿੱਚ ਸਰਕਾਰੀ ਹਾਈ ਸਕੂਲ ਗੁਰੂ ਵਾਲੀ, ਜ਼ਿਲ੍ਹਾ ਅੰਮ੍ਰਿਤਸਰ, ਸਰਕਾਰੀ ਹਾਈ ਸਕੂਲ ਕੈਰੇ ਜ਼ਿਲ੍ਹਾ ਬਰਨਾਲਾ, ਸਰਕਾਰੀ (ਕੰ) ਹਾਈ ਸਕੂਲ ਭੁੱਚੋ ਮੰਡੀ ਜ਼ਿਲ੍ਹਾ ਬਠਿੰਡਾ, ਸਰਕਾਰੀ ਹਾਈ ਸਕੂਲ ਬੀੜ ਸਿੱਖਾਂ ਵਾਲੀ ਜ਼ਿਲ੍ਹਾ ਫ਼ਰੀਦਕੋਟ, ਸਰਕਾਰੀ ਹਾਈ ਸਕੂਲ ਬਡਾਲੀ ਮਾਈ ਕਈ, ਜ਼ਿਲ੍ਹਾ ਸ਼੍ਰੀ ਫਤਹਿਗੜ੍ਹ ਸਾਹਿਬ, ਸਰਕਾਰੀ ਹਾਈ ਸਕੂਲ ਸ਼ੇਰਗੜ੍ਹ ਜ਼ਿਲ੍ਹਾ ਫਾਜ਼ਿਲਕਾ, ਸਰਕਾਰੀ ਹਾਈ ਸਕੂਲ ਸਤੀਏ ਵਾਲਾ ਜ਼ਿਲ੍ਹਾ ਫ਼ਿਰੋਜ਼ਪੁਰ, ਸ਼ਹੀਦ ਮੇਜਰ ਵਜਿੰਦਰ ਸਿੰਘ ਸਹੀ ਸਰਕਾਰੀ ਹਾਈ ਸਕੂਲ ਗਿੱਲਾਂਵਾਲੀ (ਕਿਲ੍ਹਾ ਦਰਸ਼ਨ ਸਿੰਘ) ਜ਼ਿਲ੍ਹਾ ਗੁਰਦਾਸਪੁਰ, ਸਰਕਾਰੀ ਹਾਈ ਸਕੂਲ ਅਮਰੋਹ, ਜ਼ਿਲ੍ਹਾ ਹੁਸ਼ਿਆਰਪੁਰ, ਸਰਕਾਰੀ ਹਾਈ ਸਕੂਲ ਨੁੱਸੀ ਜ਼ਿਲ੍ਹਾ ਜਲੰਧਰ, ਸਰਕਾਰੀ ਹਾਈ ਸਕੂਲ ਤਲਵੰਡੀ ਪਾਈਂ, ਜ਼ਿਲ੍ਹਾ ਕਪੂਰਥਲਾ, ਸਰਕਾਰੀ ਹਾਈ ਸਕੂਲ ਬੁੱਲ੍ਹੇਪੁਰ ਜ਼ਿਲ੍ਹਾ ਲੁਧਿਆਣਾ, ਸਰਕਾਰੀ ਹਾਈ ਸਕੂਲ ਦੋਦੜਾ ਜ਼ਿਲ੍ਹਾ ਮਾਨਸਾ, ਸਰਕਾਰੀ ਹਾਈ ਸਕੂਲ ਦੌਲਤਪੁਰ ਉੱਚਾ, ਜ਼ਿਲ੍ਹਾ ਮੋਗਾ, ਸਰਕਾਰੀ ਹਾਈ ਸਕੂਲ ਨੰਗਲ ਜ਼ਿਲ੍ਹਾ ਮਾਲੇਰਕੋਟਲਾ, ਸਰਕਾਰੀ ਹਾਈ ਸਕੂਲ ਲੰਡੇ ਰੋਡੇ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ, ਸਰਕਾਰੀ ਹਾਈ ਸਕੂਲ ਫਤਿਹਪੁਰ ਪਠਾਨਕੋਟ, ਸਰਕਾਰੀ ਹਾਈ ਸਕੂਲ ਢਕਾਨਸੂਂ ਕਲਾਂ ਜ਼ਿਲ੍ਹਾ ਪਟਿਆਲਾ, ਸਰਕਾਰੀ ਹਾਈ ਸਕੂਲ ਸਸਕੌਰ ਜ਼ਿਲ੍ਹਾ ਰੂਪਨਗਰ, ਸਰਕਾਰੀ ਹਾਈ ਸਕੂਲ ਰਾਜੋਮਾਜਰਾ ਜ਼ਿਲ੍ਹਾ ਸੰਗਰੂਰ, ਸ਼ਹੀਦ ਸੂਬੇਦਾਰ ਬਲਬੀਰ ਸਿੰਘ ਸਰਕਾਰੀ ਹਾਈ ਸਕੂਲ ਦੱਪਰ ਜ਼ਿਲ੍ਹਾ ਐੱਸ.ਏ.ਐੱਸ. ਨਗਰ, ਸਰਕਾਰੀ ਹਾਈ ਸਕੂਲ ਚਾਂਦਪੁਰ ਰੁੜਕੀ ਜ਼ਿਲ੍ਹਾ ਐੱਸ.ਬੀ.ਐੱਸ. ਨਗਰ, ਸਰਕਾਰੀ ਹਾਈ ਸਕੂਲ ਅਲਗੋਂ ਕੋਠੀ ਜ਼ਿਲ੍ਹਾ ਤਰਨ ਤਾਰਨ ਸ਼ਾਮਲ ਹਨ। ਇਸੇ ਤਰ੍ਹਾਂ ਮਿਡਲ ਸਕੂਲ ਦੀ ਸ਼੍ਰੇਣੀ ਵਿਚ ਸਰਕਾਰੀ ਮਿਡਲ ਸਕੂਲ ਕੋਟ ਮਾਹਣਾ ਸਿੰਘ, ਜ਼ਿਲ੍ਹਾ ਅੰਮ੍ਰਿਤਸਰ, ਸਰਕਾਰੀ ਮਿਡਲ ਸਕੂਲ ਧਨੌਲਾ ਖੁਰਦ ਜ਼ਿਲ੍ਹਾ ਬਰਨਾਲਾ, ਸਰਕਾਰੀ ਮਿਡਲ ਸਕੂਲ ਕੋਠੇ ਅਮਰਪੁਰਾ ਜ਼ਿਲ੍ਹਾ ਬਠਿੰਡਾ, ਸਰਕਾਰੀ ਮਿਡਲੂ ਸਕੂਲ ਸਿਰਸੜੀ ਜ਼ਿਲ੍ਹਾ ਫ਼ਰੀਦਕੋਟ, ਸਰਕਾਰੀ ਮਿਡਲ ਸਕੂਲ ਬਹਾਦਰਗੜ੍ਹ ਜ਼ਿਲ੍ਹਾ ਸ਼੍ਰੀ ਫਤਹਿਗੜ੍ਹ ਸਾਹਿਬ, ਸਰਕਾਰੀ ਮਿਡਲ ਸਕੂਲ ਹੌਜ਼ ਖ਼ਾਸ ਜ਼ਿਲ੍ਹਾ ਫਾਜ਼ਿਲਕਾ, ਸਰਕਾਰੀ ਮਿਡਲ ਸਕੂਲ ਆਸਲ ਜ਼ਿਲ੍ਹਾ ਫਿਰੋਜ਼ਪੁਰ, ਸਰਕਾਰੀ ਮਿਡਲ ਸਕੂਲ ਰਸੂਲਪੁਰ ਬੇਟ ਜ਼ਿਲ੍ਹਾ ਗੁਰਦਾਸਪੁਰ,ਸਰਕਾਰੀ ਮਿਡਲ ਸਕੂਲ ਡੱਲੇਵਾਲ ਜ਼ਿਲ੍ਹਾ ਹਸ਼ਿਆਰਪੁਰ,ਸਰਕਾਰੀ ਮਿਡਲ ਸਕੂਲ ਟਾਹਲੀ ਜ਼ਿਲ੍ਹਾ ਜਲੰਧਰ, ਸਰਕਾਰੀ ਮਿਡਲ ਸਕੂਲ ਭੰਡਾਲ ਦੋਨਾ ਜ਼ਿਲ੍ਹਾ ਕਪੂਰਥਲਾ, ਸਰਕਾਰੀ ਮਿਡਲ ਸਕੂਲ ਰੋਹਣੋ ਕਲਾਂ ਜ਼ਿਲ੍ਹਾ ਲੁਧਿਆਣਾ, ਸਰਕਾਰੀ ਮਿਡਲ ਸਕੂਲ ਰਾਮਨਗਰ ਭੱਠਲ ਜ਼ਿਲ੍ਹਾ ਮਾਨਸਾ,ਸਰਕਾਰੀ ਮਿਡਲ ਸਕੂਲ ਪੁਰਾਣੇ ਵਾਲਾ ਜ਼ਿਲ੍ਹਾ ਮੋਗਾ, ਸਰਕਾਰੀ ਮਿਡਲ ਸਕੂਲ ਕਿਲਾ ਰਹਿਮਤਗੜ ਜ਼ਿਲ੍ਹਾ ਮਲੇਰਕੋਟਲਾ, ਸਰਕਾਰੀ ਮਿਡਲ ਸਕੂਲ ਘੁਮਿਆਰਾ ਖੇੜਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ, ਸਰਕਾਰੀ ਮਿਡਲ ਸਕੂਲ ਮਿਸ਼ਨ ਰੋਡ ਪਠਾਨਕੋਟ,ਜ਼ਿਲ੍ਹਾ ਪਠਾਨਕੋਟ,ਸਰਕਾਰੀ ਮਿਡਲ ਸਕੂਲ ਮੈਣ ਜ਼ਿਲ੍ਹਾ ਪਟਿਆਲਾ,ਸਰਕਾਰੀ ਮਿਡਲ ਸਕੂਲ ਗੱਗ ਜ਼ਿਲ੍ਹਾ ਰੂਪਨਗਰ, ਸਰਕਾਰੀ ਮਿਡਲ ਸਕੂਲ ਆਲੋਅਰਖ ਜ਼ਿਲ੍ਹਾ ਸੰਗਰੂਰ, ਸਰਕਾਰੀ ਮਿਡਲ ਸਕੂਲ ਝੰਡੇਮਾਜਰਾ ਜ਼ਿਲ੍ਹਾ ਐੱਸ.ਏ.ਐੱਸ. ਨਗਰ,ਸਰਕਾਰੀ ਮਿਡਲ ਸਕੂਲ ਜੱਬੋਵਾਲ ਜ਼ਿਲ੍ਹਾ ਐੱਸ.ਬੀ.ਐੱਸ. ਨਗਰ, ਸਰਕਾਰੀ ਮਿਡਲ ਸਕੂਲ ਬੇਲਾ ਜ਼ਿਲ੍ਹਾ ਤਰਨਤਾਰਨ ਸ਼ਾਮਲ ਹਨ।

Punjab Bani 27 February,2024
ਪੰਜਾਬ ਸਰਕਾਰ ਵੱਲੋਂ ਵਾਜਬ ਦਰਾਂ 'ਤੇ ਰੇਤ ਮੁਹੱਈਆ ਕਰਵਾਉਣ ਲਈ ਖੋਲ੍ਹੀਆਂ ਜਾਣਗੀਆਂ 12 ਹੋਰ ਜਨਤਕ ਖੱਡਾਂ

ਪੰਜਾਬ ਸਰਕਾਰ ਵੱਲੋਂ ਵਾਜਬ ਦਰਾਂ 'ਤੇ ਰੇਤ ਮੁਹੱਈਆ ਕਰਵਾਉਣ ਲਈ ਖੋਲ੍ਹੀਆਂ ਜਾਣਗੀਆਂ 12 ਹੋਰ ਜਨਤਕ ਖੱਡਾਂ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪੰਜ ਜ਼ਿਲ੍ਹਿਆਂ ਵਿੱਚ 28 ਫ਼ਰਵਰੀ ਨੂੰ ਜਨਤਕ ਰੇਤ ਖੱਡਾਂ ਕੀਤੀਆਂ ਜਾਣਗੀਆਂ ਲੋਕਾਂ ਨੂੰ ਸਮਰਪਿਤ ਚੰਡੀਗੜ੍ਹ, 27 ਫ਼ਰਵਰੀ: ਸੂਬਾ ਵਾਸੀਆਂ ਨੂੰ ਵਾਜਬ ਦਰਾਂ 'ਤੇ ਰੇਤ ਮੁਹੱਈਆ ਕਰਾਉਣਾ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ 12 ਹੋਰ ਜਨਤਕ ਰੇਤ ਖੱਡਾਂ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ। ਸਰਕਾਰੀ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਚੌਥੇ ਅਤੇ ਪੰਜਵੇਂ ਪੜਾਅ ਤਹਿਤ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ 28 ਫ਼ਰਵਰੀ ਨੂੰ ਪੰਜ ਜ਼ਿਲ੍ਹਿਆਂ ਫ਼ਿਰੋਜ਼ਪੁਰ, ਐਸ.ਬੀ.ਐਸ. ਨਗਰ, ਅੰਮ੍ਰਿਤਸਰ, ਮੋਗਾ ਅਤੇ ਜਲੰਧਰ ਵਿੱਚ 12 ਨਵੀਆਂ ਜਨਤਕ ਰੇਤ ਖੱਡਾਂ ਲੋਕਾਂ ਨੂੰ ਸਮਰਪਿਤ ਕਰਨਗੇ। ਦੱਸ ਦੇਈਏ ਕਿ ਆਮ ਲੋਕਾਂ ਵੱਲੋਂ ਜਨਤਕ ਰੇਤ ਖੱਡਾਂ ਖੋਲ੍ਹਣ ਦੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਦਿੱਤਾ ਗਿਆ ਹੈ ਅਤੇ ਇਸ ਸਮੇਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੁੱਲ 60 ਜਨਤਕ ਖੱਡਾਂ ਚਲ ਰਹੀਆਂ ਹਨ। ਆਮ ਲੋਕਾਂ ਨੂੰ ਹੁਣ ਤੱਕ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ 15.90 ਲੱਖ ਮੀਟ੍ਰਿਕ ਟਨ ਰੇਤ ਪ੍ਰਦਾਨ ਕੀਤੀ ਜਾ ਚੁੱਕੀ ਹੈ, ਜੋ ਇਸ ਪਹਿਲਕਦਮੀ ਦੀ ਸ਼ਾਨਦਾਰ ਸਫ਼ਲਤਾ ਨੂੰ ਦਰਸਾਉਂਦੀ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਇਸ ਵੱਕਾਰੀ ਉਪਰਾਲੇ ਦਾ ਉਦੇਸ਼ ਲੋਕਾਂ ਨੂੰ ਕਿਫ਼ਾਇਤੀ ਦਰਾਂ 'ਤੇ ਰੇਤ ਮੁਹੱਈਆ ਕਰਵਾਉਣਾ ਹੈ। ਖਣਨ ਅਤੇ ਭੂ-ਵਿਗਿਆਨ ਵਿਭਾਗ ਵੱਲੋਂ ਸ਼ਨਾਖ਼ਤ ਕੀਤੀਆਂ ਗਈਆਂ ਨਵੀਆਂ ਜਨਤਕ ਰੇਤ ਖੱਡਾਂ ਦੇ ਉਦਘਾਟਨ ਨਾਲ ਇਨ੍ਹਾਂ ਖੱਡਾਂ ਦੀ ਕੁੱਲ ਗਿਣਤੀ 72 ਹੋ ਜਾਵੇਗੀ, ਜਿਸ ਨਾਲ ਆਮ ਲੋਕਾਂ ਨੂੰ ਵਧੇਰੇ ਲਾਭ ਮਿਲੇਗਾ। ਬੁਲਾਰੇ ਨੇ ਅੱਗੇ ਦੱਸਿਆ ਕਿ ਇਨ੍ਹਾਂ ਜਨਤਕ ਰੇਤ ਖੱਡਾਂ ਦੀ ਮਦਦ ਨਾਲ ਵੱਡੀ ਪੱਧਰ 'ਤੇ ਆਮ ਲੋਕ ਖ਼ੁਦ ਰੇਤ ਦੀ ਖੁਦਾਈ ਕਰਕੇ ਵੇਚ ਸਕਦੇ ਹਨ, ਜਿਸ ਨਾਲ ਬਾਜ਼ਾਰ ਵਿੱਚ ਰੇਤ ਦੀ ਸਪਲਾਈ ਵਧੇਗੀ ਅਤੇ ਰੇਤ ਦੇ ਮਾਰਕੀਟ ਰੇਟ ਵੀ ਘਟਣਗੇ। ਜ਼ਿਕਰਯੋਗ ਹੈ ਕਿ ਆਮ ਲੋਕਾਂ ਨੂੰ ਸਸਤੀਆਂ ਦਰਾਂ 'ਤੇ ਰੇਤ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪਹਿਲੇ ਪੜਾਵਾਂ ਤਹਿਤ 10 ਜ਼ਿਲ੍ਹਿਆਂ ਵਿੱਚ ਜਨਤਕ ਰੇਤ ਖੱਡਾਂ ਦਾ ਉਦਘਾਟਨ ਕੀਤਾ ਜਾ ਚੁੱਕਾ ਹੈ।

Punjab Bani 27 February,2024
ਮੁੱਖ ਸਕੱਤਰ ਵੱਲੋਂ ਮੁੱਲਾਂਪੁਰ ਕ੍ਰਿਕਟ ਸਟੇਡੀਅਮ ਨੇੜਲੇ ਉਸਾਰੀ ਕੰਮਾਂ ਨੂੰ ਤੁਰੰਤ ਮੁਕੰਮਲ ਕਰਨ ਦੇ ਆਦੇਸ਼

ਮੁੱਖ ਸਕੱਤਰ ਵੱਲੋਂ ਮੁੱਲਾਂਪੁਰ ਕ੍ਰਿਕਟ ਸਟੇਡੀਅਮ ਨੇੜਲੇ ਉਸਾਰੀ ਕੰਮਾਂ ਨੂੰ ਤੁਰੰਤ ਮੁਕੰਮਲ ਕਰਨ ਦੇ ਆਦੇਸ਼ 23 ਮਾਰਚ ਨੂੰ ਖੇਡਿਆ ਜਾਵੇਗਾ ਆਈ.ਪੀ.ਐਲ. ਦਾ ਮੈਚ ਪੰਜਾਬ ਸਰਕਾਰ ਖੇਡਾਂ ਲਈ ਬਿਹਤਰ ਤੇ ਢੁੱਕਵਾਂ ਬੁਨਿਆਦੀ ਢਾਂਚਾ ਮੁਹੱਈਆ ਕਰਨ ਲਈ ਦ੍ਰਿੜ: ਅਨੁਰਾਗ ਵਰਮਾ ਅਧਿਕਾਰੀਆਂ ਨੂੰ ਰੋਜ਼ਾਨਾ ਆਧਾਰ ਉਤੇ ਪ੍ਰਗਟੀ ਰਿਪੋਰਟ ਦੇਣ ਲਈ ਆਖਿਆ ਚੰਡੀਗੜ੍ਹ, 27 ਫਰਵਰੀ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਨਿਊ ਚੰਡੀਗੜ੍ਹ ਸਥਿਤ ਉਸਾਰੇ ਗਏ ਕੌਮਾਂਤਰੀ ਕ੍ਰਿਕਟ ਸਟੇਡੀਅਮ ਮੁੱਲਾਂਪੁਰ ਨੂੰ ਆਗਾਮੀ ਇੰਡੀਅਨ ਪ੍ਰੀਮੀਅਰ ਲੀਗ ਦੇ ਮੈਚਾਂ ਲਈ ਇਸ ਦੇ ਨੇੜਲੇ ਖੇਤਰ ਵਿੱਚ ਚੱਲ ਰਹੇ ਉਸਾਰੀ ਕੰਮਾਂ ਨੂੰ ਤੁਰੰਤ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਖੇਡਾਂ ਪ੍ਰਤੀ ਬਿਹਤਰ ਤੇ ਢੁੱਕਵਾਂ ਬੁਨਿਆਦੀ ਢਾਂਚਾ ਉਸਾਰਨ ਲਈ ਦ੍ਰਿੜ ਹੈ ਅਤੇ ਇਸ ਸਬੰਧੀ ਚੱਲ ਰਹੇ ਕੰਮਾਂ ਨੂੰ ਪ੍ਰਮੁੱਖ ਤਰਜੀਹ ਦੇ ਰਹੀ ਹੈ। ਮੁੱਖ ਸਕੱਤਰ ਸ੍ਰੀ ਵਰਮਾ ਨੇ ਅੱਜ ਇਥੇ ਪੁੱਡਾ, ਗਮਾਡਾ ਦੇ ਅਧਿਕਾਰੀਆਂ ਅਤੇ ਪੰਜਾਬ ਕ੍ਰਿਕਟ ਐਸੋਸੀਏਸਨ ਦੇ ਨੁਮਾਇੰਦਿਆਂ ਨਾਲ ਮੁੱਲਾਂਪੁਰ ਕ੍ਰਿਕਟ ਸਟੇਡੀਅ ਨੇੜਲੇ ਚੱਲ ਰਹੇ ਇੰਜਨੀਅਰਿੰਗ ਤੇ ਸਿਵਲ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਉਸਾਰੀ ਕੰਮਾਂ ਦੀ ਰਿਪੋਰਟ ਰੋਜ਼ਾਨਾ ਆਧਾਰ ਉਤੇ ਦਿੱਤੀ ਜਾਵੇ ਅਤੇ ਇਸ ਸਬੰਧੀ ਅਗਲੀ ਸਮੀਖਿਆ ਮੀਟਿੰਗ 4 ਮਾਰਚ ਨੂੰ ਹੋਵੇਗੀ। 23 ਮਾਰਚ ਨੂੰ ਇਸ ਸਟੇਡੀਅਮ ਵਿੱਚ ਆਈ.ਪੀ.ਐਲ. ਦਾ ਮੈਚ ਖੇਡਿਆ ਜਾਵੇਗਾ। ਸ੍ਰੀ ਅਨੁਰਾਗ ਵਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਜਿੱਥੇ ਖੇਡ ਸੱਭਿਆਚਾਰ ਪ੍ਰਫੁੱਲਿਤ ਕਰਨ ਲਈ ਉਪਰਾਲੇ ਕਰ ਰਹੀ ਹੈ ਉਥੇ ਸ਼ਹਿਰਾਂ ਦੇ ਵਿਕਾਸ ਨੂੰ ਮੁੱਖ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਨਿਊ ਚੰਡੀਗੜ੍ਹ ਖੇਤਰ ਵਿੱਚ ਉਸਾਰੇ ਗਏ ਇਸ ਨਵੇਂ ਕੌਮਾਂਤਰੀ ਕ੍ਰਿਕਟ ਸਟੇਡੀਅਮ ਵਿਖੇ ਮੈਚ ਖੇਡੇ ਜਾਣ ਨਾਲ ਇਸ ਖੇਤਰ ਦੀ ਹੋਰ ਤਰੱਕੀ ਹੋਵੇਗੀ ਜਿਸ ਲਈ ਇਸ ਸਟੇਡੀਅਮ ਨੂੰ ਜਾਣ ਵਾਲੀਆਂ ਪਹੁੰਚ ਸੜਕਾਂ ਅਤੇ ਪੁੱਲਾਂ ਦੀ ਉਸਾਰੀ ਦਾ ਕੰਮ ਬਿਨਾਂ ਕਿਸੇ ਦੇਰੀ ਤੋਂ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਸਾਰੀ ਕੰਮਾਂ ਵਿੱਚ ਮਿਆਰ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ। ਮੀਟਿੰਗ ਵਿੱਚ ਪੁੱਡਾ ਦੇ ਸੀ.ਏ. ਅਪਨੀਤ ਰਿਆਤ, ਗਮਾਡਾ ਦੇ ਸੀ.ਏ. ਰਾਜੀਵ ਕੁਮਾਰ ਗੁਪਤਾ, ਚੀਫ ਇੰਜਨੀਅਰ ਬਲਵਿੰਦਰ, ਚੀਫ ਟਾਊਨ ਪਲਾਨਰ ਮਨਦੀਪ ਕੌਰ, ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਦਿਲਸ਼ੇਰ ਖੰਨਾ ਵੀ ਹਾਜ਼ਰ ਸਨ।

Punjab Bani 27 February,2024
ਵਿਧਾਇਕ ਕੋਹਲੀ ਵੱਲੋਂ ਆਪ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਕੈਂਪ ਦਾ ਜਾਇਜ਼ਾ

ਵਿਧਾਇਕ ਕੋਹਲੀ ਵੱਲੋਂ ਆਪ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਕੈਂਪ ਦਾ ਜਾਇਜ਼ਾ -ਲੋਕਾਂ ਨੇ ਕਿਹਾ, ”ਸਾਡਾ ਐਮ ਐਲ ਏ ਸਾਡੇ ਵਿਚਕਾਰ” ਮੁਸ਼ਕਿਲਾਂ ਹੋਈਆਂ ਹੱਲ ਪਟਿਆਲਾ, 27 ਫਰਵਰੀ: ਆਪ ਸਰਕਾਰ ਆਪ ਦੇ ਦੁਆਰ ਤਹਿਤ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ ਇੱਥੇ ਵਾਰਡ ਨੰਬਰ 49 ,50 ਤੇ 51 ਵਿਖੇ ਸਥਾਨਕ ਵਾਸੀਆਂ ਲਈ ਲੋਕ ਭਲਾਈ ਕੈਂਪ ਸ਼ੰਕੁਤਲਾ ਸਕੂਲ ਵਿਖੇ ਲਗਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਤਹਿਤ ਲਗਾਏ ਗਏ ਇਹ ਕੈਂਪ ਆਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਉਨ੍ਹਾਂ ਨੇ ਕੈਂਪ ਦਾ ਜਾਇਜ਼ਾ ਲੈਂਦਿਆਂ ਲੋਕਾਂ ਨਾਲ ਗੱਲਬਾਤ ਕੀਤੀ ਤੇ ਲੋਕਾਂ ਨੇ ਕੈਂਪ ਵਿੱਚ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਉਤੇ ਸੰਤੁਸ਼ਟੀ ਦਾ ਇਜ਼ਹਾਰ ਕੀਤਾ।ਸੈਂਕੜੇ ਦੀ ਤਾਦਾਦ ਵਿਚ ਲੋਕਾਂ ਨੇ ਇਸ ਕੈਂਪ ਦਾ ਫਾਇਦਾ ਉਠਾਇਆ ਅਤੇ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ”ਸਾਡਾ ਐਮ.ਐਲ.ਏ. ਸਾਡੇ ਵਿਚਕਾਰ” ਆਇਆ ਹੈ ਅਤੇ ਉਹ ਆਪਣੀਆਂ ਸਮੱਸਿਆਵਾਂ ਸਿੱਧੇ ਤੌਰ ” ਆਪਣੇ ਵਿਧਾਇਕ ਨੂੰ ਦੱਸ ਰਹੇ ਹਨ ਤੇ ਇਸ ਦਾ ਇਸ ਕੈਂਪ ਵਿਚ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਤੇਜਿੰਦਰ ਮਹਿਤਾ, ਇੰਚਾਰਜ ਲੋਕ ਸਭਾ ਹਲਕਾ ਇੰਦਰਜੀਤ ਸਿੰਘ ਸੰਧੂ, ਪ੍ਰੀਤੀ ਮਲਹੋਤਰਾ, ਸਕੱਤਰ ਸੁਖਦੇਵ ਸਿੰਘ ਔਲਖ, ਬਲਾਕ ਪ੍ਰਧਾਨ ਅਮਰਜੀਤ ਸਿੰਘ, ਬਲਾਕ ਸ਼ੋਸ਼ਲ ਮੀਡੀਆ ਪ੍ਰਧਾਨ ਕੰਵਲਜੀਤ ਸਿੰਘ ਮਲਹੋਤਰਾ, ਪੀ ਐਸ ਜੋਸ਼ੀ, ਰਾਜੇਸ਼ ਕੁਮਾਰ, ਸੋਨੀਆ ਸ਼ਰਮਾ, ਸ਼ੁਸ਼ੀਲ ਮਿੱਡਾ, ਸੰਜੀਵ ਕੁਮਾਰ, ਕਪੂਰ ਚੰਦ, ਸਿਮਰਨ ਮਿੱਡਾ, ਸ਼ਾਰਦਾ, ਰਾਜੇਸ਼ ਕੁਮਾਰ ਕਾਲਾ ਪ੍ਧਾਨ ਗਾਂਧੀ ਨਗਰ ਆਦਿ ਨੇ ਸ਼ਮੂਲੀਅਤ ਕੀਤੀ। ਇਸ ਕੈਂਪ ਵਿਚ 40 ਤੋਂ ਵੱਧ ਵੱਖ- ਵੱਖ ਵਿਭਾਗਾਂ ਜਿਵੇਂ ਉਚ ਕਪਤਾਨ ਪੁਲਿਸ, ਆਧਾਰ ਕਾਰਡ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ, ਸਿਖਿਆ ਵਿਭਾਗ, ਐਸ.ਐਮ.ਓ, ਸੀ.ਡੀ.ਪੀ.ਓ,ਬਾਗਬਾਨੀ ਵਿਭਾਗ, ਸਹਿਕਾਰੀ ਸਭਾਵਾਂ, ਉਦਯੋਗ ਵਿਭਾਗ, ਸੇਵਾ ਕੇਂਦਰ, ਵਾਟਰ ਸਪਲਾਈ, ਨਗਰ ਨਿਗਮ ਦੀ ਪ੍ਰਾਪਰਟੀ ਟੈਕਸ ਬ੍ਰਾਂਚ ਆਦਿ ਵਿਭਾਗਾਂ ਸਬੰਧੀ ਆ ਰਹੀਆਂ ਮੁਸ਼ਕਲਾਂ ਦਾ ਮੌਕੇ ”ਤੇ ਨਿਪਟਾਰਾ ਕੀਤਾ ਗਿਆ।

Punjab Bani 27 February,2024
ਮਿਸ਼ਨ ਸਮਰਥ ਦੇ ਨਤੀਜੇ ਉਤਸ਼ਾਹਜਨਕ: ਹਰਜੋਤ ਸਿੰਘ ਬੈਂਸ

ਮਿਸ਼ਨ ਸਮਰਥ ਦੇ ਨਤੀਜੇ ਉਤਸ਼ਾਹਜਨਕ: ਹਰਜੋਤ ਸਿੰਘ ਬੈਂਸ ਭਗਵੰਤ ਸਿੰਘ ਮਾਨ ਸਰਕਾਰ ਦਾ ਟੀਚਾ ਸਰਕਾਰੀ ਸਕੂਲਾਂ ਨੂੰ ਬਿਹਤਰੀਨ ਬਨਾਉਣਾ: ਸਿੱਖਿਆ ਮੰਤਰੀ ਚੰਡੀਗੜ੍ਹ, 26 ਫਰਵਰੀ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮਿਸ਼ਨ ਸਮਰਥ ਦੇ ਨਤੀਜੇ ਬਹੁਤ ਉਤਸ਼ਾਹਜਨਕ ਰਹੇ ਹਨ। ਉਹ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਫਾਰ ਪਬਲਿਕ ਐਡਮਿਨਸਟ੍ਰੇਸ਼ਨ ਦੇ ਹਾਲ ਵਿੱਚ ਕਰਵਾਏ ਗਏ ਮਿਸ਼ਨ ਸਮਰਥ ਸਬੰਧੀ ਵਰਕਸ਼ਾਪ ਨੂੰ ਸੰਬੋਧਿਤ ਕਰ ਰਹੇ ਸਨ। ਆਪਣੇ ਸੰਬੋਧਨ ਦੌਰਾਨ ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਬਿਹਤਰੀਨ ਬਨਾਉਣ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਅਧਿਆਪਕਾਂ ਦੀ ਭਰਤੀ ਤੋਂ ਲੈ ਕੇ ਸਕੂਲਾਂ ਦੀ ਚਾਰ ਦੀਵਾਰੀ, ਸਫਾਈ ਦਾ ਪ੍ਰਬੰਧ, ਫਰਨੀਚਰ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ ਜਿਸ ਨਾਲ ਸਕੂਲਾਂ ਦਾ ਜਿਥੇ ਸਕੂਲਾਂ ਦਾ ਮਾਹੌਲ ਬਦਲਿਆ ਹੈ, ਉਥੇ ਨਾਲ ਹੀ ਵਿਭਾਗ ਦੇ ਮੁਲਾਜਮਾਂ ਅਤੇ ਅਧਿਕਾਰੀਆਂ ਦੇ ਸਹਿਯੋਗ ਸਕਦਾ ਸਕੂਲਾਂ ਵਿੱਚ ਤਬਦੀਲੀ ਹੋਣੀ ਸ਼ੁਰੂ ਹੋ ਗਈ ਹੈ। ਉਹਨਾਂ ਕਿਹਾ ਕਿ ਸੂਬੇ ਦੇ 19,000 ਸਕੂਲਾਂ ਵਿੱਚੋਂ 18,000 ਸਕੂਲਾਂ ਵਿੱਚ ਕੋਈ ਨਾ ਕੋਈ ਕੰਮ ਚਲ ਰਿਹਾ ਹੈ, ਕਿਸੇ ਸਕੂਲ ਵਿੱਚ ਚਾਰ ਦੀਵਾਰੀ ਹੋ ਰਹੀ ਹੈ, ਕਿਤੇ ਨਵੇਂ ਕਮਰੇ ਬਣਾਏ ਜਾ ਰਹੇ ਜਾਂ ਫਿਰ ਲੈਬਸ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਸਰਕਾਰ ਦੀਆਂ ਕੋਸ਼ਿਸ਼ਾਂ ਅਤੇ ਅਧਿਆਪਕਾਂ ਦੀ ਮਿਹਨਤ ਸਦਕਾ ਸਕੂਲਾਂ ਵਿੱਚ ਵਿਦਿਆਰਥੀਆਂ ਦਾ ਪੜ੍ਹਨ-ਪੜ੍ਹਾਉਣ ਅਤੇ ਸਿੱਖਣ ਸਿਖਾਉਣ ਦੇ ਪੱਧਰ ਵਿੱਚ ਵਾਧਾ ਦਰਜ ਹੋ ਰਿਹਾ ਹੈ। ਇਸ ਮੌਕੇ ਬੋਲਦਿਆਂ ਪ੍ਰਥਮ ਐਨ.ਜੀ.ਓ. ਦੇ ਸੀ.ਈ.ਓ. ਰੁਕਮਨੀ ਬੈਨਰਜੀ ਨੇ ਕਿਹਾ ਕਿ ਸਾਡਾ ਐਨ.ਜੀ.ਓ. ਪਿਛਲੇ 18 ਸਾਲ ਤੋਂ ਪੰਜਾਬ ਵਿੱਚ ਕੰਮ ਕਰ ਰਿਹਾ ਹੈ। ਸਾਨੂੰ ਇਸ ਸਮੇਂ ਦੌਰਾਨ ਕਈ ਬਹੁਤ ਖਾਸ ਤਜਰਬੇ ਹੋਏ ਹਨ ਜਿਨ੍ਹਾਂ ਨੂੰ ਅਸੀਂ ਪੂਰੇ ਦੇਸ਼ ਵਿਚ ਲਾਗੂ ਕੀਤਾ। ਉਹਨਾ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਨੇ ਸਕੂਲੀ ਵਿਦਿਆਰਥੀਆਂ ਦੇ ਲਾਜ਼ਮੀ ਵਿਸ਼ਿਆਂ ਅਤੇ ਹਿਸਾਬ ਵਿੱਚ ਵਿਦਿਆਰਥੀਆਂ ਦੀ ਪੜ੍ਹਨ- ਲਿਖਣ ਦੀ ਕਮਜ਼ੋਰੀ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਦਿਸ਼ਾ ਵਿਚ ਕੰਮ ਕੀਤਾ, ਜਿਸ ਦੇ ਅੱਜ ਸਾਰਥਕ ਸਿੱਟੇ ਸਾਹਮਣੇ ਆ ਰਹੇ ਹਨ। ਸ੍ਰੀਮਤੀ ਬੈਨਰਜੀ ਨੇ ਕਿਹਾ ਕਿ ਜਦੋਂ ਮੈਂ ਪੰਜਾਬ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕਰਦੀ ਹਾਂ ਤਾਂ ਅਧਿਆਪਕਾਂ ਵਲੋਂ ਕਲਾਸ ਰੂਮ ਵਿਚ ਆਉਂਦੀਆਂ ਦਿੱਕਤਾਂ ਸਬੰਧੀ ਬਹੁਤ ਡੂੰਘਾਈ ਨਾਲ ਚਰਚਾ ਕੀਤੀ ਜਾਂਦੀ ਹੈ ਜੋ ਕਿ ਉਹਨਾਂ ਦੀ ਆਪਣੇ ਪੇਸ਼ੇ ਪ੍ਰਤੀ ਸਮਰਪਣ ਭਾਵਨਾ ਨੂੰ ਦਰਸਾਉਂਦੀ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਸਕੂਲ ਵਿੱਚ ਪ੍ਰੀ ਪ੍ਰਾਇਮਰੀ ਸਕੂਲਾਂ ਦੀ ਸ਼ੁਰੂਆਤ ਕਰਨ ਵਾਲ਼ਾ ਵੀ ਪੰਜਾਬ ਦੇਸ਼ ਦਾ ਪਹਿਲਾ ਸੂਬਾ ਸੀ। ਮੈਨੂੰ ਇਹ ਉਮੀਦ ਹੈ ਕਿ ਪ੍ਰੀ ਪ੍ਰਾਇਮਰੀ ਕਲਾਸਾਂ ਕਾਰਨ ਸਾਨੂੰ ਬਹੁਤ ਜਲਦ ਮਿਸ਼ਨ ਸਮਰੱਥ ਵਰਗੇ ਉਪਰਾਲਿਆਂ ਦੀ ਜ਼ਰੂਰਤ ਨਹੀਂ ਪਵੇਗੀ। ਇਸ ਮੌਕੇ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਅਧਿਆਪਕਾਂ ਦਾ ਸਿੱਖਿਆ ਮੰਤਰੀ ਵੱਲੋਂ ਸਨਮਾਨ ਵੀ ਕੀਤਾ ਗਿਆ।

Punjab Bani 26 February,2024
ਮਿਸ਼ਨ ਰੋਜ਼ਗਾਰ: ਦੋ ਸਾਲਾਂ ਵਿੱਚ ਮੁੱਖ ਮੰਤਰੀ ਨੇ ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ 40,000 ਤੋਂ ਵੱਧ ਪਰਿਵਾਰਾਂ ਦਾ ਜੀਵਨ ਰੁਸ਼ਨਾਇਆ

ਮਿਸ਼ਨ ਰੋਜ਼ਗਾਰ: ਦੋ ਸਾਲਾਂ ਵਿੱਚ ਮੁੱਖ ਮੰਤਰੀ ਨੇ ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ 40,000 ਤੋਂ ਵੱਧ ਪਰਿਵਾਰਾਂ ਦਾ ਜੀਵਨ ਰੁਸ਼ਨਾਇਆ ਵੱਖ-ਵੱਖ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ 457 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ ਸਿਆਸੀ ਤੌਰ ਉਤੇ ਨਾਕਾਰਾ ਹੋ ਚੁੱਕਾ ਦਲ-ਬਦਲੂ ਨਵਜੋਤ ਸਿੱਧੂ ਹਰੇਕ ਪਾਰਟੀ ਲਈ ਬੋਝ ਬਣਿਆ ਵਿਰੋਧੀ ਪਾਰਟੀਆਂ ਨੂੰ ਹਜ਼ਮ ਨਹੀਂ ਹੋ ਰਹੇ ਮੁੱਖ ਮੰਤਰੀ ਵਜੋਂ ਆਮ ਆਦਮੀ ਦੇ ਲੋਕ ਭਲਾਈ ਕਾਰਜ ਚੰਡੀਗੜ੍ਹ, 26 ਫਰਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ ਰੱਖਦੇ ਹੋਏ ਅੱਜ ਵੱਖ-ਵੱਖ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ 457 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਭਰਤੀ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਗਠਨ ਤੋਂ ਲੈ ਕੇ ਹੁਣ ਤੱਕ 40,000 ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਨ੍ਹਾਂ ਦੇ ਪਰਿਵਾਰਾਂ ਦੇ ਜੀਵਨ ਨੂੰ ਰੁਸ਼ਨਾਇਆ ਹੈ। ਅੱਜ ਇੱਥੇ ਮਿਊਂਸਪਲ ਭਵਨ ਵਿਖੇ ਨਿਯੁਕਤੀ ਪੱਤਰ ਵੰਡਣ ਮੌਕੇ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਦਾ ਅਨਿੱਖੜਵਾਂ ਅੰਗ ਬਣਾਉਣ ਲਈ ਵੱਡੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਵਿੱਚ ਏਨੀ ਬਰਕਤ ਹੈ ਕਿ ਇੱਥੇ ਵੀ ਕੁਝ ਵੀ ਪੈਦਾ ਕੀਤਾ ਜਾ ਸਕਦਾ ਹੈ ਕਿਉਂਕਿ ਇੱਥੋਂ ਦੇ ਲੋਕਾਂ ਨੂੰ ਸਖ਼ਤ ਮਿਹਨਤ ਅਤੇ ਸਮਰਪਿਤ ਭਾਵਨਾ ਦੇ ਅਮਿੱਟ ਜਜ਼ਬੇ ਦੀ ਬਖਸ਼ਿਸ਼ ਪ੍ਰਾਪਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਧਰਤੀ ਵਿੱਚ ਅਥਾਹ ਸਮਰੱਥਾ ਹੈ ਜਿਸ ਕਾਰਨ ਸੂਬਾ ਸਰਕਾਰ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਸਿਰਤੋੜ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਭਰਤੀ ਕੀਤੇ ਉਮੀਦਵਾਰਾਂ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 20 ਜੂਨੀਅਰ ਡਰਾਫਟਮੈਨ, ਪਸ਼ੂ ਪਲਾਣ ਵਿਭਾਗ ਵਿੱਚ ਡੇਅਰੀ ਵਿਕਾਸ ਅਫਸਰ, ਕਲਰਕ, ਇੰਕੂਬੇਟਰ ਅਪਰੇਟਰ ਅਤੇ ਮਸ਼ੀਨ ਅਪਰੇਟਰਾਂ ਸਣੇ 32 ਮੁਲਾਜ਼ਮ, ਯੁਵਕ ਸੇਵਾਵਾਂ ਵਿਭਾਗ ਵਿੱਚ ਛੇ ਸਟੈਨੋ-ਟਾਈਪਸਟ, ਕਰ ਤੇ ਆਬਕਾਰੀ ਵਿਭਾਗ ਵਿੱਚ ਕਲਰਕ ਲੀਗਲ, ਅਕਾਊਂਸ ਅਤੇ ਆਈ.ਟੀ. ਸਣੇ 129 ਮੁਲਾਜ਼ਮ, ਖੁਰਾਕ ਤੇ ਸਿਵਲ ਸਪਲਾਈਜ਼ ਮਾਮਲਿਆਂ ਵਿੱਚ 8 ਸਟੈਨੋ-ਟਾਈਪਿਸਟ, ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿੱਚ ਇਕ ਕਲਰਕ, ਵਿੱਤ ਵਿਭਾਗ ਵਿੱਚ ਕਲਰਕ, ਸਟੈਨੋ ਟਾਈਪਿਸਟ ਤੇ ਸੈਕਸ਼ਨ ਅਫਸਰਾਂ ਸਣੇ 36 ਮੁਲਾਜ਼ਮ, ਲੋਕ ਨਿਰਮਾਣ ਵਿਭਾਗ ਵਿੱਚ 24 ਜੂਨੀਅਰ ਡਰਾਫਟਮੈਨ, ਮਕਾਨ ਤੇ ਸ਼ਹਿਰੀ ਵਿਕਾਸ ਵਿੱਚ 41 ਕਲਰਕ, ਜਲ ਸਰੋਤ ਵਿਭਾਗ ਵਿੱਚ 79 ਸਟੈਨੋ-ਟਾਈਪਿਸਟ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਸਟਾਫ ਨਰਸ, ਕਲਰਕ ਅਤੇ ਚੌਥਾ ਦਰਜਾ ਸਮੇਤ 9 ਮੁਲਾਜ਼ਮ, ਪਾਵਰਕਾਮ ਵਿੱਚ ਐਸਿਸਟੈਂਟ ਇੰਜਨੀਅਰ, ਐਸਿਸਟੈਂਟ ਮੈਨੇਜਕ ਅਤੇ ਕਲਰਕ ਸਮੇਤ 65 ਮੁਲਾਜ਼ਮ ਅਤੇ ਮੈਡੀਕਲ ਸਿੱਖਿਆ ਤੇ ਹੋਰ ਵਿਭਾਗਾਂ ਵਿੱਚ ਪ੍ਰੋਫੈਸਰ, ਐਸੋਸੀਏਟ ਪ੍ਰੋਫੈਸਰ ਅਤੇ ਐਸਿਸਟੈਂਟ ਪ੍ਰੋਫੈਸਰ ਸਣੇ 7 ਮੁਲਾਜ਼ਮ ਹਾਜ਼ਰ ਸਨ। ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸਿੱਖ ਗੁਰੂਆਂ ਨੇ ਸਾਨੂੰ ਜਬਰ-ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਦਾ ਸੰਦੇਸ਼ ਦਿੱਤਾ ਹੈ ਅਤੇ ਉਨ੍ਹਾਂ ਦੇ ਨਕਸ਼ੇ ਕਦਮਾਂ 'ਤੇ ਚੱਲਦਿਆਂ ਸੂਬਾ ਸਰਕਾਰ ਸਰਕਾਰੀ ਨੌਕਰੀਆਂ ਦੀ ਭਰਤੀ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਤਾਂ ਕਿ ਕਿਸੇ ਨਾਲ ਵੀ ਅਨਿਆਂ ਨਾ ਹੋਵੇ। ਉਨ੍ਹਾਂ ਕਿਹਾ ਕਿ ਇਸ ਮਿਊਂਸਪਲ ਭਵਨ ਵਿੱਚ ਅਜਿਹੇ ਕਈ ਸਮਾਗਮ ਹੋ ਚੁੱਕੇ ਹਨ, ਜਿਨ੍ਹਾਂ 'ਚ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ 'ਚ ਨੌਕਰੀਆਂ ਮਿਲੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੌਜਵਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਨੇ ਕਿਹਾ, “ਮੇਰੇ ਲਈ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ 40,000 ਤੋਂ ਵੱਧ ਨੌਜਵਾਨਾਂ ਨੂੰ ਨਿਰੋਲ ਯੋਗਤਾ ਦੇ ਆਧਾਰ 'ਤੇ ਚੁਣਿਆ ਗਿਆ ਹੈ। ਸਾਡਾ ਮਕਸਦ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹਦਿਆਂ ਪੰਜਾਬ ਛੱਡ ਕੇ ਜਾਣ ਵਾਲੇ ਨੌਜਵਾਨਾਂ ਦੀ ਵਤਨ ਵਾਪਸੀ ਨੂੰ ਯਕੀਨੀ ਬਣਾਉਣਾ ਹੈ। ਮੈਨੂੰ ਇਸ ਗੱਲ ਦੀ ਬਹੁਤ ਖੁਸ਼ੀ ਹੈ ਕਿ ਵੱਡੀ ਗਿਣਤੀ ਨੌਜਵਾਨ ਜੋ ਪਹਿਲਾਂ ਵਿਦੇਸ਼ ਜਾਣ ਦੀ ਯੋਜਨਾ ਘੜ ਰਹੇ ਸਨ, ਹੁਣ ਮੁਕਾਬਲੇ ਦੀਆਂ ਪ੍ਰੀਖਿਆਵਾਂ ਰਾਹੀਂ ਸਰਕਾਰੀ ਨੌਕਰੀਆਂ ਲਈ ਤਿਆਰੀ ਕਰ ਰਹੇ ਹਨ।” ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨ ਦਾ ਸੱਦਾ ਦਿੱਤਾ ਕਿਉਂਕਿ ਹੁਣ ਉਹ ਸਰਕਾਰ ਦੇ ਪਰਿਵਾਰ ਦੇ ਮੈਂਬਰ ਬਣ ਚੁੱਕੇ ਹਨ। ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਮੁਖਾਤਿਬ ਹੁੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਨੂੰ ਪੂਰੀ ਉਮੀਦ ਹੈ ਕਿ ਤੁਸੀਂ ਆਪਣੀ ਕਲਮ ਰਾਹੀਂ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਦੀ ਮਦਦ ਕਰੋਗੇ। ਤਹਾਨੂੰ ਵੱਧ ਤੋਂ ਵੱਧ ਲੋਕਾਂ ਦੀ ਭਲਾਈ ਯਕੀਨੀ ਬਣਾਉਣੀ ਚਾਹੀਦੀ ਹੈ ਤਾਂ ਜੋ ਕੋਈ ਵੀ ਨਾਗਰਿਕ ਸਰਕਾਰੀ ਦਫ਼ਤਰਾਂ ਤੋਂ ਨਿਰਾਸ਼ ਹੋ ਕੇ ਨਾ ਜਾਵੇ।” ਮੁੱਖ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਧਰਤੀ ਦੇ ਇਕ-ਇਕ ਇੰਚ ਨੂੰ ਮਹਾਨ ਗੁਰੂਆਂ, ਸੰਤਾਂ, ਪੀਰਾਂ, ਸ਼ਹੀਦਾਂ ਅਤੇ ਕਵੀਆਂ ਦੀ ਚਰਨ ਛੋਹ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ‘ਵਿਸ਼ਵ ਨਾਗਰਿਕ’ ਹਨ ਜਿਨ੍ਹਾਂ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਆਲਮੀ ਪੱਧਰ ਉਤੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਸਖ਼ਤ ਮਿਹਨਤ ਦੇ ਅਦੁੱਤੀ ਜਜ਼ਬੇ ਦੀ ਬਖਸ਼ਿਸ਼ ਪ੍ਰਾਪਤ ਹੈ ਜਿਸ ਸਦਕਾ ਉਹ ਹਰੇਕ ਥਾਂ ਆਪਣੀ ਪਛਾਣ ਬਣਾ ਲੈਂਦੇ ਹਨ। ਮੁੱਖ ਮੰਤਰੀ ਨੇ ਕਿਹਾ, “ਰਵਾਇਤੀ ਪਾਰਟੀਆਂ ਮੇਰੇ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਮੈਂ ਸਧਾਰਨ ਘਰ ਨਾਲ ਸਬੰਧ ਰੱਖਦਾ ਹਾਂ। ਇਹ ਆਗੂ ਸੱਤਾ ਵਿੱਚ ਬਣੇ ਰਹਿਣ ਦਾ ਆਪਣਾ ਬੁਨਿਆਦੀ ਹੱਕ ਸਮਝਦੇ ਸਨ ਜਿਸ ਕਾਰਨ ਇਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਆਮ ਆਦਮੀ ਸੂਬੇ ਦਾ ਸ਼ਾਸਨਕਾਲ ਏਨੇ ਬਿਹਤਰ ਢੰਗ ਨਾਲ ਕਿਵੇਂ ਚਲਾ ਰਿਹਾ ਹੈ। ਇਨ੍ਹਾਂ ਸਿਆਸਤਦਾਨਾਂ ਨੇ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਇਆ ਪਰ ਹੁਣ ਲੋਕ ਇਨ੍ਹਾਂ ਦੇ ਗੁੰਮਰਾਹਕੁੰਨ ਪ੍ਰਚਾਰ ਵਿੱਚ ਨਹੀਂ ਆਉਣਗੇ।” ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਇਹ ਗੱਲ ਬਰਦਾਸ਼ਤ ਨਹੀਂ ਹੋ ਰਹੀ ਕਿ ਸੂਬਾ ਸਰਕਾਰ 90 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਮੁਹੱਈਆ ਕਰਵਾ ਰਹੀ ਹੈ, ਹੁਣ ਤੱਕ ਇਕ ਕਰੋੜ ਤੋਂ ਵੱਧ ਲੋਕਾਂ ਨੇ ਆਮ ਆਦਮੀ ਕਲੀਨਿਕਾਂ ਤੋਂ ਮੁਫਤ ਇਲਾਜ ਕਰਵਾਇਆ, ਪਹਿਲੀ ਵਾਰ ਪ੍ਰਾਈਵੇਟ ਥਰਮਲ ਪਲਾਂਟ ਸੂਬਾ ਸਰਕਾਰ ਵੱਲੋਂ 1080 ਕਰੋੜ ਰੁਪਏ ਦੀ ਲਾਗਤ ਨਾਲ ਖਰੀਦਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਸੂਬੇ ਵਿੱਚ ਆਮ ਆਦਮੀ ਦੇ ਭਲੇ ਲਈ ਹੋ ਰਹੇ ਕੰਮਾਂ ਤੋਂ ਬੁਖਲਾਏ ਹੋਏ ਹਨ ਜਿਸ ਕਰਕੇ ਉਹ ਉਨ੍ਹਾਂ ਵਿਰੁੱਧ ਜ਼ਹਿਰ ਉਗਲ ਰਹੇ ਹਨ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਇਨ੍ਹਾਂ ਲੀਡਰਾਂ ਦੇ ਝਾਂਸੇ ਵਿੱਚ ਨਾ ਆਉਣ, ਜੋ ਆਪਣਾ ਵਜੂਦ ਗੁਆ ਚੁੱਕੇ ਹਨ ਕਿਉਂਕਿ ਲੋਕਾਂ ਵੱਲੋਂ ਇਨ੍ਹਾਂ ਨੂੰ ਬੁਰੀ ਤਰ੍ਹਾਂ ਨਕਾਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਵਾਸਤੇ ਅੱਠ ਹਾਈ-ਟੈਕ ਕੋਚਿੰਗ ਸੈਂਟਰ ਖੋਲ੍ਹ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਦੀ ਸਿਖਲਾਈ ਪ੍ਰਦਾਨ ਕਰੇਗੀ ਤਾਂ ਕਿ ਸਾਡੇ ਨੌਜਵਾਨ ਸੂਬੇ ਅਤੇ ਦੇਸ਼ ਵਿੱਚ ਨਾਮਵਰ ਅਹੁਦਿਆਂ 'ਤੇ ਸੇਵਾ ਨਿਭਾਅ ਸਕਣ। ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੂੰ ਵੇਲਾ ਵਿਹਾਅ ਚੁੱਕਾ ਸਿਆਸਤਦਾਨ ਦੱਸਦਿਆਂ ਕਿਹਾ ਕਿ ਇਹ ਆਗੂ ਜਿਹੜੀ ਵੀ ਪਾਰਟੀ ਵਿੱਚ ਜਾਂਦਾ ਹੈ, ਉਸ ਪਾਰਟੀ ਲਈ ਬੋਝ ਬਣ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਿਜਲੀ ਬਾਰੇ ਸਿੱਧੂ ਹੁਣ ਤਾਂ ਵੱਡੇ-ਵੱਡੇ ਦਾਅਵੇ ਕਰ ਰਹੇ ਹਨ ਪਰ ਉਹ ਖੁਦ ਮੰਤਰੀ ਹੁੰਦਿਆਂ ਬਿਜਲੀ ਮਹਿਕਮਾ ਲੈਣ ਤੋਂ ਭੱਜ ਗਏ ਹਨ। ਉਨ੍ਹਾਂ ਕਿਹਾ ਕਿ ਇਹ ਆਗੂ ਘੜੀ-ਮੁੜੀ ਆਪਣੀ ਵਫ਼ਾਦਾਰੀ ਬਦਲ ਲੈਂਦੇ ਹਨ ਜਿਸ ਕਾਰਨ ਲੋਕਾਂ ਦਾ ਉਸ ’ਤੇ ਕੋਈ ਭਰੋਸਾ ਨਹੀਂ ਰਿਹਾ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਜੀਵਨ ਵਿੱਚ ਅਗਵਾਈ ਕਰਨ ਲਈ ਆਪਣੀ ਕਾਬਲੀਅਤ ਪਛਾਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਜਿਸ ਤਰ੍ਹਾਂ ਹਵਾਈ ਅੱਡਿਆਂ 'ਤੇ ਰਨਵੇਅ ਹਵਾਈ ਜਹਾਜ਼ ਨੂੰ ਸੁਚਾਰੂ ਢੰਗ ਨਾਲ ਉਡਾਣ ਭਰਨ ਦੀ ਸਹੂਲਤ ਦਿੰਦੇ ਹਨ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਦੇ ਵਿਚਾਰਾਂ ਨੂੰ ਉਡਾਣ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਕਾਇਮ ਕਰਨ ਲਈ ਹਰ ਸੰਭਵ ਯਤਨ ਕਰਨ ਤਾਂ ਜੋ ਉਹ ਸਿਖਰਾਂ ਉਤੇ ਪਹੁੰਚ ਸਕਣ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ, ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਸਮੇਤ ਹੋਰ ਹਾਜ਼ਰ ਸਨ।

Punjab Bani 26 February,2024
ਮਲੋਟ ਦੇ ਸਿਵਲ ਹਸਪਤਾਲ ਨੂੰ ਮਿਲਿਆ 'ਏ' ਗ੍ਰੇਡ

ਮਲੋਟ ਦੇ ਸਿਵਲ ਹਸਪਤਾਲ ਨੂੰ ਮਿਲਿਆ 'ਏ' ਗ੍ਰੇਡ ਬਿਹਤਰ ਸਿਹਤ ਸਹੂਲਤਾਂ ਕਾਰਣ ਸਰਕਾਰੀ ਹਸਪਤਾਲਾਂ ਵਿੱਚ ਵਧਿਆ ਲੋਕਾਂ ਦਾ ਵਿਸ਼ਵਾਸ਼: ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਚੰਡੀਗੜ੍ਹ/ਮਲੋਟ, 26 ਫਰਵਰੀ ਸਿਹਤ ਵਿਭਾਗ ਵੱਲੋਂ ਮਲੋਟ ਦੇ ਸਿਵਲ ਹਸਪਤਾਲ ਨੂੰ ਜ਼ਿਆਦਾ ਮਰੀਜਾਂ ਦਾ ਇਲਾਜ਼ ਕਰਨ ਲਈ 'ਏ' ਗ੍ਰੇਡ ਮਿਲਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮਰੀਜਾਂ ਦਾ ਚੈਕਅੱਪ, ਅਲਟਰਾਸਾਊਂਡ, ਮੈਡੀਕਲ ਟੈਸਟ, ਐਕਸਰੇ ਸਮੇਤ ਕਈ ਬਿਮਾਰੀਆਂ ਦਾ ਹੋਰ ਸਰਕਾਰੀ ਹਸਪਤਾਲਾਂ ਤੋਂ ਬਿਹਤਰ ਇਲਾਜ਼ ਕਰਨ ਲਈ ਮਲੋਟ ਦੇ ਸਿਵਲ ਹਸਪਤਾਲ ਨੂੰ 'ਏ' ਗ੍ਰੇਡ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਦਿੱਤੀਆ ਬਿਹਤਰ ਸਿਹਤ ਸਹੂਲਤਾਂ ਕਾਰਣ ਸਰਕਾਰੀ ਹਸਪਤਾਲਾਂ ਵਿੱਚ ਲੋਕਾਂ ਦਾ ਵਿਸ਼ਵਾਸ਼ ਵਧਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਲਈ ਆਉਣ ਵਾਲੇ ਮਰੀਜਾਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ। ਮੁਕਤਸਰ ਜ਼ਿਲ੍ਹੇ ਵਿੱਚ ਸੱਭ ਤੋਂ ਵੱਧ ਮਰੀਜ਼ ਮਲੋਟ ਦੇ ਸਿਵਲ ਹਸਪਤਾਲ ਵਿੱਚ ਇਲਾਜ਼ ਲਈ ਆ ਰਹੇ ਹਨ। ਇਸੇ ਲਈ ਮਲੋਟ ਦੇ ਸਿਵਲ ਹਸਪਤਾਲ ਨੇ ਮੁਕਤਸਰ ਦੇ ਜ਼ਿਲ੍ਹਾ ਹਸਪਤਾਲ ਨੂੰ ਵੀ ਪਛਾੜ ਦਿੱਤਾ ਹੈ। ਮਲੋਟ ਦੇ ਹਸਪਤਾਲ ਵਿੱਚ ਗਰਭਵਤੀ ਔਰਤਾਂ ਦੇ ਅਲਟਰਾ ਸਾਊਂਡ ਤੋਂ ਲੈ ਕੇ ਡਲਿਵਰੀ, ਮੈਡੀਕਲ ਟੈਸਟ, ਐਕਸ-ਰੇ, ਈ.ਸੀ.ਜੀ ਸਹਿਤ ਹੋਰ ਬਿਮਾਰੀਆਂ ਦਾ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰੀ ਹਸਪਤਾਲ ਮਲੋਟ ਵਿੱਚ ਮਰੀਜ਼ਾਂ ਲਈ ਸਾਰੀਆਂ ਸਿਹਤ ਸੁਵਿਧਾਵਾਂ ਮੌਜੂਦ ਹਨ। ਇੱਥੇ ਪ੍ਰਤੀਦਿਨ ਓ.ਪੀ.ਡੀ ਵਿੱਚ 450-500 ਮਰੀਜ ਆਪਣਾ ਇਲਾਜ਼ ਕਰਵਾਉਣ ਲਈ ਆ ਰਹੇ ਹਨ। ਉਨ੍ਹਾਂ ਦੱਸਿਆਂ ਕਿ ਹਸਪਤਾਲ ਵਿੱਚ ਰੋਜਾਨਾ 40 ਦੇ ਲੱਗਭੱਗ ਐਕਸਰੇ, 800 ਤੋਂ ਜ਼ਿਆਦਾ ਲੈਬ ਟੈਸਟ ਅਤੇ 20-25 ਅਲਟਰਾਂਸਾਊਂਡ ਕੀਤੇ ਜਾਂਦੇ ਹਨ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਿਵਲ ਹਸਪਤਾਲ ਮਲੋਟ ਵਿੱਚ ਜਨਵਰੀ 2024 ਵਿੱਚ ਓ.ਪੀ.ਡੀ ਵਿੱਚ 10430 ਮਰੀਜ, ਆਈ.ਪੀ.ਡੀ ਵਿੱਚ 890 ਮਰੀਜ, ਲੈਬ ਟੈਸਟ 29998, ਐਕਸਰੇ 899, ਈ.ਸੀ.ਜੀ 214, ਡਿਲੀਵਰੀ 169, ਅਲਟਰਾਂਸਾਊਂਡ 671, ਮਰੀਜ਼ ਭਰਤੀ 2213 ਅਤੇ 151 ਅਪਰੇਸ਼ਨ ਹੋਏ। ਮੰਤਰੀ ਨੇ ਦੱਸਿਆ ਕਿ ਸਿਵਲ ਹਸਪਤਾਲ ਮਲੋਟ ਵਿੱਚ ਸਾਰੇ ਵੱਖ-ਵੱਖ ਕਿਸਮ ਦੇ ਮਾਹਿਰ ਡਾਕਟਰ ਤਾਇਨਾਤ ਕੀਤੇ ਗਏ ਹਨ ਜੋ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਮਲੋਟ ਦੇ ਆਸ ਪਾਸ ਦੇ 25 ਪਿੰਡਾਂ ਦੇ ਲੋਕ ਓਪੀਡੀ ਦਾ ਲਾਭ ਲੈ ਰਹੇ ਹਨ। ਸਿਵਲ ਹਸਪਤਾਲ ਮਲੋਟ ਨੇ 6.98 ਕਰੋੜ ਰੁਪਏ ਯੂਜਰ ਚਾਰਜ਼ਿਜ਼ ਤੋਂ ਪ੍ਰਾਪਤ ਕੀਤੇ ਹਨ ਅਤੇ 6 ਲੱਖ ਤੋਂ ਵੱਧ ਦੀ ਕਮਾਈ ਪ੍ਰਤੀ ਮਹੀਨਾ ਯੂਜ਼ਰ ਚਾਰਜ਼ਿਜ਼ ਤੋਂ ਕੀਤੀ ਜਾ ਰਹੀ ਹੈ। ਕੈਬਨਿਟ ਮੰਤਰੀ ਨੇ ਸਿਵਲ ਹਸਪਤਾਲ ਮਲੋਟ ਨੂੰ 'ਏ' ਗ੍ਰੇਡ ਮਿਲਣ ਤੇ ਸਮੂਹ ਸਟਾਫ ਵੱਲੋਂ ਕੀਤੀ ਸਖਤ ਮਿਹਨਤ ਦੀ ਪ੍ਰਸੰਸਾ ਕੀਤੀ ਜਿਨ੍ਹਾ ਦੀ ਮਿਹਨਤ ਸਦਕਾ ਇਹ ਮੁਕਾਮ ਹਾਸਿਲ ਹੋਇਆ ਹੈ।

Punjab Bani 26 February,2024
ਵਪਾਰੀਆਂ ਦੀਆਂ ਸਮੱਸਿਆਵਾਂ ਦਾ ਮੌਕੇ 'ਤੇ ਹੱਲ ਕਰਨ ਦਾ ਸਬੱਬ ਬਣੀ ਸਰਕਾਰ-ਵਪਾਰ ਮਿਲਣੀ

ਵਪਾਰੀਆਂ ਦੀਆਂ ਸਮੱਸਿਆਵਾਂ ਦਾ ਮੌਕੇ 'ਤੇ ਹੱਲ ਕਰਨ ਦਾ ਸਬੱਬ ਬਣੀ ਸਰਕਾਰ-ਵਪਾਰ ਮਿਲਣੀ * ਮੁੱਖ ਮੰਤਰੀ ਨੇ ਮਿਲਣੀ ਦੌਰਾਨ ਉਠਾਏ ਮੁੱਦਿਆਂ ਦੇ ਤੁਰੰਤ ਹੱਲ ਦਾ ਦਿੱਤਾ ਭਰੋਸਾ ਦੀਨਾਨਗਰ (ਗੁਰਦਾਸਪੁਰ), 25 ਫਰਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਐਤਵਾਰ ਨੂੰ ਕਰਵਾਈ ਸਰਕਾਰ-ਵਪਾਰ ਮਿਲਣੀ ਵਪਾਰੀਆਂ ਅਤੇ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਨੂੰ ਮੌਕੇ 'ਤੇ ਹੱਲ ਕਰਨ ਲਈ ਢੁਕਵਾਂ ਮੰਚ ਸਾਬਤ ਹੋਈ। ਮਿਲਣੀ ਦੌਰਾਨ ਜਸਬੀਰ ਸਿੰਘ ਨੇ ਕਿਹਾ ਕਿ ਇਹ ਪੂਰੇ ਜ਼ਿਲ੍ਹੇ ਲਈ ਇਤਿਹਾਸਕ ਮੌਕਾ ਹੈ ਕਿਉਂਕਿ ਮੁੱਖ ਮੰਤਰੀ ਇੱਥੇ ਆਏ ਹਨ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਕਿਸੇ ਮੁੱਖ ਮੰਤਰੀ ਨੇ ਲੋਕਾਂ ਵਿੱਚ ਆ ਕੇ ਵਪਾਰੀਆਂ ਦੀਆਂ ਸ਼ਿਕਾਇਤਾਂ ਸੁਣਨ ਦੀ ਖੇਚਲ ਕੀਤੀ ਹੈ। ਉਨ੍ਹਾਂ ਕਿਹਾ ਕਿ ਦੀਨਾਨਗਰ ਸਰਹੱਦ 'ਤੇ ਸਥਿਤ ਹੈ, ਇਸ ਲਈ ਲਗਾਤਾਰ ਬਿਜਲੀ ਦੇ ਕੱਟ ਉਨ੍ਹਾਂ ਦੇ ਕੰਮ ਵਿਚ ਮੁਸ਼ਕਲਾਂ ਪੈਦਾ ਕਰਦੇ ਹਨ। ਇਸ ਦਾ ਤੁਰੰਤ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੂੰ ਇਸ ਮਾਮਲੇ ਨੂੰ ਘੋਖਣ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕੋਈ ਅਣਐਲਾਨੀ ਕਟੌਤੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਇਹ ਬਰਦਾਸ਼ਤਯੋਗ ਨਹੀਂ ਹੈ ਕਿਉਂਕਿ ਪੰਜਾਬ ਕੋਲ ਵਾਧੂ ਬਿਜਲੀ ਹੈ ਅਤੇ ਕੋਈ ਵੀ ਕੱਟ ਖ਼ਾਸ ਕਰਕੇ ਅਣ-ਐਲਾਨੇ ਕੱਟ ਨਹੀਂ ਲੱਗਣੇ ਚਾਹੀਦੇ। ਇਕ ਹੋਰ ਵਪਾਰੀ/ਉਦਯੋਗਪਤੀ ਰਵੀ ਖੰਨਾ ਨੇ ਕਿਹਾ ਕਿ ਸਨਅਤੀ ਇਲਾਕਾ ਗੁਰਦਾਸਪੁਰ ਬਹੁਤ ਪਹਿਲਾਂ ਹੋਂਦ ਵਿੱਚ ਆਇਆ ਸੀ ਪਰ ਉਦੋਂ ਤੋਂ ਹੀ ਸਮੱਸਿਆਵਾਂ ਦੀ ਦਲਦਲ ਵਿੱਚ ਫਸਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਕੋਈ ਮੁੱਖ ਮੰਤਰੀ ਸਰਹੱਦੀ ਖੇਤਰ ਵਿੱਚ ਆਇਆ ਹੈ, ਪਿਛਲੇ ਸਮੇਂ ਵਿੱਚ ਇੱਥੋਂ ਤੱਕ ਕਿ ਸਥਾਨਕ ਵਿਧਾਇਕਾਂ ਨੇ ਵੀ ਇਲਾਕੇ ਦੇ ਲੋਕਾਂ ਦੀ ਗੱਲ ਨਹੀਂ ਸੁਣੀ। ਉਨ੍ਹਾਂ ਆਸ ਪ੍ਰਗਟਾਈ ਕਿ ਸਰਹੱਦੀ ਜ਼ਿਲ੍ਹੇ ਦੇ ਮਸਲੇ ਹੁਣ ਜਲਦੀ ਹੱਲ ਹੋ ਜਾਣਗੇ। ਇਸ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੇ ਉਨ੍ਹਾਂ ਨੂੰ ਉਮੀਦ ਨਾਲ ਵੋਟਾਂ ਪਾਈਆਂ ਸਨ, ਜਿਸ ਕਾਰਨ ਹੁਣ ਸੂਬੇ ਵਿੱਚ ਤਬਦੀਲੀ ਦੀ ਹਨੇਰੀ ਵਗ ਰਹੀ ਹੈ ਅਤੇ ਉਹ ਇੱਥੋਂ ਦੇ ਲੋਕਾਂ ਵਿੱਚ ਬੈਠੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਹੁਣ ਖੱਜਲ-ਖੁਆਰੀ ਨਹੀਂ ਝੱਲਣੀ ਪਵੇਗੀ ਕਿਉਂਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਠੋਸ ਉਪਰਾਲੇ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਨਾ ਤਾਂ ਹਰ ਖਾਤੇ ਵਿੱਚ 15 ਲੱਖ ਰੁਪਏ ਦੇਣ ਦਾ ਵਾਅਦਾ ਕਰਦੇ ਹਨ ਅਤੇ ਨਾ ਹੀ ਪਾਣੀ 'ਤੇ ਬੱਸਾਂ ਚਲਾਉਣ ਦਾ ਵਾਅਦਾ ਕਰਦੇ ਹਨ ਪਰ ਜੋ ਗੱਲ ਕਹਿੰਦੇ ਹਨ, ਉਸ ਨੂੰ ਪੂਰਾ ਕੀਤਾ ਜਾਵੇਗਾ। ਕਾਦੀਆਂ ਤੋਂ ਪਰਮਜੀਤ ਸਿੰਘ ਸੋਹਲ ਨੇ ਕਿਹਾ ਕਿ ਵਪਾਰੀ ਸੂਬੇ ਦੀਆਂ ਆਰਥਿਕ ਗਤੀਵਿਧੀਆਂ ਦੀ ਰੀੜ੍ਹ ਦੀ ਹੱਡੀ ਹਨ ਪਰ ਉਨ੍ਹਾਂ ਨੂੰ ਕੋਈ ਵੀ ਸਹੂਲਤ ਨਹੀਂ ਮਿਲਦੀ, ਖ਼ਾਸ ਕਰਕੇ ਕੁਦਰਤੀ ਆਫ਼ਤ, ਚੋਰੀ ਜਾਂ ਦੁਰਘਟਨਾ ਦੀ ਸਥਿਤੀ ਵਿੱਚ। ਉਨ੍ਹਾਂ ਕਿਹਾ ਕਿ ਵਪਾਰੀਆਂ ਨੂੰ ਆਪਣਾ ਕੰਮ ਪੂਰੀ ਤਰ੍ਹਾਂ ਕਰਨ ਦਿੱਤਾ ਜਾਣਾ ਚਾਹੀਦਾ ਹੈ, ਉਨ੍ਹਾਂ ਕਿਹਾ ਕਿ ਪਹਿਲੀ ਵਾਰ ਕੋਈ ਮੁੱਖ ਮੰਤਰੀ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਲਈ ਆਇਆ ਹੈ। ਇਕ ਹੋਰ ਵਪਾਰੀ/ਉਦਯੋਗਪਤੀ ਰਾਜਬੀਰ ਸਿੰਘ ਰੰਧਾਵਾ ਨੇ ਸੂਬੇ ਵਿੱਚ ਮਿਸਾਲੀ ਕੰਮ ਕਰਨ ਲਈ ਮੁੱਖ ਮੰਤਰੀ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਕਦੇ ਵੀ ਕਿਸੇ ਮੁੱਖ ਮੰਤਰੀ ਨੇ ਲੋਕਾਂ ਦੀ ਗੱਲ ਨਹੀਂ ਸੁਣੀ ਪਰ ਪਹਿਲੀ ਵਾਰ ਲੋਕਾਂ ਦੀ ਗੱਲ ਸੁਣੀ ਜਾ ਰਹੀ ਹੈ। ਉਨ੍ਹਾਂ ਬਟਾਲਾ ਜ਼ਿਲ੍ਹੇ ਵਿੱਚ ਟਰੈਫਿਕ ਜਾਮ ਅਤੇ ਸੁਰੱਖਿਆ ਦੇ ਨਾਲ-ਨਾਲ ਕਸਬੇ ਵਿੱਚ ਜਨਤਕ ਆਵਾਜਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੇ ਮੁੱਦੇ ਵੀ ਉਠਾਏ। ਉਨ੍ਹਾਂ ਸ਼ਹਿਰ ਵਿੱਚ ਸਨਅਤੀ ਵਿਕਾਸ ਨੂੰ ਹੁਲਾਰਾ ਦੇਣ ਲਈ ਸੂਬਾ ਸਰਕਾਰ ਵੱਲੋਂ ਠੋਸ ਉਪਰਾਲੇ ਕਰਨ ਦੀ ਵੀ ਮੰਗ ਕੀਤੀ। ਦੀਨਾਨਗਰ ਤੋਂ ਸਤਵਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਪਿਛਲੇ 35 ਸਾਲਾਂ ਵਿੱਚ ਕਿਸੇ ਨੇ ਵੀ ਆਮ ਆਦਮੀ ਦੀ ਪਰਵਾਹ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਹੁਣ ਮੁੱਖ ਮੰਤਰੀ ਦੇ ਠੋਸ ਯਤਨਾਂ ਨਾਲ ਪੰਜਾਬ ਬੇਮਿਸਾਲ ਵਿਕਾਸ ਅਤੇ ਤਰੱਕੀ ਦੇ ਨਵੇਂ ਦੌਰ ਦਾ ਗਵਾਹ ਹੈ। ਉਨ੍ਹਾਂ ਮੰਗ ਕੀਤੀ ਕਿ ਹੱਥੀਂ ਖੁਦਾਈ ਕਰਨ ਦੀ ਬਜਾਏ ਮਸ਼ੀਨਾਂ ਨਾਲ ਤਿੰਨ ਫੁੱਟ ਤੱਕ ਮਿੱਟੀ ਦੀ ਪੁਟਾਈ ਕਰਨ ਦੀ ਇਜਾਜ਼ਤ ਦਿੱਤੀ ਜਾਵੇ ਅਤੇ ਭੱਠਾ ਮਾਲਕਾਂ ਲਈ ਮਿੱਟੀ ਪੁੱਟਣ ਦੀ ਹੱਦ ਮੌਜੂਦਾ ਦੋ ਏਕੜ ਤੋਂ ਵਧਾ ਕੇ ਪੰਜ ਏਕੜ ਕੀਤੀ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੋਂ ਭੱਠਾ ਮਾਲਕ ਭੱਠਿਆਂ ਲਈ ਦੋ ਏਕੜ ਦੀ ਬਜਾਏ ਪੰਜ ਏਕੜ ਰਕਬੇ ਦੀ ਵਰਤੋਂ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਰਸਮੀ ਹੁਕਮ ਜਲਦੀ ਹੀ ਜਾਰੀ ਕਰ ਦਿੱਤੇ ਜਾਣਗੇ ਅਤੇ ਵਾਤਾਵਰਣ ਨੂੰ ਬਚਾਉਣ ਵਾਲੇ ਭੱਠਾ ਮਾਲਕਾਂ ਨੂੰ ਵੀ ਉਤਸ਼ਾਹਿਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਦੀ ਭਲਾਈ ਲਈ ਮਿੱਟੀ ਦੀ ਹੱਥੀਂ ਪੁਟਾਈ ਦੇ ਮੁੱਦੇ ਨੂੰ ਵੀ ਹਮਦਰਦੀ ਨਾਲ ਘੋਖਿਆ ਜਾਵੇਗਾ।

Punjab Bani 25 February,2024
ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੋਕਾਂ ਨੂੰ ‘ਕੰਮ ਦੀ ਸਿਆਸਤ’ ਦਾ ਡਟ ਕੇ ਸਮਰਥਨ ਕਰਨ ਦਾ ਸੱਦਾ

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੋਕਾਂ ਨੂੰ ‘ਕੰਮ ਦੀ ਸਿਆਸਤ’ ਦਾ ਡਟ ਕੇ ਸਮਰਥਨ ਕਰਨ ਦਾ ਸੱਦਾ ਦੀਨਾਨਗਰ ਵਿੱਚ ਸਰਕਾਰ-ਵਪਾਰ ਮਿਲਣੀ ਕਰਵਾਈ ਭਾੜੇ ’ਤੇ ਫੌਜ ਦੇਣ ਦੀ ਵਿਵਸਥਾ ਲਈ ਕੇਂਦਰ ਸਰਕਾਰ ’ਤੇ ਸਾਧਿਆ ਨਿਸ਼ਾਨਾ, ਦੇਸ਼ ਦੀ ਲੜਾਈ ਲੜ ਰਿਹਾ ਪੰਜਾਬ ਲੋਕ ਸਭਾ ਮੈਂਬਰ ਵਜੋਂ ਨਖਿੱਧ ਕਾਰਗੁਜ਼ਾਰੀ ਰਹਿਣ ਲਈ ਸੰਨੀ ਦਿਓਲ ਨੂੰ ਆੜੇ ਹੱਥੀਂ ਲਿਆ ਦੀਨਾਨਗਰ (ਗੁਰਦਾਸਪੁਰ), 25 ਫਰਵਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਅੱਜ ਪੰਜਾਬ ਵਾਸੀਆਂ ਨੂੰ ‘ਕੰਮ ਦੀ ਸਿਆਸਤ’ ਦਾ ਡਟ ਕੇ ਸਮਰਥਨ ਕਰਨ ਦਾ ਸੱਦਾ ਦਿੱਤਾ। ਅੱਜ ਇੱਥੇ ‘ਸਰਕਾਰ-ਵਪਾਰ ਮਿਲਣੀ’ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦਾ ਸਰਬਪੱਖੀ ਵਿਕਾਸ ਕਰਕੇ ਸੂਬੇ ਦੇ ਮੁਹਾਂਦਰਾ ਬਦਲਣ ਲਈ ਅਣਥੱਕ ਮਿਹਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਦੂਸ਼ਣਬਾਜ਼ੀ ਕਰਨ ਦੀ ਬਜਾਏ ‘ਕੰਮ ਦੀ ਸਿਆਸਤ’ ਕਰ ਰਹੇ ਹਨ ਤਾਂ ਕਿ ਸੂਬੇ ਦਾ ਵਿਕਾਸ ਕਰਨ ਦੇ ਨਾਲ-ਨਾਲ ਲੋਕਾਂ ਦੀ ਭਲਾਈ ਕੀਤੀ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹਾ ਬਹੁਤ ਪਹਿਲਾਂ ਹੋ ਜਾਣਾ ਚਾਹੀਦਾ ਸੀ ਤਾਂ ਜੋ ਲੋਕਾਂ ਨੂੰ ਇਸ ਦਾ ਲਾਭ ਮਿਲ ਸਕਦਾ। ਮੁੱਖ ਮੰਤਰੀ ਨੇ ਲੋਕ ਭਲਾਈ ਤੇ ਵਿਕਾਸ ਦੇ ਏਜੰਡੇ ਨੂੰ ਕੌਮੀ ਕੇਂਦਰ ਦੇ ਪੱਧਰ 'ਤੇ ਲਿਜਾਣ ਲਈ 'ਆਪ' ਦੇ ਹੱਥ ਮਜ਼ਬੂਤ ਕਰਨ ਵਾਸਤੇ ਲੋਕਾਂ ਤੋਂ ਭਰਪੂਰ ਸਮਰਥਨ ਅਤੇ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਕੌਮੀ ਸਿਆਸਤ ਦਾ ਕੇਂਦਰ ਬਿੰਦੂ ਬਣਾਉਣ ਦਾ ਸਿਹਰਾ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਫੁੱਟ ਪਾਊ ਸਿਆਸਤ ਨੂੰ ਨਕਾਰਦਿਆਂ ਕਦਰਾਂ-ਕੀਮਤਾਂ ਉਤੇ ਅਧਾਰਿਤ ਸਿਆਸਤ ਦੀ ਸ਼ੁਰੂਆਤ ਕਰਕੇ ਰਾਜਨੀਤੀ ਵਿੱਚ ਪਰਿਵਰਤਨ ਲਿਆਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅਗਾਮੀ ਲੋਕ ਸਭਾ ਚੋਣਾਂ ਵਿੱਚ ‘ਆਪ’ ਦਾ ਸਮਰਥਨ ਕਰਨਾ ਚਾਹੀਦਾ ਹੈ ਜਿਸ ਨਾਲ ਕੌਮੀ ਪੱਧਰ ‘ਤੇ ਇਸ ਦੀ ਮਜ਼ਬੂਤੀ ਨੂੰ ਯਕੀਨੀ ਬਣਾਇਆ ਜਾ ਸਕੇ ਤਾਂ ਜੋ ਉਹ ਪੰਜਾਬ ਦੇ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਉਠਾ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੀ ਖੇਤਰ ਦੇ ਵਸਨੀਕ ਹੀ ਅਸਲ ਦੇਸ਼ ਭਗਤ ਹਨ ਕਿਉਂਕਿ ਉਹ ਹਰ ਤਰ੍ਹਾਂ ਨਾਲ ਦੇਸ਼ ਦੀ ਸੇਵਾ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਕੋਈ ਪੱਛੜਿਆ ਇਲਾਕਾ ਨਹੀਂ ਹੈ ਸਗੋਂ ਇਹ ਸੂਬੇ ਦਾ ਪਹਿਲਾ ਇਲਾਕਾ ਹੈ ਜੋ ਦੇਸ਼ ਦੇ ਦੁਸ਼ਮਣਾਂ ਦਾ ਡੱਟ ਕੇ ਮੁਕਾਬਲਾ ਕਰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਇਸ ਕਸਬੇ ਵਿੱਚ ਅੱਤਵਾਦੀ ਹਮਲਾ ਹੋਇਆ ਸੀ ਤਾਂ ਉਸ ਵੇਲੇ ਉਹ ਸੰਸਦ ਮੈਂਬਰ ਸਨ ਅਤੇ ਉਨ੍ਹਾਂ ਨੇ ਭਾਰਤ ਸਰਕਾਰ ਵੱਲੋਂ ਪੈਰਾ ਮਿਲਟਰੀ ਫੋਰਸ ਲਈ 7.5 ਕਰੋੜ ਰੁਪਏ ਦੀ ਮੰਗ ਕਰਨ ਦੇ ਕਦਮ ਦੀ ਜ਼ੋਰਦਾਰ ਮੁਖਾਲਫ਼ਤ ਕੀਤੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਇਹ ਰਕਮ ਉਨ੍ਹਾਂ ਦੇ ਐਮ.ਪੀ.ਐਲ.ਏ.ਡੀ. ਫੰਡ ਵਿੱਚੋਂ ਕੱਟਣ ਲਈ ਕਿਹਾ ਸੀ ਜਿਸ ਤੋਂ ਬਾਅਦ ਕੇਂਦਰ ਸਰਕਾਰ ਨੇ ਆਪਣਾ ਇਹ ਫੈਸਲਾ ਵਾਪਸ ਲੈ ਲਿਆ ਸੀ। ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਫੌਜ ਨੂੰ ਕਿਰਾਏ 'ਤੇ ਅਜਿਹੇ ਸੂਬੇ 'ਚ ਭੇਜਿਆ ਜਾ ਰਿਹਾ ਹੈ, ਜੋ ਦੇਸ਼ 'ਚ ਸਭ ਤੋਂ ਵੱਧ ਸੈਨਿਕ ਪੈਦਾ ਕਰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਕਾਇਮ ਰੱਖਦੇ ਹੋਏ ਦੇਸ਼ ਦੀ ਜੰਗ ਲੜੀ ਹੈ। ਮੁੱਖ ਮੰਤਰੀ ਨੇ ਸੂਬੇ ਨੂੰ ਬਰਬਾਦ ਕਰਨ ਲਈ ਵਿਰੋਧੀ ਧਿਰ ਦੇ ਆਗੂਆਂ ਸੁਖਬੀਰ ਬਾਦਲ, ਪ੍ਰਤਾਪ ਬਾਜਵਾ, ਬਿਕਰਮ ਮਜੀਠੀਆ ਅਤੇ ਨਵਜੋਤ ਸਿੱਧੂ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ, “ਕਾਨਵੈਂਟ ਸਕੂਲਾਂ ਦੇ ਪੜ੍ਹੇ-ਲਿਖੇ ਇਹ ਆਗੂ ਪੰਜਾਬੀ ਮਾਂ-ਬੋਲੀ ਦਾ ਉਚਾਰਣ ਤੱਕ ਵੀ ਨਹੀਂ ਕਰ ਸਕਦੇ। ਇਨ੍ਹਾਂ ਲੋਕਾਂ ਨੇ ਆਪਣੇ ਸਵਾਰਥੀ ਹਿੱਤਾਂ ਲਈ ਸੂਬੇ ਨੂੰ ਬਰਬਾਦ ਕਰ ਦਿੱਤਾ ਹੈ ਅਤੇ ਸਿਰਫ਼ ਆਪਣੇ ਪਰਿਵਾਰ ਦੇ ਮੁਫਾਦ ਪਾਲਣ ਨੂੰ ਤਰਜੀਹ ਦਿੱਤੀ।” ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ 'ਤੇ ਵਿਅੰਗ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੀ ਇਸ ਡਰਾਮੇਬਾਜ਼ੀ ਦਾ ਅਸਲ ਨਾਮ ‘ਪਰਿਵਾਰ ਬਚਾਓ ਯਾਤਰਾ’ ਹੈ। ਉਨ੍ਹਾਂ ਨੇ ਅਕਾਲੀ ਆਗੂਆਂ ਨੂੰ ਇਹ ਦੱਸਣ ਦੀ ਚੁਣੌਤੀ ਦਿੱਤੀ ਕਿ 15 ਸਾਲ ਸੂਬੇ ਦੀ ਅੰਨ੍ਹੀ ਲੁੱਟ ਕਰਨ ਤੋਂ ਬਾਅਦ ਉਹ ਹੁਣ ਕਿਸ ਤੋਂ ਸੂਬੇ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਹੈ ਅਤੇ ਪੰਜਾਬੀਆਂ ਦੇ ਹਿਰਦਿਆਂ ਨੂੰ ਗਹਿਰੀ ਠੇਸ ਪਹੁੰਚਾਈ ਅਤੇ ਇੱਥੋਂ ਤੱਕ ਕਿ ਸੂਬੇ ਅੰਦਰ ਮਾਫੀਏ ਦੀ ਪੁਸ਼ਤਪਨਾਹੀ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਅਕਾਲੀਆਂ ਅਤੇ ਬਾਦਲ ਪਰਿਵਾਰ ਦੇ ਦੋਗਲੇ ਕਿਰਦਾਰ ਤੋਂ ਭਲੀ-ਭਾਂਤ ਜਾਣੂ ਹਨ, ਜਿਸ ਕਾਰਨ ਹੁਣ ਇਨ੍ਹਾਂ ਦੀਆਂ ਨੌਟੰਕੀਆਂ ਨਹੀਂ ਚੱਲਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਦਲ ਦੇ ਸ਼ੱਕੀ ਕਿਰਦਾਰ ਨੂੰ ਨਹੀਂ ਭੁੱਲੇ ਕਿਉਂਕਿ ਅਕਾਲੀਆਂ ਨੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਤੋਂ ਇਲਾਵਾ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਵੀ ਸਰਪ੍ਰਸਤੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਅਕਾਲੀ ਲੀਡਰਸ਼ਿਪ ਦੇ ਹੱਥ ਪੰਜਾਬ ਅਤੇ ਪੰਜਾਬੀਆਂ ਦੇ ਖੂਨ ਨਾਲ ਰੰਗੇ ਹੋਏ ਹਨ। ਉਨ੍ਹਾਂ ਕਿਹਾ ਕਿ ਲੋਕ ਇਨ੍ਹਾਂ ਦੇ ਗੁਨਾਹਾਂ ਨੂੰ ਕਦੇ ਮੁਆਫ ਨਹੀਂ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਂ ਆ ਗਿਆ ਹੈ ਕਿ ਲੋਕ ਇਨ੍ਹਾਂ ਨੂੰ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਹਰਾ ਕੇ ਕਰਾਰਾ ਸਬਕ ਸਿਖਾਉਣ। ਮੁੱਖ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਧਰਤੀ ਦੇ ਇਕ-ਇਕ ਇੰਚ ਨੂੰ ਮਹਾਨ ਗੁਰੂਆਂ, ਸੰਤਾਂ, ਪੀਰਾਂ, ਸ਼ਹੀਦਾਂ ਅਤੇ ਕਵੀਆਂ ਦੀ ਚਰਨ ਛੋਹ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ‘ਵਿਸ਼ਵ ਨਾਗਰਿਕ’ ਹਨ ਜਿਨ੍ਹਾਂ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਆਲਮੀ ਪੱਧਰ ਉਤੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਸਖ਼ਤ ਮਿਹਨਤ ਦੇ ਅਦੁੱਤੀ ਜਜ਼ਬੇ ਦੀ ਬਖਸ਼ਿਸ਼ ਪ੍ਰਾਪਤ ਹੈ ਜਿਸ ਸਦਕਾ ਉਹ ਹਰੇਕ ਥਾਂ ਆਪਣੀ ਪਛਾਣ ਬਣਾ ਲੈਂਦੇ ਹਨ। ਲੋਕ ਸਭਾ ਮੈਂਬਰ ਸੰਨੀ ਦਿਓਲ ਉਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ, “ਫਿਲਮਾਂ ਵਿੱਚ ਤਾਂ ਬਾਲੀਵੁੱਡ ਅਦਾਕਾਰ ਸਰਹੱਦ ਪਾਰ ਕਰਕੇ ਧਰਤੀ ਤੋਂ ਹੈਂਡ ਪੰਪ ਖਿੱਚ ਲੈਂਦੇ ਹਨ ਪਰ ਸੰਸਦ ਮੈਂਬਰ ਵਜੋਂ ਉਨ੍ਹਾਂ ਦੀ ਕਾਰਗੁਜ਼ਾਰੀ ਬਹੁਤ ਨਿਰਾਸ਼ਾਜਨਕ ਰਹੀ ਹੈ ਕਿਉਂਕਿ ਉਹ ਆਪਣੇ ਹਲਕੇ ਵਿੱਚ ਲੋਕਾਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਹੈਂਡ ਪੰਪ ਵੀ ਨਹੀਂ ਲਵਾ ਸਕੇ।” ਉਨ੍ਹਾਂ ਕਿਹਾ ਕਿ ਦੂਜੇ ਪਾਸੇ ਪੰਜਾਬ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ 90 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ, 40 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ ਅਤੇ ਲੋਕਾਂ ਨੂੰ ਸਿਹਤ ਅਤੇ ਸਿੱਖਿਆ ਦੀਆਂ ਮਿਆਰੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਆਰ.ਡੀ.ਐਫ. ਅਤੇ ਐਨ.ਐਚ.ਐਮ. ਤਹਿਤ ਫੰਡਾਂ ਨੂੰ ਰੋਕਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਕੇਂਦਰ ਦੇ ਇਸ ਪੰਜਾਬ ਵਿਰੋਧੀ ਕਦਮ ਨੂੰ ਸੂਬੇ ਦਾ ਵਿਕਾਸ ਖਤਰੇ ਵਿੱਚ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ 8000 ਕਰੋੜ ਰੁਪਏ ਤੋਂ ਵੱਧ ਦੇ ਫੰਡਾਂ ਨੂੰ ਗਲਤ ਤਰੀਕੇ ਨਾਲ ਰੋਕਿਆ ਹੋਇਆ ਹੈ, ਜੋ ਕਿ ਸੂਬੇ ਨਾਲ ਸਰਾਸਰ ਬੇਇਨਸਾਫ਼ੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਹਰਾ ਕੇ ਸਬਕ ਸਿਖਾਉਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ‘ਸਰਕਾਰ-ਵਪਾਰ ਮਿਲਣੀ’ ਵਜੋਂ ਆਪਣੀ ਕਿਸਮ ਦੀ ਇਸ ਪਹਿਲੀ ਪਹਿਲਕਦਮੀ ਦਾ ਉਦੇਸ਼ ਵਪਾਰਕ ਭਾਈਚਾਰੇ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇ ਕੇ ਪੁਰਾਤਨ ਸ਼ਾਨ ਬਹਾਲ ਕਰਨ ਵੱਲ ਇਹ ਇਕ ਸਾਰਥਕ ਕਦਮ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦਯੋਗ ਅਤੇ ਵਪਾਰ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਹੈ ਜਿਸ ਕਰਕੇ ਇਸ ਨੂੰ ਹੁਲਾਰਾ ਦਿੱਤਾ ਜਾਣਾ ਚਾਹੀਦਾ ਹੈ।

Punjab Bani 25 February,2024
ਪਠਾਨਕੋਟ ਨੂੰ ਵਿਸ਼ੇਸ਼ ਸਨਅਤੀ ਅਤੇ ਵਪਾਰਕ ਪੈਕੇਜ ਦੇਣ ਦੀ ਸੰਭਾਵਨਾ ਲੱਭਾਂਗੇਃ ਮੁੱਖ ਮੰਤਰੀ

ਪਠਾਨਕੋਟ ਨੂੰ ਵਿਸ਼ੇਸ਼ ਸਨਅਤੀ ਅਤੇ ਵਪਾਰਕ ਪੈਕੇਜ ਦੇਣ ਦੀ ਸੰਭਾਵਨਾ ਲੱਭਾਂਗੇਃ ਮੁੱਖ ਮੰਤਰੀ * ਸਰਹੱਦੀ ਕਸਬੇ ਵਿੱਚ ਉਡਾਣਾਂ ਸ਼ੁਰੂ ਕਰਨ ਅਤੇ ਸੈਰ-ਸਪਾਟੇ ਨੂੰ ਹੁਲਾਰਾ ਦੇਣ ਲਈ ਯਤਨ ਕਰਨ ਦਾ ਐਲਾਨ * ਸੰਨੀ ਦਿਓਲ ਦੇ ਸੰਸਦ 'ਚ ਨਾ ਜਾਣ ਅਤੇ ਇਲਾਕੇ ਦੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਨ ਦੀ ਨਿਖੇਧੀ * ਪੰਜਾਬ ਵਿੱਚ ਦੂਜੀ ਸਰਕਾਰ-ਵਪਾਰ ਮਿਲਣੀ ਕਰਵਾਈ * ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਉਣ ਦਾ ਲਿਆ ਅਹਿਦ ਪਠਾਨਕੋਟ, 25 ਫਰਵਰੀ ਪਠਾਨਕੋਟ ਜ਼ਿਲ੍ਹੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਦਾ ਐਲਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਰਹੱਦੀ ਕਸਬੇ ਨੂੰ ਵਿਸ਼ੇਸ਼ ਉਦਯੋਗਿਕ ਅਤੇ ਵਪਾਰਕ ਪੈਕੇਜ ਦੇਣ ਦੀ ਸੰਭਾਵਨਾ ਤਲਾਸ਼ੇਗੀ। ਮੁੱਖ ਮੰਤਰੀ ਨੇ ਦੂਜੀ ਸਰਕਾਰ-ਵਪਾਰ ਮਿਲਣੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਪਠਾਨਕੋਟ ਹਵਾਈ ਅੱਡੇ ਤੋਂ ਦਿੱਲੀ ਲਈ ਉਡਾਣਾਂ ਸ਼ੁਰੂ ਕਰਨ ਦਾ ਮੁੱਦਾ ਨਿੱਜੀ ਤੌਰ 'ਤੇ ਭਾਰਤ ਸਰਕਾਰ ਕੋਲ ਉਠਾਉਣਗੇ। ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਸੈਰ-ਸਪਾਟਾ ਸਨਅਤ ਨੂੰ ਹੁਲਾਰਾ ਦੇਣ ਲਈ ਪਹਿਲਾਂ ਹੀ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ ਕਿਉਂਕਿ ਇਹ ਕੁਦਰਤੀ ਸੁੰਦਰਤਾ ਨਾਲ ਭਰਪੂਰ ਹੈ ਅਤੇ ਇਹ ਉਦਯੋਗ ਨੂੰ ਵੱਡਾ ਹੁਲਾਰਾ ਦੇ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਖੇਤਰ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਵਿਸ਼ੇਸ਼ ਪੈਕੇਜ ਦੇਣ ਦੀ ਸੰਭਾਵਨਾ ਵੀ ਤਲਾਸ਼ੇਗੀ। ਭਾਜਪਾ ਆਗੂ ਅਤੇ ਸਥਾਨਕ ਸੰਸਦ ਮੈਂਬਰ ਸੰਨੀ ਦਿਓਲ ਉਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇੱਥੋਂ ਚੁਣੇ ਜਾਣ ਦੇ ਬਾਵਜੂਦ ਉਹ ਪਠਾਨਕੋਟ ਦੀ ਭੂਗੋਲਿਕਤਾ ਤੋਂ ਅਣਜਾਣ ਹੈ ਅਤੇ ਉਹ ਸ਼ਰਤ ਲਾ ਸਕਦੇ ਹਨ ਕਿ ਸੰਨੀ ਦਿਓਲ ਨੂੰ ਇਹ ਪਤਾ ਨਹੀਂ ਹੋਣਾ ਕਿ ਪਠਾਨਕੋਟ ਜ਼ਿਲ੍ਹੇ ਵਿੱਚ ਧਾਰ ਕਲਾਂ ਜਾਂ ਚਮਰੌੜ ਕਿੱਥੇ ਹੈ। ਉਨ੍ਹਾਂ ਕਿਹਾ ਕਿ ਪਠਾਨਕੋਟ ਦੇ ਲੋਕਾਂ ਨੇ ਇਸ ਬਾਲੀਵੁੱਡ ਸਟਾਰ ਨੂੰ ਚੁਣ ਕੇ ਗਲਤੀ ਕੀਤੀ ਹੈ, ਜਿਸ ਦਾ ਲੋਕਾਂ ਅਤੇ ਇਲਾਕੇ ਨਾਲ ਕੋਈ ਸਬੰਧ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਇਲਾਕੇ ਦੇ ਵਿਕਾਸ ਨੂੰ ਖ਼ਤਰਾ ਪੈਦਾ ਹੋਇਆ ਹੈ ਪਰ ਸੂਬਾ ਸਰਕਾਰ ਇਲਾਕੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਮੁੱਖ ਮੰਤਰੀ ਨੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੰਨੀ ਦਿਓਲ ਨੂੰ ਚੇਤੇ ਕਰਵਾਇਆ ਕਿ ਸਿਆਸਤ ਕੋਈ ਸਵੇਰੇ ਨੌਂ ਤੋਂ ਸ਼ਾਮੀਂ ਪੰਜ ਵਜੇ ਦਾ ਕੰਮ ਨਹੀਂ ਹੈ, ਸਗੋਂ ਸਿਆਸਤਦਾਨ ਨੂੰ ਹਮੇਸ਼ਾ ਲੋਕਾਂ ਲਈ ਉਪਲਬਧ ਹੋਣਾ ਚਾਹੀਦਾ ਹੈ। ਉਨ੍ਹਾਂ ਅਫ਼ਸੋਸ ਜਤਾਇਆ ਕਿ ਲੋਕਾਂ ਦਾ ਚੁਣਿਆ ਨੁਮਾਇੰਦਾ ਸੰਨੀ ਦਿਓਲ ਨਾ ਤਾਂ ਸੰਸਦ ਵਿਚ ਗਿਆ ਅਤੇ ਨਾ ਹੀ ਕਦੇ ਆਪਣੇ ਹਲਕੇ ਦਾ ਦੌਰਾ ਕੀਤਾ। ਭਗਵੰਤ ਸਿੰਘ ਮਾਨ ਨੇ ਵਿਅੰਗ ਕਸਦਿਆਂ ਕਿਹਾ ਕਿ ਫਿਲਮੀ ਦੁਨੀਆ ਦਾ ਚਮਕਦਾ ਸਿਤਾਰਾ ਸਰਹੱਦਾਂ ਤੋਂ ਪਾਰ ਤੱਕ ਗਿਆ ਪਰ ਉਸ ਨੇ ਕਦੇ ਵੀ ਇਸ ਸਰਹੱਦੀ ਖੇਤਰ ਦੇ ਲੋਕਾਂ ਦਾ ਹਾਲ-ਚਾਲ ਨਹੀਂ ਪੁੱਛਿਆ, ਜਿਨ੍ਹਾਂ ਨੇ ਉਸ ਨੂੰ ਚੁਣਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸੂਝਵਾਨ ਲੋਕਾਂ ਨੂੰ ਸੂਬੇ ਤੋਂ ਬਾਹਰੋਂ ਕਿਸੇ ਵੱਡੇ ਨਾਮ ਨੂੰ ਚੁਣਨ ਦੀ ਬਜਾਏ ਅਜਿਹੇ ਵਿਅਕਤੀ ਨੂੰ ਵੋਟ ਪਾਉਣੀ ਚਾਹੀਦੀ ਹੈ, ਜੋ ਸਥਾਨਕ ਹੋਵੇ ਅਤੇ ਲੋਕਾਂ ਲਈ ਹਮੇਸ਼ਾ ਉਪਲਬਧ ਹੋਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਬਹੁਤ ਸਾਰੇ ਸਮਰਪਿਤ ਆਗੂ ਹਨ, ਜੋ ਸੂਬੇ ਦੀ ਸੇਵਾ ਪੂਰੀ ਲਗਨ ਅਤੇ ਤਨਦੇਹੀ ਨਾਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਬਾਹਰੋਂ ਆਏ ਪੈਰਾਸ਼ੂਟ ਲੀਡਰਾਂ ਨੂੰ ਚੁਣਨ ਦੀ ਬਜਾਏ ਇਨ੍ਹਾਂ ਆਗੂਆਂ ਨੂੰ ਹੀ ਵੋਟਾਂ ਪਾਉਣ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ-ਵਪਾਰ ਮਿਲਣੀਆਂ ਦਾ ਉਦੇਸ਼ ਸੂਬੇ ਵਿੱਚ ਵਪਾਰੀ ਭਾਈਚਾਰੇ ਨੂੰ ਦਰਪੇਸ਼ ਸਾਰੇ ਮੁੱਦਿਆਂ ਨੂੰ ਹੱਲ ਕਰਨਾ ਹੈ। ਉਨ੍ਹਾਂ ਕਿਹਾ ਕਿ ਵਪਾਰੀ ਸੂਬੇ ਦੀ ਤਰੱਕੀ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ, ਜਿਸ ਕਾਰਨ ਸੂਬਾ ਸਰਕਾਰ ਨੇ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਇਹ ਇਤਿਹਾਸਕ ਪਹਿਲਕਦਮੀ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਦਾ ਮੰਤਵ ਵਪਾਰੀਆਂ ਨੂੰ ਬਰਾਬਰ ਦਾ ਭਾਈਵਾਲ ਬਣਾ ਕੇ ਖੇਤਰ ਵਿੱਚ ਵਪਾਰ ਅਤੇ ਉਦਯੋਗ ਨੂੰ ਹੁਲਾਰਾ ਦੇਣਾ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਇਕ ਹੋਰ ਇਤਿਹਾਸਕ ਪਹਿਲਕਦਮੀ ਕਰਦਿਆਂ 'ਆਪ ਦੀ ਸਰਕਾਰ, ਆਪ ਦੇ ਦੁਆਰ' ਸਕੀਮ ਸ਼ੁਰੂ ਕੀਤੀ ਹੈ, ਜਿਸ ਦਾ ਉਦੇਸ਼ ਸਰਕਾਰ ਨੂੰ ਲੋਕਾਂ ਦੇ ਬੂਹੇ 'ਤੇ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰਾਂ ਚੰਡੀਗੜ੍ਹ ਤੋਂ ਚਲਦੀਆਂ ਸਨ ਪਰ ਹੁਣ ਪਿੰਡਾਂ ਤੋਂ ਚਲਾਈਆਂ ਜਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਕੰਮ ਲਈ ਲੋਕਾਂ ਨੂੰ ਇਕ ਤੋਂ ਦੂਜੀ ਥਾਂ ਘੁੰਮਾਉਣ ਦੇ ਪੁਰਾਣੇ ਰੁਝਾਨ ਦੀ ਬਜਾਏ ਅਫ਼ਸਰਾਂ ਨੂੰ ਫੀਲਡ ਵਿੱਚ ਭੇਜ ਕੇ ਲੋਕਾਂ ਨੂੰ ਅਖ਼ਤਿਆਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਤਹਿਤ ਸੂਬਾ ਸਰਕਾਰ ਨੇ ਦਸੰਬਰ 2023 ਵਿੱਚ ਨਾਗਰਿਕਾਂ ਨੂੰ 43 ਮਹੱਤਵਪੂਰਨ ਸੇਵਾਵਾਂ ਮੁਹੱਈਆ ਕਰਨ ਦੀ ਸ਼ੁਰੂਆਤ ਕਰ ਕੇ ਵੱਡੀਆਂ ਸਰਕਾਰੀ ਸੇਵਾਵਾਂ ਘਰ-ਘਰ ਪਹੁੰਚਾਉਣ ਲਈ ਫਲੈਗਸ਼ਿਪ ਸਕੀਮ ਸ਼ੁਰੂ ਕੀਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਕੀਮ ਤਹਿਤ ਨਾਗਰਿਕ 1076 ਨੰਬਰ 'ਤੇ ਕਾਲ ਕਰ ਕੇ ਲੋਕ ਕੰਮ ਲਈ ਆਪਣੀ ਸਹੂਲਤ ਅਨੁਸਾਰ ਸਰਕਾਰੀ ਮੁਲਾਜ਼ਮਾਂ ਨੂੰ ਬੁਲਾ ਸਕਦੇ ਹਨ ਅਤੇ ਅਪਲਾਈ ਕਰ ਸਕਦੇ ਹਨ। ਇਸ ਤਹਿਤ ਨਾਗਰਿਕਾਂ ਨੂੰ ਸਬੰਧਤ ਕੰਮ ਦਾ ਸਰਟੀਫਿਕੇਟ ਵੀ ਘਰੇ ਮਿਲੇਗਾ। ਉਨ੍ਹਾਂ ਕਿਹਾ ਕਿ ਹੁਣ ਇਸ ਤੋਂ ਅੱਗੇ ਜਾ ਕੇ ਸੂਬਾ ਸਰਕਾਰ ਨੇ ਇਕ ਹੋਰ ਅਹਿਮ ਪਹਿਲਕਦਮੀ 'ਆਪ ਕੀ ਸਰਕਾਰ, ਆਪ ਕੇ ਦੁਆਰ' ਤਹਿਤ ਸੂਬੇ ਭਰ ਵਿੱਚ ਕੈਂਪ ਲਾ ਕੇ ਨਾਗਰਿਕਾਂ ਤੱਕ ਪਹੁੰਚ ਕੀਤੀ ਹੈ ਅਤੇ ਸੂਬੇ ਦੀ ਹਰ ਤਹਿਸੀਲ ਵਿੱਚ ਰੋਜ਼ਾਨਾ ਚਾਰ ਕੈਂਪ ਲਗਾਏ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਸਮਝੌਤਿਆਂ ਦੀ ਉਲੰਘਣਾ ਕਰਨ ਵਾਲੇ ਟੋਲ ਪਲਾਜ਼ਿਆਂ ਨੂੰ ਬੰਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੀ ਹੈ ਕਿਉਂਕਿ ਉਨ੍ਹਾਂ ਨੂੰ ਇਨ੍ਹਾਂ ਟੋਲ ਪਲਾਜ਼ਿਆਂ 'ਤੇ ਭਾਰੀ ਪੈਸਾ ਦੇਣਾ ਪੈਂਦਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਇੱਕੋ-ਇੱਕ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਵਿੱਚ ਆਉਣ-ਜਾਣ ਸਮੇਂ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਨੇ ਵੱਖ-ਵੱਖ ਰੰਗਾਂ ਵਾਲੇ ਸਟੈਂਪ ਪੇਪਰਾਂ ਦੀ ਸ਼ੁਰੂਆਤ ਕਰ ਕੇ ਨਿਵੇਕਲੀ ਪਹਿਲਕਦਮੀ ਕੀਤੀ ਹੈ, ਜੋ ਸੂਬੇ ਵਿੱਚ ਉਦਯੋਗਿਕ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਵੱਲ ਇੱਕ ਕਦਮ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਅਜਿਹਾ ਪਹਿਲਾ ਸੂਬਾ ਹੈ, ਜਿਸ ਨੇ ਉੱਦਮੀਆਂ ਨੂੰ ਆਪਣੇ ਯੂਨਿਟ ਸਥਾਪਤ ਕਰਨ ਲਈ ਹਰੇ ਰੰਗ ਦੇ ਸਟੈਂਪ ਪੇਪਰ ਜਾਰੀ ਕੀਤੇ ਹਨ, ਜਿਸ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਲੋੜੀਂਦਾ ਹੁਲਾਰਾ ਮਿਲੇਗਾ। ਉਨ੍ਹਾਂ ਨੇ ਇਸ ਨੂੰ ਕ੍ਰਾਂਤੀਕਾਰੀ ਕਦਮ ਦੱਸਿਆ, ਜਿਸ ਦਾ ਉਦੇਸ਼ ਸੂਬੇ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰਨ ਦੇ ਚਾਹਵਾਨ ਉੱਦਮੀਆਂ ਲਈ ਕਾਰੋਬਾਰ ਕਰਨ ਦੀ ਸੌਖ ਯਕੀਨੀ ਬਣਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਪਾਰੀ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਨੌਕਰੀਆਂ ਮੁਹੱਈਆ ਕਰਦੇ ਹਨ, ਜਿਸ ਕਾਰਨ ਉਹ ਸੂਬੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਵਿੱਚ ਸਰਗਰਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਪਾਰੀਆਂ ਦੀ ਸਹੂਲਤ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ, ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਪਾਰੀਆਂ ਵੱਲੋਂ ਸੂਬੇ ਨੂੰ ਟੈਕਸ ਵਜੋਂ ਦਿੱਤੇ ਪੈਸੇ ਦੀ ਲੋਕਾਂ ਦੀ ਭਲਾਈ ਲਈ ਯੋਗ ਵਰਤੋਂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਆਪਣੀ ਕਿਸਮ ਦੀ ਇਸ ਪਲੇਠੀ ਪਹਿਲਕਦਮੀ ਦਾ ਮੰਤਵ ਵਪਾਰੀ ਭਾਈਚਾਰੇ ਦੀ ਭਲਾਈ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇ ਕੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਵੱਲ ਇਕ ਕਦਮ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦਯੋਗ ਅਤੇ ਵਪਾਰ ਹਰ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ, ਜਿਸ ਕਾਰਨ ਇਸ ਨੂੰ ਜ਼ਰੂਰ ਹੁਲਾਰਾ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਦੁਹਰਾਇਆ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਉਹ ਇੱਕ ਆਮ ਪਰਿਵਾਰ ਨਾਲ ਸਬੰਧਤ ਹਨ ਅਤੇ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਹਮੇਸ਼ਾ ਇਹ ਵਿਸ਼ਵਾਸ ਰਿਹਾ ਕਿ ਉਨ੍ਹਾਂ ਕੋਲ ਰਾਜ ਕਰਨ ਦਾ ਦੈਵੀ ਅਧਿਕਾਰ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇਕ ਆਮ ਆਦਮੀ ਸੂਬੇ ਨੂੰ ਸਫ਼ਲਤਾ ਨਾਲ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਇਆ ਪਰ ਹੁਣ ਲੋਕ ਇਨ੍ਹਾਂ ਦੇ ਗੁਮਰਾਹਕੁਨ ਪ੍ਰਚਾਰ ਵਿੱਚ ਨਹੀਂ ਆਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਉਣ ਲਈ ਵੱਡੇ ਪੱਧਰ 'ਤੇ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਸੂਬੇ ਦੇ 90 ਫੀਸਦੀ ਘਰਾਂ ਨੂੰ ਬਿਜਲੀ ਮੁਫ਼ਤ ਮਿਲ ਰਹੀ ਹੈ, 40 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ, 664 ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ, ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸਕੂਲ ਆਫ ਐਮੀਨੈਂਸ ਖੋਲ੍ਹੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਿਲਸਿਲਾ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰੱਖਿਆ ਜਾਵੇਗਾ ਤਾਂ ਜੋ ਸੂਬੇ ਦੇ ਹਰੇਕ ਵਸਨੀਕ ਨੂੰ ਇਸ ਦਾ ਲਾਭ ਮਿਲ ਸਕੇ।

Punjab Bani 25 February,2024
ਜੈਤੋ ਮੋਰਚੇ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਵਿਧਾਨ ਸਭਾ 'ਚ ਕੀਤਾ ਜਾਵੇਗਾ ਸਨਮਾਨਤ-ਕੁਲਤਾਰ ਸਿੰਘ ਸੰਧਵਾਂ

ਜੈਤੋ ਮੋਰਚੇ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਵਿਧਾਨ ਸਭਾ 'ਚ ਕੀਤਾ ਜਾਵੇਗਾ ਸਨਮਾਨਤ-ਕੁਲਤਾਰ ਸਿੰਘ ਸੰਧਵਾਂ -ਸਪੀਕਰ ਵੱਲੋਂ ਨਾਭਾ ਵਿਖੇ 'ਜੈਤੋ ਦਾ ਮੋਰਚਾ' 100 ਸਾਲਾ ਸ਼ਤਾਬਦੀ ਸੰਬੰਧੀ ਅੰਤਰਾਸ਼ਟਰੀ ਸੈਮੀਨਾਰ ਤੇ ਸਨਮਾਨ ਸਮਰੋਹ 'ਚ ਸ਼ਿਰਕਤ -ਕਿਹਾ, ਪ੍ਰਧਾਨ ਮੰਤਰੀ ਮੋਦੀ ਜੈਤੋ ਦੇ ਮੋਰਚੇ ਦੀ ਮਹਾਨਤਾ ਜਾਣ ਕੇ ਕਿਸਾਨਾਂ 'ਤੇ ਜੁਲਮ ਬੰਦ ਕਰਨ ਨਾਭਾ, 25 ਫਰਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਜੈਤੋ ਦਾ ਮੋਰਚਾ ਜ਼ਬਰ ਦਾ ਸਬਰ ਨਾਲ ਮੁਕਾਬਲੇ ਦੀ ਇੱਕ ਲਾਮਿਸਾਲ ਉਦਾਹਰਨ ਹੈ ਅਤੇ ਇਸ ਮੋਰਚੇ ਦੇ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਪੰਜਾਬ ਵਿਧਾਨ ਸਭਾ ਵਿਖੇ ਕੀਤਾ ਜਾਵੇਗਾ। ਸਪੀਕਰ ਸੰਧਵਾਂ ਅੱਜ ਨਾਭਾ ਵਿਖੇ ਮਹਾਰਾਜਾ ਰਿਪੁਦਮਨ ਸਿੰਘ ਦੇ ਵੰਸ਼ਜ ਰਾਣੀ ਪ੍ਰੀਤੀ ਸਿੰਘ ਨਾਭਾ ਤੇ ਕੰਵਰ ਅਭੈ ਉਦੈ ਪ੍ਰਤਾਪ ਸਿੰਘ ਦੀ ਸਰਪ੍ਰਸਤੀ ਹੇਠ ਸ਼ਾਹੀ ਪਰਿਵਾਰ ਨਾਭਾ, ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਪੰਜਾਬ ਅਤੇ ਜੀ.ਐਨ.ਆਈ. ਕੈਨੈਡਾ ਵੱਲੋਂ 'ਜੈਤੋ ਦੇ ਮੋਰਚੇ' ਦੇ ਸ਼ਹੀਦ ਪਰਿਵਾਰਾਂ ਦੇ ਸਨਮਾਨ ਲਈ ਕਰਵਾਏ ਸਮਾਰੋਹ ਮੌਕੇ ਸ਼ਿਰਕਤ ਕਰਨ ਪੁੱਜੇ ਹੋਏ ਸਨ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਹ ਜਾਣ ਲੈਣ ਕਿ ਪੰਜਾਬ ਦੇ ਸਿੱਖਾਂ ਨੇ ਜੈਤੋ ਦੇ ਮੋਰਚੇ ਵਰਗੇ ਅਨੇਕਾਂ ਮੋਰਚੇ ਲਗਾਕੇ ਸ਼ਹੀਦੀਆਂ ਪ੍ਰਾਪਤ ਕੀਤੀਆਂ ਪਰੰਤੂ ਆਪਣੇ ਹੱਕ ਲਏ ਬਗੈਰ ਕਦੇ ਪਿੱਛੇ ਨਹੀਂ ਹਟੇ, ਇਸ ਲਈ ਕੇਂਦਰ ਸਰਕਾਰ ਅੜੀ ਦਾ ਤਿਆਗ ਕਰਕੇ ਅੰਦਲੋਣ ਕਰ ਰਹੇ ਕਿਸਾਨਾਂ ਦੇ ਮਸਲੇ ਤੁਰੰਤ ਹੱਲ ਕਰੇ। ਉਨ੍ਹਾਂ ਅਫ਼ਸੋਸ ਜਤਾਇਆ ਕਿ ਭਾਜਪਾ ਸਰਕਾਰ ਸਾਡੇ ਉਨ੍ਹਾਂ ਕਿਸਾਨਾਂ ਉਤੇ ਜੁਲਮ ਕਰ ਰਹੀ ਹੈ, ਜਿਹੜੇ ਦੇਸ਼ ਨੂੰ ਕਲੋਨੀਇਜ਼ਮ ਤੋਂ ਆਜ਼ਾਦ ਕਰਵਾਕੇ ਦੇਸ਼ ਦੇ ਕਿਸਾਨਾਂ ਨੂੰ ਆਰਥਿਕ ਆਜ਼ਾਦੀ ਦਿਵਾਉਣ ਵਾਲੇ ਸੰਘਰਸ਼ ਦੀ ਅਗਵਾਈ ਕਰ ਰਹੇ ਹਨ। ਸਪੀਕਰ ਸੰਧਵਾਂ ਨੇ ਕਿਹਾ ਕਿ ਜੈਤੋ ਦਾ ਮੋਰਚਾ ਮਹਾਰਾਜਾ ਰਿਪੁਦਮਨ ਸਿੰਘ ਨਾਭਾ ਦੀ ਪੰਥ ਪ੍ਰਸਤੀ ਵਿੱਚੋਂ ਪੈਦਾ ਹੋਇਆ ਸੀ, ਇਸ ਮੋਰਚੇ 'ਚ ਸੈਂਕੜੇ ਸ਼ਹੀਦੀਆਂ ਤੇ ਸਿੱਖਾਂ ਨੇ ਅਨੇਕਾਂ ਤਸੀਹੇ ਸਬਰ ਤੇ ਸਿਦਕ ਨਾਲ ਝੱਲੇ ਅਤੇ ਅੰਤ 'ਚ ਜਿੱਤ ਪ੍ਰਾਪਤ ਕੀਤੀ, ਜਿਸ ਕਰਕੇ ਮਹਾਤਮਾ ਗਾਂਧੀ ਨੂੰ ਵੀ ਇਹ ਕਹਿਣਾ ਪਿਆ ਕਿ ਸਿੱਖਾਂ ਨੇ ਆਜ਼ਾਦੀ ਦੀ ਪਹਿਲੀ ਲੜਾਈ ਜਿੱਤ ਲਈ ਹੈ। ਇਸ ਮੌਕੇ ਪੁੱਜੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਮਹਾਰਾਜਾ ਰਿਪੁਦਮਨ ਸਿੰਘ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕਰਦਿਆਂ ਜੈਤੋ ਦੇ ਮੋਰਚੇ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਤੇ ਦੱਸਿਆ ਕਿ ਇਸ ਦੌਰਾਨ 250 ਸ਼ਹਾਦਤਾਂ ਹੋਈਆਂ ਪਰੰਤੂ ਸੰਗਤ ਨੇ ਜਜ਼ਬੇ, ਦ੍ਰਿੜਤਾ, ਸਬਰ, ਨਿਸ਼ਠਾ ਤੇ ਸਬਰ ਨਾਲ ਜ਼ਬਰ ਦਾ ਮੁਕਾਬਲਾ ਕੀਤਾ। ਉਨ੍ਹਾਂ ਨੇ ਸੱਦਾ ਕਿ ਸਾਨੂੰ ਵੀ ਆਪਣੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣਾ ਚਾਹੀਦਾ ਹੈ। ਰਾਣੀ ਪ੍ਰੀਤੀ ਸਿੰਘ ਨਾਭਾ ਤੇ ਕੰਵਰ ਅਭੈ ਉਦੈ ਪ੍ਰਤਾਪ ਸਿੰਘ ਧੰਨਵਾਦ ਅਤੇ ਜੈਤੋ ਦੇ ਮੋਰਚੇ ਦੇ ਸ਼ਹੀਦਾਂ ਤੇ ਸਮੁੱਚੇ ਹਿੱਸਾ ਲੈਣ ਵਾਲਿਆਂ ਨੂੰ ਨਮਨ ਕਰਦਿਆਂ ਕਿਹਾ ਕਿ ਉਹ ਸਿੱਖ ਪੰਥ ਦੇ ਸਦਾ ਰਿਣੀ ਰਹਿਣਗੇ ਜਿਸ ਨੇ ਉਨ੍ਹਾਂ ਦੇ ਪੁਰਖੇ ਮਹਾਰਾਜਾ ਰਿਪੁਦਮਨ ਸਿੰਘ ਨਾਭਾ ਨੂੰ ਅੰਗਰੇਜ਼ ਹਕੂਮਤ ਵੱਲੋਂ ਦਿੱਤੇ ਤਸੀਹਿਆਂ ਦੇ ਵਿਰੋਧ ਵਿੱਚ ਖ਼ੁਦ ਗੋਲੀਆਂ ਖਾਧੀਆਂ ਤੇ ਸ਼ਹਾਦਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦਾ ਮਾਣ ਹੈ ਕਿ ਸਿੱਖ ਕੌਮ ਉਨ੍ਹਾਂ ਦੇ ਪੂਰਵਜਾਂ ਨੂੰ ਧਰਮੀ ਤੇ ਸ਼ਹੀਦ ਦਾ ਦਰਜਾ ਦਿੰਦੀ ਹੈ। ਸਮਾਰੋਹ ਮੌਕੇ ਜੈਤੋ ਦੇ ਮੋਰਚੇ ਦੀ 100 ਸਾਲਾ ਸ਼ਤਾਬਦੀ ਨੂੰ ਮਨਾਉਂਦਿਆਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਤ ਕੀਤਾ ਗਿਆ। ਜਦੋਂਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਦੀਵਾਨ ਟੋਡਰ ਮੱਲ ਜਹਾਜ਼ੀ ਹਵੇਲੀ ਦੀ ਸਾਂਭ ਸੰਭਾਲ ਕਰਵਾਉਣ ਲਈ ਯਤਨਾਂ ਬਦਲੇ ਵਿਸ਼ੇਸ਼ ਤੌਰ 'ਤੇ ਸਨਮਾਨਤ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ, ਗਿਆਨ ਸਿੰਘ ਸੰਧੂ ਕੈਨੈਡਾ, ਸਤਨਾਮ ਸਿੰਘ ਸੰਧੂ ਅਮਰੀਕਾ, ਬਹਾਦਰ ਸਿੰਘ ਅਮਰੀਕਾ, ਨਿਰਮਲ ਸਿੰਘ ਚੰਦੀ ਅਮਰੀਕਾ, ਮਹਿੰਦਰ ਸਿੰਘ ਮਹਿਸਮਪੁਰ ਕੈਨੈਡਾ, ਇੰਦਰਜੀਤ ਸਿੰਘ ਬੱਲ ਕੈਨੇਡਾ, ਹਰਮੇਸ਼ ਸਿੰਘ ਅਮਰੀਕਾ, ਹਰਬੰਸ ਸਿੰਘ ਜੰਡਾਲੀ ਕੈਨੇਡਾ, ਹਰਬੰਸ ਸਿੰਘ ਤੱਖਰ ਅਮਰੀਕਾ, ਪ੍ਰਧਾਨ ਲਖਵਿੰਦਰ ਸਿੰਘ ਕਾਹਨੇਕੇ, ਲਖਵਿੰਦਰ ਸਿੰਘ ਕਤਰੀ, ਦਰਬਾਰ ਸਿੰਘ ਧੌਲਾ, ਸੁਖਵਿੰਦਰ ਸਿੰਘ ਢਿੱਲੋਂ, ਬਾਬਾ ਲਾਲ ਸਿੰਘ ਧੂਰਕੋਟ, ਗੁਰਜਿੰਦਰ ਸਿੰਘ ਛੰਨਾ, ਗਿਆਨੀ ਜਸਵਿੰਦਰ ਸਿੰਘ ਬਡਰੁੱਖਾਂ ਸਮੇਤ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚੋਂ ਪਤਵੰਤੇ ਪੁੱਜੇ ਹੋਏ ਸਨ।

Punjab Bani 25 February,2024
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਮਾਣਾ ਹਲਕੇ 'ਚ ਕਰੀਬ 70 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਮਾਣਾ ਹਲਕੇ 'ਚ ਕਰੀਬ 70 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ -ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਸੂਬੇ ਦਾ ਕੀਤਾ ਜਾ ਰਿਹੈ ਚਹੁੰਤਰਫ਼ਾਂ ਵਿਕਾਸ : ਚੇਤਨ ਸਿੰਘ ਜੌੜਾਮਾਜਰਾ -ਪਿੰਡ ਰੇਤਗੜ੍ਹ-ਸਾਧੂਗੜ੍ਹ, ਖਾਨਪੁਰ, ਦਾਨੀਪੁਰ, ਮਿਆਲ ਕਲਾਂ ਤੇ ਖੁਰਦ, ਬਾਦਸ਼ਾਹਪੁਰ 'ਚ ਵਿਕਾਸ ਕੰਮਾਂ ਦਾ ਰੱਖਿਆ ਨੀਂਹ ਪੱਥਰ ਕਿਹਾ, ਸ਼ੁਰੂ ਕੀਤੇ ਵਿਕਾਸ ਕਾਰਜ ਰਿਕਾਰਡ ਸਮੇਂ 'ਚ ਕੀਤੇ ਜਾਣਗੇ ਮੁਕੰਮਲ ਸਮਾਣਾ, 25 ਫਰਵਰੀ: ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਹਲਕੇ 'ਚ ਅੱਧੀ ਦਰਜ਼ ਦੇ ਕਰੀਬ ਵਿਕਾਸ ਕੰਮਾਂ ਦੇ ਨੀਂਹ ਪੱਥਰ ਰੱਖ ਕੇ ਕਰੀਬ 70 ਲੱਖ ਰੁਪਏ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਨੇ ਪਿੰਡ ਰੇਤਗੜ੍ਹ-ਸਾਧੂਗੜ੍ਹ ਵਿਖੇ 9 ਲੱਖ ਰੁਪਏ, ਪਿੰਡ ਖਾਨਪੁਰ-ਦਾਨਪੁਰ ਵਿਖੇ 22 ਲੱਖ ਰੁਪਏ, ਮਿਆਲ ਕਲਾ ਤੇ ਖੁਰਦ ਵਿਖੇ 20 ਲੱਖ ਰੁਪਏ ਅਤੇ ਬਾਦਸ਼ਾਹਪੁਰ ਵਿਖੇ 15 ਲੱਖ ਰੁਪਏ ਦੇ ਕੰਮਾਂ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਜਿਨ੍ਹਾਂ ਕੋਲ, ਜਲ ਸਰੋਤ, ਖਨਣ ਤੇ ਭੂ-ਵਿਗਿਆਨ, ਜਲ ਤੇ ਭੂਮੀ ਰੱਖਿਆ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਬਾਰੇ ਵਿਭਾਗ ਵੀ ਹਨ, ਨੇ ਕਿਹਾ ਕਿ ਜਿਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਸੂਬੇ ਦਾ ਚਹੁੰਤਰਫ਼ਾਂ ਵਿਕਾਸ ਕੀਤਾ ਜਾ ਰਿਹਾ ਹੈ, ਉਥੇ ਹੀ ਰੋਜ਼ਾਨਾ ਲੋਕ ਭਲਾਈਆਂ ਲਈ ਪੰਜਾਬ ਸਰਕਾਰ ਵੱਲੋਂ ਨਵੀਂਆਂ ਸਕੀਮਾਂ ਲਾਗੂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਲੋਕਾਂ ਨੂੰ ਹਰੇਕ ਸਰਕਾਰੀ ਸਕੀਮ ਦਾ ਲਾਭ ਮਿਲਣਾ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਅੱਜ ਪਿੰਡ ਖਾਨਪੁਰ ਗਾੜੀਆਂ ਤੋਂ ਦਾਨੀਪੁਰ ਨੂੰ ਜਾਂਦੇ ਰਸਤੇ ਨੂੰ ਪੱਕਾ ਕਰਨ, ਪਿੰਡ ਮਿਆਲ ਕਲਾਂ ਵਿਖੇ ਗਲੀਆਂ ਨਾਲੀਆਂ ਤੇ ਪਾਇਪ ਲਾਈਨਾਂ ਦੇ ਕੰਮ ਦੀ ਸ਼ੁਰੂ ਕਰਵਾਉਣ ਸਮੇਤ ਪਿੰਡ ਬਾਦਸ਼ਾਹਪੁਰ ਕਾਲੇਕੀ ਤੋਂ ਢੈਂਠਲ ਨੂੰ ਜਾਂਦੇ ਰਸਤੇ ਨੂੰ ਪੱਕਾ ਕਰਨ, ਪਿੰਡ ਮਿਆਲ ਖੁਰਦ ਤੋਂ ਮਿਆਲ ਕਲਾਂ ਵਿਖੇ ਖੜਵੰਦੇ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਨੂੰ ਰਿਕਾਰਡ ਸਮੇਂ ਵਿੱਚ ਪੂਰਾ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪਿੰਡਾਂ ਦੇ ਵਿਕਾਸ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਹਰਜਿੰਦਰ ਸਿੰਘ ਮਿੰਟੂ ਜੌੜਾਮਾਜਰਾ, ਬਲਕਾਰ ਸਿੰਘ ਗੱਜੂਮਾਜਰਾ, ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ, ਸੁਰਜੀਤ ਸਿੰਘ ਫ਼ੌਜੀ, ਸੋਨੂੰ ਥਿੰਦ, ਬਲਜੀਤ ਸਿੰਘ ਸੋਹੀ, ਜੋਗਾ ਸਿੰਘ, ਜਸਮੀਤ ਕੌਰ, ਜਸਵਿੰਦਰ ਕੌਰ, ਬਲਜਿੰਦਰ ਕੌਰ ਸਮੇਤ ਹੋਰ ਪਤਵੰਤੇ ਤੇ ਪਿੰਡ ਵਾਸੀ ਵੀ ਮੌਜੂਦ ਸਨ।

Punjab Bani 25 February,2024
ਮੁੱਖ ਮੰਤਰੀ ਨੇ ਮੁਕੇਰੀਆਂ ਤੋਂ ਆਪਣੀ ਕਿਸਮ ਦੀ ਪਹਿਲੀ ਸਰਕਾਰ-ਵਪਾਰ ਮਿਲਣੀ ਦੀ ਕੀਤੀ ਸ਼ੁਰੂਆਤ

ਮੁੱਖ ਮੰਤਰੀ ਨੇ ਮੁਕੇਰੀਆਂ ਤੋਂ ਆਪਣੀ ਕਿਸਮ ਦੀ ਪਹਿਲੀ ਸਰਕਾਰ-ਵਪਾਰ ਮਿਲਣੀ ਦੀ ਕੀਤੀ ਸ਼ੁਰੂਆਤ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਉਦਯੋਗਪਤੀਆਂ ਅਤੇ ਵਪਾਰੀਆਂ ਨੂੰ ਬਰਾਬਰ ਦੇ ਹਿੱਸੇਦਾਰ ਬਣਾਉਣ ਦੇ ਉਦੇਸ਼ ਨਾਲ ਕੀਤੀ ਪਹਿਲਕਦਮੀ ਪੰਜਾਬ ਦੇ ਨਿਗਰਾਨ ਵਜੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹਾਂਃ ਮੁੱਖ ਮੰਤਰੀ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਹਿੱਸੇਦਾਰ ਬਣਨ ਦਾ ਸੱਦਾ ਮੌਜੂਦਾ ਇਕ ਕਰੋੜ ਰੁਪਏ ਦੇ ਮੁਕਾਬਲੇ ਦੋ ਕਰੋੜ ਰੁਪਏ ਦੇ ਸਾਲਾਨਾ ਟਰਨਓਵਰ ਵਾਲੇ ਵਪਾਰੀਆਂ ਨੂੰ ਸਿਹਤ ਸੁਰੱਖਿਆ ਮੁਹੱਈਆ ਕਰਨ ਦਾ ਐਲਾਨ ਕੈਬਨਿਟ ਰੈਂਕ ਵਾਲੇ ਚੇਅਰਮੈਨ ਦੀ ਅਗਵਾਈ ਹੇਠ ਉਦਯੋਗ ਸਲਾਹਕਾਰ ਕਮਿਸ਼ਨ ਦੀ ਸਥਾਪਨਾ ਹੋਵੇਗੀ ਮੁਕੇਰੀਆਂ (ਹੁਸ਼ਿਆਰਪੁਰ), 24 ਫਰਵਰੀ- ਸਮਾਜ ਦੇ ਹਰੇਕ ਵਰਗ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਉਣ ਲਈ ਵਚਨਬੱਧ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਸ਼ਨਿੱਚਰਵਾਰ ਨੂੰ ਸੂਬੇ ਦੇ ਕਾਰੋਬਾਰੀ ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਆਪਣੀ ਕਿਸਮ ਦੀ ਪਹਿਲੀ ‘ਸਰਕਾਰ-ਵਪਾਰ ਮਿਲਣੀ’ ਦੀ ਸ਼ੁਰੂਆਤ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਪਣੀ ਕਿਸਮ ਦੀ ਇਸ ਪਲੇਠੀ ਪਹਿਲਕਦਮੀ ਦਾ ਮੰਤਵ ਵਪਾਰੀ ਭਾਈਚਾਰੇ ਦੀ ਭਲਾਈ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇ ਕੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਵੱਲ ਇਹ ਇਕ ਕਦਮ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦਯੋਗ ਅਤੇ ਵਪਾਰ ਹਰ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ, ਜਿਸ ਕਾਰਨ ਇਸ ਨੂੰ ਜ਼ਰੂਰ ਹੁਲਾਰਾ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮਾਲੀਆ ਅਤੇ ਰੋਜ਼ਗਾਰ ਸਿਰਜਣ ਇੱਕ ਅਜਿਹਾ ਚੱਕਰ ਹੈ, ਜੋ ਸੂਬੇ ਦੇ ਵਿਕਾਸ ਲਈ ਮਹੱਤਵਪੂਰਨ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਮੁੰਬਈ, ਚੇਨਈ ਅਤੇ ਕਈ ਹੋਰ ਵੱਡੇ ਸ਼ਹਿਰਾਂ ਦਾ ਦੌਰਾ ਕਰਕੇ ਸਨਅਤਕਾਰਾਂ ਨੂੰ ਆਪਣੇ ਉੱਦਮ ਸਥਾਪਤ ਕਰਨ ਲਈ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਗਏ, ਜਦੋਂ ਸੱਤਾ 'ਚ ਬੈਠੇ ਲੋਕ ਪ੍ਰਾਜੈਕਟਾਂ 'ਚ ਹਿੱਸਾ ਮੰਗਦੇ ਸਨ ਕਿਉਂਕਿ ਹੁਣ ਸਾਰਾ ਧਿਆਨ ਸੂਬੇ ਦੇ ਵਿਕਾਸ ਉਤੇ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ ਟਾਟਾ ਸਟੀਲ, ਸਨਾਤਨ ਟੈਕਸਟਾਈਲ ਅਤੇ ਹੋਰ ਪ੍ਰਮੁੱਖ ਕੰਪਨੀਆਂ ਨੇ ਸੂਬੇ ਵਿੱਚ 70,000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸੂਬਾ ਸਰਕਾਰ ਸਥਾਨਕ ਉਦਯੋਗਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਉਹ ਪੰਜਾਬ ਦੇ ਅਸਲ ਬ੍ਰਾਂਡ ਅੰਬੈਸਡਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਇਹ ਕੰਪਨੀਆਂ ਪੰਜਾਬ ਵਿੱਚ ਆਪਣੇ ਕਾਰੋਬਾਰ ਦਾ ਵਿਸਥਾਰ ਕਰਨ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਭਰ ਵਿੱਚੋਂ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਸਭ ਤੋਂ ਵਧੀਆ ਹੈ, ਜਿਸ ਕਾਰਨ ਉਦਯੋਗ ਵੱਡੀ ਪੱਧਰ 'ਤੇ ਪੰਜਾਬ ਆ ਰਹੇ ਹਨ, ਜਦੋਂ ਕਿ ਪਿਛਲੀਆਂ ਸਰਕਾਰਾਂ ਦੌਰਾਨ ਆਗੂ ਉੱਦਮਾਂ ਵਿੱਚ ਹਿੱਸੇਦਾਰੀ ਮੰਗਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਕਾਰੋਬਾਰਾਂ ਲਈ ਸਮਝੌਤੇ ਸੱਤਾ ਵਿੱਚ ਬੈਠੇ ਸਿਆਸੀ ਪਰਿਵਾਰਾਂ ਨਾਲ ਕੀਤੇ ਜਾਂਦੇ ਸਨ ਪਰ ਹੁਣ ਇਹ ਸਮਝੌਤੇ ਸੂਬੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਕੀਤੇ ਜਾਂਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਹ ਪੰਜਾਬੀਆਂ ਦੇ ਹੱਕਾਂ ਅਤੇ ਹਿੱਤਾਂ ਦੇ ਰਾਖੇ ਹਨ, ਜਿਸ ਕਾਰਨ ਉਨ੍ਹਾਂ ਦਾ ਹਰ ਕਾਰਜ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਹੁੰਦਾ ਹੈ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਜਿਹੜੇ ਆਗੂ ਸੂਬੇ ਦੀ ਸੱਤਾ 'ਤੇ ਕਾਬਜ਼ ਰਹੇ, ਉਨ੍ਹਾਂ ਨੇ ਪਹਿਲਾਂ ਸੂਬੇ ਨੂੰ ਬਰਬਾਦ ਕਰਕੇ ਵੱਡੀ ਜਾਇਦਾਦ ਇਕੱਠੀ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਦੀ ਟਰਾਂਸਪੋਰਟ, ਸਿੱਖਿਆ, ਸਿਹਤ ਅਤੇ ਹੋਰ ਖੇਤਰਾਂ ਵਿੱਚ ਦਿਲਚਸਪੀ ਸੀ, ਜਿਸ ਕਾਰਨ ਇਨ੍ਹਾਂ ਨੇ ਲੋਕਾਂ ਦੀ ਭਲਾਈ ਨੂੰ ਨਜ਼ਰਅੰਦਾਜ਼ ਕੀਤਾ ਅਤੇ ਇਨ੍ਹਾਂ ਆਗੂਆਂ ਨੇ ਆਪਣੇ ਸਵਾਰਥਾਂ ਨੂੰ ਪਹਿਲ ਦਿੱਤੀ। ਮੁੱਖ ਮੰਤਰੀ ਨੇ ਵਪਾਰੀਆਂ ਨੂੰ ਸੂਬੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਤਨ-ਮਨ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਵਪਾਰੀਆਂ ਅਤੇ ਸਨਅਤਕਾਰਾਂ ਨੂੰ ਸੂਬੇ ਦੀ ਆਰਥਿਕ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਚੱਲ ਰਹੀ ਕ੍ਰਾਂਤੀ ਵਿੱਚ ਹਿੱਸੇਦਾਰ ਬਣਨ ਦਾ ਸੱਦਾ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਫੋਕਲ ਪੁਆਇੰਟਾਂ ਅਤੇ ਵਿਸ਼ੇਸ਼ ਆਰਥਿਕ ਖਿੱਤਿਆਂ (ਐਸ.ਈ.ਜ਼ੈੱਡਜ਼) ਵਿੱਚ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੇ ਨਾਲ-ਨਾਲ ਸਨਅਤੀ ਖੇਤਰਾਂ ਵਿੱਚ ਵਿਸ਼ੇਸ਼ ਪੁਲਿਸ ਚੌਕੀਆਂ ਸਥਾਪਤ ਕਰਕੇ ਸੁਰੱਖਿਆ ਯਕੀਨੀ ਬਣਾਉਣ ਦਾ ਖਾਕਾ ਤਿਆਰ ਕਰ ਲਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਾਂ ਅਤੇ ਵਪਾਰੀਆਂ ਨੂੰ ਪ੍ਰੇਸ਼ਾਨ ਕਰਨ ਦਾ ਯੁੱਗ ਖ਼ਤਮ ਹੋ ਗਿਆ ਹੈ ਅਤੇ ਸੂਬਾ ਸਰਕਾਰ ਹੁਣ ਉਨ੍ਹਾਂ ਦੀ ਸਹੂਲਤ ਲਈ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਪਿਛਲੇ ਦੌਰ ਦੇ ਉਲਟ ਹੁਣ ਕੋਈ ਵੀ ਉਦਯੋਗਪਤੀਆਂ ਨੂੰ ਤੰਗ ਨਹੀਂ ਕਰੇਗਾ, ਸਗੋਂ ਸੂਬਾ ਸਰਕਾਰ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦਯੋਗਿਕ ਖੇਤਰ ਦਾ ਵਿਆਪਕ ਵਿਕਾਸ ਯਕੀਨੀ ਬਣਾਉਣ ਲਈ ਇਸ ਨੂੰ ਜੋਸ਼ ਨਾਲ ਲਾਗੂ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਮੌਜੂਦਾ ਉਦਯੋਗਿਕ ਇਕਾਈਆਂ ਦੀ ਸੁਰੱਖਿਆ ਅਤੇ ਵਿਸਤਾਰ ਲਈ ਠੋਸ ਉਪਰਾਲੇ ਕਰੇਗੀ। ਉਨ੍ਹਾਂ ਕਿਹਾ ਕਿ ਸਨਅਤਕਾਰਾਂ ਨੇ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਉਦਯੋਗਾਂ ਨੇ ਵਿਸ਼ਵ ਭਰ ਵਿੱਚ ਆਪਣੇ ਲਈ ਅਹਿਮ ਮੁਕਾਮ ਬਣਾਇਆ ਹੈ ਅਤੇ ਸੂਬਾ ਸਰਕਾਰ ਇਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਵੱਖ-ਵੱਖ ਰੰਗਾਂ ਵਾਲੇ ਸਟੈਂਪ ਪੇਪਰ ਲਿਆਂਦੇ ਹਨ, ਜੋ ਸੂਬੇ ਵਿੱਚ ਉਦਯੋਗਿਕ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਵੱਲ ਇਕ ਕਦਮ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਅਜਿਹਾ ਪਹਿਲਾ ਸੂਬਾ ਹੈ, ਜਿਸ ਨੇ ਉੱਦਮੀਆਂ ਨੂੰ ਆਪਣੇ ਯੂਨਿਟ ਸਥਾਪਤ ਕਰਨ ਲਈ ਹਰੇ ਰੰਗ ਦੇ ਸਟੈਂਪ ਪੇਪਰ ਜਾਰੀ ਕੀਤੇ ਹਨ, ਜਿਸ ਨਾਲ ਸੂਬੇ ਦੇ ਸਨਅਤੀ ਵਿਕਾਸ ਨੂੰ ਲੋੜੀਂਦਾ ਹੁਲਾਰਾ ਮਿਲੇਗਾ। ਉਨ੍ਹਾਂ ਨੇ ਇਸ ਨੂੰ ਕ੍ਰਾਂਤੀਕਾਰੀ ਕਦਮ ਦੱਸਿਆ, ਜਿਸ ਦਾ ਉਦੇਸ਼ ਸੂਬੇ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰਨ ਦੇ ਚਾਹਵਾਨ ਉੱਦਮੀਆਂ ਲਈ ਕਾਰੋਬਾਰ ਕਰਨ ਵਿੱਚ ਸੌਖ ਯਕੀਨੀ ਬਣਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕੋਈ ਸਿਆਸੀ ਰੈਲੀ ਨਹੀਂ ਹੈ, ਸਗੋਂ ਇਹ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਸਰਕਾਰ ਸਨਅਤਕਾਰ ਮਿਲਣੀ’ ਦਾ ਅਗਲਾ ਪੜਾਅ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਸੂਬੇ ਵਿੱਚ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਪ੍ਰਫੁੱਲਤ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ ਅਤੇ ਸੂਬਾ ਸਰਕਾਰ ਵੱਲੋਂ ਲਏ ਜਾ ਰਹੇ ਵੱਖ-ਵੱਖ ਫੈਸਲਿਆਂ ਦਾ ਵਪਾਰੀਆਂ ਨੂੰ ਬਹੁਤ ਫਾਇਦਾ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੌਮੀ ਮਾਰਗ ਉੱਤੇ ਹੋਣ ਕਰ ਕੇ ਮੁਕੇਰੀਆਂ ਦੇ ਸਿਵਲ ਹਸਪਤਾਲ ਨੂੰ ਟਰੌਮਾ ਸੈਂਟਰ ਅਤੇ ਹੋਰ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਤੋਂ 1080 ਕਰੋੜ ਰੁਪਏ ਦੀ ਲਾਗਤ ਨਾਲ ਗੋਇੰਦਵਾਲ ਪਾਵਰ ਪਲਾਂਟ ਖਰੀਦ ਕੇ ਸਫਲਤਾ ਦੀ ਇੱਕ ਨਵੀਂ ਕਹਾਣੀ ਲਿਖੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਹਿਲੀ ਵਾਰ ਇਹ ਉਲਟਫੇਰ ਦੇਖਣ ਨੂੰ ਮਿਲਿਆ ਹੈ ਕਿਉਂਕਿ ਸੂਬਾ ਸਰਕਾਰ ਨੇ ਇੱਕ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ ਜਦਕਿ ਪਿਛਲੀਆਂ ਸੂਬਾ ਸਰਕਾਰਾਂ ਨੇ ਸੂਬੇ ਦੀਆਂ ਜਾਇਦਾਦਾਂ ਆਪਣੇ ਚਹੇਤਿਆਂ ਨੂੰ ਬਹੁਤ ਘੱਟ ਕੀਮਤ ‘ਤੇ ਵੇਚ ਦਿੱਤੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਿਸੇ ਵੀ ਸਰਕਾਰੀ/ਪ੍ਰਾਈਵੇਟ ਕੰਪਨੀ ਵੱਲੋਂ ਸਭ ਤੋਂ ਸਸਤੇ ਵਿੱਚ ਖਰੀਦਿਆ ਗਿਆ ਪਾਵਰ ਪਲਾਂਟ ਹੈ ਕਿਉਂਕਿ 600 ਮੈਗਾਵਾਟ ਦੀ ਸਮਰੱਥਾ ਵਾਲੇ ਕੋਰਬਾ ਵੈਸਟ, ਝਾਬੂਆ ਪਾਵਰ ਅਤੇ ਲੈਂਕੋ ਅਮਰਕੰਟਕ ਵਰਗੇ ਹੋਰ ਪਾਵਰ ਪਲਾਂਟ ਕ੍ਰਮਵਾਰ 1804 ਕਰੋੜ ਰੁਪਏ, 1910 ਕਰੋੜ ਰੁਪਏ ਅਤੇ 1818 ਕਰੋੜ ਰੁਪਏ ਵਿੱਚ ਖਰੀਦੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਹ 540 ਮੈਗਾਵਾਟ ਪਾਵਰ ਪਲਾਂਟ 2 ਕਰੋੜ ਰੁਪਏ ਪ੍ਰਤੀ ਮੈਗਾਵਾਟ ਦੇ ਹਿਸਾਬ ਨਾਲ ਖਰੀਦਿਆ ਹੈ ਅਤੇ ਇਸ ਪਾਵਰ ਪਲਾਂਟ ਦਾ ਨਾਂ ਤੀਜੇ ਸਿੱਖ ਗੁਰੂ ਸਾਹਿਬਾਨ ਦੇ ਨਾਂ 'ਤੇ ਸ੍ਰੀ ਗੁਰੂ ਅਮਰਦਾਸ ਥਰਮਲ ਪਾਵਰ ਪਲਾਂਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅਲਾਟ ਕੀਤੀ ਗਈ ਪਛਵਾੜਾ ਕੋਲਾ ਖਾਣ ਵਿੱਚੋਂ ਨਿਕਲਣ ਵਾਲੇ ਕੋਲੇ ਦੀ ਵਰਤੋਂ ਸਿਰਫ਼ ਸਰਕਾਰੀ ਪਾਵਰ ਪਲਾਂਟਾਂ ਲਈ ਹੀ ਕੀਤੀ ਜਾ ਸਕਦੀ ਹੈ, ਇਸ ਲਈ ਇਸ ਪਾਵਰ ਪਲਾਂਟ ਦੀ ਖਰੀਦ ਨਾਲ ਇਸ ਕੋਲੇ ਦੀ ਵਰਤੋਂ ਸੂਬੇ ਦੇ ਹਰ ਸੈਕਟਰ ਨੂੰ ਬਿਜਲੀ ਪੈਦਾ ਕਰਨ ਲਈ ਕੀਤੀ ਜਾ ਸਕਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਖਰੀਦ ਨਾਲ ਸਮੁੱਚੀ ਟੈਰਿਫ ਵਿੱਚ 1 ਰੁਪਏ ਪ੍ਰਤੀ ਯੂਨਿਟ ਦੀ ਕਮੀ ਲਿਆਉਣ ਵਿੱਚ ਮਦਦ ਮਿਲੇਗੀ ਜਿਸ ਸਦਕਾ ਬਿਜਲੀ ਦੀ ਖਰੀਦ 'ਤੇ 300-350 ਕਰੋੜ ਰੁਪਏ ਦੀ ਬਚਤ ਹੋਵੇਗੀ ਜੋ ਸੂਬੇ ਦੇ ਖਪਤਕਾਰਾਂ ਲਈ ਕਾਫ਼ੀ ਲਾਭਦਾਇਕ ਸਿੱਧ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਸੂਬੇ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਕਦਮ ਨਾਲ ਆਉਣ ਵਾਲੇ ਸਮੇਂ ਵਿੱਚ ਸਨਅਤਕਾਰ ਅਤੇ ਵਪਾਰਕ ਖੇਤਰ ਨੂੰ ਵੀ ਸਸਤੀ ਬਿਜਲੀ ਦੇਣ ਦਾ ਰਾਹ ਪੱਧਰਾ ਹੋ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦਯੋਗਿਕ ਵਿਕਾਸ ਨੂੰ ਉਤਸ਼ਾਹਿਤ ਕਰਕੇ ਸੂਬੇ ਦੀ ਆਰਥਿਕ ਖੁਸ਼ਹਾਲੀ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ। ਮੁੱਖ ਮੰਤਰੀ ਨੇ ਆਰ.ਡੀ.ਐਫ. ਅਤੇ ਐਨ.ਐਚ.ਐਮ. ਤਹਿਤ ਫੰਡਾਂ ਨੂੰ ਰੋਕਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਜਿਸ ਨਾਲ ਸੂਬੇ ਦੇ ਵਿਕਾਸ ਨੂੰ ਰੋਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ 8000 ਕਰੋੜ ਰੁਪਏ ਤੋਂ ਵੱਧ ਦੇ ਫੰਡਾਂ ਨੂੰ ਗਲਤ ਤਰੀਕੇ ਨਾਲ ਰੋਕ ਦਿੱਤਾ ਗਿਆ ਹੈ, ਜੋ ਕਿ ਸੂਬੇ ਨਾਲ ਸਰਾਸਰ ਬੇਇਨਸਾਫ਼ੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਅਗਾਮੀ ਲੋਕ ਸਭਾ ਚੋਣਾਂ ਵਿੱਚ ਹਰਾ ਕੇ ਉਨ੍ਹਾਂ ਨੂੰ ਚੰਗਾ ਸਬਕ ਸਿਖਾਉਣਾ ਚਾਹੀਦਾ ਹੈ। ਗੁਰਬਾਣੀ ਦੀ ਤੁਕ ‘ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂ ਸਾਹਿਬਾਨ ਨੇ ਹਵਾ (ਪਵਨ) ਨੂੰ ਗੁਰੂ ਦਾ, ਪਾਣੀ ਨੂੰ ਪਿਤਾ ਦਾ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਸਾਨੂੰ ਸੂਬੇ ਦੇ ਵਾਤਾਵਰਨ ਨੂੰ ਬਚਾਉਣ ਦਾ ਸੰਕਲਪ ਲੈ ਕੇ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਅਤੇ ਇਸ ਮੰਤਵ ਲਈ ਉਦਯੋਗਪਤੀਆਂ ਅਤੇ ਵਪਾਰੀਆਂ ਨੂੰ ਸੂਬਾ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਹੁਣ ਕਰੀਬ 2 ਕਰੋੜ ਰੁਪਏ ਦੀ ਟਰਨਓਵਰ ਵਾਲੇ ਵਪਾਰੀ ਸਿਹਤ ਬੀਮਾ ਕਵਰ ਲਈ ਯੋਗ ਹੋਣਗੇ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਬੀ.ਬੀ.ਐਮ.ਬੀ. ਹਸਪਤਾਲ ਨੂੰ ਅਪਗ੍ਰੇਡ ਕਰਨ ਦਾ ਮੁੱਦਾ ਵੀ ਅਧਿਕਾਰੀਆਂ ਕੋਲ ਉਠਾਇਆ ਜਾਵੇਗਾ ਅਤੇ ਲੋਕਾਂ ਲਈ ਮਿਆਰੀ ਇਲਾਜ ਯਕੀਨੀ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਸੂਬੇ ਭਰ ਦੀਆਂ ਮੰਡੀਆਂ ਦੇ ਬੁਨਿਆਦੀ ਢਾਂਚੇ ਨੂੰ ਆਧੁਨਿਕ ਤਕਨੀਕਾਂ ਦੇ ਆਧਾਰ 'ਤੇ ਅੱਪਗ੍ਰੇਡ ਕਰਨ ਦਾ ਐਲਾਨ ਵੀ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਵਪਾਰੀਆਂ ਅਤੇ ਉਦਯੋਗਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਜਲਦ ਹੀ ਕੈਬਨਿਟ ਰੈਂਕ ਦੇ ਚੇਅਰਮੈਨ ਅਧੀਨ ਉਦਯੋਗ ਸਲਾਹਕਾਰ ਕਮਿਸ਼ਨ ਦੀ ਸਥਾਪਨਾ ਕੀਤੀ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕਮਿਸ਼ਨ ਵਿੱਚ ਵੱਖ-ਵੱਖ ਸੈਕਟਰਾਂ ਅਤੇ ਉਦਯੋਗਾਂ ਦੇ ਮੈਂਬਰ ਹੋਣਗੇ ਤਾਂ ਜੋ ਉਦਯੋਗਾਂ ਸਬੰਧੀ ਸਮੱਸਿਆਵਾਂ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਉਦਯੋਗਾਂ ਅਤੇ ਵਪਾਰੀਆਂ ਦੀਆਂ ਸਾਰੀਆਂ ਸ਼ਿਕਾਇਤਾਂ ਦਾ ਸੁਚਾਰੂ ਨਿਪਟਾਰਾ ਯਕੀਨੀ ਬਣਾਉਣ ਵਿੱਚ ਕਾਫ਼ੀ ਮਦਦ ਮਿਲੇਗੀ। ਇਸ ਤੋਂ ਪਹਿਲਾਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ। ਇਸ ਮੌਕੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਈ-ਮੇਲ punjabconsultation@gmail.com ਅਤੇ ਹੈਲਪਲਾਈਨ ਨੰਬਰ 8194891948 ਜਾਰੀ ਕੀਤਾ ਗਿਆ ਹੈ, ਜਿਸ ਦੀ ਮਦਦ ਨਾਲ ਵਪਾਰੀ ਆਪਣੇ ਮਸਲੇ ਰੱਖ ਸਕਦੇ ਹਨ।

Punjab Bani 24 February,2024
ਪੰਜਾਬ ਅੰਦਰ ਆਪ ਤੇ ਕਾਂਗਰਸ ਵੱਖ-ਵੱਖ ਲੜਨਗੇ ਚੋਣਾਂ

ਪੰਜਾਬ ਅੰਦਰ ਆਪ ਤੇ ਕਾਂਗਰਸ ਵੱਖ-ਵੱਖ ਲੜਨਗੇ ਚੋਣਾਂ ਚੰਡੀਗੜ : ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਆਗਾਮੀ ਲੋਕ ਸਭਾ ਚੋਣਾਂ ਲਈ ਅੱਜ ਸੀਟਾਂ ਦੀ ਵੰਡ ਦਾ ਐਲਾਨ ਕਰ ਦਿੱਤਾ ਹੈ, ਜਿਸ ਤਹਿਤ ਦਿੱਲੀ ਦੀਆਂ ਚਾਰ ਸੀਟਾਂ ‘ਤੇ ‘ਆਪ’ ਅਤੇ ਕਾਂਗਰਸ ਤਿੰਨ ਸੀਟਾਂ ‘ਤੇ ਚੋਣ ਲੜੇਗੀ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਗੁਜਰਾਤ ਦੀ ਭਰੂਚ ਅਤੇ ਭਾਵਨਗਰ ਸੀਟ ਅਤੇ ਹਰਿਆਣਾ ਦੀ ਕੁਰੂਕਸ਼ੇਤਰ ਲੋਕ ਸਭਾ ਸੀਟ ‘ਤੇ ਵੀ ਚੋਣ ਲੜੇਗੀ। ਕਾਂਗਰਸ ਦੇ ਸੀਨੀਅਰ ਆਗੂ ਮੁਕੁਲ ਵਾਸਨਿਕ ਨੇ ਆਮ ਆਦਮੀ ਪਾਰਟੀ ਦੇ ਆਗੂਆਂ ਸੰਦੀਪ ਪਾਠਕ, ਸੌਰਵ ਭਾਰਦਵਾਜ ਅਤੇ ਆਤਿਸ਼ੀ ਨਾਲ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਸੀਟ ਵੰਡ ਦਾ ਐਲਾਨ ਕੀਤਾ। ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਆਗੂ ਸੰਦੀਪ ਪਾਠਕ ਨੇ ਕਿਹਾ ਕਿ ‘ਆਪ’ ਅਤੇ ਕਾਂਗਰਸ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਵੱਖ-ਵੱਖ ਲੜਨ ਦਾ ਫੈਸਲਾ ਕੀਤਾ ਹੈ।ਉਨ੍ਹਾਂ ਕਿਹਾ ਕਿ ਚੰਡੀਗੜ੍ਹ ਲੋਕ ਸਭਾ ਸੀਟ ਨੂੰ ਲੈ ਕੇ ਲੰਬੀ ਚਰਚਾ ਹੋਈ ਅਤੇ ਆਖਰ ਇਹ ਫੈਸਲਾ ਹੋਇਆ ਕਿ ਕਾਂਗਰਸ ਇੱਥੋਂ ਆਪਣਾ ਉਮੀਦਵਾਰ ਖੜ੍ਹਾ ਕਰੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਿੱਲੀ ਦੀਆਂ ਚਾਰ ਸੀਟਾਂ ‘ਤੇ ਅਤੇ ਕਾਂਗਰਸ ਤਿੰਨ ਸੀਟਾਂ ‘ਤੇ ਚੋਣ ਲੜੇਗੀ। ‘ਆਪ’ ਦੱਖਣੀ ਦਿੱਲੀ, ਪੱਛਮੀ ਦਿੱਲੀ, ਪੂਰਬੀ ਦਿੱਲੀ ਅਤੇ ਨਵੀਂ ਦਿੱਲੀ ਲੋਕ ਸਭਾ ਸੀਟਾਂ ਤੋਂ ਉਮੀਦਵਾਰ ਖੜ੍ਹੇ ਕਰੇਗੀ, ਜਦਕਿ ਕਾਂਗਰਸ ਚਾਂਦਨੀ ਚੌਕ, ਉੱਤਰ ਪੱਛਮੀ ਦਿੱਲੀ ਅਤੇ ਉੱਤਰ ਪੂਰਬੀ ਦਿੱਲੀ ਸੀਟਾਂ ਤੋਂ ਚੋਣ ਲੜੇਗੀ।

Punjab Bani 24 February,2024
ਮੁੱਖ ਮੰਤਰੀ ਵੱਲੋਂ ਮਾਪਿਆਂ ਨੂੰ 15 ਮਾਰਚ ਤੱਕ ਆਪਣੇ ਬੱਚਿਆਂ ਨੂੰ ‘ਸਕੂਲ ਆਫ਼ ਐਮੀਨੈਂਸ’ ਵਿੱਚ ਦਾਖਲ ਕਰਵਾਉਣ ਦੀ ਅਪੀਲ

ਮੁੱਖ ਮੰਤਰੀ ਵੱਲੋਂ ਮਾਪਿਆਂ ਨੂੰ 15 ਮਾਰਚ ਤੱਕ ਆਪਣੇ ਬੱਚਿਆਂ ਨੂੰ ‘ਸਕੂਲ ਆਫ਼ ਐਮੀਨੈਂਸ’ ਵਿੱਚ ਦਾਖਲ ਕਰਵਾਉਣ ਦੀ ਅਪੀਲ ਰਜਿਸਟ੍ਰੇਸ਼ਨ ਲਈ HTTPS://T.CO/BGRI3XOPBQ ਲਿੰਕ ਦੀ ਵਰਤੋਂ ਕਰਨ ਲਈ ਕਿਹਾ ਚੰਡੀਗੜ੍ਹ, 24 ਫਰਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਕੂਲੀ ਵਿਦਿਆਰਥੀਆਂ ਦੇ ਮਾਪਿਆਂ ਨੂੰ ਸੂਬਾ ਸਰਕਾਰ ਵੱਲੋਂ ਸਥਾਪਿਤ ਕੀਤੇ ‘ਸਕੂਲ ਆਫ਼ ਐਮੀਨੈਂਸ’ ਵਿੱਚ ਆਪਣੇ ਬੱਚਿਆਂ ਨੂੰ ਦਾਖਲ ਕਰਵਾ ਕੇ ਸੂਬੇ ਦੀ ਸਿੱਖਿਆ ਕ੍ਰਾਂਤੀ ਦਾ ਹਿੱਸਾ ਬਣਨ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਮਾਪੇ https://schoolofeminence.pseb.ac.in ਲਿੰਕ 'ਤੇ ਕਲਿੱਕ ਕਰਕੇ ਆਪਣੇ ਬੱਚਿਆਂ ਨੂੰ ਇਨ੍ਹਾਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਸਕੂਲਾਂ ਵਿੱਚ 9ਵੀਂ ਅਤੇ 11ਵੀਂ ਜਮਾਤ ਵਿੱਚ ਦਾਖਲ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਦਾਖਲੇ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ 15 ਮਾਰਚ ਤੱਕ ਚੱਲੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਾਪਿਆਂ ਲਈ ਇਹ ਸੁਨਹਿਰੀ ਮੌਕਾ ਹੈ ਕਿ ਉਹ ਇਨ੍ਹਾਂ ਸਕੂਲਾਂ ਵਿੱਚ ਆਪਣੇ ਬੱਚਿਆਂ ਨੂੰ ਦਾਖਲਾ ਕਰਵਾ ਕੇ ਉਨ੍ਹਾਂ ਲਈ ਮਿਆਰੀ ਸਿੱਖਿਆ ਯਕੀਨੀ ਬਣਾਉਣ। ਮੁੱਖ ਮੰਤਰੀ ਨੇ ਦੱਸਿਆ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਦੇ 23 ਜ਼ਿਲ੍ਹਿਆਂ ਵਿੱਚ 117 ‘ਸਕੂਲ ਆਫ਼ ਐਮੀਨੈਂਸ’ ਸਥਾਪਤ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਨੂੰ ਭਵਿੱਖੀ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਤਿਆਰ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਵਿੱਚ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਜਾਂਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੂਲ ਸਹਾਇਤਾ ਅਤੇ ਸਮਰੱਥਾ ਦੇ ਪੰਜ ਥੰਮ੍ਹਾਂ ਜਿਵੇਂ ਬੁਨਿਆਦੀ ਢਾਂਚਾ, ਅਕਾਦਮਿਕ, ਮਨੁੱਖੀ ਸਰੋਤ ਪ੍ਰਬੰਧਨ, ਖੇਡਾਂ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਅਤੇ ਭਾਈਚਾਰਕ ਸ਼ਮੂਲੀਅਤ 'ਤੇ ਸਥਾਪਿਤ ਕੀਤੇ ਗਏ ਹਨ ਤਾਂ ਜੋ ਉੱਚ ਸਿੱਖਿਆ, ਰੁਜ਼ਗਾਰ ਅਤੇ ਸਿਖਲਾਈ ਲਈ ਵਿਦਿਆਰਥੀਆਂ ਦੀ ਵਿਅਕਤੀਗਤ ਯੋਗਤਾ ਅਤੇ ਹੁਨਰ ਨੂੰ ਨਿਖਾਰਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਹੋ ਜਾਵੇਗੀ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਉਹ ਸਮਾਂ ਬਹੁਤਾ ਦੂਰ ਨਹੀਂ ਜਦੋਂ ਇਨ੍ਹਾਂ ਸਕੂਲਾਂ ਤੋਂ ਸਿੱਖਿਆ ਹਾਸਲ ਕਰਨ ਵਾਲੇ ਵਿਦਿਆਰਥੀ ਦੇਸ਼ ਭਰ ਵਿੱਚ ਹਰ ਖੇਤਰ ‘ਚ ਮੱਲਾਂ ਮਾਰਨਗੇ।

Punjab Bani 24 February,2024
ਪੰਜਾਬ ਵਿੱਚ ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ ਵਿਆਪਕ ਟੀਕਾਕਰਨ ਮੁਹਿੰਮ ਅੱਜ ਤੋਂ

ਪੰਜਾਬ ਵਿੱਚ ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ ਵਿਆਪਕ ਟੀਕਾਕਰਨ ਮੁਹਿੰਮ ਅੱਜ ਤੋਂ • 78.75 ਲੱਖ ਰੁਪਏ ਦੀ ਲਾਗਤ ਨਾਲ ਗੋਟ ਪੌਕਸ ਵੈਕਸੀਨ ਦੀਆਂ 25 ਲੱਖ ਖੁਰਾਕਾਂ ਖਰੀਦੀਆਂ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 24 ਫਰਵਰੀ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 25 ਫਰਵਰੀ ਤੋਂ ਲੰਪੀ ਸਕਿੱਨ ਬਿਮਾਰੀ ਤੋਂ ਗਊਧਨ ਦੇ ਬਚਾਅ ਲਈ ਵੱਡੇ ਪੱਧਰ 'ਤੇ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵੱਲੋਂ ਤੇਲੰਗਾਨਾ ਸਟੇਟ ਵੈਟਰਨਰੀ ਬਾਇਓਲਾਜੀਕਲ ਐਂਡ ਰਿਸਰਚ ਇੰਸਟੀਚਿਊਟ, ਹੈਦਰਾਬਾਦ ਤੋਂ 78.75 ਲੱਖ ਰੁਪਏ ਦੀ ਲਾਗਤ ਨਾਲ ਗੋਟ ਪੌਕਸ ਵੈਕਸੀਨ ਦੀਆਂ 25 ਲੱਖ ਖੁਰਾਕਾਂ ਖਰੀਦੀਆਂ ਗਈਆਂ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਟੇਟ ਵੈਟਰਨਰੀ ਵੈਕਸੀਨ ਇੰਸਟੀਚਿਊਟ, ਲੁਧਿਆਣਾ ਵੱਲੋਂ ਸਾਰੇ ਜ਼ਿਲ੍ਹਿਆਂ ਵਿੱਚ ਵੈਕਸੀਨ ਭੇਜ ਦਿੱਤੀ ਗਈ ਹੈ। ਇਸ ਮੁਹਿੰਮ ਤਹਿਤ ਸੂਬਾ ਸਰਕਾਰ ਵੱਲੋਂ ਚਲਾਏ ਜਾ ਰਹੇ ਕੈਟਲ ਪੌਂਡਸ ਅਤੇ ਪ੍ਰਾਈਵੇਟ ਗਊਸ਼ਾਲਾਵਾਂ ਸਮੇਤ ਸੂਬੇ ਦੇ ਸਾਰੇ ਗਊਧਨ ਨੂੰ ਇਹ ਵੈਕਸੀਨ ਮੁਫ਼ਤ ਲਗਾਈ ਜਾਵੇਗੀ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਟੀਕਾਕਰਨ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜੁਆਇੰਟ ਡਾਇਰੈਕਟਰ ਆਰ.ਡੀ.ਡੀ.ਐਲ., ਜਲੰਧਰ ਨੂੰ ਨੋਡਲ ਅਫ਼ਸਰ ਵਜੋਂ ਤਾਇਨਾਤ ਕੀਤਾ ਗਿਆ ਹੈ। ਪੰਜਾਬ ਪਸ਼ੂ ਪਾਲਣ ਵਿਭਾਗ ਵੱਲੋਂ ਸੂਬਾ ਪੱਧਰ 'ਤੇ ਇਕ ਕੰਟਰੋਲ ਰੂਮ ਸਥਾਪਤ ਕਰਨ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰਾਂ ਦੇ ਦਫ਼ਤਰਾਂ ਵਿਖੇ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਵੀ ਸਥਾਪਤ ਕੀਤੇ ਗਏ ਹਨ। ਵਿਭਾਗ ਨੇ ਪਸ਼ੂ ਪਾਲਕਾਂ ਦੀ ਮਦਦ ਲਈ ਹੈਲਪਲਾਈਨ ਨੰਬਰ 0172-2217084 ਵੀ ਜਾਰੀ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਬਿਮਾਰੀ ਤੋਂ ਬਚਾਅ ਲਈ ਗੋਟ ਪੌਕਸ ਵੈਕਸੀਨ ਦੀ ਇਹ ਬੂਸਟਰ ਡੋਜ਼ ਤੀਜੀ ਵਾਰ ਲਗਾਈ ਜਾ ਰਹੀ ਹੈ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਵੈਕਸੀਨ ਲਈ ਕੋਲਡ ਚੇਨ ਦੇ ਪੁਖ਼ਤਾ ਪ੍ਰਬੰਧ ਕਰਨ ਅਤੇ ਪਸ਼ੂ ਪਾਲਕਾਂ ਨੂੰ ਟੀਕਾਕਰਨ ਮੁਹਿੰਮ ਦੇ ਫਾਇਦਿਆਂ ਬਾਰੇ ਜਾਗਰੂਕ ਕਰਨ ਲਈ ਵੀ ਕਿਹਾ।

Punjab Bani 24 February,2024
ਪੰਜਾਬ ਵੱਲੋਂ ਦੁਬਈ ਵਿਖੇ ‘ਗਲਫ਼-ਫ਼ੂਡ 2024’ ਦੌਰਾਨ ਫ਼ੂਡ ਪ੍ਰੋਸੈਸਿੰਗ ਦੀਆਂ ਪ੍ਰਾਪਤੀਆਂ ਤੇ ਸੰਭਾਵਨਾਵਾਂ ਦਾ ਪ੍ਰਦਰਸ਼ਨ, ਨਿਵੇਸ਼ ਲਈ ਸੱਦਾ

ਪੰਜਾਬ ਵੱਲੋਂ ਦੁਬਈ ਵਿਖੇ ‘ਗਲਫ਼-ਫ਼ੂਡ 2024’ ਦੌਰਾਨ ਫ਼ੂਡ ਪ੍ਰੋਸੈਸਿੰਗ ਦੀਆਂ ਪ੍ਰਾਪਤੀਆਂ ਤੇ ਸੰਭਾਵਨਾਵਾਂ ਦਾ ਪ੍ਰਦਰਸ਼ਨ, ਨਿਵੇਸ਼ ਲਈ ਸੱਦਾ • ਸੂਬੇ ਦੇ ਚਿੱਲੀ ਪੇਸਟ, ਟਮਾਟਰ ਉਤਪਾਦਾਂ, ਆਰਗੈਨਿਕ ਬਾਸਮਤੀ ਚੌਲ ਨੇ ਆਲਮੀ ਨਿਵੇਸ਼ਕਾਂ ਦਾ ਧਿਆਨ ਖਿੱਚਿਆ • ਸੂਬੇ 'ਚ ਪ੍ਰਫੁੱਲਿਤ ਹੋ ਰਹੇ ਫ਼ੂਡ ਪ੍ਰੋਸੈਸਿੰਗ ਸੈਕਟਰ 'ਚ ਘਰੇਲੂ ਅਤੇ ਕੌਮਾਂਤਰੀ ਨਿਵੇਸ਼ਕਾਂ ਲਈ ਸਿਰਜਿਆ ਜਾ ਰਿਹੈ ਅਨੁਕੂਲ ਮਾਹੌਲ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 23 ਫਰਵਰੀ: ਸੂਬੇ ਵਿੱਚ ਖੇਤੀ ਉਤਪਾਦਾਂ ਦੀ ਬਰਾਮਦ ਨੂੰ ਹੁਲਾਰਾ ਦੇਣ ਅਤੇ ਅਤਿ-ਆਧੁਨਿਕ ਫੂਡ ਪ੍ਰੋਸੈਸਿੰਗ ਤਕਨਾਲੌਜੀ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਿੱਚ ਵਫ਼ਦ ਨੇ ਦੁਬਈ ਵਿਖੇ ਕੌਮਾਂਤਰੀ ਫੂਡ ਅਤੇ ਬੇਵਰੇਜ ਸੋਰਸਿੰਗ ਈਵੈਂਟ “ਗਲਫ਼-ਫ਼ੂਡ 2024” ਦੌਰਾਨ ਫੂਡ ਪ੍ਰੋਸੈਸਿੰਗ ਖੇਤਰ ਵਿੱਚ ਸੂਬੇ ਅੰਦਰ ਮੌਜੂਦ ਅਥਾਹ ਸੰਭਾਵਨਾਵਾਂ ਅਤੇ ਪ੍ਰਾਪਤੀਆਂ ਦਾ ਸਫਲਤਾਪੂਰਵਕ ਪ੍ਰਦਰਸ਼ਨ ਕੀਤਾ। ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ (ਪੀ.ਏ.ਜੀ.ਆਰ.ਈ.ਐਕਸ.ਸੀ.ਓ.) ਦੀ ਟੀਮ ਨੇ ਉੱਚ ਗੁਣਵੱਤਾ ਵਾਲੇ ਫੂਡ ਬਰਾਂਡਜ਼ ਦਾ ਪ੍ਰਦਰਸ਼ਨ ਕੀਤਾ, ਜਿਸ ਵਿੱਚ ਚਿੱਲੀ ਪੇਸਟ, ਟਮਾਟਰ ਪੇਸਟ, ਟਮਾਟਰ ਪਿਊਰੀ, ਆਰਗੈਨਿਕ ਬਾਸਮਤੀ ਚੌਲ ਅਤੇ ਹੋਰ ਪ੍ਰੋਸੈਸਡ ਫੂਡ ਉਤਪਾਦਾਂ ਲਈ ਵਿਸ਼ਵ ਭਰ ਦੇ ਬਿਜ਼ਨੈਸ ਲੀਡਰਾਂ ਦਾ ਧਿਆਨ ਖਿੱਚਿਆ ਅਤੇ 200 ਤੋਂ ਵੱਧ ਨਿਵੇਸ਼ਕਾਂ ਨੇ ਇਸ ਸਬੰਧੀ ਪੁੱਛ-ਗਿੱਛ ਕੀਤੀ। ਵਿਦੇਸ਼ੀ ਕੰਪਨੀਆਂ ਨੂੰ ਨਿਵੇਸ਼ ਦਾ ਸੱਦਾ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਫੂਡ ਪ੍ਰੋਸੈਸਿੰਗ ਸੈਕਟਰ ਵਿੱਚ ਘਰੇਲੂ ਅਤੇ ਕੌਮਾਂਤਰੀ ਨਿਵੇਸ਼ਕਾਂ ਲਈ ਸਾਜ਼ਗਾਰ ਮਾਹੌਲ ਸਿਰਜਣ ਲਈ ਸਮਰਪਿਤ ਹੈ ਅਤੇ ਪੰਜਾਬ ਵਿੱਚ ਨਵੇਂ ਕਾਰੋਬਾਰ ਸਥਾਪਤ ਕਰਨ ਲਈ ਉੱਦਮੀਆਂ ਨੂੰ ਲਗਾਤਾਰ ਉਤਸ਼ਾਹਿਤ ਕਰ ਰਹੀ ਹੈ। ਸੂਬੇ ਨੂੰ ਨੇਪਾਲ, ਯੂ.ਏ.ਈ., ਕੈਨੇਡਾ ਅਤੇ ਯੂ.ਕੇ. ਦੇ ਵਪਾਰੀਆਂ ਤੋਂ ਪਹਿਲਾਂ ਹੀ ਕਈ ਆਰਡਰ ਪ੍ਰਾਪਤ ਹੋ ਚੁੱਕੇ ਹਨ। ਇਸ ਦੌਰਾਨ ਸਪੇਨ, ਇਸਤੋਨੀਆ, ਇਟਲੀ, ਰੂਸ ਅਤੇ ਹੋਰ ਮੁਲਕਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਤਾਂ ਜੋ ਨਵੀਆਂ ਤਕਨਾਲੋਜੀਆਂ ਅਤੇ ਉਤਪਾਦਾਂ ਨੂੰ ਅਪਣਾ ਕੇ ਪੰਜਾਬ ਦੇ ਕਿਸਾਨਾਂ ਨੂੰ ਲਾਭ ਪਹੁੰਚਾਇਆ ਜਾ ਸਕੇ। ਇਸ ਤੋਂ ਇਲਾਵਾ ਬਾਸਮਤੀ ਦੇ ਬਰਾਮਦਕਾਰਾਂ ਨਾਲ ਮੀਟਿੰਗਾਂ ਕਰਕੇ ਸੂਬੇ ਤੋਂ ਬਰਾਮਦ ਵਧਾਉਣ ਲਈ ਰਣਨੀਤਕ ਯੋਜਨਾ ਦੀ ਰੂਪਰੇਖਾ ਵੀ ਉਲੀਕੀ ਗਈ। ਖੇਤੀਬਾੜੀ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਖੇਤੀਬਾੜੀ ਤੇ ਫੂਡ ਪ੍ਰੋਸੈਸਿੰਗ ਉਦਯੋਗਾਂ ਨੂੰ ਬੁਲੰਦੀਆਂ ‘ਤੇ ਪਹੁੰਚਾਉਣ ਲਈ ਇਸ ਤਰ੍ਹਾਂ ਦੇ ਸਮਾਗਮ ਅਹਿਮ ਭੂਮਿਕਾ ਨਿਭਾਅ ਸਕਦੇ ਹਨ। ਉਹਨਾਂ ਕਿਹਾ ਕਿ ਇਸ ਤਰ੍ਹਾਂ ਦੀ ਵੱਡੀ ਗਲੋਬਲ ਐਕਸਪੋ ਵਿੱਚ ਸਾਡੀ ਭਾਈਵਾਲੀ ਫੂਡ ਪ੍ਰੋਸੈਸਿੰਗ ਤਕਨਾਲੋਜੀ ਨੂੰ ਮੁੱਖ ਤਰਜੀਹ ਬਣਾਉਣ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਇਸ ਮੌਕੇ ਵਪਾਰਕ ਗੱਲਬਾਤ ਤੋਂ ਇਲਾਵਾ ਖੇਤੀਬਾੜੀ ਮੰਤਰੀ ਨੇ ਖਾੜੀ ਮੁਲਕਾਂ ਵਿੱਚ ਰਹਿੰਦੇ ਪੰਜਾਬੀ ਪ੍ਰਵਾਸੀਆਂ ਨੂੰ ਵੀ ਮਿਲੇ ਅਤੇ ਉਹਨਾਂ ਨਾਲ ਵਿਚਾਰ ਚਰਚਾ ਕੀਤੀ ਤਾਂ ਜੋ ਉਹਨਾਂ ਨਾਲ ਸਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਇਹ ਪਹੁੰਚ ਪੰਜਾਬ ਦੇ ਖੇਤੀਬਾੜੀ ਤੇ ਫੂਡ ਪ੍ਰੋਸੈਸਿੰਗ ਸੈਕਟਰ ਲਈ ਘਰੇਲੂ ਅਤੇ ਕੌਮਾਂਤਰੀ ਪੱਧਰ 'ਤੇ ਇੱਕ ਮਜ਼ਬੂਤ ਨੈੱਟਵਰਕ ਬਣਾਉਣ ਲਈ ਅਹਿਮ ਕਦਮ ਹੈ।

Punjab Bani 23 February,2024
ਮੁੱਖ ਮੰਤਰੀ ਨੇ ਸ਼ੁੱਭਕਰਨ ਦੇ ਪਰਿਵਾਰ ਦਾ ਦੁੱਖ ਵੰਡਾਉਂਦਿਆਂ ਮਾਲੀ ਮਦਦ ਵਜੋਂ ਇਕ ਕਰੋੜ ਰੁਪਏ ਤੇ ਭੈਣ ਲਈ ਸਰਕਾਰੀ ਨੌਕਰੀ ਦੇਣ ਦਾ ਕੀਤਾ ਐਲਾਨ

ਮੁੱਖ ਮੰਤਰੀ ਨੇ ਸ਼ੁੱਭਕਰਨ ਦੇ ਪਰਿਵਾਰ ਦਾ ਦੁੱਖ ਵੰਡਾਉਂਦਿਆਂ ਮਾਲੀ ਮਦਦ ਵਜੋਂ ਇਕ ਕਰੋੜ ਰੁਪਏ ਤੇ ਭੈਣ ਲਈ ਸਰਕਾਰੀ ਨੌਕਰੀ ਦੇਣ ਦਾ ਕੀਤਾ ਐਲਾਨ • ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਪੀੜਤ ਪਰਿਵਾਰ ਨਾਲ ਖੜ੍ਹੀ ਹੈ • ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਉਣਾ ਯਕੀਨੀ ਬਣਾਉਣ ਦੀ ਵਚਨਬੱਧਤਾ ਦੁਹਰਾਈ • ਪੰਜਾਬ ਵਿਰੋਧੀ ਤਾਕਤਾਂ ਸੂਬੇ ਦੇ ਕਿਸਾਨਾਂ ਨੂੰ ਕੌਮੀ ਰਾਜਧਾਨੀ ਵੱਲ ਜਾਣ ਤੋਂ ਰੋਕ ਰਹੀਆਂ ਹਨ ਚੰਡੀਗੜ੍ਹ, 23 ਫਰਵਰੀ: ਕਿਸਾਨ ਸੰਘਰਸ਼ ਦੌਰਾਨ ਖਨੌਰੀ ਬਾਰਡਰ ਉਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁੱਭਕਰਨ ਸਿੰਘ ਦੇ ਪਰਿਵਾਰ ਦਾ ਦੁੱਖ ਵੰਡਾਉਂਦਿਆਂ ਤੇ ਇਕਜੁੱਟਤਾ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਪੀੜਤ ਪਰਿਵਾਰ ਨੂੰ ਮਾਲੀ ਮਦਦ ਵਜੋਂ ਇਕ ਕਰੋੜ ਰੁਪਏ ਦੇਣ ਦੇ ਨਾਲ-ਨਾਲ ਉਸ ਦੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਹਰਿਆਣਾ ਦੀ ਸਰਹੱਦ ਉਤੇ ਚੱਲ ਰਹੇ ਪ੍ਰਦਰਸ਼ਨ ਦੌਰਾਨ ਮਾਰੇ ਗਏ ਇਸ ਸ਼ਹੀਦ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਦੁਹਰਾਇਆ ਕਿ ਦੁੱਖ ਦੀ ਇਸ ਘੜੀ ਵਿੱਚ ਸੂਬਾ ਸਰਕਾਰ ਪਰਿਵਾਰ ਨਾਲ ਖੜ੍ਹੀ ਹੈ ਅਤੇ ਪਰਿਵਾਰ ਨੂੰ ਦਿੱਕਤਾਂ ਵਿੱਚੋਂ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਪਰਿਵਾਰ ਦੀ ਆਰਥਿਕ ਤੇ ਸਮਾਜਿਕ ਦੋਵਾਂ ਫਰੰਟਾਂ ਉਤੇ ਪੂਰੀ ਮਦਦ ਕਰਨ ਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪਰਿਵਾਰ ਦੀ ਬਾਂਹ ਫੜਨਾ ਸੂਬਾ ਸਰਕਾਰ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ। ਮੁੱਖ ਮੰਤਰੀ ਨੇ ਦੁਹਰਾਇਆ ਕਿ ਸ਼ੁੱਭਕਰਨ ਦੇ ਕਾਤਲਾਂ ਨੂੰ ਸਲਾਖਾਂ ਪਿੱਛੇ ਡੱਕਣ ਲਈ ਸੂਬਾ ਸਰਕਾਰ ਦ੍ਰਿੜ੍ਹ ਹੈ। ਉਨ੍ਹਾਂ ਕਿਹਾ ਕਿ ਇਸ ਨੌਜਵਾਨ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ। ਭਗਵੰਤ ਸਿੰਘ ਮਾਨ ਨੇ ਅਫ਼ਸੋਸ ਜ਼ਾਹਰ ਕੀਤਾ ਕਿ ਜਦੋਂ ਉਹ ਮਹਿਜ਼ ਆਪਣੇ ਜਮਹੂਰੀ ਅਧਿਕਾਰ ਦੀ ਵਰਤੋਂ ਕਰ ਰਿਹਾ ਸੀ ਤਾਂ ਉਸ ਨੂੰ ‘ਨਫ਼ਰਤ ਭਰੇ ਲਹਿਜ਼ੇ ਨਾਲ ਚਲਾਈ ਗੋਲੀ’ ਦਾ ਸ਼ਿਕਾਰ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਜੁਰਮ ਲਈ ਜ਼ਿੰਮੇਵਾਰੀ ਵਿਅਕਤੀ ਕਿਸੇ ਵੀ ਤਰ੍ਹਾਂ ਦੀ ਨਰਮੀ ਦੇ ਹੱਕਦਾਰ ਨਹੀਂ ਹਨ ਅਤੇ ਉਨ੍ਹਾਂ ਨੂੰ ਆਪਣੇ ਗੁਨਾਹ ਦੀ ਢੁਕਵੀਂ ਸਜ਼ਾ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨੌਜਵਾਨ ਦੀ ਮੌਤ ਲਈ ਜ਼ਿੰਮੇਵਾਰ ਬੰਦਿਆਂ ਖ਼ਿਲਾਫ਼ ਜਾਂਚ ਮਗਰੋਂ ਐਫ.ਆਈ.ਆਰ. ਦਰਜ ਹੋਵੇਗੀ ਅਤੇ ਉਨ੍ਹਾਂ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿੱਚ ਵੀ ਪੰਜਾਬ ਦੇ ਅੰਨਦਾਤੇ ਨਾਲ ਖੜ੍ਹੀ ਹੈ, ਜਿਨ੍ਹਾਂ ਦੇ ਰਾਹ ਵਿੱਚ ਪੰਜਾਬ ਵਿਰੋਧੀ ਤਾਕਤਾਂ ਅੜਿੱਕੇ ਖੜ੍ਹੇ ਕਰ ਰਹੀਆਂ ਹਨ ਤਾਂ ਕਿ ਉਹ ਆਪਣੀਆਂ ਜਾਇਜ਼ ਮੰਗਾਂ ਮੰਨਵਾਉਣ ਲਈ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨ ਵਾਸਤੇ ਕੌਮੀ ਰਾਜਧਾਨੀ ਵਿੱਚ ਨਾ ਜਾ ਸਕਣ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ, ਦੇਸ਼ ਨੂੰ ਅਨਾਜ ਪੱਖੋਂ ਆਤਮ-ਨਿਰਭਰ ਬਣਾਉਣ ਤੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਲਾਮਿਸਾਲ ਯੋਗਦਾਨ ਦਿੱਤਾ ਪਰ ਇਸ ਦੇ ਬਾਵਜੂਦ ਪੰਜਾਬੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜੋ ਸਰਾਸਰ ਬੇਇਨਸਾਫ਼ੀ ਤੇ ਧੱਕੇਸ਼ਾਹੀ ਹੈ।

Punjab Bani 23 February,2024
ਕਿਸਾਨਾਂ ਖਿਲਾਫ ਤਸ਼ੱਦਦ ਅਸਹਿਣਯੋਗ; ਸੰਧਵਾਂ ਨੇ ਕੇਂਦਰ ਨੂੰ ਸਾਰੀਆਂ ਮੰਗਾਂ ਫੌਰੀ ਮੰਨਣ ਦੀ ਕੀਤੀ ਮੰਗ

ਕਿਸਾਨਾਂ ਖਿਲਾਫ ਤਸ਼ੱਦਦ ਅਸਹਿਣਯੋਗ; ਸੰਧਵਾਂ ਨੇ ਕੇਂਦਰ ਨੂੰ ਸਾਰੀਆਂ ਮੰਗਾਂ ਫੌਰੀ ਮੰਨਣ ਦੀ ਕੀਤੀ ਮੰਗ ਚੰਡੀਗੜ੍ਹ, 22 ਫਰਵਰੀ: ਕਿਸਾਨਾਂ ਵਿਰੁੱਧ ਹਰਿਆਣਾ ਪੁਲਿਸ ਦੀ ਬਰਬਰਤਾ ਤੇ ਵਹਿਸ਼ੀਆਨਾ ਕਾਰਵਾਈ ਨੂੰ ਅਸਹਿਣਯੋਗ ਕਰਾਰ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਕੇਂਦਰ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਨੂੰ ਕਾਨੂੰਨੀ ਬਣਾਉਣ ਸਮੇਤ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਪ੍ਰਵਾਨ ਕਰਨਾ ਚਾਹੀਦਾ ਹੈ। ਸੰਧਵਾਂ ਨੇ ਕਿਹਾ ਕਿ ਜਦੋਂ 2021 ਵਿੱਚ ਮੋਦੀ ਸਰਕਾਰ ਨੇ ਸਾਰੀਆਂ ਮੰਗਾਂ ਮੰਨ ਲਈਆਂ ਸਨ ਅਤੇ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰਨ ਦਾ ਵਾਅਦਾ ਕੀਤਾ ਸੀ, ਫਿਰ ਹੁਣ ਕਿਸਾਨਾਂ ਨੂੰ ਦਿੱਲੀ ਜਾ ਕੇ ਆਪਣੀ ਆਵਾਜ਼ ਬੁਲੰਦ ਕਰਨ ਤੋਂ ਕਿਉਂ ਰੋਕਿਆ ਜਾ ਰਿਹਾ ਹੈ। ਪੰਜਾਬੀ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਦਰਦਨਾਕ ਕਤਲ ਲਈ ਹਰਿਆਣਾ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ’ਤੇ ਆਪਣੇ ਹੱਕ ਮੰਗਣ ਲਈ ਕੀਤੇ ਜਾ ਰਹੇ ਅੱਤਿਆਚਾਰ ਅਸਹਿਣਯੋਗ ਹਨ ਅਤੇ ਇਹ ਬੰਦ ਹੋਣੇ ਚਾਹੀਦੇ ਹਨ।

Punjab Bani 22 February,2024
ਕੈਬਨਿਟ ਮੰਤਰੀ ਈ.ਟੀ.ਓ ਵੱਲੋਂ ਹਰਿਆਣਾ ਪੁਲਿਸ ਦੀ ਬੇਰਹਿਮੀ ਦੀ ਕਰੜੀ ਨਿੰਦਾ, ਕੇਂਦਰ ਸਰਕਾਰ ਨੂੰ ਸਖ਼ਤ ਕਾਰਵਾਈ ਕਰਨ ਦੀ ਕੀਤੀ ਅਪੀਲ

ਕੈਬਨਿਟ ਮੰਤਰੀ ਈ.ਟੀ.ਓ ਵੱਲੋਂ ਹਰਿਆਣਾ ਪੁਲਿਸ ਦੀ ਬੇਰਹਿਮੀ ਦੀ ਕਰੜੀ ਨਿੰਦਾ, ਕੇਂਦਰ ਸਰਕਾਰ ਨੂੰ ਸਖ਼ਤ ਕਾਰਵਾਈ ਕਰਨ ਦੀ ਕੀਤੀ ਅਪੀਲ ਚੰਡੀਗੜ੍ਹ, 22 ਫਰਵਰੀ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਹਰਿਆਣਾ ਪੁਲਿਸ ਵੱਲੋਂ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਕਥਿਤ ਤੌਰ 'ਤੇ ਹੱਤਿਆ ਕੀਤੇ ਜਾਣ 'ਤੇ ਰੋਸ ਪ੍ਰਗਟ ਕਰਦਿਆਂ ਕੇਂਦਰ ਸਰਕਾਰ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਹਰਿਆਣਾ ਪੁਲਿਸ ਦੀਆਂ ਕਾਰਵਾਈਆਂ ਦੀ ਨਿੰਦਾ ਕਰਦੇ ਹੋਏ ਕਿਹਾ, “ਇਹ ਬਹੁਤ ਹੀ ਚਿੰਤਾਜਨਕ ਹੈ ਕਿ ਹਰਿਆਣਾ ਪੁਲਿਸ ਨੇ ਕਿਸਾਨਾਂ ਦੇ ਖਿਲਾਫ ਉਸ ਸਮੇਂ ਹਿੰਸਾ ਕੀਤੀ ਜਦੋਂ ਉਨ੍ਹਾਂ ਦੀ ਲੀਡਰਸ਼ਿਪ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਅਰਜੁਨ ਮੁੰਡਾ ਦੇ ਗੱਲਬਾਤ ਦੇ ਸੱਦੇ 'ਤੇ ਵਿਚਾਰ ਕਰਨ ਲਈ ਮੀਟਿੰਗ ਕਰ ਰਹੀ ਸੀ।“ ਮੰਤਰੀ ਨੇ ਕਿਹਾ ਕਿ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਕਿਸਾਨਾਂ ਨੂੰ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਦਾ ਜਮਹੂਰੀ ਹੱਕ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਦੇਸ਼ ਦੇ ਬਾਕੀ ਹਿੱਸਿਆਂ ਨਾਲੋਂ ਵੰਡਣ ਦੀਆਂ ਕੋਸ਼ਿਸ਼ਾਂ ਇਸ ਖੇਤਰ ਦੀ ਸਥਿਰਤਾ ਨੂੰ ਖ਼ਤਰੇ ਵਿੱਚ ਪਾ ਸਕਦੀਆਂ ਹਨ। ਉਨ੍ਹਾਂ ਕਿਹਾ, "ਕਿਸਾਨਾਂ ਦੀਆਂ ਮੰਗਾਂ ਖੇਤਰੀ ਨਹੀਂ ਹਨ, ਪਰ ਦੇਸ਼ ਭਰ ਦੇ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਦਰਸਾਉਂਦੀਆਂ ਹਨ।" ਉਨ੍ਹਾਂ ਅੱਗੇ ਕਿਹਾ ਕਿ ਪੰਜਾਬ-ਹਰਿਆਣਾ ਸਰਹੱਦ 'ਤੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਦੀਆਂ ਚਾਲਾਂ ਸੱਤਾ ਦੀ ਸ਼ਰੇਆਮ ਦੁਰਵਰਤੋਂ ਨੂੰ ਦਰਸ਼ਾਉਂਦੀਆਂ ਹਨ। ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਦੌਰਾਨ ਸ਼ੰਭੂ ਅਤੇ ਖਿਨੌਰੀ ਸਰਹੱਦ 'ਤੇ ਵਾਪਰੀਆਂ ਘਟਨਾਵਾਂ ਨੇ ਹਰਿਆਣਾ ਸਰਕਾਰ ਵੱਲੋਂ ਕਿਸਾਨ ਦੇ ਰੋਸ ਪ੍ਰਦਰਸ਼ਨ ਨੂੰ ਦਬਾਉਣ ਲਈ ਵਰਤੀਆਂ ਜਾ ਰਹੀਆਂ ਕੋਝੀਆਂ ਚਾਲਾਂ ਦਾ ਪਰਦਾਫਾਸ਼ ਕੀਤਾ ਹੈ ਅਤੇ ਇਸ ਨਾਲ ਹਰਿਆਣਾ ਦੇ ਕਿਸਾਨਾਂ ਦੀ ਸੁਰੱਖਿਆ ਅਤੇ ਅਧਿਕਾਰਾਂ ਬਾਰੇ ਵੀ ਚਿੰਤਾ ਪੈਦਾ ਹੋ ਗਈ ਹੈ। ਕੈਬਨਿਟ ਮੰਤਰੀ ਸ. ਈ.ਟੀ.ਓ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨਾਂ ਦੀ ਭਲਾਈ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਇਆ। ਉਨ੍ਹਾਂ ਮ੍ਰਿਤਕ ਕਿਸਾਨ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੁਖੀ ਪਰਿਵਾਰ ਦੇ ਨਾਲ ਹੈ ਅਤੇ ਹਰ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।

Punjab Bani 22 February,2024
ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਇਕ ਮਾਰਚ ਤੋਂ 15 ਮਾਰਚ ਤੱਕ ਬਜਟ ਇਜਲਾਸ ਸੱਦਣ ਦੀ ਪ੍ਰਵਾਨਗੀ

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਇਕ ਮਾਰਚ ਤੋਂ 15 ਮਾਰਚ ਤੱਕ ਬਜਟ ਇਜਲਾਸ ਸੱਦਣ ਦੀ ਪ੍ਰਵਾਨਗੀ ਸਾਲ 2024-25 ਦਾ ਬਜਟ 5 ਮਾਰਚ ਨੂੰ ਪੇਸ਼ ਹੋਵੇਗਾ ਸੁਲਤਾਨਪੁਰ ਲੋਧੀ ਵਿਖੇ ਪੰਜਾਬ ਹੋਮਗਾਰਡਜ਼ ਦੇ ਸ਼ਹੀਦ ਵਲੰਟੀਅਰ ਦੇ ਪਰਿਵਾਰ ਨੂੰ ਐਕਸ-ਗ੍ਰੇਸ਼ੀਆ ਗਰਾਂਟ ਮਿਲੇਗੀ ਜੰਗੀ ਜਗੀਰ ਦੀ ਰਾਸ਼ੀ 10000 ਰੁਪਏ ਤੋਂ ਵਧਾ ਕੇ 20000 ਰੁਪਏ ਕਰਨ ਦੀ ਮਨਜ਼ੂਰੀ ਚੰਡੀਗੜ੍ਹ, 22 ਫਰਵਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਵਜ਼ਾਰਤ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਛੇਵਾਂ ਇਜਲਾਸ (ਬਜਟ ਸਮਾਗਮ) ਇਕ ਮਾਰਚ ਤੋਂ 15 ਮਾਰਚ, 2024 ਤੱਕ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਭਾਰਤੀ ਸੰਵਿਧਾਨ ਦੀ ਧਾਰਾ 174 ਦੇ ਤਹਿਤ ਇਹ ਇਜਲਾਸ ਸੱਦਣ ਲਈ ਰਾਜਪਾਲ ਨੂੰ ਅਧਿਕਾਰਤ ਕੀਤਾ ਹੈ। ਪੰਜਾਬ ਸਰਕਾਰ 5 ਮਾਰਚ ਨੂੰ ਵਿੱਤੀ ਸਾਲ 2024-25 ਲਈ ਬਜਟ ਪੇਸ਼ ਕਰੇਗੀ। ਬਜਟ ਇਜਲਾਸ ਦੇ ਪ੍ਰੋਗਰਾਮ ਅਨੁਸਾਰ ਇਹ ਸੈਸ਼ਨ ਇਕ ਮਾਰਚ ਨੂੰ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ ਅਤੇ ਬਾਅਦ ਵਿੱਚ ਵਿਛੜੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣਗੀਆਂ। ਇਸੇ ਤਰ੍ਹਾਂ 5 ਮਾਰਚ ਨੂੰ ਸਾਲ 2024-25 ਦੇ ਬਜਟ ਅਨੁਮਾਨ ਪੇਸ਼ ਕੀਤੇ ਜਾਣਗੇ ਅਤੇ 15 ਮਾਰਚ ਨੂੰ ਸਦਨ ਅਣਮਿੱਥੇ ਸਮੇਂ ਲਈ ਉਠਾ ਦਿੱਤਾ ਜਾਵੇਗਾ। ਸੁਲਤਾਨਪੁਰ ਲੋਧੀ ਵਿਖੇ ਅਮਨ-ਕਾਨੂੰਨ ਦੀ ਰਾਖੀ ਕਰਦਿਆਂ ਸ਼ਹੀਦ ਹੋਣ ਵਾਲੇ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਮਨਿਆਲਾ ਦੇ ਪੰਜਾਬ ਹੋਮਗਾਰਡਜ਼ ਦੇ ਵਲੰਟੀਅਰ ਜਸਪਾਲ ਸਿੰਘ ਪੁੱਤਰ ਦਲੀਪ ਸਿੰਘ (ਨੰਬਰ-28475) ਦੇ ਯੋਗਦਾਨ ਦੇ ਮੱਦੇਨਜ਼ਰ ਮੰਤਰੀ ਮੰਡਲ ਨੇ ਸ਼ਹੀਦ ਦੇ ਪਰਿਵਾਰ ਨੂੰ ਵਿਸ਼ੇਸ਼ ਕੇਸ ਵਜੋਂ ਐਕਸ-ਗ੍ਰੇਸ਼ੀਆ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ। ਸੂਬਾ ਸਰਕਾਰ ਨੇ ਪੰਜਾਬ ਹੋਮਗਾਰਡਜ਼ ਦੇ ਇਸ ਵਲੰਟੀਅਰਾਂ ਦੀ ਕੁਰਬਾਨੀ ਨੂੰ ਵੀ ਪੁਲਿਸ ਅਫਸਰਾਂ, ਅਰਧ-ਸੈਨਿਕ ਬਲ ਅਤੇ ਫੌਜ ਵਿੱਚ ਸੇਵਾ ਨਿਭਾਅ ਰਹੇ ਪੰਜਾਬ ਦੇ ਵਾਸੀ ਸੈਨਿਕਾਂ ਦੇ ਬਰਾਬਰ ਦਰਜਾ ਦਿੱਤਾ ਹੈ। ਇਸ ਉਪਰਾਲੇ ਨਾਲ ਪੰਜਾਬ ਹੋਮਗਾਰਡਜ਼ ਵਲੰਟੀਅਰਾਂ ਦਾ ਮਨੋਬਲ ਹੋਰ ਵਧੇਗਾ। ਮੰਤਰੀ ਮੰਡਲ ਨੇ ਸਾਲ 2019 ਦੀ ਅਧਿਆਪਕ ਤਬਾਦਲਾ ਨੀਤੀ ਦੇ ਪੈਰਾ-9 ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜੋ ਅਧਿਆਪਕ ਕਾਡਰ ਦੇ ਉਨ੍ਹਾਂ ਕਰਮਚਾਰੀਆਂ ਦੇ ਵਡੇਰੇ ਹਿੱਤ ਵਿੱਚ ਕੀਤੀ ਗਈ ਹੈ, ਜੋ ਕਿ ਛੋਟ ਮੁਕਤ ਸ਼੍ਰੇਣੀ ਵਿੱਚ ਆਉਂਦੇ ਹਨ। ਇਸ ਵਿੱਚ ਇਹ ਵਿਵਸਥਾ ਕੀਤੀ ਗਈ ਹੈ ਕਿ ਜਿਹੜੇ ਮੁਲਾਜ਼ਮ ਕੈਂਸਰ ਮਰੀਜ਼ (ਖੁਦ, ਜੀਵਨ ਸਾਥੀ ਜਾਂ ਬੱਚੇ)/ ਡਾਇਲਸਿਸ (ਖੁਦ, ਜੀਵਨ ਸਾਥੀ ਜਾਂ ਬੱਚੇ)/ਲਿਵਰ ਜਾਂ ਗੁਰਦਾ ਟਰਾਂਸਪਲਾਂਟ/40 ਫੀਸਦੀ ਤੋਂ ਵੱਧ ਦਿਵਿਆਂਗ/ਹੈਪੇਟਾਈਟਸ-ਬੀ/ਹੈਪੇਟਾਈਟਸ-ਸੀ/ਸਿੱਕਲ ਸੈੱਲ ਅਨੀਮੀਆ/ਥੈਲੇਸੀਮੀਆ (ਖੁਦ ਜਾਂ ਬੱਚੇ)/ਤਲਾਕਸ਼ੁਦਾ/ਜਿਨ੍ਹਾਂ ਮੁਲਾਜ਼ਮਾਂ ਦੇ ਵਿਸ਼ੇਸ਼ ਬੱਚੇ ਜਾਂ ਬੌਧਿਕ ਤੌਰ ਉਤੇ ਵਿਸ਼ੇਸ਼ ਬੱਚੇ ਹਨ/ਜੰਗੀ ਵਿਧਵਾ/ਸ਼ਹੀਦ ਦੀ ਵਿਧਵਾ/ਜੀਵਨ ਸਾਥੀ ਦੀ ਮੌਤ ਹੋ ਜਾਣ ਦੀ ਸੂਰਤ ਵਿੱਚ ਸੇਵਾ ਨਿਭਾਅ ਰਹੇ ਮੁਲਾਜ਼ਮ ਦਾ ਕਿਸੇ ਹੋਰ ਸਟੇਸ਼ਨ ਉਤੇ ਤੁਰੰਤ ਜਾਣਾ ਲੋੜੀਂਦਾ ਹੋਵੇ ਅਤੇ ਬੱਚਿਆਂ ਦੀ ਉਮਰ 18 ਸਾਲ ਤੋਂ ਘੱਟ ਹੋਵੇ ਜਾਂ ਉਹ ਅਧਿਆਪਕ ਜਿਸ ਦਾ ਜੀਵਨ ਸਾਥੀ ਹਥਿਆਰਬੰਦ ਸੈਨਾਵਾਂ ਵਿੱਚ ਸੇਵਾ ਨਿਭਾਅ ਰਿਹਾ ਹੈ ਅਤੇ ਉਸ ਦੀ ਤਾਇਨਾਤੀ ਔਖੀਆਂ ਹਾਲਤਾਂ ਵਾਲੀ ਥਾਂ ਉਤੇ ਹੋਵੇ, ਇਨ੍ਹਾਂ ਸਾਰਿਆਂ ਕੇਸਾਂ ਵਿੱਚ ਬਦਲੀਆਂ ਲਈ ਬੇਨਤੀਆਂ ਮਹੀਨੇ ਦੇ ਆਧਾਰ ਉਤੇ ਪੋਰਟਲ ਉਤੇ ਜਮ੍ਹਾਂ ਹੋਣਗੀਆਂ ਅਤੇ ਕੋਈ ਵੀ ਆਫਲਾਈਨ ਬੇਨਤੀ ਪ੍ਰਵਾਨ ਨਹੀਂ ਕੀਤੀ ਜਾਵੇਗੀ ਅਜਿਹੇ ਮਾਮਲਿਆਂ ਵਿੱਚ ਹੁਕਮ ਸਿੱਖਿਆ ਮੰਤਰੀ ਦੀ ਪ੍ਰਵਾਨਗੀ ਤੋਂ ਬਾਅਦ ਜਾਰੀ ਕੀਤੇ ਜਾਣਗੇ। ਮੰਤਰੀ ਮੰਡਲ ਨੇ ਜਲ ਸਰੋਤ ਵਿਭਾਗ ਦੇ ਡਿਜ਼ਾਈਨ ਵਿੰਗ ਨੂੰ ਸਰਕਾਰੀ ਮਲਕੀਅਤ ਵਾਲੇ/ਸਹਾਇਤਾ ਪ੍ਰਾਪਤ ਕਾਲਜਾਂ ਅਤੇ ਇੰਜਨੀਅਰਿੰਗ ਕਾਲਜਾਂ/ਸੰਸਥਾਵਾਂ ਦੇ ਸਟਾਫ ਦੀ ਤਰਜ਼ ਉਤੇ ਨਿੱਜੀ ਸੰਸਥਾਵਾਂ ਨੂੰ ਡਿਜ਼ਾਈਨ ਅਤੇ ਕੰਸਲਟੈਂਸੀ ਸੇਵਾਵਾਂ ਪ੍ਰਦਾਨ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਵਿੱਚ ਇਹ ਸ਼ਰਤ ਹੋਵੇਗੀ ਕਿ ਡਿਜ਼ਾਈਨ ਅਤੇ ਕੰਸਲਟੈਂਸੀ ਸੇਵਾਵਾਂ ਰਾਹੀਂ ਪੈਦਾ ਹੋਣ ਵਾਲੇ ਮਾਲੀਏ ਦਾ 40 ਫੀਸਦੀ ਸੂਬੇ ਦੇ ਖਜ਼ਾਨੇ ਵਿੱਚ ਜਮ੍ਹਾਂ ਕਰਵਾਇਆ ਜਾਵੇਗਾ। ਇਸ ਨਾਲ ਵਿਭਾਗ ਨੂੰ ਮਾਲੀਆ ਇਕੱਠਾ ਹੋਵੇਗਾ ਅਤੇ ਵਿਭਾਗ ਦੀ ਸਮਰੱਥਾ ਨਿਰਮਾਣ ਦੇ ਨਾਲ-ਨਾਲ ਮਨੁੱਖੀ ਸ਼ਕਤੀ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਣਾਇਆ ਜਾਵੇਗਾ। ਮੰਤਰੀ ਮੰਡਲ ਨੇ ‘ਦਾ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਵਿੱਚ ਸੋਧ ਕਰਨ ਲਈ ਬਿੱਲ ਵਿਧਾਨ ਸਭਾ ਦੇ ਅਗਾਮੀ ਇਜਲਾਸ ਵਿੱਚ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸੋਧ ਨਾਲ ਜੰਗੀ ਜਗੀਰ ਦੀ ਰਾਸ਼ੀ (ਵਿੱਤੀ ਸਹਾਇਤਾ) ਮੌਜੂਦਾ 10,000 ਰੁਪਏ ਸਾਲਾਨਾ ਤੋਂ ਵਧ ਕੇ 20,000 ਰੁਪਏ ਸਾਲਾਨਾ ਹੋ ਜਾਵੇਗੀ। ਦੱਸਣਯੋਗ ਹੈ ਕਿ ਦਾ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948 ਦੇ ਤਹਿਤ ਉਨ੍ਹਾਂ ਮਾਪਿਆਂ ਨੂੰ ਜੰਗੀ ਜਗੀਰ ਦਿੱਤੀ ਜਾਂਦੀ ਹੈ, ਜਿਨ੍ਹਾਂ ਦੇ ਇਕਲੌਤੇ ਬੱਚੇ ਜਾਂ ਦੋ ਤੋਂ ਤਿੰਨ ਬੱਚੇ ਦੂਜੇ ਵਿਸ਼ਵ ਯੁੱਧ, ਕੌਮੀ ਐਮਰਜੈਂਸੀ-1962 ਅਤੇ ਸਾਲ 1971 ਦੌਰਾਨ ਭਾਰਤੀ ਫੌਜ ਵਿੱਚ ਸੇਵਾ ਨਿਭਾਅ ਚੁੱਕੇ ਹਨ। ਇਸ ਵੇਲੇ ਇਸ ਸਕੀਮ ਤਹਿਤ 83 ਲਾਭਪਾਤਰੀ ਲਾਭ ਲੈ ਰਹੇ ਹਨ। ਇਕ ਹੋਰ ਮਹੱਤਵਪੂਰਨ ਫੈਸਲੇ ਵਿੱਚ ਮੰਤਰੀ ਮੰਡਲ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪੁਨਰਗਠਨ ਤੋਂ ਬਾਅਦ ਵਿਭਾਗ ਵਿੱਚ ਗਰੁੱਪ-ਬੀ ਤੇ ਸੀ ਦੇ ਮੁਲਾਜ਼ਮਾਂ ਦੇ ਸੇਵਾ ਨਿਯਮਾਂ ਨੂੰ ਅੰਤਿਮ ਰੂਪ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਦੱਸਣਯੋਗ ਹੈ ਕਿ ਪੰਜਾਬ ਨਾ ਸਿਰਫ ਲੜਾਈ ਦੇ ਮੈਦਾਨ ਵਿੱਚ ਅੱਗੇ ਰਿਹਾ ਸਗੋਂ ਆਪਣੇ ਸੈਨਿਕਾਂ ਦੀ ਭਲਾਈ ਵੀ ਅੱਗੇ ਰਿਹਾ ਹੈ। ਫੌਜੀ ਸੇਵਾ ਉਪਰੰਤ ਗਰੁੱਪ-ਬੀ ਅਤੇ ਸੀ ਦੇ ਮੁਲਾਜ਼ਮਾਂ ਦੀ ਨਿਯੁਕਤੀ ਗਈ ਹੈ ਅਤੇ ਹੁਣ ਉਨ੍ਹਾਂ ਦੇ ਸੇਵਾ ਨਿਯਮਾਂ ਨੂੰ ਅੰਤਮ ਰੂਪ ਦਿੱਤਾ ਗਿਆ ਹੈ। ਮੰਤਰੀ ਮੰਡਲ ਨੇ ਉਦਯੋਗ ਅਤੇ ਕਮਰਸ ਵਿਭਾਗ, ਪੰਜਾਬ ਵਿੱਚ ‘ਐਮ.ਐਸ.ਐਮ.ਈ. ਪੰਜਾਬ’ ਨਾਮਕ ਸਮਰਪਿਤ ਵਿੰਗ ਦੀ ਸਥਾਪਨਾ ਨੂੰ ਪ੍ਰਵਾਨਗੀ ਦਿੱਤੀ ਹੈ। ਇਹ ਪਹਿਲਕਦਮੀ ਐਮ.ਐਸ.ਐਮ.ਈ ਉਦਯੋਗਾਂ ਨੂੰ ਦਰਪੇਸ਼ ਵਿਭਿੰਨ ਚੁਣੌਤੀਆਂ ਨੂੰ ਹੱਲ ਕਰਨ ਅਤੇ ਪੰਜਾਬ ਨੂੰ ਇੱਕ ਬਹੁਤ ਹੀ ਜੀਵੰਤ ਅਤੇ ਗਤੀਸ਼ੀਲ ਉਦਯੋਗਿਕ ਕੇਂਦਰ ਵਿੱਚ ਬਦਲਣ ਲਈ ਸਰਕਾਰ ਦੀ ਵਚਨਬੱਧਤਾ ਦੁਆਰਾ ਚਲਾਇਆ ਗਿਆ ਹੈ। ‘ਐਮ.ਐਸ.ਐਮ.ਈ. ਪੰਜਾਬ’ ਸੂਖਮ, ਛੋਟੇ ਅਤੇ ਦਰਮਿਆਨੇ ਉਦਯੋਗ ਉਦਯੋਗਾਂ ਦੀ ਸਮਰੱਥਾ ਨੂੰ ਵਧਾਉਣ ਲਈ ਕੰਮ ਕਰੇਗਾ, ਵਿੱਤੀ ਸੰਸਥਾਵਾਂ ਅਤੇ ਬੈਂਕਾਂ ਤੋਂ ਐਮ.ਐਸ.ਐਮ.ਈ. ਉਦਯੋਗਾਂ ਨੂੰ ਕਰਜ਼ੇ ਦੇ ਨਿਰੰਤਰ ਪ੍ਰਵਾਹ ਨੂੰ ਯਕੀਨੀ ਬਣਾਵੇਗਾ, ਜਿਸ ਨਾਲ ਉਨ੍ਹਾਂ ਨੂੰ ਆਪਣੇ ਵਿਸਤਾਰ ਅਤੇ ਨਵੀਨਤਾ ਨੂੰ ਵਧਾਉਣ ਦੇ ਯੋਗ ਬਣਾਇਆ ਜਾ ਸਕੇ। ‘ਐਮ.ਐਸ.ਐਮ.ਈ. ਪੰਜਾਬ’ ਐੱਮ.ਐੱਸ.ਐੱਮ.ਈ. ਉਦਯੋਗਾਂ ਨੂੰ ਉੱਨਤ ਤਕਨੀਕਾਂ ਅਪਣਾਉਂਣ ਅਤੇ ਆਲਮੀ ਮੰਡੀ ਵਿੱਚ ਅੱਗੇ ਰਹਿਣ ਲਈ ਉਨ੍ਹਾਂ ਦੇ ਕਾਰਜਾਂ ਨੂੰ ਆਧੁਨਿਕ ਬਣਾਉਣ ਵਿੱਚ ਸਹਾਇਤਾ ਪ੍ਰਦਾਨ ਕਰੇਗਾ, ਆਧੁਨਿਕ ਟੈਸਟਿੰਗ ਸੁਵਿਧਾਵਾਂ ਅਤੇ ਗੁਣਵੱਤਾ ਪ੍ਰਮਾਣੀਕਰਣ ਦੇ ਖੇਤਰਾਂ ਵਿੱਚ ਸਾਂਝੇ ਸੁਵਿਧਾ ਕੇਂਦਰ ਦੀ ਸਥਾਪਨਾ ਦੀ ਸਹੂਲਤ ਪ੍ਰਦਾਨ ਕਰੇਗਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਤਪਾਦ ਅੰਤਰਰਾਸ਼ਟਰੀ ਮਾਪਦੰਡਾਂ ਨੂੰ ਪੂਰਾ ਕਰਦੇ ਹਨ। ‘ਐਮ.ਐਸ.ਐਮ.ਈ. ਪੰਜਾਬ’ ਕੋਲ ਐਕਸੈਸ-ਟੂ-ਕ੍ਰੈਡਿਟ, ਐਕਸੈਸ-ਟੂ-ਤਕਨਾਲੋਜੀ, ਮਾਰਕੀਟ ਤੱਕ ਪਹੁੰਚ, ਹੁਨਰਾਂ ਤੱਕ ਪਹੁੰਚ ਅਤੇ ਸੈਕਟਰ ਦੀਆਂ ਹੋਰ ਜ਼ਰੂਰੀ ਲੋੜਾਂ ਲਈ ਸਮਰਪਿਤ ਸਬ-ਡਿਵੀਜ਼ਨ ਹੋਣਗੇ। ਸੇਵਾਵਾਂ ਦੀ ਪ੍ਰਭਾਵੀ ਡਿਲੀਵਰੀ ਨੂੰ ਯਕੀਨੀ ਬਣਾਉਣ ਲਈ ‘ਐਮ.ਐਸ.ਐਮ.ਈ. ਪੰਜਾਬ’ ਪੇਸ਼ੇਵਰ ਏਜੰਸੀਆਂ ਨਾਲ ਸਹਿਯੋਗ ਕਰੇਗਾ ਤਾਂ ਜੋ ਉਨਾਂ ਦੀ ਮੁਹਾਰਤ ਨਾਲ ਹਿੱਸੇਦਾਰਾਂ ਨੂੰ ਲਾਭ ਪਹੁੰਚਾਇਆ ਜਾ ਸਕੇ। ਸਰਕਾਰ ਦੀ ਇਸ ਪਹਿਲਕਦਮੀ ਨਾਲ ਸੂਬੇ ਵਿੱਚ ਲਗਭਗ 8 ਲੱਖ ਮੌਜੂਦਾ ਅਤੇ ਨਵੇਂ ਐਮ.ਐਸ.ਐਮ.ਈ. ਉਦਯੋਗ ਨੂੰ ਵੱਡਾ ਲਾਭ ਮਿਲੇਗਾ।

Punjab Bani 22 February,2024
ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਮੀਟਿੰਗ : 1 ਤੋ 15 ਮਾਰਚ ਤੱਕ ਬਜਟ ਪੇਸ਼ ਕਰਨ ਲਈ ਸੈਸ਼ਨ ਸੱਦਣ ਦਾ ਲਿਆ ਫੈਸਲਾ

ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਮੀਟਿੰਗ : 1 ਤੋ 15 ਮਾਰਚ ਤੱਕ ਬਜਟ ਪੇਸ਼ ਕਰਨ ਲਈ ਸੈਸ਼ਨ ਸੱਦਣ ਦਾ ਲਿਆ ਫੈਸਲਾ ਚੰਡੀਗੜ੍ਹ, 22 ਫਰਵਰੀ ਵਿਤੀ ਵਰ੍ਹੇ 2024-25 ਦਾ ਬਜਟ ਪੇਸ਼ ਕਰਨ ਲਈ ਵਿਧਾਨ ਸਭਾ ਦਾ ਬਜਟ ਸੈਸ਼ਨ ਸੈਸ਼ਨ 1 ਤੋਂ 15 ਮਾਰਚ ਤੱਕ ਸੱਦਣ ਦਾ ਫੈਸਲਾ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਕੀਤਾ ਗਿਆ ਹੈ। ਇਸ ਦੌਰਾਨ 1 ਮਾਰਚ ਨੂੰ ਰਾਜਪਾਲ ਦਾ ਭਾਸ਼ਨ ਹੋਵੇਗਾ ਅਤੇ ਬਜਟ 5 ਮਾਰਚ ਨੂੰ ਪੇਸ਼ ਕੀਤਾ ਜਾਵੇਗਾ।

Punjab Bani 22 February,2024
ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਲਈ ਨਹੀਂ ਬਲਕਿ ਆਪਣੇ ਨਿੱਜੀ ਸਵਾਰਥ ਲਈ ਮੋਦੀ ਨਾਲ ਕੀਤੀ ਮੁਲਾਕਾਤ- ਹਰਚੰਦ ਸਿੰਘ ਬਰਸਟ

ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਲਈ ਨਹੀਂ ਬਲਕਿ ਆਪਣੇ ਨਿੱਜੀ ਸਵਾਰਥ ਲਈ ਮੋਦੀ ਨਾਲ ਕੀਤੀ ਮੁਲਾਕਾਤ- ਹਰਚੰਦ ਸਿੰਘ ਬਰਸਟ --- ਆਪਸੀ ਮਿਲੀ ਭੁਗਤ ਨਾਲ ਕੈਪਟਨ ਅਮਰਿੰਦਰ ਅਤੇ ਬਾਦਲ ਪਰਿਵਾਰ ਪੰਜਾਬ ਦੀ ਸੱਤਾ ਤੇ ਰਹੇ ਕਾਬਜ --- ਆਗਾਮੀ ਲੋਕ ਸਭਾ ਚੌਣਾਂ ਵਿੱਚ ਆਮ ਆਦਮੀ ਪਾਰਟੀ ਪੰਜਾਬ ਵਿੱਚ ਰਿਕਾਰਡ ਮੱਤਾ ਨਾਲ ਕਰੇਗੀ ਜਿੱਤ ਹਾਸਲ ਚੰਡੀਗੜ੍ਹ, 21 ਫਰਵਰੀ, 2024 ( ) – ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਦਿਆਂ ਕਿਹਾ ਕਿ ਉਹ ਹਮੇਸ਼ਾ ਤੋਂ ਹੀ ਆਪਣੇ ਨਿੱਜੀ ਹਿੱਤਾਂ ਨੂੰ ਮੁੱਖ ਰੱਖਦੀਆਂ ਪੰਜਾਬ ਦੀ ਰਾਜਨੀਤੀ ਵਿੱਚ ਵਿਚਰਦੇ ਆਏ ਹਨ। ਇਸ ਦਾ ਸਬੂਤ ਹਾਲ ਹੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੋਈ ਉਨ੍ਹਾਂ ਦੀ ਮੁਲਾਕਾਤ ਹੈ, ਜਿਸ ਵਿੱਚ ਕੈਪਟਨ ਅਮਰਿੰਦਰ ਨੇ ਕਿਸਾਨਾਂ ਦੇ ਹਿੱਤਾ ਅਤੇ ਮੰਗਾਂ ਨੂੰ ਅਣਗੌਲਿਆਂ ਕਰਦਿਆਂ ਆਪਣੇ ਸਵਾਰਥ ਨੂੰ ਮੁੱਖ ਰੱਖਿਆ ਅਤੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੌੜ ਕਰਨ ਦੀ ਗੱਲ 'ਤੇ ਜੋਰ ਦਿੱਤਾ ਤਾਂ ਜੋ ਉਨਾਂ ਦੀ ਡੂਬਦੀ ਸਿਆਸੀ ਕਿਸ਼ਤੀ ਬਚ ਸਕੇ। ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਨੇ ਕਿਹਾ ਕਿ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਿਆਸੀ ਜਮੀਨ ਖਿਸਕ ਚੁੱਕੀ ਹੈ, ਜਿਸ ਦਾ ਸਬੂਤ 2022 ਵਿੱਚ ਹੋਇਆ ਵਿਧਾਨਸਭਾ ਚੌਣਾਂ ਸਨ, ਜਿਸ ਵਿੱਚ ਉਨ੍ਹਾਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਕਾਬਜ ਆਪਣੀ ਪਟਿਆਲਾ ਸੀਟ ਨੂੰ ਵੀ ਨਹੀਂ ਬਚਾਇਆ ਜਾ ਸਕਿਆ। ਇਸੇ ਲਈ ਕੈਪਟਨ ਅਮਰਿੰਦਰ ਬੀਜੇਪੀ ਵਿੱਚ ਸ਼ਾਮਲ ਹੋ ਗਏ ਹਨ, ਪਰ ਇੱਥੇ ਵੀ ਉਹ ਹਾਸ਼ੀਏ ਤੇ ਹੀ ਹਨ ਅਤੇ ਸਿਆਸਤ ਵਿੱਚ ਆਪਣੀ ਪੈਠ ਬਚਾਉਣ ਲਈ ਉਹ ਆਪਣੀ ਪਤਨੀ ਪਰਨੀਤ ਕੌਰ ਨੂੰ ਲੋਕ ਸਭਾ ਚੌਣਾਂ ਵਿੱਚ ਪਟਿਆਲਾ ਤੋਂ ਬਤੌਰ ਬੀਜੇਪੀ ਉਮੀਦਵਾਰ ਮੈਦਾਨ ਵਿੱਚ ਉਤਾਰਨ ਲੱਗੇ ਹਨ, ਜਦਕਿ ਵਿਧਾਨ ਸਭਾ ਵਾਸਤੇ ਉਨ੍ਹਾਂ ਨੇ ਆਪਣੀ ਧੀ ਜੈ ਇੰਦਰ ਕੌਰ ਦਾ ਨਾਂ ਅੱਗੇ ਰੱਖਿਆ ਹੈ। ਇਸ ਤਰ੍ਹਾਂ ਉਹ ਪੰਜਾਬ ਦੇ ਆਮ ਲੋਕਾਂ ਅਤੇ ਨੌਜਵਾਨਾਂ ਜੋ ਪਾਰਟੀਆਂ ਵਿੱਚ ਜਮੀਨੀ ਪੱਧਰ ਤੇ ਕੰਮ ਕਰ ਰਹੇ ਹਨ, ਬਾਰੇ ਕੋਈ ਹਮਦਰਦੀ ਨਹੀਂ ਰੱਖਦੇ ਅਤੇ ਉਨ੍ਹਾਂ ਦੇ ਭਵਿੱਖ ਨਾਲ ਖੇਡ ਰਹੇ ਹਨ। ਇਸਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਆੜੇ ਹੱਥੀ ਲੈਂਦਿਆਂ ਸ. ਬਰਸਟ ਨੇ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਿਆਸਤ ਹਾਸ਼ੀਏ ਤੇ ਹੈ। ਸਿਆਸੀ ਜ਼ਮੀਨ ਤਲਾਸ਼ਦੇ ਹੋਏ ਅਕਾਲੀ ਦਲ ਪੰਜਾਬ ਦੇ ਹਿੱਤਾਂ ਨੂੰ ਛੱਡ ਕੇ ਬੀਜੇਪੀ ਨਾਲ ਸਾਂਝ ਪਾਉਣ ਲਈ ਤਰਲੋਮੱਛੀ ਹੋ ਰਿਹਾ ਹੈ। ਇਸੇ ਲਈ ਉਹ ਦੁਬਾਰਾ ਬੀਜੇਪੀ ਨਾਲ ਗਠਜੋੜ ਕਰਨ ਦੇ ਯਤਨਾਂ ਵਿੱਚ ਲੱਗਾ ਹੋਇਆ ਹੈ। ਪਿਛਲੇ 25 ਸਾਲ ਵਿੱਚ ਦੋ-ਦੋ ਬਾਰ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਨੇ ਆਪਸੀ ਮਿਲੀਭੁਗਤ ਨਾਲ ਪੰਜਾਬ ਤੇ ਰਾਜ ਕੀਤਾ ਹੈ। ਇਸ ਦੌਰਾਨ ਇਕ-ਦੂਜੇ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਤੋਂ ਬਚਾਉਣ ਦੇ ਲਈ ਦੋਵੇਂ ਇੱਕ-ਦੂਜੇ ਤੇ ਸਿਆਸੀ ਵਾਰ ਕਰਕੇ ਲੋਕਾਂ ਨੂੰ ਗੁਮਰਾਹ ਕਰਦੇ ਰਹੇ ਅਤੇ ਆਪਣੀ ਸਿਆਸੀ ਰੋਟੀਆਂ ਸੇਕਣ ਵਿੱਚ ਲੱਗੇ ਰਹੇ। ਪੰਜਾਬ ਤੇ ਜਿਆਦਾਤਰ ਕੈਪਟਨ ਅਮਰਿੰਦਰ ਸਿੰਘ ਦੀ ਅਗੁਵਾਈ ਵਿੱਚ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਹੀ ਸੱਤਾ ਦੀ ਕਮਾਨ ਸੰਭਾਲੀ ਗਈ ਹੈ, ਪਰ ਦੋਵਾਂ ਨੇ ਇੱਕ-ਦੂਜੇ ਦੇ ਨਿੱਜੀ ਕੰਮਾਂ ਅਤੇ ਹਿੱਤਾਂ ਨੂੰ ਹੀ ਪਹਿਲ ਦਿੱਤੀ ਹੈ, ਜੋ ਕਿ ਪੰਜਾਬ ਦੇ ਲੋਕਾਂ ਨਾਲ ਹੋਇਆ ਧੱਕਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਹਮੇਸ਼ਾ ਤੋਂ ਹੀ ਲੋਕਾਂ ਦੇ ਹਿੱਤਾ ਨੂੰ ਅਣਦੇਖਾ ਕਰਦੇ ਹੋਏ ਆਪਣੇ ਨਿੱਜੀ ਸਵਾਰਥ ਨੂੰ ਮੁੱਖ ਰਖਦੇ ਆਏ ਹਨ ਅਤੇ ਹੁਣ ਵੀ ਇਹ ਦੋਵੇਂ ਆਪਣੇ ਨਿੱਜੀ ਫਾਇਦੇ ਲਈ ਗਠਜੋੜ ਕਰਨਾ ਚਾਹੁੰਦੇ ਹਨ। ਇਸ ਗਠਜੋੜ ਨਾਲ ਕੈਪਟਨ ਅਮਰਿੰਦਰ ਸਿੰਘ ਆਪਣੀ ਪਟਿਆਲਾ ਸੀਟ ਅਤੇ ਸੁਖਬੀਰ ਬਾਦਲ ਆਪਣੀ ਬਠਿੰਡਾ ਅਤੇ ਫਿਰੋਜਪੁਰ ਸੀਟ ਨੂੰ ਬਚਾਉਣਾ ਚਾਹੁੰਦੇ ਹਨ। ਪਰ ਲੋਕ ਹੁਣ ਇਨ੍ਹਾਂ ਦੋਵਾਂ ਪਰਿਵਾਰ ਦੀ ਆਪਸੀ ਮਿਲੀਭੁਗਤ ਨੂੰ ਸਮਝ ਚੁੱਕੇ ਹਨ। ਜਿਸਦਾ ਜਵਾਬ ਉਹ ਆਗਾਮੀ ਲੋਕ ਸਭਾ ਚੌਣਾਂ ਵਿੱਚ ਇਨ੍ਹਾਂ ਦੇ ਖਿਲਾਫ ਆਪਣੇ ਵੋਟ ਦਾ ਇਸਤੇਮਾਲ ਕਰਕੇ ਦੇਣਗੇ। ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੌਣਾਂ ਵਿੱਚ ਪੰਜਾਬ ਦੀਆਂ 13 ਅਤੇ ਚੰਡੀਗੜ੍ਹ ਦੀ 1 ਲੋਕ ਸਭਾ ਸੀਟ ਤੇ ਆਮ ਆਦਮੀ ਪਾਰਟੀ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਸ. ਭਗਵੰਤ ਸਿੰਘ ਮਾਨ ਦੀ ਅਗੁਵਾਈ ਵਿੱਚ ਰਿਕਾਰਡ ਵੋਟਾਂ ਨਾਲ ਜਿੱਤ ਪ੍ਰਾਪਤ ਕਰੇਗੀ। ਜਦਕਿ ਦੂਜੇ ਪਾਸੇ ਬੀਜੇਪੀ ਬਹੁਮਤ ਤਾਂ ਦੂਰ ਦੀ ਗੱਲ ਹੈ, ਨਰਿੰਦਰ ਮੋਦੀ ਦੀ ਅਗੁਵਾਈ ਵਿੱਚ 100 ਤੋਂ ਵੱਧ ਸੀਟਾਂ ਵੀ ਜਿੱਤ ਨਹੀਂ ਸਕੇਗੀ।

Punjab Bani 21 February,2024
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅਰਬਨ ਅਸਟੇਟ ਲਈ 14 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਤੋਹਫ਼ਾ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅਰਬਨ ਅਸਟੇਟ ਲਈ 14 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਤੋਹਫ਼ਾ -ਸਾਧੂ ਬੇਲਾ ਰੋਡ ਤੇ ਸਰਹਿੰਦ ਰੋਡ ਬਾਈਪਾਸ ਨੂੰ ਜੋੜਦੀ ਸੜਕ ਬਣਾਉਣ ਸਮੇਤ ਫੇਜ਼ 3 ਤੇ 4 ਲਈ ਕਮਰਸ਼ੀਅਲ ਬਲਾਕ ਤੇ ਪੁੱਡਾ ਇਨਕਲੇਵ-1 'ਚ 3 ਪਾਰਕ ਬਣਨਗੇ -ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਘੱਗਰ ਤੇ ਪਟਿਆਲਾ ਕੀ ਰਾਓ ਨਦੀਆਂ 'ਚ ਹੜ੍ਹਾਂ ਦੀ ਸਮੱਸਿਆ ਦੇ ਹੱਲ ਲਈ ਤਜਵੀਜ਼ਾਂ ਤਿਆਰ ਪਟਿਆਲਾ, 21 ਫਰਵਰੀ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਅਰਬਨ ਅਸਟੇਟ ਦੇ ਵਿਕਾਸ ਲਈ ਕਰੀਬ 14 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾ ਕੇ ਤੋਹਫ਼ਾ ਦਿੱਤਾ ਹੈ। ਇੱਥੇ ਅਰਬਨ ਅਸਟੇਟ ਫੇਜ 3 ਵਿਖੇ ਇੱਕ ਸਮਾਗਮ ਮੌਕੇ ਇਨ੍ਹਾਂ ਕੰਮਾਂ ਦੇ ਨੀਂਹ ਪੱਥਰ ਰੱਖਦਿਆਂ ਸਿਹਤ ਮੰਤਰੀ ਨੇ ਦੱਸਿਆ ਕੀਤਾ ਕਿ ਪਿਛਲੇ ਸਮੇਂ 'ਚ ਆਏ ਹੜ੍ਹਾਂ ਨੂੰ ਦੇਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਘੱਗਰ ਅਤੇ ਪਟਿਆਲਾ ਕੀ ਰਾਓ ਨਦੀਆਂ 'ਚ ਹੜ੍ਹਾਂ ਦੀ ਸਮੱਸਿਆ ਦੇ ਪੱਕੇ ਹੱਲ ਲਈ ਤਜਵੀਜਾਂ ਉਲੀਕੀਆਂ ਹਨ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪਟਿਆਲਾ ਸ਼ਹਿਰ 'ਚ ਜਿੱਥੇ 100 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਉਥੇ ਹੀ ਨਹਿਰੀ ਪਾਣੀ ਦੇ ਪ੍ਰਾਜੈਕਟ ਦਾ ਕੰਮ ਵੀ ਜੰਗੀ ਪੱਧਰ 'ਤੇ ਜਾਰੀ ਹੈ ਅਤੇ ਅਰਬਨ ਅਸਟੇਟ ਵਾਸੀਆਂ ਲਈ ਇਹ ਖੁਸ਼ੀ ਦੀ ਗੱਲ ਹੈ ਕਿ ਹੁਣ ਇੱਥੋਂ ਦੇ ਨਿਵਾਸੀਆਂ ਨੂੰ ਵੀ ਇਸ ਪ੍ਰਾਜੈਕਟ ਦਾ ਪਾਣੀ 24 ਘੰਟੇ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਬਿਨ੍ਹਾਂ ਪ੍ਰਦੂਸ਼ਣ ਨਾਲ ਨਜਿੱਠਣ ਲਈ ਨਵੇਂ ਬੂਟੇ ਵੀ ਲਗਾਏ ਜਾਣਗੇ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਹੜ੍ਹਾਂ ਕਰਕੇ ਨੁਕਸਾਨੀ ਗਈ 1.1 ਕਿਲੋਮੀਟਰ ਸਾਧੂ ਬੇਲਾ ਰੋਡ ਦੇ ਨਵੀਨੀਕਰਨ 'ਤੇ 183.13 ਲੱਖ ਰੁਪਏ ਖ਼ਰਚੇ ਜਾਣਗੇ। ਇਸ ਤੋਂ ਬਿਨ੍ਹਾਂ ਸਾਧੂ ਬੇਲਾ ਤੋਂ ਸਰਹਿੰਦ ਰੋਡ ਬਾਈਪਾਸ ਨੂੰ ਜੋੜਦੀ ਅਰਬਨ ਅਸਟੇਟ ਦੀ ਪੈਰੀਫੇਰੀ ਸੜਕ ਨੂੰ 1.5 ਕਰੋੜ ਰੁਪਏ ਦੀ ਲਾਗਤ ਨਾਲ ਚੌੜਾ ਕਰਕੇ ਉਸਾਰੀ ਕੀਤੀ ਜਾਵੇਗੀ। ਜਦੋਂਕਿ ਨਾਭਾ ਰੋਡ 'ਤੇ ਉਸਾਰੇ ਗਏ ਪੁੱਡਾ ਇਨਕਲੇਵ-1 ਵਿੱਚ 1.20 ਕਰੋੜ ਰੁਪਏ ਦੀ ਲਾਗਤ ਨਾਲ 3 ਪਾਰਕ ਬਣਾਏ ਜਾਣਗੇ। ਸਿਹਤ ਮੰਤਰੀ ਨੇ ਦੱਸਿਆ ਕਿ ਇਸ ਤੋਂ ਬਿਨ੍ਹਾਂ ਅਰਬਨ ਅਸਟੇਟ ਦੇ ਫੇਜ 3 ਵਿੱਚ ਇੱਕ ਕਮਰਸ਼ੀਅਲ ਮਾਰਕੀਟ 5.42 ਏਕੜ ਰਕਬੇ ਵਿੱਚ ਤਿਆਰ ਕੀਤੀ ਜਾ ਰਹੀ ਹੈ ਜਿਸ ਵਿੱਚ 32 ਸ਼ੋਰੂਮ ਤੇ 34 ਦੁਕਾਨਾਂ ਬਣਾਈਆਂ ਜਾਣਗੀਆਂ ਤੇ ਇਸ ਕੰਮ ਉਪਰ 571.10 ਲੱਖ ਰੁਪਏ ਖਰਚੇ ਜਾਣਗੇ।ਜਦੋਂਕਿ ਸਾਧੂ ਬੇਲਾ ਸੜਕ ਦੇ ਨਾਲ ਨਵੇਂ ਬਣਾਏ ਗਏ ਫੇਸ-4 ਵਿੱਚ 1.86 ਏਕੜ ਜਮੀਨ ਅੰਦਰ 256.86 ਲੱਖ ਰੁਪਏ ਦੀ ਲਾਗਤ ਨਾਲ ਦੋ ਕਮਰਸ਼ੀਅਲ ਮਾਰਕੀਟਾਂ ਤਿਆਰ ਕੀਤੀਆਂ ਜਾਣਗੀਆਂ, ਜਿੱਥੇ 42 ਸ਼ੋਰੂਮ, 48 ਸ਼ਾਪਸ ਅਤੇ 7 ਬੂਥ ਕੱਟੇ ਜਾਣਗੇ। ਇਸ ਦੇ ਨਾਲ ਹੀ 26.76 ਏਕੜ ਸਕੀਮ ਅਰਬਨ ਅਸਟੇਟ ਫੇਜ 1 ਨੂੰ ਜੋੜਦੀ ਸੜਕ 80 ਫੁਟੀ ਤੇ 300 ਮੀਟਰ ਸੜਕ ਦੀ ਉਸਾਰੀ ਵੀ ਵੀ 36.32 ਲੱਖ ਦੀ ਲਾਗਤ ਨਾਲ ਕੀਤੀ ਜਾਵੇਗੀ। ਇਸ ਮੌਕੇ ਪੀਡੀਏ ਦੇ ਮੁੱਖ ਪ੍ਰਸ਼ਾਸਕ ਗੁਰਪ੍ਰੀਤ ਸਿੰਘ ਥਿੰਦ ਨੇ ਸਿਹਤ ਮੰਤਰੀ ਦਾ ਸਵਾਗਤ ਕੀਤਾ ਅਤੇ ਪੀਡੀਏ ਵੱਲੋਂ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਦੀ ਤਜਵੀਜ ਤੋਂ ਜਾਣੂ ਕਰਵਾਇਆ। ਅਰਬਨ ਅਸਟੇਟ ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ ਨੇ ਡਾ. ਬਲਬੀਰ ਸਿੰਘ ਦਾ ਸਨਮਾਨ ਕੀਤਾ। ਸਮਾਰੋਹ 'ਚ ਕਰਨਲ ਜੇ.ਵੀ. ਸਿੰਘ, ਡਾ. ਭੀਮਇੰਦਰ ਸਿੰਘ, ਜਸਬੀਰ ਸਿੰਘ ਗਾਂਧੀ, ਕੁਮਕੁਮ ਬਜਾਜ, ਪ੍ਰਧਾਨ ਮਨਜੀਤ ਸਿੰਘ ਸਾਹੀ, ਪ੍ਰੈਸ ਸਕੱਤਰ ਰਜਿੰਦਰ ਸਿੰਘ ਥਿੰਦ, ਐਡਵੋਕੇਟ ਕੁਲਵੰਤ ਸਿੰਘ, ਸਕੱਤਰ ਕੁਲਵਿੰਦਰ ਸਿੰਘ ਖੰਗੂੜਾ, ਕਰਮਜੀਤ ਸਿੰਘ ਕੰਗ, ਰਾਜਿੰਦਰ ਸਿੰਘ, ਬਲਾਕ ਪ੍ਰਧਾਨ ਲਾਲ ਸਿੰਘ, ਮੋਹਿਤ ਕੁਮਾਰ, ਗੁਰਕ੍ਰਿਪਾਲ ਸਿੰਘ ਸਰਪੰਚ, ਮਨਦੀਪ ਸਿੰਘ ਤੇ ਪ੍ਰਦੀਪ ਗਰਗ ਸਮੇਤ ਪੀਡੀਏ ਦੇ ਅਧਿਕਾਰੀ ਤੇ ਹੋਰ ਪਤਵੰਤੇ ਮੌਜੂਦ ਸਨ।

Punjab Bani 21 February,2024
ਮੁੱਖ ਮੰਤਰੀ ਵੱਲੋਂ ਪੱਛਮੀ ਬੰਗਾਲ ਵਿੱਚ ਸਿੱਖ ਪੁਲਿਸ ਅਫਸਰ ਦੀ ਵਤਨਪ੍ਰਸਤੀ ’ਤੇ ਸਵਾਲ ਚੁੱਕਣ ਲਈ ਭਾਜਪਾ ਲੀਡਰਸ਼ਿਪ ਦੀ ਸਖ਼ਤ ਅਲੋਚਨਾ

ਮੁੱਖ ਮੰਤਰੀ ਵੱਲੋਂ ਪੱਛਮੀ ਬੰਗਾਲ ਵਿੱਚ ਸਿੱਖ ਪੁਲਿਸ ਅਫਸਰ ਦੀ ਵਤਨਪ੍ਰਸਤੀ ’ਤੇ ਸਵਾਲ ਚੁੱਕਣ ਲਈ ਭਾਜਪਾ ਲੀਡਰਸ਼ਿਪ ਦੀ ਸਖ਼ਤ ਅਲੋਚਨਾ ਭਾਜਪਾ ਨੇਤਾਵਾਂ ਦਾ ਵਿਤਕਰੇ ਭਰਿਆ ਰਵੱਈਆ ਸਹਿਣਯੋਗ ਨਹੀਂ ਭਾਜਪਾ ਲੀਡਰਸ਼ਿਪ ਨੂੰ ਮੁਆਫੀ ਮੰਗਣ ਲਈ ਕਿਹਾ ਚੰਡੀਗੜ੍ਹ, 21 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਛਮੀ ਬੰਗਾਲ ਵਿੱਚ ਸਿੱਖ ਪੁਲਿਸ ਅਫਸਰ ਦੀ ਵਤਨਪ੍ਰਸਤੀ ਉਤੇ ਸਵਾਲ ਚੁੱਕਣ ਲਈ ਭਾਜਪਾ ਨੇਤਾਵਾਂ ਦੀ ਸਖ਼ਤ ਅਲੋਚਨਾ ਕੀਤੀ ਹੈ। ਅੱਜ ਇੱਥੋਂ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਭਗਵਾਂ ਪਾਰਟੀ ਦੇ ਆਗੂ ਉਸ ਭਾਈਚਾਰੇ ਦੇ ਅਕਸ ਤੇ ਕਾਬਲੀਅਤ ਉਤੇ ਸਵਾਲ ਚੁੱਕ ਰਹੇ ਹਨ ਜਿਸ ਭਾਈਚਾਰੇ ਨੂੰ ਵਤਨਪ੍ਰਸਤੀ ਅਤੇ ਰਾਸ਼ਟਰਵਾਦੀ ਦੇ ਤੌਰ ਉਤੇ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇਤਾ ਇਸ ਹਕੀਕਤ ਤੋਂ ਮੁਨਕਰ ਹੋ ਚੁੱਕੇ ਹਨ ਕਿ ਪੰਜਾਬੀਆਂ ਖਾਸ ਕਰਕੇ ਸਿੱਖ ਭਾਈਚਾਰੇ ਨੇ ਦੇਸ਼ ਦੀ ਆਜ਼ਾਦੀ ਲਈ ਮਿਸਾਲੀ ਕੁਰਬਾਨੀਆਂ ਕੀਤੀਆਂ ਹਨ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੁਲਕ ਨੂੰ ਅੰਨ ਸੁਰੱਖਿਆ ਪੱਖੋਂ ਆਤਮ ਨਿਰਭਰ ਬਣਾਉਣ ਲਈ ਸਿੱਖ ਕਿਸਾਨਾਂ ਨੇ ਵੀ ਵੱਡਾ ਯੋਗਦਾਨ ਪਾਇਆ ਹੈ ਜਿਸ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਬਹਾਦਰ ਪੁੱਤ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਲਾਮਿਸਾਲ ਕੁਰਬਾਨੀਆਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਭਾਜਪਾ ਲੀਡਰ ਤਨਦੇਹੀ ਨਾਲ ਡਿਊਟੀ ਨਿਭਾਅ ਰਹੇ ਸਿੱਖ ਅਫਸਰ ਨੂੰ ਦੇਸ਼ ਵਿਰੋਧੀ ਦੱਸ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਨੇਤਾਵਾਂ ਦੀ ਇਹ ਹਰਕਤ ਪੰਜਾਬੀਆਂ ਖਾਸ ਕਰਕੇ ਸਿੱਖ ਭਾਈਚਾਰੇ ਦਾ ਘੋਰ ਨਿਰਾਦਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸਿੱਖ ਗੁਰੂ ਸਾਹਿਬਾਨ ਨੇ ਸਾਨੂੰ ਜਬਰ-ਜ਼ੁਲਮ, ਬੇਇਨਸਾਫੀ ਅਤੇ ਦਮਨ ਦੇ ਟਾਕਰਾ ਕਰਨ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਲੀਡਰਸ਼ਿਪ ਦੇ ਇਸ ਜ਼ਲਾਲਤ ਭਰੇ ਕਦਮ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਭਾਜਪਾ ਲੀਡਰਸ਼ਿਪ ਨੂੰ ਆਪਣੇ ਨੇਤਾਵਾਂ ਦੇ ਇਸ ਗੈਰ-ਜ਼ਿੰਮੇਵਾਰਾਨਾ, ਨਿਰਾਦਰ ਅਤੇ ਵਿਤਕਰੇ ਵਾਲੇ ਰਵੱਈਏ ਲਈ ਮੁਆਫੀ ਮੰਗਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚਾ ਪੰਜਾਬ ਬਹਾਦਰ ਸਿੱਖ ਪੁਲਿਸ ਅਫਸਰ ਨਾਲ ਡਟ ਕੇ ਖੜ੍ਹਾ ਹੈ ਜਿਸ ਨੇ ਆਪਣੀ ਡਿਊਟੀ ਨਿਭਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ।

Punjab Bani 21 February,2024
👉 ਸ਼ੰਭੂ ਬਾਰਡਰ 'ਤੇ ਹਾਲਾਤ ਤਣਾਅਪੂਰਨ 👉 ਪੁਲਸ ਵਲੋਂ ਡਰੋਨ ਰਾਹੀਂ ਕਿਸਾਨਾਂ 'ਤੇ ਹੰਝੂ ਗੈਸ ਦੇ ਜਾ ਰਹੇ ਹਨ ਗੋਲੇ ਦਾਗ਼ੇ 👉 ਕਿਸਾਨਾਂ ਵਿਚਾਲੇ ਭੱਜ-ਦੌੜ 👉👉👉👉👉 ਕੇਂਦਰ ਸਰਕਾਰ ਵਲੋਂ ਕਿਸਾਨਾਂ ਨੂੰ ਪੰਜਵੇਂ ਗੇੜ ਵਿਚ ਮੀਟਿੰਗ ਦਾ ਸੱਦਾ

👉 ਕਿਸਾਨ ਅੰਦੋਲਨ ਦਾ ਅੱਜ 9ਵਾਂ ਦਿਨ 👉 ਸ਼ੰਭੂ ਬਾਰਡਰ 'ਤੇ ਹਾਲਾਤ ਤਣਾਅਪੂਰਨ 👉 ਪੁਲਸ ਵਲੋਂ ਡਰੋਨ ਰਾਹੀਂ ਕਿਸਾਨਾਂ 'ਤੇ ਹੰਝੂ ਗੈਸ ਦੇ ਜਾ ਰਹੇ ਹਨ ਗੋਲੇ ਦਾਗ਼ੇ 👉 ਕਿਸਾਨਾਂ ਵਿਚਾਲੇ ਭੱਜ-ਦੌੜ CHANDIGARH/ SHAMBU - ਦਿੱਲੀ ਕੂਚ ਦੀ ਤਿਆਰੀ 'ਚ ਕਿਸਾਨਾਂ 'ਤੇ ਹਰਿਆਣਾ ਪੁਲਸ ਵਲੋਂ ਹੰਝੂ ਗੈਸ ਦੇ ਗੋਲੇ ਛੱਡੇ ਗਏ ਹਨ। ਜਿਸ ਤੋਂ ਬਾਅਦ ਸ਼ੰਭੂ ਬਾਰਡਰ 'ਤੇ ਹਾਲਾਤ ਤਣਾਅਪੂਰਨ ਹੋ ਗਏ ਹਨ। ਹੰਝੂ ਗੈਸ ਦੇ ਗੋਲੇ ਡਿੱਗਦੇ ਹੀ ਕਿਸਾਨਾਂ ਵਿਚਾਲੇ ਭੱਜ-ਦੌੜ ਪੈ ਗਈ। ਉੱਥੇ ਹੀ ਸਰਕਾਰ ਵਲੋਂ ਮੁੜ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਇਆ ਗਿਆ ਹੈ। ਸਰਕਾਰ ਨਾਲ ਚਾਰ ਗੇੜ ਦੀ ਗੱਲਬਾਤ ਬੇਨਤੀਜਾ ਨਿਕਲਣ ਤੋਂ ਬਾਅਦ ਅੱਜ ਮੁੜ ਕਿਸਾਨ ਦਿੱਲੀ ਵੱਲ ਕੂਚ ਕਰਨ ਦੀ ਤਿਆਰੀ 'ਚ ਹਨ। ਕਿਸਾਨ ਅੰਦੋਲਨ 'ਚ ਸ਼ਾਮਲ 14 ਹਜ਼ਾਰ ਕਿਸਾਨ ਆਪਣੇ 1200 ਟਰੈਕਟਰਾਂ ਨਾਲ ਅੱਜ ਮੁੜ ਅੱਗੇ ਵਧਣ ਦੀ ਕੋਸ਼ਿਸ਼ ਕਰਨ ਲੱਗੇ। ਹਾਲਾਂਕਿ ਸੁਰੱਖਿਆ ਦੇ ਇੰਤਜ਼ਾਮ ਸਖ਼ਤ ਹਨ। ਪੁਲਸ ਵਲੋਂ ਡਰੋਨ ਰਾਹੀਂ ਹੰਝੂ ਗੈਸ ਦੇ ਗੋਲੇ ਦਾਗ਼ੇ ਜਾ ਰਹੇ ਹਨ। 👉👉👉👉👉 ਕੇਂਦਰ ਸਰਕਾਰ ਵਲੋਂ ਕਿਸਾਨਾਂ ਨੂੰ ਪੰਜਵੇਂ ਗੇੜ ਵਿਚ ਮੀਟਿੰਗ ਦਾ ਸੱਦਾ - ਕਿਸਾਨ ਅੱਜ ਦਿੱਲੀ ਕੂਚ ਕਰਨ ਵਾਲੇ ਹਨ ਪਰ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਵਲੋਂ ਉਨ੍ਹਾਂ ਨੂੰ ਮੀਟਿੰਗ ਦਾ ਸੱਦਾ ਦੇ ਦਿੱਤਾ ਗਿਆ ਹੈ। ਕਿਸਾਨ ਅਤੇ ਕੇਂਦਰ ਵਿਚਾਲੇ ਇਹ 5ਵੇਂ ਗੇੜ ਦੀ ਮੀਟਿੰਗ ਹੋਵੇਗੀ। ਇਸ ਬਾਬਤ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਟਵੀਟ ਕੀਤਾ ਕਿ ਚੌਥੇ ਗੇੜ ਤੋਂ ਬਾਅਦ ਸਰਕਾਰ ਪੰਜਵੇਂ ਗੇੜ ਵਿਚ MSP ਦੀ ਮੰਗ, ਫਸਲੀ ਵਿਭਿੰਨਤਾ, ਪਰਾਲੀ ਦਾ ਮੁੱਦਾ, FIR ਵਰਗੇ ਸਾਰੇ ਮੁੱਦਿਆਂ 'ਤੇ ਚਰਚਾ ਕਰਨ ਲਈ ਤਿਆਰ ਹੈ। ਮੈਂ ਫਿਰ ਕਿਸਾਨ ਆਗੂਆਂ ਨੂੰ ਚਰਚਾ ਲਈ ਸੱਦਾ ਦਿੰਦਾ ਹਾਂ। ਸਾਡੇ ਲਈ ਸ਼ਾਂਤੀ ਬਣਾਈ ਰੱਖਣਾ ਜ਼ਰੂਰੀ ਹੈ

Punjab Bani 21 February,2024
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਤਲਵੰਡੀ ਭਾਈ ਅਤੇ ਜ਼ੀਰਾ ਵਿਖੇ ਸੋਧੇ ਪਾਣੀ ਨੂੰ ਸਿੰਜਾਈ ਲਈ ਵਰਤਣ ਦੇ ਪ੍ਰਾਜੈਕਟਾਂ ਦਾ ਉਦਘਾਟਨ

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਤਲਵੰਡੀ ਭਾਈ ਅਤੇ ਜ਼ੀਰਾ ਵਿਖੇ ਸੋਧੇ ਪਾਣੀ ਨੂੰ ਸਿੰਜਾਈ ਲਈ ਵਰਤਣ ਦੇ ਪ੍ਰਾਜੈਕਟਾਂ ਦਾ ਉਦਘਾਟਨ 4.45 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਦੋਵੇਂ ਪ੍ਰਾਜੈਕਟ; ਪੰਜ ਪਿੰਡਾਂ ਦੇ 360 ਕਿਸਾਨ ਪਰਿਵਾਰ ਦੀ 556 ਹੈਕਟੇਅਰ ਖੇਤੀਬਾੜੀ ਜ਼ਮੀਨ ਨੂੰ ਮਿਲੇਗਾ ਲਾਭ "ਖੇਤੀਬਾੜੀ ਲਈ ਸੰਗਠਿਤ ਤਰੀਕੇ ਨਾਲ ਟ੍ਰੀਟਿਡ ਪਾਣੀ ਦੀ ਵਰਤੋਂ ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ" ਸੋਧੇ ਪਾਣੀ ਦੀ ਵਰਤੋਂ 600 ਐਮ.ਐਲ.ਡੀ ਤੱਕ ਵਧਾ ਕੇ 25000 ਹੈਕਟੇਅਰ ਤੋਂ ਵੱਧ ਰਕਬੇ ਨੂੰ ਲਾਭ ਦੇਣ ਦਾ ਟੀਚਾ ਕਿਹਾ, ਕਿਸਾਨ ਦੀ ਭਲਾਈ ਲਈ ਉਪਰਾਲੇ ਤਹਿਤ ਸੂਬੇ ਵਿੱਚ 14000 ਤੋਂ ਵੱਧ ਖਾਲ ਬਹਾਲ ਕੀਤੇ ਚੰਡੀਗੜ੍ਹ/ਫ਼ਿਰੋਜ਼ਪੁਰ, 20 ਫ਼ਰਵਰੀ: ਪੰਜਾਬ ਤੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸੀਵਰੇਜ ਟਰੀਟਮੈਂਟ ਪਲਾਂਟ ਤਲਵੰਡੀ ਭਾਈ ਅਤੇ ਜ਼ੀਰਾ ਵਿਖੇ ਕ੍ਰਮਵਾਰ 4 ਅਤੇ 8 ਐਮ.ਐਲ.ਡੀ. ਦੀ ਸਮਰੱਥਾ ਵਾਲੇ ਸੋਧੇ (ਟ੍ਰੀਟਿਡ) ਪਾਣੀ ਆਧਾਰਤ ਸਿੰਜਾਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਕੁੱਲ 4.45 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਦੋਵੇਂ ਪ੍ਰਾਜੈਕਟਾਂ ਨਾਲ ਪੰਜ ਪਿੰਡਾਂ ਦੇ 360 ਕਿਸਾਨ ਪਰਿਵਾਰ ਦੀ 556 ਹੈਕਟੇਅਰ ਖੇਤੀਬਾੜੀ ਜ਼ਮੀਨ ਨੂੰ ਲਾਭ ਮਿਲੇਗਾ। ਇਸ ਮੌਕੇ ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸੂਬੇ ਦੇ ਕਿਸਾਨ ਭਾਈਚਾਰੇ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਕਿਹਾ ਕਿ ਕਿਸਾਨਾਂ ਦੇ ਖੇਤਾਂ ਵਿੱਚ ਸਿੰਜਾਈ ਲਈ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦੀ ਤਰਜੀਹੀ ਸੂਚੀ ਵਿੱਚ ਸਭ ਤੋਂ ਉੱਪਰ ਹੈ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਆਧਾਰਤ ਖਾਲਾਂ ਨੂੰ ਬਹਾਲ ਕਰਨ ਦੀ ਮੁਹਿੰਮ ਤਹਿਤ ਲਗਭਗ 14000 ਤੋਂ ਵੱਧ ਖਾਲ ਬਹਾਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਵੱਲੋਂ ਪਿਛਲੇ 2 ਸਾਲਾਂ ਵਿੱਚ ਧਰਤੀ ਹੇਠਲੇ ਪਾਣੀ 'ਤੇ ਨਿਰਭਰਤਾ ਘਟਾਉਣ ਲਈ ਨਹਿਰੀ ਪਾਣੀ ਆਧਾਰਤ ਸਿੰਜਾਈ ਸਹੂਲਤਾਂ ਨੂੰ ਉਤਸ਼ਾਹਤ ਕਰਨ ਨੂੰ ਵੱਡਾ ਬੱਲ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸਿੰਜਾਈ ਲਈ ਸੋਧੇ ਪਾਣੀ ਦੀ ਵਰਤੋਂ ਵੀ, ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਵਾਂਗ ਇੱਕ ਅਹਿਮ ਕਦਮ ਹੈ ਕਿਉਂਕਿ ਇਹ ਪਾਣੀ ਪਹਿਲਾਂ ਡਰੇਨਾਂ ਵਿੱਚ ਜਾਂਦਾ ਸੀ, ਜਦਕਿ ਹੁਣ ਖੇਤੀਬਾੜੀ ਵਿੱਚ ਵਰਤਿਆ ਜਾ ਸਕੇਗਾ। ਰਾਜ ਦੇ ਸੋਧੇ (ਟ੍ਰੀਟਿਡ) ਵਾਟਰ ਪ੍ਰੋਗਰਾਮ 'ਤੇ ਜ਼ੋਰ ਦਿੰਦੇ ਹੋਏ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਹੁਣ ਤੱਕ ਰਾਜ ਵਿੱਚ 60 ਐਸ.ਟੀ.ਪੀਜ਼ ਤੋਂ 340 ਐਮ.ਐਲ.ਡੀ ਸੋਧੇ ਪਾਣੀ ਦੀ ਵਰਤੋਂ ਕਰਕੇ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ, ਜਿਸ ਨਾਲ ਲਗਭਗ 11000 ਹੈਕਟੇਅਰ ਖੇਤੀਬਾੜੀ ਰਕਬੇ ਨੂੰ ਫਾਇਦਾ ਹੋ ਰਿਹਾ ਹੈ ਅਤੇ ਅਗਲੇ ਫਸਲੀ ਸੀਜ਼ਨ ਤੱਕ ਸੋਧੇ ਪਾਣੀ ਦੀ ਵਰਤੋਂ 600 ਐਮ.ਐਲ.ਡੀ ਤੱਕ ਵਧਾ ਦਿੱਤੀ ਜਾਵੇਗੀ ਜਿਸ ਨਾਲ 25000 ਹੈਕਟੇਅਰ ਤੋਂ ਵੱਧ ਖੇਤੀਯੋਗ ਜ਼ਮੀਨ ਨੂੰ ਲਾਭ ਹੋਵੇਗਾ। ਉਨਾਂ ਕਿਹਾ ਕਿ ਖੇਤੀਬਾੜੀ ਲਈ ਸੰਗਠਿਤ ਤਰੀਕੇ ਨਾਲ ਟ੍ਰੀਟਿਡ ਪਾਣੀ ਦੀ ਵਰਤੋਂ ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਅਤੇ ਹੁਣ ਹੋਰ ਸੂਬੇ ਵੀ ਅਜਿਹੇ ਪ੍ਰੋਗਰਾਮ ਲਾਗੂ ਕਰਨਾ ਸ਼ੁਰੂ ਕਰ ਰਹੇ ਹਨ। ਇਨ੍ਹਾਂ ਪ੍ਰਾਜੈਕਟਾਂ ਦੇ ਲਾਭਪਾਤਰੀ ਕਿਸਾਨ ਭਾਈਚਾਰੇ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਪਾਣੀ ਦੀ ਹਰ ਬੂੰਦ ਨੂੰ ਸਮਝਦਾਰੀ ਨਾਲ ਵਰਤਣ ਅਤੇ ਸਿੰਜਾਈ ਦੀਆਂ ਬਿਹਤਰ ਤਕਨੀਕਾਂ ਅਪਣਾਉਣ ਦਾ ਸੱਦਾ ਦਿੱਤਾ ਕਿਉਂਕਿ ਖੇਤੀਬਾੜੀ, ਜਲ ਸਰੋਤਾਂ ਦਾ ਮੁੱਖ ਖਪਤਕਾਰ ਹੈ। ਪੱਤਰਕਾਰਾਂ ਦੇ ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਦੱਸਿਆ ਕਿ ਸਰਕਾਰ ਪਾਣੀ ਦੀ ਸੰਭਾਲ ਲਈ ਵਚਨਬੱਧ ਹੈ ਅਤੇ ਹਾਲ ਹੀ ਵਿੱਚ ਸੂਬੇ ਦੇ ਇੱਕ ਵੱਡੇ ਉਦਯੋਗ ਨਾਲ ਸਮਝੌਤਾ ਕੀਤਾ ਹੈ, ਜੋ ਕਿਸੇ ਨਿੱਜੀ ਅਦਾਰੇ ਨਾਲ ਅਜਿਹਾ ਪਹਿਲਾ ਸਮਝੌਤਾ ਹੈ, ਜਿਸ ਤਹਿਤ ਨਿਜੀ ਅਦਾਰਾ ਰਾਜ ਦੇ ਪਾਣੀ ਦੀ ਸੰਭਾਲ ਦੇ ਖੇਤਰ ਵਿੱਚ ਯੋਗਦਾਨ ਅਤੇ ਨਿਵੇਸ਼ ਕਰੇਗਾ। ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਪ੍ਰਾਜੈਕਟਾਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਤਲਵੰਡੀ ਭਾਈ ਵਿਖੇ 4.5 ਕਿਲੋਮੀਟਰ ਜ਼ਮੀਨਦੋਜ਼ ਪਾਈਪ ਲਾਈਨ ਜਦਕਿ ਜ਼ੀਰਾ ਵਿਖੇ 10.3 ਕਿਲੋਮੀਟਰ ਜ਼ਮੀਨਦੋਜ਼ ਪਾਈਪ ਲਾਈਨ ਵਿਛਾਈ ਗਈ ਹੈ, ਜੋ ਕ੍ਰਮਵਾਰ 1.41 ਕਰੋੜ ਰੁਪਏ ਅਤੇ 3.04 ਕਰੋੜ ਰੁਪਏ ਦੀ ਲਾਗਤ ਨਾਲ ਨੇਪਰੇ ਚਾੜ੍ਹੀ ਗਈ ਹੈ। ਪ੍ਰਾਜੈਕਟਾਂ ਨਾਲ 556 ਹੈਕਟੇਅਰ ਖੇਤੀਬਾੜੀ ਜ਼ਮੀਨ ਅਤੇ ਪੰਜ ਪਿੰਡਾਂ ਹਰਾਜ, ਤਲਵੰਡੀ ਭਾਈ, ਨਿਊ ਜ਼ੀਰਾ, ਗਾਦੜੀ ਵਾਲਾ ਅਤੇ ਬੋਤੀਆਂ ਵਾਲਾ, ਜਿਸ ਵਿੱਚ ਕਿਸਾਨ ਭਾਈਚਾਰੇ ਦੇ 360 ਕਿਸਾਨ ਪਰਿਵਾਰ ਸ਼ਾਮਲ ਹਨ, ਨੂੰ ਲਾਭ ਹੋਵੇਗਾ। ਸ. ਮਹਿੰਦਰ ਸਿੰਘ ਸੈਣੀ, ਮੁੱਖ ਭੂਮੀ ਪਾਲ ਪੰਜਾਬ ਨੇ ਇਸ ਮੌਕੇ ਦੱਸਿਆ ਕਿ ਸੋਧੇ ਵਾਟਰ ਯੂਜ਼ ਪ੍ਰਾਜੈਕਟ ਵਿਭਾਗ ਦਾ ਫਲੈਗਸ਼ਿਪ ਪ੍ਰੋਗਰਾਮ ਹੈ। ਵਿਭਾਗ ਦੀਆਂ ਭਵਿੱਖੀ ਯੋਜਨਾਵਾਂ ਦੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਵਿਭਾਗ ਨੇ ਹੁਣ ਅਮਰੂਤ-2 ਪ੍ਰੋਗਰਾਮ ਤਹਿਤ 87 ਐਸ.ਟੀ.ਪੀਜ਼ ਤੋਂ ਟ੍ਰੀਟ ਕੀਤੇ ਪਾਣੀ ਦੀ ਵਰਤੋਂ ਦਾ ਡੀ.ਪੀ.ਆਰ ਤਿਆਰ ਕੀਤਾ ਹੈ, ਜੋ ਆਉਣ ਵਾਲੇ ਮਹੀਨਿਆਂ ਦੌਰਾਨ ਸ਼ੁਰੂ ਕੀਤਾ ਜਾਵੇਗਾ। ਵਰਣਨਯੋਗ ਹੈ ਕਿ ਵਿਭਾਗ ਨੇ ਐਸ.ਟੀ.ਪੀ. ਫਗਵਾੜਾ ਤੋਂ ਖੇਤੀਬਾੜੀ ਵਿੱਚ ਟਰੀਟ ਕੀਤੇ ਪਾਣੀ ਦੀ ਵਰਤੋਂ ਲਈ ਨੈਸ਼ਨਲ ਵਾਟਰ ਮਿਸ਼ਨ ਐਵਾਰਡ ਵੀ ਜਿੱਤਿਆ ਹੈ। ਉਨ੍ਹਾਂ ਕਿਸਾਨਾਂ ਨੂੰ ਟਰੀਟ ਕੀਤੇ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਕੀਤੀ ਕਿਉਂਕਿ ਇਸ ਨਾਲ ਕਿਸਾਨਾਂ ਦੀ ਲਾਗਤ ਘੱਟ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਪਾਣੀ ਖਣਿਜ ਪਦਾਰਥਾਂ ਨਾਲ ਭਰਪੂਰ ਹੁੰਦਾ ਹੈ ਜਿਸ ਨਾਲ ਖਾਦ ਦੀ ਵਰਤੋਂ ਘਟਦੀ ਹੈ ਅਤੇ ਨਾਲ ਹੀ ਉਤਪਾਦਕਤਾ ਅਤੇ ਉਤਪਾਦਨ ਵਿੱਚ ਵੀ ਵਾਧਾ ਹੁੰਦਾ ਹੈ। ਇਸ ਮੌਕੇ ਹਾਜ਼ਰ ਲਾਭਪਾਤਰੀ ਪਿੰਡਾਂ ਦੇ ਕਿਸਾਨ ਭਾਈਚਾਰੇ ਨੇ ਇਸ ਪ੍ਰਾਜੈਕਟ ਨੂੰ ਖੇਤਰ ਵਿੱਚ ਲਿਆਉਣ ਲਈ ਸੂਬਾ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ, ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ, ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ. ਚੰਦ ਸਿੰਘ ਗਿੱਲ ਅਤੇ ਭੂਮੀ ਤੇ ਜਲ ਸੰਭਾਲ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

Punjab Bani 20 February,2024
ਚੰਡੀਗੜ੍ਹ ਦੇ ਮੇਅਰ ਦੀ ਚੋਣ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਜਮਹੂਰੀਅਤ ਅਤੇ ਸੱਚਾਈ ਦੀ ਜਿੱਤਃ ਮੁੱਖ ਮੰਤਰੀ

ਚੰਡੀਗੜ੍ਹ ਦੇ ਮੇਅਰ ਦੀ ਚੋਣ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਜਮਹੂਰੀਅਤ ਅਤੇ ਸੱਚਾਈ ਦੀ ਜਿੱਤਃ ਮੁੱਖ ਮੰਤਰੀ * ਇਹ ਫੈਸਲਾ ਦੇਸ਼ ਵਿੱਚ ਜਮਹੂਰੀਅਤ ਨੂੰ ਹੋਰ ਮਜ਼ਬੂਤ ਕਰਨ ਦਾ ਕੰਮ ਕਰੇਗਾ ਚੰਡੀਗੜ੍ਹ, 20 ਫਰਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ‘ਲੋਕਤੰਤਰ ਅਤੇ ਸੱਚਾਈ ਦੀ ਜਿੱਤ’ ਕਰਾਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਭਾਜਪਾ ਦੀ ਧੱਕੇਸ਼ਾਹੀ ਦਾ ਮੂੰਹ ਤੋੜਵਾਂ ਜਵਾਬ ਹੈ, ਜਿਸ ਨੇ ਚੰਡੀਗੜ੍ਹ ਨਗਰ ਨਿਗਮ ਵਿੱਚ ਆਪਣੀ ਸੱਤਾ ਹਾਸਲ ਕਰਨ ਦੀ ਲਾਲਸਾ ਨੂੰ ਪੂਰਾ ਕਰਨ ਲਈ ਜਮਹੂਰੀਅਤ ਦਾ ਕਤਲ ਕੀਤਾ ਹੈ। ਉਨ੍ਹਾਂ ਦੁਹਰਾਇਆ ਕਿ 30 ਜਨਵਰੀ ਨੂੰ ਭਾਰਤੀ ਰਾਜਨੀਤੀ ਦੇ ਇਤਿਹਾਸ ਵਿੱਚ ‘ਸਭ ਤੋਂ ਕਾਲੇ ਦਿਨ’ ਵਜੋਂ ਯਾਦ ਕੀਤਾ ਜਾਵੇਗਾ ਕਿਉਂਕਿ ਇਸ ਦਿਨ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਚੰਡੀਗੜ੍ਹ ਵਿੱਚ ਮੇਅਰ ਦੇ ਅਹੁਦੇ ਲਈ ਹੋਈਆਂ ਚੋਣਾਂ ਦੌਰਾਨ ਲੋਕਤੰਤਰ ਦਾ ਕਤਲ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਫੈਸਲੇ ਨੇ ਸਮੁੱਚੀ ਜਮਹੂਰੀ ਪ੍ਰਕਿਰਿਆ ਵਿੱਚ ਲੋਕਾਂ ਦਾ ਵਿਸ਼ਵਾਸ ਬਹਾਲ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕਤੰਤਰ ਦੀ ਜਿੱਤ ਹੈ ਅਤੇ ਸਮੁੱਚੇ ਦੇਸ਼ ਨੂੰ ਅਤੇ ਵਿਸ਼ੇਸ਼ ਤੌਰ 'ਤੇ ਚੰਡੀਗੜ੍ਹ ਨੂੰ ਇਸ ਇਤਿਹਾਸਕ ਫੈਸਲੇ 'ਤੇ ਖ਼ੁਸ਼ੀ ਮਨਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਜਮਹੂਰੀ ਢੰਗ ਨਾਲ ਚੁਣੀਆਂ ਗਈਆਂ ਸਰਕਾਰਾਂ ਨੂੰ ਡੇਗਣ ਦੀ ਆਦਤ ਹੈ ਪਰ ਇਹ ਫੈਸਲਾ ਇਸ ਗੈਰ-ਸੰਵਿਧਾਨਕ ਰੁਝਾਨ ਨੂੰ ਠੱਲ੍ਹ ਪਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਇਤਿਹਾਸਕ ਮੌਕਾ ਹੈ ਕਿਉਂਕਿ ਅਦਾਲਤ ਨੇ ਭਾਜਪਾ ਦੇ ਇਸ਼ਾਰੇ 'ਤੇ ਪ੍ਰੀਜ਼ਾਈਡਿੰਗ ਅਫ਼ਸਰ ਵੱਲੋਂ ਕੀਤੀ ਗਈ ਧੱਕੇਸ਼ਾਹੀ ਨੂੰ ਦਰਕਿਨਾਰ ਕਰ ਕੇ ਹਰ ਜਮਹੂਰੀਅਤ ਪ੍ਰੇਮੀ ਦੇ ਪੱਖ ਨੂੰ ਸਹੀ ਠਹਿਰਾਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਦਾਲਤ ਨੇ ਪ੍ਰੀਜ਼ਾਈਡਿੰਗ ਅਫ਼ਸਰ ਵੱਲੋਂ ਅੱਠ ਕਾਨੂੰਨੀ ਵੋਟਾਂ ਰੱਦ ਕਰਨ ਦੇ ਘਿਨਾਉਣੇ ਫੈਸਲੇ ਨੂੰ ਖਾਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਠ ਵੋਟਾਂ ਬਹਾਲ ਹੋਣ ਨਾਲ ‘ਆਪ’ ਦੇ ਕੁਲਦੀਪ ਕੁਮਾਰ ਦੇ ਚੰਡੀਗੜ੍ਹ ਨਗਰ ਨਿਗਮ ਦਾ ਜਮਹੂਰੀ ਢੰਗ ਨਾਲ ਮੇਅਰ ਬਣਨ ਦਾ ਰਾਹ ਪੱਧਰਾ ਹੋ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਸਮੁੱਚਾ ਦੇਸ਼ ਇਸ ਫੈਸਲੇ ਲਈ ਸੁਪਰੀਮ ਕੋਰਟ ਦਾ ਕਰਜ਼ਦਾਰ ਹੈ, ਜੋ ਦੇਸ਼ ਵਿੱਚ ਜਮਹੂਰੀਅਤ ਦੀ ਮਰਿਆਦਾ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਈ ਹੋਵੇਗਾ।

Punjab Bani 20 February,2024
ਸੁਪਰੀਮ ਕੋਰਟ ਦਾ ਵੱਡਾ ਫੈਸਲਾ : ਆਪ ਪਾਰਟੀ ਦੇ ਕੌਸਲਰ ਕੁਲਦੀਪ ਕੁਮਾਰ ਨੂੰ ਮੇਅਰ ਐਲਾਨਿਆ

ਸੁਪਰੀਮ ਕੋਰਟ ਦਾ ਵੱਡਾ ਫੈਸਲਾ : ਆਪ ਪਾਰਟੀ ਦੇ ਕੌਸਲਰ ਕੁਲਦੀਪ ਕੁਮਾਰ ਨੂੰ ਮੇਅਰ ਐਲਾਨਿਆ ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਚੱਲ ਰਹੇ ਵਿਵਾਦ ‘ਚ ਰਿਟਰਨਿੰਗ ਅਫ਼ਸਰ ਅਨਿਲ ਮਸੀਹ ਨੂੰ ਸਖ਼ਤ ਫਟਕਾਰ ਲਗਾਈ ਹੈ। ਚੀਫ਼ ਜਸਟਿਸ (ਸੀਜੇਆਈ) ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਭਾਜਪਾ ਅਤੇ ਆਮ ਆਦਮੀ ਪਾਰਟੀ (ਆਪ) ਵਿਚਕਾਰ ਵਿਵਾਦ ਦੇ ਕੇਂਦਰ ਵਿੱਚ ਅੱਠ “ਅਵੈਧ” ਵੋਟਾਂ ਦੀ ਜਾਂਚ ਕੀਤੀ ਅਤੇ ਕਿਹਾ ਕਿ ਉਹਨਾਂ ਨੂੰ “ਜਾਇਜ਼ ਵੋਟਾਂ ਵਜੋਂ ਗਿਣਿਆ ਜਾਵੇਗਾ ਅਤੇ” ਨਤੀਜੇ ਇਸ ਦੇ ਆਧਾਰ ‘ਤੇ ਐਲਾਨ ਕੀਤਾ ਜਾਵੇਗਾ।’’ ਸੁਪਰੀਮ ਕੋਰਟ ਨੇ ਵੋਟਾਂ ਦੀ ਮੁੜ ਗਿਣਤੀ ਹੋਈ ਅਤੇ ਆਮ ਆਦਮੀ ਪਾਰਟੀ ਦੇ ਕੌਂਸਲਰ ਕੁਲਦੀਪ ਕੁਮਾਰ ਟੀਟਾ ਨੂੰ ਮੇਅਰ ਐਲਾਨ ਦਿੱਤਾ ਹੈ। ਇਸ ਮੌਕੇ ਸੁਪਰੀਮ ਕੋਰਟ ਨੇ ਰਿਟਰਨਿੰਗ ਅਫਸਰ ਅਨਿਲ ਮਸੀਹ ਨੂੰ ਕਾਰਨ ਦੱਸੋ ਨੋਟਿਸ ਦਾ ਤਿੰਨ ਹਫਤਿਆਂ ਦੇ ਅੰਦਰ ਜਵਾਬ ਦਾਖਲ ਕਰਨ ਲਈ ਕਿਹਾ ਹੈ।

Punjab Bani 20 February,2024
ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਨਗਰ ਨਿਗਮ ਮੁਲਾਜਮਾਂ ਦਾ ਧਰਨਾ ਚੁਕਵਾਇਆ

ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਨਗਰ ਨਿਗਮ ਮੁਲਾਜਮਾਂ ਦਾ ਧਰਨਾ ਚੁਕਵਾਇਆ -ਹਫ਼ਤੇ ਦੇ ਅੰਦਰ-ਅੰਦਰ ਮੰਗਾਂ ਪੂਰੀਆਂ ਕਰਨ ਲਈ ਨਗਰ ਨਿਗਮ ਅਧਿਕਾਰੀਆਂ ਨੂੰ ‌ਹਦਾਇਤ ਕੀਤੀ -ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਵਰਗ ਨਾਲ ਕੀਤਾ ਵਾਅਦਾ ਕਰ ਰਹੀ ਹੈ ਪੂਰਾ ਪਟਿਆਲਾ, 20 ਫਰਵਰੀ: ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਸਾਂਝੀ ਸੰਘਰਸ਼ ਕਮੇਟੀ ਦੇ ਸੱਦੇ ਉਤੇ ਨਗਰ ਨਿਗਮ ਦੇ ਮੁਲਾਜ਼ਮਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਵਿੱਚ ਪੁੱਜਕੇ ਮੁਲਾਜਮਾਂ ਦਾ ਧਰਨਾ ਚੁਕਵਾਇਆ। ਉਨ੍ਹਾਂ ਦੇ ਨਾਲ ਸੰਯੁਕਤ ਕਮਿ਼ਸਨਰ ਬਬਨਦੀਪ ਸਿੰਘ ਵਾਲੀਆ ਵੀ ਮੌਜੂਦ ਸਨ। ਇਸ ਦੌਰਾਨ ਸਾਂਝੀ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਨਾਲ ਕੀਤੀ ਬੈਠਕ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਮੁਲਾਜਮਾਂ ਦੀਆਂ ਸਾਰੀਆਂ ਮੰਗਾਂ ਧਿਆਨ ਨਾਲ ਸੁਣੀਆਂ ਅਤੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਦੇ ਹਰ ਵਰਗ ਨਾਲ ਕੀਤਾ ਗਿਆ ਵਾਅਦਾ ਪੂਰਾ ਕਰ ਕਰ ਰਹੇ ਹਨ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਮੁਲਾਜਮਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਇੱਕ ਹਫ਼ਤੇ ਦਾ ਸਮਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਮੁਲਾਜਮਾਂ ਦੀਆਂ ਬਹੁਤ ਸਾਰੀਆਂ ਮੰਗਾਂ ਮੰਨ ਚੁੱਕੀ ਹੈ ਇਸ ਲਈ ਕਿਸੇ ਮੁਲਾਜਮ ਦੀ ਕੋਈ ਵੀ ਜਾਇਜ਼ ਮੰਗ ਲੰਬਿਤ ਨਹੀਂ ਰਹਿਣੀ ਚਾਹੀਦੀ। ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਮੁਲਾਜਮਾਂ ਦੀਆਂ ਮੰਗਾਂ ਬਾਰੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਵਿਖੇ 500 ਸਫਾਈ ਸੇਵਕਾਂ ਦੀ ਨਵੀਂ ਭਰਤੀ ਕੀਤੀ ਜਾਵੇਗੀ। ਮੋਦੀ ਕਾਲਜ ਚੌਂਕ ਵਿਚ 2012 ਵਿਚ ਜਰਨਲ ਹਾਊਸ ਦੇ ਵਿਚ ਪਾਸ ਕੀਤੇ ਮਤੇ ਮੁਤਾਬਕ ਭਗਵਾਨ ਵਾਲਮੀਕਿ ਚੌਂਕ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਦੇ ਪਾਰਕ ਵਿਚੋਂ ਬਾਹਰ ਕੱਢਕੇ ਗੇਟ ਨੇੜੇ ਡਾ. ਭੀਮ ਰਾਓ ਅੰਬੇਡਕਰ ਜੀ ਦਾ ਬੁੱਤ ਲਗਾਉਣ ਦਾ ਕੰਮ ਬਹੁਤ ਜਲਦ ਸ਼ੁਰੂ ਕੀਤਾ ਜਾਵੇਗਾ। ਇਸ ਤੋਂ ਬਿਨ੍ਹਾਂ ਆਊਟ ਸੋਰਸ ਮੁਲਾਜਮਾਂ ਦਾ ਪਿਛਲੇ ਸਮੇਂ ਦਾ ਬਕਾਇਆ ਈਪੀਐਫ਼ ਕੰਪਨੀ ਤੋਂ ਜਲਦੀ ਜਮ੍ਹਾਂ ਕਰਵਾਉਣ ਸਮੇਤ ਮੁਲਾਜਮਾਂ ਦੀਆਂ ਤਰੱਕੀਆਂ, ਸਮੇਤ ਹੋਰ ਮੰਗਾਂ ਵੀ ਮੰਨੀਆਂ ਗਈਆਂ। ਇਸ ਕਾਰਨ ਧਰਨੇ ਉਪਰ ਬੈਠੇ ਤੇ ਰੋਸ ਰੈਲੀ ਕਰ ਰਹੇ ਮੁਲਾਜਮਾਂ ਅਤੇ ਯੂਨੀਅਨ ਨੇ ਖ਼ੁਸ਼ੀ ਵਿੱਚ ਪੰਜਾਬ ਸਰਕਾਰ, ਮੁੱਖ ਮੰਤਰੀ ਅਤੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਜ਼ਿੰਦਾਬਾਦ ਦੇ ਨਾਹਰੇ ਲਗਾਏ। ਇਸ ਮੌਕੇ ਪ੍ਰਧਾਨ ਸਫਾਈ ਸੇਵਕ ਯੂਨੀਅਨ ਨਗਰ ਨਿਗਮ ਸੁਨੀਲ ਕੁਮਾਰ ਬਿਡਲਾਨ, ਪ੍ਰਧਾਨ ਕਰਮਚਾਰੀ ਦਲ ਨਗਰ ਨਿਗਮ ਕੇਵਲ ਗਿੱਲ, ਪ੍ਰਧਾਨ ਟੈਕਨੀਕਲ ਕਰਮਚਾਰੀ ਦਲ ਰਾਜੇਸ਼ ਕੁਮਾਰ ਮਨੀ, ਮਨੋਜ ਕੁਮਾਰ ਸ਼ਰਮਾ, ਅਨਿਲ ਕੁਮਾਰ, ਬਲਵਿੰਦਰ ਸਿੰਘ, ਜਤਿੰਦਰ ਕੁਮਾਰ ਪ੍ਰਿੰਸ ਚੈਅਰਮੈਨ, ਪ੍ਰੇਮ ਲਤਾ, ਕੁਲਦੀਪ ਕੁਮਾਰ, ਜਸਪ੍ਰੀਤ ਜੱਸੀ ਰਾਜੀਵ ਸੰਗਰ ਸਫਾਈ ਸੇਵਕ ਯੂਨੀਅਨ ਤੋਂ ਰਾਧਾ ਰਾਣੀ ਦਰੋਗਾ, ਕਾਕਾ ਰਾਮ ਦਰੋਗਾ, ਸੰਮੀ ਸੋਧੇ, ਰਾਕੇਸ਼ ਕੁਮਾਰ ਲਾਡੀ ਦਰੋਗਾ, ਅਮਿਤ ਕੁਮਾਰ ਦਰੋਗਾ, ਸੁਨੀਤਾ ਰਾਣੀ ਦਰੋਗਾ, ਦਰੋਗਾ ਮਹੇਸ਼ ਕੁਮਾਰ, ਬਿੱਟੁ ਬੋਹਤੇ ਦਰੋਗਾ, ਵਿਨੋਦ ਕੁਮਾਰ ਦਰੋਗਾ, ਅਰੁਣ ਕੁਮਾਰ ਦਰੋਗਾ, ਬੰਟੀ ਸਂਗਰ, ਸੁਰਜ ਕੁਮਾਰ, ਬਲਜਿੰਦਰ ਕੁਮਾਰ, ਮੁਕੇਸ਼ ਕੁਮਾਰ ਦਰੋਗੇ, ਰਜੀਵ ਕੁਮਾਰ ਦਰੋਗਾ, ਮੱਖਣ ਦਰੋਗਾ, ਰਾਜਿੰਦਰ ਕੁਮਾਰ ਦਰੋਗਾ, ਰਾਜਿੰਦਰ ਸਹੋਤਾ ਦਰੋਗਾ, ਸੁਰਿੰਦਰ ਦਰੋਗਾ, ਰਾਜ ਕੁਮਾਰ ਦਰੋਗਾ, ਮਾਇਆ ਰਾਮ ਦਰੋਗਾ, ਵੈਦ ਪ੍ਰਕਾਸ਼ ਦਰੋਗਾ ਤੇ ਵਿਜੇ ਕੁਮਾਰ ਸਮੇਤ ਨਗਰ ਨਿਗਮ ਦੇ ਅਧਿਕਾਰੀ ਵੀ ਹਾਜਰ ਸਨ

Punjab Bani 20 February,2024
ਪਟਿਆਲਾ ਸ਼ਹਿਰ 'ਚ ਨਹਿਰੀ ਪਾਣੀ ਦੀਆਂ ਪਾਇਪਾਂ ਲਈ ਪੁੱਟੀਆਂ ਸੜਕਾਂ ਬਨਾਉਣ ਦਾ ਕੰਮ ਸ਼ੁਰੂ-ਅਜੀਤਪਾਲ ਸਿੰਘ ਕੋਹਲੀ

ਪਟਿਆਲਾ ਸ਼ਹਿਰ 'ਚ ਨਹਿਰੀ ਪਾਣੀ ਦੀਆਂ ਪਾਇਪਾਂ ਲਈ ਪੁੱਟੀਆਂ ਸੜਕਾਂ ਬਨਾਉਣ ਦਾ ਕੰਮ ਸ਼ੁਰੂ-ਅਜੀਤਪਾਲ ਸਿੰਘ ਕੋਹਲੀ -ਰਾਜਿੰਦਰਾ ਝੀਲ 'ਚ ਪਾਣੀ ਭਰਨਾ ਸ਼ੁਰੂ, ਲਾਇਟਾਂ ਤੇ ਫੁਹਾਰੇ ਵੀ ਚੱਲੇ -ਵਿਧਾਇਕ ਕੋਹਲੀ ਵੱਲੋਂ ਪਟਿਆਲਾ ਸ਼ਹਿਰ ਦੇ ਵਿਕਾਸ ਕੰਮਾਂ ਦਾ ਜਾਇਜ਼ਾ -ਕਿਹਾ, ਪਟਿਆਲਾ ਸ਼ਹਿਰ ਦੇ ਸਾਰੇ ਕੰਮ ਜੰਗੀ ਪੱਧਰ 'ਤੇ ਮੁਕੰਮਲ ਹੋਣੇ ਸ਼ੁਰੂ ਪਟਿਆਲਾ, 20 ਫਰਵਰੀ: ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲਾ ਸ਼ਹਿਰ ਵਾਸੀਆਂ ਨਾਲ ਖੁਸ਼ਖ਼ਬਰੀ ਸਾਂਝੀ ਕੀਤੀ ਹੈ ਕਿ ਸ਼ਹਿਰ ਵਿੱਚ 24 ਘੰਟੇ 7 ਦਿਨ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਲਈ ਲੱਗ ਰਹੇ ਨਹਿਰੀ ਪਾਣੀ ਪ੍ਰਾਜੈਕਟ ਦੀਆਂ ਪਾਇਪਾਂ ਪਾਉਣ ਲਈ ਪੁੱਟੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ। ਜਦਕਿ ਰਾਜਿੰਦਰਾ ਝੀਲ ਵਿੱਚ ਵੀ ਪਾਣੀ ਭਰਨਾ ਸ਼ੁਰੂ ਹੋ ਗਿਆ ਹੈ ਤੇ ਇਸਦੇ ਫ਼ੁਹਾਰੇ ਤੇ ਲਾਇਟਾਂ ਵੀ ਚਾਲੂ ਕਰ ਦਿੱਤੀਆਂ ਗਈਆਂ ਹਨ। ਇੱਥੇ ਨਗਰ ਨਿਗਮ ਵਿਖੇ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਟਿਆਲਾ ਸ਼ਹਿਰ ਦੇ ਵਿਕਾਸ ਲਈ ਜਾਰੀ ਸਾਰੇ ਕਾਰਜ ਜੰਗੀ ਪੱਧਰ 'ਤੇ ਮੁਕੰਮਲ ਹੋਣੇ ਸ਼ੁਰੂ ਹੋ ਗਏ ਹਨ। ਵਿਧਾਇਕ ਕੋਹਲੀ ਨੇ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਨਗਰ ਨਿਗਮ ਦੇ ਐਸ.ਈ. ਹਰਕਿਰਨ ਸਿੰਘ ਤੇ ਗੁਰਜੀਤ ਸਿੰਘ ਵਾਲੀਆ, ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਵਿਕਾਸ ਧਵਨ, ਲਾਰਸਨ ਐਂਡ ਟੂਬਰੋ ਕੰਪਨੀ ਦੇ ਨੁਮਾਇੰਦੇ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪੀਯੂਸ਼ ਅਗਰਵਾਲ ਤੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਪਟਿਆਲਾ ਸ਼ਹਿਰੀ ਹਲਕੇ ਅੰਦਰ ਕਰਵਾਏ ਜਾਣ ਵਾਲੇ ਕੰਮ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼ ਜਾਰੀ ਕੀਤੇ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪਿਛਲੀ ਸਰਕਾਰ ਦੌਰਾਨ ਗ਼ੈਰ-ਯੋਜਨਾਬੱਧ ਤਰੀਕੇ ਨਾਲ ਕੀਤੇ ਕੰਮ ਸ਼ਹਿਰ ਵਾਸੀਆਂ ਲਈ ਮੁਸ਼ਕਿਲਾਂ ਦਾ ਕਾਰਨ ਬਣ ਗਏ ਹਨ, ਪਰੰਤੂ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਰੇ ਕੰਮਾਂ ਨੂੰ ਬਿਹਤਰ ਯੋਜਨਾਬੰਦੀ ਨਾਲ ਨੇਪਰੇ ਚੜ੍ਹਾਇਆ ਜਾ ਰਿਹਾ ਹੈ। ਕੋਹਲੀ ਨੇ ਦੱਸਿਆ ਕਿ ਨਹਿਰੀ ਪਾਣੀ ਦੀ ਸਪਲਾਈ ਲਈ 312 ਕਿਲੋਮੀਟਰ ਪਾਇਪ ਲਾਈਨ ਲਾਇਨ ਪਾਈ ਜਾਣੀ ਹੈ, ਜਿਸ ਵਿੱਚੋਂ 152 ਕਿਲੋਮੀਟਰ ਪਾਈਪ ਪਾਈ ਗਈ ਹੈ ਜਿਸ ਲਈ ਪੁੱਟੀ ਗਈ ਸੜਕ ਨੂੰ ਨਗਰ ਨਿਗਮ, ਲੋਕ ਨਿਰਮਾਣ ਵਿਭਾਗ ਤੇ ਲਾਰਸਨ ਐਂਡ ਟੂਬਰੋ ਕੰਪਨੀ ਵੱਲੋਂ ਆਪਸੀ ਸਹਿਯੋਗ ਨਾਲ ਦੁਬਾਰਾ ਬਣਾਉਣਾ ਸ਼ੁਰੂ ਹੋ ਚੁੱਕਾ ਹੈ। ਇਸ ਵਿੱਚੋਂ 22 ਕਿਲੋਮੀਟਰ ਲੋਕ ਨਿਰਮਾਣ ਵਿਭਾਗ ਤੇ 125 ਕਿਲੋਮੀਟਰ ਨਗਰ ਨਿਗਮ ਦੀਆਂ ਸੜਕਾਂ ਹਨ, ਜਿਨ੍ਹਾਂ ਨੂੰ ਚੱਲਣਯੋਗ ਬਣਾ ਕੇ ਲੁੱਕ ਦਾ ਪਲਾਂਟ ਚੱਲਣ 'ਤੇ ਲੁੱਕ ਪਵਾ ਕੇ ਪੂਰੀ ਤਰ੍ਹਾਂ ਠੀਕ ਕਰਵਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਜਦਕਿ 34 ਕਿਲੋਮੀਟਰ ਸੜਕਾਂ ਇੰਟਰਲਾਕਿੰਗ ਵਾਲੀਆਂ ਸਨ, ਜਿਨ੍ਹਾਂ ਨੂੰ ਨਾਲ ਦੀ ਨਾਲ ਬਣਾਇਆ ਗਿਆ ਹੈ। ਅਜੀਤਪਾਲ ਸਿੰਘ ਕੋਹਲੀ ਨੇ ਇਸ ਦੌਰਾਨ ਰਾਜਿੰਦਰਾ ਝੀਲ, ਜਿਸ ਦੇ ਕੰਮ ਦਾ ਜਾਇਜ਼ਾ ਵਿਧਾਨ ਸਭਾ ਦੀ ਐਸਟੀਮੇਟ ਕਮੇਟੀ ਵੱਲੋਂ ਲਿਆ ਗਿਆ ਸੀ, ਦੇ ਹਵਾਲੇ ਨਾਲ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਇਸ ਵਿੱਚ ਲੋੜੀਂਦਾ ਚਾਰ ਫੁੱਟ ਪਾਣੀ ਜਲਦੀ ਭਰਵਾ ਕੇ ਇਸ ਨੂੰ ਨਗਰ ਨਿਗਮ ਦੇ ਸਪੁਰਦ ਕੀਤਾ ਜਾਵੇ। ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਵਿੱਚ ਲਗਾਤਾਰ ਪਾਣੀ ਭਰ ਰਿਹਾ ਹੈ ਅਤੇ 2 ਫੁੱਟ ਪਾਣੀ ਭਰ ਗਿਆ ਹੈ ਅਤੇ ਇਸ ਦੇ ਫ਼ੁਹਾਰੇ ਮੁਰੰਮਤ ਕਰਕੇ ਚਲਵਾ ਦਿੱਤੇ ਗਏ ਹਨ। ਲੋਕ ਨਿਰਮਾਣ ਵਿਭਾਗ ਨੇ ਦੱਸਿਆ ਕਿ ਜਰੂਰੀ ਮੁਰੰਮਤ ਬਾਅਦ ਲਾਇਟਾਂ ਵੀ ਜਗਣੀਆਂ ਸ਼ੁਰੂ ਹੋ ਗਈਆਂ ਹਨ। ਵਿਧਾਇਕ ਕੋਹਲੀ ਨੇ ਨਗਰ ਨਿਗਮ ਦੀ ਲੈਂਡ ਬਰਾਂਚ ਨਾਲ ਮੀਟਿੰਗ ਕਰਦਿਆਂ ਸ਼ਹਿਰ ਦੇ ਬਾਜ਼ਾਰਾਂ ਅਤੇ ਕਈ ਸੜਕਾਂ ਉਪਰ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਕੇ ਆਵਾਜਾਈ ਵਿੱਚ ਪੈਂਦੇ ਵਿਘਨ ਨੂੰ ਦੂਰ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸ਼ਹਿਰ ਵਿੱਚ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ। ਵਿਧਾਇਕ ਕੋਹਲੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਪਟਿਆਲਾ ਸ਼ਹਿਰ ਦੇ ਵਿਕਾਸ ਲਈ ਫੰਡਾਂ ਦੇ ਖੁੱਲ੍ਹੇ ਗੱਫ਼ੇ ਦਿੱਤੇ ਹਨ, ਜਿਸ ਲਈ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਰਹਿਤ ਢੰਗ ਨਾਲ ਸਮੁੱਚੇ ਵਿਕਾਸ ਕਾਰਜ ਜੰਗੀ ਪੱਧਰ 'ਤੇ ਨੇਪਰੇ ਚੜ੍ਹਾਏ ਜਾਣਗੇ। ਉਨ੍ਹਾਂ ਨੇ ਕਿਹਾ ਕਿ ਸ਼ਹਿਰ ਦੇ ਲੋਕਾਂ ਨੇ ਉਨ੍ਹਾਂ ਨੂੰ ਤਾਕਤ ਦਿੱਤੀ ਅਤੇ ਉਹ ਇਸ ਸ਼ਕਤੀ ਨੂੰ ਲੋਕਾਂ ਦੀ ਸੇਵਾ ਲਈ ਹੀ ਲਗਾਉਂਦੇ ਹੋਏ ਹਰ ਵੇਲੇ ਆਪਣੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਰਹਿੰਦੇ ਹਨ।

Punjab Bani 20 February,2024
ਪੰਜਾਬ ਸਰਕਾਰ ਪੁੱਜੀ ਲੋਕਾਂ ਦੇ ਦੁਆਰ-ਅਜੀਤਪਾਲ ਸਿੰਘ ਕੋਹਲੀ

ਪੰਜਾਬ ਸਰਕਾਰ ਪੁੱਜੀ ਲੋਕਾਂ ਦੇ ਦੁਆਰ-ਅਜੀਤਪਾਲ ਸਿੰਘ ਕੋਹਲੀ -ਕਿਹਾ, 'ਆਪ ਦੀ ਸਰਕਾਰ ਆਪ ਦੇ ਦੁਆਰ' ਕੈਂਪਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਮੌਕੇ 'ਤੇ ਕੀਤੀਆਂ ਹੱਲ -ਜ਼ਿਲ੍ਹੇ 'ਚ ਲੱਗੇ ਕੈਂਪਾਂ 'ਚ ਹੁਣ ਤੱਕ 10201 ਸੇਵਾਵਾਂ ਪ੍ਰਦਾਨ-ਡਿਪਟੀ ਕਮਿਸ਼ਨਰ ਪਟਿਆਲਾ, 19 ਫਰਵਰੀ: ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਲੋਕਾਂ ਦੇ ਦੁਆਰ ਪੁੱਜੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਸਰਕਾਰ ਦੇ ਦਫ਼ਤਰਾਂ ਦਾ ਲੋਕਾਂ ਨਾਲ ਸਬੰਧਤ ਕੰਮ-ਕਾਜ ਲੋਕਾਂ ਦੇ ਘਰਾਂ ਦੇ ਨੇੜੇ ਹੀ ਤੁਰਤ-ਫੁਰਤ ਹੋ ਰਿਹਾ ਹੋਵੇ। ਵਿਧਾਇਕ ਅਜੀਤਪਾਲ ਸਿੰਘ ਕੋਹਲੀ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਸਨੌਰੀ ਅੱਡੇ ਵਿਖੇ ਤਿਆਗੀ ਜੀ ਦੇ ਮੰਦਿਰ ਵਿਖੇ ਲੱਗੇ ਵਿਸ਼ੇਸ਼ ਕੈਂਪ ਮੌਕੇ ਲੋਕਾਂ ਨਾਲ ਗੱਲਬਾਤ ਕਰ ਰਹੇ ਸਨ। ਕੋਹਲੀ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੇੜੇ ਲੱਗਣ ਵਾਲੇ ਇਨ੍ਹਾਂ ਕੈਂਪਾਂ ਦਾ ਲਾਭ ਜਰੂਰ ਉਠਾਉਣ। ਵਿਧਾਇਕ ਕੋਹਲੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਪ੍ਰਦਾਨ ਕਰਨ ਲਈ ਇਹ ਕੈਂਪ ਲੋਕਾਂ ਲਈ ਲਾਭਕਾਰੀ ਸਿੱਧ ਹੋ ਰਹੇ ਹਨ। ਕੋਹਲੀ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਦਾ ਵੀ ਨਿਵਾਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੀ ਨਿਗਰਾਨੀ ਖ਼ੁਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰ ਰਹੇ ਹਨ। ਉਨ੍ਹਾਂ ਦੇ ਨਾਲ ਆਪ ਦੇ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ ਅਤੇ ਹੋਰ ਵੀ ਮੌਜੂਦ ਸਨ। ਇਸੇ ਦੌਰਾਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਰੋਜ਼ਾਨਾ ਲੱਗ ਰਹੇ ਪਟਿਆਲਾ ਜ਼ਿਲ੍ਹੇ ਵਿੱਚ ਹੁਣ ਤੱਕ ਲੱਗੇ ਵਿਸ਼ੇਸ਼ ਕੈਂਪਾਂ ਦੌਰਾਨ 10201 ਸੇਵਾਵਾਂ ਨਾਗਰਿਕਾਂ ਨੂੰ ਪ੍ਰਦਾਨ ਕੀਤੀਆਂ ਗਈਆਂ ਹਨ। ਜਦਕਿ ਪਹਿਲੇ ਦਿਨ ਤੋਂ ਹੀ ਇਨ੍ਹਾਂ ਕੈਂਪਾਂ ਵਿੱਚ ਰੋਜ਼ਾਨਾ 2800 ਕਰੀਬ ਲੋਕ ਸ਼ਿਰਕਤ ਕਰ ਰਹੇ ਹਨ। ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਅੱਜ ਇੱਕ ਦਿਨ ਵਿੱਚ ਲੱਗੇ 31 ਕੈਂਪਾਂ ਵਿੱਚ 2797 ਲੋਕਾਂ ਨੇ ਸ਼ਿਰਕਤ ਕੀਤੀ ਤੇ 1676 ਸੇਵਾਵਾਂ ਦਾ ਲਾਭ ਲਿਆ, ਇਨ੍ਹਾਂ ਵਿੱਚੋਂ 1345 ਸੇਵਾਵਾਂ ਮੌਕੇ 'ਤੇ ਹੀ ਪ੍ਰਦਾਨ ਕੀਤੀਆਂ ਗਈਆਂ। ਇਸ ਤੋਂ ਬਿਨ੍ਹਾਂ ਹੁਣ ਤੱਕ ਇਨ੍ਹਾਂ ਕੈਂਪਾਂ ਦੌਰਾਨ 14151 ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਲਈ 10201 ਨਾਗਰਿਕ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ ਅਤੇ ਬਾਕੀ ਉਪਰ ਕਾਰਵਾਈ ਕੀਤੀ ਜਾ ਰਹੀ ਹੈ। ਜਦਕਿ 55 ਆਧਾਰ ਕਾਰਡ ਅਪਡੇਟ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਕੈਂਪਾਂ ਵਿੱਚ ਹੁਣ ਤੱਕ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਕੁਲ 719 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ 235 ਦਾ ਨਿਪਟਾਰਾ ਮੌਕੇ 'ਤੇ ਹੀ ਕਰ ਦਿੱਤਾ ਗਿਆ।

Punjab Bani 19 February,2024
👉 ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਈ.ਡੀ ਸਾਹਮਣੇ ਨਹੀਂ ਹੋਣਗੇ - ਈ ਡੀ ਦੇ ਸੰਮਨ‘ਗੈਰ-ਕਾਨੂੰਨੀ’

👉 ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਈ.ਡੀ ਸਾਹਮਣੇ ਨਹੀਂ ਹੋਣਗੇ - ਈ ਡੀ ਦੇ ਸੰਮਨ‘ਗੈਰ-ਕਾਨੂੰਨੀ’ ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਦੇ ਸੂਤਰਾਂ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮਨੀ ਲਾਂਡਰਿੰਗ ਨਾਲ ਜੁੜੇ ਆਬਕਾਰੀ ਨੀਤੀ ਮਾਮਲੇ ਦੇ ਸੰਬੰਧ ਵਿੱਚ ਪੁੱਛਗਿੱਛ ਲਈ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸਾਹਮਣੇ ਪੇਸ਼ ਨਹੀਂ ਹੋਣਗੇ।‘ਆਪ’ ਨੇ ਈਡੀ ਦੇ ਸੰਮਨਾਂ ਨੂੰ ‘ਗੈਰ-ਕਾਨੂੰਨੀ’ ਕਰਾਰ ਦਿੰਦਿਆਂ ਕਿਹਾ ਕਿ ਸੰਮਨਾਂ ਦੀ ਵੈਧਤਾ ਦਾ ਮਾਮਲਾ ਹੁਣ ਅਦਾਲਤ ਵਿਚ ਹੈ। ਪਾਰਟੀ ਦੇ ਇਕ ਸੂਤਰ ਨੇ ਕਿਹਾ, "ਈ.ਡੀ. ਖ਼ੁਦ ਅਦਾਲਤ ਵਿਚ ਗਈ ਹੈ। ਵਾਰ-ਵਾਰ ਸੰਮਨ ਭੇਜਣ ਦੀ ਬਜਾਏ, ਈ.ਡੀ. ਨੂੰ ਅਦਾਲਤ ਦੇ ਫ਼ੈਸਲੇ ਦੀ ਉਡੀਕ ਕਰਨੀ ਚਾਹੀਦੀ ਹੈ।

Punjab Bani 19 February,2024
👉 ਦਾਲਾਂ, ਮੱਕੀ ਤੇ ਕਪਾਹ ਨੂੰ ਕੇਂਦਰ ਦੀਆਂ 2 ਏਜੰਸੀਆਂ ਵੱਲੋਂ MSP 'ਤੇ ਜਾਵੇਗਾ ਖਰੀਦਿਆ 👉 "ਕੇਂਦਰ ਦੇ ਮਤੇ ''ਤੇ ਕਰਾਂਗੇ ਵਿਚਾਰ, ਨਹੀਂ ਤਾਂ 21 ਨੂੰ ਦਿੱਲੀ ਵੱਲ ਪਾਵਾਂਗੇ ਚਾਲੇ" -ਡੱਲੇਵਾਲ

👉 ਦਾਲਾਂ, ਮੱਕੀ ਤੇ ਕਪਾਹ ਨੂੰ ਕੇਂਦਰ ਦੀਆਂ 2 ਏਜੰਸੀਆਂ ਵੱਲੋਂ MSP 'ਤੇ ਜਾਵੇਗਾ ਖਰੀਦਿਆ 👉 "ਕੇਂਦਰ ਦੇ ਮਤੇ ''ਤੇ ਕਰਾਂਗੇ ਵਿਚਾਰ, ਨਹੀਂ ਤਾਂ 21 ਨੂੰ ਦਿੱਲੀ ਵੱਲ ਪਾਵਾਂਗੇ ਚਾਲੇ" ਚੰਡੀਗੜ੍ਹ: ਕੇਂਦਰੀ ਮੰਤਰੀਆਂ ਨਾਲ ਮੀਟਿੰਗ ਮਗਰੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਸਰਕਾਰ ਵੱਲੋਂ MSP ਨੂੰ ਲੈ ਕੇ ਇਕ ਪ੍ਰਸਤਾਵ ਆਇਆ ਹੈ। ਉਸ ਵਿਚ ਕਿਹਾ ਗਿਆ ਹੈ ਕਿ ਦਾਲਾਂ, ਮੱਕੀ ਤੇ ਕਪਾਹ ਨੂੰ ਕੇਂਦਰ ਦੀਆਂ 2 ਏਜੰਸੀਆਂ ਵੱਲੋਂ MSP 'ਤੇ ਖਰੀਦਿਆ ਜਾਵੇਗਾ। ਉਨ੍ਹਾਂ ਏਜੰਸੀਆਂ ਵੱਲੋਂ ਸਾਡੇ ਨਾਲ ਲਿਖਤੀ ਕੰਟਰੈਕਟ ਹੋਵੇਗਾ। ਇਸ 'ਤੇ ਅਸੀਂ ਵਿਚਾਰ ਕਰਾਂਗੇ। ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਜੇ ਕਰਜ਼ ਮੁਕਤੀ, ਸਵਾਮੀਨਾਥਨ ਜੀ ਦੇ ਫ਼ਾਰਮੂਲੇ ਉੱਪਰ, ਗੰਨੇ ਦੀ ਐੱਮ.ਐੱਸ.ਪੀ. ਤੇ ਹੋਰ ਮੰਗਾਂ ਉੱਪਰ ਗੱਲਬਾਤ ਕਰ ਕੇ ਸਿੱਟਾ ਕੱਢਣਾ ਬਾਕੀ ਹੈ। ਬਾਕੀ ਫ਼ਸਲਾਂ 'ਤੇ MSP ਬਾਰੇ ਉਕਤ ਪ੍ਰਸਤਾਵ ਆਇਆ ਹੈ। ਇਸ ਪ੍ਰਸਤਾਵ 'ਤੇ ਅਸੀਂ ਆਪਣੇ ਸਾਥੀਆਂ ਨਾਲ ਚਰਚਾ ਕਰਾਂਗੇ ਤੇ ਫਿਰ ਫ਼ੈਸਲਾ ਕਰਾਂਗੇ। ਇਸ ਮਗਰੋਂ ਅਸੀਂ ਸਾਰੇ ਸਾਥੀਆਂ ਤੇ ਮਾਹਿਰਾਂ ਨਾਲ ਗੱਲ ਕਰ ਕੇ ਕੱਲ੍ਹ ਜਾਂ ਪਰਸੋਂ ਆਪਣਾ ਫ਼ੈਸਲਾ ਦੱਸਾਂਗੇ। ਦੋ ਦਿਨ ਅਸੀਂ ਇਸ ਬਾਰੇ ਫ਼ੈਸਲਾ ਦੱਸਾਂਗੇ। ਉਨ੍ਹਾਂ ਕਿਹਾ ਕਿ 21 ਤਰੀਕ ਨੂੰ 11 ਵਜੇ ਦਿੱਲੀ ਜਾਣ ਦਾ ਪ੍ਰੋਗਰਾਮ ਕਾਇਮ ਹੈ। ਜੇ ਸਾਡੀ ਸਹਿਮਤੀ ਨਾ ਬਣੀ ਤਾਂ ਅਸੀਂ ਸਰਕਾਰ ਨੂੰ ਮੰਗ ਕਰਾਂਗੇ ਕਿ ਸਾਨੂੰ ਸ਼ਾਂਤੀਪੂਰਨ ਢੰਗ ਨਾਲ ਦਿੱਲੀ ਜਾਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਬਾਕੀ ਸਾਰੀਆਂ ਮੰਗਾਂ 'ਤੇ ਗੱਲਬਾਤ ਕਰਨੀ ਬਾਕੀ ਹੈ। 19 ਤੇ 20 ਫ਼ਰਵਰੀ ਨੂੰ ਇਸ ਸਭ ਬਾਰੇ ਵਿਚਾਰ ਕਰਾਂਗੇ। ਨਹੀਂ ਤਾਂ 21 ਫ਼ਰਵਰੀ ਨੂੰ ਸ਼ਾਂਤੀਪੂਰਨ ਢੰਗ ਨਾਲ ਦਿੱਲੀ ਜਾਣ ਦੀ ਤਿਆਰੀ ਹੈ।

Punjab Bani 19 February,2024
ਚੰਡੀਗੜ੍ਹ : ਸੁਪਰੀਮ ਕੋਰਟ 'ਚ ਸੁਣਵਾਈ ਤੋਂ ਪਹਿਲਾਂ ਮੇਅਰ ਨੇ ਦਿੱਤਾ ਅਸਤੀਫ਼ਾ

ਚੰਡੀਗੜ੍ਹ : ਸੁਪਰੀਮ ਕੋਰਟ 'ਚ ਸੁਣਵਾਈ ਤੋਂ ਪਹਿਲਾਂ ਮੇਅਰ ਨੇ ਦਿੱਤਾ ਅਸਤੀਫ਼ਾ ਚੰਡੀਗੜ੍ਹ: ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੈ ਕੇ ਸੋਮਵਾਰ ਨੂੰ ਸੁਪਰੀਮ ਕੋਰਟ ਵਿਚ ਦੂਜੀ ਵਾਰ ਸੁਣਵਾਈ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਮੇਅਰ ਮਨੋਜ ਸੋਨਕਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪਿਛਲੇ ਦਿਨ ਤੱਕ ਚਰਚਾ ਸੀ ਕਿ ਆਮ ਆਦਮੀ ਪਾਰਟੀ ਦੇ ਤਿੰਨ ਕੌਂਸਲਰ ਜਲਦੀ ਹੀ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ। ਇਸ ਦੇ ਨਾਲ ਹੀ ਐਤਵਾਰ ਨੂੰ ਚਰਚਾ ਸੀ ਕਿ ਆਮ ਆਦਮੀ ਪਾਰਟੀ ਵੀ ਭਾਜਪਾ ਦੇ ਦੋ ਕੌਂਸਲਰਾਂ ਨੂੰ ਆਪਣੇ ਨਾਲ ਲੈਣ ਦੀ ਕੋਸ਼ਿਸ਼ ਕਰ ਰਹੀ ਹੈ। ਜਲਦੀ ਹੀ ਦੋਵੇਂ ਕੌਂਸਲਰ ‘ਆਪ’ ਵਿਚ ਸ਼ਾਮਲ ਹੋ ਜਾਣਗੇ।

Punjab Bani 18 February,2024
ਕਿਸਾਨ ਅੰਦੋਲਨ - ਖਨੌਰੀ ਬਾਰਡਰ ''ਤੇ ਇਕ ਹੋਰ ਕਿਸਾਨ ਦੀ ਹੋਈ ਮੌਤ

ਕਿਸਾਨ ਅੰਦੋਲਨ - ਖਨੌਰੀ ਬਾਰਡਰ ''ਤੇ ਇਕ ਹੋਰ ਕਿਸਾਨ ਦੀ ਹੋਈ ਮੌਤ ਪਟਿਆਲਾ - ਕਿਸਾਨ ਅੰਦੋਲਨ ਵਿਚਾਲੇ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਅੰਦੋਲਨ ਵਿਚ ਇਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਮਨਜੀਤ ਸਿੰਘ ਵਜੋਂ ਹੋਈ ਹੈ। ਇਸ ਤੋਂ ਪਹਿਲਾਂ ਵੀ ਅੰਦੋਲਨ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ ਸੀ। ਜਾਣਕਾਰੀ ਮੁਤਾਬਕ ਖਨੌਰੀ ਬਾਰਡਰ 'ਤੇ ਇਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਬਜ਼ੁਰਗ ਕਿਸਾਨ ਮਨਜੀਤ ਸਿੰਘ ਪਟਿਆਲਾ ਦੇ ਪਿੰਡ ਕੰਗਥਲਾ ਦਾ ਰਹਿਣ ਵਾਲਾ ਸੀ। ਉਹ 12 ਤਾਰੀਖ਼ ਤੋਂ ਖਨੌਰੀ ਬਾਰਡਰ 'ਤੇ ਡਟਿਆ ਹੋਇਆ ਸੀ। ਇਸ ਦੌਰਾਨ ਹਾਰਟ ਅਟੈਕ ਆਉਣ ਕਾਰਨ ਉਸ ਦੀ ਮੌਤ ਹੋ ਗਈ ਹੈ।

Punjab Bani 18 February,2024
ਚੌਥੇ ਦੌਰ ਦੀ ਗੱਲਬਾਤ ਚੰਡੀਗੜ੍ਹ ਵਿਚ ਜਾਰੀ - ਕੇਂਦਰੀ ਮੰਤਰੀ A2+FL ਫਾਰਮੂਲੇ ਤਹਿਤ MSP ਦੇਣ ਲਈ ਤਿਆਰ

ਚੌਥੇ ਦੌਰ ਦੀ ਗੱਲਬਾਤ ਚੰਡੀਗੜ੍ਹ ਵਿਚ ਜਾਰੀ - ਕੇਂਦਰੀ ਮੰਤਰੀ A2+FL ਫਾਰਮੂਲੇ ਤਹਿਤ MSP ਦੇਣ ਲਈ ਤਿਆਰ -ਕਿਸਾਨਾਂ ਵੱਲੋਂ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਮੁਤਾਬਕ C2+50% ਫ਼ਾਰਮੂਲੇ ਤਹਿਤ MSP ਦੀ ਮੰਗ ਕੀਤੀ ਜਾ ਰਹੀ ਹੈ। ਚੰਡੀਗੜ੍ਹ - ਕੇਂਦਰੀ ਮੰਤਰੀਆਂ ਅਤੇ ਕਿਸਾਨ ਆਗੂਆਂ ਵਿਚਾਲੇ ਚੌਥੇ ਦੌਰ ਦੀ ਗੱਲਬਾਤ ਚੰਡੀਗੜ੍ਹ ਵਿਚ ਜਾਰੀ ਹੈ। ਕਿਸਾਨ ਉਪਜ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਕਾਨੂੰਨੀ ਗਾਰੰਟੀ ਸਮੇਤ ਹੋਰ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ, ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਕਿਸਾਨ ਆਗੂਆਂ ਨਾਲ ਮੀਟਿੰਗ ਲਈ ਸੈਕਟਰ-26 ਸਥਿਤ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਵਿਚ ਜਾਰੀ ਮੀਟਿੰਗ ਵਿਚ ਮੌਜੂਦ ਹਨ। ਮੀਟਿੰਗ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹਨ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਸਾਹਮਣੇ ਆ ਰਹੀ ਹੈ ਕਿ ਕੇਂਦਰੀ ਮੰਤਰੀ A2+FL ਫਾਰਮੂਲੇ ਤਹਿਤ MSP ਦੇਣ ਲਈ ਤਿਆਰ ਹੋ ਗਏ ਹਨ। ਕਿਸਾਨਾਂ ਵੱਲੋਂ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਮੁਤਾਬਕ C2+50% ਫ਼ਾਰਮੂਲੇ ਤਹਿਤ MSP ਦੀ ਮੰਗ ਕੀਤੀ ਜਾ ਰਹੀ ਹੈ।

Punjab Bani 18 February,2024
ਕਰ ਵਿਭਾਗ ਵੱਲੋਂ ਜਾਅਲੀ ਆਈ.ਟੀ.ਸੀ ਦਾ ਦਾਅਵਾ ਕਰਨ ਵਾਲਾ ਜੀ.ਐਸ.ਟੀ ਧੋਖੇਬਾਜ਼ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਕਾਬੂ: ਹਰਪਾਲ ਸਿੰਘ ਚੀਮਾ

ਕਰ ਵਿਭਾਗ ਵੱਲੋਂ ਜਾਅਲੀ ਆਈ.ਟੀ.ਸੀ ਦਾ ਦਾਅਵਾ ਕਰਨ ਵਾਲਾ ਜੀ.ਐਸ.ਟੀ ਧੋਖੇਬਾਜ਼ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਕਾਬੂ: ਹਰਪਾਲ ਸਿੰਘ ਚੀਮਾ ਚੇਤਾਵਨੀ ਦਿੱਤੀ ਕਿ ਅਜਿਹੀਆਂ ਧੋਖਾਧੜੀ ਵਾਲੀਆਂ ਗਤੀਵਿਧੀਆਂ ਨੂੰ ਕਾਨੂੰਨ ਦੀ ਪੂਰੀ ਤਾਕਤ ਨਾਲ ਨਿਜਿੱਠਿਆ ਜਾਵੇਗਾ ਚੰਡੀਗੜ੍ਹ, 18 ਫਰਵਰੀ ਪੰਜਾਬ ਦੇ ਆਬਕਾਰੀ ਅਤੇ ਕਰ ਵਿਭਾਗ ਨੇ ਇੱਕ ਵੱਡੀ ਸਫਲਤਾ ਹਾਸਿਲ ਕਰਦਿਆਂ ਫਤਿਹਗੜ੍ਹ ਸਾਹਿਬ ਪੁਲਿਸ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਰਾਹੀਂ ਇੱਕ ਜੀ.ਐਸ.ਟੀ ਧੋਖਾਧੜੀ ਕਰਨ ਵਾਲੇ ਇੱਕ ਅਜਿਹੇ ਸ਼ਖਸ ਨੂੰ ਗ੍ਰਿਫਤਾਰ ਕੀਤਾ ਹੈ ਜਿਸਦੇ ਦੁਆਰਾ 3.65 ਕਰੋੜ ਰੁਪਏ ਦਾ ਜਾਅਲੀ ਇੰਨਕਮ ਟੈਕਸ ਕ੍ਰੈਡਿਟ ਦਾ ਦਾਅਵਾ ਕੀਤਾ ਗਿਆ ਸੀ। ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਵਿਭਾਗ ਦੇ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਜ਼ਮ ਦੀਪਕ ਸ਼ਰਮਾ ਪੁੱਤਰ ਸੁਰਿੰਦਰ ਪਾਲ ਸ਼ਰਮਾ ਨੂੰ 25 ਜਨਵਰੀ, 2023 ਨੂੰ ਡਿਪਟੀ ਕਮਿਸ਼ਨਰ ਸਟੇਟ ਟੈਕਸ, ਲੁਧਿਆਣਾ ਵੱਲੋਂ ਐਕਟ ਦੀ ਧਾਰਾ 74 ਅਧੀਨ 3.65 ਕਰੋੜ ਰੁਪਏ ਦਾ ਜਾਅਲੀ ਆਈ.ਟੀ.ਸੀ ਦਾ ਦਾਅਵਾ ਕਰਨ ਬਦਲੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ, ਪਰ ਉਸ ਨੇ ਨਾ ਤਾਂ ਟੈਕਸ ਜਮ੍ਹਾ ਕਰਵਾਇਆ ਅਤੇ ਨਾ ਹੀ ਕੋਈ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਇਸ ਉਪਰੰਤ 13 ਜੂਨ, 2023 ਨੂੰ ਵਿਭਾਗ ਵੱਲੋਂ ਐਕਟ ਅਨੁਸਾਰ ਇੱਕ ਆਦੇਸ਼ ਪਾਸ ਕਰਦਿਆਂ ਕੀਤਾ ਗਿਆ ਅਤੇ ਦੀਪਕ ਸ਼ਰਮਾ ਨੂੰ 4.45 ਕਰੋੜ ਰੁਪਏ ਵਿਆਜ ਅਤੇ 3.65 ਕਰੋੜ ਰੁਪਏ ਜੁਰਮਾਨੇ ਸਮੇਤ 11.75 ਕਰੋੜ ਰੁਪਏ ਦਾ ਭੁਗਤਾਨ ਕਰਨ ਲਈ ਕਿਹਾ ਗਿਆ। ਵਿੱਤ ਮੰਤਰੀ ਨੇ ਦੱਸਿਆ ਕਿ ਟੈਕਸ ਇੰਟੈਲੀਜੈਂਸ ਯੂਨਿਟ ਅਤੇ ਸੇਲਜ ਟੈਕਸ ਅਧਿਕਾਰੀਆਂ ਵੱਲੋਂ ਜਾਂਚ ਕਰਨ ‘ਤੇ ਪਾਇਆ ਕਿ ਦੀਪਕ ਸ਼ਰਮਾ ਵੱਲੋਂ ਇੱਕ ਬੈਂਕ ਨੂੰ ਇੱਕ ਜਾਅਲੀ ਜੀ.ਐਸ.ਟੀ ਰਜਿਸਟ੍ਰੇਸ਼ਨ ਸਰਟੀਫਿਕੇਟ ਜਮ੍ਹਾ ਕਰਵਾਇਆ ਹੈ। ਉਨ੍ਹਾਂ ਦੱਸਿਆ ਕਿ ਸੇਲ ਟੈਕਸ ਅਫਸਰ, ਫਤਿਹਗੜ੍ਹ ਸਾਹਿਬ ਦੀ ਬੇਨਤੀ 'ਤੇ ਬੈਂਕ ਵੱਲੋਂ ਇਹ ਬੈਂਕ ਖਾਤਾ ਫ੍ਰੀਜ਼ ਕਰ ਦਿੱਤਾ ਗਿਆ ਹੈ ਅਤੇ ਖਾਤੇ ਵਿੱਚ ਮੌਜੂਦ 26 ਲੱਖ ਰੁਪਏ ਦੀ ਰਿਕਵਰੀ ਲਈ ਉਕਤ ਬੈਂਕ ਨੂੰ ਨੋਟਿਸ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐਸ.ਜੀ.ਐਸ.ਟੀ ਵਿਭਾਗ ਵੱਲੋਂ ਗਠਿਤ ਇੱਕ ਵਿਸ਼ੇਸ਼ ਟਾਸਕ ਫੋਰਸ ਨੇ ਪਿਛਲੇ ਕਈ ਹਫ਼ਤਿਆਂ ਦੌਰਾਨ ਪ੍ਰਾਪਤ ਸੂਚਨਾ 'ਤੇ ਕਾਰਵਾਈ ਕਰਦਿਆਂ ਫਤਹਿਗੜ੍ਹ ਸਾਹਿਬ ਪੁਲਿਸ ਦੇ ਸਹਿਯੋਗ ਨਾਲ ਮੁਲਜ਼ਮਾ ਨਾਲ ਜੁੜੇ ਕਈ ਟਿਕਾਣਿਆਂ 'ਤੇ ਇੱਕੋ ਸਮੇਂ ਛਾਪੇਮਾਰੀ ਕੀਤੀ। ਉਨ੍ਹਾਂ ਕਿਹਾ ਕਿ ਅਧਿਕਾਰੀ ਇਸ ਧੋਖਾਧੜੀ ਵਿੱਚ ਸ਼ਾਮਲ ਹੋਰਨਾਂ ਵਿਅਕਤੀਆਂ ਦੀ ਪਛਾਣ ਕਰਨ ਦੀ ਪ੍ਰਕਿਰਿਆ ਵਿੱਚ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਐਫ.ਆਈ.ਆਰ ਦਰਜ ਕੀਤੀ ਗਈ ਹੈ, ਅਤੇ ਇਸ ਧੋਖਾਧੜੀ ਦੀ ਕੁੱਲ ਰਕਮ ਦਾ ਪਤਾ ਲਗਾਉਣ ਅਤੇ ਚੋਰੀ ਕੀਤੇ ਟੈਕਸਾਂ ਦੀ ਵਸੂਲੀ ਲਈ ਜਾਂਚ ਜਾਰੀ ਹੈ। ਇਸ ਦੌਰਾਨ ਵਿੱਤ ਕਮਿਸ਼ਨਰ ਕਰ-ਕਮ-ਵਧੀਕ ਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਕਿਹਾ ਕਿ ਵਿਭਾਗ ਇੱਕ ਡਾਟਾ ਵਿਸ਼ਲੇਸ਼ਣ ਸਾਫਟਵੇਅਰ 'ਤੇ ਕੰਮ ਕਰ ਰਿਹਾ ਹੈ ਤਾਂ ਜੋ ਫਰਜ਼ੀ ਆਈ.ਟੀ.ਸੀ ਤਿਆਰ ਕਰਨ ਵਾਲਿਆਂ ਦੀ ਪਛਾਣ ਕਰਦਿਆਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਇਹ ਸਫਲ ਆਪ੍ਰੇਸ਼ਨ ਨਾਲ ਜੀ.ਐਸ.ਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਕੀਤੀ ਜਾਣ ਵਾਲੀ ਧੋਖਾਧੜੀ ਦਾ ਮੁਕਾਬਲਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮਜ਼ਬੂਤ ਅੰਤਰ-ਏਜੰਸੀ ਸਹਿਯੋਗ ਅਤੇ ਦ੍ਰਿੜ ਇਰਾਦੇ ਦੀ ਮਿਸਾਲ ਮਿਲੀ ਹੈ। ਉਨ੍ਹਾਂ ਟੈਕਸ ਚੋਰੀ ਵਿਰੁੱਧ ਸਰਕਾਰ ਦੇ ਜ਼ੀਰੋ-ਟੌਲਰੈਂਸ ਰੁਖ ਨੂੰ ਦੁਹਰਾਇਆ ਅਤੇ ਚੇਤਾਵਨੀ ਦਿੱਤੀ ਕਿ ਅਜਿਹੀਆਂ ਧੋਖਾਧੜੀ ਵਾਲੀਆਂ ਗਤੀਵਿਧੀਆਂ ਨੂੰ ਕਾਨੂੰਨ ਦੀ ਪੂਰੀ ਤਾਕਤ ਨਾਲ ਨਿਜਿੱਠਿਆ ਜਾਵੇਗਾ।

Punjab Bani 18 February,2024
ਮਨੀ ਲਾਂਡਰਿੰਗ : ਮਨੀਸ਼ ਸਿਸੋਦੀਆ ਦੀ ਨਿਆਇਕ ਹਿਰਾਸਤ ਵਿੱਚ 28 ਤੱਕ ਕੀਤਾ ਵਾਧਾ

ਮਨੀ ਲਾਂਡਰਿੰਗ : ਮਨੀਸ਼ ਸਿਸੋਦੀਆ ਦੀ ਨਿਆਇਕ ਹਿਰਾਸਤ ਵਿੱਚ 28 ਤੱਕ ਕੀਤਾ ਵਾਧਾ ਨਵੀਂ ਦਿੱਲੀ : ਐਕਸਾਈਜ਼ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਮੁਲਜ਼ਮ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਰੈਗੂਲਰ ਜ਼ਮਾਨਤ ਮਾਮਲੇ ’ਚ ਰਾਉਜ ਐਵੇਨਿਊ ਅਦਾਲਤ ’ਚ ਸੁਣਵਾਈ ਹੋਈ। ਅਦਾਲਤ ਨੇ ਕਿਹਾ ਕਿ ਉਹ ਇਸ ਮੁੱਦੇ ’ਤੇ ਪਹਿਲਾਂ ਫ਼ੈਸਲਾ ਕਰੇਗੀ ਕਿ ਕੀ ਕਿਊਰੇਟਿਵ ਪਟੀਸ਼ਨ ਸੁਪਰੀਮ ਕੋਰਟ ’ਚ ਪੈਂਡਿੰਗ ਰਹਿਣ ਕਾਰਨ ਹੇਠਲੀ ਅਦਾਲਤ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਕਰ ਸਕਦੀ ਹੈ। ਅਦਾਲਤ ਇਸ ’ਤੇ 21 ਫਰਵਰੀ ਨੂੰ ਫ਼ੈਸਲਾ ਸੁਣਾ ਸਕਦੀ ਹੈ। ਅਦਾਲਤ ਨੇ ਸਿਸੋਦੀਆ ਦੀ ਨਿਆਇਕ ਹਿਰਾਸਤ 28 ਫਰਵਰੀ ਤੱਕ ਵਧਾ ਦਿੱਤੀ ਹੈ। ਇਸ ਦੌਰਾਨ ਸਿਸੋਦੀਆ ਵੀ ਅਦਾਲਤ ’ਚ ਪੇਸ਼ ਹੋਏ। ਸੁਣਵਾਈ ਦੌਰਾਨ ਈਡੀ ਨੇ ਦਲੀਲ ਦਿੱਤੀ ਕਿ ਸੁਪਰੀਮ ਕੋਰਟ ’ਚ ਜਦੋਂ ਤੱਕ ਕਿਊਰੇਟਿਵ ਪਟੀਸ਼ਨ ਪੈਂਡਿੰਗ ਹੈ, ਉਦੋਂ ਤੱਕ ਇਸ ਅਦਾਲਤ ਨੂੰ ਰੈਗੂਲਰ ਜ਼ਮਾਨਤ ’ਤੇ ਸੁਣਵਾਈ ਨਹੀਂ ਕਰਨੀ ਚਾਹੀਦੀ।

Punjab Bani 18 February,2024
ਮੁੱਖ ਮੰਤਰੀ ਨੇ ਬਗਲਾਮੁਖੀ ਧਾਮ ਲੁਧਿਆਣਾ ਵਿਖੇ ਮੱਥਾ ਟੇਕਿਆ

ਮੁੱਖ ਮੰਤਰੀ ਨੇ ਬਗਲਾਮੁਖੀ ਧਾਮ ਲੁਧਿਆਣਾ ਵਿਖੇ ਮੱਥਾ ਟੇਕਿਆ * ਲੋਕਾਂ ਦੀ ਖੁਸ਼ਹਾਲੀ, ਸ਼ਾਂਤੀ ਤੇ ਤਰੱਕੀ ਲਈ ਕੀਤੀ ਅਰਦਾਸ ਲੁਧਿਆਣਾ, 17 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਬਗਲਾਮੁਖੀ ਧਾਮ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਦੀ ਸੇਵਾ ਹੋਰ ਜੋਸ਼ ਅਤੇ ਲਗਨ ਨਾਲ ਕਰਨ ਲਈ ਮਾਤਾ ਰਾਣੀ ਤੋਂ ਅਸ਼ੀਰਵਾਦ ਮੰਗਿਆ। ਉਨ੍ਹਾਂ ਸਰਬ ਸ਼ਕਤੀਮਾਨ ਅੱਗੇ ਪ੍ਰਾਰਥਨਾ ਕੀਤੀ ਕਿ ਪੂਰੇ ਸਮਰਪਣ ਨਾਲ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਤਾਕਤ ਤੇ ਸਮਰੱਥਾ ਬਖਸ਼ਣ। ਭਗਵੰਤ ਸਿੰਘ ਮਾਨ ਨੇ ਜਾਤ, ਰੰਗ, ਨਸਲ ਅਤੇ ਧਰਮ ਦੇ ਵਿਤਕਰੇ ਤੋਂ ਉੱਪਰ ਉੱਠ ਕੇ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਮਾਤਾ ਰਾਣੀ ਦਾ ਆਸ਼ੀਰਵਾਦ ਲੈਣ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਸਮਾਜ ਵਿੱਚ ਪਿਆਰ, ਭਾਈਚਾਰਕ ਸਾਂਝ ਅਤੇ ਸਦਭਾਵਨਾ ਦੀਆਂ ਤੰਦਾਂ ਨੂੰ ਹਰ ਹੀਲੇ ਕਾਇਮ ਰੱਖਣਾ ਹਮੇਸ਼ਾ ਉਨ੍ਹਾਂ ਦੀ ਤਰਜੀਹ ਰਹੇਗੀ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪਣ ਲਈ ਮਾਤਾ ਰਾਣੀ ਦਾ ਧੰਨਵਾਦ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨਾ ਉਨ੍ਹਾਂ ਲਈ ਸੁਭਾਗਾ ਹੈ ਅਤੇ ਇਹ ਅਸਥਾਨ ਦੁਨੀਆ ਭਰ ਦੇ ਲੱਖਾਂ ਲੋਕਾਂ ਲਈ ਪ੍ਰੇਰਨਾ ਤੇ ਸਕਾਰਾਤਮਕਤਾ ਦਾ ਸੋਮਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬੇ ਦੀ ਅਮਨ-ਸ਼ਾਂਤੀ ਅਤੇ ਵਿਕਾਸ ਦੀ ਅਰਦਾਸ ਕਰਨ ਲਈ ਇਸ ਅਸਥਾਨ 'ਤੇ ਆਏ ਹਨ, ਜਿਸ ਲਈ ਉਨ੍ਹਾਂ ਦੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਰਮਾਤਮਾ ਦੀ ਕਿਰਪਾ ਨਾਲ ਉਹ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੇ ਹਨ ਅਤੇ ਸਰਕਾਰ ਵੱਲੋਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਨੂੰ ਲਾਗੂ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਈਚਾਰਕ ਸਾਂਝ, ਫਿਰਕੂ ਸਦਭਾਵਨਾ ਅਤੇ ਅਮਨ-ਸ਼ਾਂਤੀ ਨੂੰ ਹਰ ਹੀਲੇ ਬਰਕਰਾਰ ਰੱਖਿਆ ਜਾਵੇਗਾ।

Punjab Bani 17 February,2024
ਮਾਤਰੂ ਵੰਦਨਾ ਯੋਜਨਾ ਤਹਿਤ 52229 ਲਾਭਪਾਤਰੀਆਂ ਨੂੰ ਚਾਲੂ ਵਿੱਤੀ ਸਾਲ ਦੌਰਾਨ ਵੰਡੀ ਜਾ ਚੁੱਕੀ ਹੈ 25 ਕਰੋੜ ਰੁਪਏ ਦੀ ਰਾਸ਼ੀ: ਡਾ. ਬਲਜੀਤ ਕੌਰ

ਮਾਤਰੂ ਵੰਦਨਾ ਯੋਜਨਾ ਤਹਿਤ 52229 ਲਾਭਪਾਤਰੀਆਂ ਨੂੰ ਚਾਲੂ ਵਿੱਤੀ ਸਾਲ ਦੌਰਾਨ ਵੰਡੀ ਜਾ ਚੁੱਕੀ ਹੈ 25 ਕਰੋੜ ਰੁਪਏ ਦੀ ਰਾਸ਼ੀ: ਡਾ. ਬਲਜੀਤ ਕੌਰ ਕਿਹਾ, ਯੋਜਨਾ ਦਾ ਮੁੱਖ ਉਦੇਸ਼ ਮਾਂ ਤੇ ਬੱਚੇ ਦੇ ਪੋਸ਼ਣ ਅਤੇ ਤੰਦਰੁਸਤੀ ਵਿੱਚ ਸੁਧਾਰ ਕਰਨਾ ਦੂਜਾ ਬੱਚਾ ਲੜਕੀ ਪੈਦਾ ਹੋਣ 'ਤੇ ਦਿੱਤੇ ਜਾਂਦੇ 6 ਹਜ਼ਾਰ ਰੁਪਏ ਨਾਲ ਲਿੰਗ ਅਨੁਪਾਤ ਵਿੱਚ ਸੁਧਾਰ ਕਰਨ ਦੇ ਉਦੇਸ਼ ਨੂੰ ਮਿਲੇਗਾ ਬੱਲ ਚੰਡੀਗੜ੍ਹ, 17 ਫਰਵਰੀ ਪੰਜਾਬ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਚਾਲੂ ਵਿੱਤੀ ਸਾਲ ਦੌਰਾਨ 25 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਸੂਬੇ ਵਿੱਚ ਚਾਲੂ ਵਿੱਤੀ ਸਾਲ ਦੌਰਾਨ ਕੁੱਲ 52229 ਔਰਤ ਲਾਭਪਾਤਰੀਆਂ ਨੂੰ 25 ਕਰੋੜ ਵੰਡੇ ਜਾ ਚੁੱਕੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ 19 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪਹਿਲੇ ਜੀਵਤ ਬੱਚੇ ਦੇ ਜਨਮ 'ਤੇ 5000/- ਰੁਪਏ ਦੋ ਕਿਸ਼ਤਾਂ ਵਿੱਚ (ਰੁਪਏ 3000+2000) ਅਤੇ ਦੂਜਾ ਬੱਚਾ ਲੜਕੀ ਪੈਦਾ ਹੋਣ 'ਤੇ 6000/- ਰੁਪਏ ਦਿੱਤੇ ਜਾਂਦੇ ਹਨ। ਇਹ ਰਾਸ਼ੀ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਦਿੱਤੀ ਜਾਂਦੀ ਹੈ। ਇਸ ਯੋਜਨਾ ਦਾ ਮੁੱਖ ਉਦੇਸ਼ ਔਰਤਾਂ ਨੂੰ ਅੰਸ਼ਕ ਮੁਆਵਜਾ ਪ੍ਰਦਾਨ ਕਰਕੇ ਮਾਂ ਤੇ ਬੱਚੇ ਦੇ ਪੋਸ਼ਣ ਅਤੇ ਤੰਦਰੁਸਤੀ ਵਿੱਚ ਸੁਧਾਰ ਕਰਨਾ ਹੈ। ਮੰਤਰੀ ਨੇ ਦੱਸਿਆ ਕਿ ਮਾਤਰੂ ਵੰਦਨਾ ਯੋਜਨਾ ਤਹਿਤ ਮਾਰਚ 2024 ਤੱਕ ਘੱਟੋ ਘੱਟ 98036 ਲਾਭਪਾਤਰੀਆਂ ਦੇ ਫਾਰਮ ਭਰਨ ਦਾ ਟੀਚਾ ਰੱਖਿਆ ਗਿਆ ਸੀ, ਜਿਹੜਾ ਕਿ ਵਿਭਾਗ ਵੱਲੋਂ ਨਵੰਬਰ 2023 ਤੱਕ ਹੀ ਪੂਰਾ ਕਰ ਲਿਆ ਸੀ ਅਤੇ ਜਨਵਰੀ 2024 ਤੱਕ ਲਗਭਗ 1 ਲੱਖ 16 ਹਜਾਰ ਔਰਤਾਂ ਲਾਭਪਾਤਰੀਆਂ ਦੇ ਫਾਰਮ ਭਰੇ ਜਾ ਚੁੱਕੇ ਹਨ। ਮੰਤਰੀ ਨੇ ਕਿਹਾ ਕਿ ਇਸ ਯੋਜਨਾ ਦਾ ਉਦੇਸ਼ ਸੂਬੇ ਵਿੱਚ ਜਨਮ ਸਮੇਂ ਲੜਕੀਆਂ ਦੇ ਘੱਟ ਰਹੇ ਲਿੰਗ ਅਨੁਪਾਤ ਵਿੱਚ ਸੁਧਾਰ ਕਰਨਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਆਂਗਣਵਾੜੀ ਵਰਕਰਾਂ ਵੱਲੋਂ ਇਸ ਵਿੱਤੀ ਸਹਾਇਤਾ ਲਈ ਫਾਰਮ ਭਰੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ/ ਡਾਕਖਾਨੇ ਖਾਤਿਆਂ ਵਿੱਚ ਕੀਤੀ ਜਾਂਦੀ ਹੈ, ਜੋ ਆਧਾਰ ਕਾਰਡ ਨਾਲ ਜੁੜਿਆ ਹੋਣਾ ਲਾਜ਼ਮੀ ਹੈ। ਡਾ. ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੇ ਯੋਗ ਲਾਭਪਾਤਰੀਆਂ ਦੇ ਫਾਰਮ ਭਰੇ ਜਾਣ ਅਤੇ ਇਨ੍ਹਾਂ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਵਧੇਰੇ ਜਾਣਕਾਰੀ ਲਈ ਲਾਭਪਾਤਰੀ ਆਪਣੇ ਜ਼ਿਲ੍ਹੇ ਦੇ ਆਂਗਣਵਾੜੀ ਸੈਂਟਰ/ਦਫ਼ਤਰ ਬਾਲ ਵਿਕਾਸ ਪ੍ਰੋਜੈਕਟ ਅਫਸਰ ਅਤੇ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ।

Punjab Bani 17 February,2024
ਪੰਜਾਬ ਸਰਕਾਰ ਵੱਲੋਂ ਪੀ.ਐਸ.ਪੀ.ਸੀ.ਐਲ ਦੇ ਮੁਲਾਜ਼ਮਾਂ ਦੀ ਸ਼ੁਰੂਆਤੀ ਤਨਖਾਹ ਵਿੱਚ ਵਾਧਾ: ਹਰਭਜਨ ਸਿੰਘ ਈ.ਟੀ.ਓ

ਪੰਜਾਬ ਸਰਕਾਰ ਵੱਲੋਂ ਪੀ.ਐਸ.ਪੀ.ਸੀ.ਐਲ ਦੇ ਮੁਲਾਜ਼ਮਾਂ ਦੀ ਸ਼ੁਰੂਆਤੀ ਤਨਖਾਹ ਵਿੱਚ ਵਾਧਾ: ਹਰਭਜਨ ਸਿੰਘ ਈ.ਟੀ.ਓ ਚੰਡੀਗੜ੍ਹ, 16 ਫਰਵਰੀ ਪੰਜਾਬ ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਮੁਲਾਜ਼ਮਾਂ ਦੀ ਸ਼ੁਰੂਆਤੀ ਤਨਖਾਹ ਦੇ ਸਕੇਲ ਵਿੱਚ ਅਹਿਮ ਵਾਧੇ ਕਰਨ ਦਾ ਐਲਾਨ ਕੀਤਾ ਹੈ। ਇਸ ਲੜੀ ਹੇਠ, ਜੂਨੀਅਰ ਇੰਜੀਨੀਅਰਾਂ ਦੀ ਸ਼ੁਰੂਆਤੀ ਤਨਖਾਹ 17,450 ਰੁਪਏ ਤੋਂ ਵਧਾ ਕੇ 19,260 ਰੁਪਏ ਕਰ ਦਿੱਤੀ ਗਈ ਹੈ। ਇਹ ਐਲਾਨ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਪੀ.ਐੱਸ.ਪੀ.ਸੀ.ਐੱਲ. ਦੇ ਮੁਲਾਜ਼ਮਾਂ ਵੱਲੋਂ ਆਪਣੇ ਤਨਖਾਹ ਦੇ ਸਕੇਲ ਨੂੰ ਪੰਜਾਬ ਸਰਕਾਰ ਦੇ ਹੋਰਨਾਂ ਕਰਮਚਾਰੀਆ ਦੇ ਬਰਾਬਰ ਕਰਨ ਸਬੰਧੀ ਲਗਾਤਾਰ ਕੀਤੀ ਜਾ ਰਹੀ ਮੰਗ ਦੇ ਜਵਾਬ ਵਿੱਚ ਕੀਤਾ। ਉਨ੍ਹਾਂ ਦੱਸਿਆ ਕਿ ਪੀ.ਐਸ.ਪੀ.ਸੀ.ਐਲ ਵੱਲੋਂ ਸੋਧੇ ਹੋਏ ਤਨਖਾਹ ਦੇ ਸਕੇਲ ਸਬੰਧੀ ਸਰਕੂਲਰ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਡਿਵੀਜ਼ਨਲ ਸੁਪਰਡੈਂਟ ਅਕਾਊਂਟਸ, ਰੈਵੇਨਿਊ ਅਕਾਊਂਟੈਂਟ ਆਦਿ ਸ਼੍ਰੇਣੀ ਗਰੁੱਪ 14 ਤੋਂ 16 ਵਿੱਚ ਰੱਖੇ ਗਏ ਹਨ ਅਤੇ ਉਨ੍ਹਾਂ ਦੀ ਸ਼ੁਰੂਆਤੀ ਤਨਖਾਹ 17,960 ਰੁਪਏ ਤੋਂ ਵਧਾ ਕੇ 19,260 ਰੁਪਏ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਸੁਪਰਡੈਂਟ ਗ੍ਰੇਡ-2, ਪੀ.ਏ., ਐਸ.ਏ.ਐਸ. ਅਕਾਉਂਟਸ ਆਦਿ ਨੂੰ ਗਰੁੱਪ 15 ਤੋਂ 17 ਵਿੱਚ ਰੱਖਿਆ ਗਿਆ ਹੈ, ਜਿਨ੍ਹਾਂ ਦੀ ਸ਼ੁਰੂਆਤੀ ਤਨਖਾਹ 18,690 ਰੁਪਏ ਤੋਂ ਵਧਾ ਕੇ 19,260 ਰੁਪਏ ਕਰ ਦਿੱਤੀ ਗਈ ਹੈ। ਇਸ ਮੌਕੇ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧਤਾ ਦੀ ਦੁਹਰਾਇਆ। ਬਿਜਲੀ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਸਾਰੇ ਕਰਮਚਾਰੀਆਂ ਦੀਆਂ ਉੱਚਿਤ ਪਰੇਸ਼ਾਨੀਆਂ ਅਤੇ ਮੰਗਾਂ ਨੂੰ ਹੱਲ ਕਰਨ, ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਲਈ ਉਚਿਤ ਮੁਆਵਜ਼ਾ ਅਤੇ ਮਾਨਤਾ ਦੇਣ ਨੂੰ ਯਕੀਨੀ ਬਣਾਉਣ ਲਈ ਸਮਰਪਿਤ ਹੈ। ਇਸ ਦੌਰਾਨ ਕਰਮਚਾਰੀਆਂ ਦੀਆਂ ਲੋੜਾਂ ਪ੍ਰਤੀ ਸਰਕਾਰ ਦੀ ਜਵਾਬਦੇਹੀ ਦਾ ਜ਼ਿਕਰ ਕਰਦਿਆਂ, ਮੰਤਰੀ ਈ.ਟੀ.ਓ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਯਕੀਨੀ ਬਣਾਉਣ ਦੀ ਲੋੜ ਹੈ ਕਿ ਤਨਖਾਹ ਦੇ ਸਕੇਲ ਉਦਯੋਗ ਦੇ ਮਾਪਦੰਡਾਂ ਦੇ ਅਨੁਸਾਰ ਹੋਣ ਅਤੇ ਸਾਡੇ ਕਰਮਚਾਰੀਆਂ ਨੂੰ ਉੱਚਿਤ ਮੁਆਵਜ਼ਾ ਮਿਲੇ। ਪੀ.ਐੱਸ.ਪੀ.ਸੀ.ਐੱਲ. ਦੇ ਮੁਲਾਜ਼ਮਾਂ ਦੀ ਸ਼ੁਰੂਆਤੀ ਤਨਖਾਹ ਦੇ ਸਕੇਲ ਵਧਾਉਣ ਦਾ ਫੈਸਲਾ ਉਨ੍ਹਾਂ ਦੀ ਭਲਾਈ ਪ੍ਰਤੀ ਸਰਕਾਰ ਦੀ ਵਚਨਬੱਧਤਾ ਦਾ ਪ੍ਰਮਾਣ ਹੈ। ਇਸ ਨੂੰ ਲੈ ਕੇ ਪੀ.ਐਸ.ਪੀ.ਸੀ.ਐਲ ਦੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮੁੱਖ ਮੰਤਰੀ ਸ. ਭਗਵੰਤ ਮਾਨ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਵੱਲੋਂ ਉਹਨਾਂ ਦੀਆਂ ਦਿੱਕਤਾਂ ਨੂੰ ਦੂਰ ਕਰਨ ਹਿੱਤ ਤੁਰੰਤ ਅਮਲ ਵਿੱਚ ਲਿਆਂਦੀ ਗਈ ਕਾਰਵਾਈ ਲਈ ਦਿਲੋਂ ਧੰਨਵਾਦ ਕਰਦੇ ਹਨ। ਸ਼ੁਰੂਆਤੀ ਤਨਖਾਹ ਦੇ ਸਕੇਲ ਵਿੱਚ ਇਹ ਵਾਧਾ ਉਨ੍ਹਾਂ ਦੀ ਭਲਾਈ ਲਈ ਸਰਕਾਰ ਦੀ ਸੱਚੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

Punjab Bani 16 February,2024
ਵਿੱਤ ਮੰਤਰੀ ਚੀਮਾ ਵੱਲੋਂ ਨਾਬਾਰਡ ਦਾ ‘ਸਟੇਟ ਫੋਕਸ ਪੇਪਰ’ ਜਾਰੀ; ਵਿੱਤੀ ਸਾਲ 2024-25 ਦੌਰਾਨ ਤਰਜੀਹੀ ਖੇਤਰ ਲਈ 243606 ਕਰੋੜ ਰੁਪਏ ਦੀ ਕਰਜਾ ਸਮਰੱਥਾ

ਵਿੱਤ ਮੰਤਰੀ ਚੀਮਾ ਵੱਲੋਂ ਨਾਬਾਰਡ ਦਾ ‘ਸਟੇਟ ਫੋਕਸ ਪੇਪਰ’ ਜਾਰੀ; ਵਿੱਤੀ ਸਾਲ 2024-25 ਦੌਰਾਨ ਤਰਜੀਹੀ ਖੇਤਰ ਲਈ 243606 ਕਰੋੜ ਰੁਪਏ ਦੀ ਕਰਜਾ ਸਮਰੱਥਾ ਕਿਹਾ, ‘ਸਟੇਟ ਫੋਕਸ ਪੇਪਰ’ ਪੰਜਾਬ ਦੀ ਪੇਂਡੂ ਆਰਥਿਕਤਾ ਦੀ ਮਜ਼ਬੂਤੀ ਲਈ ਨਿਵੇਸ਼ ਨੂੰ ਦਿਸ਼ਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਚੰਡੀਗੜ੍ਹ, 16 ਫਰਵਰੀ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਨੈਸ਼ਨਲ ਬੈਂਕ ਫਾਰ ਐਗਰੀਕਲਚਰ ਐਂਡ ਰੂਰਲ ਡਿਵੈਲਪਮੈਂਟ (ਨਾਬਾਰਡ) ਵੱਲੋਂ ਕਰਵਾਏ ਗਈ ‘ਸਟੇਟ ਕ੍ਰੈਡਿਟ ਸੈਮੀਨਾਰ’ ਦੌਰਾਨ ਸੰਸਥਾ ਦਾ ‘ਸਟੇਟ ਫੋਕਸ ਪੇਪਰ’ (ਐਸ.ਐਫ.ਪੀ) 2024-25 ਜਾਰੀ ਕੀਤਾ। ਐਸ.ਐਫ.ਪੀ. ਵਿੱਚ ਵਿੱਤੀ ਸਾਲ 2024-25 ਦੌਰਾਨ ਪੰਜਾਬ ਵਿੱਚ ਤਰਜੀਹੀ ਖੇਤਰਾਂ ਲਈ 243606 ਕਰੋੜ ਰੁਪਏ ਦੀ ਕਰਜਾ ਸਮਰੱਥਾ ਦਾ ਅਨੁਮਾਨ ਲਗਾਇਆ ਗਿਆ ਹੈ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੋਰ ਦਿੰਦਿਆ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਾਬਾਰਡ ਅਤੇ ਹੋਰ ਹਿੱਸੇਦਾਰਾਂ ਨਾਲ ਮਿਲ ਕੇ ਕੰਮ ਕਰਨ ਵਚਨਬੱਧ ਹੈ ਤਾਂ ਜੋ ਸੂਬੇ ਦੇ ਖੇਤੀਬਾੜੀ ਅਤੇ ਪੇਂਡੂ ਖੇਤਰਾਂ ਦੀ ਪੂਰੀ ਸਮਰੱਥਾ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਿਵੇਸ਼ ਲਈ ਇੱਕ ਯੋਗ ਮਾਹੌਲ ਬਣਾਉਣ ਅਤੇ ਇਹਨਾਂ ਪ੍ਰੋਜੈਕਟਾਂ ਦੇ ਲਾਭ ਹੇਠਲੇ ਪੱਧਰ ਤੱਕ ਪਹੁੰਚਣ ਨੂੰ ਯਕੀਨੀ ਬਣਾਉਣ ਲਈ ਦ੍ਰਿੜ ਹੈ। ਪੰਜਾਬ ਦੀ ਪੇਂਡੂ ਆਰਥਿਕਤਾ ਦੀ ਮਜ਼ਬੂਤੀ ਲਈ ਨਿਵੇਸ਼ ਨੂੰ ਦਿਸ਼ਾ ਦੇਣ ਵਿੱਚ ‘ਸਟੇਟ ਫੋਕਸ ਪੇਪਰ’ ਦੀ ਭੂਮਿਕਾ 'ਤੇ ਜ਼ੋਰ ਦਿੰਦੇ ਹੋਏ, ਵਿੱਤ ਮੰਤਰੀ ਨੇ ਕਿਹਾ ਕਿ ‘ਸਟੇਟ ਫੋਕਸ ਪੇਪਰ’ ਨਿਵੇਸ਼ ਅਤੇ ਕਰਜ਼ੇ ਲਈ ਤਰਜੀਹੀ ਖੇਤਰਾਂ ਨੂੰ ਉਜਾਗਰ ਕਰਦੇ ਹੋਏ ਖੇਤੀਬਾੜੀ ਅਤੇ ਪੇਂਡੂ ਵਿਕਾਸ ਲਈ ਰਾਜ ਦੀ ਅੰਦਰ ਮੌਜੂਦ ਸੰਭਾਵਨਾਵਾਂ ਦਾ ਵਿਆਪਕ ਮੁਲਾਂਕਣ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਇਹ ਤਸੱਲੀ ਵਾਲੀ ਗੱਲ ਹੈ ਕਿ ਕੁੱਲ ਕਰਜ਼ਾ ਯੋਜਨਾ ਵਿੱਚੋਂ, ਖੇਤੀਬਾੜੀ ਕਰਜ਼ੇ ਦੀ ਸੰਭਾਵਨਾ ਦਾ ਹਿੱਸਾ 118445.86 ਕਰੋੜ ਰੁਪਏ (48.62%) ਹੈ, ਜਿਸ ਵਿੱਚ ਫਸਲੀ ਕਰਜ਼ਾ 69393.35 ਕਰੋੜ ਰੁਪਏ (28.49%) ਅਤੇ ਖੇਤੀਬਾੜੀ ਮਿਆਦੀ ਕਰਜ਼ਾ 24526.61 ਕਰੋੜ ਰੁਪਏ (19%) ਹੈ, ਅਤੇ ਇਸ ਦੇ ਨਾਲ ਹੀ ਐਮ.ਐਸ.ਐਮ.ਈ ਲਈ ਕਰਜਾ ਸੰਭਾਵਨਾ 80724.34 ਕਰੋੜ ਰੁਪਏ (33.14%) ਹੈ। ਵਿੱਤ ਮੰਤਰੀ ਨੇ ਨਾਬਾਰਡ ਵੱਲੋਂ ਸ਼ੁਰੂ ਤੋਂ ਹੀ ਪੰਜਾਬ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਣ ਲਈ ਸ਼ਲਾਘਾ ਕੀਤੀ। ਉਨ੍ਹਾਂ ਨੇ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੇ ਪੱਧਰ ਦੇ ਹੇਠਾਂ ਜਾਣ 'ਤੇ ਚਿੰਤਾ ਜ਼ਾਹਰ ਕੀਤੀ ਅਤੇ ਫਸਲੀ ਵਿਭਿੰਨਤਾ ਦੀਆਂ ਪਹਿਲਕਦਮੀਆਂ, ਸੂਖਮ ਸਿੰਚਾਈ ਤਕਨੀਕਾਂ ਨੂੰ ਅਪਣਾਉਣ ਅਤੇ ਸਬੰਧਤ ਭਾਈਵਾਲਾਂ ਦੇ ਸਹਿਯੋਗ ਨਾਲ ਇਸ ਮੁੱਦੇ ਨੂੰ ਹੱਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਸਾਰੇ ਭਾਈਵਾਲਾਂ ਨੂੰ ਸੂਬੇ ਦੇ ਸਰਵਪੱਖੀ ਵਿਕਾਸ ਲਈ ‘ਸਟੇਟ ਫੋਕਸ ਪੇਪਰ’ ਤੋਂ ਅਗਵਾਈ ਲੈਣ ਦਾ ਸੱਦਾ ਦਿੱਤਾ। ਵਿੱਤ ਮੰਤਰੀ ਨੇ ਕਿਹਾ ਕਿ ‘ਸਟੇਟ ਫੋਕਸ ਪੇਪਰ’ ਬੈਂਕਾਂ ਅਤੇ ਹੋਰ ਵਿੱਤੀ ਸੰਸਥਾਵਾਂ ਦੀਆਂ ਤਰਜੀਹਾਂ ਨੂੰ ਰਾਜ ਦੇ ਵਿਕਾਸ ਟੀਚਿਆਂ ਨਾਲ ਜੋੜ ਕੇ ਮੁੱਖ ਖੇਤਰਾਂ ਵੱਲ ਸੇਧ ਦੇਣ ਵਿੱਚ ਮਦਦ ਕਰੇਗਾ। ਇਸ ਦੌਰਾਨ ਵਿੱਤ ਮੰਤਰੀ ਨੇ ਕਿਸਾਨ ਉਤਪਾਦਕ ਸੰਗਠਨਾਂ (ਐਫ.ਪੀ.ਓਜ਼), ਸਵੈ-ਸਹਾਇਤਾ ਸਮੂਹ (ਐਸ.ਐਚ.ਜੀ), ਸੰਯੁਕਤ ਦੇਣਦਾਰੀ ਸਮੂਹਾਂ (ਜੇ.ਐਲ.ਜੀ) ਅਤੇ ਬੈਂਕਾਂ ਨੂੰ ਉਨ੍ਹਾਂ ਦੇ ਸਬੰਧਤ ਖੇਤਰਾਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਲਈ ਸਨਮਾਨਿਤ ਕੀਤਾ। ਇਸ ਮੌਕੇ 'ਤੇ ਲਗਾਈ ਗਈ ਪ੍ਰਦਰਸ਼ਨੀ ਵਿਖੇ ਵਿੱਤ ਮੰਤਰੀ ਨੇ ਨਾਬਾਰਡ ਦੀਆਂ ਵੱਖ-ਵੱਖ ਸਕੀਮਾਂ ਦੇ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਤੋਂ ਪਹਿਲਾਂ, ਸੈਮੀਨਾਰ ਨੂੰ ਸੰਬੋਧਨ ਕਰਦਿਆਂ, ਨਾਬਾਰਡ ਪੰਜਾਬ ਦੇ ਖੇਤਰੀ ਦਫ਼ਤਰ ਦੇ ਮੁੱਖ ਜਨਰਲ ਮੈਨੇਜਰ ਰਘੂਨਾਥ ਬੀ. ਨੇ ਪੰਜਾਬ ਦੇ ਪੇਂਡੂ ਵਿਕਾਸ ਨੂੰ ਤੇਜ਼ ਕਰਨ ਲਈ ਸਰੋਤਾਂ ਅਤੇ ਮੁਹਾਰਤ ਨੂੰ ਸਹੀ ਦਿਸ਼ਾ ਦੇਣ ਵਿੱਚ ਨਾਬਾਰਡ ਦੀ ਭੂਮਿਕਾ ਦਾ ਜਿਕਰ ਕਰਦਿਆਂ ਸੂਬੇ ਦੇ ਵਿਕਾਸ ਦੇ ਯਤਨਾਂ ਲਈ ਸੰਸਥਾ ਦੇ ਨਿਰੰਤਰ ਸਮਰਥਨ ਦੀ ਵਚਨਬੱਧਤ ਨੂੰ ਦੁਹਰਾਇਆ। ਸੈਮੀਨਾਰ ਵਿੱਚ ਸਕੱਤਰ ਵਿੱਤ ਦੀਪਰਵਾ ਲਾਕਰਾ, ਐਮ.ਡੀ., ਪੰਜਾਬ ਰਾਜ ਕਾਪਰੇਟਿਵ ਬੈਂਕ ਦਵਿੰਦਰ ਸਿੰਘ, ਉਪ ਕੁਲਪਤੀ ਗੁਰੂ ਅੰਗਦ ਦੇਵ ਵੈਟਨਰੀ ਸਾਇੰਸਿਜ਼ ਯੂਨੀਵਰਸਿਟੀ ਡਾ. ਇੰਦਰਜੀਤ ਸਿੰਘ, ਵੀ.ਸੀ., ਗਡਵਾਸੂ, ਡੀ.ਜੀ.ਐਮ, ਆਰ.ਬੀ.ਆਈ. ਚੰਡੀਗੜ੍ਹ ਸਵਿਤਾ ਵਰਮਾ, ਚੇਅਰਮੈਨ, ਪੰਜਾਬ ਗ੍ਰਾਮੀਣ ਬੈਂਕ ਜੀ.ਕੇ.ਨੇਗੀ, ਅਤੇ ਸਬੰਧਤ ਵਿਭਾਗਾਂ, ਬੈਂਕਾਂ, ਖੇਤੀਬਾੜੀ ਯੂਨੀਵਰਸਿਟੀਆਂ ਦੇ ਹੋਰ ਨੁਮਾਇੰਦਿਆਂ ਨੇ ਵੀ ਹਿੱਸਾ ਲਿਆ।

Punjab Bani 16 February,2024
ਮੁੱਖ ਮੰਤਰੀ ਵੱਲੋਂ ਕਿਸਾਨਾਂ ਨਾਲ ਇਕਮੁੱਠਤਾ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਕਿਸਾਨਾਂ ਨਾਲ ਇਕਮੁੱਠਤਾ ਦਾ ਪ੍ਰਗਟਾਵਾ ਕਿਹਾ ਕਿ ਇਸ ਔਖੀ ਘੜੀ ਵਿੱਚ ਸੂਬਾ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਪੰਜਾਬ ਦੇ ਜ਼ਿਲਿਆਂ ਵਿਚ ਇੰਟਰਨੈੱਟ ਸੇਵਾਵਾਂ ਬੰਦ ਕਰਨ ਦੀ ਕੀਤੀ ਨਿਖੇਧੀ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਤੇ ਡਰੋਨ ਰਾਹੀ ਕੀਤੀ ਗਈ ਗੋਲੀਬਾਰੀ ਦੀ ਕੀਤੀ ਨਿੰਦਾ ਕਿਸਾਨਾਂ ਤੇ ਕੇਂਦਰ ਵਿਚਾਲੇ ਅਗਲੇ ਦੌਰ ਦੀ ਗੱਲਬਾਤ ਐਤਵਾਰ ਨੂੰ ਹੋਵੇਗੀ ਚੰਡੀਗੜ੍ਹ, 15 ਫਰਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਕਿਸਾਨਾਂ ਨਾਲ ਇਕਮੁੱਠਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਦੇਸ਼ ਦੇ ਅਨਾਜ ਉਤਪਾਦਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਕੇਂਦਰੀ ਮੰਤਰੀਆਂ ਅਰਜੁਨ ਮੁੰਡਾ, ਪੀਯੂਸ਼ ਗੋਇਲ ਅਤੇ ਨਿਤਿਆਨੰਦ ਸਮੇਤ ਕਿਸਾਨਾਂ ਨਾਲ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਵਿੱਚ ਵਾਪਰੀਆਂ ਘਟਨਾਵਾਂ ਮੰਦਭਾਗੀਆਂ ਸਨ ਅਤੇ ਇਨ੍ਹਾਂ ਨੂੰ ਟਾਲਿਆ ਜਾ ਸਕਦਾ ਸੀ। ਉਨ੍ਹਾਂ ਕਿਹਾ ਕਿ ਅੰਦੋਲਨਕਾਰੀ ਕਿਸਾਨਾਂ 'ਤੇ ਹਮਲਾ ਕਰਨ ਲਈ ਡਰੋਨ ਦੀ ਵਰਤੋਂ ਅਸਹਿਣਯੋਗ ਹੈ ਅਤੇ ਸੂਬਾ ਸਰਕਾਰ ਪਹਿਲਾਂ ਹੀ ਇਸ ਦਾ ਵਿਰੋਧ ਕਰ ਚੁੱਕੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਨਿਰਦੇਸ਼ਾਂ ਤੋਂ ਬਾਅਦ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੇ ਅੰਬਾਲਾ ਦੇ ਡਿਪਟੀ ਕਮਿਸ਼ਨਰ ਅੱਗੇ ਇਹ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ ਸੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਤਿੰਨ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ, ਜਿਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ ’ਤੇ ਮਾੜਾ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹੀਂ ਦਿਨੀਂ ਪ੍ਰੀਖਿਆਵਾਂ ਚੱਲ ਰਹੀਆਂ ਹਨ ਅਤੇ ਆਨਲਾਈਨ ਪੜ੍ਹਾਈ ਕੀਤੀ ਜਾ ਰਹੀ ਹੈ ਪਰ ਇੰਟਰਨੈੱਟ ਸੇਵਾਵਾਂ ਨੂੰ ਮੁਅੱਤਲ ਕਰਨਾ ਅਤਿ ਨਿੰਦਣਯੋਗ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਸੂਬੇ ਦਾ ਕੋਈ ਵੀ ਨੌਜਵਾਨ ਵਾਟਰ ਕੈਨਨ ਜਾਂ ਅੱਥਰੂ ਗੈਸ ਦੇ ਗੋਲੇ ਅੱਗੇ ਖੜ੍ਹਾ ਹੋਵੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਕਿਸਾਨਾਂ ਵੱਲੋਂ ਉਠਾਈਆਂ ਜਾ ਰਹੀਆਂ ਮੰਗਾਂ ਦਾ ਪੂਰਾ ਸਮਰਥਨ ਕਰਦੀ ਹੈ। ਉਨ੍ਹਾਂ ਦੁਹਰਾਇਆ ਕਿ ਪੰਜਾਬ ਨੂੰ ਭਾਰਤ ਤੋਂ ਵੱਖ ਕਰਨ ਲਈ ਹਰਿਆਣਾ ਨਾਲ ਲੱਗਦੀਆਂ ਸੂਬੇ ਦੀਆਂ ਸਰਹੱਦਾਂ 'ਤੇ ਕੰਡਿਆਲੀ ਵਾੜ ਲਗਾਈ ਗਈ ਹੈ ਜੋ ਕਿ ਜਾਇਜ਼ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਨਾਲ ਇਸ ਤਰ੍ਹਾਂ ਦਾ ਮਤਰੇਈ ਮਾਂ ਵਾਲਾ ਸਲੂਕ ਗੈਰਵਾਜਬ ਅਤੇ ਅਣਇੱਛਤ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਉਨ੍ਹਾਂ ਨੂੰ ਭਾਜਪਾ ਦੀ ‘ਬੀ’ ਟੀਮ ਦੱਸਦੀ ਹੈ ਪਰ ਅਸਲ ਵਿੱਚ ‘ਆਪ’ ਕਿਸਾਨਾਂ ਦੀ ‘ਏ’ ਟੀਮ ਹੈ। ਹਰਿਆਣਾ ਵੱਲੋਂ ਪੰਜਾਬ ਕਿਸਾਨ ਅੰਦੋਲਨ ਨੂੰ ਸਪਾਂਸਰ ਕਰਨ ਦੇ ਦੋਸ਼ਾਂ 'ਤੇ ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਨੂੰ ਰੋਕਣ ਲਈ ਸੂਬੇ ਵਿੱਚ ਕਰਫਿਊ ਨਹੀਂ ਲਗਾਇਆ ਜਾ ਸਕਦਾ ਬਲਕਿ ਕਿਸਾਨਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕੀਤਾ ਜਾਣਾ ਚਾਹੀਦਾ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਕੁਰਸੀਆਂ ਦੀ ਖ਼ਾਤਰ ਸਿਆਸਤ ਵਿੱਚ ਨਹੀਂ ਹਨ ਅਤੇ ਨਾ ਹੀ ਸੂਬੇ ਵਿੱਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀਆਂ ਅਫਵਾਹਾਂ ਜਾਂ ਧਮਕੀਆਂ ਤੋਂ ਅਸੀਂ ਡਰਦੇ ਹਾਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਕਿਸਾਨਾਂ ਦੇ ਹਿਮਾਇਤੀ ਹਨ ਅਤੇ ਮੀਟਿੰਗ ਵਿੱਚ ਸਿਰਫ਼ ਇਸ ਲਈ ਹਿੱਸਾ ਲੈ ਰਹੇ ਹਨ ਕਿਉਂਕਿ ਇਹ ਅਨਾਜ ਉਤਪਾਦਕਾਂ ਦੀ ਇੱਛਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਪੂਰੀ ਸਥਿਤੀ 'ਤੇ ਨਿੱਜੀ ਤੌਰ 'ਤੇ ਨਜ਼ਰ ਰੱਖ ਰਹੇ ਹਨ ਅਤੇ ਸੂਬੇ ਦੇ ਸਾਰੇ ਹਸਪਤਾਲਾਂ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 54 ਕਿਸਾਨ ਗੰਭੀਰ ਜ਼ਖ਼ਮੀ ਹੋ ਚੁੱਕੇ ਹਨ ਅਤੇ ਸੂਬਾ ਸਰਕਾਰ ਉਨ੍ਹਾਂ ਨੂੰ ਮੁਫ਼ਤ ਇਲਾਜ ਮੁੱਹਈਆ ਕਰਵਾ ਰਹੀ ਹੈ । ਮੁੱਖ ਮੰਤਰੀ ਨੇ ਕੇਂਦਰੀ ਮੰਤਰੀਆਂ ਨੂੰ ਦੱਸਿਆ ਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਇਆ ਹੈ। ਉਨ੍ਹਾਂ ਕਿਹਾ ਕਿ ਇਸ ਲਈ ਕਿਸਾਨਾਂ ਨੇ ਸੂਬੇ ਦੀ ਉਪਜਾਊ ਮਿੱਟੀ ਅਤੇ ਪਾਣੀ ਦੇ ਰੂਪ ਵਿੱਚ ਉਪਲਬਧ ਕੁਦਰਤੀ ਸਰੋਤਾਂ ਦਾ ਵੀ ਸ਼ੋਸ਼ਣ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਾਰਨ ਸੂਬੇ ਭਰ ਦੇ ਜ਼ਿਆਦਾਤਰ ਬਲਾਕਾਂ ਵਿੱਚ ਪਾਣੀ ਦਾ ਪੱਧਰ ਡਾਰਕ ਜ਼ੋਨ ਵਿੱਚ ਪਹੁੰਚ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਝੋਨਾ ਸੂਬੇ ਦੀ ਫ਼ਸਲ ਨਹੀਂ ਹੈ, ਸਗੋਂ ਰਾਜ ਇਸ ਦੀ ਪੈਦਾਵਾਰ ਕੌਮੀ ਅੰਨ ਭੰਡਾਰ ਨੂੰ ਭਰਨ ਲਈ ਕਰਦਾ ਹੈ। ਉਨ੍ਹਾਂ ਕਿਹਾ ਕਿ ਫ਼ਸਲੀ ਵਿਭਿੰਨਤਾ ਦੇ ਰਾਹ ਵਿੱਚ ਕਈ ਚੁਣੌਤੀਆਂ ਹਨ ਜਿਸ ਨੂੰ ਹੱਲ ਕੀਤਾ ਜਾਣਾ ਜ਼ਰੂਰੀ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਰਾਜ ਨੂੰ ਆਰਡੀਐਫ ਤਹਿਤ ਰੋਕੇ ਗਏ ਫੰਡ ਜਾਰੀ ਕਰਦੀ ਹੈ ਤਾਂ ਸੂਬਾ ਸਰਕਾਰ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਨੂੰ ਮੁਆਵਜ਼ਾ ਦੇ ਸਕਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਝੋਨਾ ਪ੍ਰਬੰਧਨ ਦਾ ਮੁੱਦਾ ਹੋਵੇ ਜਾਂ ਕੋਈ ਹੋਰ ਮੁੱਦਾ, ਸਭ ਕਿਸਾਨਾਂ ਦੀ ਆਰਥਿਕਤਾ ਨਾਲ ਜੁੜੇ ਹੋਏ ਹਨ। ਹਾਲਾਂਕਿ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਸ ਨੂੰ ਹੱਲ ਕਰਨ ਦੀ ਬਜਾਏ ਕਿਸਾਨਾਂ ਦੇ ਅਸਲ ਮੁੱਦਿਆਂ ਨੂੰ ਠੰਡੇ ਬਸਤੇ ਵਿੱਚ ਪਾ ਰਹੀ ਹੈ ਜੋ ਕਿ ਠੀਕ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਕੇਂਦਰ ਸਰਕਾਰ ਖੇਤੀ ਮਸਲਿਆਂ ਪ੍ਰਤੀ ਉਦਾਸੀਨ ਪਹੁੰਚ ਅਪਣਾ ਰਹੀ ਹੈ ਜੋ ਦੇਸ਼ ਦੇ ਹਿੱਤ ਵਿੱਚ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੁਝ ਸਮਾਜ ਵਿਰੋਧੀ ਅਨਸਰ ਕਿਸਾਨਾਂ ਨੂੰ ਭੜਕਾਉਣ ਅਤੇ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕਿਸਾਨਾਂ ਨੂੰ ਉਕਸਾਉਂਦਾ ਹੈ ਤਾਂ ਸੂਬਾ ਸਰਕਾਰ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਬੰਧੀ ਸੀ.ਸੀ.ਟੀ.ਵੀ. ਦੀ ਫੁਟੇਜ ਚੈਕ ਕੀਤੀ ਜਾਵੇਗੀ ਅਤੇ ਜੇਕਰ ਕੋਈ ਕਿਸਾਨ ਇਸ ਸਬੰਧੀ ਬਿਆਨ ਦੇਣਾ ਚਾਹੁੰਦਾ ਹੈ ਤਾਂ ਉਸ ਨੂੰ ਵੀ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਅਗਲੇ ਦੌਰ ਦੀ ਮੀਟਿੰਗ ਐਤਵਾਰ ਸ਼ਾਮ ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਨੁਕਤਿਆਂ 'ਤੇ ਸਹਿਮਤੀ ਬਣ ਗਈ ਹੈ ਅਤੇ ਹੋਰ ਅਹਿਮ ਮੁੱਦਿਆਂ ਨੂੰ ਜਲਦੀ ਹੀ ਹੱਲ ਕਰ ਲਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਕੇਂਦਰ ਸਰਕਾਰ ਨੂੰ ਪਹਿਲਾਂ ਹੀ ਲੈ ਕੇ ਆਏ ਹਨ ਅਤੇ ਗੱਲਬਾਤ ਰਾਹੀਂ ਹੀ ਇਸ ਮਸਲੇ ਦਾ ਹੱਲ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਰਖਵਾਲੇ ਹੋਣ ਦੇ ਨਾਤੇ ਉਹ ਧਰਨੇ ਕਾਰਨ ਸਮਾਜ ਦੇ ਕਿਸੇ ਵੀ ਵਰਗ ਨੂੰ ਦੁਖੀ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਾਰੀਆਂ ਸਪਲਾਈਆਂ ਨਿਰਵਿਘਨ ਯਕੀਨੀ ਬਣਾਈਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਹਰਿਆਣਾ ਸਰਕਾਰ ਸੂਬੇ ਦੇ ਕਿਸਾਨਾਂ ਨਾਲ ਧੱਕੇਸ਼ਾਹੀ ਨਾ ਕਰੇ ਜੋ ਸ਼ਾਂਤਮਈ ਢੰਗ ਨਾਲ ਆਪਣਾ ਧਰਨਾ ਕਰ ਰਹੇ ਹਨ।

Punjab Bani 16 February,2024
ਅੰਨਦਾਤਾ ਵਿਰੁੱਧ ਪੁਲਿਸ ਕਾਰਵਾਈ ਨੇ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦਾ ਜਮਹੂਰੀਅਤ ਵਿਰੋਧੀ ਕਿਰਦਾਰ ਨੰਗਾ ਕੀਤਾ: ਚੇਤਨ ਸਿੰਘ ਜੌੜਾਮਾਜਰਾ

ਅੰਨਦਾਤਾ ਵਿਰੁੱਧ ਪੁਲਿਸ ਕਾਰਵਾਈ ਨੇ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦਾ ਜਮਹੂਰੀਅਤ ਵਿਰੋਧੀ ਕਿਰਦਾਰ ਨੰਗਾ ਕੀਤਾ: ਚੇਤਨ ਸਿੰਘ ਜੌੜਾਮਾਜਰਾ ਜਲ ਸਰੋਤ ਮੰਤਰੀ ਵੱਲੋਂ ਕਿਸਾਨਾਂ ਵਿਰੁੱਧ ਦਮਨਕਾਰੀ ਕਾਰਵਾਈਆਂ ਦੀ ਸਖ਼ਤ ਨਿਖੇਧੀ ਚੰਡੀਗੜ੍ਹ, 15 ਫ਼ਰਵਰੀ: ਖਨੌਰੀ ਅਤੇ ਸ਼ੰਭੂ ਸਰਹੱਦ 'ਤੇ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ 'ਤੇ ਕੀਤੇ ਗਏ ਤਸ਼ੱਦਦ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਹਾ ਕਿ ਇਸ ਕਾਰੇ ਨਾਲ ਭਾਜਪਾ ਸਰਕਾਰਾਂ ਦੀ ਜਮਹੂਰੀਅਤ ਵਿਰੋਧੀ ਅਤੇ ਤਾਨਾਸ਼ਾਹੀ ਮਾਨਸਿਕਤਾ ਦਾ ਘਿਨੌਣਾ ਚਿਹਰਾ ਸਾਹਮਣੇ ਆ ਗਿਆ ਹੈ, ਜੋ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਲਈ ਇੰਨੀ ਹੱਦ ਤੱਕ ਡਿੱਗ ਗਈ ਹੈ। ਕੈਬਨਿਟ ਮੰਤਰੀ ਨੇ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਨਾਕਾਮ ਰਹਿਣ ਲਈ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਇਹ ਸਰਕਾਰ ਕਿਸਾਨੀ ਭਾਈਚਾਰੇ ਦੀਆਂ ਜਾਇਜ਼ ਮੰਗਾਂ ਨੂੰ ਨਜ਼ਰਅੰਦਾਜ਼ ਕਰਕੇ, ਉਲਟਾ ਵੱਡੇ ਉਦਯੋਗਪਤੀਆਂ ਨੂੰ ਕਰੋੜਾਂ ਰੁਪਏ ਦੀਆਂ ਵੱਡੀਆਂ ਰਾਹਤਾਂ ਅਤੇ ਛੋਟਾਂ ਦੇਣ ਵਿੱਚ ਰੁੱਝੀ ਹੋਈ ਹੈ। ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਅਤੇ ਕੇਂਦਰ ਸਰਕਾਰ ਤੋਂ ਸਨਮਾਨਜਨਕ ਰਵੱਈਏ ਦੇ ਹੱਕਦਾਰ ਹਨ। ਉਨ੍ਹਾਂ ਨੇ ਹਾਲਾਤ ਵਿਗੜਨ 'ਤੇ ਨਿਰਾਸ਼ਾ ਜ਼ਾਹਰ ਕਰਦਿਆਂ ਕਿਹਾ ਕਿ ਇਹ ਮਾਰੂ ਕਾਰਵਾਈਆਂ ਮੋਦੀ ਸਰਕਾਰ ਦੇ ਕਿਸਾਨਾਂ ਦਾ ਸਾਹਮਣਾ ਕਰਨ ਤੋਂ ਡਰ ਨੂੰ ਜੱਗ-ਜ਼ਾਹਰ ਕਰਦੀਆਂ ਹਨ। ਮੀਡੀਆ ਨੂੰ ਜ਼ਖ਼ਮੀ ਕਿਸਾਨਾਂ ਦੀਆਂ ਤਸਵੀਰਾਂ ਜਾਰੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਸਾਨਾਂ ਵਿਰੁੱਧ ਅੱਥਰੂ ਗੈਸ ਅਤੇ ਪੈਲੇਟ ਗੰਨਾਂ ਦੀ ਵਰਤੋਂ, ਸੜਕਾਂ 'ਤੇ ਬੈਰੀਕੇਡ ਲਗਾਉਣ ਅਤੇ ਕੌਮੀ ਰਾਜਧਾਨੀ ਦੀ ਕਿਲ੍ਹਾਬੰਦੀ ਕਰਨ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਆਪਣੇ ਵਾਅਦਿਆਂ ਨੂੰ ਪੂਰਾ ਨਾ ਕਰਨਾ ਅਤੇ ਇਸ ਕਦਰ ਤਣਾਅਪੂਰਣ ਸਥਿਤੀ ਪੈਦਾ ਕਰਨਾ ਅਫ਼ਸੋਸਨਾਕ ਹੈ। ਕਿਸਾਨਾਂ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਦੀ ਦਿੜ੍ਹ ਹਮਾਇਤ ਨੂੰ ਦੁਹਰਾਉਂਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੋਦੀ ਸਰਕਾਰ ਆਪਣੇ ਵਾਅਦੇ ਪੂਰੇ ਕਰਨ ਵਿੱਚ ਅਸਫ਼ਲ ਹੋਣ 'ਤੇ ਕਿਸਾਨਾਂ 'ਤੇ ਜ਼ੁਲਮ ਢਾਹ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਉਹ ਖ਼ੁਦ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਜ਼ਖ਼ਮੀ ਕਿਸਾਨਾਂ ਦਾ ਹਾਲ-ਚਾਲ ਜਾਣਨ ਲਈ ਹਸਪਤਾਲ ਦਾ ਦੌਰਾ ਕਰ ਰਹੇ ਹਨ। ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ 'ਤੇ ਵਰ੍ਹਦਿਆਂ ਕੈਬਨਿਟ ਮੰਤਰੀ ਨੇ ਕਿਸਾਨਾਂ ਨੂੰ ਉਨ੍ਹਾਂ ਦੇ ਸ਼ਾਂਤਮਈ ਮਾਰਚ ਤੋਂ ਰੋਕਣ ਲਈ ਪੁਲਿਸ ਦੀ ਵਰਤੋਂ ਕਰਨ ਦੀ ਨਿੰਦਾ ਕੀਤੀ। ਉਨ੍ਹਾਂ ਇਸ ਨੂੰ ਨਿਰਾਦਰ ਭਰਿਆ ਅਤੇ ਗ਼ੈਰ-ਜਮਹੂਰੀ ਕਾਰਵਾਈ ਕਰਾਰ ਦਿੰਦਿਆਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਮੁੱਦਿਆਂ ਦਾ ਤੁਰੰਤ ਹੱਲ ਕਰਨ ਅਤੇ ਕੀਤੇ ਵਾਅਦੇ ਮੁਤਾਬਕ ਸੁਧਾਰਾਂ ਨੂੰ ਲਾਗੂ ਕਰਨ ਅਤੇ ਦੇਸ਼ ਦੀ ਖੁਰਾਕ ਸੁਰੱਖਿਆ ਤੇ ਪੇਂਡੂ ਖੇਤਰਾਂ ਦੀ ਖ਼ੁਸ਼ਹਾਲੀ ਲਈ ਕਿਸਾਨਾਂ ਦੀ ਭਲਾਈ ਨੂੰ ਤਰਜੀਹ ਦੇਣ ਦੀ ਅਪੀਲ ਕੀਤੀ। ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅਤੇ ਖੱਟਰ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਨੂੰ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਬੰਦ ਕਰਨ ਅਤੇ ਦੇਸ਼ ਦੀ ਤਰੱਕੀ ਵਿੱਚ "ਅੰਨਦਾਤਾ" ਦੀ ਅਹਿਮ ਭੂਮਿਕਾ ਨੂੰ ਪਛਾਣਨ ਦੀ ਅਪੀਲ ਕਰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਭਾਜਪਾ ਸਰਕਾਰਾਂ ਨੇ ਕਿਸਾਨਾਂ ਨਾਲ ਕੀਤੇ ਆਪਣੇ ਵਾਅਦਿਆਂ ਨੂੰ ਭੁੱਲਾ ਦਿੱਤਾ ਹੈ ਅਤੇ ਉਨ੍ਹਾਂ ਨੂੰ ਵੱਡੀਆਂ ਚੁਣੌਤੀਆਂ ਨਾਲ ਜੂਝਣ ਲਈ ਛੱਡ ਦਿੱਤਾ ਹੈ, ਜੋ ਸਵੀਕਾਰ ਨਹੀਂ ਕੀਤਾ ਜਾ ਸਕਦਾ।

Punjab Bani 15 February,2024
ਬਲਕਾਰ ਸਿੰਘ ਵੱਲੋਂ ਜਲੰਧਰ ਦੇ ਡੀਸੀ ਨੂੰ “ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ" ਨੂੰ ਸਥਾਪਤ ਕਰਨ ਲਈ ਡੇਰੇ ਦੇ ਪ੍ਰਬੰਧਕਾਂ ਨਾਲ ਮਿਲਕੇ ਤੁਰੰਤ ਰੂਪ ਰੇਖਾ ਉਲੀਕਣ ਦੇ ਆਦੇਸ਼

ਬਲਕਾਰ ਸਿੰਘ ਵੱਲੋਂ ਜਲੰਧਰ ਦੇ ਡੀਸੀ ਨੂੰ “ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ" ਨੂੰ ਸਥਾਪਤ ਕਰਨ ਲਈ ਡੇਰੇ ਦੇ ਪ੍ਰਬੰਧਕਾਂ ਨਾਲ ਮਿਲਕੇ ਤੁਰੰਤ ਰੂਪ ਰੇਖਾ ਉਲੀਕਣ ਦੇ ਆਦੇਸ਼ ਸਥਾਨਕ ਸਰਕਾਰਾਂ ਮੰਤਰੀ ਨੇ ਸੱਭਿਆਚਾਰਕ ਮਾਮਲੇ ਮੰਤਰੀ, ਲੋਕ ਸਭਾ ਮੈਂਬਰ, ਉਚ ਅਧਿਕਾਰੀਆਂ ਅਤੇ ਡੇਰੇ ਦੇ ਪ੍ਰਬੰਧਕਾਂ ਨਾਲ ਕੀਤੀ ਮੀਟਿੰਗ “ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ" ਨੂੰ ਸਥਾਪਤ ਕਰਨ ਲਈ ਜੇਕਰ ਹੋਰ ਵਾਧੂ ਫੰਡਾਂ ਦੀ ਜਰੂਰਤ ਪਵੇਗੀ ਤਾਂ ਵਾਧੂ ਫੰਡ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਏ ਜਾਣਗੇ ਚੰਡੀਗੜ੍ਹ, 15 ਫਰਵਰੀ: ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੂੰ “ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ" ਨੂੰ ਸਥਾਪਤ ਕਰਨ ਲਈ ਡੇਰੇ ਦੇ ਪ੍ਰਬੰਧਕਾਂ ਨਾਲ ਮਿਲਕੇ ਤੁਰੰਤ ਰੂਪ ਰੇਖਾ ਉਲੀਕਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਇਸ ਅਧਿਐਨ ਸੈਂਟਰ ਦੀ ਉਸਾਰੀ ਲਈ ਵਚਨਬੱਧ ਹੈ। ਸੂਬਾ ਸਰਕਾਰ ਵੱਲੋਂ 25 ਕਰੋੜ ਰੁਪਏ ਦੀ ਰਾਸ਼ੀ ਨਾਲ ਇਹ ਸੈਂਟਰ ਸਥਾਪਤ ਕੀਤਾ ਜਾ ਰਿਹਾ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਵੱਲੋਂ ਅੱਜ ਇੱਥੇ ਪੰਜਾਬ ਭਵਨ ਵਿਖੇ “ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ" ਨੂੰ ਸਥਾਪਤ ਕਰਨ ਸਬੰਧੀ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਤੇ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੀ ਹਾਜ਼ਰੀ ਵਿੱਚ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਅਤੇ ਡੇਰੇ ਦੇ ਪ੍ਰਬੰਧਕਾਂ ਨਾਲ ਮੀਟਿੰਗ ਕੀਤੀ। ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਜੇਕਰ ਇਸ ਕਾਰਜ ਲਈ ਹੋਰ ਫੰਡਾਂ ਦੀ ਜ਼ਰੂਰਤ ਪਵੇਗੀ ਤਾਂ ਉਹ ਵੀ ਸੂਬਾ ਸਰਕਾਰ ਵੱਲੋਂ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਜਲੰਧਰ ਦੇ ਡਿਪਟੀ ਕਮਿਸ਼ਨਰ ਨੂੰ ਨਿਰਦੇਸ਼ ਦਿੱਤੇ ਕਿ "ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ" ਦੇ ਕੰਮ ਨੂੰ ਵਿਸ਼ੇਸ਼ ਤਰਜੀਹ ਦਿੰਦੇ ਹੋਏ ਲੋੜੀਂਦੀ ਜਗ੍ਹਾਂ ਦੀ ਭਾਲ ਕੀਤੀ ਜਾਵੇ ਅਤੇ ਡੇਰੇ ਦੇ ਪ੍ਰਬੰਧਕਾਂ ਨਾਲ ਮਿਲਕੇ ਮੁਕੰਮਲ ਰੂਪ ਰੇਖਾ ਜਲਦੀ ਤੋਂ ਜਲਦੀ ਤਿਆਰ ਕਰ ਲਈ ਜਾਵੇ। ਉਨ੍ਹਾਂ ਕਿਹਾ ਕਿ ਇਸ ਕੰਮ ਦੀ ਪ੍ਰਗਤੀ ਸਬੰਧੀ ਜਲਦ ਹੀ ਅਗਲੀ ਮੀਟਿੰਗ ਬੁਲਾਈ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਦੇ ਕੰਮ ਕਾਜ ਵਿੱਚ ਕਿਸੇ ਤਰ੍ਹਾਂ ਦੀ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਸੈਂਟਰ ਦੀ ਉਸਾਰੀ ਲਈ ਤਤੱਪਰ ਹੈ। ਇਸ ਮੀਟਿੰਗ ਵਿੱਚ ਪੰਜਾਬ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲੇ ਦੇ ਪ੍ਰਬੰਧਕੀ ਸਕੱਤਰ ਅਮਿਤ ਢਾਕਾ, ਪੰਜਾਬ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲੇ ਦੇ ਡਾਇਰੈਕਟਰ ਨੀਰੂ ਕਤਿਆਲ, ਸਮਾਜਿਕ ਸੁਰੱਖਿਆ ਤੇ ਇਸਤਰੀ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਸ਼ੇਨਾ ਅਗਰਵਾਲ, ਡਿਪਟੀ ਕਮਿਸ਼ਨਰ ਜਲੰਧਰ ਵਿਸ਼ੇਸ ਸਾਰੰਗਲ, ਵਿੱਤ ਵਿਭਾਗ ਦੇ ਡਿਪਟੀ ਸਕੱਤਰ,ਜਸਵਿੰਦਰ ਸਿੰਘ ਅਤੇ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਡੇਰਾ ਸਚਖੰਡ ਬੱਲਾਂ ਦੇ ਜਨਰਲ ਸਕੱਤਰ ਸ੍ਰੀ ਸਤ ਪਾਲ ਹੀਰ, ਸੰਯੁਕਤ ਸਕੱਤਰ ਸ੍ਰੀ ਜੋਗਿੰਦਰ ਪਾਲ, ਆਈ.ਆਰ.ਐਸ.(ਰਿਟਾ.) ਟਰੱਸਟੀ ਸ੍ਰੀ ਹਰਦੇਵ ਰਾਮ ਅਤੇ ਸ੍ਰੀ ਪਰਵਿੰਦਰ ਕੁਮਾਰ ਅਤੇ ਹੋਰ ਸੀਨੀਅਰ ਅਧਿਕਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Punjab Bani 15 February,2024
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਤਰੱਕੀਆਂ ਦਾ ਦੌਰ ਜਾਰੀ: ਡਾ.ਬਲਜੀਤ ਕੌਰ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਤਰੱਕੀਆਂ ਦਾ ਦੌਰ ਜਾਰੀ: ਡਾ.ਬਲਜੀਤ ਕੌਰ ਪੰਜਾਬ ਸਰਕਾਰ ਵੱਲੋਂ 18 ਸੁਪਰਵਾਈਜ਼ਰਾਂ ਨੂੰ ਬਤੌਰ ਸੀ.ਡੀ.ਪੀ.ਓਜ਼ ਕੀਤਾ ਪਦਉੱਨਤ ਕਿਹਾ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਵਚਨਬੱਧ ਚੰਡੀਗੜ੍ਹ, 15 ਫਰਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਵਚਨਬੱਧ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 18 ਸੁਪਰਵਾਈਜ਼ਰਾਂ ਨੂੰ ਬਤੌਰ ਸੀ.ਡੀ.ਪੀ.ਓਜ਼ ਤਰੱਕੀ ਦਿੱਤੀ ਗਈ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੂਬਾ ਸਰਕਾਰ ਨੇ ਮੁਲਾਜਮਾਂ ਦੀਆਂ ਤਰੱਕੀਆਂ ਸਬੰਧੀ ਮੰਗਾਂ ਪੂਰੀਆਂ ਕਰ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵਿੱਚ ਤਰੱਕੀਆਂ ਦਾ ਦੌਰ ਜਾਰੀ ਹੈ, ਇਸ ਸੰਦਰਭ ਵਿੱਚ 18 ਸੁਪਰਵਾਈਜ਼ਰਾਂ ਨੂੰ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ (ਸੀ.ਡੀ.ਪੀ.ਓਜ਼) ਵਜੋਂ ਤਰੱਕੀ ਦਿੱਤੀ ਗਈ ਹੈ। ਇਸ ਮੌਕੇ ਪਦਉਨਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ। ਜ਼ਿਕਰਯੋਗ ਹੈ ਕਿ ਵਿਭਾਗ ਦੇ ਪਦਉੱਨਤ 18 ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਵਿੱਚ ਚਾਰ ਅਨੁਸੂਚਿਤ ਸ਼੍ਰੇਣੀ ਨਾਲ ਸਬੰਧਤ ਅਤੇ ਇੱਕ ਦਿਵਿਆਂਗ ਸ਼੍ਰੇਣੀ ਨਾਲ ਸਬੰਧਤ ਹਨ।

Punjab Bani 15 February,2024
ਖੇਡਾਂ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਪੰਜਾਬ ਸਰਕਾਰ ਨੇ ਖੇਡ ਐਸੋਸੀਏਸ਼ਨਾਂ ਲਈ ਬਣਾਇਆ ਸਪੋਰਟਸ ਕੋਡ

ਖੇਡਾਂ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਪੰਜਾਬ ਸਰਕਾਰ ਨੇ ਖੇਡ ਐਸੋਸੀਏਸ਼ਨਾਂ ਲਈ ਬਣਾਇਆ ਸਪੋਰਟਸ ਕੋਡ ਸਪੋਰਟਸ ਕੋਡ ਨੂੰ ਲਾਗੂ ਕਰਨ ਤੋਂ ਪਹਿਲਾਂ ਖੇਡਾਂ ਨਾਲ ਸਬੰਧਤ ਅਤੇ ਆਮ ਲੋਕਾਂ ਤੋਂ 10 ਮਾਰਚ ਤੱਕ ਸੁਝਾਅ ਮੰਗੇ: ਮੀਤ ਹੇਅਰ ਸੁਝਾਵਾਂ ਨੂੰ ਸ਼ਾਮਲ ਕਰਨ ਤੋਂ ਬਾਅਦ ਖਰੜੇ ਨੂੰ ਦਿੱਤਾ ਜਾਵੇਗਾ ਅੰਤਿਮ ਰੂਪ ਚੰਡੀਗੜ੍ਹ, 15 ਫਰਵਰੀ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਤਹਿਤ ਖੇਡਾਂ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਖੇਡ ਐਸੋਸੀਏਸ਼ਨਾਂ ਲਈ ਸਪੋਰਟਸ ਕੋਡ ਬਣਾਇਆ ਗਿਆ ਹੈ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਡਾਂ ਦੀ ਬਿਹਤਰੀ ਲਈ ਲਗਾਤਾਰ ਕੀਤੇ ਜਾ ਰਹੇ ਉਪਰਾਲਿਆਂ ਨੂੰ ਅੱਗੇ ਵਧਾਉਂਦਿਆਂ ਸੂਬੇ ਅੰਦਰ ਚੱਲ ਰਹੀਆਂ ਖੇਡਾਂ ਦੀਆਂ ਐਸੋਸੀਏਸ਼ਨਾਂ ਦੀ ਬਿਹਤਰ ਕਾਰਗੁਜ਼ਾਰੀ ਲਈ ਖੇਡ ਵਿਭਾਗ ਵੱਲੋਂ ਮਾਹਿਰਾਂ ਦੀ ਰਾਏ ਨਾਲ ਸਪੋਰਟਸ ਕੋਡ ਦਾ ਖਰੜਾ ਤਿਆਰ ਕਰ ਲਿਆ ਗਿਆ ਹੈ। ਇਸ ਕੋਡ ਨੂੰ ਲਾਗੂ ਕਰਨ ਤੋਂ ਪਹਿਲਾਂ ਲੋਕਾਂ ਦੀ ਰਾਏ ਵੀ ਮੰਗੀ ਗਈ ਹੈ ਤਾਂ ਜੋ ਇਸ ਨੂੰ ਹੋਰ ਵੀ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕੀਤਾ ਜਾ ਸਕੇ। ਮੀਤ ਹੇਅਰ ਨੇ ਅੱਗੇ ਦੱਸਿਆ ਕਿ ਸਪੋਰਟਸ ਕੋਡ ਨੂੰ ਅਮਲੀ ਜਾਮਾ ਪਹਿਨਾਉਣ ਤੋਂ ਪਹਿਲਾਂ ਖੇਡਾਂ ਨਾਲ ਜੁੜੇ ਲੋਕਾਂ, ਐਸੋਸੀਏਸ਼ਨਾਂ ਅਤੇ ਆਮ ਲੋਕਾਂ ਤੋਂ ਸੁਝਾਅ ਲੈਣ ਲਈ ਇਸ ਕੋਡ ਦੇ ਖਰੜੇ ਦੀ ਕਾਪੀ ਵਿਭਾਗ ਦੀ ਵੈਬਸਾਈਟ www.pbsports.punjab.gov.in ਉਪਰ ਅਪਲੋਡ ਕੀਤੀ ਗਈ ਹੈ। ਕੋਈ ਵੀ ਚਾਹਵਾਨ ਵਿਅਕਤੀ 10 ਮਾਰਚ 2024 ਤੱਕ ਕੋਡ ਸਬੰਧੀ ਵਿਭਾਗ ਦੀ ਈਮੇਲ dir.sportspb@punjab.gov.in ਉਪਰ ਸੁਝਾਅ ਦੇ ਸਕਦਾ ਹੈ ਤਾਂ ਜੋ ਸਪੋਰਟਸ ਕੋਡ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਲੋਕ ਰਾਏ ਅਤੇ ਖੇਡਾਂ ਨਾਲ ਜੁੜੇ ਲੋਕਾਂ ਦੇ ਸੁਝਾਵਾਂ ਨੂੰ ਸ਼ਾਮਲ ਕੀਤਾ ਜਾ ਸਕੇ। ਖੇਡ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਵੀਂ ਖੇਡ ਨੀਤੀ ਵੀ ਖੇਡ ਮਾਹਿਰਾਂ ਦੀ ਰਾਏ ਨਾਲ ਆਮ ਲੋਕਾਂ ਦੇ ਸੁਝਾਅ ਲੈਣ ਤੋਂ ਬਾਅਦ ਲਾਗੂ ਕੀਤੇ ਹੈ ਜਿਸ ਦੇ ਏਸ਼ਿਆਈ ਖੇਡਾਂ ਵਿੱਚ ਹੀ ਚੰਗੇ ਨਤੀਜੇ ਸਾਹਮਣੇ ਆਏ ਜਦੋਂ ਪੰਜਾਬ ਦੇ ਖਿਡਾਰੀਆਂ ਨੇ 72 ਸਾਲ ਦੇ ਰਿਕਾਰਡ ਤੋੜਦਿਆਂ ਪਹਿਲੀ ਵਾਰ 20 ਤਮਗ਼ੇ ਜਿੱਤੇ। ਹੁਣ ਖੇਡ ਵਿਭਾਗ ਵੱਲੋਂ ਸਪੋਰਟਸ ਕੋਡ ਲਾਗੂ ਕਰਨ ਲਈ ਵੀ ਤਿਆਰੀ ਕਰ ਦਿੱਤੀ ਗਈ ਹੈ ਜਿਸ ਦੇ ਲਾਗੂ ਹੋਣ ਨਾਲ ਸੂਬੇ ਵਿੱਚ ਖੇਡਾਂ ਦੇ ਪ੍ਰਬੰਧਨ ਵਿੱਚ ਵੱਡਾ ਸੁਧਾਰ ਹੋਵੇਗਾ।

Punjab Bani 15 February,2024
ਅੰਨਦਾਤਾ 'ਤੇ ਜੁਲਮ ਦੇਸ਼ ਦੇ ਖ਼ਿਲਾਫ਼ ਅਪਰਾਧ-ਕੁਲਤਾਰ ਸਿੰਘ ਸੰਧਵਾਂ

ਅੰਨਦਾਤਾ 'ਤੇ ਜੁਲਮ ਦੇਸ਼ ਦੇ ਖ਼ਿਲਾਫ਼ ਅਪਰਾਧ-ਕੁਲਤਾਰ ਸਿੰਘ ਸੰਧਵਾਂ -ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਜਖ਼ਮੀ ਕਿਸਾਨਾਂ ਦੀ ਮਿਜ਼ਾਜ ਪੁਰਸੀ -ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕਰਵਾ ਰਹੀ ਹੈ ਜਖ਼ਮੀ ਕਿਸਾਨਾਂ ਦਾ ਮੁਫ਼ਤ ਇਲਾਜ ਪਟਿਆਲਾ, 15 ਫਰਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਪਣੀਆਂ ਜਮਹੂਰੀ ਮੰਗਾਂ ਲਈ ਪ੍ਰਦਰਸ਼ਨ ਕਰਦੇ ਕਿਸਾਨਾਂ 'ਤੇ ਹੋਏ ਅਣਮਨੁੱਖੀ ਤਸ਼ੱਦਦ ਅਤੇ ਅੰਨਦਾਤਾ ਵਿਰੁੱਧ ਜੁਲਮ ਨੂੰ ਦੇਸ਼ ਦੇ ਖ਼ਿਲਾਫ਼ ਅਪਰਾਧ ਕਰਾਰ ਦਿੱਤਾ ਹੈ। ਸਪੀਕਰ ਸੰਧਵਾਂ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਿਸਾਨਾਂ ਦੀ ਮਿਜ਼ਾਜ ਪੁਰਸੀ ਕਰਨ ਪੁੱਜੇ ਹੋਏ ਸਨ, ਇਸ ਤੋਂ ਪਹਿਲਾਂ ਉਨ੍ਹਾਂ ਨੇ ਸਿਵਲ ਹਸਪਤਾਲ ਰਾਜਪੁਰਾ ਵਿਖੇ ਵੀ ਕਿਸਾਨਾਂ ਦਾ ਹਾਲ ਚਾਲ ਜਾਣਿਆ। ਉਨ੍ਹਾਂ ਨੇ ਕਿਸਾਨਾਂ ਦੇ ਸਰਕਾਰੀ ਹਸਪਤਾਲਾਂ 'ਚ ਹੋ ਰਹੇ ਇਲਾਜ ਬਾਬਤ ਫੀਡਬੈਕ ਵੀ ਹਾਸਲ ਕੀਤੀ, ਜਿਸ 'ਤੇ ਉਨ੍ਹਾਂ ਨੇ ਤਸੱਲੀ ਦਾ ਇਜ਼ਹਾਰ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਨੀਨਾ ਮਿੱਤਲ, ਗੁਰਲਾਲ ਘਨੌਰ ਤੇ ਕੁਲਵੰਤ ਸਿੰਘ ਪੰਡੋਰੀ ਅਤੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਵੀ ਮੌਜੂਦ ਸਨ। ਸਪੀਕਰ ਸੰਧਵਾਂ ਨੇ ਇਸ ਮੌਕੇ ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਸ਼ਾਂਤਮਈ ਪ੍ਰਦਰਸ਼ਨ ਦੌਰਾਨ ਜਖ਼ਮੀ ਹੋਏ ਕਿਸਾਨਾਂ ਸਮੇਤ ਪੱਤਰਕਾਰਾਂ ਤੇ ਹੋਰ ਵਿਅਕਤੀਆਂ ਦਾ ਇਲਾਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ 'ਤੇ ਬਿਲਕੁਲ ਮੁਫ਼ਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕਰ ਦਿੱਤਾ ਹੈ ਕਿ ਕਿਸਾਨਾਂ ਦੀਆਂ ਮੰਗਾਂ ਬਿਲਕੁਲ ਵਾਜ਼ਬ ਹਨ ਤੇ ਇਨ੍ਹਾਂ ਨੂੰ ਸਾਫ਼ ਦਿਲ ਨਾਲ ਸੁਣਕੇ ਕੇਂਦਰ ਤੁਰੰਤ ਹੱਲ ਕਰੇ ਅਤੇ ਕੇਂਦਰ ਤੇ ਹਰਿਆਣਾ ਸਰਕਾਰ ਪੰਜਾਬ ਦੇ ਕਿਸਾਨਾਂ 'ਤੇ ਜੁਲਮ ਵੀ ਤੁਰੰਤ ਬੰਦ ਕਰੇ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸੜਕਾਂ ਬੰਦ ਕਰਨੀਆਂ ਕਿਸੇ ਕਾਨੂੰਨ 'ਚ ਨਹੀਂ ਆਉਂਦੀਆਂ ਜਦਕਿ ਕਿੱਲਾਂ ਤੇ ਤਿੱਖੇ ਸਰੀਏ ਤਾਂ ਦੇਸ਼ ਦੀਆਂ ਸਰਹੱਦਾਂ 'ਤੇ ਵੀ ਨਹੀਂ ਲੱਗੇ, ਕਿਸਾਨਾਂ 'ਤੇ ਜੁਲਮ ਅਤੇ ਅੰਨਦਾਤਾ 'ਤੇ ਦੇਸ਼ ਦੇ ਖ਼ਿਲਾਫ਼ ਅਪਰਾਧ ਹੈ, ਕਿਉਂਕਿ ਦੇਸ਼ ਦਾ ਮਤਲਬ ਕਿਸਾਨ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਕਿਸਾਨ ਨੇ ਦੇਸ਼ ਦੀ ਆਜ਼ਾਦੀ ਲਈ ਸੰਘਰਸ਼ 'ਚ ਵਡਮੁੱਲਾ ਯੋਗਦਾਨ ਪਾਇਆ, ਤੇ ਉਨ੍ਹਾਂ ਦੇ ਬੱਚੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰ ਰਹੇ ਹਨ ਅਤੇ ਕਿਸਾਨ ਦੇਸ਼ ਦਾ ਅੰਨ ਭੰਡਾਰ ਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਗੋਲੀਆਂ ਤੇ ਗੋਲੇ ਤਾਂ ਦੁਸ਼ਮਣਾਂ 'ਤੇ ਚਲਾਈਆਂ ਜਾਂਦੇ ਹਨ ਪਰੰਤੂ ਕਿਸਾਨਾਂ 'ਤੇ ਅਜਿਹਾ ਕਰਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਅਤੇ ਹਰਿਆਣਾ ਸਰਕਾਰ ਕਿਸਾਨਾਂ 'ਤੇ ਅਣਮਨੁੱਖੀ ਤਸ਼ੱਦਦ ਕਰ ਰਹੀ ਹੈ। ਕੁਲਤਾਰ ਸਿੰਘ ਸੰਧਵਾਂ ਨੇ ਮਰਹੂਮ ਰਾਮ ਮਨੋਹਰ ਲੋਹੀਆ ਦੇ ਸ਼ਬਦਾਂ 'ਜੇਕਰ ਸੜਕਾਂ ਸ਼ਾਂਤ ਹੋਈਆਂ ਤਾਂ ਸੰਸਦ ਬੇਕਾਬੂ ਹੋ ਜਾਵੇਗੀ' ਦਾ ਜਿਕਰ ਕਰਦਿਆਂ ਕਿਹਾ ਕਿ ਭਾਜਪਾ ਸਰਕਾਰ ਉਨ੍ਹਾਂ ਲੋਕਾਂ ਨੂੰ ਬਚਾਅ ਰਹੀ ਹੈ, ਜਿਨ੍ਹਾਂ ਦੇ ਪੋਰਟ ਤੋਂ ਟਨਾਂ ਦੇ ਹਿਸਾਬ ਨਾਲ ਨਸ਼ੀਲਾ ਪਦਾਰਥ ਬਰਾਮਦ ਹੋਇਆ। ਉਨ੍ਹਾਂ ਹਰਿਆਣਾ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਸ਼ਾਂਤਮਈ ਢੰਗ ਨਾਲ ਦਿੱਲੀ ਜਾ ਰਹੇ ਕਿਸਾਨਾਂ 'ਤੇ ਜੁਲਮ ਕਰਕੇ ਲੋਕਤੰਤਰ ਦੀ ਹੱਤਿਆ ਕੀਤੀ ਜਾ ਰਹੀ ਹੈ ਜਿਸ ਦਾ ਖਾਮਿਆਜ਼ਾ ਭਾਜਪਾ ਨੂੰ ਭੁਗਤਣਾ ਪਵੇਗਾ ਤੇ ਇਸ ਦਾ ਜਵਾਬ ਆਉਂਦੀਆਂ ਲੋਕ ਸਭਾ ਚੋਣਾਂ 'ਚ ਲੋਕ ਜਰੂਰ ਦੇਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਲੜਾਈ ਦੇਸ਼ ਦੀ ਲੜਾਈ ਹੈ ਅਤੇ ਪੰਜਾਬੀ ਤਾਂ ਦੇਸ਼ ਲਈ ਫਾਂਸੀ ਦੇ ਤਖ਼ਤਿਆਂ 'ਤੇ ਵੀ ਚੜ੍ਹੇ ਹਨ। ਸਪੀਕਰ ਨੇ ਕਿਹਾ ਕਿ ਦੇਸ਼ ਦੇ ਸਭ ਤੋਂ ਵੱਧ ਰੁਜ਼ਗਾਰ ਪ੍ਰਦਾਨ ਕਰਨ ਵਾਲੇ ਖੇਤੀ ਸੈਕਟਰ ਦੀ 65 ਫੀਸਦੀ ਕਿਸਾਨੀ ਨੂੰ ਅਣਦੇਖਾ ਕਰਕੇ ਕੁਝ ਕੁ ਕਾਰਪੋਰੇਟ ਘਰਾਣਿਆਂ ਦੇ ਇਸ਼ਾਰਿਆਂ 'ਤੇ ਚੱਲਦੀ ਹੋਈ ਕੇਂਦਰ ਸਰਕਾਰ ਪਹਿਲਾਂ ਮੰਨੀਆਂ ਮੰਗਾਂ ਤੋਂ ਵੀ ਮੁਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਮਿਲਣ ਤੇ ਕਿਸਾਨਾਂ ਦੇ ਜਖ਼ਮਾਂ ਉਪਰ ਮਲ੍ਹਮ ਲੱਗਣੀ ਚਾਹੀਦੀ ਹੈ। ਇਸ ਦੌਰਾਨ ਰਾਜਪੁਰਾ ਦੇ ਐਸ.ਡੀ.ਐਮ. ਜਸਲੀਨ ਕੌਰ ਭੁੱਲਰ, ਮੈਡੀਕਲ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਰਾਜਨ ਸਿੰਗਲਾ, ਮੈਡੀਕਲ ਸੁਪਰਡੈਂਟ ਡਾ. ਹਰਨਾਮ ਸਿੰਘ ਰੇਖੀ, ਡਾ. ਵਿਨੋਦ ਡੰਗਵਾਲ, ਡਾ. ਦਿਪਾਲੀ ਸਮੇਤ ਹਰਸ਼ਪਾਲ ਰਾਹੁਲ, ਹਨੀ ਲੂਥਰਾ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।

Punjab Bani 15 February,2024
ਬਵਾਲ ਦੇ ਚਲਦੇ ਅੱਜ ਹੋਵੇਗੀ ਕੇਂਦਰ ਨਾਲ ਕਿਸਾਨ ਨੇਤਾਵਾਂ ਦੀ ਤੀਜੇ ਗੇੜ ਦੀ ਗੱਲਬਾਤ

ਅੱਜ ਦੂਜੇ ਦਿਨ ਜਿੱਥੇ ਸੰਭੂ ਅਤੇ ਖਨੋਰੀ ਪੰਜਾਬ-ਹਰਿਆਣਾ ਬਾਡਰਾਂ ’ਤੇ ਕਿਸਾਨਾਂ ਅਤੇ ਪੁਲਸ ਵਿਚਕਾਰ ਸਾਰਾ ਦਿਨ ਪੂਰਾ ਘਸਮਾਨ ਚੱਲਿਆ, ਉਥੇ ਦੇਰ ਸ਼ਾਮ ਰਾਜਪੁਰਾ ਦੇ ਇਕ ਨਿਜੀ ਹੋਟਲ ਵਿਚ ਕਿਸਾਨ ਨੇਤਾਵਾਂ ਦੀ ਕੇਂਦਰ ਅਤੇ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਨਾਲ ਹੋਈ ਮੀਟਿੰਗ ਸ਼ਾਂਤੀ ਦੀ ਖਬਰ ਲੈ ਕੇ ਆਈ, ਜਿਸ ਵਿਚ ਅੱਜ 15 ਤਰੀਕ ਸ਼ਾਮ ਨੂੰ 5 ਵਜੇ ਚੰਡੀਗੜ੍ਹ ਵਿਖੇ ਕਿਸਾਨ ਨੇਤਾਵਾਂ ਦੀ ਕੇਂਦਰ ਨਾਲ ਤੀਜੇ ਗੇੜ ਦੀ ਮੀਟਿੰਗ ਹੋਵੇਗੀ, ਓਦੋਂ ਤੱਕ ਕਿਸਾਨ ਸ਼ੰਭੂ ਤੇ ਖਨੌਰੀ ਬਾਡਰਾਂ ਤੇ ਡਟੇ ਰਹਿਣਗੇ।

Punjab Bani 14 February,2024
ਦਿੱਲੀ ਜਾਣ ਲਈ ਕਿਸਾਨ ਬਜਿੱਦ ; ਪੰਜਾਬ ਹਰਿਆਣਾ ਸਰਹੱਦ 'ਤੇ ਦੂਜੇ ਦਿਨ ਵੀ ਘਸਮਾਨ : ਨਹੀਂ ਟੁੱਟ ਸਕੇ ਬੈਰੀਗੇਟ

ਦਿੱਲੀ ਜਾਣ ਲਈ ਕਿਸਾਨ ਬਜਿੱਦ ; ਪੰਜਾਬ ਹਰਿਆਣਾ ਸਰਹੱਦ 'ਤੇ ਦੂਜੇ ਦਿਨ ਵੀ ਘਸਮਾਨ : ਨਹੀਂ ਟੁੱਟ ਸਕੇ ਬੈਰੀਗੇਟ - ਕਿਸਾਨਾਂ 'ਤੇ ਅੱਥਰੂ ਗੈਸ ਤੇ ਪਾਣੀ ਦੀਆਂ ਬੁਛਾਰਾਂ ਨਾਲ ਪੁਲਸ ਦੇ ਜੋਰਦਾਰ ਹਮਲੇ - ਅੱਜ ਫਿਰ ਕਿਸਾਨਾਂ 'ਤੇ ਜੋਰਦਾਰ ਰਬੜ ਦੀ ਗੋਲੀਆਂ ਦੀ ਫਾਇਰਿੰਗ - ਕਿਸਾਨਾਂ ਵੱਲੋਂ ਇਕ ਹੋਰ ਬੈਰੀਗੇਟ ਨੂੰ ਤੋੜਿਆ - ਦੇਰ ਸ਼ਾਮ ਪੰਜਾਬ ਸਰਕਾਰ ਨੇ ਸੱਦੀ ਕਿਸਾਨਾਂ ਦੀ ਮੀਟਿੰਗ ਪਟਿਆਲਾ 14 ਫਰਵਰੀ - ਕਿਸਾਨਾਂ ਵੱਲੋਂ ਅਰੰਭੇ ਸੰਘਰਸ਼ ਕਾਰਨ ਅੱਜ ਦੂਜੇ ਦਿਨ ਵੀ ਪੰਜਾਬ-ਹਰਿਅਣਾ ਸਰਹੱਦ 'ਤੇ ਪੂਰੇ ਦਿਨ ਘਸਮਾਨ ਮਚਿਆ ਰਿਹਾ ਪਰ ਹਰਿਆਣਾ ਪੁਲਸ ਵੱਲੋਂ ਕੀਤੀ ਗਈ ਬੈਰਿਗੇਟਿੰਗ ਕਿਸਾਨਾਂ ਵਲੋਂ ਤੋੜੀ ਨਹੀਂ ਗਈ, ਹਾਲਾਂਕਿ ਕਿਸਾਨ ਆਗੂਆਂ ਨੇ ਬੈਰੀਗੇਟਿੰਗ ਨੂੰ ਤੋੜਨ ਦਾ ਦਾਅਵਾ ਕੀਤਾ ਹੈ। ਦੂਜੇ ਪਾਸੇ ਪੁਲਸ ਅਤੇ ਪੈਰਾ ਮਿਲਟਰੀ ਫੋਰਸ ਵੱਲੋਂ ਕਿਸਾਨਾਂ 'ਤੇ ਦਰਜਨਾਂ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ, ਪਾਣੀ ਦੀਆਂ ਬੁਛਾੜਾਂ ਕੀਤੀਆਂ ਗਈਆਂ ਅਤੇ ਰਬੜ ਦੀ ਗੋਲੀਆਂ ਦੀ ਫਾਇਰਿੰਗ ਕੀਤੀ ਗਈ ਜਿਸ ਕਾਰਨ ਕਿਸਾਨਾਂ ਨੂੰ ਇਕ ਵਾਰ ਫਿਰ ਬੈਰੀਗੇਟਿੰਗ ਤੋਂ ਪਿੱਛੇ ਹਟਣਾ ਪਿਆ। ਅੱਜ ਵੀ ਦੋ ਦਰਜਨ ਤੋਂ ਵੱਧ ਕਿਸਾਨਾਂ ਦੇ ਜਖਮੀ ਹੋਣ ਦੀ ਸੂਚਨਾ ਹੈ। ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੀ ਅਗਵਾਈ ਵਿਚ ਕੇਂਦਰੀ ਮੰਤਰੀਆਂ ਅਤੇ ਕਿਸਾਨ ਆਗੂਆਂ ਦੀ ਗੱਲਬਾਤ ਟੁੱਟਣ ਤੋਂ ਬਾਅਦ ਇਹ ਸੰਘਰਸ਼ ਲੰਘੇ ਕੱਲ੍ਹ ਤੋਂ ਸ਼ੁਰੂ ਹੋਇਆ ਸੀ। ਇਸ ਵਕਤ ਪੰਜਾਬ-ਹਰਿਆਣਾ ਬਾਡਰ ਸ਼ੰਭੂ ਤੇ ਖਨੋਰੀ ਵਿਖੇ ਅੱਜ ਵੀ ਲਗਭਗ 50 ਹਜ਼ਾਰ ਕਿਸਾਨ ਮੌਜੂਦ ਹਨ ਤੇ ਕਈ ਟ੍ਰੈਕਟਰ ਟਰਾਲੀਆਂ ਖੜ੍ਹੇ ਹਨ। ਜੰਗ ਵਾਂਗ ਕਿਸਾਨ ਜਿੱਥੇ ਪੁਲਸ ਨਾਲ ਟੱਕਰ ਲੈ ਰਹੇ ਸਨ ਉਥੇ ਨੇੜਲੇ ਰਸਤਿਆਂ ਰਾਹੀਂ ਵੀ ਦਿੱਲੀ ਪੁੱਜਣ ਦੀਆਂ ਪੂਰੀਆਂ ਕੋਸ਼ਿਸ਼ਾਂ ਹਨ। ਕਿਸਾਨ ਨੇਤਾਵਾਂ ਨੇ ਐਲਾਨ ਕੀਤਾ ਹੈ ਕਿ ਐਮ.ਐਸ.ਪੀ ਸਮੇਤ ਲਗਭਗ 12 ਮੰਗਾਂ ਨੂੰ ਲੈ ਕੇ ਸ਼ੁਰੂ ਹੋਇਆ ਸੰਘਰਸ਼ ਸਿਰੇ ਲਗ ਕੇ ਰਹੇਗਾ। ਹੁਣ ਉਹ ਇਸ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੇ। ਕਿਸਾਨ ਆਗੂਆਂ ਦੇ ਸੰਘਰਸ਼ ਲਈ ਹੌਂਸਲੇ ਪੂਰੀ ਤਰ੍ਹਾਂ ਬੁਲੰਦ ਹਨ। ਦੇਰ ਸ਼ਾਮ ਰਾਜਪੁਰਾ ਵਿਖੇ ਕਿਸਾਨ ਆਗੂਆਂ ਦੀ ਏ.ਡੀ.ਜੀ.ਪੀ ਪੰਜਾਬ, ਡੀ.ਸੀ. ਪਟਿਆਲਾ, ਐਸ.ਐਸ.ਪੀ. ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਚੱਲ ਰਹੀ ਸੀ। ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿਚ ਦਿੱਲੀ 'ਤੋਂ ਕੇਂਦਰੀ ਮੰਤਰੀ ਅਤੇ ਕਈ ਅਧਿਕਾਰੀ ਵੀ ਕਾਨਫਰੰਸਿੰਗ ਰਾਹੀਂ ਜੁੜੇ ਹੋਏ ਹਨ। ਕਿਸਾਨ ਆਗੂ ਆਪਣੀਆਂ ਮੰਗਾਂ ਮਨਾਉਣ ਲਈ ਜਿੱਦ 'ਤੇ ਅੜੇ ਹੋਏ ਹਨ। ਪੰਜਾਬ ਸਰਕਾਰ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਵਿਚੋਲੇ ਦੀ ਭੂੁਮਿਕਾ ਨਿਭਾਉਣ ਦੀ ਕੋਸ਼ਿਸ਼ ਕਰ ਰਹੀ ਹੈ। - ਪੁਲਸ ਫੋਰਸ ਨੇ ਕਈ ਟ੍ਰੈਕਟਰ ਤੋੜੇ ਅੱਜ ਜਦੋਂ ਕਿਸਾਨ ਵੱਡੇ ਟ੍ਰੈਕਟਰਾਂ ਰਾਹੀਂ ਬੈਰੀਗੇਟਾਂ ਵੱਲ ਵਧਣ ਲੱਗੇ ਤਾਂ ਹਰਿਆਣਾ ਪੁਲਸ ਨੇ ਸਭ ਤੋਂ ਪਹਿਲਾਂ ਟ੍ਰੈਕਟਰਾਂ ਨੂੰ ਨਿਸ਼ਾਨਾ ਬਣਾਇਆ। ਟ੍ਰੈਕਟਰਾਂ ਦੇ ਟਾਇਰਾਂ ਵਿਚ ਪਲਾਸਟਿਕ ਦੀਆਂ ਗੋਲੀਆਂ ਮਾਰ ਕੇ ਉਨ੍ਹਾਂ ਨੂੰ ਭੰਨ੍ਹਿਆ ਗਿਆ ਅਤੇ ਬਾਕੀ ਟ੍ਰੈਕਟਰਾਂ 'ਤੇ ਵੀ ਬੰਬਨੁਮਾ ਗੋਲੇ ਸੁੱਟੇ ਗਏ ਜਿਸ ਨਾਲ ਟ੍ਰੈਕਟਰਾਂ ਦਾ ਬੇਹੱਦ ਨੁਕਸਾਨ ਹੋਇਆ। ਕਿਸਾਨਾਂ ਵੱਲੋਂ ਇਸ ਮੌਕੇ ਬਾਕੀ ਟ੍ਰੈਕਟਰਾਂ ਨੂੰ ਪਿੱਛੇ ਮੋੜ ਲਿਆ ਗਿਆ ਹੈ।

Punjab Bani 14 February,2024
ਸਕੌਚ ਐਵਾਰਡ 2023: ਪੰਜਾਬ ਦੇ ਬਾਗ਼ਬਾਨੀ ਵਿਭਾਗ ਨੇ ਸਿਲਵਰ ਐਵਾਰਡ ਅਤੇ 5 ਸੈਮੀਫ਼ਾਈਨਲ ਪੁਜ਼ੀਸ਼ਨਾਂ ਹਾਸਲ ਕੀਤੀਆਂ

ਸਕੌਚ ਐਵਾਰਡ 2023: ਪੰਜਾਬ ਦੇ ਬਾਗ਼ਬਾਨੀ ਵਿਭਾਗ ਨੇ ਸਿਲਵਰ ਐਵਾਰਡ ਅਤੇ 5 ਸੈਮੀਫ਼ਾਈਨਲ ਪੁਜ਼ੀਸ਼ਨਾਂ ਹਾਸਲ ਕੀਤੀਆਂ ਚੇਤਨ ਸਿੰਘ ਜੌੜਾਮਾਜਰਾ ਨੇ ਮਾਣਮੱਤੀ ਪ੍ਰਾਪਤੀ ਲਈ ਅਧਿਕਾਰੀਆਂ ਦੀ ਪਿੱਠ ਥਾਪੜੀ ਚੰਡੀਗੜ੍ਹ, 13 ਫ਼ਰਵਰੀ: ਪੰਜਾਬ ਸਰਕਾਰ ਨੇ ਸਕੌਚ ਐਵਾਰਡ-2023 ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਬਾਗ਼ਬਾਨੀ ਦੇ ਖੇਤਰ ਵਿੱਚ ਇੱਕ ਸਿਲਵਰ ਐਵਾਰਡ ਸਣੇ 5 ਸੈਮੀਫ਼ਾਈਨਲ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਰਤਾਰਪੁਰ, ਜਲੰਧਰ ਸਥਿਤ ਸਬਜ਼ੀਆਂ ਦੇ ਸੈਂਟਰ ਆਫ਼ ਐਕਸੀਲੈਂਸ (ਇੰਡੋ-ਇਜ਼ਰਾਈਲੀ ਪ੍ਰਾਜੈਕਟ) ਨੂੰ ਸਿਲਵਰ ਐਵਾਰਡ ਮਿਲਣ 'ਤੇ ਵਿਭਾਗ ਦੇ ਅਧਿਕਾਰੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸੈਂਟਰ ਕਿਸਾਨਾਂ ਦੀ ਆਮਦਨ ਵਿੱਚ ਜ਼ਿਕਰਯੋਗ ਵਾਧਾ ਕਰਕੇ ਉਨ੍ਹਾਂ ਦੇ ਜੀਵਨ ਵਿੱਚ ਅਹਿਮ ਤਬਦੀਲੀ ਲਿਆਉਣ ਵਿੱਚ ਸਹਾਈ ਹੋ ਰਿਹਾ ਹੈ। ਇੱਥੇ 3-5 ਮੀਟ੍ਰਿਕ ਟਨ ਦੇ ਆਨ-ਫ਼ਾਰਮ ਕੋਲਡ ਰੂਮ ਨੂੰ ਸਟੈਂਡਰਡਾਈਜ਼ ਕੀਤਾ ਗਿਆ ਹੈ ਜਿਸ ਨਾਲ ਕਿਸਾਨਾਂ ਨੂੰ ਭਾਰੀ ਮੁਨਾਫ਼ਾ ਮਿਲਿਆ ਹੈ। ਇਹ ਸੈਂਟਰ ਵੈਲਿਊ-ਚੇਨ ਵਿੱਚ ਵੱਡੇ ਪਾੜੇ ਨੂੰ ਦੂਰ ਕਰਨ ਵਿੱਚ ਮਦਦ ਕਰਨ ਸਣੇ ਵਾਢੀ ਤੋਂ ਪਹਿਲਾਂ ਦੀ ਤਕਨੀਕ ਅਪਨਾਉਣ ਵਾਲੇ ਕਿਸਾਨਾਂ ਨੂੰ 1 ਕਨਾਲ ਪੌਲੀਹਾਊਸ ਤੋਂ 1 ਏਕੜ ਦੇ ਬਰਾਬਰ ਆਮਦਨ ਪ੍ਰਦਾਨ ਕਰਕੇ ਫ਼ਸਲੀ ਵਿਭਿੰਨਤਾ ਅਪਨਾਉਣ ਲਈ ਉਤਸ਼ਾਹਿਤ ਕਰ ਰਿਹਾ ਹੈ। ਵਾਢੀ ਤੋਂ ਬਾਅਦ ਦੇ ਪ੍ਰਬੰਧਨ ਦੀਆਂ ਆਧੁਨਿਕ ਤਕਨੀਕਾਂ ਨਾਲ ਲੈਸ ਬਾਗ਼ਬਾਨੀ ਵਿਭਾਗ ਦੇ ਇਸ ਪ੍ਰਮੁੱਖ ਸੈਂਟਰ ਵਿਖੇ ਕਿਸਾਨਾਂ ਨੂੰ ਸਿਖਲਾਈ ਦੇਣ ਦੇ ਨਾਲ-ਨਾਲ ਉਨ੍ਹਾਂ ਲਈ ਤਕਨੀਕੀ ਪ੍ਰਦਰਸ਼ਨੀ ਵੀ ਲਾਈਆਂ ਜਾਂਦੀਆਂ ਹਨ ਅਤੇ ਕਿਸਾਨਾਂ ਨੂੰ ਰੋਗ ਮੁਕਤ ਬੂਟਿਆਂ ਦੀ ਘਰ-ਘਰ ਡਿਲੀਵਰੀ ਦਿੱਤੀ ਜਾਂਦੀ ਹੈ। ਇਸ ਸੈਂਟਰ ਵਿੱਚ ਅਤਿ-ਆਧੁਨਿਕ ਹਾਈਡ੍ਰੋਪੌਨਿਕਸ ਯੂਨਿਟ ਅਤੇ ਇੱਕ ਪਲਾਂਟ ਕਲੀਨਿਕ ਪ੍ਰਯੋਗਸ਼ਾਲਾ ਵੀ ਹੈ। ਜ਼ਿਕਰਯੋਗ ਹੈ ਕਿ ਸੈਂਟਰ ਵੱਲੋਂ ਹੁਣ ਤੱਕ ਪੰਜਾਬ ਭਰ ਦੇ ਕਿਸਾਨਾਂ ਨੂੰ 2 ਕਰੋੜ ਤੋਂ ਵੱਧ ਰੋਗ-ਮੁਕਤ ਸਬਜ਼ੀਆਂ ਦੇ ਬੂਟੇ ਮੁਹੱਈਆ ਕਰਵਾਏ ਜਾ ਚੁੱਕੇ ਹਨ। ਸੈਮੀਫ਼ਾਈਨਲਿਸਟ ਪ੍ਰਾਜੈਕਟਾਂ ਵਿੱਚ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ ਸਕੀਮ, ਪ੍ਰਾਜੈਕਟ ਫ਼ੇਜ਼, ਬਾਇਉਫ਼ਰਟੀਲਾਈਜ਼ਰ ਲੈਬਾਰਟਰੀ ਹੁਸ਼ਿਆਰਪੁਰ, ਸੇਰੀਕਲਚਰ (ਪੰਜਾਬ ਵਿੱਚ ਰੇਸ਼ਮ ਉਤਪਾਦਨ ਦਾ ਵਿਕਾਸ) ਅਤੇ ਆਲੂਆਂ ਦੇ ਸੈਂਟਰ ਆਫ਼ ਐਕਸੀਲੈਂਸ (ਇੰਡੋ-ਡੱਚ ਪ੍ਰਾਜੈਕਟ)-ਧੋਗੜੀ, ਜਲੰਧਰ ਸ਼ਾਮਲ ਹਨ। ਇਨ੍ਹਾਂ ਪ੍ਰਾਜੈਕਟਾਂ ਨੂੰ ਉਨ੍ਹਾਂ ਦੀ ਨਵੀਨਤਮ ਅਤੇ ਸਾਰੇ ਭਾਈਵਾਲਾਂ ਲਈ ਸਾਕਾਰਾਤਮਕ ਪ੍ਰਭਾਵ ਬਣਾਉਣ ਅਤੇ ਜ਼ਮੀਨੀ ਪੱਧਰ 'ਤੇ ਯੋਗਦਾਨ ਲਈ ਸਲਾਹਿਆ ਗਿਆ ਹੈ। ਦੱਸ ਦੇਈਏ ਕਿ ਸਕੌਚ ਗਰੁੱਪ ਭਾਰਤ ਦਾ ਇੱਕ ਅਜਿਹਾ ਪ੍ਰਮੁੱਖ ਥਿੰਕ ਟੈਂਕ ਹੈ, ਜੋ ਸਰਬਪੱਖੀ ਵਿਕਾਸ 'ਤੇ ਧਿਆਨ ਕੇਂਦਰਤ ਕਰਦਿਆਂ ਸਮਾਜਿਕ-ਆਰਥਿਕ ਮੁੱਦਿਆਂ ਨਾਲ ਨਜਿੱਠਦਾ ਹੈ। ਸਕੌਚ ਐਵਾਰਡ, ਕੌਮੀ ਅਹਿਮੀਅਤ ਵਾਲੇ ਮੁੱਦਿਆਂ 'ਤੇ ਕੰਮ ਕਰਨ ਵਾਲੇ ਪ੍ਰਾਜੈਕਟਾਂ ਅਤੇ ਸੰਸਥਾਵਾਂ ਨੂੰ ਮਾਨਤਾ ਦੇਣ ਲਈ 2003 ਤੋਂ ਰਾਸ਼ਟਰੀ ਪੱਧਰ 'ਤੇ ਕਰਵਾਏ ਜਾ ਰਹੇ ਹਨ। ਇਹ ਪੁਰਸਕਾਰ ਸਮਾਜ ਵਿੱਚ ਅਹਿਮ ਯੋਗਦਾਨ ਪਾਉਣ ਲਈ ਪੁਰਸਕਾਰ ਪ੍ਰਾਪਤ ਕਰਨ ਵਾਲੀਆਂ ਸੰਸਥਾਵਾਂ/ਪ੍ਰਾਜੈਕਟਾਂ ਦੀਆਂ ਅਸਾਧਾਰਣ ਪ੍ਰਾਪਤੀਆਂ ਨੂੰ ਦਰਸਾਉਂਦੇ ਹਨ। ਨਵੀਂ ਦਿੱਲੀ ਦੇ ਕਾਂਸਟੀਚਿਊਸ਼ਨ ਕਲੱਬ ਆਫ਼ ਇੰਡੀਆ ਵਿਖੇ ਕਰਵਾਏ ਗਏ ਐਵਾਰਡ ਸਮਾਰੋਹ ਦੌਰਾਨ ਖੇਤੀਬਾੜੀ ਵਿਭਾਗ ਦੇ ਸਕੱਤਰ ਸ੍ਰੀ ਅਜੀਤ ਬਾਲਾਜੀ ਜੋਸ਼ੀ, ਬਾਗ਼ਬਾਨੀ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਸ਼ੈਲਿੰਦਰ ਕੌਰ ਅਤੇ ਸਹਾਇਕ ਡਾਇਰੈਕਟਰ (ਬਾਗ਼ਬਾਨੀ) ਸ੍ਰੀ ਦਲਜੀਤ ਸਿੰਘ ਗਿੱਲ ਨੇ ਪੰਜਾਬ ਸਰਕਾਰ ਦੀ ਤਰਫ਼ੋਂ ਐਵਾਰਡ ਪ੍ਰਾਪਤ ਕੀਤਾ।

Punjab Bani 13 February,2024
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਪੁੱਜੇ ਅਯੋਧਿਆ, ਕੀਤੇ ਪ੍ਰਭੂ ਸ੍ਰੀ ਰਾਮ ਦੇ ਦਰਸ਼ਨ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਪੁੱਜੇ ਅਯੋਧਿਆ, ਕੀਤੇ ਪ੍ਰਭੂ ਸ੍ਰੀ ਰਾਮ ਦੇ ਦਰਸ਼ਨ ਅਯੁੱਧਿਆ, 12 ਫਰਵਰੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅਯੁੱਧਿਆ ਪਹੁੰਚੇ, ਜਿੱਥੇ ਦੋਵਾਂ ਆਗੂਆਂ ਨੇ ਨਵੇਂ ਬਣੇ ਸ੍ਰੀ ਰਾਮ ਮੰਦਰ ਵਿੱਚ ਭਗਵਾਨ ਸ੍ਰੀ ਰਾਮਲੱਲਾ ਦੇ ਦਰਸ਼ਨ ਕੀਤੇ। ਕੇਜਰੀਵਾਲ ਅਤੇ ਮਾਨ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਸਨ। ‘ਆਪ’ ਨੇਤਾ ਨੇ ਦੱਸਿਆ ਕਿ ਕੇਜਰੀਵਾਲ ਅਤੇ ਮਾਨ ਬਾਅਦ ਦੁਪਹਿਰ 2 ਵਜੇ ਅਯੁੱਧਿਆ ਹਵਾਈ ਅੱਡੇ ‘ਤੇ ਪਹੁੰਚੇ। ਦੋਵੇਂ ਆਗੂਆਂ ਨੇ ਹਵਾਈ ਅੱਡੇ ‘ਤੇ ਇਕੱਠੇ ਹੋਏ ਪੱਤਰਕਾਰਾਂ ਨਾਲ ਗੱਲਬਾਤ ਨਹੀਂ ਕੀਤੀ ਅਤੇ ਰਾਮ ਜਨਮ ਭੂਮੀ ਵੱਲ ਚਲੇ ਗਏ। ਕੇਜਰੀਵਾਲ ਆਪਣੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਭਗਵੰਤ ਮਾਨ ਆਪਣੀ ਪਤਨੀ ਗੁਰਪ੍ਰੀਤ ਕੌਰ ਅਤੇ ਉਨ੍ਹਾਂ ਦੇ ਪਰਿਵਾਰ ਦੇ ਕੁਝ ਹੋਰ ਮੈਂਬਰਾਂ ਨਾਲ ਰਾਮ ਜਨਮ ਭੂਮੀ ਵਿਖੇ ਸ੍ਰੀ ਰਾਮ ਲੱਲਾ ਦੇ ਦਰਸ਼ਨ ਕਰਨ ਗਏ। ਦੋਵਾਂ ਨੇ ਰਾਮ ਮੰਦਰ ‘ਚ ਕਰੀਬ ਡੇਢ ਘੰਟਾ ਬਿਤਾਇਆ।

Punjab Bani 12 February,2024
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ “ਆਪ ਦੀ ਸਰਕਾਰ ਆਪ ਦੇ ਦੁਆਰ” ਅਧੀਨ 54 ਕੈਂਪਾਂ ਵਿੱਚ ਸ਼ਿਰਕਤ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ “ਆਪ ਦੀ ਸਰਕਾਰ ਆਪ ਦੇ ਦੁਆਰ” ਅਧੀਨ 54 ਕੈਂਪਾਂ ਵਿੱਚ ਸ਼ਿਰਕਤ ਹਰ ਕੈਂਪ ਵਿੱਚ ਖੁੱਦ ਪਹੁੰਚ ਕੇ ਕੈਬਨਿਟ ਮੰਤਰੀ ਕਰ ਰਹੇ ਲੋਕਾਂ ਦੀਆਂ ਮੁਸ਼ਕਿਲਾ ਦਾ ਨਿਪਟਾਰਾ ਸ੍ਰੀ ਅਨੰਦਪੁਰ ਸਾਹਿਬ, 12 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ6 ਫ਼ਰਵਰੀ 2024 ਨੂੰ ਸ਼ੁਰੂ ਕੀਤੀ ਗਈ ਆਪ ਦੀ ਸਰਕਾਰ ਆਪ ਦੇ ਦੁਆਰ ਸਕੀਮ ਅਧੀਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਉਪ ਮੰਡਲਾਂ ਵਿੱਚ ਹੁਣ ਤੱਕ ਲੱਗੇ ਕੈਂਪਾਂ ਵਿੱਚ ਨਿੱਜੀ ਤੌਰ ਤੇ ਸ਼ਿਰਕਤ ਕੀਤੀ ਗਈ। ਇਨ੍ਹਾਂ ਕੈਂਪ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਲੋਕਾਂ ਵਿੱਚ ਬੈਠ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ। ਉਨ੍ਹਾਂ ਵੱਲੋਂ ਰੋਜ਼ਾਨਾ ਲਗਭਗ 10 ਕੈਂਪਾਂ ਵਿੱਚ ਨਿੱਜੀ ਤੌਰ ਤੇ ਸ਼ਿਰਕਤ ਕੀਤੀ ਜਾ ਰਹੀ ਹੈ, ਜਿੱਥੇ ਵੱਖ ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਮੁਲਾਕਣ ਕਰਨ ਦੇ ਨਾਲ ਨਾਲ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਯੋਗ ਲੋੜਵੰਦਾਂ ਤੱਕ ਪਹੁੰਚਾਉਣ ਲਈ ਇਨ੍ਹਾਂ ਕੈਂਪਾਂ ਵਿਚ ਵੱਖ ਵੱਖ ਵਿਭਾਗਾਂ ਦੀ ਕਾਰਗੁਜਾਰੀ ਵੀ ਪਰਖੀ ਜਾ ਰਹੀ ਹੈ। ਕੈਬਨਿਟ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਦੀਆਂ ਨਿੱਜੀ ਸਮੱਸਿਆਵਾਂ ਅਤੇ ਸਾਂਝੇ ਮਸਲੇ ਮੌਕੇ ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ ਗਏ ਅਤੇ ਬਕਾਇਆ ਮੁਸ਼ਕਿਲਾਂ ਨੂੰ ਸਮਾਬੱਧ ਹੱਲ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ। ਜ਼ਿੱਥੇ ਲੋਕ ਇਨ੍ਹਾਂ ਕੈਂਪਾਂ ਵਿੱਚ ਆਪਣੇ ਨਿੱਜੀ ਕੰਮ ਕਰਵਾ ਰਹੇ ਹਨ, ਉਥੇ ਪਿੰਡਾਂ ਦੇ ਸਾਝੇ ਮਾਮਲੇ ਵੀ ਹੱਲ ਹੋ ਰਹੇ ਹਨ, ਸੜਕਾਂ, ਸਕੂਲਾਂ, ਹਸਪਤਾਲਾਂ, ਡਿਸਪੈਂਸਰੀਆਂ, ਗਲੀਆਂ, ਨਾਲੀਆਂ, ਝੱਪੜਾ, ਰੋਸ਼ਨੀ, ਡੰਗੇ ਲਗਾਉਣਾ, ਨੀਲੇ ਕਾਰਡ ਵਰਗੇ ਮਸਲੇ ਵੀ ਸਮਾਬੱਧ ਹੱਲ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਜਾ ਰਹੇ ਹਨ। ਸ.ਬੈਂਸ ਵੱਲੋਂ ਸਾਰੇ ਕੈਂਪਾਂ ਦੇ ਵਿੱਚ ਸ਼ਿਰਕਤ ਕਰਨ ਮੌਕੇ ਇਲਾਕਾ ਵਾਸੀਆਂ ਨਾਲ ਸਾਝੀਆਂ ਬੈਠਕਾਂ ਕੀਤੀਆ ਜਾ ਰਹੀਆਂ ਹਨ ਅਤੇ ਪੰਚਾਇਤਾ ਤੇ ਲੋਕਾਂ ਦੀ ਮੰਗ ਅਨੁਸਾਰ ਵਿਕਾਸ ਕਾਰਜਾਂ ਲਈ ਗ੍ਰਾਟਾਂ ਦੇ ਗੱਫੇ ਦੇ ਰਹੇ ਹਨ। ਸਕੂਲਾਂ, ਸਿਹਤ ਕੇਂਦਰਾਂ ਤੇ ਹੋਰ ਸਰਕਾਰੀ ਅਦਾਰਿਆ ਦਾ ਦੌਰਾ ਕਰਕੇ ਉਨ੍ਹਾ ਦੀ ਕਾਰਗੁਜਾਰੀ ਦਾ ਮੁਲਾਕਣ ਕੀਤਾ ਜਾ ਰਿਹਾ ਹੈ। ਆਪਣੇ ਦੌਰੀਆ ਦੌਰਾਨ ਕੈਬਨਿਟ ਮੰਤਰੀ ਨੇ ਰਾਏਪੁਰ ਲੋਅਰ 36 ਲੱਖ ਰੁਪਏ, ਸ਼ਾਹਪੁਰ ਬੇਲਾ ਪੁੱਲ ਲਈ 10 ਲੱਖ ਅਤੇ ਸਕੂਲ ਦੇ ਗਰਾਊਡ ਲਈ 30 ਲੱਖ, ਗੰਭੀਰਪੁਰ ਅੱਪਰ ਲਈ 20 ਲੱਖ, ਸੂਰੇਵਾਲ ਅੱਪਰ ਲਈ 30 ਲੱਖ, ਅਜੋਲੀ ਲਈ 20 ਲੱਖ, ਬ੍ਰਹਮਪੁਰ ਲੋਅਰ ਸਕੂਲ ਲਈ 45 ਲੱਖ ਰੁਪਏ ਦੀਆਂ ਗ੍ਰਾਟਾਂ ਦੇ ਕੇ ਹਲਕੇ ਵਿੱਚ ਵਿਕਾਸ ਦੀ ਰਫਤਾਰ ਨੂੰ ਹੋਰ ਗਤੀ ਦਿੱਤੀ ਹੈ। ਉਨ੍ਹਾਂ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਖਿਡਾਰੀਆਂ ਤੇ ਖੇਡ ਕਲੱਬਾਂ ਨਾਲ ਬੈਠਕਾਂ, ਯੂਥ ਕਲੱਬਾਂ ਮਹਿਲਾ ਮੰਡਲਾਂ ਨੂੰ ਹੋਰ ਵਧੇਰੇ ਉਤਸ਼ਾਹ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਦੇ ਹਰ ਕੈਂਪ ਵਿੱਚ ਪਹੁੰਚ ਕੇ ਲੋਕਾਂ ਨਾਲ ਵਿਚਰਨ ਦੀ ਪ੍ਰਕਿਰਿਆ ਨੂੰ ਇਲਾਕਾ ਵਾਸੀਆਂ ਦਾ ਭਰਵਾ ਹੁੰਗਾਰਾ ਮਿਲ ਰਿਹਾ ਹੈ, ਹਰ ਦਿਨ ਆਪ ਦੀ ਸਰਕਾਰ ਆਪ ਦੇ ਦੁਆਰ ਕੈਂਪਾਂ ਵਿੱਚ ਲੋਕਾਂ ਦੀ ਆਮਦ ਤੇ ਉਤਸ਼ਾਹ ਵੱਧ ਰਿਹਾ ਹੈ। ਹੁਣ ਤੱਕ 54 ਕੈਪਾਂ ਵਿੱਚ 10 ਹਜਾਰ ਤੋ ਵੱਧ ਲੋਕਾ ਨੇ ਸਰਕਾਰੀ ਸੇਵਾਵਾ ਦਾ ਲਾਭ ਲਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ 92 ਪ੍ਰਤੀਸ਼ਤ ਲੋਕਾਂ ਦੇ ਘਰਾਂ ਦੇ ਬਿਜਲੀ ਦੇ ਬਿੱਲ ਮਾਫ ਹੋਏ ਹਨ, ਆਮ ਆਦਮੀ ਕਲੀਨਿਕ ਲੋਕਾਂ ਦੀਆਂ ਬਰੂਹਾਂ ਤੇ ਮਿਆਰੀ ਸਿਹਤ ਸਹੂਲਤ ਦੇ ਰਹੇ ਹਨ। ਸਿੱਖਿਆਂ ਦਾ ਕ੍ਰਾਂਤੀਕਾਰੀ ਦੌਰ ਆ ਗਿਆ ਹੈ, ਕੱਟੇ ਹੋਏ ਨੀਲੇ ਕਾਰਡ (ਆਟਾ ਦਾਲ ਕਾਰਡ) ਮੁੜ ਬਹਾਲ ਕਰਨਾ, ਵਿਦਿਆਰਥਣਾ ਨੂੰ ਸੁਰੱਖਿਅਤ ਵਿੱਦਿਅਕ ਅਦਾਰਿਆਂ ਵਿਚ ਲਿਆਉਣ ਲਈ ਟ੍ਰਾਸਪੋਰੇਸ਼ਨ ਦਾ ਪ੍ਰਬੰਧ ਕਰਨ, ਮੁਫਤ ਸਰਕਾਰੀ ਹਸਪਤਾਲਾ ਵਿੱਚ ਹਰ ਤਰਾਂ ਦੇ ਟੈਸਟ, ਦਵਾਈ ਦੀ ਸਹੂਲਤ ਨੂੰ ਯਕੀਨੀ ਬਣਾਉਣਾ। ਸੈਰ ਸਪਾਟਾ ਸਨਅਤ ਨੂੰ ਪ੍ਰਫੁੱਲਿਤ ਕਰਨਾ, ਅੰਤਰਰਾਸ਼ਟਰੀ ਖੇਡਾਂ ਵਿੱਚ ਮੈਡਲ ਜੇਤੂਆਂ ਨੂੰ ਉੱਚ ਅਹੁਦਿਆਂ ਤੇ ਤੈਨਾਤ ਕਰਨਾ, ਇਮਾਨਦਾਰ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਦਾ ਮੀਹ ਵਰਾਉਣ ਵਰਗੇ ਫੈਸਲੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲਏ ਹਨ। ਉਨ੍ਹਾਂ ਨੇ ਕਿਹਾ ਕਿ ਹੁਣ 1076 ਤੇ ਇੱਕ ਕਾਲ ਕਰਕੇ 44 ਸੇਵਾਵਾਂ ਦਾ ਲਾਭ ਘਰ ਬੈਠੇ ਲਿਆ ਜਾ ਸਕਦਾ ਹੈ, ਸਰਕਾਰੀ ਕਰਮਚਾਰੀ ਹੁਣ ਲੋਕਾਂ ਤੋਂ ਸਮਾਂ ਲੈ ਕੇ ਉਨ੍ਹਾਂ ਦੇ ਘਰ ਪਹੁੰਚ ਕੇ ਇਨ੍ਹਾਂ ਸੇਵਾਵਾਂ ਦਾ ਲਾਭ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲਦ ਹੀ ਸੂਬਾ ਵਾਸੀਆਂ ਨੂੰ ਕਈ ਹੋਰ ਵੱਡੀਆਂ ਸਹੂਲਤਾਂ ਦੇਣ ਲਈ ਕੰਮ ਵੀ ਜ਼ੰਗੀ ਪੱਧਰ ਤੇ ਚਲ ਰਿਹਾ ਹੈ।

Punjab Bani 12 February,2024
'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵਿਸ਼ੇਸ਼ ਕੈਂਪਾਂ 'ਚ ਪੰਜਾਬ ਸਰਕਾਰ ਦੀਆਂ ਪ੍ਰਚਾਰ ਵੈਨਾਂ ਬਣੀਆਂ ਖਿੱਚ ਦਾ ਕੇਂਦਰ

'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵਿਸ਼ੇਸ਼ ਕੈਂਪਾਂ ' ਪੰਜਾਬ ਸਰਕਾਰ ਦੀਆਂ ਪ੍ਰਚਾਰ ਵੈਨਾਂ ਬਣੀਆਂ ਖਿੱਚ ਦਾ ਕੇਂਦਰ ਪਟਿਆਲਾ, 12 ਫਰਵਰੀ : 6 ਫਰਵਰੀ ਤੋਂ ਪਟਿਆਲਾ ਜ਼ਿਲ੍ਹੇ ਵਿੱਚ ਲਗਾਤਾਰ ਲੱਗ ਰਹੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵਿਸ਼ੇਸ਼ ਕੈਂਪਾਂ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਚਾਰ ਵੈਨਾਂ ਖਿੱਚ ਦਾ ਕੇਂਦਰ ਬਣੀਆਂ ਹੋਈਆਂ ਹਨ। ਇਨ੍ਹਾਂ ਵੈਨਾਂ ਵਿੱਚ ਐਲ.ਈ.ਡੀ. ਰਾਹੀਂ ਚਲਾਈਆਂ ਜਾ ਰਹੀਆਂ ਵੀਡੀਓਜ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦਾਂ ਦੀ ਧਰਤੀ ਖਟਕੜ ਕਲਾਂ ਤੋਂ ਸਹੁੰ ਚੁੱਕਣ ਤੋਂ ਲੈਕੇ ਅੱਜ ਤੱਕ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕੀਤੇ ਗਏ ਕੰਮਾਂ ਦੀ ਕਹਾਣੀ ਬਿਆਨ ਕੀਤੀ ਜਾ ਰਹੀ ਹੈ। ਇਨ੍ਹਾਂ ਕੈਂਪਾਂ ਦੌਰਾਨ ਜਿੱਥੇ ਲੋਕ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਦਿੱਤੀਆਂ ਜਾ ਰਹੀਆਂ ਸਰਕਾਰੀ ਸੇਵਾਵਾਂ ਦਾ ਲਾਭ ਆਪਣੇ ਘਰਾਂ ਦੇ ਨੇੜੇ ਹੀ ਪ੍ਰਾਪਤ ਕਰ ਰਹੇ ਹਨ। ਉਥੇ ਹੀ ਇਨ੍ਹਾਂ ਪ੍ਰਚਾਰ ਵੈਨਾਂ ਰਾਹੀਂ ਦਿਖਾਈਆਂ ਜਾ ਰਹੀਆਂ ਵੀਡੀਓਜ ਨੂੰ ਵੀ ਦੇਖ ਰਹੇ ਹਨ। ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ 13 ਫਰਵਰੀ ਨੂੰ ਜ਼ਿਲ੍ਹੇ ਵਿੱਚ ਇਹ ਕੈਂਪ ਪਿੰਡ ਅਕਬਰਪੁਰ ਮੁਰਾਦਪੁਰਾ, ਮਸੀਂਗਣ, ਸ਼ੇਖਪੁਰ ਜਗੀਰ, ਚਿੜਵੀ, ਨਾਭਾ ਤੇ ਭਾਦਸੋਂ ਦੀ ਵਾਰਡ ਨੰਬਰ 8, ਸਿੰਬੜੋ, ਕਾਲਸਨਾ, ਫ਼ਤਿਹਪੁਰ ਰਾਜਪੂਤਾਂ, ਦਫ਼ਤਰ ਨਗਰ ਕੌਂਸਲ ਸਨੌਰ, ਆਈ.ਟੀ.ਆਈ. ਨਾਭਾ ਰੋਡ ਪਟਿਆਲਾ, ਸੁਨਿਆਰਹੇੜੀ, ਬੀਬੀਪੁਰ, ਸੱਸਾਗੁੱਜਰਾਂ, ਰਾਮਪੁਰ ਦੁਗਾਲ, ਦੁਗਾਲ ਕਲਾਂ, ਦਫ਼ਤਰੀਵਾਲਾ, ਧੂਹੜ, ਮੰਜੌਲੀ, ਬਪਰੌਰ, ਰਾਜਪੁਰਾ ਦੀ ਵਾਰਡ ਨੰਬਰ 5, ਮਦਨਪੁਰ, ਸੀਲ, ਘਨੌਰ ਦੀ ਵਾਰਡ ਨੰਬਰ 5, ਮਿਆਲ, ਕੁਤਬਨਪੁਰ, ਖਾਨਪੁਰ ਗਾੜੀਆ ਤੇ ਤਰਖਾਣਮਾਜਰਾ ਵਿਖੇ ਲਗਾਏ ਜਾਣਗੇ, ਜਿੱਥੇ ਲੋਕ ਇਨ੍ਹਾਂ ਦਾ ਲਾਭ ਲੈਣ ਲਈ ਜਾ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਲਾਭ ਲੈਣ ਦੀ ਅਪੀਲ ਕਰਦਿਆਂ ਦੱਸਿਆ ਕਿ ਇਨ੍ਹਾਂ ਕੈਂਪਾਂ 'ਚ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਦੇ ਫਾਰਮ ਵੀ ਪ੍ਰਾਪਤ ਕੀਤੇ ਜਾ ਰਹੇ ਹਨ, ਇਸ ਲਈ ਸਿੱਖ ਵੋਟਰ ਆਪਣੀਆਂ ਵੋਟਾਂ ਬਣਵਾਉਣ ਲਈ ਇਨ੍ਹਾਂ ਕੈਂਪਾਂ ਵਿੱਚ ਵੀ ਫਾਰਮ ਜਮ੍ਹਾਂ ਕਰਵਾ ਸਕਦੇ ਹਨ।  

Punjab Bani 12 February,2024
16 ਅਤੇ 22 ਫ਼ਰਵਰੀ ਨੂੰ ਸੰਗਰੂਰ ਅਤੇ ਫਿਰੋਜ਼ਪੁਰ ਵਿਖੇ ਹੋਣ ਵਾਲੀਆਂ ਐਨ.ਆਰ.ਆਈ. ਮਿਲਣੀਆਂ ਦੀਆਂ ਤਾਰੀਖਾਂ ‘ਚ ਬਦਲਾਅ

16 ਅਤੇ 22 ਫ਼ਰਵਰੀ ਨੂੰ ਸੰਗਰੂਰ ਅਤੇ ਫਿਰੋਜ਼ਪੁਰ ਵਿਖੇ ਹੋਣ ਵਾਲੀਆਂ ਐਨ.ਆਰ.ਆਈ. ਮਿਲਣੀਆਂ ਦੀਆਂ ਤਾਰੀਖਾਂ ਬਦਲਾਅ   ਨਵੇਂ ਪ੍ਰੋਗਰਾਮ ਤਹਿਤ ਸੰਗਰੂਰ ਵਿਖੇ 29 ਨੂੰ ਅਤੇ ਫਿਰੋਜ਼ਪੁਰ ਵਿਖੇ 27 ਫ਼ਰਵਰੀ ਨੂੰ ਹੋਵੇਗੀ ਐਨ.ਆਰ.ਆਈ ਮਿਲਣੀ: ਕੁਲਦੀਪ ਸਿੰਘ ਧਾਲੀਵਾਲ   ਚੰਡੀਗੜ੍ਹ, 12 ਫ਼ਰਵਰੀ : ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈ. ਪੰਜਾਬੀਆਂ ਦੇ ਵਿਭਿੰਨ ਮਸਲਿਆਂ ਨੂੰ ਹੱਲ ਕਰਨ ਦੇ ਮਕਸਦ ਨਾਲ ਆਯੋਜਿਤ ਕੀਤੀਆਂ ਜਾ ਰਹੀਆਂ ਐਨ.ਆਰ.ਆਈ. ਮਿਲਣੀਆਂ ਦੀਆਂ ਤਾਰੀਖਾਂ ‘ਚ ਕੁੱਝ ਪ੍ਰਬੰਧਕੀ ਕਾਰਨਾਂ ਕਰਕੇ ਬਦਲਾਅ ਕੀਤਾ ਗਿਆ ਹੈ।   ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਐਨ.ਆਰ.ਆਈ. ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਨਵੇਂ ਪ੍ਰੋਗਰਾਮ ਤਹਿਤ ਸੰਗਰੂਰ ਵਿਖੇ 16 ਫ਼ਰਵਰੀ ਦੀ ਥਾਂ 29 ਫ਼ਰਵਰੀ ਨੂੰ ਅਤੇ ਫਿਰੋਜ਼ਪੁਰ ਵਿਖੇ 22 ਫ਼ਰਵਰੀ ਦੀ ਥਾਂ 27 ਫ਼ਰਵਰੀ ਨੂੰ ਐਨ.ਆਰ.ਆਈ. ਮਿਲਣੀ ਆਯੋਜਿਤ ਕੀਤੀ ਜਾਵੇਗੀ।   ਸ. ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ 3 ਫ਼ਰਵਰੀ ਅਤੇ 9 ਫ਼ਰਵਰੀ ਨੂੰ ਪਠਾਨਕੋਟ ਅਤੇ ਸ਼ਹੀਦ ਭਗਤ ਸਿੰਘ ਨਗਰ ਵਿਖੇ ਐਨ.ਆਰ.ਆਈ ਮਿਲਣੀਆਂ ਕਰਵਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮਿਲਣੀ ਪ੍ਰੋਗਰਾਮ ਮੌਕੇ ਪ੍ਰਾਪਤ ਸ਼ਿਕਾਇਤਾਂ ਨੂੰ ਛੇਤੀ ਹੱਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਇਨ੍ਹਾਂ ਸ਼ਿਕਾਇਤਾਂ ਦਾ ਨਿਪਟਾਰਾ ਸਮਾਂਬੱਧ ਢੱਗ ਨਾਲ ਕੀਤਾ ਜਾ ਸਕੇ।   ਇਸ ਮੌਕੇ ਪ੍ਰਮੁੱਖ ਸਕੱਤਰ ਐਨ.ਆਰ.ਆਈ ਮਾਮਲੇ ਵਿਭਾਗ ਸ੍ਰੀ ਦਿਲੀਪ ਕੁਮਾਰ, ਸਕੱਤਰ ਸ੍ਰੀਮਤੀ ਕੰਵਲਪ੍ਰੀਤ ਬਰਾੜ ਅਤੇ ਏ.ਡੀ.ਜੀ.ਪੀ. ਐਨ.ਆਰ.ਆਈ. ਸ੍ਰੀ ਪ੍ਰਵੀਨ ਕੁਮਾਰ ਸਿਨਹਾ ਆਦਿ ਹਾਜ਼ਰ ਸਨ।  

Punjab Bani 12 February,2024
ਖੇਡ ਵਿਭਾਗ ਨੇ ਟਰਾਇਲਾਂ ਦਾ ਪ੍ਰੋਗਰਾਮ ਐਲਾਨਿਆ, ਵਿੰਗਾਂ ਲਈ ਟਰਾਇਲ 15 ਫਰਵਰੀ ਤੋਂ

ਖੇਡ ਵਿਭਾਗ ਨੇ ਟਰਾਇਲਾਂ ਦਾ ਪ੍ਰੋਗਰਾਮ ਐਲਾਨਿਆ, ਵਿੰਗਾਂ ਲਈ ਟਰਾਇਲ 15 ਫਰਵਰੀ ਤੋਂ ਇਲਾਕੇ ਦੀਆਂ ਮਕਬੂਲ ਖੇਡਾਂ ਲਈ ਸਬੰਧਤ ਥਾਵਾਂ ਨੂੰ ਟਰਾਇਲ ਸਥਾਨਾਂ ਦੀ ਦਿੱਤੀ ਤਰਜੀਹ: ਮੀਤ ਹੇਅਰ ਚੰਡੀਗੜ੍ਹ, 12 ਫਰਵਰੀ - ਪੰਜਾਬ ਸਟੇਟ ਇੰਸਟੀਚਿਊਟ ਆਫ਼ ਸਪੋਰਟਸ (ਪੀ.ਆਈ.ਐਸ.) ਦੇ ਅੰਮ੍ਰਿਤਸਰ, ਪਟਿਆਲਾ, ਮੁਹਾਲੀ, ਬਠਿੰਡਾ, ਰੋਪੜ, ਲੁਧਿਆਣਾ, ਜਲੰਧਰ, ਸ੍ਰੀ ਮੁਕਤਸਰ ਸਾਹਿਬ, ਬਰਨਾਲਾ, ਤਰਨ ਤਾਰਨ, ਸ੍ਰੀ ਆਨੰਦਪੁਰ ਸਾਹਿਬ, ਮਾਹਿਲਪੁਰ, ਫਗਵਾੜਾ ਤੇ ਦਸੂਹਾ ਸਥਿਤ ਰੈਜੀਡੈਸ਼ਲ ਵਿੰਗਾਂ ਵਿੱਚ 2024-25 ਸੈਸ਼ਨ ਲਈ ਖਿਡਾਰੀਆਂ ਦੀ ਭਰਤੀ ਲਈ ਟਰਾਇਲਾਂ ਦਾ ਪ੍ਰੋਗਰਾਮ ਐਲਾਨ ਦਿੱਤਾ ਹੈ। ਇਨ੍ਹਾਂ ਵਿੰਗਾਂ ਵਿੱਚ ਵੱਖ-ਵੱਖ ਉਮਰ ਵਰਗਾਂ ਵਿੱਚ ਖਿਡਾਰੀਆਂ ਦੀ ਚੋਣ ਲਈ 15 ਫਰਵਰੀ ਤੋਂ 19 ਮਾਰਚ ਤੱਕ ਵੱਖ-ਵੱਖ ਥਾਵਾਂ ਉਤੇ ਖੇਡ ਤੇ ਉਮਰ ਵਰਗ ਅਨੁਸਾਰ ਟਰਾਇਲ ਲਏ ਜਾਣਗੇ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਜ਼ਮੀਨੀ ਪੱਧਰ ਉਤੇ ਛੋਟੀ ਉਮਰ ਦੇ ਖਿਡਾਰੀਆਂ ਦੀ ਪ੍ਰਤਿਭਾ ਦੀ ਸ਼ਨਾਖਤ ਕਰਕੇ ਉਨ੍ਹਾਂ ਨੂੰ ਅੱਗੇ ਵੱਧਣ ਦੇ ਮੌਕੇ ਮੁਹੱਈਆ ਕਰਵਾਉਣ ਲਈ ਟਰਾਇਲ ਪ੍ਰਣਾਲੀ ਨੂੰ ਹੋਰ ਦਰੁੱਸਤ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜਿਸ ਖੇਤਰ ਵਿੱਚ ਜਿਹੜੀ ਖੇਡ ਜ਼ਿਆਦਾ ਖੇਡੀ ਜਾਂਦੀ ਜਾਂ ਮਕਬੂਲ ਹੈ, ਉਸੇ ਖੇਡ ਦੇ ਟਰਾਇਲਾਂ ਲਈ ਉਨ੍ਹਾਂ ਥਾਵਾਂ ਨੂੰ ਤਰਜੀਹ ਦਿੱਤੀ ਗਈ ਹੈ ਤਾਂ ਜੋ ਵੱਧ ਤੋਂ ਵੱਧ ਖਿਡਾਰੀ ਟਰਾਇਲਾਂ ਦਾ ਹਿੱਸਾ ਬਣ ਸਕਣ। ਉਨ੍ਹਾਂ ਕਿਹਾ ਕਿ ਸਹੀ ਪ੍ਰਤਿਭਾ ਦੀ ਸ਼ਨਾਖਤ ਲਈ ਖੇਡ ਅਨੁਸਾਰ ਟਰਾਇਲ 15 ਫਰਵਰੀ ਤੋਂ 19 ਮਾਰਚ ਤੱਕ ਚੱਲਣਗੇ ਤਾਂ ਜੋ ਖੇਡ ਵਿਭਾਗ ਦੇ ਅਧਿਕਾਰੀ ਨਿੱਜੀ ਤੌਰ ਉਤੇ ਆਪਣੇ ਨਿਰੀਖਣ ਹੇਠ ਸਮੁੱਚੀ ਪ੍ਰਣਾਲੀ ਨੂੰ ਸੁਚੱਜੇ ਰੂਪ ਵਿੱਚ ਨੇਪਰੇ ਚਾੜ੍ਹ ਸਕਣ। ਖੇਡ ਵਿਭਾਗ ਵੱਲੋਂ ਟਰਾਇਲਾਂ ਦੇ ਵਿਸਥਾਰ ਪੂਰਵਕ ਵਿਭਾਗ ਦੀ ਵੈਬਸਾਈਟ www.pbsports.punjab.gov.in ਉਪਰ ਅਪਲੋਡ ਕੀਤੇ ਗਏ ਹਨ ਜਿੱਥੇ ਟਰਾਇਲ ਦੇਣ ਦੇ ਇਛੁੱਕ ਖਿਡਾਰੀ ਟਰਾਇਲ ਵਾਲੀ ਮਿਤੀ ਤੇ ਸਥਾਨ ਦੇਖ ਸਕਦੇ ਹਨ। ਟਰਾਇਲਾਂ ਵਾਲੇ ਦਿਨ ਖਿਡਾਰੀਆਂ ਨੂੰ ਸਵੇਰੇ 8.30 ਵਜੇ ਰਿਪੋਰਟ ਕਰਨੀ ਹੋਵੇਗੀ। ਟਰਾਇਲ ਦੇਣ ਵਾਲਾ ਖਿਡਾਰੀ ਪੰਜਾਬ ਸੂਬੇ ਦਾ ਵਸਨੀਕ ਹੋਵੇ ਅਤੇ ਉਹ ਆਪਣੇ ਨਾਲ ਰਿਹਾਇਸ਼ ਦੇ ਸਬੂਤ ਵਜੋਂ ਆਧਾਰ ਕਾਰਡ/ਵੋਟਰ ਕਾਰਡ, ਜਨਮ ਸਰਟੀਫਿਕੇਟ ਅਤੇ ਦੋ ਪਾਸਪੋਰਟ ਸਾਈਜ਼ ਦੀਆਂ ਫੋਟੋਆਂ ਲੈ ਕੇ ਆਵੇ। ਟਰਾਇਲਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਟੀ.ਏ./ਡੀ.ਏ. ਨਹੀਂ ਦਿੱਤਾ ਜਾਵੇਗਾ।

Punjab Bani 12 February,2024
ਪੰਜਾਬ ਨੇ ਨਵਾਂ ਇਤਿਹਾਸ ਸਿਰਜਿਆ; ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ੍ਰੀ ਗੁਰੂ ਅਮਰਦਾਸ ਪਾਵਰ ਪਲਾਂਟ ਲੋਕਾਂ ਨੂੰ ਕੀਤਾ ਸਮਰਪਿਤ

ਪੰਜਾਬ ਨੇ ਨਵਾਂ ਇਤਿਹਾਸ ਸਿਰਜਿਆ; ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ੍ਰੀ ਗੁਰੂ ਅਮਰਦਾਸ ਪਾਵਰ ਪਲਾਂਟ ਲੋਕਾਂ ਨੂੰ ਕੀਤਾ ਸਮਰਪਿਤ * ਸੂਬਾ ਸਰਕਾਰ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਤੋਂ ਖਰੀਦਿਆ ਪਲਾਂਟ ਗੋਇੰਦਵਾਲ ਸਾਹਿਬ (ਤਰਨ ਤਾਰਨ), 11 ਫਰਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਨੂੰ ਲੋਕਾਂ ਨੂੰ ਸਮਰਪਿਤ ਕਰਕੇ ਨਵਾਂ ਇਤਿਹਾਸ ਰਚਿਆ ਹੈ। ਪੰਜਾਬ ਸਰਕਾਰ ਨੇ ਪ੍ਰਾਈਵੇਟ ਕੰਪਨੀ ਜੀ.ਵੀ.ਕੇ. ਪਾਵਰ ਦੀ ਮਾਲਕੀ ਵਾਲਾ ਇਹ ਗੋਇੰਦਵਾਲ ਪਾਵਰ ਪਲਾਂਟ 1080 ਕਰੋੜ ਰੁਪਏ ਦੀ ਲਾਗਤ ਨਾਲ ਖ਼ਰੀਦ ਕੇ ਇਤਿਹਾਸ ਸਿਰਜਿਆ ਹੈ। ਇਹ ਪਹਿਲੀ ਦਫ਼ਾ ਹੈ ਜਦੋਂ ਸਰਕਾਰ ਨੇ ਕੋਈ ਪ੍ਰਾਈਵੇਟ ਪਾਵਰ ਪਲਾਂਟ ਖ਼ਰੀਦ ਕੇ ਪੁੱਠਾ ਗੇੜ ਸ਼ੁਰੂ ਕੀਤਾ ਹੈ, ਜਦੋਂ ਕਿ ਪਿਛਲੇ ਸਮੇਂ ਵਿੱਚ ਸੂਬਾ ਸਰਕਾਰਾਂ ਆਪਣੇ ਚਹੇਤਿਆਂ ਨੂੰ ਨਿਗੂਣੀਆਂ ਕੀਮਤਾਂ ਉਤੇ ਸਰਕਾਰੀ ਅਦਾਰੇ ਵੇਚਣ ਦੀਆਂ ਆਦੀ ਰਹੀਆਂ ਹਨ। ਕਿਸੇ ਸੂਬਾ ਸਰਕਾਰ ਵੱਲੋਂ ਪਾਵਰ ਪਲਾਂਟ ਦਾ ਇਹ ਸਭ ਤੋਂ ਘੱਟ ਕੀਮਤ ਉਤੇ ਕੀਤਾ ਸਮਝੌਤਾ ਹੈ ਕਿਉਂਕਿ 600 ਮੈਗਾਵਾਟ ਦੀ ਸਮਰੱਥਾ ਵਾਲੇ ਕੋਰਬਾ ਵੈਸਟ, ਝਾਬੂਆ ਪਾਵਰ ਅਤੇ ਲੈਂਕੋ ਅਮਰਕੰਟਕ ਵਰਗੇ ਪਾਵਰ ਪਲਾਂਟ ਕ੍ਰਮਵਾਰ 1804 ਕਰੋੜ ਰੁਪਏ, 1910 ਕਰੋੜ ਅਤੇ 1818 ਕਰੋੜ ਰੁਪਏ ਵਿੱਚ ਖ਼ਰੀਦੇ ਗਏ ਸਨ। ਪੰਜਾਬ ਸਰਕਾਰ ਨੇ 540 ਮੈਗਾਵਾਟ ਦੀ ਸਮਰੱਥਾ ਵਾਲਾ ਪਾਵਰ ਪਲਾਂਟ ਦੋ ਕਰੋੜ ਰੁਪਏ ਪ੍ਰਤੀ ਮੈਗਾਵਾਟ ਦੇ ਹਿਸਾਬ ਨਾਲ ਖ਼ਰੀਦਿਆ ਹੈ। ਇਹ ਕਿਸੇ ਪਾਵਰ ਪਲਾਂਟ ਲਈ ਹੁਣ ਤੱਕ ਦੀ ਸਭ ਤੋਂ ਘੱਟ ਕੀਮਤ ਹੈ, ਜਦੋਂ ਕਿ ਹੁਣ ਤੱਕ ਹੋਈਆਂ ਖ਼ਰੀਦਾਂ ਮੁਤਾਬਕ ਕੀਮਤ ਤਿੰਨ ਕਰੋੜ ਰੁਪਏ ਪ੍ਰਤੀ ਮੈਗਾਵਾਟ ਰਹੀ ਹੈ। ਇਸ ਪਲਾਂਟ ਦਾ ਨਾਮ ਬਦਲ ਕੇ ਤੀਜੇ ਗੁਰੂ ਸਾਹਿਬ ਦੇ ਨਾਮ ਉਤੇ ਸ੍ਰੀ ਗੁਰੂ ਅਮਰਦਾਸ ਥਰਮਲ ਪਾਵਰ ਪਲਾਂਟ ਰੱਖਿਆ ਗਿਆ ਹੈ। ਇਸ ਥਰਮਲ ਪਲਾਂਟ ਦੀ ਸਮਰੱਥਾ 61 ਫੀਸਦੀ ਸੀ, ਜਦੋਂ ਕਿ ਇਸ ਵਿੱਚੋਂ ਸਿਰਫ਼ 34 ਫੀਸਦੀ ਤੱਕ ਦੀ ਹੀ ਵਰਤੋਂ ਹੁੰਦੀ ਸੀ ਪਰ ਹੁਣ ਇਸ ਪਲਾਂਟ ਦੀ ਸਮਰੱਥਾ ਨੂੰ 75 ਤੋਂ 80 ਫੀਸਦੀ ਤੱਕ ਕੀਤਾ ਜਾਵੇਗਾ, ਜਿਸ ਨਾਲ ਸੂਬੇ ਵਿੱਚ ਬਿਜਲੀ ਪੈਦਾਵਾਰ ਵਿੱਚ ਵਾਧਾ ਹੋਵੇਗਾ। ਪਛਵਾੜਾ ਕੋਲਾ ਖਾਣ ਦਾ ਕੋਲਾ ਸਿਰਫ਼ ਸਰਕਾਰੀ ਬਿਜਲੀ ਪਲਾਂਟਾਂ ਲਈ ਵਰਤਿਆ ਜਾ ਸਕਦਾ ਹੈ। ਇਸ ਕਰ ਕੇ ਹੁਣ ਇਸ ਪਲਾਂਟ ਦੀ ਖ਼ਰੀਦ ਨਾਲ ਇਹ ਕੋਲਾ ਇੱਥੇ ਬਿਜਲੀ ਉਤਪਾਦਨ ਲਈ ਵਰਤਿਆ ਜਾ ਸਕੇਗਾ, ਜਿਸ ਨਾਲ ਸੂਬੇ ਦੇ ਹਰੇਕ ਖ਼ੇਤਰ ਨੂੰ ਬਿਜਲੀ ਮੁਹੱਈਆ ਹੋਵੇਗੀ। ਇਸ ਖ਼ਰੀਦ ਸਮਝੌਤੇ ਨਾਲ ਬਿਜਲੀ ਦੀ ਦਰ ਵਿੱਚ ਪ੍ਰਤੀ ਯੂਨਿਟ ਇਕ ਰੁਪਏ ਦੀ ਕਟੌਤੀ ਕਰਨ ਵਿੱਚ ਮਦਦ ਮਿਲੇਗੀ, ਜਿਸ ਨਾਲ ਬਿਜਲੀ ਖ਼ਰੀਦ ਉਤੇ 300 ਤੋਂ 350 ਕਰੋੜ ਰੁਪਏ ਦੀ ਬੱਚਤ ਹੋਵੇਗੀ। ਇਸ ਨਾਲ ਸੂਬੇ ਦੇ ਖ਼ਪਤਕਾਰਾਂ ਨੂੰ ਲਾਭ ਮਿਲੇਗਾ। ਪਛਵਾੜਾ ਕੋਲਾ ਖਾਣ ਤੋਂ ਕੋਲਾ ਮਿਲਣ ਕਾਰਨ ਬਿਜਲੀ ਦੀ ਪੈਦਾਵਾਰ (ਦੁੱਗਣੀ ਤੋਂ ਵੱਧ) ਕਰਨ ਵਿੱਚ ਮਦਦ ਮਿਲੇਗੀ ਕਿਉਂਕਿ ਪਲਾਂਟ ਲੋਡ ਫੈਕਟਰ ਹੁਣ ਤੱਕ ਦੇ ਔਸਤਨ 34 ਫੀਸਦੀ ਦੇ ਮੁਕਾਬਲੇ 75 ਤੋਂ 80 ਫੀਸਦੀ ਤੱਕ ਪੁੱਜਣ ਦੀ ਸੰਭਾਵਨਾ ਹੈ। ਇਹ ਪਲਾਂਟ ਕਾਰਜਸ਼ੀਲ ਹੋਣ ਨਾਲ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਖੁੱਲ੍ਹਣਗੇ, ਜਿਸ ਨਾਲ ਉਹ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਵਿੱਚ ਬਰਾਬਰ ਭਾਈਵਾਲ ਬਣਨਗੇ। ਜ਼ਿਕਰਯੋਗ ਹੈ ਕਿ 540 ਮੈਗਾਵਾਟ (2x270) ਦੀ ਸਮਰੱਥਾ ਵਾਲੇ ਗੋਇੰਦਵਾਲ ਪਲਾਂਟ ਦੇ ਪ੍ਰਾਜੈਕਟ ਦਾ ਵਿਚਾਰ ਸਾਲ 1992 ਵਿੱਚ ਆਇਆ ਸੀ। ਸ਼ੁਰੂਆਤੀ ਤੌਰ ਉਤੇ 500 ਮੈਗਾਵਾਟ ਦੀ ਸਮਰੱਥਾ ਵਾਲੇ ਪਲਾਂਟ ਦਾ ਸਮਝੌਤਾ ਸਾਲ 2000 ਵਿੱਚ ਹੋਇਆ ਸੀ, ਜਿਸ ਤੋਂ ਬਾਅਦ 540 ਮੈਗਾਵਾਟ ਦੀ ਸਮਰੱਥਾ ਵਾਲੇ ਪਲਾਂਟ ਲਈ ਐਮ.ਓ.ਯੂ. ਸਾਲ 2006 ਵਿੱਚ ਹੋਇਆ ਸੀ ਅਤੇ ਇਸ ਮਗਰੋਂ ਸਾਲ 2009 ਵਿੱਚ 540 ਮੈਗਾਵਾਟ ਲਈ ਸੋਧਿਆ ਹੋਇਆ ਬਿਜਲੀ ਖ਼ਰੀਦ ਸਮਝੌਤਾ ਹੋਇਆ ਸੀ। ਇਹ ਪ੍ਰਾਜੈਕਟ ਸਾਲ 2016 ਵਿੱਚ ਅਮਲ ਵਿੱਚ ਆਇਆ ਸੀ ਪਰ ਹੁਣ ਪੀ.ਐਸ.ਪੀ.ਸੀ.ਐਲ. ਨੇ 11 ਹੋਰ ਕੰਪਨੀਆਂ ਦੇ ਮੁਕਾਬਲੇ ਵਿੱਚ ਇਸ ਨੂੰ ਖ਼ਰੀਦ ਲਿਆ ਹੈ। ਇਨ੍ਹਾਂ 11 ਕੰਪਨੀਆਂ ਵਿੱਚ ਜਿੰਦਲ ਪਾਵਰ, ਅਦਾਨੀ ਪਾਵਰ, ਵੇਦਾਂਤਾ ਗਰੁੱਪ, ਰਸ਼ਮੀ ਮੇਟਾਲਿਕਸ, ਸ਼ੇਰੀਸ਼ਾ ਟੈਕਨਾਲੌਜਿਜ਼, ਸਾਈ ਵਰਧਾ ਪਾਵਰ, ਮੇਗਾ ਇੰਜਨੀਅਰਿੰਗ ਐਂਡ ਇਨਫ੍ਰਾਸਟਰੱਕਚਰ, ਇੰਡੀਆ ਕੋਕ ਐਂਡ ਪਾਵਰ ਪ੍ਰਾਈਵੇਟ ਲਿਮਟਡ, ਆਰ.ਕੇ.ਜੀ. ਫੰਡ (ਆਰ.ਕੇ.ਜੀ. ਟਰੱਸਟ), ਕੇ.ਐਲ.ਯੂ. ਰਿਸੋਰਸ ਅਤੇ ਕੈਪਰੀ ਗਲੋਬਲ ਹੋਲਡਿੰਗ ਐਂਡ ਪ੍ਰਾਈਵੇਟ ਲਿਮਟਡ ਨੇ ਫਰਵਰੀ, 2023 ਨੂੰ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾਈਆਂ ਸਨ, ਜਿਸ ਤੋਂ ਬਾਅਦ ਆਖਰ ਵਿੱਚ ਪੀ.ਐਸ.ਪੀ.ਸੀ.ਐਲ ਨੇ ਇਸ ਨੂੰ ਖ਼ਰੀਦ ਲਿਆ। ਸਾਲ 2016-2023 ਦਰਮਿਆਨ ਸੂਬਾ ਸਰਕਾਰ ਨੇ ਪਾਵਰ ਪਲਾਂਟਾਂ ਤੋਂ 7.08 ਰੁਪਏ ਪ੍ਰਤੀ ਔਸਤਨ ਯੂਨਿਟ ਮੁਤਾਬਕ 7902 ਕਰੋੜ ਰੁਪਏ ਅਦਾ ਕਰਕੇ 11165 ਮਿਲੀਅਨ ਯੂਨਿਟ ਬਿਜਲੀ ਖਰੀਦੀ ਸੀ। ਜਦੋਂ ਕਿ ਪਛਵਾੜਾ ਕੋਲ ਖਾਣ ਤੋਂ ਕੋਲੇ ਦੀ ਸਪਲਾਈ ਸ਼ੁਰੂ ਹੋਣ ਨਾਲ ਬਿਜਲੀ ਦੀ ਕੀਮਤ ਪ੍ਰਤੀ ਯੂਨਿਟ 4.50 ਰੁਪਏ ਪ੍ਰਤੀ ਯੂਨਿਟ ਹੋਵੇਗੀ, ਜਿਸ ਨਾਲ ਸਾਲਾਨਾ 300-350 ਕਰੋੜ ਰੁਪਏ ਦੀ ਬੱਚਤ ਹੋਵੇਗੀ ਅਤੇ ਇਹ ਪੈਸਾ ਲੋਕਾਂ ਦੀ ਭਲਾਈ ਉਤੇ ਖ਼ਰਚਿਆ ਜਾਵੇਗਾ। ਇਹ ਪਲਾਂਟ ਸਰਕਾਰ ਦੇ ਹੱਥਾਂ ਵਿੱਚ ਆਉਣ ਨਾਲ ਸੂਬੇ ਵਿੱਚ ਹੁਣ ਤਿੰਨ ਸਰਕਾਰੀ ਅਤੇ ਦੋ ਪ੍ਰਾਈਵੇਟ ਥਰਮਲ ਪਲਾਂਟ ਕਾਰਜਸ਼ੀਲ ਹੋਣਗੇ।

Punjab Bani 11 February,2024
ਪੰਜਾਬ ਵਿੱਚ ਲਾਮਿਸਾਲ ਤਰੱਕੀ ਤੇ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟਃ ਅਰਵਿੰਦ ਕੇਜਰੀਵਾਲ ਤੇ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਲਾਮਿਸਾਲ ਤਰੱਕੀ ਤੇ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟਃ ਅਰਵਿੰਦ ਕੇਜਰੀਵਾਲ ਤੇ ਭਗਵੰਤ ਸਿੰਘ ਮਾਨ • ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ 'ਆਪ' ਨੂੰ ਮਜ਼ਬੂਤ ਕਰਨ ਦੀ ਲੋਕਾਂ ਨੂੰ ਅਪੀਲ * ਪੰਜਾਬ ਅਤੇ ਭਾਰਤ ਵਿਚਕਾਰ ਕੰਡਿਆਲੀ ਵਾੜ ਖੜ੍ਹੀ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕੇਂਦਰ ਸਰਕਾਰ ਦੀ ਆਲੋਚਨਾ * ਕਿਸਾਨੀ ਮਸਲੇ ਆਪਸੀ ਗੱਲਬਾਤ ਰਾਹੀਂ ਹੱਲ ਕਰਨ ਉੱਤੇ ਦਿੱਤਾ ਜ਼ੋਰ * ਸੂਬੇ ਨੂੰ ਬਰਬਾਦ ਕਰਨ ਲਈ ਅਕਾਲੀਆਂ ਅਤੇ ਕਾਂਗਰਸ ਦੀ ਕੀਤੀ ਨਿੰਦਾ * ਕੇਜਰੀਵਾਲ ਨੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਹੱਲਾ ਬੋਲਿਆ * 'ਆਪ' ਤੋਂ ਡਰ ਰਹੀ ਭਾਜਪਾ ਸਾਨੂੰ ਨਿਸ਼ਾਨਾ ਬਣਾ ਰਹੀ ਹੈਃ ਕੇਜਰੀਵਾਲ ਤਰਨ ਤਾਰਨ, 11 ਫਰਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੋਕ ਭਲਾਈ ਅਤੇ ਵਿਕਾਸ ਦੇ ਏਜੰਡੇ ਨੂੰ ਕੌਮੀ ਪੱਧਰ ਉੱਤੇ ਕੇਂਦਰ ਵਿੱਚ ਲਿਆਉਣ ਲਈ 'ਆਪ' ਨੂੰ ਮਜ਼ਬੂਤ ਕਰਨ ਲਈ ਲੋਕਾਂ ਦੇ ਪੂਰਨ ਸਮਰਥਨ ਅਤੇ ਸਹਿਯੋਗ ਦੀ ਮੰਗ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਮ ਲੋਕਾਂ ਨੂੰ ਭਾਰਤੀ ਰਾਜਨੀਤੀ ਦੇ ਕੇਂਦਰ ਵਿੱਚ ਲਿਆਉਣ ਦਾ ਸਿਹਰਾ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਫੁੱਟ ਪਾਊ ਰਾਜਨੀਤੀ ਨੂੰ ਨਕਾਰ ਕੇ ਮਿਆਰੀ ਰਾਜਨੀਤੀ ਦੀ ਸ਼ੁਰੂਆਤ ਕਰਕੇ ਸਿਆਸਤ ਵਿੱਚ ਸਿਫ਼ਤੀ ਤਬਦੀਲੀ ਲਿਆਂਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਵੱਡੀ ਗਿਣਤੀ ਵਿੱਚ ਲੋਕ ਇਸ ਇਤਿਹਾਸਕ ਮੌਕੇ ਦੇ ਗਵਾਹ ਬਣੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਰੈਲੀ ਵਿੱਚ ਲੋਕਾਂ ਦਾ ਭਰਵਾਂ ਹੁੰਗਾਰਾ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਵਿੱਚ ਉਨ੍ਹਾਂ ਦੇ ਭਰੋਸੇ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਜਾਇਦਾਦਾਂ ਚਹੇਤਿਆਂ ਨੂੰ ਵੇਚਣ ਦੇ ਰੁਝਾਨ ਦੇ ਉਲਟ ਪੰਜਾਬ ਸਰਕਾਰ ਨੇ ਪ੍ਰਾਈਵੇਟ ਪਲਾਂਟ ਖਰੀਦਣ ਦਾ ਇਤਿਹਾਸਕ ਫੈਸਲਾ ਲਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਸੂਬੇ ਦੇ ਬਾਕੀ ਬਚੇ ਪ੍ਰਾਈਵੇਟ ਥਰਮਲ ਪਲਾਂਟਾਂ ਨੂੰ ਖ਼ਰੀਦ ਲਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਹੁਣ ਪਰਿਵਾਰ ਬਚਾਓ ਯਾਤਰਾ ਦੇ ਰਾਹ ਪੈ ਰਹੇ ਹਨ, ਉਨ੍ਹਾਂ ਨੇ ਆਪਣੇ ਲੰਮੇ ਕਾਰਜਕਾਲ ਦੌਰਾਨ ਸੂਬੇ ਨੂੰ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਬੇਰਹਿਮੀ ਨਾਲ ਸੂਬੇ ਨੂੰ ਬਰਬਾਦ ਕਰ ਦਿੱਤਾ, ਜਿਸ ਕਾਰਨ ਇਨ੍ਹਾਂ ਨੂੰ ਸੱਤਾ ਤੋਂ ਲਾਂਭੇ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਇਨ੍ਹਾਂ ਆਗੂਆਂ ਦੇ ਇਕ ਵੀ ਸ਼ਬਦ 'ਤੇ ਭਰੋਸਾ ਨਹੀਂ ਕਰਦੇ, ਜਿਸ ਕਾਰਨ ਇਹ ਆਗੂ ਸਾਡੇ ਨਾਲ ਦਵੈਖ ਰੱਖਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੀ ਹਮਾਇਤ ਕਰਦੇ ਹਨ, ਜਿਸ ਕਾਰਨ ਸੂਬੇ ਦੇ ਹਰ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਲੋਕ ਹਾਜ਼ਰੀ ਭਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਬਹੁਤ ਖੁਸ਼ਕਿਸਮਤ ਹਨ ਕਿ ਲੋਕ ਉਨ੍ਹਾਂ ਦੇ ਨਾਲ ਹਨ ਕਿਉਂਕਿ ਲੋਕਤੰਤਰ ਵਿੱਚ ਲੋਕ ਹੀ ਸਰਵਉੱਚ ਹੁੰਦੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਖ਼ਾਸ ਕਰਕੇ ਕਾਂਗਰਸ ਅਤੇ ਅਕਾਲੀਆਂ ਨੇ ਲੋਕਾਂ ਦਾ ਪੂਰਾ ਸਮਰਥਨ ਗੁਆ ਲਿਆ ਹੈ, ਜਿਸ ਕਾਰਨ ਉਹ ਗੁਮਨਾਮੀ ਦੇ ਰਾਹ ਪੈ ਗਏ ਹਨ। ਮੁੱਖ ਮੰਤਰੀ ਨੇ ਦੁਹਰਾਇਆ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਉਹ ਇਕ ਆਮ ਪਰਿਵਾਰ ਨਾਲ ਸਬੰਧਤ ਹਨ ਅਤੇ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੂੰ ਹਮੇਸ਼ਾ ਇਹ ਵਿਸ਼ਵਾਸ ਸੀ ਕਿ ਉਨ੍ਹਾਂ ਕੋਲ ਸ਼ਾਸਨ ਕਰਨ ਦਾ ਇਲਾਹੀ ਅਧਿਕਾਰ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਇਕ ਆਮ ਆਦਮੀ ਰਾਜ ਨੂੰ ਕੁਸ਼ਲਤਾ ਨਾਲ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਇਆ ਪਰ ਹੁਣ ਲੋਕ ਇਨ੍ਹਾਂ ਦੇ ਗੁਮਰਾਹਕੁਨ ਪ੍ਰਚਾਰ ਵਿੱਚ ਨਹੀਂ ਆਉਣਗੇ। ਮੁੱਖ ਮੰਤਰੀ ਨੇ ਵਿਅੰਗ ਕਸਦਿਆਂ ਕਿਹਾ ਕਿ ਪਹਿਲਾਂ ਸਨਅਤਕਾਰ ਸੱਤਾ ਵਿੱਚ ਰਹਿੰਦੇ ਪਰਿਵਾਰਾਂ ਨਾਲ ਸਮਝੌਤਿਆਂ 'ਤੇ ਦਸਤਖ਼ਤ ਕਰਦੇ ਸਨ ਪਰ ਜਦੋਂ ਤੋਂ ਉਨ੍ਹਾਂ ਨੇ ਕਾਰਜਭਾਰ ਸੰਭਾਲਿਆ ਹੈ, ਸੂਬੇ ਦੇ ਲੋਕਾਂ ਲਈ ਸਮਝੌਤਿਆਂ 'ਤੇ ਦਸਤਖ਼ਤ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਅਮੀਰ ਪਰਿਵਾਰਾਂ ਨੂੰ ਇਨ੍ਹਾਂ ਸਮਝੌਤਿਆਂ ਦਾ ਲਾਭ ਮਿਲਦਾ ਸੀ ਪਰ ਹੁਣ ਪੰਜਾਬੀਆਂ ਨੂੰ ਇਸ ਦਾ ਲਾਭ ਮਿਲੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹਾ ਇਸ ਲਈ ਹੈ ਕਿਉਂਕਿ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸ਼ਹੀਦ ਭਗਤ ਸਿੰਘ ਅਤੇ ਹੋਰ ਮਹਾਨ ਆਜ਼ਾਦੀ ਘੁਲਾਟੀਆਂ ਦੀਆਂ ਆਸਾਂ ਨੂੰ ਪੂਰਾ ਕਰਨ ਲਈ ਪਹਿਲਾਂ ਹੀ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਦਾ ਮੰਤਵ ਇਨ੍ਹਾਂ ਮਹਾਨ ਕੌਮੀ ਆਗੂਆਂ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਲੋਕਾਂ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਮ ਆਦਮੀ ਦੀ ਭਲਾਈ ਲਈ ਲਏ ਗਏ ਸਾਰੇ ਲੋਕ ਪੱਖੀ ਫੈਸਲੇ ਕੇਂਦਰ ਸਰਕਾਰ ਨੂੰ ਹਜ਼ਮ ਨਹੀਂ ਹੋ ਰਹੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੌਮੀ ਸਿਹਤ ਮਿਸ਼ਨ ਤਹਿਤ ਆਮ ਆਦਮੀ ਕਲੀਨਿਕਾਂ ਲਈ ਫੰਡ ਰੋਕੇ ਗਏ ਹਨ ਅਤੇ ਕੇਂਦਰ ਸਰਕਾਰ ਵੱਲੋਂ ਸੂਬੇ ਨੂੰ ਪੇਂਡੂ ਖੇਤਰਾਂ ਵਿੱਚ ਸੜਕਾਂ ਬਣਾਉਣ ਤੋਂ ਰੋਕਣ ਲਈ 5500 ਕਰੋੜ ਰੁਪਏ ਦੇ ਪੇਂਡੂ ਵਿਕਾਸ ਫੰਡ ਵੀ ਰੋਕ ਦਿੱਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇ ਇਹ ਫੰਡ ਜਾਰੀ ਕਰ ਦਿੱਤੇ ਜਾਣ ਤਾਂ ਸੂਬਾ ਸਰਕਾਰ ਪੰਜਾਬ ਦੇ ਵਿਕਾਸ ਨੂੰ ਹੋਰ ਹੁਲਾਰਾ ਦੇ ਸਕਦੀ ਹੈ। ਮੁੱਖ ਮੰਤਰੀ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਆਗਾਮੀ ਲੋਕ ਸਭਾ ਚੋਣਾਂ ਵਿੱਚ ‘ਆਪ’ ਨੂੰ ਪੂਰਨ ਸਮਰਥਨ ਅਤੇ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਇਹ ਲੋਕਾਂ ਅਤੇ ਸੂਬੇ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਵਿੱਚ ਮਦਦ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਮੁੱਖ ਮੰਤਰੀ ਨੇ ਅਫਸੋਸ ਪ੍ਰਗਟਾਇਆ ਕਿ ਹਰਿਆਣਾ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਰੋਕਣ ਲਈ ਕੰਡਿਆਲੀ ਤਾਰ ਲਗਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਭਾਰਤ ਦਰਮਿਆਨ ਦਰਾਰ ਪੈਦਾ ਕਰਨ ਦੇ ਇਸ ਰੁਝਾਨ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਇਹ ਦੇਸ਼ ਦੇ ਹਿੱਤ ਵਿੱਚ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਦੇ ਮਸਲੇ ਗੱਲਬਾਤ ਰਾਹੀਂ ਹੱਲ ਕੀਤੇ ਜਾਣੇ ਚਾਹੀਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚ ਖੁਰਾਕ ਸੁਰੱਖਿਆ ਯਕੀਨੀ ਬਣਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਕੰਡਿਆਲੀ ਤਾਰ ਲਾਉਣ ਵਾਲਿਆਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਦੇਸ਼ ਨੂੰ ਪੰਜਾਬ ਤੋਂ ਹੀ ਚੌਲਾਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਨਹੀਂ ਕੀਤਾ ਜਾਣਾ ਚਾਹੀਦਾ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਮਹਾਨ ਸ਼ਹੀਦਾਂ ਦੀ ਝਾਕੀ ਨੂੰ ਰੱਦ ਕਰਕੇ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਮਾਈ ਭਾਗੋ, ਗ਼ਦਰੀ ਬਾਬਿਆਂ ਸਮੇਤ ਹੋਰਨਾਂ ਸ਼ਹੀਦਾਂ ਅਤੇ ਮਹਾਨ ਆਗੂਆਂ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਗਣਤੰਤਰ ਦਿਵਸ ਦੀ ਪਰੇਡ ਵਿੱਚ ਇਨ੍ਹਾਂ ਝਾਕੀਆਂ ਨੂੰ ਸ਼ਾਮਲ ਨਾ ਕਰਕੇ ਇਨ੍ਹਾਂ ਨਾਇਕਾਂ ਦੇ ਯੋਗਦਾਨ ਅਤੇ ਕੁਰਬਾਨੀ ਦਾ ਨਿਰਾਦਰ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਹ ਇਨ੍ਹਾਂ ਮਹਾਨ ਦੇਸ਼ ਭਗਤਾਂ ਅਤੇ ਕੌਮੀ ਆਗੂਆਂ ਦਾ ਘੋਰ ਅਪਮਾਨ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਸੂਬੇ ਭਰ ਵਿੱਚ ਇਹ ਝਾਕੀਆਂ ਦਿਖਾ ਕੇ ਇਨ੍ਹਾਂ ਨਾਇਕਾਂ ਦੇ ਵੱਡਮੁੱਲੇ ਯੋਗਦਾਨ ਨੂੰ ਸਿਜਦਾ ਕੀਤਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ 75 ਸਾਲਾਂ ਵਿੱਚ ਪਹਿਲੀ ਵਾਰ ਸੂਬਾ ਸਰਕਾਰ ਨੇ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ। ਉਨ੍ਹਾਂ ਕਿਹਾ ਕਿ ਇਹ ਪਲਾਂਟ ਸੂਬਾ ਸਰਕਾਰ ਵੱਲੋਂ ਸਸਤੇ ਭਾਅ ’ਤੇ ਖਰੀਦਿਆ ਗਿਆ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਨੇ 5500 ਕਰੋੜ ਰੁਪਏ ਦਾ ਇਹ ਪਲਾਂਟ ਸਿਰਫ਼ 1100 ਕਰੋੜ ਰੁਪਏ ਦੀ ਕੀਮਤ 'ਤੇ ਖਰੀਦਿਆ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ 90 ਫੀਸਦ ਘਰਾਂ ਨੂੰ ਪਹਿਲਾਂ ਹੀ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਇਸ ਪਲਾਂਟ ਨਾਲ ਹੁਣ ਹੋਰ ਸੈਕਟਰਾਂ ਨੂੰ ਵੀ ਸਬਸਿਡੀ ਆਧਾਰਤ ਬਿਜਲੀ ਮਿਲੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ਨੀਵਾਰ ਨੂੰ ਘਰ-ਘਰ ਮੁਫ਼ਤ ਰਾਸ਼ਨ ਯੋਜਨਾ ਸ਼ੁਰੂ ਕੀਤੀ ਗਈ ਹੈ, ਜੋ ਦੇਸ਼ ਵਿੱਚੋਂ ਰਾਸ਼ਨ ਮਾਫ਼ੀਆ ਨੂੰ ਖ਼ਤਮ ਕਰਨ ਲਈ ਅਹਿਮ ਕਦਮ ਸਾਬਤ ਹੋਵੇਗਾ। ਅਰਵਿੰਦ ਕੇਜਰੀਵਾਲ ਨੇ ਦੁਹਰਾਇਆ ਕਿ ਪਿਛਲੇ 75 ਸਾਲਾਂ ਤੋਂ ਕਦੇ ਵੀ ਪੀ.ਡੀ.ਐਸ. ਰਾਹੀਂ ਰਾਸ਼ਨ ਲਾਭਪਾਤਰੀਆਂ ਤੱਕ ਨਹੀਂ ਪਹੁੰਚਿਆ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਜੇ 100 ਕਿਲੋ ਰਾਸ਼ਨ ਆਉਂਦਾ ਸੀ ਤਾਂ ਸਿਰਫ਼ 15 ਕਿਲੋ ਹੀ ਲੋਕਾਂ ਤੱਕ ਪਹੁੰਚਦਾ ਸੀ ਅਤੇ ਇਹ ਮੰਦਭਾਗੀ ਗੱਲ ਹੈ ਕਿ ਕਿਸੇ ਨੇ ਵੀ ਰਾਸ਼ਨ ਦੀ ਚੋਰੀ ਦੀ ਜਾਂਚ ਨਹੀਂ ਕੀਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਲਈ ਆਉਣ ਵਾਲੇ ਰਾਸ਼ਨ ਨੂੰ ਸਿਆਸੀ ਪਾਰਟੀਆਂ ਅਤੇ ਉਨ੍ਹਾਂ ਦੇ ਆਗੂਆਂ ਨੇ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਹੁਣ ਉਹ ਦਿਨ ਦੂਰ ਨਹੀਂ, ਜਦੋਂ ਲੋਕਾਂ ਨੂੰ ਦੇਸ਼ ਭਰ ਵਿੱਚ ਰਾਸ਼ਨ ਦੀ ਨਿਰਵਿਘਨ ਅਤੇ ਸੁਚਾਰੂ ਡਿਲੀਵਰੀ ਮਿਲੇਗੀ। ਦਿੱਲੀ ਦੇ ਮੁੱਖ ਮੰਤਰੀ ਨੇ ਸੂਬੇ ਵਿੱਚ ਵੱਖ-ਵੱਖ ਲੋਕ ਪੱਖੀ ਯੋਜਨਾਵਾਂ ਦੇ 8000 ਕਰੋੜ ਰੁਪਏ ਰੋਕਣ ਲਈ ਕੇਂਦਰ ਸਰਕਾਰ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਇਹ ਸੂਬੇ ਨਾਲ ਸਰਾਸਰ ਬੇਇਨਸਾਫ਼ੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਆਮ ਆਦਮੀ ਪਾਰਟੀ ਦੀ ਮਕਬੂਲੀਅਤ ਤੋਂ ਡਰਦੀ ਹੈ, ਜਿਸ ਕਾਰਨ ਉਹ ਸਾਡੇ ਕੰਮਕਾਜ ਵਿੱਚ ਅੜਿੱਕੇ ਡਾਹੁਣ ਲਈ ਨੀਵੇਂ ਦਰਜੇ ਦੀ ਸਿਆਸਤ ਕਰ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਆਪ' ਨੂੰ ਬਦਨਾਮ ਕਰਨ ਲਈ ਹਰ ਸਮੇਂ ਚਾਲਾਂ ਚੱਲ ਰਹੀ ਹੈ ਕਿਉਂਕਿ ਉਹ ਡਰਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਿਰੋਧੀ ਧਿਰ ਖਾਸ ਕਰਕੇ ‘ਆਪ’ ਨੂੰ ਤੋੜਨ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕਰ ਰਹੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਦੋਂ ਤੱਕ ਜਨਤਾ ‘ਆਪ’ ਪਾਰਟੀ ਦੇ ਨਾਲ ਹੈ ਅਤੇ ਪਰਮਾਤਮਾ ਦਾ ਅਸ਼ੀਰਵਾਦ ਨਾਲ ਹੈ ਤਾਂ ਸਾਨੂੰ ਕਿਸੇ ਦਾ ਡਰ ਨਹੀਂ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਅਜਿਹੇ ਦੋਗਲੇ ਆਗੂਆਂ ਨੂੰ ਢੁਕਵਾਂ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਜਵਾਬ ਦੇਣਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਮੁਫ਼ਤ ਬਿਜਲੀ ਦੇਣ ਵਾਲੇ ਚੋਰ ਨਹੀਂ, ਸਗੋਂ ਚੋਰ ਉਹ ਹਨ, ਜੋ ਮਹਿੰਗੀ ਬਿਜਲੀ ਦੇ ਕੇ ਲੋਕਾਂ ਦੀ ਲੁੱਟ-ਖਸੁੱਟ ਕਰਦੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦੇਸ਼ ਦੀ ਤਰੱਕੀ ਦਾ ਅੰਤਮ ਟੀਚਾ ਲੋਕਾਂ ਦੇ ਸਹਿਯੋਗ ਨਾਲ ਹੀ ਹਾਸਲ ਕੀਤਾ ਜਾਵੇਗਾ।

Punjab Bani 11 February,2024
ਪੰਜਾਬ ਸਰਕਾਰ ਵੱਲੋਂ 1240 ਮਿੰਨੀ ਆਂਗਣਵਾੜੀ ਕੇਂਦਰਾਂ ਨੂੰ ਮੁੱਖ ਆਂਗਣਵਾੜੀ ਕੇਂਦਰਾਂ ਵਿੱਚ ਕੀਤਾ ਅੱਪਗ੍ਰੇਡ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ 1240 ਮਿੰਨੀ ਆਂਗਣਵਾੜੀ ਕੇਂਦਰਾਂ ਨੂੰ ਮੁੱਖ ਆਂਗਣਵਾੜੀ ਕੇਂਦਰਾਂ ਵਿੱਚ ਕੀਤਾ ਅੱਪਗ੍ਰੇਡ: ਡਾ. ਬਲਜੀਤ ਕੌਰ ਪੰਜਾਬ ਸਰਕਾਰ ਦੇ ਇਸ ਉਪਰਾਲੇ ਸਦਕਾ 1240 ਔਰਤਾਂ ਨੂੰ ਮਿਲੇਗਾ ਰੁਜ਼ਗਾਰ ਚੰਡੀਗੜ੍ਹ, 11 ਫਰਵਰੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ 1240 ਆਂਗਣਵਾੜੀ ਕੇਂਦਰਾਂ ਨੂੰ ਮਿੰਨੀ ਆਂਗਣਵਾੜੀ ਕੇਂਦਰਾਂ ਤੋਂ ਮੁੱਖ ਆਂਗਣਵਾੜੀ ਕੇਂਦਰਾਂ ਵਿੱਚ ਅੱਪਗ੍ਰੇਡ ਕੀਤਾ ਗਿਆ ਹੈ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿੱਚ ਕੁੱਲ 27314 ਆਂਗਨਵਾੜੀ ਸੈਟਰਾਂ ਵਿਚੋ 1240 ਆਂਗਨਵਾੜੀ ਸੈਟਰ ਬਤੋਰ ਮਿੰਨੀ ਆਂਗਨਵਾੜੀ ਸੈਂਟਰ ਚਲ ਰਹੇ ਸਨ। ਉਹਨਾਂ ਦੱਸਿਆ ਕਿ ਇਹਨਾਂ 1240 ਆਂਗਨਵਾੜੀ ਸੈਟਰਾਂ ਵਿੱਚ ਇੱਕ ਵਰਕਰ ਕੰਮ ਕਰ ਰਹੀ ਸੀ, ਜਿਸਨੂੰ ਪ੍ਰਤੀ ਮਹੀਨਾ ਮਾਣਭੱਤਾ 3500 ਰੁਪਏ ਦਿੱਤਾ ਜਾਂਦਾ मी। ਡਾਕਟਰ ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋ ਪਿਛਲੇ ਲੰਮੇ ਸਮੇ ਤੋ ਆਂਗਨਵਾੜੀ ਵਰਕਰ ਯੂਨੀਅਨ ਦੀ ਮੰਗ ਤੇ ਵਿਚਾਰ ਕਰਦੇ ਹੋਏ ਇਹਨਾਂ 1240 ਮਿੰਨੀ ਆਂਗਨਵਾੜੀ ਸੈਟਰਾਂ ਨੂੰ ਮੇਨ ਆਂਗਨਵਾੜੀ ਸੈਟਰਾਂ ਵਿੱਚ ਤਬਦੀਲ ਕਰਨ ਦੀ ਪ੍ਰਵਾਨਗੀ ਜਾਰੀ ਕਰ ਦਿੱਤੀ ਸੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਦੀ ਦਿੱਤੀ ਗਈ ਪ੍ਰਵਾਨਗੀ ਦੇ ਸਨਮੁੱਖ ਕੇਂਦਰ ਸਰਕਾਰ ਵੱਲੋ ਵੀ ਇਹਨਾਂ 1240 ਮਿੰਨੀ ਆਂਗਨਵਾੜੀ ਸੈਟਰਾਂ ਨੂੰ ਮੇਨ ਆਂਗਨਵਾੜੀ ਸੈਟਰਾਂ ਵਿੱਚ ਤਬਦੀਲ ਕਰਨ ਦੀ ਪ੍ਰਵਾਨਗੀ ਜਾਰੀ ਕਰ ਦਿੱਤੀ ਹੈ।ਮਿੰਨੀ ਤੋ ਮੇਨ ਆਂਗਨਵਾੜੀ ਸੈਟਰ ਦੀ ਪ੍ਰਵਾਨਗੀ ਅਨੁਸਾਰ ਹੁਣ ਪੰਜਾਬ ਵਿੱਚ ਕੁੱਲ ਪ੍ਰਵਾਨਤ 27314 ਆਂਗਨਵਾੜੀ ਸੈਟਰ ਮੇਨ ਆਂਗਨਵਾੜੀ ਸੈਟਰਾਂ ਦੀ ਸ੍ਰੇਣੀ ਵਿੱਚ ਆ ਗਏ ਹਨ।ਉਨ੍ਹਾਂ ਕਿਹਾ ਕਿ ਹੁਣ ਮਿੰਨੀ ਆਂਗਨਵਾੜੀ ਵਰਕਰ ਦਾ ਪ੍ਰਤੀ ਮਹੀਨਾ ਮਾਣਭੱਤਾ 3500 ਰੁਪਏ ਤੋਂ ਵੱਧ ਕੇ ਕੁੱਲ 4500 ਰੁਪਏ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਆਂਗਨਵਾੜੀ ਕੇਂਦਰਾਂ ਵਿੱਚ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਾਣਭੱਤਾ ਕੇਂਦਰ ਸਰਕਾਰ ਦੇ ਨਿਯਮਾਂ ਅਨੁਸਾਰ ਦਿੱਤਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਵੱਖਰਾ ਮਣਭੱਤਾ ਦਿੱਤਾ ਜਾਂਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੇਨ ਆਂਗਨਵਾੜੀ ਸੈਂਟਰਾਂ ਦੀ ਪ੍ਰਵਾਨਗੀ ਨਾਲ ਹੁਣ 1240 ਆਂਗਨਵਾੜੀ ਹੈਲਪਰਾਂ ਦੀਆਂ ਮਾਣਭੱਤੇ ਦੀਆਂ ਅਸਾਮੀਆਂ ਵੀ ਸਿਰਜਤ ਹੋਈਆਂ ਹਨ, ਜਿਸ ਕਰਕੇ 1240 ਆਂਗਨਵਾੜੀ ਹੈਲਪਰਾਂ ਦੀ ਭਰਤੀ ਜਲਦ ਕੀਤੀ ਜਾਵੇਗੀ। ਆਂਗਨਵਾੜੀ ਹੈਲਪਰ ਦਾ ਮਾਣਭੱਤਾ 2250 ਰੁਪਏ ਪ੍ਰਤੀ ਮਹੀਨਾ ਹੋਵੇਗਾ। ਉਹਨਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਦਿੱਤੇ ਜਾਂਦੇ ਫਿਕਸ ਮਾਣ ਭੱਤੇ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਆਂਗਣਵਾੜੀ ਵਰਕਰ ਨੂੰ 5000 ਰੁਪਏ ਅਤੇ ਹੈਲਪਰ ਨੂੰ 3100 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ ਅਤੇ ਇਸਦੇ ਨਾਲ ਹੀ ਆਂਗਨਵਾੜੀ ਵਰਕਰ ਨੂੰ 500 ਰੁਪਏ ਅਤੇ ਹੈਲਪਰ ਨੂੰ 250 ਰੁਪਏ ਜਨਵਰੀ ਵਿੱਚ ਸਲਾਨਾ ਵਾਧਾ ਦਿੱਤਾ ਜਾਂਦਾ ਹੈ। ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਕੀਤੇ ਗਏ ਇਸ ਉਪਰਾਲੇ ਸਦਕਾ 1240 ਔਰਤਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਆਂਗਨਵਾੜੀ ਸੈਟਰਾਂ ਦੇ ਲਾਭਪਾਤਰੀਆਂ ਨੂੰ ਵੀ ਸਹੀ ਤਰੀਕੇ ਨਾਲ ਲਾਭ ਪਹੁੰਚਾਇਆ ਜਾ ਸਕੇਗਾ।

Punjab Bani 11 February,2024
‘ਘਰ-ਘਰ ਮੁਫ਼ਤ ਰਾਸ਼ਨ’ ਪਹੁੰਚਾਉਣ ਦੀ ਪਹਿਲਕਦਮੀ ਨਾਲ ਦੇਸ਼ ਵਿੱਚ ਚਾਨਣ ਮੁਨਾਰਾ ਬਣ ਕੇ ਉਭਰੇਗਾ ਪੰਜਾਬ-ਭਗਵੰਤ ਸਿੰਘ ਮਾਨ ਤੇ ਅਰਵਿੰਦ ਕੇਜਰੀਵਾਲ

‘ਘਰ-ਘਰ ਮੁਫ਼ਤ ਰਾਸ਼ਨ’ ਪਹੁੰਚਾਉਣ ਦੀ ਪਹਿਲਕਦਮੀ ਨਾਲ ਦੇਸ਼ ਵਿੱਚ ਚਾਨਣ ਮੁਨਾਰਾ ਬਣ ਕੇ ਉਭਰੇਗਾ ਪੰਜਾਬ-ਭਗਵੰਤ ਸਿੰਘ ਮਾਨ ਤੇ ਅਰਵਿੰਦ ਕੇਜਰੀਵਾਲ - ਪਿਛਲੇ 75 ਸਾਲਾਂ ਵਿੱਚ ਸਿਰਫ਼ 15 ਫੀਸਦੀ ਲੋਕਾਂ ਤੱਕ ਹੀ ਪਹੁੰਚਦਾ ਰਿਹਾ ਰਾਸ਼ਨ-ਕੇਜਰੀਵਾਲ - ਅਕਾਲੀਆਂ ਅਤੇ ਕਾਂਗਰਸ ਨੇ ਪੰਜਾਬ ਦੇ ਭਲੇ ਲਈ ਇਕ ਵੀ ਕੰਮ ਨਹੀਂ ਕੀਤਾ - ‘ਘਰ-ਘਰ ਰਾਸ਼ਨ’ ਦੀ ਸ਼ੁਰੂਆਤ ਕਰਕੇ ਪੰਜਾਬ ਨੇ ਇਕ ਹੋਰ ਇਨਕਲਾਬੀ ਕਦਮ ਚੁੱਕਿਆ-ਭਗਵੰਤ ਸਿੰਘ ਮਾਨ - ਛੇਤੀ ਹੀ ਦੇਸ਼ ਭਰ ਵਿੱਚ ਵਧੇ-ਫੁੱਲੇਗਾ ਵੇਰਕਾ ਦਾ ਕਾਰੋਬਾਰ - ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੇ ਪੰਜਾਬ ਵਿਰੋਧੀ ਸਟੈਂਡ ਦੀ ਸਖ਼ਤ ਅਲੋਚਨਾ - ਫਰਵਰੀ ਮਹੀਨੇ ਦੇ ਅੰਤ ਤੱਕ ਪੰਜਾਬ ਤੇ ਚੰਡੀਗੜ੍ਹ ਦੇ ਲੋਕ ਸਭਾ ਦੇ ਉਮੀਦਵਾਰਾਂ ਦੇ ਨਾਮ ਐਲਾਨ ਦਿੱਤੇ ਜਾਣਗੇ ਖੰਨਾ (ਲੁਧਿਆਣਾ), 11 ਫਰਵਰੀ -- ਸੂਬੇ ਵਿੱਚ ‘ਸੁਚੱਜਾ ਸ਼ਾਸਨ, ਮੁਫ਼ਤ ਰਾਸ਼ਨ’ ਦੀ ਗਾਰੰਟੀ ਨੂੰ ਅਮਲੀਜਾਮਾ ਪਹਿਨਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਲੋਕਾਂ ਨੂੰ ਘਰ-ਘਰ ਜਾ ਕੇ ਰਾਸ਼ਨ ਮੁਹੱਈਆ ਕਰਵਾਉਣ ਦੀ ਸਹੂਲਤ ਸ਼ੁਰੂ ਕਰਨ ਨਾਲ ਪੰਜਾਬ ਦੇਸ਼ ਵਿੱਚ ਚਾਨਣ-ਮੁਨਾਰਾ ਬਣ ਕੇ ਉਭਰੇਗਾ। ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੂਰੇ ਸੂਬੇ ਲਈ ਅੱਜ ਇਤਿਹਾਸਕ ਦਿਨ ਹੈ ਕਿਉਂਕਿ ਸੂਬੇ ਵਿੱਚ ਨਵੇਂ ਇਨਕਲਾਬ ਦੀ ਸ਼ੁਰੂਆਤ ਹੋ ਗਈ ਹੈ। ਉਨ੍ਹਾਂ ਕਿਹਾ, “ਜਦੋਂ ਤੋਂ ਮੈਂ ਅਹੁਦਾ ਸੰਭਾਲਿਆ ਹੈ, ਹਰ ਦੂਜੇ ਜਾਂ ਤੀਜੇ ਦਿਨ ਪੰਜਾਬ ਵਿੱਚ ਖੁਸ਼ਖਬਰੀ ਦੇਖਣ ਨੂੰ ਮਿਲ ਰਹੀ ਹੈ। ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਅਤੇ ਮੁਫ਼ਤ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ, ਨੌਜਵਾਨਾਂ ਨੂੰ ਨੌਕਰੀਆਂ ਮਿਲ ਰਹੀਆਂ ਹਨ, ਲੋਕਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ। ਮੈਂ ਮਾਣ ਨਾਲ ਕਹਿ ਸਕਦਾ ਹਾਂ ਕਿ ਪੰਜਾਬ ਨੂੰ ਸਹੀ ਮਾਅਨਿਆਂ ਵਿੱਚ ‘ਰੰਗਲਾ ਪੰਜਾਬ’ ਬਣਾਉਣ ਦੀ ਸ਼ੁਰੂਆਤ ਹੋ ਚੁੱਕੀ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਲੋਕਾਂ ਦੀ ਭਲਾਈ ਬਾਰੇ ਨਹੀਂ ਸੋਚਿਆ ਪਰ ਅੱਜ ਹਰ ਕੰਮ ਆਮ ਆਦਮੀ ਦੀ ਭਲਾਈ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਸਿਹਰਾ ਅਰਵਿੰਦ ਕੇਜਰੀਵਾਲ ਜੀ ਨੂੰ ਜਾਂਦਾ ਹੈ, ਜੋ ਆਮ ਲੋਕਾਂ ਨੂੰ ਸਿਆਸਤ ਦਾ ਕੇਂਦਰ ਬਿੰਦੂ ਬਣਾਉਣ ਲਈ ਪ੍ਰੇਰਨਾ ਸਰੋਤ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਘਰ-ਘਰ ਰਾਸ਼ਨ ਦੀ ਨਵੀਂ ਸਕੀਮ ਤਹਿਤ ਇਕ ਕਰੋੜ ਤੋਂ ਵੱਧ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰ ਰਾਸ਼ਨ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਇੱਕ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਦੀ ਮਲਕੀਅਤ ਵਾਲੇ ਗੋਇੰਦਵਾਲ ਪਾਵਰ ਪਲਾਂਟ ਨੂੰ ਖਰੀਦ ਕੇ ਇਤਿਹਾਸ ਰਚਿਆ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਇਹ ਉਲਟਾ ਰੁਝਾਨ ਸ਼ੁਰੂ ਹੋਇਆ ਹੈ ਕਿ ਸਰਕਾਰ ਨੇ ਕੋਈ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ ਜਦੋਂ ਕਿ ਪਹਿਲਾਂ ਸਰਕਾਰਾਂ ਆਪਣੀਆਂ ਜਾਇਦਾਦਾਂ ਚਹੇਤੇ ਵਿਅਕਤੀਆਂ ਨੂੰ ਕੌਡੀਆਂ ਦੇ ਭਾਅ ਵੇਚਦੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਉਂ ਜੋ ਪਛਵਾੜਾ ਕੋਲਾ ਖਾਣ ਤੋਂ ਨਿਕਲਣ ਵਾਲੇ ਕੋਲੇ ਦੀ ਵਰਤੋਂ ਸਰਕਾਰੀ ਥਰਮਲ ਪਲਾਂਟਾਂ ਲਈ ਹੀ ਕੀਤੀ ਜਾ ਸਕਦੀ ਹੈ, ਇਸ ਲਈ ਪਾਵਰ ਪਲਾਂਟ ਦੀ ਖਰੀਦ ਨਾਲ ਇਸ ਕੋਲੇ ਨੂੰ ਬਿਜਲੀ ਪੈਦਾ ਕਰਨ ਲਈ ਵਰਤੋਂ ਵਿੱਚ ਲਿਆਂਦਾ ਜਾ ਸਕਦਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਵੇਰਕਾ ਛੇਤੀ ਹੀ ਦੇਸ਼ ਭਰ ਵਿੱਚ ਕਾਰੋਬਾਰ ਫੈਲਾਏਗਾ ਅਤੇ ਪਹਿਲੀ ਵਾਰ ਦਿੱਲੀ ਵਿੱਚ ਵੇਰਕਾ ਆਊਟਲੈੱਟ ਖੋਲ੍ਹੇ ਜਾਣਗੇ ਜਿਸ ਲਈ ਸਰਕਾਰ ਨੇ ਇਜਾਜ਼ਤ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹੁਣ ਸੂਬਾ ਸਰਕਾਰ ਕੋਲਕਾਤਾ ਵਿੱਚ ਵੀ ਆਪਣੇ ਆਉਟਲੈਟ ਖੋਲ੍ਹੇਗੀ ਅਤੇ ਇਸ ਦਾ ਇਕੋ-ਇਕ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦੇ ਕਿਸਾਨਾਂ ਨੂੰ ਇਸ ਦਾ ਵੱਧ ਤੋਂ ਵੱਧ ਲਾਭ ਮਿਲੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬੇ ਦੇ ਹਰੇਕ ਨਾਗਰਿਕ ਨੂੰ ਹੋਰ ਵਧੇਰੇ ਤਾਕਤ ਪ੍ਰਦਾਨ ਕਰੇਗਾ ਅਤੇ ਸੂਬੇ ਵਿੱਚ ਤਰੱਕੀ ਤੇ ਖੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਆਲਮੀ ਪੱਧਰ ਦੇ ਕਾਰੋਬਾਰੀ ਸੂਬੇ ਵਿੱਚ ਨਿਵੇਸ਼ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਪਿਛਲੇ 20 ਮਹੀਨਿਆਂ ਤੋਂ ਵੱਧ ਸਮੇਂ ਦੌਰਾਨ ਟਾਟਾ ਸਟੀਲ ਸਮੇਤ ਕੁਝ ਵੱਡੀਆਂ ਕੰਪਨੀਆਂ ਨੇ ਸੂਬੇ ਵਿੱਚ ਨਿਵੇਸ਼ ਕਰਨ ਲਈ ਜ਼ਮੀਨੀ ਪੱਧਰ ਉਤੇ ਕੰਮ ਸ਼ੁਰੂ ਕਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਮੋਹਰੀ ਅਤੇ ‘ਰੰਗਲਾ ਪੰਜਾਬ’ ਬਣਾਉਣ ਦੀ ਦਿਸ਼ਾ ਵਿੱਚ ਇਹ ਉਸਾਰੂ ਕਦਮ ਹੈ। ਮੁੱਖ ਮੰਤਰੀ ਨੇ ਵਿਅੰਗ ਕਰਦਿਆਂ ਕਿਹਾ ਕਿ ਸੂਬੇ ਦੇ ਇਕ ਸਾਬਕਾ ਵਿੱਤ ਮੰਤਰੀ ਨੇ ਨੌਂ ਸਾਲਾਂ ਤੱਕ ਸੂਬੇ ਦਾ ਖਜ਼ਾਨਾ ਖਾਲੀ ਹੋਣ ਦੀ ਬਿਆਨਬਾਜ਼ੀ ਕਰਕੇ ਟਾਈਮ ਟਪਾ ਦਿੱਤਾ ਜਿਸ ਨਾਲ ਸੂਬੇ ਦੇ ਵਿਕਾਸ ਨੂੰ ਢਾਹ ਲੱਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਇਕ-ਇਕ ਪੈਸਾ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਖਰਚਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਰਕਾਰੀ ਖਜ਼ਾਨੇ ਵਿੱਚ ਚੋਰੀ-ਮੋਰੀਆਂ ਬੰਦ ਕਰ ਦਿੱਤੀਆਂ ਹਨ ਤਾਂ ਜੋ ਇਕ-ਇਕ ਪੈਸਾ ਸੂਝ-ਬੂਝ ਨਾਲ ਲੋਕਾਂ ਦੀ ਭਲਾਈ ਉਤੇ ਖਰਚਿਆ ਜਾ ਸਕੇ। ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ 'ਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੀ ਇਸ ਡਰਾਮੇਬਾਜ਼ੀ ਤੇ ਪਖੰਡਬਾਜ਼ੀ ਦਾ ਅਸਲੀ ਨਾਂ ‘ਪਰਿਵਾਰ ਬਚਾਓ ਯਾਤਰਾ’ ਹੈ। ਉਨ੍ਹਾਂ ਨੇ ਅਕਾਲੀ ਆਗੂਆਂ ਨੂੰ ਇਹ ਦੱਸਣ ਦੀ ਚੁਣੌਤੀ ਦਿੱਤੀ ਕਿ 15 ਸਾਲ ਸੂਬੇ ਨੂੰ ਅੰਨ੍ਹੇਵਾਹ ਲੁੱਟਣ ਤੋਂ ਬਾਅਦ ਉਹ ਹੁਣ ਕਿਸ ਤੋਂ ਸੂਬੇ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਹੈ ਅਤੇ ਪੰਜਾਬੀਆਂ ਦੇ ਹਿਰਦਿਆਂ ਨੂੰ ਗਹਿਰੀ ਠੇਸ ਪਹੁੰਚਾਈ ਹੈ ਅਤੇ ਇੱਥੋਂ ਕਿ ਅਕਾਲੀ ਸੂਬੇ ਅੰਦਰ ਮਾਫੀਏ ਦੀ ਪੁਸ਼ਤਪਨਾਹੀ ਕਰਦੇ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਅਕਾਲੀਆਂ ਅਤੇ ਬਾਦਲ ਪਰਿਵਾਰ ਦੇ ਦੋਗਲੇ ਕਿਰਦਾਰ ਤੋਂ ਭਲੀ-ਭਾਂਤ ਜਾਣੂ ਹਨ, ਜਿਸ ਕਾਰਨ ਹੁਣ ਇਨ੍ਹਾਂ ਦੀ ਨੌਟੰਕੀਆਂ ਨਹੀਂ ਚੱਲਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਲੋਕ ਅਕਾਲੀ ਦਲ ਦੇ ਦੋਹਰੇ ਕਿਰਦਾਰ ਕਦੇ ਨਹੀਂ ਭੁੱਲ ਸਕਦੇ ਕਿਉਂਕਿ ਇਨ੍ਹਾਂ ਨੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਣ ਦਿੱਤੀ ਸੀ। ਉਨ੍ਹਾਂ ਕਿਹਾ ਕਿ ਅਕਾਲੀ ਲੀਡਰਸ਼ਿਪ ਦੇ ਹੱਥ ਪੰਜਾਬ ਅਤੇ ਪੰਜਾਬੀਆਂ ਦੇ ਖੂਨ ਨਾਲ ਰੰਗੇ ਹੋਏ ਹਨ। ਉਨ੍ਹਾਂ ਕਿਹਾ ਕਿ ਲੋਕ ਅਕਾਲੀਆਂ ਦੇ ਗੁਨਾਹਾਂ ਨੂੰ ਕਦੇ ਮੁਆਫ ਨਹੀਂ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਲੋਕ ਇਨ੍ਹਾਂ ਨੂੰ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਹਰਾ ਕੇ ਕਰੜਾ ਸਬਕ ਸਿਖਾਉਣ। ਮੁੱਖ ਮੰਤਰੀ ਨੇ ਕਿਹਾ ਕਿ ਹਾਰ ਦਾ ਮੂੰਹ ਦੇਖ ਚੁੱਕੇ ਸੁਖਬੀਰ, ਬਾਜਵਾ, ਵੜਿੰਗ, ਮਜੀਠੀਆ ਅਤੇ ਅਜਿਹੇ ਕਈ ਹੋਰ ਆਗੂਆਂ ਦਾ ਨਵਾਂ ‘ਬੇਰੋਜ਼ਗਾਰ ਵਰਗ’ ਪੈਦਾ ਹੋਇਆ ਹੈ, ਜਿਨ੍ਹਾਂ ਨੂੰ ਨਖਿੱਧ ਕਾਰਗੁਜ਼ਾਰੀ ਕਾਰਨ ਲੋਕਾਂ ਨੇ ਸੱਤੇ ਦੇ ਅਖਾੜੇ ਵਿੱਚੋਂ ਉਖਾੜ ਦਿੱਤਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਆਗੂ ਉਨ੍ਹਾਂ ਨਾਲ ਈਰਖਾ ਕਰਦੇ ਹਨ ਕਿਉਂਕਿ ਉਹ ਇਕ ਸਧਾਰਨ ਪਰਿਵਾਰ ਨਾਲ ਸਬੰਧਤ ਹਨ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਹਮੇਸ਼ਾ ਇਹ ਵਿਸ਼ਵਾਸ ਸੀ ਕਿ ਉਨ੍ਹਾਂ ਕੋਲ ਰਾਜ ਕਰਨ ਦਾ ਇਲਾਹੀ ਹੱਕ ਹੈ ਜਿਸ ਕਾਰਨ ਉਨ੍ਹਾਂ ਨੂੰ ਹੁਣ ਇਹ ਹਜ਼ਮ ਨਹੀਂ ਹੋ ਰਿਹਾ ਕਿ ਇੱਕ ਆਮ ਆਦਮੀ ਸੂਬੇ ਨੂੰ ਇੰਨੇ ਵਧੀਆ ਢੰਗ ਨਾਲ ਕਿਵੇਂ ਚਲਾ ਰਿਹਾ ਹੈ। ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਆਉਣ ਵਾਲੀਆਂ ਆਮ ਚੋਣਾਂ ਵਿੱਚ ਲੋਕ ਸਭਾ ਦੀਆਂ ਸਾਰੀਆਂ 13 ਸੀਟਾਂ ਉਨ੍ਹਾਂ ਦੀ ਝੋਲੀ ਪਾ ਕੇ ਹੋਰਨਾਂ ਲਈ ਚਾਨਣ ਮੁਨਾਰਾ ਬਣ ਕੇ ਉਭਰੇਗਾ। ਉਨ੍ਹਾਂ ਕਿਹਾ ਕਿ ਇਸ ਮਹੀਨੇ ਦੇ ਅੰਤ ਤੱਕ ਪੰਜਾਬ ਤੇ ਚੰਡੀਗੜ੍ਹ ਦੀਆਂ ਲੋਕ ਸਭਾ ਸੀਟਾਂ ਦੇ ਸਾਰੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਬੇਮਿਸਾਲ ਕੰਮ ਕੀਤੇ ਹਨ, ਇਸ ਲਈ ਲੋਕ ਇੱਕ ਵਾਰ ਫਿਰ ਉਨ੍ਹਾਂ ਦੇ ਨਾਲ ਖੜ੍ਹੇ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿਚ 13-0 ਨਾਲ ਇਤਿਹਾਸ ਰਚਿਆ ਜਾਵੇਗਾ ਅਤੇ ਇਹ 13 ਸੀਟਾਂ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੇ ਹੱਕ ਵਿਚ ਲੋਕਾਂ ਦਾ ਫਤਵਾ ਹੋਵੇਗਾ ਜਦਕਿ ਵਿਰੋਧੀ ਧਿਰ ਦੇ ਪੰਜਾਬ ਵਿਰੋਧੀ ਸਟੈਂਡ ਨੂੰ ਲੋਕ ਪੂਰੀ ਤਰ੍ਹਾਂ ਨਕਾਰ ਦੇਣਗੇ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਾਰੇ ਗੈਰ-ਭਾਜਪਾ ਸ਼ਾਸਿਤ ਸੂਬਿਆਂ ਵਿਰੁੱਧ ਬੇਰੁਖੀ ਵਾਲਾ ਰਵੱਈਆ ਅਪਣਾਇਆ ਹੋਇਆ ਹੈ ਅਤੇ ਉਹ ਸਾਨੂੰ ਕੰਮ ਨਹੀਂ ਕਰਨ ਦੇ ਰਹੀ। ਉਨ੍ਹਾਂ ਕਿਹਾ ਕਿ ਨਾ ਤਾਂ ਅਕਾਲੀਆਂ ਕੋਲ ਅਤੇ ਨਾ ਹੀ ਕਾਂਗਰਸ ਕੋਲ ਸੂਬੇ ਲਈ ਕੋਈ ਉਸਾਰੂ ਪ੍ਰੋਗਰਾਮ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿਰੋਧੀ ਮਾਨਸਿਕਤਾ ਰੱਖਦੀ ਹੈ, ਜਿਸ ਕਰਕੇ ਦੇਸ਼ ਵਿੱਚ ਕਾਲੇ ਖੇਤੀ ਕਾਨੂੰਨ ਬਣਾਏ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਵੀ ਇਹੀ ਰਵੱਈਆ ਜਾਰੀ ਹੈ ਅਤੇ ਕੇਂਦਰ ਨੇ ਪੰਜਾਬ ਦੀਆਂ ਵੱਖ-ਵੱਖ ਸਕੀਮਾਂ ਦੇ ਫੰਡ ਰੋਕ ਰੱਖੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਵਿੱਚ ਯੋਗ ਨੌਜਵਾਨਾਂ ਨੂੰ 40,000 ਤੋਂ ਵੱਧ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਪਾਰਦਰਸ਼ੀ ਵਿਧੀ ਅਪਣਾਈ ਗਈ ਹੈ, ਜਿਸ ਕਾਰਨ ਹੁਣ ਤੱਕ ਇੱਕ ਵੀ ਨਿਯੁਕਤੀ ਨੂੰ ਕਿਸੇ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪਿਛਲੇ 75 ਸਾਲਾਂ ਤੋਂ ਕਦੇ ਵੀ ਜਨਤਕ ਵੰਡ ਪ੍ਰਣਾਲੀ ਰਾਹੀਂ ਰਾਸ਼ਨ ਲਾਭਪਾਤਰੀਆਂ ਤੱਕ ਨਹੀਂ ਪਹੁੰਚਿਆ। ਉਨ੍ਹਾਂ ਕਿਹਾ ਕਿ ਜੇਕਰ 100 ਕਿਲੋ ਰਾਸ਼ਨ ਭੇਜਿਆ ਜਾਂਦਾ ਸੀ ਤਾਂ ਲੋਕਾਂ ਤੱਕ 15 ਕਿਲੋ ਹੀ ਪਹੁੰਚਦਾ ਸੀ ਅਤੇ ਇਹ ਮੰਦਭਾਗੀ ਗੱਲ ਹੈ ਕਿ ਕਿਸੇ ਨੇ ਵੀ ਰਾਸ਼ਨ ਚੋਰੀ ਦੀ ਜਾਂਚ ਨਹੀਂ ਕੀਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਲਈ ਆਉਂਦੇ ਰਹੇ ਰਾਸ਼ਨ ਨੂੰ ਸਿਆਸੀ ਪਾਰਟੀਆਂ ਅਤੇ ਉਨ੍ਹਾਂ ਦੇ ਆਗੂਆਂ ਨੇ ਲੁੱਟਿਆ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਲੋਕਾਂ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਦੀ ਸ਼ੁਰੂਆਤ ਨਾਲ ਅੱਜ ਤੋਂ ਪੰਜਾਬ ਵਿੱਚ ਰਾਸ਼ਨ ਦੀ ਚੋਰੀ ਬੰਦ ਹੋ ਜਾਵੇਗੀ ਅਤੇ ਅੱਜ ਤੋਂ ਲਾਭਪਾਤਰੀਆਂ ਨੂੰ ਇਸ ਸਕੀਮ ਦਾ ਪੂਰਾ ਲਾਭ ਉਨ੍ਹਾਂ ਦੀਆਂ ਬਰੂਹਾਂ ‘ਤੇ ਮਿਲੇਗਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਸ਼ੁਰੂ ਕੀਤੀ ਗਈ ਇਸ ਨਵੀਂ ਸਕੀਮ ਤਹਿਤ ਹੁਣ ਸਭ ਤੋਂ ਵਧੀਆ ਕਣਕ ਦਾ ਆਟਾ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਹਾਲਾਂਕਿ ਦਿੱਲੀ ਸਰਕਾਰ ਨੇ ਇਸ ਯੋਜਨਾ ਨੂੰ ਲਾਗੂ ਕਰਨ ਦੀ ਯੋਜਨਾ ਬਣਾਈ ਸੀ ਪਰ ਕੇਂਦਰ ਸਰਕਾਰ ਨੇ ਇਸ ਕਦਮ ਦੇ ਰਾਹ ਵਿੱਚ ਅੜਿੱਕਾ ਲਾ ਦਿੱਤਾ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਮਾਤਮਾ ਦੀ ਕਿਰਪਾ ਨਾਲ ਪੰਜਾਬ ਵਿੱਚ ਇਹ ਸਕੀਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਪੂਰਾ ਦੇਸ਼ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੀ ਤਰਜ਼ ‘ਤੇ ਇਹ ਸਕੀਮ ਦੇਸ਼ ਭਰ ਵਿੱਚ ਅਪਣਾਏਗਾ। ਅਰਵਿੰਦ ਕੇਜਰੀਵਾਲ ਨੇ ਵੱਖ-ਵੱਖ ਲੋਕ ਪੱਖੀ ਪਹਿਲਕਦਮੀਆਂ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਦੀ ਵੀ ਸ਼ਲਾਘਾ ਕੀਤੀ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 75 ਸਾਲਾਂ ਵਿੱਚ ਨਾ ਤਾਂ ਅਕਾਲੀਆਂ ਨੇ ਅਤੇ ਨਾ ਹੀ ਕਾਂਗਰਸ ਨੇ ਲੋਕਾਂ ਦੀ ਭਲਾਈ ਲਈ ਇੱਕ ਵੀ ਕਦਮ ਚੁੱਕਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਇਮਾਨਦਾਰ ਸਰਕਾਰ ਨੇ ਇੱਕ-ਇੱਕ ਪੈਸਾ ਪੂਰੀ ਸੂਝ ਨਾਲ ਆਮ ਆਦਮੀ ਦੀ ਭਲਾਈ ਲਈ ਵਰਤਿਆ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਹਰ ਖੇਤਰ ਵਿੱਚ ਵੱਡੇ ਪੱਧਰ 'ਤੇ ਵਿਕਾਸ ਕਰ ਰਿਹਾ ਹੈ ਅਤੇ ਜਲਦੀ ਹੀ ਇਹ ਦੇਸ਼ ਦਾ ਮੋਹਰੀ ਸੂਬਾ ਬਣ ਜਾਵੇਗਾ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ਨੇ ਨਵੀਂ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਹੈ ਅਤੇ ਲੋਕ ਇਸ ਦਾ ਵਿਆਪਕ ਲਾਭ ਲੈ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਗਾਮੀ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਦਾ ਸਾਥ ਦੇਣ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਵੀ ਲੋਕ ਭਲਾਈ ਦੇ ਕੰਮ ਇਸੇ ਤਰ੍ਹਾਂ ਜਾਰੀ ਰਹਿਣ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਯਕੀਨੀ ਬਣਾਉਣਾ ਸਮੇਂ ਦੀ ਲੋੜ ਹੈ ਕਿ ਸੂਬੇ ਦੇ ਲੋਕਾਂ ਨੂੰ ਇਹਨਾਂ ਪਹਿਲਕਦਮੀਆਂ ਦਾ ਭਰਪੂਰ ਲਾਭ ਮਿਲੇ।

Punjab Bani 11 February,2024
ਪੰਜਾਬ ਸਮੇਤ ਚੰਡੀਗੜ੍ਹ ਵਿਚ ਸਾਰੀਆਂ ਸੀਟਾਂ ’ਤੇ ਉਮੀਦਵਾਰਾਂ ਦਾ ਐਲਾਨ ਕਰੇਗੀ ‘ਆਪ’ : ਕੇਜਰੀਵਾਲ

ਪੰਜਾਬ ਸਮੇਤ ਚੰਡੀਗੜ੍ਹ ਵਿਚ ਸਾਰੀਆਂ ਸੀਟਾਂ ’ਤੇ ਉਮੀਦਵਾਰਾਂ ਦਾ ਐਲਾਨ ਕਰੇਗੀ ‘ਆਪ’ : ਕੇਜਰੀਵਾਲ ਚੰਡੀਗੜ੍ਹ, 10 ਫਰਵਰੀ - ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਐਲਾਨ ਕੀਤਾ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਅਤੇ ਚੰਡੀਗੜ੍ਹ ਦੀ ਇੱਕ ਸੰਸਦੀ ਸੀਟ ਲਈ ਉਮੀਦਵਾਰਾਂ ਦਾ ਐਲਾਨ ਕਰੇਗੀ। ਸ੍ਰੀ ਕੇਜਰੀਵਾਲ ਨੇ ਇਹ ਐਲਾਨ ਅੱਜ ਇਥੇ ਰਾਸ਼ਨ ਦੀ ਘਰ-ਘਰ ਡਿਲੀਵਰੀ ਸ਼ੁਰੂ ਕਰਨ ਲਈ ਕਰਵਾਏ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਕੇਜਰੀਵਾਲ ਨੇ ਕਿਹਾ, ‘ਆਉਣ ਵਾਲੇ 10-15 ਦਿਨਾਂ ਵਿੱਚ ‘ਆਪ’ ਇਨ੍ਹਾਂ ਸਾਰੀਆਂ 14 ਸੀਟਾਂ ‘ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰੇਗੀ। ਕੇਜਰੀਵਾਲ ਨੇ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਜਿਸ ਤਰ੍ਹਾਂ ਤੁਸੀਂ ਦੋ ਸਾਲ ਪਹਿਲਾਂ ਸਾਨੂੰ ਆਸ਼ੀਰਵਾਦ ਦਿੱਤਾ ਸੀ, ਉਸੇ ਤਰ੍ਹਾਂ ਲੋਕ ਸਭਾ ਚੋਣਾਂ ਵਿਚ ਵੀ ਪਾਰਟੀ ਨੂੰ ਇਨ੍ਹਾਂ ਸਾਰੀਆਂ 14 ਸੀਟਾਂ ‘ਤੇ ਜਿਤਾ ਦਿਉ।’ ਦਿੱਲੀ ਦੇ ਮੁੱਖ ਮੰਤਰੀ ਨੇ ਭਗਵੰਤ ਮਾਨ ਸਰਕਾਰ ਦੇ ਪਿਛਲੇ ਦੋ ਸਾਲਾਂ ਦੇ ਕਾਰਜਕਾਲ ਦੀ ਸ਼ਲਾਘਾ ਕੀਤੀ।

Punjab Bani 10 February,2024
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂਆਂ ਦਾ 7ਵਾਂ ਜਥਾ ਰਵਾਨਾ ਕੀਤਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂਆਂ ਦਾ 7ਵਾਂ ਜਥਾ ਰਵਾਨਾ ਕੀਤਾ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨਗੇ ਸ਼ਰਧਾਲੂ ਸੁਨਾਮ ਊਧਮ ਸਿੰਘ ਵਾਲਾ, 10 ਫਰਵਰੀ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਇੱਕ ਵੱਡਾ ਤੋਹਫ਼ਾ ਦਿੰਦੇ ਹੋਏ ਕਰੀਬ ਤਿੰਨ ਮਹੀਨੇ ਪਹਿਲਾਂ ਆਰੰਭ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਤੋਂ ਸ਼ਰਧਾਲੂਆਂ ਦੇ 7ਵੇਂ ਜਥੇ ਨੂੰ ਬੱਸ ਰਾਹੀਂ ਰਵਾਨਾ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਪੰਜਾਬ ਅਤੇ ਹੋਰਨਾਂ ਰਾਜਾਂ ਵਿੱਚ ਸਥਿਤ ਧਾਰਮਿਕ ਅਸਥਾਨਾਂ ਦੇ ਮੁਫ਼ਤ ਦਰਸ਼ਨ ਦੀਦਾਰੇ ਕਰਵਾਉਣ ਦਾ ਇੱਕ ਨੇਕ ਕਾਰਜ ਹੈ ਅਤੇ ਸੁਨਾਮ ਸਮੇਤ ਰਾਜ ਦੇ ਸਮੂਹ ਹਲਕਿਆਂ ਵਿੱਚ ਇਸ ਸਕੀਮ ਨੂੰ ਨਾਗਰਿਕਾਂ ਵੱਲੋਂ ਅਥਾਹ ਹੁੰਗਾਰਾ ਮਿਲ ਰਿਹਾ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਏ ਇਸ ਜਥੇ ਦੇ ਸ਼ਰਧਾਲੂਆਂ ਨੂੰ ਸਵਾਗਤੀ ਕਿੱਟਾਂ ਵੰਡੀਆਂ ਅਤੇ ਸੁਰੱਖਿਅਤ ਸਫ਼ਰ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸੁਨਾਮ ਹਲਕੇ ਦੇ ਨਿਵਾਸੀਆਂ ਵੱਲੋਂ ਤਖਤ ਸ੍ਰੀ ਹਜ਼ੂਰ ਸਾਹਿਬ, ਸ੍ਰੀ ਸਾਲਾਸਰ ਧਾਮ ਅਤੇ ਸ਼੍ਰੀ ਖਾਟੂ ਸ਼ਿਆਮ, ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਰ ਦੇ ਦਰਸ਼ਨ ਇਸ ਸਕੀਮ ਤਹਿਤ ਕੀਤੇ ਜਾ ਚੁੱਕੇ ਹਨ। ਇਸ ਮੌਕੇ ਨਾਇਬ ਤਹਿਸੀਲਦਾਰ ਨੀਰਜ ਕੁਮਾਰ, ਸੀਨੀਅਰ ਆਗੂ ਜਤਿੰਦਰ ਜੈਨ, ਬਲਾਕ ਪ੍ਰਧਾਨ ਸਾਹਿਬ ਸਿੰਘ, ਯਾਦਵਿੰਦਰ ਰਾਜਾ ਨਕਟੇ, ਹਰਮੀਤ ਵਿਰਕ, ਸੰਜੀਵ ਕੁਮਾਰ ਸੰਜੂ, ਨਰਿੰਦਰ ਠੇਕੇਦਾਰ ਵੀ ਹਾਜ਼ਰ ਸਨ।

Punjab Bani 10 February,2024
'ਬਿੱਲ ਲਿਆਓ ਇਨਾਮ ਪਾਓ' ਸਕੀਮ ਤਹਿਤ ਪ੍ਰਾਪਤ 533 ਗਲਤ ਬਿੱਲਾਂ ਲਈ 3 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲਗਾਇਆ: ਹਰਪਾਲ ਸਿੰਘ ਚੀਮਾ

'ਬਿੱਲ ਲਿਆਓ ਇਨਾਮ ਪਾਓ' ਸਕੀਮ ਤਹਿਤ ਪ੍ਰਾਪਤ 533 ਗਲਤ ਬਿੱਲਾਂ ਲਈ 3 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲਗਾਇਆ: ਹਰਪਾਲ ਸਿੰਘ ਚੀਮਾ ਸਬੰਧਤ ਵਿਕਰੇਤਾਵਾਂ ਨੂੰ 1361 ਨੋਟਿਸ ਜਾਰੀ ਸਕੀਮ ਤਹਿਤ 918 ਜੇਤੂਆਂ ਨੂੰ 43.7 ਲੱਖ ਦੇ ਇਨਾਮ ਵੰਡੇ ਗਏ ਜਨਵਰੀ ਮਹੀਨੇ ਲਈ 246 ਜੇਤੂਆਂ ਦਾ ਐਲਾਨ ਚੰਡੀਗੜ੍ਹ, 9 ਫਰਵਰੀ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ 'ਬਿੱਲ ਲਿਆਓ ਇਨਾਮ ਪਾਓ' ਸਕੀਮ ਤਹਿਤ 8 ਫਰਵਰੀ ਤੱਕ ਪ੍ਰਾਪਤ 533 ਗਲਤ ਬਿੱਲਾਂ ਲਈ ਕੁੱਲ 3,11,16,366 ਰੁਪਏ ਦੇ ਜੁਰਮਾਨੇ ਲਗਾਏ ਗਏ ਹਨ, ਜਿਸ ਵਿੱਚੋਂ 2,12,18,191 ਰੁਪਏ ਵਸੂਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਦਸੰਬਰ 2023 ਦੇ ਅੰਤ ਤੱਕ "ਮੇਰਾ ਬਿੱਲ ਐਪ" 'ਤੇ ਆਪਣੇ ਖਰੀਦ ਬਿੱਲਾਂ ਨੂੰ ਅਪਲੋਡ ਕਰਕੇ ਕੁੱਲ 918 ਜੇਤੂਆਂ ਨੇ 43,73,555 ਰੁਪਏ ਦੇ ਇਨਾਮ ਜਿੱਤੇ ਹਨ। ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ 'ਬਿੱਲ ਲਿਆਓ ਇਨਾਮ ਪਾਓ' ਸਕੀਮ ਤਹਿਤ 8 ਫਰਵਰੀ ਤੱਕ ਪ੍ਰਾਪਤ ਕੁੱਲ 59,616 ਬਿੱਲਾਂ ਵਿੱਚੋਂ 52,988 ਦੀ ਪੁਸ਼ਟੀ ਹੋ ਚੁੱਕੀ ਹੈ ਅਤੇ 6628 ਬਿੱਲਾਂ ਦੀ ਪੁਸ਼ਟੀ ਹੋਣੀ ਅਜੇ ਬਾਕੀ ਹੈ। ਉਨ੍ਹਾਂ ਕਿਹਾ ਕਿ ਇਸ ਬਾਰੇ ਸਬੰਧਿਤ ਵਿਕਰੇਤਾਵਾਂ ਨੂੰ 1361 ਨੋਟਿਸ ਵੀ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਟੈਕਸੇਸ਼ਨ ਜਿਲ੍ਹਾ ਫਿਰੋਜ਼ਪੁਰ ਤੋਂ ਸੱਭ ਤੋਂ ਵੱਧ ਗਲਤ ਬਿੱਲ 189 ਪ੍ਰਾਪਤ ਹੋਏ ਜਿਸ ਲਈ 34,99,250 ਰੁਪਏ ਦਾ ਜੁਰਮਾਨਾ ਲਗਾਇਆ ਗਿਆ। ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਟੈਕਸੇਸ਼ਨ ਜਿਲ੍ਹਾ ਫ਼ਰੀਦਕੋਟ ਤੋਂ ਪ੍ਰਾਪਤ 86 ਗਲਤ ਬਿੱਲਾਂ ਲਈ 16,95,294 ਰੁਪਏ, ਪਟਿਆਲਾ ਤੋਂ ਪ੍ਰਾਪਤ 75 ਗਲਤ ਬਿੱਲਾਂ ਲਈ 19,47,192 ਰੁਪਏ, ਜਲੰਧਰ ਤੋਂ ਪ੍ਰਾਪਤ 61 ਗਲਤ ਬਿੱਲਾਂ ਲਈ 33,62,324 ਰੁਪਏ, ਰੋਪੜ ਤੋਂ ਪ੍ਰਾਪਤ 51 ਗਲਤ ਬਿੱਲਾਂ ਲਈ 50,43,524 ਰੁਪਏ, ਅੰਮ੍ਰਿਤਸਰ ਤੋਂ ਪ੍ਰਾਪਤ 38 ਗਲਤ ਬਿੱਲਾਂ ਲਈ 59,72,910 ਰੁਪਏ, ਅਤੇ ਲੁਧਿਆਣਾ ਤੋਂ ਪ੍ਰਾਪਤ 33 ਗਲਤ ਬਿੱਲਾਂ ਲਈ 95,95,872 ਰੁਪਏ ਦਾ ਜੁਰਮਾਨਾ ਲਗਾਇਆ ਗਿਆ। ਉਨ੍ਹਾਂ ਕਿਹਾ ਕਿ ਆਨਲਾਈਨ ਡਰਾਅ ਰਾਹੀਂ ਹੁਣ ਤੱਕ ਕੁੱਲ 1164 ਜੇਤੂਆਂ ਦਾ ਐਲਾਨ ਕੀਤਾ ਜਾ ਚੁੱਕਾ ਹੈ, ਜਿਸ ਵਿੱਚ ਜਨਵਰੀ 2024 ਦੇ 246 ਜੇਤੂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗਠਿਤ ਕਮੇਟੀ ਦੁਆਰਾ ਹਰ ਮਹੀਨੇ ਆਨਲਾਈਨ ਡਰਾਅ ਕੱਢਿਆ ਜਾਂਦਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਤੰਬਰ 2023 ਵਿੱਚ 227 ਜੇਤੂਆਂ ਨੇ 11,75,005 ਰੁਪਏ ਦੇ ਇਨਾਮ ਜਿੱਤੇ, ਅਕਤੂਬਰ 2023 ਵਿੱਚ 216 ਜੇਤੂਆਂ ਨੇ 10,25,540 ਰੁਪਏ ਦੇ ਇਨਾਮ ਜਿੱਤੇ, ਨਵੰਬਰ 2023 ਵਿੱਚ 235 ਜੇਤੂਆਂ ਨੇ 10,78,930 ਰੁਪਏ ਦੇ ਇਨਾਮ ਜਿੱਤੇ, ਅਤੇ ਦਸੰਬਰ 2023 ਵਿੱਚ 240 ਜੇਤੂਆਂ ਨੇ 10,94,080 ਰੁਪਏ ਦੇ ਇਨਾਮ ਜਿੱਤੇ। ਉਨ੍ਹਾਂ ਕਿਹਾ ਕਿ ਜਨਵਰੀ 2024 ਲਈ ਡਰਾਅ 7 ਫਰਵਰੀ ਨੂੰ ਕੱਢਿਆ ਗਿਆ ਸੀ ਅਤੇ ਜੇਤੂਆਂ ਵੱਲੋਂ ਆਪਣੇ ਬੈਂਕ ਖਾਤੇ ਦੇ ਵੇਰਵੇ ਮੁਹੱਈਆ ਕਰਵਾਉਣ ਤੋਂ ਬਾਅਦ ਇਨਾਮੀ ਰਾਸ਼ੀ ਦੇ ਦਿੱਤੀ ਜਾਵੇਗੀ। ਸ. ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 21 ਅਗਸਤ, 2023 ਨੂੰ 'ਮੇਰਾ ਬਿੱਲ ਐਪ' ਲਾਂਚ ਕਰਨ ਤੋਂ ਬਾਅਦ ਇਸ ਸਕੀਮ ਨੂੰ ਸੂਬੇ ਦੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਉਦੇਸ਼ ਖਪਤਕਾਰਾਂ ਨੂੰ ਉਹਨਾਂ ਦੀਆਂ ਖਰੀਦਾਂ ਲਈ ਬਿੱਲ ਪ੍ਰਾਪਤ ਕਰਨ ਲਈ ਪ੍ਰੇਰਿਤ ਕਰਨਾ ਅਤੇ ਇਸ ਤਰ੍ਹਾਂ ਵਿਕਰੇਤਾਵਾਂ ਨੂੰ ਉਹਨਾਂ ਦੀ ਵਿਕਰੀ ਲਈ ਬਿੱਲ ਜਾਰੀ ਕਰਨ ਲਈ ਪਾਬੰਦ ਕਰਨਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਪੈਟਰੋਲੀਅਮ ਪਦਾਰਥਾਂ (ਕੱਚੇ ਤੇਲ, ਪੈਟਰੋਲ, ਡੀਜ਼ਲ, ਹਵਾਬਾਜ਼ੀ ਟਰਬਾਈਨ ਫਿਊਲ ਅਤੇ ਕੁਦਰਤੀ ਗੈਸ), ਸ਼ਰਾਬ ਦੇ ਵਿਕਰੀ ਬਿੱਲ ਅਤੇ ਪੰਜਾਬ ਤੋਂ ਬਾਹਰ ਖਰੀਦੀਆਂ ਜਾਣ ਵਾਲੀਆਂ ਖਰੀਦਾਂ ਨਾਲ ਸਬੰਧਤ ਬਿੱਲਾਂ ਦੇ ਨਾਲ-ਨਾਲ ਬੀ2ਬੀ (ਵਪਾਰ ਤੋਂ ਕਾਰੋਬਾਰ) ਲੈਣ-ਦੇਣ ਦੇ ਬਿੱਲ ਇਸ ਸਕੀਮ ਵਿੱਚ ਸ਼ਾਮਿਲ ਨਹੀਂ ਹਨ। ਉਨ੍ਹਾਂ ਕਿਹਾ ਕਿ ਸਿਰਫ ਬੀਤੇ ਇੱਕ ਮਹੀਨੇ ਵਿੱਚ ਕੀਤੀਆਂ ਖਰੀਦਾਂ ਦੇ ਬਿੱਲਾਂ ਨੂੰ ਹੀ ਡਰਾਅ ਵਿੱਚ ਵਿਚਾਰਿਆ ਜਾਂਦਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵੱਲੋਂ ਖਰੀਦੀਆਂ ਜਾ ਰਹੀਆਂ ਸਾਰੀਆਂ ਵਸਤਾਂ ਅਤੇ ਸੇਵਾਵਾਂ ਦੇ ਖਰੀਦ ਬਿੱਲ ਪ੍ਰਾਪਤ ਕਰਨ ਅਤੇ ਇਸ ਸਕੀਮ ਵਿੱਚ ਹਰ ਮਹੀਨੇ ਹਿੱਸਾ ਲੈ ਕੇ 10,000 ਰੁਪਏ ਤੱਕ ਦੇ ਇਨਾਮ ਜਿੱਤਣ। ਉਨ੍ਹਾਂ ਕਿਹਾ ਕਿ ਇਹ ਸਕੀਮ ਜ਼ਮੀਨੀ ਪੱਧਰ 'ਤੇ ਟੈਕਸ ਦੀ ਪਾਲਣਾ ਦਾ ਸੰਦੇਸ਼ ਦੇਣ ਅਤੇ ਟੈਕਸ ਚੋਰੀ ਦੀ ਪ੍ਰਥਾ ਨੂੰ ਜੜ੍ਹਾਂ ਤੋਂ ਖ਼ਤਮ ਕਰਨ ਵਿੱਚ ਮਦਦਗਾਰ ਸਾਬਿਤ ਹੋ ਰਹੀ ਹੈ।

Punjab Bani 09 February,2024
ਆਪ ਨੇ ਕੀਤਾ ਅਸਾਮ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ

ਆਪ ਨੇ ਕੀਤਾ ਅਸਾਮ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਦਿੱਲੀ : ਲੋਕ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਇੰਗਠਜੋੜ ਵੱਡਾ ਝਟਕਾ ਦਿੰਦਿਆਂ ਆਸਾਮ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਡਿਬਰੂਗੜ੍ਹ ਲੋਕ ਸਭਾ ਸੀਟ ਤੋਂ ਮਨੋਜ ਧਨੋਵਰ, ਗੁਹਾਟੀ ਲੋਕ ਸਭਾ ਸੀਟ ਤੋਂ ਭਾਵੇਂਦਰ ਚੌਧਰੀ ਅਤੇ ਸੋਨਿਤਪੁਰ ਲੋਕ ਸਭਾ ਸੀਟ ਤੋਂ ਰਿਸ਼ੀਰਾਜ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੋਣਗੇ। ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਸੰਗਠਨ ਦੇ ਜਨਰਲ ਸਕੱਤਰ ਸੰਦੀਪ ਪਾਠਕ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਅਸੀਂ ਆਸਾਮ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਰਹੇ ਹਾਂ। ਅਸੀਂ ਜਲਦੀ ਤੋਂ ਜਲਦੀ ਇਨ੍ਹਾਂ ਤਿੰਨਾਂ ਲੋਕ ਸਭਾ ਸੀਟਾਂ 'ਤੇ ਚੋਣ ਪ੍ਰਚਾਰ ਸ਼ੁਰੂ ਕਰਾਂਗੇ। ਕਿਹਾ ਕਿ ਅਸੀਂ ਉਮੀਦ ਕਰਦੇ ਹਾਂ ਕਿ ਗਠਜੋੜ ਇਸ ਨੂੰ ਸਵੀਕਾਰ ਕਰੇਗਾ ਅਤੇ ਆਪਣਾ ਸਮਰਥਨ ਦੇਵੇਗਾ ਅਤੇ ਇਹ ਤਿੰਨ ਲੋਕ ਸਭਾ ਸੀਟਾਂ ਆਮ ਆਦਮੀ ਪਾਰਟੀ ਨੂੰ ਦਿੱਤੀਆਂ ਜਾਣਗੀਆਂ। ਅਸੀਂ ਲੜਾਕੂ ਹਾਂ ਅਤੇ ਅਸੀਂ ਚੋਣ ਲੜਨੀ ਹੈ ਅਸੀਂ ਚੋਣ ਮੈਦਾਨ ਵਿਚ ਲੜਨ ਲਈ ਨਹੀਂ ਸਗੋਂ ਜਿੱਤਣ ਲਈ ਜਾਣਾ ਹੈ। ਗਠਜੋੜ ਦਾ ਉਦੇਸ਼ ਚੋਣਾਂ ਜਿੱਤਣਾ ਹੈ, ਇਸ ਲਈ ਸਭ ਕੁਝ ਸਮਾਂਬੱਧ ਤਰੀਕੇ ਨਾਲ ਹੋਣਾ ਚਾਹੀਦਾ ਹੈ।

Punjab Bani 08 February,2024
ਪੰਜਾਬ ਵਿੱਚ ਇਸ ਸਾਲ ਦੇ ਅੰਤ ਤੱਕ ਖੇਤੀ ਰਹਿੰਦ-ਖੂੰਹਦ ਆਧਾਰਤ ਸੱਤ ਸੀ.ਬੀ.ਜੀ. ਪ੍ਰਾਜੈਕਟ ਕਰਾਂਗੇ ਸ਼ੁਰੂ: ਅਮਨ ਅਰੋੜਾ

ਪੰਜਾਬ ਵਿੱਚ ਇਸ ਸਾਲ ਦੇ ਅੰਤ ਤੱਕ ਖੇਤੀ ਰਹਿੰਦ-ਖੂੰਹਦ ਆਧਾਰਤ ਸੱਤ ਸੀ.ਬੀ.ਜੀ. ਪ੍ਰਾਜੈਕਟ ਕਰਾਂਗੇ ਸ਼ੁਰੂ: ਅਮਨ ਅਰੋੜਾ • ਸੀ.ਬੀ.ਜੀ. ਪ੍ਰਾਜੈਕਟ ਸਾਲਾਨਾ 2.72 ਲੱਖ ਟਨ ਪਰਾਲੀ ਦੀ ਖਪਤ ਨਾਲ ਪ੍ਰਤੀ ਦਿਨ ਕਰਨਗੇ 79 ਟਨ ਸੀ.ਬੀ.ਜੀ. ਉਤਪਾਦਨ • ⁠*ਕੈਬਨਿਟ ਮੰਤਰੀ ਨੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ ਚੰਡੀਗੜ੍ਹ, 8 ਫਰਵਰੀ: ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੂਬੇ ਵਿੱਚ ਗਰੀਨ ਊਰਜਾ ਦੇ ਉਤਪਾਦਨ ਨੂੰ ਹੋਰ ਵਧਾਉਣ ਲਈ ਇਸ ਸਾਲ ਦੇ ਅੰਤ ਤੱਕ ਲਗਭਗ 79 ਟਨ ਪ੍ਰਤੀ ਦਿਨ (ਟੀ.ਪੀ.ਡੀ.) ਦੀ ਕੁੱਲ ਸਮਰੱਥਾ ਵਾਲੇ ਸੱਤ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰਾਜੈਕਟ ਸ਼ੁਰੂ ਕਰ ਦਿੱਤੇ ਜਾਣਗੇ। ਸ੍ਰੀ ਅਮਨ ਅਰੋੜਾ ਇੱਥੇ ਆਪਣੇ ਦਫ਼ਤਰ ਵਿੱਚ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਸਕੱਤਰ ਸ੍ਰੀ ਰਵੀ ਭਗਤ ਨਾਲ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕਰ ਰਹੇ ਸਨ। ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਨ੍ਹਾਂ ਸੱਤ ਪ੍ਰਾਜੈਕਟਾਂ ਵਿੱਚ ਸਾਲਾਨਾ 2.72 ਲੱਖ ਟਨ ਝੋਨੇ ਦੀ ਪਰਾਲੀ ਦੀ ਖਪਤ ਹੋਵੇਗੀ। ਇਸ ਤੋਂ ਇਲਾਵਾ 85 ਟੀ.ਪੀ.ਡੀ. ਤੋਂ ਵੱਧ ਸਮਰੱਥਾ ਵਾਲੇ ਚਾਰ ਸੀ.ਬੀ.ਜੀ. ਪ੍ਰਾਜੈਕਟ ਪਹਿਲਾਂ ਹੀ ਸ਼ੁਰੂ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਲਈ ਲਗਭਗ 1.70 ਲੱਖ ਟਨ ਪਰਾਲੀ ਇਕੱਤਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨੂੰ ਹੱਲ ਕਰਨ ਤੋਂ ਇਲਾਵਾ ਪੰਜਾਬ ਨੂੰ ਕੁਦਰਤੀ ਅਤੇ ਸਾਫ਼-ਸੁਥਰੀ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਸੂਬਾ ਸਰਕਾਰ ਦੇ ਯਤਨਾਂ ਨੂੰ ਹੁਲਾਰਾ ਦੇਣ ਵਿੱਚ ਸਹਾਈ ਸਿੱਧ ਹੋਣਗੇ। ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਸਿਫ਼ਰ 'ਤੇ ਲਿਆਉਣ ਲਈ ਕੀਤੇ ਜਾ ਰਹੇ ਯਤਨਾਂ ਦਾ ਜ਼ਿਕਰ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਬਾਇਓਫਿਊਲ ਨੀਤੀ ਦਾ ਖਰੜਾ ਤਿਆਰ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਆਰਥਿਕਤਾ ਨੂੰ ਡੀਕਾਰਬੋਨਾਈਜ਼ ਕਰਨ ਅਤੇ ਰਿਵਾਇਤੀ ਈਂਧਣ 'ਤੇ ਨਿਰਭਰਤਾ ਘਟਾਉਣ ਲਈ ਗਰੀਨ ਹਾਈਡ੍ਰੋਜਨ ਨੀਤੀ ਵੀ ਬਣਾਈ ਗਈ ਹੈ। ਇਸ ਕਦਮ ਦਾ ਉਦੇਸ਼ ਗ੍ਰੀਨ ਹਾਊਸ ਗੈਸਾਂ ਦੇ ਨਿਕਾਸ ਨੂੰ ਘਟਾਉਣ ਦੇ ਨਾਲ-ਨਾਲ ਸੂਬੇ ਨੂੰ ਤਕਨਾਲੋਜੀ ਦੀ ਵਰਤੋਂ ਕਰਨ ਅਤੇ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਕਰਨ ਦੇ ਯੋਗ ਬਣਾਉਣਾ ਹੈ। ਸ੍ਰੀ ਰਵੀ ਭਗਤ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਪਿਛਲੇ ਸਾਲ 101 ਸਰਕਾਰੀ ਇਮਾਰਤਾਂ ਨੂੰ ਸੋਲਰ ਪੈਨਲਾਂ ਨਾਲ ਲੈਸ ਕੀਤਾ ਗਿਆ ਅਤੇ ਪੇਡਾ ਵੱਲੋਂ ਇਸ ਸਾਲ 897 ਹੋਰ ਸਰਕਾਰੀ ਇਮਾਰਤਾਂ ਨੂੰ ਸੋਲਰ ਪੈਨਲਾਂ ਨਾਲ ਲੈਸ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਇਸ ਮੀਟਿੰਗ ਵਿੱਚ ਵਿਸ਼ੇਸ਼ ਸਕੱਤਰ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਸ੍ਰੀ ਸੁਖਜੀਤ ਪਾਲ ਸਿੰਘ, ਪੇਡਾ ਦੇ ਡਾਇਰੈਕਟਰ ਸ੍ਰੀ ਐਮ.ਪੀ.ਸਿੰਘ, ਜੁਆਇੰਟ ਡਾਇਰੈਕਟਰ ਰਾਜੇਸ਼ ਬਾਂਸਲ, ਟਰਾਂਸਪੋਰਟ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।

Punjab Bani 08 February,2024
ਮੁੱਖ ਮੰਤਰੀ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ 11 ਫਰਵਰੀ ਨੂੰ ਰਾਜ ਦੇ ਲੋਕਾਂ ਨੂੰ ਸਮਰਪਿਤ ਕਰਨਗੇ ਗੁਰੂ ਅਮਰਦਾਸ ਥਰਮਲ ਪਲਾਂਟ: ਹਰਭਜਨ ਸਿੰਘ ਈ.ਟੀ.ਓ.

ਮੁੱਖ ਮੰਤਰੀ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ 11 ਫਰਵਰੀ ਨੂੰ ਰਾਜ ਦੇ ਲੋਕਾਂ ਨੂੰ ਸਮਰਪਿਤ ਕਰਨਗੇ ਗੁਰੂ ਅਮਰਦਾਸ ਥਰਮਲ ਪਲਾਂਟ: ਹਰਭਜਨ ਸਿੰਘ ਈ.ਟੀ.ਓ. ਚੰਡੀਗੜ੍ਹ, 8 ਫਰਵਰੀ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ 11 ਫਰਵਰੀ, 2024 ਨੂੰ ਗੁਰੂ ਅਮਰਦਾਸ ਥਰਮਲ ਪਾਵਰ ਲਿਮਟਿਡ (ਜੀ.ਏ.ਟੀ.ਪੀ.ਐਲ), ਗੋਇੰਦਵਾਲ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰਨਗੇ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਬਿਜਲੀ ਮੰਤਰੀ ਨੇ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਨੇ 12 ਜਨਵਰੀ, 2024 ਨੂੰ ਜੀਏਟੀਪੀਐਲ ਨੂੰ ਸ਼ਾਮਲ ਕੀਤਾ ਸੀ ਅਤੇ 07 ਫਰਵਰੀ, 2024 ਨੂੰ ਅਧਿਗਹ੍ਰਿਣ ਪ੍ਰਕਿਰਿਆ ਪੂਰੀ ਹੋਣ ਨਾਲ ਜੀ.ਵੀ.ਕੇ ਪਾਵਰ (ਗੋਇੰਦਵਾਲ ਸਾਹਿਬ) ਲਿਮਟਿਡ ਜੀ.ਏ.ਟੀ.ਪੀ.ਐਲ ਦੀ ਪੂਰੀ ਮਲਕੀਅਤ ਵਾਲੀ ਸਹਾਇਕ ਕੰਪਨੀ ਬਣ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਜੀ.ਵੀ.ਕੇ ਪਾਵਰ (ਗੋਇੰਦਵਾਲ ਸਾਹਿਬ) ਲਿਮਟਿਡ ਦਾ ਇਹ ਤਾਪ ਬਿਜਲੀ ਘਰ ਪੂਰੀ ਤਰ੍ਹਾਂ ਪੰਜਾਬ ਸਰਕਾਰ ਦੀ ਜਾਇਦਾਦ ਹੈ। ਉਨ੍ਹਾਂ ਕਿਹਾ ਕਿ ਤੀਸਰੇ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਨਗਰੀ ਗੋਇੰਦਵਾਲ ਸਾਹਿਬ ਵਿਖੇ ਸਥਾਪਤ ਇਸ ਥਰਮਲ ਪਲਾਂਟ ਦਾ ਨਾਮ ਵੀ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਰੱਖਿਆ ਗਿਆ ਹੈ। ਬਿਜਲੀ ਮੰਤਰੀ ਨੇ ਕਿਹਾ ਕਿ ਇਸ ਪ੍ਰਾਪਤੀ ਨਾਲ ਜੀ.ਵੀ.ਕੇ ਪਾਵਰ (ਗੋਇੰਦਵਾਲ ਸਾਹਿਬ) ਲਿਮਟਿਡ ਵੱਲੋਂ ਕੀਤੇ ਗਏ 3000 ਕਰੋੜ ਰੁਪਏ ਦੀ ਦੇਣਦਾਰੀ ਵਾਲੇ ਕੇਸ ਖਤਮ ਹੋ ਜਾਣਗੇ, ਇਸ ਤਰ੍ਹਾਂ ਸੂਬੇ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੇ ਬਿਜਲੀ ਦਰ੍ਹਾਂ ਦੇ ਅਚਾਨਕ ਵਾਧੇ ਵਾਲੇ ਝਟਕਿਆਂ ਤੋਂ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਸੂਬੇ ਦੇ ਬਿਜਲੀ ਖਪਤਕਾਰਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਨ ਵਿੱਚ ਮਦਦ ਮਿਲੇਗੀ ਉਥੇ ਹੀ ਬਿਜਲੀ ਦੀ ਉਪਲਬਧਤਾ ਵਿੱਚ ਵੀ ਸੁਧਾਰ ਹੋਵੇਗਾ। ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਇਸ ਪਲਾਂਟ ਨੂੰ ਕਿਫ਼ਾਇਤੀ ਢੰਗ ਨਾਲ ਚਲਾਉਣ ਲਈ ਪਛਵਾੜਾ ਖਾਣ ਵਿੱਚੋਂ ਕੋਲਾ ਮੁਹੱਈਆ ਕਰਵਾਉਣ ਲਈ ਕੇਂਦਰੀ ਬਿਜਲੀ ਮੰਤਰਾਲੇ ਨਾਲ ਗੱਲਬਾਤ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਰਾਜ ਨੂੰ ਲਗਭਗ 300 ਕਰੋੜ ਰੁਪਏ ਦੀ ਸਾਲਾਨਾ ਬੱਚਤ ਹੋਵੇਗੀ। ਉਨ੍ਹਾਂ ਦੱਸਿਆ ਕਿ ਤਾਪ ਬਿਜਲੀ ਘਰ ਕੋਲ ਕਰੀਬ 1100 ਏਕੜ ਜ਼ਮੀਨ ਹੈ, ਜਿਸ ਵਿੱਚੋਂ 700 ਏਕੜ ਜ਼ਮੀਨ ਪ੍ਰਾਜੈਕਟ ਦੀ ਉਸਾਰੀ ਲਈ ਵਰਤੀ ਜਾ ਚੁੱਕੀ ਹੈ ਅਤੇ 400 ਏਕੜ ਦੇ ਕਰੀਬ ਅਜੇ ਵੀ ਅਣਵਰਤੀ ਪਈ ਹੈ।

Punjab Bani 08 February,2024
ਲੋੜਵੰਦਾਂ ਲਈ ਵੱਖ-ਵੱਖ ਰੋਜ਼ਗਾਰ ਕਿੱਤਿਆਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਵੱਡੀ ਲੋੜ: ਸਪੀਕਰ ਸੰਧਵਾਂ

ਲੋੜਵੰਦਾਂ ਲਈ ਵੱਖ-ਵੱਖ ਰੋਜ਼ਗਾਰ ਕਿੱਤਿਆਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਵੱਡੀ ਲੋੜ: ਸਪੀਕਰ ਸੰਧਵਾਂ ਸਪੀਕਰ ਵੱਲੋਂ ਪਸ਼ੂ ਪਾਲਣ, ਮੱਛੀ ਪਾਲਣ, ਘੋੜੇ ਪਾਲਣ, ਕੁੱਤੇ ਪਾਲਣ ਅਤੇ ਡੇਅਰੀ ਸਬੰਧੀ ਕਿੱਤਿਆਂ ਨੂੰ ਉਤਸ਼ਾਹਿਤ ਕਰਨ ਹਿੱਤ ਮਾਹਿਰਾਂ ਤੇ ਅਧਿਕਾਰੀਆਂ ਨਾਲ ਵਿਚਾਰ ਚਰਚਾ ਪਸ਼ੂ ਪਾਲਣ ਵਿਭਾਗ ਅਤੇ ਵੈਟਨਰੀ ਐਂਡ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਨੂੰ ਸਾਂਝੀ ਤਜਵੀਜ਼ ਬਣਾਉਣ ਲਈ ਕਿਹਾ ਚੰਡੀਗੜ੍ਹ, 8 ਫ਼ਰਵਰੀ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ, ਘੋੜੇ ਪਾਲਣ, ਕੁੱਤੇ ਪਾਲਣ ਅਤੇ ਡੇਅਰੀ ਸਬੰਧੀ ਕਿੱਤੇ ਅਪਣਾਉਣ ਦੇ ਚਾਹਵਾਨ ਨੌਜਵਾਨਾਂ/ਕਿਸਾਨਾਂ ਨੂੰ ਵੱਖ-ਵੱਖ ਰੋਜ਼ਗਾਰ ਕਿੱਤਿਆਂ ਪ੍ਰਤੀ ਉਤਸ਼ਾਹਿਤ ਕਰਨਾ ਸਮੇਂ ਦੀ ਵੱਡੀ ਲੋੜ ਹੈ, ਕਿਉਂਕਿ ਉਹ ਵੱਖ-ਵੱਖ ਕਿੱਤੇ ਅਪਣਾ ਕੇ ਆਪਣਾ ਚੰਗਾ ਜੀਵਨ ਨਿਰਬਾਹ ਕਰਨ ਦੇ ਯੋਗ ਬਣ ਸਕਦੇ ਹਨ। ਅੱਜ ਇੱਥੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਵੱਖ-ਵੱਖ ਕਿੱਤਿਆਂ ਦੇ ਮਾਹਿਰਾਂ, ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਅਤੇ ਗੁਰੂ ਅੰਗਦ ਦੇਵ ਵੈਟਨਰੀ ਐਂਡ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਦੇ ਉਪ ਕੁਲਪਤੀ ਨਾਲ ਕੀਤੀ ਮੀਟਿਗ ਦੌਰਾਨ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸੂਬੇ ਦੇ ਵਿਧਾਇਕਾਂ ਵੱਲੋਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਸੂਬੇ ਦੇ ਲੋੜਵੰਦ ਨੌਜਵਾਨਾਂ ਅਤੇ ਕਿਸਾਨਾਂ ਨੂੰ ਖੇਤੀਬਾੜੀ ਦੇ ਸਹਾਇਕ ਕਿੱਤਿਆਂ ਲਈ ਉਤਸ਼ਾਹਿਤ ਕਰਨਾ ਜ਼ਰੂਰੀ ਹੈ ਅਤੇ ਇਸ ਖੇਤਰ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਪਸ਼ੂ ਪਾਲਣ, ਮੱਛੀ ਪਾਲਣ, ਘੋੜੇ ਪਾਲਣ, ਕੁੱਤੇ ਪਾਲਣ ਅਤੇ ਡੇਅਰੀ ਸਬੰਧੀ ਕਿੱਤਿਆਂ ਨੂੰ ਰੋਜ਼ਗਾਰ ਬਣਾਉਣ ਲਈ ਸਬੰਧਤ ਧਿਰਾਂ ਨੂੰ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਦੇਸ਼ਾਂ ਵਿੱਚ ਪਹਿਲਾਂ ਹੀ ਆਯੋਜਿਤ ਹੁੰਦੇ ਪਸ਼ੂ ਮੇਲਿਆਂ ਵਿੱਚ ਵੈਟਨਰੀ ਯੂਨੀਵਰਸਿਟੀ ਅਤ ਪਸ਼ੂ ਪਾਲਣ ਵਿਭਾਗ ਨੂੰ ਆਪਣੀਆਂ ਟੀਮਾਂ ਭੇਜਣੀਆਂ ਚਾਹੀਦੀਆਂ ਹਨ ਤਾਂ ਜੋ ਇਸ ਸਬੰਧੀ ਹੋਰ ਵਧਰੇ ਜਾਣਕਾਰੀ ਹਾਸਲ ਹੋ ਸਕੇ। ਸ. ਸੰਧਵਾਂ ਨੇ ਪਸ਼ੂ ਪਾਲਣ ਵਿਭਾਗ ਅਤੇ ਵੈਟਨਰੀ ਐਂਡ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਨੂੰ ਸਾਂਝੀ ਤਜਵੀਜ਼ ਬਣਾਉਣ ਲਈ ਵੀ ਕਿਹਾ ਤਾਂ ਜੋ ਵਿਭਿੰਨ ਰੋਜ਼ਗਾਰ ਕਿੱਤਿਆਂ ਨੂੰ ਉਤਸ਼ਾਹਿਤ ਕਰਨ ਲਈ ਇੱਕ ਯੋਜਨਾ ਬਣਾਈ ਜਾ ਸਕੇ ਅਤੇ ਇਸ ਸਬੰਧੀ ਲੋੜੀਂਦੇ ਫੰਡਾਂ ਦੇ ਪ੍ਰਬੰਧ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਜੇਕਰ ਸਾਂਝੀ ਤਜਵੀਜ਼ ਬਣਾਉਣ ਦੇ ਕਾਰਜ ‘ਚ ਕੋਈ ਅਧਿਕਾਰੀ ਅਣਗਹਿਲੀ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਵਿਭਾਗੀ ਕਾਰਵਾਈ ਕੀਤੀ ਜਾ ਸਕਦੀ ਹੈ। ਇਸ ਮੌਕੇ ਸਾਬਕਾ ਮੰਤਰੀ ਤੇ ਮੌਜੂਦਾ ਰਾਣਾ ਗੁਰਜੀਤ ਸਿੰਘ ਅਤੇ ਫੌਜਾ ਸਿੰਘ ਸਰਾਰੀ, ਵਿਧਾਇਕ ਅਮਿਤ ਰਤਨ, ਕਸ਼ਮੀਰ ਸਿੰਘ ਸੋਹਲ, ਮਦਨ ਲਾਲ ਬੱਗਾ, ਕੁਲਜੀਤ ਸਿੰਘ ਰੰਧਾਵਾ, ਗੁਰਪ੍ਰੀਤ ਬੱਸੀ ਗੋਗੀ, ਵਧੀਕ ਮੁੱਖ ਸਕੱਤਰ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਕਾਸ ਪ੍ਰਤਾਪ, ਉਪ ਕੁਲਪਤੀ ਗੁਰੂ ਅੰਗਦ ਦੇਵ ਵੈਟਨਰੀ ਐਂਡ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਲੁਧਿਆਣਾ ਇੰਦਰਜੀਤ ਸਿੰਘ ਅਤੇ ਡਾਇਰੈਕਟਰ ਮੱਛੀ ਪਾਲਣ ਜਸਵੀਰ ਸਿੰਘ, ਡਾਇਰੈਕਟਰ ਡੇਅਰੀ ਵਿਕਾਸ ਕੁਲਦੀਪ ਸਿੰਘ, ਡਾਇਰੈਕਟਰ ਪਸ਼ੂ ਪਾਲਣ ਮੱਛੀ ਪਾਲਣਾ ਅਤੇ ਡੇਅਰੀ ਵਿਕਾਸ ਗੁਰਸ਼ਰਨਜੀਤ ਸਿੰਘ ਬੇਦੀ ਹਾਜ਼ਰ ਸਨ।

Punjab Bani 08 February,2024
ਆਪ ਦੀ ਸਰਕਾਰ ਆਪ ਦੇ ਦੁਆਰ

ਆਪ ਦੀ ਸਰਕਾਰ ਆਪ ਦੇ ਦੁਆਰ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵਿਸ਼ੇਸ਼ ਕੈਂਪਾਂ ਨੂੰ ਤੀਜੇ ਦਿਨ ਵੀ ਲੋਕਾਂ ਦਾ ਭਰਵਾਂ ਹੁੰਗਾਰਾ -2000 ਦੇ ਕਰੀਬ ਨਾਗਰਿਕ ਕੈਂਪਾਂ 'ਚ ਪੁੱਜ ਕੇ ਰੋਜ਼ਾਨਾ ਲੈ ਰਹੇ ਨੇ ਸਰਕਾਰੀ ਸੇਵਾਵਾਂ ਦਾ ਲਾਭ - ਕੈਂਪਾਂ 'ਚ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਦੇ ਫਾਰਮ ਵੀ ਪ੍ਰਾਪਤ ਕੀਤੇ ਜਾ ਰਹੇ ਹਨ-ਡਿਪਟੀ ਕਮਿਸ਼ਨਰ ਪਟਿਆਲਾ, 8 ਫਰਵਰੀ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰੀ ਸੇਵਾਵਾਂ ਲੋਕਾਂ ਨੂੰ ਲੋਕਾਂ ਦੇ ਘਰਾਂ ਨੇੜੇ ਹੀ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵਿਸ਼ੇਸ਼ ਕੈਂਪਾਂ ਦਾ ਲਾਭ ਲੈਣ ਲਈ ਰੋਜ਼ਾਨਾਂ ਕਰੀਬ 2000 ਲੋਕ ਇਨ੍ਹਾਂ ਕੈਂਪਾਂ ਵਿੱਚ ਪੁੱਜ ਰਹੇ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਕੀਤਾ ਅਤੇ ਨਾਲ ਹੀ ਜ਼ਿਲ੍ਹਾ ਨਿਵਾਸੀਆਂ ਨੂੰ ਇਨ੍ਹਾਂ ਕੈਂਪਾਂ ਦਾ ਹੋਰ ਵੀ ਲਾਭ ਲੈਣ ਦੀ ਅਪੀਲ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਹਿਲੇ ਦਿਨ 56 ਸੇਵਾਵਾਂ ਹੀ ਲੋਕਾਂ ਨੇ ਪ੍ਰਾਪਤ ਕੀਤੀਆਂ ਸਨ ਤੇ ਦੂਜੇ ਦਿਨ 86 ਅਤੇ ਅੱਜ ਤੀਜੇ ਦਿਨ 941 ਸੇਵਾਵਾਂ ਲੋਕਾਂ ਨੇ ਮੌਕੇ 'ਤੇ ਹੀ ਪ੍ਰਾਪਤ ਕੀਤੀਆਂ ਹਨ ਅਤੇ ਇਹ ਗਿਣਤੀ ਲਗਾਤਾਰ ਵੱਧ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਦੇ ਫਾਰਮ ਵੀ ਪ੍ਰਾਪਤ ਕੀਤੇ ਜਾ ਰਹੇ ਹਨ, ਇਸ ਲਈ ਸਿੱਖ ਵੋਟਰ ਆਪਣੀਆਂ ਵੋਟਾਂ ਬਣਵਾਉਣ ਲਈ ਇਨ੍ਹਾਂ ਕੈਂਪਾਂ ਵਿੱਚ ਵੀ ਫਾਰਮ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਾਰੀਆਂ ਸਬ ਡਵੀਜਨਾਂ ਦੇ ਐਸ.ਡੀ.ਐਮਜ ਇਨ੍ਹਾਂ ਕੈਂਪਾਂ ਦੀ ਖੁਦ ਨਿਗਰਾਨੀ ਕਰ ਰਹੇ ਹਨ ਅਤੇ ਉਹ ਖ਼ੁਦ ਵੀ ਇਨ੍ਹਾਂ ਦਾ ਜਾਇਜ਼ਾ ਲਗਾਤਾਰ ਲੈ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਮੁੱਖ ਤੌਰ 'ਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਮੌਕੇ 'ਤੇ ਹੱਲ ਕਰਨ ਅਤੇ ਤੁਰੰਤ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈ।ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਵੱਖ-ਵੱਖ ਸਰਕਾਰੀ ਸੇਵਾਵਾਂ ਲਈ ਫਾਰਮ ਭਰੇ ਜਾ ਰਹੇ ਹਨ। ਜਦਕਿ ਬੁਢਾਪਾ ਪੈਨਸ਼ਨਾਂ, ਵਿਦਿਆਰਥੀਆਂ ਲਈ ਵਜੀਫੇ, ਸ਼ਿਕਾਇਤਾਂ, ਜਾਤੀ ਸਰਟੀਫਿਕੇਟ, ਜਨਮ ਤੇ ਮੌਤ ਸਰਟੀਫਿਕੇਟ, ਉਸਾਰੀ ਕਾਮਿਆਂ ਦੀ ਰਜਿਸਟ੍ਰੇਸ਼ਨ ਸਮੇਤ 45 ਤਰ੍ਹਾਂ ਦੀਆਂ ਸੇਵਾਵਾਂ ਤੋਂ ਇਲਾਵਾ ਸਾਂਝ ਕੇਂਦਰ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਵੀ ਲੋਕਾਂ ਨੂੰ ਇਕੋ ਛੱਤ ਥੱਲੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਸ਼ੌਕਤ ਅਹਿਮਦ ਪਰੈ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਰੋਜ਼ਾਨਾ ਜ਼ਿਲ੍ਹੇ ਵਿੱਚ 24 ਕੈਂਪ ਲੱਗ ਰਹੇ ਹਨ ਤੇ ਲਗਾਤਾਰ ਇੱਕ ਮਹੀਨਾਂ ਲੱਗਣਗੇ।

Punjab Bani 08 February,2024
ਵਿਭਿੰਨ ਨਹਿਰੀ ਜਲ ਸਪਲਾਈ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ ਸੂਬੇ ਦੇ ਜਲ ਸਪਲਾਈ ਨੈਟਵਰਕ ਵਿੱਚ ਵੱਡਾ ਸੁਧਾਰ ਹੋਵੇਗਾ: ਬਲਕਾਰ ਸਿੰਘ

ਵਿਭਿੰਨ ਨਹਿਰੀ ਜਲ ਸਪਲਾਈ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ ਸੂਬੇ ਦੇ ਜਲ ਸਪਲਾਈ ਨੈਟਵਰਕ ਵਿੱਚ ਵੱਡਾ ਸੁਧਾਰ ਹੋਵੇਗਾ: ਬਲਕਾਰ ਸਿੰਘ ਸਥਾਨਕ ਸਰਕਾਰਾਂ ਮੰਤਰੀ ਵੱਲੋਂ ਐਲ ਐਂਡ ਟੀ ਕੰਪਨੀ ਦੇ ਇੰਡੀਆ ਦੇ ਹੈਡ ਅਤੇ ਪ੍ਰਾਜੈਕਟ ਮੈਨੇਜਰਾਂ ਨਾਲ ਮੀਟਿੰਗ ਵੱਖ-ਵੱਖ ਨਹਿਰੀ ਜਲ ਸਪਲਾਈ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜਾ ਚੰਡੀਗੜ੍ਹ, 8 ਫਰਵਰੀ: ਅਸਵਨੀ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਹ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਦੱਸਿਆ ਕਿ ਸ਼ਹਿਰਾਂ ਵਿਖੇ ਚੱਲ ਰਹੇ ਨਹਿਰੀ ਜਲ ਸਪਲਾਈ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ ਸੂਬੇ ਦੇ ਜਲ ਸਪਲਾਈ ਨੈਟਵਰਕ ਵਿੱਚ ਵੱਡਾ ਸੁਧਾਰ ਹੋਵੇਗਾ। ਅੱਜ ਇੱਥੇ ਮਿਉਸੀਂਪਲ ਭਵਨ ਚੰਡੀਗੜ੍ਹ ਵਿਖੇ ਵਿਭਿੰਨ ਨਹਿਰੀ ਜਲ ਸਪਲਾਈ ਪ੍ਰਜੈਕਟਾਂ ਦੀ ਪ੍ਰਗਤੀ ਦਾ ਜਾਇਜਾ ਲੈਂਦਿਆਂ ਸਥਾਨਕ ਸਰਕਾਰਾਂ ਮੰਤਰੀ ਨੇ ਐਲ ਐਂਡ ਟੀ ਕੰਪਨੀ ਦੇ ਇੰਡੀਆ ਦੇ ਹੈਡ ਅਤੇ ਪ੍ਰਾਜੈਕਟ ਮੈਨੇਜਰਾਂ ਨੂੰ ਨਿਰਦੇਸ਼ ਦਿੱਤੇ ਕਿ ਇਹਨਾਂ ਚਲ ਰਹੇ ਨਹਿਰੀ ਜਲ ਸਪਲਾਈ ਪ੍ਰਾਜੈਕਟਾਂ ਨੂੰ ਤੇਜੀ ਨਾਲ ਮੁਕੰਮਲ ਕੀਤਾ ਜਾਵੇ। ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਹਾਜਰੀ ਵਿੱਚ ਕੈਬਨਿਟ ਮੰਤਰੀ ਨੇ ਦੱਸਿਆ ਕਿ ਨਹਿਰੀ ਜਲ ਸਪਲਾਈ ਦੀ ਸੁਵਿਧਾ ਅੰਮ੍ਰਿਤਸਰ ਅਤੇ ਜਲੰਧਰ ਦੇ ਸ਼ਹਿਰ ਵਾਸੀਆਂ ਨੂੰ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਚਲਾਏ ਜਾ ਰਹੇ ਪ੍ਰਾਜੈਕਟ ਪ੍ਰਗਤੀ ਅਧੀਨ ਹਨ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪਟਿਆਲਾ ਦੇ ਲੋਕਾਂ ਨੂੰ ਵੀ 24x7 ਨਹਿਰੀ ਜਲ ਸਪਲਾਈ ਦੀ ਸੁਵਿਧਾ ਮੁਹੱਈਆ ਕਰਵਾਉਣ ਲਈ ਪ੍ਰਾਜੈਕਟ ਪ੍ਰਗਤੀ ਅਧੀਨ ਹੈ। ਉਨ੍ਹਾਂ ਨੇ ਐਲ ਐਂਡ ਟੀ ਕੰਪਨੀ ਦੇ ਇੰਡੀਆ ਹੈਡ ਅਤੇ ਪ੍ਰਾਜੈਕਟ ਮੈਨੇਜਰਾਂ ਨੂੰ ਕਿਹਾ ਕਿ ਸ਼ਹਿਰੀ ਖੇਤਰ ਵਿੱਚ ਨਵੇਂ ਨਵੀਨਤਾਕਾਰੀ ਵਿਚਾਰਾਂ ਨੂੰ ਅਮਲ ਵਿੱਚ ਲਿਆਂਉਂਦੇ ਹੋਏ ਉਸਾਰੀ ਕੀਤੀ ਜਾਵੇ ਤਾਂ ਜੋ ਸ਼ਹਿਰ ਵਾਸੀਆਂ ਨੂੰ ਘੱਟ ਤੋ ਘੱਟ ਪਰੇਸ਼ਾਨੀ ਹੋਵੇ। ਇਸ ਮੌਕੇ ਮੀਟਿੰਗ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਸ਼ਰਮਾ, ਪੀ.ਐਮ.ਆਈ.ਡੀ.ਸੀ. ਦੇ ਸੀ.ਈ.ਓ. ਦੀਪਤੀ ਉੱਪਲ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ ਅਤੇ ਹੋਰ ਅਧਿਕਾਰੀ ਵਿਸ਼ੇਸ ਤੌਰ ਤੇ ਹਾਜ਼ਰ ਸਨ।

Punjab Bani 08 February,2024

ਪਸ਼ੂਆਂ ਦੇ ਲੰਪੀ ਸਕਿਨ ਤੋਂ ਅਗਾਊਂ ਬਚਾਅ ਲਈ ਸੂਬੇ 'ਚ 25 ਫ਼ਰਵਰੀ ਤੋਂ ਸ਼ੁਰੂ ਕੀਤੀ ਜਾਵੇਗੀ ਟੀਕਾਕਰਨ ਮੁਹਿੰਮ ਟੀਕਾਕਰਨ ਮੁਹਿੰਮ ਦੌਰਾਨ 25 ਲੱਖ ਪਸ਼ੂਆਂ ਦਾ ਟੀਕਾਕਰਨ ਕੀਤਾ ਜਾਵੇਗਾ: ਗੁਰਮੀਤ ਸਿੰਘ ਖੁੱਡੀਆਂ • ਪਸ਼ੂ ਪਾਲਣ ਮੰਤਰੀ ਵੱਲੋਂ ਪਸ਼ੂਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਮਹੀਨੇ ਦੇ ਅੰਦਰ ਵਿਆਪਕ ਟੀਕਾਕਰਨ ਕਾਰਜ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਚੰਡੀਗੜ੍ਹ, 7 ਫਰਵਰੀ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਸ਼ੂਆਂ ਦੇ ਲੰਪੀ ਸਕਿਨ ਤੋਂ ਅਗਾਊਂ ਬਚਾਅ ਲਈ 25 ਲੱਖ ਤੋਂ ਵੱਧ ਗਊ-ਵੰਸ਼ ਨੂੰ ਟੀਕਾ ਲਗਾਉਣ ਲਈ ਵਿਆਪਕ ਮੁਹਿੰਮ 25 ਫ਼ਰਵਰੀ ਤੋਂ ਸ਼ੁਰੂ ਕੀਤੀ ਜਾਵੇਗੀ। ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇੱਥੇ ਪੰਜਾਬ ਭਵਨ ਵਿਖੇ ਵਧੀਕ ਮੁੱਖ ਸਕੱਤਰ ਪਸ਼ੂ ਪਾਲਣ ਸ੍ਰੀ ਵਿਕਾਸ ਪ੍ਰਤਾਪ ਨਾਲ ਵੱਖ-ਵੱਖ ਵਿਭਾਗੀ ਪ੍ਰਾਜੈਕਟਾਂ ਅਤੇ ਕੰਮਕਾਜ ਦੀ ਸਮੀਖਿਆ ਸਬੰਧੀ ਮੀਟਿੰਗ ਦੌਰਾਨ ਦੱਸਿਆ ਕਿ ਇਸ ਬਿਮਾਰੀ ਦੇ ਕਿਸੇ ਵੀ ਸੰਭਾਵਤ ਫੈਲਾਅ ਦੀ ਰੋਕਥਾਮ ਲਈ ਹੁਣ ਤੀਜੀ ਵਾਰ ਗੋਟ ਪੌਕਸ ਵੈਕਸੀਨ ਨੂੰ ਬੂਸਟਰ ਡੋਜ਼ ਵਜੋਂ ਲਗਾਇਆ ਜਾ ਰਿਹਾ ਹੈ। ਦੱਸ ਦੇਈਏ ਕਿ ਪਿਛਲੇ ਸਾਲ ਦੇਸ਼ ਭਰ ਵਿੱਚ ਬਿਮਾਰੀ ਦੇ ਫੈਲਾਅ ਤੋਂ ਬਾਅਦ ਸੂਬੇ ਵਿੱਚ ਇਸ ਬੀਮਾਰੀ ਦੀ ਰੋਕਥਾਮ ਲਈ ਪਸ਼ੂਆਂ ਲਈ ਟੀਕਾਕਰਨ ਮੁਹਿੰਮ ਚਲਾਈ ਗਈ ਸੀ। ਉਨ੍ਹਾਂ ਅਧਿਕਾਰੀਆਂ ਨੂੰ ਟੀਕਾਕਰਨ ਲਈ ਦਵਾਈ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਕੋਲਡ ਚੇਨ ਕਾਇਮ ਰੱਖਣ ਲਈ ਵੀ ਕਿਹਾ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਇੱਕ ਫੁਲਪਰੂਫ ਵਿਧੀ ਬਣਾਉਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਵਿਭਾਗ ਦੇ ਅਧਿਕਾਰੀਆਂ ਨੂੰ ਮਹੀਨੇ ਦੇ ਅੰਦਰ ਅੰਦਰ ਵਿਆਪਕ ਟੀਕਾਕਰਨ ਕਾਰਜ ਯੋਜਨਾ ਤਿਆਰ ਕਰਨ ਦੀ ਹਦਾਇਤ ਵੀ ਕੀਤੀ। ਉਨ੍ਹਾਂ ਵਿਭਾਗ ਦੇ ਫੀਲਡ ਸਟਾਫ਼ ਨੂੰ ਵੀ ਹਦਾਇਤ ਕੀਤੀ ਕਿ ਉਹ ਪਸ਼ੂ ਪਾਲਕਾਂ ਨੂੰ ਵੱਖ-ਵੱਖ ਟੀਕਾਕਰਨ ਮੁਹਿੰਮਾਂ ਦੇ ਲਾਭਾਂ ਬਾਰੇ ਜਾਗਰੂਕ ਕਰਨ ਅਤੇ ਇਸ ਕਾਰਜ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਚਾਇਤਾਂ ਨੂੰ ਸ਼ਾਮਲ ਕੀਤਾ ਜਾਵੇ ਤਾਂ ਜੋ ਪਸ਼ੂਆਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਏ.ਸੀ.ਐਸ. ਸ੍ਰੀ ਵਿਕਾਸ ਪ੍ਰਤਾਪ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਸੂਬੇ ਭਰ ਵਿੱਚ ਲਗਭਗ 6.37 ਕਰੋੜ ਰੁਪਏ ਦੀ ਲਾਗਤ ਨਾਲ ਡੀਵਾਰਮਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਹ ਮੁਹਿੰਮ 10 ਫ਼ਰਵਰੀ ਨੂੰ ਖ਼ਤਮ ਹੋਵੇਗੀ। ਇਸ ਤੋਂ ਇਲਾਵਾ ਸੂਬੇ ਦੇ ਵੈਟਰਨਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਨੂੰ 1.56 ਕਰੋੜ ਰੁਪਏ ਦੀਆਂ ਦਵਾਈਆਂ ਪਹਿਲਾਂ ਹੀ ਭੇਜੀਆਂ ਜਾ ਚੁੱਕੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਵਿਭਾਗ ਨੇ ਹਾਲ ਹੀ ਵਿੱਚ ਮੂੰਹਖੁਰ ਦੀ ਬਿਮਾਰੀ ਦੀ ਰੋਕਥਾਮ ਲਈ ਵਿਆਪਕ ਟੀਕਾਕਰਨ ਮੁਹਿੰਮ ਮੁਕੰਮਲ ਕੀਤੀ ਹੈ। ਇਸ ਮੀਟਿੰਗ ਵਿੱਚ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਗੁਰਸ਼ਰਨਜੀਤ ਸਿੰਘ ਬੇਦੀ, ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਦੇ ਡਾਇਰੈਕਟਰ ਆਫ਼ ਕਲੀਨਿਕਸ ਡਾ. ਐੱਸ.ਐੱਸ. ਰੰਧਾਵਾ, ਐਚ.ਓ.ਡੀ. ਵੈਟਰਨਰੀ ਮੈਡੀਸਨ ਡਾ. ਅਸ਼ਵਨੀ ਕੁਮਾਰ, ਪਸ਼ੂ ਰੋਗ ਖੋਜ ਕੇਂਦਰ ਦੇ ਪ੍ਰਿੰਸੀਪਲ ਸਾਇੰਸਟਿਸਟ ਅਤੇ ਇੰਚਾਰਜ ਡਾ. ਐਮ.ਐਸ. ਬਾਲ, ਪਸ਼ੂ ਰੋਗ ਖੋਜ ਕੇਂਦਰ ਦੇ ਪ੍ਰਿੰਸੀਪਲ ਸਾਇੰਸਟਿਸਟ ਡਾ. ਵਿਸ਼ਾਲ ਮਹਾਜਨ, ਡਾਇਰੈਕਟਰ ਸੈਂਟਰ ਫ਼ਾਰ ਵਨ ਹੈਲਥ ਡਾ. ਜੇ.ਐਸ. ਬੇਦੀ ਅਤੇ ਪਸ਼ੂ ਪਾਲਣ ਵਿਭਾਗ ਦੇ ਜ਼ਿਲ੍ਹਿਆਂ ਵਿੱਚ ਤਾਇਨਾਤ ਅਧਿਕਾਰੀ ਵੀ ਹਾਜ਼ਰ ਸਨ।

Punjab Bani 07 February,2024
ਈਡੀ ਅੱਗੇ ਨਹੀ ਪੇਸ ਹੋਏ ਕੇਜਰੀਵਾਲ, ਸ਼ਾਮ 4 ਵਜੇ ਆਵੇਗਾ ਫੈਸਲਾ

ਈਡੀ ਅੱਗੇ ਨਹੀ ਪੇਸ ਹੋਏ ਕੇਜਰੀਵਾਲ, ਸ਼ਾਮ 4 ਵਜੇ ਆਵੇਗਾ ਫੈਸਲਾ ਦਿਲੀ: ਈਡੀ ਨੇ ਸ਼ਰਾਬ ਨੀਤੀ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਈ ਵਾਰ ਸੰਮਨ ਭੇਜੇ ਪਰ ਕੇਜਰੀਵਾਲ ਪੁੱਛਗਿੱਛ ਲਈ ਨਹੀਂ ਗਏ। ਈਡੀ ਨੇ ਇਸ ਵਿਰੁੱਧ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਹੈ। ਰਾਉਸ ਐਵੇਨਿਊ ਕੋਰਟ ਦੇ ਐਡੀਸ਼ਨਲ ਚੀਫ ਮੈਟਰੋਪੋਲੀਟਨ ਮੈਜਿਸਟ੍ਰੇਟ ਦਿਵਿਆ ਮਲਹੋਤਰਾ ਦੀ ਅਦਾਲਤ 'ਚ ਇਸ ਮਾਮਲੇ ਦੀ ਸੁਣਵਾਈ ਹੈ ਅਤੇ ਹੁਣ ਇਸ ਮਾਮਲੇ 'ਚ ਫੈਸਲਾ 4 ਵਜੇ ਆਵੇਗਾ। ਦਰਅਸਲ, ਸ਼ਨੀਵਾਰ ਨੂੰ ਈਡੀ ਨੇ ਰਾਉਸ ਐਵੇਨਿਊ ਕੋਰਟ ਤੱਕ ਪਹੁੰਚ ਕੀਤੀ ਸੀ ਜਦੋਂ ਉਹ ਐਕਸਾਈਜ਼ ਮਾਮਲੇ ਵਿੱਚ 5 ਸੰਮਨ ਭੇਜਣ ਦੇ ਬਾਵਜੂਦ ਏਜੰਸੀ ਦੇ ਸਾਹਮਣੇ ਪੇਸ਼ ਨਹੀਂ ਹੋਏ। ਈਡੀ ਦੀ ਤਰਫੋਂ ਪੇਸ਼ ਹੋਏ ਏਐਸਜੀ ਐਸਵੀ ਰਾਜੂ ਨੇ ਅਦਾਲਤ ਨੂੰ ਦੱਸਿਆ ਸੀ ਕਿ ਅਰਵਿੰਦ ਕੇਜਰੀਵਾਲ 5 ਸੰਮਨ ਭੇਜਣ ਦੇ ਬਾਵਜੂਦ ਪੁੱਛਗਿੱਛ ਲਈ ਪੇਸ਼ ਨਹੀਂ ਹੋ ਰਹੇ ਹਨ। ਈਡੀ ਦੇ ਸੰਮਨ 'ਤੇ ਅਮਲ ਨਾ ਕਰਨ 'ਤੇ ਅਰਵਿੰਦ ਕੇਜਰੀਵਾਲ ਦੇ ਖਿਲਾਫ ਸ਼ਿਕਾਇਤ ਦਰਜ ਕਰਨ ਅਤੇ ਅਰਵਿੰਦ ਕੇਜਰੀਵਾਲ ਨੂੰ ਅਦਾਲਤ ਵੱਲੋਂ ਸੰਮਨ ਜਾਰੀ ਕਰਨ ਦੀ ਬੇਨਤੀ ਕੀਤੀ ਹੈ। ਅੱਜ ਦੀ ਸੁਣਵਾਈ ਦੌਰਾਨ ਅਦਾਲਤ ਨੇ ਈਡੀ ਨੂੰ ਪੁੱਛਿਆ ਕਿ ਕੀ ਉਹ ਅੱਗੇ ਆਪਣੀ ਦਲੀਲ ਪੇਸ਼ ਕਰਨਾ ਚਾਹੁੰਦੇ ਹਨ।

Punjab Bani 07 February,2024
ਆਮ ਆਦਮੀ ਕਲੀਨਿਕਾਂ ਦਾ ਨਵਾਂ ਕੀਰਤੀਮਾਨ; ਪਿਛਲੇ 18 ਮਹੀਨਿਆਂ ਵਿੱਚ 1 ਕਰੋੜ ਲੋਕਾਂ ਨੇ ਕਰਵਾਇਆ ਇਲਾਜ

ਆਮ ਆਦਮੀ ਕਲੀਨਿਕਾਂ ਦਾ ਨਵਾਂ ਕੀਰਤੀਮਾਨ; ਪਿਛਲੇ 18 ਮਹੀਨਿਆਂ ਵਿੱਚ 1 ਕਰੋੜ ਲੋਕਾਂ ਨੇ ਕਰਵਾਇਆ ਇਲਾਜ - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ - ਪੰਜਾਬ ਦੇ ਸਿਹਤ ਮੰਤਰੀ ਨੇ ਕੀਤੀ ਰੀਵੀਊ ਮੀਟਿੰਗ ਦੀ ਪ੍ਰਧਾਨਗੀ; ਸਿਵਲ ਸਰਜਨਾਂ/ਐਸ.ਐਮ.ਓਜ਼ ਨੂੰ ਸਰਕਾਰੀ ਹਸਪਤਾਲਾਂ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦੇਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ - ਸਰਕਾਰੀ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਨੂੰ ਵਾਜਿਬ ਦਰਾਂ ’ਤੇ ਮਿਲ ਰਹੀ ਹੈ ਐਕਸ-ਰੇ ਅਤੇ ਅਲਟਰਾਸਾਊਂਡ ਦੀ ਸਹੂਲਤ : ਡਾਕਟਰ ਬਲਬੀਰ ਸਿੰਘ ਚੰਡੀਗੜ੍ਹ, 6 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੁੱਢਲੀ ਸਿਹਤ ਸੰਭਾਲ ਨੂੰ ਹੋਰ ਬਿਹਤਰ ਤੇ ਪੁਖ਼ਤਾ ਬਣਾਉਣ ਅਤੇ ਕਾਇਆ-ਕਲਪ ਕਰਨ ਦੇ ਮੱਦੇਨਜ਼ਰ ਸ਼ੁਰੂ ਕੀਤੇ ਗਏ ਮਹੱਤਵਪੂਰਨ ਪ੍ਰਾਜੈਕਟ ‘ਆਮ ਆਦਮੀ ਕਲੀਨਿਕਸ’ ਨੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ ਹੈ ਕਿਉਂਕਿ ਆਊਟਪੇਸ਼ੈਂਟ ਵਿਭਾਗ (ਓਪੀਡੀ) ਦਾ ਅੰਕੜਾ ਮੰਗਲਵਾਰ ਨੂੰ ਇੱਕ ਕਰੋੜ ਨੂੰ ਪਾਰ ਕਰ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਦਿੱਤੀ। ਮੰਤਰੀ ਨੇ ਕਿਹਾ, “ਪਿਛਲੇ ਡੇਢ ਸਾਲ ਵਿੱਚ ਸੂਬੇ ਵਿੱਚ 1 ਕਰੋੜ ਤੋਂ ਵੱਧ ਲੋਕਾਂ ਨੇ ਇਨ੍ਹਾਂ ਆਮ ਆਦਮੀ ਕਲੀਨਿਕਾਂ ਤੋਂ ਮੁਫ਼ਤ ਇਲਾਜ ਦਾ ਲਾਭ ਲਿਆ ਹੈ।”’’ ਜ਼ਿਕਰਯੋਗ ਹੈ ਕਿ, ਰਾਜ ਵਿੱਚ ਕੁੱਲ 664 ਆਮ ਆਦਮੀ ਕਲੀਨਿਕ ਹਨ- 236 ਸ਼ਹਿਰੀ ਖੇਤਰਾਂ ਵਿੱਚ ਅਤੇ 428 ਪੇਂਡੂ ਖੇਤਰਾਂ ਵਿੱਚ- ਜੋ ਕਿ ਮੁਫਤ ਇਲਾਜ ਪ੍ਰਦਾਨ ਕਰਨ ਦੇ ਨਾਲ-ਨਾਲ 80 ਕਿਸਮਾਂ ਦੀਆਂ ਮੁਫਤ ਦਵਾਈਆਂ ਅਤੇ 38 ਕਿਸਮਾਂ ਦੇ ਮੁਫਤ ਡਾਇਗਨੌਸਟਿਕ ਟੈਸਟਾਂ ਦੀ ਸਹੂਲਤ ਦੇ ਰਹੇ ਹਨ। ਸਾਰੇ ਕਲੀਨਿਕ ਆਈਟੀ ਇਨੇਬਲਡ ਹਨ ਅਤੇ ਡਿਜੀਟਲ ਢੰਗ ਰਾਹੀਂ ਰਜਿਸਟਰੇਸ਼ਨ, ਡਾਕਟਰੀ ਸਲਾਹ, ਜਾਂਚ ਅਤੇ ਦਵਾਈ ਸਬੰਧੀ ਸੁਝਾਅ ਦੀ ਸਹੂਲਤ ਨਾਲ ਲੈਸ ਹਨ। ਸਿਹਤ ਮੰਤਰੀ ਮੁਫਤ ਦਵਾਈਆਂ, ਐਕਸ-ਰੇ, ਅਲਟਰਾਸਾਊਂਡ, ਫਰਿਸ਼ਤੇ ਸਕੀਮ ਅਤੇ ਆਮ ਆਦਮੀ ਕਲੀਨਿਕਾਂ ਸਮੇਤ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਲਈ ਸਾਰੇ ਸਿਵਲ ਸਰਜਨਾਂ, ਡਿਪਟੀ ਮੈਡੀਕਲ ਸੁਪਰਡੈਂਟਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ (ਐਸਐਮਓ) ਨਾਲ ਇੱਕ ਉੱਚ-ਪੱਧਰੀ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹੱਤਪੂਰਨ ‘ਫਰਿਸ਼ਤੇ ਸਕੀਮ’ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਤਹਿਤ ਸੜਕੀ ਹਾਦਸਿਆਂ ਦੇ ਪੀੜਤਾਂ ਦੀ ਕੌਮੀਅਤ, ਜਾਤ ਜਾਂ ਸਮਾਜਿਕ-ਆਰਥਿਕ ਸਥਿਤੀ ਵਿਚਾਰੇ ਬਿਨਾਂ ਪੀੜਤਾਂ ਦਾ ਮੁਫਤ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੋ ਵੀ ਵਿਅਕਤੀ ਸੜਕ ਹਾਦਸੇ ਦੇ ਪੀੜਤ ਨੂੰ ਇਲਾਜ ਲਈ ਹਸਪਤਾਲ ਲੈ ਕੇ ਜਾਵੇਗਾ, ਉਸ ਨੂੰ 2000 ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ, ਜਦਕਿ ਸੜਕ ਹਾਦਸੇ ਦੇ ਪੀੜਤ ਨੂੰ ਹਸਪਤਾਲ ਪਹੁੰਚਾਉਣ ਵਾਲੇ ਵਿਅਕਤੀ ਕੋਲੋਂ , ਬਿਨ੍ਹਾਂ ਉਸਦੀ ਰਜ਼ਾਮੰਦੀ ,ਤੋਂ ਪੁਲਿਸ ਜਾਂ ਹਸਪਤਾਲ ਪ੍ਰਸ਼ਾਸਨ ਵੱਲੋਂ ਕੋਈ ਪੁੱਛਗਿੱਛ ਨਹੀਂ ਕੀਤੀ ਜਾਵੇਗੀ। ਸਰਕਾਰੀ ਸਿਹਤ ਕੇਂਦਰਾਂ ਵਿਖੇ ਦਵਾਈਆਂ ਦੀ ਸਪਲਾਈ ਦਾ ਜਾਇਜ਼ਾ ਲੈਂਦਿਆਂ ਡਾ. ਬਲਬੀਰ ਸਿੰਘ ਨੇ ਸਿਵਲ ਸਰਜਨਾਂ ਅਤੇ ਐਸ.ਐਮ.ਓਜ਼ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕਿਸੇ ਵੀ ਮਰੀਜ਼ ਨੂੰ ਦਵਾਈਆਂ ਖਰੀਦਣ ਲਈ ਬਾਹਰ ਨਾ ਜਾਣਾ ਪਵੇ। ਉਨ੍ਹਾਂ ਕਿਹਾ ਕਿ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫਤ ਦਵਾਈਆਂ ਦਾ ਕਾਫੀ ਸਟਾਕ ਉਪਲੱਬਧ ਹੈ। ਸਿਵਲ ਸਰਜਨਾਂ ਅਤੇ ਐਸ.ਐਮ.ਓਜ਼ ਨੂੰ ਵੀ ਦਵਾਈਆਂ ਦੀ ਖਰੀਦ ਲਈ ਫੰਡ ਅਲਾਟ ਕੀਤੇ ਗਏ ਹਨ ਤਾਂ ਜੋ ਕਿਸੇ ਖਾਸ ਦਵਾਈ ਦੀ ਘਾਟ ਹੋਣ ‘ਤੇ ਉਸਦੀ ਖਰੀਦ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸਹੂਲਤਾਂ (ਜਿਨ੍ਹਾਂ ਵਿੱਚ ਐਕਸ-ਰੇ ਅਤੇ ਅਲਟਰਾਸਾਊਂਡ ਮਸ਼ੀਨਾਂ ਨਹੀਂ ਹਨ) ਵਿਖੇ ਆਉਣ ਵਾਲੇ ਮਰੀਜ਼ਾਂ ਨੂੰ ਐਕਸ-ਰੇ ਅਤੇ ਅਲਟਰਾਸਾਊਂਡ ਦੀ ਸਹੂਲਤ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਨੇ ਪ੍ਰਾਈਵੇਟ ਡਾਇਗਨੌਸਟਿਕ ਸੈਂਟਰਾਂ ਨੂੰ ਸੂਚੀਬੱਧ ਕੀਤਾ ਹੈ ,ਜਿੱਥੇ ਮਰੀਜ਼ ਮਾਮੂਲੀ ਜਿਹੀ ਕੀਮਤ ਅਦਾ ਕਰਕੇ ਇਹ ਸਹੂਲਤਾਂ ਲੈ ਸਕਦੇ ਹਨ। ਇਸ ਮੀਟਿੰਗ ਵਿੱਚ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਸ਼ਰਮਾ, ਨੈਸ਼ਨਲ ਹੈਲਥ ਮਿਸ਼ਨ ਦੇ ਐਮ.ਡੀ. ਡਾ. ਅਭਿਨਵ ਤ੍ਰਿਖਾ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀ.ਐਚ.ਐਸ.ਸੀ.) ਦੇ ਐਮ.ਡੀ ਵਰਿੰਦਰ ਕੁਮਾਰ ਸ਼ਰਮਾ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਆਦਰਸ਼ਪਾਲ ਕੌਰ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀ.ਐਚ.ਐਸ.ਸੀ.) ਦੇ ਡਾਇਰੈਕਟਰ ਡਾ. ਅਨਿਲ ਗੋਇਲ ਵੀ ਮੀਟਿੰਗ ਵਿੱਚ ਮੌਜੂਦ ਸਨ।

Punjab Bani 06 February,2024
ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਦੀ ਵੱਡੀ ਕਾਰਵਾਈ, ਕੀਤੀ ਛਾਪਾਮਾਰੀ

ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਦੀ ਵੱਡੀ ਕਾਰਵਾਈ, ਕੀਤੀ ਛਾਪਾਮਾਰੀ ਦਿਲੀ : ਦੇਸ਼ ਦੀ ਰਾਜਧਾਨੀ ਦਿੱਲੀ ‘ਚ ਮੰਗਲਵਾਰ ਸਵੇਰੇ ਈਡੀ ਦੀ ਵੱਡੀ ਕਾਰਵਾਈ ਦੇਖਣ ਨੂੰ ਮਿਲੀ। ਈਡੀ ਯਾਨੀ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਹਿੱਸੇ ਵਜੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਅਤੇ ਆਮ ਆਦਮੀ ਪਾਰਟੀ ਨਾਲ ਜੁੜੇ ਕੁਝ ਲੋਕਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਆਮ ਆਦਮੀ ਪਾਰਟੀ ਨੇ ਖੁਦ ਦਾਅਵਾ ਕੀਤਾ ਹੈ ਕਿ ਸਵੇਰ ਤੋਂ ਹੀ ਉਨ੍ਹਾਂ ਦੇ ਆਗੂਆਂ ਦੇ ਘਰਾਂ ‘ਤੇ ਈਡੀ ਦੀ ਛਾਪੇਮਾਰੀ ਜਾਰੀ ਹੈ। ਦਰਅਸਲ, ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਈਡੀ ਨੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਐਨਡੀ ਗੁਪਤਾ ਦੇ ਘਰ ਵੀ ਛਾਪਾ ਮਾਰਿਆ ਹੈ। ਦੱਸ ਦਈਏ ਕਿ ਈਡੀ ਦੀ ਇਹ ਕਾਰਵਾਈ ਆਮ ਆਦਮੀ ਪਾਰਟੀ ਦੀ ਪ੍ਰੈੱਸ ਕਾਨਫਰੰਸ ਤੋਂ ਪਹਿਲਾਂ ਦੇਖਣ ਨੂੰ ਮਿਲੀ। ਦਿੱਲੀ ਸਰਕਾਰ ਦੇ ਮੰਤਰੀ ਆਤਿਸ਼ੀ ਨੇ 10 ਵਜੇ ਵੱਡਾ ਖੁਲਾਸਾ ਕਰਨ ਦਾ ਦਾਅਵਾ ਕੀਤਾ ਹੈ। ਸੂਤਰਾਂ ਦੀ ਮੰਨੀਏ ਤਾਂ ਈਡੀ ਦੀ ਟੀਮ 10 ਤੋਂ ਵੱਧ ਥਾਵਾਂ ‘ਤੇ ਸਰਚ ਆਪਰੇਸ਼ਨ ਚਲਾ ਰਹੀ ਹੈ। ਮੁੱਖ ਮੰਤਰੀ ਕੇਜਰੀਵਾਲ ਦੇ ਨਿੱਜੀ ਸਕੱਤਰ ਦੇ ਘਰ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਜਲ ਬੋਰਡ ਦੇ ਸਾਬਕਾ ਮੈਂਬਰ ਸ਼ਲਭ ਕੁਮਾਰ ਦੇ ਘਰ ਵੀ ਤਲਾਸ਼ੀ ਮੁਹਿੰਮ ਚੱਲ ਰਹੀ ਹੈ। ਦੱਸਿਆ ਗਿਆ ਕਿ ਮਨੀ ਲਾਂਡਰਿੰਗ ਦੇ ਮਾਮਲੇ ‘ਚ ਦਿੱਲੀ ‘ਚ ਆਮ ਆਦਮੀ ਪਾਰਟੀ ਅਤੇ ਇਸ ਨਾਲ ਜੁੜੇ ਨੇਤਾਵਾਂ ਦੇ ਘਰਾਂ ‘ਤੇ ਈਡੀ ਦੀ ਕਾਰਵਾਈ ਚੱਲ ਰਹੀ ਹੈ।

Punjab Bani 06 February,2024
ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲਗਾਏ ਵਿਸ਼ੇਸ਼ ਕੈਂਪਾਂ ਨੂੰ ਭਰਵਾਂ ਹੁੰਗਾਰਾ

ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲਗਾਏ ਵਿਸ਼ੇਸ਼ ਕੈਂਪਾਂ ਨੂੰ ਭਰਵਾਂ ਹੁੰਗਾਰਾ -ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰ ਲੋਕਾਂ ਦੀਆਂ ਬਰੂਹਾਂ 'ਤੇ ਲਿਜਾਣ ਦਾ ਕੀਤਾ ਵਾਅਦਾ ਨਿਭਾਇਆ-ਜੌੜਾਮਾਜਰਾ -ਜੌੜਾਮਾਜਰਾ ਵੱਲੋਂ ਪਹਿਲੇ ਦਿਨ ਲੱਗੇ ਵਿਸ਼ੇਸ਼ ਕੈਂਪਾਂ ਦਾ ਜਾਇਜ਼ਾ, ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਤੇ ਮੌਕੇ 'ਤੇ ਕਰਵਾਇਆ ਹੱਲ -ਕਿਹਾ, ਸਰਕਾਰ ਨਾਲ ਸਬੰਧਤ ਲੋਕਾਂ ਦੇ ਜਰੂਰੀ ਕੰਮ, ਨਵੀਆਂ ਪੈਨਸ਼ਨਾਂ ਤੇ ਰਾਸ਼ਨ ਕਾਰਡ ਬਣਾਉਣ ਸਮੇਤ ਸਮੱਸਿਆਵਾਂ ਦਾ ਵੀ ਹੋਵੇਗਾ ਨਿਪਟਾਰਾ ਪਟਿਆਲਾ, ਸਮਾਣਾ, 6 ਫਰਵਰੀ: ਪੰਜਾਬ ਸਰਕਾਰ ਵੱਲੋਂ ਅੱਜ ਸ਼ੁਰੂ ਕੀਤੇ ਗਏ ਨਿਵੇਕਲੇ ਉਪਰਾਲੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲਗਾਏ ਗਏ ਵਿਸ਼ੇਸ਼ ਕੈਂਪਾਂ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ। ਇਸ ਦੌਰਾਨ ਵੱਖ-ਵੱਖ ਪਿੰਡਾਂ ਵਿਖੇ ਇਨ੍ਹਾਂ ਕੈਂਪਾਂ ਦਾ ਜਾਇਜ਼ਾ ਲੈਣ ਪੁੱਜੇ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਸਰਕਾਰ ਲੋਕਾਂ ਦੀਆਂ ਬਰੂਹਾਂ 'ਤੇ ਲਿਜਾਣ' ਦਾ ਕੀਤਾ ਵਾਅਦਾ ਨਿਭਾਅ ਦਿੱਤਾ ਹੈ। ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਬ ਡਵੀਜਨ ਪਟਿਆਲਾ ਦੇ ਪਿੰਡ ਰਣਬੀਰਪੁਰਾ, ਇੰਦਰਪੁਰਾ, ਜਾਹਲਾਂ ਤੇ ਸਮਾਣਾ ਸਬ ਡਵੀਜਨ ਦੇ ਪਿੰਡ ਨੱਸੂਪੁਰ ਆਦਿ ਪਿੰਡਾਂ ਵਿੱਚ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇਸ ਮੌਕੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਕੇ ਮੌਕੇ 'ਤੇ ਇਨ੍ਹਾਂ ਦੇ ਨਿਪਟਾਰੇ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ। ਇਸ ਮੌਕੇ ਪਟਿਆਲਾ ਤੇ ਸਮਾਣਾ ਦੇ ਐਸ.ਡੀ.ਐਮਜ ਅਰਵਿੰਦ ਕੁਮਾਰ ਤੇ ਰਿਚਾ ਗੋਇਲ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਜੌੜਾਮਾਜਰਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਜਿਹੇ ਕੈਂਪ ਲਗਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਉਨ੍ਹਾਂ ਦੇ ਘਰਾਂ ਦੇ ਕੋਲ ਜਾਕੇ ਹੀ ਹੱਲ ਕਰਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਲੋਕਾਂ ਦੇ ਸਰਕਾਰ ਨਾਲ ਸਬੰਧਤ ਕੰਮ ਤਾਂ ਹੋਣਗੇ ਹੀ ਸਗੋਂ ਪਿਛਲੇ ਸਮੇਂ ਦੌਰਾਨ ਕਿਸੇ ਕਾਰਨ ਕਰਕੇ ਲੋਕਾਂ ਦੀਆਂ ਕੱਟੀਆਂ ਗਈਆਂ ਪੈਨਸ਼ਨਾਂ ਅਤੇ ਰਾਸ਼ਨ ਕਾਰਡ ਬਣਵਾਉਣ ਦਾ ਕੰਮ ਵੀ ਕੀਤਾ ਜਾਵੇਗਾ। ਜਲ ਸਰੋਤ, ਮਾਇਨਿੰਗ ਤੇ ਜੀਓਲੋਜੀ, ਬਾਗਬਾਨੀ, ਭੂਮੀ ਤੇ ਜਲ ਸੁਰੱਖਿਆ, ਸੁਤੰਤਰਤਾ ਸੰਗਰਾਮੀ ਤੇ ਰੱਖਿਆ ਸੇਵਾਵਾਂ ਭਲਾਈ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ 'ਆਪ ਦੀ ਸਰਕਾਰ ਆਪ ਦੇ ਦੁਆਰ' ਮੁਹਿੰਮ ਤਹਿਤ ਅਗਲੇ ਇੱਕ ਮਹੀਨੇ ਲਈ ਪਿੰਡ ਤੇ ਵਾਰਡ ਪੱਧਰ 'ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਇਸ ਦਾ ਲਾਭ ਲੈਣ ਦੀ ਅਪੀਲ ਕੀਤੀ। ਇਸ ਮੌਕੇ ਹਰਜਿੰਦਰ ਸਿੰਘ ਮਿੰਟੂ, ਓ.ਐਸ.ਡੀ. ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਪੀ.ਏ. ਗੁਰਦੇਵ ਸਿੰਘ ਟਿਵਾਣਾ, ਹਲਕਾ ਇੰਚਾਰਜ ਬਲਕਾਰ ਸਿੰਘ ਗੱਜੂਮਾਜਰਾ, ਸੁਰਜੀਤ ਸਿੰਘ ਫ਼ੌਜੀ ਸਮੇਤ ਸੀਨੀਅਰ ਆਗੂਆਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Punjab Bani 06 February,2024
ਕੈਬਨਿਟ ਮੰਤਰੀ ਜੌੜਾਮਾਜਰਾ ਨੇ ਗੱਜੂਮਾਜਰਾ ਤੋਂ ਰਵਾਨਾ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਦੀ ਬੱਸ

ਕੈਬਨਿਟ ਮੰਤਰੀ ਜੌੜਾਮਾਜਰਾ ਨੇ ਗੱਜੂਮਾਜਰਾ ਤੋਂ ਰਵਾਨਾ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਦੀ ਬੱਸ -ਕਿਹਾ, ਮਾਨ ਸਰਕਾਰ ਨੇ ਤੀਰਥ ਯਾਤਰਾ ਸਕੀਮ ਲਈ ਵਿੱਤੀ ਸਾਲ 2023-24 ਦੌਰਾਨ 40 ਕਰੋੜ ਰੁਪਏ ਦਾ ਬਜਟ ਰੱਖਿਆ -ਸ਼ਰਧਾਲੂਆਂ ਵੱਲੋਂ ਪੰਜਾਬ ਸਰਕਾਰ ਦਾ ਉਪਰਾਲੇ ਦੀ ਸ਼ਲਾਘਾ ਸਮਾਣਾ, 5 ਫਰਵਰੀ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪਿੰਡ ਗੱਜੂਮਾਜਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਸ੍ਰੀ ਅਨੰਦਪੁਰ ਸਾਹਿਬ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ। ਇਸ ਮੌਕੇ ਜਲ ਸਰੋਤ, ਮਾਇਨਿੰਗ ਤੇ ਜੀਓਲੋਜੀ, ਬਾਗਬਾਨੀ, ਭੂਮੀ ਤੇ ਜਲ ਸੁਰੱਖਿਆ, ਸੁਤੰਤਰਤਾ ਸੰਗਰਾਮੀ ਤੇ ਰੱਖਿਆ ਸੇਵਾਵਾਂ ਭਲਾਈ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇਸ ਮਾਣਮੱਤੀ ਸਕੀਮ ਲਈ ਵਿੱਤੀ ਸਾਲ 2023-24 ਦੌਰਾਨ 40 ਕਰੋੜ ਰੁਪਏ ਦਾ ਬਜਟ ਰੱਖਿਆ ਹੈ ਤੇ ਇਸ ਨਾਲ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਕੇ ਨਤਮਸਤਕ ਹੋਣ ਦੀ ਸਹੂਲਤ ਪ੍ਰਾਪਤ ਹੋਈ ਹੈ। ਕੈਬਨਿਟ ਮੰਤਰੀ ਨੇ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਆਸਤ ਤੋਂ ਹਟਕੇ ਤੀਰਥ ਯਾਤਰਾ ਸਕੀਮ ਸ਼ੁਰੂ ਕਰਕੇ ਇਕ ਪੁੰਨ ਦਾ ਕੰਮ ਕੀਤਾ ਹੈ, ਜਿਸ ਦਾ ਲਾਭ ਸੂਬੇ ਦੇ ਵੱਡੀ ਗਿਣਤੀ ਸ਼ਰਧਾਲੂਆ ਨੂੰ ਮਿਲ ਰਿਹਾ ਹੈ। ਉਨ੍ਹਾਂ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਦੀਆਂ ਸਹੂਲਤਾਂ ਦਾ ਖਾਸ ਖਿਆਲ ਰੱਖਿਆ ਜਾ ਰਿਹਾ ਹੈ ਪਰ ਜੇਕਰ ਕਿਸੇ ਕਿਸਮ ਦੀ ਕੋਈ ਵੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਸ ਸਬੰਧੀ ਫੀਡਬੈਕ ਵੀ ਦਿੱਤੀ ਜਾਵੇ ਤਾਂ ਜੋ ਅੱਗੇ ਤੋਂ ਉਸ ਵਿੱਚ ਹੋਰ ਸੁਧਾਰ ਕੀਤਾ ਜਾ ਸਕੇ। ਗੁਰਧਾਮਾਂ ਦੀ ਯਾਤਰਾ ਜਾ ਰਹੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਆਪਣੇ ਘਰ ਤੋਂ ਕੁਝ ਵੀ ਨਾਲ ਲਿਜਾਉਣ ਦੀ ਜ਼ਰੂਰਤ ਕਿਉਂਕਿ ਪੰਜਾਬ ਸਰਕਾਰ ਵੱਲੋਂ ਹੀ ਕੰਬਲ, ਬੈੱਡਸ਼ੀਟ, ਸਿਰਹਾਣਾ ਅਤੇ ਟਾਇਲਟਰੀ ਦਾ ਸਮਾਨ ਯਾਤਰਾ ਸ਼ੁਰੂ ਕਰਨ ਤੋਂ ਪਹਿਲਾ ਹੀ ਉਪਲਬੱਧ ਕਰਵਾ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਹੋਣ ਨਾਲ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਨੂੰ ਖਾਸ ਕਰ ਔਰਤਾਂ, ਬਜ਼ੁਰਗਾਂ ਅਤੇ ਬੱਚਿਆਂ ਨੂੰ ਵੱਡਾ ਲਾਭ ਹੋਇਆ ਹੈ ਕਿਉਂਕਿ ਹੁਣ ਯਾਤਰਾ ਵਾਲੀ ਬੱਸ ਸਿੱਧੀ ਧਾਰਮਿਕ ਸਥਾਨ 'ਤੇ ਲੈਕੇ ਜਾਂਦੀ ਹੈ, ਜਿਸ ਨਾਲ ਸ਼ਰਧਾਲੂਆਂ ਨੂੰ ਯਾਤਰਾ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪੈਂਦਾ ਹੈ। ਇਸ ਮੌਕੇ ਹਲਕਾ ਇੰਚਾਰਜ ਬਲਕਾਰ ਸਿੰਘ ਗੱਜੂਮਾਜਰਾ, ਸਰਕਲ ਪ੍ਰਧਾਨ ਗੁਰਜੀਤ ਸਿੰਘ, ਸੁਰਜੀਤ ਸਿੰਘ ਫ਼ੌਜੀ, ਹਰਜੋਤ ਸਿੰਘ, ਜਗਬੀਰ ਸਿੰਘ, ਨਿਰਭੈ ਸਿੰਘ, ਰਵਦੀਪ ਸਿੰਘ, ਅਵਤਾਰ ਸਿੰਘ, ਜਗਮੇਲ ਸਿੰਘ, ਗੁਰਧਿਆਨ ਸਿੰਘ, ਨਰਿੰਦਰ ਸਿੰਘ, ਧਰਮਿੰਦਰ ਸਿੰਘ, ਹਰਪ੍ਰੀਤ ਸਿੰਘ ਅਤੇ ਹੋਰ ਪਤਵੰਤੇ ਮੌਜੂਦ ਸਨ।

Punjab Bani 05 February,2024
ਹੁਣ ਬਿਮਾਰ ਪਤਨੀ ਨੁੰ ਮਿਲ ਸਕਣਗੇ ਮਨੀਸ਼ ਸਿਸੋਦੀਆ, ਅਦਾਲਤ ਨੇ ਦਿੱਤੀ ਇਜਾਜਤ

ਹੁਣ ਬਿਮਾਰ ਪਤਨੀ ਨੁੰ ਮਿਲ ਸਕਣਗੇ ਮਨੀਸ਼ ਸਿਸੋਦੀਆ, ਅਦਾਲਤ ਨੇ ਦਿੱਤੀ ਇਜਾਜਤ ਨਵੀਂ ਦਿੱਲੀ : ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਹਿਰਾਸਤੀ ਪੈਰੋਲ 'ਤੇ ਮਨੀਸ਼ ਸਿਸੋਦੀਆ ਨੂੰ ਹਫ਼ਤੇ ਵਿੱਚ ਇੱਕ ਵਾਰ ਆਪਣੀ ਬਿਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦੇ ਦਿੱਤੀ ਹੈ। ਮੀਟਿੰਗ ਦੌਰਾਨ ਡਾਕਟਰ ਵੀ ਉਨ੍ਹਾਂ ਨਾਲ ਮੁਲਾਕਾਤ ਕਰਨਗੇ। ਇਹ ਪ੍ਰਬੰਧ ਅਗਲੇ ਹੁਕਮਾਂ ਤੱਕ ਜਾਰੀ ਰਹੇਗਾ। ਉਸ ਦੀ ਨਿਯਮਤ ਜ਼ਮਾਨਤ ਦੀ ਸੁਣਵਾਈ 12 ਫਰਵਰੀ ਨੂੰ ਦੁਪਹਿਰ 2 ਵਜੇ ਤੈਅ ਕੀਤੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਦਾਲਤ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ 22 ਫਰਵਰੀ ਤੱਕ ਵਧਾ ਦਿੱਤੀ ਸੀ। ਮਨੀਸ਼ ਸਿਸੋਦੀਆ ਨੂੰ ਪਿਛਲੇ ਸਾਲ 26 ਫਰਵਰੀ ਨੂੰ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਉਸ ਦੀ ਪਤਨੀ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਸੀ। ਉਹ ਕਈ ਵਾਰ ਅਦਾਲਤ ਨੂੰ ਅਪੀਲ ਕਰ ਚੁੱਕਾ ਹੈ ਕਿ ਉਸ ਨੂੰ ਆਪਣੀ ਪਤਨੀ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਜਾਵੇ। ਹਾਲਾਂਕਿ ਅਦਾਲਤ ਨੇ ਉਨ੍ਹਾਂ ਨੂੰ ਕਈ ਵਾਰ ਆਪਣੀ ਪਤਨੀ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਹੈ। ਹੁਣ ਉਹ ਹਰ ਹਫ਼ਤੇ ਹੀ ਆਪਣੀ ਪਤਨੀ ਨੂੰ ਮਿਲ ਸਕੇਗਾ।

Punjab Bani 05 February,2024
ਨਹੀ ਮਿਲੇਗੀ ਮਨੀਸ਼ ਸਿਸੋਦੀਆ ਨੁੰ ਰਾਹਤ : ਹਿਰਾਸਤ ਵਿੱਚ ਕੀਤਾ ਵਾਧਾ

ਨਹੀ ਮਿਲੇਗੀ ਮਨੀਸ਼ ਸਿਸੋਦੀਆ ਨੁੰ ਰਾਹਤ : ਹਿਰਾਸਤ ਵਿੱਚ ਕੀਤਾ ਵਾਧਾ ਦਿਲੀ : ਅਦਾਲਤ ਨੇ ਇੱਕ ਵਾਰ ਫਿਰ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 17 ਫਰਵਰੀ ਤੱਕ ਵਧਾ ਦਿੱਤੀ ਹੈ।  ਦੀ ਰਾਉਸ ਐਵੇਨਿਊ ਅਦਾਲਤ ਨੇ ਸ਼ਨੀਵਾਰ ਨੂੰ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਉਨ੍ਹਾਂ ਦੀ ਜੇਲ੍ਹ 17 ਫਰਵਰੀ ਤੱਕ ਵਧਾ ਦਿੱਤੀ

Punjab Bani 03 February,2024
ਆਪ ਨੇ ਕਿਹਾ : ਕੇਜਰੀਵਾਲ ਈਡੀ ਅਗੇ ਨਹੀ ਹੋਣਗੇ ਪੇਸ਼

ਆਪ ਨੇ ਕਿਹਾ : ਕੇਜਰੀਵਾਲ ਈਡੀ ਅਗੇ ਨਹੀ ਹੋਣਗੇ ਪੇਸ਼ ਨਵੀਂ ਦਿੱਲੀ, 2 ਫਰਵਰੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੁਣ ਰੱਦ ਹੋ ਚੁੱਕੀ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛ ਪੜਤਾਲ ਲਈ ਅੱਜ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਸਾਹਮਣੇ ਪੇਸ਼ ਨਹੀਂ ਹੋਣਗੇ। ਇਹ ਜਾਣਕਾਰੀ ਆਮ ਆਦਮੀ ਪਾਰਟੀ (ਆਪ) ਨੇ ਦਿੱਤੀ। ਕੇਂਦਰੀ ਏਜੰਸੀ ਨੇ ਬੁੱਧਵਾਰ ਨੂੰ ਕੇਜਰੀਵਾਲ ਨੂੰ ਪੰਜਵੀਂ ਵਾਰ ਸੰਮਨ ਜਾਰੀ ਕੀਤਾ। ਐਨਫੋਰਸਮੈਂਟ ਡਾਇਰੈਕਟੋਰੇਟ ਨੇ ਪਿਛਲੇ ਚਾਰ ਮਹੀਨਿਆਂ ਵਿੱਚ ਉਨ੍ਹਾਂ ਨੂੰ ਚਾਰ ਸੰਮਨ ਜਾਰੀ ਕੀਤੇ ਹਨ ਪਰ ਉਹ ਹਾਲੇ ਤੱਕ ਇਸ ਦੇ ਸਾਹਮਣੇ ਪੇਸ਼ ਨਹੀਂ ਹੋਇਆ। ‘ਆਪ’ ਨੇ ਕਿਹਾ ਕਿ ਕੇਜਰੀਵਾਲ ਪੁੱਛ ਪੜਤਾਲ ਲਈ ਏਜੰਸੀ ਸਾਹਮਣੇ ਪੇਸ਼ ਨਹੀਂ ਹੋਣਗੇ। ਸੰਮਨ ਨੂੰ ਗੈਰ-ਕਾਨੂੰਨੀ ਕਰਾਰ ਦਿੰਦੇ ਹੋਏ ਪਾਰਟੀ ਨੇ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਕੇਜਰੀਵਾਲ ਨੂੰ ਗ੍ਰਿਫਤਾਰ ਕਰਨ ਲਈ ਵਾਰ-ਵਾਰ ਨੋਟਿਸ ਭੇਜ ਰਿਹਾ ਹੈ। ‘ਆਪ’ ਨੇ ਦੋਸ਼ ਲਾਇਆ ਕਿ ਭਾਜਪਾ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਦਿੱਲੀ ਵਿੱਚ ਕੇਜਰੀਵਾਲ ਦੀ ਸਰਕਾਰ ਨੂੰ ਡੇਗਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅਜਿਹਾ ਨਹੀਂ ਹੋਣ ਦੇਵੇਗੀ।

Punjab Bani 02 February,2024
ਨਸ਼ਿਆਂ ਦੇ ਖਾਤਮੇ ਲਈ ਖੇਡਾਂ ਕਾਰਗਰ ਹਥਿਆਰ: ਹਰਚੰਦ ਸਿੰਘ ਬਰਸਟ

ਨਸ਼ਿਆਂ ਦੇ ਖਾਤਮੇ ਲਈ ਖੇਡਾਂ ਕਾਰਗਰ ਹਥਿਆਰ: ਹਰਚੰਦ ਸਿੰਘ ਬਰਸਟ --- ਵਿਦਿਆਰਥੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਜ਼ੋਰ ਸ਼ੋਰ ਨਾਲ ਅੱਗੇ ਆਉਣ ਲਈ ਪ੍ਰੇਰਿਆ --- ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਇੰਟਰ ਸਕੂਲ ਅਥਲੈਟਿਕ ਚੈਂਪੀਅਨਸ਼ਿਪ ਵਿੱਚ ਵਿਦਿਆਰਥੀਆਂ ਨੂੰ ਵੱਧ ਚੜ ਕੇ ਹਿੱਸਾ ਲੈਣ ਦੀ ਕੀਤੀ ਅਪੀਲ ਪਟਿਆਲਾ 02 ਫਰਵਰੀ, 2024 ( ): ਨਸ਼ੇ ਦੇ ਖਾਤਮੇ ਲਈ ਖੇਡਾਂ ਸਭ ਤੋਂ ਕਾਰਗਰ ਹਥਿਆਰ ਸਾਬਤ ਹੋ ਸਕਦੀਆਂ ਹਨ। ਇਸ ਲਈ ਹਰ ਵਿਦਿਆਰਥੀ ਨੂੰ ਖੇਡਾਂ ਦੇ ਖੇਤਰ ਵਿੱਚ ਵੱਧ ਚੜ ਕੇ ਹਿੱਸਾ ਲੈਣਾ ਚਾਹੀਦਾ ਹੈ। ਇਸਦੇ ਨਾਲ ਜਿੱਥੇ ਸਾਰੇ ਤੰਦਰੁਸਤ ਰਹਿਣਗੇ, ਉੱਥੇ ਹੀ ਇੱਕ ਖੁਸ਼ਹਾਲ ਸਮਾਜ ਦਾ ਵੀ ਨਿਰਮਾਣ ਹੋਵੇਗਾ। ਇਹਨਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਸ੍ਰੀ ਬਾਲਾਜੀ ਲਿਟਰੇਰੀ ਅਤੇ ਚੈਰੀਟੇਬਲ ਸੁਸਾਇਟੀ ਪਟਿਆਲਾ ਵਿਖੇ ਨਸ਼ਾ ਕਰੇ ਵਿਨਾਸ਼, ਖੇਲ ਕਰੇ ਵਿਕਾਸ ਥੀਮ ਤਹਿਤ ਕਰਵਾਏ ਇੰਟਰ ਸਕੂਲ ਅਥਲੈਟਿਕ ਚੈਂਪੀਅਨਸ਼ਿਪ ਵਿੱਚ ਬਤੌਰ ਮੁੱਖ ਮਹਿਮਾਨ ਵਜੋਂ ਪਹੁੰਚ ਕੇ ਆਪਣੇ ਸੰਬੋਧਨ ਵਿੱਚ ਕੀਤਾ। ਸ. ਬਰਸਟ ਨੇ ਕਿਹਾ ਕਿ ਨੌਜਵਾਨ ਸਿੱਖਿਅਤ ਅਤੇ ਖੇਡਾਂ ਵਿੱਚ ਹਿੱਸਾ ਲੈ ਕੇ ਹੀ ਆਪਣੇ ਜੀਵਨ ਵਿੱਚ ਇੱਕ ਕਾਮਯਾਬ ਮਨੁੱਖ ਬਣ ਸਕਦੇ ਹਨ। ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਵਿੱਚ ਹਿੱਸਾ ਲੈਣ ਲਈ ਢੁਕਵਾਂ ਮਾਹੌਲ ਦਿੱਤਾ ਜਾ ਰਿਹਾ ਹੈ। ਇਸ ਲਈ ਜਿੱਥੇ ਸੂਬੇ ਦੇ ਸਾਰੇ ਜ਼ਿਲਿਆਂ ਵਿੱਚ ਖੇਡ ਨਰਸਰੀਆਂ ਨੂੰ ਵਿਕਸਿਤ ਕੀਤਾ ਜਾ ਰਿਹਾ ਹੈ। ਉੱਥੇ ਹੀ ਨੌਜਵਾਨਾਂ ਨੂੰ ਵੀ ਖੇਡਾਂ ਦੇ ਖੇਤਰ ਵਿੱਚ ਵੱਧ ਚੜ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਖੇਡਾਂ ਵਿੱਚ ਏਸ਼ੀਅਨ ਅਤੇ ਓਲੰਪਿਕ ਪੱਧਰ ਦੇ ਮੁਕਾਬਲੇ ਦੀਆਂ ਤਿਆਰੀਆਂ ਕਰਨ ਵਾਲੇ ਖਿਡਾਰੀਆਂ ਨੂੰ ਲੋੜੀਦਾ ਫੰਡ ਮੁਹਈਆ ਕਰਵਾਇਆ ਜਾ ਰਿਹਾ ਹੈ ਅਤੇ ਜੇਤੂ ਖਿਡਾਰੀਆਂ ਨੂੰ ਵੀ ਸਰਕਾਰ ਵੱਲੋਂ ਵਿਸ਼ੇਸ਼ ਗਰਾਂਟ ਦਿੱਤੀ ਜਾ ਰਹੀ ਹੈ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ ਤੋਂ ਖਤਮ ਕਰਨ ਲਈ ਪੁਰਜ਼ੋਰ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਵਿੱਚੋਂ ਬਾਹਰ ਕੱਢ ਕੇ ਸਹੀ ਪਾਸੇ ਲਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਮੰਡੀ ਬੋਰਡ ਵੱਲੋਂ ਵੀ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਸੂਬਾ ਸਰਕਾਰ ਦਾ ਸਹਿਯੋਗ ਕੀਤਾ ਜਾ ਰਿਹਾ ਹੈ। ਇਸਦੇ ਚਲਦਿਆਂ ਪੰਜਾਬ ਮੰਡੀ ਬੋਰਡ ਵੱਲੋਂ ਆਫ਼ ਸੀਜ਼ਨ ਵਿੱਚ ਮੰਡੀਆਂ ਵਿਖੇ ਵਿਦਿਆਰਥੀਆਂ ਨੂੰ ਖੇਡਾਂ ਦੀ ਸਿਖਲਾਈ ਦੇਣ ਲਈ ਪੰਜਾਬ ਦੇ ਖੇਡ ਵਿਭਾਗ ਨੂੰ ਪੱਤਰ ਲਿਖ ਕੇ ਪੇਸ਼ਕਸ਼ ਕੀਤੀ ਗਈ ਹੈ। ਇਸਦੇ ਸਦਕਾ ਜਿਲਾ ਮੰਡੀ ਅਫਸਰ ਬਠਿੰਡਾ ਵਲੋਂ ਪਹਿਲ ਕਰਦੇ ਹੋਏ ਮਾਰਕੀਟ ਕਮੇਟੀ ਰਾਮਪੁਰਾ ਫੂਲ ਮੰਡੀ ਦੇ ਫੜ ਉੱਪਰ ਛੋਟੇ ਬੱਚਿਆਂ ਲਈ ਸਕੇਟਿੰਗ ਗੇਮ ਦੀ ਸਿਖਲਾਈ ਵੀ ਸੁਰੂ ਕੀਤੀ ਗਈ ਹੈ। ਉਨ੍ਹਾਂ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਸ਼ਿਆਂ ਦੇ ਖਾਤਮੇ ਲਈ ਵੱਧ ਚੜ ਕੇ ਅੱਗੇ ਆਉਣ ਅਤੇ ਸਰਕਾਰ ਦੇ ਲੋਕ ਪੱਖੀ ਕੰਮ ਵਿੱਚ ਬਣਦਾ ਸਹਿਯੋਗ ਕਰਨ। ਮੁੱਖ ਮਹਿਮਾਨ ਵੱਲੋਂ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਚਿਨ ਸ਼ਰਮਾ, ਸਾਬਕਾ ਚੇਅਰਮੈਨ ਗਊ ਸੇਵਾ ਕਮਿਸ਼ਨ, ਡਾ. ਸੰਜਨ ਸਿੰਘ, ਕੈਂਪਸ ਡਾਇਰੈਕਟਰ ਅਤੇ ਸਮੂਹ ਸਟਾਫ ਮੈਂਬਰ ਮੌਜੂਦ ਰਹੇ।

Punjab Bani 02 February,2024
ਮੁੱਖ ਮੰਤਰੀ ਦਾ ‘ਰੋਜ਼ਗਾਰ ਮਿਸ਼ਨ’ ਜਾਰੀ, 518 ਹੋਰ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮੁੱਖ ਮੰਤਰੀ ਦਾ ‘ਰੋਜ਼ਗਾਰ ਮਿਸ਼ਨ’ ਜਾਰੀ, 518 ਹੋਰ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਟਰੈਵਲ ਏਜੰਟਾਂ ਨਾਲ ਕਤਈ ਲਿਹਾਜ਼ ਨਾ ਵਰਤਣ ਵਾਲੀ ਨੀਤੀ ਅਪਨਾਉਣ ਦੀ ਗੱਲ ਦੁਹਰਾਈ ਪਰਵਾਸ ਨੂੰ ਪੁੱਠਾ ਗੇੜ ਆਉਣ ਦਾ ਗਵਾਹ ਬਣਿਆ ਪੰਜਾਬ, ਵਿਦੇਸ਼ਾਂ ਤੋਂ ਪਰਤ ਰਹੇ ਨੌਜਵਾਨਾਂ ਨੂੰ ਪੰਜਾਬ ਵਿੱਚ ਮਿਲ ਰਹੀਆਂ ਨੇ ਨੌਕਰੀਆਂ ਸੂਬੇ ਨੂੰ ਤਬਾਹ ਕਰਨ ਵਾਲੇ ਹੁਣ ਪੰਜਾਬ ਬਚਾਓ ਯਾਤਰਾ ਕੱਢ ਰਹੇ ਨੇ: ਮੁੱਖ ਮੰਤਰੀ ਚੰਡੀਗੜ੍ਹ, 1 ਫਰਵਰੀ ਸਰਕਾਰੀ ਨੌਕਰੀਆਂ ਮੁਹੱਈਆ ਕਰ ਕੇ ਸੂਬੇ ਦੇ ਨੌਜਵਾਨਾਂ ਨੂੰ ਅਖ਼ਤਿਆਰ ਦੇਣ ਦਾ ਆਪਣਾ ਮਿਸ਼ਨ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਸਿੱਖਿਆ, ਉਚੇਰੀ ਸਿੱਖਿਆ, ਵਿੱਤ, ਆਮ ਰਾਜ ਪ੍ਰਬੰਧ, ਸਹਿਕਾਰਤਾ, ਬਿਜਲੀ ਤੇ ਹੋਰ ਮਹਿਕਮਿਆਂ ਵਿੱਚ ਭਰਤੀ ਲਈ 518 ਨੌਜਵਾਨਾਂ ਨੂੰ ਨਿਯੁਕਤੀ ਪੱਧਰ ਸੌਂਪੇ। ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਕਰਵਾਏ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਭਾਗਾਂ ਵਿੱਚ ਖ਼ਾਲੀ ਪਈਆਂ ਸਾਰੀਆਂ ਆਸਾਮੀਆਂ ਉਤੇ ਜਲਦੀ ਤੋਂ ਜਲਦੀ ਭਰਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਮੁੱਚੀ ਭਰਤੀ ਪ੍ਰਕਿਰਿਆ ਲਈ ਪੁਖ਼ਤਾ ਪ੍ਰਬੰਧ ਅਪਣਾਏ ਗਏ ਹਨ, ਜਿਸ ਕਾਰਨ 40 ਹਜ਼ਾਰ ਤੋਂ ਵੱਧ ਹੋਈ ਇਸ ਭਰਤੀ ਵਿੱਚੋਂ ਕਿਸੇ ਇਕ ਨੂੰ ਵੀ ਅਦਾਲਤ ਵਿੱਚ ਚੁਣੌਤੀ ਨਹੀਂ ਮਿਲੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਮੁਕੰਮਲ ਮੈਰਿਟ ਦੇ ਆਧਾਰ ਉਤੇ ਸਰਕਾਰੀ ਨੌਕਰੀਆਂ ਮਿਲੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਹ ਸੰਸਦ ਮੈਂਬਰ ਵਜੋਂ ਆਪਣੇ ਕਾਰਜਕਾਲ ਦੌਰਾਨ ਵੀ ਗ਼ੈਰ ਕਾਨੂੰਨੀ ਟਰੈਵਲ ਏਜੰਟਾਂ ਵਿਰੁੱਧ ਜ਼ੋਰਦਾਰ ਢੰਗ ਨਾਲ ਆਵਾਜ਼ ਉਠਾਉਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੋਂ ਸਾਡੀ ਸਰਕਾਰ ਨੇ ਕਾਰਜਕਾਲ ਸੰਭਾਲਿਆ ਹੈ, ਉਦੋਂ ਤੋਂ ਲੋਕਾਂ ਨਾਲ ਠੱਗੀਆਂ ਮਾਰਨ ਤੇ ਮਨੁੱਖੀ ਤਸਕਰੀ ਵਿੱਚ ਸ਼ਾਮਲ ਗ਼ੈਰ ਕਾਨੂੰਨੀ ਟਰੈਵਲ ਏਜੰਟਾਂ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਗਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਟਰੈਵਲ ਏਜੰਟਾਂ ਖ਼ਿਲਾਫ਼ ਮਿਸਾਲੀ ਕਾਰਵਾਈ ਕਰਦਿਆਂ ਸੂਬਾ ਸਰਕਾਰ ਨੇ ਵੱਡੀ ਜਾਗਰੂਕਤਾ ਮੁਹਿੰਮ ਚਲਾਈ ਹੈ ਤਾਂ ਕਿ ਲੋਕਾਂ ਨੂੰ ਸ਼ੱਕੀ ਟਰੈਵਲ ਏਜੰਟਾਂ ਬਾਰੇ ਜਾਣੂੰ ਕਰਵਾਇਆ ਜਾਵੇ। ਭਗਵੰਤ ਸਿੰਘ ਮਾਨ ਨੇ ਇਹ ਵੀ ਆਖਿਆ ਕਿ ਪਰਵਾਸ ਐਕਟ ਵਿੱਚ ਵੀ ਲੋੜੀਦੀਆਂ ਸੋਧਾਂ ਕੀਤੀਆਂ ਗਈਆਂ ਹਨ ਤਾਂ ਕਿ ਅਜਿਹੇ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਯਕੀਨੀ ਬਣੇ। ਮੁੱਖ ਮੰਤਰੀ ਨੇ ਇਹ ਵੀ ਆਖਿਆ ਕਿ ਸੂਬੇ ਦੇ ਨੌਜਵਾਨ ਸਬਰ ਤੋਂ ਕੰਮ ਲੈਣ ਅਤੇ ਵੰਡ-ਪਾਊ ਤਾਕਤਾਂ ਦੇ ਗੁਮਰਾਹਕੁੰਨ ਪ੍ਰਚਾਰ ਦਾ ਸ਼ਿਕਾਰ ਨਾ ਹੋਣ। ਉਨ੍ਹਾਂ ਕਿਹਾ ਕਿ ਇਹ ਪੰਜਾਬ ਵਿਰੋਧੀ ਤਾਕਤਾਂ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਨੂੰ ਲੀਹੋਂ ਲਾਹੁਣਾ ਚਾਹੁੰਦੀਆਂ ਹਨ, ਜਿਸ ਲਈ ਉਹ ਸੂਬੇ ਵਿੱਚ ਜ਼ਹਿਰ ਫੈਲਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸਮਝਦਾਰ ਨੌਜਵਾਨ ਅਜਿਹੇ ਏਜੰਡੇ ਵਿੱਚ ਨਹੀਂ ਫਸਣਗੇ ਅਤੇ ਇਨ੍ਹਾਂ ਤਾਕਤਾਂ ਨੂੰ ਢੁਕਵਾਂ ਜਵਾਬ ਦੇਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਯਕੀਨੀ ਬਣਾਉਣ ਦਾ ਇਕੋ-ਇਕ ਮੰਤਵ ਉਨ੍ਹਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਤੇ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਾਉਣਾ ਹੈ ਤਾਂ ਕਿ ਉਹ ਗ਼ੈਰ ਕਾਨੂੰਨੀ ਟਰੈਵਲ ਏਜੰਟਾਂ ਦਾ ਸ਼ਿਕਾਰ ਨਾ ਬਣਨ। ਉਨ੍ਹਾਂ ਕਿਹਾ ਕਿ ਇਹ ਮਿਊਂਸਿਪਲ ਭਵਨ ਅਜਿਹੇ ਕਈ ਮੌਕਿਆਂ ਦਾ ਗਵਾਹ ਹੈ, ਜਿਸ ਦੌਰਾਨ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਮਹਿਕਮਿਆਂ ਵਿੱਚ ਨੌਕਰੀਆਂ ਮਿਲੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੋਂ ਸੂਬਾ ਸਰਕਾਰ ਦੀ ਨੌਜਵਾਨਾਂ ਦੀ ਭਲਾਈ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਸਿਰਜਣ ਦੀ ਦ੍ਰਿੜ੍ਹ ਵਚਨਬੱਧਤਾ ਝਲਕਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਨਾਲ ਸੂਬੇ ਵਿੱਚ ਪਰਵਾਸ ਨੂੰ ਪੁੱਠਾ ਗੇੜ ਆਉਣਾ ਸ਼ੁਰੂ ਹੋਇਆ ਹੈ। ਉਨ੍ਹਾਂ ਕਿਹਾ ਕਿ ਹੁਣ ਚੰਗੇ ਮੌਕਿਆਂ ਦੀ ਭਾਲ ਵਿੱਚ ਵਿਦੇਸ਼ ਜਾਣ ਦੀ ਬਜਾਏ ਨੌਜਵਾਨ ਨੌਕਰੀਆਂ ਲਈ ਪੰਜਾਬ ਵਿੱਚ ਸਖ਼ਤ ਮਿਹਨਤ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਦੂਜੇ ਮੁਲਕਾਂ ਵਿੱਚ ਗਏ ਨੌਜਵਾਨ ਵੀ ਹੁਣ ਵਾਪਸ ਆ ਰਹੇ ਹਨ ਅਤੇ ਆਪਣੀ ਸਖ਼ਤ ਮਿਹਨਤ ਨਾਲ ਇੱਥੇ ਨੌਕਰੀਆਂ ਹਾਸਲ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਲਈ ਬੜੇ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਇਨ੍ਹਾਂ ਅਸਾਮੀਆਂ ਲਈ ਸਾਰੇ ਨੌਜਵਾਨਾਂ ਦੀ ਚੋਣ ਨਿਰੋਲ ਮੈਰਿਟ ਦੇ ਆਧਾਰ `ਤੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਕੋਈ ਪਹਿਲਾ ਸਮਾਗਮ ਨਹੀਂ ਹੈ, ਜਦੋਂ ਸੂਬਾ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ ਕਿਉਂਕਿ ਇਸ ਤੋਂ ਪਹਿਲਾਂ ਵੀ ਅਜਿਹੇ ਕਈ ਸਮਾਗਮ ਹੋ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਇਸ ਨੇਕ ਕਾਰਜ ਵਿੱਚ ਭਾਈਵਾਲ ਬਣਾ ਕੇ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਅਣਥੱਕ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਇਕ ਪਵਿੱਤਰ ਧਰਤੀ ਹੈ ਕਿਉਂਕਿ ਸੂਬੇ ਦਾ ਹਰ ਦੂਜਾ ਪਿੰਡ ਮਹਾਨ ਗੁਰੂਆਂ ਦੀ ਚਰਨ ਛੋਹ ਪ੍ਰਾਪਤ ਹੈ ਅਤੇ ਅਤੇ ਸੂਬੇ ਨੇ ਦੇਸ਼ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਸੂਰਬੀਰ ਪੈਦਾ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਮਿਹਨਤਕਸ਼ ਹੁੰਦੇ ਹਨ, ਜਿਸ ਕਰ ਕੇ ਪੰਜਾਬੀਆਂ ਨੇ ਦੁਨੀਆ ਭਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀ ਅਥਾਹ ਹੌਸਲੇ ਵਾਲੇ ਅਤੇ ਮਿਹਨਤੀ ਲੋਕ ਹਨ, ਜਿਸ ਸਦਕਾ ਪੰਜਾਬੀਆਂ ਨੇ ਹਰ ਖੇਤਰ ਵਿੱਚ ਮੱਲਾਂ ਮਾਰੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਦਾ ਇਹ ਜਜ਼ਬਾ ਸੂਬੇ ਨੂੰ ਬਹੁਤ ਅੱਗੇ ਲਿਜਾ ਸਕਦਾ ਹੈ ਅਤੇ ਸੂਬਾ ਸਰਕਾਰ ਇਸ ਦਿਸ਼ਾ ਵਿੱਚ ਠੋਸ ਉਪਰਾਲੇ ਕਰਨ ਲਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਲੜਕੀਆਂ ਹਰ ਖੇਤਰ ਵਿੱਚ ਲੜਕਿਆਂ ਨਾਲੋਂ ਅੱਗੇ ਹਨ ਅਤੇ ਅੱਜ ਵੀ ਜ਼ਿਆਦਾਤਰ ਨੌਕਰੀਆਂ ਲੜਕੀਆਂ ਨੇ ਹੀ ਹਾਸਲ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਲੜਕੀਆਂ ਦੇ ਸੁਪਨਿਆਂ ਨੂੰ ਪਰਵਾਜ਼ ਦਿੱਤੀ ਜਾਵੇ ਤਾਂ ਜੋ ਉਹ ਹਰ ਖੇਤਰ ਵਿੱਚ ਮੱਲਾਂ ਮਾਰਦਿਆਂ ਸਫ਼ਲਤਾ ਦੀ ਨਵੀਂ ਇਬਾਰਤ ਲਿਖ ਸਕਣ। ਪੁਰਾਣੀਆਂ ਸਰਕਾਰਾਂ ਉਤੇ ਨਿਸ਼ਾਨਾ ਸੇਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਦਿਆਂ ਬੇਸ਼ੁਮਾਰ ਦੌਲਤ ਇਕੱਠੀ ਕਰਕੇ ਆਪਣੇ ਲਈ ਮਹਿਲਨੁਮਾ ਘਰ ਉਸਾਰੇ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਘਰਾਂ ਦੀਆਂ ਕੰਧਾਂ ਤਾਂ ਉੱਚੀਆਂ ਹਨ ਪਰ ਦਰਵਾਜ਼ੇ ਆਮ ਲੋਕਾਂ ਲਈ ਹਮੇਸ਼ਾ ਬੰਦ ਹੀ ਰਹਿੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਲੋਕਾਂ ਦੀ ਪਹੁੰਚ ਤੋਂ ਦੂਰ ਰਹੇ, ਜਿਸ ਕਰ ਕੇ ਲੋਕਾਂ ਨੇ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਦਾ ਰਾਹ ਦਿਖਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੀ ਭਲਾਈ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਨੌਕਰੀ ਭਾਲਣ ਦੀ ਬਜਾਏ ਨੌਕਰੀ ਦੇਣ ਵਾਲੇ ਬਣਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਨੌਜਵਾਨਾਂ ਦੀ ਸਰਗਰਮ ਸ਼ਮੂਲੀਅਤ ਨੂੰ ਯਕੀਨੀ ਬਣਾਉਂਦਿਆਂ ਅਗਾਂਹਵਧੂ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਕੀਤੀ ਜਾਵੇ। ਮੁੱਖ ਮੰਤਰੀ ਨੇ ਵਿਅੰਗ ਕਸਦਿਆਂ ਆਖਿਆ ਕਿ ਸੂਬੇ ਦੇ ਇੱਕ ਸਾਬਕਾ ਵਿੱਤ ਮੰਤਰੀ ਨੌਂ ਸਾਲਾਂ ਤੱਕ ‘ਸਰਕਾਰੀ ਖ਼ਜ਼ਾਨਾ ਖਾਲੀ ਹੈ’ ਦਾ ਗੁਮਰਾਹਕੁੰਨ ਰਾਗ ਅਲਾਪਦਾ ਰਿਹਾ, ਜਿਸ ਨਾਲ ਪੰਜਾਬ ਦੇ ਨੌਜਵਾਨਾਂ ਦੇ ਹੌਸਲੇ ਨੂੰ ਵੱਡੀ ਸੱਟ ਵੱਜੀ। ਉਨ੍ਹਾਂ ਕਿਹਾ ਕਿ ਹੁਣ ਸੂਬਾ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਹਰ ਲੰਘਦੇ ਦਿਨ ਨੌਕਰੀਆਂ ਦੇ ਰਹੀ ਹੈ, ਜਿਸ ਕਾਰਨ ਨੌਜਵਾਨ ਪੀੜ੍ਹੀ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਅਖ਼ਤਿਆਰ ਦੇਣ ਲਈ ਇਸ ਵਿਸ਼ਾਲ ਮੁਹਿੰਮ ਨੂੰ ਹੋਰ ਅੱਗੇ ਵਧਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸੂਬੇ ਵਿੱਚ ਮੁਕੰਮਲ ਤਬਦੀਲੀ ਦਾ ਦੌਰ ਚੱਲ ਰਿਹਾ ਹੈ ਕਿਉਂਕਿ ਆਮ ਆਦਮੀ ਦੀ ਭਲਾਈ ਲਈ ਨਵੇਂ ਹਸਪਤਾਲ, ਸਕੂਲ ਅਤੇ ਨਵੇਂ ਮੈਡੀਕਲ ਕਾਲਜ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਲੋਕ-ਪੱਖੀ ਫੈਸਲੇ ਉਨ੍ਹਾਂ ਲੋਕਾਂ ਵੱਲੋਂ ਹੀ ਲਏ ਜਾ ਰਹੇ ਹਨ, ਜੋ ਜ਼ਮੀਨੀ ਪੱਧਰ ’ਤੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਭਲੀ-ਭਾਂਤ ਜਾਣੂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਨੇ ਸੂਬੇ ਨੂੰ ਬਰਬਾਦ ਕਰ ਦਿੱਤਾ ਹੈ ਅਤੇ ਹੁਣ ਉਹ ਬੜੀ ਬੇਸ਼ਰਮੀ ਨਾਲ ਨੈਤਿਕਤਾ ਦੇ ਦਮਗਜ਼ੇ ਮਾਰ ਰਹੀਆਂ ਹਨ। ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਉਤੇ ਸਵਾਲ ਚੁੱਕਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਆਗੂ ਇਹ ਸਪੱਸ਼ਟ ਕਰਨ ਕਿ 15 ਸਾਲਾਂ ਸੂਬੇ ਨੂੰ ਲੁੱਟਣ ਤੋਂ ਬਾਅਦ ਉਹ ਕਿਸ ਕੋਲੋਂ ਸੂਬੇ ਨੂੰ ਬਚਾਉਣ ਦੀਆਂ ਗੱਲਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸੂਬੇ ਨੂੰ ਬੜੀ ਬੇਰਹਿਮੀ ਨਾਲ ਲੁੱਟਣ ਤੋਂ ਇਲਾਵਾ ਪੰਜਾਬੀਆਂ ਦੀ ਮਾਨਸਿਕਤਾ ਨੂੰ ਜਜ਼ਬਾਤੀ ਤੌਰ ’ਤੇ ਠੇਸ ਪਹੁੰਚਾਈ ਹੈ ਅਤੇ ਸੂਬੇ ਅੰਦਰ ਕਈ ਤਰ੍ਹਾਂ ਦੇ ਮਾਫੀਆ ਦੀ ਸਰਪ੍ਰਸਤੀ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਅਕਾਲੀਆਂ ਅਤੇ ਬਾਦਲ ਪਰਿਵਾਰ ਦੇ ਦੋਗਲੇ ਕਿਰਦਾਰ ਤੋਂ ਭਲੀ-ਭਾਂਤ ਜਾਣੂ ਹਨ, ਇਸ ਕਰ ਕੇ ਹੁਣ ਅਕਾਲੀਆਂ ਦੀਆਂ ਡਰਾਮੇਬਾਜ਼ੀਆਂ ਕੰਮ ਨਹੀਂ ਕਰਨਗੀਆਂ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਮੁਕਾਬਲਾ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਸਬੰਧੀ ਅੱਠ ਹਾਈ-ਟੈਕ ਕੇਂਦਰ ਖੋਲ੍ਹੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਅਤੇ ਸੂਬੇ ਤੇ ਦੇਸ਼ ਵਿੱਚ ਨਾਮਵਰ ਅਹੁਦਿਆਂ ’ਤੇ ਬੈਠਣ ਲਈ ਮਿਆਰੀ ਸਿਖਲਾਈ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਨੌਜਵਾਨਾਂ ਨੂੰ ਉੱਚ ਅਹੁਦਿਆਂ ’ਤੇ ਬਿਠਾ ਕੇ ਦੇਸ਼ ਦੀ ਸੇਵਾ ਵਿੱਚ ਲਾਉਣਾ ਹੈ।

Punjab Bani 01 February,2024
ਸਿਹਤ ਮੰਤਰੀ ਨੇ ਮਾਤਾ ਕੌਸ਼ੱਲਿਆ ਸਰਕਾਰੀ ਹਸਪਤਾਲ ਦਾ ਅਚਨਚੇਤ ਦੌਰਾ ਕਰਕੇ ਲਿਆ ਜਾਇਜ਼ਾ

ਸਿਹਤ ਮੰਤਰੀ ਨੇ ਮਾਤਾ ਕੌਸ਼ੱਲਿਆ ਸਰਕਾਰੀ ਹਸਪਤਾਲ ਦਾ ਅਚਨਚੇਤ ਦੌਰਾ ਕਰਕੇ ਲਿਆ ਜਾਇਜ਼ਾ -ਮਰੀਜਾਂ ਨੂੰ ਸਰਕਾਰੀ ਹਸਪਤਾਲਾਂ 'ਚ ਮਿਲ ਰਹੀਆਂ ਹਨ ਮੁਫ਼ਤ ਦਵਾਈਆਂ-ਡਾ. ਬਲਬੀਰ ਸਿੰਘ -ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਸਰਕਾਰੀ ਹਸਪਤਾਲਾਂ 'ਚ ਬਿਹਤਰ ਸਿਹਤ ਸੇਵਾਵਾਂ ਉਪਲੱਬਧ ਪਟਿਆਲਾ, 1 ਫਰਵਰੀ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਵੇਰੇ ਮਾਤਾ ਕੌਸ਼ੱਲਿਆ ਸਰਕਾਰੀ ਹਸਪਤਾਲ ਦਾ ਅਚਨਚੇਤ ਦੌਰਾ ਕਰਕੇ ਇੱਥੇ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਤੇ ਮੁਫ਼ਤ ਦਵਾਈਆਂ ਦਾ ਜਾਇਜ਼ਾ ਲਿਆ। ਸਿਹਤ ਮੰਤਰੀ ਨੇ ਮਰੀਜਾਂ ਨੂੰ ਹਸਪਤਾਲ ਵਿੱਚੋਂ ਮਿਲ ਰਹੀਆਂ ਦਵਾਈਆਂ ਬਾਬਤ ਫੀਡਬੈਕ ਲੈਕੇ ਤਸੱਲੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਮਰੀਜਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਡਾ. ਬਲਬੀਰ ਸਿੰਘ ਨੂੰ ਦੱਸਿਆ ਕਿ ਅਜਿਹਾ ਪਹਿਲੀ ਵਾਰ ਹੋ ਰਿਹਾ ਹੈ ਜਦੋਂ ਉਨ੍ਹਾਂ ਨੂੰ ਬਿਹਤਰ ਸਿਹਤ ਸੇਵਾਵਾਂ ਅਤੇ ਦਵਾਈਆਂ ਵੀ ਸਰਕਾਰੀ ਹਸਪਤਾਲਾਂ ਵਿੱਚੋਂ ਮੁਫ਼ਤ ਪ੍ਰਦਾਨ ਹੋ ਰਹੀਆਂ ਹਨ। ਡਾ. ਬਲਬੀਰ ਸਿੰਘ ਨੇ ਹਸਪਤਾਲ ਦੀ ਓਪੀਡੀ, ਐਮਰਜੈਂਸੀ, ਆਈ.ਸੀ.ਯੂ., ਅਲਟਰਾਸਾਊਂਡ ਤੇ ਵਾਰਡਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ। ਉਨ੍ਹਾਂ ਨੇ ਮਰੀਜਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਸਰਕਾਰੀ ਹਸਪਤਾਲਾਂ ਵਿੱਚ ਜਿੱਥੇ ਮਰੀਜਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਉਥੇ ਹੀ ਹੁਣ 291 ਤਰ੍ਹਾਂ ਲੋੜੀਂਦੀਆਂ ਦਵਾਈਆਂ ਵੀ ਮੁਫ਼ਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਡੈਸ਼ ਬੋਰਡ ਰਾਹੀਂ ਉਹ ਸੂਬੇ ਦੇ ਸਾਰੇ ਹਸਪਤਾਲਾਂ ਦੀ ਨਿਗਰਾਨੀ ਆਨਲਾਈਨ ਰੱਖਣ ਲਈ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀੇ ਗਈ ਫ਼ਰਿਸ਼ਤੇ ਸਕੀਮ ਸੜਕ ਹਾਦਸਿਆਂ ਦੇ ਪੀੜਤਾਂ ਲਈ ਵਰਦਾਨ ਸਾਬਤ ਹੋਵੇਗੀ। ਸਿਹਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਕੀਮਤੀ ਜਾਨਾਂ ਬਚਾਉਣ ਲਈ ਪ੍ਰਾਈਵੇਟ ਹਸਪਤਾਲਾਂ ਨੂੰ ਵੀ ਇਸ ਸਕੀਮ ਨਾਲ ਜੁੜਨ ਦਾ ਸੱਦਾ ਦਿੱਤਾ ਹੈ। ਇਕ ਮੌਕੇ ਕਰਨਲ ਜੇ.ਵੀ ਸਿੰਘ, ਸਿਵਲ ਸਰਜਨ ਡਾ. ਰਾਮਿੰਦਰ ਕੌਰ, ਮੈਡੀਕਲ ਸੁਪਰਡੈਂਟ ਡਾ. ਜਗਪਾਲਇੱਰ ਸਿੰਘ ਵੀ ਮੌਜੂਦ ਸਨ।

Punjab Bani 01 February,2024
ਮੁੱਖ ਮੰਤਰੀਆਂ ਵੱਲੋਂ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ

ਮੁੱਖ ਮੰਤਰੀਆਂ ਵੱਲੋਂ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਸੂਬੇ ਵਿੱਚ ਲਾਗੂ ਲੋਕ ਪੱਖੀ ਤੇ ਵਿਕਾਸਮੁਖੀ ਨੀਤੀਆਂ ਦੀ ਕੀਤੀ ਸਮੀਖਿਆ ਨਾਗਰਿਕ ਸੇਵਾਵਾਂ ਲਾਗੂ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ: ਮੁੱਖ ਮੰਤਰੀ ਚੰਡੀਗੜ੍ਹ, 31 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਇੱਥੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਅਤੇ ਸੂਬੇ ਵਿੱਚ ਨਾਗਰਿਕ ਸੇਵਾਵਾਂ ਮੁਹੱਈਆ ਕਰਨ ਦੀ ਸਮੀਖਿਆ ਕੀਤੀ। ਇੱਥੇ ਪੰਜਾਬ ਭਵਨ ਵਿੱਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸੂਬੇ ਵਿੱਚ ਘਰ-ਘਰ ਸੇਵਾਵਾਂ ਸਕੀਮ ਨੂੰ ਲਾਗੂ ਕਰਨ ਉਤੇ ਜ਼ਿਲ੍ਹਿਆਂ ਦੀ ਕਾਰਗੁਜ਼ਾਰੀ ਉਤੇ ਤਸੱਲੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਇਸ ਵੱਡ ਆਕਾਰੀ ਸਕੀਮ ਦਾ ਮੰਤਵ 43 ਨਾਗਰਿਕ ਸੇਵਾਵਾਂ ਨੂੰ ਲੋਕਾਂ ਦੇ ਘਰ-ਘਰ ਤੱਕ ਪਹੁੰਚਾਉਣਾ ਹੈ। ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਲੋਕਾਂ ਦੀ ਭਲਾਈ ਲਈ ਇਸ ਸਕੀਮ ਨੂੰ ਮਿਸ਼ਨਰੀ ਉਤਸ਼ਾਹ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ। ਇਕ ਹੋਰ ਏਜੰਡੇ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮੇਂ ਸੂਬੇ ਵਿੱਚ 664 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ ਅਤੇ ਹੁਣ ਤੱਕ ਇਨ੍ਹਾਂ ਕਲੀਨਿਕਾਂ ਵਿੱਚੋਂ 98 ਲੱਖ ਦੇ ਕਰੀਬ ਮਰੀਜ਼ ਇਲਾਜ ਸਹੂਲਤਾਂ ਦਾ ਲਾਭ ਲੈ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ 40.50 ਕਰੋੜ ਰੁਪਏ ਦੀਆਂ ਦਵਾਈਆਂ ਅਤੇ 5.77 ਕਰੋੜ ਰੁਪਏ ਦੇ ਲੈਬ ਟੈਸਟਾਂ ਦੀ ਸਹੂਲਤ ਦਾ ਲਾਭ ਮਰੀਜ਼ ਉਠਾ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 150 ਨਵੇਂ ਆਮ ਆਦਮੀ ਕਲੀਨਿਕ ਜਲਦੀ ਹੀ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ, ਜਿਸ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਇਨ੍ਹਾਂ ਕਲੀਨਿਕਾਂ ਦੀ ਬਾਕਾਇਦਾ ਜਾਂਚ ਯਕੀਨੀ ਬਣਾਉਣ ਲਈ ਆਖਿਆ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਵੱਲੋਂ ਲਿਖੀਆਂ ਜਾਣ ਵਾਲੀਆਂ ਸਾਰੀਆਂ ਦਵਾਈਆਂ ਮਰੀਜ਼ਾਂ ਨੂੰ ਹਸਪਤਾਲ ਦੇ ਅੰਦਰ ਹੀ ਉਪਲਬਧ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਹਸਪਤਾਲਾਂ ਅਤੇ ਸਬ ਡਿਵੀਜ਼ਨਲ ਹਸਪਤਾਲਾਂ ਵਿੱਚ 276 ਦਵਾਈਆਂ ਪਹਿਲਾਂ ਹੀ ਲਾਜ਼ਮੀ ਦਵਾਈਆਂ ਦੀ ਸੂਚੀ ਵਿੱਚ ਸ਼ਾਮਲ ਕੀਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲਾਜ਼ਮੀ ਦਵਾਈਆਂ ਦੀ ਸੂਚੀ (ਈ.ਡੀ.ਐਲ.) ਤੋਂ ਇਲਾਵਾ ਹੋਰ ਦਵਾਈਆਂ ਦੀ ਖਰੀਦ ਲਈ ਕਾਰਜ ਵਿਧੀ (ਸਟੈਂਡਰਡ ਆਪਰੇਟਿੰਗ ਪ੍ਰੋਸੀਜ਼ਰ) ਜਾਰੀ ਕੀਤੀ ਗਈ ਹੈ ਅਤੇ ਡਿਪਟੀ ਕਮਿਸ਼ਨਰ ਇਹ ਯਕੀਨੀ ਬਣਾਉਣਗੇ ਕਿ ਦਵਾਈਆਂ ਮਰੀਜ਼ਾਂ ਲਈ ਉਪਲਬਧ ਹੋਣ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਨੇ ਸੜਕ ਹਾਦਸੇ ਦੇ ਪੀੜਤਾਂ ਲਈ ਫਰਿਸ਼ਤੇ ਸਕੀਮ ਵੀ ਸ਼ੁਰੂ ਕੀਤੀ ਹੈ, ਜਿਸ ਤਹਿਤ ਨਜ਼ਦੀਕੀ ਸੂਚੀਬੱਧ ਹਸਪਤਾਲ ਵਿੱਚ ਪੀੜਤ ਦਾ ਇਲਾਜ ਮੁਫ਼ਤ ਕੀਤਾ ਜਾਵੇਗਾ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਜ਼ਿਲ੍ਹਾ ਪੱਧਰੀ ਕਮੇਟੀਆਂ ਨਿਰਧਾਰਿਤ ਸੀਮਾ/ਦਿਨਾਂ ਤੋਂ ਵੱਧ ਹੋਣ ਵਾਲੇ ਖਰਚੇ ਦੀ ਬਿਨਾਂ ਕਿਸੇ ਦੇਰੀ ਤੋਂ ਪੜਤਾਲ ਕਰਨ ਨੂੰ ਯਕੀਨੀ ਬਣਾਉਣ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸੂਬੇ ਭਰ ਵਿੱਚ ਇਸ ਸਕੀਮ ਤਹਿਤ 52 ਪੈਕੇਜ ਨਿਰਧਾਰਤ ਕੀਤੇ ਗਏ ਹਨ ਅਤੇ 495 ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹਰੇਕ ਪਿੰਡ ਵਿੱਚ ਟੇਲਾਂ ਉਤੇ ਨਹਿਰੀ ਪਾਣੀ ਮੁਹੱਈਆ ਕਰਨ ਲਈ ਕਈ ਕਦਮ ਚੁੱਕੇ ਹਨ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਕਿ ਉਹ ਇਸ ਸਮੁੱਚੀ ਪ੍ਰਕਿਰਿਆ ਨੂੰ ਛੇਤੀ ਮੁਕੰਮਲ ਕਰਨ ਤਾਂ ਕਿ ਕਿਸਾਨਾਂ ਨੂੰ ਲਾਭ ਮਿਲੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਲਈ ਨਹਿਰੀ ਪਾਣੀ ਦੀ ਤਰਕਸੰਗਤ ਵਰਤੋਂ ਯਕੀਨੀ ਬਣਾਉਣ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਅੰਮ੍ਰਿਤਸਰ, ਬਠਿੰਡਾ, ਫਾਜ਼ਿਲਕਾ, ਫਤਹਿਗੜ੍ਹ ਸਾਹਿਬ, ਜਲੰਧਰ, ਕਪੂਰਥਲਾ, ਲੁਧਿਆਣਾ, ਐਸ.ਏ.ਐਸ ਨਗਰ ਅਤੇ ਤਰਨਤਾਰਨ ਜ਼ਿਲ੍ਹਿਆਂ ਵਿੱਚ 13 ਨਵੇਂ ਸਕੂਲ ਆਫ਼ ਐਮੀਨੈਂਸ ਖੋਲ੍ਹੇਗੀ। ਉਨ੍ਹਾਂ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਇਨ੍ਹਾਂ ਸਕੂਲਾਂ ਦੇ ਸਮੇਂ ਸਿਰ ਸ਼ੁਰੂ ਹੋਣ ਨੂੰ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਵਿਦਿਆਰਥੀਆਂ ਨੂੰ ਇਸ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ। ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਸਾਰੇ ਸਕੂਲਾਂ ਵਿੱਚ 31 ਮਾਰਚ ਤੱਕ ਚਾਰਦੀਵਾਰੀ, ਪਖਾਨੇ, ਫਰਨੀਚਰ, ਪੀਣ ਵਾਲੇ ਪਾਣੀ ਦੀ ਸਹੂਲਤ ਦੇ ਨਾਲ-ਨਾਲ ਇੰਟਰਨੈੱਟ/ਵਾਈ-ਫਾਈ ਦੀ ਸਹੂਲਤ ਯਕੀਨੀ ਬਣਾਉਣ ਲਈ ਵੀ ਕਿਹਾ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਨਾਲ ਲਗਾਤਾਰ ਮੀਟਿੰਗਾਂ ਕਰਨ ਤੋਂ ਇਲਾਵਾ ਸਕੂਲਾਂ ਦਾ ਅਚਨਚੇਤ ਦੌਰਾ ਕਰਨ ਲਈ ਵੀ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਵਿਦਿਆਰਥੀਆਂ ਲਈ ਸਕੂਲੀ ਵਰਦੀਆਂ ਸਮੇਂ ਸਿਰ ਯਕੀਨੀ ਬਣਾਉਣ ਦੇ ਨਾਲ-ਨਾਲ ਜ਼ਿਲਾ ਪੱਧਰ `ਤੇ ਸਕੂਲੀ ਸਿੱਖਿਆ ਦੇ ਨਿਵੇਕਲੇ ਪ੍ਰੋਜੈਕਟਾਂ ਦੀ ਪਛਾਣ ਕਰਨ ਲਈ ਆਖਿਆ। ਭਗਵੰਤ ਸਿੰਘ ਮਾਨ ਨੇ ਸਕੂਲ ਕੈਂਪਸ ਦੇ ਅੰਦਰ ਖਤਰਾ ਬਣੇ ਰੁੱਖਾਂ ਅਤੇ ਅਸੁਰੱਖਿਅਤ ਇਮਾਰਤਾਂ ਬਾਰੇ ਐਸ.ਓ.ਪੀਜ਼ ਲਾਗੂ ਕਰਨ ਦੀ ਲੋੜ `ਤੇ ਜ਼ੋਰ ਦਿੱਤਾ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਇਕ ਪਾਸੇ ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਅਤੇ ਦੂਜੇ ਪਾਸੇ ਲੋੜਵੰਦਾਂ ਲਈ ਰੁਜਗਾਰ ਮੁਹੱਈਆ ਕਰਵਾਉਣ ਲਈ ਮਨਰੇਗਾ ਸਕੀਮ ਦੀ ਸੁਚੱਜੀ ਵਰਤੋਂ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਹੁਣ ਤੱਕ ਸੂਬੇ ਵਿੱਚ ਇਸ ਸਕੀਮ ਤਹਿਤ 308 ਲੱਖ ਦਿਹਾੜੀਆਂ ਪੈਦਾ ਕਰਕੇ 8.17 ਲੱਖ ਪਰਿਵਾਰਾਂ ਨੂੰ ਰੁਜ਼ਗਾਰ ਦਿੱਤਾ ਜਾ ਚੁੱਕਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨੇ ਸਾਰੇ ਜ਼ਿਲ੍ਹਿਆਂ ਲਈ 2,000 ਕਰੋੜ ਰੁਪਏ ਦੇ ਖਰਚੇ ਦਾ ਟੀਚਾ ਮਿੱਥਿਆ ਹੈ, ਜਿਸ ਨੂੰ ਸਾਰੇ ਜ਼ਿਲ੍ਹਿਆਂ ਲਈ 440 ਲੱਖ ਦਿਹਾੜੀਆਂ ਵਿੱਚ ਵੰਡਿਆ ਗਿਆ ਹੈ। ਉਨ੍ਹਾਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਮੌਜੂਦਾ ਵਿੱਤੀ ਸਾਲ ਵਿੱਚ ਇਹ ਟੀਚਾ ਪ੍ਰਾਪਤ ਕਰਨਾ ਯਕੀਨੀ ਬਣਾਉਣ ਲਈ ਕਿਹਾ। ਇਕ ਹੋਰ ਮੁੱਦੇ `ਤੇ ਧਿਆਨ ਦਿੰਦਿਆਂ, ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਦਿੱਲੀ-ਅੰਮ੍ਰਿਤਸਰ-ਕਟੜਾ ਰਾਸ਼ਟਰੀ ਰਾਜਮਾਰਗ ਦੇ ਨਿਰਮਾਣ ਕਾਰਜ ਵਿੱਚ ਤੇਜ਼ੀ ਲਿਆਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਅਭਿਲਾਸ਼ੀ ਪ੍ਰੋਜੈਕਟ ਦੇ ਮੁਕੰਮਲ ਹੋਣ `ਤੇ ਦਿੱਲੀ ਤੋਂ ਪੰਜਾਬ ਅਤੇ ਜੰਮੂ-ਕਸ਼ਮੀਰ ਜਾਣ ਵਾਲੇ ਯਾਤਰੀਆਂ ਖਾਸ ਕਰਕੇ ਮਾਤਾ ਵੈਸ਼ਨੋ ਦੇਵੀ ਤੀਰਥ ਸਥਾਨ `ਤੇ ਮੱਥਾ ਟੇਕਣ ਦੇ ਚਾਹਵਾਨ ਯਾਤਰੀਆਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਹੋਵੇਗੀ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ 254 ਕਿਲੋਮੀਟਰ ਲੰਬਾ ਇਹ ਹਾਈਵੇਅ 11,510 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ ਅਤੇ ਇਹ ਸੂਬੇ ਦੇ 9 ਜ਼ਿਲ੍ਹਿਆਂ ਜਲੰਧਰ, ਸੰਗਰੂਰ, ਮਾਲੇਰਕੋਟਲਾ, ਪਟਿਆਲਾ, ਕਪੂਰਥਲਾ, ਲੁਧਿਆਣਾ, ਅੰਮ੍ਰਿਤਸਰ, ਤਰਨ ਤਾਰਨ ਅਤੇ ਗੁਰਦਾਸਪੁਰ ਵਿੱਚੋਂ ਲੰਘੇਗਾ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਕਿ ਉਹ ਆਪਣੇ ਅਧਿਕਾਰ ਖ਼ੇਤਰ ਵਿੱਚ ਸੜਕਾਂ ਦੀ ਢੁਕਵੀਂ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸੜਕਾਂ ਦੀ ਸਾਂਭ-ਸੰਭਾਲ ਲਈ ਪੀ.ਡਬਲਯੂ.ਡੀ. ਅਧਿਕਾਰੀਆਂ ਨੂੰ ਪਹਿਲਾ ਹੀ ਫੰਡ ਅਲਾਟ ਕਰ ਦਿੱਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੜਕਾਂ ਉਤੇ ਯਾਤਰੀਆਂ ਦੀ ਆਵਾਜਾਈ ਸੁਚਾਰੂ ਬਣਾਈ ਰੱਖਣ ਲਈ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ।

Punjab Bani 31 January,2024
ਆਪ ਤੇ ਕਾਂਗਰਸ ਨੇ ਮੇਅਰ ਚੋਣ ਦੇ ਖਿਲਾਫ ਕੀਤਾ ਪ੍ਰਦਰਸ਼ਨ

ਆਪ ਤੇ ਕਾਂਗਰਸ ਨੇ ਮੇਅਰ ਚੋਣ ਦੇ ਖਿਲਾਫ ਕੀਤਾ ਪ੍ਰਦਰਸ਼ਨ ਚੰਡੀਗੜ੍ਹ, 31 ਜਨਵਰੀ ਚੰਡੀਗੜ੍ਹ ਵਿੱਚ ਮੇਅਰ ਦੀ ਚੋਣ ਖ਼ਿਲਾਫ਼ ਅੱਜ ਇਥੇ ਸੈਕਟਰ-17 ਵਿੱਚ ਥਾਣੇ ਦੇ ਬਾਹਰ ਆਮ ਆਦਮੀ ਪਾਰਟੀ ਤੇ ਕਾਂਗਰਸ ਨੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਇਨ੍ਹਾਂ ਪਾਰਟੀਆਂ ਨੇ ਮੇਅਰ ਚੋਣ ਦੇ ਪ੍ਰੀਜ਼ਾਈਡਿੰਗ ਅਫਸਰ ਵਿਰੁੱਧ ਪੁਲੀਸ ਕੇਸ ਦਰਜ ਕਰਨ ਦੀ ਮੰਗ ਕੀਤੀ। ਅੱਜ ਆਪ ਤੇ ਕਾਂਗਰਸ ਦੇ ਕੌਂਸਲਰ ਸਣੇ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਪ੍ਰੀਜ਼ਾਈਡਿੰਗ ਅਫਸਰ ਵਿਰੁੱਧ ਸ਼ਿਕਾਇਤ ਦੇਣ ਲਈ ਪਹੁੰਚੇ ਸਨ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਅਤੇ ਚੰਡੀਗੜ੍ਹ ਆਪ ਦੇ ਇੰਚਾਰਜ ਐੱਸਐੱਸ ਆਹਲੂਵਾਲੀਆ ਵੀ ਮੌਜੂਦ ਸਨ।

Punjab Bani 31 January,2024
ਭਾਜਪਾ ਨੇ 36 ਵੋਟਾਂ ਦੀ ਗਿਣਤੀ ਵਿੱਚ ਕੀਤੀ ਗੜਬੜੀ, ਦੇਸ਼ ਭਰ ਵਿੱਚ ਨਿਰਪੱਖ ਚੋਣਾਂ ਦੀ ਤਵੱਕੋ ਕਿਵੇਂ ਕੀਤੀ ਜਾ ਸਕਦੀ ਹੈ: ਮੁੱਖ ਮੰਤਰੀ

ਭਾਜਪਾ ਨੇ 36 ਵੋਟਾਂ ਦੀ ਗਿਣਤੀ ਵਿੱਚ ਕੀਤੀ ਗੜਬੜੀ, ਦੇਸ਼ ਭਰ ਵਿੱਚ ਨਿਰਪੱਖ ਚੋਣਾਂ ਦੀ ਤਵੱਕੋ ਕਿਵੇਂ ਕੀਤੀ ਜਾ ਸਕਦੀ ਹੈ: ਮੁੱਖ ਮੰਤਰੀ ਭਾਰਤੀ ਸਿਆਸਤ ਦੇ ਇਤਿਹਾਸ ਵਿੱਚ 30 ਜਨਵਰੀ ਕਾਲੇ ਦਿਨ ਵਜੋਂ ਦਰਜ ਭਾਜਪਾ ਦੇ ਹੱਥ ਜਮਹੂਰੀਅਤ ਦੇ ਕਤਲ ਵਿੱਚ ਰੰਗੇ ਪ੍ਰੀਜ਼ਾਈਡਿੰਗ ਅਫ਼ਸਰ ਖ਼ਿਲਾਫ਼ ਦੇਸ਼ ਧ੍ਰੋਹ ਦਾ ਕੇਸ ਦਰਜ ਕਰਨ ਦੀ ਮੰਗ ਚੰਡੀਗੜ੍ਹ, 30 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 30 ਜਨਵਰੀ ਨੂੰ ਭਾਰਤੀ ਸਿਆਸਤ ਦੇ ਇਤਿਹਾਸ ਵਿੱਚ ‘ਕਾਲੇ ਦਿਨ’ ਵਜੋਂ ਯਾਦ ਕੀਤਾ ਜਾਵੇਗਾ ਕਿਉਂਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਅੱਜ ਚੰਡੀਗੜ੍ਹ ਦੇ ਮੇਅਰ ਦੀ ਚੋਣ ਦੌਰਾਨ ਜਮਹੂਰੀਅਤ ਦੀਆਂ ਧੱਜੀਆਂ ਉਡਾਈਆਂ ਹਨ। ਇੱਥੇ ਪੰਜਾਬ ਭਵਨ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੌਕੇ ਨੂੰ ਸਾਡੀ ਜਮਹੂਰੀਅਤ ਦੇ ਇਤਿਹਾਸ ਵਿੱਚ ਕਾਲੇ ਦਿਨ ਵਜੋਂ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿਸ ਮਹੀਨੇ ਪੂਰੇ ਦੇਸ਼ ਵਿੱਚ ਗਣਤੰਤਰ ਦਿਵਸ ਮਨਾਇਆ ਗਿਆ ਤਾਂ ਇਸੇ ਮਹੀਨੇ ਨੂੰ ਭਾਜਪਾ ਨੇ ਦੇਸ਼ ਦੇ ਸੰਵਿਧਾਨ ਦੀਆਂ ਧੱਜੀਆਂ ਉਡਾਉਣ ਲਈ ਚੁਣਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਭਾਜਪਾ ਦੀ ਪੁਰਾਣੀ ਆਦਤ ਹੈ ਕਿਉਂਕਿ ਉਸ ਨੇ ਪਹਿਲਾਂ ਵੀ ਮੱਧ ਪ੍ਰਦੇਸ਼, ਕਰਨਾਟਕ, ਗੋਆ, ਮਹਾਰਾਸ਼ਟਰ ਤੇ ਹੋਰ ਸੂਬਿਆਂ ਵਿੱਚ ਜਮਹੂਰੀ ਤਰੀਕੇ ਨਾਲ ਚੁਣੀਆਂ ਸਰਕਾਰਾਂ ਦਾ ਤਖ਼ਤਾ ਪਲਟਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜੇ ਸਿਰਫ਼ 36 ਵੋਟਾਂ ਦੀ ਗਿਣਤੀ ਨਿਰਪੱਖ ਤੇ ਪਾਰਦਰਸ਼ੀ ਤਰੀਕੇ ਨਾਲ ਨਹੀਂ ਹੋ ਸਕਦੀ ਤਾਂ ਸਮੁੱਚੇ ਦੇਸ਼ ਵਿੱਚ ਚੋਣਾਂ ਅਤੇ ਵੋਟਾਂ ਦੀ ਗਿਣਤੀ ਕਿਵੇਂ ਨਿਰਪੱਖ ਤਰੀਕੇ ਨਾਲ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਆਗੂ ਆਪਣੇ ਨਿੱਜੀ ਸਵਾਰਥਾਂ ਲਈ ਵੋਟਰਾਂ ਤੋਂ ਬੈਲਟ ਪੇਪਰ ਲੁੱਟਣਗੇ ਅਤੇ ਪਹਿਲਾਂ ਵੀ ਈ.ਵੀ.ਐਮ. ਮਸ਼ੀਨਾਂ ਇਨ੍ਹਾਂ ਆਗੂਆਂ ਦੇ ਘਰਾਂ ਤੋਂ ਮਿਲੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਤੰਤਰ ਸਹੀ ਦਿਸ਼ਾ ਵਿੱਚ ਨਹੀਂ ਜਾ ਰਿਹਾ ਅਤੇ ਇਹ ਦੇਸ਼ ਤੇ ਆਮ ਆਦਮੀ ਦੇ ਹਿੱਤ ਵਿੱਚ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੇ ਜਾਣ-ਬੁੱਝ ਕੇ ਆਪਣੇ ਘੱਟ ਗਿਣਤੀ ਵਿੰਗ ਦੇ ਮੁਖੀ ਨੂੰ ਚੰਡੀਗੜ੍ਹ ਦੇ ਮੇਅਰ ਦੀ ਚੋਣ ਲਈ ਪ੍ਰੀਜ਼ਾਈਡਿੰਗ ਅਫ਼ਸਰ ਨਿਯੁਕਤ ਕੀਤਾ। ਉਨ੍ਹਾਂ ਕਿਹਾ ਕਿ ਇਸ ਪ੍ਰੀਜ਼ਾਈਡਿੰਗ ਅਫ਼ਸਰ ਨੇ ਭਾਜਪਾ ਦੀ ਜਿੱਤ ਯਕੀਨੀ ਬਣਾਉਣ ਲਈ ‘ਗੋਡਿਆਂ ਭਾਰ’ ਹੋ ਕੇ ਆਪਣੇ ਆਕਾਵਾਂ ਦੀ ਇੱਛਾ ਉਤੇ ਫੁੱਲ ਚੜ੍ਹਾਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪ੍ਰੀਜ਼ਾਈਡਿੰਗ ਅਫ਼ਸਰ ਨੇ ਡਾ. ਬੀ.ਆਰ. ਅੰਬੇਦਕਰ ਵੱਲੋਂ ਸੰਕਲਪਿਤ ਸੰਵਿਧਾਨਿਕ ਪ੍ਰਕਿਰਿਆ ਦੀਆਂ ਧੱਜੀਆਂ ਉਡਾ ਕੇ ਸਮੁੱਚੇ ਦੇਸ਼ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰੀਜ਼ਾਈਡਿੰਗ ਅਫਸਰ ਦੇ ਖਿਲਾਫ਼ ਦੇਸ਼ ਦੇ ਸੰਵਿਧਾਨ ਦੀਆਂ ਧੱਜੀਆਂ ਉਡਾਉਣ ਦੇ ਦੋਸ਼ ਵਿੱਚ ਦੋਸ਼ਧ੍ਰੋਹ ਦਾ ਕੇਸ ਦਰਜ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪ੍ਰੀਜ਼ਾਈਡੰਗ ਅਫਸਰ ਨੇ ਜਾਣਬੁੱਝ ਕੇ ਪੋਲਿੰਗ ਏਜੰਟਾਂ ਦੀ ਗੈਰ-ਹਾਜ਼ਰੀ ਵਿੱਚ ਵੋਟਾਂ ਦੀ ਗਿਣਤੀ ਕੀਤੀ ਤਾਂ ਭਾਜਪਾ ਉਮੀਦਵਾਰ ਦੀ ਜਿੱਤ ਪੱਕੀ ਕੀਤੀ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿਉਂਕਿ ਭਗਵਾਂ ਪਾਰਟੀ ਦੀ ਖਾਤਰ ਜਮਹੂਰੀਅਤ ਨੂੰ ਬੁਰੀ ਤਰ੍ਹਾਂ ਲਿਤਾੜਿਆ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਇਸ ਗੱਲ ਦੀ ਬਹੁਤੀ ਹੈਰਾਨੀ ਨਹੀਂ ਹੁੰਦੀ ਕਿ ਭਾਜਪਾ ਨੇ ਚੰਡੀਗੜ੍ਹ ਵਿੱਚ ਜਮਹੂਰੀ ਕਦਰਾਂ-ਕੀਮਤਾਂ ਦਾ ਘਾਣ ਕੀਤਾ ਸਗੋਂ ਅਸਲ ਮੁੱਦਾ ਤਾਂ ਇਹ ਹੈ ਕਿ ਭਾਜਪਾਈ ਅਗਾਮੀ ਲੋਕ ਸਭਾ ਚੋਣਾਂ ਵਿੱਚ ਵੀ ਲੋਕਾਂ ਨੂੰ ਜਮਹੂਰੀ ਹੱਕਾਂ ਤੋਂ ਵਿਰਵੇ ਕਰ ਦੇਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਦਿਨ-ਦਿਹਾੜੇ ਚੰਡੀਗੜ੍ਹ ਵਿੱਚ ਜਮਹੂਰੀਅਤ ਦਾ ਕਤਲ ਹੋਇਆ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਵਰਤਾਰਾ ਦੇਖ ਕੇ ਬਾਬਾ ਸਾਹਿਬ ਬੀ.ਆਰ. ਅੰਬੇਦਕਰ ਦੀ ਰੂਹ ਵੀ ਕੁਰਲਾ ਉੱਠੀ ਹੋਵੇਗੀ। ਉਨ੍ਹਾਂ ਕਿਹਾ ਕਿ ਉਹ ਅਦਾਲਤ ਦਾ ਦਰਵਾਜ਼ਾ ਖੜਕਾਉਣਗੇ ਅਤੇ ਇਸ ਚੋਣ ਨੂੰ ਚੁਣੌਤੀ ਦੇਣਗੇ ਕਿਉਂ ਜੋ ਇਸ ਚੋਣ ਵਿੱਚ ਜਮਹੂਰੀ ਕਦਰਾਂ-ਕੀਮਤਾਂ ਨੂੰ ਲਾਂਭੇ ਕੀਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਦੇਸ਼ ਵਿੱਚ ਜਮਹੂਰੀਅਤ ਲਈ ਕੋਈ ਥਾਂ ਨਹੀਂ ਬਚੀ ਕਿਉਂਕਿ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੇ ਚੋਣਾਂ ਨੂੰ ਹਾਈਜੈਕ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਸੰਦੇਹ ਪੈਦਾ ਹੋ ਗਿਆ ਹੈ ਕਿ ਅਗਾਮੀਆਂ ਚੋਣਾਂ ਵਿੱਚ ਦੇਸ਼ ਭਰ ਵਿੱਚ ਅਗਾਮੀ ਚੋਣਾਂ ਨਿਰਪੱਖ ਨਹੀਂ ਹੋਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਿਸੇ ਵੀ ਪਾਰਟੀ ਜਾਂ ਗੱਠਜੋੜ ਦੀ ਹੋਂਦ ਦਾ ਸਵਾਲ ਨਹੀਂ ਸਗੋਂ ਦੇਸ਼ ਵਿੱਚ ਜਮਹੂਰੀਅਤ ਦਾ ਸਵਾਲ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੇ ਨਾਮਜ਼ਦ ਉਮੀਦਵਾਰ ਨੂੰ ਪਹਿਲਾਂ ਹੀ ਇਸ ਗੱਲ ਦਾ ਇਲਮ ਸੀ ਕਿ ਉਹ ਜਿੱਤ ਜਾਵੇਗਾ ਜਿਸ ਕਰਕੇ ਉਹ ਕੁਰਸੀ ਦੇ ਨੇੜੇ ਹੀ ਖੜ੍ਹਾ ਸੀ ਅਤੇ ਤੁਰੰਤ ਕੁਰਸੀ ਉਤੇ ਬੈਠ ਗਿਆ। ਉਨ੍ਹਾਂ ਕਿਹਾ ਕਿ ਪ੍ਰੀਜ਼ਾਈਡਿੰਗ ਅਫਸਰ ਦੇਰੀ ਨਾਲ ਆਇਆ ਕਿਉਂਕਿ ਉਸ ਨੂੰ ਇਸ ਬਾਰੇ ਹੁਕਮ ਚਾੜ੍ਹੇ ਜਾ ਰਹੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਤੰਤਰ ਦਾ ਕਤਲ ਕਰਨ ਲਈ ਜੁਅੱਰਤਹੀਣ ਪ੍ਰੀਜ਼ਾਈਡਿੰਗ ਅਫਸਰ ਆਪਣੇ ਅਫਸਰ ਅੱਗੇ ਗੋਡਿਆਂ ਭਾਰ ਹੋ ਗਿਆ ਜਿਸ ਨੂੰ ਸਹਿਣ ਨਹੀਂ ਕੀਤਾ ਜਾ ਸਕਦਾ।

Punjab Bani 30 January,2024
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਗੱਜੂਮਾਜਰਾ ਵਿਖੇ 2.70 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਆਗਾਜ਼

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਗੱਜੂਮਾਜਰਾ ਵਿਖੇ 2.70 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਆਗਾਜ਼ -ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਹਿਰੀ ਪਾਣੀ ਹਰ ਕਿਸਾਨ ਦੇ ਖੇਤਾਂ ਤੱਕ ਪਹੁੰਚਾਇਆ -ਧਰਤੀ ਹੇਠਲਾ ਪਾਣੀ ਸੰਭਾਲਣ ਲਈ ਯਤਨਸ਼ੀਲ ਪੰਜਾਬ ਸਰਕਾਰ -ਸਮਾਣਾ ਹਲਕੇ ਦੇ ਚਹੁੰਤਰਫ਼ਾ ਵਿਕਾਸ ਨੂੰ ਸਮਰਪਿਤ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ -ਗੱਜੂਮਾਜਰਾ 'ਚ ਛੱਪੜ ਤੋਂ ਜਮੀਨਦੋਜ਼ ਪਾਇਪਾਂ ਰਾਹੀਂ ਸੋਲਰ ਪੰਪਾਂ ਨਾਲ ਸਿੰਚਾਈ ਪ੍ਰਾਜੈਕਟ ਸਮੇਤ ਹੋਰ ਪਿੰਡਾਂ 'ਚ ਵੀ ਨਵੇਂ ਵਿਕਾਸ ਪ੍ਰਾਜੈਕਟਾਂ ਦੇ ਨੀਂਹ ਪੱਥਰ ਤੇ ਉਦਘਾਟਨ ਸਮਾਣਾ, 28 ਜਨਵਰੀ: ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦਾ ਦਿਨ ਆਪਣੇ ਹਲਕੇ ਦੇ ਪਿੰਡਾਂ ਦੇ ਵਿਕਾਸ ਲਈ ਸਮਰਪਿਤ ਕਰਦਿਆਂ ਕਰੋੜਾਂ ਰੁਪਏ ਦੇ ਵਿਕਾਸ ਕੰਮ ਹਲਕਾ ਵਾਸੀਆਂ ਨੂੰ ਸਮਰਪਿਤ ਕੀਤੇ ਹਨ। ਉਨ੍ਹਾਂ ਨੇ ਪਿੰਡ ਗੱਜੂਮਾਜਰਾ ਵਿਖੇ 2 ਕਰੋੜ 70 ਲੱਖ ਤੇ 20 ਹਜ਼ਾਰ ਰੁਪਏ ਦੇ ਪ੍ਰਾਜੈਕਟਾਂ ਦਾ ਆਗਾਜ਼ ਕੀਤਾ। ਜਲ ਸਰੋਤ, ਜਲ ਤੇ ਭੂਮੀ ਰੱਖਿਆ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਸੂਬੇ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਅਤੇ ਖੇਤ ਸਿੰਜਣ ਲਈ ਮੋਟਰਾਂ ਦੇ ਪਾਣੀ ਨੂੰ ਵੀ ਖ਼ੁਦ ਨਾਹ ਕਰਨੀ ਪਈ ਹੋਵੇ। ਚੇਤਨ ਸਿੰਘ ਜੌੜਾਮਾਜਰਾ, ਜਿਨ੍ਹਾਂ ਕੋਲ ਖਨਣ ਤੇ ਭੂ-ਵਿਗਿਆਨ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਬਾਰੇ ਵਿਭਾਗ ਵੀ ਹਨ, ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਅਜਿਹੇ ਪੁਖ਼ਤਾ ਪ੍ਰਬੰਧ ਕੀਤੇ ਹਨ ਕਿ ਕਿਸਾਨਾਂ ਨੂੰ ਖੇਤਾਂ ਲਈ ਖੁੱਲ੍ਹਾ ਨਹਿਰੀ ਪਾਣੀ ਤੇ ਮੋਟਰਾਂ ਲਈ ਬਿਜਲੀ ਵੀ ਵਾਧੂ ਮਿਲੇ, ਜਿਸ ਲਈ ਕਿਸਾਨਾਂ ਨੇ ਖ਼ੁਦ ਆਪਣੀਆਂ ਮੋਟਰਾਂ ਤੇ ਨੱਕੇ ਬੰਦ ਕੀਤੇ। ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਧਰਤੀ ਹੇਠਲਾ ਜਲ ਸੰਭਾਲਣ ਲਈ ਯਤਨਸ਼ੀਲ ਪੰਜਾਬ ਸਰਕਾਰ ਦੀ ਇਹ ਵੀ ਮੁਢਲੀ ਤਰਜੀਹ ਹੈ ਕਿ ਹਰ ਖੇਤ ਨੂੰ ਵਾਧੂ ਨਹਿਰੀ ਪਾਣੀ ਮਿਲੇ, ਜਿਸ ਲਈ ਖਾਲਿਆਂ 'ਤੇ ਹੋਏ ਨਾਜਾਇਜ਼ ਕਬਜੇ ਛੁਡਵਾ ਕੇ ਖਾਲੇ ਪੱਕੇ ਕਰਵਾਏ ਜਾ ਰਹੇ ਹਨ। ਇਸ ਤੋਂ ਬਿਨ੍ਹਾਂ ਸੀਵਰੇਜ ਟ੍ਰੀਟਮੈਂਟ ਪਲਾਂਟਾਂ ਦਾ ਸੋਧਿਆ ਪਾਣੀ ਵੀ ਸਿੰਜਾਈ ਲਈ ਵਰਤਣ ਦੇ ਪ੍ਰਾਜੈਕਟ ਲਗਾਏ ਜਾ ਰਹੇ ਹਨ। ਗੱਜੂਮਾਜਰਾ ਵਿਖੇ 14.61 ਲੱਖ ਰੁਪਏ ਦੀ ਲਾਗਤ ਨਾਲ ਛੱਪੜ ਤੋਂ ਜਮੀਨਦੋਜ਼ ਪਾਇਪਾਂ ਰਾਹੀਂ ਸੋਲਰ ਪੰਪਾਂ ਨਾਲ ਸਿੰਚਾਈ ਪ੍ਰਾਜੈਕਟ ਦਾ ਉਦਘਾਟਨ ਕਰਨ ਸਮੇਂ ਜੌੜਾਮਾਜਰਾ ਨੇ ਦੱਸਿਆ ਕਿ ਪ੍ਰਾਜੈਕਟ ਨਾਲ 23 ਕਿਸਾਨਾਂ ਦੀ ਜਮੀਨ ਸਮੇਤ ਪਿੰਡ ਦੀ ਸ਼ਾਮਲਾਟ 20 ਹੈਕਟੇਅਰ ਜਮੀਨ ਨੂੰ ਸਿੰਜਣ ਲਈ ਪਾਣੀ ਮਿਲਣ ਨਾਲ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਛੱਪੜ ਦਾ ਪਾਣੀ ਵੀ ਸੰਭਾਲਿਆ ਜਾਵੇਗਾ ਤੇ ਧਰਤੀ ਹੇਠਲਾ ਪਾਣੀ ਵੀ ਬਚੇਗਾ। ਉਨ੍ਹਾਂ ਨੇ ਗੱਜੂਮਾਜਰਾ ਵਿਖੇ ਹੀ ਬਿਜਲੀ ਦਫ਼ਤਰ, ਮੰਡੀ ਉਚੀ ਕਰਨ ਤੇ ਸੜਕ ਮੁਰੰਮਤ, ਪੰਚਾਇਤ ਭਵਨ, ਮੁਹੱਲਾ ਕਲੀਨਿਕ, ਸੋਲਰ ਲਾਇਟਾਂ, ਸੀਵਰੇਜ ਤੇ ਸੜਕਾਂ, ਸਕੂਲ, ਬੱਸ ਸਟੈਂਡ ਤੇ ਖੇਡ ਮੈਦਾਨ ਦੇ ਕੰਮਾਂ ਦਾ ਵੀ ਉਦਘਾਟਨ ਕੀਤਾ। ਇਸ ਤੋਂ ਪਹਿਲਾਂ ਜੌੜਾਮਾਜਰਾ ਨੇ ਪਿੰਡ ਚੂਹੜਪੁਰ ਮਰਾਸੀਆਂ ਵਿਖੇ ਪ੍ਰਾਇਮਰੀ ਸਕੂਲ ਦੀ ਉਸਾਰੀ ਲਈ 8.25 ਲੱਖ ਰੁਪਏ, ਗਲੀਆਂ 'ਚ ਪੇਵਰ ਤੇ ਸੀਵਰੇਜ 6.63 ਲੱਖ, ਪਿੰਡ ਚੂਹੜਪੁਰ ਕਲਾਂ ਵਿਖੇ ਸਕੂਲ ਦਾ ਰਸਤਾ ਪੱਕਾ ਕਰਨ ਲਈ 3 ਲੱਖ, ਪਾਰਕ ਲਈ 2 ਲੱਖ ਰੁਪਏ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਟੇਡੀਅਮ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਤੋਂ ਬਿਨ੍ਹਾਂ ਪਿੰਡ ਸ਼ੇਖੂਪੁਰ ਵਿਖੇ 5 ਲੱਖ ਰੁਪਏ ਨਾਲ ਫਿਰਨੀ ਦੇ ਨਾਲ ਇੰਟਰਲਾਕ ਟਾਇਲ, ਸਾਲਿਡ ਵੇਸਟ ਮੈਨੇਜਮੈਂਟ ਸ਼ੈਡ 4.5 ਲੱਖ, ਜੀ.ਡੀ. ਰੋਡ ਤੋਂ ਚੋਏ ਤੱਕ ਪਾਈਪ ਲਾਈਨ 9.5 ਲੱਖ, ਸਟੇਡੀਅਮ ਲਈ 32 ਲੱਖ ਰੁਪਏ, ਪਿੰਡ ਸੁਲਤਾਨਪੁਰ ਵਿਖੇ ਐਲੀਮੈਂਟਰੀ ਸਕੂਲ ਦੀ ਇਮਾਰਤ ਲਈ 5 ਲੱਖ, ਪਾਰਕ 'ਤੇ 6.5 ਲੱਖ ਤੇ ਕੂੜਾ ਪ੍ਰਬੰਧਨ ਲਈ 4.5 ਲੱਖ ਰੁਪਏ ਦੇ ਕੰਮਾਂ ਅਤੇ ਪਿੰਡ ਖੇੜੀ ਮੱਲਾਂ ਵਿਖੇ ਕਮਿਉਨਿਟੀ ਸ਼ੈਡ ਤੇ ਦਰਵਾਜੇ ਦੇ ਕੰਮਾਂ ਸਮੇਤ ਪਿੰਡ ਸਦਰਪੁਰ ਵਿਖੇ ਗੰਦੇ ਪਾਣੀ ਦੇ ਨਿਕਾਸ, ਸਰਕਾਰੀ ਸਕੂਲ ਦਾ ਵੇਹੜਾ ਪੱਕਾ ਕਰਨ ਤੇ ਸੋਲਰ ਸਟਰੀਟ ਲਾਇਟਾਂ ਦੇ ਕੰਮਾਂ ਦੇ ਉਦਘਾਟਨ ਕੀਤੇ। ਇਸ ਮੌਕੇ ਹਰਜਿੰਦਰ ਸਿੰਘ ਮਿੰਟੂ ਜੌੜਾਮਾਜਰਾ, ਬਲਕਾਰ ਸਿੰਘ ਗੱਜੂਮਾਜਰਾ, ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ, ਸੁਰਜੀਤ ਸਿੰਘ ਫ਼ੌਜੀ, ਸੋਨੂੰ ਥਿੰਦ, ਡੀ.ਡੀ.ਪੀ.ਓ. ਅਮਨਦੀਪ ਕੌਰ, ਮੰਡਲ ਭੂਮੀ ਰੱਖਿਆ ਅਫ਼ਸਰ ਇੰਜ. ਗੁਰਬਿੰਦਰ ਸਿੰਘ ਢਿੱਲੋਂ, ਬੀ.ਡੀ.ਪੀ.ਓ. ਪਟਿਆਲਾ ਬਲਜੀਤ ਕੌਰ ਖ਼ਾਲਸਾ, ਸਰਕਲ ਪ੍ਰਧਾਨ ਪਰਵਿੰਦਰ ਸਿੰਘ, ਗੁਰਜੀਤ ਸਿੰਘ ਤੇ ਸੁਖਚੈਨ ਸਿੰਘ ਵਜੀਦਪੁਰ ਸਮੇਤ ਹੋਰ ਪਤਵੰਤੇ ਤੇ ਪਿੰਡ ਵਾਸੀ ਵੀ ਮੌਜੂਦ ਸਨ।

Punjab Bani 28 January,2024
ਸੜਕ ਹਾਦਸਿਆਂ ਵਿੱਚ ਅਜਾਈਂ ਜਾਂਦੀਆਂ ਬੇਸ਼ਕੀਮਤੀ ਮਨੁੱਖੀ ਜਾਨਾਂ ਬਚਾਉਣ ਲਈ ਮੁੱਖ ਮੰਤਰੀ ਦਾ ਸੁਫ਼ਨਾ ਸਾਕਾਰ ਹੋਇਆ, ਸੂਬੇ ਵਿੱਚ ‘ਸੜਕ ਸੁਰੱਖਿਆ ਫੋਰਸ’ ਦੀ ਸ਼ੁਰੂਆਤ

ਸੜਕ ਹਾਦਸਿਆਂ ਵਿੱਚ ਅਜਾਈਂ ਜਾਂਦੀਆਂ ਬੇਸ਼ਕੀਮਤੀ ਮਨੁੱਖੀ ਜਾਨਾਂ ਬਚਾਉਣ ਲਈ ਮੁੱਖ ਮੰਤਰੀ ਦਾ ਸੁਫ਼ਨਾ ਸਾਕਾਰ ਹੋਇਆ, ਸੂਬੇ ਵਿੱਚ ‘ਸੜਕ ਸੁਰੱਖਿਆ ਫੋਰਸ’ ਦੀ ਸ਼ੁਰੂਆਤ ਪੀ.ਏ.ਪੀ. ਦੇ ਮੈਦਾਨ ਤੋਂ ਹਾਈ-ਟੈੱਕ ਵਾਹਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ ਕੀਮਤੀ ਜਾਨਾਂ ਬਚਾਉਣ ਵਿੱਚ ਮਦਦਗਾਰ ਸਾਬਤ ਹੋਵੇਗੀ ਸੜਕ ਸੁਰੱਖਿਆ ਫੋਰਸ ਸੂਬੇ ਵਿੱਚ ਦੇਸ਼ ਦੀ ਪਹਿਲੀ ‘ਸੜਕ ਸੁਰੱਖਿਆ ਫੋਰਸ’ ਲੋਕ ਸੇਵਾ ਨੂੰ ਸਮਰਪਿਤ ਸਾਲਾਨਾ 3000 ਦੇ ਕਰੀਬ ਜਾਨਾਂ ਬਚਾਉਣ ਦੇ ਉਦੇਸ਼ ਨਾਲ ਕੀਤਾ ਗਠਨ ਜਲੰਧਰ, 27 ਜਨਵਰੀ ਸੂਬੇ ਵਿੱਚ ਸੜਕ ਹਾਦਸੇ ਘਟਾ ਕੇ ਸਾਲਾਨਾ 3000 ਦੇ ਕਰੀਬ ਬਹੁਮੁੱਲੀਆਂ ਮਨੁੱਖੀ ਜਾਨਾਂ ਬਚਾਉਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੇਸ਼ ਦੀ ਪਹਿਲੀ ‘ਸੜਕ ਸੁਰੱਖਿਆ ਫੋਰਸ’ ਦੇ 129 ਹਾਈ-ਟੈੱਕ ਵਾਹਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ। ਪੀ.ਏ.ਪੀ. ਗਰਾਊਂਡ ਵਿਖੇ ਇਸ ਫੋਰਸ ਦੀ ਸ਼ੁਰੂਆਤ ਕਰਨ ਲਈ ਰੱਖੇ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਲਈ ਅੱਜ ਇਹ ਇਤਿਹਾਸਕ ਪਲ ਹਨ ਕਿਉਂਕਿ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਸਮਰਿਪਤ ਫੋਰਸ ਦੀ ਸ਼ੁਰੂਆਤ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ ਜਿਸ ਨਾਲ ਲੋਕਾਂ ਦੀ ਜਾਨ ਬਚਾਈ ਜਾ ਸਕੇਗੀ। ਉਨ੍ਹਾਂ ਕਿਹਾ ਕਿ ਇਸ ਫੋਰਸ ਦੇ ਗਠਨ ਅਤੇ ਉਸ ਤੋਂ ਬਾਅਦ ਲੋਕਾਂ ਨੂੰ ਸਮਰਪਿਤ ਕਰਨ ਵਿੱਚ ਸਾਰੇ ਅਧਿਕਾਰੀਆਂ ਨੇ ਅਹਿਮ ਰੋਲ ਅਦਾ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਫੋਰਸ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਅਤੇ ਆਵਾਜਾਈ ਦੀ ਵਿਵਸਥਾ ਨੂੰ ਸੁਚਾਰੂ ਬਣਾਉਣ ਵਿੱਚ ਬਹੁਤ ਵੱਡਾ ਰੋਲ ਅਦਾ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਫੋਰਸ ਦੇ ਗਠਨ ਦਾ ਵਿਚਾਰ ਰਾਤੋ-ਰਾਤ ਨਹੀਂ ਆਇਆ ਸਗੋਂ ਇਸ ਗੰਭੀਰ ਸਮੱਸਿਆ ਦੇ ਗੰਭੀਰ ਸਵੈ-ਪੜਚੋਲ ਦਾ ਨਤੀਜਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੰਸਦ ਮੈਂਬਰ ਵਜੋਂ ਉਨ੍ਹਾਂ ਨੇ ਲੋਕ ਸਭਾ ਵਿੱਚ ਸੜਕ ਹਾਦਸਿਆਂ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ ਸੀ ਕਿਉਂਕਿ ਇਨ੍ਹਾਂ ਹਾਦਸਿਆਂ ਕਾਰਨ ਸੂਬੇ ਵਿੱਚ ਰੋਜ਼ਾਨਾ 12 ਮੌਤਾਂ ਹੁੰਦੀਆਂ ਸਨ। ਉਨ੍ਹਾਂ ਕਿਹਾ ਕਿ ਉਦੋਂ ਤੋਂ ਹੀ ਉਨ੍ਹਾਂ ਦੇ ਮਨ ਵਿੱਚ ਇਹ ਸੋਚ ਸੀ ਕਿ ਜਦੋਂ ਕਦੇ ਸੂਬੇ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਤਾਂ ਲੋਕਾਂ ਦੀ ਜਾਨ ਬਚਾਉਣ ਲਈ ਸਮਰਪਿਤ ਫੋਰਸ ਬਣਾਈ ਜਾਵੇਗੀ ਅਤੇ ਅੱਜ ਉਨ੍ਹਾਂ ਦਾ ਇਹ ਸੁਪਨਾ ਸਾਕਾਰ ਹੋ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਫੋਰਸ ਦੇ ਗਠਨ ਨਾਲ ਪੁਲਿਸ ਦੇ ਜਵਾਨ ਆਪਣੀ ਪੁਲਿਸ ਡਿਊਟੀ ਨੂੰ ਹੋਰ ਵੀ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਅ ਸਕਣਗੇ। ਉਨ੍ਹਾਂ ਕਿਹਾ ਕਿ ਜਿਹੜੇ ਵਾਹਨ ਇਸ ਫੋਰਸ ਨੂੰ ਦਿੱਤੇ ਗਏ ਹਨ, ਉਹ ਵਾਹਨ ਦੁਨੀਆ ਭਰ ਦੇ ਸਭ ਤੋਂ ਵਧੀਆ ਵਾਹਨਾਂ ਵਿੱਚੋਂ ਇੱਕ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਐਸ.ਐਸ.ਐਫ. ਆਮ ਵਿਅਕਤੀ ਦੀ ਜਾਨ ਬਚਾਉਣ ਲਈ ਅਹਿਮ ਭੂਮਿਕਾ ਨਿਭਾਏਗੀ ਅਤੇ ਹੁਣ ਤੋਂ ਐਸ.ਐਸ.ਐਫ. ਦੇ ਕੰਮਕਾਜ ਦੀ ਪੜਚੋਲ ਕਰਨ ਲਈ ਹਰ ਮਹੀਨੇ ਦੇ ਅੰਕੜਿਆਂ ਦਾ ਅਧਿਐਨ ਕੀਤਾ ਜਾਵੇਗਾ ਅਤੇ ਹਰ ਮਹੀਨੇ ਤੋਂ ਬਾਅਦ ਅੰਕੜੇ ਲੋਕਾਂ ਨਾਲ ਸਾਂਝੇ ਕੀਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਫੋਰਸ ਦਾ ਗਠਨ ਸੜਕ ਹਾਦਸਿਆਂ ਦੇ ਸਬੰਧ ਵਿੱਚ ਪੰਜਾਬ ਨੂੰ ਸਭ ਤੋਂ ਸੁਰੱਖਿਅਤ ਸੂਬਾ ਬਣਾਉਣ ਵੱਲ ਢੁਕਵਾਂ ਕਦਮ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬੇ ਅਤੇ ਇੱਥੋਂ ਦੇ ਲੋਕਾਂ ਦੀ ਭਲਾਈ ਲਈ ਵਡੇਰੇ ਜਨਤਕ ਹਿੱਤ ਵਿੱਚ ਇਹ ਮਨੋਰਥ ਪ੍ਰਾਪਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਐਸ.ਐਸ.ਐਫ. ਦੇ ਸਟਾਫ਼ ਨੂੰ ਵੀ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਆਪਣੀ ਡਿਊਟੀ ਹੋਰ ਵਧੇਰੇ ਇਮਾਨਦਾਰੀ ਅਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਲਈ ਆਖਿਆ। ਮੁੱਖ ਮੰਤਰੀ ਨੇ ਕਿਹਾ ਕਿ ਡਰਾਈਵਿੰਗ ਲਾਇਸੈਂਸਾਂ ਲਈ ਵੀ ਪੁਆਇੰਟਾਂ ਦੀ ਵਿਵਸਥਾ ਕੀਤੀ ਜਾਵੇਗੀ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਵਾਰ-ਵਾਰ ਉਲੰਘਣਾ ਕਰਨ ਵਾਲਿਆਂ ਨੂੰ ਉਨ੍ਹਾਂ ਦੇ ਡਰਾਈਵਿੰਗ ਲਾਇਸੈਂਸ ਰੱਦ ਕਰਕੇ ਸਜ਼ਾ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਲੋਕ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੇ ਨਾਲ-ਨਾਲ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਇਆ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਵੱਡੀ ਗਿਣਤੀ ਵਿੱਚ ਲੜਕੀਆਂ ਪੁਲਿਸ ਫੋਰਸ ਵਿੱਚ ਸ਼ਾਮਲ ਹੋ ਰਹੀਆਂ ਹਨ ਅਤੇ ਐਸ.ਐਸ.ਐਫ. ਦੇ ਵਾਹਨਾਂ ਦੇ 90 ਡਰਾਈਵਰ ਵੀ ਲੜਕੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਫੋਰਸ 5500 ਕਿਲੋਮੀਟਰ ਰਾਜ ਅਤੇ ਰਾਸ਼ਟਰੀ ਮਾਰਗਾਂ ਨੂੰ ਕਵਰ ਕਰਨ ਲਈ ਸੜਕ ਸੁਰੱਖਿਆ ਯੋਜਨਾ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਿਛਲੇ ਕੁਝ ਦਹਾਕਿਆਂ ਦੌਰਾਨ ਆਵਾਜਾਈ ਅਤੇ ਸੜਕੀ ਢਾਂਚੇ ਵਿੱਚ ਮਹੱਤਵਪੂਰਨ ਵਾਧਾ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਚਿੰਤਾ ਜ਼ਾਹਰ ਕੀਤੀ ਕਿ 65 ਫੀਸਦੀ ਸੜਕੀ ਮੌਤਾਂ ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਵਾਪਰਦੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਘਾਤਕ ਹਾਦਸੇ ਸ਼ਾਮ 6:00 ਵਜੇ ਤੋਂ ਰਾਤ 12:00 ਵਜੇ ਦੇ ਦਰਮਿਆਨ ਵਾਪਰਦੇ ਹਨ, ਜਦੋਂ ਇਨ੍ਹਾਂ ਸੜਕਾਂ 'ਤੇ ਪੁਲਿਸ ਦੀ ਮੌਜੂਦਗੀ ਬਹੁਤ ਘੱਟ ਹੁੰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ਼ਰਾਬ ਪੀ ਕੇ ਗੱਡੀ ਚਲਾਉਣ ਅਤੇ ਤੇਜ਼ ਰਫ਼ਤਾਰ ਵਾਹਨ ਨੂੰ ਰੋਕਣ ਲਈ ਵਿਸ਼ੇਸ਼ ਸਾਜ਼ੋ-ਸਾਮਾਨ ਨਾਲ ਲੈਸ 129 ਪੈਟਰੋਲਿੰਗ ਵਾਹਨ (ਗਸ਼ਤ ਕਰਨ ਵਾਲੇ ਵਾਹਨ) ਇਨ੍ਹਾਂ ਰੂਟਾਂ 'ਤੇ ਤਾਇਨਾਤ ਕੀਤੇ ਜਾਣਗੇ ਅਤੇ ਵਾਹਨ ਹਰੇਕ 30 ਕਿਲੋਮੀਟਰ ਦੀ ਦੂਰੀ ਨੂੰ ਕਵਰ ਕਰੇਗਾ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਪੁਲਿਸ ਮੁਲਾਜ਼ਮਾਂ ਵਿੱਚੋਂ ਜਿਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਢੁਕਵੀਂ ਸਿਖਲਾਈ ਦਿੱਤੀ ਗਈ ਹੈ, ਨੂੰ ਸੜਕ ਸੁਰੱਖਿਆ ਫੋਰਸ ਵਿੱਚ ਤਾਇਨਾਤ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਹ ਟ੍ਰੇਨਿੰਗ ਕਪੂਰਥਲਾ ਵਿਖੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਫੋਰਸ ਇੱਕ ਪਾਸੇ ਸੂਬੇ ਵਿੱਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ਨੂੰ ਠੱਲ੍ਹ ਪਾਉਣ ਅਤੇ ਦੂਜੇ ਪਾਸੇ ਸੂਬੇ ਦੀਆਂ ਸੜਕਾਂ 'ਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਮਹੱਤਵਪੂਰਨ ਸਿੱਧ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਆਪਣੀ ਕਿਸਮ ਦੀ ਪਹਿਲੀ ਵਿਸ਼ੇਸ਼ ਫੋਰਸ ਪੰਜਾਬ ਵਿੱਚ ਰੋਜ਼ਾਨਾ ਸੜਕ ਹਾਦਸਿਆਂ ਵਿੱਚ ਗੁਆਚ ਰਹੀਆਂ ਕਈ ਕੀਮਤੀ ਜਾਨਾਂ ਨੂੰ ਬਚਾਉਣ ਲਈ ਸਹਾਈ ਹੋਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਾਹਨਾਂ ਵਿੱਚ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਐਮਰਜੈਂਸੀ ਇਲਾਜ ਮੁਹੱਈਆ ਕਰਵਾਉਣ ਲਈ ਪੂਰੀ ਮੈਡੀਕਲ ਕਿੱਟ ਵੀ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਸਮੇਂ ਸਿਰ ਲੋੜੀਂਦੀ ਡਾਕਟਰੀ ਸਹਾਇਤਾ ਮਿਲਣ ਨੂੰ ਯਕੀਨੀ ਬਣਾਉਣ ਲਈ ਫੋਰਸ ਨੂੰ ਟਰੌਮਾ ਸੈਂਟਰਾਂ ਨਾਲ ਜੋੜਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਵਾਪਰਦੇ ਸੜਕ ਹਾਦਸਿਆਂ ਵਿੱਚ ਰੋਜ਼ਾਨਾ ਰੋਜ਼ਾਨਾ 14 ਦੇ ਕਰੀਬ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਸੜਕਾਂ ਦੀ ਸੁਚੱਜੀ ਵਿਵਸਥਾ ਕਰਕੇ ਇਸ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਸਕਦੀ ਹੈ ਜਿਸ ਲਈ ਪੰਜਾਬ ਪੁਲਿਸ ਵਿੱਚ ‘ਸੜਕ ਸੁਰੱਖਿਆ ਫੋਰਸ’ ਗਠਿਤ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਫੋਰਸ ਸੜਕ ਹਾਦਸਿਆਂ ਨੂੰ ਰੋਕਣ ਲਈ ਅੰਨ੍ਹੇਵਾਹ ਡਰਾਈਵਿੰਗ ਕਰਨ ਵਾਲਿਆਂ, ਸੜਕਾਂ 'ਤੇ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਹੋਰ ਕੰਮਾਂ ਨੂੰ ਰੋਕਣ ਲਈ ਮਹੱਤਵਪੂਰਨ ਭੂਮਿਕਾ ਨਿਭਾਏਗੀ ਅਤੇ ਇਸ ਨਾਲ ਥਾਣਿਆਂ ਵਿੱਚ ਤਾਇਨਾਤ ਪੁਲਿਸ ਮੁਲਾਜ਼ਮਾਂ 'ਤੇ ਬੋਝ ਵੀ ਘਟੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਆਪਣੀ ਡਿਊਟੀ ਨਿਰਪੱਖ ਨਾਲ ਨਿਭਾਅ ਰਹੀ ਹੈ। ਉਨ੍ਹਾਂ ਦੀ ਸਰਕਾਰ ਨੇ ਪੁਲਿਸ ਨੂੰ ਰਿਮੋਟ ਅਤੇ ਕੰਪਿਊਟਰ ਵਜੋਂ ਵਰਤਣ ਦੀ ਬਜਾਏ ਉਨ੍ਹਾਂ ਦੀ ਕਾਰਜ-ਕੁਸ਼ਲਤਾ ਵਧਾਉਣ ਲਈ ਇਹ ਯੰਤਰ ਪੁਲਿਸ ਦੇ ਹੱਥਾਂ ਵਿੱਚ ਦੇ ਦਿੱਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੁਲਿਸ ਫੋਰਸ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਤਾਂ ਜੋ ਉਹ ਆਪਣੀ ਡਿਊਟੀ ਹੋਰ ਵਧੇਰੇ ਤਨਦੇਹੀ ਨਾਲ ਨਿਭਾਉਣ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਭ ਤੋਂ ਮੋਹਰੀ ਸੂਬਾ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਹਮੇਸ਼ਾ ਮੋਹਰੀ ਰਹੇਗਾ ਕਿਉਂਕਿ ਪੰਜਾਬੀਆਂ ਨੂੰ ਸਖ਼ਤ ਮਿਹਨਤ ਅਤੇ ਦ੍ਰਿੜ ਜਜ਼ਬੇ ਦੀ ਬਖਸ਼ਿਸ਼ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾ ਰਹੀ ਹੈ ਤਾਂ ਜੋ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਇਸ ਨੇਕ ਕਾਰਜ ਵਿੱਚ ਸੂਬਾ ਸਰਕਾਰ ਦਾ ਸਾਥ ਦੇ ਕੇ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਐਸ.ਐਸ.ਐਫ ਦੇ ਪਹਿਲੇ ਪੜਾਅ ਦੇ ਖਾਕੇ ਦੀ ਵੀ ਸ਼ੁਰੂਆਤ ਕੀਤੀ ਜਿਸ ਦੇ ਆਧਾਰ 'ਤੇ ਵਾਹਨ ਸੂਬੇ ਵਿੱਚ ਸਰਗਰਮ ਰਹਿਣਗੇ। ਇਸ ਮੌਕੇ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ, ਗ੍ਰਹਿ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ, ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲ ਐਮ.ਐਫ.ਫਾਰੂਕੀ ਅਤੇ ਏ.ਐਸ. ਰਾਏ ਵੀ ਮੌਜੂਦ ਸਨ।

Punjab Bani 27 January,2024
ਕੇਜਰੀਵਾਲ ਨੇ ਬੀਜੇਪੀ ਤੇ ਲਗਾਇਆ ਆਪਰੇਸ਼ਨ ਲੋਟਸ ਸ਼ੁਰੂ ਕਰਨ ਦਾ ਦੋਸ਼

ਕੇਜਰੀਵਾਲ ਨੇ ਬੀਜੇਪੀ ਤੇ ਲਗਾਇਆ ਆਪਰੇਸ਼ਨ ਲੋਟਸ ਸ਼ੁਰੂ ਕਰਨ ਦਾ ਦੋਸ਼ ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ‘ਤੇ ਦਿੱਲੀ ‘ਚ ਅਪਰੇਸ਼ਨ ਲੋਟਸ 2.0 ਸ਼ੁਰੂ ਕਰਨ ਦਾ ਦੋਸ਼ ਲਗਾਇਆ। ਇਸ ਦੇ ਨਾਲ ਹੀ ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਨੇ ‘ਆਪ’ ਦੇ 7 ਵਿਧਾਇਕਾਂ ਨੂੰ ਲੁਭਾਉਣ ਦੀ ਕੋਸ਼ਿਸ਼ ਕੀਤੀ ਅਤੇ ਉਨ੍ਹਾਂ ਨੂੰ ਪੱਖ ਬਦਲਣ ਲਈ 25 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ। ਮੁੱਖ ਮੰਤਰੀ ਕੇਜਰੀਵਾਲ ਨੇ ਦਾਅਵਾ ਕੀਤਾ ਕਿ ‘ਆਪ’ ਵਿਧਾਇਕਾਂ ਨਾਲ ਭਾਜਪਾ ਨੇ ਗੱਲਬਾਤ ਕੀਤੀ ਸੀ, ਜਿਨ੍ਹਾਂ ਨੇ ਕਥਿਤ ਤੌਰ ‘ਤੇ ਧਮਕੀ ਦਿੱਤੀ ਸੀ ਕਿ ਦਿੱਲੀ ਦੇ ਮੁੱਖ ਮੰਤਰੀ ਨੂੰ ਛੇਤੀ ਹੀ ਸ਼ਰਾਬ ਨੀਤੀ ਮਾਮਲੇ ‘ਚ ਗ੍ਰਿਫਤਾਰ ਕਰ ਲਿਆ ਜਾਵੇਗਾ। ਸੀਐਮ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਇੱਕ ਪੋਸਟ ਵਿੱਚ ਕਿਹਾ ਕਿ ਪਿਛਲੇ ਦਿਨੀਂ ਇਨ੍ਹਾਂ ਨੇ ਦਿੱਲੀ ਦੇ ਸਾਡੇ 7 ਵਿਧਾਇਕਾਂ ਨਾਲ ਸੰਪਰਕ ਕਰਕੇ ਕਿਹਾ ਕਿ ਕੁਝ ਦਿਨਾਂ ਵਿੱਚ ਅਸੀਂ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲਵਾਂਗੇ। ਉਸ ਤੋਂ ਬਾਅਦ ਅਸੀਂ ਵਿਧਾਇਕਾਂ ਨੂੰ ਤੋੜ ਦੇਵਾਂਗੇ। 21 ਵਿਧਾਇਕਾਂ ਨਾਲ ਗੱਲਬਾਤ ਹੋ ਚੁੱਕੀ ਹੈ। ਹੋਰਾਂ ਨਾਲ ਵੀ ਗੱਲ ਹੋ ਰਹੀ ਹੈ। ਉਸ ਤੋਂ ਬਾਅਦ ਅਸੀਂ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਡੇਗ ਦੇਵਾਂਗੇ। ਤੁਸੀਂ ਵੀ ਆ ਸਕਦੇ ਹੋ। 25 ਕਰੋੜ ਰੁਪਏ ਦੇਣਗੇ ਅਤੇ ਭਾਜਪਾ ਦੀ ਟਿਕਟ ‘ਤੇ ਟਿਕਟ ਮਿਲ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਲਿਖਿਆ, ‘ਹਾਲਾਂਕਿ ਉਨ੍ਹਾਂ ਦਾ ਦਾਅਵਾ ਹੈ ਕਿ ਉਨ੍ਹਾਂ ਨੇ 21 ਵਿਧਾਇਕਾਂ ਨਾਲ ਸੰਪਰਕ ਕੀਤਾ ਹੈ ਪਰ ਸਾਡੀ ਜਾਣਕਾਰੀ ਮੁਤਾਬਕ ਉਨ੍ਹਾਂ ਨੇ ਹੁਣ ਤੱਕ ਸਿਰਫ਼ 7 ਵਿਧਾਇਕਾਂ ਨਾਲ ਹੀ ਸੰਪਰਕ ਕੀਤਾ ਹੈ ਅਤੇ ਸਾਰਿਆਂ ਨੇ ਇਨਕਾਰ ਕਰ ਦਿੱਤਾ ਹੈ।’ ਸੀਐਮ ਕੇਜਰੀਵਾਲ ਨੇ ਇਹ ਵੀ ਦੋਸ਼ ਲਾਇਆ, ‘ਇਸਦਾ ਮਤਲਬ ਇਹ ਨਹੀਂ ਕਿ ਮੈਨੂੰ ਕਿਸੇ ਸ਼ਰਾਬ ਘੁਟਾਲੇ ਦੀ ਜਾਂਚ ਲਈ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ, ਸਗੋਂ ਉਹ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਡੇਗਣ ਦੀ ਸਾਜ਼ਿਸ਼ ਰਚ ਰਹੇ ਹਨ।’

Punjab Bani 27 January,2024
ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਪੰਜਾਬ ਹੈਲਥ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਪੰਜਾਬ ਹੈਲਥ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਚੰਡੀਗੜ੍ਹ, 24 ਜਨਵਰੀ: ਪੰਜਾਬ ਸਰਕਾਰ ਵੱਲੋਂ ਨਵਨਿਯੁਕਤ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰ ਜੀਤ ਸਿੰਘ ਵਿੱਕੀ ਘਨੌਰ ਨੇ ਅੱਜ ਆਪਣੇ ਅਹੁਦੇ ਦਾ ਕਾਰਜ ਸੰਭਾਲ ਲਿਆ। ਵਿੱਕੀ ਘਨੌਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਪੀ ਗਈ ਹੈ, ਉਸ ਨੂੰ ਉਹ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣਗੇ ਤੇ ਇਸ ਅਦਾਰੇ ਦੇ ਤਰੱਕੀ ਤੇ ਵਿਕਾਸ ਵਿਚ ਵਾਧਾ ਕਰਨਗੇ।ਉਨ੍ਹਾਂ ਇਸ ਮੌਕੇ ਕਿਹਾ ਕਿ ਉਹ ਸੂਬਾ ਸਰਕਾਰ ਨਾਲ ਰਾਬਤਾ ਕਰਕੇ ਅਦਾਰੇ ਵਿਚ ਖਾਲੀ ਪਈਆਂ ਅਸਾਮੀਆਂ ਜਲਦ ਭਰਨ ਦੇ ਉਪਰਾਲੇ ਵੀ ਕਰਨਗੇ। ਇਸ ਮੌਕੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ.ਚੇਤਨ ਸਿੰਘ ਜੌੜਾਮਾਜਰਾ ਅਤੇ ਸਿਹਤ ਮੰਤਰੀ ਡਾ.ਬਲਬੀਰ ਸਿੰਘ ਨੇ ਵਧਾਈ ਦਿੰਦਿਆਂ ਉਮੀਦ ਪ੍ਰਗਟਾਈ ਕਿ ਨਵੇਂ ਵਾਈਸ ਚੇਅਰਮੈਨ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੀ ਭਲਾਈ ਨੂੰ ਯਕੀਨੀ ਬਣਾਉਣਗੇ। ਜ਼ਿਕਰਯੋਗ ਹੈ ਕਿ ਪਟਿਆਲਾ ਜ਼ਿਲ੍ਹੇ ਦੇ ਘਨੌਰ ਦੇ ਮਨਿੰਦਰਜੀਤ ਸਿੰਘ ਵਿੱਕੀ ਇੱਕ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਹਨ। ਇਸ ਮੌਕੇ ਬੁੱਧ ਰਾਮ ਐੱਮ. ਐਲ. ਏ ਬੁਢਲਾਡਾ,ਰਮਨ ਬਹਿਲ ਚੇਅਰਮੈਨ ਹੈਲਥ ਸਿਸਟਮ ਕਾਰਪੋਰੇਸ਼ਨ, ਹਰਚੰਦ ਸਿੰਘ ਬਰਸਟ ਚੇਅਰਮੈਨ ਮੰਡੀ ਬੋਰਡ,ਦੇਵ ਮਾਨ ਐੱਮ.ਐਲ.ਏ ਨਾਭਾ, ਜੇ. ਪੀ.ਸਿੰਘ ਚੇਅਰਮੈਨ ਟੈਕਨੀਕਲ ਐਜੂਕੇਸ਼ਨ,ਇੰਦਰਜੀਤ ਸਿੰਘ ਸੰਧੂ ਵਾਈਸ ਚੇਅਰਮੈਨ ਕੋਨਵੇਅਰ, ਪ੍ਰਭਜੋਤ ਕੌਰ ਚੇਅਰਮੈਨ ਪਲੇਨਿੰਗ ਬੋਰਡ ਮੋਹਾਲੀ,ਸੁਰਿੰਦਰ ਪਾਲ ਸ਼ਰਮਾ ਚੇਅਰਮੈਨ ਸੁਧਾਰ ਟਰੱਸਟ ਨਾਭਾ, ਜੱਸੀ ਸੋਹੀਆਂ ਚੇਅਰਮੈਨ ਪਲੇਨਿੰਗ ਬੋਰਡ ਪਟਿਆਲਾ, ਮੇਘ ਚੰਦ ਸ਼ੇਰਮਾਜਰਾ ਚੇਅਰਮੈਨ ਸੁਧਾਰ ਟਰੱਸਟ ਪਟਿਆਲਾ,ਬਲਜਿੰਦਰ ਸਿੰਘ ਚੋਂਦਾ ਚੇਅਰਮੈਨ ਸੁਧਾਰ ਟਰੱਸਟ, ਲਵੇਸ ਮਿੱਤਲ ਪੁੱਤਰ ਐਮ.ਐਲ.ਏ ਨੀਨਾ, ਮਿੱਤਲ, ਰਾਜਵੰਤ ਸਿੰਘ ਘੁਲੀ ਚੇਅਰਮੈਨ ਮਾਰਕੀਟ ਕਮੇਟੀ ਧੂਰੀ,ਦੀਪਾ ਰਾਮਗੜ੍ਹ ਚੇਅਰਮੈਨ ਮਾਰਕੀਟ ਕਮੇਟੀ ਭਾਦਸੋਂ, ਸੁਖਵਿੰਦਰ ਕੌਰ ਚੇਅਰਮੈਨ ਮਾਰਕੀਟ ਕਮੇਟੀ ਅਮਲੋਹ ਆਦਿ ਹਾਜ਼ਰ ਸਨ।

Punjab Bani 24 January,2024
ਪੰਜਾਬ ਅੰਦਰ ਮੁੜ ਬਹਾਲ ਹੋਣਗੇ ਰਾਸ਼ਨ ਕਾਰਡ

ਪੰਜਾਬ ਅੰਦਰ ਮੁੜ ਬਹਾਲ ਹੋਣਗੇ ਰਾਸ਼ਨ ਕਾਰਡ ਚੰਡੀਗੜ੍ਹ, ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਬੁੱਧਵਾਰ ਨੂੰ ਹੋਈ, ਜਿਸ ਵਿਚ ਅਹਿਮ ਫੈਸਲੇ ਲਏ ਗਏ। ਕੈਬਨਿਟ ਮੀਟਿੰਗ ਤੋਂ ਬਾਅਦ ਮੁਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕੀਤੀ ਜਿਸ ਵਿਚ ਉਨ੍ਹਾਂ ਪੰਜਾਬ ਵਜ਼ਾਰਤ ਵੱਲੋਂ ਲਏ ਗਏ ਫੈਸਲੇ ਸਾਂਝੇ ਕੀਤੇ। ਪੰਜਾਬ ਸਰਕਾਰ ਵੱਲੋਂ ਫਰਿਸ਼ਤੇ ਸਕੀਮ ਨੂੰ ਮਨਜ਼ੂਰੀ ਦਿੱਤੀ। ਸਾਬਕਾ ਫੌਜੀਆਂ ਵਿਧਵਾਵਾਂ ਦੀ ਪੈਨਸ਼ਨ 6,000 ਤੋਂ ਵਧਾ ਕੇ 10,000 ਕੀਤੀ। ਕੱਟੇ ਗਏ 10,77,000 ਰਾਸ਼ਨ ਕਾਰਡ ਬਹਾਲ ਹੋਣਗੇ। ਮੁੱਖ ਮੰਤਰੀ ਨੇ ਆਮ ਆਦਮੀ ਨੂੰ ਰਾਹਤ ਦਿੱਤੀ। ਉਨ੍ਹਾਂ ਦੱਸਿਆ ਕਿ ਆਟੇ ਦੀ ਡੋਰਸਟੈੱਪ ਡਲਿਵਰੀ ਜਲਦ ਸ਼ੁਰੂ ਹੋਵੇਗੀ। ਸੀਐੱਮ ਨੇ ਸੜਕ ਸੁਰੱਖਿਆ ਫੋਰਸ ਦੀ ਲਾਂਚਿੰਗ 27 ਜਨਵਰੀ ਨੂੰ ਕਰਨ ਦਾ ਐਲਾਨ ਕੀਤਾ। ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਮੁੱਖ ਮੰਤਰੀ ਨੇ ਖੁਸ਼ਖਬਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਰੇਲਵੇ ਪੰਜਾਬ ਨੂੰ ਟ੍ਰੇਨਾਂ ਦੇਣ ਲਈ ਤਿਆਰ ਹੋ ਗਿਆ ਹੈ।

Punjab Bani 24 January,2024
ਮੁੱਖ ਮੰਤਰੀ ਮਾਨ ਨੇ ਚੋਣਾਂ ਨੁੰ ਲੈ ਕੇ ਪੰਜਾਬ ਅੰਦਰ ਕੀਤਾ ਵੱਡਾ ਫੈਸਲਾ

ਮੁੱਖ ਮੰਤਰੀ ਮਾਨ ਨੇ ਚੋਣਾਂ ਨੁੰ ਲੈ ਕੇ ਪੰਜਾਬ ਅੰਦਰ ਕੀਤਾ ਵੱਡਾ ਫੈਸਲਾ ਨਵੀਂ ਦਿੱਲੀ : ਲੋਕ ਸਭਾ ਚੋਣਾਂ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਪਹਿਲਾਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਇਕੱਲੇ ਚੋਣ ਲੜਨ ਦਾ ਐਲਾਨ ਕੀਤਾ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ ਸੂਬੇ ਦੀਆਂ ਸਾਰੀਆਂ 13 ਸੀਟਾਂ 'ਤੇ ਇਕੱਲਿਆਂ ਹੀ ਚੋਣ ਲੜੇਗੀ। ਕਾਂਗਰਸ ਨਾਲ ਗਠਜੋੜ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਪੰਜਾਬ ਵਿੱਚ ਅਜਿਹਾ (ਗਠਜੋੜ ਬਾਰੇ) ਕੁਝ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ 13 ਸੀਟਾਂ 'ਤੇ ਲੋਕ ਸਭਾ ਚੋਣਾਂ 'ਚ ਨਤੀਜੇ 13-0 ਨਾਲ ਆਮ ਆਦਮੀ ਪਾਰਟੀ ਦੇ ਹੱਕ 'ਚ ਹਨ। ਇਸ ਦੇ ਨਾਲ ਹੀ, ਮਮਤਾ ਬੈਨਰਜੀ ਦੇ ਫੈਸਲੇ ਤੋਂ ਬਾਅਦ, ਦਿੱਲੀ ਸਰਕਾਰ ਦੇ ਮੰਤਰੀ ਅਤੇ 'ਆਪ' ਨੇਤਾ ਸੌਰਭ ਭਾਰਦਵਾਜ ਨੇ ਕਿਹਾ ਕਿ ਭਾਰਤ ਦੇ ਬਲਾਕ ਮੈਂਬਰਾਂ ਤ੍ਰਿਣਮੂਲ ਕਾਂਗਰਸ, ਖੱਬੀਆਂ ਪਾਰਟੀਆਂ ਅਤੇ ਕਾਂਗਰਸ ਵਿਚਕਾਰ ਸੀਟਾਂ ਦੀ ਵੰਡ ਪੇਚੀਦਾ ਹੋ ਜਾਵੇਗੀ। ਹਾਲਾਂਕਿ ਉਨ੍ਹਾਂ ਨੇ ਉਮੀਦ ਜਤਾਈ ਕਿ ਜਲਦੀ ਹੀ ਕੋਈ ਵੀ ਮਤਭੇਦ ਸੁਲਝਾ ਲਿਆ ਜਾਵੇਗਾ।

Punjab Bani 24 January,2024
ਨੇਤਾ ਜੀ ਸੁਭਾਸ਼ ਚੰਦ ਬੋਸ ਦਾ ਜਨਮ ਦਿਹਾੜਾ ਮਨਾਉਣ ਲਈ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਰਾਜ ਪੱਧਰੀ ਸਮਾਰੋਹ

ਨੇਤਾ ਜੀ ਸੁਭਾਸ਼ ਚੰਦ ਬੋਸ ਦਾ ਜਨਮ ਦਿਹਾੜਾ ਮਨਾਉਣ ਲਈ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਰਾਜ ਪੱਧਰੀ ਸਮਾਰੋਹ -ਕਿਹਾ, ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸੰਭਾਲਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਚਨਬੱਧ ਪੰਜਾਬ ਸਰਕਾਰ -ਜੌੜਾਮਾਜਰਾ ਵੱਲੋਂ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨਾਲ ਮਿਲਣੀ ਮੌਕੇ ਫਰੀਡਮ ਫਾਈਟਰ ਉਤਰਾਧਿਕਾਰੀ ਐਸੋਸੀਏਸ਼ਨਾਂ ਨੂੰ ਇੱਕ ਮੰਚ 'ਤੇ ਆਉਣ ਦਾ ਸੱਦਾ ਪਟਿਆਲਾ, 23 ਜਨਵਰੀ: ਮਹਾਨ ਦੇਸ਼ ਭਗਤ ਤੇ ਆਜ਼ਾਦੀ ਦੀ ਲੜਾਈ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ ਦਿਹਾੜਾ ਸੁਤੰਤਰਤਾ ਸੰਗਰਾਮੀ ਵਿਭਾਗ ਦੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਪਟਿਆਲਾ ਵਿਖੇ ਰਾਜ ਪੱਧਰੀ ਸਮਾਗਮ ਕਰਵਾ ਕੇ ਮਨਾਇਆ ਗਿਆ। ਉਨ੍ਹਾਂ ਐਲਾਨ ਕੀਤਾ ਕਿ ਹੁਣ ਹਰ ਸਾਲ ਸੁਭਾਸ਼ ਚੰਦਰ ਬੋਸ ਜੀ ਦਾ ਜਨਮ ਦਿਹਾੜਾ ਸਰਕਾਰੀ ਤੌਰ 'ਤੇ ਮਨਾਇਆ ਜਾਵੇਗਾ। ਉਨ੍ਹਾਂ ਦੇ ਨਾਲ ਸੁਤੰਤਰਤਾ ਸੰਗਰਾਮੀ ਸ੍ਰੀ ਪ੍ਰੇਮ ਸਾਗਰ ਫਗਵਾੜਾ ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੀ ਮੌਜੂਦ ਸਨ। ਜੌੜਾਮਾਜਰਾ ਦੀ ਵਿਸ਼ੇਸ਼ ਪਹਿਲਕਦਮੀ ਤਹਿਤ ਪੰਜਾਬ ਭਰ ਦੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਦੀਆਂ ਵੱਖ-ਵੱਖ 'ਫਰੀਡਮ ਫਾਈਟਰ ਉਤਰਾਧਿਕਾਰੀ ਐਸੋਸੀਏਸ਼ਨਾਂ' ਰਜਿਸਟ੍ਰੇਸ਼ਨ ਨੰਬਰ 196 ਅਤੇ 234 ਇੱਕ ਮੰਚ 'ਤੇ ਇਕੱਠੀਆਂ ਹੋਈਆਂ ਸਨ, ਜਿਨ੍ਹਾਂ ਨੂੰ ਕੈਬਨਿਟ ਮੰਤਰੀ ਨੇ ਮੁੜ ਸੱਦਾ ਦਿੱਤਾ ਕਿ ਉਹ ਸਦਾ ਲਈ ਇੱਕਜੁੱਟ ਹੋ ਜਾਣ ਤਾਂ ਕਿ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਦੀ ਬਿਹਤਰੀ ਲਈ ਹੋਰ ਵੀ ਵੱਧ ਚੜ੍ਹਕੇ ਹਿੱਸਾ ਪਾ ਸਕਣ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਖ਼ੁਦ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀ ਸੇਵਾ ਵਿੱਚ ਸਦਾ ਹਾਜ਼ਰ ਰਹਿਣਗੇ। ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ 127ਵੇਂ ਜਨਮ ਦਿਹਾੜੇ ਮੌਕੇ ਮਹਾਨ ਦੇਸ਼ ਭਗਤ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਦੇਸ਼ ਦੀ ਆਜ਼ਾਦੀ ਦੀ ਲੜਾਈ ਲੜਨ ਵਾਲੇ ਮਹਾਨ ਦੇਸ਼ ਭਗਤਾਂ ਦੇ ਪਰਿਵਾਰਾਂ ਨੂੰ ਸੰਭਾਲਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਮੌਜੂਦਾ ਸਰਕਾਰ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਲਾਅਰੇ ਨਹੀਂ ਲਾਉਂਦੀ ਸਗੋਂ ਕੰਮ ਕਰਨ ਵਿੱਚ ਯਕੀਨ ਕਰਦੀ ਹੈ। ਸੁਤੰਤਰਤਾ ਸੰਗਰਾਮੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਜਿਨ੍ਹਾਂ ਕੋਲ ਸੂਚਨਾ ਤੇ ਲੋਕ ਸੰਪਰਕ, ਜਲ ਸਰੋਤ, ਖਨਣ ਤੇ ਭੂ-ਵਿਗਿਆਨ, ਜਲ ਤੇ ਭੂਮੀ ਰੱਖਿਆ, ਬਾਗਬਾਨੀ ਤੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੀ ਹਨ, ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦਾਂ ਦੀ ਧਰਤੀ ਖਟਕੜ ਕਲਾਂ ਤੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੀ ਸਹੁੰ ਚੁੱਕੀ ਹੈ ਤੇ ਉਹ ਹੁਣ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ ਨਿਰੰਤਰ ਯਤਨਸ਼ੀਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਦਿਲ ਪੰਜਾਬ ਤੇ ਪੰਜਾਬੀਆਂ ਲਈ ਧੜਕਦਾ ਹੈ, ਇਸ ਲਈ ਉਨ੍ਹਾਂ ਨੇ ਰਾਜ ਦੇ ਮਹਾਨ ਸ਼ਹੀਦਾਂ ਤੇ ਸੁਤੰਤਰਤਾ ਸੰਗਰਾਮੀਆਂ ਦੀ ਭਲਾਈ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ। ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਉਹ ਖ਼ੁਦ ਪੰਜਾਬ ਦੇ 22 ਦੇ ਕਰੀਬ ਜਿਉਂਦੇ ਆਪਣੇ ਆਜ਼ਾਦੀ ਘੁਲਾਟੀਆਂ ਨੂੰ ਮਿਲਣ ਲਈ ਉਨ੍ਹਾਂ ਦੇ ਘਰਾਂ ਤੱਕ ਜਾ ਰਹੇ ਹਨ ਅਤੇ ਹੁਣ ਤੱਕ 10 ਸੁਤੰਤਰਤਾ ਸੰਗਰਾਮੀਆਂ ਨੂੰ ਮਿਲ ਚੁੱਕੇ ਹਨ। ਉਨ੍ਹਾਂ ਨੇ ਫਰੀਡਮ ਫਾਈਟਰ ਪਰਿਵਾਰਾਂ ਨਾਲ ਪਿਛਲੇ ਸਮੇਂ ਕੀਤੀਆਂ ਮੁਲਾਕਾਤਾਂ ਦਾ ਜਿਕਰ ਕਰਦਿਆਂ ਦੱਸਿਆ ਕਿ ਇਸ ਦੌਰਾਨ ਸਾਹਮਣੇ ਆਏ ਵੱਖ-ਵੱਖ ਮੁੱਦਿਆਂ ਦੇ ਹੱਲ ਲਈ ਪੰਜਾਬ ਸਰਕਾਰ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਬਾਰੇ ਖੁਸ਼ਖ਼ਬਰੀ ਦੇਣਗੇ। ਮੁੱਖ ਮੰਤਰੀ ਪਹਿਲਾਂ ਹੀ ਕਾਰਗਿਲ ਸ਼ਹੀਦ ਦਿਵਸ ਮੌਕੇ ਫੌਜ ਦੇ ਸ਼ਹੀਦ ਤੇ ਜਖ਼ਮੀ ਜਵਾਨਾਂ ਲਈ ਸਹਾਇਤਾ ਰਾਸ਼ੀ ਦਾ ਖੁਲਦਿਲੀ ਨਾਲ ਐਲਾਨ ਕਰ ਚੁੱਕੇ ਹਨ। ਸਮਾਗਮ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, 'ਫਰੀਡਮ ਫਾਈਟਰ ਉਤਰਾਧਿਕਾਰੀ ਐਸੋਸੀਏਸ਼ਨਾਂ' ਰਜਿਸਟ੍ਰੇਸ਼ਨ ਨੰਬਰ 196 ਅਤੇ 234 ਦੇ ਪ੍ਰਧਾਨ ਹਰਿੰਦਰਪਾਲ ਸਿੰਘ ਖਾਲਸਾ, ਅਮਰੀਕ ਸਿੰਘ ਕਲਿਹਾਣਾ, ਸੂਬਾ ਕਨਵੀਨਰ ਪ੍ਰਕਾਸ਼ ਸਿੰਘ ਧਾਲੀਵਾਲ, ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਸੋਨੀ, ਸੂਬਾ ਸਕੱਤਰ ਮੇਜਰ ਸਿੰਘ, ਜ਼ਿਲ੍ਹਾ ਪ੍ਰਧਾਨ ਅਮਰਪ੍ਰੀਤ ਸਿੰਘ ਬੌਬੀ, ਜਗਦੀਪ ਸਿੰਘ ਧਨੇਠਾ, ਬਲਦੇਵ ਸਿੰਘ ਬਠਿੰਡਾ, ਭੁਪਿੰਦਰ ਸਿੰਘ ਸ਼ੁਤਰਾਣਾ, ਮਾਸਟਰ ਅਵਤਾਰ ਸਿੰਘ ਰਾਏਕੋਟ, ਨਰਿੰਦਰ ਬਰਨਾਲਾ, ਪਰਮਜੀਤ ਕੌਰ, ਬਲਰਾਜ ਉਬਰਾਏ ਬਾਜ਼ੀ, ਗੁਰਜੀਵਨ ਸਿੰਘ ਪੰਚਾਇਤ ਅਫ਼ਸਰ, ਨਵਤੇਜ ਭੱਠਲ, ਐਡਵੋਕੇਟ ਦਲਜੀਤ ਸਿੰਘ, ਗੁਰਇਕਬਾਲ ਸਿੰਘ ਸੰਧੂ, ਪਰਦੁਮਨ ਸਿੰਘ ਢੀਂਡਸਾ ਸਮੇਤ ਵੱਡੀ ਗਿਣਤੀ ਹੋਰ ਬੁਲਾਰਿਆਂ ਨੇ ਸੰਬੋਧਨ ਕੀਤਾ। ਇਸ ਮੌਕੇ ਗੁਰਦੇਵ ਸਿੰਘ ਟਿਵਾਣਾ ਤੇ ਬਲਕਾਰ ਸਿੰਘ ਗੱਜੂਮਾਜਰਾ, ਪੀ.ਏ. ਬਲਬੀਰ ਸਿੰਘ, ਸੋਨੂੰ ਥਿੰਦ, ਸਹਾਇਕ ਕਮਿਸ਼ਨਰ ਰਵਿੰਦਰ ਸਿੰਘ, ਨਾਇਬ ਤਹਿਸੀਲਦਾਰ ਪਵਨਦੀਪ ਸਿੰਘ ਸਮੇਤ ਵੱਡੀ ਗਿਣਤੀ ਸੁਤਰੰਤਰਾ ਸੰਗਰਾਮੀਆਂ ਦੇ ਰਾਜ ਭਰ ਵਿੱਚੋਂ ਪੁੱਜੇ ਪਰਿਵਾਰਾਂ ਦੇ ਮੈਂਬਰ ਵੀ ਮੌਜੂਦ ਸਨ। ਇਸ ਮੌਕੇ ਫਰੀਡਮ ਫਾਈਟਰ ਉਤਰਾਧਿਕਾਰੀ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਜੌੜਾਮਾਜਰਾ ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦਾ ਸਨਮਾਨ ਵੀ ਕੀਤਾ ਗਿਆ।

Punjab Bani 23 January,2024
ਅਕਾਲੀ ਦਲ ਦੇ ਚੋਣ ਨਿਸ਼ਾਨ ਦੀ ਗੁਰੂ ਨਾਨਕ ਦੇਵ ਜੀ ਦੀ ਤੱਕੜੀ ਨਾਲ ਤੁਲਨਾ ਕਰਨ ਵਾਲੀ ਹਰਸਿਮਰਤ ਬਾਦਲ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਚੁੱਪ ਕਿਉਂ: ਮੁੱਖ ਮੰਤਰੀ

ਅਕਾਲੀ ਦਲ ਦੇ ਚੋਣ ਨਿਸ਼ਾਨ ਦੀ ਗੁਰੂ ਨਾਨਕ ਦੇਵ ਜੀ ਦੀ ਤੱਕੜੀ ਨਾਲ ਤੁਲਨਾ ਕਰਨ ਵਾਲੀ ਹਰਸਿਮਰਤ ਬਾਦਲ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਚੁੱਪ ਕਿਉਂ: ਮੁੱਖ ਮੰਤਰੀ ਧਾਮੀ ਅਕਾਲੀ ਦਲ ਦਾ ਵਲੰਟੀਅਰ ਪਰ ਲੋਕ ਉਸ ਨੂੰ ਆਪਣੇ ਆਕਾਵਾਂ ਨੂੰ ਖ਼ੁਸ਼ ਕਰਨ ਵਾਲੀ ਨੀਤੀ ਲਈ ਮੁਆਫ਼ ਨਹੀਂ ਕਰਨਗੇ ਚੰਡੀਗੜ੍ਹ, 18 ਜਨਵਰੀ: ਅਕਾਲੀ ਦਲ ਦੇ ਚੋਣ ਨਿਸ਼ਾਨ ਦੀ ਤੁਲਨਾ ਪਹਿਲੇ ਸਿੱਖ ਗੁਰੂ ਸਾਹਿਬ ਗੁਰੂ ਨਾਨਕ ਦੇਵ ਜੀ ਨਾਲ ਕਰਨ ਬਾਰੇ ਹਰਸਿਮਰਤ ਕੌਰ ਬਾਦਲ ਦੇ ਬਿਆਨ ਉਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਧਾਰੀ ਚੁੱਪ ਉਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਵਾਲ ਚੁੱਕਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਅਚੰਭੇ ਵਾਲੀ ਗੱਲ ਹੈ ਕਿ ਹਰਸਿਮਰਤ ਬਾਦਲ ਦੇ ਅਜਿਹੇ ਗੈਰ-ਜ਼ਿੰਮੇਵਾਰਾਨਾ ਤੇ ਨਿਰਾਧਾਰ ਬਿਆਨਾਂ ਰਾਹੀਂ ਹਰੇਕ ਸਿੱਖ ਦੇ ਹਿਰਦੇ ਨੂੰ ਠੇਸ ਪੁੱਜੀ ਹੈ ਪਰ ਸ਼੍ਰੋਮਣੀ ਕਮੇਟੀ ਇਸ ਮਸਲੇ ਉਤੇ ਚੁੱਪ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਸਾਫ਼ ਦਿਸਦਾ ਹੈ ਕਿ ਧਾਮੀ ਅਕਾਲੀ ਦਲ ਖ਼ਾਸ ਤੌਰ ਉਤੇ ਬਾਦਲ ਪਰਿਵਾਰ ਦੇ ਇਕ ਵਫ਼ਾਦਾਰ ਵਲੰਟੀਅਰ ਤੋਂ ਵੱਧ ਕੁੱਝ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੰਦਭਾਗੀਂ ਗੱਲ ਹੈ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਪਣੇ ਆਕਾਵਾਂ ਦੀਆਂ ਸਾਰੀਆਂ ਗਲਤੀਆਂ ਵੱਲੋਂ ਅੱਖਾਂ ਮੀਟ ਲਈਆਂ ਹਨ, ਜਿਸ ਕਾਰਨ ਸਮੁੱਚੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਵੱਜ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਰਸਿਮਰਤ ਬਾਦਲ ਦਾ ਇਹ ਬਿਆਨ ਮਾਘੀ ਮੌਕੇ ਆਇਆ ਪਰ ਇਸ ਸਮੁੱਚੇ ਮਸਲੇ ਉਤੇ ਧਾਮੀ ਦੀ ਗੁੱਝੀ ਚੁੱਪ ਨਾਲ ਇਹ ਗੱਲ ਪੁਖ਼ਤਾ ਹੋਈ ਹੈ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਬਾਦਲਾਂ ਦੇ ਹੱਥਾਂ ਦੀ ਕਠਪੁਤਲੀ ਤੋਂ ਵੱਧ ਕੁੱਝ ਨਹੀਂ ਹਨ। ਉਨ੍ਹਾਂ ਕਿਹਾ ਕਿ ਇੰਨੀ ਕਿੰਨੀ ਮਾੜੀ ਗੱਲ ਹੈ ਕਿ ਬਾਦਲ ਪਰਿਵਾਰ ਦੀਆਂ ਕਾਰਵਾਈਆਂ ਪੂਰੀ ਤਰ੍ਹਾਂ ਸਿੱਖੀ ਰਹਿਤ ਮਰਿਆਦਾ ਦੇ ਉਲਟ ਹੋਣ ਦੇ ਬਾਵਜੂਦ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਇਨ੍ਹਾਂ ਵਿੱਚ ਕੁੱਝ ਵੀ ਗ਼ਲਤ ਨਜ਼ਰ ਨਹੀਂ ਆਉਂਦਾ। ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਚੇਤਾਵਨੀ ਦਿੱਤੀ ਕਿ ਸਿੱਖ ਸੰਗਤ ਉਨ੍ਹਾਂ ਨੂੰ ਆਪਣੇ ਆਕਾਵਾਂ ਨੂੰ ਖ਼ੁਸ਼ ਕਰਨ ਦੀ ਨੀਤੀ ਲਈ ਮੁਆਫ਼ ਨਹੀਂ ਕਰੇਗੀ ਅਤੇ ਢੁਕਵਾਂ ਸਬਕ ਸਿਖਾਏਗੀ। ਮੁੱਖ ਮੰਤਰੀ ਨੇ ਧਾਮੀ ਨੂੰ ਚੁਣੌਤੀ ਦਿੱਤੀ ਕਿ ਉਹ ਮੀਡੀਆ ਸਾਹਮਣੇ ਆਉਣ ਅਤੇ ਆਪਣੇ ਆਕਾਵਾਂ ਤੇ ਅਕਾਲੀ ਦਲ ਦਾ ਇਨ੍ਹਾਂ ਘਟੀਆ ਹਰਕਤਾਂ ਲਈ ਬਚਾਅ ਕਰਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪਿਛਲੇ ਸਮੇਂ ਵਿੱਚ ਮੁੱਖ ਮੰਤਰੀ ਉਤੇ ਸਿੱਖਾਂ ਦੇ ਧਾਰਮਿਕ ਮਸਲਿਆਂ ਵਿੱਚ ਦਖ਼ਲਅੰਦਾਜ਼ੀ ਦਾ ਦੋਸ਼ ਲਾਉਂਦੀ ਰਹੀ ਹੈ ਪਰ ਲੋਕ ਚੰਗੀ ਤਰ੍ਹਾਂ ਜਾਣਦੇ ਹਨ ਕਿ ਸ਼ੋਮਣੀ ਕਮੇਟੀ ਅਤੇ ਇਸ ਦੇ ਪ੍ਰਧਾਨ ਅਕਾਲੀ ਦਲ ਵਿੱਚ ਹਾਵੀ ਇਸ ਪਰਿਵਾਰ ਦੇ ਹੱਥ-ਠੋਕੇ ਵਜੋਂ ਕੰਮ ਕਰ ਰਹੇ ਹਨ।

Punjab Bani 18 January,2024
ਮੁੱਖ ਮੰਤਰੀ ਕੇਜਰੀਵਾਲ ਨੇ ਈਡੀ ਦੇ ਚੌਥੇ ਸੰਮਨ ਵਿੱਚ ਨਹੀ ਲਿਆ ਹਿੱਸਾ ਭੇਜਿਆ ਜਵਾਬ

ਮੁੱਖ ਮੰਤਰੀ ਕੇਜਰੀਵਾਲ ਨੇ ਈਡੀ ਦੇ ਚੌਥੇ ਸੰਮਨ ਵਿੱਚ ਨਹੀ ਲਿਆ ਹਿੱਸਾ ਭੇਜਿਆ ਜਵਾਬ ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਈਡੀ ਦੇ ਚੌਥੇ ਸੰਮਨ ਦਾ ਜਵਾਬ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਇਹ ਸਪੱਸ਼ਟ ਹੋ ਗਿਆ ਹੈ ਕਿ ਉਸ ਨੇ ਚੌਥੇ ਸੰਮਨ 'ਤੇ ਵੀ ਪੁੱਛਗਿੱਛ 'ਚ ਹਿੱਸਾ ਨਹੀਂ ਲਿਆ। ਇਨਫੋਰਸਮੈਂਟ ਡਾਇਰੈਕਟੋਰੇਟ ਨੂੰ ਪੱਤਰ ਲਿਖ ਕੇ ਕੇਜਰੀਵਾਲ ਨੇ ਇਸ ਨੂੰ ਸਿਆਸੀ ਸੰਮਨ ਦੱਸਿਆ ਹੈ। ਉਸ ਨੇ ਇਕ ਵਾਰ ਫਿਰ ਦੋਸ਼ ਲਾਇਆ ਹੈ ਕਿ ਭਾਜਪਾ ਦਾ ਮਕਸਦ ਉਸ ਨੂੰ ਗ੍ਰਿਫਤਾਰ ਕਰਨਾ ਹੈ। ਆਪਣੇ ਜਵਾਬ ਵਿੱਚ ਕੇਜਰੀਵਾਲ ਨੇ ਇੱਕ ਵਾਰ ਫਿਰ ਦੋਸ਼ ਲਾਇਆ ਹੈ ਕਿ ਇਹ ਸੰਮਨ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਕਰਨ ਤੋਂ ਰੋਕਣ ਲਈ ਭੇਜੇ ਜਾ ਰਹੇ ਹਨ।

Punjab Bani 18 January,2024
ਮੈਂ ਸੂਬੇ ਦੀ ਸ਼ਾਂਤੀ, ਤਰੱਕੀ ਤੇ ਖ਼ੁਸ਼ਹਾਲੀ ਦਾ ਰਖਵਾਲਾ ਹਾਂ ਅਤੇ ਧਮਕੀਆਂ ਮੈਨੂੰ ਲੋਕਾਂ ਦੀ ਸੇਵਾ ਕਰਨੋਂ ਨਹੀਂ ਰੋਕ ਸਕਦੀਆਂਃ ਮੁੱਖ ਮੰਤਰੀ

ਮੈਂ ਸੂਬੇ ਦੀ ਸ਼ਾਂਤੀ, ਤਰੱਕੀ ਤੇ ਖ਼ੁਸ਼ਹਾਲੀ ਦਾ ਰਖਵਾਲਾ ਹਾਂ ਅਤੇ ਧਮਕੀਆਂ ਮੈਨੂੰ ਲੋਕਾਂ ਦੀ ਸੇਵਾ ਕਰਨੋਂ ਨਹੀਂ ਰੋਕ ਸਕਦੀਆਂਃ ਮੁੱਖ ਮੰਤਰੀ * ਸੂਬਾ ਸਰਕਾਰ ਵੱਲੋਂ ਪੰਜਾਬ ਵਿਰੋਧੀ ਤਾਕਤਾਂ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਅਪਣਾਈ ਨੀਤੀ ਦਾ ਕੁਦਰਤੀ ਨਤੀਜਾ ਨੇ ਧਮਕੀਆਂ * ‘ਭਗੌੜੇ ਸਿੱਧੂ' ਨੂੰ ਸੂਬਾ ਸਰਕਾਰ ਵਿਰੁੱਧ ਕੋਈ ਵੀ ਗੁਮਰਾਹਕੁੰਨ ਬਿਆਨ ਦੇਣ ਤੋਂ ਪਹਿਲਾਂ ਤੱਥਾਂ ਦੀ ਜਾਂਚ ਕਰਨ ਲਈ ਆਖਿਆ * ਆਉਣ ਵਾਲੀਆਂ ਆਮ ਚੋਣਾਂ ਵਿੱਚ ਸਾਰੀਆਂ 13 ਸੀਟਾਂ ਜਿੱਤਣ ਦੀ ਗੱਲ ਦੁਹਰਾਈ ਚੰਡੀਗੜ੍ਹ, 17 ਜਨਵਰੀ ਕੁੱਝ ਕੱਟੜਪੰਥੀ ਤਾਕਤਾਂ ਵੱਲੋਂ ਦਿੱਤੀ ਜਾ ਰਹੀ ਜਾਨੋਂ ਮਾਰਨ ਦੀ ਧਮਕੀ ਤੋਂ ਨਿਡਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਉਹ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੇ ਰਖਵਾਲੇ ਹਨ ਅਤੇ ਅਜਿਹੀਆਂ ਧਮਕੀਆਂ ਉਨ੍ਹਾਂ ਨੂੰ ਇਸ ਨੇਕ ਕੰਮ ਤੋਂ ਨਹੀਂ ਰੋਕ ਸਕਦੀਆਂ। ਇੱਥੇ ਨੌਜਵਾਨਾਂ ਨੂੰ ਨੌਕਰੀਆਂ ਸਬੰਧੀ ਨਿਯੁਕਤੀ ਪੱਤਰ ਸੌਂਪਣ ਮੌਕੇ ਕਰਵਾਏ ਸਮਾਰੋਹ ਤੋਂ ਇਕ ਪਾਸੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਧਮਕੀਆਂ ਸੂਬਾ ਸਰਕਾਰ ਵੱਲੋਂ ਪੰਜਾਬ ਵਿਰੋਧੀ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਅਪਣਾਈ ਗਈ ਨੀਤੀ ਦਾ ਕੁਦਰਤੀ ਨਤੀਜਾ ਹਨ। ਉਨ੍ਹਾਂ ਕਿਹਾ ਕਿ ਇਹ ਲੋਕ ਸੂਬੇ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਸਾਡੀ ਸਰਕਾਰ ਇਨ੍ਹਾਂ ਫੁੱਟ ਪਾਊ ਤਾਕਤਾਂ ਨੂੰ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣ ਦੇਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਦੇ ਨਾਤੇ ਸੂਬੇ ਦੇ ਅੰਦਰੋਂ ਅਤੇ ਬਾਹਰੋਂ ਅਜਿਹੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਉਹ ਬਿਨਾ ਝੁਕੇ ਅਜਿਹੀਆਂ ਧਮਕੀਆਂ ਦਾ ਬਹਾਦਰੀ ਨਾਲ ਸਾਹਮਣਾ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਪੰਜਾਬ ਵਿਰੋਧੀ ਮਨਸੂਬਿਆਂ ਦੇ ਮੁੱਖ ਸਾਜਿਸ਼ਘਾੜੇ ਵਿਦੇਸ਼ਾਂ ਵਿੱਚ ਪਨਾਹ ਲੈ ਚੁੱਕੇ ਹਨ ਪਰ ਅਸੀਂ ਉਨ੍ਹਾਂ ਨੂੰ ਵਾਪਸ ਲਿਆਉਣ ਅਤੇ ਉਨ੍ਹਾਂ ਦੇ ਗੁਨਾਹਾਂ ਦੀ ਸਜ਼ਾ ਦੇਣ ਦੀ ਕੋਸ਼ਿਸ਼ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਅਜਿਹੇ ਖੌਫਨਾਕ ਅਪਰਾਧੀਆਂ ਨੂੰ ਪਨਾਹ ਦੇਣ ਵਾਲੇ ਦੇਸ਼ਾਂ ਨੂੰ ਵੀ ਵਿਸ਼ਵ ਸ਼ਾਂਤੀ ਦੇ ਵਡੇਰੇ ਹਿੱਤ ਵਿੱਚ ਇਨ੍ਹਾਂ ਕੱਟੜ ਅਪਰਾਧੀਆਂ ਨੂੰ ਸੂਬੇ ਵਿੱਚ ਵਾਪਸ ਭੇਜਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਅਜਿਹੇ ਘਿਨਾਉਣੇ ਅਪਰਾਧੀਆਂ ਨੂੰ ਦੇਸ਼ ਵਾਪਸ ਲਿਆ ਕੇ ਦੇਸ਼ ਦੇ ਕਾਨੂੰਨ ਅਨੁਸਾਰ ਸਜ਼ਾਵਾਂ ਦਿਵਾਈਆਂ ਜਾਣ। ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ 'ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ 'ਭਗੌੜਾ' ਕਰਾਰ ਦਿੱਤਾ, ਜੋ ਬਿਜਲੀ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼ ਕੀਤੇ ਜਾਣ 'ਤੇ ਡਿਊਟੀ ਨਿਭਾਉਣ ਤੋਂ ਭੱਜ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਜਦੋਂ ਸੂਬਾ ਸਰਕਾਰ ਨੇ ਪ੍ਰਾਈਵੇਟ ਥਰਮਲ ਪਾਵਰ ਪਲਾਂਟ ਖਰੀਦ ਕੇ ਉਲਟਾ ਰੁਝਾਨ ਸ਼ੁਰੂ ਕਰ ਦਿੱਤਾ ਹੈ ਤਾਂ ਸਿੱਧੂ ਬੇਬੁਨਿਆਦ ਅਤੇ ਗੁਮਰਾਹਕੁੰਨ ਬਿਆਨਬਾਜ਼ੀ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਾਂਗਰਸੀ ਆਗੂ ਨੂੰ ਯਾਦ ਦਿਵਾਇਆ ਕਿ ‘ਥੋੜ੍ਹਾ ਗਿਆਨ ਖ਼ਤਰਨਾਕ ਹੈ’ ਅਤੇ ਕਿਹਾ ਕਿ ਸਾਬਕਾ ਸੰਸਦ ਮੈਂਬਰ ਨੂੰ ਕੋਈ ਵੀ ਬਿਆਨ ਦੇਣ ਤੋਂ ਪਹਿਲਾਂ ਤੱਥਾਂ ਦੀ ਪੜਤਾਲ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਆਉਣ ਵਾਲੀਆਂ ਆਮ ਚੋਣਾਂ ਵਿੱਚ ਸਾਰੀਆਂ 13 ਲੋਕ ਸਭਾ ਸੀਟਾਂ ਸਾਡੀ ਝੋਲੀ ਪਾ ਕੇ ਹੋਰਾਂ ਲਈ ਇਕ ਚਾਨਣ ਮੁਨਾਰਾ ਬਣ ਕੇ ਉਭਰੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਸ਼ਾਨਦਾਰ ਕੰਮ ਕੀਤੇ ਹਨ, ਇਸ ਲਈ ਜਨਤਾ ਇਕ ਵਾਰ ਫਿਰ ਸਾਡੇ ਨਾਲ ਖੜ੍ਹੀ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 13-0 ਨਾਲ ਹੂੰਝਾ ਫੇਰ ਜਿੱਤ ਹਾਸਲ ਕਰਕੇ ਸੂਬੇ ਵਿਚ ਇਤਿਹਾਸ ਰਚਿਆ ਜਾਵੇਗਾ। ਉਨ੍ਹਾਂ ਕਿਹਾ ਕਿ 13 ਸੀਟਾਂ 'ਤੇ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੇ ਹੱਕ ਵਿਚ ਫਤਵਾ ਆਵੇਗਾ ਅਤੇ ਵਿਰੋਧੀ ਧਿਰ ਦੇ ਪੰਜਾਬ ਵਿਰੋਧੀ ਸਟੈਂਡ ਨੂੰ ਲੋਕ ਬੁਰੀ ਤਰ੍ਹਾਂ ਤਿਆਗ ਦੇਣਗੇ।

Punjab Bani 17 January,2024
ਮੁੱਖ ਮੰਤਰੀ ਨੇ ਸੜਕ ਹਾਦਸੇ ਵਿੱਚ ਪੁਲਿਸ ਮੁਲਾਜ਼ਮਾਂ ਦੀ ਮੌਤ 'ਤੇ ਦੁੱਖ ਪ੍ਰਗਟਾਇਆ

ਮੁੱਖ ਮੰਤਰੀ ਨੇ ਸੜਕ ਹਾਦਸੇ ਵਿੱਚ ਪੁਲਿਸ ਮੁਲਾਜ਼ਮਾਂ ਦੀ ਮੌਤ 'ਤੇ ਦੁੱਖ ਪ੍ਰਗਟਾਇਆ ਪੀੜਤ ਪਰਿਵਾਰਾਂ ਨੂੰ ਦੋ-ਦੋ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਚੰਡੀਗੜ੍ਹ, 17 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਹੁਸ਼ਿਆਰਪੁਰ ਨੇੜੇ ਸੜਕ ਹਾਦਸੇ ਵਿੱਚ ਤਿੰਨ ਪੁਲਿਸ ਮੁਲਾਜ਼ਮਾਂ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਪਰਿਵਾਰਾਂ ਨੂੰ ਦੋ-ਦੋ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ। ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੜਕ ਹਾਦਸੇ ਵਿੱਚ ਪੁਲਿਸ ਮੁਲਾਜ਼ਮਾਂ ਦੀ ਜਾਨ ਜਾਣੀ ਮੰਦਭਾਗੀ ਗੱਲ ਹੈ ਅਤੇ ਇਹ ਸੂਬੇ ਲਈ ਤੇ ਪੀੜਤ ਪਰਿਵਾਰਾਂ ਲਈ ਬਹੁਤ ਵੱਡਾ ਘਾਟਾ ਹੈ। ਉਨ੍ਹਾਂ ਕਿਹਾ ਕਿ ਇਸ ਸਹਾਇਤਾ ਰਾਸ਼ੀ ਵਿੱਚੋਂ ਵਿੱਚੋਂ ਇਕ-ਇਕ ਕਰੋੜ ਰੁਪਏ ਸੂਬਾ ਸਰਕਾਰ ਵੱਲੋਂ ਐਕਸ-ਗ੍ਰੇਸ਼ੀਆ ਵਜੋਂ ਦਿੱਤੇ ਜਾਣਗੇ, ਜਦੋਂ ਕਿ ਇਕ-ਇਕ ਕਰੋੜ ਰੁਪਏ ਦੇ ਬੀਮੇ ਦੀ ਅਦਾਇਗੀ ਐਚ.ਡੀ.ਐਫ.ਸੀ. ਬੈਂਕ ਵੱਲੋਂ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ, ਸੂਬਾ ਸਰਕਾਰ ਦੀ ਸੈਨਿਕਾਂ (ਹਥਿਆਰਬੰਦ ਬਲਾਂ, ਅਰਧ ਸੈਨਿਕ ਬਲਾਂ ਅਤੇ ਪੁਲਿਸ ਮੁਲਾਜ਼ਮਾਂ) ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਦੇ ਮੁਤਾਬਕ ਹੈ।

Punjab Bani 17 January,2024
ਪੰਜਾਬ ਨੇ ਮਾਈਨਿੰਗ ਤੋਂ 472.50 ਕਰੋੜ ਰੁਪਏ ਦੀ ਰਿਕਾਰਡ ਕਮਾਈ ਕੀਤੀ: ਚੇਤਨ ਸਿੰਘ ਜੌੜਾਮਾਜਰਾ

ਪੰਜਾਬ ਨੇ ਮਾਈਨਿੰਗ ਤੋਂ 472.50 ਕਰੋੜ ਰੁਪਏ ਦੀ ਰਿਕਾਰਡ ਕਮਾਈ ਕੀਤੀ: ਚੇਤਨ ਸਿੰਘ ਜੌੜਾਮਾਜਰਾ ਚੰਡੀਗੜ੍ਹ, 15 ਜਨਵਰੀ: ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨੂੰ ਸਸਤੀਆਂ ਦਰਾਂ 'ਤੇ ਰੇਤ ਅਤੇ ਬਜਰੀ ਦੇਣ ਦੇ ਬਾਵਜੂਦ ਪਿਛਲੇ ਦੋ ਵਿੱਤੀ ਸਾਲਾਂ ਦੌਰਾਨ ਕੁੱਲ 472.50 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ ਗਿਆ ਹੈ। ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਨੇ ਵੱਖ-ਵੱਖ ਸਰੋਤਾਂ ਤੋਂ ਬੀਤੇ ਵਿੱਤੀ ਵਰ੍ਹੇ 2022-23 ਦੌਰਾਨ ਕੁੱਲ 247 ਕਰੋੜ ਰੁਪਏ ਜੁਟਾਏ ਅਤੇ ਮੌਜੂਦਾ ਵਿੱਤੀ ਵਰ੍ਹੇ 2023-24 ਦੌਰਾਨ 2 ਜਨਵਰੀ, 2024 ਤੱਕ 225.50 ਕਰੋੜ ਰੁਪਏ ਦੀ ਆਮਦਨ ਪ੍ਰਾਪਤ ਕੀਤੀ ਹੈ। ਮਾਲੀਆ ਇੱਕਤਰ ਕਰਨ ਸਬੰਧੀ ਵਿਸਥਾਰਤ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਵਿਭਾਗ ਨੂੰ ਜਨਤਕ ਰੇਤ ਖੱਡਾਂ (ਪੀ.ਐਮ.ਐਸ.) ਤੋਂ 13.5 ਕਰੋੜ ਰੁਪਏ, ਵਪਾਰਕ ਰੇਤ ਖੱਡਾਂ (ਸੀ.ਐਮ.ਐਸ.) ਤੋਂ 8.8 ਕਰੋੜ ਰੁਪਏ, ਅੰਤਰਰਾਜੀ ਖਣਨ ਗਤੀਵਿਧੀਆਂ ਤੋਂ 146.1 ਕਰੋੜ ਰੁਪਏ, ਭੱਠਾ ਮਾਲਕਾਂ ਦੇ ਲਾਇਸੈਂਸਾਂ ਤੋਂ 22.5 ਕਰੋੜ ਰੁਪਏ, ਘੱਟ ਸਮੇਂ ਦੀ ਮਿਆਦ ਦੇ ਪਰਮਿਟਾਂ ਤੋਂ 96.03 ਕਰੋੜ ਰੁਪਏ, ਨਿਯਮ 75 ਤਹਿਤ ਜੁਰਮਾਨੇ ਤੋਂ 7.92 ਕਰੋੜ ਰੁਪਏ, ਹੋਰ ਸਰੋਤਾਂ ਜਿਵੇਂ ਕਰੱਸ਼ਰ, ਰਜਿਸਟ੍ਰੇਸ਼ਨਾਂ, ਕਰੱਸ਼ਰ ਈ.ਐਮ.ਐਫ਼, ਡਿਮਾਂਡ ਨੋਟਿਸਾਂ ਤੇ ਵਾਹਨ ਪਰਮਿਟਾਂ ਆਦਿ ਤੋਂ 94.21 ਕਰੋੜ ਰੁਪਏ, ਡੀ-ਸਿਲਟਿੰਗ ਸਾਈਟਾਂ ਤੋਂ 30.86 ਕਰੋੜ ਰੁਪਏ ਅਤੇ ਬਾਕੀ ਬਲਾਕਾਂ ਤੋਂ 60 ਕਰੋੜ ਰੁਪਏ ਮਾਲੀਆ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਕਾਰਨ ਮੌਜੂਦਾ ਵਿੱਤੀ ਸਾਲ ਦੌਰਾਨ ਡੀ-ਸਿਲਟਿੰਗ ਸਾਈਟਾਂ ਤੋਂ ਹੋਣ ਵਾਲੀ ਆਮਦਨ ਨੂੰ ਬਾਹਰ ਰੱਖਿਆ ਗਿਆ ਹੈ ਜਿਸ ਕਾਰਨ ਮਾਈਨਿੰਗ ਵਿਭਾਗ ਵੱਲੋਂ ਡੀ-ਸਿਲਟਿੰਗ ਸਾਈਟਾਂ ਸਰੰਡਰ ਕਰਨ ਕਰਕੇ ਲਗਭਗ 450 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਸ. ਜੌੜਾਮਾਜਰਾ ਨੇ ਕਿਹਾ ਕਿ ਮੌਜੂਦਾ ਵਿੱਤੀ ਵਰ੍ਹੇ 2023-24 ਲਈ 307 ਕਰੋੜ ਰੁਪਏ ਅਤੇ ਅਗਲੇ ਵਿੱਤੀ ਵਰ੍ਹੇ 2024-25 ਲਈ 300 ਕਰੋੜ ਰੁਪਏ ਆਮਦਨ ਹੋਣ ਦਾ ਅਨੁਮਾਨ ਹੈ। ਮੀਡੀਆ ਦੇ ਇੱਕ ਹਿੱਸੇ ਵਿੱਚ ਆਈ ਰਿਪੋਰਟ ਨੂੰ ਬੇਬੁਨਿਆਦ, ਗੁੰਮਰਾਹਕੁੰਨ ਅਤੇ ਮਨਘੜਤ ਦੱਸਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸਪੱਸ਼ਟ ਕੀਤਾ ਕਿ ਰਿਪੋਰਟ ਵਿੱਚ ਦਰਸਾਏ ਗਏ ਮਾਲੀਏ ਦੇ ਅੰਕੜੇ ਸਿਰਫ਼ ਜਨਤਕ ਰੇਤ ਖੱਡਾਂ ਅਤੇ ਵਪਾਰਕ ਰੇਤ ਖੱਡਾਂ ਤੋਂ ਹੋਣ ਵਾਲੇ ਮਾਲੀਏ ਨੂੰ ਦਰਸਾਉਂਦੇ ਹਨ ਅਤੇ ਇਸ ਵਿੱਚ ਹੋਰਨਾਂ ਪ੍ਰਮੁੱਖ ਸਰੋਤਾਂ ਤੋਂ ਹੋਣ ਵਾਲੇ ਮਾਲੀਏ ਨੂੰ ਸ਼ਾਮਲ ਨਹੀਂ ਕੀਤਾ ਗਿਆ ਹੈ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਇਸ ਤੋਂ ਇਲਾਵਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਰੇਤ ਮਾਫੀਆ ਨੂੰ ਕਰੜੇ ਹੱਥੀਂ ਨੱਥ ਪਾਈ ਗਈ ਹੈ ਅਤੇ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਰਿਕਾਰਡ ਮੁਕੱਦਮੇ ਦਰਜ ਕੀਤੇ ਗਏ ਹਨ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਵਿਚ ਸ਼ਾਮਲ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਕਿਫ਼ਾਇਤੀ ਦਰਾਂ 'ਤੇ ਰੇਤ-ਬਜਰੀ ਮੁਹੱਈਆ ਕਰਵਾ ਰਹੀ ਹੈ ਅਤੇ ਇਸ ਦੇ ਬਾਵਜੂਦ ਸਰਕਾਰ ਦੇ ਮਾਲੀਏ ਵਿੱਚ ਵਾਧਾ ਹੋਇਆ ਹੈ।

Punjab Bani 15 January,2024
ਪੰਜਾਬ ਦੀਆਂ ਮੰਡੀਆਂ 'ਚ ਕੀਤੀ ਜਾਵੇਗੀ ਆਨਲਾਈਨ ਗੇਟ ਐਂਟਰੀ : ਹਰਚੰਦ ਸਿੰਘ ਬਰਸਟ

ਪੰਜਾਬ ਦੀਆਂ ਮੰਡੀਆਂ 'ਚ ਕੀਤੀ ਜਾਵੇਗੀ ਆਨਲਾਈਨ ਗੇਟ ਐਂਟਰੀ : ਹਰਚੰਦ ਸਿੰਘ ਬਰਸਟ -ਪਟਿਆਲਾ ਦੀ ਸਨੌਰ ਆਧੁਨਿਕ ਮੰਡੀ 'ਚ ਬੂਮ ਬੈਰੀਅਰ ਤੇ ਸੀ.ਸੀ.ਟੀ.ਵੀ. ਕੈਮਰਿਆਂ ਦਾ ਕੀਤਾ ਉਦਘਾਟਨ - ਕਿਹਾ, ਆਨਲਾਈਨ ਕੰਮ ਨੂੰ ਨੇਪਰੇ ਚਾੜ੍ਹਣ ਲਈ ਮੰਡੀ ਬੋਰਡ ਨੇ ਤਿਆਰ ਕੀਤਾ ਸਾਫਟਵੇਅਰ ਪਟਿਆਲਾ, 15 ਜਨਵਰੀ : ਅੱਜ ਪਟਿਆਲਾ ਜ਼ਿਲ੍ਹੇ ਦੀ ਸਨੌਰ ਰੋਡ ਸਥਿਤ ਆਧੁਨਿਕ ਫ਼ਲ ਅਤੇ ਸਬਜ਼ੀ ਮੰਡੀ ਵਿੱਚ ਬੂਮ ਬੈਰੀਅਰ, ਸੀ.ਸੀ.ਟੀ.ਵੀ. ਕੈਮਰੇ ਤੇ ਵੇ-ਬ੍ਰਿਜ ਦਾ ਉਦਘਾਟਨ ਕਰਨ ਲਈ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬਤੌਰ ਮੁੱਖ ਮਹਿਮਾਨ ਵਜੋਂ ਹਰਚੰਦ ਸਿੰਘ ਬਰਸਟ ਚੇਅਰਮੈਨ ਪੰਜਾਬ ਮੰਡੀ ਬੋਰਡ ਅਤੇ ਹਲਕਾ ਵਿਧਾਇਕ ਸਨੌਰ ਹਰਮੀਤ ਸਿੰਘ ਪਠਾਣਮਾਜਰਾ ਵਿਸ਼ੇਸ ਮਹਿਮਾਨ ਵਜੋਂ ਪਹੁੰਚੇ। ਜਿਨ੍ਹਾਂ ਵਲੋਂ ਗੇਟ ਐਂਟਰੀ ਦਾ ਉਦਘਾਟਨ ਕੀਤਾ ਗਿਆ। ਸਮਾਗਮ ਦੌਰਾਨ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪਟਿਆਲਾ ਜਿਲ੍ਹੇ ਦੀ ਸਨੌਰ ਰੋਡ ਸਥਿਤ ਆਧੁਨਿਕ ਫ਼ਲ ਅਤੇ ਸਬਜ਼ੀ ਮੰਡੀ ਪੰਜਾਬ ਦੀ ਪਹਿਲੀ ਅਜਿਹੀ ਮੰਡੀ ਹੈ, ਜਿੱਥੇ ਫ਼ਲਾਂ ਅਤੇ ਸਬਜ਼ੀਆਂ ਦੀ ਆਨਲਾਈਨ ਐਂਟਰੀ ਮੰਡੀ ਦੇ ਮੁੱਖ ਗੇਟ 'ਤੇ ਵੇ-ਬ੍ਰਿਜ ਰਾਹੀਂ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਹੇਠ ਹੋਵੇਗੀ। ਇਸ ਲਈ ਬੋਰਡ ਵੱਲੋਂ ਆਪਣਾ ਸਾਫਟਵੇਅਰ ਤਿਆਰ ਕੀਤਾ ਗਿਆ ਹੈ, ਤਾਂ ਜੋ ਮੰਡੀ ਵਿੱਚ ਆਉਣ ਵਾਲੀ ਹਰ ਤਰ੍ਹਾਂ ਦੀਆਂ ਸਬਜੀਆਂ ਅਤੇ ਫ਼ਲਾਂ ਦਾ ਰਿਕਾਰਡ ਰੱਖਿਆ ਜਾ ਸਕੇ। ਇਸਦੇ ਨਾਲ ਹੀ ਬੋਰਡ ਕੋਲ ਹੋਰ ਰਾਜਾਂ ਤੋਂ ਆਉਣ ਵਾਲੇ ਸਮਾਨ ਅਤੇ ਟਰੇਡਰਾਂ ਦਾ ਡਾਟਾ ਵੀ ਮੌਜੂਦ ਰਹੇਗਾ। ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਨੌਰ ਰੋਡ ਸਥਿਤ ਆਧੁਨਿਕ ਫਲ਼ ਅਤੇ ਸਬਜ਼ੀ ਮੰਡੀ ਵਿਖੇ ਏ.ਟੀ.ਐਮ. ਲਗਾਉਣ ਦੇ ਲਈ ਕਮਰਾ ਤਿਆਰ ਕੀਤਾ ਜਾ ਰਿਹਾ ਹੈ ਅਤੇ ਜਲਦ ਹੀ ਇਸ ਕੰਮ ਨੂੰ ਨੇਪਰੇ ਚਾੜ੍ਹਿਆ ਜਾਵੇਗਾ। ਇਸਦੇ ਨਾਲ ਹੀ ਮੰਡੀ ਤੋਂ ਬਾਹਰ ਆਉਣ ਵਾਲੇ ਰਸਤੇ 'ਤੇ ਵੀ ਚੈੱਕ ਪੋਸਟ ਬਣਾਇਆ ਜਾ ਰਿਹਾ ਹੈ ਅਤੇ ਭਵਿੱਖ ਵਿੱਚ ਮੰਡੀ 'ਚੋਂ ਬਾਹਰ ਜਾਣ ਵਾਲੀਆਂ ਸਬਜੀਆਂ ਅਤੇ ਫ਼ਲਾਂ ਦਾ ਵੇਰਵਾ ਵੀ ਦਰਜ ਕੀਤਾ ਜਾਵੇਗਾ, ਤਾਂ ਕਿ ਇਹ ਕਾਰਜ ਪੂਰੀ ਪਾਰਦਰਸ਼ਤਾ ਨਾਲ ਹੋਵੇ। ਉਨ੍ਹਾਂ ਦੱਸਿਆ ਕਿ ਲੋਕਾਂ ਦੀਆਂ ਮੰਗਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਰਿਟੇਲ ਫ਼ਲ ਅਤੇ ਸਬਜੀ ਮੰਡੀ ਦਾ ਵੱਖਰਾ ਗੇਟ ਲਗਾ ਦਿੱਤਾ ਗਿਆ ਹੈ ਅਤੇ ਨਾਲ ਹੀ 4.79 ਲੱਖ ਰੁਪਏ ਦੀ ਲਾਗਤ ਨਾਲ ਮੰਡੀ ਅੰਦਰ ਲਗੀਆਂ ਲਾਇਟਾਂ ਦੀ ਮਰੰਮਤ ਦਾ ਕੰਮ ਵੀ ਪੂਰਾ ਹੋ ਚੁੱਕਾ ਹੈ। ਇਸ ਮੌਕੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਆੜ੍ਹਤੀਆਂ ਦੀ ਸਮੱਸਿਆਵਾਂ ਦਾ ਮੌਕੇ 'ਤੇ ਹੀ ਨਿਪਟਾਰਾ ਵੀ ਕੀਤਾ। ਹਰਮੀਤ ਸਿੰਘ ਪਠਾਣਮਾਜਰਾ, ਐਮ.ਐਲ.ਏ. ਹਲਕਾ ਸਨੌਰ ਨੇ ਕਿਹਾ ਕਿ ਮੰਡੀਆਂ ਵਿੱਚ ਇਹ ਸਾਰੇ ਵਿਕਾਸ ਕਾਰਜ ਪੰਜਾਬ ਸਰਕਾਰ ਦੀ ਯੋਗ ਅਗਵਾਈ ਸਦਕਾ ਪੂਰੇ ਹੋ ਰਹੇ ਹਨ ਅਤੇ ਭਵਿੱਖ ਵਿੱਚ ਵੀ ਹੋਰ ਵਿਕਾਸ ਕਾਰਜਾਂ ਨੂੰ ਅਮਲੀ-ਜਾਮਾ ਪਹਿਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਚੇਅਰਮੈਨ ਹਰਚੰਦ ਸਿੰਘ ਬਰਸਟ ਵਲੋਂ ਮੰਡੀਆਂ ਦੀ ਕਾਇਆ ਕਲਪ ਲਈ ਦਿਨ ਰਾਤ ਮਿਹਨਤ ਕੀਤੀ ਜਾ ਰਹੀ ਹੈ। ਇਸ ਮੌਕੇ ਗੁਰਦੀਪ ਸਿੰਘ, ਇੰਜਨੀਅਰ-ਇਨ-ਚੀਫ਼, ਪੰਜਾਬ ਮੰਡੀ ਬੋਰਡ, ਜਿਲ੍ਹਾ ਮੰਡੀ ਅਫਸਰ ਅਜੇਪਾਲ ਸਿੰਘ ਬਰਾੜ, ਐਕਸੀਅਨ ਧਰਮਿੰਦਰ ਸਿੰਘ ਸਿੱਧੂ, ਐਕਸੀਅਨ ਅੰਮ੍ਰਿਤਪਾਲ ਸਿੰਘ ਸਮੇਤ ਹੋਰ ਵੀ ਸ਼ਖਸ਼ੀਅਤਾਂ ਹਾਜ਼ਰ ਸਨ ।

Punjab Bani 15 January,2024
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਔਰਤਾਂ ਨੂੰ ਕੁੱਖ ‘ਚ ਧੀਆਂ ਮਾਰਨੋ ਰੋਕਣ ਤੇ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਔਰਤਾਂ ਨੂੰ ਕੁੱਖ ‘ਚ ਧੀਆਂ ਮਾਰਨੋ ਰੋਕਣ ਤੇ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾ -ਪਟਿਆਲਾ ‘ਚ ਧੀਆਂ ਦੀ ਲੋਹੜੀ ਦੇ ਰਾਜ ਪੱਧਰੀ ਸਮਾਗਮ ਮੌਕੇ ਧੀਆਂ ਦਾ ਸਨਮਾਨ -ਕਿਹਾ, ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਹਸਪਤਾਲਾਂ ‘ਚ ਡਾਕਟਰਾਂ ਤੇ ਦਵਾਈਆਂ ਦੀ ਕਮੀ ਕੀਤੀ ਪੂਰੀ ਪਟਿਆਲਾ, 13 ਜਨਵਰੀ: ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਔਰਤਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਕੁੱਖ ‘ਚ ਧੀਆਂ ਮਾਰਨੋ ਰੋਕਣ ਤੇ ਨਸ਼ਿਆਂ ਦੀ ਬੁਰਾਈ ਦੇ ਖਾਤਮੇ ਲਈ ਲਾਮਬੰਦ ਹੋਣ। ਡਾ. ਬਲਬੀਰ ਸਿੰਘ, ਰਾਜ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਧੀਆਂ ਦੀ ਲੋਹੜੀ ਮਨਾਉਣ ਲਈ ਪਟਿਆਲਾ ਵਿਖੇ ਕਰਵਾਏ ਰਾਜ ਪੱਧਰੀ ਸਮਾਗਮ ਮੌਕੇ ਧੀਆਂ ਦਾ ਸਨਮਾਨ ਕਰਨ ਪੁੱਜੇ ਹੋਏ ਸਨ।ਇਸ ਦੌਰਾਨ ਉਨ੍ਹਾਂ ਨੇ ਲੋਹੜੀ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਪਟਿਆਲਾ ਸ਼ਹਿਰ ਤੇ ਨੇੜਲੇ ਇਲਾਕਿਆਂ ‘ਚੋਂ ਪੁੱਜੀਆਂ 300 ਦੇ ਕਰੀਬ ਮਾਵਾਂ ਤੇ ਧੀਆਂ ਦਾ ਪੰਜਾਬ ਸਰਕਾਰ ਦੀ ਤਰਫੋਂ ਸਨਮਾਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੁੜੀਆਂ ਵਲੋਂ ਨਸ਼ੇ ਕਰਨ ਦੀ ਵੱਧ ਰਹੀ ਪ੍ਰਵਿਰਤੀ ‘ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕੁੜੀਆਂ ਹੋਰਨਾਂ ਖੇਤਰਾਂ ਵਿੱਚ ਮੁੰਡਿਆਂ ਨਾਲੋਂ ਅੱਗੇ ਵਧਣ ਦੀ ਤਰ੍ਹਾਂ ਨਸ਼ਿਆਂ ਦੇ ਮਾਮਲੇ ‘ਚ ਮੁੰਡਿਆਂ ਦੀ ਰੀਸ ਨਾ ਕਰਨ। ਉਨ੍ਹਾਂ ਕਿਹਾ ਕਿ ਸਾਨੂੰ ਹੁਣ ਲੜਕੀਆਂ ਦੇ ਨਸ਼ਾ ਮੁਕਤੀ ਕੇਂਦਰਾਂ ਦੀ ਲੋੜ ਮਹਿਸੂਸ ਹੋ ਰਹੀ ਹੈ।ਇਸ ਲਈ ਔਰਤਾਂ ਨੂੰ ਨਸ਼ਿਆਂ ਤੇ ਕੰਨਿਆਂ ਭਰੂਣ ਹੱਤਿਆ ਵਿਰੁੱਧ ਲੜਨ ਦਾ ਪ੍ਰਣ ਕਰਨਾ ਪਵੇਗਾ। ਡਾ. ਬਲਬੀਰ ਸਿੰਘ ਨੇ ਲੜਕਿਆਂ ਦੇ ਮੁਕਾਬਲੇ ਲੜਕੀਆਂ ਦੀ ਘੱਟ ਰਹੀ ਗਿਣਤੀ 'ਤੇ ਵੀ ਚਿੰਤਾ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਪੰਜਾਬ ਵਿੱਚ ਲਿੰਗ ਅਨੁਪਾਤ ਮੁਤਾਬਕ ਲੜਕੀਆਂ ਦੀ ਗਿਣਤੀ ਮੁੰਡਿਆਂ ਦੇ ਬਰਾਬਰ ਕਰਨ ਲਈ ਸਾਨੂੰ ਆਪਣੀ ਸੋਚ ਵਿੱਚ ਬਦਲਾਉ ਲਿਆਉਣਾ ਪਵੇਗਾ।ਉਨ੍ਹਾਂ ਦੱਸਿਆ ਕਿ ਇਸੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਜ ‘ਚ ਕਈ ਜ਼ਿਲ੍ਹਿਆਂ ਦੇ ਡੀਸੀ ਤੇ ਐਸਐਸਪੀ ਸਾਡੀਆਂ ਧੀਆਂ ਨੂੰ ਲਗਾਇਆ ਜੋ ਕਿ ਬਹੁਤ ਚੰਗਾ ਕੰਮ ਕਰ ਰਹੀਆਂ ਹਨ। ਇਸ ਤੋਂ ਬਿਨ੍ਹਾਂ ਮੁੰਡਿਆਂ ਤੇ ਲੜਕੀਆਂ ਦੀ ਬਰਾਬਰੀ ਦਾ ਸੁਨੇਹਾ ਦੇਣ ਲਈ ਧੀਆਂ ਦੀ ਲੋਹੜੀ ਮਨਾਉਣ ਦਾ ਪ੍ਰੋਗਰਾਮ ਵੀ ਉਲੀਕਿਆ ਤਾਂ ਕਿ ਲੋਕ, ਮੁੰਡੇ ਕੁੜੀ ਦਰਮਿਆਨ ਕੋਈ ਫਰਕ ਤੇ ਵਿਤਕਰਾ ਨਾ ਕਰਨ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਾਡੇ ਸਮਾਜ ‘ਚ ਆਮ ਘਰਾਂ ਅੰਦਰ ਅਜੇ ਵੀ ਕਿਤੇ ਨਾ ਕਿਤੇ ਨਾਬਰਾਬਰੀ ਹੈ ਪਰੰਤੂ ਇਹ ਸਾਬਤ ਹੋ ਗਿਆ ਹੈ ਕਿ ਧੀਆਂ ਨੂੰ ਜਿੱਥੇ ਕਿਤੇ ਵੀ ਮੌਕੇ ਦਿੱਤੇ ਗਏ, ਇਨ੍ਹਾਂ ਨੇ ਮੱਲਾਂ ਮਾਰਕੇ ਆਪਣੇ ਆਪ ਨੂੰ ਸਾਬਤ ਕੀਤਾ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲੜਕੀਆਂ ਦੀ ਸਿੱਖਿਆ ਤੇ ਖੇਡਾਂ ਲਈ ਬੱਸਾਂ ਦੀ ਸਹੂਲਤ ਦੇਣ ਸਮੇਤ ਹੋਰ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਡਾ. ਬਲਬੀਰ ਸਿੰਘ ਨੇ ਅੱਗੇ ਕਿਹਾ ਕਿ ਪਿਛਲੇ 25 ਸਾਲਾਂ ਦਾ ਸਿਹਤ ਸੇਵਾਵਾ ਵਿੱਚਲਾ ਖੱਪਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਪੂਰਿਆ ਹੈ। ਮਾਨ ਸਰਕਾਰ ਵੱਲੋਂ ਪੰਜਾਬ ਨੂੰ ਸਿਹਤ ਦੇ ਮਾਮਲੇ 'ਚ ਮੋਹਰੀ ਸੂਬਾ ਬਣਾਇਆ ਗਿਆ ਹੈ ਤੇ ਸਾਡਾ ਰਾਜ ਮੁੜ ਤੋੰ ‘ਰੰਗਲਾ ਪੰਜਾਬ’ ਬਣੇਗਾ।ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਸਰਕਾਰ ਨੇ ਹਸਪਤਾਲਾਂ ‘ਚ ਡਾਕਟਰਾਂ ਤੇ ਦਵਾਈਆਂ ਦੀ ਕਮੀ ਪੂਰੀ ਕੀਤੀ ਹੈ। ਸਿਹਤ ਮੰਤਰੀ ਨੇ ਦੱਸਿਆ ਕਿ 15 ਫਰਵਰੀ ਤੱਕ 250 ਤਰ੍ਹਾਂ ਦੀਆਂ ਦਵਾਈਆਂ ਸਾਰੇ ਸਰਕਾਰੀ ਹਸਪਤਾਲਾਂ ‘ਚ ਪੁੱਜ ਜਾਣਗੀਆਂ।ਇਸ ਤੋਂ ਪਹਿਲਾਂ ਸਪੈਸ਼ਲਿਸਟ ਡਾਕਟਰਾਂ ਤੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਪ੍ਰੋਫੈਸਰ ਡਾਕਟਰਾਂ ਦੀ ਕਮੀ ਪੂਰੀ ਕੀਤੀ ਗਈ ਹੈ ਅਤੇ ਇਸੇ ਸਾਲ ਸਾਰੇ ਜ਼ਿਲ੍ਹਾ ਹਸਪਤਾਲਾਂ ਵਿੱਚ ਡਾਕਟਰਾਂ ਦੀ ਕਮੀ ਪੂਰੀ ਕਰ ਦਿੱਤੀ ਜਾਵੇਗੀ ਤੇ ਨਿਜੀ ਡਾਕਟਰਾਂ ਦੀਆਂ ਵੀ ਸੇਵਾਵਾਂ ਲਈਆਂ ਜਾ ਰਹੀਆਂ ਹਨ। ਸਮਾਰੋਹ ਮੌਕੇ ਸਿਹਤ ਸੇਵਾਵਾਂ ਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਹਿਤਿੰਦਰ ਕੌਰ, ਆਈ.ਐਮ.ਏ. ਪੰਜਾਬ ਪ੍ਰਧਾਨ ਡਾ. ਭਗਵੰਤ ਸਿੰਘ, ਸਟੇਟ ਨੋਡਲ ਅਫ਼ਸਰ ਪੀ.ਸੀ.ਪੀ.ਐਨ.ਡੀ.ਟੀ. ਡਾ. ਵਿਨੀਤ ਨਾਗਪਾਲ ਤੇ ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਵੀ ਸੰਬੋਧਨ ਕੀਤਾ। ਇਸ ਦੌਰਾਨ ਕਰਨਲ ਜੇਵੀ ਸਿੰਘ, ਡਾ. ਸੁਧੀਰ ਵਰਮਾ, ਜਸਬੀਰ ਸਿੰਘ ਗਾਂਧੀ, ਹਰੀ ਚੰਦ ਬਾਂਸਲ, ਗੱਜਣ ਸਿੰਘ, ਲਾਲ ਸਿੰਘ, ਡਾ. ਜਗਪਾਲਇੰਦਰ ਸਿੰਘ, ਡਾ. ਐਸ.ਜੇ ਸਿੰਘ, ਡਾ. ਗੁਰਪ੍ਰੀਤ ਕੌਰ, ਡਾ. ਸੁਮੀਤ ਸਿੰਘ ਆਦਿ ਸਮੇਤ ਵੱਡੀ ਗਿਣਤੀ ਧੀਆਂ ਦੇ ਮਾਪੇ ਅਤੇ ਇਲਾਕਾ ਨਿਵਾਸੀ ਪੁੱਜੇ ਹੋਏ ਸਨ। ਡਿਪਟੀ ਮਾਸ ਮੀਡੀਆ ਅਫਸਰ ਭਾਗ ਸਿੰਘ ਨੇ ਮੰਚ ਸੰਚਾਲਣ ਕੀਤਾ। ਇਸ ਮੌਕੇ ਸਰਕਾਰੀ ਮਾਤਾ ਕੌਸ਼ੱਲਿਆ ਨਰਸਿੰਗ ਸਕੂਲ ਦੀਆਂ ਵਿਦਿਆਰਥਣਾਂ ਨੇ ਸਿਹਤ ਸਕੀਮਾਂ 'ਤੇ ਬੋਲੀਆਂ ਅਤੇ ਗਿੱਧਾ ਪੇਸ਼ ਕੀਤਾ ਜਦਕਿ ਬਲਜਿੰਦਰ ਠਾਕੁਰ ਨੇ ਲੋਹੜੀ ਤੇ ਧੀਆਂ ਬਾਰੇ ਗੀਤ ਸੁਣਾਇਆ।

Punjab Bani 13 January,2024
ਦੇਸ਼ 'ਚ ਪੰਜਾਬ ਬਣੇਗਾ ਹੀਰੋ, ਲੋਕ ਸਭਾ ਚੋਣਾਂ 'ਚ ਇਸ ਵਾਰ 13-0: ਮੁੱਖ ਮੰਤਰੀ

ਦੇਸ਼ 'ਚ ਪੰਜਾਬ ਬਣੇਗਾ ਹੀਰੋ, ਲੋਕ ਸਭਾ ਚੋਣਾਂ 'ਚ ਇਸ ਵਾਰ 13-0: ਮੁੱਖ ਮੰਤਰੀ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ 'ਤੇ ਹੂੰਝਾ ਫੇਰ ਜਿੱਤ ਹਾਸਲ ਕਰਾਂਗੇ: ਮੁੱਖ ਮੰਤਰੀ ਸੁਖਬੀਰ ਦੇ ਮਾਣਹਾਨੀ ਦੇ ਕੇਸ ਦਾ ਕੀਤਾ ਸੁਆਗਤ; ਇਸ ਨਾਲ ਬਾਦਲਾਂ ਦੇ ਪੰਜਾਬ ਵਿਰੋਧੀ ਰੁਖ਼ ਨੂੰ ਬੇਨਕਾਬ ਕਰਨ ਦਾ ਮੌਕਾ ਮਿਲਿਆ ਪੰਜਾਬ ਤੇ ਪੰਜਾਬੀਆਂ ਦੇ ਖ਼ੂਨ ਨਾਲ ਰੰਗੇ ਨੇ ਬਾਦਲ ਪਰਿਵਾਰ ਦੇ ਹੱਥ 25 ਸਾਲ ਰਾਜ ਕਰਨ ਦਾ ਦਾਅਵਾ ਕਰਨ ਵਾਲਿਆਂ ਕੋਲ ਹੁਣ 25 ਵਿਧਾਇਕ ਨਹੀਂ ਹਨ ਮਹਾਨ ਕੌਮੀ ਨਾਇਕਾਂ ਦੀ ਸ਼ਹਾਦਤ ਦਰਸਾਉਣ ਵਾਲੀਆਂ ਝਾਕੀਆਂ ਰੱਦ ਕਰਨ ਦਾ ਭਾਜਪਾ ਕੋਲ ਕੋਈ ਨੈਤਿਕ ਅਧਿਕਾਰ ਨਹੀਂ ਸੰਗਰੂਰ, 11 ਜਨਵਰੀ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਵੱਲੋਂ ਦਾਇਰ ਮਾਣਹਾਨੀ ਦੇ ਮੁਕੱਦਮੇ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਬਾਦਲ ਪਰਿਵਾਰ ਦੇ ਪੰਜਾਬ ਵਿਰੋਧੀ ਪੈਂਤੜੇ ਅਤੇ ਮਾੜੇ ਕੰਮਾਂ ਦਾ ਪਰਦਾਫ਼ਾਸ਼ ਕਰਨ ਦਾ ਇੱਕ ਹੋਰ ਮੌਕਾ ਮਿਲੇਗਾ। ਇੱਥੇ 14 ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਕੇਸ ਦੀ ਰੋਜ਼ਾਨਾ ਸੁਣਵਾਈ ਲਈ ਬੇਨਤੀ ਕਰਨਗੇ ਤਾਂ ਜੋ ਲੋਕਾਂ ਨੂੰ ਬਾਦਲਾਂ ਦੇ ਪਾਪਾਂ ਬਾਰੇ ਜਾਣੂੰ ਕਰਵਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਾਦਲਾਂ ਦੀ ਪੰਜਾਬ ਨਾਲ ਕੀਤੀ ਗੱਦਾਰੀ ਦੇ ਇਨਾਮ ਵਜੋਂ ਹਰਿਆਣਾ ਨੇ ਉਨ੍ਹਾਂ ਦੇ ਫਾਰਮ ਹਾਊਸ ਤੱਕ ਨਹਿਰ ਦੀ ਉਸਾਰੀ ਕੀਤੀ। ਉਨ੍ਹਾਂ ਕਿਹਾ ਕਿ ਇੰਨਾ ਹੀ ਨਹੀਂ ਸੂਬੇ ਦੀ ਤਰੱਕੀ ਵਿੱਚ ਅੜਿੱਕਾ ਡਾਹ ਕੇ ਬਾਦਲਾਂ ਨੇ ਹੋਟਲ, ਟਰਾਂਸਪੋਰਟ ਅਤੇ ਹੋਰ ਕਾਰੋਬਾਰ ਵਧਾਏ, ਜਿਸ ਬਾਰੇ ਲੋਕਾਂ ਨੂੰ ਵਿਸਥਾਰ ਨਾਲ ਦੱਸਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਆਪਣੀ ਜਾਇਦਾਦ ਬਚਾਉਣ ਲਈ ਕੇਸ ਲੜ ਰਹੇ ਹਨ, ਜਦੋਂ ਕਿ ਉਹ ਲੋਕਾਂ ਨੂੰ ਬਚਾਉਣ ਲਈ ਅਦਾਲਤ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਬਾਦਲ ਪਰਿਵਾਰ ਦੀਆਂ ਉਨ੍ਹਾਂ ਸਾਰੀਆਂ ਕਰਤੂਤਾਂ ਬਾਰੇ ਦੁਨੀਆਂ ਨੂੰ ਦੱਸਣਗੇ, ਜਿਨ੍ਹਾਂ ਕਾਰਨ ਸੂਬਾ ਵੱਖ-ਵੱਖ ਖੇਤਰਾਂ ਵਿੱਚ ਪਛੜ ਗਿਆ ਹੈ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਦੇ ਹੱਥ ਪੰਜਾਬ ਅਤੇ ਪੰਜਾਬੀਆਂ ਦੇ ਖ਼ੂਨ ਨਾਲ ਰੰਗੇ ਹੋਏ ਹਨ, ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਉਨ੍ਹਾਂ ਦੇ ਗੁਨਾਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰ ਸਕਦੇ। ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਦਾਅਵਾ ਕਰਦੇ ਸਨ ਕਿ ਉਹ 25 ਸਾਲ ਰਾਜ ਕਰਨਗੇ, ਉਨ੍ਹਾਂ ਨੂੰ ਲੋਕਾਂ ਨੇ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਆਪਣੇ 25 ਵਿਧਾਇਕਾਂ ਦੀ ਚੋਣ ਵੀ ਨਹੀਂ ਕਰਵਾ ਸਕੇ ਕਿਉਂਕਿ ਇਨ੍ਹਾਂ ਨੂੰ ਲੋਕਾਂ ਨੇ ਨਕਾਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਹੰਕਾਰੀ ਆਗੂਆਂ ਨੂੰ ਲੋਕਾਂ ਨੇ ਬਾਹਰ ਦਾ ਦਰਵਾਜ਼ਾ ਦਿਖਾ ਕੇ ਸਿਆਸੀ ਗੁਮਨਾਮੀ ਵਿੱਚ ਭੇਜ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀ ਸਰਕਾਰ ਦੌਰਾਨ ਸਿਆਸੀ ਆਗੂਆਂ ਦੇ ਕੋਟੇ ਨੇ ਆਮ ਆਦਮੀ ਦੇ ਹਿੱਤ ਹੜੱਪ ਲਏ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਅਜਿਹੇ ਸਾਰੇ ਸਿਆਸੀ ਕੋਟਿਆਂ ਨੂੰ ਖ਼ਤਮ ਕਰ ਕੇ ਆਮ ਆਦਮੀ ਦੇ ਸ਼ਕਤੀਕਰਨ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਨੂੰ ਮੁੱਖ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਡਾ ਮੁੱਖ ਮੰਤਵ ਲੋਕਾਂ ਦੀ ਭਲਾਈ ਤੇ ਤਰੱਕੀ ਅਤੇ ਆਮ ਆਦਮੀ ਦਾ ਵਿਆਪਕ ਵਿਕਾਸ ਯਕੀਨੀ ਬਣਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਉਹ ਇਕ ਆਮ ਪਰਿਵਾਰ ਨਾਲ ਸਬੰਧਤ ਹਨ ਅਤੇ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਹਮੇਸ਼ਾ ਇਹ ਵਿਸ਼ਵਾਸ ਸੀ ਕਿ ਉਨ੍ਹਾਂ ਕੋਲ ਰਾਜ ਕਰਨ ਦਾ ਇਲਾਹੀ ਅਧਿਕਾਰ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇਕ ਆਮ ਆਦਮੀ ਸੂਬੇ ਨੂੰ ਵਧੀਆ ਤਰੀਕੇ ਨਾਲ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਇਆ ਪਰ ਹੁਣ ਲੋਕ ਇਨ੍ਹਾਂ ਦੇ ਗੁਮਰਾਹਕੁੰਨ ਪ੍ਰਚਾਰ ਤੋਂ ਬਾਜ਼ ਨਹੀਂ ਆਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਮਾਈ ਭਾਗੋ, ਗ਼ਦਰੀ ਬਾਬੇ ਸਮੇਤ ਮਹਾਨ ਸ਼ਹੀਦਾਂ ਉਤੇ ਆਧਾਰਤ ਝਾਕੀ ਨੂੰ ਰੱਦ ਕਰ ਕੇ ਉਨ੍ਹਾਂ ਦਾ ਨਿਰਾਦਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਗਣਤੰਤਰ ਦਿਵਸ ਦੀ ਪਰੇਡ ਵਿੱਚ ਪੰਜਾਬ ਦੀਆਂ ਝਾਕੀਆਂ ਨੂੰ ਸ਼ਾਮਲ ਨਾ ਕਰਕੇ ਇਨ੍ਹਾਂ ਨਾਇਕਾਂ ਦੇ ਯੋਗਦਾਨ ਅਤੇ ਕੁਰਬਾਨੀ ਨੂੰ ਘਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਹ ਇਨ੍ਹਾਂ ਮਹਾਨ ਦੇਸ਼ ਭਗਤਾਂ ਅਤੇ ਕੌਮੀ ਆਗੂਆਂ ਦਾ ਨਿਰਾਦਰ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਯੋਗਦਾਨ ਨੂੰ ਝਾਕੀਆਂ ਰਾਹੀਂ ਸੂਬੇ ਭਰ ਵਿੱਚ ਦਿਖਾਏਗੀ। ਮੁੱਖ ਮੰਤਰੀ ਨੇ ਭਵਿੱਖਬਾਣੀ ਕੀਤੀ ਕਿ ਲੋਕ ਇਨ੍ਹਾਂ ਪਾਰਟੀਆਂ ਦੇ ਭ੍ਰਿਸ਼ਟ ਆਗੂਆਂ ਤੋਂ ਇੰਨੇ ਅੱਕ ਚੁੱਕੇ ਹਨ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਸੂਬੇ ਦੀਆਂ ਸਾਰੀਆਂ ਸੀਟਾਂ 'ਤੇ ਸਾਨੂੰ ਹੂੰਝਾ ਫੇਰ ਜਿੱਤ ਦਿਵਾਉਣਗੇ। ਉਨ੍ਹਾਂ ਕਿਹਾ ਕਿ ਲੋਕ ਆਉਣ ਵਾਲੀਆਂ ਆਮ ਚੋਣਾਂ ਵਿੱਚ ਸੂਬੇ ਦੀਆਂ ਸਾਰੀਆਂ 13 ਸੀਟਾਂ ਉਨ੍ਹਾਂ ਨੂੰ ਜਿਤਾਉਣ ਦਾ ਮਨ ਬਣਾ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ 13-0 ਦੇ ਅੰਕੜੇ ਨਾਲ ਜਿੱਤਾਂਗਾ, ਜਦੋਂ ਕਿ ਬਾਕੀ ਪਾਰਟੀਆਂ ਦੇ ਖਾਤੇ ਵੀ ਨਹੀਂ ਖੁੱਲ੍ਹਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਇਕ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਦੀ ਮਲਕੀਅਤ ਵਾਲੇ ਗੋਇੰਦਵਾਲ ਪਾਵਰ ਪਲਾਂਟ ਨੂੰ ਖ਼ਰੀਦ ਕੇ ਇਤਿਹਾਸ ਰਚਿਆ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਇਹ ਉਲਟਾ ਰੁਝਾਨ ਸ਼ੁਰੂ ਹੋਇਆ ਹੈ ਕਿ ਸਰਕਾਰ ਨੇ ਕੋਈ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ, ਜਦੋਂ ਕਿ ਪਹਿਲਾਂ ਸੂਬਾ ਸਰਕਾਰਾਂ ਆਪਣੀਆਂ ਜਾਇਦਾਦਾਂ ਮਨਪਸੰਦ ਵਿਅਕਤੀਆਂ ਨੂੰ ‘ਕੌਡੀਆਂ’ ਦੇ ਭਾਅ ਵੇਚਦੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਉਂਕਿ ਪਛਵਾੜਾ ਕੋਲਾ ਖਾਣ ਤੋਂ ਨਿਕਲਣ ਵਾਲੇ ਕੋਲੇ ਦੀ ਵਰਤੋਂ ਸਰਕਾਰੀ ਪਾਵਰ ਪਲਾਂਟਾਂ ਲਈ ਹੀ ਕੀਤੀ ਜਾ ਸਕਦੀ ਹੈ ਅਤੇ ਇਸ ਪਾਵਰ ਪਲਾਂਟ ਦੀ ਖਰੀਦ ਨਾਲ ਇਸ ਕੋਲੇ ਨੂੰ ਹੁਣ ਇੱਥੇ ਵਰਤ ਕੇ ਸੂਬੇ ਦੇ ਹਰ ਖੇਤਰ ਨੂੰ ਬਿਜਲੀ ਮੁਹੱਈਆ ਕਰਨ ਦਾ ਰਾਹ ਖੁੱਲ੍ਹਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਹਸਪਤਾਲਾਂ, ਸਕੂਲਾਂ ਵਿੱਚ ਮੁਕੰਮਲ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ ਅਤੇ ਆਮ ਆਦਮੀ ਦੀ ਭਲਾਈ ਲਈ ਨਵੇਂ ਮੈਡੀਕਲ ਕਾਲਜ ਖੋਲ੍ਹੇ ਜਾ ਰਹੇ ਹਨ ਅਤੇ 90 ਫੀਸਦੀ ਖਪਤਕਾਰਾਂ ਨੂੰ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਫੈਸਲੇ ਉਨ੍ਹਾਂ ਲੋਕਾਂ ਵੱਲੋਂ ਲਏ ਜਾ ਰਹੇ ਹਨ, ਜੋ ਜ਼ਮੀਨੀ ਪੱਧਰ ’ਤੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਨੇ ਸੂਬੇ ਨੂੰ ਬਰਬਾਦ ਕਰ ਦਿੱਤਾ ਹੈ ਅਤੇ ਹੁਣ ਉਹ ਬੇਸ਼ਰਮੀ ਨਾਲ ਨੈਤਿਕਤਾ ਦੀਆਂ ਵੱਡੀਆਂ-ਵੱਡੀਆਂ ਗੱਲਾਂ ਕਰ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਧੂਰੀ ਦੇ ਪਿੰਡਾਂ ਦੇ ਵਿਕਾਸ ਲਈ 29 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਰੱਖੀ ਹੈ। ਉਨ੍ਹਾਂ ਦੁਹਰਾਇਆ ਕਿ ਧੂਰੀ ਸੂਬੇ ਦੀ ਸਿਆਸਤ ਦਾ ਧੁਰਾ ਬਣੇਗਾ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਖ਼ਾਸ ਤੌਰ 'ਤੇ ਧੂਰੀ ਵਿਧਾਨ ਸਭਾ ਹਲਕੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦਿੱਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿਨ ਗਏ, ਜਦੋਂ ਸੂਬੇ ਦਾ ਮੁਖੀ ਆਪਣੇ ਮਹਿਲਾਂ ਦੇ ਵੱਡੇ-ਵੱਡੇ ਕਮਰਿਆਂ ਤੱਕ ਸੀਮਤ ਰਹਿੰਦਾ ਸੀ, ਜਦੋਂ ਕਿ ਹੁਣ ਮੁੱਖ ਮੰਤਰੀ ਹਮੇਸ਼ਾ ਲੋਕਾਂ ਵਿਚਕਾਰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰ ਕਿਸੇ ਦੀ ਮੁੱਖ ਮੰਤਰੀ ਤੱਕ ਆਸਾਨ ਪਹੁੰਚ ਹੈ, ਜਿਸ ਕਾਰਨ ਹੁਣ ਸੂਬੇ ਦਾ ਹਰ ਮਸਲਾ ਲੋਕਾਂ ਦੀ ਆਸ ਮੁਤਾਬਕ ਤੁਰੰਤ ਹੱਲ ਹੋ ਜਾਂਦਾ ਹੈ।

Punjab Bani 12 January,2024
ਸੀਐਮ ਭਗਵੰਤ ਮਾਨ ਨੁੰ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ

ਸੀਐਮ ਭਗਵੰਤ ਮਾਨ ਨੁੰ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ ਚੰਡੀਗੜ : ਮੁੱਖ ਮੰਤਰੀ ਭਗਵੰਤ ਮਾਨ ਨੂੰ 19 ਫਰਵਰੀ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਹਨ। ਐਡੀਸ਼ਨਲ ਸੈਸ਼ਨ ਜੱਜ ਰਾਜਪਾਲ ਰਾਵਲ ਦੀ ਮਾਣਯੋਗ ਅਦਾਲਤ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਦਾਇਰ ਮਾਣਹਾਨੀ ਮਾਮਲੇ ਵਿਚ ਇਹ ਸੰਮਨ ਜਾਰੀ ਕੀਤੇ ਹਨ।ਸੁਖਬੀਰ ਬਾਦਲ, ਸ੍ਰੀ ਮੁਕਤਸਰ ਸਾਹਿਬ ਦੀ ਜਿਲ੍ਹਾ ਕਚਿਹਰੀਆਂ ‘ਚ ਦੁਪਹਿਰ ਵੇਲੇ ਪਹੁੰਚ ਸਨ, ਜਿੱਥੇ ਉਨ੍ਹਾਂ ਨੇ ਅਦਾਲਤ ਵਿੱਚ ਸੀਐਮ ਭਗਵੰਤ ਮਾਨ ਖਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕੀਤਾ। ਇਸ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਸੀਐਮ ਮਾਨ ਨੂੰ ਮੁਆਫ਼ੀ ਮੰਗਣ ਲਈ 5 ਦਿਨਾਂ ਦਾ ਸਮਾਂ ਦਿੱਤਾ ਸੀ। ਅਕਾਲੀ ਦਲ ਦੇ ਪ੍ਰਧਾਨ ਨੇ ਨੋਟਿਸ ਵਿਚ ਕਿਹਾ ਸੀ ਕਿ ਮੁੱਖ ਮੰਤਰੀ ਨੇ ਬਾਦਲ ਪਰਿਵਾਰ ਤੇ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਇਕ ਡੂੰਘੀ ਸਾਜ਼ਿਸ਼ ਤਹਿਤ ਬਦਨਾਮ ਕਰਨ ਲਈ ਹਰਿਆਣਾ ਵਿਚ ਬਾਲਾਸਰ ਫਾਰਮ ਹਾਊਸ ਤੱਕ ਖੇਤਾਂ ਦੀ ਸਿੰਜਾਈ ਲਈ ਪ੍ਰਾਈਵੇਟ ਨਹਿਰ ਖੁਦਵਾਉਣ ਦਾ ਦਾਅਵਾ ਕੀਤਾ ਸੀ।ਹੁਣ ਅਦਾਲਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ 19 ਫਰਵਰੀ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਹਨ।

Punjab Bani 11 January,2024
ਪੰਜਾਬ ਰੋਡੇਵਜ਼ ਦੇ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਲਈ ਸਰਕਾਰ ਵਚਨਬੱਧ: ਲਾਲਜੀਤ ਸਿੰਘ ਭੁੱਲਰ

ਪੰਜਾਬ ਰੋਡੇਵਜ਼ ਦੇ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਲਈ ਸਰਕਾਰ ਵਚਨਬੱਧ: ਲਾਲਜੀਤ ਸਿੰਘ ਭੁੱਲਰ ਸਕੱਤਰ ਟਰਾਂਸਪੋਰਟ ਨੂੰ ਤਰੱਕੀਆਂ ਅਤੇ ਤਰਸ ਦੇ ਆਧਾਰ 'ਤੇ ਰਹਿੰਦੀਆਂ ਨਿਯੁਕਤੀਆਂ ਸਬੰਧੀ ਕਾਰਵਾਈ ਤੇਜ਼ ਕਰਨ ਦੀ ਹਦਾਇਤ ਕੈਬਨਿਟ ਮੰਤਰੀ ਨੇ ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਅਤੇ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੀਆਂ ਮੰਗਾਂ ਗਹੁ ਨਾਲ ਸੁਣੀਆਂ ਦੂਰ-ਦੁਰਾਡੇ ਨਿਯੁਕਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਘਰਾਂ ਨੇੜੇ ਤੈਨਾਤ ਕਰਨ ਦੀ ਵਿਉਂਤਬੰਦੀ ਕਰਨ ਦੇ ਨਿਰਦੇਸ਼ ਚੰਡੀਗੜ੍ਹ, 11 ਜਨਵਰੀ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਕਿਹਾ ਕਿ ਪੰਜਾਬ ਰੋਡੇਵਜ਼/ਪਨਬੱਸ ਦੇ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਲਈ ਸਰਕਾਰ ਵਚਨਬੱਧ ਹੈ। ਟਰਾਂਸਪੋਰਟ ਮੰਤਰੀ ਨੇ ਇਹ ਭਰੋਸਾ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਅਤੇ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਮੁਲਾਜ਼ਮਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤਾ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਪੰਜਾਬ ਰੋਡੇਵਜ਼/ਪਨਬੱਸ ਵਿੱਚ ਠੇਕਾ ਆਧਾਰਤ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਸਬੰਧੀ ਕੇਸ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਗਠਤ ਕੀਤੀ ਤਿੰਨ ਮੈਂਬਰੀ ਕੈਬਨਿਟ ਸਬ ਕਮੇਟੀ ਵੱਲੋਂ ਹਮਦਰਦੀ ਨਾਲ ਵਿਚਾਰਿਆ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਸਕੱਤਰ ਟਰਾਂਸਪੋਰਟ ਸ. ਦਿਲਰਾਜ ਸਿੰਘ ਸੰਧਾਵਾਲੀਆ ਨੂੰ ਕਿਹਾ ਕਿ ਵਿਭਾਗ ਵਿੱਚ ਵੱਖ-ਵੱਖ ਤਰੱਕੀਆਂ ਸਬੰਧੀ ਕੇਸਾਂ ਵਿੱਚ ਕਾਰਵਾਈ ਤੇਜ਼ ਕੀਤੀ ਜਾਵੇ। ਉਨ੍ਹਾਂ ਇਹ ਵੀ ਆਦੇਸ਼ ਦਿੱਤੇ ਕਿ ਪੰਜਾਬ ਰੋਡਵੇਜ਼/ਪਨਬੱਸ ਵਿੱਚ ਤਰਸ ਦੇ ਆਧਾਰ 'ਤੇ ਰਹਿੰਦੀਆਂ ਨਿਯੁਕਤੀਆਂ ਸਬੰਧੀ ਕਾਰਵਾਈ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਫ਼ੌਤ ਹੋਏ ਮੁਲਾਜ਼ਮਾਂ ਦੇ ਵਾਰਸਾਂ ਨੂੰ ਖੱਜਲ ਨਾ ਹੋਣਾ ਪਵੇ। ਉਨ੍ਹਾਂ ਕਿਹਾ ਕਿ ਫ਼ੌਤ ਹੋਏ ਮੁਲਾਜ਼ਮ ਦੇ ਪਰਿਵਾਰ ਦਾ ਭਵਿੱਖ ਸੁਰੱਖਿਅਤ ਰੱਖਣਾ ਸਰਕਾਰ ਦਾ ਮੁੱਢਲਾ ਫ਼ਰਜ਼ ਹੈ ਅਤੇ ਇਸ ਮੁੱਦੇ 'ਤੇ ਵਿਭਾਗ ਹਮਦਰਦੀ ਨਾਲ ਫ਼ੈਸਲਾ ਲਵੇ। ਟਰਾਂਸਪੋਰਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਬੱਸਾਂ ਦੀ ਪਾਸਿੰਗ ਸਬੰਧੀ ਪ੍ਰਕਿਰਿਆ ਵਿੱਚ ਦੇਰੀ ਨਾ ਕੀਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਿੱਜੀ ਤੌਰ 'ਤੇ ਦੌਰੇ ਕਰਕੇ ਗ਼ੈਰ-ਕਾਨੂੰਨੀ ਢੰਗ ਨਾਲ ਚਲ ਰਹੀਆਂ ਬੱਸਾਂ ਬਾਰੇ ਜਾਣਨ ਅਤੇ ਤੁਰੰਤ ਰਿਪੋਰਟ ਦੇਣ। ਉਨ੍ਹਾਂ ਕਿਹਾ ਕਿ ਬੱਸਾਂ ਦੇ ਟਾਈਮ-ਟੇਬਲ ਸਬੰਧੀ ਆ ਰਹੀਆਂ ਸ਼ਿਕਾਇਤਾਂ ਨੂੰ ਵੀ ਤੁਰੰਤ ਦੂਰ ਕੀਤਾ ਜਾਵੇ। ਮੁਲਾਜ਼ਮਾਂ ਵੱਲੋਂ ਰੱਖੀ ਮੰਗ 'ਤੇ ਵਿਚਾਰ ਕਰਦਿਆਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਵਿਭਾਗ ਵਲੋਂ ਦੂਰ-ਦੁਰਾਡੇ ਨਿਯੁਕਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਘਰਾਂ ਨੇੜੇ ਤੈਨਾਤ ਕਰਨ ਸਬੰਧੀ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਮਾਮਲੇ ਸਬੰਧੀ ਤੁਰੰਤ ਵਿਉਂਤਬੰਦੀ ਕੀਤੀ ਜਾਵੇ। ਉਨ੍ਹਾਂ ਵਿਭਾਗ ਦੀਆਂ ਇਮਾਰਤਾਂ ਅਤੇ ਵਰਕਸ਼ਾਪਾਂ ਦੀ ਹਾਲਤ ਸਬੰਧੀ ਵੀ ਰਿਪੋਰਟ ਦੇਣ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਜਿੱਥੇ ਲੋੜ ਹੋਵੇ, ਉਥੇ ਤੁਰੰਤ ਮੁਰੰਮਤ ਕਰਵਾਈ ਜਾਵੇ। ਮੀਟਿੰਗ ਦੌਰਾਨ ਸਕੱਤਰ ਟਰਾਂਸਪੋਰਟ ਸ. ਦਿਲਰਾਜ ਸਿੰਘ ਸੰਧਾਵਾਲੀਆ, ਡਾਇਰੈਕਟਰ ਸਟੇਟ ਟਰਾਂਸਪੋਰਟ ਮੈਡਮ ਅਮਨਦੀਪ ਕੌਰ ਅਤੇ ਹੋਰ ਅਧਿਕਾਰੀ ਮੌਜੂਦ ਸਨ।

Punjab Bani 11 January,2024
ਨੌਜਵਾਨਾਂ ਨੂੰ ਨਵੇਂ ਸਾਲ ਦਾ ਤੋਹਫਾ, ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ 520 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

ਨੌਜਵਾਨਾਂ ਨੂੰ ਨਵੇਂ ਸਾਲ ਦਾ ਤੋਹਫਾ, ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ 520 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ 18 ਜਨਵਰੀ ਨੂੰ 500 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਜਾਣਗੇ ਸੂਬੇ ਦੇ ਸਮਾਜਿਕ ਤੇ ਆਰਥਿਕ ਵਿਕਾਸ ਵਿੱਚ ਨੌਜਵਾਨ ਬਣ ਰਹੇ ਨੇ ਸਰਗਰਮ ਭਾਈਵਾਲ ਚੰਡੀਗੜ੍ਹ, 9 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਨੌਜਵਾਨਾਂ ਨੂੰ ਨਵੇਂ ਵਰ੍ਹੇ ਦਾ ਤੋਹਫਾ ਦਿੰਦਿਆਂ ਪੰਜਾਬ ਰਾਜ ਸਹਿਕਾਰੀ ਬੈਂਕ ਵਿੱਚ ਨਵੇਂ ਭਰਤੀ ਹੋਏ 520 ਕਲਰਕਾਂ-ਕਮ-ਡਾਟਾ ਐਂਟਰੀ ਅਪਰੇਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇੱਥੇ ਟੈਗੋਰ ਥੀਏਟਰ ਵਿਖੇ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਨੌਜਵਾਨਾਂ ਦੇ ਮੁਖਾਤਿਬ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦਾ ਇਹ ਨਿਯੁਕਤੀ ਪੱਤਰ ਵੰਡ ਸਮਾਰੋਹ ਉਨ੍ਹਾਂ ਦੀ ਸਰਕਾਰ ਦਾ ਪਲੇਠਾ ਸਮਾਗਮ ਨਹੀਂ ਹੈ ਕਿਉਂਕਿ ਸੂਬਾ ਸਰਕਾਰ ਹੁਣ ਤੱਕ ਅਜਿਹੇ ਕਈ ਸਮਾਗਮ ਕਰਕੇ 40,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਵੰਡ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਕੇ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਸੰਜੀਦਾ ਉਪਰਾਲੇ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਲਗਪਗ ਹਰੇਕ ਦੂਜੇ ਪਿੰਡ ਨੂੰ ਮਹਾਨ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਹੈ ਅਤੇ ਪੰਜਾਬ ਦੀ ਧਰਤੀ ਨੇ ਬਹਾਦਰ ਪੁੱਤ ਪੈਦਾ ਕੀਤੇ ਹਨ ਜਿਨ੍ਹਾਂ ਨੇ ਆਪਣੇ ਮੁਲਕ ਦੀ ਖਾਤਰ ਆਪਣਾ ਜੀਵਨ ਲੇਖੇ ਲਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਪੈਦਾਇਸ਼ੀ ਉੱਦਮੀ ਹੁੰਦੇ ਹਨ ਅਤੇ ਇਨ੍ਹਾਂ ਵਿੱਚ ਅਗਵਾਈ ਕਰਨ ਦੇ ਗੁਣ ਹੁੰਦੇ ਹਨ ਅਤੇ ਏਸੇ ਕਰਕੇ ਦੁਨੀਆ ਭਰ ਵਿੱਚ ਪੰਜਾਬੀਆਂ ਨੇ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਸਖ਼ਤ ਮਿਹਨਤ ਦਾ ਕੋਈ ਸਾਨੀ ਨਹੀਂ ਜਿਸ ਕਰਕੇ ਅੱਜ ਪੰਜਾਬੀ ਹਰੇਕ ਖੇਤਰ ਵਿੱਚ ਨਾਮਣਾ ਖੱਟ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਦੇ ਇਸ ਜਜ਼ਬੇ ਦਾ ਲਾਹਾ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਵੀ ਚੁੱਕਿਆ ਜਾ ਸਕਦਾ। ਮੁੱਖ ਮੰਤਰੀ ਨੇ ਕਿਹਾ ਕਿ ਬਹਾਦਰ ਅਤੇ ਸਮਰਪਿਤ ਭਾਵਨਾ ਵਾਲੇ ਪੰਜਾਬੀਆਂ ਨੇ ਦੇਸ਼ ਨੂੰ ਬਰਤਾਨਵੀ ਹਕੂਮਤ ਦੀ ਗੁਲਾਮੀ ਤੋਂ ਮੁਕਤ ਕਰਵਾਉਣ ਲਈ ਬੇਮਿਸਾਲ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਆਪਣੇ ਆਪ ਵਿੱਚ ਰਿਕਾਰਡ ਹੈ ਕਿ ਜਿਨ੍ਹਾਂ ਦੇਸ਼ ਭਗਤਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਜਾਂ ਕਿਸੇ ਨਾ ਕਿਸੇ ਰੂਪ ਵਿਚ ਅੰਗਰੇਜ਼ਾਂ ਦੇ ਜ਼ੁਲਮ ਦਾ ਸ਼ਿਕਾਰ ਹੋਏ, ਉਨ੍ਹਾਂ ਵਿੱਚੋਂ 90 ਫੀਸਦੀ ਤੋਂ ਵੱਧ ਪੰਜਾਬੀ ਸਨ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਅੱਜ ਵੀ ਪੰਜਾਬ, ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਅਤੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਲਈ ਸਭ ਤੋਂ ਅੱਗੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁਖੀ ਹੋਣ ਦੇ ਨਾਤੇ ਉਨ੍ਹਾਂ ਦਾ ਹਰ ਕਦਮ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਨੂੰ ਸਮਰਪਿਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਉਨ੍ਹਾਂ ਤੋਂ ਪਹਿਲੇ ਮੁੱਖ ਮੰਤਰੀਆਂ ਨੂੰ ਕਦੇ ਵੀ ਸੂਬੇ ਦੀ ਚਿੰਤਾ ਨਹੀਂ ਹੁੰਦੀ ਸੀ ਸਗੋਂ ਉਨ੍ਹਾਂ ਨੂੰ ਆਪਣੇ ਨਿੱਜੀ ਹਿੱਤਾਂ ਦਾ ਫਿਕਰ ਵੱਧ ਹੁੰਦਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰੇਕ ਮੁੱਦੇ ਨੂੰ ਲੈ ਕੇ ਸੂਬੇ ਦੇ ਨਕਾਰੇ ਹੋਏ ਸਿਆਸੀ ਆਗੂ ਉਨ੍ਹਾਂ ਦੀ ਨਿੱਤ ਨਿਖੇਧੀ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਇੱਕ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਦੀ ਮਲਕੀਅਤ ਵਾਲਾ ਗੋਇੰਦਵਾਲ ਪਾਵਰ ਪਲਾਂਟ 1080 ਕਰੋੜ ਰੁਪਏ ਦੀ ਲਾਗਤ ਨਾਲ ਖਰੀਦ ਕੇ ਇਤਿਹਾਸ ਰਚਿਆ ਹੈ। ਉਨ੍ਹਾਂ ਕਿਹਾ ਕਿ ਹੁਣ ਪਹਿਲੀ ਵਾਰ ਉਲਟਾ ਰੁਝਾਨ ਸ਼ੁਰੂ ਹੋਇਆ ਹੈ ਕਿ ਸਰਕਾਰ ਨੇ ਕੋਈ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ ਜਦੋਂ ਕਿ ਪਹਿਲਾਂ ਸੂਬਾ ਸਰਕਾਰਾਂ ਸਰਕਾਰੀ ਜਾਇਦਾਦਾਂ ਮਨਪਸੰਦ ਵਿਅਕਤੀਆਂ ਨੂੰ ‘ਕੌਡੀ’ ਦੇ ਭਾਅ ਵੇਚਦੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਛਵਾੜਾ ਕੋਲਾ ਖਾਣ ਤੋਂ ਨਿਕਲਣ ਵਾਲੇ ਕੋਲੇ ਦੀ ਵਰਤੋਂ ਸਰਕਾਰੀ ਪਾਵਰ ਪਲਾਂਟਾਂ ਲਈ ਹੀ ਕੀਤੀ ਜਾ ਸਕਦੀ ਹੈ ਜਿਸ ਕਰਕੇ ਇਸ ਪਾਵਰ ਪਲਾਂਟ ਦੀ ਖਰੀਦ ਨਾਲ ਇਸ ਕੋਲੇ ਦੀ ਵਰਤੋਂ ਸੂਬੇ ਦੇ ਹਰੇਕ ਸੈਕਟਰ ਨੂੰ ਬਿਜਲੀ ਪੈਦਾ ਕਰਨ ਲਈ ਕੀਤੀ ਜਾ ਸਕਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਹਸਪਤਾਲਾਂ ਅਤੇ ਸਕੂਲਾਂ ਵਿੱਚ ਮੁਕੰਮਲ ਤੌਰ ਉਤੇ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ ਅਤੇ ਆਮ ਆਦਮੀ ਦੀ ਭਲਾਈ ਲਈ ਨਵੇਂ ਮੈਡੀਕਲ ਕਾਲਜ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਫੈਸਲੇ ਉਨ੍ਹਾਂ ਲੋਕਾਂ ਵੱਲੋਂ ਹੀ ਲਏ ਜਾ ਰਹੇ ਹਨ ਜੋ ਜ਼ਮੀਨੀ ਪੱਧਰ ’ਤੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਜਾਣੂੰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਨੇ ਸੂਬੇ ਨੂੰ ਬਰਬਾਦ ਕਰ ਦਿੱਤਾ ਹੈ ਅਤੇ ਹੁਣ ਉਹ ਨਿਰਲੱਜ ਹੋ ਕੇ ਨੈਤਿਕਤਾ ਦੀਆਂ ਗੱਲਾਂ ਕਰ ਰਹੀਆਂ ਹਨ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਗਏ ਉਪਰਾਲਿਆਂ ਸਦਕਾ ਪੰਜਾਬ ਵਿੱਚ ਵੱਡੀ ਉਦਯੋਗਿਕ ਕ੍ਰਾਂਤੀ ਦੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ 18 ਮਹੀਨਿਆਂ ਦੌਰਾਨ ਟਾਟਾ ਸਟੀਲ ਅਤੇ ਹੋਰ ਵੱਡੀਆਂ ਕੰਪਨੀਆਂ ਨੇ ਸੂਬੇ ਵਿੱਚ ਨਿਵੇਸ਼ ਕਰਨ ਲਈ ਤਿਆਰੀਆਂ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਮੋਹਰੀ ਸੂਬਾ ਅਤੇ ‘ਰੰਗਲਾ ਪੰਜਾਬ’ ਬਣਾਉਣ ਵੱਲ ਲਈ ਇਹ ਮਹੱਤਵਪੂਰਨ ਕਦਮ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਦੇਸ਼ ਵਿੱਚ ਨਿਵੇਸ਼ ਲਈ ਪੰਜਾਬ ਸਭ ਤੋਂ ਪਸੰਦੀਦਾ ਸਥਾਨ ਬਣ ਕੇ ਉੱਭਰਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੌਰਾਨ ਪੰਜਾਬ ਵਿੱਚ ਹੁਣ ਤੱਕ 55,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਹੋਇਆ ਹੈ ਜਿਸ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ 2.95 ਲੱਖ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਆਉਣ ਵਾਲੇ ਦਿਨਾਂ ਵਿੱਚ ਹੋਰ ਨਿਵੇਸ਼ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਪਿਛਲੇ 75 ਸਾਲਾਂ ਵਿੱਚ ਨੌਜਵਾਨ ਸਰਕਾਰੀ ਨੌਕਰੀ ਲਈ ਇਕ ਮੌਕੇ ਨੂੰ ਤਰਸਦੇ ਹੁੰਦੇ ਸਨ, ਹੁਣ ਉਨ੍ਹਾਂ ਨੂੰ ਇੱਕ ਸਾਲ ਵਿੱਚ ਤਿੰਨ-ਤਿੰਨ ਨੌਕਰੀਆਂ ਵੀ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਕਦੇ ਵੀ ਸੂਬੇ ਦੀ ਭਲਾਈ ਜਾਂ ਇਸ ਦੀ ਤਰੱਕੀ ਦੀ ਪ੍ਰਵਾਹ ਨਹੀਂ ਕੀਤੀ ਪਰ ਮੌਜੂਦਾ ਸਰਕਾਰ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਭਗਵੰਤ ਸਿੰਘ ਮਾਨ ਨੇ ਆਖਿਆ ਕਿ ਪਿਛਲੇ 25 ਸਾਲਾਂ 'ਚ ਪੰਜਾਬ 'ਤੇ ਸਿਰਫ਼ ਦੋ ਸਿਆਸਤਦਾਨਾਂ ਨੇ ਰਾਜ ਕੀਤਾ ਹੈ ਅਤੇ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਦੇ ਵਸੀਲਿਆਂ ਦਾ ਸ਼ੋਸ਼ਣ ਕੀਤਾ। ਗੁਰਬਾਣੀ ਦੀ ਤੁਕ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂ ਸਾਹਿਬਾਨ ਨੇ ਹਵਾ (ਪਵਨ) ਨੂੰ ਗੁਰੂ, ਪਾਣੀ (ਪਾਣੀ) ਨੂੰ ਪਿਤਾ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਸਾਨੂੰ ਸੂਬੇ ਦੇ ਵਾਤਾਵਰਨ ਨੂੰ ਬਚਾਉਣ ਦਾ ਸੰਕਲਪ ਲੈ ਕੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਪਾਵਨ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਪਰ ਇਸ ਲਈ ਨੌਜਵਾਨਾਂ ਨੂੰ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਆਪਣੀ ਪ੍ਰਾਪਤੀ ਉਤੇ ਘੁੰਮਡ ਨਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਹੋਰ ਸਫਲਤਾ ਹਾਸਲ ਕਰਨ ਲਈ ਨਿਮਰ ਰਹਿਣ ਦੇ ਨਾਲ-ਨਾਲ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਵੈ-ਵਿਸ਼ਵਾਸ ਅਤੇ ਸਾਕਾਰਤਮਕ ਪਹੁੰਚ ਹਰੇਕ ਸ਼ਖਸੀਅਤ ਦੇ ਮੂਲ ਗੁਣ ਹੁੰਦੇ ਹਨ ਪਰ ਇਸ ਨੂੰ ਲੈ ਕੇ ਹੰਕਾਰ ਨਹੀਂ ਕਰਨਾ ਚਾਹੀਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਗੁਣ ਹੀ ਹਰੇਕ ਖੇਤਰ ਵਿੱਚ ਸਫਲਤਾ ਦੇ ਪੈਮਾਨੇ ਹੁੰਦੇ ਹਨ ਅਤੇ ਇਨ੍ਹਾਂ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕੀਤਾ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਾ ਸਫ਼ਰ ਜਾਰੀ ਰਹੇਗਾ ਅਤੇ 18 ਜਨਵਰੀ ਨੂੰ 590 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਨੌਜਵਾਨਾਂ ਨੂੰ ਸਮਾਜਿਕ ਤੇ ਆਰਥਿਕ ਤਰੱਕੀ ਵਿੱਚ ਬਰਾਬਰ ਭਾਈਵਾਲ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਸਮੇਤ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਆਪਣੇ ਅਹੁਦੇ ਦੀ ਵਰਤੋਂ ਲੋਕ ਭਲਾਈ ਲਈ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਕੰਮ-ਧੰਦੇ ਆਉਣ ਵਾਲੇ ਲੋਕਾਂ ਨੂੰ ਪ੍ਰੇਸ਼ਾਨ ਕਰਨ ਦੀ ਬਜਾਏ ਇਨਸਾਫ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਨਿਰੰਤਰ ਯਤਨ ਕਰ ਰਹੀ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਸੂਬੇ ਦੀ ਝਲਕੀ ਬਾਰੇ ਭਾਜਪਾ ਦੇ ਸੂਬਾ ਪ੍ਰਧਾਨ ਵੱਲੋਂ ਕੀਤੀ ਟਿਪੱਣੀ ਉਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੁਨੀਲ ਜਾਖੜ ਵਰਗੇ ਗੁੰਮਰਾਹਕੁਨ ਨੇਤਾ ਸੂਬੇ ਦੀ ਤਰੱਕੀ ਦੇ ਰਾਹ ਵਿੱਚ ਰੋੜਾ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਸਾਡੇ ਸੂਬੇ ਦੀਆਂ ਦੋ ਪੀੜ੍ਹੀਆਂ ਬਰਬਾਦ ਕਰ ਦਿੱਤੀਆਂ ਹਨ ਜਿਸ ਕਰਕੇ ਇਹ ਨੇਤਾ ਬੀਤੇ ਸਾਲ ਇਕ ਨਵੰਬਰ ਨੂੰ ਬਹਿਸ ਵਿੱਚ ਨਹੀਂ ਪਹੁੰਚੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਸੂਝਵਾਨ ਲੋਕਾਂ ਨੇ ਇਨ੍ਹਾਂ ਨੇਤਾਵਾਂ ਨੂੰ ਸਿਆਸੀ ਸਫਾਂ ਤੋਂ ਲਾਂਭੇ ਕਰਕੇ ਗੁੰਮਨਾਮੀ ਵੱਲ ਧੱਕ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਰੱਖਦੀਆਂ ਹਨ ਕਿਉਂਕਿ ਉਹ ਆਮ ਪਰਿਵਾਰ ਨਾਲ ਸਬੰਧਤ ਹਨ ਅਤੇ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਹਮੇਸ਼ਾ ਤੋਂ ਇਹੀ ਮੰਨਦੇ ਸੀ ਕਿ ਸੂਬੇ ਵਿੱਚ ਸ਼ਾਸਨ ਕਰਨ ਦਾ ਉਨ੍ਹਾਂ ਕੋਲ ਜਨਮ ਸਿੱਧ ਅਧਿਕਾਰ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇਕ ਆਮ ਆਦਮੀ ਬੜੀ ਕਾਰਜਕੁਸ਼ਲਤਾ ਨਾਲ ਸੂਬੇ ਨੂੰ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਲੰਮੇ ਸਮੇਂ ਤੱਕ ਲੋਕਾਂ ਨੂੰ ਬੇਵਕੂਫ਼ ਬਣਾਉਂਦੇ ਰਹੇ ਪਰ ਹੁਣ ਲੋਕ ਇਨ੍ਹਾਂ ਦੇ ਗੁਮਰਾਹਕੁੰਨ ਪ੍ਰਚਾਰ ਵਿੱਚ ਨਹੀਂ ਆਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿਨ ਬੀਤ ਗਏ ਹਨ, ਜਦੋਂ ਸੂਬੇ ਦਾ ਮੁਖੀ ਆਪਣੇ ਮਹਿਲਾਂ ਦੇ ਵੱਡੇ-ਵੱਡੇ ਕਮਰਿਆਂ ਵਿੱਚ ਕੈਦ ਰਹਿੰਦਾ ਸੀ, ਇਸ ਦੇ ਉਲਟ ਹੁਣ ਸੂਬੇ ਦਾ ਮੁਖੀ ਹਮੇਸ਼ਾ ਲੋਕਾਂ ਵਿਚਕਾਰ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਸਾਡੀ ਸਰਕਾਰ ਵੱਲੋਂ ਲੋਕਾਂ ਨਾਲ ਕੀਤਾ ਹਰੇਕ ਵਾਅਦਾ ਛੇਤੀ ਤੋਂ ਛੇਤੀ ਪੂਰਾ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਮੁੱਖ ਮੰਤਰੀ ਤੱਕ ਪਹੁੰਚ ਬਹੁਤ ਆਸਾਨ ਹੈ, ਜਿਸ ਕਾਰਨ ਲੋਕਾਂ ਦੀ ਭਲਾਈ ਲਈ ਸੂਬੇ ਦਾ ਹਰੇਕ ਮੁੱਦਾ ਛੇਤੀ ਹੱਲ ਹੋ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਝਾਕੀ ਨੂੰ ਰੱਦ ਕਰ ਕੇ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਮਾਈ ਭਾਗੋ, ਗ਼ਦਰੀ ਬਾਬਿਆਂ ਵਰਗੇ ਮਹਾਨ ਸ਼ਹੀਦਾਂ ਦਾ ਨਿਰਾਦਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਗਣਤੰਤਰ ਦਿਵਸ ਪਰੇਡ ਵਿੱਚ ਇਨ੍ਹਾਂ ਨਾਇਕਾਂ ਦੀ ਝਾਕੀ ਨੂੰ ਸ਼ਾਮਲ ਨਾ ਕਰ ਕੇ ਸ਼ਹੀਦਾਂ ਦੇ ਯੋਗਦਾਨ ਤੇ ਬਲੀਦਾਨ ਨੂੰ ਘਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਹ ਮਹਾਨ ਦੇਸ਼ ਭਗਤਾਂ ਅਤੇ ਕੌਮੀ ਨਾਇਕਾਂ ਦੀ ਵੱਡੀ ਨਿਰਾਦਰੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੋਂ ਦੇਸ਼ ਭਗਤੀ ਦਾ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ ਸਹਿਕਾਰਤਾ ਵੀ.ਕੇ. ਸਿੰਘ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ ਅਤੇ ਨਵੇਂ ਭਰਤੀ ਕੀਤੇ ਕਲਰਕਾਂ ਨੂੰ ਆਮ ਆਦਮੀ ਦੀ ਭਲਾਈ ਲਈ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਸਹਿਕਾਰੀ ਬੈਂਕ ਦੀ ਅਥਾਹ ਸਮਰੱਥਾ ਹੈ ਜਿਸ ਲਈ ਨਵੇਂ ਭਰਤੀ ਹੋਏ ਕਲਰਕ ਅਹਿਮ ਭੂਮਿਕਾ ਨਿਭਾ ਸਕਦੇ ਹਨ। ਵੀ.ਕੇ. ਸਿੰਘ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਸੂਬੇ ਦੇ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਵਿੱਚ ਬਹੁਤ ਸਹਾਈ ਸਿੱਧ ਹੋ ਸਕਦੇ ਹਨ।

Punjab Bani 09 January,2024
ਪੂਰੇ ਪੰਜਾਬ 'ਚ ਸਿੰਥੈਟਿਕ ਟਰੈਕ ਵਾਲੇ ਖੇਡ ਮੈਦਾਨ 'ਚ ਨਹੀਂ ਹੋਵੇਗੀ ਗਣਰਾਜ ਦਿਹਾੜੇ ਦੀ ਪਰੇਡ-ਮੁੱਖ ਮੰਤਰੀ ਨੇ ਜਾਰੀ ਕੀਤੇ ਨਿਰਦੇਸ਼

ਪੂਰੇ ਪੰਜਾਬ 'ਚ ਸਿੰਥੈਟਿਕ ਟਰੈਕ ਵਾਲੇ ਖੇਡ ਮੈਦਾਨ 'ਚ ਨਹੀਂ ਹੋਵੇਗੀ ਗਣਰਾਜ ਦਿਹਾੜੇ ਦੀ ਪਰੇਡ-ਮੁੱਖ ਮੰਤਰੀ ਨੇ ਜਾਰੀ ਕੀਤੇ ਨਿਰਦੇਸ਼ ਅਸੀਂ ਨਹੀਂ ਚਾਹੁੰਦੇ ਕਿ ਪਰੇਡ ਕਰਕੇ ਖਿਡਾਰੀਆਂ ਲਈ ਬਣੇ ਟਰੈਕ ਨੂੰ ਕੋਈ ਨੁਕਸਾਨ ਹੋਵੇ-ਮੁੱਖ ਮੰਤਰੀ 26 ਜਨਵਰੀ ਨੂੰ ਲੁਧਿਆਣਾ ਵਿਖੇ ਹੋਣ ਵਾਲਾ ਸਮਾਗਮ ਹੁਣ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਹੋਵੇਗਾ ਚੰਡੀਗੜ੍ਹ, 6 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਭਰ ਵਿੱਚ ਸਿੰਥੈਟਿਕ ਟਰੈਕ ਵਾਲੇ ਕਿਸੇ ਵੀ ਖੇਡ ਮੈਦਾਨ ਵਿੱਚ ਗਣਤੰਤਰ ਦਿਵਸ ਦੀ ਪਰੇਡ ਨਹੀਂ ਹੋਵੇਗੀ। ਅੱਜ ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਮਨਾਉਣ ਲਈ ਹੋਣ ਵਾਲੇ ਸਮਾਗਮਾਂ ਦੌਰਾਨ ਸਿੰਥੈਟਿਕ ਵਾਲੇ ਅਥਲੈਟਿਕ ਟਰੈਕਾਂ ਨੂੰ ਛੱਡ ਕੇ ਬਾਕੀ ਖੇਡ ਮੈਦਾਨਾਂ ਜਾਂ ਸਟੇਡੀਅਮਾਂ ਵਿੱਚ ਹੀ ਪਰੇਡ ਹੋਵੇਗੀ।ਉਨ੍ਹਾਂ ਕਿਹਾ ਕਿ ਪਰੇਡ ਦੌਰਾਨ ਸੂਬੇ ਅਤੇ ਦੇਸ਼ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਦਰਸਾਉਣ ਲਈ ਵੱਖ-ਵੱਖ ਝਾਕੀਆਂ ਕੱਢਣ ਤੋਂ ਇਲਾਵਾ ਹੋਰ ਸਮਾਗਮ ਕਰਵਾਏ ਜਾਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਗਮਾਂ ਦੌਰਾਨ ਪਰੇਡ ਹੋਣ ਮੌਕੇ ਵਾਹਨਾਂ ਅਤੇ ਹੋਰ ਮਸ਼ੀਨਰੀ ਦੀ ਆਵਾਜਾਈ ਟਰੈਕ ਨੂੰ ਨੁਕਸਾਨ ਪਹੁੰਚਾਉਂਦੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਟਰੈਕ ਨੂੰ ਹੋਏ ਨੁਕਸਾਨ ਕਾਰਨ ਖਿਡਾਰੀਆਂ ਨੂੰ ਬਹੁਤ ਜ਼ਿਆਦਾ ਮੁਸ਼ਕਲ ਪੇਸ਼ ਆਉਂਦੀ ਹੈ ਜੋ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਬਚਣ ਲਈ ਸੂਬਾ ਸਰਕਾਰ ਨੇ ਗਣਤੰਤਰ ਦਿਵਸ ਦੀ ਪਰੇਡ ਸਿੰਥੈਟਿਕ ਟਰੈਕ ਵਾਲੇ ਕਿਸੇ ਵੀ ਸਟੇਡੀਅਮ ਵਿੱਚ ਨਾ ਕਰਵਾਉਣ ਦਾ ਫੈਸਲਾ ਲਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਹੋਰ ਪ੍ਰਫੁੱਲਤ ਕਰਨ ਵਿੱਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸੇ ਫੈਸਲੇ ਤਹਿਤ ਗਣਤੰਤਰ ਦਿਵਸ ਮੌਕੇ ਲੁਧਿਆਣਾ ਵਿਖੇ ਹੋਣ ਵਾਲਾ ਸਮਾਗਮ ਵੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਹੀ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ ਅਤੇ ਖਿਡਾਰੀਆਂ ਜਾਂ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਬਾਰੇ ਸੋਚਿਆ ਵੀ ਨਹੀਂ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਗੌਰਵਮਈ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਇਸੇ ਭਾਵਨਾ ਨਾਲ ਹੀ ਇਹ ਸਮਾਗਮ ਕਰਵਾਏ ਜਾਣਗੇ।

Punjab Bani 06 January,2024
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੀ ਫਾਰਮਾਸਿਊਟੀਕਲ ਸਿਟੀ ਸਥਾਪਤ ਕਰਨ ਦੀ ਕਵਾਇਦ ਸ਼ੁਰੂ

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੀ ਫਾਰਮਾਸਿਊਟੀਕਲ ਸਿਟੀ ਸਥਾਪਤ ਕਰਨ ਦੀ ਕਵਾਇਦ ਸ਼ੁਰੂ ਵਿਸ਼ਾਖਾਪਟਨਮ ਦੀ ਜਵਾਹਰ ਲਾਲ ਨਹਿਰੂ ਫਾਰਮਾ ਸਿਟੀ ਪਹੁੰਚੇ ਭਗਵੰਤ ਮਾਨ ਫਾਰਮਾ ਸਿਟੀ ਦੇ ਅਫ਼ਸਰਾਂ ਨਾਲ ਕੀਤੀ ਮੁਲਾਕਾਤ ਕਈ ਫਾਰਮਾ ਕੰਪਨੀਆਂ ਦੇ ਯੂਨਿਟਾਂ ਦਾ ਲਿਆ ਜਾਇਜ਼ਾ ਫਾਰਮਾ ਕੰਪਨੀਆਂ ਨੂੰ ਪੰਜਾਬ 'ਚ ਵਿਆਪਕ ਨਿਵੇਸ਼ ਦਾ ਦਿੱਤਾ ਸੱਦਾ ਵਿਸ਼ਾਖਾਪਟਨਮ, 5 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਾਰਮਾਸਿਊਟੀਕਲ ਕੰਪਨੀਆਂ ਨੂੰ ਸੂਬੇ ਵਿੱਚ ਵਿਆਪਕ ਪੱਧਰ ਉਤੇ ਨਿਵੇਸ਼ ਕਰਨ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਹੈ। ਅੱਜ ਇੱਥੇ ਜਵਾਹਰ ਲਾਲ ਨਹਿਰੂ ਫਾਰਮਾ ਸਿਟੀ ਦਾ ਦੌਰਾ ਕਰਨ ਆਏ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਫਾਰਮਾਸਿਊਟੀਕਲ ਸੈਕਟਰ ਦੀ ਵੱਡੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਕੰਪਨੀਆਂ ਨੂੰ ਇੱਕ ਪਾਸੇ ਸੂਬੇ ਦੇ ਆਰਥਿਕ ਵਿਕਾਸ ਨੂੰ ਅੱਗੇ ਵਧਾਉਣ ਅਤੇ ਦੂਜੇ ਪਾਸੇ ਆਪਣੇ ਕਾਰੋਬਾਰ ਦਾ ਵਿਸਥਾਰ ਕਰਨ ਲਈ ਸੂਬੇ ਵਿੱਚ ਵੱਡਾ ਨਿਵੇਸ਼ ਕਰਨ ਵਾਸਤੇ ਅੱਗੇ ਆਉਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਨੂੰ ਫਾਰਮਾਸਿਊਟੀਕਲ ਖੇਤਰ ਵਿੱਚ ਮੋਹਰੀ ਬਣ ਕੇ ਉਭਰਨ ਵਿੱਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਫਾਰਮਾ ਸਿਟੀ ਦੇ ਅਧਿਕਾਰੀਆਂ ਨਾਲ ਵੀ ਸੂਬੇ ਵਿੱਚ ਅਜਿਹਾ ਹੀ ਪ੍ਰਾਜੈਕਟ ਸਥਾਪਤ ਕਰਨ ਲਈ ਵਿਸਥਾਰ ਵਿੱਚ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਫਾਰਮਾਸਿਊਟੀਕਲ ਸਿਟੀ ਸੂਬੇ ਲਈ ਵਰਦਾਨ ਸਾਬਤ ਹੋ ਸਕਦੀ ਹੈ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਡੇ ਮੌਕੇ ਪੈਦਾ ਹੋ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਇਸ ਸ਼ਹਿਰ ਨੂੰ ਸਥਾਪਤ ਕਰਨ ਦੀ ਸੰਭਾਵਨਾ ਤਲਾਸ਼ਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਮੁੱਖ ਮੰਤਰੀ ਨੇ ਫਾਰਮਾਸਿਊਟੀਕਲ ਸਿਟੀ ਦਾ ਦੌਰਾ ਵੀ ਕੀਤਾ ਅਤੇ ਫਾਰਮਾ ਕੰਪਨੀਆਂ ਦੇ ਯੂਨਿਟਾਂ ਵਿੱਚ ਜਾ ਉਨ੍ਹਾਂ ਦੇ ਕੰਮਕਾਜ ਦਾ ਨਿਰੀਖਣ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 'ਰੰਗਲੇ ਪੰਜਾਬ' ਦੀ ਸਿਰਜਣਾ ਲਈ ਅਜਿਹੇ ਪ੍ਰੋਜੈਕਟ ਸਮੇਂ ਦੀ ਮੁੱਖ ਲੋੜ ਹਨ।

Punjab Bani 05 January,2024
ਲੰਬਿਤ ਇੰਤਕਾਲ ਦਰਜ ਕਰਨ ਲਈ ਮਾਲ ਵਿਭਾਗ ਦੀ ਨਿਵੇਕਲੀ ਪਹਿਲ

ਲੰਬਿਤ ਇੰਤਕਾਲ ਦਰਜ ਕਰਨ ਲਈ ਮਾਲ ਵਿਭਾਗ ਦੀ ਨਿਵੇਕਲੀ ਪਹਿਲ ਛੁੱਟੀ ਵਾਲੇ ਦਿਨ ਸ਼ਨਿੱਚਰਵਾਰ 6 ਜਨਵਰੀ ਨੂੰ ਪੰਜਾਬ ਭਰ ਵਿੱਚ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਲੋਕਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਚੰਡੀਗੜ੍ਹ, 4 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਨੇ 6 ਜਨਵਰੀ (ਸ਼ਨਿੱਚਰਵਾਰ) ਨੂੰ ਛੁੱਟੀ ਵਾਲੇ ਦਿਨ ਪੰਜਾਬ ਭਰ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਪਏ ਇੰਤਕਾਲ ਦਰਜ ਕਰਨ ਦੀ ਨਿਵੇਕਲੀ ਮੁਹਿੰਮ ਵਿੱਢੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮਾਲ ਵਿਭਾਗ ਦੀਆਂ ਸੇਵਾਵਾਂ ਲੋਕਾਂ ਤੱਕ ਸੁਚਾਰੂ ਤਰੀਕੇ ਨਾਲ ਪਹੁੰਚਾਉਣ ਦੀ ਦਿਸ਼ਾ ਵਿੱਚ ਵੱਡੀ ਪੁਲਾਂਘ ਪੁੱਟਦਿਆਂ 6 ਜਨਵਰੀ ਨੂੰ ਛੁੱਟੀ ਵਾਲੇ ਦਿਨ ਪੰਜਾਬ ਭਰ ਦੇ ਮਾਲ ਦਫ਼ਤਰਾਂ ਵਿੱਚ ਅਧਿਕਾਰੀ ਤੇ ਮੁਲਾਜ਼ਮ ਹਾਜ਼ਰ ਰਹਿਣਗੇ ਤੇ ਲੰਬਿਤ ਪਏ ਇੰਤਕਾਲ ਦਰਜ ਕਰਨਗੇ। ਜਿੰਪਾ ਨੇ ਲੋਕਾਂ ਨੂੰ ਇਸ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ ਹੈ। ਵਿਸ਼ੇਸ਼ ਕੈਂਪ ਦੌਰਾਨ ਸਾਰੇ ਲੰਬਿਤ ਇੰਤਕਾਲ ਮੌਕੇ ਉਤੇ ਹੀ ਦਰਜ ਕਰਨ ਲਈ ਅਧਿਕਾਰੀਆਂ ਨੂੰ ਪਹਿਲਾਂ ਹੀ ਆਦੇਸ਼ ਦਿੱਤੇ ਜਾ ਚੁੱਕੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਜਿੰਪਾ ਨੇ ਕਿਹਾ ਕਿ ਉਹ ਲੰਬਿਤ ਇੰਤਕਾਲਾਂ ਦੇ ਨਿਬੇੜੇ ਦੇ ਕੰਮ ਉਤੇ ਲਗਾਤਾਰ ਨਿਗਰਾਨੀ ਰੱਖ ਰਹੇ ਹਨ ਤਾਂ ਜੋ ਇਹ ਕੰਮ ਸਮਾਂਬੱਧ ਢੰਗ ਨਾਲ ਨੇਪਰੇ ਚੜ੍ਹ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਵਰਤਣ ਦੀ ਹਦਾਇਤ ਕਰਦਿਆਂ ਆਖਿਆ ਕਿ ਲੋਕਾਂ ਦੇ ਜਾਇਜ਼ ਕੰਮਕਾਜ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਦੋਸ਼ੀ ਪਾਇਆ ਗਿਆ ਤਾਂ ਉਸ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਵਿਚ ਜੇਕਰ ਕਿਸੇ ਵੀ ਪੱਧਰ ‘ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਬਾਬਤ ਹੈਲਪਲਾਈਨ ਨੰਬਰ 8184900002 ਜਾਰੀ ਕੀਤਾ ਹੋਇਆ ਹੈ ਜਿਸ ‘ਤੇ ਲਿਖਤੀ ਸ਼ਿਕਾਇਤ ਵੱਟਸਐਪ ਕੀਤੀ ਜਾ ਸਕਦੀ ਹੈ। ਐਨ.ਆਰ.ਆਈਜ਼ ਆਪਣੀਆਂ ਲਿਖਤੀ ਸ਼ਿਕਾਇਤਾਂ 9464100168 ਨੰਬਰ ‘ਤੇ ਭੇਜ ਸਕਦੇ ਹਨ। ਮਾਲ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪ੍ਰਸ਼ਾਸਨਿਕ ਕੰਮਕਾਜ ਨੂੰ ਸੁਚਾਰੂ ਕਰਨ ਲਈ ਸਾਰਥਕ ਕੋਸ਼ਿਸ਼ਾਂ ਕਰ ਰਹੀ ਹੈ। ਇਸੇ ਤਹਿਤ 43 ਪ੍ਰਸ਼ਾਸਨਿਕ ਸੇਵਾਵਾਂ ਪਹਿਲਾਂ ਹੀ ਲੋਕਾਂ ਦੇ ਘਰਾਂ ਵਿੱਚ ਹੀ ਮੁਹੱਈਆ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮਾਲ ਵਿਭਾਗ ਦੇ ਸਾਰੇ ਕੰਮਕਾਜ ਨੂੰ ਵੀ ਸੁਚਾਰੂ ਕੀਤਾ ਜਾ ਰਿਹਾ ਹੈ ਤਾਂ ਕਿ ਲੋਕਾਂ ਨੂੰ ਜਾਇਦਾਦਾਂ ਸਬੰਧੀ ਕਿਸੇ ਵੀ ਤਰ੍ਹਾਂ ਦੇ ਝਗੜਿਆਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਕੰਮਕਾਰ ਨੂੰ ਚੁਸਤ ਦਰੁਸਤ ਅਤੇ ਸੁਚਾਰੂ ਕਰਨ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੂਰੀ ਸੁਹਿਰਦਤਾ ਨਾਲ ਲੱਗੇ ਹੋਏ ਹਨ ਅਤੇ ਉਹ ਪੰਜਾਬ ਦੀਆਂ ਤਹਿਸੀਲਾਂ ਦੇ ਅਚਨਚੇਤ ਦੌਰੇ ਵੀ ਕਰ ਰਹੇ ਹਨ। ਮੁੱਖ ਮੰਤਰੀ ਨੇ ਹੁਸ਼ਿਆਰਪੁਰ ਤਹਿਸੀਲ ਦੇ ਆਪਣੇ ਦੌਰੇ ਦੌਰਾਨ ਮਾਲ ਵਿਭਾਗ ਨਾਲ ਸਬੰਧਤ ਕੰਮਕਾਜ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ ਸਨ। ਇਸ ਉਤੇ ਅਮਲ ਕਰਦਿਆਂ ਹੁਣ ਖ਼ੁਦ ਮਾਲ ਮੰਤਰੀ ਆਉਣ ਵਾਲੇ ਦਿਨਾਂ ਵਿੱਚ ਤਹਿਸੀਲ ਦਫ਼ਤਰਾਂ ਦਾ ਅਚਾਨਕ ਦੌਰਾ ਕਰ ਕੇ ਕੰਮਕਾਜ ਦੀ ਸਮੀਖਿਆ ਕਰਨਗੇ ਤਾਂ ਜੋ ਲੋਕਾਂ ਨੂੰ ਪ੍ਰਸ਼ਾਸਨਿਕ ਕੰਮ ਕਰਵਾਉਣ ਵਿੱਚ ਕੋਈ ਦਿੱਕਤ ਨਾ ਆਵੇ।

Punjab Bani 04 January,2024
ਜਦੋਂ ਸਰਕਾਰਾਂ ਆਪਣੇ ਅਦਾਰੇ ਪ੍ਰਾਈਵੇਟ ਸੈਕਟਰ ਨੂੰ ਵੇਚ ਰਹੀਆਂ ਨੇ, ਉਦੋਂ ਪੰਜਾਬ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟ ਖ਼ਰੀਦ ਕੇ ਇਤਿਹਾਸ ਸਿਰਜਿਆ: ਮੁੱਖ ਮੰਤਰੀ

ਜਦੋਂ ਸਰਕਾਰਾਂ ਆਪਣੇ ਅਦਾਰੇ ਪ੍ਰਾਈਵੇਟ ਸੈਕਟਰ ਨੂੰ ਵੇਚ ਰਹੀਆਂ ਨੇ, ਉਦੋਂ ਪੰਜਾਬ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟ ਖ਼ਰੀਦ ਕੇ ਇਤਿਹਾਸ ਸਿਰਜਿਆ: ਮੁੱਖ ਮੰਤਰੀ ਨਵੇਂ ਸਾਲ ਦੇ ਤੋਹਫ਼ੇ ਤਹਿਤ ਪੰਜਾਬ ਨੇ ਹੁਣ ਤੱਕ ਦੀ ਸਭ ਤੋਂ ਘੱਟ ਕੀਮਤ ਉਤੇ ਖ਼ਰੀਦਿਆ ਥਰਮਲ ਪਲਾਂਟ ਸੂਬੇ ਨੂੰ ਬਿਜਲੀ ਦੀ ਖ਼ਰੀਦ ਵਿੱਚ 300 ਤੋਂ 350 ਕਰੋੜ ਰੁਪਏ ਬਚਣਗੇ, ਖ਼ਰੀਦਦਾਰਾਂ ਨੂੰ ਹੋਵੇਗਾ ਫਾਇਦਾ ਪਲਾਂਟ ਦਾ ਨਾਮ ਤੀਜੇ ਗੁਰੂ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ ਉਤੇ ਹੋਵੇਗਾ ਸੌਰ ਊਰਜਾ ਖ਼ਰੀਦ ਸਮਝੌਤਿਆਂ ਦੀ ਸਮੀਖਿਆ ਦਾ ਐਲਾਨ ਜਾਖੜ ਨੇ ਹਾਲੇ ਤੱਕ ਭਾਜਪਾ ਹਾਈ ਕਮਾਂਡ ਦੀ ਇੱਛਾ ਮੁਤਾਬਕ ਝੂਠ ਬੋਲਣ ਦੀ ਕਲਾ ਨਹੀਂ ਸਿੱਖੀ: ਮੁੱਖ ਮੰਤਰੀ ਚੰਡੀਗੜ੍ਹ, 1 ਜਨਵਰੀ ਸੂਬਾ ਵਾਸੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਆਖਿਆ ਕਿ ਪੰਜਾਬ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਪ੍ਰਾਈਵੇਟ ਕੰਪਨੀ ਜੀ.ਵੀ.ਕੇ. ਪਾਵਰ ਦੀ ਮਾਲਕੀ ਵਾਲਾ ਗੋਇੰਦਵਾਲ ਪਾਵਰ ਪਲਾਂਟ ਖ਼ਰੀਦ ਕੇ ਇਤਿਹਾਸ ਸਿਰਜਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲੀ ਦਫ਼ਾ ਹੈ ਜਦੋਂ ਸਰਕਾਰ ਨੇ ਕੋਈ ਪ੍ਰਾਈਵੇਟ ਪਾਵਰ ਪਲਾਂਟ ਖ਼ਰੀਦ ਕੇ ਪੁੱਠਾ ਗੇੜ ਸ਼ੁਰੂ ਕੀਤਾ ਹੈ, ਜਦੋਂ ਕਿ ਪਿਛਲੇ ਸਮੇਂ ਵਿੱਚ ਸੂਬਾ ਸਰਕਾਰਾਂ ਆਪਣੇ ਚਹੇਤਿਆਂ ਨੂੰ ਨਿਗੂਣੀਆਂ ਕੀਮਤਾਂ ਉਤੇ ਸਰਕਾਰੀ ਅਦਾਰੇ ਵੇਚਣ ਦੀਆਂ ਆਦੀ ਸਨ। ਉਨ੍ਹਾਂ ਕਿਹਾ ਕਿ ਕਿਸੇ ਸੂਬਾ ਸਰਕਾਰ ਵੱਲੋਂ ਪਾਵਰ ਪਲਾਂਟ ਦਾ ਇਹ ਸਭ ਤੋਂ ਘੱਟ ਕੀਮਤ ਉਤੇ ਕੀਤਾ ਸਮਝੌਤਾ ਹੈ ਕਿਉਂਕਿ 600 ਮੈਗਾਵਾਟ ਦੀ ਸਮਰੱਥਾ ਵਾਲੇ ਕੋਰਬਾ ਵੈਸਟ, ਝਾਬੂਆ ਪਾਵਰ ਅਤੇ ਲੈਂਕੋ ਅਮਰਕੰਟਕ ਵਰਗੇ ਪਾਵਰ ਪਲਾਂਟ ਕ੍ਰਮਵਾਰ 1804 ਕਰੋੜ ਰੁਪਏ, 1910 ਕਰੋੜ ਅਤੇ 1818 ਕਰੋੜ ਰੁਪਏ ਵਿੱਚ ਖ਼ਰੀਦੇ ਗਏ। ਉਨ੍ਹਾਂ ਕਿਹਾ ਕਿ ਇਹ 540 ਮੈਗਾਵਾਟ ਦੀ ਸਮਰੱਥਾ ਵਾਲਾ ਪਾਵਰ ਪਲਾਂਟ ਦੋ ਕਰੋੜ ਰੁਪਏ ਪ੍ਰਤੀ ਮੈਗਾਵਾਟ ਦੇ ਹਿਸਾਬ ਨਾਲ ਖ਼ਰੀਦਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਿਸੇ ਪਾਵਰ ਪਲਾਂਟ ਲਈ ਹੁਣ ਤੱਕ ਦੀ ਸਭ ਤੋਂ ਘੱਟ ਕੀਮਤ ਹੈ, ਜਦੋਂ ਕਿ ਹੁਣ ਤੱਕ ਹੋਈਆਂ ਖ਼ਰੀਦਾਂ ਮੁਤਾਬਕ ਕੀਮਤ ਤਿੰਨ ਕਰੋੜ ਰੁਪਏ ਪ੍ਰਤੀ ਮੈਗਾਵਾਟ ਪਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਲਾਂਟ ਦਾ ਨਾਮ ਤੀਜੇ ਗੁਰੂ ਸਾਹਿਬ ਦੇ ਨਾਮ ਉਤੇ ਸ੍ਰੀ ਗੁਰੂ ਅਮਰਦਾਸ ਥਰਮਲ ਪਾਵਰ ਪਲਾਂਟ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਥਰਮਲ ਪਲਾਂਟ ਦੀ ਸਮਰੱਥਾ 61 ਫੀਸਦੀ ਸੀ, ਜਦੋਂ ਕਿ ਇਸ ਵਿੱਚੋਂ ਸਿਰਫ਼ 34 ਫੀਸਦੀ ਤੱਕ ਦੀ ਹੀ ਵਰਤੋਂ ਹੁੰਦੀ ਸੀ ਪਰ ਹੁਣ ਇਸ ਪਲਾਂਟ ਦੀ ਸਮਰੱਥਾ ਨੂੰ 75 ਤੋਂ 80 ਫੀਸਦੀ ਤੱਕ ਕੀਤਾ ਜਾਵੇਗਾ, ਜਿਸ ਨਾਲ ਸੂਬੇ ਵਿੱਚ ਬਿਜਲੀ ਪੈਦਾਵਾਰ ਵਿੱਚ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਬਿਜਲੀ ਖ਼ਰੀਦ ਸਮਝੌਤਿਆਂ ਵਿੱਚੋਂ 33 ਫੀਸਦੀ (ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਹੋਏ ਤਿੰਨ ਸਮਝੌਤਿਆਂ ਵਿੱਚ ਇਕ) ਦੀ ਕਟੌਤੀ ਹੋ ਜਾਵੇਗੀ। ਭਗਵੰਤ ਸਿੰਘ ਮਾਨ ਨੇ ਵਿਅੰਗ ਕੀਤਾ ਕਿ ਪਹਿਲੀ ਜਨਵਰੀ 2018 ਨੂੰ ਬਠਿੰਡਾ ਤੇ ਰੋਪੜ ਦੇ ਸਰਕਾਰੀ ਪਾਵਰ ਪਲਾਂਟ ਪੱਕੇ ਤੌਰ ਉਤੇ ਬੰਦ ਕਰ ਦਿੱਤੇ ਗਏ ਸਨ ਪਰ ਅੱਜ ਲੋਕ—ਪੱਖੀ ਸਰਕਾਰ ਨੇ ਸੂਬੇ ਵਿੱਚ ਬਿਜਲੀ ਸਪਲਾਈ ਵਧਾਉਣ ਲਈ ਪ੍ਰਾਈਵੇਟ ਪਾਵਰ ਪਲਾਂਟ ਖ਼ਰੀਦਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਛਵਾੜਾ ਕੋਲਾ ਖਾਣ ਦਾ ਕੋਲਾ ਸਿਰਫ਼ ਸਰਕਾਰੀ ਬਿਜਲੀ ਪਲਾਂਟਾਂ ਲਈ ਵਰਤਿਆ ਜਾ ਸਕਦਾ ਹੈ। ਇਸ ਕਰ ਕੇ ਹੁਣ ਇਸ ਪਲਾਂਟ ਦੀ ਖ਼ਰੀਦ ਨਾਲ ਇਹ ਕੋਲਾ ਇੱਥੇ ਬਿਜਲੀ ਉਤਪਾਦਨ ਲਈ ਵਰਤਿਆ ਜਾ ਸਕੇਗਾ, ਜਿਸ ਨਾਲ ਸੂਬੇ ਦੇ ਹਰੇਕ ਖ਼ੇਤਰ ਨੂੰ ਬਿਜਲੀ ਮੁਹੱਈਆ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਖ਼ਰੀਦ ਸਮਝੌਤੇ ਨਾਲ ਬਿਜਲੀ ਦੀ ਦਰ ਵਿੱਚ ਪ੍ਰਤੀ ਯੂਨਿਟ ਇਕ ਰੁਪਏ ਦੀ ਕਟੌਤੀ ਕਰਨ ਵਿੱਚ ਮਦਦ ਮਿਲੇਗੀ, ਜਿਸ ਨਾਲ ਬਿਜਲੀ ਖ਼ਰੀਦ ਉਤੇ 300 ਤੋਂ 350 ਕਰੋੜ ਰੁਪਏ ਦੀ ਬੱਚਤ ਹੋਵੇਗੀ। ਇਸ ਨਾਲ ਸੂਬੇ ਦੇ ਖ਼ਪਤਕਾਰਾਂ ਨੂੰ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਪਛਵਾੜਾ ਕੋਲਾ ਖਾਣ ਤੋਂ ਕੋਲਾ ਮਿਲਣ ਕਾਰਨ ਬਿਜਲੀ ਦੀ ਉੱਚ ਪੈਦਾਵਾਰ (ਦੁੱਗਣੀ ਤੋਂ ਵੱਧ) ਕਰਨ ਵਿੱਚ ਮਦਦ ਮਿਲੇਗੀ ਕਿਉਂਕਿ ਪਲਾਂਟ ਲੋਡ ਫੈਕਟਰ ਹੁਣ ਤੱਕ ਦੇ ਔਸਤਨ 34 ਫੀਸਦੀ ਦੇ ਮੁਕਾਬਲੇ 75 ਤੋਂ 80 ਫੀਸਦੀ ਤੱਕ ਪੁੱਜਣ ਦੀ ਸੰਭਾਵਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਖੁੱਲ੍ਹਣਗੇ, ਜਿਸ ਨਾਲ ਉਹ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਵਿੱਚ ਬਰਾਬਰ ਭਾਈਵਾਲ ਬਣਨਗੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ 540 ਮੈਗਾਵਾਟ (2x270) ਦੀ ਸਮਰੱਥਾ ਵਾਲਾ ਗੋਇੰਦਵਾਲ ਪਲਾਂਟ ਦੇ ਪ੍ਰਾਜੈਕਟ ਦਾ ਵਿਚਾਰ ਸਾਲ 1992 ਵਿੱਚ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਤੌਰ ਉਤੇ 500 ਮੈਗਾਵਾਟ ਦੀ ਸਮਰੱਥਾ ਵਾਲੇ ਪਲਾਂਟ ਦਾ ਸਮਝੌਤਾ ਸਾਲ 2000 ਵਿੱਚ ਹੋਇਆ ਸੀ ਜਿਸ ਤੋਂ ਬਾਅਦ 540 ਮੈਗਾਵਾਟ ਦੀ ਸਮਰੱਥਾ ਵਾਲੇ ਪਲਾਂਟ ਲਈ ਐਮ.ਓ.ਯੂ. ਸਾਲ 2006 ਵਿੱਚ ਹੋਇਆ ਸੀ ਅਤੇ ਇਸ ਉਪਰੰਤ ਸਾਲ 2009 ਵਿੱਚ 540 ਮੈਗਾਵਾਟ ਲਈ ਸੋਧਿਆ ਹੋਇਆ ਬਿਜਲੀ ਖਰੀਦ ਸਮਝੌਤਾ ਹੋਇਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਸਾਲ 2016 ਵਿੱਚ ਅਮਲ ਵਿੱਚ ਆਇਆ ਸੀ ਪਰ ਹੁਣ ਪੀ.ਐਸ.ਪੀ.ਸੀ.ਐਲ. ਨੇ 11 ਹੋਰ ਕੰਪਨੀਆਂ ਦੇ ਮੁਕਾਬਲੇ ਵਿੱਚ ਇਸ ਨੂੰ ਖਰੀਦ ਲਿਆ ਸੀ। ਇਨ੍ਹਾਂ 11 ਕੰਪਨੀਆਂ ਵਿੱਚ ਜਿੰਦਲ ਪਾਵਰ, ਅਦਾਨੀ ਪਾਵਰ, ਵੇਦਾਂਤਾ ਗਰੁੱਪ, ਰਸ਼ਮੀ ਮੇਟਾਲਿਕਸ, ਸ਼ੇਰੀਸ਼ਾ ਟੈਕਨਾਲੌਜਿਜ਼, ਸਾਈ ਵਰਧਾ ਪਾਵਰ, ਮੇਗਾ ਇੰਜਨੀਅਰਿੰਗ ਐਂਡ ਇਨਫ੍ਰਾਸਟਰੱਕਚਰ, ਇੰਡੀਆ ਕੋਕ ਐਂਡ ਪਾਵਰ ਪ੍ਰਾਈਵੇਟ ਲਿਮਟਡ, ਆਰ.ਕੇ.ਜੀ. ਫੰਡ (ਆਰ.ਕੇ.ਜੀ. ਟਰੱਸਟ), ਕੇ.ਐਲ.ਯੂ. ਰਿਸੋਰਸ ਅਤੇ ਕੈਪਰੀ ਗਲੋਬਲ ਹੋਲਡਿੰਗ ਐਂਡ ਪ੍ਰਾਈਵੇਟ ਲਿਮਟਡ ਨੇ ਫਰਵਰੀ, 2023 ਨੂੰ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾਈਆਂ ਸਨ, ਜਿਸ ਤੋਂ ਬਾਅਦ ਆਖਰ ਵਿੱਚ ਪੀ.ਐਸ.ਪੀ.ਸੀ.ਐਲ ਨੇ ਇਸ ਨੂੰ ਖਰੀਦ ਲਿਆ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਾਲ 2016-2023 ਦਰਮਿਆਨ ਸੂਬਾ ਸਰਕਾਰ ਨੇ ਇਸ ਪਲਾਂਟ ਤੋਂ 7902 ਕਰੋੜ ਰੁਪਏ ਅਦਾ ਕਰਕੇ 11165 ਮਿਲੀਅਨ ਯੂਨਿਟ ਬਿਜਲੀ ਖਰੀਦੀ ਸੀ। ਉਨ੍ਹਾਂ ਕਿਹਾ ਕਿ ਦੁੱਖ ਇਸ ਗੱਲ ਦਾ ਹੈ ਕਿ ਬਿਨਾਂ ਬਿਜਲੀ ਖਰੀਦੇ ਜੀ.ਵੀ.ਕੇ. ਥਰਮਲ ਪਲਾਂਟ ਨੂੰ 1718 ਕਰੋੜ ਅਦਾ ਕਰਨੇ ਪਏ। ਪਾਵਰ ਪਲਾਂਟ ਨੂੰ 7.08 ਰੁਪਏ ਪ੍ਰਤੀ ਔਸਤਨ ਯੂਨਿਟ ਮੁਤਾਬਕ ਅਦਾਇਗੀ ਕੀਤੀ ਗਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਛਵਾੜਾ ਕੋਲ ਖਾਣ ਤੋਂ ਕੋਲੇ ਦੀ ਸਪਲਾਈ ਸ਼ੁਰੂ ਹੋਣ ਨਾਲ ਬਿਜਲੀ ਦੀ ਕੀਮਤ ਪ੍ਰਤੀ ਯੂਨਿਟ 4.50 ਰੁਪਏ ਪ੍ਰਤੀ ਯੂਨਿਟ ਹੋਵੇਗੀ ਜਿਸ ਨਾਲ ਸਾਲਾਨਾ 300-350 ਕਰੋੜ ਰੁਪਏ ਦੀ ਬੱਚਤ ਹੋਵੇਗੀ ਅਤੇ ਇਹ ਪੈਸਾ ਲੋਕਾਂ ਦੀ ਭਲਾਈ ਉਤੇ ਖਰਚਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ 31 ਦਸੰਬਰ ਤੱਕ ਪੀ.ਐਸ.ਪੀ.ਸੀ.ਐਲ. ਦੇ ਸਾਰੇ ਬਕਾਏ ਅਦਾ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਪਲਾਂਟ ਸਰਕਾਰ ਦੇ ਹੱਥਾਂ ਵਿੱਚ ਆਉਣ ਨਾਲ ਸੂਬੇ ਵਿੱਚ ਹੁਣ ਤਿੰਨ ਸਰਕਾਰੀ ਅਤੇ ਦੋ ਪ੍ਰਾਈਵੇਟ ਥਰਮਲ ਪਲਾਂਟ ਕਾਰਜਸ਼ੀਲ ਹਨ। ਭਗਵੰਤ ਸਿੰਘ ਮਾਨ ਨੇ ਚੇਤੇ ਕਰਦਿਆਂ ਕਿਹਾ ਕਿ ਸਾਲ 2009 ਵਿੱਚ ਇਸ ਪਲਾਂਟ ਦੀ ਸ਼ੁਰੂਆਤ ਮੌਕੇ ਹੋਏ ਸਮਾਗਮ ਦੌਰਾਨ ਉਨ੍ਹਾਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ਸੀ ਅਤੇ ਖੁਸ਼ਕਿਸਮਤੀ ਨਾਲ ਹੁਣ ਪਰਮਾਤਮਾ ਨੇ ਇਸ ਪਲਾਂਟ ਨੂੰ ਖਰੀਦਣ ਲਈ ਵੀ ਉਨ੍ਹਾਂ ਨੂੰ ਚੁਣਿਆ ਹੈ ਅਤੇ ਇਸ ਪ੍ਰਾਜੈਕਟ ਨਾਲ ਲੋਕਾਂ ਨੂੰ ਹੋਰ ਵਧੇਰੇ ਬਿਜਲੀ ਸਪਲਾਈ ਮਿਲੇਗੀ। ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਮਾਈ ਭਾਗੋ, ਗ਼ਦਰੀ ਬਾਬਿਆਂ ਸਮੇਤ ਮਹਾਨ ਸ਼ਹੀਦਾਂ ਨੂੰ ਰੱਦ ਕੀਤੀ ਸ਼੍ਰੇਣੀ ਵਿੱਚ ਨਹੀਂ ਰੱਖਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਗਣਤੰਤਰ ਦਿਵਸ ਦੀ ਪਰੇਡ ਵਿੱਚ ਪੰਜਾਬ ਦੀਆਂ ਝਾਕੀਆਂ ਨੂੰ ਸ਼ਾਮਲ ਨਾ ਕਰਕੇ ਇਨ੍ਹਾਂ ਨਾਇਕਾਂ ਦੇ ਮਹਾਨ ਯੋਗਦਾਨ ਅਤੇ ਕੁਰਬਾਨੀਆਂ ਦਾ ਮਹੱਤਵ ਘਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਵਰਤਾਰਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਕਿਉਂ ਜੋ ਇਹ ਕਦਮ ਸਾਡੇ ਮਹਾਨ ਦੇਸ਼ ਭਗਤਾਂ ਅਤੇ ਕੌਮੀ ਨੇਤਾਵਾਂ ਦਾ ਘੋਰ ਨਿਰਾਦਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਭਾਜਪਾ ਮੁਖੀ ਝਲਕੀਆਂ ਦੇ ਮਸਲੇ ਉਤੇ ਸਾਫ ਤੌਰ ਉਤੇ ਝੂਠ ਬੋਲ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਆਪਣੇ ਅਕਾਵਾਂ ਵਾਂਗ ਝੂਠ ਬੋਲਣ ਦੀ ਕਲਾ ਵਿੱਚ ਪ੍ਰਪੱਕ ਹੋਣ ਦੀ ਮੁਹਾਰਤ ਹਾਸਲ ਨਹੀਂ ਹੋਈ। ਉਨ੍ਹਾਂ ਕਿਹਾ ਕਿ ਜਾਖੜ ਨੇ ਹਾਲ ਹੀ ਵਿੱਚ ਭਾਜਪਾ ਦਾ ਪੱਲਾ ਫੜਿਆ ਹੈ ਜਿਸ ਕਰਕੇ ਉਹ ਅਜੇ ਹਾਈ ਕਮਾਂਡ ਵੱਲੋਂ ਤਿਆਰ ਕੀਤੀਆਂ ਸਕ੍ਰਿਪਟਾਂ ਪੜ੍ਹਨ ਦੇ ਆਦੀ ਨਹੀਂ ਹੋਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਭਾਜਪਾ ਲੀਡਰਸ਼ਿਪ ਪੰਜਾਬ ਨੂੰ ਲਾਂਭੇ ਕਰਕੇ ਝਲਕੀਆਂ ਦਿਖਾਉਣ ਬਾਰੇ ਸੋਚ ਰਹੀ ਹੈ।

Punjab Bani 01 January,2024
ਮੁੱਖ ਮੰਤਰੀ ਵੱਲੋਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦੀ ਸਹੂਲਤ ਲਈ ਨਵੀਂ ਵੈੱਬਸਾਈਟ nri.punjab.gov.in ਦੀ ਸ਼ੁਰੂਆਤ

ਮੁੱਖ ਮੰਤਰੀ ਵੱਲੋਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦੀ ਸਹੂਲਤ ਲਈ ਨਵੀਂ ਵੈੱਬਸਾਈਟ nri.punjab.gov.in ਦੀ ਸ਼ੁਰੂਆਤ ਐਨ.ਆਰ.ਆਈ. ਭਾਈਚਾਰੇ ਨੂੰ ਦਰਪੇਸ਼ ਮਸਲਿਆਂ ਨੂੰ ਸੁਲਝਾਉਣ ਵਿੱਚ ਸਹਾਈ ਸਿੱਧ ਹੋਵੇਗੀ ਵੈੱਬਸਾਈਟ ਫਰਵਰੀ ਵਿੱਚ ਪੰਜ ਐਨ.ਆਰ.ਆਈ. ਮਿਲਣੀਆਂ ਕਰਵਾਉਣ ਦਾ ਐਲਾਨ ਐਨ.ਆਰ.ਆਈਜ਼ ਨੂੰ ਸਹੂਲਤ ਦੇਣ ਲਈ ਦਿੱਲੀ ਹਵਾਈ ਅੱਡੇ 'ਤੇ ਪੰਜਾਬ ਸਹਾਇਤਾ ਕੇਂਦਰ ਖੋਲ੍ਹਣ ਦੀ ਤਿਆਰੀ ਲੁਧਿਆਣਾ, 29 ਦਸੰਬਰ: ਪਰਵਾਸੀ ਭਾਰਤੀ ਭਾਈਚਾਰੇ ਨੂੰ ਦਰਪੇਸ਼ ਮਸਲਿਆਂ ਦੇ ਹੱਲ ਲਈ ਸਹੂਲਤ ਮੁਹੱਈਆ ਕਰਵਾਉਣ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਵਿਭਾਗ ਦੀ ਨਵੀਂ ਵੈੱਬਸਾਈਟ nri.punjab.gov.in ਦੀ ਸ਼ੁਰੂਆਤ ਕੀਤੀ। ਅੱਜ ਇੱਥੇ ਵੈੱਬਸਾਈਟ ਦੀ ਸ਼ੁਰੂਆਤ ਕਰਦੇ ਹੋਏ ਮੁੱਖ ਮੰਤਰੀ ਨੇ ਇਸ ਨੂੰ ਪਰਵਾਸੀ ਭਾਰਤੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਵਿੱਚ ਮਦਦ ਕਰਨ ਲਈ ਵੱਡੀ ਪਹਿਲਕਦਮੀ ਦੱਸਿਆ। ਉਨ੍ਹਾਂ ਕਿਹਾ ਕਿ ਪ੍ਰਸ਼ਾਸਕੀ ਸੁਧਾਰ ਵਿਭਾਗ ਵੱਲੋਂ ਐਨ.ਆਈ.ਸੀ. ਦੀ ਮਦਦ ਨਾਲ ਅਤਿ ਆਧੁਨਿਕ ਵੈੱਬਸਾਈਟ ਤਿਆਰ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਵੈੱਬਸਾਈਟ 'ਤੇ ਐਨ.ਆਰ.ਆਈ. ਪੁਲਿਸ ਵਿੰਗ, ਪੰਜਾਬ ਸਟੇਟ ਕਮਿਸ਼ਨ ਫਾਰ ਐਨ.ਆਰ.ਆਈਜ਼ ਅਤੇ ਐਨ.ਆਰ.ਆਈ ਸਭਾ ਨਾਲ ਸਬੰਧਤ ਵਿਸਥਾਰਤ ਜਾਣਕਾਰੀ ਹੈ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਵੈੱਬਸਾਈਟ ਸੂਬਾ ਸਰਕਾਰ ਵੱਲੋਂ ਪਰਵਾਸੀ ਭਾਰਤੀਆਂ ਨੂੰ ਸਿੰਗਲ ਕਲਿੱਕ 'ਤੇ ਦਿੱਤੀਆਂ ਜਾਣ ਵਾਲੀਆਂ ਕਈ ਸਹੂਲਤਾਂ ਵੀ ਮੁਹੱਈਆ ਕਰਵਾਏਗੀ। ਉਨ੍ਹਾਂ ਕਿਹਾ ਕਿ ਇਹ ਵੈੱਬਸਾਈਟ ਪਰਵਾਸੀ ਭਾਰਤੀਆਂ ਲਈ ਹੋਰ ਸਕੀਮਾਂ ਦਾ ਲਾਭ ਯਕੀਨੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੇ ਦਸਤਾਵੇਜ਼ਾਂ ਦੀ ਤਸਦੀਕ ਕਰਵਾਉਣ ਵਿੱਚ ਵੀ ਮਦਦ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਵੈੱਬਸਾਈਟ ਹੈਲਪਲਾਈਨ ਨੰਬਰ, ਈ-ਮੇਲ ਪਤੇ ਅਤੇ ਵਟਸਐਪ ਸ਼ਿਕਾਇਤ ਨੰਬਰ ਵੀ ਪ੍ਰਦਾਨ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਵੈੱਬਸਾਈਟ 'ਤੇ ਪੰਜਾਬ ਸਰਕਾਰ ਕੋਲ ਰਜਿਸਟਰਡ ਟਰੈਵਲ ਏਜੰਟਾਂ/ਏਜੰਸੀਆਂ ਅਤੇ ਵਿਦੇਸ਼ ਮੰਤਰਾਲੇ ਕੋਲ ਰਜਿਸਟਰਡ ਇਮੀਗ੍ਰੇਸ਼ਨ ਏਜੰਟਾਂ/ਏਜੰਸੀਆਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਹੈ। ਉਨ੍ਹਾਂ ਕਿਹਾ ਕਿ ਵੈੱਬਸਾਈਟ ਉਤੇ ਪੰਜਾਬ ਦੇ ਕੇਂਦਰੀਕ੍ਰਿਤ ਆਨਲਾਈਨ ਸ਼ਿਕਾਇਤ ਪੋਰਟਲ www.connect.punjab.gov.in ਦਾ ਵੀ ਲਿੰਕ ਹੈ ਜਿਸ ਵਿੱਚ ਪਰਵਾਸੀ ਭਾਰਤੀ ਅਤੇ ਹੋਰ ਲੋਕ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਵੈੱਬਸਾਈਟ ਪਰਵਾਸੀ ਭਾਰਤੀ ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰਨ ਵਿੱਚ ਸਹਾਈ ਸਿੱਧ ਹੋਵੇਗੀ ਜਿਸ ਨਾਲ ਉਨ੍ਹਾਂ ਨੂੰ ਵੱਡੀ ਪੱਧਰ 'ਤੇ ਸਹੂਲਤ ਮਿਲੇਗੀ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਨਵੇਂ ਸਾਲ ਦੇ ਫਰਵਰੀ ਮਹੀਨੇ ਦੌਰਾਨ ਪੰਜ ਐਨ.ਆਰ.ਆਈ. ਮਿਲਣੀਆਂ ਕਰਵਾਏਗੀ। ਉਨ੍ਹਾਂ ਕਿਹਾ ਕਿ ਇਹ ਮਿਲਣੀਆਂ ਐਨ.ਆਰ.ਆਈ. ਭਰਾਵਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਨ ਵਿੱਚ ਮਦਦ ਕਰਨਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਪਰਵਾਸੀ ਭਾਰਤੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਅੰਤਰਰਾਸ਼ਟਰੀ ਟਰਮੀਨਲ ਦੇ ਪਹੁੰਚ ਹਾਲ (ਐਰਾਈਵਲ ਹਾਲ) ਵਿਖੇ ‘ਪੰਜਾਬ ਸਹਾਇਤਾ ਕੇਂਦਰ’ ਦੀ ਸਥਾਪਨਾ ਕਰੇਗੀ। ਉਨ੍ਹਾਂ ਕਿਹਾ ਕਿ ਇਹ ਕੇਂਦਰ 24X7 ਕੰਮ ਕਰੇਗਾ ਅਤੇ ਟਰਮੀਨਲ ਵਿਖੇ ਐਨ.ਆਰ.ਆਈਜ਼ ਅਤੇ ਹੋਰ ਮੁਸਾਫ਼ਰਾਂ ਨੂੰ ਢੁਕਵੀਂ ਸਹਾਇਤਾ ਪ੍ਰਦਾਨ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੇਂਦਰ ਹਵਾਈ ਅੱਡੇ ਉਤੇ ਉਡਾਨਾਂ ਦੇ ਪਹੁੰਚਣ, ਹੋਰ ਉਡਾਨਾਂ, ਟੈਕਸੀ ਸੇਵਾਵਾਂ, ਸਾਮਾਨ ਗੁਆਚਣ ਬਾਰੇ ਸਹਾਇਤਾ ਮੁਹੱਈਆ ਕਰਵਾਉਣ ਦੇ ਨਾਲ-ਨਾਲ ਹੋਰ ਸਹੂਲਤਾਂ ਪ੍ਰਦਾਨ ਕਰੇਗਾ।

Punjab Bani 29 December,2023
ਗਣਤੰਤਰ ਦਿਵਸ ਪਰੇਡ ਲਈ ਸੂਬੇ ਦੀ ਝਾਕੀ ਨੂੰ ਰੱਦ ਕਰਨ ਉਤੇ ਮੁੱਖ ਮੰਤਰੀ ਵੱਲੋਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ

ਗਣਤੰਤਰ ਦਿਵਸ ਪਰੇਡ ਲਈ ਸੂਬੇ ਦੀ ਝਾਕੀ ਨੂੰ ਰੱਦ ਕਰਨ ਉਤੇ ਮੁੱਖ ਮੰਤਰੀ ਵੱਲੋਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਸੱਤਾ ਦੇ ਨਸ਼ੇ ਵਿੱਚ ਹੰਕਾਰੀ ਕੇਂਦਰ ਸਰਕਾਰ, ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਵੱਲੋਂ ਦਿੱਤੀਆਂ ਲਾਮਿਸਾਲ ਕੁਰਬਾਨੀਆਂ ਦਾ ਨਿਰਾਦਰ ਕਰ ਰਹੀ ਹੈ: ਮੁੱਖ ਮੰਤਰੀ ਗਣਤੰਤਰ ਦਿਵਸ ਮੌਕੇ ਇਹ ਝਾਕੀਆਂ ‘ਕੇਂਦਰ ਸਰਕਾਰ ਵੱਲੋਂ ਰੱਦ’ ਦੇ ਨਾਂ ਹੇਠ ਪੂਰੇ ਪੰਜਾਬ ਵਿੱਚ ਦਿਖਾਉਣ ਦਾ ਕੀਤਾ ਐਲਾਨ ਪੰਜਾਬ ਦੀਆਂ ਝਾਕੀਆਂ ਨਾਲ ਗਣਤੰਤਰ ਦਿਵਸ ਪਰੇਡ ਦਾ ਮਾਣ ਵਧਣਾ ਸੀ: ਮੁੱਖ ਮੰਤਰੀ ਗਣਤੰਤਰ ਦਿਵਸ ਤੇ ਸੁਤੰਤਰਤਾ ਦਿਵਸ ਦੇ ਸਿਆਸੀਕਰਨ ਲਈ ਭਾਜਪਾ ਨੂੰ ਕਰੜੇ ਹੱਥੀਂ ਲਿਆ ਪੰਜਾਬ ਦੇ ਭਾਜਪਾ ਆਗੂਆਂ ਨੂੰ ਆਪਣੇ ਆਕਾਵਾਂ ਦੇ ਇਸ ਪੰਜਾਬ ਵਿਰੋਧੀ ਸਟੈਂਡ ਬਾਰੇ ਸਥਿਤੀ ਸਪੱਸ਼ਟ ਕਰਨ ਦੀ ਦਿੱਤੀ ਚੁਣੌਤੀ ਚੰਡੀਗੜ੍ਹ, 27 ਦਸੰਬਰ ਗਣਤੰਤਰ ਦਿਵਸ ਪਰੇਡ ਲਈ ਸੂਬੇ ਦੀ ਝਾਕੀ ਰੱਦ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੱਤਾ ਦੇ ਨਸ਼ੇ ਵਿੱਚ ਹੰਕਾਰੀ ਕੇਂਦਰ ਸਰਕਾਰ, ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਵੱਲੋਂ ਦਿੱਤੇ ਲਾਮਿਸਾਲ ਬਲੀਦਾਨ ਦੀ ਨਿਰਾਦਰੀ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ, “ਇਹ ਪਹਿਲੀ ਦਫ਼ਾ ਨਹੀਂ ਹੈ, ਸਗੋਂ ਪਿਛਲੇ ਸਾਲ ਵੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਅਜਿਹੀ ਸ਼ਰਾਰਤ ਕੀਤੀ ਸੀ ਅਤੇ ਇਸ ਸਾਲ ਵੀ ਝਾਕੀ ਰੱਦ ਕਰ ਕੇ ਉਹੀ ਹਰਕਤ ਦੁਹਰਾਈ ਹੈ। ਕੇਂਦਰ ਸਰਕਾਰ ਪੰਜਾਬ ਦੇ ਜ਼ਖ਼ਮਾਂ ਉਤੇ ਲੂਣ ਛਿੜਕ ਰਹੀ ਹੈ।” ਇੱਥੇ ਪੰਜਾਬ ਭਵਨ ਵਿਖੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਕ ਪਾਸੇ ਦੁਨੀਆ ਭਰ ਤੋਂ ਸ਼ਰਧਾਲੂ ਫਤਹਿਗੜ੍ਹ ਸਾਹਿਬ ਪੁੱਜ ਕੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਅੱਗੇ ਨਤਮਸਤਕ ਹੋ ਰਹੇ ਹਨ, ਦੂਜੇ ਪਾਸੇ ਇਨ੍ਹਾਂ ਪਵਿੱਤਰ ਦਿਨਾਂ ਵਿੱਚ ਭਾਜਪਾ ਸਰਕਾਰ ਪੰਜਾਬ ਦੀ ਨਿਰਾਦਰੀ ਕਰਨ ਲਈ ਅਜਿਹੇ ਕੋਝੇ ਹਥਕੰਡੇ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹਾਦਤਾਂ ਤੇ ਬਲੀਦਾਨ ਸੂਬੇ ਦੀ ਮਹਾਨ ਵਿਰਾਸਤ ਦਾ ਹਿੱਸਾ ਹਨ, ਜਿਨ੍ਹਾਂ ਨੂੰ ਸੂਬੇ ਦੀਆਂ ਝਾਕੀਆਂ ਵਿੱਚ ਬਾਖੂਬੀ ਦਿਖਾਇਆ ਜਾਣਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਦੇਸ਼ ਭਗਤੀ ਦੇ ਵਿਚਾਰਾਂ ਵਾਲੀਆਂ ਝਾਕੀਆਂ ਨੂੰ ਰੱਦ ਕਰ ਕੇ ਕੇਂਦਰ ਸਰਕਾਰ ਨੇ ਮਹਾਨ ਦੇਸ਼ ਭਗਤਾਂ ਤੇ ਕੌਮੀ ਨਾਇਕਾਂ ਦੇ ਬਲੀਦਾਨ ਦੀ ਬੇਹੁਰਮਤੀ ਕੀਤੀ ਹੈ। ਮੁੱਖ ਮੰਤਰੀ ਨੇ ਸਪੱਸ਼ਟ ਤੌਰ ਉਤੇ ਆਖਿਆ ਕਿ ਸੂਬੇ ਨਾਲ ਮਤਰੇਈ ਮਾਂ ਵਾਲਾ ਇਹ ਸਲੂਕ ਕਤਈ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕਿੰਨੀ ਬਦਕਿਸਮਤੀ ਵਾਲੀ ਗੱਲ ਹੈ ਕਿ ਇਹ ਫੈਸਲਾ ਉਨ੍ਹਾਂ ਦਿਨਾਂ ਦੌਰਾਨ ਕੀਤਾ ਗਿਆ, ਜਦੋਂ ਸਮੁੱਚੀ ਦੁਨੀਆ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਵੱਲੋਂ ਦਿੱਤੇ ਲਾਮਿਸਾਲ ਬਲੀਦਾਨ ਅੱਗੇ ਸਿਰ ਝੁਕਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਤਿਆਚਾਰੀ ਮੋਦੀ ਸਰਕਾਰ ਇਹ ਗੱਲ ਭੁੱਲ ਗਈ ਹੈ ਕਿ ਪੰਜਾਬੀਆਂ ਨੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਦੇ ਨਾਲ-ਨਾਲ ਆਜ਼ਾਦੀ ਹਾਸਲ ਕਰਨ ਅਤੇ ਇਸ ਨੂੰ ਬਰਕਰਾਰ ਰੱਖਣ ਲਈ ਬੇਮਿਸਾਲ ਕੁਰਬਾਨੀਆਂ ਦਿੱਤੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀਆਂ ਇਨ੍ਹਾਂ ਝਾਕੀਆਂ ਨਾਲ ਗਣਤੰਤਰ ਦਿਵਸ ਪਰੇਡ, ਜਿਸ ਵਿੱਚ ਇਸ ਸਾਲ ਫਰਾਂਸ ਦੇ ਰਾਸ਼ਟਰਪਤੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ, ਦਾ ਮਾਣ ਵਧਣਾ ਸੀ। ਉਨ੍ਹਾਂ ਕਿਹਾ ਕਿ ਇਸ ਪਰੇਡ ਵਿੱਚ ਹਰੇਕ ਸੂਬਾ ਆਪਣੀ ਵਿਰਾਸਤ ਨੂੰ ਦਰਸਾਉਂਦਾ ਹੈ ਪਰ ਮੋਦੀ ਸਰਕਾਰ ਨੇ ਪਿਛਲੇ ਦੋ ਸਾਲਾਂ ਵਿੱਚ ਜਾਣ ਬੁੱਝ ਕੇ ਪੰਜਾਬ ਨੂੰ ਇਸ ਤੋਂ ਬਾਹਰ ਰੱਖਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਾਲ ਵੀ ਝਾਕੀਆਂ ਲਈ ਚੁਣੇ ਗਏ ਸੂਬਿਆਂ ਵਿੱਚੋਂ 90 ਫੀਸਦੀ ਤੋਂ ਵੱਧ ਭਾਜਪਾ ਦੇ ਸ਼ਾਸਨ ਵਾਲੇ ਸੂਬੇ ਹਨ, ਜਿਸ ਤੋਂ ਝਲਕਦਾ ਹੈ ਕਿ ਮੋਦੀ ਸਰਕਾਰ ਵੱਲੋਂ ਸੁਤੰਤਰਤਾ ਦਿਵਸ ਤੇ ਗਣਤੰਤਰ ਦਿਵਸ ਦਾ ਸਿਆਸੀਕਰਨ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਵੀ ਪੰਜਾਬ ਸਰਕਾਰ ਨੇ ਤਿੰਨ ਵਿਸ਼ੇ ‘ਪੰਜਾਬ-ਸ਼ਹੀਦਾਂ ਅਤੇ ਕੁਰਬਾਨੀਆਂ ਦੀ ਗਾਥਾ’, ‘ਨਾਰੀ ਸ਼ਕਤੀ’ (ਮਾਈ ਭਾਗੋ-ਪਹਿਲੀ ਮਹਾਨ ਸਿੱਖ ਜੰਗਜੂ ਬੀਬੀ) ਅਤੇ ‘ਪੰਜਾਬ ਦੇ ਅਮੀਰ ਸੱਭਿਆਚਾਰ ਦੀ ਪੇਸ਼ਕਾਰੀ’ ਵਿਸ਼ਿਆਂ ਨੂੰ ਝਾਕੀਆਂ ਲਈ ਭੇਜਿਆ ਸੀ। ਉਨ੍ਹਾਂ ਕਿਹਾ ਕਿ ਮਨਜ਼ੂਰੀ ਲਈ ਇਹ ਵਿਸ਼ੇ ਸਮੇਂ ਸਿਰ ਕੇਂਦਰ ਸਰਕਾਰ ਕੋਲ ਭੇਜ ਦਿੱਤੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਇਨ੍ਹਾਂ ਵਿਸ਼ਿਆਂ ਨੂੰ ਰੱਦ ਕਰ ਕੇ ਸੂਬੇ ਦੇ ਯੋਗਦਾਨ ਨੂੰ ਨਜ਼ਰਅੰਦਾਜ਼ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੰਦੇਭਾਗੀਂ ਕੇਂਦਰ ਸਰਕਾਰ ਸੂਬੇ ਅਤੇ ਦੇਸ਼ ਨਿਰਮਾਣ ਵਿੱਚ ਇਸ ਦੇ ਲਾਮਿਸਾਲ ਯੋਗਦਾਨ ਦਾ ਮਜ਼ਾਕ ਉਡਾ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਚੇਤੇ ਕਰਵਾਇਆ ਕਿ ਜੇ ਅੰਡੇਮਾਨ ਤੇ ਨਿਕੋਬਾਰ ਨੂੰ ਆਪਣੀ ਝਾਕੀ ਪੇਸ਼ ਕਰਨੀ ਪੈਂਦੀ ਤਾਂ ਪੰਜਾਬ ਉਸ ਵਿੱਚ ਵੀ ਹੋਣਾ ਸੀ ਕਿਉਂਕਿ ਭਾਰਤ ਦੀ ਆਜ਼ਾਦੀ ਦਾ ਸੰਘਰਸ਼ ਪੰਜਾਬ ਤੇ ਪੰਜਾਬੀਆਂ ਦੇ ਯੋਗਦਾਨ ਨਾਲ ਭਰਿਆ ਹੋਇਆ ਹੈ, ਜਿਸ ਨੂੰ ਕਦੇ ਵੀ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਬਹੁਤ ਵੱਡੀ ਸਾਜ਼ਿਸ਼ ਹੈ ਤਾਂ ਕਿ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਪੰਜਾਬ ਦੀਆਂ ਕੁਰਬਾਨੀਆਂ ਨੂੰ ਛੁਪਾਇਆ ਜਾ ਸਕੇ। ਭਾਜਪਾ ਦੇ ਚਾਪਲੂਸਾਂ ਉਤੇ ਹਮਲੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕ ਇਨ੍ਹੀਂ ਦਿਨੀਂ ਦੇਸ਼ ਭਰ ਵਿੱਚ ਚੱਲ ਰਹੀਆਂ ਮੋਦੀ ਦੀਆਂ ਝਾਕੀਆਂ ਦਾ ਗੁਣਗਾਣ ਕਰਨ ਲੱਗੇ ਹੋਏ ਹਨ ਪਰ ਉਹ ਸ਼ਹੀਦਾਂ ਦੀਆਂ ਝਾਕੀਆਂ ਦੇ ਵਿਚਾਰ ਦੇ ਖ਼ਿਲਾਫ਼ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਦਮ ਨਾਲ ਇਕ ਵਾਰ ਫਿਰ ਭਾਜਪਾ ਦਾ ਪੰਜਾਬ ਵਿਰੋਧੀ ਚਿਹਰਾ ਬੇਨਕਾਬ ਹੋਇਆ ਹੈ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ, ਆਰ.ਪੀ. ਸਿੰਘ, ਮਨਜਿੰਦਰ ਸਿਰਸਾ ਸਮੇਤ ਸਾਰੇ ਭਾਜਪਾ ਆਗੂਆਂ ਨੂੰ ਚੁਣੌਤੀ ਦਿੱਤੀ ਕਿ ਉਹ ਹੁਣ ਦੱਸਣ ਕਿ ਕੇਂਦਰ ਵਿਚਲੀ ਉਨ੍ਹਾਂ ਦੀ ਸਰਕਾਰ ਪੰਜਾਬ ਨਾਲ ਕਿਉਂ ਇੰਨੀ ਵੱਡੀ ਬੇਇਨਸਾਫ਼ੀ ਕਰ ਰਹੀ ਹੈ। ਮੁੱਖ ਮੰਤਰੀ ਨੇ ਦੁਹਰਾਇਆ ਕਿ ਮੋਦੀ ਸਰਕਾਰ ਪੰਜਾਬ ਵਿਰੋਧੀ ਮਾਨਸਿਕਤਾ ਰੱਖਦੀ ਹੈ, ਜਿਸ ਕਾਰਨ ਉਹ ਸੂਬੇ ਨੂੰ ਬਰਬਾਦ ਕਰਨ `ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ ਸਰਕਾਰ ਦਾ ਵੱਸ ਚੱਲੇ ਤਾਂ ਉਹ ਰਾਸ਼ਟਰੀ ਗੀਤ ਵਿੱਚੋਂ ਵੀ ਪੰਜਾਬ ਦਾ ਨਾਂ ਹਟਾ ਦੇਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਇਸ ਮਤਰੇਈ ਮਾਂ ਵਾਲੇ ਸਲੂਕ ਦੇ ਬਾਵਜੂਦ ਸੂਬੇ ਦੇ ਭਾਜਪਾ ਆਗੂ ਇਸ ਪੂਰੇ ਮਾਮਲੇ `ਤੇ ਚੁੱਪ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਮ ਆਦਮੀ ਦੀ ਭਲਾਈ ਲਈ ਲਏ ਗਏ ਸਾਰੇ ਲੋਕ ਪੱਖੀ ਫੈਸਲਿਆਂ ਨੂੰ ਕੇਂਦਰ ਸਰਕਾਰ ਹਜ਼ਮ ਨਹੀਂ ਕਰ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਰਾਸ਼ਟਰੀ ਸਿਹਤ ਮਿਸ਼ਨ ਤਹਿਤ ਆਮ ਆਦਮੀ ਕਲੀਨਿਕਾਂ ਲਈ ਫੰਡ ਰੋਕੇ ਹੋਏ ਹਨ ਅਤੇ ਕੇਂਦਰ ਸਰਕਾਰ ਵੱਲੋਂ 5500 ਕਰੋੜ ਰੁਪਏ ਦੇ ਪੇਂਡੂ ਵਿਕਾਸ ਫੰਡ ਵੀ ਰੋਕ ਦਿੱਤੇ ਗਏ ਹਨ ਤਾਂ ਜੋ ਸੂਬਾ ਸਰਕਾਰ ਨੂੰ ਪੇਂਡੂ ਖੇਤਰਾਂ ਵਿੱਚ ਸੜਕਾਂ ਬਣਾਉਣ ਤੋਂ ਰੋਕਿਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਅਗਾਊਂ ਭੁਗਤਾਨ ਕੀਤੇ ਜਾਣ ਦੇ ਬਾਵਜੂਦ ਸੂਬੇ ਨੂੰ ਰੇਲ ਗੱਡੀਆਂ ਨਾ ਦੇ ਕੇ ਕੇਂਦਰ ਸਰਕਾਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਰੋਕ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਾਰਾਣਸੀ, ਪਟਨਾ ਸਾਹਿਬ, ਨਾਂਦੇੜ ਸਾਹਿਬ, ਅਜਮੇਰ ਸ਼ਰੀਫ ਅਤੇ ਹੋਰ ਥਾਵਾਂ ਨੂੰ ਜਾਣ ਵਾਲੀਆਂ ਰੇਲਾਂ ਨੂੰ ਕੇਂਦਰ ਸਰਕਾਰ ਨੇ ਜਾਣ-ਬੁੱਝ ਕੇ ਰੋਕਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਦੀ ਇਸ ਕਾਰਵਾਈ ਦਾ ਇੱਕੋ-ਇਕ ਮਕਸਦ ਲੋਕਾਂ ਨੂੰ ਧਾਰਮਿਕ ਸਥਾਨਾਂ `ਤੇ ਮੱਥਾ ਟੇਕਣ ਤੋਂ ਵਾਂਝੇ ਰੱਖਣਾ ਹੈ ਅਤੇ ਕੇਂਦਰ ਸਰਕਾਰ ਦੇ ਇਨ੍ਹਾਂ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਵਿਅੰਗ ਕਰਦਿਆਂ ਕਿਹਾ ਕਿ ਭਾਵੇਂ ਪ੍ਰਧਾਨ ਮੰਤਰੀ ਰੋਜ਼ਾਨਾ ਡਬਲ ਇੰਜਣ ਵਾਲੀ ਸਰਕਾਰ ਦੀ ਸ਼ੇਖੀ ਮਾਰ ਰਹੇ ਹਨ ਪਰ ਰੇਲਵੇ ਇਸ ਲੋਕ ਪੱਖੀ ਯੋਜਨਾ ਲਈ ਰੇਲ ਗੱਡੀਆਂ ਚਲਾਉਣ ਵਾਸਤੇ ਕੋਈ ਇੰਜਣ ਨਾ ਹੋਣ ਦਾ ਹਵਾਲਾ ਦੇ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਦੋਹਰੇ ਇੰਜਣ ਵਾਲੀ ਸਰਕਾਰ ਦਾ ਕੀ ਫਾਇਦਾ ਜੇ ਲੋਕਾਂ ਦੀ ਭਲਾਈ ਲਈ ਬਣਾਈਆਂ ਗਈਆਂ ਸਕੀਮਾਂ ਦਾ ਲਾਭ ਲੋਕਾਂ ਨੂੰ ਹੀ ਨਹੀਂ ਮਿਲਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸੂਬੇ ਦੀ ਝਾਕੀ ਨੂੰ ਸ਼ਾਮਲ ਨਾ ਕਰਨ ਦਾ ਮੁੱਦਾ ਕੇਂਦਰ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਉਣਗੇ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਵੱਲੋਂ ਗਣਤੰਤਰ ਦਿਵਸ ਦੀ ਪਰੇਡ ਵਿੱਚ ਇਹ ਝਾਕੀਆਂ ਸ਼ਾਮਲ ਨਹੀਂ ਕੀਤੀਆਂ ਜਾਂਦੀਆਂ ਤਾਂ ਵੀ ਸੂਬਾ ਸਰਕਾਰ ਵੱਲੋਂ 26 ਜਨਵਰੀ ਨੂੰ ਸੂਬੇ ਭਰ ਵਿੱਚ ਹੋਣ ਵਾਲੇ ਸਾਰੇ ਸਮਾਗਮਾਂ ਵਿੱਚ ਇਸ ਨੂੰ ‘ਕੇਂਦਰ ਸਰਕਾਰ ਵੱਲੋਂ ਰੱਦ’ ਦੇ ਬੈਨਰ ਹੇਠ ਸ਼ਾਮਲ ਕੀਤਾ ਜਾਵੇਗਾ ਅਤੇ ਸੂਬੇ ਦੀ ਅਮੀਰ ਵਿਰਾਸਤ ਨੂੰ ਲੋਕਾਂ ਸਾਹਮਣੇ ਪੇਸ਼ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਮੁਖੀ ਹੋਣ ਦੇ ਨਾਤੇ ਉਹ ਕੇਂਦਰ ਸਰਕਾਰ ਵੱਲੋਂ ਦਿੱਤੀ ਚੁਣੌਤੀ ਨੂੰ ਸਵੀਕਾਰ ਕਰਦੇ ਹਨ ਕਿਉਂਕਿ ਭਗਵਾ ਪਾਰਟੀ ਅਜਿਹੀਆਂ ਸੌੜੀਆਂ ਚਾਲਾਂ ਨਾਲ ਦੇਸ਼ ਦੇ ਅੰਨਦਾਤਾ ਅਤੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਵਾਲੇ ਪੰਜਾਬ ਦਾ ਨਿਰਾਦਰ ਨਹੀਂ ਕਰ ਸਕਦੀ। ਉਨ੍ਹਾਂ ਕਿਹਾ ਕਿ ਇਹ ਅਸਵੀਕਾਰਯੋਗ ਹੈ ਕਿਉਂਕਿ ਇਸ ਨਾਲ ਹਰ ਪੰਜਾਬੀ ਦੇ ਸਵੈਮਾਣ `ਤੇ ਸਿੱਧੀ ਸੱਟ ਮਾਰੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਆਤਮ ਨਿਰਭਰ ਬਣਾਉਣ ਲਈ ਪਹਿਲਾਂ ਹੀ ਠੋਸ ਯਤਨ ਕਰ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਮਾਮਲੇ ਵਿੱਚ ਕੇਂਦਰ ਤੋਂ ਮਦਦ ਨਾ ਲੈਣੀ ਪਵੇ।

Punjab Bani 27 December,2023
ਸ਼ਹੀਦੀ ਸਭਾ ਦੌਰਾਨ ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਸ਼ਹੀਦੀ ਸਭਾ ਦੌਰਾਨ ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਹਿ ਸਿੰਘ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਫਤਹਿਗੜ੍ਹ ਸਾਹਿਬ, 27 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਦੇ ਦੂਜੇ ਦਿਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਪਵਿੱਤਰ ਅਸਥਾਨ ਉਤੇ ਮੱਥਾ ਟੇਕਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੁਕੱਦਸ ਅਸਥਾਨ ਨਾ ਸਿਰਫ ਸਿੱਖਾਂ ਲਈ ਸਗੋਂ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਨੇ ਬਾਲ ਉਮਰ ਵਿੱਚ ਸ਼ਹੀਦੀ ਪ੍ਰਾਪਤ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਤੇ ਸਾਹਿਬਜ਼ਾਦਾ ਫਤਹਿ ਸਿੰਘ ਜੀ ਦੀ ਸ਼ਹਾਦਤ ਵਾਲੀ ਇਹ ਪਾਵਨ ਧਰਤੀ ਸਦੀਆਂ ਤੋਂ ਪੰਜਾਬੀਆਂ ਨੂੰ ਬੇਇਨਸਾਫੀ, ਜਬਰ- ਜ਼ੁਲਮ ਅਤੇ ਦਮਨ ਦੇ ਖਿਲਾਫ ਆਵਾਜ਼ ਬੁਲੰਦ ਕਰਨ ਲਈ ਪ੍ਰੇਰਿਤ ਕਰਦੀ ਆ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਨੇ ਉਸ ਮੌਕੇ ਦੇ ਸਰਹਿੰਦ ਦੇ ਮੁਗਲ ਹਾਕਮ ਦੇ ਆਪਹੁਦਰੇਪਣ ਅਤੇ ਧੱਕੇਸ਼ਾਹੀ ਦੇ ਵਿਰੁੱਧ ਖੜ੍ਹੇ ਹੋ ਕੇ ਨਿਰਭੈ ਤੇ ਬਹਾਦਰੀ ਦਾ ਮਿਸਾਲੀ ਪ੍ਰਗਟਾਵਾ ਕੀਤਾ ਸੀ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਨੂੰ ਸੂਰਬੀਰਤਾ ਅਤੇ ਤਿਆਗ ਦੀ ਭਾਵਨਾ ਦਸਮੇਸ਼ ਪਿਤਾ ਜੀ ਪਾਸੋਂ ਗੁੜ੍ਹਤੀ ਵਿੱਚ ਮਿਲੀ ਹੈ ਅਤੇ ਗੁਰੂ ਸਾਹਿਬ ਜੀ ਨੇ ਮਨੁੱਖਤਾ ਦੀ ਖਾਤਰ ਹਕੂਮਤ ਦੇ ਖਿਲਾਫ ਡਟ ਕੇ ਲੜਾਈ ਲੜੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਦੁਨੀਆ ਭਰ ਤੋਂ ਸੰਗਤ ਵਿਸ਼ਵ ਦੇ ਇਤਿਹਾਸ ਵਿੱਚ ਬੇਮਿਸਾਲ ਕੁਰਬਾਨੀ ਦੇਣ ਵਾਲੇ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਫਤਹਿਗੜ੍ਹ ਸਾਹਿਬ ਵਿਖੇ ਪਹੁੰਚ ਰਹੀ ਹਨ। ਮੁੱਖ ਮੰਤਰੀ ਨੇ ਕਿਹਾ ਕਿ ਦੁਨੀਆ ਦੇ ਇਤਿਹਾਸ ਵਿੱਚ ਅਜਿਹੀ ਕੋਈ ਮਿਸਾਲ ਨਹੀਂ ਮਿਲਦੀ ਜਦੋਂ ਛੋਟੇ ਸਾਹਿਬਜ਼ਾਦਿਆਂ ਦੀ ਉਮਰ ਵਿੱਚ ਕਿਸੇ ਹੋਰ ਨੇ ਲਾਸਾਨੀ ਕੁਰਬਾਨੀ ਦਿੱਤੀ ਹੋਵੇ। ਉਨ੍ਹਾਂ ਕਿਹਾ ਕਿ ਵਿਸ਼ਵ ਨੂੰ ਸਾਹਿਬਜ਼ਾਦਿਆਂ ਦੀ ਬੇਮਿਸਾਲ ਕੁਰਬਾਨੀ ਉਤੇ ਗੌਰਵ ਹੈ ਜਿਸ ਕਰਕੇ ਇਹ ਨਾ ਸਿਰਫ ਪੰਜਾਬੀਆਂ ਜਾਂ ਦੇਸ਼ਵਾਸੀਆਂ ਲਈ ਸਗੋਂ ਹਰੇਕ ਮਨੁੱਖ ਲਈ ਮਾਣ ਵਾਲੀ ਗੱਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਭਾਗਾਂ ਵਾਲੇ ਸਮਝਦੇ ਹਨ ਕਿ ਉਨ੍ਹਾਂ ਨੂੰ ਸੂਬੇ ਅਤੇ ਲੋਕਾਂ ਦੀ ਸੇਵਾ ਕਰਨ ਦਾ ਸੁਭਾਗ ਹਾਸਲ ਹੋਇਆ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਮਹਾਨ ਗੁਰੂ ਸਾਹਿਬਾਨ ਅਤੇ ਸ਼ਹੀਦਾਂ ਵੱਲੋਂ ਦਿਖਾਏ ਰਸਤੇ ਉਤੇ ਚੱਲ ਰਹੀ ਹੈ। ਮੁੱਖ ਮੰਤਰੀ ਨੇ ਚੇਤੇ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਲੋਕ ਸਭਾ ਮੈਂਬਰ ਹੁੰਦਿਆਂ ਤਤਕਾਲੀ ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਦੇ ਧਿਆਨ ਵਿੱਚ ਮਾਮਲਾ ਲਿਆਉਣ ਤੋਂ ਬਾਅਦ ਸਦਨ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਸੀ। ਭਗਵੰਤ ਸਿੰਘ ਨੇ ਕਿਹਾ ਕਿ ਸਮੁੱਚਾ ਪੰਜਾਬ ਇਸ ਮਹੀਨੇ ਨੂੰ ‘ਸੋਗ ਦੇ ਮਹੀਨੇ’ ਵਜੋਂ ਮਨਾਉਂਦਾ ਹੈ ਕਿਉਂਕਿ ਇਨ੍ਹਾਂ ਦਿਨਾਂ ਵਿੱਚ ਹੀ ਜ਼ਾਲਮ ਹਾਕਮਾਂ ਨੇ ਛੋਟੇ ਸਾਹਿਬਜ਼ਾਦਿਆਂ ਨੂੰ ਜਿਉਂਦਿਆਂ ਨੀਹਾਂ ਵਿੱਚ ਚਿਣਵਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਇਸ ਲਾਮਿਸਾਲ ਕੁਰਬਾਨੀ ਬਾਰੇ ਜਾਗਰੂਕ ਕਰਨ ਦੀ ਲੋੜ ਹੈ ਤਾਂ ਕਿ ਉਨ੍ਹਾਂ ਨੂੰ ਦੇਸ਼ ਦੀ ਨਿਸ਼ਕਾਮ ਸੇਵਾ ਕਰਨ ਵਾਸਤੇ ਪ੍ਰੇਰਿਤ ਕੀਤਾ ਜਾ ਸਕੇ।

Punjab Bani 27 December,2023
ਕੇਦਰ ਸਰਕਾਰ ਨੇ ਗਣਤੰਤਰ ਦਿਵਸ ਪਰੇਡ ਵਿੱਚ ਪੰਜਾਬ ਦੀ ਝਾਕੀ ਨੁੰ ਸ਼ਾਮਲ ਕਰਨ ਦੀ ਮੰਜੂਰੀ ਨਹੀ ਦਿਤੀ : ਮੁੱਖ ਮੰਤਰੀ ਮਾਨ

ਕੇਦਰ ਸਰਕਾਰ ਨੇ ਗਣਤੰਤਰ ਦਿਵਸ ਪਰੇਡ ਵਿੱਚ ਪੰਜਾਬ ਦੀ ਝਾਕੀ ਨੁੰ ਸ਼ਾਮਲ ਕਰਨ ਦੀ ਮੰਜੂਰੀ ਨਹੀ ਦਿਤੀ : ਮੁੱਖ ਮੰਤਰੀ ਮਾਨ ਚੰਡੀਗੜ੍ਹ, 27 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੱਸਿਆ ਕਿ ਕੇਂਦਰ ਸਰਕਾਰ ਨੇ 26 ਜਨਵਰੀ ਦੀ ਗਣਤੰਤਰ ਦਿਵਸ ਪਰੇਡ ਵਿੱਚ ਪੰਜਾਬ ਦੀ ਝਾਕੀ ਨੂੰ ਸ਼ਾਮਲ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਹੈ, ਜਦ ਭਾਜਪਾ ਸ਼ਾਸਤ ਰਾਜਾਂ ਨੂੰ ਵਧੇਰੇ ਤਰਜੀਹ ਦਿੱਤੀ ਗਈ ਹੈ। ਇਥੇ ਪ੍ਰੈਸ ਕਾਨਫਰੰਸ ਵਿੱਚ ਉਨ੍ਹਾਂ ਕਿਹਾ ਕਿ ਪਿਛਲੇ ਸਾਲ ਵੀ ਪੰਜਾਬ ਨਾਲ ਅਜਿਹਾ ਵਿਤਕਰਾ ਕੀਤਾ ਗਿਆ ਸੀ। 26 ਜਨਵਰੀ ਦੀ ਪਰੇਡ ਨੂੰ ਵੀ ਭਗਵਾ ਰੰਗ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ, ‘ਇਸ ਵਾਰ ਪੰਜਾਬ ਸਰਕਾਰ ਨੂੰ ਪੁੱਛਿਆ ਗਿਆ ਸੀ ਕਿ ਪੰਜਾਬ ਆਪਣੀ ਝਾਕੀ ਲਿਆਵੇਗਾ ਜਾਂ ਨਹੀਂ। ਅਸੀਂ 4 ਅਗਸਤ ਨੂੰ ਕੇਂਦਰ ਸਰਕਾਰ ਨੂੰ ਪੱਤਰ ਲਿਖ ਭੇਜ ਕੇ ਝਾਕੀ ਦੀ ਇੱਛਾ ਜ਼ਾਹਰ ਕੀਤੀ ਸੀ। ਅਸੀਂ ਤਿੰਨ ਡਿਜ਼ਾਈਨ ਭੇਜੇ ਸਨ। ਇੱਕ ਸੀ ਪੰਜਾਬ ਦਾ ਕੁਰਬਾਨੀਆਂ ਅਤੇ ਸ਼ਹਾਦਤਾਂ ਦਾ ਇਤਿਹਾਸ, ਦੂਜਾ ਭਾਰਤ ਦੀ ਮਾਈ ਭਾਗੋ- ਪਹਿਲੀ ਮਹਿਲਾ ਯੋਧੇ ਅਤੇ ਤੀਜਾ ਪੰਜਾਬ ਦਾ ਅਮੀਰ ਵਿਰਸਾ ਅਤੇ ਇਤਿਹਾਸ। ਇਸ ਸਬੰਧੀ ਕੇਂਦਰ ਸਰਕਾਰ ਦੇ ਨੁਮਾਇੰਦਿਆਂ ਨਾਲ ਤਿੰਨ ਮੀਟਿੰਗਾਂ ਕੀਤੀਆਂ ਗਈਆਂ ਤੇ ਅੱਜ ਪੰਜਾਬ ਦੀ ਝਾਕੀ ਸ਼ਾਮਲ ਨਾ ਕਰਨ ਬਾਰੇ ਪੱਤਰ ਮਿਲਿਆ ਹੈ।’

Punjab Bani 27 December,2023
ਸਿਹਤ ਮੰਤਰੀ ਨੇ ਸਰਕਾਰੀ ਰਾਜਿੰਦਰਾ ਹਸਪਤਾਲ ਤੇ ਮੈਡੀਕਲ ਕਾਲਜ ਦਾ ਕੀਤਾ ਦੌਰਾ

ਸਿਹਤ ਮੰਤਰੀ ਨੇ ਸਰਕਾਰੀ ਰਾਜਿੰਦਰਾ ਹਸਪਤਾਲ ਤੇ ਮੈਡੀਕਲ ਕਾਲਜ ਦਾ ਕੀਤਾ ਦੌਰਾ -ਸੂਬੇ ਅੰਦਰ ਕੋਵਿਡ ਦੇ ਨਵੇਂ ਵੇਰੀਐਂਟ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ : ਡਾ. ਬਲਬੀਰ ਸਿੰਘ -ਕਿਹਾ, ਸਿਹਤ ਵਿਭਾਗ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਦੇ ਸਮਰੱਥ ਪਟਿਆਲਾ, 24 ਦਸੰਬਰ: ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ ਤੇ ਸਰਕਾਰੀ ਮੈਡੀਕਲ ਕਾਲਜ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕੋਵਿਡ ਵਾਰਡ ਦਾ ਜਾਇਜ਼ਾ ਲੈਦਿਆਂ ਕਿਹਾ ਕਿ ਭਾਵੇਂ ਸੂਬੇ ਅੰਦਰ ਕੋਵਿਡ ਦੇ ਨਵੇਂ ਵੇਰੀਐਂਟ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ ਹੈ ਪਰ ਸਿਹਤ ਵਿਭਾਗ ਵੱਲੋਂ ਅਹਿਤਿਆਤ ਵਜੋਂ ਪੂਰੇ ਪ੍ਰਬੰਧ ਕੀਤੇ ਗਏ ਹਨ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਕੋਵਿਡ ਨਾਲ ਪੀੜਤ ਜੇਕਰ ਮਰੀਜ਼ ਆਉਂਦੇ ਵੀ ਹਨ ਤਾਂ ਇਸ ਸਬੰਧੀ ਸਿਹਤ, ਮੈਡੀਕਲ ਤੇ ਖੋਜ ਵਿਭਾਗ ਵੱਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬਾ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਪਰ ਹਾਲੇ ਤੱਕ ਕੋਵਿਡ ਦੇ ਕਿਸੇ ਵੀ ਨਵੇਂ ਵੈਰੀਐਂਟ ਦਾ ਸੂਬੇ ਵਿੱਚ ਕੋਈ ਕੇਸ ਸਾਹਮਣੇ ਨਹੀਂ ਆਇਆ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਸਿਹਤ ਸੰਸਥਾ ਵੱਲੋਂ ਵੀ ਸਿਰਫ਼ ਸੁਚੇਤ ਰਹਿਣ ਤੇ ਅਹਿਤਿਆਤ ਵਰਤਣ ਲਈ ਕਿਹਾ ਗਿਆ ਹੈ ਅਤੇ ਜਿਹੜੇ ਲੋਕ ਕਿਸੇ ਵੀ ਬਿਮਾਰੀ ਤੋਂ ਪੀੜਤ ਹਨ, ਜਿਵੇਂ ਕੈਂਸਰ ਜਾਂ ਫੇਰ ਕਿਸੇ ਕਾਰਨ ਸਟੀਰੋਇਡ ਲੈਂਦੇ ਹੋਣ, ਕਿਸੇ ਦੇ ਗੁਰਦੇ ਬਦਲੇ ਹਨ ਜਾ ਫੇਰ ਸਾਹ ਦੀ ਬਿਮਾਰੀ ਨਾਲ ਪੀੜ੍ਹਤ ਹੋਣ ਉਹ ਆਪਣਾ ਧਿਆਨ ਰੱਖਣ ਤੇ ਭੀੜ ਵਾਲੀਆਂ ਥਾਵਾਂ 'ਤੇ ਜਾਣ ਤੋਂ ਗੁਰੇਜ਼ ਕਰਨ ਜਦਕਿ ਆਮ ਲੋਕਾਂ ਨੂੰ ਹਾਲੇ ਚਿੰਤਾ ਕਰਨ ਦੀ ਕੋਈ ਜ਼ਰੂਰਤ ਨਹੀਂ ਹੈ। ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੌਜੂਦਾ ਸਥਿਤੀ 'ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ ਤੇ ਉਨ੍ਹਾਂ ਦੇ ਆਦੇਸ਼ਾਂ ਅਨੁਸਾਰ ਉਹ ਸੂਬੇ ਦੇ ਹਸਪਤਾਲਾਂ ਦਾ ਦੌਰਾ ਕਰ ਰਹੇ ਹਨ ਤੇ ਇਸ ਸਬੰਧੀ ਮੌਕ ਡਰਿੱਲ ਵੀ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਰੀਆਂ ਐਮਰਜੈਂਸੀ ਦਵਾਈਆਂ ਦੇ ਪ੍ਰਬੰਧ ਪਹਿਲਾਂ ਹੀ ਕੀਤੇ ਗਏ ਹਨ ਤੇ ਆਕਸੀਜਨ ਦੇ ਪਲਾਟ ਚਲਦੇ ਹਨ ਤੇ ਆਰ.ਟੀ.ਪੀ.ਸੀ.ਆਰ ਟੈਸਟ ਕੀਤੇ ਜਾ ਰਹੇ ਹਨ ਪਰ ਹਾਲੇ ਕੇਸ ਘੱਟ ਹਨ ਅਤੇ ਹਾਲੇ ਤੱਕ ਸੂਬੇ ਅੰਦਰ ਕੋਈ ਨਵਾਂ ਵੇਰੀਐਂਟ ਰਿਪੋਰਟ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਵਿੱਚ ਹਾਲੇ ਤੱਕ ਕੋਵਿਡ ਦਾ ਕੋਈ ਵੀ ਮਰੀਜ਼ ਦਾਖਲ ਨਹੀਂ ਹੋਇਆ ਹੈ, ਪਰ ਫੇਰ ਵੀ ਅਹਿਤਿਆਤ ਵਜੋਂ ਕੋਵਿਡ ਤੋਂ ਬਚਾਅ ਲਈ ਨਿਯਮਾਂ ਦੀ ਪਾਲਣਾ ਕੀਤੀ ਜਾਵੇ। ਇਸ ਮੌਕੇ ਡਾ. ਆਰ.ਪੀ.ਐਸ. ਸਿਬੀਆ, ਡਾ. ਰਾਜਾ ਪਰਮਜੀਤ ਸਿੰਘ, ਡਾ. ਵਿਨੋਦ ਡੰਗਵਾਲ, ਡਾ. ਸਚਿਨ ਕੌਸ਼ਲ ਵੀ ਮੌਜੂਦ ਸਨ।

Punjab Bani 24 December,2023
ਮੁੱਖ ਮੰਤਰੀ ਭਗਵੰਤ ਮਾਨ ਨੇ ਮਾਤਮੀ ਬਿਗਲ ਵਜਾਉਣ ਦਾ ਫੈਸਲਾ ਲਿਆ ਵਾਪਸ

ਮੁੱਖ ਮੰਤਰੀ ਭਗਵੰਤ ਮਾਨ ਨੇ ਮਾਤਮੀ ਬਿਗਲ ਵਜਾਉਣ ਦਾ ਫੈਸਲਾ ਲਿਆ ਵਾਪਸ ਚੰਡੀਗੜ : ਪੰਜਾਬ ਸਰਕਾਰ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਸਬੰਧ ਵਿਚ 27 ਦਸੰਬਰ ਨੂੰ ਮਾਤਮੀ ਬਿਗਲ ਵਜਾਉਣ ਦੇ ਫੈਸਲੇ ਨੂੰ ਵਾਪਸ ਲੈ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕਰਕੇ ਲਿਖਿਆ ਹੈ-‘ਮੈਂ ਇਹ ਬਿਲਕੁਲ ਵੀ ਨਹੀਂ ਚਾਹੁੰਦਾ ਕਿ ਇਹਨਾਂ ਸ਼ਹਾਦਤ ਵਾਲੇ ਦਿਨਾਂ ਵਿੱਚ ਸਮੁੱਚੀਆਂ ਸੰਗਤਾਂ ਸਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਨੂੰ ਨਮਨ ਕਰਨ ਤੋਂ ਇਲਾਵਾ ਕਿਸੇ ਹੋਰ ਵਾਦ-ਵਿਵਾਦ ਵਿੱਚ ਪੈਣ .. ਇਸ ਲਈ ਭਾਵਨਾਵਾਂ ਦੀ ਕਦਰ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ 27 ਦਸੰਬਰ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਬਿਗਲ ਵਜਾਉਣ ਵਾਲਾ ਫੈਸਲਾ ਵਾਪਸ ਲਿਆ ਜਾਂਦਾ ਹੈ.. ਦੱਸ ਦਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਫੈਸਲੇ ਨੂੰ ਸਿੱਖ ਸਿਧਾਂਤਾਂ ਦੇ ਨਾ-ਅਨੁਕੂਲ ਕਰਾਰ ਦਿੰਦਿਆਂ ਆਖਿਆ ਸੀ ਕਿ ਪੰਜਾਬ ਸਰਕਾਰ ਨੂੰ ਇਹ ਫੈਸਲਾ ਤੁਰੰਤ ਵਾਪਸ ਲੈ ਕੇ ਸਿੱਖ ਪਰੰਪਰਾਵਾਂ ਦੇ ਅਨੁਸਾਰ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸ਼ਰਧਾ-ਸਤਿਕਾਰ ਅਰਪਿਤ ਕਰਨਾ ਚਾਹੀਦਾ ਹੈ। ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਦੇ ਮਾਨਵ ਜਾਤੀ ਲਈ ਲਾਸਾਨੀ ਪਰਉਪਕਾਰ ਨੂੰ ਸ਼ਰਧਾ ਭੇਟ ਕਰਨ ਲਈ ਪੰਜਾਬ ਸਰਕਾਰ ਦੀ ਭਾਵਨਾ ਬੇਸ਼ੱਕ ਸ਼ੁੱਧ ਹੋਵੇ ਪਰ ਸਿੱਖ ਪਰੰਪਰਾ ਵਿਚ ‘ਨਿੱਕੀਆਂ ਜਿੰਦਾ, ਵੱਡੇ ਸਾਕੇ’ ਕਰਕੇ ਜਾਣੇ ਜਾਂਦੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ‘ਮਾਤਮੀ ਬਿਗਲ’ ਵਜਾਉਣ ਦਾ ਫੈਸਲਾ ਸ਼ਹਾਦਤ ਦੇ ਲਾਸਾਨੀ ਸਿੱਖ ਸੰਕਲਪ ਨੂੰ ਠੇਸ ਪਹੁੰਚਾਉਣ ਵਾਲਾ ਹੈ। ਹੁਣ ਸਰਕਾਰ ਨੇ ਇਹ ਫੈਸਲਾ ਵਾਪਸ ਲੈ ਲਿਆ ਹੈ।

Punjab Bani 24 December,2023
ਈਡੀ ਨੇ ਆਪ ਵਿਧਾਇਕ ਜਸਵੰਤ ਗੱਜਣਮਾਜਰਾ ਤੇ ਕੀਤੀ ਵੱਡੀ ਕਾਰਵਾਈ

ਈਡੀ ਨੇ ਆਪ ਵਿਧਾਇਕ ਜਸਵੰਤ ਗੱਜਣਮਾਜਰਾ ਤੇ ਕੀਤੀ ਵੱਡੀ ਕਾਰਵਾਈ ਚੰਡੀਗੜ : ਅਮਰਗੜ੍ਹ ਤੋਂ ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ‘ਤੇ ਈਡੀ ਨੇ ਵੱਡੀ ਕਾਰਵਾਈ ਕੀਤੀ ਹੈ। ਜਾਣਕਾਰੀ ਮੁਤਾਬਕ ਈਡੀ ਨੇ ਉਨ੍ਹਾਂ ਦੀ 35.10 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਈਡੀ ਨੇ ਇਹ ਕਾਰਵਾਈ ਬੈਂਕ ਕਰਜ਼ੇ ਨਾਲ ਸਬੰਧਤ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਕੀਤੀ ਹੈ ਅਤੇ ਗੱਜਣ ਮਾਜਰਾ ਦੀ ਤਾਰਾ ਕਾਰਪੋਰੇਸ਼ਨ ਕੰਪਨੀ ਦੀ ਜਾਇਦਾਦ ਕੁਰਕ ਕਰ ਲਈ ਹੈ। ਈਡੀ ਨੇ ਬਿਆਨ ਵਿੱਚ ਕਿਹਾ ਕਿ ਮਲੇਰਕੋਟਲਾ ਵਿੱਚ ਸਥਿਤ ਜਾਇਦਾਦ ਤਾਰਾ ਕਾਰਪੋਰੇਸ਼ਨ ਲਿਮਟਿਡ ਨਾਲ ਜੁੜੀ ਹੋਈ ਹੈ। ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੇ ਤਹਿਤ ਅੰਤਮ ਹੁਕਮ ਜਾਰੀ ਕਰਕੇ ਜਾਇਦਾਦ ਕੁਰਕ ਕੀਤੀ ਗਈ ਹੈ। ਈਡੀ ਨੇ ਕਿਹਾ ਕਿ ਲੋਨ ਦੀ ਰਕਮ ਤਾਰਾ ਕਾਰਪੋਰੇਸ਼ਨ ਲਿਮਟਿਡ ਤੋਂ ਵੱਖ-ਵੱਖ ਸ਼ੈੱਲ ਕੰਪਨੀਆਂ ਨੂੰ ਟਰਾਂਸਫਰ ਕੀਤੀ ਗਈ ਸੀ ਅਤੇ ਫਿਰ ਤਾਰਾ ਹੈਲਥ ਫੂਡ ਲਿਮਟਿਡ ਅਤੇ ਇੱਕ ਹੋਰ ਸਹਾਇਕ ਕੰਪਨੀ - ਤਾਰਾ ਸੇਲਜ਼ ਲਿਮਟਿਡ ਵਿੱਚ ਭੇਜੀ ਗਈ ਸੀ। ਏਜੰਸੀ ਨੇ ਕਿਹਾ ਕਿ ਮਾਜਰਾ ਦੇ ਨਿੱਜੀ ਖਾਤਿਆਂ ਵਿੱਚ 3.12 ਕਰੋੜ ਰੁਪਏ ਡਾਇਵਰਟ ਕੀਤੇ ਗਏ ਸਨ, ਇਸ ਤੋਂ ਇਲਾਵਾ 33.99 ਕਰੋੜ ਰੁਪਏ ਮੈਸਰਜ਼ ਟੀਐਚਐਫਐਲ ਨੂੰ ਦਿੱਤੇ ਗਏ ਸਨ। ਪੰਜਾਬ ਦੇ ਅਮਰਗੜ੍ਹ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਮਾਜਰਾ ਨੂੰ ਇਸ ਮਾਮਲੇ ਦੇ ਸਬੰਧ ਵਿੱਚ ਈਡੀ ਨੇ ਨਵੰਬਰ ਦੇ ਸ਼ੁਰੂ ਵਿੱਚ ਗ੍ਰਿਫ਼ਤਾਰ ਕੀਤਾ ਸੀ। ਮਨੀ ਲਾਂਡਰਿੰਗ ਦਾ ਮਾਮਲਾ 40.92 ਕਰੋੜ ਰੁਪਏ ਦੀ ਕਥਿਤ ਬੈਂਕ ਲੋਨ ਧੋਖਾਧੜੀ ਨਾਲ ਸਬੰਧਤ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਐਫਆਈਆਰ ਨਾਲ ਜੁੜਿਆ ਹੋਇਆ ਹੈ।

Punjab Bani 23 December,2023
ਅਦਾਲਤ ਨੇ ਰੱਦ ਕੀਤੀ ਸੰਜੇ ਸਿੰਘ ਦੀ ਜਮਾਨਤ ਪਟੀਸ਼ਨ

ਅਦਾਲਤ ਨੇ ਰੱਦ ਕੀਤੀ ਸੰਜੇ ਸਿੰਘ ਦੀ ਜਮਾਨਤ ਪਟੀਸ਼ਨ ਨਵੀਂ ਦਿੱਲੀ। ਦਿੱਲੀ ਦੀ ਇੱਕ ਅਦਾਲਤ ਨੇ ਸ਼ੁੱਕਰਵਾਰ ਨੂੰ ਕਥਿਤ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਸੰਜੇ ਸਿੰਘ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ। ਵਿਸ਼ੇਸ਼ ਜੱਜ ਐਮਕੇ ਨਾਗਪਾਲ ਨੇ ਇਹ ਫੈਸਲਾ ਸੁਣਾਇਆ। ਰਾਉਸ ਐਵੇਨਿਊ ਅਦਾਲਤ ਨੇ 12 ਦਸੰਬਰ ਨੂੰ ਸਿੰਘ ਦੀ ਜ਼ਮਾਨਤ ਅਰਜ਼ੀ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਈਡੀ ਨੇ ਮਨੀ ਲਾਂਡਰਿੰਗ ਦੇ ਦੋਸ਼ ‘ਚ 4 ਅਕਤੂਬਰ ਨੂੰ ਸੰਜੇ ਸਿੰਘ ਨੂੰ ਗ੍ਰਿਫਤਾਰ ਕੀਤਾ ਸੀ। ਈਡੀ ਨੇ ਦੋਸ਼ ਲਾਇਆ ਹੈ ਕਿ ਸਿੰਘ ਨੇ ਹੁਣ ਬੰਦ ਹੋ ਚੁੱਕੀ ਆਬਕਾਰੀ ਨੀਤੀ ਨੂੰ ਬਣਾਉਣ ਅਤੇ ਲਾਗੂ ਕਰਨ ਵਿੱਚ ਮੁੱਖ ਭੂਮਿਕਾ ਨਿਭਾਈ, ਜਿਸ ਨੇ ਕੁਝ ਸ਼ਰਾਬ ਨਿਰਮਾਤਾਵਾਂ, ਥੋਕ ਵਿਕਰੇਤਾਵਾਂ ਅਤੇ ਪ੍ਰਚੂਨ ਵਿਕਰੇਤਾਵਾਂ ਨੂੰ ਆਰਥਿਕ ਲਾਭ ਪਹੁੰਚਾਇਆ। ਸਿੰਘ ਨੇ ਦੋਸ਼ਾਂ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਕੁਝ ਵੀ ਗਲਤ ਨਹੀਂ ਕੀਤਾ ਹੈ।

Punjab Bani 22 December,2023
ਪੰਜਾਬ ਸਰਕਾਰ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਲਈ ਲਗਾਤਾਰ ਕਾਰਜ਼ਸੀਲ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਲਈ ਲਗਾਤਾਰ ਕਾਰਜ਼ਸੀਲ: ਡਾ. ਬਲਜੀਤ ਕੌਰ ਸੂਬੇ ਵਿੱਚ ਕੁਪੋਸ਼ਣ ਅਤੇ ਅਨੀਮੀਆ ਦੇ ਖਾਤਮੇ ਸਬੰਧੀ ਵਰਕਸ਼ਾਪ ਦਾ ਆਯੋਜਨ ਚੰਡੀਗੜ੍ਹ, 18 ਦਸੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਕੁਪੋਸ਼ਣ ਅਤੇ ਅਨੀਮੀਆ ਦੇ ਖਾਤਮੇ ਸਬੰਧੀ ਕਿਸਾਨ ਭਵਨ, ਚੰਡੀਗੜ੍ਹ ਵਿਖੇ ਵਰਕਸ਼ਾਪ ਦਾ ਆਯੋਜਨ ਕੀਤਾ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਕੁਪੋਸ਼ਣ ਅਤੇ ਅਨੀਮੀਆ ਦੇ ਖਾਤਮੇ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਕੁਪੋਸ਼ਣ ਹਰ ਉਮਰ ਦੇ ਲੋਕਾਂ ਨੂੰ ਪ੍ਰਭਾਵਿਤ ਕਰਦਾ ਹੈ। ਸਰਕਾਰ ਵੱਲੋਂ ਕੁਪੋਸ਼ਣ ਦੇ ਖਾਤਮੇ ਲਈ ਉਪਰਾਲੇ ਕੀਤੇ ਜਾ ਰਹੇ ਹਨ। ਵਿਭਾਗ ਵੱਲੋਂ ਪੋਸ਼ਣ ਦੀ ਮਹੱਤਤਾ ਬਾਰੇ ਸੂਬੇ ਦੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਸੂਬੇ 'ਚੋ ਕੁਪੋਸ਼ਣ ਦਾ ਖਾਤਮਾ ਕੀਤਾ ਜਾ ਸਕੇ। ਲੋਕਾਂ ਨੂੰ ਪੌਸ਼ਟਿਕ ਭੋਜਨ ਦੀ ਖਪਤ ਨੂੰ ਉਤਸ਼ਾਹਿਤ ਕਰਨਾ, ਔਰਤਾਂ ਅਤੇ ਬੱਚਿਆਂ ਵਿੱਚ ਕੁਪੋਸ਼ਣ ਨੂੰ ਘਟਾਉਣਾ, ਛਾਤੀ ਦਾ ਦੁੱਧ ਚੁੰਘਾਉਣ ਅਤੇ ਪੋਸ਼ਣ ਸੰਬੰਧੀ ਸੇਵਾਵਾਂ ਅਤੇ ਸਪਲੀਮੈਂਟਸ ਪ੍ਰਦਾਨ ਕਰਨਾ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਗੈਰ-ਸਰਕਾਰੀ ਸੰਸਥਾਵਾਂ, ਸਿਹਤ ਵਿਭਾਗ ਅਤੇ ਲੋਕਾਂ ਨੂੰ ਕੁਪੋਸ਼ਣ ਦੇ ਖਾਤਮੇ ਲਈ ਮਿਲ ਕੇ ਕੰਮ ਕਰਨ ਲਈ ਕਿਹਾ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਸਿਹਤਮੰਦ ਭਵਿੱਖ ਬਣਾਇਆ ਜਾ ਸਕੇ। ਮੰਤਰੀ ਵਲੋਂ ਵਿਭਾਗ ਨੂੰ ਹੋਰ ਮਿਹਨਤ ਨਾਲ ਕੰਮ ਕਰਨ ਲਈ ਕਿਹਾ ਤਾਂ ਜੋ ਪੰਜਾਬ ਵਿੱਚ ਕੁਪੋਸ਼ਣ ਅਤੇ ਅਨੀਮੀਆ ਨੂੰ ਠੱਲ ਪਾਈ ਜਾ ਸਕੇ। ਇਸ ਮੌਕੇ ਸਿਹਤ ਵਿਭਾਗ, ਸਿੱਖਿਆ ਵਿਭਾਗ, ਪੀ.ਜੀ.ਆਈ ਚੰਡੀਗੜ੍ਹ ਅਤੇ ਮੈਡੀਕਲ ਐਜੁਕੇਸ਼ਨ ਐਡ ਰਿਸਰਚ, ਪਟਿਆਲਾ ਦੇ ਡਾਕਟਰਾਂ ਵੱਲੋਂ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਰਾਜੀ ਪੀ. ਸ੍ਰੀਵਾਸਤਵਾ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਸ਼ੇਨਾ ਅਗਰਵਾਲ, ਡਿਪਟੀ ਡਾਇਰੈਕਟਰ ਸੁਖਦੀਪ ਸਿੰਘ ਝੱਜ ਅਤੇ ਪੋਸ਼ਣ ਅਭਿਆਨ ਦੇ ਸਟੇਟ ਕੰਸਲਟੈਂਟ ਪ੍ਰਿਅੰਕਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Punjab Bani 18 December,2023
ਬਠਿੰਡਾ ਵਿੱਚ ‘ਵਿਕਾਸ ਕ੍ਰਾਂਤੀ’ ਮੌਕੇ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 1125 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਤੋਹਫਾ

ਬਠਿੰਡਾ ਵਿੱਚ ‘ਵਿਕਾਸ ਕ੍ਰਾਂਤੀ’ ਮੌਕੇ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 1125 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਤੋਹਫਾ ਵਿਆਪਕ ਪੱਧਰ ਉਤੇ ਹੋਣ ਵਾਲੇ ਵਿਕਾਸ ਕਾਰਜਾਂ ਨਾਲ ਬਠਿੰਡਾ ਸੰਸਦੀ ਹਲਕੇ ਦੀ ਹੋਵੇਗੀ ਕਾਇਆਕਲਪ ਮੌੜ (ਬਠਿੰਡਾ), 17 ਦਸੰਬਰ ਬਠਿੰਡਾ ਸੰਸਦੀ ਹਲਕੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ 1125 ਕਰੋੜ ਰੁਪਏ ਦੀ ਲਾਗਤ ਵਾਲੇ ਕਈ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਜਦਕਿ ਕੁਝ ਨਵੇਂ ਪ੍ਰਾਜੈਕਟਾਂ ਦਾ ਐਲਾਨ ਕੀਤਾ ਜਿਸ ਨਾਲ ‘ਵਿਕਾਸ ਕ੍ਰਾਂਤੀ’ ਦੇ ਨਵੇਂ ਯੁੱਗ ਦਾ ਆਗਾਜ਼ ਹੋਵੇਗਾ। ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਬਠਿੰਡਾ ਵਿਖੇ 100 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਅਤਿ ਆਧੁਨਿਕ ਬੱਸ ਸਟੈਂਡ ਦਾ ਨੀਂਹ ਪੱਥਰ ਰੱਖਿਆ। ਇਸੇ ਤਰ੍ਹਾਂ ਉਨ੍ਹਾਂ ਨੇ ਮੁਲਤਾਨੀਆ ਅਤੇ ਜਨਤਾ ਨਗਰ ਵਿਖੇ 88.94 ਕਰੋੜ ਰੁਪਏ ਦੀ ਲਾਗਤ ਨਾਲ ਰੇਲਵੇ ਓਵਰ ਬ੍ਰਿਜ ਅਤੇ ਅਮਰਪੁਰਾ ਬਸਤੀ ਵਿਖੇ 49.15 ਕਰੋੜ ਰੁਪਏ ਦੀ ਰੇਲਵੇ ਓਵਰ ਬ੍ਰਿਜ ਦਾ ਐਲਾਨ ਕੀਤਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ 94.11 ਕਰੋੜ ਰੁਪਏ ਦੀ ਲਾਗਤ ਨਾਲ ਬਠਿੰਡਾ ਵਿਖੇ ਰਿੰਗ ਰੋਡ ਦੇ ਨਿਰਮਾਣ ਦੇ ਕੰਮ ਦੀ ਸ਼ੁਰੂਆਤ ਵੀ ਕੀਤੀ। ਦੋਵਾਂ ਮੁੱਖ ਮੰਤਰੀਆਂ ਨੇ 12.78 ਕਰੋੜ ਰੁਪਏ ਦੀ ਲਾਗਤ ਨਾਲ ਮਲੋਟ-ਬਾਦਲ ਸੜਕ ਨੂੰ ਦੁਬਾਰਾ ਬਣਾਉਣ ਦੇ ਕੰਮ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਨੇ ਬਠਿੰਡਾ ਵਾਸੀਆਂ ਨੂੰ 27.15 ਕਰੋੜ ਰੁਪਏ ਦੀ ਲਾਗਤ ਵਾਲੇ ਬਹੁ-ਮੰਤਵੀ ਆਡੀਟੋਰੀਅਮ ਦੀ ਵੀ ਸੌਗਾਤ ਦਿੱਤੀ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਬਠਿੰਡਾ ਦੇ ਸਿਵਲ ਹਸਪਤਾਲ ਵਿਖੇ 15.61 ਕਰੋੜ ਰੁਪਏ ਦੀ ਲਾਗਤ ਨਾਲ 50 ਬਿਸਤਰਿਆਂ ਵਾਲੇ ਕ੍ਰਿਟੀਕਲ ਕੇਅਰ ਯੂਨਿਟ (ਸੀਸੀਯੂ) ਦੀ ਉਸਾਰੀ ਦੇ ਕੰਮ ਦੀ ਸ਼ੁਰੂਆਤ ਵੀ ਕੀਤੀ। ਦੋਵਾਂ ਮੁੱਖ ਮੰਤਰੀਆਂ ਨੇ ਭੂਮੀ ਅਤੇ ਜਲ ਸੰਭਾਲ ਵਿਭਾਗ ਵੱਲੋਂ 6.87 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਜਾ ਰਹੇ ਵੱਖ-ਵੱਖ ਵਿਕਾਸ ਕੰਮਾਂ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਨੇ ਗੋਨਿਆਣਾ ਮੰਡੀ ਵਿੱਚ 2.99 ਕਰੋੜ ਰੁਪਏ ਦੀ ਲਾਗਤ ਨਾਲ ਸਬ-ਤਹਿਸੀਲ ਦੀ ਇਮਾਰਤ ਦੀ ਉਸਾਰੀ ਦਾ ਕੰਮ ਵੀ ਸ਼ੁਰੂ ਕੀਤਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਤਲਵੰਡੀ ਸਾਬੋ ਅਤੇ ਰਾਮਾ ਵਿੱਚ ਵਾਟਰ ਸਪਲਾਈ ਤੇ ਸੀਵਰੇਜ ਦੇ 20.07 ਕਰੋੜ ਰੁਪਏ ਦੇ ਪ੍ਰੋਜੈਕਟ ਵੀ ਤੋਹਫੇ ਵਿੱਚ ਦਿੱਤੇ। ਦੋਵਾਂ ਮੁੱਖ ਮੰਤਰੀਆਂ ਨੇ ਤਲਵੰਡੀ ਸਾਬੋ ਵਿਖੇ 6.62 ਕਰੋੜ ਰੁਪਏ ਦੀ ਲਾਗਤ ਵਾਲੇ 30 ਬਿਸਤਰਿਆਂ ਵਾਲਾ ਜੱਚਾ-ਬੱਚਾ ਹਸਪਤਾਲ ਦੀ ਵੀ ਸੌਗਾਤ ਦਿੱਤੀ। ਉਨ੍ਹਾਂ ਨੇ ਸਬ-ਡਵੀਜ਼ਨ ਤਲਵੰਡੀ ਸਾਬੋ ਦੀ ਨਵੀਂ ਇਮਾਰਤ ਬਣਾਉਣ ਲਈ 5.98 ਕਰੋੜ ਰੁਪਏ ਦਾ ਪ੍ਰਾਜੈਕਟ ਵੀ ਦਿੱਤਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਮੌੜ ਵਿਖੇ 23.91 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਵੀ ਰੱਖਿਆ। ਦੋਵਾਂ ਮੁੱਖ ਮੰਤਰੀਆਂ ਨੇ 2.30 ਕਰੋੜ ਰੁਪਏ ਦੀ ਲਾਗਤ ਨਾਲ ਸਬ-ਤਹਿਸੀਲ ਬਾਲਿਆਂਵਾਲੀ ਦੀ ਇਮਾਰਤ ਦੀ ਉਸਾਰੀ ਦੇ ਕੰਮ ਦੀ ਸ਼ੁਰੂਆਤ ਵੀ ਕੀਤੀ। ਉਨ੍ਹਾਂ ਨੇ ਨਥਾਣਾ ਵਿੱਚ 29.09 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਜਲ ਸਪਲਾਈ ਅਤੇ ਸੀਵਰੇਜ ਪ੍ਰਾਜੈਕਟਾਂ ਦੀ ਵੀ ਸੌਗਾਤ ਦਿੱਤੀ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਬ-ਤਹਿਸੀਲ ਨਥਾਣਾ ਦੀ 2.76 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇਮਾਰਤ ਦਾ ਨੀਂਹ ਪੱਥਰ ਵੀ ਰੱਖਿਆ। ਦੋਵਾਂ ਮੁੱਖ ਮੰਤਰੀਆਂ ਨੇ ਆਲੂਆਂ ਦੇ ਭੰਡਾਰਨ ਲਈ ਕਿਸਾਨਾਂ ਦੀ ਸਹੂਲਤ ਲਈ ਪ੍ਰਬੰਧ ਕਰਨ ਵਾਸਤੇ 14.96 ਕਰੋੜ ਰੁਪਏ ਦੇ ਪ੍ਰਾਜੈਕਟ ਦਾ ਐਲਾਨ ਵੀ ਕੀਤਾ। ਉਨ੍ਹਾਂ ਨੇ ਰਾਮਪੁਰਾ ਫੂਲ ਵਿਖੇ ਉਪ ਮੰਡਲ ਦਫ਼ਤਰ ਦੀ 7.51 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਇਮਾਰਤ ਦਾ ਨੀਂਹ ਪੱਥਰ ਵੀ ਰੱਖਿਆ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਬੋਰੋਵਾਲ ਵਿਖੇ 25.69 ਕਰੋੜ ਰੁਪਏ ਦੀ ਲਾਗਤ ਨਾਲ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦਾ ਸੀ-ਪਾਈਟ ਪ੍ਰੋਜੈਕਟ ਸਥਾਪਤ ਕਰਨ ਦਾ ਵੀ ਐਲਾਨ ਕੀਤਾ। ਦੋਵਾਂ ਮੁੱਖ ਮੰਤਰੀਆਂ ਨੇ 4.26 ਕਰੋੜ ਰੁਪਏ ਦੀ ਲਾਗਤ ਨਾਲ ਬੁਢਲਾਡਾ-ਸੁਨਾਮ ਸੜਕ ਨੂੰ ਚੌੜਾ ਕਰਨ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਨੇ ਮਾਨਸਾ ਵਿੱਚ 6.93 ਕਰੋੜ ਰੁਪਏ ਦੀ ਲਾਗਤ ਨਾਲ ਸੀਨੀਅਰ ਸਿਟੀਜ਼ਨਜ਼ ਦੀ ਉਸਾਰੀ ਦਾ ਪ੍ਰਾਜੈਕਟ ਵੀ ਤੋਹਫ਼ੇ ਵਜੋਂ ਦਿੱਤਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਨੌਜਵਾਨਾਂ ਨੂੰ ਤਕਨੀਕੀ ਸਿਖਲਾਈ ਦੇ ਕੇ ਆਤਮ ਨਿਰਭਰ ਬਣਾਉਣ ਲਈ ਢੈਪਈ ਵਿਖੇ 6.42 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਆਈ.ਟੀ.ਆਈ. ਦਾ ਪ੍ਰਾਜੈਕਟ ਵੀ ਦਿੱਤਾ। ਦੋਵਾਂ ਮੁੱਖ ਮੰਤਰੀਆਂ ਨੇ ਮਾਨਸਾ ਵਿੱਚ ਪੰਜਾਬ ਮੰਡੀ ਬੋਰਡ ਵੱਲੋਂ ਕਈ ਸੜਕਾਂ ਦੀ ਮੁਰੰਮਤ ਕਰਨ ਲਈ 2.65 ਕਰੋੜ ਰੁਪਏ ਦੇ ਪ੍ਰਾਜੈਕਟ ਵੀ ਤੋਹਫੇ ਵਜੋਂ ਦਿੱਤੇ। ਉਨ੍ਹਾਂ ਨੇ ਸਰਦੂਲਗੜ੍ਹ-ਮਾਨਸਾ-ਰੋੜੀ ਵਿਚਕਾਰ 20.92 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਨੇ ਜਲ ਸਰੋਤ ਵਿਭਾਗ ਲਈ 39.96 ਕਰੋੜ ਰੁਪਏ ਦੇ ਵੱਖ-ਵੱਖ ਕੰਮਾਂ ਦਾ ਐਲਾਨ ਵੀ ਕੀਤਾ। ਦੋਵਾਂ ਮੁੱਖ ਮੰਤਰੀਆਂ ਨੇ ਲੰਬੀ ਵਿੱਚ 0.94 ਕਰੋੜ ਦੀ ਲਾਗਤ ਨਾਲ ਸੜਕ ਦੇ ਦੋਵੇਂ ਪਾਸੇ ਇੰਟਰਲਾਕਿੰਗ ਟਾਈਲਾਂ ਲਾਉਣ ਦੇ ਕੰਮ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਨੇ ਸਿਹਤ ਵਿਭਾਗ ਨਾਲ ਸਬੰਧਤ 0.68 ਕਰੋੜ ਰੁਪਏ ਦੇ ਵੱਖ-ਵੱਖ ਪ੍ਰੋਜੈਕਟ ਵੀ ਤੋਹਫੇ ਵਜੋਂ ਦਿੱਤੇ। ਇਸ ਤੋਂ ਇਲਾਵਾ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ 573 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਭਰ ਦੇ ਸੀਵਰੇਜ ਸਿਸਟਮ ਨੂੰ ਅਪਗ੍ਰੇਡ ਕਰਨ ਦੇ ਕੰਮ ਦੀ ਸ਼ੁਰੂਆਤ ਵੀ ਕੀਤੀ।

Punjab Bani 17 December,2023
ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਤੋਂ "ਮੁੱਖ ਮੰਤਰੀ ਤੀਰਥ ਯਾਤਰਾ" ਸਕੀਮ ਤਹਿਤ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਜਾਣ ਲਈ ਸੰਗਤ ਦੀ ਬੱਸ ਨੂੰ ਰਵਾਨਾ ਕੀਤਾ

ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਤੋਂ "ਮੁੱਖ ਮੰਤਰੀ ਤੀਰਥ ਯਾਤਰਾ" ਸਕੀਮ ਤਹਿਤ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਜਾਣ ਲਈ ਸੰਗਤ ਦੀ ਬੱਸ ਨੂੰ ਰਵਾਨਾ ਕੀਤਾ -ਕਿਹਾ, ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’-ਭਗਵੰਤ ਸਿੰਘ ਮਾਨ ਸਰਕਾਰ ਦਾ ਅਹਿਮ ਲੋਕ ਪੱਖੀ ਉਪਰਾਲਾ ਸਮਾਣਾ, 17 ਦਸੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਲੋਕ ਪੱਖੀ ਉਪਰਾਲਿਆਂ ਨੂੰ ਜਾਰੀ ਰੱਖਦਿਆਂ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਦੀ ਸ਼ੁਰੂਆਤ ਕੀਤੀ ਜਿਸ ਨਾਲ ਪੰਜਾਬ ਵਾਸੀਆਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਕੇ ਨਤਮਸਤਕ ਹੋਣ ਦੀ ਸਹੂਲਤ ਹਾਸਲ ਹੋ ਰਹੀ ਹੈ।ਇਹ ਪ੍ਰਗਟਾਵਾ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਤੋਂ "ਮੁੱਖ ਮੰਤਰੀ ਤੀਰਥ ਯਾਤਰਾ" ਸਕੀਮ ਤਹਿਤ ਦੋ ਦਿਨ੍ਹਾਂ ਲਈ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਜਾਣ ਲਈ ਸੰਗਤ ਦੀ ਬੱਸ ਨੂੰ ਰਵਾਨਾ ਕਰਨ ਮੌਕੇ ਕੀਤਾ। ਸੂਚਨਾ ਤੇ ਲੋਕ ਸੰਪਰਕ, ਜਲ ਸਰੋਤ, ਖਨਣ ਤੇ ਭੂ-ਵਿਗਿਆਨ, ਜਲ ਤੇ ਭੂਮੀ ਰੱਖਿਆ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਇਹ ਸਕੀਮ ਵਡੇਰੀ ਉਮਰ ਅਤੇ ਆਰਥਿਕ ਤੰਗੀ ਕਾਰਨ ਪੰਜਾਬ ਅਤੇ ਭਾਰਤ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਤੋਂ ਵਿਰਵੇ ਲੋਕਾਂ ਲਈ ਵਰਦਾਨ ਸਾਬਤ ਹੋਵੇਗੀ। ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਵਾਸੀਆਂ ਦੇ ਸੁਪਨੇ ਸਾਕਾਰ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਇਸ ਸਕੀਮ ਦਾ ਆਗਾਜ਼ ਕੀਤਾ ਹੈ ਤੇ ਇਸ ਮਾਣਮੱਤੀ ਸਕੀਮ ਲਈ ਵਿੱਤੀ ਸਾਲ 2023-24 ਦੌਰਾਨ 40 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਸ ਸਕੀਮ ਤਹਿਤ ਪੰਜਾਬ ਤੋਂ ਜਾਣ ਵਾਲੇ ਨਾਗਰਿਕਾਂ ਨੂੰ ਏ.ਸੀ. ਬੱਸਾਂ ਜਾਂ ਏ.ਸੀ. ਰੇਲ ਗੱਡੀਆਂ ਰਾਹੀਂ ਸੂਬਾ ਜਾਂ ਦੇਸ਼ ਭਰ ਦੇ ਹੋਰ ਧਾਰਮਿਕ ਅਸਥਾਨ ਦੇ ਦਰਸ਼ਨ ਕਰਵਾਉਣ ਦੀ ਵਿਵਸਥਾ ਕੀਤੀ ਗਈ ਹੈ। ਜੌੜਾਮਾਜਰਾ ਨੇ ਦੱਸਿਆ ਕਿ ਯਾਤਰੀਆਂ ਦੀ ਸਹੂਲਤ ਲਈ ਸਵਾਗਤੀ ਕਿੱਟ ਦਿੱਤੀ ਜਾ ਰਹੀ ਹੈ ਜਿਸ ਵਿੱਚ ਇਕ ਬੈਗ, ਚਾਦਰ, ਕੰਬਲ, ਸਿਰਹਾਣਾ, ਪੇਸਟ, ਤੇਲ, ਸਾਬਣ, ਸ਼ੈਂਪੂ, ਬਰੱਸ਼, ਛਤਰੀ, ਸ਼ੀਸ਼ਾ ਅਤੇ ਹੋਰ ਸਾਮਾਨ ਹੈ। ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਇਸ ਸਕੀਮ ਤਹਿਤ ਦੂਰ-ਦੁਰਾਡੇ ਵਾਲੇ ਅਸਥਾਨਾਂ ਲਈ ਰੇਲ ਯਾਤਰਾ ਜਦਕਿ ਸੜਕ ਰਸਤੇ ਘੱਟ ਦੂਰੀ ਵਾਲੇ ਅਸਥਾਨਾਂ ਲਈ ਬੱਸਾਂ ਦੀ ਸਹੂਲਤ ਮਿਲੇਗੀ। ਰੇਲ ਗੱਡੀ ਦੀ ਯਾਤਰਾ ਵਾਲੇ ਅਸਥਾਨਾਂ ਵਿੱਚ ਸ੍ਰੀ ਹਜ਼ੂਰ ਸਾਹਿਬ, ਸ੍ਰੀ ਪਟਨਾ ਸਾਹਿਬ, ਹਿੰਦੂ ਤੀਰਥ ਅਸਥਾਨ ਵਾਰਾਨਸੀ, ਮਥੁਰਾ, ਸ੍ਰੀ ਵਰਿੰਦਾਵਨ ਧਾਮ ਅਤੇ ਮੁਸਲਿਮ ਧਾਰਮਿਕ ਸਥਾਨ ਸ੍ਰੀ ਅਜਮੇਰ ਸ਼ਰੀਫ਼ ਸ਼ਾਮਲ ਹਨ। ਮੌਜੂਦਾ ਵਿੱਤੀ ਵਰ੍ਹੇ ਦੌਰਾਨ ਵੱਖ-ਵੱਖ ਧਾਰਮਿਕ ਥਾਵਾਂ ਲਈ 13 ਵਾਤਾਨਕੂਲ ਰੇਲ ਗੱਡੀਆਂ ਭੇਜੀਆਂ ਜਾਣਗੀਆਂ ਅਤੇ ਹਰੇਕ ਰੇਲ ਗੱਡੀ ਵਿੱਚ 1000 ਯਾਤਰੀ ਹੋਣਗੇ। ਉਨ੍ਹਾਂ ਅੱਗੇ ਦੱਸਿਆ ਕਿ ਵੱਖ-ਵੱਖ ਧਾਰਮਿਕ ਅਸਥਾਨਾਂ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਨੈਣਾ ਦੇਵੀ ਜੀ, ਸ੍ਰੀ ਖਾਟੂ ਸ਼ਿਆਮ ਜੀ ਅਤੇ ਸਾਲਾਸਰ ਬਾਲਾਜੀ ਧਾਮ ਜੀ ਦਰਸ਼ਨ ਏ.ਸੀ. ਬੱਸਾਂ ਰਾਹੀਂ ਕਰਵਾਏ ਜਾਣਗੇ। ਇਨ੍ਹਾਂ ਥਾਵਾਂ ਦੀ ਯਾਤਰਾ ਦੌਰਾਨ ਏ.ਸੀ. ਰਿਹਾਇਸ਼ ਅਤੇ ਭੋਜਨ ਮੁਹੱਈਆ ਕਰਵਾਇਆ ਜਾਵੇਗਾ। ਇਸੇ ਦੌਰਾਨ ਅੱਜ ਯਾਤਰਾ ਕਰਨ ਜਾ ਰਹੇ ਲੋਕਾਂ, ਖਾਸ ਕਰਕੇ ਬਜ਼ੁਰਗਾਂ ਨੇ ਧੰਨਵਾਦ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਸ਼ੁਰੂ ਕਰਨ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ ਤੇ ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਇਸ ਮੌਕੇ ਹਰਜਿੰਦਰ ਸਿੰਘ ਮਿੰਟੂ ਜੌੜਾਮਾਜਰਾ, ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਸੁਰਜੀਤ ਸਿੰਘ ਫੌਜੀ, ਸੋਨੂੰ ਥਿੰਦ, ਸੁਨੈਨਾ ਮਿੱਤਲ, ਦੀਪਕ ਵਧਵਾ, ਨਾਇਬ ਤਹਿਸੀਲਦਾਰ ਰਮਨ ਗੁਪਤਾ ਅਤੇ ਹੋਰ ਪਤਵੰਤੇ ਮੌਜੂਦ ਸਨ।

Punjab Bani 17 December,2023
ਦੋ ਹਫ਼ਤਿਆਂ ਦਾ ਡੇਅਰੀ ਫਾਰਮਿੰਗ ਸਿਖਲਾਈ ਪ੍ਰੋਗਰਾਮ 18 ਦਸੰਬਰ ਤੋਂ

ਦੋ ਹਫ਼ਤਿਆਂ ਦਾ ਡੇਅਰੀ ਫਾਰਮਿੰਗ ਸਿਖਲਾਈ ਪ੍ਰੋਗਰਾਮ 18 ਦਸੰਬਰ ਤੋਂ • ਸਿਖਲਾਈ ਉਪਰੰਤ ਕਿਸਾਨ 2 ਤੋਂ 20 ਦੁਧਾਰੂ ਪਸ਼ੂਆਂ ਦਾ ਡੇਅਰੀ ਯੂਨਿਟ ਸਥਾਪਤ ਕਰਨ ਲਈ ਸਬਸਿਡੀ ਹਾਸਲ ਕਰਨ ਦੇ ਯੋਗ ਹੋਣਗੇ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 16 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਦੁੱਧ ਉਤਪਾਦਨ ਅਤੇ ਸੂਬੇ ਦੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਡੇਅਰੀ ਵਿਕਾਸ ਵਿਭਾਗ ਵੱਲੋਂ 18 ਤੋਂ 29 ਦਸੰਬਰ , 2023 ਤੱਕ ਦੋ ਹਫ਼ਤਿਆਂ ਦੇ ਡੇਅਰੀ ਫਾਰਮਿੰਗ ਸਿਖਲਾਈ ਪ੍ਰੋਗਰਾਮ ਲਈ ਨਵਾਂ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਿਖਲਾਈ ਤੋਂ ਬਾਅਦ ਜਨਰਲ ਸ਼੍ਰੇਣੀ ਦੇ ਕਿਸਾਨ ਵਿਭਾਗ ਦੀ ਸਕੀਮ ਅਧੀਨ 2 ਤੋਂ 20 ਪਸ਼ੂਆਂ ਦਾ ਡੇਅਰੀ ਯੂਨਿਟ ਸਥਾਪਤ ਕਰਨ ਲਈ ਹਰੇਕ ਦੁਧਾਰੂ ਪਸ਼ੂ 'ਤੇ 17,500 ਰੁਪਏ ਸਬਸਿਡੀ ਦਾ ਲਾਭ ਲੈਣ ਦੇ ਯੋਗ ਹੋਣਗੇ। ਇਸੇ ਤਰ੍ਹਾਂ ਅਨੁਸੂਚਿਤ ਜਾਤੀ (ਐਸ.ਸੀ.) ਵਰਗ ਨਾਲ ਸਬੰਧਤ ਡੇਅਰੀ ਕਿਸਾਨਾਂ ਨੂੰ ਅਜਿਹੇ ਹੀ ਯੂਨਿਟ ਦੀ ਸਥਾਪਨਾ ਲਈ ਹਰੇਕ ਦੁਧਾਰੂ ਪਸ਼ੂ 'ਤੇ 23100 ਰੁਪਏ ਸਬਸਿਡੀ ਮਿਲਣਯੋਗ ਹੋਵੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਕਿਸਾਨ ਮਾਡਲ ਕੈਟਲ ਸ਼ੈੱਡ, ਦੁੱਧ ਚੁਆਈ ਵਾਲੀਆਂ (ਮਿਲਕਿੰਗ) ਮਸ਼ੀਨਾਂ ਅਤੇ ਚਾਰਾ ਵੱਢਣ ਵਾਲੀਆਂ ਮਸ਼ੀਨਾਂ (ਫੌਡਰ ਹਾਰਵੈਸਟਰ) ਸਮੇਤ ਹੋਰ ਮਸ਼ੀਨਰੀ 'ਤੇ ਵੀ ਸਬਸਿਡੀ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪੇਂਡੂ ਖੇਤਰ ਨਾਲ ਸਬੰਧਤ 18 ਤੋਂ 55 ਸਾਲ ਦੀ ਉਮਰ ਦੇ ਡੇਅਰੀ ਫਾਰਮਰ, ਜਿਨ੍ਹਾਂ ਨੇ ਘੱਟੋ-ਘੱਟ 5ਵੀਂ ਪਾਸ ਕੀਤੀ ਹੋਵੇ ਅਤੇ ਹਰਾ ਚਾਰਾ ਉਗਾਉਣ ਲਈ ਆਪਣੀ ਜ਼ਮੀਨ ਹੋਵੇ, ਤਾਂ ਉਹ ਆਪਣੇ ਨੇੜਲੇ ਜ਼ਿਲ੍ਹਾ ਡਿਪਟੀ ਡਾਇਰੈਕਟਰ, ਡੇਅਰੀ ਵਿਕਾਸ ਦਫ਼ਤਰ ਵਿਖੇ ਆਪਣਾ ਸਿੱਖਿਆ ਯੋਗਤਾ ਸਰਟੀਫਿਕੇਟ, ਆਧਾਰ ਕਾਰਡ ਅਤੇ ਪਾਸਪੋਰਟ ਸਾਈਜ਼ ਫੋਟੋ ਜਮ੍ਹਾਂ ਕਰਵਾ ਕੇ ਇਸ ਸਿਖਲਾਈ ਵਾਸਤੇ ਆਪਣਾ ਨਾਮ ਦਰਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਦੌਰਾਨ ਡੇਅਰੀ ਫਾਰਮਰਾਂ ਨੂੰ ਦੁਧਾਰੂ ਪਸ਼ੂਆਂ ਦੇ ਪਾਲਣ ਪੋਸ਼ਣ, ਖੁਰਾਕ, ਬਿਮਾਰੀਆਂ ਤੋਂ ਬਚਾਅ, ਨਸਲ ਸੁਧਾਰ, ਸਾਰਾ ਸਾਲ ਹਰਾ ਚਾਰਾ ਪੈਦਾ ਕਰਨ, ਦੁੱਧ ਤੋਂ ਹੋਰ ਉਤਪਾਦ ਬਣਾਉਣ ਆਦਿ ਬਾਰੇ ਪੂਰੀ ਜਾਣਕਾਰੀ ਦਿੱਤੀ ਜਾਵੇਗੀ। ‎

Punjab Bani 16 December,2023
ਚੇਤਨ ਸਿੰਘ ਜੌੜਾਮਾਜਰਾ ਨੇ ਮੋਗਾ ਵਿਖੇ ਸੂਬੇ ਦੇ ਸਭ ਤੋਂ ਵੱਡੇ ਟ੍ਰੀਟਿਡ ਵਾਟਰ ਸਿੰਚਾਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ

ਚੇਤਨ ਸਿੰਘ ਜੌੜਾਮਾਜਰਾ ਨੇ ਮੋਗਾ ਵਿਖੇ ਸੂਬੇ ਦੇ ਸਭ ਤੋਂ ਵੱਡੇ ਟ੍ਰੀਟਿਡ ਵਾਟਰ ਸਿੰਚਾਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਕਿਹਾ, ਚਾਲੂ ਵਿੱਤੀ ਸਾਲ ਵਿਚ 20 ਹਜ਼ਾਰ ਹੈਕਟੇਅਰ ਖੇਤੀ ਰਕਬੇ ਨੂੰ ਸੋਧੇ ਪਾਣੀ ਦੀ ਸਿੰਚਾਈ ਸਹੂਲਤ ਨਾਲ ਜੋਡ਼ਨ ਦਾ ਟੀਚਾ ਪ੍ਰਾਜੈਕਟ ਨਾਲ 1100 ਕਿਸਾਨ ਪਰਿਵਾਰਾਂ ਦੀ 2500 ਏਕਡ਼ ਤੋਂ ਵੱਧ ਵਾਹੀਯੋਗ ਜ਼ਮੀਨਾਂ ਨੂੰ ਮਿਲੇਗਾ ਲਾਭ ਬਦਲਵੇਂ ਸਿੰਚਾਈ ਜਲ ਸਰੋਤਾਂ ਨੂੰ ਵਿਕਸਤ ਕਰਨ ਅਤੇ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਉਤੇ ਜ਼ੋਰ ਦਿੱਤਾ ਚੰਡੀਗੜ੍ਹ/ਮੋਗਾ, 14 ਦਸੰਬਰ: ਪੰਜਾਬ ਦੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਹੋਰ ਹੇਠਾਂ ਜਾਣ ਤੋਂ ਰੋਕਣ ਅਤੇ ਕਿਸਾਨਾਂ ਦੀਆਂ ਖੇਤੀ ਲਾਗਤਾਂ ਨੂੰ ਘਟਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਚਾਲੂ ਵਿੱਤੀ ਸਾਲ ਦੇ ਅੰਤ ਤੱਕ 20 ਹਜ਼ਾਰ ਹੈਕਟੇਅਰ ਖੇਤੀ ਰਕਬੇ ਨੂੰ ਸੀਵਰੇਜ ਦੇ ਸੋਧੇ ਪਾਣੀ ਦੀ ਸਿੰਚਾਈ ਸਹੂਲਤ ਨਾਲ ਜੋਡ਼ਨ ਦਾ ਟੀਚਾ ਹੈ। ਉਨ੍ਹਾਂ ਇਹ ਐਲਾਨ ਅੱਜ ਮੋਗਾ ਵਿਖੇ ਸੀਵਰੇਜ ਟਰੀਟਮੈਂਟ ਪਲਾਂਟ ਦੇ ਸੋਧੇ ਹੋਏ ਪਾਣੀ ਨੂੰ ਜ਼ਮੀਨਦੋਜ਼ ਪਾਈਪਾਂ ਰਾਹੀਂ ਖੇਤੀ ਲੋੜਾਂ ਲਈ ਵਰਤਣ ਦੇ ਸਿੰਚਾਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ। ਭੂਮੀ ਅਤੇ ਜਲ ਸੰਭਾਲ ਵਿਭਾਗ ਦੀ ਸਥਾਪਨਾ ਦੀ 54ਵੀਂ ਵਰੇਗੰਢ ਮੌਕੇ ਪੰਜਾਬ ਦੇ ਸਭ ਤੋਂ ਵੱਡੇ ਟ੍ਰੀਟਿਡ ਵਾਟਰ ਸਿੰਚਾਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਪਿੱਛੋਂ ਕਿਸਾਨਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸ. ਜੌੜਾਮਾਜਰਾ ਨੇ ਸੂਬੇ ਦੇ ਧਰਤੀ ਹੇਠਲੇ ਪਾਣੀ ਦੇ ਡਿਗਦੇ ਪੱਧਰ ਨੂੰ ਠੱਲ੍ਹ ਪਾਉਣ ਲਈ ਅਜਿਹੇ ਬਦਲਵੇਂ ਸਿੰਚਾਈ ਜਲ ਸਰੋਤਾਂ ਨੂੰ ਵਿਕਸਤ ਕਰਨ ਅਤੇ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਉਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਇਸ ਸਮੇਂ ਸਿੰਚਾਈ ਲਈ 320 ਐਮ.ਐਲ.ਡੀ. ਟ੍ਰੀਟਿਡ (ਸੋਧੇ) ਪਾਣੀ ਦੀ ਵਰਤੋਂ ਹੋ ਰਹੀ ਹੈ ਜਿਸ ਨੂੰ ਚਾਲੂ ਵਿੱਤੀ ਸਾਲ ਦੇ ਅੰਤ ਤੱਕ ਦੁੱਗਣਾ ਕਰਕੇ 600 ਐਮ.ਐਲ.ਡੀ ਕਰ ਦਿੱਤਾ ਜਾਵੇਗਾ, ਜਿਸ ਨਾਲ 20,000 ਹੈਕਟੇਅਰ ਰਕਬੇ ਨੂੰ ਸਿੰਚਾਈ ਸਹੂਲਤ ਮਿਲ ਸਕੇਗੀ। ਉਨ੍ਹਾਂ ਦੱਸਿਆ ਕਿ ਇਹ ਪ੍ਰਾਜੈਕਟ ਹੁਣ ਤੱਕ ਦਾ ਰਾਜ ਦਾ ਸਭ ਤੋਂ ਵੱਡਾ ਟ੍ਰੀਟਿਡ ਵਾਟਰ ਸਿੰਚਾਈ ਪ੍ਰਾਜੈਕਟ ਹੈ, ਜੋ 12.87 ਕਰੋੜ ਦੀ ਲਾਗਤ ਨਾਲ ਬਣਾਇਆ ਜਾਵੇਗਾ ਅਤੇ ਜਿਸ ਨਾਲ 1100 ਕਿਸਾਨ ਪਰਿਵਾਰਾਂ ਦੀ 1020 ਹੈਕਟੇਅਰ (2500 ਏਕਡ਼) ਤੋਂ ਵੱਧ ਵਾਹੀਯੋਗ ਜ਼ਮੀਨਾਂ ਨੂੰ ਲਾਭ ਮਿਲੇਗਾ। ਉਨ੍ਹਾਂ ਇਸ ਗੱਲ ਉਤੇ ਖ਼ਾਸ ਜ਼ੋਰ ਦਿੱਤਾ ਕਿ ਪਾਣੀ ਦੀ ਘਾਟ ਅਤੇ ਮਾਰੁਥਲੀਕਰਣ ਦੇ ਰੁਝਾਨ, ਜਿਸ ਦੀ ਅਗਲੇ 20-25 ਸਾਲਾਂ ਦੌਰਾਨ ਸੰਭਾਵਨਾ ਹੈ, ਨੂੰ ਰੋਕਣ ਲਈ ਸਾਨੂੰ ਤੁਰੰਤ ਘੱਟ ਪਾਣੀ ਵਾਲੀਆਂ ਫ਼ਸਲਾਂ ਅਤੇ ਸਮਾਰਟ ਸਿੰਚਾਈ ਤਕਨੀਕਾਂ ਅਪਨਾਉਣ ਦੀ ਲੋੜ ਹੈ ਤਾਂ ਜੋ ਅਸੀਂ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਪਾਣੀ ਦੇ ਸੰਕਟ ਤੋਂ ਬਚ ਸਕਣ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਅੱਜ ਸੀਵਰੇਜ ਟਰੀਟਮੈਂਟ ਪਲਾਂਟ, ਮੋਗਾ ਤੋਂ 27 ਐਮ.ਐਲ.ਡੀ. (ਮਿਲੀਅਨ ਲੀਟਰ ਪ੍ਰਤੀ ਦਿਨ) ਟ੍ਰੀਟਡ ਪਾਣੀ ਦੀ ਵਰਤੋਂ ਕਰਨ ਦੇ ਉਦੇਸ਼ ਨਾਲ ਸਿੰਚਾਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਹੈ, ਜੋ ਨੇੜਲੇ ਚਾਰ ਪਿੰਡਾਂ ਦੀ ਖੇਤੀਬਾੜੀ ਅਧੀਨ ਜ਼ਮੀਨਾਂ ਨੂੰ ਸਿੰਚਾਈ ਸਹੂਲਤ ਮੁਹੱਈਆ ਕਰਵਾਏਗਾ। ਉਨ੍ਹਾਂ ਕਿਹਾ ਕਿ ਸੂਬੇ ਦੇ 150 ਬਲਾਕਾਂ ਵਿੱਚੋਂ 117 ਬਲਾਕ ਪਹਿਲਾਂ ਹੀ ਅਤਿ ਸ਼ੋਸ਼ਿਤ ਸ਼੍ਰੇਣੀ ਅਧੀਨ ਆਉਂਦੇ ਹਨ, ਜਿਸ ਦਾ ਮਤਲਬ ਰਾਜ ਦੇ 80 ਫ਼ੀਸਦੀ ਖੇਤਰ ਵਿਚ ਧਰਤੀ ਹੇਠਲੇ ਪਾਣੀ ਦੀ ਸਥਿਤੀ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਸੀਵਰੇਜ ਟਰੀਟਮੈਂਟ ਪਲਾਂਟ ਤੋਂ ਟ੍ਰੀਟ ਕੀਤੇ ਪਾਣੀ ਦੀ ਵਰਤੋਂ ਨਾਲ ਨਾ ਕੇਵਲ ਸਰਕਾਰ ਦੀ ਪਾਣੀ ਬਚਾਉਣ ਦੀ ਮੁਹਿੰਮ ਨੂੰ ਬਲ ਮਿਲੇਗਾ, ਸਗੋਂ ਟ੍ਰੀਟ ਕੀਤੇ ਪਾਣੀ ਵਿੱਚ ਪੌਸ਼ਟਿਕ ਤੱਤਾਂ ਦੀ ਮੌਜੂਦਗੀ ਨਾਲ ਖਾਦ ਦੀ ਘੱਟ ਵਰਤੋਂ ਹੋਵੇਗੀ ਜਿਸ ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਜਲ ਸਰੋਤ, ਭੂਮੀ ਅਤੇ ਜਲ ਸੰਭਾਲ ਵਿਭਾਗ ਵੱਲੋਂ ਪਿਛਲੇ ਸਮਿਆਂ ਦੌਰਾਨ ਕੱਢੇ ਗਏ ਖਾਲਿਆਂ ਤੋਂ ਨਾਜਾਇਜ਼ ਕਬਜ਼ੇ ਆਪ ਹੀ ਛੱਡ ਦੇਣ ਕਿਉਂਕਿ ਇਨ੍ਹਾਂ ਖਾਲਿਆਂ ਰਾਹੀਂ ਉਨ੍ਹਾਂ ਦੇ ਹੀ ਖੇਤਾਂ ਨੂੰ ਪਾਣੀ ਮਿਲੇਗਾ ਜਿਸ ਨਾਲ ਉਨ੍ਹਾਂ ਨੂੰ ਬਹੁਤ ਲਾਭ ਹੋਵੇਗਾ। ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਟ੍ਰੀਟ ਕੀਤਾ ਪਾਣੀ, ਜੋ ਹੁਣ ਤੱਕ ਅਜਾਈਂ ਨਾਲਿਆਂ ਵਿੱਚ ਵਿਅਰਥ ਹੋ ਰਿਹਾ ਸੀ, ਇਸ ਪ੍ਰਾਜੈਕਟ ਦੇ ਲੱਗਣ ਨਾਲ ਸਿੰਚਾਈ ਲਈ ਵਰਤੋਂ ਵਿੱਚ ਲਿਆਂਦਾ ਜਾ ਸਕੇਗਾ ਜਿਸ ਨਾਲ ਨਾ ਕੇਵਲ ਧਰਤੀ ਹੇਠਲੇ ਪਾਣੀ ਦੀ ਨਿਕਾਸੀ ਘਟੇਗੀ, ਸਗੋਂ ਉਸ ਰਕਬੇ ਵਿੱਚ ਟਿਊਬਵੈੱਲਾਂ ਦੀ ਘੱਟ ਵਰਤੋਂ ਕਾਰਨ ਬਿਜਲੀ ਖਪਤ ਵਿੱਚ ਕਟੌਤੀ ਹੋਵੇਗੀ। ਉਨ੍ਹਾਂ ਇਸ ਪ੍ਰਾਜੈਕਟ ਦੀ ਯੋਜਨਾਬੰਦੀ ਵਿੱਚ ਸਹਿਯੋਗ ਦੇਣ ਵਾਲੇ ਪਿੰਡ ਅਜੀਤਗੜ੍ਹ, ਬੁੱਕਣਵਾਲਾ, ਸਿੰਘਾਂਵਾਲਾ ਅਤੇ ਘੱਲ ਕਲਾਂ ਦੇ ਕਿਸਾਨ ਭਾਈਚਾਰੇ ਦਾ ਧੰਨਵਾਦ ਕੀਤਾ ਅਤੇ ਵਿਭਾਗ ਨੂੰ ਇਸ ਪ੍ਰਾਜੈਕਟ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ। ਸਮਾਗਮ ਨੂੰ ਹਲਕਾ ਧਰਮਕੋਟ ਦੇ ਵਿਧਾਇਕ ਸ. ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਅਜਿਹਾ ਪ੍ਰਾਜੈਕਟ ਹਲਕਾ ਧਰਮਕੋਟ ਨੂੰ ਵੀ ਮਨਜ਼ੂਰ ਕਰਨ ਉਤੇ ਪੰਜਾਬ ਸਰਕਾਰ ਅਤੇ ਸ. ਜੌੜਾਮਾਜਰਾ ਦਾ ਧੰਨਵਾਦ ਕੀਤਾ। ਸ. ਮਹਿੰਦਰ ਸਿੰਘ ਸੈਣੀ, ਮੁੱਖ ਭੂਮੀ ਪਾਲ, ਪੰਜਾਬ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਭਾਗ ਵੱਲੋਂ ਹੁਣ ਤੱਕ 10,000 ਹੈਕਟੇਅਰ ਤੋਂ ਵੱਧ ਵਾਹੀਯੋਗ ਜ਼ਮੀਨ ਨੂੰ ਲਾਭ ਪਹੁੰਚਾਉਣ ਵਾਲੇ 58 ਅਜਿਹੇ ਟ੍ਰੀਟਿਡ ਵਾਟਰ ਸਿੰਚਾਈ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ। ਇਹ ਪ੍ਰਾਜੈਕਟ ਨਾਬਾਰਡ ਪੇਂਡੂ ਵਿਕਾਸ ਫੰਡ ਅਧੀਨ ਉਲੀਕਿਆ ਗਿਆ ਹੈ ਜਿਸ ਤਹਿਤ ਕਿ 24, 20, 14 ਅਤੇ 8 ਇੰਚੀ ਵਿਆਸ ਦੀਆਂ ਲਗਭਗ 25 ਕਿਲੋਮੀਟਰ ਜ਼ਮੀਨਦੋਜ਼ ਪਾਈਪਾਂ ਵਿਛਾਈਆਂ ਜਾਣਗੀਆਂ, ਜਿਸ ਨਾਲ 1100 ਕਿਸਾਨ ਪਰਿਵਾਰਾਂ ਦੀ 1020 ਹੈਕਟੇਅਰ ਵਾਹੀਯੋਗ ਜ਼ਮੀਨ ਨੂੰ ਫਾਇਦਾ ਹੋਵੇਗਾ। ਉਨ੍ਹਾਂ ਸਰਕਾਰ ਵੱਲੋਂ ਕੁਸ਼ਲ ਸਿੰਚਾਈ ਤਕਨੀਕਾਂ ਅਪਣਾਉਣ ਵਾਲੇ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਅਜੀਤਗੜ੍ਹ, ਬੁੱਕਣਵਾਲਾ, ਸਿੰਘਾਂਵਾਲਾ ਅਤੇ ਘੱਲ ਕਲਾਂ ਪਿੰਡ ਦੇ ਕਿਸਾਨ ਭਾਈਚਾਰਾ ਹਾਜ਼ਰ ਸੀ, ਜਿਨ੍ਹਾਂ ਨੇ ਇਸ ਪ੍ਰਾਜੈਕਟ ਨੂੰ ਇਲਾਕੇ ਵਿੱਚ ਲਿਆਉਣ ਲਈ ਸੂਬਾ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕੀਤੀ।

Punjab Bani 14 December,2023
ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਜੜਿਆ ਨੌਜਵਾਨ ਦੇ ਥੱਪੜ : ਨੌਜਵਾਨ ਦੇ ਹਥ ਨਸ਼ੀਲੀ ਚੀਜ ਵੇਖ ਚੜਿਆ ਗੁੱਸਾ

ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਜੜਿਆ ਨੌਜਵਾਨ ਦੇ ਥੱਪੜ : ਨੌਜਵਾਨ ਦੇ ਹਥ ਨਸ਼ੀਲੀ ਚੀਜ ਵੇਖ ਚੜਿਆ ਗੁੱਸਾ ਲੁਧਿਆਣਾ : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਇੱਕ ਨੌਜਵਾਨ ਨੂੰ ਥੱਪੜ ਮਾਰ ਦਿੱਤਾ ਹੈ। ਨੌਜਵਾਨ ਦੇ ਹੱਥ 'ਚ ਗਾਂਜੇ ਨਾਲ ਭਰੀ ਨਸ਼ੀਲੀ ਸਿਗਰਟ ਦੇਖ ਕੇ ਵਿਧਾਇਕ ਗੁੱਸੇ 'ਚ ਆ ਗਿਆ। ਇਸ ਥੱਪੜ ਦੀ ਵੀਡੀਓ ਲੁਧਿਆਣਾ ਵਿੱਚ ਵਾਇਰਲ ਹੋਈ ਹੈ। ਹਾਲਾਂਕਿ ਇਸ ਦੌਰਾਨ ਨੌਜਵਾਨ ਕਹਿੰਦਾ ਰਿਹਾ ਕਿ ਨਾ ਤਾਂ ਉਸਦੀ ਵੀਡੀਓ ਬਣਾਓ ਅਤੇ ਨਾ ਹੀ ਵਾਇਰਲ ਕਰੋ। ਨੌਜਵਾਨ ਨੂੰ ਹੱਸਦਾ ਦੇਖ ਕੇ ਵਿਧਾਇਕ ਨੂੰ ਗੁੱਸਾ ਆ ਗਿਆ। ਜਾਣਕਾਰੀ ਅਨੁਸਾਰ ਹਲਕਾ ਆਤਮਾ ਨਗਰ ਤੋਂ 'ਆਪ' ਵਿਧਾਇਕ ਸਿੱਧੂ ਦੀ ਹੈਲਪ ਵੈਨ ਇਲਾਕੇ 'ਚ ਘੁੰਮ ਰਹੀ ਸੀ। ਇਸ ਦੌਰਾਨ ਉਨ੍ਹਾਂ ਨੂੰ ਕਿਸੇ ਨੇ ਸ਼ਿਕਾਇਤ ਕੀਤੀ ਕਿ ਲੁਧਿਆਣਾ ਦੇ ਵਾਰਡ ਨੰਬਰ 40 ਵਿੱਚ ਕੁਝ ਨੌਜਵਾਨ ਖੁੱਲ੍ਹੇਆਮ ਚਿੱਟੇ ਦਾ ਸੇਵਨ ਕਰਦੇ ਹਨ। ਨੌਜਵਾਨ ਗਾਂਜੇ ਨਾਲ ਭਰੀਆਂ ਸਿਗਰਟਾਂ ਵੀ ਪੀਂਦੇ ਹਨ। ਸਿੱਧੂ ਨੇ ਪੁਲਿਸ ਟੀਮ ਨਾਲ ਛਾਪੇਮਾਰੀ ਕੀਤੀ ਤਾਂ ਮੌਕੇ 'ਤੇ 15 ਤੋਂ 20 ਦੇ ਕਰੀਬ ਨੌਜਵਾਨ ਨਸ਼ੇ 'ਚ ਧੁੱਤ ਪਾਏ ਗਏ | ਪੁਲਿਸ ਟੀਮ ਨੂੰ ਦੇਖ ਕੇ ਸਾਰੇ ਨੌਜਵਾਨ ਬਾਈਕ 'ਤੇ ਭੱਜ ਗਏ ਪਰ ਇਕ ਨੌਜਵਾਨ ਨੂੰ ਵਿਧਾਇਕ ਸਿੱਧੂ ਨੇ ਫੜ ਲਿਆ। ਜਦੋਂ ਸਿੱਧੂ ਨੇ ਉਸ ਨੂੰ ਨਸ਼ੇ ਕਰਨ ਦਾ ਕਾਰਨ ਪੁੱਛਿਆ ਤਾਂ ਉਸ ਨੇ ਉਸ ਨੂੰ ਆਦਤ ਦੱਸੀ ਅਤੇ ਹੱਸਣ ਲੱਗ ਪਿਆ। ਗੁੱਸੇ 'ਚ ਆ ਕੇ ਵਿਧਾਇਕ ਸਿੱਧੂ ਨੇ ਨੌਜਵਾਨ ਨੂੰ ਮਾਰ ਦਿੱਤਾ ਥੱਪੜ। ਵਿਧਾਇਕ ਕੁਲਵੰਤ ਸਿੱਧੂ ਨੇ ਕਿਹਾ ਕਿ ਇਲਾਕੇ ਵਿੱਚ ਨਾ ਤਾਂ ਨਸ਼ੇ ਹੋਣ ਦਿੱਤੇ ਜਾਣਗੇ ਅਤੇ ਨਾ ਹੀ ਵੇਚਣ ਦਿੱਤੇ ਜਾਣਗੇ। ਨਸ਼ੇੜੀ ਨੇ ਵਿਧਾਇਕ ਸਿੱਧੂ ਨੂੰ ਕਿਹਾ ਕਿ ਉਸ ਦੀ ਵੀਡੀਓ ਵਾਇਰਲ ਨਾ ਕੀਤੀ ਜਾਵੇ। ਸਿੱਧੂ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਵਾਰਡ ਨੰਬਰ 40 ਵਿੱਚ ਨਸ਼ਾ ਤਸਕਰਾਂ ਦੀ ਸੂਚੀ ਤਿਆਰ ਕੀਤੀ ਜਾਵੇ। ਇਲਾਕੇ 'ਚ ਨਸ਼ਾ ਵੇਚਣ ਵਾਲੇ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇ। ਨਸ਼ੇ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਨੂੰ ਤੁਰੰਤ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜਿਆ ਜਾਵੇ।

Punjab Bani 14 December,2023
ਲੀਚੀ ਉਤਪਾਦਕਾਂ ਦੀਆਂ ਸਮੱਸਿਆਵਾਂ ਛੇਤੀ ਕਰਾਂਗੇ ਹੱਲ: ਚੇਤਨ ਸਿੰਘ ਜੌੜਾਮਾਜਰਾ

ਲੀਚੀ ਉਤਪਾਦਕਾਂ ਦੀਆਂ ਸਮੱਸਿਆਵਾਂ ਛੇਤੀ ਕਰਾਂਗੇ ਹੱਲ: ਚੇਤਨ ਸਿੰਘ ਜੌੜਾਮਾਜਰਾ ਸੂਬੇ ਵਿੱਚ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਲਈ ਸਬੰਧਤ ਵਿਭਾਗਾਂ ਨਾਲ ਮੀਟਿੰਗ, ਕੈਬਨਿਟ ਮੰਤਰੀ ਨੇ ਦਿੱਤੀਆਂ ਸਖ਼ਤ ਹਦਾਇਤਾਂ ਚੰਡੀਗੜ੍ਹ, 13 ਦਸੰਬਰ: ਪੰਜਾਬ ਵਿੱਚ ਬਾਗ਼ਬਾਨੀ ਨੂੰ ਹੁਲਾਰਾ ਦੇਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਸੁਪਨੇ ਨੂੰ ਪੂਰਾ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਗੁਰਦਾਸਪੁਰ ਅਤੇ ਪਠਾਨਕੋਟ ਦੇ ਲੀਚੀ ਕਿਸਾਨਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਤੁਰੰਤ ਹਰ ਸੰਭਵ ਯਤਨ ਕਰਨ ਦੇ ਨਿਰਦੇਸ਼ ਦਿੱਤੇ। ਇੱਥੇ ਪੰਜਾਬ ਭਵਨ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਸਾਨਾਂ ਵੱਲੋਂ ਲੀਚੀ ਦੇ ਬਾਗ਼ਾਂ ਲਈ ਅਪ੍ਰੈਲ ਅਤੇ ਮਈ ਦੇ ਪੀਕ ਸੀਜ਼ਨ ਦੌਰਾਨ ਰਾਤ ਸਮੇਂ ਨਿਰੰਤਰ 10 ਘੰਟੇ ਬਿਜਲੀ ਸਪਲਾਈ ਦੇਣ ਦੀ ਮੰਗ ਸਬੰਧੀ ਪੀ.ਐਸ.ਪੀ.ਸੀ.ਐਲ. ਦੇ ਚੀਫ਼ ਇੰਜੀਨੀਅਰ ਸ੍ਰੀ ਸਤਿੰਦਰ ਸ਼ਰਮਾ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਦੀ ਮੰਗ ਨੂੰ ਤਰਜੀਹੀ ਤੌਰ 'ਤੇ ਪੂਰੀ ਕਰਨ। ਕੈਬਨਿਟ ਮੰਤਰੀ ਨੇ ਜਲ ਸਰੋਤ ਵਿਭਾਗ ਦੇ ਸਕੱਤਰ ਸ੍ਰੀ ਚੰਦਰ ਗੇਂਦ ਨੂੰ ਕਿਹਾ ਕਿ ਉਹ ਯਕੀਨੀ ਬਣਾਉਣ ਕਿ ਨਹਿਰਾਂ ਅਤੇ ਮਾਈਨਰਾਂ ਆਦਿ ਦੀ ਮੁਰੰਮਤ ਦਾ ਕੰਮ ਸਮੇਂ ਸਿਰ ਨੇਪਰੇ ਚਾੜ੍ਹਿਆ ਜਾਵੇ ਤਾਂ ਜੋ ਗਰਮੀਆਂ ਦੇ ਮੌਸਮ ਵਿੱਚ ਲੀਚੀ ਬਾਗ਼ਬਾਨਾਂ ਨੂੰ ਨਿਰਵਿਘਨ ਨਹਿਰੀ ਪਾਣੀ ਸਪਲਾਈ ਹੋ ਸਕੇ। ਉਨ੍ਹਾਂ ਕਿਹਾ ਕਿ ਮਾਰਚ ਅਤੇ ਅਪ੍ਰੈਲ ਦੌਰਾਨ ਨਹਿਰੀ ਵਿਭਾਗ ਵਲੋਂ ਨਹਿਰਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਨ ਨਾਲ ਬਾਗ਼ਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਨਹੀਂ ਮਿਲਦੀ ਅਤੇ ਫਲ ਦੀ ਉਪਜ ਪ੍ਰਭਾਵਤ ਹੁੰਦੀ ਹੈ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਐਗਰੋ ਦੇ ਜਨਰਲ ਮੈਨੇਜਰ ਸ੍ਰੀ ਰਣਬੀਰ ਸਿੰਘ ਨੂੰ ਹਦਾਇਤ ਕੀਤੀ ਗਈ ਕਿ ਉਹ ਲੀਚੀ ਦੇ ਨਿਰਯਾਤ ਦੀਆਂ ਸੰਭਾਵਨਾਵਾਂ ਤਲਾਸ਼ਣ ਤਾਂ ਜੋ ਸੂਬੇ ਦੇ ਨਾਲ-ਨਾਲ ਦੇਸ਼-ਵਿਦੇਸ਼ ਵਿੱਚ ਲੀਚੀ ਦਾ ਮੰਡੀਕਰਨ ਯਕੀਨੀ ਬਣਾਇਆ ਜਾ ਸਕੇ ਅਤੇ ਬਾਗ਼ਬਾਨ ਵਧ ਮੁਨਾਫ਼ਾ ਕਮਾ ਸਕਣ। ਇਸੇ ਤਰ੍ਹਾਂ ਉਨ੍ਹਾਂ ਮੀਟਿੰਗ 'ਚ ਮੌਜੂਦ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਿਗਿਆਨੀਆਂ ਨੂੰ ਲੀਚੀ ਦੀਆਂ ਨਵੀਆਂ ਕਿਸਮਾਂ ਲਿਆਉਣ ਅਤੇ ਨਿਰਯਾਤ ਆਧਾਰਤ ਪੈਕੇਜਿੰਗ ਨੂੰ ਡਿਜ਼ਾਈਨ ਕਰਨ ਅਤੇ ਉਪਲਬਧ ਕਰਵਾਉਣ ਲਈ ਕਿਹਾ। ਕਿਸਾਨਾਂ ਵੱਲੋਂ ਬਾਗ਼ਾਂ ਵਿੱਚ ਸੋਲਰ ਸਿਸਟਮ ਲਾਉਣ ਦੀ ਮੰਗ ਸਬੰਧੀ ਕੈਬਨਿਟ ਮੰਤਰੀ ਨੇ ਪੇਡਾ ਦੇ ਜੁਆਇੰਟ ਡਾਇਰੈਕਟਰ ਸ੍ਰੀ ਰਾਜੇਸ਼ ਬਾਂਸਲ ਨੂੰ ਹਦਾਇਤ ਕੀਤੀ ਕਿ ਉਹ ਬਾਗ਼ਾਂ ਲਈ ਸੋਲਰ ਪੰਪ ਮੁਹੱਈਆ ਕਰਾਉਣ ਲਈ ਕਾਰਵਾਈ ਕਰਨ। ਉਨ੍ਹਾਂ ਕਿਹਾ ਕਿ ਬਾਗ਼ਬਾਨੀ ਵਿਭਾਗ ਦੀ ਸਿਫ਼ਾਰਸ਼ 'ਤੇ ਬਾਗ਼ਬਾਨਾਂ ਲਈ 500 ਤੋਂ 1000 ਸੋਲਰ ਪੰਪਾਂ ਦੀ ਗਿਣਤੀ ਨਿਰਧਾਰਤ ਕੀਤੀ ਜਾਵੇ। ਕੈਬਨਿਟ ਮੰਤਰੀ ਨੇ ਬਾਗ਼ਬਾਨੀ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਸ਼ੈਲੇਂਦਰ ਕੌਰ ਨੂੰ ਕਿਹਾ ਕਿ ਉਹ ਯਕੀਨੀ ਬਣਾਉਣ ਕਿ ਲੀਚੀ ਅਸਟੇਟ ਵਿਖੇ ਵਿਸ਼ੇਸ਼ ਆਊਟਲੈਟ ਰਾਹੀਂ ਕਿਸਾਨਾਂ ਨੂੰ ਸਿਫਾਰਸ਼ ਕੀਤੀਆਂ ਵੱਖ-ਵੱਖ ਕੀਟਨਾਸ਼ਕ/ਉੱਲੀਨਾਸ਼ਕ ਦਵਾਈਆਂ ਮੁਹੱਈਆ ਕਰਵਾਈਆਂ ਜਾਣ। ਮੰਤਰੀ ਨੇ ਕਿਹਾ ਕਿ ਉਹ ਲੀਚੀ ਅਸਟੇਟ ਨੂੰ ਵਾਧੂ ਫ਼ੰਡ ਮੁਹੱਈਆ ਕਰਵਾਉਣ ਲਈ ਅਗਲੇ ਦਿਨਾਂ 'ਚ ਵਿੱਤ ਮੰਤਰੀ ਨਾਲ ਮੀਟਿੰਗ ਕਰਨਗੇ। ਉਨ੍ਹਾਂ ਡਾਇਰੈਕਟਰ ਬਾਗ਼ਬਾਨੀ ਨੂੰ ਲੀਚੀ ਉਤਪਾਦਕਾਂ ਲਈ ਬੀਮਾ ਸਕੀਮ ਬਣਾਉਣ ਲਈ ਨੇੜ ਭਵਿੱਖ ਵਿੱਚ ਬੀਮਾ ਕੰਪਨੀਆਂ ਨਾਲ ਮੀਟਿੰਗ ਕਰਾਉਣ ਲਈ ਵੀ ਕਿਹਾ। ਸ. ਜੌੜਾਮਾਜਰਾ ਨੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਲੀਚੀ ਦੇ ਬਾਗ਼ਾਂ ਦੇ ਆਲੇ-ਦੁਆਲੇ ਕੰਡਿਆਲੀ ਤਾਰ ਲਾਉਣ ਦੀ ਯੋਜਨਾ ਤਿਆਰ ਕਰਨ ਆਖਿਆ। ਬਾਗ਼ਬਾਨੀ ਮੰਤਰੀ ਨੇ ਕਿਸਾਨਾਂ ਨੂੰ ਕਲੱਸਟਰ ਬਣਾਉਣ ਅਤੇ ਸਾਂਝੇ ਤੌਰ 'ਤੇ ਕੰਮ ਕਰਨ ਲਈ ਪ੍ਰੇਰਦਿਆਂ ਕਿਹਾ ਇਸ ਤਰ੍ਹਾਂ ਕਰਨ ਨਾਲ ਉਨ੍ਹਾਂ ਨੂੰ ਉਪਜ ਦੇ ਲਾਗਤ ਖ਼ਰਚੇ ਘਟਾਉਣ ਵਿੱਚ ਮਦਦ ਮਿਲੇਗੀ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਜਲ ਸਰੋਤ ਵਿਭਾਗ ਦੇ ਸਕੱਤਰ ਸ੍ਰੀ ਚੰਦਰ ਗੇਂਦ, ਡਾਇਰੈਕਟਰ ਬਾਗ਼ਬਾਨੀ ਸ਼੍ਰੀਮਤੀ ਸ਼ੈਲੇਂਦਰ ਕੌਰ, ਸਕੱਤਰ ਮੰਡੀ ਬੋਰਡ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ, ਬਾਗ਼ਬਾਨੀ ਵਿਭਾਗ ਦੇ ਵਿਸ਼ੇਸ਼ ਸਕੱਤਰ ਸ੍ਰੀ ਸੱਯਮ ਅਗਰਵਾਲ, ਸਹਾਇਕ ਡਾਇਰੈਕਟਰ ਬਾਗ਼ਬਾਨੀ ਡਾ. ਹਰਪ੍ਰੀਤ ਸਿੰਘ, ਜਲ ਸਰੋਤ ਵਿਭਾਗ ਦੇ ਮੁੱਖ ਇੰਜੀਨੀਅਰ (ਨਹਿਰਾਂ) ਸ੍ਰੀ ਜੇ.ਪੀ. ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Punjab Bani 13 December,2023
ਮੁੱਖ ਮੰਤਰੀ ਵੱਲੋਂ ਰੂਪਨਗਰ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦਾ ਅਚਨਚੇਤੀ ਦੌਰਾ

ਮੁੱਖ ਮੰਤਰੀ ਵੱਲੋਂ ਰੂਪਨਗਰ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦਾ ਅਚਨਚੇਤੀ ਦੌਰਾ ਵਿਦਿਆਰਥੀਆਂ ਦੀ ਸਹੂਲਤ ਲਈ ਸਰਕਾਰੀ ਸਕੂਲਾਂ ਨੂੰ ਬੱਸਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਕੋਈ ਵੀ ਸਰਕਾਰੀ ਸਕੂਲ ਸਹੂਲਤਾਂ ਤੋਂ ਵਾਂਝਾ ਨਹੀਂ ਰਹੇਗਾ ਪ੍ਰਾਈਵੇਟ ਸਕੂਲਾਂ ਤੋਂ ਹਟ ਕੇ ਸਰਕਾਰੀ ਸਕੂਲਾਂ ਵਿੱਚ ਦਾਖਲ ਹੋ ਰਹੇ ਹਨ ਵਿਦਿਆਰਥੀ ਮੌਜੂਦਾ ਵਿਦਿਅਕ ਸੈਸ਼ਨ ਦੌਰਾਨ ਸਰਕਾਰੀ ਸਕੂਲਾਂ ਦੇ ਸ਼ਾਨਦਾਰ ਨਤੀਜੇ ਆਉਣਗੇ ਨੌਜਵਾਨਾਂ ਨੂੰ ਸਿਵਲ ਸੇਵਾਵਾਂ ਪ੍ਰੀਖਿਆ ਦੀ ਤਿਆਰੀ ਕਰਵਾਉਣ ਲਈ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਿਖਲਾਈ ਕੇਂਦਰਾਂ ਦੀ ਸਥਾਪਨਾ ਛੇਤੀ ਹੋਵੇਗੀ ਰੂਪਨਗਰ, 13 ਦਸੰਬਰ: ਸੂਬੇ ਦੇ ਵਿਦਿਅਕ ਖੇਤਰ ਵਿੱਚ ਕੀਤੇ ਜਾ ਰਹੇ ਕ੍ਰਾਂਤੀਕਾਰੀ ਬਦਲਾਅ ਦੀ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦਾ ਅਚਨਚੇਤੀ ਦੌਰਾ ਕੀਤਾ। ਮੁੱਖ ਮੰਤਰੀ ਨੇ ਰੂਪਨਗਰ ਜ਼ਿਲ੍ਹੇ ਦੇ ਸਕੂਲ ਆਫ਼ ਐਮੀਨੈਂਸ, ਸੁੱਖੋ ਮਾਜਰਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਲੁਠੇੜੀ ਦੇ ਸਰਕਾਰੀ ਸਕੂਲਾਂ ਦਾ ਦੌਰਾ ਕਰਕੇ ਸਕੂਲਾਂ ਵਿੱਚ ਮੌਜੂਦ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਸਕੂਲਾਂ ਦਾ ਅਚਨਚੇਤੀ ਦੌਰਾ ਕਰਕੇ ਖੌਫ਼ ਪੈਦਾ ਕਰਨ ਨਹੀਂ ਆਏ ਸਗੋਂ ਕਮੀਆਂ ਦੂਰ ਕਰਨ ਲਈ ਉਹ ਖੁਦ ਸਰਕਾਰੀ ਸਕੂਲਾਂ ਵਿੱਚ ਜਾ ਰਹੇ ਹਨ ਤਾਂ ਕਿ ਬੱਚਿਆਂ ਲਈ ਮਿਆਰੀ ਸਿੱਖਿਆ ਯਕੀਨੀ ਬਣਾਈ ਜਾ ਸਕੇ। ਦੂਰ-ਦੁਰਾਡੇ ਇਲਾਕਿਆਂ ਤੋਂ ਪੜ੍ਹਨ ਆਉਂਦੇ ਵਿਦਿਆਰਥੀਆਂ ਵਾਸਤੇ ਆਵਾਜਾਈ ਦੇ ਸਾਧਨਾਂ ਦੀ ਘਾਟ ਪੂਰੀ ਕਰਨ ਲਈ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਾਰੇ ਸਰਕਾਰੀ ਸਕੂਲਾਂ ਨੂੰ ਬੱਸਾਂ ਮੁਹੱਈਆ ਕਰਵਾ ਰਹੀ ਹੈ ਤਾਂ ਕਿ ਕੋਈ ਵੀ ਵਿਦਿਆਰਥੀ ਸਾਧਨ ਦੀ ਕਮੀ ਕਾਰਨ ਸਿੱਖਿਆ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸਾਧਨਾਂ ਦੀ ਕਮੀ ਕਾਰਨ ਸਾਡੇ ਬੱਚੇ ਖਾਸ ਕਰਕੇ ਲੜਕੀਆਂ ਅੱਧ-ਵਿਚਾਲੇ ਪੜ੍ਹਾਈ ਛੱਡ ਜਾਂਦੀਆਂ ਸਨ ਪਰ ਹੁਣ ਹਰੇਕ ਵਿਦਿਆਰਥੀ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਮਿਲ ਰਹੀ ਤਾਲੀਮ ਉਤੇ ਤਸੱਲੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਜਦੋਂ ਅੱਜ ਮੈਂ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਤਾਂ ਮੈਨੂੰ ਇਸ ਗੱਲ ਦੀ ਬਹੁਤ ਖੁਸ਼ੀ ਹੋਈ ਕਿ ਸਾਰੇ ਬੱਚੇ ਆਪਣੇ ਭਵਿੱਖ ਬਾਰੇ ਬਿਲਕੁਲ ਸਪੱਸ਼ਟ ਹਨ ਕਿ ਉਨ੍ਹਾਂ ਨੇ ਜੀਵਨ ਵਿੱਚ ਕਿਹੜਾ ਪੇਸ਼ਾ ਅਪਣਾਉਣਾ ਹੈ। ਮੈਂ ਯਕੀਨ ਨਾਲ ਕਹਿ ਸਕਦਾ ਹਾਂ ਕਿ ਹੁਣ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਬਹੁਤ ਸਾਰੇ ਬੱਚੇ ਪ੍ਰਾਈਵੇਟ ਸਕੂਲਾਂ ਤੋਂ ਹਟ ਕੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਰਹੇ ਹਨ। ਮੈਨੂੰ ਪੂਰਨ ਵਿਸ਼ਵਾਸ ਹੈ ਕਿ ਇਸ ਵਾਰ ਸਰਕਾਰੀ ਸਕੂਲਾਂ ਦੇ ਸ਼ਾਨਦਾਰ ਨਤੀਜੇ ਆਉਣਗੇ ਜਿਸ ਨਾਲ ਮੇਰੀ ਸਰਕਾਰ ਦੇ ਉਪਰਾਲਿਆਂ ਨੂੰ ਹੌਂਸਲਾ ਮਿਲੇਗਾ।” ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਸਰਕਾਰੀ ਸਕੂਲਾਂ ਨੂੰ ਸਮੇਂ ਦੇ ਹਾਣ ਦਾ ਬਣਾਏਗੀ ਤੇ ਯਕੀਨਨ ਤੌਰ ਉਤੇ ਪੰਜਾਬ, ਦੇਸ਼ ਭਰ ਵਿਚ ਰੋਲ ਮਾਡਲ ਬਣ ਕੇ ਉੱਭਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ, “ਉਹ ਦਿਨ ਹੁਣ ਦੂਰ ਨਹੀਂ ਜਦੋਂ ਸੂਬੇ ਦੇ ਸਰਕਾਰੀ ਸਕੂਲ, ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਸਿੱਖਿਆ ਮੁਹੱਈਆ ਕਰਵਾਉਣਗੇ ਅਤੇ ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਪੜ੍ਹਾਉਣ ਵਿੱਚ ਮਾਣ ਮਹਿਸੂਸ ਕਰਿਆ ਕਰਨਗੇ।” ਉਨ੍ਹਾਂ ਕਿਹਾ ਕਿ ਦਿੱਲੀ ਵਿਚ ਅਜਿਹੇ ਸਕੂਲਾਂ ਨੇ ਉਥੇ ਦੇ ਸਿੱਖਿਆ ਖੇਤਰ ਦੀ ਤਸਵੀਰ ਬਦਲ ਦਿੱਤੀ ਹੈ ਅਤੇ ਅੱਜ ਉਥੇ ਸਰਕਾਰੀ ਸਕੂਲ ਸ਼ਾਨਦਾਰ ਕਾਰਗੁਜ਼ਾਰੀ ਦਿਖਾ ਰਹੇ ਹਨ।ਉਨ੍ਹਾਂ ਨੇ ਕਿਹਾ ਕਿ ਹੁਣ ਸਾਡੀ ਸਰਕਾਰ ਨੇ ਸੂਬੇ ਦੀ ਸਿੱਖਿਆ ਦਾ ਪੱਧਰ ਵਿਸ਼ਵ ਦੇ ਹਾਣ ਦਾ ਬਣਾਉਣ ਦਾ ਪ੍ਰਣ ਕੀਤਾ ਹੋਇਆ ਹੈ ਅਤੇ ਭਵਿੱਖ ਵਿੱਚ ਪੰਜਾਬ ਦਾ ਤਾਲੀਮਯਾਫ਼ਤਾ ਬੱਚਾ ਦੁਨੀਆ ਦੀਆਂ ਚੋਟੀ ਦੀਆਂ ਸੰਸਥਾਵਾਂ ਵਿਚ ਮੁਕਾਮ ਹਾਸਲ ਕਰੇਗਾ। ਉਨ੍ਹਾਂ ਦੱਸਿਆ ਕਿ ਸਕੂਲਾਂ ਦੇ ਪ੍ਰਬੰਧਾਂ ਦੀ ਦੇਖ-ਰੇਖ ਲਈ ਸਰਕਾਰ ਨੇ ਕੈਂਪਸ ਮੈਨੇਜਰ ਭਰਤੀ ਕੀਤੇ ਹਨ ਤਾਂ ਕਿ ਸੁਚਾਰੂ ਵਿਵਸਥਾ ਯਕੀਨੀ ਬਣਾਈ ਜਾ ਸਕੇ। ਸਕੂਲ ਸਿਲੇਬਸ ਵਿੱਚ ਢੁਕਵਾਂ ਬਦਲਾਅ ਕਰਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿਲੇਬਸ ਵਿੱਚ ਸਾਕਾਰਤਮਕ ਸੁਧਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਡੇ ਮਹਾਨ ਗੁਰੂ ਸਾਹਿਬਾਨ ਦਾ ਜੀਵਨ ਅਤੇ ਫਲਸਫਾ ਅਤੇ ਸ਼ਹੀਦਾਂ ਦੀਆਂ ਲਾਮਿਸਾਲ ਕੁਰਬਾਨੀਆਂ ਸਾਡੇ ਸਿਲੇਬਸ ਦਾ ਵਿਸ਼ੇਸ਼ ਹਿੱਸਾ ਹੋਣ ਤਾਂ ਕਿ ਬੱਚਿਆਂ ਨੂੰ ਆਪਣੇ ਗੌਰਵਮਈ ਇਤਿਹਾਸ ਤੋਂ ਸੇਧ ਮਿਲ ਸਕੇ। ਇਸੇ ਤਰ੍ਹਾਂ ਹੁਨਰ ਵਿਕਾਸ ਦੇ ਮੌਜੂਦਾ ਯੁੱਗ ਵਿੱਚ ਸਿਲੇਬਸ ਵਿੱਚ ਵੀ ਲੋੜੀਂਦਾ ਬਦਲਾਅ ਹੋਣਾ ਚਾਹੀਦਾ ਹੈ ਤਾਂ ਕਿ ਸਾਡੇ ਵਿਦਿਆਰਥੀ ਹੁਨਰਮੰਦ ਸਿੱਖਿਆ ਹਾਸਲ ਕਰ ਸਕਣ। ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਇਹ ਪੰਜਾਬ ਦੀ ਬਦਕਿਸਮਤੀ ਹੈ ਕਿ ਪਿਛਲੇ ਸਮੇਂ ਵਿੱਚ ਸਰਕਾਰੀ ਸਕੂਲ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਸਨ ਪਰ ਸਰਕਾਰਾਂ ਨੇ ਇਨ੍ਹਾਂ ਸਕੂਲਾਂ ਦੇ ਸੁਧਾਰ ਲਈ ਕੁਝ ਨਹੀਂ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿਚ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਵਰਗੇ ਖੇਤਰਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਜਿਸ ਨਾਲ ਸਾਡੇ ਹਜ਼ਾਰਾਂ ਬੱਚਿਆਂ ਨੂੰ ਪੜ੍ਹਾਈ ਲਈ ਅੱਗੇ ਵਧਣ ਦੇ ਮੌਕੇ ਨਸੀਬ ਨਹੀਂ ਹੋਏ। ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਲੜਕੀਆਂ ਨੂੰ ਸਾਧਨਾਂ ਦੀ ਘਾਟ ਕਾਰਨ ਪੜ੍ਹਾਈ ਅੱਧ-ਵਿਚਾਲੇ ਛੱਡਣੀ ਪਈ ਜੋ ਪਿਛਲੀਆਂ ਸਰਕਾਰਾਂ ਦੀ ਨਾਕਾਮੀ ਨੂੰ ਸਿੱਧ ਕਰਦੀਆਂ ਹਨ। ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਥਾਪਤ ਕੀਤੇ ਜਾ ਰਹੇ 117 ‘ਸਕੂਲ ਆਫ਼ ਐਮੀਨੈਂਸ’ ਨੂੰ ਹੋਣਹਾਰ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਦੀਆਂ ਸੰਸਥਾਵਾਂ ਦੱਸਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿੱਖਿਆ ਖੇਤਰ ਵਿਚ ਨਵਾਂ ਇਨਕਲਾਬ ਲੈ ਕੇ ਆਉਣ ਦਾ ਉਦੇਸ਼ ਹੋਣਹਾਰ ਅਤੇ ਕਾਬਲ ਵਿਦਿਆਰਥੀਆਂ ਖਾਸ ਕਰਕੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਲਈ ਸੇਧ ਅਤੇ ਮੌਕਾ ਦੇਣਾ ਹੈ ਤਾਂ ਕਿ ਇਹ ਵਿਦਿਆਰਥੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਦੇਸ਼ ਦੇ ਬਾਕੀ ਬੱਚਿਆਂ ਨੂੰ ਪਛਾੜ ਕੇ ਚੰਗੇ ਰੈਂਕ ਹਾਸਲ ਕਰ ਸਕਣ। ਇਨ੍ਹਾਂ ਸਕੂਲਾਂ ਨੂੰ ਵਿਦਿਆਰਥੀਆਂ ਦੇ ਛੁਪੇ ਹੋਏ ਹੁਨਰ ਨੂੰ ਤਰਾਸ਼ਣ ਤੇ ਨਿਖਾਰਨ ਵਾਲੀਆਂ ਸੰਸਥਾਵਾਂ ਦੇ ਰੂਪ ਵਿਚ ਵਿਕਸਤ ਕੀਤਾ ਜਾਵੇਗਾ ਤਾਂ ਕਿ ਵਿਦਿਆਰਥੀ ਆਪਣੇ ਮਨਪਸੰਦ ਕਿੱਤੇ ਦੀ ਚੋਣ ਕਰ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿੰਗਾਪੁਰ ਵਿਚ ਅਧਿਆਪਨ ਸਿਖਲਾਈ ਲਈ ਭੇਜਿਆ ਤਾਂ ਕਿ ਸਾਡੇ ਅਧਿਆਪਕ ਦੁਨੀਆ ਦੀ ਵਿਕਸਤ ਸਿੱਖਿਆ ਪ੍ਰਣਾਲੀ ਬਾਰੇ ਜਾਣੂੰ ਹੋ ਸਕਣ। ਨੌਜਵਾਨਾਂ ਦੇ ਸੁਪਨੇ ਸਾਕਾਰ ਕਰਨ ਲਈ ਸਰਕਾਰ ਵੱਲੋਂ ਉਲੀਕ ਵਿਸ਼ੇਸ਼ ਪ੍ਰੋਗਰਾਮ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਸੂਬਾ ਸਰਕਾਰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਿਖਲਾਈ ਕੇਂਦਰ ਖੋਲ੍ਹ ਰਹੀ ਹੈ ਜਿੱਥੇ ਆਈ.ਏ.ਐਸ., ਆਈ.ਪੀ.ਐਸ. ਅਤੇ ਹੋਰ ਪੇਸ਼ੇਵਰ ਪ੍ਰੀਖਿਆਵਾਂ ਲਈ ਤਿਆਰੀ ਕਰਵਾਈ ਜਾਵੇਗੀ।

Punjab Bani 13 December,2023
ਚੇਤਨ ਸਿੰਘ ਜੌੜਾਮਾਜਰਾ ਨੇ ਬੀ.ਬੀ.ਐਮ.ਬੀ ਅਧਿਕਾਰੀਆਂ ਤੋਂ ਡੈਮਾਂ ਵਿੱਚ ਚੱਲ ਰਹੇ ਜਲ ਪ੍ਰਾਜੈਕਟਾਂ, ਭਵਿੱਖੀ ਯੋਜਨਾਵਾਂ ਅਤੇ ਪਾਣੀ ਭੰਡਾਰਨ ਦਾ ਲਿਆ ਜਾਇਜ਼ਾ

ਚੇਤਨ ਸਿੰਘ ਜੌੜਾਮਾਜਰਾ ਨੇ ਬੀ.ਬੀ.ਐਮ.ਬੀ ਅਧਿਕਾਰੀਆਂ ਤੋਂ ਡੈਮਾਂ ਵਿੱਚ ਚੱਲ ਰਹੇ ਜਲ ਪ੍ਰਾਜੈਕਟਾਂ, ਭਵਿੱਖੀ ਯੋਜਨਾਵਾਂ ਅਤੇ ਪਾਣੀ ਭੰਡਾਰਨ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਨਹਿਰੀ ਸਿੰਜਾਈ ਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 11 ਦਸੰਬਰ: ਪੰਜਾਬ ਦੇ ਜਲ ਸਰੋਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐੱਮ.ਬੀ) ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡੈਮਾਂ ’ਤੇ ਚੱਲ ਰਹੇ ਪ੍ਰਾਜੈਕਟਾਂ, ਭਵਿੱਖੀ ਯੋਜਨਾਵਾਂ ਅਤੇ ਪਾਣੀ ਭੰਡਾਰਨ ਦਾ ਜਾਇਜ਼ਾ ਲਿਆ। ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਬੀ.ਬੀ.ਐਮ.ਬੀ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਨਹਿਰੀ ਸਿੰਜਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਸੂਬੇ ਦੇ ਕਿਸਾਨਾਂ ਲਈ ਪਾਣੀ ਦੀ ਨਿਰੰਤਰ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਅਣਥੱਕ ਯਤਨ ਕਰ ਰਹੀ ਹੈ। ਇਸ ਮੌਕੇ ਸ. ਜੌੜਾਮਾਜਰਾ ਨੂੰ ਅਧਿਕਾਰੀਆਂ ਨੇ ਅਦਾਰੇ ਵੱਲੋਂ ਬੁਨਿਆਦੀ ਢਾਂਚੇ ਸਬੰਧੀ ਕੀਤੇ ਬੰਦੋਬਸਤ, ਜਲ ਰੈਗੂਲੇਟਰੀ ਉਪਾਵਾਂ ਅਤੇ ਭਾਈਵਾਲ ਰਾਜਾਂ ਦਰਮਿਆਨ ਸ਼ੇਅਰਾਂ ਦੀ ਵੰਡ ਬਾਰੇ ਜਾਣਕਾਰੀ ਦਿੱਤੀ। ਕੈਬਨਿਟ ਮੰਤਰੀ ਨੇ ਸਮੂਹ ਅਧਿਕਾਰੀਆਂ ਨੂੰ ਸੰਭਾਵੀ ਹੜ੍ਹਾਂ ਤੋਂ ਪਹਿਲਾਂ ਸਰਗਰਮੀ ਨਾਲ ਇਹਤਿਆਤੀ ਕਦਮ ਚੁੱਕਣ ਲਈ ਕਿਹਾ। ਉਨ੍ਹਾਂ ਖ਼ਾਸ ਤੌਰ 'ਤੇ ਬੀ.ਬੀ.ਐਮ.ਬੀ ਦੇ ਅਧਿਕਾਰੀਆਂ ਨੂੰ ਡੈਮਾਂ ਤੋਂ ਪਾਣੀ ਛੱਡਣ ਬਾਰੇ ਸਮੇਂ ਸਿਰ ਅਪਡੇਟ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਸਰਕਾਰ ਅਤੇ ਕਿਸਾਨਾਂ ਵੱਲੋਂ ਪ੍ਰਭਾਵਸ਼ਾਲੀ ਢੰਗ ਨਾਲ ਰੋਕਥਾਮ ਉਪਾਅ ਯਕੀਨੀ ਬਣਾਏ ਜਾ ਸਕਣ। ਕੈਬਨਿਟ ਮੰਤਰੀ ਨੇ ਕਿਹਾ ਕਿ ਉਹ ਛੇਤੀ ਹੀ ਡੈਮਾਂ ਦਾ ਮੌਕੇ ’ਤੇ ਜਾ ਕੇ ਜਾਇਜ਼ਾ ਲੈਣਗੇ। ਸ. ਜੌੜਾਮਾਜਰਾ ਨੇ ਦੱਸਿਆ ਕਿ ਇਸ ਵਾਰ ਸੂਬਾ ਸਰਕਾਰ ਨੇ ਕਿਸਾਨਾਂ ਨੂੰ ਉਨ੍ਹਾਂ ਦੀ ਮੰਗ ਅਨੁਸਾਰ ਨਹਿਰੀ ਪਾਣੀ ਮੁਹੱਈਆ ਕਰਵਾਇਆ ਹੈ, ਜੋ ਸੂਬੇ ’ਚ ਪਹਿਲੀ ਵਾਰ ਹੋਇਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਨਹਿਰੀ ਪਾਣੀ ਦੀ ਵਰਤੋਂ ਵਿੱਚ ਲਗਭਗ 38 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ ਅਤੇ ਇਸ ਸਾਲ ਸਿੰਜਾਈ ਲਈ ਨਹਿਰੀ ਪਾਣੀ ਦੀ ਵਰਤੋਂ ਵਿੱਚ ਹੋਰ ਵਾਧਾ ਕੀਤਾ ਜਾਵੇਗਾ। ਉਨ੍ਹਾਂ ਲਗਾਤਾਰ ਘਟਦੇ ਜਾ ਰਹੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਲਈ ਯੋਜਨਾਵਾਂ ਉਲੀਕਣ ’ਤੇ ਵੀ ਜ਼ੋਰ ਦਿੱਤਾ। ਮੀਟਿੰਗ ਵਿੱਚ ਹੋਰਨਾਂ ਰਾਜਾਂ ਦੇ ਪਾਣੀ ਸਬੰਧੀ ਮੁੱਦਿਆਂ ’ਤੇ ਵੀ ਵਿਚਾਰ-ਚਰਚਾ ਕੀਤੀ ਗਈ। ਮੀਟਿੰਗ ਵਿੱਚ ਜਲ ਸਰੋਤ ਵਿਭਾਗ ਦੇ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ, ਬੀ.ਬੀ.ਐਮ.ਬੀ ਦੇ ਸਕੱਤਰ ਸ੍ਰੀ ਸਤੀਸ਼ ਕੁਮਾਰ ਸਿੰਗਲਾ, ਮੁੱਖ ਇੰਜੀਨੀਅਰ (ਨਹਿਰਾਂ) ਸ੍ਰੀ ਜੇ.ਪੀ.ਸਿੰਘ, ਚੀਫ਼ ਇੰਜੀਨੀਅਰ ਭਾਖੜਾ ਡੈਮ (ਬੀ.ਬੀ.ਐਮ.ਬੀ) ਸ੍ਰੀ ਚਰਨਪ੍ਰੀਤ ਸਿੰਘ, ਡਾਇਰੈਕਟਰ ਵਾਟਰ ਰੈਗੂਲੇਸ਼ਨ ਸ੍ਰੀ ਰਾਜੀਵ ਗੋਇਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Punjab Bani 11 December,2023
'ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ' ਰਾਹੀਂ ਲੋਕਾਂ ਨੂੰ 43 ਨਾਗਰਿਕ ਕੇਂਦਰਿਤ ਸੇਵਾਵਾਂ ਉਨ੍ਹਾਂ ਦੀਆਂ ਬਰੂਹਾਂ 'ਤੇ ਪ੍ਰਦਾਨ ਕਰਨ ਨਾਲ ਸੂਬੇ ਵਿੱਚ ਨਵੇਂ ਯੁੱਗ ਦੀ ਸ਼ੁਰੂਆਤ

'ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ' ਰਾਹੀਂ ਲੋਕਾਂ ਨੂੰ 43 ਨਾਗਰਿਕ ਕੇਂਦਰਿਤ ਸੇਵਾਵਾਂ ਉਨ੍ਹਾਂ ਦੀਆਂ ਬਰੂਹਾਂ 'ਤੇ ਪ੍ਰਦਾਨ ਕਰਨ ਨਾਲ ਸੂਬੇ ਵਿੱਚ ਨਵੇਂ ਯੁੱਗ ਦੀ ਸ਼ੁਰੂਆਤ ਸਕੀਮ ਦਾ ਲਾਭ ਲੈਣ ਵਾਲੇ ਲੋਕਾਂ ਦੀ ਸਹੂਲਤ ਲਈ ਮੋਬਾਈਲ ਸਹਾਇਕਾਂ ਨੂੰ ਦਿੱਤੀ ਹਰੀ ਝੰਡੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਲੁਧਿਆਣਾ ਵਿਖੇ ਨਾਗਰਿਕ ਕੇਂਦਰਿਤ ਸਕੀਮ ਦਾ ਆਗਾਜ਼ ਲੁਧਿਆਣਾ, 10 ਦਸੰਬਰ ਪੰਜਾਬ ਵਾਸੀਆਂ ਨੂੰ ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ‘ਤੇ 43 ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਲਈ 'ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ' ਸਕੀਮ ਦੀ ਸ਼ੁਰੂਆਤ ਕੀਤੀ। ਇਨ੍ਹਾਂ ਸੇਵਾਵਾਂ ਵਿੱਚ ਜਨਮ/ਐਨ.ਏ.ਸੀ. ਸਰਟੀਫਿਕੇਟ, ਜਨਮ ਸਰਟੀਫਿਕੇਟ ਵਿੱਚ ਨਾਮ ਜੋੜਨਾ, ਮੌਤ ਸਰਟੀਫਿਕੇਟ ਦੀਆਂ ਕਾਪੀਆਂ, ਜਨਮ ਸਰਟੀਫਿਕੇਟ ਵਿੱਚ ਐਂਟਰੀ ਵਿੱਚ ਸੋਧ, ਮੌਤ/ਐਨ.ਏ.ਸੀ. ਸਰਟੀਫਿਕੇਟ ਜਾਰੀ ਕਰਨਾ, ਜਨਮ ਸਰਟੀਫਿਕੇਟ ਦੀਆਂ ਕਈ ਕਾਪੀਆਂ, ਜਨਮ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟ੍ਰੇਸ਼ਨ, ਮੌਤ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟਰੇਸ਼ਨ, ਮੌਤ ਦੇ ਸਰਟੀਫਿਕੇਟ (ਸਿਹਤ) ਵਿੱਚ ਸੋਧ, ਆਮਦਨ ਦਾ ਸਰਟੀਫਿਕੇਟ, ਹਲਫੀਆ ਬਿਆਨ ਤਸਦੀਕ ਕਰਨਾ, ਮਾਲ ਰਿਕਾਰਡ ਦੀ ਜਾਂਚ, ਰਜਿਸਟਰਡ ਅਤੇ ਗੈਰ-ਰਜਿਸਟਰਡ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ (ਨਕਲ ਪ੍ਰਦਾਨ ਕਰਨਾ), ਭਾਰ-ਮੁਕਤ ਸਰਟੀਫਿਕੇਟ, ਗਿਰਵੀਨਾਮੇ ਦੀ ਇਕੁਇਟੀ ਐਂਟਰੀ, ਫਰਦ ਤਿਆਰ ਕਰਨ, ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਮੁਆਵਜ਼ੇ ਸਬੰਧੀ ਬਾਂਡ, ਬਾਰਡਰ ਏਰੀਏ ਸਬੰਧੀ ਸਰਟੀਫਿਕੇਟ, ਬੈਕਵਰਡ ਏਰੀਆ ਸਰਟੀਫਿਕੇਟ, ਜ਼ਮੀਨ ਦੀ ਹੱਦਬੰਦੀ, ਐਨ.ਆਰ.ਆਈ. ਦੇ ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਪੁਲਿਸ ਕਲੀਅਰੈਂਸ ਸਰਟੀਫਿਕੇਟ ਅਤੇ ਕੰਢੀ ਖੇਤਰ ਸਰਟੀਫਿਕੇਟ (ਮਾਲ) ਦੇ ਕਾਊਂਟਰ ਸਾਈਨ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾ, ਉਸਾਰੀ ਕਾਮੇ ਦੀ ਰਜਿਸਟ੍ਰੇਸ਼ਨ ਅਤੇ ਉਸਾਰੀ ਮਜ਼ਦੂਰ (ਲੇਬਰ) ਦੀ ਰਜਿਸਟਰੇਸ਼ਨ ਦਾ ਨਵੀਨੀਕਰਨ, ਰਿਹਾਇਸ਼ੀ ਸਰਟੀਫਿਕੇਟ (ਪ੍ਰਸੋਨਲ), ਅਨੁਸੂਚਿਤ ਜਾਤੀ ਸਰਟੀਫਿਕੇਟ ਅਤੇ ਬੀ.ਸੀ. ਸਰਟੀਫਿਕੇਟ, ਜਨਰਲ ਜਾਤੀ ਸਰਟੀਫਿਕੇਟ, ਹੋਰ ਪਛੜੀ ਸ਼੍ਰੇਣੀਆਂ ਸਬੰਧੀ ਸਰਟੀਫਿਕੇਟ (ਓ.ਬੀ.ਸੀ.), ਆਮਦਨ ਅਤੇ ਸੰਪਤੀ ਦਾ ਸਰਟੀਫਿਕੇਟ (ਈ.ਡਬਲਿਊ.ਐਸ.) ਅਤੇ ਸ਼ਗਨ ਸਕੀਮ (ਕੇਸ ਨੂੰ ਮਨਜ਼ੂਰੀ ਲਈ) (ਸਮਾਜਿਕ ਨਿਆਂ), ਬਜ਼ੁਰਗਾਂ ਨੂੰ ਪੈਨਸ਼ਨ, ਵਿਧਵਾ/ਬੇਸਹਾਰਾ ਨਾਗਰਿਕਾਂ ਨੂੰ ਪੈਨਸ਼ਨ, ਅਪਾਹਜ ਨਾਗਰਿਕਾਂ ਨੂੰ ਪੈਨਸ਼ਨ, ਅਪੰਗਤਾ ਸਰਟੀਫਿਕੇਟ ਯੀ.ਡੀ.ਆਈ.ਡੀ. ਕਾਰਡ ਲਈ ਅਰਜ਼ੀ ਅਤੇ ਨਿਰਭਰ ਬੱਚਿਆਂ ਲਈ ਪੈਨਸ਼ਨ (ਸਮਾਜਿਕ ਸੁਰੱਖਿਆ), ਬਿਜਲੀ ਦੇ ਬਿੱਲ ਦਾ ਭੁਗਤਾਨ (ਪਾਵਰ), ਵਿਆਹ ਦੀ ਰਜਿਸਟ੍ਰੇਸ਼ਨ (ਲਾਜ਼ਮੀ), ਵਿਆਹ (ਆਨੰਦ) (ਘਰ) ਦੀ ਰਜਿਸਟ੍ਰੇਸ਼ਨ ਅਤੇ ਪੇਂਡੂ ਖੇਤਰ ਦਾ ਸਰਟੀਫਿਕੇਟ (ਪੇਂਡੂ) ਸ਼ਾਮਲ ਹਨ। 'ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ' ਸਕੀਮ ਤਹਿਤ ਦਰ ’ਤੇ ਜਾ ਕੇ ਸੇਵਾਵਾਂ ਪ੍ਰਦਾਨ ਕਰਨ (ਡੋਰ ਸਟੈੱਪ ਡਲਿਵਰੀ) ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਨਾਲ ਸਰਕਾਰ ਤੋਂ ਨਾਗਰਿਕ ਤੱਕ ਸੇਵਾਵਾਂ (ਗਵਰਮੈਂਟ-ਟੂ-ਸਿਟੀਜ਼ਨ) ਨਿਰਵਿਘਨ ਮੁਹੱਈਆ ਹੋਣਗੀਆਂ। ਇਹ ਪਹਿਲਕਦਮੀ ਸੂਬਾ ਦੇ ਨਾਗਰਿਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ 'ਤੇ ਸਾਰੀਆਂ 43 ਮਹੱਤਵਪੂਰਨ ਜੀ2ਸੀ ਸੇਵਾਵਾਂ-ਜਿਵੇਂ ਜਨਮ ਅਤੇ ਮੌਤ ਦੇ ਸਰਟੀਫਿਕੇਟ, ਆਮਦਨ, ਰਿਹਾਇਸ਼, ਜਾਤੀ, ਪੈਨਸ਼ਨ, ਬਿਜਲੀ ਬਿੱਲ ਭੁਗਤਾਨ ਅਤੇ ਹੋਰ ਸੇਵਾਵਾਂ ਪ੍ਰਦਾਨ ਕਰੇਗੀ। ਸੂਬੇ ਦੇ ਨਾਗਰਿਕ ਇੱਕ ਸਮਰਪਿਤ ਹੈਲਪਲਾਈਨ ਨੰਬਰ 1076 'ਤੇ ਕਾਲ ਕਰਕੇ ਆਪਣੀ ਸਹੂਲਤ ਅਨੁਸਾਰ ਪੂਰਵ-ਮੁਲਾਕਾਤ ਦਾ ਸਮਾਂ ਤੈਅ ਕਰਕੇ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਨਾਗਰਿਕਾਂ ਨੂੰ ਸੇਵਾ ਪ੍ਰਾਪਤ ਕਰਨ ਲਈ ਲੋੜੀਂਦੇ ਦਸਤਾਵੇਜ਼ਾਂ, ਤੈਅ ਫੀਸਾਂ ਅਤੇ ਹੋਰਨਾਂ ਜ਼ਰੂਰਤਾਂ ਬਾਰੇ ਸੂਚਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਨਾਗਰਿਕਾਂ ਨੂੰ ਲੋੜੀਂਦੇ ਦਸਤਾਵੇਜ਼ਾਂ ਦੀ ਸੂਚੀ ਅਤੇ ਮੁਲਾਕਾਤ ਦੀ ਮਿਤੀ/ਸਮੇਂ ਬਾਰੇ ਐਸ.ਐਮ.ਐਸ. (ਮੋਬਾਇਲ ਸੰਦੇਸ਼) ਪ੍ਰਾਪਤ ਹੋਵੇਗਾ। ਇਸ ਤੋਂ ਬਾਅਦ ਵਿਸ਼ੇਸ਼ ਤੌਰ 'ਤੇ ਸਿਖਲਾਈ ਪ੍ਰਾਪਤ ਕਰਮਚਾਰੀ ਟੈਬਲੈੱਟ ਦੇ ਨਾਲ ਨਿਰਧਾਰਤ ਸਮੇਂ 'ਤੇ ਉਨ੍ਹਾਂ ਦੇ ਘਰ/ਦਫ਼ਤਰ ਆਉਣਗੇ ਅਤੇ ਜ਼ਰੂਰੀ ਕਾਗਜ਼ੀ ਕਾਰਵਾਈ ਨੂੰ ਪੂਰਾ ਕਰਨਗੇ ਅਤੇ ਫੀਸ ਲੈ ਕੇ ਰਸੀਦ ਦੇਣਗੇ। ਇਸ ਰਸੀਦ ਨਾਲ ਨਾਗਰਿਕ ਆਪਣੀ ਅਰਜ਼ੀ ਨੂੰ ਟਰੈਕ ਕਰ ਸਕਦੇ ਹਨ। ਇਸ ਸਕੀਮ ਨਾਲ ਨਾ ਸਿਰਫ਼ ਲੋਕਾਂ ਦੀ ਸਹੂਲਤ ਵਿੱਚ ਵਾਧਾ ਹੋਵੇਗਾ ਸਗੋਂ ਵਿਚੋਲਿਆਂ ਦੀ ਭੂਮਿਕਾ ਵੀ ਖ਼ਤਮ ਹੋਵੇਗੀ ਜਿਸ ਨਾਲ ਪਾਰਦਰਸ਼ਤਾ, ਕੁਸ਼ਲਤਾ ਅਤੇ ਨਾਗਰਿਕ-ਕੇਂਦ੍ਰਿਤ ਸ਼ਾਸਨ ਯਕੀਨੀ ਬਣਾਇਆ ਜਾਵੇਗਾ। ਨਾਗਰਿਕ ਅੱਜ ਭਾਵ 10 ਦਸੰਬਰ ਤੋਂ ਸੇਵਾ ਕੇਂਦਰਾਂ ਅਤੇ ਸਮਰਪਿਤ ਹੈਲਪਲਾਈਨ ਨੰਬਰ 1076 ਦੋਵਾਂ ਰਾਹੀਂ ਡੀ.ਐਸ.ਡੀ. ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਇਹ ਸਕੀਮ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਪ੍ਰਦਾਨ ਕਰਨ ਸਬੰਧੀ ਸੂਬਾ ਸਰਕਾਰ ਦੇ ਉਪਰਾਲਿਆਂ ਦੇ ਹਿੱਸੇ ਵਜੋਂ ਸ਼ੁਰੂ ਕੀਤੀ ਗਈ ਹੈ ਤਾਂ ਜੋ ਨਾਗਰਿਕ ਆਪਣੇ ਰੋਜ਼ਾਨਾ ਦੇ ਪ੍ਰਸ਼ਾਸਕੀ ਕੰਮ ਆਸਾਨੀ ਨਾਲ ਅਤੇ ਨਿਰਵਿਘਨ ਢੰਗ ਨਾਲ ਕਰਵਾ ਸਕਣ। ਇਸ ਦੌਰਾਨ ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਇਸ ਸਕੀਮ ਦਾ ਲਾਭ ਲੈਣ ਵਾਲੇ ਲੋਕਾਂ ਦੀ ਸਹੂਲਤ ਲਈ ਮੋਬਾਈਲ ਸਹਾਇਕਾਂ ਨੂੰ ਵੀ ਹਰੀ ਝੰਡੀ ਦਿੱਤੀ।

Punjab Bani 10 December,2023
ਅੱਜ ਦਾ ਦਿਨ ਪੰਜਾਬ ਸਣੇ ਪੂਰੇ ਦੇਸ਼ ਲਈ ਕ੍ਰਾਂਤੀਕਾਰੀ ਦਿਨ-ਅਰਵਿੰਦ ਕੇਜਰੀਵਾਲ

ਅੱਜ ਦਾ ਦਿਨ ਪੰਜਾਬ ਸਣੇ ਪੂਰੇ ਦੇਸ਼ ਲਈ ਕ੍ਰਾਂਤੀਕਾਰੀ ਦਿਨ-ਅਰਵਿੰਦ ਕੇਜਰੀਵਾਲ ਹੁਣ ਪੰਜਾਬ ਵਿੱਚ ਖੁਦ ਸਰਕਾਰ ਤੇ ਸਰਕਾਰੀ ਦਫ਼ਤਰ ਤੁਹਾਡੇ ਘਰ ਆਉਣਗੇ-ਅਰਵਿੰਦ ਕੇਜਰੀਵਾਲ ਅੱਜ ਇਸ ਕਦਮ ਨਾਲ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ 'ਤੇ ਸਭ ਤੋਂ ਵੱਡਾ ਹਥੌੜਾ ਮਾਰਿਆ- ਅਰਵਿੰਦ ਕੇਜਰੀਵਾਲ ਦਿੱਲੀ 'ਚ ਜਗਾਏ ਦੀਵੇ ਦੀ ਲੋਅ ਨਾਲ ਅਸੀਂ ਪੰਜਾਬ 'ਚ ਇਨ੍ਹਾਂ ਸਹੂਲਤਾਂ ਦਾ ਦੀਵਾ ਬਾਲਿਆ - ਭਗਵੰਤ ਮਾਨ ਮੈਂ 16 ਮਾਰਚ 2022 ਤੋਂ ਇਸ ਦਿਨ ਦੀ ਉਡੀਕ ਕਰ ਰਿਹਾ ਸੀ-ਭਗਵੰਤ ਮਾਨ ਸਰਕਾਰੀ ਦਫਤਰਾਂ 'ਚ ਹੁੰਦੀ ਖੱਜਲ ਖੁਆਰੀ ਬੰਦ, ਹੁਣ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’-ਮੁੱਖ ਮੰਤਰੀ ਲੁਧਿਆਣਾ, 10 ਦਸੰਬਰ ਪੰਜਾਬ ਵਾਸੀਆਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਇਕ ਹੋਰ ਵੱਡੀ ਪੁਲਾਂਘ ਪੁੱਟਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸੂਬੇ ਵਿੱਚ ਕ੍ਰਾਂਤੀਕਾਰੀ ਸਕੀਮ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਦਾ ਆਗਾਜ਼ ਕੀਤਾ ਜਿਸ ਨਾਲ 43 ਸੇਵਾਵਾਂ ਲੋਕਾਂ ਨੂੰ ਘਰ ਬੈਠਿਆਂ ਮਿਲਣਗੀਆਂ। ਇਸ ਸਕੀਮ ਦੀ ਸ਼ੁਰੂਆਤ ਕਰਨ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦਾ ਦਿਨ ਇਤਿਹਾਸਕ ਦਿਨ ਹੈ ਕਿਉਂਕਿ ਈਮਾਨਦਾਰ ਸਰਕਾਰ ਨੇ ਸੂਬੇ ਵਿੱਚ ਅਸੰਭਵ ਜਾਪਣ ਵਾਲੀ ਗੱਲ ਨੂੰ ਹਕੀਕਤ ਵਿੱਚ ਬਦਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੇ ਅਰਵਿੰਦ ਕੇਜਰੀਵਾਲ ਦੀ ਸੋਚ ਵਿੱਚੋਂ ਉਪਜੇ ‘ਦਿੱਲੀ ਮਾਡਲ’ ਨੂੰ ਅਪਣਾਇਆ ਹੈ ਜਿਸ ਨਾਲ ਸੂਬੇ ਵਿੱਚ ਜੁਆਬਦੇਹੀ ਅਤੇ ਪਾਰਦਰਸ਼ੀ ਸ਼ਾਸਨ ਦੇ ਨਵੇਂ ਯੁੱਗ ਦਾ ਆਰੰਭ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਨਾਗਰਿਕ ਕੇਂਦਰਿਤ ਮਾਡਲ ਸਮੁੱਚੇ ਦੇਸ਼ ਵਿੱਚ ਲਾਗੂ ਹੋਵੇਗਾ ਜਿਸ ਨਾਲ ਦੇਸ਼ ਵਾਸੀਆਂ ਨੂੰ ਬਿਹਤਰ ਸੇਵਾਵਾਂ ਹਾਸਲ ਹੋਣਗੀਆਂ। ਮੁੱਖ ਮੰਤਰੀ ਨੇ ਕਿਹਾ, “ਅੱਜ ਦਾ ਦਿਨ ਸਧਾਰਨ ਦਿਨ ਨਹੀਂ ਹੈ ਸਗੋਂ ਪੰਜਾਬ ਅਤੇ ਪੰਜਾਬੀਆਂ ਲਈ ਫੈਸਲਾਕੁੰਨ ਪਲ ਵਜੋਂ ਭਾਰਤੀ ਸਿਆਸਤ ਅਤੇ ਇਤਿਹਾਸ ਦੇ ਪੰਨਿਆਂ ਵਿੱਚ ਦਰਜ ਹੋਣ ਵਾਲਾ ਦਿਨ ਹੈ। ਜਦੋਂ ਭਵਿੱਖ ਵਿੱਚ ਇਹ ਪੁੱਛਿਆ ਕਿ ਆਮ ਆਦਮੀ ਦੀ ਸਹੂਲਤ ਲਈ ਪੰਜਾਬ ਦੇ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਦੀ ਖੱਜਲ-ਖੁਆਰੀ ਕਦੋਂ ਖਤਮ ਹੋਈ ਸੀ ਤਾਂ ਇਸ ਦਾ ਜਵਾਬ ਇਹ ਹੋਵੇਗਾ ਕਿ 10 ਦਸੰਬਰ, 2023 ਨੂੰ ਪੰਜਾਬ ਨੇ ਇਸ ਇਨਕਲਾਬ ਦੌਰ ਦਾ ਮੁੱਢ ਬੰਨ੍ਹਿਆ ਸੀ।” ਮੁੱਖ ਮੰਤਰੀ ਨੇ ਕਿਹਾ ਕਿ ਅੱਜ ਤੋਂ ਆਮ ਆਦਮੀ ਦਾ ਮਾਣ-ਸਤਿਕਾਰ ਬਹਾਲ ਹੋਵੇਗਾ ਕਿਉਂਕਿ ਇਹ ਯਕੀਨੀ ਬਣਾਇਆ ਗਿਆ ਹੈ ਕਿ ਲੋਕ ਆਪਣੀ ਜ਼ਿੰਦਗੀ ਸਵੈ-ਮਾਣ ਨਾਲ ਬਤੀਤ ਕਰ ਸਕਣ। ਉਨ੍ਹਾਂ ਕਿਹਾ ਕਿ ਹੁਣ ਤੋਂ ਆਮ ਵਿਅਕਤੀ ਦੀ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰੀ ਅਤੇ ਜ਼ਲਾਲਤ ਸਦਾ ਲਈ ਖਤਮ ਹੋਵੇਗੀ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਟੋਲ ਫਰੀ ਨੰਬਰ 1076 ਲੋਕਾਂ ਨੂੰ ਉਨ੍ਹਾਂ ਦੇ ਘਰ ਨਿਰਧਾਰਤ ਸਮੇਂ ਵਿੱਚ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਸਹਾਈ ਸਾਬਤ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਪਿਛਲੇ ਮੁੱਖ ਮੰਤਰੀਆਂ ਦੇ ਉਲਟ ਉਹ ਆਮ ਲੋਕਾਂ ਦੀਆਂ ਦੁੱਖ-ਤਕਲੀਫਾਂ ਸੁਣਨ ਲਈ ਜ਼ਮੀਨੀ ਪੱਧਰ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਲਗਾਤਾਰ ਸੂਬੇ ਦਾ ਦੌਰਾ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਲੰਘੇ ਵੀਰਵਾਰ ਉਨ੍ਹਾਂ ਨੇ ਬੱਸੀ ਪਠਾਣਾਂ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸਾਂਝ ਕੇਂਦਰਾਂ ਦਾ ਅਚਨਚੇਤ ਨਿਰੀਖਣ ਕੀਤਾ ਸੀ, ਜਿਸ ਉਪਰੰਤ ਲੋਕਾਂ ਦੇ ਮਾਮੂਲੀ ਮਸਲੇ ਜੋ ਲੰਮੇ ਸਮੇਂ ਤੋਂ ਲਟਕ ਰਹੇ ਸਨ, ਨੂੰ ਮਿੰਟਾਂ ਵਿੱਚ ਹੱਲ ਕਰ ਲਿਆ ਗਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਅੱਜ 43 ਸੇਵਾਵਾਂ ਦੀ ਸ਼ੁਰੂਆਤ ਕੀਤੀ ਗਈ ਹੈ ਪਰ ਸੂਬਾ ਸਰਕਾਰ ਦੀਆਂ 80 ਤੋਂ ਵੱਧ ਸਕੀਮਾਂ ਸ਼ੁਰੂ ਕੀਤੀਆਂ ਜਾਣਗੀਆਂ। ਮੁੱਖ ਮੰਤਰੀ ਨੇ ਕਿਹਾ, “ਲੋਕਾਂ ਦੇ ਰੋਜ਼ਮੱਰਾ ਦੇ ਕੰਮਕਾਜ ਕਰਵਾਉਣ ਲਈ ਮੈਂ ਅਤੇ ਮੇਰੀ ਪਾਰਟੀ ਦੇ ਬਾਕੀ 91 ਵਿਧਾਇਕ ਇਸ ਸਕੀਮ ਉਤੇ ਨਿਰੰਤਰ ਨਜ਼ਰ ਰੱਖਣਗੇ ਤਾਂ ਕਿ ਆਮ ਆਦਮੀ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਹ ਸਾਰੇ ਸਰਕਾਰੀ ਦਫ਼ਤਰਾਂ ਦੀ ਚੈਕਿੰਗ ਕਰਨਗੇ, ਜਿਸ ਨਾਲ ਆਮ ਲੋਕਾਂ ਨੂੰ ਸਹੂਲਤ ਹੋਵੇਗੀ।” ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਆਮ ਆਦਮੀ ਨੂੰ ਲਾਭ ਦੇਣ ਦੀ ਬਜਾਏ ਲੋਕਾਂ ਦੀ ਲੁੱਟ ਕੀਤੀ, ਜਿਸ ਕਾਰਨ ਉਨ੍ਹਾਂ ਨੂੰ ਸੱਤਾ ਤੋਂ ਲਾਂਭੇ ਹੋਣਾ ਪਿਆ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 25 ਸਾਲਾਂ ਦੌਰਾਨ ਪੰਜਾਬ ਵਿੱਚ ਸਿਰਫ਼ ਦੋ ਜਾਂ ਤਿੰਨ ਪਰਿਵਾਰਾਂ ਨੇ ਹੀ ਰਾਜ ਕੀਤਾ ਹੈ ਅਤੇ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਨੂੰ ਬਰਬਾਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਪਰਿਵਾਰਾਂ ਨੇ ਸੂਬੇ ਦੇ ਲੋਕਾਂ ਦਾ ਸ਼ੋਸ਼ਣ ਕਰਨ ਲਈ ਆਪਣੀ ਮਰਜ਼ੀ ਨਾਲ ਰਾਜ ਚਲਾਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਇਨ੍ਹਾਂ ਆਗੂਆਂ ਨੂੰ ਲੋਕਾਂ ਵੱਲੋਂ ਸਿਆਸੀ ਗੁੰਮਨਾਮੀ ਵੱਲ ਧੱਕ ਦਿੱਤਾ ਗਿਆ ਹੈ ਅਤੇ ਜਦੋਂ ਇਮਾਨਦਾਰ ਸਰਕਾਰ ਨੇ ਸੱਤੀ ਸੰਭਾਲੀ ਤਾਂ ਸੂਬੇ ਵਿੱਚ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੋਈ। ਪੰਜਾਬ ਨੂੰ ਸਾਰੀਆਂ ਸਮਾਜਿਕ ਅਲਾਮਤਾਂ ਦਾ ਸਫਾਇਆ ਕਰਕੇ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੋਕਾਂ ਦੇ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬੀਆਂ ਨੂੰ ਆਪਣੀ ਪਸੰਦ ਦੇ ਹਰੇਕ ਖੇਤਰ ਵਿੱਚ ਜਿੱਤ ਪ੍ਰਾਪਤ ਕਰਨ ਦੇ ਅਦੁੱਤੀ ਜਜ਼ਬੇ ਦੀ ਬਖਸ਼ਿਸ਼ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਪੰਜਾਬੀਆਂ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਦੁਨੀਆ ਭਰ ਵਿੱਚ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਪੰਜਾਬੀਆਂ ਨੂੰ ਸੂਬੇ ਵਿੱਚੋਂ ਭ੍ਰਿਸ਼ਟਾਚਾਰ, ਭਾਈ-ਭਤੀਜਾਵਾਦ, ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਦਾ ਸਫਾਇਆ ਕਰਨ ਲਈ ਮੋਢੇ ਨਾਲ ਮੋਢਾ ਜੋੜ ਕੇ ਅੱਗੇ ਵਧਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਯੋਗ ਨੌਜਵਾਨਾਂ ਨੂੰ ਨਿਰੋਲ ਮੈਰਿਟ ਦੇ ਆਧਾਰ ਉਤੇ 38000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਨੌਕਰੀਆਂ ਪਾਰਦਰਸ਼ੀ ਢੰਗ ਨਾਲ ਸਿਰਫ ਯੋਗ ਨੌਜਵਾਨ ਨੂੰ ਹੀ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਸਨਅਤੀ ਖੇਤਰ ਵਿੱਚ ਕ੍ਰਾਂਤੀ ਆਈ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 58000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਹੋਇਆ ਹੈ ਅਤੇ ਇਸ ਨਾਲ ਨਿੱਜੀ ਖੇਤਰ ਵਿੱਚ 2.98 ਲੱਖ ਤੋਂ ਵੱਧ ਨੌਕਰੀਆਂ ਪੈਦਾ ਹੋਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ 18 ਮਹੀਨਿਆਂ ਦੌਰਾਨ ਟਾਟਾ ਸਟੀਲ ਅਤੇ ਹੋਰ ਵੱਡੀਆਂ ਕੰਪਨੀਆਂ ਨੇ ਸੂਬੇ ਵਿੱਚ ਨਿਵੇਸ਼ ਕਰਨਾ ਸ਼ੁਰੂ ਕਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਮੋਹਰੀ ਅਤੇ ‘ਰੰਗਲਾ ਪੰਜਾਬ’ ਬਣਾਉਣ ਲਈ ਇਹ ਇਕ ਅਹਿਮ ਕਦਮ ਹੈ। ਇਸ ਦੌਰਾਨ ਆਪਣੇ ਸੰਬੋਧਨ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੁੱਖ ਨਾਲ ਕਿਹਾ ਕਿ ਸਾਡੇ ਮਹਾਨ ਦੇਸ਼ ਭਗਤਾਂ ਅਤੇ ਸ਼ਹੀਦਾਂ ਨੇ ਆਪਣੀਆਂ ਜਾਨਾਂ ਇਸ ਕਰਕੇ ਕੁਰਬਾਨ ਨਹੀਂ ਕੀਤੀਆਂ ਸਨ ਕਿ ਆਜ਼ਾਦੀ ਤੋਂ ਬਾਅਦ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰ ਹੋਣਾ ਪਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਆਜ਼ਾਦੀ ਘੁਲਾਟੀਆਂ ਨੇ ਬਰਾਬਰੀ ਵਾਲੇ ਸਮਾਜ ਦਾ ਸੁਫ਼ਨਾ ਦੇਖਿਆ ਸੀ ਜਿੱਥੇ ਲੋਕ ਆਜ਼ਾਦ ਭਾਰਤ ਵਿੱਚ ਮਿਆਰੀ ਸਿਹਤ, ਸਿੱਖਿਆ, ਮਜ਼ਬੂਤ ਸੜਕੀ ਨੈੱਟਵਰਕ, ਬਿਜਲੀ, ਪਾਣੀ ਅਤੇ ਹੋਰ ਸੇਵਾਵਾਂ ਪ੍ਰਾਪਤ ਕਰ ਸਕਣ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ 75 ਸਾਲਾਂ ਦੌਰਾਨ ਦੇਸ਼ ਭਗਤਾਂ ਦੇ ਇਹ ਸੁਫ਼ਨੇ ਅਧੂਰੇ ਰਹਿ ਗਏ ਕਿਉਂਕਿ ਕਿਸੇ ਨੇ ਵੀ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਵਰਗਾ ਕ੍ਰਾਂਤੀਕਾਰੀ ਕਦਮ ਕਦੇ ਵੀ ਸ਼ੁਰੂ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਹ ਨਾਗਰਿਕ ਕੇਂਦਰਿਤ ਸਕੀਮ ਆਜ਼ਾਦੀ ਤੋਂ ਤੁਰੰਤ ਬਾਅਦ ਸ਼ੁਰੂ ਹੋਣੀ ਚਾਹੀਦੀ ਸੀ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਸੂਬਾ ਸਰਕਾਰ ਦੀਆਂ ਲਗਭਗ 99 ਫੀਸਦੀ ਸੇਵਾਵਾਂ ਲੋਕਾਂ ਨੂੰ ਉਨ੍ਹਾਂ ਦੇ ਘਰ ਬੈਠੇ ਹਾਸਲ ਹੋਣਗੀਆਂ ਅਤੇ ਹੁਣ ਲੋਕਾਂ ਨੂੰ ਆਪਣੇ ਦਫ਼ਤਰੀ ਕੰਮਕਾਜ ਲਈ ਸਰਕਾਰੀ ਦਫ਼ਤਰਾਂ ਵਿੱਚ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਲੋਕਾਂ ਨੂੰ 100 ਫੀਸਦੀ ਸਰਕਾਰੀ ਸੇਵਾਵਾਂ ਉਨ੍ਹਾਂ ਦੇ ਦਰ 'ਤੇ ਪ੍ਰਾਪਤ ਹੋਣਗੀਆਂ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੈ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵੱਲ ਇਕ ਇਨਕਲਾਬੀ ਕਦਮ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਸਕੀਮ ਲੋਕਾਂ ਦੀ ਸਹੂਲਤ ਲਈ ਸਾਲ 2018 ਵਿੱਚ ਦਿੱਲੀ ਵਿੱਚ ਸ਼ੁਰੂ ਕੀਤੀ ਗਈ ਸੀ ਪਰ ਪੰਜਾਬ ਨੂੰ ਛੱਡ ਕੇ ਦੇਸ਼ ਦੀ ਕਿਸੇ ਵੀ ਸਰਕਾਰ ਨੇ ਇਸ ਨੂੰ ਲਾਗੂ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਅਜਿਹਾ ਇਸ ਕਰਕੇ ਹੈ ਕਿਉਂਕਿ ਬਾਕੀ ਸੂਬਿਆਂ ਵਿੱਚ ਸਰਕਾਰੀ ਦਫ਼ਤਰਾਂ ਵਿੱਚ ਆਮ ਆਦਮੀ ਪਾਸੋਂ ਪ੍ਰਸ਼ਾਸਨਿਕ ਕੰਮ ਕਰਵਾਉਣ ਲਈ ਦਲਾਲ ਵੱਲੋਂ ਲੁੱਟਿਆ ਜਾਂਦਾ ਪੈਸਾ ਉਥੋਂ ਦੇ ਮੁੱਖ ਮੰਤਰੀ ਸਮੇਤ ਉੱਚ ਅਧਿਕਾਰੀਆਂ ਤੱਕ ਪਹੁੰਚ ਜਾਂਦਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਨੂੰ ਛੱਡ ਕੇ ਦੇਸ਼ ਦੀ ਕੋਈ ਵੀ ਸਰਕਾਰ ਅਜਿਹਾ ਨਹੀਂ ਕਰੇਗੀ ਕਿਉਂਕਿ ਪੰਜਾਬ ਕੋਲ ਇਮਾਨਦਾਰ ਸਰਕਾਰ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦਾ ਸਫਾਇਆ ਕਰਨ ਲਈ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਵਜੋਂ ‘ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ’ ਸ਼ੁਰੂ ਕੀਤਾ ਸੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕਈ ਵੱਡੀਆਂ ਭ੍ਰਿਸ਼ਟ ਮੱਛੀਆਂ ਨੂੰ ਸਲਾਖਾਂ ਪਿੱਛੇ ਡੱਕਿਆ ਗਿਆ ਹੈ ਅਤੇ ਉਨ੍ਹਾਂ ਤੋਂ ਬਰਾਮਦ ਹੋਏ ਪੈਸੇ ਨੂੰ ਸੂਬੇ ਦੇ ਵਿਕਾਸ ਲਈ ਸੂਝ-ਬੂਝ ਨਾਲ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਸਕੀਮ ਨਾਲ ਸੂਬੇ ਵਿੱਚ ਭ੍ਰਿਸ਼ਟਾਚਾਰ ਉਤੇ ਹਥੌੜੇ ਵਾਂਗ ਹਮਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 15 ਅਗਸਤ ਦਾ ਦਿਨ ਬਰਤਾਨਵੀ ਸਾਮਰਾਜਵਾਦ ਤੋਂ ਆਜ਼ਾਦੀ ਦਿਵਸ ਵਜੋਂ ਮਨਾਇਆ ਜਾਂਦਾ ਹੈ, ਹੁਣ ਅੱਜ ਦੇ ਦਿਨ ਨੂੰ ਪੰਜਾਬ ਵਿੱਚੋਂ ‘ਭ੍ਰਿਸ਼ਟਾਚਾਰ ਤੋਂ ਆਜ਼ਾਦੀ’ ਦੇ ਦਿਹਾੜੇ ਵਜੋਂ ਯਾਦ ਕੀਤਾ ਜਾਵੇਗਾ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਯੋਜਨਾ ਸੂਬੇ ਵਿੱਚ 4000 ਤੋਂ ਵੱਧ ਨਵੀਆਂ ਨੌਕਰੀਆਂ ਪੈਦਾ ਕਰੇਗੀ ਜਿਸ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਖੁੱਲ੍ਹਣਗੇ। ਉਨ੍ਹਾਂ ਨੇ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਤਰੱਕੀ ਨੂੰ ਹੁਲਾਰਾ ਦੇਣ ਲਈ ਕਈ ਵਿਕਾਸ ਮੁਖੀ ਅਤੇ ਲੋਕ ਪੱਖੀ ਸਕੀਮਾਂ ਸ਼ੁਰੂ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ। ਅਰਵਿੰਦ ਕੇਜਰੀਵਾਲ ਨੇ ਅੱਗੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਦਿੱਤੀ ਗਈ ਇੱਕ-ਇੱਕ ਗਾਰੰਟੀ ਨੂੰ ਹਰ ਤਰ੍ਹਾਂ ਨਾਲ ਪੂਰਾ ਕੀਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾ ਸਕੇ।

Punjab Bani 10 December,2023
ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੋਕਾਂ ਨੂੰ ਮੋਢੇ ਨਾਲ ਮੋਢਾ ਜੋੜ ਕੇ ਸਹਿਯੋਗ ਦੇਣ ਦਾ ਸੱਦਾ

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੋਕਾਂ ਨੂੰ ਮੋਢੇ ਨਾਲ ਮੋਢਾ ਜੋੜ ਕੇ ਸਹਿਯੋਗ ਦੇਣ ਦਾ ਸੱਦਾ ਸੂਬੇ ਵਿੱਚੋਂ ਸਮਾਜਿਕ ਅਲਾਮਤਾਂ ਦੇ ਖਾਤਮੇ ਲਈ ਪੰਜਾਬੀਆਂ ਦੇ ਇਕਜੁਟ ਹੋਣ ਦਾ ਵੇਲਾ ਫਰੀਦਕੋਟ ਵਿਖੇ ਜੱਚਾ-ਬੱਚਾ ਕੇਂਦਰ ਲੋਕਾਂ ਨੂੰ ਸਮਰਪਿਤ ਨਵੇਂ ਭਰਤੀ 250 ਨਰਸਿੰਗ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਫਰੀਦਕੋਟ, 8 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿੱਚ ਸਮਾਜਿਕ ਅਲਾਮਤਾਂ ਨੂੰ ਜੜ੍ਹੋਂ ਪੁੱਟ ਕੇ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਵਾਸੀਆਂ ਨੂੰ ਮੋਢਾ ਨਾਲ ਮੋਢਾ ਜੋੜ ਕੇ ਸਹਿਯੋਗ ਕਰਨ ਦਾ ਸੱਦਾ ਦਿੱਤਾ। ਅੱਜ ਇੱਥੇ ਜੱਚਾ-ਬੱਚਾ ਕੇਂਦਰ ਦਾ ਉਦਘਾਟਨ ਅਤੇ 250 ਨਰਸਿੰਗ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਵਿਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੂੰ ਆਪਣੀ ਪਸੰਦ ਦੇ ਹਰ ਖੇਤਰ ਵਿੱਚ ਮੱਲਾਂ ਮਾਰਨ ਦਾ ਅਦੁੱਤੀ ਜਜ਼ਬਾ ਦੀ ਬਖਸ਼ਿਸ਼ ਹਾਸਲ ਹੈ। ਉਨ੍ਹਾਂ ਕਿਹਾ ਕਿ ਏਸੇ ਕਾਰਨ ਪੰਜਾਬੀਆਂ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਦੁਨੀਆ ਭਰ ਵਿੱਚ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਪੰਜਾਬੀਆਂ ਨੂੰ ਸੂਬੇ ਵਿੱਚੋਂ ਸਮਾਜਿਕ ਬੁਰਾਈਆਂ ਦੇ ਕੋਹੜ ਨੂੰ ਖਤਮ ਕਰਨ ਲਈ ਰਲ-ਮਿਲ ਕੇ ਹੰਭਲਾ ਮਾਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਅਤੇ ਰਹਿਨੁਮਾਈ ਕਰਨ ਵਾਲੇ ਹੁੰਦੇ ਹਨ ਜਿਸ ਕਰਕੇ ਉਨ੍ਹਾਂ ਨੇ ਵਿਸ਼ਵ ਭਰ ਵਿੱਚ ਹਰ ਖੇਤਰ ਵਿੱਚ ਮੁਕਾਮ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਮਿਹਨਤ ਅਤੇ ਲਗਨ ਦਾ ਕੋਈ ਸਾਨੀ ਨਹੀਂ ਜਿਸ ਸਦਕਾ ਉਹ ਹਰ ਖੇਤਰ ਵਿੱਚ ਆਪਣੀ ਵਿਲੱਖਣਤਾ ਕਾਇਮ ਕਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਸੂਬੇ ਦੀ ਤਰੱਕੀ ਲਈ ਇਸ ਭਾਵਨਾ ਨੂੰ ਸਹੀ ਅਰਥਾਂ ਵਿੱਚ ਅਮਲ ਵਿੱਚ ਲਿਆਉਣ ਅਤੇ 'ਰੰਗਲਾ ਪੰਜਾਬ' ਸਿਰਜਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਹਾਲ ਹੀ ਵਿੱਚ ਏਸ਼ਿਆਈ ਖੇਡਾਂ ਵਿੱਚ ਸੋਨ ਤਮਗਾ ਜਿੱਤਣ ਵਾਲੇ ਭਾਰਤੀ ਹਾਕੀ ਟੀਮ ਦੇ 10 ਖਿਡਾਰੀ ਪੰਜਾਬ ਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ 'ਤੇ ਵੱਡਾ ਜ਼ੋਰ ਦਿੱਤਾ ਹੈ ਜਿਸ ਨਾਲ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਾਇਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਦਾ ਨਤੀਜਾ ਹੈ ਕਿ ਪੰਜਾਬੀਆਂ ਨੇ ਹਾਲ ਹੀ ਵਿੱਚ ਸਮਾਪਤ ਹੋਈਆਂ ਏਸ਼ੀਅਨ ਖੇਡਾਂ ਵਿੱਚ 19 ਤਗਮੇ ਜਿੱਤੇ ਹਨ, ਜੋ ਕਿ ਏਸ਼ੀਆਡ ਦੀ ਸ਼ੁਰੂਆਤ ਤੋਂ ਹੁਣ ਤੱਕ ਜਿੱਤੇ ਗਏ ਸਭ ਤੋਂ ਵੱਧ ਤਗਮੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਹ ਬਾਬਾ ਸ਼ੇਖ ਫਰੀਦ ਜੀ ਦੀ ਪਵਿੱਤਰ ਧਰਤੀ 'ਤੇ ਇਸ ਸਮਾਗਮ ਦਾ ਹਿੱਸਾ ਬਣ ਕੇ ਖੁਸ਼ ਹਨ। ਉਨ੍ਹਾਂ ਕਿਹਾ ਕਿ ਬਾਬਾ ਫਰੀਦ ਜੀ ਦਾ ਜੀਵਨ ਅਤੇ ਫਲਸਫਾ ਅਜੋਕੇ ਪਦਾਰਥਵਾਦੀ ਸਮਾਜ ਵਿੱਚ ਬਹੁਤ ਪ੍ਰਸੰਗਿਕ ਹੈ। ਉਨ੍ਹਾਂ ਕਿਹਾ ਕਿ ਬਾਬਾ ਫ਼ਰੀਦ ਜੀ ਦੀਆਂ ਸਿੱਖਿਆਵਾਂ ਆਉਣ ਵਾਲੀਆਂ ਪੀੜ੍ਹੀਆਂ ਲਈ ਪੂਰੀ ਲਗਨ ਅਤੇ ਸ਼ਿੱਦਤ ਨਾਲ ਮਨੁੱਖਤਾ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰ ਸਾਲ ਬਾਬਾ ਫਰੀਦ ਆਗਮਨ ਪੁਰਬ ਮੇਲੇ ਵਿੱਚ ਸਮਾਜ ਦੇ ਹਰ ਵਰਗ ਦੇ ਲੋਕ ਪੂਰੀ ਧਾਰਮਿਕ ਭਾਵਨਾ ਅਤੇ ਧੂਮ-ਧਾਮ ਨਾਲ ਸ਼ਿਰਕਤ ਕਰਦੇ ਹਨ। ਇਸ ਦੌਰਾਨ ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕੀਤੀ ਕਿ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਅੱਜ ਜੱਚਾ-ਬੱਚਾ ਕੇਂਦਰ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਨਵਾਂ ਬਣਿਆ ਹਸਪਤਾਲ ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਨੂੰ ਚੰਗੀਆਂ ਸਿਹਤ ਸੇਵਾਵਾਂ ਮੁਹੱਈਆ ਕਰਨ ਲਈ ਬਹੁਤ ਸਹਾਈ ਸਿੱਧ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਲੋਕਾਂ ਨੂੰ ਇਨ੍ਹਾਂ ਹਸਪਤਾਲਾਂ ਵਿੱਚ ਚੰਗਾ ਇਲਾਜ ਦੇਣਾ ਹੈ। ਮੁੱਖ ਮੰਤਰੀ ਨੇ ਨਵ-ਨਿਯੁਕਤ 250 ਨਰਸਿੰਗ ਅਫ਼ਸਰਾਂ ਨੂੰ ਵਧਾਈ ਦਿੰਦਿਆਂ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ ਕਿਉਂਕਿ ਹੁਣ ਉਹ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਨਵੇਂ ਭਰਤੀ ਹੋਣ ਵਾਲੇ ਨੌਜਵਾਨ ਆਪਣੀ ਨੌਕਰੀ ਦੌਰਾਨ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਦੀ ਮਦਦ ਕਰਨਗੇ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਵੱਧ ਤੋਂ ਵੱਧ ਲੋਕਾਂ ਦੀ ਭਲਾਈ ਯਕੀਨੀ ਬਣਾਉਣੀ ਚਾਹੀਦੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਬੇਰੁਖੀ ਕਾਰਨ ਸੂਬੇ ਦੇ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਪਹਿਲਾਂ ‘ਅਸੰਭਵ ਹੋਣ’ ਵਰਗਾ ਸੀ ਜਦਕਿ ਉਨ੍ਹਾਂ ਦੀ ਸਰਕਾਰ ਨੇ ਨੌਜਵਾਨਾਂ ਨੂੰ ਯੋਗਤਾ ਤੇ ਮੈਰਿਟ ਅਨੁਸਾਰ ਅਨੁਸਾਰ ਨੌਕਰੀਆਂ ਦੇਣ ਲਈ ਪਾਰਦਰਸ਼ੀ ਵਿਧੀ ਤਿਆਰ ਕੀਤੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਿੱਚ ਲੋਕਾਂ ਦੀ ਸਹੀ ਮਾਅਨਿਆਂ ਵਿੱਚ ਸੇਵਾ ਕਰਨ ਦੀ ਵਚਨਬੱਧਤਾ ਅਤੇ ਜਜ਼ਬੇ ਦੀ ਘਾਟ ਹੈ, ਜਿਸ ਕਾਰਨ ਇਹ ਨੌਕਰੀਆਂ ਨੌਜਵਾਨਾਂ ਹਾਸਲ ਨਹੀਂ ਸਨ ਕਰ ਪਾਉਂਦੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਣਨ ਤੋਂ ਲੈ ਕੇ ਹੁਣ ਤੱਕ ਦੇ ਸਮੇਂ ਅੰਦਰ ਯੋਗ ਨੌਜਵਾਨਾਂ ਨੂੰ 37000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਨੌਜਵਾਨ ਅਜੇ ਵੀ ਸਰਕਾਰੀ ਨੌਕਰੀਆਂ ਲਈ ਇਮਤਿਹਾਨ ਪਾਸ ਨਹੀਂ ਕਰ ਸਕੇ ਹਨ, ਉਨ੍ਹਾਂ ਨੂੰ ਹੌਂਸਲਾ ਨਹੀਂ ਹਾਰਨਾ ਚਾਹੀਦਾ ਅਤੇ ਸਖ਼ਤ ਮਿਹਨਤ ਕਰਦੇ ਰਹਿਣਾ ਚਾਹੀਦਾ ਹੈ ਕਿਉਂਕਿ ਹਜ਼ਾਰਾਂ ਸਰਕਾਰੀ ਨੌਕਰੀਆਂ ਲਈ ਭਰਤੀ ਪ੍ਰਕਿਰਿਆ ਜਾਰੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਇਹ ਨੌਕਰੀਆਂ ਮਿਲੀਆਂ ਹਨ, ਉਨ੍ਹਾਂ ਨੂੰ ਇਸ ਨੌਕਰੀ ਉਤੇ ਹੀ ਸੰਤੁਸ਼ਟ ਨਹੀਂ ਹੋ ਜਾਣਾ ਚਾਹੀਦਾ ਸਗੋਂ ਹੋਰ ਬਿਹਤਰ ਮੌਕੇ ਹਾਸਲ ਕਰਨ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਦੀ ਨਾ ਤਾਂ ਇਹ ਪਹਿਲੀ ਸਰਕਾਰੀ ਨੌਕਰੀ ਹੋਣੀ ਚਾਹੀਦੀ ਹੈ ਅਤੇ ਨਾ ਹੀ ਇਹ ਆਖਰੀ ਹੋਣੀ ਚਾਹੀਦੀ ਹੈ ਕਿਉਂਕਿ ਸੂਬੇ ਦੇ ਮਿਹਨਤੀ ਨੌਜਵਾਨਾਂ ਲਈ ਅਸੀਮ ਮੌਕੇ ਹਨ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਪ੍ਰਾਪਤੀ 'ਤੇ ਮਾਣ ਨਾ ਕਰਨ ਸਗੋਂ ਨਿਮਰ ਹੋ ਕੇ ਕੰਮ ਕਰਨ ਅਤੇ ਹੋਰ ਸਫਲਤਾ ਲਈ ਮਿਹਨਤ ਕਰਨ। ਉਨ੍ਹਾਂ ਕਿਹਾ ਕਿ ਆਤਮ-ਵਿਸ਼ਵਾਸ ਅਤੇ ਸਕਾਰਾਤਮਕ ਸੋਚ ਹਰ ਵਿਅਕਤੀ ਦੀ ਸ਼ਖ਼ਸੀਅਤ ਦੇ ਮੂਲ ਗੁਣ ਹੋਣੇ ਚਾਹੀਦੇ ਹਨ ਪਰ ਇਸ ਵਿੱਚ ਕੋਈ ਹੰਕਾਰ ਨਹੀਂ ਹੋਣਾ ਚਾਹੀਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰ ਖੇਤਰ ਵਿੱਚ ਸਫ਼ਲਤਾ ਹਾਸਲ ਕਰਨ ਲਈ ਇਹੀ ਕੁੰਜੀ ਹੈ ਅਤੇ ਇਸ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਤਾਂ ਜੋ ਪੰਜਾਬ ਦੇਸ਼ ਵਿੱਚ ਮੋਹਰੀ ਸੂਬਾ ਬਣ ਕੇ ਉੱਭਰ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਕਈ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਦੀ ਸ਼ੁਰੂਆਤ ਕਰਦਿਆਂ ਕਈ ਵੱਡੇ ਉਪਰਾਲੇ ਕੀਤੇ ਹਨ।

Punjab Bani 08 December,2023
ਖੇਤੀਬਾੜੀ ਰਹਿੰਦ-ਖੂੰਹਦ ਨੂੰ ਅਸਾਸੇ ਵਿੱਚ ਤਬਦੀਲ ਕਰਨ ਲਈ ਗਰੀਨ ਹਾਈਡ੍ਰੋਜਨ ਨੀਤੀ ਲਾਹੇਵੰਦ ਸਾਬਤ ਹੋਵੇਗੀ: ਅਮਨ ਅਰੋੜਾ

ਖੇਤੀਬਾੜੀ ਰਹਿੰਦ-ਖੂੰਹਦ ਨੂੰ ਅਸਾਸੇ ਵਿੱਚ ਤਬਦੀਲ ਕਰਨ ਲਈ ਗਰੀਨ ਹਾਈਡ੍ਰੋਜਨ ਨੀਤੀ ਲਾਹੇਵੰਦ ਸਾਬਤ ਹੋਵੇਗੀ: ਅਮਨ ਅਰੋੜਾ • ਪੰਜਾਬ ਨੇ ਸਾਲ 2030 ਤੱਕ 100 ਕਿੱਲੋ ਟਨ ਸਾਲਾਨਾ ਗਰੀਨ ਹਾਈਡ੍ਰੋਜਨ ਉਤਪਾਦਨ ਸਮਰੱਥਾ ਦਾ ਟੀਚਾ ਮਿੱਥਿਆ: ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ • ਪੇਡਾ ਨੇ ਡਰਾਫਟ ਗਰੀਨ ਹਾਈਡ੍ਰੋਜਨ ਨੀਤੀ 'ਤੇ ਓਪਨ-ਹਾਊਸ ਸੈਸ਼ਨ ਕਰਾਇਆ ਚੰਡੀਗੜ੍ਹ, 8 ਦਸੰਬਰ: ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਪੰਜਾਬ ਨੂੰ ਦੇਸ਼ ਭਰ ਵਿੱਚ ਗਰੀਨ ਅਤੇ ਸਾਫ਼-ਸੁਥਰੀ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਤਿਆਰ ਕੀਤੀ ਗਰੀਨ ਹਾਈਡ੍ਰੋਜਨ ਨੀਤੀ ਖੇਤੀਬਾੜੀ ਰਹਿੰਦ-ਖੂੰਹਦ ਨੂੰ ਅਸਾਸੇ ਵਿੱਚ ਤਬਦੀਲ ਕਰਨ ਵਾਸਤੇ ਲਾਹੇਵੰਦ ਸਾਬਤ ਹੋਵੇਗੀ। ਖਰੜਾ ਗਰੀਨ ਹਾਈਡ੍ਰੋਜਨ ਨੀਤੀ 'ਤੇ ਇੱਥੇ ਸੀ.ਆਈ.ਆਈ. ਵਿਖੇ ਕਰਵਾਏ ਗਏ ਅੱਧੇ ਦਿਨ ਦੇ ਓਪਨ-ਹਾਊਸ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਨੀਤੀ ਦਾ ਉਦੇਸ਼ ਸਾਲ 2030 ਤੱਕ 100 ਕਿੱਲੋ ਟਨ ਉਤਪਾਦਨ ਸਮਰੱਥਾ ਦੇ ਨਾਲ ਪੰਜਾਬ ਨੂੰ ਗਰੀਨ ਹਾਈਡ੍ਰੋਜਨ/ਅਮੋਨੀਆ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣਾ ਹੈ। ਇਸ ਤੋਂ ਇਲਾਵਾ ਹਾਈਡ੍ਰੋਜਨ ਪੈਦਾ ਕਰਨ ਦੀਆਂ ਨਵੀਨਤਮ ਉਤਪਾਦਨ ਸਮਰੱਥਾਵਾਂ ਜਿਵੇਂ ਬਾਇਓਮਾਸ ਗੈਸੀਫ਼ਿਕੇਸ਼ਨ, ਸਟੀਮ ਮੀਥੇਨ ਰਿਫਾਰਮਿੰਗ, ਵੇਸਟ ਵਾਟਰ ਦੀ ਇਲੈਕਟ੍ਰੋਲਾਈਸਿਸ, ਹਾਈਡ੍ਰੋਜਨ ਫਿਊਲ ਬਲੈਂਡਿੰਗ ਆਦਿ ਵਿਕਸਤ ਕਰਨਾ ਹੈ। ਇਹ ਪਹਿਲਕਦਮੀ ਬਾਇਓਮਾਸ ਤੋਂ ਗਰੀਨ ਹਾਈਡ੍ਰੋਜਨ ਪੈਦਾ ਕਰਨ ਲਈ ਤਕਨੀਕਾਂ ਖੋਜਣ ਲਈ ਰਾਹ ਪੱਧਰਾ ਕਰੇਗੀ ਕਿਉਂਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਗਰੀਨ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ। ਪੰਜਾਬ ਮੁੱਖ ਤੌਰ 'ਤੇ ਬਾਇਓਮਾਸ ਤੋਂ ਗਰੀਨ ਹਾਈਡ੍ਰੋਜਨ ਦੇ ਉਤਪਾਦਨ 'ਤੇ ਧਿਆਨ ਕੇਂਦਰਿਤ ਕਰ ਰਿਹਾ ਹੈ, ਜੋ ਭਵਿੱਖ ਵਿੱਚ ਜ਼ੀਰੋ-ਕਾਰਬਨ ਤਬਦੀਲੀ ਲਈ ਇੱਕ ਆਕਰਸ਼ਕ ਵਿਕਲਪ ਹੈ ਕਿਉਂਕਿ ਸੂਬੇ ਵਿੱਚ ਸਾਲਾਨਾ 20 ਮਿਲੀਅਨ ਟਨ ਪਰਾਲੀ ਪੈਦਾ ਹੁੰਦੀ ਹੈ। ਗਰੀਨ ਹਾਈਡ੍ਰੋਜਨ ਦੀ ਮਹੱਤਤਾ ਅਤੇ ਇਸ ਦੀ ਵਰਤੋਂ ਦੀ ਲੋੜ 'ਤੇ ਜ਼ੋਰ ਦਿੰਦਿਆਂ ਪੇਡਾ ਦੇ ਚੇਅਰਮੈਨ ਸ੍ਰੀ ਐਚ.ਐਸ. ਹੰਸਪਾਲ ਨੇ ਕਿਹਾ ਕਿ ਇਸ ਨੀਤੀ ਜ਼ਰੀਏ ਸਿਰਫ਼ ਟੀਚੇ ਹੀ ਨਿਰਧਾਰਿਤ ਨਹੀਂ ਕੀਤੇ ਗਏ, ਸਗੋਂ ਇਹ ਸੂਬੇ ਦੇ ਸਸਟੇਨਬਲ ਭਵਿੱਖ ਲਈ ਸਾਡੀ ਵਚਨਬੱਧਤਾ ਦਾ ਪ੍ਰਮਾਣ ਹੈ। ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਭਵਿੱਖ ਵਿੱਚ ਗਰੀਨ ਊਰਜਾ ਦੇ ਉਤਪਾਦਨ ਵਿੱਚ ਅਹਿਮ ਯੋਗਦਾਨ ਪਾਉਣ ਵਾਸਤੇ ਦੇਸ਼ ਦਾ ਮੋਹਰੀ ਬਣਨ ਲਈ ਵਚਨਬੱਧ ਹੈ ਜਿਸ ਨਾਲ ਨਾ ਸਿਰਫ਼ ਖੁਸ਼ਹਾਲੀ ਆਵੇਗੀ ਸਗੋਂ ਦੇਸ਼ ਦੀ ਊਰਜਾ ਸੁਰੱਖਿਆ ਨੂੰ ਵੀ ਯਕੀਨੀ ਬਣਾਇਆ ਜਾ ਸਕੇਗਾ। ਉਨ੍ਹਾਂ ਨੇ ਸੂਬੇ ਦੀ ਗਰੀਨ ਹਾਈਡ੍ਰੋਜਨ ਨੀਤੀ ਤਹਿਤ ਪ੍ਰਦਾਨ ਕੀਤੇ ਜਾਣ ਵਾਲੇ ਵੱਖ-ਵੱਖ ਪ੍ਰੋਤਸਾਹਨਾਂ ਬਾਰੇ ਵੀ ਜਾਣਕਾਰੀ ਦਿੱਤੀ। ਡਾਇਰੈਕਟਰ ਸ੍ਰੀ ਐਮ.ਪੀ. ਸਿੰਘ ਨੇ ਪੇਡਾ ਦੀਆਂ ਵੱਖ-ਵੱਖ ਪਹਿਲਕਦਮੀਆਂ ਨੂੰ ਸਾਂਝਾ ਕੀਤਾ ਜੋ ਸੂਬੇ ਦੀਆਂ ਊਰਜਾ ਸਬੰਧੀ ਲੋੜਾਂ ਨੂੰ ਪੂਰਾ ਕਰਨ ਲਈ ਪਰਾਲੀ ਦੀ ਵਰਤੋਂ ਕਰਕੇ ਲਾਹੇਵੰਦ ਈਂਧਨ/ਊਰਜਾ ਵਿੱਚ ਤਬਦੀਲ ਕਰਨ ਸਬੰਧੀ ਰਣਨੀਤੀ 'ਤੇ ਆਧਾਰਿਤ ਹਨ। ਇੰਟਰਡਿਸਿਪਲਨਰੀ ਸੈਂਟਰ ਫਾਰ ਐਨਰਜੀ ਐਂਡ ਰਿਸਰਚ, ਆਈ.ਆਈ.ਐਸ.ਸੀ., ਬੰਗਲੌਰ ਦੇ ਚੇਅਰਮੈਨ ਪ੍ਰੋ. ਡਾ. ਐਸ. ਦਸੱਪਾ ਅਤੇ ਡਾਇਰੈਕਟਰ ਜਨਰਲ ਨੈਸ਼ਨਲ ਇੰਸਟੀਚਿਊਟ ਆਫ਼ ਬਾਇਓ-ਐਨਰਜੀ, ਐਮ.ਐਨ.ਆਰ.ਈ., ਭਾਰਤ ਸਰਕਾਰ ਡਾ. ਜੀ. ਸ੍ਰੀਧਰ ਨੇ ਗਰੀਨ ਅਤੇ ਸਾਫ਼-ਸੁਥਰੀ ਊਰਜਾ ਨੂੰ ਉਤਸ਼ਾਹਿਤ ਕਰਨ ਲਈ ਪੇਡਾ ਵੱਲੋਂ ਕੀਤੀਆਂ ਪਹਿਲਕਦਮੀਆਂ ਦੀ ਸ਼ਲਾਘਾ ਵੀ ਕੀਤੀ। ਡਾ. ਐਸ. ਦਸੱਪਾ ਨੇ ਬਾਇਓਮਾਸ ਤੋਂ ਹਾਈਡ੍ਰੋਜਨ ਪੈਦਾ ਕਰਨ ਲਈ ਨਵੀਨਤਮ ਤਕਨਾਲੋਜੀ ਬਾਰੇ ਇੱਕ ਪੇਸ਼ਕਾਰੀ ਦਿੱਤੀ। ਪੇਡਾ ਤੋਂ ਸ੍ਰੀ ਰੋਹਿਤ ਕੁਮਾਰ ਨੇ ਵੀ ਪੰਜਾਬ ਰਾਜ ਲਈ ਡਰਾਫਟ ਗਰੀਨ ਹਾਈਡ੍ਰੋਜਨ ਨੀਤੀ ਦੀਆਂ ਮੁੱਖ ਵਿਸ਼ੇਸ਼ਤਾਵਾਂ ਬਾਰੇ ਇੱਕ ਪੇਸ਼ਕਾਰੀ ਦਿੱਤੀ। ਇਸ ਸੈਸ਼ਨ ਵਿੱਚ ਐਨ.ਐਲ.ਟੀ., ਐਚ.ਐਮ.ਈ.ਐਲ., ਐਚ.ਪੀ.ਸੀ.ਐਲ., ਗੇਲ, ਇੰਡੀਅਨ ਆਇਲ, ਐਨ.ਐਫ.ਐਲ., ਵਰਧਮਾਨ, ਸਪੋਰਟਕਿੰਗ, ਐਚ.ਐਮ.ਈ.ਐਲ., ਨਾਹਰ ਗਰੁੱਪ ਅਤੇ ਉਦਯੋਗਿਕ ਐਸੋਸੀਏਸ਼ਨਾਂ, ਕੰਸਲਟੈਂਸੀ ਫਰਮਾਂ, ਅਕਾਦਮਿਕ ਸੰਸਥਾਵਾਂ, ਐਨਰਜੀ ਆਡੀਟਰਾਂ/ਪ੍ਰਬੰਧਕਾਂ ਸਮੇਤ ਉਦਯੋਗਾਂ ਦੇ ਨੁਮਾਇੰਦਿਆਂ ਨੇ ਵੀ ਹਿੱਸਾ ਲਿਆ।

Punjab Bani 08 December,2023
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਿੰਜਾਈ ਲਈ ਟ੍ਰੀਟਡ ਪਾਣੀ ਦੀ ਵਰਤੋਂ ਦੁੱਗਣੀ ਕਰਨ ਦਾ ਟੀਚਾ

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਿੰਜਾਈ ਲਈ ਟ੍ਰੀਟਡ ਪਾਣੀ ਦੀ ਵਰਤੋਂ ਦੁੱਗਣੀ ਕਰਨ ਦਾ ਟੀਚਾ ਧਰਤੀ ਹੇਠਲੇ ਪਾਣੀ 'ਤੇ ਨਿਰਭਰਤਾ ਘਟਾਉਣ ਲਈ ਛੱਪੜ ਦੇ ਪਾਣੀ ਦੀ ਵਰਤੋਂ ਸਿੰਜਾਈ ਲਈ ਕਰਨ ’ਤੇ ਧਿਆਨ ਕੇਂਦਰਤ ਕੀਤਾ ਜਾਵੇ: ਜੌੜਾਮਾਜਰਾ ਭੂਮੀ ਅਤੇ ਜਲ ਸੰਭਾਲ ਮੰਤਰੀ ਨੇ ਵਿਭਾਗ ਦੀ ਪਲੇਠੀ ਮੀਟਿੰਗ ਦੌਰਾਨ ਕੰਮਕਾਜ ਦਾ ਲਿਆ ਜਾਇਜ਼ਾ ਚੰਡੀਗੜ੍ਹ, 7 ਦਸੰਬਰ: ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਜਿੱਥੇ ਜ਼ਮੀਨਦੋਜ਼ ਪਾਣੀ ਦੇ ਸਰੋਤਾਂ ’ਤੇ ਨਿਰਭਰਤਾ ਘਟਾਉਣ ਲਈ ਸਿੰਜਾਈ ਲਈ ਸੋਧੇ ਹੋਏ (ਟ੍ਰੀਟਡ) ਪਾਣੀ ਦੀ ਵਰਤੋਂ ਵਿੱਚ ਦੁੱਗਣਾ ਇਜ਼ਾਫ਼ਾ ਕਰਨ ਦਾ ਟੀਚਾ ਦਿੱਤਾ, ਉਥੇ ਛੱਪੜਾਂ ਦੇ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਸਿੰਜਾਈ ਲਈ ਕਰਨ ’ਤੇ ਧਿਆਨ ਕੇਂਦਰਤ ਕਰਨ ਦੇ ਨਿਰਦੇਸ਼ ਦਿੱਤੇ। ਸ. ਜੌੜਾਮਾਜਰਾ ਨੇ ਪਿਛਲੇ ਹਫ਼ਤੇ ਭੂਮੀ ਅਤੇ ਜਲ ਸੰਭਾਲ ਵਿਭਾਗ ਦਾ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ ਵਿਖੇ ਪਲੇਠੀ ਮੀਟਿੰਗ ਦੌਰਾਨ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲਿਆ। ਭੂਮੀ ਅਤੇ ਜਲ ਸੰਭਾਲ ਮੰਤਰੀ ਨੇ ਸੂਬੇ ਦੇ ਕਿਸਾਨਾਂ ਦੀ ਭਲਾਈ ਪ੍ਰਤੀ ਸਰਕਾਰ ਦੀ ਵਚਨਬੱਧਤਾ ਦਰਸਾਉਂਦੇ ਹੋਏ ਵਿਭਾਗ ਨੂੰ ਕੀਮਤੀ ਜਲ ਸਰੋਤਾਂ ਨੂੰ ਬਚਾਉਣ 'ਤੇ ਜ਼ੋਰ ਦਿੰਦੇ ਹੋਏ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਨਵੇਂ ਪ੍ਰੋਗਰਾਮ ਉਲੀਕਣ ਅਤੇ ਚੱਲ ਰਹੇ ਜਲ ਸੰਭਾਲ ਅਤੇ ਪ੍ਰਬੰਧਨ ਦੇ ਕੰਮਾਂ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਖੇਤੀਬਾੜੀ ਵਿੱਚ ਨਹਿਰੀ ਪਾਣੀ, ਟ੍ਰੀਟਿਡ ਪਾਣੀ ਅਤੇ ਖਾਸ ਤੌਰ ਤੇ ਛੱਪੜਾਂ ਦੇ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ' ਤੇ ਜ਼ੋਰ ਦਿੱਤਾ ਜਿਸ ਨਾਲ ਪੰਜਾਬ ਦੇ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਠੱਲ੍ਹ ਪਾਉਣ ਦੇ ਨਾਲ-ਨਾਲ ਛੱਪੜਾਂ ਦੇ ਪਾਣੀ ਦੀ ਲਗਾਤਾਰ ਮੁੜ ਭਰਪਾਈ ਨਾਲ ਪੇਂਡੂ ਵਾਤਾਵਰਣ ਵਿੱਚ ਸੁਧਾਰ ਨਾਲ ਪ੍ਰਦੂਸ਼ਣ ਤੋਂ ਵੀ ਬਚਿਆ ਜਾ ਸਕੇਗਾ। ਉਨ੍ਹਾਂ ਨੇ ਵਿਭਾਗ ਨੂੰ ਜ਼ਮੀਨੀ ਪੱਧਰ 'ਤੇ ਜਾਗਰੂਕਤਾ ਪੈਦਾ ਕਰਕੇ ਸੂਬੇ ਵਿੱਚ ਜਲ ਪ੍ਰਬੰਧਨ ਅਤੇ ਸੰਭਾਲ ਲਈ ਲੋਕ ਲਹਿਰ ਸ਼ੁਰੂ ਕਰਨ ਦਾ ਸੱਦਾ ਦਿੱਤਾ। ਵਿਭਾਗ ਦੀ ਕੰਢੀ ਖੇਤਰ ਲਈ ਵਾਟਰਸ਼ੈੱਡ ਸਕੀਮ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਪ੍ਰਾਜੈਕਟ ਖੇਤਰਾਂ ਵਿੱਚ ਬੇਜ਼ਮੀਨੇ ਕਿਸਾਨਾਂ ਅਤੇ ਔਰਤਾਂ ਨੂੰ ਵਿੱਤੀ ਸਹਾਇਤਾ ਅਤੇ ਸਿਖਲਾਈ ਦੇ ਕੇ ਉਨ੍ਹਾਂ ਨੂੰ ਵੱਧ ਤੋਂ ਵੱਧ ਲਾਭ ਦੇਣ 'ਤੇ ਜ਼ੋਰ ਦਿੱਤਾ ਅਤੇ ਬਾਗ਼ਬਾਨੀ ਵਿਭਾਗ ਨਾਲ ਤਾਲਮੇਲ ਕਰਕੇ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਕਿਹਾ। ਵਿਭਾਗੀ ਅਧਿਕਾਰੀਆਂ ਨੇ ਕੈਬਨਿਟ ਮੰਤਰੀ ਨੂੰ ਇੱਕ ਪੇਸ਼ਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਦੇ ਕੰਮਾਂ ਦਾ ਮੁੱਖ ਉਦੇਸ਼ ਸਿੰਜਾਈ ਪਾਣੀ ਦੀ ਵਰਤੋਂ ਕੁਸ਼ਲਤਾ ਵਿੱਚ ਵਾਧਾ ਅਤੇ ਸਿੰਜਾਈ ਲਈ ਬਦਲਵੇਂ ਸਿੰਜਾਈ ਜਲ ਸਰੋਤਾਂ ਦਾ ਵਿਕਾਸ ਕਰਨਾ ਹੈ ਕਿਉਂਕਿ ਰਾਜ ਦੇ ਲਗਭਗ 94 ਫ਼ੀਸਦੀ ਜਲ ਸਰੋਤਾਂ ਦੀ ਵਰਤੋਂ ਇਕੱਲੇ ਖੇਤੀਬਾੜੀ ਖੇਤਰ ਵਿੱਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਮੰਤਰੀ ਨੂੰ ਭਵਿੱਖ ਵਿੱਚ ਕੀਤੀਆਂ ਜਾ ਰਹੀਆਂ ਵੱਖ-ਵੱਖ ਨਵੀਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੱਤੀ। ਜ਼ਿਕਰਯੋਗ ਹੈ ਕਿ ਵਿਭਾਗ ਦੇ ਮੁੱਖ ਕੰਮਾਂ ਵਿੱਚ ਜ਼ਮੀਨਦੋਜ਼ ਪਾਈਪਲਾਈਨ ਸਿਸਟਮ, ਖੇਤੀਬਾੜੀ ਵਿੱਚ ਟ੍ਰੀਟਡ ਵਾਟਰ ਦੀ ਵਰਤੋਂ, ਤੁਪਕਾ ਅਤੇ ਸਪ੍ਰਿੰਕਲਰ ਸਿਸਟਮ, ਰੇਨ ਵਾਟਰ ਹਾਰਵੈਸਟਿੰਗ, ਵਾਟਰਸ਼ੈੱਡ ਆਧਾਰਤ ਪ੍ਰੋਗਰਾਮਾਂ ਤੋਂ ਇਲਾਵਾ ਹੋਰ ਕੰਮ ਸ਼ਾਮਲ ਹਨ। ਮਾਈਕ੍ਰੋ ਇਰੀਗੇਸ਼ਨ ਅਪਨਾਉਣ ਵਾਲੇ ਕਿਸਾਨਾਂ ਲਈ ਸੋਲਰ ਪੰਪ ਸੈੱਟ ਸਕੀਮ ਸ਼ੁਰੂ ਕਰਨ ਲਈ ਵਿਭਾਗ ਦੇ ਪ੍ਰਸਤਾਵ ਬਾਰੇ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਮਾਈਕ੍ਰੋ ਇਰੀਗੇਸ਼ਨ ਅਤੇ ਸੋਲਰ ਸਿਸਟਮ ਦੇ ਨਾਲ-ਨਾਲ ਖੇਤਾਂ ਵਿਚ ਪਾਣੀ ਇਕੱਤਰ ਕਰਨ ਲਈ ਸਟੋਰੇਜ ਪੌਂਡ ਨੂੰ ਵੀ ਇਸ ਸਕੀਮ ਵਿੱਚ ਸ਼ਾਮਿਲ ਕਰਨ ਤਾਂ ਜੋ ਕਿਸਾਨ ਆਪਣੀ ਲੋੜ ਅਨੁਸਾਰ ਇਸ ਇਕੱਤਰ ਕੀਤੇ ਗਏ ਪਾਣੀ ਦੀ ਸੁਚੱਜੀ ਵਰਤੋਂ ਕਰ ਸਕਣ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਨੇ ਵਿਭਾਗ ਦੇ ਸਾਰੇ ਪ੍ਰੋਗਰਾਮਾਂ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਅਤੇ ਵਿਭਾਗ ਵਲੋਂ ਕੀਤੇ ਜਾਂਦੇ ਕੰਮਾਂ ਦੇ ਗੁਣਵੱਤਾ ਨਿਯੰਤਰਣ ਮਾਪਦੰਡਾਂ ਨੂੰ ਹਰ ਪੱਧਰ 'ਤੇ ਕਾਇਮ ਰੱਖਣ ਲਈ ਕਿਹਾ। ਮੀਟਿੰਗ ਦੌਰਾਨ ਵਿਭਾਗ ਦੇ ਪ੍ਰਸਤਾਵਿਤ ਪੁਨਰਗਠਨ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਸ੍ਰੀ ਮਹਿੰਦਰ ਸਿੰਘ ਸੈਣੀ, ਮੁੱਖ ਭੂਮੀ ਪਾਲ, ਪੰਜਾਬ ਸਮੇਤ ਵਿਭਾਗ ਦੇ ਸਾਰੇ ਜ਼ਿਲ੍ਹਾ ਪੱਧਰੀ ਅਧਿਕਾਰੀ ਵੀ ਹਾਜ਼ਰ ਸਨ।

Punjab Bani 07 December,2023
ਸੂਬਾ ਸਰਕਾਰ ਛੇਤੀ ਹੀ 100 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰੇਗੀ-ਮੁੱਖ ਮੰਤਰੀ

ਸੂਬਾ ਸਰਕਾਰ ਛੇਤੀ ਹੀ 100 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰੇਗੀ-ਮੁੱਖ ਮੰਤਰੀ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਕੰਮਕਾਜ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਧਿਕਾਰੀਆਂ ਨੂੰ ਸੂਬੇ ਵਿੱਚ ਨਵੇਂ ਬਣ ਰਹੇ ਮੈਡੀਕਲ ਕਾਲਜਾਂ ਨੂੰ ਚਾਲੂ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਆਖਿਆ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 7 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਛੇਤੀ ਹੀ 100 ਹੋਰ ਆਮ ਆਦਮੀ ਕਲੀਨਿਕ ਸਮਰਪਿਤ ਕਰੇਗੀ। ਅੱਜ ਇੱਥੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸੂਬੇ ਵਿੱਚ ਮੁੱਢਲੀ ਸਿਹਤ ਸੰਭਾਲ ਦੀ ਕਾਇਆਕਲਪ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 664 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਹਨ ਜਿੱਥੇ 84 ਜ਼ਰੂਰੀ ਦਵਾਈਆਂ ਅਤੇ 40 ਤੋਂ ਵੱਧ ਟੈਸਟਾਂ ਦੀ ਸਹੂਲਤ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਂਦੇ ਦਿਨਾਂ ਵਿੱਚ 100 ਹੋਰ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨ ਨਾਲ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾ ਸਕਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਸੂਬੇ ਵਿੱਚ ਸਿਹਤ ਸੰਭਾਲ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਵਰਦਾਨ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਦਾ ਹੁਣ ਤੱਕ 80 ਲੱਖ ਤੋਂ ਵੱਧ ਲੋਕਾਂ ਨੇ ਲਾਭ ਲਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੇ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਂਦੀ ਹੈ ਜਿਸ ਨਾਲ ਆਮ ਆਦਮੀ ਨੂੰ ਬਹੁਤ ਫਾਇਦਾ ਹੋਇਆ ਹੈ। ਇੱਕ ਹੋਰ ਮੁੱਦੇ 'ਤੇ ਚਰਚਾ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸੂਬੇ ਵਿੱਚ ਨਵੇਂ ਬਣ ਰਹੇ ਮੈਡੀਕਲ ਕਾਲਜਾਂ ਨੂੰ ਚਾਲੂ ਕਰਨ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ 75 ਸਾਲਾਂ ਬਾਅਦ ਸੂਬੇ ਵਿੱਚ ਸਿਰਫ਼ ਤਿੰਨ ਮੈਡੀਕਲ ਕਾਲਜ ਖੁੱਲ੍ਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਆਉਂਦੇ ਇੱਕ ਸਾਲ ਵਿੱਚ ਸੂਬੇ ਵਿੱਚ ਪੰਜ ਹੋਰ ਮੈਡੀਕਲ ਕਾਲਜ ਖੋਲ੍ਹੇ ਜਾਣਗੇ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਆਉਣ ਵਾਲੇ ਸਾਲਾਂ ਵਿੱਚ ਇਕ-ਇਕ ਮੈਡੀਕਲ ਕਾਲਜ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਖੁੱਲ੍ਹੇਗਾ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਆਮ ਆਦਮੀ ਇਸ ਦਾ ਲਾਭ ਉਠਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਦੇ ਵਿਦਿਆਰਥੀਆਂ ਨੂੰ ਮਿਆਰੀ ਇਲਾਜ ਅਤੇ ਡਾਕਟਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੇਸ਼ ਵਿੱਚ ਮੈਡੀਕਲ ਸਿੱਖਿਆ ਦਾ ਧੁਰਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਨੂੰ ਹਰ ਤਰ੍ਹਾਂ ਨਾਲ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਿਹਤ ਖੇਤਰ ਸੂਬਾ ਸਰਕਾਰ ਦਾ ਪ੍ਰਮੁੱਖ ਖੇਤਰ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ।

Punjab Bani 07 December,2023
ਨੌਜਵਾਨਾਂ ਨੂੰ ਰੋਜ਼ਗਾਰ ਪ੍ਰਾਪਤੀ ਦੇ ਸਮਰੱਥ ਬਣਾਉਣ ਲਈ ਸ਼ੁਰੂ ਕੀਤੀ ਜਾਵੇਗੀ ਪੰਜਾਬ ਹੁਨਰ ਸਿਖਲਾਈ ਸਕੀਮ: ਅਮਨ ਅਰੋੜਾ

ਨੌਜਵਾਨਾਂ ਨੂੰ ਰੋਜ਼ਗਾਰ ਪ੍ਰਾਪਤੀ ਦੇ ਸਮਰੱਥ ਬਣਾਉਣ ਲਈ ਸ਼ੁਰੂ ਕੀਤੀ ਜਾਵੇਗੀ ਪੰਜਾਬ ਹੁਨਰ ਸਿਖਲਾਈ ਸਕੀਮ: ਅਮਨ ਅਰੋੜਾ • ਰੋਜ਼ਗਾਰ ਉਤਪਤੀ ਮੰਤਰੀ ਵੱਲੋਂ ਸੂਬੇ ਦੀ ਆਪਣੀ ਸਕਿੱਲ ਟਰੇਨਿੰਗ ਸਕੀਮ ਨੂੰ ਅੰਤਿਮ ਰੂਪ ਦੇਣ ਲਈ ਵਰਕਿੰਗ ਗਰੁੱਪ ਬਣਾਉਣ ਦੇ ਨਿਰਦੇਸ਼ • ਮਲਟੀ ਸਕਿੱਲ ਡਿਵੈੱਲਪਮੈਂਟ ਸੈਂਟਰਾਂ ਦੀ ਹੋਰ ਸੁਚੱਜੀ ਵਰਤੋਂ ਯਕੀਨੀ ਬਣਾਉਣ ਲਈ ਭਾਈਵਾਲਾਂ ਨਾਲ ਕੀਤਾ ਵਿਚਾਰ-ਵਟਾਂਦਰਾ ਚੰਡੀਗੜ੍ਹ, 7 ਦਸੰਬਰ: ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਪੰਜਾਬ ਹੁਨਰ ਸਿਖਲਾਈ ਸਕੀਮ ਨੂੰ ਅੰਤਿਮ ਰੂਪ ਦੇਣ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਵਰਕਿੰਗ ਗਰੁੱਪ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੂਬੇ ਦੇ ਨੌਜਵਾਨਾਂ ਦੇ ਹੁਨਰ ਨੂੰ ਤਰਾਸ਼ ਕੇ ਉਨ੍ਹਾਂ ਨੂੰ ਰੋਜ਼ਗਾਰ ਪ੍ਰਾਪਤੀ ਦੇ ਸਮਰੱਥ ਬਣਾਇਆ ਜਾ ਸਕੇ। ਸ੍ਰੀ ਅਮਨ ਅਰੋੜਾ ਇੱਥੇ ਪੇਡਾ ਕੰਪਲੈਕਸ ਵਿਖੇ ਪ੍ਰਸਤਾਵਿਤ ਸਟੇਟ ਸਕਿੱਲ ਟਰੇਨਿੰਗ ਸਕੀਮ ਅਤੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ ਦੀ ਹੋਰ ਸੁਚੱਜੀ ਵਰਤੋਂ ਬਾਰੇ ਓਪਨ ਹਾਊਸ ਚਰਚਾ ਸੈਸ਼ਨ ਦੌਰਾਨ ਭਾਈਵਾਲਾਂ ਅਤੇ ਟ੍ਰੇਨਿੰਗ ਪਾਰਟਨਰਾਂ ਨੂੰ ਸੰਬੋਧਨ ਕਰ ਰਹੇ ਸਨ। ਪ੍ਰਸਤਾਵਿਤ ਹੁਨਰ ਸਿਖਲਾਈ ਸਕੀਮ ਬਾਰੇ ਗੱਲ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਸਕੀਮ ਤਹਿਤ ਸਮਾਜ ਦੇ ਕਮਜ਼ੋਰ ਵਰਗ ਦੇ ਉਮੀਦਵਾਰਾਂ ਨੂੰ ਸਿਖਲਾਈ ਦੇਣ ਤੋਂ ਇਲਾਵਾ ਸਰਕਾਰੀ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ, ਆਈ.ਟੀ.ਆਈਜ਼., ਪੌਲੀਟੈਕਨਿਕ, ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ (ਐਮ.ਐਸ.ਡੀ.ਸੀਜ਼), ਹੈਲਥ ਸੈਕਟਰ ਡਿਵੈਲਪਮੈਂਟ ਸੈਂਟਰਾਂ (ਐਚ.ਐਸ.ਡੀ.ਸੀਜ਼), ਰੂਰਲ ਸਕਿੱਲ ਸੈਂਟਰਾਂ (ਆਰ.ਐਸ.ਸੀਜ਼) ਦੇ ਵਿਦਿਆਰਥੀਆਂ/ਉਮੀਦਵਾਰਾਂ ਅਤੇ ਉਹਨਾਂ ਤਜ਼ਰਬੇਕਾਰ ਉਮੀਦਵਾਰਾਂ, ਜਿਹਨਾਂ ਕੋਲ ਹੁਨਰ ਪ੍ਰਮਾਣ ਪੱਤਰ ਨਹੀਂ ਹਨ, ਨੂੰ ਥੋੜ੍ਹੇ ਸਮੇਂ (ਦੋ ਮਹੀਨੇ ਤੋਂ ਇੱਕ ਸਾਲ) ਦੇ ਸਿਖਲਾਈ ਕੋਰਸ ਕਰਵਾਏ ਜਾਣਗੇ। ਕੈਬਨਿਟ ਮੰਤਰੀ ਨੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ (ਐਮ.ਐਸ.ਡੀ.ਸੀਜ਼) ਦੀ ਸਰਬੋਤਮ ਵਰਤੋਂ ਨੂੰ ਯਕੀਨੀ ਬਣਾਉਣ ਲਈ ਭਾਈਵਾਲਾਂ ਨਾਲ ਵਿਚਾਰ ਵਟਾਂਦਰਾ ਵੀ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪੰਜ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ, ਤਿੰਨ ਹੈਲਥ ਸਕਿੱਲ ਡਿਵੈਲਪਮੈਂਟ ਸੈਂਟਰ ਅਤੇ 198 ਰੂਰਲ ਸਕਿੱਲ ਸੈਂਟਰ ਕਾਰਜਸ਼ੀਲ ਹਨ। ਸਨਅਤੀ ਲੋੜਾਂ ਅਤੇ ਹੁਨਰਮੰਦ ਸਟਾਫ਼ ਦਰਮਿਆਨ ਪਾੜੇ ਨੂੰ ਪੂਰਨ 'ਤੇ ਧਿਆਨ ਕੇਂਦਰਿਤ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਅਧਿਕਾਰੀਆਂ ਨੂੰ ਉਦਯੋਗ ਦੀਆਂ ਲੋੜਾਂ ਅਨੁਸਾਰ ਕੋਰਸਾਂ ਨੂੰ ਡਿਜ਼ਾਈਨ ਕਰਨ ਲਈ ਕਿਹਾ। ਉਨ੍ਹਾਂ ਨੇ ਪ੍ਰਸਤਾਵਿਤ ਹੁਨਰ ਸਿਖਲਾਈ ਸਕੀਮ ਬਾਰੇ ਭਾਈਵਾਲਾਂ ਤੋਂ ਸੁਝਾਅ ਵੀ ਮੰਗੇ। ਪ੍ਰਮੁੱਖ ਸਕੱਤਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀਮਤੀ ਜਸਪ੍ਰੀਤ ਤਲਵਾੜ ਨੇ ਸਾਰੇ ਭਾਈਵਾਲਾਂ ਅਤੇ ਟ੍ਰੇਨਿੰਗ ਪਾਰਟਨਰਾਂ ਦਾ ਸਵਾਗਤ ਕੀਤਾ। ਇਸ ਮੌਕੇ ਉਪ ਚੇਅਰਪਰਸਨ ਪੰਜਾਬ ਵਿਕਾਸ ਕਮਿਸ਼ਨ ਸੀਮਾ ਬਾਂਸਲ, ਡਾਇਰੈਕਟਰ ਮਿਸ ਅੰਮ੍ਰਿਤ ਸਿੰਘ ਅਤੇ ਤਕਨੀਕੀ ਸਿੱਖਿਆ, ਉਦਯੋਗ, ਉਚੇਰੀ ਸਿੱਖਿਆ, ਸਕੂਲ ਸਿੱਖਿਆ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਇਸ ਸਮਾਗਮ ਵਿੱਚ ਉਦਯੋਗਿਕ ਐਸੋਸੀਏਸ਼ਨਾਂ, ਐਨ.ਐਸ.ਡੀ.ਸੀ., ਸੀ.ਆਈ.ਆਈ., ਫਿੱਕੀ (ਐਫ.ਆਈ.ਸੀ.ਸੀ.ਆਈ.), ਨਾਬਾਰਡ, ਸੀ-ਪਾਇਟ, ਟ੍ਰੇਨਿੰਗ ਪਾਰਟਨਰਜ਼, ਐਸ.ਐਸ.ਸੀਜ਼ ਦੇ ਨੁਮਾਇੰਦਿਆਂ ਨੇ ਵੀ ਹਿੱਸਾ ਲਿਆ।

Punjab Bani 07 December,2023
ਜੌੜਾਮਾਜਰਾ ਵੱਲੋਂ ਸਸਤਾ ਰੇਤਾ-ਬਜਰੀ ਮੁਹੱਈਆ ਕਰਾਉਣ, ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਠੱਲ੍ਹ ਪਾਉਣ ਅਤੇ ਪਰਾਲੀ ਦਾ ਨਿਪਟਾਰਾ ਯਕੀਨੀ ਬਣਾਉਣ ਦਾ ਅਹਿਦ

ਜੌੜਾਮਾਜਰਾ ਵੱਲੋਂ ਸਸਤਾ ਰੇਤਾ-ਬਜਰੀ ਮੁਹੱਈਆ ਕਰਾਉਣ, ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਠੱਲ੍ਹ ਪਾਉਣ ਅਤੇ ਪਰਾਲੀ ਦਾ ਨਿਪਟਾਰਾ ਯਕੀਨੀ ਬਣਾਉਣ ਦਾ ਅਹਿਦ ਕਰੱਸ਼ਰ ਮਾਲਕਾਂ, ਮਾਈਨਿੰਗ ਠੇਕੇਦਾਰਾਂ ਅਤੇ ਭੱਠਾ ਮਾਲਕਾਂ ਨਾਲ ਕੀਤੀਆਂ ਹੰਗਾਮੀ ਮੀਟਿੰਗਾਂ ਖਣਨ ਤੇ ਭੂ-ਵਿਗਿਆਨ ਵਿਭਾਗ ਦੇ ਅਧਿਕਾਰੀਆਂ ਨੂੰ ਕਰੱਸ਼ਰ ਤੇ ਭੱਠਾ ਮਾਲਕਾਂ ਅਤੇ ਮਾਈਨਿੰਗ ਠੇਕੇਦਾਰਾਂ ਦੀਆਂ ਮੁਸ਼ਕਿਲਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼ ਭੱਠਾ ਮਾਲਕਾਂ ਵੱਲੋਂ 2 ਹੈਕਟੇਅਰ ਤੱਕ ਮਿੱਟੀ ਪੁੱਟਣ ਦੀ ਇਜਾਜ਼ਤ ਦੇਣ ਸਬੰਧੀ ਛੇਤੀ ਫ਼ੈਸਲਾ ਲੈਣ ਦਾ ਭਰੋਸਾ ਕਿਹਾ, ਸੂਬੇ ਨੂੰ ਪ੍ਰਦੂਸ਼ਣ-ਮੁਕਤ ਕਰਨ ਲਈ ਘੱਟੋ-ਘੱਟ 20 ਫ਼ੀਸਦੀ ਪਰਾਲੀ ਵਰਤਣ ਭੱਠਾ ਮਾਲਕ ਚੰਡੀਗੜ੍ਹ, 6 ਦਸੰਬਰ: ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਬਾ ਵਾਸੀਆਂ ਨੂੰ ਸਸਤੀਆਂ ਦਰਾਂ 'ਤੇ ਰੇਤਾ-ਬਜਰੀ ਮਿਲਣਾ ਯਕੀਨੀ ਬਣਾਉਣ, ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਠੱਲ੍ਹ ਪਾਉਣ ਅਤੇ ਸੂਬੇ ਨੂੰ ਪ੍ਰਦੂਸ਼ਣ-ਮੁਕਤ ਕਰਨ ਲਈ ਪਰਾਲੀ ਦਾ ਨਿਪਟਾਰਾ ਯਕੀਨੀ ਬਣਾਉਣ ਲਈ ਅੱਜ ਕਰੱਸ਼ਰ ਮਾਲਕਾਂ, ਮਾਈਨਿੰਗ ਠੇਕੇਦਾਰਾਂ ਅਤੇ ਭੱਠਾ ਮਾਲਕਾਂ ਨਾਲ ਪੰਜਾਬ ਭਵਨ ਵਿਖੇ ਵੱਖੋ-ਵੱਖ ਹੰਗਾਮੀ ਮੀਟਿੰਗਾਂ ਕੀਤੀਆਂ ਗਈਆਂ। ਇਸ ਦੌਰਾਨ ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ਪ੍ਰਦੂਸ਼ਣ-ਮੁਕਤ ਬਣਾਉਣ ਨੇ ਨਾਲ-ਨਾਲ ਮਾਈਨਿੰਗ ਸੈਕਟਰ ਅੰਦਰ ਪਾਰਦਰਸ਼ਤਾ ਅਤੇ ਨੈਤਿਕ ਅਭਿਆਸਾਂ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ, ਇਸ ਲਈ ਭੱਠਾ ਮਾਲਕ ਅਤੇ ਕਰੱਸ਼ਰ ਮਾਲਕ ਤੇ ਮਾਈਨਿੰਗ ਠੇਕੇਦਾਰ ਸਰਕਾਰ ਦੇ ਇਸ ਕਦਮ ਵਿੱਚ ਭਰਪੂਰ ਸਹਿਯੋਗ ਦੇਣ। ਉਨ੍ਹਾਂ ਭੱਠਾ ਮਾਲਕਾਂ ਨੂੰ ਅਪੀਲ ਕੀਤੀ ਕਿ ਸੂਬੇ ਵਿੱਚ ਪਰਾਲੀ ਦਾ ਨਿਪਟਾਰਾ ਕਰਨਾ ਵੱਡਾ ਮੁੱਦਾ ਹੈ। ਇਸ ਲਈ ਸੂਬੇ ਨੂੰ ਪ੍ਰਦੂਸ਼ਣ-ਮੁਕਤ ਕਰਨ ਦੇ ਉਦਮਾਂ ਤਹਿਤ ਭੱਠਾ ਮਾਲਕ ਘੱਟੋ-ਘੱਟ 20 ਫ਼ੀਸਦੀ ਪਰਾਲੀ ਆਪਣੇ ਭੱਠਿਆਂ ਵਿੱਚ ਵਰਤਣ। ਉਨ੍ਹਾਂ ਕਿਹਾ ਕਿ ਛੇਤੀ ਹੀ ਭਾਈਵਾਲ ਵਿਭਾਗਾਂ ਜਿਵੇਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਵਾਤਾਵਰਣ ਵਿਭਾਗ ਅਤੇ ਭੱਠਾ ਮਾਲਕਾਂ ਨਾਲ ਮੀਟਿੰਗ ਕਰਕੇ ਇਸ ਸਬੰਧੀ ਅਗਲੀ ਕਾਰਵਾਈ ਉਲੀਕੀ ਜਾਵੇਗੀ। ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਭੱਠਾ ਮਾਲਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਵੱਲੋਂ 2 ਹੈਕਟੇਅਰ ਤੱਕ ਮਿੱਟੀ ਪੁੱਟਣ ਦੀ ਇਜਾਜ਼ਤ ਦੇਣ ਦੀ ਰੱਖੀ ਗਈ ਮੁੱਖ ਮੰਗ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ ਅਤੇ ਇਸ ਸਬੰਧੀ ਛੇਤੀ ਹੀ ਫ਼ੈਸਲਾ ਲਿਆ ਜਾਵੇਗਾ ਜਿਸ ਨਾਲ ਉਨ੍ਹਾਂ ਦੀ ਚਿਰੋਕਣੀ ਮੰਗ ਪੂਰੀ ਹੋ ਜਾਵੇਗੀ। ਸ. ਜੌੜਾਮਾਜਰਾ ਨੇ ਮਾਈਨਿੰਗ ਠੇਕੇਦਾਰਾਂ ਨਾਲ ਮੀਟਿੰਗ ਦੌਰਾਨ ਪਾਰਦਰਸ਼ੀ ਅਤੇ ਸਾਫ਼-ਸੁਥਰੇ ਢੰਗ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਮਾਈਨਿੰਗ ਠੇਕੇਦਾਰ ਕਾਨੂੰਨੀ ਤਰੀਕੇ ਨਾਲ ਖਣਨ ਗਤੀਵਿਧੀਆਂ ਕਰ ਰਹੇ ਹਨ, ਇਸ ਲਈ ਪ੍ਰਸ਼ਾਸਨਿਕ ਅਮਲੇ ਰਾਹੀਂ ਉਨ੍ਹਾਂ ਨੂੰ ਪੂਰੀ ਮਦਦ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਮੁਹਿੰਮ ਵਿੱਢੀ ਹੋਈ ਹੈ ਜਿਸ ਨਾਲ ਕਾਨੂੰਨੀ ਢੰਗ ਨਾਲ ਮਾਈਨਿੰਗ ਕਰ ਰਹੇ ਠੇਕੇਦਾਰਾਂ ਨੂੰ ਨਿਰੰਤਰ ਫ਼ਾਇਦਾ ਹੋਣਾ ਤੈਅ ਹੈ। ਇਸ ਦੌਰਾਨ ਮਾਈਨਿੰਗ ਠੇਕੇਦਾਰਾਂ ਵੱਲੋਂ ਖਣਨ ਲਈ ਪੌਕਲੇਨ ਮਸ਼ੀਨਾਂ ਵਰਤਣ ਦੀ ਮੰਗ 'ਤੇ ਮੰਤਰੀ ਨੇ ਕਿਹਾ ਕਿ ਇਸ ਮੰਗ ਸਬੰਧੀ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ। ਇਸੇ ਤਰ੍ਹਾਂ ਕਰੱਸ਼ਰ ਮਾਲਕਾਂ ਨਾਲ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਕਿਫ਼ਾਇਤੀ ਦਰਾਂ 'ਤੇ ਰੇਤ-ਬਜਰੀ ਮੁਹੱਈਆ ਕਰਾਉਣ ਲਈ ਅਤੇ ਕਰੱਸ਼ਰ ਕਾਰੋਬਾਰ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਸੂਬਿਆਂ ਦੀਆਂ ਨੀਤੀਆਂ ਨੂੰ ਘੋਖੇਗੀ। ਕਰੱਸ਼ਰ ਮਾਲਕਾਂ ਵੱਲੋਂ ਮਾਈਨਿੰਗ ਵਾਲੀਆਂ ਥਾਵਾਂ ਲੀਜ਼ 'ਤੇ ਦੇਣ ਦੀ ਮੰਗ ਬਾਰੇ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਵਿਚਾਰ ਕੀਤਾ ਜਾਵੇਗਾ ਅਤੇ ਛੇਤੀ ਹੀ ਕੋਈ ਢੁਕਵਾਂ ਫ਼ੈਸਲਾ ਲਿਆ ਜਾਵੇਗਾ। ਦੱਸ ਦੇਈਏ ਕਿ ਬੀਤੇ ਕੱਲ੍ਹ ਸ. ਚੇਤਨ ਸਿੰਘ ਜੌੜਾਮਾਜਰਾ ਨੇ ਖਣਨ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੋਚ ਮੁਤਾਬਕ ਸੂਬਾ ਵਾਸੀਆਂ ਨੂੰ ਸਸਤੇ ਭਾਅ 'ਤੇ ਰੇਤ-ਬਜਰੀ ਮੁਹੱਈਆ ਕਰਾਉਣ ਲਈ ਨਿਕਾਸੀ ਵਧਾਉਣ ਸਬੰਧੀ ਵਿਉਂਤਬੰਦੀ ਕਰਨ ਲਈ ਕਿਹਾ ਸੀ। ਉਨ੍ਹਾਂ ਜ਼ਿਲ੍ਹਾ ਸਰਵੇਖਣ ਰਿਪੋਰਟਾਂ ਵਿੱਚ ਹੋਰ ਸੰਭਾਵਿਤ ਸਾਈਟਾਂ ਨੂੰ ਸ਼ਾਮਲ ਕਰਕੇ ਅਤੇ ਸਾਰੀਆਂ ਮਾਈਨਿੰਗ ਸਾਈਟਾਂ 'ਤੇ ਕਾਰਵਾਈਆਂ ਸ਼ੁਰੂ ਕਰਕੇ ਅਤੇ ਖਣਿਜਾਂ ਦੀ ਨਿਕਾਸੀ ਨੂੰ ਵਧਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਜਿਸ ਨਾਲ ਬਾਜ਼ਾਰ ਵਿੱਚ ਰੇਤ ਤੇ ਬਜਰੀ ਦੀ ਉਪਲਬਧਤਾ ਵਧਣਾ, ਕੀਮਤਾਂ ਘਟਾਉਣ ਵਿੱਚ ਮਦਦ ਮਿਲਣਾ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਕਰੜੇ ਹੱਥੀਂ ਠੱਲ੍ਹ ਪਾਉਣਾ ਯਕੀਨੀ ਬਣੇਗਾ। ਉਨ੍ਹਾਂ ਸਾਰੇ ਜ਼ਿਲ੍ਹਾ ਮਾਈਨਿੰਗ ਅਫ਼ਸਰਾਂ ਨੂੰ ਆਪਣੇ ਫ਼ਰਜ਼ ਇਮਾਨਦਾਰੀ ਨਾਲ ਨਿਭਾਉਣ ਦੀ ਤਾਕੀਦ ਕਰਦਿਆਂ ਕਿਹਾ ਸੀ ਕਿ ਗ਼ੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਗਏ ਕਿਸੇ ਵੀ ਅਧਿਕਾਰੀ ਜਾਂ ਮੁਲਾਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਮੀਟਿੰਗ ਦੌਰਾਨ ਖਣਨ ਤੇ ਭੂ-ਵਿਗਿਆਨ ਵਿਭਾਗ ਦੇ ਡਾਇਰੈਕਟਰ ਸ੍ਰੀ ਅਭਿਜੀਤ ਕਪਲਿਸ਼, ਚੀਫ ਇੰਜੀਨੀਅਰ (ਮਾਈਨਿੰਗ) ਸ. ਹਰਦੀਪ ਸਿੰਘ ਮਹਿੰਦੀਰੱਤਾ ਅਤੇ ਹੋਰ ਅਧਿਕਾਰੀ ਮੌਜੂਦ ਸਨ।

Punjab Bani 06 December,2023
ਗੁਰਦਾਸਪੁਰ ਵਾਸੀਆਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਜੀ ਬੱਸ ਟਰਮੀਨਲ ਦਾ ਤੋਹਫ਼ਾ

ਗੁਰਦਾਸਪੁਰ ਵਾਸੀਆਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਜੀ ਬੱਸ ਟਰਮੀਨਲ ਦਾ ਤੋਹਫ਼ਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਲੋਕਾਂ ਨੂੰ ਸਮਰਪਿਤ ਗੁਰਦਾਸਪੁਰ, 2 ਦਸੰਬਰ ਸਰਹੱਦੀ ਜ਼ਿਲ੍ਹਿਆਂ ਗੁਰਦਾਸਪੁਰ ਅਤੇ ਪਠਾਨਕੋਟ ਦੇ ਵਾਸੀਆਂ ਨੂੰ ਵੱਡਾ ਤੋਹਫਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੂਬੇ ਵਿੱਚ ‘ਵਿਕਾਸ ਕ੍ਰਾਂਤੀ’ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਦੀ ਮੁਹਿੰਮ ਜਾਰੀ ਰੱਖਦਿਆਂ ਅੱਜ 1854 ਕਰੋੜ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਅਤੇ ਕਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖੇ। ਇਸ ਦੌਰਾਨ ਦੋਵਾਂ ਮੁੱਖ ਮੰਤਰੀਆਂ ਨੇ ਸਰਹੱਦੀ ਜ਼ਿਲ੍ਹਿਆਂ ਲਈ ਨਵੇਂ ਪ੍ਰਾਜੈਕਟਾਂ ਦਾ ਐਲਾਨ ਵੀ ਕੀਤਾ। ਦੋਵਾਂ ਮੁੱਖ ਮੰਤਰੀ ਨੇ ਲੋਕਾਂ ਨੂੰ 402 ਕਰੋੜ ਰੁਪਏ ਦੀ ਲਾਗਤ ਨਾਲ ਗੁਰਦਾਸਪੁਰ ਸਹਿਕਾਰੀ ਖੰਡ ਮਿੱਲ ਵਿਖੇ ਕੋ-ਜਨਰੇਸ਼ਨ ਪਲਾਂਟ ਨਾਲ ਨਵੀਂ ਖੰਡ ਮਿੱਲ ਅਤੇ 296 ਕਰੋੜ ਰੁਪਏ ਦੀ ਲਾਗਤ ਨਾਲ ਬਟਾਲਾ ਸਹਿਕਾਰੀ ਖੰਡ ਮਿੱਲ ਵਿਖੇ ਕੋ-ਜਨਰੇਸ਼ਨ ਨਾਲ ਨਵੀਂ ਖੰਡ ਮਿੱਲ ਦਾ ਤੋਹਫਾ ਦਿੱਤਾ। ਇਹ ਮਾਣਮੱਤੇ ਪ੍ਰਾਜੈਕਟ ਜਨਵਰੀ, 2024 ਨੂੰ ਕਾਰਜਸ਼ੀਲ ਹੋਣਗੇ ਜੋ ਗੰਨਾ ਉਤਪਾਦਕਾਂ ਲਈ ਵਰਦਾਨ ਸਾਬਤ ਹੋਣਗੇ। ਉਨ੍ਹਾਂ ਨੇ ਵਡਾਲਾ ਗ੍ਰੰਥੀਆਂ ਵਿਖੇ 360.83 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 400 ਕੇ.ਵੀ. ਪਾਵਰ ਪ੍ਰਾਜੈਕਟ ਅਤੇ ਪੀ.ਐਸ.ਪੀ.ਸੀ.ਐਲ. ਦੀ ਆਰ.ਡੀ.ਐਸ.ਐਸ. ਸਕੀਮ ਤਹਿਤ ਗੁਰਦਾਸਪੁਰ ਵਿਖੇ 129.54 ਕਰੋੜ ਰੁਪਏ ਅਤੇ ਪਠਾਨਕੋਟ ਵਿਖੇ 93.24 ਕਰੋੜ ਰੁਪਏ ਦੇ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ। ਇਸੇ ਤਰ੍ਹਾਂ ਦੋਵਾਂ ਮੁੱਖ ਮੰਤਰੀਆਂ ਨੇ ਪਠਾਨਕੋਟ ਵਾਸੀਆਂ ਨੂੰ 53.30 ਕਰੋੜ ਰੁਪਏ ਦੀ ਲਾਗਤ ਨਾਲ ਸਿਹਤ ਸੰਭਾਲ ਬੁਨਿਆਦੀ ਢਾਂਚੇ ਜਿਵੇਂ ਕਿ ਓ.ਪੀ.ਡੀ., ਲੈਬਜ਼ ਓ.ਟੀ., ਕਾਰ ਪਾਰਕਿੰਗ ਦੇ ਨਵੀਨੀਕਰਨ ਦਾ ਤੋਹਫ਼ਾ ਦਿੱਤਾ। ਉਨ੍ਹਾਂ ਨੇ ਬਟਾਲਾ ਵਾਸੀਆਂ ਨੂੰ 52.81 ਕਰੋੜ ਰੁਪਏ ਦੀ ਲਾਗਤ ਨਾਲ 220 ਕੇ.ਵੀ. ਐਸ/ਐਸ ਬੁਟਾਰੀ ਅਤੇ 400 ਕੇ.ਵੀ. ਐਸ/ਐਸ ਵਡਾਲਾ ਗ੍ਰੰਥੀਆਂ ਵਿਚਕਾਰ 220 ਕੇ.ਵੀ. ਡੀ/ਸੀ ਲਿੰਕ ਅਤੇ 50 ਕਰੋੜ ਰੁਪਏ ਦੀ ਲਾਗਤ ਵਾਲਾ ਸੀਵਰੇਜ ਟਰੀਟਮੈਂਟ ਪਲਾਂਟ ਦਾ ਵੀ ਸੌਗਾਤ ਦਿੱਤਾ। ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਬਟਾਲਾ ਸਹਿਕਾਰੀ ਖੰਡ ਮਿੱਲ ਵਿਖੇ 40 ਕਰੋੜ ਰੁਪਏ ਦੀ ਲਾਗਤ ਨਾਲ ਬੀ.ਓ.ਟੀ. ਆਧਾਰ 'ਤੇ ਸਥਾਪਤ ਕੀਤਾ ਜਾ ਰਿਹਾ 100 ਟੀ.ਪੀ.ਟੀ. ਸਮਰੱਥਾ ਵਾਲਾ ਨਵਾਂ ਬਾਇਓ ਸੀ.ਐਨ.ਜੀ. ਪ੍ਰੋਜੈਕਟ ਵੀ ਤੋਹਫ਼ੇ ਵਜੋਂ ਦਿੱਤਾ, ਜੋ ਇਸ ਮਹੀਨੇ ਤੱਕ ਚਾਲੂ ਹੋ ਜਾਵੇਗਾ। ਦੋਵਾਂ ਮੁੱਖ ਮੰਤਰੀਆਂ ਨੇ ਗੁਰਦਾਸਪੁਰ ਦੇ ਵਸਨੀਕਾਂ ਨੂੰ 220 ਕੇ.ਵੀ. ਨਵਾਂ ਪਿੰਡ (66 ਕੇਵੀ ਐਸ/ਐਸ ਦੇ ਅਹਾਤੇ ਵਿੱਚ ਨਵਾਂ ਗਰਿੱਡ), 220 ਕੇ.ਵੀ. ਗੁਰਦਾਸਪੁਰ ਸਮੇਤ ਐਸ.ਏ.ਐਸ. ਅਤੇ ਨਵੀਂ 66 ਕੇ.ਵੀ. ਲਾਈਨਾਂ ਅਤੇ 66 ਕੇ.ਵੀ. ਲਾਈਨਾਂ (ਗੁਰਦਾਸਪੁਰ ਅਤੇ ਪਠਾਨਕੋਟ) ਦੇ ਵਿਸਥਾਰ ਦੀ ਵੀ ਸ਼ੁਰੂਆਤ ਕੀਤੀ ਜਿਸ ਦੀ ਲਾਗਤ ਕ੍ਰਮਵਾਰ 39.74 ਕਰੋੜ ਰੁਪਏ, 33.44 ਕਰੋੜ ਰੁਪਏ ਅਤੇ 30 ਕਰੋੜ ਰੁਪਏ ਹੈ। ਉਨ੍ਹਾਂ ਨੇ ਸੁਜਾਨਪੁਰ ਦੇ ਵਸਨੀਕਾਂ ਨੂੰ 28.55 ਕਰੋੜ ਰੁਪਏ ਦੀ ਲਾਗਤ ਨਾਲ ਸ਼ਾਹਪੁਰ ਕੰਢੀ ਹਾਈਡਲ ਪ੍ਰੋਜੈਕਟ ਦੇ ਨਿਕਾਸੀ ਸਿਸਟਮ ਦਾ ਪ੍ਰਾਜੈਕਟ ਵੀ ਤੋਹਫੇ ਵਜੋਂ ਦਿੱਤਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਲਾਨੌਰ ਵਿਖੇ 22 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਐਗਰੀਕਲਚਰ ਕਾਲਜ ਦਾ ਨੀਂਹ ਪੱਥਰ ਵੀ ਰੱਖਿਆ। 100 ਏਕੜ ਤੋਂ ਵੱਧ ਰਕਬੇ ਵਿੱਚ ਬਣਨ ਵਾਲਾ ਇਹ ਕਾਲਜ ਕਲਾਨੌਰ ਲਈ ਵਰਦਾਨ ਸਾਬਤ ਹੋਵੇਗਾ ਅਤੇ ਖੇਤੀਬਾੜੀ ਵਿਕਾਸ ਲਈ ਇੱਕ ਵਿਸ਼ੇਸ਼ ਖੋਜ ਕੇਂਦਰ ਵਜੋਂ ਉਭਰੇਗਾ। ਦੋਵਾਂ ਮੁੱਖ ਮੰਤਰੀਆਂ ਨੇ ਟ੍ਰੈਫਿਕ ਦੀ ਵੱਡੀ ਸਮੱਸਿਆ ਨਾਲ ਨਜਿੱਠਣ ਲਈ 21 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਅੰਡਰ ਰੇਲਵੇ ਬ੍ਰਿਜ, ਤਿਬੜੀ ਰੋਡ ਦਾ ਵੀ ਉਦਘਾਟਨ ਕੀਤਾ। ਉਨ੍ਹਾਂ ਨੇ ਗੁਰਦਾਸਪੁਰ ਵਿੱਚ 14.92 ਕਰੋੜ ਰੁਪਏ ਦੀ ਲਾਗਤ ਨਾਲ ਛੇ ਏਕੜ ਜ਼ਮੀਨ ਵਿੱਚ ਉਸਾਰੇ ਗਏ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਜੀ ਬੱਸ ਟਰਮੀਨਲ ਨੂੰ ਵੀ ਸਮਰਪਿਤ ਕੀਤਾ। ਦੋਵਾਂ ਮੁੱਖ ਮੰਤਰੀਆਂ ਨੇ ਲੋਕਾਂ ਦੀ ਸਹੂਲਤ ਲਈ 11.06 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਸਬ-ਡਵੀਜ਼ਨ/ਤਹਿਸੀਲ ਕੰਪਲੈਕਸ ਬਟਾਲਾ ਦੀ ਇਮਾਰਤ ਦੀ ਉਸਾਰੀ ਦਾ ਪ੍ਰਾਜੈਕਟ ਵੀ ਤੋਹਫ਼ੇ ਵਜੋਂ ਦਿੱਤਾ। ਉਨ੍ਹਾਂ ਨੇ 10.73 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਘੋਨੇਵਾਲ ਤੋਂ ਮਨਸੂਰ ਤੱਕ ਲਿੰਕ ਸੜਕ ਨੂੰ ਅੱਪਗ੍ਰੇਡ ਕਰਨ ਅਤੇ ਡੇਰਾ ਬਾਬਾ ਨਾਨਕ ਵਿਖੇ ਇਸ ਸੜਕ ਉਤੇ ਬਣਨ ਵਾਲੇ ਪੁਲ ਦਾ ਨੀਂਹ ਪੱਥਰ ਵੀ ਰੱਖਿਆ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਘਣੀਏ ਕੇ ਬਾਂਗਰ ਵਿਖੇ 10.15 ਕਰੋੜ ਰੁਪਏ ਦੀ ਲਾਗਤ ਨਾਲ ਬਣੇ 50 ਮੀਟਰਕ ਟਨ ਪਸ਼ੂ ਖੁਰਾਕ ਪਲਾਂਟ ਦਾ ਬਾਈ-ਪਾਸ ਪ੍ਰੋਟੀਨ ਪਲਾਂਟ ਵੀ ਸਮਰਪਿਤ ਕੀਤਾ। ਦੋਵਾਂ ਮੁੱਖ ਮੰਤਰੀਆਂ ਨੇ 9.41 ਕਰੋੜ ਰੁਪਏ ਦੀ ਲਾਗਤ ਨਾਲ ਸੁਜਾਨਪੁਰ ਟਾਊਨ ਵਿਖੇ ਸੜਕੀ ਨੈੱਟਵਰਕ ਦੇ ਪ੍ਰੋਜੈਕਟ ਦੀ ਵੀ ਸ਼ੁਰੂਆਤ ਕੀਤੀ। ਉਨ੍ਹਾਂ ਨੇ 8.41 ਕਰੋੜ ਰੁਪਏ ਦੀ ਲਾਗਤ ਨਾਲ ਦੀਨਾਨਗਰ ਵਿੱਚ ਰਾਵੀ ਦਰਿਆ ਤੋਂ ਪਾਰ ਦੂਰ-ਦੁਰਾਡੇ ਖੇਤਰ ਦੇ ਮਕੌੜਾ ਪੱਤਣ ਤੋਂ ਸੱਤ ਪਿੰਡਾਂ ਤੱਕ ਲਿੰਕ ਸੜਕ ਨੂੰ ਅੱਪਗ੍ਰੇਡ ਕਰਨ ਦਾ ਪ੍ਰੋਜੈਕਟ ਵੀ ਤੋਹਫ਼ੇ ਵਜੋਂ ਦਿੱਤਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੁਜਾਨਪੁਰ ਵਿੱਚ 8 ਕਰੋੜ ਰੁਪਏ ਦੀ ਲਾਗਤ ਨਾਲ ਓ.ਪੀ.ਜੀ.ਡਬਲਿਊ. ਲਿੰਕ ਦੇ ਪਾਵਰ ਪ੍ਰੋਜੈਕਟ ਦੀ ਵੀ ਸੌਗਾਤ ਦਿੱਤੀ। ਦੋਵਾਂ ਮੁੱਖ ਮੰਤਰੀਆਂ ਨੇ ਨਰੋਟ ਜੈਮਲ ਸਿੰਘ ਟਾਊਨ ਵਿੱਚ 7.06 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਨੈੱਟਵਰਕਿੰਗ ਸਮੇਤ ਸੜਕਾਂ ਦੀ ਪੁਟਾਈ ਅਤੇ ਪੁਨਰ-ਨਿਰਮਾਣ ਦਾ ਪ੍ਰਾਜੈਕਟ ਵੀ ਤੋਹਫ਼ੇ ਵਿੱਚ ਦਿੱਤਾ। ਉਨ੍ਹਾਂ ਨੇ ਕਲਾਨੌਰ ਵਿੱਚ 6.61 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਸਬ ਡਵੀਜ਼ਨ/ਤਹਿਸੀਲ ਕੰਪਲੈਕਸ ਦੀ ਇਮਾਰਤ ਬਣਾਉਣ ਲਈ ਇੱਕ ਪ੍ਰੋਜੈਕਟ ਦਾ ਤੋਹਫ਼ਾ ਵੀ ਦਿੱਤਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ 6.60 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਸਬ-ਡਵੀਜ਼ਨ/ਤਹਿਸੀਲ ਕੰਪਲੈਕਸ ਦੀਨਾਨਗਰ ਨੂੰ ਸਮਰਪਿਤ ਕੀਤਾ। ਦੋਵਾਂ ਮੁੱਖ ਮੰਤਰੀਆਂ ਨੇ ਸੁਜਾਨਪੁਰ ਕਸਬੇ ਵਿੱਚ 5.86 ਕਰੋੜ ਰੁਪਏ ਦੀ ਲਾਗਤ ਨਾਲ ਜਲ ਸਪਲਾਈ ਸਿਸਟਮ ਦੇ ਵਿਸਥਾਰ ਅਤੇ ਮੁੜ ਵਸੇਬੇ ਦੇ ਪ੍ਰੋਜੈਕਟ ਦੀ ਵੀ ਸੌਗਾਤ ਦਿੱਤੀ। ਉਨ੍ਹਾਂ ਨੇ ਕ੍ਰਮਵਾਰ 5.16 ਕਰੋੜ ਅਤੇ 5.12 ਕਰੋੜ ਰੁਪਏ ਦੀ ਲਾਗਤ ਵਾਲਾ 66 ਕੇ.ਵੀ. ਗਰਿੱਡ ਕੋਟ ਧੰਦਲ ਅਤੇ ਗੁਰਦਾਸਪੁਰ ਦੇ ਚੱਕ ਅਰਾਈਆਂ ਵਿਖੇ 66 ਕੇ.ਵੀ. ਸਬ-ਸਟੇਸ਼ਨ ਵੀ ਲੋਕਾਂ ਨੂੰ ਸਮਰਪਿਤ ਕੀਤਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਨਰੋਟ ਜੈਮਲ ਸਿੰਘ ਵਿੱਚ 4.60 ਕਰੋੜ ਰੁਪਏ ਦੀ ਲਾਗਤ ਨਾਲ ਜਲ ਸਪਲਾਈ ਸਿਸਟਮ ਦੇ ਵਿਸਥਾਰ ਅਤੇ ਵਾਧੇ ਲਈ ਇੱਕ ਪ੍ਰੋਜੈਕਟ ਵੀ ਤੋਹਫ਼ੇ ਵਿੱਚ ਦਿੱਤਾ। ਦੋਵਾਂ ਮੁੱਖ ਮੰਤਰੀਆਂ ਨੇ ਉਦਯੋਗਿਕ ਵਿਕਾਸ ਕੇਂਦਰ, ਪਠਾਨਕੋਟ ਵਿਖੇ 3.13 ਕਰੋੜ ਰੁਪਏ ਦੀ ਲਾਗਤ ਨਾਲ ਉਦਯੋਗਿਕ ਖੇਤਰ ਦੇ ਗੰਦੇ ਪਾਣੀ ਨੂੰ ਸੋਧਣ ਲਈ ਇਕ ਐਮ.ਐਲ.ਡੀ. ਦਾ ਐਸ.ਟੀ.ਪੀ. ਸਥਾਪਤ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਪਠਾਨਕੋਟ ਵਿਖੇ 2.65 ਕਰੋੜ ਰੁਪਏ ਖਰਚ ਕੇ ਜਲ ਸਪਲਾਈ ਸਿਸਟਮ ਦੇ ਵਿਸਥਾਰ ਲਈ ਪ੍ਰੋਜੈਕਟ ਵੀ ਤੋਹਫ਼ੇ ਵਜੋਂ ਦਿੱਤਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਦੋਰਾਂਗਲਾ, (ਸਬ ਡਵੀਜ਼ਨ ਦੀਨਾਨਗਰ) ਵਿਖੇ 2.36 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਸਬ-ਤਹਿਸੀਲ ਇਮਾਰਤ ਦਾ ਉਦਘਾਟਨ ਵੀ ਕੀਤਾ। ਦੋਵਾਂ ਮੁੱਖ ਮੰਤਰੀਆਂ ਨੇ ਮੈਡੀਕਲ ਐਮਰਜੈਂਸੀ ਦੀ ਸਥਿਤੀ ਵਿੱਚ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸੀ.ਐਚ.ਸੀ. ਕਲਾਨੌਰ ਵਿੱਚ ਐਮਰਜੈਂਸੀ ਵਾਰਡ ਨੂੰ ਵੀ ਸਮਰਪਿਤ ਕੀਤਾ। ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਨਿਰੰਤਰ ਸਪਲਾਈ ਦੇਣ ਲਈ ਉਨ੍ਹਾਂ ਨੇ ਕ੍ਰਮਵਾਰ 1.82 ਕਰੋੜ, 0.77 ਕਰੋੜ ਅਤੇ 0.75 ਕਰੋੜ ਰੁਪਏ ਦੀ ਲਾਗਤ ਨਾਲ ਜਲ ਸਪਲਾਈ ਸਕੀਮ ਅਵਾਂਖਾ, ਜਲ ਸਪਲਾਈ ਸਕੀਮ ਖਿਆਲਾ ਅਤੇ ਜਲ ਸਪਲਾਈ ਸਕੀਮ ਬਾਬਰੀ ਦਾ ਉਦਘਾਟਨ ਵੀ ਕੀਤਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪਠਾਨਕੋਟ ਵਿੱਚ 1.15 ਕਰੋੜ ਰੁਪਏ ਦੀ ਲਾਗਤ ਨਾਲ ਪੁਰਾਣੀ ਕੰਟਰੋਲ ਰੂਮ ਬਿਲਡਿੰਗ ਨੂੰ ਬਦਲ ਕੇ ਨਵੀਂ ਕੰਟਰੋਲ ਰੂਮ ਬਿਲਡਿੰਗ ਦੀ ਉਸਾਰੀ ਦਾ ਪ੍ਰੋਜੈਕਟ ਦਾ ਵੀ ਤੋਹਫਾ ਦਿੱਤਾ। ਦੋਵਾਂ ਮੁੱਖ ਮੰਤਰੀਆਂ ਨੇ 0.77 ਕਰੋੜ ਰੁਪਏ ਦੀ ਲਾਗਤ ਨਾਲ ਸਹੂਰ ਕਲਾਂ ਜਲ ਸਪਲਾਈ ਯੋਜਨਾ ਦਾ ਪ੍ਰਾਜੈਕਟ ਵੀ ਤੋਹਫ਼ੇ ਵਜੋਂ ਦਿੱਤਾ, ਜੋ ਇਸ ਮਹੀਨੇ ਦੇ ਅੰਤ ਤੱਕ ਚਾਲੂ ਹੋ ਜਾਵੇਗਾ। ਉਨ੍ਹਾਂ ਨੇ ਗੁਰਦਾਸਪੁਰ ਵਿੱਚ 0.74 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਜ਼ੋਨਲ ਦਫ਼ਤਰ ਦਾ ਉਦਘਾਟਨ ਵੀ ਕੀਤਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ 66 ਕੇ.ਵੀ. ਸਬ ਸਟੇਸ਼ਨ ਰੰਗੜ-ਨੰਗਲ ਵਿਖੇ 0.70 ਕਰੋੜ ਦੀ ਲਾਗਤ ਨਾਲ 6.3 ਐਮ.ਵੀ.ਏ. ਤੋਂ 12.5 ਐਮ.ਵੀ.ਏ. ਤੱਕ ਪਾਵਰ ਟਰਾਂਸਫਾਰਮਰ ਦੀ ਸਮਰੱਥਾ ਵਧਾਉਣ ਦਾ ਪ੍ਰਾਜੈਕਟ ਵੀ ਦਿੱਤਾ। ਦੋਵਾਂ ਮੁੱਖ ਮੰਤਰੀਆਂ ਨੇ ਬਕਨੌਰ ਅਤੇ ਘਰੋਟਾ ਕਲਾਂ ਵਿਖੇ 0.63 ਕਰੋੜ ਅਤੇ 0.25 ਕਰੋੜ ਰੁਪਏ ਦੀ ਲਾਗਤ ਨਾਲ ਜਲ ਸਪਲਾਈ ਸਕੀਮਾਂ ਦਾ ਵੀ ਉਦਘਾਟਨ ਕੀਤਾ। ਉਨ੍ਹਾਂ ਨੇ 0.39 ਕਰੋੜ ਰੁਪਏ ਦੀ ਲਾਗਤ ਨਾਲ ਕੇਸ਼ੋਪੁਰ ਸ਼ੰਭ ਦੇ ਨਵੀਨੀਕਰਨ ਲਈ ਵਿਸ਼ੇਸ਼ ਪ੍ਰੋਜੈਕਟ ਦਾ ਨੀਂਹ ਪੱਥਰ ਵੀ ਰੱਖਿਆ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਰਾਮਪੁਰ ਵਿਖੇ ਚਾਰ ਨਵੇਂ ਬਣੇ ਕਲਾਸ ਰੂਮਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਿਆਰ ਵਿਖੇ ਚਾਰ ਨਵੇਂ ਕਲਾਸ ਰੂਮ, ਸਰਕਾਰੀ ਹਾਈ ਸਕੂਲ ਕਾਲਾਵਾਲਾ ਵਿਖੇ ਤਿੰਨ ਨਵੇਂ ਬਣੇ ਕਲਾਸ ਰੂਮਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਦੋ ਨਵੇਂ ਬਣੇ ਕਲਾਸ ਰੂਮਾਂ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬਗੌਲ ਕਾਹਨੂੰਵਾਨ-2 ਵਿਖੇ ਦੋ ਨਵੇਂ ਕਮਰਿਆਂ ਦਾ ਉਦਘਾਟਨ ਵੀ ਕੀਤਾ ਜੋ ਕ੍ਰਮਵਾਰ 0.30 ਕਰੋੜ ਰੁਪਏ, 0.30 ਕਰੋੜ ਰੁਪਏ, 0.23 ਕਰੋੜ ਰੁਪਏ, 0.15 ਕਰੋੜ ਰੁਪਏ ਅਤੇ 0.15 ਕਰੋੜ ਰੁਪਏ ਖਰਚੇ ਗਏ ਹਨ। ਉਨ੍ਹਾਂ ਨੇ ਪਠਾਨਕੋਟ ਵਿੱਚ 0.21 ਕਰੋੜ ਰੁਪਏ ਦੀ ਲਾਗਤ ਨਾਲ 132 ਕੇ.ਵੀ. ਸਬ ਸਟੇਸ਼ਨ ਨੂੰ ਅਪਗ੍ਰੇਡ ਕਰਨ ਦਾ ਪ੍ਰਾਜੈਕਟ ਵੀ ਲੋਕਾਂ ਨੂੰ ਤੋਹਫ਼ੇ ਵਜੋਂ ਦਿੱਤਾ।

Punjab Bani 02 December,2023
ਵਿੱਤੀ ਸਾਲ 2023-24 ਦੇ ਪਹਿਲੇ 8 ਮਹੀਨਿਆਂ ਦੌਰਾਨ ਜੀ.ਐਸ.ਟੀ ਆਮਦਨ 16.61% ਵਧੀ

ਵਿੱਤੀ ਸਾਲ 2023-24 ਦੇ ਪਹਿਲੇ 8 ਮਹੀਨਿਆਂ ਦੌਰਾਨ ਜੀ.ਐਸ.ਟੀ ਆਮਦਨ 16.61% ਵਧੀ ਪਹਿਲੇ 8 ਮਹੀਨਿਆਂ ਵਿੱਚ ਆਬਕਾਰੀ ਮਾਲੀਆ 11.45% ਵਧਿਆ ਪੰਜਾਬ ਦਾ ਖਜ਼ਾਨਾ ਭਰਨ ਲਈ ਪੂਰੀ ਤਰ੍ਹਾਂ ਵਚਨਬੱਧ - ਹਰਪਾਲ ਸਿੰਘ ਚੀਮਾ ਚੰਡੀਗੜ੍ਹ, 02 ਦਸੰਬਰ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸੂਬੇ ਨੇ ਵਿੱਤੀ ਸਾਲ 2023-24 ਦੇ ਪਹਿਲੇ 8 ਮਹੀਨਿਆਂ ਦੌਰਾਨ ਨਵੰਬਰ ਤੱਕ ਵਸਤੂਆਂ ਅਤੇ ਸੇਵਾ ਕਰ (ਜੀ.ਐੱਸ.ਟੀ.) ਤੋਂ ਨੈਟ ਪ੍ਰਾਪਤੀਆਂ ਵਿੱਚ 16.61 ਫੀਸਦੀ ਦਾ ਵਾਧਾ ਅਤੇ ਆਬਕਾਰੀ ਤੋਂ ਪ੍ਰਾਪਤ ਹੋਣ ਵਾਲੇ ਮਾਲੀਏ ਵਿੱਚ 11.45 ਫੀਸਦੀ ਦਾ ਵਾਧਾ ਦਰ ਦਰਜ ਕੀਤਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਵਿੱਤੀ ਸਾਲ 2022-23 ਵਿੱਚ ਨਵੰਬਰ ਤੱਕ ਰਾਜ ਦੀ ਨੈੱਟ ਜੀਐਸਟੀ ਪ੍ਰਾਪਤੀ 11967.76 ਕਰੋੜ ਰੁਪਏ ਸੀ ਜਦੋਂ ਕਿ ਚਾਲੂ ਮਾਲੀ ਸਾਲ ਦੌਰਾਨ ਰਾਜ ਦੀ ਨੈੱਟ ਜੀਐਸਟੀ ਪ੍ਰਾਪਤੀ 13955.38 ਕਰੋੜ ਰੁਪਏ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਨੈਟ ਜੀ.ਐਸ.ਟੀ ਪ੍ਰਾਪਤੀ ਵਿੱਚ ਕੁੱਲ 1987.62 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ ਹੈ। ਆਬਕਾਰੀ ਤੋਂ ਪ੍ਰਾਪਤ ਮਾਲੀਏ ਦੇ ਅੰਕੜਿਆਂ ਦਾ ਖੁਲਾਸਾ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਚਾਲੂ ਵਿੱਤੀ ਸਾਲ ਵਿੱਚ ਨਵੰਬਰ ਤੱਕ ਆਬਕਾਰੀ ਤੋਂ ਕੁੱਲ ਮਾਲੀਆ 5947.47 ਕਰੋੜ ਰੁਪਏ ਹੈ ਜਦੋਂ ਕਿ ਵਿੱਤੀ ਸਾਲ 2022-23 ਦੇ ਪਹਿਲੇ 8 ਮਹੀਨਿਆਂ ਵਿੱਚ ਕੁੱਲ ਜੀ.ਐਸ.ਟੀ ਮਾਲੀਆ 5336.61 ਕਰੋੜ ਰੁਪਏ ਸੀ, ਇਸ ਤਰ੍ਹਾਂ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ ਕੁੱਲ 610.86 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨਵੰਬਰ ਤੱਕ ਵੈਟ, ਸੀ.ਐਸ.ਟੀ., ਜੀ.ਐਸ.ਟੀ., ਪੀ.ਐਸ.ਡੀ.ਟੀ. ਅਤੇ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ ਨੈੱਟ 13.89 ਪ੍ਰਤੀਸ਼ਤ ਦੇ ਵਾਧਾ ਪ੍ਰਾਪਤ ਹੋਇਆ ਹੈ। ਸੂਬੇ ਦੇ ਆਪਣੇ ਕਰ ਮਾਲੀਏ ਵਿੱਚ ਵਾਧੇ ਬਾਰੇ ਖੁਲਾਸਾ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਰ ਚੋਰੀ ਕਰਨ ਵਾਲਿਆਂ 'ਤੇ ਸ਼ਿਕੰਜਾ ਕੱਸ ਕੇ ਅਤੇ ਕਰ ਪ੍ਰਣਾਲੀ ਨੂੰ ਸਰਲ ਬਣਾ ਕੇ ਇਮਾਨਦਾਰ ਕਰਦਾਤਾਵਾਂ ਨੂੰ ਸਹੂਲਤ ਦਿੰਦਿਆਂ ਆਪਣੇ ਕਰ ਮਾਲੀਆ ਵਿੱਚ ਵਾਧਾ ਦਰਜ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਜੀਐਸਟੀ ਲਾਗੂ ਹੋਣ ਤੋਂ ਬਾਅਦ ਪਹਿਲੀ ਵਾਰ ਰਾਜ ਦੀਆਂ 8 ਮਹੀਨਿਆਂ ਦੀਆਂ ਕਰ ਪ੍ਰਾਪਤੀਆਂ ਨੇ 25 ਹਜ਼ਾਰ ਕਰੋੜ ਦੇ ਅੰਕੜੇ ਨੂੰ ਛੂਹਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਇਸ ਵਿੱਤੀ ਵਰ੍ਹੇ ਦੌਰਾਨ ਨਵੰਬਰ ਮਹੀਨੇ ਦੇ ਅੰਤ ਤੱਕ ਵੈਟ, ਸੀ.ਐਸ.ਟੀ., ਜੀ.ਐਸ.ਟੀ., ਪੀ.ਐਸ.ਡੀ.ਟੀ. ਅਤੇ ਆਬਕਾਰੀ ਤੋਂ 24965.59 ਕਰੋੜ ਦਾ ਮਾਲੀਆ ਪ੍ਰਾਪਤ ਹੋਇਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੇ ਸਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪ੍ਰਸ਼ਾਸਨ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ਲਿਆ ਕੇ ਸੂਬੇ ਦੇ ਆਪਣੇ ਮਾਲੀਏ ਵਿੱਚ ਭਾਰੀ ਵਾਧਾ ਕੀਤਾ ਹੈ ਅਤੇ ਸੂਬੇ ਦੀ ਆਰਥਿਕਤਾ ਨੂੰ ਹੋਰ ਮਜ਼ਬੂਤ ਕਰਨ ਲਈ ਇਸ ਵਾਧੇ ਨੂੰ ਬਰਕਰਾਰ ਰੱਖਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਸੂਬੇ ਨੂੰ ਵਿਕਾਸ ਅਤੇ ਖੁਸ਼ਹਾਲੀ ਦੀਆਂ ਬੁਲੰਦੀਆਂ 'ਤੇ ਪਹੁੰਚਾਉਣ ਦੀ ਵਚਨਬੱਧਤਾ ਨੂੰ ਦੁਹਰਾਇਆ।

Punjab Bani 02 December,2023
ਮੁੱਖ ਮੰਤਰੀ ਵੱਲੋਂ ਸਿੱਖਾਂ ਦੇ ਮੱਥੇ ਉਤੇ ਘੋੜਾ ਚੋਰ ਦਾ ਕਲੰਕ ਲਾਉਣ ਵਾਲੇ ਮਜੀਠੀਆ ਖ਼ਾਨਦਾਨ ਦੇ ਵਾਰਸ ਬਿਕਰਮ ਸਿੰਘ ਮਜੀਠੀਆ ਨੂੰ 5 ਦਸੰਬਰ ਤੱਕ ਅਰਬੀ ਘੋੜਿਆਂ ਬਾਰੇ ਜਾਣਕਾਰੀ ਦੇਣ ਦੀ ਚੁਣੌਤੀ

ਮੁੱਖ ਮੰਤਰੀ ਵੱਲੋਂ ਸਿੱਖਾਂ ਦੇ ਮੱਥੇ ਉਤੇ ਘੋੜਾ ਚੋਰ ਦਾ ਕਲੰਕ ਲਾਉਣ ਵਾਲੇ ਮਜੀਠੀਆ ਖ਼ਾਨਦਾਨ ਦੇ ਵਾਰਸ ਬਿਕਰਮ ਸਿੰਘ ਮਜੀਠੀਆ ਨੂੰ 5 ਦਸੰਬਰ ਤੱਕ ਅਰਬੀ ਘੋੜਿਆਂ ਬਾਰੇ ਜਾਣਕਾਰੀ ਦੇਣ ਦੀ ਚੁਣੌਤੀ ਜੇਕਰ ਮਜੀਠੀਆ ਨੇ ਨਾ ਦੱਸਿਆ ਤਾਂ ਮੈਂ ਨਾਮ ਜਨਤਕ ਕਰਾਂਗਾ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਉਪਰਾਲਾ ਜਾਰੀ, ਹੁਣ ਤੱਕ 37934 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਵਤਨ ਵਾਪਸੀ ਦੀ ਸ਼ੁਰੂਆਤ ਹੋਈ, ਵਿਦੇਸ਼ਾਂ ਤੋਂ ਵਾਪਸ ਆ ਕੇ ਨੌਜਵਾਨਾਂ ਨੇ ਹਾਸਲ ਕੀਤੀਆਂ ਨੌਕਰੀਆਂ ਮੁੱਖ ਮੰਤਰੀ ਦੀ ਕੁਰਸੀ ਆਰਾਮ ਫਰਮਾਉਣ ਲਈ ਨਹੀਂ, ਲੋਕ ਸੇਵਾ ਲਈ ਹੁੰਦੀ ਹੈ ਚੰਡੀਗੜ੍ਹ, 1 ਦਸੰਬਰ: ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਪੁਰਖਿਆਂ ਦੇ ਪੰਜਾਬ ਅਤੇ ਸਿੱਖ ਵਿਰੋਧੀ ਕਿਰਦਾਰ ਦਾ ਖ਼ੁਲਾਸਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਆਖਿਆ ਕਿ ਬਿਕਰਮ ਮਜੀਠੀਆ ਦੇ ਪੁਰਖਿਆਂ ਦੀ ਲਾਲਸਾ ਅਤੇ ਨਿੱਜਵਾਦ ਨੇ ਸਿੱਖਾਂ ਦੇ ਮੱਥੇ ਉਤੇ ਘੋੜਾ ਚੋਰ ਦਾ ਕਲੰਕ ਲਾਇਆ ਹੈ, ਜਿਸ ਕਰਕੇ ਇਹ ਮੁਆਫੀ ਦੇ ਵੀ ਲਾਇਕ ਨਹੀਂ ਹਨ। ਇੱਥੇ ਮਿਊਂਸਿਪਲ ਭਵਨ ਵਿਖੇ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ ਆਖਿਆ ਕਿ ਸਾਲ 1957 ਵਿੱਚ ਭਾਰਤ ਵਿੱਚ ਚੋਣਾਂ ਹੋਈਆਂ ਤਾਂ ਉਸ ਮੌਕੇ ਜਵਾਹਰ ਲਾਲ ਨਹਿਰੂ ਪ੍ਰਧਾਨ ਮੰਤਰੀ ਬਣੇ। ਉਨ੍ਹਾਂ ਦੀ ਅਗਵਾਈ ਵਿੱਚ ਇਕ ਵਫ਼ਦ ਅਰਬ ਮੁਲਕਾਂ ਦੇ ਦੌਰੇ ਉਤੇ ਗਿਆ ਸੀ। ਇਸ ਵਫ਼ਦ ਵਿੱਚ ਬਿਕਰਮ ਸਿੰਘ ਮਜੀਠੀਆ ਦੇ ਪੁਰਖਿਆਂ ਵਿੱਚੋਂ ਤਤਕਾਲੀ ਉਪ ਰੱਖਿਆ ਮੰਤਰੀ ਸੁਰਜੀਤ ਸਿੰਘ ਮਜੀਠੀਆ ਵੀ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਅਰਬ ਮੁਲਕ ਦੇ ਇਕ ਰਾਜੇ ਨੇ ਭਾਰਤੀ ਫੌਜ ਲਈ ਯਾਦ ਵਜੋਂ ਅਰਬੀ ਨਸਲ ਦੇ ਸ਼ਾਨਦਾਰ ਘੋੜੇ ਤੋਹਫ਼ੇ ਵਿੱਚ ਦਿੱਤੇ ਸਨ। ਇਹ ਘੋੜੇ ਸਿਖਲਾਈ ਲਈ ਫੌਜ ਦੇ ਸਿਖਲਾਈ ਕੇਂਦਰ ਮੇਰਠ ਭੇਜੇ ਜਾਣੇ ਸਨ, ਜਿੱਥੇ ਫੌਜ ਵਿੱਚ ਸ਼ਾਮਲ ਜਾਨਵਰਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾਂਦੀ ਹੈ। ਦੋ ਮਹੀਨੇ ਬਾਅਦ ਅਰਬੀ ਰਾਜੇ ਨੇ ਘੋੜਿਆਂ ਦੀ ਹਾਲਤ ਬਾਰੇ ਪਤਾ ਕੀਤਾ ਤਾਂ ਪਤਾ ਲੱਗਿਆ ਕਿ ਉਹ ਘੋੜੇ ਮੇਰਠ ਵਿੱਚ ਪੁੱਜੇ ਹੀ ਨਹੀਂ। ਇਸ ਤੋਂ ਬਾਅਦ ਰਾਜੇ ਨੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਕੋਲ ਨਾਰਾਜ਼ਗੀ ਜ਼ਾਹਰ ਕੀਤੀ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ਮੰਦਭਾਗੀ ਘਟਨਾ ਨੂੰ ਲੈ ਕੇ ਸ੍ਰੀ ਨਹਿਰੂ ਨੇ ਤੁਰੰਤ ਸੁਰਜੀਤ ਸਿੰਘ ਮਜੀਠੀਆ ਦਾ ਅਸਤੀਫ਼ਾ ਲੈ ਲਿਆ ਸੀ। ਮੁੱਖ ਮੰਤਰੀ ਨੇ ਕਿਹਾ, “ਇਸ ਘਟਨਾ ਨੇ ਸਿੱਖਾਂ ਦੇ ਸੱਚੇ-ਸੁੱਚੇ ਕਿਰਦਾਰ ਉਤੇ ਸਵਾਲ ਖੜ੍ਹੇ ਕੀਤੇ। ਇਹ ਬਹੁਤ ਦੁੱਖ ਦੀ ਗੱਲ ਹੈ ਕਿ ਅੱਜ ਵੀ ਜਦੋਂ ਕੋਈ ਦਸਤਾਰਧਾਰੀ ਸਿੱਖ ਮੇਰਠ ਦੇ ਸਿਖਲਾਈ ਕੇਂਦਰ ਵਿੱਚ ਜਾਂਦਾ ਹੈ ਤਾਂ ਉਸ ਨੂੰ ਘੋੜਾ ਚੋਰ ਦੇ ਨਜ਼ਰੀਏ ਨਾਲ ਦੇਖਿਆ ਜਾਂਦਾ ਹੈ।” ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਰਤਾਨਵੀ ਹਕੂਮਤ ਦਾ ਪਾਣੀ ਭਰਨ ਵਾਲੇ ਮਜੀਠੀਆ ਖ਼ਾਨਦਾਨ ਨੂੰ ਅੰਗਰੇਜ਼ਾਂ ਨੇ ਸਰ ਦੀ ਉਪਾਧੀ ਨਾਲ ਨਿਵਾਜਿਆ ਸੀ ਅਤੇ ਇਹ ਉਪਾਧੀ ਅੰਗਰੇਜ਼ ਆਪਣੇ ਪਿੱਠੂਆਂ ਨੂੰ ਦਿੰਦੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਮਜੀਠੀਆ ਖ਼ਾਨਦਾਨ ਨੇ 13 ਅਪ੍ਰੈਲ, 1919 ਨੂੰ ਵਾਪਰੇ ਜੱਲ੍ਹਿਆਵਾਲਾ ਬਾਗ਼ ਦੇ ਕਤਲੇਆਮ ਵਾਲੇ ਦਿਨ ਤੋਂ ਅਗਲੇ ਦਿਨ ਇਸ ਕਤਲੇਆਮ ਦੇ ਦੋਸ਼ੀ ਜਨਰਲ ਡਾਇਰ ਨੂੰ ਖਾਣਾ ਪਰੋਸਿਆ, ਜਿਸ ਤੋਂ ਇਨ੍ਹਾਂ ਦੀ ਘਟੀਆ ਜ਼ਹਿਨੀਅਤ ਦਾ ਪਤਾ ਲਗਦਾ ਹੈ। ਇੱਥੇ ਹੀ ਬੱਸ ਨਹੀਂ, ਜਨਰਲ ਡਾਇਰ ਨੂੰ ਸਿਰੋਪਾਓ ਵੀ ਦਿਵਾਇਆ ਗਿਆ ਅਤੇ ਮੁਆਫ਼ੀ ਵੀ ਦਿਵਾਈ। ਉਨ੍ਹਾਂ ਕਿਹਾ ਕਿ ਇਹ ਹੋਰ ਵੀ ਹੈਰਾਨੀ ਦੀ ਗੱਲ ਹੈ ਕਿ ਸਿਰੋਪਾਓ ਦੇਣ ਵਾਲੇ ਜਥੇਦਾਰ ਅਰੂੜ ਸਿੰਘ ਲੋਕ ਸਭਾ ਮੈਂਬਰ ਸਿਮਰਜੀਤ ਸਿੰਘ ਮਾਨ ਦੇ ਨਾਨਾ ਸਨ। ਭਗਵੰਤ ਸਿੰਘ ਮਾਨ ਨੇ ਕਿਹਾ, “ਇਤਿਹਾਸ ਕਦੇ ਮਿਟਾਇਆ ਨਹੀਂ ਜਾ ਸਕਦਾ, ਮਜੀਠੀਆ ਦੇ ਪੁਰਖਿਆਂ ਦੇ ਕਿਰਦਾਰ ਇਤਿਹਾਸ ਦੇ ਪੰਨਿਆਂ ਵਿੱਚ ਦਰਜ ਹਨ।” ਸ਼੍ਰੋਮਣੀ ਅਕਾਲੀ ਦਲ ਦੀ ਤਰਸਯੋਗ ਸਥਿਤੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਾਰਟੀ ਦਾ ਬੇੜਾ ਹੁਣ ਡੁੱਬ ਚੁੱਕਾ ਹੈ ਅਤੇ ਹਾਲਤ ਇਹ ਬਣੀ ਹੋਈ ਹੈ ਕਿ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਤੇ ਹਰਸਿਮਰਤ ਬਾਦਲ ਦੀ ਸੁਰ ਵੀ ਆਪਸ ਵਿੱਚ ਨਹੀਂ ਮਿਲਦੀ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰੰਜਾਬ ਵਿੱਚ ਸਰਕਾਰੀ ਨੌਕਰੀਆਂ ਦੇਣ ਦੇ ਸਿਲਸਿਲੇ ਨੂੰ ਜਾਰੀ ਰੱਖਦਿਆਂ ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ ਹੁਣ ਤੱਕ 37934 ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾ ਦਿੱਤੀਆਂ ਹਨ। ਵੱਖ-ਵੱਖ ਵਿਭਾਗਾਂ ਦੇ 251 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਰੀਆਂ 37934 ਨਿਯੁਕਤੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪੂਰੀ ਪਾਰਦਰਸ਼ੀ ਪ੍ਰਕਿਰਿਆ ਅਪਨਾਉਣ ਤੋਂ ਬਾਅਦ ਇਹ ਨਿਯੁਕਤੀਆਂ ਕੀਤੀਆਂ ਗਈਆਂ ਹਨ ਅਤੇ ਇਨ੍ਹਾਂ ਨੌਜਵਾਨਾਂ ਨੇ ਬੇਹੱਦ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਪਾਸ ਕਰਨ ਮਗਰੋਂ ਇਹ ਨੌਕਰੀਆਂ ਹਾਸਲ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਦਾ ਪਹਿਲੇ ਦਿਨ ਤੋਂ ਹੀ ਇਕੋ-ਇਕ ਏਜੰਡਾ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰ ਕੇ ਉਨ੍ਹਾਂ ਨੂੰ ਵੱਧ ਅਧਿਕਾਰ ਦੇਣਾ ਹੈ। ਲੜਕੀਆਂ ਨੂੰ ਨੌਕਰੀਆਂ ਦੇ ਵਧੇਰੇ ਮੌਕੇ ਮਿਲਣ ਉਤੇ ਖੁਸ਼ੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਲੜਕੀਆਂ ਪ੍ਰਤੀ ਆਪਣੀ ਧਾਰਨਾ ਬਦਲ ਲੈਣੀ ਚਾਹੀਦੀ ਹੈ ਕਿਉਂਕਿ ਲੜਕੀਆਂ ਹਰੇਕ ਖੇਤਰ ਵਿੱਚ ਬਾਜ਼ੀ ਮਾਰ ਰਹੀਆਂ ਹਨ। ਪੰਜਾਬ ਦੀ ਮਹਾਨ ਅਤੇ ਜਰਖੇਜ਼ ਧਰਤੀ ਛੱਡ ਕੇ ਵਿਦੇਸ਼ ਜਾਣ ਦੇ ਰੁਝਾਨ ਉਤੇ ਚਿੰਤਾ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਰੁਝਾਨ ਬਦਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਵਿੱਚ ਹੁਣ ਰਿਵਰਸ ਮਾਈਗ੍ਰੇਸ਼ਨ (ਵਤਨ ਵਾਪਸੀ) ਦਾ ਰੁਝਾਨ ਸ਼ੁਰੂ ਹੋਣ ਲੱਗਾ ਹੈ ਅਤੇ ਕਈ ਨੌਜਵਾਨਾਂ ਨੇ ਵਿਦੇਸ਼ ਛੱਡ ਕੇ ਪੰਜਾਬ ਵਿੱਚ ਸਰਕਾਰੀ ਨੌਕਰੀਆਂ ਹਾਸਲ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸਲ ਵਿੱਚ ਸਾਡੇ ਨੌਜਵਾਨ ਪੰਜਾਬ ਦੀ ਪਵਿੱਤਰ ਧਰਤੀ ਨਾਲ ਬਹੁਤ ਮੋਹ ਕਰਦੇ ਹਨ ਪਰ ਪਿਛਲੇ ਸਮੇਂ ਵਿੱਚ ਮਾੜੇ ਸਿਸਟਮ ਤੋਂ ਤੰਗ ਆ ਕੇ ਵਿਦੇਸ਼ ਜਾਣ ਲਈ ਮਜੂਬਰ ਸਨ। ਉਨ੍ਹਾਂ ਕਿਹਾ ਕਿ ਹੁਣ ਨੌਜਵਾਨਾਂ ਨੂੰ ਆਪਣੀ ਮਨਪਸੰਦ ਦੀ ਨੌਕਰੀ ਕਰਨ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ ਤਾਂ ਕਿ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਬਣਾਇਆ ਜਾ ਸਕੇ। ਪੰਜਾਬ ਦੇ ਖਜ਼ਾਨੇ ਨੂੰ ਖਾਲੀ ਕਹਿ ਕੇ ਲੋਕਾਂ ਦੇ ਅੱਖੀਂ ਘੱਟਾ ਪਾਉਣ ਵਾਲੇ ਸਿਆਸੀ ਆਗੂਆਂ ਉਤੇ ਤਿੱਖਾ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿੱਚ ਖਜ਼ਾਨਾ ਕਦੇ ਖਾਲੀ ਨਹੀਂ ਹੁੰਦਾ, ਸਗੋਂ ਲੀਡਰਾਂ ਦੀ ਨੀਅਤ ਖੋਟੀ ਹੁੰਦੀ ਹੈ। ਇਹ ਲੀਡਰ ਲੋਕਾਂ ਦਾ ਪੈਸਾ ਆਪਣੇ ਚਾਚੇ-ਭਤੀਜੇ, ਸਾਲੇ-ਜੀਜੇ ਨੂੰ ਦੋਵੇਂ ਹੱਥੀਂ ਲੁਟਾਉਂਦੇ ਸਨ। ਮੁੱਖ ਮੰਤਰੀ ਨੂੰ ਲੋਕ ਸੇਵਾ ਨੂੰ ਪ੍ਰਣਾਇਆ ਰਹਿਣ ਵਾਲਾ ਅਹੁਦਾ ਦੱਸਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੁਰਸੀ ਆਰਾਮਪ੍ਰਸਤੀ ਲਈ ਨਹੀਂ ਹੁੰਦੀ, ਸਗੋਂ 24 ਘੰਟੇ ਲੋਕ ਸੇਵਾ ਨੂੰ ਸਮਰਪਿਤ ਹੁੰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਦੀਆਂ ਜ਼ਮੀਨੀ ਹਕੀਕਤਾਂ ਤੋਂ ਚੰਗੀ ਤਰ੍ਹਾਂ ਜਾਣੂੰ ਹਨ ਜਿਸ ਕਰਕੇ ਉਹ ਪੰਜਾਬ ਦੇ ਹਿੱਤ ਵਿੱਚ ਤੁਰੰਤ ਫੈਸਲਾ ਲੈਂਦੇ ਹਨ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਵੀ ਨਸੀਹਤ ਦਿੱਤੀ ਕਿ ਜ਼ਮੀਨੀ ਸਥਿਤੀ ਨੂੰ ਸਮਝਣ ਤੋਂ ਬਿਨਾਂ ਚੰਡੀਗੜ੍ਹ ਬੈਠ ਕੇ ਫੈਸਲੇ ਨਾ ਕੀਤੇ ਜਾਣ ਕਿਉਂਕਿ ਹਰੇਕ ਇਲਾਕੇ ਦੇ ਹਾਲਾਤ ਵੱਖ-ਵੱਖ ਹੁੰਦੇ ਹਨ।

Punjab Bani 01 December,2023
ਪੰਜਾਬ ਵਿਧਾਨ ਸਭਾ ਵੱਲੋਂ ਚਾਰ ਅਹਿਮ ਬਿੱਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਚਾਰ ਅਹਿਮ ਬਿੱਲ ਪਾਸ ਚੰਡੀਗੜ੍ਹ, 29 ਨਵੰਬਰ: ਪੰਜਾਬ ਵਿਧਾਨ ਸਭਾ ਨੇ ਅੱਜ ਚਾਰ ਅਹਿਮ ਬਿੱਲ ਸਰਬਸੰਮਤੀ ਨਾਲ ਪਾਸ ਕੀਤੇ ਹਨ। ਪੰਜਾਬ ਦੇ ਮਾਲ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਤਿੰਨ ਬਿੱਲ ਪੇਸ਼ ਕੀਤੇ ਗਏ, ਜਿਨ੍ਹਾਂ ਵਿੱਚ ਜਾਇਦਾਦ ਦਾ ਤਬਾਦਲਾ (ਪੰਜਾਬ ਸੋਧਨਾ) ਬਿੱਲ-2023, ਰਜਿਸਟ੍ਰੇਸ਼ਨ (ਪੰਜਾਬ ਸੋਧਨਾ) ਬਿੱਲ-2023 ਅਤੇ ਭਾਰਤੀ ਸਟੈਂਪ (ਪੰਜਾਬ ਸੋਧਨਾ) ਬਿੱਲ-2023 ਸ਼ਾਮਲ ਹਨ। ਇਸੇ ਤਰ੍ਹਾਂ ਜਲ ਸਰੋਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਚੌਥਾ ਬਿੱਲ ਪੰਜਾਬ ਕੈਨਾਲ ਐਂਡ ਡਰੇਨੇਜ ਬਿੱਲ-2023 ਪੇਸ਼ ਕੀਤਾ ਗਿਆ। ਵਿਧਾਨ ਸਭਾ ਸੈਸ਼ਨ ਦੌਰਾਨ ਇਨ੍ਹਾਂ ਚਾਰੋ ਬਿੱਲਾਂ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।

Punjab Bani 29 November,2023
ਭਾਜਪਾ ਇੰਨੀ ਪੰਜਾਬ ਵਿਰੋਧੀ ਹੈ ਕਿ ਇਨ੍ਹਾਂ ਦਾ ਵੱਸ ਚੱਲੇ ਤਾਂ ਰਾਸ਼ਟਰੀ ਗੀਤ ਵਿੱਚੋਂ ਪੰਜਾਬ ਦਾ ਨਾਮ ਹੀ ਹਟਾ ਦੇਣ: ਮੁੱਖ ਮੰਤਰੀ

ਭਾਜਪਾ ਇੰਨੀ ਪੰਜਾਬ ਵਿਰੋਧੀ ਹੈ ਕਿ ਇਨ੍ਹਾਂ ਦਾ ਵੱਸ ਚੱਲੇ ਤਾਂ ਰਾਸ਼ਟਰੀ ਗੀਤ ਵਿੱਚੋਂ ਪੰਜਾਬ ਦਾ ਨਾਮ ਹੀ ਹਟਾ ਦੇਣ: ਮੁੱਖ ਮੰਤਰੀ ਸੈਸ਼ਨ ਲਈ ਸੁਪਰੀਮ ਕੋਰਟ ਦਾ ਪੰਜਾਬ ਵਾਲਾ ਫੈਸਲਾ ਪੂਰੇ ਦੇਸ਼ ਲਈ ਬਣਿਆ ਮਿਸਾਲ ਸੈਸ਼ਨ ਲਈ ਸੁਪਰੀਮ ਕੋਰਟ ਜਾਣਾ ਜਿੱਤ-ਹਾਰ ਦਾ ਮਸਲਾ ਨਹੀਂ, ਅਸੀਂ ਲੋਕਾਂ ਦੇ ਹੱਕਾਂ ਦੀ ਲੜਾਈ ਜਿੱਤੀ: ਮੁੱਖ ਮੰਤਰੀ ਹੁਣ ਹਰ ਚਿੱਠੀ ਦਾ ਤੁਰੰਤ ਜਵਾਬ ਤੇ ਸੈਸ਼ਨ ਦੀ ਤੁਰੰਤ ਮਨਜ਼ੂਰੀ ਲਈ ਮੈਂ ਗਵਰਨਰ ਸਾਹਿਬ ਦਾ ਵੀ ਧੰਨਵਾਦ ਕਰਦਾ ਹਾਂ: ਮੁੱਖ ਮੰਤਰੀ ਅਸੀਂ ਖ਼ਜ਼ਾਨਾ ਖ਼ਾਲੀ ਨਹੀਂ ਕਹਿੰਦੇ, ਖ਼ਜ਼ਾਨਾ ਭਰਨ `ਚ ਵਿਸ਼ਵਾਸ ਰੱਖਦੇ ਹਾਂ: ਮੁੱਖ ਮੰਤਰੀ ਅਸੀਂ ਨਵੀਂ ਤਕਨੀਕ ਆਰਟੀਫਿਸ਼ਲ ਇੰਟੈਲੀਜੈਂਸ ਰਾਹੀਂ ਲੋਕਾਂ ਦੇ ਪੈਸੇ ਦੀ ਬੱਚਤ ਕਰ ਰਹੇ ਹਾਂ: ਮੁੱਖ ਮੰਤਰੀ ਚੰਡੀਗੜ੍ਹ, 28 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਕੇਂਦਰ ਸਰਕਾਰ ਦੀ ਕਰੜੀ ਆਲੋਚਨਾ ਕੀਤੀ ਹੈ। ਪੰਜਾਬ ਵਿਧਾਨ ਸਭਾ ਵਿੱਚ ਬਹਿਸ ਵਿੱਚ ਸ਼ਾਮਲ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਅਚੰਭੇ ਵਾਲੀ ਗੱਲ ਹੈ ਕਿ ਪੰਜਾਬ ਨੇ ਦੇਸ਼ ਦੇ ਅਨਾਜ ਉਤਪਾਦਨ ਵਿੱਚ ਅਹਿਮ ਯੋਗਦਾਨ ਪਾਉਣ ਤੋਂ ਇਲਾਵਾ ਭਾਰਤੀ ਫੌਜ ਵਿੱਚ ਸਭ ਤੋਂ ਵੱਧ ਨੁਮਾਇੰਦਗੀ ਦਿੱਤੀ ਹੈ ਪਰ ਇਸ ਦੇ ਬਾਵਜੂਦ ਕੇਂਦਰ ਸਰਕਾਰ ਨੇ ਹਮੇਸ਼ਾ ਸੂਬੇ ਨੂੰ ਅਣਗੌਲਿਆ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਾਰੀਆਂ ਸ਼ਰਤਾਂ ਪੂਰੀਆਂ ਕਰਨ ਦੇ ਬਾਵਜੂਦ ਆਰ.ਡੀ.ਐਫ. ਦਾ ਬਣਦਾ ਹਿੱਸਾ ਨਹੀਂ ਮਿਲ ਰਿਹਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਜੀ.ਐਸ.ਟੀ. ਸੂਬੇ ਇਕੱਤਰ ਕਰਦੇ ਹਨ ਪਰ ਆਪਣਾ ਬਣਦਾ ਹਿੱਸਾ ਲੈਣ ਲਈ ਕੇਂਦਰ ਸਰਕਾਰ ਅੱਗੇ ਹੱਥ ਅੱਡਣੇ ਪੈਂਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਮੋਦੀ ਸਰਕਾਰ ਪੰਜਾਬ ਵਿਰੋਧੀ ਖ਼ਬਤ ਦੀ ਸ਼ਿਕਾਰ ਹੈ, ਜਿਸ ਕਾਰਨ ਉਹ ਸੂਬੇ ਨੂੰ ਬਰਬਾਦ ਕਰਨ ਉਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਜੇ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੀ ਮਰਜ਼ੀ ਚੱਲੇ ਤਾਂ ਉਹ ਕੌਮੀ ਗੀਤ ਵਿੱਚੋਂ ਵੀ ਪੰਜਾਬ ਦਾ ਨਾਮ ਕੱਟ ਦੇਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਿੰਨੀ ਅਜੀਬ ਗੱਲ ਹੈ ਕਿ ਪੰਜਾਬ ਨਾਲ ਮਤਰੇਈ ਮਾਂ ਵਾਲੇ ਸਲੂਕ ਕਰਨ ਦੇ ਬਾਵਜੂਦ ਭਾਜਪਾ ਦੇ ਸੂਬਾਈ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਇਸ ਸਮੁੱਚੇ ਮਸਲੇ ਉਤੇ ਚੁੱਪ ਧਾਰੀ ਬੈਠੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇੰਨਾ ਹੀ ਨਹੀਂ ਕੇਂਦਰ ਸਰਕਾਰ ਨੇ ਸੂਬੇ ਅਤੇ ਇਸ ਦੇ ਕਿਸਾਨਾਂ ਪ੍ਰਤੀ ਵੀ ਵਿਰੋਧੀ ਰਵੱਈਆ ਅਖ਼ਤਿਆਰ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਵਿਰੋਧੀ ਰਵੱਈਏ ਕਾਰਨ ਖੇਤੀਬਾੜੀ ਹੁਣ ਲਾਹੇਵੰਦ ਧੰਦਾ ਨਹੀਂ ਰਿਹਾ ਅਤੇ ਕੇਂਦਰ ਸਰਕਾਰ ਹੁਣ ਅਨਾਜਾਂ ਉਤੇ ਐਮ.ਐਸ.ਪੀ. ਖ਼ਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਕੌਮੀ ਰਾਜਧਾਨੀ ਵਿੱਚ ਵਾਤਾਵਰਨ ਪ੍ਰਦੂਸ਼ਣ ਦੀ ਸਮੁੱਚੀ ਜ਼ਿੰਮੇਵਾਰੀ ਪੰਜਾਬ ਦੇ ਕਿਸਾਨਾਂ ਸਿਰ ਸੁੱਟ ਕੇ ਇਸ ਨੂੰ ਪਰਾਲੀ ਫੂਕਣ ਕਾਰਨ ਹੋਇਆ ਪ੍ਰਦੂਸ਼ਣ ਦੱਸ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਵੱਲੋਂ ਪੰਜਾਬ ਨਾਲ ਅਜਿਹਾ ਸਲੂਕ ਕੀਤਾ ਜਾ ਰਿਹਾ ਹੈ, ਜਿਵੇਂ ਪੰਜਾਬ ਇਸ ਦੇਸ਼ ਦਾ ਹੀ ਹਿੱਸਾ ਨਹੀਂ ਹੈ ਅਤੇ ਦੇਸ਼ ਨਿਰਮਾਣ ਵਿੱਚ ਪੰਜਾਬੀਆਂ ਦੇ ਮਹਾਨ ਬਲੀਦਾਨ ਨੂੰ ਵੀ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਹੱਕਾਂ ਨੂੰ ਬਿਲਕੁੱਲ ਅੱਖੋਂ-ਪਰੋਖੇ ਕੀਤਾ ਜਾ ਰਿਹਾ ਹੈ ਅਤੇ ਵਿਰੋਧੀ ਸਰਕਾਰਾਂ ਵਾਲੇ ਸੂਬਿਆਂ ਖ਼ਾਸ ਤੌਰ ਉਤੇ ਪੰਜਾਬ ਦੀ ਬਾਂਹ ਮਰੋੜਨ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਕੇਂਦਰ ਸਰਕਾਰ ਕੋਲੋਂ ਝਾਕ ਰੱਖਣੀ ਬੰਦ ਕਰਨ ਅਤੇ ਪੰਜਾਬ ਦੀ ਅਮੀਰ ਵਿਰਾਸਤ, ਵਿੱਤ ਤੇ ਰਵਾਇਤ ਨੂੰ ਬਚਾਉਣ ਲਈ ਅੱਗੇ ਆਉਣ ਤੇ ਰੰਗਲਾ ਪੰਜਾਬ ਬਣਾਉਣ ਦੇ ਲੰਮੇਰੇ ਰਾਹ ਦੇ ਪਾਂਧੀ ਬਣਨ। ਮੁੱਖ ਮੰਤਰੀ ਨੇ ਕਿਹਾ ਕਿ ਜਿਹੜਾ ਜੀ.ਐਸ.ਟੀ. ਬਿੱਲ ਅੱਜ ਸਦਨ ਵਿੱਚ ਪੇਸ਼ ਕੀਤਾ ਗਿਆ ਹੈ, ਉਹ ਉਤਪਾਦਕ ਰਾਜ ਨੂੰ ਟੈਕਸ ਲਾਭ ਮਿਲਣੇ ਯਕੀਨੀ ਬਣਾਏਗਾ, ਜਿਸ ਨਾਲ ਸੂਬਾ ਆਪਣੇ ਸਰੋਤਾਂ ਦੀ ਵਰਤੋਂ ਵਸਤ ਨਿਰਮਾਣ ਲਈ ਕਰ ਸਕੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਵੈਟ ਦੇ ਡਿਫਾਲਟਰਾਂ ਲਈ ਯਕਮੁਸ਼ਤ ਨਿਬੇੜਾ ਸਕੀਮ (ਓ.ਟੀ.ਐਸ.) ਦੀ ਵੀ ਸ਼ੁਰੂਆਤ ਕੀਤੀ, ਜਿਸ ਦਾ ਸੂਬੇ ਭਰ ਦੇ 65 ਹਜ਼ਾਰ ਤੋਂ ਵੱਧ ਵਪਾਰੀਆਂ ਨੂੰ ਲਾਭ ਮਿਲਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਕੀਮ ਨੂੰ ਆਮ ਜਨਤਾ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਅਤੇ ਇਸ ਸਕੀਮ ਤਹਿਤ ਸੂਬਾ ਸਰਕਾਰ ਨੂੰ ਹੁਣ ਤੱਕ 1800 ਅਰਜ਼ੀਆਂ ਮਿਲੀਆਂ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਫ਼ਰਜ਼ੀ ਬਿਲਿੰਗ ਨੂੰ ਰੋਕਣ ਲਈ ਜੀ.ਐਸ.ਟੀ. ਕੁਲੈਕਸ਼ਨ ਵਿੱਚ ਆਰਟੀਫਿਸ਼ਲ ਇੰਟੈਲੀਜੈਂਸ ਲਿਆ ਰਹੀ ਹੈ। ਉਨ੍ਹਾਂ ਕਿਹਾ ਕਿ ਮਾਲ, ਸਿਹਤ, ਖੇਤੀਬਾੜੀ, ਲੋਕ ਨਿਰਮਾਣ ਵਿਭਾਗ ਤੇ ਹੋਰ ਵਿਭਾਗਾਂ ਵਿੱਚ ਆਰਟੀਫਿਸ਼ਲ ਇੰਟੈਲੀਜੈਂਸ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਤਕਨੀਕ ਦੇ ਲਾਭਾਂ ਦਾ ਹਵਾਲਾ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦੀ ਵਰਤੋਂ ਨਾਲ ਸੜਕਾਂ ਦੀ ਮੁਰੰਮਤ ਦੇ ਅੰਦਾਜ਼ੇ ਲਾਉਂਦਿਆਂ 163.26 ਕਰੋੜ ਰੁਪਏ ਦੀ ਬੱਚਤ ਹੋਈ ਅਤੇ 540 ਕਿਲੋਮੀਟਰ ਅਜਿਹੀਆਂ ਸੜਕਾਂ ਦਾ ਵੀ ਪਤਾ ਚੱਲਿਆ, ਜਿਹੜੀਆਂ ਹੋਂਦ ਵਿੱਚ ਹੀ ਨਹੀਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਤੋਂ ਟੈਕਸ ਦੇ ਰੂਪ ਵਿੱਚ ਇਕੱਤਰ ਪੈਸੇ ਦੀ ਵਰਤੋਂ ਸੂਬਾ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਉਤੇ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਪੈਸਾ, ਉਨ੍ਹਾਂ ਨੂੰ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕਾਂ ਵਿੱਚ ਮੁਫ਼ਤ ਦਵਾਈਆਂ, ਮੁਫ਼ਤ ਸਿੱਖਿਆ ਅਤੇ ਹੋਰ ਸਹੂਲਤਾਂ ਉਤੇ ਖ਼ਰਚਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਖ਼ਜ਼ਾਨੇ ਦਾ ਇਕ-ਇਕ ਪੈਸਾ ਆਮ ਲੋਕਾਂ ਦੀ ਭਲਾਈ ਉਤੇ ਖ਼ਰਚਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ਸੈਸ਼ਨਾਂ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਨੇ ਦੇਸ਼ ਦੀ ਸਿਆਸਤ ਵਿੱਚ ਇਕ ਨਵਾਂ ਕੀਰਤੀਮਾਨ ਸਥਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨੇ ਅਜਿਹੇ ਮਾਮਲਿਆਂ ਨਾਲ ਨਜਿੱਠਣ ਬਾਰੇ ਸਮੁੱਚੇ ਦੇਸ਼ ਲਈ ਇਕ ਮਿਸਾਲ ਕਾਇਮ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਜਿੱਤ ਜਾਂ ਹਾਰ ਦਾ ਮਸਲਾ ਨਹੀਂ, ਸਗੋਂ ਪੰਜਾਬ ਸਰਕਾਰ ਨੇ ਲੋਕਾਂ ਦੇ ਹਿੱਤ ਅਤੇ ਜਮਹੂਰੀਅਤ ਲਈ ਇਹ ਲੜਾਈ ਲੜੀ। ਮੁੱਖ ਮੰਤਰੀ ਨੇ ਵਿਧਾਨ ਸਭਾ ਸੈਸ਼ਨਾਂ ਦੀ ਮਨਜ਼ੂਰੀ ਦੇਣ ਅਤੇ ਆਪਣੀਆਂ ਚਿੱਠੀਆਂ ਦਾ ਤੁਰੰਤ ਜਵਾਬ ਦੇਣ ਲਈ ਰਾਜਪਾਲ ਦਾ ਧੰਨਵਾਦ ਕੀਤਾ। ਉਨ੍ਹਾਂ ਉਮੀਦ ਜਤਾਈ ਕਿ ਰਾਜਪਾਲ ਜਲਦੀ ਬਕਾਇਆ ਬਿੱਲਾਂ ਦੇ ਨਾਲ-ਨਾਲ ਨਵੇਂ ਬਿੱਲਾਂ ਨੂੰ ਵੀ ਮਨਜ਼ੂਰੀ ਦੇਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਤੇ ਰਾਜਪਾਲ ਵਿਚਾਲੇ ਕਿਸੇ ਵੀ ਮਸਲੇ ਉਤੇ ਕੋਈ ਮਤਭੇਦ ਨਹੀਂ ਹੈ।

Punjab Bani 28 November,2023
ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ 'ਤੇ ਕੇਜਰੀਵਾਲ ਅਤੇ ਪਾਰਟੀ ਵਰਕਰਾਂ ਨੂੰ ਦਿੱਤੀ ਵਧਾਈ

ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ 'ਤੇ ਕੇਜਰੀਵਾਲ ਅਤੇ ਪਾਰਟੀ ਵਰਕਰਾਂ ਨੂੰ ਦਿੱਤੀ ਵਧਾਈ - ਕਿਹਾ- 11 ਸਾਲਾਂ ਦਾ ਸਫਰ ਸ਼ਾਨਦਾਰ ਰਿਹਾ ਚੰਡੀਗੜ੍ਹ, 26 ਨਵੰਬਰ 2023 - ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ 'ਤੇ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਰਕਰਾਂ ਨੂੰ ਵਧਾਈ ਦਿੱਤੀ ਹੈ। ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਵਰਕਰਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 11 ਸਾਲਾਂ ਦਾ ਸਫ਼ਰ ਸ਼ਾਨਦਾਰ ਰਿਹਾ ਹੈ। ਮੁੱਖ ਮੰਤਰੀ ਮਾਨ ਨੇ ਆਪਣੇ ਟਵੀਟ ਵਿੱਚ ਇੱਕ ਸਾ਼ਇਰੀ ਵੀ ਲਿਖੀ... "ਜਿਸ ਦਿਨ ਤੋਂ ਮੈਂ ਚਲਿਆਂ ਹਾਂ, ਮੇਰੀਆਂ ਨਜ਼ਰ ਮੇਰੀ ਮੰਜ਼ਿਲ 'ਤੇ ਹੈ। ਅੱਖਾਂ ਨੇ ਕਦੇ ਮੀਲ ਦਾ ਪੱਥਰ ਨਹੀਂ ਦੇਖਿਆ।" ਇਸ ਦੇ ਨਾਲ ਹੀ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ, 'ਸਾਲ 2012 'ਚ ਅੱਜ ਦੇ ਦਿਨ ਦੇਸ਼ ਦੇ ਆਮ ਆਦਮੀ ਨੇ ਖੜ੍ਹੇ ਹੋ ਕੇ ਆਪਣੀ ਪਾਰਟੀ 'ਆਮ ਆਦਮੀ ਪਾਰਟੀ' ਦੀ ਸਥਾਪਨਾ ਕੀਤੀ।  ਉਦੋਂ ਤੋਂ ਲੈ ਕੇ ਅੱਜ ਤੱਕ ਇਨ੍ਹਾਂ 11 ਸਾਲਾਂ ਵਿੱਚ ਕਈ ਉਤਰਾਅ-ਚੜ੍ਹਾਅ ਆਏ ਹਨ, ਕਈ ਮੁਸ਼ਕਲਾਂ ਵੀ ਆਈਆਂ ਹਨ, ਪਰ ਸਾਡੇ ਸਾਰਿਆਂ ਦੇ ਜਜ਼ਬੇ ਵਿੱਚ ਕੋਈ ਕਮੀ ਨਹੀਂ ਆਈ ਹੈ।ਉਨ੍ਹਾਂ ਕਿਹਾ ਕਿ ਜਨਤਾ ਦੇ ਪਿਆਰ ਅਤੇ ਅਸ਼ੀਰਵਾਦ ਸਦਕਾ ਅੱਜ ਇੱਕ ਛੋਟੀ ਪਾਰਟੀ ਕੌਮੀ ਪਾਰਟੀ ਵਿੱਚ ਤਬਦੀਲ ਹੋ ਗਈ ਹੈ, ਜਨਤਾ ਦਾ ਅਸ਼ੀਰਵਾਦ ਸਾਡੇ ਨਾਲ ਹੈ, ਅਸੀਂ ਸਾਰੇ ਆਪਣੇ ਮਜ਼ਬੂਤ ​​ਇਰਾਦੇ ਨਾਲ ਅੱਗੇ ਵਧਦੇ ਰਹਾਂਗੇ ਅਤੇ ਜਨਤਾ ਲਈ ਕੰਮ ਕਰਦੇ ਰਹਾਂਗੇ। ਪਾਰਟੀ ਦੇ ਸਥਾਪਨਾ ਦਿਵਸ ਦੀਆਂ ਸਮੂਹ ਵਰਕਰਾਂ ਨੂੰ ਸ਼ੁਭਕਾਮਨਾਵਾਂ।

Punjab Bani 26 November,2023
ਸੜਕਾਂ ਰੋਕ ਕੇ ਲੋਕਾਂ ਨੂੰ ਬਿਨਾਂ ਵਜ੍ਹਾ ਖੱਜਲ-ਖੁਆਰ ਨਾ ਕਰੋ, ਲੋਕ ਤੁਹਾਡੇ ਖਿਲਾਫ ਹੋ ਜਾਣਗੇ-ਮੁੱਖ ਮੰਤਰੀ ਨੇ ਕਿਸਾਨ ਯੂਨੀਅਨਾਂ ਨੂੰ ਆਖਿਆ

ਸੜਕਾਂ ਰੋਕ ਕੇ ਲੋਕਾਂ ਨੂੰ ਬਿਨਾਂ ਵਜ੍ਹਾ ਖੱਜਲ-ਖੁਆਰ ਨਾ ਕਰੋ, ਲੋਕ ਤੁਹਾਡੇ ਖਿਲਾਫ ਹੋ ਜਾਣਗੇ-ਮੁੱਖ ਮੰਤਰੀ ਨੇ ਕਿਸਾਨ ਯੂਨੀਅਨਾਂ ਨੂੰ ਆਖਿਆ ਜਦੋਂ ਮੇਰੇ ਦਫ਼ਤਰ ਦੇ ਦਰਵਾਜ਼ੇ ਆਮ ਲੋਕਾਂ ਲਈ ਹਮੇਸ਼ਾ ਖੁੱਲ੍ਹੇ ਹਨ ਤਾਂ ਸੜਕਾਂ ਰੋਕ ਕੇ ਲੋਕਾਂ ਨੂੰ ਪ੍ਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ ਚੰਡੀਗੜ੍ਹ, 22 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨ ਯੂਨੀਅਨਾਂ ਨੂੰ ਆਖਿਆ ਕਿ ਸੂਬੇ ਵਿੱਚ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਬਿਨਾਂ ਵਜ੍ਹਾ ਖੁੱਜਲ ਖੁਆਰ ਨਾ ਕੀਤਾ ਜਾਵੇ। ਅੱਜ ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਯੂਨੀਅਨਾਂ ਲੋਕਾਂ ਨੂੰ ਬੇਲੋੜਾ ਪ੍ਰੇਸ਼ਾਨ ਕਰਨ ਤੋਂ ਗੁਰੇਜ਼ ਕਰਨ, ਨਹੀਂ ਤਾਂ ਲੋਕ ਉਨ੍ਹਾਂ ਦੇ ਖਿਲਾਫ਼ ਖੜ੍ਹੇ ਹੋ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੇ ਨਿੱਜੀ ਹਿੱਤਾਂ ਦੀ ਖਾਤਰ ਯੂਨੀਅਨਾਂ ਵੱਲੋਂ ਸੜਕਾਂ ਰੋਕ ਕੇ ਲੋਕਾਂ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਜਿਸ ਨਾਲ ਲੋਕਾਂ ਦਾ ਰੋਜ਼ਮੱਰਾ ਦਾ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦਾ ਹੈ ਜੋ ਕਿ ਬਹੁਤ ਮੰਦਭਾਗੀ ਗੱਲ ਹੈ। ਮੁੱਖ ਮੰਤਰੀ ਨੇ ਯੂਨੀਅਨਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਦਾ ਦਫ਼ਤਰ, ਰਿਹਾਇਸ਼, ਪੰਜਾਬ ਭਵਨ, ਪੰਜਾਬ ਸਿਵਲ ਸਕੱਤਰੇਤ ਅਤੇ ਖੇਤੀਬਾੜੀ ਮੰਤਰੀ ਦਾ ਦਫ਼ਤਰ ਦੇ ਦਰਵਾਜ਼ੇ ਗੱਲਬਾਤ ਲਈ ਹਮੇਸ਼ਾ ਖੁੱਲ੍ਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਯੂਨੀਅਨਾਂ ਵੱਲੋਂ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਖੱਜਲ-ਖੁਆਰ ਕਰਕੇ ਗੈਰ-ਜ਼ਿੰਮੇਵਾਰਾਨਾ ਰਵੱਈਆ ਅਪਣਾਇਆ ਗਿਆ ਹੈ ਜੋ ਕਿ ਪੂਰੀ ਤਰ੍ਹਾਂ ਅਣਉਚਿਤ ਤੇ ਗੈਰ-ਵਾਜਿਬ ਹੈ। ਉਨ੍ਹਾਂ ਨੇ ਕਿਸਾਨ ਯੂਨੀਅਨਾਂ ਨੂੰ ਸੁਚੇਤ ਕਰਦਿਆਂ ਕਿਹਾ, “ਜੇਕਰ ਯੂਨੀਅਨਾਂ ਦਾ ਇਹੀ ਰਵੱਈਆ ਰਿਹਾ ਤਾਂ ਉਹ ਦਿਨ ਦੂਰ ਨਹੀਂ, ਜਦੋਂ ਤਹਾਨੂੰ ਧਰਨੇ ਵਾਸਤੇ ਬੰਦੇ ਨਹੀਂ ਲੱਭਣੇ।” ਭਗਵੰਤ ਸਿੰਘ ਮਾਨ ਨੇ ਕਿਹਾ ਕਿ ਯੂਨੀਅਨਾਂ ਨੂੰ ਆਮ ਵਿਅਕਤੀ ਦੀਆਂ ਭਾਵਨਾਵਾਂ ਦਾ ਅਹਿਸਾਸ ਹੋਣਾ ਚਾਹੀਦਾ ਹੈ ਅਤੇ ਅਜਿਹੇ ਹੱਥਕੰਡਿਆਂ ਨਾਲ ਲੋਕਾਂ ਨੂੰ ਪ੍ਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ। ਮੁੱਖ ਮੰਤਰੀ ਨੇ ਕਿਹਾ ਕਿ ਯੂਨੀਅਨਾਂ ਵੱਲੋਂ ਸੜਕਾਂ ਰੋਕਣ ਨਾਲ ਆਮ ਲੋਕਾਂ ਨੂੰ ਪੇਸ਼ ਆ ਰਹੀਆਂ ਦੁੱਖ-ਤਕਲੀਫਾਂ ਬਾਰੇ ਸੰਵੇਦਨਸ਼ੀਲ ਹੋਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਜ ਪ੍ਰਤੀ ਕਿਸਾਨ ਯੂਨੀਅਨਾਂ ਦਾ ਇਹ ਗੈਰ-ਜ਼ਿੰਮਵਾਰਾਨਾ ਰਵੱਈਆ ਅਣ-ਉਚਿਤ ਹੈ। ਉਨ੍ਹਾਂ ਨੇ ਦੁਹਰਾਇਆ ਕਿ ਸਮਾਜ ਦੇ ਹਰੇਕ ਵਰਗ ਲਈ ਉਨ੍ਹਾਂ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ ਜਿਸ ਕਰਕੇ ਕਿਸਾਨ ਯੂਨੀਅਨਾਂ ਸੜਕਾਂ ਬੰਦ ਕਰਕੇ ਲੋਕਾਂ ਲਈ ਪ੍ਰੇਸ਼ਾਨੀ ਖੜ੍ਹੀ ਕਰਨ ਦੀ ਬਜਾਏ ਸਰਕਾਰ ਨਾਲ ਗੱਲਬਾਤ ਦਾ ਰਾਹ ਫੜ ਸਕਦੀਆਂ ਹਨ।

Punjab Bani 22 November,2023
ਕੈਬਨਿਟ ਵਿਚ ਵੱਡਾ ਫੇਰਬਦਲ : ਮੰਤਰੀਆਂ ਦੇ ਵਿਭਾਗਾਂ ਵਿਚ ਕੀਤੇ ਬਦਲਾਅ

ਕੈਬਨਿਟ ਵਿਚ ਵੱਡਾ ਫੇਰਬਦਲ : ਮੰਤਰੀਆਂ ਦੇ ਵਿਭਾਗਾਂ ਵਿਚ ਕੀਤੇ ਬਦਲਾਅ ਚੰਡੀਗੜ੍ਹ, 21 ਨਵੰਬਰ : ਪੰਜਾਬ ਸਰਕਾਰ ਨੇ ਆਪਣੀ ਕੈਬਨਿਟ ਵਿਚ ਵੱਡਾ ਫੇਰਬਦਲ ਕਰਦੇ ਹੋਏ ਮੰਤਰੀਆਂ ਦੇ ਵਿਭਾਗਾਂ ਵਿਚ ਵੀ ਬਦਲਾਅ ਕੀਤੇ ਹਨ। ਗੁਰਮੀਤ ਸਿੰਘ ਮੀਤ ਹੇਅਰ ਤੋਂ ਮਾਈਨਿੰਗ ਵਿਭਾਗ ਲੈ ਕੇ ਚੇਤਨ ਸਿੰਘ ਜੌੜਾਮਾਜਰਾ ਨੂੰ ਦੇ ਦਿੱਤਾ ਹੈ। ਇਸ ਨਾਲ ਜੌੜਾਮਾਜਰਾ ਕੋਲ ਹੁਣ 7 ਵਿਭਾਗਾਂ ਦੀ ਜ਼ਿੰਮੇਵਾਰੀ ਆ ਗਈ ਹੈ, ਜਦ ਕਿ ਗੁਰਮੀਤ ਸਿੰਘ ਕੋਲੋਂ 5 ਵਿਭਾਗਾਂ ’ਚੋਂ 4 ਵਿਭਾਗ ਵਾਪਸ ਲੈ ਲਏ ਗਏ ਹਨ। ਹੁਣ ਉਨ੍ਹਾਂ ਕੋਲ ਖੇਡਾਂ ਤੇ ਨੌਜਵਾਨ ਭਲਾਈ ਵਿਭਾਗ ਹੈ। ਉਨ੍ਹਾਂ ਦਾ ਦੂਜਾ ਵਿਭਾਗ ਵਿਗਿਆਨ ਅਤੇ ਤਕਨਾਲੋਜੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਕੋਲ ਰੱਖਿਆ ਹੈ। ਇਹ ਦੂਜੀ ਵਾਰ ਹੈ ਜਦੋਂ ਹੇਅਰ ਤੋਂ ਵਿਭਾਗ ਖੋਹੇ ਗਏ ਹਨ। ਉਹ ਇਸ ਤੋਂ ਪਹਿਲਾਂ ਉਚੇਰੀ ਅਤੇ ਸਕੂਲ ਸਿੱਖਿਆ ਦਾ ਚਾਰਜ ਸੰਭਾਲ ਰਹੇ ਸਨ। ਸੂਬੇ ਵਿੱਚ ਆਮ ਆਦਮੀ ਪਾਰਟੀ ਦੇ 20 ਮਹੀਨਿਆਂ ਦੇ ਕਾਰਜਕਾਲ ਦੌਰਾਨ ਜੌੜਾਮਾਜਰਾ ਪੰਜਾਬ ਦੇ ਚੌਥੇ ਸਿੰਜਾਈ ਮੰਤਰੀ ਬਣੇ ਹਨ। ਬ੍ਰਹਮ ਸ਼ੰਕਰ ਜਿੰਪਾ ਨੂੰ ਸਿੰਜਾਈ ਵਿਭਾਗ ਮਿਲਿਆ, ਉਸ ਤੋਂ ਬਾਅਦ ਹਰਜੋਤ ਬੈਂਸ ਅਤੇ ਫਿਰ ਹੇਅਰ ਸਨ।

Punjab Bani 21 November,2023
ਪੀ.ਐਸ.ਪੀ.ਸੀ.ਐਲ ਵੱਲੋਂ ਉਦਯੋਗਪਤੀਆਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਉਦਯੋਗਿਕ ਸੁਵਿਧਾ ਸੈੱਲ ਦੀ ਸ਼ੁਰੂਆਤ: ਹਰਭਜਨ ਸਿੰਘ ਈ.ਟੀ.ਓ.

ਪੀ.ਐਸ.ਪੀ.ਸੀ.ਐਲ ਵੱਲੋਂ ਉਦਯੋਗਪਤੀਆਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਉਦਯੋਗਿਕ ਸੁਵਿਧਾ ਸੈੱਲ ਦੀ ਸ਼ੁਰੂਆਤ: ਹਰਭਜਨ ਸਿੰਘ ਈ.ਟੀ.ਓ. ਹੈਲਪਲਾਈਨ ਵੱਟਸਐਪ ਨੰਬਰ 9646119141 ਅਤੇ ਈਮੇਲ industrial-cell@pspcl.in ਜਾਰੀ ਚੰਡੀਗੜ੍ਹ, 21 ਨਵੰਬਰ ਉਦਯੋਗਿਕ ਖੇਤਰ ਲਈ ਸੇਵਾਵਾਂ ਨੂੰ ਤਰਜੀਹ ਦੇਣ ਅਤੇ ਸੁਚਾਰੂ ਬਣਾਉਣ ਲਈ, ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਨੇ ਇੱਕ ਸਮਰਪਿਤ ਸੈੱਲ - ਉਦਯੋਗਿਕ ਸਹੂਲਤ ਸੈੱਲ (ਆਈ.ਐਫ.ਸੀ.) ਦੀ ਸ਼ੁਰੂਆਤ ਕੀਤੀ ਹੈ ਜਿਸ ਦੀ ਪੀ.ਐਸ.ਪੀ.ਸੀ.ਐਲ ਦੇ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਦੇ ਦਫ਼ਤਰ ਦੁਆਰਾ ਨਿਗਰਾਨੀ ਕੀਤੀ ਜਾਵੇਗੀ। ਇਸ ਪਹਿਲਕਦਮੀ ਦਾ ਉਦੇਸ਼ ਉਦਯੋਗਪਤੀਆਂ ਨੂੰ ਨਵੇਂ ਕੁਨੈਕਸ਼ਨ ਜਾਰੀ ਕਰਨ, ਲੋਡ ਵਧਾਉਣ ਅਤੇ ਬਿਜਲੀ ਨਾਲ ਸਬੰਧਤ ਹੋਰ ਮਾਮਲਿਆਂ ਨਾਲ ਸਬੰਧਤ ਮੁੱਦਿਆਂ ਨੂੰ ਤੁਰੰਤ ਹੱਲ ਕਰਨਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਸਤੰਬਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਐਸ.ਏ.ਐਸ. ਨਗਰ (ਮੋਹਾਲੀ) ਵਰਗੇ ਪ੍ਰਮੁੱਖ ਉਦਯੋਗਿਕ ਹੱਬਾਂ ਵਿੱਚ ਉਦਯੋਗਪਤੀਆਂ ਨਾਲ ਲੜੀਵਾਰ ਮੀਟਿੰਗਾਂ ਕੀਤੀਆਂ ਸਨ। ਉਨ੍ਹਾਂ ਕਿਹਾ ਕਿ ਆਈ.ਐਫ.ਸੀ ਦੀ ਸਥਾਪਨਾ ਇਸ ਲੜੀਵਾਰ ਮੀਟਿੰਗਾਂ ਦੌਰਾਨ ਉਦਯੋਗਪਤੀਆਂ ਵੱਲੋਂ ਉਠਾਈਆਂ ਗਈਆਂ ਮੰਗਾਂ ਨੂੰ ਧਿਆਨ ਵਿੱਚ ਰੱਖਦਿਆਂ ਕੀਤੀ ਗਈ ਹੈ। ਬਿਜਲੀ ਮੰਤਰੀ ਨੇ ਕਿਹਾ ਕਿ ਇਨ੍ਹਾਂ ਮੀਟਿੰਗਾਂ ਦੌਰਾਨ ਉਦਯੋਗਪਤੀਆਂ ਵੱਲੋਂ ਬਿਜਲੀ ਸਪਲਾਈ ਅਤੇ ਰੱਖ-ਰਖਾਅ ਸਬੰਧੀ ਵੱਖ-ਵੱਖ ਚਿੰਤਾਵਾਂ ਨੂੰ ਜਾਹਿਰ ਕੀਤਾ ਗਿਆ ਸੀ ਅਤੇ ਇੰਨ੍ਹਾਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਲਈ ਇੱਕ ਸਮਰਪਿਤ ਵਿਧੀ ਦੀ ਲੋੜ 'ਤੇ ਜ਼ੋਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਦੀਆਂ ਇੰਨ੍ਹਾਂ ਚਿੰਤਾਵਾਂ ਦੇ ਹੱਲ ਲਈ ਪੰਜਾਬ ਸਰਕਾਰ ਵੱਲੋਂ ਪੀ.ਐਸ.ਪੀ.ਸੀ.ਐਲ ਦੇ ਢਾਂਚੇ ਦੇ ਅੰਦਰ ਉਦਯੋਗਿਕ ਸਹੂਲਤ ਸੈੱਲ ਦੀ ਸਥਾਪਨਾ ਕਰਨ ਵਾਸਤੇ ਤੇਜ਼ੀ ਨਾਲ ਕਾਰਵਾਈ ਕੀਤੀ ਗਈ। ਆਈ.ਐਫ.ਸੀ ਦੁਆਰਾ ਪੇਸ਼ ਕੀਤੀਆਂ ਜਾਣ ਵਾਲੀਆਂ ਨਵੀਆਂ ਸੇਵਾਵਾਂ ਬਾਰੇ ਵਿਸਥਾਰ ਵਿੱਚ ਦੱਸਦਿਆਂ ਬਿਜਲੀ ਮੰਤਰੀ ਨੇ ਕਿਹਾ ਕਿ ਇੱਕ ਸਮਰਪਿਤ ਹੈਲਪਲਾਈਨ ਵੱਟਸਐਪ ਨੰਬਰ 9646119141 ਅਤੇ ਇੱਕ ਈਮੇਲ ਪਤਾ industrial-cell@pspcl.in, ਲਾਂਚ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸੰਚਾਰ ਮਾਧਿਅਮ ਉਦਯੋਗਪਤੀਆਂ ਅਤੇ ਆਈ.ਐਫ.ਸੀ ਦਰਮਿਆਨ ਨਿਰਵਿਘਨ ਗੱਲਬਾਤ ਦੀ ਸਹੂਲਤ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਉਦਯੋਗਪਤੀ ਹੁਣ ਲਿਖਤੀ ਤੌਰ 'ਤੇ ਇਸ ਵਟਸਐਪ ਜਾਂ ਈਮੇਲ ਰਾਹੀਂ ਆਸਾਨੀ ਨਾਲ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ ਅਤੇ ਇਨ੍ਹਾਂ ਸ਼ਿਕਾਇਤਾਂ ਵੱਲ ਤੁਰੰਤ ਧਿਆਨ ਦਿੰਦਿਆਂ ਇੰਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਨਿਪਟਾਇਆ ਜਾਵੇਗਾ। ਬਿਜਲ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਆਈ.ਐਫ.ਸੀ ਦੀ ਸਥਾਪਨਾ ਨਾਲ ਸਮੱਸਿਆਵਾਂ ਦੇ ਹੱਲ ਵਿੱਚ ਤੇਜੀ ਆਵੇਗੀ ਅਤੇ ਇਹ ਸੈੱਲ ਉਦਯੋਗਿਕ ਖੇਤਰ ਅਤੇ ਪੀ.ਐਸ.ਪੀ.ਸੀ.ਐਲ ਵਿਚਕਾਰ ਸੰਚਾਰ ਨੂੰ ਹੋਰ ਮਜ਼ਬੂਤ ਕਰੇਗਾ। ਉਨ੍ਹਾਂ ਕਿਹਾ ਕਿ ਇਹ ਕਦਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਵਿੱਚ ਸਨਅਤੀ ਭਾਈਚਾਰੇ ਦੀਆਂ ਵਿਸ਼ੇਸ਼ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਵਪਾਰ ਪੱਖੀ ਮਾਹੌਲ ਪੈਦਾ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

Punjab Bani 21 November,2023
ਆਮ ਆਦਮੀ ਕਲੀਨਿਕਾਂ ਨੂੰ ਅੰਤਰਰਾਸ਼ਟਰੀ ਮਾਨਤਾ ਮਿਲੀ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਕੇਂਦਰ ਸਰਕਾਰ ਨੂੰ ਆਯੁਸ਼ਮਾਨ ਫੰਡ ਦੇ 621 ਕਰੋੜ ਰੁਪਏ ਜਾਰੀ ਕਰਨ ਦੀ ਅਪੀਲ

ਆਮ ਆਦਮੀ ਕਲੀਨਿਕਾਂ ਨੂੰ ਅੰਤਰਰਾਸ਼ਟਰੀ ਮਾਨਤਾ ਮਿਲੀ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਕੇਂਦਰ ਸਰਕਾਰ ਨੂੰ ਆਯੁਸ਼ਮਾਨ ਫੰਡ ਦੇ 621 ਕਰੋੜ ਰੁਪਏ ਜਾਰੀ ਕਰਨ ਦੀ ਅਪੀਲ - ਗਲੋਬਲ ਹੈਲਥ ਸਪਲਾਈ ਚੇਨ ਸਮਿਟ ਵਿੱਚ ਪਹਿਲਾ ਇਨਾਮ ਹਾਸਲ ਕਰਨਾ ਭਾਰਤ ਲਈ ਇੱਕ ਮਾਣ ਵਾਲੀ ਗੱਲ: ਡਾ. ਬਲਬੀਰ ਸਿੰਘ - 100 ਹੋਰ ਆਮ ਆਦਮੀ ਕਲੀਨਿਕ ਖੁੱਲ੍ਹਣ ਲਈ ਤਿਆਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੁਵਿਧਾਵਾਂ ਤੋਂ ਵਾਂਝੇ ਖੇਤਰਾਂ ਵਿੱਚ 70 ਹੋਰ ਕਲੀਨਿਕ ਖੋਲ੍ਹਣ ਨੂੰ ਮਨਜ਼ੂਰੀ: ਸਿਹਤ ਮੰਤਰੀ - ਪੰਜਾਬ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋੜੀਂਦੇ ਫੰਡ ਦਿੱਤੇ ਜਾ ਰਹੇ ਹਨ: ਡਾ. ਬਲਬੀਰ ਸਿੰਘ ਚੰਡੀਗੜ੍ਹ, 21 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਹੈਲਥਕੇਅਰ ਮਾਡਲ ‘ਆਮ ਆਦਮੀ ਕਲੀਨਿਕਸ’ ਨੂੰ ਅੰਤਰਰਾਸ਼ਟਰੀ ਮਾਨਤਾ ਮਿਲਣਾ ਭਾਰਤ ਵਾਸਤੇ ਮਾਣਮੱਤੀ ਗੱਲ ਦੱਸਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਕ ਵਾਰ ਫਿਰ ਕੇਂਦਰ ਸਰਕਾਰ ਨੂੰ ਹੁਣ ਤੱਕ ਇਕਠੇ ਹੋ ਚੁੱਕੇ 621 ਕਰੋੜ ਰੁਪਏ ਦੇ ਆਯੂਸ਼ਮਾਨ ਫੰਡ ਜਾਰੀ ਕਰਨ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਦਸੰਬਰ 2022 ਤੋਂ ਆਯੂਸ਼ਮਾਨ ਸਕੀਮ ਤਹਿਤ ਪੰਜਾਬ ਸੂਬੇ ਨੂੰ ਗ੍ਰਾਂਟਾਂ ਜਾਰੀ ਕਰਨੀਆਂ ਬੰਦ ਕਰ ਦਿੱਤੀਆਂ ਹਨ। ਜ਼ਿਕਰਯੋਗ ਹੈ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਨੇ 14 ਤੋਂ 16 ਨਵੰਬਰ ਤੱਕ ਨੈਰੋਬੀ ਵਿਖੇ ਹੋਏ ਗਲੋਬਲ ਹੈਲਥ ਸਪਲਾਈ ਚੇਨ ਸਮਿਟ ਵਿੱਚ "ਸਟਰੇਂਥਨਿੰਗ ਲਾਸਟ ਮੀਲ ਡਿਲੀਵਰੀ ਆਫ਼ ਡਰੱਗਜ਼: ਏ ਕੇਸ ਸਟੱਡੀ ਫਰੌਮ ਪੰਜਾਬ" ਸਿਰਲੇਖ ਦੀ ਪੇਸ਼ਕਾਰੀ ਲਈ ਪਹਿਲਾ ਇਨਾਮ ਹਾਸਲ ਕੀਤਾ ਹੈ। ਇਸ ਸੰਮੇਲਨ ਵਿੱਚ ਹਿੱਸਾ ਲੈਣ ਵਾਲੇ ਕੁੱਲ 85 ਦੇਸ਼ਾਂ ਵਿੱਚੋਂ, ਘੱਟੋ-ਘੱਟ 40 ਦੇਸ਼ਾਂ ਨੇ ਆਮ ਆਦਮੀ ਕਲੀਨਿਕਾਂ ਨੂੰ ਦੇਖਣ ਅਤੇ ਇਹ ਸਮਝਣ ਲਈ ਪੰਜਾਬ ਦਾ ਦੌਰਾ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ ਹੈ ਕਿ ਕਿਵੇਂ 84 ਜ਼ਰੂਰੀ ਦਵਾਈਆਂ ਅਤੇ 40 ਤੋਂ ਵੱਧ ਮੈਡੀਕਲ ਟੈਸਟ ਮਰੀਜਾਂ ਦੇ ਘਰਾਂ ਦੇ ਨੇੜੇ ਉਹਨਾਂ ਨੂੰ ਮੁਫ਼ਤ ਉਪਲਬਧ ਕਰਵਾਏ ਜਾ ਰਹੇ ਹਨ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਜੇਕਰ 40 ਦੇਸ਼ਾਂ ਦੇ ਨੁਮਾਇੰਦੇ ਸਾਡੇ ਸਿਹਤ ਸੰਭਾਲ ਮਾਡਲ ਨੂੰ ਆਪਣੇ ਦੇਸ਼ਾਂ ਵਿੱਚ ਅਪਣਾਉਣ ਲਈ ਇੱਥੇ ਆਉਣਾ ਚਾਹੁੰਦੇ ਹਨ, ਤਾਂ ਕੇਂਦਰ ਸਰਕਾਰ ਨੂੰ ਵੀ ਸਾਡਾ ਸਮਰਥਨ ਕਰਨਾ ਚਾਹੀਦਾ ਹੈ ਅਤੇ ਲੋਕਾਂ ਦੀ ਭਲਾਈ ਲਈ ਫੰਡ ਜਾਰੀ ਕਰਨੇ ਚਾਹੀਦੇ ਹਨ। ਉਹਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਆਮ ਆਦਮੀ ਕਲੀਨਿਕਾਂ ਨੂੰ ਸੂਬਾ ਸਕੀਮ ਵਜੋਂ ਵਿਚਾਰਨ ਲਈ ਕੇਂਦਰ ਸਰਕਾਰ ਨੂੰ ਪੱਤਰ ਵੀ ਲਿਖਿਆ ਹੈ, ਜਿਸ ਵਿੱਚ ਇਹ ਭਰੋਸਾ ਦਿੱਤਾ ਹੈ ਕਿ ਸੂਬਾ ਸਰਕਾਰ ਇਸ ਸਕੀਮ ਲਈ ਆਯੂਸ਼ਮਾਨ ਫੰਡਾਂ ਦੀ ਵਰਤੋਂ ਨਹੀਂ ਕਰੇਗੀ। ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਸਿਹਤ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ, “ਸਾਡੇ ਮੁੱਖ ਮੰਤਰੀ ਸਾਬ ਨੇ ਮੈਨੂੰ ਹਮੇਸ਼ਾ ਫੰਡਾਂ ਦੀ ਚਿੰਤਾ ਨਾ ਕਰਨ ਅਤੇ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ 'ਤੇ ਧਿਆਨ ਦੇਣ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਕਿਸੇ ਨੂੰ ਵੀ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਲਈ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।” ਉਨ੍ਹਾਂ ਕਿਹਾ ਕਿ 100 ਹੋਰ ਆਮ ਆਦਮੀ ਕਲੀਨਿਕ ਲੋਕਾਂ ਲਈ ਖੋਲ੍ਹੇ ਜਾਣ ਲਈ ਤਿਆਰ ਹਨ, ਜਦਕਿ ਮੁੱਖ ਮੰਤਰੀ ਨੇ ਹੁਸ਼ਿਆਰਪੁਰ, ਪਠਾਨਕੋਟ ਅਤੇ ਗੁਰਦਾਸਪੁਰ ਸਮੇਤ ਸਿਹਤ ਸੁਵਿਧਾਵਾਂ ਤੋਂ ਵਾਂਝੇ ਕੰਢੀ ਖੇਤਰਾਂ ਵਿੱਚ 70 ਹੋਰ ਆਮ ਆਦਮੀ ਕਲੀਨਿਕ ਸਥਾਪਤ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸਹੂਲਤਾਂ 'ਤੇ ਦਵਾਈਆਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਨੇ ਦਵਾਈਆਂ ਖਰੀਦਣ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਇਸ ਨਾਲ ਕਿਸੇ ਨੂੰ ਵੀ ਪ੍ਰਾਈਵੇਟ ਫਾਰਮੇਸੀਆਂ ਤੋਂ ਦਵਾਈਆਂ ਨਹੀਂ ਖਰੀਦਣੀਆਂ ਪੈਣਗੀਆਂ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ, ਸਬ-ਡਵੀਜ਼ਨਲ ਹਸਪਤਾਲ ਅਤੇ ਕਮਿਊਨਿਟੀ ਹੈਲਥ ਸੈਂਟਰਾਂ (ਸੀ.ਐਚ.ਸੀ.) ਸਮੇਤ ਲਗਭਗ 40 ਸੈਕੰਡਰੀ ਕੇਅਰ ਸਿਹਤ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ 550 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਸਾਰੇ ਹਸਪਤਾਲਾਂ ਦੀਆਂ ਅਪਗ੍ਰੇਡ ਕੀਤੀਆਂ ਇਮਾਰਤਾਂ ਅਤਿ-ਆਧੁਨਿਕ ਮੈਡੀਕਲ ਸਹੂਲਤਾਂ ਨਾਲ ਲੈਸ ਹੋਣਗੀਆਂ ਜਿਨ੍ਹਾਂ ਵਿੱਚ ਇੰਟੈਂਸਿਵ ਕੇਅਰ ਯੂਨਿਟ (ਆਈਸੀਯੂ), ਵੈਂਟੀਲੇਟਰ, ਐਕਸ-ਰੇ, ਅਲਟਰਾਸਾਊਂਡ ਆਦਿ ਉਪਲਬਧ ਹੋਣਗੇ ਅਤੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਲਈ ਪ੍ਰਾਈਵੇਟ ਹਸਪਤਾਲਾਂ ਵਿੱਚ ਨਹੀਂ ਜਾਣਾ ਪਵੇਗਾ। ਜ਼ਿਕਰਯੋਗ ਹੈ ਕਿ ਸੂਬੇ ਵਿੱਚ ਕੁੱਲ 664 ਆਮ ਆਦਮੀ ਕਲੀਨਿਕ ਹਨ ਜਿਹਨਾਂ ਵਿੱਚੋਂ ਸ਼ਹਿਰੀ ਖੇਤਰਾਂ ਵਿੱਚ 236 ਅਤੇ ਗ੍ਰਾਮੀਣ ਖੇਤਰਾਂ ਵਿੱਚ 428 ਕਲੀਨਿਕ ਕਾਰਜਸ਼ੀਲ ਹਨ ਅਤੇ ਇਹ ਸਾਰੇ ਰਜਿਸਟ੍ਰੇਸ਼ਨ, ਡਾਕਟਰੀ ਸਲਾਹ-ਮਸ਼ਵਰੇ, ਜਾਂਚ ਅਤੇ ਇਲਾਜ ਮੁਹੱਈਆ ਕਰਵਾਉਣ ਲਈ ਡਿਜੀਟਾਈਜ਼ੇਸ਼ਨ ਨਾਲ ਆਈ.ਟੀ. ਤੋਂ ਸਮਰੱਥ ਹਨ। ਇਸ ਦੇ ਨਤੀਜੇ ਵਜੋਂ ਮਰੀਜ਼ ਨੂੰ ਰਜਿਸਟ੍ਰੇਸ਼ਨ ਤੋਂ ਲੈ ਕੇ ਇਲਾਜ ਲੈਣ ਤੱਕ ਦਾ ਸਮਾਂ ਕਾਫੀ ਘੱਟ ਗਿਆ ਹੈ। ਇਨ੍ਹਾਂ ਕਲੀਨਿਕਾਂ 'ਤੇ ਹੁਣ ਤੱਕ 70 ਲੱਖ ਤੋਂ ਵੱਧ ਮਰੀਜ਼ ਮੁਫ਼ਤ ਇਲਾਜ ਦਾ ਲਾਭ ਲੈ ਚੁੱਕੇ ਹਨ।

Punjab Bani 21 November,2023
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਚੇਤਨ ਸਿੰਘ ਜੌੜਾਮਾਜਰਾ ਤੇ ਵਿਧਾਇਕ ਪਠਾਣਮਾਜਰਾ ਨੇ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਭੱਦੀ ਸ਼ਬਦਾਵਲੀ ਵਰਤਣ 'ਤੇ ਲਿਆ ਗੰਭੀਰ ਨੋਟਿਸ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਚੇਤਨ ਸਿੰਘ ਜੌੜਾਮਾਜਰਾ ਤੇ ਵਿਧਾਇਕ ਪਠਾਣਮਾਜਰਾ ਨੇ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਭੱਦੀ ਸ਼ਬਦਾਵਲੀ ਵਰਤਣ 'ਤੇ ਲਿਆ ਗੰਭੀਰ ਨੋਟਿਸ -ਕਿਹਾ, ਪੰਜਾਬ ਸਰਕਾਰ ਤੇ ਵਿਧਾਇਕਾਂ 'ਤੇ ਦੋਸ਼ ਲਾਉਣ ਤੋਂ ਪਹਿਲਾਂ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਅਕਾਲੀ ਦਲ ਦੇ ਪ੍ਰਧਾਨ -ਪੰਜਾਬ 'ਚ ਕੇਬਲ ਮਾਫੀਆ ਅਕਾਲੀ ਸਰਕਾਰ ਦੀ ਦੇਣ-ਜੌੜਾਮਾਜਰਾ -ਮਾਨ ਸਰਕਾਰ ਨੇ ਕਮਿਸ਼ਨ ਕਲਚਰ ਬੰਦ ਕੀਤਾ-ਹਰਭਜਨ ਸਿੰਘ ਈ.ਟੀ.ਓ -ਦੋਸ਼ ਲਾਉਣ ਵਾਲਿਆਂ ਨੇ ਪਿਛਲੇ 15 ਸਾਲਾਂ 'ਚ ਕੋਈ ਹੋਰ ਕੇਬਲ ਕੰਪਨੀ ਪੰਜਾਬ ਨਹੀਂ ਆਉਣ ਦਿੱਤੀ, ਪੰਜਾਬ ਸਰਕਾਰ ਨੇ ਸਭ ਲਈ ਖੋਲ੍ਹੇ ਨਿਵੇਸ਼ ਦੇ ਰਸਤੇ ਪਟਿਆਲਾ, 20 ਨਵੰਬਰ: ਪੰਜਾਬ ਦੇ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਵਿਧਾਇਕ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵਿਧਾਇਕਾਂ ਲਈ ਭੱਦੀ ਸ਼ਬਦਾਵਲੀ ਵਰਤਣ ਦਾ ਗੰਭੀਰ ਨੋਟਿਸ ਲਿਆ ਹੈ। ਇੱਥੇ ਸਨੌਰ ਤੇ ਸਮਾਣਾ ਹਲਕਿਆਂ ਦੀਆਂ ਸੜਕਾਂ ਲਈ 39 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਵਾਂ ਕੈਬਨਿਟ ਮੰਤਰੀਆਂ ਨੇ ਅਕਾਲੀ ਦਲ ਦੇ ਪ੍ਰਧਾਨ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਦੀ ਸਲਾਹ ਦਿੱਤੀ। ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਕੇਬਲ ਮਾਫੀਆ ਅਕਾਲੀ ਸਰਕਾਰ ਸਮੇਂ ਪੈਦਾ ਹੋਇਆ ਤੇ ਪਿਛਲੇ 15 ਸਾਲਾਂ 'ਚ ਇਨ੍ਹਾਂ ਨੇ ਕੋਈ ਹੋਰ ਕੰਪਨੀ ਪੰਜਾਬ ਅੰਦਰ ਨਹੀਂ ਆਉਣ ਦਿੱਤੀ ਪਰੰਤੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਜਿਹੀ ਨੀਤੀ ਬਣਾ ਕੇ ਸੂਬੇ ਅੰਦਰ ਵੱਡੀਆਂ ਕੰਪਨੀਆਂ ਦੇ ਨਿਵੇਸ਼ ਲਈ ਰਸਤੇ ਖੋਲ੍ਹੇ ਅਤੇ ਹੁਣ ਵੱਡੀਆਂ ਕੰਪਨੀਆਂ ਕੇਬਲ ਦੇ ਖੇਤਰ ਵਿੱਚ ਵੀ ਪੰਜਾਬ ਆ ਰਹੀਆਂ ਹਨ। ਜੌੜਾਮਾਜਰਾ ਨੇ ਕਿਹਾ ਕਿ ਜੇਕਰ ਕੋਈ ਕੰਪਨੀ ਸਸਤੇ ਰੇਟ 'ਤੇ ਕੇਬਲ ਸਹੂਲਤ ਦੇ ਰਹੀ ਹੈ ਅਤੇ ਉਪਰੇਟਰ ਉਸ ਨਾਲ ਜੁੜ ਰਹੇ ਹਨ ਤਾਂ ਇਸ ਵਿੱਚ ਪੰਜਾਬ ਸਰਕਾਰ, ਕੋਈ ਵਿਧਾਇਕ ਤੇ ਪੁਲਿਸ ਦੀ ਕੋਈ ਭੂਮਿਕਾ ਨਹੀਂ ਹੈ। ਇਸ ਲਈ ਅਕਾਲੀ ਦਲ ਦੇ ਪ੍ਰਧਾਨ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਦੇ ਹੋਏ ਆਪਣੇ ਰਾਜ ਵਿੱਚ ਕਰਵਾਈ ਗੁੰਡਾਗਰਦੀ ਨੂੰ ਯਾਦ ਕਰਨਾ ਚਾਹੀਦਾ ਹੈ। ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਆਪਣੇ ਰਾਜ ਵਿੱਚ ਗੁੰਡਾਗਰਦੀ ਕਰਦੇ ਰਹਿਣ ਵਾਲੇ ਲੋਕ ਹੀ ਹੁਣ ਧੱਕੇਸ਼ਾਹੀ ਦੇ ਝੂਠੇ ਦੋਸ਼ ਲਗਾ ਰਹੇ ਹਨ, ਪਰੰਤੂ ਪੰਜਾਬ ਦੇ ਲੋਕਾਂ ਨੂੰ ਸਭ ਪਤਾ ਹੈ ਕਿ ਸੂਬੇ ਵਿੱਚ ਕੇਬਲ ਮਾਫੀਆ ਕਿਹੜੇ ਲੋਕਾਂ ਨੇ ਪੈਦਾ ਕੀਤਾ ਸੀ। ਹਰਭਜਨ ਸਿੰਘ ਈ.ਟੀ.ਓ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਿਧਾਇਕਾਂ ਵਿਰੁੱਧ ਵਰਤੀ ਭੱਦੀ ਸ਼ਬਦਾਵਲੀ ਦੀ ਕਰੜੀ ਨਿੰਦਾ ਕਰਦਿਆਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਸੂਬੇ ਨੂੰ ਕੰਗਾਲ ਕਰਕੇ ਰੱਖ ਦਿੱਤਾ ਸੀ ਜਦਕਿ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿਛਲੀਆਂ ਸਰਕਾਰਾਂ ਵੱਲੋਂ ਚਲਾਇਆ ਕਮਿਸ਼ਨ ਦਾ ਸੱਭਿਆਚਾਰ ਬੰਦ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਹੁਣ ਸਰਕਾਰੀ ਪ੍ਰਾਜੈਕਟਾਂ ਵਿੱਚੋਂ ਬਚ ਰਿਹਾ ਪੈਸਾ ਲੋਕਾਂ ਦੇ ਹਿੱਤਾਂ ਲਈ ਖਰਚ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਮਾਣਾ ਤੇ ਸਨੌਰ ਦੀਆਂ ਦੋਵੇਂ ਸੜਕਾਂ ਦੀ ਪ੍ਰਵਾਨਗੀ 39 ਕਰੋੜ ਰੁਪਏ ਦੀ ਦਿੱਤੀ ਗਈ ਸੀ ਪਰੰਤੂ ਇਸ ਦੇ ਟੈਂਡਰ 31 ਕਰੋੜ ਰੁਪਏ ਵਿੱਚ ਲੱਗੇ ਤੇ ਇਸ ਤਰ੍ਹਾਂ 8 ਕਰੋੜ ਰੁਪਏ ਬਚਾਏ ਗਏ ਹਨ। ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਅਕਾਲੀ ਰਾਜ ਸਮੇਂ ਕੇਬਲ ਮਾਫੀਆ ਨੇ ਕਤਲ ਕੀਤੇ ਤੇ ਧੱਕੇ ਨਾਲ ਦੂਜੇ ਉਪਰੇਟਰਾਂ ਦੀਆਂ ਤਾਰਾਂ ਕੱਟੀਆਂ ਤੇ ਅਕਾਲੀ ਦਲ ਦੇ 10 ਸਾਲਾਂ ਤੇ ਕਾਂਗਰਸ ਦੇ 5 ਸਾਲਾਂ ਦੇ ਰਾਜ ਵਿੱਚ ਕਿਸੇ ਦੂਜੀ ਕੰਪਨੀ ਨੂੰ ਪੰਜਾਬ ਅੰਦਰ ਪੈਰ ਨਹੀਂ ਪਾਉਣ ਦਿੱਤਾ ਜਦਕਿ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਸਸਤੇ ਭਾਅ ਕੇਬਲ ਸੇਵਾ ਦੇਣ ਵਾਲੀਆਂ ਕੰਪਨੀਆਂ ਨੂੰ ਪੰਜਾਬ ਆਉਣ ਦਾ ਮੌਕਾ ਦਿੱਤਾ ਹੈ। ਇਸ ਮੌਕੇ ਇੰਦਰਜੀਤ ਸਿੰਘ ਸੰਧੂ, ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਹਰਜਿੰਦਰ ਸਿੰਘ ਮਿੰਟੂ, ਬਲਕਾਰ ਸਿੰਘ ਗੱਜੂਮਾਜਰਾ, ਗੁਲਜਾਰ ਸਿੰਘ ਵਿਰਕ ਤੇ ਗੁਰਦੇਵ ਸਿੰਘ ਟਿਵਾਣਾ ਵੀ ਮੌਜੂਦ ਸਨ।

Punjab Bani 20 November,2023
ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸੈਸ਼ਨ 28 ਤੇ 29 ਨਵੰਬਰ ਨੂੰ ਸੱਦਣ ਦੀ ਪ੍ਰਵਾਨਗੀ ਦਿੱਤੀ

ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸੈਸ਼ਨ 28 ਤੇ 29 ਨਵੰਬਰ ਨੂੰ ਸੱਦਣ ਦੀ ਪ੍ਰਵਾਨਗੀ ਦਿੱਤੀ - ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਨਾਲ ਹੋਵੇਗੀ ਸੈਸ਼ਨ ਦੀ ਸ਼ੁਰੂਆਤ ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸੈਸ਼ਨ 28 ਤੇ 29 ਨਵੰਬਰ ਨੂੰ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੇ ਦਫ਼ਤਰ ਵਿੱਚ ਸੋਮਵਾਰ ਨੂੰ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਸੈਸ਼ਨ ਦੀ ਸ਼ੁਰੂਆਤ 28 ਨਵੰਬਰ ਨੂੰ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਨਾਲ ਹੋਵੇਗੀ ਅਤੇ ਇਸ ਦੋ ਦਿਨਾ ਸੈਸ਼ਨ ਦੇ ਕੰਮਕਾਜ ਦਾ ਫੈਸਲਾ ਬਿਜ਼ਨਸ ਐਡਵਾਈਜ਼ਰੀ ਕਮੇਟੀ ਵੱਲੋਂ ਜਲਦੀ ਕੀਤਾ ਜਾਵੇਗਾ। ਕੈਬਨਿਟ ਨੇ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿੱਚ ਸਿੱਧੀ ਭਰਤੀ ਰਾਹੀਂ ਤਕਨੀਕੀ ਕਾਡਰ ਦੀਆਂ ਨੌਂ ਆਸਾਮੀਆਂ ਦੀ ਰਚਨਾ ਕਰਨ ਅਤੇ ਭਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ। ਇਨ੍ਹਾਂ ਆਸਾਮੀਆਂ ਵਿੱਚ ਇਕ ਆਸਾਮੀ ਸਹਾਇਕ ਮੈਨੇਜਰ, ਪ੍ਰੋਗਰਾਮਰ ਦੀਆਂ ਦੋ ਆਸਾਮੀਆਂ, ਦੋ ਆਸਾਮੀਆਂ ਤਕਨੀਕੀ ਸਹਾਇਕ ਦੀਆਂ ਅਤੇ ਕਲਰਕ-ਕਮ-ਡੇਟਾ ਐਂਟਰੀ ਅਪਰੇਟਰ ਦੀਆਂ ਹੋਣਗੀਆਂ। ਇਸ ਯੂਨੀਵਰਸਿਟੀ ਦੀ ਸਥਾਪਨਾ ਖੇਡਾਂ ਦੇ ਖ਼ੇਤਰ ਦੇ ਕੋਰਸਾਂ, ਸਿੱਖਿਆ ਤੇ ਸਿਖਲਾਈ ਰਾਹੀਂ ਸੂਬੇ ਵਿੱਚ ਖੇਡਾਂ ਦਾ ਪੱਧਰ ਉੱਚਾ ਚੁੱਕਣ ਦੇ ਮਕਸਦ ਨਾਲ ਹੋਈ ਸੀ ਅਤੇ ਇਨ੍ਹਾਂ ਆਸਾਮੀਆਂ ਨਾਲ ਯੂਨੀਵਰਸਿਟੀ ਦਾ ਕੰਮਕਾਜ ਸੁਚਾਰੂ ਤਰੀਕੇ ਨਾਲ ਚਲਾਉਣ ਤੇ ਵਿਦਿਆਰਥੀਆਂ ਨੂੰ ਰੋਜ਼ਾਨਾ ਦੇ ਕੰਮਕਾਜ ਵਿੱਚ ਸਹੂਲਤ ਹੋਵੇਗੀ।ਕੈਬਨਿਟ ਨੇ ਪੰਜਾਬ ਰਾਜ ਵਿੱਚ ਨਹਿਰਾਂ ਤੇ ਡਰੇਨੇਜ਼ ਦੇ ਕੰਟਰੋਲ ਤੇ ਪ੍ਰਬੰਧਨ ਲਈ ਪੰਜਾਬ ਕੈਨਾਲ ਤੇ ਡਰੇਨੇਜ਼ ਬਿੱਲ, 2023 ਨੂੰ ਵੀ ਮਨਜ਼ੂਰੀ ਦੇ ਦਿੱਤੀ। ਇਸ ਦਾ ਮੁੱਖ ਮੰਤਵ ਕਿਸਾਨਾਂ ਤੇ ਜ਼ਮੀਨ ਮਾਲਕਾਂ ਨੂੰ ਬਿਨਾਂ ਕਿਸੇ ਅੜਿੱਕੇ ਦੇ ਸਿੰਜਾਈ ਦੇ ਮੰਤਵ ਲਈ ਨਹਿਰੀ ਪਾਣੀ ਦੇਣ ਵਾਸਤੇ ਨਹਿਰਾਂ, ਡਰੇਨਾਂ ਤੇ ਕੁਦਰਤੀ ਜਲ ਸਰੋਤਾਂ ਦੀ ਸਾਂਭ-ਸੰਭਾਲ, ਮੁਰੰਮਤ ਅਤੇ ਸਮੇਂ ਸਿਰ ਸਫ਼ਾਈ ਯਕੀਨੀ ਬਣਾਉਣਾ ਹੈ। ਇਸ ਤੋਂ ਇਲਾਵਾ ਇਹ ਬਿੱਲ ਪਾਣੀ ਦੀ ਵਰਤੋਂ ਕਰਨ ਵਾਲਿਆਂ ਅਤੇ ਪਾਣੀ ਦੀ ਬੇਲੋੜੀ ਬਰਬਾਦੀ ਵਿਰੁੱਧ ਹੋਰ ਨਿਯਮਤ ਪਾਬੰਦੀਆਂ ਦੀਆਂ ਸ਼ਿਕਾਇਤਾਂ ਦੇ ਨਿਬੇੜੇ ਲਈ ਨਿਰਪੱਖ ਤੇ ਪਾਰਦਰਸ਼ੀ ਢਾਂਚਾ ਕਾਇਮ ਕਰਨਾ ਯਕੀਨੀ ਬਣਾਏਗਾ।ਪੰਜਾਬ ਕੈਬਨਿਟ ਨੇ ਪੰਜਾਬ ਰਾਜ ਸਮਾਜ ਭਲਾਈ ਬੋਰਡ (ਪੀ.ਐਸ.ਐਸ.ਡਬਲਯੂ.ਬੀ.) ਨੂੰ ਬੰਦ ਕਰਨ ਅਤੇ ਇਸ ਦੇ ਹੈੱਡਕੁਆਰਟਰ ਉਤੇ ਤਾਇਨਾਤ ਮੁਲਾਜ਼ਮਾਂ, ਪੈਨਸ਼ਨਰਾਂ ਤੇ ਪੰਜ ਆਈ.ਸੀ.ਡੀ.ਐਸ. ਬਲਾਕਾਂ ਸਮੇਤ ਸਟਾਫ਼ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਰਲੇਵੇਂ ਨੂੰ ਵੀ ਮਨਜ਼ੂਰੀ ਦੇ ਦਿੱਤੀ।ਮੰਤਰੀ ਮੰਡਲ ਨੇ ਸੂਬੇ ਦੀ ਜੇਲ੍ਹ ਵਿੱਚ ਨਜ਼ਰਬੰਦ ਇਕ ਕੈਦੀ ਦੀ ਉਮਰ ਕੈਦ ਵਿੱਚ ਛੋਟ ਦਾ ਕੇਸ ਭੇਜਣ ਦੀ ਪ੍ਰਵਾਨਗੀ ਦੇ ਦਿੱਤੀ, ਜਦੋਂ ਕਿ ਚਾਰ ਹੋਰ ਅਜਿਹੇ ਕੇਸ ਰੱਦ ਕਰ ਦਿੱਤੇ ਗਏ। ਭਾਰਤੀ ਸੰਵਿਧਾਨ ਦੀ ਧਾਰਾ 163 ਤਹਿਤ ਕੈਬਨਿਟ ਦੀ ਪ੍ਰਵਾਨਗੀ ਤੋਂ ਬਾਅਦ ਇਹ ਵਿਸ਼ੇਸ਼ ਛੋਟ/ਅਗਾਊਂ ਰਿਹਾਈ ਦੇ ਕੇਸ ਭਾਰਤੀ ਸੰਵਿਧਾਨ ਦੀ ਧਾਰਾ 161 ਅਧੀਨ ਵਿਚਾਰ ਲਈ ਪੰਜਾਬ ਦੇ ਰਾਜਪਾਲ ਨੂੰ ਭੇਜੇ ਜਾਣਗੇ।ਪੰਜਾਬ ਕੈਬਨਿਟ ਨੇ ਸੈਰ-ਸਪਾਟਾ, ਸੱਭਿਆਚਾਰਕ ਮਾਮਲੇ, ਪੁਰਾਤਤਵ ਤੇ ਅਜਾਇਬਘਰ ਵਿਭਾਗ, ਪੰਜਾਬ ਦੀ ਸਾਲ 2021-2022 ਦੀ ਸਾਲਾਨਾ ਪ੍ਰਬੰਧਕੀ ਰਿਪੋਰਟ ਨੂੰ ਵੀ ਮਨਜ਼ੂਰੀ ਦੇ ਦਿੱਤੀ।

Punjab Bani 20 November,2023
ਸੈਰ-ਸਪਾਟੇ ਨੂੰ ਪੂਰੀ ਸਮਰੱਥਾ ਅਨੁਸਾਰ ਵਿਕਸਿਤ ਕਰਨਾ ਪੰਜਾਬ ਸਰਕਾਰ ਦੀਆਂ ਮੁੱਖ ਤਰਜ਼ੀਹਾਂ ਵਿਚੋ ਇਕ- ਅਨਮੋਲ ਗਗਨ ਮਾਨ

ਸੈਰ-ਸਪਾਟੇ ਨੂੰ ਪੂਰੀ ਸਮਰੱਥਾ ਅਨੁਸਾਰ ਵਿਕਸਿਤ ਕਰਨਾ ਪੰਜਾਬ ਸਰਕਾਰ ਦੀਆਂ ਮੁੱਖ ਤਰਜ਼ੀਹਾਂ ਵਿਚੋ ਇਕ- ਅਨਮੋਲ ਗਗਨ ਮਾਨ ਪੰਜਾਬ ਦਿਵਸ ਸਮਾਗਮ ਵਿਚ ਮੁੱਖ ਮਹਿਮਾਨ ਵੱਜੋਂ ਕੀਤੀ ਸ਼ਿਰਕਤ ਗਾਇਕਾ ਅਫਸਾਨਾ ਖਾਨ ਨੇ ਪੇਸ਼ ਕੀਤਾ ਸਭਿਆਚਾਰਕ ਪ੍ਰੋਗਰਾਮ ਚੰਡੀਗੜ੍ਹ/ਨਵੀਂ ਦਿੱਲੀ, ਨਵੰਬਰ 19 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਈਕੋ-ਟੂਰਿਜ਼ਮ, ਐਡਵੈਂਚਰ ਤੇ ਵਾਟਰ ਸਪੋਰਟਸ ਤੇ ਸੈਰ-ਸਪਾਟੇ ਨੂੰ ਸਮੁੱਚੇ ਰੂਪ ਵਿਚ ਵਿਕਸਿਤ ਕਰਨ ਨੂੰ ਸਰਕਾਰ ਦੀਆਂ ਮੁੱਖ ਤਰਜ਼ੀਹਾਂ ਵਿਚ ਰੱਖਣ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਸੈਰ-ਸਪਾਟਾ, ਸਭਿਆਚਾਰਕ ਮਾਮਲੇ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਵੱਲੋਂ ਇਨ੍ਹਾਂ ਖੇਤਰਾਂ ਵਿਚ ਕੀਤੇ ਜਾ ਰਹੇ ਉਪਰਾਲਿਆਂ ਦੇ ਨੇੜਲੇ ਭਵਿੱਖ ਵਿਚ ਮਿਸਾਲੀ ਨਤੀਜੇ ਸਾਹਮਣੇ ਆਉਣਗੇ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਇਥੋਂ ਦੇ ਪ੍ਰਗਤੀ ਮੈਦਾਨ ਵਿਖੇ ਚੱਲ ਰਹੇ ਭਾਰਤ-ਅੰਤਰਰਾਸ਼ਟਰੀ ਵਪਾਰ ਮੇਲਾ-2023 ਦੌਰਾਨ ਸ਼ਨੀਵਾਰ ਸ਼ਾਮ ਮਨਾਏ ਗਏ ਪੰਜਾਬ ਦਿਵਸ ਮੌਕੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਇਸ ਮੌਕੇ ਆਪਣੇ ਸੰਬੋਧਨ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਸੈਰ-ਸਪਾਟਾ ਖੇਤਰ ਦੀਆਂ ਸਮੁੱਚੀਆਂ ਸੰਭਾਵਨਾਵਾਂ ਨੂੰ ਉਜਾਗਰ ਕੀਤਾ ਜਾ ਰਿਹਾ ਹੈ ਤਾਂ ਜੋ ਵਿਦੇਸ਼ਾਂ ਵਿਚ ਵਸਦੇ ਪੰਜਾਬੀ, ਵਿਦੇਸ਼ੀ ਸੈਲਾਨੀ, ਭਾਰਤ ਦੇ ਵੱਖ-ਵੱਖ ਖੇਤਰਾਂ ਵਿਚੋਂ ਆਉਣ ਵਾਲੇ ਲੋਕ ਪੰਜਾਬ ਦੇ ਇਤਿਹਾਸਕ ਤੇ ਸੈਰ-ਸਪਾਟੇ ਦੇ ਸਥਾਨਾ ਤੇ ਵਿਰਾਸਤੀ ਪਹਿਲੂਆਂ ਦੀ ਅਮੀਰੀ ਨੂੰ ਮਾਣ ਸਕਣ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਹੈ ਕਿ ਪੰਜਾਬ ਦੇ ਵਿਰਾਸਤੀ ਮੇਲਿਆਂ ਤੇ ਤਿਉਹਾਰਾਂ ਨੂੰ ਸਰਕਾਰ ਵੱਲੋਂ ਮਨਾਇਆ ਜਾ ਰਿਹਾ ਹੈ ਤੇ ਇਸ ਲਈ ਵੱਖਰੇ ਤੌਰ ਤੇ 15 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਇਆ ਗਿਆ ਟੂਰਿਜ਼ਮ ਸਮਿਟ ਬਹੁਤ ਕਾਮਯਾਬ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਪੰਜਾਬ ਨੂੰ ਟੂਰਿਜ਼ਮ ਖੇਤਰ ਵਿਚ ਭਾਰਤ ਦੇ ਹੋਰਨਾਂ ਸੂਬਿਆਂ ਵਿਚ ਮੋਹਰੀ ਸਥਾਨ ਤੇ ਲਿਆਉਣਾ ਹੈ। ਸਮਾਗਮ ਦੌਰਾਨ ਨਾਮਵਰ ਪੰਜਾਬੀ ਗਾਇਕਾ ਅਫਸਾਨਾ ਖਾਨ ਵੱਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੂੰ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨ ਵੱਲੋਂ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ, ਚੇਅਰਮੈਨ ਪੀ.ਐਸ.ਆਈ.ਈ.ਸੀ ਦਲਵੀਰ ਸਿੰਘ,ਪ੍ਰਮੁੱਖ ਸਕੱਤਰ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲੇ ਸ਼੍ਰੀਮਤੀ ਰਾਖੀ ਗੁਪਤਾ ਭੰਡਾਰੀ, ਗਾਇਕਾ ਅਫਸਾਨਾ ਖਾਨ, ਭੰਗੜਾ ਕਲਾਕਾਰ ਭੋਲਾ ਕਲਿਹਰੀ ਦਾ ਸਨਮਾਨ ਕੀਤਾ ਗਿਆ। ਵਧੀਕ ਡਾਇਰੈਕਟਰ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲੇ ਰਾਕੇਸ਼ ਕੁਮਾਰ ਪੋਪਲੀ, ਪ੍ਰਸ਼ਾਸਕ ਪੰਜਾਬ ਪੈਵਿਲੀਅਨ ਦਵਿੰਦਰ ਪਾਲ ਸਿੰਘ, ਡਿਪਟੀ ਪ੍ਰਸ਼ਾਸਕ ਗੁਰਪ੍ਰੀਤ ਸਿੰਘ ਤੇ ਹੋਰ ਹਾਜ਼ਰ ਸਨ।

Punjab Bani 19 November,2023
ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਡਿਊਟੀ ਅਫਸਰ ਮਨਜੀਤ ਸਿੱਧੂ ਨੇ ਦਿੱਤਾ ਅਸਤੀਫ਼ਾ

ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਡਿਊਟੀ ਅਫਸਰ ਮਨਜੀਤ ਸਿੱਧੂ ਨੇ ਦਿੱਤਾ ਅਸਤੀਫ਼ਾ ਚੰਡੀਗੜ੍ਹ, 18 ਨਵੰਬਰ 2023 : ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਡਿਊਟੀ ਅਫਸਰ ਮਨਜੀਤ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜਾਣਕਾਰੀ ਮੁਤਾਬਕ ਮਨਜੀਤ ਸਿੱਧੂ ਨੇ ਸ਼ੁੱਕਰਵਾਰ ਰਾਤ ਆਪਣਾ ਅਸਤੀਫਾ ਮੁੱਖ ਮੰਤਰੀ ਦਫਤਰ ਨੂੰ ਭੇਜ ਦਿੱਤਾ ਹੈ। ਜਦੋਂ ਮਨਜੀਤ ਸਿੱਧੂ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ। ਦਰਅਸਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਅਤੇ ‘ਆਪ’ ਆਗੂਆਂ ਦੇ ਕਰੀਬੀ ਮੰਨੇ ਜਾਂਦੇ ਮਨਜੀਤ ਸਿੰਘ ਸਿੱਧੂ ਨੇ ਅਸਤੀਫ਼ਾ ਦੇ ਦਿੱਤਾ ਹੈ। ਮੁੱਖ ਮੰਤਰੀ ਦਫ਼ਤਰ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮਨਜੀਤ ਸਿੱਧੂ ਨੇ ਸ਼ੁੱਕਰਵਾਰ ਰਾਤ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਸੀ, ਮਨਜੀਤ ਸਿੰਘ ਨੇ ਆਪਣੇ ਅਸਤੀਫੇ ਵਿੱਚ ਸਿਹਤ ਖਰਾਬ ਹੋਣ ਦਾ ਹਵਾਲਾ ਦਿੱਤਾ ਹੈ। ਮੁੱਖ ਮੰਤਰੀ ਦੇ ਓਐਸਡੀ ਸਿੱਧੂ ਨੇ ਜਨਵਰੀ ਵਿੱਚ ਹੀ ਇਹ ਅਹੁਦਾ ਸੰਭਾਲ ਲਿਆ ਸੀ। ਉਹ ਲੰਬੇ ਸਮੇਂ ਤੋਂ ‘ਆਪ’ ਪੰਜਾਬ ਦੇ ਮੀਡੀਆ ਨੂੰ ਸੰਭਾਲ ਰਹੇ ਸਨ।

Punjab Bani 18 November,2023
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖੇਡਾਂ ਨੂੰ ਦਿੱਤੀ ਸਰਪ੍ਰਸਤੀ ਸਦਕਾ ਪੰਜਾਬ ਦੇ ਖਿਡਾਰੀ ਕੌਮਾਂਤਰੀ ਮੁਕਾਬਿਲਆਂ 'ਚ ਚਮਕੇ-ਚੇਤਨ ਸਿੰਘ ਜੌੜਾਮਾਜਰਾ

ਫੋਟੋ ਕੈਪਸ਼ਨ-ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਪਬਲਿਕ ਕਾਲਜ ਵਿਖੇ 67ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਖੋ-ਖੋ-14 ਸਾਲ, ਲੜਕੇ-ਲੜਕੀਆਂ ਦੇ ਰਾਜ ਪੱਧਰੀ ਮੁਕਾਬਲਿਆਂ ਮੌਕੇ ਸ਼ਿਰਕਤ ਕਰਦੇ ਹੋਏ।

Punjab Bani 18 November,2023
ਅਮਨ ਅਰੋੜਾ ਵੱਲੋਂ ਆਈ.ਟੀ., ਇਨੋਵੇਸ਼ਨ ਅਤੇ ਤਕਨਾਲੋਜੀ-ਆਧਾਰਿਤ ਪੁਲਿਸਿੰਗ ਦੇ ਖੇਤਰ ਵਿਚਲੇ ਬਿਹਤਰ ਅਭਿਆਸਾਂ ਦੀ ਪੜਚੋਲ ਕਰਨ ਲਈ ਹੈਦਰਾਬਾਦ ਦਾ ਦੌਰਾ

ਅਮਨ ਅਰੋੜਾ ਵੱਲੋਂ ਆਈ.ਟੀ., ਇਨੋਵੇਸ਼ਨ ਅਤੇ ਤਕਨਾਲੋਜੀ-ਆਧਾਰਿਤ ਪੁਲਿਸਿੰਗ ਦੇ ਖੇਤਰ ਵਿਚਲੇ ਬਿਹਤਰ ਅਭਿਆਸਾਂ ਦੀ ਪੜਚੋਲ ਕਰਨ ਲਈ ਹੈਦਰਾਬਾਦ ਦਾ ਦੌਰਾ • ਪ੍ਰਮੁੱਖ ਆਈ.ਟੀ. ਕੰਪਨੀਆਂ ਟੈਕ ਮਹਿੰਦਰਾ, ਗਰੀਨ ਗੋਲਡ ਐਨੀਮੇਸ਼ਨ, ਆਦਿ ਨਾਲ ਕੀਤਾ ਵਿਚਾਰ-ਵਟਾਂਦਰਾ; ਪੰਜਾਬ ਵਿੱਚ ਨਿਵੇਸ਼ ਕਰਨ ਦਾ ਦਿੱਤਾ ਸੱਦਾ ਚੰਡੀਗੜ੍ਹ, 17 ਨਵੰਬਰ: ਪੰਜਾਬ ਦੇ ਪ੍ਰਸ਼ਾਸਕੀ ਸੁਧਾਰ ਅਤੇ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਆਈ.ਟੀ., ਇਨੋਵੇਸ਼ਨ ਅਤੇ ਟੈਕਨਾਲੋਜੀ-ਅਧਾਰਿਤ ਪੁਲਿਸਿੰਗ ਦੇ ਖੇਤਰ ਵਿੱਚ ਤੇਲੰਗਾਨਾ ਸੂਬੇ ਵੱਲੋਂ ਅਪਣਾਏ ਜਾ ਰਹੇ ਪ੍ਰਮੁੱਖ ਅਭਿਆਸਾਂ ਦੀ ਪੜਚੋਲ ਕਰਨ ਲਈ ਤੇਲੰਗਾਨਾ ਦੇ ਹੈਦਰਾਬਾਦ ਦਾ ਅਧਿਐਨ ਦੌਰਾ ਸ਼ੁਰੂ ਕੀਤਾ। ਇਹ ਦੌਰਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਭਰ ਵਿੱਚ ਪ੍ਰਸ਼ਾਸਨ ਨੂੰ ਹੋਰ ਬਿਹਤਰ ਬਣਾਉਣ ਲਈ ਸੇਵਾ ਪ੍ਰਦਾਨ ਕਰਨ ਤੇ ਤਕਨਾਲੋਜੀ ਦਾ ਲਾਭ ਉਠਾਉਣ ਲਈ ਉਨ੍ਹਾਂ ਨੂੰ ਦਿੱਤੇ ਹੁਕਮਾਂ ਨੂੰ ਅਮਲ ਵਿੱਚ ਲਿਆਉਂਦਿਆਂ ਸ਼ੁਰੂ ਕੀਤਾ ਗਿਆ। ਇਸ ਦੌਰੇ ਦੌਰਾਨ ਸ੍ਰੀ ਅਮਨ ਅਰੋੜਾ ਦੇ ਨਾਲ ਪ੍ਰਸ਼ਾਸਕੀ ਸੁਧਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦਾ ਇੱਕ ਵਫ਼ਦ ਵੀ ਹਾਜ਼ਰ ਸੀ। ਉਨ੍ਹਾਂ ਨੇ ਤੇਲੰਗਾਨਾ ਦੀਆਂ ਕੁਸ਼ਲ ਸੇਵਾ ਡਿਲੀਵਰੀ ਪ੍ਰਣਾਲੀਆਂ ਬਾਰੇ ਡੂੰਘੀ ਜਾਣਕਾਰੀ ਪ੍ਰਾਪਤ ਕਰਨ ਲਈ ਸਿਟੀਜ਼ਨ ਸਰਵਿਸ ਡਿਲੀਵਰੀ ਸੈਂਟਰ 'ਮੀਸੇਵਾ' ਤੋਂ ਆਪਣਾ ਦੌਰਾ ਸ਼ੁਰੂ ਕੀਤਾ। ਉਨ੍ਹਾਂ ਨੇ ਤੇਲੰਗਾਨਾ ਸੂਬੇ ਦੀਆਂ ਆਈ.ਟੀ. ਪਹਿਲਕਦਮੀਆਂ, ਉਭਰਦੀਆਂ ਤਕਨੀਕਾਂ, ਡਾਟਾ ਸੈਂਟਰ ਦੇ ਸੰਚਾਲਨ ਅਤੇ ਏ.ਆਈ./ਐਮ.ਐਲ./ਬਲੌਕ ਚੇਨ, ਬਿੱਗ ਡਾਟਾ ਨੂੰ ਲਾਗੂ ਕਰਨ ਅਤੇ ਉਹਨਾਂ ਦੇ ਵਿਹਾਰਕ ਅਮਲਾਂ ਦੀ ਬਾਰੀਕੀ ਨਾਲ ਘੋਖ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਤੇਲੰਗਾਨਾ ਵਿੱਚ ਹੁਨਰ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਤੇਲੰਗਾਨਾ ਸਰਕਾਰ ਵੱਲੋਂ ਵਰਤੀਆਂ ਗਈਆਂ ਰਣਨੀਤੀਆਂ ਬਾਰੇ ਘੋਖ ਕੀਤੀ ਅਤੇ ਸਟਾਰਟਅੱਪਸ ਨੂੰ ਉਤਸ਼ਾਹਿਤ ਕਰਨ ਲਈ ਸਥਾਪਿਤ ਨੀਤੀਆਂ ਅਤੇ ਬੁਨਿਆਦੀ ਢਾਂਚੇ ਦਾ ਮੁਲਾਂਕਣ ਕੀਤਾ। ਪ੍ਰਸ਼ਾਸਨ ਵਿੱਚ ਤਕਨਾਲੋਜੀ ਦੀ ਭੂਮਿਕਾ ਬਾਰੇ ਹੋਰ ਜਾਣਕਾਰੀ ਲੈਣ ਲਈ ਸ੍ਰੀ ਅਮਨ ਅਰੋੜਾ ਅਤੇ ਉਨ੍ਹਾਂ ਦੀ ਟੀਮ ਨੇ ਕਮਾਂਡ ਐਂਡ ਕੰਟਰੋਲ ਸੈਂਟਰ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਦੇਖਿਆ ਕਿ ਕਿਵੇਂ ਹੈਦਰਾਬਾਦ ਪੁਲਿਸ ਨਾਗਰਿਕਾਂ ਦੇ ਜੀਵਨ ਨੂੰ ਸੁਚਾਰੂ ਬਣਾਉਣ ਦੇ ਨਾਲ-ਨਾਲ ਕਾਨੂੰਨ ਤੇ ਵਿਵਸਥਾ ਬਰਕਰਾਰ ਰੱਖਣ ਲਈ ਤਕਨਾਲੋਜੀ ਦੀ ਵਰਤੋਂ ਕਰਦੀ ਹੈ। ਪੰਜਾਬ ਵਿੱਚ ਆਈ.ਟੀ. ਨਿਵੇਸ਼ਾਂ ਨੂੰ ਆਕਰਸ਼ਿਤ ਕਰਨ ਲਈ, ਪ੍ਰਸ਼ਾਸਕੀ ਸੁਧਾਰ ਮੰਤਰੀ ਨੇ ਟੈਕ ਮਹਿੰਦਰਾ, ਗਰੀਨ ਗੋਲ਼ਡ ਐਨੀਮੇਸ਼ਨ ਆਦਿ ਵਰਗੀਆਂ ਪ੍ਰਮੁੱਖ ਆਈ.ਟੀ. ਕੰਪਨੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਉਹਨਾਂ ਨੂੰ ਸੂਬੇ ਵਿੱਚ ਆਪਣੀ ਯੂਨਿਟਾਂ ਸਥਾਪਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਪੰਜਾਬ ਵਿੱਚ ਉਦਯੋਗ ਪੱਖੀ ਮਾਹੌਲ ਸਿਰਜਣ ਸਬੰਧੀ ਪੰਜਾਬ ਸਰਕਾਰ ਦੀ ਲਈ ਅਟੱਲ ਵਚਨਬੱਧਤਾ ਨੂੰ ਦਹੁਰਾਇਆ ਜੋ ਆਈ.ਟੀ. ਕਾਰੋਬਾਰਾਂ ਦੇ ਵਿਕਾਸ ਅਤੇ ਸਫ਼ਲਤਾ ਲਈ ਲਾਹੇਬੰਦ ਹੈ। ਵਫ਼ਦ ਨੇ ਅੱਜ ਆਪਣਾ ਦੌਰਾ ਸਮਾਪਤ ਕਰਕੇ ਪੰਜਾਬ ਵਿੱਚ ਆਈ.ਟੀ. ਖੇਤਰ ਦੇ ਵਿਕਾਸ, ਨਵੀਨਤਮ ਖੋਜਾਂ ਅਤੇ ਤਕਨਾਲੋਜੀ-ਅਧਾਰਿਤ ਪ੍ਰਸ਼ਾਸਨ ਲਈ ਸਿਫ਼ਾਰਸ਼ਾਂ ਦੀ ਰੂਪ ਰੇਖਾ ਦਰਸਾਉਂਦੀ ਵਿਆਪਕ ਰਿਪੋਰਟ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਗੇ ਪੇਸ਼ ਕਰਨ ਲਈ ਤਿਆਰ ਕੀਤੀ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਤੇਲੰਗਾਨਾ ਆਈ.ਟੀ. ਅਤੇ ਨਵੀਨਤਮ ਖੋਜਾਂ ਵਿੱਚ ਮੋਹਰੀ ਹੈ ਅਤੇ ਅਸੀਂ ਇਸ ਤੋਂ ਬਹੁਤ ਕੁਝ ਸਿੱਖ ਸਕਦੇ ਹਾਂ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਪੰਜਾਬ ਵਿੱਚ ਸੇਵਾਵਾਂ ਪ੍ਰਦਾਨ ਕਰਨ ਅਤੇ ਪ੍ਰਸ਼ਾਸਨ ਨੂੰ ਬਿਹਤਰ ਬਣਾਉਣ ਲਈ ਵਚਨਬੱਧ ਹਾਂ ਅਤੇ ਇਸ ਮੰਤਵ ਲਈ ਅਸੀਂ ਤਕਨਾਲੋਜੀ ਦੀ ਵਰਤੋਂ ਕਰਾਂਗੇ। ਸ੍ਰੀ ਅਮਨ ਅਰੋੜਾ ਨੇ ਤੇਲੰਗਾਨਾ ਸਰਕਾਰ ਵੱਲੋਂ ਸੂਬੇ ਵਿੱਚ ਹੁਨਰ ਵਿਕਾਸ ਵਿੱਚ ਵਾਧਾ ਕਰਨ ਸਬੰਧੀ ਵਰਤੇ ਜਾਂਦੇ ਢੰਗ-ਤਰੀਕਿਆਂ ਦੀ ਘੋਖ ਕੀਤੀ। ਕੈਬਨਿਟ ਮੰਤਰੀ ਨੇ ਸੂਬੇ ਦੇ ਸਟਾਰਟਅੱਪ ਈਕੋਸਿਸਟਮ ਜਿਵੇਂ ਵੀ-ਹੱਬ, ਟੀ-ਹੱਬ ਦੇ ਪ੍ਰਤੀਨਿਧੀਆਂ ਨਾਲ ਵੀ ਮੁਲਾਕਾਤ ਕੀਤੀ। ਮੰਤਰੀ ਨੇ ਸੂਬੇ ਦੇ ਹੁਨਰਮੰਦ ਨੌਜਵਾਨਾਂ ਅਤੇ ਉਦਯੋਗ ਪੱਖੀ ਸਰਕਾਰ ਦਾ ਹਵਾਲਾ ਦਿੰਦਿਆਂ ਉਨ੍ਹਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਕਾਰੋਬਾਰ ਸ਼ੁਰੂ ਕਰਨ ਲਈ ਬਿਹਤਰ ਸਥਾਨ ਹੈ। ਪੰਜਾਬ ਵਿੱਚ ਹੁਨਰਮੰਦ ਨੌਜਵਾਨ ਤੇ ਉਦਯੋਗ ਪੱਖੀ ਸਰਕਾਰ ਹੈ ਅਤੇ ਪੰਜਾਬ ਦੀ ਆਰਥਿਕਤਾ ਵੀ ਉਚਾਈਆਂ ਵੱਲ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਸਟਾਰਟਅੱਪਸ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਅਤੇ ਸਾਡੀ ਸਫਲਤਾ ਦੀ ਕਹਾਣੀ ਦਾ ਹਿੱਸਾ ਬਣਨ ਲਈ ਉਤਸ਼ਾਹਿਤ ਕਰਦੇ ਹਨ। ਜਲਵਾਯੂ ਪਰਿਵਰਤਨ ਗੰਭੀਰਤਾ ਨੂੰ ਉਜਾਗਰ ਕਰਦਿਆਂ, ਪ੍ਰਸ਼ਾਸ਼ਨਿਕ ਸੁਧਾਰ ਮੰਤਰੀ ਅਤੇ ਉਨ੍ਹਾਂ ਦੇ ਵਫ਼ਦ ਨੇ ਜਲਵਾਯੂ ਪਰਿਵਰਤਨ ਸਬੰਧੀ ਚੁਣੌਤੀਆਂ ਨੂੰ ਹੱਲ ਕਰਨ ਵਿੱਚ ਸੰਭਾਵੀ ਸਹਿਯੋਗ ਦੀ ਪੜਚੋਲ ਕਰਨ ਲਈ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈ.ਐਸ.ਬੀ.), ਹੈਦਰਾਬਾਦ ਕੈਂਪਸ ਦਾ ਦੌਰਾ ਕੀਤਾ। ਉਹਨਾਂ ਨੇ ਡਾਟਾ ਪੋਰਟਲ ਅਤੇ ਹੋਰ ਈ-ਗਵਰਨੈਂਸ ਪ੍ਰਾਜੈਕਟਾਂ ਨੂੰ ਲਾਗੂ ਕਰਨ ਦੇ ਮੌਕਿਆਂ ਬਾਰੇ ਚਰਚਾ ਕੀਤੀ ਜੋ ਪੰਜਾਬ ਵਿੱਚ ਸੇਵਾ ਪ੍ਰਦਾਨ ਕਰਨ ਵਿੱਚ ਸੁਧਾਰ ਕਰਨ ਅਤੇ ਜਲਵਾਯੂ ਪਰਿਵਰਤਨ ਸਬੰਧੀ ਮੁੱਦਿਆਂ ਨਾਲ ਨਜਿੱਠਣ ਵਿੱਚ ਮਦਦਗਾਰ ਸਾਬਿਤ ਹੋ ਸਕਦੇ ਹਨ। ਹੈਦਰਾਬਾਦ ਦਾ ਦੌਰਾ ਕਰਨ ਵਾਲੇ ਪੰਜਾਬ ਸਰਕਾਰ ਦੇ ਵਫ਼ਦ ਵਿੱਚ ਸੀਨੀਅਰ ਮੈਨੇਜਰ ਪ੍ਰਸ਼ਾਸ਼ਕੀ ਸੁਧਾਰ ਸ੍ਰੀ ਮਨੂਜ ਸਿਆਲ, ਜਨਰਲ ਮੈਨੇਜਰ ਸ੍ਰੀ ਵਿਨੇਸ਼ ਗੌਤਮ, ਜਨਰਲ ਮੈਨੇਜਰ ਸ੍ਰੀ ਚਰਨਜੀਤ ਸਿੰਘ, ਜੁਆਇੰਟ ਡਾਇਰੈਕਟਰ ਉਦਯੋਗ ਸ੍ਰੀ ਦੀਪਇੰਦਰ ਢਿੱਲੋਂ, ਐਸ.ਟੀ.ਪੀ.ਆਈ. ਮੁਹਾਲੀ ਦੇ ਡਾਇਰੈਕਟਰ ਸ੍ਰੀ ਅਜੈ ਸ੍ਰੀਵਾਸਤਵਾ ਸ਼ਾਮਲ ਸਨ।

Punjab Bani 17 November,2023
ਪੰਜਾਬ ਨੇ ਪਹਿਲੀ ਵਾਰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਲ ਫਾਂਸੀ ਚੜ੍ਹਨ ਵਾਲੇ ਛੇ ਹੋਰ ਸ਼ਹੀਦਾਂ ਨੂੰ ਯਾਦ ਕੀਤਾ-ਮੁੱਖ ਮੰਤਰੀ

ਪੰਜਾਬ ਨੇ ਪਹਿਲੀ ਵਾਰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਲ ਫਾਂਸੀ ਚੜ੍ਹਨ ਵਾਲੇ ਛੇ ਹੋਰ ਸ਼ਹੀਦਾਂ ਨੂੰ ਯਾਦ ਕੀਤਾ-ਮੁੱਖ ਮੰਤਰੀ ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਪੰਜਾਬ ਵਿਰੋਧੀ ਤਾਕਤਾਂ ਦੀ ਸ਼ਹਿ ਪ੍ਰਾਪਤ ਨਸ਼ਾ-ਅੱਤਵਾਦ ਨੂੰ ਮੂੰਹ ਤੋੜਵਾਂ ਜਵਾਬ ਦੇਣ ਲਈ ਸੰਕਲਪ ਲੈਣ ਦਾ ਸੱਦਾ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਪ੍ਰਗਟਾਈ ਪੰਜਾਬ ਪੁਲਿਸ ਵਿੱਚ ਹਰੇਕ ਸਾਲ 2100 ਅਸਾਮੀਆਂ ਭਰੀਆਂ ਜਾਣਗੀਆਂ ਲੁਧਿਆਣਾ, 16 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਨੂੰ ਨਸ਼ਿਆਂ ਦੀ ਅਲਾਮਤ ਤੋਂ ਮੁਕੰਮਲ ਤੌਰ ’ਤੇ ਮੁਕਤ ਕਰਨ ਲਈ ਸਮੂਹ ਪੰਜਾਬੀਆਂ ਨੂੰ ਪੰਜਾਬ ਵਿਰੋਧੀ ਤਾਕਤਾਂ ਦੀ ਸ਼ਹਿ ਪ੍ਰਾਪਤ ਨਸ਼ਾ-ਅੱਤਵਾਦ ਨੂੰ ਮੂੰਹ ਤੋੜਵਾਂ ਜਵਾਬ ਦੇਣ ਦਾ ਸੰਕਲਪ ਲੈਣ ਦਾ ਸੱਦਾ ਦਿੱਤਾ। ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਦੇ ਮੌਕੇ ਉਨ੍ਹਾਂ ਦੀ ਯਾਦ ਵਿੱਚ ਅੱਜ ਪੰਜਾਬ ਪੁਲਿਸ ਵੱਲੋਂ ਕਰਵਾਈ ਵਿਸ਼ਾਲ ਨਸ਼ਾ ਵਿਰੋਧੀ ਸਾਈਕਲ ਰੈਲੀ ਨੂੰ ਝੰਡੀ ਵਿਖਾ ਕੇ ਰਵਾਨਾ ਕਰਨ ਤੋਂ ਪਹਿਲਾਂ ਆਪਣੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਉਤੇ ਮੁੱਢ ਤੋਂ ਧਾੜਵੀ ਹਮਲੇ ਕਰਦੇ ਰਹੇ ਹਨ ਪਰ ਪੰਜਾਬੀਆਂ ਨੇ ਹਮੇਸ਼ਾ ਹੀ ਇਨ੍ਹਾਂ ਹਮਲਿਆਂ ਦਾ ਬਹਾਦਰੀ ਨਾਲ ਮੁਕਾਬਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਹੁਣ ਨਸ਼ਾ-ਅੱਤਵਾਦ ਦੇ ਖਿਲਾਫ਼ ਜੰਗ ਲੜਨੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਸ਼ੇ ਫੈਲਾਉਣ ਲਈ ਪੰਜਾਬ ਵਿਰੋਧੀ ਤਾਕਤਾਂ ਫੰਡ ਦੇ ਰਹੀਆਂ ਹਨ ਜੋ ਸੂਬੇ ਨੂੰ ਪੱਟੜੀ ਤੋਂ ਲਾਹੁਣਾ ਚਾਹੁੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਨਸ਼ਿਆਂ ਤੋਂ ਮੁਕਤ ਹੋਵੇਗਾ ਜਿਸ ਲਈ ਹਰੇਕ ਪੰਜਾਬੀ ਨੂੰ ਤਹੱਈਆ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀਆਂ ਦੁਸ਼ਮਣ ਤਾਕਤਾਂ ਨਸ਼ੇੜੀਆਂ ਵਜੋਂ ਪੰਜਾਬੀਆਂ ਦਾ ਕੂੜ ਪ੍ਰਚਾਰ ਕਰਨ ਲਈ ਪੱਬਾਂ ਭਾਰ ਹਨ ਤਾਂ ਕਿ ਦੇਸ਼ ਸਾਹਮਣੇ ਸੂਬੇ ਦੀ ਗਲਤ ਤਸਵੀਰ ਪੇਸ਼ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਦੀਆਂ ਤੋਂ ਪੰਜਾਬ ਦੇਸ਼ ਦੀ ਖੜਗਭੁਜਾ ਰਿਹਾ ਹੈ ਅਤੇ ਇਸ ਨੂੰ ਦੇਸ਼ ਦਾ ਰਿਜ਼ਕ ਦੇਣ ਵਾਲਾ ਸੂਬਾ ਕਿਹਾ ਜਾਂਦਾ ਹੈ ਪਰ ਪੰਜਾਬੀਆਂ ਦੇ ਇਸ ਮਹਾਨ ਯੋਗਦਾਨ ਨੂੰ ਦਰਕਿਨਾਰ ਕਰਕੇ ਕੁਝ ਸਿਆਸੀ ਪਾਰਟੀਆਂ ਸੱਚੇ ਸਪੂਤਾਂ ਨੂੰ ਨਸ਼ੇੜੀ ਗਰਦਾਨ ਕੇ ਘਟੀਆ ਪ੍ਰਾਪੇਗੰਡਾ ਕਰ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਪੰਜਾਬ ਨੇ ਨਸ਼ਿਆਂ ਦੇ ਖਿਲਾਫ਼ ਆਰ-ਪਾਰ ਦੀ ਲੜਾਈ ਵਿੱਢ ਦਿੱਤੀ ਹੈ ਜਿਸ ਦੀ ਸ਼ੁਰੂਆਤ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਤੋਂ ਅਰਦਾਸ ਕਰਕੇ ਕੀਤੀ ਗਈ ਸੀ। ਮੁੱਖ ਮੰਤਰੀ ਨੇ ਕਿਹਾ, “ਸਾਨੂੰ ਪੰਜਾਬ ਦੇ ਸ਼ਹੀਦਾਂ ਦੀ ਗਿਣਤੀ ਕਰਨ ਦੀ ਲੋੜ ਨਹੀਂ ਹੈ ਕਿਉਂਕਿ ਪੰਜਾਬ ਦੇ ਹਰੇਕ ਪਿੰਡ ਦੀ ਮਿੱਟੀ ਉਤੇ ਇਨ੍ਹਾਂ ਨਾਇਕਾਂ ਦੇ ਨਿਸ਼ਾਨ ਹਨ।” ਉਨ੍ਹਾਂ ਕਿਹਾ ਕਿ ਇਸ ਪਵਿੱਤਰ ਧਰਤੀ ਦਾ ਜਰ੍ਹਾ-ਜਰ੍ਹਾ ਮਹਾਨ ਗੁਰੂ ਸਾਹਿਬਾਨ, ਸੰਤਾਂ-ਮਹਾਂਪੁਰਸ਼ਾਂ, ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੀ ਛੋਹ ਪ੍ਰਾਪਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਸਖ਼ਤ ਮਿਹਨਤ ਕਰਨ ਦੇ ਜਜ਼ਬੇ ਦਾ ਸੁਭਾਗ ਹਾਸਲ ਹੈ ਜਿਸ ਕਰਕੇ ਉਹ ਹਰੇਕ ਥਾਂ ਆਪਣਾ ਮਹੱਤਵ ਕਾਇਮ ਕਰ ਲੈਂਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡਾਂ ਨੂੰ ਹੁਲਾਰਾ ਦੇਣ 'ਤੇ ਵੱਡਾ ਜ਼ੋਰ ਦਿੱਤਾ ਹੈ ਜਿਸ ਨਾਲ ਨੌਜਵਾਨਾਂ ਦੀ ਅਸੀਮ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਸੂਬਾ ਸਰਕਾਰ ਵੱਲੋਂ ਖਿਡਾਰੀਆਂ ਨੂੰ ਖੇਡਾਂ ਦੀ ਤਿਆਰੀ ਲਈ ਅਗਾਊਂ ਫੰਡ ਦਿੱਤੇ ਗਏ ਹਨ ਤਾਂ ਜੋ ਉਹ ਖੇਡ ਮੁਕਾਬਲਿਆਂ ਵਿੱਚ ਮੱਲਾਂ ਮਾਰ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਦਾ ਨਤੀਜਾ ਹੈ ਕਿ ਪੰਜਾਬੀਆਂ ਨੇ ਹਾਲ ਹੀ ਵਿੱਚ ਸਮਾਪਤ ਹੋਈਆਂ ਏਸ਼ੀਅਨ ਖੇਡਾਂ ਵਿੱਚ 19 ਤਗਮੇ ਜਿੱਤੇ ਹਨ, ਜੋ ਕਿ ਏਸ਼ੀਆਡ ਦੀ ਸ਼ੁਰੂਆਤ ਤੋਂ ਹੁਣ ਤੱਕ ਜਿੱਤੇ ਗਏ ਸਭ ਤੋਂ ਵੱਧ ਤਗਮੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਹ ਭਲੀਭਾਂਤ ਜਾਣਦੇ ਹਨ ਕਿ ‘ਵਿਹਲਾ ਮਨ ਸ਼ੈਤਾਨ ਦਾ ਘਰ ਹੁੰਦਾ ਹੈ’, ਇਸੇ ਲਈ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਉਹ ਕੰਮ ਵਿੱਚ ਲੱਗੇ ਰਹਿਣ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵਿੱਚ ਹਰੇਕ ਸਾਲ 2100 ਅਸਾਮੀਆਂ ਦੀ ਰੈਗੂਲਰ ਭਰਤੀ ਲਈ ਇਸ਼ਤਿਹਾਰ ਦਿੱਤਾ ਜਾ ਰਿਹਾ ਹੈ ਜਿਸ ਨਾਲ ਨੌਜਵਾਨਾਂ ਨੂੰ ਸਖ਼ਤ ਮਿਹਨਤ ਕਰਨ ਅਤੇ ਪੁਲਿਸ ਅਫ਼ਸਰ ਬਣਨ ਲਈ ਤਿਆਰੀ ਕਰਨ ਦੀ ਪ੍ਰੇਰਨਾ ਮਿਲਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਨਸ਼ਿਆਂ ਖਿਲਾਫ ਵੱਡੀ ਕਾਰਵਾਈ ਸ਼ੁਰੂ ਕੀਤੀ ਹੈ ਅਤੇ ਸਮੱਗਲਰਾਂ ਨੂੰ ਸਲਾਖਾਂ ਪਿੱਛੇ ਡੱਕਿਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਇਸ ਵਿਸ਼ਾਲ ਸਾਈਕਲ ਰੈਲੀ ਵਿੱਚ ਹਰ ਵਰਗ ਦੇ ਲੋਕ ਹਿੱਸਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਪੰਜਾਬ ਵਿੱਚੋਂ ਸਮਾਜਿਕ ਬੁਰਾਈਆਂ ਦਾ ਸਫਾਇਆ ਕਰਕੇ ਸੂਬੇ ਨੂੰ ਮੋਹਰੀ ਬਣਾਉਣ ਲਈ ਲੋਕਾਂ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸ਼ੁਰੂਆਤ ਆਉਣ ਵਾਲੇ ਸਮੇਂ ਵਿੱਚ ‘ਰੰਗਲਾ ਪੰਜਾਬ’ ਸਿਰਜਣ ਵੱਲ ਇੱਕ ਵੱਡੀ ਪੁਲਾਂਘ ਹੈ। ਇਸ ਇਤਿਹਾਸਕ ਦਿਹਾੜੇ 'ਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਦਿਹਾੜੇ 'ਤੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਦਾ ਪ੍ਰਣ ਲੈਣ ਨਾਲ ਇਸ ਮਹਾਨ ਸ਼ਹੀਦ ਨੂੰ ਸਹੀ ਮਾਅਨਿਆਂ ਵਿੱਚ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਹਰ ਸਾਲ 16 ਨਵੰਬਰ ਨੂੰ ਗਜ਼ਟਿਡ ਛੁੱਟੀ ਐਲਾਨੀ ਜਾ ਚੁੱਕੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸ਼ਹੀਦ ਦੀ ਗੌਰਵਮਈ ਵਿਰਾਸਤ ਦਾ ਪਾਸਾਰ ਕੀਤਾ ਜਾ ਸਕੇਗਾ ਤਾਂ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਿਤ ਹੋਣ। ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹਾਨ ਸ਼ਹੀਦ ਨੇ ਛੋਟੀ ਉਮਰ ਵਿੱਚ ਹੀ ਆਪਣੇ ਵਤਨ ਨੂੰ ਬਰਤਾਨਵੀ ਸਾਮਰਾਜਵਾਦ ਦੇ ਚੁੰਗਲ ਵਿੱਚੋਂ ਆਜ਼ਾਦ ਕਰਵਾਉਣ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਉਨ੍ਹਾਂ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਸ਼ਹਾਦਤ ਨੇ ਸ਼ਹੀਦ ਭਗਤ ਸਿੰਘ ਵਰਗੇ ਕਈ ਹੋਰ ਨੌਜਵਾਨਾਂ ਨੂੰ ਆਜ਼ਾਦੀ ਦੇ ਅੰਦੋਲਨ ਵਿੱਚ ਹਿੱਸਾ ਲੈਣ ਅਤੇ ਮਾਤ ਭੂਮੀ ਦੀ ਰਾਖੀ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਲਈ ਪ੍ਰੇਰਿਤ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਵਾਸੀ ਇਸ ਸ਼ਹੀਦ ਦੇ ਉਸ ਮਹਾਨ ਬਲਿਦਾਨ ਦੇ ਸਦਾ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਪੰਜਾਬ ਸਰਕਾਰ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਲ ਫਾਂਸੀ ਚੜ੍ਹਨ ਵਾਲੇ ਉਨ੍ਹਾਂ ਦੇ ਛੇ ਹੋਰ ਸਾਥੀਆਂ ਸ਼ਹੀਦ ਵਿਸ਼ਨੂੰ ਗਣੇਸ਼ ਪਿੰਗਲੇ (ਪੂਨੇ, ਮਹਾਰਾਸ਼ਟਰ), ਸ਼ਹੀਦ ਜਗਤ ਸਿੰਘ (ਤਰਨ ਤਾਰਨ), ਸ਼ਹੀਦ ਹਰਨਾਮ ਸਿੰਘ ਸਿਆਲਕੋਟੀ (ਸਿਆਲਕੋਟ, ਪਾਕਿਸਤਾਨ), ਸ਼ਹੀਦ ਬਖਸ਼ੀਸ਼ ਸਿੰਘ (ਅੰਮ੍ਰਿਤਸਰ), ਸ਼ਹੀਦ ਸੁਰੈਣ ਸਿੰਘ ਵੱਡਾ (ਅੰਮ੍ਰਿਤਸਰ) ਅਤੇ ਸ਼ਹੀਦ ਸੁਰੈਣ ਸਿੰਘ ਛੋਟਾ (ਅੰਮ੍ਰਿਤਸਰ) ਨੂੰ ਵੀ ਯਾਦ ਕੀਤਾ ਹੈ। ਇਸ ਮੌਕੇ ਡੀ.ਜੀ.ਪੀ. ਗੌਰਵ ਯਾਦਵ ਅਤੇ ਹੋਰ ਸਿਵਲ ਤੇ ਪੁਲਿਸ ਅਧਿਕਾਰੀ ਵੀ ਮੌਜੂਦ ਸਨ।

Punjab Bani 16 November,2023
ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 203 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ

ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 203 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ ਬਲਾਕ ਤਲਵਾੜਾ ਦੇ ਪਿੰਡ ਭੰਬੋਤਾੜ ਵਿੱਚ ਸਰਕਾਰੀ ਪੰਚਾਇਤੀ ਜ਼ਮੀਨ ਤੋਂ ਛੁਡਵਾਇਆ ਨਾਜਾਇਜ਼ ਕਬਜ਼ਾ ਹੁਣ ਤੱਕ ਸੂਬੇ ਵਿੱਚ ਕੁੱਲ 13 ਹਜ਼ਾਰ ਏਕੜ ਜ਼ਮੀਨ ਕਰਵਾਈ ਗਈ ਕਬਜ਼ਾ ਮੁਕਤ ਕਿਹਾ, ਵਿਭਾਗ ਦੇ ਸ਼ਾਮਲਾਟ ਸੈੱਲ ਨੂੰ ਕੀਤਾ ਗਿਆ ਹੈ ਮਜ਼ਬੂਤ ਚੰਡੀਗੜ੍ਹ/ਹੁਸ਼ਿਆਰਪੁਰ, 15 ਨਵੰਬਰ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਵਿਚਲੇ ਤਲਵਾੜਾ ਬਲਾਕ ਦੇ ਪਿੰਡ ਭੰਬੋਤਾੜ ਦੀ 203 ਏਕੜ ਪੰਚਾਇਤੀ ਜ਼ਮੀਨ ਤੋਂ ਅੱਜ ਨਾਜਾਇਜ਼ ਕਬਜ਼ਾ ਛੁਡਵਾਇਆ। ਪਿੰਡ ਦੇ ਕਮਿਊਨਿਟੀ ਸੈਂਟਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪੰਚਾਇਤ ਮੰਤਰੀ ਨੇ ਦੱਸਿਆ ਕਿ ਭੰਬੋਤਾੜ ਅਧੀਨ ਪੈਂਦੇ ਚਾਰ ਪਿੰਡਾਂ ਵਿੱਚ 252 ਏਕੜ ਪੰਚਾਇਤੀ ਜ਼ਮੀਨ ’ਤੇ ਕਬਜ਼ਾ ਸੀ ਅਤੇ 203 ਏਕੜ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਪਿੰਡਾਂ ਦੀਆਂ ਪੰਚਾਇਤਾਂ ਅਤੇ ਕਿਸਾਨਾਂ ਵੱਲੋਂ ਆਪਣੀ ਮਰਜ਼ੀ ਨਾਲ ਛੱਡਿਆ ਗਿਆ ਹੈ, ਜੋ ਸ਼ਲਾਘਾਯੋਗ ਕੰਮ ਹੈ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੀ ਜ਼ਮੀਨ ’ਤੇ ਲੋਕਾਂ ਨੇ ਆਪਣੇ ਘਰ ਬਣਾ ਲਏ ਹਨ। ਇਸ ਸਬੰਧੀ ਨੀਤੀ ਬਣਾ ਕੇ ਜਲਦੀ ਹੀ ਕਬਜ਼ੇ ਛੁਡਵਾ ਲਏ ਜਾਣਗੇ ਅਤੇ ਲੋਕਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੋ ਜ਼ਮੀਨ ਕਬਜ਼ੇ ਤੋਂ ਮੁਕਤ ਕਰਵਾਈ ਗਈ ਹੈ, ਉਸ ’ਤੇ ਖੈਰ ਅਤੇ ਸਾਗਵਾਨ ਦੇ ਦਰੱਖਤ ਲੱਗੇ ਹੋਏ ਹਨ ਅਤੇ ਵੱਢਣਯੋਗ ਹੋ ਗਏ ਹਨ। ਉਨ੍ਹਾਂ ਕਿਹਾ ਕਿ ਵਿਭਾਗ ਤੋਂ ਮਨਜ਼ੂਰੀ ਲੈ ਕੇ ਇਨ੍ਹਾਂ ਦੀ ਕਟਾਈ ਕਰਵਾਈ ਜਾਵੇਗੀ ਅਤੇ ਪੈਸੇ ਸਰਕਾਰੀ ਖ਼ਜ਼ਾਨੇ ਵਿੱਚ ਜਮ੍ਹਾਂ ਕਰਵਾਏ ਜਾਣਗੇ। ਇਕ ਸਵਾਲ ਦੇ ਜਵਾਬ ਵਿਚ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੂਬੇ ਵਿੱਚ ਵੱਖ-ਵੱਖ ਥਾਵਾਂ 'ਤੇ ਕਰੀਬ 13 ਹਜ਼ਾਰ ਏਕੜ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਏ ਗਏ ਹਨ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਅਦਾਲਤੀ ਕੇਸਾਂ ਦੇ ਨਿਪਟਾਰੇ ਸਬੰਧੀ ਵਕਾਲਤ ਵਿੱਚ ਤੇਜ਼ੀ ਲਿਆਂਦੀ ਜਾਵੇਗੀ ਅਤੇ ਸੂਬੇ ਦੀਆਂ ਹੋਰ ਜ਼ਮੀਨਾਂ ਨੂੰ ਵੀ ਜਲਦੀ ਹੀ ਕਬਜ਼ਿਆਂ ਤੋਂ ਮੁਕਤ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੰਚਾਇਤੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਰਕਾਰੀ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਭਾਵੇਂ ਉਹ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ਿਆਂ ਤੋਂ ਛੁਟਕਾਰਾ ਦਿਵਾਉਣ ਲਈ ਕੰਮ ਕਰ ਰਹੇ ਵਿਭਾਗ ਦੇ ਸ਼ਾਮਲਾਟ ਸੈੱਲ ਨੂੰ ਮਜ਼ਬੂਤ ​​ਕੀਤਾ ਗਿਆ ਹੈ ਤਾਂ ਜੋ ਪੰਚਾਇਤੀ ਜ਼ਮੀਨਾਂ ਤੋਂ ਕਬਜ਼ਿਆਂ ਤੋਂ ਛੁਟਕਾਰਾ ਦਿਵਾਉਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਇਸ ਮੌਕੇ ਕੈਬਨਿਟ ਮੰਤਰੀ ਨਾਲ ਵਿਧਾਇਕ ਦਸੂਹਾ ਸ. ਕਰਮਬੀਰ ਸਿੰਘ ਘੁੰਮਣ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸੰਯੁਕਤ ਡਾਇਰੈਕਟਰ ਸ. ਜਗਵਿੰਦਰਜੀਤ ਸਿੰਘ ਸੰਧੂ, ਡਿਵੀਜ਼ਨਲ ਡਿਪਟੀ ਡਾਇਰੈਕਟਰ ਜਲੰਧਰ ਸ. ਅਮਰਦੀਪ ਸਿੰਘ ਗੁਜਰਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਬਲਰਾਜ ਸਿੰਘ, ਡੀ.ਡੀ.ਪੀ.ਓ ਸ. ਭੁਪਿੰਦਰ ਸਿੰਘ ਮੁਲਤਾਨੀ, ਬੀ.ਡੀ.ਪੀ.ਓ ਤਲਵਾੜਾ ਸ. ਸੁਖਪ੍ਰੀਤਪਾਲ ਸਿੰਘ ਵੀ ਹਾਜ਼ਰ ਸਨ।

Punjab Bani 15 November,2023
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਨੌਰ ਵਿਖੇ ਕੇਬਲ ਉਪਰੇਟਰਾਂ ਦੇ ਮਾਮਲੇ 'ਚ ਵਿਧਾਇਕ ਪਠਾਣਮਾਜਰਾ ਉਪਰ ਲਗਾਏ ਦੋਸ਼ਾਂ ਦੀ ਨਿੰਦਾ

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਨੌਰ ਵਿਖੇ ਕੇਬਲ ਉਪਰੇਟਰਾਂ ਦੇ ਮਾਮਲੇ 'ਚ ਵਿਧਾਇਕ ਪਠਾਣਮਾਜਰਾ ਉਪਰ ਲਗਾਏ ਦੋਸ਼ਾਂ ਦੀ ਨਿੰਦਾ -ਕਿਹਾ, ਕਿਸੇ ਕੰਪਨੀ ਦੀਆਂ ਸੇਵਾਵਾਂ ਤੋਂ ਸੰਤੁਸ਼ਟ ਨਾ ਹੋਕੇ ਦੂਸਰੀ ਕੰਪਨੀ ਨਾਲ ਜੁੜਨਾ ਉਪਰੇਟਰਾਂ ਦਾ ਨਿੱਜੀ ਮਾਮਲਾ ਪਟਿਆਲਾ, 15 ਨਵੰਬਰ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਹਲਕਾ ਸਨੌਰ ਵਿੱਚ ਇੱਕ ਕੇਬਲ ਕੰਪਨੀ ਦੇ ਉਪਰੇਟਰਾਂ ਵੱਲੋਂ ਦੂਸਰੀ ਕੇਬਲ ਕੰਪਨੀ ਦੇ ਨਾਲ ਜੁੜਨ ਦੇ ਮੁੱਦੇ 'ਤੇ ਹਲਕਾ ਵਿਧਾਇਕ ਸ. ਹਰਮੀਤ ਸਿੰਘ ਪਠਾਣਮਾਜਰਾ ਉਪਰ ਵਿਰੋਧੀ ਧਿਰ ਵੱਲੋਂ ਲਗਾਏ ਦੋਸ਼ਾਂ ਦੀ ਨਿੰਦਾ ਕੀਤੀ ਹੈ। ਕੈਬਨਿਟ ਮੰਤਰੀ ਸ. ਜੌੜਾਮਾਜਰਾ ਨੇ ਅੱਜ ਇੱਥੇ ਕਿਹਾ ਕਿ ਹਲਕਾ ਸਨੌਰ ਦੇ ਕੇਬਲ ਉਪਰੇਟਰਾਂ ਵੱਲੋਂ ਕਿਸੇ ਇੱਕ ਕੰਪਨੀ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਤੋਂ ਸੰਤੁਸ਼ਟ ਨਾ ਹੋਕੇ ਇਸ ਨੂੰ ਛੱਡਕੇ ਦੂਜੀ ਕੰਪਨੀ ਨਾਲ ਜੁੜਨ ਦਾ ਮਾਮਲਾ ਉਨ੍ਹਾਂ ਦਾ ਆਪਣਾ ਤੇ ਨਿੱਜੀ ਮਸਲਾ ਹੋ ਸਕਦਾ ਹੈ, ਇਸ ਵਿੱਚ ਵਿਧਾਇਕ ਸ. ਹਰਮੀਤ ਸਿੰਘ ਪਠਾਣਮਾਜਰਾ ਦੀ ਕੋਈ ਭੂਮਿਕਾ ਨਹੀਂ ਹੈ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਜਿਸ ਤਰ੍ਹਾਂ ਕਿ ਉਨ੍ਹਾਂ ਨੇ ਇੱਕ ਵੀਡੀਓ ਵਿੱਚ ਸੁਣਿਆ ਹੈ, ਕਿ ਕੇਬਲ ਉਪਰੇਟਰ ਇਹ ਕਹਿ ਰਹੇ ਹਨ, ਉਨ੍ਹਾਂ ਨੂੰ ਨਵੀਂ ਕੰਪਨੀ ਬਹੁਤ ਹੀ ਘੱਟ ਰੇਟ ਉਪਰ ਕੇਬਲ ਸਹੂਲਤ ਮੁਹੱਈਆ ਕਰਵਾ ਰਹੀ ਹੈ ਅਤੇ ਉਹ ਆਪਣੀ ਮਰਜ਼ੀ ਨਾਲ ਹੀ ਨਵੀਂ ਕੰਪਨੀ ਨਾਲ ਜੁੜ ਰਹੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਵੀਡੀਓ ਕਲਿਪ ਵਿੱਚ ਉਪਰੇਟਰ ਵਿਧਾਇਕ ਦਾ ਕੋਈ ਨਾਮ ਨਹੀਂ ਲੈ ਰਹੇ, ਇਸ ਲਈ ਵਿਧਾਇਕ ਸ. ਹਰਮੀਤ ਸਿੰਘ ਪਠਾਣਮਾਜਰਾ ਉਪਰ ਧੱਕੇਸ਼ਾਹੀ ਦੇ ਦੋਸ਼ ਲਗਾਉਣੇ ਬਹੁਤ ਹੀ ਘਟੀਆ ਰਾਜਨੀਤੀ ਦਾ ਹਿੱਸਾ ਹੈ, ਇਸ ਲਈ ਵਿਰੋਧੀਆਂ ਦੀਆਂ ਅਜਿਹੀਆਂ ਹੋਛੀਆਂ ਤੇ ਝੂਠੀਆਂ ਗੱਲਾਂ ਉਪਰ ਵਿਸ਼ਵਾਸ਼ ਨਾ ਕੀਤਾ ਜਾਵੇ।

Punjab Bani 15 November,2023
ਯਕਮੁਸ਼ਤ ਨਿਪਟਾਰਾ ਸਕੀਮ-2023 ਮੁਕੱਦਮੇਬਾਜੀ ਨੂੰ ਘਟਾ ਅਤੇ ਜੀ.ਐਸ.ਟੀ ਦਾ ਪਾਲਣਾ ਵਧਾ ਕੇ ਵਪਾਰ ਤੇ ਉਦਯੋਗ ਲਈ ਲਾਭਦਾਇਕ ਹੋਵੇਗੀ-ਚੀਮਾ

ਯਕਮੁਸ਼ਤ ਨਿਪਟਾਰਾ ਸਕੀਮ-2023 ਮੁਕੱਦਮੇਬਾਜੀ ਨੂੰ ਘਟਾ ਅਤੇ ਜੀ.ਐਸ.ਟੀ ਦਾ ਪਾਲਣਾ ਵਧਾ ਕੇ ਵਪਾਰ ਤੇ ਉਦਯੋਗ ਲਈ ਲਾਭਦਾਇਕ ਹੋਵੇਗੀ-ਚੀਮਾ ਯੋਜਨਾ ਤਹਿਤ 6086.25 ਕਰੋੜ ਰੁਪਏ ਦੇ ਕੁੱਲ ਬਕਾਇਆਂ ਨਾਲ ਨਿਜਿੱਠਿਆ ਜਾਵੇਗਾ ਚੰਡੀਗੜ, 15 ਨਵੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਪਾਰ ਅਤੇ ਉਦਯੋਗ ਨੂੰ ਲਾਭ ਪਹੁੰਚਾਉਣ ਲਈ ਬਕਾਇਆ ਕਰਾਂ ਦੀ ਪ੍ਰਾਪਤੀ ਲਈ 15 ਨਵੰਬਰ, 2023 ਤੋਂ 15 ਮਾਰਚ, 2024 ਤੱਕ ਜਾਰੀ ਰਹਿਣ ਵਾਲੀ ਪੰਜਾਬ ਵਨ ਟਾਈਮ ਸੈਟਲਮੈਂਟ ਸਕੀਮ, 2023 (ਯਕਮੁਸ਼ਤ ਨਿਪਟਾਰਾ ਸਕੀਮ-2023) ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਵਿਰਾਸਤੀ ਮੁਕੱਦਮੇਬਾਜੀ ਦਾ ਬੋਝ ਘਟੇਗਾ ਅਤੇ ਸਬੰਧਤ ਵਪਾਰੀਆਂ ਤੇ ਉਦਯੋਗਪਤੀਆਂ ਨੂੰ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐਸ.ਟੀ) ਦੀ ਪਾਲਣਾ ਯੋਗ ਬਣਾਇਆ ਜਾ ਸਕੇਗਾ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ 31 ਮਾਰਚ, 2023 ਤੱਕ 1 ਕਰੋੜ ਰੁਪਏ ਤੱਕ ਦੇ ਟੈਕਸ, ਵਿਆਜ ਅਤੇ ਜੁਰਮਾਨੇ ਦੀ ਕੁੱਲ ਬਕਾਇਆ ਰਕਮ 6086.25 ਕਰੋੜ ਰੁਪਏ ਬਣਦੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਉਨ੍ਹਾਂ 39,787 ਟੈਕਸਦਾਤਿਆਂ ਨੂੰ ਲਾਭ ਪਹੁੰਚਾਉਣ ਲਈ ਜਿੰਨ੍ਹਾਂ ਵੱਲ ਕੁੱਲ ਕਰ ਬਕਾਇਆ 1 ਲੱਖ ਰੁਪਏ ਤੋਂ ਘੱਟ ਸੀ, 528.38 ਕਰੋੜ ਰੁਪਏ ਦੇ ਬਕਾਏ ਦੀ ਪੂਰੀ ਮੁਆਫੀ ਦਾ ਪ੍ਰਸਤਾਵ ਹੈ। ਇਸ ਸਕੀਮ ਦੇ ਵੇਰਵੇ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਕਰ ਵਿਭਾਗ, ਪੰਜਾਬ ਵੱਲੋਂ 31 ਮਾਰਚ, 2023 ਤੱਕ ਜਿਨ੍ਹਾਂ ਕਰਦਾਤਾਵਾਂ ਦਾ ਮੁਲਾਂਕਣ ਤਿਆਰ ਕੀਤਾ ਗਿਆ ਹੈ, ਉਹ ਇਸ ਸਕੀਮ ਅਧੀਨ ਆਪਣੇ ਬਕਾਏ ਦੇ ਨਿਪਟਾਰੇ ਲਈ ਅਰਜ਼ੀ ਦੇਣ ਦੇ ਯੋਗ ਹੋਣਗੇ। ਉਨ੍ਹਾਂ ਕਿਹਾ ਕਿ ਇਹ ਸਕੀਮ ਪੰਜਾਬ ਜਨਰਲ ਸੇਲਜ਼ ਟੈਕਸ ਐਕਟ, 1948, ਕੇਂਦਰੀ ਵਿਕਰੀ ਕਰ ਐਕਟ, 1956, ਪੰਜਾਬ ਬੁਨਿਆਦੀ ਢਾਂਚਾ (ਵਿਕਾਸ ਅਤੇ ਰੈਗੂਲੇਸ਼ਨ) ਐਕਟ, 2002 ਅਤੇ ਪੰਜਾਬ ਵੈਲਿਊ ਐਡਿਡ ਟੈਕਸ ਐਕਟ, 2005 ਦੇ ਅਧੀਨ ਬਕਾਇਆ ਅਦਾ ਕਰਨ ਲਈ ਲਾਗੂ ਹੋਵੇਗੀ। ਟੈਕਸ, ਵਿਆਜ ਅਤੇ ਜੁਰਮਾਨੇ ਦੀ ਸਲੈਬ-ਵਾਰ ਪ੍ਰਸਤਾਵਿਤ ਛੋਟ ਬਾਰੇ ਜਾਣਕਾਰੀ ਦਿੰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਹ ਕਰਦਾਤਾ ਯਕਮੁਸ਼ਤ ਨਿਪਟਾਰੇ ਲਈ ਅਰਜ਼ੀ ਦੇਣ ਦੇ ਯੋਗ ਹੋਣਗੇ ਜਿੰਨ੍ਹਾ ਵੱਲ ਕੁਲ ਬਕਾਇਆ ਰਕਮ (ਟੈਕਸ, ਜੁਰਮਾਨਾ ਅਤੇ ਵਿਆਜ) 31 ਮਾਰਚ, 2023 ਤੱਕ 1 ਕਰੋੜ ਰੁਪਏ ਤੱਕ ਸੀ। ਉਨ੍ਹਾਂ ਕਿਹਾ ਕਿ ਇਹ ਸਕੀਮ 1 ਲੱਖ ਰੁਪਏ ਤੋਂ ਘੱਟ ਬਕਾਇਆ ਵਾਲੇ ਕੇਸਾਂ ਵਿੱਚ ਕਰ, ਵਿਆਜ ਅਤੇ ਜੁਰਮਾਨੇ ਦੀ ਪੂਰੀ ਛੋਟ ਪ੍ਰਦਾਨ ਕਰੇਗੀ, ਜਦੋਂ ਕਿ 1 ਲੱਖ ਰੁਪਏ ਤੋਂ ਰੁ. 1 ਕਰੋੜ ਤੱਕ ਦੇ ਬਕਾਏ ਲਈ ਵਿਆਜ ਤੇ ਜੁਰਮਾਨੇ ‘ਤੇ 100 ਫੀਸਦੀ ਮੁਆਫੀ ਹੋਵੇਗੀ ਅਤੇ ਕਰ ਦੀ ਰਕਮ ਦਾ 50 ਫੀਸਦੀ ਮੁਆਫ਼ ਹੋਵੇਗਾ। ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਜਲਦੀ ਤੋਂ ਜਲਦੀ ਇਸ ਮੌਕੇ ਦਾ ਲਾਭ ਉਠਾਉਣ ਦੀ ਅਪੀਲ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਸ ਸਕੀਮ ਤਹਿਤ 15 ਮਾਰਚ, 2024 ਤੋਂ ਬਾਅਦ ਬਕਾਏ ਦੇ ਨਿਪਟਾਰੇ ਲਈ ਕੋਈ ਵੀ ਅਰਜ਼ੀ ਸਵੀਕਾਰ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੀ.ਐਸ.ਟੀ. ਪ੍ਰਣਾਲੀ ਤੋਂ ਪਹਿਲਾਂ ਦੇ ਬਕਾਏ ਲਈ ਲਿਆਂਦੀ ਗਈ ਇਸ ਯਕਮੁਸ਼ਤ ਨਿਪਟਾਰਾ ਸਕੀਮ ਨਾਲ ਜਿੱਥੇ ਵਿਰਾਸਤੀ ਮੁਕੱਦਮੇਬਾਜੀ ਦਾ ਬੋਝ ਘਟੇਗਾ ਉਥੇ ਇਸ ਨਾਲ ਵਿਭਾਗ ਦੇ ਸਰੋਤਾਂ ਦੀ ਸਰਵੋਤਮ ਵਰਤੋਂ ਨਾਲ ਜੀ.ਐਸ.ਟੀ ਪ੍ਰਣਾਲੀ ਦੇ ਸੁਚਾਰੂ ਪ੍ਰਬੰਧਨ ਵਿੱਚ ਮਦਦ ਮਿਲੇਗੀ।

Punjab Bani 15 November,2023
ਡਾ. ਬਲਜੀਤ ਕੌਰ ਨੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਵਧਾਈਆਂ

ਡਾ. ਬਲਜੀਤ ਕੌਰ ਨੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਵਧਾਈਆਂ ਚੰਡੀਗੜ੍ਹ, ਨਵੰਬਰ 11 ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਾਵਨ ਤਿਉਹਾਰ ਦੀ ਵਧਾਈ ਦਿੱਤੀ। ਉਨ੍ਹਾਂ ਆਪਣੇ ਸੰਦੇਸ਼ ਵਿੱਚ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਸਾਨੂੰ ਆਪਣੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋ ਬਚਾਉਣ ਲਈ ਗਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ। ਮੰਤਰੀ ਨੇ ਸਮੂਹ ਲੋਕਾਂ ਖ਼ਾਸ ਕਰ ਕੇ ਸਿੱਖ ਪੰਥ ਨੂੰ ‘ਬੰਦੀ ਛੋੜ ਦਿਵਸ’ ਦੇ ਇਤਿਹਾਸਕ ਦਿਹਾੜੇ ਦੀ ਵੀ ਮੁਬਾਰਕਬਾਦ ਦਿੱਤੀ। ਇਹ ਦਿਵਸ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਦੀਵਾਲੀ ਵਾਲੇ ਦਿਨ ਗਵਾਲੀਅਰ ਦੇ ਕਿਲ੍ਹੇ ਤੋਂ 52 ਹਿੰਦੂ ਰਾਜਿਆਂ ਨੂੰ ਰਿਹਾਅ ਕਰਵਾਉਣ ਦੇ ਮੌਕੇ ਵਜੋਂ ਮਨਾਇਆ ਜਾਂਦਾ ਹੈ। ਉਨਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਹ ਤਿਉਹਾਰ ਪੰਜਾਬ ਅਤੇ ਭਾਰਤ ਦੇ ਲੋਕਾਂ ਲਈ ਸ਼ਾਂਤੀ ਅਤੇ ਖੁਸ਼ਹਾਲੀ ਲੈ ਕੇ ਆਵੇ।

Punjab Bani 11 November,2023
ਡਾ. ਬਲਜੀਤ ਕੌਰ ਨੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਵਧਾਈਆਂ

ਡਾ. ਬਲਜੀਤ ਕੌਰ ਨੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਵਧਾਈਆਂ ਚੰਡੀਗੜ੍ਹ, ਨਵੰਬਰ 11 ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਾਵਨ ਤਿਉਹਾਰ ਦੀ ਵਧਾਈ ਦਿੱਤੀ। ਉਨ੍ਹਾਂ ਆਪਣੇ ਸੰਦੇਸ਼ ਵਿੱਚ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਸਾਨੂੰ ਆਪਣੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋ ਬਚਾਉਣ ਲਈ ਗਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ। ਮੰਤਰੀ ਨੇ ਸਮੂਹ ਲੋਕਾਂ ਖ਼ਾਸ ਕਰ ਕੇ ਸਿੱਖ ਪੰਥ ਨੂੰ ‘ਬੰਦੀ ਛੋੜ ਦਿਵਸ’ ਦੇ ਇਤਿਹਾਸਕ ਦਿਹਾੜੇ ਦੀ ਵੀ ਮੁਬਾਰਕਬਾਦ ਦਿੱਤੀ। ਇਹ ਦਿਵਸ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਦੀਵਾਲੀ ਵਾਲੇ ਦਿਨ ਗਵਾਲੀਅਰ ਦੇ ਕਿਲ੍ਹੇ ਤੋਂ 52 ਹਿੰਦੂ ਰਾਜਿਆਂ ਨੂੰ ਰਿਹਾਅ ਕਰਵਾਉਣ ਦੇ ਮੌਕੇ ਵਜੋਂ ਮਨਾਇਆ ਜਾਂਦਾ ਹੈ। ਉਨਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਹ ਤਿਉਹਾਰ ਪੰਜਾਬ ਅਤੇ ਭਾਰਤ ਦੇ ਲੋਕਾਂ ਲਈ ਸ਼ਾਂਤੀ ਅਤੇ ਖੁਸ਼ਹਾਲੀ ਲੈ ਕੇ ਆਵੇ।

Punjab Bani 11 November,2023
ਨੌਜਵਾਨਾਂ ਲਈ ਨੌਕਰੀ ਤੋਂ ਸ਼ਾਨਦਾਰ ‘ਦੀਵਾਲੀ ਤੋਹਫਾ’ ਹੋਰ ਕੋਈ ਨਹੀਂ ਹੋ ਸਕਦਾ: ਜਿੰਪਾ

ਨੌਜਵਾਨਾਂ ਲਈ ਨੌਕਰੀ ਤੋਂ ਸ਼ਾਨਦਾਰ ‘ਦੀਵਾਲੀ ਤੋਹਫਾ’ ਹੋਰ ਕੋਈ ਨਹੀਂ ਹੋ ਸਕਦਾ: ਜਿੰਪਾ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨੌਜਵਾਨਾਂ ਦੀਆਂ ਜ਼ਿੰਦਗੀਆਂ ਰੁਸ਼ਨਾਉਣ ਵਾਲੀ ਮੁਹਿੰਮ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਵਿਚ ਸਹਾਈ ਹੋਵੇਗੀ ਚੰਡੀਗੜ੍ਹ, 11 ਨਵੰਬਰ: ਪੰਜਾਬ ਦੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਜਿਹੜੇ 583 ਨੌਜਵਾਨਾਂ ਨੂੰ ਬੀਤੇ ਕੱਲ੍ਹ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀ ਦੇ ਨਿਯੁਕਤੀ ਪੱਤਰ ਦਿੱਤੇ ਗਏ ਹਨ, ਉਨ੍ਹਾਂ ਲਈ ਇਸ ਤੋਂ ਵਧੀਆ ‘ਦੀਵਾਲੀ ਤੋਹਫਾ’ ਹੋਰ ਕੋਈ ਨਹੀਂ ਹੋ ਸਕਦਾ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਦੇ ਜੀਵਨ ਨੂੰ ਰੁਸ਼ਨਾਉਣ ਲਈ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਹੁਣ ਤੱਕ ਕੁੱਲ 37,683 ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਜਿੰਪਾ ਨੇ ਆਸ ਪ੍ਰਗਟਾਈ ਹੈ ਕਿ ਮੁੱਖ ਮੰਤਰੀ ਦੀ ਨੌਕਰੀਆਂ ਦੇਣ ਵਾਲੀ ਮੁਹਿੰਮ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਵਿਚ ਬਹੁਤ ਜ਼ਿਆਦਾ ਸਹਾਈ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਦੇ ਵੀ ਪੰਜਾਬ ਦੇ ਨੌਜਵਾਨਾਂ ਨੂੰ ਏਨੀਆਂ ਨੌਕਰੀਆਂ ਨਹੀਂ ਦਿੱਤੀਆਂ ਗਈਆਂ ਅਤੇ ਨੌਜਵਾਨੀ ਨਿਰਾਸ਼ਾ ਦੇ ਆਲਮ ਵਿਚ ਸੀ। ਇਹੀ ਕਾਰਣ ਹੈ ਕਿ ਪੰਜਾਬ ਵਿਚੋਂ ਮੁੰਡੇ-ਕੁੜੀਆਂ ਵਿਦੇਸ਼ਾਂ ਨੂੰ ਜਾ ਰਹੇ ਸਨ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰ ਬਣਦੀ ਸਾਰ ਹੀ ਐਲਾਨ ਕੀਤਾ ਸੀ ਕਿ ਪੜ੍ਹੇ-ਲਿਖੇ ਅਤੇ ਯੋਗ ਮੁੰਡੇ-ਕੁੜੀਆਂ ਨੂੰ ਪੰਜਾਬ ਵਿਚ ਹੀ ਰੋਜ਼ਗਾਰ ਦਿੱਤਾ ਜਾਵੇਗਾ ਅਤੇ ਉਹ ਆਪਣਾ ਇਹ ਵਾਅਦਾ ਲਗਾਤਾਰ ਨਿਭਾਉਂਦੇ ਆ ਰਹੇ ਹਨ। ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਤੋਂ ਪਹਿਲਾਂ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਮਿਲਣਾ ਇੱਕ 'ਦੂਰ ਦੇ ਸੁਪਨੇ' ਵਾਂਗ ਸਨ ਜਦਕਿ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਨੌਕਰੀਆਂ ਮਿਲਣ ਨੂੰ ਯਕੀਨੀ ਬਣਾਇਆ ਹੈ ਜਿਸ ਲਈ ਪਾਰਦਰਸ਼ੀ ਨੀਤੀ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਇਹ ਭਲੀ-ਭਾਂਤ ਜਾਣਦੇ ਹਨ ਕਿ ‘ਵਿਹਲਾ ਦਿਮਾਗ ਸ਼ੈਤਾਨ ਦਾ ਘਰ ਹੁੰਦਾ ਹੈ, ਇਸ ਲਈ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਉਹ ਕੰਮ ਵਿੱਚ ਲੱਗੇ ਰਹਿਣ। ਜਿੰਪਾ ਨੇ ਕਿਹਾ ਕਿ ਮੁਲਾਜ਼ਮਾਂ ਦੇ ਅੱਗਿਓਂ ‘ਕੱਚਾ’ ਸ਼ਬਦ ਹਟਾਉਣ ਦੀ ਪ੍ਰਾਪਤੀ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹਿੱਸੇ ਹੀ ਆਈ ਹੈ। ਸੂਬਾ ਸਰਕਾਰ ਨੇ ਕੱਚੇ ਮੁਲਾਜ਼ਮਾਂ ਅੱਗਿਓਂ ਠੇਕਾ ਸ਼ਬਦ ਹਟਾ ਕੇ ਸਾਰੀਆਂ ਕਾਨੂੰਨੀ ਅਤੇ ਪ੍ਰਸ਼ਾਸਕੀ ਅੜਚਣਾਂ ਨੂੰ ਪਾਰ ਕਰਦਿਆਂ 12,710 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਵੀ ਬਹੁਤ ਸਾਰੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣਗੀਆਂ, ਜਿਸ ਦੀ ਪ੍ਰਕਿਿਰਆ ਪਹਿਲਾਂ ਹੀ ਜਾਰੀ ਹੈ। ਜਿੰਪਾ ਨੇ ਇਸ ਗੱਲੋਂ ਵੀ ਮੁੱਖ ਮੰਤਰੀ ਦੀ ਤਾਰੀਫ ਕੀਤੀ ਕਿ ਉਹ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ, ਨੌਜਵਾਨਾਂ ਨੂੰ ਨੌਕਰੀਆਂ ਦੇਣ, ਉਦਯੋਗ ਨੂੰ ਹੁਲਾਰਾ ਦੇਣ ਅਤੇ ਹੋਰ ਬਹੁਤ ਸਾਰੇ ਸੁਪਨੇ ਪੂਰੇ ਕਰਨ ਲਈ ਸਾਰਥਕ ਤੇ ਸੁਹਿਰਦ ਯਤਨ ਕਰ ਰਹੇ ਹਨ। ਜਿੰਪਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਸੀਂ ਸਾਰੇ ਉਦੋਂ ਤੱਕ ਚੈਨ ਨਾਲ ਨਹੀਂ ਬੈਠਾਂਗੇ ਜਦੋਂ ਤੱਕ ਮੁੱਖ ਮੰਤਰੀ ਦੇ ਸਾਰੇ ਸੁਪਨੇ ਪੂਰੇ ਨਹੀਂ ਹੋ ਜਾਂਦੇ ਅਤੇ ਪੰਜਾਬ ਦੇਸ਼ ਦਾ ਨੰਬਰ ਇੱਕ ਸੂਬਾ ਨਹੀਂ ਬਣ ਜਾਂਦਾ।

Punjab Bani 11 November,2023
ਬ੍ਰਮ ਸ਼ੰਕਰ ਜਿੰਪਾ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ

ਬ੍ਰਮ ਸ਼ੰਕਰ ਜਿੰਪਾ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ - ਵਾਤਾਵਰਣ ਨੂੰ ਸੁਰੱਖਿਅਤ ਬਨਾਉਣ ਲਈ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਚੰਡੀਗੜ੍ਹ, 11 ਨਵੰਬਰ: ਪੰਜਾਬ ਦੇ ਮਾਲ, ਮੁੜ ਵਸੇਬਾ, ਆਫਤ ਪ੍ਰਬੰਧਨ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਸਬੰਧੀ ਦੁਨੀਆਂ ਭਰ ਵਿਚ ਰਹਿੰਦੇ ਸਾਰੇ ਪੰਜਾਬੀਆਂ ਨੂੰ ਦਿਲੋਂ ਵਧਾਈ ਦਿੱਤੀ ਹੈ। ਉਨ੍ਹਾਂ ਆਪਣੇ ਸੰਦੇਸ਼ ਵਿਚ ਕਿਹਾ ਕਿ ਇਹ ਤਿਉਹਾਰ ਝੂਠ ’ਤੇ ਸੱਚ, ਅਧਰਮ ’ਤੇ ਧਰਮ ਅਤੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਦੇਸ਼ ਦੀ ਸਭਿਆਚਾਰਕ ਵਿਰਾਸਤ ਦੀਆਂ ਕਦਰਾਂ ਕੀਮਤਾਂ ਅਤੇ ਵਿਚਾਰਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਵਾਤਾਵਰਣ ਨੂੰ ਸੁਰੱਖਿਅਤ ਬਨਾਉਣ ਲਈ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਕਿਉਂ ਕਿ ਪ੍ਰਦੂਸ਼ਣ ਦੀ ਸਮੱਸਿਆ ਬਹੁਤ ਗੰਭੀਰ ਹੈ ਅਤੇ ਇਹ ਸਾਨੂੰ ਸਭਨਾਂ ਨੂੰ ਪ੍ਰਭਾਵਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਦੂਸ਼ਣ ਦੀ ਰੋਕਥਾਮ ਲਈ ਭਰਪੂਰ ਤੇ ਸਾਰਥਕ ਯਤਨ ਕਰ ਰਹੀ ਹੈ ਅਤੇ ਇਸ ਕਾਰਜ ਲਈ ਲੋਕ ਖੁਦ ਅੱਗੇ ਆ ਕੇ ਸਰਕਾਰ ਦਾ ਸਾਥ ਦੇਣ। ਜਿੰਪਾ ਨੇ ਸਾਰੇ ਦੇਸ਼ ਵਾਸੀਆਂ ਖਾਸ ਤੌਰ ’ਤੇ ਸਿੱਖ ਕੌਮ ਨੂੰ ਇਤਿਹਾਸਕ ‘ਬੰਦੀ ਛੋੜ ਦਿਵਸ’ ਮੌਕੇ ਵੀ ਵਧਾਈ ਦਿੱਤੀ ਹੈ। ਇਸ ਦਿਨ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਨੇ ਸਾਲ 1612 ਦੀਵਾਲੀ ਵਾਲੇ ਦਿਨ ਗਵਾਲੀਅਰ ਦੇ ਕਿਲੇ ਤੋਂ 52 ਹਿੰਦੂ ਰਾਜਿਆਂ ਦੀ ਰਿਹਾਈ ਕਰਵਾਈ ਸੀ। ਜਿੰਪਾ ਨੇ ਸੂਬੇ ਦੇ ਲੋਕਾਂ ਦੀ ਭਲਾਈ ਤੇ ਚੰਗੀ ਸਿਹਤ ਲਈ ਅਰਦਾਸ ਕੀਤੀ ਅਤੇ ਉਮੀਦ ਪ੍ਰਗਟਾਈ ਕਿ ਇਹ ਤਿਉਹਾਰ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ, ਸ਼ਾਂਤੀ ਅਤੇ ਧਰਮ ਨਿਰਪੱਖਤਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰੇਗਾ।

Punjab Bani 11 November,2023
ਬ੍ਰਮ ਸ਼ੰਕਰ ਜਿੰਪਾ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ

ਬ੍ਰਮ ਸ਼ੰਕਰ ਜਿੰਪਾ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ - ਵਾਤਾਵਰਣ ਨੂੰ ਸੁਰੱਖਿਅਤ ਬਨਾਉਣ ਲਈ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਚੰਡੀਗੜ੍ਹ, 11 ਨਵੰਬਰ: ਪੰਜਾਬ ਦੇ ਮਾਲ, ਮੁੜ ਵਸੇਬਾ, ਆਫਤ ਪ੍ਰਬੰਧਨ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਸਬੰਧੀ ਦੁਨੀਆਂ ਭਰ ਵਿਚ ਰਹਿੰਦੇ ਸਾਰੇ ਪੰਜਾਬੀਆਂ ਨੂੰ ਦਿਲੋਂ ਵਧਾਈ ਦਿੱਤੀ ਹੈ। ਉਨ੍ਹਾਂ ਆਪਣੇ ਸੰਦੇਸ਼ ਵਿਚ ਕਿਹਾ ਕਿ ਇਹ ਤਿਉਹਾਰ ਝੂਠ ’ਤੇ ਸੱਚ, ਅਧਰਮ ’ਤੇ ਧਰਮ ਅਤੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਦੇਸ਼ ਦੀ ਸਭਿਆਚਾਰਕ ਵਿਰਾਸਤ ਦੀਆਂ ਕਦਰਾਂ ਕੀਮਤਾਂ ਅਤੇ ਵਿਚਾਰਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਵਾਤਾਵਰਣ ਨੂੰ ਸੁਰੱਖਿਅਤ ਬਨਾਉਣ ਲਈ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਕਿਉਂ ਕਿ ਪ੍ਰਦੂਸ਼ਣ ਦੀ ਸਮੱਸਿਆ ਬਹੁਤ ਗੰਭੀਰ ਹੈ ਅਤੇ ਇਹ ਸਾਨੂੰ ਸਭਨਾਂ ਨੂੰ ਪ੍ਰਭਾਵਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਦੂਸ਼ਣ ਦੀ ਰੋਕਥਾਮ ਲਈ ਭਰਪੂਰ ਤੇ ਸਾਰਥਕ ਯਤਨ ਕਰ ਰਹੀ ਹੈ ਅਤੇ ਇਸ ਕਾਰਜ ਲਈ ਲੋਕ ਖੁਦ ਅੱਗੇ ਆ ਕੇ ਸਰਕਾਰ ਦਾ ਸਾਥ ਦੇਣ। ਜਿੰਪਾ ਨੇ ਸਾਰੇ ਦੇਸ਼ ਵਾਸੀਆਂ ਖਾਸ ਤੌਰ ’ਤੇ ਸਿੱਖ ਕੌਮ ਨੂੰ ਇਤਿਹਾਸਕ ‘ਬੰਦੀ ਛੋੜ ਦਿਵਸ’ ਮੌਕੇ ਵੀ ਵਧਾਈ ਦਿੱਤੀ ਹੈ। ਇਸ ਦਿਨ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਨੇ ਸਾਲ 1612 ਦੀਵਾਲੀ ਵਾਲੇ ਦਿਨ ਗਵਾਲੀਅਰ ਦੇ ਕਿਲੇ ਤੋਂ 52 ਹਿੰਦੂ ਰਾਜਿਆਂ ਦੀ ਰਿਹਾਈ ਕਰਵਾਈ ਸੀ। ਜਿੰਪਾ ਨੇ ਸੂਬੇ ਦੇ ਲੋਕਾਂ ਦੀ ਭਲਾਈ ਤੇ ਚੰਗੀ ਸਿਹਤ ਲਈ ਅਰਦਾਸ ਕੀਤੀ ਅਤੇ ਉਮੀਦ ਪ੍ਰਗਟਾਈ ਕਿ ਇਹ ਤਿਉਹਾਰ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ, ਸ਼ਾਂਤੀ ਅਤੇ ਧਰਮ ਨਿਰਪੱਖਤਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰੇਗਾ।

Punjab Bani 11 November,2023
ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਦਿਵਾਲੀ ਤੇ ਬੰਦੀ ਛੋੜ ਤੇ ਵਿਸ਼ਵਕਰਮਾ ਦਿਵਸ ਦੀ ਵਧਾਈ

ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਦਿਵਾਲੀ ਤੇ ਬੰਦੀ ਛੋੜ ਤੇ ਵਿਸ਼ਵਕਰਮਾ ਦਿਵਸ ਦੀ ਵਧਾਈ -ਲੋਕਾਂ ਨੂੰ ਪ੍ਰਦੂਸ਼ਣ ਰਹਿਤ ਗਰੀਨ ਦਿਵਾਲੀ ਮਨਾਉਣ ਦਾ ਸੱਦਾ ਪਟਿਆਲਾ/ਸਮਾਣਾ, 11 ਨਵੰਬਰ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਨਿਵਾਸੀਆਂ ਸਮੇਤ ਦੇਸ਼-ਵਿਦੇਸ਼ ਵਿੱਚ ਵੱਸਦੇ ਪੰਜਾਬੀਆਂ ਨੂੰ ਦਿਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਲੋਕ ਸੰਪਰਕ ਮੰਤਰੀ ਸ. ਜੌੜਾਮਾਜਰਾ ਨੇ ਕਿਹਾ ਕਿ ਉਹ ਪਰਮਾਤਮਾ ਕੋਲ ਅਰਦਾਸ ਕਰਦੇ ਹਨ ਕਿ ਰੋਸ਼ਨੀਆਂ ਦਾ ਤਿਉਹਾਰ ਦਿਵਾਲੀ ਸਾਰਿਆਂ ਦੇ ਜੀਵਨ ਵਿੱਚ ਖੁਸ਼ੀਆਂ ਖੇੜੇ ਤੇ ਖੁਸ਼ਹਾਲੀ ਲੈਕੇ ਆਵੇ। ਕੈਬਨਿਟ ਮੰਤਰੀ ਜੌੜਾਮਾਜਰਾ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰਦੂਸ਼ਣ ਰਹਿਤ ਗਰੀਨ ਦਿਵਾਲੀ ਮਨਾਉਣ ਅਤੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਪਟਾਕੇ ਵੀ ਗਰੀਨ ਹੀ ਚਲਾਉਣ ਤਾਂ ਕਿ ਸਾਡਾ ਵਾਤਾਵਰਣ ਪ੍ਰਦੂਸ਼ਣ ਤੋਂ ਬਚ ਸਕੇ। ਉਨ੍ਹਾਂ ਕਿਹਾ ਕਿ ਪਵਿੱਤਰ ਤਿਉਹਾਰ ਦਿਵਾਲੀ ਤੇ ਬੰਦੀ ਛੋੜ ਦਿਵਸ ਦੀ ਸਦੀਆਂ ਤੋਂ ਸਾਡੇ ਦੇਸ਼ ਵਿੱਚ ਮਹਾਨਤਾ ਅਤੇ ਮਹੱਤਤਾ ਹੈ, ਇਸ ਤਿਉਹਾਰ ਤੋਂ ਅਗਲੇ ਦਿਨ ਮਨਾਏ ਜਾਣ ਵਾਲੇ ਪਵਿੱਤਰ ਵਿਸ਼ਵਕਰਮਾ ਦਿਵਸ ਮੌਕੇ ਕਿਰਤੀ ਭਾਈਚਾਰੇ ਵੱਲੋਂ ਭਗਵਾਨ ਸ੍ਰੀ ਵਿਸ਼ਵਕਰਮਾ ਦੀ ਪੂਜਾ ਕੀਤੀ ਜਾਂਦੀ ਹੈ। ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ ਤੇ ਸੁਤੰਤਰਤਾ ਸੰਗਰਾਮੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਗੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਗੱਲੋਂ ਵਚਨਬੱਧ ਹੈ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਇਆ ਜਾਵੇ।

Punjab Bani 11 November,2023
ਮੁੱਖ ਮੰਤਰੀ ਵੱਲੋਂ ਨੌਜਵਾਨਾਂ ਦੀਆਂ ਜ਼ਿੰਦਗੀਆਂ ਰੁਸ਼ਨਾਉਣ ਦੀ ਮੁਹਿੰਮ ਜਾਰੀ; ਹੁਣ ਤੱਕ 37683 ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ

'ਦੀਵਾਲੀ ਦੇ ਤੋਹਫ਼ੇ' ਵਜੋਂ 583 ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ 'ਚ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ ਨੌਜਵਾਨਾਂ ਨੂੰ 'ਟੀਮ ਪੰਜਾਬ' ਦਾ ਹਿੱਸਾ ਬਣਨ ਲਈ ਦਿੱਤੀ ਵਧਾਈ ਬਾਕੀ ਉਮੀਦਵਾਰਾਂ ਨੂੰ ਵੀ ਕਾਨੂੰਨੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਦਿੱਤੇ ਜਾਣਗੇ ਨਿਯੁਕਤੀ ਪੱਤਰ ਬੀਤੇ ਦਹਾਕੇ ਦੌਰਾਨ ਐਲ.ਪੀ.ਜੀ. ਦੀਆਂ ਕੀਮਤਾਂ ਵਿੱਚ ਭਾਰੀ ਵਾਧੇ ਤੋਂ ਬਾਅਦ 200 ਰੁਪਏ ਦੀ ਮਾਮੂਲੀ ਕਟੌਤੀ ਕਰਕੇ ਆਮ ਆਦਮੀ ਦੇ ਜ਼ਖਮਾਂ 'ਤੇ ਲੂਣ ਛਿੜਕ ਰਹੀ ਹੈ ਮੋਦੀ ਸਰਕਾਰ ਪੰਜਾਬ ਵਿਰੋਧੀ ਸਟੈਂਡ ਦਾ ਪਰਦਾਫਾਸ਼ ਹੋਣ ਦੇ ਡਰੋਂ ਬਹਿਸ ਤੋਂ ਭੱਜਣ ਲਈ ਵਿਰੋਧੀ ਧਿਰ ਦੀ ਨਿੰਦਾ ਸੂਬੇ ਦੇ ਦਲਬਦਲੂ ਅਤੇ ਮੌਕਾਪ੍ਰਸਤ ਆਗੂਆਂ ਨੂੰ ਕਰੜੇ ਹੱਥੀਂ ਲੈਂਦਿਆਂ ਕੀਤੀ ਸਖਤ ਆਲੋਚਨਾ ਸੁਖਬੀਰ ਨੂੰ ਇਹ ਸਪੱਸ਼ਟ ਕਰਨ ਲਈ ਕਿਹਾ ਕਿ ਡਰਾਅ ਵਿੱਚ ਕੀਮਤੀ ਪਲਾਟ ਮਿਲਣ ਵਿੱਚ ਉਹ ਅਤੇ ਉਸਦਾ ਪਰਿਵਾਰ ਹੀ ਇੰਨੇ ਖੁਸ਼ਕਿਸਮਤ ਕਿਵੇਂ ਸਨ ਚੰਡੀਗੜ੍ਹ, 10 ਨਵੰਬਰ ਨੌਜਵਾਨਾਂ ਦੇ ਜੀਵਨ ਨੂੰ ਰੁਸ਼ਨਾਉਣ ਲਈ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 583 ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀ ਦੇ ਨਿਯੁਕਤੀ ਪੱਤਰ ਸੌਂਪ ਕੇ ਦੀਵਾਲੀ ਦਾ ਤੋਹਫਾ ਦਿੱਤਾ। ਦੱਸਣਯੋਗ ਹੈ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਹੁਣ ਤੱਕ ਕੁੱਲ 37683 ਨੌਕਰੀਆਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ। ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਉਪਰੰਤ ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਪੰਜਾਬ ਦੇ ਪੁਨਰ ਉਥਾਨ ਦਾ ਇਤਿਹਾਸ ਲਿਖਿਆ ਜਾਵੇਗਾ ਤਾਂ ਉਸ ਵਿੱਚ ਇਨ੍ਹਾਂ ਨੌਜਵਾਨਾਂ ਦਾ ਨਾਂ ਸੁਨਹਿਰੀ ਸ਼ਬਦਾਂ 'ਚ ਦਰਜ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਨੌਜਵਾਨ ਹੁਣ ‘ਟੀਮ ਪੰਜਾਬ’ ਦਾ ਹਿੱਸਾ ਹਨ ਅਤੇ ਸੂਬੇ ਦੀ ਭਲਾਈ ਲਈ ਕੰਮ ਕਰਨਾ ਹਰੇਕ ਨੌਜਵਾਨ ਦੀ ਜ਼ਿੰਮੇਵਾਰੀ ਬਣਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਤਾਲਮੇਲ ਨਾਲ ਕੰਮ ਕਰਨਾ (ਟੀਮ ਵਰਕ) ਬਹੁਤ ਜ਼ਰੂਰੀ ਹੈ, ਜਿਸ ਦਾ ਅੰਦਾਜ਼ਾ ਇਸ ਤੱਥ ਤੋਂ ਲਗਾਇਆ ਜਾ ਸਕਦਾ ਹੈ ਕਿ ਜਿਨ੍ਹਾਂ ਨੇ ਕ੍ਰਿਕਟ ਖੇਡ ਸ਼ੁਰੂ ਕੀਤੀ ਸੀ, ਉਹ ਅੱਜ ਇੱਕ ਨਵੀਂ ਟੀਮ ਤੋਂ ਹਾਰ ਗਏ ਹਨ ਕਿਉਂਕਿ ਉਸ ਨਵੀਂ ਟੀਮ ਨੇ ਟੀਮ ਵਰਕ ਨਾਲ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਲਾਪਰਵਾਹੀ ਕਾਰਨ ਸੂਬੇ ਦੇ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਪਹਿਲਾਂ ਇੱਕ 'ਦੂਰ ਦੇ ਸੁਪਨਾ' ਵਾਂਗ ਸਨ ਜਦਕਿ ਉਨ੍ਹਾਂ ਦੀ ਸਰਕਾਰ ਨੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਨੌਕਰੀਆਂ ਮਿਲਣ ਨੂੰ ਯਕੀਨੀ ਬਣਾਇਆ ਹੈ ਜਿਸ ਲਈ ਪਾਰਦਰਸ਼ੀ ਨੀਤੀ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਿੱਚ ਜਨਤਾ ਦੀ ਸਹੀ ਅਰਥਾਂ ਵਿੱਚ ਸੇਵਾ ਕਰਨ ਸਬੰਧੀ ਵਚਨਬੱਧਤਾ ਅਤੇ ਜਜ਼ਬੇ ਦੀ ਘਾਟ ਸੀ, ਜਿਸ ਕਾਰਨ ਇਹ ਨੌਕਰੀਆਂ ਨੌਜਵਾਨਾਂ ਲਈ ਲਈ ਦੂਰ ਦੀ ਗੱਲ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਣਨ ਦੇ ਇੱਕ ਸਾਲ ਦੇ ਅੰਦਰ ਹੀ ਯੋਗਤਾ ਦੇ ਆਧਾਰ 'ਤੇ ਨੌਜਵਾਨਾਂ ਨੂੰ 37683 ਨੌਕਰੀਆਂ ਦਿੱਤੀਆਂ ਗਈਆਂ ਹਨ। ਪ੍ਰਧਾਨ ਮੰਤਰੀ ਵੱਲੋਂ ਐਲ.ਪੀ.ਜੀ. ਸਿਲੰਡਰ ਦੀ ਕੀਮਤ 200 ਰੁਪਏ ਘਟਾਉਣ ਸਬੰਧੀ ਹਾਲ ਹੀ ਵਿੱਚ ਲਏ ਫੈਸਲੇ 'ਤੇ ਤੰਜ ਕਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਐਲਪੀਜੀ ਦੀ ਕੀਮਤ 1100 ਰੁਪਏ ਤੱਕ ਵਧਾਉਣ ਤੋਂ ਬਾਅਦ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਹੁਣ ਆਮ ਆਦਮੀ ਦੇ ਜ਼ਖਮਾਂ ਉੱਤੇ ਲੂਣ ਛਿੜਕ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਅਜਿਹੀਆਂ ਕੋਝੀਆਂ ਚਾਲਾਂ ਨਾਲ ਆਮ ਆਦਮੀ ਨੂੰ ਮੂਰਖ ਬਣਾ ਰਹੇ ਹਨ ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਿਲਕੁਲ ਵੀ ਬਰਦਾਸ਼ਤ ਯੋਗ ਨਹੀਂ ਹੈ ਅਤੇ ਲੋਕ ਹੁਣ ਇਨ੍ਹਾਂ ਘਟੀਆਂ ਚਾਲਾਂ ਦੇ ਝਾਂਸੇ ਵਿਚ ਨਹੀਂ ਆਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਭਲੀ-ਭਾਂਤ ਜਾਣਦੇ ਹਨ ਕਿ ‘ਵਿਹਲਾ ਦਿਮਾਗ ਸ਼ੈਤਾਨ ਦਾ ਘਰ ਹੁੰਦਾ ਹੈ, ਇਸ ਲਈ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਉਹ ਕੰਮ ਵਿੱਚ ਲੱਗੇ ਰਹਿਣ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਉਦਯੋਗਿਕ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਸੂਬੇ ਵਿੱਚ 57,796 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ ਜਿਸ ਨਾਲ 2.98 ਲੱਖ ਨੌਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ 'ਤੇ ਵਿਸ਼ੇਸ਼ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਸੂਬਾ ਸਰਕਾਰ ਵੱਲੋਂ ਖਿਡਾਰੀਆਂ ਨੂੰ ਖੇਡਾਂ ਦੀ ਤਿਆਰੀ ਲਈ ਫੰਡ ਦਿੱਤੇ ਗਏ ਹਨ ਤਾਂ ਜੋ ਉਹ ਖੇਡਾਂ ਵਿੱਚ ਵੱਡੀਆਂ ਮੱਲਾਂ ਮਾਰ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਦਾ ਨਤੀਜਾ ਹੈ ਕਿ ਪੰਜਾਬੀਆਂ ਨੇ ਹਾਲ ਹੀ ਵਿੱਚ ਸਮਾਪਤ ਹੋਈਆਂ ਏਸ਼ੀਅਨ ਖੇਡਾਂ ਵਿੱਚ 19 ਤਗਮੇ ਜਿੱਤੇ ਹਨ, ਜੋ ਕਿ ਏਸ਼ੀਆਡ ਦੀ ਸ਼ੁਰੂਆਤ ਤੋਂ ਹੁਣ ਤੱਕ ਜਿੱਤੇ ਗਏ ਸਭ ਤੋਂ ਵੱਧ ਤਗਮੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਹ ਇਹ ਐਲਾਨ ਕਰਦਿਆਂ ਬਹੁਤ ਮਾਣ ਅਤੇ ਤਸੱਲੀ ਮਹਿਸੂਸ ਕਰ ਰਹੇ ਹਨ ਕਿ ਸੂਬਾ ਸਰਕਾਰ ਨੇ ਕੱਚੇ ਮੁਲਾਜ਼ਮਾਂ ਅੱਗਿਓਂ ਠੇਕਾ ਸ਼ਬਦ ਹਟਾ ਕੇ ਸਾਰੀਆਂ ਕਾਨੂੰਨੀ ਅਤੇ ਪ੍ਰਸ਼ਾਸਕੀ ਅੜਚਣਾਂ ਨੂੰ ਪਾਰ ਕਰਦਿਆਂ 12710 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੇਵਾਵਾਂ ਦੇ ਰੈਗੂਲਰ ਹੋਣ ਨਾਲ ਇਨ੍ਹਾਂ ਅਧਿਆਪਕਾਂ ਨੂੰ ਛੁੱਟੀਆਂ ਸਮੇਤ ਹੋਰ ਲਾਭਾਂ ਦੇ ਨਾਲ-ਨਾਲ ਤਨਖਾਹਾਂ ਵਿੱਚ ਹਰ ਸਾਲ 5 ਫੀਸਦ ਸਾਲਾਨਾ ਵਾਧਾ ਮਿਲੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਵੀ ਬਹੁਤ ਸਾਰੇ ਮੁਲਾਜ਼ਮਾਂ ਦੀਆਂ ਸੇਵਾਵਾਂ ਵੀ ਰੈਗੂਲਰ ਕੀਤੀਆਂ ਜਾਣਗੀਆਂ, ਜਿਸ ਦੀ ਪ੍ਰਕਿਰਿਆ ਪਹਿਲਾਂ ਹੀ ਜਾਰੀ ਹੈ। ਮੁੱਖ ਮੰਤਰੀ ਨੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ.ਅਬਦੁਲ ਕਲਾਮ ਦਾ ਹਵਾਲਾ ਦਿੰਦਿਆਂ ਕਿਹਾ ਕਿ ਦੂਰਅੰਦੇਸ਼ੀ ਸੋਚ ਵਾਲੇ ਉਸ ਨੇਤਾ ਨੇ ਕਿਹਾ ਸੀ ਕਿ ਸੁਪਨੇ ਉਹ ਹੁੰਦੇ ਹਨ ਜੋ ਵਿਅਕਤੀ ਨੂੰ ਸੌਣ ਨਹੀਂ ਦਿੰਦੇ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਰੰਗਲਾ ਪੰਜਾਬ ਬਣਾਉਣ, ਨੌਜਵਾਨਾਂ ਨੂੰ ਨੌਕਰੀਆਂ ਦੇਣ, ਉਦਯੋਗ ਨੂੰ ਹੁਲਾਰਾ ਦੇਣ ਅਤੇ ਹੋਰ ਬਹੁਤ ਸਾਰੇ ਸੁਪਨੇ ਉਨ੍ਹਾਂ ਨੂੰ ਸੌਣ ਨਹੀਂ ਦਿੰਦੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਉਦੋਂ ਤੱਕ ਚੈਨ ਨਾਲ ਨਹੀਂ ਬੈਠਣਗੇ, ਜਦੋਂ ਤੱਕ ਉਨ੍ਹਾਂ ਦੇ ਸਾਰੇ ਸੁਪਨੇ ਪੂਰੇ ਨਹੀਂ ਹੋ ਜਾਂਦੇ ਅਤੇ ਪੰਜਾਬ ਦੇਸ਼ ਦਾ ਨੰਬਰ ਇੱਕ ਸੂਬਾ ਨਹੀਂ ਬਣ ਜਾਂਦਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ‘ਮੈਂ ਪੰਜਾਬ ਬੋਲਦਾ ਹਾਂ’ ਬਹਿਸ ਲਈ ਸੱਦਾ ਦਿੱਤਾ ਸੀ ਤਾਂ ਜੋ ਹਰੇਕ ਆਗੂ ਮੰਚ ’ਤੇ ਆਪਣਾ ਨਜ਼ਰੀਆ ਪੇਸ਼ ਕਰ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਪੰਜਾਬ ਵਿਰੋਧੀ ਸਟੈਂਡ ਦਾ ਪਰਦਾਫਾਸ਼ ਹੋਣ ਦੇ ਡਰੋਂ ਬਹਿਸ ਵਿੱਚ ਆਉਣ ਦੀ ਬਜਾਏ ਬਹਿਸ ਤੋਂ ਭੱਜਣ ਨੂੰ ਤਰਜੀਹ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇਨ੍ਹਾਂ ਲੋਕਾਂ ਨੂੰ ਭੱਜਣ ਨਹੀਂ ਦੇਣਗੇ ਅਤੇ ਇਨ੍ਹਾਂ ਦੀ ਹਰ ਕਰਤੂਤ ਨੂੰ ਸੂਬੇ ਦੇ ਲੋਕਾਂ ਸਾਹਮਣੇ ਬੇਨਕਾਬ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਇਨ੍ਹਾਂ ਆਗੂਆਂ ਵੱਲੋਂ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਡਰਾਮੇ ਰਚਣ ਲਈ ਉਨ੍ਹਾਂ ਦੀ ਸਖਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਹਰ ਕੋਈ ਇਸ ਤੱਥ ਤੋਂ ਜਾਣੂੰ ਹੈ ਕਿ ਇਨ੍ਹਾਂ ਆਗੂਆਂ ਦੇ ਪੁਰਖਿਆਂ ਨੇ ਪੰਜਾਬ ਅਤੇ ਪੰਜਾਬੀਆਂ ਵਿਰੁੱਧ ਨਾ-ਮਾਫੀ ਅਪਰਾਧਾਂ ਨੂੰ ਅੰਜਾਮ ਦੇ ਕੇ ਪੰਜਾਬ ਅਤੇ ਇਸ ਦੀਆਂ ਨੌਜਵਾਨ ਪੀੜ੍ਹੀਆਂ ਦੇ ਰਾਹ ਵਿੱਚ ਕੰਡੇ ਬੀਜੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸੁਆਰਥੀ ਸਿਆਸੀ ਆਗੂਆਂ ਨੇ ਆਪਣੇ ਸੌੜੇ ਹਿੱਤਾਂ ਦੀ ਪੂਰਤੀ ਲਈ ਪੰਜਾਬ ਵਿਰੋਧੀ ਤਾਕਤਾਂ ਨਾਲ ਮਿਲੀਭੁਗਤ ਕਰਕੇ ਸੂਬੇ ਦੇ ਵਿਕਾਸ ਨੂੰ ਲੀਹੋਂ ਲਾਹ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਨੂੰ ਵੱਖ-ਵੱਖ ਮੁੱਦਿਆਂ 'ਤੇ ਵੰਡਣ ਅਤੇ ਲੜਾਉਣ ਦੀ ਬਜਾਏ ਇਹ ਯਕੀਨੀ ਬਣਾ ਰਹੀ ਹੈ ਕਿ ਸੂਬੇ ਦੇ ਨੌਜਵਾਨ ਸਰਕਾਰੀ ਨੌਕਰੀਆਂ ਲਈ ਲੈਣ ਲਈ ਮਿਹਨਤ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰੀ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਹੁਨਰ ਦੀ ਹਿਜਰਤ ਨੂੰ ਰੋਕਣ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਸੂਬਾ ਜਲਦੀ ਹੀ ਹਰ ਖੇਤਰ ਵਿੱਚ ਹੋਰਨਾਂ ਲਈ ਮਿਸਾਲ ਬਣ ਕੇ ਉੱਭਰੇਗਾ। ਦਲਬਦਲੂ ਆਗੂਆਂ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੌਕਾਪ੍ਰਸਤ ਆਗੂ ਕਦੇ ਵੀ ਲੋਕਾਂ ਦੇ ਨਾਲ ਨਹੀਂ ਰਹੇ ਪਰ ਇਨ੍ਹਾਂ ਨੇ ਹਮੇਸ਼ਾ ਆਪਣੇ ਸੌੜੇ ਹਿੱਤਾਂ ਦੀ ਪੂਰਤੀ ਲਈ ਮੁਗਲਾਂ ਜਾਂ ਅੰਗਰੇਜ਼ਾਂ ਜਾਂ ਕਾਂਗਰਸ ਅਤੇ ਹੁਣ ਭਾਜਪਾ ਦਾ ਸਾਥ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਹਮੇਸ਼ਾ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲੋਂ ਆਪਣੇ ਸਵਾਰਥੀ ਹਿੱਤਾਂ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਇਨ੍ਹਾਂ ਆਗੂਆਂ ਨੂੰ ਪੰਜਾਬ ਅਤੇ ਪੰਜਾਬ ਵਾਸੀਆਂ ਵਿਰੁੱਧ ਕੀਤੇ ਨਾ ਮਾਫੀਯੋਗ ਅਪਰਾਧਾਂ ਲਈ ਕਦੇ ਵੀ ਮੁਆਫ਼ ਨਹੀਂ ਕਰਨਗੇ ਅਤੇ ਇਨ੍ਹਾਂ ਆਗੂਆਂ ਨੂੰ ਆਪਣੇ ਗੁਨਾਹਾਂ ਦਾ ਹਿਸਾਬ ਦੇਣਾ ਪਵੇਗਾ। ਮੁੱਖ ਮੰਤਰੀ ਨੇ ਚੁਟਕੀ ਲੈਂਦਿਆਂ ਕਿਹਾ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ ਲੱਕੀ ਡਰਾਅ ਰਾਹੀਂ ਗੁਰੂਗ੍ਰਾਮ ਵਿਖੇ ਪਲਾਟ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਅਤੇ ਉਸ ਦਾ ਪਰਿਵਾਰ ਇੰਨੇ ਖੁਸ਼ਕਿਸਮਤ ਕਿਉਂ ਹਨ ਕਿ ਉਨ੍ਹਾਂ ਕੋਲ ਅਜਿਹੇ ਕੀਮਤੀ ਪਲਾਟ ਹਰਿਆਣਾ ਵਿੱਚ ਵੀ ਹਨ ਜਦਕਿ ਪੰਜਾਬ ਦੇ ਆਮ ਲੋਕਾਂ ਨੂੰ ਕਦੇ ਵੀ ਅਜਿਹੇ ਪਲਾਟ ਡਰਾਅ ਵਿੱਚ ਨਹੀਂ ਮਿਲੇ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਲਾਟ ਅਤੇ ਹੋਰ ਰਿਆਇਤਾਂ ਸੁਖਬੀਰ ਅਤੇ ਉਸਦੇ ਪਰਿਵਾਰ ਨੂੰ ਸੂਬੇ ਨਾਲ ਗੱਦਾਰੀ ਕਰਨ ਦਾ ਇਨਾਮ ਸਨ। ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਮਿਸ਼ਨਰੀ ਜਜ਼ਬੇ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਹੁਣ ਉਹ ਸਰਕਾਰ ਦਾ ਹਿੱਸਾ ਬਣ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਨਵੇਂ ਭਰਤੀ ਹੋਏ ਉਮੀਦਵਾਰ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਲਈ ਕਰਨਗੇ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਨੌਜਵਾਨ ਵੱਧ ਤੋਂ ਵੱਧ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਚੀਮਾ, ਬ੍ਰਮ ਸ਼ੰਕਰ ਜਿੰਪਾ, ਗੁਰਮੀਤ ਸਿੰਘ ਖੁੱਡੀਆਂ ਅਤੇ ਡਾ. ਬਲਬੀਰ ਸਿੰਘ ਵੀ ਹਾਜ਼ਰ ਸਨ।

Punjab Bani 10 November,2023
ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਮੱਧ ਪ੍ਰਦੇਸ਼ ਦੇ ਸੇਂਵਢਾਂ ਅਤੇ ਦਤੀਆ ਵਿੱਚ 'ਆਪ' ਉਮੀਦਵਾਰਾਂ ਦੇ ਹੱਕ ਵਿੱਚ ਰੋਡ ਸ਼ੋਅ ਕੀਤਾ

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਮੱਧ ਪ੍ਰਦੇਸ਼ ਦੇ ਸੇਂਵਢਾਂ ਅਤੇ ਦਤੀਆ ਵਿੱਚ 'ਆਪ' ਉਮੀਦਵਾਰਾਂ ਦੇ ਹੱਕ ਵਿੱਚ ਰੋਡ ਸ਼ੋਅ ਕੀਤਾ - ਮੱਧ ਪ੍ਰਦੇਸ਼ ਦੇ ਲੋਕ ਭਾਜਪਾ ਦੇ ਭ੍ਰਿਸ਼ਟ ਰਾਜ ਤੋਂ ਪ੍ਰੇਸ਼ਾਨ ਹਨ, ਇਸ ਵਾਰ ਆਮ ਆਦਮੀ ਪਾਰਟੀ ਦੀ ਇਮਾਨਦਾਰ ਰਾਜਨੀਤੀ ਨੂੰ ਲੋਕ ਦੇਣਗੇ ਮੌਕਾ - ਭਗਵੰਤ ਮਾਨ ਚੰਡੀਗੜ੍ਹ, 9 ਨਵੰਬਰ 2023 - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਦੋਵਾਂ ਆਗੂਆਂ ਨੇ 'ਆਪ' ਉਮੀਦਵਾਰ ਦੇ ਨਾਲ ਐਮਪੀ ਦੇ ਸੇਂਵਢਾਂ ਅਤੇ ਦਤੀਆ 'ਚ ਵੱਖ-ਵੱਖ ਥਾਵਾਂ 'ਤੇ ਰੋਡ ਸ਼ੋਅ ਕੀਤੇ ਅਤੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ। ਰੋਡ ਸ਼ੋਅ ਵਿੱਚ ਲੋਕਾਂ ਦੀ ਭਾਰੀ ਭੀੜ ਨੂੰ ਦੇਖਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਮੱਧ ਪ੍ਰਦੇਸ਼ ਵਿੱਚ ਬਦਲਾਅ ਦਾ ਸਬੂਤ ਹੈ। ਜਿਸ ਤਰ੍ਹਾਂ ਅੱਜ ਮੱਧ ਪ੍ਰਦੇਸ਼ ਵਿੱਚ ਸਾਡੇ ਰੋਡ ਸ਼ੋਅ ਵਿੱਚ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ ਹਨ। ਪਿਛਲੇ ਸਾਲ ਪੰਜਾਬ ਅਤੇ ਉਸ ਤੋਂ ਪਹਿਲਾਂ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਵੀ ਅਜਿਹੀ ਹੀ ਭੀੜ ਹੁੰਦੀ ਸੀ। ਮੱਧ ਪ੍ਰਦੇਸ਼ ਦੀ ਭਾਰਤੀ ਜਨਤਾ ਪਾਰਟੀ ਸਰਕਾਰ 'ਤੇ ਹਮਲਾ ਕਰਦਿਆਂ ਮਾਨ ਨੇ ਕਿਹਾ ਕਿ ਮੱਧ ਪ੍ਰਦੇਸ਼ ਦੇ ਲੋਕ ਭਾਜਪਾ ਦੇ ਭ੍ਰਿਸ਼ਟ ਸ਼ਾਸਨ ਤੋਂ ਬੇਹੱਦ ਪ੍ਰੇਸ਼ਾਨ ਹਨ। ਇਸ ਵਾਰ ਮੱਧ ਪ੍ਰਦੇਸ਼ ਦੇ ਲੋਕ ਭਾਜਪਾ ਨੂੰ ਸੂਬੇ ਦੀ ਸੱਤਾ ਤੋਂ ਲਾਂਭੇ ਕਰ ਕੇ ਆਮ ਆਦਮੀ ਪਾਰਟੀ ਦੀ ਇਮਾਨਦਾਰ ਰਾਜਨੀਤੀ ਨੂੰ ਮੌਕਾ ਦੇਣਗੇ। ਉਨ੍ਹਾਂ ਕਿਹਾ ਕਿ ਸਾਡੇ ਵਾਅਦੇ ਭਾਜਪਾ ਵਾਂਗ ਮਹਿਜ਼ ਜੁਮਲੇ ਨਹੀਂ ਹਨ। ਅਸੀਂ ਦਿੱਲੀ ਅਤੇ ਪੰਜਾਬ ਵਿੱਚ ਬਹੁਤ ਕੰਮ ਕੀਤਾ ਹੈ। ਜੇਕਰ ਇੱਥੇ ਵੀ ਸਰਕਾਰ ਬਣੀ ਤਾਂ ਅਸੀਂ ਵੀ ਇਸੇ ਤਰ੍ਹਾਂ ਕੰਮ ਕਰਾਂਗੇ। ਅਸੀਂ ਇੱਥੋਂ ਦੇ ਲੋਕਾਂ ਨੂੰ ਮੁਫਤ ਬਿਜਲੀ ਵੀ ਮੁਹੱਈਆ ਕਰਵਾਵਾਂਗੇ। ਮੁਹੱਲਾ ਕਲੀਨਿਕ ਅਤੇ ਚੰਗੇ ਸਰਕਾਰੀ ਸਕੂਲ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਬਹੁਤ ਵਧੀਆ ਕੰਮ ਕੀਤਾ ਹੈ। ਕੇਜਰੀਵਾਲ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਇੰਨਾ ਵਧੀਆ ਬਣਾ ਦਿੱਤਾ ਕਿ ਹੁਣ ਦਿੱਲੀ ਵਿੱਚ ਮਜ਼ਦੂਰਾਂ, ਰਿਕਸ਼ਾ ਚਾਲਕਾਂ ਦੇ ਬੱਚੇ ਅਤੇ ਜੱਜਾਂ ਅਤੇ ਅਫਸਰਾਂ ਦੇ ਬੱਚੇ ਸਰਕਾਰੀ ਸਕੂਲਾਂ ਵਿੱਚ ਇਕੱਠੇ ਪੜ੍ਹ ਰਹੇ ਹਨ।

Punjab Bani 09 November,2023
ਲੋਕਾਂ ਨੂੰ ਗੁੰਮਰਾਹ ਕਰਨ ਲਈ ਗਲਤ, ਘਟੀਆ ਅਤੇ ਮਨਘੜਤ ਬਿਆਨ ਦੇਣ ਲਈ ਮੁੱਖ ਮੰਤਰੀ ਨੇ ਰਾਜਾ ਵੜਿੰਗ ਨੂੰ ਕਰੜੇ ਹੱਥੀਂ ਲਿਆ

ਲੋਕਾਂ ਨੂੰ ਗੁੰਮਰਾਹ ਕਰਨ ਲਈ ਗਲਤ, ਘਟੀਆ ਅਤੇ ਮਨਘੜਤ ਬਿਆਨ ਦੇਣ ਲਈ ਮੁੱਖ ਮੰਤਰੀ ਨੇ ਰਾਜਾ ਵੜਿੰਗ ਨੂੰ ਕਰੜੇ ਹੱਥੀਂ ਲਿਆ ਸੂਬਾ ਕਾਂਗਰਸ ਪ੍ਰਧਾਨ ਨੂੰ 'ਝੂਠਾ' ਕਰਾਰ ਦਿੱਤਾ ਇਸ ਗੈਰ-ਸੰਜੀਦਗੀ ਅਤੇ ਕਾਹਲੇਪਣ ਨੇ ਕਾਂਗਰਸ ਪਾਰਟੀ ਦਾ ਬੇੜਾ ਡੋਬ ਦਿੱਤਾ ਹੈ - ਮੁੱਖ ਮੰਤਰੀ ਪੰਜਾਬ ਸਰਕਾਰ ਨੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਸੁਪਰੀਮ ਕੋਰਟ ਵਿੱਚ ਹਲਫ਼ਨਾਮਾ ਦਾਇਰ ਕਰਨ ਦਾ ਕੀਤਾ ਦਾਅਵਾ ਚੰਡੀਗੜ੍ਹ, 9 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ‘ਝੂਠਾ’ ਕਰਾਰ ਦਿੰਦਿਆਂ ਉਨ੍ਹਾਂ ਦੇ ਗਲਤ, ਘਟੀਆ ਅਤੇ ਮਨਘੜਤ ਬਿਆਨਾਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਲਈ ਕਰੜੀ ਨਿੰਦਾ ਕੀਤੀ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਰਾਜਾ ਵੜਿੰਗ ਮੀਡੀਆ ਸਾਹਮਣੇ ਵਾਹੋ-ਵਾਹੀ ਖੱਟਣ ਲਈ ਤੱਥਾਂ ਨੂੰ ਛੁਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਸੁਪਰੀਮ ਕੋਰਟ ਵਿੱਚ ਹਲਫ਼ਨਾਮਾ ਦਾਇਰ ਕੀਤਾ ਹੈ। ਹਲਫ਼ਨਾਮੇ ਦਾ ਹਵਾਲਾ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਹਲਫ਼ਨਾਮੇ ਵਿੱਚ ਦੱਸਿਆ ਹੈ ਕਿ ਕੇਂਦਰ ਸਰਕਾਰ ਵੱਲੋਂ 40 ਸਾਲਾਂ ਤੋਂ ਦਿੱਤੇ ਜਾ ਰਹੇ ਪ੍ਰੋਤਸਾਹਨ ਸੂਬੇ ਵਿੱਚ ਝੋਨੇ ਦੀ ਕਾਸ਼ਤ ਨੂੰ ਅਪਣਾਉਣ ਦਾ ਕਾਰਨ ਬਣਿਆ ਹੈ, ਜਿਸ ਸਦਕਾ ਘੱਟੋ-ਘੱਟ ਸਮਰਥਨ ਮੁੱਲ ਜ਼ਰੀਏ ਕਿਸਾਨਾਂ ਨੂੰ ਲਾਭ ਦਿੱਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਹਲਫ਼ਨਾਮੇ ਵਿੱਚ ਅੱਗੇ ਲਿਖਿਆ ਗਿਆ ਹੈ ਕਿ ਝੋਨੇ ਦੀ ਬਜਾਏ ਹੋਰਨਾਂ ਫ਼ਸਲਾਂ ਦੀ ਖੇਤੀ ਕਰਕੇ ਫ਼ਸਲੀ ਚੱਕਰ ਨੂੰ ਤੋੜਨ ਅਤੇ ਖੇਤੀ ਵਿਭਿੰਨਤਾ ਲਈ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਯਕੀਨੀ ਬਣਾਉਣ ਦੇ ਨਾਲ-ਨਾਲ ਹੋਰ ਪ੍ਰੋਤਸਾਹਨ ਮੁਹੱਈਆ ਕਰਵਾਏ ਜਾਣਗੇ ਤਾਂ ਜੋ ਕਿਸਾਨਾਂ ਨੂੰ ਹੋਰ ਫ਼ਸਲਾਂ ਦੀ ਖੇਤੀ ਕਰਨ ਲਈ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਬੇਨਤੀ ਕੀਤੀ ਸੀ ਕਿ ਕਿਸਾਨਾਂ ਨੂੰ ਫ਼ਸਲੀ ਚੱਕਰ ਵਿੱਚੋਂ ਕੱਢਣ ਲਈ ਇੱਕ ਟਿਕਾਊ ਰਣਨੀਤੀ ਦੀ ਲੋੜ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਉਪਰਾਲਿਆਂ ਨੂੰ ਲਾਗੂ ਕਰਨ ਨਾਲ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਵਿੱਚ ਕਾਫੀ ਮਦਦ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਰਾਜਾ ਵੜਿੰਗ ਵੱਲੋਂ ਆਪਣੇ ਹਿੱਤਾਂ ਮੁਤਾਬਕ ਹਲਫ਼ਨਾਮੇ ਦਾ ਹਵਾਲਾ ਦਿੱਤਾ ਜਾ ਰਿਹਾ ਹੈ ਜੋ ਕਾਂਗਰਸੀ ਵਿਧਾਇਕ ਦੇ ਗੈਰ-ਸੰਜੀਦਾ ਰਵੱਈਏ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਕਾਂਗਰਸ ਪ੍ਰਧਾਨ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਬੱਸਾਂ ਦੇ ਅਦਾਰਿਆਂ ਲਈ ਪੱਤਰ ਲਿਖਣ ਅਤੇ ਸੁਪਰੀਮ ਕੋਰਟ ਵਿੱਚ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਪੱਤਰ ਲਿਖਣ ਵਿੱਚ ਬਹੁਤ ਜ਼ਿਆਦਾ ਅੰਤਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਗੈਰ-ਸੰਜੀਦਗੀ ਅਤੇ ਕਾਹਲੇਪਣ ਨੇ ਕਾਂਗਰਸ ਪਾਰਟੀ ਦਾ ਬੇੜਾ ਡੋਬ ਦਿੱਤਾ ਹੈ।

Punjab Bani 09 November,2023
ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਿਆਹ ਦੇ ਬੰਧਨ 'ਚ ਬੱਝ ਗਏ

ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਿਆਹ ਦੇ ਬੰਧਨ 'ਚ ਬੱਝ ਗਏ - ਚੰਡੀਗੜ੍ਹ ਵਿਖੇ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ 'ਚ ਆਨੰਦ ਕਾਰਜ ਦੀ ਰਸਮ ਹੋਈ ਚੰਡੀਗੜ੍ਹ : ਆਮ ਆਦਮੀ ਪਾਰਟੀ ਸਰਕਾਰ (AAP Govt) ਦੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਤੀਜੇ ਮੰਤਰੀ ਹਨ ਜਿਹੜੇ ਵਿਆਹ ਦੇ ਬੰਧਨ 'ਚ ਬੱਝ ਗਏ ਹਨ। ਚੰਡੀਗੜ੍ਹ ਵਿਖੇ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ 'ਚ ਆਨੰਦ ਕਾਰਜ ਦੀ ਰਸਮ ਹੋਈ। ਵਿਆਹ ਦੀਆਂ ਰਸਮਾਂ ਬਹੁਤ ਹੀ ਸਾਦੇ ਢੰਗ ਨਾਲ ਹੋਈਆਂ। ਭਾਈ ਬਲਵਿੰਦਰ ਸਿੰਘ ਰੰਗੀਲਾ ਜੀ ਨੇ ਰਸਭਿੰਨਾ ਸ਼ਬਦ ਕੀਰਤਨ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਵਿਆਹ 'ਚ ਸ਼ਿਰਕਤ ਕੀਤੀ। ਕੈਬਨਿਟ ਮੰਤਰੀ ਹਰਪਾਲ ਚੀਮਾ ਤੇ ਲਾਲਜੀਤ ਭੁੱਲਰ ਵੀ ਵਿਆਹ ਸਮਾਗਮ 'ਚ ਪੁੱਜੇ। ਮੀਤ ਹੇਅਰ ਇਸ ਸਮੇਂ ਜਲ ਸਰੋਤ ਵਿਭਾਗ ਦੇ ਮੰਤਰੀ ਹਨ। ਡਾ. ਗੁਰਵੀਨ ਕੌਰ ਦੇ ਪਿਤਾ ਭੁਪਿੰਦਰ ਸਿੰਘ ਨੂੰ ਭਾਰਤੀ ਓਲੰਪਿਕ ਸੰਘ ਵੱਲੋਂ ਹਾਲ ਹੀ 'ਚ ਸੰਪੰਨ ਹੋਈਆਂ ਏਸ਼ਿਆਈ ਖੇਡਾਂ 'ਚ ਬਤੌਰ ਚੀਫ ਭੇਜਿਆ ਗਿਆ ਸੀ। ਭਾਰਤ-ਪਾਕਿ ਵੰਡ ਤੋਂ ਬਾਅਦ ਭੁਪਿੰਦਰ ਸਿੰਘ ਬਾਜਵਾ ਦਾ ਪਰਿਵਾਰ ਭਾਰਤ ਆ ਕੇ ਮੇਰਠ ਵੱਸ ਗਿਆ ਸੀ। ਡਾ. ਗੁਰਵੀਨ ਕੌਰ ਰੇਡੀਓਲੋਜਿਸਟ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਸਰਕਾਰ ਬਣਨ ਤੋਂ ਬਾਅਦ ਵਿਆਹ ਕਰਵਾ ਚੁੱਕੇ ਹਨ। ਭਗਵੰਤ ਮਾਨ ਦੀ ਕੈਬਨਿਟ 'ਚ ਹੁਣ ਅਨਮੋਲ ਗਗਨ ਮਾਨ ਹੀ ਅਜਿਹੇ ਮੰਤਰੀ ਰਹਿ ਗਏ ਹਨ ਜਿਨ੍ਹਾਂ ਦਾ ਅਜੇ ਤਕ ਵਿਆਹ ਨਹੀਂ ਹੋਇਆ ਹੈ।

Punjab Bani 07 November,2023
ਈਡੀ ਦੀ ਟੀਮ ਚੱਲ ਰਹੀ ਮੀਟਿੰਗ ਦੌਰਾਨ ਆਪ ਵਿਧਾਇਕ ਨੂੰ ਆਪਣੇ ਨਾਲ ਲੈ ਗਈ

ਈਡੀ ਦੀ ਟੀਮ ਚੱਲ ਰਹੀ ਮੀਟਿੰਗ ਦੌਰਾਨ ਆਪ ਵਿਧਾਇਕ ਨੂੰ ਆਪਣੇ ਨਾਲ ਲੈ ਗਈ ਜਲੰਧਰ, 6 Nov : ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਆਪਣੇ ਨਾਲ ਲੈ ਗਈ ਹੈ। ਬੈਂਕ ਧੋਖਾਧੜੀ ਮਾਮਲੇ ‘ਚ ਈਡੀ ਜਾਂਚ ਕਰ ਰਹੀ ਹੈ ਗੱਜਣਮਾਜਰਾ ਦਾ ਬੈਂਕ ਆਫ ਇੰਡੀਆ ਤੋਂ ਕਰੀਬ 40 ਕਰੋੜ ਰੁਪਏ ਦਾ ਕਰਜ਼ੇ ਸਬੰਧੀ ਮਾਮਲਾ ਹੈ। ਈਡੀ ਨੇ ਗੱਜਣਮਾਜਰਾ ਤੋਂ ਦੋ ਵਾਰ ਪੁੱਛਗਿੱਛ ਕੀਤੀ ਹੈ। ਜਸਵੰਤ ਸਿੰਘ ਗੱਜਣਮਾਜਰਾ ਦੀ ਜਾਇਦਾਦ ‘ਤੇ ਈਡੀ ਛਾਪੇਮਾਰੀ ਕਰ ਚੁੱਕੀ ਹੈ। ਫਿਲਹਾਲ ਈਡੀ ਵਿਧਾਇਕ ਨੂੰ ਜਲੰਧਰ ਈਡੀ ਦਫ਼ਤਰ ਲੈ ਕੇ ਆਈ ਹੈ। ਈਡੀ ਦੀ ਟੀਮ ਚੱਲ ਰਹੀ ਮੀਟਿੰਗ ਦੌਰਾਨ ਆਪ ਵਿਧਾਇਕ ਨੂੰ ਆਪਣੇ ਨਾਲ ਲੈ ਗਈ। ਜਸਵੰਤ ਸਿੰਘ ਅਮਰਗੜ੍ਹ ਤੋਂ ‘ਆਪ’ ਵਿਧਾਇਕ ਹਨ।

Punjab Bani 06 November,2023
ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਵਪਾਰੀਆਂ ਨੂੰ ਦੀਵਾਲੀ ਦਾ ਤੋਹਫਾ, ਜੀ.ਐਸ.ਟੀ. ਤੋਂ ਪਹਿਲਾਂ ਦੇ ਬਕਾਏ ਲਈ ਯਕਮੁਸ਼ਤ ਨਿਪਟਾਰਾ ਸਕੀਮ ਲਾਗੂ

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਵਪਾਰੀਆਂ ਨੂੰ ਦੀਵਾਲੀ ਦਾ ਤੋਹਫਾ, ਜੀ.ਐਸ.ਟੀ. ਤੋਂ ਪਹਿਲਾਂ ਦੇ ਬਕਾਏ ਲਈ ਯਕਮੁਸ਼ਤ ਨਿਪਟਾਰਾ ਸਕੀਮ ਲਾਗੂ ਸਕੀਮ ਨਾਲ 60,000 ਤੋਂ ਵੱਧ ਕਾਰੋਬਾਰੀਆਂ ਨੂੰ ਹੋਵੇਗਾ ਫਾਇਦਾ ਚੰਡੀਗੜ੍ਹ, 6 ਨਵੰਬਰ ਸੂਬੇ ਦੇ ਵਪਾਰੀਆਂ ਨੂੰ ਦੀਵਾਲੀ ਦਾ ਤੋਹਫਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਜੀ.ਐਸ.ਟੀ. ਲਾਗੂ ਹੋਣ ਤੋਂ ਪਹਿਲਾਂ ਦੇ ਬਕਾਏ ਦਾ ਨਿਪਟਾਰਾ ਕਰਨ ਲਈ ਯਕਮੁਸ਼ਤ ਨਿਪਟਾਰਾ ਸਕੀਮ (ਓ.ਟੀ.ਐਸ.) ਲਾਗੂ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਇਹ ਫੈਸਲਾ ਅੱਜ ਸਵੇਰੇ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ ਅਗਵਾਈ ਵਿੱਚ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਜੀ.ਐਸ.ਟੀ. ਤੋਂ ਪਹਿਲਾਂ ਦੇ ਬਕਾਏ ਦਾ ਨਿਪਟਾਰਾ ਕਰਨ ਲਈ ‘ਰਿਕਵਰੀ ਆਫ ਆਊਟਸਟੈਡਿੰਗ ਡਿਊਜ਼ ਸਕੀਮ-2023’ ਨੂੰ ਲਾਗੂ ਕੀਤਾ ਗਿਆ ਹੈ ਜਿਸ ਨਾਲ ਕਾਨੂੰਨੀ ਮਾਮਲਿਆਂ ਦਾ ਬੋਝ ਘੱਟ ਹੋਵੇਗਾ। ਓ.ਟੀ.ਐਸ. ਸਕੀਮ 15 ਨਵੰਬਰ, 2023 ਤੋਂ ਲਾਗੂ ਹੋਵੇਗੀ ਅਤੇ 15 ਮਾਰਚ, 2024 ਤੱਕ ਲਾਗੂ ਰਹੇਗੀ। ਉਹ ਟੈਕਸਦਾਤਾ ਜਿਨ੍ਹਾਂ ਦਾ ਟੈਕਸ, ਜੁਰਮਾਨਾ ਅਤੇ ਮਿਤੀ 31 ਮਾਰਚ, 2023 ਤੱਕ ਵਿਆਜ ਇਕ ਕਰੋੜ ਰੁਪਏ ਤੱਕ ਦਾ ਹੈ, ਉਹ ਇਸ ਸਕੀਮ ਅਧੀਨ ਨਿਪਟਾਰਾ ਕਰਨ ਲਈ ਅਰਜ਼ੀ ਦੇਣ ਦੇ ਯੋਗ ਹੋਣਗੇ। ਓ.ਟੀ.ਐਸ. ਇਕ ਲੱਖ ਰੁਪਏ ਤੱਕ ਦੇ ਬਕਾਏ ਦੇ ਮਾਮਲੇ ਵਿੱਚ ਪੂਰੀ ਛੋਟ ਪ੍ਰਦਾਨ ਕਰੇਗਾ। ਓ.ਟੀ.ਐਸ. ਸਕੀਮ ਤਹਿਤ 31 ਮਾਰਚ, 2023 ਤੱਕ ਇਕ ਲੱਖ ਰੁਪਏ ਤੱਕ ਦੇ ਬਕਾਏ ਦੇ ਕੇਸ 39787 ਬਣਦੇ ਹਨ ਜੋ ਸੰਪੂਰਨ ਤੌਰ ਉਤੇ ਮੁਆਫ਼ ਹੋਣਗੇ। ਇਸੇ ਤਰ੍ਹਾਂ ਲਗਪਗ 19361 ਕੇਸਾਂ ਵਿੱਚ 100 ਫੀਸਦੀ ਵਿਆਜ, 100 ਫੀਸਦੀ ਜੁਰਮਾਨਾ ਅਤੇ 50 ਫੀਸਦੀ ਟੈਕਸ ਦੀ ਰਕਮ ਦੀ ਛੋਟ ਮਿਲੇਗੀ। 27 ਨਵੰਬਰ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਨੂੰ ਹਰੀ ਝੰਡੀ ਮੰਤਰੀ ਮੰਡਲ ਨੇ 27 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਸ਼ੁਰੂ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ ਤਾਂ ਕਿ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਸੂਬਾ ਵਾਸੀਆਂ ਨੂੰ ਸਫ਼ਰ ਦੀ ਸਹੂਲਤ ਮੁਫ਼ਤ ਮਿਲੇਗੀ। ਹਰੇਕ ਵਿਅਕਤੀ ਦੀ ਪਾਵਨ ਅਸਥਾਨ ਸ੍ਰੀ ਹਜ਼ੂਰ ਸਾਹਿਬ (ਨਾਂਦੇੜ), ਸ੍ਰੀ ਪਟਨਾ ਸਾਹਿਬ (ਬਿਹਾਰ), ਵਾਰਾਨਸੀ ਮੰਦਿਰ, ਅਯੁੱਧਿਆ ਅਤੇ ਵਰਿੰਦਾਵਨ ਧਾਮ (ਉੱਤਰ ਪ੍ਰਦੇਸ਼), ਸ੍ਰੀ ਅਜਮੇਰ ਸ਼ਰੀਫ਼ (ਰਾਜਸਥਾਨ) ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਸਾਲਾਸਰ ਧਾਮ, ਮਾਤਾ ਚਿੰਤਪੁਰਨੀ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾ ਜੀ ਵਰਗੇ ਅਸਥਾਨਾਂ ਦੀ ਯਾਤਰਾ ਕਰਨ ਦੀ ਇੱਛਾ ਹੁੰਦੀ ਹੈ। ਯਾਤਰਾ ਉਤੇ ਜਾਣ ਲਈ ਦੋ ਤਰ੍ਹਾਂ ਦੇ ਸਾਧਨ ਹੋਣਗੇ। ਲੰਬੀ ਦੂਰੀ ਦੇ ਧਾਰਮਿਕ ਸਥਾਨਾਂ ਲਈ ਯਾਤਰਾ ਦਾ ਸਾਧਨ ਰੇਲ ਗੱਡੀ ਅਤੇ ਘੱਟ ਦੂਰੀ ਲਈ ਯਾਤਰਾ ਦਾ ਸਾਧਨ ਸੜਕ ਰਸਤੇ ਬੱਸਾਂ ਰਾਹੀਂ ਹੋਵੇਗਾ। ਨਕਾਰਾ ਹੋਏ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਵਧਾਉਣ ਦੀ ਮਨਜ਼ੂਰੀ ਮੰਤਰੀ ਮੰਡਲ ਨੇ ਸਰੀਰਕ ਤੌਰ ਉਤੇ ਨਕਾਰਾ ਹੋਏ ਸੈਨਿਕਾਂ ਦੀ ਐਕਸ-ਗ੍ਰੇਸ਼ੀਆ ਗਰਾਂਟ ਵਧਾਉਣ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਮੁਤਾਬਕ ਸਰੀਰਕ ਤੌਰ ਉਤੇ 76 ਫੀਸਦੀ ਤੋਂ 100 ਫੀਸਦੀ ਤੱਕ ਨਕਾਰਾ ਹੋਏ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਗਰਾਂਟ 20 ਲੱਖ ਰੁਪਏ ਤੋਂ ਵਧਾ ਕੇ 40 ਲੱਖ ਰੁਪਏ ਕਰ ਦਿੱਤੀ। ਇਸੇ ਤਰ੍ਹਾਂ 51 ਫੀਸਦੀ ਤੋਂ 75 ਫੀਸਦੀ ਤੱਕ ਨਕਾਰਾ ਹੋਣ ਵਾਲੇ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਗਰਾਂਟ ਦੁੱਗਣੀ ਕਰਕੇ 10 ਲੱਖ ਰੁਪਏ ਤੋਂ ਵਧਾ ਕੇ 20 ਲੱਖ ਰੁਪਏ ਅਤੇ 25 ਫੀਸਦੀ ਤੋਂ 50 ਫੀਸਦੀ ਤੱਕ ਨਕਾਰਾ ਹੋਣ ਵਾਲੇ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਗਰਾਂਟ ਪੰਜ ਲੱਖ ਰੁਪਏ ਤੋਂ ਵਧਾਕੇ 10 ਲੱਖ ਰੁਪਏ ਕਰ ਦਿੱਤੀ ਹੈ। ਇਹ ਕਦਮ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਹਿੱਤਾਂ ਦੀ ਦੇਖਭਾਲ ਕਰਨ ਅਤੇ ਸਮਾਜ ਵਿੱਚ ਚੰਗਾ ਜੀਵਨ ਬਤੀਤ ਕਰਨ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਕੀਤਾ ਗਿਆ ਹੈ। ‘ਦਾ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਵਿੱਚ ਸੋਧ ਨੂੰ ਪ੍ਰਵਾਨਗੀ ਮੰਤਰੀ ਮੰਡਲ ਨੇ ‘ਦਾ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਨਾਲ 83 ਲਾਭਪਾਤਰੀਆਂ ਦੀ ਵਿੱਤੀ ਸਹਾਇਤਾ 10,000 ਰੁਪਏ ਸਾਲਾਨਾ ਵਧ ਕੇ 20,000 ਰੁਪਏ ਸਾਲਾਨਾ ਕਰ ਦਿੱਤੀ ਹੈ। ਪੰਜਾਬ ਸਰਕਾਰ ਉਨ੍ਹਾਂ ਮਾਪਿਆਂ ਨੂੰ ਵਿੱਤੀ ਸਹਾਇਤਾ ਵਜੋਂ ਜੰਗੀ ਜਗੀਰ ਪ੍ਰਦਾਨ ਕਰਦੀ ਹੈ ਜਿਨ੍ਹਾਂ ਦੇ ਇਕਲੌਤੇ ਬੱਚੇ ਜਾਂ ਦੋ ਤੋਂ ਤਿੰਨ ਬੱਚੇ ਦੂਜੇ ਵਿਸ਼ਵ ਯੁੱਧ, ਕੌਮੀ ਐਮਰਜੈਂਸੀ 1962 ਅਤੇ 1971 ਦੌਰਾਨ ‘ਦਾ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਤਹਿਤ ਭਾਰਤੀ ਫੌਜ ਵਿੱਚ ਸੇਵਾ ਨਿਭਾਅ ਚੁੱਕੇ ਹਨ। ਇਸ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਜਿਨ੍ਹਾਂ ਮਾਪਿਆਂ ਦੇ ਇਕਲੌਤੇ ਬੱਚੇ ਜਾਂ ਦੋ ਤੋਂ ਤਿੰਨ ਬੱਚੇ ਜੋ ਦੂਜੇ ਵਿਸ਼ਵ ਯੁੱਧ, ਕੌਮੀ ਐਮਰਜੈਂਸੀ-1962 ਅਤੇ 1971 ਦੌਰਾਨ ਭਾਰਤੀ ਫੌਜ ਵਿੱਚ ‘ਦਾ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਵਿੱਚ ਸੇਵਾ ਨਿਭਾਅ ਚੁੱਕੇ ਹਨ, ਨੂੰ ਦਿੱਤੀ ਜਾਣ ਵਾਲੀ ਜੰਗੀ ਜਗੀਰ ਦੀ ਰਾਸ਼ੀ 10,000 ਰੁਪਏ ਸਾਲਾਨਾ ਤੋਂ ਵਧਾ ਕੇ 20,000 ਰੁਪਏ ਸਾਲਾਨਾ ਕੀਤਾ ਜਾਵੇਗੀ। ਪਟਵਾਰੀਆਂ ਅਤੇ ਕਾਨੂੰਨਗੋ ਦਾ ਸੂਬਾਈ ਕਾਡਰ ਬਣਾਉਣ ਦੀ ਪ੍ਰਵਾਨਗੀ ਮਾਲ ਵਿਭਾਗ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਮੰਤਰੀ ਮੰਡਲ ਨੇ ਪਟਵਾਰੀਆਂ ਅਤੇ ਕਾਨੂੰਨਗੋ ਦਾ ਸੂਬਾਈ ਕਾਡਰ ਸਿਰਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਜ਼ਮੀਨ ਨਾਲ ਸਬੰਧਤ ਮਾਲ ਰਿਕਾਰਡ ਤਿਆਰ ਕਰਨ ਅਤੇ ਸਾਂਭ-ਸੰਭਾਲ ਕਰਨ ਤੋਂ ਇਲਾਵਾ ਪੁਰਾਣੇ ਮਾਲ ਰਿਕਾਰਡ ਦੀ ਸੰਭਾਲ ਕੀਤੀ ਜਾ ਸਕੇਗੀ ਜਿਸ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਇਸ ਕਦਮ ਨਾਲ ਜ਼ਮੀਨੀ ਰਿਕਾਰਡ ਵਿੱਚ ਤਰੁੱਟੀਆਂ ਹੋਣ ਕਰਕੇ ਹੁੰਦੀ ਮੁਕੱਦਮੇਬਾਜ਼ੀ ਨੂੰ ਘਟਾਉਣ ਵਿੱਚ ਮਦਦ ਮਿਲੇਗੀ। ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਸਬੰਧੀ ਸਬ-ਕਮੇਟੀ ਦੇ ਗਠਨ ਨੂੰ ਕਾਰਜ-ਬਾਅਦ ਪ੍ਰਵਾਨਗੀ ਮੰਤਰੀ ਮੰਡਲ ਨੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਅਤੇ ਹੋਰ ਗਜ਼ਟਿਡ ਤੇ ਨਾਨ-ਗਜ਼ਟਿਡ ਐਸ.ਸੀ., ਬੀ.ਸੀ. ਇੰਪਲਾਈਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਅਤੇ ਹੋਰ ਨਾਲ ਸਬੰਧਤ ਸਬ-ਕਮੇਟੀ ਦੇ ਗਠਨ ਅਤੇ ਸੋਧਾਂ ਨੂੰ ਕਾਰਜ-ਬਾਅਦ ਪ੍ਰਵਾਨਗੀ ਦੇ ਦਿੱਤੀ ਹੈ। ਜੀ.ਓ.ਜੀ. ਨਾਲ ਸਬੰਧਤ ਮਸਲਿਆਂ ਲਈ ਨੁਮਾਇੰਦੇ ਅਤੇ 31 ਮੈਂਬਰੀ ਕੋਰ ਕਮੇਟੀ ਨਾਲ ਜੁੜੇ ਮੁੱਦਿਆਂ ਲਈ ਸਬ-ਕਮੇਟੀ ਦਾ ਗਠਨ ਕੀਤਾ ਗਿਆ ਹੈ। ਵੱਖ-ਵੱਖ ਵਿਭਾਗਾਂ ਦੀ ਪ੍ਰਬੰਧਕੀ ਰਿਪੋਰਟਾਂ ਮਨਜ਼ੂਰ ਮੰਤਰੀ ਮੰਡਲ ਨੇ ਪੁਲਿਸ ਵਿਭਾਗ ਅਤੇ ਵਿਜੀਲੈਂਸ ਬਿਊਰੋ, ਪੰਜਾਬ ਦੀਆਂ ਕ੍ਰਮਵਾਰ ਸਾਲ 2020 ਅਤੇ 2022 ਦੀਆਂ ਸਾਲਾਨਾ ਪ੍ਰਬੰਧਕੀ ਰਿਪੋਰਟਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਦੀਆਂ ਸਾਲ 2022-23 ਅਤੇ 2019-20 ਦੀਆਂ ਸਾਲਾਨਾ ਪ੍ਰਬੰਧਕੀ ਰਿਪੋਰਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ।

Punjab Bani 06 November,2023
ਮੁੱਖ ਮੰਤਰੀ ਨੇ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧਤਾ ਦੁਹਰਾਈ

ਮੁੱਖ ਮੰਤਰੀ ਨੇ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧਤਾ ਦੁਹਰਾਈ ਨੌਜਵਾਨਾਂ ਦੀ ਸ਼ਖਸੀਅਤ ਨਿਖਾਰਨ ਲਈ ਯੁਵਕ ਮੇਲੇ ਢੁਕਵਾਂ ਪਲੇਟਫਾਰਮ ਯੁਵਕ ਮੇਲੇ ਵਿੱਚ ਕਾਲਜ ਦੇ ਦਿਨਾਂ ਨੂੰ ਯਾਦ ਕੀਤਾ ਸੁਨਾਮ (ਸੰਗਰੂਰ), 5 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਅੱਜ ਇੱਥੇ ਖੇਤਰੀ ਯੁਵਕ ਮੇਲੇ ਦੀ ਪ੍ਰਧਾਨਗੀ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡ ਜਾ ਰਹੀ। ਉਨ੍ਹਾਂ ਕਿਹਾ ਕਿ ਇੱਕ ਪਾਸੇ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਲਈ ਵਿਸ਼ੇਸ਼ ਕਦਮ ਚੁੱਕੇ ਗਏ ਹਨ ਅਤੇ ਦੂਜੇ ਪਾਸੇ ਸੂਬੇ ਵਿੱਚ ਉਨ੍ਹਾਂ ਦੀ ਬੇਅੰਤ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਾਉਣ ਲਈ ਵੱਡੇ ਉਪਰਾਲੇ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਪਰਾਲੇ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖੇ ਜਾਣਗੇ ਜਿਸ ਲਈ ਸੂਬਾ ਸਰਕਾਰ ਨੇ ਪਹਿਲਾਂ ਹੀ ਖਾਕਾ ਤਿਆਰ ਕਰ ਲਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਹਵਾਈ ਅੱਡਿਆਂ 'ਤੇ ਰਨਵੇ ਹਵਾਈ ਜਹਾਜ਼ ਨੂੰ ਸਹੀ ਢੰਗ ਨਾਲ ਉਡਾਣ ਭਰਨ ਲਈ ਸਹਾਈ ਹੁੰਦਾ ਹੈ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਦੇ ਵਿਚਾਰਾਂ ਨੂੰ ਖੰਭ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਕਾਇਮ ਕਰਨ ਲਈ ਹਰ ਸੰਭਵ ਯਤਨ ਕਰਨ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਿੱਤ 'ਤੇ ਰਸ਼ਕ ਨਾ ਕਰਨ ਸਗੋਂ ਨਿਮਰ ਹੋ ਕੇ ਕੰਮ ਕਰਨ ਅਤੇ ਹੋਰ ਸਫਲਤਾ ਹਾਸਲ ਕਰਨ ਲਈ ਸਖ਼ਤ ਮਿਹਨਤ ਕਰਨ। ਉਨ੍ਹਾਂ ਕਿਹਾ ਕਿ ਆਤਮ-ਵਿਸ਼ਵਾਸ ਅਤੇ ਸਾਕਾਰਾਤਮਕ ਪਹੁੰਚ ਹਰ ਵਿਅਕਤੀ ਦੀ ਸ਼ਖ਼ਸੀਅਤ ਦੇ ਮੂਲ ਗੁਣ ਹੋਣੇ ਚਾਹੀਦੇ ਹਨ ਪਰ ਇਸ ਵਿੱਚ ਕੋਈ ਹੰਕਾਰ ਨਹੀਂ ਹੋਣਾ ਚਾਹੀਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰ ਖੇਤਰ ਵਿੱਚ ਸਫ਼ਲਤਾ ਦੀ ਸਕ੍ਰਿਪਟ ਲਿਖਣ ਲਈ ਇਹੀ ਕੁੰਜੀ ਹੈ ਅਤੇ ਇਸ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਆਪਣੇ ਕਾਲਜ ਦੇ ਦਿਨਾਂ ਨੂੰ ਯਾਦ ਕਰਦਿਆਂ ਕਿਹਾ ਕਿ ਯੁਵਕ ਮੇਲੇ ਨੌਜਵਾਨਾਂ ਦੀ ਸਮੁੱਚੀ ਸ਼ਖ਼ਸੀਅਤ ਨੂੰ ਨਿਖਾਰਨ ਲਈ ਮੰਚ ਵਜੋਂ ਭੂਮਿਕਾ ਅਦਾ ਕਰਦੇ ਹਨ। ਉਨ੍ਹਾਂ ਕਿਹਾ, “ਯੁਵਕ ਮੇਲਿਆਂ ਨੇ ਮੈਨੂੰ ਇਕ ਕਲਾਕਾਰ ਵਜੋਂ ਅਤੇ ਹੁਣ ਇਕ ਸਿਆਸਤਦਾਨ ਵਜੋਂ ਜ਼ਿੰਦਗੀ ਵਿੱਚ ਬੁਲੰਦੀ ਹਾਸਲ ਕਰਨ ਵਿੱਚ ਮਦਦ ਕੀਤੀ ਹੈ। ਨੌਜਵਾਨਾਂ ਨੂੰ ਵੀ ਆਪਣੀ ਸ਼ਖਸੀਅਤ ਵਿਕਾਸ ਲਈ ਇਨ੍ਹਾਂ ਮੰਚਾਂ ਦੀ ਢੁਕਵੀਂ ਵਰਤੋਂ ਕਰਨੀ ਚਾਹੀਦੀ ਹੈ।” ਆਪਣੇ ਕਾਲਜ ਦੇ ਦਿਨਾਂ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਵੱਖ-ਵੱਖ ਯੁਵਕ ਮੇਲਿਆਂ ਵਿੱਚ ਪ੍ਰਦਰਸ਼ਨ ਕੀਤਾ ਅਤੇ ਕਾਲਜ ਲਈ ਟਰਾਫੀਆਂ ਜਿੱਤੀਆਂ। ਭਗਵੰਤ ਸਿੰਘ ਮਾਨ ਨੇ ਕਿਹਾ, “ਜਿੱਤਣਾ ਹੀ ਮੇਰਾ ਇਕੋ-ਇਕ ਜਨੂੰਨ ਹੈ ਅਤੇ ਜਿੱਤ ਲਈ ਮੈਂ ਹਮੇਸ਼ਾ ਸਕਾਰਾਤਮਕ ਸੋਚ ਰੱਖੀ ਹੈ। ਨੌਜਵਾਨਾਂ ਨੂੰ ਵੀ ਦ੍ਰਿੜਤਾ ਨਾਲ ਕੰਮ ਕਰਨ ਅਤੇ ਮਿਹਨਤ ਵਿੱਚ ਵਿਸ਼ਵਾਸ ਰੱਖਣਾ ਚਾਹੀਦਾ ਹੈ ਕਿਉਂਕਿ ਇਹੀ ਸਫਲਤਾ ਦੀ ਕੁੰਜੀ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਇਹ ਕਾਲਜ ਉਨ੍ਹਾਂ ਨੂੰ ਸਫਲ ਅਤੇ ਵਧੀਆ ਇਨਸਾਨ ਬਣਨ ਦਾ ਮੰਚ ਪ੍ਰਦਾਨ ਕਰਦਾ ਹੈ। ਕਾਲਜ ਪ੍ਰਬੰਧਕਾਂ ਵੱਲੋਂ ਕੀਤੀਆਂ ਜਾ ਰਹੀਆਂ ਮੰਗਾਂ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਫੰਡਾਂ ਦੀ ਕੋਈ ਕਮੀ ਨਹੀਂ ਹੈ ਕਿਉਂਕਿ ਸਰਕਾਰ ਦਾ ਮੁੱਖ ਏਜੰਡਾ ਸਿੱਖਿਆ ਦਾ ਪਾਸਾਰ ਕਰਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਡਿਜੀਟਲ ਲਾਇਬ੍ਰੇਰੀ, ਅੱਠ ਕਮਰੇ, ਇਨਡੋਰ ਸਟੇਡੀਅਮ ਅਤੇ ਹੋਰ ਮੰਗਾਂ ਵੀ ਜਲਦ ਪੂਰੀਆਂ ਕੀਤੀਆਂ ਜਾਣਗੀਆਂ।

Punjab Bani 05 November,2023
ਪਾਰਦਰਸ਼ੀ ਅਤੇ ਕੁਸ਼ਲ ਪ੍ਰਣਾਲੀ ਸਦਕਾ 55 ਸੜਕੀ ਕਾਰਜ਼ਾਂ ਦੇ ਖਰਚੇ ਵਿੱਚ 72 ਕਰੋੜ ਰੁਪਏ ਦੀ ਬਚਤ- ਹਰਭਜਨ ਸਿੰਘ ਈਟੀਓ

ਪਾਰਦਰਸ਼ੀ ਅਤੇ ਕੁਸ਼ਲ ਪ੍ਰਣਾਲੀ ਸਦਕਾ 55 ਸੜਕੀ ਕਾਰਜ਼ਾਂ ਦੇ ਖਰਚੇ ਵਿੱਚ 72 ਕਰੋੜ ਰੁਪਏ ਦੀ ਬਚਤ- ਹਰਭਜਨ ਸਿੰਘ ਈਟੀਓ ਚੰਡੀਗੜ੍ਹ, 3 ਨਵੰਬਰ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਕਿਹਾ ਕਿ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਵੱਲੋਂ ਹਾਲ ਹੀ ਵਿੱਚ ਸੜਕਾਂ ਦੇ ਨਵੀਨੀਕਰਨ ਲਈ ਜਾਰੀ ਕੀਤੇ ਗਏ ਟੈਂਡਰਾਂ ਵਿੱਚ ਵੱਡੀ ਗਿਣਤੀ ਵਿੱਚ ਠੇਕੇਦਾਰਾਂ ਵੱਲੋਂ ਹਿੱਸਾ ਲੈਣ ਸਦਕਾ 430 ਕਿਲੋਮੀਟਰ ਲੰਬੀਆਂ ਪਲਾਨ ਸੜਕਾਂ ਦੇ 55 ਕਾਰਜ਼ਾਂ ਨੂੰ 342 ਕਰੋੜ ਰੁਪਏ ਦੀ ਅੰਦਾਜ਼ਨ ਲਾਗਤ ਦੇ ਮੁਕਾਬਲੇ 270 ਕਰੋੜ ਰੁਪਏ ਵਿੱਚ ਅਲਾਟ ਕਰਨ ਕਰਕੇ 72 ਕਰੋੜ ਰੁਪਏ (ਲਗਭਗ 21 ਪ੍ਰਤੀਸ਼ਤ) ਦੀ ਬੱਚਤ ਹੋਈ ਹੈ। ਇਹ ਪ੍ਰਗਟਾਵਾ ਕਰਦਿਆਂ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਦੀ ਪਾਰਦਰਸ਼ੀ ਅਤੇ ਕੁਸ਼ਲ ਕਾਰਜ਼ ਪ੍ਰਣਾਲੀ ਸਦਕਾ ਠੇਕੇਦਾਰਾਂ ਵਿੱਚ ਵਿਸ਼ਵਾਸ਼ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਠੇਕੇਦਾਰ ਇਸ ਗੱਲ ਤੋਂ ਪੂਰੀ ਤਰ੍ਹਾਂ ਜਾਣੂੰ ਹਨ ਕਿ ਉਨ੍ਹਾਂ ਨੂੰ ਕਿਸੇ ਨੂੰ ਵੀ ਰਿਸ਼ਵਤ ਨਹੀਂ ਦੇਣੀ ਪਵੇਗੀ ਅਤੇ ਘੱਟੋ-ਘੱਟ ਕੀਮਤ 'ਤੇ ਵੱਧ ਤੋਂ ਵੱਧ ਮਿਆਰੀ ਕੰਮ ਕਰਨ ਵਾਲੇ ਨੂੰ ਹੀ ਠੇਕਾ ਦਿੱਤਾ ਜਾਵੇਗਾ। ਕੈਬਿਨਟ ਮੰਤਰੀ ਨੇ ਕਿਹਾ ਕਿ ਲੋਕ ਨਿਰਮਾਣ ਵਿਭਾਗ ਵੱਲੋਂ ਇਸ ਤਰ੍ਹਾਂ ਕੀਤੀ ਜਾਣ ਵਾਲੀ ਬਚਤ ਪੰਜਾਬ ਦੇ ਲੋਕਾਂ ਨੂੰ ਸਹੂਲਤਾਂ ਮੁਹਈਆ ਕਰਵਉਣ ਲਈ ਇਸਤੇਮਾਲ ਹੋਵੇਗੀ। ਉਨ੍ਹਾਂ ਕਿਹਾ ਕਿ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਸਾਰੇ ਪ੍ਰੋਜੈਕਟਾਂ ਨੂੰ ਮਿਥੇ ਗਏ ਮਿਆਰਾਂ ਦੀ ਪਾਲਣਾ ਕਰਦੇ ਹੋਏ ਵੱਧ ਤੋਂ ਵੱਧ ਕਿਫ਼ਾਇਤੀ ਲਾਗਤਾਂ 'ਤੇ ਸਮਾਂਬੱਧ ਢੰਗ ਨਾਲ ਪੂਰਾ ਕੀਤਾ ਜਾਵੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰੰਗਲਾ ਪੰਜਾਬ ਬਣਾਉਣ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਘੱਟ ਲਾਗਤ 'ਤੇ ਮਿਆਰੀ ਬੁਨਿਆਦੀ ਢਾਂਚਾ ਤਿਆਰ ਕਰਨ ਲਈ ਦੋਵਾਂ ਵਿਭਾਗਾਂ ਵੱਲੋਂ ਕਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਨੂੰ ਸਮੇਂ ਦੇ ਅੰਦਰ ਅਤੇ ਅਨੁਮਾਨਿਤ ਤੋਂ ਘੱਟ ਲਾਗਤ 'ਤੇ ਮੁਕੰਮਲ ਕਰਕੇ ਕਈ ਸੌ ਕਰੋੜ ਰੁਪਏ ਦੀ ਬਚਤ ਕਰੇਗੀ ਅਤੇ ਇਸ ਬਚਤ ਰਾਸ਼ੀ ਦੀ ਵਰਤੋਂ ਸੂਬੇ ਅੰਦਰ ਲੋੜੀਂਦੇ ਮੁਡਲੇਢਾਂਚੇ ਨੂੰ ਵਿਕਸਤ ਕਰਨ ਲਈ ਕੀਤੀ ਜਾਵੇਗੀ।

Punjab Bani 03 November,2023
ਭਗਵੰਤ ਸਿੰਘ ਮਾਨ ਸਰਕਾਰ ਕਰਵਾਏਗੀ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ: ਹਰਜੋਤ ਸਿੰਘ ਬੈਂਸ

ਭਗਵੰਤ ਸਿੰਘ ਮਾਨ ਸਰਕਾਰ ਕਰਵਾਏਗੀ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ: ਹਰਜੋਤ ਸਿੰਘ ਬੈਂਸ ਆਨਲਾਈਨ ਵਿਧੀ ਰਾਹੀਂ ਕਰਵਾਇਆ ਜਾਵੇਗਾ 9 ਅਤੇ 10 ਦਸੰਬਰ 2023 ਨੂੰ ਓਲੰਪੀਆਡ ਚੰਡੀਗੜ੍ਹ, 2 ਨਵੰਬਰ: ਪੰਜਾਬੀ ਭਾਸ਼ਾ ਨੂੰ ਦੁਨੀਆਂ ਵਿੱਚ ਹੋਰ ਪ੍ਰਫੁੱਲਿਤ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ। ਉਹਨਾਂ ਦੱਸਿਆ ਕਿ ਦੱਖਣੀ ਏਸ਼ੀਆਈ ਖਿੱਤੇ ਵਿੱਚ ਪੰਜਾਬ ਇੱਕ ਪ੍ਰਭਾਵਸ਼ਾਲੀ ਸਭਿਆਚਾਰਕ, ਇਤਿਹਾਸਕ ਅਤੇ ਰਾਜਨੀਤਕ ਖਿੱਤਾ ਹੈ। ਜਿਸ ਦੇ ਰਹਿਣ-ਸਹਿਣ, ਖਾਣ-ਪੀਣ, ਭੰਗੜਾ ਅਤੇ ਸੰਗੀਤ ਨੂੰ ਦੁਨੀਆਂ ਭਰ ਵਿੱਚ ਸਰਾਹਿਆ ਜਾਂਦਾ ਹੈ। ਉਹਨਾਂ ਕਿਹਾ ਕਿ ਇਸ ਖਿੱਤੇ ਵਿੱਚ ਸਿੱਖ ਧਰਮ , ਬੁੱਧ ਮੱਤ ਅਤੇ ਸੂਫ਼ੀਵਾਦ ਨੇ ਸ਼ੁਰੂਆਤ ਕੀਤੀ ਅਤੇ ਬਾਅਦ ਵਿੱਚ ਪੂਰੀ ਦੁਨੀਆਂ ਵਿੱਚ ਫੈਲ ਗਿਆ। ਭਾਸ਼ਾ ਮੰਤਰੀ ਨੇ ਦੱਸਿਆ ਕਿ ਪੰਜਾਬੀ ਲੋਕ ਰੁਜ਼ਗਾਰ ਦੇ ਬਿਹਤਰ ਮੌਕਿਆਂ ਦੀ ਤਲਾਸ਼ ਵਿੱਚ ਵੱਖ-ਵੱਖ ਮੁਲਕਾਂ ਵਿੱਚ ਵਸ ਗਏ ਹਨ ਅਤੇ ਹੁਣ ਉਹਨਾਂ ਦੀਆਂ ਅਗਲੀਆਂ ਪੀੜ੍ਹੀਆਂ ਪੰਜਾਬੀ ਭਾਸ਼ਾ ਤੋਂ ਪੂਰੀ ਤਰ੍ਹਾਂ ਜਾਣੂ ਨਹੀਂ ਹਨ, ਜਿਸਨੂੰ ਦੇਖਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਕਰਵਾਉਣ ਦਾ ਫੈਸਲਾ ਕੀਤਾ ਤਾਂ ਜੋ ਬੱਚਿਆਂ ਨੂੰ ਪੰਜਾਬੀ ਭਾਸ਼ਾ ਸਿੱਖਣ ਪ੍ਰਤੀ ਉਤਸ਼ਾਹਿਤ ਕੀਤਾ ਜਾ ਸਕੇ। ਸ. ਬੈਂਸ ਨੇ ਦੱਸਿਆ ਕਿ ਇਹ ਓਲੰਪੀਆਡ 9 ਅਤੇ 10 ਦਸੰਬਰ,2023 ਨੂੰ ਆਨਲਾਈਨ ਵਿਧੀ ਰਾਹੀਂ ਕਰਵਾਇਆ ਜਾਵੇਗਾ। ਇਸ ਵਿੱਚ 40 ਮਿੰਟ ਵਿੱਚ ਅਬਜੈਕਟਿਵ ਟਾਈਪ ਦੇ 50 ਨੰਬਰਾਂ ਦੇ 50 ਪ੍ਰਸ਼ਨ ਪੁੱਛੇ ਜਾਣਗੇ। ਉਹਨਾਂ ਦੱਸਿਆ ਕਿ ਇਸ ਓਲੰਪੀਆਡ ਵਿੱਚ ਅੱਠਵੀਂ ਅਤੇ ਨੌਵੀਂ ਜਮਾਤ ਵਿੱਚ ਪੜ੍ਹਨ ਵਾਲੇ 17 ਸਾਲ ਦੀ ਉਮਰ ਤੱਕ ਦੇ ਵਿਦਿਆਰਥੀ ਭਾਗ ਲੈ ਸਕਦੇ ਹਨ। ਇਸ ਤੋਂ ਇਲਾਵਾ ਇਸ ਓਲੰਪੀਆਡ ਵਿੱਚ ਹਿੰਦੋਸਤਾਨ,ਅਮਰੀਕਾ,ਅਸਟਰੇਲੀਆ, ਯੂਰਪ ਅਤੇ ਹੋਰ ਥਾਵਾਂ ਤੇ ਵਸਦੇ ਵਿਦਿਆਰਥੀ ਭਾਗ ਲੈ ਸਕਦੇ ਹਨ। ੳਹਨਾਂ ਦੱਸਿਆ ਕਿ ਛੇ ਟਾਈਮ ਜ਼ੋਨਾਂ ਵਿੱਚ 2 ਘੰਟਿਆਂ ਲਈ ਇਹ ਓਲੰਪੀਆਡ ਚੱਲੇਗਾ। ਇਸ ਓਲੰਪੀਆਡ ਵਿੱਚ ਭਾਗ ਲੈਣ ਲਈ ਰਜਿਸਟਰੇਸ਼ਨ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ਤੇ ਕੀਤੀ ਜਾ ਸਕਦੀ ਹੈ। ਰਜਿਸਰੇਸ਼ਨ ਦਾ ਕਾਰਜ ਆਰੰਭ ਹੋ ਚੁੱਕਾ ਹੈ।

Punjab Bani 02 November,2023
ਮੁੱਖ ਮੰਤਰੀ ਨੇ ਵੱਖ-ਵੱਖ ਖੇਤਰਾਂ ਵਿੱਚ ਸੂਬਾ ਸਰਕਾਰ ਦੀਆਂ ਉਪਲਬਧੀਆਂ ਪੜਾਅਵਾਰ ਗਿਣਾਈਆਂ

ਮੁੱਖ ਮੰਤਰੀ ਨੇ ਵੱਖ-ਵੱਖ ਖੇਤਰਾਂ ਵਿੱਚ ਸੂਬਾ ਸਰਕਾਰ ਦੀਆਂ ਉਪਲਬਧੀਆਂ ਪੜਾਅਵਾਰ ਗਿਣਾਈਆਂ ਆਮ ਆਦਮੀ ਸਰਕਾਰ ਦੇ 18 ਮਹੀਨਿਆਂ ਦੇ ਕਾਰਜਕਾਲ ਨੇ ਪਿਛਲੀਆਂ ਸਰਕਾਰਾਂ ਦੀਆਂ ਹੁਣ ਤੱਕ ਦੀਆਂ ‘ਅਖੌਤੀ ਪ੍ਰਾਪਤੀਆਂ’ ਨੂੰ ਫਿੱਕਾ ਪਾਇਆ ਲੁਧਿਆਣਾ, 1 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਆਖਿਆ ਕਿ ਸੂਬਾ ਸਰਕਾਰ ਨੇ ਆਪਣੇ 18 ਮਹੀਨਿਆਂ ਦੇ ਕਾਰਜਕਾਲ ਵਿੱਚ ਕਈ ਲੋਕ-ਪੱਖੀ ਅਤੇ ਵਿਕਾਸ ਮੁਖੀ ਫੈਸਲੇ ਲਏ ਹਨ। ‘ਮੈਂ ਪੰਜਾਬ ਬੋਲਦਾ ਹਾਂ’ ਬਹਿਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੋਂ ਸੂਬਾ ਸਰਕਾਰ ਨੇ ਕਾਰਜਕਾਲ ਸੰਭਾਲਿਆ ਹੈ, ਉਦੋਂ ਤੋਂ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਕਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਗਈਆਂ ਅਤੇ ਆਮ ਆਦਮੀ ਸਰਕਾਰ ਦੇ 18 ਮਹੀਨਿਆਂ ਨੇ ਪਿਛਲੀਆਂ ਸਰਕਾਰਾਂ ਦੀਆਂ ‘ਅਖੌਤੀ ਉਪਲਬਧੀਆਂ’ ਨੂੰ ਫਿੱਕਾ ਪਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਲਾਮਿਸਾਲ ਵਿਕਾਸ ਤੇ ਤਰੱਕੀ ਦੇ ਨਵੇਂ ਯੁੱਗ ਦਾ ਮੁੱਢ ਬੰਨ੍ਹਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਪੁਰਜ਼ੋਰ ਕੋਸ਼ਿਸ਼ਾਂ ਕਾਰਨ ਪੰਜਾਬ ਅੱਜ ਹਰੇਕ ਖ਼ੇਤਰ ਵਿੱਚ ਦੇਸ਼ ਭਰ ਵਿੱਚੋਂ ਮੋਹਰੀ ਬਣ ਕੇ ਉੱਭਰ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿੱਤੀ ਸੂਝ-ਬੂਝ ਨਾਲ ਲਏ ਕਈ ਫੈਸਲਿਆਂ ਨਾਲ ਸੂਬੇ ਦਾ ਆਪਣਾ ਕਰ ਮਾਲੀਆ ਵਧ ਕੇ 13.2 ਫੀਸਦੀ ਹੋ ਗਿਆ, ਜਦੋਂ ਕਿ ਅਕਾਲੀ ਸਰਕਾਰ ਸਮੇਂ 2012-17 ਵਿੱਚ ਇਹ ਅੱਠ ਫੀਸਦੀ ਅਤੇ ਕਾਂਗਰਸ ਸ਼ਾਸਨ ਦੌਰਾਨ 2017-22 ਵਿੱਚ ਇਹ 6.1 ਫੀਸਦੀ ਸੀ। ਇਸੇ ਤਰ੍ਹਾਂ ਵੈਟ/ਜੀ.ਐਸ.ਟੀ. ਦੀ ਉਗਰਾਹੀ ਵਿੱਚ 16.6 ਫੀਸਦੀ ਦਾ ਵਾਧਾ ਹੋਇਆ ਹੈ, ਸੂਬਾਈ ਐਕਸਾਈਜ਼ ਵਿੱਚ 37 ਫੀਸਦੀ, ਅਸ਼ਟਾਮ ਤੇ ਰਜਿਸਟਰੇਸ਼ਨ ਤੋਂ ਮਾਲੀਆ 27.8 ਫੀਸਦੀ ਅਤੇ ਵਾਹਨਾਂ ਉਤੇ ਟੈਕਸ ਵਿੱਚ 13.3 ਫੀਸਦੀ ਵਾਧਾ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਟੈਕਸ ਚੋਰੀ ਰੋਕਣ ਤੋਂ ਇਲਾਵਾ ਭ੍ਰਿਸ਼ਟਾਚਾਰ ਨੂੰ ਨੱਥ ਪਾਈ ਹੈ, ਜਿਸ ਨਾਲ ਸੂਬੇ ਦੀ ਆਮਦਨ ਵਿੱਚ ਇਜ਼ਾਫ਼ਾ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੀਆਂ ਸਰਕਾਰ ਵੱਲੋਂ ਕਈ ਸਾਲਾਂ ਤੋਂ ਖ਼ਾਲੀ ਛੱਡੀਆਂ 1400 ਕਿਲੋਮੀਟਰ ਨਹਿਰਾਂ ਨੂੰ ਸੁਰਜੀਤ ਕੀਤਾ ਹੈ। ਉਨ੍ਹਾਂ ਕਿਹਾ ਕਿ ਅਧੂਰੀਆਂ ਨਹਿਰਾਂ ਦਾ ਲੋੜੀਂਦੀ ਲੰਬਾਈ ਤੱਕ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਸੂਬਾ ਸਰਕਾਰ ਨੇ 20 ਤੋਂ 30 ਸਾਲਾਂ ਤੋਂ ਖ਼ਾਲੀ ਪਏ 15 ਹਜ਼ਾਰ ਖ਼ਾਲਾਂ ਵਿੱਚੋਂ ਇਕ ਸਾਲ ਦੇ ਅੰਦਰ-ਅੰਦਰ 13,471 ਖ਼ਾਲ ਦੁਬਾਰਾ ਚਲਾਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲੀ ਨੀਤੀ ਦੇ ਉਲਟ ਹੁਣ ਉਨ੍ਹਾਂ ਖ਼ਾਲਾਂ ਦੀ ਵੀ ਮੁਰੰਮਤ ਕੀਤੀ ਜਾ ਰਹੀ ਹੈ, ਜਿਨ੍ਹਾਂ ਦੇ ਨਿਰਮਾਣ ਮਗਰੋਂ 25 ਸਾਲਾਂ ਤੋਂ ਮੁਰੰਮਤ ਨਹੀਂ ਕੀਤੀ ਗਈ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸਾਲ 2020-21 ਵਿੱਚ 77 ਕਰੋੜ ਰੁਪਏ ਦੇ ਮੁਕਾਬਲੇ ਸਾਲ 2023-24 ਵਿੱਚ ਮਨਰੇਗਾ ਅਧੀਨ 228 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਗੁਣਾ ਵੱਧ ਨਹਿਰਾਂ ਤੇ ਖ਼ਾਲਾਂ ਦੀ ਮੁਰੰਮਤ ਕੀਤੀ ਗਈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਨਹਿਰੀ ਪਾਣੀ ਦੀ ਵਰਤੋਂ ਵਿੱਚ 38 ਫੀਸਦੀ ਦਾ ਵਾਧਾ ਹੋਇਆ ਹੈ, ਜਦੋਂ ਕਿ ਇਸ ਸਾਲ ਪੰਜ ਹਜ਼ਾਰ ਕੇਸਾਂ ਦਾ ਨਿਬੇੜਾ ਕੀਤਾ ਗਿਆ, ਜਿਹੜੇ ਕਈ ਸਾਲਾਂ ਤੋਂ ਬਕਾਇਆ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 40 ਤੋਂ ਵੱਧ ਮੌਸਮੀ ਨਹਿਰਾਂ ਨੂੰ ਸਾਰਾ ਸਾਲ ਵਗਣ ਵਾਲੀਆਂ ਨਹਿਰਾਂ ਵਿੱਚ ਤਬਦੀਲ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪਠਾਨਕੋਟ ਜ਼ਿਲ੍ਹੇ ਵਿੱਚ ਮਾਲਵਾ ਕੈਨਾਲ ਤੇ ਹੋਰ ਨਹਿਰਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਨਹਿਰਾਂ/ਨਾਲਿਆਂ/ਡਰੇਨਾਂ/ਮਾਈਨਰਾਂ ਨੂੰ ਪਹਿਲੀ ਵਾਰ ਨੋਟੀਫਾਈ ਕੀਤਾ ਜਾ ਰਿਹਾ ਹੈ, ਜਿਸ ਨਾਲ ਸਰਕਾਰ ਇਨ੍ਹਾਂ ਜਲ ਸਰੋਤਾਂ ਦੀ ਨਿਸ਼ਾਨਦੇਹੀ ਕਰਨ ਅਤੇ ਕਬਜ਼ੇ ਹਟਾਉਣ ਦੇ ਯੋਗ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਜਲ ਸਰੋਤਾਂ ਦੀ ਮੁਰੰਮਤ ਲਈ ਕਿਸਾਨਾਂ ਉਤੇ ਲੱਗਿਆ ਖ਼ਰਚ ਦਾ 10 ਫੀਸਦੀ ਹਿੱਸਾ ਵੀ ਮੁਆਫ਼ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ 16 ਸਾਲਾਂ ਤੋਂ ਲਟਕ ਰਿਹਾ ਕੰਡੀ ਕੈਨਾਲ ਪ੍ਰਾਜੈਕਟ ਵੀ 90 ਫੀਸਦੀ ਤੱਕ ਸੁਰਜੀਤ ਕਰ ਦਿੱਤਾ ਗਿਆ ਹੈ ਅਤੇ ਪਹਿਲੀ ਦਫ਼ਾ ਇਹ ਨਹਿਰ 90 ਫੀਸਦੀ ਤੋਂ ਵੱਧ ਸਮਰੱਥਾ ਉਤੇ ਚੱਲੀ। ਉਨ੍ਹਾਂ ਕਿਹਾ ਕਿ 150 ਸਾਲ ਪੁਰਾਣੇ ਐਕਟ ਦੀ ਥਾਂ ਜਲ ਸਰੋਤਾਂ ਬਾਰੇ ਨਵਾਂ ਐਕਟ ਬਣਾਇਆ ਜਾ ਰਿਹਾ ਹੈ, ਜਿਸ ਨਾਲ ਸਾਰੀ ਪ੍ਰਕਿਰਿਆ ਸੁਖਾਲੀ ਹੋਵੇਗੀ, ਮੁਕੱਦਮੇਬਾਜ਼ੀ ਘਟੇਗੀ, ਲੋਕਾਂ ਦੀ ਸ਼ਮੂਲੀਅਤ ਵਧੇਗੀ ਅਤੇ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਲਾਗੂ ਕੀਤਾ ਜਾ ਸਕੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਸੂਬਾ ਸਰਕਾਰ ਨੇ 20 ਸਾਲਾਂ ਤੋਂ ਲਟਕ ਰਹੇ ਇਸ ਪ੍ਰਾਜੈਕਟ ਨੂੰ ਮੁਕੰਮਲ ਕਰਨ ਲਈ ਆਉਂਦੇ ਅੜਿੱਕੇ ਦੂਰ ਕਰ ਦਿੱਤੇ ਹਨ ਅਤੇ ਇਸ ਬੰਨ੍ਹ ਦੇ ਨਿਰਮਾਣ ਨੂੰ ਦਸੰਬਰ 2023 ਤੱਕ ਮੁਕੰਮਲ ਕੀਤਾ ਜਾਵੇਗਾ। ਪੰਜਾਬ ਦੇ ਵਿੱਤੀ ਹਾਲਾਤ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਨਸਪ, ਪੀ.ਐਮ.ਆਈ.ਡੀ.ਸੀ./ਪੀ.ਐਫ.ਸੀ., ਲੈਂਡ ਮਾਰਗੇਜ਼ ਬੈਂਕ, ਪੰਜਾਬ ਮੰਡੀ ਬੋਰਡ, ਪੰਜਾਬ ਸ਼ੂਗਰਫੈੱਡ ਅਤੇ ਹੋਰ ਅਦਾਰਿਆਂ ਦੇ ਕਰਜ਼ੇ ਦੀ ਅਦਾਇਗੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਵਿੱਤੀ ਸਾਲ 2022-23 ਵਿੱਚ 1298 ਕਰੋੜ ਰੁਪਏ ਦੇ ਘਰੇਲੂ ਬਿਜਲੀ ਬਿੱਲ ਮੁਆਫ਼ ਕੀਤੇ ਹਨ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਕੇਂਦਰੀ ਸਹਾਇਤਾ ਪ੍ਰਾਪਤ ਸਕੀਮਾਂ ਲਈ ਕੇਂਦਰ ਦੇ ਹਿੱਸੇ ਦੇ 1750 ਕਰੋੜ ਰੁਪਏ ਦੇ ਲਟਕਦੇ ਬਕਾਏ ਦਾ ਵੀ ਭੁਗਤਾਨ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀ ਸਰਕਾਰ ਨੇ ਪਹਿਲੀ ਅਪਰੈਲ 2017 ਤੋਂ 17 ਮਾਰਚ 2022 ਤੱਕ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਨੌਜਵਾਨਾਂ ਨੂੰ 56,623 ਨੌਕਰੀਆਂ ਦਿੱਤੀਆਂ, ਜਦੋਂ ਕਿ ਸਾਡੀ ਸਰਕਾਰ ਨੇ ਸਿਰਫ਼ 18 ਮਹੀਨਿਆਂ ਵਿੱਚ ਹੀ 37,100 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਕ ਸਾਲ ਵਿੱਚ ਔਸਤਨ 23,432 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ, ਜਿਹੜਾ ਆਪਣੇ ਆਪ ਵਿੱਚ ਇਕ ਰਿਕਾਰਡ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਾਰੀਆਂ ਨੌਕਰੀਆਂ ਮੁਕੰਮਲ ਪਾਰਦਰਸ਼ੀ ਪ੍ਰਕਿਰਿਆ ਅਪਣਾ ਕੇ ਮੈਰਿਟ ਦੇ ਆਧਾਰ ਉਤੇ ਦਿੱਤੀਆਂ ਗਈਆਂ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਗਰਮੀਆਂ ਵਿੱਚ ਸਰਕਾਰੀ ਦਫ਼ਤਰਾਂ ਦਾ ਸਮਾਂ 7.30 ਤੋਂ 2 ਵਜੇ ਤੱਕ ਕਰਨ ਦੀ ਇਤਿਹਾਸਕ ਪਹਿਲਕਦਮੀ ਕੀਤੀ। ਉਨ੍ਹਾਂ ਕਿਹਾ ਕਿ ਇਹ ਕਦਮ ਕਾਫ਼ੀ ਕਾਰਗਰ ਸਾਬਤ ਹੋਇਆ, ਜਿਸ ਨਾਲ ਬਿਜਲੀ ਦੇ ਪੀਕ ਲੋਡ ਵਿੱਚ 250 ਮੈਗਾਵਾਟ ਦੀ ਕਮੀ ਆਈ, ਇਸ ਨਾਲ ਬਿਜਲੀ ਦੀ ਮੰਗ ਦੇ ਪ੍ਰਬੰਧਨ ਨਾਲ ਢੁਕਵੇਂ ਤਰੀਕੇ ਨਾਲ ਨਜਿੱਠਿਆ ਜਾ ਸਕਿਆ। ਇਸ ਕਦਮ ਨਾਲ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਦੁਪਹਿਰ ਤੱਕ ਆਪਣੇ ਕੰਮ ਕਰਵਾ ਕੇ ਬਾਕੀ ਸਮੇਂ ਵਿੱਚ ਆਪਣੇ ਹੋਰ ਧੰਦੇ ਕਰਨ ਦੀ ਖੁੱਲ੍ਹ ਮਿਲੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਦਮ ਨਾਲ ਟਰੈਫਿਕ ਨੂੰ ਸੁਚਾਰੂ ਕਰਨ ਵਿੱਚ ਮਦਦ ਮਿਲੀ, ਜਿਸ ਕਾਰਨ ਹੁਣ ਕਈ ਹੋਰ ਸੂਬੇ ਵੀ ਇਸ ਨੂੰ ਲਾਗੂ ਕਰਨ ਦੇ ਇੱਛੁਕ ਹਨ। ਮੁੱਖ ਮੰਤਰੀ ਨੇ ਕਿਹਾ ਕਿ 10 ਸਾਲਾਂ ਦੀ ਸੇਵਾ ਪੂਰੀ ਕਰ ਚੁੱਕੇ ਐਡਹਾਕ, ਠੇਕਾ ਆਧਾਰਤ, ਡੇਲੀਵੇਜ਼, ਵਰਕ ਚਾਰਜਡ ਤੇ ਆਰਜ਼ੀ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਨਿਯਮਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਮੁਲਾਜ਼ਮ ਧਰਨਿਆਂ-ਮੁਜ਼ਾਹਰਿਆਂ ਦੇ ਰਾਹ ਉਤੇ ਸਨ ਅਤੇ ਪਾਣੀਆਂ ਦੀਆਂ ਟੈਂਕੀਆਂ ਉਤੇ ਚੜ੍ਹਨ ਦੇ ਨਾਲ-ਨਾਲ ਪਾਣੀ ਦੀਆਂ ਬੁਛਾੜਾਂ ਦਾ ਸਾਹਮਣਾ ਕਰਦੇ ਸਨ ਪਰ ਸਰਕਾਰ ਦੀ ਇਸ ਪਹਿਲਕਦਮੀ ਨਾਲ ਹੁਣ ਤੱਕ 12,351 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਨਿਯਮਤ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀਆਂ ਤਨਖ਼ਾਹਾਂ ਵਿੱਚ ਔਸਤਨ ਦੋ ਤੋਂ ਤਿੰਨ ਗੁਣਾ ਵਾਧਾ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਬਾਕੀ ਰਹਿੰਦੇ ਨੌਂ ਹਜ਼ਾਰ ਤੋਂ ਵੱਧ ਹੋਰ ਮੁਲਾਜ਼ਮਾਂ ਦੀਆਂ ਸੇਵਾਵਾਂ ਵੀ ਇਸ ਸਾਲ ਦੇ ਅੰਤ ਤੱਕ ਨਿਯਮਤ ਕਰ ਦਿੱਤੀਆਂ ਜਾਣਗੀਆਂ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਸਨਅਤੀ ਖ਼ੇਤਰ ਵਿੱਚ ਮੋਹਰੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਪੁਰਜ਼ੋਰ ਕੋਸ਼ਿਸ਼ਾਂ ਨਾਲ ਪੰਜਾਬ ਵਿੱਚ 57,796 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ, ਜਿਸ ਨਾਲ ਨੌਜਵਾਨਾਂ ਨੂੰ 2.98 ਲੱਖ ਨੌਕਰੀਆਂ ਮਿਲਣਗੀਆਂ। ਭਗਵੰਤ ਸਿੰਘ ਮਾਨ ਨੇ ਟਿੱਪਣੀ ਕੀਤੀ ਕਿ ਸਾਡੀ ਸਰਕਾਰ ਨੇ ਸਿਰਫ਼ 18 ਮਹੀਨਿਆਂ ਵਿੱਚ 57,796 ਕਰੋੜ ਰੁਪਏ ਦਾ ਨਿਵੇਸ਼ ਕਰਵਾਇਆ ਹੈ, ਜਦੋਂ ਕਿ ਅਕਾਲੀ ਸਰਕਾਰ ਦੌਰਾਨ 2012-17 ਤੱਕ 32,995 ਕਰੋੜ ਰੁਪਏ ਦਾ ਨਿਵੇਸ਼ ਆਇਆ ਅਤੇ ਕਾਂਗਰਸ ਸਰਕਾਰ ਦੌਰਾਨ 2017-22 ਤੱਕ 1,17,048 ਕਰੋੜ ਦਾ ਨਿਵੇਸ਼ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਪੰਜਾਬ ਨੇ ਸਾਲ 2022-23 ਦੌਰਾਨ 2.98 ਲੱਖ ਐਮ.ਐਸ.ਐਮ.ਈਜ਼ ਦੀ ਰਜਿਸਟਰੇਸ਼ਨ ਨਾਲ ਉੱਤਰੀ ਭਾਰਤ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ। ਉਨ੍ਹਾਂ ਕਿਹਾ ਕਿ ਸਨਅਤਕਾਰਾਂ ਦੀ ਸਹੂਲਤ ਲਈ ਕਲਰ ਕੋਡਿਡ ਅਸ਼ਟਾਮ ਪੇਪਰ ਜਾਰੀ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਇਕ ਨਿਸਚਿਤ ਸਮਾਂ ਹੱਦ ਵਿੱਚ ਸਿੰਗਲ ਵਿੰਡੋ ਸਿਸਟਮ ਰਾਹੀਂ ਮੁੱਖ ਵਿਭਾਗਾਂ ਦੀਆਂ ਸਾਰੀਆਂ ਮਨਜ਼ੂਰੀਆਂ ਅਗਾਊਂ ਦਿੱਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਪਤੀਆਂ ਦੇ ਸੁਝਾਅ ਲੈਣ ਲਈ ਜੁਲਾਈ 2023 ਵਿੱਚ ਵਟਸਐਪ ਹੈਲਪਲਾਈਨ ਸ਼ੁਰੂ ਕੀਤੀ ਗਈ ਸੀ, ਜਿਸ ਉਤੇ 1600 ਤੋਂ ਵੱਧ ਸੁਝਾਅ ਪ੍ਰਾਪਤ ਹੋਏ ਸਨ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਦੇ ਫੀਡਬੈਕ ਅਨੁਸਾਰ ਉਨ੍ਹਾਂ ਦੀ ਸਹੂਲਤ ਲਈ ਸਰਕਾਰੀ ਨੀਤੀ ਵਿੱਚ ਲੋੜੀਂਦੀਆਂ ਸੋਧਾਂ ਕੀਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਮੋਹਾਲੀ ਵਿਖੇ 70 ਉਦਯੋਗਿਕ ਐਸੋਸੀਏਸ਼ਨਾਂ ਅਤੇ 1500 ਉਦਯੋਗਪਤੀਆਂ ਨਾਲ ਨਿੱਜੀ ਤੌਰ `ਤੇ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਕੈਬਨਿਟ ਰੈਂਕ ਦੇ ਵਿਅਕਤੀਆਂ ਦੀ ਅਗਵਾਈ ਹੇਠ 26 ਪ੍ਰਮੁੱਖ ਉਦਯੋਗਿਕ ਸੈਕਟਰਾਂ ਲਈ ਉਦਯੋਗਿਕ ਸਲਾਹਕਾਰ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿੱਥੇ ਘਰੇਲੂ, ਵਪਾਰਕ ਅਤੇ ਉਦਯੋਗਿਕ ਖੇਤਰ ਵਿੱਚ ਕੋਈ ਬਿਜਲੀ ਕੱਟ ਨਹੀਂ ਲਾਇਆ ਜਾ ਰਿਹਾ। ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਰੋਜ਼ਾਨਾ 10 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਗਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਲੋਕ ਪੱਖੀ ਫੈਸਲਿਆਂ ਸਦਕਾ ਸੂਬੇ ਦੇ 90 ਫੀਸਦੀ ਖਪਤਕਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਆ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚ ਬਿਜਲੀ ਸਬਸਿਡੀ ਦੀ ਬਕਾਇਆ ਰਾਸ਼ੀ ਨੂੰ ਮਨਜ਼ੂਰੀ ਦਿੱਤੀ ਜਾ ਰਹੀ ਹੈ ਜੋ ਕਿ ਅਕਾਲੀ ਦਲ ਦੇ ਸ਼ਾਸਨ ਦੌਰਾਨ 2342 ਕਰੋੜ ਰੁਪਏ ਅਤੇ ਕਾਂਗਰਸ ਦੇ ਰਾਜ ਵਿੱਚ 9020 ਕਰੋੜ ਰੁਪਏ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਮਾਰਚ 2015 ਤੋਂ ਰੁਕੀ ਹੋਈ ਪਛਵਾੜਾ ਕੋਲਾ ਖਾਣ ਤੋਂ ਕੋਲੇ ਦੀ ਸਪਲਾਈ ਮੁੜ ਸ਼ੁਰੂ ਕਰ ਦਿੱਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 2023 ਦੌਰਾਨ ਦਰਾਮਦ ਕੀਤੇ ਗਏ ਕੋਲੇ ਦੀ ਵਰਤੋਂ ਨਹੀਂ ਕੀਤੀ ਗਈ ਅਤੇ ਪਛਵਾੜਾ ਕੋਲਾ ਖਾਨ ਦੇ ਚਾਲੂ ਹੋਣ ਨਾਲ ਹਰ ਸਾਲ 600 ਕਰੋੜ ਰੁਪਏ ਦੀ ਬੱਚਤ ਹੋਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ 664 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਹਨ, ਜਿਨ੍ਹਾਂ ਵਿੱਚੋਂ 236 ਸ਼ਹਿਰੀ ਖੇਤਰਾਂ ਵਿੱਚ ਅਤੇ 428 ਪੇਂਡੂ ਖੇਤਰਾਂ ਵਿੱਚ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਿਹਤ ਖੇਤਰ ਦੀ ਮਜ਼ਬੂਤੀ ਲਈ ਸੂਬੇ ਵਿੱਚ ਹੁਣ 550 ਕਰੋੜ ਰੁਪਏ ਦੀ ਲਾਗਤ ਨਾਲ ‘ਸਿਹਤਮੰਦ ਪੰਜਾਬ ਮਿਸ਼ਨ’ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ 80 ਕਿਸਮ ਦੀਆਂ ਦਵਾਈਆਂ ਅਤੇ 38 ਡਾਇਗਨੌਸਟਿਕ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਤੋਂ 65 ਲੱਖ ਤੋਂ ਵੱਧ ਮਰੀਜ਼ਾਂ ਨੇ 130 ਕਰੋੜ ਰੁਪਏ ਦੀਆਂ ਮੁਫ਼ਤ ਸਿਹਤ ਸੇਵਾਵਾਂ ਦਾ ਲਾਭ ਉਠਾਇਆ ਹੈ ਅਤੇ 350 ਕਰੋੜ ਰੁਪਏ ਦੀਆਂ ਦਵਾਈਆਂ ਮੁਫ਼ਤ ਪ੍ਰਦਾਨ ਕਰਨ ਤੋਂ ਇਲਾਵਾ 25 ਕਰੋੜ ਰੁਪਏ ਦੇ ਖਰਚ ਨਾਲ 11 ਲੱਖ ਤੋਂ ਵੱਧ ਜਾਂਚ ਟੈਸਟ ਮੁਫ਼ਤ ਕੀਤੇ ਗਏ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਕੂਲ ਆਫ਼ ਐਮੀਨੈਂਸ ਦੇ ਪਹਿਲੇ ਸਾਲ ਦੌਰਾਨ 8358 ਵਿਦਿਆਰਥੀਆਂ ਨੇ ਇਨ੍ਹਾਂ ਸਕੂਲਾਂ ਵਿੱਚ ਦਾਖਲਾ ਲਿਆ ਹੈ ਅਤੇ ਵਿਦਿਆਰਥੀਆਂ ਨੂੰ ਮੁਫਤ ਵਰਦੀਆਂ ਮੁਹੱਈਆ ਕਰਵਾਉਣ ਤੋਂ ਇਲਾਵਾ ਸਕੂਲ ਦੇ ਬੁਨਿਆਦੀ ਢਾਂਚੇ ਅਤੇ ਖੇਡਾਂ ਸਹੂਲਤਾਂ ਵਾਸਤੇ 200 ਕਰੋੜ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਲਈ ਐਕਸਪੋਜ਼ਰ ਵਿਜ਼ਿਟ ਦਾ ਪ੍ਰਬੰਧ ਕੀਤਾ ਗਿਆ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਚੰਦਰਯਾਨ-3, ਪੀ.ਐੱਸ.ਐੱਲ.ਵੀ. ਅਤੇ ਆਦਿੱਤਿਆ ਐਲ-1 ਮਿਸ਼ਨ ਦੇ ਲਾਂਚ ਦੇ ਗਵਾਹ ਬਣਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਰੇ ਸਰਕਾਰੀ ਸਕੂਲਾਂ ਵਿੱਚ 488 ਕਰੋੜ ਰੁਪਏ ਦੀ ਲਾਗਤ ਨਾਲ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅਪ੍ਰੈਲ 2022 ਤੋਂ ਸਕੂਲ ਸਿੱਖਿਆ ਵਿਭਾਗ ਵਿੱਚ 9518 ਅਧਿਆਪਕ ਭਰਤੀ ਕੀਤੇ ਗਏ ਹਨ ਜਦੋਂ ਕਿ ਪਿਛਲੇ ਪੰਜ ਸਾਲਾਂ (2017-22) ਦੌਰਾਨ ਸਿਰਫ਼ 19174 ਅਧਿਆਪਕ ਭਰਤੀ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਵਿੱਚ ਐਡਹਾਕ, ਕੰਟਰੈਕਚੂਅਲ, ਟੈਂਪਰੇਰੀ ਟੀਚਰਜ਼ (ਨੈਸ਼ਨਲ ਬਿਲਡਰਜ਼) ਅਤੇ ਹੋਰ ਕਰਮਚਾਰੀਆਂ ਦੀ ਭਲਾਈ ਲਈ ਲਿਆਂਦੀ ਗਈ ਨੀਤੀ (2022) ਤਹਿਤ 12316 ਠੇਕਾ ਆਧਾਰਿਤ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਗਿਆ। ਭਗਵੰਤ ਸਿੰਘ ਮਾਨ ਨੇ ਅਫਸੋਸ ਪ੍ਰਗਟਾਇਆ ਕਿ ਪਿਛਲੇ ਪੰਜ ਸਾਲਾਂ (2017-22) ਦੌਰਾਨ ਰੈਗੂਲਰ ਕੀਤੇ ਅਧਿਆਪਕਾਂ/ਕਰਮਚਾਰੀਆਂ ਦੀ ਕੁੱਲ ਗਿਣਤੀ ਸਿਰਫ 8675 ਸੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ਘਟਾਉਣ ਅਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਸੂਬਾ ਸਰਕਾਰ ਨੇ ਸੜਕ ਸੁਰੱਖਿਆ ਫੋਰਸ ਪਹਿਲਕਦਮੀ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪਣੀ ਕਿਸਮ ਦੀ ਇਹ ਪਹਿਲੀ ਸਪੈਸ਼ਲ ਫੋਰਸ ਪੰਜਾਬ ਵਿੱਚ ਰੋਜ਼ਾਨਾ ਸੜਕ ਹਾਦਸਿਆਂ ‘ਚ ਅਜਾਈਂ ਜਾਣ ਵਾਲੀਆਂ ਕੀਮਤੀ ਜਾਨਾਂ ਨੂੰ ਬਚਾਉਣ ਲਈ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਅੱਗੇ ਕਿਹਾ ਕਿ ਇਸ ਫੋਰਸ ਨੂੰ ਗਲਤ ਡਰਾਈਵਿੰਗ ‘ਤੇ ਨਕੇਲ ਕੱਸਣ, ਸੜਕਾਂ `ਤੇ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਹੋਰ ਕਾਰਜਾਂ ਦਾ ਜ਼ਿੰਮਾ ਸੌਂਪਿਆ ਜਾਵੇਗਾ ਤਾਂ ਜੋ ਸੜਕ ਹਾਦਸਿਆਂ ਨੂੰ ਠੱਲ੍ਹ ਪਾਈ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਹਿਲਕਦਮੀ ਦੇ ਸ਼ੁਰੂਆਤ ਵਿੱਚ ਸੜਕਾਂ ‘ਤੇ ਅਤਿ ਆਧੁਨਿਕ ਯੰਤਰਾਂ ਨਾਲ ਲੈਸ 144 ਵਾਹਨ ਹਰ 30 ਕਿਲੋਮੀਟਰ ਦੀ ਦੂਰੀ ‘ਤੇ ਤਾਇਨਾਤ ਕੀਤੇ ਜਾਣਗੇ ਅਤੇ ਇਨ੍ਹਾਂ ਵਾਹਨਾਂ ਵਿੱਚ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਐਮਰਜੈਂਸੀ ਇਲਾਜ ਮੁਹੱਈਆ ਕਰਵਾਉਣ ਲਈ ਪੂਰੀ ਮੈਡੀਕਲ ਕਿੱਟ ਵੀ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇੱਕ ਵੱਡਾ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਹੁਣ ਤੱਕ 2149 ਵੱਡੀਆਂ ਮੱਛੀਆਂ (ਵੱਡੇ ਤਸਕਰਾਂ) ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਨਸ਼ਾ ਤਸਕਰਾਂ ਦੀਆਂ 74 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ 146 ਮਾਮਲਿਆਂ ਵਿੱਚ ਤਸਕਰਾਂ ਦੀਆਂ 73 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਪ੍ਰਕਿਰਿਆ ਜਾਰੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਸ੍ਰੀ ਅੰਮ੍ਰਿਤਸਰ ਵਿਖੇ ‘ਹੋਪ ਇਨੀਸ਼ੀਏਟਿਵ’ ਨਾਂ ਦੀ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ 40,000 ਤੋਂ ਵੱਧ ਵਿਦਿਆਰਥੀਆਂ ਨੇ ਨਸ਼ਿਆਂ ਦੇ ਖਾਤਮੇ ਦਾ ਪ੍ਰਣ ਲਿਆ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸਾਲ 2011, 2016 ਅਤੇ 2021 ਵਿੱਚ ਸਿਰਫ਼ ਇੱਕ-ਇੱਕ ਵਾਰ ਪੁਲਿਸ ਭਰਤੀ ਕੀਤੀ ਗਈ ਸੀ, ਜਿਸ ਕਾਰਨ ਪੁਲਿਸ ਦੀ ਨੌਕਰੀ ਲੈਣ ਲਈ ਨੌਜਵਾਨਾਂ ਦੀ ਆਸ ਵੀ ਖਤਮ ਹੋ ਗਈ ਸੀ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਬਣਨ ਤੋਂ ਬਾਅਦ ਹੁਣ ਹਰ ਸਾਲ ਇਹ ਭਰਤੀ ਕੀਤੀ ਜਾਵੇਗੀ ਅਤੇ ਹਰ ਸਾਲ 1800 ਕਾਂਸਟੇਬਲ ਅਤੇ 300 ਸਬ-ਇੰਸਪੈਕਟਰ ਭਰਤੀ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਦੀ ਇਹ ਵੱਕਾਰੀ ਨੌਕਰੀ ਹਾਸਲ ਕਰਨ ਲਈ ਸਖ਼ਤ ਮਿਹਨਤ ਕਰਨ ਵਾਲੇ ਨੌਜਵਾਨਾਂ ਵਾਸਤੇ ਸਾਡੀ ਸਰਕਾਰ ਆਸ ਦੀ ਕਿਰਨ ਬਣ ਕੇ ਆਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਸੰਗਠਿਤ ਅਪਰਾਧਾਂ ਦੇ ਖ਼ਤਰੇ ਨੂੰ ਠੱਲ੍ਹ ਪਾਉਣ ਲਈ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਦਾ ਗਠਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਅੱਜ ਪੰਜਾਬ ਅਮਨ-ਕਾਨੂੰਨ ਦੇ ਮਾਮਲੇ ਵਿੱਚ ਸਭ ਤੋਂ ਵਧੀਆ ਕਾਰਗੁਜ਼ਾਰੀ ਵਾਲਾ ਸੂਬਾ ਬਣ ਚੁੱਕਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸੇ ਸਿਪਾਹੀ ਦੀ ਡਿਊਟੀ ਦੌਰਾਨ ਮੌਤ ਹੋਣ ਦੀ ਸੂਰਤ ਵਿੱਚ ਐਕਸ-ਗ੍ਰੇਸ਼ੀਆ ਗ੍ਰਾਂਟ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ ਗਈ ਹੈ ਅਤੇ ਇਸ ਤੋਂ ਇਲਾਵਾ ਐਚ.ਡੀ.ਐਫ.ਸੀ. ਬੈਂਕ ਵੱਲੋਂ 1 ਕਰੋੜ ਰੁਪਏ ਵੱਖਰੇ ਤੌਰ ‘ਤੇ ਦਿੱਤੇ ਜਾਂਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣ ਅਤੇ ਖੇਡਾਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕਰਨ ਵਾਸਤੇ ਪੰਜਾਬ ਸਰਕਾਰ ਵੱਲੋਂ 2022 ਵਿੱਚ “ਖੇਡਾਂ ਵਤਨ ਪੰਜਾਬ ਦੀਆਂ” ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲੀ ਵਾਰ ਬਲਾਕ, ਜ਼ਿਲ੍ਹਾ ਅਤੇ ਸੂਬਾ ਪੱਧਰੀ ਖੇਡ ਮੁਕਾਬਲੇ ਕਰਵਾਏ ਗਏ ਅਤੇ ਇਨ੍ਹਾਂ ਖੇਡਾਂ ਵਿੱਚ 3.50 ਲੱਖ ਖਿਡਾਰੀਆਂ ਨੇ ਭਾਗ ਲਿਆ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਦੇ ਦੂਜੇ ਐਡੀਸ਼ਨ ਵਿੱਚ 4.50 ਲੱਖ ਖਿਡਾਰੀਆਂ ਨੇ 7.50 ਕਰੋੜ ਰੁਪਏ ਇਨਾਮੀ ਰਾਸ਼ੀ ਜਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ `ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਸੂਬਾ ਸਰਕਾਰ ਵੱਲੋਂ ਖਿਡਾਰੀਆਂ ਨੂੰ ਖੇਡਾਂ ਦੀ ਤਿਆਰੀ ਲਈ ਫੰਡ ਦਿੱਤੇ ਗਏ ਹਨ ਤਾਂ ਜੋ ਉਹ ਖੇਡ ਮੁਕਾਬਲਿਆਂ ਵਿੱਚ ਆਪਣਾ ਬਿਹਤਰੀਨ ਪ੍ਰਦਰਸ਼ਨ ਕਰ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਦਾ ਨਤੀਜਾ ਹੈ ਕਿ ਪੰਜਾਬੀਆਂ ਨੇ ਹਾਲ ਹੀ ਵਿੱਚ ਸਮਾਪਤ ਹੋਈਆਂ ਏਸ਼ਿਆਈ ਖੇਡਾਂ ਵਿੱਚ 19 ਤਗਮੇ ਜਿੱਤੇ, ਜੋ ਕਿ ਏਸ਼ੀਆਡ ਵਿੱਚ ਹਿੱਸਾ ਲੈਣ ਵਾਲੇ ਸਾਰੇ ਸੂਬਿਆਂ ਦੇ ਮੁਕਾਬਲੇ ਸਭ ਤੋਂ ਵੱਧ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ 16 ਮਾਰਚ, 2022 ਤੋਂ ਸ਼ਹੀਦ ਸੈਨਿਕਾਂ ਦੇ ਵਾਰਸਾਂ ਲਈ ਐਕਸ-ਗ੍ਰੇਸ਼ੀਆ ਗ੍ਰਾਂਟ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਖੇਤੀਬਾੜੀ ਨੀਤੀ ਬਣਾਉਣ ਸਮੇਂ ਕਿਸਾਨਾਂ ਤੋਂ ਫੀਡਬੈਕ ਅਤੇ ਸੁਝਾਅ ਵੀ ਲਏ ਗਏ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਬਾਸਮਤੀ ਦੀ ਬਰਾਮਦ ਨੂੰ ਹੁਲਾਰਾ ਦੇਣ ਲਈ 10 ਕੀਟਨਾਸ਼ਕਾਂ `ਤੇ ਪਾਬੰਦੀ ਲਗਾਈ ਗਈ ਅਤੇ ਖਾਦਾਂ, ਬੀਜਾਂ ਅਤੇ ਦਵਾਈਆਂ ਦੇ ਨਿਰਮਾਤਾਵਾਂ/ਡੀਲਰਾਂ `ਤੇ ਅਚਨਚੇਤ ਛਾਪੇਮਾਰੀ ਕਰਕੇ ਉਨ੍ਹਾਂ ਦੀ ਗੁਣਵਤਾ ਦੀ ਜਾਂਚ ਕੀਤੀ ਗਈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਨੂੰ ਜਾਣ ਵਾਲੀ ਸਰਕਾਰੀ ਵੋਲਵੋ ਬੱਸ ਸੇਵਾ ਬੰਦ ਕਰ ਦਿੱਤੀ ਸੀ ਜਦਕਿ ਉਨ੍ਹਾਂ ਦੀ ਸਰਕਾਰ ਨੇ 15 ਜੂਨ, 2022 ਨੂੰ ਦਿੱਲੀ ਹਵਾਈ ਅੱਡੇ ਲਈ ਵੋਲਵੋ ਬੱਸ ਸੇਵਾ ਮੁੜ ਸ਼ੁਰੂ ਕੀਤੀ ਅਤੇ ਇਸ ਵੇਲੇ 19 ਬੱਸਾਂ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਕਰੀਬ 138 ਬੱਸ ਪਰਮਿਟ, ਜਿਨ੍ਹਾਂ ਦੀ ਮਿਆਦ ਗਲਤੀ ਨਾਲ ਵਧਾ ਦਿੱਤੀ ਗਈ ਸੀ, ਵੀ ਰੱਦ ਕਰ ਦਿੱਤੇ ਹਨ। ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਚੰਡੀਗੜ੍ਹ ਤੋਂ ਜ਼ਿਲ੍ਹਾ ਹੈੱਡਕੁਆਰਟਰ ਆਉਣ-ਜਾਣ ਵਾਸਤੇ ਏ.ਸੀ. ਬੱਸਾਂ ਸ਼ੁਰੂ ਕੀਤੀਆਂ ਗਈਆਂ ਹਨ।

Punjab Bani 01 November,2023
ਕਾਂਗਰਸੀ ਨੇਤਾਵਾਂ ਨੇ ਪੰਜਾਬ ਵਿਧਾਨ ਸਭਾ ਵਿੱਚ ਵ੍ਹਾਈਟ ਪੇਪਰ ਲਿਆ ਕੇ ਐਸ.ਵਾਈ.ਐਲ. ਨਹਿਰ ਦੇ ਸੋਹਲੇ ਗਾਏ ਸਨ-ਮੁੱਖ ਮੰਤਰੀ

ਕਾਂਗਰਸੀ ਨੇਤਾਵਾਂ ਨੇ ਪੰਜਾਬ ਵਿਧਾਨ ਸਭਾ ਵਿੱਚ ਵ੍ਹਾਈਟ ਪੇਪਰ ਲਿਆ ਕੇ ਐਸ.ਵਾਈ.ਐਲ. ਨਹਿਰ ਦੇ ਸੋਹਲੇ ਗਾਏ ਸਨ-ਮੁੱਖ ਮੰਤਰੀ ਸਤਲੁਜ-ਯਮੁਨਾ ਲਿੰਕ ਨਹਿਰ ਪੰਜਾਬ ਦੀ ਲੀਡਰਸ਼ਿਪ ਵੱਲੋਂ ਆਪਣੇ ਹੀ ਸੂਬੇ ਅਤੇ ਲੋਕਾਂ ਦੇ ਵਿਰੁੱਧ ਫਰੇਬ, ਗੱਦਾਰੀ ਅਤੇ ਗੁਨਾਹਾਂ ਭਰੀ ਗਾਥਾ ਬਾਦਲ ਤੇ ਬਰਨਾਲਾ ਨੇ ਗਰਮਜੋਸ਼ੀ ਨਾਲ ਐਸ.ਵਾਈ.ਐਲ. ਦੇ ਪ੍ਰਾਜੈਕਟ ਦੀ ਯੋਜਨਾ ਘੜੀ ਅਤੇ ਪੂਰੇ ਉਤਸ਼ਾਹ ਨਾਲ ਪ੍ਰਾਜੈਕਟ ਲਾਗੂ ਕਰਨ ਦੀ ਕੋਸ਼ਿਸ਼ ਵੀ ਕੀਤੀ ਸੂਬੇ ਵਿਰੁੱਧ ਘਿਨਾਉਣਾ ਮਨਸੂਬਾ ਘੜਨ ਲਈ ਸਿਆਸੀ ਨੇਤਾਵਾਂ ਨੇ ਪਾਰਟੀ ਪੱਧਰ ਤੋਂ ਉਪਰ ਉਠ ਕੇ ਆਪਸ ਵਿੱਚ ਗੰਢਤੁੱਪ ਕੀਤੀ ਲੁਧਿਆਣਾ, 1 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਕਾਂਗਰਸ ਲੀਡਰਸ਼ਿਪ ਨੇ ਬੇਝਿਜਕ ਹੋ ਕੇ ’80ਵਿਆਂ ਵਿੱਚ ਪੰਜਾਬ ਵਿਧਾਨ ਸਭਾ ਦੇ ਸਦਨ ਵਿੱਚ ਵ੍ਹਾਈਟ ਪੇਪਰ ਲਿਆ ਕੇ ਸਤਲੁਜ-ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦੇ ਹੱਕ ਵਿੱਚ ਕਸੀਦੇ ਪੜ੍ਹੇ ਸਨ। ਅੱਜ ਇੱਥੇ ‘ਮੈਂ ਪੰਜਾਬ ਬੋਲਦਾ ਹਾਂ’ ਬਹਿਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਸਤਲੁਜ ਯਮੁਨਾ ਲਿੰਕ ਨਹਿਰ ਪੰਜਾਬ ਦੇ ਸਿਆਸੀ ਆਗੂਆਂ ਵੱਲੋਂ ਆਪਣੇ ਹੀ ਸੂਬੇ ਅਤੇ ਲੋਕਾਂ ਨਾਲ ਕੀਤੇ ਫਰੇਬ, ਗੱਦਾਰੀ ਅਤੇ ਗੁਨਾਹ ਦੀ ਦਰਦ ਭਰੀ ਗਾਥਾ ਹੈ।” ਉਨ੍ਹਾਂ ਕਿਹਾ ਕਿ ਸੂਬਿਆਂ ਦਰਮਿਆਨ ਪਾਣੀਆਂ ਦੇ ਮਸਲੇ ਹੱਲ ਕਰਨ ਲਈ ਦੇਸ਼ ਭਰ ਵਿੱਚ ਇਕ ਹੀ ਐਕਟ-‘ਅੰਤਰ-ਰਾਜੀ ਦਰਿਆਈ ਪਾਣੀਆਂ ਵਿਵਾਦ ਐਕਟ-1956’ ਲਾਗੂ ਹੈ ਪਰ ਸਿਰਫ ਪੰਜਾਬ ਹੀ ਅਜਿਹਾ ਸੂਬਾ ਹੈ ਜਿੱਥੇ ‘ਪੰਜਾਬ ਪੁਨਰਗਠਨ ਐਕਟ-1966’ ਵਿੱਚ ਪੰਜਾਬ ਤੇ ਹਰਿਆਣਾ ਦਰਮਿਆਨ ਪਾਣੀ ਦੀ ਵੰਡ ਲਈ ਵੱਖਰੀ ਵਿਵਸਥਾ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਨਾਲ ਹਮੇਸ਼ਾ ਹੀ ਵਿਤਕਰਾ ਕੀਤਾ ਹੈ ਪਰ ਪੰਜਾਬ ਦੇ ਨੇਤਾਵਾਂ ਨੇ ਇਸ ਵਿਸ਼ਵਾਸਘਾਤ ਵਾਲੇ ਕਦਮ ਨੂੰ ਸਹੀ ਠਹਿਰਾਉਣ ਲਈ ਵ੍ਹਾਈਟ ਪੇਪਰ ਲਿਆਂਦਾ ਜੋ ਕਿ ਸ਼ਰਮਨਾਕ ਗੱਲ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ‘ਪੰਜਾਬ ਪੁਨਰਗਠਨ ਐਕਟ-1966’ ਦੇ ਮੁਤਾਬਕ ਪੰਜਾਬ ਤੇ ਹਰਿਆਣਾ ਦਰਮਿਆਨ ਸਾਰੇ ਅਸਾਸਿਆਂ ਦੀ ਵੰਡ 60:40 ਦੇ ਅਨੁਪਾਤ ਮੁਤਾਬਕ ਹੋਈ ਸੀ ਪਰ ਤਤਕਾਲੀ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਨੇ 24 ਮਾਰਚ, 1976 ਨੂੰ ਨੋਟੀਫਿਕੇਸ਼ਨ ਜਾਰੀ ਕਰਕੇ ਧੱਕੇਸ਼ਾਹੀ ਨਾਲ ਪੰਜਾਬ ਤੇ ਹਰਿਆਣਾ ਦਰਮਿਆਨ ਰਾਵੀ-ਬਿਆਸ ਪਾਣੀਆਂ ਦੀ ਵੰਡ 50:50 ਦੇ ਅਨੁਪਾਤ ਨਾਲ ਕਰ ਦਿੱਤੀ ਜੋ ਸਿੱਧੇ ਤੌਰ ਉਤੇ ਪੰਜਾਬ ਦੇ ਹਿੱਤਾਂ ਦੇ ਖਿਲਾਫ਼ ਸੀ। ਉਨ੍ਹਾਂ ਕਿਹਾ ਕਿ ਉਸ ਮੌਕੇ ਸੂਬੇ ਦੇ ਮੁੱਖ ਮੰਤਰੀ ਗਿਆਨੀ ਜ਼ੈਲ ਸਿੰਘ ਨੇ ਪੰਜਾਬ ਦੇ ਹਿੱਤਾਂ ਨੂੰ ਅਣਗੌਲਿਆ ਕੀਤਾ ਅਤੇ ਕੇਂਦਰ ਸਰਕਾਰ ਦੀ ਕਠਪੁਤਲੀ ਵਾਂਗ ਭੂਮਿਕਾ ਨਿਭਾਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇੱਥੇ ਹੀ ਬੱਸ ਨਹੀਂ, ਸਗੋਂ 16 ਨਵੰਬਰ, 1976 ਨੂੰ ਉਨ੍ਹਾਂ ਨੇ ਇਕ ਕਰੋੜ ਰੁਪਏ ਦਾ ਚੈੱਕ ਪ੍ਰਾਪਤ ਕੀਤਾ ਅਤੇ ਐਸ.ਵਾਈ.ਐਲ. ਦੇ ਨਿਰਮਾਣ ਵਿੱਚ ਤੇਜ਼ੀ ਲਿਆਂਦੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਾਲ 1977 ਵਿੱਚ ਸੱਤਾ ਸੰਭਾਲਣ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਨੇ ਹਰਿਆਣਾ ਨੂੰ ਐਸ.ਵਾਈ.ਐਲ. ਰਾਹੀਂ ਪਾਣੀ ਦੇਣ ਦੇ ਕੰਮ ਨੂੰ ਇਕ ਵਾਰ ਵੀ ਨਹੀਂ ਰੋਕਿਆ। ਉਨ੍ਹਾਂ ਦੱਸਿਆ ਕਿ ਬਾਦਲ ਨੇ 4 ਜੁਲਾਈ, 1978 ਨੂੰ ਪੱਤਰ ਨੰਬਰ 23617 ਰਾਹੀਂ ਐਸ.ਵਾਈ.ਐਲ. ਦੇ ਨਿਰਮਾਣ ਲਈ ਹੋਰ ਤਿੰਨ ਕਰੋੜ ਰੁਪਏ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ 31 ਮਾਰਚ, 1979 ਨੂੰ ਤਤਕਾਲੀ ਅਕਾਲੀ ਸਰਕਾਰ ਨੇ ਐਸ.ਵਾਈ.ਐਲ. ਨਹਿਰ ਦੇ ਨਿਰਮਾਣ ਲਈ ਹਰਿਆਣਾ ਸਰਕਾਰ ਪਾਸੋਂ 1.5 ਕਰੋੜ ਦੀ ਰਾਸ਼ੀ ਪ੍ਰਾਪਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਬਾਦਲ ਨੇ ਐਮਰਜੈਂਸੀ ਕਲਾਜ਼ ਲਾਗੂ ਕਰਕੇ ਬਹੁਤ ਥੋੜ੍ਹੇ ਸਮੇਂ ਵਿੱਚ ਐਸ.ਵਾਈ.ਐਲ. ਨਹਿਰ ਦੀ ਉਸਾਰੀ ਲਈ ਲੋੜੀਂਦੀ ਜ਼ਮੀਨ ਐਕੁਵਾਇਰ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਹਰਿਆਣਾ ਸਰਕਾਰ ਨਾਲ ਸਾਂਝ ਇਸ ਤੱਥ ਤੋਂ ਸਪੱਸ਼ਟ ਹੋ ਜਾਂਦੀ ਹੈ ਕਿ ਹਰਿਆਣਾ ਵਿਧਾਨ ਸਭਾ ਦੇ ਇਜਲਾਸ (1 ਮਾਰਚ, 1978 ਤੋਂ 7 ਮਾਰਚ, 1978 ਤੱਕ) ਦੌਰਾਨ ਹਰਿਆਣਾ ਦੇ ਤਤਕਾਲੀ ਮੁੱਖ ਮੰਤਰੀ ਚੌਧਰੀ ਦੇਵੀ ਲਾਲ ਨੇ ਕਿਹਾ, “ਬਾਦਲ ਨਾਲ ਮੇਰੇ ਨਿੱਜੀ ਰਿਸ਼ਤਿਆਂ ਕਾਰਨ ਪੰਜਾਬ ਸਰਕਾਰ ਨੇ ਐਸ.ਵਾਈ.ਐਲ. ਨਹਿਰ ਲਈ ਧਾਰਾ-4 ਅਤੇ ਧਾਰਾ-17 (ਐਮਰਜੈਂਸੀ ਕਲਾਜ਼) ਤਹਿਤ ਜ਼ਮੀਨ ਐਕੁਵਾਇਰ ਕੀਤੀ ਅਤੇ ਪੰਜਾਬ ਸਰਕਾਰ ਇਸ ਕਾਰਜ ਲਈ ਆਪਣੇ ਵੱਲੋਂ ਪੂਰੀ ਵਾਹ ਲਾ ਰਹੀ ਹੈ।” ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੋਂ ਇਨ੍ਹਾਂ ਲੀਡਰਾਂ ਵੱਲੋਂ ਸੂਬੇ ਨੂੰ ਆਪਣੇ ਪਾਣੀਆਂ ਤੋਂ ਵਾਂਝਾ ਕਰਨ ਦੀ ਆਪਸੀ ਗੰਢਤੁੱਪ ਦਾ ਪਤਾ ਲਗਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਹਾਣੀ ਇੱਥੇ ਹੀ ਖਤਮ ਨਹੀਂ ਹੋਈ ਕਿਉਂਕਿ ਸਾਲ 1998 ਵਿੱਚ ਜਦੋਂ ਪ੍ਰਕਾਸ਼ ਸਿੰਘ ਬਾਦਲ ਇਕ ਵਾਰ ਫੇਰ ਮੁੱਖ ਮੰਤਰੀ ਬਣੇ ਤਾਂ ਉਨ੍ਹਾਂ ਨੇ ਭਾਖੜਾ ਮੇਨ ਲਾਈਨ ਦੇ ਕਿਨਾਰਿਆਂ ਨੂੰ ਲਗਪਗ ਇਕ ਫੁੱਟ ਉੱਚਾ ਕਰ ਦਿੱਤਾ ਤਾਂ ਕਿ ਹਰਿਆਣਾ ਨੂੰ ਹੋਰ ਪਾਣੀ ਦਿੱਤਾ ਜਾ ਸਕੇ ਅਤੇ ਇਸ ਮੰਤਵ ਲਈ ਹਰਿਆਣਾ ਪਾਸੋਂ 45 ਕਰੋੜ ਰੁਪਏ ਵੀ ਹਾਸਲ ਕੀਤੇ। ਉਨ੍ਹਾਂ ਕਿਹਾ ਕਿ ਬਾਦਲ ਨੇ ‘ਬਾਲਾਸਰ ਨਹਿਰ ਦੀ ਉਸਾਰੀ’ ਲਈ ਪੰਜਾਬ ਨਾਲ ਧ੍ਰੋਹ ਕਮਾਇਆ। ਬਾਲਾਸਰ ਨਹਿਰ ਬਾਦਲ ਦੇ ਫਾਰਮ ਹਾਊਸ ਤੱਕ ਬਣਾਈ ਗਈ ਜੋ ਕਿ ਹਰਿਆਣਾ ਸਰਕਾਰ ਨੇ ਪੰਜਾਬ ਨਾਲ ਕੀਤੀ ਗੱਦਾਰੀ ਦੇ ਇਵਜ਼ ਵਿੱਚ ਬਾਦਲ ਨੂੰ ਸੌਗਾਤ ਦਿੱਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕਦਮਾਂ ਰਾਹੀਂ ਬਾਦਲ ਨੇ ਆਪਣੇ ਨਿੱਜੀ ਹਿੱਤ ਪੂਰਨ ਲਈ ਹਰਿਆਣਾ ਨੂੰ ਪਾਣੀ ਦਿੱਤਾ ਅਤੇ ਹਰਿਆਣਾ ਨੇ ਤੋਹਫੇ ਵਜੋਂ ਫਾਰਮ ਲਈ ਨਹਿਰ ਬਣਾ ਕੇ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਇਸ ਗੱਲ ਤੋਂ ਸਪੱਸ਼ਟ ਹੈ ਕਿ ਅਕਾਲੀ ਸਰਕਾਰ ਨੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਨਾਲ ਧ੍ਰੋਹ ਕਮਾ ਕੇ ਲੋਕਾਂ ਨਾਲੋਂ ਆਪਣੇ ਨਿੱਜੀ ਹਿੱਤਾਂ ਨੂੰ ਤਰਜੀਹ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਦੀ ਵੰਡ ਬਾਰੇ 31 ਦਸੰਬਰ, 1981 ਨੂੰ ਉਦੋਂ ਦੇ ਮੁੱਖ ਮੰਤਰੀ ਦਰਬਾਰਾ ਸਿੰਘ, ਹਰਿਆਣਾ ਦੇ ਮੁੱਖ ਮੰਤਰੀ ਤੇ ਰਾਜਸਥਾਨ ਦੇ ਮੁੱਖ ਮੰਤਰੀ ਵਿਚਾਲੇ ਸ੍ਰੀਮਤੀ ਇੰਦਰਾ ਗਾਂਧੀ ਦੀ ਹਾਜ਼ਰੀ ਵਿੱਚ ਸਮਝੌਤਾ ਹੋਇਆ ਸੀ ਕਿਉਂਕਿ ਉਸ ਸਮੇਂ ਕੇਂਦਰ ਤੇ ਇਨ੍ਹਾਂ ਤਿੰਨਾਂ ਸੂਬਿਆਂ ਵਿੱਚ ਕਾਂਗਰਸ ਦੀਆਂ ਸਰਕਾਰਾਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਸ ਸਮੇਂ ਦੇ ਕਾਂਗਰਸ ਦੇ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਦੇ ਨਾਜਾਇਜ਼ ਆਦੇਸ਼ ਉਤੇ ਪੰਜਾਬ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮਝੌਤੇ ਅਨੁਸਾਰ ਰਾਵੀ-ਬਿਆਸ ਦਾ 75 ਫੀਸਦ ਪਾਣੀ ਗੈਰ-ਰਿਪੇਰੀਅਨ ਰਾਜਾਂ ਹਰਿਆਣਾ ਅਤੇ ਰਾਜਸਥਾਨ ਨੂੰ ਦਿੱਤਾ ਗਿਆ ਅਤੇ ਕਿਸਾਨਾਂ ਦੇ ਸਖ਼ਤ ਵਿਰੋਧ ਦੇ ਬਾਵਜੂਦ ਸ੍ਰੀਮਤੀ ਇੰਦਰਾ ਗਾਂਧੀ ਅਤੇ ਕੈਪਟਨ ਅਮਰਿੰਦਰ ਸਿੰਘ ਨੇ 08 ਅਪ੍ਰੈਲ, 1982 ਨੂੰ ਚੌਧਰੀ ਬਲਰਾਮ ਜਾਖੜ ਦੀ ਹਾਜ਼ਰੀ ਵਿੱਚ ਚਾਂਦੀ ਦੀ ਕਹੀ ਨਾਲ ਟੱਕ ਲਾਉਣ ਦੀ ਰਸਮ ਅਦਾ ਕਰਕੇ ਐਸ.ਵਾਈ.ਐਲ. ਦੀ ਉਸਾਰੀ ਦਾ ਮੁੱਢ ਬੰਨ੍ਹਿਆ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਰਾਜ ਦੌਰਾਨ ਵੀ ਸ਼੍ਰੋਮਣੀ ਅਕਾਲੀ ਦਲ ਨੇ 24 ਜੁਲਾਈ, 1985 ਨੂੰ ਸ੍ਰੀ ਰਾਜੀਵ ਗਾਂਧੀ ਅਤੇ ਅਕਾਲੀ ਆਗੂ ਸੰਤ ਹਰਚੰਦ ਸਿੰਘ ਲੌਂਗੋਵਾਲ ਦਰਮਿਆਨ ਰਾਜੀਵ-ਲੌਂਗੋਵਾਲ ਸਮਝੌਤੇ 'ਤੇ ਦਸਤਖਤ ਕੀਤੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇ ਵੀ ਐਸ.ਵਾਈ.ਐਲ. ਨਹਿਰ ਦੀ ਉਸਾਰੀ ਨੂੰ ਅੱਗੇ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਨੇ ਆਪਣੇ ਇਸ ਕਾਰਨਾਮੇ ਰਾਹੀਂ ਇਹ ਪੱਕਾ ਕਰ ਦਿੱਤਾ ਕਿ ਪੰਜਾਬ ਨੂੰ ਭਵਿੱਖ ਵਿੱਚ ਦਰਿਆਈ ਪਾਣੀਆਂ 'ਤੇ ਉਸ ਦਾ ਹੱਕ ਨਾ ਮਿਲੇ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਨੇ ਆਪਣੇ ਕਾਰਜਕਾਲ (1985 ਤੋਂ 1987) ਦੌਰਾਨ ਨਾ ਸਿਰਫ਼ ਐਸ.ਵਾਈ.ਐਲ. ਦੀ ਲੰਬਿਤ ਉਸਾਰੀ ਨੂੰ ਯਕੀਨੀ ਬਣਾਇਆ, ਸਗੋਂ ਇਸ ਸਮੇਂ ਦੌਰਾਨ ਨਹਿਰ ਦੀ ਉਸਾਰੀ ਦਾ ਜ਼ਿਆਦਾਤਰ ਕੰਮ ਮੁਕੰਮਲ ਵੀ ਹੋਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪ੍ਰਾਜੈਕਟ ਲਈ ਜ਼ਮੀਨ ਐਕੁਆਇਰ ਕਰਕੇ ਐਸ.ਵਾਈ.ਐਲ. ਦੀ ਉਸਾਰੀ ਦਾ ਮੁੱਢ ਬੰਨ੍ਹਣ ਦਾ ਸਿਹਰਾ ਪ੍ਰਕਾਸ਼ ਸਿੰਘ ਬਾਦਲ ਨੂੰ ਜਾਂਦਾ ਹੈ ਜਦੋਂ ਕਿ ਅਕਾਲੀ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਨੇ ਨਹਿਰ ਦੀ ਉਸਾਰੀ ਦਾ ਕੰਮ ਮੁਕੰਮਲ ਕਰਵਾਇਆ। ਮੁੱਖ ਮੰਤਰੀ ਨੇ ਕਿਹਾ ਕਿ 2007 ਵਿਚ ਪ੍ਰਕਾਸ਼ ਸਿੰਘ ਬਾਦਲ ਨੇ ਐਲਾਨ ਕੀਤਾ ਸੀ ਕਿ ਅਕਾਲੀ ਸਰਕਾਰ ਦੇ ਸੱਤਾ ਵਿਚ ਆਉਣ 'ਤੇ 2004 ਦੇ ਐਕਟ ਦੀ ਧਾਰਾ 5 ਨੂੰ ਹਟਾ ਦਿੱਤਾ ਜਾਵੇਗਾ ਪਰ ਇਕ ਦਹਾਕਾ ਸੱਤਾ ਵਿਚ ਰਹਿਣ ਦੇ ਬਾਵਜੂਦ ਬਾਦਲ ਸਰਕਾਰ ਨੇ ਇਸ ਸੰਬਧੀ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਐਸ.ਵਾਈ.ਐਲ. ਮੁੱਦੇ 'ਤੇ ਸੁਪਰੀਮ ਕੋਰਟ 'ਚ ਪੰਜਾਬ ਦੇ ਖਿਲਾਫ ਸਾਲ 2002, 2004 ਅਤੇ 2016 'ਚ ਤਿੰਨ ਵਿਰੋਧੀ ਫੈਸਲੇ ਹੋਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਵਿੱਚੋਂ ਦੋ ਫੈਸਲੇ ਤਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਆਏ ਸਨ ਪਰ ਵਕੀਲਾਂ ’ਤੇ ਅੰਨ੍ਹੇਵਾਹ ਪੈਸਾ ਖਰਚ ਕਰਨ ਦੇ ਬਾਵਜੂਦ ਉਨ੍ਹਾਂ ਨੇ ਇਨ੍ਹਾਂ ਫੈਸਲਿਆਂ ਦੀ ਢੁੱਕਵੇਂ ਢੰਗ ਨਾਲ ਪੈਰਵੀ ਨਹੀਂ ਕੀਤੀ। ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬੇ ਕੋਲ ਕਿਸੇ ਹੋਰ ਰਾਜ ਨੂੰ ਦੇਣ ਲਈ ਕੋਈ ਵਾਧੂ ਪਾਣੀ ਨਹੀਂ ਹੈ, ਇਸ ਲਈ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦੀ ਬਜਾਏ ਹੁਣ ਇਸ ਪ੍ਰਾਜੈਕਟ ਨੂੰ ਯਮੁਨਾ ਸਤਲੁਜ ਲਿੰਕ (ਵਾਈ.ਐਸ.ਐਲ.) ਵਜੋਂ ਵਿਚਾਰਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਤਲੁਜ ਦਰਿਆ ਪਹਿਲਾਂ ਹੀ ਸੁੱਕ ਚੁੱਕਾ ਹੈ ਅਤੇ ਇਸ ਵਿੱਚੋਂ ਪਾਣੀ ਦੀ ਇੱਕ ਬੂੰਦ ਵੀ ਕਿਸੇ ਹੋਰ ਰਾਜ ਨੂੰ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦੇ ਉਲਟ ਗੰਗਾ ਅਤੇ ਯਮੁਨਾ ਦਾ ਪਾਣੀ ਸਤਲੁਜ ਦਰਿਆ ਰਾਹੀਂ ਪੰਜਾਬ ਨੂੰ ਸਪਲਾਈ ਕੀਤਾ ਜਾਣਾ ਚਾਹੀਦਾ ਹੈ ਅਤੇ ਉਹ ਇਹ ਮੁੱਦਾ ਕੇਂਦਰ ਸਰਕਾਰ ਕੋਲ ਵੀ ਉਠਾ ਚੁੱਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਕੋਲ ਪਾਣੀ ਦੀ ਘੱਟ ਉਪਲਬਧਤਾ ਦੇ ਮੁੱਦੇ ਨੂੰ ਜ਼ੋਰਦਾਰ ਢੰਗ ਨਾਲ ਪੇਸ਼ ਕੀਤਾ ਹੈ ਅਤੇ ਇਹ ਸੁਪਰੀਮ ਕੋਰਟ ਦੇ ਫੈਸਲੇ ਵਿੱਚ ਵੀ ਦਰਜ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪਿਛਲੇ 30 ਸਾਲਾਂ ਤੋਂ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡ ਰਿਹਾ ਹੈ ਅਤੇ ਹੁਣ ਵੀ ਇਸ ਮੁੱਦੇ 'ਤੇ ਲੋਕਾਂ ਨੂੰ ਗੁੰਮਰਾਹ ਵੀ ਕਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੌਜੂਦਾ ਸੂਬਾ ਸਰਕਾਰ ਦੇ ਵਕੀਲਾਂ ਨੇ ਨਹਿਰ ਮੁਕੰਮਲ ਹੋਣ ਸਬੰਧੀ ਕਿਤੇ ਵੀ ਕੋਈ ਜ਼ਿਕਰ ਨਹੀਂ ਕੀਤਾ ।

Punjab Bani 01 November,2023
ਜੇਕਰ ਲੋਕਾਂ ਨੇ ਤੁਹਾਨੂੰ ਹਰਾ ਦਿੱਤਾ ਇਸਦਾ ਮਤਲਬ ਇਹ ਨਹੀਂ ਕਿ ਪਹਿਲਾਂ ਪੰਜਾਬ ਵਿਰੁੱਧ ਕੀਤੇ ਸਾਰੇ ਗੁਨਾਹ ਮੁਆਫ ਹੋ ਗਏ - ਮੁੱਖ ਮੰਤਰੀ ਵੱਲੋਂ ਵਿਰੋਧੀਆਂ ਦੀ ਸਖ਼ਤ ਆਲੋਚਨਾ

ਜੇਕਰ ਲੋਕਾਂ ਨੇ ਤੁਹਾਨੂੰ ਹਰਾ ਦਿੱਤਾ ਇਸਦਾ ਮਤਲਬ ਇਹ ਨਹੀਂ ਕਿ ਪਹਿਲਾਂ ਪੰਜਾਬ ਵਿਰੁੱਧ ਕੀਤੇ ਸਾਰੇ ਗੁਨਾਹ ਮੁਆਫ ਹੋ ਗਏ - ਮੁੱਖ ਮੰਤਰੀ ਵੱਲੋਂ ਵਿਰੋਧੀਆਂ ਦੀ ਸਖ਼ਤ ਆਲੋਚਨਾ ਜਦੋਂ ਮੇਰੇ ਖਿਲਾਫ਼ ਕੁਝ ਵੀ ਹੱਥ ਨਾ ਲੱਗਾ ਤਾਂ ਵਿਰੋਧੀ ਪਾਰਟੀਆਂ ‘ਮੈਂ ਪੰਜਾਬ ਬੋਲਦਾਂ ਹਾਂ’ ਬਹਿਸ ਦਾ ਹਿੱਸਾ ਬਣਨ ਤੋਂ ਭੱਜ ਗਈਆਂ 25 ਦਿਨ ਤੋਂ ਵੱਧ ਦਾ ਸਮਾਂ ਦੇਣ ਦੇ ਬਾਵਜੂਦ ਬਹਿਸ ਵਿੱਚ ਸ਼ਾਮਲ ਹੋਣ ਦੀ ਜੁਅੱਰਤ ਨਾ ਕਰ ਸਕੇ ਰਵਾਇਤੀ ਪਾਰਟੀਆਂ ਦੇ ਆਗੂ ਲੁਧਿਆਣਾ, 1 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਮੈਂ ਪੰਜਾਬ ਬੋਲਦਾਂ ਹਾਂ’ ਬਹਿਸ ਸੂਬੇ ਨੂੰ ਦਰਪੇਸ਼ ਸੰਜੀਦਾ ਮਸਲਿਆਂ ਉਤੇ ਚਰਚਾ ਕਰਨ ਲਈ ਰੱਖੀ ਗਈ ਸੀ ਪਰ ਵਿਰੋਧੀ ਪਾਰਟੀਆਂ ਦੇ ਹੱਥ ਉਨ੍ਹਾਂ ਅਤੇ ਸੂਬਾ ਸਰਕਾਰ ਦੇ ਖਿਲਾਫ ਬੋਲਣ ਲਈ ਕੁਝ ਵੀ ਨਾ ਹੋਣ ਕਰਕੇ ਇਹ ਪਾਰਟੀਆਂ ਬਹਿਸ ਕਰਨ ਤੋਂ ਭੱਜ ਗਈਆਂ। ‘ਮੈਂ ਪੰਜਾਬ ਬੋਲਦਾ ਹਾਂ’ ਬਹਿਸ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਇਹ ਲੀਡਰ ਬੀਤੇ 25 ਦਿਨ ਤੋਂ ਮੇਰੇ ਤੇ ਮੇਰੀ ਸਰਕਾਰ ਦੇ ਖਿਲਾਫ਼ ਇਕ ਵੀ ਕਮੀ ਨਹੀਂ ਲੱਭ ਸਕੇ, ਜਿਸ ਕਰਕੇ ਪੰਜਾਬ ਨਾਲ ਜੁੜੇ ਮਸਲਿਆਂ ਉਤੇ ਮੇਰਾ ਸਾਹਮਣਾ ਕਰਨ ਦੀ ਜੁਅੱਰਤ ਨਾ ਸਕੇ।” ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ, “ਜੇਕਰ ਇਨ੍ਹਾਂ ਲੀਡਰਾਂ ਨੂੰ ਲੋਕਾਂ ਨੇ ਹਰਾ ਕੇ ਘਰ ਬਿਠਾ ਦਿੱਤਾ ਤਾਂ ਇਹਦਾ ਇਹ ਮਤਲਬ ਨਹੀਂ ਕਿ ਪੰਜਾਬ ਨਾਲ ਕਮਾਏ ਧ੍ਰੋਹ ਲਈ ਇਹ ਲੀਡਰ ਦੁੱਧ ਧੋਤੇ ਸਾਬਤ ਹੋ ਗਏ।” ਉਨ੍ਹਾਂ ਕਿਹਾ ਕਿ ਜਦੋਂ ਵੀ ਇਹ ਸਿਆਸੀ ਆਗੂ ਲੋਕਾਂ ਕੋਲ ਆਉਣ ਤਾਂ ਇਨ੍ਹਾਂ ਨੂੰ ਪੁੱਛਣਾ ਚਾਹੀਦਾ ਹੈ ਕਿ ਪੰਜਾਬ ਦੇ ਮਸਲਿਆਂ ਉਤੇ ਹੋਈ ਬਹਿਸ ਤੋਂ ਤੁਸੀਂ ਕਿਉਂ ਭੱਜ ਗਏ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਇਨ੍ਹਾਂ ਸਿਆਸਤਦਾਨਾਂ ਨੇ ਬਹੁਤ ਲੰਮਾ ਸਮਾਂ ਸੱਤਾ ਦਾ ਸੁਖ ਮਾਣਿਆ ਹੈ ਜਿਸ ਕਰਕੇ ਪੰਜਾਬ ਦੇ ਲੋਕਾਂ ਨੂੰ ਇਹ ਹਰ ਮੁੱਦੇ ਉਤੇ ਜਵਾਬਦੇਹ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਲੀਡਰਾਂ ਨੂੰ ਬਹਿਸ ਲਈ ਸੱਦਾ ਦਿੱਤਾ ਗਿਆ ਸੀ ਤਾਂ ਕਿ ਹਰੇਕ ਆਗੂ ਇਸ ਮੰਚ ਉਤੇ ਆ ਕੇ ਆਪਣਾ ਪੱਖ ਪੇਸ਼ ਕਰ ਸਕੇ। ਉਨ੍ਹਾਂ ਕਿਹਾ ਕਿ ਇਸ ਮੰਚ ਉਤੇ ਆਉਣ ਦੀ ਬਜਾਏ ਇਨ੍ਹਾਂ ਸਿਆਸੀ ਆਗੂਆਂ ਨੇ ਬਹਾਨੇਬਾਜ਼ੀ ਘੜ ਕੇ ਬਹਿਸ ਤੋਂ ਭੱਜਣ ਨੂੰ ਤਰਜੀਹ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇਨ੍ਹਾਂ ਆਗੂਆਂ ਨੂੰ ਭੱਜਣ ਨਹੀਂ ਦੇਣਗੇ ਅਤੇ ਸੂਬੇ ਨਾਲ ਧ੍ਰੋਹ ਕਮਾਉਣ ਵਾਲਿਆਂ ਦੇ ਚਿਹਰੇ ਬੇਨਕਾਬ ਕਰਕੇ ਛੱਡਣਗੇ। ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀਆਂ ਨੌਟੰਕੀਆਂ ਕਰਨ ਲਈ ਇਨ੍ਹਾਂ ਆਗੂਆਂ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਹ ਸਾਰਾ ਜੱਗ ਜਾਣਦਾ ਹੈ ਕਿ ਇਨ੍ਹਾਂ ਆਗੂਆਂ ਦੇ ਪੁਰਖਿਆਂ ਨੇ ਐਸ.ਵਾਈ.ਐਲ. ਦੀ ਉਸਾਰੀ ਦੇ ਇਸ ਨਾ-ਮੁਆਫ਼ੀਯੋਗ ਅਪਰਾਧ ਨੂੰ ਅੰਜਾਮ ਦੇ ਕੇ ਪੰਜਾਬ ਅਤੇ ਇਸਦੀ ਨੌਜਵਾਨ ਪੀੜ੍ਹੀ ਦੇ ਰਾਹ ਵਿੱਚ ਕੰਡੇ ਬੀਜੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸੁਆਰਥੀ ਸਿਆਸੀ ਆਗੂਆਂ ਨੇ ਆਪਣੇ ਸੌੜੇ ਮੁਫਾਦਾਂ ਲਈ ਇਸ ਨਹਿਰ ਦੀ ਉਸਾਰੀ ਲਈ ਸਹਿਮਤੀ, ਵਿਉਂਤਬੰਦੀ ਅਤੇ ਲਾਗੂ ਕੀਤਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਸਾਬਕਾ ਕੇਂਦਰੀ ਮੰਤਰੀ ਬਲਰਾਮ ਜਾਖੜ (ਸੁਨੀਲ ਜਾਖੜ ਦੇ ਪਿਤਾ) ਨੇ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਕਪੂਰੀ ਵਿਖੇ ਐਸ.ਵਾਈ.ਐਲ. ਦਾ ਨੀਂਹ ਪੱਥਰ ਰੱਖਣ ਦੀ ਰਸਮ ਤਤਕਾਲੀ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਨਾਲ ਅਦਾ ਕੀਤੀ ਸੀ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਚੌਧਰੀ ਦੇਵੀ ਲਾਲ ਨੇ ਇਸ ਨਹਿਰ ਦੇ ਸਰਵੇ ਦੀ ਇਜਾਜ਼ਤ ਦੇਣ ਲਈ ਪੰਜਾਬ ਦੇ ਆਪਣੇ ਹਮਰੁਤਬਾ ਪ੍ਰਕਾਸ਼ ਸਿੰਘ ਬਾਦਲ ਦੀ ਸ਼ਲਾਘਾ ਕੀਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੀਡਰ ਸੂਬੇ ਵਿਰੁੱਧ ਕੀਤੇ ਇਸ ਗੁਨਾਹ ਲਈ ਜ਼ਿੰਮੇਵਾਰ ਹਨ ਅਤੇ ਪੰਜਾਬ ਦੀ ਪਿੱਠ ਵਿੱਚ ਛੁਰਾ ਮਾਰਨ ਵਾਲਿਆਂ ਨੂੰ ਇਤਿਹਾਸ ਕਦੇ ਮੁਆਫ਼ ਨਹੀਂ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਬਹਿਸ ਦਾ ਵਿਸ਼ਾ ਪੰਜਾਬ ਨੂੰ ਹੁਣ ਤੱਕ ਕੀਹਨੇ ਤੇ ਕਿਵੇਂ ਲੁੱਟਿਆ, ਇਸ ਆਧਾਰ ‘ਤੇ ਕੇਂਦਰਿਤ ਸੀ। ਇਸ ਵਿੱਚ ਕੁਨਬਾਪ੍ਰਸਤੀ (ਭਾਈ-ਭਤੀਜਵਾਦ, ਜੀਜਾ-ਸਾਲਾ), ਪੱਖਪਾਤ, ਟੋਲ ਪਲਾਜ਼ੇ, ਯੂਥ, ਖੇਤਾਬਾੜੀ, ਵਪਾਰੀ, ਦੁਕਾਨਦਾਰ, ਬੇਅਦਬੀ, ਦਰਿਆਈ ਪਾਣੀ ਅਤੇ ਹੋਰ ਮਸਲੇ ਸਬੰਧਤ ਸਨ। ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਦੇ ਨੇਤਾਵਾਂ ਨੇ ਹਰੇਕ ਮੁੱਦੇ ਉਤੇ ਪੰਜਾਬ ਨਾਲ ਗੱਦਾਰੀ ਕੀਤੀ ਜਿਸ ਕਰਕੇ ਸੂਬੇ ਦੇ ਲੋਕਾਂ ਪ੍ਰਤੀ ਇਨ੍ਹਾਂ ਦੀ ਜੁਆਬਦੇਹੀ ਬਣਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਦੇ ਹੱਥ ਪੰਜਾਬ ਨਾਲ ਕੀਤੇ ਗੁਨਾਹਾਂ ਨਾਲ ਰੰਗੇ ਹੋਏ ਹਨ ਅਤੇ ਸੂਬੇ ਦੀ ਪਿੱਠ ਵਿੱਚ ਛੁਰਾ ਮਾਰਨ ਵਾਲਿਆਂ ਨੂੰ ਇਤਿਹਾਸ ਕਦੇ ਵੀ ਮੁਆਫ਼ ਨਹੀਂ ਕਰੇਗਾ।

Punjab Bani 01 November,2023
ਪੰਜਾਬ ਦੇ ਕਿਸਾਨਾਂ ਦੀ ਖੁਸ਼ਹਾਲੀ ਲਈ ਸੂਬਾ ਸਰਕਾਰ ਵਚਨਬੱਧ- ਚੇਤਨ ਸਿੰਘ ਜੌੜਾਮਾਜਰਾ

ਪੰਜਾਬ ਦੇ ਕਿਸਾਨਾਂ ਦੀ ਖੁਸ਼ਹਾਲੀ ਲਈ ਸੂਬਾ ਸਰਕਾਰ ਵਚਨਬੱਧ- ਚੇਤਨ ਸਿੰਘ ਜੌੜਾਮਾਜਰਾ -ਕਿਹਾ, ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਫ਼ਸਲਾਂ ਦੀ ਰਹਿੰਦ-ਖੂੰਹਦ ਜਮੀਨ 'ਚ ਮਿਲਾ ਕੇ ਹੀ ਕਣਕ ਦੀ ਬਿਜਾਈ ਕਰਨ ਕਿਸਾਨ -ਇਨਸੀਟੂ-ਸੀ.ਆਰ.ਐਮ. ਸਕੀਮ ਤਹਿਤ ਖੇਤੀ ਸੰਦਾਂ ਦੀ ਪੜਤਾਲ ਮੌਕੇ ਕਿਸਾਨਾਂ ਨਾਲ ਮੁਲਾਕਾਤ ਸਮਾਣਾ, 1 ਨਵੰਬਰ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਗੱਲੋਂ ਵਚਨਬੱਧ ਹੈ ਕਿ ਸੂਬੇ ਦੇ ਕਿਸਾਨਾਂ ਨੂੰ ਖੁਸ਼ਹਾਲ ਬਣਾਇਆ ਜਾਵੇ। ਕੈਬਨਿਟ ਮੰਤਰੀ ਜੌੜਾਮਾਜਰਾ ਅੱਜ ਸਮਾਣਾ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਦੀਆਂ ਸਬਸਿਡੀ ਉਪਰ ਮਿਲਦੀਆਂ ਮਸ਼ੀਨਾਂ ਦੀ ਇਨਸੀਟੂ-ਸੀ.ਆਰ.ਐਮ. ਸਕੀਮ ਤਹਿਤ ਪੜਤਾਲ ਕਰਨ ਲਈ ਸਮਾਣਾ ਤੇ ਪਾਤੜਾਂ ਇਲਾਕੇ ਦੇ ਕਿਸਾਨਾਂ ਲਈ ਲਗਾਏ ਗਏ ਕੈਂਪ ਮੌਕੇ ਕਿਸਾਨਾਂ ਨਾਲ ਮੁਲਾਕਾਤ ਕਰ ਰਹੇ ਸਨ। ਸ. ਜੌੜਾਮਾਜਰਾ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਫ਼ਸਲਾਂ ਦੀ ਰਹਿੰਦ-ਖੂੰਹਦ ਤੇ ਪਰਾਲੀ ਨੂੰ ਅੱਗ ਨਾ ਲਗਾਉਣ ਤਾਂ ਕਿ ਵਾਤਾਵਰਣ ਵੀ ਗੰਧਲਾ ਨਾ ਹੋਵੇ ਤੇ ਸਾਡੇ ਮਿੱਤਰ ਕੀੜਿਆਂ ਦਾ ਕੋਈ ਨੁਕਸਾਨ ਨਾ ਹੋਵੇ। ਉਨ੍ਹਾਂ ਕਿਹਾ ਕਿ ਹੁਣ ਤਾਂ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਦੇ ਅਨੇਕਾਂ ਸੰਦ ਉਪਲਬੱਧ ਹਨ ਅਤੇ ਪੰਜਾਬ ਸਰਕਾਰ ਇਨ੍ਹਾਂ ਉਪਰ ਸਬਸਿਡੀ ਵੀ ਪ੍ਰਦਾਨ ਕਰ ਰਹੀ ਹੈ, ਇਸ ਲਈ ਕਿਸਾਨ ਪਰਾਲੀ ਸਾੜਨ ਦੀ ਥਾਂ, ਇਸ ਨੂੰ ਜਮੀਨ ਵਿੱਚ ਹੀ ਮਿਲਾਕੇ ਸੁਪਰ ਸੀਡਰ, ਹੈਪੀ ਸੀਡਰ ਤੇ ਨਵੀਂ ਤਕਨੀਕ ਦੀ ਮਸ਼ੀਨ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਕਰਨ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਸਬਸਿਡੀ ਦੇ ਘੇਰੇ ਵਿੱਚ ਆਉਂਦੀਆਂ ਫ਼ਸਲਾਂ ਦੀ ਰਹਿੰਦ-ਖ਼ੂੰਹਦ ਪ੍ਰਬੰਧਨ ਦੀਆਂ ਮਸ਼ੀਨਾਂ, ਬੇਲਰ, ਰੇਕਰ, ਸੁਪਰ ਸੀਡਰ ਤੇ ਜੀਰੋ ਡ੍ਰਿਲ ਆਦਿ ਦੀ ਖਰੀਦ ਕਰਕੇ ਇਨ੍ਹਾਂ ਉਪਰ ਸਬਸਿਡੀ ਲੈਣ ਲਈ ਫਾਰਮ ਭਰਕੇ ਖੇਤੀਬਾੜੀ ਵਿਭਾਗ ਕੋਲ ਜਮ੍ਹਾਂ ਕਰਵਾਉਣ ਅਤੇ ਇਨ੍ਹਾਂ ਮਸ਼ੀਨਾਂ ਦੀ ਪੜਤਾਲ ਲਾਜਮੀ ਕਰਵਾਉਣ ਤਾਂ ਕਿ ਉਨ੍ਹਾਂ ਨੂੰ ਸਬਸਿਡੀ ਮਿਲ ਸਕੇ। ਐਸ.ਡੀ.ਐਮਜ ਸਮਾਣਾ ਤੇ ਪਾਤੜਾਂ ਚਰਨਜੀਤ ਸਿੰਘ ਤੇ ਨਵਦੀਪ ਕੁਮਾਰ ਅਤੇ ਖੇਤੀਬਾੜੀ ਅਫ਼ਸਰ ਸਤੀਸ਼ ਕੁਮਾਰ ਨੇ ਦੱਸਿਆ ਕਿ ਇਸ ਦੌਰਾਨ ਕਰੀਬ 200 ਮਸ਼ੀਨਾਂ ਦੀ ਪੜਤਾਲ ਕੀਤੀ ਗਈ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾਰੂ ਪ੍ਰਭਾਵਾਂ ਤੋਂ ਵੀ ਜਾਣੂ ਕਰਵਾਇਆ ਗਿਆ ਹੈ। ਇਸ ਮੌਕੇ ਹਰਜਿੰਦਰ ਸਿੰਘ ਮਿੰਟੂ, ਗੁਰਦੇਵ ਸਿੰਘ ਟਿਵਾਣਾ, ਗੁਲਜ਼ਾਰ ਸਿੰਘ ਵਿਰਕ, ਬਲਕਾਰ ਸਿੰਘ ਗੱਜੂਮਾਜਰਾ, ਅਗਰਵਾਲ ਧਰਮਸ਼ਾਲਾ ਦੇ ਪ੍ਰਧਾਨ ਮਦਨ ਮਿੱਤਲ, ਸੁਰਜੀਤ ਸਿੰਘ ਦਹੀਆ, ਸੁਰਜੀਤ ਸਿੰਘ ਫ਼ੌਜੀ, ਅਮਨਦੀਪ ਸਿੰਘ ਸੋਨੂ ਥਿੰਦ, ਏ.ਡੀ.ਓਜ ਜੁਪਿੰਦਰ ਸਿੰਘ, ਅਮਨ ਤੇ ਗੁਰਮੇਲ ਸਿੰਘ, ਸ਼ਿਵ ਕੁਮਾਰ, ਜਤਿੰਦਰ ਸਿੰਘ, ਗੁਰਵਿੰਦਰ ਸਿੰਘ ਕਕਰਾਲਾ, ਗੁਰਵਿੰਦਰ ਸਿੰਘ ਘੱਗਾ, ਓਮ ਪ੍ਰਕਾਸ਼, ਸ਼ਰਨਦੀਪ ਕੌਰ ਅਤੇ ਹੋਰ ਪਤਵੰਤੇ ਮੌਜੂਦ ਸਨ। ****

Punjab Bani 01 November,2023
ਆਮ ਆਦਮੀ ਪਾਰਟੀ ਦੇ ਵਿਧਾਇਕ ਦੇ ਘਰ ਤੇ ਦਫਤਰਾਂ ਉਤੇ ਈਡੀ ਨੇ ਰੇਡ ਕੀਤੀ

ਆਮ ਆਦਮੀ ਪਾਰਟੀ ਦੇ ਵਿਧਾਇਕ ਦੇ ਘਰ ਤੇ ਦਫਤਰਾਂ ਉਤੇ ਈਡੀ ਨੇ ਰੇਡ ਕੀਤੀ ਮੁਹਾਲੀ, 31 Oct : ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦੇ ਘਰ ਤੇ ਦਫਤਰਾਂ ਉਤੇ ਈਡੀ ਨੇ ਰੇਡ ਕੀਤੀ ਹੈ। ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੇ ਦਫ਼ਤਰ ਤੇ ਘਰ ‘ਤੇ ਈਡੀ ਨੇ ਛਾਪਾ ਮਾਰਿਆ। ਦਿੱਲੀ ਦੀ ਟੀਮ ਕੁਝ ਸਮਾਂ ਪਹਿਲਾਂ ਹੀ ਮੋਹਾਲੀ ਪਹੁੰਚੀ ਹੈ। ਉਧਰ, ਦਿੱਲੀ ਆਬਕਾਰੀ ਨੀਤੀ ਮਾਮਲੇ ਦੀ ਜਾਂਚ ਦਾ ਸੇਕ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੱਕ ਪਹੁੰਚ ਗਿਆ ਹੈ ਅਤੇ ਹੁਣ ਈਡੀ ਨੇ ਸੰਮਨ ਜਾਰੀ ਕਰ ਦਿੱਤੇ ਹਨ। ਈਡੀ ਯਾਨੀ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 2 ਨਵੰਬਰ ਨੂੰ ਤਲਬ ਕੀਤਾ ਹੈ। ਇਸ ਤੋਂ ਪਹਿਲਾਂ ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਇਸੇ ਮਾਮਲੇ ਵਿੱਚ ਜੇਲ੍ਹ ਵਿੱਚ ਹਨ।

Punjab Bani 31 October,2023
ਲੋੜਵੰਦਾਂ ਤੋਂ ਸਫ਼ਲ ਕਾਰੋਬਾਰੀ ਬਣਾਉਣ ਲਈ ਨਵੇਂ ਵਪਾਰਕ ਵਿਚਾਰਾਂ ਨੂੰ ਪੰਜਾਬ ਸਰਕਾਰ ਨੇ ਢੁਕਵਾਂ ਮੰਚ ਪ੍ਰਦਾਨ ਕੀਤਾ : ਅਮਨ ਅਰੋੜਾ

ਲੋੜਵੰਦਾਂ ਤੋਂ ਸਫ਼ਲ ਕਾਰੋਬਾਰੀ ਬਣਾਉਣ ਲਈ ਨਵੇਂ ਵਪਾਰਕ ਵਿਚਾਰਾਂ ਨੂੰ ਪੰਜਾਬ ਸਰਕਾਰ ਨੇ ਢੁਕਵਾਂ ਮੰਚ ਪ੍ਰਦਾਨ ਕੀਤਾ : ਅਮਨ ਅਰੋੜਾ -ਕਿਹਾ, ਫਿਊਚਰ ਟਾਈਕੂਨਸ-2 ਕਰਵਾ ਕੇ ਪਟਿਆਲਾ ਦੇਸ਼ ਦਾ ਮੋਹਰੀ ਜ਼ਿਲ੍ਹਾ ਬਣਿਆ -'ਫਿਊਚਰ ਟਾਈਕੂਨਜ਼-2' ਦੇ ਜੇਤੂ ਨਗ਼ਦ ਇਨਾਮ ਨਾਲ ਸਨਮਾਨਤ -ਫਿਊਚਰ ਟਾਈਕੂਨਜ਼ ਦੇ ਦੂਜੇ ਸੀਜਨ ਨੂੰ ਨੌਜਵਾਨਾਂ ਦਾ ਭਰਵਾਂ ਹੁੰਗਾਰਾਂ-ਸਾਕਸ਼ੀ ਸਾਹਨੀ -ਨਵੇਂ ਕਾਰੋਬਾਰਾਂ ਦੀ ਸ਼ੁਰੂਆਤ ਲਈ 149 ਔਰਤਾਂ, 10 ਦਿਵਿਆਂਗਜਨ, 860 ਵਿਦਿਆਰਥੀਆਂ ਤੇ ਓਪਨ ਕੈਟੇਗਰੀ 'ਚ 87 ਵਪਾਰਕ ਵਿਚਾਰ ਪੇਸ਼ ਪਟਿਆਲਾ, 31 ਅਕਤੂਬਰ: ਪੰਜਾਬ ਦੇ ਰੋਜ਼ਗਾਰ ਉਤਪਤੀ ਤੇ ਹੁਨਰ ਵਿਕਾਸ ਮੰਤਰੀ ਅਮਨ ਅਰੋੜਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਅੰਦਰ ਨਵੇਂ ਉਦਮੀਆਂ ਤੇ ਨਵੇਂ ਵਪਾਰਕ ਵਿਚਾਰ ਪੇਸ਼ ਕਰਨ ਵਾਲੇ ਲੋਕਾਂ ਨੂੰ ਲੋੜਵੰਦ ਤੋਂ ਸਫ਼ਲ ਕਾਰੋਬਾਰੀ ਬਣਾਉਣ ਲਈ ਢੁੱਕਵਾਂ ਮੰਚ ਪ੍ਰਦਾਨ ਕੀਤਾ ਹੈ। ਕੈਬਨਿਟ ਮੰਤਰੀ ਅਰੋੜਾ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਟਾਰਟਅੱਪ ਪੰਜਾਬ ਦੇ ਸਹਿਯੋਗ ਨਾਲ ਕਰਵਾਏ ਗਏ ਦੇਸ਼ ਭਰ 'ਚੋਂ ਪਹਿਲੇ ਤੇ ਨਿਵੇਕਲੇ ਉਪਰਾਲੇ 'ਫਿਊਚਰ ਟਾਈਕੂਨਜ਼-ਸਟਾਰਟਅੱਪ ਚੈਲੈਂਜ-2' ਮੁਕਾਬਲੇ ਦੇ ਜੇਤੂਆਂ ਨੂੰ ਸਨਮਾਨਤ ਕਰਨ ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਵਿਖੇ ਪੁੱਜੇ ਹੋਏ ਸਨ। ਅਮਨ ਅਰੋੜਾ ਨੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਸਟਾਰਟਅੱਪ ਪੰਜਾਬ ਦੇ ਸਹਿਯੋਗ ਨਾਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਰਾਹੀਂ ਕਰਵਾਏ 'ਫਿਊਚਰ ਟਾਈਕੂਨਜ਼-ਸਟਾਰਟ ਅੱਪ ਚੈਲੈਂਜ-2' ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਨਵੇਂ ਉਦਮੀਆਂ ਦੀ ਬਾਂਹ ਫੜਕੇ ਉਨ੍ਹਾਂ ਲਈ ਫੰਡ, ਨੈਟਵਰਕ ਤੇ ਮਾਰਕੀਟ 'ਚ ਪੈਰ ਜਮਾਉਣ ਲਈ ਰਸਤਾ ਦਿਖਾਇਆ ਗਿਆ ਹੈ। ਅਮਨ ਅਰੋੜਾ ਨੇ ਅੱਗੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਮਨਾਂ 'ਚ ਬਹੁਤ ਵਿਚਾਰ ਪਏ ਹਨ ਪਰੰਤੂ ਇਨ੍ਹਾਂ ਦੀ ਤਲਾਸ਼ ਕਰਕੇ ਹੁਨਰਮੰਦਾਂ ਨੂੰ ਢੁਕਵੇਂ ਮੌਕੇ ਪ੍ਰਦਾਨ ਕਰਨ ਦੀ ਲੋੜ ਹੈ ਅਤੇ ਫਿਊਚਰ ਟਾਈਕੂਨ ਉਪਰਾਲੇ ਨਾਲ ਇਸ ਪਾਸੇ ਕਦਮ ਵਧਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਵੈ-ਰੁਜ਼ਗਾਰ ਤੇ ਸਟਾਰਟਅੱਪ ਨੂੰ ਵੱਡੇ ਪੱਧਰ 'ਤੇ ਉਤਸ਼ਾਹਤ ਕਰ ਰਹੀ ਹੈ, ਇਸ ਤਹਿਤ ਹੁਨਰਮੰਦਾਂ ਨੂੰ ਆਪਣਾ ਰੋਜ਼ਗਾਰ ਤੇ ਕਾਰੋਬਾਰ ਸ਼ੁਰੂ ਲਈ ਕਰਜ਼ੇ ਦੀ ਸਹੂਲਤ, ਐਨ.ਓ.ਸੀਜ਼ ਸਮੇਤ ਹੋਰ ਤਕਨੀਕੀ ਸਹਾਇਤਾ ਆਦਿ ਇੱਕ ਛੱਤ ਹੇਠਾਂ ਪ੍ਰਦਾਨ ਕੀਤੀ ਜਾ ਰਹੀ ਹੈ। ਕੈਬਨਿਟ ਮੰਤਰੀ ਨੇ ਫਿਊਚਰ ਟਾਈਕੂਨ ਮੁਕਾਬਲੇ 'ਚ ਹਿੱਸਾ ਲੈਣ ਵਾਲਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਫਿਊਚਰ ਟਾਈਕੂਨਜ਼ ਸਟਾਰਟਅੱਪ ਚੈਲੈਂਜ 'ਚ ਆਪਣੇ ਨਵੇਂ-ਨਵੇਂ ਆਈਡੀਆਜ਼ ਲੈਕੇ ਪੁੱਜੇ ਸਾਰੇ ਉਦਮੀ ਇੱਕ ਤੋਂ ਇੱਕ ਵੱਧਕੇ ਸਾਹਮਣੇ ਆਏ ਹਨ ਅਤੇ ਇਨ੍ਹਾਂ ਦੀ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਨੂੰ ਵਧਾਈ ਦਿੱਤੀ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੂਜੇ ਫਿਊਚਰ ਟਾਈਕੂਨ ਮੁਕਾਬਲੇ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਇਹ ਗਿਣਤੀ ਹੁਣ 400 ਤੋਂ ਵਧਕੇ 1100 ਤੱਕ ਪੁੱਜ ਗਈ ਹੈ। ਦੱਸਿਆ ਕਿ ਉਨ੍ਹਾਂ ਨੇ ਵਿਦਿਆਰਥੀਆਂ, ਨੌਜਵਾਨਾਂ, ਸਵੈ-ਸਹਾਇਤਾ ਗਰੁੱਪਾਂ, ਮਹਿਲਾਵਾਂ, ਦਿਵਿਆਂਗਜਨਾਂ, ਛੋਟੇ-ਵੱਡੇ ਕਾਰੋਬਾਰੀਆਂ ਜਾਂ ਆਮ ਲੋਕਾਂ ਦੇ ਸੁਪਨਮਈ ਪ੍ਰਾਜੈਕਟਾਂ ਨੂੰ ਅਸਲ 'ਚ ਰੂਪਮਾਨ ਕਰਨ ਲਈ ਫਿਊਚਰ ਟਾਈਕੂਨਜ਼ ਰਾਹੀਂ ਅੱਗੇ ਲਿਆ ਕੇ ਮੈਂਟਰਸ਼ਿਪ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਿਛਲੀ ਵਾਰ ਦੇ ਜੇਤੂਆਂ ਨੂੰ ਜੀ-20 ਸਮਿਟ ਅੰਮ੍ਰਿਤਸਰ ਵਿੱਚ ਵੀ ਆਪਣੀਆਂ ਸਟਾਲਾਂ ਲਾਉਣ ਦਾ ਮੌਕਾ ਮਿਲਿਆ ਸੀ। ਸਾਕਸ਼ੀ ਸਾਹਨੀ ਨੇ ਦੱਸਿਆ ਕਿ 4 ਜੇਤੂਆਂ ਨੂੰ ਕਰਜ਼ਾ ਸਬਸਿਡੀ, ਸਰਕਾਰੀ ਸਹਾਇਤਾ ਤੋਂ ਇਲਾਵਾ 50-50 ਹਜ਼ਾਰ ਰੁਪਏ ਨਗ਼ਦ ਪੁਰਸਕਾਰ ਦੇਣ ਸਮੇਤ ਏਂਜਲ ਇਨਵੈਸਟਰਜ਼ ਵੱਲੋਂ ਸਹਾਇਤਾ ਤੇ ਤਕਨੀਕੀ ਸੇਧ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 'ਭਵਿੱਖ ਦੇ ਕਾਰੋਬਾਰੀ-2 : ਸਟਾਰਟ-ਅੱਪ ਚੈਲੈਂਜ' ਪ੍ਰਾਜੈਕਟ, 'ਚ ਕੁਲ 1109 ਭਾਗੀਦਾਰਾਂ ਨੇ ਅਰਜ਼ੀਆਂ ਦਿੱਤੀਆਂ, ਜਿਨ੍ਹਾਂ 'ਚੋਂ 149 ਔਰਤਾਂ, 10 ਦਿਵਿਆਂਗਜਨਾਂ, 860 ਵਿਦਿਆਰਥੀਆਂ ਤੇ ਓਪਨ ਕੈਟੇਗਰੀ 'ਚ 87 ਜਣਿਆਂ ਨੇ ਆਪਣੀਆਂ ਭਵਿੱਖੀ ਯੋਜਨਾਵਾਂ ਤੇ ਨਵੇਂ ਵਪਾਰਕ ਵਿਚਾਰ ਪੇਸ਼ ਕੀਤੇ, ਇਨ੍ਹਾਂ ਵਿੱਚੋਂ ਗਰੈਂਡ ਫਿਨਾਲੇ ਲਈ 22 ਨਵੇਂ ਸੰਕਲਪਾਂ ਦੀ ਚੋਣ ਕੀਤੀ ਗਈ ਸੀ, ਜਿਨ੍ਹਾਂ ਨੇ ਆਪਣੀ ਪੇਸ਼ਕਾਰੀ ਜਿਊਰੀ ਦੇ ਸਨਮੁੱਖ ਪੇਸ਼ ਕੀਤੀ। ਇਸ ਮੌਕੇ ਦਿਵਿਆਂਗਜਨ ਵਰਗ 'ਚ ਪੋਰਟਰੇਟ ਬਣਾਉਣ ਵਾਲੇ ਵਾਣੀ ਸਕੂਲ ਦੇ ਮਨਜੋਤ ਸਿੰਘ, ਵਿਦਿਆਰਥੀ ਵਰਗ 'ਚ ਮਿੱਟੀ ਦੇ ਗਮਲੇ ਤੇ ਪੌਟ ਬਣਾਉਣ ਵਾਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਣਕਪੁਰ ਦੇ ਸਾਹਿਲ ਖਾਨ, ਮਹਿਲਾ ਵਰਗ 'ਚ ਬੈਗ ਬਣਾਉਣ ਵਾਲੀ ਸੁਖਜੀਤ ਕੌਰ ਤੇ ਓਪਨ ਵਰਗ 'ਚ ਸੰਕੇਤ ਭਾਸ਼ਾ 'ਤੇ ਕੰਮ ਕਰਨ ਵਾਲੀ ਚਿਤਕਾਰਾ ਯੂਨੀਵਰਸਿਟੀ ਦੀ ਪ੍ਰਿਆ ਗਰਗ ਜੇਤੂ ਰਹੀ। ਜਦਕਿ ਹੌਂਸਲਾ ਵਧਾਊ ਇਨਾਮ ਪ੍ਰਾਪਤ ਕਰਨ ਵਾਲਿਆਂ 'ਚ ਰਿਆਨ ਧੰਜਲ ਤੇ ਦਿਵਿਆਂਗਜਨ ਕੈਟੇਗਰੀ ਦੇ ਪਰਵਮੀਰ ਸਿੰਘ ਸ਼ਾਮਲ ਸਨ। ਇਸ ਦੌਰਾਨ ਡਾਇਰੈਕਟਰ ਰੋਜ਼ਗਾਰ ਉਤਪਤੀ ਤੇ ਹੁਨਰ ਵਿਕਾਸ ਅੰਮ੍ਰਿਤ ਸਿੰਘ, ਥਾਪਰ ਇੰਸਟੀਚਿਊਟ ਦੇ ਡਾਇਰੈਕਟਰ ਪਦਮ ਕੁਮਾਰ ਨਈਅਰ, ਏ.ਡੀ.ਸੀ ਅਨੁਪ੍ਰਿਤਾ ਜੌਹਲ, ਸਟਾਰਟਅੱਪ ਪੰਜਾਬ ਦੇ ਸੰਯੁਕਤ ਡਾਇਰੈਕਟਰ ਦੀਪਿੰਦਰ ਢਿੱਲੋਂ, ਥਾਪਰ ਇੰਸਟੀਚਿਊਟ ਦੇ ਡਿਪਟੀ ਡਾਇਰੈਕਟਰ ਅਜੇ ਬਾਤਿਸ਼, ਰਜਿਸਟਰਾਰ ਗੁਰਬਿੰਦਰ ਸਿੰਘ, ਰੋਜ਼ਗਾਰ ਵਿਭਾਗ ਦੇ ਡਿਪਟੀ ਡਾਇਰੈਕਟਰ ਅਨੁਰਾਗ ਗੁਪਤਾ, ਰੋਜ਼ਗਾਰ ਅਫ਼ਸਰ ਕੰਵਲ ਪੁਨੀਤ ਕੌਰ ਤੇ ਤੇਜਵਿੰਦਰ ਸਿੰਘ, ਡੀ.ਬੀ.ਬੀ.ਈ. ਦੇ ਡਿਪਟੀ ਸੀਈਓ ਸਤਿੰਦਰ ਸਿੰਘ, ਐਚ.ਪੀ.ਐਸ. ਲਾਂਬਾ, ਪੰਜਾਬੀ ਯੂਨੀਵਰਸਿਟੀ ਤੋਂ ਡਾ. ਰਤਿੰਦਰ ਕੌਰ ਸਮੇਤ ਵਿਦਿਆਰਥੀ ਤੇ ਨਵੇਂ ਉਦਮੀ ਵੀ ਮੌਜੂਦ ਸਨ।

Punjab Bani 31 October,2023
ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ

ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ - ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਦਿੱਲੀ, 30 Oct : ਸ਼ਰਾਬ ਘੁਟਾਲੇ ਦੇ ਮੁਲਜ਼ਮ, ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਐਸਵੀਐਨ ਭੱਟੀ ਦੇ ਬੈਂਚ ਨੇ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ 336 ਕਰੋੜ ਰੁਪਏ ਦੀ ਮਨੀ ਟ੍ਰੇਲ ਸਾਬਤ ਹੋ ਚੁੱਕੀ ਹੈ। ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ 6 ਤੋਂ 8 ਮਹੀਨਿਆਂ ਵਿੱਚ ਮੁਕੰਮਲ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ। ਸੁਪਰੀਮ ਕੋਰਟ ਨੇ 17 ਅਕਤੂਬਰ ਨੂੰ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਪੂਰੀ ਹੋਣ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਉਦੋਂ ਸਿਸੋਦੀਆ ਦੇ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਅਦਾਲਤ ਵਿੱਚ ਕਿਹਾ ਸੀ ਕਿ ਜਾਂਚ ਏਜੰਸੀ ਕੋਲ ਇਸ ਪੂਰੇ ਘਟਨਾਕ੍ਰਮ ਵਿੱਚ ਸਿਸੋਦੀਆ ਨਾਲ ਸਿੱਧੇ ਤੌਰ ’ਤੇ ਸਬੰਧਤ ਕੋਈ ਸਬੂਤ ਨਹੀਂ ਹੈ।

Punjab Bani 30 October,2023
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਬੇ 'ਚ ਖੁੰਬ ਉਤਪਾਦਨ ਨੂੰ ਪ੍ਰਫੁੱਲਿਤ ਕਰਨ ਲਈ ਹਰ ਹੰਭਲਾ ਮਾਰਨ ਦੀ ਹਦਾਇਤ

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਬੇ 'ਚ ਖੁੰਬ ਉਤਪਾਦਨ ਨੂੰ ਪ੍ਰਫੁੱਲਿਤ ਕਰਨ ਲਈ ਹਰ ਹੰਭਲਾ ਮਾਰਨ ਦੀ ਹਦਾਇਤ ਵੱਖ-ਵੱਖ ਅੱਠ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਵਿਸਥਾਰਤ ਮੀਟਿੰਗ ਚੰਡੀਗੜ੍ਹ, 27 ਅਕਤੂਬਰ: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੋੜੇਮਾਜਰਾ ਨੇ ਅੱਜ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ ਖੁੰਬ ਉਤਪਾਦਨ ਦੇ ਕਿੱਤੇ ਨੂੰ ਪ੍ਰਫੁੱਲਿਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ ਤਾਂ ਜੋ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਮਿਲ ਸਕੇ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ। ਉਨ੍ਹਾਂ ਸੀਜ਼ਨ ਦੌਰਾਨ ਮੰਡੀਆਂ ਵਿੱਚ ਖੁੰਬਾਂ ਦੀ ਵਧੇਰੇ ਆਮਦ ਅਤੇ ਘੱਟ ਰੇਟ ਤੋਂ ਬਚਾਉਣ ਲਈ ਵਾਧੂ ਖੁੰਬਾਂ ਨੂੰ ਪ੍ਰੋਸੈਸਿੰਗ ਕਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ। ਸੂਬੇ ਦੇ ਖੁੰਬ ਉਤਪਾਦਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਭਵਨ ਵਿਖੇ ਵੱਖ-ਵੱਖ ਅੱਠ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਖੁੰਬ ਉਤਪਾਦਨ ਖੇਤੀਬਾੜੀ ਨਾਲ ਜੁੜਿਆ ਕਿੱਤਾ ਹੈ, ਇਸ ਲਈ ਇਸ ਕਿੱਤੇ ਨੂੰ ਫ਼ੈਕਟਰੀ ਐਕਟ ਤੋਂ ਬਾਹਰ ਕੱਢਿਆ ਜਾਵੇ ਅਤੇ ਇਸ ਕਾਰਵਾਈ ਨੂੰ ਸਮਾਂਬੱਧ ਕਰਕੇ ਜਲਦੀ ਨਿਪਟਾਰਾ ਕੀਤਾ ਜਾਵੇ। ਕੈਬਨਿਟ ਮੰਤਰੀ ਨੇ ਲੇਬਰ ਵਿਭਾਗ ਤੋਂ ਡਿਪਟੀ ਡਾਇਰੈਕਟਰ ਫ਼ੈਕਟਰੀਜ਼ ਇੰਜੀਨੀਅਰ ਦਵਾਰਕਾ ਦਾਸ ਨੂੰ ਕਿਹਾ ਕਿ ਉਹ ਖੁੰਬ ਯੂਨਿਟਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਕਰਕੇ ਤੁਰੰਤ ਰਿਪੋਰਟ ਦੇਣ। ਕੈਬਨਿਟ ਮੰਤਰੀ ਨੇ ਬਾਗ਼ਬਾਨੀ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਸ਼ੈਲੇਂਦਰ ਕੌਰ ਨੂੰ ਆਦੇਸ਼ ਦਿੱਤੇ ਕਿ ਵਿਭਾਗ ਵੱਲੋਂ ਕੋਲਡ ਸਟੋਰਾਂ ਲਈ ਸੋਲਰ ਪੈਨਲ ਲਾਉਣ 'ਤੇ ਦਿੱਤੀ ਜਾਂਦੀ ਸਬਸਿਡੀ ਦੀ ਤਰਜ਼ 'ਤੇ ਖੁੰਬ ਉਤਪਾਦਕਾਂ ਨੂੰ ਵੀ ਇਸ ਸਕੀਮ ਅਧੀਨ ਲਿਆਂਦਾ ਜਾਵੇ। ਉਨ੍ਹਾਂ ਡਾਇਰੈਕਟਰ ਬਾਗ਼ਬਾਨੀ ਨੂੰ ਤੁਰੰਤ ਅਜਿਹੀ ਸਕੀਮ ਬਣਾ ਕੇ ਪ੍ਰਵਾਨਗੀ ਲਈ ਸਰਕਾਰ ਨੂੰ ਭੇਜਣ ਲਈ ਕਿਹਾ। ਖੁੰਬ ਉਤਪਾਦਕਾਂ ਵੱਲੋਂ ਖੁੰਬ ਯੂਨਿਟਾਂ ਨੂੰ ਰਿਆਇਤੀ ਦਰਾਂ 'ਤੇ ਬਿਜਲੀ ਸਪਲਾਈ ਦੇਣ ਦੀ ਮੰਗ ਬਾਰੇ ਸ. ਜੌੜਾਮਾਜਰਾ ਨੇ ਬਿਜਲੀ ਵਿਭਾਗ ਦੇ ਡਿਪਟੀ ਸੀ.ਈ. ਸ੍ਰੀ ਡੀ.ਐਸ. ਤੂਰ ਡਿਪਟੀ ਨੂੰ ਹਦਾਇਤ ਕੀਤੀ ਕਿ ਉਹ ਇਸ ਸਬੰਧੀ ਵਿਉਂਤਬੰਧੀ ਕਰਕੇ ਰਿਪੋਰਟ ਪੇਸ਼ ਕਰਨ। ਡਿਪਟੀ ਸੀ.ਈ. ਨੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਕਿ ਇਹ ਮਾਮਲਾ ਪੀ.ਐਸ.ਟੀ.ਸੀ.ਐਲ. ਨਾਲ ਸਬੰਧਤ ਹੈ ਅਤੇ ਉਹ ਛੇਤੀ ਸਬੰਧਤ ਅਧਿਕਾਰੀਆਂ ਨਾਲ ਸੰਪਰਕ ਕਰਕੇ ਇਸ ਸਬੰਧੀ ਯੋਗ ਫ਼ੈਸਲਾ ਲੈਣ ਲਈ ਵਿਚਾਰ-ਵਟਾਂਦਰਾ ਕਰਨਗੇ। ਬਾਗ਼ਬਾਨੀ ਮੰਤਰੀ ਨੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਲੀਗਲ ਮੈਟਰੋਲੌਜੀ ਵਿੰਗ ਦੇ ਕੰਟੋਰੋਲਰ ਸ਼੍ਰੀ ਏ.ਐਸ. ਸ਼ਰਮਾ ਨੂੰ ਹਦਾਇਤ ਕੀਤੀ ਕਿ ਕਿਉਂ ਜੋ ਖੁੰਬ ਉਤਪਾਦਨ ਖੇਤੀਬਾੜੀ ਨਾਲ ਜੁੜਿਆ ਕਿੱਤਾ ਹੈ, ਇਸ ਲਈ ਇਸ ਕਿੱਤੇ ਨੂੰ ਭਾਰਤ ਸਰਕਾਰ ਦੇ ਲੀਗਲ ਮੈਟਰੋਲੌਜੀ ਕਾਨੂੰਨ ਤੋਂ ਛੋਟ ਦੇਣ ਦੀ ਵਿਵਸਥਾ ਕੀਤੀ ਜਾਵੇ। ਬਾਗ਼ਬਾਨੀ ਮੰਤਰੀ ਨੇ ਖੁੰਬ ਉਤਪਾਦਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀਆਂ ਮੰਗਾਂ ਸਬੰਧੀ ਵਿਸਥਾਰਤ ਵੇਰਵਾ ਸਬੰਧਤ ਵਿਭਾਗਾਂ ਨਾਲ ਵੀ ਲਿਖਤੀ ਤੌਰ 'ਤੇ ਸਾਂਝਾ ਕਰਨ। ਮੀਟਿੰਗ ਵਿੱਚ ਸ਼੍ਰੀਮਤੀ ਕਨੂੰ ਥਿੰਦ, ਸੰਯੁਕਤ ਡਾਇਰੈਕਟਰ ਇੰਡਸਟ੍ਰੀਜ਼, ਸ੍ਰੀ ਵਿਸ਼ਵ ਬੰਧੂ ਸੰਯੁਕਤ ਡਾਇਰੈਕਟਰ, ਸ਼੍ਰੀਮਤੀ ਪੂਨਮ ਆਰ.ਜੋਸ਼ੀ ਵਧੀਕ ਐਲ.ਆਰ. ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Punjab Bani 27 October,2023
ਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਪਿਛਲੇ 5 ਸਾਲਾਂ ਨਾਲੋਂ ਹੁਣ ਤੱਕ ਸਭ ਤੋਂ ਘੱਟ ਕੇਸ ਬਕਾਇਆ: ਅਮਨ ਅਰੋੜਾ

ਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਪਿਛਲੇ 5 ਸਾਲਾਂ ਨਾਲੋਂ ਹੁਣ ਤੱਕ ਸਭ ਤੋਂ ਘੱਟ ਕੇਸ ਬਕਾਇਆ: ਅਮਨ ਅਰੋੜਾ • ਬੇਲੋੜੇ ਦਸਤਾਵੇਜ਼ਾਂ ਦੀ ਪ੍ਰਕਿਰਿਆ ਖ਼ਤਮ ਹੋਵੇਗੀ ਅਤੇ ਲੋਕਾਂ ਨੂੰ ਸੇਵਾਂ ਕੇਂਦਰਾਂ ਦੇ ਬੇਵਜ੍ਹਾ ਗੇੜੇ ਨਹੀਂ ਲਾਉਣੇ ਪੈਣਗੇ: ਪ੍ਰਸ਼ਾਸਨਿਕ ਸੁਧਾਰ ਮੰਤਰੀ ਚੰਡੀਗੜ੍ਹ, 26 ਅਕਤੂਬਰ: ਸੂਬੇ ਵਿੱਚ ਸੇਵਾਵਾਂ ਪ੍ਰਦਾਨ ਕਰਨ ਵਿੱਚ ਜ਼ੀਰੋ ਪੈਂਡੈਂਸੀ ਪਹੁੰਚ ਨੂੰ ਅਪਣਾਉਂਦਿਆਂ ਪੰਜਾਬ ਸਰਕਾਰ ਸੇਵਾਂ ਕੇਂਦਰਾਂ ਵਿੱਚ ਬਕਾਇਆ ਮਾਮਲਿਆਂ ਦੀ ਗਿਣਤੀ ਨੂੰ ਘਟਾਉਣ ਵਿੱਚ ਸਫ਼ਲ ਹੋਈ ਹੈ ਅਤੇ ਸੇਵਾਂ ਕੇਂਦਰਾਂ ਵਿੱਚ ਪਿਛਲੇ ਪੰਜ ਸਾਲਾਂ ਨਾਲੋਂ ਹੁਣ ਤੱਕ ਸਭ ਤੋਂ ਘੱਟ ਕੇਸ ਬਕਾਇਆ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਹਾਲ ਹੀ ਵਿੱਚ ਬਕਾਇਆ ਕੇਸਾਂ ਦੀ ਦਰ 0.10 ਫ਼ੀਸਦੀ 'ਤੇ ਆ ਗਈ ਹੈ, ਜਿਸ ਤੋਂ ਪਤਾ ਚਲਦਾ ਹੈ ਕਿ 99.90 ਫ਼ੀਸਦੀ ਤੋਂ ਵੱਧ ਅਰਜ਼ੀਆਂ ਦਾ ਨਿਬੇੜਾ ਨਿਰਧਾਰਤ ਸਮਾਂ-ਸੀਮਾ ਅੰਦਰ ਕੀਤਾ ਜਾ ਰਿਹਾ ਹੈ। ਸ੍ਰੀ ਅਮਨ ਅਰੋੜਾ ਅੱਜ ਇੱਥੇ ਵੀਡੀਓ ਕਾਨਫਰੰਸ ਜ਼ਰੀਏ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਨਾਗਰਿਕ ਕੇਂਦਰਿਤ ਸੇਵਾਵਾਂ ਦੀ ਸਮੀਖਿਆ ਲਈ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਦੌਰਾਨ ਕੈਬਨਿਟ ਮੰਤਰੀ ਨੇ ਸੂਬੇ ਵਿੱਚ ਲੋਕਾਂ ਨੂੰ ਉਨ੍ਹਾਂ ਦੇ ਦਰ 'ਤੇ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਜ਼ਿਲ੍ਹਾ ਪੱਧਰ 'ਤੇ ਹਰੇਕ ਸਬੰਧਤ ਵਿਭਾਗ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਲਈ ਵੀ ਕਿਹਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਾਰੀਆਂ ਅਰਜ਼ੀਆਂ ਨੂੰ ਨਿਰਧਾਰਤ ਸਮਾਂ-ਸੀਮਾ ਅੰਦਰ ਵਿਚਾਰਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਬੇਲੋੜੀ ਦਸਤਾਵੇਜ਼ੀ ਪ੍ਰਕਿਰਿਆ ਨੂੰ ਹਟਾਉਣ ਅਤੇ ਸੇਵਾ ਕੇਂਦਰਾਂ ਵਿੱਚ ਲੱਗਦੇ ਲੋਕਾਂ ਦੇ ਗੇੜਿਆਂ ਨੂੰ ਘਟਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਾਗਰਿਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਕੈਬਨਿਟ ਮੰਤਰੀ ਨੇ ਬਕਾਇਆ ਕੇਸਾਂ ਦੀ ਦਰ ਘਟਾ ਕੇ 0.10 ਫ਼ੀਸਦੀ ਤੱਕ ਲਿਆਉਣ ਲਈ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਅਧਿਕਾਰੀਆਂ ਦੀ ਸ਼ਲਾਘਾ ਕੀਤੀ। ਮੀਟਿੰਗ ਦੌਰਾਨ ਆਫ਼ਲਾਈਨ ਸੇਵਾਵਾਂ ਦੀ ਡਿਜੀਟਾਈਜ਼ੇਸ਼ਨ, ਵੱਖ-ਵੱਖ ਸਰਟੀਫਿਕੇਟਾਂ ਦੇ ਰਲੇਵੇਂ, ਦਸਤਾਵੇਜ਼ਾਂ ਦੇ ਨਿਪਟਾਰੇ ਸਬੰਧੀ ਨੀਤੀ, ਲੰਬੇ ਸਮੇਂ ਤੋਂ ਬਕਾਇਆ ਇਤਰਾਜ਼ਾਂ ਦੇ ਮਾਮਲਿਆਂ ਨੂੰ ਨਿਪਟਾਉਣ ਦੀ ਪ੍ਰਕਿਰਿਆ, ਆਧਾਰ ਬੇਸਡ ਈ-ਕੇ.ਵਾਈ.ਸੀ. ਦੀ ਸ਼ੁਰੂਆਤ ਆਦਿ ਸਮੇਤ ਵੱਖ-ਵੱਖ ਸੇਵਾਵਾਂ ਦੀ ਡਲਿਵਰੀ ਵਿੱਚ ਸੁਧਾਰ ਸਬੰਧੀ ਸੁਝਾਵਾਂ 'ਤੇ ਵੀ ਚਰਚਾ ਕੀਤੀ ਗਈ। ਕੈਬਨਿਟ ਮੰਤਰੀ ਨੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੂੰ ਡਿਪਟੀ ਕਮਿਸ਼ਨਰਾਂ ਵੱਲੋਂ ਦਿੱਤੇ ਸਾਰੇ ਸੁਝਾਵਾਂ ਦੀ ਪੜਚੋਲ ਕਰਕੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਸ੍ਰੀ ਅਮਨ ਅਰੋੜਾ ਨੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਸਾਫਟਵੇਅਰ ਸੈੱਲ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਸਾਫਟਵੇਅਰ ਪ੍ਰੋਜੈਕਟਾਂ ਦੀ ਸਮੀਖਿਆ ਕਰਦਿਆਂ ਸਾਫਟਵੇਅਰ ਸੈੱਲ ਦੇ ਸਮੂਹ ਟੀਮ ਮੈਂਬਰਾਂ ਨਾਲ ਗੱਲਬਾਤ ਵੀ ਕੀਤੀ। ਇਸ ਮੀਟਿੰਗ ਵਿੱਚ ਡਾਇਰੈਕਟਰ ਪ੍ਰਸ਼ਾਸਨਿਕ ਸੁਧਰ ਸ੍ਰੀ ਗਿਰੀਸ਼ ਦਿਆਲਨ, ਸੀਨੀਅਰ ਸਿਸਟਮ ਮੈਨੇਜਰ ਸ੍ਰੀ ਸੁਮਿਤ ਗਰਗ, ਜਨਰਲ ਮੈਨੇਜਰ (ਤਕਨੀਕੀ) ਸ੍ਰੀ ਵਿਨੇਸ਼ ਗੌਤਮ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Punjab Bani 26 October,2023
ਮੰਤਰੀ ਬਣ ਕੇ ਵੀ ਜਾਰੀ ਰੱਖੀ ਹੈ ਡਾ: ਬਲਜੀਤ ਕੌਰ ਨੇ ਮਨੁੱਖਤਾ ਦੀ ਸੇਵਾ

ਮੰਤਰੀ ਬਣ ਕੇ ਵੀ ਜਾਰੀ ਰੱਖੀ ਹੈ ਡਾ: ਬਲਜੀਤ ਕੌਰ ਨੇ ਮਨੁੱਖਤਾ ਦੀ ਸੇਵਾ ਬਤੌਰ ਅੱਖਾਂ ਦੇ ਮਾਹਿਰ ਡਾਕਟਰ ਕੈਂਪ ਵਿਚ ਕੀਤੀ 1500 ਮਰੀਜਾਂ ਦੀ ਜਾਂਚ * ਚਿੱਟੇ ਮੋਤੀਏ ਦੇ 100 ਮਰੀਜਾਂ ਦੇ ਆਪ੍ਰੇਸ਼ਨ ਵੀ ਕਰਨਗੇ ਖੁਦ ਹੀ* ਸ੍ਰੀ ਮੁਕਤਸਰ ਸਾਹਿਬ/ਚੰਡੀਗੜ੍ਹ, 25 ਅਕਤੂਬਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ: ਬਲਜੀਤ ਕੌਰ ਨੇ ਕੈਬਨਿਟ ਮੰਤਰੀ ਬਣਨ ਦੇ ਬਾਵਜੂਦ ਵੀ ਬਤੌਰ ਡਾਕਟਰ ਮਨੁੱਖਤਾ ਦੀ ਸੇਵਾ ਜਾਰੀ ਰੱਖੀ ਹੋਈ ਹੈ। ਉਹ ਜਦੋਂ ਆਪਣੇ ਹਲਕੇ ਵਿਚ ਜਾਂਦੇ ਹਨ ਤਾਂ ਅਕਸਰ ਲੋਕਾਂ ਦੀਆਂ ਅੱਖਾਂ ਦੀ ਜਾਂਚ ਕਰਦੇ ਵਿਖਾਈ ਦਿੰਦੇ ਹਨ। ਅੱਜ ਵੀ ਉਨ੍ਹਾਂ ਨੇ ਇੱਥੇ ਸੰਕਲਪ ਐਜ਼ੁਕੇਸ਼ਨ ਵੇਲਫੇਅਰ ਸੁਸਾਇਟੀ ਅਤੇ ਰਬਾਬ ਐਜ਼ੁਕੇਸ਼ਨ ਵੇਲਫੇਅਰ ਸੁਸਾਇਟੀ ਦੁਆਰਾ ਲਗਾਏ ਅੱਖਾਂ ਦੇ ਮੁਫ਼ਤ ਜਾਂਚ ਤੇ ਚਿੱਟੇ ਮੋਤੀਏ ਦੇ ਆਪ੍ਰੇਸ਼ਨ ਕੈਂਪ ਵਿਚ ਬਤੌਰ ਡਾਕਟਰ ਸਾਰਾ ਦਿਨ ਸੇਵਾਵਾਂ ਦਿੱਤੀਆਂ। ਇਹ ਕੈਂਪ ਧਾਲੀਵਾਲ ਬੱਚਿਆਂ ਦੇ ਹਸਪਤਾਲ ਵਿਚ ਡਾ: ਬਲਜੀਤ ਆਈ ਕੇਅਰ ਸੈਂਟਰ ਵਿਚ ਸਵੇਰੇ 9 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ ਦੇ 6 ਵਜੇ ਤੱਕ ਚੱਲੇਗਾ। ਇਸ ਕੈਂਪ ਵਿਚ ਡਾ: ਬਲਜੀਤ ਕੌਰ ਨੇ ਖੁਦ 1500 ਮਰੀਜਾਂ ਦੀਆਂ ਅੱਖਾਂ ਦੀ ਜਾਂਚ ਕੀਤੀ। ਇਨ੍ਹਾਂ ਵਿੱਚੋਂ 700 ਮਰੀਜਾਂ ਨੂੰ ਨਜ਼ਰ ਦੀਆਂ ਐਨਕਾਂ ਵੰਡੀਆਂ ਗਈਆਂ ਅਤੇ ਮਰੀਜਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆ ਗਈਆ। ਇਸ ਮੌਕੇ ਚਿੱਟੇ ਮੋਤੀਏ ਦੇ 100 ਮਰੀਜਾਂ ਨੂੰ ਆਪ੍ਰੇਸ਼ਨ ਲਈ ਚੁਣਿਆ ਗਿਆ ਹੈ, ਜਿਨ੍ਹਾਂ ਦੇ ਆਪ੍ਰੇਸ਼ਨ ਵੀ ਕੈਬਨਿਟ ਮੰਤਰੀ ਖੁਦ ਕਰਨਗੇ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ "ਸਾਡੇ ਬਜੁਰਗ ਸਾਡਾ ਮਾਣ" ਮੁਹਿੰਮ ਤਹਿਤ ਬਜੁਰਗਾਂ ਦੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਇਹ ਕੈਂਪ ਲਗਾਇਆ ਗਿਆ ਹੈ। ਜਿਕਰਯੋਗ ਹੈ ਕਿ ਡਾ: ਬਲਜੀਤ ਕੌਰ ਸਿਆਸਤ ਵਿਚ ਆਉਣ ਤੋਂ ਪਹਿਲਾਂ ਅੱਖਾਂ ਦੇ ਮਾਹਿਰ ਡਾਕਟਰ ਵਜੋਂ ਇਸ ਜਿ਼ਲ੍ਹੇ ਵਿਚ ਹੀ ਸੇਵਾ ਕਰਦੇ ਰਹੇ ਹਨ ਅਤੇ ਉਨ੍ਹਾਂ ਬਾਰੇ ਲੋਕ ਰਾਏ ਸੀ ਕਿ ਲੋਕ ਉਨ੍ਹਾਂ ਤੋਂ ਆਪਣੀਆਂ ਅੱਖਾਂ ਦਾ ਆਪ੍ਰੇਸ਼ਨ ਕਰਵਾਉਣ ਨੂੰ ਹੀ ਤਰਜੀਹ ਦਿੰਦੇ ਸਨ। ਅੱਜ ਕੈਂਪ ਵਿਚ ਵੀ ਜਦ ਲੋਕਾਂ ਨੇ ਡਾ: ਬਲਜੀਤ ਕੌਰ ਨੂੰ ਅੱਖਾਂ ਦੀ ਜਾਂਚ ਕਰਦੇ ਪਾਇਆ ਤਾਂ ਉਨ੍ਹਾਂ ਦੇ ਚਿਹਰੇ ਦੀ ਰੌਣਕ ਹੋਰ ਵੀ ਵਧੀ ਹੋਈ ਨਜਰ ਆਈ।

Punjab Bani 25 October,2023
ਮੁੱਖ ਮੰਤਰੀ ਨੇ ਹੌਲਦਾਰ ਦਰਸ਼ਨ ਸਿੰਘ ਦੀ ਸ਼ਹਾਦਤ ਉਤੇ ਦੁੱਖ ਪ੍ਰਗਟਾਇਆ

ਮੁੱਖ ਮੰਤਰੀ ਨੇ ਹੌਲਦਾਰ ਦਰਸ਼ਨ ਸਿੰਘ ਦੀ ਸ਼ਹਾਦਤ ਉਤੇ ਦੁੱਖ ਪ੍ਰਗਟਾਇਆ ਪਰਿਵਾਰ ਨੂੰ ਇਕ ਕਰੋੜ ਰੁਪਏ ਐਕਸ ਗ੍ਰੇਸ਼ੀਆ ਅਤੇ ਇਕ ਕਰੋੜ ਰੁਪਏ ਦਾ ਬੀਮਾ ਦੇਣ ਦਾ ਐਲਾਨ ਚੰਡੀਗੜ੍ਹ, 23 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਨਿਭਾਉਂਦਿਆਂ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਹੌਲਦਾਰ ਦਰਸ਼ਨ ਸਿੰਘ ਦੀ ਸ਼ਹਾਦਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਉਸ ਦੇ ਪਰਿਵਾਰ ਨੂੰ ਦੋ ਕਰੋੜ ਰੁਪਏ ਦੀ ਵਿੱਤੀ ਮਦਦ ਦੇਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਹੌਲਦਾਰ ਦਰਸ਼ਨ ਸਿੰਘ ਬਰਨਾਲਾ ਵਿੱਚ ਆਪਣੀ ਡਿਊਟੀ ਨਿਉਂਦਿਆਂ ਸ਼ਹੀਦ ਹੋਇਆ। ਉਨ੍ਹਾਂ ਕਿਹਾ ਕਿ ਇਸ ਦੋ ਕਰੋੜ ਰੁਪਏ ਦੀ ਵਿੱਤੀ ਇਮਦਾਦ ਵਿੱਚੋਂ ਇਕ ਕਰੋੜ ਰੁਪਏ ਸੂਬਾ ਸਰਕਾਰ ਵੱਲੋਂ ਐਕਸ ਗ੍ਰੇਸ਼ੀਆ ਦੇ ਰੂਪ ਵਿੱਚ, ਜਦੋਂ ਕਿ ਇਕ ਕਰੋੜ ਰੁਪਏ ਐਚ.ਡੀ.ਐਫ.ਸੀ. ਬੈਂਕ ਵੱਲੋਂ ਬੀਮਾ ਦੇ ਰੂਪ ਵਿੱਚ ਦਿੱਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਹਿਲਕਦਮੀ ਸੂਬੇ ਵਿੱਚ ਅਮਨ ਤੇ ਕਾਨੂੰਨ ਦੀ ਵਿਵਸਥਾ ਬਹਾਲ ਰੱਖਣ ਲਈ ਪੰਜਾਬ ਦੇ ਸੂਰਬੀਰ ਯੋਧਿਆਂ ਵੱਲੋਂ ਦਿੱਤੇ ਲਾਮਿਸਾਲ ਬਲੀਦਾਨ ਦੇ ਸਤਿਕਾਰ ਵਜੋਂ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਲਈ ਆਪਣਾ ਜੀਵਨ ਕੁਰਬਾਨ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਦੀ ਮਦਦ ਲਈ ਪੰਜਾਬ ਸਰਕਾਰ ਦ੍ਰਿੜ੍ਹ ਸੰਕਲਪ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਦਰਸ਼ਨ ਸਿੰਘ ਦੇ ਪਰਿਵਾਰ ਲਈ ਇਹ ਵਿੱਤੀ ਇਮਦਾਦ ਸੂਬਾ ਸਰਕਾਰ ਦੀ ਸੈਨਿਕਾਂ (ਹਥਿਆਰਬੰਦ ਦਸਤਿਆਂ, ਅਰਧ ਸੈਨਿਕ ਬਲਾਂ ਅਤੇ ਪੁਲਿਸ) ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਤਹਿਤ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਸੂਬਾ ਸਰਕਾਰ ਦੀ ਇਹ ਨਿਮਾਣੀ ਜਿਹੀ ਕੋਸ਼ਿਸ਼ ਜਿੱਥੇ ਇਕ ਪਾਸੇ ਪੀੜਤ ਪਰਿਵਾਰ ਦੀ ਮਦਦ ਯਕੀਨੀ ਬਣਾਏਗੀ, ਉੱਥੇ ਉਨ੍ਹਾਂ ਦਾ ਭਵਿੱਖ ਵੀ ਸੁਰੱਖਿਅਤ ਕਰੇਗੀ।

Punjab Bani 23 October,2023
ਈ.ਟੀ.ਓ ਵੱਲੋਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਵਿਸਤ੍ਰਿਤ ਸਮੀਖਿਆ ਮੀਟਿੰਗ

ਈ.ਟੀ.ਓ ਵੱਲੋਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਵਿਸਤ੍ਰਿਤ ਸਮੀਖਿਆ ਮੀਟਿੰਗ ਅਧਿਕਾਰੀਆਂ ਦੀ ਛੁੱਟੀ ਦੌਰਾਨ ਕੰਮਕਾਜ ਵਿੱਚ ਨਹੀਂ ਪਵੇਗੀ ਰੁਕਾਵਟ, ਲੋਕ ਨਿਰਮਾਣ ਮੰਤਰੀ ਵੱਲੋਂ ਲਿੰਕ ਅਫ਼ਸਰ ਲਾਉਣ ਦੀ ਪ੍ਰਵਾਨਗੀ ਚੀਫ਼ ਇੰਜੀਨੀਅਰਾਂ ਨੂੰ ਆਪਣੇ ਪੱਧਰ 'ਤੇ ਲਗਾਤਾਰ ਕੰਮ ਦੀ ਪ੍ਰਗਤੀ ਅਤੇ ਗੁਣਵੱਤਾ ਦੀ ਸਮੀਖਿਆ ਕਰਦੇ ਰਹਿਣ ਲਈ ਕਿਹਾ ਚੰਡੀਗੜ੍ਹ, 21 ਅਕਤੂਬਰ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਪ੍ਰਿਯਾਂਕ ਭਾਰਤੀ ਅਤੇ ਵਿਭਾਗ ਦੇ ਮੁੱਖ ਇੰਜੀਨੀਅਰਾਂ ਨਾਲ ਮੀਟਿੰਗ ਕਰਕੇ ਵਿਭਾਗ ਦੇ ਕੰਮਾਂ ਦੀ ਵਿਸਤ੍ਰਿਤ ਸਮੀਖਿਆ ਕੀਤੀ। ਮੀਟਿੰਗ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੇ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੂੰ ਜਾਣੂ ਕਰਵਾਇਆ ਕਿ ਬਹੁਤੀਆਂ ਪ੍ਰਸ਼ਾਸਕੀ ਪ੍ਰਵਾਨਗੀਆਂ ਪਹਿਲਾਂ ਹੀ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਅਤੇ ਕੰਮਾਂ ਦੀ ਅਵਾਰਡ ਪ੍ਰਕਿਰਿਆ ਜਾਰੀ ਹੈ। ਲੋਕ ਨਿਰਮਾਣ ਮੰਤਰੀ ਨੇ ਅਧਿਕਾਰੀਆਂ ਨੂੰ ਕੰਮਾਂ ਦੀ ਅਲਾਟਮੈਂਟ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਸਰਦੀਆਂ ਦੇ ਮੌਸਮ ਦੀ ਸ਼ੁਰੂਆਤ ਤੋਂ ਪਹਿਲਾਂ ਲੁੱਕ ਪਾਉਣ ਦੇ ਕੰਮਾਂ ਨੂੰ ਮੁਕੰਮਲ ਕੀਤਾ ਜਾ ਸਕੇ। ਲੋਕ ਨਿਰਮਾਣ ਮੰਤਰੀ ਨੇ ਵਿਭਾਗ ਦੇ ਪ੍ਰਬੰਧਕੀ ਕੰਮਕਾਜ ਵਿੱਚ ਸੁਧਾਰ ਲਈ ਅਧਿਕਾਰੀਆਂ ਦੀ ਅਣਉਪਲਬਧਤਾ ਦੌਰਾਨ ਲਿੰਕ ਅਫ਼ਸਰ ਰੱਖਣ ਦੇ ਪ੍ਰਸਤਾਵ 'ਤੇ ਵੀ ਸਹਿਮਤੀ ਪ੍ਰਗਟਾਈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਹਰਭਜਨ ਸਿੰਘ ਈ.ਟੀ.ਓ ਨੇ ਮੁੱਖ ਇੰਜੀਨੀਅਰਾਂ ਨੂੰ ਆਪਣੇ ਪੱਧਰ 'ਤੇ ਲਗਾਤਾਰ ਕੰਮਾਂ ਦੀ ਪ੍ਰਗਤੀ ਅਤੇ ਗੁਣਵੱਤਾ ਦੀ ਸਮੀਖਿਆ ਕਰਦੇ ਰਹਿਣ ਦੀ ਸਲਾਹ ਦਿੱਤੀ। ਮੀਟਿੰਗ ਵਿੱਚ ਮੁੱਖ ਇੰਜਨੀਅਰਾਂ ਵਿੱਚ ਰਵੀ ਚਾਵਲਾ, ਵਿਜੇ ਚੋਪੜਾ, ਗਗਨਦੀਪ ਸਿੰਘ, ਪਰਮ ਜੋਤੀ ਅਰੋੜਾ, ਅਤੇ ਸੁਪਰਡੈਂਟ ਇੰਜਨੀਅਰ ਅਤੇ ਲੋਕ ਨਿਰਮਾਣ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

Punjab Bani 21 October,2023
ਮੁੱਖ ਮੰਤਰੀ ਅਤੇ ਸਪੀਕਰ ਨੇ ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਵੇਖਣ ਆਏ ਆਕਸਬ੍ਰਿਜ ਵਰਲਡ ਸਕੂਲ ਕੋਟਕਪੂਰਾ ਦੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਅਤੇ ਸਪੀਕਰ ਨੇ ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਵੇਖਣ ਆਏ ਆਕਸਬ੍ਰਿਜ ਵਰਲਡ ਸਕੂਲ ਕੋਟਕਪੂਰਾ ਦੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ ਵਿਦਿਆਰਥੀਆਂ ਨੂੰ ਜੀਵਨ ‘ਚ ਸਫ਼ਲ ਇਨਸਾਨ ਬਣਨ ਤੇ ਸੂਬੇ ਤੇ ਦੇਸ਼ ਦੀ ਤਰੱਕੀ ਲਈ ਯੋਗਦਾਨ ਪਾਉਣ ਲਈ ਪ੍ਰੇਰਿਆ ਚੰਡੀਗੜ, 21 ਅਕਤੂਬਰ: ਆਕਸਬ੍ਰਿਜ ਵਰਲਡ ਸਕੂਲ, ਕੋਟਕਪੂਰਾ ਦੇ ਵਿਦਿਆਰਥੀਆਂ ਨੇ ਬੀਤੇ ਕੱਲ੍ਹ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਦਰਸ਼ਕ ਵਜੋਂ ਵੇਖੀ ਅਤੇ ਸਦਨ ‘ਚ ਹੁੰਦੇ ਦੇ ਵਿਧਾਨਕ ਕੰਮ ਕਾਰ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਸੈਸ਼ਨ ਦੀ ਕਾਰਵਾਈ ਵੇਖਣ ਆਏ ਸਕੂਲੀ ਵਿਦਿਆਰਥੀਆਂ ਨਾਲ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਜੀਵਨ ‘ਚ ਮਿਹਨਤ ਕਰਕੇ ਸਫ਼ਲ ਇਨਸਾਨ ਬਣਨ ਅਤੇ ਸੂਬੇ ਅਤੇ ਦੇਸ਼ ਦੀ ਤਰੱਕੀ ਲਈ ਆਪਣਾ ਵਡਮੁੱਲਾ ਯੋਗਦਾਨ ਪਾਉਣ ਲਈ ਪ੍ਰੇਰਿਆ। ਮੁੱਖ ਮੰਤਰੀ ਨੇ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਦਿਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਤੱਕ ਸੂਬੇ ਦੇ 37,000 ਤੋਂ ਵੱਧ ਯੋਗ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਾਡਾ ਮਕਸਦ ਪੰਜਾਬ ਦੇ ਨੌਜਵਾਨਾਂ ਸੂਬੇ ‘ਚ ਬਿਹਤਰ ਰੋਜ਼ਗਾਰ ਮੁਹੱਈਆ ਕਰਵਾੳਣਾ ਹੈ ਤਾਂ ਜੋ ਪੰਜਾਬੀ ਨੌਜਵਾਨ ਸੂਬਾ ਛੱਡ ਕੇ ਬਾਹਰਲੇ ਮੁਲਕਾਂ ਵੱਲ ਨਾ ਜਾਣ ਸਗੋ ਆਪਣੇ ਪੰਜਾਬ ‘ਚ ਹੀ ਰੋਜ਼ਗਾਰ ਹਾਸਲ ਕਰਕੇ ਸੂਬੇ ਦੀ ਸੇਵਾ ਕਰਨ। ਸ. ਸੰਧਵਾਂ ਨੇ ਇਸ ਮੌਕੇ ਕਿਹਾ ਕਿ ਸਦਨ ਦੀ ਕਾਰਵਾਈ ਵੇਖ ਕੇ ਜਿੱਥੇ ਵਿਦਿਆਰਥੀਆਂ ਨੂੰ ਸੂਬੇ ਦੀ ਵਿਧਾਨਕ ਕਾਰਜ ਪ੍ਰਣਾਲੀ ਬਾਰੇ ਜਾਣਕਾਰੀ ਮਿਲਦੀ ਹੈ, ਉੱਥੇ ਹੀ ਰਾਜਨੀਤਿਕ ਨੇਤਾਵਾਂ ਦੀ ਕਾਰਗੁਜ਼ਾਰੀ ਸਾਕਾਰ ਰੂਪ ‘ਚ ਵੇਖਣ ਨੂੰ ਮਿਲਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਹੈ ਕਿ ਪੰਜਾਬ ਦੇ ਨੌਜਵਾਨ ਵਿਦੇਸ਼ ਜਾਣ ਦੀ ਲਾਲਸਾ ਤਿਆਗਣ ਅਤੇ ਇੱਥੇ ਰਹਿ ਕੇ ਹੀ ਚੰਗਾ ਰੋਜ਼ਗਾਰ ਹਾਸਲ ਕਰਨ ਅਤੇ ਆਪਣੇ ਸਮਾਜ ਦੀ ਭਲਾਈ ਲਈ ਕੰਮ ਕਰਨ। ਇਸ ਮੌਕੇ ਆਕਸਬ੍ਰਿਜ ਵਰਲਡ ਸਕੂਲ ਦੇ ਪ੍ਰਿੰਸੀਪਲ ਸਮੀਨਾ ਖੁਰਾਣਾ ਅਤੇ ਵਾਈਸ ਪ੍ਰਿੰਸੀਪਲ ਸਪਨਾ ਬਜਾਜ ਨੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਪੰਜਾਬ ਅਤੇ ਸਪੀਕਰ ਪੰਜਾਬ ਵਿਧਾਨ ਸਭਾ ਦਾ ਧੰਨਵਾਦ ਵੀ ਕੀਤਾ।

Punjab Bani 21 October,2023
ਸੰਜੇ ਸਿੰਘ ਨੂੰ ਦਿੱਲੀ ਹਾਈਕੋਰਟ ਤੋਂ ਵੱਡਾ ਝਟਕਾ, ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ

ਸੰਜੇ ਸਿੰਘ ਨੂੰ ਦਿੱਲੀ ਹਾਈਕੋਰਟ ਤੋਂ ਵੱਡਾ ਝਟਕਾ, ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ ਦਿੱਲੀ : ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਦਿੱਲੀ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਦਿੱਲੀ ਹਾਈਕੋਰਟ ਨੇ ਆਮ ਆਦਮੀ ਪਾਰਟੀ ਦੇ ਨੇਤਾ ਸੰਜੇ ਸਿੰਘ ਦੀ ਈਡੀ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਇੰਨਾ ਹੀ ਨਹੀਂ ਦਿੱਲੀ ਹਾਈਕੋਰਟ ਨੇ ਵੀ ਟਿੱਪਣੀ ਕੀਤੀ ਹੈ ਕਿ ਕਾਨੂੰਨ ਸਾਰਿਆਂ ਲਈ ਬਰਾਬਰ ਹੈ, ਚਾਹੇ ਉਹ ਨੇਤਾ ਹੋਵੇ ਜਾਂ ਆਮ ਨਾਗਰਿਕ। ਦਰਅਸਲ ਦਿੱਲੀ ਸ਼ਰਾਬ ਮਾਮਲੇ ‘ਚ ਗ੍ਰਿਫਤਾਰ ਸੰਜੇ ਸਿੰਘ ਨੇ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਕਰਾਰ ਦੇਣ ਦੀ ਮੰਗ ਕੀਤੀ ਸੀ ਕਿਉਂਕਿ ਈਡੀ ਨੇ ਗ੍ਰਿਫਤਾਰੀ ਦੇ ਆਧਾਰ ਦਾ ਖੁਲਾਸਾ ਨਹੀਂ ਕੀਤਾ ਸੀ, ਜਿਸ ‘ਤੇ ਦਿੱਲੀ ਹਾਈ ਕੋਰਟ ਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਆਪਣਾ ਫੈਸਲਾ ਸੁਣਾਇਆ। ਹਾਈ ਕੋਰਟ ਦੇ ਜੱਜ ਜਸਟਿਸ ਸਵਰਨਕਾਂਤਾ ਨੇ ਸੰਜੇ ਸਿੰਘ ਦੀ ਪਟੀਸ਼ਨ ਨੂੰ ਰੱਦ ਕਰਦਿਆਂ ਕਿਹਾ ਕਿ ਸੰਜੇ ਸਿੰਘ ਦੀ ਗ੍ਰਿਫ਼ਤਾਰੀ ਕਾਨੂੰਨ ਦੇ ਨਿਯਮਾਂ ਅਨੁਸਾਰ ਹੈ। ਇੰਨਾ ਹੀ ਨਹੀਂ ਦਿੱਲੀ ਹਾਈਕੋਰਟ ਨੇ ਸੰਜੇ ਸਿੰਘ ਦੀ ਇਸ ਦਲੀਲ ਨੂੰ ਵੀ ਰੱਦ ਕਰ ਦਿੱਤਾ ਕਿ ਈਡੀ ਨੇ ਉਸ ਨੂੰ ਸਿਆਸੀ ਰੰਜਿਸ਼ ਕਾਰਨ ਗ੍ਰਿਫਤਾਰ ਕੀਤਾ ਸੀ। ਹਾਈ ਕੋਰਟ ਨੇ ਕਿਹਾ ਕਿ ਅਸੀਂ ਪਟੀਸ਼ਨਕਰਤਾ ਦੀ ਇਸ ਦਲੀਲ ‘ਤੇ ਕੋਈ ਰਾਏ ਨਹੀਂ ਦੇਵਾਂਗੇ ਕਿਉਂਕਿ ਇਹ ਅਦਾਲਤ ਦੇ ਅਧਿਕਾਰ ਖੇਤਰ ਦਾ ਵਿਸ਼ਾ ਨਹੀਂ ਹੈ। ਦਿੱਲੀ ਹਾਈ ਕੋਰਟ ਨੇ ਇਹ ਵੀ ਕਿਹਾ ਕਿ ਈਡੀ ਇੱਕ ਵੱਡੀ ਜਾਂਚ ਏਜੰਸੀ ਹੈ ਅਤੇ ਇਸ ਵਿੱਚ ਸਿਆਸੀ ਉਦੇਸ਼ਾਂ ਨੂੰ ਸ਼ਾਮਲ ਕਰਨਾ ਦੇਸ਼ ਦੀ ਅਕਸ ਨੂੰ ਪ੍ਰਭਾਵਿਤ ਕਰ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਸੰਜੇ ਸਿੰਘ ਨੂੰ ਵੀ ਇਸੇ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ‘ਚ ਮਨੀਸ਼ ਸਿਸੋਦੀਆ ਵੀ ਗ੍ਰਿਫਤਾਰ ਹਨ ਅਤੇ ਫਿਲਹਾਲ ਜੇਲ ‘ਚ ਹਨ।

Punjab Bani 20 October,2023
ਰਾਜਪਾਲ ਦੀ ਧਮਕੀ ਪੰਜਾਬ ਦੇ ਲੋਕਾਂ ਨਾਲ ਧੱਕਾ- ਮੁੱਖ ਮੰਤਰੀ

ਰਾਜਪਾਲ ਦੀ ਧਮਕੀ ਪੰਜਾਬ ਦੇ ਲੋਕਾਂ ਨਾਲ ਧੱਕਾ- ਮੁੱਖ ਮੰਤਰੀ ਨਿਯੁਕਤ ਕੀਤਾ ਹੋਇਆ ਰਾਜਪਾਲ ਲੋਕਾਂ ਦੀ ਚੁਣੀ ਹੋਈ ਸਰਕਾਰ ਨੂੰ ਲੋਕ ਪੱਖੀ ਫੈਸਲੇ ਲੈਣ ਵਿੱਚ ਅੜਿੱਕੇ ਡਾਹ ਕੇ ਧੱਕੇਸ਼ਾਹੀ ਕਰ ਰਿਹਾ* ਵਿਧਾਨਕ ਬਿੱਲਾਂ ਸਬੰਧੀ ਰਾਜਪਾਲ ਦੀ ਮਨਮਰਜ਼ੀ ਦੇ ਖਿਲਾਫ਼ ਸੁਪਰੀਮ ਕੋਰਟ ਵੱਲ ਰੁਖ਼ ਕਰੇਗੀ ਪੰਜਾਬ ਸਰਕਾਰ-ਮੁੱਖ ਮੰਤਰੀ ਸੁਪਰੀਮ ਕੋਰਟ ਤੋਂ ਇਨਸਾਫ ਮਿਲਣ ਤੱਕ ਕੋਈ ਬਿੱਲ ਪੇਸ਼ ਨਹੀਂ ਕਰੇਗੀ ਸੂਬਾ ਸਰਕਾਰ ਅਗਲੇ ਹੁਕਮਾਂ ਤੱਕ ਵਿਧਾਨ ਸਭਾ ਦੀ ਕਾਰਵਾਈ ਮੁਲਤਵੀ ਚੰਡੀਗੜ੍ਹ, 20 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਜ਼ਿੱਦੀ ਵਤੀਰਾ ਧਾਰਨ ਕਰਨ ਵਾਲੇ ਸੂਬੇ ਦੇ ਰਾਜਪਾਲ ਪਾਸੋਂ ਲੰਬਿਤ ਵਿਧਾਨਕ ਬਿੱਲਾਂ ਨੂੰ ਪਾਸ ਕਰਵਾਉਣ ਲਈ ਸੂਬਾ ਸਰਕਾਰ ਸੁਪਰੀਮ ਕੋਰਟ ਦਾ ਦਰ ਖੜ੍ਹਕਾਏਗੀ। ਅੱਜ ਪੰਜਾਬ ਵਿਧਾਨ ਸਭਾ ਦੇ ਸਦਨ ਵਿੱਚ ਬਹਿਸ ’ਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਨਿਯੁਕਤ ਕੀਤਾ ਹੋਇਆ ਰਾਜਪਾਲ ਜਮਹੂਰੀ ਢੰਗ ਨਾਲ ਚੁਣੀ ਗਈ ਸਰਕਾਰ ਨੂੰ ਲੋਕ ਪੱਖੀ ਫੈਸਲੇ ਲੈਣ ਤੋਂ ਰੋਕਣ ਲਈ ਧੱਕੇਸ਼ਾਹੀ ਦਾ ਸਹਾਰਾ ਲੈ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਦੀ ਮਨਮਰਜ਼ੀ ਕਾਨੂੰਨੀ ਨਜ਼ਰੀਏ ਤੋਂ ਟਿਕ ਨਹੀਂ ਸਕੇਗੀ ਅਤੇ ਸੁਪਰੀਮ ਕੋਰਟ ਵੱਲੋਂ ਇਸ ਨੂੰ ਮੁੱਢੋਂ ਰੱਦ ਕਰ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਾਜਪਾਲ ਪੰਜਾਬੀਆਂ ਨੂੰ ਹਲਕੇ ਵਿੱਚ ਲੈ ਰਿਹਾ ਹੈ ਅਤੇ ਇਸ ਜ਼ਿੱਦੀ ਰਵੱਈਏ ਲਈ ਉਨ੍ਹਾਂ ਨੂੰ ਢੁਕਵਾਂ ਸਬਕ ਸਿਖਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੱਕ ਇਸ ਮਾਮਲੇ ਦਾ ਸੁਪਰੀਮ ਕੋਰਟ ਵੱਲੋਂ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੂਬਾ ਸਰਕਾਰ ਵਿਧਾਨ ਸਭਾ ਵਿੱਚ ਕੋਈ ਬਿੱਲ ਪੇਸ਼ ਨਹੀਂ ਕਰੇਗੀ। ਉਨ੍ਹਾਂ ਨੇ ਰਾਜਪਾਲ ਨੂੰ ਸਪੱਸ਼ਟ ਤੌਰ 'ਤੇ ਕਿਹਾ ਕਿ ਉਹ ਆਪਣੇ ਅੜੀਅਲ ਰਵੱਈਏ ਨਾਲ ਪੰਜਾਬੀਆਂ ਨੂੰ ਧਮਕਾਉਣਾ ਬੰਦ ਕਰਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੜੀ ਅਜੀਬ ਗੱਲ ਹੈ ਕਿ ਸੂਬੇ ਦੇ ਲੋਕਾਂ ਨੇ ਉਨ੍ਹਾਂ ਨੂੰ ਚੁਣਿਆ ਹੈ ਪਰ ਨਿਯੁਕਤ ਕੀਤੇ ਰਾਜਪਾਲ ਸੂਬਾ ਸਰਕਾਰ ਦੇ ਲੋਕ ਭਲਾਈ ਦੇ ਕੰਮਕਾਜ ਵਿੱਚ ਅੜਿੱਕਾ ਪੈਦਾ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਰਾਜਪਾਲ ਸੂਬਾ ਸਰਕਾਰ ਨੂੰ ਲੋਕਾਂ ਦੇ ਹਿੱਤ ਵਿੱਚ ਕੰਮ ਨਹੀਂ ਕਰਨ ਦੇ ਰਹੇ। ਉਨ੍ਹਾਂ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਸੂਬਾ ਸਰਕਾਰ ਕੋਲ ਲੋਕ ਭਲਾਈ ਦੇ ਉਦੇਸ਼ ਲਈ ਬਹਿਸ ਕਰਵਾਉਣ ਦਾ ਅਧਿਕਾਰ ਨਹੀਂ ਹੈ ਅਤੇ ਲੋਕ ਪੱਖੀ ਬਿੱਲ ਰੁਕੇ ਪਏ ਹਨ ਜਿਸ ਕਰਕੇ ਸੂਬੇ ਦੇ ਵਿਕਾਸ ਉਤੇ ਮਾਰੂ ਅਸਰ ਪੈ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਾਜਪਾਲ ਦੇ ਇਸ ਤਾਨਾਸ਼ਾਹੀ ਰਵੱਈਏ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਹੁਣ ਸੁਪਰੀਮ ਕੋਰਟ ਤੋਂ ਇਨਸਾਫ਼ ਦੀ ਮੰਗ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਿਕਾਸ ਨੂੰ ਹੁਲਾਰਾ ਦੇਣ ਲਈ ਸੂਬੇ ਦਾ ਮਾਲੀਆ ਵਧਾਉਣ ਵਾਸਤੇ ਤਿੰਨ ਵਿੱਤੀ ਬਿੱਲ ਪੇਸ਼ ਕਰਨ ਦੀ ਤਜਵੀਜ਼ ਰੱਖੀ। ਹਾਲਾਂਕਿ, ਉਨ੍ਹਾਂ ਕਿਹਾ ਕਿ ਪੰਜਾਬ ਦੇ ਰਾਜਪਾਲ ਨੇ ਇਨ੍ਹਾਂ ਬਿੱਲਾਂ ਨੂੰ ਸਹਿਮਤੀ ਦੇਣ ਦੀ ਬਜਾਏ ਬਿੱਲ ਰੋਕ ਕੇ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੜੀ ਦੁੱਖ ਦੀ ਗੱਲ ਹੈ ਕਿ ਰਾਜਪਾਲ ਸੈਸ਼ਨ ਦੀ ਕਾਨੂੰਨੀ ਵੈਧਤਾ 'ਤੇ ਸਵਾਲ ਉਠਾ ਰਹੇ ਹਨ ਜਦਕਿ ਸੂਬਾ ਸਰਕਾਰ ਨੂੰ ਲੋਕਾਂ ਦੀ ਭਲਾਈ ਲਈ ਕੋਈ ਵੀ ਫੈਸਲਾ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਮੁੱਖ ਮੰਤਰੀ ਨੇ ਕਿਹਾ ਕਿ ਰਾਜਪਾਲ ਲੋਕਾਂ ਨੂੰ ਬਿਜਲੀ ਸਬਸਿਡੀ ਅਤੇ ਹੋਰ ਭਲਾਈ ਪਹਿਲਕਦਮੀਆਂ ਪਿਛਲੇ ਤਰਕ 'ਤੇ ਸਵਾਲ ਉਠਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਪਿਛਲੀਆਂ ਸਰਕਾਰਾਂ ਤੋਂ ਕਰਜ਼ਾ ਵਿਰਾਸਤ ਵਿੱਚ ਮਿਲਿਆ ਹੈ ਕਿਉਂਕਿ 1997 ਤੋਂ 2022 ਤੱਕ ਸੂਬੇ ਵਿੱਚ ਦੋ ਵਿਅਕਤੀਆਂ ਨੇ ਹੀ ਰਾਜ ਕੀਤਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕਰਜ਼ਾ ਤਾਂ ਲਾਹ ਦੇਵੇਗੀ ਪਰ ਕੇਰਲਾ, ਪੱਛਮੀ ਬੰਗਾਲ ਅਤੇ ਤਾਮਿਲਨਾਡੂ ਦੇ ਹਮਰੁਤਬਾ ਵਾਂਗ ਪੰਜਾਬ ਦੇ ਰਾਜਪਾਲ ਨੂੰ ਵੀ ਸੂਬਾ ਸਰਕਾਰ ਦੇ ਕੰਮਕਾਜ ਵਿਚ ਅੜਿੱਕੇ ਨਹੀਂ ਡਾਹੁਣੇ ਚਾਹੀਦੇ। ਮੁੱਖ ਮੰਤਰੀ ਨੇ ਕਿਹਾ ਕਿ ਸੱਤਾ ਵਿੱਚ ਬੈਠੇ ਲੋਕਾਂ ਦੇ ਗਲਤ ਕੰਮਾਂ ਨਾਲ ਕਰਜ਼ਾ ਚੜ੍ਹ ਜਾਂਦਾ ਹੈ ਅਤੇ ਰਾਜਪਾਲ ਵੱਲੋਂ ਬਜਟ ਸੈਸ਼ਨ ਮੌਕੇ ਵੀ ਵਿਰੋਧੀ ਰਵੱਈਆ ਅਪਣਾਇਆ ਗਿਆ ਸੀ ਜਿਸ ਕਾਰਨ ਸੁਪਰੀਮ ਕੋਰਟ ਤੋਂ ਰਾਹਤ ਲੈਣ ਲਈ ਲੋਕਾਂ ਦੇ ਟੈਕਸ ਦੇ 25 ਲੱਖ ਰੁਪਏ ਖਰਚਣੇ ਪਏ ਸਨ। ਉਨ੍ਹਾਂ ਕਿਹਾ ਕਿ ਜੇਕਰ ਰਾਜਪਾਲ ਇਹ ਹੱਠ ਨਾ ਪਗਾਉਂਦੇ ਤਾਂ ਇਹ ਰਾਸ਼ੀ ਬਚਾਈ ਜਾ ਸਕਦੀ ਸੀ ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਹੋਣ ਵਾਲੇ ਨੁਕਸਾਨ ਨੂੰ ਰੋਕਿਆ ਜਾ ਸਕਦਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਸੂਬਾ ਸਰਕਾਰ ਕੁਝ ਗਲਤ ਕਰੇਗੀ ਤਾਂ ਸੂਬੇ ਦੇ ਲੋਕ ਉਸ ਨੂੰ ਵੋਟਾਂ ਮੌਕੇ ਸਜ਼ਾ ਦੇਣਗੇ, ਇਸ ਲਈ ਰਾਜਪਾਲ ਨੂੰ ਸੂਬਾ ਸਰਕਾਰ ਦੇ ਕੰਮਕਾਜ 'ਚ ਬੇਲੋੜਾ ਦਖ਼ਲ ਦੇਣਾ ਨਹੀਂ ਚਾਹੀਦਾ। ਮੁੱਖ ਮੰਤਰੀ ਨੇ ਏਸੇ ਤਰਜ਼ 'ਤੇ 15ਵੀਂ ਵਿਧਾਨ ਸਭਾ ਦਾ ਨੌਵਾਂ ਸੈਸ਼ਨ ਬੁਲਾਉਣ ਲਈ 23 ਨਵੰਬਰ, 2019 ਨੂੰ ਤਤਕਾਲੀ ਸੰਸਦੀ ਮਾਮਲਿਆਂ ਦੇ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਲਿਖਿਆ ਇੱਕ ਪੱਤਰ ਵੀ ਵਿਧਾਨ ਸਭਾ ਵਿੱਚ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਇਸ ਤਰ੍ਹਾਂ ਦਾ ਸੈਸ਼ਨ ਬੁਲਾਇਆ ਗਿਆ ਹੈ ਪਰ ਰਾਜਪਾਲ ਇਸ ਵਿੱਚ ਰੁਕਾਵਟਾਂ ਪੈਦਾ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੂੰ ਸਹਿਣ ਨਹੀਂ ਕੀਤਾ ਜਾਵੇਗਾ ਅਤੇ ਅਸੀਂ ਸੂਬੇ ਅਤੇ ਇੱਥੋਂ ਦੇ ਲੋਕਾਂ ਦਾ ਬਣਦਾ ਹੱਕ ਦਿਵਾਉਣ ਲਈ ਸੰਘਰਸ਼ ਕਰਾਂਗੇ। ਮੁੱਖ ਮੰਤਰੀ ਨੇ ਸੂਬੇ ਵਿੱਚ ਤਗਮੇ ਲਿਆਉਣ ਲਈ ਏਸ਼ੀਆਈ ਖੇਡਾਂ ਦੇ ਦਲ ਦਾ ਹਿੱਸਾ ਰਹੇ ਖਿਡਾਰੀਆਂ ਨੂੰ ਵਧਾਈ ਵੀ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਵੱਡੇ ਉਪਰਾਲੇ ਕੀਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਦਾ ਨਤੀਜਾ ਹੈ ਕਿ ਪੰਜਾਬੀਆਂ ਨੇ ਹਾਲ ਹੀ ਵਿੱਚ ਸਮਾਪਤ ਹੋਈਆਂ ਏਸ਼ੀਅਨ ਖੇਡਾਂ ਵਿੱਚ 19 ਤਗਮੇ ਜਿੱਤੇ ਹਨ, ਜੋ ਕਿ ਹੁਣ ਤੱਕ ਏਸ਼ੀਆਈ ਖੇਡਾਂ ਵਿੱਚ ਸੂਬੇ ਦੇ ਸਭ ਤੋਂ ਵੱਧ ਤਗਮੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਕੇਂਦਰ ਸਰਕਾਰ ਵੱਲ ਪੈਟਰੋਲ-ਡੀਜ਼ਲ ਸੈੱਸ ਦਾ 170 ਕਰੋੜ ਰੁਪਏ ਦਾ ਬਕਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਵੀਰਵਾਰ ਨੂੰ ਕੇਂਦਰੀ ਮੰਤਰੀ ਨਿਤਿਨ ਗਡਕਰੀ ਕੋਲ ਇਸ ਮਸਲੇ ਨੂੰ ਉਠਾਇਆ ਸੀ ਅਤੇ ਉਨ੍ਹਾਂ ਤੋਂ 250 ਕਰੋੜ ਰੁਪਏ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਨੇ ਸੂਬੇ ਨੂੰ 80 ਕਰੋੜ ਰੁਪਏ ਅਡਵਾਂਸ ਦੇਣ ਲਈ ਸਹਿਮਤੀ ਦਿੱਤੀ ਹੈ ਜੋ ਕਿ ਸੂਬੇ ਦੀ ਭਲਾਈ ਅਤੇ ਵਿਕਾਸ ਲਈ ਸੂਝ-ਬੂਝ ਨਾਲ ਖਰਚ ਕੀਤੇ ਜਾਣਗੇ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਅੰਮ੍ਰਿਤਸਰ ਆਉਣ ਵਾਲੇ ਸ਼ਰਧਾਲੂਆਂ ਅਤੇ ਸੈਲਾਨੀਆਂ ਦੀ ਸਹੂਲਤ ਲਈ ਪਵਿੱਤਰ ਸ਼ਹਿਰ ਵਿੱਚ ‘ਸਕਾਈ ਟਰਾਂਸਪੋਰਟ’ ਸੇਵਾ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਮਹੱਤਵਪੂਰਨ ਸਥਾਨ ਜੋੜਨ ਲਈ 30-30 ਯਾਤਰੀਆਂ ਦੀ ਸਮਰੱਥਾ ਵਾਲੀਆਂ ਕੇਬਲ ਕਾਰਾਂ ਸ਼ੁਰੂ ਕੀਤੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਹ ਟਰਾਂਸਪੋਰਟ ਸੇਵਾ ਵਾਹਗਾ ਬਾਰਡਰ ਨੂੰ ਵੀ ਜੋੜ ਦੇਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਦਸੰਬਰ ਦੇ ਮਹੀਨੇ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਜੀ ਅਤੇ ਸਾਹਿਬਜ਼ਾਦਿਆਂ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ ਜਿਸ ਕਰਕੇ ਇਹ ਸਮੁੱਚੀ ਮਨੁੱਖਤਾ ਲਈ ਸੋਗ ਦਾ ਮਹੀਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ 20 ਦਸੰਬਰ ਤੋਂ 30 ਦਸੰਬਰ ਤੱਕ ਕੋਈ ਵੀ ਖੁਸ਼ੀ ਤੇ ਜਸ਼ਨ ਦਾ ਸਮਾਗਮ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਦੇ ਪਰਿਵਾਰ ਵੱਲੋਂ ਦਿੱਤੀ ਲਾਸਾਨੀ ਕੁਰਬਾਨੀ ਪ੍ਰਤੀ ਸੂਬਾ ਸਰਕਾਰ ਦੀ ਇਹ ਨਿਮਾਣੀ ਜਿਹੀ ਸ਼ਰਧਾਂਜਲੀ ਹੋਵੇਗੀ।

Punjab Bani 20 October,2023
ਮੁੱਖ ਮੰਤਰੀ ਨੇ ਰੱਖਿਆ ਟਾਟਾ ਸਟੀਲ ਦੇ ਦੇਸ਼ ਦੇ ਦੂਜੇ ਸਭ ਤੋਂ ਵੱਡੇ ਪਲਾਂਟ ਦਾ ਨੀਂਹ ਪੱਥਰ

ਮੁੱਖ ਮੰਤਰੀ ਨੇ ਰੱਖਿਆ ਟਾਟਾ ਸਟੀਲ ਦੇ ਦੇਸ਼ ਦੇ ਦੂਜੇ ਸਭ ਤੋਂ ਵੱਡੇ ਪਲਾਂਟ ਦਾ ਨੀਂਹ ਪੱਥਰ ਲੁਧਿਆਣਾ ਵਿਖੇ ਟਾਟਾ ਗਰੁੱਪ ਦੇ ਗਰੀਨ ਸਟੀਲ ਪਲਾਂਟ ਦਾ ਨੀਂਹ ਪੱਥਰ ਰੱਖਣ ਨਾਲ ਪੰਜਾਬ ਨੇ ਸਨਅਤੀਕਰਨ ਦੇ ਨਵੇਂ ਯੁੱਗ ਵੱਲ ਪੁਲਾਂਘ ਪੁੱਟੀ 2600 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਦੀ ਸਥਾਪਨਾ ਹੋਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਕਾਇਮ ਹੋਣਗੇ ਪਲਾਂਟ ਦੇ ਨੇੜਲੇ ਇਲਾਕਿਆਂ ਦੇ ਨੌਜਵਾਨਾਂ ਨੂੰ ਰੋਜ਼ਗਾਰ ਲਈ ਤਰਜੀਹ ਦੇਵੇਗਾ ਸਟੀਲ ਪਲਾਂਟ ਟਾਟਾ ਪ੍ਰਾਜੈਕਟ ਹੋਰ ਕੰਪਨੀਆਂ ਨੂੰ ਵੀ ਸੂਬੇ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੇਗਾ ਦਿਲ ਨਾਲ ਸਮਝੌਤਾ ਕੀਤਾ ਹੋਣ ਕਰਕੇ ਇਕ ਸਾਲ ਵਿੱਚ ਪ੍ਰਾਜੈਕਟ ਦਾ ਕੰਮ ਸ਼ੁਰੂ ਹੋਇਆ ਲੁਧਿਆਣਾ, 20 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਦਯੋਗਿਕ ਖੇਤਰ ਦੀ ਨਾਮਵਰ ਕੰਪਨੀ ਟਾਟਾ ਗਰੁੱਪ ਵੱਲੋਂ ਵਿਆਪਕ ਨਿਵੇਸ਼ ਕਰਨ ਨਾਲ ਸੂਬੇ ਵਿੱਚ ਸਨਅਤੀ ਵਿਕਾਸ ਤੇ ਤਰੱਕੀ ਦੇ ਨਵੇਂ ਯੁੱਗ ਦਾ ਆਗਾਜ਼ ਹੋਇਆ ਹੈ। ਅੱਜ ਇੱਥੇ ਹਾਈ-ਟੈੱਕ ਵੈਲੀ ਵਿਖੇ 2600 ਕਰੋੜ ਰੁਪਏ ਦੀ ਲਾਗਤ ਨਾਲ 115 ਏਕੜ ਵਿੱਚ ਸਥਾਪਤ ਹੋ ਰਹੇ ਗਰੀਨ ਸਟੀਲ ਪਲਾਂਟ ਦਾ ਨੀਂਹ ਪੱਥਰ ਰੱਖਣ ਦੀ ਰਸਮ ਅਦਾ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਦੁਨੀਆ ਭਰ ਵਿੱਚ ਟਾਟਾ ਦਾ ਬਹੁਤ ਵੱਡਾ ਰੁਤਬਾ ਤੇ ਵੱਕਾਰ ਹੈ ਅਤੇ ਸੂਬੇ ਵਿੱਚ ਇਸ ਨਾਮਵਰ ਕੰਪਨੀ ਦੇ ਵੱਡੇ ਨਿਵੇਸ਼ ਨਾਲ ਯਕੀਨਨ ਤੌਰ ਉਤੇ ਦੂਜੀਆਂ ਕੰਪਨੀਆਂ ਨੂੰ ਸੂਬੇ ਵਿੱਚ ਪ੍ਰਵੇਸ਼ ਕਰਨ ਲਈ ਪ੍ਰੇਰਨਾ ਮਿਲੇਗੀ। ਉਨ੍ਹਾਂ ਕਿਹਾ ਕਿ ਜਮਸ਼ੇਦਪੁਰ ਤੋਂ ਬਾਅਦ ਦੇਸ਼ ਦਾ ਦੂਜਾ ਸਭ ਤੋਂ ਵੱਡਾ ਪਲਾਂਟ ਸਥਾਪਤ ਕਰਨ ਜਾ ਰਹੇ ਟਾਟਾ ਗਰੁੱਪ ਨੂੰ ਦੇਸ਼ ਭਗਤ ਕੰਪਨੀ ਵਜੋਂ ਜਾਣਿਆ ਜਾਂਦਾ ਹੈ ਜਿਸ ਨੇ ਕੌਮੀ ਆਜ਼ਾਦੀ ਸੰਘਰਸ਼ ਵਿੱਚ ਅਹਿਮ ਭੂਮਿਕਾ ਅਦਾ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪ੍ਰਾਜੈਕਟ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਕਾਇਮ ਹੋਣਗੇ ਅਤੇ ਸੂਬੇ ਦੇ ਸਨਅਤੀ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਪਲਾਂਟ ਵਿੱਚ ਨਾਲ ਲਗਦੇ ਇਲਾਕਿਆਂ ਦੇ ਨੌਜਵਾਨਾਂ ਨੂੰ ਰੋਜ਼ਗਾਰ ਲਈ ਪਹਿਲ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਵੱਡਾ ਨਿਵੇਸ਼ ਉਨ੍ਹਾਂ ਤਾਕਤਾਂ ਦੇ ਮੂੰਹ 'ਤੇ ਕਰਾਰੀ ਚਪੇੜ ਹੈ ਜੋ ਸੂਬੇ ਨੂੰ ਅਮਨ-ਕਾਨੂੰਨ ਦੇ ਮਸਲੇ ਉਤੇ ਬੇਵਜ੍ਹਾ ਬਦਨਾਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹਾ ਨਿਵੇਸ਼ ਸਿਰਫ਼ ਸ਼ਾਂਤਮਈ ਸੂਬਿਆਂ ਵਿੱਚ ਹੀ ਆਉਂਦਾ ਹੈ ਅਤੇ ਇਸ ਪ੍ਰਾਜੈਕਟ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਅੱਜ ਦੇਸ਼ ਦਾ ਸਭ ਤੋਂ ਅਮਨ-ਸ਼ਾਂਤੀ ਵਾਲਾ ਸੂਬਾ ਹੈ। ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਕੌਮੀ ਮਾਰਗ ਤੋਂ ਪਲਾਂਟ ਵਾਲੀ ਜਗ੍ਹਾ ਨੂੰ ਜਾਂਦੀ ਸੜਕ ਦਾ ਨਿਰਮਾਣ ਕਰੇਗੀ। ਸੂਬੇ ਵਿੱਚ ਐਮ.ਓ.ਯੂ. (ਮੈਮੋਰੰਡਮ ਆਫ ਅੰਡਰਸਟੈਂਡਿੰਗ) ਨੂੰ ਹੁਣ ਪੁਰਾਣਾ ਤੇ ਵੇਲਾ ਵਿਹਾਅ ਚੁੱਕਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਵੇਲੇ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਸਨਅਤਕਾਰਾਂ ਨਾਲ ਐਮ.ਓ.ਡੀ.ਐਸ. (ਦਿਲ ਨਾਲ ਸਮਝੌਤਾ ਸਹੀਬੰਦ ਕਰਨਾ) ਉਤੇ ਹਸਤਾਖਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਐਮ.ਓ.ਡੀ.ਐਸ. ਸਿੱਧੇ ਤੌਰ 'ਤੇ ਦਿਲੋਂ ਕੀਤਾ ਪਵਿੱਤਰ ਸਮਝੌਤਾ ਹੈ ਅਤੇ ਪੰਜਾਬ ਨੂੰ ਉਦਯੋਗਿਕ ਖੇਤਰ ਵਿਚ ਮੋਹਰੀ ਸੂਬਾ ਬਣਾਉਣ ਲਈ ਇਹ ਸਮਝੌਤਾ ਪੂਰੀ ਤਰ੍ਹਾਂ ਆਪਸੀ ਵਿਸ਼ਵਾਸ ਉਤੇ ਅਧਾਰਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪ੍ਰਾਜੈਕਟ ਬਾਰੇ ਕੀਤੇ ਗਏ ਐਲਾਨ ਦੇ ਇੱਕ ਸਾਲ ਦੇ ਅੰਦਰ ਹੀ ਇਸ ਵੱਡੇ ਪਲਾਂਟ ਦਾ ਕੰਮ ਸ਼ੁਰੂ ਹੋ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਉੱਦਮੀ ਭਾਵਨਾ ਲਈ ਜਾਣਿਆ ਜਾਂਦਾ ਹੈ, ਜਿਸ ਨੂੰ ਸੂਬੇ ਦੇ ਨਿੱਘੇ ਅਤੇ ਖਿੜੇ ਮੱਥੇ ਸਵਾਗਤ ਕਰਨ ਵਾਲੇ ਲੋਕਾਂ ਨਾਲ ਹੋਰ ਉਤਸ਼ਾਹ ਮਿਲਦਾ ਹੈ। ਉਨ੍ਹਾਂ ਕਿਹਾ ਕਿ ਇਸ ਗਤੀਸ਼ੀਲ ਭਾਵਨਾ ਨਾਲ ਹੀ ਪੰਜਾਬ, ਦੇਸ਼ ਦਾ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਅੱਜ ਪੰਜਾਬ ਕਈ ਆਲਮੀ ਉਦਯੋਗਿਕ ਦਿੱਗਜ਼ਾਂ ਦੇ ਨਿਵੇਸ਼ ਲਈ ਪਹਿਲੀ ਪਸੰਦ ਬਣ ਚੁੱਕਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਵੱਡੇ ਉਪਰਾਲਿਆਂ ਸਦਕਾ ਪੰਜਾਬ ਵਿੱਚ 16 ਮਾਰਚ, 2022 ਤੋਂ ਹੁਣ ਤੱਕ 56796 ਕਰੋੜ ਦਾ ਨਿਵੇਸ਼ ਪ੍ਰਾਪਤ ਹੋਇਆ ਹੈ ਜਿਸ ਨਾਲ ਰੋਜ਼ਗਾਰ ਦੇ 2.92 ਲੱਖ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਪਿਛਲੇ 18 ਮਹੀਨਿਆਂ ਦੌਰਾਨ ਵੱਡੀਆਂ ਕੰਪਨੀਆਂ ਟਾਟਾ ਸਟੀਲ, ਸਨਥਾਨ ਟੈਕਸਟਾਈਲ, ਟੋਪਨ ਅਤੇ ਫਰੂਡੇਨਬਰਗ ਸੂਬੇ ਵਿੱਚ ਨਿਵੇਸ਼ ਕਰ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੇ ਵਾਅਦੇ ਮੁਤਾਬਕ ‘ਸਰਕਾਰ-ਸਨਅਤਕਾਰ ਮਿਲਣੀ’ ਦੀ ਵਿਲੱਖਣ ਪਹਿਲਕਦਮੀ ਕੀਤੀ ਗਈ ਤਾਂ ਕਿ ਉਦਯੋਗਪਤੀਆਂ ਦੀਆਂ ਦੁੱਖ-ਤਕਲੀਫਾਂ ਸੁਣੀਆਂ ਜਾ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਫਰਵਰੀ, 2023 ਵਿੱਚ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਮੋਹਾਲੀ ਅਤੇ ਪਠਾਨਕੋਟ ਵਿਖੇ ਸੰਮੇਲਨ ਕਰਵਾ ਕੇ ਸਥਾਨਕ ਉਦਯੋਗਪਤੀਆਂ ਨੂੰ ਆਪਣੇ ਵਿਚਾਰ ਤੇ ਸੁਝਾਅ ਪੇਸ਼ ਕਰਨ ਲਈ ਢੁਕਵਾਂ ਮੰਚ ਮੁਹੱਈਆ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਸੰਮੇਲਨਾਂ ਤੋਂ ਬਾਅਦ ਇਕ ਹੋਰ ਉਪਰਾਲਾ ਕਰਦੇ ਹੋਏ ਜੁਲਾਈ, 2023 ਵਿੱਚ ਉਦਯੋਗ ਦੀ ਬਿਹਤਰੀ ਲਈ ਸਨਅਤਕਾਰਾਂ ਦੇ ਸੁਝਾਅ ਲੈਣ ਲਈ ਵੱਟਸਐਪ ਨੰਬਰ ਅਤੇ ਈ-ਮੇਲ ਵੀ ਜਾਰੀ ਕੀਤੇ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸੰਮੇਲਨਾਂ ਅਤੇ ਟੋਲ-ਫਰੀ ਨੰਬਰ ਉਤੇ ਪ੍ਰਾਪਤ ਹੋਈ ਫੀਡਬੈਕ ਦੇ ਆਧਾਰ ਉਤੇ ਸਰਕਾਰ ਨੇ ਨੀਤੀਗਤ ਸੁਧਾਰ ਕੀਤੇ ਜਿਨ੍ਹਾਂ ਦਾ ਐਲਾਨ ‘ਸਰਕਾਰ-ਸਨਅਤਕਾਰ ਮਿਲਣੀਆਂ’ ਦੌਰਾਨ ਕੀਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਵਿਸ਼ੇਸ਼ ਰੰਗਾਂ ਵਾਲੇ ਸਟੈਂਪ ਪੇਪਰ ਲਾਗੂ ਕਰਕੇ ਲੀਹੋਂ ਹਟਵਾਂ ਉਪਰਾਲਾ ਕੀਤਾ ਜਿਸ ਤਹਿਤ ਸੀ.ਐਲ.ਯੂ. ਦੇ ਨਾਲ ਹੀ ਸੇਲ ਡੀਡ ਦੀ ਰਜਿਸਟ੍ਰੇਸ਼ਨ ਲਈ ਹਰੇ ਰੰਗ ਦੇ ਕੋਡ ਵਾਲਾ ਸਟੈਂਪ ਪੇਪਰ ਸ਼ੁਰੂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਨੇ ਆਕਰਸ਼ਿਤ ਰਿਆਇਤਾਂ ਦੀ ਪੇਸ਼ਕਸ਼ ਕਰਦੀ ਉਦਯੋਗਿਕ ਨੀਤੀ-2022 ਹਾਲ ਹੀ ਵਿੱਚ ਜਾਰੀ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨਿਵੇਸ਼ ਨੂੰ ਪ੍ਰੋਤਸਾਹਨ ਕਰਨ ਵਿੱਚ ਸਰਵੋਤਮ ਸੂਬਾ ਬਣ ਕੇ ਉਭਰਿਆ ਹੈ ਜਿਸ ਨਾਲ ਕਿਸੇ ਵੀ ਨਿਵੇਸ਼ਕਾਰ ਨੂੰ ਇਕ ਥਾਂ ਉਤੇ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਟਾਟਾ ਸਟੀਲ ਦੇ ਨਿਵੇਸ਼ ਨੂੰ ਯਕੀਨੀ ਬਣਾਉਣ ਲਈ ਢੁਕਵੀਂ ਸਹਾਇਤਾ ਤੇ ਸਹੂਲਤਾਂ ਪ੍ਰਦਾਨ ਕਰਨ ਲਈ ਇਨਵੈਸਟ ਪੰਜਾਬ ਨੇ ਕਾਰਗਰ ਭੂਮਿਕਾ ਅਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਜੂਨ, 2022 ਵਿੱਚ ਕਾਰੋਬਾਰ ਨੂੰ ਸੁਖਾਲਾ ਬਣਾਉਣ ਵਿੱਚ ਜਾਰੀ ਕੀਤੀ ਰੈਕਿੰਗ ਵਿੱਚ ਪੰਜਾਬ ਸਿਖਰਲੇ ਸੂਬਿਆਂ ਵਿੱਚ ਆਉਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪ੍ਰਸਤਾਵ ਨੂੰ ਮਨਜ਼ੂਰ ਸਮਝੇ ਜਾਣ ਅਤੇ ਪ੍ਰਵਾਨਗੀਆਂ ਨੂੰ ਖੁਦ-ਬ-ਖੁਦ ਨਵਿਆਉਣ ਦੇ ਨਾਲ-ਨਾਲ ਕਾਰੋਬਾਰ ਲਈ ਪ੍ਰਕਿਰਿਆ ਨੂੰ ਸੁਖਾਲਾ ਬਣਾਉਣ ਦੀ ਵਿਵਸਥਾ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੂਰਬੀ ਅਤੇ ਪੱਛਮੀ ਮਾਲ ਭਾੜੇ ਦੇ ਗਲਿਆਰਿਆਂ ਨਾਲ ਚੰਗੀ ਤਰ੍ਹਾਂ ਜੁੜਿਆ ਹੋਇਆ ਹੈ, ਜਿਸ ਵਿੱਚ ਬਹੁਤ ਸਾਰੀਆਂ ਲੌਜਿਸਟਿਕਸ ਸਹੂਲਤਾਂ, ਅੰਤਰਰਾਸ਼ਟਰੀ ਅਤੇ ਘਰੇਲੂ ਹਵਾਈ ਅੱਡਿਆਂ ਅਤੇ ਸ਼ਾਨਦਾਰ ਰੇਲ ਅਤੇ ਸੜਕ ਸੰਪਰਕ ਦੀਆਂ ਸਹੂਲਤਾਂ ਮੌਜੂਦ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਨਅਤੀ ਕਾਮਿਆਂ ਦੇ ਸੰਦਰਭ ਵਿੱਚ ਸ਼ਾਂਤਮਈ ਮਾਹੌਲ ਹੈ, ਜਿਸ ਵਿੱਚ ਤਿੰਨ ਦਹਾਕਿਆਂ ਦੌਰਾਨ ਕਿਸੇ ਵੀ ਉਦਯੋਗਿਕ ਇਕਾਈ ਨੂੰ ਕਿਰਤੀਆਂ ਦੀ ਅਸ਼ਾਂਤੀ ਦਾ ਸਾਹਮਣਾ ਨਹੀਂ ਕਰਨਾ ਪਿਆ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪੰਜਾਬ, ਭਾਰਤ ਦੇ ਪ੍ਰਮੁੱਖ ਉਦਯੋਗਿਕ ਸੂਬਿਆਂ ਵਿੱਚੋਂ ਸਭ ਤੋਂ ਘੱਟ ਅਪਰਾਧਾਂ ਦੀ ਦਰ ਨਾਲ ਸਭ ਤੋਂ ਸੁਰੱਖਿਅਤ ਸੂਬਿਆਂ ਵਿੱਚੋਂ ਇੱਕ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਆਈ.ਆਈ.ਟੀ., ਆਈ.ਆਈ.ਐਮ., ਆਈ.ਐਸ.ਬੀ ਅਤੇ ਹੋਰ ਬਹੁਤ ਸਾਰੀਆਂ ਵੱਕਾਰੀ ਵਿਦਿਅਕ ਸੰਸਥਾਵਾਂ ਦਾ ਘਰ ਹੈ ਜੋ ਉਦਯੋਗਪਤੀਆਂ ਨੂੰ ਹੁਨਰਮੰਦ ਮਨੁੱਖੀ ਸ਼ਕਤੀ ਪ੍ਰਦਾਨ ਕਰਨ ਵਿੱਚ ਮਦਦ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਟਾਟਾ ਸਟੀਲ, ਨੈਸਲੇ, ਫਰੂਡੇਨਬਰਗ, ਕਲਾਸ, ਪੈਪਸੀਕੋ, ਕੋਕਾ ਕੋਲਾ, ਕਾਰਗਿਲ ਅਤੇ ਹੋਰਾਂ ਕੰਪਨੀਆਂ ਦਾ ਨਿਵੇਸ਼ ਸੂਬੇ ਵਿੱਚ ਸੁਖਾਵੇਂ ਕਾਰੋਬਾਰੀ ਮਾਹੌਲ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤ ਵਿੱਚ ਕਾਰੋਬਾਰ ਦੀ ਸ਼ੁਰੂਆਤ ਕਰਨ ਵਾਲੀਆਂ ਜਾਂ ਦੇਸ਼ ਵਿੱਚ ਪੈਰ ਪਸਾਰਨ ਵਾਲੀਆਂ ਕੌਮਾਂਤਰੀ ਕੰਪਨੀਆਂ ਲਈ ਵੀ ਪੰਜਾਬ ਤਰਜੀਹੀ ਸਥਾਨ ਹੈ। ਟਾਟਾ ਸਟੀਲ ਲਿਮਟਡ ਵੱਲੋਂ ਪੰਜਾਬ ਵਿੱਚ ਭਰੋਸਾ ਪ੍ਰਗਟ ਕਰਨ ਅਤੇ ਇਸ ਸਟੀਲ ਪਲਾਂਟ ਦੀ ਸਥਾਪਨਾ ਕਰਨ ਦੀ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰਾਜੈਕਟ ਦੀ ਸਥਾਪਨਾ ਹੋਣ ਨਾਲ ਸੂਬੇ ਦੇ ਅਰਥਚਾਰੇ ਅਤੇ ਇੱਥੋਂ ਦੇ ਲੋਕਾਂ ਉਤੇ ਪੈਣ ਵਾਲੇ ਸਕਾਰਾਤਮਕ ਪ੍ਰਭਾਵ ਤੋਂ ਪੰਜਾਬ ਬਹੁਤ ਉਤਸ਼ਾਹਿਤ ਹੈ। ਉਨ੍ਹਾਂ ਨੇ ਪੰਜਾਬ ਵਿੱਚ ਟਾਟਾ ਸਟੀਲ ਨੂੰ ਆਉਣ ਵਾਲੇ ਸਮੇਂ ਵਿੱਚ ਸਰਕਾਰ ਦੀ ਤਰਫੋਂ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਟਾਟਾ ਸਟੀਲ ਦੇ ਰੌਸ਼ਨ ਭਵਿੱਖ ਦੀ ਕਾਮਨਾ ਕਰਦਿਆਂ ਇਸ ਪ੍ਰਾਜੈਕਟ ਨੂੰ ਨਵੇਂ ਯੁੱਗ ਦੀ ਸਵੇਰ ਦੱਸਿਆ।

Punjab Bani 20 October,2023
ਪੇਡਾ ਵੱਲੋਂ ਰੀਨਿਊਏਬਲ ਪਰਚੇਜ਼ ਓਬਲੀਗੇਸ਼ਨ ਦੀ ਨਿਗਰਾਨੀ ਲਈ ਵੈੱਬ ਪੋਰਟਲ ਲਾਂਚ

ਪੇਡਾ ਵੱਲੋਂ ਰੀਨਿਊਏਬਲ ਪਰਚੇਜ਼ ਓਬਲੀਗੇਸ਼ਨ ਦੀ ਨਿਗਰਾਨੀ ਲਈ ਵੈੱਬ ਪੋਰਟਲ ਲਾਂਚ • ਇਹ ਕਦਮ ਖ਼ਪਤ ਸਬੰਧੀ ਡੇਟਾ ਨੂੰ ਤਰਤੀਬਵਾਰ ਕਰਨ ਅਤੇ ਪਾਲਣਾ ਸਬੰਧੀ ਰਿਪੋਰਟਾਂ ਨੂੰ ਆਨਲਾਈਨ ਤਿਆਰ ਕਰਨ ਵਿੱਚ ਸਹਾਈ ਹੋਵੇਗਾ: ਅਮਨ ਅਰੋੜਾ • ਪਾਲਣਾ ਨਾ ਕਰਨ ਦੀ ਸੂਰਤ ਵਿੱਚ ਰੈਗੂਲੇਟਰ ਵੱਲੋਂ ਅਮਲ ਵਿੱਚ ਲਿਆਂਦੀ ਜਾਵੇਗੀ ਕਾਰਵਾਈ ਚੰਡੀਗੜ੍ਹ, 20 ਅਕਤੂਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਤਹਿਤ 'ਡਿਜ਼ੀਟਲ ਪੰਜਾਬ' ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਸੂਬੇ ਵਿੱਚ ਰੀਨਿਊਏਬਲ ਪਰਚੇਜ਼ ਓਬਲੀਗੇਸ਼ਨ (ਆਰ.ਪੀ.ਓ.) ਦੀ ਨਿਗਰਾਨੀ ਲਈ ਇੱਕ ਵੈੱਬ ਪੋਰਟਲ ਲਾਂਚ ਕੀਤਾ ਹੈ। ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸਾਰੀਆਂ ਸਬੰਧਤ ਇਕਾਈਆਂ (ਓਬਲੀਗੇਟਿਡ ਐਂਟਟੀਜ਼) ਜਿਵੇਂ ਡਿਸਟ੍ਰੀਬਿਊਸ਼ਨ ਕੰਪਨੀਆਂ (ਡਿਸਕਾਮ), ਕੈਪਟਿਵ ਪਾਵਰ ਪਲਾਂਟਜ਼ (ਸੀ.ਪੀ.ਪੀ.) ਅਤੇ ਓਪਨ ਐਕਸੈਸ (ਓ.ਏ.) ਖਪਤਕਾਰਾਂ ਲਈ rpo.peda.gov.in ਉਤੇ ਰਜਿਸਟਰ ਕਰਨਾ ਅਤੇ ਆਰ.ਪੀ.ਓ. ਦੀ ਪਾਲਣਾ ਸਬੰਧੀ ਡੇਟਾ ਪੇਸ਼ ਕਰਨਾ ਲਾਜ਼ਮੀ ਹੈ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਆਰ.ਪੀ.ਓ. ਪੋਰਟਲ ਨੂੰ ਓਬਲੀਗੇਟਿਡ ਐਂਟਟੀਜ਼ ਬਾਰੇ ਜਾਣਕਾਰੀ ਦੇ ਇੱਕ ਵਿਵਸਥਿਤ ਡੇਟਾਬੇਸ ਵਜੋਂ ਵਿਕਸਤ ਕੀਤਾ ਗਿਆ ਹੈ ਜੋ ਇਹ ਦਰਸਾਏਗਾ ਕਿ ਕੀ ਆਰ.ਪੀ.ਓ. ਟੀਚਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਜਾਂ ਨਹੀਂ ਅਤੇ ਇਸ ਦੀ ਪਾਲਣਾ ਨਾ ਕਰਨ ਦੀ ਸੂਰਤ ਵਿੱਚ ਬਣਦੀ ਕਾਰਵਾਈ ਲਈ ਰੈਗੂਲੇਟਰ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ। ਪੇਡਾ ਦੇ ਸੀ.ਈ.ਓ. ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਨਵਿਆਉਣਯੋਗ ਊਰਜਾ ਖੇਤਰ ਦੇ ਵਿਸਤਾਰ ਨਾਲ ਅਜਿਹੀਆਂ ਇਕਾਈਆਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ ਜੋ ਆਰ.ਪੀ.ਓ. ਸਬੰਧੀ ਟੀਚਿਆਂ ਨੂੰ ਪੂਰਾ ਕਰਨ ਲਈ ਪਾਬੰਦ ਹਨ। ਹੁਣ ਉਪਭੋਗਤਾ ਰਵਾਇਤੀ ਅਤੇ ਨਵਿਆਉਣਯੋਗ ਊਰਜਾ ਸਰੋਤਾਂ ਦੇ ਪਲਾਂਟਾਂ ਅਤੇ ਪ੍ਰਾਪਤ ਕੀਤੀ ਊਰਜਾ ਦੀ ਖਪਤ ਸਬੰਧੀ ਡੇਟਾ ਦਰਜ ਕਰ ਸਕਦੇ ਹਨ, ਸਬੰਧਿਤ ਦਸਤਾਵੇਜ਼ਾਂ ਨੂੰ ਅਪਲੋਡ ਕਰ ਸਕਦੇ ਹਨ ਅਤੇ ਰਿਪੋਰਟ ਜਮ੍ਹਾਂ ਕਰ ਸਕਦੇ ਹਨ। ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਵੈੱਬ ਪੋਰਟਲ ਨਾਲ ਜ਼ਰੂਰੀ ਡਾਟਾ ਇਕੱਤਰ ਕਰਨ, ਭਾਈਵਾਲਾਂ ਦਰਮਿਆਨ ਸੰਚਾਰ, ਟੀਚੇ ਨਿਰਧਾਰਤ ਕਰਨ ਅਤੇ ਸਮੇਂ-ਸਮੇਂ 'ਤੇ ਰਿਪੋਰਟਾਂ ਤਿਆਰ ਕਰਨ ਵਿੱਚ ਵੀ ਲਾਹੇਵੰਦ ਹੋਵੇਗਾ। ਇਹ ਪੋਰਟਲ ਆਰ.ਪੀ.ਓ. ਪਾਲਣਾ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਨੂੰ ਵਧਾਏਗਾ। ਸੀ.ਈ.ਓ. ਨੇ ਕਿਹਾ ਕਿ ਵੈਬ ਪੋਰਟਲ ਉਪਭੋਗਤਾ ਪ੍ਰਮਾਣੀਕਰਣ 'ਤੇ ਆਧਾਰਤ ਹੋਵੇਗਾ ਅਤੇ ਪੋਰਟਲ ‘ਤੇ ਪਹਿਲਾਂ ਤੋਂ ਹੀ ਅਧਿਕਾਰਤ ਪ੍ਰਵਾਨਗੀਆਂ ਲਈ ਪ੍ਰਵਾਨਗੀ ਦੇਣ ਵਾਲਿਆਂ ਦੀ ਇੱਕ ਡਾਇਰੈਕਟਰੀ ਵੀ ਹੋਵੇਗੀ।

Punjab Bani 20 October,2023
ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ ਸਕੀਮ ਤਹਿਤ ਸਭ ਤੋਂ ਵੱਧ ਅਰਜ਼ੀਆਂ ਮਨਜ਼ੂਰ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ

ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ ਸਕੀਮ ਤਹਿਤ ਸਭ ਤੋਂ ਵੱਧ ਅਰਜ਼ੀਆਂ ਮਨਜ਼ੂਰ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ 6854 ਪ੍ਰਾਜੈਕਟਾਂ ਲਈ 2006 ਕਰੋੜ ਰੁਪਏ ਮਨਜ਼ੂਰ ਕੀਤੇ ਬਾਗ਼ਬਾਨੀ ਮੰਤਰੀ ਵੱਲੋਂ ਸਕੀਮ ਦੇ ਪ੍ਰਭਾਵੀ ਲਾਗੂਕਰਨ ਲਈ ਪਾਬੰਦ ਟੀਮ ਨੂੰ ਹੱਲਾਸ਼ੇਰੀ, ਪ੍ਰਸ਼ੰਸਾ ਪੱਤਰਾਂ ਨਾਲ ਕੀਤਾ ਸਨਮਾਨ ਖੇਤੀ ਖੇਤਰ 'ਚ ਨਵੀਨਤਮ ਖੋਜਾਂ ਲਈ ਦੋ ਵਿਗਿਆਨੀ ਵੀ ਸਨਮਾਨੇ ਚੰਡੀਗੜ੍ਹ, 20 ਅਕਤੂਬਰ: ਪੰਜਾਬ ਨੇ ਕਿਸਾਨਾਂ ਦੀ ਭਲਾਈ ਲਈ ਸਥਾਪਤ ਕੀਤੇ ਗਏ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ (ਏ.ਆਈ.ਐਫ) ਤਹਿਤ ਮਾਅਰਕਾ ਮਾਰਦਿਆਂ ਸਭ ਤੋਂ ਵੱਧ ਅਰਜ਼ੀਆਂ ਮਨਜ਼ੂਰ ਕਰਨ ਲਈ ਪੂਰੇ ਦੇਸ਼ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਉਪਲਬਧੀ 'ਤੇ ਵਿਭਾਗ ਦੀ ਟੀਮ ਨੂੰ ਵਧਾਈ ਦਿੰਦਿਆਂ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਆਪਣੇ ਦਫ਼ਤਰ ਵਿਖੇ ਪੂਰੀ ਵਿਭਾਗੀ ਟੀਮ ਸਣੇ ਖੇਤੀ ਖੇਤਰ 'ਚ ਨਵੀਨਤਮ ਖੋਜਾਂ ਲਈ ਦੋ ਵਿਗਿਆਨੀਆਂ ਦਾ ਸਨਮਾਨ ਕੀਤਾ। ਸਕੀਮ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ. ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਵਿੱਚ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ ਸਕੀਮ ਵਿੱਚ 6040 ਕਰੋੜ ਰੁਪਏ ਦੇ ਪ੍ਰਾਜੈਕਟਾਂ ਲਈ 11,831 ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਦੀ ਕਰਜ਼ਾ ਰਾਸ਼ੀ 3430 ਕਰੋੜ ਰੁਪਏ ਬਣਦੀ ਹੈ। ਉਨ੍ਹਾਂ ਦੱਸਿਆ ਕਿ 6854 ਪ੍ਰਾਜੈਕਟਾਂ ਲਈ 2006 ਕਰੋੜ ਰੁਪਏ ਮਨਜ਼ੂਰ ਕੀਤੇ ਜਾ ਚੁੱਕੇ ਹਨ ਜਦਕਿ 463 ਕਰੋੜ ਰੁਪਏ ਦੇ ਪ੍ਰਾਜੈਕਟ ਵੈਰੀਫ਼ਿਕੇਸ਼ਨ ਪ੍ਰਕਿਰਿਆ ਅਧੀਨ ਹਨ। ਬਾਗ਼ਬਾਨੀ ਮੰਤਰੀ ਨੇ ਦੱਸਿਆ ਕਿ ਮਨਜ਼ੂਰ ਕੀਤੇ ਗਏ 6854 ਪ੍ਰਾਜੈਕਟਾਂ ਨਾਲ ਪੰਜਾਬ ਭਾਰਤ ਵਿੱਚ ਪਹਿਲੇ ਨੰਬਰ 'ਤੇ ਹੈ ਜਦਕਿ ਮੱਧਪ੍ਰਦੇਸ਼ ਨੇ 6751 ਅਰਜ਼ੀਆਂ ਨਾਲ ਦੂਜਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਮਹਾਰਾਸ਼ਟਰ, ਤਾਮਿਲਨਾਡੂ ਅਤੇ ਉੱਤਰ ਪ੍ਰਦੇਸ਼ ਕ੍ਰਮਵਾਰ 4629 ਅਰਜ਼ੀਆਂ, 4569 ਅਰਜ਼ੀਆਂ ਅਤੇ 2777 ਅਰਜ਼ੀਆਂ ਨਾਲ ਤੀਜੇ, ਚੌਥੇ ਤੇ ਪੰਜਵੇਂ ਸਥਾਨ 'ਤੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਅਲਾਟ ਕੀਤੇ ਫ਼ੰਡਾਂ ਦੀ ਵਰਤੋਂ ਵਿੱਚ ਪੰਜਾਬ 42.56 ਫ਼ੀਸਦੀ ਫ਼ੰਡਾਂ ਦੀ ਵਰਤੋਂ ਕਰਕੇ ਦੇਸ਼ ਵਿੱਚ ਤੀਜੇ ਨੰਬਰ 'ਤੇ ਰਿਹਾ। ਉਨ੍ਹਾਂ ਦੱਸਿਆ ਕਿ ਪੰਜਾਬ ਤੋਂ ਇਸ ਸਕੀਮ ਦਾ ਲਾਭ ਲੈਣ ਵਾਲੇ ਮੋਹਰੀ ਜ਼ਿਲ੍ਹਿਆਂ ਵਿੱਚ ਪਟਿਆਲਾ, ਲੁਧਿਆਣਾ ਅਤੇ ਸੰਗਰੂਰ ਸ਼ਾਮਲ ਹਨ। ਤਿੰਨੋ ਜ਼ਿਲ੍ਹਿਆਂ ਵਿੱਚ ਪੂਰੇ ਰਾਜ ਤੋਂ ਮਨਜ਼ੂਰ ਕਰਜ਼ੇ ਦੀ ਰਕਮ ਦਾ ਲਗਭਗ ਇੱਕ ਤਿਹਾਈ ਹਿੱਸਾ ਹੈ। ਮੰਤਰੀ ਨੇ ਦੱਸਿਆ ਕਿ 30 ਸਤੰਬਰ ਨੂੰ ਸਮਾਪਤ ਹੋਈ ਦੂਜੀ ਵਿੱਤੀ ਤਿਮਾਹੀ ਤੱਕ ਕੁੱਲ 1571 ਕਰੋੜ ਰੁਪਏ ਵੰਡੇ ਗਏ, ਜੋ 30 ਜੂਨ, 2023 ਨੂੰ ਖ਼ਤਮ ਹੋਈ ਪਹਿਲੀ ਤਿਮਾਹੀ ਦੇ ਮੁਕਾਬਲੇ 96.67 ਫ਼ੀਸਦੀ ਵੱਧ ਹੈ। ਕੈਬਨਿਟ ਮੰਤਰੀ ਵੱਲੋਂ ਇਸ ਸਕੀਮ ਦੇ ਲਾਗੂਕਰਨ ਲਈ ਵਿਭਾਗ ਦੀ ਟੀਮ ਜਿਸ ਵਿੱਚ ਨੋਡਲ ਅਫ਼ਸਰ ਸਹਾਇਕ ਡਾਇਰੈਕਟਰ ਡਾ. ਹਰਪ੍ਰੀਤ ਸਿੰਘ, ਕੇ.ਪੀ.ਐਮ.ਜੀ. (ਪੀ.ਐਮ.ਯੂ.) ਦੀ ਟੀਮ ਵੱਲੋਂ ਸ਼੍ਰੀਮਤੀ ਰਵਦੀਪ ਕੌਰ (ਟੀਮ ਲੀਡਰ), ਯੁਵਰਾਜ ਸਿੰਘ ਔਲਖ, ਮਨੀ ਮਿੱਤਲ ਅਤੇ ਨਿਤਿਆ ਤਿਵਾੜੀ (ਟੀਮ ਮੈਂਬਰ) ਨੂੰ ਵਧੀਆ ਕਾਰਗੁਜ਼ਾਰੀ ਲਈ ਸਨਮਾਨਿਤ ਕੀਤਾ ਗਿਆ। ਦੱਸ ਦੇਈਏ ਕਿ ਖੇਤੀਬਾੜੀ ਬੁਨਿਆਦੀ ਢਾਂਚਾ ਵਿਕਾਸ ਫ਼ੰਡ ਸਕੀਮ ਤਹਿਤ ਖੇਤੀ ਤੇ ਬਾਗ਼ਬਾਨੀ ਫ਼ਸਲਾਂ ਦੀ ਕਟਾਈ ਪਿੱਛੋਂ ਪ੍ਰਬੰਧਨ ਅਤੇ ਪ੍ਰਾਇਮਰੀ ਪ੍ਰੋਸੈਸਿੰਗ ਬੁਨਿਆਦੀ ਢਾਂਚਾ ਸਥਾਪਤ ਕਰਨ ਲਈ ਲਾਭਪਾਤਰੀਆਂ ਨੂੰ 2 ਕਰੋੜ ਰੁਪਏ ਤੱਕ ਦੇ ਕਰਜ਼ਿਆਂ 'ਤੇ 3 ਫ਼ੀਸਦੀ ਵਿਆਜ ਸਹਾਇਤਾ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਕਰਜ਼ਿਆਂ ਦੀ ਕ੍ਰੈਡਿਟ ਗਾਰੰਟੀ ਫ਼ੀਸ ਦਾ ਭੁਗਤਾਨ ਵੀ ਸਰਕਾਰ ਵੱਲੋਂ ਕੀਤਾ ਜਾਂਦਾ ਹੈ। ਏ.ਆਈ.ਐਫ. ਸਕੀਮ ਨੂੰ ਹੋਰ ਸਾਰੀਆਂ ਕੇਂਦਰੀ ਅਤੇ ਰਾਜ ਯੋਜਨਾਵਾਂ ਨਾਲ ਜੋੜਿਆ ਜਾ ਸਕਦਾ ਹੈ। ਕੈਬਨਿਟ ਮੰਤਰੀ ਨੇ ਸਨਮਾਨੇ ਵਿਗਿਆਨੀ ਇਸ ਦੌਰਾਨ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਖੇਤੀ ਖੇਤਰ ਵਿੱਚ ਅਹਿਮ ਖੋਜਾਂ ਕਰਨ ਅਤੇ ਕਿਸਾਨਾਂ ਲਈ ਲਾਭਕਾਰੀ ਸਕੀਮਾਂ ਬਣਾਉਣ ਵਾਲੇ ਵਿਗਿਆਨੀ ਡਾ. ਰਾਕੇਸ਼ ਸ਼ਾਰਦਾ ਅਤੇ ਡਾ. ਬੀ.ਵੀ.ਸੀ. ਮਹਾਜਨ ਨੂੰ ਵੀ ਸਨਮਾਨਤ ਕੀਤਾ। ਸਾਇਲ ਐਂਡ ਵਾਟਰ ਇੰਜੀਨਿਅਰਿੰਗ ਵਿਭਾਗ ਪੀ.ਏ.ਯੂ. ਲੁਧਿਆਣਾ ਦੇ ਮੁਖੀ ਡਾ. ਰਾਕੇਸ਼ ਸ਼ਾਰਦਾ ਨੇ ਪੀ.ਪੀ.ਪੀ. ਮੋਡ ਅਧੀਨ ਕਿਸਾਨਾਂ ਲਈ ਇੱਕ ਕਨਾਲ ਦੇ ਪੌਲੀ ਹਾਊਸ ਦੀ ਸਕੀਮ ਤਿਆਰ ਕੀਤੀ ਹੈ ਅਤੇ ਵਿਭਾਗੀ ਨੋਡਲ ਅਫ਼ਸਰ ਸਹਾਇਕ ਡਾਇਰੈਕਟਰ ਡਾ. ਦਲਜੀਤ ਸਿੰਘ ਗਿੱਲ ਨਾਲ ਮਿਲ ਕੇ ਸਾਲ 2022-23 ਅਤੇ 2023-24 ਦੌਰਾਨ ਪੀ.ਪੀ.ਪੀ. ਮੋਡ ਅਧੀਨ ਕਿਸਾਨਾਂ ਲਈ 49 ਪੌਲੀ ਹਾਊਸ ਲਗਵਾਏ। ਫ਼ਸਲੀ ਵਿਭਿੰਨਤਾ ਨੂੰ ਅੱਗੇ ਲੈ ਕੇ ਜਾਣ ਵਾਸਤੇ ਇਸ ਸਕੀਮ ਨਾਲ ਝੋਨਾ ਲਾਉਣ ਵਾਲੇ ਕਿਸਾਨ ਸਿਰਫ਼ ਇੱਕ ਕਨਾਲ ਜ਼ਮੀਨ ਵਿੱਚੋਂ ਇੱਕ ਏਕੜ ਦੇ ਕਰੀਬ ਦੀ ਆਮਦਨ ਲੈ ਰਹੇ ਹਨ। ਬਾਗ਼ਬਾਨੀ ਵਿਭਾਗ ਨੇ ਕਿਸਾਨਾਂ ਲਈ ਇੱਕ ਅਜਿਹਾ ਮਾਡਲ ਤਿਆਰ ਕਰ ਵਿਖਾਇਆ ਹੈ ਜਿਸ ਨਾਲ ਕਿਸਾਨ ਫ਼ਸਲੀ ਵਿਭਿੰਨਤਾ ਵੱਲ ਉਤਸ਼ਾਹਤ ਹੋਏ ਹਨ। ਇਸੇ ਤਰ੍ਹਾਂ ਕੈਬਨਿਟ ਮੰਤਰੀ ਨੇ ਸੂਬੇ ਵਿੱਚ ਸਿੱਧੇ ਮੰਡੀਕਰਨ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਵਾਸਤੇ ਆਨ-ਫ਼ਾਰਮ ਕੋਲਡ ਰੂਮ ਸਕੀਮ ਤਿਆਰ ਕਰਨ ਵਾਲੇ ਡਾ. ਬੀ.ਵੀ.ਸੀ. ਮਹਾਜਨ, ਡਾਇਰੈਕਟਰ ਪੀ.ਐਚ.ਪੀ.ਟੀ.ਸੀ. ਨੂੰ ਵੀ ਸਨਮਾਨਤ ਕੀਤਾ। ਵਿਭਾਗ ਵੱਲੋਂ ਡਾ. ਮਹਾਜਨ ਦੀ ਤਕਨੀਕੀ ਸਲਾਹ ਨਾਲ ਸੈਂਟਰ ਆਫ ਐਕਸੀਲੈਂਸ ਫ਼ਾਰ ਵੈਜੀਟੇਬਲਜ਼, ਕਰਤਾਰਪੁਰ ਵਿਖੇ ਇੱਕ ਪ੍ਰਦਰਸ਼ਨੀ ਆਨ-ਫਾਰਮ ਕੋਲਡ ਰੂਮ ਲਗਾਇਆ ਗਿਆ। ਦੋ-ਤਿੰਨ ਸਾਲ ਟੈਸਟਿੰਗ ਤੋਂ ਬਾਅਦ ਇਸ ਦੀ ਸਿਫ਼ਾਰਿਸ਼ ਪੰਜਾਬ ਦੇ ਕਿਸਾਨਾਂ ਲਈ ਕੀਤੀ ਗਈ। ਬਹੁਤ ਘੱਟ ਬਿਜਲੀ ਖ਼ਰਚੇ ਵਾਲੇ ਕੁੱਲ 91 ਕੋਲਡ ਰੂਮ ਸੂਬੇ ਵਿੱਚ ਲਗਾਏ ਗਏ ਹਨ। ਕਿਸਾਨਾਂ ਵੱਲੋਂ ਇਸ ਸਕੀਮ ਨੂੰ ਭਰਪੂਰ ਹੁੰਗਾਰਾ ਦਿੱਤਾ ਗਿਆ ਹੈ। ਇਹ ਕੋਲਡ ਸਟੋਰ ਕਿਸਾਨਾਂ ਦੇ ਖੇਤਾਂ/ਫਾਰਮ ਹਾਊਸ 'ਤੇ ਬਣਾਏ ਗਏ ਤਾਂ ਕਿ ਕਿਸਾਨ ਸਿੱਧੇ ਮੰਡੀਕਰਨ ਵਾਲੇ ਪਾਸੇ ਆ ਸਕਣ। ਜਿਹੜੇ ਕਿਸਾਨ ਸਿੱਧਾ ਮੰਡੀਕਰਨ ਕਰਦੇ ਸਨ, ਉਨ੍ਹਾਂ ਦੀ ਰੋਜ਼ਾਨਾ ਵਿਕਰੀ ਤੋਂ ਵਾਧੂ ਸਬਜ਼ੀਆਂ ਉਹ ਇਸ ਵਿੱਚ ਸਟੋਰ ਕਰਕੇ ਅਗਲੇ ਦਿਨ ਵੇਚ ਸਕਦੇ ਹਨ। ਇਸ ਤਰ੍ਹਾਂ ਇਹ ਸਟੋਰ ਇੱਕ ਟਰਾਂਜ਼ਿਟ ਸਟੋਰ ਵਾਂਗ ਬਹੁਤ ਕਾਮਯਾਬ ਰਿਹਾ ਹੈ।

Punjab Bani 19 October,2023
ਪੰਜਾਬ ਵਿੱਚ ਲਾਮਿਸਾਲ ਵਿਕਾਸ ਤੇ ਖ਼ੁਸ਼ਹਾਲੀ ਦੇ ਨਵੇਂ ਦੌਰ ਦਾ ਮੁੱਢ ਬੰਨ੍ਹੇਗਾ ਦਿੱਲੀ-ਕੱਟੜਾ ਐਕਸਪ੍ਰੈੱਸਵੇਅ: ਮੁੱਖ ਮੰਤਰੀ

ਪੰਜਾਬ ਵਿੱਚ ਲਾਮਿਸਾਲ ਵਿਕਾਸ ਤੇ ਖ਼ੁਸ਼ਹਾਲੀ ਦੇ ਨਵੇਂ ਦੌਰ ਦਾ ਮੁੱਢ ਬੰਨ੍ਹੇਗਾ ਦਿੱਲੀ-ਕੱਟੜਾ ਐਕਸਪ੍ਰੈੱਸਵੇਅ: ਮੁੱਖ ਮੰਤਰੀ ਪ੍ਰਾਜੈਕਟ ਜਲਦੀ ਦੇਸ਼ ਨੂੰ ਸਮਰਪਿਤ ਕਰਨ ਦੀ ਉਮੀਦ ਜਤਾਈ ਅੰਮ੍ਰਿਤਸਰ, 19 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਦਿੱਲੀ-ਕੱਟੜਾ ਐਕਸਪ੍ਰੈੱਸਵੇਅ ਸੂਬੇ ਵਿੱਚ ਲਾਮਿਸਾਲ ਵਿਕਾਸ ਤੇ ਖ਼ੁਸ਼ਹਾਲੀ ਦੇ ਨਵੇਂ ਦੌਰ ਦੀ ਸ਼ੁਰੂਆਤ ਕਰੇਗਾ। ਕੇਂਦਰੀ ਮੰਤਰੀ ਨਿਤਿਨ ਗਡਕਰੀ ਦੀ ਹਾਜ਼ਰੀ ਵਿੱਚ ਇਸ ਪ੍ਰਾਜੈਕਟ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਅਹਿਮ ਪ੍ਰਾਜੈਕਟ ਦਾ ਕੰਮ ਜਲਦੀ ਮੁਕੰਮਲ ਹੋਵੇਗਾ ਅਤੇ ਇਹ ਛੇਤੀ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਪ੍ਰਾਜੈਕਟ ਨੂੰ ਜਲਦੀ ਪੂਰਾ ਕਰਨ ਲਈ ਪਹਿਲਾਂ ਹੀ ਕੌਮੀ ਸ਼ਾਹਰਾਹ ਅਥਾਰਟੀ (ਐਨ.ਐਚ.ਏ.ਆਈ.) ਦਾ ਪੂਰਾ ਸਹਿਯੋਗ ਤੇ ਤਾਲਮੇਲ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਇਸ ਖਿੱਤੇ ਵਿੱਚ ਆਰਥਿਕ ਗਤੀਵਿਧੀ ਨੂੰ ਵੱਡਾ ਹੁਲਾਰਾ ਦੇਣ ਤੋਂ ਇਲਾਵਾ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ। ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਪ੍ਰਾਜੈਕਟ ਸੂਬੇ ਵਿੱਚ ਵਪਾਰ ਤੇ ਵਣਜ ਨੂੰ ਹੁਲਾਰਾ ਦੇਵੇਗਾ, ਜਿਸ ਨਾਲ ਪੰਜਾਬ ਦੇਸ਼ ਭਰ ਵਿੱਚੋਂ ਮੋਹਰੀ ਸੂਬਾ ਬਣ ਕੇ ਉੱਭਰੇਗਾ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਦੇ ਦਖ਼ਲ ਨਾਲ ਇਸ ਪ੍ਰਾਜੈਕਟ ਉਤੇ ਕੰਮ ਵਿੱਚ ਹੋਰ ਤੇਜ਼ੀ ਆਵੇਗੀ, ਜਿਸ ਨਾਲ ਪੰਜਾਬ ਦੇ ਅਰਥਚਾਰੇ ਨੂੰ ਗਤੀ ਮਿਲੇਗੀ। ਭਗਵੰਤ ਸਿੰਘ ਮਾਨ ਨੇ ਇਹ ਵੀ ਆਖਿਆ ਕਿ ਇਹ ਸ਼ਾਹਰਾਹ ਇਸ ਖਿੱਤੇ ਵਿੱਚ ਆਰਥਿਕ ਗਤੀਵਿਧੀ ਲਈ ਹੁਲਾਰੇ ਦੇ ਨਾਲ-ਨਾਲ ਅਕੀਦਤ ਭੇਟ ਕਰਨ ਲਈ ਮਾਤਾ ਵੈਸ਼ਨੋ ਦੇਵੀ ਧਾਮ ਜਾਣ ਵਾਲੇ ਸ਼ਰਧਾਲੂਆਂ ਨੂੰ ਵੀ ਸਹੂਲਤ ਪ੍ਰਦਾਨ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਮੁੱਚੇ ਵਿਕਾਸ ਲਈ ਵਚਨਬੱਧ ਹੈ, ਜਿਸ ਲਈ ਅਜਿਹੇ ਹੋਰ ਪ੍ਰਾਜੈਕਟ ਪੰਜਾਬ ਵਿੱਚ ਲਿਆਂਦੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਅਹਿਮ ਪ੍ਰਾਜੈਕਟ ਦੇ ਮੁਕੰਮਲ ਹੋਣ ਮਗਰੋਂ ਦਿੱਲੀ ਤੋਂ ਪੰਜਾਬ ਅਤੇ ਜੰਮੂ-ਕਸ਼ਮੀਰ ਜਾਣ ਵਾਲੇ ਖ਼ਾਸ ਤੌਰ ਉਤੇ ਮਾਤਾ ਵੈਸ਼ਨੋ ਦੇਵੀ ਧਾਮ ਜਾਣ ਵਾਲੇ ਯਾਤਰੂਆਂ ਦੇ ਸਮੇਂ ਤੇ ਪੈਸੇ ਦੀ ਬੱਚਤ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ 254 ਕਿਲੋਮੀਟਰ ਲੰਮਾ ਸ਼ਾਹਰਾਹ 11,510 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਹੈ ਅਤੇ ਇਹ ਪੰਜਾਬ ਦੇ ਨੌਂ ਜ਼ਿਲ੍ਹਿਆਂ ਜਲੰਧਰ, ਸੰਗਰੂਰ, ਮਾਲੇਰਕੋਟਲਾ, ਪਟਿਆਲਾ, ਕਪੂਰਥਲਾ, ਲੁਧਿਆਣਾ, ਅੰਮ੍ਰਿਤਸਰ, ਤਰਨ-ਤਾਰਨ ਅਤੇ ਗੁਰਦਾਸਪੁਰ ਵਿੱਚੋਂ ਲੰਘੇਗਾ।

Punjab Bani 19 October,2023
ਵਿਧਾਇਕ ਕੋਹਲੀ ਵੱਲੋਂ ਦੁਸ਼ਹਿਰੇ ਤੋਂ ਪਹਿਲਾਂ ਪਟਿਆਲਾ ਸ਼ਹਿਰ ਦਾ ਦੌਰਾ ਕਰਕੇ ਵਿਕਾਸ ਕਾਰਜਾਂ ਦਾ ਜਾਇਜ਼ਾ

ਵਿਧਾਇਕ ਕੋਹਲੀ ਵੱਲੋਂ ਦੁਸ਼ਹਿਰੇ ਤੋਂ ਪਹਿਲਾਂ ਪਟਿਆਲਾ ਸ਼ਹਿਰ ਦਾ ਦੌਰਾ ਕਰਕੇ ਵਿਕਾਸ ਕਾਰਜਾਂ ਦਾ ਜਾਇਜ਼ਾ -ਜੌੜੀਆਂ ਭੱਠੀਆਂ ਵਿਖੇ 12 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਰਾਮਲੀਲਾ ਸਟੇਜ ਤੇ ਸਾਈਂ ਮਾਰਕੀਟ ਨੇੜੇ 7.5 ਲੱਖ ਲਾਗਤ ਨਾਲ ਨਵੇਂ ਬਣ ਰਹੇ ਅਗਰਸੈਨ ਚੌਂਕ ਦੇ ਕੰਮ ਦਾ ਨਿਰੀਖਣ -ਕਿਹਾ, ਮੁੱਖ ਮੰਤਰੀ ਵੱਲੋਂ ਪਟਿਆਲਾ ਸ਼ਹਿਰ ਲਈ ਭੇਜੇ 57 ਕਰੋੜ ਰੁਪਏ ਨਾਲ ਵਿਕਾਸ ਕਾਰਜ ਤੇਜੀ ਨਾਲ ਜਾਰੀ ਪਟਿਆਲਾ, 19 ਅਕਤੂਬਰ: ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੁਸ਼ਹਿਰੇ ਦੇ ਪਾਵਨ ਤਿਉਹਾਰ ਤੋਂ ਪਹਿਲਾਂ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਨਗਰ ਨਿਗਮ ਦੇ ਕਮਿਸ਼ਨਰ ਅਦਿੱਤਿਆ ਉਪਲ ਤੇ ਹੋਰ ਅਧਿਕਾਰੀਆਂ ਨੂੰ ਨਾਲ ਲੈਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਹਿਲਾਂ ਜੌੜੀਆਂ ਭੱਠੀਆਂ ਵਿਖੇ 12 ਲੱਖ ਰੁਪਏ ਤੋਂ ਵਧੇਰੇ ਦੀ ਲਾਗਤ ਨਾਲ ਨਵੀਂ ਬਣਾਈ ਜਾ ਰਹੀ ਰਾਮਲੀਲਾ ਸਟੇਜ ਦੇ ਮੁਕੰਮਲ ਹੋਣ ਨੇੜੇ ਪੁੱਜੇ ਕੰਮ ਦਾ ਨਿਰੀਖਣ ਕੀਤਾ। ਇਸ ਮੌਕੇ ਨਿਗਰਾਨ ਇੰਜੀਨੀਅਰ ਹਰਕਿਰਨ ਸਿੰਘ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਵਿਧਾਇਕ ਕੋਹਲੀ ਨੇ ਦੱਸਿਆ ਕਿ ਰਾਮਲੀਲਾ ਕਮੇਟੀ ਵੱਲੋਂ ਇਸ ਸਟੇਜ ਤੇ ਸ਼ੈਡ ਦੀ ਮੁਰੰਮਤ ਲਈ ਪਹੁੰਚ ਕੀਤੀ ਗਈ ਸੀ ਪਰੰਤੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਦਰਿਆ ਦਿਲੀ ਦਿਖਾਉਂਦੇ ਹੋਏ ਇਸ ਨੂੰ 12 ਲੱਖ ਰੁਪਏ ਤੋਂ ਵਧੇਰੇ ਦਾ ਖਰਚ ਕਰਕੇ ਪੂਰਾ ਹੀ ਨਵਾਂ ਬਣਾ ਦਿੱਤਾ ਗਿਆ ਹੈ। ਇਸ ਉਪਰੰਤ ਅਜੀਤਪਾਲ ਸਿੰਘ ਕੋਹਲੀ ਵੱਲੋਂ ਇੱਥੇ ਫੁਹਾਰਾ ਚੌਂਕ ਤੋਂ ਮਹਿੰਦਰਾ ਕਾਲਜ ਨੂੰ ਜਾਂਦੀ ਲੋਅਰ ਮਾਲ ਰੋਡ 'ਤੇ ਸਥਿਤ ਸਾਈ ਮਾਰਕੀਟ ਨੇੜੇ ਕਰੀਬ 7.5 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣਾਏ ਜਾ ਰਹੇ ਅਗਰਸੈਨ ਚੌਂਕ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਜਦੋਂ ਉਹ ਨਗਰ ਨਿਗਮ ਦੇ ਮੇਅਰ ਸਨ, ਤਾਂ ਉਸ ਸਮੇਂ ਇਸ ਚੌਂਕ ਨੂੰ ਬਣਾਉਣ ਦੀ ਤਜਵੀਜ ਬਣਾਈ ਗਈ ਸੀ ਪਰੰਤੂ ਪਿਛਲੀਆਂ ਸਰਕਾਰਾਂ ਨੇ ਇਸ ਨੂੰ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਦੀ ਮੰਗ 'ਤੇ ਇਸ ਚੌਂਕ ਦੀ ਉਸਾਰੀ ਕਰਵਾਈ ਗਈ ਹੈ। ਵਿਧਾਇਕ ਕੋਹਲੀ ਨੇ ਦੱਸਿਆ ਕਿ ਇਹ ਚੌਂਕ ਫੁਹਾਰਾ ਚੌਂਕ ਤੋਂ ਮਹਿੰਦਰਾ ਕਾਲਜ ਨੂੰ ਜਾਂਦੀ ਇਸ ਅਹਿਮ ਸੜਕ ਉਪਰ ਵਾਹਨਾਂ ਦੀ ਤੇਜ ਰਫ਼ਤਾਰ ਕਰਕੇ ਹੁੰਦੇ ਹਾਦਸੇ ਰੋਕਣ ਵਿੱਚ ਮਦਦਗਾਰ ਸਾਬਤ ਹੋਵੇਗਾ। ਉਨ੍ਹਾਂ ਦੱਸਿਆ ਕਿ ਇਥੇ ਨੇੜੇ ਸਕੂਲ ਹੋਣ ਕਰਕੇ ਇੱਥੇ ਵਾਹਨਾਂ ਦੀ ਆਵਾਜਾਈ ਜਿਆਦਾ ਹੋ ਜਾਂਦੀ ਹੈ ਅਤੇ ਇਹ ਨਵਾਂ ਚੌਂਕ ਬਣਨ ਨਾਲ ਇੱਥੇ ਤੇਜ ਵਾਹਨਾਂ ਦੀ ਰਫ਼ਤਾਰ ਹੌਲੀ ਹੋਵੇਗੀ ਤੇ ਹਾਦਸੇ ਨਹੀਂ ਵਾਪਰਨਗੇ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਪਟਿਆਲਾ ਸ਼ਹਿਰ ਦੇ ਵਿਕਾਸ ਲਈ 57 ਕਰੋੜ ਰੁਪਏ ਦੇ ਫੰਡ ਭੇਜੇ ਸਨ, ਜਿਸ ਨਾਲ ਸ਼ਹਿਰ ਦੇ ਵਿਕਾਸ ਕਾਰਜ ਤੇਜੀ ਨਾਲ ਜਾਰੀ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਲੋਕਾਂ ਨੇ ਉਨ੍ਹਾਂ ਨੂੰ ਤਾਕਤ ਦਿੱਤੀ ਅਤੇ ਉਹ ਇਸ ਸ਼ਕਤੀ ਨੂੰ ਲੋਕਾਂ ਦੀ ਸੇਵਾ ਲਈ ਹੀ ਲਗਾ ਰਹੇ ਹਨ। ਇਸ ਦੌਰਾਨ ਰਾਮ ਲੀਲਾ ਕਮੇਟੀ ਦੇ ਪ੍ਰਧਾਨ ਵਰੁਣ ਜਿੰਦਲ ਨੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦਾ ਧੰਨਵਾਦ ਕੀਤਾ। ਜਦਕਿ ਸੰਦੀਪ ਬੰਧੂ, ਨਰੇਸ਼ ਕੁਮਾਰ ਕਾਕਾ, ਕ੍ਰਿਸ਼ਨ ਚੰਦ ਬੁੱਧੂ, ਰੂਬੀ ਭਾਟੀਆ, ਸੁਸ਼ੀਲ ਮਿੱਡਾ, ਗੁਰਸ਼ਰਨ ਸਿੰਘ ਸਨੀ, ਹਰਮਨ ਸੰਧੂ, ਹਰਪ੍ਰੀਤ ਸਿੰਘ, ਅਨਿਲ ਬਿੱਟੂ, ਰਕੇਸ਼ ਜੈਨ, ਰਾਕੇਸ਼ ਆਰੀਅਨ, ਕੇਕੇ ਬਾਂਸਲ, ਰਕੇਸ਼ ਮੰਗਲਾ, ਅਸ਼ੀਸ਼ ਨਈਅਰ, ਹਰਸ਼ਪਾਲ ਸਿੰਘ ਵਾਲੀਆ ਅਤੇ ਹੋਰ ਪਤਵੰਤੇ ਮੌਜੂਦ ਸਨ।

Punjab Bani 19 October,2023
ਮੁੱਖ ਮੰਤਰੀ ਨੇ ਨਸ਼ਿਆਂ ਵਿਰੁੱਧ ਵੱਡੀ ਲੜਾਈ ਦੀ ਕੀਤੀ ਸ਼ੁਰੂਆਤ: ਅਰਦਾਸ, ਹਲਫ਼, ਖੇਡੋ

ਮੁੱਖ ਮੰਤਰੀ ਨੇ ਨਸ਼ਿਆਂ ਵਿਰੁੱਧ ਵੱਡੀ ਲੜਾਈ ਦੀ ਕੀਤੀ ਸ਼ੁਰੂਆਤ: ਅਰਦਾਸ, ਹਲਫ਼, ਖੇਡੋ ਮੁੱਖ ਮੰਤਰੀ ਦੀ ਅਗਵਾਈ ਵਿੱਚ 35 ਹਜ਼ਾਰ ਨੌਜਵਾਨਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਅਰਦਾਸ ਅਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦਾ ਲਿਆ ਅਹਿਦ ਆਪਣੀ ਕਿਸਮ ਦਾ ਇਹ ਪਹਿਲਾ ਜਨ ਅੰਦੋਲਨ ਸੂਬੇ ਵਿੱਚ ਨਸ਼ਿਆਂ ਦੀ ਰੀੜ੍ਹ ਦੀ ਹੱਡੀ ਤੋੜੇਗਾਃ ਮੁੱਖ ਮੰਤਰੀ ਅੰਮ੍ਰਿਤਸਰ, 18 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਭਰ ਦੇ ਹਜ਼ਾਰਾਂ ਨੌਜਵਾਨ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਲਈ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਵਿੱਚ ਸ਼ਾਮਲ ਹੋਏ। ਅਰਦਾਸ ਦੌਰਾਨ ਮੁੱਖ ਮੰਤਰੀ ਨਾਲ ਸ਼ਾਮਲ ਹੋਏ ਪੀਲੀਆਂ ਪੱਗਾਂ, ਪਟਕੇ ਤੇ ਚੁੰਨੀਆਂ ਨਾਲ ਸਜੇ ਹਜ਼ਾਰਾਂ ਨੌਜਵਾਨਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਪੰਜਾਬ ਵਿੱਚੋਂ ਇਸ ਸਰਾਪ ਦੀ ਜੜ੍ਹ ਵੱਢਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ਇਸ ਪਵਿੱਤਰ ਮਿਸ਼ਨ ਦੀ ਕਾਮਯਾਬੀ ਲਈ ਬਲ ਬਖ਼ਸ਼ਣ। ਉਨ੍ਹਾਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਅਤੇ ਨੌਜਵਾਨਾਂ ਦੀ ਤਾਕਤ ਨੂੰ ਉਸਾਰੂ ਦਿਸ਼ਾ ਵਿੱਚ ਲਾਉਣ ਦੇ ਮੰਤਵ ਨਾਲ ਸ਼ੁਰੂ ਕੀਤੇ ਇਸ ਮਿਸ਼ਨ ਦੀ ਸਫ਼ਲਤਾ ਲਈ ਅਰਦਾਸ ਕੀਤੀ। ਦਰਬਾਰ ਸਾਹਿਬ ਵਿੱਚ ਅਰਦਾਸ ਦੀ ਰਸਮ ਗ੍ਰੰਥੀ ਸਿੰਘ ਬਲਜੀਤ ਸਿੰਘ ਜੀ ਨੇ ਨਿਭਾਈ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸਦੀਆਂ ਤੋਂ ਸ੍ਰੀ ਹਰਿਮੰਦਰ ਸਾਹਿਬ ਹਰੇਕ ਨੇਕ ਕਾਰਜ ਲਈ ਮਨੁੱਖਤਾ ਵਾਸਤੇ ਪ੍ਰੇਰਨਾ ਦਾ ਸਰੋਤ ਰਿਹਾ ਹੈ। ਉਨ੍ਹਾਂ ਕਿਹਾ ਕਿ ਅਰਦਾਸ ਦਾ ਇਕੋ-ਇਕ ਮੰਤਵ ਸੂਬੇ ਵਿੱਚੋਂ ਨਸ਼ਿਆਂ ਦੇ ਸਰਾਪ ਦਾ ਅੰਤ ਕਰਨ ਲਈ ਸ਼ੁਰੂ ਕੀਤੇ ਇਸ ਨਿਵੇਕਲੇ ਮਿਸ਼ਨ ਦੀ ਸਫ਼ਲਤਾ ਲਈ ਪਰਮਾਤਮਾ ਦਾ ਆਸ਼ੀਰਵਾਦ ਲੈਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮੁਹਿੰਮ ਵਿੱਚ ਵੱਡੀ ਗਿਣਤੀ ਨੌਜਵਾਨਾਂ ਦੀ ਹਾਜ਼ਰੀ ਇਸ ਗੱਲ ਦੀ ਗਵਾਹੀ ਭਰਦੀ ਹੈ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਇਸ ਨੇਕ ਕਾਰਜ ਲਈ ਸੂਬਾ ਸਰਕਾਰ ਦਾ ਸਹਿਯੋਗ ਕਰਨ ਲਈ ਤਿਆਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਇਹ ਆਪਣੀ ਤਰ੍ਹਾਂ ਦੀ ਪਹਿਲੀ ਲੋਕ ਲਹਿਰ ਹੈ, ਜਿਸ ਨਾਲ ਇਸ ਸਰਾਪ ਦਾ ਲੱਕ ਤੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ‘ਹੋਪ ਪਹਿਲਕਦਮੀ’ ਤਹਿਤ ਸ਼ੁਰੂ ਕੀਤੇ ਇਸ ਨਸ਼ਾ ਵਿਰੋਧੀ ਮਿਸ਼ਨ ਵਿੱਚ ਅਰਦਾਸ ਕਰੋ, ਹਲਫ਼ ਲਵੋ ਤੇ ਖੇਡੋ ਦੀ ਤਿੰਨ ਪੜਾਵੀ ਰਣਨੀਤੀ ਉਲੀਕੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੇ ਪਹਿਲੇ ਪੜਾਅ ਵਜੋਂ ਹਜ਼ਾਰਾਂ ਨੌਜਵਾਨ ਅੱਜ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਕੀਤੀ ਅਰਦਾਸ ਵਿੱਚ ਸ਼ਾਮਲ ਹੋਏ। ਉਨ੍ਹਾਂ ਦੱਸਿਆ ਕਿ ਆਨਲਾਈਨ ਅਰਦਾਸ ਰਾਹੀਂ ਹਜ਼ਾਰਾਂ ਹੋਰ ਲੋਕ ਵੀ ਇਸ ਮੁਹਿੰਮ ਨਾਲ ਜੁੜੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਾਹਿਗੁਰੂ ਦੀ ਅਪਾਰ ਬਖ਼ਸ਼ਿਸ਼ ਸਦਕਾ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਦਫ਼ਾ ਨਸ਼ਿਆਂ ਖ਼ਿਲਾਫ਼ ਮੁਹਿੰਮ ਜ਼ਮੀਨੀ ਪੱਧਰ ਉਤੇ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਲੋਕਾਂ ਦੇ ਸਰਗਰਮ ਸਹਿਯੋਗ ਅਤੇ ਤਾਲਮੇਲ ਨਾਲ ਇਸ ਖ਼ਤਰੇ ਦਾ ਬਿਲਕੁੱਲ ਸਫ਼ਾਇਆ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਕ ਪਾਸੇ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਵਿੱਚ ਸੁੱਟ ਕੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਿਆ ਜਾ ਰਿਹਾ ਹੈ, ਦੂਜੇ ਪਾਸੇ ਨਸ਼ਾ ਪੀੜਤਾਂ ਦੇ ਇਲਾਜ ਤੇ ਮੁੜ-ਵਸੇਬੇ ਉਤੇ ਧਿਆਨ ਕੇਂਦਰਤ ਕੀਤਾ ਜਾ ਰਿਹਾ ਹੈ।

Punjab Bani 18 October,2023
ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਦੀ ਭਰਤੀ ਲਈ ਅਰਜ਼ੀਆਂ ਭਰਨ ਦੀ ਮਿਤੀ 'ਚ ਵਾਧਾ: ਡਾ.ਬਲਜੀਤ ਕੌਰ

ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਦੀ ਭਰਤੀ ਲਈ ਅਰਜ਼ੀਆਂ ਭਰਨ ਦੀ ਮਿਤੀ 'ਚ ਵਾਧਾ: ਡਾ.ਬਲਜੀਤ ਕੌਰ ਅਰਜ਼ੀਆਂ ਭਰਨ ਦੀ ਆਖਰੀ ਮਿਤੀ 31 ਅਕਤੂਬਰ ਚੰਡੀਗੜ੍ਹ, 17 ਅਕਤੂਬਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਦੀ ਅਸਾਮੀ ਦੀ ਭਰਤੀ ਲਈ ਪਹਿਲਾ 03 ਅਕਤੂਬਰ ਤੱਕ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ ਅਤੇ ਹੁਣ ਅਰਜੀਆਂ ਭਰਨ ਦੀ ਮਿਤੀ 31 ਅਕਤੂਬਰ ਤੱਕ ਵਧਾ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਦੀ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਦੀ ਭਰਤੀ ਕੀਤੀ ਜਾਣੀ ਹੈ, ਤਾਂ ਜੋ ਭਲਾਈ ਸਕੀਮਾਂ ਨੂੰ ਲਾਗੂ ਕਰਕੇ ਸਬੰਧਤਾਂ ਨੂੰ ਲਾਭ ਮਿਲ ਸਕੇ। ਉਨ੍ਹਾਂ ਨੇ ਦੱਸਿਆ ਕਿ ਬਿਨੈਕਾਰ ਅਨੁਸੂਚਿਤ ਜਾਤੀ ਨਾਲ ਸਬੰਧਤ ਪੰਜਾਬ ਰਾਜ ਸਰਕਾਰ ਦਾ ਸੇਵਾਮੁਕਤ ਅਧਿਕਾਰੀ ਪ੍ਰਮੁੱਖ ਸਕੱਤਰ ਦੇ ਰੈਂਕ ਤੋਂ ਹੇਠਾ ਨਾ ਹੋਵੇ ਅਤੇ ਬਿਨੈਕਾਰ ਦੀ ਉਮਰ 65 ਸਾਲ ਤੋਂ ਵੱਧ ਨਹੀ ਹੋਣੀ ਚਾਹੀਦੀ, ਇਸ ਆਸਾਮੀ ਲਈ ਅਪਲਾਈ ਕਰ ਸਕਦਾ ਹੈ। ਡਾ.ਬਲਜੀਤ ਕੌਰ ਨੇ ਦੱਸਿਆ ਕਿ ਇਹ ਅਸਾਮੀ ਲਈ ਚਾਹਵਾਨ ਉਮੀਦਵਾਰ ਆਪਣੀਆਂ ਅਰਜ਼ੀਆਂ ਡਾਇਰੈਕਟਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਦਫ਼ਤਰ ਐਸ.ਸੀ.ਓ ਨੰ:7, ਫੇਜ਼-1, ਐਸ.ਏ.ਐਸ ਨਗਰ ਮੋਹਾਲੀ ਵਿਖੇ 31 ਅਕਤੂਬਰ 2023 ਤੱਕ ਭੇਜ ਸਕਦੇ ਹਨ।

Punjab Bani 17 October,2023
ਹਜ਼ਾਰਾਂ ਨੌਜਵਾਨਾਂ ਨੇ ਖੂਨ ਦਾਨ ਕਰਕੇ ਮਨਾਇਆ ਮੁੱਖ ਮੰਤਰੀ ਦਾ ਜਨਮ ਦਿਨ

ਭਗਵੰਤ ਸਿੰਘ ਮਾਨ ਨੇ ਖੂਨਦਾਨ ਨੂੰ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਦੱਸਿਆ ਮੁੱਖ ਮੰਤਰੀ ਨੇ ਆਪਣੇ ਜੱਦੀ ਪਿੰਡ ਵਿੱਚ ਲੋਕਾਂ ਨਾਲ ਮੁਲਾਕਾਤ ਕਰਕੇ ਬਿਤਾਇਆ ਪੂਰਾ ਦਿਨ ਪੰਜਾਬ ਵਿਧਾਨ ਸਭਾ ਦਾ ਅਗਾਮੀ ਸੈਸ਼ਨ ਕਾਨੂੰਨੀ ਤੌਰ ਉਤੇ ਪੂਰੀ ਤਰ੍ਹਾਂ ਜਾਇਜ਼ ਇਕ ਨਵੰਬਰ ਦੀ ਪ੍ਰਸਤਾਵਿਤ ਬਹਿਸ ਤੋਂ ਭੱਜਣ ਲਈ ਵਿਰੋਧੀ ਨੇਤਾਵਾਂ ਦੀ ਸਖ਼ਤ ਆਲੋਚਨਾ ਸੂਬਾ ਸਰਕਾਰ ਪਵਿੱਤਰ ਧਰਤੀ ਅੰਮ੍ਰਿਤਸਰ ਤੋਂ 18 ਅਕਤੂਬਰ ਨੂੰ ਵਿਆਪਕ ਪੱਧਰ ’ਤੇ ਸ਼ੁਰੂ ਕਰੇਗੀ ਨਸ਼ਾ ਵਿਰੋਧੀ ਮੁਹਿੰਮ ਸਤੌਜ (ਸੰਗਰੂਰ), 17 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੇ ਜੱਦੀ ਪਿੰਡ ਵਿੱਚ ਜਨਮ ਦਿਨ ਮਨਾਇਆ ਅਤੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਖੂਨ ਦਾਨ ਕਰਕੇ ਸ਼ਿਰਕਤ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਖੂਨ ਦਾਨ ਨੂੰ ਸਭ ਤੋਂ ਵੱਡੀ ਸੇਵਾ ਦੱਸਦਿਆਂ ਕਿਹਾ ਕਿ ਇਸ ਉਪਰਾਲੇ ਨਾਲ ਹਰੇਕ ਵਿਅਕਤੀ ਆਪਣਾ ਯੋਗਦਾਨ ਪਾ ਸਕਦਾ ਹੈ ਜਿਸ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੇ ਹਰੇਕ ਖੇਤਰ ਵਿੱਚ ਸ਼ਾਨਦਾਰ ਕੰਮ ਕੀਤਾ ਹੈ ਜਿਸ ਕਰਕੇ ਖੂਨ ਦਾਨ ਕਰਨ ਵਿੱਚ ਵੀ ਨੌਜਵਾਨਾਂ ਦੇ ਪਿੱਛੇ ਰਹਿ ਜਾਣ ਦੀ ਕੋਈ ਵਜ੍ਹਾ ਨਹੀਂ ਬਣਦੀ। ਉਨ੍ਹਾਂ ਕਿਹਾ ਕਿ ਖੂਨ ਦਾਨ ਕਰਨਾ ਮਨੁੱਖਤਾ ਦੀ ਸੱਚੀ ਸੇਵਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਅੱਜ ਵੱਡੀ ਗਿਣਤੀ ਵਿੱਚ ਨੌਜਵਾਨ ਖੂਨ ਦਾਨ ਕਰਨ ਲਈ ਅੱਗੇ ਆਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਨੌਜਵਾਨ ਨੂੰ ਇਹ ਅਹਿਸਾਸ ਹੋਣਾ ਚਾਹੀਦਾ ਹੈ ਕਿ ਹਰ ਖੂਨ ਦਾਨੀ ਇਕ ਨਾਇਕ ਹੈ ਜਿਸ ਕਰਕੇ ਉਨ੍ਹਾਂ ਨੂੰ ਸਮੇਂ-ਸਮੇਂ ਬਾਅਦ ਖੂਨ ਦਾਨ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਆਪਣੇ ਸਾਥੀਆਂ ਨੂੰ ਸਮੇਂ-ਸਮੇਂ ਸਿਰ ਸਵੈ-ਇੱਛਾ ਨਾਲ ਖੂਨ ਦਾਨ ਕਰਨ ਲਈ ਪ੍ਰੇਰਿਤ ਕਰਨ ਤਾਂ ਜੋ ਆਮ ਇਲਾਜ ਖਾਸ ਕਰਕੇ ਐਮਰਜੈਂਸੀ ਇਲਾਜ ਲਈ ਖੂਨ ਦੇ ਲੋੜੀਂਦੇ ਭੰਡਾਰ ਨੂੰ ਯਕੀਨੀ ਬਣਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਕਿਸੇ ਵਿਅਕਤੀ ਵੱਲੋਂ ਦਾਨ ਕੀਤੀ ਗਈ ਖੂਨ ਦੀ ਇਕ ਬੂੰਦ ਵੀ ਕਿਸੇ ਮਨੁੱਖ ਦੀ ਜਾਨ ਬਚਾ ਸਕਦੀ ਹੈ, ਜਿਸ ਕਰਕੇ ਖੂਨ ਦਾਨ ਕਰਨਾ ਬਹੁਤ ਮਹੱਤਤਾ ਰੱਖਦਾ ਹੈ। ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦਾ ਆਗਾਮੀ ਇਜਲਾਸ ਕਾਨੂੰਨੀ ਤੌਰ ਉਤੇ ਪੂਰੀ ਤਰ੍ਹਾਂ ਜਾਇਜ਼ ਹੈ। ਉਨ੍ਹਾਂ ਕਿਹਾ ਕਿ 20 ਤੇ 21 ਅਕਤੂਬਰ ਨੂੰ ਹੋਣ ਵਾਲਾ ਇਜਲਾਸ ਕਾਨੂੰਨੀ ਮਾਹਿਰਾਂ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਅਤੇ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਹੀ ਸੱਦਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੋ ਦਿਨਾਂ ਇਜਲਾਸ ਦੌਰਾਨ ਕਈ ਲੋਕ ਪੱਖੀ ਬਿੱਲ ਪੇਸ਼ ਕੀਤੇ ਜਾਣਗੇ ਜੋ ਸੂਬੇ ਲਈ ਬਹੁਤ ਮਹੱਤਵਪੂਰਨ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਧਾਨ ਸਭਾ ਜਮਹੂਰੀ ਢੰਗ ਨਾਲ ਚੁਣੀ ਹੋਈ ਸੰਸਥਾ ਹੈ ਜੋ ਸਿਰਫ ਸੂਬੇ ਦੇ ਲੋਕਾਂ ਨੂੰ ਜਵਾਬਦੇਹ ਹੈ ਨਾ ਕਿ ਕਿਸੇ ਵਿਅਕਤੀ ਦੀ ਮਨਮਰਜ਼ੀ ਅਨੁਸਾਰ ਚੱਲਣੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਪਹਿਲਾਂ ਹੀ ਕਈ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਕਈ ਅਗਾਂਹਵਧੂ ਕਿਸਾਨਾਂ ਨੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੀ ਮਿਸਾਲ ਕਾਇਮ ਕੀਤੀ ਹੈ ਅਤੇ ਦੂਜੇ ਪਾਸੇ ਸੂਬਾ ਸਰਕਾਰ ਨੇ ਪੰਜਾਬ ਵਿੱਚ ਚੱਲ ਰਹੇ ਲਗਭਗ 2500 ਭੱਠਿਆਂ ਵਿੱਚ ਬਾਲਣ ਵਜੋਂ 20 ਫੀਸਦੀ ਕੋਲੇ ਨੂੰ ਝੋਨੇ ਦੀ ਪਰਾਲੀ ਦੀਆਂ ਗੱਟੀਆਂ ਨਾਲ ਬਦਲਣ ਨੂੰ ਨੋਟੀਫਾਈ ਕੀਤਾ ਹੈ। ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ 23,000 ਹੋਰ ਮਸ਼ੀਨਾਂ ਕਿਸਾਨਾਂ ਨੂੰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਅਗਲੇ ਕੁਝ ਦਿਨਾਂ ਤੱਕ ਪਰਾਲੀ ਸਾੜਨ ਦੇ ਖਤਰੇ ਨੂੰ ਰੋਕਣ ਲਈ ਸਖ਼ਤ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਦੀ ਨਿਰਵਿਘਨ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਇਸ ਦੀ ਤੁਰੰਤ ਲਿਫਟਿੰਗ ਲਈ ਵੀ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਹ ਯਕੀਨੀ ਬਣਾਉਣ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਹਨ ਕਿ ਕਿਸਾਨਾਂ ਦੀ ਫ਼ਸਲ ਦੀ ਚੁਕਾਈ ਦਾਣਾ ਮੰਡੀਆਂ ਵਿੱਚੋਂ ਨਿਰਵਿਘਨ, ਸਮੇਂ ਸਿਰ ਅਤੇ ਬਿਨਾਂ ਕਿਸੇ ਰੁਕਾਵਟ ਦੇ ਹੋ ਸਕੇ। ਉਨ੍ਹਾਂ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਵਿਰੋਧੀ ਧਿਰ ਦੇ ਆਗੂਆਂ ਵੱਲੋਂ ਇਕ ਨਵੰਬਰ ਨੂੰ ਹੋਣ ਵਾਲੀ ਬਹਿਸ ਵਿੱਚ ਆਪਣੇ ਮਾੜੇ ਗੁਨਾਹਾਂ ਦਾ ਪਰਦਾਫਾਸ਼ ਹੋਣ ਦੇ ਡਰੋਂ ਭੱਜਣ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਵੱਖ-ਵੱਖ ਮੁੱਦਿਆਂ 'ਤੇ ਪੰਜਾਬ ਨਾਲ ਸਰਾਸਰ ਧੋਖਾ ਕੀਤਾ ਹੈ ਜਿਸ ਲਈ ਉਹ ਸੂਬੇ ਦੇ ਲੋਕਾਂ ਪ੍ਰਤੀ ਜਵਾਬਦੇਹ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੋਕਾਂ ਨੂੰ ਲੁੱਟਿਆ ਅਤੇ ਪੰਜਾਬੀਆਂ ਦੀ ਪਿੱਠ 'ਚ ਛੁਰਾ ਮਾਰਿਆ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸੱਚ ਹੈ ਕਿ ਇਨ੍ਹਾਂ ਆਗੂਆਂ ਦੇ ਹੱਥ ਪੰਜਾਬ ਅਤੇ ਪੰਜਾਬੀਆਂ ਦੇ ਖੂਨ ਨਾਲ ਰੰਗੇ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਕਾਰਨ ਹੀ ਉਹ ਲੋਕਾਂ ਦਾ ਸਾਹਮਣਾ ਕਰਨ ਤੋਂ ਡਰਦੇ ਹਨ ਅਤੇ ਇਕ ਨਵੰਬਰ ਨੂੰ ਬਹਿਸ ਤੋਂ ਭੱਜਣ ਦਾ ਕੋਈ ਨਾ ਕੋਈ ਬਹਾਨਾ ਘੜ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਬੁੱਧਵਾਰ ਨੂੰ ਪਵਿੱਤਰ ਸ਼ਹਿਰ ਅੰਮ੍ਰਿਤਸਰ ਤੋਂ ਨਸ਼ਿਆਂ ਦੇ ਵਿਰੁੱਧ ਫੈਸਲਾਕੁੰਨ ਜੰਗ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਤਹਿਤ ਸੂਬਾ ਭਰ ਦੇ ਹਜ਼ਾਰਾਂ ਨੌਜਵਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਪੰਜਾਬ ਵਿੱਚੋਂ ਨਸ਼ਿਆਂ ਦਾ ਮੁਕੰਮਲ ਸਫਾਇਆ ਕਰਨ ਦਾ ਸੰਕਲਪ ਲੈਣਗੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਜ਼ਮੀਨੀ ਪੱਧਰ ਤੋਂ ਸ਼ੁਰੂ ਕੀਤੀ ਗਈ ਹੈ ਅਤੇ ਲੋਕਾਂ ਦੇ ਪੂਰਨ ਸਹਿਯੋਗ ਨਾਲ ਸੂਬੇ ਵਿੱਚੋਂ ਇਸ ਅਲਾਮਤ ਨੂੰ ਖਤਮ ਕਰ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇੱਕ ਪਾਸੇ ਤਾਂ ਨਸ਼ੇ ਦੇ ਸੌਦਾਗਰਾਂ ਨੂੰ ਸਲਾਖਾਂ ਪਿੱਛੇ ਡੱਕ ਕੇ ਨਸ਼ਿਆਂ ਦੀ ਸਪਲਾਈ ਲਾਈਨ ਬੰਦ ਕੀਤੀ ਜਾ ਰਹੀ ਹੈ ਅਤੇ ਦੂਜੇ ਪਾਸੇ ਨਸ਼ਾ ਪੀੜਤਾਂ ਦੇ ਇਲਾਜ ਅਤੇ ਮੁੜ ਵਸੇਬੇ ਵੱਲ ਵੀ ਧਿਆਨ ਦਿੱਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਵਿੱਚ ਸਿਹਤ ਕ੍ਰਾਂਤੀ ਦਾ ਦੌਰ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਵੇਂ ਮੈਡੀਕਲ ਕਾਲਜ ਖੋਲ੍ਹ ਕੇ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉਭਾਰਨ ਤੋਂ ਇਲਾਵਾ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਲੋਕਾਂ ਦੀ ਸਹੂਲਤ ਲਈ ਸੂਬਾ ਭਰ ਦੇ ਹਸਪਤਾਲਾਂ ਅਤੇ ਸਿਹਤ ਸੰਭਾਲ ਕੇਂਦਰਾਂ ਦੀ ਵੱਡੀ ਪੱਧਰ 'ਤੇ ਕਾਇਆ ਕਲਪ ਕੀਤੀ ਜਾ ਰਹੀ ਹੈ |

Punjab Bani 17 October,2023
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਬੱਸਾਂ 'ਤੇ ਸਖ਼ਤੀ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਬੱਸਾਂ 'ਤੇ ਸਖ਼ਤੀ ਜਲੰਧਰ ਅਤੇ ਨੇੜਲੀਆਂ ਤਿੰਨ ਥਾਵਾਂ 'ਤੇ ਕੀਤੀ ਚੈਕਿੰਗ 56 ਬੱਸਾਂ ਦੀ ਚੈਕਿੰਗ, 21 ਬੱਸਾਂ ਦੇ ਕਰੀਬ 3.50 ਲੱਖ ਰੁਪਏ ਦੇ ਚਲਾਨ ਕੀਤੇ ਅਤੇ ਨਿਯਮਾਂ ਦੀ ਉਲੰਘਣਾ ਲਈ ਦੋ ਬੱਸਾਂ ਜ਼ਬਤ ਕੀਤੀਆਂ ਨਿਰਧਾਰਤ ਰੂਟ ਦੀ ਬਜਾਏ ਪੁਲ ਉਪਰੋਂ ਲੰਘਣ 'ਤੇ ਪੰਜਾਬ ਰੋਡਵੇਜ਼ ਦੀਆਂ ਦੋ ਬੱਸਾਂ ਦੇ ਚਲਾਨ ਸੜਕੀ ਨਿਯਮਾਂ ਦੀ ਉਲੰਘਣਾ ਕਰਨ ਵਾਲੀ ਕਿਸੇ ਵੀ ਬੱਸ ਨੂੰ ਚੱਲਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ: ਲਾਲਜੀਤ ਸਿੰਘ ਭੁੱਲਰ ਅਧਿਕਾਰੀਆਂ ਨੂੰ ਚੈਕਿੰਗ ਤੇਜ਼ ਕਰਨ ਅਤੇ ਡਿਫ਼ਾਲਟਰਾਂ ਦੇ ਚਲਾਨ ਕਰਨ ਦੇ ਨਿਰਦੇਸ਼ ਚੰਡੀਗੜ੍ਹ, 16 ਅਕਤੂਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸੜਕ ਸੁਰੱਖਿਆ ਅਤੇ ਸੜਕੀ ਨਿਯਮਾਂ ਦੀ ਪਾਲਣਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਜਲੰਧਰ ਅਤੇ ਸ਼ਹਿਰ ਨੇੜਲੀਆਂ ਤਿੰਨ ਥਾਵਾਂ 'ਤੇ ਬੱਸਾਂ ਦੀ ਚੈਕਿੰਗ ਕੀਤੀ। ਕੈਬਨਿਟ ਮੰਤਰੀ ਦੀ ਮੌਜੂਦਗੀ ਵਿੱਚ ਬਿਨਾਂ ਦਸਤਾਵੇਜ਼ਾਂ ਜਾਂ ਅਧੂਰੇ ਦਸਤਾਵੇਜ਼ਾਂ ਤੋਂ ਚੱਲ ਰਹੀਆਂ ਦੋ ਬੱਸਾਂ ਨੂੰ ਜ਼ਬਤ ਕਰਨ ਸਣੇ 21 ਬੱਸਾਂ ਦੇ ਵੱਖ-ਵੱਖ ਉਲੰਘਣਾਵਾਂ ਲਈ ਚਲਾਨ ਕੀਤੇ ਗਏ। ਚਲਾਨ ਕੀਤੀਆਂ ਬੱਸਾਂ ਵਿੱਚ ਦੋ ਸਰਕਾਰੀ ਬੱਸਾਂ ਵੀ ਸ਼ਾਮਲ ਹਨ, ਜੋ ਅਣਅਧਿਕਾਰਤ ਰੂਟ 'ਤੇ ਚੱਲ ਰਹੀਆਂ ਸਨ। ਕੈਬਨਿਟ ਮੰਤਰੀ ਅਤੇ ਉਨ੍ਹਾਂ ਦੀ ਟੀਮ ਵੱਲੋਂ ਸੂਬੇ ਦੀਆਂ ਸੜਕਾਂ 'ਤੇ ਲੋਕਾਂ ਦੀ ਸੁਰੱਖਿਆ ਅਤੇ ਬੱਸ ਚਾਲਕਾਂ ਦੁਆਰਾ ਸੜਕੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਮਨਸ਼ੇ ਨਾਲ ਜਲੰਧਰ ਬੱਸ ਸਟੈਂਡ ਦੇ ਆਲੇ-ਦੁਆਲੇ, ਜਲੰਧਰ-ਪਠਾਨਕੋਟ ਰੋਡ 'ਤੇ ਕਿਸ਼ਨਗੜ੍ਹ ਅਤੇ ਜਲੰਧਰ-ਅੰਮ੍ਰਿਤਸਰ ਰੋਡ 'ਤੇ ਕਰਤਾਰਪੁਰ ਵਿਖੇ ਕੀਤੀ ਗਈ ਚੈਕਿੰਗ ਦੌਰਾਨ ਕੁੱਲ 56 ਬੱਸਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਵਿਜੈ ਬੱਸ ਸਰਵਿਸ ਦੀ ਬੱਸ ਨੰਬਰ ਐਨ.ਐਲ-02ਬੀ 3020 ਨੂੰ ਰਿਜਨਲ ਟਰਾਂਸਪੋਰਟ ਅਥਾਰਟੀ ਦੀ ਲੋੜੀਂਦੀ ਪ੍ਰਵਾਨਗੀ ਤੋਂ ਬਿਨਾਂ ਚਲਾਏ ਜਾਣ ਲਈ 50,000 ਰੁਪਏ ਦਾ ਭਾਰੀ ਜੁਰਮਾਨਾ ਕੀਤਾ ਗਿਆ। ਖਹਿਰਾ ਸਲੀਪਰਜ਼ ਦੀ ਬੱਸ ਨੰਬਰ ਯੂ.ਪੀ-31ਟੀ 3737 ਵਿੱਚ ਯਾਤਰੀਆਂ ਦੀ ਵੱਧ ਸਮਰੱਥਾ ਹੋਣ ਕਾਰਨ 50,000 ਰੁਪਏ ਦਾ ਚਲਾਨ ਕੀਤਾ ਗਿਆ। ਇਸ ਤੋਂ ਇਲਾਵਾ ਇੰਡੋ-ਕੈਨੇਡੀਅਨ ਸਰਵਿਸ ਦੀ ਬੱਸ ਨੰਬਰ ਪੀ.ਬੀ-01ਸੀ 9726 ਨੂੰ ਪਰਮਿਟ ਨਿਯਮਾਂ ਦੀ ਉਲੰਘਣਾ ਕਾਰਨ 10,000 ਰੁਪਏ ਦਾ ਜੁਰਮਾਨਾ ਕੀਤਾ ਗਿਆ। ਇਸੇ ਤਰ੍ਹਾਂ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਅਤੇ ਅਧੂਰੇ ਦਸਤਾਵੇਜ਼ਾਂ ਕਾਰਨ 18 ਪ੍ਰਾਈਵੇਟ ਬੱਸਾਂ ਦੇ 2 ਲੱਖ ਰੁਪਏ ਤੋਂ ਵੱਧ ਦੇ ਚਲਾਨ ਕੱਟੇ ਗਏ, ਜਿਨ੍ਹਾਂ ਵਿੱਚ ਕਰਤਾਰ ਬੱਸ ਦੀਆਂ ਤਿੰਨ ਬੱਸਾਂ, ਪਟਿਆਲਾ ਐਕਸਪ੍ਰੈਸ ਅਤੇ ਪਟਿਆਲਾ ਹਾਈਵੇਜ਼ ਦੀਆਂ ਦੋ-ਦੋ ਅਤੇ ਨਿੱਝਰ ਮਿੰਨੀ ਬੱਸ, ਪ੍ਰਕਾਸ਼ ਬੱਸ, ਲਿਬੜਾ ਬੱਸ, ਸ਼ੇਖੂਪੁਰਾ ਬੱਸ ਸਰਵਿਸ, ਨਰਵਾਲ ਬੱਸ, ਬਾਈ ਜੀ ਟਰਾਂਸਪੋਰਟ, ਰਾਜਗੁਰੂ ਅਤੇ ਮੋਹਾਲੀ ਬੱਸ ਦੀ ਇੱਕ-ਇੱਕ ਬੱਸ ਸ਼ਾਮਲ ਹੈ ਜਦਕਿ ਪਿਆਰ ਬੱਸ ਅਤੇ ਕਰਤਾਰ ਬੱਸ ਸਰਵਿਸ ਦੀਆਂ ਬਿਨਾਂ ਦਸਤਾਵੇਜ਼ਾਂ ਤੋਂ ਚਲ ਰਹੀਆਂ ਦੋ ਬੱਸਾਂ ਮੌਕੇ 'ਤੇ ਹੀ ਜ਼ਬਤ ਕੀਤੀਆਂ ਗਈਆਂ। ਕਰਤਾਰਪੁਰ ਵਿਖੇ ਚੈਕਿੰਗ ਦੌਰਾਨ ਟਰਾਂਸਪੋਰਟ ਮੰਤਰੀ ਨੇ ਪੰਜਾਬ ਰੋਡਵੇਜ਼ ਦੀਆਂ ਦੋ ਬੱਸਾਂ (ਨੰਬਰ ਪੀ.ਬੀ-08-ਈ.ਸੀ 4529 ਅਤੇ ਪੀ.ਬੀ-65-ਏ.ਟੀ 0543) ਨੂੰ ਅਣ-ਨਿਰਧਾਰਿਤ ਰੂਟ 'ਤੇ ਚਲਦਾ ਪਾਇਆ। ਇਹ ਬੱਸਾਂ ਪੁਲ ਦੇ ਹੇਠਾਂ ਤੋਂ ਜਾਣ ਦੀ ਬਜਾਏ ਪੁਲ ਉਪਰੋਂ ਲੰਘ ਰਹੀਆਂ ਸਨ। ਦੋਵਾਂ ਬੱਸਾਂ ਦੇ ਡਰਾਈਵਰਾਂ ਦੇ ਅਣਅਧਿਕਾਰਤ ਰੂਟਾਂ 'ਤੇ ਚੱਲਣ ਲਈ ਚਲਾਨ ਕੀਤੇ ਗਏ। ਸਵਾਰੀਆਂ ਅਤੇ ਹੋਰ ਰਾਹਗੀਰਾਂ ਦੀ ਸੁਰੱਖਿਆ ਨੂੰ ਖ਼ਤਰੇ ਵਿੱਚ ਨਾ ਪਾਉਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਬਿਨਾਂ ਢੁਕਵੇਂ ਦਸਤਾਵੇਜ਼ਾਂ ਅਤੇ ਪਰਮਿਟਾਂ ਦੇ ਕਿਸੇ ਵੀ ਬੱਸ ਨੂੰ ਚਲਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਅਚਨਚੇਤ ਚੈਕਿੰਗ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨਿਰਧਾਰਿਤ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਬੱਸਾਂ ਦੇ ਚਲਾਨ ਕੱਟਣ ਅਤੇ ਇਨ੍ਹਾਂ ਨੂੰ ਜ਼ਬਤ ਕਰਨ। ਸ. ਭੁੱਲਰ ਨੇ ਸੂਬੇ ਦੀਆਂ ਸੜਕਾਂ 'ਤੇ ਚੱਲਣ ਵਾਲੀਆਂ ਸਾਰੀਆਂ ਬੱਸਾਂ ਦੁਆਰਾ ਸੜਕੀ ਨਿਯਮਾਂ ਦੀ ਪਾਲਣਾ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੇ ਦ੍ਰਿੜ੍ਹ ਸੰਕਲਪ ਹੋਣ ਦਾ ਸਖ਼ਤ ਸੁਨੇਹਾ ਦਿੰਦਿਆਂ ਕਿਹਾ ਕਿ ਲੋਕਾਂ ਦੀ ਭਲਾਈ ਲਈ ਨਿਯਮਾਂ ਨੂੰ ਲਾਗੂ ਕਰਨਾ ਲਾਜ਼ਮੀ ਹੈ।

Punjab Bani 16 October,2023
ਫਿਰੋਜ਼ਪੁਰ ਨੂੰ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਤਹਿਤ ਨੀਤੀ ਆਯੋਗ ਵੱਲੋਂ 5 ਕਰੋੜ ਦੀ ਰਾਸ਼ੀ ਪ੍ਰਾਪਤ ਹੋਈ - ਧੀਮਾਨ

ਫਿਰੋਜ਼ਪੁਰ ਨੂੰ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਤਹਿਤ ਨੀਤੀ ਆਯੋਗ ਵੱਲੋਂ 5 ਕਰੋੜ ਦੀ ਰਾਸ਼ੀ ਪ੍ਰਾਪਤ ਹੋਈ - ਧੀਮਾਨ - ਫ਼ਿਰੋਜ਼ਪੁਰ ਡੈਲਟਾ ਰੈਕਿੰਗ ਦੇ ਅਧਾਰ’ ‘ਤੇ 94ਵੇਂ ਸਥਾਨ ਤੋਂ 7ਵਾਂ ਸਥਾਨ ‘ਤੇ ਪੁੱਜਾ - ਜ਼ਿਲ੍ਹੇ ਨੂੰ ਐਸਪੀਰੇਸ਼ਨਲ ਡਿਸਟ੍ਰਿਕਟ ਤੋਂ ਪ੍ਰੇਰਨਾਦਾਇਕ ਜ਼ਿਲ੍ਹਾ ਬਣਾਉਣ ਲਈ ਕੀਤੇ ਜਾ ਰਹੇ ਹਨ ਯਤਨ ਚੰਡੀਗੜ੍ਹ/ਫਿਰੋਜ਼ਪੁਰ 16 ਅਕਤੂਬਰ: ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਤਹਿਤ ਨੀਤੀ ਆਯੋਗ ਨੇ ਪੂਰੇ ਭਾਰਤ ਦੇ ਵੱਖ-ਵੱਖ ਰਾਜਾਂ ਦੇ 112 ਜ਼ਿਲਿ੍ਹਆਂ ਨੂੰ ਐਸਪੀਰੇਸ਼ਨਲ ਜ਼ਿਲ੍ਹੇ ਵਜੋਂ ਘੋਸ਼ਿਤ ਕੀਤਾ ਹੋਇਆ ਹੈ। ਪੰਜਾਬ ਵਿੱਚ ਫਿਰੋਜ਼ਪੁਰ ਅਤੇ ਮੋਗਾ ਐਸਪੀਰੇਸ਼ਨਲ ਜ਼ਿਲ੍ਹੇ ਹਨ। ਨੀਤੀ ਆਯੋਗ ਭਾਰਤ ਸਰਕਾਰ ਵੱਲੋਂ ਇਨ੍ਹਾਂ ਵੱਖ-ਵੱਖ ਰਾਜਾਂ ਦੇ 112 ਜ਼ਿਲਿ੍ਹਆਂ ਦੇ 5 ਵੱਖ-ਵੱਖ ਸੈਕਟਰ ਜਿਵੇਂ ਕਿ ਸਿਹਤ ਅਤੇ ਪੋਸ਼ਣ, ਸਿੱਖਿਆ, ਖੇਤੀਬਾੜੀ ਤੇ ਜਲ ਸਰੋਤ, ਵਿੱਤੀ ਅਤੇ ਹੁਨਰ ਵਿਕਾਸ, ਬੁਨਿਆਦੀ ਢਾਂਚੇ ਦੇ ਵੱਖ-ਵੱਖ ਇੰਡੀਕੇਟਰਜ਼ ਦੇ ਆਧਾਰ ’ਤੇ ਮਹੀਨਾਵਾਰ ਡੈਲਟਾ ਰੈਕਿੰਗ ਕੀਤੀ ਜਾਂਦੀ ਹੈ। ਜਿਸ ਅਨੁਸਾਰ ਫਿਰੋਜ਼ਪੁਰ ਜ਼ਿਲ੍ਹੇ ਨੇ ਕਈ ਵਾਰ ਵਧੀਆ ਡੈਲਟਾ ਰੈਂਕਿੰਗ ਹਾਸਲ ਕੀਤੀ ਹੈ ਅਤੇ ਨੀਤੀ ਆਯੋਗ ਵੱਲੋ ਹੁਣ ਜ਼ਿਲ੍ਹੇ ਦੇ ਵਿਕਾਸ ਲਈ 5 ਕਰੋੜ ਰੁਪਏ ਦੀ ਰਾਸ਼ੀ ਵੀ ਦਿੱਤੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਮਹੀਨਾ ਫਰਵਰੀ 2023 ਵਿੱਚ ਡੈਲਟਾ ਰੈਕਿੰਗ ਦੇ ਅਧਾਰ ’ਤੇ ਜ਼ਿਲ੍ਹਾ ਫਿਰੋਜ਼ਪੁਰ 94ਵੇਂ ਸਥਾਨ ਉੱਪਰ ਸੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਉਨ੍ਹਾਂ ਦੀ ਟੀਮ ਦੀ ਵਧੀਆ ਮਿਹਨਤ ਸਦਕਾ ਜੁਲਾਈ 2023 ਵਿੱਚ ਡੈਲਟਾ ਰੈਕਿੰਗ ਦੇ ਅਧਾਰ’ ਤੇ ਜ਼ਿਲ੍ਹਾ ਫ਼ਿਰੋਜ਼ਪੁਰ ਨੇ 7ਵਾਂ ਸਥਾਨ ਹਾਸਲ ਕੀਤਾ ਹੈ। ਨੀਤੀ ਆਯੋਗ ਭਾਰਤ ਸਰਕਾਰ ਵੱਲੋਂ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀ ਮਿਹਨਤ ਸਦਕਾ ਮਹੀਨਾ ਜੂਨ 2023 ਵਿੱਚ ਖੇਤੀਬਾੜੀ ਤੇ ਜਲ ਸਰੋਤ ਦੀ ਵਧੀਆ ਪ੍ਰਗਤੀ ਕਾਰਨ 3 ਕਰੋੜ ਰੁਪਏ ਅਤੇ ਜੁਲਾਈ 2023 ਵਿੱਚ ਕੁਲ ਮਿਲਾ ਕੇ ਵਧੀਆ ਪ੍ਰਗਤੀ ਕਾਰਨ 2 ਕਰੋੜ ਰੁਪਏ ਦੀ ਰਾਸ਼ੀ ਹਾਸਲ ਕੀਤੀ ਹੈ। ਇਸ ਲਈ ਨੀਤੀ ਆਯੋਗ ਭਾਰਤ ਸਰਕਾਰ ਵੱਲੋਂ ਫਿਰੋਜ਼ਪੁਰ ਜ਼ਿਲ੍ਹੇ ਨੂੰ ਕੁੱਲ 5 ਕਰੋੜ ਰੁਪਏ ਦੀ ਰਾਸ਼ੀ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਇਨਾਮੀ ਰਾਸ਼ੀ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਕਿੱਤਾ ਮੁੱਖੀ ਹੁਨਰ ਵਿਕਾਸ ਦੇ ਕੋਰਸਾਂ ਲਈ ਅਤੇ ਹੋਰ ਵੱਖ-ਵੱਖ ਖੇਤਰਾਂ ਵਿੱਚ ਵਿਕਾਸ ਕਾਰਜ ਕਰਵਾਉਣ ਲਈ ਖਰਚ ਕੀਤੀ ਜਾਵੇਗੀ। ਫਿਰੋਜ਼ਪੁਰ ਜ਼ਿਲ੍ਹੇ ਨੂੰ ਅਕਾਂਖੀ ਜ਼ਿਲ੍ਹੇ (ਐਸਪੀਰੇਸ਼ਨਲ ਡਿਸਟ੍ਰਿਕਟ) ਤੋਂ ਪ੍ਰੇਰਨਾਦਾਇਕ (ਇੰਸਪੀਰੇਸ਼ਨਲ) ਜ਼ਿਲ੍ਹਾ ਬਣਾਉਣ ਸਬੰਧੀ ਬਹੁਤ ਯਤਨ ਕੀਤੇ ਜਾ ਰਹੇ ਹਨ ਅਤੇ ਜ਼ਿਲ੍ਹਾ ਫਿਰੋਜ਼ਪੁਰ ਨੂੰ ਇਸ ਮੁਕਾਮ ਤੇ ਪਹੁੰਚਾਉਣਾ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੀ ਸੁਚਾਰੂ ਸੋਚ ਸਦਕਾ ਹੀ ਸੰਭਵ ਹੋ ਸਕਿਆ ਹੈ। ਪੰਜਾਬ ਦੇ ਕੈਬਨਿਟ ਮੰਤਰੀ ਅਤੇ ਜ਼ਿਲ੍ਹੇ ਦੇ ਮੰਤਰੀ ਇੰਚਾਰਜ ਸ. ਹਰਭਜਨ ਸਿੰਘ ਈ.ਟੀ.ਓ. ਨੇ ਜ਼ਿਲ੍ਹੇ ਨੂੰ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਤਹਿਤ ਨੀਤੀ ਆਯੋਗ ਵੱਲੋਂ 5 ਕਰੋੜ ਦੀ ਰਾਸ਼ੀ ਜਾਰੀ ਕਰਨ ਤੇ ਖੁਸ਼ੀ ਜਾਹਿਰ ਕਰਦਿਆਂ ਕਿਹਾ ਕਿ ਇਹ ਸਭ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੀ ਮਿਹਨਤ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੀ ਅਗਵਾਈ ਹੇਠ ਕੀਤੀ ਗਈ ਕਰੜੀ ਮਿਹਨਤ ਦਾ ਨਤੀਜਾ ਹੈ, ਜਿਸ ਤਹਿਤ ਫ਼ਿਰੋਜ਼ਪੁਰ ਡੈਲਟਾ ਰੈਕਿੰਗ ਦੇ ਅਧਾਰ’ ‘ਤੇ 94ਵੇਂ ਸਥਾਨ ਤੋਂ 7ਵਾਂ ਸਥਾਨ ‘ਤੇ ਪੁੱਜਾ ਹੈ ।

Punjab Bani 16 October,2023
ਮੁੱਖ ਮੰਤਰੀ ਨੇ ਸ਼ਹੀਦ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਸਨਮਾਨ ਰਾਸ਼ੀ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ

ਮੁੱਖ ਮੰਤਰੀ ਨੇ ਸ਼ਹੀਦ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਸਨਮਾਨ ਰਾਸ਼ੀ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ ਛਾਜਲੀ ਵਿਖੇ ਸ਼ਹੀਦ ਦੀ ਯਾਦ ਵਿੱਚ ਬੁੱਤ ਸਥਾਪਤ ਕਰਨ ਦਾ ਐਲਾਨ ਸੂਬਾ ਸਰਕਾਰ ਹਰ ਦੁੱਖ-ਸੁੱਖ ਵਿਚ ਪਰਿਵਾਰ ਨਾਲ ਖੜ੍ਹੇਗੀ-ਮੁੱਖ ਮੰਤਰੀ ਛਾਜਲੀ (ਸੰਗਰੂਰ), 16 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜੰਮੂ ਕਸ਼ਮੀਰ ਵਿੱਚ ਕਾਰਗਿਲ ਵਿਖੇ ਦੇਸ਼ ਦੀ ਰਾਖੀ ਕਰਦਿਆਂ ਸ਼ਹੀਦੀ ਪ੍ਰਾਪਤ ਕਰਨ ਵਾਲੇ ਬਹਾਦਰ ਜਵਾਨ ਪਰਵਿੰਦਰ ਸਿੰਘ ਦੇ ਘਰ ਜਾ ਕੇ ਪਰਿਵਾਰ ਨੂੰ ਸਨਮਾਨ ਰਾਸ਼ੀ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਮੁੱਖ ਮੰਤਰੀ ਨੇ ਸ਼ਹੀਦ ਪਰਵਿੰਦਰ ਸਿੰਘ ਦੇ ਮਾਪਿਆਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਦੇਸ਼ ਹਮੇਸ਼ਾ ਆਪਣੇ ਸ਼ਹੀਦਾਂ ਦਾ ਰਿਣੀ ਰਹੇਗਾ ਜੋ ਦੁਸ਼ਮਣ ਤਾਕਤਾਂ ਤੋਂ ਆਪਣੇ ਵਤਨ ਦੀ ਰਾਖੀ ਕਰਦਿਆਂ ਜਾਨ ਨਿਛਾਵਰ ਕਰ ਦਿੰਦੇ ਹਨ। ਉਨ੍ਹਾਂ ਨੇ ਸ਼ਹੀਦ ਪਰਵਿੰਦਰ ਸਿੰਘ ਦੀ ਯਾਦ ਵਿੱਚ ਪਿੰਡ ਵਿੱਚ ਬੁੱਤ ਲਾਉਣ ਦਾ ਵੀ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਪਰਿਵਾਰ ਵੱਲੋਂ ਸ਼ਹੀਦ ਦੀ ਪਤਨੀ ਲਈ ਨੌਕਰੀ ਦੀ ਮੰਗ ਕੀਤੀ ਗਈ ਹੈ ਅਤੇ ਸੂਬਾ ਸਰਕਾਰ ਵੱਲੋਂ ਆਪਣੀ ਨੀਤੀ ਦੇ ਤਹਿਤ ਨੌਕਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਵੇਂ ਸ਼ਹੀਦ ਦੀ ਕੁਰਬਾਨੀ ਦੀ ਕੋਈ ਕੀਮਤ ਨਹੀਂ ਦਿੱਤੀ ਜਾ ਸਕਦੀ ਪਰ ਸਰਕਾਰ ਨੇ ਸ਼ਹੀਦ ਦੇ ਸਤਿਕਾਰ ਵਿੱਚ ਇਕ ਨਿਮਾਣਾ ਜਿਹਾ ਉਪਰਾਲਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਰਵਿੰਦਰ ਸਿੰਘ ਦਾ ਪਰਿਵਾਰ ਦੇਸ਼ ਸੇਵਾ ਪ੍ਰਤੀ ਸਮਰਪਿਤ ਹੈ ਕਿਉਂ ਜੋ ਉਨ੍ਹਾਂ ਦੇ ਪਿਤਾ ਜੀ ਵੀ ਫੌਜ ਵਿੱਚ ਸੇਵਾ ਨਿਭਾਅ ਚੁੱਕੇ ਹਨ ਅਤੇ ਉਨ੍ਹਾ ਦੇ ਭਰਾ ਵੀ ਇਸ ਵੇਲੇ ਫੌਜ ਵਿੱਚ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਕਿਸੇ ਇਕ ਪਰਿਵਾਰ ਜਾਂ ਸੂਬੇ ਦੇ ਨਹੀਂ ਸਗੋਂ ਪੂਰੇ ਦੇਸ਼ ਦੇ ਸ਼ਹੀਦ ਹੁੰਦੇ ਹਨ। ਭਗਵੰਤ ਸਿੰਘ ਮਾਨ ਨੇ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੂੰ ਇਹ ਯਕੀਨੀ ਬਣਾਉਣ ਲਈ ਆਖਿਆ ਕਿ ਭਵਿੱਖ ਵਿੱਚ ਪਰਿਵਾਰ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਰ ਦੁੱਖ-ਸੁੱਖ ਵਿਚ ਪਰਿਵਾਰ ਨਾਲ ਖੜ੍ਹੇਗੀ ਅਤੇ ਦੁੱਖ ਦੀ ਇਸ ਘੜੀ ਵਿਚ ਉਸ ਦੀ ਮਦਦ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਦੇਸ਼ ਦੀ ਸੁਰੱਖਿਆ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਸ਼ਹੀਦੀ ਪ੍ਰਾਪਤ ਕਰਨ ਵਾਲੇ ਜਵਾਨ ਪਰਵਿੰਦਰ ਸਿੰਘ ਦੀ ਕੁਰਬਾਨੀ ਲਈ ਦੇਸ਼ ਵਾਸੀ ਸਦਾ ਰਿਣੀ ਰਹਿਣਗੇ। ਸ਼ਹੀਦ ਸੈਨਿਕ ਪਰਵਿੰਦਰ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਡਿਊਟੀ ਨਿਭਾਉਂਦੇ ਹੋਏ ਬਹਾਦਰੀ, ਪੇਸ਼ੇਵਰ ਵਚਨਬੱਧਤਾ ਅਤੇ ਸਾਹਸ ਦਾ ਪ੍ਰਗਟਾਵਾ ਕਰਕੇ ਮੁਲਕ ਅਤੇ ਖਾਸ ਕਰਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ।

Punjab Bani 16 October,2023
ਇਕ ਨਵੰਬਰ ਨੂੰ ਹੋਣ ਵਾਲੀ ਬਹਿਸ ਤੋਂ ਭੱਜ ਰਹੀਆਂ ਨੇ ਵਿਰੋਧੀ ਪਾਰਟੀਆਂ-ਮੁੱਖ ਮੰਤਰੀ ਨੇ ਕੀਤੀ ਸਖ਼ਤ ਆਲੋਚਨਾ

ਇਕ ਨਵੰਬਰ ਨੂੰ ਹੋਣ ਵਾਲੀ ਬਹਿਸ ਤੋਂ ਭੱਜ ਰਹੀਆਂ ਨੇ ਵਿਰੋਧੀ ਪਾਰਟੀਆਂ-ਮੁੱਖ ਮੰਤਰੀ ਨੇ ਕੀਤੀ ਸਖ਼ਤ ਆਲੋਚਨਾ ਵਿਰੋਧੀਆਂ ਨੂੰ ਡਰਾ ਸਤਾ ਰਿਹਾ ਕਿ ਬਹਿਸ ਵਿੱਚ ਉਨ੍ਹਾਂ ਦੇ ਗੁਨਾਹ ਬੇਪਰਦ ਹੋ ਜਾਣਗੇ ਜੇਕਰ ਕੋਈ ਵਿਰੋਧੀ ਨੇਤਾ ਨਾ ਵੀ ਆਇਆ ਤਾਂ ਵੀ ਮੈਂ ਬਹਿਸ ਲਈ ਜ਼ਰੂਰ ਜਾਵਾਂਗਾ-ਭਗਵੰਤ ਸਿੰਘ ਮਾਨ ਚੰਡੀਗੜ੍ਹ, 15 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਨਵੰਬਰ ਨੂੰ ਹੋਣ ਵਾਲੀ ਬਹਿਸ ਵਿੱਚ ਵਿਰੋਧੀ ਨੇਤਾਵਾਂ ਵੱਲੋਂ ਭੱਜ ਜਾਣ ਦੀਆਂ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਅਸਲ ਵਿੱਚ ਇਨ੍ਹਾਂ ਲੀਡਰਾਂ ਨੂੰ ਆਪਣੇ ਗੁਨਾਹਾਂ ਤੋਂ ਪਰਦਾ ਚੁੱਕੇ ਜਾਣ ਦਾ ਡਰ ਸਤਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਲੀਡਰਾਂ ਦੀ ਸੂਬੇ ਨੂੰ ਬਰਬਾਦ ਕਰਨ ਵਾਲੇ ਲੋਕਾਂ ਨਾਲ ਗੰਢਤੁੱਪ ਸੀ ਜਿਸ ਕਰਕੇ ਉਹ ਇਕ ਨਵੰਬਰ ਦੀ ਬਹਿਸ ਵਿੱਚ ਆਉਣ ਤੋਂ ਪਾਸਾ ਵੱਟ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਦੇ ਹੱਥ ਅਤੇ ਰੂਹਾਂ ਸੂਬੇ ਦੇ ਲਹੂ ਨਾਲ ਭਿੱਜੇ ਹੋਏ ਹਨ ਕਿਉਂਕਿ ਇਨ੍ਹਾਂ ਲੀਡਰਾਂ ਨੇ ਪੰਜਾਬ ਤੇ ਪੰਜਾਬੀਆਂ ਨਾਲ ਹਮੇਸ਼ਾ ਗੱਦਾਰੀ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਵੱਲੋਂ ਸੂਬੇ ਨਾਲ ਕਮਾਏ ਧ੍ਰੋਹ ਲਈ ਕਦੇ ਵੀ ਮੁਆਫ਼ ਨਹੀਂ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹਿਸ ਪੰਜਾਬ ਨੂੰ ਕੀਹਨੇ ਅਤੇ ਕਿਵੇਂ ਲੁੱਟਣ ਉਤੇ ਕੇਂਦਰਿਤ ਹੋਵੇਗੀ ਜਿਸ ਵਿੱਚ ਕੁਨਬਾਪ੍ਰਸਤੀ (ਭਾਈ-ਭਤੀਜਾ, ਜੀਜਾ-ਸਾਲਾ), ਪੱਖਪਾਤ, ਟੋਲ ਪਲਾਜ਼ੇ, ਨੌਜਵਾਨਾਂ, ਖੇਤੀਬਾੜੀ, ਵਪਾਰ-ਦੁਕਾਨਦਾਰ, ਗੁਰਬਾਣੀ ਅਤੇ ਦਰਿਆਈ ਪਾਣੀਆਂ ਉਤੇ ਡਾਕਾ ਮਾਰਨ ਸਣੇ ਸੂਬੇ ਨਾਲ ਸਬੰਧਤ ਮਸਲਿਆਂ ਉਤੇ ਚਰਚਾ ਹੋਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਸਾਰੇ ਮਸਲਿਆਂ ਉਤੇ ਪੰਜਾਬ ਨਾਲ ਧੋਖਾ ਕੀਤਾ ਹੈ ਜਿਸ ਲਈ ਉਨ੍ਹਾਂ ਨੂੰ ਲੋਕਾਂ ਅੱਗੇ ਜੁਆਬਦੇਹ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੀਡਰ ਆਉਣ ਜਾਂ ਨਾ ਆਉਣ ਪਰ ਉਹ ਬਹਿਸ ਲਈ ਇਨ੍ਹਾਂ ਨੇਤਾਵਾਂ ਦੀਆਂ ਕੁਰਸੀਆਂ ਡਾਹ ਕੇ ਰੱਖਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਲੋਕ ਕਾਮਯਾਬ ਹੋਣ ਤੋਂ ਵੀ ਭੈਭੀਤ ਹੋ ਜਾਂਦੇ ਸਨ ਕਿਉਂਕਿ ਇਹ ਲੀਡਰ ਲੋਕਾਂ ਦੇ ਕਾਰੋਬਾਰ ਵਿੱਚ ਜਬਰੀ ਹਿੱਸਾ-ਪੱਤੀ ਪਾ ਲੈਂਦੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਲੋਕਾਂ ਦੀ ਅੰਨ੍ਹੀ ਲੁੱਟ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਏਸੇ ਕਰਕੇ ਇਹ ਲੀਡਰ ਸੱਚ ਦਾ ਸਾਹਮਣਾ ਕਰਨ ਤੋਂ ਡਰਦੇ ਹਨ ਅਤੇ ਬਹਿਸ ਵਿੱਚ ਨਾ ਆਉਣ ਲਈ ਇਕ ਤੋਂ ਬਾਅਦ ਇਕ ਬਹਾਨੇਬਾਜ਼ੀ ਘੜ ਰਹੇ ਹਨ।

Punjab Bani 15 October,2023
ਆਮ ਆਦਮੀ ਪਾਰਟੀ ਨੇ ਪੰਜਾਬ ਦੇ ਸਾਰੇ ਬਲਾਕ ਪ੍ਰਧਾਨਾਂ ਤੇ ਸਰਕਲ ਇੰਚਾਰਜਾਂ ਦੇ ਅਹੁਦੇ ਭੰਗ

ਆਮ ਆਦਮੀ ਪਾਰਟੀ ਨੇ ਪੰਜਾਬ ਦੇ ਸਾਰੇ ਬਲਾਕ ਪ੍ਰਧਾਨਾਂ ਤੇ ਸਰਕਲ ਇੰਚਾਰਜਾਂ ਦੇ ਅਹੁਦੇ ਭੰਗ ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਸਾਰੇ ਬਲਾਕ ਪ੍ਰਧਾਨਾਂ ਤੇ ਸਰਕਲ ਇੰਚਾਰਜਾਂ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਹਟਾ ਦਿੱਤਾ ਹੈ। ਜਲਦੀ ਹੀ ਸਾਰੇ ਅਹੁਦਿਆਂ 'ਤੇ ਨਵੀਆਂ ਨਿਯੁਕਤੀਆਂ ਕੀਤੀਆਂ ਜਾਣਗੀਆਂ। ਪਾਰਟੀ ਦੇ ਕੌਮੀ ਜਨਰਲ ਸਕੱਤਰ ਸੰਗਠਨ ਡਾ. ਸੰਦੀਪ ਪਾਠਕ, ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਤੇ ਕਾਰਜਕਾਰੀ ਪ੍ਰਧਾਨ ਪ੍ਰਿੰ. ਬੁੱਧਰਾਮ ਨੇ ਇਹ ਹੁਕਮ ਜਾਰੀ ਕੀਤੇ ਹਨ |

Punjab Bani 14 October,2023
ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਪੰਜਾਬ ਸਿਵਲ ਸਕੱਤਰੇਤ ਵਿੱਚ ਕਲਰਕਾਂ ਦੀਆਂ 106 ਆਸਾਮੀਆਂ ਭਰਨ ਦੀ ਮਨਜ਼ੂਰੀ

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਪੰਜਾਬ ਸਿਵਲ ਸਕੱਤਰੇਤ ਵਿੱਚ ਕਲਰਕਾਂ ਦੀਆਂ 106 ਆਸਾਮੀਆਂ ਭਰਨ ਦੀ ਮਨਜ਼ੂਰੀ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਨ ਦੇ ਉਦੇਸ਼ ਨਾਲ ਲਿਆ ਫੈਸਲਾ ਚੰਡੀਗੜ੍ਹ, 14 ਅਕਤੂਬਰ ਸੂਬੇ ਦੇ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਦੇ ਹੋਰ ਮੌਕੇ ਖੋਲ੍ਹਣ ਦੀ ਕਵਾਇਦ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਆਮ ਰਾਜ ਪ੍ਰਬੰਧ ਵਿਭਾਗ, ਪੰਜਾਬ, ਸਿਵਲ ਸਕੱਤਰੇਤ ਚੰਡੀਗੜ੍ਹ, ਵਿੱਚ ਕਲਰਕ ਕੇਡਰ ਦੀਆਂ 106 ਆਸਾਮੀਆਂ ਭਰਨ ਲਈ ਸਹਿਮਤੀ ਦੇ ਦਿੱਤੀ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਅਗਵਾਈ ਹੇਠ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿੱਚ ਉਨ੍ਹਾਂ ਦੇ ਦਫ਼ਤਰ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੰਤਰੀ ਸਮੂਹ ਨੇ ਆਮ ਰਾਜ ਪ੍ਰਬੰਧ ਵਿਭਾਗ, ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿੱਚ ਕਲਰਕ ਕੇਡਰ ਦੀਆਂ 106 ਆਸਾਮੀਆਂ (69 ਸੁਰਜੀਤ ਕੀਤੀਆਂ ਆਸਾਮੀਆਂ ਸਮੇਤ) ਭਰਨ ਦੀ ਤਜਵੀਜ਼ ਨੂੰ ਪ੍ਰਵਾਨ ਕਰ ਲਿਆ। ਇਨ੍ਹਾਂ ਆਸਾਮੀਆਂ ਉਤੇ ਭਰਤੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਦਾ ਕੰਮਕਾਜ ਸੁਚਾਰੂ ਤਰੀਕੇ ਨਾਲ ਚੱਲ ਸਕੇਗਾ ਅਤੇ ਇੱਥੇ ਆਉਣ ਵਾਲੇ ਲੋਕਾਂ ਨੂੰ ਸਹੂਲਤ ਹੋਵੇਗੀ। ਇਸੇ ਤਰ੍ਹਾਂ ਨੌਜਵਾਨਾਂ ਨੂੰ ਰੋਜ਼ਗਾਰ ਦਾ ਮੌਕਾ ਵੀ ਮਿਲੇਗਾ ਅਤੇ ਉਹ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨਗੇ। ਮੈਡੀਕਲ ਕਾਲਜਾਂ ਦੇ ਨਿਰਮਾਣ ਲਈ ਢੁਕਵਾਂ ਢਾਂਚਾ ਕਾਇਮ ਕਰਨ ਦੀ ਪ੍ਰਵਾਨਗੀ ਕੈਬਨਿਟ ਨੇ ਐਸ.ਏ.ਐਸ. ਨਗਰ (ਮੁਹਾਲੀ), ਕਪੂਰਥਲਾ, ਹੁਸ਼ਿਆਰਪੁਰ, ਮਾਲੇਰਕੋਟਲਾ ਤੇ ਸੰਗਰੂਰ ਵਿੱਚ ਮੈਡੀਕਲ ਕਾਲਜਾਂ ਦੇ ਜਲਦੀ ਨਿਰਮਾਣ ਲਈ ਢੁਕਵਾਂ ਢਾਂਚਾ ਕਾਇਮ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ। ਪੰਜਾਬ ਵਾਸੀਆਂ ਨੂੰ ਲਾਭ ਦੇਣ ਲਈ ਸੂਬੇ ਨੂੰ ਦੇਸ਼ ਭਰ ਵਿੱਚੋਂ ਮੈਡੀਕਲ ਸਿੱਖਿਆ ਦੇ ਗੜ੍ਹ ਵਜੋਂ ਸਥਾਪਤ ਕਰਨ ਲਈ ਇਨ੍ਹਾਂ ਮੈਡੀਕਲ ਕਾਲਜਾਂ ਤੇ ਹਸਪਤਾਲਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਸ ਨਾਲ ਇਨ੍ਹਾਂ ਮੈਡੀਕਲ ਕਾਲਜਾਂ ਦਾ ਨਿਰਮਾਣ ਕਾਰਜ ਸਮਾਂਬੱਧ ਢੰਗ ਨਾਲ ਹੋ ਸਕੇਗਾ ਅਤੇ ਲੋਕਾਂ ਲਈ ਵਾਜਬ ਦਰਾਂ ਉਤੇ ਬਿਹਤਰੀਨ ਸਿਹਤ ਸੰਭਾਲ ਸਹੂਲਤਾਂ ਉਪਲਬਧ ਹੋਣਗੀਆਂ। ਲੀਗਲ ਤੇ ਲੈਜਿਸਲੇਟਿਵ ਮਾਮਲਿਆਂ ਵਿਭਾਗ (ਗਰੁੱਪ ਬੀ) ਸੇਵਾ ਨਿਯਮ, 2023 ਨੂੰ ਮਨਜ਼ੂਰੀ ਕੈਬਨਿਟ ਨੇ ਲੀਗਲ ਤੇ ਲੈਜਿਸਲੇਟਿਵ ਮਾਮਲੇ (ਗਰੁੱਪ ਬੀ) ਸੇਵਾ ਨਿਯਮ 2023 ਬਣਾਉਣ ਨੂੰ ਵੀ ਮਨਜ਼ੂਰੀ ਦੇ ਦਿੱਤੀ। ਇਸ ਨਾਲ ਵਿਭਾਗ ਵਿੱਚ ਨਵੀਂ ਭਰਤੀ ਪ੍ਰਕਿਰਿਆ ਵਿੱਚ ਸਹੂਲਤ ਹੋਵੇਗੀ ਅਤੇ ਇਸ ਨਾਲ ਲੀਗਲ ਤੇ ਲੈਜਿਸਲੇਟਿਵ ਮਾਮਲਿਆਂ, ਪੰਜਾਬ ਦੀ ਰੋਜ਼ਾਨਾ ਦੀ ਕਾਰਜਪ੍ਰਣਾਲੀ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਵਿੱਚ ਮਦਦ ਮਿਲੇਗੀ। 481 ਵੈਟਰਨਰੀ ਫਾਰਮਾਸਿਸਟਾਂ ਦੀਆਂ ਸੇਵਾਵਾਂ ਵਿੱਚ ਇਕ ਸਾਲ ਦੇ ਵਾਧੇ ਨੂੰ ਹਰੀ ਝੰਡੀ ਪਸ਼ੂਆਂ ਲਈ ਵਧੀਆ ਸਿਹਤ ਸੰਭਾਲ ਸਹੂਲਤਾਂ ਦੇਣ ਲਈ ਪੰਜਾਬ ਕੈਬਨਿਟ ਨੇ ਸੂਬੇ ਭਰ ਦੇ 582 ਵੈਟਰਨਰੀ ਹਸਪਤਾਲਾਂ ਵਿੱਚ ਕੰਮ ਕਰ ਰਹੇ 481 ਵੈਟਰਨਰੀ ਫਾਰਮਾਸਿਸਟਾਂ ਦੀਆਂ ਸੇਵਾਵਾਂ ਵਿੱਚ ਸਰਵਿਸ ਪ੍ਰੋਵਾਈਡਰ ਵਜੋਂ ਪਹਿਲੀ ਅਪਰੈਲ 2023 ਤੋਂ 31 ਮਾਰਚ 2024 ਤੱਕ ਇਕ ਸਾਲ ਲਈ ਵਾਧਾ ਕਰਨ ਦੀ ਸਹਿਮਤੀ ਵੀ ਦਿੱਤੀ। ਜ਼ਿਕਰਯੋਗ ਹੈ ਕਿ ਪਸ਼ੂ ਪਾਲਣ ਵਿਭਾਗ ਰਾਹੀਂ ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਲਈ ਬਿਹਤਰੀਨ ਸੇਵਾਵਾਂ ਦੇਣ ਲਈ ਪੰਜਾਬ ਸਰਕਾਰ ਨੇ 582 ਸਿਵਲ ਵੈਟਰਨਰੀ ਹਸਪਤਾਲਾਂ ਦਾ ਪੇਂਡੂ ਵੈਟਰਨਰੀ ਅਫ਼ਸਰਾਂ ਦੀਆਂ ਮਨਜ਼ੂਰ ਆਸਾਮੀਆਂ ਸਮੇਤ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਧੀਨ ਜ਼ਿਲ੍ਹਾ ਪ੍ਰੀਸ਼ਦਾਂ ਤੋਂ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਵਿਭਾਗ ਵਿੱਚ ਰਲੇਵਾਂ ਕਰ ਲਿਆ ਸੀ। ਕੈਦੀਆਂ ਦੀ ਅਗਾਊਂ ਰਿਹਾਈ ਦੇ ਕੇਸ ਭੇਜਣ/ਰੱਦ ਕਰਨ ਦੀ ਸਹਿਮਤੀ ਕੈਬਨਿਟ ਨੇ ਸੂਬੇ ਦੀਆਂ ਜੇਲ੍ਹਾਂ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਪੰਜ ਕੈਦੀਆਂ ਦੀ ਅਗਾਊਂ ਰਿਹਾਈ ਦੀ ਮੰਗ ਕਰਨ ਵਾਲੇ ਕੇਸ ਭੇਜਣ ਦੀ ਸਹਿਮਤੀ ਦੇ ਦਿੱਤੀ, ਜਦੋਂ ਕਿ ਚਾਰ ਅਜਿਹੇ ਕੇਸ ਰੱਦ ਕਰ ਦਿੱਤੇ ਗਏ। ਕੈਬਨਿਟ ਦੀ ਪ੍ਰਵਾਨਗੀ ਤੋਂ ਬਾਅਦ ਭਾਰਤੀ ਸੰਵਿਧਾਨ ਦੀ ਧਾਰਾ 163 ਅਧੀਨ ਇਹ ਵਿਸ਼ੇਸ਼ ਛੋਟ/ਅਗਾਊਂ ਰਿਹਾਈ ਦੇ ਕੇਸ ਵਿਚਾਰਨ ਲਈ ਭਾਰਤੀ ਸੰਵਿਧਾਨ ਦੀ ਧਾਰਾ 161 ਅਧੀਨ ਪੰਜਾਬ ਦੇ ਰਾਜਪਾਲ ਨੂੰ ਭੇਜੇ ਜਾਣਗੇ। ਪ੍ਰਿੰਟਿੰਗ ਤੇ ਸਟੇਸ਼ਨਰੀ ਵਿਭਾਗ ਦੀ ਮੁੜ ਸੰਰਚਨਾ ਦੀ ਸਮੀਖਿਆ ਕੈਬਨਿਟ ਨੇ ਪ੍ਰਿੰਟਿੰਗ ਤੇ ਸਟੇਸ਼ਨਰੀ ਵਿਭਾਗ ਦੇ ਕੁੱਝ ਸਾਲ ਪਹਿਲਾਂ ਹੋਈ ਪੁਨਰ ਸੰਰਚਨਾ ਦੇ ਫੈਸਲੇ ਦੀ ਵੀ ਸਮੀਖਿਆ ਕੀਤੀ। ਇਸ ਫੈਸਲੇ ਮੁਤਾਬਕ ਵਾਧੂ ਪਈਆਂ ਆਸਾਮੀਆਂ ਖ਼ਤਮ ਹੋਣ ਅਤੇ ਲੋੜੀਦੀਆਂ ਆਸਾਮੀਆਂ ਸੁਰਜੀਤ ਕਰਨ ਨਾਲ ਸੂਬੇ ਦੇ ਖ਼ਜ਼ਾਨੇ ਤੋਂ ਬੋਝ ਘਟੇਗਾ। ਇਸ ਨਾਲ ਨਾਲ ਵਿਭਾਗ ਦੀ ਕਾਰਜਪ੍ਰਣਾਲੀ ਨੂੰ ਸੁਚਾਰੂ ਤੇ ਪ੍ਰਭਾਵਸ਼ਾਲੀ ਬਣਾਉਣ ਵਿੱਚ ਮਦਦ ਮਿਲੇਗੀ। ਸੀ.ਈ.ਓ. ਪੰਜਾਬ ਵਿੱਚ ਸਹਾਇਕ ਕੰਟਰੋਲਰ (ਵਿੱਤ ਤੇ ਲੇਖਾ) ਦੀ ਆਸਾਮੀ ਨੂੰ ਡਿਪਟੀ ਕੰਟਰੋਲਰ (ਵਿੱਤ ਤੇ ਲੇਖਾ) ਵਜੋਂ ਅਪਗ੍ਰੇਡ ਕਰਨ ਦਾ ਫੈਸਲਾ ਮੁੱਖ ਚੋਣ ਅਫ਼ਸਰ, ਪੰਜਾਬ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਕੈਬਨਿਟ ਨੇ ਸਹਾਇਕ ਕੰਟਰੋਲਰ (ਵਿੱਤ ਤੇ ਲੇਖਾ) ਦੀ ਆਸਾਮੀ ਨੂੰ ਡਿਪਟੀ ਕੰਟਰੋਲਰ (ਵਿੱਤ ਤੇ ਲੇਖਾ) ਵਜੋਂ ਅਪਗ੍ਰੇਡ ਕਰਨ ਲਈ ਵੀ ਹਰੀ ਝੰਡੀ ਦੇ ਦਿੱਤੀ। ਇਸ ਫੈਸਲੇ ਨਾਲ ਜਿੱਥੇ ਨਵੀਆਂ ਚੁਣੌਤੀਆਂ ਨਾਲ ਸਿੱਝਣ ਵਿੱਚ ਮਦਦ ਮਿਲੇਗੀ, ਉਥੇ ਮੁੱਖ ਚੋਣ ਦਫ਼ਤਰ ਦਾ ਕੰਮਕਾਜ ਸੁਚਾਰੂ ਹੋਣਾ ਯਕੀਨੀ ਬਣੇਗਾ।

Punjab Bani 14 October,2023
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਕੋਸ਼ਿਸ਼ਾਂ ਸਦਕਾ ਮਾਲ ਵਿਭਾਗ ਦੀਆਂ ਬਹੁਤੀਆਂ ਸੇਵਾਵਾਂ ਆਨਲਾਈਨ ਹੋਈਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਕੋਸ਼ਿਸ਼ਾਂ ਸਦਕਾ ਮਾਲ ਵਿਭਾਗ ਦੀਆਂ ਬਹੁਤੀਆਂ ਸੇਵਾਵਾਂ ਆਨਲਾਈਨ ਹੋਈਆਂ - ਜਿੰਪਾ ਵੱਲੋਂ ਆਨਲਾਈਨ ਸੇਵਾਵਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ - ਬਹੁਤ ਸੌਖੀ ਪ੍ਰਕਿਰਿਆ ਰਾਹੀਂ ਲੋਕੀਂ ਘਰ ਬੈਠੇ ਮੰਗਵਾ ਸਕਦੇ ਹਨ ਫਰਦ: ਜਿੰਪਾ - 500 ਰੁਪਏ ਤੱਕ ਦੇ ਸਟੈਂਪ ਪੇਪਰ ਖਰੀਦਣ ਲਈ ਵੀ ਘਰੋਂ ਬਾਹਰ ਜਾਣ ਦੀ ਲੋੜ ਨਹੀਂ ਚੰਡੀਗੜ੍ਹ, 14 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਕੋਸ਼ਿਸ਼ਾਂ ਸਦਕਾ ਸੂਬੇ ਦੇ ਮਾਲ ਵਿਭਾਗ ਦੀਆਂ ਬਹੁਤੀਆਂ ਸੇਵਾਵਾਂ ਆਨ ਲਾਈਨ ਹੋ ਚੁੱਕੀਆਂ ਹਨ। ਜਿਹੜੇ ਕੰਮਾਂ ਲਈ ਲੋਕਾਂ ਨੂੰ ਪਹਿਲਾਂ ਲੁੱਟ-ਖਸੁੱਟ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਸਰਕਾਰੀ ਦਫਤਰਾਂ ਦੇ ਚੱਕਰ ਲਗਾਉਣੇ ਪੈਂਦੇ ਸਨ ਉਨ੍ਹਾਂ ‘ਚੋਂ ਬਹੁਤੀਆਂ ਸੇਵਾਵਾਂ ਹੁਣ ਆਨ ਲਾਈਨ ਘਰ ਬੈਠੇ ਪ੍ਰਾਪਤ ਕੀਤੀਆਂ ਜਾ ਸਕੀਆਂ ਹਨ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਹਿਲੇ ਦਿਨ ਤੋਂ ਹੀ ਭ੍ਰਿਸ਼ਟਾਚਾਰ ਖਿਲਾਫ ਨੀਤੀਆਂ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੀ ਕਾਰਗੁਜ਼ਾਰੀ ਤੋਂ ਵੀ ਲੋਕ ਅੰਤਾਂ ਦੇ ਨਿਰਾਸ਼ ਅਤੇ ਦੁਖੀ ਸਨ ਪਰ ਹੁਣ ਬਹੁਤ ਸਾਰੀਆਂ ਸੇਵਾਵਾਂ ਆਨ ਲਾਈਨ ਹੋਣ ਨਾਲ ਲੋਕਾਂ ਦੇ ਕੰਮ ਬਿਨਾਂ ਰਿਸ਼ਵਤ ਅਤੇ ਸਿਫਾਰਿਸ਼ ਦੇ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਪਹਿਲਾਂ ਲੋਕਾਂ ਨੂੰ ਫਰਦ ਲੈਣ ਲਈ ਖੁਦ ਸਰਕਾਰੀ ਦਫਤਰ ਵਿਚ ਜਾਣਾ ਪੈਂਦਾ ਸੀ ਪਰ ਹੁਣ ਘਰ ਬੈਠੇ ਕੋਰੀਅਰ ਰਾਹੀਂ ਫਰਦ ਮੰਗਵਾਈ ਜਾ ਸਕਦੀ ਹੈ। ਪੰਜਾਬ ਸਰਕਾਰ ਦੀ ਵੈੱਬਸਾਈਟ https://jamabandi.punjab.gov.in ‘ਤੇ ਜਾ ਕੇ ਆਨਲਾਈਨ ਫਰਦ ਵਾਲੇ ਲਿੰਕ ਨੂੰ ਕਲਿੱਕ ਕਰਕੇ ਦੱਸੇ ਪਤੇ ‘ਤੇ ਫਰਦ ਮੰਗਵਾਈ ਜਾ ਸਕਦੀ ਹੈ। ਇਸ ਕੰਮ ਲਈ ਪ੍ਰਤੀ ਪੰਨਾ 20 ਰੁਪਏ ਸਰਕਾਰੀ ਫੀਸ ਅਤੇ 5 ਰੁਪਏ ਸਹੂਲਤ ਫੀਸ ਹੈ। ਇਸ ਤੋਂ ਇਲਾਵਾ ਜੇਕਰ ਪੰਜਾਬ ਦੇ ਕਿਸੇ ਪਿੰਡ/ਕਸਬੇ/ਸ਼ਹਿਰ ਵਿਚ ਕੋਰੀਅਰ ਰਾਹੀਂ ਫਰਦ ਮੰਗਵਾਉਣੀ ਹੈ ਤਾਂ 100 ਰੁਪਏ ਅਤੇ ਪੰਜਾਬ ਤੋਂ ਬਾਹਰਲੇ ਪਤੇ ਲਈ 200 ਰੁਪਏ ਫੀਸ ਲਈ ਜਾਂਦੀ ਹੈ। ਇਹ ਫੀਸ ਆਨਲਾਈਨ ਹੀ ਭਰੀ ਜਾ ਸਕੀ ਹੈ। ਜੇਕਰ ਕੋਈ ਵਿਅਕਤੀ ਫਰਦ ਦੀ ਕਾਪੀ ਈਮੇਲ ‘ਤੇ ਮੰਗਵਾਉਣਾ ਚਾਹੁੰਦਾ ਹੈ ਤਾਂ ਉਸ ਦੇ 50 ਰੁਪਏ ਅਲੱਗ ਲਏ ਜਾਂਦੇ ਹਨ। ਈਮੇਲ ਰਾਹੀਂ ਮੰਗਵਾਈ ਫਰਦ 3 ਕੰਮਕਾਰ ਵਾਲੇ ਦਿਨਾਂ ਅਤੇ ਕੋਰੀਅਰ ਰਾਹੀਂ ਮੰਗਵਾਈ ਫਰਦ 7 ਦਿਨਾਂ ਅੰਦਰ ਦੱਸੇ ਪਤੇ ‘ਤੇ ਪਹੁੰਚ ਜਾਂਦੀ ਹੈ। ਜਿੰਪਾ ਨੇ ਕਿਹਾ ਕਿ ਮਾਲ ਵਿਭਾਗ ਦੇ ਦਫਤਰਾਂ ਵਿਚ ਆਉਣ ਵਾਲੇ ਬਹੁਤੇ ਲੋਕ ਜਾਂ ਤਾਂ ਫਰਦਾਂ ਲੈਣ ਵਾਲੇ ਹੁੰਦੇ ਹਨ ਜਾਂ 100-200 ਰੁਪਏ ਦੇ ਸਟੈਂਪ ਪੇਪਰ ਖਰੀਦਣ ਵਾਲੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਦੇ ਘਰਾਂ ਤੱਕ ਸਰਕਾਰੀ ਸਹੂਲਤਾਂ ਪਹੁੰਚਾਉਣ ਦੇ ਆਪਣੇ ਵਾਅਦੇ ਮੁਤਾਬਕ ਹੀ ਫਰਦਾਂ ਦੀ ਹੋਮ ਡਿਲੀਵਰੀ ਅਤੇ 500 ਰੁਪਏ ਤੱਕ ਦੇ ਈ-ਸਟੈਂਪ ਪੇਪਰ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਲੋਕਾਂ ਦੀ ਖੁੱਜਲ-ਖੁਆਰੀ ਘਟੀ ਹੈ ਉੱਥੇ ਹੀ ਰਿਸ਼ਵਤਖੋਰੀ ਨੂੰ ਵੀ ਠੱਲ੍ਹ ਪਈ ਹੈ। ਉਨ੍ਹਾਂ ਅੱਗੇ ਦੱਸਿਆ ਕਿ 500 ਰੁਪਏ ਤੱਕ ਦੇ ਈ-ਸਟੈਂਪ ਪੇਪਰ https://www.shcilestamp.com ਵੈੱਬਸਾਈਟ ਰਾਹੀਂ ਖਰੀਦੇ ਜਾ ਸਕਦੇ ਹਨ। ਇਸ ਵੈੱਬਸਾਈਟ ਦੇ ਹੋਮਪੇਜ਼ ‘ਤੇ ਆਨਲਾਈਨ ਪੇਮੈਂਟ ਵਾਲੇ ਲਿੰਕ ਨੂੰ ਕਲਿੱਕ ਕਰਕੇ ਰਜਿਸਟ੍ਰੇਸ਼ਨ ਕਰਾਉਣ ਤੋਂ ਬਾਅਦ 500 ਰੁਪਏ ਤੱਕ ਦਾ ਕੋਈ ਵੀ ਸਟੈਂਪ ਪੇਪਰ ਖਰੀਦਿਆਂ ਜਾ ਸਕਦਾ ਹੈ। ਜਿੰਪਾ ਨੇ ਦੱਸਿਆ ਕਿ ਹਾਲੇ ਵੀ ਕਈ ਪੰਜਾਬ ਵਾਸੀ ਮਾਲ ਵਿਭਾਗ ਦੀਆਂ ਆਨਲਾਈਨ ਸੇਵਾਵਾਂ ਲੈਣ ਤੋਂ ਹਿਚਕਚਾ ਰਹੇ ਹਨ ਪਰ ਇਸ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਹੁਣ ਵੱਡੇ ਪੱਧਰ ‘ਤੇ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਜਿਹੜੇ ਕੰਮ ਘਰ ਬੈਠਕੇ ਖੁਦ ਕਰ ਸਕਦੇ ਹਨ ਉਸ ਲਈ ਏਜੰਟਾਂ ਦੇ ਚੁੰਗਲ ਵਿਚ ਨਾ ਫਸਣ। ਮਾਲ ਮੰਤਰੀ ਨੇ ਦੱਸਿਆ ਕਿ ਲੋਕਾਂ ਵਿਚ ਜਾਗਰੂਕਤਾ ਫੈਲਾਉਂਦੀਆਂ ਵੀਡਿਓਜ਼ ਅਤੇ ਗ੍ਰਾਫਿਕਸ ਜਲਦ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਰਿਲੀਜ਼ ਕਰਵਾਏ ਜਾਣਗੇ। ਇਸ ਤੋਂ ਇਲਾਵਾ ਆਨਲਾਈਨ ਸੁਵਿਧਾਵਾਂ ਦੀ ਸਹੂਲਤ ਬਾਬਤ ਸਰਕਾਰੀ ਦਫਤਰਾਂ ਵਿਚ ਢੁਕਵੀਆਂ ਥਾਂਵਾਂ ‘ਤੇ ਜਾਣਕਾਰੀ ਸਾਂਝੀ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਵਚਨਬੱਧ ਬਣਾਇਆ ਜਾਵੇਗਾ। ਕੁਝ ਹੋਰ ਆਨਲਾਈਨ ਸੇਵਾਵਾਂ ਮਾਲ ਵਿਭਾਗ ਵੱਲੋਂ ਪੰਜਾਬ ਦੇ ਸਾਰੇ ਸਬ ਰਜਿਸਟਰਾਰ ਅਤੇ ਸੰਯੁਕਤ ਸਬ ਰਜਿਸਟਰਾਰ ਦਫਤਰਾਂ ਵਿੱਚ ਦਸਤਾਵੇਜ਼ਾਂ ਦੀ ਆਨਲਾਈਨ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ। ਪੰਜਾਬ ਦੇਸ਼ ਦਾ ਅਜਿਹਾ ਪਹਿਲਾ ਸੂਬਾ ਹੈ ਜਿੱਥੇ ਇਹ ਸਿਸਟਮ ਪੂਰਣ ਰੂਪ ਵਿਚ ਲਾਗੂ ਕੀਤਾ ਜਾ ਚੁੱਕਾ ਹੈ। ਇਸ ਸਿਸਟਮ ਰਾਹੀਂ 30 ਲੱਖ ਤੋਂ ਵੱਧ ਦਸਤਾਵੇਜ਼ ਰਜਿਸਟਰ ਕੀਤੇ ਜਾ ਚੁੱਕੇ ਹਨ। ਇਹ ਸੇਵਾ https://igrpunjab.gov.in/ ਵੈਬਸਾਈਟ ਉੱਤੇ ਉਪਲੱਬਧ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾ ਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਪੁਰਾਣੀ/ਨਿੱਜੀ ਵੰਡ (ਖਾਨਗੀ ਤਕਸੀਮ) ਦੀ ਪ੍ਰਕਿਿਰਆ ਨੂੰ ਸੁਚਾਰੂ ਬਣਾਉਣ ਲਈ https://eservices.punjab.gov.in/ ਵੈਬਸਾਈਟ ਦੀ ਸ਼ੁਰੂਆਤ ਕੀਤੀ ਹੈ। ਪੋਰਟਲ 'ਤੇ 140 ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ ਹਨ ਅਤੇ ਇਨ੍ਹਾਂ ਵਿੱਚੋਂ 79 ਅਰਜ਼ੀਆਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਇਸੇ ਵੈੱਬਸਾਈਟ ਰਾਹੀਂ ਵਿਦੇਸ਼ਾਂ ਤੋਂ ਭੇਜੇ ਜਾਂਦੇ ਦਸਤਾਵੇਜਾਂ ਦੀ ਐਂਬੌਸਿੰਗ ਲਈ ਦਰਖਾਸਤ ਦਿੱਤੀ ਜਾ ਸਕਦੀ ਹੈ। ਜਿੰਪਾ ਨੇ ਅਪੀਲ ਕੀਤੀ ਕਿ ਸੂਬੇ ਦੇ ਖਜ਼ਾਨੇ ਨੂੰ ਹੋਰ ਮਜ਼ਬੂਤ ਕਰਨ ਲਈ ਲੋਕ ਸਰਕਾਰ ਦਾ ਸਾਥ ਦੇਣ ਅਤੇ ਕਿਸੇ ਵੀ ਜਾਇਜ਼ ਕੰਮ ਲਈ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਕੋਈ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਮਾਲ ਵਿਭਾਗ ਦਾ ਕੋਈ ਅਧਿਕਾਰੀ/ਕਰਮਚਾਰੀ ਕਿਸੇ ਕੰਮ ਬਦਲੇ ਪੈਸਾ ਮੰਗਦਾ ਹੈ ਤਾਂ ਬੇਝਿਜਕ ਹੋ ਕੇ ਇਸ ਦੀ ਸ਼ਿਕਾਇਤ ਕੀਤੀ ਜਾਵੇ। ਦੋਸ਼ੀ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆਂ ਨਹੀਂ ਜਾਵੇਗਾ।

Punjab Bani 14 October,2023
ਲਾਲਜੀਤ ਸਿੰਘ ਭੁੱਲਰ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਕਰੀਬ 121 ਕਰੋੜ ਰੁਪਏ ਦਾ ਵੱਡਾ ਘਪਲਾ ਬੇਨਕਾਬ

ਲਾਲਜੀਤ ਸਿੰਘ ਭੁੱਲਰ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਕਰੀਬ 121 ਕਰੋੜ ਰੁਪਏ ਦਾ ਵੱਡਾ ਘਪਲਾ ਬੇਨਕਾਬ 4 ਬੀ.ਡੀ.ਪੀ.ਓਜ਼, 6 ਪੰਚਾਇਤ ਸਕੱਤਰਾਂ ਅਤੇ 6 ਸਰਪੰਚਾਂ ਨੂੰ ਤੁਰੰਤ ਚਾਰਜਸ਼ੀਟ ਕਰਨ ਦੇ ਹੁਕਮ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਵੱਲੋਂ ਅਗਲੇਰੀ ਜਾਂਚ ਵਿਜੀਲੈਂਸ ਨੂੰ ਸੌਂਪਣ ਦੇ ਆਦੇਸ਼ ਬਿਨਾਂ ਪ੍ਰਵਾਨਗੀ ਖ਼ਰਚ ਕੀਤੀ ਰਾਸ਼ੀ ਵਸੂਲਣ ਦੀ ਕਾਰਵਾਈ ਸ਼ੁਰੂ ਚੰਡੀਗੜ੍ਹ, 13 ਅਕਤੂਬਰ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿੱਚ ਕਰੀਬ 121 ਕਰੋੜ ਰੁਪਏ ਦਾ ਵੱਡਾ ਘਪਲਾ ਬੇਨਕਾਬ ਕੀਤਾ ਹੈ। ਉਨ੍ਹਾਂ ਸਖ਼ਤ ਰੁਖ਼ ਅਪਣਾਉਂਦਿਆਂ ਜਿੱਥੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਦਰਜਨ ਦੇ ਕਰੀਬ ਅਧਿਕਾਰੀਆਂ ਸਮੇਤ 6 ਸਰਪੰਚਾਂ ਨੂੰ ਤੁਰੰਤ ਚਾਰਜਸ਼ੀਟ ਕਰਨ ਦੇ ਹੁਕਮ ਦਿੱਤੇ ਹਨ, ਉਥੇ ਹੀ ਘਪਲੇ ਦੀ ਅਗਲੇਰੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪਣ ਲਈ ਕਿਹਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਨਾ-ਬਰਦਾਸ਼ਤਯੋਗ ਨੀਤੀ ਅਪਣਾਈ ਗਈ ਹੈ ਜਿਸ ਤਹਿਤ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਇਹ ਸਭ ਤੋਂ ਵੱਡਾ ਘਪਲਾ ਜੱਗ ਜ਼ਾਹਰ ਕੀਤਾ ਗਿਆ ਹੈ। ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਬਲਾਕ ਲੁਧਿਆਣਾ-2 ਅਧੀਨ ਪੈਂਦੇ ਪਿੰਡ ਸਲੇਮਪੁਰ, ਸੇਖੇਵਾਲ, ਸੇਲਕੀਆਣਾ, ਬੌਂਕੜ ਗੁੱਜਰਾਂ, ਕੜਿਆਣਾ ਖ਼ੁਰਦ ਅਤੇ ਧਨਾਨਸੂ ਦੀ ਸੈਂਕੜੇ ਏਕੜ ਜ਼ਮੀਨ ਐਕਵਾਇਰ ਹੋਣ 'ਤੇ ਇਨ੍ਹਾਂ ਗ੍ਰਾਮ ਪੰਚਾਇਤਾਂ ਨੂੰ 252.94 ਕਰੋੜ ਰੁਪਏ ਦੀ ਐਵਾਰਡ ਰਾਸ਼ੀ ਪ੍ਰਾਪਤ ਹੋਈ ਸੀ ਪਰ ਵਿਭਾਗ ਦੇ ਕੁਝ ਭ੍ਰਿਸ਼ਟ ਅਫ਼ਸਰਾਂ ਅਤੇ ਕਰਮਚਾਰੀਆਂ ਵਲੋਂ ਸਰਪੰਚਾਂ ਨਾਲ ਰਲ ਕੇ ਇਸ ਰਾਸ਼ੀ ਵਿੱਚੋਂ 120.87 ਕਰੋੜ ਰੁਪਏ ਕਢਵਾ ਲਏ ਗਏੇ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਦੱਸਿਆ ਕਿ ਜਦੋਂ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਤਾਂ ਉਨ੍ਹਾਂ ਨੇ ਇਸ ਮਾਮਲੇ ਦੀ ਜਾਂਚ ਕਰਾਉਣ ਦੇ ਹੁਕਮ ਦਿੱਤੇ ਅਤੇ ਜੁਆਇੰਟ ਡਾਇਰੈਕਟਰ ਪੱਧਰ ਦੇ ਅਧਿਕਾਰੀ ਦੀ ਅਗਵਾਈ ਵਿੱਚ ਜਾਂਚ ਟੀਮ ਬਣਾਈ ਗਈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਜਾਂਚ ਵਿੱਚ ਸਾਹਮਣੇ ਆਇਆ ਕਿ ਵਿਭਾਗ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ, ਪੰਚਾਇਤ ਸਕੱਤਰਾਂ ਅਤੇ ਸਰਪੰਚਾਂ ਨੇ ਆਪਸੀ ਮਿਲੀਭੁਗਤ ਨਾਲ ਆਪਣੇ ਪੱਧਰ 'ਤੇ ਹੀ ਐਫ.ਡੀ. ਤੋੜ ਕੇ 120.87 ਕਰੋੜ ਰੁਪਏ ਦੀ ਰਕਮ ਕਢਵਾਈ ਅਤੇ ਬਿਨਾਂ ਪ੍ਰਬੰਧਕੀ ਤੇ ਤਕਨੀਕੀ ਪ੍ਰਵਾਨਗੀ ਤੋਂ ਇਹ ਰਾਸ਼ੀ ਆਪਣੀ ਮਨਮਰਜ਼ੀ ਨਾਲ ਖ਼ਰਚ ਕਰ ਦਿੱਤੀ ਗਈ ਜਦਕਿ ਵਿਭਾਗ ਵੱਲੋਂ ਜਾਰੀ ਪਾਲਿਸੀ ਅਤੇ ਹਦਾਇਤਾਂ ਅਨੁਸਾਰ ਜਦੋਂ ਕਿਸੇ ਗ੍ਰਾਮ ਪੰਚਾਇਤ ਨੂੰ ਉਸ ਦੀ ਜ਼ਮੀਨ ਐਕਵਾਇਰ ਹੋਣ 'ਤੇ ਐਵਾਰਡ ਰਾਸ਼ੀ ਪ੍ਰਾਪਤ ਹੁੰਦੀ ਹੈ ਤਾਂ ਅਜਿਹੀ ਰਕਮ ਸਟੇਟ ਬੈਂਕ ਆਫ਼ ਇੰਡੀਆ ਵਿੱਚ ਐਫ.ਡੀ ਦੇ ਰੂਪ ਵਿੱਚ ਜਮ੍ਹਾਂ ਕਰਵਾਈ ਜਾਣੀ ਹੁੰਦੀ ਹੈ। ਬਿਨਾਂ ਸਰਕਾਰ ਦੀ ਪ੍ਰਵਾਨਗੀ ਤੋਂ ਅਜਿਹੀ ਐਫ.ਡੀ ਨੂੰ ਤੋੜਨ ਦਾ ਕਿਸੇ ਨੂੰ ਕੋਈ ਅਧਿਕਾਰ ਨਹੀਂ ਹੈ। ਕੇਵਲ ਇਸ ਐਫ.ਡੀ ਤੋਂ ਪ੍ਰਾਪਤ ਵਿਆਜ ਨੂੰ ਹੀ ਤਕਨੀਕੀ ਅਧਿਕਾਰੀਆਂ ਦੀ ਸਲਾਹ ਨਾਲ ਪ੍ਰਬੰਧਕੀ ਅਤੇ ਤਕਨੀਕੀ ਪ੍ਰਵਾਨਗੀ ਲੈਣ ਉਪਰੰਤ ਪਿੰਡ ਦੇ ਵਿਕਾਸ ਕਾਰਜਾਂ ਉਪਰ ਖ਼ਰਚ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗੀ ਹਦਾਇਤਾਂ 'ਚ ਸਪੱਸ਼ਟ ਹੈ ਕਿ ਜੇ ਕੋਈ ਅਧਿਕਾਰੀ/ਕਰਮਚਾਰੀ ਜਾਂ ਸਰਪੰਚ ਬਿਨਾਂ ਸਰਕਾਰ ਦੀ ਪ੍ਰਵਾਨਗੀ ਤੋਂ ਅਜਿਹੀ ਰਕਮ ਆਪਣੀ ਮਨਮਰਜ਼ੀ ਨਾਲ ਖ਼ਰਚ ਕਰਦਾ ਹੈ ਤਾਂ ਅਜਿਹੀ ਰਕਮ ਨੂੰ ਅਯੋਗ ਖ਼ਰਚਾ ਐਲਾਨਿਆ ਜਾਵੇਗਾ ਅਤੇ ਇਸ ਦੀ ਵਸੂਲੀ ਖ਼ਰਚ ਕਰਨ ਵਾਲੇ ਸਬੰਧਤ ਅਧਿਕਾਰੀ/ਕਰਮਚਾਰੀ/ਸਰਪੰਚ ਤੋਂ ਕੀਤੀ ਜਾਵੇਗੀ। ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪਿੰਡ ਧਨਾਨਸੂ ਦੀ 299 ਏਕੜ ਜ਼ਮੀਨ ਐਕਵਾਇਰ ਕੀਤੀ ਗਈ ਸੀ ਅਤੇ ਪੰਚਾਇਤ ਨੂੰ 104.54 ਕਰੋੜ ਰੁਪਏ ਐਵਾਰਡ ਰਾਸ਼ੀ ਦੇ ਰੂਪ ਵਿੱਚ ਮਿਲੇ ਸਨ ਜਿਸ ਵਿੱਚੋਂ 61.23 ਕਰੋੜ ਰੁਪਏ ਬਿਨਾਂ ਪ੍ਰਵਾਨਗੀ ਖ਼ਰਚੇ ਗਏ। ਪਿੰਡ ਸੇਖੇਵਾਲ ਦੀ ਐਕਵਾਇਰ ਕੀਤੀ 81 ਏਕੜ ਜ਼ਮੀਨ ਬਦਲੇ ਮਿਲੀ 64.82 ਕਰੋੜ ਰੁਪਏ ਰਾਸ਼ੀ ਵਿੱਚੋਂ 29.50 ਕਰੋੜ ਰੁਪਏ ਖ਼ਰਚ ਕੀਤੇ ਗਏ। ਪਿੰਡ ਸਲੇਮਪੁਰ ਦੀ 86 ਏਕੜ ਜ਼ਮੀਨ ਲਈ 5.63 ਕਰੋੜ ਰੁਪਏ ਪ੍ਰਾਪਤ ਹੋਏ ਜਿਸ ਵਿੱਚੋਂ 1.53 ਕਰੋੜ ਰੁਪਏ ਖ਼ਰਚੇ ਗਏ। ਇਸੇ ਤਰ੍ਹਾਂ ਪਿੰਡ ਕੜਿਆਣਾ ਖ਼ੁਰਦ ਦੀ ਐਕਵਾਇਰ ਕੀਤੀ ਗਈ 416 ਏਕੜ ਜ਼ਮੀਨ ਲਈ 42.56 ਕਰੋੜ ਰੁਪਏ ਐਵਾਰਡ ਰਾਸ਼ੀ ਦਿੱਤੀ ਗਈ ਜਿਸ ਵਿੱਚੋਂ ਗ੍ਰਾਮ ਪੰਚਾਇਤ ਨੇ 3.36 ਕਰੋੜ ਰੁਪਏ ਬਿਨਾਂ ਮਨਜ਼ੂਰੀ ਤੋਂ ਖ਼ਰਚੇ ਜਦਕਿ ਪਿੰਡ ਬੌਂਕੜ ਗੁੱਜਰਾਂ ਦੀ ਪੰਚਾਇਤ ਵੱਲੋਂ ਪਿੰਡ ਦੀ 27 ਏਕੜ ਜ਼ਮੀਨ ਬਦਲੇ ਮਿਲੀ 31.63 ਕਰੋੜ ਐਵਾਰਡ ਰਾਸ਼ੀ ਵਿੱਚੋਂ 25.25 ਕਰੋੜ ਰੁਪਏ ਕਢਵਾਏ ਗਏ। ਉਨ੍ਹਾਂ ਦੱਸਿਆ ਕਿ ਪਿੰਡ ਸੇਲਕੀਆਣਾ ਨੂੰ ਮਿਲੀ 3.76 ਕਰੋੜ ਐਵਾਰਡ ਰਾਸ਼ੀ ਵਿੱਚੋਂ ਬਿਨਾਂ ਪ੍ਰਵਾਨਗੀ ਖ਼ਰਚ ਕੀਤੀ ਰਾਸ਼ੀ ਸਬੰਧੀ ਰਿਕਾਰਡ ਆਉਣਾ ਹਾਲੇ ਬਾਕੀ ਹੈ। ਕੈਬਨਿਟ ਮੰਤਰੀ ਨੇ ਖ਼ਾਸ ਤੌਰ 'ਤੇ ਦੱਸਿਆ ਕਿ ਪਿੰਡ ਧਨਾਨਸੂ ਦੀ ਪੰਚਾਇਤ ਵਿੱਚ ਕਰੀਬ 58 ਮਕਾਨ ਬਿਨਾਂ ਕਿਸੇ ਵਿਭਾਗੀ ਪਾਲਿਸੀ ਅਤੇ ਬਿਨਾਂ ਕਿਸੇ ਵਿਭਾਗੀ ਪ੍ਰਵਾਨਗੀ ਦੇ ਆਪਣੀ ਮਨਮਰਜ਼ੀ ਨਾਲ ਬਣਾ ਦਿੱਤੇ ਗਏ ਅਤੇ ਇਸ ਸਬੰਧੀ ਕੋਈ ਵੀ ਰਿਕਾਰਡ ਪੇਸ਼ ਨਹੀਂ ਕੀਤਾ ਗਿਆ। ਸ. ਲਾਲਜੀਤ ਸਿੰਘ ਭੁੱਲਰ ਨੇ ਇਸ ਘਪਲੇ ਦੀ ਮੁੱਢਲੀ ਪੜਤਾਲ ਦੌਰਾਨ ਨਾਮਜ਼ਦ ਕੀਤੇ ਗਏ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਦਿੰਦਿਆਂ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਰੁਪਿੰਦਰਜੀਤ ਕੌਰ, ਗੁਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਮਾਂਗਟ ਅਤੇ ਸਿਮਰਤ ਕੌਰ, ਪੰਚਾਇਤ ਸਕੱਤਰ ਗੁਰਮੇਲ ਸਿੰਘ (ਹੁਣ ਸੇਵਾ ਮੁਕਤ), ਹਰਪਾਲ ਸਿੰਘ ਰੰਧਾਵਾ, ਬੱਗਾ ਸਿੰਘ, ਜਸ਼ਨਦੀਪ ਚੰਦੇਲ, ਹਰਪਾਲ ਸਿੰਘ ਸਹਿਜੋਮਾਜਰਾ ਤੇ ਹਰਜੀਤ ਸਿੰਘ ਮਲਹੋਤਰਾ ਅਤੇ ਸਰਪੰਚ ਧਨਾਨਸੂ ਸੁਦਾਗਰ ਸਿੰਘ, ਸਰਪੰਚ ਸਲੇਮਪੁਰ ਨੇਹਾ, ਸਰਪੰਚ ਸੇਖੇਵਾਲ ਅਮਰੀਕ ਕੌਰ, ਸਰਪੰਚ ਬੌਂਕੜ ਗੁੱਜਰਾਂ ਮੁਖਤਿਆਰ ਸਿੰਘ, ਅਧਿਕਾਰਤ ਪੰਚ ਬੌਂਕੜ ਗੁੱਜਰਾਂ ਗੁਰਚਰਨ ਸਿੰਘ, ਸਰਪੰਚ ਸੇਲਕੀਆਣਾ ਹਰਪ੍ਰੀਤ ਕੌਰ ਅਤੇ ਸਰਪੰਚ ਕੜਿਆਣਾ ਖ਼ੁਰਦ ਰਜਿੰਦਰ ਕੌਰ ਨੂੰ ਚਾਰਜਸ਼ੀਟ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਅਗਲੇਰੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪਣ ਦੇ ਆਦੇਸ਼ ਦਿੰਦਿਆਂ ਦੱਸਿਆ ਕਿ ਹੁਣ ਤੱਕ ਦੀ ਜਾਂਚ ਵਿੱਚ ਨਾਮਜ਼ਦ ਅਧਿਕਾਰੀਆਂ ਤੇ ਸਰਪੰਚਾਂ ਕੋਲੋਂ ਬਿਨਾਂ ਪ੍ਰਵਾਨਗੀ ਖ਼ਰਚ ਕੀਤੀ ਗਈ ਰਾਸ਼ੀ ਵਸੂਲਣ ਦੀ ਕਾਰਵਾਈ ਅਰੰਭ ਦਿੱਤੀ ਗਈ ਹੈ। ਕੈਬਨਿਟ ਮੰਤਰੀ ਨੇ ਜਾਂਚ ਵਿੱਚ ਸਹਿਯੋਗ ਨਾ ਕਰਨ ਵਾਲੇ ਚਾਰ ਪ੍ਰਾਈਵੇਟ ਬੈਂਕਾਂ, ਜਿਨ੍ਹਾਂ ਵਿੱਚ ਐਚ.ਡੀ.ਐਫ.ਸੀ ਬੈਂਕ, ਯੈੱਸ ਬੈਂਕ, ਐਕੁਇਟਸ ਬੈਂਕ ਅਤੇ ਐਕਸਿਸ ਬੈਂਕ ਸਾਮਲ ਹਨ, ਨੂੰ ਵੀ ਬਲੈਕਲਿਸਟ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੈਂਕਾਂ ਦੀਆਂ ਬਰਾਂਚਾਂ ਵਿੱਚ ਇਹ ਪੈਸੇ ਜਮ੍ਹਾਂ ਸਨ ਪਰ ਬੈਂਕ ਮੈਨੇਜਰਾਂ ਵੱਲੋਂ ਪੜਤਾਲੀਆ ਟੀਮ ਨੂੰ ਕੋਈ ਸਹਿਯੋਗ ਨਹੀਂ ਦਿੱਤਾ ਗਿਆ ਅਤੇ ਰਿਕਾਰਡ ਮੁਹੱਈਆ ਕਰਾਉਣ ਵਿੱਚ ਵੀ ਆਨਾਕਾਨੀ ਕੀਤੀ ਗਈ। ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਬੈਂਕਾਂ ਵਿੱਚੋਂ ਤੁਰੰਤ ਪੰਚਾਇਤਾਂ ਦਾ ਫੰਡ ਕਢਵਾ ਕੇ ਹਦਾਇਤਾਂ ਮੁਤਾਬਕ ਨਿਰਧਾਰਤ ਬੈਂਕ ਵਿੱਚ ਜਮ੍ਹਾਂ ਕਰਵਾਇਆ ਜਾਵੇ ਅਤੇ ਬੈਂਕ ਮੈਨੇਜਰਾਂ ਵਿਰੁੱਧ ਕਾਰਵਾਈ ਲਈ ਸਬੰਧਤ ਡੀ.ਜੀ.ਐਮ ਨੂੰ ਲਿਖਿਆ ਜਾਵੇ।

Punjab Bani 13 October,2023
ਪੰਜਾਬ ਵਿੱਚ ਸਾਲ 2030 ਤੱਕ ਨਵਿਆਉਣਯੋਗ ਊਰਜਾ ਦੀ ਹਿੱਸੇਦਾਰੀ 30 ਫੀਸਦ ਤੱਕ ਵਧਾਈ ਜਾਵੇਗੀ: ਅਮਨ ਅਰੋੜਾ

ਪੰਜਾਬ ਵਿੱਚ ਸਾਲ 2030 ਤੱਕ ਨਵਿਆਉਣਯੋਗ ਊਰਜਾ ਦੀ ਹਿੱਸੇਦਾਰੀ 30 ਫੀਸਦ ਤੱਕ ਵਧਾਈ ਜਾਵੇਗੀ: ਅਮਨ ਅਰੋੜਾ • ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਵੱਲੋਂ 'ਊਰਜਾ ਕੁਸ਼ਲਤਾ ਲਈ ਨਿਵੇਸ਼ ਬਾਜ਼ਾਰ' ਵਿਸ਼ੇ 'ਤੇ ਇੱਕ-ਰੋਜ਼ਾ ਕਾਨਫਰੰਸ-ਕਮ-ਪ੍ਰਦਰਸ਼ਨੀ ਦਾ ਉਦਘਾਟਨ ਚੰਡੀਗੜ੍ਹ, 13 ਅਕਤੂਬਰ: ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇੱਥੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ 'ਊਰਜਾ ਕੁਸ਼ਲਤਾ ਲਈ ਨਿਵੇਸ਼ ਬਾਜ਼ਾਰ' ਵਿਸ਼ੇ ‘ਤੇ ਕਰਵਾਈ ਗਈ ਇੱਕ ਰੋਜ਼ਾ ਕਾਨਫਰੰਸ-ਕਮ-ਪ੍ਰਦਰਸ਼ਨੀ ਦਾ ਉਦਘਾਟਨ ਕੀਤਾ, ਜਿਸ ਦਾ ਉਦੇਸ਼ ਊਰਜਾ ਕੁਸ਼ਲਤਾ ਪ੍ਰਾਜੈਕਟਾਂ ਨਾਲ ਸਬੰਧਤ ਉਦਯੋਗਾਂ ਅਤੇ ਐਮ.ਐਸ.ਐਮ.ਈਜ਼ ਵਿੱਚ ਨਿਵੇਸ਼ ਦੀਆਂ ਸੰਭਾਵਨਾਵਾਂ ਬਾਰੇ ਵਿਚਾਰ-ਚਰਚਾ ਕਰਨਾ ਸੀ। ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਵਿਜ਼ਨ ਡਾਕੂਮੈਂਟ 2030 ਰਣਨੀਤੀ ਤਹਿਤ ਸੂਬੇ ਵੱਲੋਂ ਨਵਿਆਉਣਯੋਗ ਊਰਜਾ ਦੀ ਹਿੱਸੇਦਾਰੀ ਸਾਲ 2030 ਤੱਕ ਮੌਜੂਦਾ 15 ਫੀਸਦ ਤੋਂ 30 ਫੀਸਦ ਤੱਕ ਵਧਾਉਣ ਲਈ ਸਰਗਰਮੀ ਨਾਲ ਸੁਹਿਰਦ ਯਤਨ ਕੀਤੇ ਜਾ ਰਹੇ ਹਨ। ਇਸ ਵਿਜ਼ਨ ਤਹਿਤ ਨਾ ਸਿਰਫ਼ ਊਰਜਾ ਪੈਦਾ ਕਰਨ ਵੱਲ ਧਿਆਨ ਦਿੱਤਾ ਜਾ ਰਿਹਾ ਹੈ, ਸਗੋਂ ਵੱਖ-ਵੱਖ ਖੇਤਰਾਂ ਵਿੱਚ ਊਰਜਾ ਦੀ ਮੰਗ ਸਬੰਧੀ ਢੁਕਵੇਂ ਕਦਮ ਚੁੱਕਣ 'ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਸੂਬੇ ਵਿੱਚ ਉਦਯੋਗਾਂ ਅਤੇ ਐਮ.ਐਸ.ਐਮ.ਈਜ਼ ਵਿੱਚ ਊਰਜਾ ਕੁਸ਼ਲਤਾ ਅਤੇ ਨਵੀਨ ਊਰਜਾ ਕੁਸ਼ਲ ਤਕਨੀਕਾਂ ਨੂੰ ਲਾਗੂ ਕਰਨ ਦੇ ਮਹੱਤਵ 'ਤੇ ਵੀ ਜ਼ੋਰ ਦਿੱਤਾ। ਉਦਯੋਗਾਂ ਅਤੇ ਐੱਮ.ਐੱਸ.ਐੱਮ.ਈਜ਼ ਵਿੱਚ ਨਿਵੇਸ਼ ਦੀਆਂ ਸੰਭਾਵਨਾਵਾਂ, ਜੋ ਸੂਬਾ ਪੱਧਰ 'ਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਸਕਦੀਆਂ ਹਨ, 'ਤੇ ਧਿਆਨ ਕੇਂਦਰਿਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਊਰਜਾ ਹੌਲੀ-ਹੌਲੀ ਸਪਲਾਈ ਬਜਾਏ ਮੰਗ ਆਧਾਰਤ ਹੋ ਰਹੀ ਹੈ। ਉਨ੍ਹਾਂ ਨੇ ਉਦਯੋਗਾਂ ਅਤੇ ਐਮ.ਐਸ.ਐਮ.ਈਜ਼ ਵਿੱਚ ਊਰਜਾ ਕੁਸ਼ਲ ਗਤੀਵਿਧੀਆਂ ਨੂੰ ਲਾਗੂ ਕਰਨ ਲਈ ਪ੍ਰੋਜੈਕਟ ਲਾਗੂ ਕਰਨ ਵਾਲਿਆਂ ਅਤੇ ਫੰਡਿੰਗ ਏਜੰਸੀਆਂ ਦਰਮਿਆਨ ਜਾਣਕਾਰੀ ਤੇ ਸੰਚਾਰ ਦੇ ਪਾੜੇ ਨੂੰ ਪੂਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਨੇ ਉਦਯੋਗ, ਟਰਾਂਸਪੋਰਟ, ਬਿਲਡਿੰਗ ਅਤੇ ਖੇਤੀਬਾੜੀ ਸੈਕਟਰਾਂ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ, ਜੋ ਨਵੇਂ ਮੌਕੇ ਪੈਦਾ ਕਰ ਰਹੇ ਹਨ। ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਡਾ.ਅਮਰਪਾਲ ਸਿੰਘ ਨੇ ਕਿਹਾ ਕਿ ਸਵੱਛ ਅਤੇ ਕਾਰਬਨ ਦੀ ਘੱਟ ਨਿਕਾਸੀ ਵਾਲੇ ਉਪਾਵਾਂ ਨੂੰ ਲਾਗੂ ਕਰਨ ਅਤੇ ਨਵਿਆਉਣਯੋਗ ਖਰੀਦ ਜ਼ਿੰਮੇਵਾਰੀਆਂ ਨੂੰ ਪੂਰਾ ਕਰਨ ਲਈ ਦੇਸ਼ ਵਿੱਚ ਊਰਜਾ ਤਬਦੀਲੀ ‘ਚ ਮੋਹਰੀ ਭੂਮਿਕਾ ਨਿਭਾਉਣ ਵਾਸਤੇ ਪੰਜਾਬ ਦੇ ਨਾਮ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਇਹ ਬਦਲਦੀਆਂ ਪ੍ਰਸਥਿਤੀਆਂ ਸਾਫ਼-ਸੁਥਰੀ ਤੇ ਕਾਰਬਨ ਦੀ ਘੱਟ ਨਿਕਾਸੀ ਵਾਲੀਆਂ ਬਿਜਲੀ ਉਤਪਾਦਨ ਤਕਨੀਕਾਂ ਦੀ ਵਰਤੋਂ ਕਰਕੇ, ਘਰੇਲੂ ਅਤੇ ਵਪਾਰਕ ਸੈਕਟਰਾਂ ਦੀ ਡਿਮਾਂਡ ਲਈ ਲੋਅ-ਕਾਰਬਨ ਹੀਟਿੰਗ ਅਤੇ ਕੂਲਿੰਗ ਤਕਨੀਕਾਂ ਅਤੇ ਖਾਣਾ ਪਕਾਉਣ ਲਈ ਸਾਫ਼ ਈਂਧਣ ਪ੍ਰਦਾਨ ਕਰਕੇ, ਪੇਂਡੂ ਖੇਤਰਾਂ ਤੱਕ ਊਰਜਾ ਦੀ ਪਹੁੰਚ ਨੂੰ ਵਧਾ ਕੇ ਅਤੇ ਖੇਤੀਬਾੜੀ ਗਤੀਵਿਧੀਆਂ ਦੇ ਆਧੁਨਿਕੀਕਰਨ ਜ਼ਰੀਏ ਊਰਜਾ ਖੇਤਰ ਦੇ ਰੋਜ਼ਾਨਾ ਕੰਮਕਾਜ ਦੇ ਢੰਗ-ਤਰੀਕਿਆਂ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਸੂਬੇ ਨੂੰ ਨਵੀਂ ਦਿਸ਼ਾ ਦੇਣਗੀਆਂ। ਉਨ੍ਹਾਂ ਨੇ ਉਦਯੋਗਾਂ ਅਤੇ ਐਮ.ਐਸ.ਐਮ.ਈਜ਼ ਵਿੱਚ ਅਜਿਹੇ ਪ੍ਰੋਜੈਕਟਾਂ ਨੂੰ ਲਾਗੂ ਕਰਨ ਵਾਸਤੇ ਹੋਰਨਾਂ ਭਾਈਵਾਲਾਂ ਨੂੰ ਪ੍ਰੇਰਿਤ ਕਰਨ ਲਈ ਊਰਜਾ ਕੁਸ਼ਲਤਾ ਪ੍ਰੋਜੈਕਟਾਂ ਦੇ ਸਫਲਤਾਪੂਰਵਕ ਲਾਗੂਕਰਨ ਦੇ ਪ੍ਰਦਰਸ਼ਨ ਦਾ ਸੁਝਾਅ ਵੀ ਦਿੱਤਾ। ਬਿਜਲੀ ਮੰਤਰਾਲੇ ਅਧੀਨ ਊਰਜਾ ਕੁਸ਼ਲਤਾ ਬਿਊਰੋ ਦੇ ਜੁਆਇੰਟ ਡਾਇਰੈਕਟਰ ਸ੍ਰੀ ਸ਼ਿਆਮ ਸੁੰਦਰ ਨੇ ਸੂਬੇ ਵਿੱਚ ਊਰਜਾ ਕੁਸ਼ਲਤਾ ਪ੍ਰਾਜੈਕਟਾਂ ਨੂੰ ਲਾਗੂ ਕਰਨ ਲਈ ਉਦਯੋਗਾਂ ਅਤੇ ਐਮ.ਐਸ.ਐਮ.ਈਜ਼ ਦੀ ਮਹੱਤਤਾ ਅਤੇ ਸ਼ਮੂਲੀਅਤ ਅਤੇ ਕਾਨਫਰੰਸ ਦੇ ਉਦੇਸ਼ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਨਾਲ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਮਿਲੇਗਾ। ਉਨ੍ਹਾਂ ਨਾਲ ਹੀ ਇਹ ਸੁਝਾਅ ਦਿੱਤਾ ਕਿ ਬੈਂਕਾਂ/ਵਿੱਤੀ ਸੰਸਥਾਵਾਂ ਨੂੰ ਰਾਜ ਵਿੱਚ ਅਜਿਹੇ ਪ੍ਰੋਜੈਕਟਾਂ ਵਾਸਤੇ ਸਹਾਇਤਾ ਪ੍ਰਦਾਨ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਊਰਜਾ ਕੁਸ਼ਲਤਾ ਦੇ ਖੇਤਰ ਵਿੱਚ ਬਜ਼ਾਰ ਦੀ ਭੂਮਿਕਾ ਨੂੰ ਉਤਸ਼ਾਹਿਤ ਕਰਨ ਅਤੇ ਇਸਨੂੰ ਵਧੇਰੇ ਮਾਰਕੀਟ-ਓਰੀਐਂਟਿਡ ਬਣਾਉਣ ਦੇ ਮਹੱਤਵ 'ਤੇ ਵੀ ਚਰਚਾ ਕੀਤੀ। ਜ਼ਿਕਰਯੋਗ ਹੈ ਕਿ ਐਨਰਜੀ ਐਫੀਸ਼ੈਂਸੀ ਫਾਇਨਾਂਸਿੰਗ ਪਲੇਟਫਾਰਮ (ਈ.ਈ.ਐਫ.ਪੀ.) ਐਨਰਜੀ ਐਫੀਸ਼ੈਂਸੀ ਪ੍ਰੋਜੈਕਟਾਂ ਵਾਸਤੇ ਫਾਇਨਾਂਸ ਨੂੰ ਉਤਸ਼ਾਹਿਤ ਕਰਨ ਲਈ ਐਨਹਾਂਸਡ ਐਨਰਜੀ ਐਫੀਸ਼ੈਂਸੀ (ਐੱਨ.ਐੱਮ.ਈ.ਈ.ਈ.) ਸਬੰਧੀ ਰਾਸ਼ਟਰੀ ਮਿਸ਼ਨ ਤਹਿਤ ਇੱਕ ਪਹਿਲਕਦਮੀ ਹੈ। ਬਿਊਰੋ ਆਫ਼ ਐਨਰਜੀ ਐਫੀਸ਼ੈਂਸੀ (ਬੀ.ਈ.ਈ.) ਵੱਲੋਂ ਦੇਸ਼ ਭਰ ਵਿੱਚ ਵੱਖ-ਵੱਖ ਖੇਤਰੀ ਕਾਨਫਰੰਸਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿੱਥੇ ਪੀ.ਏ.ਟੀ. ਸਕੀਮ ਅਧੀਨ ਸਾਰੇ ਮੌਜੂਦਾ ਮਨੋਨੀਤ ਖਪਤਕਾਰਾਂ ਦੇ ਨਾਲ-ਨਾਲ ਹੋਰ ਉਦਯੋਗਾਂ ਅਤੇ ਐਮ.ਐਸ.ਐਮ.ਈਜ਼ ਨੂੰ ਸੱਦਾ ਦਿੱਤਾ ਜਾ ਰਿਹਾ ਹੈ, ਜਿਸ ਵਿੱਚ ਪੰਜਾਬ ਨੂੰ ਪ੍ਰਗਤੀਸ਼ੀਲ ਰਾਜਾਂ ਵਿੱਚੋਂ ਇੱਕ ਵਜੋਂ ਚੁਣਿਆ ਗਿਆ ਹੈ। ਪੇਡਾ ਦੇ ਡਾਇਰੈਕਟਰ ਸ੍ਰੀ ਐਮ.ਪੀ. ਸਿੰਘ ਨੇ ਕਿਹਾ ਕਿ ਪੇਡਾ ਵੱਲੋਂ ਸਾਫ਼-ਸੁਥਰੀ ਅਤੇ ਕਾਰਬਨ ਦੀ ਘੱਟ ਨਿਕਾਸੀ ਵਾਲੀ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਊਰਜਾ ਖੇਤਰ ਦੀਆਂ ਰਣਨੀਤੀਆਂ ਨੂੰ ਕਾਰਬਨ ਦੀ ਘੱਟ ਨਿਕਾਸੀ ਵਾਲੇ ਪ੍ਰਭਾਵੀ ਉਪਾਵਾਂ ਵਿੱਚ ਬਦਲਣ ਲਈ ਠੋਸ ਯਤਨ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਇਲੈਕਟ੍ਰਿਕ ਵਾਹਨਾਂ ਅਤੇ ਹਾਈਡ੍ਰੋਜਨ ਵਰਗੀਆਂ ਨਵੀਆਂ ਤਕਨੀਕਾਂ ਦੇ ਸੰਭਾਵੀਂ ਪ੍ਰਵੇਸ਼ ਦਾ ਮੁਲਾਂਕਣ ਕਰਨ ਦੀ ਲੋੜ ਹੈ, ਜੋ ਟਰਾਂਸਪੋਰਟ ਅਤੇ ਉਦਯੋਗ ਵਿੱਚ ਊਰਜਾ ਦੀ ਮੰਗ ਨੂੰ ਪ੍ਰਭਾਵਿਤ ਕਰ ਸਕਦੀਆਂ ਹਨ ਅਤੇ ਇਹ ਹਾਨੀਕਾਰਕ ਗੈਸਾਂ ਦੀ ਨਿਕਾਸੀ ਨੂੰ ਘਟਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾ ਸਕਦੀਆਂ ਹਨ। ਇਸ ਮੌਕੇ ਪ੍ਰਦਰਸ਼ਨੀ ਦੌਰਾਨ ਸ਼ਨਾਈਡਰ, ਸਾਇਮੇਂਸ, ਐਲ ਐਂਡ ਟੀ, ਯੋਗੋਕਾਵਾ ਆਦਿ ਪ੍ਰਮੁੱਖ ਕੰਪਨੀਆਂ ਨੇ ਆਪਣੇ ਊਰਜਾ ਕੁਸ਼ਲ ਉਤਪਾਦਾਂ ਦਾ ਪ੍ਰਦਰਸ਼ਨ ਵੀ ਕੀਤਾ। ਇਸ ਇੱਕ ਰੋਜ਼ਾ ਕਾਨਫਰੰਸ ਵਿੱਚ ਭਾਰਤੀ ਨਵਿਆਉਣਯੋਗ ਊਰਜਾ ਵਿਕਾਸ ਏਜੰਸੀ (ਆਈ.ਆਰ.ਈ.ਡੀ.ਏ) ਦੇ ਸੀਨੀਅਰ ਮੈਨੇਜਰ ਸ਼ੇਖਰ ਗੁਪਤਾ, ਪੇਡਾ ਦੇ ਪ੍ਰੋਜੈਕਟ ਇੰਜੀਨੀਅਰ ਮਨੀ ਖੰਨਾ, ਰੋਹਿਤ ਕੁਮਾਰ, ਸ਼ਰਦ ਸ਼ਰਮਾ ਅਤੇ ਜੀ.ਆਈ.ਜੈਡ., ਕੇ.ਪੀ.ਐਮ.ਜੀ. ਅਤੇ ਐਨ.ਐਫ.ਐਲ, ਨਾਹਰ, ਟ੍ਰਾਈਡੈਂਟ, ਅੰਬੁਜਾ ਸੀਮਿੰਟ, ਜੀ.ਵੀ.ਕੇ. ਪਾਵਰ, ਸਟਰਲਾਈਟ, ਐਲ ਐਂਡ ਟੀ ਪਾਵਰ ਐਚ.ਪੀ.ਸੀ.ਐਲ. ਮਿੱਤਲ ਰਿਫਾਇਨਰੀ ਵਰਗੇ ਉਦਯੋਗਾਂ ਦੇ ਨੁਮਾਇੰਦਿਆਂ ਨੇ ਵੀ ਹਿੱਸਾ ਲਿਆ।

Punjab Bani 13 October,2023
ਮਾਲ ਵਿਭਾਗ ਨੇ ਲਾਗੂ ਕੀਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਫੈਸਲਾ

ਮਾਲ ਵਿਭਾਗ ਨੇ ਲਾਗੂ ਕੀਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਫੈਸਲਾ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਸਰਲ ਪੰਜਾਬੀ ਭਾਸ਼ਾ ਵਿੱਚ ਨਵਾਂ ਪ੍ਰੋਫਾਰਮਾ ਜਾਰੀ-ਜਿੰਪਾ ਹੁਣ ਸਰਲ ਭਾਸ਼ਾ ਵਿੱਚ ਪੜ੍ਹੇ ਜਾ ਸਕਣਗੇ ਜਾਇਦਾਦ ਦੇ ਦਸਤਾਵੇਜ਼ ਚੰਡੀਗੜ੍ਹ, 11 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਗਰਿਕ ਕੇਂਦਰਿਤ ਫੈਸਲੇ ਨੂੰ ਲਾਗੂ ਕਰਦਿਆਂ ਮਾਲ ਵਿਭਾਗ ਨੇ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਸਰਲ ਪੰਜਾਬੀ ਭਾਸ਼ਾ ਵਿੱਚ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਜਿਸ ਨਾਲ ਹੁਣ ਆਮ ਵਿਅਕਤੀ ਆਪਣੀ ਜਾਇਦਾਦ ਦੇ ਦਸਤਾਵੇਜ਼ ਖੁਦ ਪੜ੍ਹ ਸਕੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਵਿਭਾਗ ਨੇ ਜਾਇਦਾਦ ਦੀ ਰਜਿਸਟਰੀ ਲਈ ਸਰਲ ਪੰਜਾਬੀ ਭਾਸ਼ਾ ਵਿੱਚ ਤਿਆਰ ਕੀਤਾ ਨਵਾਂ ਪ੍ਰੋਫਾਰਮਾ ਜਾਰੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਡਿਵੀਜ਼ਨਲ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਮਾਲ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਕਿ ਜਾਇਦਾਦ ਦੇ ਮਾਲਕ ਦੀ ਇੱਛਾ ਮੁਤਾਬਕ ਨਵੇਂ ਪ੍ਰੋਫਾਰਮੇ ਨਾਲ ਰਜਿਸਟ੍ਰੇਸ਼ਨ ਕੀਤੀ ਜਾਵੇ ਤਾਂ ਕਿ ਉਸ ਨੂੰ ਆਪਣੇ ਦਸਤਾਵੇਜ਼ ਪੜ੍ਹਨ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਇਹ ਪ੍ਰੋਫਾਰਮਾ ਸਬ-ਰਜਿਸਟਰਾਰ ਅਤੇ ਸੰਯੁਕਤ ਸਬ-ਰਜਿਸਟਰਾਰ ਦੇ ਦਫ਼ਤਰਾਂ ਵਿੱਚ ਵੀ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਬੰਧਤ ਵਿਅਕਤੀ ਆਪਣੀ ਜਾਇਦਾਦ ਦੀ ਰਜਿਸਟਰੀ ਨਵੇਂ ਪ੍ਰੋਫਾਰਮੇ ਮੁਤਾਬਕ ਕਰਵਾ ਸਕਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਹ ਪ੍ਰੋਫਾਰਮਾ ਮਾਲ ਵਿਭਾਗ ਦੀ ਅਧਿਕਾਰਤ ਵੈੱਬਸਾਈਟ https://revenue.punjab.gov.in ਉਤੇ ਉਪਲਬਧ ਹੈ। ਇਸ ਪ੍ਰੋਫਾਰਮਾ ਦਾ ਪ੍ਰਿੰਟ ਲੈ ਕੇ ਜਾਂ ਦੋਬਾਰਾ ਟਾਈਪ ਕਰਕੇ ਇਸ ਉੱਤੇ ਰਜਿਸਟਰੀ ਕਰਵਾਈ ਜਾ ਸਕਦੀ ਹੈ। ਜਿੰਪਾ ਨੇ ਦੱਸਿਆ ਕਿ ਜਲਦ ਹੀ ਇਸ ਪ੍ਰੋਫਾਰਮਾ ਨੂੰ ਆਨਲਾਈਨ ਭਰਨ ਦੀ ਸੁਵਿਧਾ ਵੀ ਸ਼ੁਰੂ ਕਰ ਦਿੱਤੀ ਜਾਵੇਗੀ। ਸ੍ਰੀ ਜਿੰਪਾ ਨੇ ਅੱਗੇ ਦੱਸਿਆ ਕਿ ਲੰਘੀ 8 ਸਤੰਬਰ ਨੂੰ 710 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਇਹ ਐਲਾਨ ਕੀਤਾ ਸੀ ਕਿ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਸਰਲ ਪੰਜਾਬੀ ਭਾਸ਼ਾ ਵਿੱਚ ਕੀਤੀ ਜਾਵੇਗੀ ਤਾਂ ਕਿ ਸਧਾਰਨ ਵਿਅਕਤੀ ਵੀ ਆਪਣੇ ਕਾਗਜ਼-ਪੱਤਰ ਪੜ੍ਹ ਸਕੇ। ਮਾਲ ਮੰਤਰੀ ਨੇ ਅੱਗੇ ਦੱਸਿਆ ਕਿ ਸੂਬੇ ਦੇ ਲੋਕਾਂ ਵੱਲੋਂ ਲੰਮੇ ਸਮੇਂ ਤੋਂ ਇਹ ਮੰਗ ਕੀਤੀ ਜਾ ਰਹੀ ਸੀ ਕਿ ਜ਼ਮੀਨ-ਜਾਇਦਾਦ ਨਾਲ ਜੁੜੇ ਦਸਤਾਵੇਜ਼ਾਂ ਦੀ ਭਾਸ਼ਾ ਸਧਾਰਨ ਪੰਜਾਬੀ ਭਾਸ਼ਾ ਵਿੱਚ ਹੋਣੀ ਚਾਹੀਦੀ ਹੈ ਕਿਉਂਕਿ ਇਸ ਵੇਲੇ ਰਜਿਸਟਰ੍ਰੇਸ਼ਨ ਲਈ ਵਰਤੇ ਜਾਂਦੇ ਦਸਤਾਵੇਜ਼ਾਂ ਵਿੱਚ ਉਰਦੂ ਤੇ ਫਾਰਸੀ ਸ਼ਬਦਾਂ ਦੀ ਭਰਮਾਰ ਹੁੰਦੀ ਸੀ ਜਿਸ ਕਰਕੇ ਉਹ ਚੰਗੀ ਤਰ੍ਹਾਂ ਪੜ੍ਹ ਨਹੀਂ ਸਕਦੇ। ਇਸ ਤੋਂ ਪਹਿਲਾਂ ਭਾਸ਼ਾ ਦੀ ਸਮਝ ਨਾ ਪੈਣ ਧੋਖਾਧੜੀ ਅਤੇ ਗੜਬੜੀ ਦੀ ਗੁੰਜਾਇਸ਼ ਬਣੀ ਰਹਿੰਦੀ ਸੀ। ਸ੍ਰੀ ਜਿੰਪਾ ਨੇ ਅੱਗੇ ਦੱਸਿਆ ਕਿ ਮਾਲ ਵਿਭਾਗ ਵੱਲੋਂ ਆਮ ਲੋਕਾਂ ਦੀ ਸਹੂਲਤ ਲਈ ਹੋਰ ਵੀ ਕਈ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪਟਵਾਰੀਆਂ ਦੀ ਭਰਤੀ ਵੱਡੇ ਪੱਧਰ ਉਤੇ ਕੀਤੀ ਗਈ ਹੈ ਤਾਂ ਕਿ ਲੋਕਾਂ ਖਾਸ ਕਰਕੇ ਪਿੰਡਾਂ ਦੇ ਲੋਕਾਂ ਨੂੰ ਜ਼ਮੀਨ ਦਾ ਕੰਮਕਾਜ ਕਰਵਾਉਣ ਵਿੱਚ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮਾਲ ਵਿਭਾਗ ਲੋਕਾਂ ਦੀ ਸੇਵਾ ਲਈ ਵਚਨਬੱਧ ਹੈ ਅਤੇ ਇਸ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਵਿਚ ਜੇਕਰ ਕਿਸੇ ਵੀ ਪੱਧਰ ‘ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਬਾਬਤ ਹੈਲਪਲਾਈਨ ਨੰਬਰ 8184900002 ਜਾਰੀ ਕੀਤਾ ਹੋਇਆ ਹੈ ਜਿਸ ‘ਤੇ ਲਿਖਤੀ ਸ਼ਿਕਾਇਤ ਵੱਟਸਐਪ ਕੀਤੀ ਜਾ ਸਕਦੀ ਹੈ। ਐਨ.ਆਰ.ਆਈਜ਼ ਆਪਣੀਆਂ ਲਿਖਤੀ ਸ਼ਿਕਾਇਤਾਂ 9464100168 ਨੰਬਰ ‘ਤੇ ਭੇਜ ਸਕਦੇ ਹਨ।

Punjab Bani 11 October,2023
ਮੀਤ ਹੇਅਰ ਵੱਲੋਂ ਏਸ਼ੀਅਨ ਗੇਮਜ਼ ਮੈਡਲਿਸਟ ਤੀਰਅੰਦਾਜ਼ ਪ੍ਰਨੀਤ ਕੌਰ ਦਾ ਸਵਾਗਤ ਤੇ ਸਨਮਾਨ

ਮੀਤ ਹੇਅਰ ਵੱਲੋਂ ਏਸ਼ੀਅਨ ਗੇਮਜ਼ ਮੈਡਲਿਸਟ ਤੀਰਅੰਦਾਜ਼ ਪ੍ਰਨੀਤ ਕੌਰ ਦਾ ਸਵਾਗਤ ਤੇ ਸਨਮਾਨ ਮੁੱਖ ਮੰਤਰੀ ਦੀ ਤਰਫੋਂ ਪ੍ਰਨੀਤ ਕੌਰ ਨੂੰ ਵਧਾਈ ਦੇਣ ਖੇਡ ਮੰਤਰੀ ਉਚੇਚੇ ਤੌਰ ਤੇ ਪਹੁੰਚੇ ਮੁਹਾਲੀ ਹਵਾਈ ਅੱਡੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤਮਗ਼ਾ ਜੇਤੂਆਂ ਨੂੰ ਜਲਦ ਕਰਨਗੇ ਨਗਦ ਇਨਾਮੀ ਰਾਸ਼ੀ ਨਾਲ ਸਨਮਾਨਤ ਪ੍ਰਨੀਤ ਕੌਰ ਨੇ ਵਿੱਤੀ ਮੱਦਦ ਲਈ ਸੂਬਾ ਸਰਕਾਰ ਦਾ ਕੀਤਾ ਉਚੇਚਾ ਧੰਨਵਾਦ ਪੰਜਾਬ ਦੇ 32 ਖਿਡਾਰੀਆਂ ਨੇ 8 ਸੋਨੇ, 6 ਚਾਂਦੀ 6 ਕਾਂਸੀ ਦੇ ਤਮਗ਼ਿਆਂ ਸਣੇ ਕੁੱਲ 20 ਤਮਗ਼ੇ ਜਿੱਤ ਕੇ 72 ਸਾਲ ਦਾ ਰਿਕਾਰਡ ਤੋੜਿਆ ਮਾਨਸਾ ਇਲਾਕੇ ਚ ਖਿਡਾਰੀਆਂ ਵਾਸਤੇ ਰੋਇੰਗ ਤੇ ਤੀਰ ਅੰਦਾਜ਼ੀ ਦੀਆਂ ਨਰਸਰੀਆਂ ਬਣਾਈਆਂ ਜਾਣਗੀਆਂ ਚੰਡੀਗੜ੍ਹ/ਐੱਸ ਏ ਐੱਸ ਨਗਰ, 11 ਅਕਤੂਬਰ : ਹਾਂਗਜ਼ੂ ਏਸ਼ੀਅਨ ਗੇਮਜ਼ ਵਿੱਚ ਸੋਨ ਤਮਗ਼ਾ ਜਿੱਤ ਕੇ ਪਹਿਲੀ ਵਾਰ ਪੰਜਾਬ ਪਰਤੀ ਤੀਰਅੰਦਾਜ਼ ਪ੍ਰਨੀਤ ਕੌਰ ਦਾ ਅੱਜ ਮੁਹਾਲੀ ਦੇ ਸ਼ਹੀਦ ਭਗਤ ਸਿੰਘ ਅੰਤ ਰਾਸ਼ਟਰੀ ਹਵਾਈ ਅੱਡੇ ਉੱਤੇ ਪੁੱਜਣ ਉੱਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸ਼ਾਹਾਨਾ ਸਵਾਗਤ ਕੀਤਾ। ਮੀਤ ਹੇਅਰ ਨੇ ਪ੍ਰਨੀਤ ਕੌਰ ਦਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤਰਫੋਂ ਸਵਾਗਤ ਤੇ ਸਨਮਾਨ ਕਰਦਿਆਂ ਕਿਹਾ ਕਿ ਪੰਜਾਬ ਦੇ ਮਾਨਸਾ ਜ਼ਿਲੇ ਦੀ ਇਸ ਮਾਣਮੱਤੀ ਧੀ ਨੇ ਏਸ਼ੀਅਨ ਗੇਮਜ਼ ਵਿੱਚ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ 32 ਖਿਡਾਰੀਆਂ ਨੇ 8 ਸੋਨੇ, 6 ਚਾਂਦੀ ਤੇ 6 ਕਾਂਸੀ ਦੇ ਤਮਗ਼ਿਆਂ ਸਣੇ ਕੁੱਲ 20 ਤਮਗ਼ੇ ਜਿੱਤ ਕੇ, ਖੇਡਾਂ ਦੇ 72 ਸਾਲ ਦੇ ਇਤਿਹਾਸ ਵਿੱਚ ਹੁਣ ਤੱਕ ਦਾ ਸਰਵੋਤਮ ਪ੍ਰਦਰਸ਼ਨ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਨੂੰ ਮੁੜ ਖੇਡ ਨਕਸ਼ੇ ਉਤੇ ਨਾਮ ਚਮਕਾਉਣ ਵਾਲੇ ਤਮਗ਼ਾ ਜੇਤੂਆਂ ਨੂੰ ਜਲਦ ਹੀ ਸਾਰੇ ਖਿਡਾਰੀਆਂ ਦੇ ਦੇਸ਼ ਵਾਪਸ ਆਉਣ ਉੱਤੇ ਵਿਸ਼ੇਸ਼ ਸਮਾਗਮ ਦੌਰਾਨ ਨਗਦ ਇਨਾਮ ਰਾਸ਼ੀ ਨਾਲ ਸਨਮਾਨਤ ਕਰਨਗੇ। ਮੀਤ ਹੇਅਰ ਨੇ ਅੱਗੇ ਕਿਹਾ ਕਿ ਪ੍ਰਨੀਤ ਕੌਰ ਆਪਣੀ ਸਖਤ ਮਿਹਨਤ ਅਤੇ ਲਗਨ ਨਾਲ ਛੋਟੀ ਜਿਹੀ ਉਮਰ ਵਿੱਚ ਵਿਸ਼ਵ ਚੈਂਪੀਅਨਸ਼ਿਪ, ਵਿਸ਼ਵ ਕੱਪ ਅਤੇ ਏਸ਼ੀਅਨ ਗੇਮਜ਼ ਵਿੱਚ ਸੋਨ ਤਮਗ਼ਾ ਜਿੱਤ ਕੇ ਸੂਬੇ ਦੀਆਂ ਲੜਕੀਆਂ ਲਈ ਪ੍ਰੇਰਨਾ ਸ੍ਰੋਤ ਬਣੀ ਹੈ। ਉਨ੍ਹਾਂ ਉਸ ਦੀ ਪ੍ਰਾਪਤੀ ਦਾ ਸਿਹਰਾ ਮਾਪਿਆਂ ਤੇ ਕੋਚਾਂ ਸਿਰ ਬੰਨ੍ਹਿਆਂ। ਇਸ ਮੌਕੇ ਪ੍ਰਨੀਤ ਕੌਰ ਨੇ ਸੂਬਾ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਸ ਨੂੰ ਖੇਡਾਂ ਦੀ ਤਿਆਰੀ ਲਈ ਪਹਿਲਾਂ ਹੀ 8 ਲੱਖ ਰੁਪਏ ਦੀ ਇਨਾਮ ਰਾਸ਼ੀ ਨਾਲ ਮੱਦਦ ਕੀਤੀ। ਉਸ ਨੇ ਕਿਹਾ ਕਿ ਉਹ ਭਵਿੱਖ ਵਿੱਚ ਇਸੇ ਤਰ੍ਹਾਂ ਦੇਸ਼ ਅਤੇ ਸੂਬੇ ਦਾ ਨਾਮ ਚਮਕਾਉਣ ਲਈ ਪੂਰੀ ਮਿਹਨਤ ਕਰੇਗੀ। ਖੇਡ ਮੰਤਰੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੰਜਾਬ ਦੇ ਖਿਡਾਰੀਆਂ ਨੂੰ ਤਿਆਰ ਕਰਨ ਲਈ ਖੇਡ ਨਰਸਰੀ ਸਥਾਪਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਵਿਚਕਾਰ ਰੋਇੰਗ ਅਤੇ ਤੀਰਅੰਦਾਜ਼ੀ ਦੀਆਂ ਖੇਡਾਂ ਦੀਆਂ ਨਰਸਰੀਆਂ ਸਥਾਪਤ ਕਰਨ ਦਾ ਐਲਾਨ ਕੀਤਾ। ਖੇਡ ਮੰਤਰੀ ਮੀਤ ਹੇਅਰ ਨੇ ਪ੍ਰਨੀਤ ਕੌਰ, ਉਸ ਦੇ ਪਿਤਾ ਅਵਤਾਰ ਸਿੰਘ, ਮਾਤਾ ਜਗਮੀਤ ਕੌਰ, ਕੋਚ ਸੁਰਿੰਦਰ ਸਿੰਘ ਦਾ ਉਚੇਚਾ ਸਨਮਾਨ ਕੀਤਾ। ਇਸ ਮੌਕੇ ਡੇਰਾਬਸੀ ਤੋਂ ਵਿਧਾਇਕ ਸਿੰਘ ਰੰਧਾਵਾ, ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫੋਂ ਮੁੱਖ ਮੰਤਰੀ ਦੇ ਫ਼ੀਲਡ ਅਫ਼ਸਰ ਇੰਦਰ ਪਾਲ, ਡਿਪਟੀ ਡਾਇਰੈਕਟਰ ਸਪੋਰਟਸ ਪਰਮਿੰਦਰ ਸਿੰਘ ਸਿੱਧੂ, ਜਿਲ੍ਹਾ ਖੇਡ ਅਫਸਰ ਗੁਰਦੀਪ ਕੌਰ ਸਣੇ ਵੱਡੀ ਗਿਣਤੀ ਵਿੱਚ ਖੇਡ ਪ੍ਰਸੰਸਕ ਤੇ ਖਿਡਾਰੀ ਵੀ ਹਾਜ਼ਰ ਸਨ। ਮੁਹਾਲੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਮੌਕੇ ਪੰਜਾਬ ਦੀ ਇਸ ਮਾਣਮੱਤੀ ਧੀ ਦੇ ਸਵਾਗਤ ਲਈ ਢੋਲੀ, ਭੰਗੜਾ ਟੀਮ ਦਾ ਪ੍ਰਬੰਧ ਕੀਤਾ ਹੋਇਆ ਸੀ ਤੇ ਇਸ ਦੇ ਹਵਾਈ ਅੱਡੇ ਤੋਂ ਬਾਹਰ ਆਉਂਦੇ ਹੀ ਢੋਲ ਦੇ ਡਗੇ ਅਤੇ ਭੰਗੜੇ ਨਾ ਉਸ ਦਾ ਸਵਾਗਤ ਕੀਤਾ। ਇਸ ਮੌਕੇ ਜ਼ਿਲ੍ਹੇ ਦੇ ਉਭਰਦੇ ਖਿਡਾਰੀ ਵੀ ਪੂਰੇ ਜੋਸ਼ ਨਾਲ ਸਵਾਗਤ ਕਰਨ ਪੁੱਜੇ ਹੋਏ ਸਨ।

Punjab Bani 11 October,2023
ਪੰਜਾਬ ਨੂੰ ਪ੍ਰਾਪਤ ਹੋਇਆ ਜੀਐਸਟੀ ਤਹਿਤ 3670 ਕਰੋੜ ਰੁਪਏ ਦਾ ਬਕਾਇਆ ਮੁਆਵਜ਼ਾ-ਹਰਪਾਲ ਸਿੰਘ ਚੀਮਾ

ਪੰਜਾਬ ਨੂੰ ਪ੍ਰਾਪਤ ਹੋਇਆ ਜੀਐਸਟੀ ਤਹਿਤ 3670 ਕਰੋੜ ਰੁਪਏ ਦਾ ਬਕਾਇਆ ਮੁਆਵਜ਼ਾ-ਹਰਪਾਲ ਸਿੰਘ ਚੀਮਾ ਜੁਲਾਈ, 2017 ਤੋਂ ਮਾਰਚ, 2022 ਤੱਕ ਦਾ ਸੀ ਬਕਾਇਆ ਮੁਆਵਜਾ ਚੰਡੀਗੜ੍ਹ, 11 ਅਕਤੂਬਰ ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਜੁਲਾਈ, 2017 ਤੋਂ ਮਾਰਚ, 2022 ਦੀ ਮਿਆਦ ਲਈ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐਸ.ਟੀ) ਦੇ ਅਧੀਨ ਬਕਾਇਆ ਮੁਆਵਜ਼ੇ ਵਜੋਂ ਪੰਜਾਬ ਨੂੰ ਭਾਰਤ ਸਰਕਾਰ ਤੋਂ 3,670.64 ਕਰੋੜ ਰੁਪਏ ਪ੍ਰਾਪਤ ਹੋਏ ਹਨ। ਇਸ ਮਾਮਲੇ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦੇ ਹੋਏ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜੀ.ਐਸ.ਟੀ. ਅਧੀਨ ਮੁਆਵਜ਼ੇ ਦੀ ਮਿਆਦ 30 ਜੂਨ, 2022 ਨੂੰ ਖਤਮ ਹੋ ਗਈ ਸੀ, ਹਾਲਾਂਕਿ, ਪੰਜਾਬ ਸਰਕਾਰ ਨੇ ਆਬਕਾਰੀ ਅਤੇ ਕਰ ਵਿਭਾਗ, ਪੰਜਾਬ ਰਾਹੀਂ ਭਾਰਤ ਸਰਕਾਰ ਕੋਲ ਬਕਾਇਆ ਜੀਐਸਟੀ ਮੁਆਵਜ਼ੇ ਦਾ ਮੁੱਦਾ ਉਠਾਇਆ ਸੀ । ਉਨ੍ਹਾਂ ਕਿਹਾ ਕਿ ਸੂਬੇ ਦੇ ਲਗਾਤਾਰ ਅਤੇ ਅਣਥੱਕ ਯਤਨਾਂ ਸਦਕਾ ਭਾਰਤ ਸਰਕਾਰ ਵੱਲੋਂ ਜੁਲਾਈ, 2017 ਤੋਂ ਮਾਰਚ, 2022 ਦੀ ਮਿਆਦ ਦੇ ਬਕਾਇਆ ਮੁਆਵਜ਼ੇ ਵਜੋਂ ਰਾਜ ਨੂੰ 3,670.64 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਲਈ ਅੱਜ 11 ਅਕਤੂਬਰ, 2023 ਨੂੰ ਮਨਜ਼ੂਰੀ ਦੇ ਹੁਕਮ ਜਾਰੀ ਕੀਤੇ ਗਏ। ਹਰਪਾਲ ਸਿੰਘ ਚੀਮਾ ਨੇ ਬਕਾਇਆ ਮੁਆਵਜ਼ਾ ਰਾਸ਼ੀ ਜਾਰੀ ਕਰਨ ਲਈ ਕੇਂਦਰੀ ਵਿੱਤ ਮੰਤਰੀ ਦਾ ਧੰਨਵਾਦ ਕਰਨ ਦੇ ਨਾਲ-ਨਾਲ ਕੰਪਟਰੋਲਰ ਅਤੇ ਆਡੀਟਰ ਜਨਰਲ (ਕੈਗ) ਦਫਤਰ ਅਤੇ ਪੰਜਾਬ ਦੇ ਪ੍ਰਮੁੱਖ ਮਹਾਂਲੇਖਾਕਾਰਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਬਕਾਇਆ ਮੁਆਵਜ਼ਾ ਰਾਸ਼ੀ ਨੂੰ ਪ੍ਰਾਪਤ ਕਰਨ ਲਈ ਆਬਕਾਰੀ ਅਤੇ ਕਰ ਵਿਭਾਗ, ਪੰਜਾਬ ਦੇ ਫੀਲਡ ਅਤੇ ਮੁੱਖ ਦਫਤਰ ਦੇ ਅਧਿਕਾਰੀਆਂ ਦੇ ਮਿਸਾਲੀ ਕੰਮ ਦੀ ਵੀ ਸ਼ਲਾਘਾ ਕੀਤੀ। ਵਿੱਤ ਮੰਤਰੀ ਚੀਮਾ ਨੇ ਦੱਸਿਆ ਕਿ ਆਬਕਾਰੀ ਤੇ ਕਰ ਵਿਭਾਗ ਨੇ ਇਹ ਪ੍ਰਾਪਤੀ ਵਿੱਤ ਕਮਿਸ਼ਨਰ ਕਰ ਵਿਕਾਸ ਪ੍ਰਤਾਪ ਅਤੇ ਕਮਿਸ਼ਨਰ ਕਰ ਅਰਸ਼ਦੀਪ ਸਿੰਘ ਥਿੰਦ ਦੀ ਸਿੱਧੀ ਨਿਗਰਾਨੀ ਅਤੇ ਰਹਿਨੁਮਾਈ ਹੇਠ ਕੀਤੀ ਹੈ। ਉਨ੍ਹਾਂ ਵਧੀਕ ਕਮਿਸ਼ਨਰ (ਆਡਿਟ) ਰਵਨੀਤ ਸਿੰਘ ਖੁਰਾਣਾ ਅਤੇ ਡੀ.ਸੀ.ਐਫ.ਏ ਹਰਪ੍ਰੀਤ ਕੌਰ ਵੱਲੋਂ ਕੀਤੇ ਗਏ ਯਤਨਾਂ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ। ਵਿੱਤ ਮੰਤਰੀ ਨੇ ਪ੍ਰਮੁੱਖ ਸਕੱਤਰ ਵਿੱਤ ਏ. ਕੇ. ਸਿਨਹਾ, ਸਕੱਤਰ ਖਰਚਾ ਮੁਹੰਮਦ ਤਇਅਬ ਅਤੇ ਵਿਸ਼ੇਸ਼ ਸਕੱਤਰ ਵਿੱਤ ਯਸ਼ਨਜੀਤ ਸਿੰਘ ਸਮੇਤ ਵਿੱਤ ਵਿਭਾਗ ਦੇ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਸ਼ਲਾਘਾ ਕੀਤੀ।

Punjab Bani 11 October,2023
ਐਸ.ਵਾਈ.ਐਲ. ਨਹਿਰ ਦੇ ਮਸਲੇ ’ਤੇ ਮਗਰਮੱਛ ਦੇ ਹੰਝੂ ਵਹਾਉਣ ਤੋਂ ਪਹਿਲਾਂ ਆਪਣੇ ਪੁਰਖਿਆਂ ਵੱਲੋਂ ਪੰਜਾਬ ਨਾਲ ਕੀਤੀ ਗੱਦਾਰੀ ਨਾ ਭੁੱਲੋ-ਮੁੱਖ ਮੰਤਰੀ ਨੇ ਜਾਖੜ, ਸੁਖਬੀਰ, ਬਾਜਵਾ ਅਤੇ ਵੜਿੰਗ ਨੂੰ ਚੇਤੇ ਕਰਵਾਇਆ

ਐਸ.ਵਾਈ.ਐਲ. ਨਹਿਰ ਦੇ ਮਸਲੇ ’ਤੇ ਮਗਰਮੱਛ ਦੇ ਹੰਝੂ ਵਹਾਉਣ ਤੋਂ ਪਹਿਲਾਂ ਆਪਣੇ ਪੁਰਖਿਆਂ ਵੱਲੋਂ ਪੰਜਾਬ ਨਾਲ ਕੀਤੀ ਗੱਦਾਰੀ ਨਾ ਭੁੱਲੋ-ਮੁੱਖ ਮੰਤਰੀ ਨੇ ਜਾਖੜ, ਸੁਖਬੀਰ, ਬਾਜਵਾ ਅਤੇ ਵੜਿੰਗ ਨੂੰ ਚੇਤੇ ਕਰਵਾਇਆ ਲੋਕਾਂ ਨੂੰ ਗੁੰਮਰਾਹ ਕਰਨ ਲਈ ਬੇਸ਼ਰਮੀ ਨਾਲ ਨੌਟੰਕੀਆਂ ਕਰ ਰਹੇ ਹਨ ਵਿਰੋਧੀ ਨੇਤਾ ਸਤਲੁਜ ਦੇ ਪਾਣੀ ਦੀ ਬੂੰਦ ਵੀ ਕਿਸੇ ਹੋਰ ਨੂੰ ਨਾ ਦੇਣ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 11 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਸਤਲੁਜ ਯਮੁਨਾ ਲਿੰਕ ਨਹਿਰ ਦੇ ਮਸਲੇ ਉਤੇ ਮਗਰਮੱਛ ਦੇ ਹੰਝੂ ਵਹਾਉਣ ਤੋਂ ਪਹਿਲਾਂ ਉਹ ਆਪਣੇ ਪੁਰਖਿਆਂ ਵੱਲੋਂ ਪੰਜਾਬ ਨਾਲ ਕੀਤੀ ਗੱਦਾਰੀ ਨੂੰ ਜ਼ਰੂਰ ਚੇਤੇ ਰੱਖਣ। ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਨੌਟੰਕੀ ਕਰਨ ਵਾਲੇ ਇਨ੍ਹਾਂ ਲੀਡਰਾਂ ਉਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਇਹ ਗੱਲ ਸਾਰਾ ਜਗ ਜਾਣਦਾ ਹੈ ਕਿ ਇਨ੍ਹਾਂ ਲੀਡਰਾਂ ਦੇ ਵਡ-ਵਡੇਰਿਆਂ ਨੇ ਸਤਲੁਜ ਯਮੁਨਾ ਲਿੰਕ ਨਹਿਰ ਦੇ ਨਿਰਮਾਣ ਦਾ ਨਾ-ਮੁਆਫੀਯੋਗ ਗੁਨਾਹ ਕਰਕੇ ਪੰਜਾਬ ਅਤੇ ਇੱਥੋਂ ਦੀ ਨੌਜਵਾਨ ਪੀੜ੍ਹੀ ਦੇ ਰਾਹ ਵਿੱਚ ਕੰਡੇ ਬੀਜੇ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੇ ਨਿੱਜੀ ਮੁਫਾਦ ਦੀ ਖਾਤਰ ਇਨ੍ਹਾਂ ਮਤਲਬਖੋਰ ਸਿਆਸਤਦਾਨਾਂ ਨੇ ਇਸ ਨਹਿਰ ਦੀ ਉਸਾਰੀ ਲਈ ਸਹਿਮਤੀ, ਯੋਜਨਾਬੰਦੀ ਅਤੇ ਲਾਗੂ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਤੱਥ ਕਿਸੇ ਤੋਂ ਲੁਕਿਆ-ਛਿਪਿਆ ਨਹੀਂ ਕਿ ਜਦੋਂ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਕਪੂਰੀ ਵਿਖੇ ਐਸ.ਵਾਈ.ਐਲ. ਨਹਿਰ ਦੇ ਨਿਰਮਾਣ ਲਈ ਟੱਕ ਲਾਉਣ ਦੀ ਰਸਮ ਅਦਾ ਕੀਤੀ ਸੀ ਤਾਂ ਉਸ ਮੌਕੇ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਸਾਬਕਾ ਕੇਂਦਰੀ ਮੰਤਰੀ ਬਲਰਾਮ ਜਾਖੜ (ਸੁਨੀਲ ਜਾਖੜ ਦੇ ਪਿਤਾ) ਵੀ ਹਾਜ਼ਰ ਸਨ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਚੌਧਰੀ ਦੇਵੀ ਲਾਲ ਨੇ ਇਸ ਨਹਿਰ ਦੇ ਸਰਵੇ ਦੀ ਇਜਾਜ਼ਤ ਦੇਣ ਲਈ ਉਸ ਮੌਕੇ ਪੰਜਾਬ ਦੇ ਆਪਣੇ ਹਮਰੁਤਬਾ ਪ੍ਰਕਾਸ਼ ਸਿੰਘ ਬਾਦਲ ਦੇ ਸੋਹਲੇ ਗਾਏ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੀਡਰ ਸੂਬੇ ਨਾਲ ਕਮਾਏ ਧ੍ਰੋਹ ਲਈ ਜ਼ਿੰਮੇਵਾਰ ਹਨ ਅਤੇ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰਨ ਵਾਲੇ ਇਨ੍ਹਾਂ ਲੀਡਰਾਂ ਨੂੰ ਇਤਿਹਾਸ ਕਦੇ ਮੁਆਫ਼ ਨਹੀਂ ਕਰੇਗਾ। ਮੁੱਖ ਮੰਤਰੀ ਨੇ ਸੁਖਬੀਰ ਸਿੰਘ ਬਾਦਲ ਨੂੰ ਇਕ ਨਵੰਬਰ ਨੂੰ ਹੋਣ ਵਾਲੀ ਬਹਿਸ ਵਿੱਚ ਗੁਰੂਗ੍ਰਾਮ (ਗੁੜਗਾਉਂ) ਵਾਲੇ ਓਬਰਾਏ ਹੋਟਲ ਦੇ ਦਸਤਾਵੇਜ਼ ਵੀ ਲਿਆਉਣ ਲਈ ਵੰਗਾਰਿਆ। ਉਨ੍ਹਾਂ ਨੇ ਇਨ੍ਹਾਂ ਨੇਤਾਵਾਂ ਨੂੰ ਬਹਿਸ ਵਿੱਚ ਸਮਝੌਤੇ ਦੇ ਕਾਗਜ਼-ਪੱਤਰ ਲਿਆਉਣ ਦੀ ਚੁਣੌਤੀ ਦਿੱਤੀ ਜਿਹੜੇ ਸਮਝੌਤੇ ਉਨ੍ਹਾਂ ਦੇ ਪੁਰਖਿਆਂ ਨੇ ਸੱਤਾ ਦੀ ਕੁਰਸੀ ਨਾਲ ਚਿੰਬੜੇ ਰਹਿਣ ਲਈ ਪੰਜਾਬੀਆਂ ਨੂੰ ਧੋਖਾ ਦੇ ਕੇ ਕੀਤੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮੁੱਦੇ ਉਤੇ ਲੋਕਾਂ ਸਾਹਮਣੇ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋ ਜਾਵੇਗਾ ਕਿ ਕੁਰਬਾਨੀਆਂ ਦੀ ਆੜ ਵਿੱਚ ਇਹ ਲੀਡਰ ਕਿਸ ਤਰ੍ਹਾਂ ਗੱਦਾਰੀ ਕਰਦੇ ਰਹੇ ਹਨ। ਮੁੱਖ ਮੰਤਰੀ ਨੇ ਵਿਰੋਧੀ ਨੇਤਾਵਾਂ ਨੂੰ ਮੁਖਾਤਬ ਹੁੰਦਿਆਂ ਕਿਹਾ, “ਪੰਜਾਬ ਦੇ ਪਾਣੀਆਂ ਦਾ ਤੁਸੀਂ ਫਿਕਰ ਨਾ ਕਰੋ ਕਿਉਂਕਿ ਮੇਰੇ ਪਿਤਾ ਬਚਪਨ ਵਿੱਚ ਹੀ ਮੈਨੂੰ ਆਪਣੇ ਖੇਤਾਂ ਦਾ ਪਾਣੀ ਬਚਾਉਣ ਦਾ ਜ਼ਿੰਮਾ ਸੌਂਪ ਦਿੰਦੇ ਸਨ। ਪਰਮਾਤਮਾ ਦੀ ਮਿਹਰ ਅਤੇ ਲੋਕਾਂ ਦੇ ਵਿਸ਼ਵਾਸ ਨਾਲ ਮੇਰੀ ਡਿਊਟੀ ਹੁਣ ਸਤਲੁਜ ਦਰਿਆ ਦਾ ਪਾਣੀ ਬਚਾਉਣ ਲਈ ਲੱਗੀ ਹੋਈ ਹੈ ਜਿਸ ਨੂੰ ਮੈਂ ਜੀਅ-ਜਾਨ ਨਾਲ ਨਿਭਾਵਾਂਗਾ।” ਉਨ੍ਹਾਂ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਇਕ ਬੂੰਦ ਵੀ ਵਾਧੂ ਪਾਣੀ ਨਹੀਂ ਹੈ ਅਤੇ ਉਹ ਹਰ ਹਾਲ ਵਿੱਚ ਪਾਣੀਆਂ ਦੀ ਰਾਖੀ ਕਰਨਗੇ।

Punjab Bani 11 October,2023
ਹਾਈ ਕੋਰਟ ਪਹੁੰਚੇ ਰਾਘਵ ਚੱਢਾ, 'ਆਪ' ਨੇਤਾ ਨੇ ਟ੍ਰਾਇਲ ਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਹਾਈ ਕੋਰਟ ਪਹੁੰਚੇ ਰਾਘਵ ਚੱਢਾ, 'ਆਪ' ਨੇਤਾ ਨੇ ਟ੍ਰਾਇਲ ਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਟਾਈਪ-ਸੈਵਨ ਬੰਗਲਾ ਖ਼ਾਲੀ ਕਰਨ ਦੇ ਪਟਿਆਲਾ ਹਾਊਸ ਕੋਰਟ ਦੇ ਹੁਕਮਾਂ ਵਿਰੁੱਧ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਇਸ ਪਟੀਸ਼ਨ 'ਤੇ ਚੀਫ਼ ਜਸਟਿਸ ਸਤੀਸ਼ ਚੰਦਰ ਸ਼ਰਮਾ ਅਤੇ ਜਸਟਿਸ ਸੰਜੀਵ ਨਰੂਲਾ ਦੀ ਬੈਂਚ ਨੂੰ ਤੁਰੰਤ ਸੁਣਵਾਈ ਲਈ ਕਿਹਾ, ਜਿਸ ਨੇ ਇਸ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਅਤੇ ਬੁੱਧਵਾਰ ਯਾਨੀ 11 ਅਕਤੂਬਰ ਸੁਣਵਾਈ ਲਈ ਤੈਅ ਕਰ ਦਿੱਤੀ।ਰਾਘਵ ਚੱਢਾ ਦੇ ਵਕੀਲ ਨੇ ਕਿਹਾ ਕਿ ਸੰਸਦ ਮੈਂਬਰ ਨੂੰ ਨੋਟਿਸ ਦਿੱਤਾ ਗਿਆ ਹੈ ਅਤੇ ਬੰਗਲੇ ਤੋਂ ਬੇਦਖਲੀ ਦੀ ਕਾਰਵਾਈ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਟ੍ਰਾਇਲ ਕੋਰਟ ਵੱਲੋਂ ਸਟੇਅ ਸੀ ਪਰ ਹੁਣ ਅਦਾਲਤ ਨੇ ਇਸ ਨੂੰ ਹਟਾ ਦਿੱਤਾ ਹੈ। ਟ੍ਰਾਇਲ ਕੋਰਟ ਨੇ 5 ਅਕਤੂਬਰ ਦੇ ਆਪਣੇ ਹੁਕਮ ਵਿਚ ਕਿਹਾ ਹੈ ਕਿ ਚੱਢਾ ਇਹ ਦਾਅਵਾ ਨਹੀਂ ਕਰ ਸਕਦਾ ਕਿ ਅਲਾਟਮੈਂਟ ਰੱਦ ਹੋਣ ਤੋਂ ਬਾਅਦ ਵੀ ਉਸ ਕੋਲ ਰਾਜ ਸਭਾ ਮੈਂਬਰ ਵਜੋਂ ਆਪਣੇ ਪੂਰੇ ਕਾਰਜਕਾਲ ਦੌਰਾਨ ਸਰਕਾਰੀ ਬੰਗਲੇ 'ਤੇ ਕਬਜ਼ਾ ਜਾਰੀ ਰੱਖਣ ਦਾ ਪੂਰਾ ਅਧਿਕਾਰ ਹੈ।ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਰਾਘਵ ਚੱਢਾ ਨੂੰ ਦਿੱਤੇ ਗਏ ਟਾਈਪ-ਸੈਵਨ ਸਰਕਾਰੀ ਬੰਗਲੇ ਨੂੰ ਖਾਲੀ ਕਰਨ ਦੇ ਰਾਜ ਸਭਾ ਸਕੱਤਰੇਤ ਦੇ ਹੁਕਮਾਂ 'ਤੇ ਅੰਤਰਿਮ ਰੋਕ ਹਟਾ ਦਿੱਤੀ ਸੀ। ਸਟੇਅ ਨੂੰ ਹਟਾਉਂਦਿਆਂ ਅਦਾਲਤ ਨੇ ਕਿਹਾ ਕਿ 'ਆਪ' ਨੇਤਾ ਨੂੰ ਵਿਸ਼ੇਸ਼ ਅਧਿਕਾਰ ਤਹਿਤ ਟਾਈਪ-ਸੈਵਨ ਬੰਗਲਾ ਦਿੱਤਾ ਗਿਆ ਸੀ। ਹੁਣ ਇਨ੍ਹਾਂ ਵਿਸ਼ੇਸ਼ ਅਧਿਕਾਰਾਂ ਨੂੰ ਵਾਪਸ ਲੈਣ ਅਤੇ ਬੰਗਲੇ ਦੀ ਅਲਾਟਮੈਂਟ ਨੂੰ ਰੱਦ ਕਰਨ ਦੇ ਹੁਕਮਾਂ ਵਿਚ ਉਨ੍ਹਾਂ ਦੇ ਬੰਗਲੇ 'ਤੇ ਕਬਜ਼ਾ ਜਾਰੀ ਰੱਖਣ ਦਾ ਕੋਈ ਵਾਜਬ ਨਹੀਂ ਹੈ। ਹੁਣ ‘ਆਪ’ ਆਗੂ ਨੂੰ ਇਹ ਸਰਕਾਰੀ ਬੰਗਲਾ ਖ਼ਾਲੀ ਕਰਨਾ ਪਵੇਗਾ।

Punjab Bani 10 October,2023
ਤਨਖ਼ਾਹਾਂ ਵਿੱਚ ਦੁੱਗਣਾ ਵਾਧਾ ਕਰਨ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਐਗਜ਼ੀਕਿਊਟਿਵ ਕੋਚਾਂ ਨਾਲ ਵਿਚਾਰ-ਵਟਾਂਦਰਾ

ਤਨਖ਼ਾਹਾਂ ਵਿੱਚ ਦੁੱਗਣਾ ਵਾਧਾ ਕਰਨ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਐਗਜ਼ੀਕਿਊਟਿਵ ਕੋਚਾਂ ਨਾਲ ਵਿਚਾਰ-ਵਟਾਂਦਰਾ ਖੇਡ ਮੁਕਾਬਲਿਆਂ ਲਈ ਖਿਡਾਰੀਆਂ ਨੂੰ ਤਿਆਰ ਕਰਨ ਵਾਸਤੇ ਕੋਚਾਂ ਵੱਲੋਂ ਨਿਭਾਈ ਮੋਹਰੀ ਭੂਮਿਕਾ ਨੂੰ ਸਲਾਹਿਆ ਏਸ਼ਿਆਈ ਖੇਡਾਂ ਦੇ ਤਮਗਾ ਜੇਤੂਆਂ ਨੂੰ ਵਾਪਸੀ ਤੋਂ ਛੇਤੀ ਬਾਅਦ ਨਕਦ ਇਨਾਮ ਤੇ ਹੋਰ ਲਾਭ ਦੇਣ ਦਾ ਕੀਤਾ ਐਲਾਨ ਏਸ਼ਿਆਈ ਖੇਡਾਂ ਵਿੱਚ ਖਿਡਾਰੀਆਂ ਦੀ ਸਫ਼ਲਤਾ ਪਿੱਛੇ ਕੋਚਾਂ ਦਾ ਸਮਰਪਣ ਪੰਜਾਬ ਵਿੱਚੋਂ ਨਸ਼ਿਆਂ ਦੇ ਕੋਹੜ ਦੇ ਖ਼ਾਤਮੇ ਵਿੱਚ ਕੋਚ ਨਿਭਾ ਸਕਦੇ ਹਨ ਅਹਿਮ ਭੂਮਿਕਾ ਖਿਡਾਰੀਆਂ ਨੂੰ ਅਤਿ-ਆਧੁਨਿਕ ਸਹੂਲਤਾਂ ਮਿਲਣਗੀਆਂ ਚੰਡੀਗੜ, 9 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਹਾਲ ਹੀ ਵਿੱਚ ਏਸ਼ਿਆਈ ਖੇਡਾਂ ਵਿੱਚ ਤਮਗੇ ਜਿੱਤਣ ਵਾਲੇ ਖਿਡਾਰੀਆਂ ਨੂੰ ਚੀਨ ਤੋਂ ਵਾਪਸੀ ਦੇ 10 ਦਿਨਾਂ ਦੇ ਅੰਦਰ-ਅੰਦਰ ਨਕਦ ਇਨਾਮ ਤੇ ਹੋਰ ਲਾਭ ਦਿੱਤੇ ਜਾਣਗੇ। ਇੱਥੇ ਐਗਜ਼ੀਕਿਊਟਿਵ ਕੋਚਾਂ ਨਾਲ ਵਿਚਾਰ-ਵਟਾਂਦਰੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਤਮਗਾ ਜੇਤੂ ਖਿਡਾਰੀਆਂ ਦੇ ਸਨਮਾਨ ਦੀ ਕਦੇ ਪਰਵਾਹ ਨਹੀਂ ਕੀਤੀ ਪਰ ਸਾਡੀ ਸਰਕਾਰ ਇਸ ਕੰਮ ਨੂੰ ਪੂਰੀ ਤਰਜੀਹ ਦੇਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਇਹ ਯਕੀਨੀ ਬਣਾਏਗੀ ਕਿ ਤਮਗਾ ਜੇਤੂਆਂ ਨੂੰ ਵਤਨ ਵਾਪਸੀ ਤੋਂ ਮਗਰੋਂ ਛੇਤੀ ਤੋਂ ਛੇਤੀ ਨਕਦ ਇਨਾਮ ਤੇ ਹੋਰ ਲਾਭ ਦਿੱਤੇ ਜਾਣ। ਉਨਾਂ ਕਿਹਾ ਕਿ ਇਸ ਦਾ ਇਕੋ-ਇਕ ਮੰਤਵ ਚੀਨ ਵਿੱਚ ਹੋਈਆਂ ਏਸ਼ਿਆਈ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਦਾ ਮਨੋਬਲ ਵਧਾਉਣਾ ਹੈ। ਇਕ ਖਿਡਾਰੀ ਦੇ ਜੀਵਨ ਵਿੱਚ ਕੋਚਾਂ ਦੀ ਫੈਸਲਾਕੁਨ ਭੂਮਿਕਾ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਲਈ ਖਿਡਾਰੀਆਂ ਨੂੰ ਤਿਆਰ ਕਰਨ ਵਾਸਤੇ ਕੋਚਾਂ ਦਾ ਰੋਲ ਅਹਿਮ ਹੁੰਦਾ ਹੈ। ਉਨਾਂ ਕਿਹਾ ਕਿ ਕੋਚਾਂ ਵੱਲੋਂ ਕੀਤੀ ਮਿਹਨਤ ਤੇ ਖਿਡਾਰੀਆਂ ਵਿੱਚ ਭਰੇ ਸਵੈ-ਵਿਸ਼ਵਾਸ ਨਾਲ ਉਹ ਮੈਦਾਨ ਵਿੱਚ ਮੱਲਾਂ ਮਾਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੋਈ ਸਿਆਸੀ ਪ੍ਰੋਗਰਾਮ ਨਹੀਂ ਹੈ, ਸਗੋਂ ਇਸ ਦਾ ਉਦੇਸ਼ ਖਿਡਾਰੀਆਂ ਦੇ ਕਰੀਅਰ ਵਿੱਚ ਪਾਏ ਲਾਮਿਸਾਲ ਯੋਗਦਾਨ ਲਈ ਕੋਚਾਂ ਦਾ ਸਨਮਾਨ ਕਰਨਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਕੋਲ ਬਹੁਤ ਵਧੀਆ ਖਿਡਾਰੀ ਹਨ, ਜਿਨਾਂ ਹਾਲ ਹੀ ਵਿੱਚ ਹੋਈਆਂ ਏਸ਼ਿਆਈ ਖੇਡਾਂ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ ਹੈ। ਇਨਾਂ ਖੇਡਾਂ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਕਈ ਤਮਗੇ ਜਿੱਤੇ ਹਨ। ਉਨਾਂ ਕਿਹਾ ਕਿ ਇਸ ਦਾ ਸਿਹਰਾ ਇਕ ਪਾਸੇ ਖਿਡਾਰੀਆਂ ਦੇ ਸਮਰਪਣ ਨੂੰ ਜਾਂਦਾ ਹੈ, ਦੂਜੇ ਪਾਸੇ ਕੋਚਾਂ ਵੱਲੋਂ ਨਿਭਾਈ ਮੋਹਰੀ ਭੂਮਿਕਾ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਏਸ਼ਿਆਈ ਖੇਡਾਂ ਵਿੱਚ ਖੇਡ ਭਾਵਨਾ ਦੇ ਸ਼ਾਨਦਾਰ ਮੁਜ਼ਾਹਰੇ ਲਈ ਇਨਾਂ ਖਿਡਾਰੀਆਂ ਤੇ ਕੋਚਾਂ ਨੂੰ ਮੁਬਾਰਕਬਾਦ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਸੁਰਜੀਤ ਕਰਨ ਲਈ ਵਚਨਬੱਧ ਹੈ ਅਤੇ ਇਸ ਵਿੱਚ ਕੋਚ ਅਹਿਮ ਰੋਲ ਅਦਾ ਕਰ ਸਕਦੇ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਕੋਸ਼ਿਸ਼ਾਂ ਕਰ ਰਹੀ ਹੈ ਅਤੇ ਇਸ ਲਈ ਖੇਡਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਖੇਡਾਂ ਨੂੰ ਉਤਸ਼ਾਹਤ ਕਰ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਕੋਚ ਇਕ ਪ੍ਰੇਰਕ ਦੀ ਭੂਮਿਕਾ ਨਿਭਾ ਸਕਦੇ ਹਨ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਦੇ ਪੁਰਜ਼ੋਰ ਯਤਨਾਂ ਸਦਕਾ ਇਹ ਪੰਜਾਬ ਦੇ ਇਨਾਂ ਖਿਡਾਰੀਆਂ ਨੇ ਸੂਬੇ ਲਈ ਨਾਮਣਾ ਖੱਟਿਆ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਦਾ ਹੌਸਲਾ ਵਧਾਉਣ ਲਈ ਉਨਾਂ ਨੂੰ ਨਕਦ ਇਨਾਮ ਤੇ ਹੋਰ ਸਹੂਲਤਾਂ ਦੇ ਰਹੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਤਿਹਾਸ ਵਿੱਚ ਇਹ ਪਹਿਲਾ ਮੌਕਾ ਹੈ, ਜਦੋਂ ਪੰਜਾਬ ਦੇ ਖਿਡਾਰੀਆਂ ਨੂੰ ਕੌਮਾਂਤਰੀ ਮੁਕਾਬਲਿਆਂ ਦੀ ਤਿਆਰੀ ਲਈ ਵੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਖੇਡਾਂ ਦੇ ਖ਼ੇਤਰ ਵਿੱਚ ਆਈਆਂ ਨਵੀਆਂ ਤਕਨੀਕਾਂ ਬਾਰੇ ਵਾਕਫ਼ ਹੋ ਕੇ ਖਿਡਾਰੀਆਂ ਨੂੰ ਤਿਆਰੀ ਕਰਵਾਉਣ ਵਿੱਚ ਕੋਚ ਸਭ ਤੋਂ ਅਹਿਮ ਹੁੰਦੇ ਹਨ। ਉਨਾਂ ਕਿਹਾ ਕਿ ਇਸ ਨਾਲ ਖਿਡਾਰੀਆਂ ਨੂੰ ਭਵਿੱਖੀ ਚੁਣੌਤੀਆਂ ਨਾਲ ਵਧੀਆ ਤਰੀਕੇ ਨਾਲ ਸਿੱਝਣ ਦੇ ਯੋਗ ਬਣਾਉਣ ਵਿੱਚ ਮਦਦ ਮਿਲੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਾਡੇ ਲਈ ਖ਼ੁਸ਼ੀ ਦਾ ਮੌਕਾ ਹੈ ਕਿ ਏਸ਼ਿਆਈ ਖੇਡਾਂ ਵਿੱਚ ਗਏ ਪੰਜਾਬ ਦੇ 48 ਵਿੱਚੋਂ 33 ਖਿਡਾਰੀਆਂ ਨੇ ਕੁੱਲ 19 ਤਮਗੇ ਜਿੱਤੇ ਹਨ, ਜਿਨਾਂ ਵਿੱਚੋਂ ਅੱਠ ਸੋਨੇ, ਛੇ ਚਾਂਦੀ ਅਤੇ ਪੰਜ ਚਾਂਦੀ ਦੇ ਤਮਗੇ ਜਿੱਤੇ ਹਨ। ਉਨਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਏਸ਼ਿਆਈ ਖੇਡਾਂ ਦੇ ਇਤਿਹਾਸ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਇਸ ਵਾਰ ਸਭ ਤੋਂ ਵੱਧ ਤਮਗੇ ਜਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਹੀਰੇ ਪੈਦਾ ਕਰਨ ਲਈ ਕੋਚ ਬਹੁਤ ਘਾਲਣਾ ਘਾਲਦੇ ਹਨ ਅਤੇ ਪਰਮਾਤਮਾ ਦੀ ਮਿਹਰ ਸਦਕਾ ਇਹ ਜ਼ਿੰਮੇਵਾਰੀ ਉਨਾਂ ਨੂੰ ਮਿਲੀ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਖਿਡਾਰੀਆਂ ਅਤੇ ਕੋਚਾਂ ਦੀ ਭਲਾਈ ਲਈ ਵਚਨਬੱਧ ਹੈ ਜਿਸ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਉਨਾਂ ਦੀ ਸਰਕਾਰ ਨੇ 12000 ਤੋਂ ਵੱਧ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਹਨ ਅਤੇ ਐਗਜ਼ੀਕਿਊਟਿਵ ਕੋਚਾਂ ਦੀਆਂ ਤਨਖਾਹ ਵਿੱਚ ਵਾਧਾ ਕਰਕੇ ਇਸ ਨੂੰ ਦੁੱਗਣਾ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 37000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨਾਂ ਕਿਹਾ ਕਿ ਹੁਣ ਵੱਧ ਤੋਂ ਵੱਧ ਸਰਕਾਰੀ ਨੌਕਰੀਆਂ ਹਾਸਲ ਕਰਨ ਲਈ ਪਿੰਡਾਂ ਵਿਚ ਮੁਕਾਬਲੇਬਾਜ਼ੀ ਚੱਲ ਰਹੀ ਹੈ। ਉਨਾਂ ਕਿਹਾ ਕਿ ਇਹ ਤਾਂ ਅਜੇ ਸ਼ੁਰੂਆਤ ਹੈ, ਪ੍ਰਾਈਵੇਟ ਸੈਕਟਰ ਵਿੱਚ ਹੋਰ 2.89 ਲੱਖ ਨੌਕਰੀਆਂ ਦਿੱਤੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਿਜਾਣ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਪੰਜਾਬ ਵਿੱਚ ਪਿਛਲੀਆਂ ਸਰਕਾਰਾਂ ਨੇ ਖੇਡਾਂ ਦੇ ਖੇਤਰ ਨੂੰ ਬੁਰੀ ਤਰਾਂ ਅਣਗੌਲਿਆ ਕੀਤਾ, ਜਿਸ ਨਾਲ ਸੂਬੇ ਨੂੰ ਬਹੁਤ ਵੱਡਾ ਨੁਕਸਾਨ ਹੋਇਆ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਖੇਡਾਂ ਦੇ ਖੇਤਰ ਵਿੱਚ ਪੁਰਾਤਨ ਸ਼ਾਨ ਬਹਾਲ ਕਰਨ ਲਈ ਸ਼ਿੱਦਤ ਨਾਲ ਕੰਮ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨਾਂ ਦੀ ਸਰਕਾਰ ਸੂਬੇ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਰਹੀ ਹੈ ਤਾਂ ਕਿ ਉੱਭਰਦੇ ਖਿਡਾਰੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਹਾਸਲ ਹੋ ਸਕਣ। ਇਸ ਮੌਕੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਾਰੇ ਪਤਵੰਤਿਆਂ ਦਾ ਸਵਾਗਤ ਕੀਤਾ। ਇਸ ਦੌਰਾਨ ਦੋ ਕੋਚਾਂ ਨਿਤਿਸ਼ ਠਾਕੁਰ ਅਤੇ ਜਗਬੀਰ ਸਿੰਘ ਨੇ ਤਨਖਾਹਾਂ ਵਧਾਉਣ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨਾਂ ਕਿਹਾ ਕਿ ਇਸ ਲੀਹੋਂ ਹਟਵੀਂ ਪਹਿਲਕਦਮੀ ਨਾਲ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਵਿੱਚ ਮਦਦ ਮਿਲੇਗੀ। ਉਨਾਂ ਨੇ ਤਨਖਾਹਾਂ ਵਧਾਉਣ ਦੀ ਚਿਰਾਂ ਤੋਂ ਲਟਕਦੀ ਆ ਰਹੀ ਮੰਗ ਨੂੰ ਪ੍ਰਵਾਨ ਕਰਨ ਲਈ ਮੁੱਖ ਮੰਤਰੀ ਦੇ ਸ਼ੁਕਰਗੁਜ਼ਾਰ ਹੁੰਦਿਆਂ ਕਿਹਾ ਕਿ ਇਸ ਨਾਲ ਉਹ ਆਪਣੀ ਡਿਊਟੀ ਹੋਰ ਵੀ ਸਮਰਪਿਤ ਭਾਵਨਾ ਤੇ ਉਤਸ਼ਾਹ ਨਾਲ ਨਿਭਾਉਣਗੇ।

Punjab Bani 09 October,2023
ਮੁੱਖ ਮੰਤਰੀ ਵੱਲੋਂ ਬਾਜਵਾ, ਜਾਖੜ, ਵੜਿੰਗ ਅਤੇ ਸੁਖਬੀਰ ਨੂੰ ਪੰਜਾਬ ਦੇ ਮਸਲਿਆਂ ’ਤੇ ਇਕ ਨਵੰਬਰ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ

ਮੁੱਖ ਮੰਤਰੀ ਵੱਲੋਂ ਬਾਜਵਾ, ਜਾਖੜ, ਵੜਿੰਗ ਅਤੇ ਸੁਖਬੀਰ ਨੂੰ ਪੰਜਾਬ ਦੇ ਮਸਲਿਆਂ ’ਤੇ ਇਕ ਨਵੰਬਰ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ ਲੋਕਾਂ ਸਾਹਮਣੇ ਵਿਰੋਧੀ ਨੇਤਾਵਾਂ ਦੇ ਪੰਜਾਬ ਵਿਰੋਧੀ ਚਿਹਰੇ ਦਾ ਪਰਦਫਾਸ਼ ਕਰਾਂਗਾ ਚੰਡੀਗੜ੍ਹ, 8 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਦੇ ਮਸਲਿਆਂ ਉਤੇ ਇਕ ਨਵੰਬਰ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ ਹੈ। ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਦੇ ਹੱਥ ਅਤੇ ਰੂਹਾਂ ਪੰਜਾਬ ਦੇ ਲਹੂ ਨਾਲ ਲਥਪਥ ਹਨ ਕਿਉਂਕਿ ਇਨ੍ਹਾਂ ਨੇ ਪੰਜਾਬ ਅਤੇ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨਾਲ ਕਮਾਏ ਧ੍ਰੋਹ ਲਈ ਇਨ੍ਹਾਂ ਲੀਡਰਾਂ ਨੂੰ ਸੂਬੇ ਦੇ ਲੋਕ ਕਦੇ ਵੀ ਮੁਆਫ਼ ਨਹੀਂ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੂੰ ਪੰਜਾਬ ਦਿਵਸ ਮੌਕੇ ਪ੍ਰਸਤਾਵਿਤ ਬਹਿਸ ਲਈ ਚੰਗੀ ਤਰ੍ਹਾਂ ਤਿਆਰੀ ਕਰਨ ਲਈ ਆਖਿਆ ਜਿੱਥੇ ਉਹ ਇਨ੍ਹਾਂ ਨੇਤਾਵਾਂ ਦੇ ਪੰਜਾਬ ਵਿਰੁੱਧ ਕੱਚੇ ਚਿੱਠੇ ਖੋਲ੍ਹ ਕੇ ਅਸਲ ਚਿਹਰਾ ਜੱਗ ਜ਼ਾਹਰ ਕਰਨਗੇ। ਮੁੱਖ ਮੰਤਰੀ ਨੇ ਕਿਹਾ, “ਖੁੱਲ੍ਹੀ ਬਹਿਸ ਪੰਜਾਬ ਨੂੰ ਹੁਣ ਤੱਕ ਕੀਹਨੇ ਤੇ ਕਿਵੇਂ ਲੁੱਟਿਆ ਦੇ ਆਲੇ-ਦੁਆਲੇ ਕੇਂਦਰਿਤ ਹੋਵੇਗੀ। ਇਸ ਬਹਿਸ ਵਿੱਚ ਭਾਈ-ਭਤੀਜੇ, ਸਾਲੇ-ਜੀਜੇ, ਮਿੱਤਰ-ਮੁਲਾਹਜ਼ੇ, ਟੋਲ ਪਲਾਜ਼ੇ, ਜਵਾਨੀ-ਕਿਸਾਨੀ, ਵਪਾਰ-ਦੁਕਨਦਾਰ, ਗੁਰੂਆਂ ਦੀ ਬਾਣੀ, ਨਹਿਰਾਂ ਦਾ ਪਾਣੀ ਦੀ ਗੱਲ ਹੋਵੇਗੀ।” ਉਨ੍ਹਾਂ ਕਿਹਾ ਕਿ ਵਿਰੋਧੀ ਨੇਤਾਵਾਂ ਨੇ ਇਨ੍ਹਾਂ ਸਾਰੇ ਮਸਲਿਆਂ ਉਤੇ ਪੰਜਾਬ ਨਾਲ ਗੱਦਾਰੀ ਕੀਤੀ ਹੈ ਜਿਸ ਲਈ ਇਨ੍ਹਾਂ ਨੂੰ ਸੂਬੇ ਦੇ ਲੋਕਾਂ ਅੱਗੇ ਜੁਆਬਦੇਹ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਇਨ੍ਹਾਂ ਨੇਤਾਵਾਂ ਨੂੰ ਪੰਜਾਬ ਵਾਸੀਆਂ ਅਤੇ ਮੀਡੀਆ ਸਾਹਮਣੇ ਖੁੱਲ੍ਹੀ ਬਹਿਸ ਲਈ ਵੰਗਾਰਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੂੰ ਕਿਹਾ ਕਿ ਤੁਹਾਡੇ ਕੋਲ ਇਸ ਬਹਿਸ ਲਈ ਤਿਆਰੀ ਕਰਨ ਦਾ ਖੁੱਲ੍ਹਾ ਸਮਾਂ ਹੈ ਅਤੇ ਆਪਣਾ ਬਚਾਅ ਕਰਨ ਲਈ ਕਾਗਜ਼-ਪੱਤਰ ਵੀ ਲਿਆ ਸਕਦੇ ਹੋ। ਹਾਲਾਂਕਿ, ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਤਾਂ ਲੋਕਾਂ ਦੀ ਕਚਹਿਰੀ ਵਿੱਚ ਸੱਚ ਦੀ ਗੱਲ ਕਰਨੀ ਹੈ ਜਿਸ ਕਰਕੇ ਮੈਨੂੰ ਕਿਸੇ ਕਾਗਜ਼-ਪੱਤਰ ਦਾ ਸਹਾਰਾ ਲੈਣ ਦੀ ਲੋੜ ਨਹੀਂ ਅਤੇ ਮੈਂ ਬਿਨਾਂ ਕਿਸੇ ਕਾਗਜ਼ ਦੇ ਬਹਿਸ ਵਿੱਚ ਹਿੱਸਾ ਲਵਾਂਗਾ।” ਉਨ੍ਹਾਂ ਕਿਹਾ ਕਿ ਵਿਰੋਧੀ ਨੇਤਾ ਜਿਨ੍ਹਾਂ ਚਾਹੁਣ ਰੱਟਾ ਲਾ ਲੈਣ ਕਿਉਂਕਿ ਆਖਰ ਵਿੱਚ ਉਹ ਇਕ ਨਵੰਬਰ ਨੂੰ ਬਹਿਸ ਦੌਰਾਨ ਇਨ੍ਹਾਂ ਦੇ ਗੁਨਾਹ ਬੇਪਰਦ ਕਰ ਦੇਣਗੇ।

Punjab Bani 08 October,2023
ਝੋਨੇ ਦੀ ਨਿਰਵਿਘਨ ਖਰੀਦ ਕਰਕੇ ਤੁਰੰਤ ਲਿਫਟਿੰਗ ਕੀਤੀ ਜਾਵੇ, CM ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼

ਝੋਨੇ ਦੀ ਨਿਰਵਿਘਨ ਖਰੀਦ ਕਰਕੇ ਤੁਰੰਤ ਲਿਫਟਿੰਗ ਕੀਤੀ ਜਾਵੇ, CM ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ - ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰਕੇ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਬਿਨਾਂ ਕਿਸੇ ਪ੍ਰੇਸ਼ਾਨੀ ਤੋਂ ਖਰੀਦੇ ਜਾਣ ਨੂੰ ਯਕੀਨੀ ਬਣਾਉਣ ਲਈ ਆਖਿਆ - ਜ਼ਮੀਨੀ ਪੱਧਰ ’ਤੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰਾਂ ਨੂੰ ਰੋਜ਼ਾਨਾ 7-8 ਮੰਡੀਆਂ ਦਾ ਦੌਰਾ ਕਰਨ ਦੀ ਹਦਾਇਤ - ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਰੁੱਧ ਵਿਆਪਕ ਮੁਹਿੰਮ ਵਿੱਢੀ ਜਾਵੇ - ਲੋਕਾਂ ਦੀ ਭਲਾਈ ਲਈ ਹੋਰ ਆਮ ਆਦਮੀ ਕਲੀਨਿਕ ਹੋਣਗੇ ਸਥਾਪਤ ਚੰਡੀਗੜ੍ਹ, 6 ਅਕਤੂਬਰ 2023 - ਪੰਜਾਬ ਦੇ ਮੁੱਖ ਭਗਵੰਤ ਸਿੰਘ ਮਾਨ ਨੇ ਅੱਜ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਦੀਆਂ ਮੰਡੀਆਂ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਕਰਨ ਅਤੇ ਫਸਲ ਦੀ ਤੁਰੰਤ ਲਿਫਟਿੰਗ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ। ਅੱਜ ਇੱਥੇ ਪੰਜਾਬ ਭਵਨ ਵਿਖੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਇਸ ਡਿਊਟੀ ਨੂੰ ਨਿਭਾਉਣ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਸਹਿਣ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਉਪਜ ਨੂੰ ਛੇਤੀ ਤੋਂ ਛੇਤੀ ਖਰੀਦਿਆ ਜਾਵੇ ਅਤੇ ਉਨ੍ਹਾਂ ਦੀ ਸਹੂਲਤ ਲਈ ਇਸ ਦੀ ਲਿਫਟਿੰਗ ਤੁਰੰਤ ਕੀਤੀ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੀ ਨਿਰਵਿਘਨ ਖਰੀਦ ਲਈ ਵਚਨਬੱਧ ਹੈ ਅਤੇ ਸਰਕਾਰ ਦੇ ਇਸ ਫੈਸਲੇ ਨੂੰ ਸਹੀ ਢੰਗ ਨਾਲ ਲਾਗੂ ਕਰਨਾ ਅਧਿਕਾਰੀਆਂ ਦਾ ਫਰਜ਼ ਬਣਦਾ ਹੈ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਜ਼ਮੀਨੀ ਪੱਧਰ 'ਤੇ ਸਮੁੱਚੇ ਕਾਰਜਾਂ ਦਾ ਜਾਇਜ਼ਾ ਲੈਣ ਲਈ ਰੋਜ਼ਾਨਾ 7-8 ਮੰਡੀਆਂ ਦਾ ਦੌਰਾ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਅਧਿਕਾਰੀ ਆਪੋ-ਆਪਣੇ ਜ਼ਿਲ੍ਹੇ ਵਿੱਚ ਪੈਂਦੀਆਂ ਅਨਾਜ ਮੰਡੀਆਂ ਦਾ ਨਿਰੰਤਰ ਦੌਰਾ ਕਰਨ ਅਤੇ ਨਿਗਰਾਨੀ ਲਈ ਰੋਜ਼ਾਨਾ ਰਿਪੋਰਟ ਵੀ ਪੇਸ਼ ਕੀਤੀ ਜਾਵੇ। ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਖਰੀਦ ਕਾਰਜਾਂ 'ਤੇ ਗਹੁ ਨਾਲ ਨਜ਼ਰ ਰੱਖਣ ਲਈ ਵੀ ਕਿਹਾ ਤਾਂ ਜੋ ਮੰਡੀਆਂ ਵਿੱਚ ਫਸਲ ਦੇ ਢੇਰ ਨਾ ਲੱਗਣ ਅਤੇ ਇਸ ਦੀ ਛੇਤੀ ਤੋਂ ਛੇਤੀ ਲਿਫਟਿੰਗ ਵੀ ਯਕੀਨੀ ਬਣਾਈ ਜਾ ਸਕੇ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਝੋਨੇ ਦੀ ਫਸਲ ਦੀ ਆਮਦ, ਖਰੀਦ ਅਤੇ ਅਦਾਇਗੀ ਦੀ ਰੋਜ਼ਾਨਾ ਰਿਪੋਰਟ ਨਿੱਜੀ ਤੌਰ 'ਤੇ ਉਨ੍ਹਾਂ ਨੂੰ ਸੌਂਪਣ ਲਈ ਆਖਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਹ ਯਕੀਨੀ ਬਣਾਉਣ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਹਨ ਕਿ ਕਿਸਾਨਾਂ ਦੀ ਫ਼ਸਲ ਦੀ ਚੁਕਾਈ ਮੰਡੀਆਂ ਵਿੱਚੋਂ ਨਿਰਵਿਘਨ, ਸਮੇਂ ਸਿਰ ਅਤੇ ਬਿਨਾਂ ਕਿਸੇ ਰੁਕਾਵਟ ਦੇ ਹੋ ਸਕੇ। ਉਨ੍ਹਾਂ ਨੇ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਲਿਫਟਿੰਗ ਪਹਿਲੇ ਦਿਨ ਤੋਂ ਹੀ ਸ਼ੁਰੂ ਹੋਈ ਹੈ ਜੋ ਕਿ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਪ੍ਰਕਿਰਿਆ ਦੇ ਡਿਜੀਟਾਈਜ਼ੇਸ਼ਨ ਨਾਲ ਖਰੀਦ, ਲਿਫਟਿੰਗ ਅਤੇ ਅਦਾਇਗੀ ਇੱਕੋ ਦਿਨ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕਰਨ ਦੇ ਨਿਰਧਾਰਤ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਮੰਡੀ ਬੋਰਡ ਵੱਲੋਂ 1854 ਖਰੀਦ ਕੇਂਦਰ ਨੋਟੀਫਾਈ ਕਰਕੇ ਸਰਕਾਰੀ ਖਰੀਦ ਏਜੰਸੀਆਂ ਨੂੰ ਅਲਾਟ ਕੀਤੇ ਗਏ।

Punjab Bani 06 October,2023
ਮੁੱਖ ਮੰਤਰੀ ਵੱਲੋਂ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸਿਫ਼ਤੀ ਦੇ ਘਰ ਸ੍ਰੀ ਹਰਿਮੰਦਰ ਸਾਹਿਬ ਦੀ ਵੱਡ-ਆਕਾਰੀ ਤਸਵੀਰ ਲੋਕਾਂ ਨੂੰ ਸਮਰਪਿਤ

ਮੁੱਖ ਮੰਤਰੀ ਵੱਲੋਂ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸਿਫ਼ਤੀ ਦੇ ਘਰ ਸ੍ਰੀ ਹਰਿਮੰਦਰ ਸਾਹਿਬ ਦੀ ਵੱਡ-ਆਕਾਰੀ ਤਸਵੀਰ ਲੋਕਾਂ ਨੂੰ ਸਮਰਪਿਤ ਵਿਸ਼ੇਸ਼ ਟਰਾਂਸਲਿਟ ਸ਼ੀਟ ਉਤੇ ਛਪੀ 29 ਫੁੱਟ ਲੰਮੀ ਤੇ 11 ਫੁੱਟ ਉੱਚੀ ਤਸਵੀਰ 150 ਤੋਂ ਵੱਧ ਐਲ.ਈ.ਡੀ. ਲਾਈਟਾਂ ਨਾਲ ਰੁਸ਼ਨਾਏਗੀ ਚੰਡੀਗੜ੍ਹ, 4 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸਿਫ਼ਤੀ ਦੇ ਘਰ ਸ੍ਰੀ ਹਰਿਮੰਦਰ ਸਾਹਿਬ ਦੀ ਨਵੀਂ ਲੱਗੀ ਤਸਵੀਰ ਨੂੰ ਲੋਕਾਂ ਨੂੰ ਸਮਰਪਿਤ ਕੀਤਾ। ਇੱਥੇ ਦਹਾਕਿਆਂ ਪਹਿਲਾਂ ਲੱਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਦੀ ਤਸਵੀਰ ਦੀ ਥਾਂ ਹੁਣ ਇਹ 29 ਫੁੱਟ ਲੰਮੀ ਤੇ 11 ਫੁੱਟ ਉੱਚੀ ਤਸਵੀਰ ਲਗਾਈ ਗਈ ਹੈ। ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਸ੍ਰੀ ਹਰਿਮੰਦਰ ਸਾਹਿਬ ਦੀਆਂ ਕਈ ਤਸਵੀਰਾਂ ਮੁੱਖ ਮੰਤਰੀ ਨੂੰ ਦਿਖਾਈਆਂ ਸਨ, ਜਿਨ੍ਹਾਂ ਵਿੱਚੋਂ ਇਸ ਤਸਵੀਰ ਦੀ ਚੋਣ ਕੀਤੀ ਗਈ। ਇਹ ਤਸਵੀਰ ਵਿਸ਼ੇਸ਼ ਟਰਾਂਸਲਿਟ ਸ਼ੀਟ ਉਤੇ ਛਪੀ ਹੈ ਅਤੇ ਤਸਵੀਰ ਨੂੰ ਰੁਸ਼ਨਾਉਣ ਲਈ ਇਸ ਦੇ ਪਿੱਛੇ 150 ਐਲ.ਈ.ਡੀ. ਲਾਈਟਾਂ ਲਗਾਈਆਂ ਗਈਆਂ ਹਨ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਪੰਜਾਬੀਆਂ ਖ਼ਾਸ ਤੌਰ ਉਤੇ ਸਿੱਖਾਂ ਲਈ ਦੁਨੀਆ ਦਾ ਸਭ ਤੋਂ ਪਵਿੱਤਰ ਸਥਾਨ ਹੈ ਅਤੇ ਇਹ ਸਥਾਨ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਇਹ ਪਾਵਨ ਸਥਾਨ ਸਾਨੂੰ ਹਮੇਸ਼ਾ ਤੋਂ ਆਪਣੇ ਫ਼ਰਜ਼ ਪੂਰੇ ਸਮਰਪਣ ਤੇ ਦਿਆਨਤਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕਰਦਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਅੱਜ ਇੱਥੇ ਸਿਰਫ਼ ਤਸਵੀਰ ਨੂੰ ਲੋਕਾਂ ਨੂੰ ਸਮਰਪਿਤ ਕਰਨ ਲਈ ਨਹੀਂ ਆਏ, ਸਗੋਂ ਪਰਮਾਤਮਾ ਦਾ ਸ਼ੁਕਰਾਨਾ ਅਦਾ ਕਰਨ ਆਏ ਹਨ, ਜੋ ਸਾਨੂੰ ਸੂਬੇ ਦੀ ਸੇਵਾ ਕਰਨ ਦਾ ਬਲ ਬਖ਼ਸ਼ ਰਿਹਾ ਹੈ। ਇਸ ਮੌਕੇ ਮੁੱਖ ਸਕੱਤਰ ਅਨੁਰਾਗ ਵਰਮਾ, ਸਕੱਤਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਭੁਪਿੰਦਰ ਸਿੰਘ, ਵਧੀਕ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਸੰਦੀਪ ਸਿੰਘ ਅਤੇ ਹੋਰ ਅਧਿਕਾਰੀ ਤੇ ਮੁਲਾਜ਼ਮ ਹਾਜ਼ਰ ਸਨ।

Punjab Bani 04 October,2023
ਝੋਨੇ ਦੇ ਅਗਲੇ ਸੀਜ਼ਨ ’ਚ ਪੂਸਾ-44 ਨੂੰ ਪੰਜਾਬ ’ਚੋਂ ਬੈਨ ਕਰ ਦਿੱਤਾ ਜਾਏਗਾ : ਸੀਐਮ ਭਗਵੰਤ ਮਾਨ

ਝੋਨੇ ਦੇ ਅਗਲੇ ਸੀਜ਼ਨ ’ਚ ਪੂਸਾ-44 ਨੂੰ ਪੰਜਾਬ ’ਚੋਂ ਬੈਨ ਕਰ ਦਿੱਤਾ ਜਾਏਗਾ : ਸੀਐਮ ਭਗਵੰਤ ਮਾਨ ਪੰਜਾਬ , 4 Sep : ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਝੋਨੇ ਦੇ ਅਗਲੇ ਸੀਜ਼ਨ ’ਚ ਪੂਸਾ-44 ਨੂੰ ਪੰਜਾਬ ’ਚੋਂ ਬੈਨ ਕਰ ਦਿੱਤਾ ਜਾਏਗਾ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਪੀਆਰ-126 ਝੋਨਾ ਬੀਜਣ ਦੀ ਸਲਾਹ ਦੇਵਾਂਗੇ ਕਿਉਂਕਿ ਉਹ ਪੱਕਣ ’ਚ ਸਿਰਫ਼ 92 ਦਿਨ ਹੀ ਲੈਂਦਾ ਹੈ। ਇਸ ਨਾਲ਼ ਦੋ ਮਹੀਨਿਆਂ ਦਾ ਪਾਣੀ ਵੀ ਬੱਚਦਾ ਹੈ। ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ...ਇਸ ਵਾਰ ਤਾਂ ਅਸੀਂ ਪੂਸਾ-44 ਨੂੰ ਨਾ ਬੀਜਣ ਦੀ ਸਲਾਹ ਦਿੱਤੀ ਸੀ ਇਸ ਲਈ ਇਸ ਨੂੰ ਮੰਡੀ ’ਚੋਂ ਉਠਾਵਾਂਗੇ...ਪਰ ਆਉਣ ਵਾਲੇ ਝੋਨੇ ਦੇ ਸੀਜਨ ’ਚ ਅਸੀਂ ਪੂਸਾ-44 ਨੂੰ ਪੰਜਾਬ ’ਚੋਂ ਬੈਨ ਕਰ ਦੇਵਾਂਗੇ…ਕਿਸਾਨਾਂ ਨੂੰ PR-126 ਝੋਨਾ ਬੀਜਣ ਦੇਵਾਂਗੇ ਕਿਉਂਕਿ ਉਹ ਪੱਕਣ ’ਚ ਸਿਰਫ਼ 92 ਦਿਨ ਹੀ ਲੈਂਦੀ ਹੈ…ਇਸ ਨਾਲ਼ ਦੋ ਮਹੀਨਿਆਂ ਦਾ ਪਾਣੀ ਵੀ ਬੱਚਦਾ ਹੈ ਤੇ ਪੂਸਾ ਦੀ ਪਰਾਲੀ ਵੀ ਜ਼ਿਆਦਾ ਹੁੰਦੀ ਹੈ ਮੰਗਲਵਾਰ ਕਿਸਾਨਾਂ ਨੂੰ ਪੂਸਾ-44 ਅਤੇ ਝੋਨੇ ਦੀਆਂ ਹੋਰ ਸਬੰਧਤ ਕਿਸਮਾਂ ਦੀ ਕਾਸਤ ਬੰਦ ਕਰਨ ਦੀ ਅਪੀਲ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਕਿਸਮਾਂ ਦੀ ਕਾਸਤ ਬੰਦ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਅਗਲੇ ਸੀਜਨ ਤੋਂ ਇਨ੍ਹਾਂ ਕਿਸਮਾਂ ‘ਤੇ ਪਾਬੰਦੀ ਲਾਉਣ ਦਾ ਫੈਸਲਾ ਪਹਿਲਾਂ ਹੀ ਕਰ ਲਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੀ ਵੱਧ ਖਪਤ ਵਾਲੀਆਂ ਇਹ ਕਿਸਮਾਂ ਵਾਢੀ ਲਈ ਵੀ ਵੱਧ ਸਮਾਂ ਲੈਂਦੀਆਂ ਹਨ ਤੇ ਬਹੁਤ ਪਰਾਲੀ ਪੈਦਾ ਕਰਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਟਰੱਕਾਂ ਵਿੱਚ ਜੀਪੀਐਸ ਵਰਗੀਆਂ ਅਤਿ-ਆਧੁਨਿਕ ਤਕਨੀਕਾਂ ਦੀ ਵਰਤੋਂ ਨਾਲ ਲਿਫਟਿੰਗ ਦੀ ਸਮੱਸਿਆ ਹੱਲ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਿਯਮਾਂ ਵਿੱਚ ਢਿੱਲ ਦੇਣ ਤੋਂ ਬਾਅਦ 654 ਨਵੇਂ ਸੈਲਰਾਂ ਨੇ ਆਪਣਾ ਕੰਮ ਸੁਰੂ ਕਰ ਦਿੱਤਾ ਹੈ। ਕਿਸਾਨਾਂ ਨੂੰ ਪਰਾਲੀ ਸਾੜਨ ਦੀ ਪ੍ਰਥਾ ਨੂੰ ਤਿਆਗਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਨਵੇਂ ਖੇਤੀ ਸੰਦ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਭੱਠਿਆਂ ਲਈ ਪਰਾਲੀ ਬਾਲਣ ਦੇ ਨਾਲ-ਨਾਲ ਹੋਰ ਪਲਾਂਟਾਂ ਨੂੰ ਕਿਸਾਨਾਂ ਤੋਂ ਪਰਾਲੀ ਖਰੀਦਣ ਲਈ ਲਾਜਮੀ ਕੀਤਾ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਤੋਂ ਪਰਾਲੀ ਸਾੜਨ ਦੀ ਪ੍ਰਥਾ ਨੂੰ ਰੋਕਣ ਲਈ ਕਿਸਾਨਾਂ ਲਈ ਲਾਹੇਵੰਦ ਹੱਲ ਦੀ ਮੰਗ ਵੀ ਕੀਤੀ ਹੋਈ ਹੈ।

Punjab Bani 04 October,2023
ਮੁੱਖ ਮੰਤਰੀ ਨੇ ਵਿੱਤੀ ਸੂਝ-ਬੂਝ ਅਤੇ ਸੂਬੇ ਦੇ ਵਸੀਲਿਆਂ ਦੀ ਢੁਕਵੀਂ ਵਰਤੋਂ ਦਾ ਹਵਾਲਾ ਦਿੰਦਿਆਂ ਰਾਜਪਾਲ ਵੱਲੋਂ ਮੰਗੇ ਵੇਰਵਿਆਂ ਦਾ ਜਵਾਬ ਦਿੱਤਾ

ਮੁੱਖ ਮੰਤਰੀ ਨੇ ਵਿੱਤੀ ਸੂਝ-ਬੂਝ ਅਤੇ ਸੂਬੇ ਦੇ ਵਸੀਲਿਆਂ ਦੀ ਢੁਕਵੀਂ ਵਰਤੋਂ ਦਾ ਹਵਾਲਾ ਦਿੰਦਿਆਂ ਰਾਜਪਾਲ ਵੱਲੋਂ ਮੰਗੇ ਵੇਰਵਿਆਂ ਦਾ ਜਵਾਬ ਦਿੱਤਾ ਜਾਣਕਾਰੀ ਮੰਗਣ ਲਈ ਰਾਜਪਾਲ ਦਾ ਤਹਿ ਦਿਲੋਂ ਧੰਨਵਾਦ ਜਿਸ ਸਦਕਾ ਮੈਂ ਬਹੁਤ ਸਾਰੇ ਪੱਖ ਸਹੀ ਪਰਿਪੇਖ ਵਿੱਚ ਪੇਸ਼ ਕਰ ਸਕਿਆ ਬਨਵਾਰੀ ਲਾਲ ਪੁਰੋਹਿਤ ਨੂੰ ਆਰ.ਡੀ.ਐਫ. ਦੇ ਬਕਾਏ ਜਾਰੀ ਕਰਵਾਉਣ ਅਤੇ ਸੂਬੇ ਦਾ ਕਰਜ਼ਾ ਮੋੜਨ ਲਈ ਘੱਟੋ-ਘੱਟ ਪੰਜ ਸਾਲਾਂ ਦੀ ਮੋਹਲਤ ਦਿਵਾਉਣ ਲਈ ਪ੍ਰਧਾਨ ਮੰਤਰੀ ਉਤੇ ਜ਼ੋਰ ਪਾਉਣ ਲਈ ਆਖਿਆ ਚੰਡੀਗੜ੍ਹ, 3 ਅਕਤੂਬਰ ਵਿੱਤੀ ਸੂਝ-ਬੂਝ ਅਤੇ ਸੂਬੇ ਦੇ ਵਸੀਲਿਆਂ ਦੀ ਢੁਕਵੀਂ ਵਰਤੋਂ ਦਾ ਹਵਾਲਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪਿਛਲੇ 18 ਮਹੀਨਿਆਂ ਦੌਰਾਨ ਸੂਬਾ ਸਰਕਾਰ ਵੱਲੋਂ ਖਰਚੇ ਗਏ ਇਕ-ਇਕ ਪੈਸੇ ਦਾ ਮੁਕੰਮਲ ਵੇਰਵਾ ਸੌਂਪਿਆ। ਰਾਜਪਾਲ ਨੂੰ ਲਿਖੇ ਪੱਤਰ ਵਿੱਚ ਭਗਵੰਤ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਨੇ 27016 ਕਰੋੜ ਰੁਪਏ ਦਾ ਭੁਗਤਾਨ ਵਿਆਜ ਦੀ ਅਦਾਇਗੀ ਦੇ ਰੂਪ ਵਿੱਚ ਕੀਤਾ ਹੈ ਜਦਕਿ 10208 ਕਰੋੜ ਰੁਪਏ ਪੂੰਜੀ ਖਰਚੇ ਵਜੋਂ ਵਰਤੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਨੂੰ ਵਿਰਾਸਤ ਵਿੱਚ ਕਰਜ਼ੇ ਦੀ ਭਾਰੀ ਪੰਡ ਮਿਲੀ ਸੀ ਜਿਸ ਕਰਕੇ ਪਨਸਪ ਨੂੰ ਕਰਜ਼ੇ ਵਿੱਚੋਂ ਕੱਢਣ ਲਈ 350 ਕਰੋੜ ਰੁਪਏ ਖਰਚੇ ਗਏ, ਪੀ.ਐਸ.ਸੀ.ਏ.ਡੀ.ਬੀ. ਨੂੰ ਕਰਜ਼ੇ ਵਿੱਚੋਂ ਕੱਢਣ ਲਈ 798 ਕਰੋੜ ਰੁਪਏ, ਆਰ.ਡੀ.ਆਫ. ਲਈ 845 ਕਰੋੜ ਰੁਪਏ, ਬਿਜਲੀ ਦੇ ਸਬਸਿਡੀ ਦੇ ਸਾਲ 2017 ਤੋਂ 2022 ਤੱਕ ਦੇ ਬਕਾਏ ਮੋੜਨ ਲਈ 2556 ਕਰੋੜ ਰੁਪਏ (2017-2022), ਸਿੰਕਿੰਗ ਫੰਡ (ਕਰਜ਼ਾ ਲਾਹੁਣ ਲਈ ਵਰਤੀ ਜਾਣ ਵਾਲੀ ਆਮਦਨ) ਦੇ ਨਿਵੇਸ਼ ਵਜੋਂ 4000 ਕਰੋੜ ਰੁਪਏ, ਕਿਸਾਨਾਂ ਦੇ ਗੰਨੇ ਦੇ ਬਕਾਏ ਵਜੋਂ 1008 ਕਰੋੜ ਰੁਪਏ, ਕੇਂਦਰੀ ਸਪਾਂਸਰ ਸਕੀਮਾਂ ਦੀ ਅਣ-ਅਦਾਇਗੀ ਤੇ ਹੋਰਾਂ ਲਈ 1750 ਕਰੋੜ ਰੁਪਏ ਖਰਚੇ ਗਏ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਭਲਾਈ ਲਈ 48530 ਕਰੋੜ ਰੁਪਏ ਦੀ ਵਰਤੋਂ ਸੂਝਵਾਨ ਤਰੀਕੇ ਨਾਲ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਟੈਕਸ ਦੀ ਵਸੂਲੀ ਵਧਾਉਣ ਲਈ ਵੀ ਵੱਡੇ ਯਤਨ ਕੀਤੇ ਹਨ। ਅੰਕੜਿਆਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਸੂਬੇ ਦੀ ਜੀ.ਐਸ.ਟੀ. ਦੀ ਵਸੂਲੀ ਵਿੱਚ 16.6 ਫੀਸਦੀ ਦਾ ਵਾਧਾ ਹੋਇਆ ਹੈ। ਇਸੇ ਤਰ੍ਹਾਂ ਐਕਸਾਈਜ਼ ਦੀ ਵਸੂਲੀ ਵਿੱਚ 37 ਫੀਸਦੀ ਦਾ ਇਜ਼ਾਫਾ ਦਰਜ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਾਹਨਾਂ ਉਤੇ ਟੈਕਸ ਦੀ ਵਸੂਲੀ ਵਿੱਚ 13 ਫੀਸਦੀ ਅਤੇ ਸਟੈਂਪ ਡਿਊਟੀ ਅਤੇ ਰਜਿਸਟਰੀਆਂ ਦੀ ਵਸੂਲੀ ਵਿੱਚ 28 ਫੀਸਦੀ ਦਾ ਵਾਧਾ ਹੋਇਆ ਹੈ। ਮੁੱਖ ਮੰਤਰੀ ਨੇ ਖਰਚੇ ਬਾਰੇ ਜਾਣਕਾਰੀ ਮੰਗਣ ਲਈ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਉਹ ਬਹੁਤ ਸਾਰੇ ਪਹਿਲੂ ਸਹੀ ਪਰਿਪੇਖ ਵਿੱਚ ਪੇਸ਼ ਕਰ ਸਕੇ ਹਨ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਇਕ ਅਪ੍ਰੈਲ, 2022 ਤੋਂ 31 ਅਗਸਤ, 2023 ਤੱਕ ਸੂਬੇ ਦੇ ਕਰਜ਼ੇ ਵਿੱਚ 47,107.6 ਕਰੋੜ ਰੁਪਏ ਦਾ ਵਾਧਾ ਹੋਇਆ ਹੈ ਜਿਸ ਵਿੱਚ ਨਾ ਸਿਰਫ ਬਾਜ਼ਾਰੀ ਕਰਜ਼ੇ ਸ਼ਾਮਲ ਹਨ ਸਗੋਂ ਨਾਬਾਰਡ, ਬਾਹਰੀ ਸਹਾਇਤਾ ਪ੍ਰਾਪਤ ਪ੍ਰਾਜੈਕਟ, ਭਾਰਤ ਸਰਕਾਰ ਵੱਲੋਂ ਮਨਜ਼ੂਰ ਕੀਤੇ ਕਰਜ਼ੇ ਅਤੇ ਭਾਰਤ ਸਰਕਾਰ ਦੁਆਰਾ ਮਨਜ਼ੂਰ ਪੂੰਜੀ ਅਸਾਸਿਆਂ ਦੀ ਸਿਰਜਣਾ ਲਈ ਵਿਸ਼ੇਸ਼ ਸਹਾਇਤਾ ਦੇ ਤਹਿਤ ਲੰਬੇ ਸਮੇਂ ਦੇ ਕਰਜ਼ੇ ਵੀ ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਦੁੱਖ ਨਾਲ ਕਿਹਾ ਕਿ 27016 ਕਰੋੜ ਰੁਪਏ ਦੀ ਵੱਡੀ ਰਕਮ ਕਰਜ਼ੇ ਦੇ ਵਿਆਜ ਦੀ ਅਦਾਇਗੀ ਲਈ ਖਰਚ ਹੋ ਗਈ ਅਤੇ ਇਹ ਕਰਜ਼ਾ ਉਨ੍ਹਾਂ ਦੀ ਸਰਕਾਰ ਨੂੰ ਪਿਛਲੀ ਸਰਕਾਰ ਪਾਸੋਂ ਵਿਰਾਸਤ ਵਿੱਚ ਮਿਲਿਆ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਰਜ਼ੇ ਅਤੇ ਸੂਬੇ ਦੇ ਮਾਲੀਏ ਦੇ ਸਰੋਤਾਂ ਦੀ ਵਰਤੋਂ ਪਹਿਲੀਆਂ ਸਰਕਾਰਾਂ ਵੱਲੋਂ ਨਜ਼ਰਅੰਦਾਜ਼ ਕੀਤੀਆਂ ਸੰਸਥਾਵਾਂ/ਸਕੀਮਾਂ ਨੂੰ ਫੰਡ ਦੇਣ ਲਈ ਕੀਤੀ। ਨਵੇਂ ਕਰਜ਼ੇ ਦੀ ਵਰਤੋਂ ਪੂੰਜੀ ਅਸਾਸੇ ਸਿਰਜਣ ਅਤੇ ਸੂਬੇ ਵਿੱਚ ਵਿਕਾਸ ਗਤੀਵਿਧੀਆਂ ਨੂੰ ਸ਼ੁਰੂ ਕਰਨ ਲਈ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਫੰਡ ਜੁਟਾਉਣ ਵਾਸਤੇ ਵਸੀਲੇ ਜੁਟਾਉਣ ਦੀ ਕੋਸ਼ਿਸ਼ ਕਰਦਿਆਂ ਸੂਬੇ ਦੀਆਂ ਦੇਣਦਾਰੀਆਂ ਅਤੇ ਸਮੇਂ ਸਿਰ ਕਰਜ਼ੇ ਦੀ ਅਦਾਇਗੀ ਕਰਨ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਲਈ ਵਾਧੂ ਸਰੋਤ ਜੁਟਾਉਣ ਲਈ 24 ਘੰਟੇ ਕੰਮ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਾਧੂ ਵਸੂਲੀ ਨੇ ਬਕਾਏ ਅਤੇ ਅਦਾ ਨਾ ਕੀਤੇ ਬਕਾਏ ਦਾ ਭੁਗਤਾਨ ਸ਼ੁਰੂ ਕਰਨ ਦੇ ਨਾਲ-ਨਾਲ ਮੁੱਲ ਵਧਾਉਣ ਵਾਲਾ ਨਿਵੇਸ਼ ਕਰਨ ਵਿੱਚ ਬਹੁਤ ਮਦਦ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਗੱਲ ਸਾਂਝੀ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ ਸਰਕਾਰ ਨੇ ਇਕ ਅਪ੍ਰੈਲ, 2022 ਤੋਂ 4000 ਕਰੋੜ ਰੁਪਏ ਸਿੰਕਿੰਗ ਫੰਡ ਵਿੱਚ ਨਿਵੇਸ਼ ਕੀਤੇ ਹਨ ਜਦਕਿ ਪਿਛਲੀ ਸਰਕਾਰ ਦੌਰਾਨ ਇਹ ਨਿਵੇਸ਼ 2988 ਕਰੋੜ ਰੁਪਏ ਸੀ। ਉਨ੍ਹਾਂ ਕਿਹਾ ਕਿ ਇਸ ਫੰਡ ਦਾ ਉਦੇਸ਼ ਭਵਿੱਖ ਵਿੱਚ ਸੂਬੇ ਦੇ ਕਰਜ਼ੇ ਦੇ ਦਬਾਅ ਨੂੰ ਕੁਝ ਹੱਦ ਤੱਕ ਘਟਾਉਣਾ ਹੈ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਉਪਰੋਕਤ ਜਾਣਕਾਰੀ ਸੂਬਾ ਸਰਕਾਰ ਨੂੰ ਵਿਰਸੇ ਵਿੱਚ ਮਿਲੇ ਕਰਜ਼ੇ ਦੇ ਬੋਝ ਕਾਰਨ ਦਰਪੇਸ਼ ਚੁਣੌਤੀਆਂ ਦੇ ਪਰਿਪੇਖ ਵਿੱਚ ਪੇਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਰਾਜਪਾਲ ਪ੍ਰਧਾਨ ਮੰਤਰੀ ਨੂੰ ਯਕੀਨ ਦਿਵਾਉਣ ਦੀ ਸਥਿਤੀ ਵਿੱਚੋਂ ਹੋਣਗੇ ਕਿ ਨਾ ਸਿਰਫ ਕਰਜ਼ੇ ਨੂੰ ਸਹੀ ਢੰਗ ਨਾਲ ਵਰਤਿਆ ਗਿਆ ਸਗੋਂ ਸੂਬੇ ਦੀ ਵਿੱਤੀ ਸਥਿਤੀ ਨੂੰ ਮਜ਼ਬੂਤ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਾਰੇ ਉਪਰਾਲੇ ਉਸ ਸਮੇਂ ਕੀਤੇ ਗਏ ਜਦੋਂ ਸੂਬੇ ਦੇ ਨੌਜਵਾਨਾਂ ਨੂੰ 36000 ਤੋਂ ਵੱਧ ਨੌਕਰੀਆਂ ਵੀ ਦਿੱਤੀਆਂ ਜਾ ਰਹੀਆਂ ਸਨ। ਪੰਜਾਬ ਦੇ ਹਿੱਤਾਂ ਦੀ ਗੱਲ ਕਰਦਿਆਂ ਭਗਵੰਤ ਸਿੰਘ ਮਾਨ ਨੇ ਰਾਜਪਾਲ ਨੂੰ ਅਪੀਲ ਕੀਤੀ ਕਿ ਉਹ ਪ੍ਰਧਾਨ ਮੰਤਰੀ ਨੂੰ ਜਿੱਥੇ ਦਿਹਾਤੀ ਵਿਕਾਸ ਫੰਡ (ਆਰ.ਡੀ.ਐਫ.) ਦੇ ਬਕਾਏ ਨੂੰ ਜਾਰੀ ਕਰਵਾਉਣ ਲਈ ਮਨਾਉਣ, ਉਥੇ ਹੀ ਸੂਬੇ ਨੂੰ ਕਰਜ਼ਾ ਮੋੜਨ ਲਈ ਘੱਟੋ-ਘੱਟ ਪੰਜ ਸਾਲਾਂ ਲਈ ਮੋਹਲਤ ਵੀ ਦਿਵਾਉਣ। ਇਸ ਨਾਲ ਸੂਬੇ ਦੀ ਦਬਾਅ ਵਾਲੀ ਵਿੱਤੀ ਸਥਿਤੀ ਨੂੰ ਲੋੜੀਂਦੀ ਰਾਹਤ ਮਿਲੇਗੀ, ਉਥੇ ਹੀ ਸੂਬਾ ਸਰਕਾਰ ਨੂੰ ਵੀ ਕੁਝ ਆਰਥਿਕ ਸਹਾਇਤਾ ਹਾਸਲ ਹੋਵੇਗੀ।

Punjab Bani 03 October,2023
ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਰੈਲੀ ਦੌਰਾਨ ਪਟਿਆਲਾ ਵਿੱਚ ਦਿਖਿਆ ਲੋਕਾਂ ਦਾ ਭਾਰੀ ਇਕੱਠ

ਪੰਜਾਬ ਵਿੱਚ ਅੱਜ ‘ਸਿਹਤ ਕ੍ਰਾਂਤੀ’ ਦੇ ਇਤਿਹਾਸਕ ਦਿਨ ਦਾ ਆਗਾਜ਼ ਹੋਇਆ : ਮੁੱਖ ਮੰਤਰੀ ਪੰਜਾਬ ਵਿੱਚ ਹਸਪਤਾਲਾਂ ਦੀ ਨੁਹਾਰ ਬਦਲਣ ਲਈ ਜਾਰੀ ਕੀਤੇ 550 ਕਰੋੜ ਰੁਪਏ ਝੋਨੇ ਦੇ ਅਗਲੇ ਸੀਜ਼ਨ ਤੱਕ 70-80 ਫੀਸਦ ਖੇਤਾਂ ਵਿੱਚ ਨਹਿਰੀ ਪਾਣੀ ਨਾਲ ਸਿੰਚਾਈ ਯਕੀਨੀ ਬਣਾਈ ਜਾਵੇਗੀ ਪਹਿਲਾਂ ਉਦਯੋਗਾਂ ਵਿੱਚ ਮੰਗਿਆ ਜਾਂਦਾ ਸੀ ਹਿੱਸਾ ਤੇ ਹੁਣ ਪੰਜਾਬ ਦੇ ਅਧਿਕਾਰ ਰਹਿਣਗੇ ਸੁਰੱਖਿਅਤ : ਮੁੱਖ ਮੰਤਰੀ ਨੌਜਵਾਨਾਂ ਲਈ ਸਵੈ-ਰੁਜ਼ਗਾਰ ਦੀ ਨਵੀਂ ਨੀਤੀ ਦਾ ਹੋਵੇਗਾ ਆਗਾਜ਼ ਅਸੀਂ ਪੰਜਾਬ ਅਤੇ ਇਸ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਪਹਿਲਾਂ ਤੋਂ ਬੀਜੇ ਕੰਡੇ ਸਾਫ਼ ਕਰ ਰਹੇ ਹਾਂ 650 ਤੋਂ ਵੱਧ ਆਮ ਆਦਮੀ ਕਲੀਨਿਕ ਕਰ ਰਹੇ ਹਨ ਸਫ਼ਲਤਾਪੂਰਵਕ ਕੰਮ , ਹੁਣ ਸਰਕਾਰੀ ਹਸਪਤਾਲਾਂ ਦਾ ਨਵੀਨੀਕਰਨ ਕੀਤਾ ਜਾਵੇਗਾ: ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਗਰੀਬਾਂ ਲਈ ਸਿਹਤ, ਸਿੱਖਿਆ ਅਤੇ ਮਿਆਰੀ ਇਲਾਜ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਚੁੱਕਿਆ ਕਦਮ ਲੋਕਾਂ ਨੂੰ ਘਰ –ਘਰ ਸੇਵਾਵਾਂ ਉਪਲਬਧ ਕਰਾਉਣ ਦੀ ਹੋਵੇਗੀ ਸ਼ੁਰੂਆਤ, ਨਸ਼ਾ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਸਿਆਸੀ ਆਗੂ ਨੂੰ ਬਖਸ਼ਿਆ ਨਹੀਂ ਜਾਵੇਗਾ ਪਟਿਆਲਾ, 2 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ 550 ਕਰੋੜ ਰੁਪਏ ਦੀ ਲਾਗਤ ਨਾਲ ਸਿਹਤਮੰਦ ਪੰਜਾਬ ਮਿਸ਼ਨ ਦੀ ਰਸਮੀ ਸ਼ੁਰੂਆਤ ਮੌਕੇ ਹੋਈ ਰੈਲੀ ਦੌਰਾਨ ਲੋਕਾਂ ਦਾ ਅਥਾਹ ਇਕੱਠ ਦੇਖਿਆ ਗਿਆ। ਰੈਲੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਇਤਿਹਾਸਕ ਦਿਨ ਹੈ ਕਿਉਂਕਿ ਇਹ ਦਿਨ ਸੂਬੇ ਵਿੱਚ ਸਿਹਤ ਕ੍ਰਾਂਤੀ ਦੇ ਆਗਾਜ਼ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਉਨ੍ਹਾਂ (ਮੁੱਖ ਮੰਤਰੀ) ਨੇ ਲੋਕਾਂ ਨੂੰ ਮਿਆਰੀ ਸਿਹਤ ਅਤੇ ਸਿੱਖਿਆ ਸਹੂਲਤਾਂ ਦੇਣ ਦੀ ਗਾਰੰਟੀ ਦਿੱਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਉਹ ਆਮ ਆਦਮੀ ਦੀ ਭਲਾਈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਦਿੱਤੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 18 ਮਹੀਨਿਆਂ ਦੌਰਾਨ , ਜਦੋਂ ਤੋਂ ਉਹਨਾਂ ਨੇ ਅਹੁਦਾ ਸੰਭਾਲਿਆ ਹੈ, ਲੋਕਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅੱਜ 88 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਦੀ ਸਹੂਲਤ ਅਤੇ ਜ਼ੀਰੋ ਬਿਜਲੀ ਦੇ ਬਿੱਲ ਪ੍ਰਾਪਤ ਹੋ ਰਹੇ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਕਿਸਾਨਾਂ ਨੂੰ ਵੀ ਸੂਬੇ ਵਿੱਚ ਮੁਫਤ ਅਤੇ ਨਿਰਵਿਘਨ ਬਿਜਲੀ ਉਪਲਬਧ ਕਰਵਾਈ ਜਾ ਰਹੀ ਹੈ। ਸੂਬੇ ਦੇ ਆਖਰੀ ਖੇਤ ਤੱਕ ਨਹਿਰੀ ਪਾਣੀ ਰਾਹੀਂ ਸਿੰਚਾਈ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਉਨ੍ਹਾਂ ਦੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਤੇ ਸੁਹਿਰਦ ਯਤਨਾਂ ਸਦਕਾ ਜ਼ਿਲ੍ਹਾ ਫਾਜ਼ਿਲਕਾ ਦੇ ਦੂਰ-ਦੁਰਾਡੇ ਵਾਲੇ ਇਲਾਕਿਆਂ ਵਿੱਚ ਹੁਣ ਪਾਣੀ ਪਹੁੰਚਾ ਦਿੱਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਵੱਡੇ ਪੱਧਰ ’ਤੇ ਤਰੱਦਦ ਕਰ ਰਹੀ ਹੈ । ਪਰ ਮੌਜੂਦਾ ਸਮੇਂ ਵਿੱਚ ਪੰਜਾਬ ਆਪਣੇ ਨਹਿਰੀ ਪਾਣੀ ਦਾ ਮਹਿਜ਼ 33 -34ਫੀਸਦ ਹੀ ਵਰਤ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਫੀਸਦ ਵਿੱਚ ਹੋਰ ਵਾਧਾ ਕੀਤਾ ਜਾਵੇਗਾ। ਅਗਲੇ ਝੋਨੇ ਦੇ ਸੀਜ਼ਨ ਤੱਕ 70-80ਫੀਸਦ ਖੇਤਾਂ ਨੂੰ ਨਹਿਰੀ ਪਾਣੀ ਰਾਹੀਂ ਸਿੰਚਾਈ ਦੀ ਸਹੂਲਤ ਪ੍ਰਾਪਤ ਹੋ ਜਾਵੇਗੀ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੇ ਪਹਿਲੇ ਮਹਿਜ਼ 18 ਮਹੀਨਿਆਂ ਦੌਰਾਨ, ਹੁਣ ਤੱਕ 36521 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ, ਜਿਸ ਨਾਲ ਹਰ ਮਹੀਨੇ 2000 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਰਿਕਾਰਡ ਕਾਇਮ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਰਿਕਾਰਡ ਹੈ ਕਿਉਂਕਿ ਪਿਛਲੀ ਕਿਸੇ ਵੀ ਸਰਕਾਰ ਨੇ ਆਪਣੇ ਕਾਰਜਕਾਲ ਦੇ ਸ਼ੁਰੂਆਤੀ ਮਹੀਨਿਆਂ ਵਿੱਚ ਨੌਜਵਾਨਾਂ ਨੂੰ ਇੰਨੀਆਂ ਨੌਕਰੀਆਂ ਨਹੀਂ ਦਿੱਤੀਆਂ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਸੂਬੇ ਭਰ ਦੇ ਨੌਜਵਾਨਾਂ ਨੂੰ ਇਹ ਨੌਕਰੀਆਂ ਸਿਰਫ ਯੋਗਤਾ ਅਤੇ ਪਾਰਦਰਸ਼ਤਾ ਦੇ ਅਧਾਰ ’ਤੇ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਸੂਬੇ ਵਿੱਚ ਸਨਅਤੀਕਰਨ ਨੂੰ ਹੁਲਾਰਾ ਦੇਣ ਲਈ ‘ਸਰਕਾਰ ਸਨਅਤਕਾਰ ਮਿਲਣੀਆਂ’ ਵੀ ਕਰਵਾਈਆਂ ਹਨ । ਉਨ੍ਹਾਂ ਅਫ਼ਸੋਸ ਪ੍ਰਗਟਾਉਂਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਲੋਕ ਸਫ਼ਲਤਾ ਤੋਂ ਡਰਦੇ ਸਨ ਕਿਉਂਕਿ ਪਹਿਲੇ ਸ਼ਾਸਕ ਉੱਦਮਾਂ ਵਿੱਚ ਆਪਣਾ ਹਿੱਸਾ ਪਾਉਣ ਲਈ ਦਬਾਅ ਪਾਉਂਦੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਲੋਕਾਂ ਨੂੰ ਖਾਸ ਕਰਕੇ ਕਾਮਯਾਬ ਉਦਯੋਗਪਤੀਆਂ ਨੂੰ ਬਹੁਤ ਲੁੱਟਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਸੂਬੇ ਦੇ ਟਰਾਂਸਪੋਰਟ, ਉਦਯੋਗ ਜਾਂ ਕਿਸੇ ਕਾਰੋਬਾਰ ਵਿੱਚ ਹਿੱਸਾ ਨਹੀਂ ਪਾਵਾਂਗੇ ਪਰ ਲੋਕਾਂ ਦੇ ਦੁੱਖ-ਸੁੱਖ ਦੇ ਸਾਂਝੀ ਜ਼ਰੂਰ ਬਣਾਂਗੇ। ਉਨ੍ਹਾਂ ਕਿਹਾ ਕਿ ਅੱਜ ਮਾਤਾ ਕੌਸ਼ੱਲਿਆ ਹਸਪਤਾਲ ਨੂੰ ਸਮਰਪਿਤ ਕੀਤਾ ਗਿਆ ਹੈ ਜੋ ਕਿ ‘ਆਮ ਆਦਮੀ ਕਲੀਨਿਕ’ ਦੀ ਕਾਮਯਾਬੀ ਤੋਂ ਬਾਅਦ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਅਗਲੇਰਾ ਕਦਮ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੁਵਿਧਾਵਾਂ ਉਪਲਬਧ ਹੋਣਗੀਆਂ, ਜਿਸ ਲਈ ਇਨ੍ਹਾਂ ਦੀ ਮੁਕੰਮਲ ਰੂਪ ਰੇਖਾ ਤਿਆਰ ਕਰ ਲਈ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਸੂਬਾ ਸਰਕਾਰ ਵੱਲੋਂ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਉਪਰਾਲਿਆਂ ਨਾਲ ਪੰਜਾਬ ਜਲਦ ਹੀ ਦੇਸ਼ ਦਾ ਮੋਹਰੀ ਸੂਬਾ ਬਣ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਦੇਸ਼ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਬਣ ਕੇ ਉਭਰਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਹੁਣ ਤੱਕ 50871 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ ਜਿਸ ਸਦਕਾ ਨੌਜਵਾਨਾਂ ਲਈ 2.89 ਲੱਖ ਨੌਕਰੀਆਂ ਪੈਦਾ ਹੋਣਗੀਆਂ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਆਗਾਮੀ ਦਿਨਾਂ ਵਿੱਚ ਹੋਰ ਨਿਵੇਸ਼ ਆਕਰਸ਼ਿਤ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵੱਲੋਂ 2.75 ਲੱਖ ਐਮ.ਐਸ.ਐਮ.ਈਜ਼. ਰਜਿਸਟਰਡ ਕੀਤੇ ਗਏ ਹਨ ਜੋ ਦੇਸ਼ ਭਰ ਵਿੱਚ ਹੁਣ ਤੱਕ ਸਭ ਤੋਂ ਵੱਧ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਲਈ ਸਵੈ-ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਪੰਜਾਬ ਸਰਕਾਰ ਵੱਲੋਂ ਜਲਦ ਹੀ ਨੌਜਵਾਨਾਂ ਨੂੰ ਪੇਂਡੂ ਖੇਤਰਾਂ ਤੋਂ ਸ਼ਹਿਰਾਂ ਵੱਲ ਜਾਣ ਲਈ ਮਿੰਨੀ ਬੱਸਾਂ ਦੇ ਪਰਮਿਟ ਦਿੱਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਲਈ 2000-3000 ਬੱਸਾਂ ਮੁਹੱਈਆ ਕਰਵਾਈਆਂ ਜਾਣਗੀਆਂ ਜਿਸ ਨਾਲ ਵਿਕਾਸ ਦਾ ਨਵਾਂ ਦੌਰ ਸ਼ੁਰੂ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਇਹ ਪਾਰਟੀਆਂ ਇੱਕੋ ਪਰਿਵਾਰ ਨਾਲ ਸਬੰਧਤ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਮੰਨਦੇ ਹਨ ਕਿ ਸਿਰਫ਼ ਉਹਨਾਂ ਕੋਲ ਹੀ ਸੂਬੇ ‘ਤੇ ਸ਼ਾਸਨ ਕਰਨ ਦਾ ਅਧਿਕਾਰ ਹੈ, ਇਸ ਕਾਰਨ ਉਨ੍ਹਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇੱਕ ਆਮ ਆਦਮੀ ਸੂਬੇ ਨੂੰ ਸੁਚੱਜੇ ਢੰਗ ਨਾਲ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਲੰਮੇ ਸਮੇਂ ਤੋਂ ਲੋਕਾਂ ਨੂੰ ਮੂਰਖ ਬਣਾ ਰਹੇ ਹਨ ਪਰ ਹੁਣ ਸੂਬੇ ਦੇ ਲੋਕ ਇਨ੍ਹਾਂ ਦੇ ਗੁੰਮਰਾਹਕੁੰਨ ਪ੍ਰਚਾਰਾਂ ਦੇ ਝਾਂਸਿਆਂ ਵਿੱਚ ਨਹੀਂ ਆਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬੇ ਵਿੱਚ ਖਰਚੇ ਗਏ 50,000 ਕਰੋੜ ਰੁਪਏ ਦੇ ਪੂਰੇ ਵੇਰਵੇ ਜਲਦ ਹੀ ਰਾਜਪਾਲ ਨੂੰ ਸੌਂਪਣਗੇ। ਉਨ੍ਹਾਂ ਕਿਹਾ ਕਿ ਭਾਵੇਂ ਰਾਜਪਾਲ ਨੇ ਕਦੇ ਵੀ ਪਿਛਲੀਆਂ ਸਰਕਾਰਾਂ ਤੋਂ ਇਹ ਵੇਰਵੇ ਮੰਗਣ ਦੀ ਖੇਚਲ ਨਹੀਂ ਕੀਤੀ ਪਰ ਫਿਰ ਵੀ ਉਹ ਜਲਦ ਹੀ ਉਨ੍ਹਾਂ ਨੂੰ ਸਾਰੇ ਵੇਰਵੇ ਦੇਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪੈਸਾ ਲੋਕਾਂ ਦੀ ਭਲਾਈ ਲਈ ਸੁਚੱਜੇ ਢੰਗ ਨਾਲ ਖਰਚ ਕੀਤਾ ਗਿਆ ਹੈ ਅਤੇ ਜਲਦ ਹੀ ਸਾਰੇ ਵੇਰਵੇ ਰਾਜਪਾਲ ਨੂੰ ਸੌਂਪੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਆਗੂਆਂ ਨੇ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਢਾਹ ਲਾਈ ਹੈ ਜਿਸ ਨਾਲ ਪੰਜਾਬ ਅਤੇ ਇਸ ਦੀ ਨੌਜਵਾਨ ਪੀੜ੍ਹੀ ਦੇ ਰਾਹ ਵਿੱਚ ਅਨੇਕਾਂ ਔਕੜਾਂ ਪੈਦਾ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿਆਸੀ ਆਗੂਆਂ ਨੇ ਆਪਣੇ ਹਿੱਤਾਂ ਦੀ ਪੂਰਤੀ ਲਈ ਸੂਬੇ ਨੂੰ ਮੁਸ਼ਕਲਾਂ ਵਿੱਚ ਪਾ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀ ਖੁਸ਼ਹਾਲੀ ਨੂੰ ਢਾਹ ਲਾਉਣ ਲਈ ਇਤਿਹਾਸ ਇਨ੍ਹਾਂ ਆਗੂਆਂ ਨੂੰ ਕਦੇ ਮੁਆਫ ਨਹੀਂ ਕਰੇਗਾ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਗਾਂਧੀ ਜਯੰਤੀ ਦੇ ਇਸ ਪਾਵਨ ਮੌਕੇ ਸੂਬੇ ਵਿੱਚ ਸਿਹਤ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਨੂੰ ਮੁਫ਼ਤ ਅਤੇ ਮਿਆਰੀ ਇਲਾਜ ਮੁਹੱਈਆ ਕਰਵਾਉਣ ਲਈ ਨੀਂਹ ਰੱਖੀ ਗਈ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਕਲੀਨਿਕ ਪਹਿਲਾਂ ਹੀ ਸਫ਼ਲਤਾਪੂਰਵਕ ਕਾਰਜਸ਼ੀਲ ਹਨ ਅਤੇ ਹੁਣ ਸੂਬੇ ਦੇ ਵੱਡੇ ਹਸਪਤਾਲਾਂ ਵੱਲ ਧਿਆਨ ਦਿੱਤਾ ਜਾਵੇਗਾ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਿਹਤ ਕ੍ਰਾਂਤੀ ਦਾ ਮਕਸਦ ਹਰ ਆਮ ਵਿਅਕਤੀ ਨੂੰ ਨਿੱਜੀ ਹਸਪਤਾਲਾਂ ਵਾਂਗ ਸਰਕਾਰੀ ਹਸਪਤਾਲਾਂ ਵਿੱਚ ਮਿਆਰੀ ਇਲਾਜ ਮੁਹੱਈਆ ਕਰਵਾਉਣਾ ਯਕੀਨੀ ਬਣਾਉਣਾ ਹੈ। ਉਨ੍ਹਾਂ ਅੱਗੇ ਕਿਹਾ ਕਿ ਬਹੁਤ ਅਫ਼ਸੋਸ ਦੀ ਗੱਲ ਹੈ ਕਿ ਸੂਬੇ ਦੇ ਜ਼ਿਆਦਾਤਰ ਸਰਕਾਰੀ ਹਸਪਤਾਲਾਂ ਵਿੱਚ ਆਈ.ਸੀ.ਯੂ. ਨਹੀਂ ਹਨ ਪਰ ਹੁਣ ਸਰਕਾਰੀ ਹਸਪਤਾਲਾਂ ਦੀ ਮੁਰੰਮਤ ਕਰਕੇ ਇਹਨਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਗਾਮੀ ਦਿਨਾਂ ਵਿੱਚ 550 ਕਰੋੜ ਰੁਪਏ ਦੀ ਲਾਗਤ ਨਾਲ 40 ਸਰਕਾਰੀ ਹਸਪਤਾਲਾਂ ਨੂੰ ਹਾਈ-ਟੈਕ ਹਸਪਤਾਲਾਂ ਵਿੱਚ ਤਬਦੀਲ ਕੀਤਾ ਜਾਵੇਗਾ। ਦਿੱਲੀ ਦੇ ਮੁੱਖ ਮੰਤਰੀ ਨੇ ਸਰਕਾਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਵਿੱਚ ਤਬਦੀਲ ਕਰਨ ਲਈ ਭਗਵੰਤ ਸਿੰਘ ਮਾਨ ਸਰਕਾਰ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਕਿਹਾ ਕਿ ਕੋਈ ਵੀ ਪ੍ਰਾਈਵੇਟ ਸਕੂਲ ਇੰਨਾ ਸ਼ਾਨਦਾਰ ਨਹੀਂ ਹੋਵੇਗਾ, ਜਿੰਨਾ ਇਹ ਸਰਕਾਰੀ ਸਕੂਲ ਹਨ ਅਤੇ ਇਸੇ ਤਰਜ਼ ‘ਤੇ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਦਾ ਨਵੀਨੀਕਰਨ ਕੀਤਾ ਜਾਵੇਗਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ 18 ਮਹੀਨਿਆਂ 'ਚ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਸੂਬੇ 'ਚ ਹਰ ਖੇਤਰ 'ਚ ਵੱਡੀ ਕ੍ਰਾਂਤੀ ਲਿਆਂਦੀ ਹੈ ਜਦਕਿ ਪਿਛਲੀ ਸਰਕਾਰ ਨੇ ਇਸ ਵੱਲ ਕਦੇ ਕੋਈ ਧਿਆਨ ਨਹੀਂ ਦਿੱਤਾ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਪੰਜਾਬ ਨੂੰ ਸੂਬੇ ਵਿੱਚ ਸਿਆਸਤਦਾਨਾਂ ਵੱਲੋਂ ਕੀਤੇ ਭ੍ਰਿਸ਼ਟਾਚਾਰ ਲਈ ਜਾਣਿਆ ਜਾਂਦਾ ਸੀ, ਪਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲੋਕ ਭਲਾਈ ਲਈ ਅਨੇਕਾਂ ਪਹਿਲਕਦਮੀਆਂ ਕੀਤੀਆਂ ਅਤੇ ਭ੍ਰਿਸ਼ਟ ਅਧਿਕਾਰੀਆਂ ਅਤੇ ਆਗੂਆਂ ਨੂੰ ਸਲਾਖਾਂ ਪਿੱਛੇ ਡੱਕ ਦਿੱਤਾ ਗਿਆ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਿਸ ਵੀ ਵਿਅਕਤੀ ਨੇ ਜਨਤਾ ਦਾ ਪੈਸਾ ਲੁੱਟਿਆ ਹੈ, ਉਸ ਨੂੰ ਇਸ ਲਈ ਜਿੰਮੇਵਾਰ ਠਹਿਰਾਇਆ ਜਾਵੇਗਾ ਅਤੇ ਉਨ੍ਹਾਂ ਤੋਂ ਇਕ-ਇਕ ਪੈਸਾ ਵਸੂਲਿਆ ਜਾਵੇਗਾ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਪੰਜਾਬ ਸਰਕਾਰ ਜਲਦ ਹੀ ਨਾਗਰਿਕ ਕੇਂਦਰਿਤ ਸੇਵਾਵਾਂ ਲੋਕਾਂ ਨੂੰ ਉਨ੍ਹਾਂ ਦੇ ਦਰਾਂ ‘ਤੇ ਪਹੁੰਚਾਉਣ ਦੀ ਸ਼ੁਰੂਆਤ ਕਰੇਗੀ। ਉਨ੍ਹਾਂ ਕਿਹਾ ਕਿ ਸੇਵਾਵਾਂ ਦੀ ਦਰਾਂ ਉਤੇ ਪਹੁੰਚ ਨਾਲ ਲੋਕਾਂ ਨੂੰ ਉਨ੍ਹਾਂ ਦੇ ਪ੍ਰਸ਼ਾਸਨਿਕ ਕੰਮ ਕਰਵਾਉਣ ਵਿੱਚ ਮਦਦ ਮਿਲੇਗੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕਿਸੇ ਵੀ ਪਾਰਟੀ ਜਾਂ ਇੱਥੋਂ ਤੱਕ ਕਿ ਉਨ੍ਹਾਂ ਦੀ ਆਪਣੀ ਪਾਰਟੀ ਦੇ ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਸਮੂਹ ਪਤਵੰਤਿਆਂ ਦਾ ਨਿੱਘਾ ਸਵਾਗਤ ਕੀਤਾ।

Punjab Bani 02 October,2023
ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਹੋਣਗੀਆਂ ਪ੍ਰਾਈਵੇਟ ਹਸਪਤਾਲਾਂ ਦੇ ਬਰਾਬਰ ਸਹੂਲਤਾਂ

ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਹੋਣਗੀਆਂ ਪ੍ਰਾਈਵੇਟ ਹਸਪਤਾਲਾਂ ਦੇ ਬਰਾਬਰ ਸਹੂਲਤਾਂ ਮੁੱਖ ਮੰਤਰੀ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਹਤ ਖੇਤਰ ਵਿੱਚ ਕ੍ਰਾਂਤੀ ਦੀ ਸ਼ੁਰੂਆਤ ਕੀਤੀ; 1300 ਕਰੋੜ ਰੁਪਏ ਨਾਲ ਹੋਵੇਗਾ ਕਾਇਆ-ਕਲਪ ਪਟਿਆਲਾ, 2 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ 1300 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਭਰ ਵਿੱਚ ਸੈਕੰਡਰੀ ਸਿਹਤ ਸੰਭਾਲ ਸਹੂਲਤਾਂ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ/ਮਜ਼ਬੂਤ ਕਰਨ ਲਈ ਵਿਆਪਕ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੁਹਿੰਮ ਤਹਿਤ ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਅੱਜ ਪਟਿਆਲਾ ਵਿਖੇ ਅਪਗ੍ਰੇਡਸ਼ਨ ਤੋਂ ਬਾਅਦ ਮਾਤਾ ਕੌਸ਼ੱਲਿਆ ਹਸਪਤਾਲ ਲੋਕਾਂ ਨੂੰ ਸਮਰਪਿਤ ਕੀਤਾ, ਜੋ ਇਤਿਹਾਸਕ ਸ਼ਹਿਰ ਪਟਿਆਲਾ ਅਤੇ ਇਸ ਦੇ ਨੇੜਲੇ ਇਲਾਕੇ ਦੇ ਲਗਭਗ 20 ਲੱਖ ਲੋਕਾਂ ਦੀ ਆਬਾਦੀ ਨੂੰ ਸਿਹਤ ਸਹੂਲਤਾਂ ਮੁਹੱਈਆ ਕਰੇਗਾ। ਇਸ ਹਸਪਤਾਲ ਵਿੱਚ 300 ਬੈੱਡ ਹਨ ਅਤੇ ਹੁਣ ਇਸ ਵੱਕਾਰੀ ਹਸਪਤਾਲ ਵਿੱਚ 66 ਬੈੱਡਾਂ ਦਾ ਵਾਧਾ ਕੀਤਾ ਗਿਆ ਹੈ। ਹਸਪਤਾਲ ਨੂੰ 13.80 ਕਰੋੜ ਰੁਪਏ ਦੀ ਲਾਗਤ ਨਾਲ ਮਜ਼ਬੂਤ ਕੀਤਾ ਗਿਆ ਹੈ ਅਤੇ ਹੁਣ ਇਹ ਹਸਪਤਾਲ ਆਈ.ਸੀ.ਯੂ, ਐਨ.ਆਈ.ਸੀ.ਯੂ ਅਤੇ ਹੋਰ ਸਹੂਲਤਾਂ ਨਾਲ ਲੈਸ ਹੈ। ਸੂਬੇ ਵਿੱਚ ਸਿਹਤ ਕ੍ਰਾਂਤੀ ਦੇ ਯੁੱਗ ਦੀ ਸ਼ੁਰੂਆਤ ਕਰਦਿਆਂ ਸਰਕਾਰ ਨੇ ਵਿੱਤੀ ਸਾਲ 2023-24 ਦੇ ਆਪਣੇ ਬਜਟ ਵਿੱਚ ਕਮਿਊਨਿਟੀ ਹੈਲਥ ਸੈਂਟਰਾਂ, ਸਬ ਡਿਵੀਜ਼ਨਲ ਹਸਪਤਾਲਾਂ ਅਤੇ ਜ਼ਿਲ੍ਹਾ ਹਸਪਤਾਲਾਂ ਦੀ ਮਜ਼ਬੂਤੀ ਲਈ 1300 ਕਰੋੜ ਰੁਪਏ ਦੀ ਅੰਦਾਜ਼ਨ ਲਾਗਤ ਨਾਲ ਵਿਸ਼ੇਸ਼ ਪ੍ਰਾਜੈਕਟ ਦਾ ਐਲਾਨ ਕੀਤਾ ਹੈ ਅਤੇ ਇਸ ਪ੍ਰਾਜੈਕਟ ਨੂੰ ਪੜਾਅਵਾਰ ਪੂਰਾ ਕੀਤਾ ਜਾਵੇਗਾ। ਅੱਜ 19 ਜ਼ਿਲ੍ਹਾ ਹਸਪਤਾਲਾਂ, 6 ਸਬ ਡਿਵੀਜ਼ਨਲ ਹਸਪਤਾਲਾਂ ਅਤੇ 15 ਸੀ.ਐਚ.ਸੀ. ਨੂੰ ਕਵਰ ਕਰਨ ਵਾਲੇ ਪ੍ਰਾਜੈਕਟ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਕੀਤੀ ਗਈ, ਜਿਸ ਉਤੇ 402 ਕਰੋੜ ਦੀ ਲਾਗਤ ਆਵੇਗੀ। ਇਸ ਪ੍ਰਾਜੈਕਟ ਤਹਿਤ ਸਰਕਾਰ ਨੇ ਹਸਪਤਾਲਾਂ ਵਿੱਚ ਸੇਵਾਵਾਂ ਜਿਵੇਂ ਵੱਖ-ਵੱਖ ਸਹੂਲਤਾਂ ਸਬੰਧੀ ਮਰੀਜ਼ਾਂ ਦੀ ਸਹਾਇਤਾ ਅਤੇ ਮਾਰਗਦਰਸ਼ਨ ਲਈ ਇੱਕ ਸਮਰਪਿਤ ਮਰੀਜ਼ ਸੁਵਿਧਾ ਕੇਂਦਰ ਸਥਾਪਤ ਕਰਨ ਦਾ ਫ਼ੈਸਲਾ ਕੀਤਾ ਹੈ। ਇਨ੍ਹਾਂ ਵਿੱਚੋਂ ਹਰੇਕ ਹੈਲਥ ਕੇਅਰ ਫੈਸਿਲਿਟੀ ਵਿੱਚ ਪੂਰੀ ਤਰ੍ਹਾਂ ਲੈਸ ਮਾਡਿਊਲਰ ਆਪ੍ਰੇਸ਼ਨ ਥੀਏਟਰ (ਓ.ਟੀਜ਼) ਦਾ ਨਿਰਮਾਣ ਕੀਤਾ ਜਾਵੇਗਾ ਅਤੇ ਵੈਂਟੀਲੇਟਰਾਂ, ਕਾਰਡਿਅਕ ਮਾਨੀਟਰਾਂ ਅਤੇ ਹੋਰ ਸਾਰੇ ਉਪਕਰਣਾਂ ਦੀ ਉਪਲਬਧਤਾ ਨਾਲ ਐਮਰਜੈਂਸੀ ਬਲਾਕਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਸਾਰੇ ਜ਼ਿਲ੍ਹਾ ਹਸਪਤਾਲਾਂ ਵਿੱਚ ਇੰਟੈਂਸਿਵ ਕੇਅਰ ਯੂਨਿਟ (ਆਈ.ਸੀ.ਯੂ) ਖੋਲ੍ਹੇ ਜਾਣਗੇ। ਪੰਜਾਬ ਸਰਕਾਰ ਨੇ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪਿਛਲੇ ਇੱਕ ਸਾਲ ਵਿੱਚ ਸੂਬੇ ਵਿੱਚ 664 ਆਮ ਆਦਮੀ ਕਲੀਨਿਕਾਂ ਦੀ ਸਥਾਪਨਾ ਕੀਤੀ ਹੈ। ਇਨ੍ਹਾਂ ਕਲੀਨਿਕਾਂ ਵਿੱਚ ਕੁੱਲ 80 ਕਿਸਮਾਂ ਦੀਆਂ ਦਵਾਈਆਂ ਅਤੇ 41 ਤਰ੍ਹਾਂ ਦੇ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ। ਕਲੀਨਿਕਾਂ ਵਿੱਚ ਆਧੁਨਿਕ ਆਈ.ਟੀ. ਬੁਨਿਆਦੀ ਢਾਂਚਾ ਮੌਜੂਦ ਹੈ ਅਤੇ ਮਰੀਜ਼ਾਂ ਦੇ ਇਲਾਜ ਨਾਲ ਸਬੰਧਤ ਸਾਰੇ ਕੰਮ ਜਿਵੇਂ ਰਜਿਸਟ੍ਰੇਸ਼ਨ, ਇਲਾਜ, ਦਵਾਈਆਂ ਦੇਣ ਆਦਿ ਜਿਹੇ ਕੰਮ ਸਰਕਾਰ ਵੱਲੋਂ ਮੁਹੱਈਆ ਕਰਵਾਏ ਗਏ ਟੈਬਲੇਟ ਜ਼ਰੀਏ ਕੀਤੇ ਜਾਂਦੇ ਹਨ। ਪਿਛਲੇ ਇੱਕ ਸਾਲ ਵਿੱਚ ਲਗਭਗ 59 ਲੱਖ ਮਰੀਜ਼ਾਂ ਨੇ ਇਨ੍ਹਾਂ ਕਲੀਨਿਕਾਂ ਵਿੱਚ ਪਹੁੰਚ ਕੀਤੀ, ਜਿਨ੍ਹਾਂ ਵਿੱਚੋਂ 9.54 ਲੱਖ ਮਰੀਜ਼ਾਂ ਨੇ ਟੈਸਟ ਸਹੂਲਤਾਂ ਦਾ ਲਾਭ ਲਿਆ ਅਤੇ ਇਨ੍ਹਾਂ ਕਲੀਨਿਕਾਂ ਰਾਹੀਂ ਮਰੀਜਾਂ ਨੂੰ 40.50 ਕਰੋੜ ਰੁਪਏ ਦੇ ਮੁੱਲ ਦੀ ਦਵਾਈ ਮੁਫ਼ਤ ਦਿੱਤੀ ਗਈ। ਇਹ ਕਲੀਨਿਕ ਆਮ ਆਦਮੀ ਦੀਆਂ ਜੇਬਾਂ 'ਤੇ ਬੋਝ ਘਟਾਉਣ ਸਣੇ ਉੱਚ ਸਿਹਤ ਦੇਖਭਾਲ ਸਹੂਲਤਾਂ 'ਚ ਮਰੀਜ਼ਾਂ ਦੇ ਬੋਝ ਨੂੰ ਘਟਾਉਣ ਵਿੱਚ ਅਹਿਮ ਭੂਮਿਕਾ ਅਦਾ ਕਰ ਰਹੇ ਹਨ। ਇਸੇ ਤਰ੍ਹਾਂ ਸਰਕਾਰ ਵੱਲੋਂ ਜੱਚਾ-ਬੱਚਾ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਮਰਪਿਤ ਕੇਂਦਰ ਸਥਾਪਿਤ ਕੀਤੇ ਜਾ ਰਹੇ ਹਨ ਅਤੇ ਅਜਿਹੇ ਕੇਂਦਰ ਖਰੜ ਅਤੇ ਬੁਢਲਾਡਾ ਵਿਖੇ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ ਜਦਕਿ ਨਕੋਦਰ ਅਤੇ ਰਾਏਕੋਟ ਵਿਖੇ ਅਜਿਹੇ ਕੇਂਦਰ ਛੇਤੀ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਇਸੇ ਤਰ੍ਹਾਂ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਦੇ ਆਧੁਨਿਕੀਕਰਨ ਲਈ ਵਿਸ਼ੇਸ਼ ਪ੍ਰਾਜੈਕਟ ਉਲੀਕਿਆ ਗਿਆ ਹੈ। ਅਜਿਹੇ ਆਧੁਨਿਕ ਕੇਂਦਰ ਨਾ ਸਿਰਫ਼ ਉੱਨਤ ਇਲਾਜ ਸੁਵਿਧਾਵਾਂ/ਥੈਰੇਪੀਆਂ ਪ੍ਰਦਾਨ ਕਰਨਗੇ ਸਗੋਂ ਇਨ੍ਹਾਂ ਵਿਚ ਡਿਜੀਟਲ ਬੁਨਿਆਦੀ ਢਾਂਚਾ ਵੀ ਉਪਲਬਧ ਹੋਵੇਗਾ ਅਤੇ ਇਹ ਸੈਂਟਰ ਸਟੈਂਡਰਡ ਐਕਰੀਡੇਸ਼ਨ ਸੰਗਠਨ ਤੋਂ ਮਾਨਤਾ ਪ੍ਰਾਪਤ ਹੋਣਗੇ। ਆਧੁਨਿਕ ਕੇਂਦਰਾਂ ਵਜੋਂ ਵਿਕਸਿਤ ਕਰਨ ਲਈ ਛੇ ਨਸ਼ਾ ਛੁਡਾਊ ਕੇਂਦਰਾਂ ਅਤੇ ਅੱਠ ਮੁੜ ਵਸੇਬਾ ਕੇਂਦਰਾਂ ਦੀ ਸ਼ਨਾਖ਼ਤ ਕੀਤੀ ਗਈ ਹੈ। ਨਸ਼ਾਖੋਰੀ ਨੂੰ ਅਪਰਾਧ ਦੀ ਸ਼੍ਰੇਣੀ ਤੋਂ ਹਟਾ ਕੇ ਇਸ ਨੂੰ ਮਾਨਸਿਕ ਸਿਹਤ ਵਿਗਾੜ ਵਜੋਂ ਮੰਨਿਆ ਜਾਵੇਗਾ। ਨਵੀਂ ਬਹੁ-ਅਨੁਸ਼ਾਸਨੀ ਪਹੁੰਚ ਤਹਿਤ ਪੀੜਤਾਂ ਨੂੰ ਰੁਜ਼ਗਾਰ ਦੇਣ ਲਈ ਸੈਂਟਰਾਂ ਵਿੱਚ ਬਣੇ ਹੁਨਰ ਵਿਕਾਸ ਕੇਂਦਰਾਂ ਰਾਹੀਂ ਰੁਜ਼ਗਾਰ ਸਿਰਜਣ ਸਕੀਮਾਂ ਨਾਲ ਜੋੜਨ ਦੇ ਨਾਲ-ਨਾਲ ਕਮਿਊਨਿਟੀ ਅਤੇ ਸਮਾਜ ਭਲਾਈ ਸੰਗਠਨਾਂ ਦੀ ਨਸ਼ਿਆਂ ਵਿਰੁੱਧ ਸ਼ਮੂਲੀਅਤ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਪੰਜਾਬ ਸਰਕਾਰ ਸਰਕਾਰੀ ਹਸਪਤਾਲਾਂ ਵਿੱਚ ਸਟਾਫ਼ ਵਧਾਉਣ 'ਤੇ ਧਿਆਨ ਦੇ ਰਹੀ ਹੈ ਅਤੇ ਹੁਣ ਤੱਕ ਸਿਹਤ ਵਿਭਾਗ ਵਿੱਚ 9 ਸੁਪਰ ਸਪੈਸ਼ਲਿਸਟ, 299 ਸਪੈਸ਼ਲਿਸਟ, 1094 ਸਟਾਫ ਨਰਸਾਂ, 122 ਪੈਰਾ ਮੈਡੀਕਲ, 113 ਕਲਰਕ ਅਤੇ ਹੋਰ ਸਟਾਫ਼ ਭਰਤੀ ਕੀਤਾ ਚੁੱਕਾ ਹੈ। ਹੁਣ 1866 ਮੈਡੀਕਲ ਅਤੇ ਪੈਰਾ-ਮੈਡੀਕਲ ਸਟਾਫ਼ ਦੀ ਭਰਤੀ ਨਾਲ ਸੂਬੇ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਪਿਛਲੀਆਂ ਸਰਕਾਰਾਂ ਵਿੱਚ 88 ਹਾਊਸ ਸਰਜਨਾਂ ਦੀ ਗਿਣਤੀ ਦੇ ਮੁਕਾਬਲੇ 300 ਹਾਊਸ ਸਰਜਨਾਂ ਦੀ ਰਿਕਾਰਡ ਗਿਣਤੀ ਵੱਖ-ਵੱਖ ਜ਼ਿਲ੍ਹਾ ਹਸਪਤਾਲਾਂ ਅਤੇ ਉਪ ਮੰਡਲ ਹਸਪਤਾਲਾਂ ਨਾਲ ਜੁੜ ਚੁੱਕੀ ਹੈ। ਇਸ ਤੋਂ ਇਲਾਵਾ ਸਰਕਾਰ ਨੇ ਪ੍ਰਤੀ ਮਰੀਜ਼ ਦੇ ਆਧਾਰ 'ਤੇ, 633 ਮੈਡੀਕਲ ਅਫਸਰ, 636 ਫਾਰਮਾਸਿਸਟ, 429 ਕਲੀਨਿਕ ਅਸਿਸਟੈਂਟ ਅਤੇ 172 ਸਵੀਪਰ-ਕਮ-ਹੈਲਪਰਾਂ ਨੂੰ ਇਸ ਦੁਆਰਾ ਸਥਾਪਿਤ ਕੀਤੇ ਆਮ ਆਦਮੀ ਕਲੀਨਿਕਾਂ ਵਿੱਚ ਨਾਗਰਿਕਾਂ ਨੂੰ ਨਿਰਵਿਘਨ ਅਤੇ ਉੱਚ ਗੁਣਵੱਤਾ ਵਾਲੀਆਂ ਸੇਵਾਵਾਂ ਪ੍ਰਦਾਨ ਕਰਨ ਲਈ ਸੂਚੀਬੱਧ ਕੀਤਾ ਹੈ। ਜੀ.ਐਮ.ਸੀ, ਪਟਿਆਲਾ ਅਤੇ ਫ਼ਰੀਦਕੋਟ ਮੈਡੀਕਲ ਕਾਲਜਾਂ ਵਿੱਚ ਐਮ.ਬੀ.ਬੀ.ਐਸ. ਦੀਆਂ ਸੀਟਾਂ ਦੀ ਗਿਣਤੀ ਵਿੱਚ 25-25 ਦਾ ਵਾਧਾ ਕੀਤਾ ਗਿਆ ਹੈ। ਇਸੇ ਤਰ੍ਹਾਂ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਡੀ.ਐਨ.ਬੀ. ਸੀਟਾਂ 1922 ਵਿੱਚ 42 ਤੋਂ ਵੱਧ ਕੇ 2023 ਵਿੱਚ 85 ਹੋ ਗਈਆਂ ਹਨ ਅਤੇ ਅੱਠ ਨਵੇਂ ਜ਼ਿਲ੍ਹਿਆਂ ਜਿਵੇਂ ਫਤਿਹਗੜ੍ਹ ਸਾਹਿਬ, ਐਸ.ਬੀ.ਐਸ ਨਗਰ, ਹੁਸ਼ਿਆਰਪੁਰ, ਗੁਰਦਾਸਪੁਰ, ਪਠਾਨਕੋਟ, ਬਰਨਾਲਾ, ਕਪੂਰਥਲਾ ਅਤੇ ਐਸ.ਏ.ਐਸ ਨਗਰ ਨੂੰ ਡੀ.ਐਨ.ਬੀ. ਸੀਟਾਂ ਮਿਲੀਆਂ ਹਨ, ਜਿਸ ਨਾਲ ਪਹਿਲੇ 6 ਜ਼ਿਲ੍ਹਿਆਂ ਦੇ ਮੁਕਾਬਲੇ ਹੁਣ 14 ਜ਼ਿਲ੍ਹਿਆਂ ਵਿੱਚ ਡੀ.ਐਨ.ਬੀ. ਸੀਟਾਂ ਹਨ। ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉਭਾਰਨ ਲਈ ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ 415 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ 100 ਐਮ.ਬੀ.ਬੀ.ਐਸ ਸੀਟਾਂ ਵਾਲੇ ਨਵੇਂ ਮੈਡੀਕਲ ਕਾਲਜ ਸਥਾਪਿਤ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਮਾਲੇਰਕੋਟਲਾ ਵਿਖੇ 100 ਐਮ.ਬੀ.ਬੀ.ਐਸ. ਸੀਟਾਂ ਵਾਲਾ ਮਾਇਨਿਉਰਿਟੀ ਮੈਡੀਕਲ ਕਾਲਜ ਅਤੇ ਐਸ.ਏ.ਐਸ. ਨਗਰ ਵਿਖੇ ਵਿਸ਼ੇਸ਼ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਾਇਲਰੀ ਸਾਇੰਸਿਜ਼ ਦੀ ਸਥਾਪਨਾ ਕੀਤੀ ਜਾ ਰਹੀ ਹੈ। ਸਮਾਜ ਦੀ ਸਿਹਤ ਵਿੱਚ ਸੁਧਾਰ ਦੇ ਉਦੇਸ਼ ਨਾਲ ਨਾਗਰਿਕਾਂ ਨੂੰ ਨਿਯਮਤ ਯੋਗਾ ਸੈਸ਼ਨਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਵਿੱਚ ਵਿਸ਼ੇਸ਼ ਪ੍ਰੋਜੈਕਟ "ਸੀ.ਐਮ ਦੀ ਯੋਗਸ਼ਾਲਾ" ਸ਼ੁਰੂ ਕੀਤਾ ਗਿਆ ਹੈ। ਇਹ ਪਹਿਲਕਦਮੀ ਯੋਗਾ ਦਾ ਇਕ ਅਜਿਹਾ ਸਰੂਪ ਪ੍ਰਦਾਨ ਕਰਨ ਦੀ ਕੋਸ਼ਿਸ਼ ਹੈ ਜੋ ਸਾਰਿਆਂ ਲਈ ਪਹੁੰਚਯੋਗ ਹੈ ਅਤੇ ਸਾਰਿਆਂ ਲਈ ਮੁਫਤ ਹੈ। ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿੱਚ ਹਫ਼ਤੇ ਵਿੱਚ ਛੇ ਦਿਨ 300 ਤੋਂ ਵੱਧ ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਜਿਸ ਵਿੱਚ 10,000 ਦੇ ਕਰੀਬ ਨਾਗਰਿਕ ਇਨ੍ਹਾਂ ਯੋਗਾ ਸੈਸ਼ਨਾਂ ਵਿੱਚ ਭਾਗ ਲੈ ਰਹੇ ਹਨ। ਲਗਭਗ 180 ਹੋਰ ਟਰੇਨਰਾਂ ਨੇ ਆਪਣਾ ਸਿਖਲਾਈ ਸੈਸ਼ਨ ਪੂਰਾ ਕਰ ਲਿਆ ਹੈ ਅਤੇ 4 ਅਕਤੂਬਰ ਤੋਂ ਕਲਾਸਾਂ ਲੈਣੀਆਂ ਸ਼ੁਰੂ ਕਰ ਦੇਣਗੇ।

Punjab Bani 02 October,2023
ਮੁੱਖ ਮੰਤਰੀ ਪੰਜਾਬ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਪੰਜਾਬ ਵਿੱਚ ਸਿਹਤ ਕ੍ਰਾਂਤੀ ਦੇ ਨਵੇਂ ਦੌਰ ਦੀ ਕੀਤੀ ਸ਼ੁਰੂਆਤ

ਮੁੱਖ ਮੰਤਰੀ ਪੰਜਾਬ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਪੰਜਾਬ ਵਿੱਚ ਸਿਹਤ ਕ੍ਰਾਂਤੀ ਦੇ ਨਵੇਂ ਦੌਰ ਦੀ ਕੀਤੀ ਸ਼ੁਰੂਆਤ * ਪਟਿਆਲਾ ਵਿਖੇ ਸਰਕਾਰੀ ਖੇਤਰ ਦਾ ਆਪਣੀ ਕਿਸਮ ਦਾ ਪਹਿਲਾ ਮਾਤਾ ਕੌਸ਼ੱਲਿਆ ਹਸਪਤਾਲ ਲੋਕਾਂ ਨੂੰ ਕੀਤਾ ਸਮਰਪਿਤ * 550 ਕਰੋੜ ਰੁਪਏ ਦੀ ਲਾਗਤ ਵਾਲੇ ਸਿਹਤਮੰਦ ਮਿਸ਼ਨ ਪੰਜਾਬ ਦੀ ਸ਼ੁਰੂਆਤ * ਦਿੱਲੀ ਦੇ ਮੁੱਖ ਮੰਤਰੀ ਨੇ ਲੋਕਾਂ ਦੀ ਭਲਾਈ ਲਈ ਕੀਤੀਆਂ ਪਹਿਲਕਦਮੀਆਂ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ * ਕਿਹਾ; ਇਹ ਉਪਰਾਲਾ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾ ਕੇ ਆਮ ਆਦਮੀ ਨੂੰ ਸਹੂਲਤ ਦੇਵੇਗਾ ਪਟਿਆਲਾ, 2 ਅਕਤੂਬਰ ਸੂਬੇ ਵਿੱਚ ਸਿਹਤ ਕ੍ਰਾਂਤੀ ਦੇ ਨਵੇਂ ਦੌਰ ਦੀ ਸ਼ੁਰੂਆਤ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਪਟਿਆਲਾ ਵਿਖੇ ਸਰਕਾਰੀ ਖੇਤਰ ਦਾ ਆਪਣੀ ਕਿਸਮ ਦਾ ਪਹਿਲਾ ਮਾਤਾ ਕੌਸ਼ੱਲਿਆ ਹਸਪਤਾਲ ਲੋਕਾਂ ਨੂੰ ਸਮਰਪਿਤ ਕੀਤਾ। ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਇਹ ਹਸਪਤਾਲ ਇਤਿਹਾਸਕ ਸ਼ਹਿਰ ਪਟਿਆਲਾ ਅਤੇ ਇਸ ਦੇ ਆਸ-ਪਾਸ ਦੀ ਲਗਪਗ 20 ਲੱਖ ਲੋਕਾਂ ਦੀ ਆਬਾਦੀ ਨੂੰ ਸਿਹਤ ਸਹੂਲਤਾਂ ਦੇਵੇਗਾ। ਇਸ ਹਸਪਤਾਲ ਵਿੱਚ 300 ਬੈੱਡ ਹਨ ਅਤੇ ਹੁਣ ਇਸ ਵੱਕਾਰੀ ਸਿਹਤ ਸੰਸਥਾ ਵਿੱਚ 66 ਬੈੱਡਾਂ ਦਾ ਵਾਧਾ ਕੀਤਾ ਜਾ ਰਿਹਾ ਹੈ। ਹਸਪਤਾਲ ਨੂੰ 13.80 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਗਿਆ ਹੈ ਅਤੇ ਆਈ ਸੀ ਯੂ, ਐਨ ਆਈ ਸੀ ਯੂ ਅਤੇ ਹੋਰ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਸਿਹਤ ਸੰਭਾਲ ਦੇ ਖੇਤਰ ਵਿੱਚ ਇੱਕ ਨਵੀਂ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਐਲਾਨ ਕੀਤਾ ਕਿ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਇੱਕ ਸਾਲ ਦੇ ਅੰਦਰ ਰਾਜ ਭਰ ਦੇ ਸਾਰੇ ਹਸਪਤਾਲਾਂ ਵਿੱਚ ਐਮਰਜੈਂਸੀ ਸੇਵਾਵਾਂ ਚਾਲੂ ਕਰ ਦਿੱਤੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਦੂਰ-ਦੁਰਾਡੇ ਅਤੇ ਪੇਂਡੂ ਖੇਤਰਾਂ ਦੇ ਗੰਭੀਰ ਮਰੀਜ਼ਾਂ ਲਈ ਅਤਿ ਉੱਨਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਇਲੈਕਟ੍ਰਾਨਿਕ ਇੰਟੈਂਸਿਵ ਕੇਅਰ ਯੂਨਿਟ (ਈ ਆਈ ਸੀ ਯੂ) ਸਿਸਟਮ ਸ਼ੁਰੂ ਕਰਨ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਸੂਬੇ ਵਿੱਚ ਸਿਹਤ ਸੰਭਾਲ ਪ੍ਰਣਾਲੀ ਨੂੰ ਸੁਧਾਰਨ ਲਈ ਮੀਲ ਦੇ ਪੱਥਰ ਵਜੋਂ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਹੁਣ ਤੱਕ 59 ਲੱਖ ਤੋਂ ਵੱਧ ਮਰੀਜ਼ ਲਾਭ ਉਠਾ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਅਤੇ ਸੀ.ਐਮ ਦੀ ਯੋਗਸ਼ਾਲਾ ਦੇ ਸੰਕਲਪ ਨੂੰ ਲੋਕਾਂ ਦੇ ਵਡੇਰੇ ਹਿੱਤ ਵਿੱਚ ਪੂਰੇ ਭਾਰਤ ਵਿੱਚ ਲਾਗੂ ਕੀਤਾ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੀ ਭਲਾਈ ਲਈ 550 ਕਰੋੜ ਰੁਪਏ ਦਾ ਸਿਹਤਮੰਦ ਮਿਸ਼ਨ ਪੰਜਾਬ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਿੱਖਿਆ ਅਤੇ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿਹਤਮੰਦ ਮਿਸ਼ਨ ਪੰਜਾਬ ਤਹਿਤ ਸੂਬੇ ਭਰ ਦੇ ਸਾਰੇ ਸਰਕਾਰੀ ਹਸਪਤਾਲਾਂ ਨੂੰ ਨਵਾਂ ਰੂਪ ਮਿਲੇਗਾ। ਮੁੱਖ ਮੰਤਰੀ ਨੇ ਦੱਸਿਆ ਕਿ ਸਿਹਤਮੰਦ ਪੰਜਾਬ ਐਪ ਵੀ ਲਾਂਚ ਕੀਤੀ ਗਈ ਹੈ ਜਿਸ ਨਾਲ ਮੋਬਾਈਲ 'ਤੇ ਕਲਿੱਕ ਕਰਨ 'ਤੇ ਲੋਕ ਨੇੜਲੇ ਆਮ ਆਦਮੀ ਕਲੀਨਿਕਾਂ ਦਾ ਪਤਾ ਲਾ ਸਕਣਗੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦਾ ਟੀਚਾ ਹੈ ਕਿ ਆਮ ਆਦਮੀ ਕਲੀਨਿਕਾਂ ਵਾਂਗ ਲੋਕਾਂ ਨੂੰ ਮੁਫ਼ਤ ਦਵਾਈਆਂ ਮੁਹੱਈਆ ਕਰਵਾਉਣ ਲਈ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਆਯੂਸ਼ ਫਾਰਮੇਸੀ ਸ਼ੁਰੂ ਕੀਤੀ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਲੋਕਾਂ ਨੂੰ ਮਿਆਰੀ ਡਾਕਟਰੀ ਇਲਾਜ ਮੁਹੱਈਆ ਕਰਵਾਉਣ ਲਈ ਇੱਕ ਮਾਡਲ ਰਾਜ ਵਜੋਂ ਉਭਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ ਸਥਾਪਤ ਕੀਤੇ ਗਏ ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਨੂੰ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ ਜੋ ਸਰਕਾਰੀ ਹਸਪਤਾਲਾਂ ਵਿੱਚ 'ਮਰੀਜ਼ ਸੁਵਿਧਾ ਕੇਂਦਰ' ਸ਼ੁਰੂ ਕਰਨ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਹਸਪਤਾਲ ਵਿੱਚ ਐਨ.ਆਈ.ਸੀ.ਯੂ ਵਾਰਡ ਨੂੰ ਅਪਗ੍ਰੇਡ ਕਰਕੇ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੂਬੇ ਵਿੱਚ ਸਿਹਤ ਕ੍ਰਾਂਤੀ ਦਾ ਦੌਰ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਫਤ ਮੁਹੱਈਆ ਕਰਵਾਉਣਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਹਿਲਾਂ ਅਮੀਰ ਵਰਗ ਦੀ ਹੀ ਪ੍ਰਾਈਵੇਟ ਹਸਪਤਾਲਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਤੱਕ ਪਹੁੰਚ ਸੀ ਪਰ ਹੁਣ ਆਮ ਆਦਮੀ ਨੂੰ ਉਹ ਸਾਰੀਆਂ ਸਹੂਲਤਾਂ ਇੱਥੇ ਸਰਕਾਰੀ ਸਿਹਤ ਸੰਸਥਾ ਵਿੱਚ ਮਿਲਣਗੀਆਂ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਅਤੇ ਸਕੂਲ ਆਫ਼ ਐਮੀਨੈਂਸ ਵਾਂਗ ਇਨ੍ਹਾਂ ਹਸਪਤਾਲਾਂ ਦੀ ਗਿਣਤੀ ਵੀ ਸੂਬੇ ਭਰ ਵਿੱਚ ਵਧਾਈ ਜਾਵੇਗੀ। ਉਨ੍ਹਾਂ ਅਫਸੋਸ ਪ੍ਰਗਟਾਇਆ ਕਿ ਪਹਿਲਾਂ ਸੂਬੇ ਦੇ ਸਰਕਾਰੀ ਹਸਪਤਾਲ ਖਸਤਾ ਹਾਲਤਾਂ ਵਿੱਚ ਸਨ ਪਰ ਹੁਣ ਆਧੁਨਿਕ ਤਕਨੀਕ ਨਾਲ ਲੈਸ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਨ੍ਹਾਂ ਸਹੂਲਤਾਂ ਦਾ ਚੋਣਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ, ਸਗੋਂ ਇਸ ਦਾ ਇੱਕੋ-ਇੱਕ ਮਕਸਦ ਲੋਕ ਭਲਾਈ ਨੂੰ ਯਕੀਨੀ ਬਣਾਉਣਾ ਹੈ। ਇਸ ਦੌਰਾਨ ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਕੇ ਲੋਕਾਂ ਨਾਲ ਗੱਲਬਾਤ ਵੀ ਕੀਤੀ। ਗੱਲਬਾਤ ਦੌਰਾਨ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਸਰਕਾਰੀ ਹਸਪਤਾਲਾਂ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ 'ਤੇ ਪੂਰੀ ਤਸੱਲੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਪ੍ਰਾਈਵੇਟ ਹਸਪਤਾਲਾਂ ਨਾਲੋਂ ਕਿਤੇ ਵੱਧ ਹਨ। ਮਰੀਜ਼ਾਂ ਅਤੇ ਉਨ੍ਹਾਂ ਦੇ ਨਾਲ ਮੌਜੂਦ ਉਨ੍ਹਾਂ ਦੇ ਵਾਰਸਾਂ ਨੇ ਵੀ ਮੁੱਖ ਮੰਤਰੀ ਵੱਲੋਂ ਸਿਹਤ ਸੰਭਾਲ ਖੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਬਹੁਤ ਸਾਰੀਆਂ ਪਹਿਲਕਦਮੀਆਂ ਕਰਨ ਲਈ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਹਸਪਤਾਲ ਆਮ ਲੋਕਾਂ ਨੂੰ ਸਹੂਲਤ ਦੇਣ ਲਈ ਵੱਡਾ ਉਪਰਾਲਾ ਸਿੱਧ ਹੋਣਗੇ। ਉਨ੍ਹਾਂ ਨੇ ਸੂਬਾ ਸਰਕਾਰ ਵੱਲੋਂ ਤੰਦਰੁਸਤ ਪੰਜਾਬ ਦੀ ਸਿਰਜਣਾ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਵੀ ਸ਼ਲਾਘਾ ਕੀਤੀ।

Punjab Bani 02 October,2023
ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਨੂੰ ਉਨ੍ਹਾਂ ਦੇ ਜਨਮ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ

ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਨੂੰ ਉਨ੍ਹਾਂ ਦੇ ਜਨਮ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ * ਆਜ਼ਾਦੀ ਸੰਗਰਾਮ ਅਤੇ ਆਧੁਨਿਕ ਭਾਰਤ ਦੇ ਨਿਰਮਾਣ ਵਿੱਚ ਦੋਹਾਂ ਆਗੂਆਂ ਦੀ ਭੂਮਿਕਾ ਨੂੰ ਸਲਾਹਿਆ ਪਟਿਆਲਾ, 2 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਜੀ ਨੂੰ ਉਨ੍ਹਾਂ ਦੇ ਜਨਮ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਮਹਾਤਮਾ ਗਾਂਧੀ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਰਾਸ਼ਟਰ ਪਿਤਾ ਦਾ ਜੀਵਨ, ਫ਼ਲਸਫ਼ਾ ਅਤੇ ਕੁਰਬਾਨੀ ਹਮੇਸ਼ਾ ਚਾਨਣ ਮੁਨਾਰੇ ਵਾਂਗ ਰੁਸ਼ਨਾਉੰਦੇ ਰਹਿਣਗੇ ਅਤੇ ਸਾਨੂੰ ਸਾਰਿਆਂ ਨੂੰ ਸਮਾਜ, ਰਾਜ ਅਤੇ ਦੇਸ਼ ਦੀ ਨਿਸ਼ਕਾਮ ਸੇਵਾ ਕਰਨ ਲਈ ਪ੍ਰੇਰਿਤ ਕਰਦੇ ਰਹਿਣਗੇ। ਉਨ੍ਹਾਂ ਲੋਕਾਂ ਨੂੰ ਬਰਾਬਰੀ ਦੇ ਸਮਾਜ ਦੀ ਸਿਰਜਣਾ ਲਈ ਮਹਾਤਮਾ ਗਾਂਧੀ ਜੀ ਵੱਲੋਂ ਦਰਸਾਏ ਸ਼ਾਂਤੀ ਅਤੇ ਅਹਿੰਸਾ ਦੇ ਫ਼ਲਸਫ਼ੇ 'ਤੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਜੀ ਨੇ ਭਾਰਤੀ ਆਜ਼ਾਦੀ ਸੰਗਰਾਮ ਨੂੰ ਇੱਕ ਜਨ ਅੰਦੋਲਨ ਵਿੱਚ ਤਬਦੀਲ ਕੀਤਾ ਜਿਸ ਨਾਲ ਦੇਸ਼ ਨੂੰ ਬਰਤਾਨਵੀ ਸਾਮਰਾਜਵਾਦ ਦੀ ਜਕੜ ਤੋਂ ਮੁਕਤ ਕਰਵਾਇਆ ਗਿਆ। ਪੰਜਾਬ ਦੇ ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਮਹਾਤਮਾ ਗਾਂਧੀ ਜੀ ਵਾਹਿਦ ਵਿਸ਼ਵ ਆਗੂ ਸਨ ਜਿਨ੍ਹਾਂ ਨੇ ਅਹਿੰਸਾ ਦੀ ਆਪਣੀ ਵਿਚਾਰਧਾਰਾ ਰਾਹੀਂ ਆਜ਼ਾਦੀ ਦੀ ਲੜਾਈ ਜਿੱਤੀ। ਉਨ੍ਹਾਂ ਕਿਹਾ ਕਿ ਗਾਂਧੀ ਜੀ ਇੱਕ ਮਹਾਨ ਰਾਜਨੇਤਾ ਅਤੇ ਮਹਾਨ ਸ਼ਖ਼ਸੀਅਤ ਸਨ, ਜਿਨ੍ਹਾਂ ਨੇ ਪਿਆਰ, ਸ਼ਾਂਤੀ ਅਤੇ ਅਹਿੰਸਾ ਦੇ ਆਪਣੇ ਫ਼ਲਸਫ਼ੇ ਦਾ ਪ੍ਰਚਾਰ ਕਰਨ ਲਈ ਦੁਨੀਆ ਭਰ ਦੀ ਯਾਤਰਾ ਕੀਤੀ। ਉਨ੍ਹਾਂ ਕਿਹਾ ਕਿ ਦੁਨੀਆ ਭਰ ਦੇ ਲੋਕ ਮਹਾਤਮਾ ਗਾਂਧੀ ਜੀ ਦੀ ਵਿਚਾਰਧਾਰਾ ਦੇ ਪ੍ਰਸ਼ੰਸਕ ਅਤੇ ਪੈਰੋਕਾਰ ਹਨ। ਲਾਲ ਬਹਾਦਰ ਸ਼ਾਸਤਰੀ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਭਾਰਤੀ ਰਾਜਨੀਤੀ ਦਾ ਇੱਕ ਅਜਿਹਾ ਚਾਨਣ ਮੁਨਾਰਾ ਦੱਸਿਆ ਜਿਸ ਨੇ ਭਾਰਤ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਲਈ ਮੁੱਖ ਧੁਰੇ ਵਜੋਂ ਕੰਮ ਕੀਤਾ। ਉਨ੍ਹਾਂ ਕਿਹਾ ਕਿ ਲਾਲ ਬਹਾਦਰ ਸ਼ਾਸਤਰੀ ਜੀ ਵੱਲੋਂ ਦਿੱਤਾ ਗਿਆ 'ਜੈ ਜਵਾਨ, ਜੈ ਕਿਸਾਨ' ਦਾ ਨਾਅਰਾ ਹਮੇਸ਼ਾ ਸਾਡਾ ਮਾਰਗਦਰਸ਼ਨ ਕਰਨ ਸਣੇ ਭਾਰਤ ਨੂੰ ਇੱਕ ਆਤਮ-ਨਿਰਭਰ ਅਤੇ ਸੁਰੱਖਿਅਤ ਰਾਸ਼ਟਰ ਵਜੋਂ ਅੱਗੇ ਵਧਾਉਣ ਵਿੱਚ ਮਦਦ ਕਰਦਾ ਰਹੇਗਾ। ਲੋਕਾਂ ਨੂੰ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਚਾਰੀਆਂ ਗਈਆਂ ਸਵੈ-ਅਨੁਸ਼ਾਸਨ, ਸਮਰਪਣ ਅਤੇ ਸਖ਼ਤ ਮਿਹਨਤ ਦੀਆਂ ਕਦਰਾਂ-ਕੀਮਤਾਂ ਨੂੰ ਗ੍ਰਹਿਣ ਕਰਨ ਦਾ ਸੱਦਾ ਦਿੰਦਿਆਂ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਲਾਲ ਬਹਾਦਰ ਸ਼ਾਸਤਰੀ ਜੀ ਇਮਾਨਦਾਰੀ, ਨੈਤਿਕਤਾ ਅਤੇ ਸਾਦਗੀ ਦੇ ਪ੍ਰਤੀਕ ਸਨ ਅਤੇ ਆਪਣੇ ਦੇਸ਼ ਦੇ ਸਰਬਪੱਖੀ ਵਿਕਾਸ ਅਤੇ ਖ਼ੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਜੋਸ਼ ਨਾਲ ਕੰਮ ਕਰਨਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

Punjab Bani 02 October,2023
ਪੰਜਾਬ ਸਰਕਾਰ ਦੀਆਂ ਪੁਰਜ਼ੋਰ ਕੋਸ਼ਿਸ਼ਾਂ ਨਾਲ ਵਿਸ਼ਵ ਭਰ ਦੇ ਮੋਹਰੀ ਸਨਅਤਕਾਰਾਂ ਪੰਜਾਬ ਦਾ ਰੁਖ਼ ਕਰਨ ਲੱਗੇ: ਮੁੱਖ ਮੰਤਰੀ

ਪੰਜਾਬ ਸਰਕਾਰ ਦੀਆਂ ਪੁਰਜ਼ੋਰ ਕੋਸ਼ਿਸ਼ਾਂ ਨਾਲ ਵਿਸ਼ਵ ਭਰ ਦੇ ਮੋਹਰੀ ਸਨਅਤਕਾਰਾਂ ਪੰਜਾਬ ਦਾ ਰੁਖ਼ ਕਰਨ ਲੱਗੇ: ਮੁੱਖ ਮੰਤਰੀ ਰਾਜਪੁਰਾ ਵਿੱਚ 138 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਨੀਦਰਲੈਂਡ ਆਧਾਰਤ ਕੈਟਲ ਫੀਡ ਪਲਾਂਟ ਦਾ ਨੀਂਹ ਪੱਥਰ ਰੱਖਿਆ ਪਲਾਂਟ ਦੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਸਹਾਈ ਸਾਬਤ ਹੋਣ ਦੀ ਉਮੀਦ ਜਤਾਈ ਇਹ ਪਲਾਂਟ ਉਨ੍ਹਾਂ ਦੇ ਮੂੰਹ ਉਤੇ ਚਪੇੜ, ਜਿਹੜੇ ਕਹਿੰਦੇ ਸੀ ਕਿ ਪੰਜਾਬ ਵਿੱਚ ਕੋਈ ਨਿਵੇਸ਼ ਨਹੀਂ ਹੋਵੇਗਾ: ਮੁੱਖ ਮੰਤਰੀ ਪੰਜਾਬ ਨੂੰ ਨਿਵੇਸ਼ ਲਈ ਸਭ ਤੋਂ ਵੱਧ ਤਰਜੀਹੀ ਸਥਾਨ ਵਜੋਂ ਦਰਸਾਇਆ ਰਾਜਪੁਰਾ (ਪਟਿਆਲਾ), 1 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਦੁਨੀਆ ਭਰ ਦੇ ਮੋਹਰੀ ਸਨਅਤਕਾਰ ਹੁਣ ਸੂਬੇ ਦਾ ਰੁਖ਼ ਕਰਨ ਲੱਗੇ ਹਨ। ਨੀਦਰਲੈਂਡ ਆਧਾਰਤ ਕੈਟਲ ਫੀਡ ਪਲਾਂਟ ਦਾ ਨੀਂਹ ਪੱਥਰ ਰੱਖਣ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਫ਼ਸਲਾਂ ਦੀ ਖੇਤੀ ਕਰ ਰਹੇ ਪੰਜਾਬ ਤੇ ਹਰਿਆਣਾ ਦੇ ਕਿਸਾਨ ਫ਼ਸਲੀ ਵਿਭਿੰਨਤਾ ਲਈ ਨਵੇਂ ਰਾਹ ਤਲਾਸ਼ ਰਹੇ ਹਨ ਜਾਂ ਉਹ ਬਿਹਤਰ ਕਮਾਈ ਲਈ ਬਾਗ਼ਬਾਨੀ, ਡੇਅਰੀ, ਮੁਰਗੀ ਪਾਲਣ, ਮੱਛੀ ਪਾਲਣ, ਸੂਰ ਪਾਲਣ ਅਤੇ ਹੋਰ ਕਿੱਤਿਆਂ ਵੱਲ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਸ਼ੂਆਂ ਦੀ ਫੀਡ ਬਣਾਉਣ ਵਾਲੀਆਂ ਦੁਨੀਆ ਭਰ ਦੀਆਂ ਮੋਹਰੀ 10 ਮੋਹਰੀ ਕੰਪਨੀਆਂ ਵਿੱਚੋਂ ਇਕ ਡੀ ਹਿਊਜ਼ ਨੇ ਇੱਥੇ ਪਲਾਂਟ ਸਥਾਪਤ ਕਰਨ ਜਾ ਰਹੀ ਹੈ ਅਤੇ 138 ਕਰੋੜ ਰੁਪਏ ਦੀ ਲਾਗਤ ਨਾਲ ਰਾਜਪੁਰਾ ਵਿੱਚ ਬਣ ਰਹੇ ਇਸ ਨਾਲ ਪਲਾਂਟ ਨਾਲ ਅਜਿਹੇ ਕਿਸਾਨਾਂ ਦੀਆਂ ਉਮੀਦਾਂ ਜਗੀਆਂ ਹਨ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਬਿਹਤਰੀਨ ਤਕਨਾਲੋਜੀ ਆਉਣ ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਨੀਦਰਲੈਂਡ ਦੀ ਕਿਸੇ ਇਕ ਕੰਪਨੀ ਦਾ ਪੰਜਾਬ ਵਿੱਚ ਪਹਿਲਾ ਵੱਡਾ ਨਿਵੇਸ਼ ਹੈ। ਉਨ੍ਹਾਂ ਕਿਹਾ ਕਿ ਨੀਦਰਲੈਂਡ ਨੂੰ ਵਿਸ਼ਵ ਭਰ ਵਿੱਚ ਖੇਤੀਬਾੜੀ ਉਤਪਾਦਾਂ ਦਾ ਸਭ ਤੋਂ ਵੱਡਾ ਬਰਾਮਦਕਾਰ ਮੰਨਿਆ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਲਾਂਟ ਪਸ਼ੂਆਂ ਲਈ ਹਰੇਕ ਤਰ੍ਹਾਂ ਦੇ ਉਤਪਾਦ ਬਣਾਏਗਾ, ਜਿਨ੍ਹਾਂ ਵਿੱਚ ਕੰਪਾਊਂਡ ਫੀਡ, ਕਨਸਟਰੇਟਸ, ਬੇਸ ਮਿਕਸ ਤੇ ਡੇਅਰੀ ਮਿਨਰਲ ਮਿਕਸ ਸ਼ਾਮਲ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਪਲਾਂਟ ਦਾ ਪਹਿਲਾ ਪੜਾਅ ਸਾਲ 2025 ਦੀ ਪਹਿਲੀ ਤਿਮਾਹੀ ਤੱਕ ਮੁਕੰਮਲ ਹੋ ਜਾਵੇਗਾ, ਜਿਹੜਾ 180 ਕਿੱਲੋ ਮੀਟਰਿਕ ਟਨ ਪਸ਼ੂਆਂ ਦੀ ਫੀਡ ਤਿਆਰ ਕਰੇਗਾ। ਇਸ ਸਮਰੱਥਾ ਵਿੱਚ 240 ਕਿੱਲੋ ਮੀਟਰਿਕ ਟਨ ਤੱਕ ਵਾਧਾ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਇਸ ਫੈਕਟਰੀ ਵਿੱਚ ਉਤਪਾਦਨ ਲਈ ਦੋ ਲਾਈਨਾਂ ਹੋਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਪਿਛਲੇ ਸਾਲ ਨਿਵੇਸ਼ ਲਿਆਉਣ ਦਾ ਭਰੋਸਾ ਦਿੱਤਾ ਸੀ ਅਤੇ ਸੂਬਾ ਸਰਕਾਰ ਦੇ ਯਤਨਾਂ ਨਾਲ ਹੁਣ ਸਨਅਤਕਾਰ ਪੰਜਾਬ ਵੱਲ ਆ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਮੁੱਢ-ਕਦੀਮੋਂ ਉੱਦਮੀ ਅਤੇ ਲੀਡਰਸ਼ਿਪ ਦੇ ਗੁਣਾਂ ਨਾਲ ਭਰਪੂਰ ਹਨ, ਜਿਸ ਕਾਰਨ ਉਨ੍ਹਾਂ ਦੁਨੀਆ ਭਰ ਵਿੱਚ ਆਪਣੀ ਥਾਂ ਬਣਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਮਿਹਨਤ ਦਾ ਕੋਈ ਜਵਾਬ ਨਹੀਂ ਹੈ, ਜਿਸ ਕਾਰਨ ਪੰਜਾਬੀ ਹਰੇਕ ਖ਼ੇਤਰ ਵਿੱਚ ਆਪਣੀ ਛਾਪ ਛੱਡਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਤਰੱਕੀ ਦੀਆਂ ਬੁਲੰਦੀਆਂ ਉਤੇ ਪਹੁੰਚਾਉਣ ਲਈ ਇਸ ਉੱਦਮੀ ਭਾਵਨਾ ਦੀ ਢੁਕਵੀਂ ਵਰਤੋਂ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਨਾਲ ਹੁਣ ਤੱਕ ਪੰਜਾਬ ਵਿੱਚ 50840 ਕਰੋੜ ਰੁਪਏ ਦਾ ਨਿਵੇਸ਼ ਆਇਆ ਹੈ। ਉਨ੍ਹਾਂ ਕਿਹਾ ਕਿ ਟਾਟਾ ਸਟੀਲ ਨੇ ਜਮਸ਼ੇਦਪੁਰ ਤੋਂ ਬਾਅਦ ਪੰਜਾਬ ਵਿੱਚ ਸਭ ਤੋਂ ਵੱਡਾ ਨਿਵੇਸ਼ ਕੀਤਾ ਹੈ। ਉਨ੍ਹਾਂ ਨਾਲ ਹੀ ਆਖਿਆ ਕਿ ਜਿੰਦਲ ਸਟੀਲ, ਵਰਬੀਓ, ਕਲਾਸ, ਟੈਫੇ, ਹਿੰਦੋਸਤਾਨ ਲਿਵਰ ਤੇ ਹੋਰ ਕੰਪਨੀਆਂ ਵੀ ਪੰਜਾਬ ਵਿੱਚ ਨਿਵੇਸ਼ ਕਰ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਪੰਜਾਬ ਦੇ 2.25 ਲੱਖ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਪਲਾਂਟ ਉਨ੍ਹਾਂ ਦੇ ਮੂੰਹ ਉਤੇ ਵੱਡੀ ਚਪੇੜ ਹੈ, ਜਿਹੜੇ ਕਹਿੰਦੇ ਸੀ ਕਿ ਪੰਜਾਬ ਵਿੱਚ ਕੋਈ ਵੱਡਾ ਨਿਵੇਸ਼ ਨਹੀਂ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸੂਬੇ ਕੋਲ ਉਦਯੋਗ ਪੱਖੀ ਸਿੰਗਲ ਵਿੰਡੋ ਸਿਸਟਮ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾ ਇਹ ਸਿਸਟਮ ਸਿਰਫ਼ ਢਕਵੰਜ ਹੁੰਦਾ ਸੀ ਅਤੇ ਇਸ ਦੀ ਸਹੀ ਵਰਤੋਂ ਨਹੀਂ ਹੁੰਦੀ ਸੀ। ਉਨ੍ਹਾਂ ਕਿਹਾ ਕਿ ਪਹਿਲਾਂ ਐਮ.ਓ.ਯੂ. ਪਰਿਵਾਰਾਂ ਨਾਲ ਹੁੰਦੇ ਸਨ ਪਰ ਹੁਣ ਇਹ ਪੰਜਾਬ ਦੇ ਲੋਕਾਂ ਨਾਲ ਹੋ ਰਹੇ ਹਨ। ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਪਲਾਂਟ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਇਕ ਪ੍ਰੇਰਕ ਵਜੋਂ ਕੰਮ ਕਰੇਗਾ। ਲੋਕਾਂ ਨਾਲ ਆਪਣੀ ਭਾਵੁਕ ਸਾਂਝ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬੀਆਂ ਵਾਂਗ ਨੀਦਰਲੈਂਡ ਦੇ ਲੋਕ ਵੀ ਮਿਹਨਤੀ ਤੇ ਸਹਿਣਸ਼ੀਲ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੋਵਾਂ ਮੁਲਕਾਂ ਦੇ ਲੋਕਾਂ ਦੀ ਮਦਦ ਨਾਲ ਆਰਥਿਕ ਵਿਕਾਸ ਦੀ ਇਕ ਨਵੀਂ ਕਹਾਣੀ ਲਿਖੀ ਜਾਵੇਗੀ। ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਇਹ ਸਨਅਤਕਾਰ ਸੂਬੇੇ ਨੂੰ ਵਿਸ਼ਵ ਭਰ ਵਿੱਚ ਸਨਅਤੀ ਹੱਬ ਵਜੋਂ ਉਭਾਰਨ ਲਈ ਬਰਾਂਡ ਅੰਬੈਸਡਰ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਨਅਤ ਪੱਖੀ ਅਨੁਕੂਲ ਮਾਹੌਲ ਪ੍ਰਦਾਨ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀ ਆਪਣੇ ਉੱਦਮੀ ਸੁਭਾਅ ਕਾਰਨ ਇਸ ਸਨਅਤੀ ਵਿਕਾਸ ਨੂੰ ਨਵੀਆਂ ਉਚਾਈਆਂ ਉਤੇ ਲੈ ਕੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮੌਕਿਆਂ ਦੀ ਧਰਤੀ ਅਤੇ ਦੇਸ਼ ਦਾ ਪ੍ਰਵੇਸ਼ ਦੁਆਰ ਹੈ। ਉਨ੍ਹਾਂ ਕਿਹਾ ਕਿ ਦੁਨੀਆ ਭਰ ਦੇ ਕਾਰੋਬਾਰੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰ ਕੇ ਬੇਹੱਦ ਲਾਭ ਹੋਵੇਗਾ ਕਿਉਂਕਿ ਪੰਜਾਬ ਹੁਣ ਦੇਸ਼ ਦੇ ਸਨਅਤੀ ਧੁਰੇ ਵਜੋਂ ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਪੂਰੀ ਤਰ੍ਹਾਂ ਫਿਰਕੂ ਸਦਭਾਵਨਾ, ਸਨਅਤਾ ਲਈ ਅਨੁਕੂਲ ਅਮਨ ਵਾਲਾ ਮਾਹੌਲ ਹੈ, ਜੋ ਸਨਅਤਾਂ ਦੇ ਸਮੁੱਚੇ ਵਿਕਾਸ, ਖ਼ੁਸ਼ਹਾਲੀ ਤੇ ਤਰੱਕੀ ਨੂੰ ਹੋਰ ਤੇਜ਼ੀ ਦੇ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਨਅਤਕਾਰਾਂ ਨੂੰ ਆਪਣੇ ਕਾਰੋਬਾਰ ਤੇ ਫੈਕਟਰੀਆਂ ਵਧਾਉਣ ਲਈ ਇਸ ਅਨੁਕੂਲ ਮਾਹੌਲ ਅਤੇ ਬਿਹਤਰੀਨ ਬੁਨਿਆਦੀ ਢਾਂਚੇ, ਬਿਜਲੀ, ਹੁਨਰਮੰਦ ਮਨੁੱਖੀ ਵਸੀਲਿਆਂ ਅਤੇ ਬਿਹਤਰੀਨ ਸਨਅਤੀ ਤੇ ਕੰਮਕਾਜੀ ਮਾਹੌਲ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ। ਉਦਯੋਗਪਤੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਪੰਜਾਬ ਦੀ ਤਰੱਕੀ ਲਈ ਹਮੇਸ਼ਾ ਨਵੇਂ ਵਿਚਾਰਾਂ ਤੇ ਖੋਜਾਂ ਲਈ ਤਿਆਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਨਾਲ ਸੂਬਾ ਹਰੇਕ ਖ਼ੇਤਰ ਵਿੱਚ ਸਫ਼ਲਤਾ ਦੀ ਨਵੀਂ ਇਬਾਰਤ ਲਿਖ ਰਿਹਾ ਹੈ। ਇਸ ਮੌਕੇ ਵਿਧਾਇਕ ਨੀਨਾ ਮਿੱਤਲ ਤੇ ਗੁਰਲਾਲ ਘਨੌਰ ਵੀ ਮੌਜੂਦ ਸਨ।

Punjab Bani 01 October,2023
ਸੂਬੇ ਦੇ ਉਦਯੋਗਿਕ ਵਿਕਾਸ ਵਿੱਚ ਨਵਾਂ ਮੀਲ ਪੱਥਰ; ਮੁੱਖ ਮੰਤਰੀ ਰੱਖਣਗੇ ਹਾਲੈਂਡ ਆਧਾਰਤ ਕੈਟਲ ਫੀਡ ਪਲਾਂਟ ਦਾ ਨੀਂਹ ਪੱਥਰ

ਸੂਬੇ ਦੇ ਉਦਯੋਗਿਕ ਵਿਕਾਸ ਵਿੱਚ ਨਵਾਂ ਮੀਲ ਪੱਥਰ; ਮੁੱਖ ਮੰਤਰੀ ਰੱਖਣਗੇ ਹਾਲੈਂਡ ਆਧਾਰਤ ਕੈਟਲ ਫੀਡ ਪਲਾਂਟ ਦਾ ਨੀਂਹ ਪੱਥਰ ਰਾਜਪੁਰਾ ਵਿੱਚ 138 ਕਰੋੜ ਦੀ ਲਾਗਤ ਨਾਲ ਬਣੇਗਾ ਪਲਾਂਟ ਨੀਦਰਲੈਂਡ ਦੇ ਸਫ਼ੀਰ ਨੇ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ ਰੰਗਲਾ ਪੰਜਾਬ ਬਣਾਉਣ ਦੀ ਕਾਰਵਾਈ ਸ਼ੁਰੂ ਹੋਈ: ਮੁੱਖ ਮੰਤਰੀ ਚੰਡੀਗੜ੍ਹ, 30 ਸਤੰਬਰ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਹਾਲੈਂਡ ਆਧਾਰਤ ਕੰਪਨੀ 138 ਕਰੋੜ ਰੁਪਏ ਦੀ ਲਾਗਤ ਨਾਲ ਕੈਟਲ ਫੀਡ ਪਲਾਂਟ ਸਥਾਪਤ ਕਰ ਰਹੀ ਹੈ, ਜਿਸ ਦਾ ਨੀਂਹ ਪੱਥਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਐਤਵਾਰ (1 ਅਕਤੂਬਰ) ਨੂੰ ਰੱਖਣਗੇ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਨੀਦਰਲੈਂਡ ਦੀ ਸਫ਼ੀਰ ਮੈਰੀਸਾ ਗੇਰਾਡਜ਼ ਨਾਲ ਹੋਈ ਮੀਟਿੰਗ ਦੌਰਾਨ ਲਿਆ ਗਿਆ, ਜਿਨ੍ਹਾਂ ਨੇ ਇੱਥੇ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਵਿਚਾਰ-ਵਟਾਂਦਰੇ ਦੌਰਾਨ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਦੱਸਦਿਆਂ ਸਫ਼ੀਰ ਨੂੰ ਜਾਣੂ ਕਰਵਾਇਆ ਕਿ ਸੂਬੇ ਵਿੱਚ ਸਨਅਤਕਾਰਾਂ ਦੀ ਭਲਾਈ ਲਈ ਸਮਰਪਿਤ ਸਿੰਗਲ ਵਿੰਡੋ ਪ੍ਰਣਾਲੀ ਲਾਗੂ ਕਰਨ ਵਾਲੀ ਉਦਯੋਗਿਕ ਪੱਖੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਮੌਕਿਆਂ ਦੀ ਧਰਤੀ ਹੈ ਅਤੇ ਵਿਸ਼ਵ ਭਰ ਦੀਆਂ ਪ੍ਰਮੁੱਖ ਕੰਪਨੀਆਂ ਸੂਬੇ ਵਿੱਚ ਨਿਵੇਸ਼ ਕਰਨ ਲਈ ਤਿਆਰ ਹਨ। ਮੁੱਖ ਮੰਤਰੀ ਨੇ ਕਿਹਾ ਕਿ ਨੀਦਰਲੈਂਡ ਦੇ ਉੱਦਮੀਆਂ ਨੂੰ ਵੀ ਪੰਜਾਬ ਵਿੱਚ ਨਿਵੇਸ਼ ਕਰਕੇ ਬਹੁਤ ਫਾਇਦਾ ਹੋਵੇਗਾ, ਜੋ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਭਾਈਚਾਰਕ ਸਾਂਝ, ਉਦਯੋਗਿਕ ਸ਼ਾਂਤੀ ਅਤੇ ਉਦਯੋਗਿਕ ਵਿਕਾਸ ਲਈ ਅਨੁਕੂਲ ਮਾਹੌਲ ਹੈ, ਜੋ ਸਨਅਤਾਂ ਦੇ ਸਰਵਪੱਖੀ ਵਿਕਾਸ, ਖੁਸ਼ਹਾਲੀ ਅਤੇ ਤਰੱਕੀ ਨੂੰ ਹੁਲਾਰਾ ਦੇ ਰਿਹਾ ਹੈ। ਉਨ੍ਹਾਂ ਨੇ ਹਾਲੈਂਡ ਦੇ ਸਫ਼ੀਰ ਨੂੰ ਕਿਹਾ ਕਿ ਉਹ ਆਪਣੇ ਸਨਅਤਕਾਰਾਂ ਨੂੰ ਪੰਜਾਬ ਵਿੱਚ ਆਪਣੀਆਂ ਕੰਪਨੀਆਂ ਦੇ ਕਾਰੋਬਾਰ ਨੂੰ ਫੈਲਾਉਣ ਲਈ ਸ਼ਾਨਦਾਰ ਬੁਨਿਆਦੀ ਢਾਂਚੇ, ਬਿਜਲੀ, ਹੁਨਰਮੰਦ ਮਨੁੱਖੀ ਵਸੀਲਿਆਂ ਤੇ ਬਿਹਤਰੀਨ ਉਦਯੋਗਿਕ ਤੇ ਕੰਮਕਾਜੀ ਸੱਭਿਆਚਾਰ ਨਾਲ ਭਰਪੂਰ ਅਨੁਕੂਲ ਮਾਹੌਲ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਉਤਸ਼ਾਹਿਤ ਕਰਨ। ਨੀਦਰਲੈਂਡ ਦੇ ਸਨਅਤਕਾਰਾਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੇਂ ਵਿਚਾਰਾਂ ਅਤੇ ਕਾਢਾਂ ਲਈ ਹਮੇਸ਼ਾ ਤਿਆਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਤੇਜ਼ੀ ਨਾਲ ਹਰ ਖੇਤਰ ਵਿੱਚ ਸਫ਼ਲਤਾ ਦੀ ਨਵੀਂ ਕਹਾਣੀ ਲਿਖ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਉਦਯੋਗੀਕਰਨ ਨੂੰ ਹੁਲਾਰਾ ਦੇਣ ਦਾ ਮੁੱਖ ਮੰਤਵ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹ ਕੇ ਸੂਬੇ ਵਿੱਚ ਬਰੇਨ ਡਰੇਨ ਦੇ ਰੁਝਾਨ ਨੂੰ ਪਲਟਾਉਣਾ ਹੈ। ਇਸ ਦੌਰਾਨ ਨੀਦਰਲੈਂਡ ਦੇ ਸਫ਼ੀਰ ਨੇ ਭਗਵੰਤ ਸਿੰਘ ਮਾਨ ਨੂੰ ਦੱਸਿਆ ਕਿ ਹਾਲੈਂਡ ਦੇ ਮੋਹਰੀ ਸਨਅਤਕਾਰ ਪਹਿਲਾਂ ਹੀ ਸੂਬੇ ਵਿੱਚ ਵੱਡੇ ਪੱਧਰ 'ਤੇ ਨਿਵੇਸ਼ ਕਰ ਰਹੇ ਹਨ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਰਾਜਪੁਰਾ ਵਿੱਚ 138 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕੈਟਲ ਫੀਡ ਪਲਾਂਟ ਦਾ ਨੀਂਹ ਪੱਥਰ ਰੱਖਣ ਦਾ ਸੱਦਾ ਦਿੱਤਾ। ਇਸ ਸੱਦੇ ਨੂੰ ਪ੍ਰਵਾਨ ਕਰਦਿਆਂ ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਪਲਾਂਟ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਰੰਗਲਾ ਪੰਜਾਬ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ।

Punjab Bani 30 September,2023
ਮੁੱਖ ਮੰਤਰੀ ਵੱਲੋਂ 12 ਅਤਿ-ਆਧੁਨਿਕ ਲਾਇਬ੍ਰੇਰੀਆਂ ਪੰਜਾਬੀਆਂ ਨੂੰ ਸਮਰਪਿਤ

ਮੁੱਖ ਮੰਤਰੀ ਵੱਲੋਂ 12 ਅਤਿ-ਆਧੁਨਿਕ ਲਾਇਬ੍ਰੇਰੀਆਂ ਪੰਜਾਬੀਆਂ ਨੂੰ ਸਮਰਪਿਤ ਨੌਜਵਾਨਾਂ ਵਿੱਚ ਪੜ੍ਹਨ ਦੀ ਰੁਚੀ ਭਰਨ ਦੇ ਉਦੇਸ਼ ਨਾਲ ਚੁੱਕਿਆ ਕਦਮ ਪੰਜਾਬ ਦੇ ਦੁਨੀਆ ਭਰ ਵਿੱਚ ਵਸਤ ਉਤਪਾਦਨ ਦਾ ਗੜ੍ਹ ਬਣਨ ਦੀ ਉਮੀਦ ਜਤਾਈ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਵੈ-ਸਹਾਇਤਾ ਗਰੁੱਪਾਂ ਵੱਲੋਂ ਸਿਲਾਈ ਕੀਤੀਆਂ ਵਰਦੀਆਂ ਦੇਣ ਦਾ ਐਲਾਨ ਜ਼ਮੀਨਾਂ ਦੀ ਰਜਿਸਟਰੇਸ਼ਨ ਲਈ ਐਨ.ਓ.ਸੀ. ਜਾਰੀ ਕਰਨ ਦੇ ਮੁੱਦੇ ਨੂੰ ਸੂਬਾ ਸਰਕਾਰ ਛੇਤੀ ਹੱਲ ਕਰੇਗੀ ਮਾਲ, ਪੁਲਿਸ, ਕਰ, ਸਿਹਤ, ਖੇਤੀਬਾੜੀ ਤੇ ਹੋਰ ਵਿਭਾਗਾਂ ਵਿੱਚ ਆਰਟੀਫਿਸ਼ਲ ਇੰਟੈਲੀਜੈਂਸ ਦੀ ਸ਼ੁਰੂਆਤ ਦਾ ਐਲਾਨ ਸੂਬਾ ਸਰਕਾਰ ਦੀਆਂ ਪੁਰਜ਼ੋਰ ਕੋਸ਼ਿਸ਼ਾਂ ਨਾਲ ਪੰਜਾਬ ਦੇ ਖਿਡਾਰੀ ਏਸ਼ਿਆਈ ਖੇਡਾਂ ਵਿੱਚ ਦੇਸ਼ ਲਈ ਨਾਮਣਾ ਖੱਟ ਰਹੇ ਨੇ ਸੰਗਰੂਰ, 29 ਸਤੰਬਰ ਪੰਜਾਬ ਦੇ ਨੌਜਵਾਨਾਂ ਵਿੱਚ ਪੜ੍ਹਨ ਦੀ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਕੀਤੀ ਮਿਸਾਲੀ ਪਹਿਲਕਦਮੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 12 ਅਤਿ-ਆਧੁਨਿਕ ਲਾਇਬ੍ਰੇਰੀਆਂ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੀਆਂ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ 12 ਲਾਇਬ੍ਰੇਰੀਆਂ ਤਾਂ ਸਿਰਫ਼ ਸ਼ੁਰੂਆਤ ਹੈ ਅਤੇ 16 ਅਜਿਹੀਆਂ ਹੋਰ ਲਾਇਬ੍ਰੇਰੀਆਂ ਦਾ ਜਲਦੀ ਉਦਘਾਟਨ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਵਿਸ਼ਵ ਪੱਧਰੀ ਲਾਇਬ੍ਰੇਰੀਆਂ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹਨ ਤਾਂ ਕਿ ਇਹ ਪੁਸਤਕ ਪ੍ਰੇਮੀਆਂ ਲਈ ਜੰਨਤ ਬਣਨ। ਉਨ੍ਹਾਂ ਕਿਹਾ ਕਿ ਲਾਇਬ੍ਰੇਰੀਆਂ ਵਿੱਚ ਏਅਰ ਕੰਡੀਸ਼ਨਰ, ਇਨਵਰਟਰ, ਸੀ.ਸੀ.ਟੀ.ਵੀ. ਕੈਮਰੇ, ਵਾਈ-ਫਾਈ ਅਤੇ ਹੋਰ ਆਧੁਨਿਕ ਸਹੂਲਤਾਂ ਮੁਹੱਈਆਂ ਕੀਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲਾਇਬ੍ਰੇਰੀਆਂ ਅਸਲ ਵਿੱਚ ਗਿਆਨ ਤੇ ਸਾਹਿਤ ਦਾ ਭੰਡਾਰ ਹੋਣਗੀਆਂ। ਉਨ੍ਹਾਂ ਕਿਹਾ ਕਿ ਇਹ ਸਾਡੇ ਲਈ ਬੜੇ ਮਾਣ ਦੀ ਗੱਲ ਹੈ ਕਿ ਇਨ੍ਹਾਂ ਲਾਇਬ੍ਰੇਰੀਆਂ ਵਿੱਚ ਵੱਖ-ਵੱਖ ਵਿਸ਼ਿਆਂ ਦੀਆਂ ਬੇਸ਼ਕੀਮਤੀ ਪੁਸਤਕਾਂ ਹਨ, ਜਿਹੜੀਆਂ ਪੁਸਤਕ ਪ੍ਰੇਮੀਆਂ ਨੂੰ ਆਪਣੇ ਵੱਲ ਖਿੱਚ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਲਾਇਬ੍ਰੇਰੀਆਂ ਵਿੱਚ ਕਈ ਬਹੁਤ ਦੁਰਲੱਭ ਤੇ ਬੇਸ਼ਕੀਮਤੀ ਕਿਤਾਬਾਂ ਹਨ, ਜਿਹੜੀਆਂ ਪੁਸਤਕ ਪ੍ਰੇਮੀਆਂ ਲਈ ਬਹੁਮੁੱਲਾ ਸਰਮਾਇਆ ਸਾਬਤ ਹੋਣਗੀਆਂ। ਉਨ੍ਹਾਂ ਉਮੀਦ ਜਤਾਈ ਕਿ ਇਹ ਲਾਇਬ੍ਰੇਰੀਆਂ ਵਿਦਿਆਰਥੀਆਂ ਦੀ ਕਿਸਮਤ ਬਦਲਣ ਲਈ ਮੀਲ ਦਾ ਪੱਥਰ ਸਾਬਤ ਹੋਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਮੰਤਵ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਨ ਲਈ ਤਿਆਰ ਕਰਨਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਘਰ ਨੂੰ ਉਤਪਾਦਨ ਇਕਾਈ ਬਣਾਉਣ ਲਈ ਇਸ ਜ਼ਿਲ੍ਹੇ ਵਿੱਚ ਚੱਲ ਰਹੀ ‘ਪਹਿਲ’ ਨਾਂ ਦੀ ਚਲਾਈ ਸਕੀਮ ਨੂੰ ਹੁਣ ਸੂਬਾ ਸਰਕਾਰ ਪੰਜਾਬ ਭਰ ਵਿੱਚ ਲਾਗੂ ਕਰੇਗੀ। ਚੀਨ ਦੀ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਹੁਣ ਪੰਜਾਬ ਨੂੰ ਇਸ ਪ੍ਰਣਾਲੀ ਰਾਹੀਂ ਵਿਸ਼ਵ ਭਰ ਵਿੱਚ ਵਸਤ ਨਿਰਮਾਣ ਵਿੱਚ ਮੋਹਰੀ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਮਿਹਨਤ ਤੇ ਸਮਰਪਣ ਦੀ ਗੁੜ੍ਹਤੀ ਵਿਰਸੇ ਵਿੱਚ ਮਿਲੀ ਹੈ, ਜਿਸ ਰਾਹੀਂ ਉਹ ਹਰੇਕ ਖ਼ੇਤਰ ਵਿੱਚ ਆਪਣੀ ਕਾਮਯਾਬੀ ਦੇ ਝੰਡੇ ਗੱਡ ਰਹੇ ਹਨ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੀਆਂ ਵਰਦੀਆਂ ਦੀ ਸਿਲਾਈ ਸਵੈ-ਸਹਾਇਤਾ ਗਰੁੱਪਾਂ ਤੋਂ ਕਰਵਾਈ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੇ ਪਿੰਡਾਂ ਵਿੱਚ ਸਵੈ-ਸਹਾਇਤਾ ਗਰੁੱਪ ਕਾਰਜਸ਼ੀਲ ਹਨ ਅਤੇ ਇਸ ਕਦਮ ਨਾਲ ਇਨ੍ਹਾਂ ਗਰੁੱਪਾਂ ਦੇ ਕੰਮਕਾਜ ਨੂੰ ਹੋਰ ਮਜ਼ਬੂਤ ਕਰਨ ਵਿੱਚ ਮਦਦ ਮਿਲੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਦਮ ਖਾਸ ਤੌਰ ‘ਤੇ ਪੇਂਡੂ ਖੇਤਰਾਂ ਦੀਆਂ ਮਹਿਲਾਵਾਂ ਦੇ ਸਸ਼ਕਤੀਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਆਪਣੇ ਜਾਂ ਆਪਣੇ ਪਰਿਵਾਰ ਮੈਂਬਰਾਂ ਦੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਸ਼ਕਤੀਆਂ ਦੀ ਵਰਤੋਂ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਹਮੇਸ਼ਾ ਆਮ ਆਦਮੀ ਨੂੰ ਮੂਰਖ ਬਣਾਇਆ ਹੈ ਜਿਸ ਕਾਰਨ ਇਨ੍ਹਾਂ ਨੂੰ ਲੋਕਾਂ ਨੇ ਸੱਤਾ ਤੋਂ ਬਾਹਰ ਦਾ ਰਾਸਤਾ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਲੋਕਾਂ ਨੂੰ ਲੁੱਟਣ ਦੀ ਬਜਾਏ ਹਸਪਤਾਲ, ਸਕੂਲ ਆਦਿ ਬਣਾ ਕੇ ਉਨ੍ਹਾਂ ਦੀ ਸੇਵਾ ਕਰਨ ਲਈ ਯਤਨਸ਼ੀਲ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 18 ਮਹੀਨਿਆਂ ਦੌਰਾਨ ਹੀ ਸੂਬੇ ਵਿੱਚ 36521 ਨੌਕਰੀਆਂ ਦਿੱਤੀਆਂ ਅਤੇ ਨੌਜਵਾਨਾਂ ਨੂੰ ਹਰ ਮਹੀਨੇ 2000 ਸਰਕਾਰੀ ਨੌਕਰੀਆਂ ਦੇਣ ਦਾ ਰਿਕਾਰਡ ਕਾਇਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੀ ਕਿਸੇ ਵੀ ਸਰਕਾਰ ਨੇ ਆਪਣੇ ਕਾਰਜਕਾਲ ਦੇ ਸ਼ੁਰੂਆਤੀ ਮਹੀਨਿਆਂ ਵਿੱਚ ਨੌਜਵਾਨਾਂ ਨੂੰ ਇੰਨੀਆਂ ਨੌਕਰੀਆਂ ਨਹੀਂ ਦਿੱਤੀਆਂ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ‘ਤੇ ਪਾਰਦਰਸ਼ਤਾ ਢੰਗ ਨਾਲ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਵਿਰੋਧੀ ਪਾਰਟੀਆਂ 'ਤੇ ਤਿੱਖੇ ਹਮਲੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਆਪਣੇ ਸੱਤਾ ਦੇ ਦੌਰ ਦੌਰਾਨ ਮਹਿਲਨੁਮਾ ਘਰਾਂ 'ਚ ਰਹਿ ਰਹੇ ਸਨ, ਉਨ੍ਹਾਂ ਨੂੰ ਲੋਕਾਂ ਨੇ ਸੂਬੇ ਦੇ ਸਿਆਸੀ ਦ੍ਰਿਸ਼ ਤੋਂ ਬਾਹਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੇ ਇੱਕ ਨਵੇਂ ਯੁੱਗ ਦੀ ਸਵੇਰ ਵੇਖੀ ਹੈ ਕਿਉਂਕਿ ਅਜਿੱਤ ਮੰਨੇ ਜਾਂਦੇ ਇਨ੍ਹਾਂ ਆਗੂਆਂ ਨੂੰ ਲੋਕਾਂ ਨੇ ਸੱਤਾ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਸਦਕਾ ਪੰਜਾਬ ਵਿੱਚ ਬਦਲਾਅ ਦੇਖਣ ਨੂੰ ਮਿਲਿਆ ਹੈ ਅਤੇ ਪਹਿਲੀ ਵਾਰ ਕਿਸੇ ਸਰਕਾਰ ਵੱਲੋਂ ਲੋਕ ਪੱਖੀ ਫੈਸਲੇ ਲਏ ਜਾ ਰਹੇ ਹਨ। ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਅਤੇ ਇਸ ਦੇ ਲੋਕਾਂ ਦਾ ਪੈਸਾ ਲੁੱਟਣ ਵਾਲੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਭ੍ਰਿਸ਼ਟ ਅਨਸਰਾਂ ਨੂੰ ਜੇਲ੍ਹਾਂ ਪਿੱਛੇ ਡੱਕਿਆ ਜਾਵੇਗਾ ਅਤੇ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਭਗਵੰਤ ਸਿੰਘ ਮਾਨ ਨੇ ਭ੍ਰਿਸ਼ਟਾਚਾਰ ਵਿਰੁੱਧ ਸੂਬਾ ਸਰਕਾਰ ਵੱਲੋ ਵਿੱਢੇ ਸੰਘਰਸ਼ ਵਿੱਚ ਲੋਕਾਂ ਦੇ ਪੂਰਨ ਸਹਿਯੋਗ ਦੀ ਮੰਗ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਜਲਦ ਹੀ ਜ਼ਮੀਨਾਂ ਦੀ ਰਜਿਸਟਰੀ ਲਈ ਐਨ.ਓ.ਸੀ. ਸਬੰਧੀ ਮੁੱਦਾ ਵੀ ਹੱਲ ਕਰੇਗੀ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਜ਼ਮੀਨ ਦੀ ਪਛਾਣ ਅਤੇ ਹੱਦਬੰਦੀ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਮਾਲ, ਪੁਲਿਸ, ਕਰ, ਸਿਹਤ, ਖੇਤੀਬਾੜੀ ਅਤੇ ਹੋਰ ਵਿਭਾਗਾਂ ਵਿੱਚ ਨਵੀਂ ਕ੍ਰਾਂਤੀ ਲਿਆਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਸੂਬੇ ਦੇ ਖਿਡਾਰੀ ਏਸ਼ਿਆਈ ਖੇਡਾਂ ਵਿੱਚ ਸੂਬੇ ਦਾ ਨਾਂ ਰੌਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਖਿਡਾਰੀਆਂ ਨੂੰ ਨਕਦ ਇਨਾਮ ਅਤੇ ਹੋਰ ਸਹੂਲਤਾਂ ਦੇ ਕੇ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਖਿਡਾਰੀਆਂ ਨੂੰ ਕੌਮਾਂਤਰੀ ਮੁਕਾਬਲਿਆਂ ਦੀ ਤਿਆਰੀ ਲਈ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।

Punjab Bani 30 September,2023
ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾ ਕੇ ਸ਼ਹੀਦ ਭਗਤ ਸਿੰਘ ਦੇ ਸੁਪਨੇ ਸਾਕਾਰ ਕਰਨ ਦਾ ਤਹੱਈਆ

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾ ਕੇ ਸ਼ਹੀਦ ਭਗਤ ਸਿੰਘ ਦੇ ਸੁਪਨੇ ਸਾਕਾਰ ਕਰਨ ਦਾ ਤਹੱਈਆ ਗੁਰੂ ਸਾਹਿਬਾਨ, ਸੰਤ-ਮਹਾਤਮਾ, ਪੀਰਾ-ਪੈਗੰਬਰਾਂ ਅਤੇ ਸ਼ਹੀਦਾਂ ਦੇ ਜੀਵਨ, ਵਿਚਾਰਧਾਰਾ ਅਤੇ ਸਿੱਖਿਆਵਾਂ ਦੇ ਪਾਸਾਰ ਲਈ ਸਕੂਲ ਸਿਲੇਬਸ ਵਿੱਚ ਢੁਕਵਾਂ ਬਦਲਾਅ ਕਰਨ ਦਾ ਐਲਾਨ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਕਰਵਾਇਆ ਰਾਜ ਪੱਧਰ ਸਮਾਗਮ ਮਹਾਨ ਸ਼ਹੀਦ ਦੇ ਨਾਨਕੇ ਘਰ ਵਿੱਚ ਬਣੇਗਾ ਅਜਾਇਬ ਘਰ ਅਤੇ ਲਾਇਬ੍ਰੇਰੀ ਖਟਕੜ ਕਲਾਂ (ਐਸ.ਬੀ.ਐਸ. ਨਗਰ), 28 ਸਤੰਬਰ ਦੇਸ਼ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਦਾ ਸੰਕਲਪ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾ ਕੇ ਸ਼ਹੀਦ ਭਗਤ ਸਿੰਘ ਦੇ ਸੁਪਨੇ ਸਾਕਾਰ ਕਰਨ ਦਾ ਤਹੱਈਆ ਕੀਤਾ। ਮੀਟਿੰਗ ਦੀ ਸ਼ੁਰੂਆਤ ਵਿੱਚ ਮੁੱਖ ਮੰਤਰੀ ਨੇ ਸ਼ਹੀਦ ਭਗਤ ਸਿੰਘ ਦੇ ਪਰਿਵਾਰਕ ਮੈਂਬਰਾਂ ਹਰਜਿੰਦਰ ਪਾਲ ਸਿੰਘ ਗਿੱਲ, ਬਲਦੇਵ ਸਿੰਘ ਨਸਰਾਲਾ, ਰਵਿਦੰਰ ਸਿੰਘ, ਗੁਰਜੀਤ ਸਿੰਘ ਤੇ ਹਰਭਜਨ ਸਿੰਘ ਢੱਟ ਨੂੰ ਸਨਮਾਨਿਤ ਕੀਤਾ। ਅੱਜ ਇੱਥੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸ਼ਹੀਦ ਭਗਤ ਸਿੰਘ ਦੇ ਸੁਪਨੇ ਸਾਕਾਰ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਹ ਯਕੀਨੀ ਬਣਾਏਗੀ ਕਿ ਸੂਬੇ ਦੇ ਕਿਸੇ ਵੀ ਬਾਸ਼ਿੰਦੇ ਨੂੰ ਆਪਣਾ ਵਤਨ ਛੱਡ ਕੇ ਵਿਦੇਸ਼ ਨਾ ਜਾਣਾ ਪਵੇ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਕਈ ਵੱਡੇ ਕਦਮ ਚੁੱਕੇ ਜਾ ਰਹੇ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਮੋੜਾ ਦੇਣ ਲਈ ਸੂਬਾ ਸਰਕਾਰ ਤਨਦੇਹੀ ਨਾਲ ਜੁਟੀ ਹੋਈ ਹੈ। ਮੁੱਖ ਮੰਤਰੀ ਨੇ ਸਕੂਲ ਸਿਲੇਬਸ ਵਿੱਚ ਲੋੜੀਂਦਾ ਬਦਲਾਅ ਕਰਨ ਦਾ ਵੀ ਐਲਾਨ ਕੀਤਾ ਤਾਂ ਕਿ ਸਾਡੀ ਨੌਜਵਾਨ ਪੀੜ੍ਹੀ ਨੂੰ ਮਹਾਨ ਗੁਰੂ ਸਾਹਿਬਾਨ, ਸੰਤਾਂ-ਮਹਾਤਮਾ, ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਜੀਵਨ, ਵਿਚਾਰਧਾਰਾ ਅਤੇ ਸਿੱਖਿਆਵਾਂ ਬਾਰੇ ਜਾਣੂੰ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਇਨ੍ਹਾਂ ਨੇਕ ਰੂਹਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਇਸੇ ਕਰਕੇ ਸਕੂਲਾਂ ਦੇ ਸਿਲੇਬਸ ਵਿੱਚ ਢੁਕਵੀਂ ਤਬਦੀਲੀ ਕਰਨ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਵਿੱਚ ਸੂਬੇ ਦੀ ਮਹਾਨ ਵਿਰਾਸਤ ਦਾ ਪਾਸਾਰ ਕਰਨ ਵਿੱਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦਾ ਸਮਾਗਮ ਕੋਈ ਸਧਾਰਨ ਸਮਾਗਮ ਨਹੀਂ ਹੈ ਸਗੋਂ ਦੁਨੀਆ ਦੇ ਮਹਾਨ ਇਨਕਲਾਬੀ ਦੇ ਜਨਮ ਦਿਨ ਦੇ ਜਸ਼ਨਾਂ ਦਾ ਦਿਨ ਹੈ। ਉਨ੍ਹਾਂ ਕਿਹਾ, “ਜਿਸ ਉਮਰ ਵਿੱਚ ਨੌਜਵਾਨ ਆਪਣੇ ਮਾਪਿਆਂ ਪਾਸੋਂ ਤੋਹਫਿਆਂ ਦੀ ਮੰਗ ਕਰਦੇ ਹਨ, ਉਸ ਉਮਰ ਵਿੱਚ ਸ਼ਹੀਦ ਭਗਤ ਸਿੰਘ ਨੇ ਬਰਤਾਨੀਆ ਤੋਂ ਆਪਣੀ ਮਾਤ ਭੂਮੀ ਆਜ਼ਾਦ ਕਰਵਾਉਣ ਦੀ ਮੰਗ ਕੀਤੀ।” ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਦਾ ਦਿਨ ਹਰੇਕ ਭਾਰਤੀ ਦੇ ਜੀਵਨ ਵਿੱਚ ਬਹੁਤ ਮਹਾਨ ਦਿਨ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਪੜ੍ਹਦੇ ਬਹੁਤ ਸਨ ਜਿਸ ਕਰਕੇ ਉਹ ਹਮੇਸ਼ਾ ਲੋਕਾਂ ਦੀ ਭਲਾਈ ਲਈ ਚਿੰਤਤ ਰਹਿੰਦੇ ਸਨ। ਉਨ੍ਹਾਂ ਨੇ ਕਿਹਾ ਕਿ ਇਸ ਮਹਾਨ ਨਾਇਕ ਨੇ ਦੇਸ਼ ਨੂੰ ਬਰਤਾਨਵੀ ਹਕੂਮਤ ਦੀ ਚੁੰਗਲ ਤੋਂ ਆਜ਼ਾਦ ਕਰਵਾਉਣ ਵਿੱਚ ਲਾਮਿਸਾਲ ਯੋਗਦਾਨ ਪਿਆ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਚੇਤੇ ਕਰਵਾਉਂਦੇ ਕਿਹਾ, “ਜਦੋਂ ਸਾਡੇ ਮਹਾਨ ਕੌਮੀ ਨਾਇਕ ਅਤੇ ਸ਼ਹੀਦ ਅੰਗਰੇਜ਼ਾਂ ਦੇ ਜਬਰ-ਜ਼ੁਲਮ ਦੇ ਖਿਲਾਫ਼ ਜੰਗ ਲੜ ਰਹੇ ਸਨ ਤਾਂ ਉਸੇ ਸਮੇਂ ਦੌਰਾਨ ਕੁਝ ਗੱਦਾਰ ਸਾਮਰਾਜੀ ਸ਼ਕਤੀਆਂ ਦੇ ਹੱਕ ਵਿੱਚ ਭੁਗਤ ਰਹੇ ਸਨ। ਇਹੋ ਜਿਹੇ ਗੱਦਾਰਾਂ ਨੂੰ ਅੱਜ ਕੋਈ ਯਾਦ ਵੀ ਨਹੀਂ ਕਰਦਾ।” ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਸ਼ਹੀਦ-ਏ-ਆਜ਼ਮ ਦੇ ਸੁਪਨੇ ਅੱਜ ਵੀ ਅਧੂਰੇ ਹਨ ਕਿਉਂਕਿ ਭ੍ਰਿਸ਼ਟਾਚਾਰ, ਕੁਨਬਾਪ੍ਰਸਤੀ ਅਤੇ ਗਰੀਬੀ ਨੇ ਅਜੇ ਵੀ ਜੜ੍ਹਾਂ ਲਾਈਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਅੰਗਰੇਜ਼ਾਂ ਦੇ ਸ਼ਾਸਨ ਤੋਂ ਬਾਅਦ ਸੱਤਾ ਸੰਭਾਲਣ ਵਾਲੇ ਲੋਕਾਂ ਨੇ ਅੰਗਰੇਜ਼ਾਂ ਨਾਲੋਂ ਵੀ ਵੱਧ ਬੇਰਹਿਮੀ ਨਾਲ ਖਜ਼ਾਨੇ ਨੂੰ ਲੁੱਟਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਸੁਣ ਕੇ ਬੜਾ ਦੁੱਖ ਹੁੰਦਾ ਹੈ ਕਿ ਜਦੋਂ ਕੁਝ ਲੋਕ ਇਹ ਕ ਦਿੰਦੇ ਹਨ ਕਿ ਹੁਣ ਨਾਲੋਂ ਤਾਂ ਅੰਗਰੇਜ਼ਾਂ ਦਾ ਸ਼ਾਸਨ ਚੰਗਾ ਸੀ। ਉਨ੍ਹਾਂ ਕਿਹਾ ਕਿ ਇਸ ਧਾਰਨਾ ਨੂੰ ਬਦਲਣ ਦੀ ਲੋੜ ਹੈ। ਮੁੱਖ ਮੰਤਰੀ ਨੇ ਲੋਕਾਂ ਨੂੰ ਦੇਸ਼ ਨੂੰ ਮੋਹਰੀ ਬਣਾਉਣ ਲਈ ਜਾਤ, ਧਰਮ ਤੇ ਨਸਲ ਦੀਆਂ ਸੌੜੀਆਂ ਵਲਗਣਾਂ ਤੋਂ ਉਪਰ ਉੱਠਣ ਦਾ ਸੱਦਾ ਦਿੱਤਾ ਜੋ ਸਹੀ ਮਾਅਨਿਆਂ ਵਿੱਚ ਸ਼ਹੀਦ ਭਗਤ ਸਿੰਘ ਤੇ ਹੋਰ ਆਜ਼ਾਦੀ ਘੁਲਾਟੀਆਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ ਜਿਨ੍ਹਾਂ ਨੇ ਆਪਣੀ ਮਾਤ ਭੂਮੀ ਦੀ ਖਾਤਰ ਆਪਣੀਆਂ ਜਾਨਾਂ ਨਿਛਾਵਰ ਕਰ ਦਿੱਤੀਆਂ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਵਾਲਾ ਦੇਸ਼ ਬਣਾਉਣ ਲਈ ਵਧ-ਚੜ੍ਹ ਕੇ ਅੱਗੇ ਆਉਣ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਅਫਸੋਸ ਨਾਲ ਕਿਹਾ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਅੱਜ ਕੁਝ ਲੋਕ ਸ਼ਹੀਦਾਂ ਦੀਆਂ ਕੁਰਬਾਨੀਆਂ ਉਤੇ ਸਵਾਲ ਚੁੱਕ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਦੇ ਦੇਸ਼ ਪ੍ਰਤੀ ਯੋਗਦਾਨ ਉਤੇ ਸਵਾਲ ਚੁੱਕਣ ਦਾ ਕਿਸੇ ਨੂੰ ਹੱਕ ਨਹੀਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਵੱਲੋਂ ਆਪਣੇ ਵਤਨ ਦੀ ਖਾਤਰ ਦਿੱਤੀ ਮਿਸਾਲੀ ਕੁਰਬਾਨੀ ਲਈ ਇਨ੍ਹਾਂ ਗੱਦਾਰਾਂ ਪਾਸੋਂ ਐਨ.ਓ.ਸੀ. ਲੈਣ ਦੀ ਲੋੜ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨਾ ਸਮੇਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਵਿਅਕਤੀ ਨਹੀਂ ਸਗੋਂ ਇਕ ਸੰਸਥਾ ਸਨ ਅਤੇ ਸਾਨੂੰ ਦੇਸ਼ ਦੀ ਤਰੱਕੀ ਲਈ ਉਨ੍ਹਾਂ ਦੇ ਰਸਤੇ ਉਤੇ ਚੱਲਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਮਿਸਾਲੀ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਅੰਗਰੇਜ਼ਾਂ ਦੇ ਦਮਨਕਾਰੀ ਸ਼ਾਸਨ ਤੋਂ ਮੁਕਤ ਕਰਵਾਉਣ ਤੋਂ ਇਲਾਵਾ ਸ਼ਹੀਦ ਭਗਤ ਸਿੰਘ ਨੇ ਭ੍ਰਿਸ਼ਟਾਚਾਰ ਤੇ ਗਰੀਬੀ ਮੁਕਤ ਭਾਰਤ ਦੀ ਕਲਪਨਾ ਕੀਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਅਜੇ ਵੀ ਇਨ੍ਹਾਂ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੇ ਦਿਖਾਏ ਰਾਹ ਉਤੇ ਚੱਲਣ ਲਈ ਪ੍ਰਣ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਹ ਸੰਕਪਲ ਲੈਣਾ ਚਾਹੀਦਾ ਹੈ ਕਿ ਅਸੀਂ ਚੰਗੇ ਭਵਿੱਖ ਦੀ ਭਾਲ ਵਿੱਚ ਇਧਰ-ਉਧਰ ਜਾਣ ਦੀ ਬਜਾਏ ਇੱਥੇ ਰਹਿ ਕੇ ਆਪਣੇ ਸਿਸਟਮ ਵਿੱਚ ਸੁਧਾਰ ਕਰਾਂਗੇ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਏਗੀ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਉਤੇ ਚਲਦਿਆਂ ਸੂਬਾ ਸਰਕਾਰ ਨੇ ਹੁਣ ਤੱਕ ਆਪਣੇ ਨੌਜਵਾਨਾਂ ਨੂੰ 36000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਧਰਤੀ ਤੋਂ ਮੁੱਖ ਮੰਤਰੀ ਵਜੋਂ ਹਲਫ਼ ਲੈਣ ਤੋਂ ਬਾਅਦ ਸਾਡੀ ਸਰਕਾਰ ਨੇ ਸਾਰੇ ਸਰਕਾਰੀ ਦਫ਼ਤਰਾਂ ਵਿੱਚੋਂ ਮੁੱਖ ਮੰਤਰੀ ਦੀਆਂ ਤਸਵੀਰਾਂ ਹਟਾ ਕੇ ਸ਼ਹੀਦ ਭਗਤ ਸਿੰਘ ਅਤੇ ਡਾ. ਬੀ.ਆਰ. ਅੰਬੇਦਕਰ ਦੀਆਂ ਤਸਵੀਰਾਂ ਲਗਾਈਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਭਰ ਵਿੱਚ ਅਤਿ-ਆਧੁਨਿਕ ਸਕੂਲ ਤੇ ਹਸਪਤਾਲ ਖੋਲ੍ਹੇ ਜਾ ਰਹੇ ਹਨ ਅਤੇ ਲੋਕਾਂ ਦੇ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਇਸ ਤੋਂ ਇਲਾਵਾ ਪਿਛਲੇ 18 ਮਹੀਨਿਆਂ ਦੌਰਾਨ ਸੂਬੇ ਵਿੱਚ ਕਈ ਹੋਰ ਲੋਕ-ਪੱਖੀ ਤੇ ਵਿਕਾਸ ਪੱਖੀ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਨੂੰ ਝੋਨੇ ਦੇ ਆਗਾਮੀ ਸੀਜ਼ਨ ਲਈ 37 ਹਜ਼ਾਰ ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ (ਸੀ.ਸੀ.ਐਲ.) ਪ੍ਰਾਪਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਖ਼ਰੀਦ ਲਈ ਸੂਬਾ ਸਰਕਾਰ ਨੇ ਕੇਂਦਰ ਸਰਕਾਰ ਤੋਂ 42 ਹਜ਼ਾਰ ਕਰੋੜ ਦੀ ਸੀ.ਸੀ.ਐਲ. ਦੀ ਮੰਗ ਕੀਤੀ ਸੀ। ਭਗਵੰਤ ਸਿੰਘ ਮਾਨ ਨੇ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਝੋਨੇ ਦੇ ਦਾਣੇ-ਦਾਣੇ ਦੀ ਖ਼ਰੀਦ ਯਕੀਨੀ ਬਣਾਏਗੀ। ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਉੱਤਰੀ ਜ਼ੋਨਲ ਕੌਂਸਲ ਦੀ ਹਾਲ ਹੀ ਵਿੱਚ ਹੋਈ ਮੀਟਿੰਗ ਦੌਰਾਨ ਐਸ.ਵਾਈ.ਐਲ., ਚੰਡੀਗੜ੍ਹ ਤੇ ਸੂਬੇ ਨਾਲ ਸਬੰਧਤ ਹੋਰ ਮਸਲੇ ਜ਼ੋਰਦਾਰ ਢੰਗ ਨਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਸੂਬੇ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ, ਜਿਸ ਲਈ ਸਰਕਾਰ ਪਹਿਲਾਂ ਹੀ ਸਮਰਪਿਤ ਭਾਵਨਾ ਨਾਲ ਕੰਮ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਪੰਜਾਬ ਦੇ ਆਗੂਆਂ ਨੇ ਸੂਬੇ ਦੇ ਹਿੱਤਾਂ ਨਾਲੋਂ ਆਪਣੇ ਹਿੱਤਾਂ ਨੂੰ ਵੱਧ ਤਰਜੀਹ ਦੇ ਕੇ ਕਈ ਮੁੱਦਿਆਂ ਉਤੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਸਤਲੁਜ-ਯਮੁਨ ਲਿੰਕ (ਐਸ.ਵਾਈ.ਐਲ.) ਨਹਿਰ ਦੀ ਯੋਜਨਾ ਲਈ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਗੁੜਗਾਓਂ ਵਿੱਚ ਪਲਾਟ ਮਿਲਿਆ, ਜਿੱਥੇ ਅੱਜ ਉਨ੍ਹਾਂ ਦਾ ਹੋਟਲ ਹੈ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਆਪਣੇ ਆਪ ਨੂੰ ਪੰਜਾਬ ਦੇ ਪਾਣੀਆਂ ਦਾ ਰਾਖਾ ਦੱਸਣ ਵਾਲੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਪੂਰੀ ਵਿੱਚ ਐਸ.ਵਾਈ.ਐਲ. ਨਹਿਰ ਲਈ ਟੱਕ ਲਾਉਣ ਵਾਸਤੇ ਤਤਕਾਲੀ ਪ੍ਰਧਾਨ ਮੰਤਰੀ ਨੂੰ ਚਾਂਦੀ ਦੀ ਕਹੀ ਭੇਟ ਕੀਤੀ ਸੀ। ਮੁੱਖ ਮੰਤਰੀ ਨੇ ਗੜ੍ਹਸ਼ੰਕਰ ਨੇੜੇ ਸ਼ਹੀਦ ਭਗਤ ਸਿੰਘ ਦੇ ਨਾਨਕੇ ਘਰ ਵਿੱਚ ਮੈਮੋਰੀਅਲ, ਲਾਇਬ੍ਰੇਰੀ ਅਤੇ ਹੋਰ ਯਾਦਗਾਰਾਂ ਦੇ ਨਿਰਮਾਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਵਿੱਚ ਮਿਊਜ਼ੀਅਮ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ, ਜਿਸ ਦਾ ਕੰਮ ਚੱਲ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮਹਾਨ ਸ਼ਹੀਦ ਦੀ ਵਿਰਾਸਤ ਤੋਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਾਣੂੰ ਕਰਵਾਉਣ ਲਈ ਇਹ ਸਮੇਂ ਦੀ ਲੋੜ ਹੈ। ਇਸ ਤੋਂ ਪਹਿਲਾਂ ਸੱਭਿਆਚਾਰਕ ਮਾਮਲੇ ਅਤੇ ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਪਤਵੰਤਿਆਂ ਦਾ ਸਵਾਗਤ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ, ਚੇਤਨ ਸਿੰਘ ਜੌੜੇਮਾਜਰਾ, ਬਲਕਾਰ ਸਿੰਘ, ਬ੍ਰਮ ਸ਼ੰਕਰ ਜਿੰਪਾ, ਹਰਭਜਨ ਸਿੰਘ ਈ.ਟੀ.ਓ., ਡਾ. ਬਲਜੀਤ ਕੌਰ ਅਤੇ ਕੁਲਦੀਪ ਸਿੰਘ ਧਾਲੀਵਾਲ, ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ, ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਹੋਰ ਵੀ ਹਾਜ਼ਰ ਸਨ। ਇਸ ਮੌਕੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਕੁਮਾਰ ਅਮਿਤ, ਡਾਇਰੈਕਟਰ ਸੈਰ-ਸਪਾਟਾ ਰਵਿੰਦਰ ਕੁਮਾਰ ਸ਼ਰਮਾ, ਐਸ.ਬੀ.ਐਸ. ਨਗਰ ਦੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

Punjab Bani 28 September,2023
ਆਮ ਆਦਮੀ ਪਾਰਟੀ ਦੇ ਵਿਧਾਇਕ ਦਾ ਐੱਸ. ਐੱਸ. ਪੀ. ਨਾਲ ਪਿਆ ਪੰਗਾ

ਆਮ ਆਦਮੀ ਪਾਰਟੀ ਦੇ ਵਿਧਾਇਕ ਦਾ ਐੱਸ. ਐੱਸ. ਪੀ. ਨਾਲ ਪਿਆ ਪੰਗਾ ਵਿਵਾਦ ਦਰਮਿਆਨ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਵੀ ਸਾਂਝੀ ਕੀਤੀ ਤਰਨਤਾਰਨ, 27 Sep : ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਤਰਨਤਾਰਨ ਦੇ ਐੱਸ. ਐੱਸ. ਪੀ. ਗੁਰਮੀਤ ਸਿੰਘ ਚੌਹਾਨ 'ਤੇ ਵੱਡੇ ਦੋਸ਼ ਲਗਾਏ ਹਨ। ਇਸ ਵਿਵਾਦ ਦਰਮਿਆਨ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਵੀ ਸਾਂਝੀ ਕੀਤੀ ਹੈ, ਜਿਸ ਵਿਚ ਉਨ੍ਹਾਂ ਦੋਸ਼ ਲਗਾਉਂਦੇ ਹੋਏ ਆਪਣੀ ਸਕਿਓਰਿਟੀ ਤਕ ਵਾਪਸ ਕਰਨ ਦੀ ਗੱਲ ਆਖੀ ਹੈ। ਲਾਲਪੁਰਾ ਨੇ ਕਿਹਾ ਕਿ 'ਐੱਸ. ਐੱਸ . ਪੀ ਮੈਂ ਤੇ ਕਿਹਾ ਸੀ ਕਿ ਤੂੰ ਬੱਸ ਚੋਰਾਂ ਨਾਲ ਹੀ ਰਲਿਆ ਹੋਇਆ ਹੈ ਪਰ ਹੁਣ ਪਤਾ ਲਗਾ ਤੂੰ ਕਾਇਰ ਵੀ ਹੈ। ਬਾਕੀ ਐੱਸ. ਐੱਸ. ਪੀ ਤੂੰ ਰਾਤ ਜੋ ਪੁਲਸ ਵਾਲੇ ਫੀਲੇ ਭੇਜੇ ਸੀ ਉਨ੍ਹਾਂ ਜੋ ਮੇਰੇ ਰਿਸ਼ਤੇਦਾਰ ਨਾਲ ਕੀਤਾ, ਉਸ ਦੇ ਜਵਾਬ ਦੀ ਉਡੀਕ ਕਰੋ। ਬਾਕੀ ਤੂੰ ਜੋ ਸੀ. ਆਈ. ਏ ਵਾਲਿਆਂ ਕੋਲੋਂ ਰਾਤ ਸੁਨੇਹਾ ਭੇਜਿਆ ਕਿ ਜੇ ਗੈਂਗਸਟਰ ਕਾਰਵਾਈ ਕਰਨ ਐੱਮ. ਐੱਲ. ਏ. 'ਤੇ ਕਈ ਪਰਿਵਾਰ ਤਬਾਹ ਹੋ ਜਾਂਦੇ। ਮੈਨੂੰ ਸਵਿਕਾਰ ਹੈ, ਮੈਂ ਆਪਣੀ ਪੁਲਸ ਸਕਿਓਰਟੀ ਤੈਨੂ ਵਾਪਸ ਭੇਜ ਰਿਹਾ ਹਾਂ। ਤੇਰੇ ਕੋਲ ਖੁੱਲ੍ਹਾ ਸਮਾਂ ਤੂੰ ਜੋ ਮੈਨੂੰ ਕਰਵਾਉਣਾ ਕਰਵਾ ਲੈ। ਬਾਕੀ ਪਰਿਵਾਰ ਸਭ ਦੇ ਬਰਾਬਰ ਹਨ। ਰਾਤ ਤੇਰਾ ਸੀ .ਆਈ . ਏ ਵਾਲਾ ਰੱਜਿਆ ਕਹਿੰਦਾ ਰਿਹਾ ਉਥੇ ਕਿ ਮੈਂ 25 ਲੱਖ ਮਹੀਨਾ ਐੱਸ. ਐੱਸ. ਪੀ. ਨੂੰ ਦਿੰਦਾ ਹਾਂ ਤਾਂ ਹੀ ਮੈਂ ਕਹਾਂ ਐਡਾ ਵੱਡਾ ਨਸ਼ੇੜੀ ਤੂੰ ਸੀ. ਆਈ. ਏ. ਦੀ ਕੁਰਸੀ 'ਤੇ ਕਿਉਂ ਰੱਖਿਆ ਹੈ। ਬਾਕੀ ਤੁਸੀਂ ਜੋ ਕੁੱਟ-ਕੁੱਟ ਕਹਿੰਦੇ ਰਹੇ ਕਿ ਐੱਮ. ਐੱਲ. ਏ. ਦਾ ਨਾਮ ਲੈ, ਤੁਹਾਡੀ ਉਹ ਕਰਤੂਤ ਵੀ ਮੇਰੇ ਕੋਲ ਆ ਗਈ ਹੈ। ਤੇਰੇ ਵੱਲੋਂ ਮੇਰੇ ਰਿਸ਼ਤੇਦਾਰ ਤੇ ਕੀਤੇ ਝੂਠੇ ਪਰਚੇ ਦਾ ਮੈਂ ਸਵਾਗਤ ਕਰਦਾਂ ਹਾਂ। ਉਹ ਬੁਜ਼ਦਿਲ ਹੁੰਦਾ ਹੈ ਜੋ ਆਪਣੀ ਦੁਸ਼ਮਣੀ ਕਿਸੇ ਹੋਰ ਨਾਲ ਕੱਢੇ। ਤੂੰ ਆਪਣੀ ਵਰਦੀ ਪਾਸੇ ਰੱਖ ਤੇ ਮੈਂ ਆਪਣੀ ਵਿਧਾਇਕ ਦੀ ਕੁਰਸੀ ਪਾਸੇ ਰੱਖਦਾ, ਫਿਰ ਦੇਖਦੇ। ਬਾਕੀ ਮੈਂ ਅੱਜ ਵੀ ਕਹਿੰਦਾ ਤਰਨਤਾਰਨ ਪੁਲਸ ਵਿਚ ਪਿਛਲੇ ਕਈ ਸਾਲਾਂ ਤੋਂ ਹੀ ਬਿਨਾਂ ਪੈਸੇ ਕੰਮ ਨਹੀ ਹੁੰਦਾ ਪਰ ਅਸੀਂ ਕਰਵਾਉਣਾ।” ਕੀ ਹੈ ਮਾਮਲਾ ਅਸਲ ਵਿਚ ਇਹ ਸਾਰਾ ਮਾਮਲਾ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਭੈਲ ਢਾਏ ਵਾਲਾ ਵਿਖੇ ਹੋ ਰਹੀ ਬਿਆਸ ਦਰਿਆ ਨਜ਼ਦੀਕ ਰੇਤਾ ਦੀ ਨਾਜਾਇਜ਼ ਮਾਇਨਿਗ ਨੂੰ ਲੈ ਕੇ ਵਿਗੜਿਆ ਹੈ। ਇਸ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਵਿਖੇ ਪੁਲਸ ਵੱਲੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਜੀਜਾ ਨਿਸ਼ਾਨ ਸਿੰਘ ਸਮੇਤ 13 ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ । ਜਿਸ ਸਬੰਧੀ ਪੁਲਸ ਨੇ 9 ਟਿੱਪਰ, ਇਕ ਇਨੋਵਾ ਗੱਡੀ, ਇਕ ਮੋਟਰਸਾਈਕਲ ਅਤੇ ਇਕ ਪੁਪ ਲਾਈਨ ਮਸ਼ੀਨ ਵੀ ਕਬਜ਼ੇ ਵਿਚ ਲਈ ਹੈ। ਇਸ ਮਾਮਲੇ ਸੰਬੰਧੀ ਜਦੋਂ ਐੱਸ. ਐੱਸ. ਪੀ. ਨਾਲ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਨੇ ਗੱਲ ਕਰਨੀ ਮੁਨਾਸਿਬ ਨਹੀਂ ਸਮਝੀ।

Punjab Bani 27 September,2023
ਅਮਿਤ ਸ਼ਾਹ ਅੱਗੇ ਮੁੱਖ ਮੰਤਰੀ ਨੇ ਜ਼ੋਰਦਾਰ ਢੰਗ ਨਾਲ ਚੁੱਕੇ ਪੰਜਾਬ ਦੇ ਮਸਲੇ

ਅਮਿਤ ਸ਼ਾਹ ਅੱਗੇ ਮੁੱਖ ਮੰਤਰੀ ਨੇ ਜ਼ੋਰਦਾਰ ਢੰਗ ਨਾਲ ਚੁੱਕੇ ਪੰਜਾਬ ਦੇ ਮਸਲੇ ਅੰਮ੍ਰਿਤਸਰ- ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਹੋਈ ਉੱਤਰੀ ਜ਼ੋਨਲ ਕੌਂਸਲ ਦੀ 31ਵੀਂ ਮੀਟਿੰਗ ਵਿੱਚ ਸੂਬੇ ਦੇ ਵੱਖ-ਵੱਖ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਚੁੱਕਿਆ। ਮੀਟਿੰਗ ਦੀ ਸ਼ੁਰੂਆਤ ਵਿੱਚ ਮੁੱਖ ਮੰਤਰੀ ਨੇ ਸੂਬਾ ਸਰਕਾਰ ਅਤੇ ਪੰਜਾਬ ਦੇ ਲੋਕਾਂ ਦੀ ਕੇਂਦਰੀ ਗ੍ਰਹਿ ਮੰਤਰੀ ਅਤੇ ਹੋਰਨਾਂ ਸੂਬਿਆਂ ਦੇ ਮੁੱਖ ਮੰਤਰੀਆਂ ਦਾ ਨਿੱਘਾ ਸਵਾਗਤ ਕੀਤਾ। ਉੱਤਰੀ ਜ਼ੋਨਲ ਕੌਂਸਲ ਦੀ 31ਵੀਂ ਮੀਟਿੰਗ ਪਵਿੱਤਰ ਸ਼ਹਿਰ ਵਿੱਚ ਕਰਵਾਉਣ ਲਈ ਕੇਂਦਰੀ ਗ੍ਰਹਿ ਮੰਤਰਾਲੇ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਾਵਨ ਨਗਰੀ ਦਾ ਸਮੁੱਚੀ ਮਨੁੱਖਤਾ ਦੇ ਦਿਲਾਂ ਵਿੱਚ ਡੂੰਘਾ ਸਤਿਕਾਰ ਹੈ, ਜਿੱਥੇ ਹਰ ਰੋਜ਼ ਇਕ ਲੱਖ ਸ਼ਰਧਾਲੂ ਅਕੀਦਤ ਭੇਟ ਕਰਕੇ ਸਰਬੱਤ ਦੇ ਭਲੇ ਲਈ ਅਰਦਾਸ ਕਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਤੀਤ ਵਿੱਚ ਇਹ ਸ਼ਹਿਰ ਕਾਰੋਬਾਰੀ ਸਰਗਰਮੀਆਂ ਦਾ ਕੇਂਦਰ ਰਿਹਾ ਹੈ ਅਤੇ ਸੂਬਾ ਸਰਕਾਰ ਦੇ ਯਤਨਾਂ ਸਦਕਾ ਇਹ ਸ਼ਹਿਰ ਛੇਤੀ ਹੀ ਮੱਧ ਏਸ਼ੀਆ ਅਤੇ ਉਸ ਤੋਂ ਪਾਰ ਦੀਆਂ ਮੰਡੀਆਂ ਲਈ ਪ੍ਰਵੇਸ਼ ਦੁਆਰ ਬਣੇਗਾ। ਮਿਹਨਤੀ ਤੇ ਬਹਾਦਰ ਪੰਜਾਬੀਆਂ ਨੇ ਪੰਜ ਦਰਿਆਵਾਂ ਦੀ ਇਸ ਧਰਤੀ ਉਤੇ ਇਤਿਹਾਸ ਦੇ ਕਈ ਪੰਨੇ ਪਲਟਦੇ ਦੇਖੇ ਹਨ। ਦੇਸ਼ ਦੇ ਅੰਨ ਭੰਡਾਰ ਵਜੋਂ ਨਾਮਣਾ ਖੱਟਣ ਦੇ ਨਾਲ-ਨਾਲ ਪੰਜਾਬ ਨੂੰ ਦੇਸ਼ ਦੀ ਖੜਗਭੁਜਾ ਹੋਣ ਦਾ ਵੀ ਮਾਣ ਹਾਸਲ ਹੈ ਅਤੇ ਪੰਜਾਬੀਆਂ ਨੂੰ ਵਿਸ਼ਵ ਭਰ ਵਿੱਚ ਆਪਣੀ ਬਹਾਦਰੀ, ਸ਼ਹਿਣਸ਼ੀਲਤਾ ਤੇ ਉੱਦਮੀ ਭਾਵਨਾ ਕਰ ਕੇ ਜਾਣਿਆ ਜਾਂਦਾ ਹੈ। ਸਾਡੇ ਲਈ ਇਹ ਵੱਡੇ ਮਾਣ ਵਾਲੀ ਗੱਲ ਹੈ ਕਿ ਮਿਹਨਤੀ ਪੰਜਾਬੀ, ਜਿਹੜੇ ਦੁਨੀਆ ਭਰ ਵਿੱਚ ਆਪਣੇ ਉੱਦਮੀ ਹੁਨਰ, ਸ਼ਹਿਣਸ਼ੀਲਤਾ ਅਤੇ ਕੁਸ਼ਲਤਾ ਕਰ ਕੇ ਜਾਣੇ ਜਾਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉੱਤਰੀ ਜ਼ੋਨਲ ਕੌਂਸਲ ਸਾਡੇ ਆਰਥਿਕ ਵਿਕਾਸ ਲਈ ਅੰਤਰਰਾਜੀ ਸਹਿਯੋਗ ਦੇ ਪੱਧਰ ਨੂੰ ਵਧਾਉਣ ਲਈ ਇਹ ਬਹੁਤ ਵਧੀਆ ਪਲੇਟਫਾਰਮ ਹੈ। ਉਨ੍ਹਾਂ ਕਿਹਾ ਕਿ ਇਹ ਸਾਡੇ ਸਾਰਿਆਂ ਦੇ ਹਿੱਤ ਵਿੱਚ ਹੈ ਕਿ ਅਸੀਂ ਇਕੱਠੇ ਬੈਠੀਏ ਅਤੇ ਇਸ ਖਿੱਤੇ, ਜਿਹੜਾ ਭੂਗੋਲਿਕ ਤੌਰ ਉਤੇ ਜ਼ਮੀਨੀ ਹੱਦਾਂ ਤੇ ਸਰਹੱਦਾਂ ਨਾਲ ਜੁੜਿਆ ਹੋਣ ਕਾਰਨ ਹਮੇਸ਼ਾ ਨੁਕਸਾਨ ਵਿੱਚ ਰਿਹਾ ਹੈ, ਦੇ ਸਮਾਜਿਕ-ਆਰਥਿਕ ਵਿਕਾਸ ਦੀਆਂ ਬਿਹਤਰੀਨ ਸੰਭਾਵਨਾਵਾਂ ਲੱਭੀਏ। ਮੁਲਕ ਵਿੱਚ ਸਹੀ ਮਾਅਨਿਆਂ ਵਿੱਚ ਸੰਘੀ ਢਾਂਚੇ ਦੀ ਲੋੜ ਦੀ ਵਕਾਲਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚੇ ਸਿਆਸੀ ਪਰਿਪੇਖ ਵਿੱਚ ਇਹ ਗੱਲ ਮਹਿਸੂਸ ਕੀਤੀ ਜਾ ਰਹੀ ਹੈ ਕਿ ਸੂਬਿਆਂ ਨੂੰ ਵਧੇਰੇ ਵਿੱਤੀ ਤੇ ਰਾਜਨੀਤਕ ਸ਼ਕਤੀ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਇਸ ਪੱਖ ਉਤੇ ਸਾਰੇ ਇਕਮਤ ਹਨ ਕਿ ਸਿਆਸੀ ਪਾਰਟੀਆਂ ਦੀਆਂ ਵਲਗਣਾਂ ਤੋਂ ਉੱਪਰ ਉੱਠ ਕਿ ਸੂਬਾ ਸਰਕਾਰਾਂ ਨੂੰ ਆਪਣੀਆਂ ਵਿਕਾਸ ਤਰਜੀਹਾਂ ਦੀ ਚੋਣ ਅਤੇ ਮਾਲੀਏ ਲਈ ਕੰਮ ਕਰਨ ਵਾਸਤੇ ਜ਼ਿਆਦਾ ਖੁੱਲ੍ਹ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੰਘਵਾਦ ਸਾਡੇ ਸੰਵਿਧਾਨ ਦੇ ਬੁਨਿਆਦੀ ਸਿਧਾਂਤਾਂ ਵਿੱਚੋਂ ਇਕ ਹੈ ਪਰ ਬਦਕਿਸਮਤੀ ਨਾਲ ਪਿਛਲੇ 75 ਸਾਲਾਂ ਵਿੱਚ ਇਸ ਅਧਿਕਾਰ ਦੇ ਕੇਂਦਰੀਕਰਨ ਦਾ ਰੁਝਾਨ ਹਾਵੀ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਗੱਲ ਹਰ ਕੋਈ ਜਾਣਦਾ ਹੈ ਕਿ ਆਧੁਨਿਕ ਯੁੱਗ ਵਿੱਚ ਆਪਣੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਹੱਲ ਕਰਨ ਲਈ ਸੂਬਾ ਸਰਕਾਰਾਂ ਜ਼ਿਆਦਾ ਬਿਹਤਰ ਸਥਿਤੀ ਵਿੱਚ ਹਨ।” ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਵਿੱਚ ਰਾਜਸਥਾਨ ਨੂੰ ਮੈਂਬਰ ਨਿਯੁਕਤ ਕਰਨ ਦੀ ਮੰਗ ਦੀ ਜ਼ੋਰਦਾਰ ਮੁਖਾਲਫ਼ਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਰਾਜ ਪੁਨਰਗਠਨ ਐਕਟ 1966 ਦੀਆਂ ਤਜਵੀਜ਼ਾਂ ਅਧੀਨ ਬੀ.ਬੀ.ਐਮ.ਬੀ. ਦਾ ਗਠਨ ਹੋਇਆ ਅਤੇ ਇਹ ਐਕਟ ਮੁੱਢਲੇ ਤੌਰ ਉਤੇ ਦੋ ਉੱਤਰਾਧਿਕਾਰੀ ਰਾਜਾਂ ਪੰਜਾਬ ਤੇ ਹਰਿਆਣਾ ਦੇ ਮਸਲਿਆਂ ਬਾਰੇ ਹੈ। ਇਸ ਐਕਟ ਦੀਆਂ ਸਾਰੀਆਂ ਤਜਵੀਜ਼ਾਂ ਨਾਲ ਰਾਜਸਥਾਨ ਤੇ ਹਿਮਾਚਲ ਪ੍ਰਦੇਸ਼ ਜਾਂ ਕਿਸੇ ਹੋਰ ਸੂਬੇ ਦਾ ਕੋਈ ਸਰੋਕਾਰ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕਾਰਨਾਂ ਕਰਕੇ ਉਹ ਭਾਖੜਾ-ਬਿਆਸ ਮੈਨੇਜਮੈਂਟ ਬੋਰਡ ਵਿੱਚ ਰਾਜਸਥਾਨ ਜਾਂ ਹਿਮਾਚਲ ਪ੍ਰਦੇਸ਼ ਤੋਂ ਕਿਸੇ ਤੀਜੇ ਮੈਂਬਰ ਨੂੰ ਸ਼ਾਮਲ ਕਰਨ ਦੀ ਤਜਵੀਜ਼ ਦਾ ਸਖ਼ਤੀ ਨਾਲ ਵਿਰੋਧ ਕਰਦੇ ਹਨ।

Punjab Bani 26 September,2023
ਸੀ.ਐਮ. ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਰਾਘਵ-ਪ੍ਰਨੀਤੀ ਨੂੰ ਵਿਆਹ ਲਈ ਦਿੱਤੀਆਂ ਸ਼ੁਭਕਾਮਨਾਵਾਂ

ਸੀ.ਐਮ. ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਰਾਘਵ-ਪ੍ਰਨੀਤੀ ਨੂੰ ਵਿਆਹ ਲਈ ਦਿੱਤੀਆਂ ਸ਼ੁਭਕਾਮਨਾਵਾਂ ਉਦੇਪੁਰ, 25 ਸਤੰਬਰ : ਫੀਲਮ ਅਦਾਕਾਰ ਪ੍ਰਨੀਤੀ ਚੋਪੜਾ ਤੇ ਰਾਜਨੀਤਿਕ ਰਾਘਵ ਚੱਢਾ ਅੱਜ ਵਿਆਹ ਦੇ ਬੰਧਨ ਵਿੱਚ ਬੰਨ ਗਏ ਹਨ, ਜਿਨ੍ਹਾਂ ਦੇ ਵਿਆਹ ਸਮਾਰੋਹ ਵਿਖੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ੇਸ਼ ਤੌਰ 'ਤੇ ਹਾਜਰੀ ਲਵਾਕੇ ਉਨ੍ਹਾਂ ਨੂੰ ਵਿਆਹ ਲਈ ਸ਼ੁਭਕਾਮਨਾਵਾਂ ਦਿੱਤੀਆਂ ਹਨ। ਇਸ ਵਿਆਹ ਸਮਾਗਮ ਵਿੱਚ ਹੋਰ ਵੀ ਵੱਡੀਆਂ ਵੱਡੀਆਂ ਸਖ਼ਸ਼ੀਅਤਾਂ ਹਾਜਰ ਰਹੀਆਂ।

Punjab Bani 25 September,2023
ਇਮਾਨਦਾਰੀ ਦੀਆਂ ਫੜ੍ਹਾਂ ਮਾਰਨ ਵਾਲੇ ਹੁਣ ਕਾਨੂੰਨ ਦੇ ਸ਼ਿੰਕਜੇ ਤੋਂ ਬਚਣ ਲਈ ਅੱਕੀਂ ਪਲਾਹੀਂ ਹੱਥ ਮਾਰ ਰਹੇ ਹਨ-ਮੁੱਖ ਮੰਤਰੀ

ਇਮਾਨਦਾਰੀ ਦੀਆਂ ਫੜ੍ਹਾਂ ਮਾਰਨ ਵਾਲੇ ਹੁਣ ਕਾਨੂੰਨ ਦੇ ਸ਼ਿੰਕਜੇ ਤੋਂ ਬਚਣ ਲਈ ਅੱਕੀਂ ਪਲਾਹੀਂ ਹੱਥ ਮਾਰ ਰਹੇ ਹਨ-ਮੁੱਖ ਮੰਤਰੀ ਮਨਪ੍ਰੀਤ ਬਾਦਲ ਨੂੰ ਕਾਨੂੰਨੀ ਸੁਰੱਖਿਆ ਮੰਗਣ ਦੀ ਬਜਾਏ ਸੱਚ ਦਾ ਸਾਹਮਣਾ ਕਰਨ ਦੀ ਚੁਣੌਤੀ ਚੰਡੀਗੜ੍ਹ, 25 ਸਤੰਬਰ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਉਤੇ ਤਨਜ਼ ਕੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਲੋਕਾਂ ਨੂੰ ਇਮਾਨਦਾਰੀ ਦਾ ਪਾਠ ਪੜ੍ਹਾਉਣ ਵਾਲੇ ਹੁਣ ਕਾਨੂੰਨ ਦੇ ਸ਼ਿਕੰਜੇ ਤੋਂ ਬਚਣ ਲਈ ਅੱਕੀਂ ਪਲਾਹੀਂ ਹੱਥ ਮਾਰ ਰਹੇ ਹਨ। ਅੱਜ ਇੱਥੋਂ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੱਚ ਬੋਲਣ ਅਤੇ ਸੱਚ ਉਤੇ ਪਹਿਰਾ ਦੇਣ ਵਿੱਚ ਬਹੁਤ ਫਰਕ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਲੀਡਰ ਅਕਸਰ ਕਿਹਾ ਕਰਦੇ ਸਨ ਕਿ ਉਸ ਖਿਲਾਫ਼ ਜੋ ਵੀ ਕਾਰਵਾਈ ਹੋਵੇਗੀ, ਉਹ ਉਸ ਦਾ ਸਾਹਮਣਾ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਕਾਨੂੰਨੀ ਕਾਰਵਾਈ ਦੇ ਡਰ ਤੋਂ ਇਹ ਨੇਤਾ ਗ੍ਰਿਫਤਾਰ ਹੋਣ ਦੇ ਖਦਸ਼ੇ ਜ਼ਾਹਰ ਕਰਕੇ ਕਾਨੂੰਨੀ ਸੁਰੱਖਿਆ ਮੰਗ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪਾਖੰਡੀ ਲੀਡਰਾਂ ਨੇ ਹਮੇਸ਼ਾ ਲੱਛੇਦਾਰ ਭਾਸ਼ਣਾਂ ਨਾਲ ਲੋਕਾਂ ਨੂੰ ਮੂਰਖ ਬਣਾਇਆ। ਉਨ੍ਹਾਂ ਕਿਹਾ ਕਿ ਲੋਕ ਸੇਵਾ ਦੀ ਆੜ ਵਿੱਚ ਇਨ੍ਹਾਂ ਨੇਤਾਵਾਂ ਨੇ ਸੂਬੇ ਦੇ ਖਜ਼ਾਨੇ ਨੂੰ ਲੁੱਟਿਆ ਜਿਸ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੂੰ ਆਪਣੇ ਗੁਨਾਹਾਂ ਦਾ ਹਿਸਾਬ ਦੇਣਾ ਪਵੇਗਾ ਅਤੇ ਸਰਕਾਰ ਦੇ ਖਜ਼ਾਨੇ ਦਾ ਇਕ-ਇਕ ਪੈਸਾ ਵਸੂਲ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਾਬਕਾ ਵਿੱਤ ਮੰਤਰੀ ਨੂੰ ਇਮਾਨਦਾਰੀ ਤੇ ਸਾਦਗੀ ਦੇ ਵੱਡੇ ਦਾਅਵੇ ਕਰਨ ਦੀ ਬਜਾਏ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਮੁੱਚਾ ਪੰਜਾਬ ਸਾਬਕਾ ਵਿੱਤ ਮੰਤਰੀ ਦੇ ਮਾੜੇ ਕਾਰਨਾਮਿਆਂ ਤੋਂ ਭਲੀ-ਭਾਂਤ ਵਾਕਫ਼ ਹੈ। ਉਨ੍ਹਾਂ ਕਿਹਾ ਕਿ ਮਨਪ੍ਰੀਤ ਬਾਦਲ ਦੀ ਲੰਮਾ ਸਮਾਂ ਵਿੱਤ ਮੰਤਰੀ ਹੁੰਦਿਆਂ ਲੋਕਾਂ ਦੇ ਖਜ਼ਾਨੇ ਲੁੱਟਣ ਵਾਲੇ ਲੋਕਾਂ ਨਾਲ ਗੰਢਤੁੱਪ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਨਪ੍ਰੀਤ ਦੇ ਵਿੱਤ ਮੰਤਰੀ ਹੁੰਦਿਆਂ ਲੋਕਾਂ ਦੀ ਭਲਾਈ ਲਈ ਖਜ਼ਾਨੇ ਖਾਲੀ ਹੁੰਦੇ ਸਨ ਪਰ ਕੁਝ ਲੋਕਾਂ ਨੂੰ ਸਰਕਾਰ ਦੇ ਖਜ਼ਾਨੇ ਦੇ ਪੈਸੇ ਦੀ ਅੰਨ੍ਹੀ ਲੁੱਟ ਦੀ ਖੁੱਲ੍ਹ ਸੀ।

Punjab Bani 25 September,2023
ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਖੁੰਬ ਉਤਪਾਦਕਾਂ ਦੀਆਂ ਸਮੱਸਿਆਵਾਂ ਨੂੰ ਛੇਤੀ ਦੂਰ ਕਰਾਂਗੇ: ਚੇਤਨ ਸਿੰਘ ਜੌੜਾਮਾਜਰਾ

ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਖੁੰਬ ਉਤਪਾਦਕਾਂ ਦੀਆਂ ਸਮੱਸਿਆਵਾਂ ਨੂੰ ਛੇਤੀ ਦੂਰ ਕਰਾਂਗੇ: ਚੇਤਨ ਸਿੰਘ ਜੌੜਾਮਾਜਰਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮਸ਼ਰੂਮ ਉਤਪਾਦਕਾਂ ਨੂੰ ਦਿੱਤਾ ਭਰੋਸਾ ਸਮੱਸਿਆਵਾਂ ਦੇ ਛੇਤੀ ਨਿਪਟਾਰੇ ਲਈ ਕਿਰਤ, ਫ਼ੈਕਟਰੀਜ਼ ਅਤੇ ਭਾਰ ਤੇ ਨਾਪਤੋਲਣ ਵਿਭਾਗਾਂ ਦੇ ਅਧਿਕਾਰੀਆਂ ਨਾਲ ਛੇਤੀ ਮੀਟਿੰਗ ਕਰਾਉਣ ਦੇ ਨਿਰਦੇਸ਼ ਚੰਡੀਗੜ੍ਹ, 25 ਸਤੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਮਸ਼ਰੂਮ ਉਤਪਾਦਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਛੇਤੀ ਹੱਲ ਕੱਢਿਆ ਜਾਵੇਗਾ। ਇੱਥੇ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿੱਚ ਬਾਗ਼ਬਾਨੀ, ਉਦਯੋਗ ਤੇ ਵਣਜ ਵਿਭਾਗਾਂ ਅਤੇ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਅਤੇ ਮਸ਼ਰੂਮ ਉਤਪਾਦਕਾਂ ਨਾਲ ਮੀਟਿੰਗ ਦੌਰਾਨ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਖੁੰਬ ਉਤਪਾਦਕ ਸੂਬੇ ਦੀ ਫ਼ਸਲੀ ਵਿਭਿੰਨਤਾ ਮੁਹਿੰਮ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਫ਼ਸਲ ਦੀ ਖਪਤ ਜ਼ਿਆਦਾ ਹੋਣ ਕਰਕੇ ਇਹ ਕਿੱਤਾ ਬਹੁਤ ਲਾਹੇਵੰਦ ਵੀ ਹੈ। ਖੁੰਬ ਉਤਪਾਦਕਾਂ ਨੇ ਮੰਤਰੀ ਨੂੰ ਦੱਸਿਆ ਕਿ ਸੂਬੇ ਵਿੱਚ ਕਰੀਬ 200 ਛੋਟੇ ਤੇ ਵੱਡੇ ਯੂਨਿਟਾਂ ਵਿੱਚ ਮਸ਼ਰੂਮ ਦਾ ਉਤਪਾਦਨ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਕਈ ਕਿਸਾਨ ਅਸੰਗਠਿਤ ਤੌਰ 'ਤੇ ਵੀ ਖੁੰਬਾਂ ਦੀ ਖੇਤੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਉਂ ਜੋ ਉਹ ਖੁੰਬਾਂ ਦੀ ਖੇਤੀ ਕਰਦੇ ਹਨ, ਇਸ ਲਈ ਖੁੰਬ ਯੂਨਿਟਾਂ ਨੂੰ ਖੇਤੀਬਾੜੀ ਕਿੱਤੇ ਵਿੱਚ ਸ਼ਾਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਗਰਮੀ ਦੀ ਰੁੱਤ ਦੌਰਾਨ ਖੁੰਬਾਂ ਦਾ ਉਤਪਾਦਨ ਬਹੁਤ ਮੁਸ਼ਕਿਲ ਹੋ ਜਾਂਦਾ ਹੈ ਅਤੇ ਬਿਜਲੀ ਸਪਲਾਈ ਸਣੇ ਹੋਰ ਲਾਗਤ ਖ਼ਰਚੇ ਵੀ ਵਧ ਜਾਂਦੇ ਹਨ। ਬਾਗ਼ਬਾਨੀ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੁੰਬ ਉਤਪਾਦਕ ਆਪਣੀਆਂ ਯੂਨਿਟਾਂ ਵਿੱਚ ਕਿਸੇ ਵਸਤੂ ਦਾ ਨਿਰਮਾਣ ਨਹੀਂ ਕਰ ਰਹੇ, ਸਗੋਂ ਮਹਿਜ਼ ਖੁੰਬਾਂ ਦੀ ਖੇਤੀ ਕਰਦੇ ਹਨ। ਇਸ ਲਈ ਇਸ ਕਿੱਤੇ ਨੂੰ ਮੁੜ-ਪ੍ਰਭਾਸ਼ਿਤ ਕਰਨ ਦੀ ਲੋੜ ਹੈ। ਇਸੇ ਤਰ੍ਹਾਂ ਕਿਰਤ, ਫ਼ੈਕਟਰੀਜ਼ ਅਤੇ ਭਾਰ ਤੇ ਨਾਪਤੋਲਣ ਵਿਭਾਗ ਨੂੰ ਵੀ ਸਥਿਤੀ ਸਪੱਸ਼ਟ ਕੀਤੀ ਜਾਵੇ ਤਾਂ ਜੋ ਖੁੰਬ ਉਤਪਾਦਕਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਖੁੰਬ ਉਤਪਾਦਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਠੋਸ ਯਤਨ ਕੀਤੇ ਜਾਣਗੇ। ਕੈਬਨਿਟ ਮੰਤਰੀ ਨੇ ਖੁੰਬ ਉਤਪਾਦਕਾਂ ਦੀਆਂ ਸਮੱਸਿਆਵਾਂ ਦੇ ਛੇਤੀ ਨਿਪਟਾਰੇ ਲਈ ਕਿਰਤ, ਫ਼ੈਕਟਰੀਜ਼ ਅਤੇ ਭਾਰ ਤੇ ਨਾਪਤੋਲਣ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਛੇਤੀ ਬੁਲਾਉਣ ਦੇ ਆਦੇਸ਼ ਵੀ ਦਿੱਤੇ। ਮੀਟਿੰਗ ਦੌਰਾਨ ਡਾਇਰੈਕਟਰ ਉਦਯੋਗ ਤੇ ਕਾਮਰਸ ਸ੍ਰੀ ਪੁਨੀਤ ਗੋਇਲ, ਡਾਇਰੈਕਟਰ ਬਾਗ਼ਬਾਨੀ ਸ੍ਰੀਮਤੀ ਸ਼ੈਲਿੰਦਰ ਕੌਰ, ਪੀ.ਐਸ.ਪੀ.ਸੀ.ਐਲ. ਦੇ ਡਿਪਟੀ ਚੀਫ਼ ਸ੍ਰੀ ਦਮਨਜੀਤ ਸਿੰਘ ਤੂਰ, ਬਾਗ਼ਬਾਨੀ ਵਿਕਾਸ ਅਫ਼ਸਰ ਸ੍ਰੀਮਤੀ ਅਮਨਪ੍ਰੀਤ ਕੌਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Punjab Bani 25 September,2023
ਆਖਿਰ ਸਿਹਤ ਮੰਤਰੀ ਪੁੱਜੇ ਧਰਨੇ 'ਚ -ਮੰਡੋੜ ਦੇ ਜਮੀਨੀ ਮਾਮਲੇ ਚ ਚਲ ਰਹੇ ਪੱਕੇ ਧਰਨੇ ਦੇ 20ਵੇਂ ਦਿਨ ਹੋਈ ਮੋਰਚੇ ਦੀ ਜਿੱਤ

ਆਖਿਰ ਸਿਹਤ ਮੰਤਰੀ ਪੁੱਜੇ ਧਰਨੇ 'ਚ -ਮੰਡੋੜ ਦੇ ਜਮੀਨੀ ਮਾਮਲੇ ਚ ਚਲ ਰਹੇ ਪੱਕੇ ਧਰਨੇ ਦੇ 20ਵੇਂ ਦਿਨ ਹੋਈ ਮੋਰਚੇ ਦੀ ਜਿੱਤ - ਪ੍ਰਸ਼ਾਸ਼ਨ ਨੇ ਮੰਨੀਆਂ ਸਾਰੀਆਂ ਮੰਗਾਂ ਸਿਹਤ ਮੰਤਰੀ ਨੇ ਮੋਰਚੇ ਵਿਚ ਆਪ ਆਕੇ ਮੰਨੀਆਂ ਮੰਗਾਂ ਨੂੰ ਲਾਗੂ ਕਰਨ ਦਾ ਭਰੋਸਾ ਪਟਿਆਲਾ, 24 ਸਤੰਬਰ : ਪਿੰਡ ਮੰਡੋੜ ਦੀ ਪੰਚਾਇਤੀ ਜਮੀਨ ਨੂੰ ਲੈ ਕੇ ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਪਿਛਲੇ 20 ਦਿਨਾਂ ਤੋਂ ਸਿਹਤ ਮੰਤਰੀ ਦੇ ਖਿਲਾਫ ਸ਼ੁਰੂ ਕੀਤਾ ਗਿਆ ਸੰਘਰਸ਼ ਨੂੰ ਆਖਿਰ ਅੱਜ ਬੂਰ ਪੈ ਗਿਆ ਹੈ। ਪਿਛਲੇ ਦੋ ਦਿਨਾਂ ਤੋਂ ਡਵੀਜਨਲ ਡਿਪਟੀ ਡਾਇਰੈਕਟਰ ਤੇ ਸੀਨੀਅਰ ਅਧਿਕਾਰੀ ਵਿਨੋਦ ਕੁਮਾਰ ਗਾਗਟ ਨੇ ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨਾਲ ਮੀਟਿੰਗਾਂ ਕਰਕੇ ਇਸ ਮਾਮਲੇ ਨੂੰ ਹਲ ਕਰਵਾ ਿਦੱਤਾ ਹੈ, ਜਿਸਦੇ ਚਲਦਿਆਂ ਸਿਹਤ ਮੰਤਰੀ ਨੇ ਅੱਜ ਧਰਨੇ ਵਿੱਚ ਪਹੁੰਚ ਕੇ ਉਨ੍ਹਾਂ ਦੀਆਂ ਮੰਗੀਆਂ ਮੰਗਾਂ ਨੂੰ ਮੰਨਣ ਦਾ ਐਲਾਨ ਕਰਦਿਆਂ ਧਰਨੇ ਨੂੰ ਚੁਕਵਾ ਦਿੱਤਾ ਹੈ। ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਮੁਕੇਸ਼ ਮਲੌਦ,ਧਰਮਪਾਲ ਅਤੇ ਧਰਮਵੀਰ ਨੇ ਕਿਹਾ ਕਿ ਪਿੰਡ ਮੰਡੋੜ ਵਿਚ ਪੰਚਾਇਤੀ ਜ਼ਮੀਨ ਦੀ ਕੀਤੀ ਡੰਮੀ ਬੋਲੀ ਰੱਦ ਕਰਾਉਣ ਅਤੇ ਜੇਲੀਂ ਡੱਕੇ ਸਾਥੀਆਂ ਦੀ ਰਿਹਾਈ ਲਈ ਵਿਧਾਨ ਸਭਾ ਦੀ ਸਬ-ਕਮੇਟੀ ਦੁਆਰਾ ਡਿਵੀਜ਼ਨਲ ਡਿਪਟੀ ਡਾਇਰੈਕਟਰ ਦੀ ਅਗਵਾਈ ਵਿਚ ਇਸ ਮਸਲੇ ਜਾਂਚ ਦੀ ਜਿੰਮੇਵਾਰੀ ਦਿੱਤੀ। ਡਿਪਟੀ ਡਾਇਰੈਕਟਰ ਵਿਨੋਦ ਕੁਮਾਰ ਗਾਗਟ ਦੁਆਰਾ ਇਸ ਸਾਰੇ ਮਸਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਕਈ ਦਿਨਾਂ ਦੀ ਪ੍ਰਕਿਰਿਆ ਤੋਂ ਬਾਅਦ ਇਸ ਮਸਲੇ ਨੂੰ ਸਿਰੇ ਚਾੜ੍ਹਿਆ। ਇਸ ਸਮਝੌਤੇ ਵਿਚ ਡੀ ਐਸ ਪੀ ਟਿਵਾਣਾ ਵੀ ਹਾਜ਼ਰ ਰਹੇ। ਇਸ ਸਮਝੌਤੇ ਵਿਚ ਇਹਨਾਂ ਮੰਗਾਂ ਤੇ ਸਹਮਤੀ ਬਣੀ ਕਿ ਝੋਨਾ ਵੱਢਣ ਤੋਂ ਬਾਅਦ ਕਣਕ ਲਾਉਣ ਲਈ ਦਲਿਤਾਂ ਨੂੰ 14 ਏਕੜ ਜ਼ਮੀਨ ਅਤੇ ਅਗਲੇ ਸਾਲ ਇਸ ਜ਼ਮੀਨ ਦੀ ਪਲਾਟਬੰਦੀ ਕਰਕੇ ਸਾਰੇ ਪਰਿਵਾਰਾਂ ਨੂੰ ਜ਼ਮੀਨ ਦਿੱਤੀ ਜਾਵੇਗੀ।ਇਸ ਘੋਲ ਦੌਰਾਨ ਜੇਲ ਭੇਜੇ ਸਾਥੀਆਂ ਦੀ ਬਿਨਾਂ ਸ਼ਰਤ ਰਿਹਾਈ ਕੀਤੀ ਜਾਵੇਗੀ ਅਤੇ ਮੰਡੋੜ ਦੇ 250 ਲੋੜਵੰਦ ਪਰਿਵਾਰਾਂ ਨੂੰ 5-5 ਮਰਲੇ ਦੇ ਪਲਾਟਾਂ ਦੇ ਸਨਅਤ ਪੱਤਰ ਜਾਰੀ ਕਰਕੇ ਮਾਲਕੀ ਹੱਕ ਦਿੱਤੇ ਜਾਣਗੇ। ਸਿਹਤ ਮੰਤਰੀ ਡਾਕਟਰ ਬਲਬੀਰ ਦੁਆਰਾ ਧਰਨੇ ਵਿੱਚ ਆਕੇ ਆਪ ਉਪਰੋਕਤ ਮੰਗਾਂ ਨੂੰ ਲਾਗੂ ਕਰਾਉਣ ਦਾ ਭਰੋਸਾ ਦਿੱਤਾ ਅਤੇ ਧਰਨਾਕਾਰੀਆਂ ਦਾ ਮੂੰਹ ਮਿੱਠਾ ਕਰਵਾਕੇ ਧਰਨਾ ਖਤਮ ਕਰਵਾਇਆ।

Punjab Bani 24 September,2023
ਐਨ.ਆਰ.ਆਈ. ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ 05 ਜਨਵਰੀ, 2024 ਨੂੰ ਹੋਵੇਗੀ; ਕੁਲਦੀਪ ਸਿੰਘ ਧਾਲੀਵਾਲ

ਐਨ.ਆਰ.ਆਈ. ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ 05 ਜਨਵਰੀ, 2024 ਨੂੰ ਹੋਵੇਗੀ; ਕੁਲਦੀਪ ਸਿੰਘ ਧਾਲੀਵਾਲ ਚੰਡੀਗੜ੍ਹ, 24 ਸਤੰਬਰ: ਪੰਜਾਬ ਸਰਕਾਰ ਨੇ ਐਨ.ਆਰ.ਆਈ. ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ ਕਰਾਉਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਇਹ ਚੋਣ 05 ਜਨਵਰੀ, 2024 ਨੂੰ ਕਰਵਾਈ ਜਾਵੇਗੀ। ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਨ.ਆਰ.ਆਈ. ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ ਲਈ 05 ਜਨਵਰੀ, 2024 ਦਾ ਦਿਨ ਨਿਰਧਾਰਿਤ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੀ ਐਨ.ਆਰ.ਆਈ. ਸਭਾ ਸੂਬੇ ਦੇ ਪ੍ਰਵਾਸੀ ਭਾਰਤੀਆਂ ਦੀ ਭਲਾਈ ਲਈ ਸੂਬਾ ਸਰਕਾਰ ਦੀ ਇੱਕ ਏਜੰਸੀ ਵਜੋਂ ਕੰਮ ਕਰਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸਭਾ ਦੇ ਪ੍ਰਧਾਨ ਦਾ ਕਾਰਜਕਾਲ ਮਾਰਚ, 2022 ਨੂੰ ਸਮਾਪਤ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਪ੍ਰਵਾਸੀ ਪੰਜਾਬੀ ਆਮ ਤੌਰ ‘ਤੇ ਦਸੰਬਰ ਮਹੀਨੇ ਭਾਰਤ ਆਉਂਦੇ ਹਨ ਅਤੇ ਉਹ ਮਾਰਚ ਤੱਕ ਇੱਥੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਚੋਣ ਕਰਵਾਊਣ ਦਾ ਇਹ ਬਿਲਕੁੱਲ ਸਹੀ ਸਮਾਂ ਹੈ। ਸ. ਧਾਲੀਵਾਲ ਨੇ ਦੱਸਿਆ ਕਿ ਐਨ.ਆਰ.ਆਈ. ਸਭਾ ਪੰਜਾਬ ਸਰਕਾਰ ਦੀ ਸਰਪ੍ਰਸਤੀ ਹੇਠ ਕੰਮ ਕਰਦੀ ਹੈ ਅਤੇ ਸਭਾ ਦਾ ਮੁੱਖ ਉਦੇਸ਼ ਪੰਜਾਬ ਦੇ ਪ੍ਰਵਾਸੀ ਭਾਰਤੀਆਂ ਦੀ ਭਲਾਈ ਅਤੇ ਹਿੱਤਾਂ ਲਈ ਕੰਮ ਕਰਨਾ ਹੈ। ਉਨ੍ਹਾਂ ਕਿਹਾ ਕਿ ਐਨ.ਆਰ.ਆਈ. ਸਭਾ ਪੰਜਾਬ ਦਾ ਮੁੱਖ ਉਦੇਸ਼ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ, ਉਨ੍ਹਾਂ ਦੇ ਹੱਕਾਂ ਅਤੇ ਜਾਇਦਾਦਾਂ ਦੀ ਰਾਖੀ ਕਰਨਾ ਹੈ। ਵਰਣਨਯੋਗ ਹੈ ਕਿ ਐਨ.ਆਰ.ਆਈ. ਸਭਾ ਪੰਜਾਬ ਇੱਕ ਸੁਸਾਇਟੀ ਹੈ ਜੋ ਪੰਜਾਬ ਸਰਕਾਰ ਦੀ ਪ੍ਰਵਾਨਗੀ ਨਾਲ ਸੁਸਾਇਟੀਜ਼ ਰਜਿਸਟ੍ਰੇਸ਼ਨ ਐਕਟ 1860 ਤਹਿਤ ਰਜਿਸਟਰਡ ਹੈ ਅਤੇ ਮੁੱਖ ਮੰਤਰੀ ਪੰਜਾਬ ਇਸ ਸਭਾ ਦੇ ਚੀਫ਼ ਪੈਟਰਨ ਹਨ। ਉਨ੍ਹਾਂ ਕਿਹਾ ਕਿ ਕਮਿਸ਼ਨਰ ਜਲੰਧਰ ਡਵੀਜ਼ਨ, ਸਭਾ ਦੇ ਚੇਅਰਮੈਨ ਹਨ ਜਦਕਿ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰ ਐਨ.ਆਰ.ਆਈ. ਸਭਾ ਦੀਆਂ ਜ਼ਿਲ੍ਹਾ ਇਕਾਈਆਂ ਦੇ ਚੇਅਰਮੈਨ ਹਨ।

Punjab Bani 24 September,2023
ਹੁਸ਼ਿਆਰਪੁਰ ’ਚ 140 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਜਾਵੇਗਾ ਸੀ.ਬੀ.ਜੀ. ਪ੍ਰਾਜੈਕਟ

ਹੁਸ਼ਿਆਰਪੁਰ ’ਚ 140 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਜਾਵੇਗਾ ਸੀ.ਬੀ.ਜੀ. ਪ੍ਰਾਜੈਕਟ • 20 ਟਨ ਪ੍ਰਤੀ ਦਿਨ ਸਮਰੱਥਾ ਵਾਲਾ ਪ੍ਰਾਜੈਕਟ ਸਾਲਾਨਾ 49,350 ਮੀਟਰਕ ਟਨ ਖੇਤੀ ਰਹਿੰਦ-ਖੂੰਹਦ, ਉਦਯੋਗਿਕ/ਮਿਉਂਸਪਲ ਵੇਸਟ ਦੀ ਕਰੇਗਾ ਖਪਤ • ਪ੍ਰਾਜੈਕਟ ਦੇ ਇਸ ਸਾਲ ਦੇ ਅੰਤ ਤੱਕ ਕਾਰਜਸ਼ੀਲ ਹੋਣ ਦੀ ਸੰਭਾਵਨਾ ਚੰਡੀਗੜ੍ਹ, 24 ਸਤੰਬਰ: ਸੂਬੇ ਵਿੱਚ ਕਿਫਾਇਤੀ ਦਰਾਂ ‘ਤੇ ਗਰੀਨ ਊਰਜਾ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ 140 ਕਰੋੜ ਰੁਪਏ ਦੀ ਲਾਗਤ ਨਾਲ ਕੰਪਰੈੱਸਡ ਬਾਇਓ-ਗੈਸ (ਸੀ.ਬੀ.ਜੀ.) ਪ੍ਰਾਜੈਕਟ ਸਥਾਪਤ ਕੀਤਾ ਜਾਵੇਗਾ। ਇਸ ਪ੍ਰਾਜੈਕਟ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਰੋਟੀ ਵਿਖੇ ਪ੍ਰਤੀ ਦਿਨ 20 ਟਨ ਤੋਂ ਵੱਧ ਸੀ.ਬੀ.ਜੀ. ਸਮਰੱਥਾ ਵਾਲਾ ਪ੍ਰਾਜੈਕਟ ਅਲਾਟ ਕੀਤਾ ਹੈ। ਇਸ ਪ੍ਰਾਜੈਕਟ ਦੇ ਦਸੰਬਰ 2023 ਤੱਕ ਚਾਲੂ ਹੋਣ ਦੀ ਸੰਭਾਵਨਾ ਹੈ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਸੀ.ਬੀ.ਜੀ. ਪਲਾਂਟ ਲਈ ਤਕਰੀਬਨ 40 ਏਕੜ ਜ਼ਮੀਨ ਰੱਖੀ ਗਈ ਹੈ ਅਤੇ ਇਹ ਪਲਾਂਟ ਸਾਲਾਨਾ ਲਗਭਗ 49,350 ਮੀਟਰਕ ਟਨ ਖੇਤੀ ਰਹਿੰਦ-ਖੂੰਹਦ, ਉਦਯੋਗਿਕ/ਮਿਉਂਸਪਲ ਵੇਸਟ ਅਤੇ ਪ੍ਰੈਸ ਮੱਡ ਦੀ ਖਪਤ ਕਰਨ ਤੋਂ ਇਲਾਵਾ ਪ੍ਰਤੀ ਦਿਨ 91 ਟਨ ਜੈਵਿਕ ਖਾਦ ਵੀ ਪੈਦਾ ਕਰੇਗਾ। ਇਸ ਪ੍ਰੋਜੈਕਟ ਨਾਲ ਸਿੱਧੇ ਜਾਂ ਅਸਿੱਧੇ ਤੌਰ 'ਤੇ ਲਗਭਗ 200 ਵਿਅਕਤੀਆਂ ਨੂੰ ਰੋਜ਼ਗਾਰ ਵੀ ਮਿਲੇਗਾ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਕਿਸਾਨਾਂ ਲਈ ਮਾਲੀਏ ਦਾ ਵਾਧੂ ਸਰੋਤ ਪੈਦਾ ਕਰਨ ਦੇ ਨਾਲ-ਨਾਲ ਸਸਤੀ ਗਰੀਨ ਊਰਜਾ ਦੀ ਉਪਲਬਧਤਾ, ਖੇਤੀ ਰਹਿੰਦ-ਖੂੰਹਦ, ਪਸ਼ੂਆਂ ਦੇ ਗੋਹੇ ਅਤੇ ਮਿਉਂਸਪਲ ਠੋਸ ਰਹਿੰਦ-ਖੂੰਹਦ ਦੀ ਬਿਹਤਰ ਵਰਤੋਂ ਨੂੰ ਯਕੀਨੀ ਬਣਾਉਣਾ ਹੈ। ਇਹ ਪਹਿਲਕਦਮੀ ਜਿੱਥੇ ਰੋਜ਼ਗਾਰ ਦੇ ਮੌਕੇ ਪੈਦਾ ਕਰੇਗੀ ਉਥੇ ਹੀ ਇਸ ਨਾਲ ਸੂਬੇ ਦੇ ਆਰਥਿਕ ਵਿਕਾਸ ਨੂੰ ਵੀ ਹੁਲਾਰਾ ਮਿਲੇਗਾ।

Punjab Bani 24 September,2023
ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਦੀ ਕਾਰਜਕੁਸ਼ਲਤਾ ਵਿੱਚ ਹੋਰ ਵਾਧਾ ਕਰਨ ਲਈ ਆਰਟੀਫਿਸ਼ਲ ਇੰਟੈਲੀਜੈਂਸ ਦੀ ਸ਼ਮੂਲੀਅਤ ਦਾ ਐਲਾਨ

ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਦੀ ਕਾਰਜਕੁਸ਼ਲਤਾ ਵਿੱਚ ਹੋਰ ਵਾਧਾ ਕਰਨ ਲਈ ਆਰਟੀਫਿਸ਼ਲ ਇੰਟੈਲੀਜੈਂਸ ਦੀ ਸ਼ਮੂਲੀਅਤ ਦਾ ਐਲਾਨ ਲੋਕਾਂ ਦੇ ਹਿੱਤ ਵਿੱਚ ਪੁਲਿਸ ਨੂੰ ਵਿਗਿਆਨਕ ਲੀਹਾਂ ਉਤੇ ਢਾਲਿਆ ਜਾਵੇਗਾ ਪੰਜਾਬ ਪੁਲਿਸ ਵਿੱਚ ਸਿੱਧੇ ਭਰਤੀ ਹੋਏ ਹੁਣ ਤੱਕ ਦੇ ਸਭ ਤੋਂ ਵੱਡੇ 2999 ਕਾਂਸਟੇਬਲਾਂ ਦੇ ਗਰੁੱਪ ਦੀ ਪਾਸਿੰਗ ਆਊਟ ਪਰੇਡ ਦੀ ਕੀਤੀ ਪ੍ਰਧਾਨਗੀ ਜਲੰਧਰ, 22 ਸਤੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਆਖਿਆ ਕਿ ਪੰਜਾਬ ਪੁਲਿਸ ਨੂੰ ਮੁਲਕ ਦੀ ਅੱਵਲ ਦਰਜੇ ਦੀ ਫੋਰਸ ਬਣਾਉਣ ਲਈ ਇਸ ਦੀ ਕਾਰਜਕੁਸ਼ਲਤਾ ਵਿੱਚ ਵਾਧਾ ਕਰਨ ਵਾਸਤੇ ਆਰਟੀਫਿਸ਼ਲ ਇੰਟੈਲੀਜੈਂਸ (ਏ.ਆਈ.) ਨੂੰ ਸ਼ਾਮਲ ਕੀਤਾ ਜਾਵੇਗਾ। ਇੱਥੇ ਪੰਜਾਬ ਪੁਲਿਸ ਵਿੱਚ ਸਿੱਧੇ ਭਰਤੀ ਹੋਏ ਸਿਪਾਹੀਆਂ ਦੇ ਹੁਣ ਤੱਕ ਦੇ ਸਭ ਤੋਂ ਵੱਡੇ 2999 ਕਾਂਸਟੇਬਲਾਂ ਦੇ ਗਰੁੱਪ ਦੀ ਪਾਸਿੰਗ ਆਊਟ ਪਰੇਡ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਪਹਿਲਕਦਮੀ ਸੂਬੇ ਵਿੱਚ ਪੁਲਿਸ ਪ੍ਰਬੰਧ ਵਿੱਚ ਹੋਰ ਸੁਧਾਰ ਲਿਆਉਣ ਲਈ ਅਹਿਮ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਆਰਟੀਫਿਸ਼ਲ ਇੰਟੈਲੀਜੈਂਸ ਦੀ ਵਰਤੋਂ ਦੇ ਮਾਮਲੇ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਦੇ ਉਦੇਸ਼ ਨਾਲ ਇਹ ਫੈਸਲਾ ਲਿਆ ਗਿਆ ਹੈ, ਜਿਸ ਨਾਲ ਸੂਬੇ ਵਿੱਚ ਅਮਨ ਤੇ ਕਾਨੂੰਨੀ ਦੀ ਸਥਿਤੀ ਨੂੰ ਬਰਕਰਾਰ ਰੱਖਣ ਵਿੱਚ ਮਦਦ ਮਿਲੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਦਮ ਪੁਲਿਸ ਫੋਰਸ ਨੂੰ ਵਿਗਿਆਨਕ ਲੀਹਾਂ ਉਤੇ ਢਾਲਣ ਦੀ ਦਿਸ਼ਾ ਵਿੱਚ ਮੀਲ ਦਾ ਪੱਥਰ ਸਾਬਤ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਕਾਰਨ ਕਈ ਅਜਿਹੀਆਂ ਤਾਕਤਾਂ ਹਨ, ਜਿਹੜੀਆਂ ਆਪਣੇ ਮਾੜੇ ਮਨਸੂਬਿਆਂ ਨਾਲ ਸੂਬੇ ਦੀ ਸ਼ਾਂਤੀ ਭੰਗ ਕਰਨਾ ਚਾਹੁੰਦੀਆਂ ਹਨ ਪਰ ਪੰਜਾਬ ਪੁਲਿਸ ਨੇ ਹਮੇਸ਼ਾ ਅਜਿਹੀਆਂ ਤਾਕਤਾਂ ਦੀਆਂ ਮਾੜੀਆਂ ਕੋਸ਼ਿਸ਼ਾਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਨੂੰ ਦਰਪੇਸ਼ ਚੁਣੌਤੀਆਂ ਉਤੇ ਕਾਬੂ ਪਾਉਣ ਲਈ ਪੰਜਾਬ ਪੁਲਿਸ ਨੂੰ ਪੜਤਾਲ, ਸਾਇੰਸ ਤੇ ਤਕਨਾਲੋਜੀ ਦੇ ਖ਼ੇਤਰ ਵਿੱਚ ਆਧੁਨਿਕ ਲੋੜਾਂ ਮੁਤਾਬਕ ਢਾਲਣ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਪੰਜਾਬ ਪੁਲਿਸ ਆਪਣੀ ਉੱਚ ਪੇਸ਼ੇਵਰ ਵਚਨਬੱਧਤਾ ਤਹਿਤ ਲੋਕਾਂ ਦੀ ਸੇਵਾ ਕਰਨ ਦੀ ਆਪਣੀ ਸ਼ਾਨਾਮੱਤੀ ਰਵਾਇਤ ਨੂੰ ਕਾਇਮ ਰੱਖੇਗੀ। ਮੁੱਖ ਮੰਤਰੀ ਨੇ ਦੁਹਰਾਇਆ ਕਿ ਪੁਲਿਸ ਨੂੰ ਆਧੁਨਿਕ ਸਮੇਂ ਦੀ ਹਾਣੀ ਬਣਾਉਣ ਪੰਜਾਬ ਸੂਬਾ ਗੂਗਲ ਵਰਗੀਆਂ ਬਹੁਕੌਮੀ ਕੰਪਨੀਆਂ ਨਾਲ ਹੱਥ ਮਿਲਾਉਣ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਿਆਪਕ ਰਣਨੀਤੀ ਪਹਿਲਾਂ ਹੀ ਤਿਆਰ ਕਰ ਲਈ ਗਈ ਹੈ ਅਤੇ ਰਸਮੀ ਸਮਝੌਤੇ ਉਤੇ ਜਲਦੀ ਦਸਤਖ਼ਤ ਹੋ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਕਈ ਅਣਦਿਸਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਪੰਜਾਬ ਪੁਲਿਸ ਦੀ ਕੁਸ਼ਲਤਾ ਵਿੱਚ ਵਾਧਾ ਕਰਨ ਵਿੱਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਹੁੰਦੀਆਂ ਮੌਤਾਂ ਨੂੰ ਠੱਲ੍ਹ ਪਾਉਣ ਅਤੇ ਸੜਕਾਂ ਉਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਸੂਬਾ ਸਰਕਾਰ ਨੇ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪਣੀ ਤਰ੍ਹਾਂ ਦੀ ਇਹ ਵਿਸ਼ੇਸ਼ ਫੋਰਸ ਪੰਜਾਬ ਵਿੱਚ ਰੋਜ਼ਾਨਾ ਸੜਕ ਹਾਦਸਿਆਂ ਵਿੱਚ ਜਾਂਦੀਆਂ ਕੀਮਤੀ ਜਾਨਾਂ ਬਚਾਉਣ ਲਈ ਅਹਿਮ ਭੂਮਿਕਾ ਨਿਭਾਏਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਫੋਰਸ ਨੂੰ ਗਲਤ ਡਰਾਈਵਿੰਗ, ਸੜਕਾਂ ਉਤੇ ਵਾਹਨਾਂ ਦੀ ਆਵਾਜਾਈ ਸੁਚਾਰੂ ਕਰਨ ਅਤੇ ਸੜਕ ਹਾਦਸਿਆਂ ਨੂੰ ਠੱਲ੍ਹ ਪਾਉਣ ਦਾ ਜ਼ਿੰਮਾ ਸੌਂਪਿਆ ਜਾਵੇਗਾ।ਉਨ੍ਹਾਂ ਕਿਹਾ ਕਿ ਇਸ ਨਾਲ ਥਾਣਿਆਂ ਵਿੱਚ ਤਾਇਨਾਤ ਪੁਲਿਸ ਮੁਲਾਜ਼ਮਾਂ ਦੇ ਕੰਮ ਦਾ ਬੋਝ ਘੱਟ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲੇ ਪੜਾਅ ਵਿੱਚ ਇਸ ਵਿਸ਼ੇਸ਼ ਫੋਰਸ ਵਿੱਚ 1300 ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਢਲੇ ਤੌਰ ਉਤੇ ਇਸ ਫੋਰਸ ਨੂੰ ਅਤਿ-ਆਧੁਨਿਕ ਉਪਕਰਨਾਂ ਤੇ ਤਕਨੀਕਾਂ ਨਾਲ ਲੈਸ 144 ਵਾਹਨ ਦਿੱਤੇ ਜਾਣਗੇ ਅਤੇ ਇਹ ਫੋਰਸ ਦੀਆਂ ਗੱਡੀਆਂ ਦੇ ਕੰਮਕਾਜ ਦਾ ਘੇਰਾ 30 ਕਿਲੋਮੀਟਰ ਤੱਕ ਦਾ ਹੋਵੇਗਾ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਵਾਹਨਾਂ ਵਿੱਚ ਪੂਰੀ ਮੈਡੀਕਲ ਕਿੱਟ ਹੋਵੇਗੀ ਤਾਂ ਕਿ ਲੋੜ ਪੈਣ ਉਤੇ ਕਿਸੇ ਵੀ ਵਿਅਕਤੀ ਨੂੰ ਐਮਰਜੈਂਸੀ ਇਲਾਜ ਦਿੱਤਾ ਜਾ ਸਕੇ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਇਸ ਨਾਲ ਸਾਲਾਨਾ 2500 ਤੋਂ ਵੱਧ ਕੀਮਤੀ ਜਾਨਾਂ ਬਚਾਉਣ ਵਿੱਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੁਲਿਸ ਮੁਲਾਜ਼ਮਾਂ ਦੀ ਘਾਟ ਉਤੇ ਕਾਬੂ ਪਾਉਣ ਲਈ ਅਗਲੇ ਚਾਰ ਸਾਲਾਂ ਤੱਕ ਪੰਜਾਬ ਪੁਲਿਸ ਵਿੱਚ ਹਰੇਕ ਸਾਲ 1800 ਕਾਂਸਟੇਬਲ ਤੇ 300 ਸਬ ਇੰਸਪੈਕਟਰ ਭਰਤੀ ਕਰਨ ਦਾ ਵੀ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ 2100 ਆਸਾਮੀਆਂ ਲਈ ਹਰੇਕ ਸਾਲ ਤਕਰੀਬਨ 2.50 ਲੱਖ ਉਮੀਦਵਾਰਾਂ ਦੇ ਅਰਜ਼ੀਆਂ ਦੇਣ ਦੀ ਸੰਭਾਵਨਾ ਹੈ। ਇਨ੍ਹਾਂ ਸੰਭਾਵੀ ਉਮੀਦਵਾਰਾਂ ਨੂੰ ਆਪਣੀ ਵਿੱਦਿਅਕ ਯੋਗਤਾ ਦੇ ਨਾਲ-ਨਾਲ ਸਰੀਰਕ ਯੋਗਤਾ ਵਿੱਚ ਸੁਧਾਰ ਦਾ ਮੌਕਾ ਦੇਣ ਲਈ ਭਰਤੀ ਦਾ ਫੈਸਲਾ ਪਹਿਲਾਂ ਹੀ ਕਰ ਲਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਪਾਸੇ ਲਾਉਣ ਅਤੇ ਉਨ੍ਹਾਂ ਨੂੰ ਨਸ਼ਿਆਂ ਦੇ ਜਾਲ ਤੋਂ ਮੁਕਤ ਕਰਨ ਲਈ ਇਹ ਕਦਮ ਚੁੱਕਿਆ ਗਿਆ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਪੰਜਾਬ ਪੁਲਿਸ ਦੇ ਖੇਡ ਤੇ ਤਕਨੀਕੀ ਕੇਡਰ ਵਿੱਚ ਵਾਧਾ ਕਰਨ ਲਈ ਜਲਦੀ ਵੱਡੀ ਭਰਤੀ ਮੁਹਿੰਮ ਸ਼ੁਰੂ ਕਰੇਗੀ। ਇਸ ਤਹਿਤ ਟੈਕਨੀਕਲ ਸਪੋਰਟ ਸਰਵਿਸਜ਼ ਵਿੱਚ 267 ਸਬ ਇੰਸਪੈਕਟਰ ਤੇ 2340 ਕਾਂਸਟੇਬਲ, ਇਨਵੈਸਟੀਗੇਸ਼ਨ ਕਾਡਰ ਵਿੱਚ 787 ਹੌਲਦਾਰ ਤੇ 362 ਕਾਂਸਟੇਬਲ, ਇੰਟੈਲੀਜੈਂਸ ਕਾਡਰ ਵਿੱਚ 794 ਕਾਂਸਟੇਬਲ ਭਰਤੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀ ਸਮਰਪਣ ਭਾਵਨਾ ਨਾਲ ਸੂਬੇ ਦੀ ਸੇਵਾ ਕਰਨ ਦੀ ਰਵਾਇਤ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਦੇਸ਼ ਸੇਵਾ ਲਈ ਦਿਖਾਇਆ ਜਜ਼ਬਾ ਲਾਮਿਸਾਲ ਹੈ। ਨਵੇਂ ਭਰਤੀ ਹੋਏ ਪੁਲਿਸ ਮੁਲਾਜ਼ਮਾਂ ਨੂੰ ਮੁਬਾਰਕਬਾਦ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਨਵ-ਨਿਯੁਕਤ ਉਮੀਦਵਾਰਾਂ ਲਈ ਯਾਦਗਾਰੀ ਪਲ ਹੈ ਕਿਉਂਕਿ ਉਹ ਪੰਜਾਬ ਪੁਲਿਸ ਪਰਿਵਾਰ ਦਾ ਅਨਿੱਖੜ ਅੰਗ ਬਣੇ ਹਨ। ਉਨ੍ਹਾਂ ਨਵੇਂ ਮੁਲਾਜ਼ਮਾਂ ਨੂੰ ਆਪਣਾ ਫ਼ਰਜ਼ ਪੂਰੇ ਸਮਰਪਣ, ਮਿਹਨਤ ਤੇ ਪੇਸ਼ੇਵਰ ਵਚਨਬੱਧਤਾ ਨਾਲ ਨੇਪਰੇ ਚਾੜ੍ਹਨ ਲਈ ਕਿਹਾ ਤਾਂ ਕਿ ਸੂਬੇ ਦੀ ਤਰੱਕੀ ਤੇ ਲੋਕਾਂ ਦੀ ਖ਼ੁਸ਼ਹਾਲੀ ਯਕੀਨੀ ਬਣੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਮੁਲਾਜ਼ਮਾਂ ਨੂੰ ਆਮ ਲੋਕਾਂ ਦੀਆਂ ਦਿੱਕਤਾਂ ਘਟਾਉਣ ਤੇ ਉਨ੍ਹਾਂ ਨੂੰ ਇਨਸਾਫ਼ ਦੇਣ ਲਈ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ।ਇਸ ਤੋਂ ਪਹਿਲਾਂ ਡੀ.ਜੀ.ਪੀ. ਗੌਰਵ ਯਾਦਵ ਨੇ ਮੁੱਖ ਮੰਤਰੀ ਤੇ ਹੋਰ ਸ਼ਖ਼ਸੀਅਤਾਂ ਦਾ ਇੱਥੇ ਪੁੱਜਣ ਉਤੇ ਸਵਾਗਤ ਕੀਤਾ। ਮੁੱਖ ਮੰਤਰੀ ਨੇ ਪਰੇਡ ਦਾ ਨਿਰੀਖਣ ਵੀ ਕੀਤਾ ਅਤੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ।

Punjab Bani 22 September,2023
ਮੁੱਖ ਮੰਤਰੀ ਨੇ ਅਨੰਤਨਾਗ ਵਿੱਚ ਸ਼ਹੀਦ ਹੋਏ ਦੋ ਬਹਾਦਰ ਜਵਾਨਾਂ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਵਜੋਂ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪੇ

ਮੁੱਖ ਮੰਤਰੀ ਨੇ ਅਨੰਤਨਾਗ ਵਿੱਚ ਸ਼ਹੀਦ ਹੋਏ ਦੋ ਬਹਾਦਰ ਜਵਾਨਾਂ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਵਜੋਂ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪੇ ਕਿਹਾ, ਪੂਰਾ ਦੇਸ਼ ਇਨ੍ਹਾਂ ਸ਼ਹੀਦਾਂ ਦੀ ਬੇਮਿਸਾਲ ਕੁਰਬਾਨੀ ਦਾ ਸਦਾ ਰਿਣੀ ਰਹੇਗਾ ਐਸ.ਏ.ਐਸ.ਨਗਰ/ਪਟਿਆਲਾ, 21 ਸਤੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਅਨੰਤਨਾਗ (ਜੰਮੂ-ਕਸ਼ਮੀਰ) ਵਿਖੇ ਅਤਿਵਾਦੀਆਂ ਖ਼ਿਲਾਫ਼ ਤਲਾਸ਼ੀ ਮੁਹਿੰਮ ਦੌਰਾਨ ਸ਼ਹੀਦ ਹੋਏ ਦੋ ਬਹਾਦਰ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਿੱਤੀ ਸਹਾਇਤਾ ਵਜੋਂ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪੇ। ਐਸ.ਏ.ਐਸ.ਨਗਰ ਅਤੇ ਸਮਾਣਾ ਵਿਖੇ ਇਨ੍ਹਾਂ ਸ਼ਹੀਦਾਂ ਦੇ ਜੱਦੀ ਘਰਾਂ ਦਾ ਦੌਰਾ ਕਰਨ ਉਪਰੰਤ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਬਹਾਦਰ ਸੈਨਿਕਾਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਆਪਣਾ ਫਰਜ਼ ਨਿਭਾਉਂਦੇ ਹੋਏ ਸ਼ਹਾਦਤ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਅਪਰੇਸ਼ਨ ਦੌਰਾਨ ਪੰਜਾਬ ਦੇ ਦੋ ਬਹਾਦਰ ਜਵਾਨਾਂ ਕਰਨਲ ਮਨਪ੍ਰੀਤ ਸਿੰਘ ਵਾਸੀ ਐਸ.ਏ.ਐਸ ਨਗਰ ਅਤੇ ਪਰਦੀਪ ਸਿੰਘ ਵਾਸੀ ਸਮਾਣਾ, ਪਟਿਆਲਾ ਨੇ ਸ਼ਹੀਦੀ ਪ੍ਰਾਪਤ ਕੀਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਸ਼ ਅਤੇ ਵਿਸ਼ੇਸ਼ ਕਰਕੇ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਆਪਣੀ ਫੇਰੀ ਦੌਰਾਨ ਮੁੱਖ ਮੰਤਰੀ ਨੇ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਦੇਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਦੇਸ਼ ਲਈ ਇਨ੍ਹਾਂ ਸੂਰਬੀਰਾਂ ਵੱਲੋਂ ਕੀਤੀ ਬੇਮਿਸਾਲ ਕੁਰਬਾਨੀ ਦੇ ਸਨਮਾਨ ਵਜੋਂ ਪਰਿਵਾਰਕ ਮੈਂਬਰਾਂ ਨੂੰ ਵਿੱਤੀ ਸਹਾਇਤਾ ਵਜੋਂ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪਦਿਆਂ ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਇਨ੍ਹਾਂ ਸ਼ਹੀਦਾਂ ਦਾ ਸਦਾ ਰਿਣੀ ਰਹੇਗਾ, ਜਿਨ੍ਹਾਂ ਨੇ ਦੇਸ਼ ਅਤੇ ਇਸ ਦੇ ਲੋਕਾਂ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਇਨ੍ਹਾਂ ਜਵਾਨਾਂ ਵੱਲੋਂ ਪਾਏ ਗਏ ਵੱਡਮੁੱਲੇ ਯੋਗਦਾਨ ਦੇ ਸਨਮਾਨ ਵਜੋਂ ਸੂਬਾ ਸਰਕਾਰ ਦਾ ਇਹ ਨਿਮਾਣਾ ਜਿਹਾ ਉਪਰਾਲਾ ਹੈ। ਮਾਤ ਭੂਮੀ ਦੀ ਸੇਵਾ ਕਰਦਿਆਂ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਮੁੱਢਲਾ ਫਰਜ਼ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਦਿੱਤੀ ਗਈ ਇਹ ਵਿੱਤੀ ਸਹਾਇਤਾ ਪੰਜਾਬ ਸਰਕਾਰ ਵੱਲੋਂ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਤਹਿਤ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਵੱਲੋਂ ਦਿੱਤੀ ਗਈ ਇਹ ਮਹਾਨ ਕੁਰਬਾਨੀ ਉਨ੍ਹਾਂ ਦੇ ਸਾਥੀ ਸੈਨਿਕਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਅਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗੀ।

Punjab Bani 21 September,2023
ਮੁੱਖ ਮੰਤਰੀ ਵੱਲੋਂ ਨੇਵਾ ਐਪਲੀਕੇਸ਼ਨ ਦੀ ਸ਼ੁਰੂਆਤ, ਹੁਣ ਤੋਂ ਕਾਗਜ਼-ਰਹਿਤ ਹੋਵੇਗਾ ਵਿਧਾਨ ਸਭਾ ਦਾ ਕੰਮਕਾਜ

ਮੁੱਖ ਮੰਤਰੀ ਵੱਲੋਂ ਨੇਵਾ ਐਪਲੀਕੇਸ਼ਨ ਦੀ ਸ਼ੁਰੂਆਤ, ਹੁਣ ਤੋਂ ਕਾਗਜ਼-ਰਹਿਤ ਹੋਵੇਗਾ ਵਿਧਾਨ ਸਭਾ ਦਾ ਕੰਮਕਾਜ ਕ੍ਰਾਂਤੀਕਾਰੀ ਕਦਮ ਵਿਧਾਇਕਾਂ ਦੀ ਕਾਰਜਕੁਸ਼ਲਤਾ ਵਧਾਉਣ ਦੇ ਨਾਲ-ਨਾਲ ਜਵਾਬਦੇਹੀ ਵੀ ਤੈਅ ਕਰੇਗਾ ਚੰਡੀਗੜ੍ਹ, 21 ਸਤੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਕਿਹਾ ਕਿ ਵਿਧਾਨ ਸਭਾ ਦਾ ਕੰਮਕਾਜ ਆਨਲਾਈਨ ਕਰਨ ਨਾਲ ਵਿਧਾਇਕਾਂ ਦੀ ਕਾਰਜਕੁਸ਼ਲਤਾ ਵਧੇਗੀ ਅਤੇ ਉਹ ਲੋਕਾਂ ਦੇ ਮੁੱਦਿਆਂ ਨੂੰ ਵਧੇਰੇ ਪ੍ਰਭਾਵੀ ਢੰਗ ਨਾਲ ਉਠਾ ਸਕਣਗੇ। ਇਸ ਤੋਂ ਇਲਾਵਾ ਲੋਕਾਂ ਨੂੰ ਵੀ ਵਿਧਾਇਕਾਂ ਦੀ ਕਾਰਗੁਜ਼ਾਰੀ ਬਾਰੇ ਜਾਣਨ ਦਾ ਮੌਕਾ ਮਿਲੇਗਾ। ਮੁੱਖ ਮੰਤਰੀ ਨੇ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ (ਨੇਵਾ) ਦੀ ਸ਼ੁਰੂਆਤ ਤੋਂ ਬਾਅਦ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਕ੍ਰਾਂਤੀਕਾਰੀ ਕਦਮ ਜਿੱਥੇ ਵਿਧਾਇਕਾਂ ਦੀ ਕਾਰਜਕੁਸ਼ਲਤਾ ਵਿੱਚ ਵਾਧਾ ਕਰੇਗਾ, ਉਥੇ ਹੀ ਉਨ੍ਹਾਂ ਦੀ ਜਵਾਬਦੇਹੀ ਵੀ ਤੈਅ ਕਰੇਗਾ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ, ਦੇਸ਼ ਦੀ ਪਹਿਲੀ ਅਜਿਹੀ ਵਿਧਾਨ ਸਭਾ ਹੈ ਜਿਸ ਨੇ ਦੇਸ਼ ਵਿੱਚ ਵੱਖ-ਵੱਖ ਐਪਲੀਕੇਸ਼ਨਾਂ ਦੀ ਸ਼ੁਰੂਆਤ ਕਰਕੇ ਅਤਿ-ਆਧੁਨਿਕ ਆਧੁਨਿਕ ਪ੍ਰਣਾਲੀ ਲਾਗੂ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਹ ਕਦਮ ਆਮ ਆਦਮੀ ਦੀ ਭਲਾਈ ਅਤੇ ਵਿਧਾਇਕਾਂ ਨੂੰ ਅਪਡੇਟ ਰੱਖਣ ਦੇ ਉਦੇਸ਼ ਨਾਲ ਚੁੱਕਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਣਾਲੀ ਵਿਧਾਨ ਸਭਾ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ ਅਤੇ ਇਹ ਪਹਿਲਕਦਮੀ ਕਰਨ ਵਾਲਾ ਪੰਜਾਬ, ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ਦੇ ਸਦਨ ਦੀ ਕਾਰਵਾਈ ਨੂੰ ਲਾਈਵ ਕਰਨ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਨੇ ਇਹ ਕਦਮ ਇਸ ਲਈ ਚੁੱਕਿਆ ਹੈ ਤਾਂ ਜੋ ਲੋਕਾਂ ਨੂੰ ਇਸ ਦਾ ਪੂਰਾ ਫਾਇਦਾ ਮਿਲ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਭਵਿੱਖ ਵਿੱਚ ਵੀ ਸੂਬੇ ਦੀ ਭਲਾਈ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਲਈ ਹਰ ਕਦਮ ਚੁੱਕਿਆ ਜਾਵੇਗਾ। ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਇਸ ਪਹਿਲਕਦਮੀ ਦਾ ਲਾਭ ਵਿਰੋਧੀ ਧਿਰ ਅਤੇ ਸੱਤਾ ਧਿਰ, ਦੋਵਾਂ ਧਿਰਾਂ ਦੇ ਵਿਧਾਇਕਾਂ ਨੂੰ ਹੋਵੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਨਾਲ ਆਉਣ ਵਾਲੇ ਸਮੇਂ ਵਿੱਚ ਵੱਖ-ਵੱਖ ਲੋਕ ਪੱਖੀ ਬਿੱਲਾਂ ਦਾ ਖਰੜਾ ਤਿਆਰ ਕਰਨ ਅਤੇ ਪਾਸ ਕਰਨ ਦਾ ਰਾਹ ਪੱਧਰਾ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਰੰਗਲਾ ਅਤੇ ਖੁਸ਼ਹਾਲ ਪੰਜਾਬ ਬਣਾਉਣ ਵੱਲ ਇੱਕ ਸਾਰਥਿਕ ਕਦਮ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੈ ਕਿਉਂਕਿ ਹੁਣ ਵਿਧਾਨ ਸਭਾ ਦਾ ਕੰਮਕਾਜ ਪੂਰੀ ਤਰ੍ਹਾਂ ਕਾਗਜ਼-ਰਹਿਤ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ (ਨੇਵਾ) ਪ੍ਰਾਜੈਕਟ ਤਹਿਤ ਵੱਖ-ਵੱਖ ਫੈਸਲਿਆਂ ਅਤੇ ਦਸਤਾਵੇਜ਼ਾਂ ਦੀ ਸਥਿਤੀ ਦਾ ਪਤਾ ਲਾਉਣਾ ਅਤੇ ਜਾਣਕਾਰੀ ਸਾਂਝੀ ਕਰਨਾ ਆਸਾਨ ਹੋਵੇਗਾ ਜੋ ਇਸ ਪ੍ਰਕਿਰਿਆ ਨੂੰ ਵਧੇਰੇ ਪਾਰਦਰਸ਼ੀ ਅਤੇ ਜਵਾਬਦੇਹ ਬਣਾਏਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੀ ਭਲਾਈ ਲਈ ਅਜਿਹੇ ਉਪਰਾਲੇ ਜਾਰੀ ਰਹਿਣਗੇ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ਨਿਵੇਕਲੀ ਐਪਲੀਕੇਸ਼ਨ ਰਾਹੀਂ ਸਦਨ ਵਿੱਚ ਵਿਧਾਨ ਸਭਾ ਦੇ ਮੈਂਬਰਾਂ ਦੀ ਹਾਜ਼ਰੀ ਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ, ਪਹਿਲਾ ਅਜਿਹਾ ਸੂਬਾ ਹੈ, ਜਿਸ ਨੇ ਅਤਿ-ਆਧੁਨਿਕ ਡਿਜੀਟਾਈਜੇਸ਼ਨ ਪ੍ਰਕਿਰਿਆ ਨੂੰ ਅਪਣਾਇਆ ਹੈ। ਉਨ੍ਹਾਂ ਕਿਹਾ ਕਿ ਸਮਾਂ ਹਰ ਗੁਜ਼ਰਦੇ ਦਿਨ ਨਾਲ ਨਿਰੰਤਰ ਬਦਲਦਾ ਜਾ ਰਿਹਾ ਹੈ ਅਤੇ ਸਾਨੂੰ ਅਜੋਕੀ ਦੁਨੀਆਂ ਮੁਤਾਬਿਕ ਅਪਡੇਟ ਹੋਣ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਲੋਕ ਇਸ ਐਪਲੀਕੇਸ਼ਨ ਰਾਹੀਂ ਜਾਣਕਾਰੀ ਹਾਸਲ ਕਰ ਸਕਣਗੇ ਅਤੇ ਮੈਂਬਰਾਂ ਨੂੰ ਆਈ-ਪੈਡ ਦੇ ਮਹਿਜ਼ ਇੱਕ ਕਲਿੱਕ ’ਤੇ ਸਦਨ ਦੀ ਕਾਰਵਾਈ ਸਬੰਧੀ ਅਪਡੇਟਡ ਜਾਣਕਾਰੀ ਮਿਲ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨਵੀਂ ਪ੍ਰਣਾਲੀ ਦੀ ਆਮਦ ਨਾਲ ਪੁਰਾਣੀ ਕਾਗਜ਼ੀ ਪ੍ਰਣਾਲੀ ’ਤੇ ਨਿਰਭਰਤਾ ਖ਼ਤਮ ਹੋ ਜਾਵੇਗੀ , ਜਿਸ ਨਾਲ ਵਾਤਾਵਰਣ ਦੀ ਸੰਭਾਲ ਹਿੱਤ ਰੁੱਖਾਂ ਨੂੰ ਬਚਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਾਤਾਵਰਣ ਦੀ ਸੁਰੱਖਿਆ ਲਈ ਪਹਿਲਾਂ ਹੀ ਦੋ ਕਾਗਜ਼- ਰਹਿਤ ਬਜਟ ਪੇਸ਼ ਕਰ ਚੁੱਕੀ ਹੈ। ਭਗਵੰਤ ਸਿੰਘ ਮਾਨ ਨੇ ਇਹ ਵੀ ਯਾਦ ਕੀਤਾ ਕਿ ਜਦੋਂ ਉਹ ਹਿਮਾਚਲ ਵਿਧਾਨ ਸਭਾ ਵਿੱਚ ਸਦਨ ਦੀ ਕਾਰਵਾਈ ਦੇ ਡਿਜੀਟਲਾਈਜ਼ੇਸ਼ਨ ਨੂੰ ਦੇਖਣ ਲਈ ਗਏ ਸਨ, ਤਾਂ ਉਨ੍ਹਾਂ ਨੇ ਉੱਥੇ ਫੈਸਲਾ ਕੀਤਾ ਸੀ ਕਿ ਜੇਕਰ ਉਨ੍ਹਾਂ ਨੂੰ ਮੌਕਾ ਮਿਲਿਆ ਤਾਂ ਇਸ ਪ੍ਰਣਾਲੀ ਨੂੰ ਅਤਿ- ਆਧੁਨਿਕ ਸਾਧਨਾਂ ਨਾਲ ਪੰਜਾਬ ਵਿੱਚ ਵੀ ਦੁਹਰਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਇਹ ਸੁਪਨਾ ਸਾਕਾਰ ਹੋ ਗਿਆ ਹੈ ਅਤੇ ਸਾਨੂੰ ਖੁਸ਼ੀ ਹੈ ਕਿ ਅਸੀਂ ਨਾ ਸਿਰਫ ਪ੍ਰਣਾਲੀ ਨੂੰ ਅਪਣਾਇਆ ਹੈ ਸਗੋਂ ਸਾਡਾ ਸਿਸਟਮ ਬਾਕੀ ਸੂਬਿਆਂ ਨਾਲੋਂ ਕਿਤੇ ਵੱਧ ਅੱਪਡੇਟ ਵੀ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਨੇਵਾ ਵਰਕਸ਼ਾਪ ਦੇ ਉਦਘਾਟਨ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੀ ਵੈੱਬਸਾਈਟ ਅਤੇ ਨੇਵਾ ਬਰੌਸ਼ਰ ਜਾਰੀ ਕਰਨ ਦੇ ਨਾਲ-ਨਾਲ ਪੰਜਾਬ ਵਿਧਾਨ ਸਭਾ ਡਿਜੀਟਲ ਵਿੰਗ ਦਾ ਉਦਘਾਟਨ ਵੀ ਕੀਤਾ। ਉਨ੍ਹਾਂ ਨੇ ਮੈਂਬਰਾਂ ਨੂੰ ਆਈਪੈਡ ਵੰਡਣ ਦੀ ਸ਼ੁਰੂਆਤ ਵੀ ਕੀਤੀ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਅਤੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੂੰ ਆਈਪੈਡ ਸੌਂਪੇ। ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਸ ਨਿਵੇਕਲੀ ਐਪਲੀਕੇਸ਼ਨ ਨੂੰ ਅਪਣਾਉਣ ’ਤੇ ਤਸੱਲੀ ਪ੍ਰਗਟ ਕਰਦੇ ਹੋਏ ਇਸ ਪ੍ਰਣਾਲੀ ਦੇ ਕੰਮਕਾਜ ਬਾਰੇ ਸੰਖੇਪ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਕਦਮ ਵਾਤਾਵਰਣ ਨੂੰ ਬਚਾਉਣ ਦੇ ਨਾਲ-ਨਾਲ ਮਹਿਜ਼ ਇੱਕ ਕਲਿੱਕ ’ਤੇ ਸਹੀ ਜਾਣਕਾਰੀ ਮੁਹੱਈਆ ਕਰਵਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ। ਉਨ੍ਹਾਂ ਨੇ ਮੌਜੂਦਾ ਅਸੈਂਬਲੀ ਨੂੰ 11 ਯੋਗ ਡਾਕਟਰ, 14 ਪੋਸਟ ਗ੍ਰੈਜੂਏਟ, 17 ਵਕੀਲਾਂ ਵਾਲੀ ਸਭ ਤੋਂ ਪੜ੍ਹੀ-ਲਿਖੀ ਅਤੇ ਨੌਜਵਾਨ ਵਿਧਾਨ ਸਭਾ ਦੱਸਦਿਆਂ ਕਿਹਾ ਕਿ ਮੈਂਬਰਾਂ ਨੂੰ ਇਸ ਪ੍ਰਣਾਲੀ ਬਾਰੇ ਸਿਖਲਾਈ ਦੇਣ ਲਈ ਇੱਥੇ ਨੇਵਾ ਸੇਵਾ ਕੇਂਦਰ ਵੀ ਸਥਾਪਿਤ ਕੀਤਾ ਗਿਆ ਹੈ। ਸੰਧਵਾਂ ਨੇ ਇਹ ਵੀ ਦੱਸਿਆ ਕਿ ਅੰਤਰ ਵਿਭਾਗੀ ਪੱਤਰ ਵਿਹਾਰ ਨੂੰ ਵੀ ਜਲਦ ਹੀ ਇਲੈਕਟ੍ਰਾਨਿਕ ਵਿਧੀ ਵਿੱਚ ਤਬਦੀਲ ਕਰ ਦਿੱਤਾ ਜਾਵੇਗਾ। ਇਸ ਮੌਕੇ ਵਿਧਾਇਕਾਂ ਨੂੰ ਇਸ ਐਪਲੀਕੇਸ਼ਨ ਦੇ ਕੰਮਕਾਜ ਬਾਰੇ ਸਿਖਲਾਈ ਦੇਣ ਲਈ ਵਰਕਸ਼ਾਪ ਵੀ ਲਾਈ ਗਈ।

Punjab Bani 21 September,2023
ਮੁੱਖ ਮੰਤਰੀ ਨੇ ਪੇਂਡੂ ਵਿਕਾਸ ਫੰਡ ਦੇ ਮੁੱਦੇ ਉਤੇ ਰਾਜਪਾਲ ਨੂੰ ਲਿਖੀ ਚਿੱਠੀ

ਮੁੱਖ ਮੰਤਰੀ ਨੇ ਪੇਂਡੂ ਵਿਕਾਸ ਫੰਡ ਦੇ ਮੁੱਦੇ ਉਤੇ ਰਾਜਪਾਲ ਨੂੰ ਲਿਖੀ ਚਿੱਠੀ ਪੇਂਡੂ ਵਿਕਾਸ ਫੰਡ ਦੇ 5637.4 ਕਰੋੜ ਦੇ ਬਕਾਏ ਦਾ ਮੁੱਦਾ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਕੋਲ ਉਠਾਉਣ ਦੀ ਕੀਤੀ ਅਪੀਲ ਬਕਾਇਆ ਨਾ ਮਿਲਣ ਕਾਰਨ ਪਿੰਡਾਂ ਦੇ ਵਿਕਾਸ ਵਿੱਚ ਆਈ ਖੜੋਤ ਚੰਡੀਗੜ੍ਹ, 21 ਸਤੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਦੇ 5637.4 ਕਰੋੜ ਰੁਪਏ ਰੁਕਣ ਦਾ ਮੁੱਦਾ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਕੋਲ ਉਠਾਉਣ ਲਈ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਦਖ਼ਲ ਦੀ ਮੰਗ ਕੀਤੀ। ਰਾਜਪਾਲ ਨੂੰ ਲਿਖੀ ਚਿੱਠੀ ਵਿੱਚ ਭਗਵੰਤ ਸਿੰਘ ਮਾਨ ਨੇ ਚੇਤੇ ਕਰਵਾਇਆ ਕਿ ਦੇਸ਼ ਲਈ ਖੁਰਾਕ ਸੁਰੱਖਿਆ ਯਕੀਨੀ ਬਣਾਉਣ ਲਈ ਪੰਜਾਬ ਕੇਂਦਰੀ ਅਨਾਜ ਭੰਡਾਰ ਵਿੱਚ ਵੱਡਾ ਯੋਗਦਾਨ ਪਾਉਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਅਨਾਜ ਦੀ ਖ਼ਰੀਦ ਕੇਂਦਰ ਸਰਕਾਰ ਲਈ ਅਤੇ ਉਸ ਦੀ ਤਰਫੋਂ ਕੀਤੀ ਜਾਂਦੀ ਹੈ ਤੇ ਕੇਂਦਰੀ ਪੂਲ ਲਈ ਖ਼ਰੀਦਿਆ ਸਾਰਾ ਅਨਾਜ ਭਾਰਤ ਸਰਕਾਰ ਨੂੰ ਉਸ ਦੀਆਂ ਲੋੜਾਂ ਮੁਤਾਬਕ ਸੌਂਪਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਮਕਸਦ ਲਈ ਸੂਬਾ ਸਰਕਾਰ ਆਪਣੀਆਂ ਏਜੰਸੀਆਂ ਰਾਹੀਂ ਭਾਰਤ ਸਰਕਾਰ ਦੇ ਖ਼ਰੀਦ ਏਜੰਟ ਵਜੋਂ ਕੰਮ ਕਰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਿਧਾਂਤਕ ਤੌਰ ਉਤੇ ਅਨਾਜ ਦੀ ਖ਼ਰੀਦ ਲਈ ਹੋਏ ਸਾਰੇ ਖ਼ਰਚੇ ਦੀ ਭਰਪਾਈ ਖੁਰਾਕ ਤੇ ਜਨਤਕ ਵੰਡ ਮੰਤਰਾਲਾ ਭਾਰਤ ਸਰਕਾਰ ਵੱਲੋਂ ਕੀਤੀ ਜਾਣੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਾਉਣੀ ਮਾਰਕੀਟਿੰਗ ਸੀਜ਼ਨ 2020-21 ਦੀ ਆਰਜ਼ੀ ਖ਼ਰੀਦ ਸ਼ੀਟ ਵਿੱਚ ਭਾਰਤ ਸਰਕਾਰ ਨੇ ਕੁੱਝ ਸਪੱਸ਼ਟੀਕਰਨਾਂ ਦੀ ਘਾਟ ਕਾਰਨ ਪੇਂਡੂ ਵਿਕਾਸ ਫੰਡ ਦੀ ਅਦਾਇਗੀ ਨਹੀਂ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਚਾਰ-ਵਟਾਂਦਰੇ ਮਗਰੋਂ ਸੂਬਾ ਸਰਕਾਰ ਨੇ ਖੁਰਾਕ ਤੇ ਜਨਤਕ ਵੰਡ ਮੰਤਰਾਲੇ ਵੱਲੋਂ ਮੰਗੇ ਗਏ ਸਾਰੇ ਸਪੱਸ਼ਟੀਕਰਨ ਸੌਂਪ ਦਿੱਤੇ ਅਤੇ ਭਾਰਤ ਸਰਕਾਰ/ਐਫ.ਸੀ.ਆਈ. ਦੀਆਂ ਹਦਾਇਤਾਂ ਮੁਤਾਬਕ ਪੰਜਾਬ ਪੇਂਡੂ ਵਿਕਾਸ ਐਕਟ, 1987 ਵਿੱਚ ਵੀ ਸੋਧ ਕਰ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁਤਾਬਕ ਭਾਰਤ ਸਰਕਾਰ ਨੇ ਹਾੜ੍ਹੀ ਮਾਰਕੀਟਿੰਗ ਸੀਜ਼ਨ 2021-22 ਦਾ ਪੇਂਡੂ ਵਿਕਾਸ ਫੰਡ ਦਾ ਰੁਕਿਆ ਪੈਸਾ ਜਾਰੀ ਕਰ ਦਿੱਤਾ। ਉਨ੍ਹਾਂ ਅਫ਼ਸੋਸ ਜ਼ਾਹਰ ਕੀਤਾ ਕਿ ਪੰਜਾਬ ਪੇਂਡੂ ਵਿਕਾਸ ਐਕਟ, 1987 ਵਿੱਚ ਸੋਧ ਕਰਨ ਦੇ ਬਾਵਜੂਦ ਸਾਉਣੀ ਮਾਰਕੀਟਿੰਗ ਸੀਜ਼ਨ 2021-22 ਤੋਂ ਖੁਰਾਕ ਤੇ ਜਨਤਕ ਵੰਡ ਮੰਤਰਾਲਾ ਭਾਰਤ ਸਰਕਾਰ ਨੇ ਪੇਂਡੂ ਵਿਕਾਸ ਫੰਡ ਰੋਕਿਆ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੇਂਡੂ ਵਿਕਾਸ ਐਕਟ (ਪੀ.ਆਰ.ਡੀ.ਏ.) 1987 ਦੀ ਧਾਰਾ 7 ਮੁਤਾਬਕ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦਾ ਤਿੰਨ ਫੀਸਦੀ ਪੇਂਡੂ ਵਿਕਾਸ ਫੀਸ ਦੇ ਤੌਰ ਉਤੇ ਪੰਜਾਬ ਪੇਂਡੂ ਵਿਕਾਸ ਬੋਰਡ ਨੂੰ ਭੁਗਤਾਨ ਕਰਨਾ ਹੁੰਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਖ਼ਰਚੇ ਪੀ.ਆਰ.ਡੀ.ਏ., 1987 ਦੀਆਂ ਤਜਵੀਜ਼ਾਂ ਮੁਤਾਬਕ ਹਨ ਅਤੇ ਖ਼ਰਚਿਆਂ ਦੇ ਸਾਰੇ ਹੈੱਡ ਪੇਂਡੂ, ਖੇਤੀਬਾੜੀ ਤੇ ਸਬੰਧਤ ਮਸਲਿਆਂ ਬਾਰੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਖੇਤੀਬਾੜੀ ਖ਼ੇਤਰ ਦੀ ਤਰੱਕੀ ਅਤੇ ਕਿਸਾਨਾਂ ਦੀ ਰੋਜ਼ੀ-ਰੋਟੀ ਨੂੰ ਸੱਟ ਵੱਜੇਗੀ, ਜਿਹੜੀ ਖ਼ਰੀਦ ਕੇਂਦਰਾਂ ਦੀ ਕੁਸ਼ਲਤਾ ਵਧਾਉਣ ਲਈ ਜ਼ਰੂਰੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤ ਸਰਕਾਰ ਨੇ ਹਾੜ੍ਹੀ ਖ਼ਰੀਦ ਸੀਜ਼ਨ 2022-23 ਲਈ ਆਰਜ਼ੀ ਲਾਗਤ ਸ਼ੀਟ ਜਾਰੀ ਕਰਨ ਵੇਲੇ ਦੋ ਫੀਸਦੀ ਮੰਡੀ ਵਿਕਾਸ ਫੰਡ (ਐਮ.ਡੀ.ਐਫ.) ਦੀ ਇਜਾਜ਼ਤ ਦਿੱਤੀ ਅਤੇ ਇਕ ਫੀਸਦੀ ਆਪਣੇ ਕੋਲ ਹੀ ਰੱਖ ਲਿਆ, ਜਿਸ ਨਾਲ 175 ਕਰੋੜ ਰੁਪਏ ਦਾ ਨੁਕਸਾਨ ਹੋਇਆ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਭਾਰਤ ਸਰਕਾਰ ਨੇ ਕਣਕ ਖ਼ਰੀਦ ਸੀਜ਼ਨ 2023-24 ਲਈ ਆਰਜ਼ੀ ਖ਼ਰੀਦ ਸ਼ੀਟ ਜਾਰੀ ਕਰਦਿਆਂ ਐਮ.ਡੀ.ਐਫ. ਘਟਾ ਕੇ ਤਿੰਨ ਫੀਸਦੀ ਤੋਂ ਦੋ ਫੀਸਦੀ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਸ ਦੇ ਨਤੀਜੇ ਵਜੋਂ ਸੂਬੇ ਨੂੰ 265 ਕਰੋੜ ਰੁਪਏ ਦਾ ਵਾਧੂ ਨੁਕਸਾਨ ਹੋਇਆ, ਜਿਸ ਨਾਲ ਇਹ ਕੁੱਲ ਨੁਕਸਾਨ ਦੋ ਸੀਜ਼ਨਾਂ ਲਈ 440 ਕਰੋੜ (175 ਕਰੋੜ + 265 ਕਰੋੜ) ਉਤੇ ਪੁੱਜ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪੱਧਰ ਉਤੇ ਆ ਕੇ ਇਹ ਫੰਡ ਜਾਰੀ ਨਾ ਹੋਣ ਕਾਰਨ ਪੇਂਡੂ ਬੁਨਿਆਦੀ ਢਾਂਚੇ ਅਤੇ ਅਰਥਚਾਰੇ ਉਤੇ ਮਾੜਾ ਪ੍ਰਭਾਵ ਪਵੇਗਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮੰਡੀ ਬੋਰਡ/ਪੇਂਡੂ ਵਿਕਾਸ ਬੋਰਡ ਬੀਤੇ ਸਮੇਂ ਵਿੱਚ ਪੇਂਡੂ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਚੁੱਕੇ ਕਰਜ਼ੇ ਦੀ ਅਦਾਇਗੀ ਕਰਨ ਦੇ ਸਮਰੱਥ ਨਹੀਂ। ਉਨ੍ਹਾਂ ਕਿਹਾ ਕਿ ਇਹ ਮਾਮਲਾ ਭਾਰਤ ਸਰਕਾਰ ਨਾਲ ਇੱਥੋਂ ਤੱਕ ਕਿ ਪ੍ਰਧਾਨ ਮੰਤਰੀ ਨਾਲ ਕਈ ਵਾਰ ਚੁੱਕਿਆ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ 5637.4 ਕਰੋੜ ਰੁਪਏ ਦਾ ਪੇਂਡੂ ਵਿਕਾਸ ਫੰਡ ਅਜੇ ਤੱਕ ਜਾਰੀ ਨਹੀਂ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਪੇਂਡੂ ਵਿਕਾਸ ਫੰਡ ਅਤੇ ਮੰਡੀ ਵਿਕਾਸ ਫੰਡ ਦੇ ਬਕਾਏ ਦੀ ਅਦਾਇਗੀ ਨਾ ਹੋਣ ਕਰਕੇ ਮੰਡੀ ਬੋਰਡ/ਪੇਂਡੂ ਵਿਕਾਸ ਬੋਰਡ ਮੌਜੂਦਾ ਕਰਜ਼ਾ ਮੋੜਨ ਦੇ ਸਮਰੱਥ ਨਹੀਂ। ਇਸੇ ਤਰ੍ਹਾਂ ਸਰਕਾਰ ਸੂਬੇ ਦੀ ਪੇਂਡੂ ਵਸੋਂ ਅਤੇ ਕਿਸਾਨਾਂ ਦੀ ਭਲਾਈ ਲਈ ਵਿਕਾਸ ਗਤੀਵਿਧੀਆਂ ਨੂੰ ਨਿਰਵਿਘਨ ਰੂਪ ਵਿੱਚ ਜਾਰੀ ਨਹੀਂ ਰੱਖ ਸਕਦੀ। ਭਗਵੰਤ ਸਿੰਘ ਮਾਨ ਨੇ ਰਾਜਪਾਲ ਨੂੰ ਇਹ ਮਸਲਾ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਕੋਲ ਉਠਾਉਣ ਲਈ ਆਖਿਆ ਤਾਂ ਕਿ ਇਹ ਰਾਸ਼ੀ ਛੇਤੀ ਤੋਂ ਛੇਤੀ ਜਾਰੀ ਹੋ ਸਕੇ।

Punjab Bani 21 September,2023
ਭਾਜਪਾ ਨੂੰ ਵੱਡਾ ਝਟਕਾ, ਅਬੋਹਰ ਤੋਂ ਸਾਬਕਾ ਭਾਜਪਾ ਵਿਧਾਇਕ ਅਰੁਣ ਨਾਰੰਗ 'ਆਪ' 'ਚ ਸ਼ਾਮਲ

ਭਾਜਪਾ ਨੂੰ ਵੱਡਾ ਝਟਕਾ, ਅਬੋਹਰ ਤੋਂ ਸਾਬਕਾ ਭਾਜਪਾ ਵਿਧਾਇਕ ਅਰੁਣ ਨਾਰੰਗ 'ਆਪ' 'ਚ ਸ਼ਾਮਲ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿੱਚ ਕਰਾਇਆ ਸ਼ਾਮਲ ਚੰਡੀਗੜ੍ਹ, 20 ਸਤੰਬਰ 2023 - ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਅਬੋਹਰ ਤੋਂ ਭਾਜਪਾ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ ਰਸਮੀ ਤੌਰ ’ਤੇ ਨਾਰੰਗ ਨੂੰ ਪਾਰਟੀ ਵਿੱਚ ਸ਼ਾਮਲ ਕਰਾਇਆ ਅਤੇ ਸਵਾਗਤ ਕੀਤਾ। ਅਰੁਣ ਨਾਰੰਗ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਬੋਹਰ ਹਲਕੇ ਤੋਂ ਕਾਂਗਰਸ ਤੋਂ ਉਮੀਦਵਾਰ ਸੁਨੀਲ ਜਾਖੜ (ਜੋ ਹੁਣ ਭਾਜਪਾ 'ਚ ਸ਼ਾਮਲ ਹੋ ਗਏ ਹਨ) ਨੂੰ ਹਰਾਇਆ ਸੀ। ਅਰੁਣ ਨਾਰੰਗ ਅਬੋਹਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਵਿੱਚ ਬਹੁਤ ਮਸ਼ਹੂਰ ਹਨ। ਸੁਨੀਲ ਜਾਖੜ ਦੇ ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਉਹ ਭਾਜਪਾ ਤੋਂ ਨਾਰਾਜ਼ ਸਨ। ਅਰੁਣ ਨਾਰੰਗ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਪਰਿਵਾਰ ਲਗਾਤਾਰ ਵੱਧ ਰਿਹਾ ਹੈ। 'ਆਪ' ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅਬੋਹਰ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਨਾਰੰਗ ਦੇ ‘ਆਪ’ ਵਿੱਚ ਸ਼ਾਮਲ ਹੋਣ ਨਾਲ ਅਬੋਹਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋਵੇਗੀ।

Punjab Bani 20 September,2023
ਕੈਬਨਿਟ ਮੰਤਰੀ ਅਮਨ ਅਰੋੜਾ ਤੇ ਡਾ. ਬਲਬੀਰ ਸਿੰਘ ਨੇ ਪਟਿਆਲਾ 'ਚ ਸ਼ੁਰੂ ਕਰਵਾਈ ਪੀ.ਐਨ.ਜੀ. ਘਰੇਲੂ ਰਸੋਈ ਗੈਸ ਦੀ ਸਪਲਾਈ

ਕੈਬਨਿਟ ਮੰਤਰੀ ਅਮਨ ਅਰੋੜਾ ਤੇ ਡਾ. ਬਲਬੀਰ ਸਿੰਘ ਨੇ ਪਟਿਆਲਾ 'ਚ ਸ਼ੁਰੂ ਕਰਵਾਈ ਪੀ.ਐਨ.ਜੀ. ਘਰੇਲੂ ਰਸੋਈ ਗੈਸ ਦੀ ਸਪਲਾਈ -ਵਾਤਾਵਰਣ ਨੂੰ ਬਚਾਉਣ ਦੇ ਉਪਰਾਲੇ ਕਰ ਰਹੀ ਹੈ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ-ਅਮਨ ਅਰੋੜਾ -ਵਾਤਾਵਰਣ ਪੱਖੀ ਪੀ.ਐਨ.ਜੀ. ਰਸੋਈ ਗੈਸ ਔਰਤਾਂ ਦੀ ਜਿੰਦਗੀ ਕਰੇਗੀ ਆਸਾਨ-ਡਾ. ਬਲਬੀਰ ਸਿੰਘ ਪਟਿਆਲਾ, 18 ਸਤੰਬਰ: ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਮੰਤਰੀ ਅਮਨ ਅਰੋੜਾ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਵਿਖੇ ਟੌਰੈਂਟ ਗੈਸ ਦੀ ਪਾਇਪਡ ਕੁਦਰਤੀ ਗੈਸ ਸਪਲਾਈ ਦੀ ਸ਼ੁਰੂਆਤ ਕਰਵਾਈ। ਦੋਵਾਂ ਮੰਤਰੀਆਂ ਨੇ ਪਟਿਆਲਾ ਵਿਖੇ ਸ਼ੁਰੂ ਹੋਈ ਪੀ.ਐਨ.ਜੀ. ਘਰੇਲੂ ਰਸੋਈ ਗੈਸ ਸਪਲਾਈ ਨੂੰ ਨਿਵੇਕਲਾ ਉਪਰਾਲਾ ਦੱਸਦਿਆਂ ਇੱਥੇ ਕਰਵਾਏ ਇੱਕ ਸਮਾਰੋਹ ਮੌਕੇ ਸ਼ਹਿਰ ਦੇ ਪਹਿਲੇ 101 ਖਪਤਕਾਰਾਂ ਨੂੰ ਸਨਮਾਨਤ ਕੀਤਾ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਰਾਜ ਅੰਦਰ ਵਾਤਾਵਰਣ ਨੂੰ ਬਚਾਉਣ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਤਹਿਤ ਖੇਤਾਂ ਵਿੱਚ ਹਰ ਸਾਲ ਪੈਦਾ ਹੁੰਦੀ 20 ਮਿਲੀਅਨ ਟਨ ਝੋਨੇ ਦੀ ਪਰਾਲੀ ਅਤੇ ਖੇਤੀ ਰਹਿੰਦ-ਖੂੰਹਦ 'ਤੇ ਆਧਾਰਿਤ 43 ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ) ਪ੍ਰਾਜੈਕਟ ਪਹਿਲਾਂ ਹੀ ਅਲਾਟ ਕੀਤੇ ਜਾ ਚੁੱਕੇ ਹਨ। ਅਮਨ ਅਰੋੜਾ ਨੇ ਮੌਜੂਦਾ ਸਮੇਂ ਗਰੀਨ ਹਾਈਡਰੋਜਨ ਵੱਲ ਸੰਸਾਰ ਦੇ ਵੱਧਦੇ ਕਦਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਵਿਕਾਸ ਲਈ ਊਰਜਾ ਦੀ ਅਹਿਮ ਭੂਮਿਕਾ ਹੈ ਅਤੇ ਨਵਿਆਉਣਯੋਗ ਊਰਜਾ ਸੂਬੇ ਦੇ ਵਿਕਾਸ ਨੂੰ ਹੋਰ ਅੱਗੇ ਵਧਾ ਸਕਦੀ ਹੈ ਕਿਉਂ ਜੋ ਊਰਜਾ ਦਾ ਸਭ ਤੋਂ ਸਸਤਾ ਅਤੇ ਵਾਤਾਵਰਣ ਪੱਖੀ ਸਰੋਤ ਨਵਿਆਉਣਯੋਗ ਊਰਜਾ ਹੀ ਹੈ। ਉਨ੍ਹਾਂ ਦੱਸਿਆ ਕਿ 33 ਟਨ ਪ੍ਰਤੀ ਦਿਨ (ਟੀ.ਪੀ.ਡੀ.) ਤੋਂ ਵੱਧ ਸਮਰੱਥਾ ਵਾਲਾ ਏਸ਼ੀਆ ਦਾ ਸਭ ਤੋਂ ਵੱਡਾ ਸੀ.ਬੀ.ਜੀ. ਪਲਾਂਟ ਸੰਗਰੂਰ ਜ਼ਿਲ੍ਹੇ ਵਿੱਚ ਚਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਕੰਮਲ ਹੋਣ 'ਤੇ, ਇਨ੍ਹਾਂ ਸਾਰੇ ਪ੍ਰਾਜੈਕਟਾਂ ਵਿੱਚ 515.58 ਟੀ.ਪੀ.ਡੀ ਸੀ.ਬੀ.ਜੀ. ਉਤਪਾਦਨ ਤੋਂ ਇਲਾਵਾ 2 ਮਿਲੀਅਨ ਟਨ ਝੋਨੇ ਦੀ ਪਰਾਲੀ ਦੀ ਸਾਲਾਨਾ ਖ਼ਪਤ ਹੋਵੇਗੀ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪੀ.ਐਨ.ਜੀ. ਗੈਸ ਨੂੰ ਐਲ.ਪੀ.ਜੀ. ਦੇ ਮੁਕਾਬਲੇ ਸਸਤੀ, ਸੁਰੱਖਿਅਤ ਤੇ ਵਾਤਾਵਰਣ ਪੱਖੀ ਗੈਸ ਦੱਸਦਿਆਂ ਕਿਹਾ ਕਿ ਪਾਈਪਲਾਈਨ ਅਧਾਰਤ ਰਸੋਈ ਗੈਸ ਸਿਲੰਡਰ ਬਦਲਣ ਦੇ ਝੰਜਟ ਖਤਮ ਕਰਕੇ ਔਰਤਾਂ ਦੀ ਜਿੰਦਗੀ ਹੋਰ ਸੁਖਾਲੀ ਕਰੇਗੀ। ਉਨ੍ਹਾਂ ਦੱਸਿਆ ਕਿ ਪਟਿਆਲਾ ਸ਼ਹਿਰ ਵਿੱਚ 24 ਘੰਟੇ ਪਾਣੀ ਦੀ ਸਪਲਾਈ ਲਾਈਨ ਪੈਣ ਕਰਕੇ ਪੁੱਟੀਆਂ ਸੜਕਾਂ ਦੀ ਮੁਰੰਮਤ ਲਈ ਨਿਰਦੇਸ਼ ਦੇ ਦਿੱਤੇ ਗਏ ਹਨ। ਉਨ੍ਹਾਂ ਨੇ ਪੀ.ਐਨ.ਜੀ. ਗੈਸ ਦੇ ਅਰਬਨ ਅਸਟੇਟ ਵਿਚਲੇ ਖਪਤਕਾਰਾਂ ਨੂੰ ਵਧਾਈ ਵੀ ਦਿੱਤੀ। ਟੌਰੈਂਟ ਗੈਸ ਦੇ ਕਾਰਜਕਾਰੀ ਡਾਇਰੈਕਟਰ ਰਾਕੇਸ਼ ਕੁਮਾਰ ਨੇ ਦੱਸਿਆ ਕਿ ਇਹ ਗੈਸ ਐਲ.ਪੀ.ਜੀ. ਦੇ ਮੁਕਾਬਲੇ ਸਸਤੀ ਤੇ ਸੁਰੱਖਿਅਤ ਹੈ। ਉਨ੍ਹਾਂ ਦੱਸਿਆ ਕਿ 3250 ਖਪਤਾਕਾਰ ਪਹਿਲੇ ਪੜਾਅ ਵਿੱਚ ਕੁਨੈਕਸ਼ਨ ਲੈ ਚੁੱਕੇ ਹਨ ਅਤੇ 2024 ਤੱਕ 20 ਹਜਾਰ ਖਪਤਾਕਾਰ ਜੋੜੇ ਜਾਣਗੇ। ਕੰਪਨੀ ਦੇ ਪਟਿਆਲਾ ਮੁਖੀ ਜਿਗਨੇਸ਼ ਅਰਾਵਤ ਨੇ ਧੰਨਵਾਦ ਕੀਤਾ। ਇਸ ਮੌਕੇ ਪੀ.ਆਰ.ਟੀ.ਸੀ. ਦੇ ਏ.ਐਮ.ਡੀ. ਚਰਨਜੋਤ ਸਿੰਘ ਵਾਲੀਆ, ਕਰਨਲ ਜੇਵੀ ਸਿੰਘ, ਬਲਵਿੰਦਰ ਸੈਣੀ ਤੇ ਪੀ.ਐਨ.ਜੀ. ਦੇ ਖਪਤਕਾਰਾਂ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।

Punjab Bani 18 September,2023
ਬਾਸਮਤੀ ਦੀ ਬਰਾਮਦ ’ਤੇ ਲਾਈਆਂ ਪਾਬੰਦੀਆਂ ਤੁਰੰਤ ਵਾਪਸ ਲਈਆਂ ਜਾਣ-ਮੁੱਖ ਮੰਤਰੀ ਨੇ ਕੇਂਦਰ ਸਰਕਾਰ ਪਾਸੋਂ ਕੀਤੀ ਮੰਗ

ਬਾਸਮਤੀ ਦੀ ਬਰਾਮਦ ’ਤੇ ਲਾਈਆਂ ਪਾਬੰਦੀਆਂ ਤੁਰੰਤ ਵਾਪਸ ਲਈਆਂ ਜਾਣ-ਮੁੱਖ ਮੰਤਰੀ ਨੇ ਕੇਂਦਰ ਸਰਕਾਰ ਪਾਸੋਂ ਕੀਤੀ ਮੰਗ ਕੇਂਦਰ ਦੇ ਫੈਸਲੇ ਨੂੰ ਆਪਹੁਦਰਾ, ਕਿਸਾਨ ਵਿਰੋਧੀ ਦੇ ਨਿਰਾਸ਼ਾ ਕਰਨ ਵਾਲਾ ਕਦਮ ਦੱਸਿਆ ਦਿਹਾਤੀ ਵਿਕਾਸ ਫੰਡ ਰੋਕਣ ਲਈ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਿਆ ਕਿਸਾਨ ਮੇਲੇ ਵਿੱਚ ਨੌਜਵਾਨਾਂ ਦਾ ਵੱਡੀ ਗਿਣਤੀ ਵਿੱਚ ਪਹੁੰਚਣਾ ਪੰਜਾਬ ਲਈ ਸ਼ੁੱਭ ਸੰਕੇਤ ਲੁਧਿਆਣਾ, 15 ਸਤੰਬਰ ਕੇਂਦਰ ਸਰਕਾਰ ਵੱਲੋਂ ਬਾਸਮਤੀ ਦੀ ਬਰਾਮਦ ਉਤੇ ਲਾਈਆਂ ਪਾਬੰਦੀਆਂ ਨੂੰ ਪੰਜਾਬ ਅਤੇ ਕਿਸਾਨ ਵਿਰੋਧੀ ਕਦਮ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਪਾਸੋਂ ਇਸ ਆਪਹੁਦਰੇ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਅੱਜ ਇੱਥੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਦੋ ਰੋਜ਼ਾ ਕਿਸਾਨ ਮੇਲੇ ਦੇ ਆਖਰੀ ਦਿਨ ਮੇਲੇ ਵਿੱਚ ਪਹੁੰਚੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਬੇਤੁੱਕਾ ਫੈਸਲਾ ਕਿਸਾਨਾਂ ਦੇ ਨਾਲ-ਨਾਲ ਵਪਾਰੀਆਂ ਨੂੰ ਆਰਥਿਕ ਤੌਰ ਉਤੇ ਵੱਡਾ ਨੁਕਸਾਨ ਪਹੁੰਚਾਏਗਾ। ਉਨ੍ਹਾਂ ਕਿਹਾ ਕਿ ਕੇਂਦਰ ਨੇ ਬਾਸਮਤੀ ਚੌਲਾਂ ਦਾ ਘੱਟੋ-ਘੱਟ ਬਰਾਮਦ ਮੁੱਲ 1200 ਡਾਲਰ ਪ੍ਰਤੀ ਟਨ ਤੈਅ ਕਰ ਦਿੱਤਾ ਹੈ ਜਿਸ ਨਾਲ ਬਾਸਮਤੀ ਦੀਆਂ ਘਰੇਲੂ ਕੀਮਤਾਂ ਉਤੇ ਬੁਰਾ ਅਸਰ ਪਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਮਿਹਨਤਕਸ਼ ਕਿਸਾਨ ਖੇਤੀ ਲਾਗਤਾਂ ਵਧਣ ਅਤੇ ਘੱਟ ਭਾਅ ਮਿਲਣ ਕਾਰਨ ਪਹਿਲਾਂ ਹੀ ਸੰਕਟ ਵਿੱਚ ਡੁੱਬੇ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਵਿੱਚ ਬਾਸਮਤੀ ਦਾ ਸਭ ਤੋਂ ਵੱਧ ਉਤਪਾਦਨ ਪੰਜਾਬ ਵਿੱਚ ਹੁੰਦਾ ਹੈ ਅਤੇ ਕੇਂਦਰ ਸਰਕਾਰ ਦਾ ਇਹ ਫੈਸਲਾ ਸਾਡੇ ਕਿਸਾਨਾਂ ਦੇ ਹਿੱਤ ਬੁਰੀ ਤਰ੍ਹਾਂ ਪ੍ਰਭਾਵਿਤ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਫਸਲੀ ਵਿਭਿੰਨਤਾ ਤਹਿਤ ਮੂੰਗੀ, ਬਾਸਮਤੀ ਤੇ ਹੋਰ ਬਦਲਵੀਆਂ ਫਸਲਾਂ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਉਪਰਾਲੇ ਕਰ ਰਹੀ ਹੈ ਪਰ ਦੂਜੇ ਪਾਸੇ ਕੇਂਦਰ ਦੀਆਂ ਅਜਿਹੀਆਂ ਨੀਤੀਆਂ ਨਾਲ ਸਾਡੀ ਮੁਹਿੰਮ ਨੂੰ ਧੱਕਾ ਲੱਗਾ ਹੈ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਦਾ ਇਹ ਕਦਮ ਕਿਸਾਨ ਵਿਰੋਧੀ ਤੇ ਪੰਜਾਬ ਵਿਰੋਧੀ ਹੈ ਜਿਸ ਦੀ ਸੂਬਾ ਸਰਕਾਰ ਵੱਲੋਂ ਜ਼ੋਰਦਾਰ ਮੁਖਾਲਫ਼ਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰੀ ਪਾਬੰਦੀਆਂ ਦੇ ਮੱਦੇਨਜ਼ਰ ਬਾਸਮਤੀ ਚੌਲ ਪੱਛਮੀ ਬੰਗਾਲ, ਕੇਰਲਾ ਵਰਗੇ ਸੂਬਿਆਂ ਨੂੰ ਵੇਚਣ ਉਤੇ ਵੀ ਗੌਰ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਕਿੰਨੀ ਦੁੱਖ ਦੀ ਗੱਲ ਹੈ ਕਿ ਦੇਸ਼ ਦੇ ਅੰਨ ਭੰਡਾਰ ਨੱਕੋ-ਨੱਕ ਭਰਨ ਵਾਲੇ ਪੰਜਾਬ ਦੇ ਕਿਸਾਨਾਂ ਉਤੇ ਪਾਬੰਦੀਆਂ ਥੋਪੀਆਂ ਜਾ ਰਹੀਆਂ ਹਨ ਜਿਸ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਕੇਂਦਰ ਸਰਕਾਰ ਦੇ ਇਕ ਹੋਰ ਪੰਜਾਬ ਵਿਰੋਧੀ ਫੈਸਲੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੇ ਸੂਬੇ ਦਾ ਦਿਹਾਤੀ ਵਿਕਾਸ ਫੰਡ ਦਾ 3622 ਕਰੋੜ ਰੁਪਏ ਦਾ ਫੰਡ ਰੋਕਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਨੇ ਇਸ ਫੰਡ ਦੀ ਦੁਰਵਰਤੋਂ ਕੀਤੀ ਸੀ ਜਿਸ ਦਾ ਖਮਿਆਜ਼ਾ ਹੁਣ ਪੇਂਡੂ ਖੇਤਰ ਦੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਆਰ.ਡੀ.ਐਫ. ਦਾ ਇਹ ਫੰਡ ਜਾਰੀ ਕਰ ਦਿੰਦਾ ਹੈ ਤਾਂ ਸੂਬੇ ਦੇ ਪੇਂਡੂ ਖੇਤਰ ਦੀਆਂ 67000 ਕਿਲੋਮੀਟਰ ਲਿੰਕ ਸੜਕਾਂ ਅਤੇ ਹੋਰ ਬੁਨਿਆਦੀ ਢਾਂਚੇ ਦੀ ਕਾਇਆ ਕਲਪ ਕਰ ਦਿੱਤੀ ਜਾਵੇਗੀ। ਝੋਨੇ ਦੀ ਪਰਾਲੀ ਸਾੜਨ ਦੀ ਸਮੱਸਿਆ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਸੁਝਾਅ ਦਿੱਤਾ ਸੀ ਕਿ ਕਿਸਾਨਾਂ ਨੂੰ ਪਰਾਲੀ ਦੇ ਨਿਪਟਾਰੇ ਲਈ 2500 ਰੁਪਏ ਪ੍ਰਤੀ ਏਕੜ ਦੀ ਆਰਥਿਕ ਸਹਾਇਤਾ ਦਿੱਤੀ ਜਾਵੇ ਜਿਸ ਵਿੱਚ 1500 ਰੁਪਏ ਕੇਂਦਰ ਅਤੇ 1000 ਰੁਪਏ ਸੂਬਾ ਸਰਕਾਰ ਅਦਾ ਕਰੇਗੀ ਪਰ ਕੇਂਦਰ ਸਰਕਾਰ ਨੇ ਇਸ ਸੁਝਾਅ ਨਾਲ ਸਹਿਮਤੀ ਪ੍ਰਗਟਾਉਣ ਦੀ ਬਜਾਏ ਇਸ ਨੂੰ ਰੱਦ ਕਰ ਦਿੱਤਾ। ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਉਤੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਟੇਲਾਂ ਉਤੇ ਨਹਿਰੀ ਪਾਣੀ ਪਹੁੰਚਾਉਣ ਲਈ ਖਾਲਿਆਂ, ਕੱਸੀਆਂ ਨੂੰ ਮੁੜ ਸੁਰਜੀਤ ਕਰਨ ਲਈ ਵਿਆਪਕ ਪੱਧਰ ਉਤੇ ਮੁਹਿੰਮ ਵਿੱਢੀ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜ਼ਮੀਨਦੋਜ਼ ਪਾਈਪਾਂ ਪਾਉਣ ਦੇ ਪ੍ਰਾਜੈਕਟ ਨੂੰ ਤੇਜ਼ੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਹੋਇਆ ਕਿ ਇਸ ਵਾਰ ਫਾਜ਼ਿਲਕਾ, ਮਾਨਸਾ ਇਲਾਕੇ ਵਿੱਚ ਟੇਲਾਂ ਉਤੇ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਖੇਤੀ ਸਿੰਚਾਈ ਲਈ 33 ਤੋਂ 34 ਫੀਸਦੀ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਅਗਲੇ ਸਾਲ ਤੱਕ 70 ਫੀਸਦੀ ਦਾ ਟੀਚਾ ਮਿੱਥਿਆ ਗਿਆ ਹੈ ਤਾਂ ਕਿ ਧਰਤੀ ਹੇਠਲਾ ਪਾਣੀ ਬਚਾ ਕੇ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਸੁਰੱਖਿਅਤ ਬਣਾ ਸਕੀਏ। ਰਿਸ਼ਵਤਖੋਰੀ ਨੂੰ ਸਾਰੀਆਂ ਅਲਾਮਤਾਂ ਦੀ ਜੜ੍ਹ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਮੁਕਤ, ਪਾਰਦਰਸ਼ੀ ਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਕਈ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਮਾਲ ਮਹਿਕਮੇ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਵੱਡੇ ਫੈਸਲੇ ਲਏ ਗਏ ਹਨ। ਜ਼ਮੀਨ-ਜਾਇਦਾਦ ਦੀ ਰਜਿਸਟਰੀ ਵੀ ਸਰਲ ਪੰਜਾਬੀ ਵਿੱਚ ਹੋਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਤਾਂ ਕਿ ਸਧਾਰਨ ਇਨਸਾਨ ਵੀ ਦਸਤਾਵੇਜ਼ਾਂ ਨੂੰ ਪੜ੍ਹ ਸਕੇ। ਕਿਸਾਨ ਮੇਲੇ ਵਿੱਚ ਨੌਜਵਾਨਾਂ ਦੀ ਵੱਡੀ ਗਿਣਤੀ ਵਿੱਚ ਆਮਦ ਉਤੇ ਤਸੱਲੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਲਈ ਇਹ ਸ਼ੁੱਭ ਸੰਕੇਤ ਹੈ ਕਿ ਨੌਜਵਾਨ ਹੁਣ ਖੇਤੀ ਲਈ ਨਵੇਂ ਢੰਗ-ਤਰੀਕੇ ਅਪਣਾਉਣ ਵਿੱਚ ਰੁਚੀ ਦਿਖਾਉਣ ਲੱਗੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨ ਮੇਲੇ ਦੇ ਪਹਿਲੇ ਦਿਨ 1.09 ਲੱਖ ਕਿਸਾਨਾਂ ਨੇ ਸ਼ਮੂਲੀਅਤ ਕੀਤੀ ਜੋ ਆਪਣੇ ਆਪ ਵਿੱਚ ਰਿਕਾਰਡ ਹੈ। ਉਨ੍ਹਾਂ ਕਿਹਾ ਕਿ ਹੁਣ ਰਵਾਇਤੀ ਖੇਤੀ ਦੀ ਬਜਾਏ ਵਿਗਿਆਨਕ ਢੰਗ ਨਾਲ ਖੇਤੀ ਕਰਨ ਦਾ ਯੁੱਗ ਆ ਚੁੱਕਾ ਹੈ ਜਿਸ ਕਰਕੇ ਨੌਜਵਾਨ ਕਿਸਾਨਾਂ ਨੂੰ ਆਧੁਨਿਕ ਖੇਤੀ ਵੱਲ ਮੁੜਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਖੇਤੀ ਵਿੱਚ ਮਿਹਨਤ ਕਰਨ ਦੇ ਨਾਲ-ਨਾਲ ਕਨੀਕ ਵੀ ਬਹੁਤ ਮਹੱਤਵ ਰੱਖਦੀ ਹੈ ਤਾਂ ਕਿ ਫਸਲਾਂ ਦਾ ਚੰਗਾ ਝਾੜ ਲਿਆ ਜਾ ਸਕੇ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਕਿਸਾਨਾਂ ਲਈ ਚਾਨਣ-ਮੁਨਾਰਾ ਦੱਸਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖੇਤੀ ਖੇਤਰ ਵਿੱਚ ਇਸ ਯੂਨੀਵਰਸਿਟੀ ਨੇ ਕਿਸਾਨਾਂ ਨੂੰ ਹਮੇਸ਼ਾ ਹੀ ਉਸਾਰੂ ਸੇਧ ਦਿੱਤੀ ਹੈ ਜਿਸ ਕਰਕੇ ਪੰਜਾਬ ਨੇ ਅਨਾਜ ਉਤਪਾਦਨ ਵਿੱਚ ਦੇਸ਼ ਵਿੱਚੋਂ ਮੋਹਰੀ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਨੇ ਇਸ ਯੂਨੀਵਰਸਿਟੀ ਨੇ ਹੀ ਦੇਸ਼ ਵਿੱਚ ਹਰੀ ਕ੍ਰਾਂਤੀ ਦਾ ਯੁੱਗ ਲਿਆਂਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਖੇਤੀ ਅਤੇ ਸਹਾਇਕ ਧੰਦਿਆਂ ਵਿੱਚ ਇਸ ਯੂਨੀਵਰਸਿਟੀ ਦੇ ਲਾਮਿਸਾਲ ਯੋਗਦਾਨ ਉਤੇ ਬਹੁਤ ਮਾਣ ਹੈ। ਇਸ ਮੌਕੇ ਮੁੱਖ ਮੰਤਰੀ ਨੇ ਖੇਤੀ ਖੇਤਰ ਵਿੱਚ ਨਵੇਂ ਉੱਦਮਾਂ ਨਾਲ ਵਿਲੱਖਣ ਪ੍ਰਾਪਤੀਆਂ ਕਰਨ ਲਈ ਅਗਾਂਹਵਧੂ ਕਿਸਾਨਾਂ ਨੂੰ ਵੀ ਸਨਮਾਨਿਤ ਕੀਤਾ।

Punjab Bani 15 September,2023
ਮੁੱਖ ਮੰਤਰੀ ਵੱਲੋਂ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਨਅਤੀਕਰਨ ਨੂੰ ਹੁਲਾਰਾ ਦੇਣ ਦਾ ਐਲਾਨ

ਮੁੱਖ ਮੰਤਰੀ ਵੱਲੋਂ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਨਅਤੀਕਰਨ ਨੂੰ ਹੁਲਾਰਾ ਦੇਣ ਦਾ ਐਲਾਨ ਅੰਮ੍ਰਿਤਸਰ ਵਿੱਚ ਪਹਿਲੀ ਸਰਕਾਰ-ਸਨਅਤਕਾਰ ਮਿਲਣੀ ਦੀ ਕੀਤੀ ਪ੍ਰਧਾਨਗੀ ਸਨਅਤਕਾਰਾਂ ਦੀਆਂ ਲੋੜਾਂ ਤੇ ਸਹੂਲਤ ਮੁਤਾਬਕ ਸਨਅਤਾਂ ਲਈ ਨੀਤੀਆਂ ਬਣਨਗੀਆਂ ਅੰਮ੍ਰਿਤਸਰ ਵਿੱਚ ਸਮਰਪਿਤ ਟੂਰਿਜ਼ਮ ਪੁਲਿਸ ਯੂਨਿਟ ਦਾ ਹੋਵੇਗਾ ਗਠਨ ਅੰਮ੍ਰਿਤਸਰ, 14 ਸਤੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਨਅਤੀਕਰਨ ਨੂੰ ਤੇਜ਼ ਕੀਤਾ ਜਾਵੇਗਾ। ਇੱਥੇ ਪਹਿਲੀ ਸਰਕਾਰ-ਸਨਅਤਕਾਰ ਮਿਲਣੀ ਦੌਰਾਨ ਸਨਅਤਕਾਰਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਰਹੱਦੀ ਖਿੱਤੇ ਵਿੱਚ ਸਨਅਤ ਦਾ ਸਮੁੱਚਾ ਵਿਕਾਸ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਵਿੱਚ ਬਾਰਡਰ ਆਈਡੈਂਟੀਫਿਕੇਸ਼ਨ ਪ੍ਰਕਿਰਿਆ ਨੂੰ ਸੁਚਾਰੂ ਬਣਾਇਆ ਜਾਵੇਗਾ ਅਤੇ ਇਸ ਸਬੰਧੀ ਪ੍ਰਕਿਰਿਆ ਵਿੱਚ ਲੋੜੀਦੀਆਂ ਤਬਦੀਲੀਆਂ ਕੀਤੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਦੇ ਖਾਸ ਤੌਰ ਉਤੇ ਸਰਹੱਦੀ ਖੇਤਰ ਵਿੱਚ ਸੂਬੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਵਿੱਚ ਮਦਦ ਮਿਲੇਗੀ। ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਹੋਈ ਇਸ ਮਿਲਣੀ ਦੀ ਸ਼ੁਰੂਆਤ ਮੌਕੇ ਜੰਮੂ-ਕਸ਼ਮੀਰ ਵਿੱਚ ਅੱਤਵਾਦੀ ਹਮਲੇ ਵਿੱਚ ਪੰਜਾਬ ਦੇ ਕਰਨਲ ਮਨਪ੍ਰੀਤ ਸਿੰਘ ਸਮੇਤ ਹੋਰ ਸ਼ਹੀਦ ਹੋਏ ਜਵਾਨਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ ਗਿਆ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਚੋਣਾਂ ਦੀ ਤਿਆਰੀ ਦੌਰਾਨ ਉਨ੍ਹਾਂ ਸਨਅਤਕਾਰਾਂ ਨੂੰ ਕਈ ਗਰੰਟੀਆਂ ਦਿੱਤੀਆਂ ਸਨ। ਉਨ੍ਹਾਂ ਕਿਹਾ ਕਿ ਹੁਣ ਸਰਕਾਰ ਬਣੀ ਨੂੰ 18 ਮਹੀਨੇ ਹੋਣ ਮਗਰੋਂ ਉਹ ਵੱਖ-ਵੱਖ ਖੇਤਰਾਂ ਵਿੱਚ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦੱਸਣ ਲਈ ਇੱਥੇ ਆਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਸਨਅਤ ਨੂੰ ਸਹੂਲਤ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਲਈ ਕਿਸਾਨਾਂ ਨੂੰ ਨਹਿਰੀ ਪਾਣੀ ਦੇਣ ਦੀ ਤਰਜ਼ ਉਤੇ ਸੂਬਾ ਸਰਕਾਰ ਸਨਅਤੀ ਇਕਾਈਆਂ ਲਈ ਨਹਿਰੀ ਪਾਣੀ ਦੀ ਤਰਕਸੰਗਤ ਵਰਤੋਂ ਨੂੰ ਯਕੀਨੀ ਬਣਾਏਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਨਅਤਾਂ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਸਹੂਲਤ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸਨਅਤਕਾਰਾਂ ਦੀਆਂ ਲੋੜਾਂ ਮੁਤਾਬਕ ਸਨਅਤਾਂ ਲਈ ਨੀਤੀਆਂ ਬਣਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਨਅਤਾਂ ਜੋ ਵੀ ਮੰਗ ਕਰਨਗੀਆਂ, ਸੂਬਾ ਸਰਕਾਰ ਉਹ ਮੰਗਾਂ ਛੇਤੀ ਤੋਂ ਛੇਤੀ ਪੂਰੀਆਂ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖਿੱਤੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਇਹ ਸਮੇਂ ਦੀ ਲੋੜ ਹੈ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਰੋਜ਼ਾਨਾ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਇਕ ਸਮਰਪਿਤ ਫੋਰਸ ਤਿਆਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਰੋਜ਼ਾਨਾ ਤਕਰੀਬਨ ਇਕ ਲੱਖ ਸ਼ਰਧਾਲੂ ਆਉਂਦੇ ਹਨ ਅਤੇ ਉਨ੍ਹਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਵਿਸ਼ੇਸ਼ ਫੋਰਸ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਇਹ ਸਮਰਪਿਤ ਇਕਾਈ ਦੀ ਵੱਖਰੀ ਵਰਦੀ ਹੋਵੇਗੀ ਤਾਂ ਕਿ ਉਨ੍ਹਾਂ ਦੀ ਆਸਾਨੀ ਨਾਲ ਪਛਾਣ ਹੋ ਸਕੇ। ਮੁੱਖ ਮੰਤਰੀ ਨੇ ਆਗਾਮੀ ਦਿਨਾਂ ਵਿੱਚ ਇਸ ਪਵਿੱਤਰ ਸ਼ਹਿਰ ਵਿੱਚ ਸ਼ਟਲ ਬੱਸ ਸੇਵਾ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਸ਼ਹਿਰ ਵਿੱਚ ਪ੍ਰਦੂਸ਼ਣ ਦਾ ਪੱਧਰ ਘਟਾਉਣ ਵਿੱਚ ਮਦਦ ਮਿਲੇਗੀ, ਜਿਸ ਨਾਲ ਸ਼ਰਧਾਲੂਆਂ ਤੇ ਸ਼ਹਿਰ ਵਾਸੀਆਂ ਨੂੰ ਵੱਡਾ ਫਾਇਦਾ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਮ੍ਰਿਤਸਰ ਨੂੰ ਸੈਰ-ਸਪਾਟੇ ਦੇ ਗੜ੍ਹ ਵਜੋਂ ਹੋਰ ਵਿਕਸਤ ਕਰਨ ਲਈ ਇਹ ਸਮੇਂ ਦੀ ਲੋੜ ਹੈ। ਮੁੱਖ ਮੰਤਰੀ ਨੇ ਇਹ ਵੀ ਆਖਿਆ ਕਿ ਸੂਬਾ ਸਰਕਾਰ ਪੁਲਿਸ ਤੇ ਟਰੈਫਿਕ ਮੈਨੇਜਮੈਂਟ ਲਈ ਆਰਟੀਫਿਸ਼ਲ ਇੰਟੈਲੀਜੈਂਸ ਦੀ ਵਰਤੋਂ ਕਰਨ ਦੀ ਤਿਆਰੀ ਵਿੱਚ ਹੈ। ਉਨ੍ਹਾਂ ਕਿਹਾ ਕਿ ਇਹ ਲੋਕਾਂ ਦੀ ਭਲਾਈ ਲਈ ਪੰਜਾਬ ਪੁਲਿਸ ਦੀ ਕਾਰਜਪ੍ਰਣਾਲੀ ਨੂੰ ਵਿਗਿਆਨਿਕ ਲੀਹਾਂ ਉਤੇ ਢਾਲਣ ਵਿੱਚ ਮਦਦ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਆਉਣ ਵਾਲੇ ਲੋਕਾਂ ਦੀ ਭਲਾਈ ਲਈ ਹਰੇਕ ਕਦਮ ਚੁੱਕਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਪਤੀ ਕਿਸੇ ਸਰਕਾਰ ਉਤੇ ਉਸ ਵੇਲੇ ਹੀ ਭਰੋਸਾ ਕਰਦੇ ਹਨ, ਜਦੋਂ ਉਨ੍ਹਾਂ ਲਈ ਭ੍ਰਿਸ਼ਟਾਚਾਰ ਮੁਕਤ ਸ਼ਾਸਨ, ਅਪਰਾਧ ਮੁਕਤ ਮਾਹੌਲ ਅਤੇ ਅਮਨ-ਕਾਨੂੰਨ ਦੀ ਢੁਕਵੀਂ ਵਿਵਸਥਾ ਹੋਵੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਲੋਕਾਂ ਵੱਲੋਂ ਦਿੱਤੇ ਜਾਂਦੇ ਟੈਕਸਾਂ ਦੇ ਬਦਲੇ ਉਨ੍ਹਾਂ ਨੂੰ ਢੁਕਵੇਂ ਲਾਭ ਦਿੱਤੇ ਹਨ ਅਤੇ ਟੈਕਸ ਦੇ ਇਕ-ਇਕ ਪੈਸੇ ਦੀ ਵਰਤੋਂ ਸਮਾਜ ਦੇ ਭਲੇ ਲਈ ਕੀਤੀ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੋਂ ਤੱਕ ਅਮਨ-ਕਾਨੂੰਨ ਵਿਵਸਥਾ ਦਾ ਸਵਾਲ ਹੈ, ਉਦਯੋਗਪਤੀ ਕਦੇ ਵੀ ਹਿੰਸਾਗ੍ਰਸਤ ਥਾਵਾਂ ਉਤੇ ਨਹੀਂ ਜਾਣਗੇ ਪਰ ਦੂਜੇ ਪਾਸੇ ਸਨਅਤਕਾਰਾਂ ਨੇ ਪੰਜਾਬ ਸਰਕਾਰ ਵਿੱਚ ਭਰੋਸਾ ਪ੍ਰਗਟ ਕੀਤਾ ਹੈ ਅਤੇ ਵੱਡੀ ਗਿਣਤੀ ਵਿੱਚ ਸਨਅਤ ਪੰਜਾਬ ਆ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦੇ ਸੰਜੀਦਾ ਯਤਨਾਂ ਸਦਕਾ ਸੂਬੇ ਵਿੱਚ 50,840 ਕਰੋੜ ਰੁਪਏ ਦਾ ਨਿਵੇਸ਼ ਆ ਚੁੱਕਾ ਹੈ। ਉਨ੍ਹਾਂ ਕਿਹਾ ਕਿ ਟਾਟਾ ਸਟੀਲ ਨੇ ਜਮਸ਼ੇਦਪੁਰ ਤੋਂ ਬਾਅਦ ਦੂਜਾ ਸਭ ਤੋਂ ਵੱਡਾ ਨਿਵੇਸ਼ ਪੰਜਾਬ ਵਿੱਚ ਕੀਤਾ ਹੈ। ਇਸੇ ਤਰ੍ਹਾਂ ਜਿੰਦਲ ਸਟੀਲ, ਵਰਬੀਓ, ਕਲਾਸ, ਟੈਫੇ, ਹਿੰਦੋਸਤਾਨ ਲਿਵਰ ਸਮੇਤ ਕਈ ਵੱਡੀਆਂ ਕੰਪਨੀਆਂ ਵੱਲੋਂ ਸੂਬੇ ਵਿਚ ਨਿਵੇਸ਼ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਿਵੇਸ਼ ਨਾਲ ਸੂਬੇ ਵਿੱਚ 2.25 ਲੱਖ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ। ਮੁੱਖ ਮੰਤਰੀ ਨੇ ਅੰਮ੍ਰਿਤਸਰ ਵਿਖੇ 50-100 ਏਕੜ ਰਕਬੇ ਵਿੱਚ ਸੈਲੀਬ੍ਰੇਸ਼ਨ ਪੁਆਇੰਟ (ਖੁਸ਼ੀਆਂ ਵਾਲੇ ਸਮਾਗਮ ਕਰਵਾਉਣ ਲਈ ਵਿਸ਼ੇਸ਼ ਥਾਂ) ਸਥਾਪਤ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਜਗ੍ਹਾ ਉਤੇ ਅਜਿਹੇ ਸਮਾਗਮਾਂ ਲਈ ਬੈਂਕੁਇੰਟ ਹਾਲ ਬਣਾਏ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿਚ ਸੈਰ-ਸਪਾਟੇ ਨੂੰ ਪ੍ਰਫੁੱਲਤ ਕਰਨ ਲਈ ਇਹ ਪੁਆਇੰਟ ਬਹੁਤ ਕਾਰਗਰ ਸਿੱਧ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹਾਲ ਹੀ ਸੈਰ-ਸਪਾਟਾ ਸੰਮੇਲਨ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਨਿਵੇਸ਼ਕਾਰਾਂ ਨੇ ਸੂਬੇ ਵਿੱਚ ਲਗਪਗ 1200-1500 ਕਰੋੜ ਦਾ ਨਿਵੇਸ਼ ਕਰਨ ਦੀ ਇੱਛਾ ਪ੍ਰਗਟਾਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨਿਵੇਸ਼ ਸੂਬੇ ਨੂੰ ਕੌਮਾਂਤਰੀ ਸੈਰ-ਸਪਾਟੇ ਦੇ ਨਕਸ਼ੇ ਉਤੇ ਹੋਰ ਉਭਾਰੇਗਾ।

Punjab Bani 14 September,2023
ਕੇਜਰੀਵਾਲ ਵੱਲੋਂ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਪ੍ਰਫੁੱਲਤ ਕਰਨ ਲਈ ਲੀਹੋਂ ਹਟਵੇ ਉਪਰਾਲੇ ਕਰਨ ’ਤੇ ਪੰਜਾਬ ਦੇ ਮੁੱਖ ਮੰਤਰੀ ਦੀ ਸ਼ਲਾਘਾ

ਕੇਜਰੀਵਾਲ ਵੱਲੋਂ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਪ੍ਰਫੁੱਲਤ ਕਰਨ ਲਈ ਲੀਹੋਂ ਹਟਵੇ ਉਪਰਾਲੇ ਕਰਨ ’ਤੇ ਪੰਜਾਬ ਦੇ ਮੁੱਖ ਮੰਤਰੀ ਦੀ ਸ਼ਲਾਘਾ ਭਗਵੰਤ ਸਿੰਘ ਮਾਨ ਨੂੰ ਹੁਣ ਤੱਕ ਦਾ ਸਭ ਤੋਂ ਕਾਬਲ ਤੇ ਬਿਹਤਰ ਮੁੱਖ ਮੰਤਰੀ ਦੱਸਿਆ ਪੰਜਾਬ ਸਰਕਾਰ ਸੂਬੇ ਵਿੱਚ ਸਨਅਤੀ ਵਿਕਾਸ ਲਈ ਵਚਨਬੱਧ ਅੰਮ੍ਰਿਤਸਰ, 14 ਸਤੰਬਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸੂਬੇ ਵਿੱਚ ਉਦਯੋਗਿਕ ਵਿਕਾਸ ਲਈ ਕੀਤੇ ਜਾ ਰਹੇ ਵੱਡੇ ਉਪਰਾਲਿਆਂ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ। ਅੱਜ ਇੱਥੇ ‘ਸਰਕਾਰ-ਸਨਅਤਕਾਰ ਮਿਲਣੀ’ ਦੌਰਾਨ ਆਪਣੇ ਸੰਬੋਧਨ ਵਿੱਚ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਹੁਣ ਹਰੇਕ ਖੇਤਰ ਵਿਚ ਨਵੇਂ ਕੀਰਤੀਮਾਨ ਸਥਾਪਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਭਗਵੰਤ ਸਿੰਘ ਮਾਨ ਦੇ ਰੂਪ ਵਿੱਚ ਸੂਬੇ ਦਾ ਸਭ ਤੋਂ ਬਿਹਤਰ ਤੇ ਕਾਬਲ ਮੁੱਖ ਮੰਤਰੀ ਮਿਲਿਆ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਹਰੇਕ ਖੇਤਰ ਵਿੱਚ ਤੇਜ਼ੀ ਨਾਲ ਵਿਕਾਸ ਕਰ ਰਿਹਾ ਹੈ ਜਿਸ ਦਾ ਕੋਈ ਸਾਨੀ ਨਹੀਂ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ, “ਅੰਮ੍ਰਿਤਸਰ ਦੀ ਪਵਿੱਤਰ ਧਰਤੀ ਤੋਂ ਲੰਘੇ ਦਿਨ ਅਸੀਂ ਸੂਬੇ ਦੇ ਪਹਿਲੇ ਸਰਕਾਰੀ ਹਾਈ-ਟੈੱਕ ‘ਸਕੂਲ ਆਫ ਐਮੀਨੈਂਸ’ ਦੀ ਸ਼ੁਰੂਆਤ ਕਰਕੇ ਇਤਿਹਾਸ ਸਿਰਜਿਆ ਹੈ। ਅਸੀਂ ਸਾਰੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰ ਦੀਆਂ ਸਹੂਲਤਾਂ ਨਾਲ ਅਤਿ-ਆਧੁਨਿਕ ਸਕੂਲਾਂ ਵਿਚ ਤਬਦੀਲ ਕਰਾਂਗੇ।” ਉਨ੍ਹਾਂ ਕਿਹਾ ਕਿ ਸਨਅਤਕਾਰਾਂ ਨਾਲ ਅਜਿਹੀਆਂ ਮਿਲਣੀਆਂ ਰਾਹੀਂ ਅਸੀਂ ਉਦਯੋਗ ਦੇ ਸਾਰੇ ਮਸਲੇ ਹੱਲ ਕਰਾਂਗੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਬੀਤੇ ਸਮੇਂ 882 ਸਟੀਲ ਫਾਊਂਡਰੀ ਯੂਨਿਟ ਹੁੰਦੇ ਸਨ ਪਰ ਹੁਣ ਪਿਛਲੀਆਂ ਸੂਬਾ ਸਰਕਾਰਾਂ ਦੀਆਂ ਨਾਕਾਮੀਆਂ ਕਾਰਨ ਸਿਰਫ 126 ਯੂਨਿਟ ਕੰਮ ਕਰ ਰਹੇ ਹਨ। ਦਿੱਲੀ ਦੇ ਮੁੱਖ ਮੰਤਰੀ ਨੇ ਵਾਅਦਾ ਕੀਤਾ ਕਿ ਪੰਜਾਬ ਸਰਕਾਰ ਆਪਣੀਆਂ ਉਦਯੋਗ ਪੱਖੀ ਨੀਤੀਆਂ ਨਾਲ ਇਨ੍ਹਾਂ ਦੀ ਗਿਣਤੀ 2000 ਯੂਨਿਟਾਂ ਤੱਕ ਲੈ ਜਾਵੇਗੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਅਜੇ ਵੀ ਯਾਦ ਹੈ ਕਿ ਆਮ ਆਦਮੀ ਪਾਰਟੀ ਨੇ ਏਸੇ ਜਗ੍ਹਾ ਉਤੇ ਚੋਣਾਂ ਤੋਂ ਪਹਿਲਾਂ ਉਦਯੋਗਪਤੀਆਂ ਨਾਲ ਬਹੁਤ ਸਾਰੀਆਂ ਗਾਰੰਟੀਆਂ ਦਾ ਵਾਅਦਾ ਕੀਤਾ ਸੀ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਸਨਅਤਕਾਰਾਂ ਨੂੰ ਦਿੱਤੀ ਹਰੇਕ ਗਾਰੰਟੀ ਪੂਰੀ ਕਰੇਗੀ। ਉਨ੍ਹਾਂ ਕਿਹਾ ਕਿ ਕੁਝ ਮਹੀਨੇ ਪਹਿਲਾਂ ਪੰਜਾਬ ਸਰਕਾਰ ਨੇ ਉਦਯੋਗ ਨੂੰ ਦਰਪੇਸ਼ ਸਮੱਸਿਆਵਾਂ ਅਤੇ ਹੋਰ ਮਸਲਿਆਂ ਬਾਰੇ ਫੀਡਬੈਕ ਲੈਣ ਲਈ ਇਕ ਫੋਨ ਨੰਬਰ ਵੀ ਜਾਰੀ ਕੀਤਾ ਸੀ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਫੀਡਬੈਕ ਦੀ ਘੋਖ ਕਰਨ ਤੋਂ ਬਾਅਦ ਉਦਯੋਗਪਤੀਆਂ ਦੇ ਤਿੰਨ ਮੁੱਖ ਮਸਲੇ ਹਨ ਜਿਨ੍ਹਾਂ ਵਿੱਚ ਬਿਜਲੀ, ਸੜਕਾਂ ਦਾ ਬੁਨਿਆਦੀ ਢਾਂਚਾ ਅਤੇ ਕੰਮਕਾਜ ਨਾਲ ਸਬੰਧਤ ਹੋਰ ਸਮੱਸਿਆਵਾਂ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਆਪ ਸਰਕਾਰ ਸਨਅਤਕਾਰਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਪਹਿਲੇ ਦੇ ਆਧਾਰ ਉਤੇ ਸੁਲਝਾਉਣ ਲਈ ਵਚਨਬੱਧ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ ਪਿਛਲੀਆਂ ਸਰਕਾਰਾਂ ਵਾਂਗ ਸਨਅਤਕਾਰਾਂ ਨਾਲ ਅਖੌਤੀ ਐਮ.ਓ.ਯੂ. ਨਹੀਂ ਕਰਦੇ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਿੱਜੀ ਤੌਰ ਉਤੇ ਹਰੇਕ ਵੱਡੇ ਉਦਯੋਗਪਤੀਆਂ ਤੱਕ ਪਹੁੰਚ ਕੀਤੀ ਸੀ ਅਤੇ ਇਨ੍ਹਾਂ ਕੋਸ਼ਿਸ਼ਾਂ ਦੇ ਸਿੱਟੇ ਵਜੋਂ ਆਪ ਸਰਕਾਰ ਦੇ ਸੱਤਾਂ ਵਿੱਚ ਆਉਣ ਦੇ ਡੇਢ ਸਾਲ ਦੇ ਅੰਦਰ ਸੂਬੇ ਵਿੱਚ 50000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਨਿਵੇਸ਼ ਸੂਬੇ ਵਿਚ 2.86 ਨੌਕਰੀਆਂ ਪੈਦਾ ਕਰੇਗਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਉਦਯੋਗ ਲਈ ਸੁਖਾਵਾਂ ਮਾਹੌਲ ਸਿਰਜ ਰਹੀ ਹੈ ਅਤੇ ਇਸ ਦਿਸ਼ਾ ਵਿੱਚ ਹਰੇਕ ਕਦਮ ਚੁੱਕਿਆ ਜਾਵੇਗਾ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਹਰੇਕ ਤਿੰਨ ਮਹੀਨੇ ਬਾਅਦ ਸਨਅਤਕਾਰਾਂ ਨਾਲ ਅਜਿਹੀਆਂ ਮਿਲਣੀਆਂ ਕਰਵਾਉਣ ਲਈ ਆਖਿਆ। ਉਨ੍ਹਾਂ ਨੇ ਸੂਬੇ ਵਿੱਚ ਹਰੇ ਰੰਗ ਦਾ ਸਟੈਂਪ ਪੇਪਰ ਸ਼ੁਰੂ ਕਰਨ, ਸਿੰਗਲ ਵਿੰਡੋ ਸਿਸਟਮ, ਭ੍ਰਿਸ਼ਟਾਚਾਰ ਮੁਕਤ ਮਾਹੌਲ, ਸਾਫ-ਸੁਥਰਾ ਤੇ ਜਵਾਬਦੇਹ ਵਾਲਾ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵੱਲੋਂ 2.75 ਲੱਖ ਐਮ.ਐਸ.ਐਮ.ਈ. ਦੀ ਰਜਿਸਟ੍ਰੇਸ਼ਨ ਕੀਤੀ ਹੈ ਜੋ ਮੁਲਕ ਵਿੱਚ ਹੁਣ ਤੱਕ ਸਭ ਤੋਂ ਵੱਧ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ, “ਭਗਵੰਤ ਸਿੰਘ ਮਾਨ ਮੇਰੇ ਛੋਟੇ ਭਰਾ ਹਨ ਅਤੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਕੀਤੇ ਜਾ ਰਹੇ ਯਤਨਾਂ ਲਈ ਮੈਨੂੰ ਉਨ੍ਹਾਂ ਉਤੇ ਬਹੁਤ ਮਾਣ ਹੈ।” ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹੜ੍ਹਾਂ ਦੌਰਾਨ ਭਗਵੰਤ ਸਿੰਘ ਮਾਨ ਨੇ ਖੁਦ ਪ੍ਰਭਾਵਿਤ ਇਲਾਕਿਆਂ ਵਿਚ ਜਾ ਕੇ ਕਿਸ਼ਤੀ ਰਾਹੀਂ ਜ਼ਮੀਨੀ ਹਾਲਾਤ ਦਾ ਜਾਇਜ਼ਾ ਲਿਆ ਅਤੇ ਪੀੜਤ ਲੋਕਾਂ ਲਈ ਰਾਹਤ ਯਕੀਨੀ ਬਣਾਈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲੇ ਮੁੱਖ ਮੰਤਰੀ ਅਜਿਹੀ ਸਥਿਤੀ ਮੌਕੇ ਹੈਲੀਕਾਪਟਰਾਂ ਉਤੇ ਗੇੜੇ ਲਾ ਕੇ ਖਾਨਾਪੂਰਤੀ ਕਰਦੇ ਸਨ। ਦਿੱਲੀ ਦੇ ਮੁੱਖ ਮੰਤਰੀ ਨੇ ਉਦਯੋਗਪਤੀਆਂ ਨੂੰ ਮੁਖਾਤਬ ਹੁੰਦਿਆਂ ਕਿਹਾ, “ਤੁਹਾਡੇ ਬਿਨਾਂ ਪੰਜਾਬ ਤਰੱਕੀ ਨਹੀਂ ਕਰ ਸਕਦਾ ਅਤੇ ਤੁਹਾਡੇ ਸਾਥ ਨਾਲ ਸਰਕਾਰ ਸੂਬੇ ਨੂੰ ਨਵੀਂ ਬੁਲੰਦੀ ਉਤੇ ਪਹੁੰਚਾ ਦੇਵੇਗੀ।”

Punjab Bani 14 September,2023
ਪੰਜਾਬ ਦੇ ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦਾ ਮੁੱਢ ਬੰਨ੍ਹਿਆ, ਪਹਿਲਾ ‘ਸਕੂਲ ਆਫ ਐਮੀਨੈਂਸ’ ਕੀਤਾ ਸਮਰਪਿਤ

ਪੰਜਾਬ ਦੇ ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦਾ ਮੁੱਢ ਬੰਨ੍ਹਿਆ, ਪਹਿਲਾ ‘ਸਕੂਲ ਆਫ ਐਮੀਨੈਂਸ’ ਕੀਤਾ ਸਮਰਪਿਤ ਗਰੀਬ ਅਤੇ ਪੱਛੜੇ ਵਰਗਾਂ ਦੇ ਬੱਚਿਆਂ ਦੀ ਤਕਦੀਰ ਬਦਲਣ ਵਾਲਾ ਹੋਵੇਗਾ ‘ਸਕੂਲ ਆਫ ਐਮੀਨੈਂਸ’ ਬੁਲੰਦੀਆਂ ਛੂਹਣ ਲਈ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਉਡਾਣ ਦੇ ਰਹੇ ਹਾਂ ਸਿੱਖਿਆ ਦੇ ਖੇਤਰ ਵਿਚ ਪੰਜਾਬ ਛੇਤੀ ਹੀ ਬਣੇਗਾ ਅੱਵਲ ਸੂਬਾ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਕੀਤੇ ਨੇਕ ਕਾਰਜ ਵਾਸਤੇ ਵਿਦਿਆਰਥੀਆਂ ਅਤੇ ਮਾਪਿਆਂ ਵੱਲੋਂ ਮੁੱਖ ਮੰਤਰੀਆਂ ਦੀ ਸ਼ਲਾਘਾ ਅੰਮ੍ਰਿਤਸਰ, 13 ਸਤੰਬਰ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਬੁਲੰਦੀ ਉਤੇ ਪਹੁੰਚਣ ਲਈ ਉਨ੍ਹਾਂ ਦੇ ਸੁਪਨਿਆਂ ਨੂੰ ਉਡਾਣ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੂਬੇ ਦਾ ਪਹਿਲਾ ‘ਸਕੂਲ ਆਫ ਐਮੀਨੈਂਸ’ ਪੰਜਾਬ ਵਾਸੀਆਂ ਨੂੰ ਸਮਰਪਿਤ ਕੀਤਾ। ਦੋਵਾਂ ਮੁੱਖ ਮੰਤਰੀਆਂ ਨੇ ਕਿਹਾ, “ਪੰਜਾਬ ਵਿੱਚ ਅੱਜ ਸਿੱਖਿਆ ਦੇ ਖੇਤਰ ਵਿਚ ਨਵੀਂ ਕ੍ਰਾਂਤੀ ਦਾ ਆਗਾਜ਼ ਹੋ ਚੁੱਕਾ ਹੈ ਅਤੇ ਇਹ ਸਕੂਲ ਯਕੀਨਨ ਤੌਰ ਉਤੇ ਮੀਲ ਪੱਥਰ ਸਾਬਤ ਹੋਣਗੇ।” ਮੁੱਖ ਮੰਤਰੀਆਂ ਨੇ ਕਿਹਾ ਕਿ ਅੱਜ ਦਾ ਦਿਨ ਇਕ ਯਾਦਗਾਰੀ ਮੌਕਾ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਸਿੱਖਿਆ ਦੇ ਖੇਤਰ ਵਿੱਚ ਪੰਜਾਬ, ਦੇਸ਼ ਦਾ ਮੋਹਰੀ ਸੂਬਾ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਇਸ ਉਪਰਾਲੇ ਨਾਲ ਵਿਦਿਆਰਥੀਆਂ ਖਾਸ ਤੌਰ ਉਤੇ ਗਰੀਬ ਅਤੇ ਪੱਛੜੇ ਵਰਗਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਛੇਤੀ ਹੀ ਇਨ੍ਹਾਂ ਸਕੂਲਾਂ ਵਿੱਚੋਂ ਤਾਲੀਮ ਹਾਸਲ ਕਰਨ ਵਾਲੇ ਵਿਦਿਆਰਥੀ ਹਰੇਕ ਖੇਤਰ ਵਿੱਚ ਵੱਡੀ ਪ੍ਰਾਪਤੀਆਂ ਕਰਨਗੇ ਅਤੇ ਸੂਬੇ ਦਾ ਨਾਮ ਰੌਸ਼ਨ ਕਰਨਗੇ। ਦੋਵਾਂ ਮੁੱਖ ਮੰਤਰੀਆਂ ਨੇ ਕਿਹਾ ਕਿ ਇਹ ਸਕੂਲ ਸਾਡੇ ਵਿਦਿਆਰਥੀਆਂ ਦੀ ਤਕਦੀਰ ਬਦਲ ਦੇਣਗੇ। ਉਨ੍ਹਾਂ ਕਿਹਾ ਕਿ ਇਹ ਤਾਂ ਅਜੇ ਸ਼ੁਰੂਆਤ ਹੈ ਅਤੇ ਗਰੀਬ ਵਿਦਿਆਰਥੀਆਂ ਦੀ ਭਲਾਈ ਅਜਿਹੇ ਹੋਰ ਸਕੂਲ ਖੋਲ੍ਹੇ ਜਾਣਗੇ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਸਕੂਲ ‘ਆਧੁਨਿਕ ਯੁੱਗ ਦੇ ਮੰਦਰ’ ਹੋਣਗੇ ਜੋ ਵਿਦਿਆਰਥੀਆਂ ਦੇ ਜੀਵਨ ਵਿੱਚ ਗੁਣਾਤਮਕ ਤਬਦੀਲੀ ਲਿਆਉਣਗੇ। ਇਸ ਦੌਰਾਨ ਦੋਵਾਂ ਮੁੱਖ ਮੰਤਰੀਆਂ ਨੇ ਸਕੂਲਾਂ ਦੇ ਕਲਾਸ ਰੂਮਾਂ ਦਾ ਦੌਰਾ ਕਰਕੇ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ। ਸਰਕਾਰ ਦੇ ਇਸ ਦੂਰਅੰਦੇਸ਼ ਕਦਮ ਲਈ ਦੋਵਾਂ ਮੁੱਖ ਮੰਤਰੀਆਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹੋਏ 11ਵੀਂ ਕਲਾਸ ਦੀ ਵਿਦਿਆਰਥਣ ਦੀਕਸ਼ਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਉਹ ਪ੍ਰਾਈਵੇਟ ਸਕੂਲ ਵਿੱਚ ਪੜ੍ਹਦੀ ਸੀ। ਉਸ ਵਿਦਿਆਰਥਣ ਨੇ ਕਿਹਾ ਕਿ ਇਸ ਸਕੂਲ ਵਿਚ ਮੌਜੂਦ ਸਹੂਲਤਾਂ ਇਨ੍ਹਾਂ ਪ੍ਰਾਈਵੇਟ ਸਕੂਲਾਂ ਵਿਚ ਵੀ ਮੌਜੂਦ ਨਹੀਂ ਹਨ। ਉਸ ਨੇ ਇਸ ਸਕੂਲ ਦੀ ਸਥਾਪਨਾ ਲਈ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ।ਕ ਹੋਰ ਵਿਦਿਆਰਥਣ ਕਿਰਨਦੀਪ ਕੌਰ ਜਿਸ ਨੇ ਪ੍ਰੀਖਿਆ ਪਾਸ ਕਰਨ ਤੋਂ ਬਾਅਦ ਇਸ ਸਕੂਲ ਵਿੱਚ ਦਾਖਲਾ ਲਿਆ, ਨੇ ਕਿਹਾ ਕਿ ਉਹ ਸਰਹੱਦ ਇਲਾਕੇ ਦੇ ਇਕ ਪਿੰਡ ਦੀ ਵਸਨੀਕ ਹੈ ਅਤੇ ਉਸ ਦੀ ਇੱਛਾ ਡਾਕਟਰ ਬਣਨ ਦੀ ਹੈ। ਉਨ੍ਹਾਂ ਕਿਹਾ ਕਿ ਕੁਝ ਸਾਲ ਪਹਿਲਾਂ ਇਸ ਇੱਛਾ ਦਾ ਪੂਰਾ ਹੋ ਜਾਣਾ ਔਖਾ ਜਾਪਦਾ ਸੀ ਪਰ ਹੁਣ ਉਸ ਨੂੰ ਵਿਸ਼ਵਾਸ ਹੋ ਚੁੱਕਾ ਹੈ ਕਿ ਇਸ ਸਕੂਲ ਸਦਕਾ ਉਸ ਦਾ ਸੁਪਨਾ ਛੇਤੀ ਸਾਕਾਰ ਹੋਵੇਗਾ। ਉਨ੍ਹਾਂ ਨੇ ਇਸ ਨੇਕ ਉਪਰਾਲੇ ਲਈ ਦੋਵਾਂ ਮੁੱਖ ਮੰਤਰੀਆਂ ਦਾ ਧੰਨਵਾਦ ਕੀਤਾ ਜੋ ਨੌਜਵਾਨ ਪੀੜ੍ਹੀ ਦਾ ਭਵਿੱਖ ਸੁਰੱਖਿਅਤ ਕਰਨਗੇ। ਦੋ ਹੋਰ ਵਿਦਿਆਰਥਣਾਂ ਆਰੀਅਨ ਅਤੇ ਸਾਨੀਆ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅਤਿ ਆਧੁਨਿਕ ਕਲਾਸ ਰੂਮ ਅਤੇ ਲੈਬਾਰਟਰੀਆਂ ਵਾਲਾ ਸਕੂਲ ਉਨ੍ਹਾਂ ਦੇ ਸੁਪਨਿਆਂ ਦਾ ਸਕੂਲ ਹੈ। ਉਨ੍ਹਾਂ ਕਿਹਾ ਕਿ ਇਸ ਸਕੂਲ ਦੇ ਵਿਦਿਆਰਥੀ ਹੋਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸਕੂਲ ਦੀ ਡਿਜੀਟਲ ਪੜ੍ਹਾਈ ਅਤੇ ਅਤਿ ਆਧਿਨਕ ਬੁਨਿਆਦੀ ਢਾਂਚੇ ਨਾਲ ਉਹ ਆਪਣੇ ਜੀਵਨ ਵਿੱਚ ਨਵੀਆਂ ਮੰਜ਼ਲ ਛੂਹਣਗੇ। ਦੋਵਾਂ ਮੁੱਖ ਮੰਤਰੀਆਂ ਨੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਵੀ ਵਿਸਥਾਰ ਵਿੱਚ ਗੱਲਬਾਤ ਕੀਤੀ, ਜਿਨ੍ਹਾਂ ਨੇ ਦੂਰਅੰਦੇਸ਼ੀ ਵਾਲੇ ਇਸ ਫੈਸਲੇ ਲਈ ਦੋਵਾਂ ਆਗੂਆਂ ਦੀ ਸ਼ਲਾਘਾ ਕੀਤੀ। ਇਕ ਸਰਹੱਦੀ ਪਿੰਡ ਨਾਲ ਸਬੰਧਤ ਅਮਰ ਪਾਲ ਤੇ ਤ੍ਰਿਪਤਾ ਰਾਣੀ ਨੇ ਦੋਵਾਂ ਆਗੂਆਂ ਨੂੰ ਦੱਸਿਆ ਕਿ ਇਹ ਸਕੂਲ ਸਰਕਾਰੀ ਸਕੂਲਾਂ ਵਾਂਗ ਲਗਦਾ ਹੀ ਨਹੀਂ। ਉਨ੍ਹਾਂ ਨੇ ਲੋੜਵੰਦ ਪਰਿਵਾਰਾਂ ਦੇ ਵਿਦਿਆਰਥੀਆਂ ਦੀ ਭਲਾਈ ਲਈ ਸੋਚਣ ਅਤੇ ਅਮਲ ਕਰਨ ਵਾਸਤੇ ਦੋਵਾਂ ਮੁੱਖ ਮੰਤਰੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸਕੂਲ ਕਿਸੇ ਨਾ ਕਿਸੇ ਬਹਾਨੇ ਵਿਦਿਆਰਥੀਆਂ ਨੂੰ ਪ੍ਰੇਸ਼ਾਨ ਕਰਦੇ ਹਨ ਪਰ ਇਹ ਸਕੂਲ ਸਿੱਖਿਆ ਦੇ ਖ਼ੇਤਰ ਵਿੱਚ ਮਿਸਾਲੀ ਤਬਦੀਲੀ ਹਨ। ਇਕ ਹੋਰ ਅਧਿਆਪਕ ਰੀਨਾ ਮਹਿਤਾ ਨੇ ਵੀ ਇਸ ਇਤਿਹਾਸਕ ਪਹਿਲਕਦਮੀ ਲਈ ਮੁੱਖ ਮੰਤਰੀਆਂ ਦੀ ਸ਼ਲਾਘਾ ਕੀਤੀ। ਉਸ ਨੇ ਦੱਸਿਆ ਕਿ ਇਹ ਦੇਖ ਕੇ ਖ਼ੁਸ਼ੀ ਹੋ ਰਹੀ ਹੈ ਕਿ ਵਿਦਿਆਰਥੀ ਮੁਫ਼ਤ ਵਿੱਚ ਮਿਆਰੀ ਸਿੱਖਿਆ ਹਾਸਲ ਕਰ ਰਹੇ ਹਨ। ਪ੍ਰਾਇਮਰੀ ਅਧਿਆਪਕ ਚੰਦਾ ਨੇ ਦੱਸਿਆ ਕਿ ਜੇ ਇਕ ਦਹਾਕਾ ਪਹਿਲਾਂ ਅਜਿਹੇ ਸਕੂਲ ਖੁੱਲ੍ਹੇ ਹੁੰਦੇ ਤਾਂ ਹੁਣ ਤੱਕ ਸੂਬੇ ਦਾ ਨਕਸ਼ਾ ਬਦਲ ਚੁੱਕਿਆ ਹੋਣਾ ਸੀ। ਉਸ ਨੇ ਦੱਸਿਆ ਕਿ ਉਸ ਦਾ ਬੱਚਾ ਪ੍ਰਾਈਵੇਟ ਸਕੂਲ ਵਿੱਚ ਪੜ੍ਹਦਾ ਸੀ ਪਰ ਹੁਣ ਉਸ ਨੂੰ ਪ੍ਰੀਖਿਆ ਮਗਰੋਂ ਇਸ ਸਕੂਲ ਵਿੱਚ ਦਾਖ਼ਲਾ ਮਿਲ ਗਿਆ ਹੈ। ਉਸ ਨੇ ਆਉਣ ਵਾਲੀਆਂ ਨਸਲਾਂ ਦਾ ਭਵਿੱਖ ਸੰਵਾਰਨ ਦੇ ਉਦੇਸ਼ ਨਾਲ ਕੀਤੀ ਇਸ ਮਿਸਾਲੀ ਪਹਿਲਕਦਮੀ ਲਈ ਦੋਵਾਂ ਮੁੱਖ ਮੰਤਰੀ ਦੀ ਤਾਰੀਫ਼ ਕੀਤੀ। ਦੋਵਾਂ ਮੁੱਖ ਮੰਤਰੀਆਂ ਨੇ ਇਸ ਸਕੂਲ ਦੇ ਐਨ.ਸੀ.ਸੀ. ਕੈਡੇਟਾਂ ਦੇ ਗਾਰਡ ਆਫ਼ ਆਨਰ ਤੋਂ ਸਲਾਮੀ ਲਈ। ਦੋਵੇਂ ਆਗੂ ਸਕੂਲ ਵਿੱਚ ਨਵੇਂ ਬਣੇ ਬਾਸਕਟਬਾਲ ਕੋਰਟ ਵਿੱਚ ਵੀ ਗਏ, ਜਿੱਥੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਉਨ੍ਹਾਂ ਨੂੰ ਸਕੂਲ ਦੇ ਵੇਰਵਿਆਂ ਬਾਰੇ ਜਾਣੂੰ ਕਰਵਾਇਆ। ਦੋਵਾਂ ਮੁੱਖ ਮੰਤਰੀਆਂ ਨੇ ਸੂਬੇ ਦੇ ਸਰਕਾਰੀ ਸਕੂਲਾਂ ਲਈ ਸ਼ੁਰੂ ਕੀਤੀ ਟਰਾਂਸਪੋਰਟ ਸਹੂਲਤ ਦੀ ਪਹਿਲੀ ਬੱਸ ਨੂੰ ਹਰੀ ਝੰਡੀ ਦਿਖਾਈ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਬੈਂਸ, ਮੁੱਖ ਸਕੱਤਰ ਅਨੁਰਾਗ ਵਰਮਾ, ਸਕੱਤਰ ਸਿੱਖਿਆ ਵਿਭਾਗ ਕੇ.ਕੇ. ਯਾਦਵ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।

Punjab Bani 13 September,2023
ਪੰਜਾਬ ਸਰਕਾਰ ਨੇ ਪਹਿਲੇ 18 ਮਹੀਨਿਆਂ ਵਿੱਚ 36097 ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਕਾਇਮ ਕੀਤਾ-ਮੁੱਖ ਮੰਤਰੀ

ਪੰਜਾਬ ਸਰਕਾਰ ਨੇ ਪਹਿਲੇ 18 ਮਹੀਨਿਆਂ ਵਿੱਚ 36097 ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਕਾਇਮ ਕੀਤਾ-ਮੁੱਖ ਮੰਤਰੀ ਸੂਬਾ ਸਰਕਾਰ ਨੇ ਹਰੇਕ ਮਹੀਨੇ 2000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਮੁੱਖ ਮੰਤਰੀ ਨੇ ਵੱਖ-ਵੱਖ ਵਿਭਾਗਾਂ ਦੇ 249 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ ਪੰਜਾਬ ਦੇ ‘ਕੈਪਟਨਾਂ’ ਦੀ ਨਾਅਹਿਲੀਅਤ ਸਦਕਾ ਨੌਜਵਾਨਾਂ ਵਿੱਚ ਵਿਦੇਸ਼ ਜਾਣ ਦਾ ਰੁਝਾਨ ਪੈਦਾ ਹੋਇਆ ਸਾਬਕਾ ਵਿੱਤ ਮੰਤਰੀ ਵੱਲੋਂ 9 ਸਾਲ ‘ਖਾਲੀ ਖਜ਼ਾਨੇ’ ਦੀ ਮੁਹਾਰਨੀ ਰਟਣ ਨਾਲ ਪੰਜਾਬ ਦੇ ਨੌਜਵਾਨਾਂ ਦਾ ਮਨੋਬਲ ਟੁੱਟਿਆ ਚੰਡੀਗੜ੍ਹ, 12 ਸਤੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ 18 ਮਹੀਨਿਆਂ ਵਿੱਚ ਸੂਬੇ ਦੇ ਨੌਜਵਾਨਾਂ ਨੂੰ 36097 ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ ਜਿਸ ਨਾਲ ਹਰੇਕ ਮਹੀਨੇ ਲਗਪਗ 2000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਹਾਸਲ ਹੋਈਆਂ ਹਨ। ਅੱਜ ਇੱਥੇ ਸੈਕਟਰ-35 ਦੇ ਮਿਊਂਸਪਲ ਭਵਨ ਵਿਖੇ 249 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡਣ ਲਈ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ 191, ਪਸ਼ੂ ਪਾਲਣ ਵਿਭਾਗ ਦੇ 25, ਸਹਿਕਾਰਤਾ ਦੇ 24 ਅਤੇ ਤਕਨੀਕੀ ਸਿੱਖਿਆ ਵਿਭਾਗ ਦੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਇਸ ਗੱਲ ਦਾ ਮਾਣ ਹੋਣਾ ਚਾਹੀਦਾ ਹੈ ਕਿ ਅੱਜ ਤੋਂ ਉਹ ਸਰਕਾਰ ਦੀ ਉਸ ਟੀਮ ਦਾ ਹਿੱਸਾ ਬਣ ਗਏ ਹਨ ਜੋ ‘ਰੰਗਲਾ ਪੰਜਾਬ’ ਸਿਰਜਣ ਲਈ ਅਣਥੱਕ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਿਰੋਲ ਮੈਰਿਟ ਅਤੇ ਪਾਰਦਰਸ਼ਤੀ ਤਰੀਕੇ ਨਾਲ ਇਹ ਭਰਤੀ ਮੁਹਿੰਮ ਚਲਾ ਰਹੀ ਹੈ ਅਤੇ ਸਿਰਫ ਕਾਬਲ, ਹੱਕਦਾਰ ਤੇ ਲੋੜਵੰਦ ਉਮੀਦਵਾਰਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਭਰਤੀ ਮੁਹਿੰਮ ਵਿੱਚ ਮੈਰਿਟ ਤੋਂ ਬਿਨਾਂ ਸਿਫਾਰਸ਼ ਜਾਂ ਹੋਰ ਚੋਰੀ-ਮੋਰੀ ਲਈ ਕੋਈ ਥਾਂ ਨਹੀਂ। ਮੁੱਖ ਮੰਤਰੀ ਨੇ ਕਿਹਾ ਕਿ ਮਿਊਂਸਪਲ ਭਵਨ ਦਾ ਇਹ ਆਡੀਟੋਰੀਅਮ ਅਜਿਹੇ ਅਨੇਕਾਂ ਸਮਾਗਮਾਂ ਦਾ ਗਵਾਹ ਹੈ ਜਿਸ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਤੋਂ ਸੂਬਾ ਸਰਕਾਰ ਦੀ ਵਚਨਬੱਧਤਾ ਝਲਕਦੀ ਹੈ ਜੋ ਨੌਜਵਾਨਾਂ ਦੇ ਹਿੱਤ ਸੁਰੱਖਿਅਤ ਕਰਨ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਕਾਇਮ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਇਹ ਸਾਰੀਆਂ ਅਸਾਮੀਆਂ ਮੈਰਿਟ ਦੇ ਆਧਾਰ ਉਤੇ ਭਰੀਆਂ ਗਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 36097 ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਕਿਸੇ ਵੀ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਮਹੀਨਿਆਂ ਵਿੱਚ ਨੌਜਵਾਨਾਂ ਨੂੰ ਏਨੀ ਵੱਡੀ ਗਿਣਤੀ ਵਿੱਚ ਨੌਕਰੀਆਂ ਨਹੀਂ ਦਿੱਤੀਆਂ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਪਿਛਲੇ ‘ਕਪਤਾਨਾਂ’ ਦੀ ਮਾੜੀ ਕਾਰਗੁਜ਼ਾਰੀ ਕਰਕੇ ਸੂਬੇ ਦੇ ਨੌਜਵਾਨਾਂ ਵਿੱਚ ਵਿਦੇਸ਼ ਜਾਣ ਦਾ ਰੁਝਾਨ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਏਨਾ ਲੀਡਰਾਂ ਨੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਵੱਲ ਕਦੇ ਵੀ ਧਿਆਨ ਹੀ ਨਹੀਂ ਦਿੱਤਾ ਜਿਸ ਕਰਕੇ ਉਨ੍ਹਾਂ ਨੂੰ ਮਜਬੂਰਨ ਹੋਰ ਮੁਲਕਾਂ ਵੱਲ ਰੁਖ ਕਰਨਾ ਪਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਦੇ ਕੇ ਇਸ ਨਾਕਾਰਤਮਕ ਰੁਝਾਨ ਨੂੰ ਠੱਲ੍ਹ ਪਾਈ ਹੈ। ਮੁੱਖ ਮੰਤਰੀ ਨੇ ਵਿਅੰਗ ਕਰਦਿਆਂ ਕਿਹਾ ਕਿ ਸੂਬੇ ਦੇ ਇਕ ਸਾਬਕਾ ਵਿੱਤ ਮੰਤਰੀ ਨੇ ਨੌਂ ਸਾਲਾਂ ਤੱਕ ‘ਸਰਕਾਰੀ ਖਜ਼ਾਨਾ ਖਾਲੀ’ ਹੋਣ ਦੀ ਬਿਆਨਬਾਜ਼ੀ ਕਰਕੇ ਪੰਜਾਬ ਦੇ ਨੌਜਵਾਨਾਂ ਦਾ ਮਨੋਬਲ ਤੋੜਿਆ। ਉਨ੍ਹਾਂ ਕਿਹਾ ਕਿ ਹੁਣ ਸੂਬਾ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਹਰ ਲੰਘੇ ਦਿਨ ਨੌਕਰੀਆਂ ਦੇ ਰਹੀ ਹੈ, ਜਿਸ ਕਾਰਨ ਨੌਜਵਾਨ ਪੀੜ੍ਹੀ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਦੇ ਸਸ਼ਕਤੀਕਰਨ ਲਈ ਇਸ ਵਿਆਪਕ ਮੁਹਿੰਮ ਨੂੰ ਹੋਰ ਅੱਗੇ ਵਧਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ, “ਜਿਵੇਂ ਹਵਾਈ ਅੱਡਿਆਂ 'ਤੇ ਰਨਵੇ ਹਵਾਈ ਜਹਾਜ਼ ਨੂੰ ਸੁਚਾਰੂ ਢੰਗ ਨਾਲ ਉਡਾਣ ਭਰਨ ਦੀ ਸਹੂਲਤ ਦਿੰਦੇ ਹਨ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ। ਨੌਜਵਾਨਾਂ ਦੇ ਸੁਪਨਿਆਂ ਦੀ ਉਡਾਣ ਨੂੰ ਖੰਭ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੈਂ ਨੌਜਵਾਨਾਂ ਨੂੰ ਵੀ ਅਪੀਲ ਕਰਦਾ ਹਾਂ ਕਿ ਉਹ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਕਾਇਮ ਕਰਨ ਲਈ ਹਰ ਸੰਭਵ ਯਤਨ ਕਰਨ ਤਾਂ ਜੋ ਆਪਣੀਆਂ ਮਨਚਾਹੀਆਂ ਮੰਜ਼ਿਲਾਂ ਹਾਸਲ ਕਰ ਸਕਣ।” ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਵਾਸਤੇ ਆਹਲਾ ਦਰਜੇ ਦੇ ਅੱਠ ਸਿਖਲਾਈ ਸੈਂਟਰ ਖੋਲ੍ਹ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਅਤੇ ਸੂਬੇ ਅਤੇ ਦੇਸ਼ ਵਿੱਚ ਵੱਕਾਰੀ ਅਹੁਦਿਆਂ 'ਤੇ ਸੇਵਾ ਨਿਭਾਉਣ ਲਈ ਸਿਖਲਾਈ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਨੌਜਵਾਨਾਂ ਨੂੰ ਉੱਚ ਅਹੁਦਿਆਂ 'ਤੇ ਬੈਠ ਕੇ ਦੇਸ਼ ਦੀ ਸੇਵਾ ਕਰਨਾ ਯਕੀਨੀ ਬਣਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ ਅਤੇ ਉਨ੍ਹਾਂ ਨੂੰ ਮਿਸ਼ਨਰੀ ਜਜ਼ਬੇ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਨਵੇਂ ਭਰਤੀ ਹੋਏ ਨੌਜਵਾਨ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਦੀ ਮਦਦ ਲਈ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਸਰਕਾਰ ਬੁੱਧਵਾਰ ਨੂੰ ਸੂਬੇ ਵਿੱਚ ‘ਸਕੂਲ ਆਫ਼ ਐਮੀਨੈਂਸ’ ਸ਼ੁਰੂ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਥਾਪਤ ਕੀਤਾ ਗਿਆ ਪਹਿਲਾ ਅਜਿਹਾ ਹਾਈ-ਟੈਕ ਸਕੂਲ 13 ਸਤੰਬਰ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਅਤਿ ਆਧੁਨਿਕ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਰੋਲ ਮਾਡਲ ਬਣ ਕੇ ਉਭਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਚੰਗੇ ਕੋਚ ਵਧੀਆ ਖਿਡਾਰੀ ਪੈਦਾ ਕਰਦੇ ਹਨ, ਉਸੇ ਤਰ੍ਹਾਂ ਚੰਗਾ ਅਧਿਆਪਕ ਭਵਿੱਖ ਲਈ ਹੋਣਹਾਰ ਵਿਦਿਆਰਥੀਆਂ ਨੂੰ ਤਿਆਰ ਕਰਨ ਵਿੱਚ ਸਹਾਈ ਹੁੰਦਾ ਹੈ ਜਿਸ ਕਰਕੇ ਅਧਿਆਪਕਾਂ ਨੂੰ ਵਿਦੇਸ਼ਾਂ ਅਤੇ ਹੋਰ ਥਾਵਾਂ 'ਤੇ ਸਿਖਲਾਈ ਲਈ ਭੇਜਣ ਨੂੰ ਯਕੀਨੀ ਬਣਾਉਣ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਿੰਸੀਪਲਾਂ/ਅਧਿਆਪਕਾਂ ਦੇ ਵਫ਼ਦ ਸਿੰਗਾਪੁਰ, ਅਹਿਮਦਾਬਾਦ ਅਤੇ ਹੋਰਾਂ ਵਿਖੇ ਸਿਖਲਾਈ ਪ੍ਰਾਪਤ ਕਰਨ ਲਈ ਉਨ੍ਹਾਂ ਦੀ ਮੁਹਾਰਤ ਨੂੰ ਵਧਾਉਣ ਲਈ ਭੇਜੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਤਾਂ ਜੋ ਉਹ ਕਾਨਵੈਂਟ ਸਕੂਲਾਂ ਵਿੱਚ ਆਪਣੇ ਹਾਣੀਆਂ ਦਾ ਮੁਕਾਬਲਾ ਕਰ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸਰਕਾਰ ਨੇ ਸੂਬਾ ਭਰ ਵਿੱਚ 664 ਆਮ ਆਦਮੀ ਕਲੀਨਿਕ ਖੋਲ੍ਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੇ ਸੂਬੇ ਵਿੱਚ ਸਿਹਤ ਸੰਭਾਲ ਖੇਤਰ ਵਿੱਚ ਕ੍ਰਾਂਤੀ ਲਿਆਂਦੀ ਹੈ ਕਿਉਂਕਿ ਇਨ੍ਹਾਂ ਕਲੀਨਿਕਾਂ ਵਿੱਚ ਰੋਜ਼ਾਨਾ ਆਉਣ ਵਾਲੇ 95% ਤੋਂ ਵੱਧ ਮਰੀਜ਼ ਆਪਣੀਆਂ ਬਿਮਾਰੀਆਂ ਤੋਂ ਠੀਕ ਹੋ ਜਾਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਪੰਜਾਬ ਵਿੱਚ ਸਿਹਤ ਸੰਭਾਲ ਪ੍ਰਣਾਲੀ ਦੀ ਕਾਇਆਕਲਪ ਵਿੱਚ ਮੀਲ ਪੱਥਰ ਸਾਬਤ ਹੋ ਰਹੇ ਹਨ ਕਿਉਂਕਿ ਹੁਣ ਤੱਕ 50 ਲੱਖ ਤੋਂ ਵੱਧ ਮਰੀਜ਼ਾਂ ਨੂੰ ਮੁਫਤ ਦਵਾਈਆਂ, ਜਾਂਚ ਅਤੇ ਕਲੀਨਿਕਲ ਟੈਸਟਾਂ ਦੀ ਸਹੂਲਤ ਪ੍ਰਦਾਨ ਕੀਤੀ ਜਾ ਚੁੱਕੀ ਹੈ। ਇਸ ਮੌਕੇ ਕੈਬਨਿਟ ਮੰਤਰੀ ਬਲਕਾਰ ਸਿੰਘ ਤੇ ਗੁਰਮੀਤ ਸਿੰਘ ਖੁੱਡੀਆਂ ਤੋਂ ਇਲਾਵਾ ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਸਮੇਤ ਹੋਰ ਵੀ ਹਾਜ਼ਰ ਸਨ।

Punjab Bani 12 September,2023
ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਆਲਮੀ ਸੈਰ-ਸਪਾਟੇ ਦੇ ਸਥਾਨ ਵਜੋਂ ਵਿਕਸਤ ਕਰਨ ਦੀ ਸ਼ੁਰੂਆਤ

ਸਰਕਾਰਾਂ ਆਉਂਦੀਆਂ-ਜਾਂਦੀਆਂ ਰਹਿੰਦੀਆਂ ਹਨ ਪਰ ਲੋਕਾਂ ਦੀਆਂ ਦੁਆਵਾਂ ਲੈਣ ਲਈ ਕੰਮ ਜਾਰੀ ਰਹਿਣਾ ਚਾਹੀਦਾ ਹੈ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਰੋਜ਼ਗਾਰ ਮੁਹੱਈਆ ਕਰ ਕੇ ਉਨ੍ਹਾਂ ਦੇ ਹੱਥਾਂ ਵਿੱਚ ਟਿਫ਼ਨ ਦੇਣਾ ਚਾਹੁੰਦਾ ਹਾਂ: ਭਗਵੰਤ ਸਿੰਘ ਮਾਨ ਪਹਿਲੇ ਟੂਰਿਜ਼ਮ ਸੰਮੇਲਨ ਤੇ ਟਰੈਵਲ ਮਾਰਟ ਦਾ ਕੀਤਾ ਉਦਘਾਟਨ ਫ਼ਿਰੋਜ਼ਪੁਰ ਵਿੱਚ ਸਾਰਾਗੜ੍ਹੀ ਯਾਦਗਾਰ ਨੂੰ ਮੁਕੰਮਲ ਕਰਨ ਅਤੇ ਅੰਮ੍ਰਿਤਸਰ ਵਿੱਚ ਸੈਲੀਬ੍ਰੇਸ਼ਨ ਡੈਸਟੀਨੇਸ਼ਨ ਸਥਾਪਨ ਕਰਨ ਦਾ ਕੀਤਾ ਐਲਾਨ ਜੇ ਦੇਸ਼ ਨੂੰ ਨੰਬਰ ਇਕ ਬਣਾਉਣਾ ਹੈ ਤਾਂ ਪੰਜਾਬ ਨੂੰ ਲਾਜ਼ਮੀ ਵਿਸ਼ਵ ਦਾ ਮੋਹਰੀ ਸੂਬਾ ਬਣਾਉਣਾ ਪਵੇਗਾ ਐਸ.ਏ.ਐਸ. ਨਗਰ (ਮੋਹਾਲੀ), 11 ਸਤੰਬਰ ਸੂਬੇ ਦੇ ਲੋਕਾਂ ਦੀ ਮਿਸ਼ਨਰੀ ਭਾਵਨਾ ਨਾਲ ਸੇਵਾ ਕਰਨ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਨੂੰ ਆਲਮੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦਾ ਐਲਾਨ ਕੀਤਾ ਹੈ। ਇੱਥੇ ਐਮਿਟੀ ਯੂਨੀਵਰਸਿਟੀ ਵਿੱਚ ਪਹਿਲੇ ਟੂਰਿਜ਼ਮ ਸੰਮੇਲਨ ਤੇ ਟਰੈਵਲ ਮਾਰਟ ਦੇ ਉਦਘਾਟਨੀ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਸਰਕਾਰਾਂ ਆਉਂਦੀਆਂ-ਜਾਂਦੀਆਂ ਰਹਿੰਦੀਆਂ ਹਨ ਪਰ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੇ ਕੰਮਾਂ ਨੂੰ ਸਭ ਤੋਂ ਵੱਧ ਤਰਜੀਹ ਜ਼ਰੂਰ ਮਿਲੇ ਤਾਂ ਕਿ ਤੁਹਾਨੂੰ ਲੋਕਾਂ ਦੀਆਂ ਦੁਆਵਾਂ ਤੇ ਸ਼ੁੱਭ ਇੱਛਾਵਾਂ ਮਿਲਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰ ਕੇ ਉਨ੍ਹਾਂ ਦੇ ਹੱਥਾਂ ਵਿੱਚ ਟਿਫ਼ਨ (ਰੋਟੀ ਵਾਲੇ ਡੱਬੇ) ਦੇਖਣਾ ਚਾਹੁੰਦੇ ਹਨ ਤਾਂ ਕਿ ਉਹ ਨਸ਼ਿਆਂ ਦੇ ਟੀਕਿਆਂ ਤੋਂ ਦੂਰ ਹੋਣ। ਉਨ੍ਹਾਂ ਉਮੀਦ ਜਤਾਈ ਕਿ ਸੈਰ-ਸਪਾਟੇ ਨੂੰ ਉਤਸ਼ਾਹਤ ਕਰਨਾ ਇਸ ਪਵਿੱਤਰ ਕਾਰਜ ਲਈ ਇਕ ਪ੍ਰੇਰਕ ਵਜੋਂ ਕੰਮ ਕਰੇਗਾ ਕਿਉਂਕਿ ਇਸ ਨਾਲ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਖੁੱਲ੍ਹਣਗੇ। ਦੇਸ਼ ਤੇ ਵਿਸ਼ਵ ਭਰ ਤੋਂ ਆਈਆਂ ਉੱਘੀਆਂ ਹਸਤੀਆਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕੋਈ ਸਿਆਸੀ ਸਮਾਰੋਹ ਨਹੀਂ ਹੈ, ਸਗੋਂ ਇਹ ਅਜਿਹਾ ਸਮਾਗਮ ਹੈ, ਜੋ ਸੂਬੇ ਦੀ ਰੂਹ, ਮਿੱਟੀ ਤੇ ਦਿਲ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਆਪਣਾ ਕਾਰਜਕਾਲ ਸੰਭਾਲਣ ਦੇ ਪਹਿਲੇ ਦਿਨ ਤੋਂ ਹੀ ਉਨ੍ਹਾਂ ਦਾ ਸੁਪਨਾ ਗਤੀਸ਼ੀਲ ਤੇ ਗੁਰੂਆਂ ਦੇ ਵਰੋਸਾਏ ਪੰਜਾਬ ਦੇ ਛੁਪੇ ਹੋਏ ਪਹਿਲੂਆਂ ਤੋਂ ਲੋਕਾਂ ਨੂੰ ਜਾਣੂੰ ਕਰਵਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਵੱਡੀ ਗਿਣਤੀ ਵਿੱਚ ਸੈਲਾਨੀ ਸੂਬੇ ਵੱਲ ਖਿੱਚੇ ਆਉਣਗੇ। ਉਨ੍ਹਾਂ ਅਫ਼ਸੋਸ ਜ਼ਾਹਰ ਕੀਤਾ ਕਿ ਪਿਛਲੀ ਕਿਸੇ ਵੀ ਸਰਕਾਰ ਨੇ ਇਸ ਦਿਸ਼ਾ ਵਿੱਚ ਕੰਮ ਕਰਨ ਦਾ ਸੋਚਿਆ ਤੱਕ ਨਹੀਂ। ਮੁੱਖ ਮੰਤਰੀ ਨੇ ਕਿਹਾ ਕਿ ਭੂਗੋਲਿਕ ਪੱਖੋਂ ਵੀ ਪੰਜਾਬ ਵਰੋਸਾਈ ਹੋਈ ਧਰਤ ਹੈ ਅਤੇ ਸੂਬਾ ਸਰਕਾਰ ਦੀ ਇੱਛਾ ਸੈਰ-ਸਪਾਟਾ ਖ਼ੇਤਰ ਨੂੰ ਨਵੀਂ ਉੱਚਾਈ ਉਤੇ ਲੈ ਕੇ ਜਾਣ ਦੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਰੋਜ਼ਾਨਾ ਇਕ ਲੱਖ ਸ਼ਰਧਾਲੂ ਦਰਸ਼ਨਾਂ ਲਈ ਆਉਂਦੇ ਹਨ ਅਤੇ ਹੁਣ ਸੂਬਾ ਸਰਕਾਰ ਦਾ ਧਿਆਨ ਪੰਜਾਬ ਦੀਆਂ ਹੋਰ ਥਾਵਾਂ ਦੇ ਵਿਸ਼ੇਸ਼ ਪਹਿਲੂਆਂ ਨੂੰ ਉਜਾਗਰ ਕਰਨ ਉਤੇ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਹਰੇਕ ਪਿੰਡ ਵਿੱਚ ਸ਼ਹੀਦਾਂ ਦੀਆਂ ਯਾਦਗਾਰਾਂ ਹਨ, ਜਿਨ੍ਹਾਂ ਆਜ਼ਾਦੀ ਤੋਂ ਪਹਿਲਾਂ ਤੇ ਬਾਅਦ ਵਿੱਚ ਦੇਸ਼ ਦੀ ਖ਼ਾਤਰ ਜਾਨਾਂ ਕੁਰਬਾਨ ਕੀਤੀਆਂ, ਜਿਸ ਬਾਰੇ ਦੁਨੀਆ ਨੂੰ ਦੱਸਣ ਦੀ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਦਾ ਹਰੇਕ ਇੰਚ ਗੁਰੂਆਂ, ਪੀਰਾਂ-ਫ਼ਕੀਰਾਂ, ਸ਼ਹੀਦਾਂ ਤੇ ਕਵੀਆਂ ਦੀ ਚਰਨ ਛੋਹ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ‘ਗਲੋਬਲ ਸਿਟੀਜ਼ਨ’ ਹਨ, ਜਿਨ੍ਹਾਂ ਆਪਣੀ ਸਖ਼ਤ ਮਿਹਨਤ ਤੇ ਸਮਰਪਣ ਨਾਲ ਵਿਸ਼ਵ ਭਰ ਵਿੱਚ ਆਪਣੀ ਵੱਖਰੀ ਪਛਾਣ ਸਥਾਪਤ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਸਖ਼ਤ ਮਿਹਨਤ ਤੇ ਸਹਿਣਸ਼ੀਲਤਾ ਦੀ ਭਾਵਨਾ ਗੁੜ੍ਹਤੀ ਵਿੱਚ ਮਿਲੀ ਹੈ, ਜਿਸ ਕਾਰਨ ਉਨ੍ਹਾਂ ਦੁਨੀਆ ਭਰ ਵਿੱਚ ਆਪਣੇ ਲਈ ਵੱਖਰਾ ਮੁਕਾਮ ਸਥਾਪਤ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਹੈ, ਜਿਸ ਕਾਰਨ ਪੰਜਾਬੀਆਂ ਨੇ ਹਰੇਕ ਖ਼ੇਤਰ ਵਿੱਚ ਮੱਲਾਂ ਮਾਰੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਸਮਾਜ ਸੇਵਾ ਵਿੱਚ ਵੀ ਸਿਰਕੱਢ ਹਨ, ਜਿਹੜੇ ਹਰੇਕ ਸੰਕਟ ਦੇ ਸਮੇਂ ਲੋਕਾਂ ਦੀ ਸੇਵਾ ਲਈ ਹਮੇਸ਼ਾ ਤਿਆਰ ਹੁੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਦੇ ਅਮੀਰ ਦੇ ਸ਼ਾਨਾਮੱਤੇ ਵਿਰਸੇ ਨੇ ਸਦੀਆਂ ਤੋਂ ਲੋਕਾਂ ਨੂੰ ਆਪਣੇ ਵੱਲ ਖਿੱਚਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜੇ ਦੇਸ਼ ਨੂੰ ਨੰਬਰ ਇਕ ਬਣਾਉਣਾ ਹੈ ਤਾਂ ਪੰਜਾਬ ਨੂੰ ਜ਼ਰੂਰ ਵਿਸ਼ਵ ਭਰ ਵਿੱਚ ਮੋਹਰੀ ਸੂਬਾ ਬਣਾਉਣਾ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਅਤਿ-ਆਧੁਨਿਕ ਬੁਨਿਆਦੀ ਢਾਂਚਾ ਤੇ ਸਹੂਲਤਾਂ ਹਨ ਅਤੇ ਸੂਬਾ ਸਰਕਾਰ ਇਨ੍ਹਾਂ ਦਾ ਵਿਸਤਾਰ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਅਤੇ ਇਸ ਦੇ ਲੋਕਾਂ ਦੀ ਤਰੱਕੀ ਤੇ ਖ਼ੁਸ਼ਹਾਲੀ ਦੇ ਉਦੇਸ਼ ਨਾਲ ਇਸ ਮਹਾਨ ਕਾਰਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਨਿਵੇਸ਼ਕਾਂ ਨਾਲ ਸਿੱਧਾ ਸੰਵਾਦ ਰਚਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਵੱਡੇ ਮਾਣ ਵਾਲੀ ਗੱਲ ਹੈ ਕਿ ਸਾਰੇ ਨਿਵੇਸ਼ਕ ਤੇ ਉੱਦਮੀ ਦੂਰ-ਦੁਰਾਡਿਓਂ ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਪੁੱਜੇ ਹਨ। ਉਨ੍ਹਾਂ ਉਮੀਦ ਜਤਾਈ ਕਿ ਪੁਰਜ਼ੋਰ ਕੋਸ਼ਿਸ਼ਾਂ ਨਾਲ ਆਉਣ ਵਾਲੇ ਦਿਨਾਂ ਵਿੱਚ ਸੈਰ-ਸਪਾਟਾ ਖ਼ੇਤਰ ਨੂੰ ਵੱਡਾ ਹੁਲਾਰਾ ਮਿਲੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਵਿਸ਼ਵ ਸੈਰ-ਸਪਾਟਾ ਸਥਾਨ ਵਜੋਂ ਉਭਾਰਨ ਵਿੱਚ ਸਾਡੀ ਸਰਕਾਰ ਕੋਈ ਕਮੀ ਨਹੀਂ ਛੱਡੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਲਾਮਿਸਾਲ ਕੋਸ਼ਿਸ਼ਾਂ ਰਾਹੀਂ ਪੰਜਾਬ ਵਿੱਚ 50840 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ। ਉਨ੍ਹਾਂ ਕਿਹਾ ਕਿ ਟਾਟਾ ਸਟੀਲ ਨੇ ਜਮਸ਼ੇਦਪੁਰ ਤੋਂ ਬਾਅਦ ਸਭ ਤੋਂ ਵੱਡਾ ਨਿਵੇਸ਼ ਪੰਜਾਬ ਵਿੱਚ ਕੀਤਾ ਹੈ। ਇਸ ਤੋਂ ਇਲਾਵਾ ਜਿੰਦਲ ਸਟੀਲ, ਵਰਬਿਓ, ਕਲਾਸ, ਟੈਫੇ, ਹਿੰਦੋਸਤਾਨ ਲਿਵਰ ਤੇ ਹੋਰ ਕੰਪਨੀਆਂ ਵੀ ਪੰਜਾਬ ਵਿੱਚ ਨਿਵੇਸ਼ ਕਰ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਪੰਜਾਬ ਦੇ 2.25 ਲੱਖ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ। ਮੁੱਖ ਮੰਤਰੀ ਨੇ ਅੰਮ੍ਰਿਤਸਰ ਵਿੱਚ 50 ਤੋਂ 100 ਏਕੜ ਜ਼ਮੀਨ ਵਿੱਚ ‘ਸੈਲੀਬ੍ਰੇਸ਼ਨ ਡੈਸਟੀਨੇਸ਼ਨ’ ਦੀ ਸਥਾਪਨਾ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਖ਼ੁਸ਼ੀ ਦੇ ਮੌਕਿਆਂ ਉਤੇ ਜਸ਼ਨ ਮਨਾਉਣ ਲਈ ਇਸ ਸੈਲੀਬ੍ਰੇਸ਼ਨ ਪੁਆਇੰਟ ਉਤੇ ਬੈਂਕੁਇਟ ਹਾਲਾਂ ਦਾ ਨਿਰਮਾਣ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੀ ਤਰ੍ਹਾਂ ਦਾ ਇਹ ਪਹਿਲਾ ‘ਸੈਲੀਬ੍ਰੇਸ਼ਨ ਪੁਆਇੰਟ’ ਸੂਬੇ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਤ ਕਰਨ ਲਈ ਸਹਾਈ ਸਾਬਤ ਹੋਵੇਗਾ।ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਈਕੋ-ਟੂਰਿਜ਼ਮ ਨੂੰ ਪ੍ਰਫੁੱਲਤ ਕੀਤਾ ਜਾ ਰਿਹਾ ਹੈ ਕਿਉਂ ਜੋ ਸੂਬੇ ਨੂੰ ਕੁਦਰਤੀ ਸੌਗਾਤਾਂ ਦੀ ਬਖਸ਼ਿਸ਼ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਚਮਰੋੜ ਪੱਤਣ ਵਰਗੀਆਂ ਥਾਵਾਂ ਨੂੰ ਵੀ ਵਿਕਸਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਫਿਲਮਾਂ ਦੀ ਸ਼ੂਟਿੰਗ, ਪੋਸਟ-ਪ੍ਰੋਡਕਸ਼ਨ ਅਤੇ ਫਿਲਮਾਂ ਰਿਲੀਜ਼ ਕਰਨ ਲਈ ਪੰਜਾਬ ਵਿਚ ਫਿਲਮ ਸਿਟੀ ਵਿਕਸਤ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਸਰਹੱਦਾਂ ਤੋਂ ਪਾਰ ਜਾ ਕੇ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਕਈ ਨੀਤੀਆਂ ਲਾਗੂ ਕੀਤੀਆਂ ਹਨ ਅਤੇ ਲੋੜ ਪੈਣ ਉਤੇ ਇੰਡਸਟਰੀ ਦੇ ਦਿੱਗਜ਼ਾਂ ਮੁਤਾਬਕ ਨੀਤੀ ਵਿੱਚ ਸੋਧ ਵੀ ਕੀਤੀ ਜਾ ਸਕਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਉਦਯੋਗ ਪੱਖੀ ਮਾਹੌਲ ਹੈ ਅਤੇ ਸਨਅਤਕਾਰਾਂ ਲਈ ਹੁਣ ਸਹੀ ਮਾਅਨਿਆਂ ਵਿਚ ਸਿੰਗਲ ਵਿੰਡੋ ਪ੍ਰਣਾਲੀ ਲਾਗੂ ਹੋ ਚੁੱਕੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਤੋਂ ਪਹਿਲਾਂ ਇਹ ਪ੍ਰਣਾਲੀ ਸਿਰਫ਼ ਖਾਨਾਪੂਰਤੀ ਹੁੰਦੀ ਸੀ ਕਿਉਂਕਿ ਇਸ ਨੂੰ ਸਹੀ ਭਾਵਨਾ ਨਾਲ ਲਾਗੂ ਹੀ ਨਹੀਂ ਕੀਤਾ ਗਿਆ, ਜਿਸ ਕਰ ਕੇ ਨਿਵੇਸ਼ਕਾਰਾਂ ਦਾ ਸ਼ੋਸ਼ਣ ਹੁੰਦਾ ਸੀ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਐਮ.ਓ.ਯੂ. ਸੱਤਾ ਵਿਚਲੇ ਰਸੂਖ਼ਦਾਰ ਪਰਿਵਾਰਾਂ ਨਾਲ ਹੁੰਦੇ ਸਨ ਪਰ ਹੁਣ ਇਹ ਸਮਝੌਤੇ ਪੰਜਾਬ ਤੇ ਪੰਜਾਬ ਵਾਸੀਆਂ ਨਾਲ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਨੇ ਹੁਣ ਤੱਕ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਨੌਜਵਾਨਾਂ ਨੂੰ 35848 ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਆਪਣੇ ਆਪ ਵਿੱਚ ਰਿਕਾਰਡ ਹੈ ਕਿ ਹੁਣ ਤੱਕ ਕਿਸੇ ਵੀ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਨੌਜਵਾਨਾਂ ਨੂੰ ਇੰਨੀਆਂ ਨੌਕਰੀਆਂ ਨਹੀਂ ਦਿੱਤੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਨੇ ਇਹ ਨੌਕਰੀਆਂ ਨਿਰੋਲ ਮੈਰਿਟ ਤੇ ਪਾਰਦਰਸ਼ਤਾ ਦੇ ਆਧਾਰ ਉਤੇ ਦਿੱਤੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਿਚ ਪੰਜਾਬ ਹੀ ਅਜਿਹਾ ਸੂਬਾ ਹੈ, ਜਿਸ ਨੇ ਕਲਰ ਕੋਡ ਵਾਲੇ ਸਟੈਂਪ ਪੇਪਰਾਂ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਉਦਯੋਗਪਤੀ ਜੋ ਸੂਬੇ ਵਿਚ ਸਨਅਤੀ ਯੂਨਿਟ ਸਥਾਪਤ ਕਰਨਾ ਚਾਹੁੰਦਾ ਹੈ, ਉਸ ਲਈ ਇਨਵੈਸਟ ਪੰਜਾਬ ਦੇ ਪੋਰਟਲ ਤੋਂ ਵਿਲੱਖਣ ਰੰਗ ਵਾਲਾ ਸਟੈਂਪ ਪੇਪਰ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਨੂੰ ਯੂਨਿਟ ਸਥਾਪਤ ਕਰਨ ਲਈ ਹੁਣ ਸਟੈਂਪ ਪੇਪਰ ਖਰੀਦਣ ਮੌਕੇ ਹੀ ਸੀ.ਐਲ.ਯੂ., ਜੰਗਲਾਤ, ਪ੍ਰਦੂਸ਼ਣ, ਫਾਇਰ ਬ੍ਰਿਗੇਡ ਅਤੇ ਹੋਰ ਪ੍ਰਵਾਨਗੀਆਂ ਹਾਸਲ ਕਰਨ ਲਈ ਲੋੜੀਂਦੀ ਫੀਸ ਦੇਣੀ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਟੈਂਪ ਪੇਪਰ ਖਰੀਦਣ ਤੋਂ ਬਾਅਦ ਸਨਅਤਕਾਰ ਨੂੰ ਯੂਨਿਟ ਸਥਾਪਤ ਕਰਨ ਲਈ ਕੰਮਕਾਜ ਵਾਲੇ 15 ਦਿਨਾਂ ਦੇ ਅੰਦਰ ਸਾਰੇ ਵਿਭਾਗਾਂ ਪਾਸੋਂ ਲੋੜੀਂਦੀਆਂ ਪ੍ਰਵਾਨਗੀਆਂ ਹਾਸਲ ਹੋ ਜਾਣਗੀਆਂ। ਉਦਯੋਗਪਤੀਆਂ ਦਾ ਨਿੱਘਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਉਦਯੋਗਪਤੀਆਂ ਨੂੰ ਸੂਬੇ ਦੀ ਅਮਨ-ਕਾਨੂੰਨ ਦੀ ਬਿਹਤਰ ਵਿਵਸਥਾ, ਆਹਲਾ ਦਰਜੇ ਦੇ ਬੁਨਿਆਦੀ ਢਾਂਚਾ, ਬਿਜਲੀ, ਹੁਨਰਮੰਦ ਮਨੁੱਖੀ ਵਸੀਲੇ ਅਤੇ ਕੰਮ ਸੱਭਿਆਚਾਰ ਵਾਲੇ ਸੁਖਾਵੇਂ ਮਾਹੌਲ ਦਾ ਵੱਧ ਤੋਂ ਵੱਧ ਲਾਭ ਉਠਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਉਦਯੋਗਿਕ ਖੇਤਰ ਨੂੰ ਬੁਲੰਦੀਆਂ ਉਤੇ ਲਿਜਾਣ ਲਈ ਨਵੇਂ ਵਿਚਾਰਾਂ ਤੇ ਸੁਝਾਵਾਂ ਲਈ ਹਮੇਸ਼ਾ ਹੀ ਤਿਆਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਉਭਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਿਚ ਪੰਜਾਬ ਦੀ ਧਰਤੀ ਸਭ ਤੋਂ ਵੱਧ ਜਰਖੇਜ਼ ਹੈ ਅਤੇ ਇਸ ਧਰਤੀ ਉਤੇ ਨਫਰ਼ਤ ਦੇ ਬੀਜ ਤੋਂ ਸਿਵਾਏ ਕੁਝ ਵੀ ਬੀਜਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਡੇ ਮਹਾਨ ਸਿੱਖ ਗੁਰੂ ਸਾਹਿਬਾਨ ਨੇ ਪੰਜਾਬੀਆਂ ਨੂੰ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ ਅਤੇ ਅਮਨ-ਸ਼ਾਂਤੀ ਦਾ ਰਸਤਾ ਦਿਖਾਇਆ, ਜਿਸ ਕਰਕੇ ਸੂਬੇ ਵਿਚ ਆਪਸੀ ਮਿਲਵਰਤਨ, ਪਿਆਰ ਅਤੇ ਏਕਤਾ ਬਹੁਤ ਮਜ਼ਬੂਤ ਹਨ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਸੂਬੇ ਵਿਚ ਆਪਸੀ ਪਿਆਰ ਅਤੇ ਸਮਾਜਿਕ ਤੰਦਾਂ ਪੀਢੀਆਂ ਕਰਨ ਲਈ ਹਰੇਕ ਯਤਨ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਾਰਾਗੜ੍ਹੀ ਯਾਦਗਾਰ ਮੁਕੰਮਲ ਕਰੇਗੀ ਤਾਂ ਕਿ 21 ਬਹਾਦਰ ਸੈਨਿਕਾਂ ਵੱਲੋਂ ਕੀਤੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਿਆ ਜਾ ਸਕੇ, ਜਿਨ੍ਹਾਂ ਨੇ ਸਾਰਾਗੜ੍ਹੀ ਦੀ ਜੰਗ ਵਿੱਚ ਦੇਸ਼ ਦੀ ਪ੍ਰਭੂਸੱਤਾ ਦੀ ਰਾਖੀ ਕਰਦਿਆਂ ਜਾਨਾਂ ਨਿਛਾਵਰ ਕਰ ਦਿੱਤੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਜੰਗ ਬਹਾਦਰੀ ਦੀ ਲਾਮਿਸਾਲ ਗਾਥਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਬਹਾਦਰ ਸੈਨਿਕਾਂ ਵੱਲੋਂ ਕੀਤੀਆਂ ਮਹਾਨ ਕੁਰਬਾਨੀਆਂ ਦੇ ਰਿਣੀ ਰਹਿਣਗੇ, ਜਿਨ੍ਹਾਂ ਨੇ ਦੁਸ਼ਮਣ ਦੀ ਈਨ ਮੰਨਣ ਦੀ ਬਜਾਏ ਮੌਤ ਨੂੰ ਤਰਜੀਹ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ 36ਵੀਂ ਸਿੱਖਜ਼ ਦੇ ਸੈਨਿਕਾਂ ਦੀ ਮਿਸਾਲੀ ਗਾਥਾ ਸਮਾਣਾ ਰਿੱਜ (ਹੁਣ ਪਾਕਿਸਤਾਨ) ਵਿਖੇ ਵਾਪਰੀ ਹੈ, ਜਿਨ੍ਹਾਂ ਨੇ 12 ਸਤੰਬਰ, 1897 ਨੂੰ 10,000 ਅਫ਼ਗਾਨੀਆਂ ਦੇ ਹਮਲੇ ਖ਼ਿਲਾਫ਼ ਗਹਿਗੱਚ ਲੜਾਈ ਲੜਦਿਆਂ ਕੁਰਬਾਨੀ ਦੇ ਦਿੱਤੀ। ਉਨ੍ਹਾਂ ਕਿਹਾ ਕਿ ਇਸ ਦੀ ਮਿਸਾਲ ਦੁਨੀਆ ਦੇ ਇਤਿਹਾਸ ਵਿਚ ਨਹੀਂ ਮਿਲਦੀ ਪਰ ਪਿਛਲੀਆਂ ਸਰਕਾਰਾਂ ਨੇ ਇਸ ਇਤਿਹਾਸਕ ਘਟਨਾ ਨੂੰ ਅੱਖੋਂ-ਪਰੋਖੇ ਕੀਤਾ ਅਤੇ ਇੱਥੋਂ ਤੱਕ ਕਿ ਇਸ ਯਾਦਗਾਰ ਲਈ ਫੰਡ ਨਹੀਂ ਜਾਰੀ ਕੀਤੇ ਗਏ। ਉਨ੍ਹਾਂ ਕਿਹਾ, “ਅਸੀਂ ਬਕਾਇਆ ਫੰਡ ਜਾਰੀ ਕਰ ਦਿੱਤੇ ਹਨ, ਜਿਸ ਕਰ ਕੇ ਹੁਣ ਇਸ ਯਾਦਗਾਰ ਨੂੰ ਛੇਤੀ ਤੋਂ ਛੇਤੀ ਮੁਕੰਮਲ ਕੀਤਾ ਜਾਵੇਗਾ।” ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਦੇਸ਼ ਵਿਚ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉਭਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੈਡੀਕਲ ਕਾਲਜਾਂ ਵਿੱਚ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਲੋਕਾਂ ਨੂੰ ਇਲਾਜ ਤੇ ਜਾਂਚ ਦੀਆਂ ਬਿਹਤਰ ਸੇਵਾਵਾਂ ਵੀ ਦਿੱਤੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਹੁਣ ਉਹ ਦਿਨ ਨਹੀਂ ਦੇਖਣੇ ਪੈਣਗੇ, ਜਦੋਂ ਇੱਥੋਂ ਦੇ ਵਿਦਿਆਰਥੀਆਂ ਨੂੰ ਮੈਡੀਕਲ ਸਿੱਖਿਆ ਹਾਸਲ ਕਰਨ ਲਈ ਯੂਕਰੇਨ ਵਰਗੇ ਮੁਲਕਾਂ ਵਿਚ ਜਾਣਾ ਪਵੇਗਾ ਕਿਉਂ ਜੋ ਪੰਜਾਬ ਛੇਤੀ ਹੀ ਆਪਣੇ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਦੇਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਉਪਰਾਲਾ ਸਾਡੇ ਨੌਜਵਾਨਾਂ ਦੇ ਵਿਦੇਸ਼ ਜਾਣ ਨੂੰ ਰੁਝਾਨ ਨੂੰ ਠੱਲ੍ਹ ਪਾਵੇਗਾ ਅਤੇ ਇਸ ਨਾਲ ਸੂਬੇ ਦੇ ਡਾਕਟਰ ਇੱਥੇ ਹੀ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਿੱਖਿਆ, ਸਿਖਲਾਈ ਆਦਿ ਦਾ ਕੇਂਦਰੀ ਬਿੰਦੂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਮੈਡੀਕਲ ਸਿੱਖਿਆ ਦੇ ਖੇਤਰ ਵਿੱਚ ਚਾਨਣ ਮੁਨਾਰਾ ਸਾਬਤ ਹੋਵੇਗਾ। ਇਸ ਮੌਕੇ ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਆਪਣੇ ਸੰਬੋਧਨ ਵਿੱਚ ਸੈਰ-ਸਪਾਟਾ ਸੰਮੇਲਨ ਵਿਚ ਪਹੁੰਚੇ ਪਤਵੰਤਿਆਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਪੰਜਾਬ ਸੈਰ-ਸਪਾਟਾ ਖੇਤਰ ਵਿੱਚ ਆਪਣੇ ਦਰਵਾਜ਼ੇ ਖੋਲ੍ਹ ਰਿਹਾ ਹੈ। ਅਨਮੋਲ ਗਗਨ ਮਾਨ ਨੇ ਕਿਹਾ ਕਿ ਧਾਰਮਿਕ ਸੈਰ-ਸਪਾਟੇ ਤੋਂ ਇਲਾਵਾ ਸੈਰ-ਸਪਾਟੇ ਦੇ ਬਾਕੀ ਖੇਤਰਾਂ ਨੂੰ ਵੀ ਵਿਕਸਤ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸੈਰ-ਸਪਾਟੇ ਨੂੰ ਪ੍ਰਫੁੱਲਤ ਕਰਨ ਲਈ ਨੀਤੀਆਂ ਤਿਆਰ ਕਰਕੇ ਲਾਗੂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਛੁੱਟੀਆਂ ਮਨਾਉਣ ਲਈ ਵਿਸ਼ੇਸ਼ ਥਾਵਾਂ ਵਿਕਸਤ ਕੀਤੀਆਂ ਜਾ ਰਹੀਆਂ ਹਨ। ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਵਿਕਾਸ ਪੱਖੀ ਸਰਕਾਰ ਹੈ, ਜੋ ਸੈਰ-ਸਪਾਟੇ ਦੇ ਖੇਤਰ ਦੇ ਵਿਕਾਸ ਲਈ ਵੱਡੇ ਕਦਮ ਚੁੱਕ ਰਹੀ ਹੈ। ਇਸ ਮੌਕੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਮੁੱਖ ਮੰਤਰੀ ਅਤੇ ਹੋਰ ਸ਼ਖਸੀਅਤਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਚੀਮਾ, ਅਮਨ ਅਰੋੜਾ, ਚੇਤਨ ਸਿੰਘ ਜੌੜੇਮਾਜਰਾ, ਅਨਮੋਲ ਗਗਨ ਮਾਨ, ਗੁਰਮੀਤ ਸਿੰਘ ਮੀਤ ਹੇਅਰ ਅਤੇ ਡਾ. ਬਲਬੀਰ ਸਿੰਘ, ਮੁੱਖ ਸਕੱਤਰ ਅਨੁਰਾਗ ਵਰਮਾ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

Punjab Bani 11 September,2023
ਮੁੱਖ ਮੰਤਰੀ ਵੱਲੋਂ ਪਟਵਾਰੀਆਂ ਦੇ ਭੱਤੇ ਵਿੱਚ ਤਿੰਨ ਗੁਣਾ ਵਾਧਾ ਕਰਨ ਦਾ ਐਲਾਨ

ਮੁੱਖ ਮੰਤਰੀ ਵੱਲੋਂ ਪਟਵਾਰੀਆਂ ਦੇ ਭੱਤੇ ਵਿੱਚ ਤਿੰਨ ਗੁਣਾ ਵਾਧਾ ਕਰਨ ਦਾ ਐਲਾਨ • ਪਟਵਾਰੀਆਂ ਨੂੰ ਸਿਖਲਾਈ ਦੌਰਾਨ ਭੱਤੇ ਵਜੋਂ ਪ੍ਰਤੀ ਮਹੀਨਾ 5000 ਰੁਪਏ ਦੀ ਬਜਾਏ ਹੁਣ 18000 ਰੁਪਏ ਮਿਲਣਗੇ • ਨਵੇਂ ਭਰਤੀ ਕੀਤੇ 710 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ • ਪਟਵਾਰੀਆਂ ਦੀਆਂ 586 ਨਵੀਆਂ ਅਸਾਮੀਆਂ ਲਈ ਇਸ਼ਤਿਹਾਰ ਛੇਤੀ ਜਾਰੀ ਹੋਵੇਗਾ ਪਟਵਾਰੀਆਂ ਨੂੰ ਮੁੱਖ ਮੰਤਰੀ ਦੀ ਅਪੀਲ "ਜਿੰਨੀ ਕਲਮ ਲੋਕਾਂ ਦੇ ਹੱਕ 'ਚ ਚਲਾਓਗੇ ਉਹਨੇ ਭੱਤੇ ਵਧਣਗੇ, ਕਲਮ ਛੋੜ੍ਹ ਹੜਤਾਲ ਨਾਲ ਨੁਕਸਾਨ ਹੀ ਹੋਣਾ ਹੈ" ਚੰਡੀਗੜ੍ਹ, 8 ਸਤੰਬਰ: ਸਿਖਲਾਈਯਾਫ਼ਤਾ ਪਟਵਾਰੀਆਂ ਨੂੰ ਵੱਡਾ ਤੋਹਫਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਪਟਵਾਰੀਆਂ ਦੇ ਸਿਖਲਾਈ ਭੱਤੇ ਵਿੱਚ ਤਿੰਨ ਗੁਣਾ ਤੋਂ ਵੀ ਜ਼ਿਆਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਹੁਣ ਪ੍ਰਤੀ ਮਹੀਨਾ 5000 ਰੁਪਏ ਦੀ ਬਜਾਏ 18000 ਰੁਪਏ ਮਿਲਣਗੇ। ਨਵੇਂ ਭਰਤੀ ਹੋਏ 710 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਵਾਧਾ ਕਰਨਾ ਸਮੇਂ ਦੀ ਲੋੜ ਸੀ ਤਾਂ ਕਿ ਸਿਖਲਾਈ ਅਧੀਨ ਪਟਵਾਰੀ ਆਪਣੀ ਡਿਊਟੀ ਬਿਨਾਂ ਕਿਸੇ ਪ੍ਰੇਸ਼ਾਨੀ ਤੋਂ ਸੁਚਾਰੂ ਢੰਗ ਨਾਲ ਨਿਭਾਅ ਸਕਣ। ਉਨ੍ਹਾਂ ਕਿਹਾ ਕਿ ਇਨ੍ਹਾਂ ਪਟਵਾਰੀਆਂ ਲਈ 5000 ਰੁਪਏ ਮਹੀਨਾ ਭੱਤਾ ਬਹੁਤ ਘੱਟ ਹੈ ਕਿਉਂ ਜੋ ਉਹ ਬਹੁਤ ਸਖ਼ਤ ਮੁਕਾਬਲੇ ਵਿੱਚੋਂ ਪਾਸ ਹੋ ਕੇ ਸੇਵਾ ਵਿੱਚ ਆਉਂਦੇ ਹਨ, ਜਿਸ ਕਰਕੇ ਸਰਕਾਰ ਨੇ ਵਾਧਾ ਕਰਨ ਦਾ ਫੈਸਲਾ ਲਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੀ ਭਲਾਈ ਯਕੀਨੀ ਬਣਾਈ ਜਾਵੇਗੀ। ਮੁੱਖ ਮੰਤਰੀ ਨੇ ਪਟਵਾਰੀਆਂ ਨੂੰ ਸੱਦਾ ਦਿੱਤਾ ਕਿ ਉਹ ਲੋਕਾਂ ਨੂੰ ਪ੍ਰੇਸ਼ਾਨ ਕਰਨ ਦੀ ਬਜਾਏ ਆਪਣੀ ਕਲਮ ਦੀ ਵਰਤੋਂ ਲੋਕਾਂ ਦੇ ਭਲੇ ਲਈ ਕਰਨ। ਉਨ੍ਹਾਂ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਕੁਝ ਲੋਕ ਆਪਣੇ ਭ੍ਰਿਸ਼ਟ ਸਾਥੀਆਂ ਦੀ ਮਦਦ ਲਈ ਕਲਮ ਛੋੜ ਹੜਤਾਲ ਦੇ ਨਾਮ ਹੇਠ ਲੋਕਾਂ ਨੂੰ ਖੱਜਲ-ਖੁਆਰ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਦਮ ਪੂਰੀ ਤਰ੍ਹਾਂ ਬੇਲੋੜਾ ਹੈ ਕਿਉਂ ਜੋ ਸੂਬਾ ਸਰਕਾਰ ਆਮ ਲੋਕਾਂ ਦੇ ਹਿੱਤ ਵਿਚ ਕੋਈ ਸਮਝੌਤਾ ਨਹੀਂ ਕਰੇਗੀ। ਪ੍ਰਦਰਸ਼ਨਕਾਰੀ ਪਟਵਾਰੀਆਂ ਦੇ ਅੜੀਅਲ ਰਵੱਈਏ ਉਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕ ਆਮ ਆਦਮੀ ਨੂੰ ਤੰਗ-ਪ੍ਰੇਸ਼ਾਨ ਕਰਕੇ ਸੂਬਾ ਸਰਕਾਰ ਨੂੰ ਬਲੈਕਮੇਲ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੇ ਹਿੱਤ ਵਿੱਚ ਅਜਿਹੀਆਂ ਨੌਟੰਕੀਆਂ ਅੱਗੇ ਕਿਸੇ ਵੀ ਕੀਮਤ ਉਤੇ ਨਹੀਂ ਝੁਕੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਾਂਗੇ। ਮੁੱਖ ਮੰਤਰੀ ਨੇ ਪਟਵਾਰੀਆਂ ਨੂੰ ਆਪਣੀ ਕਲਮ ਲੋਕ ਭਲਾਈ ਲਈ ਵਰਤਣ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਆਉਂਦੇ ਸਮੇਂ ਵਿੱਚ ਜਿੰਨੀ ਕਲਮ ਤੁਸੀਂ ਲੋਕ ਹਿੱਤ ਵਿੱਚ ਚਲਾਓਗੇ, ਉਨੇ ਹੀ ਭੱਤੇ ਸਰਕਾਰ ਹੋਰ ਵਧਾਏਗੀ। ਉਨ੍ਹਾਂ ਕਿਹਾ ਕਿ ਕਲਮ ਛੋੜ ਹੜਤਾਲ ਦਾ ਫਾਇਦਾ ਕਿਸੇ ਨੂੰ ਨਹੀਂ ਹੋਣਾ, ਜਿਸ ਕਰਕੇ ਨਵੇਂ ਚੁਣੇ ਪਟਵਾਰੀਆਂ ਨੂੰ ਅਜਿਹੀ ਕਾਰਵਾਈ ਵਿੱਚ ਸ਼ਾਮਲ ਨਹੀਂ ਹੋਣਾ ਚਾਹੀਦਾ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਨੂੰ ਮੁਫ਼ਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਸਬੰਧ ਵਿਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਪੁਲਿਸ ਫੋਰਸ ਦੀ ਸਾਲਾਨਾ ਭਰਤੀ ਵਾਂਗ ਪਟਵਾਰੀਆਂ ਦੀ ਵੀ ਸਾਲਾਨਾ ਭਰਤੀ ਕਰਨ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 586 ਨਵੇਂ ਪਟਵਾਰੀਆਂ ਦੀ ਅਸਾਮੀਆਂ ਲਈ ਇਸ਼ਤਿਹਾਰ ਛੇਤੀ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਟਵਾਰੀਆਂ ਦੀ ਰੈਗੂਲਰ ਭਰਤੀ ਹੋਣ ਨਾਲ ਜਿੱਥੇ ਮਾਲ ਵਿਭਾਗ ਦਾ ਕੰਮਕਾਜ ਹੋਰ ਸੁਚਾਰੂ ਹੋਵੇਗਾ, ਉਥੇ ਹੀ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਂਦੇ ਸਮੇਂ ਵਿਚ ਇਸ ਭਰਤੀ ਨੂੰ ਸਾਲਾਨਾ ਆਧਾਰ ਉਤੇ ਕਰਨ ਦੀ ਵਿਵਸਥਾ ਕਰਨ ਲਈ ਲੋੜੀਂਦੀਆਂ ਰਸਮਾਂ ਪੂਰੀਆਂ ਕੀਤੀਆਂ ਜਾਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦਾ ਇਹ ਸਮਾਗਮ ਸਿਰਫ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਦਾ ਸਮਾਗਮ ਨਹੀਂ ਹੈ, ਸਗੋਂ ਨੌਜਵਾਨਾਂ ਦੇ ਸੁਪਨਿਆਂ ਨੂੰ ਹਕੀਕਤ ਵਿੱਚ ਬਦਲਣ ਦਾ ਇਤਿਹਾਸਕ ਸਮਾਗਮ ਹੈ, ਜਿਸ ਨਾਲ ਸੂਬੇ ਨੂੰ ਰੰਗਲਾ ਪੰਜਾਬ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਅਤੇ ਲੋਕਾਂ ਦੀ ਤਰੱਕੀ ਤੇ ਖੁਸ਼ਹਾਲੀ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਤਾਂ ਕਿ ਸੂਬੇ ਵਿਚ ਪੰਜਾਬ ਨੂੰ ਮੋਹਰੀ ਸੂਬਾ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਵੱਡੇ ਮਾਣ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਨੇ ਹੁਣ ਤੱਕ ਵੱਖ-ਵੱਖ ਸਰਕਾਰੀ ਮਹਿਕਮਿਆਂ ਵਿੱਚ ਨੌਜਵਾਨਾਂ ਨੂੰ 35 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਇਕ ਰਿਕਾਰਡ ਹੈ ਕਿਉਂਕਿ ਪਿਛਲੀਆਂ ਸਰਕਾਰਾਂ ਵਿੱਚੋਂ ਕਿਸੇ ਨੇ ਵੀ ਇੰਨੀਆਂ ਨੌਕਰੀਆਂ ਖ਼ਾਸ ਤੌਰ ਉਤੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਵਿੱਚ ਨਹੀਂ ਦਿੱਤੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਦਿੱਤੀਆਂ ਇਨ੍ਹਾਂ ਨੌਕਰੀਆਂ ਲਈ ਮੈਰਿਟ ਤੇ ਪਾਰਦਰਸ਼ੀ ਪਹੁੰਚ ਨੂੰ ਹੀ ਮੁੱਖ ਆਧਾਰ ਰੱਖਿਆ ਗਿਆ। ਵਿਰੋਧੀਆਂ ਪਾਰਟੀਆਂ ਉਤੇ ਤਿੱਖੇ ਹਮਲੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੱਤਾ ਵਿੱਚ ਹੁੰਦਿਆਂ ਜਿਹੜੇ ਆਗੂ ਆਪਣੇ ਮਹਿਲਾਂ ਵਿੱਚੋਂ ਬਾਹਰ ਨਹੀਂ ਨਿਕਲੇ, ਉਹ ਹੁਣ ਸੂਬੇ ਦੇ ਸਿਆਸੀ ਦ੍ਰਿਸ਼ ਤੋਂ ਹੀ ਲਾਂਭੇ ਹੋ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਹੁਣ ਨਵੇਂ ਦੌਰ ਦੀ ਸ਼ੁਰੂਆਤ ਦਾ ਗਵਾਹ ਬਣਿਆ ਹੈ ਕਿਉਂਕਿ ਅਜੇਤੂ ਸਮਝੇ ਜਾਂਦੇ ਪੁਰਾਣੇ ਆਗੂਆਂ ਨੂੰ ਲੋਕਾਂ ਨੇ ਬਾਹਰ ਦਾ ਰਾਹ ਦਿਖਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਆਈ ਇਸ ਤਬਦੀਲੀ ਕਾਰਨ ਪਹਿਲੀ ਦਫ਼ਾ ਲੋਕ ਪੱਖੀ ਫੈਸਲਿਆਂ ਨੂੰ ਸ਼ਾਸਨ ਦੇ ਕੇਂਦਰ ਬਿੰਦੂ ਵਿੱਚ ਰੱਖਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਆਪਣਾ ਕਾਰਜਭਾਰ ਸੰਭਾਲਣ ਮਗਰੋਂ ਉਨ੍ਹਾਂ ਸਾਰੇ ਕਾਨੂੰਨੀ ਤੇ ਪ੍ਰਬੰਧਕੀ ਅੜਿੱਕੇ ਦੂਰ ਕਰ ਕੇ 12710 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਮੰਤਵ ਅਧਿਆਪਕਾਂ ਦਾ ਭਵਿੱਖ ਸੁਰੱਖਿਅਤ ਕਰਨਾ ਸੀ ਕਿਉਂਕਿ ਉਨ੍ਹਾਂ ਦਾ ਮੰਨਣਾ ਹੈ ਕਿ ਜੇ ਅਧਿਆਪਕਾਂ ਦਾ ਭਵਿੱਖ ਸੁਰੱਖਿਅਤ ਹੋਵੇਗਾ ਤਾਂ ਹੀ ਉਹ ਵਿਦਿਆਰਥੀਆਂ ਦੀ ਕਿਸਮਤ ਬਦਲ ਸਕਣਗੇ। ਉਨ੍ਹਾਂ ਕਿਹਾ ਕਿ ਹਰੇਕ ਮੁਲਾਜ਼ਮ ਦੀ ਜਾਇਜ਼ ਮੰਗ ਨੂੰ ਪੂਰਾ ਕੀਤਾ ਜਾਵੇਗਾ, ਜਿਸ ਲਈ ਸੂਬਾ ਸਰਕਾਰ ਪਹਿਲਾਂ ਹੀ ਕੋਸ਼ਿਸ਼ਾਂ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸਿੱਖਿਆ ਇਨਕਲਾਬ ਦੇ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਸਰਕਾਰ ਨੇ ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਦੀ ਤਿਆਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਲਈ 68 ਕਰੋੜ ਰੁਪਏ ਦਾ ਬਜਟ ਪਹਿਲਾਂ ਹੀ ਇਨ੍ਹਾਂ ਸਕੂਲਾਂ ਦੇ ਨਿਰਮਾਣ ਲਈ ਜਾਰੀ ਕਰ ਦਿੱਤਾ ਗਿਆ ਹੈ ਅਤੇ ਪਹਿਲਾ ਸਕੂਲ 13 ਸਤੰਬਰ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਅਤਿ-ਆਧੁਨਿਕ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਨ ਲਈ ਪ੍ਰੇਰਕ ਵਜੋਂ ਕੰਮ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਬਿਹਤਰੀਨ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਲਈ ਸੂਬਾ ਸਰਕਾਰ ਨੇ ਪੰਜਾਬ ਭਰ ਵਿੱਚ 664 ਆਮ ਆਦਮੀ ਕਲੀਨਿਕ ਖੋਲ੍ਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੇ ਸਿਹਤ ਸੰਭਾਲ ਖੇਤਰ ਵਿੱਚ ਸਿਫ਼ਤੀ ਤਬਦੀਲੀ ਲਿਆਂਦੀ ਹੈ ਕਿਉਂਕਿ ਇਨ੍ਹਾਂ ਕਲੀਨਿਕਾਂ ਵਿੱਚ ਰੋਜ਼ਾਨਾ ਆਉਣ ਵਾਲੇ 95 ਫੀਸਦੀ ਮਰੀਜ਼ਾਂ ਨੂੰ ਬਿਮਾਰੀਆਂ ਤੋਂ ਨਿਜ਼ਾਤ ਮਿਲ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਪੰਜਾਬ ਵਿੱਚ ਸਿਹਤ ਸੰਭਾਲ ਸਿਸਟਮ ਦੀ ਕਾਇਆ-ਕਲਪ ਕਰਨ ਲਈ ਕੰਮ ਕਰ ਰਹੇ ਹਨ ਅਤੇ ਹੁਣ ਤੱਕ 50 ਲੱਖ ਤੋਂ ਵੱਧ ਮਰੀਜ਼ ਇਨ੍ਹਾਂ ਕਲੀਨਿਕਾਂ ਜ਼ਰੀਏ ਮੁਫ਼ਤ ਦਵਾਈਆਂ ਤੇ ਕਲੀਨਿਕਲ ਟੈਸਟਾਂ ਦੀ ਸਹੂਲਤ ਲੈ ਚੁੱਕੇ ਹਨ। ਇਸ ਮੌਕੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ, ਮੁੱਖ ਸਕੱਤਰ ਅਨੁਰਾਗ ਵਰਮਾ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।

Punjab Bani 08 September,2023
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪਿੰਡਾਂ ਢੈਂਠਲ ਤੇ ਬਾਦਸ਼ਾਹਪੁਰ ਕਾਲੇਕੀ ਵਿਖੇ ਨਵੀਂਆਂ ਬਣਾਈਆਂ ਸੜਕਾਂ ਦਾ ਉਦਘਾਟਨ

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪਿੰਡਾਂ ਢੈਂਠਲ ਤੇ ਬਾਦਸ਼ਾਹਪੁਰ ਕਾਲੇਕੀ ਵਿਖੇ ਨਵੀਂਆਂ ਬਣਾਈਆਂ ਸੜਕਾਂ ਦਾ ਉਦਘਾਟਨ -ਕਿਹਾ ਸਮਾਣਾ ਹਲਕੇ ਦੇ ਵਿਕਾਸ ‘ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ -ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਭ੍ਰਿਸ਼ਟਾਚਾਰ ਤੇ ਨਸ਼ਿਆਂ ਨੂੰ ਨੱਥ ਪਾਕੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਦੇਣ ਸਮੇਤ ਨੌਜਵਾਨਾਂ ਨੂੰ ਰੋਜਗਾਰ ਪ੍ਰਦਾਨ ਕਰਨ ਦੀ ਵਚਨਬੱਧਤਾ ਨਿਭਾਈ -ਜੌੜਾਮਾਜਰਾ ਨੇ ਹੋਰਨਾਂ ਪਾਰਟੀਆਂ ਨੂੰ ਅਲਵਿਦਾ ਆਖਕੇ ਆਪ ਵਿਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕੀਤਾ ਸਮਾਣਾ, 7 ਸਤੰਬਰ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਪਣੇ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। ਜੌੜਾਮਾਜਰਾ ਨੇ ਪਿੰਡ ਢੈਂਠਲ ਵਿਖੇ ਗਲੀ ਪੱਕੀ ਕਰਨ, ਸਕੂਲ ਤੇ ਆਂਗਣਵਾੜੀ ਵਿਖੇ ਲਗਾਏ ਗਏ ਨਵੇਂ ਫਰਸ਼ ਦਾ ਉਦਘਾਟਨ ਕੀਤਾ।ਇਸੇ ਦੌਰਾਨ ਉਨ੍ਹਾਂ ਨੇ ਪਿੰਡ ਬਾਦਸ਼ਾਹਪੁਰ ਕਾਲੇਕੀ ਵਿਖੇ ਮੇਨ ਸੜਕ ਤੋਂ ਗੁਰਦੁਆਰਾ ਸਾਹਿਬ ਤੱਕ ਗਲੀ ਪੱਕੀ ਕਰਨ ਦਾ ਉਦਘਾਟਨ ਵੀ ਕੀਤਾ। ਬਾਗਬਾਨੀ, ਸੁਤੰਤਰਤਾ ਸੰਗਰਾਮੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਮਾਜਰਾ ਨੇ ਇਨ੍ਹਾਂ ਪਿੰਡਾਂ ਵਿਖੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਭ੍ਰਿਸ਼ਟਾਚਾਰ ਤੇ ਨਸ਼ਿਆਂ ਨੂੰ ਨੱਥ ਪਾਕੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਦੇਣ ਸਮੇਤ ਨੌਜਵਾਨਾਂ ਨੂੰ ਰੋਜਗਾਰ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਪੂਰੀ ਤਰ੍ਹਾਂ ਨਿਭਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਮਾਣਾ ਹਲਕੇ ਦੇ ਵਸਨੀਕਾਂ ਲਈ ਉਨ੍ਹਾਂ ਦੀਆਂ ਅਤੇ ਉਨ੍ਹਾਂ ਦੀ ਟੀਮ ਦੀਆਂ ਸੇਵਾਵਾਂ ਸਦਾ ਹਾਜ਼ਰ ਹਨ ਅਤੇ ਹਲਕੇ ਵਿੱਚ ਕੋਈ ਵੀ ਵਿਕਾਸ ਦਾ ਕੰਮ ਬਾਕੀ ਨਹੀਂ ਰਹਿਣ ਦਿੱਤਾ ਜਾਵੇਗਾ। ਇਸ ਦੌਰਾਨ ਸਮਾਣਾ ਦੇ ਪਿੰਡਾਂ ਦਾਨੀਪੁਰ, ਬਾਦਸ਼ਾਹਪੁਰ ਕਾਲੇਕੀ ਤੇ ਮਿਆਲ ਕਲਾਂ ਡੇਰਾ ਬਾਜੀਗਰ ਵਿਖੇ ਅਕਾਲੀ ਦਲ ਤੇ ਕਾਂਗਰਸ ਪਾਰਟੀਆਂ ਨੂੰ ਅਲਵਿਦਾ ਆਖਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਵੱਡੀ ਗਿਣਤੀ ਵਿੱਚ ਪਰਿਵਾਰਾਂ ਦਾ ਸਵਾਗਤ ਕਰਦੇ ਹੋਏ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਕਾਫ਼ਲਾ ਲਗਾਤਾਰ ਵੱਧ ਰਿਹਾ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਦੀ ਆਪ ਸਰਕਾਰ ਨੇ ਸੂਬੇ ਦੇ ਹਰ ਵਰਗ ਦੀ ਬਾਂਹ ਫੜੀ ਹੈ ਜਿਸ ਕਰਕੇ ਹੋਰਨਾਂ ਪਾਰਟੀਆਂ ਨੂੰ ਛੱਡਕੇ ਲੋਕ ਆਪ ਨਾਲ ਜੁੜ ਰਹੇ ਹਨ ਅਤੇ ਪਾਰਟੀ ਵਲੋਂ ਵੀ ਵਾਲੇ ਹਰੇਕ ਆਗੂ ਤੇ ਵਰਕਰ ਨੂੰ ਬਣਦਾ ਮਾਨ ਸਤਿਕਾਰ ਦਿੱਤਾ ਜਾ ਰਿਹਾ ਹੈ। ਜੌੜਾਮਾਜਰਾ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਲਕੇ ਦੇ ਪਿੰਡਾਂ ਤੇ ਸਮਾਣਾ ਵਿਖੇ ਵਿਕਾਸ ਕਾਰਜਾਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਫੰਡ ਬੇਰੋਕ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਖ਼ੁਦ ਆਪਣੇ ਹਲਕੇ ਦੇ ਪਿੰਡਾਂ ਵਿੱਚ ਜਾ ਕੇ ਲੋਕਾਂ ਦੀਆਂ ਮੰਗਾਂ ਸੁਣਕੇ ਤੇ ਦਰਪੇਸ਼ ਮੁਸ਼ਕਿਲਾਂ ਦਾ ਨਿਪਟਾਰਾ ਕਰ ਰਹੇ ਹਨ। ਇਸ ਮੌਕੇ ਹਰਜਿੰਦਰ ਸਿੰਘ ਮਿੰਟੂ, ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਗੁਲਜਾਰ ਸਿੰਘ ਵਿਰਕ, ਸਰਕਲ ਇੰਚਾਰਜ ਸੁਰਜੀਤ ਸਿੰਘ ਫ਼ੌਜੀ, ਅਮਰੀਕ ਸਿੰਘ, ਸੁਖਚੈਨ ਸਿੰਘ, ਜਸਵੰਤ ਸਿੰਘ, ਗਗਨਦੀਪ ਸਿੰਘ, ਦੀਪਕ ਵਧਵਾ, ਅਮਰਦੀਪ ਸਿੰਘ ਸੋਨੂ ਥਿੰਦ, ਬੀ.ਡੀ.ਪੀ.ਓ. ਅਜੈਬ ਸਿੰਘ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਜੇ.ਈਜ ਤੇ ਹੋਰ ਅਧਿਕਾਰੀ ਸਮੇਤ ਇਨ੍ਹਾਂ ਪਿੰਡਾਂ ਦੇ ਵਾਸੀ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ।

Punjab Bani 07 September,2023
-ਜ਼ਲਦ ਪੀਆਰਟੀਸੀ ਵਿਭਾਗ ਵਿੱਚ ਜਲਦ ਹੋਵੇਗਾ ਹਾਈਟੈੱਕ ਸਿਸਟਮ

-ਜ਼ਲਦ ਪੀਆਰਟੀਸੀ ਵਿਭਾਗ ਵਿੱਚ ਜਲਦ ਹੋਵੇਗਾ ਹਾਈਟੈੱਕ ਸਿਸਟਮ -ਵਿਭਾਗ ਵਿੱਚ ਕਿਸੇ ਵੀ ਕਿਸਮ ਦੀ ਕਰੱਪਸ਼ਨ ਨਾ ਹੋਣ ਦੇ ਅਧਿਕਾਰੀਆਂ ਨੂੰ ਦਿੱਤੇ ਸਖਤ ਨਿਰਦੇਸ਼ - ਚੇਅਰਮੈਨ ਹਡਾਣਾ ਪਟਿਆਲਾ 6 ਸਤੰਬਰ ( ) ਪੀਆਰਟੀਸੀ ਵਿਭਾਗ ਵਿੱਚ ਹਾਈਟੈੱਕ ਸਿਸਟਮ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਅਤੇ ਵਿਭਾਗ ਕਿਸੇ ਵੀ ਪੱਖੋਂ ਕਰੱਪਸ਼ਨ ਦਾ ਭਾਗੀ ਨਾ ਬਨਣ ਲਈ ਚੇਅਰਮੈਨ ਰਣਜੋਧ ਸਿੰਘ ਹਡਾਣਾ ਵੱਲੋਂ ਉੱਚ ਅਧਿਕਾਰੀਆਂ ਨਾਲ ਲਗਾਤਾਰ ਮੀਟਿੰਗਾਂ ਦਾ ਦੌਰ ਜਾਰੀ ਹੈ। ਇਸੇ ਸੰਬੰਧੀ ਬੀਤੇ ਦਿਨੀ ਵਿਭਾਗ ਦੇ ਮੁੱਖ ਦਫਤਰ ਵਿਖੇ ਚੇਅਰਮੈਨ ਹਡਾਣਾ ਵੱਲੋਂ ਸਾਰੇ ਉੱਚ ਅਧਿਕਾਰੀਆਂ ਅਤੇ ਵੀ ਟੀ ਐਸ ਨੂੰ ਅਪਰੇਟ ਕਰਨ ਵਾਲੇ ਨੁਮਾਇੰਦਿਆ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਤੋਂ ਇਲਾਵਾ ਵਿਭਾਗ ਦੇ ਅਧਿਕਾਰੀਆਂ ਨੂੰ ਕਿਸੇ ਵੀ ਕਿਸਮ ਦੀ ਲਾਪਰਵਾਹੀ ਨਾ ਹੋਣ ਅਤੇ ਕਰੱਪਸ਼ਨ ਤੇ ਸਖਤੀ ਨਾਲ ਨਕੇਲ ਕਸਨ ਲਈ ਆਦੇਸ਼ ਦਿੱਤੇ ਗਏ। ਇਸ ਮੌਕੇ ਅਮਰਵੀਰ ਸਿੰਘ ਟਿਵਾਣਾ ਜਰਨਲ ਮੈਨੇਜਰ ਆਪਰੇਸ਼ਨ, ਸਾਰੇ ਡਿੱਪੂਆਂ ਦੇ ਡੀ ਆਈ, ਸਾਰੇ ਮੁੱਖ ਬੱਸ ਅੱਡਿਆਂ ਦੇ ਐਮ ਐਸ ਆਈ ਹੋਰ ਅਧਿਕਾਰੀ ਅਤੇ ਕਰਮਚਾਰੀ ਤੋਂ ਇਲਾਵਾ (ਵੀ ਟੀ ਐਸ) ਸਿਸਟਮ ਨੂੰ ਕੰਟਰੋਲ ਕਰਨ ਵਾਲੀ ਏਜੰਸੀ ਈ ੳ ਐਨ ਇਨਫੋਟੈੱਕ ਲਿਮਿਟਡ ਮੋਹਾਲੀ ਦੇ ਅਧਿਕਾਰੀ ਵੀ ਸ਼ਾਮਲ ਸਨ। ਇਸ ਮੌਕੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਵਿਸ਼ੇਸ਼ ਜਾਣਕਾਰੀ ਦਿੰਦਿਆ ਕਿਹਾ ਕਿ ਵਿਭਾਗ ਵਿੱਚ (ਵੀ ਟੀ ਐਸ) ਵਹੀਕਲ ਟਰੈਕਿੰਗ ਸਿਸਟਮ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਸੰਬੰਧੀ ਆਦੇਸ਼ ਦੇ ਦਿੱਤੇ ਗਏ ਹਨ। ਕਿਉਂਕਿ ਸਮੇਂ ਦਾ ਹਾਣੀ ਬਨਣ ਲਈ ਵਿਭਾਗ ਨੂੰ ਹਾਈਟੈੱਕ ਹੋਣਾ ਪਵੇਗਾ। ਇਸ ਨਾਲ ਬੱਸਾਂ ਨੂੰ ਹਰ ਪੱਖੋਂ ਟਰੈਕ ਕੀਤਾ ਜਾ ਸਕੇਗਾ। ਉਹਨਾਂ ਕਿਹਾ ਕਿ ਇਸ ਨਾਲ ਬੱਸ ਦੇ ਚੱਲਣ ਦਾ ਸਹੀ ਸਮਾਂ, ਸ਼ਾਮ ਨੂੰ ਰੁਕਣ ਦਾ ਸਹੀ ਸਮਾਂ ਅਤੇ ਲੋਕੇਸ਼ਨ, ਬੱਸਾਂ ਵਿੱਚ ਪੈਣ ਵਾਲੇ ਡੀਜਲ ਦੀ ਸਹੀ ਜਾਣਕਾਰੀ ਆਦਿ ਨਾਲ ਜਿੱਥੇ ਹਰ ਮੁਸ਼ਕਲ ਦਾ ਸਹੀ ਸਮੇਂ ਪਤਾ ਲੱਗਣ ਨਾਲ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਤੋਂ ਬੱਚਿਆਂ ਜਾ ਸਕੇਗਾ ਉੱੱਥੇ ਹੀ ਕਿਸੇ ਵੀ ਕਿਸਮ ਦੀ ਚੋਰੀ ਤੋਂ ਵੀ ਨਿਜ਼ਾਤ ਮਿਲੇਗੀ। ਇਸ ਤੋਂ ਇਲਾਵਾ ਹਡਾਣਾ ਨੇ ਕਿਹਾ ਕਿ ਹੁਣ ਤੱਕ ਇਸ ਵਿਭਾਗ ਨੂੰ ਅਕਸਰ ਘਾਟੇ ਵਿੱਚ ਦਿਖਾਇਆ ਜਾਂਦਾ ਸੀ ਜਿਸ ਦਾ ਸਭ ਤੋਂ ਵੱਡਾ ਕਾਰਨ 70 ਸਾਲ ਤੋਂ ਕਬਜਾ ਕਰੀ ਬੈਠੀਆਂ ਸਰਕਾਰਾਂ ਆਪ ਜਾਂ ਆਪਣੇ ਰਿਸ਼ਤੇਦਾਰਾਂ ਦੀਆਂ ਪ੍ਰਾਈਵੇਟ ਬੱਸਾਂ ਵਿਭਾਗ ਵਿੱਚ ਸ਼ਾਮਲ ਕਰਵਾ ਕੇ ਮਨਮਰਜੀਆਂ ਕਰਦੀਆਂ ਸਨ। ਇਹ ਹੀ ਨਹੀ ਬਲਕਿ ਅਸਲ ਕਮਾਊ ਰੂਟਾ ਤੇ ਆਪਣੀਆਂ ਬੱਸਾਂ ਤੇ ਘੱਟ ਕਮਾਊ ਰੂਟਾ ਤੇ ਸਰਕਾਰੀ ਬੱਸਾਂ ਭੇਜਦੀਆਂ ਸਨ। ਬੀਤੇ ਦਿਨੀ ਕਈ ਅੱਡਿਆਂ ਦਾ ਮੁਆਇਨਾ ਕਰਨ ਤੇ ਪਤਾ ਲੱਗਾ ਕਿ ਪਹਿਲਾਂ ਸਰਕਾਰੀ ਬਸਾਂ ਨਾਲੋਂ ਪ੍ਰਾਈਵੇਟ ਬੱਸਾਂ ਨੂੰ ਸਵਾਰੀਆਂ ਚੁੱਕਣ ਲਈ ਤਰਜੀਹ ਮਿਲਦੀ ਸੀ ਜਿਸ ਕਾਰਨ ਵਿਭਾਗ ਅਕਸਰ ਘਾਟੇ ਦਾ ਮਹਿਕਮਾਂ ਬਣਦਾ ਜਾ ਰਿਹਾ ਸੀ। ਪਰ ਹੁਣ ਪੰਜਾਬ ਸਰਕਾਰ ਦੇ ਹੁਕਮ ਅਨੁਸਾਰ ਅਤੇ ਖਾਸ ਕਰ ਆਪ ਪੰਜਾਬ ਮੁਖੀ ਮਾਨ ਦੀ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੀ ਸੋਚ ਸਦਕੇ ਸਾਰੇ ਵਿਭਾਗਾ ਨੂੰ ਆਪਣੇ ਪੈਰਾ ਤੇ ਖੜਾ ਕਰਨਾ ਹਰ ਅਧਿਕਾਰੀ ਦੀ ਮੁੱਢਲੀ ਜਿੰਮੇਵਾਰੀ ਹੋਵੇਗੀ। ਇਸ ਨਾਲ ਲੋਕਾਂ ਨੂੰ ਰੁਜਗਾਰ ਦੇ ਸਾਧਨ ਵੀ ਪੈਦਾ ਹੋਣਗੇ ਅਤੇ ਕਰਮਚਾਰੀਆਂ ਦੇ ਤਨਖਾਹ, ਪੈਨਸ਼ਨਾਂ ਆਦਿ ਦੇ ਮਸਲੇ ਨਹੀ ਪੈਦਾ ਹੋਣਗੇ।

Punjab Bani 06 September,2023
ਲੁਧਿਆਣਾ ਤੋਂ ਐਨ.ਸੀ.ਆਰ. ਦਾ ਹਵਾਈ ਸਫ਼ਰ ਹੋਵੇਗਾ ਸਸਤਾ; ਏਅਰਲਾਈਨ ਨੇ ਪਹਿਲੇ ਤਿੰਨ ਮਹੀਨਿਆਂ ਲਈ 999 ਰੁਪਏ ਟਿਕਟ ਦੀ ਕੀਤੀ ਪੇਸ਼ਕਸ਼: ਮੁੱਖ ਮੰਤਰੀ

ਲੁਧਿਆਣਾ ਤੋਂ ਐਨ.ਸੀ.ਆਰ. ਦਾ ਹਵਾਈ ਸਫ਼ਰ ਹੋਵੇਗਾ ਸਸਤਾ; ਏਅਰਲਾਈਨ ਨੇ ਪਹਿਲੇ ਤਿੰਨ ਮਹੀਨਿਆਂ ਲਈ 999 ਰੁਪਏ ਟਿਕਟ ਦੀ ਕੀਤੀ ਪੇਸ਼ਕਸ਼: ਮੁੱਖ ਮੰਤਰੀ ਮੁੱਖ ਮੰਤਰੀ ਦੇ ਅਣਥੱਕ ਯਤਨਾਂ ਸਦਕਾ ਲੁਧਿਆਣਾ ਤੋਂ ਦੋ ਸਾਲ ਬਾਅਦ ਮੁੜ ਸ਼ੁਰੂ ਹੋਈਆਂ ਉਡਾਣਾਂ ਮੁੱਖ ਮੰਤਰੀ ਨੇ ਐਨ.ਸੀ.ਆਰ. ਨਾਲ ਏਅਰ ਕੁਨੈਕਟੀਵਿਟੀ ਹੋਣ ਕਾਰਨ ਇਸ ਦਿਨ ਨੂੰ ਪੰਜਾਬ ਲਈ ਇਤਿਹਾਸਕ ਦੱਸਿਆ ਆਦਮਪੁਰ, ਹਲਵਾਰਾ ਤੇ ਬਠਿੰਡਾ ਦੇ ਹਵਾਈ ਅੱਡਿਆਂ ਤੋਂ ਜਲਦੀ ਹੀ ਹੋਰ ਉਡਾਣਾਂ ਸ਼ੁਰੂ ਕੀਤੀਆਂ ਜਾਣਗੀਆਂ ਲੁਧਿਆਣਾ, 6 ਸਤੰਬਰ ਕੌਮੀ ਰਾਜਧਾਨੀ ਖ਼ੇਤਰ (ਐਨ.ਸੀ.ਆਰ.) ਨਾਲ ਪੰਜਾਬ ਦੇ ਹਵਾਈ ਸੰਪਰਕ ਨੂੰ ਹੋਰ ਸੁਚਾਰੂ ਬਣਾਉਣ ਦੀ ਦਿਸ਼ਾ ਵਿੱਚ ਵੱਡੀ ਪੁਲਾਂਘ ਪੁੱਟਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਹਿੰਡਨ-ਲੁਧਿਆਣਾ-ਹਿੰਡਨ ਉਡਾਣ ਦੀ ਸ਼ੁਰੂਆਤ ਕੀਤੀ, ਜਿਸ ਨਾਲ ਦੋ ਸਾਲ ਤੋਂ ਵੱਧ ਵਕਫ਼ੇ ਮਗਰੋਂ ਲੁਧਿਆਣਾ ਦੇ ਹਵਾਈ ਅੱਡੇ ਤੋਂ ਹਵਾਈ ਆਵਾਜਾਈ ਬਹਾਲ ਹੋਈ ਹੈ। ਉਨ੍ਹਾਂ ਨਾਲ ਹੀ ਐਲਾਨ ਕੀਤਾ ਕਿ ਪਹਿਲੇ ਤਿੰਨ ਮਹੀਨਿਆਂ ਲਈ ਲੁਧਿਆਣਾ ਤੋਂ ਐਨ.ਸੀ.ਆਰ. ਦੇ ਹਵਾਈ ਸਫ਼ਰ ਦਾ ਕਿਰਾਇਆ ਸਿਰਫ਼ 999 ਰੁਪਏ ਹੋਵੇਗਾ। ਇਸ ਨੂੰ ਇਤਿਹਾਸਕ ਦਿਨ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਪੁਰਜ਼ੋਰ ਕੋਸ਼ਿਸ਼ਾਂ ਨਾਲ ਲੁਧਿਆਣਾ ਦੇ ਹਵਾਈ ਅੱਡੇ ਤੋਂ ਦੋ ਸਾਲ ਤੋਂ ਵੱਧ ਸਮੇਂ ਬਾਅਦ ਉਡਾਣ ਸ਼ੁਰੂ ਹੋਈ ਹੈ, ਜਿਸ ਨਾਲ ਸਨਅਤੀ ਸ਼ਹਿਰ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਇਹ ਉਡਾਣ ਮੈਸਰਜ਼ ਬਿੱਗ ਚਾਰਟਰ ਪ੍ਰਾਈਵੇਟ ਲਿਮਟਿਡ ਕੰਪਨੀ ਵੱਲੋਂ ਫਲਾਈ ਬਿੱਗ ਏਅਰਲਾਈਨਜ਼ ਦੇ ਨਾਂ ਉਤੇ ਚਲਾਈ ਜਾਵੇਗੀ ਅਤੇ ਮੁੱਢਲੇ ਤੌਰ ਉਤੇ ਇਹ ਉਡਾਣ ਪੰਜ ਦਿਨਾਂ ਲਈ ਸ਼ੁਰੂ ਕੀਤੀ ਜਾਵੇਗੀ ਪਰ ਅਗਲੇ ਮਹੀਨੇ ਤੋਂ ਇਹ ਉਡਾਣ ਸਾਰੇ ਹਫ਼ਤੇ ਲਈ ਚਲਾਈ ਜਾਵੇਗੀ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਸ ਉਡਾਣ ਰਾਹੀਂ ਲੁਧਿਆਣਾ ਤੋਂ ਹਿੰਡਨ (ਗਾਜ਼ੀਆਬਾਦ) ਪਹੁੰਚਣ ਲਈ 90 ਮਿੰਟ ਦਾ ਸਮਾਂ ਲੱਗੇਗਾ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਏਅਰਲਾਈਨ ਸ਼ੁਰੂਆਤੀ ਤੋਹਫ਼ੇ ਵਜੋਂ ਆਪਣੀ ਉਡਾਣ ਸ਼ੁਰੂ ਹੋਣ ਤੋਂ ਪਹਿਲੇ ਤਿੰਨ ਮਹੀਨਿਆਂ ਲਈ 999 ਰੁਪਏ ਪ੍ਰਤੀ ਟਿਕਟ ਦੀ ਪੇਸ਼ਕਸ਼ ਕਰੇਗੀ। ਉਨ੍ਹਾਂ ਕਿਹਾ ਕਿ ਲੁਧਿਆਣਾ ਤੋਂ ਐਨ.ਸੀ.ਆਰ. ਦਾ ਸਫ਼ਰ ਸਿਰਫ਼ 999 ਰੁਪਏ ਦਾ ਹੋਵੇਗਾ, ਜੋ ਬੱਸ ਸਫ਼ਰ ਨਾਲੋਂ ਸਸਤਾ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਇਕੋ-ਇਕ ਮੰਤਵ ਸੂਬੇ ਦੇ ਲੋਕਾਂ ਦੀ ਸੁਰੱਖਿਅਤ, ਸਸਤੇ ਤੇ ਆਰਾਮਦਾਇਕ ਹਵਾਈ ਸਫ਼ਰ ਤੱਕ ਪਹੁੰਚ ਯਕੀਨੀ ਬਣਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਇਲਾਕੇ ਦੇ ਉੱਦਮੀਆਂ, ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਦੇਸ਼ ਦੇ ਹੋਰ ਹਿੱਸਿਆਂ ਨਾਲ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ, ਜਿਸ ਨਾਲ ਵਪਾਰ, ਕਾਰੋਬਾਰ ਤੇ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਦਿੱਲੀ-ਐਨ.ਸੀ.ਆਰ. ਤੱਕ ਕੋਈ ਸਿੱਧੀ ਉਡਾਣ ਨਾ ਹੋਣ ਕਾਰਨ ਲੋਕਾਂ ਖ਼ਾਸ ਤੌਰ ਉਤੇ ਸਨਅਤਕਾਰਾਂ ਨੂੰ ਸੜਕ ਰਾਹੀਂ ਪੰਜਾਬ ਤੋਂ ਕੌਮੀ ਰਾਜਧਾਨੀ ਜਾਣ ਵੇਲੇ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਨਾ ਸਿਰਫ਼ ਬੇਲੋੜੀ ਪ੍ਰੇਸ਼ਾਨੀ ਹੁੰਦੀ ਸੀ, ਸਗੋਂ ਉਨ੍ਹਾਂ ਦੇ ਸਮੇਂ, ਪੈਸੇ ਤੇ ਊਰਜਾ ਵੀ ਅਜਾਈਂ ਜਾਂਦੀ ਸੀ। ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਉਡਾਣ ਸ਼ੁਰੂ ਹੋਣ ਨਾਲ ਇਸ ਖਿੱਤੇ ਦੇ ਲੋਕਾਂ ਨੂੰ ਸਹੂਲਤ ਮਿਲਣ ਦੇ ਨਾਲ-ਨਾਲ ਦੁਨੀਆ ਭਰ ਦੇ ਮੋਹਰੀ ਉੱਦਮੀ ਸੂਬੇ ਵਿੱਚ ਵੱਡੇ ਪੱਧਰ ਉਤੇ ਨਿਵੇਸ਼ ਕਰਨ ਵਿੱਚ ਰੁਚੀ ਲੈਣਗੇ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਵਿੱਚ ਸਨਅਤੀਕਰਨ ਨੂੰ ਹੁਲਾਰਾ ਮਿਲੇਗਾ ਅਤੇ ਪੰਜਾਬ ਨੂੰ ਸਭ ਤੋਂ ਤਰਜੀਹੀ ਨਿਵੇਸ਼ ਸਥਾਨ ਵਜੋਂ ਦਰਸਾਉਣ ਵਿੱਚ ਵੀ ਮਦਦ ਮਿਲੇਗੀ। ਉਨ੍ਹਾਂ ਚੇਤੇ ਕਰਵਾਇਆ ਕਿ ਲੁਧਿਆਣਾ ਹਵਾਈ ਅੱਡਾ ਬਹੁਤ ਪੁਰਾਣਾ ਹੈ, ਜੋ ਤਕਰੀਬਨ 1965 ਤੋਂ ਚੱਲ ਰਿਹਾ ਹੈ ਅਤੇ ਇੱਥੋਂ 1982 ਵਿੱਚ ਕਮਰਸ਼ੀਅਲ ਉਡਾਣਾਂ ਦੀ ਸ਼ੁਰੂਆਤ ਹੋਈ ਸੀ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਰੀਜਨਲ ਕੁਨੈਕਟੀਵਿਟੀ (ਆਰ.ਸੀ.ਐਸ.) ਅਧੀਨ ਮੈਸਰਜ਼ ਅਲਾਇੰਸ ਏਅਰ ਨੇ 2 ਸਤੰਬਰ 2017 ਨੂੰ ਕਮਰਸ਼ੀਅਲ ਉਡਾਣ ਦੀ ਸ਼ੁਰੂਆਤ ਕੀਤੀ ਸੀ, ਜੋ 9 ਅਪ੍ਰੈਲ 2021 ਤੱਕ ਚੱਲਦੀ ਰਹੀ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਇਸ ਤੋਂ ਬਾਅਦ ਉਡਾਣਾਂ ਬੰਦ ਹੋ ਗਈਆਂ ਪਰ ਹੁਣ ਜਦੋਂ ਤੋਂ ਉਨ੍ਹਾਂ ਕਾਰਜਕਾਲ ਸੰਭਾਲਿਆ ਹੈ ਤਾਂ ਉਹ ਇਨ੍ਹਾਂ ਉਡਾਣਾਂ ਨੂੰ ਮੁੜ ਸ਼ੁਰੂ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਨਾਲ ਆਰ.ਸੀ.ਐਸ. ਸਕੀਮ ਅਧੀਨ ਨਵਾਂ ਰੂਟ ਹਿੰਡਨ-ਲੁਧਿਆਣਾ-ਹਿੰਡਨ, ਬਿਗ ਚਾਰਟਰ ਪ੍ਰਾਈਵੇਟ ਲਿਮਟਿਡ ਕੰਪਨੀ ਨੂੰ ਦਿੱਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਇਸ ਏਅਰਲਾਈਨ ਨੇ ਇਸ ਰੂਟ ਉਤੇ ਆਪਣੇ 19 ਸੀਟਾਂ ਵਾਲੇ ਟਵਿਨ ਓਟਰ ਜਹਾਜ਼ ਜ਼ਰੀਏ ਵਪਾਰਕ ਉਡਾਣਾਂ ਦੀ ਸ਼ੁਰੂਆਤ ਕੀਤੀ। ਇਹ ਟਰਾਂਸਪੋਰਟ ਜਹਾਜ਼ ਛੋਟੀ ਹਵਾਈ ਪੱਟੀ ਤੋਂ ਉਡਾਣ ਭਰਨ ਅਤੇ ਉਤਰਨ ਦੇ ਯੋਗ ਹੋ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸਸਤੀਆਂ ਦਰਾਂ ਉਤੇ ਆਵਾਜਾਈ ਦੀ ਸਹੂਲਤ ਮੁਹੱਈਆ ਕਰਨ ਲਈ ਸੂਬਾ ਸਰਕਾਰ ਨੇ ਆਪਣੇ ਪੱਲਿਓਂ ਇਨ੍ਹਾਂ ਸਾਰੀਆਂ 19 ਟਿਕਟਾਂ ਉਤੇ ਪੈਂਦੀ ਵਾਈਬਿਲਟੀ ਗੈਪ ਫੰਡਿੰਗ (ਵੀ.ਜੀ.ਐਫ.) ਦਾ ਭੁਗਤਾਨ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੀਆਂ 19 ਸੀਟਾਂ ਉਤੇ ਵੀ.ਜੀ.ਐਫ. ਦਾ ਇਕ ਪਾਸੇ ਦੇ ਪ੍ਰਤੀ ਟਿਕਟ 11,829 ਰੁਪਏ ਸੂਬਾ ਸਰਕਾਰ ਵੱਲੋਂ ਦਿੱਤਾ ਜਾਵੇਗਾ। ਪੰਜਾਬ ਦੇ ਲੋਕਾਂ ਨੂੰ ਬਿਹਤਰ ਹਵਾਈ ਆਵਾਜਾਈ ਸਹੂਲਤ ਮੁਹੱਈਆ ਕਰਨ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਉਡਾਣ ਦਾ ਇਕ ਪਾਸੇ ਦਾ ਬੇਸਿਕ ਕਿਰਾਇਆ ਤਕਰੀਬਨ ਦੋ ਹਜ਼ਾਰ ਰੁਪਏ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਯਾਤਰੀਆਂ ਦੀ ਸਹੂਲਤ ਲਈ ਸੂਬੇ ਦੇ ਹੋਰ ਹਵਾਈ ਅੱਡਿਆਂ ਤੋਂ ਵੀ ਉਡਾਣਾਂ ਛੇਤੀ ਸ਼ੁਰੂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਆਦਮਪੁਰ ਵਿੱਚ ਏਅਰ ਟਰਮੀਨਲ ਤਿਆਰ ਹੈ ਅਤੇ ਸਪਾਈਸ ਜੈੱਟ ਏਅਰਲਾਈਨ ਅਗਲੇ ਦੋ ਮਹੀਨਿਆਂ ਵਿੱਚ ਆਦਮਪੁਰ ਤੋਂ ਨਾਂਦੇੜ, ਦਿੱਲੀ, ਗੋਆ, ਕੋਲਕਾਤਾ ਤੇ ਬੰਗਲੌਰ ਲਈ ਰੋਜ਼ਾਨਾ ਉਡਾਣ ਸ਼ੁਰੂ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਟਾਰ ਅਲਾਇੰਸ ਕੰਪਨੀ ਵੀ ਆਦਮਪੁਰ ਤੋਂ ਹਿੰਡਨ ਲਈ ਰੋਜ਼ਾਨਾ ਇਕ ਉਡਾਣ ਸ਼ੁਰੂ ਕਰੇਗੀ। ਉਨ੍ਹਾਂ ਦੱਸਿਆ ਕਿ ਅਗਲੇ ਦੋ ਮਹੀਨਿਆਂ ਵਿੱਚ ਅਲਾਇੰਸ ਏਅਰ ਤੇ ਫਲਾਈ ਬਿੱਲ ਕੰਪਨੀ ਵੱਲੋਂ ਕ੍ਰਮਵਾਰ ਬਠਿੰਡਾ ਤੋਂ ਦਿੱਲੀ, ਬਠਿੰਡਾ ਤੋਂ ਹਿੰਡਨ ਹਵਾਈ ਅੱਡਿਆਂ ਲਈ ਉਡਾਣਾਂ ਸ਼ੁਰੂ ਕੀਤੀਆਂ ਜਾਣਗੀਆਂ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਆਰ.ਸੀ.ਐਸ.-ਉਡਾਣ ਸਕੀਮ ਅਧੀਨ ਅਗਲੇ ਦੋ ਮਹੀਨਿਆਂ ਵਿੱਚ ਅਲਾਇੰਸ ਏਅਰ ਕੰਪਨੀ ਵੱਲੋਂ ਸਾਹਨੇਵਾਲ ਹਵਾਈ ਅੱਡੇ ਤੋਂ ਦਿੱਲੀ ਹਵਾਈ ਅੱਡੇ ਲਈ ਉਡਾਣਾਂ ਸ਼ੁਰੂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਹਲਵਾਰਾ ਹਵਾਈ ਅੱਡਾ ਨਵੰਬਰ 2023 ਦੇ ਅੰਤ ਤੱਕ ਕਾਰਜਸ਼ੀਲ ਹੋ ਜਾਵੇਗਾ। ਇਸ ਮਗਰੋਂ ਲੁਧਿਆਣਾ ਵਾਸੀਆਂ ਲਈ ਹੋਰ ਜ਼ਿਆਦਾ ਉਡਾਣਾਂ ਉਪਲਬਧ ਹੋਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੋਰ ਹੁਲਾਰਾ ਮਿਲੇਗਾ, ਜੋ ਪੰਜਾਬ ਦੀ ਤਰੱਕੀ ਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਹਿਮ ਭੂਮਿਕਾ ਨਿਭਾਏਗਾ।

Punjab Bani 06 September,2023
ਮੁੱਖ ਮੰਤਰੀ ਨੇ ਅੰਕੜਿਆਂ ਨਾਲ ਦਿੱਤਾ ਰਾਜਪਾਲ ਦੀ ਚਿੱਠੀਆਂ ਦਾ ਮੋੜਵਾਂ ਜਵਾਬ

ਮੁੱਖ ਮੰਤਰੀ ਨੇ ਅੰਕੜਿਆਂ ਨਾਲ ਦਿੱਤਾ ਰਾਜਪਾਲ ਦੀ ਚਿੱਠੀਆਂ ਦਾ ਮੋੜਵਾਂ ਜਵਾਬ ਅਸੀਂ ਹੁਣ ਤੱਕ 23518 ਨਸ਼ਾ ਤਸਕਰ ਗ੍ਰਿਫਤਾਰ ਕੀਤੇ, 17623 ਐਫ.ਆਈ.ਆਰ ਦਰਜ ਕੀਤੀਆਂ ਅਤੇ 1627 ਕਿਲੋ ਹੈਰੋਇਨ ਬਰਾਮਦ ਕੀਤੀ-ਮੁੱਖ ਮੰਤਰੀ ਰਿਪੋਰਟ ਮੁਤਾਬਕ ਬਿਹਤਰ ਕਾਨੂੰਨ ਵਿਵਸਥਾ ਵਾਲੇ ਸੂਬਿਆਂ 'ਚ ਪੰਜਾਬ ਦੂਜੇ ਨੰਬਰ 'ਤੇ ਸਾਡੀ ਸਰਕਾਰ 'ਚ ਹੁਣ ਤੱਕ ਹੋਇਆ 50871 ਕਰੋੜ ਰੁਪਏ ਦਾ ਨਿਵੇਸ਼ ਚੰਗੇ ਮਾਹੌਲ ਦਾ ਨਤੀਜਾ ਕੇਂਦਰੀ ਮੰਤਰੀ ਨੇ ਰਾਜ ਸਭਾ 'ਚ ਮੰਨਿਆ ਕਿ ਐਮ.ਐਸ.ਐਮ.ਈ. ਰਜਿਸਟ੍ਰੇਸ਼ਨ 'ਚ ਪੰਜਾਬ ਉੱਤਰੀ ਭਾਰਤ 'ਚ ਮੋਹਰੀ ਅਸੀਂ ਲੋਕਾਂ ਲਈ ਕੰਮ ਕਰ ਰਹੇ ਹਾਂ ਤੇ ਗਵਰਨਰ ਆਪਣੇ ਆਕਾਵਾਂ ਲਈ-ਮੁੱਖ ਮੰਤਰੀ ਚੰਡੀਗੜ੍ਹ, 26 ਅਗਸਤ: ਰਾਜਪਾਲ ਵੱਲੋਂ ਆਪਣੀ ਚਿੱਠੀ ਵਿੱਚ ਚੁੱਕੇ ਗਏ ਸੂਬੇ ਦੇ ਵੱਖ-ਵੱਖ ਮੁੱਦਿਆਂ ਦਾ ਅੰਕੜਿਆਂ ਨਾਲ ਜਵਾਬ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ ਜਿਸ ਦੇ ਹਾਂ-ਪੱਖੀ ਨਤੀਜੇ ਸਾਹਮਣੇ ਆ ਰਹੇ ਹਨ। ਸੂਬੇ ਦੀ ਅਮਨ-ਕਾਨੂੰਨ ਦੀ ਵਿਵਸਥਾ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਅਮਨ-ਕਾਨੂੰਨ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਵਿਆਪਕ ਪੱਧਰ ਉਤੇ ਕਦਮ ਚੁੱਕੇ ਹਨ। ਸੂਬੇ ਦੇ ਸੁਖਾਵੇਂ ਮਾਹੌਲ ਦੀ ਮਿਸਾਲ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਮਾਰਚ, 2022 ਤੋਂ ਸੂਬੇ ਵਿਚ 50871 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ ਅਤੇ 3420 ਪ੍ਰਾਜੈਕਟਾਂ ਨੂੰ ਪ੍ਰਵਾਨਗੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਟਾਟਾ ਸਟੀਲ ਵੱਲੋਂ ਦੇਸ਼ ਦਾ ਦੂਜਾ ਸਟੀਲ ਪਲਾਂਟ ਲੁਧਿਆਣਾ ਵਿਚ ਸਥਾਪਤ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਸਨਾਥਨ, ਨੈਸਲੇ, ਨਾਭਾ ਪਾਵਰ ਪਲਾਂਟ ਵੱਲੋਂ ਨਿਵੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਸੂਖਮ, ਛੋਟੇ ਤੇ ਦਰਮਿਆਨੇ ਉਦਯੋਗਾਂ ਦੀ ਰਿਕਾਰਡ 2.70 ਲੱਖ ਰਜਿਸਟ੍ਰੇਸ਼ਨ ਹੋਈ ਹੈ ਅਤੇ ਉੱਤਰੀ ਭਾਰਤ ਵਿੱਚੋਂ ਪੰਜਾਬ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ ਅਤੇ ਇਹ ਅੰਕੜੇ ਵੀ ਭਾਰਤ ਸਰਕਾਰ ਨੇ ਰਾਜ ਸਭਾ ਵਿਚ ਪੇਸ਼ ਕੀਤੇ ਹਨ। ਉਨ੍ਹਾਂ ਦੱਸਿਆ ਕਿ ਦੇਸ਼ ਦੇ ਇਕ ਮੋਹਰੀ ਮੈਗਜ਼ੀਨ ਨੇ ਆਪਣੀ ਅਮਨ-ਕਾਨੂੰਨ ਦੀ ਬਿਹਤਰ ਵਿਵਸਥਾ ਬਾਰੇ ਜਾਰੀ ਕੀਤੀ ਰਿਪੋਰਟ ਵਿਚ ਪੰਜਾਬ ਨੂੰ ਦੂਜਾ ਸਥਾਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਸਕੀਮਾਂ ਲਾਗੂ ਕਰਨ ਲਈ ਕੰਮ ਕਰ ਰਹੀ ਹੈ ਜਦਕਿ ਰਾਜਪਾਲ ਅਜਿਹੀਆਂ ਚਿੱਠੀਆਂ ਰਾਹੀਂ ਆਪਣੇ ਆਕਾਵਾਂ ਨੂੰ ਖੁਸ਼ ਕਰ ਰਹੇ ਹਨ। ਸੂਬੇ ਵਿਚ ਨਸ਼ਿਆਂ ਦੀ ਸਮੱਸਿਆ ਬਾਰੇ ਰਾਜਪਾਲ ਵੱਲੋਂ ਚੁੱਕੇ ਸਵਾਲ ਦੇ ਜਵਾਬ ਵਿੱਚ ਅੰਕੜੇ ਪੇਸ਼ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਨਸ਼ਿਆਂ ਦੇ ਖਿਲਾਫ਼ ਜੰਗ ਵਿੱਢੀ ਹੋਈ ਹੈ। ਹੁਣ ਤੱਕ 23518 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ, 17623 ਐਫ.ਆਈ.ਆਰਜ਼ ਦਰਜ ਕੀਤੀਆਂ, 1627 ਕਿਲੋ ਹੈਰੋਇਨ ਫੜੀ, ਤਸਕਰਾਂ ਪਾਸੋਂ 13.29 ਕਰੋੜ ਰੁਪਏ ਬਰਾਮਦ ਕੀਤੇ ਅਤੇ 66 ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾ ਚੁੱਕੀ ਹੈ ਅਤੇ ਬਾਕੀਆਂ ਦੀ ਜ਼ਬਤ ਕਰਨ ਲਈ ਕਾਰਵਾਈ ਚੱਲ ਰਹੀ ਹੈ। ਸੂਬੇ ਵਿਚ ਗੈਂਗਸਟਰਵਾਦ ਖਿਲਾਫ਼ ਕੀਤੀ ਕਾਰਵਾਈ ਦਾ ਜ਼ਿਕਰ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਗਠਨ ਕੀਤਾ ਅਤੇ ਹੁਣ ਤੱਕ 753 ਖਤਰਨਾਕ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਵੱਡੀ ਮਾਤਰਾ ਵਿਚ ਹਥਿਆਰ ਅਤੇ ਵਾਹਨ ਫੜੇ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਨਸ਼ਿਆਂ ਦੀ ਲਾਹਣਤ ਨੂੰ ਜੜ੍ਹੋਂ ਪੁੱਟਣ ਲਈ ਹੋਰ ਸਖ਼ਤ ਕਦਮ ਚੁੱਕ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ ਅਤੇ 90 ਫੀਸਦੀ ਲੋਕਾਂ ਦਾ ਜ਼ੀਰੋ ਬਿੱਲ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਸੂਬੇ ਦੇ 31,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ 12000 ਤੋਂ ਵੱਧ ਕੱਚੇ ਅਧਿਆਪਕਾਂ ਨੂੰ ਪੱਕਾ ਕੀਤਾ ਗਿਆ ਤਾਂ ਕਿ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਬਣਾਇਆ ਜਾ ਸਕੇ। ਕਿਸਾਨਾਂ ਦੀ ਭਲਾਈ ਲਈ ਚੁੱਕੇ ਕਦਮਾਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਹੋਇਆ ਕਿ ਸਹਿਕਾਰੀ ਖੰਡ ਮਿੱਲ ਨੇ ਗੰਨਾ ਉਤਪਾਦਕਾਂ ਦਾ ਸਾਰਾ ਬਕਾਇਆ ਅਦਾ ਕਰ ਦਿੱਤਾ ਹੈ।

Punjab Bani 26 August,2023
ਰਾਜਪਾਲ ਨੇ ਰਾਸ਼ਟਰਪਤੀ ਰਾਜ ਦੀ ਧਮਕੀ ਦੇ ਕੇ ਸਾਢੇ ਤਿੰਨ ਕਰੋੜ ਪੰਜਾਬੀਆਂ ਦੀਆਂ ਭਾਵਨਾਵਾਂ ਦਾ ਨਿਰਾਦਰ ਕੀਤਾ-ਮੁੱਖ ਮੰਤਰੀ

ਰਾਜਪਾਲ ਨੇ ਰਾਸ਼ਟਰਪਤੀ ਰਾਜ ਦੀ ਧਮਕੀ ਦੇ ਕੇ ਸਾਢੇ ਤਿੰਨ ਕਰੋੜ ਪੰਜਾਬੀਆਂ ਦੀਆਂ ਭਾਵਨਾਵਾਂ ਦਾ ਨਿਰਾਦਰ ਕੀਤਾ-ਮੁੱਖ ਮੰਤਰੀ ਅਜਿਹੀਆਂ ਧਮਕੀਆਂ ਅੱਗੇ ਝੁਕਣ ਵਾਲਾ ਨਹੀਂ ਹਾਂ, ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਕੋਈ ਸਮਝੌਤਾ ਨਹੀਂ ਕਰਾਂਗਾ ਪੰਜਾਬ ਧਾਰਾ 356 ਦੀ ਦੁਰਵਰਤੋਂ ਦਾ ਸਭ ਤੋਂ ਵੱਧ ਪੀੜਤ, ਅਮਨਪਸੰਦ ਲੋਕਾਂ ਦੇ ਜ਼ਖਮਾਂ ਉਤੇ ਨਮਕ ਛਿੜਕਣ ਦੀ ਕੋਸ਼ਿਸ਼ ਨਾ ਕਰੋ ਆਜ਼ਾਦੀ ਲਈ ਵੱਡੀਆਂ ਕੁਰਬਾਨੀਆਂ ਦੇਣ ਵਾਲੇ ਅਤੇ ਦੇਸ਼ ਨੂੰ ਅਨਾਜ ਪੱਖੋਂ ਸੁਰੱਖਿਅਤ ਬਣਾਉਣ ਵਾਲੇ ਪੰਜਾਬੀਆਂ ਦੀ ਤੌਹੀਨ ਕਰਨ ਦਾ ਤਹਾਨੂੰ ਕੋਈ ਹੱਕ ਨਹੀਂ ਕੇਂਦਰ ਸਰਕਾਰ ਕੋਲ ਆਰ.ਡੀ.ਐਫ., ਜੀ.ਐਸ.ਟੀ., ਕਿਸਾਨ ਮਸਲਿਆਂ ਸਮੇਤ ਪੰਜਾਬ ਦੇ ਲੰਬਿਤ ਮੁੱਦਿਆਂ ਬਾਰੇ ਰਾਜਪਾਲ ਨੇ ਕਦੇ ਚੁੱਪ ਨਹੀਂ ਤੋੜੀ ਰਾਜਪਾਲ ਦੀਆਂ ਚਿੱਠੀਆਂ ਦਾ ਜਵਾਬ ਦੇਣ ਲਈ ਵਚਨਬੱਧ ਹਾਂ ਪਰ ਬਾਂਹ ਮਰੋੜਨ ਦੀ ਕੋਸ਼ਿਸ਼ ਕਰਨਾ ਮੰਦਭਾਗਾ ਚੰਡੀਗੜ੍ਹ, 26 ਅਗਸਤ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸੂਬੇ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਸਿਫਾਰਸ਼ ਕਰਨ ਦੀ ਧਮਕੀ ਭਰੀ ਚਿੱਠੀ ਨੂੰ ਸਾਢੇ ਤਿੰਨ ਕਰੋੜ ਪੰਜਾਬੀਆਂ ਦੀ ਤੌਹੀਨ ਦੱਸਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਰਾਜਪਾਲ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਲਾਮਿਸਾਲ ਕੁਰਬਾਨੀਆਂ ਦੇਣ ਅਤੇ ਮੁਲਕ ਨੂੰ ਅਨਾਜ ਪੱਖੋਂ ਸਵੈ-ਨਿਰਭਰ ਬਣਾਉਣ ਵਾਲੇ ਅਮਨਪਸੰਦ ਅਤੇ ਮਿਹਨਤਕਸ਼ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਮਾਰੀ ਹੈ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਉਹ ਅਜਿਹੀਆਂ ਧਮਕੀਆਂ ਅੱਗੇ ਝੁਕਣ ਵਾਲੇ ਨਹੀਂ ਹਨ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਕੋਈ ਸਮਝੌਤਾ ਨਹੀਂ ਕਰਾਂਗਾ। ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੱਚ ਤਾਂ ਰਾਜਪਾਲ ਜਾਣਦੇ ਹਨ ਕਿ ਉਨ੍ਹਾਂ ਨੇ ਕਿਸ ਦੇ ਦਬਾਅ ਹੇਠ ਇਹ ਚਿੱਠੀ ਲਿਖੀ ਹੈ ਪਰ ਇਸ ਚਿੱਠੀ ਦੀ ਇਬਾਰਤ ਸਿੱਧੇ ਤੌਰ ਉਤੇ ਪੰਜਾਬੀਆਂ ਦੀ ਹੇਠੀ ਕਰਦੀ ਹੈ ਕਿਉਂਕਿ ਜਮਹੂਰੀਅਤ ਪਸੰਦ ਪੰਜਾਬੀਆਂ ਨੇ ਅਜੇ ਡੇਢ ਸਾਲ ਪਹਿਲਾਂ ਵੱਡਾ ਫਤਵਾ ਦੇ ਕੇ ਸਰਕਾਰ ਚੁਣੀ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਨੂੰ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਗੱਦੀ ਉਤੋਂ ਲਾਹੁਣ ਦੀਆਂ ਧਮਕੀਆਂ ਦੇਣ ਦਾ ਕੋਈ ਹੱਕ ਨਹੀਂ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਮੁਤਾਬਕ ਲੋਕਾਂ ਨੂੰ ਆਪਣੀ ਮਰਜ਼ੀ ਦੀ ਸਰਕਾਰ ਚੁਣਨ ਦਾ ਪੂਰਾ ਹੱਕ ਹੁੰਦਾ ਹੈ ਪਰ ਕੇਂਦਰ ਸਰਕਾਰ ਦੇ ਇਸ਼ਾਰੇ ਉਤੇ ਦੇਸ਼ ਵਿਚ ਦਿੱਲੀ, ਪੱਛਮੀ ਬੰਗਾਲ, ਕੇਰਲਾ, ਤਾਮਿਲਨਾਡੂ ਸਮੇਤ ਹੋਰ ਗੈਰ-ਭਾਜਪਾ ਸਰਕਾਰਾਂ ਨੂੰ ਉਥੋਂ ਦੇ ਰਾਜਪਾਲਾਂ ਵੱਲੋਂ ਕੰਮ ਨਹੀਂ ਕਰਨ ਦਿੱਤਾ ਜਾ ਰਿਹਾ। ਭਗਵੰਤ ਸਿੰਘ ਮਾਨ ਨੇ ਕਿਹਾ, “ਰਾਜਪਾਲ ਨੇ ਧਾਰਾ 356 ਤਹਿਤ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਧਮਕੀ ਦਿੱਤੀ ਹੈ ਪਰ ਦੇਸ਼ ਵਿਚ ਪੰਜਾਬ ਅਜਿਹਾ ਸੂਬਾ ਹੈ ਜਿਸ ਨੂੰ ਧਾਰਾ 356 ਦੀ ਦੁਰਵਰਤੋਂ ਦਾ ਖਮਿਆਜ਼ਾ ਸਭ ਤੋਂ ਵੱਧ ਭੁਗਤਣਾ ਪਿਆ ਹੈ। ਇਹ ਬੜੇ ਦੁੱਖ ਦੀ ਗੱਲ ਹੈ ਕਿ ਬੀਤੇ ਸਮੇਂ ਵਿੱਚ ਕੇਂਦਰ ਸਰਕਾਰਾਂ ਦੇ ਆਪਹੁਦਰੇਪਣ ਤੇ ਧੱਕੇਸ਼ਾਹੀ ਪੰਜਾਬ ਨੇ ਆਪਣੇ ਪਿੰਡੇ ਉਤੇ ਹੰਢਾਈ ਹੈ ਅਤੇ ਹੁਣ ਇਕ ਵਾਰ ਫੇਰ ਕੇਂਦਰ ਸਰਕਾਰ ਨੇ ਰਾਜਪਾਲ ਰਾਹੀਂ ਪੰਜਾਬ ਵਿਚ ਜਮਹੂਰੀ ਕਦਰਾਂ-ਕੀਮਤਾਂ ਨੂੰ ਮੁੜ ਛਿੱਕੇ ਟੰਗਣ ਦੀ ਕੋਸ਼ਿਸ਼ ਕੀਤੀ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿਚ ਰਾਜਪਾਲ ਸੱਤਾ ਦੀ ਵਾਗਡੋਰ ਆਪਣੇ ਹੱਥ ਵਿਚ ਲੈਣ ਲਈ ਸਾਜ਼ਿਸ਼ਾਂ ਰਚ ਰਹੇ ਹਨ ਜਿਸ ਕਰਕੇ ਉਨ੍ਹਾਂ ਦੀ ਸਰਕਾਰ ਨੂੰ ਸੱਤਾ ਤੋਂ ਲਾਹੁਣ ਦੀਆਂ ਧਮਕੀਆਂ ਦੇ ਰਹੇ ਹਨ। ਉਨ੍ਹਾਂ ਨੇ ਰਾਜਪਾਲ ਨੂੰ ਰਾਜਸਥਾਨ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਆਪਣੀ ਕਿਸਮਤ ਅਜ਼ਮਾਉਣ ਦੀ ਸਲਾਹ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਉਹ ਸਮੇਂ-ਸਮੇਂ ਸਿਰ ਰਾਜਪਾਲ ਦੀਆਂ ਚਿੱਠੀਆਂ ਦਾ ਜਵਾਬ ਦੇ ਰਹੇ ਹਨ ਅਤੇ ਉਨ੍ਹਾਂ ਨੂੰ ਹੁਣ ਤੱਕ 16 ਚਿੱਠੀਆਂ ਪ੍ਰਾਪਤ ਹੋਈਆਂ ਹਨ ਜਿਸ ਵਿੱਚੋਂ 9 ਚਿੱਠੀਆਂ ਦਾ ਜਵਾਬ ਦੇ ਚੁੱਕੇ ਹਨ ਅਤੇ ਬਾਕੀ ਚਿੱਠੀਆਂ ਦਾ ਜਵਾਬ ਛੇਤੀ ਦੇਣਗੇ ਪਰ ਰਾਜਪਾਲ ਵੱਲੋਂ ਚੁਣੀ ਹੋਈ ਸਰਕਾਰ ਦੇ ਮੁਖੀ ਦੀ ਬਾਂਹ ਮਰੋੜਨ ਦੀ ਕੋਸ਼ਿਸ਼ ਕਰਨਾ ਗੈਰ-ਸੰਵਿਧਾਨਕ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸੂਬੇ ਦੇ ਹਿੱਤ ਵਿਚ ਪਿਛਲੇ ਡੇਢ ਸਾਲ ਵਿਚ ਛੇ ਬਿੱਲ ਵਿਧਾਨ ਸਭਾ ਵਿਚ ਪਾਸ ਕੀਤੇ ਹਨ ਪਰ ਰਾਜਪਾਲ ਨੇ ਅਜੇ ਤੱਕ ਇਨ੍ਹਾਂ ਬਿੱਲਾਂ ਨੂੰ ਪਾਸ ਕਰਨ ਦੀ ਬਜਾਏ ਠੰਢੇ ਬਸਤੇ ਵਿਚ ਪਾਇਆ ਹੋਇਆ ਹੈ। ਕੇਂਦਰ ਸਰਕਾਰ ਕੋਲ ਲੰਬਿਤ ਪੰਜਾਬ ਦੇ ਮਸਲਿਆਂ ਬਾਰੇ ਰਾਜਪਾਲ ਵੱਲੋਂ ਚੁੱਪ ਸਾਧ ਲੈਣ ਉਤੇ ਸਵਾਲ ਚੁੱਕਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸੂਬੇ ਦਾ ਆਰ.ਡੀ.ਐਫ., ਜੀ.ਐਸ.ਟੀ. ਦਾ ਕਰੋੜਾਂ ਰੁਪਏ ਦਾ ਬਕਾਇਆ ਰੋਕਿਆ ਹੋਇਆ ਹੈ। ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਪਰ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਸੂਬੇ ਦੇ ਰਾਜਪਾਲ ਨੇ ਅੱਜ ਤੱਕ ਇਕ ਵੀ ਚਿੱਠੀ ਪੰਜਾਬ ਦੇ ਮਸਲਿਆਂ ਬਾਰੇ ਕੇਂਦਰ ਸਰਕਾਰ ਨੂੰ ਨਹੀਂ ਲਿਖੀ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨਾਲ ਜੋੜਨ ਬਾਰੇ ਹੋਈ ਮੀਟਿੰਗ ਵਿਚ ਵੀ ਪੰਜਾਬ ਦੇ ਰਾਜਪਾਲ ਹਰਿਆਣਾ ਦੇ ਹੱਕ ਵਿਚ ਭੁਗਤਦੇ ਰਹੇ ਜਿਸ ਤੋਂ ਉਨ੍ਹਾਂ ਦੀ ਪੰਜਾਬੀਆਂ ਪ੍ਰਤੀ ਵਫਾਦਾਰੀ ਨਾ ਹੋਣ ਦਾ ਪਤਾ ਲਗਦਾ ਹੈ। ਇਸੇ ਤਰ੍ਹਾਂ ਚੰਡੀਗੜ੍ਹ ਦੇ ਪ੍ਰਸ਼ਾਸਕ ਵਜੋਂ ਰਾਜਪਾਲ ਨੇ ਚੰਡੀਗੜ੍ਹ ਵਿਚ ਤਾਇਨਾਤ ਪੰਜਾਬ ਕਾਡਰ ਦੇ ਐਸ.ਐਸ.ਪੀ. ਨੂੰ ਰਾਤੋ-ਰਾਤ ਅਹੁਦੇ ਤੋਂ ਲਾਹ ਦਿੱਤਾ ਅਤੇ ਛੇ ਮਹੀਨੇ ਇਸ ਅਹੁਦੇ ਤੋਂ ਪੰਜਾਬ ਨੂੰ ਮਹਿਰੂਮ ਰੱਖਿਆ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਗੁਆਂਢੀ ਸੂਬੇ ਹਰਿਆਣਾ ਦੇ ਨੂਹ ਵਿੱਚ ਭੜਕੀ ਅੱਗ ਨਾਲ ਵੱਡੀ ਪੱਧਰ ਉਤੇ ਹੋਏ ਜਾਨੀ ਤੇ ਮਾਲੀ ਨੁਕਸਾਨ ਬਾਰੇ ਹਰਿਆਣਾ ਦੇ ਰਾਜਪਾਲ ਨੇ ਚੁੱਪ ਵੀ ਨਹੀਂ ਤੋੜੀ। ਇੱਥੋਂ ਤੱਕ ਕਿ ਅੱਗ ਦੀ ਭੱਠੀ ਵਿਚ ਝੋਕੇ ਗਏ ਸੂਬੇ ਮਨੀਪੁਰ ਦੇ ਸੰਵੇਦਨਸ਼ੀਲ ਹਾਲਤਾਂ ਬਾਰੇ ਵੀ ਉਥੋਂ ਦੇ ਰਾਜਪਾਲ ਨੇ ਕੋਈ ਉਜਰ ਨਹੀਂ ਕੀਤਾ ਪਰ ਪੰਜਾਬ ਦੇ ਰਾਜਪਾਲ ਸੂਬੇ ਦੇ ਲੋਕਾਂ ਦੇ ਹੱਕ ਵਿਚ ਲਗਾਤਾਰ ਉਪਰਾਲੇ ਕਰ ਰਹੀ ਸਰਕਾਰ ਨੂੰ ਡੇਗਣ ਦੀਆਂ ਧਮਕੀਆਂ ਦੇ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਕਿੰਨੀ ਹੈਰਾਨੀ ਵਾਲੀ ਗੱਲ ਹੈ ਕਿ ਸੂਬੇ ਦੀ ਸਰਕਾਰ ਲੋਕਾਂ ਨੂੰ ਮੁਫ਼ਤ ਬਿਜਲੀ, ਚੰਗੀ ਸਿੱਖਿਆ, ਸਿਹਤ ਸੇਵਾਵਾਂ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਏਜੰਡੇ ਉਤੇ ਦਿਨ-ਰਾਤ ਕੰਮ ਕਰ ਰਹੀ ਹੈ ਅਤੇ ਉਸ ਸੂਬੇ ਦਾ ਰਾਜਪਾਲ ਸਰਕਾਰ ਨੂੰ ਡੇਗਣ ਦੀਆਂ ਚਾਲਾਂ ਚੱਲ ਰਹੇ ਹਨ।” ਹੜ੍ਹਾਂ ਦੇ ਮੁਆਵਜ਼ੇ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਰਾਹਤ ਦੇਣ ਲਈ ਕੇਂਦਰ ਸਰਕਾਰ ਪਾਸੋਂ ਸੂਬਾਈ ਆਫ਼ਤ ਰਾਹਤ ਫੰਡ ਜਿਸ ਵਿਚ 9600 ਕਰੋੜ ਰੁਪਏ ਦਾ ਫੰਡ ਹੈ, ਦੇ ਨਿਯਮਾਂ ਵਿੱਚ ਢਿੱਲ ਦੇਣ ਲਈ ਕਈ ਵਾਰ ਮੰਗ ਕੀਤੀ ਹੈ ਪਰ ਅਜੇ ਤੱਕ ਕੇਂਦਰ ਨੇ ਹਾਂ-ਪੱਖੀ ਹੁੰਗਾਰਾ ਨਹੀਂ ਭਰਿਆ। ਉਨ੍ਹਾਂ ਕਿਹਾ ਕਿ ਰਾਜਪਾਲ ਨੂੰ ਇਸ ਬਾਰੇ ਵੀ ਕੇਂਦਰ ਸਰਕਾਰ ਨਾਲ ਗੱਲ ਕਰਨੀ ਚਾਹੀਦੀ ਹੈ।

Punjab Bani 26 August,2023
ਮੁੱਖ ਮੰਤਰੀ ਵੱਲੋਂ ਵੇਰਕਾ ਫਰੂਟ ਦਹੀਂ, ਕਰੀਮ ਅਤੇ ਐਕਸਟੈਂਡਡ ਸ਼ੈਲਫ ਲਾਈਫ ਮਿਲਕ ਦੀ ਸ਼ੁਰੂਆਤ

ਮੁੱਖ ਮੰਤਰੀ ਵੱਲੋਂ ਵੇਰਕਾ ਫਰੂਟ ਦਹੀਂ, ਕਰੀਮ ਅਤੇ ਐਕਸਟੈਂਡਡ ਸ਼ੈਲਫ ਲਾਈਫ ਮਿਲਕ ਦੀ ਸ਼ੁਰੂਆਤ ਪੰਜਾਬ ਵਿੱਚ ਸਹਿਕਾਰੀ ਸੰਸਥਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧਤਾ ਦੁਹਰਾਈ ਮਿਲਕਫੈੱਡ ਨੂੰ ਅਹਿਮਦਾਬਾਦ, ਕੋਲਕਾਤਾ, ਮੁੰਬਈ ਅਤੇ ਜੈਪੁਰ ਵਰਗੇ ਸੰਗਠਿਤ ਬਾਜ਼ਾਰਾਂ ਵਿੱਚ ਮੁੜ ਸੁਰਜੀਤ ਕਰਨ ਲਈ ਕੀਤੇ ਜਾਣਗੇ ਯਤਨ : ਮੁੱਖ ਮੰਤਰੀ ਕਿਸਾਨਾਂ ਨੂੰ ਵੱਧ ਤੋਂ ਵੱਧ ਦੁੱਧ ਵੇਰਕਾ ਕੋਲ ਪਹੁੰਚਾਉਣ ਦੀ ਅਪੀਲ ਚੰਡੀਗੜ੍ਹ, 23 ਅਗਸਤ ਸੂਬੇ ਦੀਆਂ ਸਹਿਕਾਰੀ ਸੰਸਥਾਵਾਂ ਨੂੰ ਹੋਰ ਮਜ਼ਬੂਤ ਕਰਨ ਹਿੱਤ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੇਰਕਾ ਫਰੂਟ ਦਹੀਂ, ਫਰੈਸ਼ ਕਰੀਮ ਦੀ ਇਕ ਲੀਟਰ ਪੈਕਿੰਗ ਅਤੇ ਐਕਸਟੈਂਡਡ ਸ਼ੈਲਫ ਲਾਈਫ ਯੂ.ਐਚ.ਟੀ. ਦੁੱਧ ਲਾਂਚ ਕੀਤਾ। ਇੱਥੇ ਉਦਘਾਟਨੀ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਮਿਲਕਫੈੱਡ ਦੀ ਮੁੱਖ ਸਮਰੱਥਾ ਵਧੀਆ ਗੁਣਵੱਤਾ ਵਾਲੇ ਦੁੱਧ ਦੀ ਖਰੀਦ ਅਤੇ ਉੱਚ ਗੁਣਵੱਤਾ ਵਾਲੇ ਦੁੱਧ ਉਤਪਾਦਾਂ ਦੀ ਪੈਦਾਵਾਰ ਵਿੱਚ ਹੈ। ਉਨ੍ਹਾਂ ਕਿਹਾ ਕਿ ਮਿਆਰੀ ਉਤਪਾਦਾਂ ਨੂੰ ਯਕੀਨੀ ਬਣਾਉਣ ਲਈ ਮਿਲਕਫੈੱਡ ਵੱਲੋਂ ਅਤਿ ਆਧੁਨਿਕ ਮਿਲਕ ਪਲਾਂਟ ਅਤੇ ਦੁੱਧ ਦੀ ਜਾਂਚ ਕਰਨ ਵਾਲੇ ਉਪਕਰਨਾਂ ਦੀ ਸਥਾਪਨਾ ’ਤੇ ਭਾਰੀ ਨਿਵੇਸ਼ ਕੀਤਾ ਜਾ ਰਿਹਾ ਹੈ ਤਾਂ ਜੋ ਦੁੱਧ ਦੀ ਬੂੰਦ- ਬੂੰਦ ਦੀ ਗੁਣਵੱਤਾ ਦੀ ਪੂਰਨ ਪਰਖ਼ ਕਰਕੇ ਹੀ ਖ਼ਰਾ ਦੁੱਧ ਆਵਾਮ ਤੱਕ ਪਹੁੰਚਾਇਆ ਜਾਵੇ । ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਖਪਤਕਾਰਾਂ ਨੂੰ ਸੁਰੱਖਿਅਤ ਅਤੇ ਗੁਣਵੱਤਾ ਭਰਪੂਰ ਖੁਰਾਕੀ ਵਸਤਾਂ ਮੁਹੱਈਆ ਕਰਨ ਲਈ ਵੇਰਕਾ ਡੇਅਰੀ ਮੋਹਾਲੀ ਵਿਖੇ ਜੇ.ਆਈ.ਸੀ.ਏ. ਤਹਿਤ 325 ਕਰੋੜ ਰੁਪਏ ਦੀ ਲਾਗਤ ਨਾਲ ਅਤਿ ਆਧੁਨਿਕ ਬੁਨਿਆਦੀ ਢਾਂਚੇ ਵਾਲਾ 5 ਐਲਐਲਪੀਡੀ ਸਮਰੱਥਾ ਦਾ ਨਵਾਂ ਦੁੱਧ ਪ੍ਰੋਸੈਸਿੰਗ ਪਲਾਂਟ ਸਥਾਪਿਤ ਕੀਤਾ ਜਾ ਰਿਹਾ ਹੈ। ਇਸ ਪਲਾਂਟ ਵਿੱਚ 50 ਐਮਟੀਪੀਡੀ ਦਹੀਂ, 4 ਐਮਟੀਪੀਡੀ ਘਿਓ ਅਤੇ 50 ਐਮਟੀਪੀਡੀ ਮੱਖਣ ਤਿਆਰ ਕੀਤਾ ਜਾਵੇਗਾ। ਵੇਰਕਾ ਦੇ ਵਿਸਥਾਰ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵੇਰਕਾ ਵਿੱਚ ਅੱਜ ਨਵੇਂ ਉਤਪਾਦ ਸ਼ਾਮਲ ਕੀਤੇ ਗਏ ਹਨ, ਜਿਸ ਵਿੱਚ 100 ਗ੍ਰਾਮ ਪੈਕਿੰਗ ਵਾਲਾ ਫਰੂਟ ਦਹੀਂ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਵਿੱਚ ਤਿੰਨ ਅਸਲੀ ਫਲ ਕਿਸਮਾਂ: ਅੰਬ, ਸਟਰਾਅਬੇਰੀ ਅਤੇ ਬਲੂਬੇਰੀ, 100 ਗ੍ਰਾਮ ਕੱਪ ਵਿੱਚ, 120 ਦਿਨਾਂ ਦੀ ਸ਼ੈਲਫ ਲਾਈਫ ਵਾਲਾ ਇਕ ਲਿਟਰ ਫਰੈਸ਼ ਕਰੀਮ ਪੈਕ ਅਤੇ 90 ਦਿਨਾਂ ਦੀ ਐਕਸਟੈਂਡਡ ਸ਼ੈਲਫ ਲਾਈਫ ਯੂਐਚਟੀ ਦੁੱਧ ਸ਼ਾਮਲ ਹੈ। ਮੁੱਖ ਮੰਤਰੀ ਨੇ ਵਿੱਤੀ ਸਾਲ 2022-23 ਦੌਰਾਨ ਮਿਲਕਫੈੱਡ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਅਤੇ ਡੇਅਰੀ ਉਤਪਾਦਕਾਂ ਅਤੇ ਖਪਤਕਾਰਾਂ ਨੂੰ ਭਰੋਸਾ ਦਿਵਾਇਆ ਕਿ ਮਿਲਕਫੈੱਡ ਡੇਅਰੀ ਕਿਸਾਨਾਂ ਨੂੰ ਮਿਆਰੀ ਸੇਵਾਵਾਂ ਪ੍ਰਦਾਨ ਕਰਨ ਅਤੇ ਵਧੀਆ ਗੁਣਵੱਤਾ ਵਾਲਾ ਦੁੱਧ ਉਤਪਾਦਕਾਂ ਤੋਂ ਖਪਤਕਾਰਾਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਨੇ ਮਿਲਕਫੈੱਡ ਪੰਜਾਬ ਨੂੰ ਇਸ ਦੇ ਮਿੱਥੇ ਟੀਚੇ ਦੀ ਪ੍ਰਾਪਤੀ ਲਈ ਪੂਰਨ ਸਹਿਯੋਗ ਦਾ ਭਰੋਸਾ ਵੀ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੁੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਦੁੱਧ ਵੇਰਕਾ ਨੂੰ ਮੁਹੱਈਆ ਕਰ ਕੇ ਜਿੱਥੇ ਆਪਣੇ ਆਮਦਨ ਵਿੱਚ ਵਾਧਾ ਕਰਨ, ਉਥੇ ਇਸ ਸਹਿਕਾਰੀ ਅਦਾਰੇ ਦੇ ਵਿਸਥਾਰ ਵਿੱਚ ਵੀ ਯੋਗਦਾਨ ਪਾਉਣ।ਮੁੱਖ ਮੰਤਰੀ ਨੇ ਮਿਲਕਫੈੱਡ ਨੂੰ ਪੰਜਾਬ ਸਰਕਾਰ ਤੋਂ 100 ਕਰੋੜ ਦੀ ਵਿੱਤੀ ਸਹਾਇਤਾ ਦੇ ਬਜਟ ਨੂੰ ਸਮੇਂ ਸਿਰ ਵੰਡਣ ਦਾ ਭਰੋਸਾ ਦਿੱਤਾ ਤਾਂ ਜੋ ਦੁੱਧ ਦੀ ਖਰੀਦ ਵਿੱਚ ਸੁਧਾਰ ਕੀਤਾ ਜਾ ਸਕੇ ਅਤੇ ਵਪਾਰ ਨੂੰ ਹੋਰ ਰਾਜਾਂ ਦੇ ਬਰਾਬਰ ਬਣਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਮਿਲਕਫੈੱਡ ਵੱਲੋਂ ਨਵੇਂ ਬੀ.ਆਈ.ਐੱਸ. ਐੱਸ.ਐੱਨ.ਐੱਫ. ਫਾਰਮੂਲੇ ਨੂੰ ਲਾਗੂ ਕਰਨ ਦੀ ਸ਼ਲਾਘਾ ਕੀਤੀ, ਜਿਸ ਨਾਲ ਪੰਜਾਬ ਦੇ ਡੇਅਰੀ ਕਿਸਾਨਾਂ ਨੂੰ ਬਹੁਤ ਲਾਭ ਹੋਵੇਗਾ ਅਤੇ ਭਾਰਤ ਦੇ ਵੱਡੇ ਡੇਅਰੀ ਉਦਯੋਗਾਂ ਨਾਲ ਮੁਕਾਬਲਾ ਕਰਨ ਵਿੱਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਬਜ਼ਾਰ ਦੀ ਮੰਗ ਨੂੰ ਦੇਖਦੇ ਹੋਏ ਮਿਲਕਫੈੱਡ ਵੱਲੋਂ ਸਮੇਂ-ਸਮੇਂ ’ਤੇ ਦੁੱਧ ਦੇ ਨਵੇਂ ਉਤਪਾਦ ਲਾਂਚ ਕੀਤੇ ਜਾ ਰਹੇ ਹਨ, ਜਿਨ੍ਹਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮਿਲਕਫੈੱਡ ਭਾਰਤ ਭਰ ਵਿੱਚ ਵਿਸਤਾਰ ਦੀ ਪ੍ਰਕਿਰਿਆ ਵਿੱਚ ਹੈ ਅਤੇ ਦਿੱਲੀ ਅਤੇ ਐਨਸੀਆਰ ਦੇ ਬਾਜ਼ਾਰਾਂ ਵਿੱਚ ਤਾਜ਼ਾ ਦੁੱਧ ਅਤੇ ਦੁੱਧ ਉਤਪਾਦਾਂ ਨੂੰ ਲਾਂਚ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਮਿਲਕਫੈੱਡ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਦੇ ਵੱਖ-ਵੱਖ ਸਟੇਸ਼ਨਾਂ ’ਤੇ 30 ਵੇਰਕਾ ਮਿਲਕ ਬੂਥ ਅਤੇ ਦਿੱਲੀ ਦੀਆਂ ਪ੍ਰਮੁੱਖ ਥਾਵਾਂ ’ਤੇ 100 ਮਿਲਕ ਬੂਥ ਖੋਲ੍ਹ ਕੇ ਦਿੱਲੀ ਅਤੇ ਐਨਸੀਆਰ ਮਾਰਕੀਟ ਵਿੱਚ ਆਪਣੀ ਮੌਜੂਦਗੀ ਨੂੰ ਮਜ਼ਬੂਤ ਕਰਨ ਦੀ ਪ੍ਰਕਿਰਿਆ ਵਿੱਚ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਿਲਕਫੈੱਡ ਵੱਲੋਂ ਅਹਿਮਦਾਬਾਦ, ਕੋਲਕਾਤਾ, ਮੁੰਬਈ ਅਤੇ ਜੈਪੁਰ ਵਰਗੇ ਆਪਣੇ ਪੁਰਾਣੇ ਮਜ਼ਬੂਤ ਬਾਜ਼ਾਰਾਂ ਨੂੰ ਸੁਰਜੀਤ ਕਰਨ ਲਈ ਵੀ ਸ਼ਾਨਦਾਰ ਉਪਰਾਲੇ ਕੀਤੇ ਜਾਣਗੇ। ਵੇਰਕਾ ਦੇ ਉਤਪਾਦਾਂ ਨੂੰ ਮਿਲੇ ਭਰਵੇਂ ਹੁੰਗਾਰੇ ਬਾਰੇ ਭਰੋਸਾ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਿਲਕਫੈੱਡ ਨੇ ਪੈਕ ਕੀਤੇ ਦੁੱਧ ਵਿੱਚ 9 ਫੀਸਦੀ, ਦਹੀਂ ਵਿੱਚ 32 ਫੀਸਦੀ, ਲੱਸੀ ਵਿੱਚ 30 ਫੀਸਦੀ ਦਾ ਸਾਲਾਨਾ ਵਾਧਾ ਦਰਜ ਕੀਤਾ ਹੈ। ਵਿੱਤੀ ਸਾਲ 2021-22 ਦੇ ਮੁਕਾਬਲੇ ਵਿੱਤੀ ਸਾਲ 2022-23 ਦੌਰਾਨ ਪਨੀਰ ਵਿੱਚ 23 ਫੀਸਦ ਅਤੇ ਖੀਰ ਦੀ ਵਿਕਰੀ ਵਿੱਚ 21ਫੀਸਦ ਵਾਧਾ ਦਰਜ ਹੋਇਆ ਹੈ। ਪ੍ਰੋਡਕਟ ਜਾਰੀ ਕਰਨ ਮੌਕੇ ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਵੀ ਹਾਜ਼ਰ ਸਨ।

Punjab Bani 23 August,2023
ਮੁੱਖ ਮੰਤਰੀ ਦਾ ਵੱਡਾ ਐਲਾਨ, ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ ਮਿਲੇਗੀ 5 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ

ਮੁੱਖ ਮੰਤਰੀ ਦਾ ਵੱਡਾ ਐਲਾਨ, ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ ਮਿਲੇਗੀ 5 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ 'ਮੁੱਖ ਮੰਤਰੀ ਪਿੰਡ ਏਕਤਾ ਸਨਮਾਨ' ਵਜੋਂ ਦਿੱਤੀ ਜਾਵੇਗੀ ਰਾਸ਼ੀ ਪਿੰਡਾਂ ਵਿੱਚੋਂ ਸਿਆਸੀ ਕੁੜੱਤਣ ਖਤਮ ਕਰਨ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਮਜ਼ਬੂਤ ਕਰਨ ਲਈ ਚੁੱਕਿਆ ਕਦਮ ਚੰਡੀਗੜ੍ਹ, 21 ਅਗਸਤ ਸੂਬੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵੱਡਾ ਫੈਸਲਾ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿਚ ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ 'ਮੁੱਖ ਮੰਤਰੀ ਪਿੰਡ ਏਕਤਾ ਸਨਮਾਨ' ਤਹਿਤ 5 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਦੇਣ ਦਾ ਐਲਾਨ ਕੀਤਾ ਹੈ। ਪੰਚਾਇਤੀ ਚੋਣਾਂ ਵਿਚ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਉਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਚੋਣਾਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਬਹੁਤ ਮਹੱਤਵਪੂਰਨ ਹੁੰਦੀਆਂ ਹਨ ਜਿਸ ਕਰਕੇ ਸੂਬਾ ਸਰਕਾਰ ਨੇ ਸਰਬਸੰਮਤੀ ਨਾਲ ਸਰਪੰਚ ਤੇ ਪੰਚ ਚੁਣਨ ਵਾਲੇ ਪਿੰਡਾਂ ਨੂੰ ਪੰਜ ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਦੇਣ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਪਿੰਡਾਂ ਵਿਚ ਸਾਂਝੀ ਰਾਏ ਨਾਲ ਪੰਚਾਇਤਾਂ ਚੁਣਨ ਦਾ ਰੁਝਾਨ ਹੋਰ ਵਧੇਗਾ ਜਿਸ ਨਾਲ ਪਿੰਡਾਂ ਵਿਚ ਸਿਆਸੀ ਤੌਰ ਉਤੇ ਪੈਦਾ ਹੁੰਦੀ ਕੁੜੱਤਣ ਦੂਰ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ, “ਪੰਚਾਇਤ ਦੀ ਚੋਣ ਪਿੰਡ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਹੁੰਦੀ ਹੈ। ਇਨ੍ਹਾਂ ਚੋਣਾਂ ਨੂੰ ਕਦੇ ਵੀ ਸਿਆਸਤ ਦੇ ਰੰਗ ਵਿਚ ਨਹੀਂ ਰੰਗਣਾ ਚਾਹੀਦਾ ਕਿਉਂਕਿ ਪਿੰਡਾਂ ਦੇ ਲੋਕ ਇਕ-ਦੂਜੇ ਦੇ ਦੁੱਖ-ਸੁੱਖ ਦੇ ਸ਼ਰੀਕ ਹੁੰਦੇ ਹਨ। ਸਰਪੰਚ ਪਿੰਡ ਦਾ ਮੁਖੀ ਹੁੰਦਾ ਹੈ ਜਿਸ ਕਰਕੇ ਉਸ ਨੇ ਕਿਸੇ ਇਕ ਧੜੇ ਦੀ ਨਹੀਂ ਸਗੋਂ ਪਿੰਡ ਵਾਸੀਆਂ ਦੀ ਨੁਮਾਇੰਦਗੀ ਕਰਨੀ ਚਾਹੀਦੀ ਹੈ। ਮੈਂ ਸਮੂਹ ਪਿੰਡਾਂ ਨੂੰ ਅਪੀਲ ਕਰਦਾਂ ਹਾਂ ਕਿ ਆਉਣ ਵਾਲੀਆਂ ਪੰਚਾਇਤੀ ਚੋਣਾਂ ਵਿਚ ਸਿਆਸੀ ਵਖਰੇਵਿਆਂ ਨੂੰ ਲਾਂਭੇ ਕਰਕੇ ਸਰਬਸਮੰਤੀ ਨਾਲ ਸਰਪੰਚ-ਪੰਚ ਚੁਣਨ ਤਾਂ ਕਿ ਪਿੰਡਾਂ ਦੀ ਭਾਈਚਾਰਕ ਸਾਂਝ ਦੀਆਂ ਤੰਦਾਂ ਹੋਰ ਮਜ਼ਬੂਤ ਹੋ ਸਕਣ।“ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਵੱਧ ਤੋਂ ਵੱਧ ਪਿੰਡ ਸਰਕਾਰ ਦੇ ਇਸ ਫੈਸਲੇ ਨੂੰ ਲਾਗੂ ਕਰਨਗੇ ਅਤੇ ਕਿਸੇ ਸਿਆਸੀ ਪਾਰਟੀ ਦੀ ਥਾਂ ਪਿੰਡ ਦੇ ਸਰਪੰਚ ਦੀ ਚੋਣ ਕਰਕੇ ਆਪਣੇ ਪਿੰਡਾਂ ਨੂੰ ਵਿਕਾਸ ਦੇ ਰਾਹ ਵੱਲ ਲੈ ਕੇ ਜਾਣਗੇ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਪਿੰਡਾਂ ਦੀਆਂ ਪੰਚਾਇਤਾਂ ਦੀ ਚੋਣ ਨੂੰ ਸਿਆਸੀ ਪਰਛਾਵੇਂ ਤੋਂ ਮੁਕਤ ਰੱਖਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਦਾ ਮੰਤਵ ਪੰਚਾਇਤੀ ਚੋਣਾਂ ਦੌਰਾਨ ਪਿੰਡਾਂ ਦਾ ਸੁਖਾਵਾਂ ਮਾਹੌਲ ਕਾਇਮ ਰੱਖਣ ਅਤੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਆਪਣੇ ਸਿਆਸੀ ਫਾਇਦਿਆਂ ਲਈ ਪਿੰਡਾਂ ਵਿਚ ਧੜੇਬੰਦੀ ਪੈਦਾ ਕਰਦੀਆਂ ਸਨ ਪਰ ਇਸ ਦਾ ਖਮਿਆਜ਼ਾ ਆਖਰ ਵਿਚ ਪਿੰਡ ਵਾਸੀਆਂ ਨੂੰ ਹੀ ਭੁਗਤਣਾ ਪੈਂਦਾ ਸੀ।

Punjab Bani 21 August,2023
ਮੰਡੀ ਬੋਰਡ ਚੇਅਰਮੈਨ ਬਰਸਟ ਤੇ ਵਿਧਾਇਕ ਨੀਨਾ ਮਿੱਤਲ ਨੇ ਰਾਜਪੁਰਾ ਮੰਡੀ 'ਚ ਲਾਏ ਬੂਟੇ

ਮੰਡੀ ਬੋਰਡ ਚੇਅਰਮੈਨ ਬਰਸਟ ਤੇ ਵਿਧਾਇਕ ਨੀਨਾ ਮਿੱਤਲ ਨੇ ਰਾਜਪੁਰਾ ਮੰਡੀ 'ਚ ਲਾਏ ਬੂਟੇ -ਪੰਜਾਬ ਗੁਰੂਆਂ ਦੀ ਧਰਤੀ, ਮਨੁੱਖਤਾ ਦੀ ਸੇਵਾ ਲਈ ਸਾਰਾ ਸਮਾਜ ਤੱਤਪਰ ਰਹਿੰਦਾ ਹੈ: ਹਰਚੰਦ ਸਿੰਘ ਬਰਸਟ ਰਾਜਪੁਰਾ, 21 ਅਗਸਤ: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਚੇਅਰਮੈਨ ਅਤੇ ਵਿਧਾਇਕ ਨੀਨਾ ਮਿੱਤਲ ਨੇ ਇੱਥੇ ਦਾਣਾ ਮੰਡੀ ਵਿਖੇ ਸ਼ਹੀਦ ਭਗਤ ਸਿੰਘ ਹਰਿਆਵਲੀ ਲਹਿਰ ਤਹਿਤ ਬੂਟੇ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ। ਇਸ ਮੌਕੇ ਹਰਿਆਲੀ ਵਧਾਉਣ ਲਈ ਬੂਟਿਆਂ ਦਾ ਲੰਗਰ ਵੀ ਲਗਾਇਆ ਗਿਆ। ਚੇਅਰਮੈਨ ਬਰਸਟ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਮੁਤਾਬਕ ਸੂਬੇ ਅੰਦਰ ਵਣਾਂ ਹੇਠ ਰਕਬਾ ਵਧਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਅਧੀਨ ਪੰਜਾਬ ਮੰਡੀ ਬੋਰਡ 50,000 ਬੂਟੇ ਲਗਾਉਣ ਦਾ ਯੋਗਦਾਨ ਪਾਵੇਗਾ।ਉਨ੍ਹਾਂ ਕਿਹਾ ਕਿ ਇਹ ਬੂਟੇ ਇਕੱਲੇ ਲਗਾਏ ਹੀ ਨਹੀਂ ਜਾਣਗੇ ਸਗੋਂ ਇਨ੍ਹਾਂ ਨੂੰ ਆੜਤੀਆਂ, ਕਿਸਾਨਾਂ ਤੇ ਹੋਰ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸੰਭਾਲਿਆ ਵੀ ਜਾਵੇਗਾ। ਇਸ ਦੌਰਾਨ ਵਿਧਾਇਕ ਨੀਨਾ ਮਿੱਤਲ ਨੇ ਚੇਅਰਮੈਨ ਬਰਸਟ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਹਲਕਾ ਰਾਜਪੁਰਾ ਵਿੱਚ ਵੱਧ ਤੋਂ ਵੱਧ ਬੂਟੇ ਲਗਾਏ ਜਾਣਗੇ। ਬੂਟੇ ਲਾਉਣ ਮਗਰੋਂ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਵਾਤਾਵਰਣ ਨੂੰ ਬਚਾਉਣਾ ਮਨੁੱਖ ਦੀ ਪਹਿਲੀ ਜੁੰਮੇਵਾਰੀ ਹੈ।, ਕਿਉਂਕਿ ਵਾਤਾਵਰਣ ਵਿੱਚ ਹੀ ਮਨੁੱਖ ਨੇ ਸਾਹ ਲੈਣਾ ਹੈ ਅਤੇ ਵਾਤਾਵਰਣ ਵਿੱਚ ਹੀ ਵੱਡਾ ਹੋਣਾ ਤੇ ਪਲਣਾ ਹੈ, ਇਸ ਲਈ ਜੇ ਵਾਤਾਵਰਣ ਸਾਫ ਹੋਵੇਗਾ ਇਸਦੇ ਨਾਲ ਹਰਿਆਲੀ ਹੋਵੇਗੀ ਤੇ ਵਾਤਾਵਰਣ ਪ੍ਰਦੂਸ਼ਣ ਮੁਕਤ ਹੋਵੇਗਾ। ਚੇਅਰਮੈਨ ਨੇ ਦੱਸਿਆ ਕਿ ਉਨ੍ਹਾਂ ਨੇ ਸੂਬੇ ਅੰਦਰ ਹੜ੍ਹਾਂ ਕਰਕੇ ਹੋਏ ਨੁਕਸਾਨ ਦੀ ਪੂਰਤੀ ਲਈ ਯੋਗਦਾਨ ਪਾਉਂਦੇ ਹੋਏ ਆਪਣੀ ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਪਾਈ ਜਦਕਿ ਸਾਰੇ ਮੰਡੀ ਬੋਰਡ ਤੇ ਸਾਰੀਆਂ ਮਾਰਕੀਟ ਕਮੇਟੀਆਂ ਦੇ ਕਰਮਚਾਰੀਆਂ ਤੇ ਅਧਿਕਾਰੀਆਂ ਨੇ ਆਪਣੀ ਇੱਕ ਦਿਨ ਦੀ ਤਨਖਾਹ ਦਾ ਸੀ.ਐਮ. ਰਲੀਫ ਫ਼ੰਡ ਵਿੱਚ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਉਹ ਪੰਜਾਬ ਨੂੰ ਖੂਬਸੂਰਤ ਅਤੇ ਰੰਗਲਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਉਪਰ ਇਸੇ ਤਰ੍ਹਾਂ ਹੀ ਪਹਿਰਾ ਦਿੰਦੇ ਰਹਿਣਗੇ। ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਜਿੰਨਾ ਯੋਗਦਾਨ ਪੰਜਾਬ ਦੇ ਲੋਕਾਂ ਨੇ ਇਸ ਔਖੇ ਸਮੇਂ ਵਿੱਚ ਇਕ ਦੂਜੇ ਦੀ ਮਦਦ ਕਰਕੇ ਪਾਇਆ ਹੈ ਉਹ ਆਪਣੇ ਆਪ ਵਿੱਚ ਇਕ ਮਿਸਾਲ ਹੈ, ਕਿਉਂਕਿ ਪੰਜਾਬ ਗੁਰੂਆਂ ਦੀ ਧਰਤੀ ਹੈ ਤੇ ਮਨੁੱਖਤਾ ਦੀ ਸੇਵਾ ਲਈ ਸਾਰਾ ਸਮਾਜ ਤੱਤਪਰ ਰਹਿੰਦੇ ਹੋਏ ਸਮਾਜ ਬਿਨ੍ਹਾਂ ਭੇਦਭਾਵ ਦੇ ਇੱਕ ਦੂਜੇ ਦੇ ਨਾਲ ਖੜ੍ਹਦਾ ਹੈ। ਇਸ ਮੌਕੇ ਚੀਫ਼ ਇੰਜੀਨੀਅਰ ਗੁਰਦੀਪ ਸਿੰਘ, ਐਸ.ਈ. ਜਸਪਾਲ ਬੁੱਟਰ, ਜ਼ਿਲ੍ਹਾ ਮੰਡੀ ਅਫ਼ਸਰ ਅਜੇਪਾਲ ਸਿੰਘ ਬਰਾੜ, ਸੂਬਾ ਸੰਯੁਕਤ ਸਕੱਤਰ ਦੀਪਕ ਸੂਦ, ਹਲਕਾ ਰਾਜਪੁਰਾ ਬਲਾਕ ਪ੍ਰਧਾਨ ਸਿਕੰਦਰ ਸਿੰਘ, ਸਕੱਤਰ ਜੈ ਵਿਜੈ, ਐਕਸੀਐਨ ਅੰਮ੍ਰਿਤ ਪਾਲ ਸਿੰਘ, ਇਸਲਾਮ ਅਲੀ, ਆੜਤੀ ਐਸੋਸੀਏਸ਼ਨ ਪ੍ਰਧਾਨ ਦਵਿੰਦਰ ਸਿੰਘ, ਰਿਤੇਸ਼ ਬਾਂਸਲ, ਦਨੇਸ਼ ਮਹਿਤਾ, ਰਜੇਸ਼ ਕੁਮਾਰ, ਰਤਨੀਸ਼ ਜਿੰਦਲ, ਮਨਦੀਪ ਸਰਾਓ, ਸ਼ਾਮਸੁੰਦਰ ਵਧਵਾ, ਹਰਿੰਦਰ ਸਿੰਘ ਧਬਲਾਨ, ਕੁਲਦੀਪ ਸਿੰਘ, ਅਮਰੀਕ ਸਿੰਘ, ਰੋਹਿਤ ਰਾਣਾ, ਸਮੂਹ ਆੜਤੀ ਐਸੋਸੀਏਸ਼ਨ, ਅਧਿਕਾਰੀ ਅਤੇ ਵਲੰਟੀਅਰ ਮੌਜੂਦ ਰਹੇ।

Punjab Bani 21 August,2023
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਬੇਬੁਨਿਆਦ ਇਲਜ਼ਾਮ ਵਾਲਿਆਂ ਨੂੰ ਦੋਸ਼ ਸਿੱਧ ਕਰਨ ਜਾਂ ਮਾਣਹਾਨੀ ਕੇਸ ਲਈ ਤਿਆਰ ਰਹਿਣ ਦੀ ਚੁਣੌਤੀ

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਬੇਬੁਨਿਆਦ ਇਲਜ਼ਾਮ ਵਾਲਿਆਂ ਨੂੰ ਦੋਸ਼ ਸਿੱਧ ਕਰਨ ਜਾਂ ਮਾਣਹਾਨੀ ਕੇਸ ਲਈ ਤਿਆਰ ਰਹਿਣ ਦੀ ਚੁਣੌਤੀ ਪਟਿਆਲਾ, 21 ਅਗਸਤ: ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਫੋਕੀ ਸ਼ੋਹਰਤ ਲਈ ਉਨ੍ਹਾਂ ਉਪਰ ਝੂਠੇ ਇਲਾਜ਼ਾਮ ਲਗਾਉਣ ਵਾਲਿਆਂ ਨੂੰ ਦੋਸ਼ ਸਿੱਧ ਕਰਨ ਜਾਂ ਫੇਰ ਮਾਣਹਾਨੀ ਕੇਸ ਲਈ ਤਿਆਰ ਰਹਿਣ ਦੀ ਚੁਣੌਤੀ ਦਿੱਤੀ ਹੈ। ਵਿਧਾਇਕ ਕੋਹਲੀ ਨੇ ਅੱਜ ਇੱਥੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੁਝ ਲੋਕ ਸਨੌਰ ਹਲਕੇ ਦੇ ਇਲਾਕੇ ਅੰਦਰ ਪੈਂਦੇ ਇਕ ਮਕਾਨ ਨੂੰ ਲੈ ਕੇ ਉਨ੍ਹਾਂ ਉਪਰ ਕਬਜ਼ਾ ਕਰਵਾਉਣ ਦੇ ਬੇਬੁਨਿਆਦ ਇਲਜ਼ਾਮ ਲਗਾ ਰਹੇ ਹਨ। ਅਜੀਤਪਾਲ ਨੇ ਕਿਹਾ ਕਿ ਇਹ ਇਲਜ਼ਾਮ ਲਾਉਣ ਵਾਲੇ ਆਗੂ ਜਾਂ ਵਿਅਕਤੀ ਉਨ੍ਹਾਂ ਉਪਰ ਲਾਏ ਇਲਜ਼ਾਮ ਸਿੱਧ ਕਰਨ ਜਾਂ ਫੇਰ 15 ਦਿਨਾਂ ਦੇ ਅੰਦਰ-ਅੰਦਰ ਮਾਫ਼ੀ ਮੰਗਣ, ਨਹੀਂ ਤਾਂ ਫੇਰ ਅਜਿਹੇ ਅਨਸਰਾਂ ਵਿਰੁੱਧ ਉਨ੍ਹਾਂ ਵੱਲੋਂ 1 ਕਰੋੜ ਰੁਪਏ ਦੀ ਮਾਣਹਾਨੀ ਦਾ ਕੇਸ ਦਾਇਰ ਕੀਤਾ ਜਾਵੇਗਾ। ਵਿਧਾਇਕ ਕੋਹਲੀ ਨੇ ਕਿਹਾ ਕਿ ਕੋਈ ਵੀ ਵਿਅਕਤੀ ਅੱਜ ਤੱਕ ਕਿਸੇ ਵੀ ਕਬਜੇ ਜਾਂ ਅਜਿਹੇ ਮਾਮਲੇ ਵਿੱਚ ਸਬੂਤਾਂ ਸਮੇਤ ਉਨ੍ਹਾਂ ਦੀ ਕੋਈ ਦਖਲ ਅੰਦਾਜ਼ੀ ਸਾਬਤ ਕਰਕੇ ਵਿਖਾਏ।ਉਨ੍ਹਾਂ ਕਿਹਾ ਕਿ ਕਿਸੇ ਦੇ ਕਹਿਣ ਨਾਲ ਜਾਂ ਰਾਜਨੀਤਕ ਲਾਹਾ ਲੈਣ ਲਈ ਅਜਿਹੇ ਬਿਆਨ ਦੇ ਕੇ ਉਨ੍ਹਾਂ ਦੇ ਅਕਸ ਨੂੰ ਢਾਹ ਲਾਉਣਾ ਕਾਇਰ ਬੰਦਿਆ ਦੀ ਬੁਜ਼ਦਿਲਾਨਾ ਹਰਕਤ ਹੈ।

Punjab Bani 21 August,2023
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਮੁਰੰਮਤ ਤੇ ਸਾਂਭ-ਸੰਭਾਲ ਲਈ ਅਧਿਕਾਰੀਆਂ ਨੂੰ ਕਾਰਵਾਈ ਤੇਜ਼ ਕਰਨ ਦੇ ਹੁਕਮ

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਮੁਰੰਮਤ ਤੇ ਸਾਂਭ-ਸੰਭਾਲ ਲਈ ਅਧਿਕਾਰੀਆਂ ਨੂੰ ਕਾਰਵਾਈ ਤੇਜ਼ ਕਰਨ ਦੇ ਹੁਕਮ ਰੱਖਿਆ ਭਲਾਈ ਸੇਵਾਵਾਂ ਮੰਤਰੀ ਸੈਨਿਕ ਸਕੂਲ ਲਈ ਲੋੜੀਂਦੇ ਫ਼ੰਡ ਮੁਹੱਈਆ ਕਰਾਉਣ ਲਈ ਵਿੱਤ ਮੰਤਰੀ ਨਾਲ ਕਰਨਗੇ ਮੁਲਾਕਾਤ ਸੱਭਿਆਚਾਰਕ ਅਤੇ ਸੈਰ-ਸਪਾਟਾ ਵਿਭਾਗ ਦੀ ਟੀਮ ਨੂੰ ਸੈਨਿਕ ਸਕੂਲ ਦਾ ਦੌਰਾ ਕਰਕੇ ਰਿਪੋਰਟ ਸੌਂਪਣ ਦੇ ਨਿਰਦੇਸ਼ ਕਿਹਾ, ਮਾਨ ਸਰਕਾਰ ਸੈਨਿਕ ਸਕੂਲ ਦੀ ਸ਼ਾਨ ਬਹਾਲੀ ਲਈ ਵਚਨਬੱਧ ਚੰਡੀਗੜ੍ਹ, 21 ਅਗਸਤ: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸੈਨਿਕ ਸਕੂਲ ਕਪੂਰਥਲਾ ਦੀ ਮੁਰੰਮਤ ਅਤੇ ਸਾਂਭ-ਸੰਭਾਲ ਲਈ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਕਾਰਵਾਈ ਤੇਜ਼ ਕਰਨ ਦੇ ਨਿਰਦੇਸ਼ ਦਿੰਦਿਆਂ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਇਸ ਵੱਕਾਰੀ ਸੈਨਿਕ ਸਕੂਲ ਦੀ ਸ਼ਾਨ ਨੂੰ ਬਹਾਲ ਰੱਖਣ ਲਈ ਵਚਨਬੱਧ ਹੈ। ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਵੱਖ-ਵੱਖ ਸਬੰਧਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਅਤੇ ਸੈਨਿਕ ਸਕੂਲ ਦੇ ਪ੍ਰਬੰਧਕਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਜੌੜਾਮਾਜਰਾ ਨੇ ਕਿਹਾ ਕਿ ਕਰੀਬ 192 ਏਕੜ ਵਿੱਚ ਫੈਲਿਆ ਸੈਨਿਕ ਸਕੂਲ ਕਪੂਰਥਲਾ, ਪੰਜਾਬ ਦਾ ਕੀਮਤੀ ਸਰਮਾਇਆ ਹੈ, ਜਿੱਥੇ ਇਸ ਵੇਲੇ 580 ਵਿਦਿਆਰਥੀ ਫੌਜ ਵਿੱਚ ਭਰਤੀ ਹੋਣ ਸਬੰਧੀ ਸਿਖਲਾਈ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸੈਨਿਕ ਸਕੂਲ ਨੇ ਦੇਸ਼ ਦੀ ਸੁਰੱਖਿਆ ਲਈ ਬਹੁਤ ਸਾਰੇ ਉੱਚ ਅਧਿਕਾਰੀ ਦੇਸ਼ ਨੂੰ ਦਿੱਤੇ ਹਨ, ਜਿਨ੍ਹਾਂ ਵਲੋਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਲਈ ਕੁਰਬਾਨੀਆਂ ਦਿੱਤੀਆਂ ਗਈਆਂ ਹਨ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਦੁਨੀਆਂ ਦੀ ਇਸ ਵਿਲੱਖਣ ਵਿਰਾਸਤੀ ਇਮਾਰਤ ਦੀ ਮੁਰੰਮਤ ਕਰਵਾਉਣ ਲਈ ਤੁਰੰਤ ਵਿਆਪਕ ਯੋਜਨਾ ਉਲੀਕੀ ਜਾਵੇ। ਉਨ੍ਹਾਂ ਕਿਹਾ ਕਿ ਇਸ ਕਾਰਜ ਲਈ ਫ਼ੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸੈਨਿਕ ਸਕੂਲ ਕਪੂਰਥਲਾ ਦੀ ਮੁਰੰਮਤ ਅਤੇ ਸਾਂਭ-ਸੰਭਾਲ ਲਈ ਲੋੜੀਂਦੇ ਫ਼ੰਡ ਮੁਹੱਈਆ ਕਰਾਉਣ ਬਾਰੇ ਉਹ ਛੇਤੀ ਹੀ ਵਿੱਤ ਮੰਤਰੀ ਨਾਲ ਮੁਲਾਕਾਤ ਕਰਨਗੇ। ਸ. ਜੌੜਾਮਾਜਰਾ ਨੇ ਸੱਭਿਆਚਾਰਕ ਅਤੇ ਸੈਰ-ਸਪਾਟਾ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਉਂ ਜੋ ਇਹ ਇਮਾਰਤ ਵਿਰਾਸਤ ਨਾਲ ਸਬੰਧਤ ਹੈ, ਇਸ ਲਈ ਮੁਰੰਮਤ ਸਬੰਧੀ ਯੋਜਨਾ ਤਿਆਰ ਕਰਨ ਤੋਂ ਪਹਿਲਾਂ ਵਿਭਾਗ ਦੀ ਵਿਸ਼ੇਸ਼ ਟੀਮ ਨੂੰ ਸੈਨਿਕ ਸਕੂਲ ਵਿਖੇ ਨਿਰੀਖਣ ਲਈ ਭੇਜਿਆ ਜਾਵੇ। ਉਨ੍ਹਾਂ ਕਿਹਾ ਕਿ ਟੀਮ ਵੱਲੋਂ ਤਿਆਰ ਕੀਤੀ ਗਈ ਰਿਪੋਰਟ ਉਨ੍ਹਾਂ ਦੇ ਦਫ਼ਤਰ ਵਿਖੇ ਸੌਂਪੀ ਜਾਵੇ।ਰੱਖਿਆ ਭਲਾਈ ਸੇਵਾਵਾਂ ਮੰਤਰੀ ਨੇ ਦੁਹਰਾਇਆ ਕਿ ਮਾਨ ਸਰਕਾਰ ਸਕੂਲ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਦੱਸ ਦੇਈਏ ਕਿ ਸ. ਜੌੜਾਮਾਜਰਾ ਨੇ ਪਿਛਲੇ ਮਹੀਨੇ ਸੈਨਿਕ ਸਕੂਲ ਦਾ ਦੌਰਾ ਕਰਕੇ ਸਕੂਲ ਦੀ ਇਮਾਰਤ ਦੀ ਸਾਂਭ-ਸੰਭਾਲ ਅਤੇ ਕੀਮਤੀ ਵਿਰਾਸਤੀ ਸਾਜ਼ੋ-ਸਾਮਾਨ ਦਾ ਜਾਇਜ਼ਾ ਲਿਆ ਸੀ। ਇਸ ਦੌਰਾਨ ਉਨ੍ਹਾਂ ਸਕੂਲ ਦੇ ਮਿਊਜ਼ੀਅਮ, ਕਲਾਸ ਰੂਮਾਂ ਦਾ ਦੌਰਾ ਕਰਨ ਤੋਂ ਇਲਾਵਾ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਵੀ ਸੁਣੀਆਂ ਸਨ। ਮੀਟਿੰਗ ਦੌਰਾਨ ਰੱਖਿਆ ਭਲਾਈ ਸੇਵਾਵਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਜੇ.ਐਮ. ਬਾਲਾਮੁਰਗਨ, ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਲੋਕ ਨਿਰਮਾਣ ਵਿਭਾਗ ਸ੍ਰੀ ਨੀਲਕੰਠ ਅਵਧ, ਸੈਨਿਕ ਸਕੂਲ ਦੀ ਪ੍ਰਿੰਸੀਪਲ ਗਰੁੱਪ ਕੈਪਟਨ ਸ੍ਰੀਮਤੀ ਮਧੂ ਸੇਂਗਰ ਸਮੇਤ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Punjab Bani 21 August,2023
ਖਜ਼ਾਨਾ ਲੁੱਟਣ ਵਾਲੇ ਤਜਰਬੇਕਾਰ ਲੀਡਰਾਂ ਦੀ ਪੰਜਾਬ ਨੂੰ ਕੋਈ ਲੋੜ ਨਹੀਂ-ਮੁੱਖ ਮੰਤਰੀ ਨੇ ਵਿਰੋਧੀ ਧਿਰ ਉਤੇ ਸਾਧਿਆ ਤਿੱਖਾ ਨਿਸ਼ਾਨਾ

ਖਜ਼ਾਨਾ ਲੁੱਟਣ ਵਾਲੇ ਤਜਰਬੇਕਾਰ ਲੀਡਰਾਂ ਦੀ ਪੰਜਾਬ ਨੂੰ ਕੋਈ ਲੋੜ ਨਹੀਂ-ਮੁੱਖ ਮੰਤਰੀ ਨੇ ਵਿਰੋਧੀ ਧਿਰ ਉਤੇ ਸਾਧਿਆ ਤਿੱਖਾ ਨਿਸ਼ਾਨਾ ਮਨਪ੍ਰੀਤ ਬਾਦਲ ਦੇ ਗਲਤ ਫੈਸਲੇ ਕਾਰਨ ਸਰਕਾਰੀ ਖਜ਼ਾਨੇ ਨੂੰ 60 ਕਰੋੜ ਰੁਪਏ ਦਾ ਘਾਟਾ ਸਹਿਣਾ ਪਿਆ ਸਾਬਕਾ ਵਿੱਤੀ ਮੰਤਰੀ ਨਾਂਹ-ਪੱਖੀ ਸੋਚ ਦਾ ਸ਼ਿਕਾਰ ਸੂਬੇ ਨੂੰ ਦੋਵੇਂ ਹੱਥੀਂ ਲੁੱਟਣ ਵਾਲੇ ਨੇਤਾਵਾਂ ਪਾਸੋਂ ਇਕ-ਇਕ ਪੈਸੇ ਦੀ ਵਸੂਲੀ ਹੋਵੇਗੀ ਧੂਰੀ (ਸੰਗਰੂਰ), 14 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਆਪਣੇ ਆਪ ਨੂੰ ਬਹੁਤ ਸਿਆਣਾ ਅਤੇ ਤਜਰਬੇਕਾਰ ਸਮਝਣ ਵਾਲੇ ਲੀਡਰਾਂ ਦੀ ਪੰਜਾਬ ਨੂੰ ਕੋਈ ਲੋੜ ਨਹੀਂ ਹੈ ਕਿਉਂਕਿ ਇਨ੍ਹਾਂ ਨੇਤਾਵਾਂ ਨੇ ਹੀ ਸੱਤਾ ਵਿਚ ਹੁੰਦਿਆਂ ਸੂਬੇ ਦੀ ਅੰਨ੍ਹੀ ਲੁੱਟ ਕੀਤੀ ਸੀ। ਅੱਜ ਇੱਥੇ 76 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਆਪਣੀ ਤਕਰੀਰ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਿਆਸੀ ਆਗੂਆਂ ਨੂੰ ਪੰਜਾਬ ਤੇ ਪੰਜਾਬੀਆਂ ਨਾਲ ਕੋਈ ਸਰੋਕਾਰ ਨਹੀਂ ਹੈ ਜਿਸ ਕਰਕੇ ਇਨ੍ਹਾਂ ਨੇ ਹਮੇਸ਼ਾ ਹੀ ਸੂਬੇ ਨੂੰ ਦਰਕਿਨਾਰ ਕਰਕੇ ਰੱਖਿਆ। ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਤਾਂ ਇਨ੍ਹਾਂ ਸਿਆਸਤਦਾਨਾਂ ਦੇ ਘਟੀਆ ਕਾਰਨਾਮਿਆਂ ਦੀ ਫਾਈਲਾਂ ਵੇਖ ਕੇ ਹੱਕਾ-ਬੱਕਾ ਰਹਿ ਗਿਆ। ਅਸਲ ਵਿਚ ਇਹ ਫਾਈਲਾਂ ਪੰਜਾਬੀਆਂ ਦੇ ਲਹੂ ਨਾਲ ਭਿੱਜੀਆਂ ਹੋਈਆਂ ਹਨ। ਇਨ੍ਹਾਂ ਨੇਤਾਵਾਂ ਨੂੰ ਕੀਤੇ ਗਏ ਗੁਨਾਹਾਂ ਲਈ ਜੁਆਬਦੇਹ ਬਣਾਵਾਂਗਾ ਅਤੇ ਲੋਕ ਦੀ ਕੀਤੀ ਗਈ ਲੁੱਟ ਦਾ ਇਕ-ਇਕ ਪੈਸਾ ਵਸੂਲ ਕਰਕੇ ਰਹਾਂਗਾ। ” ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਉਤੇ ਤਿੱਖਾ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਭਾਜਪਾ ਨੇਤਾ ਨੇ ਸੱਤਾ ਵਿਚ ਹੁੰਦਿਆਂ ਇਕ ਪਾਸੇ ਤਾਂ ਸੂਬੇ ਵਿੱਚ ਈ-ਸਟੈਂਪ ਵਿਵਸਥਾ ਲਾਗੂ ਕਰ ਦਿੱਤੀ ਅਤੇ ਦੂਜੇ ਪਾਸੇ 1266 ਕਰੋੜ ਰੁਪਏ ਦੇ ਸਟੈਂਪ ਪੇਪਰ ਛਾਪਣ ਦੇ ਹੁਕਮ ਦੇ ਦਿੱਤੇ ਜਿਸ ਉਪਰ 57 ਕਰੋੜ ਰੁਪਏ ਦੀ ਲਾਗਤ ਆਉਣੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤਜਰਬੇਕਾਰ ਸਾਬਕਾ ਵਿੱਤ ਮੰਤਰੀ ਦੇ ਗਲਤ ਫੈਸਲੇ ਨਾਲ ਸਰਕਾਰੀ ਖਜ਼ਾਨੇ ਨੂੰ ਲਗਭਗ 60 ਕਰੋੜ ਰੁਪਏ ਦਾ ਘਾਟਾ ਪਾਇਆ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਕ ਪਾਸੇ ਤਾਂ ਉਨ੍ਹਾਂ ਦੀ ਸਰਕਾਰ ਨੇ ਹੁਣ ਤੱਕ 31000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਅਤੇ 12710 ਕੱਚੇ ਅਧਿਆਪਕਾਂ ਨੂੰ ਪੱਕੇ ਕੀਤਾ ਜਦਕਿ ਦੂਜੇ ਪਾਸੇ ਸਾਬਕਾ ਵਿੱਤ ਮੰਤਰੀ ਸੂਬੇ ਦੇ ਵਿਕਾਸ ਅਤੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਰਾਹ ਵਿਚ ਰੋੜਾ ਬਣੇ ਰਹੇ। ਉਨ੍ਹਾਂ ਕਿਹਾ ਕਿ ਇਹ ਭਾਜਪਾ ਨੇਤਾ 9 ਸਾਲ ਸੂਬੇ ਦੇ ਖਜ਼ਾਨਾ ਮੰਤਰੀ ਰਹੇ ਅਤੇ ਹਰ ਵੇਲੇ ਖਜ਼ਾਨਾ ਖਾਲੀ ਦਾ ਰਾਗ ਅਲਾਪਦੇ ਰਹਿੰਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਬਕਾ ਵਿੱਤ ਮੰਤਰੀ ਨਾਂਹ-ਪੱਖੀ ਸੋਚ ਦੇ ਸ਼ਿਕਾਰ ਹਨ ਜਿਸ ਕਰਕੇ ਵਿਕਾਸ ਦੇ ਪੱਖੋਂ ਸੂਬਾ ਪੱਛੜ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਦੇ ਲੋਕਾਂ ਨੇ ਮਹਿਲਾਂ ਜਾਂ ਬੰਗਲਿਆਂ ਵਿਚ ਰਹਿਣ ਵਾਲੇ ਨੇਤਾਵਾਂ ਨੂੰ ਸਿਆਸੀ ਪਿੜ ਤੋਂ ਬਾਹਰ ਕਰ ਦਿੱਤਾ ਜੋ ‘ਕਾਕਾ ਜੀ’ ਤੇ ‘ਬੀਬਾ ਜੀ’ ਕਰਕੇ ਜਾਣੇ ਜਾਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੌਕਾਪ੍ਰਸਤ ਲੀਡਰ ਕਦੇ ਵੀ ਲੋਕਾਂ ਦੇ ਹੱਕ ਵਿੱਚ ਨਹੀਂ ਖੜ੍ਹੇ ਸਗੋਂ ਇਹ ਲੀਡਰ ਇਨ੍ਹਾਂ ਦੇ ਨਿੱਜੀ ਹਿੱਤ ਪੂਰਨ ਵਾਲਿਆਂ ਦੇ ਹੱਕ ਵਿਚ ਖੜ੍ਹਦੇ ਰਹੇ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਪੰਜਾਬ ਤੇ ਪੰਜਾਬੀਆਂ ਨਾਲੋਂ ਆਪਣੇ ਨਿੱਜੀ ਮੁਫਾਦਾਂ ਨੂੰ ਤਰਜੀਹ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਹੈਂਕੜਬਾਜ਼ ਵਿਰੋਧੀ ਧਿਰ ਨੂੰ ਰੱਦ ਕਰਕੇ ਬਾਹਰ ਦਾ ਰਸਤਾ ਵਿਖਾਇਆ। ਉਨ੍ਹਾਂ ਕਿਹਾ ਕਿ ਹਾਰ ਕਾਰਨ ਨਿਰਾਸ਼ਾ ਵਿੱਚ ਡੁੱਬੇ ਨੇਤਾ ਸੂਬਾ ਸਰਕਾਰ ਖਿਲਾਫ਼ ਨਿਰਆਧਾਰ ਬਿਆਨਬਾਜ਼ੀ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੂੰ ਆਉਣ ਵਾਲੇ ਸਮੇਂ ਵਿਚ ਵੀ ਲੋਕ ਸਬਕ ਸਿਖਾਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬੇ ਦੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਚੰਗੀ ਤਰ੍ਹਾਂ ਜਾਣੂੰ ਹਨ ਕਿਉਂਕਿ ਉਹ ਲੋਕਾਂ ਦੀ ਸਾਰ ਲੈਣ ਲਈ ਅਕਸਰ ਸੂਬੇ ਦਾ ਦੌਰਾ ਕਰਦੇ ਹਨ। ਉਨ੍ਹਾਂ ਕਿਹਾ, “ਜਿੰਨੇ ਦੌਰੇ ਮੈਂ ਡੇਢ ਸਾਲ ਵਿਚ ਪੰਜਾਬ ਦੇ ਕੀਤੇ ਹਨ, ਓਨੇ ਦੌਰੇ ਉਨ੍ਹਾਂ ਤੋਂ ਪਹਿਲੇ ਮੁੱਖ ਮੰਤਰੀਆਂ ਨੇ ਪਿਛਲ਼ੇ 15 ਸਾਲਾਂ ਵਿਚ ਨਹੀਂ ਕੀਤੇ।” ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੋਕ ਪੰਜਾਬ ਦੀ ਕੋਈ ਪ੍ਰਵਾਹ ਨਹੀਂ ਕਰਦੇ ਜਦਕਿ ਉਨ੍ਹਾਂ ਨੇ ਲੋਕਾਂ ਦੀ ਭਲਾਈ ਲਈ ਆਪਣਾ ਜੀਵਨ ਸਮਰਪਿਤ ਕੀਤਾ ਹੋਇਆ ਹੈ।

Punjab Bani 14 August,2023
ਆਮ ਆਦਮੀ ਕਲੀਨਿਕਾਂ ਨੇ ਸਿਹਤ ਸਹੂਲਤਾਂ ਦੇ ਖੇਤਰ ਵਿੱਚ ਇਨਕਲਾਬ ਲਿਆਂਦਾ- ਅਜੀਤ ਪਾਲ ਸਿੰਘ ਕੋਹਲੀ

ਆਮ ਆਦਮੀ ਕਲੀਨਿਕਾਂ ਨੇ ਸਿਹਤ ਸਹੂਲਤਾਂ ਦੇ ਖੇਤਰ ਵਿੱਚ ਇਨਕਲਾਬ ਲਿਆਂਦਾ- ਅਜੀਤ ਪਾਲ ਸਿੰਘ ਕੋਹਲੀ -ਵਿਧਾਇਕ ਕੋਹਲੀ ਵੱਲੋਂ ਸ਼ਹਿਰ ਦੇ 3 ਹੋਰ ਮੁਹੱਲਾ ਕਲੀਨਿਕ ਦਾ ਉਦਘਾਟਨ -ਕਿਹਾ, ਲੋਕਾਂ ਨੂੰ ਘਰਾਂ ਦੇ ਨੇੜੇ ਹੀ ਇਲਾਜ ਸਹੂਲਤਾਂ ਮੁਹੱਈਆ ਕਰਵਾਕੇ ਸਰਕਾਰ ਨੇ ਕੀਤਾ ਵਾਅਦਾ ਪੂਰਾ ਪਟਿਆਲਾ 14 ਅਗਸਤ: ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਆਪਣੇ ਹਲਕੇ ਦੇ ਤਿੰਨ ਹੋਰ ਮੁਹੱਲਾ ਕਲੀਨਿਕਾ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਜ ਵਿੱਚ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਲੋਕਾਂ ਨੂੰ ਸਮਰਪਿਤ ਕੀਤੇ ਜਾ ਰਹੇ ਆਮ ਆਦਮੀ ਕਲੀਨਿਕਾਂ ਦੀ ਲੜੀ ਹੇਠ ਅਬਲੋਵਾਲ, ਬਾਬਾ ਜੀਵਨ ਸਿੰਘ ਬਸਤੀ ਅਤੇ ਟੋਬਾ ਬਾਬਾ ਧਿਆਨਾ ਵਿਖੇ ਮੁਹੱਲਾ ਕਲੀਨਿਕਾ ਦਾ ਉਦਘਾਟਨ ਕੀਤਾ। ਉਨ੍ਹਾਂ ਦੇ ਨਾਲ ਏ.ਡੀ.ਸੀ (ਜ)ਜਗਜੀਤ ਸਿੰਘ, ਐਸਡੀਐਮ ਡਾ. ਇਸਮਤ ਵਿਜੈ ਸਿੰਘ, ਸਿਵਲ ਸਰਜਨ ਡਾ. ਰਾਮਿੰਦਰ ਕੌਰ ਸਮੇਤ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਇਸ ਦੌਰਾਨ ਵਿਧਾਇਕ ਕੋਹਲੀ ਨੇ ਕਿਹਾ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਉਨ੍ਹਾਂਦੇ ਘਰਾਂ ਨੇੜੇ ਹੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਖੋਲ੍ਹੇ ਆਮ ਆਦਮੀ ਕਲੀਨਿਕਾਂ ਨੇ ਸੂਬੇ ਦੇ ਸਿਹਤ ਖੇਤਰ ਵਿੱਚ ਇਨਕਲਾਬ ਲਿਆਂਦਾ ਹੈ। ਉਨ੍ਹਾਂ ਕਿਹਾ ਕ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇਕੋ ਇਕ ਨਿਸ਼ਾਨਾ ਹੈ ਕੇ ਲੋਕਾਂ ਨੂੰ ਕਿਸੇ ਵੀ ਕੰਮ ਲਈ ਖੱਜਲ ਖੁਆਰ ਨਾ ਹੋਣਾ ਪਵੇ ਤੇ ਮੁਹੱਲਾ ਕਲੀਨਿਕ ਖੋਲਣਾ ਵੀ ਉਸੇ ਕੜੀ ਦਾ ਇਕ ਹਿੱਸਾ ਹੈ। ਅਜੀਤ ਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸ਼ਹਿਰ ਵਿਚ 9 ਮੁਹੱਲਾ ਕਲੀਨਿਕ ਖੁੱਲ੍ਹੇ ਹੋਏ ਹਨ, ਅੱਜ 3 ਹੋਰ ਖੋਲੇ ਜਾਣ ਨਾਲ ਪਟਿਆਲਾ ਸ਼ਹਿਰ ਵਿਚ 12 ਮੁਹੱਲਾ ਕਲੀਨਿਕ ਹੋ ਗਏ ਹਨ। ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਨੂੰ ਲੋਕਾਂ ਦੇ ਘਰਾਂ ਨੇੜੇ ਹੀ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦਾ ਇਤਿਹਾਸਕ ਫੈਸਲਾ ਕਰਾਰ ਦਿੰਦਿਆਂ ਅਜੀਤਪਾਲ ਸਿੰਘ ਕੋਹਲੀ ਜੋ ਕਿ ਪਟਿਆਲਾ ਸ਼ਹਿਰੀ ਹਲਕੇ ਦੇ ਵਸਨੀਕਾਂ ਦੇ ਆਪਣੇ ਵਿਧਾਇਕ ਵਜੋਂ ਉਭਰ ਕੇ ਸਾਹਮਣੇ ਆਏ ਹਨ, ਨੇ ਸ਼ਹਿਰ ਵਾਸੀਆਂ ਨੂੰ ਨਵੇਂ ਆਮ ਆਦਮੀ ਕਲੀਨਿਕ ਖੁੱਲ੍ਹਣ ਲਈ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ। ਇਸ ਮੌਕੇ ਵਿਧਾਇਕ ਕੋਹਲੀ ਨੇ ਲੋਕਾਂ ਦੀ ਸੇਵਾ ਨੂੰ 24 ਘੰਟੇ ਨਿਸ਼ਠਾ ਤੇ ਲਗਨ ਨਾਲ ਸਮਰਪਿਤ ਰਹਿਣ ਦਾ ਵਿਸ਼ਵਾਸ਼ ਦੁਆਉਂਦਿਆਂ ਕਿਹਾ ਕਿ ਜਿੱਥੇ ਅਸਲ ’ਚ ਲੋਕਾਂ ਨੂੰ ਸਿਹਤ ਸੇਵਾਵਾਂ ਦੀ ਲੋੜ ਹੈ, ਉਥੇ ਹੀ ਇਹ ਕਲੀਨਿਕ ਖੋਲ੍ਹਣਾ ਉਨਾਂ ਦੀ ਇਹ ਤਰਜੀਹ ਰਹੀ ਹੈ। ਅਜੀਤ ਪਾਲ ਸਿੰਘ ਕੋਹਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਮਰੱਥ ਲੋਕ ਤਾਂ ਵੱਡੇ ਹਸਪਤਾਲਾਂ ’ਚ ਆਪਣਾ ਇਲਾਜ ਕਰਵਾ ਸਕਦੇ ਹਨ, ਪਰੰਤੂ ਬਿਹਤਰ ਸਿਹਤ ਸਹੂਲਤਾਂ ਤੋਂ ਕਿਸੇ ਨਾ ਕਿਸੇ ਤਰ੍ਹਾਂ ਵਾਂਝੇ ਰਹਿ ਜਾਣ ਵਾਲੇ ਗਰੀਬ ਤੇ ਆਮ ਲੋਕਾਂ ਲਈ ਇਹ ਆਮ ਆਦਮੀ ਕਲੀਨਿਕ ਇੱਕ ਵਰਦਾਨ ਸਾਬਤ ਹੋ ਰਹੇ ਹਨ। ਵਿਧਾਇਕ ਕੋਹਲੀ ਨੇ ਦੱਸਿਆ ਕਿ ਪਟਿਆਲਾ ਸ਼ਹਿਰੀ ਹਲਕੇ ’ਚ ਪਹਿਲਾਂ ਭਾਸ਼ਾ ਵਿਭਾਗ, ਦਾਰੂ ਕੁਟੀਆ ਮੁਹੱਲਾ, ਮਥੁਰਾ ਕਲੋਨੀ, ਸਿਟੀ ਬ੍ਰਾਂਚ, ਗੁੜ ਮੰਡੀ ਨੇੜੇ ਹੈਡਲੀ ਫੀਮੇਲ, ਬਡੂੰਗਰ, ਆਰੀਆ ਸਮਾਜ ਵਿਖੇ 9 ਮੁਹੱਲਾ ਕਲੀਨਿਕ ਸਫ਼ਲਤਾ ਪੂਰਵਕ ਚੱਲ ਰਹੇ ਆਮ ਆਦਮੀ ਕਲੀਨਿਕਾਂ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਤੇ ਇੱਥੇ ਰੋਜਾਨਾ 2200 ਤੋਂ 2500 ਦੇ ਆਸ-ਪਾਸ ਲੋਕ ਪ੍ਰਤੀ ਕਲੀਨਿਕ ਵਿਖੇ ਹਰ ਮਹੀਨੇ ਆਪਣਾ ਇਲਾਜ ਕਰਵਾਉਣ ਲਈ ਆ ਰਹੇ ਹਨ। ਜਦਕਿ ਅੱਜ ਖੋਲੇ ਗਏ 3 ਮੁਹੱਲਾ ਕਲੀਨਿਕਾਂ ਦੇ ਨੇੜਲੇ ਵਸਨੀਕਾਂ ਦੀ ਵੀ ਵੱਡੀ ਮੰਗ ਸੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਵੀਰਪਾਲ ਕੌਰ ਚਹਿਲ , ਸੁਸ਼ੀਲ ਮਿੱਡਾ, ਸੋਨੀਆ ਦਾਸ, ਮੋਨਿਕਾ ਸਰਮਾ, ਮੁਖਤਿਆਰ ਗਿੱਲ, ਸਨੀ ਢਾਬੀ, ਹਰਮਨ ਸੰਧੂ, ਰਾਹੁਲ ਚੌਹਾਨ, ਮਨਪ੍ਰੀਤ ਕੌਰ, ਗੁਰਸ਼ਰਨ ਸਿੰਘ ਸਨੀ, ਜਗਤਾਰ ਸਿੰਘ ਤਾਰੀ, ਘੁੰਮਣ ਸਿੰਘ ਫੌਜੀ, ਹੇਮੰਤ ਸੁਨਾਰੀਆ, ਰੂਬੀ ਭਾਟੀਆ, ਸਿਮਰਨਪ੍ਰੀਤ ਸਿੰਘ, ਪਰਮਜੀਤ ਕੌਰ ਚਹਿਲ, ਰਮਨਦੀਪ ਸਿੰਘ ਸੇਪੀ, ਸੋਨੀਆ ਸਿੰਘ ਤੇ ਹਰਪ੍ਰੀਤ ਸਿੰਘ ਢੀਠ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਲੰਟੀਅਰ ਤੇ ਆਗੂ ਮੌਜੂਦ ਸਨ।

Punjab Bani 14 August,2023
ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਵਿਧਾਇਕ ਕੋਹਲੀ ਨੇ ਲੋਕਲ ਬਾਡੀ ਮੰਤਰੀ ਬਲਕਾਰ ਸਿੰਘ ਨਾਲ ਕੀਤੀ ਮੀਟਿੰਗ

ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਵਿਧਾਇਕ ਕੋਹਲੀ ਨੇ ਲੋਕਲ ਬਾਡੀ ਮੰਤਰੀ ਬਲਕਾਰ ਸਿੰਘ ਨਾਲ ਕੀਤੀ ਮੀਟਿੰਗ -ਪਟਿਆਲਾ ਦੇ ਵਿਕਾਸ ਲਈ ਕਰੋੜਾਂ ਰੁਪਏ ਦੇ ਬਜਟ ਨੂੰ ਦਿੱਤੀ ਹਰੀ ਝੰਡੀ ਪਟਿਆਲਾ, 10 ਅਗਸਤ: ਪਟਿਆਲਾ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਮੰਤਰੀ ਬਲਕਾਰ ਸਿੰਘ ਨਾਲ ਚੰਡੀਗੜ੍ਹ ਸਥਿਤ ਸਥਾਨਕ ਸਰਕਾਰਾਂ ਭਵਨ ਵਿਖੇ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਵੱਖ-ਵੱਖ ਪਹਿਲੂਆਂ ’ਤੇ ਚਰਚਾ ਕਰਦੇ ਹੋਏ ਸ਼ਾਹੀ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਨੂੰ ਹਰੀ ਝੰਡੀ ਦੇ ਦਿੱਤੀ ਗਈ। ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਪੰਜਾਬ ਸਰਕਾਰ, ਡਾਇਰੈਕਟਰ ਲੋਕਲ ਬਾਡੀ ਪੰਜਾਬ, ਵਿਧਾਇਕ ਗੁਰਲਾਲ ਘਨੌਰ ਅਤੇ ਵਿਧਾਇਕ ਲਹਿਰਾਗਾਗਾ ਵਰਿੰਦਰ ਗੋਇਲ ਸਮੇਤ ਨਗਰ ਨਿਗਮ ਪਟਿਆਲਾ ਦੇ ਕਮਿਸ਼ਨਰ ਅਦਿੱਤਿਆ ਉੱਪਲ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਰਹੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਪਟਿਆਲਾ ਸ਼ਹਿਰ ਦੇ ਵਿਕਾਸ ਲਈ ਅਬਲੋਵਾਲ ਵਾਰਡ ਨੰ: 1 ਦੇ ਰੋਡ ਬਨਾਉਣ, ਗੁਰ ਤੇਗ ਬਹਾਦਰ ਕਲੋਨੀ, ਅਮਰ ਦਰਸ਼ਨ ਕਲੋਨੀ ਅਤੇ ਸੂਲਰ ਵਾਰਡ ਨੰਬਰ 33 ਦੀਆਂ ਗਲੀਆਂ ਬਣਾਉਣ ਲਈ ਮਨਜ਼ੂਰੀ ਦਿੱਤੀ ਗਈ। ਇਸੇ ਤਰ੍ਹਾਂ ਵਾਰਡ ਨੰਬਰ 35 ਤੇਗ ਕਲੋਨੀ, ਧੀਰੂ ਨਗਰ ਵਾਰਡ ਨੰਬਰ 36, ਸਨੌਰੀ ਅੱਡਾ, ਮਿਰਚ ਮੰਡੀ, ਸੂਈਗਰਾਂ ਮੁਹੱਲਾ ਵਾਰਡ ਨੰਬਰ 41 ਅਤੇ ਮੋਰਾਂ ਵਾਲੀ ਗਲੀ ਵਾਰਡ ਨੰਬਰ 42 ਦੀਆਂ ਸੜਕਾਂ ਬਣਾਉਣ ਲਈ ਮਨਜ਼ੂਰੀ ਦਿੱਤੀ ਗਈ ਹੈ। ਇਸੇ ਤਰ੍ਹਾਂ ਕਾਰਖਾਸ ਮੁਹੱਲਾ, ਚਾਨਣ ਡੋਗਰਾ, ਅਰੋੜਾ ਮੁਹੱਲਾ, ਸਫਾਬਾਦੀ ਗੇਟ, ਪੂਰੀ ਰੋਡ ਵਾਰਡ ਨੰਬਰ 45 ਦੀਆਂ ਗਲੀਆਂ ਵੀ ਬਣਾਈਆਂ ਜਾਣਗੀਆਂ। ਇਸੇ ਤਰ੍ਹਾਂ ਘੇਰ ਸੋਢੀਆਂ, ਸਦਰ ਬਜ਼ਾਰ, ਅਰਨਾ ਬਰਨਾ ਚੌਂਕ, ਸਮਸ਼ੇਰ ਸਿੰਘ ਮੁਹੱਲਾ ਵਾਰਡ ਨੰਬਰ 46, ਇਸ ਦੇ ਨਾਲ ਹੀ ਲਾਲ ਬਾਗ ਵਾਰਡ ਨੰਬਰ 49, ਨਿਹਾਲ ਬਾਗ ਵਾਰਡ ਨੰਬਰ 52, ਮਾਨਸ਼ਾਹੀਆ ਕਲੋਨੀ, ਸੇਵਕ ਕਲੋਨੀ ਵਾਰਡ ਨੰਬਰ 54, 55, 58 ਤੇ 59 ਦੀਆਂ ਸੜਕਾਂ, ਭਾਰਤ ਨਗਰ, ਸਿਗਲੀਗਰ ਬਸਤੀ, ਬਾਜ਼ੀਗਰ ਬਸਤੀ, ਭਾਰਤ ਨਗਰ ਵਾਰਡ ਨੰਬਰ 60, ਮਥੁਰਾ ਕਲੋਨੀ, ਸਰਹੰਦੀ ਬਜ਼ਾਰ, ਅਰਬਿੰਦੋ ਸਕੂਲ ਤੋਂ ਪੀ.ਆਰ.ਟੀ.ਸੀ. ਵਰਕਸ਼ਾਪ, ਲਹੌਰੀ ਗੇਟ ਮੇਨ ਮਾਰਕੀਟ ਰੋਡ ਅਤੇ ਨਾਲ ਵਾਰਡ ਨੰਬਰ 30, 31, 43, 44, 45, 50, 51 ਦੀਆਂ ਗਲੀਆਂ ਅਤੇ ਸੜਕਾਂ ਬਣਾਈਆਂ ਜਾਣਗੀਆਂ। ਇਸੇ ਤਰ੍ਹਾਂ ਸਿੰਗਲਾ ਡੈਰੀ, ਮਾਰੀਆ ਸਟਰੀਟ, ਚਹਿਲ ਗਲੀ, ਜੋਤੀ ਇਨਕਲੇਵ, ਅਰਜਨ ਨਗਰ ਵਾਰਡ ਨੰਬਰ 37 ਅਤੇ 38 ਦੀਆਂ ਗਲੀਆਂ ਬਣਾਈਆਂ ਜਾਣਗੀਆਂ। ਇਸੇ ਤਰ੍ਹਾਂ ਮਹਿੰਦਰਾ ਕਾਲਜ ਵਾਰਡ ਨੰਬਰ 39 ਅਤੇ ਢਿਲੋਂ ਕਲੋਨੀ ਵਾਰਡ ਨੰਬਰ 40, ਜੱਟਾਂ ਵਾਲਾ ਚੌਂਤਰਾ, ਸਰਹੰਦੀ ਬਜ਼ਾਰ ਵਾਰਡ ਨੰਬਰ 43 ਅਤੇ 44, ਆਰੀਆ ਸਮਾਜ ਚੌਕ ਵਾਰਡ ਨੰਬਰ 44, 45 ਵਿੱਚ ਪਾਣੀ ਖੜਨ ਤੋਂ ਰੋਕਣ ਲਈ ਪ੍ਰਬੰਧ ਕੀਤੇ ਜਾਣਗੇ। ਇਸੇ ਤਰ੍ਹਾਂ ਮੀਟਿੰਗ ’ਚ ਘਾਸ ਮੰਡੀ, ਤੋਪਖਾਨਾ ਗੇਟ, ਬਾਬਾ ਧਿਆਨਾ ਟੋਭਾ ਵਾਰਡ ਨੰਬਰ 47 ਅਤੇ ਖਾਲਸਾ ਮੁਹੱਲਾ ਵਾਰਡ ਨੰਬਰ 48 ਦੀਆਂ ਗਲੀਆਂ ਬਣਾਈਆਂ ਜਾਣਗੀਆਂ। ਜਦਕਿ ਵਾਰਡ ਨੰਬਰ 52 ਛੋਟਾ ਵਾਟਰ ਗਲੀ ਅਤੇ ਵਾਰਡ ਨੰਬਰ 53 ਚਰਨ ਬਾਗ ਵਿੱਚ ਨਾਲੀਆਂ ਦੀ ਥਾਂ ਪਾਈਪ ਪਾਏ ਜਾਣਗੇ। ਇਸੇ ਤਰ੍ਹਾਂ ਹੀਰਾ ਨਗਰ, ਅਜੀਤ ਨਗਰ ਦੇ ਇਲਾਕਿਆਂ ਵਿੱਚ ਵਾਰਡ ਨੰਬਰ 56 ਅਤੇ 57 ਵਿੱਚ ਗਲੀਆਂ ਪੱਕੀਆਂ ਕੀਤੀਆਂ ਜਾਣਗੀਆਂ। ਇਸੇ ਤਰ੍ਹਾਂ ਬਰਸਾਤ ਤੋਂ ਬਚਾਅ ਲਈ ਸ਼ੈਡ ਪਾਉਣ ਵਾਸਤੇ ਮਾਡਲ ਟਾਊਨ ਪਾਰਕ ਦਾ ਐਸਟੀਮੇਟ ਤਿਆਰ ਕੀਤਾ ਗਿਆ ਹੈ। ਜਦਕਿ ਸੋਲਰ ਸਿਸਟਮ ਰਾਹੀਂ ਚਲਾਉਣ ਵਾਸਤੇ ਸ਼ੇਰ ਮਾਜਰਾ ਵਿਖੇ 500 ਕਿਲੋਵਾਟ ਦਾ ਐਸ.ਟੀ.ਪੀ. ਬਣਾਇਆ ਜਾਵੇਗਾ। ਇਸੇ ਤਰ੍ਹਾਂ ਨਾਮਦਾਰ ਖਾਂ ਰੋਡ ਵਾਰਡ ਨੰਬਰ 31 ਅਤੇ 45 ਇਲਾਕੇ ਵਿੱਚ ਪੀ.ਵੀ.ਸੀ. ਪਾਈਪ ਅਤੇ ਸੀ.ਸੀ. ਕਲੋਰਿੰਗ ਦਾ ਕੰਮ ਹੋਵੇਗਾ। ਜਦਕਿ ਸ਼ਮਸ਼ਾਨਘਾਟ ਵਿਖੇ 50 ਕਿਲੋਵਾਟ ਦਾ ਸੋਲਰ ਸਿਸਟਮ ਲਗਾਉਣ ਲਈ ਮਨਜ਼ੂਰੀ ਦਿੱਤੀ ਗਈ ਹੈ। ਇਸੇ ਤਰ੍ਹਾਂ ਘੇਰ ਸੋਢੀਆਂ ਅਤੇ ਬਗੀਚੀ ਮੰਗਲਦਾਸ ਦੇ ਵਾਰਡ ਨੰਬਰ 45, 46 ਦੀਆਂ ਗਲੀਆਂ ਬਣਾਈਆਂ ਜਾਣਗੀਆਂ ਅਤੇ ਨਾਲ ਹੀ 23 ਨੰਬਰ ਫਾਟਕ ਤੋਂ ਬਡੂੰਗਰ ਤੱਕ ਮਾਡਲ ਟਾਊਨ ਅਤੇ ਬਚਿੱਤਰ ਨਗਰ ਦੀਆਂ ਸੜਕਾਂ ਵੀ ਨਵੀਂਆਂ ਬਣਾਈਆਂ ਜਾਣਗੀਆਂ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਸਿਰਫ਼ ਇੰਨਾ ਹੀ ਨਹੀਂ ਪਟਿਆਲਾ ਸ਼ਹਿਰ ਲਈ ਹੋਰ ਵੀ ਬਹੁਤ ਕਾਰਜ ਅਰੰਭੇ ਹੋਏ ਹਨ, ਜੋ ਜਲਦੀ ਸ਼ੁਰੂ ਹੋ ਜਾਣਗੇ। ਉਨ੍ਹਾਂ ਕਿਹਾ ਕਿ ਸਾਡੇ ਹਰਮਨ ਪਿਆਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ਹਿਰ ਵਾਸੀਆਂ ਨੂੰ ਚੰਗਾ ਮਾਹੌਲ ਅਤੇ ਵਿਕਾਸ ਕਾਰਜਾਂ ਲਈ ਫੰਡਾ ਦੀ ਕੋਈ ਕਮੀ ਨਾ ਰੱਖਣ ਲਈ ਕਿਹਾ ਗਿਆ ਹੈ।

Punjab Bani 10 August,2023
ਡਾ. ਬਲਜੀਤ ਕੌਰ ਵੱਲੋਂ ਆਂਗਣਵਾੜੀ ਵਰਕਰ ਦੇ ਰਾਜਨੀਤਿਕ ਪਾਰਟੀ ਵਿੱਚ ਸ਼ਾਮਲ ਹੋਣ 'ਤੇ ਸਖਤ ਕਾਰਵਾਈ ਕਰਨ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਡਾ. ਬਲਜੀਤ ਕੌਰ ਵੱਲੋਂ ਆਂਗਣਵਾੜੀ ਵਰਕਰ ਦੇ ਰਾਜਨੀਤਿਕ ਪਾਰਟੀ ਵਿੱਚ ਸ਼ਾਮਲ ਹੋਣ 'ਤੇ ਸਖਤ ਕਾਰਵਾਈ ਕਰਨ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਚੰਡੀਗੜ੍ਹ, 1 ਅਗਸਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਵੱਲੋਂ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਆਂਗਣਵਾੜੀ ਵਰਕਰ ਵੱਲੋਂ ਰਾਜਨੀਤਿਕ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਗੰਭੀਰ ਨੋਟਿਸ ਲੈਂਦਿਆ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਮੁਕਤਸਰ ਸਾਹਿਬ ਨੂੰ ਕਾਰਵਾਈ ਕਰਨ ਲਈ ਹਦਾਇਤ ਕੀਤੀ ਗਈ ਹੈ। ਵਧੇਰੇ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਆਂਗਣਵਾੜੀ ਵਰਕਰ ਹਰਗੋਬਿੰਦ ਕੌਰ ਨੇ ਰਾਜਨੀਤਿਕ ਪਾਰਟੀ ਵਿੱਚ ਸ਼ਾਮਲ ਹੋਣ ਦਾ ਮਾਮਲਾ ਧਿਆਨ ਵਿੱਚ ਆਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਨਿਯਮਾਂ ਅਨੁਸਾਰ ਸਰਕਾਰੀ ਖਜ਼ਾਨੇ ਵਿੱਚੋਂ ਤਨਖਾਹ/ਮਾਣਭੱਤਾ ਲੈਣ ਵਾਲੇ ਵਿਅਕਤੀ ਦਾ ਕਿਸੇ ਵੀ ਰਾਜਨੀਤਿਕ ਪਾਰਟੀ ਵਿੱਚ ਸ਼ਾਮਿਲ ਹੋਣਾ ਸਰਕਾਰੀ ਨਿਯਮਾਂ ਦੀ ਉਲੰਘਣਾ ਹੈ। ਮੰਤਰੀ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਆਗਣਵਾੜੀ ਵਰਕਰ ਹਰਗੋਬਿੰਦ ਕੌਰ ਵੱਲੋਂ ਰਾਜਨੀਤਿਕ ਪਾਰਟੀ ਵਿੱਚ ਸ਼ਾਮਲ ਹੋਣ ਤੇ ਬਣਦੀ ਕਾਰਵਾਈ ਕਰਨ ਲਈ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਮੁਕਤਸਰ ਸਾਹਿਬ ਨੂੰ ਹਦਾਇਤ ਕੀਤੀ ਗਈ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਂਗਣਵਾੜੀ ਵਰਕਰ ਦੀ ਡਿਊਟੀ ਅਤੇ ਜਿੰਮੇਵਾਰੀ ਆਂਗਣਵਾੜੀ ਸਰਵਿਸਿਜ਼ ਸਕੀਮ ਅਧੀਨ ਵਿਭਾਗ ਵੱਲੋਂ ਔਰਤਾਂ ਅਤੇ ਬੱਚਿਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣਾ ਹੁੰਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾ ਨੂੰ ਆਂਗਣਵਾੜੀ ਸੈਂਟਰਾਂ ਦੇ ਨਿਰਧਾਰਤ ਸਮੇਂ ਦੌਰਾਨ ਜ਼ਰੂਰੀ ਕੰਮਾਂ ਦਾ ਭੁਗਤਾਨ ਕਰਨ ਲਈ ਆਪਣੀ ਡਿਊਟੀ ਨਿਭਾਉਣੀ ਲਾਜ਼ਮੀ ਹੁੰਦੀ ਹੈ । ਇਸ ਤਰ੍ਹਾਂ ਆਂਗਣਵਾੜੀ ਵਰਕਰ ਵੱਲੋਂ ਕਿਸੇ ਵੀ ਰਾਜਨੀਤਿਕ ਪਾਰਟੀ ਨਾਲ ਜੁੜਨ ਕਾਰਨ ਵਿਭਾਗ ਵੱਲੋਂ ਸੌਂਪੀਆਂ ਗਈਆਂ ਸੇਵਾਵਾਂ ਦਾ ਲਾਭ ਆਮ ਲੋਕਾਂ ਤੱਕ ਸਹੀ ਢੰਗ ਨਾਲ ਨਹੀਂ ਪਹੁੰਚਿਆ ਜਾ ਸਕੇਗਾ।

Punjab Bani 01 August,2023
ਦੇਵੀਗੜ੍ਹ ਵਿਖੇ ਅਤਿ ਆਧੁਨਿਕ ਨਵੇਂ ਬੱਸ ਅੱਡੇ ਦਾ ਨੀਂਹ ਪੱਥਰ ਰੱਖਿਆ

90 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬੱਸ ਅੱਡੇ 'ਚ ਮਿਲਣਗੀਆਂ ਆਧੁਨਿਕ ਸਹੂਲਤਾਂ : ਹਰਮੀਤ ਸਿੰਘ ਪਠਾਣਮਾਜਰਾ -ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਕਰ ਰਹੇ ਨੇ ਕੰਮ : ਡਾ. ਗੁਰਪ੍ਰੀਤ ਕੌਰ - ਡਾ. ਗੁਰਪ੍ਰੀਤ ਕੌਰ ਵੱਲੋਂ ਵਿਧਾਇਕ ਤੇ ਡੀ.ਸੀ. ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ, ਕਿਹਾ, ਲੋਕਾਂ ਨੂੰ ਜਲਦੀ ਦਿੱਤੀ ਜਾਵੇਗੀ ਮੁਆਵਜ਼ਾ ਰਾਸ਼ੀ ਦੇਵੀਗੜ੍ਹ/ਪਟਿਆਲਾ, 31 ਜੁਲਾਈ: ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਅੱਜ ਦੇਵੀਗੜ੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਦੀ ਮੌਜੂਦਗੀ ਵਿੱਚ 90 ਲੱਖ ਨਾਲ ਬਣਨ ਵਾਲੇ ਨਵੇਂ ਤੇ ਆਧੁਨਿਕ ਬੱਸ ਅੱਡੇ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸਿਮਰਨਜੀਤ ਕੌਰ ਪਠਾਣਮਾਜਰਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਤੇ ਸੁਰਿੰਦਰ ਕੌਰ ਧੰਜੂ ਵੀ ਮੌਜੂਦ ਸਨ। ਇਸ ਮੌਕੇ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਬਿਨਾਂ ਨਵਾਂ ਬੱਸ ਅੱਡਾ ਪਾਸ ਕੀਤਿਆਂ ਪੁਰਾਣੇ ਬੱਸ ਅੱਡੇ ਨੂੰ ਢਾਹ ਦਿੱਤਾ ਗਿਆ ਸੀ, ਜਿਸ ਕਾਰਨ ਦੇਵੀਗੜ੍ਹ ਸਮੇਤ ਨੇੜਲੇ ਵਸਨੀਕਾਂ ਨੂੰ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਿਥੇ ਸਬ ਡਵੀਜ਼ਨ ਦੁਧਨਸਾਧਾਂ ਦੀ ਬਿਲਡਿੰਗ ਲਈ 5 ਕਰੋੜ ਰੁਪਏ ਜਾਰੀ ਕੀਤੇ ਗਏ ਹਨ, ਉਥੇ ਹੀ 90 ਲੱਖ ਰੁਪਏ ਦੇਵੀਗੜ੍ਹ ਦੇ ਨਵੇਂ ਬਣਨ ਵਾਲੇ ਬੱਸ ਅੱਡੇ ਲਈ ਦਿੱਤੇ ਗਏ ਹਨ ਜਿਸ ਦੀ ਪਹਿਲੀ ਕਿਸ਼ਤ 33 ਲੱਖ ਰੁਪਏ ਜਾਰੀ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਤਿੰਨ ਮਹੀਨਿਆਂ ਵਿੱਚ ਦੇਵੀਗੜ੍ਹ ਦੀ ਨੁਹਾਰ ਬਿਲਕੁਲ ਬਦਲ ਜਾਵੇਗੀ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਅਨੁਸਾਰ ਦੇਵੀਗੜ੍ਹ ਵਿੱਚ ਸੜ੍ਹਕਾਂ ਦੇ ਆਲੇ ਦੁਆਲੇ ਬਲਾਕ ਟਾਇਲਜ਼ ਸਮੇਤ ਕੈਮਰੇ, ਸਟਰੀਟ ਲਾਈਟਾਂ ਅਤੇ ਸਾਫ਼ ਸਫ਼ਾਈ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਵੇਂ ਬੱਸ ਅੱਡੇ ਵਿੱਚ ਸਵਾਰੀਆਂ ਲਈ ਲੋੜੀਦੀਆਂ ਸਾਰੀਆਂ ਸਹੂਲਤਾਂ ਮਿਲਣਗੀਆਂ। ਇਸ ਮੌਕੇ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਜ ਦੇ ਸਰਬਪੱਖੀ ਵਿਕਾਸ ਲਈ ਲੋਕਾਂ ਤੱਕ ਸਰਗਰਮ ਪਹੁੰਚ ਬਣਾਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਲਈ ਮੁੱਖ ਮੰਤਰੀ ਬਹੁਤ ਗੰਭੀਰ ਹਨ ਤੇ ਸਰਕਾਰ ਵੱਲੋਂ ਗਿਰਦਾਵਰੀ ਦੇ ਆਦੇਸ਼ ਦੇ ਦਿੱਤੇ ਗਏ ਹਨ ਤੇ ਜਲਦੀ ਹੀ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ। ਇਸ ਦੌਰਾਨ ਡਾ. ਗੁਰਪ੍ਰੀਤ ਕੌਰ ਨੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਐਸ.ਐਸ.ਪੀ. ਵਰੁਣ ਸ਼ਰਮਾ ਨਾਲ ਹੜ੍ਹਾਂ ਦੌਰਾਨ ਨੁਕਸਾਨੀ ਪਟਿਆਲਾ-ਪਿਹੋਵਾ ਸੜਕ, ਰੋਹੜ ਜਗੀਰ ਤੇ ਟਾਂਗਰੀ ਨਦੀਆਂ ਦਾ ਦੌਰਾ ਕੀਤਾ ਅਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਲੋਕਾਂ ਲਈ ਚਿੰਤਤ ਹਨ ਤੇ ਉਹ ਪੰਜਾਬ ਨੂੰ ਮੁੜ ਲੀਹਾਂ 'ਤੇ ਪਾਉਣ ਲਈ ਸਿਰਤੋੜ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹੜ੍ਹਾਂ ਨਾਲ ਨੁਕਸਾਨੀਆਂ ਸੜਕਾਂ ਦੀ ਜਲਦੀ ਹੀ ਮੁਰੰਮਤ ਕੀਤੀ ਜਾਵੇਗੀ। ਇਸ ਮੌਕੇ ਡਾ. ਓਕਾਰ ਸਿੰਘ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਵਰੁਣ ਸ਼ਰਮਾ, ਐਸ.ਪੀ ਸਰਫ਼ਰਾਜ਼ ਆਲਮ, ਐਸ.ਡੀ.ਐਮ. ਕ੍ਰਿਪਾਲਵੀਰ ਸਿੰਘ, ਗੁਰਮੀਤ ਸਿੰਘ ਬਿੱਟੂ, ਮਨਿੰਦਰ ਸਿੰਘ ਫਰਾਂਸਵਾਲਾ, ਗੁਰਬਚਨ ਸਿੰਘ ਵਿਰਕ, ਹਰਦੇਵ ਸਿੰਘ ਘੜਾਮ, ਬਲਜਿੰਦਰ ਸਿੰਘ ਨੰਦਗੜ੍ਹ, ਗੁਰਪ੍ਰੀਤ ਗੂਰੀ, ਸਿਮਰਜੀਤ ਸਿੰਘ ਸੋਹਲ, ਰਾਜਾ ਧੰਜੂ, ਗੋਰਵ ਬਬਾ ਸਮੇਤ ਵੱਡੀ ਗਿਣਤੀ ਇਲਾਕਾ ਨਿਵਾਸੀ ਮੌਜੂਦ ਸਨ।

Punjab Bani 31 July,2023
ਵਿਧਾਇਕ ਪਠਾਣਮਾਜਰਾ ਲੋਕ ਹਿਤ ਨੂੰ ਧਿਆਨ 'ਚ ਰੱਖਦਿਆਂ 24 ਘੰਟਿਆਂ 'ਚ ਪਿੰਡ ਖਾਸੀਆ ਪਾਈਪ ਲਾਈਨ ਦਬਾਉਣ ਦੀ ਮੰਗ ਨੂੰ ਕੀਤਾ ਪੂਰਾ

ਵਿਧਾਇਕ ਪਠਾਣਮਾਜਰਾ ਲੋਕ ਹਿਤ ਨੂੰ ਧਿਆਨ 'ਚ ਰੱਖਦਿਆਂ 24 ਘੰਟਿਆਂ 'ਚ ਪਿੰਡ ਖਾਸੀਆ ਪਾਈਪ ਲਾਈਨ ਦਬਾਉਣ ਦੀ ਮੰਗ ਨੂੰ ਕੀਤਾ ਪੂਰਾ
ਵਿਧਾਇਕ ਪਠਾਣਮਾਜਰਾ ਨੇ ਹਲਕਾ ਨਿਵਾਸੀ ਹੋਣ ਦਾ ਹੱਕ ਕੀਤਾ ਅਦਾ : ਪਿੰਡ ਵਾਸੀ
ਸਨੌਰ, 22 ਜੁਲਾਈ  - ਪਿਛਲੇ ਦਿਨਾਂ ਬਲਾਕ ਸਨੌਰ ਅਧੀਨ ਆਉਂਦੇ ਪਿੰਡ ਖਾਂਸੀਆ  ਵਲੋਂ ਪਟਿਆਲਾ ਤੋਂ ਪਿਹੋਵਾ ਜਾਣ ਵਾਲੇ ਰਾਜ ਮਾਰਗ 'ਤੇ ਬਰਸਾਤੀ ਪਾਣੀ ਦੀ ਨਿਕਾਸੀ ਲਈ  ਪਾਈਪ ਲਾਈਨ ਦਬਾਉਣ ਲਈ ਪਿਛਲੇ ਚਾਰ ਦਹਾਕਿਆਂ ਦੀ ਮੰਗ ਨੂੰ ਪੂਰਾ ਕੀਤਾ ਗਿਆ   ਵਿਧਾਇਕ ਪਠਾਣਮਾਜਰਾ ਵਲੋਂ ਪਹਿਲ ਦੇ ਆਧਾਰ 'ਤੇ  24 ਘੰਟਿਆਂ 'ਚ ਪੂਰਾ ਕਰਦਿਆਂ ਹਲਕਾ ਨਿਵਾਸੀਆਂ ਦਾ ਜਿਥੇ ਦੁੱਖ ਸਮਝਿਆ ਹੈ, ਉਥੇ ਹਲਕਾ ਨਿਵਾਸੀ ਹੋਣ ਦਾ ਸਬੂਤ ਵੀ ਦਿੱਤਾ ਹੈ, ਅਜਿਹਾ ਹੋਣ ਨਾਲ ਪਿੰਡ ਵਾਸੀਆਂ ਅੰਦਰ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਜਾਣਕਾਰੀ ਦਿੰਦਿਆ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਧਰਮਪਤਨੀ ਬੀਬੀ ਸਿਮਰਨਜੀਤ ਕੌਰ ਨੇ ਕਿਹਾ   ਕਿ ਪਿੰਡ ਖਾਂਸੀਆ ਦੇ ਵਸਨੀਕਾਂ ਦੀ ਇਸ ਮੰਗ ਨੂੰ ਵਿਧਾਇਕ ਪਠਾਣਮਾਜਰਾ ਨੇ ਕੁਝ ਘੰਟਿਆਂ ਵਿਚ ਹੀ ਪੂਰਾ ਕਰ ਦਿੱਤਾ ਹੈ ਅਤੇ ਇਸੇ ਪਿੰਡ ਦੀ ਇਸ ਮੰਗ ਨੂੰ ਅਕਾਲੀ ਦਲ ਤੇ ਕਾਂਗਰਸ ਦੋਹਾਂ ਨੇ ਪੂਰਾ ਕਰਨ ਲਈ ਕੋਈ ਕਦਮ ਨਹੀਂ ਚੁੱਕਿਆ, ਜਿਸ ਕਾਰਨ ਪਿੰਡ ਵਾਸੀਆਂ ਨੂੰ ਇਸ ਸਮੱਸਿਆ ਨਾਲ ਕਈ ਸਾਲਾਂ ਤੋਂ ਜੂਝਣਾ  ਪੈ ਰਿਹਾ ਹੈ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਰਾਜ ਵਿੱਚ ਆਮ ਲੋਕਾਂ ਦੀ ਸਮੱਸਿਆ  ਨੂੰ  ਸਮਝਿਆ ਹੈ। ਉਨ੍ਹਾਂ ਦੱਸਿਆ ਕਿ ਰਵਾਇਤੀ ਪਾਰਟੀਆਂ ਨੇ ਲੋਕਾਂ ਨੂੰ ਗੁੰਮਰਾਹ ਕਰਨ ਤੋਂ ਇਲਾਵਾ ਹੋਰ ਕੁਝ ਨਹੀਂ ਕੀਤਾ , ਜੋ ਸ਼ਲਾਘਾਯੋਗ ਹੈ।
ਇਸ ਮੌਕੇ ਆਗੂ ਹੈਪੀ ਅੰਮ੍ਰਿਤਸਰੀਆ , ਨਰਿੰਦਰ ਸਿੰਘ ਤੱਖਰ ਬਲਾਕ ਪ੍ਰਧਾਨ, ਕੁਲਦੀਪ ਸਿੰਘ ਟੋਨੀ ਸਰਪੰਚ
, ਕਸ਼ਮੀਰ ਸਿੰਘ, ਕੰਵਲਜੀਤ, ਦੇਵਰਾਜ, ਲਵਲੀ, ਬਲਜੀਤ ਸਿੰਘ ਗਿੱਲ, ਸੁਖਵੀਰ ਸਿੰਘ, ਵਿਕਰਮ ਸਿੰਘ ਬਲਦੇਵ ਸਿੰਘ, ਬਰਿੰਦਰ ਸਿੰਘ, ਅਮਰੀਕ ਸਿੰਘ, ਸਿਮਰਨ ਸ਼ੇਰ ਗਿੱਲ ਤੇ ਸਮੂਹ ਪਿੰਡ ਵਾਸੀ ਮੌਜੂਦ ਸਨ।

Punjab Bani 26 July,2023
ਭਾਖੜਾ ਡੈਮ ਦੇ ਦੌਰੇ ਤੋਂ ਬਾਅਦ ਮੁੱਖ ਮੰਤਰੀ ਦੀ ਲੋਕਾਂ ਨੂੰ ਅਪੀਲ; “ਘਬਰਾਉਣ ਦੀ ਲੋੜ ਨਹੀਂ, ਹਾਲਾਤ ਕਾਬੂ ਹੇਠ”

ਸੂਬਾ ਸਰਕਾਰ ਸਥਿਤੀ ਉਤੇ ਸਖ਼ਤੀ ਨਾਲ ਨਜ਼ਰ ਰੱਖ ਰਹੀ ਹੈ ਅਤੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਬੀਤੇ ਸਮੇਂ ਵਿੱਚ ਸਿੰਜਾਈ ਵਿਭਾਗ ਭ੍ਰਿਸ਼ਟ ਤੰਤਰ ਲਈ ‘ਕਮਾਊ ਪੁੱਤ’ ਹੁੰਦਾ ਸੀ ਪਰ ਹੁਣ ਸਭ ਕੁੱਝ ਸੁਚਾਰੂ ਕੀਤਾ ਜਾ ਰਿਹੈ ਭਵਿੱਖ ਵਿੱਚ ਅਜਿਹੀ ਸਥਿਤੀ ਨਾਲ ਨਜਿੱਠਣ ਲਈ ਸੂਬਾ ਸਰਕਾਰ ਖ਼ਾਕਾ ਤਿਆਰ ਕਰੇਗੀ ਭਾਖੜਾ ਡੈਮ ਦੀ ਉਸਾਰੀ ਵੇਲੇ ਸ਼ਹੀਦੀ ਪ੍ਰਾਪਤ ਕਰਨ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਨੰਗਲ, 23 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਖਿਆ ਕਿ ਡੈਮਾਂ ਵਿੱਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ ਅਤੇ ਸੂਬਾ ਸਰਕਾਰ ਸਮੁੱਚੀ ਸਥਿਤੀ ਉਤੇ ਨਿਰੰਤਰ ਨਜ਼ਰ ਰੱਖ ਰਹੀ ਹੈ ਤੇ ਹਾਲਾਤ ਪੂਰੀ ਤਰ੍ਹਾਂ ਕਾਬੂ ਹੇਠ ਹਨ। ਬਰਸਾਤ ਦੇ ਮੱਦੇਨਜ਼ਰ ਸਥਿਤੀ ਦਾ ਜਾਇਜ਼ਾ ਲੈਣ ਲਈ ਇੱਥੇ ਪੁੱਜੇ ਮੁੱਖ ਮੰਤਰੀ ਨੇ ਸੂਬਾ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਭਾਖੜਾ ਬਿਆਸ ਪ੍ਰਬੰਧਨ ਬੋਰਡ ਦੇ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਇਹ ਵੱਡੀ ਰਾਹਤ ਦੀ ਗੱਲ ਹੈ ਕਿ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਅਜੇ ਵੀ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ, ਇਸ ਲਈ ਡੈਮ ਤੋਂ ਪਾਣੀ ਛੱਡਣ ਦੀ ਫੌਰੀ ਲੋੜ ਨਹੀਂ ਹੈ। ਭਗਵੰਤ ਮਾਨ ਨੇ ਅੱਗੇ ਦੱਸਿਆ ਕਿ ਭਾਖੜਾ ਡੈਮ ਦਾ ਖ਼ਤਰੇ ਦਾ ਨਿਸ਼ਾਨ 1680 ਫੁੱਟ ਹੈ, ਜਦੋਂ ਕਿ 23 ਜੁਲਾਈ ਨੂੰ ਡੈਮ ਵਿੱਚ ਪਾਣੀ ਦਾ ਪੱਧਰ 1653 ਫੁੱਟ ਸੀ। ਮੁੱਖ ਮੰਤਰੀ ਨੇ ਕਿਹਾ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ। ਉਨ੍ਹਾਂ ਅਧਿਕਾਰੀਆਂ ਨੂੰ ਪਾਣੀ ਦੇ ਪੱਧਰ ਬਾਰੇ ਬਾਕਾਇਦਾ ਲੋਕਾਂ ਨੂੰ ਜਾਣਕਾਰੀ ਦੇਣ ਲਈ ਆਖਿਆ ਤਾਂ ਕਿ ਕੋਈ ਗਲਤਫਹਿਮੀ ਪੈਦਾ ਨਾ ਹੋਵੇ। ਉਨ੍ਹਾਂ ਕਿਹਾ ਕਿ ਇਹ ਰਾਹਤ ਵਾਲੀ ਗੱਲ ਹੈ ਕਿ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਮੀਂਹ ਨਾ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ, ਜਿਸ ਨਾਲ ਪਾਣੀ ਦਾ ਪੱਧਰ ਹੋਰ ਘਟੇਗਾ। ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਅਧਿਕਾਰੀਆਂ ਕੋਲੋਂ ਪੁਸ਼ਟੀ ਕੀਤੇ ਬਿਨਾਂ ਡੈਮਾਂ ਦੇ ਫਲੱਡ ਗੇਟ ਖੋਲ੍ਹਣ ਜਾਂ ਹੜ੍ਹਾਂ ਸਬੰਧੀ ਅਫ਼ਵਾਹਾਂ ਉਤੇ ਬਿਲਕੁੱਲ ਵਿਸ਼ਵਾਸ ਨਾ ਕੀਤਾ ਜਾਵੇ। ਮੁੱਖ ਮੰਤਰੀ ਨੇ ਮੀਡੀਆ ਨੂੰ ਅਪੀਲ ਕੀਤੀ ਕਿ ਉਹ ਹੜ੍ਹਾਂ ਬਾਰੇ ਫ਼ਰਜ਼ੀ ਖ਼ਬਰਾਂ ਚਲਾ ਕੇ ਦਹਿਸ਼ਤ ਪੈਦਾ ਕਰਨ ਦੀ ਥਾਂ ਉਸਾਰੂ ਭੂਮਿਕਾ ਨਿਭਾਏ। ਉਨ੍ਹਾਂ ਕਿਹਾ ਕਿ 9, 10 ਤੇ 11 ਜੁਲਾਈ ਨੂੰ ਇਸ ਖ਼ਿੱਤੇ ਵਿੱਚ ਭਾਰੀ ਬਾਰਸ਼ ਹੋਈ, ਜਿਹੜੀ ਪਿਛਲੇ ਇਕ ਮਹੀਨੇ ਵਿੱਚ ਹੋਈ ਕੁੱਲ ਬਾਰਸ਼ ਨਾਲੋਂ ਕਿਤੇ ਵੱਧ ਸੀ। ਭਗਵੰਤ ਮਾਨ ਨੇ ਕਿਹਾ ਕਿ ਸਮੁੱਚੀ ਸਥਿਤੀ ਉਤੇ ਮੁਕੰਮਲ ਨਜ਼ਰ ਰੱਖਣ ਲਈ ਸੂਬਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਸ ਗੰਭੀਰ ਸਥਿਤੀ ਵਿੱਚ ਵੀ ਸਿਆਸਤ ਕਰਨ ਲਈ ਸਿਆਸੀ ਵਿਰੋਧੀਆਂ `ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਨਹਿਰਾਂ ਦੀ ਸਫ਼ਾਈ ਤੱਕ ਹਰ ਖੇਤਰ ਵਿੱਚ ਜ਼ਿਕਰਯੋਗ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਸਿੰਜਾਈ ਅਤੇ ਡਰੇਨੇਜ਼ ਵਿਭਾਗ ਭ੍ਰਿਸ਼ਟ ਨੇਤਾਵਾਂ ਅਤੇ ਉਨ੍ਹਾਂ ਦੀਆਂ ਕਠਪੁਤਲੀਆਂ ਲਈ ‘ਕਮਾਊ ਪੁੱਤ’ ਬਣ ਕੇ ਰਹਿ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਡਰੇਨੇਜ਼ ਅਤੇ ਸਿੰਜਾਈ ਵਿਭਾਗ ਦਾ ਪੈਸਾ ਆਪਣੇ ਸਵਾਰਥਾਂ ਲਈ ਹੜੱਪ ਲਿਆ। ਉਨ੍ਹਾਂ ਕਿਹਾ ਕਿ ਵਿਜੀਲੈਂਸ ਪਹਿਲਾਂ ਹੀ ਇਸ ਵਿਭਾਗ ਵਿੱਚ ਵੱਡੇ ਘਪਲੇ ਦੀ ਜਾਂਚ ਕਰ ਰਿਹਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਭਾਵੇਂ ਸਹੀ ਰਕਮ ਦਾ ਹਿਸਾਬ ਲਗਾਇਆ ਜਾਣਾ ਬਾਕੀ ਹੈ ਪਰ ਹੜ੍ਹਾਂ ਕਾਰਨ ਸੂਬੇ ਨੂੰ ਲਗਪਗ ਇਕ ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਨੁਕਸਾਨ ਦਾ ਜ਼ਮੀਨੀ ਮੁਲਾਂਕਣ ਸਥਿਤੀ `ਤੇ ਕਾਬੂ ਪਾਉਣ ਤੋਂ ਬਾਅਦ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਇਕ-ਇਕ ਪੈਸੇ ਦੇ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੇ ਹੋਏ ਨੁਕਸਾਨ ਦੀ ਵਿਸਥਾਰਤ ਰਿਪੋਰਟ ਕੇਂਦਰ ਸਰਕਾਰ ਨੂੰ ਭੇਜੀ ਜਾਵੇਗੀ ਅਤੇ ਸੂਬੇ ਲਈ ਮੁਕੰਮਲ ਰਾਹਤ ਪੈਕੇਜ ਦੀ ਮੰਗ ਕੀਤੀ ਜਾਵੇਗੀ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਭਵਿੱਖ ਵਿੱਚ ਅਜਿਹੀ ਸਥਿਤੀ ਨਾਲ ਨਜਿੱਠਣ ਲਈ ਸੂਬਾ ਸਰਕਾਰ ਪਹਿਲਾਂ ਹੀ ਇੱਕ ਖਾਕਾ ਤਿਆਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਨਹਿਰਾਂ ਦੀ ਚੈਨਲਾਈਜੇਸ਼ਨ ਯਕੀਨੀ ਬਣਾਈ ਜਾਵੇਗੀ ਅਤੇ ਪਾਣੀ ਦੀ ਸੁਚੱਜੀ ਵਰਤੋਂ ਲਈ ਨਵੀਂ ਨਹਿਰ ਦੀ ਉਸਾਰੀ ਦਾ ਪ੍ਰਸਤਾਵ ਵੀ ਤਿਆਰ ਕੀਤਾ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪਾਣੀ ਦੇ ਕੁਦਰਤੀ ਵਹਾਅ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਨੱਕੋ-ਨੱਕ ਭਰੀਆਂ ਨਹਿਰਾਂ ਦੀ ਸਫ਼ਾਈ ਨੂੰ ਵੀ ਸੂਬਾ ਸਰਕਾਰ ਵੱਲੋਂ ਪਹਿਲੀ ਤਰਜੀਹ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਜ਼ਮੀਨੀ ਪੱਧਰ `ਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਵਿਆਪਕ ਦੌਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਬਾਰਿਸ਼ ਨਾਲ ਪ੍ਰਭਾਵਿਤ ਖੇਤਰਾਂ ਦੀ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾਉਣ ਲਈ ਵਿਸਤ੍ਰਿਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਫਸਲਾਂ, ਘਰਾਂ, ਪਸ਼ੂਆਂ ਅਤੇ ਹੋਰ ਨੁਕਸਾਨ ਦਾ ਪਹਿਲ ਦੇ ਆਧਾਰ `ਤੇ ਪਤਾ ਲਾਇਆ ਜਾ ਸਕੇ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਕੁਦਰਤ ਦੇ ਕਹਿਰ ਤੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਲੋਕਾਂ ਦੀ ਮਦਦ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਆਖਰੀ ਵਿਅਕਤੀ ਤੱਕ ਵੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਵੀ ਲੋਕਾਂ ਨੂੰ ਵੱਧ ਤੋਂ ਵੱਧ ਰਾਹਤ ਦੇਣ ਲਈ ਆਪਣੇ-ਆਪਣੇ ਇਲਾਕਿਆਂ ਵਿੱਚ ਜਾਣ ਦੇ ਨਿਰਦੇਸ਼ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੇ ਤੇਜ਼ ਵਹਾਅ ਕਾਰਨ ਕਈ ਖੇਤਾਂ ਵਿੱਚ ਝੋਨੇ ਦੀ ਫ਼ਸਲ ਤਬਾਹ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਕਿਸਾਨਾਂ ਨੂੰ ਝੋਨੇ ਦੀਆਂ ਵੱਧ ਝਾੜ ਦੇਣ ਵਾਲੀਆਂ ਕਿਸਮਾਂ ਦੀ ਪਨੀਰੀ ਮੁਹੱਈਆ ਕਰਵਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਪਨਸੀਡ, ਖੇਤੀਬਾੜੀ ਵਿਭਾਗ ਅਤੇ ਹੋਰਨਾਂ ਨੂੰ ਇਨ੍ਹਾਂ ਕਿਸਮਾਂ ਦੀ ਪਨੀਰੀ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦੇ ਚੁੱਕੇ ਹਨ। ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਨੰਗਲ ਅਤੇ ਕੰਢੀ ਖੇਤਰ ਦੇ ਆਲੇ-ਦੁਆਲੇ ਦੇ ਖੇਤਰਾਂ ਨੂੰ ਵਿਸ਼ਵ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਆਦਰਸ਼ ਸੈਰ-ਸਪਾਟਾ ਸਥਾਨਾਂ ਵਜੋਂ ਵਿਕਸਤ ਕਰਨ ਲਈ ਸਖ਼ਤ ਯਤਨ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਇਲਾਕਿਆਂ ਨੂੰ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦੀ ਵੱਡੀ ਸੰਭਾਵਨਾ ਹੈ, ਜਿਸ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਅਫ਼ਸੋਸ ਪ੍ਰਗਟ ਕੀਤਾ ਕਿ ਰਾਜ ਸਰਕਾਰਾਂ ਦੀ ਅਣਗਹਿਲੀ ਕਾਰਨ ਵਿਕਾਸ ਦੀ ਰਫ਼ਤਾਰ ਵਿੱਚ ਇਨ੍ਹਾਂ ਖੇਤਰਾਂ ਨੂੰ ਹੁਣ ਤੱਕ ਅਣਗੌਲਿਆ ਕੀਤਾ ਗਿਆ ਹੈ ਪਰ ਸੂਬਾ ਸਰਕਾਰ ਇਨ੍ਹਾਂ ਖੇਤਰਾਂ ਵਿੱਚ ਸੈਰ-ਸਪਾਟੇ ਦੀਆਂ ਸੰਭਾਵਨਾਵਾਂ ਦਾ ਲਾਭ ਉਠਾਉਣ ਲਈ ਅਥਾਹ ਕੁਦਰਤੀ ਸੁੰਦਰਤਾ ਵਾਲੇ ਸਥਾਨਾਂ ਵੱਲ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ। ਮੁੱਖ ਮੰਤਰੀ ਨੇ ਭਾਖੜਾ ਡੈਮ ਦਾ ਵੀ ਦੌਰਾ ਕੀਤਾ ਅਤੇ ਡੈਮ ਵਿੱਚ ਪਾਣੀ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਡੈਮ ਦੀ ਉਸਾਰੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਸ਼ਹੀਦਾਂ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ। ਮੁੱਖ ਮੰਤਰੀ ਨਾਲ ਕੈਬਨਿਟ ਮੰਤਰੀ ਹਰਜੋਤ ਬੈਂਸ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਨੂ ਪ੍ਰਸਾਦ, ਸਕੱਤਰ ਸਿੰਜਾਈ ਵਿਭਾਗ ਕ੍ਰਿਸ਼ਨ ਕੁਮਾਰ ਤੇ ਹੋਰ ਹਾਜ਼ਰ ਸਨ।

News 24 July,2023
ਭਾਰੀ ਬਰਸਾਤ ਤੇ ਕਾਰਨ ਹਾਲਤ ਬੇਕਾਬੂ : ਫੌਜ ਨੇ ਸੰਭਾਲੀ ਕਮਾਨ

ਘੱਗਰ , ਪਟਿਆਲਾ ਨਦੀ , ਟਾਂਗਰੀ , ਮਾਰਕੰਡਾ ਤੇ ਹੋਰ ਨਦੀਆਂ ਕਰ ਰਹੀਆਂ ਹਨ ਤਬਾਹੀ -ਸਾਰੇ ਦਰਿਆ ਤੇ ਨਦੀਆਂ ਖਤਰੇ ਦੇ ਨਿਸਾਨਾਂ ਤੋ 6 - 8 ਫੁੱਟ ਚਲ ਰਹੀਆਂ ਹਨ ਉਪੱਰ - ਬਾਹਰਲੇ ਪਟਿਆਲਾ ਦੀਆਂ ਕਾਲੌਨੀਆ ਤੇ ਘਰਾਂ ਵਿਚ ਆਇਆ ਹੜ : 4 ਤੋ 6 ਫੁੱਟ ਪਾਣੀ ਵੜਿਆ - ਟੈਂਪਰੇਰੀ ਰੈਣ ਬਸੇਰਿਆ ਵਿਚ ਸੈਕੜੇ ਲੋਕ ਤਬਦੀਲ - ਬਨੂੜ ਅਤੇ ਰਾਜਪੁਰਾ ਅੰਦਰ ਵੀ ਭਾਰੀ ਨੁਕਸਾਨ ਪਟਿਆਲਾ, 10 ਜੁਲਾਈ : ਪਿਛਲੇ 2 ਦਿਨਾਂ ਤੋਂ ਪੈ ਰਹੀ ਭਾਰੀ ਬਰਸਾਤ ਦੇ ਚਲਦਿਆਂ ਹਿਮਾਚਲ ਤੋ ਆ ਰਹੇ ਪਾਣੀ , ਸੁਖਨਾ ਝੀਲ ਆਦਿ ਦਾ ਪਾਣੀ ਨਦੀਆਂ ਵਿਚ ਆਉਣ ਨਾਲ ਹਾਲਤ ਬੇਕਾਬੂ ਹੋ ਗਏ ਹਨ ਤੇ ਫੌਜ ਨੇ ਕੰਮਾਨ ਸੰਭਾਲ ਹੈ । ਘੱਗਰ ਦਰਿਆ , ਨਦੀਆਂ ਟਾਂਗਰੀ, ਮਾਰਕੰਡਾ, ਪਟਿਆਲਾ ਨਦੀ ਖਤਰੇ ਦੇ ਨਿਸਾਨ ਤੋ 6 - 8 ਫੁੱਟ ਉਪੱਰ ਚਲ ਰਹੀਆਂ ਹਨ ਤੇ ਇਨਾਂ ਦੇ ਓਵਰ ਫਲੋ ਹੋਏ ਪਾਣੀ ਨੇ ਹੜ ਤੇ ਤਬਾਹੀ ਦੋਵੇਂ ਲਿਆ ਦਿਤੀ ਹੈ । ਬਾਹਰਲੇ ਪਟਿਆਲਾ ਦੀਆਂ ਕਾਲੌਨੀਆਂ ਤੇ ਘਰਾਂ ਵਿਚ 4 ਤੋ 6 ਫੁੱਟ ਪਾਣੀ ਵੜ ਗਿਆ ਹੈ। ਡਿਪਟੀ ਕਮਿਸਨਰ ਪਟਿਆਲਾ ਸਾਕਸੀ ਸਾਹਨੀ ਅਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਆਪਣੀਆਂ ਟੀਮਾਂ ਨਾਲ ਕੰਮਾਨ ਸੰਭਾਲੀ ਹੋਈ ਤੇ ਡੁੱਬੇ ਹੋਏ ਇਲਾਕਿਆਂ ਵਿਚੋਂ ਫੌਜ ਦੀ ਮਦਦ ਨਾਲ ਲੋਕਾਂ ਨੂੰ ਟੈਂਪਰੇਰੀ ਰੈਣ ਬੈਸਰਿਆਂ ਵਿਚ ਲਿਆਦਾਂ ਜਾ ਰਿਹਾ ਹੈ। ਸੈਕੜੇ ਲੋਕਾਂ ਨੂੰ ਸਰੁੱਖਿਅਤ ਥਾਵਾਂ ਤੇ ਤਬਦੀਲ ਕਰ ਦਿਤਾ ਗਿਆ ਹੈ ਤੇ ਬਚਾਅ ਕਾਰਜ ਜਾਰੀ ਹਨ। ਬਾਹਰਲੇ ਪਟਿਆਲਾ ਏਰੀਆ ਸਨੌਰ ਵਾਲੇ ਪਾਸੇ ਗੋਪਾਲ ਕਲੋਨੀ, ਚਿਨਾਰ ਬਾਗ, ਸ਼ਾਂਤੀ ਨਗਰ, ਗੋਬਿੰਦ ਨਗਰ, ਫਰੈਂਡਜ ਇਨਕਲੇਵ, ਅਰਬਨ ਅਸਟੇਟ-2, ਬਾਬਾ ਦੀਪ ਸਿੰਘ ਨਗਰ, ਸੰਨੀ ਇਨਕਲੇਵ ਸਮੇਤ ਬਹੁਤ ਸਾਰੇ ਇਲਾਕਿਆਂ ਅੰਦਰ ਪਾਣੀ ਵੜ ਗਿਆ ਹੈ। ਕਈ ਇਲਾਕਿਆਂ ਦੇ ਘਰਾਂ ਵਿੱਚ ਤਾਂ 6 ਫੁੱਟ ਦੇ ਕਰੀਬ ਪਾਣੀ ਹੈ। ਲੋਕਾਂ ਨੇ ਆਪਣਾ ਖਾਣ-ਪੀਣ ਦਾ ਅਤੇ ਅਹਿਮ ਸਮਾਨ ਆਪਣੀ ਪਹਿਲੀ ਮੰਜਿਲ 'ਤੇ ਪਹੁੰਚਾ ਲਿਆ ਹੈ ਤੇ ਗੋਪਾਲ ਕਲੋਨੀ ਸਮੇਤ ਕਈ ਏਰੀਆਂ ਵਿਚੋਂ ਫੌਜ ਦੀ ਮਦਦ ਨਾਲ ਲੋਕਾਂ ਨੂੰ ਕਿਸ਼ਤੀਆਂ ਰਾਹੀਂ ਬਾਹਰ ਕੱਢ ਕੇ ਬਣਾਏ ਗਏ ਵੱਖਰੇ ਵੱਖਰੇ ਟੈਂਪਰੇਰੀ ਰੈਣ ਬਸੇਰਿਆਂ ਵਿੱਚ ਤਬਦੀਲ ਕਰ ਦਿੱਤਾ ਗਿਆਹੈ। ਇਸੇ ਤਰ੍ਹਾਂ ਬਨੂੜ ਵਿਖੇ ਘੱਗਰ ਨੇ ਕਈ ਦਰਜਨ ਪਿੰਡਾਂ ਤੇ ਘਰਾਂ ਅੰਦਰ ਪਾਣੀ ਵਾੜ ਦਿੱਤਾ ਹੈ ਅਤੇ ਰਾਜਪੁਰਾ ਅੰਦਰ ਵੀ ਬਹੁਤ ਜ਼ਿਆਦਾ ਨੁਕਸਾਨ ਕਰ ਰਿਹਾ ਹੈ। ਇਸ ਸਮੇਂ ਹਾਲਾਤ ਇਹ ਹਨ ਕਿ ਘੱਗਰ ਦਰਿਆ ਦਾ ਡੇਂਜਰ ਲੈਵਲ ਭਾਂਖਰਪੁਰ ਵਿਖੇ 10 ਫੁੱਟ ਹੈ, ਉੱਥੇ ਪਾਣੀ 18 ਫੁੱਟ ਦੇ ਕਰੀਬ ਚਲ ਰਿਹਾ ਹੈ ਅਤੇ ਇੱਕ ਲੱਖ ਗੇਜ ਦੇ ਕਰੀਬ ਪਾਣੀ ਡਿਸਚਾਰਜ ਹੋ ਰਿਹਾ ਹੈ। ਇਸੇ ਤਰ੍ਹਾਂ ਸਰਾਲਾ ਕਲਾਂ ਨੇੜੇ ਘੱਗਰ ਦਾ ਡੇਂਜਰ ਲੈਵਲ 16 ਫੁੱਟ ਹੈਅਤੇ ਉਹ 24 ਫੁੱਟ ਦੇ ਕਰੀਬ ਚਲ ਰਿਹਾ ਹੈ,, ਜਦੋਂ ਕਿ ਪਟਿਆਲਾ ਨਦੀ ਦਾ ਡੇਂਜਰ ਲੈਵਲ 12 ਫੁੱਟ ਹੈ, ਜਿਹੜੀ ਕਿ 16 ਫੁੱਟ ਨੂੰ ਕਰਾਸ ਕਰ ਚੁੱਕੀ ਹੈ ਅਤੇ ਇਸ ਸਮੇਂ ਪਟਿਆਲਾ ਨਦੀ ਵਿੱਚ ਉਪਰ ਕੋਈ ਥਾਂ ਨਹੀਂ ਤੇ ਨਦੀ ਨੂੰ ਕਰਾਸ ਕਰਨ ਲਈ ਵੱਡੇ ਪੁੱਲਾਂ ਉਪਰੋਂ ਪਾਣੀ ਜਾ ਰਿਹਾ ਹੈ। ਇਸੇ ਤਰ੍ਹਾਂ ਟਾਂਗਰੀ ਨਦੀ ਦਾ ਡੇਂਜਰ ਲੈਵਲ 12 ਫੁੱਟ ਹੈ, ਜਿਹੜੀ ਕਿ 15 ਫੁੱਟ ਦੇ ਕਰੀਬ ਚਲ ਰਹੀ ਹੈ। ਮਾਰਕੰਡਾ ਨਦੀ ਦਾ ਡੇਂਜਰ ਲੈਵਲ 20 ਫੁੱਟ ਦੇ ਕਰੀਬ ਹੈ, ਉਹ 24 ਫੁੱਟ ਦੇ ਕਰੀਬ ਚਲ ਰਿਹਾ ਹੈ। ਇਸੇ ਤਰ੍ਹਾਂ ਰਾਜਪੁਰਾ, ਚੰਡੀਗੜ੍ਹ ਰੋਡ 'ਤੇ ਢਕਾਂਸੂ ਨਾਲੇ ਦਾ ਡੇਂਜਰ ਲੈਵਲ 10 ਫੁੱਟ ਹੈ, ਉਹ 20 ਫੁੱਟ ਦੇ ਕਰੀਬ ਚਲ ਰਿਹਾ ਹੈ। ਸਾਰੇ ਦਰਿਆ ਬੁਰੀ ਤਰ੍ਹਾਂ ਓਵਰਫਲੋ ਹੋਏ ਪਏ ਹਨ, ਜਿਸ ਕਾਰਨ ਚਾਰੇ ਪਾਸੇ ਤਬਾਹੀ ਹੀ ਤਬਾਹੀ ਨਜਰ ਆ ਰਹੀ ਹੈ। ਡੱਬੀ - ਵਿਧਾਇਕ ਅਜੀਤਪਾਲ ਕੋਹਲੀ ਆਪਣੀਆਂ ਟੀਮਾਂ ਨਾਲ ਸਵੇਰ ਤੋ ਵਰਦੇ ਮੀਹ ਵਿਚ ਡਟੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਚੜ੍ਹੇ ਪਾਣੀ ਨੂੰ ਦੇਖ ਪੂਰੀ ਤਰ੍ਹਾਂ ਐਕਟਿਵ ਕਾਰਜਸ਼ਾਲੀ ਵਿੱਚ ਨਜ਼ਰ ਆਏ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪੂਰੀ ਤਰ੍ਹਾਂ ਕਮਾਂਡ ਸੰਭਾਲ ਹੋਈ ਹੈ। ਵਿਧਾਇਕ ਕੋਹਲੀ ਨੇ ਆਪ ਬੇਘਰ ਹੋਏ ਲੋਕਾਂ ਨੂੰ ਰੈਣ ਬਸੇਰਿਆਂ ਵਿੱਚ ਪਹੁੰਚਾਇਆ ਤੇ ਵੱਖ ਵੱਖ ਜਗਾ ਡੀਸੀ ਅਤੇ ਹੋਰ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਹਰ ਜਗਾ੍ਹ ਰਾਹਤ ਕਾਰਜ ਸ਼ੁਰੂ ਕਰਵਾਏ ਹਨ।

News 10 July,2023
ਮੁੱਖ ਮੰਤਰੀ ਵੱਲੋਂ ਜ਼ਮੀਨੀ ਪੱਧਰ 'ਤੇ ਰਾਹਤ ਤੇ ਬਚਾਅ ਕਾਰਜਾਂ ਦਾ ਜਾਇਜ਼ਾ, ਐਸ.ਏ.ਐਸ.ਨਗਰ ਅਤੇ ਰੋਪੜ ਜ਼ਿਲ੍ਹਿਆਂ ਦੇ ਮੀਂਹ ਪ੍ਰਭਾਵਿਤ ਇਲਾਕਿਆਂ ਦਾ ਤੂਫ਼ਾਨੀ ਦੌਰਾ

ਸਥਿਤੀ ਦਾ ਜਾਇਜ਼ਾ ਲੈਣ ਲਈ ਹੈਲੀਕਾਪਟਰ ਉਤੇ ਗੇੜੇ ਕੱਢ ਕੇ ਖ਼ਾਨਾਪੂਰਤੀ ਕਰਨ ਦੀ ਬਜਾਏ ਲੋਕਾਂ ਕੋਲ ਜਾ ਕੇ ਲੈ ਰਿਹਾ ਹਾਂ ਹਾਲਾਤ ਦਾ ਜਾਇਜ਼ਾ ਸਥਿਤੀ ਕਾਬੂ ਹੇਠ, ਲੋਕਾਂ ਨੂੰ ਬਿਲਕੁਲ ਨਾ ਘਬਰਾਉਣ ਦੀ ਅਪੀਲ ਫਸਲਾਂ, ਘਰਾਂ, ਜਾਇਦਾਦਾਂ, ਜਾਨਵਰਾਂ ਅਤੇ ਹੋਰ ਨੁਕਸਾਨ ਦਾ ਪਤਾ ਲਗਾਉਣ ਲਈ ਗਿਰਦਾਵਰੀ ਕਰਵਾਈ ਜਾਵੇਗੀ ਐਸ.ਏ.ਐਸ.ਨਗਰ/ਰੋਪੜ, 10 ਜੁਲਾਈ: ਜ਼ਮੀਨੀ ਪੱਧਰ 'ਤੇ ਚੱਲ ਰਹੇ ਰਾਹਤ ਅਤੇ ਬਚਾਅ ਕਾਰਜਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੀਂਹ ਨਾਲ ਪ੍ਰਭਾਵਿਤ ਇਲਾਕਿਆਂ ਦਾ ਤੂਫ਼ਾਨੀ ਦੌਰਾ ਕੀਤਾ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਮੂਸਲੇਧਾਰ ਮੀਂਹ ਕਾਰਨ ਪ੍ਰਭਾਵਿਤ ਹੋਏ ਨੀਵੇਂ ਇਲਾਕਿਆਂ ਵਿੱਚੋਂ ਸੁਰੱਖਿਅਤ ਕੱਢੇ ਗਏ ਲੋਕਾਂ ਨਾਲ ਗੱਲਬਾਤ ਵੀ ਕੀਤੀ। ਮੋਹਾਲੀ ਦੇ ਫੇਜ਼ 6 ਵਿੱਚ ਸਥਿਤ ਰੈਣ ਬਸੇਰਾ, ਜਮੁਨਾ ਅਪਾਰਟਮੈਂਟਸ ਖਰੜ, ਪਿੰਡ ਕਜੌਲੀ, ਬੂਥਗੜ੍ਹ ਅਤੇ ਰੋਪੜ ਜ਼ਿਲ੍ਹੇ ਦਾ ਦੌਰਾ ਕਰਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਪਹਿਲੇ ਮੁੱਖ ਮੰਤਰੀਆਂ ਵਾਂਗ ਖ਼ਾਨਾਪੂਰਤੀ ਕਰਨ ਲਈ ਸਥਿਤੀ ਦਾ ਜਾਇਜ਼ਾ ਲੈਣ ਵਾਸਤੇ ਹੈਲੀਕਾਪਟਰ ਉਤੇ ਗੇੜੇ ਨਹੀਂ ਲਾ ਰਹੇ ਸਗੋਂ ਖੁਦ ਲੋਕਾਂ ਕੋਲ ਜਾ ਕੇ ਅਸਲ ਸਥਿਤੀ ਦਾ ਪਤਾ ਲਾ ਰਹੇ ਹਨ। ਉਨ੍ਹਾਂ ਕਿਹਾ ਕਿ ਸਥਿਤੀ ਚਿੰਤਾਜਨਕ ਹੈ ਪਰ ਫਿਰ ਵੀ ਸੂਬਾ ਸਰਕਾਰ ਜਾਨੀ ਨੁਕਸਾਨ ਨੂੰ ਘੱਟ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਬਚਾਅ ਕਾਰਜਾਂ ਲਈ ਐਨ.ਡੀ.ਆਰ.ਐਫ. ਦੀਆਂ ਟੀਮਾਂ ਲਾਈਆਂ ਗਈਆਂ ਹਨ ਪਰ ਅਜੇ ਤੱਕ ਇਸ ਕੰਮ ਲਈ ਅਧਿਕਾਰਤ ਤੌਰ 'ਤੇ ਫੌਜ ਨੂੰ ਨਹੀਂ ਲਾਇਆ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਐਤਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲ ਹੋਈ ਸੀ ਜਿਸ ਦੌਰਾਨ ਉਨ੍ਹਾਂ ਨੇ ਸ੍ਰੀ ਸ਼ਾਹ ਨੂੰ ਸੂਬੇ ਦੀ ਸਮੁੱਚੀ ਸਥਿਤੀ ਬਾਰੇ ਜਾਣੂ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਫਿਲਹਾਲ ਰਾਹਤ ਅਤੇ ਬਚਾਅ ਕਾਰਜਾਂ ਲਈ ਕੇਂਦਰੀ ਸਹਾਇਤਾ ਦੀ ਲੋੜ ਨਹੀਂ ਹੈ ਕਿਉਂਕਿ ਸਥਿਤੀ ਕਾਬੂ ਹੇਠ ਹੈ। ਹਾਲਾਂਕਿ, ਭਗਵੰਤ ਮਾਨ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਸਥਿਤੀ ਨਾਲ ਨਿਪਟਣ ਲਈ ਕੇਂਦਰ ਸਰਕਾਰ ਤੋਂ ਮਦਦ ਮੰਗੀ ਜਾਵੇਗੀ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬੇ ਵਿੱਚ ਭਾਰੀ ਮੀਂਹ ਕਾਰਨ ਫਸਲਾਂ, ਘਰਾਂ ਅਤੇ ਹੋਰ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੀਂਹਾਂ ਕਾਰਨ ਹੋਏ ਨੁਕਸਾਨ ਦਾ ਪਹਿਲ ਦੇ ਆਧਾਰ 'ਤੇ ਪਤਾ ਲਾਉਣ ਲਈ ਤੁਰੰਤ ਗਿਰਦਾਵਰੀ ਕਰਵਾਉਣ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸਥਾਰਤ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਕੁਦਰਤ ਦੇ ਕਹਿਰ ਕਾਰਨ ਪੈਦਾ ਹੋਏ ਹਾਲਾਤ ਵਿੱਚ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਲੋਕਾਂ ਨੂੰ ਬਿਲਕੁਲ ਵੀ ਨਾ ਘਬਰਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੀ ਸੇਵਾ ਵਿੱਚ ਹਰ ਵੇਲੇ ਹਾਜ਼ਰ ਹੈ ਅਤੇ ਸੂਬੇ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ ਬਣੇ ਹਾਲਾਤਾਂ 'ਤੇ ਨਿਰੰਤਰ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਕੁਦਰਤੀ ਆਫ਼ਤ ਹੈ ਅਤੇ ਸਾਰਿਆਂ ਦੇ ਪੂਰਨ ਸਹਿਯੋਗ ਨਾਲ ਇਸ ਸਥਿਤੀ ਦਾ ਸੁਚੱਜੇ ਢੰਗ ਨਾਲ ਟਾਕਰਾ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿੱਚ ਪੰਜਾਬ ਦੇ ਲੋਕਾਂ ਦੇ ਨਾਲ ਹੈ ਅਤੇ ਲੋਕਾਂ ਨੂੰ ਇਸ ਸੰਕਟ ਵਿੱਚੋਂ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਲੋਕਾਂ ਨੂੰ ਕਿਸੇ ਵੀ ਗੱਲ ਦੀ ਚਿੰਤਾ ਨਾ ਕਰਨ ਦੀ ਅਪੀਲ ਕੀਤੀ ਕਿਉਂਕਿ ਸੂਬਾ ਸਰਕਾਰ ਹਾਲਾਤਾਂ ਨੂੰ ਸੁਖਾਵੇਂ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਨਿੱਜੀ ਤੌਰ 'ਤੇ ਸੂਬੇ ਦੇ ਹਰ ਕੋਨੇ ਤੋਂ ਪਲ-ਪਲ ਉੱਤੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰੀ ਮੀਂਹ ਕਿਸੇ ਵੀ ਵਿਅਕਤੀ ਦੇ ਵੱਸ ਤੋਂ ਬਾਹਰ ਹੈ ਪਰ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਸਰਕਾਰ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਹੀ ਸਾਰੇ ਕੈਬਨਿਟ ਮੰਤਰੀ, ਵਿਧਾਇਕ ਅਤੇ ਅਧਿਕਾਰੀ ਆਪੋ-ਆਪਣੇ ਖੇਤਰਾਂ ਵਿੱਚ ਮੌਜੂਦ ਹਨ ਅਤੇ ਇਸ ਔਖੀ ਘੜੀ ਵਿੱਚ ਲੋੜਵੰਦ ਲੋਕਾਂ ਤੱਕ ਪਹੁੰਚ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਹੜ੍ਹਾਂ ਤੋਂ ਬਚਾਅ ਵਾਸਤੇ ਠੋਸ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀਜ਼ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਰਾਹਤ ਕਾਰਜ ਤੇਜ਼ੀ ਨਾਲ ਚਲਾ ਰਹੇ ਹਨ। ਭਗਵੰਤ ਮਾਨ ਨੇ ਦੱਸਿਆ ਕਿ ਨੀਵੇਂ ਅਤੇ ਪ੍ਰਭਾਵਿਤ ਇਲਾਕਿਆਂ ਵਿੱਚ ਪਹਿਲਾਂ ਹੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਲੋੜਵੰਦ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਤੁਰੰਤ ਰਾਹਤ ਅਤੇ ਮਦਦ ਪ੍ਰਦਾਨ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਇਆ। ਭਗਵੰਤ ਮਾਨ ਨੇ ਕਿਹਾ ਕਿ ਭਾਰੀ ਮੀਂਹ ਕਾਰਨ ਪੈਦਾ ਹੋਈ ਇਸ ਸਥਿਤੀ ਵਿੱਚ ਲੋਕਾਂ ਦੇ ਜਾਨ-ਮਾਲ ਦੀ ਸੁਰੱਖਿਆ ਸੂਬਾ ਸਰਕਾਰ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਮੰਤਰੀ, ਵਿਧਾਇਕ ਅਤੇ ਅਧਿਕਾਰੀ ਨੀਵੇਂ ਅਤੇ ਹੜ੍ਹ ਵਰਗੇ ਹਾਲਾਤ ਨਾਲ ਜੂਝ ਰਹੇ ਇਲਾਕਿਆਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਨ੍ਹਾਂ ਇਲਾਕਿਆਂ ਤੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾਵੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਹੜ੍ਹ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ਦੇ ਨੰਬਰ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਲਈ ਇਨ੍ਹਾਂ ਕੰਟਰੋਲ ਰੂਮਾਂ ਵਿੱਚ 24 ਘੰਟੇ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਐਮਰਜੈਂਸੀ ਦੀ ਸਥਿਤੀ ਵਿੱਚ ਲੋਕਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਸਬੰਧੀ ਆਉਣ ਵਾਲੀ ਕਾਲ 'ਤੇ ਤੁਰੰਤ ਕਾਰਵਾਈ ਕਰਨਾ ਯਕੀਨੀ ਬਣਾਉਣ।

News 10 July,2023
ਪੰਜਾਬ ਪੁਲਿਸ ਨੇ ਐਨ.ਡੀ.ਆਰ.ਐਫ., ਐਸ.ਡੀ.ਆਰ.ਐਫ. ਅਤੇ ਸੈਨਾ ਨਾਲ ਮਿਲ ਕੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਬਚਾਅ ਕਾਰਜ ਕੀਤੇ ਤੇਜ਼

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਵਚਨਬੱਧ - ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਐਨਡੀਆਰਐਫ ਦੀਆਂ 15 ਟੀਮਾਂ ਅਤੇ ਐਸਡੀਆਰਐਫ ਦੀਆਂ ਦੋ ਯੂਨਿਟਾਂ ਤਾਇਨਾਤ, ਫੌਜ ਨੂੰ ਵੀ ਸੱਦਿਆ: ਡੀਜੀਪੀ ਗੌਰਵ ਯਾਦਵ - ਹੜ੍ਹਾਂ ਨਾਲ ਨਜਿੱਠਣ ਲਈ ਸਟੇਟ ਕੰਟਰੋਲ ਰੂਮ 24 ਘੰਟੇ ਕਾਰਜਸ਼ੀਲ; ਕਿਸੇ ਵੀ ਐਮਰਜੈਂਸੀ ਸਮੇਂ ਲੋਕ 112 ‘ਤੇ ਕਰ ਸਕਦੇ ਹਨ ਕਾਲ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ - ਪੰਜਾਬ ਪੁਲਿਸ ਨੇ ਹੜ੍ਹਾਂ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਕੀਤੇ ਪੁਖਤਾ ਪ੍ਰਬੰਧ ਚੰਡੀਗੜ੍ਹ, 10 ਜੁਲਾਈ: ਸੂਬੇ ਵਿੱਚ ਲਗਾਤਾਰ ਤੀਜੇ ਦਿਨ ਹੋ ਰਹੀ ਬਾਰਿਸ਼ ਨੂੰ ਵੇਖਦਿਆਂ, ਪੰਜਾਬ ਪੁਲਿਸ ਨੇ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐਨਡੀਆਰਐਫ) ਅਤੇ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (ਐਸਡੀਆਰਐਫ) ਦੀਆਂ ਟੀਮਾਂ ਨਾਲ ਮਿਲ ਕੇ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਬਚਾਅ ਅਤੇ ਪਾਣੀ ਦੀ ਨਿਕਾਸੀ ਸਬੰਧੀ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਉਹਨਾਂ ਦੱਸਿਆ ਕਿ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਐਸਏਐਸ ਨਗਰ, ਰੂਪਨਗਰ, ਫ਼ਤਿਹਗੜ੍ਹ ਸਾਹਿਬ, ਜਲੰਧਰ ਦਿਹਾਤੀ ਅਤੇ ਪਟਿਆਲਾ ਸ਼ਾਮਲ ਹਨ। ਸੂਬੇ ਵਿੱਚ ਹੜ੍ਹਾਂ ਤੋਂ ਬਚਾਅ ਲਈ ਵਿਸਤ੍ਰਿਤ ਵਿਧੀ ਨੂੰ ਯਕੀਨੀ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਡੀਜੀਪੀ ਗੌਰਵ ਯਾਦਵ ਅਤੇ ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਹਨ, ਜਦਕਿ ਸੀਪੀਜ਼/ਐਸਐਸਪੀਜ਼ ਨੂੰ ਫੀਲਡ ਵਿੱਚ ਰਹਿ ਕੇ ਨਿਯਮਤ ਅੰਤਰਾਲਾਂ 'ਤੇ ਆਪਣੇ ਸਬੰਧਤ ਜ਼ਿਲ੍ਹਿਆਂ ਵਿੱਚ ਸਥਿਤੀ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਪਏ ਪਾੜਾਂ ਨੂੰ ਪੂਰਨ ਅਤੇ ਪਾਣੀ ਦੀ ਨਿਕਾਸੀ ਦੇ ਨਾਲ ਨਾਲ ਬਚਾਅ ਕਾਰਜਾਂ ਲਈ ਐਨਡੀਆਰਐਫ ਦੀਆਂ 15 ਟੀਮਾਂ ਅਤੇ ਐਸਡੀਆਰਐਫ ਦੀਆਂ ਦੋ ਯੂਨਿਟਾਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਰੂਪਨਗਰ, ਪਟਿਆਲਾ, ਫ਼ਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਜਲੰਧਰ, ਐਸ.ਬੀ.ਐਸ.ਨਗਰ, ਐਸ.ਏ.ਐਸ ਨਗਰ ਅਤੇ ਪਠਾਨਕੋਟ ਸਮੇਤ ਜ਼ਿਲ੍ਹਿਆਂ ਵਿੱਚ ਸਿਵਲ ਪ੍ਰਸ਼ਾਸਨ ਦੀ ਮਦਦ ਲਈ ਸੈਨਾ ਦੇ 12 ਕਾਲਮ ਵੀ ਬੁਲਾਏ ਗਏ ਹਨ। ਉਨ੍ਹਾਂ ਕਿਹਾ ਕਿ ਸਾਡੀਆਂ ਟੀਮਾਂ ਐੱਨਡੀਆਰਐੱਫ, ਐੱਸਡੀਆਰਐੱਫ ਅਤੇ ਸੈਨਾ ਨਾਲ ਮਿਲ ਕੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਬੇਹੱਦ ਚੁਣੌਤੀਪੂਰਨ ਹਾਲਾਤਾਂ ਵਿੱਚ 24 ਘੰਟੇ ਕੰਮ ਕਰ ਰਹੀਆਂ ਹਨ। ਹੋਰ ਜਾਣਕਾਰੀ ਦਿੰਦਿਆਂ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਹੜ੍ਹਾਂ ਨਾਲ ਨਜਿੱਠਣ ਲਈ ਸਟੇਟ ਕੰਟਰੋਲ ਰੂਮ 24 ਘੰਟੇ ਸਰਗਰਮੀ ਨਾਲ ਕੰਮ ਕਰ ਰਿਹਾ ਹੈ ਅਤੇ ਸਬੰਧਤ ਜ਼ਿਲ੍ਹਿਆਂ ਦੀ ਅਸਲ ਸਥਿਤੀ ਜਾਣਨ ਲਈ ਜ਼ਿਲ੍ਹਿਆਂ ਤੋਂ ਘੰਟਿਆਂਬੱਧੀ ਰਿਪੋਰਟਾਂ ਲਈਆਂ ਜਾ ਰਹੀਆਂ ਹਨ। ਸੂਬੇ ਦੇ ਲੋਕਾਂ ਨੂੰ ਨਾ ਘਬਰਾਉਣ ਅਤੇ ਪ੍ਰਸ਼ਾਸਨ ਤੇ ਪੁਲਿਸ ਨਾਲ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਕਿਸਮ ਦੀ ਮਦਦ ਦੀ ਲੋੜ ਹੈ ਤਾਂ ਉਹ 112 ਹੈਲਪਲਾਈਨ ਨੰਬਰ ‘ਤੇ ਕਾਲ ਕਰ ਸਕਦਾ ਹੈ। ਉਨ੍ਹਾਂ ਨੀਵੇਂ ਇਲਾਕਿਆਂ ਜਾਂ ਹੜ੍ਹਾਂ ਪ੍ਰਭਾਵਿਤ ਖੇਤਰ ਦੇ ਲੋਕਾਂ ਨੂੰ ਆਪਣੀ ਸੁਰੱਖਿਆ ਲਈ ਆਪਣੇ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਪਤ ਕੀਤੇ ਗਏ ਸੁਰੱਖਿਅਤ ਸਥਾਨਾਂ ਜਾਂ ਰਾਹਤ ਕੇਂਦਰਾਂ ਵਿੱਚ ਜਾਣ ਦੀ ਅਪੀਲ ਕੀਤੀ। ਡੀਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਹੜ੍ਹਾਂ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਰੇਤ ਦੇ ਥੈਲੇ, ਟੈਂਟ, ਲਾਈਟਾਂ, ਲੰਗਰ ਅਤੇ ਖਾਣੇ ਦੇ ਪੈਕੇਟ, ਦਵਾਈਆਂ ਅਤੇ ਐਂਬੂਲੈਂਸਾਂ, ਬਚਾਅ ਕਿਸ਼ਤੀਆਂ, ਰਿਕਵਰੀ ਵੈਨ/ਜੇਸੀਬੀ, ਲਾਈਫ ਜੈਕਟਾਂ, ਸੰਚਾਰ ਅਤੇ ਜਨਤਕ ਸੰਬੋਧਨ ਪ੍ਰਣਾਲੀਆਂ ਸਮੇਤ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਫੰਡਾਂ ਦੀ ਕੋਈ ਕਮੀ ਨਹੀਂ ਹੈ।

News 10 July,2023
ਸਾਬਕਾ ਸੀਐਮ ਅਮਰਿੰਦਰ ਦੇ ਸ਼ਹਿਰ ਵਿੱਚ ਭਾਜਪਾ ਨੂੰ ਝਟਕਾ

ਦੋ ਵਾਰ ਜ਼ਿਲਾ ਭਾਜਪਾ ਸ਼ਹਿਰੀ ਦੇ ਪ੍ਰਧਾਨ ਰਹੇ ਸਾਬਕਾ ਡਿਪਟੀ ਮੇਅਰ ਹਰਿੰਦਰ ਕੋਹਲੀ ਆਪ ਵਿੱਚ ਸ਼ਾਮਲ - ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਬਲਤੇਜ ਪਨੂੰ ਨੇ ਕਰਵਾਈ ਪਾਰਟੀ ਜੁਆਇਨ ਪਟਿਆਲਾ, 9 ਜੁਲਾਈ : ਸਾਬਕਾ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਦੇ ਹੋਮ ਟਾਊਨ ਪਟਿਆਲਾ ਵਿੱਚ ਭਾਜਪਾ ਨੂੰ ਉਸ ਸਮੇਂ ਵੱਡਾ ਝਟਕਾ ਲਗਾ, ਜਦੋਂ ਪਟਿਆਲਾ ਜ਼ਿਲਾ ਭਾਜਪਾ ਸ਼ਹਿਰੀ ਦੇ ਦੋ ਵਾਰ ਪ੍ਰਧਾਨ ਰਹੇ, ਸਾਬਕਾ ਡਿਪਟੀ ਮੇਅਰ ਰਹੇ ਅਤੇ ਹੁਣ ਮੌਜੂਦਾ ਲੁਧਿਆਣਾ ਭਾਜਪਾ ਦੇ ਪ੍ਰਭਾਰੀ ਹਰਿੰਦਰ ਕੋਹਲੀ ਨੇ ਪਾਰਟੀ ਨੂੰ ਅਲਵਿਦਾ ਆਖ ਕੇ ਐਂਤਵਾਰ ਨੂੰ ਆਮ ਆਦਮੀ ਪਾਰਟੀ ਜੁਆਇਨ ਕਰ ਲਈ। ਫੈਕਟਰੀ ਏਰੀਆ ਵਿੱਚ ਸਥਿਤ ਸੁਸੀਲ ਪੈਲੇਸ ਵਿੱਚ ਆਯੋਜਿਤ ਇੱਕ ਸਮਾੋਹ ਵਿੱਚ ਪੰਜਾਬ ਦੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਅਤੇ ਮੁੱਖ ਮੰਤਰੀ ਦੇ ਮੀਡੀਆ ਡਾਇਰੈਕਟਰ ਬਲਤੇਜ ਪਨੂੰ ਨੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲਾ ਭਾਜਪਾ ਦੇ ਕਈ ਮੌਜੂਦਾ ਅਹੁਦੇਦਾਰ, ਕਈ ਸਾਬਕਾ ਅਹੁਦੇਦਾਰਾਂ ਸਮੇਤ ਕਈ ਰਾਜਨੀਤਿਕ ਪਾਰਟੀਆਂ ਅਤੇ ਕਈ ਮੁਹੱਲਾ ਸੁਧਾਰ ਕਮੇਟੀਆਂ ਦੇ ਅਹੁਦੇਦਾਰਾਂ ਨੇ ਵੀ ਆਮ ਆਦਮੀ ਪਾਰਟੀ ਜੁਆਇਨ ਕੀਤੀ ਹੈ। ਇਸ ਸਮਾਗਮ ਵਿੱਚ ਭਾਰੀ ਬਰਸਾਤ ਦੇ ਬਾਵਜੂਦ ਹਰਿੰਦਰ ਕੋਹਲੀ ਦੇ ਸਮਰਥਕਾਂ ਦਾ ਵੱਡਾ ਇੱਕਠ ਦੇਖ ਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਭਰੋਸਾ ਦਿਵਾਇਆ ਕਿ ਹਰਿੰਦਰ ਕੋਹਲੀ ਅਤੇ ਉਨ੍ਹਾਂ ਦੇ ਸੈਂਕੜੇ ਸਮਰਥਕਾਂ ਨੂੰ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਪੂਰਾ ਸਨਮਾਨ ਦਿੰਤਾ ਜਾਵੇਗਾ। ਇਸਤੋਂ ਪਹਿਲਾਂ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਜਾ ਰਹੇ ਸੈਂਕੜੇ ਸਮਰਥਥਾਂ ਨੂੰ ਸੰਬੋਧਲ ਕਰਦਿਆਂ ਹਰਿੰਦਰ ਕੋਹਲੀ ਨੇ ਕਿਹਾ ਕਿ ਉਨ੍ਹਾਂ ਲੰਬੇ ਸਮੇਂ ਤੱਕ ਭਾਜਪਾ ਵਿੱਚ ਰਹਿ ਕੇ ਸਮਾਜ ਸੇਵਾ ਕੀਤੀ ਹੈ ਅਤੇ ਇਹ ਸਮਾਜ ਸੇਵਾ ਹੁਣ ਹੋਰ ਦ੍ਰਿੜਤਾ ਨਾਲ ਆਮ ਆਦਮੀ ਪਾਰਟੀ ਵਿੱਚ ਜਾਰੀ ਰਹੇਗੀ। ਭਾਜਪਾ ਛੱਡਣ ਅਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੇ ਸਵਾਲ 'ਤੇ ਹਰਿੰਦਰ ਕੋਹਲੀ ਨੇ ਕਿਹਾ ਕਿ ਪਿਛਲੇ ਡੇਢ ਸਾਲਾਂ ਵਿੱਚ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਮੁਖ ਮੰਤਰੀ ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿੱਚ ਜੋ ਕੰਮ ਕਰਕੇ ਦਿਖਾਏ ਹਨ, ਉਹ ਅੱਜ ਤੱਕ ਕਿਸੇ ਵੀ ਸਰਕਾਰ ਨੇ ਨਹੀਂ ਕੀਤੇ ਹਨ। ਪੰਜਾਬ ਦੇ ਕਰੋੜਾਂ ਲੋਕਾਂ ਨੂੰ ਮੁਫਤ ਬਿਜਲੀ ਮੁਹਇਆ ਕਰਵਾਊਣਾ, ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਝੋਨੇ ਦੇ ਸੀਜਨ ਵਿੱਚ ਕਿਸਾਨਾਂ ਨੂੰ ਨਹਿਰੀ ਪਾਣੀ ਮੁਹਇਆ ਕਰਵਾਉਣਾ, ਭ੍ਰਿਸ਼ਨਟਾਚਾਰ ਮੁਕਤ ਸ਼ਾਸ਼ਨ ਦੇਣਾ, ਹਜਾਰਾਂ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣਾ, ਸ਼ਹਿਰ ਦੇ ਗਲੀ ਮੁਹਲਿਆਂ ਵਿੱਚ ਕਲੀਨਿਕ ਦੇ ਕੇ ਸਿਹਤ ਸਹੂਲਤਾਂ ਨੂੰ ਮਜਬੂਤ ਕਰਨਾ, ਇਸ ਵਰਗੇ ਕਈ ਕੰਮ ਕਰਕੇ ਉਹ ਆਮ ਆਦਮੀ ਪਾਰਟੀ ਤੋਂ ਬਹੁਤ ਜ਼ਿਆਦਾ ਪ੍ਰਭਾਵਿਤ ਹਨ, ਇਸ ਲਈ ਉਨ੍ਹਾ ਨੇ ਭਾਜਪਾ ਨੂੰ ਅਲਵਿਦਾ ਆਖ ਕੇ ਆਪ ਵਿੱਚ ਰਹਿ ਕੇ ਜਨ ਸੇਵਾ ਕਰਨ ਦਾ ਫੈਸਲਾ ਕੀਤਾ ਹੈ। ਇਸ ਮੌਕੇ ਉਨ੍ਹਾਂ ਨਾਲ ਲੋਕਲ ਬਾਡੀ ਸੈਲ ਪੰਜਾਬ ਦੇ ਮੌਜੂਦਾ ਸੈਕਟਰੀ ਸਤਨਾਮ ਸਿੰਘ ਵਿਰਕ, ਜਿਲਾ ਭਾਜਪਾ ਸ਼ਹਿਰੀ ਦੇ ਵਾਈਸ ਪ੍ਰਧਾਨ ਬਲਵਿੰਦਰ ਸਿੰਘ, ਜਿਲਾ ਭਾਜਪਾ ਸ਼ਹਿਰੀ ਦੇ ਸਕੱਤਰ ਰਾਹੁਲ ਮਹਿਤਾ, ਅਮਿਤ ਸੂਦ, ਆਈਟੀ ਸੈਲ ਦੇ ਸਾਬਕਾ ਜਿਲਾ ਪ੍ਰਧਾਨ ਵਿਕਰਮ ਭੱਲਾ, ਜਿਲਾ ਸਕੱਤਰ ਅਰਵਿੰਦ ਰਤਨ ਆਸ਼ੂ, ਸਾਬਕਾ ਜਨਰਲ ਸਕੱਤਰ ਹਰੀਸ ਕੇਹਰ, ਜਿਲਾ ਭਾਜਪਾ ਯੁਵਾ ਮੋਰਚਾ ਦੇ ਸਾਬਕਾ ਉਪ ਪ੍ਰਧਾਨ ਮਨੋਜ ਸਿੰਘ ਗੋਨਾ, ਸਾਬਕਾ ਯੂਨੀਵਰਸਿਟੀ ਮੰਡਲ ਦੇ ਪ੍ਰਧਾਨ ਦਲੀਪ ਸਿੰਘ, ਜਿਲਾ ਕਾਰਜਕਾਰਨੀ ਮੈਂਬਰ ਅਨਿਲ ਸਿੰਗਲਾ, ਲੋਕਲ ਬਾਡੀ ਸੈਲ ਦੇ ਪ੍ਰਧਾਨ ਵਿਕਾਸ ਮਹਾਜਨ, ਸਾਬਕਾ ਸੈਕਟਰੀ ਅਸ਼ਵਨੀ ਕੋਹਲੀ, ਸਾਬਕਾ ਕਾਰਜਕਾਰਨੀ ਮੈਂਬਰ ਰੋਹਿਨ ਸ਼ਰਮਾ, ਸਾਬਕਾ ਸੈਂਟਰਲ ਮੰਡਲ ਦੇ ਵਾਹੀਸ ਪ੍ਰੈਜੀਡੈਂਟ ਹਰਮੀਤ ਸਿੰਘ ਡੋਨੀ, ਸਾਬਕਾ ਮੀਡੀਆ ਇੰਚਾਰਜ ਲਲਿਤੇਸ਼ਵਰ ਬੇਦੀ, ਬਹੁ ਗਿਣਤੀ ਮੋਰਚਾ ਦੇ ਜਿਲਾ ਪ੍ਰਧਾਨ ਗੌਰਵ ਮਸੀਹ, ਸੈਂਟਰਲ ਮੰਡਲ ਦੇ ਵਾਈਸ ਪ੍ਰੈਜੀਡੈਂਟ, ਜਿਲਾ ਸਕੱਤਰ ਸਵੀਤਾ ਨਈਅਰ, ਯੂਨੀਵਰਸਿਟੀ ਮੰਡਲ ਮਹਿਲਾ ਮੋਰਚਾ ਦੀ ਪ੍ਰਧਾਨ ਮੋਨਿਦਾ ਦੀਨ ਦਿਆਲ, ਐਸਸੀ ਮੋਰਚਾ ਦੇ ਸਾਬਕਾ ਜਿਲਾ ਪ੍ਰਧਾਨ ਗਿਰਧਾਰੀ ਲਾਲ, ਸੋਸਲ ਮੀਡੀਆ ਦੇ ਜਨਰਲ ਸਕੱਤਰ ਅਮਨਦੀਪ ਬੰਟਾ ਅਤੇ ਹੋਰ ਵੀ ਬਹੁਤ ਸਾਰੇ ਨੇਤਾ ਸ਼ਾਮਲ ਹੋਏ। ਹਰਿੰਦਰ ਕੋਹਲੀ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਹੁਣ ਉਂਝ ਵੀ ਭਾਜਪਾ ਦਾ ਕਾਂਗਰਸੀਕਰਨ ਹੋ ਚੁਕਾ ਹੈ, ਪੁਰਾਣੇ ਵਰਕਰ ਅਤੇ ਹੋਰ ਨੇਤਾਵਾਂ ਨੂੰ ਮੋਤੀ ਮਹਿਲ ਵੱਨੋਂ ਜਿਸ ਤਰੀਕੇ ਨਾਲ ਜਲੀਲ ਕੀਤਾ ਜਾ ਰਿਹਾ ਹੈ, ਉਸਨੂੰ ਦੇਖ ਕੇ ਹੁਣ ਆਉਣ ਵਾਲੇ ਦਿਨਾਂ ਵਿੱਚ ਪੂਰੇ ਪੰਜਾਬ ਵਿੱਚ ਵੱਡੇ ਪੱਧਰ 'ਤੇ ਭਾਜਪਾ ਵਿੱਚ ਕਈ ਦਹਾਕਿਆਂ ਤੋਂ ਕੰਮ ਕਰ ਰਹੇ ਲੋਕ ਹੁਣ ਪਾਰਟੀ ਨੂੰ ਅਲਵਿਦਾ ਕਹਿਣ ਨੂੰ ਤਿਆਰ ਬੈਠੇ ਹਨ। ਇਹ ਸ਼ੁਰੂਆਤ ਪਟਿਆਲਾ ਤੋਂ ਹੋ ਚੁਕੀ ਹੈ ਅਤੇ ਹੁਣ ਆਉਦ ਵਾਲੇ ਦਿਨਾਂ ਵਿੱਚ ਪੰਜਾਬ ਦੇ ਹੋਰ ਜਿਲਿਆਂ ਵਿੱਚ ਵੀ ਪਾਰਟੀ ਦੇ ਕਈ ਵੱਡੇ ਨੇਤਾ ਆਮ ਆਦਮੀ ਪਾਰਟੀ ਜੁਆਇਨ ਕਰਨਗੇ। ਹਰਿੰਦਰ ਕੋਹਲੀ ਨੇ ਕਿਹਾ ਕਿ ਉਹ ਅੱਜ ਆਮ ਆਦਮੀ ਪਾਰਟੀ ਬਿਨਾ ਕਿਸੇ ਸ਼ਰਤ ਅਤੇ ਸੀਟ ਦੇ ਲਾਲਚ ਤੋਂ ਜੁਆਇਨ ਕਰ ਰਹੇ ਹਨ। ਉਨ੍ਹਾਂ ਮੁੱਖ ਮੰਤਰੀ, ਸਿਹਤ ਮੰਤਰੀ ਅਤੇ ਮੀਡੀਆ ਡਾਇਰੈਕਟਰ ਨੂੰ ਭਰੋਸਾ ਦਿਵਾਇਆ ਹੈ ਕਿ ਪਾਰਟੀ ਉਨ੍ਹਾਂ ਨੂੰ ਜੋ ਵੀ ਸੇਵਾ ਦੇਵੇਗੀ, ਉਹ ਉਸਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾ ਿਕਸੇ ਵੀ ਅਹੁਦੇ ਦਾ ਕੋਈ ਲਾਲਚ ਨਹੀਂ ਹੈ ਕਿਉਂਕਿ ਉਹ ਜਮੀਨ ਨਾਲ ਜੜੇ ਹੋਏ ਨੇਤਾ ਹਨ। ਇਸ ਮੌਕੇ ਮੁੱਖ ਮੰਤਰੀ ਦੇ ਮੀਡੀਆ ਡਾਇਰੈਕਟਰ ਬਲਤੇਜ ਪਨੂੰ ਨੇ ਹਰਿੰਦਰ ਕੋਹਲੀ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾ ਦੇ ਆਉਣ ਨਾਲ ਨਾ ਸਿਰਫ਼ ਪਟਿਆਲਾ ਸ਼ਹਿਰ ਅਤੇ ਦਿਹਾਤੀ ਵਿਧਾਨ ਸਭਾ ਹਲਕਿਆਂ ਵਿੱਚ ਸਗੋਂ ਜਿਲੇ ਦੀ ਹੋਰ ਸੀਟਾਂ 'ਤੇ ਵੀ ਆਮ ਆਦਮੀ ਪਾਰਟੀ ਨੂੰ ਫਾਇਦਾ ਮਿਲੇਗਾ, ਕਿਉਂਕਿ ਹਰਿੰਦਰ ਕੋਹਲੀ ਦਾ ਜਨਾਧਾਰ ਪਟਿਆਲਾ ਤੋਂ ਇਲਾਵਾ ਦੇਵੀਗੜ੍ਹ, ਘਨੌਰ, ਰਾਜਪੁਰਾ ਵਰਗੇ ਹਲਕਿਆਂ ਵਿੱਚ ਵੀ ਹੈ। ਸੀਨੀਅਰ ਭਾਜਪਾ ਨੇਤਾ ਹਰਿੰਦਰ ਕੋਹਲੀ ਦੇ ਨਾਲ ਆਮ ਆਦਮੀ ਪਾਰਟੀ ਵਿੱਚ ਵਾਰਡ ਨੰਬਰ 26 ਤੋਂ ਜਸਪਾਲ ਜੱਜੂ, ਯੂਨੀਵਰਸਿਟੀ ਮੰਡਲ ਦੇ ਵਾਈਸ ਪ੍ਰਧਾਨ ਹਰੀਸ ਨੰਦਨ, ਆਈ ਸੈਲ ਦੇ ਸਾਬਕਾ ਸੈਕਟਰੀ ਰਾਹੁਲ ਸ਼ਰਮਾ, ਮੈਡੀਕਲ ਸੈਲ ਦੇ ਜਨਰਲ ਸਕੱਤਰ ਡਾ. ਨੀਰਜ, ਓਬੀਸੀ ਮੋਰਚਾ ਦੇ ਸਕੱਤਰ ਰਾਮ ਸੇਵਕ ਯਾਦਵ, ਆਈ ਟੀ ਸੈਲ ਦੇ ਸਾਬਕਾ ਜਨਰਲ ਸਕੱਤਰ ਰਾਜੇਸ਼ਵਰ ਨਾਥ, ਯੁਵਾ ਮੋਰਚਾ ਦੇ ਮੰਡਲ ਸੈਕਟਰੀ ਨਿਸ਼ਾ ਭਾਰਦਵਾਜ, ਓਬੀਸੀ ਮੋਰਚਾ ਅਤੇ ਯੂਲੀਵਰਸਿਟੀ ਮੰਡਲ ਦੇ ਪ੍ਰਧਾਨ ਰਾਹੂੁਲ ਚੌਹਾਨ, ਯੁਵਾ ਮੋਰਚਾ ਦੇ ਸਕੱਤਰ ਅੰਕਿਤ ਸੁਰੀ, ਯੁਵਾ ਮੋਰਚਾ ਦੇ ਅਜੈ ਕੁਮਾਰ, ਮਹਿਲਾ ਮੋਰਚਾ ਦੀ ਵਾਈਸ ਪ੍ਰਧਾਨ ਮਨਜੀਤ ਕੌਰ, ਐਸਸੀ ਮੋਰਚਾ ਖੰਨਾ ਦੇ ਪ੍ਰਭਾਰੀ ਦਲੀਪ ਸਿੰਘ, ਯੂਨੀਵਰਸਿਟੀ ਮੰਡਲ ਦੇ ਸਕੱਤਰ ਭਵਾਨ ਖੰਡੂਜਾ, ਖੰਨਾ ਮੰਡਲ ਦੇ ਵਾਈਸ ਪ੍ਰੈਸ ਸਕੱਤਰ ਰਣਜੀਤ ਸਿੰਘ, ਅਨਿਲ ਕੁਮਾਰ ਬੰਟੀ, ਸ਼ਿਵਨਾਥ ਠੇਕੇਦਾਰ, ਰਾਮਨਗਰ ਮੁਹਲਾ ਸੁਧਾਰ ਕਮੇਟੀ ਦੇ ਪ੍ਰਧਾਨ ਗੁਰਮੇਲ ਲਾਲ, ਥਾਪਰ ਮੰਡਲ ਮਹਿਲਾ ਮੋਰਚਾ ਦੀ ਪ੍ਰਧਾਨ ਨੀਲਮ ਗੌਤਮ, ਯੂਨੀਵਰਸਿਟੀ ਮੰਡਲ ਤੋਂ ਹੀਰਾਮਨ, ਕਾਰਜਕਾਰੀ ਮੈਂਬਰ ਆਸ਼ੂ ਭਾਰਦਵਾਜ, ਐਸਸੀ ਮੋਰਚਾ ਤੋਂ ਵਿੱਕੀ ਅਤੇ ਵਿਕਰਮ, ਯੂਨੀਵਰਸਿਟੀ ਮੋਰਚਾ ਦੇ ਉਪ ਪ੍ਰਧਾਨ ਸੁਭਾਸ਼ ਕੁਮਾਰ, ਆਰਐਸਐਸ ਤੋਂ ਨੀਰਜ ਸੁਭਮ ਸਤਿਆ, ਸ਼੍ਰੋਮਣੀ ਅਕਾਲੀ ਦਲ ਦੇ ਵਾਈਸ ਪ੍ਰੈਜੀਡੈਂਟ ਮਾਹੀਪਾਲ, ਕੋਹੀਨੂਰ ਇਨਕਲਵੇ ਤੇ ਸੁਸਾਇਟੀ ਤੋਂ ਸੁਰਿੰਦਰ ਪਾਲ ਸਿੰਘ, ਦੀਪ ਸਿੰਘ ਨਗਰ ਤੋਂ ਗੁਰਨਾਮ ਸਿੰਘ, ਤਫਜਲਪੁਰਾ ਤੋਂ ਹਰਪੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਵਾਈਸ ਪ੍ਰਧਾਨ ਅਮਰਪਾਲ ਸਿੰਘ, ਬਲਵਿੰਦਰ ਸਿੰਘ ਤੂਰ, ਐਸਐਸਟੀ ਨਗਰ ਤੋਂ ਗੁਰਦੀਪ ਸਿੰਘ, ਐਸਐਸਟੀ ਨਗਰ ਤੋਂ ਸੈਂਟਰਲ ਬਲਾਕ ਤੋਂ ਰਾਕੇਸ਼ ਪੁਰੀ, ਸੀਐਮ ਪਾਂਧੀ, ਟਰੱਕ ਯੂਨੀਅਨ ਤੋਂ ਸਾਬਕਾ ਵਾਈਸ ਪ੍ਰੈਜੀਡੈਂਟ ਜਸਪਾਲ ਸਿੰਘ ਵਾਲੀਆ, ਐਸਐਸਟੀ ਨਗਰ ਤੋਂ ਦਰਸ਼ਨ ਸਿੰਘ, ਅਜੈ ਬੰਸਲ, ਗੋਬਿੰਦ ਬਾਗ ਮੁਹਲਾ ਸੁਧਾਰ ਕਮੇਟੀ ਦੇ ਸਾਬਕਾ ਪ੍ਰਧਾਨ ਕੈਪਟਨ ਭਾਗ ਸਿੰੰਘ, ਜੁਝਾਰ ਨਗਰ ਮੁਹਲਾ ਸੁਧਾਰ ਕਮੇਟੀ ਤੋਂ ਅਮਰੀਕ ਸਿੰਘ, ਜੁਝਾਰ ਨਗਰ ਗਲੀ ਨੰਬਰ 6 ਸੁਸਾਇਟੀ ਦੇ ਪ੍ਰਧਾਨ ਜਗਜੀਵਨ ਜੱਗੀ, ਰਾਮਨਗਰ ਦੇ ਵਾਈਸ ਪ੍ਰੈਜੀਡੈਂਟ ਸੁਰਜੀਤ ਸਿੰਘ, ਗੋਬਿੰਦ ਨਗਰ ਤੋਂ ਰਾਜਿੰਦਰ ਸਿੰਘ, ਬਿਸ਼ਨ ਨਗਰ ਤੋਂ ਨਰਿੰਦਰ ਕੁਮਾਰ, ਵਾਰਡ ਨੰਬਰ 26 ਤੋਂ ਬੂਥ ਇੰਚਾਰਜ ਮਨਜਿੰਦਰ ਸਿੰਘ, ਵਕੀਲ ਖਾਨ, ਵਰਿੰਦਰ ਪੁਰੀ, ਸੇਵਾ ਸਿੰਘ, ਰੋਹਿਤ ਸ਼ਰਮਾ, ਨਵਦੀਪ ਸਿੰਘ, ਕਮਲਪ੍ਰੀਤ ਸਿੰਘ, ਗੁਰਖਬਸ ਕਲੋਨੀ ਤੋਂ ਗੋਪਾਲ ਕ੍ਰਿਸ਼ਨ, ਗੋਬਿੰਦ ਬਾਗ ਤੋਂ ਰਿਸ਼ੀ ਤਾਰਾਪੁਰੀ, ਦੀਨਦਿਆਲ ਉਪਾਧਿਆਏ ਨਗਰ ਤੋਂ ਰਾਮਾ, ਕੋਹੀਨੂਰ ਇਨਕਲੇਵ ਤੋਂ ਬਲਵਿੰਦਰ ਸਿੰਘ, ਨਿਰਮਲ ਸਿੰਘ, ਅੰਮ੍ਰਿਤ ਕੌਰ, ਸੁੰਦਰ ਨਗਰ ਤੋਂ ਸੁਖਜੀਤ ਸਿੰਘ, ਰਾਮਨਗਰ ਤੋਂ ਦਰਸ਼ਨ ਸਿੰਘ, ਗੋਬਿੰਦ ਬਾਗ ਮੁਹਲਾ ਸੁਧਾਰ ਕਮੇਟੀ ਦੇ ਪ੍ਰਧਾਨ ਅਰਵਿੰਦ ਸਿੰਘ, ਰਵਿਦਾਸ ਨਗਰ ਤੋਂ ਪ੍ਰਕਾਸ਼, ਅਰੂਣ ਸ਼ਰਮਾ, ਮਹਾਮੰਤਰੀ ਯੂਨੀਵਰਸਿਟੀ ਮੰਡਲ, ਰਾਜਿਰੰਦਰ ਕੁਮਾਰ ਰਾਮ, ਪੂਜਾ, ਗੁਰਮੀਤ ਸਿੰਘ ਤੁੰਗ, ਰਿੰਕੂ ਪ੍ਰੀਤ ਸਿੰੰਘ, ਡਾ. ਰੇਖਾ ਰਾਮ ਨਗਰ, ਗੁਰਜੰਟ ਸਿੰਘ ਪੁਰੀ, ਰਵੀ ਠਾਕੁਰ, ਪਵਨ ਕਦ, ਗੁਰਦੀਪ ਸਿੰਘ, ਬਲਵਿੰਦਰ ਸਿੰਘ, ਗੋਬਿੰਦ ਬਾਗ ਤੋਂ ਗੁਰਪਾਲ ਸਿੰਘ, ਤੋਪਖਾਨਾ ਮੋਡ ਤੋਂ ਪ੍ਰਦੀਪ ਕੁਮਾਰ, ਐਸਐਸਟੀ ਨਗਰ ਤੋਂ ਮਾਸਟਰ ਸੁਖਵਿੰਦਰ ਸਿੰਘ, ਮਾਸਟਰ ਕਰਨੈਲ ਸਿੰਘ, ਗੁਰਤੇਜ ਸਿੰਘ, ਸਟੇਡੀਅਮ ਮੰਡਲ ਦੇ ਜਨਰਲ ਸਕੱਤਰ ਗੁਰਿੰਦਰ ਸਿੰਘ, ਸੈਕਟਰੀ ਸ਼ੰਕਰ ਕੁਮਾਰ, ਵਾਈਸ ਪ੍ਰਧਾਨ ਕਮਲ ਕੁਮਾਰ, ਸ਼ਿਵ ਸੈਨਾ ਦੇ ਉਪ ਪ੍ਰਧਾਨ ਕਮਲ ਬਜਾਜ, ਸ਼ਿਵ ਸੈਲਾ ਬਾਲ ਠਾਕਰੇ ਤੋਂ ਵਾਈਸ ਪ੍ਰਧਾਨ ਪਵਨ ਗੁਪਤਾ, ਰਾਜਿੰਦਰ ਕੁਮਾਰ, ਗੌਰਵ ਸਿੰਘ, ਸ਼ਿਵ ਸੈਨਾ ਵਾਈਸ ਪ੍ਰਧਾਨ ਲਾਹੌਰੀ ਸਿੰਘ, ਜ਼ਿਲਾ ਕਾਰਜਕਾਰਨੀ ਮੈਂਬਰ ਰੋਹਿਤ ਸ਼ਰਮਾ, ਰਾਹੁਲ ਸ਼ਰਮਾ, ਅੰਮ੍ਰਿਤਪਾਲ ਸਿੰਘ, ਰਾਜੇਸ ਸਹੋਤਾ, ਰਾਜ ਕੁਮਾਰ ਰਾਜੂ, ਅਸ਼ਵਨੀ ਸ਼ਰਮਾ, ਨਰੇਸ਼ ਕੁਮਾਰ, ਵਿਕੀ ਸ਼ਰਮਾ, ਲਵਲੀ ਸ਼ਰਮਾ, ਗੌਰਵ ਸ਼ਰਮਾ, ਓਂਕਾਰ ਸਿੰਘ, ਕੈਪਟਨ ਗੁਰਸੇਵਕ ਸਿੰਘ, ਐਸਐਸਟੀ ਨਗਰ ਤੋਂ ਰਾਹੁਲ, ਗੋਬਿੰਦ ਬਾਗ ਤੋਂ ਅਜਮੇਰ ਸਿੰਘ, ਮਧੂਵਾਲਾ ਅਤੇ ਅਸ਼ੋਕ ਕੁਮਾਰ ਥਾਪਰ, ਨਵੀਨ, ਪੀਆਰਟੀਸੀ ਤੋਂ ਰਿਟਾ. ਇੰਸਪੈਕਟਰ ਗੁਰਮੇਲ ਸਿੰਘ, ਜਤਿੰਦਰ ਸਿੰਘ, ਸੁਨੀਲ ਕੁਮਾਰ, ਰਵਿਦਾਸ ਨਗਰ ਤੋਂ ਪ੍ਰਕਾਸ ਅਤੇ ਵਿਕਰਮ ਸਮੇਤ ਵੱਡੀ ਗਿਣਤੀ ਵਿੱਚ ਵੱਖ ਵੱਖ ਮੁਹੱਲਾ ਸੁਧਾਰ ਕਮੇਟੀ ਦੇ ਸੈਂਕੜੇ ਮੈਂਬਰਾਂ ਨੇ ਹਰਿੰਦਰ ਕੋਹਲੀ ਦੇ ਨਾਲ ਆਮ ਆਦਮੀ ਪਾਰਟੀ ਦਾ ਪਲਾ ਫੜਿਆ।

News 09 July,2023
ਭਾਰੀ ਬਾਰਸ਼ ਕਾਰਨ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਜਲ ਸਰੋਤ ਵਿਭਾਗ ਨੇ ਤਿਆਰੀ ਕਸੀ: ਮੀਤ ਹੇਅਰ

ਜਲ ਸਰੋਤ ਮੰਤਰੀ ਵੱਲੋਂ ਮੂਨਕ ਇਲਾਕੇ ਵਿਖੇ ਘੱਗਰ ਦਰਿਆ ਦਾ ਲਿਆ ਗਿਆ ਜਾਇਜ਼ਾ ਮੁੱਖ ਦਫਤਰ ਤੇ ਹਰ ਜ਼ਿਲੇ ਵਿੱਚ ਹੜ੍ਹ ਕੰਟਰੋਲ ਰੂਮ ਬਣਾਇਆ ਫੀਲਡ ਸਟਾਫ ਸੰਵੇਦਨਸ਼ੀਲ ਥਾਂਵਾਂ ਦੀ ਨਜ਼ਰਬਾਜ਼ੀ ਦੇ ਨਾਲ ਚਿਤਾਵਨੀ ਲਈ ਸਥਾਨਕ ਪ੍ਰਸ਼ਾਸਨ ਨਾਲ ਰੱਖ ਰਿਹਾ ਹੈ ਤਾਲਮੇਲ ਮੂਨਕ (ਸੰਗਰੂਰ)/ਚੰਡੀਗੜ੍ਹ, 9 ਜੁਲਾਈ ਪਹਾੜੀ ਸਥਾਨਾਂ ਤੇ ਪੰਜਾਬ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਜਲ ਭੰਡਾਰਾਂ 'ਚ ਵਧੇ ਪਾਣੀ ਦੇ ਪੱਧਰ ਕਾਰਨ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਜਲ ਸਰੋਤ ਵਿਭਾਗ ਵੱਲੋਂ ਪੂਰੀ ਤਿਆਰੀ ਕੱਸੀ ਗਈ ਹੈ।ਸਥਿਤੀ ਪੂਰੀ ਤਰ੍ਹਾਂ ਕੰਟਰੋਲ ਵਿੱਚ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ। ਇਹ ਗੱਲ ਅੱਜ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਜ਼ਮੀਨੀ ਪੱਧਰ ਉਤੇ ਸਥਿਤੀ ਪਤਾ ਕਰਨ ਲਈ ਖਨੌਰੀ-ਮੂਨਕ ਖੇਤਰ ਵਿਖੇ ਘੱਗਰ ਦਰਿਆ ਵਿੱਚ ਪਾਣੀ ਦੇ ਪੱਧਰ ਦਾ ਜਾਇਜ਼ਾ ਲੈਣ ਮੌਕੇ ਕਹੀ। ਜਲ ਸਰੋਤ ਮੰਤਰੀ ਨੇ ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ ਤੇ ਐਸ.ਡੀ.ਐਮ. ਸੂਬਾ ਸਿੰਘ ਸਣੇ ਵਿਭਾਗ ਦੇ ਅਧਿਕਾਰੀਆਂ ਨੂੰ ਲੈ ਕੇ ਮੂਣਕ-ਟੋਹਾਣਾ ਪੁਲ ਅਤੇ ਮਕਰੌੜ ਸਾਹਿਬ ਦਾ ਦੌਰਾ ਕੀਤਾ। ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉਤੇ ਜਲ ਸਰੋਤ ਵਿਭਾਗ ਵੱਲੋਂ ਪੂਰੀ ਤਿਆਰੀ ਕੀਤੀ ਗਈ ਹੈ। ਜਿੱਥੇ ਸਾਰੇ ਵਿਭਾਗ ਦੇ ਅਧਿਕਾਰੀ/ਕਰਮਚਾਰੀ ਫੀਲਡ ਵਿੱਚ ਤਾਇਨਾਤ ਹਨ ਉੱਥੇ ਉਹ ਖ਼ੁਦ ਜ਼ਮੀਨੀ ਪੱਧਰ ਉਤੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਮੁੱਖ ਦਫਤਰ ਪੱਧਰ 'ਤੇ ਪਹਿਲਾਂ ਹੀ ਫਲੱਡ ਕੰਟਰੋਲ ਰੂਮ ਸਥਾਪਿਤ ਕੀਤਾ ਜਾ ਚੁੱਕਾ ਹੈ।ਇਸ ਤੋਂ ਇਲਾਵਾ ਹਰ ਜ਼ਿਲੇ ਵਿੱਚ ਵੀ ਫਲੱਡ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ। ਸਾਰੇ ਫੀਲਡ ਅਫਸਰਾਂ ਨੂੰ ਪਾਣੀ ਦੇ ਪੱਧਰ ਅਤੇ ਪਾਣੀ ਛੱਡਣ ਬਾਰੇ ਤੁਰੰਤ ਜਾਣੂ ਕਰਵਾਇਆ ਜਾ ਰਿਹਾ ਹੈ ਤਾਂ ਜੋ ਉਹ ਸਬੰਧਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਚਿਤਾਵਨੀ ਦੇ ਸਕਣ। ਜਲ ਸਰੋਤ ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਮਾਨਸੂਨ ਸੀਜ਼ਨ ਤੋਂ ਪਹਿਲਾਂ ਹੀ ਹੜ੍ਹ ਰੋਕੂ ਕੰਮ ਕੀਤੇ ਗਏ ਹਨ ਅਤੇ ਅੱਗੇ ਵਾਲੀ ਸਥਿਤੀ ਨੂੰ ਦੇਖਦਿਆਂ ਵੀ ਵਿਭਾਗ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਜ਼ਿਲੇ ਵਿੱਚ ਸਾਢੇ ਪੰਜ ਕਰੋੜ ਰੁਪਏ ਦੇ ਕਰੀਬ ਲਾਗਤ ਨਾਲ ਕੰਮ ਕੀਤੇ ਗਏ।ਉਨ੍ਹਾਂ ਅੱਗੇ ਕਿਹਾ ਕਿ ਜਿਥੋੰ ਤੱਕ ਡੈਮਾਂ ਦਾ ਸਬੰਧ ਹੈ, ਡੈਮਾਂ ਦੇ ਵੱਧ ਤੋਂ ਵੱਧ ਪੱਧਰ ਤੱਕ ਤਸੱਲੀਬਖਸ਼ ਬਫਰ ਉਪਲਬਧ ਹੈ। ਜ਼ਿਲਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਮੁਸਤੈਦੀ ਨਾਲ ਜ਼ਮੀਨੀ ਪੱਧਰ ਉਤੇ ਦੌਰਾ ਕਰਕੇ ਸਾਰੀ ਸਥਿਤੀ ਦਾ ਜਾਇਜ਼ਾ ਲੈ ਰਿਹਾ ਹੈ। ਵਿਭਾਗ ਦੇ ਫੀਲਡ ਸਟਾਫ ਜਿਵੇਂ ਕਿ ਐਕਸੀਅਨ, ਐਸ.ਡੀ.ਓ ਤੇ ਜੇ.ਈਜ਼ ਨੂੰ ਪਹਿਲਾਂ ਹੀ ਕਹਿ ਦਿੱਤਾ ਹੈ ਅਤੇ ਉਹ ਸੰਵੇਦਨਸ਼ੀਲ ਥਾਂਵਾਂ 'ਤੇ ਨਜ਼ਰ ਰੱਖ ਰਹੇ ਹਨ। ਫੀਲਡ ਸਟਾਫ਼ ਜ਼ਿਲ੍ਹਾ ਪ੍ਰਸ਼ਾਸਨ ਨਾਲ ਪੂਰੀ ਤਰ੍ਹਾਂ ਤਾਲਮੇਲ ਵਿੱਚ ਹੈ। ਮੀਤ ਹੇਅਰ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਆਪੋ-ਆਪਣੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰ ਦਫਤਰ ਨਾਲ ਸੰਪਰਕ ਕੀਤਾ ਜਾਵੇ ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਉਨ੍ਹਾਂ ਨੂੰ ਬਾਹਰ ਕੱਢਿਆ ਜਾ ਸਕੇ। ਵਿਭਾਗ ਦੇ ਸਟਾਫ ਨੂੰ ਰਾਤ ਦੀ ਚੌਕਸੀ ਦੇ ਨਾਲ-ਨਾਲ ਖੇਤਾਂ ਦੀ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ। ਫੌਰੀ ਉਪਾਅ ਜਿਵੇਂ ਕਿ ਖਾਲੀ ਸੀਮੈਂਟ ਬੈਗਾਂ ਨੂੰ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰੱਖਣ ਲਈ ਪਹਿਲਾਂ ਹੀ ਨਿਰਦੇਸ਼ ਦਿੱਤੇ ਗਏ ਹਨ।

News 09 July,2023
ਐਸਿਡ ਅਟੈਕ ਵਿਕਟਮ ਸਕੀਮ ਅਧੀਨ ਲੋੜਵੰਦ ਔਰਤਾਂ ਨੂੰ ਦਿੱਤੀ ਜਾ ਰਹੀ ਹੈ ਵਿੱਤੀ ਸਹਾਇਤਾ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਬੇਸਹਾਰਾ ਅਤੇ ਲੋੜਵੰਦ ਔਰਤਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਚੰਡੀਗੜ੍ਹ, 9 ਜੁਲਾਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬੇਸਹਾਰਾ ਅਤੇ ਲੋੜਵੰਦ ਔਰਤਾਂ ਦੀ ਭਲਾਈ ਲਈ ਵਚਨਬੱਧ ਹੈ। ਪੰਜਾਬ ਸਰਕਾਰ ਵੱਲੋਂ ਤੇਜਾਬ ਪੀੜਤ ਮਹਿਲਾਵਾਂ ਲਈ 100% ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਤੇਜਾਬ ਪੀੜਤਾ ਲਈ ਉਲੀਕੀ ਇਸ ਸਕੀਮ ਦਾ ਉਦੇਸ਼ ਉਨ੍ਹਾਂ ਔਰਤਾਂ ਨੂੰ ਮਹੀਨਾਵਾਰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ ਜੋ ਤੇਜ਼ਾਬ ਦੇ ਹਮਲੇ ਕਾਰਨ ਦਿਵਿਆਂਗ ਹੋ ਚੁੱਕੀਆਂ ਹਨ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਤੇਜਾਬ ਰਾਹੀਂ ਹਮਲਾ ਔਰਤਾਂ ਵਿਰੁੱਧ ਹਿੰਸਾ ਦਾ ਇਕ ਘਿਨੋਣਾ ਰੂਪ ਹੈ, ਜੋ ਕਿ ਅਪਰਾਧੀ ਵਲੋਂ ਸੋਚ ਵਿਚਾਰ ਕੇ ਕੀਤਾ ਜਾਂਦਾ ਹੈ। ਇਸ ਨਾਲ ਪੀੜਤ ਦੇ ਸਰੀਰ ਜਾ ਸਰੀਰ ਦੇ ਕਿਸੇ ਹਿੱਸੇ ਨੂੰ ਸਥਾਈ ਜਾ ਅੰਸ਼ਿਕ ਨੁਕਸ਼ਾਨ ਪਹੁੰਚਦਾ ਹੈ। ਇਸ ਕਰਕੇ ਨਾ ਕੇਵਲ ਮਾਨਸਿਕ ਅਤੇ ਸਰੀਰਕ ਪੀੜਾ ਬਲਕਿ ਹੋਰ ਬਹੁਤ ਕਿਸਮ ਦੀਆਂ ਇਨਫੈਕਸ਼ਨਾ, ਅੰਨਾਪਨ ਆਦਿ ਵੀ ਪ੍ਰਮੁੱਖ ਰੂਪ ਵਿਚ ਵੇਖਣ ਵਿਚ ਆਉਂਦਾ ਹੈ । ਇਸ ਤੋਂ ਬਿਨ੍ਹਾਂ ਸਮਾਜਿਕ ਅਤੇ ਅਰਥਿਕ ਮਾੜੇ ਪ੍ਰਭਾਵ ਵੀ ਔਰਤਾਂ ਦੀ ਜਿੰਦਗੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦੇ ਹਨ। ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਤੇਜਾਬ ਪੀੜਤ ਮਹਿਲਾਵਾਂ ਲਈ ਪੂਰੀ ਤਰ੍ਹਾਂ ਰਾਜ ਵਲੋਂ ਚਲਾਈ ਜਾ ਰਹੀ ਵਿੱਤੀ ਸਹਾਇਤਾ ਸਕੀਮ ਅਧੀਨ 40% ਜਾਂ ਇਸ ਤੋਂ ਵੱਧ ਦਿਵਿਆਂਗਤਾ ਵਾਲੀਆ ਪੰਜਾਬ ਰਾਜ ਦੀਆਂ ਵਸਨੀਕ ਔਰਤਾਂ (ਬੈਂਚ ਮਾਰਕ ਦਿਵਿਆਂਗਤਾ) ਜੋ ਤੇਜਾਬ ਪੀੜਤ ਹੋਣ, ਨੂੰ ਮੁੜ ਵਸੇਬੇ ਅਤੇ ਆਤਮ ਨਿਰਭਰ ਬਣਾਉਣ ਲਈ 8,000 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ। ਪੀੜਤ ਮਹਿਲਾ ਵੱਲੋਂ ਐਫ.ਆਈ.ਆਰ/ਸ਼ਿਕਾਇਤ ਦੀ ਕਾਪੀ ਰਜਿਸਟਰਡ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ 22 ਤੇਜਾਬ ਪੀੜਤ ਮਹਿਲਾਵਾਂ ਜਿਲ੍ਹਾ ਬਠਿੰਡਾ, ਗੁਰਦਾਸਪੁਰ, ਲੁਧਿਆਣਾ, ਰੋਪੜ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ, ਹੁਸ਼ਿਆਰਪੁਰ, ਮੋਗਾ, ਜਲੰਧਰ ਅਤੇ ਅੰਮ੍ਰਿਤਸਰ ਵਿਖੇ ਇਸ ਸਕੀਮ ਅਧੀਨ ਵਿੱਤੀ ਲਾਭ ਲੈ ਰਹੀਆਂ ਹਨ। ਕੈਬਨਿਟ ਮੰਤਰੀ ਨੇ ਤੇਜਾਬ ਪੀੜਤਾ ਦੇ ਲਈ ਚਲਾਈ ਜਾ ਰਹੀ ਸਕੀਮ ਬਾਰੇ ਦੱਸਦਿਆਂ ਕਿਹਾ ਕਿ ਪੀੜਤਾਂ ਦੇ ਭਵਿੱਖ ਨੂੰ ਵਧੀਆ ਬਨਾਉਣ ਵਿਚ ਜਿਲ੍ਹਾ ਅੰਮ੍ਰਿਤਸਰ ਦੀ ਨਿਵਾਸੀ ਰਮਨਦੀਪ ਕੌਰ ਇਸ ਸਕੀਮ ਅਧੀਨ 8000/- ਰੁਪਏ ਦਾ ਵਿੱਤੀ ਲਾਭ ਲੈ ਕੇ ਆਪਣੀ ਪੜ੍ਹਾਈ ਚੰਗੇ ਨੰਬਰਾਂ ਨਾਲ ਕਰਕੇ ਭਵਿੱਖ ਵਿੱਚ ਅਫਸਰ ਬਨਣ ਦੇ ਸੁਪਨੇ ਨੂੰ ਪੂਰਾ ਕਰਨਾ ਚਾਹੁੰਦੀ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਿਲ੍ਹਾ ਬਠਿੰਡਾ ਦੀ ਮਹਿੰਦਰ ਕੌਰ ਇਸ ਸਕੀਮ ਅਧੀਨ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਰਾਹੀਂ ਆਪਣਾ ਇਲਾਜ ਡੀ.ਐਮ.ਸੀ ਲੁਧਿਆਣਾ ਅਤੇ ਅਮਨਪ੍ਰੀਤ ਕੌਰ ਆਪਣਾ ਇਲਾਜ ਫੋਰਟਿਸ ਹਸਪਤਾਲ ਮੋਹਾਲੀ ਵਿਖੇ ਕਰਵਾ ਰਹੀ ਹੈ। ਜਿਲ੍ਹਾ ਲੁਧਿਆਣਾ ਦੀ ਸ੍ਰੀਮਤੀ ਰਮਨਦੀਪ ਕੌਰ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਇਸ ਮਾਲੀ ਸਹਾਇਤਾ ਨਾਲ ਆਪਣੀ 2 ਬੇਟੀਆਂ ਅਤੇ 1 ਬੇਟੇ ਦੀ ਸਕੂਲ ਫੀਸ ਅਤੇ ਹੋਰ ਰੋਜ ਦੀਆਂ ਜ਼ਰੂਰਤਾਂ ਪੂਰੀਆਂ ਕਰ ਰਹੀ ਹੈ।ਇਸ ਰਾਸ਼ੀ ਦੇ ਨਾਲ ਇਹ ਮਹਿਲਾਵਾਂ ਆਤਮ-ਨਿਰਭਰ ਹੋ ਕੇ ਸੁਚੱਜੇ ਢੰਗ ਨਾਲ ਆਪਣਾ ਜੀਵਨ ਬਸਰ ਕਰ ਰਹੀਆਂ ਹਨ।

News 09 July,2023
ਮੁੱਖ ਮੰਤਰੀ ਨੇ ਬਾਰਸ਼ ਕਾਰਨ ਲੋਕਾਂ ਦੀ ਮਦਦ ਲਈ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਰਹਿਣ ਲਈ ਕਿਹਾ

ਨੀਵੇਂ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਰਾਹਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼ * ਡੀ.ਸੀਜ਼ ਅਤੇ ਐਸ.ਐਸ.ਪੀਜ਼ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਰਾਹਤ ਅਤੇ ਸੁਰੱਖਿਆ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ * ਸੂਬੇ ਵਿੱਚ ਭਾਰੀ ਮੀਂਹ ਕਾਰਨ ਪੈਦਾ ਹੋਈ ਸਥਿਤੀ ਦੀ ਨਿਯਮਤ ਤੌਰ 'ਤੇ ਨਿਗਰਾਨੀ * ਨੀਵੀਆਂ ਥਾਵਾਂ ਅਤੇ ਨਦੀਆਂ ਦੇ ਆਸ-ਪਾਸ ਦੇ ਖੇਤਰਾਂ ਵਿੱਚ ਅਲਰਟ ਜਾਰੀ ਚੰਡੀਗੜ੍ਹ, 9 ਜੁਲਾਈ: ਸੂਬੇ ਭਰ ਵਿੱਚ ਲਗਾਤਾਰ ਹੋ ਰਹੀ ਬਰਸਾਤ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਇਸ ਸੰਕਟ ਦੀ ਘੜੀ ਵਿੱਚ ਆਪਣੇ-ਆਪਣੇ ਖੇਤਰਾਂ ਵਿੱਚ ਰਹਿਣ ਅਤੇ ਲੋੜਵੰਦਾਂ ਤੱਕ ਪਹੁੰਚ ਕਰਨ ਲਈ ਕਿਹਾ। ਕੁਦਰਤ ਦੇ ਕਹਿਰ ਦੇ ਮੱਦੇਨਜ਼ਰ ਸਥਿਤੀ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਮੁੱਖ ਮੰਤਰੀ ਨੇ ਕਿਹਾ ਕਿ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਹੜ੍ਹਾਂ ਤੋਂ ਬਚਾਅ ਵਾਸਤੇ ਵਿਆਪਕ ਕਾਰਜ ਯੋਜਨਾ ਨੂੰ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਇਲਾਕੇ ਦੇ ਲੋਕਾਂ ਵਿੱਚ ਜਾ ਕੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਰਾਹਤ ਦੇਣ ਨੂੰ ਯਕੀਨੀ ਬਣਾਉਣ। ਭਗਵੰਤ ਮਾਨ ਨੇ ਕਿਹਾ ਕਿ ਡਿਪਟੀ ਕਮਿਸ਼ਨਰ (ਡੀ.ਸੀ.) ਅਤੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀਜ਼) ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣੀ ਚਾਹੀਦੀ ਹੈ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਨੀਵੇਂ ਇਲਾਕਿਆਂ ਖ਼ਾਸ ਕਰਕੇ ਦਰਿਆਵਾਂ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਪਹਿਲਾਂ ਹੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਕਿਹਾ ਗਿਆ ਹੈ ਕਿ ਕਿਸੇ ਜ਼ਰੂਰੀ ਕੰਮ ਲਈ ਹੀ ਘਰਾਂ ਤੋਂ ਬਾਹਰ ਨਿਕਲਣ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਲਗਾਤਾਰ ਹੋ ਰਹੀ ਬਰਸਾਤ ਕਾਰਨ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ ਪਰ ਸੂਬਾ ਸਰਕਾਰ ਵੱਲੋਂ ਸਥਿਤੀ ’ਤੇ ਬਾਕਾਇਦਾ ਨਜ਼ਰ ਰੱਖੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਚਾਹੀਦਾ ਹੈ ਕਿ ਉਹ ਆਪੋ-ਆਪਣੇ ਹਲਕਿਆਂ ਖ਼ਾਸ ਕਰਕੇ ਨੀਵੇਂ ਅਤੇ ਹੜ੍ਹਾਂ ਵਾਲੇ ਇਲਾਕਿਆਂ ਦਾ ਦੌਰਾ ਕਰਨ ਤਾਂ ਜੋ ਲੋੜਵੰਦਾਂ ਦੀ ਮਦਦ ਯਕੀਨੀ ਬਣਾਈ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਕਿਉਂਕਿ ਸੂਬੇ ਭਰ ਵਿੱਚ ਭਾਰੀ ਮੀਂਹ ਪੈ ਰਿਹਾ ਹੈ, ਇਸ ਲਈ ਕੁਝ ਥਾਵਾਂ 'ਤੇ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਉਨ੍ਹਾਂ ਕਿਹਾ ਕਿ ਡੀ.ਸੀਜ਼, ਐਸ.ਐਸ.ਪੀਜ਼, ਐਸ.ਡੀ.ਐਮਜ਼ ਅਤੇ ਫੀਲਡ ਸਟਾਫ਼ ਚੌਕਸ ਰਹੇ ਅਤੇ ਜ਼ਿਆਦਾ ਪਾਣੀ ਕਾਰਨ ਹੋਣ ਵਾਲੇ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਲਈ ਪਹਿਲ ਦੇ ਆਧਾਰ 'ਤੇ ਜ਼ਰੂਰੀ ਕੰਮ ਕਰਨ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਵਾਟਰ ਵਰਕਸ ਦੇ ਪਾਣੀ ਵਿੱਚ ਡੁੱਬਣ ਤੋਂ ਰੋਕਣ ਲਈ ਹਰ ਥਾਂ 'ਤੇ ਵਾਟਰ ਵਰਕਸ ਦੇ ਪੰਪ ਹਾਊਸਾਂ ਦੇ ਆਲੇ-ਦੁਆਲੇ ਰੇਤ ਦੀਆਂ ਬੋਰੀਆਂ ਲਾ ਕੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਗੰਭੀਰ ਸੰਕਟ ਦੀ ਇਸ ਘੜੀ ਵਿੱਚ ਲੋਕਾਂ ਨੂੰ ਤੁਰੰਤ ਰਾਹਤ ਅਤੇ ਮਦਦ ਪ੍ਰਦਾਨ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਭਗਵੰਤ ਮਾਨ ਨੇ ਕਿਹਾ ਕਿ ਭਾਰੀ ਬਰਸਾਤ ਕਾਰਨ ਪੈਦਾ ਹੋਈ ਇਸ ਸਥਿਤੀ ਵਿੱਚ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨਾ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ। ਇਸ ਦੌਰਾਨ ਮੁੱਖ ਮੰਤਰੀ ਦੇ ਨਿਰਦੇਸ਼ਾਂ ਤੋਂ ਬਾਅਦ ਹਰਕਤ ਵਿੱਚ ਆਉਂਦਿਆਂ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੇ ਲੋਕਾਂ ਨੂੰ ਰਾਹਤ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਰਾਬਤਾ ਕਾਇਮ ਕੀਤਾ ਹੈ। ਮੰਤਰੀ ਅਤੇ ਵਿਧਾਇਕ ਨੀਵੇਂ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਨੂੰ ਇਨ੍ਹਾਂ ਖੇਤਰਾਂ ਤੋਂ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਭਾਰੀ ਮੀਂਹ ਕਾਰਨ ਹੋਣ ਵਾਲੇ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਲਈ ਠੋਸ ਉਪਰਾਲੇ ਕਰਨ ਦੇ ਨਿਰਦੇਸ਼ ਵੀ ਦਿੱਤੇ। ਇਸ ਦੌਰਾਨ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰਾਂ ਨੇ ਸੰਕਟ ਦੀ ਘੜੀ ਵਿੱਚ ਲੋਕਾਂ ਦੀ ਮਦਦ ਲਈ ਹੜ੍ਹ ਕੰਟਰੋਲ ਰੂਮ ਸਥਾਪਤ ਕੀਤੇ ਹਨ। ਕੰਟਰੋਲ ਰੂਮ ਦੇ ਨੰਬਰਾਂ ਬਾਰੇ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਦੀ ਸੇਵਾ ਲਈ ਇਨ੍ਹਾਂ ਕੰਟਰੋਲ ਰੂਮਾਂ ਵਿੱਚ 24 ਘੰਟੇ ਅਧਿਕਾਰੀ ਨਿਯੁਕਤ ਕੀਤੇ ਗਏ ਹਨ। ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਹੰਗਾਮੀ ਹਾਲਾਤ ਵਿੱਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਬਾਰੇ ਫ਼ੋਨ ਆਉਣ 'ਤੇ ਤੁਰੰਤ ਕਾਰਵਾਈ ਯਕੀਨੀ ਬਣਾਉਣ। ਬਾਕਸ ਭਾਰੀ ਬਰਸਾਤ : ਘੱਗਰ ਅਤੇ ਬਾਕੀ ਨਦੀਆਂ ਡੇਂਜਰ ਲੈਵਲ ਤੋਂ ਉਪਰ ਪੁੱਜੀਆਂ - ਸਿਹਤ ਮੰਤਰੀ ਨੇ ਸਮੁੱਚੇ ਅਧਿਕਾਰੀਆਂ ਨਾਲ ਕੀਤਾ ਪਟਿਆਲਾ ਨਦੀ ਦਾ ਦੌਰਾ - ਪਟਿਆਲਾ ਨਦੀ ਦੇ ਆਲੇ-ਦੁਆਲੇ ਨੀਚਲੇ ਇਲਾਕਿਆਂ ਵਿੱਚ ਬਸੇ ਲੋਕਾਂ ਨੂੰ ਤੁਰੰਤ ਘਰ ਛੱਡਣ ਦੀ ਸਲਾਹ - ਪ੍ਰੇਮ ਬਾਗ ਪੈਲੇਸ ਨੂੰ ਬਣਾਇਆ ਟੈਂਪਰੇਰੀ ਰੈਣ ਬਸੇਰਾ - ਪਟਿਆਲਾ ਜ਼ਿਲੇ ਵਿੱਚ ਅਧਾ ਦਰਜਨ ਤੋਂ ਵੱਧ ਕੰਟਰੋਲ ਰੂਮ ਸਥਾਪਿਤ ਪਟਿਆਲਾ, 9 ਜੁਲਾਈ : ਲੰਘੇ ਕੱਲਤੋਂ ਪੈ ਰਹੀ ਭਾਰੀ ਬਰਸਾਤ ਕਾਰਨ ਪੰਜਾਬ ਅਤੇ ਪਟਿਆਲਾ ਜ਼ਿਲੇ ਵਿੱਚੋਂ ਨਿਕਲਣ ਵਾਲਾ ਘੱਗਰ ਦਰਿਆ ਅਤੇ ਇਸਦੇ ਨਾਲ ਪੈਂਦੀਆਂ ਨਦੀਆਂ ਟਾਂਗਰੀ, ਮਾਰਕੰਡਾ, ਪਟਿਆਲਾ ਨਦੀ ਫੂੰਕਾਰੇ ਮਾਰਨ ਲੱਗੀਆਂ ਹਨ ਅਤੇ ਇਨ੍ਹਾਂ ਵਿੱਚ ਪਾਣੀ ਦਾ ਵਹਾਅ ਡੇਂਜਰ ਲੈਵਲ ਤੋਂ ਉਪਰ ਚਲ ਰਿਹਾ ਹਨ। ਘੱਗਰ ਇਸ ਸਮੇਂ ਖਤਰੇ ਦੇ ਨਿਸ਼ਾਨ ਤੋਂ ਉਪਰ ਚੱਲ ਰਿਹਾ ਹੈ, ਜਿਸ ਕਾਰਨ ਡੀ.ਸੀ. ਪਟਿਆਲਾ ਕਮ ਜ਼ਿਲਾ ਮੈਜਿਸਟ੍ਰੇਟ ਸਾਕਸੀ ਸਾਹਨੀ ਨੇ ਤਿੰਨ ਦਿਨਾਂ ਲਈ ਹਾਈ ਅਲਰਟ ਦੇ ਹੁਕਮ ਜਾਰੀ ਕੀਤੇ ਹਨ। ਦੂਸਰੇ ਪਾਸੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਡੀ.ਸੀ. ਸਾਕਸ਼ੀ ਸਾਹਨੀ, ਏਡੀਸੀ ਗੁਰਪ੍ਰੀਤ ਸਿੰਘ ਥਿੰਦ ਨੇ ਆਪਣੇ ਅਧਿਕਾਰੀਆਂ ਦੀ ਪੂਰੀ ਫੌਜ ਨਾਲ ਪਟਿਆਲਾ ਨਦੀ ਅਤੇ ਹੋਰਨਾਂ ਖੇਤਰਾਂ ਦਾ ਦੌਰਾ ਕੀਤਾ ਹੈ ਤੇ ਪਟਿਆਲਾ ਨਦੀ ਦੇ ਦੁਆਲੇ ਵਸਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਤੁਰੰਤ ਉਹ ਨੀਵੇਂ ਖੇਤਰ ਛੱਡ ਕੇ ਸੁਰਖਿਅਤ ਥਾਵਾਂ 'ਤੇ ਪਹੁੰਚ ਜਾਣ। ਇਸਦੇ ਨਾਲ ਹੀ ਦੇਵੀਗੜ੍ਹ ਰੋਡ 'ਤੇ ਪੈਂਦੇ ਪ੍ਰੇਮ ਬਾਗ ਪੈਲੇਸ ਨੂੰ ਟੈਂਪਰੇਰੀ ਰੈਣ ਬਸੇਰਾ ਬਣਾ ਦਿੱਤਾ ਗਿਆ ਹੈ। ਸਿਹਤ ਮੰਤਰੀ ਨੇ ਇਸ ਮੌਕੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਈ ਵੀ ਖਤਰਾ ਮੋਲ ਨਾ ਲੈਣ। ਘੱਗਰ, ਮਾਰਕੰਡਾ, ਟਾਂਗਰੀ ਤੇ ਪਟਿਆਲਾ ਨਦੀ ਹਮੇਸ਼ਾ ਹੀ ਭਾਰੀ ਬਰਸਾਤਾਂ ਵਿੱਚ ਲੋਕਾਂ ਦਾ, ਕਿਸਾਨਾਂ ਦਾ ਬਹੁਤ ਵੱਡਾ ਨੁਕਸਾਨ ਕਰਦੀਆਂ ਹਨ। ਦੇਸ਼ ਦੀ ਅਜਾਦੀ ਤੋਂ ਲੈ ਕੇ ਅੱਜ ਤੱਕ ਸਮੁਚੀਆਂ ਰਾਜਨੀਤਿਕ ਪਾਰਟੀਆਂ ਨੇ ਇਨ੍ਹਾਂ ਦਾ ਵਹਾਅ ਰੋਕਣ ਦੇ ਦਾਅਵੇ ਜਰੂਰ ਕੀਤੇ ਹਨ ਪਰ ਕੋਈ ਵੀ ਅਜੇ ਤੱਕ ਸਫਲ ਨਹੀਂ ਹੋ ਸਕਿਆ। ਬਾਕਸ ਘੱਗਰ ਦਾ ਡੇਂਜਰ ਲੈਵਲ 10 ਫੁੱਟ ਤੇ ਪਾਣੀ ਚਲ ਰਿਹਾ ਹੈ 13 ਫੁੱਟ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਜਾਰੀ ਰਿਪੋਰਟ ਤਹਿਤ ਘੱਗਰ ਦਰਿਆ ਦਾ ਡੇਂਜਰ ਲੈਵਲ 10 ਫੁੱਟ ਹੈ, ਜਦੋਂ ਕਿ ਇਸ ਸਮੇਂ ਉਹ 13 ਫੁੱਟ 'ਤੇ ਚਲ ਰਿਹਾ ਹੈ ਤੇ ਉਸ ਵਿਚੋਂ ਇੱਕ ਲੱਖ ਗੇਜ ਦੇ ਕਰੀਬ ਪਾਣੀ ਡਿਸਚਾਰਜ ਹੋ ਰਿਹਾ ਹੈ। ਲਗਭਗ ਸਰਾਲਾ ਕਲਾਂ ਵਿਖੇ ਵੀ ਘੱਗਰ ਦਾਇਹੀ ਹਾਲ ਹੈ ਤੇ ਉਧਰ ਤਾਂ ਘੱਗਰ ਦੇ ਉਪਰ ਬਣੇ ਪੁੱਲ ਤੋਂ ਵੀ ਪਾਣੀ ਚਲ ਰਿਹਾ ਹੈ। ਹਾਲਾਂਕਿ ਟਾਂਗਰੀ ਨਦੀ ਵਿੱਚ ਪਾਣੀ ਦਾ ਲੈਵਲ 9 ਫੁੱਟ ਹੈ, ਮਾਰਕੰਡਾ 17 ਫੁੱਟ ਤੋਂ ਉਪਰ ਪਹੁੰਚ ਗਿਆ ਹੈ, ਪਟਿਆਲਾ ਨਦੀ ਵਿੱਚ ਪਾਣੀ ਦਾ ਲੈਵਲ 7 ਫੁੱਟ ਦੇ ਕਰੀਬ ਹੈ ਅਤੇ ਹੋਰ ਪੈਂਦੀਆਂ ਚਾਰ-ਪੰਜ ਨਦੀਆਂ ਵਿੱਚ ਪਾਣੀ ਖਤਰੇ ਦੇ ਲੈਵਲ ਦੇ ਲਗਭਗ ਬਰਾਬਰ ਚਲ ਰਿਹਾ ਹੈ। ਉਧਰੋਂ ਚੰਡੀਗੜ੍ਹ, ਰੋਪੜ ਅਤੇ ਉਧਰ ਵਾਲੇ ਪਾਸੇ ਭਾਰੀ ਮੀਂਹ ਕਾਰਨ ਪਟਿਆਲਾ ਜ਼ਿਲੇ ਵਿੱਚ ਤਿੰਨ ਦਿਨਾਂ ਲਈ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਬਾਕਸ ਜ਼ਿਲਾ ਪ੍ਰਸ਼ਾਸ਼ਨ ਦੀ ਟੀਮ ਪੂਰੀ ਤਰ੍ਹਾਂ ਚੌਕਸ, ਸਮੁੱਚੇ ਅਧਿਕਾਰੀਆਂ ਨੂੰ ਕੰਟਰੋਲ ਰੂਮਾਂ 'ਤੇ ਰਹਿਣ ਦੇ ਹੁਕਮ ਡੀ.ਸੀ. ਪਟਿਆਲਾ ਸਾਕਸ਼ੀ ਸਾਹਨੀ ਚੜ੍ਹੇ ਪਾਣੀ ਨੂੰ ਦੇਖ ਪੂਰੀ ਤਰ੍ਹਾਂ ਐਕਟਿਵ ਕਾਰਜਸ਼ਾਲੀ ਵਿੱਚ ਨਜ਼ਰ ਆਏ। ਡੀ.ਸੀ. ਪਟਿਆਲਾ ਨੇ ਸਵੇਰ ਤੋਂ ਹੀ ਸਮੁਚੇ ਕੰਟਰੋਲ ਰੂਮਾਂ 'ਤੇ ਅਧਿਕਾਰੀਆਂ ਨੂੰ ਬੈਠਣ ਦੇ ਹੁਕਮ ਦਿੱਤੇ ਅਤੇ ਪੂਰੇ ਜ਼ਿਲੇ ਵਿੱਚ ਐਸਡੀਐਮ, ਐਸ.ਐਸ.ਪੀ., ਡੇਰੇਜ ਵਿਭਾਗ ਦੇ ਅਧਿਕਾਰੀਆਂ, ਕਾਰਪੋਰੇਸ਼ਨ ਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਸਪੱਸਟ ਹੁਕਮ ਦਿੰਤੇ ਕਿ ਉਹ ਆਪਣੇ ਆਪਣੇ ਕਸਬਿਆਂ ਤੇ ਸ਼ਹਿਰਾਂ ਅੰਦਰ ਪੂਰੀ ਤਰ੍ਹਾਂ ਅਲਰਟ ਰਹਿਣ ਤੇ ਪਲ ਪਲ ਦੀ ਰਿਪੋਰਟ ਡੀਸੀ ਪਟਿਆਲਾ ਨੂੰ ਦੇਣ। ਡੀਸੀ ਪਟਿਆਲਾ ਵਰ੍ਹਦੇ ਮੀਂਹ ਵਿੱਚ ਖੁਦ ਪੂਰੇ ਅਧਿਕਾਰੀਆਂ ਦੀ ਟੀਮ ਨਾਲ ਸ਼ਹਿਰ ਵਿੱਚ ਨਿਕਲ ਗਏ ਸਨ।

News 09 July,2023
ਡਾ. ਬਲਬੀਰ ਸਿੰਘ ਵੱਲੋਂ ਨਸ਼ਿਆਂ ਖ਼ਿਲਾਫ਼ ਵੱਡੀ ਜੰਗ ਦਾ ਪਿੰਡ ਰੌਂਗਲਾ ਤੋਂ ਆਗਾਜ਼

ਕਿਹਾ, 'ਨਸ਼ਿਆਂ ਵਿਰੁੱਧ ਇਕਜੁੱਟ ਹੋਣ ਸਮੂਹ ਪੰਜਾਬੀ, ਮਾਨ ਸਰਕਾਰ ਸਿਰਜੇਗੀ ਨਸ਼ਾ ਮੁਕਤ ਪੰਜਾਬ' -ਨਸ਼ਾ ਕਰਨ ਵਾਲਿਆਂ ਦਾ ਪੁਨਰ ਵਸੇਬਾ ਕਰਕੇ ਨਸ਼ਾ ਤਸਕਰਾਂ ਵਿਰੁੱਧ ਸਖ਼ਤੀ ਨਾਲ ਪੇਸ਼ ਆਵੇਗੀ ਸਰਕਾਰ-ਡਾ. ਬਲਬੀਰ ਸਿੰਘ -ਪਿੰਡ ਰੌਂਗਲਾ ਨੂੰ ਨਸ਼ਾ ਮੁਕਤ ਕਰਕੇ ਪੰਜਾਬ ਤੇ ਦੇਸ਼ ਲਈ ਇੱਕ ਮਿਸਾਲ ਬਣਾਉਣ ਦਾ ਐਲਾਨ -ਪਿੰਡ-ਪਿੰਡ ਬਣਨਗੀਆਂ ਸਿਹਤ ਕਮੇਟੀਆਂ ਤੇ ਖੁੱਲ੍ਹਣਗੇ ਵੈਲਨੈੱਸ ਸੈਂਟਰ-ਸਿਹਤ ਮੰਤਰੀ ਪਟਿਆਲਾ, 8 ਜੁਲਾਈ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਨਸ਼ਿਆਂ ਵਿਰੁੱਧ ਇੱਕ ਵੱਡੀ ਜੰਗ ਦਾ ਆਗ਼ਾਜ਼ ਆਪਣੇ ਹਲਕੇ ਪਟਿਆਲਾ ਦਿਹਾਤੀ ਦੇ ਪਿੰਡ ਰੌਂਗਲਾ ਤੋਂ ਕੀਤਾ। ਇਸ ਮੌਕੇ ਸਮੂਹ ਪੰਜਾਬੀਆਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਸੱਦਾ ਦਿੰਦਿਆਂ ਡਾ. ਬਲਬੀਰ ਸਿੰਘ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ 'ਨਸ਼ਾ ਮੁਕਤ, ਸਿਹਤਮੰਦ ਤੇ ਰੰਗਲਾ ਪੰਜਾਬ' ਜਰੂਰ ਬਣਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ 'ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਨੂੰ ਨਾਲ ਲੈਕੇ ਪਿੰਡ ਰੌਂਗਲਾ ਦੇ ਸਰਕਾਰੀ ਸਕੂਲ ਵਿਖੇ ਪੁੱਜੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਰੌਂਗਲਾ ਪਿੰਡ ਨੂੰ ਨਸ਼ਾ ਮੁਕਤ ਕਰਕੇ ਪੰਜਾਬ ਤੇ ਦੇਸ਼ ਲਈ ਇੱਕ ਮਿਸਾਲ ਬਣਾਇਆ ਜਾਵੇਗਾ। ਸਿਹਤ ਮੰਤਰੀ ਨੇ ਕਿਹਾ ਕਿ ਨਸ਼ਾ ਕਰਨ ਵਾਲਿਆਂ ਦਾ ਵਿਗਿਆਨਕ ਤਰੀਕੇ ਨਾਲ ਪੁਨਰ ਵਸੇਬਾ ਕੀਤਾ ਜਾਵੇਗਾ ਜਦਕਿ ਨਸ਼ਾ ਤਸਕਰੀ ਦੇ ਦੋਸ਼ੀ ਅਪਰਾਧੀਆਂ ਨਾਲ ਕੋਈ ਨਰਮੀ ਨਹੀਂ ਵਰਤੀ ਜਾਵੇਗੀ, ਇਸ ਲਈ ਲੋਕ ਇਕਜੁੱਟ ਹੋਕੇ ਨਸ਼ੇ ਵੇਚਣ ਵਾਲਿਆਂ ਦੀ ਸੂਚਨਾ ਪੁਲਿਸ ਨਾਲ ਸਾਂਝੀ ਕਰਨ ਤਾਂ ਕਿ ਸਪਲਾਈ ਚੇਨ ਤੋੜੀ ਜਾ ਸਕੇ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਕਹਿਣ ਮੁਤਾਬਕ ਇਨਸਾਫ਼ ਕੇਵਲ ਸਜਾ ਦੇਣਾ ਹੀ ਨਹੀਂ ਬਲਕਿ ਹਿਰਦੇ ਪਰਿਵਰਤਨ ਤੇ ਬਿਹਤਰ ਇਨਸਾਨ ਬਣਾਉਣਾ ਹੈ, ਇਸੇ ਤਹਿਤ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਾ ਕਰਨ ਦੇ ਆਦੀ ਵਿਅਕਤੀਆਂ ਨੂੰ ਜੇਲ੍ਹਾਂ ਵਿੱਚ ਸੁੱਟਣ ਦੀ ਬਜਾਇ ਇਨ੍ਹਾਂ ਨੂੰ ਮਾਨਸਿਕ ਰੋਗੀ ਮੰਨਕੇ ਇਨ੍ਹਾਂ ਦਾ ਇਲਾਜ ਕਰਵਾਏਗੀ। ਪੰਜਾਬ ਸਰਕਾਰ ਵੱਲੋਂ ਅਜਿਹੇ ਨੌਜਵਾਨਾਂ ਨੂੰ ਹੁਨਰਮੰਦ ਬਣਾ ਕੇ ਪੈਰਾਂ ਸਿਰ ਖੜ੍ਹਾ ਕਰਨ ਲਈ ਉਲੀਕੀ ਯੋਜਨਾ ਨੂੰ ਪ੍ਰਸ਼ਾਸਨ ਵੱਲੋਂ ਪੰਜਾਬ ਹੁਨਰ ਵਿਕਾਸ ਮਿਸ਼ਨ ਰਾਹੀਂ ਪੂਰਾ ਕੀਤਾ ਜਾਵੇਗਾ। ਪਿੰਡਾਂ ਨੂੰ ਨਸ਼ਿਆਂ ਵਿਰੁੱਧ ਜੰਗ ਵਿੱਚ ਸਮਾਜ ਦੀ ਸਭ ਤੋਂ ਅਹਿਮ ਕੜੀ ਦੱਸਦਿਆਂ ਸਿਹਤ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਦੇ ਸਾਰੇ ਪਿੰਡਾਂ ਵਿੱਚ ਸਿਹਤ ਕਮੇਟੀਆਂ ਬਣਾਈਆਂ ਜਾਣਗੀਆਂ ਅਤੇ ਵੈਲਨੈੱਸ ਸੈਂਟਰ ਵੀ ਖੋਲ੍ਹੇ ਜਾਣਗੇ ਤਾਂ ਕਿ ਲੋਕਾਂ ਤੇ ਸਿਹਤ ਵਿਭਾਗ ਵੱਲੋਂ ਇਕਜੁੱਟਤਾ ਨਾਲ ਕੰਮ ਕਰਕੇ ਨਸ਼ਿਆਂ ਤੇ ਬਿਮਾਰੀਆਂ ਵਿਰੁੱਧ ਜੰਗ ਨੂੰ ਸਫ਼ਲ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿੱਚ ਜਕੜੇ ਲੋਕਾਂ ਨੂੰ ਮੁੱਖ ਧਾਰਾ ਵਿੱਚ ਵਾਪਸ ਲਿਆਉਣ ਲਈ ਸਮਾਜ ਸੇਵੀ ਸੰਸਥਾਵਾਂ ਦਾ ਵੀ ਸਹਿਯੋਗ ਲਿਆ ਜਾਵੇਗਾ। ਸਮਾਰੋਹ ਮੌਕੇ ਪਾਵਰ ਹਾਊਸ ਯੂਥ ਕਲੱਬ ਤੇ ਯੂਥ ਫੈਡਰੇਸ਼ਨ ਆਫ਼ ਇੰਡੀਆ ਦੇ ਸਹਿਯੋਗ ਨਾਲ ਮਹਿੰਦਰਾ ਕਾਲਜ ਦੇ ਅਬਜਰਵਡ ਥੀਏਟਰ ਗਰੁੱਪ ਨੇ ਨਸ਼ਿਆਂ ਵਿਰੁੱਧ 'ਚਿੱਟਾ ਪੰਜਾਬ' ਨੁਕੜ ਨਾਟਕ ਦੀ ਪੇਸ਼ਕਾਰੀ ਕੀਤੀ। ਜਦੋਂਕਿ ਸਾਕੇਤ ਨਸ਼ਾ ਮੁਕਤੀ ਕੇਂਦਰ ਵੱਲੋਂ ਪ੍ਰਾਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ ਦੀ ਦੇਖ-ਰੇਖ ਹੇਠ ਨਸ਼ਿਆਂ ਵਿਰੁੱਧ ਪ੍ਰਦਰਸ਼ਨੀ ਲਗਾਉਣ ਸਮੇਤ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ. ਰਮਿੰਦਰ ਕੌਰ ਦੀ ਅਗਵਾਈ ਹੇਠ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਜਨ ਸੁਵਿਧਾ ਕੈਂਪ ਲਗਾਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਕੇ ਪ੍ਰਸ਼ਾਸਨਿਕ ਸੇਵਾਵਾਂ ਮੌਕੇ 'ਤੇ ਹੀ ਮੁਹੱਈਆ ਕਰਵਾਈਆਂ ਗਈਆਂ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ, ਕਰਨਲ ਜੇ.ਵੀ ਸਿੰਘ, ਬਲਵਿੰਦਰ ਸੈਣੀ, ਏ.ਡੀ.ਸੀਜ ਜਗਜੀਤ ਸਿੰਘ ਤੇ ਅਨੁਪ੍ਰਿਤਾ ਜੌਹਲ, ਐਸ.ਪੀ. ਸਿਟੀ ਮੁਹੰਮਦ ਸਰਫ਼ਰਾਜ ਆਲਮ, ਸਹਾਇਕ ਕਮਿਸ਼ਨਰ ਡਾ. ਅਕਸ਼ਿਤਾ ਗੁਪਤਾ, ਏ.ਐਸ.ਪੀ. ਵੈਬਵ ਚੌਧਰੀ, ਐਸ.ਡੀ.ਐਮ. ਚਰਨਜੀਤ ਸਿੰਘ, ਡੀ.ਐਸ.ਪੀ. ਜਸਵਿੰਦਰ ਸਿੰਘ ਟਿਵਾਣਾ, ਆਪ ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਵੀਰਪਾਲ ਕੌਰ ਚਹਿਲ, ਬਲਾਕ ਪ੍ਰਧਾਨ ਚਰਨਜੀਤ ਸਿੰਘ ਐਸ.ਕੇ. ਲੰਗ, ਦਵਿੰਦਰ ਕੌਰ, ਸੰਤੋਖ ਸਿੰਘ, ਗੁਰਸੇਵਕ ਸਿੰਘ, ਪਰਮਿੰਦਰ ਭਲਵਾਨ, ਰੁਪਿੰਦਰ ਕੌਰ ਤੇ ਜਤਵਿੰਦਰ ਗਰੇਵਾਲ ਸਮੇਤ ਪਿੰਡ ਦੀ ਸਰਪੰਚ ਰਾਣੀ, ਸਤਾਰ ਮੁਹੰਮਦ ਖ਼ਾਨ, ਹਰੀਸ਼ ਰਿਸ਼ੀ, ਰਣਜੀਤ ਸਿੰਘ ਅਤੇ ਲੰਗ, ਸਿਊਨਾ ਤੇ ਲਚਕਾਣੀ ਆਦਿ ਪਿੰਡਾਂ ਦੇ ਵਸਨੀਕ ਵੀ ਪੁੱਜੇ ਹੋਏ ਸਨ।

News 08 July,2023
ਮੁੱਖ ਮੰਤਰੀ ਨੇ ਕੇਂਦਰੀ ਪੇਂਡੂ ਵਿਕਾਸ ਮੰਤਰੀ ਨੂੰ ਲਿਖਿਆ ਪੱਤਰ; ਮਨਰੇਗਾ ਤਹਿਤ ਉਜਰਤਾਂ ਵਧਾ ਕੇ 381.06 ਰੁਪਏ ਕਰਨ ਦੀ ਕੀਤੀ ਮੰਗ

ਹਰਿਆਣਾ ਵਿੱਚ ਇੱਕੋ ਜਿਹੀ ਭੂਗੋਲਿਕ ਸਥਿਤੀ ਦੇ ਬਾਵਜੂਦ ਗੈਰ-ਹੁਨਰਮੰਦ ਕਾਮਿਆਂ ਨੂੰ ਪੰਜਾਬ ਨਾਲੋਂ ਵੱਧ ਉਜਰਤਾਂ ਮਿਲਣ ਦਾ ਦਾਅਵਾ ਦੋਵਾਂ ਰਾਜਾਂ ਵਿੱਚ ਗੈਰ-ਹੁਨਰਮੰਦ ਕਾਮਿਆਂ ਦੀਆਂ ਉਜਰਤਾਂ ਵਿੱਚ ਫਰਕ ਨੂੰ ਪੰਜਾਬ ਨਾਲ ਘੋਰ ਬੇਇਨਸਾਫ਼ੀ ਦੱਸਿਆ ਪੰਜਾਬ ਵਿੱਚ ਖੇਤ ਮਜ਼ਦੂਰਾਂ ਦੀ ਦਿਹਾੜੀ ਦੀ ਦਰ 381.06, ਜੋ ਮਨਰੇਗਾ ਤੋਂ ਵੀ ਵੱਧ ਹੈ ਚੰਡੀਗੜ੍ਹ, 7 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਹਾਤਮਾ ਗਾਂਧੀ ਕੌਮੀ ਪੇਂਡੂ ਰੋਜ਼ਗਾਰ ਗਾਰੰਟੀ ਐਕਟ (ਮਨਰੇਗਾ) ਤਹਿਤ ਨੋਟੀਫਾਈ ਕੀਤੀ ਮਜ਼ਦੂਰੀ ਦਰ ਨੂੰ ਵਧਾ ਕੇ ਗੈਰ-ਹੁਨਰਮੰਦ ਖੇਤੀਬਾੜੀ ਕਾਮਿਆਂ ਲਈ ਪੰਜਾਬ ਦੁਆਰਾ ਨੋਟੀਫਾਈ ਕੀਤੀ ਦਰ 381.06 ਰੁਪਏ ਕਰਨ ਦੀ ਮੰਗ ਕੀਤੀ। ਕੇਂਦਰੀ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਮੰਤਰੀ ਗਿਰੀਰਾਜ ਸਿੰਘ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਇਸ ਸਕੀਮ ਤਹਿਤ ਮਜ਼ਦੂਰਾਂ ਲਈ ਨੋਟੀਫਾਈ ਕੀਤੀਆਂ ਦਰਾਂ ਵਿੱਚ ਵਾਧਾ ਕਰਨ ਦੀ ਮੰਗ ਕੀਤੀ ਹੈ ਕਿਉਂਕਿ ਮੌਜੂਦਾ ਦਰਾਂ ਬਹੁਤ ਘੱਟ ਹਨ। ਉਨ੍ਹਾਂ ਕਿਹਾ ਕਿ ਗੁਆਂਢੀ ਰਾਜ ਹਰਿਆਣਾ ਲਈ 357/- ਰੁਪਏ ਦੇ ਮੁਕਾਬਲੇ ਪੰਜਾਬ ਰਾਜ ਲਈ 303/- ਰੁਪਏ ਮਜ਼ਦੂਰੀ ਦਰ ਨੋਟੀਫਾਈ ਕੀਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਦੋਵੇਂ ਰਾਜਾਂ ਦੀਆਂ ਭੂਗੋਲਿਕ ਅਤੇ ਆਰਥਿਕ ਸਥਿਤੀਆਂ ਇੱਕੋ ਜਿਹੀਆਂ ਹਨ ਪਰ ਇਸ ਦੇ ਬਾਵਜੂਦ ਇਹ ਅੰਤਰ ਸਕੀਮ ਦੀ ਸ਼ੁਰੂਆਤ ਤੋਂ ਹੀ ਮੌਜੂਦ ਹੈ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਰਾਜ ਕਿਰਤ ਵਿਭਾਗ ਵੱਲੋਂ ਨੋਟੀਫਾਈਡ ਗ਼ੈਰ-ਹੁਨਰਮੰਦ ਖੇਤੀ ਮਜ਼ਦੂਰਾਂ ਦੀ 381.06 ਰੁਪਏ ਉਜਰਤ ਦਰ, ਮਨਰੇਗਾ ਦੀ ਮਜ਼ਦੂਰੀ ਦਰ ਨਾਲੋਂ ਵੀ ਵੱਧ ਹੈ। ਇਸ ਤੋਂ ਪਤਾ ਚੱਲਦਾ ਹੈ ਕਿ ਇਸ ਸਕੀਮ ਦੇ ਲਾਭਪਾਤਰੀਆਂ ਨੂੰ ਉਨ੍ਹਾਂ ਦਾ ਬਣਦਾ ਹੱਕ ਦੇਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ, ਜੋ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਹਰਿਆਣਾ ਵਿੱਚ ਗ਼ੈਰ-ਹੁਨਰਮੰਦ ਕਾਮਿਆਂ ਨੂੰ ਪੰਜਾਬ ਦੇ ਮੁਕਾਬਲੇ ਇੱਕੋ ਜਿਹੇ ਕੰਮ ਲਈ ਵੱਧ ਅਦਾਇਗੀ ਮਿਲਦੀ ਹੈ, ਜੋ ਕਾਮਿਆਂ ਨਾਲ ਸਰਾਸਰ ਬੇਇਨਸਾਫ਼ੀ ਹੈ। ਇਸ ਲਈ ਮੁੱਖ ਮੰਤਰੀ ਨੇ ਮਾਮਲੇ ਦੀ ਦੁਬਾਰਾ ਜਾਂਚ ਕਰਵਾਉਣ ਅਤੇ ਪੰਜਾਬ ਦੀਆਂ ਉਜਰਤ ਦਰਾਂ ਨੂੰ ਹਰਿਆਣਾ ਦੇ ਬਰਾਬਰ ਜਾਂ ਪੰਜਾਬ ਰਾਜ ਕਿਰਤ ਵਿਭਾਗ ਦੀਆਂ ਉਜਰਤਾਂ ਦਰਾਂ ਦੇ ਬਰਾਬਰ ਵਧਾਉਣ ਲਈ ਕੇਂਦਰੀ ਮੰਤਰੀ ਦੇ ਦਖ਼ਲ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਉਜਰਤਾਂ ਵਿੱਚ ਵਾਧਾ ਲਾਭਪਾਤਰੀਆਂ ਦੀ ਰੋਜ਼ੀ-ਰੋਟੀ ਦੇ ਆਧਾਰ ਨੂੰ ਬਿਹਤਰ ਬਣਾਉਣ ਸਣੇ ਉਨ੍ਹਾਂ ਨੂੰ ਇਸ ਯੋਜਨਾ ਤਹਿਤ ਉਤਸ਼ਾਹ ਨਾਲ ਕੰਮ ਕਰਨ ਲਈ ਪ੍ਰੇਰਿਤ ਕਰੇਗਾ। ਉਨ੍ਹਾਂ ਉਮੀਦ ਜਤਾਈ ਕਿ ਕੇਂਦਰੀ ਮੰਤਰੀ ਪੰਜਾਬ ਦੇ ਜਾਇਜ਼ ਦਾਅਵੇ 'ਤੇ ਹਮਦਰਦੀ ਨਾਲ ਵਿਚਾਰ ਕਰਦਿਆਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕਰਨਗੇ।

News 07 July,2023
ਜਨਤਕ ਬੱਸ ਸੇਵਾ ਨੂੰ ਸੁਚਾਰੂ ਤੇ ਪਾਰਦਰਸ਼ੀ ਬਣਾਉਣ ਦੀ ਮੁਹਿੰਮ ਤਹਿਤ 35 ਲੀਟਰ ਡੀਜ਼ਲ ਚੋਰੀ ਕਰਦੇ ਦੋ ਡਰਾਈਵਰ ਕਾਬੂ: ਲਾਲਜੀਤ ਸਿੰਘ ਭੁੱਲਰ

ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਹਰਿਆਣਾ ਵਿਖੇ ਕੀਤੀ ਛਾਪੇਮਾਰੀ ਅਣਅਧਿਕਾਰਤ ਰੂਟ 'ਤੇ ਚਲਦੀ ਬੱਸ ਸਣੇ ਅਣਅਧਿਕਾਰਤ ਢਾਬੇ 'ਤੇ ਖੜ੍ਹੀ ਬੱਸ ਨੂੰ ਵੀ ਕੀਤਾ ਰਿਪੋਰਟ ਰਿਪੋਰਟ ਕੀਤੇ ਗਏ ਡਰਾਈਵਰਾਂ ਤੇ ਕੰਡਕਟਰਾਂ ਵਿਰੁੁੱਧ ਬਣਦੀ ਵਿਭਾਗੀ ਕਾਰਵਾਈ ਦੇ ਆਦੇਸ਼ ਚੰਡੀਗੜ੍ਹ, 7 ਜੁਲਾਈ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਸੂਬੇ ਦੀ ਜਨਤਕ ਬੱਸ ਸੇਵਾ ਵਿੱਚ ਗ਼ਲਤ ਪ੍ਰਵਿਰਤੀਆਂ ਨੂੰ ਨੱਥ ਪਾਉਣ ਲਈ ਵਿੱਢੀ ਗਈ ਮੁਹਿੰਮ ਤਹਿਤ ਦੋ ਵੱਖ-ਵੱਖ ਮਾਮਲਿਆਂ ਵਿੱਚ 35 ਲੀਟਰ ਡੀਜ਼ਲ ਚੋਰੀ ਕਰਨ ਵਾਲੇ ਦੋ ਡਰਾਈਵਰਾਂ ਨੂੰ ਕਾਬੂ ਕੀਤਾ ਗਿਆ ਹੈ। ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਬੀਤੇ ਦਿਨੀਂ ਹਰਿਆਣਾ ਵਿਖੇ ਵੱਖ-ਵੱਖ ਥਾਵਾਂ 'ਤੇ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਸਿਰਸਾ ਬੱਸ ਸਟੈਂਡ ਵਿਖੇ ਬੀਤੀ ਰਾਤ 10:30 ਵਜੇ ਕੀਤੀ ਗਈ ਚੈਕਿੰਗ ਦੌਰਾਨ ਪਨਬੱਸ ਡਿਪੂ ਰੂਪਨਗਰ ਦੀ ਬੱਸ ਨੰਬਰ ਪੀ.ਬੀ-12-ਵਾਈ 1540 ਦੇ ਡਰਾਈਵਰ ਰਾਜਪਾਲ ਸਿੰਘ ਨੂੰ ਕਰੀਬ 20 ਲੀਟਰ ਡੀਜ਼ਲ ਚੋਰੀ ਕਰਦਿਆਂ ਰੰਗੇ-ਹੱਥੀਂ ਕਾਬੂ ਕੀਤਾ ਗਿਆ । ਇਸੇ ਤਰ੍ਹਾਂ ਹਿਸਾਰ (ਹਰਿਆਣਾ) ਦੇ ਬੱਸ ਸਟੈਂਡ ਵਿਖੇ ਰਾਤ ਵੇਲੇ ਚੈਕਿੰਗ ਦੌਰਾਨ ਪਨਬੱਸ ਡਿਪੂ ਸ੍ਰੀ ਮੁਕਤਸਰ ਸਾਹਿਬ ਦੀ ਬੱਸ ਨੰਬਰ ਪੀ.ਬੀ-04-ਏ.ਏ. 7459 ਦੇ ਡਰਾਈਵਰ ਲਖਵਿੰਦਰ ਸਿੰਘ ਨੂੰ ਕਰੀਬ 15 ਲੀਟਰ ਡੀਜ਼ਲ ਚੋਰੀ ਦੇ ਮਾਮਲੇ ਵਿੱਚ ਰਿਪੋਰਟ ਕੀਤਾ ਗਿਆ ਹੈ। ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਅਣਅਧਿਕਾਰਤ ਰੂਟ 'ਤੇ ਚਲ ਰਹੀ ਇੱਕ ਬੱਸ ਨੂੰ ਵੀ ਰਿਪੋਰਟ ਕੀਤਾ ਹੈ। ਇਸ ਮਾਮਲੇ ਵਿੱਚ ਮੁੱਲਾਂਪੁਰ ਦਾਖਾ ਵਿਖੇ ਚੈਕਿੰਗ ਦੌਰਾਨ ਡਰਾਈਵਰ ਬਲਦੇਵ ਸਿੰਘ ਅਤੇ ਕੰਡਕਟਰ ਹਰਪਾਲ ਸਿੰਘ ਨੂੰ ਬੱਸ ਨੂੰ ਅਣਅਧਿਕਾਰਤ ਰੂਟ 'ਤੇ ਲਿਜਾਂਦਿਆਂ ਫੜਿਆ ਗਿਆ, ਜੋ ਅਸਲ ਰੂਟ 'ਤੇ ਸਵਾਰੀਆਂ ਨੂੰ ਛੱਡ ਕੇ ਵਿਭਾਗ ਨੂੰ ਵਿੱਤੀ ਨੁਕਸਾਨ ਪਹੁੰਚਾ ਰਹੇ ਸਨ। ਫ਼ਿਰੋਜ਼ਪੁਰ ਡਿਪੂ ਦੀ ਇਹ ਬੱਸ (ਨੰਬਰ ਪੀ.ਬੀ-05-ਏ.ਬੀ. 5350) ਮੁੱਲਾਂਪੁਰ ਬੱਸ ਸਟੈਂਡ ਦੀ ਬਜਾਏ ਪੁੱਲ ਤੋਂ ਲਿਜਾਈ ਜਾ ਰਹੀ ਸੀ। ਇਸੇ ਤਰ੍ਹਾਂ ਬਲਾਚੌਰ ਵਿਖੇ ਅੰਮ੍ਰਿਤਸਰ-2 ਡਿਪੂ ਦੀ ਬੱਸ ਨੰਬਰ ਪੀ.ਬੀ-02-ਈ.ਜੀ 9376 ਨੂੰ ਅਣਅਧਿਕਾਰਤ ਢਾਬੇ 'ਤੇ ਖੜ੍ਹਾ ਪਾਇਆ ਗਿਆ। ਇਸ ਮਾਮਲੇ ਵਿੱਚ ਡਰਾਈਵਰ ਰਣਜੀਤ ਸਿੰਘ ਅਤੇ ਕੰਡਕਟਰ ਜਗਜੀਤ ਸਿੰਘ ਨੂੰ ਰਿਪੋਰਟ ਕੀਤਾ ਗਿਆ ਹੈ। ਟਰਾਂਸਪੋਰਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਇਨ੍ਹਾਂ ਮਾਮਲਿਆਂ ਵਿੱਚ ਨਾਮਜ਼ਦ ਡਰਾਈਵਰਾਂ ਤੇ ਕੰਡਕਟਰਾਂ ਵਿਰੁਧ ਬਣਦੀ ਵਿਭਾਗੀ ਕਾਰਵਾਈ ਦੇ ਆਦੇਸ਼ ਦਿੱਤੇ ਹਨ।

News 07 July,2023
ਪੰਜਾਬ ਭਵਨ ਵਿੱਚ ਚੇਅਰਮੈਨ ਹਡਾਣਾ ਨੇ ਪੀ.ਆਰ.ਟੀ.ਸੀ ਦੀ ਬਿਹਤਰੀ ਲਈ ਅਹਿਮ ਫੈਸਲਿਆਂ ਤੇ ਲਗਾਈ ਮੋਹਰ

ਪੰਜਾਬ ਭਵਨ ਵਿੱਚ ਚੇਅਰਮੈਨ ਹਡਾਣਾ ਨੇ ਪੀ.ਆਰ.ਟੀ.ਸੀ ਦੀ ਬਿਹਤਰੀ ਲਈ ਅਹਿਮ ਫੈਸਲਿਆਂ ਤੇ ਲਗਾਈ ਮੋਹਰ -ਵੱਖ ਵੱਖ ਏਜੰਡਿਆਂ ਤੇ ਗੱਲਬਾਤ ਕਰਨ ਲਈ ਪੰਜਾਬ ਭਰ ਤੋਂ ਪੁੱਜੇ ਸੀਨੀਅਰ ਅਧਿਕਾਰੀ ਪਟਿਆਲਾ 7 ਜੁਲਾਈ ( ) ਪੀ.ਆਰ.ਟੀ.ਸੀ ਵਿਭਾਗ ਨੂੰ ਲੀਹਾਂ ਤੇ ਲਿਆਉਣ ਲਈ ਪੀ.ਆਰ.ਟੀ.ਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਸਮੇਤ ਕਰਮਚਾਰੀ ਵੀ ਦਿਨ ਰਾਤ ਇੱਕ ਕਰ ਰਹੇ ਹਨ। ਜੇਕਰ ਵਿਭਾਗ ਦੇ ਅਧਿਕਾਰੀਆਂ ਦੀ ਮੰਨੀਏ ਤਾਂ ਚੇਅਰਮੈਨ ਹਡਾਣਾ ਦੀ ਰਹਿਨੁਮਾਈ ਹੇਠ ਵਿਭਾਗ ਵਾਧੇ ਦਾ ਰਿਕਾਰਡ ਲਗਾਤਾਰ ਦਰਜ ਕਰਦਾ ਜਾ ਰਿਹਾ ਹੈ। ਇਸੇ ਸੰਬੰਧੀ ਬੀਤੇ ਦਿਨੀ ਪੰਜਾਬ ਭਵਨ, ਚੰਡੀਗੜ ਵਿਖੇ ਪੀਆਰਟੀਸੀ ਦੇ ਬੋਰਡ ਆਫ ਡਾਇਰੈਕਟਰਜ ਦੀ ਮੀਟਿੰਗ ਦੌਰਾਨ ਵਿਭਾਗ ਦੇ ਵਾਧੇ ਅਤੇ ਕਰਮਚਾਰੀਆਂ ਦੇ ਭਲੇ ਲਈ ਹੋਣ ਵਾਲੇ ਕੰਮਾਂ ਤੇ ਵਿਚਾਂਰ ਵਟਾਂਦਰਾ ਹੋਇਆ। ਜਿਨਾਂ ਵਿੱਚੋਂ ਕਈ ਅਹਿਮ ਮੁੱਦਿਆਂ ਤੇ ਚੇਅਰਮੈਨ ਹਡਾਣਾ ਵੱਲੋਂ ਮੋਕੇ ਤੇ ਪ੍ਰਵਾਨਗੀ ਦੇ ਦਿੱਤੀ। ਖਾਸ ਗੱਲਬਾਤ ਦੌਰਾਨ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਦੱਸਿਆ ਕਿ ਪੰਜਾਬ ਭਵਨ ਵਿਖੇ ਪੀਆਰਟੀਸੀ ਦੇ ਬੋਰਡ ਆਫ ਡਾਇਰੈਕਟਰ ਦੀ ਹੋਈ ਮੀਟਿੰਗ ਵਿੱਚ ਪੀਆਰਟੀਸੀ ਦੇ ਮੈਨੇਜਿੰਗ ਡਾਇਰੈਕਟਰ ਵਿਪੁਲ ਉਜਵਲ ਆਈਏਐਸ, ਪ੍ਰਮੁੱਖ ਸਕੱਤਰ ਵਿੱਤ ਵਿਭਾਗ ਦੇ ਨੁਮਾਇੰਦੇ ਸੰਜੀਵ ਅਗਰਵਾਲ, ਸਟੇਟ ਟਰਾਂਸਪੋਰਟ ਕਮਿਸ਼ਨਰ ਦੇ ਨੁਮਾਇੰਦੇ ਸੁਖਵਿੰਦਰ ਕੁਮਾਰ, ਪ੍ਰਮੱਖ ਸਕੱਤਰ ਟਰਾਂਸਪੋਰਟ ਵਿਭਾਗ ਪੰਜਾਬ ਦੇ ਨੁਮਾਇੰਦੇ ਸ਼ਾਮਲ ਹੋਏ। ਮੀਟਿੰਗ ਵਿੱਚ ਪੀਆਰਟੀਸੀ ਦੇ ਸਾਲ 2021-2022 ਅਤੇ 2022-2023 ਦੇ ਵਰਕਿੰਗ ਰਿਜਲਟਾ ਨੂੰ ਵਾਚਿਆ ਗਿਆ। ਵਿਭਾਗ ਵਿੱਚ ਪਿਛਲੇ 3 ਮਹੀਨੇ ਦੌਰਾਨ ਹੋਏ ਮਾਲੀ ਵਾਧੇ ਨੂੰ ਲੈ ਕੇ ਸਭ ਨੇ ਖੁਸ਼ੀ ਪ੍ਰਗਟਾਈ। ਜਿਹਨਾਂ ਤੇ ਪੀਆਰਟੀਸੀ ਦੇ ਬੋਰਡ ਆਫ ਡਾਇਰੈਕਟਰ ਵੱਲੋਂ ਤਸੱਲੀ ਪ੍ਰਗਟਾਈ ਗਈ। ਇਸ ਤੋਂ ਇਲਾਵਾ ਮੀਟਿੰਗ ਵਿਚ ਪੀਆਰਟੀਸੀ ਦੀ ਬੇਹਤਰੀ ਲਈ ਕੁੱਝ ਅਹਿਮ ਮੁੱਦਿਆਂ ਤੋਂ ਵਿਚਾਰ ਵਟਾਂਦਰਾ ਵੀ ਕੀਤਾ ਗਿਆ। ਜਿਹਨਾ ਸਬੰਧੀ ਬੋਰਡ ਆਫ ਡਾਇਰੈਕਟਰ ਵੱਲੋਂ ਆਪਣੀ ਪ੍ਰਵਾਨਗੀ ਵੀ ਦਿੱਤੀ ਗਈ। ਹਡਾਣਾ ਨੇ ਕਿਹਾ ਕਿ ਇਸ ਤੋਂ ਇਲਾਵਾ ਵਿਭਾਗ ਵਿੱਚ ਬੱਸਾਂ ਦੀ ਸਹੀ ਸਮੇਂ ਤੇ ਮੈਂਟੀਨੈਂਸ, ਵਿਭਾਗ ਵਿੱਚ ਕਿਲੋਮੀਟਰ ਸਕੀਮ ਦੀ ਬਜਾਏ ਵਿਭਾਗ ਦੀ ਆਪਣੀਆਂ ਬੱਸਾਂ, ਬੱਸਾਂ ਵਿੱਚ ਕਿਸੇ ਵੀ ਤਰਾਂ ਦੀਆਂ ਖਾਮੀਆਂ ਨੂੰ ਦੂਰ ਕਰਨਾ, ਪੰਜਾਬ ਦੇ ਪੁਰਾਣੇ ਬਣੇ ਅੱਡਿਆਂ ਦੀ ਮੈਂਟੀਨੈਂਸ ਪਹਿਲ ਦੇ ਪੱਧਰ ਤੇ, 6ਵੇਂ ਪੇਅ ਕਮਿਸ਼ਨ ਅਤੇ 7ਵੇਂ ਪੇਅ ਕਮਿਸ਼ਨ ਨੂੰ ਸੁੱਚਜੇ ਢੰਗ ਨਾਲ ਲਾਗੂ ਕਰਵਾਉਣਾ, ਵਿਭਾਗ ਨੂੰ ਕੰਪਿਊਟਰਾਈਜ ਅਤੇ ਹਾਈਟੈਕ ਤਰੀਕੇ ਨਾਲ ਚਲਾਉਣ ਬਾਰੇ ਅਤੇ ਹੋਰ ਕਈ ਅਹਿਮ ਮੱਦਿਆ ਤੇ ਗੱਲਬਾਤ ਹੋਈ। ਇਸ ਮੌਕੇ ਪਟਿਆਲਾ ਦੇ ਨਵੇਂ ਬਣੇ ਬੱਸ ਅੱਡੇ ਸਮੇਤ ਹੋਰ ਬੱਸ ਅੱਡਿਆ ਦੀ ਸਫਾਈ, ਖਾਲੀ ਪਈਆਂ ਦੁਕਾਨਾਂ ਦੀ ਖੁੱਲੀ ਬੋਲੀ ਅਖਬਾਰਾਂ ਵਿੱਚ ਦੇਣ ਅਤੇ ਆਮ ਲੋਕਾਂ ਨੂੰ ਪਹਿਲ ਦੇਣ ਸੰਬੰਧੀ ਵਿਸ਼ੇਸ਼ ਤੌਰ ਤੇ ਗੱਲਬਾਤ ਹੋਈ। ਚੇਅਰਮੈਨ ਹਡਾਣਾ ਨੇ ਪਟਿਆਲਾ ਦੇ ਨਵੇਂ ਬਣੇ ਬੱਸ ਅੱਡੇ ਬਾਰੇ ਹੋਰ ਗੱਲਬਾਤ ਕਰਦਿਆ ਦੱਸਿਆ ਕਿ ਇੱਕ ਨਵੇਂ ਰਾਹ ਰਾਹੀ ਬੱਸਾਂ ਨੂੰ ਅਰਬਨ ਅਸਟੇਟ ਵਾਲੀ ਸਾਈਡ ਨੂੰ ਕੱਢਿਆ ਜਾਵੇਗਾ ਤਾਂ ਜੋ ਅਰਬਨ ਅਸਟੇਟ ਵਾਲੀਆਂ ਬੱਤੀਆਂ ਤੇ ਰਹਿਣ ਵਾਲਾ ਜਾਮ ਦਾ ਹੱਲ ਹੋਵੇ ਅਤੇ ਆਮ ਲੋਕਾਂ ਨੂੰ ਆਉਣ ਵਾਲੀਆਂ ਮੁਸ਼ਕਲ ਦਾ ਚੰਗਾ ਹੱਲ ਹੋ ਸਕੇ। ਇਸ ਮੀਟਿੰਗ ਵਿੱਚ ਪੀਆਰਟੀਸੀ ਦੇ ਵਧੀਕ ਮੈਨੇਜਿੰਗ ਡਾਇਰੈਕਟਰ ਚਰਨਜੋਤ ਸਿੰਘ ਵਾਲੀਆਂ ਪੀਸੀਐਸ, ਜਤਿੰਦਰ ਪਾਲ ਸਿੰਘ ਐਕਸੀਅਨ ਸਿਵਲ ਸੈੱਲ, ਰਾਜੀਵ ਕੁਮਾਰ ਡੀ ਸੀ ਐਫ ਏ, ਸੁਰਿੰਦਰ ਸਿੰਘ ਜਨਰਲ ਮੈਨੇਜਰ, ਮਨਿੰਦਰ ਪਾਲ ਸਿੰਘ ਜਨਰਲ ਮੈਨੇਜਰ, ਅਮਨਵੀਰ ਸਿੰਘ ਟਿਵਾਨਾ ਕਾਰਜਕਾਰੀ ਜ਼ਨਰਲ ਮੈਨੇਜਰ, ਪ੍ਰਵੀਨ ਕੁਮਾਰ ਕਾਰਜਕਾਰੀ ਜਨਰਲ ਮੈਨੇਜਰ, ਪ੍ਰੇਮ ਲਾਲ ਲੇਖਾ ਅਫਸਰ, ਰਿੰਕਲ ਗੋਇਲ ਏ ਸੀ ਐਫ ਏ, ਅਸ਼ੋਕ ਕੁਮਾਰ ਸੁਪਰਡੈਂਟ ਅਮਲਾ ਸ਼ਾਖਾ, ਤੇਜਿੰਦਰ ਸਿੰਘ ਪੀ ਏ ਟੂ ਚੇਅਰਮੈਨ, ਸੰਦੀਪ ਸਿੰਘ ਸੀਨੀਅਰ ਸਹਾਇਕ, ਰਮਨਜੋਤ ਸਿੰਘ ਕਲਰਕ ਵੀ ਮੌਜੂਦ ਰਹੇ।

News 07 July,2023
ਮੁੱਖ ਮੰਤਰੀ ਵੱਲੋਂ ਹੋਮੀ ਭਾਬਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਵਿੱਚ ਆਈ.ਪੀ.ਡੀ. ਸੇਵਾਵਾਂ ਦੀ ਸ਼ੁਰੂਆਤ

ਸੂਬਾ ਸਰਕਾਰ ਜਲਦੀ ਸੂਬੇ ਭਰ ਦੇ ਪਿੰਡਾਂ ’ਚ ਕੈਂਸਰ ਮਰੀਜ਼ਾਂ ਦੀ ਜਾਂਚ ਕਰਨ ਲਈ ਮੋਬਾਈਲ ਵੈਨਾਂ ਚਲਾਏਗੀ: ਮੁੱਖ ਮੰਤਰੀ * ‘ ਹੈਲਥ ਚੈਕ ਆਨ ਵੀਲ੍ਹਜ਼’ ਸਕੀਮ ਸਿਹਤਮੰਦ ਅਤੇ ਤਰੱਕੀਯਾਫਤਾ ਪੰਜਾਬ ਲਈ ਮਦਦਗ਼ਾਰ ਸਾਬਤ ਹੋਵੇਗੀਃ ਭਗਵੰਤ ਮਾਨ * ਪੰਜਾਬ ਵੱਲੋਂ ਕੈਂਸਰ ਦੇ ਪ੍ਰਭਾਵਸ਼ਾਲੀ ਇਲਾਜ ਅਤੇ ਜਾਗਰੂਕਤਾ ਲਈ ਟੀ.ਐਮ.ਸੀ. ਨਾਲ ਤਿੰਨ ਸਮਝੌਤੇ ਸਹੀਬੱਧ ਨਿਊ ਚੰਡੀਗੜ੍ਹ (ਐਸ.ਏ.ਐਸ. ਨਗਰ), 7 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਜਲਦ ਹੀ ਸੂਬੇ ਭਰ ਦੇ ਪਿੰਡਾਂ ਵਿੱਚ ਕੈਂਸਰ ਮਰੀਜ਼ਾਂ ਦੀ ਬਿਮਾਰੀ ਦੀ ਮੁੱਢਲੀ ਸਟੇਜ 'ਤੇ ਹੀ ਪਛਾਣ ਕਰਨ ਲਈ ਮੋਬਾਈਲ ਵੈਨਾਂ ਸ਼ੁਰੂ ਕਰੇਗੀ। ਇੱਥੇ ਹੋਮੀ ਭਾਬਾ ਮੈਮੋਰੀਅਲ ਕੈਂਸਰ ਹਸਪਤਾਲ ਵਿੱਚ ਆਈ.ਪੀ.ਡੀ. ਸੇਵਾਵਾਂ ਦਾ ਉਦਘਾਟਨ ਕਰਨ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੈਂਸਰ ਦੀ ਨਾਮੁਰਾਦ ਤੇ ਘਾਤਕ ਬਿਮਾਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਵਾਹਨ ਕੈਂਸਰ ਦੀ ਬਿਮਾਰੀ ਦਾ ਛੇਤੀ ਪਤਾ ਲਗਾਉਣ ਵਿੱਚ ਮਦਦਗਾਰ ਸਾਬਤ ਹੋਣਗੇ, ਜਿਸ ਨਾਲ ਸੂਬੇ ਵਿੱਚ ਬਹੁਤ ਸਾਰੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਭਾਵੇਂ ਲੋਕ ਇਸ ਖ਼ਤਰਨਾਕ ਬਿਮਾਰੀ ਦੀ ਜਾਂਚ ਕਰਵਾਉਣ ਵਿੱਚ ਥੋੜ੍ਹੀ ਝਿਜਕ ਤੇ ਡਰ ਮਹਿਸੂਸ ਕਰਦੇ ਹਨ, ਪਰ ਸੂਬਾ ਸਰਕਾਰ ਪੰਜਾਬ ਵਿੱਚ ਕੈਂਸਰ ਦੀ ਬਿਮਾਰੀ ਦੀ ਜਾਂਚ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਸੂਬੇ ਵਿੱਚ ਹੈਪੇਟਾਈਟਸ -ਸੀ ਦੇ ਮਰੀਜ਼ਾਂ ਦੀ ਵਧ ਰਹੀ ਗਿਣਤੀ ‘ਤੇ ਵੀ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਇਹ ਵੈਨਾਂ ਇਸ ਬਿਮਾਰੀ ਤੋਂ ਪੀੜਤ ਮਰੀਜ਼ਾਂ ਦੀ ਜਾਂਚ ਅਤੇ ਇਲਾਜ ਨੂੰ ਯਕੀਨੀ ਬਣਾਉਣ ਵਿੱਚ ਵੀ ਸਹਾਈ ਹੋਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਇਹ ‘ਹੈਲਥ ਚੈਕ ਆਨ ਵੀਲ੍ਹਜ਼’ ਸਕੀਮ ਇੱਕ ਸਿਹਤਮੰਦ ਅਤੇ ਪ੍ਰਗਤੀਸ਼ੀਲ ਪੰਜਾਬ ਦੀ ਸਿਰਜਣਾ ਵਿੱਚ ਸਹਾਈ ਸਿੱਧ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਕੈਂਸਰ ਦੀ ਰੋਕਥਾਮ ਨੂੰ ਯਕੀਨੀ ਬਣਾਉਣ ਲਈ ਪਹਿਲਾਂ ਹੀ ਸਾਰੀਆਂ ਤਿਆਰੀਆਂ ਕਰ ਲਈਆਂ ਹਨ। ਉਨ੍ਹਾਂ ਕਿਹਾ ਕਿ ਇਸ ਬਿਮਾਰੀ ਦੀ ਜਲਦੀ ਜਾਂਚ ਹੀ ਇੱਕ ਅਜਿਹਾ ਤਰੀਕਾ ਹੈ ਜਿਸ ਨਾਲ ਇਸ ਖ਼ਤਰਨਾਕ ਬਿਮਾਰੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਜਾ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਕੰਮ ਲਈ ਇਹ ਵੈਨਾਂ ਫੈਸਲਾਕੁੰਨ ਭੂਮਿਕਾ ਅਦਾ ਕਰ ਸਕਦੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਕੈਂਸਰ ਐਕਸਪ੍ਰੈੱਸ ਇਲਾਜ ਲਈਰੇਲ ਗੱਡੀ ਰਾਹੀਂ ਮਰੀਜ਼ ਦੂਜੇ ਰਾਜਾਂ ਨੂੰ ਜਾਂਦੇ ਸਨ ਪਰ ਹੁਣ ਕੈਂਸਰ ਇਲਾਜ ਕੇਂਦਰਾਂ ਵਿੱਚ ਵੱਡੇ ਬੁਨਿਆਦੀ ਢਾਂਚੇ ਦੀ ਆਮਦ ਦੇ ਨਾਲ ਇਹ ਰੁਝਾਨ ਬਦਲ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਿਆਰੀ ਡਾਕਟਰੀ ਇਲਾਜ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸੂਬੇ ਵਿੱਚ ਅਜਿਹੀਆਂ ਹੋਰ ਅਤਿ ਆਧੁਨਿਕ ਮੈਡੀਕਲ ਸੁਵਿਧਾਵਾਂ ਲਿਆਂਦੀਆਂ ਜਾਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਰਾਜ ਸਰਕਾਰ ਸੂਬੇ ਵਿੱਚ ਲੋਕਾਂ ਨੂੰ ਮਿਆਰੀ ਡਾਕਟਰੀ ਇਲਾਜ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਭਰ ਵਿੱਚ 16 ਨਵੇਂ ਮੈਡੀਕਲ ਕਾਲਜ ਸਥਾਪਤ ਕਰਨ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਜਲਦ ਹੀ ਦੇਸ਼ ਵਿੱਚ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉਭਰੇਗਾ। ਉਨ੍ਹਾਂ ਕਿਹਾ ਕਿ ਇਹ ਕਾਲਜ ਵਿਦਿਆਰਥੀਆਂ ਨੂੰ ਮਿਆਰੀ ਡਾਕਟਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਲੋਕਾਂ ਲਈ ਵਧੀਆ ਜਾਂਚ ਅਤੇ ਇਲਾਜ ਦੀਆਂ ਸਹੂਲਤਾਂ ਨੂੰ ਵੀ ਯਕੀਨੀ ਬਣਾਉਣਗੇ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਹੁਣ ਗਏ ਜਦੋਂ ਸੂਬੇ ਦੇ ਵਿਦਿਆਰਥੀਆਂ ਨੂੰ ਮੈਡੀਕਲ ਸਿੱਖਿਆ ਲੈਣ ਲਈ ਯੂਕਰੇਨ ਵਰਗੇ ਦੇਸ਼ਾਂ ਵਿੱਚ ਜਾਣਾ ਪੈਂਦਾ ਸੀ ਕਿਉਂਕਿ ਪੰਜਾਬ ਜਲਦੀ ਹੀ ਉਨ੍ਹਾਂ ਨੂੰ ਸੂਬੇ ਵਿੱਚ ਮਿਆਰੀ ਸਿੱਖਿਆ ਪ੍ਰਦਾਨ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਬ੍ਰੇਨ ਡਰੇਨ ਨੂੰ ਰੋਕਣ ਵਿੱਚ ਮਦਦ ਮਿਲੇਗੀ ਅਤੇ ਇਸ ਨਾਲ ਸੂਬੇ ਦੇ ਉੱਚ ਪੱਧਰੀ ਡਾਕਟਰਾਂ ਦਾ ਸੂਬੇ ਵਿੱਚ ਹੀ ਕੰਮ ਕਰਨਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਿੱਖਿਆ, ਸਿਖਲਾਈ ਅਤੇ ਹੋਰਨਾਂ ਖੇਤਰਾਂ ਵਿੱਚ ਗੁਣਵੱਤਾ ਦਾ ਪ੍ਰਤੀਕ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਮੈਡੀਕਲ ਸਿੱਖਿਆ ਵਿੱਚ ਹੋਰ ਰਾਜਾਂ ਲਈ ਚਾਨਣ ਮੁਨਾਰਾ ਬਣੇਗਾ। ਮਾਨਵਤਾ ਦੀ ਮਿਸਾਲੀ ਸੇਵਾ ਲਈ ਟਾਟਾ ਗਰੁੱਪ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਟਾਟਾ ਸਮਰਪਣ ਦਾ ਪ੍ਰਤੀਕ ਹੈ ਅਤੇ ਇਸੇ ਗੁਣ ਕਰਕੇ ਇਹ ਵਿਸ਼ਵ ਭਰ ਵਿੱਚ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਅਤੇ ਨਿਊ ਚੰਡੀਗੜ੍ਹ ਵਿਖੇ ਟਾਟਾ ਮੈਮੋਰੀਅਲ ਹਸਪਤਾਲ ਮਰੀਜ਼ਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕਰ ਰਿਹਾ ਹੈ, ਜੋ ਸੂਬੇ ਲਈ ਵਰਦਾਨ ਹੈ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਡਾ.ਆਰ.ਏ.ਬੜਵੇ ਦੇਸ਼ ਵਿੱਚ ਬਿਹਤਰ ਤੇ ਮਿਆਰੀ ਸਿਹਤ ਸੇਵਾਵਾਂ ਅਤੇ ਮਰੀਜ਼ਾਂ ਦਾ ਇਲਾਜ ਕਰਨ ਵਿੱਚ ਆਪਣਾ ਵਿਸ਼ੇਸ਼ ਯੋਗਦਾਨ ਪਾਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਵਿੱਚੋਂ ਕੈਂਸਰ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਵੱਲ ਧਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸੰਗਰੂਰ ਦੇ ਕੈਂਸਰ ਹਸਪਤਾਲ ਲਈ 42 ਕਰੋੜ ਰੁਪਏ ਦਿੱਤੇ ਹਨ ਅਤੇ ਇਸ ਨੇਕ ਕਾਰਜ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਸ ਜਾਨਲੇਵਾ ਬਿਮਾਰੀ ਨਾਲ ਹੋਰ ਵੀ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਹਸਪਤਾਲ ਵਿੱਚ ਆਈ.ਪੀ.ਡੀ. ਸੇਵਾਵਾਂ ਦੀ ਸ਼ੁਰੂਆਤ ਕੀਤੀ ਅਤੇ ਚੌਥੀ ਮੰਜ਼ਿਲ 'ਤੇ ਦਾਖਲ ਮਰੀਜ਼ਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਓ.ਪੀ.ਡੀ. ਕਾਰਜਸ਼ੀਲ ਕੀਤੀ ਗਈ ਸੀ ਅਤੇ 300 ਬਿਸਤਰਿਆਂ ਦੀ ਸਮਰੱਥਾ ਵਾਲੀ ਇਹ ਸੰਸਥਾ ਕੈਂਸਰ ਦੇ ਇਲਾਜ ਦੇ ਹੱਬ ਵਜੋਂ ਉੱਭਰੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਕੈਂਸਰ ਨੂੰ ਜੜ੍ਹੋਂ ਖ਼ਤਮ ਕਰਨ ਦੀ ਵਚਨਬੱਧਤਾ ਤਹਿਤ ਪੰਜਾਬ ਸਰਕਾਰ ਨੇ ਆਪਣੀ 52 ਏਕੜ ਜ਼ਮੀਨ ਹਸਪਤਾਲ ਨੂੰ ਮੁਫ਼ਤ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਸਪਤਾਲ ਦੀ ਸਾਂਭ-ਸੰਭਾਲ ਲਈ ਗ੍ਰਾਂਟ ਵਿੱਚ ਸਾਲਾਨਾ 2 ਕਰੋੜ ਰੁਪਏ ਦਾ ਯੋਗਦਾਨ ਪਾਉਂਦੀ ਹੈ। ਉਨ੍ਹਾਂ ਕਿਹਾ ਕਿ ਇਹ ਇਤਿਹਾਸਕ ਦਿਨ ਹੈ ਕਿਉਂਕਿ ਸੂਬਾ ਸਰਕਾਰ ਵੱਲੋਂ ਟਾਟਾ ਮੈਮੋਰੀਅਲ ਕੇਂਦਰ ਨਾਲ ਤਿੰਨ ਸਮਝੌਤਿਆਂ 'ਤੇ ਹਸਤਾਖਰ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਪਹਿਲੇ ਐਮਓਯੂ 'ਤੇ ਸਿਹਤ ਵਿਭਾਗ ਅਤੇ ਟਾਟਾ ਮੈਮੋਰੀਅਲ ਹਸਪਤਾਲ ਦਰਮਿਆਨ ਦਸਤਖਤ ਕੀਤੇ ਗਏ ਹਨ ਤਾਂ ਜੋ ਟੀ.ਐਮ.ਸੀ. ਦੁਆਰਾ ਸਰਕਾਰੀ ਹਸਪਤਾਲ ਦੇ ਸਟਾਫ ਨੂੰ ਸਿਖਲਾਈ ਦੇ ਕੇ ਸੂਬੇ ਭਰ ਵਿੱਚ ਸਿਹਤ ਸੰਭਾਲ ਸਹੂਲਤਾਂ ਨੂੰ ਮਜ਼ਬੂਤ ਕੀਤਾ ਜਾ ਸਕੇ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਰੇਡੀਓਲੋਜੀ, ਲੈਬ ਟੈਕਨਾਲੋਜੀ, ਓ.ਟੀ. ਅਤੇ ਹੋਰ ਵੱਖ-ਵੱਖ ਕੋਰਸਾਂ ਦੇ ਖੇਤਰ ਵਿੱਚ ਥੋੜ੍ਹੇ ਸਮੇਂ ਦੀ ਪ੍ਰੈਕਟੀਕਲ ਟ੍ਰੈਨਿੰਗ ਲਈ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਨਾਲ ਇੱਕ ਹੋਰ ਸਮਝੌਤਾ ਸਹੀਬੰਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕੈਂਸਰ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਸੂਬੇ ਵਿੱਚ ਹੁਨਰਮੰਦ ਸਟਾਫ਼ ਦਾ ਸਮੂਹ ਬਣਾਉਣ ਵਿੱਚ ਮਦਦ ਕਰੇਗਾ। ਭਗਵੰਤ ਮਾਨ ਨੇ ਅੱਗੇ ਦੱਸਿਆ ਕਿ ਇਸ ਘਾਤਕ ਬਿਮਾਰੀ ਦੀ ਰੋਕਥਾਮ ਲਈ ਲੋਕਾਂ ਵਿੱਚ ਵੱਡੇ ਪੱਧਰ 'ਤੇ ਜਾਗਰੂਕਤਾ ਪੈਦਾ ਕਰਨ ਲਈ ਸਕੂਲ ਸਿੱਖਿਆ ਵਿਭਾਗ ਨਾਲ ਇੱਕ ਹੋਰ ਸਮਝੌਤਾ ਕੀਤਾ ਗਿਆ ਹੈ। ਆਪਣੇ ਸੰਬੋਧਨ ਵਿੱਚ ਟੀਐਮਸੀ ਮੁੰਬਈ ਦੇ ਡਾਇਰੈਕਟਰ ਡਾ. ਆਰ.ਏ. ਬੜਵੇ ਨੇ ਕੈਂਸਰ ਦਾ ਮਿਆਰੀ ਇਲਾਜ ਕਰਨ ਲਈ ਦੇਸ਼ ਭਰ ਵਿੱਚ ਕੈਂਸਰ ਦੇ ਇਲਾਜ ਦੀਆਂ ਸਾਰੀਆਂ ਸੰਸਥਾਵਾਂ ਵਿੱਚ ਇੱਕੋ ਜਿਹੀਆਂ ਸੇਵਾਵਾਂ ਦੇਣ 'ਤੇ ਜ਼ੋਰ ਦਿੱਤਾ। ਡਾਇਰੈਕਟਰ ਹੋਮੀ ਭਾਬਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਡਾ. ਅਸ਼ੀਸ਼ ਗੁਲੀਆ ਨੇ ਪੰਜਾਬ ਵਿੱਚ ਟੀ.ਐਮ.ਸੀ. ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਰੇਡੀਓਲੋਜੀ ਵਿਭਾਗ ਦੇ ਮੁਖੀ ਡਾ. ਰਾਹਤ ਬਰਾੜ ਨੇ ਸਾਰੇ ਪਤਵੰਤਿਆਂ ਦਾ ਸਵਾਗਤ ਅਤੇ ਧੰਨਵਾਦ ਕੀਤਾ। ਮੁੱਖ ਮੰਤਰੀ ਨੇ ਟਾਟਾ ਮੈਮੋਰੀਅਲ ਬਾਰੇ ਇੱਕ ਕਿਤਾਬ ਵੀ ਜਾਰੀ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ, ਹਰਜੋਤ ਬੈਂਸ ਤੇ ਅਨਮੋਲ ਗਗਨ ਮਾਨ ਅਤੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਨੂੰ ਪ੍ਰਸਾਦ ਤੇ ਹੋਰ ਹਾਜ਼ਰ ਸਨ।

News 07 July,2023
ਸੂਬੇ ਦੇ ਨੌਜਵਾਨਾਂ ਨੂੰ ਮੁੱਖ ਮੰਤਰੀ ਦਾ ਤੋਹਫ਼ਾ, ਪਹਿਲੇ ਸਾਲ ਵਿੱਚ ਦਿੱਤੀਆਂ ਰਿਕਾਰਡ 29946 ਸਰਕਾਰੀ ਨੌਕਰੀਆਂ

ਦੇਸ਼ ਭਰ ਵਿੱਚ ਕਿਸੇ ਵੀ ਸੂਬਾ ਸਰਕਾਰ ਨੇ ਪਹਿਲੇ ਸਾਲ ਵਿੱਚ ਨੌਜਵਾਨਾਂ ਨੂੰ ਇੰਨੀਆਂ ਨੌਕਰੀਆਂ ਨਹੀਂ ਦਿੱਤੀਆਂ ਯੋਗ ਅਤੇ ਲੋੜਵੰਦ ਨੌਜਵਾਨਾਂ ਨੂੰ ਨਿਰੋਲ ਮੈਰਿਟ ਦੇ ਆਧਾਰ 'ਤੇ ਦਿੱਤੀਆਂ ਜਾ ਰਹੀਆਂ ਨੌਕਰੀਆਂ ਲੋਕਾਂ ਵੱਲੋਂ ਨਕਾਰੇ ਆਗੂ ਸੱਤਾ ਦੀ ਖ਼ਾਤਰ ਨਵੇਂ ਗਠਜੋੜ ਬਣਾਉਣ ਜਾਂ ਪੁਰਾਣੇ ਗਠਜੋੜ ਨੂੰ ਬਹਾਲ ਕਰਨ ਲਈ ਲਾ ਰਹੇ ਹਨ ਜੋੜ-ਤੋੜ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਨੂੰ ਸਿਖਲਾਈ ਦੇਣ ਵਾਸਤੇ ਖੋਲ੍ਹੇ ਜਾਣਗੇ ਅੱਠ ਹਾਈ-ਟੈਕ ਕੇਂਦਰ ਚੰਡੀਗੜ੍ਹ, 6 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਇਹ ਪਹਿਲੀ ਦਫ਼ਾ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ 29946 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ, ਜੋ ਇੱਕ ਰਿਕਾਰਡ ਹੈ ਕਿਉਂਕਿ ਦੇਸ਼ ਭਰ ਵਿੱਚ ਕਿਸੇ ਵੀ ਸੂਬਾ ਸਰਕਾਰ ਨੇ ਪਹਿਲੇ ਸਾਲ ਵਿੱਚ ਨੌਜਵਾਨਾਂ ਨੂੰ ਇੰਨੀਆਂ ਨੌਕਰੀਆਂ ਨਹੀਂ ਦਿੱਤੀਆਂ ਹਨ। ਅੱਜ ਇੱਥੇ ਮਿਉਂਸਪਲ ਭਵਨ ਵਿਖੇ ਸਿਹਤ ਤੇ ਪਰਿਵਾਰ ਭਲਾਈ, ਬਿਜਲੀ ਅਤੇ ਮੈਡੀਕਲ ਖੋਜ ਵਿਭਾਗ ਵਿੱਚ 252 ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਮਗਰੋਂ ਇੱਕਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਮਾਣ ਮਹਿਸੂਸ ਕਰਨਾ ਚਾਹੀਦਾ ਹੈ ਕਿ ਉਹ ਸੂਬਾ ਸਰਕਾਰ ਦਾ ਹਿੱਸਾ ਬਣ ਰਹੇ ਹਨ, ਜੋ ਨਵੇਂ ਪੰਜਾਬ ਦੀ ਸਿਰਜਣਾ ਲਈ ਅਣਥੱਕ ਮਿਹਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਹ ਭਰਤੀ ਮੁਹਿੰਮ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ 'ਤੇ ਚਲਾਈ ਜਾ ਰਹੀ ਹੈ ਅਤੇ ਸਿਰਫ਼ ਯੋਗ ਤੇ ਲੋੜਵੰਦ ਉਮੀਦਵਾਰਾਂ ਨੂੰ ਹੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਭਰਤੀ ਨਿਰੋਲ ਮੈਰਿਟ ਦੇ ਆਧਾਰ ‘ਤੇ ਹੀ ਕੀਤੀ ਜਾ ਰਹੀ ਹੈ, ਜਿਸ ਵਿੱਚ ਨਾ ਤਾਂ ਕੋਈ ਸਿਫਾਰਿਸ਼ ਅਤੇ ਨਾ ਹੀ ਕੋਈ ਤਰਕੀਬ ਕੰਮ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਹ ਆਮ ਆਦਮੀ ਦੀ ਹਾਲਤ ਨੂੰ ਸਮਝਦੇ ਹਨ, ਉਨ੍ਹਾਂ ਨੇ ਹਾਲ ਹੀ ਵਿੱਚ ਉਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਹੈ, ਜੋ ਲੰਬੇ ਸਮੇਂ ਤੋਂ ਆਪਣੀ ਡਿਊਟੀ ਨਿਭਾ ਰਹੇ ਸਨ। ਉਨ੍ਹਾਂ ਕਿਹਾ ਕਿ ਇਕ ਅਧਿਆਪਕ ਨੇ ਉਸ ਨੂੰ ਆਪਣੀ ਪਰੇਸ਼ਾਨੀ ਅਤੇ ਉਸ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਦੱਸਿਆ। ਭਗਵੰਤ ਮਾਨ ਨੇ ਕਿਹਾ ਕਿ ਪੁਰਾਣੀਆਂ ਰਾਜ ਸਰਕਾਰਾਂ ਦੀ ਨਾਂਹ-ਪੱਖੀ ਪਹੁੰਚ ਕਾਰਨ ਪੰਜਾਬ ਤਰੱਕੀ ਅਤੇ ਖੁਸ਼ਹਾਲੀ ਵਿੱਚ ਪਛੜ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਆਪਣੇ ਸੱਤਾ ਦੇ ਦੌਰ ਦੌਰਾਨ ਆਲੀਸ਼ਾਨ ਘਰਾਂ ਵਿੱਚ ਰਹਿ ਰਹੇ ਸਨ, ਉਨ੍ਹਾਂ ਨੂੰ ਲੋਕਾਂ ਨੇ ਸੂਬੇ ਦੇ ਰਾਜਨੀਤਿਕ ਨਕਸ਼ੇ ਤੋਂ ਬਾਹਰ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਨੇ ਇੱਕ ਨਵੇਂ ਯੁੱਗ ਦੀ ਸਵੇਰ ਵੇਖੀ ਹੈ ਕਿਉਂਕਿ ਅਜਿੱਤ ਮੰਨੇ ਜਾਂਦੇ ਇਨ੍ਹਾਂ ਆਗੂਆਂ ਨੂੰ ਲੋਕਾਂ ਨੇ ਸੱਤਾ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਭਗਵੰਤ ਮਾਨ ਨੇ ਵਿਅੰਗ ਕਰਦਿਆਂ ਕਿਹਾ ਕਿ ਵੱਡੇ-ਵੱਡੇ ਮਹਿਲਾਂ ਵਿੱਚ ਰਹਿਣ ਵਾਲੇ ਇਨ੍ਹਾਂ ਲੋਕਾਂ ਨੇ ਕਦੇ ਵੀ ਆਮ ਆਦਮੀ ਦੀ ਭਲਾਈ ਦੀ ਕੋਈ ਪ੍ਰਵਾਹ ਨਹੀਂ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਨਕਾਰੇ ਹੋਏ ਆਗੂ ਉਨ੍ਹਾਂ ਵਿਰੁੱਧ ਨਵੇਂ ਗਠਜੋੜ ਬਣਾ ਰਹੇ ਹਨ ਜਾਂ ਪੁਰਾਣੇ ਗਠਜੋੜ ਬਹਾਲ ਕਰਨ ਲਈ ਜੋੜ-ਤੋੜ ਲਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਗਠਜੋੜਾਂ ਦਾ ਇੱਕੋ-ਇੱਕ ਮਨੋਰਥ ਕਿਸੇ ਵੀ ਢੰਗ ਨਾਲ ਸੂਬੇ ਦੀ ਸਿਆਸੀ ਸੱਤਾ ਹਥਿਆਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਦੀ ਸੋਚ ਦੇ ਉਲਟ ਉਹ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੇ ਹਨ ਅਤੇ ਆਪਣੇ ਅਹੁਦੇ ਦੀ ਵਰਤੋਂ ਜਨਤਾ ਦੀ ਸੇਵਾ ਲਈ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਹਵਾਈ ਅੱਡਿਆਂ ’ਤੇ ਹਵਾਈ ਪੱਟੀ (ਰਨਵੇਅ) ਹਵਾਈ ਜਹਾਜ਼ ਨੂੰ ਸੁਚਾਰੂ ਢੰਗ ਨਾਲ ਉਡਾਣ ਭਰਨ ਵਿੱਚ ਸਹਾਇਤਾ ਕਰਦੀ ਹੈ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਦੀਆਂ ਆਸਾਂ ਨੂੰ ਪਰਵਾਜ਼ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਨੇਕ ਕਾਰਜ ਨੂੰ ਨੇਪਰੇ ਚੜ੍ਹਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਲਈ ਪੂਰੀ ਵਾਹ ਲਾ ਦੇਣ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲਾ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਦੇ ਮੱਦੇਨਜ਼ਰ ਅੱਠ ਹਾਈ-ਟੈਕ ਸੈਂਟਰ ਖੋਲ੍ਹ ਰਹੀ ਹੈ। ਸ. ਮਾਨ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਅਤੇ ਸੂਬੇ ਅਤੇ ਦੇਸ਼ ਵਿੱਚ ਉੱਚੇ ਅਹੁਦਿਆਂ ’ਤੇ ਪਹੁੰਚਣ ਲਈ ਮਿਆਰੀ ਸਿਖਲਾਈ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਨੌਜਵਾਨਾਂ ਨੂੰ ਉੱਚ ਅਹੁਦਿਆਂ ’ਤੇ ਬੈਠ ਕੇ ਦੇਸ਼ ਦੀ ਸੇਵਾ ਕਰਨਾ ਯਕੀਨੀ ਬਣਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਪੰਜਾਬ ਸਰਕਾਰ ਕੋਲਾ ਆਧਾਰਿਤ ਬਿਜਲੀ ਉਤਪਾਦਨ ਨੂੰ ਵਧਾਉਣ ਲਈ ਸੂਬੇ ਵਿੱਚ ਇੱਕ ਪ੍ਰਾਈਵੇਟ ਥਰਮਲ ਪਲਾਂਟ ਖਰੀਦਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਦੇ ਬਿਜਲੀ ਉਤਪਾਦਨ ਨੂੰ ਵਧਾ ਕੇ ਵਾਧੂ ਬਿਜਲੀ ਜੁਟਾਉਣ ਵਿੱਚ ਮਦਦ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਪਛਵਾੜਾ ਕੋਲਾ ਖਾਣ ਤੋਂ ਕੋਲੇ ਦੀ ਸਪਲਾਈ ਮੁੜ ਸ਼ੁਰੂ ਹੋਣ ਨਾਲ ਸੂਬੇ ਕੋਲ ਵਾਧੂ ਕੋਲਾ ਉਪਲਬਧ ਹੈ, ਜਿਸ ਦੀ ਵਰਤੋਂ ਇਨ੍ਹਾਂ ਥਰਮਲ ਪਲਾਂਟਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਕੀਤੀ ਜਾ ਸਕਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਕੋਲ ਕੋਲੇ ਦੀ ਲੋੜੀਂਦੀ ਸਪਲਾਈ ਅਤੇ ਸਟਾਕ ਹੈ ਜਿਸ ਰਾਹੀਂ ਇਨ੍ਹਾਂ ਪਲਾਂਟਾਂ ਨੂੰ ਕੁਸ਼ਲਤਾਪੂਰਵਕ ਚਲਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਵੀ ਸਾਰੇ ਖੇਤਰਾਂ ਨੂੰ ਨਿਰਵਿਘਨ ਅਤੇ ਨਿਯਮਤ ਬਿਜਲੀ ਸਪਲਾਈ ਦੇ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਬੰਧੀ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਸੂਬੇ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਹੈ। ਮੁੱਖ ਮੰਤਰੀ ਨੇ ਮਿਊਂਸਪਲ ਬਾਰੇ ਕਿਹਾ ਕਿ ਇਹ ਸਥਾਨ ਅਜਿਹੇ ਕਈ ਸਮਾਗਮਾਂ ਦੀ ਗਵਾਹੀ ਭਰਦਾ ਹੈ, ਜਿੱਥੇ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨੌਕਰੀਆਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਇਹ ਨੌਜਵਾਨਾਂ ਦੀ ਭਲਾਈ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਸੂਬਾ ਸਰਕਾਰ ਦੀ ਸੁਹਿਰਦ ਵਚਨਬੱਧਤਾ ਨੂੰ ਦਰਸਾਉਂਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਲਈ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸਾਰੇ ਨੌਜਵਾਨਾਂ ਦੀ ਚੋਣ ਨਿਰੋਲ ਰੂਪ ਵਿੱਚ ਯੋਗਤਾ ਦੇ ਆਧਾਰ ’ਤੇ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਨੌਜਵਾਨ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ ਅਤੇ ਹੁਣ ਇਨ੍ਹਾਂ ਨੂੰ ਪੂਰੀ ਤਨਦੇਹੀ ਤੇ ਜੋਸ਼ੋ-ਖ਼ਰੋਸ਼ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਨਵੇਂ ਭਰਤੀ ਹੋਏ ਨੌਜਵਾਨ ਆਪਣੀ ਕਲਮ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਲਈ ਕਰਨਗੇ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਵੱਧ ਤੋਂ ਵੱਧ ਲੋਕਾਂ ਦੀ ਭਲਾਈ ਯਕੀਨੀ ਬਣਾਉਣੀ ਚਾਹੀਦੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ। ਇਸ ਮੌਕੇ ਕੈਬਨਿਟ ਮੰਤਰੀ ਡਾ: ਬਲਬੀਰ ਸਿੰਘ ਤੇ ਹਰਭਜਨ ਸਿੰਘ ਤੇ ਹੋਰ ਵੀ ਹਾਜ਼ਰ ਸਨ।

News 06 July,2023
ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਖੇਡਾਂ ਵਿੱਚ ਨੰਬਰ ਇਕ ਸੂਬਾ ਬਣਾਉਣ ਲਈ ਰੋਡਮੈਪ ਤਿਆਰ: ਮੀਤ ਹੇਅਰ

ਖੇਡ ਮੰਤਰੀ ਨੇ ਨਵੀਂ ਖੇਡ ਨੀਤੀ ਦੇ ਖਰੜੇ ਨੂੰ ਦਿੱਤੀਆਂ ਅੰਤਿਮ ਛੋਹਾਂ ਖੇਡ ਸੱਭਿਆਚਾਰ ਨੂੰ ਹੁਲਾਰਾ ਅਤੇ ਖਿਡਾਰੀਆਂ ਦੇ ਮਾਣ-ਸਨਮਾਨ ਤੇ ਨੌਕਰੀਆਂ ਤੇ ਕੇਂਦਰਿਤ ਹੋਵੇਗੀ ਨਵੀਂ ਖੇਡ ਨੀਤੀ ਚੰਡੀਗੜ੍ਹ, 6 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਦੀ ਵਚਨਬੱਧਤਾ ’ਤੇ ਚੱਲਦਿਆਂ ਖੇਡ ਵਿਭਾਗ ਵੱਲੋਂ ਬਣਾਈ ਜਾ ਰਹੀ ਨਵੀਂ ਖੇਡ ਨੀਤੀ ਦਾ ਖਰੜੇ ਨੂੰ ਕਰੀਬ ਤਿਆਰ ਕਰ ਲਿਆ ਗਿਆ ਹੈ ਅਤੇ ਜਲਦ ਹੀ ਮੁੱਖ ਮੰਤਰੀ ਵੱਲੋਂ ਜਾਰੀ ਕੀਤੀ ਜਾਵੇਗੀ। ਇਹ ਜਾਣਕਾਰੀ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਉਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਤਜਵੀਜ਼ਤ ਖੇਡ ਨੀਤੀ ਦੇ ਖਰੜੇ ਨੂੰ ਅੰਤਿਮ ਛੋਹਾਂ ਦੇਣ ਤੋਂ ਬਾਅਦ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ। ਇਸ ਤੋਂ ਪਹਿਲਾਂ ਖੇਡ ਮੰਤਰੀ ਨੇ ਖੇਡ ਨੀਤੀ ਦਾ ਖਰੜਾ ਤਿਆਰ ਕਰਨ ਲਈ ਖੇਡ ਮਾਹਿਰਾਂ ਦੀ ਬਣਾਈ ਕਮੇਟੀ ਨਾਲ ਨਿਰੰਤਰ ਮੀਟਿੰਗਾਂ ਕੀਤੀਆਂ ਗਈਆਂ ਸਨ ਅਤੇ ਖਿਡਾਰੀਆਂ ਤੇ ਖੇਡਾਂ ਨਾਲ ਜੁੜੀਆਂ ਵੱਖ-ਵੱਖ ਸੰਸਥਾਵਾਂ ਦੀ ਫੀਡਬੈਕ ਵੀ ਲਈ ਗਈ। ਮੀਤ ਹੇਅਰ ਨੇ ਕਿਹ ਕਿ ਖੇਡ ਸੱਭਿਆਚਾਰ ਪੈਦਾ ਕਰਨ ਲਈ ਪਿੰਡ/ਸ਼ਹਿਰ ਪੱਧਰ ਤੋਂ ਸੂਬਾ ਪੱਧਰ ਤੱਕ ਖੇਡ ਨਰਸਰੀਆਂ ਤੋਂ ਲੈ ਕੇ ਸੈਂਟਰ ਆਫ਼ ਐਕਸੀਲੈਂਸ ਬਣਾਏ ਜਾਣ ਉਤੇ ਜ਼ੋਰ ਦਿੱਤਾ ਗਿਆ ਹੈ। ਖਿਡਾਰੀਆਂ ਦੀਆਂ ਪ੍ਰਾਪਤੀਆਂ ਦੇ ਹਿਸਾਬ ਨਾਲ ਸਿੱਧੀਆਂ ਨੌਕਰੀਆਂ ਦਾ ਪ੍ਰਬੰਧ ਕਰਨਾ, ਖਿਡਾਰੀਆਂ ਦੀ ਡਾਈਟ, ਸਿਖਲਾਈ ਅਤੇ ਸੱਟਾਂ-ਫੇਟਾਂ ਤੋਂ ਉਭਾਰਨ ਲਈ ਵਿਸ਼ੇਸ਼ ਸੈਂਟਰ, ਕੋਚਾਂ ਦਾ ਮਾਣ-ਸਨਮਾਨ ਅਤੇ ਖੇਡਾਂ ਦੀ ਪ੍ਰਮੋਸ਼ਨ ਲਈ ਕੰਮ ਕਰਨ ਵਾਲੀਆਂ ਸਖਸ਼ੀਅਤਾਂ/ਸੰਸਥਾਵਾਂ ਦਾ ਸਨਮਾਨ ਖੇਡ ਨੀਤੀ ਦਾ ਅਹਿਮ ਹਿੱਸਾ ਹੋਵੇਗਾ। ਖੇਡ ਮੰਤਰੀ ਨੇ ਦੱਸਿਆ ਕਿ ਕੌਮਾਂਤਰੀ ਮੁਕਾਬਲਿਆਂ ਦੀ ਤਿਆਰੀ ਲਈ ਖਿਡਾਰੀਆਂ ਦੀ ਵਿੱਤੀ ਮੱਦਦ ਤੋਂ ਲੈ ਕੇ ਤਮਗ਼ਾ ਜਿੱਤਣ ਵਾਲੇ ਖਿਡਾਰੀਆਂ ਦਾ ਨਗਦ ਰਾਸ਼ੀ ਨਾਲ ਸਨਮਾਨ ਉਤੇ ਵੀ ਜ਼ੋਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਜਿਹੜੇ ਖੇਡ ਮੁਕਾਬਲੇ ਇਨਾਮ ਰਾਸ਼ੀ ਵਾਲੀ ਸੂਚੀ ਵਿੱਚ ਨਹੀਂ ਸ਼ਾਮਲ ਸਨ, ਉਨ੍ਹਾਂ ਨੂੰ ਸ਼ਾਮਲ ਕਰਨਾ ਅਤੇ ਪੈਰਾ ਸਪੋਰਟਸ ਦੇ ਨਾਲ ਸਪੈਸ਼ਲ ਓਲੰਪਿਕਸ/ਬਲਾਈਂਡ/ਡੈਫ ਖੇਡਾਂ ਦੇ ਤਮਗ਼ਾ ਜੇਤੂਆਂ ਨੂੰ ਵੀ ਨਗਦ ਰਾਸ਼ੀ ਦੇਣ ਦੀ ਸਿਫਾਰਸ਼ ਕੀਤੀ ਜਾ ਰਹੀ ਹੈ। ਮੀਤ ਹੇਅਰ ਨੇ ਦੱਸਿਆ ਕਿ ਕੋਚਾਂ ਦੀ ਭਰਤੀ ਅਤੇ ਖੇਡ ਵਿਭਾਗ ਵਿੱਚ ਵੱਖ-ਵੱਖ ਆਸਾਮੀਆਂ ਭਰਨ ਉਤੇ ਵੀ ਜ਼ੋਰ ਦਿੱਤਾ ਜਾਵੇਗਾ। ਮੌਜੂਦਾ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ ਨਵੇਂ ਖੇਡ ਸਟੇਡੀਅਮਾਂ ਦੀ ਉਸਾਰੀ ਵਿੱਚ ਖੇਡ ਗਰਾਊਂਡ ਨੂੰ ਬਣਾਉਣ ਉਤੇ ਹੀ ਧਿਆਨ ਕੇਂਦਰਿਤ ਕੀਤਾ ਜਾਵੇਗਾ। ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਖੇਡਾਂ ਸਰਵਜੀਤ ਸਿੰਘ, ਵਿਸ਼ੇਸ਼ ਸਕੱਤਰ ਪੀ. ਆਨੰਦ ਕੁਮਾਰ ਤੇ ਡਾਇਰੈਕਟਰ ਹਰਪ੍ਰੀਤ ਸਿੰਘ ਸੂਦਨ ਵੀ ਹਾਜ਼ਰ ਸਨ।

News 06 July,2023
ਬੁਢਾਪਾ ਪੈਨਸ਼ਨ ਦਾ ਲਾਭ ਕੇਵਲ ਲੋੜਵੰਦ ਅਤੇ ਯੋਗ ਵਿਅਕਤੀ ਨੂੰ ਹੀ ਮਿਲੇ:ਡਾ.ਬਲਜੀਤ ਕੌਰ

ਡਾ.ਬਲਜੀਤ ਕੌਰ ਦੇ ਹੁਕਮਾਂ ਤੇ ਵਿਭਾਗ ਵੱਲੋਂ ਪੈਨਸ਼ਨਾ ਸਬੰਧੀ ਆਰੰਭੀ ਕਾਰਵਾਈ ਕਿਹਾ, ਲਾਭਪਾਤਰੀ ਆਪਣੇ ਜਿਲ੍ਹੇ ਦੇ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਦਫਤਰ ਵਿਖੇ ਆਪਣੀ ਆਮਦਨ ਸਬੰਧੀ ਦਸਤਾਵੇਜ਼ ਪੇਸ਼ ਕਰਕੇ ਆਪਣਾ ਪੱਖ ਰੱਖਣ ਚੰਡੀਗੜ੍ਹ, 6 ਜੁਲਾਈ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੂਬੇ ਦੇ ਸਮੂਹ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰਾਂ ਨੂੰ ਹਦਾਇਤ ਕੀਤੀ ਹੈ ਕਿ 15 ਦਿਨਾਂ ਦੇ ਅੰਦਰ-ਅੰਦਰ ਅਸਲ ਬੁਢਾਪਾ ਪੈਨਸ਼ਨ ਲਾਭਪਾਤਰੀਆਂ ਦੀ ਆਮਦਨ ਸਬੰਧੀ ਦਸਤਾਵੇਜ਼ ਹਾਸਲ ਕੀਤੇ ਜਾਣ ਤਾਂ ਜੋ ਬੁਢਾਪਾ ਪੈਨਸ਼ਨ ਦਾ ਲਾਭ ਲੋੜਵੰਦ ਅਤੇ ਯੋਗ ਵਿਅਕਤੀਆਂ ਨੂੰ ਹੀ ਮਿਲ ਸਕੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੈਨਸ਼ਨਾ ਸਬੰਧੀ ਆਰੰਭੀ ਕਾਰਵਾਈ ਦੌਰਾਨ ਸਾਹਮਣੇ ਆਇਆ ਕਿ ਜੇ ਫਾਰਮ ਹੋਲਡਰਾਂ ਵਿਚੋ 63424 ਅਜਿਹੇ ਵਿਅਕਤੀ ਹਨ ਜੋ ਵਿਭਾਗ ਵੱਲੋਂ ਬੁਢਾਪਾ ਪੈਨਸ਼ਨ ਲੈ ਰਹੇ ਹਨ ਅਤੇ ਇਹਨਾਂ ਦੀ ਸਲਾਨਾ ਆਮਦਨ 60000/- ਰੁਪਏ ਤੋ ਵੱਧ ਹੈ। ਜਦਕਿ ਬੁਢਾਪਾ ਪੈਨਸ਼ਨ ਲਈ ਲਾਭਪਾਤਰੀ ਦੀ ਸਲਾਨਾ ਆਮਦਨ 60000/- ਰੁਪਏ ਤੋ ਵੱਧ ਨਹੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਵਚਨਬੱਧ ਹੈ। ਕੈਬਨਿਟ ਮੰਤਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਦੇ ਕਈ ਬੁਢਾਪਾ ਪੈਨਸ਼ਨਰ ਵੀ ਕਿਸਾਨ ਵਰਗ ਨਾਲ ਸਬੰਧਤ ਹਨ। ਪੰਜਾਬ ਰਾਜ ਮੰਡੀ ਬੋਰਡ ਵੱਲੋ ਕਿਸਾਨਾਂ ਨੂੰ ਉਹਨਾਂ ਦੀ ਫਸਲ ਵੇਚਣ ਉਪਰੰਤ ਹੋਈ ਆਮਦਨ ਬਾਰੇ ਜੇ ਫਾਰਮ ਜਾਰੀ ਕੀਤੇ ਜਾਂਦੇ ਹਨ। ੳਨ੍ਹਾਂ ਦੀ ਸਲਾਨਾ ਆਮਦਨ ਦਾ ਸਹੀ ਪਤਾ ਲਗਾਉਣ ਦੇ ਮੰਤਵ ਨਾਲ ਵਿਭਾਗ ਵੱਲੋਂ ਪੰਜਾਬ ਰਾਜ ਮੰਡੀ ਬੋਰਡ ਦੇ ਡਾਟੇ ਨਾਲ ਮਿਲਾਣ ਕੀਤਾ ਗਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਪਾਲਿਸੀ ਅਨੁਸਾਰ ਪੈਨਸ਼ਨ ਦਾ ਲਾਭ ਕੇਵਲ ਲੋੜਵੰਦ ਅਤੇ ਯੋਗ ਵਿਅਕਤੀ ਨੂੰ ਹੀ ਮਿਲਣਾ ਚਾਹੀਦਾ ਹੈ ਜੋ ਨਿਯਮਾਂ ਅਨੁਸਾਰ ਸ਼ਰਤਾ ਪੂਰੀਆਂ ਕਰਦਾ ਹੈ। ਵਿਭਾਗ ਵੱਲੋਂ ਅਜਿਹੇ ਵਿਅਕਤੀਆਂ ਦੀ ਪਛਾਣ ਕਰਨ ਉਪਰੰਤ ਮੰਤਰੀ ਨੇ ਜਿਲ੍ਹਾ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਸਬੰਧਤ ਵਿਅਕਤੀਆਂ ਨੂੰ 15 ਦਿਨਾਂ ਦਾ ਨੋਟਿਸ ਜਾਰੀ ਕੀਤਾ ਜਾਵੇ ਅਤੇ ਨੋਟਿਸ ਪ੍ਰਾਪਤ ਹੋਣ ਤੋਂ 15 ਦਿਨਾਂ ਦੇ ਅੰਦਰ ਅੰਦਰ ਲਾਭਪਾਤਰੀ ਆਪਣੀ ਆਮਦਨ ਸਬੰਧੀ ਦਸਤਾਵੇਜ਼ (ਜਿਵੇਂ ਕਿ ਆਮਦਨ ਸਰਟੀਫਿਕੇਟ ਜਾਂ ਹੋਰ ਲੋੜੀਂਦੇ ਦਸਤਾਵੇਜ਼) ਲੈ ਕੇ ਆਪਣੇ ਜਿਲ੍ਹੇ ਦੇ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਦਫਤਰ ਵਿਖੇ ਪੇਸ਼ ਹੋ ਕੇ ਆਪਣਾ ਪੱਖ ਰੱਖ ਸਕਦੇ ਹਨ। ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲਾ ਵੀ ਵਿਭਾਗ ਵੱਲੋ ਜੁਲਾਈ 2022 ਦੌਰਾਨ ਪੰਜਾਬ ਰਾਜ ਵਿੱਚ ਆਂਗਣਵਾੜੀ ਵਰਕਰਾਂ ਰਾਹੀ ਬੁਢਾਪਾ ਪੈਨਸ਼ਨ ਲੈ ਰਹੇ ਲਾਭਪਾਤਰੀਆਂ ਦਾ ਸਰਵੇ ਕਰਵਾਇਆ ਗਿਆ ਸੀ, ਜਿਸ ਅਨੁਸਾਰ 90248 ਲਾਭਪਾਤਰੀਆਂ ਮ੍ਰਿਤਕ ਪਾਏ ਗਏ ਸਨ। ਵਿਭਾਗ ਵੱਲੋਂ ਲਾਭਪਾਤਰੀਆਂ ਦੇ ਵਾਰਸਾ ਤੋ 25.00 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ ਸੀ। ਮੰਤਰੀ ਵੱਲੋਂ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ ਅਨੁਸਾਰ ਪੰਜਾਬ ਵਿੱਚ ਆਂਗਣਵਾੜੀ ਵਰਕਰਾਂ ਰਾਹੀ ਮ੍ਰਿਤਕ ਲਾਭਪਾਤਰੀਆਂ ਦਾ ਸਰਵੇ ਕਰਵਾਉਣ ਸਬੰਧੀ ਮੁੜ ਕਾਰਵਾਈ ਆਰੰਭੀ ਜਾ ਚੁੱਕੀ ਹੈ।

News 06 July,2023
ਮੁੱਖ ਮੰਤਰੀ ਨੇ ਪੰਜਾਬ ਵਿੱਚ 10ਵਾਂ ਟੋਲ ਪਲਾਜ਼ਾ ਟੋਲ ਮੁਕਤ ਕਰਵਾਇਆ

ਹੁਣ ਤੱਕ 10 ਟੋਲ ਪਲਾਜ਼ੇ ਬੰਦ ਹੋਣ ਨਾਲ ਲੋਕਾਂ ਦੇ ਰੋਜ਼ਾਨਾ ਬਚ ਰਹੇ ਹਨ 44.43 ਲੱਖ ਰੁਪਏ ਸਿੰਘਾਂਵਾਲਾ ਟੋਲ ਪਲਾਜ਼ਾ ਬੰਦ ਹੋਣ ਨਾਲ ਲੋਕਾਂ ਦੇ ਹਰ ਰੋਜ਼ ਬਚਣਗੇ 4.61 ਲੱਖ ਰੁਪਏ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਸਿੰਘਾਵਾਲਾ ਟੋਲ ਪਲਾਜ਼ਾ ਚਲਾ ਰਹੀ ਸੀ ਕੰਪਨੀ ਟੋਲ ਮਾਫੀਏ ਦੀ ਪੁਸ਼ਤਪਨਾਹੀ ਕਰਨ ਵਾਲੀ ਕਾਂਗਰਸ ਪਾਰਟੀ ਹੁਣ ਲੋਕਾਂ ਨੂੰ ਗੁੰਮਰਾਹ ਕਰਨ ਲੱਗੀ ਸਿੰਘਾਵਾਲਾ (ਮੋਗਾ), 5 ਜੁਲਾਈ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਿੰਡ ਚੰਦਪੁਰਾਣਾ ਨੇੜੇ ਮੋਗਾ-ਕੋਟਕਪੂਰਾ ਰੋਡ ਉਤੇ ਸੂਬੇ ਵਿਚ 10ਵਾਂ ਟੋਲ ਪਲਾਜ਼ਾ ਬੰਦ ਕਰਵਾਇਆ। ਪੰਜਾਬ ਵਿਚ ਹੁਣ ਤੱਕ 10 ਟੋਲ ਪਲਾਜ਼ੇ ਬੰਦ ਹੋਣ ਨਾਲ ਆਮ ਲੋਕਾਂ ਦੀ ਰੋਜ਼ਾਨਾ 44.43 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ। ਸਿੰਘਾਵਾਲਾ ਟੋਲ ਪਲਾਜ਼ਾ ਬੰਦ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ 10 ਟੋਲ ਪਲਾਜ਼ਿਆਂ ਤੋਂ ਲੰਘਣ ਮੌਕੇ ਲੋਕਾਂ ਨੂੰ ਰੋਜ਼ਾਨਾ 44.43 ਲੱਖ ਰੁਪਏ ਟੋਲ ਵਜੋਂ ਅਦਾ ਕਰਨੇ ਪੈਂਦੇ ਸਨ। ਉਨ੍ਹਾਂ ਕਿਹਾ ਕਿ ਹੁਣ ਇਹ ਟੋਲ ਬੰਦ ਹੋਣ ਨਾਲ ਲੋਕਾਂ ਨੂੰ ਬਹੁਤ ਵੱਡੀ ਆਰਥਿਕ ਰਾਹਤ ਮਿਲੀ ਹੈ। ਭਗਵੰਤ ਮਾਨ ਨੇ ਕਿਹਾ ਕਿ ਮੋਗਾ-ਕੋਟਕਪੂਰਾ ਮਾਰਗ ਉਤੇ ਪੈਂਦੇ ਇਸ ਸਿੰਘਾਵਾਲਾ ਟੋਲ ਪਲਾਜ਼ੇ ਤੋਂ ਲੰਘਣ ਮੌਕੇ ਲੋਕਾਂ ਨੂੰ ਰੋਜ਼ਾਨਾ 4.68 ਲੱਖ ਰੁਪਏ ਟੋਲ ਦੇਣਾ ਪੈਂਦਾ ਸੀ ਜਿਸ ਕਰਕੇ ਟੋਲ ਬੰਦ ਹੋਣ ਨਾਲ ਲੋਕਾਂ ਦੇ ਇਹ ਪੈਸੇ ਹੁਣ ਬਚਣਗੇ। ਮੁੱਖ ਮੰਤਰੀ ਨੇ ਦੁੱਖ ਜ਼ਾਹਰ ਕੀਤਾ ਕਿ ਅਸਲ ਵਿਚ ਇਹ ਟੋਲ ਪਲਾਜ਼ੇ ਆਮ ਲੋਕਾਂ ਨੂੰ ਲੁੱਟਣ ਵਾਲੀਆਂ ਦੁਕਾਨਾਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਟੋਲ ਪਲਾਜ਼ਿਆਂ ਨੇ ਲੋਕਾਂ ਦਾ ਆਰਥਿਕ ਸ਼ੋਸ਼ਣ ਕਰਨ ਲਈ ਸਰਕਾਰ ਨਾਲ ਹੋਏ ਸਮਝੌਤਿਆਂ ਦੇ ਨਿਯਮਾਂ ਦੀਆਂ ਰੱਜ ਕੇ ਧੱਜੀਆਂ ਉਡਾਈਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੇ ਹਿੱਤ ਵਿਚ ਟੋਲ ਪ੍ਰਬੰਧਕਾਂ ਉਤੇ ਕੋਈ ਕਾਰਵਾਈ ਕਰਨ ਦੀ ਬਜਾਏ ਉਲਟਾ ਇਨ੍ਹਾਂ ਦੀ ਪੁਸ਼ਤਪਨਾਹੀ ਕੀਤੀ ਅਤੇ ਲੋਕਾਂ ਦੀ ਹੁੰਦੀ ਲੁੱਟ ਵੱਲ ਜਾਣਬੁੱਝ ਕੇ ਕੋਈ ਧਿਆਨ ਨਹੀਂ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਲੋਕ ਆਪਣੇ ਹਿੱਤਾਂ ਦੀ ਰਾਖੀ ਲਈ ਸਰਕਾਰਾਂ ਚੁਣਦੇ ਹਨ ਪਰ ਸੱਤਾ ਵਿਚ ਅੰਨ੍ਹੇ ਹੋਏ ਸਿਆਸਤਦਾਨਾਂ ਨੇ ਅਜਿਹੇ ਡਿਫਾਲਟਰਾਂ ਨੂੰ ਸਿਰਫ਼ ਆਪਣੇ ਸਵਾਰਥਾਂ ਲਈ ਢਾਲ ਬਣਾਇਆ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਨ੍ਹਾਂ ਟੋਲ ਪਲਾਜ਼ਿਆਂ ਦੀਆਂ ਉਣਤਾਈਆਂ ਨੂੰ ਨਜ਼ਰਅੰਦਾਜ਼ ਕੀਤਾ ਅਤੇ ਆਮ ਲੋਕਾਂ ਦੀ ਪ੍ਰਵਾਹ ਕੀਤੇ ਬਿਨਾਂ ਇਨ੍ਹਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਪੈਸਾ ਵਸੂਲਣ ਦੀ ਖੁੱਲ੍ਹ ਦਿੱਤੀ। ਭਗਵੰਤ ਮਾਨ ਨੇ ਕਿਹਾ ਕਿ ਹੁਣ ਤੱਕ ਬੰਦ ਕੀਤੇ ਗਏਕਿਸੇ ਵੀ ਟੋਲ ਪਲਾਜ਼ੇ 'ਤੇ ਸਮਝੌਤੇ ਵਿਚ ਵਿਵਸਥਾ ਹੋਣ ਦੇ ਬਾਵਜੂਦ ਐਂਬੂਲੈਂਸ ਜਾਂ ਰਿਕਵਰੀ ਵੈਨ ਦੀ ਸਹੂਲਤ ਨਜ਼ਰ ਨਹੀਂ ਆਈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਟੋਲ ਪਲਾਜ਼ਾ ਦਾ ਸਮਝੌਤਾ ਕੈਪਟਨ ਸਰਕਾਰ ਵੇਲੇ 25 ਸਤੰਬਰ, 2006 ਨੂੰ ਹੋਇਆ ਸੀ ਅਤੇ ਸਾਢੇ ਸੋਲਾਂ ਸਾਲਾਂ ਲਈ ਟੋਲ ਲਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਕੰਪਨੀ ਵੱਲੋਂ ਸੜਕ ਉਤੇ ਪਹਿਲੀ ਵਾਰ ਲੁੱਕ ਪਾਉਣ ਦੇ ਕੰਮ ਵਿਚ 158 ਦਿਨ ਦੀ ਦੇਰੀ ਕੀਤੀ ਗਈ ਸੀ ਜਿਸ ਕਰਕੇ ਕੰਪਨੀ ਨੂੰ 2.48 ਕਰੋੜ ਰੁਪਏ ਦਾ ਜੁਰਮਾਨਾ ਕੀਤਾ ਗਿਆ। ਭਗਵੰਤ ਮਾਨ ਨੇ ਕਿਹਾ ਕਿ ਉਸ ਮੌਕੇ ਦੀ ਸਰਕਾਰ ਵੱਲੋਂ ਕੰਪਨੀ ਤੋਂ ਇਹ ਜੁਰਮਾਨਾ ਕਦੇ ਵੀ ਵਸੂਲ ਨਹੀਂ ਕੀਤਾ ਗਿਆ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਮਝੌਤੇ ਦੇ ਤਹਿਤ ਇਹ ਟੋਲ 10 ਨਵੰਬਰ, 2019 ਨੂੰ ਬੰਦ ਕੀਤਾ ਜਾ ਸਕਦਾ ਸੀ ਕਿਉਂਕਿ ਜਦੋਂ ਦੂਜੀ ਵਾਰ ਲੁੱਕ ਪਾਉਣ ਦੇ ਕੰਮ ਵਿਚ ਮੁੜ ਦੇਰੀ ਕੀਤੀ ਗਈ ਸੀ ਅਤੇ ਇਸ ਗਲਤੀ ਲਈ ਕੰਪਨੀ 'ਤੇ 3.89 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਸਮਝੌਤੇ ਦੀ ਸਰਕਾਰ ਉਲੰਘਣਾ ਸੀ ਕਿਉਂਕਿ ਜੇਕਰ ਜੁਰਮਾਨੇ ਦੀ ਰਕਮ 3.11 ਕਰੋੜ ਰੁਪਏ ਤੋਂ ਵੱਧ ਹੁੰਦੀ ਹੈ ਤਾਂ ਸਰਕਾਰ ਵੱਲੋਂ ਸਮਝੌਤਾ ਖਤਮ ਕੀਤਾ ਜਾ ਸਕਦਾ ਸੀ। ਭਗਵੰਤ ਮਾਨ ਨੇ ਕਿਹਾ ਕਿ ਅਜਿਹਾ ਕਦੇ ਨਹੀਂ ਹੁੰਦਾ ਕਿ ਸੱਤਾਧਾਰੀ ਲੋਕਾਂ ਨੇ ਕੰਪਨੀ ਨੂੰ ਨਿਯਮਾਂ ਦੀ ਉਲੰਘਣਾ ਕਰਨ ਲਈ ਖੁੱਲ੍ਹੀ ਛੁੱਟੀ ਦਿੱਤੀ ਹੋਵੇ। ਮੁੱਖ ਮੰਤਰੀ ਨੇ ਕਿਹਾ ਕਿ ਸੱਤਾ ਵਿਚ ਆਉਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਨੇ ਇਨ੍ਹਾਂ ਟੋਲ ਪਲਾਜ਼ਿਆਂ ਨੂੰ ਬੰਦ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਸੀ, ਜਿਸ ਅਨੁਸਾਰ ਇਹ ਟੋਲ ਪਲਾਜ਼ੇ ਬੰਦ ਕਰ ਦਿੱਤੇ ਗਏ ਹਨ। ਇਸ ਬਾਰੇ ਗੁੰਮਰਾਹਕੁੰਨ ਬਿਆਨ ਦੇਣ ਲਈ ਕਾਂਗਰਸੀ ਆਗੂਆਂ 'ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸੀ ਆਗੂ ਲੋਕਾਂ ਨੂੰ ਇਹ ਸਪੱਸ਼ਟ ਕਰਨ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਇਨ੍ਹਾਂ ਟੋਲ ਪਲਾਜ਼ਿਆਂ ਨੂੰ ਬੰਦ ਕਿਉਂ ਨਹੀਂ ਕੀਤਾ ਗਿਆ ਸੀ। ਭਗਵੰਤ ਮਾਨ ਨੇ ਕਿਹਾ ਕਿ ਅਸਲ ਵਿੱਚ ਕਾਂਗਰਸ ਨੇ ਇਨ੍ਹਾਂ ਟੋਲ ਪਲਾਜ਼ਿਆਂ ਦੀ ਸਰਪ੍ਰਸਤੀ ਕੀਤੀ ਸੀ, ਜਿਸ ਕਾਰਨ ਉਨ੍ਹਾਂ ਨੇ ਕਦੇ ਵੀ ਕਸੂਰਵਾਰ ਟੋਲ ਕੰਪਨੀਆਂ ਵਿਰੁੱਧ ਕਾਰਵਾਈ ਨਹੀਂ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਟੋਲ ਬੰਦ ਕਰਵਾਉਣ ਦਾ ਉਦੇਸ਼ ਸ਼ੋਹਰਤ ਖੱਟਣਾ ਨਹੀਂ ਹੈ ਸਗੋਂ ਇਸ ਦਾ ਮਨੋਰਥ ਲੋਕਾਂ ਨੂੰ ਰਾਹਤ ਦੇਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਟੋਲ ਚਲਾਉਣ ਵਾਲੀ ਕੰਪਨੀ ਕਿਸਾਨ ਅੰਦੋਲਨ ਅਤੇ ਕੋਵਿਡ ਮਹਾਂਮਾਰੀ ਦੇ ਬਹਾਨੇ ਮਿਆਦ ਵਧਾਉਣ ਦੀ ਮੰਗ ਕਰ ਰਹੀ ਸੀ ਪਰ ਉਨ੍ਹਾਂ ਦੀ ਸਰਕਾਰ ਨੇ ਇਸ ਤੋਂ ਸਾਫ਼ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਕੰਪਨੀ ਨੂੰ 60 ਦਿਨ ਪਹਿਲਾਂ ਨੋਟਿਸ ਦੇਣਾ ਜ਼ਰੂਰੀ ਹੁੰਦਾ ਹੈ, ਜਿਸ ਕਾਰਨ ਉਨ੍ਹਾਂ ਨੇ ਕੰਪਨੀ ਨੂੰ ਨੋਟਿਸ ਦੇ ਕੇ ਅੱਜ ਟੋਲ ਪਲਾਜ਼ਾ ਬੰਦ ਕਰ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਕੰਮ ਪਹਿਲਾਂ ਹੋ ਜਾਣਾ ਚਾਹੀਦਾ ਸੀ ਪਰ ਉਨ੍ਹਾਂ ਤੋਂ ਪਹਿਲੀਆਂ ਸਰਕਾਰ ਦੇ ਸਿਆਸਤਦਾਨਾਂ ਨੇ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਕੋਈ ਕਦਮ ਚੁੱਕਿਆ ਸਗੋਂ ਉਨ੍ਹਾਂ ਨੇ ਟੋਲ ਪਲਾਜ਼ਾ ਦਾ ਪ੍ਰਬੰਧ ਕਰਨ ਵਾਲੀਆਂ ਕੰਪਨੀਆਂ ਦੇ ਅਧਿਕਾਰਾਂ ਦੀ ਰਾਖੀ ਕੀਤੀ। ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਲੋਕਾਂ ਤੋਂ ਲੁੱਟਿਆ ਗਿਆ ਇਕ-ਇਕ ਪੈਸਾ ਇਨ੍ਹਾਂ ਕੰਪਨੀਆਂ ਤੋਂ ਵਸੂਲ ਕੀਤਾ ਜਾਵੇਗਾ ਅਤੇ ਕਾਨੂੰਨੀ ਰਾਹ ਅਖਤਿਆਰ ਕਰਕੇ ਇਨ੍ਹਾਂ ਕੰਪਨੀਆਂ ਤੋਂ ਬਕਾਇਆ ਰਾਸ਼ੀ ਵੀ ਭਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਰਾਹਤ ਦੇਣ ਲਈ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਟੋਲ ਪਲਾਜ਼ੇ ਬੰਦ ਕਰਵਾਏ ਜਾਣਗੇ। ਭਗਵੰਤ ਮਾਨ ਨੇ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।

News 05 July,2023
ਮਾਨ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਡੋਰ-ਸਟੈੱਪ ਸਰਵਿਸ ਡਲਿਵਰੀ ਸ਼ੁਰੂ ਕਰਨ ਦੀ ਯੋਜਨਾ

ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ 400 ਤਰ੍ਹਾਂ ਦੀਆਂ ਸੇਵਾਵਾਂ ਲੋਕ ਘਰ ਬੈਠੇ ਹਾਸਲ ਕਰ ਸਕਣਗੇ: ਅਮਨ ਅਰੋੜਾ • ਪ੍ਰਸ਼ਾਸਕੀ ਸੁਧਾਰ ਮੰਤਰੀ ਵੱਲੋਂ ਸਕੀਮ ਸ਼ੁਰੂ ਕਰਨ ਵਾਸਤੇ ਵਿਭਾਗ ਦੇ ਅਧਿਕਾਰੀਆਂ ਨੂੰ ਪ੍ਰਕਿਰਿਆ ਤੇਜ਼ ਕਰਨ ਦੀ ਹਦਾਇਤ • ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਵਚਨਬੱਧ ਚੰਡੀਗੜ੍ਹ, 5 ਜੁਲਾਈ: ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸੂਬੇ ਦੇ ਨਾਗਰਿਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਸਬੰਧੀ ਵਚਨਬੱਧਤਾ ਤਹਿਤ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਹੁਣ ਲੋਕ ਆਪਣੇ ਘਰ ਬੈਠੇ ਹੀ ਹਾਸਲ ਕਰ ਸਕਣਗੇ ਕਿਉਂਕਿ ਸੂਬਾ ਸਰਕਾਰ ਵੱਲੋਂ ਡੋਰ-ਸਟੈੱਪ ਸਰਵਿਸ ਡਲਿਵਰੀ ਸਕੀਮ ਸ਼ੁਰੂ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਇੱਥੇ ਮਗਸੀਪਾ ਵਿਖੇ ਪੰਜਾਬ ਰਾਜ ਈ-ਗਵਰਨੈਂਸ ਸੁਸਾਇਟੀ ਦੇ ਬੋਰਡ ਆਫ਼ ਗਵਰਨਰਜ਼ (ਬੀ.ਓ.ਜੀ.) ਦੀ 16ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੇਵਾਵਾਂ ਦੀ ਡੋਰ ਸਟੈੱਪ ਡਲਿਵਰੀ ਸ਼ੁਰੂ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਵੇਲੇ ਸੇਵਾ ਕੇਂਦਰਾਂ ਰਾਹੀਂ ਨਾਗਰਿਕਾਂ ਨੂੰ 400 ਤੋਂ ਵੱਧ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਸਾਰੀਆਂ ਸੇਵਾਵਾਂ ਦੀ ਡੋਰ-ਸਟੈੱਪ ਡਿਲੀਵਰੀ ਸ਼ੁਰੂ ਕੀਤੀ ਜਾਵੇਗੀ। ਸਰਕਾਰ ਦੀ ਇਸ ਪਹਿਲਕਦਮੀ ਨਾਲ ਸੂਬੇ ਦੇ ਲੋਕ ਘਰ ਬੈਠੇ ਸਰਕਾਰੀ ਸੇਵਾਵਾਂ ਹਾਸਲ ਕਰ ਸਕਣਗੇ। ਉਨ੍ਹਾਂ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਬਾਅਦ ਬਿਨੈਕਾਰ ਸਿਰਫ਼ ਇੱਕ ਟੋਲ-ਫ੍ਰੀ ਨੰਬਰ 'ਤੇ ਕਾਲ ਕਰਕੇ ਹੋਮ ਵਿਜ਼ਿਟ ਬੁੱਕ ਕਰਵਾ ਕੇ ਸੂਚੀ ਵਿੱਚ ਸ਼ਾਮਲ ਸੇਵਾਵਾਂ ਦੀ ਡੋਰ-ਸਟੈੱਪ ਡਲਿਵਰੀ ਦਾ ਲਾਭ ਲੈ ਸਕੇਗਾ ਅਤੇ ਇੱਕ ਵਿਅਕਤੀ ਬਿਨੈਕਾਰ ਦੇ ਘਰ ਜਾ ਕੇ ਸਾਰੇ ਲੋੜੀਂਦੇ ਦਸਤਾਵੇਜ਼ ਇਕੱਤਰ ਕਰਕੇ ਇਹਨਾਂ ਨੂੰ ਅਪਲੋਡ ਕਰੇਗਾ ਅਤੇ ਫਿਰ ਇਸ ਨੂੰ ਸਬੰਧਤ ਵਿਭਾਗ ਵਿੱਚ ਜਮ੍ਹਾਂ ਕਰਵਾਏਗਾ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਲੋਕਾਂ ਨੂੰ ਸੇਵਾਵਾਂ ਹਾਸਲ ਕਰਨ ਲਈ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ ਅਤੇ ਇਸ ਨਾਲ ਵਿਚੋਲਿਆਂ ਦੀ ਭੂਮਿਕਾ ਵੀ ਖਤਮ ਹੋ ਜਾਵੇਗੀ, ਜੋ ਕੰਮ ਛੇਤੀ ਕਰਵਾ ਕੇ ਦੇਣ ਦੇ ਬਹਾਨੇ ਲੋਕਾਂ ਦੀ ਲੁੱਟ ਕਰਦੇ ਸਨ। ਸੇਵਾ ਕੇਂਦਰਾਂ ਰਾਹੀਂ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਉਨ੍ਹਾਂ ਨੇ ਨਾਗਰਿਕ ਸੇਵਾਵਾਂ ਆਧੁਨਿਕ ਤਰੀਕੇ ਨਾਲ ਦੇਣ ਲਈ ਕਿਹਾ ਤਾਂ ਜੋ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਯਕੀਨੀ ਬਣਾਈਆਂ ਜਾ ਸਕਣ। ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਕੁਨੈਕਟ ਪੋਰਟਲ ਅਤੇ ਪੀ.ਜੀ.ਆਰ.ਐਸ. ਪੋਰਟਲ ਵਿੱਚ ਹੋਰ ਸੁਧਾਰ ਕੀਤਾ ਜਾਵੇ ਤਾਂ ਜੋ ਅਤਿ-ਆਧੁਨਿਕ ਤਕਨਾਲੋਜੀ ਨੂੰ ਸ਼ਾਮਲ ਕਰਕੇ ਉਪਭੋਗਤਾਵਾਂ ਨੂੰ ਬਿਹਤਰ ਸੇਵਾਵਾਂ ਦਿੱਤੀਆਂ ਜਾ ਸਕਣ। ਇਸ ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ-ਕਮ-ਐਫ.ਸੀ.ਆਰ. ਸ੍ਰੀ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਪ੍ਰਸ਼ਾਸਕੀ ਸੁਧਾਰ ਸ੍ਰੀ ਤੇਜਵੀਰ ਸਿੰਘ, ਡਾਇਰੈਕਟਰ ਪ੍ਰਸ਼ਾਸਨਿਕ ਸੁਧਾਰ ਡਾ. ਕਾਰਤਿਕ ਅਡੱਪਾ, ਸੀ.ਈ.ਓ. ਪੰਜਾਬ ਰਾਜ ਈ-ਗਵਰਨੈਂਸ ਸੁਸਾਇਟੀ ਸ੍ਰੀ ਗਿਰੀਸ਼ ਦਿਆਲਨ, ਐਮਡੀ ਇਨਫੋ-ਟੈਕ ਸ੍ਰੀ ਮਹਿੰਦਰ ਪਾਲ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

News 05 July,2023
ਮੁੱਖ ਮੰਤਰੀ ਨੇ ਮਨੁੱਖੀ ਤਸਕਰੀ ਵਿਰੋਧੀ ਯੂਨਿਟ ਨੂੰ ਹੋਰ ਮਜ਼ਬੂਤ ਕਰਨ ਲਈ ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਰਕਾਰ ਨੇ ਗੈਰ-ਕਾਨੂੰਨੀ ਟਰੈਵਲ ਏਜੰਟਾਂ ਨਾਲ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਗੈਰ-ਕਾਨੂੰਨੀ ਟਰੈਵਲ ਏਜੰਟਾਂ ਦੇ ਖਿਲਾਫ ਸਖਤ ਕਾਰਵਾਈ ਯਕੀਨੀ ਬਣਾਉਣ ਲਈ ਇਮੀਗ੍ਰੇਸ਼ਨ ਐਕਟ ਵਿੱਚ ਜ਼ਰੂਰੀ ਸੋਧਾਂ ਹੋਣਗੀਆਂ ਚੰਡੀਗੜ੍ਹ, 4 ਜੁਲਾਈ- ਪੰਜਾਬ ਪੁਲਿਸ ਨੂੰ ਵਿਗਿਆਨਕ ਲੀਹਾਂ 'ਤੇ ਹੋਰ ਆਧੁਨਿਕ ਬਣਾਉਣ ਦੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਨੁੱਖੀ ਤਸਕਰੀ ਵਿਰੋਧੀ ਯੂਨਿਟ (ਏ.ਐਚ.ਟੀ.ਯੂ.) ਨੂੰ ਹੋਰ ਮਜ਼ਬੂਤ ਬਣਾਉਣ ਲਈ ਹਾਈ-ਟੈਕ 16 ਮਹਿੰਦਰਾ ਬੋਲੈਰੋ ਗੱਡੀਆਂ ਅਤੇ 56 ਮੋਟਰਸਾਈਕਲਾਂ ਦੇ ਕਾਫ਼ਲੇ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਤੋਂ ਬਾਅਦ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਉਪਰਾਲਾ ਮਨੁੱਖੀ ਤਸਕਰੀ ਦੇ ਅਣਮਨੁੱਖੀ ਅਮਲ ਨੂੰ ਰੋਕਣ ਲਈ ਸੂਬਾ ਸਰਕਾਰ ਦੀ ਮੁਹਿੰਮ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਭਰ ਵਿੱਚ ਇਹ ਖ਼ਤਰਾ ਵਧਿਆ ਹੈ ਪਰ ਸੂਬਾ ਸਰਕਾਰ ਦਾ ਇਹ ਫਰਜ਼ ਬਣਦਾ ਹੈ ਕਿ ਉਹ ਇਸ ਨੂੰ ਸਖ਼ਤੀ ਨਾਲ ਨੱਥ ਪਾਵੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਪੰਜਾਬ ਪੁਲਿਸ ਨੂੰ ਇਸ ਅਪਰਾਧ ਨਾਲ ਨਜਿੱਠਣ ਲਈ ਅਤਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਗੈਰ-ਕਾਨੂੰਨੀ ਟਰੈਵਲ ਏਜੰਟਾਂ ਨਾਲ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੋਈ ਹੈ ਜੋ ਲੋਕਾਂ ਨੂੰ ਧੋਖਾ ਦਿੰਦੇ ਹਨ ਅਤੇ ਮਨੁੱਖੀ ਤਸਕਰੀ ਵਰਗਾ ਘਿਨਾਉਣਾ ਜੁਰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਟਰੈਵਲ ਏਜੰਟਾਂ ਵਿਰੁੱਧ ਮਿਸਾਲੀ ਕਾਰਵਾਈ ਕਰਨ ਤੋਂ ਇਲਾਵਾ ਸੂਬਾ ਸਰਕਾਰ ਇਨ੍ਹਾਂ ਸ਼ੱਕੀ ਟਰੈਵਲ ਏਜੰਟਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਆਪਕ ਪੱਧਰ ਉਤੇ ਜਾਗਰੂਕਤਾ ਮੁਹਿੰਮ ਵੀ ਚਲਾਏਗੀ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਅਜਿਹੇ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਯਕੀਨੀ ਬਣਾਉਣ ਲਈ ਇਮੀਗ੍ਰੇਸ਼ਨ ਐਕਟ ਵਿੱਚ ਵੀ ਲੋੜੀਂਦੀਆਂ ਸੋਧਾਂ ਕੀਤੀਆਂ ਜਾਣਗੀਆਂ। ਕੈਨੇਡਾ ਵਿੱਚ ਫਸੇ 700 ਦੇ ਕਰੀਬ ਵਿਦਿਆਰਥੀਆਂ ਦੇ ਮਸਲੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਟਰੈਵਲ ਏਜੰਟਾਂ ਵੱਲੋਂ ਜਾਅਲੀ ਦਸਤਾਵੇਜ਼ਾਂ 'ਤੇ ਭੇਜ ਕੇ ਠੱਗਿਆ ਗਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਅਜਿਹੇ ਟਰੈਵਲ ਏਜੰਟਾਂ 'ਤੇ ਸ਼ਿਕੰਜਾ ਕੱਸਣ ਲਈ ਵਚਨਬੱਧ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਸੂਬਾ ਸਰਕਾਰ ਕੈਨੇਡੀਅਨ ਅੰਬੈਸੀ ਨਾਲ ਨਿਰੰਤਰ ਸੰਪਰਕ ਵਿਚ ਹੈ। ਹਾਈਟੈਕ ਵਾਹਨਾਂ ਦੇ ਵੇਰਵੇ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਵਾਹਨ ਐਡਵਾਂਸ ਮੋਬਾਈਲ ਨੈੱਟਵਰਕ ਵੀਡੀਓ ਰਿਕਾਰਡਿੰਗ ਸਿਸਟਮ (ਐਮ.ਐਨ.ਵੀ.ਆਰ.ਐਸ.), ਚਾਰ ਕੈਮਰੇ-ਦੋ ਆਊਟਡੋਰ ਅਤੇ ਦੋ ਇਨਡੋਰ ਅਤੇ ਵਹੀਕਲ ਲੋਕੇਸ਼ਨ ਟ੍ਰੈਕਿੰਗ ਸਿਸਟਮ (ਵੀ.ਐੱਲ.ਟੀ.ਐੱਸ.) ਨਾਲ ਲੈਸ ਹਨ। ਭਗਵੰਤ ਮਾਨ ਨੇ ਇਨ੍ਹਾਂ ਹਾਈਟੈੱਕ ਸਾਧਨਾਂ ਦੀ ਸ਼ੁਰੂਆਤ ਨੂੰ ਪੁਲਿਸ ਦੇ ਆਧੁਨਿਕੀਕਰਨ ਵੱਲ ਇੱਕ ਹੋਰ ਕਦਮ ਦੱਸਦਿਆਂ ਕਿਹਾ ਕਿ ਇਸ ਨਾਲ ਸੂਬੇ ਵਿੱਚ ਔਰਤਾਂ ਅਤੇ ਬੱਚਿਆਂ ਦੀ ਮਨੁੱਖੀ ਤਸਕਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਬੋਲੈਰੋ ਵਾਹਨਾਂ ਵਿੱਚ ਸਥਾਪਿਤ ਐਡਵਾਂਸਡ ਮੋਬਾਈਲ ਸਰਵਿਲੈਂਸ ਸਿਸਟਮ ਉਦਯੋਗਿਕ ਮਾਪਦੰਡਾਂ ਦੇ ਮਿਆਰਾਂ ਮੁਤਾਬਕ ਮਜ਼ਬੂਤ ਹੈ ਅਤੇ ਅਸਲ-ਸਮੇਂ ਦੀ ਨਿਗਰਾਨੀ ਅਤੇ ਅਲਰਟ ਦੇ ਨਾਲ ਸਬੂਤ ਇਕੱਠੇ ਕਰਨ ਲਈ ਚੱਲਦੇ ਵਾਹਨ ਵਿੱਚ ਵੀਡੀਓ ਰਿਕਾਰਡ ਕਰ ਸਕਦਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਨਾਲ ਅਧਿਕਾਰੀਆਂ ਨੂੰ ਲਾਈਵ ਗਤੀਵਿਧੀ ਦੀ ਨਿਗਰਾਨੀ ਕਰਨ ਅਤੇ ਕੰਟਰੋਲ ਰੂਮ ਰਾਹੀਂ ਵਾਹਨਾਂ ਦਾ ਪਤਾ ਲਗਾਉਣ ਦੇ ਨਾਲ-ਨਾਲ ਫੀਲਡ ਵਿੱਚ ਆਪਣੀ ਆਵਾਜਾਈ ਦੌਰਾਨ ਵਾਹਨ ਵਿੱਚ ਬੈਠੇ ਲੋਕਾਂ ਨਾਲ ਆਵਾਜ਼ ਸੰਚਾਰ ਕਰਨ ਦੀ ਵੀ ਆਗਿਆ ਮਿਲੇਗੀ। ਭਗਵੰਤ ਮਾਨ ਨੇ ਦੱਸਿਆ ਕਿ ਬੋਲੈਰੋ ਗੱਡੀਆਂ ਵਿੱਚ ਦੋ ਬਾਹਰੀ ਕੈਮਰੇ ਹਨ, ਜੋ 30 ਮੀਟਰ ਤੱਕ ਨਜ਼ਰ ਰੱਖ ਸਕਦੇ ਹਨ, ਜਦਕਿ ਵਾਹਨ ਦੇ ਅੰਦਰ ਬੈਠੇ ਪੀੜਤ ਵਿਅਕਤੀ ਨੂੰ ਸੁਰੱਖਿਆ ਦੀ ਭਾਵਨਾ ਅਤੇ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਲਈ ਦੋ ਕੈਮਰੇ ਵਾਹਨ ਦੇ ਅੰਦਰ ਲਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਾਹਨਾਂ ਦੇ ਕੈਮਰਿਆਂ ਦੀ ਫੂਟੇਜ (ਰਿਕਾਰਡਿਗ) ਦੀ ਨਿਗਰਾਨੀ ਲਈ ਇਸ ਦੇ ਡੈਸ਼ਬੋਰਡ 'ਤੇ 7 ਇੰਚ ਦੀ ਡਿਸਪਲੇਅ ਸਕਰੀਨ ਵੀ ਲਾਈ ਗਈ ਹੈ, ਜਿਸ ਦੀ ਸਟੋਰੇਜ ਸਮਰੱਥਾ 30 ਦਿਨਾਂ ਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਕਰਕੇ ਦੁਸ਼ਮਣ ਤਾਕਤਾਂ ਸੂਬੇ ਦੀ ਸ਼ਾਂਤੀ ਭੰਗ ਕਰਨ ਦੇ ਨਾਪਾਕ ਮਨਸੂਬੇ ਘੜ ਰਹੀਆਂ ਹਨ ਪਰ ਪੰਜਾਬ ਪੁਲਿਸ ਨੇ ਹਮੇਸ਼ਾ ਹੀ ਅਜਿਹੀਆਂ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਦਰਪੇਸ਼ ਵੱਡੀਆਂ ਚੁਣੌਤੀਆਂ 'ਤੇ ਕਾਬੂ ਪਾਉਣ ਲਈ ਇਹ ਜ਼ਰੂਰੀ ਹੈ ਕਿ ਪੁਲਿਸ ਫੋਰਸ ਨੂੰ ਜਾਂਚ, ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਆਧੁਨਿਕ ਲੋੜਾਂ ਅਨੁਸਾਰ ਪੁਖਤਾ ਕੀਤਾ ਜਾਵੇ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਪੰਜਾਬ ਪੁਲਿਸ ਪੂਰੀ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖੇਗੀ। ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਸੜਕਾਂ 'ਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਸੜਕ ਹਾਦਸੇ ਰੋਕਣ ਲਈ ਸਮਰਪਿਤ 'ਸੜਕ ਸੁਰੱਖਿਆ ਫੋਰਸ' ਗਠਿਤ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੜਕਾਂ ਦੀ ਸੁਚੱਜੀ ਸਾਂਭ-ਸੰਭਾਲ ਕਰਕੇ ਇਨ੍ਹਾਂ ਕਾਰਨਾਂ ਦੀ ਜਾਂਚ ਕੀਤੀ ਜਾ ਸਕਦੀ ਹੈ, ਜਿਸ ਲਈ ਪੰਜਾਬ ਪੁਲਿਸ 'ਚ 'ਸੜਕ ਸੁਰੱਖਿਆ ਫੋਰਸ' ਦਾ ਗਠਨ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਫੋਰਸ ਨੂੰ ਸੜਕ ਹਾਦਸੇ ਰੋਕਣ ਲਈ ਗਲਤ ਢੰਗ ਨਾਲ ਡਰਾਈਵਿੰਗ, ਸੜਕਾਂ 'ਤੇ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਹੋਰ ਕੰਮਾਂ ਦੀ ਜ਼ਿੰਮੇਵਾਰੀ ਸੌਂਪੀ ਜਾਵੇਗੀ ਅਤੇ ਇਸ ਨਾਲ ਥਾਣਿਆਂ ਵਿੱਚ ਤਾਇਨਾਤ ਪੁਲਿਸ ਮੁਲਾਜ਼ਮਾਂ 'ਤੇ ਬੋਝ ਵੀ ਘਟੇਗਾ।ਇਸ ਮੌਕੇ ਡੀ.ਜੀ.ਪੀ. ਗੌਰਵ ਯਾਦਵ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

News 04 July,2023
ਮੁੱਖ ਮੰਤਰੀ ਦਾ ਸਨਸਨੀਖ਼ੇਜ਼ ਖੁਲਾਸਾ: ਕੈਪਟਨ ਸਰਕਾਰ ਨੇ ਅੰਸਾਰੀ ਦੇ ਪੁੱਤਾਂ ਨੂੰ ਵਕਫ਼ ਬੋਰਡ ਦੀ ਮਹਿੰਗੀ ਜ਼ਮੀਨ ਅਲਾਟ ਕੀਤੀ

ਮੁੱਖ ਮੰਤਰੀ ਦਾ ਸਨਸਨੀਖ਼ੇਜ਼ ਖੁਲਾਸਾ: ਕੈਪਟਨ ਸਰਕਾਰ ਨੇ ਅੰਸਾਰੀ ਦੇ ਪੁੱਤਾਂ ਨੂੰ ਵਕਫ਼ ਬੋਰਡ ਦੀ ਮਹਿੰਗੀ ਜ਼ਮੀਨ ਅਲਾਟ ਕੀਤੀ ਕੈਪਟਨ ਲੋਕਾਂ ਨੂੰ ਮੂਰਖ ਬਣਾ ਰਿਹੈ ਤੇ ਉਸ ਦਾ ਪੁੱਤਰ ਰਣਇੰਦਰ ਕਈ ਵਾਰ ਅੰਸਾਰੀ ਨੂੰ ਮਿਲਿਆ ਸਾਬਕਾ ਮੁੱਖ ਮੰਤਰੀ ਨੂੰ ਅਸਮਰੱਥ ਤੇ ਲੋਕਾਂ ਦੀ ਪਹੁੰਚ ਤੋਂ ਦੂਰ ਰਹਿਣ ਵਾਲਾ ਅਯਾਸ਼ ਰਾਜਾ ਦੱਸਿਆ ਚੰਡੀਗੜ੍ਹ, 4 ਜੁਲਾਈ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਖ਼ਤਰਨਾਕ ਗੈਂਗਸਟਰ ਮੁਖ਼ਤਾਰ ਅੰਸਾਰੀ ਨਾਲ ਗੰਢ-ਤੁੱਪ ਸਬੰਧੀ ਸਨਸਨੀਖ਼ੇਜ਼ ਖੁਲਾਸਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਖਿਆ ਕਿ ਭਾਜਪਾ ਆਗੂ ਨੇ ਅੰਸਾਰੀ ਦੇ ਪੁੱਤਾਂ ਨੂੰ ਰੂਪਨਗਰ ਵਿੱਚ ਵਕਫ਼ ਬੋਰਡ ਦੀ ਮਹਿੰਗੀ ਜ਼ਮੀਨ ਅਲਾਟ ਕੀਤੀ ਸੀ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਭਾਵੇਂ ਵਾਰ-ਵਾਰ ਅੰਸਾਰੀ ਨੂੰ ਨਾ ਜਾਣਦਾ ਹੋਣ ਦੇ ਦਾਅਵੇ ਕਰ ਰਹੇ ਹਨ ਪਰ ਇਹ ਕਿੰਨੀ ਹੈਰਾਨੀਜਨਕ ਗੱਲ ਹੈ ਕਿ ਕੈਪਟਨ ਸਰਕਾਰ ਨੇ ਇਸ ਗੈਂਗਸਟਰ ਦੀ ਨਾ ਸਿਰਫ਼ ਜੇਲ੍ਹ ਵਿੱਚ ਠਹਿਰ ਨੂੰ ਆਰਾਮਦਾਇਕ ਬਣਾਇਆ, ਸਗੋਂ ਉਸ ਨੂੰ ਰੂਪਨਗਰ ਵਿੱਚ ਮਹਿੰਗੀ ਜ਼ਮੀਨ ਵੀ ਦਿੱਤੀ। ਉਨ੍ਹਾਂ ਕੈਪਟਨ ਨੂੰ ਚੁਣੌਤੀ ਦਿੱਤੀ ਕਿ ਉਹ ਇਹ ਦੱਸਣ ਕਿ ਉਨ੍ਹਾਂ ਦੀ ਸਾਂਝ-ਭਿਆਲੀ ਤੋਂ ਬਿਨਾਂ ਰੂਪਨਗਰ ਵਿੱਚ ਵਕਫ਼ ਬੋਰਡ ਦੀ ਮਹਿੰਗੀ ਜ਼ਮੀਨ ਅੰਸਾਰੀ ਦੇ ਪੁੱਤਰਾਂ ਅੱਬਾਸ ਤੇ ਉਮਰ ਅੰਸਾਰੀ ਨੂੰ ਕਿਵੇਂ ਮਿਲ ਗਈ। ਭਗਵੰਤ ਮਾਨ ਨੇ ਕਿਹਾ ਕਿ ਜੇ ਕੈਪਟਨ ਚਾਹੁੰਦੇ ਹਨ ਤਾਂ ਉਹ ਕੈਪਟਨ ਦੀ ਅੰਸਾਰੀ ਨਾਲ ਸਾਂਝ ਬਾਰੇ ਆਉਣ ਵਾਲੇ ਦਿਨਾਂ ਵਿੱਚ ਹੋਰ ਸਬੂਤ ਵੀ ਦੇ ਦੇਣਗੇ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਖ਼ਤਰਨਾਕ ਗੈਂਗਸਟਰ ਮੁਖ਼ਤਾਰ ਅੰਸਾਰੀ ਦੇ ਮੁੱਦੇ ਬਾਰੇ ਅਣਜਾਣਤਾ ਦਾ ਢਕਵੰਜ ਕਰਨ ਤੋਂ ਪਹਿਲਾਂ ਭਾਜਪਾ ਆਗੂ ਨੂੰ ਆਪਣੇ ਪੁੱਤ ਰਣਇੰਦਰ ਸਿੰਘ ਤੋਂ ਜ਼ਰੂਰ ਪੁੱਛਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰਣਇੰਦਰ ਕਈ ਵਾਰ ਅੰਸਾਰੀ ਨੂੰ ਮਿਲਿਆ ਸੀ ਪਰ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਲੋਕਾਂ ਨੂੰ ਗੁਮਰਾਹ ਕਰਨ ਲਈ ਕੈਪਟਨ ਇਸ ਮੁੱਦੇ ਉਤੇ ਝੂਠ ਬੋਲ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਅੰਸਾਰੀ ਨੂੰ ਜੇਲ੍ਹ ਵਿੱਚ ਵੀ.ਵੀ.ਆਈ.ਪੀ. ਸਹੂਲਤਾਂ ਦੇਣ ਲਈ ਉੱਤਰ ਪ੍ਰਦੇਸ਼ ਤੋਂ ਪੰਜਾਬ ਲਿਆਂਦਾ ਗਿਆ ਸੀ। ਉਨ੍ਹਾਂ ਕਿਹਾ ਕਿ ਜਦੋਂ ਉੱਤਰ ਪ੍ਰਦੇਸ਼ ਪੁਲਿਸ ਨੇ ਇਸ ਗੈਂਗਸਟਰ ਦੀ ਹਿਰਾਸਤ ਲੈਣ ਲਈ ਸੁਪਰੀਮ ਕੋਰਟ ਵਿੱਚ ਪਹੁੰਚ ਕੀਤੀ ਤਾਂ ਪੰਜਾਬ ਸਰਕਾਰ ਨੇ ਉਸ ਨੂੰ ਬਚਾਉਣ ਲਈ ਬਹੁਤ ਜ਼ਿਆਦਾ ਫੀਸ ਉਤੇ ਵਕੀਲਾਂ ਦੀਆਂ ਸੇਵਾਵਾਂ ਲਈਆਂ। ਮੁੱਖ ਮੰਤਰੀ ਨੇ ਕਿਹਾ ਕਿ ਇਸ 55 ਲੱਖ ਰੁਪਏ ਦੀ ਰਿਕਵਰੀ ਯਕੀਨੀ ਤੌਰ ਉਤੇ ਕੈਪਟਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਕੀਤੀ ਜਾਵੇਗੀ। ਕੈਪਟਨ ਦੇ ਦਾਅਵੇ ਕਿ ਉਹ 9.5 ਸਾਲ ਸੂਬੇ ਦੇ ਮੁੱਖ ਮੰਤਰੀ ਰਹੇ ਹਨ, ਉਤੇ ਟਿੱਪਣੀ ਕਰਦਿਆਂ ਭਗਵੰਤ ਮਾਨ ਨੇ ਉਨ੍ਹਾਂ ਨੂੰ ਚੇਤੇ ਕਰਵਾਇਆ ਕਿ ਸਾਬਕਾ ਮੁੱਖ ਮੰਤਰੀ ਨੇ ਆਪਣੇ ਕਾਰਜਕਾਲ ਦੌਰਾਨ ਜਿੰਨਾ ਸਫ਼ਰ ਕੀਤਾ, ਉਨਾ ਤਾਂ ਉਨ੍ਹਾਂ ਮੁੱਖ ਮੰਤਰੀ ਵਜੋਂ ਆਪਣੇ ਡੇਢ ਸਾਲ ਦੇ ਕਾਰਜਕਾਲ ਵਿੱਚ ਹੀ ਕਰ ਲਿਆ। ਉਨ੍ਹਾਂ ਕਿਹਾ ਕਿ ਕੈਪਟਨ ਤੇ ਉਹ ਇਕੱਠੇ ਲੋਕ ਸਭਾ ਦੇ ਮੈਂਬਰ ਰਹੇ ਸਨ ਅਤੇ ਇਹ ਰਿਕਾਰਡ ਹੈ ਕਿ ਇਸ ਦੌਰਾਨ ਕੈਪਟਨ ਦੀ ਹਾਜ਼ਰੀ ਸਿਰਫ਼ ਛੇ ਫੀਸਦੀ ਸੀ, ਜੋ ਕਿ ਭਾਰਤ ਭਰ ਵਿੱਚੋਂ ਸਭ ਤੋਂ ਘੱਟ ਹੈ, ਜਦੋਂ ਕਿ ਇਸ ਦੇ ਮੁਕਾਬਲੇ ਮੇਰੀ ਹਾਜ਼ਰੀ 90 ਫੀਸਦੀ ਰਹੀ। ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਅਯਾਸ਼ੀ ਰਾਜਾ ਹੈ, ਜਿਹੜਾ ਲੋਕਾਂ ਵੱਲੋਂ ਦਿੱਤੀ ਜ਼ਿੰਮੇਵਾਰੀ ਦੀ ਪਰਵਾਹ ਨਾ ਕਰਦਿਆਂ ਹਮੇਸ਼ਾ ਲੋਕਾਂ ਤੋਂ ਦੂਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਵਿਧਾਇਕ ਤੇ ਸੰਸਦ ਮੈਂਬਰ ਅਤੇ ਇੱਥੋਂ ਤੱਕ ਕਿ ਮੁੱਖ ਮੰਤਰੀ ਵਜੋਂ ਆਪਣੇ ਫ਼ਰਜ਼ ਨਿਭਾਉਣ ਵਿੱਚ ਨਾਕਾਮ ਰਿਹਾ। ਭਗਵੰਤ ਮਾਨ ਨੇ ਕਿਹਾ ਕਿ ਜਦੋਂ ਕੈਪਟਨ ਸੰਸਦ ਮੈਂਬਰ ਬਣਿਆ ਤਾਂ ਉਹ ਸੰਸਦ ਵਿੱਚ ਨਹੀਂ ਗਿਆ ਅਤੇ ਜਦੋਂ ਮੁੱਖ ਮੰਤਰੀ ਬਣਿਆ ਤਾਂ ਸਕੱਤਰੇਤ ਵਿੱਚ ਨਹੀਂ ਗਿਆ, ਜਿਸ ਤੋਂ ਪਤਾ ਚਲਦਾ ਹੈ ਕਿ ਉਹ ਕਿੰਨਾ ਅਸਮਰੱਥ ਤੇ ਲੋਕਾਂ ਦੀ ਪਹੁੰਚ ਤੋਂ ਦੂਰ ਹੈ।

News 04 July,2023
ਮੁੱਖ ਮੰਤਰੀ ਨੇ ਡਿਊਟੀ ਨਿਭਾਉਂਦਿਆਂ ਅਤੇ ਵੱਖ-ਵੱਖ ਹਾਦਸਿਆਂ ਵਿਚ ਜਾਨ ਗੁਆਉਣ ਵਾਲੇ ਪੁਲਿਸ ਮੁਲਾਜ਼ਮਾਂ ਦੇ ਵਾਰਸਾਂ ਨੂੰ 2 ਕਰੋੜ ਰੁਪਏ ਦੇ ਚੈੱਕ ਸੌਂਪੇ

ਮੁੱਖ ਮੰਤਰੀ ਨੇ ਡਿਊਟੀ ਨਿਭਾਉਂਦਿਆਂ ਅਤੇ ਵੱਖ-ਵੱਖ ਹਾਦਸਿਆਂ ਵਿਚ ਜਾਨ ਗੁਆਉਣ ਵਾਲੇ ਪੁਲਿਸ ਮੁਲਾਜ਼ਮਾਂ ਦੇ ਵਾਰਸਾਂ ਨੂੰ 2 ਕਰੋੜ ਰੁਪਏ ਦੇ ਚੈੱਕ ਸੌਂਪੇ ਪੁਲਿਸ ਕਰਮੀਆਂ ਦੇ ਬੱਚਿਆਂ ਨੂੰ ਸਿੱਖਿਆ ਲਈ 4-4 ਲੱਖ ਰੁਪਏ ਦੇ ਚੈੱਕ ਦਿੱਤੇ ਪੁਲੀਸ ਮੁਲਾਜ਼ਮਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਲਈ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 3 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡਿਊਟੀ ਨਿਭਾਉਂਦੇ ਸਮੇਂ ਸ਼ਹੀਦੀ ਪ੍ਰਾਪਤ ਕਰਨ ਵਾਲੇ ਅਤੇ ਦੁਰਘਟਨਾ ਵਿਚ ਜਾਨ ਗੁਆਉਣ ਵਾਲੇ ਪੁਲਿਸ ਮੁਲਾਜ਼ਮਾਂ ਦੇ ਵਾਰਸਾਂ ਨੂੰ 2 ਕਰੋੜ ਰੁਪਏ ਦੇ ਚੈੱਕ ਸੌਂਪੇ। ਮੁੱਖ ਮੰਤਰੀ ਨੇ ਉਨ੍ਹਾਂ ਦੇ ਬੱਚਿਆਂ ਨੂੰ ਸਿੱਖਿਆ ਪ੍ਰਾਪਤ ਕਰਨ ਲਈ 12 ਲੱਖ ਰੁਪਏ (ਪ੍ਰਤੀ ਬੱਚਾ 4 ਲੱਖ ਰੁਪਏ) ਦੇ ਚੈੱਕ ਸੌਂਪੇ। ਮੁੱਖ ਮੰਤਰੀ ਨੇ ਜਲੰਧਰ ਵਿਖੇ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਏ.ਐਸ.ਆਈ ਸੰਜੀਵ ਕੁਮਾਰ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਏ.ਐਸ.ਆਈ ਪਰਨਾਮ ਸਿੰਘ ਅਤੇ ਏ.ਐਸ.ਆਈ ਗੁਰਲਾਲ ਸਿੰਘ ਦੇ ਵਾਰਸਾਂ ਨੂੰ 50-50 ਲੱਖ ਰੁਪਏ ਦੇ ਚੈੱਕ ਸੌਂਪੇ ਜਿਨ੍ਹਾਂ ਦੀ ਵੱਖ-ਵੱਖ ਹਾਦਸਿਆਂ ਵਿਚ ਮੌਤ ਹੋ ਗਈ ਸੀ। ਗੌਰਤਲਬ ਹੈ ਕਿ ਏ.ਐਸ.ਆਈ. ਸੰਜੀਵ ਕੁਮਾਰ ਨੂੰ ਇੱਕ ਬਲੇਰੋ ਗੱਡੀ ਨੇ ਉਸ ਵੇਲੇ ਟੱਕਰ ਮਾਰ ਦਿੱਤੀ ਜਦੋਂ ਉਹ ਜਲੰਧਰ ਵਿੱਚ ਸਖ਼ਤ ਸੁਰੱਖਿਆ ਵਾਲੇ ਵੀ.ਵੀ.ਆਈ.ਪੀ. ਦੀ ਫੇਰੀ ਦੌਰਾਨ ਵਾਹਨਾਂ ਦੀ ਜਾਂਚ ਕਰ ਰਿਹਾ ਸੀ। ਇਸੇ ਤਰ੍ਹਾਂ ਏ.ਐਸ.ਆਈ. ਪਰਨਾਮ ਸਿੰਘ ਅਤੇ ਗੁਰਲਾਲ ਸਿੰਘ ਦੀ ਵੀ ਵੱਖ-ਵੱਖ ਦੁਰਘਟਨਾਵਾਂ ਕਾਰਨ ਮੌਤ ਹੋ ਗਈ ਸੀ। ਪਰਿਵਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸੂਬੇ ਵਿੱਚ ਅਮਨ-ਕਾਨੂੰਨ ਕਾਇਮ ਰੱਖਣ ਅਤੇ ਆਪਣੀ ਡਿਊਟੀ ਨਿਭਾਉਣ ਦੌਰਾਨ ਪੁਲਿਸ ਮੁਲਾਜ਼ਮਾਂ ਦੇ ਵਡਮੁੱਲੇ ਯੋਗਦਾਨ ਦੇ ਸਤਿਕਾਰ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਇਨ੍ਹਾਂ ਬਹਾਦਰ ਜਵਾਨਾਂ ਦੇ ਪਰਿਵਾਰਾਂ ਦੀ ਮਦਦ ਕਰੇ ਅਤੇ ਉਨ੍ਹਾਂ ਦੀ ਭਲਾਈ ਯਕੀਨੀ ਬਣਾਏ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਸੂਬਾ ਸਰਕਾਰ ਦੀ ਬਹਾਦਰ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਦੇ ਤਹਿਤ ਹੈ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਸੂਬੇ ਵੱਲੋਂ ਕੀਤਾ ਗਿਆ ਇਹ ਨਿਮਾਣਾ ਜਿਹਾ ਉਪਰਾਲਾ ਇੱਕ ਪਾਸੇ ਪੀੜਤ ਪਰਿਵਾਰਾਂ ਦੀ ਮਦਦ ਕਰਨ ਅਤੇ ਦੂਜੇ ਪਾਸੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਿੱਚ ਸਹਾਈ ਸਿੱਧ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੁਲਿਸ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਸ ਦੌਰਾਨ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੇ ਵੀ ਮੁੱਖ ਮੰਤਰੀ ਦਾ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਨੇ ਭਗਵੰਤ ਮਾਨ ਦੀ ਇਸ ਨੇਕ ਉਪਰਾਲੇ ਲਈ ਸ਼ਲਾਘਾ ਕੀਤੀ ਜੋ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਇਸ ਮੌਕੇ ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ, ਸਪੈਸ਼ਲ ਡੀ.ਜੀ.ਪੀ. ਈਸ਼ਵਰ ਸਿੰਘ ਅਤੇ ਹੋਰ ਵੀ ਮੌਜੂਦ ਸਨ।

News 03 July,2023
ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਕਿਸਾਨਾਂ ਨੂੰ ਦਹਾਕਿਆਂ ਬਾਅਦ ਮਿਲਿਆ ਨਹਿਰੀ ਪਾਣੀ: ਮੀਤ ਹੇਅਰ

ਜਲ ਸਰੋਤ ਮੰਤਰੀ ਨੇ ਕਿਸਾਨਾਂ ਲਈ ਨਹਿਰੀ ਪਾਣੀ ਦਾ ਸੁਫਨਾ ਸੱਚ ਹੋਣ ਪਿੱਛੇ ਕੀਤੇ ਕਾਰਜਾਂ ਨੂੰ ਦੱਸਿਆ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਬੰਦ ਪਏ 13471 ਖਾਲੇ ਕੀਤੇ ਬਹਾਲ ਨਹਿਰੀ ਪਾਣੀ ਦੇ ਝਗੜਿਆਂ ਦੇ 5016 ਕੇਸ ਹੱਲ ਕੀਤੇ 89.10 ਕਰੋੜ ਰੁਪਏ ਦੀ ਲਾਗਤ ਨਾਲ 318 ਹੜ ਰੋਕੂ ਕੰਮ ਮੁਕੰਮਲ ਕੀਤੇ ਚੰਡੀਗੜ, 3 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਉਣ ਦੇ ਨਿਰਦੇਸ਼ਾਂ ਤੋਂ ਬਾਅਦ ਸੂਬੇ ਦੇ ਕਿਸਾਨਾਂ ਨੂੰ ਦਹਾਕਿਆਂ ਬਾਅਦ ਨਹਿਰੀ ਪਾਣੀ ਮਿਲਿਆ। ਕਿਸਾਨੀ ਦੀ ਨਵੀਂ ਪੀੜੀ ਨੇ ਆਪਣੇ ਜੀਵਨ ਵਿੱਚ ਪਹਿਲੀ ਵਾਰ ਕੁਦਰਤ ਦੀ ਬਖਸ਼ਿਸ਼ ਨਹਿਰੀ ਪਾਣੀ ਨਾਲ ਆਪਣੇ ਖੇਤਾਂ ਨੂੰ ਸਿੰਜਦਿਆਂ ਵੇਖਿਆ। ਇਹ ਗੱਲ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਆਖੀ। ਮੀਤ ਹੇਅਰ ਨੇ ਨਹਿਰੀ ਪਾਣੀ ਦੇ ਇਤਿਹਾਸਕ ਕੰਮ ਲਈ ਆਪਣੇ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਪਿੱਠ ਥਾਪੜਦਿਆਂ ਕਿਹਾ ਕਿ ਸੂਬੇ ਦੇ ਕਿਸਾਨੀ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਨਹਿਰੀ ਪਾਣੀ ਦਾ ਨੈਟਵਰਕ ਮਜ਼ਬੂਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨਾਂ ਆਖਿਆ ਕਿ ਕਿਸਾਨਾਂ ਨੂੰ ਜਿੱਥੇ ਪਹਿਲੀ ਵਾਰ ਨਹਿਰੀ ਪਾਣੀ ਮਿਲ ਰਿਹਾ ਹੈ ਉਥੇ ਨਰਮਾ ਕਾਸ਼ਤਕਾਰਾਂ ਦੀ ਮੰਗ ਉਤੇ ਸਮੇਂ ਤੋਂ ਪਹਿਲਾਂ ਉਨਾਂ ਨੂੰ ਨਹਿਰੀ ਪਾਣੀ ਪੁੱਜਦਾ ਕੀਤਾ ਗਿਆ। ਮੀਤ ਹੇਅਰ ਨੇ ਅੱਗੇ ਦੱਸਿਆ ਕਿ ਪਿਛਲੇ ਕਈ ਦਹਾਕਿਆਂ ਤੋਂ ਨਹਿਰੀ ਪਾਣੀ ਨਾ ਮਿਲਣ ਕਾਰਨ ਸੂਬੇ ਵਿੱਚ ਬੰਦ ਕੀਤੇ ਸਿੰਜਾਈ ਵਾਲੇ 15741 ਨਹਿਰੀ ਖਾਲਾਂ ਵਿੱਚੋਂ 13471 ਖਾਲਾਂ ਨੂੰ ਜਲ ਸਰੋਤ ਵਿਭਾਗ ਨੇ ਪਿਛਲੇ ਢਾਈ ਮਹੀਨਿਆਂ ਦੌਰਾਨ ਬਹਾਲ ਕੀਤਾ। ਹੁਣ ਪੰਜਾਬ ਵਿੱਚ ਕੁੱਲ 47000 ਖਾਲਾਂ ਵਿੱਚੋਂ ਸਿਰਫ 2270 ਖਾਲਿਆਂ ਨੂੰ ਬਹਾਲ ਕਰਨਾ ਰਹਿੰਦਾ ਹੈ ਜਿਨਾਂ ਉਤੇ ਵੀ ਕੰਮ ਜੰਗੀ ਪੱਧਰ ਉਤੇ ਜਾਰੀ ਹੈ। ਉਨਾਂ ਕਿਹਾ ਕਿ ਪਿਛਲੇ ਲੰਬੇ ਅਰਸੇ ਤੋਂ ਨਹਿਰੀ ਪਾਣੀ ਨਾ ਮਿਲਣ ਕਾਰਨ ਲੋਕਾਂ ਵੱਲੋਂ ਇਹ ਖਾਲੇ ਬੰਦ ਕਰਕੇ ਪੱਧਰੇ ਕਰ ਦਿੱਤੇ ਗਏ ਸਨ। ਖਾਲਿਆਂ ਨੂੰ ਬਹਾਲ ਕਰਨ ਲਈ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਇਨਾਂ ਨੂੰ ਭਾਈਚਾਰਕ ਖਾਲਿਆਂ ਦੀ ਥਾਂ ਸਰਕਾਰੀ ਰੁਤਬਾ ਦਿੱਤਾ ਗਿਆ। ਇਸ ਤੋਂ ਇਲਾਵਾ 25 ਸਾਲ ਬਾਅਦ ਹੀ ਖਾਲਿਆਂ ਦੀ ਮੁਰੰਮਤ ਕਰਨ ਦੀ ਸ਼ਰਤ ਖਤਮ ਕੀਤੀ ਗਈ। ਜਲ ਸਰੋਤ ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਮਗਨਰੇਗਾ ਰਾਹੀਂ 200 ਕਰੋੜ ਰੁਪਏ ਦੀ ਲਾਗਤ ਨਾਲ ਇਨਾਂ ਬੰਦ ਪਏ ਖਾਲਿਆਂ ਨੂੰ ਬਹਾਲ ਕੀਤਾ ਗਿਆ। ਇਸੇ ਤਰਾਂ ਅਣਵਰਤੇ ਫੰਡਾਂ ਦੀ ਵਰਤੋਂ ਕੀਤੀ ਗਈ। ਪੰਜਾਬ ਵਿੱਚ 20 ਫੀਸਦੀ ਤੋਂ ਵੱਧ ਨਹਿਰਾਂ ਆਪਣੀ ਸਮਰੱਥਾ ਤੋਂ ਵੱਧ ਚੱਲ ਰਹੀਆਂ ਹਨ ਜਿਸ ਕਾਰਨ ਟੇਲਾਂ ਉਤੇ ਵੀ ਲੋੜੀਂਦਾ ਪਾਣੀ ਪਹੁੰਚ ਰਿਹਾ ਹੈ। ਭਾਖੜਾ ਮੇਨ ਲਾਈਨ, ਬਿਸਤ ਦੁਆਬ ਨਹਿਰ ਤੇ ਅੱਪਰਵਾਰੀ ਦੁਆਬ ਨਹਿਰ ਦੀ ਸਮਰੱਥਾ ਵਿੱਚ ਵਾਧਾ ਕੀਤਾ। ਉਨਾਂ ਕਿਹਾ ਕਿ ਕਿਸਾਨਾਂ ਨੂੰ ਨਹਿਰੀ ਪਾਣੀ ਪੁੱਜਦਾ ਕਰਨ ਲਈ ਵਿਭਾਗ ਦੇ ਪਟਵਾਰੀ ਤੋਂ ਲੈ ਕੇ ਐਕਸੀਅਨ ਤੱਕ ਖਾਲਿਆਂ ਦਾ ਨਿਰੰਤਰ ਨਿਰੀਖਣ ਕਰ ਰਹੇ ਹਨ। ਉਨਾਂ ਦੱਸਿਆ ਕਿ ਪਿਛਲੇ ਸਾਲ ਤੱਕ ਪੰਜਾਬ ਵਿੱਚ ਨਹਿਰੀ ਪਾਣੀ ਨਾਲ ਸਿਰਫ 21 ਫੀਸਦੀ ਸਿੰਜਾਈ ਕੀਤੀ ਜਾਂਦੀ ਸੀ ਜਦੋਂ ਕਿ ਬਾਕੀ 79 ਫੀਸਦੀ ਧਰਤੀ ਹੇਠਲੇ ਪਾਣੀ ਨਾਲ ਸਿੰਜਾਈ ਕੀਤੀ ਜਾਂਦੀ ਹੈ। ਨਵੀਂ ਪਹਿਲਕਦਮੀ ਨਾਲ ਨਹਿਰੀ ਪਾਣੀ ਨਾਲ ਸਿੰਜਾਈ ਦੇ ਰਕਬੇ ਵਿੱਚ ਚੋਖਾ ਵਾਧਾ ਹੋਵੇਗਾ। ਮੀਤ ਹੇਅਰ ਨੇ ਅੱਗੇ ਦੱਸਿਆ ਕਿ ਵਿਭਾਗ ਵੱਲੋਂ ਇਕ ਹੋਰ ਵੱਡਾ ਕਦਮ ਚੁੱਕਦਿਆਂ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਨਹਿਰੀ ਪਾਣੀ ਦੇ ਝਗੜਿਆਂ ਦੇ ਮਾਮਲੇ ਤੇਜ਼ੀ ਨਾਲ ਹੱਲ ਕੀਤੇ ਗਏ। ਇਕ ਸਾਲ ਵਿੱਚ ਝਗੜਿਆਂ ਦੇ 4700 ਕੇਸ ਨਵੇਂ ਆਏ ਜਦੋਂ ਕਿ ਵਿਭਾਗ ਵੱਲੋਂ 5016 ਕੇਸ ਹੱਲ ਕੀਤੇ ਗਏ ਹਨ ਜਿਨਾਂ ਵਿੱਚ ਬੈਕਲਾਗ ਵੀ ਦੂਰ ਕੀਤਾ ਗਿਆ। ਹੁਣ ਸਿਰਫ 1563 ਕੇਸ ਪੈਂਡਿੰਗ ਹਨ ਜਿਨਾਂ ਨੂੰ ਵੀ ਜਲਦ ਹੱਲ ਕੀਤਾ ਜਾਵੇਗਾ। ਮਾਨਸੂਨ ਸੀਜ਼ਨ ਵਿੱਚ ਹੜਾਂ ਦੇ ਸੰਭਾਵੀ ਖਤਰੇ ਨਾਲ ਨਜਿੱਠਣ ਲਈ ਕੀਤੇ ਜਾ ਰਹੇ ਕੰਮਾਂ ਦੀ ਜਾਣਕਾਰੀ ਦਿੰਦਿਆਂ ਮੀਤ ਹੇਅਰ ਨੇ ਦੱਸਿਆ ਕਿ ਵਿਭਾਗ ਵੱਲੋਂ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ 89.10 ਕਰੋੜ ਰੁਪਏ ਦੀ ਲਾਗਤ ਨਾਲ 318 ਹੜ ਰੋਕੂ ਕੰਮ ਮੁਕੰਮਲ ਕੀਤੇ ਗਏ ਹਨ। ਇਨਾਂ ਵਿੱਚ ਜਿੱਥੇ 39.53 ਕਰੋੜ ਰੁਪਏ ਨਾਲ ਡਰੇਨਾਂ ਦੀ ਸਫਾਈ ਦੇ 193 ਕੰਮ ਮੁਕੰਮਲ ਕੀਤੇ ਗਏ ਉਥੇ 46.43 ਕਰੋੜ ਨਾਲ 75 ਵੱਖ-ਵੱਖ ਹੜ ਰੋਕੂ ਕੰਮ ਕੀਤੇ ਗਏ। ਇਸੇ ਤਰਾਂ ਵਿਭਾਗ ਵੱਲੋਂ 3.15 ਕਰੋੜ ਦੀ ਲਾਗਤ ਨਾਲ ਪੰਜ ਵੱਡੀਆਂ ਮਸ਼ੀਨਾਂ ਖਰੀਦੀਆਂ ਗਈਆਂ ਜੋ ਡਰੇਨਾਂ ਦੀ ਸਫਾਈ ਕਰ ਰਹੀਆਂ ਹਨ। ਉਨਾਂ ਕਿਹਾ ਕਿ ਇਸ ਨਾਲ ਵਿਭਾਗ ਵੱਲੋਂ ਹੁਣ ਸਾਰਾ ਸਾਲ ਡਰੇਨਾਂ ਦੀ ਸਫਾਈ ਕੀਤੀ ਜਾਇਆ ਕਰੇਗੀ।

News 03 July,2023
ਮੁੱਖ ਮੰਤਰੀ ਨੇ ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਦੇ ਚੰਡੀਗੜ੍ਹ ਉਤੇ ਦਾਅਵੇ ਬਾਰੇ ਪ੍ਰਤਾਪ ਸਿੰਘ "ਭਾਜਪਾ" (ਬਾਜਵਾ) ਦੀ ਚੁੱਪੀ ’ਤੇ ਸਵਾਲ ਚੁੱਕੇ

ਮੁੱਖ ਮੰਤਰੀ ਨੇ ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਦੇ ਚੰਡੀਗੜ੍ਹ ਉਤੇ ਦਾਅਵੇ ਬਾਰੇ ਪ੍ਰਤਾਪ ਸਿੰਘ "ਭਾਜਪਾ" (ਬਾਜਵਾ) ਦੀ ਚੁੱਪੀ ’ਤੇ ਸਵਾਲ ਚੁੱਕੇ ਮਸਲੇ ਉਤੇ ਦੋਹਾਂ (ਕਾਂਗਰਸ ਤੇ ਭਾਜਪਾ) ਪਾਰਟੀਆਂ ਦਾ ਸਟੈਂਡ ਸਪੱਸ਼ਟ ਕਰਨ ਦੀ ਚੁਣੌਤੀ ਦਿੱਤੀ ਪੰਜਾਬ ਤੇ ਪੰਜਾਬ ਵਾਸੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 2 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਹਿਮਾਚਲ ਸਰਕਾਰ ਵੱਲੋਂ ਚੰਡੀਗੜ੍ਹ ਉਤੇ ਕੀਤੇ ਦਾਅਵੇ ਬਾਰੇ ਆਪਣੀ ਪਾਰਟੀ ਦਾ ਸਟੈਂਡ ਸਪੱਸ਼ਟ ਕਰਨ ਦੀ ਚੁਣੌਤੀ ਦਿੱਤੀ ਹੈ। ਇਕ ਬਿਆਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਤਾਪ ਸਿੰਘ "ਭਾਜਪਾ" (ਬਾਜਵਾ) ਵੱਲੋਂ ਇਸ ਮੁੱਦੇ ਉਤੇ ਚੁੱਪੀ ਸਾਧ ਲੈਣਾ ਬਹੁਤ ਹੈਰਾਨੀਜਨਕ ਹੈ। ਉਨ੍ਹਾਂ ਕਿਹਾ ਕਿ ਸ੍ਰੀ ਬਾਜਵਾ ਨੂੰ ਹਿਮਾਚਲ ਵਿਚ ਕਾਂਗਰਸ ਸਰਕਾਰ ਦੇ ਝੂਠੇ ਦਾਅਵੇ ਬਾਰੇ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਭਗਵੰਤ ਮਾਨ ਨੇ ਤੰਜ ਕੱਸਦਿਆਂ ਕਿਹਾ ਕਿ ਸ੍ਰੀ ਬਾਜਵਾ ਜਿਨ੍ਹਾਂ ਦੀ ਭਾਰਤੀ ਜਨਤਾ ਪਾਰਟੀ (ਭਾਜਪਾ) ਨਾਲ ਗੰਢਤੁੱਪ ਹੈ, ਨੂੰ ਇਸ ਮਸਲੇ ਉਤੇ ਭਗਵਾਂ ਪਾਰਟੀ ਦਾ ਸਟੈਂਡ ਵੀ ਸਪੱਸ਼ਟ ਕਰ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਸ਼ਰਮਨਾਕ ਗੱਲ ਹੈ ਕਿ ਅਜਿਹੇ ਨੇਤਾ ਬਾਕੀ ਸੂਬਿਆਂ ਵਿਚ ਆਪਣੇ ਸਿਆਸੀ ਮੁਫਾਦ ਪਾਲਣ ਲਈ ਸੂਬੇ ਦੇ ਮਸਲਿਆਂ ਉਤੇ ਪੈਂਤੜਾ ਬਦਲ ਲੈਂਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਚੰਡੀਗੜ੍ਹ, ਪੰਜਾਬ ਦਾ ਅਨਿੱਖਵਾਂ ਅੰਗ ਸੀ, ਹੈ ਅਤੇ ਸਦਾ ਰਹੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਪੂਰਨ ਤੌਰ ਉਤੇ ਵਚਨਬੱਧ ਹੈ।

News 02 July,2023
ਜਾਇਦਾਦਾਂ ਵੇਚਣ ਦੇ ਰੁਝਾਨ ਨੂੰ ਪੁੱਠਾ ਗੇੜਾ ਦਿੰਦਿਆਂ ਸੂਬਾ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟ ਖਰੀਦਣ ਲਈ ਤਿਆਰੀ ਵਿੱਢੀਃ ਮੁੱਖ ਮੰਤਰੀ

ਜਾਇਦਾਦਾਂ ਵੇਚਣ ਦੇ ਰੁਝਾਨ ਨੂੰ ਪੁੱਠਾ ਗੇੜਾ ਦਿੰਦਿਆਂ ਸੂਬਾ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟ ਖਰੀਦਣ ਲਈ ਤਿਆਰੀ ਵਿੱਢੀਃ ਮੁੱਖ ਮੰਤਰੀ ਸਰਕਾਰੀ ਜਾਇਦਾਦਾਂ ਵੇਚਣ ਲਈ ਪਿਛਲੀਆਂ ਸਰਕਾਰਾਂ ਦੀ ਕੀਤੀ ਆਲੋਚਨਾ ਚੰਡੀਗੜ੍ਹ, 1 ਜੁਲਾਈ: ਪੈਸੇ ਹਾਸਲ ਕਰਨ ਲਈ ਪਿਛਲੀਆਂ ਸਰਕਾਰਾਂ ਦੇ ਸਰਕਾਰੀ ਜਾਇਦਾਦਾਂ ਵੇਚਣ ਦੇ ਰੁਝਾਨ ਦੇ ਉਲਟ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੋਲਾ ਆਧਾਰਤ ਬਿਜਲੀ ਉਤਪਾਦਨ ਨੂੰ ਵਧਾਉਣ ਲਈ ਸੂਬੇ ਵਿੱਚ ਇਕ ਪ੍ਰਾਈਵੇਟ ਥਰਮਲ ਪਲਾਂਟ ਖਰੀਦਣ ਲਈ ਤਿਆਰੀ ਸ਼ੁਰੂ ਕਰ ਦਿੱਤੀ ਹੈ। ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪ੍ਰਾਈਵੇਟ ਪਲਾਂਟ ਖਰੀਦਣ ਲਈ ਬੋਲੀ ਲਗਾ ਦਿੱਤੀ ਹੈ ਅਤੇ ਜਲਦੀ ਹੀ ਇਹ ਪ੍ਰਕਿਰਿਆ ਮੁਕੰਮਲ ਕਰ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਦੇ ਬਿਜਲੀ ਉਤਪਾਦਨ ਨੂੰ ਵਧਾ ਕੇ ਵਾਧੂ ਬਿਜਲੀ ਪੈਦਾ ਕਰਨ ਵਿੱਚ ਮਦਦ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਵੇਲੇ ਲਹਿਰਾ ਮੁਹੱਬਤ ਅਤੇ ਰੋਪੜ ਵਿਖੇ ਸਰਕਾਰੀ ਮਾਲਕੀ ਵਾਲੇ ਥਰਮਲ ਪਲਾਂਟ 1760 ਮੈਗਾਵਾਟ ਬਿਜਲੀ ਪੈਦਾ ਕਰ ਰਹੇ ਹਨ, ਜਦਕਿ ਇਸ ਪਾਵਰ ਪਲਾਂਟ ਦੀ ਖਰੀਦ ਨਾਲ ਇਸ ਪੈਦਾਵਾਰ ਵਿੱਚ 540 ਮੈਗਾਵਾਟ ਦਾ ਹੋਰ ਵਾਧਾ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪਛਵਾੜਾ ਕੋਲਾ ਖਾਣ ਤੋਂ ਕੋਲੇ ਦੀ ਸਪਲਾਈ ਮੁੜ ਸ਼ੁਰੂ ਹੋਣ ਨਾਲ ਸੂਬੇ ਕੋਲ ਵਾਧੂ ਕੋਲਾ ਹੈ, ਜਿਸ ਦੀ ਵਰਤੋਂ ਇਨ੍ਹਾਂ ਥਰਮਲ ਪਲਾਂਟਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਸਰਕਾਰ ਨੇ ਪ੍ਰਾਈਵੇਟ ਥਰਮਲ ਪਾਵਰ ਪਲਾਂਟ ਖਰੀਦਣ ਲਈ ਬੋਲੀ ਲਾਈ ਹੈ, ਜਦੋਂ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਜਾਇਦਾਦਾਂ ਵੇਚੀਆਂ ਸਨ। ਭਗਵੰਤ ਮਾਨ ਨੇ ਕਿਹਾ ਕਿ ਪਹਿਲੀ ਵਾਰ ਸੂਬਾ ਸਰਕਾਰ ਨੇ ਪ੍ਰਾਈਵੇਟ ਪਲਾਂਟ ਖਰੀਦਣ ਲਈ ਉਲਟਾ ਰੁਝਾਨ ਸ਼ੁਰੂ ਕੀਤਾ ਹੈ, ਜੋ ਲਾਮਿਸਾਲ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਕੋਲ ਕੋਲੇ ਦੀ ਲੋੜੀਂਦੀ ਸਪਲਾਈ ਅਤੇ ਭੰਡਾਰ ਹੈ, ਜਿਸ ਰਾਹੀਂ ਇਨ੍ਹਾਂ ਪਲਾਂਟਾਂ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਚਲਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਵੀ ਸਾਰੇ ਸੈਕਟਰਾਂ ਨੂੰ ਨਿਰਵਿਘਨ ਅਤੇ ਨਿਯਮਤ ਬਿਜਲੀ ਸਪਲਾਈ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਬੰਧੀ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਸੂਬੇ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਹੈ।

News 01 July,2023
ਸਿਹਤ ਮੰਤਰੀ ਨੇ ਮੀਡੀਆ ਨੂੰ ਸਰਕਾਰ ਦੀਆਂ ਉਸਾਰੂ ਨੀਤੀਆਂ ਅਤੇ ਪਹਿਲਕਦਮੀਆਂ ਦਾ ਸਕਾਰਾਤਮਕ ਪੱਖ ਪੇਸ਼ ਕਰਨ ਦੀ ਕੀਤੀ ਅਪੀਲ

ਸੀ.ਪੀ.ਯੂ.ਜੇ. ਦੀ 24ਵੇਂ ਸੂਬਾਈ ਸਲਾਨਾ ਸਮਾਗਮ ਦਾ ਕੀਤਾ ਉਦਘਾਟਨ, ਸੋਵੀਨਾਰ ਵੀ ਕੀਤਾ ਰਿਲੀਜ਼ - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੱਤਰਕਾਰਾਂ ਨੂੰ ਖੁੱਲ੍ਹ ਕੇ ਕੰਮ ਕਰਨ ਲਈ ਭਰਪੂਰ ਮਾਹੌਲ ਦਿੱਤਾ: ਡਾਕਟਰ ਬਲਬੀਰ ਸਿੰਘ ਚੰਡੀਗੜ੍ਹ, 1 ਜੁਲਾਈ: ਮੀਡੀਆ ਨੂੰ ਲੋਕਤੰਤਰ ਦਾ ਚੌਥਾ ਥੰਮ੍ਹ ਦੱਸਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਜਿਹਾ ਮਾਹੌਲ ਪ੍ਰਦਾਨ ਕੀਤਾ ਹੈ, ਜਿੱਥੇ ਪੱਤਰਕਾਰ ਖੁੱਲ੍ਹ ਕੇ ਕੰਮ ਕਰਦਿਆਂ ਬਿਨਾਂ ਕਿਸੇ ਬਾਹਰੀ ਦਖ਼ਲ ਦੇ ਆਪਣੀ ਨੈਤਿਕ ਜ਼ਿੰਮੇਵਾਰੀ ਨਿਭਾਅ ਸਕਦੇ ਹਨ। ਉਨ੍ਹਾਂ ਕਿਹਾ , ‘‘ਇਹ ਮੀਡੀਆ ਹੀ ਹੈ ਜੋ ਜਮਹੂਰੀਅਤ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਲਈ ਵਿਧਾਨ ਮੰਡਲ, ਕਾਰਜਪਾਲਿਕਾ ਅਤੇ ਨਿਆਂਪਾਲਿਕਾ ’ਤੇ ਵੀ ਬਾਜ਼ ਅੱਖ ਰੱਖਦਾ ਹੈ।’’ ਇੱਥੇ ਮਗਸੀਪਾ ਵਿਖੇ ਚੰਡੀਗੜ੍ਹ-ਪੰਜਾਬ ਯੂਨੀਅਨ ਆਫ ਜਰਨਲਿਸਟਸ (ਸੀ.ਪੀ.ਯੂ.ਜੇ.)ਦੇ 24ਵੇਂ ਸੂਬਾਈ ਸਾਲਾਨਾ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਸਿਹਤ ਮੰਤਰੀ ਵੱਲੋਂ ਇੱਕ ਸੋਵੀਨਾਰ ਵੀ ਰਿਲੀਜ਼ ਕੀਤਾ ਗਿਆ। ਸੀ.ਪੀ.ਯੂ.ਜੇ.ਭਾਰਤੀ ਪੱਤਰਕਾਰ ਯੂਨੀਅਨ ਤੋਂ ਪ੍ਰਮਾਨਿਤ ਹੈ। ਚੰਡੀਗੜ੍ਹ-ਪੰਜਾਬ ਯੂਨੀਅਨ ਆਫ਼ ਜਰਨਲਿਸਟ ਦੇ 24ਵੇਂ ਸੂਬਾਈ ਸਾਲਾਨਾ ਸਮਾਗਮ ਦਾ ਉਦਘਾਟਨ ਕਰਨ ਉਪਰੰਤ ਉਨ੍ਹਾਂ ਕਿਹਾ ਕਿ ਸਮਾਜ ਵਿੱਚੋਂ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ ਲਈ ਸਹਾਫ਼ਤ (ਪੱਤਰਕਾਰੀ) ਬਹੁਤ ਅਹਿਮ ਭੂਮਿਕਾ ਨਿਭਾ ਸਕਦੀ ਹੈ। ਮੀਡੀਆ ਇੱਕ ਸ਼ੀਸ਼ੇ ਵਾਂਗ ਹੁੰਦਾ ਹੈ, ਜੋ ਸਮਾਜ ਦੀ ਅਸਲ ਤਸਵੀਰ ਪੇਸ਼ ਕਰਨ ਤੋਂ ਇਲਾਵਾ ਸਰਕਾਰਾਂ ਦੀ ਜਵਾਬਦੇਹੀ ਤਹਿ ਕਰਨ ਅਤੇ ਪਾਰਦਰਸ਼ਤਾ ਨੂੰ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਕਾਰਜ ਕਰਦਾ ਹੈ। ਉਨ੍ਹਾਂ ਕਿਹਾ ਕਿ ਆਪਣੇ ਕੰਮ ਵਿੱਚ ਸੱਚਾਈ, ਨਿਰਪੱਖਤਾ ਅਤੇ ਇਮਾਨਦਾਰੀ ਨੂੰ ਬਰਕਰਾਰ ਰੱਖਣਾ ਸਾਰੇ ਪੱਤਰਕਾਰਾਂ ਦਾ ਮੁੱਢਲਾ ਧਰਮ ਹੈ। ਮੀਡੀਆ ਨੂੰ ਸਰਕਾਰ ਦੀਆਂ ਅਗਾਂਹਵਧੂ ਪਹਿਲਕਦਮੀਆਂ ਅਤੇ ਉਸਾਰੂ ਨੀਤੀਆਂ ਦਾ ਸਕਾਰਾਤਮਕ ਪੱਖ ਦਰਸਾਉਣ ਦੀ ਅਪੀਲ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸੋਸ਼ਲ ਮੀਡੀਆ ਦੇ ਆਉਣ ਨਾਲ ਗਲਤ ਜਾਣਕਾਰੀ ਅਤੇ ਗੁਮਰਾਹਕੁਨ ਖ਼ਬਰਾਂ ਵਰਗੀਆਂ ਚੁਣੌਤੀਆਂ ਵੀ ਸਾਹਮਣੇ ਆਈਆਂ ਹਨ। ਉਨ੍ਹਾਂ ਸਪੱਸ਼ਟ ਤੌਰ ’ਤੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸੂਬੇ ਵਿੱਚ ਪਹਿਲਾਂ ਹੀ 580 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ ਅਤੇ ਇਨ੍ਹਾਂ ਵਿੱਚੋਂ ਲਗਭਗ 75 ਫੀਸਦੀ ਕਲੀਨਿਕ ਪੇਂਡੂ ਖੇਤਰਾਂ ਵਿੱਚ ਖੋਲ੍ਹੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਜਲਦ ਹੀ ਸੂਬੇ ਦੇ ਹਸਪਤਾਲਾਂ ਵਿੱਚ ਸੁਵਿਧਾ ਕੇਂਦਰ ਵੀ ਖੋਲ੍ਹੇ ਜਾਣਗੇ। ਰਾਸ਼ਟਰੀ ਡਾਕਟਰ ਦਿਵਸ ’ਤੇ ਆਪਣੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਸਿਹਤ ਮੰਤਰੀ ਨੇ ਮਾਣ ਨਾਲ ਕਿਹਾ ਕਿ ਉਹ ਡਾਕਟਰ ਸਨ, ਡਾਕਟਰ ਹਨ ਅਤੇ ਹਮੇਸ਼ਾ ਡਾਕਟਰ ਰਹਿਣਗੇ। ਮੰਤਰੀ ਨੇ ਕਿਹਾ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ, ਮੀਡੀਆ ਸਾਖਰਤਾ ਪਹਿਲਾਂ ਨਾਲੋਂ ਕਿਤੇ ਵੱਧ ਮਹੱਤਵਪੂਰਨ ਹੈ ਅਤੇ ਮੀਡੀਆ ਭਾਈਚਾਰੇ ਦੀਆਂ ਅਜਿਹੀਆਂ ਸਲਾਨਾ ਮੀਟਿੰਗਾਂ ਦਾ ਆਯੋਜਨ ਗਲਤ ਜਾਣਕਾਰੀ ਨਾਲ ਨਜਿੱਠਣ ਅਤੇ ਇੱਕ ਸਿਹਤਮੰਦ ਜਮਹੂਰੀ ਸੰਵਾਦ ਨੂੰ ਕਾਇਮ ਰੱਖਣ ਵਿੱਚ ਮਦਦ ਕਰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਮੀਡੀਆ ਵਿੱਚ ਫ਼ਖ਼ਰ ਦੀ ਭਾਵਨਾ ਪੈਦਾ ਕਰਦੇ ਹਨ ਅਤੇ ਹੋਰਨਾਂ ਨੂੰ ਵੀ ਪੱਤਰਕਾਰਤਾ ਦੇ ਖੇਤਰ ਵਿੱਚ ਕਰੀਅਰ ਬਣਾਉਣ ਲਈ ਪ੍ਰੇਰਦੇ ਹਨ । ਪੰਜਾਬ ਸਰਕਾਰ ਵੱਲੋਂ ਪੱਤਰਕਾਰਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਜ਼ਿਕਰ ਕਰਦਿਆਂ ਡਾ: ਬਲਬੀਰ ਸਿੰਘ ਨੇ ਦੱਸਿਆ ਕਿ ਪੀਲੇ ਕਾਰਡ ਧਾਰਕਾਂ ਅਤੇ ਮਾਨਤਾ ਪ੍ਰਾਪਤ ਪੱਤਰਕਾਰਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਦਾ ਸਿਹਤ ਬੀਮਾ ਕਵਰ ਦਿੱਤਾ ਜਾ ਰਿਹਾ ਹੈ। ਜਿਸਦੇ ਪ੍ਰੀਮੀਅਮ ਦਾ ਭੁਗਤਾਨ ਪੰਜਾਬ ਸਰਕਾਰ ਵੱਲੋਂ ਕੀਤਾ ਜਾਂਦਾ ਹੈ। ਹਾਦਸੇ ਵਿੱਚ ਮੌਤ ਹੋਣ ਦੀ ਸੂਰਤ ਵਿੱਚ ਪੱਤਰਕਾਰ ਦੇ ਪਰਿਵਾਰ ਨੂੰ 5 ਲੱਖ ਰੁਪਏ ਦਾ ਐਕਸੀਡੈਂਟਲ ਇੰਸ਼ੋਰੈਂਸ ਕਵਰ ਦਿੱਤਾ ਜਾਂਦਾ ਹੈ। ਸਰਕਾਰ ਨੇ ਪੱਤਰਕਾਰਾਂ ਨੂੰ ਪੰਜਾਬ ਰਾਜ ਮਾਰਗਾਂ ਦੇ ਸਾਰੇ ਟੋਲ ਪਲਾਜ਼ਿਆਂ ’ਤੇ ਟੋਲ ਅਦਾ ਕਰਨ ਤੋਂ ਵੀ ਛੋਟ ਦਿੱਤੀ ਹੈ। ਇਸ ਮੌਕੇ ਫਾਊਂਡਰ ਇੰਡੀਅਨ ਜਰਨਲਿਸਟ ਯੂਨੀਅਨ ਸੁਰੇਸ਼ ਅਖੌਰੀ, ਇੰਡੀਅਨ ਜਰਨਲਿਸਟ ਯੂਨੀਅਨ ਅਤੇ ਸੀਪੀਯੂਜੇ ਦੇ ਪ੍ਰਧਾਨ ਵਿਨੋਦ ਕੋਹਲੀ, ਸਕੱਤਰ ਜਨਰਲ ਇੰਡੀਅਨ ਜਰਨਲਿਸਟ ਯੂਨੀਅਨ ਸਭਾ ਨਾਇਕਨ, ਜਨਰਲ ਸਕੱਤਰ ਸੀਪੀਯੂਜੇ ਨਵੀਨ ਸ਼ਰਮਾ ਅਤੇ ਸੀਨੀਅਰ ਮੀਤ ਪ੍ਰਧਾਨ ਅਨਿਰੁਧ ਗੁਪਤਾ ਹਾਜ਼ਰ ਸਨ।

News 01 July,2023
ਹਰਜੋਤ ਸਿੰਘ ਬੈਂਸ ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ: ਰੇਲਵੇ ਲਾਈਨ 'ਤੇ ਸਟੀਲ ਗਾਡਰ ਰੱਖਣ ਦਾ ਕਾਰਜ਼ ਆਰੰਭ

ਹਰਜੋਤ ਸਿੰਘ ਬੈਂਸ ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ: ਰੇਲਵੇ ਲਾਈਨ 'ਤੇ ਸਟੀਲ ਗਾਡਰ ਰੱਖਣ ਦਾ ਕਾਰਜ਼ ਆਰੰਭ ਸਟੀਲ ਗਾਡਰ ਰੱਖਣ ਦਾ ਕੰਮ 4 ਜੁਲਾਈ ਤੱਕ ਹੋ ਜਾਵੇਗਾ ਮੁਕੰਮਲ: ਹਰਜੋਤ ਸਿੰਘ ਬੈਂਸ ਚੰਡੀਗੜ੍ਹ, 30 ਜੂਨ : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀਆਂ ਕੋਸ਼ਿਸ਼ਾਂ ਸਦਕੇ ਨੰਗਲ ਫਲਾਈਉਵਰ ਵਿਚਕਾਰ ਆਉਂਦੇ ਰੇਲਵੇ ਲਾਇਨ ਉਤੇ ਸਟੀਲ ਗਾਡਰ ਰੱਖਣ ਦਾ ਕੰਮ ਆਰੰਭ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਨੰਗਲ ਫਲਾਈਉਵਰ ਦੀ ਉਸਾਰੀ ਵਿਚ ਦੇਰੀ ਦਾ ਸਭ ਤੋਂ ਵੱਡਾ ਕਾਰਨ ਇਹ ਹਿੱਸਾ ਹੀ ਸੀ। ਉਨ੍ਹਾਂ ਦੱਸਿਆ ਕਿ ਰੇਲਵੇ ਲਾਈਨ ਦੇ ਇਕ ਪਾਸੇ ਉਤੇ 15 ਸਟੀਲ ਗਾਡਰ ਰੱਖੇ ਜਾਣ ਹਨ ਜਿਨ੍ਹਾਂ ਵਿਚੋਂ ਕੁਲ 5 ਪਹਿਲਾਂ ਰੱਖੇ ਜਾ ਚੁੱਕੇ ਹਨ ਅਤੇ ਮੁੱਖ ਰੇਲਵੇ ਲਾਈਨ ਉੱਤੇ ਰੇਲਵੇ ਵਿਭਾਗ ਦੀ ਪ੍ਰਵਾਨਗੀ ਉਪਰੰਤ ਰੱਖੇ ਜਾਂਣ ਵਾਲੇ 5 ਮੁੱਖ ਗਾਡਰਾਂ ਵਿਚੋਂ ਅੱਜ 3 ਸਟੀਲ ਗਾਡਰ ਰੱਖੇ ਗਏ ਹਨ ਅਤੇ ਬਾਕੀ ਰਹਿੰਦੇ 2 ਸਟੀਲ ਗਾਡਰ ਰੱਖਣ ਦਾ ਕੰਮ ਵੀ 4 ਜੁਲਾਈ 2023 ਤੱਕ ਮੁਕੰਮਲ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਅੱਜ ਰੱਖੇ ਗਏ ਸਟੀਲ ਗਾਡਰ ਸਦਕੇ ਇਕ ਸਾਈਡ ਅਵਾਜਾਈ ਸ਼ੁਰੂ ਕਰਨ ਸਬੰਧੀ ਕੋਸ਼ਿਸ਼ਾਂ ਬਹੁਤ ਜਲਦ ਨੇਪਰੇ ਚੜ੍ਹ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਕ ਸਾਈਡ ਪੁੱਲ ਤਿਆਰ ਕਰਕੇ ਬਹੁਤ ਜਲਦ ਲੋਕਾਂ ਲਈ ਖੋਲ੍ਹ ਦਿੱਤਾ ਜਾਵੇਗਾ। ਸ.ਬੈਂਸ ਨੇ ਅਫ਼ਸੋਸ ਜ਼ਾਹਿਰ ਕਰਦਿਆਂ ਕਿਹਾ ਕਿ 6 ਜਨਵਰੀ 2018 ਨੂੰ ਸ਼ੁਰੂ ਹੋਏ ਇਸ ਫਲਾਈਓਵਰ ਦਾ ਕੰਮ 2020 ਵਿੱਚ ਖ਼ਤਮ ਹੋਣਾ ਸੀ ਪ੍ਰੰਤੂ ਪਿਛਲੀ ਸਰਕਾਰ ਵਿਚ ਹਲਕੇ ਦੀ ਪ੍ਰਤੀਨਿਧਤਾ ਕਰਨ ਵਾਲੇ ਅਤੇ ਸਰਕਾਰ ਵਿੱਚ ਅਹੁੱਦੇ ਤੇ ਰਹੇ ਥੋੜੀ ਕੋਸ਼ਿਸ਼ ਕਰ ਲੈਂਦੇ ਤਾਂ ਨੰਗਲ ਦੇ ਲੋਕਾਂ ਨੂੰ ਨਾ ਤਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਅਤੇ ਨਾ ਹੀ ਇਸ ਸ਼ਹਿਰ ਦੀ ਆਰਥਿਕਤਾ ਨੂੰ ਸੱਟ ਵੱਜਦੀ। ਇਥੇ ਇਹ ਦਸਣਯੋਗ ਹੈ ਕਿ ਕੁਸ਼ਟ ਆਸ਼ਰਮ ਦੀ ਸ਼ਿਫਟਿੰਗ ਦਾ ਕੰਮ ਵੀ ਬਹੁਤ ਤੇਜੀ ਨਾਲ ਚੱਲ ਰਿਹਾ ਹੈ ਅਤੇ ਕੁਸ਼ਟ ਆਸ਼ਰਮ ਦੇ ਸਾਰੇ ਨਿਵਾਸੀਆਂ ਵਲੋਂ ਪੂਰਾ ਸਹਿਯੋਗ ਕੀਤਾ ਜਾ ਰਿਹਾ ਹੈ ਜਿਸ ਸਦਕਾ ਫਲਾਈਉਵਰ ਨਾਲ ਜੋੜਨ ਵਾਲੀ ਸੜਕ ਵੀ ਜਲਦ ਤਿਆਰ ਹੋ ਜਾਵੇਗੀ।

News 01 July,2023
ਮੁੱਖ ਮੰਤਰੀ ਵੱਲੋਂ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੂੰ ਸੇਵਾ-ਮੁਕਤੀ ਮੌਕੇ ਵਿਦਾਇਗੀ ਪਾਰਟੀ

ਭਗਵੰਤ ਮਾਨ ਨੇ ਜੰਜੂਆ ਵੱਲੋਂ ਮੁੱਖ ਸਕੱਤਰ ਵਜੋਂ ਪੰਜਾਬ ਸਰਕਾਰ ਦੇ ਲੋਕ ਪੱਖੀ ਫੈਸਲਿਆਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਲਈ ਨਿਭਾਈ ਭੂਮਿਕਾ ਦੀ ਸ਼ਲਾਘਾ ਕੀਤੀ ਪੰਜਾਬ ਵਿਚ ਪਹਿਲੀ ਵਾਰ ਕਿਸੇ ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਸੇਵਾ-ਮੁਕਤੀ ਮੌਕੇ ਦਿੱਤੀ ਵਿਦਾਇਗੀ ਪਾਰਟੀ ਚੰਡੀਗੜ੍ਹ, 30 ਜੂਨ: ਇਕ ਨਿਵੇਕਲੀ ਪਿਰਤ ਪਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੂੰ ਉਨ੍ਹਾਂ ਦੀ ਸੇਵਾ-ਮੁਕਤੀ ਮੌਕੇ ਵਿਦਾਇਗੀ ਪਾਰਟੀ ਦਿੱਤੀ। ਇਸ ਮੌਕੇ ਵੱਡੀ ਗਿਣਤੀ ਵਿਚ ਹਾਜ਼ਰ ਆਈ.ਏ.ਐਸ. ਅਧਿਕਾਰੀਆਂ ਦੀ ਇਕੱਤਰਤਾ ਵਿਚ ਆਪਣੇ ਵਿਚਾਰ ਪੇਸ਼ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਜੰਜੂਆ ਨੇ ਆਈ.ਏ.ਐਸ. ਵਜੋਂ ਵੱਖ-ਵੱਖ ਅਹੁਦਿਆਂ ਉਤੇ ਰਹਿੰਦੇ ਹੋਏ 34 ਸਾਲ ਸੂਬੇ ਦੀ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਇਕ ਸਾਲ ਵਿਚ ਵੱਡੇ ਲੋਕ ਪੱਖੀ ਫੈਸਲੇ ਲਏ ਹਨ। ਇਨ੍ਹਾਂ ਵਿਚ ਕੱਚੇ ਅਧਿਆਪਕਾਂ ਨੂੰ ਰੈਗੂਲਰ ਕਰਨ ਦਾ ਫੈਸਲਾ ਅਮਲ ਵਿਚ ਲਿਆਉਣਾ ਬਹੁਤ ਚੁਣੌਤੀਜਨਕ ਸੀ ਪਰ ਸ੍ਰੀ ਜੰਜੂਆ ਨੇ ਸਰਕਾਰ ਦੇ ਹਰ ਫੈਸਲੇ ਨੂੰ ਲਾਗੂ ਕਰਨ ਵਿਚ ਸ਼ਿੱਦਤ ਨਾਲ ਆਪਣਾ ਯੋਗਦਾਨ ਪਾਇਆ ਅਤੇ ਸਰਕਾਰ ਆਪਣੇ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਵਿਚ ਕਾਮਯਾਬ ਰਹੀ ਹੈ। ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਵੱਖ-ਵੱਖ ਖੇਤਰਾਂ ਵਿਚ ਵਿਚਰਨ ਕਰਕੇ ਕਿਸੇ ਵੀ ਅਧਿਕਾਰੀ ਦਾ ਤਜਰਬਾ ਬਹੁਤ ਮਹੱਤਵਪੂਰਨ ਹੁੰਦਾ ਹੈ ਕਿਉਂਕਿ ਲੰਮੇ ਜਨਤਕ ਜੀਵਨ ਸਦਕਾ ਇਨ੍ਹਾਂ ਅਧਿਕਾਰੀਆਂ ਕੋਲ ਕੌੜਾ-ਮਿੱਠਾ ਤਜਰਬਾ ਹੁੰਦਾ ਹੈ ਜਿਸ ਦਾ ਲੋਕ ਹਿੱਤ ਵਿਚ ਲਾਭ ਉਠਾਇਆ ਜਾ ਸਕਦਾ ਹੈ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਸ੍ਰੀ ਜੰਜੂਆ ਆਉਣ ਵਾਲੇ ਸਮੇਂ ਵਿਚ ਸੂਬੇ ਦੇ ਹਿੱਤ ਵਿਚ ਆਪਣਾ ਯੋਗਦਾਨ ਪਾਉਂਦੇ ਰਹਿਣਗੇ। ਇਸ ਦੌਰਾਨ ਮੁੱਖ ਮੰਤਰੀ ਨੇ ਨਵੇਂ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਜੀ ਆਇਆਂ ਆਖਿਆ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਸ੍ਰੀ ਵਰਮਾ ਸਰਕਾਰ ਦੇ ਲੋਕ ਪੱਖੀ ਉਪਰਾਲਿਆਂ ਅਤੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ਉਤੇ ਪਹੁੰਚਾਉਣ ਲਈ ਆਪਣੀ ਜ਼ਿੰਮੇਵਾਰੀ ਪੂਰੀ ਸਮਰਪਿਤ ਭਾਵਨਾ ਨਾਲ ਨਿਭਾਉਣਗੇ ਤਾਂ ਕਿ ਸੂਬੇ ਦਾ ਕੋਈ ਵੀ ਵਿਅਕਤੀ ਸਰਕਾਰ ਦੇ ਭਲਾਈ ਸਕੀਮਾਂ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ। ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸ਼ਾਸਨ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ, “ਵੱਖ-ਵੱਖ ਅਹੁਦਿਆਂ ਉਤੇ ਜ਼ਿੰਮੇਵਾਰੀ ਨਿਭਾਅ ਰਹੇ ਅਧਿਕਾਰੀ ਪਰਿਵਾਰ ਦੇ ਮੈਂਬਰ ਹਨ ਜੋ ਮੇਰੇ ਵਾਂਗ ਕਿਸੇ ਨਾ ਕਿਸੇ ਰੂਪ ਵਿਚ ਸੂਬੇ ਦੀ ਸੇਵਾ ਕਰ ਰਹੇ ਹਨ।” ਇਸ ਮੌਕੇ ਸੇਵਾ-ਮੁਕਤ ਹੋ ਰਹੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਪ੍ਰਗਟਾਏ ਭਰੋਸੇ ਸਦਕਾ ਹੀ ਉਹ ਇਕ ਸਾਲ ਮੁੱਖ ਸਕੱਤਰ ਦੇ ਅਹੁਦੇ ਦੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਸਰਕਾਰ ਦੀਆਂ ਨੀਤੀਆਂ ਸਹੀ ਮਾਅਨਿਆਂ ਵਿਚ ਲਾਗੂ ਕਰਨ ਵਿਚ ਸਫਲ ਹੋਏ ਹਨ। ਸ੍ਰੀ ਜੰਜੂਆ ਨੇ ਅੱਜ ਦੀ ਵਿਦਾਇਗੀ ਪਾਰਟੀ ਨੂੰ ‘ਵਿਸ਼ੇਸ਼ ਮੌਕਾ’ ਦੱਸਦਿਆਂ ਕਿਹਾ ਕਿ ਸੂਬੇ ਵਿਚ ਪਹਿਲੀ ਵਾਰ ਹੋਇਆ ਕਿ ਕਿਸੇ ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਸੇਵਾ-ਮੁਕਤੀ ਮੌਕੇ ਵਿਦਾਇਗੀ ਪਾਰਟੀ ਦਿੱਤੀ ਹੋਵੇ। ਇਸ ਮੌਕੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂੰ ਪ੍ਰਸਾਦ ਜੋ ਪੰਜਾਬ ਆਈ.ਏ.ਐਸ. ਆਫੀਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਹਨ, ਨੇ ਸਮੂਹ ਆਈ.ਏ.ਐਸ. ਅਧਿਕਾਰੀਆਂ ਵੱਲੋਂ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਅਤੇ ਸੇਵਾ-ਮੁਕਤ ਹੋ ਰਹੇ ਮੁੱਖ ਸਕੱਤਰ ਸ੍ਰੀ ਵਿਜੈ ਕੁਮਾਰ ਜੰਜੂਆ ਨੂੰ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।

News 30 June,2023
ਮਾਨ ਸਰਕਾਰ ਵਲੋਂ ਬਿਜਲੀ ਤੇ ਨਹਿਰੀ ਪਾਣੀ ਦੇ ਵਾਧੇ ਨੇ ਕਿਸਾਨਾਂ ਕੀਤੇ ਬਾਗੋਂ ਬਾਗ - ਚੇਅਰਮੈਨ ਹਡਾਣਾ

ਮਾਨ ਸਰਕਾਰ ਵਲੋਂ ਬਿਜਲੀ ਤੇ ਨਹਿਰੀ ਪਾਣੀ ਦੇ ਵਾਧੇ ਨੇ ਕਿਸਾਨਾਂ ਕੀਤੇ ਬਾਗੋਂ ਬਾਗ - ਚੇਅਰਮੈਨ ਹਡਾਣਾ ਪਟਿਆਲਾ 30 ਜੂਨ ( ) ਝੋਨੇ ਦੀ ਬਿਜਾਈ ਲਈ ਹੁਣ ਪੰਜਾਬ ਦੇ ਕਿਸਾਨ ਬੇਫਿਕਰ ਹੋ ਗਏ ਹਨ। ਜਿੱਥੇ ਲੋਕ ਅਕਸਰ ਇਨ੍ਹਾਂ ਦਿਨਾਂ ਵਿੱਚ ਬਿਜਲੀ ਦੇ ਵੱਡੇ ਕੱਟਾ ਨਾਲ ਜੂਝਦੇ ਸਨ ਉਥੇ ਹੀ ਹੁਣ ਪੰਜਾਬ ਸਰਕਾਰ ਦੀ ਰੰਗਲੇ ਤੇ ਖੁਸ਼ਹਾਲ ਪੰਜਾਬ ਬਨਾਉਣ ਦੀ ਸੋਚ ਨੇ ਪਹਿਲਾ ਨਾਲੋ ਕਿਤੇ ਵਾਧੂ ਅਤੇ ਨਿਰਵਿਘਨ ਬਿਜਲੀ ਤੇ ਨਹਿਰੀ ਪਾਣੀ ਨਾਲ ਕਿਸਾਨਾਂ ਦੇ ਚਿਹਰੇ ਦੇ ਖੁਸ਼ੀ ਲਿਆਂਦੀ ਹੈ। ਇਸ ਗੱਲ ਦਾ ਪ੍ਰਗਟਾਵਾ ਪੀ.ਆਰ.ਟੀ.ਸੀ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਦੌਰਾਨ ਕੀਤਾ। ਹਡਾਣਾ ਨੇ ਹੋਰ ਗੱਲਬਾਤ ਦੌਰਾਨ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਸਰਕਾਰ ਬਨਣ ਤੋਂ ਪਹਿਲਾ ਹੀ ਐਲਾਨ ਕੀਤਾ ਸੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪਹਿਲਾ ਕੰਮਾਂ ਦੀ ਸ਼ੁਰੂਆਤ ਕਿਸਾਨਾਂ ਦੇ ਮਸਲੇ ਹੱਲ ਕਰਨ ਨਾਲ ਕੀਤੀ ਜਾਵੇਗੀ। ਉਨਾਂ ਕਿਹਾ ਕਿ ਕਈ ਕਿਸਾਨਾਂ ਨੇ ਆਪਣੀ ਵੀਡੀੳ ਸ਼ੋਸ਼ਲ ਸਾਈਟਾ ਤੇ ਵਾਈਰਲ ਵੀ ਕੀਤੀ ਹੈ, ਜਿਸ ਵਿੱਚ ਉਨਾਂ ਮੁਤਾਬਕ ਨਹਿਰੀ ਪਾਣੀ ਦਾ ਖੇਤਾਂ ਤੱਕ ਪਹੁੰਚਣਾ ਉਨਾਂ ਦੀ ਪੂਰੀ ਜਿੰਦਗੀ ਵਿੱਚ ਪਹਿਲੀਆਂ ਸਰਕਾਰਾਂ ਦੇ ਮੁਕਾਬਲੇ ਮੌਜੂਦਾ ਸਰਕਾਰ ਵੱਲੋਂ ਕੀਤਾ ਗਿਆ ਪਹਿਲਾ ਵੱਡਾ ਕਦਮ ਹੈ। ਵਾਇਰਲ ਵੀਡੀੳਜ ਵਿੱਚ ਜਿੱਥੇ ਕਿਸਾਨ ਲੱਡੂ ਵੰਡਦੇ ਨਜਰ ਆ ਰਹੇ ਹਨ, ਉੱਥੇ ਹੀ ਕਈ ਕਿਸਾਨਾਂ ਨੇ ਪਿੰਡਾਂ ਵਿੱਚ ਸਾਂਝੇ ਤੌਰ ਇਸ ਖੁਸ਼ੀ ਮੌਕੇ ਅਖੰਡ ਪਾਠ ਵੀ ਕਰਵਾਏ ਹਨ। ਇਹ ਹੀ ਨਹੀ ਬਲਕਿ ਪੰਜਾਬ ਸਰਕਾਰ ਵੱਲੋਂ ਨਿਰਵਿਘਨ ਬਿਜਲੀ ਦੀ ਸਪਲਾਈ ਨੇ ਕਿਸਾਨਾਂ ਨੂੰ ਬੇਫਿਕਰ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਕਿਸਾਨਾਂ ਮੁਤਾਬਕ ਪਹਿਲੀਆਂ ਸਰਕਾਰਾਂ ਬਿਜਲੀ ਦੇ ਕੱਟਾ ਨੂੰ ਮਿਲਾ ਕੇ ਕੁਲ ਅੱਠ ਘੰਟੇ ਦੇ ਕਰੀਬ ਬਿਜਲੀ ਮੁਹਈਆ ਕਰਵਾਉਂਦੀਆਂ ਸਨ। ਪਰ ਹੁਣ ਇਹ ਬਿਜਲੀ 12 ਘੰਟੇ ਦੇ ਕਰੀਬ ਜਾਂ ਇਸ ਤੋਂ ਵੀ ਵੱਧ ਬਿਨਾਂ ਕੱਟਾਂ ਤੋਂ ਨਿਰਵਿਘਨ ਮਿਲ ਰਹੀ ਹੈ। ਜਿਸ ਕਰਕੇ ਝੋਨੇ ਸੀਜਨ ਦੌਰਾਨ ਪਹਿਲੀ ਵਾਰ ਮੋਟਰਾਂ ਬੰਦ ਰੱਖਣੀਆਂ ਪੈ ਰਹੀਆਂ ਹਨ, ਜੋ ਕਿ ਕਿਸਾਨਾਂ ਵੱਲੋਂ ਇਹ ਪੰਜਾਬ ਸਰਕਾਰ ਦਾ ਇੱਕ ਇਤਿਹਾਸਕ ਕਦਮ ਦੱਸਿਆ ਜਾ ਰਿਹਾ ਹੈ। ਨਹਿਰੀ ਪਾਣੀ ਬਾਰੇ ਹਡਾਣਾ ਨੇ ਕਿਹਾ ਕਿ ਪੰਜਾਬ ਦੇ ਦੂਰ ਦਰਾਡੇ ਦੇ ਇਲਾਕਿਆਂ ਅਤੇ ਅਕਸਰ ਸੋਕੇ ਵਾਲੇ ਪੰਜਾਬ ਦੇ ਬਾਰਡਰ ਏਰੀਆਂ ਦੇ ਅਜਿਹੇ ਕਈ ਪਿੰਡਾ ਵਿੱਚ ਜਿੱਥੇ ਪਾਣੀ ਦੀ ਵੱਡੀ ਘਾਟ ਸੀ ਅਤੇ ਜਿੱਥੇ ਨਹਿਰੀ ਪਾਣੀ ਟੇਲਾ ਤੱਕ ਪੁੱਜਣਾ ਤਾ ਕੀ ਕਦੇ ਸੁਨਣ ਨੂੰ ਵੀ ਨਹੀ ਸੀ ਮਿਲਿਆ। ਅਜਿਹੇ ਪਿੰਡਾ ਵਿੱਚ ਪਾਣੀ ਦਾ ਟੇਲਾ ਤੱਕ ਪੁੱਜਣਾ ਅਤੇ ਖੇਤਾਂ ਨੂੰ ਨਹਿਰੀ ਪਾਣੀ ਮਿਲਣਾ ਬੇਮਿਸਾਲ ਕਾਮਯਾਬੀ ਸਾਬਤ ਹੋਇਆ ਹੈ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਹੋਰ ਆਉਣ ਵਾਲੀਆਂ ਦਰਪੇਸ਼ ਮੁਸ਼ਕਲਾਂ ਦਾ ਵੀ ਹਰ ਸੰਭਵ ਹੱਲ ਕਰਨ ਲਈ ਫਿਕਰਮੰਦ ਹੈ। ਇਸ ਦੇ ਨਾਲ ਹੀ ਮਾਨ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾ ਨੂੰ ਨਹਿਰੀ ਪਾਣੀ ਵਾਲੇ ਤੋਹਫੇ ਦੀ ਤਰ੍ਹਾਂ ਇਸ ਤਰ੍ਹਾਂ ਦੇ ਹੋਰ ਤੋਹਫੇ ਵੀ ਕਿਸਾਨਾਂ ਨੂੰ ਜਲਦ ਅਰਪਣ ਕੀਤੇ ਜਾਣਗੇ।

News 30 June,2023
ਦੂਜੀ ਬੱਚੀ ਦੇ ਜਨਮ ਤੇ ਲਾਭਪਾਤਰੀ ਔਰਤਾਂ ਨੂੰ 6000/ ਰੁਪਏ ਦੀ ਦਿੱਤੀ ਜਾਵੇਗੀ ਵਿੱਤੀ ਸਹਾਇਤਾ: ਡਾ.ਬਲਜੀਤ ਕੌਰ

ਦੂਜੀ ਬੱਚੀ ਦੇ ਜਨਮ ਤੇ ਲਾਭਪਾਤਰੀ ਔਰਤਾਂ ਨੂੰ 6000/ ਰੁਪਏ ਦੀ ਦਿੱਤੀ ਜਾਵੇਗੀ ਵਿੱਤੀ ਸਹਾਇਤਾ: ਡਾ.ਬਲਜੀਤ ਕੌਰ ਪੰਜਾਬ ਸਰਕਾਰ ਔਰਤਾਂ ਦੇ ਸਸ਼ਕਤੀਕਰਨ ਲਈ ਹੈ ਵਚਨਬੱਧ ਚੰਡੀਗੜ੍ਹ, 30 ਜੂਨ ਪੰਜਾਬ ਸਰਕਾਰ ਵੱਲੋਂ ਔਰਤਾਂ ਦਾ ਜੀਵਨ ਪੱਧਰ ਉਪਰ ਚੁੱਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ 'ਚ ਔਰਤਾਂ ਦੇ ਸ਼ਕਤੀਕਰਨ, ਸੁਰੱਖਿਆ ਅਤੇ ਭਲਾਈ ਲਈ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮਾਤਰੁ ਵੰਦਨਾ ਯੋਜਨਾ ਤਹਿਤ ਯੋਗ ਲਾਭਪਾਤਰੀ ਔਰਤਾਂ (ਦੁੱਧ ਪਿਲਾਉਣ ਵਾਲੀਆਂ ਮਾਵਾਂ) ਨੂੰ ਦੂਜੇ ਬੱਚੇ ਲੜਕੀ ਦੇ ਜਨਮ ਤੋਂ ਬਾਅਦ 6000/- ਰੁਪਏ ਦੀ ਇਕ ਕਿਸ਼ਤ ਵਿਚ ਵਿੱਤੀ ਸਹਾਇਤਾ ਦਿਤੀ ਜਾਵੇਗੀ। ਇਸ ਯੋਜਨਾ ਤਹਿਤ, ਪਹਿਲੇ ਬੱਚੇ ਦੇ ਜਨਮ ਲਈ 5000/-ਰੁਪਏ ਦੀ ਵਿੱਤੀ ਸਹਾਇਤਾ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਲੜਕੀ ਦੇ ਜਨਮ ਤੋਂ ਬਾਅਦ 6000/- ਰੁਪਏ ਦੀ ਵਿੱਤੀ ਸਹਾਇਤਾ ਦੇਣ ਨਾਲ ਬੱਚੀਆਂ ਦੇ ਘਟ ਰਹੇ ਜਨਮ ਸਮੇ ਲਿੰਗ ਅਨੁਪਾਤ ਵਿਚ ਸੁਧਾਰ ਹੋਵੇਗਾ, ਜਨਮ ਤੋਂ ਪਹਿਲਾਂ ਲਿੰਗ ਚੋਣ ਕੀਤੇ ਜਾਣ ਵਾਲੀ ਪ੍ਰਥਾ ਨੂੰ ਵੀ ਠੱਲ੍ਹ ਪਾਉਣ ਵਿਚ ਸਹਾਇਤਾ ਮਿਲੇਗੀ, ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੀ ਸਿਹਤ ਵਿਚ ਸੁਧਾਰ ਹੋਵੇਗਾ ਅਤੇ ਬੱਚੇ ਦੀ ਪੋਸ਼ਣ ਸਬੰਧੀ ਤੰਦਰੁਸਤੀ ਵਿੱਚ ਸੁਧਾਰ ਕਰਨ ਵਿਚ ਮਦਦ ਮਿਲੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਕੀਮ ਤਹਿਤ 6,000/- ਰੁਪਏ ਦਾ ਲਾਭ ਸਿੱਧਾ ਲਾਭਪਾਤਰੀਆਂ ਦੇ ਬੈਂਕ/ਡਾਕਖਾਨੇ ਖਾਤਿਆਂ ਵਿੱਚ ਟਰਾਂਸਫਰ ਕੀਤਾ ਜਾਵੇਗਾ। ਇਹ ਲਾਭ ਲੈਣ ਲਈ ਪੰਜਾਬ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿਚ ਆਂਗਣਵਾੜੀ ਵਰਕਰਾਂ ਵਲੋਂ ਫਾਰਮ ਭਰੇ ਜਾਂਦੇ ਹਨ ਇਹ ਲਾਭ ਪ੍ਰਾਪਤ ਕਰਨ ਲਈ ਹਰ ਲਾਭਪਾਤਰੀ ਕੋਲ ਆਧਾਰ ਕਾਰਡ ਹੋਣਾ ਅਤੇ ਅਧਾਰ ਕਾਰਡ ਬੈਂਕ ਖਾਤੇ ਨਾਲ ਲਿੰਕ ਹੋਣਾ ਲਾਜਮੀ ਹੈ। ਮੰਤਰੀ ਨੇ ਅੱਗੇ ਦੱਸਿਆ ਕਿ ਲਾਭਪਾਤਰੀ ਘਰ ਬੈਠ ਕੇ ਆਨਲਾਈਨ ਪੋਰਟਲ (https://pmmvy.nic.in/) ਤੇ ਆਪਣੇ ਆਪ ਰਜਿਸਟਰਡ ਕਰਕੇ ਆਪਣੀ ਅਰਜੀ ਜਮ੍ਹਾਂ ਕਰਵਾ ਸਕਦੇ ਹਨ। ਮੰਤਰੀ ਡਾ.ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਸ ਯੋਜਨਾ ਨੂੰ ਪਾਰਦਰਸ਼ੀ ਅਤੇ ਕੁਸ਼ਲਤਾ ਪੂਰਵਕ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ।

News 30 June,2023
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਬਡਰੁੱਖਾਂ ਵਿਖੇ ਰਾਜ ਪੱਧਰੀ ਬਰਸੀ ਸਮਾਗਮ ਦੌਰਾਨ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ

ਮਹਾਰਾਜਾ ਰਣਜੀਤ ਸਿੰਘ ਵੱਲੋਂ ਪਾਏ ਪੂਰਨਿਆਂ ਤੇ ਦਿਨ-ਰਾਤ ਇੱਕ ਕਰਕੇ ਚੱਲ ਰਹੀ ਹੈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ: ਅਮਨ ਅਰੋੜਾ ਕੈਬਨਿਟ ਮੰਤਰੀ ਵੱਲੋਂ ਪਿੰਡ ਬਡਰੁੱਖਾਂ ਦੇ ਸਰਵਪੱਖੀ ਵਿਕਾਸ ਲਈ ਸਰਕਾਰ ਦੀ ਤਰਫੋਂ ਇੱਕ ਕਰੋੜ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਚੰਡੀਗੜ੍ਹ/ਬਡਰੁੱਖਾਂ, 29 ਜੂਨ: ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 184ਵੀਂ ਬਰਸੀ ਦੇ ਮੌਕੇ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਰਧਾ ਦੇ ਫ਼ੁੱਲ ਤੇ ਸਤਿਕਾਰ ਭੇਂਟ ਕਰਨ ਲਈ ਮਹਾਰਾਜਾ ਰਣਜੀਤ ਸਿੰਘ ਦੇ ਨਾਨਕਾ ਪਿੰਡ ਬਡਰੁੱਖਾਂ ਵਿਖੇ ਰਾਜ ਪੱਧਰੀ ਬਰਸੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹਾਲ ਹੀ ਵਿੱਚ ਪੰਜਾਬ ਸਰਕਾਰ ਵੱਲੋਂ ਬਡਰੁੱਖਾਂ ਵਿਖੇ ਸਥਾਪਤ ਕਰਵਾਏ ਗਏ ਮਹਾਰਾਜਾ ਰਣਜੀਤ ਸਿੰਘ ਜੀ ਦੇ ਬੁੱਤ ਉੱਪਰ ਫੁੱਲ ਮਾਲਾਵਾਂ ਪਾ ਕੇ ਸ਼ਰਧਾ ਦੇ ਫ਼ੁੱਲ ਭੇਂਟ ਕੀਤੇ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੀਆਂ ਪੈੜਾਂ ਬਹੁਤ ਡੂੰਘੀਆਂ, ਮਜ਼ਬੂਤ ਤੇ ਪਵਿੱਤਰ ਹਨ ਜਿਸਦਾ ਅੰਦਾਜ਼ਾ ਉਨ੍ਹਾਂ ਦੇ ਰਾਜ ਕਰਨ ਦੇ ਢੰਗ ਤੋਂ ਲਾਇਆ ਜਾ ਸਕਦਾ ਹੈ ਤੇ ਮਾਨ ਸਰਕਾਰ ਉਨ੍ਹਾਂ ਦਾ ਹਰ ਮੌਕੇ ਉੱਪਰ ਸਨਮਾਨ ਕਰਦੀ ਹੈ। ਅਨਾਜ ਮੰਡੀ ਬਡਰੁੱਖਾਂ ਵਿਖੇ ਆਯੋਜਿਤ ਰਾਜ ਪੱਧਰੀ ਸਮਾਗਮ ਦੌਰਾਨ ਲੋਕਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਜੀ ਨੇ ਦਲੇਰਾਨਾ ਢੰਗ ਨਾਲ ਸਿੱਖ ਰਾਜ ਸਥਾਪਤ ਕੀਤਾ ਸੀ ਜਿਸ ਤੋਂ ਬਾਅਦ ਉਹ ਸਿਰਫ਼ ਸਿੱਖਾਂ ਦੇ ਹੀ ਮਹਾਰਾਜਾ ਨਹੀਂ ਬਣੇ ਸਗੋਂ ਉਨ੍ਹਾਂ ਦੀ ਧਰਮ ਨਿਰਪੱਖਤਾ ਵਾਲੀ ਸੋਚ ਕਾਰਨ ਹਰ ਫ਼ਿਰਕੇ ਦੇ ਲੋਕਾਂ ਨੇ ਉਨ੍ਹਾਂ ਨੂੰ ਆਪਣਾ ਮਹਾਰਾਜਾ ਬਣਾਇਆ। ਉਨ੍ਹਾਂ ਕਿਹਾ ਕਿ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਾਰਾਜਾ ਰਣਜੀਤ ਸਿੰਘ ਵੱਲੋਂ ਸਭ ਨੂੰ ਇੱਕ ਬਰਾਬਰ ਦੇਖਣ ਅਤੇ ਰੱਖਣ ਅਤੇ ਸਭ ਨੂੰ ਬਿਨਾਂ ਕਿਸੇ ਭੇਦ-ਭਾਵ ਤੋਂ ਹੱਕ ਤੇ ਇਨਸਾਫ਼ ਦੇਣ ਅਤੇ ਸਰਵਪੱਖੀ ਵਿਕਾਸ ਕਰਨ ਦੇ ਪਾਏ ਪੂਰਨਿਆਂ ਉੱਪਰ ਦਿਨ-ਰਾਤ ਇੱਕ ਕਰਕੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਅਤੇ ਇਸਦੇ ਅਫ਼ਸਰ ਪਿੰਡਾਂ ਵਿੱਚ ਖੁਦ ਪਹੁੰਚ ਕਰਕੇ ਲੋਕਾਂ ਦੇ ਕੰਮ ਕਰ ਰਹੇ ਹਨ ਤਾਂ ਜੋ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਚਲਦੀ ਰਹੀ ਲੋਕਾਂ ਦੀ ਖੱਜਲ-ਖੁਆਰੀ ਦੀ ਪ੍ਰਥਾ ਨੂੰ ਮੁਕੰਮਲ ਤੌਰ ਤੇ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸਦੇ ਨਾਲ ਮਾਨ ਸਰਕਾਰ ਸਮਾਜ ਦੀਆਂ ਅਲਾਮਤਾਂ ਨੂੰ ਖਤਮ ਕਰਕੇ ਪੰਜਾਬ ਨੂੰ ਮੁੜ ਮਹਾਰਾਜਾ ਰਣਜੀਤ ਸਿੰਘ ਦਾ ਰੰਗਲਾ ਪੰਜਾਬ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਪਿਛਲੇ ਕਰੀਬ ਪੰਦਰਾਂ ਮਹੀਨਿਆਂ ਦੌਰਾਨ ਰਿਸ਼ਵਤਖੋਰੀ ਨੂੰ ਨੱਥ ਪਾ ਕੇ 300 ਤੋਂ ਵੱਧ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਲਗਾਤਾਰ ਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਵੀ ਕ੍ਰਾਂਤੀਕਾਰੀ ਸੁਧਾਰ ਲਿਆ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਤਰਜ਼ ਉੱਪਰ ਸੁਨਾਮ ਹਲਕੇ ਵਿੱਚ ਵੀ ਸਰਵਪੱਖੀ ਵਿਕਾਸ ਕਰਵਾਉਣਾ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੁਨਾਮ ਹਲਕੇ ਵਿੱਚ 68 ਕਰੋੜ ਰੁਪਏ ਦੀ ਲਾਗਤ ਨਾਲ ਨਹਿਰੀ ਪਾਣੀ ਦੇ ਪ੍ਰੋਜੈਕਟ ਚੱਲ ਰਹੇ ਹਨ ਅਤੇ ਮਾਨ ਸਰਕਾਰ ਦੀ ਇਸ ਸ਼ਾਨਦਾਰ ਪਹਿਲਕਦਮੀ ਸਦਕਾ ਕਿਸਾਨਾਂ ਨੇ ਵੱਡੀ ਰਾਹਤ ਮਹਿਸੂਸ ਕੀਤੀ ਹੈ ਕਿਉਂ ਜੋ ਨਹਿਰਾਂ ਦਾ ਪਾਣੀ ਪਿਛਲੇ ਕਰੀਬ ਤਿੰਨ ਚਾਰ ਦਹਾਕਿਆਂ ਤੋਂ ਬਾਅਦ ਖੇਤਾਂ ਵਿੱਚ ਪੁੱਜਿਆ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਪਿੰਡ ਬਡਰੁੱਖਾਂ ਵਿੱਚ ਕਰੋੜਾਂ ਦੀ ਲਾਗਤ ਵਾਲੇ ਵਿਕਾਸ ਕਾਰਜ ਪਹਿਲਾਂ ਹੀ ਪ੍ਰਗਤੀ ਅਧੀਨ ਹਨ ਜਿਨ੍ਹਾਂ ਵਿੱਚ 10 ਲੱਖ ਰੁਪਏ ਦੀ ਲਾਗਤ ਨਾਲ ਯਾਦਗਾਰੀ ਗੇਟ, 30 ਲੱਖ ਰੁਪਏ ਦੀ ਲਾਗਤ ਨਾਲ ਲਾਇਬ੍ਰੇਰੀ, 29 ਲੱਖ ਰੁਪਏ ਦੀ ਲਾਗਤ ਨਾਲ ਹੈਲਥ ਵੈੱਲਨੈਸ ਸੈਂਟਰ, ਨਹਿਰੀ ਪਾਣੀ ਦੇ ਖਾਲਾਂ ਲਈ 2 ਕਰੋੜ 67 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਜਾ ਰਹੇ ਕੰਮਾਂ ਸਮੇਤ ਲਗਭਗ 4 ਕਰੋੜ ਰੁਪਏ ਦੇ ਵਿਕਾਸ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜਲਦ ਹੀ 1 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਬਡਰੁੱਖਾਂ ਦੇ ਥਾਪਰ ਮਾਡਲ ਦੇ ਆਧਾਰ ਤੇ ਟੋਭਿਆਂ ਦੇ ਨਵੀਨੀਕਰਨ ਦਾ ਕੰਮ ਵੀ ਸ਼ੁਰੂ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਤਰਫੋਂ ਪਿੰਡ ਦੇ ਹੋਰ ਬਕਾਇਆ ਵਿਕਾਸ ਕੰਮਾਂ ਲਈ 1 ਕਰੋੜ ਰੁਪਏ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਮਹਾਰਾਜਾ ਰਣਜੀਤ ਸਿੰਘ ਜੀ ਦੀ ਤਸਵੀਰ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ, ਐਸ.ਐਸ.ਪੀ. ਸੁਰੇਂਦਰ ਲਾਂਬਾ, ਐਸ.ਡੀ.ਐਮ. ਨਵਰੀਤ ਕੌਰ ਸੇਖੋਂ, ਚੇਅਰਮੈਨ ਨਗਰ ਸੁਧਾਰ ਟਰੱਸਟ ਪ੍ਰੀਤਮ ਸਿੰਘ ਪੀਤੂ, ਚੇਅਰਮੈਨ ਮਾਰਕਿਟ ਕਮੇਟੀ ਸੁਨਾਮ ਮੁਕੇਸ਼ ਜੁਨੇਜਾ, ਚੇਅਰਪਰਸਨ ਬਲਾਕ ਸੰਮਤੀ ਜਸਪਾਲ ਕੌਰ, ਪ੍ਰਧਾਨ ਨਗਰ ਕੌਂਸਲ ਲੌਂਗੋਵਾਲ ਪਰਮਿੰਦਰ ਕੌਰ ਬਰਾੜ ਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

News 29 June,2023
ਮੁੱਖ ਮੰਤਰੀ ਵੱਲੋਂ ਕੰਢੀ ਖੇਤਰ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਯਤਨ ਹੋਰ ਤੇਜ਼ ਕਰਨ ਦੇ ਹੁਕਮ

ਕੰਢੀ ਖੇਤਰ ਨੂੰ ਪ੍ਰਮੁੱਖ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਲਈ ਅਧਿਕਾਰੀਆਂ ਨੂੰ ਵਿਸਥਾਰਤ ਰੂਪ-ਰੇਖਾ ਤਿਆਰ ਕਰਨ ਲਈ ਕਿਹਾ ਰਣਜੀਤ ਸਾਗਰ ਡੈਮ, ਸ਼ਾਹਪੁਰ ਕੰਢੀ ਡੈਮ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਕੰਢੀ ਖੇਤਰਾਂ ਦੇ ਆਲੇ-ਦੁਆਲੇ ਦੇ ਖੇਤਰਾਂ ਦੇ ਵਿਕਾਸ ਉਤੇ ਜ਼ੋਰ ਚੰਡੀਗੜ੍ਹ, 28 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬਾ ਸਰਕਾਰ ਦੇ ਅਧਿਕਾਰੀਆਂ ਨੂੰ ਕੰਢੀ ਖੇਤਰ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਢੁਕਵੇਂ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਇੱਥੇ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (ਪੀ.ਆਈ.ਡੀ.ਬੀ.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਰਣਜੀਤ ਸਾਗਰ ਡੈਮ, ਸ਼ਾਹਪੁਰ ਕੰਢੀ ਡੈਮ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਕੰਢੀ ਖੇਤਰਾਂ ਦੇ ਆਲੇ-ਦੁਆਲੇ ਦੇ ਖੇਤਰਾਂ ਦੇ ਵਿਕਾਸ ਲਈ ਸਖ਼ਤ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਭਰ ਦੇ ਸੈਲਾਨੀਆਂ ਨੂੰ ਇਨ੍ਹਾਂ ਖੇਤਰਾਂ ਪ੍ਰਤੀ ਆਕਰਸ਼ਿਤ ਕਰਨ ਲਈ ਤਰਜੀਹੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕੀਤਾ ਜਾ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਇਲਾਕਿਆਂ ਨੂੰ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦੀਆਂ ਵੱਡੀਆਂ ਸੰਭਾਵਨਾਵਾਂ ਮੌਜੂਦ ਹਨ ਜਿਸ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਵਿਕਾਸ ਪੱਖੋਂ ਇਹ ਖੇਤਰ ਹੁਣ ਤੱਕ ਨਜ਼ਰਅੰਦਾਜ਼ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਖੇਤਰਾਂ ਵਿੱਚ ਸੈਰ-ਸਪਾਟੇ ਦੀਆਂ ਅਥਾਹ ਸੰਭਾਵਨਾਵਾਂ ਦਾ ਲਾਭ ਉਠਾਇਆ ਜਾਣਾ ਚਾਹੀਦਾ ਹੈ ਤਾਂ ਕਿ ਕੁਦਰਤੀ ਸੁੰਦਰਤਾ ਵਾਲੇ ਇਨ੍ਹਾਂ ਮਨਮੋਹਕ ਸਥਾਨਾਂ ਵੱਲ ਸੈਲਾਨੀਆਂ ਨੂੰ ਆਕਰਸ਼ਿਤ ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਮੁੱਚੇ ਖੇਤਰ ਦੇ ਵਿਕਾਸ ਲਈ ਵਿਸਥਾਰਤ ਖਾਕਾ ਤਿਆਰ ਕਰਨ ਲਈ ਆਖਿਆ ਤਾਂ ਜੋ ਸੂਬੇ ਵਿੱਚ ਸੈਰ ਸਪਾਟਾ ਖੇਤਰ ਨੂੰ ਵੱਡਾ ਹੁਲਾਰਾ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਇਲਾਕਾ ਕੁਦਰਤੀ ਸੋਮਿਆਂ ਨਾਲ ਲਬਰੇਜ਼ ਹੈ ਜੋ ਵਿਸ਼ਵ ਭਰ ਦੇ ਸੈਲਾਨੀਆਂ ਨੂੰ ਆਪਣੇ ਪ੍ਰਤੀ ਆਕਰਸ਼ਿਤ ਕਰ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ ਤਾਂ ਕਿ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਤਬਦੀਲੀ ਆ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਜਲ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਾਟਰ ਐਡਵੈਂਚਰ ਟੂਰਿਜ਼ਮ ਨੀਤੀ ਨੂੰ ਪਹਿਲਾਂ ਹੀ ਹਰੀ ਝੰਡੀ ਦੇ ਦਿੱਤੀ ਹੈ ਜਿਸ ਨੂੰ ਇੱਥੇ ਵੀ ਲਾਗੂ ਕੀਤਾ ਜਾ ਸਕਦਾ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਉਹ ਦਿਨ ਦੂਰ ਨਹੀਂ, ਜਦੋਂ ਬੁਨਿਆਦੀ ਢਾਂਚੇ ਦਾ ਵਿਕਾਸ ਕਰਨ ਤੋਂ ਬਾਅਦ ਇਹ ਖੇਤਰ ਦੇਸ਼ ਭਰ ਵਿਚ ਸੈਲਾਨੀਆਂ ਦਾ ਕੇਂਦਰ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਖੇਤਰ ਪੰਜਾਬ ਨੂੰ ਅੰਤਰਰਾਸ਼ਟਰੀ ਸੈਰ ਸਪਾਟੇ ਦੇ ਨਕਸ਼ੇ 'ਤੇ ਹੋਰ ਉਭਾਰਨ ਵਿਚ ਸਹਾਈ ਹੋ ਸਕਦਾ ਹੈ।

News 28 June,2023
ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਸ਼ਿਕਾਇਤ ਪ੍ਰਬੰਧਨ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਆਰਟੀਫੀਸ਼ਲ ਇੰਟੈਲੀਜੈਂਸ ਆਧਾਰਤ ਸਿਸਟਮ ਸ਼ੁਰੂ ਕਰਨ ਦੇ ਆਦੇਸ਼

ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਵੱਲੋਂ ਵੱਖ ਵੱਖ ਮੁਲਾਜ਼ਮਾਂ ਤੇ ਅਧਿਕਾਰੀਆਂ ਕੋਲ ਲੰਬਿਤ ਪਈਆਂ ਸ਼ਿਕਾਇਤਾਂ ਦੀ ਸਮੀਖਿਆ • ਜ਼ਿਆਦਾ ਪੈਂਡਿੰਗ ਸ਼ਿਕਾਇਤਾਂ ਵਾਲੇ ਵਿਭਾਗਾਂ ਦੀ ਮੀਟਿੰਗ ਸੱਦਣ ਦੇ ਨਿਰਦੇਸ਼ ਚੰਡੀਗੜ੍ਹ, 28 ਜੂਨ: ਸੂਬੇ ਵਿੱਚ ਸ਼ਿਕਾਇਤਾਂ ਦੇ ਨਿਪਟਾਰੇ ਦੀ ਪ੍ਰਕਿਰਿਆ ਵਿੱਚ ਹੋਰ ਸੁਧਾਰ ਲਿਆਉਣ ਲਈ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਸ੍ਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਆਧਾਰਤ ਪ੍ਰਣਾਲੀ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਪੀ.ਜੀ.ਆਰ.ਐਸ. ਪੋਰਟਲ ਉਤੇ ਪ੍ਰਾਪਤ ਸ਼ਿਕਾਇਤਾਂ ਦੀ ਬਾਰੀਕੀ ਨਾਲ ਨਿਗਰਾਨੀ ਤੋਂ ਇਲਾਵਾ ਇਨ੍ਹਾਂ ਦਾ ਤੇਜ਼ੀ ਨਾਲ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ ਕਿਉਂਕਿ ਏ.ਆਈ. ਮਨੁੱਖੀ ਦਖ਼ਲਅੰਦਾਜ਼ੀ ਨੂੰ ਘਟਾ ਕੇ ਸਮੇਂ ਦੀ ਬੱਚਤ ਕਰੇਗਾ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਵਧੇਰੇ ਤੇਜ਼ੀ ਤੇ ਪਾਰਦਰਸ਼ਤਾ ਲਿਆਵੇਗਾ। ਇੱਥੇ ਆਪਣੇ ਦਫ਼ਤਰ ਵਿੱਚ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਲਈ ਬੁਲਾਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਪ੍ਰਮੁੱਖ ਸਕੱਤਰ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਸ੍ਰੀ ਤੇਜਵੀਰ ਸਿੰਘ ਨੂੰ ਕਿਹਾ ਕਿ ਉਹ ਸੂਬਾ ਅਤੇ ਜ਼ਿਲ੍ਹਾ ਪੱਧਰ 'ਤੇ ਲੰਬਿਤ ਪਈਆਂ ਸ਼ਿਕਾਇਤਾਂ ਦੀ ਨਿਰੰਤਰ ਨਿਗਰਾਨੀ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਵੱਖ ਵੱਖ ਅਧਿਕਾਰੀਆਂ ਤੇ ਮੁਲਾਜ਼ਮਾਂ ਕੋਲ ਲੰਬਿਤ ਪਈਆਂ ਸ਼ਿਕਾਇਤਾਂ ਦਾ ਵੀ ਜਾਇਜ਼ਾ ਲਿਆ ਅਤੇ ਸਭ ਤੋਂ ਵੱਧ ਬਕਾਇਆ ਸ਼ਿਕਾਇਤਾਂ ਵਾਲੇ ਵਿਭਾਗਾਂ ਦੀ ਮੀਟਿੰਗ ਬੁਲਾਉਣ ਦੇ ਨਿਰਦੇਸ਼ ਦਿੱਤੇ। ਸਾਰੀਆਂ ਬਕਾਇਆ ਸ਼ਿਕਾਇਤਾਂ ਨੂੰ ਨਿਪਟਾਉਣ ਲਈ ਸਮਾਂ-ਸੀਮਾ ਤੈਅ ਕਰਨ ਦੀ ਲੋੜ ਉਤੇ ਜ਼ੋਰ ਦਿੰਦਿਆਂ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿਸਟਮ ਵਿੱਚ ਸੁਧਾਰ ਲਈ ਸੱਤਾ ਵਿੱਚ ਆਈ ਹੈ ਅਤੇ ਲੋਕਾਂ ਨੂੰ ਸੂਬਾ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਲੈਣ ਵਿੱਚ ਕੋਈ ਮੁਸ਼ਕਿਲ ਨਹੀਂ ਆਉਣੀ ਚਾਹੀਦੀ। ਉਨ੍ਹਾਂ ਦੁਹਰਾਇਆ ਕਿ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸ੍ਰੀ ਤੇਜਵੀਰ ਸਿੰਘ ਨੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਕਿ ਸ਼ਿਕਾਇਤਾਂ ਦੀ ਨਿਗਰਾਨੀ ਅਤੇ ਅਨੁਮਾਨ ਲਗਾਉਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਆਧਾਰਤ ਪ੍ਰਣਾਲੀ ਸ਼ੁਰੂ ਕਰਨ ਲਈ ਇੱਕ ਟੀਮ ਕੰਮ ਕਰ ਰਹੀ ਹੈ । ਉਨ੍ਹਾਂ ਨੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਪੈਂਡਿੰਗ ਸ਼ਿਕਾਇਤਾਂ ਦੇ ਨਿਪਟਾਰੇ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸੀ.ਪੀ.ਜੀ.ਆਰ.ਐਮ.ਐਸ. ਰਾਹੀਂ ਪੀ.ਜੀ.ਆਰ.ਐਸ. ਉਤੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ। ਇਸ ਮੀਟਿੰਗ ਵਿੱਚ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

News 28 June,2023
ਠੇਕਾ ਆਧਾਰਤ ਨਵੇਂ ਰੈਗੂਲਰ ਹੋਏ 12700 ਅਧਿਆਪਕਾਂ ਲਈ ਤੋਹਫ਼ਾ; ਮੁੱਖ ਮੰਤਰੀ ਵੱਲੋਂ ਤਨਖਾਹਾਂ ਵਿੱਚ ਤਿੰਨ ਗੁਣਾ ਵਾਧਾ ਅਤੇ ਹੋਰ ਲਾਭ ਦੇਣ ਦਾ ਐਲਾਨ ਅਧਿਆਪਕਾਂ ਨੂੰ ਹਰ ਸਾਲ ਪੰਜ ਫੀਸਦ ਸਾਲਾਨਾ ਵਾਧਾ ਮਿਲੇਗਾ

ਸੇਵਾਵਾਂ ਰੈਗੂਲਰ ਹੋਣ ਤੋਂ ਬਾਅਦ ਤਨਖਾਹਾਂ 'ਚ ਕਈ ਗੁਣਾ ਵਾਧਾ ਹੋਵੇਗਾਃ ਮੁੱਖ ਮੰਤਰੀ ਕੌਮੀ ਨਿਰਮਾਤਾਵਾਂ ਦੀ ਵਿਆਪਕ ਭਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 27 ਜੂਨ ਸੂਬਾ ਸਰਕਾਰ ਵੱਲੋਂ ਹਾਲ ਹੀ ਵਿੱਚ ਰੈਗੂਲਰ ਹੋਏ 12700 ਠੇਕਾ ਆਧਾਰਤ ਅਧਿਆਪਕਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਹੋਣ ਤੋਂ ਬਾਅਦ ਉਨ੍ਹਾਂ ਦੀ ਤਨਖਾਹ ਵਿੱਚ ਤਿੰਨ ਗੁਣਾ ਵਾਧਾ ਕਰਨ ਅਤੇ ਸਰਕਾਰੀ ਨੌਕਰੀ ਦੇ ਹੋਰ ਸਾਰੇ ਲਾਭ ਦੇਣ ਦਾ ਐਲਾਨ ਕੀਤਾ ਹੈ। ਇਸ ਬਾਰੇ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੂੰ ਐਸੋਸੀਏਟ ਟੀਚਰ, ਸਪੈਸ਼ਲ ਇਨਕਲੂਸਿਵ ਟੀਚਰਸ ਅਤੇ ਹੋਰਾਂ ਵਜੋਂ ਜਾਣਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀਆਂ ਸੇਵਾਵਾਂ ਸਕੂਲ ਸਿੱਖਿਆ ਵਿਭਾਗ ਵਿੱਚ ਐਡਹਾਕ, ਕੰਟਰੈਕਟ, ਆਰਜ਼ੀ ਅਧਿਆਪਕਾਂ (ਰਾਸ਼ਟਰ ਨਿਰਮਾਤਾ) ਅਤੇ ਹੋਰ ਕਰਮਚਾਰੀਆਂ ਦੀ ਭਲਾਈ ਸਬੰਧੀ ਨੀਤੀ ਅਧੀਨ ਹੋਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ਵਿਦਿਅਕ ਯੋਗਤਾ ਅਤੇ ਸੇਵਾਵਾਂ ਵਿੱਚ ਦਾਖ਼ਲੇ ਲਈ ਮੁੱਢਲੀਆਂ ਸ਼ਰਤਾਂ ਦੇ ਅਧਾਰ ’ਤੇ ਇਨ੍ਹਾਂ ਦੀਆਂ ਤਨਖਾਹਾਂ 58 ਸਾਲ ਦੀ ਸੇਵਾ ਪੂਰੇ ਹੋਣ ਤੱਕ ਨਿਰਧਾਰਤ ਕੀਤੀਆਂ ਗਈਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਅਧਿਆਪਕ ਹਰ ਸਾਲ ਆਪਣੀ ਤਨਖ਼ਾਹ 'ਤੇ 5 ਫੀਸਦੀ ਸਾਲਾਨਾ ਵਾਧੇ ਦੇ ਹੱਕਦਾਰ ਹੋਣਗੇ। ਹੋਰ ਵੇਰਵੇ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੀ.ਏ ਪਾਸ ਸਿੱਖਿਆ ਪ੍ਰੋਵਾਈਡਰ (ਐਸੋਸੀਏਟ ਟੀਚਰ) ਜੋ ਪਹਿਲਾਂ 9500 ਰੁਪਏ ਤਨਖਾਹ ਲੈ ਰਹੇ ਸਨ, ਨੂੰ ਹੁਣ 20500 ਰੁਪਏ ਤਨਖਾਹ ਵਜੋਂ ਮਿਲਣਗੇ ਜਦਕਿ ਈ.ਟੀ.ਟੀ. ਅਤੇ ਐਨ.ਟੀ.ਟੀ. ਯੋਗਤਾ ਵਾਲੇ ਅਧਿਆਪਕਾਂ ਨੂੰ ਮੌਜੂਦਾ 10250 ਰੁਪਏ ਦੀ ਤਨਖਾਹ ਦੇ ਮੁਕਾਬਲੇ 22000 ਰੁਪਏ ਮਿਲਣਗੇ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਬੀ.ਏ./ਐਮ.ਏ.ਬੀ.ਐੱਡ ਡਿਗਰੀਆਂ ਵਾਲੇ ਅਜਿਹੇ ਅਧਿਆਪਕ ਜੋ ਹੁਣ 11000 ਰੁਪਏ ਤਨਖਾਹ ਲੈ ਰਹੇ ਹਨ, ਨੂੰ ਹੁਣ 23500 ਰੁਪਏ ਤਨਖਾਹ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਆਈ.ਈ.ਵੀ. ਵਲੰਟੀਅਰ ਜੋ ਹੁਣ ਤੱਕ 5500 ਰੁਪਏ ਤਨਖਾਹ ਲੈ ਰਹੇ ਸਨ, ਨੂੰ ਹੁਣ 15,000 ਰੁਪਏ ਤਨਖਾਹ ਮਿਲੇਗੀ।। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਜੇ ਤੱਕ 3500 ਰੁਪਏ ਤਨਖਾਹ ਲੈ ਰਹੇ ਸਿੱਖਿਆ ਵਲੰਟੀਅਰਾਂ ਨੂੰ ਹੁਣ 15,000 ਰੁਪਏ ਅਤੇ 6000 ਰੁਪਏ ਤਨਖਾਹ ਲੈ ਰਹੇ ਈ.ਜੀ.ਐਸ., ਈ.ਆਈ.ਈ. ਅਤੇ ਐਸ.ਟੀ.ਆਰ. ਅਧਿਆਪਕਾਂ ਨੂੰ ਹੁਣ 18,000 ਰੁਪਏ ਮਿਲਣਗੇ। ਉਨ੍ਹਾਂ ਕਿਹਾ ਕਿ ਇਹ ਸੂਬਾ ਸਰਕਾਰ ਦਾ ਇਤਿਹਾਸਕ ਫੈਸਲਾ ਹੈ ਜੋ ਇਨ੍ਹਾਂ ਅਧਿਆਪਕਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਏਗਾ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੇ ਸਿੱਖਿਆ ਵਿਭਾਗ ਵਿੱਚ 10 ਸਾਲ ਤੋਂ ਵੱਧ ਸੇਵਾ ਨਿਭਾਈ ਹੈ, ਜਿਸ ਤੋਂ ਬਾਅਦ ਸੂਬਾ ਸਰਕਾਰ ਨੇ ਇਨ੍ਹਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰ ਦਿੱਤਾ ਹੈ, ਜਦੋਂ ਕਿ ਪਿਛਲੀਆਂ ਸਰਕਾਰਾਂ ਨੇ ਇਸ ਮੁੱਦੇ 'ਤੇ ਸਿਰਫ਼ ਗੱਲਾਂ ਤੇ ਸਿਵਾਏ ਕੁਝ ਨਹੀਂ ਕੀਤਾ ।

News 27 June,2023
ਪੰਜਾਬ ਸਰਕਾਰ ਸੂਬੇ ਵਿੱਚ ਯੂਨੀਵਰਸਲ ਇਮਯੂਨਾਈਜ਼ੇਸ਼ਨ ਪ੍ਰੋਗਰਾਮ ਦੇ ਡਿਜੀਟਾਈਜ਼ੇਸ਼ਨ ਲਈ ਯੂ-ਵਿਨ ਦੀ ਸ਼ੁਰੂਆਤ ਲਈ ਪੂਰੀ ਤਰ੍ਹਾਂ ਤਿਆਰ

ਅਗਸਤ ਵਿੱਚ ਯੂ-ਵਿਨ ਦੀ ਸ਼ੁਰੂਆਤ ਨਾਲ, ਲੋਕ ਆਪਣੀ ਟੀਕਾਕਰਨ ਅਨੁਸੂਚੀ 'ਤੇ ਨਜ਼ਰ ਰੱਖ ਸਕਦੇ ਹਨ, ਆਪਣੇ ਟੀਕੇ ਆਨਲਾਈਨ ਬੁੱਕ ਕਰ ਸਕਦੇ ਹਨ: ਸਿਹਤ ਮੰਤਰੀ ਡਾ. ਬਲਬੀਰ ਸਿੰਘ - ਪੰਜਾਬ ਨੇ ਯੂ-ਵਿਨ ਪਲੇਟਫਾਰਮ ਰਾਹੀਂ ਗਰਭਵਤੀ ਮਹਿਲਾਵਾਂ ਅਤੇ ਬੱਚਿਆਂ ਦੇ ਸੌ ਫ਼ੀਸਦੀ ਟੀਕਾਕਰਨ ਕਵਰੇਜ ਦਾ ਟੀਚਾ ਮਿੱਥਿਆ - ਮੁੱਖ ਮੰਤਰੀ ਭਗਵੰਤ ਮਾਨ ਦੇ ਫ਼ਤਵੇ ਅਨੁਸਾਰ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਚੰਡੀਗੜ੍ਹ, 27 ਜੂਨ: ਸੂਬੇ ਦੇ ਦੋ ਜ਼ਿਲ੍ਹਿਆਂ ਹੁਸ਼ਿਆਰਪੁਰ ਅਤੇ ਐਸ.ਬੀ.ਐਸ.ਨਗਰ ਵਿੱਚ ਯੂਨੀਵਰਸਲ ਇਮਯੂਨਾਈਜ਼ੇਸ਼ਨ ਪ੍ਰੋਗਰਾਮ (ਯੂਆਈਪੀ) ਦੇ ਡਿਜੀਟਾਈਜ਼ੇਸ਼ਨ ਦੀ ਸਫ਼ਲਤਾ ਉਪਰੰਤ, ਪੰਜਾਬ ਸਿਹਤ ਵਿਭਾਗ ਅਗਸਤ ਮਹੀਨੇ ਤੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਯੂਆਈਪੀ ਲਈ ਡਿਜੀਟਲ ਪਲੇਟਫਾਰਮ ਯੂ-ਵਿਨ ਨੂੰ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਪ੍ਰਮੁੱਖ ਪ੍ਰੋਗਰਾਮ ਨੇ ਦੋਵਾਂ ਜ਼ਿਲ੍ਹਿਆਂ ਵਿੱਚ 92 ਫੀਸਦੀ ਸੈਸ਼ਨ ਸਾਈਟਾਂ ਨੂੰ ਰਜਿਸਟਰ ਕਰਕੇ ਲੋੜੀਂਦੇ ਟੀਚਿਆਂ ਨੂੰ ਪ੍ਰਾਪਤ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ। ਇਸਦੇ ਨਾਲ ਹੀ ਗਰਭ ਅਵਸਥਾ ਸਬੰਧੀ 102 ਫੀਸਦੀ ਨਵਜੰਮੇ ਰਜਿਸਟਰ ਕੀਤੇ ਗਏ ਹਨ ਅਤੇ ਇਸ ਡਿਜੀਟਲ ਪਲੇਟਫਾਰਮ ਰਾਹੀਂ 90 ਫੀਸਦੀ ਰਜਿਸਟਰਡ ਨਵਜੰਮੇ ਬੱਚਿਆਂ ਨੂੰ ਜਨਮ ਸਮੇਂ ਟੀਕਿਆਂ ਦੀ ਖੁਰਾਕਾਂ ਮੁਹੱਈਆ ਕਰਵਾਈਆਂ ਗਈਆਂ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਸਫ਼ਲਤਾ ਲਈ ਸਿਹਤ ਸਟਾਫ਼ ਨੂੰ ਵਧਾਈ ਦਿੰਦਿਆਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਫ਼ਤਵੇ ਅਨੁਸਾਰ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਅਤੇ ਬਿਹਤਰੀਨ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਵੀਡੀਓ ਕਾਨਫਰੰਸ ਰਾਹੀਂ ਸ਼ਾਮਲ ਹੋਏ ਸਿਹਤ ਮੰਤਰੀ ਅੱਜ ਇੱਥੇ ਸ਼ੁਰੂ ਹੋਈ ਯੂ-ਵਿਨ ਲਈ ਟ੍ਰੇਨਰਾਂ ਦੀ ਸਿਖਲਾਈ ਸਬੰਧੀ ਦੋ ਰੋਜ਼ਾ ਸੂਬਾ ਪੱਧਰੀ ਵਰਕਸ਼ਾਪ ਨੂੰ ਸੰਬੋਧਨ ਕਰ ਰਹੇ ਸਨ। ਬੁੱਧਵਾਰ ਨੂੰ ਸਮਾਪਤ ਹੋਣ ਵਾਲੀ ਇਸ ਵਰਕਸ਼ਾਪ ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਸਾਰੇ ਜ਼ਿਲ੍ਹਾ ਟੀਕਾਕਰਨ ਅਫ਼ਸਰ, ਵੈਕਸੀਨ ਕੋਲਡ ਚੇਨ ਮੈਨੇਜਰ ਭਾਗ ਲੈ ਰਹੇ ਹਨ। ਸਿਖਲਾਈ ਪ੍ਰਾਪਤ ਕਰਨ ਉਪਰੰਤ, ਇਹ ਟ੍ਰੇਨਰ ਯੂ-ਵਿਨ ਪਲੇਟਫਾਰਮ ਦੀ ਸਫ਼ਲ ਸ਼ੁਰੂਆਤ ਲਈ ਆਪਣੇ ਸਬੰਧਤ ਜ਼ਿਲ੍ਹਿਆਂ ਵਿੱਚ ਸਬੰਧਤ ਸਿਹਤ ਸਟਾਫ ਨੂੰ ਸਿਖਲਾਈ ਦੇਣਗੇ। ਜ਼ਿਕਰਯੋਗ ਹੈ ਕਿ ਟੀਕਾਕਰਨ, ਵੈਕਸੀਨ ਨਾਲ ਰੋਕੀਆਂ ਜਾਣ ਵਾਲੀਆਂ ਬਿਮਾਰੀਆਂ ਅਤੇ ਯੂਪੀਆਈ ਦੇ ਪੰਜਾਬ ਵਿੱਚ ਫੈਲਾਅ ਨੂੰ ਰੋਕਣ ਲਈ ਪ੍ਰਮਾਣਿਤ ਅਤੇ ਕਿਫ਼ਾਇਤੀ ਰਣਨੀਤੀ ਹੈ ਜੋ 11 ਬਿਮਾਰੀਆਂ ਨੂੰ ਕਵਰ ਕਰਦੀ ਹੈ ਅਤੇ ਇਸ ਦਾ ਟੀਚਾ ਹਰ ਸਾਲ 437000 ਤੋਂ ਵੱਧ ਨਵਜੰਮੇ ਬੱਚਿਆਂ ਅਤੇ 480000 ਗਰਭਵਤੀ ਮਹਿਲਾਵਾਂ ਨੂੰ ਕਵਰ ਕਰਨਾ ਹੈ। ਹੁਣ ਤੱਕ, ਇਹ ਟੀਕਾਕਰਨ ਪ੍ਰੋਗਰਾਮ ਦਸਤੀ ਰੂਪ ਵਿੱਚ ਚਲਾਇਆ ਜਾ ਰਿਹਾ ਹੈ ਅਤੇ ਅਗਸਤ ਤੋਂ ਯੂ-ਵਿਨ ਪਲੇਟਫਾਰਮ ਦੇ ਲਾਗੂ ਹੋਣ ਦੇ ਨਾਲ, ਟੀਕਾਕਰਨ ਨਾਲ ਸਬੰਧਤ ਸਾਰਾ ਡਾਟਾ ਕੋ-ਵਿਨ ਦੀ ਤਰਜ਼ 'ਤੇ ਡਿਜੀਟਾਈਜ਼ ਕੀਤਾ ਜਾਵੇਗਾ। ਕੋਵਿਡ ਮਹਾਂਮਾਰੀ ਦੌਰਾਨ ਕੋਵਿਡ ਟੀਕਾਕਰਨ ਲਈ ਕੋ-ਵਿਨ ਪਲੇਟਫਾਰਮ ਭਾਰਤ ਵਿੱਚ ਬਹੁਤ ਸਫ਼ਲ ਰਿਹਾ ਹੈ। ਡਿਜੀਟਲਾਈਜ਼ੇਸ਼ਨ ਦੇ ਨਾਲ ਨਾ ਸਿਰਫ਼ ਰਿਕਾਰਡ ਰੱਖਣ ਵਿੱਚ ਸੁਧਾਰ ਹੋਵੇਗਾ ਬਲਕਿ ਇਹ ਲਾਭਪਾਤਰੀਆਂ ਨੂੰ ਸਮਰੱਥ ਬਣਾਏਗਾ ਅਤੇ ਟੀਕਾਕਰਨ ਕਵਰੇਜ ਵਿੱਚ ਵਾਧੇ ਨਾਲ ਜਨਤਕ ਸਿਹਤ ਦੇ ਬਿਹਤਰ ਨਤੀਜਿਆਂ ਵਿੱਚ ਯੋਗਦਾਨ ਪਾਵੇਗਾ। ਯੂ-ਵਿਨ ਪਲੇਟਫਾਰਮ ਦੇ ਫਾਇਦਿਆਂ ਦਾ ਜ਼ਿਕਰ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ ਨੇ ਕਿਹਾ ਕਿ ਇਹ ਡਿਜੀਟਲਾਈਜ਼ੇਸ਼ਨ ਬਹੁਤ ਮਦਦਗਾਰ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਸਿਹਤ ਕਰਮਚਾਰੀਆਂ 'ਤੇ ਕੰਮ ਦਾ ਬੋਝ ਘਟੇਗਾ ਅਤੇ ਰਿਪੋਰਟਾਂ ਤਿਆਰ ਕਰਨ ਵਿੱਚ ਲਗਦੇ ਬੇਲੋੜੇ ਸਮੇਂ ਦੀ ਬੱਚਤ ਹੋਵੇਗੀ ਕਿਉਂਕਿ ਡੇਟਾ ਦਾ ਆਨਲਾਈਨ ਰਿਕਾਰਡ ਰੱਖਣ ਨਾਲ ਲੋੜੀਂਦੀਆਂ ਰਿਪੋਰਟਾਂ ਆਟੋ-ਜਨਰੇਟ ਹੋਣ ਵਿੱਚ ਮਦਦ ਮਿਲੇਗੀ। ਇਸ ਪੋਰਟਲ ਨਾਲ ਲਾਭਪਾਤਰੀਆਂ ਨੂੰ ਵੀ ਆਸਾਨੀ ਹੋਵੇਗੀ ਕਿਉਂਕਿ ਉਹ ਆਪਣੇ ਘਰ ਬੈਠੇ ਹੀ ਕਿਸੇ ਵੀ ਨੇੜਲੀ ਸੈਸ਼ਨ ਸਾਈਟ 'ਤੇ ਆਪਣੇ ਟੀਕਾਕਰਨ ਦੀ ਰਜਿਸਟਰੇਸ਼ਨ ਕਰਵਾ ਸਕਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਪੋਰਟਲ 'ਤੇ ਲਾਭਪਾਤਰੀਆਂ ਦੀ ਆਨ-ਸਾਈਟ ਰਜਿਸਟ੍ਰੇਸ਼ਨ ਦੀ ਸੁਵਿਧਾ ਵੀ ਉਪਲਬਧ ਹੋਵੇਗੀ। ਸਕੱਤਰ ਸਿਹਤ ਕਮ ਐਮ.ਡੀ. ਐਨ.ਐਚ.ਐਮ. ਡਾ. ਅਭਿਨਵ ਤ੍ਰਿਖਾ ਨੇ ਦੱਸਿਆ ਕਿ ਯੂ-ਵਿਨ ਪਲੇਟਫਾਰਮ ਤੋਂ ਲਾਭਪਾਤਰੀ ਆਪਣੇ ਟੀਕਾਕਰਨ ਸਰਟੀਫਿਕੇਟ ਡਾਊਨਲੋਡ ਕਰ ਸਕਣਗੇ ਅਤੇ ਉਨ੍ਹਾਂ ਨੂੰ ਅੱਗੇ ਦੇ ਟੀਕਾਕਰਨ ਪ੍ਰੋਗਰਾਮਾਂ, ਫਾਲੋ-ਅਪ ਅਤੇ ਆਰ.ਆਈ. ਸੈਸ਼ਨਾਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਲਈ ਮੋਬਾਈਲ 'ਤੇ ਟੈਕਸਟ ਸੁਨੇਹਿਆਂ ਦੇ ਰੂਪ ਵਿੱਚ ਰੀਮਾਈਂਡਰ ਵੀ ਭੇਜੇ ਜਾਣਗੇ। ਹਰੇਕ ਨਾਗਰਿਕ ਲਈ ਏ.ਬੀ.ਐਚ.ਏ. ਆਈਡੀ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਅਤੇ ਬੱਚਿਆਂ ਲਈ ਆਯੂਸ਼ਮਾਨ ਭਾਰਤ ਹੈਲਥ ਅਕਾਊਂਟ ਆਈਜੀ (ਏ.ਬੀ.ਐਚ.ਏ. ਆਈਡੀ) ਨਾਲ ਲਿੰਕਡ ਵੈਕਸੀਨ ਰਸੀਦ ਅਤੇ ਟੀਕਾਕਰਨ ਕਾਰਡ ਜਨਰੇਟ ਕੀਤਾ ਜਾਵੇਗਾ। ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਆਦਰਸ਼ਪਾਲ ਕੌਰ ਨੇ ਭਾਗੀਦਾਰਾਂ ਨੂੰ ਯੂ-ਵਿਨ ਦੇ ਸਫਲਤਾਪੂਰਵਕ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ। ਸਿਖਲਾਈ ਵਰਕਸ਼ਾਪ ਦੌਰਾਨ ਦੋ ਪਾਇਲਟ ਜ਼ਿਲ੍ਹਿਆਂ ਵਿੱਚ ਯੂ-ਵਿਨ ਦੇ ਸਫ਼ਲਤਾਪੂਰਵਕ ਲਾਗੂ ਕਰਨ 'ਚ ਸ਼ਲਾਘਾਯੋਗ ਭੂਮਿਕਾ ਨਿਭਾਉਣ ਲਈ ਪ੍ਰਾਜੈਕਟ ਅਫ਼ਸਰ ਯੂ.ਐਨ.ਡੀ.ਪੀ. ਡਾ. ਸੀਮਾ ਗਰਗ, ਡਾ. ਮੀਤ ਦੀਪਿੰਦਰ ਸਿੰਘ, ਉਪਕਾਰ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਟੇਟ ਟੀਕਾਕਰਨ ਅਫ਼ਸਰ ਡਾ. ਬਲਵਿੰਦਰ ਕੌਰ, ਐਸ.ਪੀ.ਓ. ਯੂ.ਐਨ.ਡੀ.ਪੀ ਡਾ.ਮਨੀਸ਼ਾ ਮੰਡਲ, ਡਾ. ਸੋਨਿਕਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

News 27 June,2023
ਮੀਤ ਹੇਅਰ ਵੱਲੋਂ ਕ੍ਰਿਕਟ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਮੁਹਾਲੀ ਨੂੰ ਬਾਹਰ ਕਰਨ ਦੀ ਕਰੜੀ ਨਿਖੇਧੀ

ਵਿਸ਼ਵ ਕੱਪ-2023 ਦੇ ਮੈਚਾਂ ਦੀ ਮੇਜ਼ਬਾਨੀ ਤੋਂ ਬਾਹਰ ਰੱਖਣਾ ਪੰਜਾਬ ਨਾਲ ਖੁੱਲੇਆਮ ਵਿਤਕਰੇਬਾਜ਼ੀ: ਮੀਤ ਹੇਅਰ ਖੇਡ ਮੰਤਰੀ ਨੇ ਪਹਿਲੀ ਵਾਰ ਪੰਜਾਬ ਨੂੰ ਵਿਸ਼ਵ ਕੱਪ ਦੀ ਮੇਜ਼ਬਾਨ ਸੂਚੀ ਵਿੱਚੋਂ ਬਾਹਰ ਰੱਖਣ ਨੂੰ ਰਾਜਸੀ ਕਾਰਨਾਂ ਤੋਂ ਪ੍ਰੇਰਿਤ ਦੱਸਿਆ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਇਸ ਵਿਤਕਰੇਬਾਜ਼ੀ ਦਾ ਮੁੱਦਾ ਬੀਸੀਸੀਆਈ ਕੋਲ ਉਠਾਵੇਗੀ: ਮੀਤ ਹੇਅਰ ਚੰਡੀਗੜ੍ਹ, 27 ਜੂਨ ਇਸ ਸਾਲ ਅਕਤੂਬਰ-ਨਵੰਬਰ ਮਹੀਨੇ ਭਾਰਤ ਵਿੱਚ ਹੋਣ ਵਾਲੇ ਇਕ ਰੋਜ਼ਾ ਕ੍ਰਿਕਟ ਵਿਸ਼ਵ ਕੱਪ-2023 ਦੇ ਅੱਜ ਜਾਰੀ ਹੋਏ ਸ਼ਡਿਊਲ ਵਿੱਚ ਮੇਜ਼ਬਾਨੀ ਵਾਲੇ ਸ਼ਹਿਰਾਂ ਦੀ ਸੂਚੀ ਵਿੱਚੋਂ ਮੁਹਾਲੀ ਨੂੰ ਬਾਹਰ ਰੱਖਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਫ਼ੈਸਲੇ ਨੂੰ ਰਾਜਸੀ ਕਾਰਨਾਂ ਤੋਂ ਪ੍ਰੇਰਿਤ ਦੱਸਿਆ ਹੈ। ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਮੀਤ ਹੇਅਰ ਨੇ ਕਿਹਾ ਕਿ ਵਿਸ਼ਵ ਕੱਪ ਦੇ ਮੈਚਾਂ ਦੀ ਮੇਜ਼ਬਾਨੀ ਤੋਂ ਬਾਹਰ ਰੱਖਣਾ ਪੰਜਾਬ ਨਾਲ ਖੁੱਲ੍ਹੇਆਮ ਵਿਤਕਰੇਬਾਜ਼ੀ ਹੈ ਕਿਉਂਕਿ ਪੀਸੀਏ ਸਟੇਡੀਅਮ ਮੁਹਾਲੀ ਦੇ ਬਣਨ ਤੋਂ ਬਾਅਦ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਭਾਰਤ ਵਿੱਚ ਵਿਸ਼ਵ ਕੱਪ ਹੋ ਰਿਹਾ ਹੈ ਅਤੇ ਮੁਹਾਲੀ ਵਿਖੇ ਕੋਈ ਮੈਚ ਨਹੀਂ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ 1996 ਅਤੇ 2011 ਵਿੱਚ ਮੁਹਾਲੀ ਵਿਖੇ ਵਿਸ਼ਵ ਕੱਪ ਦੇ ਸੈਮੀ ਫ਼ਾਈਨਲ ਖੇਡੇ ਗਏ ਜਦੋਂਕਿ ਇਸ ਵਾਰ ਇਕ ਲੀਗ ਮੈਚ ਦੀ ਵੀ ਮੇਜ਼ਬਾਨੀ ਨਹੀਂ ਮਿਲੀ। ਅਹਿਮਦਾਬਾਦ ਨੂੰ ਉਦਘਾਟਨੀ ਤੇ ਫ਼ਾਈਨਲ ਮੈਚ ਤੋਂ ਇਲਾਵਾ ਭਾਰਤ-ਪਾਕਿਸਤਾਨ ਮੈਚ ਦੀ ਮੇਜ਼ਬਾਨੀ ਵੀ ਮਿਲੀ ਹੈ। ਮੀਤ ਹੇਅਰ ਨੇ ਕਿਹਾ ਕਿ ਪੀਸੀਏ ਸਟੇਡੀਅਮ ਮੁਹਾਲੀ ਨਾ ਸਿਰਫ ਭਾਰਤ ਦੇ ਪਹਿਲੇ ਪੰਜ ਸਟੇਡੀਅਮਾਂ ਵਿੱਚੋਂ ਇਕ ਹੈ ਬਲਕਿ ਦੁਨੀਆਂ ਦੇ ਚੋਣਵੇਂ ਸਟੇਡੀਅਮਾਂ ਦੀ ਸੂਚੀ ਵਿੱਚ ਆਉਂਦਾ ਹੈ। ਕ੍ਰਿਕਟ ਪ੍ਰੇਮੀਆਂ ਦੀ ਪਹਿਲੀ ਪਸੰਦ ਮੁਹਾਲੀ ਨੂੰ ਮੇਜ਼ਬਾਨ ਸੈਣੀ ਵਿੱਚ ਬਾਹਰ ਰੱਖਣਾ ਸਿਆਸਤ ਤੋਂ ਪ੍ਰੇਰਿਤ ਹੈ। ਪੰਜਾਬ ਨਾਲ ਇਸ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਇਸ ਵਿਤਕਰੇਬਾਜ਼ੀ ਦਾ ਮੁੱਦਾ ਬੀਸੀਸੀਆਈ ਕੋਲ ਉਠਾਵੇਗੀ। ਖੇਡ ਮੰਤਰੀ ਨੇ ਅੱਗੇ ਕਿਹਾ ਕਿ ਮੁਹਾਲੀ ਵਿਖੇ ਜਿੱਥੇ ਕੌਮਾਂਤਰੀ ਹਵਾਈ ਅੱਡਾ ਹੈ ਉੱਥੇ ਸ਼ਹਿਰ ਵਿੱਚ ਬਿਹਤਰ ਬੁਨਿਆਦੀ ਢਾਂਚਾ ਅਤੇ ਟੀਮਾਂ ਦੇ ਰਹਿਣ ਲਈ ਲੋੜੀਂਦੇ ਹੋਟਲ ਵੀ ਹਨ।ਮੁਹਾਲੀ ਵਿਖੇ ਮੈਚ ਹੋਣ ਨਾਲ ਖੇਡ ਸੈਰ ਸਪਾਟਾ ਨੂੰ ਵੱਡਾ ਹੁਲਾਰਾ ਮਿਲਣਾ ਸੀ ਅਤੇ ਖੇਡਾਂ ਨਾਲ ਜੁੜੇ ਦੇਸ਼ ਵਿਦੇਸ਼ ਦੇ ਸੈਲਾਨੀਆਂ ਨੇ ਪੰਜਾਬ ਆਉਣਾ ਸੀ ਜਿਸ ਨਾਲ ਸੂਬੇ ਦੀ ਅਰਥ ਵਿਵਸਥਾ ਨੂੰ ਹੋਰ ਵੀ ਹੁਲਾਰਾ ਮਿਲਣਾ ਸੀ।

News 27 June,2023
ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਜਲਦ ਜਾਰੀ ਹੋਵੇਗਾ 8.2 ਕਰੋੜ ਰੁਪਏ ਦਾ ਮਾਣ ਭੱਤਾ : ਡਾ.ਬਲਜੀਤ ਕੌਰ

ਪੰਜਾਬ ਸਰਕਾਰ ਔਰਤਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਕੰਮ ਕਰ ਰਹੀ ਹੈ ਚੰਡੀਗੜ੍ਹ, 27 ਜੂਨ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਅਧੀਨ ਵੱਧ ਤੋਂ ਵੱਧ ਲਾਭਪਾਤਰੀ ਕਵਰ ਕਰਨ ਲਈ ਜਲਦ 8.2 ਕਰੋੜ ਰੁਪਏ ਦਾ ਮਾਣ ਭੱਤਾ ਜਾਰੀ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਵੱਲੋਂ ਕੀਤਾ ਗਿਆ| ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦਾ ਜੀਵਨ ਸੁਖਾਲਾ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਨੇ ਕਿਹਾ ਕਿ ਸਰਕਾਰ ਸਾਲ 2023 ਤੋਂ ਗਰਭਵਤੀ ਔਰਤਾਂ ਨੂੰ ਉਨ੍ਹਾਂ ਦੇ ਪਹਿਲੇ ਜੀਵਤ ਬੱਚੇ ਦੇ ਜਨਮ 'ਤੇ ਨਵੀਆਂ ਹਦਾਇਤਾਂ ਅਨੁਸਾਰ 5000/- ਰੁਪਏ ਨੂੰ ਦੋ ਕਿਸ਼ਤਾਂ (3000+2000 ਰੁਪਏ) ਵਿੱਚ ਦੇ ਰਹੀ ਹੈ। ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਦੇ ਸਾਰੇ 27314 ਆਂਗਣਵਾੜੀ ਕੇਂਦਰਾਂ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਲਾਭਪਾਤਰੀਆਂ ਦੇ ਫਾਰਮ ਭਰਨ ਉਪਰੰਤ 5000/- ਰੁਪਏ ਦੀ ਰਾਸ਼ੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਟਰਾਂਸਫਰ ਕੀਤੀ ਜਾਂਦੀ ਹੈ। ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਹੋਰ ਉਤਸ਼ਾਹਿਤ ਕਰਨ ਅਤੇ ਯੋਗ ਲਾਭਪਾਤਰੀਆਂ ਨੂੰ ਸਕੀਮ ਦਾ ਵੱਧ ਤੋਂ ਵੱਧ ਲਾਭ ਪ੍ਰਦਾਨ ਕਰਨ ਲਈ, ਪ੍ਰਤੀ ਲਾਭਪਾਤਰੀ ਆਂਗਣਵਾੜੀ ਵਰਕਰਾਂ ਨੂੰ 100/- ਰੁਪਏ ਅਤੇ ਆਂਗਣਵਾੜੀ ਹੈਲਪਰਾਂ ਨੂੰ ਪ੍ਰਤੀ ਲਾਭਪਾਤਰੀ 50/- ਰੁਪਏ ਦਾ ਮਾਣ ਭੱਤਾ ਦਿੱਤਾ ਜਾਂਦਾ ਹੈ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਰੀਬ 5,48,824 ਲਾਭਪਾਤਰੀਆਂ ਨੂੰ ਤਿੰਨ ਕਿਸ਼ਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਕਰੀਬ 8.2 ਕਰੋੜ ਰੁਪਏ ਦਾ ਮਾਣ ਭੱਤਾ ਵੰਡਿਆ ਜਾਵੇਗਾ। ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਮੈਨੂੰ ਉਮੀਦ ਹੈ ਕਿ ਇਸ ਮਾਣਭੱਤੇ ਦੇ ਮਿਲਣ ਨਾਲ ਆਂਗਣਵਾੜੀ ਵਰਕਰ ਅਤੇ ਹੈਲਪਰ ਇਸ ਸਕੀਮ ਤਹਿਤ ਯੋਗ ਲਾਭਪਾਤਰੀਆਂ ਦੀ ਵੱਧ ਤੋਂ ਵੱਧ ਮਦਦ ਕਰਨ ਲਈ ਹੋਰ ਵੀ ਉਤਸ਼ਾਹਿਤ ਹੋਣਗੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਦੀ ਭਲਾਈ ਲਈ ਵਚਨਬੱਧ ਹੈ।

News 27 June,2023
ਹੁਣ ਤੋਂ ਪੂਰੇ ਨਾਮ ਨਾਲ ਜਾਣੀ ਜਾਵੇਗੀ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ

ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਯੂਨੀਵਰਸਿਟੀ ਦੇ ਸੰਖੇਪ ਨਾਂ ਦੀ ਵਰਤੋਂ ਦਾ ਲਿਆ ਸਖ਼ਤ ਨੋਟਿਸ • ਪ੍ਰਮੁੱਖ ਸਕੱਤਰ ਅਤੇ ਉਪ ਕੁਲਪਤੀ ਨੂੰ ਉਲੰਘਣਾ ਦੇ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਚੰਡੀਗੜ੍ਹ, 27 ਜੂਨ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਧਿਕਾਰਤ ਤੌਰ ਉਤੇ ਕੀਤੇ ਜਾਣ ਵਾਲੇ ਸੰਚਾਰ ਜਾਂ ਹੋਰ ਪੱਤਰ ਵਿਹਾਰ ਲਈ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ, ਲੁਧਿਆਣਾ ਨੂੰ ਹਮੇਸ਼ਾ ਇਸ ਦੇ ਪੂਰੇ ਨਾਮ ਨਾਲ ਹੀ ਦਰਜ ਕੀਤਾ ਜਾਵੇ। ਦੂਜੇ ਸਿੱਖ ਗੁਰੂ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਨਾਂ 'ਤੇ ਸਥਾਪਿਤ ਕੀਤੀ ਇਸ ਯੂਨੀਵਰਸਿਟੀ ਲਈ ਸੰਖੇਪ ਨਾਂ ਦੀ ਵਰਤੋਂ ਕਰਨ ਦੇ ਰੁਝਾਨ ਦਾ ਸਖ਼ਤ ਨੋਟਿਸ ਲੈਂਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਸ ਸਬੰਧੀ ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਅਤੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਨੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਅਤੇ ਵਾਈਸ ਚਾਂਸਲਰ ਡਾ. ਇੰਦਰਜੀਤ ਸਿੰਘ ਨੂੰ ਕਿਹਾ ਕਿ ਇਸਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਹੁਣ ਤੋਂ ਕੋਈ ਵੀ ਵਿਅਕਤੀ ਲਿਖਤੀ ਜਾਂ ਜ਼ੁਬਾਨੀ ਤੌਰ ਅਧਿਕਾਰਤ ਸੰਚਾਰ ਜਾਂ ਹੋਰ ਪੱਤਰ ਵਿਹਾਰ ਲਈ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਸੰਖੇਪ ਨਾਮ ਦੀ ਵਰਤੋਂ ਨਹੀਂ ਕਰੇਗਾ। ਕੈਬਨਿਟ ਮੰਤਰੀ ਨੇ ਪ੍ਰਮੁੱਖ ਸਕੱਤਰ ਅਤੇ ਵੀਸੀ ਨੂੰ ਕਿਹਾ ਕਿ ਇਹਨਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਹਰ ਪੱਧਰ 'ਤੇ ਯਕੀਨੀ ਬਣਾਇਆ ਜਾਵੇ।

News 27 June,2023
ਪੰਜਾਬ 'ਚ ਸੈਕੰਡਰੀ ਸਿਹਤ ਸੇਵਾਵਾਂ ਅਪਗ੍ਰੇਡ ਕਰਨ ਲਈ ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਦੌਰੇ ਦਾ ਪਟਿਆਲਾ ਤੋਂ ਆਗ਼ਾਜ

ਮਰੀਜਾਂ ਦੀ ਸਹੂਲਤ ਲਈ ਹਸਪਤਾਲਾਂ 'ਚ ਖੁੱਲ੍ਹਣਗੇ ਫੈਸਿਲੀਟੇਸ਼ਨ ਸੈਂਟਰ-ਸਿਹਤ ਮੰਤਰੀ -ਕਿਹਾ, 'ਭਗਵੰਤ ਮਾਨ ਸਰਕਾਰ ਨੇ 'ਸਾਰਿਆਂ ਲਈ ਸਿਹਤ, ਸਿੱਖਿਆ ਤੇ ਰੋਜ਼ਗਾਰ' ਦਾ ਵਾਅਦਾ ਪੂਰਾ ਕੀਤਾ' -ਸਰਕਾਰੀ ਹਸਪਤਾਲਾਂ ਦੀਆਂ ਜਮੀਨੀ ਹਕੀਕਤ ਜਾਣਕੇ ਕਰਾਂਤੀਕਾਰੀ ਸੁਧਾਰ ਕਰਨ ਲਈ ਫੀਲਡ 'ਚ ਨਿੱਕਲੇ ਸਿਹਤ ਮੰਤਰੀ ਪਟਿਆਲਾ, ਘਨੌਰ, ਨਾਭਾ, 27 ਜੂਨ: ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ 'ਤੇ ਸੂਬੇ ਦੇ ਸਰਕਾਰੀ ਹਸਪਤਾਲਾਂ ਅੰਦਰ ਸੈਕੰਡਰੀ ਸਿਹਤ ਸੇਵਾਵਾਂ ਅਪਗ੍ਰੇਡ ਕਰਕੇ ਨਾਗਰਿਕਾਂ ਨੂੰ ਵਿਸ਼ਵ ਪੱਧਰੀ ਮਿਆਰੀ ਸਿਹਤ ਸਹੂਲਤਾਂ ਮੁਫ਼ਤ ਪ੍ਰਦਾਨ ਕਰਨ ਲਈ ਆਪਣੇ ਦੋ ਦਿਨਾਂ ਪੰਜਾਬ ਦੌਰੇ ਦੀ ਸ਼ੁਰੂਆਤ ਪਟਿਆਲਾ ਜ਼ਿਲ੍ਹੇ ਤੋਂ ਕੀਤੀ। ਇਸ ਮੌਕੇ ਸਿਹਤ ਮੰਤਰੀ ਨੇ ਐਲਾਨ ਕੀਤਾ ਕਿ ਸੂਬੇ ਦੇ ਸਰਕਾਰੀ ਹਪਸਤਾਲਾਂ ਅੰਦਰ ਜਲਦ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਰੀਜ ਸਹੂਲਤ ਸੈਂਟਰਾਂ (ਫੈਸਿਲੀਟੇਸ਼ਨ ਸੈਂਟਰ) ਦੀ ਸ਼ੁਰੂਆਤ ਕਰਕੇ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਖੇਤਰ ਵਿੱਚ ਨਵਾਂ ਇਨਲਾਬ ਲਿਆਂਦਾ ਜਾਵੇਗਾ, ਜਿਸ ਲਈ ਪੂਰਾ ਰੋਡ ਮੈਪ ਤਿਆਰ ਕਰ ਲਿਆ ਗਿਆ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਆਪਣੇ ਦੌਰੇ ਦੀ ਸ਼ੁਰੂਆਤ ਮੌਕੇ ਵਿਧਾਇਕ ਗੁਰਲਾਲ ਘਨੌਰ ਦੇ ਨਾਲ ਕਮਿਉਨਿਟੀ ਹਸਪਤਾਲ, ਘਨੌਰ ਦੀ ਜਮੀਨੀ ਹਕੀਕਤ ਜਾਨਣ ਲਈ ਡਾਕਟਰਾਂ ਤੇ ਮਰੀਜਾਂ ਨਾਲ ਗੱਲਬਾਤ ਕਰਕੇ ਹਸਪਤਾਲ ਦੀ ਨਵੀਂ ਤੇ ਪੁਰਾਣੀ ਇਮਾਰਤ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਘਨੌਰ ਦੇ ਹਸਪਤਾਲ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਕਰਨਗੇ। ਇਸ ਤੋਂ ਬਾਅਦ ਡਾ. ਬਲਬੀਰ ਸਿੰਘ ਨੇ ਮਾਤਾ ਕੌਸ਼ੱਲਿਆ ਹਸਪਤਾਲ ਪਟਿਆਲਾ ਦਾ ਨਿਰੀਖਣ ਕੀਤਾ ਅਤੇ ਮਗਰੋਂ ਉਨ੍ਹਾਂ ਨੇ ਸਿਵਲ ਹਸਪਤਾਲ ਨਾਭਾ ਵਿਖੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੇ ਨਾਲ ਹਸਪਤਾਲ ਦੀ ਨਵੀਂ ਬਣ ਰਹੀ ਇਮਾਰਤ ਦਾ ਦੌਰਾ ਕਰਕੇ ਇਥੇ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਬਣਾਈ ਜਾ ਰਹੀ ਰਣਨੀਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਐਮ.ਡੀ. ਪ੍ਰਦੀਪ ਅਗਰਵਾਲ ਵੀ ਮੌਜੂਦ ਸਨ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਵੀ ਬਦਲਾਓ ਹੈ ਕਿ ਡਾਕਟਰਾਂ ਤੇ ਮਰੀਜਾਂ ਨੂੰ ਮਿਲਕੇ ਕਮੀਆਂ ਪੇਸ਼ੀਆਂ ਜਾਣਕੇ ਉਨ੍ਹਾਂ ਨੂੰ ਦੂਰ ਕਰਨ ਲਈ ਸਿਹਤ ਮੰਤਰੀ ਖ਼ੁਦ ਫ਼ੀਲਡ ਵਿੱਚ ਨਿੱਕਲੇ ਹਨ ਤੇ ਆਪਣਾ ਪੂਰੇ ਪੰਜਾਬ ਦਾ ਦੌਰਾ ਮੁਕੰਮਲ ਕਰਕੇ ਮੁੱਖ ਮੰਤਰੀ ਨੂੰ ਰਿਪੋਰਟ ਦੇਣਗੇ ਤਾਂ ਕਿ ਸੂਬੇ ਦੇ ਸਿਹਤ ਖੇਤਰ ਵਿੱਚ ਕਰਾਂਤੀਕਾਰੀ ਸੁਧਾਰ ਲਿਆਂਦਾ ਜਾ ਸਕੇ। ਸਿਹਤ ਮੰਤਰੀ ਨੇ ਕਿਹਾ, 'ਭਗਵੰਤ ਮਾਨ ਸਰਕਾਰ ਨੇ 'ਸਾਰਿਆਂ ਲਈ ਸਿਹਤ, ਵਧੀਆ ਸਿੱਖਿਆ ਤੇ ਰੋਜ਼ਗਾਰ' ਦਾ ਵਾਅਦਾ ਪੂਰਾ ਕੀਤਾ ਹੈ।' ਇਸੇ ਤਹਿਤ ਹੀ ਸੂਬੇ ਅੰਦਰ 560 ਆਮ ਆਦਮੀ ਕਲੀਨਿਕ ਖੋਲ੍ਹਕੇ ਪ੍ਰਾਇਮਰੀ ਸਿਹਤ 'ਚ ਸੁਧਾਰ ਕੀਤਾ ਅਤੇ ਹੁਣ ਬਾਕੀ ਹਸਪਤਾਲਾਂ 'ਚ ਸੈਕੰਡਰੀ ਸਿਹਤ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਉਹ ਰਾਜ ਭਰ 'ਚ ਜਾ ਰਹੇ ਹਨ ਜਦਕਿ ਟਰਸ਼ਰੀ ਕੇਅਰ ਵਜੋਂ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਐਮਰਜੈਂਸੀ 'ਚ ਸੁਧਾਰ ਕਰਕੇ ਸ਼ੁਰੂਆਤ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਹਸਪਤਾਲਾਂ 'ਚ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਕੇ ਪਹਿਲਾਂ ਪਏ ਸਾਜੋ-ਸਾਮਾਨ ਦੀ ਬਿਹਤਰੀਨ ਢੰਗ ਨਾਲ ਸੁਚੱਜੀ ਵਰਤੋਂ ਵੀ ਯਕੀਨੀ ਬਣਾਈ ਜਾਵੇਗੀ। ਸੈਕੰਡਰੀ ਕੇਅਰ ਵਿੱਚ ਕਮਿਉਨਿਟੀ ਹੈਲਥ ਸੈਂਟਰ, ਸਬ ਡਵੀਜਨ ਹਸਪਤਾਲ ਤੇ ਜ਼ਿਲ੍ਹਾ ਹਸਪਤਾਲਾਂ ਨੂੰ ਅਪਗ੍ਰੇਡ ਕਰਕੇ ਇੱਥੇ ਡਾਕਟਰ, ਨਰਸਿੰਗ, ਫਾਰਮਾਸਿਸਟ, ਪੈਰਾਮੈਡੀਕਲ ਸਟਾਫ਼, ਦਵਾਈਆਂ ਤੇ ਸਮੁੱਚਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾਵੇਗਾ। ਜਦਕਿ ਹਾਊਸ ਜਾਬ ਲਈ 550 ਮੈਡੀਕਲ ਭਰਤੀ ਕੀਤੇ ਗਏ ਹਨ ਤੇ ਇਹ ਜੁਲਾਈ ਤੋਂ ਤਾਇਨਾਤ ਹੋ ਜਾਣਗੇ। ਡਾ. ਬਲਬੀਰ ਸਿੰਘ ਇੱਕ ਸਵਾਲ ਦੇ ਜਵਾਬ ਵਿੱਚ ਕੇਂਦਰ ਸਰਕਾਰ ਵੱਲੋਂ ਪੰਜਾਬ ਦਾ ਐਨ.ਐਚ.ਐਮ. ਦਾ ਫੰਡ ਰੋਕਣ ਨੂੰ ਗ਼ੈਰਸੰਵਿਧਾਨਿਕ ਤੇ ਬਦਲਾਖੋਰੀ ਕਰਾਰ ਦਿੰਦਿਆਂ ਕਿਹਾ ਕਿ ਇਸ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਿਹਤ ਖੇਤਰ 'ਚ ਸੁਧਾਰ ਲਈ ਫੰਡਾਂ ਦੀ ਕੋਈ ਘਾਟ ਨਹੀਂ ਛੱਡੀ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਵਿਭਾਗ ਦੀ ਮਦਦ ਲਈ ਅੱਗੇ ਆਏ ਆਈ.ਐਮ.ਏ ਪੰਜਾਬ ਦੇ ਪ੍ਰਧਾਨ ਡਾ. ਭਗਵੰਤ ਸਿੰਘ ਅਤੇ ਦਿਲ ਦੇ ਰੋਗਾਂ ਦੇ ਮਾਹਰ ਡਾ. ਸੁਧੀਰ ਵਰਮਾ ਵੱਲੋਂ ਦਿੱਤੀ ਗੈਪ ਅਨੈਲਾਸਿਸ ਦੀ ਰਿਪੋਰਟ ਦੇ ਆਧਾਰ 'ਤੇ ਪੰਜਾਬ ਸਰਕਾਰ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਇਸ ਮੌਕੇ ਵਿਧਾਇਕ ਗੁਰਲਾਲ ਘਨੌਰ ਤੇ ਗੁਰਦੇਵ ਸਿੰਘ ਦੇਵ ਮਾਨ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਐਮ.ਡੀ. ਪ੍ਰਦੀਪ ਅਗਰਵਾਲ, ਕਰਨਲ ਜੇ.ਵੀ ਸਿੰਘ, ਬਲਵਿੰਦਰ ਸੈਣੀ, ਡਾ. ਸੁਧੀਰ ਵਰਮਾ, ਆਈ.ਐਮ.ਏ. ਪ੍ਰਧਾਨ ਡਾ. ਭਗਵੰਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ, ਐਸ.ਡੀ.ਐਮ. ਚਰਨਜੀਤ ਸਿੰਘ ਤੇ ਪਰਲੀਨ ਕੌਰ ਕਾਲੇਕਾ, ਸਿਵਲ ਸਰਜਨ ਡਾ. ਰਮਿੰਦਰ ਕੌਰ, ਡੀ.ਐਸ.ਪੀ. ਰਘਬੀਰ ਸਿੰਘ, ਐਸ.ਐਮ.ਓਜ ਡਾ. ਕਿਰਨਜੋਤ ਕੌਰ, ਡਾ. ਜਗਪਾਲਇੰਦਰ ਸਿੰਘ ਤੇ ਡਾ. ਸੰਜੇ ਗੋਇਲ ਸਮੇਤ ਹੋਰ ਮੈਡੀਕਲ ਅਧਿਕਾਰੀ ਵੀ ਹਾਜਰ ਸਨ।

News 27 June,2023
ਪੰਜਾਬ ਸਰਕਾਰ ਲੁਧਿਆਣਾ ਤੇ ਜਲੰਧਰ ਵਿੱਚ ਈ-ਵਹੀਕਲ ਸੇਵਾ ਅਤੇ ਅੰਮ੍ਰਿਤਸਰ ਵਿੱਚ ਈ-ਆਟੋ ਸੇਵਾ ਸ਼ੁਰੂ ਕਰੇਗੀ-ਮੁੱਖ ਮੰਤਰੀ

ਕਦਮ ਦਾ ਉਦੇਸ਼ ਲੋਕਾਂ ਲਈ ਵਾਤਾਵਰਣ ਅਨੁਕੂਲ ਜਨਤਕ ਆਵਾਜਾਈ ਯਕੀਨੀ ਬਣਾਉਣਾ ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਬਠਿੰਡਾ ਅਤੇ ਪਟਿਆਲਾ ਵਿੱਚ ਸ਼ੁਰੂ ਕੀਤਾ ਜਾਵੇਗਾ ਪਾਇਲਟ ਪ੍ਰਾਜੈਕਟ ਸੂਬੇ ਵਿੱਚ 1000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਕੀਤੀ ਸਮੀਖਿਆ ਚੰਡੀਗੜ੍ਹ, 26 ਜੂਨ: ਸੂਬੇ ਵਿੱਚ ਵਾਤਾਵਰਣ ਅਨੁਕੂਲ ਜਨਤਕ ਟਰਾਂਸਪੋਰਟ ਸ਼ੁਰੂ ਕਰਨ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਾਇਲਟ ਪ੍ਰੋਜੈਕਟ ਵਜੋਂ ਲੁਧਿਆਣਾ ਤੇ ਜਲੰਧਰ ਤੋਂ ਈ-ਵਹੀਕਲ ਸੇਵਾ ਅਤੇ ਅੰਮ੍ਰਿਤਸਰ ਤੋਂ ਈ-ਆਟੋ ਸੇਵਾ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸੂਬੇ ਦੇ 47 ਸ਼ਹਿਰਾਂ ਵਿੱਚ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਅੱਜ ਇੱਥੇ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਜਨਤਕ ਟਰਾਂਸਪੋਰਟ ਦੀਆਂ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਤੋਂ ਇਲਾਵਾ ਇਹ ਸਹੂਲਤਾਂ ਵਾਤਾਵਰਨ ਦੀ ਸੁਰੱਖਿਆ ਵਿੱਚ ਵੀ ਅਹਿਮ ਭੂਮਿਕਾ ਨਿਭਾਉਣਗੀਆਂ। ਉਨ੍ਹਾਂ ਕਿਹਾ ਕਿ ਪਾਇਲਟ ਪ੍ਰਾਜੈਕਟ ਵਜੋਂ ਲੁਧਿਆਣਾ ਤੇ ਜਲੰਧਰ ਵਿੱਚ ਈ-ਵਹੀਕਲ ਸੇਵਾ ਅਤੇ ਅੰਮ੍ਰਿਤਸਰ ਵਿੱਚ ਈ-ਆਟੋ ਸੇਵਾ ਸ਼ੁਰੂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਜਨਤਕ ਟਰਾਂਸਪੋਰਟ ਦੇ ਇਹ ਢੰਗ-ਤਰੀਕੇ ਇਨ੍ਹਾਂ ਸ਼ਹਿਰਾਂ ਵਿੱਚ ਆਵਾਜਾਈ ਦੀ ਸਮੱਸਿਆ ਨੂੰ ਹੱਲ ਕਰਨ ਵਿੱਚ ਵੀ ਕਾਫੀ ਸਹਾਈ ਸਿੱਧ ਹੋਣਗੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਹੱਲ ਕਰਨ ਦੇ ਉਦੇਸ਼ ਨਾਲ ਸੂਬਾ ਸਰਕਾਰ ਵੱਲੋਂ ਜਲਦੀ ਹੀ ਬਠਿੰਡਾ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਪਾਇਲਟ ਪ੍ਰਾਜੈਕਟ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਕਿਉਂਕਿ ਇਸ ਨਾਲ ਉਨ੍ਹਾਂ ਦੀਆਂ ਕੀਮਤੀ ਜਾਨਾਂ ਬਚਾਉਣ ਵਿੱਚ ਮਦਦ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਆਵਾਰਾ ਪਸ਼ੂਆਂ ਕਰਕੇ ਹੁੰਦੇ ਜਾਨਲੇਵਾ ਸੜਕ ਹਾਦਸਿਆਂ ਕਾਰਨ ਲੋਕਾਂ ਦੀ ਜਾਨ ਨੂੰ ਵੱਡਾ ਖਤਰਾ ਬਣਿਆ ਹੋਇਆ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕਿਸੇ ਵੀ ਵਿਕਾਸ ਕਾਰਜ ਨੂੰ ਨੇਪਰੇ ਚਾੜ੍ਹਨ ਦੀ ਲੋੜ ਦਾ ਪਤਾ ਲਗਾਉਣ ਲਈ ਸੂਬਾ ਸਰਕਾਰ ਨੇ ਪਹਿਲੀ ਵਾਰ ‘ਆਰਟੀਫੀਸ਼ੀਅਲ ਇੰਟੈਲੀਜੈਂਸ’ ਰਾਹੀਂ ਕੰਮ ਦੀ ਲੋੜ ਦਾ ਮੁਲਾਂਕਣ ਕਰਨ ਸਬੰਧੀ ਇੱਕ ਪ੍ਰਾਜੈਕਟ ਲਾਗੂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸਨੂੰ ਪਾਇਲਟ ਪ੍ਰਾਜੈਕਟ ਵਜੋਂ ਅੰਮ੍ਰਿਤਸਰ ਵਿੱਚ ਸ਼ੁਰੂ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਲੋੜ ਦੇ ਅਧਾਰ 'ਤੇ ਵਿਕਾਸ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਇਸ ਮਾਡਲ ਨੂੰ ਹੋਰਨਾਂ ਜ਼ਿਲ੍ਹਿਆਂ ਵਿੱਚ ਵੀ ਲਾਗੂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਵੱਖ-ਵੱਖ ਸ਼ਹਿਰਾਂ ਵਿੱਚ ਲਾਗੂ ਕੀਤੇ ਜਾਣ ਵਾਲੇ 1000 ਕਰੋੜ ਰੁਪਏ ਤੋਂ ਵੱਧ ਦੇ ਪ੍ਰਸਤਾਵਿਤ ਪ੍ਰਾਜੈਕਟਾਂ ਦੀ ਵੀ ਸਮੀਖਿਆ ਕੀਤੀ ਅਤੇ ਕਿਹਾ ਕਿ ਇਸ ਨਾਲ ਇਨ੍ਹਾਂ ਸ਼ਹਿਰਾਂ ਦੇ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ 762.45 ਕਰੋੜ ਰੁਪਏ ਦੇ ਪ੍ਰਾਜੈਕਟ ਤਰਿਤ ਇਨ੍ਹਾਂ 47 ਸ਼ਹਿਰਾਂ ਵਿੱਚ ਨਹਿਰਾਂ ਰਾਹੀਂ 100 ਫੀਸਦੀ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਪ੍ਰਮੁੱਖ ਪ੍ਰਾਜੈਕਟ 'ਤੇ ਕੰਮ ਇਸ ਸਾਲ ਅਗਸਤ ਤੱਕ ਸ਼ੁਰੂ ਹੋਣ ਦੀ ਸੰਭਾਵਨਾ ਹੈ।

News 26 June,2023
ਪੰਜਾਬ ਸਰਕਾਰ ਵੱਲੋਂ ਜੰਗੀ ਜਾਗੀਰ ਨੂੰ ਦੁੱਗਣਾ ਕਰਨ ਦਾ ਫੈਸਲਾ: ਹਰਪਾਲ ਸਿੰਘ ਚੀਮਾ

10 ਸਾਲਾਂ ਬਾਅਦ ਵਧਾਈ ਜਾ ਰਹੀ ਹੈ ਜੰਗੀ ਜਾਗੀਰ ਚੰਡੀਗੜ੍ਹ, 26 ਜੂਨ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਪੰਜਾਬ ਸਰਕਾਰ ਨੇ ‘ਪੰਜਾਬ ਵਾਰ ਅਵਾਰਡਜ਼ ਐਕਟ, 1948’ ਦੇ ਤਹਿਤ ਜੰਗੀ ਜਾਗੀਰ ਨੂੰ ਮੌਜੂਦਾ 10,000 ਰੁਪਏ ਸਾਲਾਨਾ ਤੋਂ ਦੁੱਗਣਾ ਕਰਕੇ 20,000 ਰੁਪਏ ਸਾਲਾਨਾ ਕਰਨ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਸ. ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜੂਨ 2013 ਤੋਂ ਬਾਅਦ ਜੰਗੀ ਜਾਗੀਰ ਵਿੱਚ ਬੀਤੇ 10 ਸਾਲ ਦੌਰਾਨ ਕੋਈ ਵੀ ਵਾਧਾ ਨਹੀਂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਅੱਜਕੱਲ ਦੀ ਮਹਿੰਗਾਈ ਦੇ ਮੱਦੇਨਜ਼ਰ ਦੇਸ਼ ਦੇ ਸੂਰਬੀਰਾਂ ਦੇ ਮਾਪਿਆਂ ਲਈ ਇਸ ਜੰਗੀ ਜਾਗੀਰ ਨੂੰ ਵਧਾਉਣਾ ਸਰਕਾਰ ਦਾ ਫਰਜ ਬਣਦਾ ਹੈ। ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਇਸ ਸਬੰਧੀ ਭੇਜੀ ਗਈ ਤਜਵੀਜ਼ ਨੂੰ ਵਿੱਤ ਵਿਭਾਗ ਵੱਲੋਂ ਮੰਜੂਰੀ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਮਾਪਿਆਂ ਦੀ ਰਿਣੀ ਹੈ ਜਿੰਨਾਂ ਨੇ ਬਿਨਾਂ ਕੋਈ ਪ੍ਰਵਾਹ ਕੀਤਿਆਂ ਆਪਣਿਆਂ ਪੁੱਤਾਂ ਨੂੰ ਦੇਸ਼ ਦੀ ਰਾਖੀ ਲਈ ਤੋਰਿਆ ਸੀ। ਇਥੇ ਜਿਕਰਯੋਗ ਹੈ ਕਿ ਉਨ੍ਹਾਂ ਮਾਪਿਆਂ ਜੋ ਪੰਜਾਬ ਦੇ ਵਸਨੀਕ ਹਨ ਅਤੇ ਜਿੰਨ੍ਹਾਂ ਦੇ ਇਕਲੌਤੇ ਪੁੱਤਰ ਜਾਂ 2 ਤੋਂ 3 ਪੁੱਤਰਾਂ ਨੇ ਦੂਜੇ ਵਿਸ਼ਵ ਯੁੱਧ, ਕੌਮੀ ਸੰਕਟ 1962 ਅਤੇ ਕੌਮੀ ਸੰਕਟ 1971 ਦੌਰਾਨ ਭਾਰਤੀ ਫੌਜ ਵਿੱਚ ਸੇਵਾ ਕੀਤੀ, ਨੂੰ ਪੰਜਾਬ ਸਰਕਾਰ ਵੱਲੋਂ ਸਨਮਾਨ ਵਜੋਂ ਸਾਲਾਨਾ ਜੰਗੀ ਜਾਗੀਰ ਅਦਾ ਕੀਤੀ ਜਾਂਦੀ ਹੈ।

News 26 June,2023
ਨਸ਼ਾਖੋਰੀ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ: ਡਾ. ਬਲਬੀਰ ਸਿੰਘ ਨੇ ਨਸ਼ਾ ਪੀੜਤਾਂ ਪ੍ਰਤੀ ਹਮਦਰਦੀ ਦਿਖਾਉਣ ਦੀ ਕੀਤੀ ਅਪੀਲ

ਕਲਗੀਧਰ ਟਰੱਸਟ, ਬੜੂ ਸਾਹਿਬ ਵੱਲੋਂ ਕਰਵਾਏ 'ਹੈਂਡ ਇੰਪ੍ਰੈਸ਼ਨ ਕੰਪੇਨ ਅਗੇਂਸਟ ਡਰੱਗਜ਼' ਵਿੱਚ ਕੀਤੀ ਸ਼ਮੂਲੀਅਤ - ਸਿਹਤ ਮੰਤਰੀ ਨੇ ਸੈਂਕੜੇ ਲੋਕਾਂ ਨਾਲ ਮਿਲ ਕੇ ਨਸ਼ਾ ਮੁਕਤ ਵਿਸ਼ਵ ਬਣਾਉਣ ਦਾ ਲਿਆ ਅਹਿਦ ਚੰਡੀਗੜ੍ਹ, 26 ਜੂਨ: ਨਸ਼ਾਖੋਰੀ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਮੌਕੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਲਗੀਧਰ ਟਰੱਸਟ, ਬੜੂ ਸਾਹਿਬ (ਹਿਮਾਚਲ ਪ੍ਰਦੇਸ਼) ਵੱਲੋਂ ਕਰਵਾਏ ਸਮਾਗਮ ਦੌਰਾਨ 'ਸੇ ਯੈੱਸ ਟੂ ਲਾਈਫ, ਨੋ ਟੂ ਡਰੱਗਜ਼' ਦੇ ਸੰਦੇਸ਼ ਨਾਲ ਸੰਸਾਰ ਭਰ ਨੂੰ ਨਸ਼ਾ ਮੁਕਤ ਬਣਾਉਣ ਵਾਸਤੇ ਸੈਂਕੜੇ ਲੋਕਾਂ ਨਾਲ ਮਿਲ ਕੇ ਸਹੁੰ ਚੁੱਕੀ। ਇਹ ਸਮਾਗਮ ਅੱਜ ਇੱਥੇ ਸੁਖਨਾ ਝੀਲ ਵਿਖੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਕਰਵਾਇਆ ਗਿਆ ਸੀ। ਸਿਹਤ ਮੰਤਰੀ ਨੇ ਕੌਮਾਂਤਰੀ ਨਿਸ਼ਾਨੇਬਾਜ਼ ਗੌਰੀ ਸ਼ੇਰੋਂ, ਅਕਾਲ ਨਸ਼ਾ ਛੁਡਾਊ ਕੇਂਦਰਾਂ ਦੇ ਡਾਇਰੈਕਟਰ ਡਾ. (ਕਰਨਲ) ਰਜਿੰਦਰ ਸਿੰਘ ਅਤੇ ਕਲਗੀਧਰ ਟਰੱਸਟ ਦੇ ਪ੍ਰਧਾਨ ਡਾ. ਦਵਿੰਦਰ ਸਿੰਘ ਦੇ ਨਾਲ ਵਿਆਪਕ 'ਹੈਂਡ ਇੰਪ੍ਰੈਸ਼ਨ ਕੰਪੇਨ ਅਗੇਂਸਟ ਡਰੱਗਜ਼' ਵਿਚ ਹਿੱਸਾ ਲਿਆ। ਇਸ ਦੌਰਾਨ ਬੱਚਿਆਂ, ਸਟਾਫ਼ ਅਤੇ ਆਮ ਲੋਕਾਂ ਸਮੇਤ ਲਗਭਗ 300 ਪ੍ਰਤੀਯੋਗੀਆਂ ਨੇ 20 ਫੁੱਟ ਦੇ ਕੈਨਵਸ 'ਤੇ ਆਪਣੇ ਰੰਗ-ਬਿਰੰਗੇ ਹੱਥਾਂ ਦੇ ਛਾਪ ਛੱਡੇ। ਇਹ ਪ੍ਰਤੀਕਾਤਮਕ ਸੰਕੇਤ ਨਸ਼ਿਆਂ ਵਿਰੁੱਧ ਉਨ੍ਹਾਂ ਦੇ ਇਕਜੁੱਟ ਹੋਣ ਅਤੇ ਸਮਾਜ ਵਿੱਚੋਂ ਇਸ ਖ਼ਤਰੇ ਨੂੰ ਖ਼ਤਮ ਕਰਨ ਦੇ ਉਨ੍ਹਾਂ ਦੇ ਦ੍ਰਿੜ ਇਰਾਦੇ ਨੂੰ ਦਰਸਾਉਂਦਾ ਹੈ। ਡਾ. ਬਲਬੀਰ ਸਿੰਘ ਨੇ ਨਸ਼ਿਆਂ ਨੂੰ ਗਹਿਰਾ ਜਾਲ ਕਰਾਰ ਦਿੰਦਿਆਂ ਕਿਹਾ ਕਿ ਬਦਲਦੀ ਜੀਵਨ ਸ਼ੈਲੀ ਨਾਲ ਲੋਕ ਖਾਸ ਕਰਕੇ ਨੌਜਵਾਨ ਅਤੇ ਸਕੂਲੀ ਬੱਚੇ ਨਸ਼ਿਆਂ ਦੇ ਜਾਲ ਵਿੱਚ ਫਸਦੇ ਜਾ ਰਹੇ ਹਨ ਕਿਉਂਕਿ ਉਨ੍ਹਾਂ ਦੇ ਪਰਿਵਾਰਕ ਮੈਂਬਰ ਉਨ੍ਹਾਂ ਨਾਲ ਜ਼ਿਆਦਾ ਸਮਾਂ ਨਹੀਂ ਬਿਤਾਉਂਦੇ ਜਿਸ ਕਾਰਨ ਉਹ ਡਿਪਰੈਸ਼ਨ ਅਤੇ ਚਿੰਤਾ ਦਾ ਸ਼ਿਕਾਰ ਹੁੰਦੇ ਹਨ। ਉਨ੍ਹਾਂ ਨੇ ਮਾਪਿਆਂ ਨੂੰ ਆਪਣੇ ਅੰਦਰ ਝਾਤੀ ਮਾਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਅੱਜਕਲ ਮਾਪੇ ਆਪਣੇ ਬੱਚਿਆਂ ਨੂੰ ਗੈਜੇਟਸ ਅਤੇ ਫੈਂਸੀ ਵਾਹਨਾਂ ਸਮੇਤ ਸਾਰੀਆਂ ਐਸ਼ੋ-ਆਰਾਮ ਦੀਆਂ ਸਹੂਲਤਾਂ ਤਾਂ ਦੇ ਦਿੰਦੇ ਹਨ, ਪਰ ਉਹ ਉਨ੍ਹਾਂ ਨਾਲ ਵਧੀਆ ਸਮਾਂ ਨਹੀਂ ਬਿਤਾਉਂਦੇ ਜੋ ਕਿ ਗਲਤ ਰਵੱਈਆ ਹੈ। ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਇਕੱਠੇ ਬੈਠ ਕੇ ਖਾਣਾ ਖਾਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਮਨੁੱਖ ਸਮਾਜਿਕ ਪ੍ਰਾਣੀ ਹੈ, ਜਿਸ ਨੂੰ ਪੈਸੇ ਅਤੇ ਐਸ਼ੋ-ਆਰਾਮ ਦੀਆਂ ਸਹੂਲਤਾਂ ਤੋਂ ਜ਼ਿਆਦਾ ਪਰਿਵਾਰ ਨਾਲ ਸਮਾਂ ਬਿਤਾਉਣ ਦੀ ਜ਼ਰੂਰਤ ਹੈ। ਸਿਹਤ ਮੰਤਰੀ ਨੇ ਲੋਕਾਂ ਨੂੰ ਨਸ਼ੇ ਦੇ ਆਦੀਆਂ ਜਾਂ ਨਸ਼ਾ ਪੀੜਤ ਮਰੀਜ਼ਾਂ ਪ੍ਰਤੀ ਹਮਦਰਦੀ ਦਿਖਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਆਪਣੇ ਆਂਢ-ਗੁਆਂਢ ਵਿੱਚ ਨਸ਼ੇ ਦਾ ਸੇਵਨ ਕਰਨ ਵਾਲੇ ਕਿਸੇ ਵਿਅਕਤੀ ਨੂੰ ਜਾਣਦੇ ਹਾਂ, ਤਾਂ ਸਾਨੂੰ ਉਨ੍ਹਾਂ ਨੂੰ ਪੁੱਛਣਾ ਚਾਹੀਦਾ ਹੈ ਕਿ ਉਹ ਅਜਿਹਾ ਕਿਉਂ ਕਰ ਰਹੇ ਹਨ ਅਤੇ ਉਹਨਾਂ ਨੂੰ ਮੈਡੀਟੇਸ਼ਨ, ਕਸਰਤ ਜਾਂ ਯੋਗਾ ਕਰਨ ਲਈ ਪ੍ਰੇਰਿਤ ਕਰਕੇ ਉਨ੍ਹਾਂ ਦੀ ਮਦਦ ਕਰਨੀ ਚਾਹੀਦੀ ਹੈ। ਡਾ. (ਕਰਨਲ) ਰਜਿੰਦਰ ਸਿੰਘ, ਜੋ ਕਿ ਉੱਘੇ ਸਮਾਜ ਸੇਵੀ ਅਤੇ ਮਨੋਵਿਗਿਆਨੀ ਵੀ ਹਨ, ਨੇ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਾ ਮੁਕਤ ਜੀਵਨ ਅਪਣਾਉਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਡਾ. ਦਵਿੰਦਰ ਸਿੰਘ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਸਰਗਰਮ ਸ਼ਮੂਲੀਅਤ ਲਈ ਸਾਰੇ ਭਾਗੀਦਾਰਾਂ ਅਤੇ ਹਾਜ਼ਰੀਨ ਦਾ ਧੰਨਵਾਦ ਕੀਤਾ। ਇਸ ਮੌਕੇ ਅਕਾਲ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਇੱਕ ਮਾਈਮ ਐਕਟ ਪੇਸ਼ ਕੀਤਾ ਜਿਸ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਨੂੰ ਸਪਸ਼ਟ ਰੂਪ ਵਿੱਚ ਦਰਸਾਇਆ ਗਿਆ।

News 26 June,2023
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ‘ਚ ਨਵੀਆਂ ਤਹਿਸੀਲਾਂ ਦੀ ਉਸਾਰੀ ਤੇ ਅੱਪਗ੍ਰੇਡੇਸ਼ਨ ਲਈ 99.60 ਕਰੋੜ ਰੁਪਏ ਜਾਰੀ: ਜਿੰਪਾ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ‘ਚ ਨਵੀਆਂ ਤਹਿਸੀਲਾਂ ਦੀ ਉਸਾਰੀ ਤੇ ਅੱਪਗ੍ਰੇਡੇਸ਼ਨ ਲਈ 99.60 ਕਰੋੜ ਰੁਪਏ ਜਾਰੀ: ਜਿੰਪਾ ਚੰਡੀਗੜ੍ਹ, 26 ਜੂਨ: ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਨਵੇਂ ਤਹਿਸੀਲ ਕੰਪਲੈਕਸ ਉਸਾਰਨ ਲਈ ਅਤੇ ਕਈ ਤਹਿਸੀਲਾਂ/ਸਬ-ਤਹਿਸੀਲਾਂ ਦੇ ਦਫਤਰਾਂ ਦੀ ਅੱਪਗ੍ਰੇਡੇਸ਼ਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਵਾਨਗੀ ਤੋਂ ਬਾਅਦ 99.60 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਆਮ ਲੋਕਾਂ ਦੀ ਸਹੂਲਤ ਲਈ ਅਤੇ ਮਾਲ ਵਿਭਾਗ ਦੇ ਕੰਮ ਨੂੰ ਹੋਰ ਸੁਚਾਰੂ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕਈ ਤਹਿਸੀਲ/ਸਬ-ਤਹਿਸੀਲ ਦਫਤਰਾਂ ਦੀ ਨਵ ਉਸਾਰੀ ਲਈ ਪਹਿਲਕਦਮੀ ਕੀਤੀ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਦਫਤਰ ਪੁਰਾਣੀਆਂ ਅਤੇ ਖਸਤਾ ਹਾਲ ਇਮਾਰਤਾਂ ਵਿਚ ਚੱਲ ਰਹੇ ਸਨ ਅਤੇ ਕਈ ਥਾਂਈ ਸਹੂਲਤਾਂ ਦੀ ਕਮੀ ਸੀ। ਇਸ ਲਈ ਇਨ੍ਹਾਂ ਦਫਤਰਾਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ 99.60 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਜਿੰਪਾ ਨੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਹਾਜੀਪੁਰ ਤਹਿਸੀਲ ਕੰਪਲੈਕਸ ਲਈ 2.52 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸ ਤੋਂ ਬਠਿੰਡਾ ਜ਼ਿਲ੍ਹੇ ਦੀਆਂ ਤਿੰਨ ਸਬ ਤਹਿਸੀਲਾਂ ਗੋਨਿਆਣਾ, ਨਥਾਣਾ ਤੇ ਬਾਲਿਆਂਵਾਲੀ ਦੇ ਕੰਪਲੈਕਸਾਂ ਦੀ ਉਸਾਰੀ ਲਈ ਕ੍ਰਮਵਾਰ 1.04 ਕਰੋੜ ਰੁਪਏ, 1.47 ਕਰੋੜ ਰੁਪਏ ਤੇ 1.42 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਤਲਵੰਡੀ ਸਾਬੋ ਦੇ ਤਹਿਸੀਲ ਕੰਪਲੈਕਸ ਦੇ ਨਿਰਮਾਣ ਲਈ 5.98 ਕਰੋੜ ਰੁਪਏ ਦਿੱਤੇ ਗਏ ਹਨ। ਜਿੰਪਾ ਨੇ ਦੱਸਿਆ ਕਿ ਫਰੀਦਕੋਟ ਜ਼ਿਲ੍ਹੇ ਦੇ ਜੈਤੋ ‘ਚ ਤਹਿਸੀਲ ਕੰਪਲੈਕਸ ਦੇ ਪਹਿਲੇ ਫਲੋਰ ਦੀ ਉਸਾਰੀ ਤੇ ਗਰਾਊਂਡ ਫਲੋਰ ਦੀ ਰਿਪੇਅਰ ਲਈ 98.98 ਲੱਖ ਰੁਪਏ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਬੱਸੀ ਪਠਾਣਾਂ ਵਿਖੇ ਨਵੀਂ ਇਮਾਤਰ ਦੀ ਉਸਾਰੀ ਲਈ 8.61 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਅਬੋਹਰ ਵਿਖੇ ਨਵੀਂ ਇਮਾਰਤ ਦੀ ਉਸਾਰੀ ਲਈ 3.50 ਕਰੋੜ ਰੁਪਏ ਜਦਕਿ ਗੁਰੂ ਹਰਸਹਾਏ ਦੀ ਨਵੀਂ ਇਮਾਰਤ ਲਈ 6.19 ਕਰੋੜ ਰੁਪਏ ਦਿੱਤੇ ਗਏ ਹਨ। ਇਸੇ ਤਰ੍ਹਾਂ ਕਲਾਨੌਰ, ਸੁਲਤਾਨਪੁਰ ਲੋਧੀ, ਫਗਵਾੜਾ ਅਤੇ ਮਾਛੀਵਾੜਾ ਵਿਖੇ ਨਵੀਆਂ ਇਮਾਰਤਾਂ ਲਈ ਕ੍ਰਮਵਾਰ 6.60 ਕਰੋੜ, 5.50 ਕਰੋੜ, 5.98 ਕਰੋੜ ਅਤੇ 44.96 ਲੱਖ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਮਾਲੇਰਕੋਟਲਾ ਜ਼ਿਲ੍ਹੇ ਦੇ ਅਹਿਮਦਗੜ੍ਹ ਅਤੇ ਅਮਰਗੜ੍ਹ ‘ਚ ਬਣਨ ਵਾਲੇ ਨਵੇਂ ਕੰਪਲੈਕਸਾਂ ਲਈ 9.42 ਕਰੋੜ ਅਤੇ 6.69 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਮੋਗਾ ਅਤੇ ਸਮਾਲਸਰ ਸਬ ਤਹਿਸੀਲਾਂ ਦੀਆਂ ਇਮਾਰਤਾਂ ਦੇ ਨਿਰਮਾਣ ਲਈ 1.71 ਕਰੋੜ ਰੁਪਏ ਜਦਕਿ ਪਟਿਆਲਾ ਦੇ ਦੂਧਨ ਸਾਧਾਂ ਤਹਿਸੀਲ ਕੰਪਲੈਕਸ ਲਈ 5.38 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਮਾਲ ਮੰਤਰੀ ਦੇ ਦੱਸਿਆ ਕਿ ਚਮਕੌਰ ਸਾਹਿਬ, ਚੀਮਾ (ਸੰਗਰੂਰ), ਦਿੜ੍ਹਬਾ ਤੇ ਬਨੂੜ ਵਿਖੇ ਬਣਨ ਵਾਲੀਆਂ ਨਵੀਆਂ ਇਮਾਰਤਾਂ ਲਈ ਕ੍ਰਮਵਾਰ 5.14 ਕਰੋੜ, 4.31 ਕਰੋੜ, 10.68 ਕਰੋੜ ਤੇ 3.05 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਇਨ੍ਹਾਂ ਵਿਚੋਂ ਚੀਮਾ ਅਤੇ ਦਿੜ੍ਹਬਾ ਤਹਿਸੀਲ ਕੰਪਲੈਕਸਾਂ ਦਾ ਨੀਂਹ ਪੱਥਰ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਮਈ 2023 ਵਿਚ ਰੱਖਿਆ ਸੀ। ਜਿੰਪਾ ਨੇ ਦੱਸਿਆ ਕਿ ਇਸ ਰਾਸ਼ੀ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਨੇ 70.76 ਕਰੋੜ ਰੁਪਏ ਹੋਰ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਰਾਸ਼ੀ ਦੇ ਜਾਰੀ ਹੋਣ ਤੋਂ ਬਾਅਦ ਹੁਸ਼ਿਆਰਪੁਰ ਵਿਚ ਵੀ ਨਵਾਂ ਤਹਿਸੀਲ ਕੰਪਲੈਕਸ ਬਣਨਾ ਸ਼ੁਰੂ ਹੋ ਜਾਵੇਗਾ। ਇਸ ਮਕਸਦ ਲਈ 6.52 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ ਕੀਤੀ ਗਈ ਹੈ। ਇਸ ਤੋਂ ਇਲਾਵਾ ਪੰਜਾਬ ਦੇ ਕਈ ਜ਼ਿਲਿ੍ਹਆਂ ਦੀਆਂ ਤਹਿਸੀਲਾਂ/ਸਬ-ਤਹਿਸੀਲਾਂ ਜਿਵੇਂ ਫਰੀਦਕੋਟ, ਸਮਾਣਾ, ਫਿਲੌਰ, ਸ਼ਾਹਕੋਟ, ਕਪੂਰਥਲਾ, ਨਕੋਦਰ, ਬਟਾਲਾ, ਰੂਪਨਗਰ, ਦੀਨਾਨਗਰ, ਮੁਕਤਸਰ ਸਾਹਿਬ, ਜਲੰਧਰ, ਪਠਾਨਕੋਟ ਆਦਿ ਦੀ ਦਿੱਖ ਸੰਵਾਰੀ ਜਾਵੇਗੀ।

News 26 June,2023
ਮਨਿਸਟਰਜ਼ ਫ਼ਲਾਇੰਗ ਸਕੁਐਡ ਵੱਲੋਂ ਸਰਕਾਰੀ ਖ਼ਜ਼ਾਨੇ ਨੂੰ ਖੋਰਾ ਲਾਉਂਦੇ ਤਿੰਨ ਕੰਡਕਟਰ ਕਾਬੂ, ਟਰਾਂਸਪੋਰਟ ਮੰਤਰੀ ਵਲੋਂ ਸਖ਼ਤ ਕਾਰਵਾਈ ਦੇ ਆਦੇਸ਼

ਮਨਿਸਟਰਜ਼ ਫ਼ਲਾਇੰਗ ਸਕੁਐਡ ਵੱਲੋਂ ਸਰਕਾਰੀ ਖ਼ਜ਼ਾਨੇ ਨੂੰ ਖੋਰਾ ਲਾਉਂਦੇ ਤਿੰਨ ਕੰਡਕਟਰ ਕਾਬੂ, ਟਰਾਂਸਪੋਰਟ ਮੰਤਰੀ ਵਲੋਂ ਸਖ਼ਤ ਕਾਰਵਾਈ ਦੇ ਆਦੇਸ਼ ਚੰਡੀਗੜ੍ਹ, 26 ਜੂਨ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਗਠਤ ਕੀਤੇ ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਸਰਕਾਰੀ ਖ਼ਜ਼ਾਨੇ ਅਤੇ ਸਵਾਰੀਆਂ ਨੂੰ ਚੂਨਾ ਲਾਉਣ ਵਾਲੇ ਤਿੰਨ ਕੰਡਕਟਰਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਵਿੱਚੋਂ ਇੱਕ ਕੰਡਕਟਰ ਨੇ ਸਵਾਰੀਆਂ ਨੂੰ ਕਰੀਬ 1200 ਰੁਪਏ ਦਾ ਚੂਨਾ ਲਾਇਆ ਸੀ ਜਦਕਿ ਇੱਕ ਹੋਰ ਕੰਡਕਟਰ ਨੂੰ ਦੋ ਦਿਨਾਂ ਵਿੱਚ ਹੀ ਗ਼ਬਨ ਦੇ ਦੋ ਕੇਸਾਂ ਵਿੱਚ ਰਿਪੋਰਟ ਕੀਤਾ ਗਿਆ ਹੈ। ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਫ਼ਲਾਇੰਗ ਸਕੁਐਡ ਵੱਲੋਂ ਖੰਨਾ ਵਿਖੇ ਚੈਕਿੰਗ ਦੌਰਾਨ ਤਰਨ ਤਾਰਨ ਡਿਪੂ ਦੀ ਬੱਸ ਨੰਬਰ ਪੀ.ਬੀ-02-ਈ.ਜੀ 4728 ਦੀ ਚੈਕਿੰਗ ਕੀਤੀ ਗਈ ਤਾਂ ਕੰਡਕਟਰ ਜਸਕਰਨ ਸਿੰਘ ਨੂੰ ਸਵਾਰੀਆਂ ਤੋਂ 1170 ਰੁਪੲੈ ਲੈ ਕੇ ਟਿਕਟ ਨਾ ਦੇਣ ਦਾ ਦੋਸ਼ੀ ਪਾਇਆ ਗਿਆ। ਇਹ ਬੱਸ ਦਿੱਲੀ ਤੋਂ ਤਰਨ ਤਾਰਨ ਜਾ ਰਹੀ ਸੀ। ਇਸੇ ਤਰ੍ਹਾਂ ਹੇਡੋਂ ਵਿਖੇ ਲੁਧਿਆਣਾ ਡਿਪੂ ਦੀ ਬੱਸ ਨੰਬਰ ਪੀ.ਬੀ-10-ਐਚ.ਟੀ 2834 ਦੀ ਚੈਕਿੰਗ ਦੌਰਾਨ ਕੰਡਕਟਰ ਸੰਜੇ ਕੁਮਾਰ ਕੋਲੋਂ 615 ਰੁਪਏ ਬਰਾਮਦ ਹੋਏ ਹਨ, ਜੋ ਉਸ ਨੇ ਸਵਾਰੀਆਂ ਕੋਲੋਂ ਲਏ ਸਨ ਪਰ ਬਦਲੇ ਵਿੱਚ ਉਨ੍ਹਾਂ ਨੂੰ ਟਿਕਟ ਨਹੀਂ ਦਿੱਤੀ। ਇਸ ਤੋਂ ਪਹਿਲੇ ਦਿਨ ਕੰਡਕਟਰ ਸੰਜੇ ਕੁਮਾਰ ਨੇ ਤਿੰਨ ਬੱਸਾਂ ਦੀ ਅੱਡਾ ਫ਼ੀਸ ਨਾ ਲੈ ਕੇ ਵਿਭਾਗ ਨੂੰ 283 ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਇਆ ਸੀ ਜਿਸ ਕਾਰਨ ਉਸ ਨੂੰ ਬਦਲ ਕੇ ਬੱਸ 'ਤੇ ਤੈਨਾਤ ਕੀਤਾ ਗਿਆ ਸੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹੋਰਨਾਂ ਸੂਬਿਆਂ ਵਿੱਚ ਚੈਕਿੰਗ ਦੀ ਲੜੀ ਤਹਿਤ ਮਨਿਸਟਰਜ਼ ਫ਼ਲਾਇੰਗ ਸਕੁਐਡ ਵੱਲੋਂ ਹਿਮਾਚਲ ਪ੍ਰਦੇਸ਼ ਦੇ ਬਨੀਖੇਤ ਕਸਬੇ ਵਿਖੇ ਚੈਕਿੰਗ ਕੀਤੀ ਗਈ, ਜਿੱਥੋਂ ਅੰਮ੍ਰਿਤਸਰ-1 ਡਿਪੂ ਦੀ ਬੱਸ ਨੰਬਰ ਪੀ.ਬੀ-02-ਈ.ਜੀ 0964 ਦੇ ਕੰਡਕਟਰ ਮਨਜੀਤ ਸਿੰਘ ਨੂੰ ਸਵਾਰੀਆਂ ਤੋਂ 490 ਰੁਪਏ ਲੈ ਕੇ ਟਿਕਟ ਨਾ ਦੇਣ ਲਈ ਰਿਪੋਰਟ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਅਣਅਧਿਕਾਰਤ ਰੂਟਾਂ 'ਤੇ ਚਲਦੀਆਂ ਦੋ ਬੱਸਾਂ ਨੂੰ ਵੀ ਰਿਪੋਰਟ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਫਗਵਾੜਾ ਬਾਈਪਾਸ 'ਤੇ ਚੈਕਿੰਗ ਦੌਰਾਨ ਜਲੰਧਰ-1 ਡਿਪੂ ਦੀ ਬੱਸ ਨੰਬਰ ਪੀ.ਬੀ-08-ਈ.ਐਕਸ 0976 ਅਤੇ ਸ਼ਹੀਦ ਭਗਤ ਸਿੰਘ ਨਗਰ ਡਿਪੂ ਦੀ ਬੱਸ ਨੰਬਰ ਪੀ.ਬੀ-07-ਬੀ.ਕਿਊ 5442 ਨੂੰ ਅਣਅਧਿਕਾਰਤ ਰੂਟ 'ਤੇ ਚਲਦਾ ਪਾਇਆ ਗਿਆ। ਅਣਅਧਿਕਾਰਤ ਰੂਟ 'ਤੇ ਚੱਲਣ ਕਰਕੇ ਦੋਵੇੇਂ ਬੱਸਾਂ ਕ੍ਰਮਵਾਰ ਮਹਿਜ਼ 9 ਅਤੇ 6 ਸਵਾਰੀਆਂ ਲੈ ਕੇ ਜਾ ਰਹੀਆਂ ਸਨ। ਟਰਾਂਸਪੋਰਟ ਮੰਤਰੀ ਨੇ ਉੱਚ ਅਧਿਕਾਰੀਆਂ ਨੂੰ ਰਿਪੋਰਟ ਕੀਤੇ ਗਏ ਡਰਾਈਵਰਾਂ ਅਤੇ ਕੰਡਕਟਰਾਂ ਵਿਰੁੱਧ ਬਣਦੀ ਵਿਭਾਗੀ ਕਾਰਵਾਈ ਦੇ ਆਦੇਸ਼ ਦਿੱਤੇ ਹਨ।

News 26 June,2023
ਭਗਵੰਤ ਮਾਨ ਦਾ ਫਿਰ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ’ਤੇ ਵੱਡਾ ਹਮਲਾ

ਭਗਵੰਤ ਮਾਨ ਦਾ ਫਿਰ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ’ਤੇ ਵੱਡਾ ਹਮਲਾ ਚੰਡੀਗੜ੍ਹ, 25 ਜੂਨ, 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਵਾਰ ਫਿਰ ਤੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਅਕਾਲੀ ਦਲ ’ਤੇ ਵੱਡਾ ਹਮਲਾ ਬੋਲਿਆ ਹੈ। ਉਹਨਾਂ ਟਵੀਟ ਕਰ ਕੇ ਲਿਖਿਆ ਹੈ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਸਾਹਿਬ ਕੱਲ੍ਹ ਹੋਣ ਵਾਲੇ ਇਜਲਾਸ ਲਈ ਚੰਡੀਗੜ੍ਹ ਵਿਖੇ ਅਕਾਲੀ ਦਲ ਦੇ ਦਫਤਰ ਵਿਚ ਤਲਬ..ਮਲੂਕਾ, ਚੰਦੂਮਾਜਰਾ, ਭੂੰਦੜ, ਚੀਮਾ, ਗਾਬੜੀਆ ਉਥੇ ਮੌਜੂਦ..ਬੰਦ ਕਮਰਾ ਮੀਟਿੰਗ ਜਾਰੀ। ਬਾਦਲ ਪਰਿਵਾਰ ਦੁਆਰਾ ਕਰਿਆ ਕਰਾਇਆ ਤੇ ਲਿਖਿਆ ਲਿਖਾਇਆ ਫੈਸਲਾ ਅੱਜ ਹੀ ਲੈ ਜਾਣਗੇ ਪ੍ਰਧਾਨ ਜੀ..ਕੱਲ੍ਹ ਸਿਰਫ ਪੜ੍ਹ ਕੇ ਸੁਣਾਇਆ ਜਾਵੇਗਾ।

News 25 June,2023
ਪੰਜਾਬ ਵਿੱਚ ਖੇਤੀ-ਮਸ਼ੀਨਰੀ 'ਤੇ ਸਬਸਿਡੀ ਦੇਣ ਦੀ ਪਹਿਲ ਨੂੰ ਮਿਲੇਗਾ ਹੁਲਾਰਾ; ਕਿਸਾਨ 20 ਜੁਲਾਈ ਤੱਕ ਕਰ ਸਕਦੇ ਹਨ ਅਪਲਾਈ

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕਿਸਾਨਾਂ ਨੂੰ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਚੰਡੀਗੜ੍ਹ, 25 ਜੂਨ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਧਾਉਣ ਲਈ ਸੂਬੇ ਵਿੱਚ ਖੇਤੀ ਵਿਭਿੰਨਤਾ ਅਤੇ ਖੇਤੀ-ਮਸ਼ੀਨਰੀ ਨੂੰ ਉਤਸ਼ਾਹਿਤ ਕਰਨ ਵਾਸਤੇ ਕੀਤੇ ਜਾ ਰਹੇ ਯਤਨਾਂ ਤਹਿਤ ਖੇਤੀਬਾੜੀ ਵਿਭਾਗ ਸੂਬੇ ਦੇ ਕਿਸਾਨਾਂ ਨੂੰ ਰਿਆਇਤੀ ਦਰਾਂ 'ਤੇ ਅਤਿ-ਆਧੁਨਿਕ ਖੇਤੀ-ਮਸ਼ੀਨਰੀ ਮੁਹੱਈਆ ਕਰਵਾਉਣ ਦੀ ਪਹਿਲਕਦਮੀ ਨੂੰ ਹੁਲਾਰਾ ਦੇਣ ਲਈ ਰਣਨੀਤੀ 'ਤੇ ਕੰਮ ਕਰ ਰਿਹਾ ਹੈ।। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਸਬ ਮਿਸ਼ਨ ਆਨ ਐਗਰੀਕਲਚਰਲ ਮਕੈਨਾਈਜ਼ੇਸ਼ਨ (ਸਮੈਮ) ਸਕੀਮ ਤਹਿਤ ਕਿਸਾਨਾਂ ਤੋਂ ਵੱਖ-ਵੱਖ ਖੇਤੀ ਮਸ਼ੀਨਰੀ 'ਤੇ ਸਬਸਿਡੀ ਦਾ ਲਾਭ ਲੈਣ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਉਨ੍ਹਾਂ ਨੇ ਸੂਬੇ ਦੇ ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ 20 ਜੁਲਾਈ, 2023 ਤੱਕ ਅਪਲਾਈ ਕਰਨ ਦੀ ਅਪੀਲ ਕੀਤੀ ਹੈ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਦੇ ਕਿਸਾਨ ਇਸ ਸਕੀਮ ਦਾ ਲਾਭ ਲੈਣ ਲਈ ਵਿਭਾਗ ਦੇ ਪੋਰਟਲ agrimachinerypb.com ਉਤੇ 20 ਜੁਲਾਈ, 2023 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਹ ਸਬਸਿਡੀ ਪੈਡੀ ਟਰਾਂਸਪਲਾਂਟਰਜ਼, ਡੀ.ਐਸ.ਆਰ. ਡਰਿੱਲ, ਪੋਟੈਟੋ ਪਲਾਂਟਰ (ਆਟੋਮੈਟਿਕ/ਸੈਮੀ-ਆਟੋਮੈਟਿਕ), ਟਰੈਕਟਰ ਆਪਰੇਟਿਡ ਬੂਮ ਸਪਰੇਅਰ, ਪੀ.ਟੀ.ਓ. ਆਪਰੇਟਿਡ ਬੰਡ ਫੋਰਮਰ, ਆਇਲ ਮਿੱਲ, ਮਿੰਨੀ ਪ੍ਰੋਸੈਸਿੰਗ ਪਲਾਂਟ ਅਤੇ ਨਰਸਰੀ ਸੀਡਰ ਉਤੇ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਟੋਲ-ਫਰੀ ਨੰਬਰ 1800-180-1551 ਉਤੇ ਸੰਪਰਕ ਕਰ ਸਕਦੇ ਹਨ ਜਾਂ ਆਪੋ-ਆਪਣੇ ਜ਼ਿਲ੍ਹਿਆਂ ਦੇ ਖੇਤੀਬਾੜੀ ਦਫ਼ਤਰਾਂ ਵਿੱਚ ਜਾ ਕੇ ਇਸ ਬਾਰੇ ਵਧੇਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਕਿਸਾਨਾਂ ਦੇ ਖੇਤੀ ਖਰਚੇ ਘਟਣਗੇ ਅਤੇ ਮਸ਼ੀਨ ਆਧਾਰਤ ਖੇਤੀ ਨੂੰ ਅਪਣਾ ਕੇ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਖੇਤੀ ਸੈਕਟਰ ਵਿੱਚ ਪਾਣੀ ਦੀ ਬੱਚਤ ਸਬੰਧੀ ਤਕਨੀਕਾਂ, ਫ਼ਸਲੀ ਵਿਭਿੰਨਤਾ ਅਤੇ ਐੱਮ.ਐੱਸ.ਐੱਮ.ਈਜ਼ ਨੂੰ ਉਤਸ਼ਾਹਿਤ ਕਰਨ ਵਿੱਚ ਵੀ ਕਾਫ਼ੀ ਮਦਦ ਮਿਲੇਗੀ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਾਰੀ ਪ੍ਰਕਿਰਿਆ ਦੌਰਾਨ ਮੁਕੰਮਲ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾਵੇ।

News 25 June,2023
ਨੰਗਲ ਫਲਾਈਉਵਰ ਦੀ ਪ੍ਰਗਤੀ ਤੇ ਹਰਜੋਤ ਸਿੰਘ ਬੈਂਸ ਵਲੋਂ ਸੰਤੁਸ਼ਟੀ ਦਾ ਪ੍ਰਗਟਾਵਾ

ਨੰਗਲ ਸ਼ਹਿਰ ਦੀਆਂ ਸੜਕਾਂ ਨੂੰ ਦਰੁਸਤ ਕਰਨ ਦੇ ਕਾਰਜ਼ ਵਿਚ ਤੇਜ਼ੀ ਲਿਆਉਣ ਦੇ ਹੁਕਮ ਕੁਸ਼ਟ ਆਸ਼ਰਮ ਨਵੇਂ ਸਥਾਨ ਤੇ ਅਗਲੇ ਦੋ ਦਿਨਾਂ ਵਿਚ ਪੂਰੀ ਤਰ੍ਹਾਂ ਹੋ ਜਾਵੇਗਾ ਤਬਦੀਲ ਚੰਡੀਗੜ੍ਹ, 23 ਜੂਨ: ਨੰਗਲ ਫਲਾਈਉਵਰ ਦੀ ਉਸਾਰੀ ਕਾਰਜਾਂ ਦੀ ਪ੍ਰਗਤੀ ਸਬੰਧੀ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਹਫਤਾਵਾਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਉਸਾਰੀ ਕੰਪਨੀ ਵਲੋਂ ਬੀਤੇ ਕੁਝ ਦਿਨਾਂ ਤੋਂ ਉਸਾਰੀ ਸਬੰਧੀ ਕਾਰਜਾਂ ਵਿਚ ਲਿਆਂਦੀ ਗਈ ਤੇਜ਼ੀ 'ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਉਸਾਰੀ ਕੰਪਨੀ ਦੇ ਅਧਿਕਾਰੀ ਨੂੰ ਹਦਾਇਤ ਕੀਤੀ ਜਿਵੇਂ ਹੀ ਰੇਲਵੇ ਲਾਈਨ 'ਤੇ ਹੋਣ ਵਾਲੀ ਉਸਾਰੀ ਦਾ ਕੰਮ ਮੁਕੰਮਲ ਹੁੰਦਾ ਹੈ ਤਾਂ ਬਾਕੀ ਰਹਿੰਦੇ ਕੰਮ ਨੂੰ ਮੁਕੰਮਲ ਕਰਨ ਲਈ ਕੰਮ ਦੀ ਰਫ਼ਤਾਰ ਹੋਰ ਤੇਜ਼ ਕਰ ਦਿਤੀ ਜਾਵੇ। ਮੀਟਿੰਗ ਦੌਰਾਨ ਉਨ੍ਹਾਂ ਪ੍ਰਸ਼ਾਸਨ ਦੇ ਅਧਿਕਾਰੀ ਹਦਾਇਤ ਕੀਤੀ ਨੰਗਲ ਕੁਸ਼ਟ ਆਸ਼ਰਮ ਦੇ ਵਸਨੀਕ ਨੂੰ ਅਗਲੇ ਦੋ ਦਿਨਾਂ ਵਿਚ ਪੂਰੀ ਤਰ੍ਹਾਂ ਨਵੀਂ ਥਾਂ ਤੇ ਤਬਦੀਲ ਕਰ ਦਿੱਤਾ ਜਾਵੇ ਅਤੇ ਇਸ ਥਾਂ ਨੂੰ ਖਾਲੀ ਕਰਕੇ ਫਲਾਈਉਵਰ ਨਾਲ ਸਬੰਧਤ ਹੋਣ ਵਾਲੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਜਾਵੇ। ਸ.ਬੈਂਸ ਨੇ ਉਸਾਰੀ ਕੰਪਨੀ ਅਤੇ ਰੇਲਵੇ ਦਰਮਿਆਨ ਚਲ ਰਹੇ ਮਸਲਿਆਂ ਨੂੰ ਵੀ ਮੌਕੇ ਤੇ ਹੱਲ ਕਰਵਾਇਆ। ਕੈਬਨਿਟ ਮੰਤਰੀ ਨੇ ਨਗਰ ਕੌਂਸਲ ਨੰਗਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਦੇ ਕਾਰਜ਼ ਵਿਚ ਵੀ ਤੇਜ਼ੀ ਲਿਆਂਦੀ ਜਾਵੇ ਅਤੇ ਨਾਲ ਹੀ ਸ਼ਹਿਰ ਦੀਆਂ ਸਟਰੀਟ ਲਾਈਟਾਂ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਨੂੰ ਵੀ ਦਰੁਸਤ ਕੀਤਾ ਜਾਵੇ। ਨੰਗਲ ਫਲਾਈਉਵਰ ਸਬੰਧੀ ਅਗਾਮੀ ਹਫਤਾਵਾਰੀ ਮੀਟਿੰਗ 3 ਜੁਲਾਈ 2023 ਨੂੰ ਹੋਵੇਗੀ।

News 23 June,2023
ਚੇਅਰਮੈਨ ਜੱਸੀ ਸੋਹੀਆਂ ਵਾਲਾ ਵੱਲੋਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ

ਕਿਹਾ, ''ਜਾਣਬੁੱਝ ਕੇ ਗ਼ਲਤ ਢੰਗ ਨਾਲ ਲੋੜਵੰਦ ਲਾਭਪਾਤਰੀਆਂ ਦੇ ਰਾਸ਼ਨ ਕਾਰਡ ਨਾ ਕੱਟੇ ਜਾਣ'' ਪਟਿਆਲਾ, 23 ਜੂਨ: ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਨੇ ਖੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਜ਼ਿਲ੍ਹੇ ਅੰਦਰ ਲੋੜਵੰਦ ਲਾਭਪਾਤਰੀਆਂ ਦੇ ਰਾਸ਼ਨ ਕਾਰਡ ਕੱਟੇ ਜਾਣ ਦਾ ਜਾਇਜ਼ਾ ਲਿਆ। ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈਜ਼ ਵਿਭਾਗ ਦੇ ਏ.ਸੀ.ਐਫ.ਏ. ਰਾਕੇਸ਼ ਗਰਗ, ਤਹਿਸੀਲਵਾਈਜ਼ ਇੰਸਪੈਕਟਰ ਤੇ ਨਿਰੀਖਕਾਂ ਤੋਂ ਇਲਾਵਾ ਉਪ ਅਰਥ ਅਤੇ ਅੰਕੜਾ ਸਲਾਹਕਾਰ ਦਫ਼ਤਰ ਦੇ ਇਨਵੈਸਟੀਗੇਟਰ ਬਿਕਰਮਜੀਤ ਸਿੰਘ ਤੇ ਕੁਲਇੰਦਰਜੀਤ ਸਿੰਘ ਹਾਜਰ ਰਹੇ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਜ਼ਿਲ੍ਹੇ ਅੰਦਰ ਲੋੜਵੰਦ ਅਤੇ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਲਾਭਪਾਤਰੀਆਂ ਦੇ ਕੱਟੇ ਗਏ ਰਾਸ਼ਨ ਕਾਰਡਾਂ ਬਾਰੇ ਪੁੱਛਿਆ ਅਤੇ ਕਿਹਾ ਕਿ ਲੋੜਵੰਦ ਨਾਗਰਿਕਾਂ ਦੀ ਪੜਤਾਲ ਕਰਵਾਕੇ ਉਨ੍ਹਾਂ ਦੇ ਰਾਸ਼ਨ ਕਾਰਡ ਮੁੜ ਸੁਰਜੀਤ ਕੀਤੇ ਜਾਣ। ਉਨ੍ਹਾਂ ਨੇ ਹਦਾਇਤ ਕੀਤੀ ਕਿ ਕਿਸੇ ਵੀ ਲੋੜਵੰਦ ਤੇ ਗਰੀਬ ਲਾਭਪਾਤਰੀ ਦਾ ਰਾਸ਼ਨ ਕਾਰਡ ਗ਼ਲਤ ਢੰਗ ਨਾਲ ਨਾ ਕੱਟਿਆ ਜਾਵੇ। ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆ ਨੇ ਦੱਸਿਆ ਕਿ ਕਣਕ ਧਾਰਕ ਲਾਭਪਾਤਰੀਆਂ ਦੇ ਕਾਰਡਾਂ ਦੀ ਪੜਤਾਲ ਉਪ ਮੰਡਲ ਮੈਜਿਸਟ੍ਰੇਟ ਦਫ਼ਤਰ ਅਤੇ ਤਹਿਸੀਲਦਾਰ ਪੱਧਰ 'ਤੇ ਕੀਤੀ ਗਈ ਹੈ ਤੇ ਇਸ ਉਪਰੰਤ ਵਿਭਾਗ ਨੂੰ ਜਿਹੜੀ ਸੂਚੀ ਮੁਹੱਈਆ ਕਰਵਾਈ ਗਈ ਹੈ, ਉਸ ਅਨੁਸਾਰ ਹੀ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਨੇ ਢੁੱਕਵੀਂ ਕਾਰਵਾਈ ਕੀਤੀਹੈ। ਉਨ੍ਹਾਂ ਨੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਦੇ ਧਿਆਨ ਵਿੱਚ ਲਿਆਂਦਾ ਕਿ ਜ਼ਿਲ੍ਹਾ ਪਟਿਆਲਾ ਵਿੱਚ 941 ਡਿਪੂ ਚੱਲ ਰਹੇ ਹਨ ਅਤੇ 850 ਨਵੇਂ ਡਿਪੂ ਅਲਾਟ ਕਰਨ ਲਈ ਕਾਰਵਾਈ ਚੱਲ ਰਹੀ ਹੈ ਜਦਕਿ ਜ਼ਿਲ੍ਹੇ ਅੰਦਰ 567 ਸੈਲਰ ਚੱਲ ਰਹੇ ਹਨ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਜਿਹੜੇ ਲੋਕ ਕਿਸੇ ਵੀ ਤਰੀਕੇ ਨਾਲ ਆਟਾ ਦਾਲ ਸਕੀਮ ਵਿੱਚ ਕਵਰ ਨਾ ਹੁੰਦੇ ਹੋਏ ਵੀ ਗਰੀਬ ਤੇ ਲੋੜਵੰਦ ਲੋਕਾਂ ਦਾ ਹੱਕ ਮਾਰ ਕੇ ਕਣਕ ਲੈਣ ਵਾਲੇ ਰਾਸ਼ਨ ਕਾਰਡ ਬਣਵਾ ਚੁੱਕੇ ਹਨ, ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਜਿਹੜੇ ਅਧਿਕਾਰੀਆਂ ਜਾਂ ਕਰਮਚਾਰੀਆਂ ਨੇ ਅਸਰ ਰਸੂਖ ਵਾਲੇ ਰੱਜੇ ਪੁੱਜੇ ਘਰਾਂ ਵਾਲਿਆ ਦੀ ਪੜਤਾਲ ਕਰਕੇ ਉਨਾਂ ਦੇ ਰਾਸ਼ਨ ਕਾਰਡ ਕੱਟਣ ਦੀ ਬਜਾਏ ਗ਼ਲਤ ਰਿਪੋਰਟ ਦੇ ਕੇ ਲੋੜਵੰਦ ਤੇ ਗਰੀਬ ਪਰਿਵਾਰਾਂ ਦੇ ਰਾਸ਼ਨ ਕਾਰਡ ਕੱਟ ਦਿੱਤੇ ਹਨ, ਉਨ੍ਹਾਂ ਖ਼ਿਲਾਫ਼ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ। ਚੇਅਰਮੈਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਅਨੁਸਾਰ ਸ਼ਹਿਰਾਂ ਅਤੇ ਪਿੰਡਾਂ ਦੇ ਵਿੱਚ ਪੰਜਾਬ ਸਰਕਾਰ ਵੱਲੋਂ ਕਣਕ ਧਾਰਕ ਲਾਭਪਾਤਰੀਆਂ ਨੂੰ ਉਨ੍ਹਾਂ ਦਾ ਬਣਦਾ ਲਾਭ ਦਿੱਤਾ ਜਾਵੇ ਤਾਂ ਜੋ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਗਰੀਬੀ ਰੇਖਾ ਤੋਂ ਹੇਠਾਂ ਵਾਲੇ ਲੋਕ ਵੱਧ ਤੋਂ ਵੱਧ ਲਾਭ ਪ੍ਰਾਪਤ ਕਰ ਸਕਣ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਜਿਹੜੇ ਲੋੜਵੰਦ ਲੋਕਾਂ ਦੀ ਕਣਕ ਕੱਟ ਗਈ ਹੈ ਉਹ ਆਪਣੇ ਸ਼ਹਿਰ ਦੇ ਫੂਡ ਸਪਲਾਈ ਦਫ਼ਤਰ ਵਿੱਚ ਆਪਣੀ ਮੁੜ ਪੜਤਾਲ ਕਰਵਾਉਣ ਲਈ ਅਰਜੀ ਪੱਤਰ ਦੇ ਸਕਦੇ ਹਨ।ਉਨ੍ਹਾਂ ਕਿਹਾ ਜਿਹੜੇ ਲੋੜਵੰਦ ਤੇ ਗਰੀਬੀ ਰੇਖਾ ਤੋਂ ਹੇਠ ਰਹਿ ਰਹੇ ਲੋਕਾਂ ਦੀ ਕਣਕ ਕੱਟੀ ਗਈ ਹੈ ਉਹ ਮੁੜ ਪੜਤਾਲ ਕਰਕੇ ਉਨ੍ਹਾਂ ਦੇ ਰਾਸ਼ਨ ਕਾਰਡ ਬਹਾਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਫੂਡ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨਾਲ ਮੁਲਾਕਾਤ ਕਰਕੇ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਲਿਆਉਣਗੇ।

News 23 June,2023
ਅੰਬੇਦਕਰ ਇੰਸਟੀਚਿਊਟ ਆਫ਼ ਕੈਰੀਅਰਜ਼ ਐਂਡ ਕੋਰਸਿਜ਼ ਦੀ ਇਮਾਰਤ ਦੀ ਮੁਰੰਮਤ ਅਤੇ ਰੱਖ-ਰਖਾਅ ਲਈ 1.47 ਕਰੋੜ ਰੁਪਏ ਕੀਤੇ ਜਾਰੀ: ਡਾ.ਬਲਜੀਤ ਕੌਰ

ਅੰਬੇਦਕਰ ਇੰਸਟੀਚਿਊਟ ਆਫ਼ ਕੈਰੀਅਰਜ਼ ਐਂਡ ਕੋਰਸਿਜ਼ ਦੀ ਇਮਾਰਤ ਦੀ ਮੁਰੰਮਤ ਅਤੇ ਰੱਖ-ਰਖਾਅ ਲਈ 1.47 ਕਰੋੜ ਰੁਪਏ ਕੀਤੇ ਜਾਰੀ: ਡਾ.ਬਲਜੀਤ ਕੌਰ ਚੰਡੀਗੜ੍ਹ, 23 ਜੂਨ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗਰੀਬ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਸੂਬਾ ਸਰਕਾਰ ਵੱਲੋਂ ਇਸ ਸਬੰਧੀ ਵੱਖ - ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ 3ਬੀ-2 ਮੋਹਾਲੀ ਵਿਖੇ ਅੰਬੇਦਕਰ ਇੰਸਟੀਚਿਊਟ ਆਫ਼ ਕੈਰੀਅਰਜ਼ ਐਂਡ ਕੋਰਸਿਜ਼ ਦੀ ਇਮਾਰਤ ਦੀ ਮੁਰੰਮਤ ਅਤੇ ਰੱਖ-ਰਖਾਅ ਲਈ 1 ਕਰੋੜ 47 ਲੱਖ ਰੁਪਏ ਦੀ ਰਾਸ਼ੀ ਜ਼ਾਰੀ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਅੰਬੇਦਕਰ ਇੰਸਟੀਚਿਊਟ ਆਫ ਕੈਰੀਅਰਜ਼ ਐਂਡ ਕੋਰਸਿਜ਼, ਰਾਜ ਦੀਆਂ ਮਿਆਰੀ ਸੰਸਥਾਵਾਂ ਵਿਚੋਂ ਇੱਕ ਹੈ, ਜਿਥੇ ਵੱਖ-ਵੱਖ ਮਿਆਰੀ ਕਿੱਤਾ ਮੁਖੀ ਸਿਖਲਾਈ ਅਤੇ ਕੋਰਸ ਪ੍ਰਦਾਨ ਕੀਤੇ ਜਾਂਦੇ ਹਨ। ਇਸ ਸੰਸਥਾ ਵਿਚ ਵਿਦਿਆਰਥੀਆਂ ਲਈ ਸਰਵੋਤਮ ਸਿੱਖਣ ਅਤੇ ਵਿਕਾਸ ਲਈ ਅਨੁਕੂਲ ਮਾਹੌਲ ਸਿਰਜਣ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਥੇ ਵਿਦਿਆਰਥੀਆਂ ਨੂੰ ਉਹਨਾਂ ਦੇ ਚੁਣੇ ਹੋਏ ਖੇਤਰਾਂ ਵਿੱਚ ਉੱਤਮ ਸਹੂਲਤਾਂ ਪ੍ਰਦਾਨ ਕੀਤੀਆ ਜਾਂਦੀਆਂ ਹਨ। ਜਿਸ ਨਾਲ ਆਰਥਿਕ ਪੱਖੋਂ ਕਮਜ਼ੋਰ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਮਾਰਤ ਵਿਚ ਕੁੱਝ ਮੁਰੰਮਤ ਦੀ ਲੋੜ ਸਾਹਮਣੇ ਆਈ ਸੀ ਜਿਸਨੂੰ ਤੁਰੰਤ ਵਿਚਾਰਦਿਆਂ ਇਹ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅੰਬੇਦਕਰ ਇੰਸਟੀਚਿਊਟ ਆਫ਼ ਕੈਰੀਅਰਜ਼ ਐਂਡ ਕੋਰਸਿਜ਼ ਦੀ ਇਮਾਰਤ ਦੀ ਮੁਰੰਮਤ/ਰੱਖ-ਰਖਾਅ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਫੰਡਾਂ ਦੀ ਕੁਸ਼ਲਤਾ ਤੇ ਪ੍ਰਭਾਵਸ਼ਾਲੀ ਢੰਗ ਨਾਲ ਵਰਤੋਂ ਕਰਨ।

News 23 June,2023
ਬ੍ਰਮ ਸ਼ੰਕਰ ਜਿੰਪਾ ਵੱਲੋਂ ਮਾਲ ਵਿਭਾਗ ਦੇ ਹੈਲਪਲਾਈਨ ਨੰਬਰ ‘ਤੇ ਆਉਣ ਵਾਲੀਆਂ ਸ਼ਿਕਾਇਤਾਂ ਦਾ ਨਿਪਟਾਰਾ ਤੇਜ਼ ਕਰਨ ਦੀਆਂ ਹਦਾਇਤਾਂ

ਮੁੱਖ ਮੰਤਰੀ ਦੇ ਨਿਰਦੇਸ਼ਾਂ ਤੋਂ ਬਾਅਦ ਸਾਰੀਆਂ ਤਹਿਸੀਲਾਂ ਅਤੇ ਜ਼ਿਲ੍ਹਾ ਮੁਕਾਮਾਂ ਦੀਆਂ ਪ੍ਰਮੁੱਖ ਥਾਂਵਾਂ ‘ਤੇ ਹੈਲਪਲਾਈਨ ਨੰਬਰ ਸਬੰਧੀ ਫਲੈਕਸ ਬੋਰਡ ਲਾਉਣ ਦੇ ਆਦੇਸ਼ ਚੰਡੀਗੜ੍ਹ, 23 ਜੂਨ: ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਤਹਿਸੀਲਾਂ ਵਿਚ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਦੀ ਖੱਜਲ ਖੁਆਰੀ ਰੋਕਣ ਲਈ ਹੇਠਲੇ ਪੱਧਰ ਤੱਕ ਦੇ ਸਟਾਫ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਪੱਸ਼ਟ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹੋਏ ਹਨ ਕਿ ਲੋਕਾਂ ਨੂੰ ਪਾਰਦਰਸ਼ੀ ਅਤੇ ਸਾਫ-ਸੁਥਰਾ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾਵੇ ਅਤੇ ਅਜਿਹਾ ਨਾ ਕਰਨ ਵਾਲੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨਾਲ ਕਿਸੇ ਪ੍ਰਕਾਰ ਦੀ ਨਰਮੀ ਨਹੀਂ ਵਰਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿਚ ਹਕੂਮਤ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦੀ ਸ਼ਿਕਾਇਤ ਲਈ ਹੈਲਪਲਾਈਨ ਨੰਬਰ ਜਾਰੀ ਕੀਤਾ ਸੀ ਜਿਸਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਇਸੇ ਸਾਲ ਅਪ੍ਰੈਲ ਮਹੀਨੇ ਵਿਚ ਸਿਰਫ ਮਾਲ ਵਿਭਾਗ ਦੇ ਕੰਮਾਂ ਸਬੰਧੀ ਸ਼ਿਕਾਇਤ ਦਰਜ ਕਰਵਾਉਣ ਲਈ ਵੀ ਨੰਬਰ 8184900002 ਜਾਰੀ ਕੀਤਾ ਜਾ ਚੁੱਕਾ ਹੈ। ਐਨਆਰਆਈਜ਼ ਮਾਲ ਵਿਭਾਗ ਸਬੰਧੀ ਆਪਣੀਆਂ ਸ਼ਿਕਾਇਤਾਂ 9464100168 ਨੰਬਰ ‘ਤੇ ਦਰਜ ਕਰਵਾ ਸਕਦੇ ਹਨ। ਇਹ ਨੰਬਰ ਸਿਰਫ ਲਿਖਤੀ ਸ਼ਿਕਾਇਤ ਲਈ ਹਨ। ਜ਼ਿਕਰਯੋਗ ਹੈ ਕਿ 15 ਜੂਨ ਤੱਕ ਹੈਲਪਲਾਈਨ ਨੰਬਰ ‘ਤੇ 1194 ਸ਼ਿਕਾਇਤਾਂ ਦਰਜ ਹੋਈਆਂ ਸਨ ਜਿਨ੍ਹਾਂ ‘ਚੋਂ 464 ਸ਼ਿਕਾਇਤਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। 533 ਸ਼ਿਕਾਇਤਾਂ ਨੂੰ ਰਹਿੰਦੇ ਸਮੇਂ ਵਿਚ ਹੱਲ ਕਰ ਲਿਆ ਜਾਵੇਗਾ। ਹੈਲਪਲਾਈਨ ਨੰਬਰ ‘ਤੇ ਜ਼ਿਆਦਾ ਸ਼ਿਕਾਇਤਾਂ ਇੰਤਕਾਲ ਸਬੰਧੀ, ਸਰਕਾਰੀ ਜ਼ਮੀਨਾਂ ਦੇ ਕਬਜ਼ੇ ਸਬੰਧੀ ਅਤੇ ਨਿਸ਼ਾਨਦੇਹੀ ਸਬੰਧੀ ਆਈਆਂ ਹਨ। ਜਿੰਪਾ ਨੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਸਾਰੀਆਂ ਸ਼ਿਕਾਇਤਾਂ ਦਾ ਨਿਪਟਾਰਾ 21 ਦਿਨਾਂ ਦੇ ਅੰਦਰ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਸ਼ਿਕਾਇਤਾਂ ਦੀ ਨਿਪਟਾਰੇ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਜਲਦ ਸਾਰੀਆਂ ਤਹਿਸੀਲਾਂ ਅਤੇ ਜ਼ਿਲ੍ਹਾ ਮੁਕਾਮਾਂ ਦੀਆਂ ਪ੍ਰਮੁੱਖ ਥਾਂਵਾਂ ‘ਤੇ ਹੈਲਪਲਾਈਨ ਨੰਬਰ ਸਬੰਧੀ ਫਲੈਕਸ ਬੋਰਡ ਲਾਏ ਜਾਣ ਤਾਂ ਜੋ ਆਮ ਲੋਕਾਂ ਵਿਚ ਇਸ ਸਬੰਧੀ ਹੋਰ ਜਾਗਰੂਕਤਾ ਆਵੇ।

News 23 June,2023
ਵਾਤਾਵਰਣ ਦੀ ਰੱਖਿਆ ਅਤੇ ਜੰਗਲਾਤ ਕਾਮਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਦੋਹਰੇ ਉਦੇਸ਼ਾਂ ਦੀ ਪੂਰਤੀ ਲਈ ਸੂਬਾ ਸਰਕਾਰ ਪੂਰੀ ਤਨਦੇਹੀ ਨਾਲ ਯਤਨਸ਼ੀਲ : ਲਾਲ ਚੰਦ ਕਟਾਰੂਚਕ

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਨੇ ਜੰਗਲਾਤ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਕੀਤੀ ਮੁਲਾਕਾਤ ਚੰਡੀਗੜ, 23 ਜੂਨ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਾਤਾਵਰਨ ਦੀ ਸੁਰੱਖਿਆ ਅਤੇ ਜੰਗਲਾਤ ਕਾਮਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਦੋਹਰੇ ਉਦੇਸ਼ਾਂ ਦੀ ਪੂਰਤੀ ਲਈ ਪੂਰੀ ਤਰਾਂ ਵਚਨਬੱਧ ਹੈ। ਸੂਬੇ ਭਰ ਵਿੱਚ ਵਾਤਾਵਰਨ ਦੀ ਸੁਰੱਖਿਆ ਲਈ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਖੇਤਰ ਨੂੰ ਹਰਿਆਵਲ ਤਹਿਤ ਲਿਆਂਦਾ ਜਾ ਸਕੇ। ਇਹ ਪ੍ਰਗਟਾਵਾ ਸੈਕਟਰ 68 ਸਥਿਤ ਜੰਗਲਾਤ ਕੰਪਲੈਕਸ ਵਿਖੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਜੰਗਲਾਤ ਕਾਮਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ ਕਿ ਵਰਕਰਾਂ ਦੀਆਂ ਤਨਖਾਹਾਂ ਸਮੇਂ ਸਿਰ ਦਿੱਤੀਆਂ ਜਾ ਰਹੀਆਂ ਹਨ ਅਤੇ ਬਕਾਏ ਦੀ ਅਦਾਇਗੀ ਤੋਂ ਇਲਾਵਾ ਉਨਾਂ ਨੇ ਸੀਨੀਆਰਤਾ ਸੂਚੀ ਨੂੰ ਅੰਤਿਮ ਰੂਪ ਦੇਣ ਦੀ ਮੰਗ ਨੂੰ ਸੁਹਿਰਦਤਾ ਨਾਲ ਵਿਚਾਰਨ ਦਾ ਭਰੋਸਾ ਵੀ ਦਿੱਤਾ। ਵਿਕਾਸ ਅਧਾਰਤ ਉਪਰਾਲਿਆਂ ਬਾਰੇ ਦੱਸਦਿਆਂ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਵੱਲੋਂ ਰੁੱਖਾਂ ਦੀ ਸੁਰੱਖਿਆ ਲਈ ਟ੍ਰੀ ਗਾਰਡ ਅਤੇ ਕੰਡਿਆਲੀ ਤਾਰ,ਵਾਤਾਵਰਨ ਨੂੰ ਬਚਾਉਣ ਲਈ ਵਰਮੀ ਕੰਪੋਸਟਿੰਗ ਦਾ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਵਿੱਤ ਕਮਿਸ਼ਨਰ (ਜੰਗਲਾਤ) ਵਿਕਾਸ ਗਰਗ, ਪੀ.ਸੀ.ਸੀ.ਐਫ. ਆਰ.ਕੇ. ਮਿਸ਼ਰਾ ਅਤੇ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਦੇ ਚੇਅਰਮੈਨ ਰਾਕੇਸ਼ ਪੁਰੀ ਵੀ ਹਾਜ਼ਰ ਸਨ।

News 23 June,2023
ਸੂਬੇ ਵਿਚ ਟੇਲਾਂ ਉਤੇ ਨਹਿਰੀ ਪਾਣੀ ਪਹੁੰਚਾਉਣ ਲਈ ਯਤਨ ਜਾਰੀ-ਮੁੱਖ ਮੰਤਰੀ

ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਪਹਿਲੀ ਵਾਰ ਸੂਬੇ ਦੇ ਦੂਰ-ਦੁਰਾਡੇ ਪਿੰਡਾਂ ਵਿਚ ਪਹੁੰਚਿਆ ਨਹਿਰੀ ਪਾਣੀ ਧਰਤੀ ਹੇਠਲੇ ਪਾਣੀ ਦਾ ਡਿੱਗ ਰਿਹਾ ਪੱਧਰ ਰੋਕਣ ਲਈ ਨਹਿਰੀ ਪਾਣੀ ਦੀ ਢੁਕਵੀਂ ਵਰਤੋਂ ਕਰਨ ਦਾ ਸੱਦਾ ਚੰਡੀਗੜ੍ਹ, 22 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਵਿਚ ਟੇਲਾਂ ਉਤੇ (ਆਖਰੀ ਖੇਤਾਂ ਤੱਕ) ਨਹਿਰੀ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਅੱਜ ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਕਾਰਜ ਲਈ ਪ੍ਰਤੀਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਫਾਜ਼ਿਲਕਾ ਜ਼ਿਲ੍ਹੇ ਦੇ ਦੂਰ-ਦੁਰਾਡੇ ਇਲਾਕਿਆਂ ਵਿੱਚ ਪਹਿਲਾਂ ਹੀ ਪਾਣੀ ਪਹੁੰਚਾਇਆ ਜਾ ਚੁੱਕਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਨਰਮਾ ਕਾਸ਼ਤਕਾਰਾਂ ਨਾਲ ਇਕ ਅਪ੍ਰੈਲ ਤੋਂ ਨਹਿਰੀ ਪਾਣੀ ਦੇਣ ਦਾ ਵਾਅਦਾ ਕੀਤਾ ਸੀ ਅਤੇ ਮਿੱਥੇ ਸਮੇਂ ਉਤੇ ਉਨ੍ਹਾਂ ਦੇ ਖੇਤਾਂ ਤੱਕ ਪਾਣੀ ਪਹੁੰਚਾ ਕੇ ਇਹ ਵਾਅਦਾ ਇਸ ਵਾਰ ਪੂਰਾ ਕੀਤਾ ਗਿਆ। ਤੇਜ਼ੀ ਨਾਲ ਪਾਣੀ ਦਾ ਪੱਧਰ ਡਿੱਗਣ ਕਾਰਨ ਪੈਦਾ ਹੋ ਰਹੀ ਗੰਭੀਰ ਸਥਿਤੀ 'ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿੱਥੋਂ ਤੱਕ ਧਰਤੀ ਹੇਠਲੇ ਪਾਣੀ ਦਾ ਸਬੰਧ ਹੈ, ਸੂਬੇ ਦੇ ਲਗਭਗ ਸਾਰੇ ਬਲਾਕ ਡਾਰਕ ਜ਼ੋਨ (ਖਤਰੇ ਦੀ ਸਥਿਤੀ ਵਿਚ) ਵਿੱਚ ਹਨ। ਭਗਵੰਤ ਮਾਨ ਨੇ ਕਿਹਾ ਕਿ ਖੇਤਾਂ ਲਈ ਸੰਕੋਚ ਕੀਤੇ ਬਿਨਾਂ ਪਾਣੀ ਕੱਢਣ ਕਾਰਨ ਅਜਿਹਾ ਵਾਪਰਿਆ ਹੈ। ਉਨ੍ਹਾਂ ਕਿਹਾ ਕਿ ਇਸ ਰੁਝਾਨ ਨੂੰ ਤੁਰੰਤ ਠੱਲ੍ਹ ਪਾਉਣ ਦੀ ਲੋੜ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪਾਣੀ ਦੇ ਸੰਕਟ ਨਾਲ ਨਾ ਜੂਝਣਾ ਪਵੇ। ਉਨ੍ਹਾਂ ਕਿਹਾ ਕਿ ਇਸ ਲਈ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਕਰਨ ਨਾਲ ਧਰਤੀ ਹੇਠਲੇ ਪਾਣੀ 'ਤੇ ਬੋਝ ਘਟਾਇਆ ਜਾ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਵਾਸਤੇ ਵੱਡੇ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਪੰਜਾਬ ਆਪਣੇ ਨਹਿਰੀ ਪਾਣੀ ਦੀ ਸਿਰਫ਼ 33 ਫੀਸਦੀ ਤੋਂ 34 ਫੀਸਦੀ ਵਰਤੋਂ ਕਰ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਵਿੱਚ ਹੋਰ ਇਜ਼ਾਫਾ ਕੀਤਾ ਜਾਵੇਗਾ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਜੇਕਰ ਪੰਜਾਬ ਪਹਿਲੇ ਪੜਾਅ ਵਿੱਚ ਨਹਿਰੀ ਪਾਣੀ ਦੀ ਵਰਤੋਂ ਨੂੰ 60 ਫੀਸਦੀ ਤੱਕ ਵਧਾ ਦਿੱਤਾ ਜਾਵੇ ਤਾਂ ਕੁੱਲ 14 ਲੱਖ ਵਿੱਚੋਂ ਕਰੀਬ ਚਾਰ ਲੱਖ ਟਿਊਬਵੈੱਲ ਬੰਦ ਹੋ ਸਕਦੇ ਹਨ ਜਿਸ ਨਾਲ ਪਾਣੀ ਦੀ ਬੱਚਤ ਵਿੱਚ ਮਦਦ ਮਿਲੇਗੀ।

News 22 June,2023
ਕੈਬਨਿਟ ਸਬ-ਕਮੇਟੀ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਦਸੰਬਰ 2023 ਤੱਕ ਪੰਚਾਇਤਾਂ ਦਾ ਸੋਸ਼ਲ ਆਡਿਟ ਕਰਵਾਉਣ ਦੇ ਨਿਰਦੇਸ਼

ਪੰਚਾਇਤਾਂ ਦੇ ਸੋਸ਼ਲ ਆਡਿਟ ਦੀ ਰਿਪੋਰਟ ਜਨਤਕ ਕੀਤੀ ਜਾਵੇਗੀ ਪੰਚਾਇਤੀ ਜ਼ਮੀਨਾਂ ਦੀ ਬੋਲੀ ਦੀ ਵਿਡੀਓਗ੍ਰਾਫੀ ਜ਼ਰੂਰੀ ਬਨਾਉਣ ਲਈ ਕਿਹਾ ਅਨੁਸੂਚਿਤ ਜਾਤੀਆਂ ਲਈ 5-5 ਮਰਲੇ ਦੇ ਪਲਾਟਾਂ ਸਬੰਧੀ ਪ੍ਰਾਪਤ 35303 ਅਰਜੀਆਂ ਚੋਂ 24787 ਨੂੰ ਪਲਾਟ ਦਿੱਤੇ ਚੰਡੀਗੜ੍ਹ, 22 ਜੂਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਸੂਬੇ ਦੀਆਂ ਸਾਰੀਆਂ ਪੰਚਾਇਤਾਂ ਦਾ ਦਸੰਬਰ 2023 ਤੱਕ ਸੋਸ਼ਲ ਆਡਿਟ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਚਾਇਤਾਂ ਦੇ ਸੋਸ਼ਲ ਆਡਿਟ ਦੀ ਇਸ ਰਿਪੋਰਟ ਨੂੰ ਜਨਤਕ ਵੀ ਕੀਤਾ ਜਾਵੇਗਾ। ਕੈਬਨਿਟ ਸਬ-ਕਮੇਟੀ ਵੱਲੋਂ ਇਹ ਆਦੇਸ਼ ਅੱਜ ਇਥੇ ਪੰਜਾਬ ਭਵਨ ਵਿਖੇ ਖੇਤ ਮਜ਼ਦੂਰ ਯੂਨੀਅਨ ਨਾਲ ਮੀਟਿੰਗ ਦੌਰਾਨ ਦਿੱਤੇ ਗਏ। ਕੈਬਨਿਟ ਸਬ-ਕਮੇਟੀ ਨੇ ਵਿਭਾਗ ਨੂੰ ਪੰਚਾਇਤੀ ਜ਼ਮੀਨਾਂ ਦੀ ਬੋਲੀ ਮੌਕੇ ਵਿਡੀਓਗ੍ਰਾਫੀ ਵੀ ਜ਼ਰੂਰੀ ਬਨਾਉਣ ਲਈ ਕਿਹਾ। ਇਸੇ ਦੌਰਾਨ ਕੈਬਨਿਟ ਸਬ-ਕਮੇਟੀ ਨੇ ਅਨੁਸੂਚਿਤ ਜਾਤੀਆਂ ਲਈ ਪੰਚਾਇਤੀ ਜ਼ਮੀਨ ਦੀ ਬੋਲੀ ਸਬੰਧੀ ਮਾਮਲਿਆਂ ਦੀ ਜਾਂਚ ਲਈ ਜਾਇੰਟ ਡਿਵੈਲਪਮੈਂਟ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਦੀ ਅਗਵਾਈ ਹੇਠ ਇੱਕ ਤਿੰਨ ਮੈਂਬਰੀ ਕਮੇਟੀ ਬਨਾਉਣ ਦੇ ਆਦੇਸ਼ ਦਿੱਤੇ। ਇਹ ਕਮੇਟੀ ਪਟਿਆਲਾ ਅਤੇ ਹੋਰਨਾਂ ਜਿਲ੍ਹਿਆਂ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਕਰਕੇ 15 ਦਿਨਾਂ ਵਿੱਚ ਆਪਣੀ ਰਿਪੋਰਟ ਸੌਂਪੇਗੀ। ਇਸ ਮੌਕੇ ਕੈਬਨਿਟ ਸਬ-ਕਮੇਟੀ ਵੱਲੋਂ ਸਾਰੇ ਜਿਲ੍ਹਿਆਂ ਦੇ ਏ.ਡੀ.ਸੀ ਵਿਕਾਸ ਨੂੰ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਬਕਾਇਆ ਸ਼ਿਕਾਇਤਾਂ ਦਾ ਛੇਤੀ ਨਿਪਟਾਰਾ ਕਰਨ ਸਬੰਧੀ ਵੀ ਨਿਰਦੇਸ਼ ਜਾਰੀ ਕੀਤੇ ਗਏ। ਮਗਨਰੇਗਾ ਸਬੰਧੀ ਮੁੱਦਿਆਂ ‘ਤੇ ਵਿਚਾਰ ਚਰਚਾ ਦੌਰਾਨ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਵਿਭਾਗ ਨੂੰ ਸਾਰੇ ਸਰਪੰਚਾਂ ਅਤੇ ਪੰਚਾਇਤ ਮੈਂਬਰਾਂ ਨੂੰ ਮਗਨਰੇਗਾ ਨਾਲ ਸਬੰਧਤ ਨਿਯਮਾਂ ਦੀ ਕਾਪੀ ਭੇਜਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ 18 ਸਾਲ ਤੋਂ ਘੱਟ ਉਮਰ ਦੇ ਕਿਸੇ ਵਿਅਕਤੀ ਦਾ ਜੌਬ ਕਾਰਡ ਨਾ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜਿੰਨ੍ਹਾ ਪਿੰਡਾਂ ਵਿੱਚ ਅਜੇ ਤੱਕ ਮਗਨਰੇਗਾ ਤਹਿਤ ਔਰਤ ਮੇਟ ਨਹੀਂ ਨਿਯੁਕਤ ਕੀਤੀਆਂ ਗਈਆਂ ਉਥੇ ਇਹ ਨਿਯੁਕਤੀ ਜਲਦ ਤੋਂ ਜਲਦ ਕੀਤੀ ਜਾਵੇ। ਮਗਨਰੇਗਾ ਵਰਕਰਾਂ ਦੀ ਦਿਹਾੜੀ ਵਧਾਉਣ ਸਬੰਧੀ ਟਿੱਪਣੀ ਕਰਦਿਆਂ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਇਸ ਸਬੰਧੀ ਪਹਿਲਾਂ ਤੋਂ ਹੀ ਭਾਰਤ ਸਰਕਾਰ ਨੂੰ ਪੱਤਰ ਲਿਖ ਚੁੱਕੇ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਇਸ ਸਬੰਧੀ ਕੇਂਦਰ ਸਰਕਾਰ ਉੱਪਰ ਦਬਾਅ ਬਣਾਇਆ ਜਾਵੇਗਾ। ਅਨੁਸੂਚਿਤ ਜਾਤੀਆਂ ਨੂੰ 5-5 ਮਰਲੇ ਦੇ ਪਲਾਟ ਦੇਣ ਬਾਰੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੇ ਕੈਬਨਿਟ ਸਬ-ਕਮੇਟੀ ਨੂੰ ਜਾਣੂੰ ਕਰਵਾਇਆ ਕਿ ਦਸੰਬਰ 2021 ਤੱਕ ਪੰਜਾਬ ਭਰ ਵਿੱਚੋਂ 35303 ਅਰਜੀਆਂ ਪ੍ਰਾਪਤ ਹੋਈਆਂ ਸਨ ਜਿੰਨ੍ਹਾਂ ਵਿੱਚੋਂ 24787 ਨੂੰ ਪਲਾਟ ਦਿੱਤੇ ਜਾ ਚੁੱਕੇ ਹਨ ਅਤੇ ਬਾਕੀ ਅਰਜੀਆਂ ‘ਤੇ ਕਾਰਵਾਈ ਜਾਰੀ ਹੈ।

News 22 June,2023
ਫ਼ਲਾਇੰਗ ਅਫ਼ਸਰ ਇਵਰਾਜ ਕੌਰ ਦਾ ਪੰਜਾਬ ਪੁੱਜਣ 'ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਉਨ੍ਹਾਂ ਦੀ ਪਤਨੀ ਵੱਲੋਂ ਵਿਸ਼ੇਸ਼ ਸਨਮਾਨ

ਆਪਣੇ ਪਰਿਵਾਰ ਅਤੇ ਸਾਬਕਾ ਵਿਧਾਇਕ ਸੰਦੋਆ ਨਾਲ ਇਵਰਾਜ ਕੌਰ ਨੇ ਕੀਤੀ ਸਪੀਕਰ ਨਾਲ ਮੁਲਾਕਾਤ ਚੰਡੀਗੜ੍ਹ, 22 ਜੂਨ: ਭਾਰਤੀ ਹਵਾਈ ਸੈਨਾ ਵਿੱਚ ਬਤੌਰ ਫ਼ਲਾਇੰਗ ਅਫ਼ਸਰ ਚੁਣੀ ਗਈ ਜ਼ਿਲ੍ਹਾ ਰੂਪਨਗਰ ਦੇ ਪਿੰਡ ਹੁਸੈਨਪੁਰ ਦੀ ਧੀ ਇਵਰਾਜ ਕੌਰ ਦਾ ਪੰਜਾਬ ਪੁੱਜਣ 'ਤੇ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਉਨ੍ਹਾਂ ਦੀ ਪਤਨੀ ਸ੍ਰੀਮਤੀ ਗੁਰਪ੍ਰੀਤ ਕੌਰ ਸੰਧਵਾਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਆਪਣੀ ਸਥਾਨਕ ਸਰਕਾਰੀ ਰਿਹਾਇਸ਼ ਵਿਖੇ ਪੁੱਜਣ 'ਤੇ ਇਵਰਾਜ ਕੌਰ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਵਰਾਜ ਕੌਰ ਦੀ ਇਹ ਪ੍ਰਾਪਤੀ ਸੂਬੇ ਦੀਆਂ ਹੋਰਨਾਂ ਲੜਕੀਆਂ ਲਈ ਪ੍ਰੇਰਨਾ ਸਰੋਤ ਹੋਵੇਗੀ। ਇਸ ਮੌਕੇ ਇਵਰਾਜ ਕੌਰ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ, ਸਾਬਕਾ ਵਿਧਾਇਕ ਸ. ਅਮਰਜੀਤ ਸਿੰਘ ਸੰਦੋਆ, ਸਾਬਕਾ ਸਰਪੰਚ ਜਸਪ੍ਰੀਤ ਸਿੰਘ ਹੁਸੈਨਪੁਰ ਅਤੇ ਸਰਪੰਚ ਸ਼ਮਿੰਦਰ ਕੌਰ ਵੀ ਮੌਜੂਦ ਰਹੇ। ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਵਰਾਜ ਕੌਰ ਦਾ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਚੁਣਿਆ ਜਾਣਾ ਪੰਜਾਬ ਲਈ ਮਾਣ ਵਾਲੀ ਗੱਲ ਹੈ ਅਤੇ ਵਿਦੇਸ਼ਾਂ ਵਿੱਚ ਜਾਣ ਦਾ ਮਨ ਬਣਾਈ ਬੈਠੇ ਨੌਜਵਾਨਾਂ ਲਈ ਰਾਹ-ਦਸੇਰਾ ਹੈ ਕਿ ਉਹ ਆਪਣੇ ਦੇਸ਼ ਵਿੱਚ ਰਹਿ ਕੇ ਵੀ ਆਪਣੇ ਸੁਪਨਿਆਂ ਨੂੰ ਪੂਰਾ ਕਰ ਸਕਦੇ ਹਨ। ਸਪੀਕਰ ਨੇ ਸੂਬੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੀ ਮਿਹਨਤ ਕਰਨ ਅਤੇ ਇਵਰਾਜ ਕੌਰ ਵਾਂਗ ਆਪਣੇ ਪਰਿਵਾਰ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ। ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਉਨ੍ਹਾਂ ਦੀ ਪਤਨੀ ਸ੍ਰੀਮਤੀ ਗੁਰਪ੍ਰੀਤ ਕੌਰ ਸੰਧਵਾਂ ਨੇ ਇਵਰਾਜ ਕੌਰ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦਾ ਸ਼ਾਲ ਅਤੇ ਯਾਦਗਾਰੀ ਚਿੰਨ੍ਹ ਨਾਲ ਸਨਮਾਨ ਕੀਤਾ। ਦੱਸ ਦੇਈਏ ਕਿ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਦੀ ਸਾਬਕਾ ਵਿਦਿਆਰਥਣ ਇਵਰਾਜ ਕੌਰ ਨੇ ਏਅਰ ਫੋਰਸ ਅਕੈਡਮੀ, ਡੰਡੀਗਲ (ਹੈਦਰਾਬਾਦ) ਤੋਂ ਆਪਣੀ ਟ੍ਰੇਨਿੰਗ ਪੂਰੀ ਕੀਤੀ ਹੈ ਜਿਸ ਪਿੱਛੋਂ ਉਸ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਕਮਿਸ਼ਨ ਮਿਲਿਆ ਹੈ। ਇਵਰਾਜ ਕੌਰ, ਜੋ ਫਲਾਇੰਗ ਬ੍ਰਾਂਚ ਵਿੱਚ ਬਤੌਰ ਹੈਲੀਕਾਪਟਰ ਪਾਇਲਟ ਜੁਆਇਨ ਕਰੇਗੀ, ਜ਼ਿਲ੍ਹਾ ਰੂਪਨਗਰ ਦੇ ਕਿਸਾਨ ਸ. ਜਸਪ੍ਰੀਤ ਸਿੰਘ ਦੀ ਧੀ ਹੈ।

News 22 June,2023
ਮੰਡੀ ਬੋਰਡ ਦੇ ਚੈਅਰਮੈਨ ਹਰਚੰਦ ਸਿੰਘ ਬਰਸਟ ਨੇ ਵਧਾਇਆ ਪੰਜਾਬ ਦਾ ਮਾਣ, ਬਣੇ ਨੈਸ਼ਨਲ ਕੌਂਸਲ ਆਫ਼ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡਸ (COSAMB) ਦੇ ਉੱਪ ਚੈਅਰਮੈਨ

ਖੇਤੀ ਸੈਕਟਰ ਨਾਲ ਜੁੜੇ ਹਰ ਵਰਗ ਦੀ ਉੱਨਤੀ ਲਈ ਪੂਰੀ ਤਨਦੇਹੀ ਨਾਲ ਨਿਭਾਵਾਂਗਾ ਆਪਣੀ ਜ਼ਿੰਮੇਵਾਰੀ- ਹਰਚੰਦ ਸਿੰਘ ਬਰਸਟ ਚੰਡੀਗੜ੍ਹ, 22 ਜੂਨ ਨੈਸ਼ਨਲ ਕਾਉਂਸਿਲ ਆਫ਼ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡਸ (COSAMB) ਦੀ ਗੋਆ ਵਿਖੇ ਹੋਈ ਨੈਸ਼ਨਲ ਕਾਨਫਰੰਸ ਤੋਂ ਬਾਅਦ ਜਰਨਲ ਬਾਡੀ ਦੀ ਮੀਟਿੰਗ ਵਿੱਚ ਪੰਜਾਬ ਮੰਡੀ ਬੋਰਡ ਦੇ ਚੈਅਰਮੈਨ ਸਰਦਾਰ ਹਰਚੰਦ ਸਿੰਘ ਬਰਸਟ ਜੀ ਨੂੰ ਉਨ੍ਹਾਂ ਦੀ ਮਿਹਨਤੀ ਅਤੇ ਇਮਾਨਦਾਰ ਸਖ਼ਸ਼ੀਅਤ ਸਦਕਾ ਰਾਸ਼ਟਰੀ ਪੱਧਰ ਤੇ COSAMB ਦਾ ਉੱਪ ਚੇਅਰਮੈਨ ਚੁਣਦਿਆਂ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਮੌਕੇ ਸ. ਬਰਸਟ ਨੇ ਪੰਜਾਬ ਨੂੰ ਮਿਲੇ ਇਸ ਮਾਣ ਦਾ ਸਿਹਰਾ ਇਮਾਨਦਾਰ ਮਾਨ ਸਰਕਾਰ ਨੂੰ ਦਿੰਦਿਆਂ ਸੂਬਾ ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਮਿਲੀ ਇਸ ਨਵੀਂ ਜ਼ਿੰਮੇਵਾਰੀ ਅਤੇ ਅਹੁਦੇ ਪ੍ਰਤੀ ਪੂਰੀ ਇਮਾਨਦਾਰੀ ਤੇ ਮਿਹਨਤ ਨਾਲ ਕੰਮ ਕਰਨਗੇ, ਤਾਂ ਜੋ ਪੰਜਾਬ ਸਮੇਤ ਪੂਰੇ ਦੇਸ਼ ਦੇ ਮੰਡੀ ਸਿਸਟਮ ਨੂੰ ਕਿਸਾਨਾਂ , ਮਜ਼ਦੂਰਾਂ ,ਆੜ੍ਹਤੀਆਂ, ਵਪਾਰੀਆਂ ਆਦਿ ਸਭ ਲਈ ਲਾਭਦਾਇਕ ਅਤੇ ਹੋਰ ਬਿਹਤਰ ਬਣਾਇਆ ਜਾ ਸਕੇ। ਇਸ ਮੌਕੇ ਤੇ ਕੋਸਾਬ (COSAMB) ਦੇ ਰਾਸ਼ਟਰੀ ਚੇਅਰਮੈਨ ਅਤੇ ਉਤਰਾਖੰਡ ਦੇ ਖੇਤੀਬਾੜੀ ਮੰਤਰੀ ਗਣੇਸ਼ ਜੋਸ਼ੀ, ਗੋਆ ਮੰਡੀ ਬੋਰਡ ਦੇ ਚੇਅਰਮੈਨ ਅਤੇ ਸਾਬਕਾ ਮੰਤਰੀ ਪਰਕਾਸ਼ ਵੈਲਪ, ਹਰਿਆਣਾ ਮੰਡੀ ਬੋਰਡ ਦੇ ਚੇਅਰਮੈਨ ਆਦਿੱਤਿਆ ਚੋਟਾਲਾ, ਕੋਸਾਬ ਦੇ ਐਮ.ਡੀ ਡਾਕਟਰ ਜੇ ਐੱਸ ਯਾਦਵ, ਨਾਗਅਰਜੁਨਾ ਗਰੁੱਪ ਦੇ ਸੀ.ਈ.ਓ ਦੁਸ਼ਿਅੰਤ ਤਿਵਾੜੀ, ਖੇਤੀਬਾੜੀ ਵਿਭਾਗ ਗੋਆ ਦੇ ਡਾਇਰੈਕਟਰ ਅਤੇ ਵੱਖ ਵੱਖ ਸੂਬਿਆਂ ਦੇ ਮੰਡੀ ਬੋਰਡਾਂ ਦੇ ਚੇਅਰਮੈਨ ਅਤੇ ਨੁਮਾਇੰਦੇ ਵੀ ਮੌਕੇ ‘ਤੇ ਹਾਜ਼ਰ ਸਨ।

News 22 June,2023
ਬੇਸ਼ਕੀਮਤੀ ਜਲ ਸਰੋਤ ਬਚਾਉਣਾ ਸਮੇਂ ਦੀ ਮੁੱਖ ਲੋੜ: ਮੀਤ ਹੇਅਰ

ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਹਰੇਕ ਹਿੱਸੇ ਚ ਜ਼ਮੀਨਦੋਜ਼ ਪਾਈਪਾਂ ਵਿਛਾਉਣ ‘ਤੇ ਦੇ ਰਹੀ ਹੈ ਜ਼ੋਰ ਭੂਮੀ ਅਤੇ ਜਲ ਸੰਭਾਲ ਮੰਤਰੀ ਨੇ ਵਿਭਾਗੀ ਕੰਮਕਾਜ ਦੀ ਕੀਤੀ ਸਮੀਖਿਆ ਚੰਡੀਗੜ੍ਹ, 22 ਜੂਨ ਸੂਬੇ ਦੇ ਧਰਤੀ ਹੇਠਲੇ ਪਾਣੀ ਦੇ ਡਿਗਦੇ ਪੱਧਰ ਦੇ ਮੱਦੇਨਜ਼ਰ ਭੂਮੀ ਤੇ ਜਲ ਸੰਭਾਲ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੂਬੇ ਦੇ ਕਿਸਾਨਾਂ ਪ੍ਰਤੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਵਚਨਬੱਧਤਾ ਅਤੇ ਬੇਸ਼ਕੀਮਤੀ ਜਲ ਸਰੋਤਾਂ ਨੂੰ ਬਚਾਉਣ 'ਤੇ ਜ਼ੋਰ ਦਿੰਦਿਆਂ ਵਿਭਾਗ ਨੂੰ ਨਵੇਂ ਪ੍ਰੋਗਰਾਮ ਉਲੀਕਣ ਅਤੇ ਚੱਲ ਰਹੇ ਪਾਣੀ ਦੀ ਸੰਭਾਲ ਅਤੇ ਪ੍ਰਬੰਧਨ ਨੂੰ ਹੋਰ ਤੇਜ਼ ਕਰਨ ਲਈ ਕਿਹਾ। ਮੀਤ ਹੇਅਰ ਨੇ ਖੇਤੀਬਾੜੀ ਲਈ ਸਿੰਜਾਈ ਵਾਸਤੇ ਨਹਿਰੀ ਪਾਣੀ ਅਤੇ ਸੋਧੇ ਹੋਏ ਪਾਣੀ ਦੀ ਵਰਤੋਂ ਵੱਧ ਤੋਂ ਵੱਧ ਕਰਨ ਅਤੇ ਜ਼ਮੀਨਦੋਜ਼ ਪਾਈਪਲਾਈਨ ਪ੍ਰੋਗਰਾਮ ਨੂੰ ਸੂਬੇ ਦੇ ਕੋਨੇ-ਕੋਨੇ ਤੱਕ ਪਹੁੰਚਾਉਣ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਵਿਭਾਗ ਨੂੰ ਜ਼ਮੀਨੀ ਪੱਧਰ 'ਤੇ ਜਾਗਰੂਕਤਾ ਪੈਦਾ ਕਰਕੇ ਸੂਬੇ ਵਿੱਚ ਜਲ ਪ੍ਰਬੰਧਨ ਅਤੇ ਸੰਭਾਲ ਲਈ ਲੋਕ ਲਹਿਰ ਸ਼ੁਰੂ ਕਰਨ ਦਾ ਸੱਦਾ ਦਿੱਤਾ। ਮੀਤ ਹੇਅਰ ਨੇ ਇਹ ਨਿਰਦੇਸ਼ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਈ ਭੂਮੀ ਅਤੇ ਜਲ ਸੰਭਾਲ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਦੌਰਾਨ ਦਿੱਤੇ। ਵਿਭਾਗ ਦੀ ਵਾਟਰਸ਼ੈੱਡ ਸਕੀਮ ਦਾ ਜਾਇਜ਼ਾ ਲੈਂਦਿਆਂ ਭੂਮੀ ਤੇ ਜਲ ਸੰਭਾਲ ਮੰਤਰੀ ਨੇ ਬੇਜ਼ਮੀਨੇ ਕਿਸਾਨਾਂ ਅਤੇ ਮਹਿਲਾਵਾਂ ਨੂੰ ਪ੍ਰਾਜੈਕਟ ਖੇਤਰਾਂ ਵਿੱਚ ਸਵੈ-ਸਹਾਇਤਾ ਗਰੁੱਪ ਬਣਾ ਕੇ ਵਿੱਤੀ ਸਹਾਇਤਾ ਪ੍ਰਦਾਨ ਕਰਕੇ ਉਨ੍ਹਾਂ ਨੂੰ ਵੱਧ ਤੋਂ ਵੱਧ ਲਾਭ ਦੇਣ 'ਤੇ ਜ਼ੋਰ ਦਿੱਤਾ। ਉਨ੍ਹਾਂ ਮਾਨਸੂਨ ਸੀਜ਼ਨ ਵਿੱਚ ਬਰਸਾਤੀ ਪਾਣੀ ਦੀ ਸੰਭਾਲ ਲਈ ਜਲ ਤਲਾਬ ਅਤੇ ਚੈਕ ਡੈਮਾਂ ਦੀ ਉਸਾਰੀ 'ਤੇ ਕੰਮ ਤੇਜ਼ ਕਰਨ 'ਤੇ ਵੀ ਜ਼ੋਰ ਦਿੱਤਾ। ਵਿਭਾਗੀ ਅਧਿਕਾਰੀਆਂ ਨੇ ਮੰਤਰੀ ਨੂੰ ਇੱਕ ਪੇਸ਼ਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਦੇ ਕੰਮਾਂ ਦਾ ਮੁੱਖ ਉਦੇਸ਼ ਸਿੰਜਾਈ ਵਾਲੇ ਪਾਣੀ ਦੀ ਵਰਤੋਂ ਕੁਸ਼ਲਤਾ ਵਿੱਚ ਵਾਧਾ ਅਤੇ ਬਦਲਵੇਂ ਸਿੰਜਾਈ ਜਲ ਸਰੋਤਾਂ ਦਾ ਵਿਕਾਸ ਕਰਨਾ ਹੈ ਕਿਉਂਕਿ ਸੂਬੇ ਦੇ 90 ਫੀਸਦੀ ਤੋਂ ਵੱਧ ਜਲ ਸਰੋਤਾਂ ਦੀ ਵਰਤੋਂ ਇਕੱਲੇ ਖੇਤੀਬਾੜੀ ਖੇਤਰ ਵਿੱਚ ਕੀਤੀ ਜਾ ਰਹੀ ਹੈ।ਵਿਭਾਗ ਦੇ ਮੁੱਖ ਕੰਮਾਂ ਵਿੱਚ ਜ਼ਮੀਨਦੋਜ਼ ਪਾਈਪਲਾਈਨ ਸਿਸਟਮ, ਖੇਤੀਬਾੜੀ ਵਿੱਚ ਸੋਧੇ ਪਾਣੀ ਦੀ ਵਰਤੋਂ, ਤੁਪਕਾ ਅਤੇਫੁਆਰਾਂ ਸਿਸਟਮ, ਬਰਸਾਤੀ ਪਾਣੀ ਦੀ ਸੰਭਾਲ, ਵਾਟਰਸ਼ੈੱਡ ਅਧਾਰਤ ਪ੍ਰੋਗਰਾਮਾਂ ਤੋਂ ਇਲਾਵਾ ਹੋਰ ਕੰਮ ਸ਼ਾਮਲ ਹਨ। ਮੀਟਿੰਗ ਦੌਰਾਨ ਵਿਭਾਗ ਵੱਲੋਂ ਪ੍ਰਸਤਾਵਿਤ ਅਸਾਮੀਆਂ ਦੇ ਪੁਨਰਗਠਨ ਬਾਰੇ ਵੀ ਚਰਚਾ ਕੀਤੀ ਗਈ।ਭੂਮੀ ਤੇ ਜਲ ਸੰਭਾਲ ਮੰਤਰੀ ਨੇ ਦੱਸਿਆ ਕਿ ਜਲਦੀ ਹੀ ਇਸ ਪੁਨਰਗਠਨ ਅੰਤਿਮ ਰੂਪ ਦੇਣ ਤੋਂ ਬਾਅਦ ਨਵੀਂ ਭਰਤੀ ਮੁਹਿੰਮ ਚਲਾਈ ਜਾਵੇਗੀ। ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਭੂਮੀ ਤੇ ਜਲ ਸੰਭਾਲ ਕੇ.ਏ.ਪੀ.ਸਿਨਹਾ, ਮੁੱਖ ਭੂਮੀ ਪਾਲ ਮਹਿੰਦਰ ਸਿੰਘ ਸੈਣੀ ਸਮੇਤ ਵਿਭਾਗ ਦੇ ਹੋਰ ਉੱਚ ਅਧਿਕਾਰੀ ਵੀ ਹਾਜ਼ਰ ਸਨ।

News 22 June,2023
ਮੁੱਖ ਮੰਤਰੀ ਨੇ ਬੁਢਲਾਡਾ ਵਿਖੇ 36ਵਾਂ ਜੱਚਾ-ਬੱਚਾ ਸਿਹਤ ਸੰਭਾਲ ਹਸਪਤਾਲ ਲੋਕਾਂ ਨੂੰ ਕੀਤਾ ਸਮਰਪਿਤ

ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਨ ਦੀ ਵਚਨਬੱਧਤਾ ਦੁਹਰਾਈ * ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਨੂੰ ਅੱਖੋਂ-ਪਰੋਖੇ ਕਰਨ ਲਈ ਪਿਛਲੀਆਂ ਸੂਬਾ ਸਰਕਾਰਾਂ ਨੂੰ ਕਰੜੇ ਹੱਥੀਂ ਲਿਆ ਬੁਢਲਾਡਾ (ਮਾਨਸਾ), 21 ਜੂਨ: ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮੱਦੇਨਜ਼ਰ ਸਿਹਤ ਢਾਂਚੇ ਨੂੰ ਹੋਰ ਬਿਹਤਰ ਤੇ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਬੁਢਲਾਡਾ ਵਿਖੇ 36ਵਾਂ ਜੱਚਾ-ਬੱਚਾ ਸਿਹਤ ਸੰਭਾਲ ਹਸਪਤਾਲ (ਮਦਰ ਐਂਡ ਚਾਈਲਡ ਕੇਅਰ ਸੈਂਟਰ) ਲੋਕਾਂ ਨੂੰ ਸਮਰਪਿਤ ਕੀਤਾ। ਇੱਥੇ 30 ਬਿਸਤਰਿਆਂ ਵਾਲਾ ਜੱਚਾ-ਬੱਚਾ ਸਿਹਤ ਸੰਭਾਲ ਹਸਪਤਾਲ ਲੋਕਾਂ ਨੂੰ ਸਮਰਪਿਤ ਕਰਨ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਨਵਾਂ ਬਣਾਇਆ ਜਾਣ ਵਾਲਾ ਇਹ ਹਸਪਤਾਲ ਮਾਨਸਾ ਜ਼ਿਲ੍ਹੇ ਵਿੱਚ ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਦੀ ਬਿਹਤਰ ਸਾਂਭ-ਸੰਭਾਲ ਅਤੇ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ 5.10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਇਹ ਹਸਪਤਾਲ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਮੀਲ ਪੱਥਰ ਸਾਬਤ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਸਿਹਤ ਕੇਂਦਰ ਵਿੱਚ ਔਰਤਾਂ ਦੇ ਰੋਗਾਂ ਦੇ ਮਾਹਿਰ ਡਾਕਟਰਾਂ ਦੀ ਨਿਯੁਕਤੀ ਕੀਤੀ ਜਾਵੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਵਿਸ਼ੇਸ਼ ਕਰਕੇ ਔਰਤਾਂ ਨੂੰ ਮਿਆਰੀ ਇਲਾਜ ਕਰਵਾਉਣ ਲਈ ਮਾਨਸਾ ਜ਼ਿਲ੍ਹੇ ਤੋਂ ਬਾਹਰ ਮੀਲਾਂ ਦੂਰ ਨਾ ਜਾਣਾ ਪਵੇ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਅਜਿਹੇ 45 ਜੱਚਾ-ਬੱਚਾ ਸਿਹਤ ਸੰਭਾਲ ਹਸਪਤਾਲ ਸਥਾਪਤ ਕੀਤੇ ਜਾਣੇ ਹਨ, ਜਿਨ੍ਹਾਂ ਵਿੱਚੋਂ 36 ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ ਅਤੇ ਨੇੜ ਭਵਿੱਖ ਵਿੱਚ ਅਜਿਹੇ ਹੋਰ ਹਸਪਤਾਲ ਸਥਾਪਿਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਿਛਲੇ ਇਕ ਸਾਲ ਦੌਰਾਨ ਸਿਹਤ ਅਤੇ ਸਿੱਖਿਆ ਦੇ ਖੇਤਰਾਂ ਵਿੱਚ ਮੁਕੰਮਲ ਤਬਦੀਲੀ ਆਈ ਹੈ। ਜੱਚਾ-ਬੱਚਾ ਸਿਹਤ ਸੰਭਾਲ ਹਸਪਤਾਲ ਵਿੱਚ ਗਰਭਵਤੀ ਔਰਤਾਂ ਲਈ ਵਿਸ਼ੇਸ਼ ਸਿਹਤ ਸੇਵਾਵਾਂ ਦਾ ਜ਼ਿਕਰ ਕਰਦਿਆਂ ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਹਸਪਤਾਲ ਵਿੱਚ ਹਰ ਮਹੀਨੇ 100 ਤੋਂ ਵੱਧ ਜਣੇਪੇ ਹੁੰਦੇ ਹਨ ਅਤੇ ਇਸ ਉਪਰਾਲੇ ਨਾਲ ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਨੂੰ ਆਧੁਨਿਕ ਸਿਹਤ ਸਹੂਲਤਾਂ ਉਪਲਬਧ ਹੋਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਇਸ ਹਸਪਤਾਲ ਵਿੱਚ ਆਧੁਨਿਕ ਮਸ਼ੀਨਾਂ ਅਤੇ ਉਪਕਰਨ ਲਗਾਏ ਗਏ ਹਨ ਅਤੇ ਹਸਪਤਾਲ ਵਿੱਚ ਐਂਟੇ ਨੇਟਲ ਚੈਕਅੱਪ, ਹਾਈ ਰਿਸਕ ਗਰਭ ਜਾਂਚ, ਸੀਜ਼ੇਰੀਅਨ ਜਣੇਪੇ ਦਾ ਵਿਸ਼ੇਸ਼ ਪ੍ਰਬੰਧ ਹੋਵੇਗਾ। ਉਨ੍ਹਾਂ ਕਿਹਾ ਕਿ ਸਮੇਂ ਤੋਂ ਪਹਿਲਾਂ ਪੈਦਾ ਹੋਣ ਵਾਲੇ ਬੱਚਿਆਂ ਲਈ ਐਸ.ਐਨ.ਸੀ.ਯੂ ਦੀ ਸਹੂਲਤ ਵੀ ਉਪਲਬਧ ਹੋਵੇਗੀ। ਇਸ ਤੋਂ ਇਲਾਵਾ ਭਗਵੰਤ ਮਾਨ ਨੇ ਦੱਸਿਆ ਕਿ ਬੱਚਿਆਂ ਦੇ ਇਲਾਜ ਲਈ ਇਸ ਕੇਂਦਰ ਵਿੱਚ ਬਾਲ ਰੋਗ ਮਾਹਿਰ ਵੀ ਤਾਇਨਾਤ ਕੀਤੇ ਜਾਣਗੇ। ਪੰਜਾਬ ਦੇ ਲੋਕਾਂ ਨੂੰ ਦਹਾਕਿਆਂ ਤੋਂ ਲੁੱਟਣ ਵਾਲੇ ਵਿਰੋਧੀ ਆਗੂਆਂ 'ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਅਤੇ ਇਸ ਦੇ ਆਗੂਆਂ ਨੇ ਆਪਣੇ ਸਵਾਰਥੀ ਸਿਆਸੀ ਹਿੱਤਾਂ ਲਈ ਪੰਜਾਬ ਦੇ ਹਿੱਤਾਂ ਦੀ ਅਣਦੇਖੀ ਕੀਤੀ ਅਤੇ ਮਾਫੀਆ ਦੇ ਨਾਲ-ਨਾਲ ਨਸ਼ਿਆਂ ਦੇ ਸੌਦਾਗਰਾਂ ਦੀ ਪੁਸ਼ਤਪਨਾਹੀ ਕੀਤੀ। ਉਨ੍ਹਾਂ ਕਿਹਾ ਕਿ ਹੁਣ ਵਿਰੋਧੀਆਂ ਨੇ ਮੇਰਾ ਅਕਸ ਖ਼ਰਾਬ ਕਰਨ ਲਈ ਹੱਥ ਮਿਲਾਇਆ ਹੈ ਕਿਉਂਕਿ ਉਹ ਪੰਜਾਬ ਸਰਕਾਰ ਦੇ ਅਸਾਧਾਰਨ ਕਾਰਜਾਂ ਤੋਂ ਪ੍ਰੇਸ਼ਾਨ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇੱਕ-ਦੂਜੇ ਦੇ ਨਿੱਜੀ ਹਿੱਤਾਂ ਦੀ ਰਾਖੀ ਨੂੰ ਤਰਜੀਹ ਦਿੱਤੀ ਸੀ ਪਰ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਦੀ ਸਰਕਾਰ ਨੇ ਸੱਤਾ ਸੰਭਾਲੀ ਹੈ, ਸੂਬੇ ਨੂੰ ‘ਉਤਰ ਕਾਟੋ ਮੈਂ ਚੜ੍ਹਾਂ’ ਦੀ ਨੀਤੀ ਰਾਹੀਂ ਲੁੱਟਣ ਦੇ ਉਨ੍ਹਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਇਨ੍ਹਾਂ ਆਗੂਆਂ ਨੇ ਕਦੇ ਵੀ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਹੱਥ ਨਹੀਂ ਮਿਲਾਏ, ਸਗੋਂ ਹੁਣ ਸਿਰਫ਼ ਆਪਣੀ ਖੱਲ੍ਹ ਬਚਾਉਣ ਲਈ ਇਕੱਠੇ ਹੋਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਸਿਹਤ, ਸਿੱਖਿਆ ਅਤੇ ਟਰਾਂਸਪੋਰਟ ਖੇਤਰ 'ਤੇ ਅਜਾਰੇਦਾਰੀ ਕਾਇਮ ਕੀਤੀ ਪਰ ਇਨ੍ਹਾਂ ਸੁਆਰਥੀ ਸਿਆਸਤਦਾਨਾਂ ਦੇ ਜ਼ੁਲਮ ਦੇ ਦਿਨ ਪੂਰੇ ਹੋ ਗਏ ਹਨ ਅਤੇ ਹੁਣ ਸੂਬਾ ਸਰਕਾਰ ਨੇ ਆਮ ਲੋਕਾਂ ਨੂੰ ਤਾਕਤ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮਿਲਣਗੇ ਕਿਉਂਕਿ ਸਰਕਾਰ ਸੂਬੇ ਵਿੱਚੋਂ ਹਰ ਤਰ੍ਹਾਂ ਦੇ ਮਾਫੀਆ ਨੂੰ ਖ਼ਤਮ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਲੋਕਾਂ ਨੂੰ ਸਹੂਲਤਾਂ ਦੇਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਲੋਕਾਂ ਨੂੰ ਹਰ ਬਿੱਲ ਉਤੇ 600 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਸੂਬੇ ਭਰ ਵਿੱਚ ਆਮ ਆਦਮੀ ਕਲੀਨਿਕ ਖੋਲ੍ਹ ਕੇ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਜਲਦ ਹੀ ਫਾਇਰ ਬ੍ਰਿਗੇਡ ਨੂੰ ਅਤਿ-ਆਧੁਨਿਕ ਉਪਕਰਨਾਂ ਨਾਲ ਲੈਸ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਲਈ 21 ਕਰੋੜ ਰੁਪਏ ਮਨਜ਼ੂਰ ਕਰਨ ਦਾ ਵੀ ਐਲਾਨ ਕੀਤਾ।

News 22 June,2023
ਪੰਜਾਬ ਸਰਕਾਰ ਨਸ਼ਿਆਂ ਦੀ ਵਰਤੋਂ ਨੂੰ ਅਪਰਾਧ ਮੁਕਤ ਕਰਨ ਸਬੰਧੀ ਨੀਤੀ ਲਿਆਉਣ ਲਈ ਕਰ ਰਹੀ ਹੈ ਵਿਚਾਰ

ਥੋੜ੍ਹੀ ਮਾਤਰਾ ’ਚ ਨਸ਼ੇ ਸਮੇਤ ਫੜੇ ਗਏ ਨਸ਼ਾ ਪੀੜਤਾਂ ਨੂੰ ਇਲਾਜ ਅਤੇ ਮੁੜ ਵਸੇਬੇ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜਿਆ ਜਾਵੇਗਾ: ਡਾਕਟਰ ਬਲਬੀਰ ਸਿੰਘ - ਨਸ਼ਾ ਤਸਕਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਸਿਹਤ ਮੰਤਰੀ - ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨਸ਼ਿਆਂ ਦੀ ਦੁਰਵਰਤੋਂ ਨੂੰ ਰੋਕਣ ਲਈ ਬਣੇਗਾ ਮਿਸਾਲ - ਸਿਹਤ ਵਿਭਾਗ ਨੇ ਸੂਬੇ ਵਿੱਚ ਮਾਨਸਿਕ ਸਿਹਤ ਅਤੇ ਇਸ ਸਬੰਧੀ ਦਖਲਅੰਦਾਜ਼ੀ ਬਾਰੇ ਮਾਹਿਰਾਂ ਦੀ ਮੀਟਿੰਗ ਕਰਵਾਈ ਚੰਡੀਗੜ੍ਹ, 21 ਜੂਨ: ਹਰ ਨਸ਼ਾ ਪੀੜਤ ਨਾਲ ਇੱਕ ਮਰੀਜ਼ ਵਾਂਗ ਅਤੇ ਹਮਦਰਦੀ ਨਾਲ ਪੇਸ਼ ਆਉਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਨੂੰ ਅੱਗੇ ਤੋਰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਵਰਤੋਂ ਨੂੰ ਅਪਰਾਧ ਮੁਕਤ ਕਰਨ ਲਈ ਨੀਤੀ ਲਿਆਉਣ ’ਤੇ ਵਿਚਾਰ ਕਰ ਰਹੀ ਹੈ। ਉਹਨਾਂ ਕਿਹਾ ਕਿ ਅਪਰਾਧ ਮੁਕਤ ਕਰਨ ਦਾ ਇਹ ਭਾਵ ਨਹੀਂ ਹੈ ਕਿ ਨਸ਼ੇ ਕਾਨੂੰਨਨ ਤੌਰ ਹੋ ਜਾਣਗੇ, ਇਹ ਗੈਰ-ਕਾਨੂੰਨੀ ਤੇ ਰੋਕ-ਅਧੀਨ ਹੀ ਰਹਿਣਗੇ। ਇਸ ਨੀਤੀ ਦਾ ਮਕਸਦ ਨਸ਼ਾ-ਗ੍ਰਸਤ ਜਾਂ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਵਾਲੇ ਮਰੀਜ਼ਾਂ - ਜੋ ਕਿ ਮਾਮੂਲੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਨਾਲ ਫੜੇ ਜਾਣਗੇ , ਨੂੰ ਜੇਲ੍ਹਾਂ ਵਿੱਚ ਸੁੱਟਣ ਦੀ ਬਜਾਏ ਇਲਾਜ ਕਰਵਾਉਣਾ ਅਤੇ ਮੁੜ ਵਸੇਬੇ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜਣਾ ਹੈ । ਉਹਨਾਂ ਸਪੱਸ਼ਟ ਕੀਤਾ ਕਿ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਨਾਲ ਪੁਲਿਸ ਵਲੋਂ ਸਖ਼ਤੀ ਨਾਲ ਹੀ ਨਿਪਟਿਆ ਜਾਵੇਗਾ । ਸਿਹਤ ਮੰਤਰੀ ਇੱਥੇ , ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀਆਂ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨਾਲ ਪੰਜਾਬ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੁਆਰਾ ਆਯੋਜਿਤ "ਪੰਜਾਬ ਵਿੱਚ ਮਾਨਸਿਕ ਸਿਹਤ ਮੁੱਦਿਆਂ ਅਤੇ ਦਖਲਅੰਦਾਜ਼ੀ ਬਾਰੇ ਮਾਹਿਰਾਂ ਦੀ ਮੀਟਿੰਗ" ਦੀ ਪ੍ਰਧਾਨਗੀ ਕਰ ਰਹੇ ਸਨ, ਜਿਸ ਵਿੱਚ ਏਮਜ਼ ਦਿੱਲੀ ਦੇ ਪ੍ਰੋਫੈਸਰ ਡਾ. ਅਤੁਲ ਅੰਬੇਕਰ ਅਤੇ ਪੀਜੀਆਈ ਵਿੱਚ ਮਨੋਵਿਗਿਆਨ ਦੇ ਪ੍ਰੋਫੈਸਰ ਅਤੇ ਮੁਖੀ ਡਾ. ਦੇਬਾਸ਼ੀਸ਼ ਬਾਸੂ ਸਮੇਤ ਪ੍ਰਮੁੱਖ ਬੁਲਾਰਿਆਂ ਨੇ ਭਾਗ ਲਿਆ। ਡਾ. ਬਲਬੀਰ ਸਿੰਘ ਨੇ ਅੱਗੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੇ ਪੰਜਾਬ ਵਿੱਚ ਵੱਡੀ ਗਿਣਤੀ ਵਿੱਚ ਆਬਾਦੀ ਨੂੰ ਪ੍ਰਭਾਵਿਤ ਕੀਤਾ ਹੈ ਅਤੇ ਨਸ਼ਿਆਂ ਦਾ ਇਹ ਕੋਹੜ ਸੂਬੇ ਦੀ ਤਰੱਕੀ ਤੇ ਵਿਕਾਸ ਵੱਡਾ ਅੜਿੱਕਾ ਬਣਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਪੁੱਟ ਕੇ ਪੰਜਾਬ ਨੂੰ ’ਰੰਗਲਾ ਪੰਜਾਬ’ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇੱਕ ਨੀਤੀ ਘੜੀ ਜਾ ਰਹੀ ਹੈ, ਜਿਸ ਮੁਤਾਬਕ ਹਾਲਾਤ ਨਾਲ ਨਜਿੱਠਣ ਲਈ ਬਹੁ-ਪੱਖੀ ਅਤੇ ਬਹੁ-ਅਨੁਸ਼ਾਸਨੀ ਪਹੁੰਚ ਨੂੰ ਤਰਜੀਹੀ ਆਧਾਰ ’ਤੇ ਵਰਤਿਆ ਜਾਵੇਗਾ। ਉਨ੍ਹਾਂ ਕਿਹਾ, “ਅਸੀਂ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਿਹਤ ਵਿਭਾਗ ਅਤੇ ਸਮਾਜਿਕ ਸੁਰੱਖਿਆ, ਯੁਵਕ ਮਾਮਲੇ ਅਤੇ ਸਿੱਖਿਆ ਸਮੇਤ ਸਾਰੇ ਵਿਭਾਗਾਂ ਦਰਮਿਆਨ ਤਾਲਮੇਲ ਜ਼ਰੀਏ ਕੰਮ ਕਰਨ ਦੀ ਯੋਜਨਾ ਬਣਾ ਰਹੇ ਹਾਂ। ਉਨ੍ਹਾਂ ਕਿਹਾ ਕਿ ਇਸ ਵਿੱਚ ਰੋਜ਼ਗਾਰ ਉਤਪਤੀ ਅਤੇ ਹੁਨਰ ਵਿਕਾਸ ਵਿਭਾਗ ਦਾ ਸਹਿਯੋਗ ਵੀ ਲਿਆ ਜਾਵੇਗਾ, ਜੋ ਨਸ਼ਾ ਛੱਡ ਚੁੱਕੇ ਮਰੀਜ਼ਾਂ ਨੂੰ ਹੁਨਰ ਅਤੇ ਨੌਕਰੀਆਂ ਪ੍ਰਦਾਨ ਕਰਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਪਰਤਣ ਲਈ ਮਦਦ ਕਰਨਗੇ। ਡਾ਼ ਬਲਬੀਰ ਸਿੰਘ ਨੇ ਸਿਹਤ ਅਧਿਕਾਰੀਆਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿੱਚ ਮਨੋਰੋਗੀ ਡਾਕਟਰਾਂ ਦੀਆਂ ਸੇਵਾਵਾਂ ਲੈਣ ਦੇ ਨਿਰਦੇਸ਼ ਦਿੱਤੇ ਅਤੇ ਪ੍ਰਾਈਵੇਟ ਪ੍ਰੈਕਟੀਸ਼ਨਰਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਨਾਲ ਮਿਲ ਕੇ ਕੰਮ ਕਰਨ ਲਈ ਪ੍ਰੇਰਿਆ। ਡਾ. ਬਲਜੀਤ ਕੌਰ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਆਪਣੇ ਵਿਭਾਗ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਪ੍ਰਮੁੱਖ ਸਕੱਤਰ ਸਿਹਤ ਵਿਵੇਕ ਪ੍ਰਤਾਪ ਸਿੰਘ ਨੇ ਸਿਹਤ ਮੰਤਰੀ ਨੂੰ ਸਰਕਾਰ ਦੀਆਂ ਸਿਹਤ ਨੀਤੀਆਂ ਨੂੰ ਇੰਨ-ਬਿੰਨ ਲਾਗੂ ਕਰਨ ਦਾ ਭਰੋਸਾ ਦਿੱਤਾ। ਸਕੱਤਰ ਸਿਹਤ ਕਮ ਐਮਡੀ ਐਨਐਚਐਮ ਡਾ. ਅਭਿਨਵ ਤ੍ਰਿਖਾ ਨੇ ਲੋਕਾਂ ਦੀ ਮਾਨਸਿਕ ਸਿਹਤ ਨਾਲ ਜੁੜੇ ਮੁੱਦਿਆਂ ਵਿੱਚ ਮਦਦ ਕਰਨ ਲਈ ‘ਟੈਲੀ ਮਾਨਸ ਹੈਲਪਲਾਈਨ’ ਬਾਰੇ ਜਾਗਰੂਕਤਾ ਫੈਲਾਉਣ ਦੀ ਅਪੀਲ ਕੀਤੀ। ਇਸ ਮੌਕੇ ਏ.ਡੀ.ਜੀ.ਪੀ ਜੇਲ੍ਹਾਂ ਅਰੁਣ ਪਾਲ ਸਿੰਘ, ਵਿਸ਼ੇਸ਼ ਸਕੱਤਰ ਸਿਹਤ ਡਾ.ਅਦੀਪਾ ਕਾਰਤਿਕ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਆਦਰਸ਼ਪਾਲ ਕੌਰ, ਡਾਇਰੈਕਟਰ (ਈ.ਐਸ.ਆਈ.) ਡਾ. ਸੀਮਾ, ਪੀਏਯੂ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ, ਪ੍ਰੋਫੈਸਰ ਜੀ.ਐਮ.ਸੀ ਫ਼ਰੀਦਕੋਟ ਡਾ: ਪਿਰਦੱਤ ਬਾਂਸਲ, ਪ੍ਰੋਫੈਸਰ ਜੀ.ਐਮ.ਸੀ. ਅੰਮ੍ਰਿਤਸਰ ਡਾ. ਨੀਰੂ ਬਾਲਾ, ਪ੍ਰੋਫੈਸਰ ਜੀ.ਐਮ.ਸੀ.ਪਟਿਆਲਾ ਡਾ. ਰਜਨੀਸ਼, ਆਰ. ਪਿਲਾਈ, ਡਿਪਟੀ ਡਾਇਰੈਕਟਰ ਕੌਮੀ ਮਾਨਸਿਕ ਸਿਹਤ ਪ੍ਰੋਗਰਾਮ ਡਾ. ਦਲਜੀਤ ਸਿੰਘ ਅਤੇ ਸਹਾਇਕ ਡਾਇਰੈਕਟਰ ਡਾ. ਸੰਦੀਪ ਸਿੰਘ ਆਦਿ ਹਾਜ਼ਰ ਸਨ।

News 21 June,2023
21 ਜੂਨ ਨੂੰ 14960 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਦੀ ਮੰਗ ਨੂੰ ਪੀ.ਐਸ.ਪੀ.ਸੀ.ਐਲ ਨੇ ਕੀਤਾ ਪੂਰਾ: ਹਰਭਜਨ ਸਿੰਘ ਈ.ਟੀ.ਓ.

ਕਿਸੇ ਵੀ ਉਦਯੋਗਿਕ, ਗੈਰ-ਰਿਹਾਇਸ਼ੀ ਸਪਲਾਈ ਜਾਂ ਘਰੇਲੂ ਸ਼੍ਰੇਣੀ 'ਤੇ ਬਿਜਲੀ ਦਾ ਕੋਈ ਕੱਟ ਨਹੀਂ ਪੀ.ਐਸ.ਪੀ.ਸੀ.ਐਲ ਇਸ ਝੋਨੇ ਦੇ ਸੀਜ਼ਨ ਦੌਰਾਨ 15500 ਮੈਗਾਵਾਟ ਦੀ ਮੰਗ ਨੂੰ ਪੂਰਾ ਕਰਨ ਦੇ ਯੋਗ ਚੰਡੀਗੜ੍ਹ, 21 ਜੂਨ ਪੰਜਾਬ ਦੇ ਬਿਜਲੀ ਮੰਤਰੀ ਸ੍ਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ ਵੱਲੋਂ 21 ਜੂਨ ਨੂੰ 14960 ਮੈਗਾਵਾਟ ਦੀ ਹੁਣ ਤੱਕ ਦੀ ਬਿਜਲੀ ਦੀ ਸਭ ਤੋਂ ਉੱਚੀ ਮੰਗ ਨੂੰ ਉੱਤਰੀ ਗਰਿੱਡ ਤੋਂ ਕੁੱਲ 8716 ਮੈਗਾਵਾਟ ਬਿਜਲੀ ਲੈਂਦਿਆਂ ਪੂਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਮਿਆਰੀ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਸੂਬੇ ਭਰ ਵਿੱਚ ਝੋਨੇ ਦੀ ਫ਼ਸਲ ਦੀ ਬਿਜਾਈ ਲਈ ਖੇਤੀਬਾੜੀ ਫੀਡਰਾਂ ਨੂੰ ਰੋਜ਼ਾਨਾ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਨਾਲ-ਨਾਲ ਕਿਸੇ ਵੀ ਉਦਯੋਗਿਕ, ਗੈਰ-ਰਿਹਾਇਸ਼ੀ ਸਪਲਾਈ (ਐਨ.ਆਰ.ਐਸ) ਜਾਂ ਘਰੇਲੂ ਵਰਗ 'ਤੇ ਕੋਈ ਬਿਜਲੀ ਕੱਟ ਨਹੀਂ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪਿਛਲੇ ਸਾਲ ਦੀ ਤਰ੍ਹਾਂ ਸੂਬੇ ਭਰ ਵਿੱਚ ਝੋਨੇ ਦੀ ਬਿਜਾਈ ਪੜਾਅਵਾਰ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕੁਝ ਹਿੱਸਿਆਂ ਵਿੱਚ ਝੋਨੇ ਦੀ ਬਿਜਾਈ 10 ਜੂਨ ਤੋਂ ਸ਼ੁਰੂ ਹੋਈ ਜਦਕਿ ਬਾਕੀ ਦੇ ਹਿੱਸੇ 16, 19 ਅਤੇ 21 ਜੂਨ ਨੂੰ ਕਵਰ ਕੀਤੇ ਗਏ। ਉਨ੍ਹਾਂ ਕਿਹਾ ਕਿ ਇਸ ਬਿਜਾਈ ਵਿਧੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸੂਬੇ ਨੂੰ ਚਾਰ ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ-ਚਾਰ ਦਿਨਾਂ ਦੌਰਾਨ ਪੀ.ਐਸ.ਪੀ.ਸੀ.ਐਲ 14000 ਮੈਗਾਵਾਟ ਤੋਂ ਵੱਧ ਦੀ ਵੱਧ ਤੋਂ ਵੱਧ ਮੰਗ ਨੂੰ ਸਫਲਤਾਪੂਰਵਕ ਪੂਰਾ ਕਰ ਰਿਹਾ ਹੈ। ਬਿਜਲੀ ਮੰਤਰੀ ਨੇ ਕਿਹਾ ਕਿ ਸੂਬੇ ਅੰਦਰ ਲਗਭਗ 6500 ਮੈਗਾਵਾਟ ਉਤਪਾਦਨ ਹੈ ਅਤੇ ਕੇਂਦਰ ਸੈਕਟਰ ਅਤੇ ਬੀ.ਬੀ.ਐਮ.ਬੀ ਪਲਾਂਟਾਂ ਵਿੱਚ ਰਾਜ ਦਾ 4800 ਮੈਗਾਵਾਟ ਹਿੱਸਾ ਹੈ। ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ ਨੇ ਪਹਿਲਾਂ ਹੀ 3000 ਮੈਗਾਵਾਟ ਲਈ ਬੈਂਕਿੰਗ ਵਿੱਚ ਥੋੜ੍ਹੇ ਸਮੇਂ ਦੇ ਪ੍ਰਬੰਧ ਕੀਤੇ ਹਨ ਅਤੇ 9000 ਮੈਗਾਵਾਟ ਦੀ ਕੁੱਲ ਉਪਲਬਧ ਟਰਾਂਸਮਿਸ਼ਨ ਸਮਰੱਥਾ ਦੀ ਵਰਤੋਂ ਨਾਲ ਪੀ.ਐਸ.ਪੀ.ਸੀ.ਐਲ ਇਸ ਝੋਨੇ ਦੇ ਸੀਜ਼ਨ ਦੌਰਾਨ 15500 ਮੈਗਾਵਾਟ ਦੀ ਮੰਗ ਨੂੰ ਪੂਰਾ ਕਰਨ ਦੇ ਯੋਗ ਹੋ ਜਾਵੇਗਾ। ਬਿਜਲੀ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਦੇ ਬਿਜਲੀ ਮੰਤਰਾਲੇ ਦੁਆਰਾ ਕੇਂਦਰੀ ਸੈਕਟਰ ਤੋਂ ਵਾਧੂ 1000 ਮੈਗਾਵਾਟ ਦੀ ਅਲਾਟਮੈਂਟ ਨਾ ਕੀਤੇ ਜਾਣ ਕਾਰਨ ਬਿਜਲੀ ਦੀ ਜ਼ਰੂਰਤ ਨੂੰ ਪੂਰਾ ਕਰਨ ਲਈ ਐਕਸਚੇਂਜ ਤੋਂ ਬਿਜਲੀ ਖਰੀਦੀ ਜਾ ਰਹੀ ਹੈ। ਇੱਥੇ ਵਰਣਨਯੋਗ ਹੈ ਕਿ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪਿਛਲੇ ਹਫ਼ਤੇ ਇੱਥੇ ਹੋਈ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਝੋਨੇ ਦੇ ਸੀਜ਼ਨ ਲਈ ਬਿਜਲੀ ਸਪਲਾਈ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਸੀ, ਜਿਸ ਵਿੱਚ ਪ੍ਰਮੁੱਖ ਸਕੱਤਰ ਬਿਜਲੀ ਸ੍ਰੀ ਤੇਜਵੀਰ ਸਿੰਘ, ਪੀ.ਐਸ.ਪੀ.ਸੀ.ਐਲ ਦੇ ਸੀ.ਐਮ.ਡੀ. ਸ੍ਰੀ ਬਲਦੇਵ ਸਿੰਘ ਸਰਾਂ, ਡਾਇਰੈਕਟਰ ਵੰਡ ਪੀ.ਐਸ.ਪੀ.ਸੀ.ਐਲ ਸ੍ਰੀ ਡੀ.ਪੀ.ਐਸ.ਗਰੇਵਾਲ, ਡਾਇਰੈਕਟਰ ਜਨਰੇਸ਼ਨ ਪੀ.ਐਸ.ਪੀ.ਸੀ.ਐਲ. ਸ੍ਰੀ ਪਰਮਜੀਤ ਸਿੰਘ, ਡਾਇਰੈਕਟਰ ਟੈਕਨੀਕਲ ਪੀ.ਐਸ.ਟੀ.ਸੀ.ਐਲ ਸ੍ਰੀ ਵਰਦੀਪ ਸਿੰਘ ਮੰਡੇਰ ਵੀ ਹਾਜ਼ਰ ਸਨ।

News 21 June,2023
ਮੁੱਖ ਮੰਤਰੀ ਵੱਲੋਂ ਨਵੀਨੀਕਰਨ ਤੋਂ ਬਾਅਦ ਜ਼ਿਲ੍ਹਾ ਲਾਇਬ੍ਰੇਰੀ ਸੰਗਰੂਰ ਵਾਸੀਆਂ ਨੂੰ ਸਮਰਿਪਤ

ਸੰਗਰੂਰ ਜ਼ਿਲ੍ਹੇ ਵਿੱਚ 28 ਹੋਰ ਲਾਇਬ੍ਰੇਰੀਆਂ ਬਣਨਗੀਆਂ ਗਿਆਨ ਦੇ ਪਸਾਰ ਲਈ ਇਹ ਲਾਇਬ੍ਰੇਰੀ ਮਾਡਲ, ਸੂਬੇ ਭਰ ਵਿੱਚ ਲਾਗੂ ਕੀਤਾ ਜਾਵੇਗਾ ਆਈ.ਏ.ਐਸ., ਪੀ.ਸੀ.ਐਸ. ਤੇ ਹੋਰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਲਈ ਪੰਜਾਬ ਵਿੱਚ ਅੱਠ ਕੋਚਿੰਗ ਸੈਂਟਰ ਖੋਲ੍ਹੇ ਜਾਣਗੇ ਪਿਛਲੀ ਸਰਕਾਰ ਦੌਰਾਨ ਬਹੁਤ ਘੱਟ ਮੁੱਲ ਉਤੇ ਗੋਆ ਦੀ ਲੀਜ਼ ਉਪਰ ਦਿੱਤੀ ਕਰੀਬ ਨੌਂ ਏਕੜ ਜ਼ਮੀਨ ਦੀ ਕੀਤੀ ਸ਼ਨਾਖ਼ਤ ਸੰਗਰੂਰ, 21 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗਿਆਨ ਦੇ ਪਸਾਰ ਲਈ ਨਵੀਨੀਕਰਨ ਤੋਂ ਬਾਅਦ ਬਾਬਾ ਬੰਦਾ ਸਿੰਘ ਬਹਾਦਰ ਜ਼ਿਲ੍ਹਾ ਲਾਇਬ੍ਰੇਰੀ ਸੰਗਰੂਰ ਦੇ ਲੋਕਾਂ ਨੂੰ ਸਮਰਪਿਤ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੰਪਿਊਟਰ ਸੈਕਸ਼ਨ, ਏਅਰ ਕੰਡੀਸ਼ਨਿੰਗ, ਆਰ.ਓ. ਵਾਟਰ ਸਪਲਾਈ ਤੇ ਆਧੁਨਿਕ ਲੈਂਡ ਸਕੇਪਿੰਗ ਸਣੇ ਇਸ ਲਾਇਬ੍ਰੇਰੀ ਵਿੱਚ ਤਕਰੀਬਨ 250 ਵਿਦਿਆਰਥੀਆਂ ਦੇ ਬੈਠਣ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਸਹੂਲਤਾਂ ਵਾਲੀ ਇਸ ਲਾਇਬ੍ਰੇਰੀ ਨੂੰ 1.12 ਕਰੋੜ ਰੁਪਏ ਦੀ ਲਾਗਤ ਨਾਲ ਇਕ ਆਦਰਸ਼ ਲਾਇਬ੍ਰੇਰੀ ਵਜੋਂ ਸਥਾਪਤ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਅਜਿਹੀਆਂ 28 ਹੋਰ ਲਾਇਬ੍ਰੇਰੀਆਂ ਇਕੱਲੇ ਸੰਗਰੂਰ ਜ਼ਿਲ੍ਹੇ ਵਿੱਚ ਬਣਾਈਆਂ ਜਾਣਗੀਆਂ ਤਾਂ ਜੋ ਜ਼ਿਲ੍ਹੇ ਵਿੱਚ ਗਿਆਨ ਦੇ ਪਸਾਰ ਦਾ ਲੋਕ ਲਹਿਰ ਵਿੱਚ ਵਟਣਾ ਯਕੀਨੀ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਨੂੰ ਲਾਭ ਦੇਣ ਲਈ ਸੂਬੇ ਭਰ ਦੀਆਂ ਲਾਇਬ੍ਰੇਰੀ ਦਾ ਇਸੇ ਤਰਜ਼ ਉਤੇ ਨਵੀਨੀਕਰਨ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਈ.ਏ.ਐਸ., ਪੀ.ਸੀ.ਐਸ. ਸਣੇ ਹੋਰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਮੁਫ਼ਤ ਕੋਚਿੰਗ ਦੇਣ ਲਈ ਪੰਜਾਬ ਭਰ ਵਿੱਚ ਅੱਠ ਕੋਚਿੰਗ ਸੈਂਟਰ ਖੋਲ੍ਹੇ ਜਾਣਗੇ। ਉਨ੍ਹਾਂ ਉਮੀਦ ਜਤਾਈ ਕਿ ਇਹ ਸੈਂਟਰ ਯਕੀਨੀ ਬਣਾਉਣਗੇ ਕਿ ਪੰਜਾਬੀ ਵਿਦਿਆਰਥੀ ਇਨ੍ਹਾਂ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਵਿੱਚ ਪਾਸ ਕੇ ਹੋ ਕੇ ਪੂਰੇ ਉਤਸ਼ਾਹ ਨਾਲ ਦੇਸ਼ ਦੀ ਸੇਵਾ ਕਰਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਸ਼ਾਸਨਕਾਲ ਦੇ ਇਕ ਸਾਲ ਦੇ ਅੰਦਰ ਸੂਬੇ ਦੇ ਨੌਜਵਾਨਾਂ ਨੂੰ 30,000 ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਹੋਰ ਭਰਤੀ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਕਾਰਜ ਨੂੰ ਪੜਾਅਵਾਰ ਢੰਗ ਨਾਲ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਭਰਤੀ ਪਾਰਦਰਸ਼ੀ ਅਤੇ ਮੈਰਿਟ ਦੇ ਆਧਾਰ ਉਤੇ ਕੀਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਸਮੁੱਚੀ ਭਰਤੀ ਪ੍ਰਕਿਰਿਆ ਦੌਰਾਨ ਢੁਕਵੀਂ ਵਿਧੀ ਅਪਣਾਈ ਗਈ, ਜਿਸ ਸਦਕਾ ਅਜੇ ਤੱਕ 30,000 ਨੌਕਰੀਆਂ ਵਿੱਚੋਂ ਇਕ ਵੀ ਨੌਕਰੀ ਨੂੰ ਅਦਾਲਤ ਵਿਚ ਚੁਣੌਤੀ ਨਹੀਂ ਮਿਲੀ। ਪਿਛਲੀਆਂ ਸਰਕਾਰਾਂ ਦੀ ਸਖ਼ਤ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੀਤੇ ਸਮੇਂ ਵਿਚ ਰਹੀਆਂ ਸਰਕਾਰਾਂ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਸਨ ਅਤੇ ਬਾਕੀ ਨੇਤਾਵਾਂ ਨਾਲ ਮਿਲ ਕੇ ਸਾਬਕਾ ਮੰਤਰੀਆਂ ਨੇ ਲੋਕਾਂ ਦਾ ਪੈਸਾ ਲੁੱਟਿਆ। ਇਸ ਦੀ ਮਿਸਾਲ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹੁਸ਼ਿਆਰਪੁਰ ਨਾਲ ਸਬੰਧਤ ਇਕ ਸਾਬਕਾ ਮੰਤਰੀ ਦੇ ਘਰੋਂ ਨੋਟ ਗਿਣਨ ਵਾਲੀਆਂ ਦੋ ਮਸ਼ੀਨਾਂ ਬਰਾਮਦ ਹੋਈਆਂ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਇਨ੍ਹਾਂ ਲੋਕਾਂ ਨੇ ਅਹੁਦੇ ਦੀ ਦੁਰਵਰਤੋਂ ਕਰਕੇ ਗੈਰ-ਕਾਨੂੰਨੀ ਢੰਗ ਨਾਲ ਕਿਸ ਤਰ੍ਹਾਂ ਪੈਸਾ ਕਮਾਇਆ ਸੀ। ਭਗਵੰਤ ਮਾਨ ਨੇ ਪ੍ਰਣ ਕਰਦਿਆਂ ਕਿਹਾ ਕਿ ਪੰਜਾਬ ਤੇ ਪੰਜਾਬੀਆਂ ਵਿਰੁੱਧ ਧ੍ਰੋਹ ਕਮਾਉਣ ਵਾਲਿਆਂ ਖਿਲਾਫ਼ ਕਾਰਵਾਈ ਕਰਕੇ ਜੁਆਬਦੇਹੀ ਤੈਅ ਕੀਤੀ ਜਾਵੇਗੀ। ਲੋਕਾਂ ਨੂੰ ਭ੍ਰਿਸ਼ਟਾਚਾਰ ਖਿਲਾਫ਼ ਜੰਗ ਵਿੱਢਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲੇ ਦਿਨ ਤੋਂ ਐਂਟੀ ਕੁਰੱਪਸ਼ਨ ਐਕਸ਼ਨ ਲਾਈਨ ਦੀ ਸ਼ੁਰੂਆਤ ਕਰਕੇ ਭ੍ਰਿਸ਼ਟਾਚਾਰ ਦੇ ਖਿਲਾਫ਼ ਬਿਗਲ ਵਜਾ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੂੰ ਗੋਆ ਵਿਚ ਪੰਜਾਬ ਦੀ ਤਕਰੀਬਨ 9 ਏਕੜ ਜ਼ਮੀਨ ਦਾ ਪਤਾ ਲੱਗਾ ਹੈ ਜੋ ਪਿਛਲੀ ਸਰਕਾਰ ਦੇ ਸਮੇਂ ਮਾਮੂਲੀ ਕੀਮਤ ਉਤੇ ਲੀਜ਼ ਉਤੇ ਦੇ ਦਿੱਤੀ ਗਈ ਸੀ। ਭਗਵੰਤ ਮਾਨ ਨੇ ਕਿਹਾ ਕਿ ਇਹ ਜ਼ਮੀਨ ਛੇਤੀ ਹੀ ਖਾਲੀ ਹੋ ਜਾਵੇਗੀ ਅਤੇ ਇਸ ਵਿਚ ਸ਼ਾਮਲ ਕਿਸੇ ਵੀ ਲੀਡਰ ਨੂੰ ਬਖਸ਼ਿਆ ਨਹੀਂ ਜਾਵੇਗਾ। ਵੋਟਰਾਂ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਲਈ ਉਹ ਪੰਜਾਬ ਦੇ ਲੋਕਾਂ ਖਾਸ ਕਰਕੇ ਸੰਗਰੂਰ ਦੇ ਲੋਕਾਂ ਦੇ ਰਿਣੀ ਹਨ ਅਤੇ ਆਪਣੀ ਜ਼ਿੰਦਗੀ ਵਿਚ ਕਦੇ ਵੀ ਨਹੀਂ ਭੁੱਲਣਗੇ। ਮੁੱਖ ਮੰਤਰੀ ਨੇ ਉਨ੍ਹਾਂ ਵੱਲੋਂ ਸੰਸਦ ਮੈਂਬਰ ਦੇ ਤੌਰ ਉਤੇ ਇਸ ਹਲਕੇ ਵਿੱਚ ਦਿੱਤੀਆਂ ਗਰਾਂਟਾਂ ਦੀ ਵਰਤੋਂ ਸੁਚੱਜੇ ਢੰਗ ਨਾਲ ਕਰਨ ਲਈ ਸੰਗਰੂਰ ਵਾਸੀਆਂ ਦੀ ਭਰਵੀਂ ਸ਼ਲਾਘਾ ਕੀਤੀ। ਪਿਛਲੀ ਸਰਕਾਰ ਦੇ ਖਜ਼ਾਨਾ ਮੰਤਰੀ ਉਤੇ ਹਮਲਾ ਬੋਲਦਿਆਂ ਭਗਵੰਤ ਮਾਨ ਨੇ ਕਿਹਾ ਕਿ ਸਾਡੇ ਕੋਲ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ, ਜਦਕਿ ਇਹ ਖਜ਼ਾਨਾ ਮੰਤਰੀ ਜਨਤਕ ਕਾਰਜਾਂ ਲਈ ਹਰੇਕ ਵਾਰ ਖਜ਼ਾਨਾ ਖਾਲੀ ਹੈ ਦਾ ਰੌਲਾ ਪਾਉਂਦੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਜਲੰਧਰ ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਚੁਣੇ ਹੋਏ ਨੁਮਾਇੰਦਿਆਂ ਦਾ 100 ਦਾ ਅੰਕੜਾ ਛੂਹ ਲਿਆ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਆਈ.ਪੀ.ਐਸ. ਚੁਣੇ ਗਏ ਲਹਿਰਾਗਾਗਾ ਦੇ ਨੌਜਵਾਨ ਰੌਬਿਨ ਨੂੰ ਨੌਜਵਾਨਾਂ ਸਾਹਮਣੇ ਰੂਬਰੂ ਕਰਦੇ ਹੋਏ ਕਿਹਾ ਕਿ ਸਿਰਫ ਵਿਦਿਆ ਨਾਲ ਹੀ ਸਾਰੀਆਂ ਔਕੜਾਂ ਪਾਰ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਉਹ ਦਿਨ ਦੂਰ ਨਹੀਂ ਜਦੋਂ ਸੂਬਾ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਪੰਜਾਬ ਮੁਲਕ ਦਾ ਅੱਵਲ ਸੂਬਾ ਬਣ ਕੇ ਉਭਰੇਗਾ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਆਉਣ ਵਾਲੀਆਂ ਪੀੜ੍ਹੀਆਂ ਲਈ ਰੰਗਲਾ ਪੰਜਾਬ ਸਿਰਜਣ ਵਾਸਤੇ ਢੁਕਵੀਂ ਵਿਉਂਤਬੰਦੀ ਕੀਤੀ ਹੈ।

News 21 June,2023
ਪੰਜਾਬ ਵਿੱਚ ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਤ ਕਰਨ ਲਈ ਕਰੀਬ 300 ਕਰੋੜ ਰੁਪਏ ਦੀਆਂ ਰਿਆਇਤਾਂ ਦਿੱਤੀਆਂ ਜਾਣਗੀਆਂ: ਲਾਲਜੀਤ ਸਿੰਘ ਭੁੱਲਰ

ਟਰਾਂਸਪੋਰਟ ਮੰਤਰੀ ਨੇ ਵੱਖ-ਵੱਖ ਸਬੰਧਤ ਵਿਭਾਗਾਂ ਨੂੰ ਨੀਤੀ ਦੇ ਲਾਗੂਕਰਨ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਰਾਜ ਪੱਧਰੀ ਈ.ਵੀ. ਕਮੇਟੀ ਦੀ ਮੀਟਿੰਗ ਦੌਰਾਨ ਲਿਆ ਪ੍ਰਗਤੀ ਦਾ ਜਾਇਜ਼ਾ ਚੰਡੀਗੜ੍ਹ, 21 ਜੂਨ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਪ੍ਰਦੂਸ਼ਣ ਨੂੰ ਘੱਟ ਕਰਨ ਦੇ ਮਨਸ਼ੇ ਨਾਲ ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਤ ਕਰਨ ਵਾਸਤੇ ਅਗਲੇ ਤਿੰਨ ਸਾਲਾਂ ਦੌਰਾਨ ਕਰੀਬ 300 ਕਰੋੜ ਰੁਪਏ ਦੀਆਂ ਰਿਆਇਤਾਂ ਦਿੱਤੀਆਂ ਜਾਣਗੀਆਂ। ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਿਤ ਕਰਨ ਵਾਸਤੇ ਬਣਾਈ ਗਈ ਇਲੈਕਟ੍ਰਿਕ ਵਾਹਨ ਨੀਤੀ-2023 ਨੂੰ ਲਾਗੂ ਕਰਨ ਲਈ ਪਾਬੰਦ ਰਾਜ ਪੱਧਰੀ ਈ.ਵੀ. ਕਮੇਟੀ ਦੀ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਰਿਆਇਤਾਂ ਇਲੈਕਟ੍ਰਿਕ ਦੋ-ਪਹੀਆ ਵਾਹਨਾਂ, ਈ-ਸਾਈਕਲਾਂ, ਈ-ਰਿਕਸ਼ਾ, ਈ-ਆਟੋ, ਇਲੈਕਟ੍ਰਿਕ ਲਾਈਟ ਕਮਰਸ਼ੀਅਲ ਵਾਹਨਾਂ ਆਦਿ ਉਤੇ ਦਿੱਤੀਆਂ ਜਾਣਗੀਆਂ। ਉਨ੍ਹਾਂ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਰਿਆਇਤਾਂ ਲਈ ਸਮਰਪਿਤ ਈ.ਵੀ ਫ਼ੰਡ ਕਾਇਮ ਕਰਨ ਲਈ ਵਿੱਤ ਵਿਭਾਗ ਨੂੰ ਪੱਤਰ ਭੇਜਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਇਨ੍ਹਾਂ ਫ਼ੰਡਾਂ ਨੂੰ ਸੂਬੇ ਵਿੱਚ ਈ.ਵੀ. ਵਾਹਨਾਂ ਨੂੰ ਉਤਸ਼ਾਹਿਤ ਕਰਨ ਵਾਸਤੇ ਵਰਤਿਆ ਜਾਣਾ ਹੈ, ਇਸ ਲਈ ਇਸ ਸਬੰਧੀ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਸ. ਭੁੱਲਰ ਨੇ ਸੂਬੇ ਵਿੱਚ ਈ.ਵੀ ਨੀਤੀ ਨੂੰ ਲਾਗੂ ਕਰਨ ਸਬੰਧੀ ਵੱਖ-ਵੱਖ ਵਿਭਾਗਾਂ ਨੂੰ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਸਬੰਧੀ ਵੇਰਵੇ ਲਏ। ਉਨ੍ਹਾਂ ਕਿਹਾ ਕਿ ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਤ ਕਰਨ ਵਾਸਤੇ ਬੁਨਿਆਦੀ ਢਾਂਚੇ ਦੀ ਸਥਾਪਤੀ ਜ਼ਰੂਰੀ ਹੈ ਅਤੇ ਇਸ ਦੀ ਸਥਾਪਤੀ ਦੇ ਕਾਰਜ ਛੇਤੀ ਤੋਂ ਛੇਤੀ ਮੁਕੰਮਲ ਕਰ ਲਏ ਜਾਣ। ਉਨ੍ਹਾਂ ਸਮੂਹ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਦਿਸ਼ਾ ਵਿਚ ਤੇਜ਼ੀ ਨਾਲ ਕੰਮ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਸ ਨੀਤੀ ਨੂੰ ਲਾਗੂ ਕਰਨ ਲਈ ਈ.ਵੀ. ਸੈੱਲ ਬਣਾਉਣ ਵਾਸਤੇ ਈ.ਵੀ. ਖੇਤਰ ਵਿੱਚ ਕੰਮ ਕਰਨ ਵਾਲੇ ਮਾਹਰਾਂ ਦੀ ਭਰਤੀ ਪ੍ਰੀਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ। ਟਰਾਂਸਪੋਰਟ ਮੰਤਰੀ ਨੇ ਪੀ.ਐਸ.ਪੀ.ਸੀ.ਐਲ. ਅਤੇ ਪੇਡਾ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇੱਕ ਮਹੀਨੇ ਦੇ ਅੰਦਰ-ਅੰਦਰ ਸੂਬੇ ਵਿਚ ਇਲੈਕਟ੍ਰਿਕ ਵਾਹਨਾਂ ਦੇੇ ਚਾਰਜਿੰਗ ਸਟੇਸ਼ਨ ਸਥਾਪਤ ਕਰਨ ਦੀ ਵਿਉਂਤਬੰਦੀ ਅਤੇ ਅਜਿਹੀਆਂ ਥਾਵਾਂ ਦੀ ਸ਼ਨਾਖ਼ਤ ਕਰਨ ਸਬੰਧੀ ਰਿਪੋਰਟ ਤਿਆਰ ਕਰ ਕੇ ਭੇਜਣ। ਉਨ੍ਹਾਂ ਮਕਾਨ ਉਸਾਰੀ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਭਵਿੱਖ ਵਿੱਚ ਬਣਨ ਵਾਲੇ ਮਾਲਜ਼ ਅਤੇ ਹਾਊਸਿੰਗ ਸੁਸਾਇਟੀਆਂ ਵਿਚ ਇਲੈਕਟ੍ਰਿਕ ਵਾਹਨ ਚਾਰਜਿੰਗ ਸਹੂਲਤਾਂ ਦਾ ਪ੍ਰਬੰਧ ਕਰਨ ਲਈ ਨੀਤੀ ਘੜੀ ਜਾਵੇ। ਕੈਬਨਿਟ ਮੰਤਰੀ ਨੇ ਸਕੱਤਰ ਟਰਾਂਸਪੋਰਟ ਅਤੇ ਡਾਇਰੈਕਟਰ ਸਟੇਟ ਟਰਾਂਸਪੋਰਟ ਨੂੰ ਨਿਰਦੇਸ਼ ਦਿੱਤੇ ਕਿ ਉਹ 15 ਸਾਲ ਦੀ ਹੱਦ ਪਾਰ ਕਰ ਚੁੱਕੀਆਂ ਸਰਕਾਰੀ ਬੱਸਾਂ ਨੂੰ ਸਕਰੈਪ ਕਰਨ ਦੇ ਕਾਰਜ ਵਿੱਚ ਤੇਜ਼ੀ ਲਿਆਉਣ ਤਾਂ ਜੋ ਨਵੀਆਂ ਇਲੈਕਟ੍ਰਿਕ ਬੱਸਾਂ ਨੂੰ ਫ਼ਲੀਟ ਵਿੱਚ ਸ਼ਾਮਲ ਕੀਤਾ ਜਾ ਸਕੇ। ਸ. ਲਾਲਜੀਤ ਸਿੰਘ ਭੁੱਲਰ ਨੇ ਇਨਵੈਸਟ ਪੰਜਾਬ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਈ.ਵੀ ਖੇਤਰ ਵਿੱਚ ਕੰਮ ਕਰਨ ਵਾਲੀਆਂ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਉਤਸ਼ਾਹਤ ਕਰਨ ਤਾਂ ਕਿ ਇਸ ਖੇਤਰ ਵਿੱਚ ਨਵੀਂ ਤਕਨੀਕ ਆਉਣ ਦੇ ਨਾਲ-ਨਾਲ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋ ਸਕਣ। ਮੀਟਿੰਗ ਦੌਰਾਨ ਟਰਾਂਸਪੋਰਟ ਸਕੱਤਰ ਸ. ਦਿਲਰਾਜ ਸਿੰਘ ਸੰਧਾਵਾਲੀਆ, ਐਕਸਾਈਜ਼ ਕਮਿਸ਼ਨਰ ਸ੍ਰੀ ਵਰੁਣ ਰੂਜਮ, ਸਕੱਤਰ ਖ਼ਰਚਾ ਸ੍ਰੀ ਮੁਹੰਮਦ ਤਈਅਬ, ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਮੌਨੀਸ਼ ਕੁਮਾਰ, ਪੀ.ਐਮ.ਆਈ.ਡੀ.ਸੀ. ਦੇ ਸੀ.ਈ.ਓ. ਸ੍ਰੀਮਤੀ ਈਸ਼ਾ ਕਾਲੀਆ, ਡਾਇਰੈਕਟਰ ਸਟੇਟ ਟਰਾਂਸਪੋਰਟ ਮੈਡਮ ਅਮਨਦੀਪ ਕੌਰ, ਵਿਸ਼ੇਸ਼ ਸਕੱਤਰ ਪੀ.ਡਬਲਯੂ.ਡੀ. ਸ੍ਰੀ ਹਰੀਸ਼ ਨਈਅਰ ਸਣੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਹਾਜ਼ਰ ਸਨ।

News 21 June,2023
ਮੁੱਖ ਸਕੱਤਰ ਵੱਲੋਂ ਆਮ ਆਦਮੀ ਕਲੀਨਿਕਾਂ ਉਤੇ ਪੰਜ ਸਾਲ ਤੱਕ ਦੇ ਬੱਚਿਆਂ ਦੀ ਆਧਾਰ ਐਨਰੋਲਮੈਂਟ ਕਰਨ ਦੇ ਨਿਰਦੇਸ਼

ਪੰਜਾਬ ਆਧਾਰ ਐਨਰੋਲਮੈਂਟ ਵਿੱਚ ਪੰਜਵੇਂ ਸਥਾਨ ’ਤੇ: ਵਿਜੈ ਕੁਮਾਰ ਜੰਜੂਆ ਮੁੱਖ ਸਕੱਤਰ ਦੀ ਅਗਵਾਈ ਵਾਲੀ ਯੂ.ਆਈ.ਡੀ. ਲਾਗੂਕਰਨ ਕਮੇਟੀ ਨੇ ਬੱਚਿਆਂ ਦੀ ਆਧਾਰ ਕਵਰੇਜ਼ ਕਰਨ ’ਤੇ ਦਿੱਤਾ ਜ਼ੋਰ ਚੰਡੀਗੜ, 21 ਜੂਨ ਪੰਜ ਸਾਲ ਤੱਕ ਦੇ ਬੱਚਿਆਂ ਦੀ ਆਧਾਰ ਕਵਰੇਜ਼ ਵਧਾਉਣ ਲਈ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਬੁੱਧਵਾਰ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਆਮ ਆਦਮੀ ਕਲੀਨਿਕਾਂ ਵਿੱਚ ਵੀ ਇਨ੍ਹਾਂ ਬੱਚਿਆਂ ਦੇ ਆਧਾਰ ਕਾਰਡ ਦਰਜ ਕੀਤੇ ਜਾਣ। ਇਹ ਗੱਲ ਮੁੱਖ ਸਕੱਤਰ ਸ੍ਰੀ ਜੰਜੂਆ ਨੇ ਅੱਜ ਇਥੇ ਆਧਾਰ ਕਾਰਡ ਪ੍ਰਾਜੈਕਟ ਅਧੀਨ ਵੱਖ-ਵੱਖ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੱਦੀ ਯੂ.ਆਈ.ਡੀ. ਲਾਗੂਕਰਨ ਕਮੇਟੀ ਦੀ ਮੀਟਿੰਗ ਵਿੱਚ ਕਹੀ। ਸ੍ਰੀ ਜੰਜੂਆ ਨੇ ਕਿਹਾ ਕਿ ਪੰਜਾਬ ਆਧਾਰ ਕਵਰੇਜ਼ ਵਿੱਚ ਭਾਰਤ ਵਿੱਚੋਂ ਪੰਜਵੇਂ ਸਥਾਨ ’ਤੇ ਹੈ। ਹੁਣ ਧਿਆਨ ਬੱਚਿਆਂ ਦੇ ਆਧਾਰ ਬਣਾਉਣ ਤੇ ਕੇਂਦਰਿਤ ਹੈ ਜਿੱਥੇ ਕਵਰੇਜ਼ ਮਹਿਜ਼ 44 ਫੀਸਦ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ 580 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਜਿਨ੍ਹਾਂ ਵਿੱਚ ਵੱਡੀ ਗਿਣਤੀ ਲੋਕ ਆਪਣਾ ਇਲਾਜ ਕਰਵਾ ਰਹੇ ਹਨ। ਕਲੀਨਿਕ ਆਉਣ ਵਾਲੇ ਮਰੀਜ਼ਾਂ ਦੀ ਵੱਡੀ ਗਿਣਤੀ ਨੂੰ ਦੇਖਦਿਆਂ ਹੁਣ ਬੱਚਿਆਂ ਦੀ ਆਧਾਰ ਐਨਰੋਲਮੈਂਟ ਵਧਾਉਣ ਲਈ ਇੱਥੇ ਵੀ ਆਧਾਰ ਦਰਜ ਕਰਵਾਉਣ ਦੀ ਸਹੂਲਤ ਦੇਣ ਦਾ ਫੈਸਲਾ ਕੀਤਾ ਹੈ। ਕਲੀਨਿਕ ਉਤੇ ਸਟਾਫ ਕੋਲ ਟੈਬਲੇਟ ਪਹਿਲਾਂ ਹੀ ਮੌਜੂਦ ਹਨ। ਮੁੱਖ ਸਕੱਤਰ ਨੇ ਸਕੂਲ ਸਿੱਖਿਆ ਅਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਵੀ ਨਿਰਦੇਸ਼ ਦਿੱਤੇ ਕਿ ਆਂਗਣਵਾੜੀ ਅਤੇ ਸਕੂਲਾਂ ਵਿੱਚ ਆ ਰਹੇ ਬੱਚਿਆਂ ਦੇ ਆਧਾਰ ਬਣਾਉਣ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ।ਉਨ੍ਹਾਂ ਆਖਿਆ ਕਿ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਆਧਾਰ ਕਾਰਡ ਵਿੱਚ ਮੋਬਾਈਲ ਨੰਬਰ, ਘਰ ਦਾ ਪਤਾ ਆਦਿ ਅੱਪਡੇਟ ਕਰਿਆ ਜਾਵੇ। ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਨੇ ਕਮੇਟੀ ਨੂੰ ਵਿਸਥਾਰ ਵਿੱਚ ਆਧਾਰ ਪ੍ਰਾਜੈਕਟ ਦੀ ਪੇਸ਼ਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕੇਵਲ 5-7 ਅਤੇ 15-17 ਸਾਲ ਦੇ ਬੱਚਿਆਂ ਦੇ ਲਾਜ਼ਮੀ ਬਾਇਓਮੈਟ੍ਰਿਕ ਅੱਪਡੇਟ ਦੀ ਸੁਵਿਧਾ ਮੁਫਤ ਹੈ। ਇਸ ਲਈ ਰਜਿਸਟਰਾਰ ਯੂ.ਆਈ.ਡੀ. ਪੰਜਾਬ ਵੱਲੋਂ ਇਸ ਉਮਰ ਦੇ ਬੱਚਿਆਂ ਦੇ ਬਾਇਓਮੈਟ੍ਰਿਕ ਅੱਪਡੇਟ 100 ਫ਼ੀਸਦੀ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਯੂ.ਆਈ.ਡੀ.ਏ.ਆਈ. ਖੇਤਰੀ ਦਫ਼ਤਰ ਚੰਡੀਗੜ੍ਹ ਦੀ ਡਿਪਟੀ ਡਾਇਰੈਕਟਰ ਜਨਰਲ ਭਾਵਨਾ ਗਰਗ ਨੇ ਦੱਸਿਆ ਕਿ ਬਾਲਗ ਆਬਾਦੀ ਪਹਿਲਾਂ ਹੀ ਆਧਾਰ ਵਿੱਚ ਕਵਰ ਕੀਤੀ ਹੋ ਚੁੱਕੀ ਹੈ। ਮੁੱਖ ਧਿਆਨ ਬੱਚਿਆਂ ਉਤੇ ਕੇਂਦਰਿਤ ਕਰਨ ਦੀ ਲੋੜ ਹੈ। ਉਨਾਂ ਦੱਸਿਆ ਕਿ 14 ਸਤੰਬਰ 2023 ਤੱਕ ਕੋਈ ਵੀ ਨਾਗਰਿਕ, ਜਿਸ ਨੇ ਪਿਛਲੇ ਦੱਸ ਸਾਲ ਦੌਰਾਨ ਆਪਣਾ ਆਧਾਰ ਕਦੇ ਅੱਪਡੇਟ ਨਹੀਂ ਕਰਵਾਇਆ, ਉਹ ਆਧਾਰ ਵਿੱਚ ਆਨਲਾਈਨ ਡਾਕੂਮੈਂਟ ਅਪਡੇਸ਼ਨ ਮੁਫਤ ਕਰ ਸਕਦਾ ਹੈ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ ਮਾਲ ਕੇ.ਏ.ਪੀ. ਸਿਨਹਾ, ਵਧੀਕ ਮੁੱਖ ਸਕੱਤਰ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਰਮੇਸ਼ ਕੁਮਾਰ ਗੰਟਾ, ਪ੍ਰਮੁੱਖ ਸਕੱਤਰ ਯੋਜਨਾ ਵਿਕਾਸ ਪ੍ਰਤਾਪ, ਸਕੱਤਰ ਸਥਾਨਕ ਸਰਕਾਰਾਂ ਅਜੋਏ ਸ਼ਰਮਾ, ਡਾਇਰੈਕਟਰ ਪ੍ਰਸ਼ਾਸਨਿਕ ਸੁਧਾਰ ਗਿਰੀਸ਼ ਦਿਆਲਨ ਤੇ ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ ਵਿਨੇ ਬੁਬਲਾਨੀ ਆਦਿ ਹਾਜ਼ਰ ਸਨ।

News 21 June,2023
ਮੈਰਿਟ ਵਿੱਚ ਆਏ ਵਿਦਿਆਰਥੀਆਂ ਨੇ ਵੇਖੀ ਵਿਧਾਨ ਸਭਾ ਦੀ ਕਾਰਵਾਈ

ਮੁੱਖ ਮੰਤਰੀ, ਸਪੀਕਰ ਅਤੇ ਸਿੱਖਿਆ ਮੰਤਰੀ ਨਾਲ ਖਿਚਵਾਈ ਯਾਦਗਾਰੀ ਤਸਵੀਰ ਚੰਡੀਗੜ੍ਹ, 21 ਜੂਨ: ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਮੈਰਿਟ ਵਿੱਚ ਆਏ ਵਿਦਿਆਰਥੀਆਂ ਨੂੰ ਵਿਧਾਨ ਸਭਾ ਸੈਸ਼ਨ ਦਿਖਾਉਣ ਦੇ ਉਲੀਕੇ ਗਏ ਨਿਵੇਕਲੇ ਪ੍ਰੋਗਰਾਮ ਤਹਿਤ ਅੱਜ ਸਰਕਾਰੀ ਸਕੂਲਾਂ ਦੇ ਕਰੀਬ 250 ਵਿਦਿਆਰਥੀਆਂ ਨੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੇਖਿਆ। ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮੁੱਖ ਮੰਤਰੀ ਸ. ਭਗਵੰਤ ਮਾਨ, ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮਿਲਣੀ ਵੀ ਕੀਤੀ ਅਤੇ ਉਨ੍ਹਾਂ ਨਾਲ ਯਾਦਗਾਰੀ ਤਸਵੀਰ ਖਿਚਵਾਈ। ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਵਿਦਿਆਰਥੀਆਂ ਨੂੰ ਆਪਣੇ ਬਿਹਤਰ ਭਵਿੱਖ ਲਈ ਨਿਰੰਤਰ ਮਿਹਨਤ ਕਰਨ ਲਈ ਪ੍ਰੇਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਕਾਰਜਪਾਲਿਕਾ, ਵਿਧਾਨਪਾਲਿਕਾ ਅਤੇ ਨਿਆਂਪਾਲਿਕਾ ਦੀ ਵਿਹਾਰਕ ਜਾਣਕਾਰੀ ਦੇਣ ਲਈ ਅਜਿਹੇ ਉਪਰਾਲੇ ਭਵਿੱਖ ਵਿੱਚ ਵੀ ਜਾਰੀ ਰਹਿਣਗੇ। ਮੁੱਖ ਮੰਤਰੀ ਨੇ ਸਕੂਲ ਸਿੱਖਿਆ ਵਿਭਾਗ ਨੂੰ ਆਦੇਸ਼ ਦਿੱਤੇ ਕਿ ਸੈਸ਼ਨਾਂ ਤੋਂ ਬਿਨਾਂ ਵਾਲੇ ਦਿਨਾਂ ਦੌਰਾਨ ਵੀ ਵਿਦਿਆਰਥੀਆਂ ਦੇ ਵਿਧਾਨ ਸਭਾ ਦੇ ਦੌਰੇ ਜਾਰੀ ਰੱਖੇ ਜਾਣ ਤਾਂ ਜੋ ਉਨ੍ਹਾਂ ਨੂੰ ਵਿਧਾਨਕ ਕਾਰਜ-ਪ੍ਰਣਾਲੀ ਸਬੰਧੀ ਜਾਣਕਾਰੀ ਨਿਰੰਤਰ ਮਿਲਦੀ ਰਹੇ। ਕਮੇਟੀ ਰੂਮ ਵਿੱਚ ਮਿਲਣੀ ਦੌਰਾਨ ਮੁੱਖ ਮੰਤਰੀ ਨੇ ਵਿਦਿਆਰਥੀਆਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਦਿੱਤੇ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਲੋਕਾਂ ਦੀ ਭਲਾਈ ਲਈ ਕਾਨੂੰਨ ਬਣਾਉਣ ਜਾਂ ਸੋਧ ਕਰਨ ਦੀ ਵਿਧੀ ਬਾਰੇ ਸੰਖੇਪ ਚਾਨਣਾ ਪਾਇਆ। ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਹੁਸ਼ਿਆਰ ਅਤੇ ਲੋੜਵੰਦ ਬੱਚਿਆਂ ਦੀ ਹੌਸਲਾ-ਅਫ਼ਜ਼ਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਤੋਂ ਪਹਿਲਾਂ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੇ ਸੈਸ਼ਨ ਦੀ ਕਾਰਵਾਈ ਵੇਖੀ ਅਤੇ ਉਹ ਵੱਖ-ਵੱਖ ਮਤਿਆਂ ਬਾਰੇ ਹੋਈ ਬਹਿਸ ਦੇ ਗਵਾਹ ਬਣੇ। ਸਪੀਕਰ ਸ. ਸੰਧਵਾਂ ਨੇ ਆਪਣੇ ਦਫ਼ਤਰ ਪੁੱਜਣ 'ਤੇ ਇਨ੍ਹਾਂ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ। ਉਨ੍ਹਾਂ ਉਮੀਦ ਜਤਾਈ ਕਿ ਇਹ ਵਿਦਿਆਰਥੀ ਜ਼ਿੰਦਗੀ 'ਚ ਵੱਡੀਆਂ ਬੁਲੰਦੀਆਂ ਹਾਸਲ ਕਰਨਗੇ ਅਤੇ ਆਪਣੇ ਅਧਿਆਪਕਾਂ ਅਤੇ ਮਾਪਿਆਂ ਦਾ ਨਾਂ ਰੌਸ਼ਨ ਕਰਨਗੇ।

News 21 June,2023
🚩ਮਾਨ’ ਸਰਕਾਰ ਦੀ ਰਡਾਰ ‘ਤੇ 19 ਜ਼ਿਲ੍ਹਿਆਂ ਦੇ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ

ਚੰਡੀਗੜ੍ਹ 🚩ਮਾਨ’ ਸਰਕਾਰ ਦੀ ਰਡਾਰ ‘ਤੇ 19 ਜ਼ਿਲ੍ਹਿਆਂ ਦੇ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ 🚩Exclusive ਰਿਪੋਰਟ ਆਈ ਸਾਹਮਣੇ 🚩ਦਲਾਲਾਂ ਨੂੰ ਵੀ ਨਹੀਂ ਬਖਸ਼ੇਗੀ ਵਿਜੀਲੈਂਸ - - - - - - - - 🚩ਲਿਸਟਾਂ ਜਨਤਕ ਹੋਣ ਤੋਂ ਬਾਅਦ ਤਹਿਸ਼ੀਲਦਾਰਾਂ ਦਾ ਵੱਡਾ ਫੈਸਲਾ 🚩ਕਲ੍ਹ ਤੋਂ ਪੰਜਾਬ ਦੀਆਂ ਤਹਿਸ਼ੀਲਾਂ ਚ ਨਹੀਂ ਹੋਣਗੀਆਂ ਰਜਿਸਟਰੀਆਂ 🚩ਯੂਨੀਅਨ ਦੀ ਮੀਟਿੰਗ ਜਾਰੀ, ਹੋਰ ਫੈਸਲੇ ਜਲਦ

News 20 June,2023
ਬ ਸਰਕਾਰ ਨੂੰ ਤੰਗ-ਪ੍ਰੇਸ਼ਾਨ ਕਰਨ ਲਈ ਕੇਂਦਰ ਨੇ ਪੇਂਡੂ ਵਿਕਾਸ ਫੰਡ ਰੋਕੇ-ਮੁੱਖ ਮੰਤਰੀ ਨੇ ਕੇਂਦਰ ਸਰਕਾਰ ਉਤੇ ਤਿੱਖਾ ਹਮਲਾ ਬੋਲਿਆ

ਵੱਖ-ਵੱਖ ਸੂਬਿਆਂ ਵਿਚ ਗੈਰ-ਭਾਜਪਾ ਸਰਕਾਰਾਂ ਨੂੰ ਮਿੱਥ ਕੇ ਨਿਸ਼ਾਨਾ ਬਣਾ ਰਿਹਾ ਕੇਂਦਰ ਜੇਕਰ ਇਕ ਜੁਲਾਈ ਤੋਂ ਫੰਡ ਜਾਰੀ ਨਾ ਕੀਤੇ ਤਾਂ ਸੁਪਰੀਮ ਕੋਰਟ ਦਾ ਦਰ ਖੜਕਾਏਗੀ ਸੂਬਾ ਸਰਕਾਰ ਸੂਬਿਆਂ ਦੇ ਮਾਮਲਿਆਂ ਵਿਚ ਦਖ਼ਲ ਦੇਣ ਲਈ ਰਾਜ ਭਵਨ ਹੁਣ ਭਾਜਪਾ ਦੇ ਸੂਬਾ ਪੱਧਰੀ ਹੈੱਡਕੁਆਰਟਰ ਬਣ ਕੇ ਉੱਭਰੇ ਪ੍ਰਤਾਪ ਬਾਜਵਾ ਨੇ ਪੰਜਾਬੀਆਂ ਦੇ ਸਵਾਲਾਂ ਦੇ ਜਵਾਬ ਦੇਣ ਦੀ ਬਜਾਏ ਸਦਨ ਵਿੱਚੋਂ ਭੱਜ ਜਾਣ ਦਾ ਰਾਹ ਚੁਣਿਆ ਚੰਡੀਗੜ੍ਹ, 20 ਜੂਨ ਵੱਖ-ਵੱਖ ਸੂਬਿਆਂ ਵਿੱਚ ਗੈਰ-ਭਾਜਪਾ ਸਰਕਾਰਾਂ ਨੂੰ ਤੰਗ-ਪ੍ਰੇਸ਼ਾਨ ਕਰਨ ਲਈ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਭਾਜਪਾ ਆਪਣੇ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ਲਈ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਰੋਕਣ ਵਰਗੇ ਘਟੀਆ ਹੱਥਕੰਡੇ ਅਪਣਾ ਰਹੀ ਹੈ। ਮੁੱਖ ਮੰਤਰੀ ਨੇ ਪੰਜਾਬ ਵਿਧਾਨ ਸਭਾ ਦੇ ਸਦਨ ਵਿਚ ਸੂਬੇ ਵਿੱਚ ਆਰ.ਡੀ.ਐਫ. ਜਾਰੀ ਕਰਨ ਲਈ ਪੇਸ਼ ਕੀਤੇ ਗਏ ਮਤੇ 'ਤੇ ਹੋਈ ਚਰਚਾ ਨੂੰ ਸਮੇਟਦਿਆਂ ਕਿਹਾ ਕਿ ਇਸ ਤੱਥ ਦੇ ਬਾਵਜੂਦ ਕਿ ਮੌਜੂਦਾ ਸੂਬਾ ਸਰਕਾਰ ਨੇ ਪਿਛਲੀਆਂ ਸਰਕਾਰਾਂ ਦੀਆਂ ਸਾਰੀਆਂ ਤਰੁੱਟੀਆਂ ਨੂੰ ਦੂਰ ਕਰ ਦਿੱਤਾ ਪਰ ਕੇਂਦਰ ਨੇ ਫੇਰ ਵੀ ਅਜੇ ਤੱਕ ਫੰਡ ਜਾਰੀ ਨਹੀਂ ਕੀਤੇ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਖੁਦ ਕੇਂਦਰੀ ਮੰਤਰੀ ਨਾਲ ਮੁਲਾਕਾਤ ਵੀ ਕੀਤੀ ਸੀ, ਜਿਨ੍ਹਾਂ ਨੇ ਭਰੋਸਾ ਦਿੱਤਾ ਸੀ ਕਿ ਇਹ ਫੰਡ ਛੇਤੀ ਜਾਰੀ ਕਰ ਦਿੱਤੇ ਜਾਣਗੇ। ਹਾਲਾਂਕਿ, ਉਨ੍ਹਾਂ ਕਿਹਾ ਕਿ ਇਹ ਭਰੋਸਾ ਹਕੀਕਤ ਵਿਚ ਕਦੇ ਵੀ ਨਹੀਂ ਬਦਲਿਆ ਅਤੇ ਕੇਂਦਰ ਸਰਕਾਰ ਨੇ ਸੂਬੇ ਦੇ 3622 ਕਰੋੜ ਰੁਪਏ ਤੋਂ ਵੱਧ ਦੇ ਦਿਹਾਤੀ ਵਿਕਾਸ ਫੰਡ ਨੂੰ ਰੋਕ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਕੇਂਦਰ ਸਰਕਾਰ ਦੇਸ਼ ਦੀਆਂ ਗੈਰ-ਭਾਜਪਾ ਸਰਕਾਰਾਂ ਨੂੰ ਮਿੱਥ ਕੇ ਨਿਸ਼ਾਨਾ ਬਣਾ ਰਿਹਾ ਹੈ ਅਤੇ ਉਨ੍ਹਾਂ ਨੂੰ ਸੁਚਾਰੂ ਢੰਗ ਨਾਲ ਕੰਮ ਨਹੀਂ ਕਰਨ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਇਸ ਤਾਨਾਸ਼ਾਹੀ ਵਤੀਰੇ ਨੇ ਦੇਸ਼ ਭਰ ਵਿੱਚ ਲੋਕਤੰਤਰ ਨੂੰ ਖ਼ਤਰੇ ਵਿੱਚ ਪਾ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਇੱਕ ਖਤਰਨਾਕ ਰੁਝਾਨ ਹੈ ਜਿਸ ਨੂੰ ਰੋਕਣ ਦੀ ਲੋੜ ਹੈ ਕਿਉਂਕਿ ਇਹ ਦੇਸ਼ ਦੇ ਹਿੱਤ ਵਿੱਚ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਿਆਂ ਵਿੱਚ ਆਪਣੇ ਨਾਪਾਕ ਮਨਸੂਬਿਆਂ ਨੂੰ ਪੂਰਾ ਕਰਨ ਲਈ ਕੇਂਦਰ ਨੇ ਇੱਕ ਅਜਿਹੇ ਵਿਅਕਤੀ ਦੀ ਨਿਯੁਕਤੀ ਕੀਤੀ ਹੈ ਜਿਸ ਨੂੰ ਰਾਜਪਾਲ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਗਵਰਨਰ ਦਾ ਅਹੁਦਾ ਅੰਗਰੇਜ਼ਾਂ ਦੇ ਸ਼ਾਸਨਕਾਲ ਵੇਲੇ ਵੀ ਮੌਜੂਦ ਸੀ ਅਤੇ ਅਜੇ ਵੀ ਕੇਂਦਰ ਦੇ ਚੁਣੇ ਹੋਏ ਇਹ ਲੋਕ ਉਸੇ ਤਰ੍ਹਾਂ ਸ਼ਾਹੀ ਠਾਠ-ਬਾਠ ਨਾਲ ਰਹਿੰਦੇ ਹਨ, ਜਿਵੇਂ ਉਨ੍ਹਾਂ ਤੋਂ ਪਹਿਲਾਂ ਰਹਿੰਦੇ ਸਨ। ਭਗਵੰਤ ਮਾਨ ਨੇ ਕਿਹਾ ਕਿ ਅਸਲ ਵਿੱਚ ਇਹ ਰਾਜ ਭਵਨ ਹੁਣ ਸੂਬੇ ਦੇ ਮਾਮਲਿਆਂ ਵਿੱਚ ਦਖਲ ਦੇਣ ਲਈ ਭਾਜਪਾ ਦੇ ਸੂਬਾਈ ਹੈੱਡਕੁਆਰਟਰ ਵਜੋਂ ਉੱਭਰ ਕੇ ਸਾਹਮਣੇ ਆਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਰਾਜਪਾਲ ਚੁਣੀਆਂ ਹੋਈਆਂ ਸਰਕਾਰਾਂ ਦੇ ਕੰਮ ਵਿੱਚ ਬੇਲੋੜੇ ਅੜਿੱਕੇ ਡਾਹ ਰਹੇ ਹਨ। ਉਨ੍ਹਾਂ ਵਿਅੰਗ ਕਰਦਿਆਂ ਕਿਹਾ, “ਜੇਕਰ ਰਾਜਪਾਲ ਸੂਬਿਆਂ ਦੇ ਮਾਮਲਿਆਂ ਵਿੱਚ ਦਖ਼ਲ ਨਹੀਂ ਦਿੰਦੇ ਤਾਂ ਕੇਂਦਰ ਰਾਜਪਾਲਾਂ ਨੂੰ ਇਸ ਲਈ ਝਿੜਕਦਾ ਹੈ ਕਿ ਉਹ ਦਫ਼ਤਰਾਂ ਵਿੱਚ ਵਿਹਲੇ ਕਿਉਂ ਬੈਠੇ ਹਨ।” ਭਗਵੰਤ ਮਾਨ ਨੇ ਪੰਜਾਬ ਦੇ ਰਾਜਪਾਲ ਵੱਲੋਂ ਲਿਖੀਆਂ ਚਿੱਠੀਆਂ ਦਾ ਰਿਕਾਰਡ ਸਦਨ ਵਿਚ ਪੇਸ਼ ਕਰਦਿਆਂ ਕਿਹਾ ਕਿ ਰਾਜਪਾਲ ਨੂੰ ਅਜਿਹੇ ਪੱਤਰ ਲਿਖਣ ਦੀ ਬਜਾਏ ਆਰ.ਡੀ.ਐਫ. ਵਰਗੇ ਮੁੱਦਿਆਂ ਨੂੰ ਕੇਂਦਰ ਕੋਲ ਹੱਲ ਕਰਵਾਉਣ ਲਈ ਤਰੱਦਦ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਹਿੱਤਾਂ ਦੀ ਰਾਖੀ ਕਰਨ ਦੀ ਬਜਾਏ ਪੰਜਾਬ ਯੂਨੀਵਰਸਿਟੀ ਦੇ ਮੁੱਦੇ 'ਤੇ ਪੰਜਾਬ ਦੇ ਹੀ ਰਾਜਪਾਲ ਅਕਸਰ ਹੀ ਦੂਜੇ ਪਾਸੇ ਭੁਗਤਦੇ ਨਜ਼ਰ ਆਉਂਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ 3622 ਕਰੋੜ ਰੁਪਏ ਰੋਕ ਦਿੱਤੇ ਹਨ ਜੋ ਕਿ ਲਿੰਕ ਸੜਕਾਂ ਦੇ ਨਿਰਮਾਣ, ਮੰਡੀਆਂ ਵਿੱਚ ਬੁਨਿਆਦੀ ਢਾਂਚੇ ਨੂੰ ਉੱਚਾ ਚੁੱਕਣ ਅਤੇ ਹੋਰ ਕੰਮਾਂ ਲਈ ਵਰਤੇ ਜਾ ਸਕਦੇ ਸਨ। ਉਨ੍ਹਾਂ ਕਿਹਾ ਕਿ ਜੇਕਰ ਇਹ ਫੰਡ ਜਾਰੀ ਨਾ ਕੀਤਾ ਗਿਆ ਤਾਂ ਸੂਬਾ ਸਰਕਾਰ ਇਸ ਦੇ ਛੇਤੀ ਹੱਲ ਲਈ ਮਾਮਲਾ ਸੁਪਰੀਮ ਕੋਰਟ ਵਿੱਚ ਲੈ ਕੇ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਮੰਦਭਾਗੀ ਗੱਲ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਸਭ ਤੋਂ ਵੱਧ ਯੋਗਦਾਨ ਪਾਉਣ ਵਾਲੇ ਸੂਬੇ ਦੇ ਫੰਡਾਂ ਨੂੰ ਕੇਂਦਰ ਰੋਕ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਇਹ ਉਨ੍ਹਾਂ ਮਹਾਨ ਕੌਮੀ ਨਾਇਕਾਂ ਦੇ ਅਥਾਹ ਯੋਗਦਾਨ ਦਾ ਸਤਿਕਾਰ ਹੈ ਜਿਨ੍ਹਾਂ ਨੇ ਮਾਤ ਭੂਮੀ ਦੀ ਖਾਤਰ ਆਪਣੀਆਂ ਕੀਮਤੀ ਜਾਨਾਂ ਨਿਛਾਵਰ ਕਰ ਦਿੱਤੀਆਂ ਸਨ? ਭਗਵੰਤ ਮਾਨ ਨੇ ਕਿਸਾਨਾਂ ਦੀ ਫ਼ਸਲ ਖ਼ਰੀਦਣ ਤੋਂ ਆਪਣੇ ਪੈਰ ਪਿੱਛੇ ਖਿੱਚਣ ਲਈ ਵੀ ਕੇਂਦਰ 'ਤੇ ਤਿੱਖਾ ਹਮਲਾ ਬੋਲਿਆ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਖਰੀਦ ਏਜੰਸੀਆਂ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਕਿਸੇ ਨਾ ਕਿਸੇ ਬਹਾਨੇ ਪ੍ਰੇਸ਼ਾਨ ਕੀਤਾ ਜਾਂਦਾ ਹੈ ਅਤੇ ਇੱਥੋਂ ਤੱਕ ਕਿ ਮੁੱਲ ਕਟੌਤੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਮੁੱਲ ਕਟੌਤੀ ਦੇ ਇਵਜ਼ ਵਿਚ ਮੁਆਵਜ਼ਾ ਦੇ ਕੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕੀਤੀ। ਭਗਵੰਤ ਮਾਨ ਨੇ ਕਿਹਾ, “ਜੇਕਰ ਸੂਬੇ ਦੇ ਕਿਸਾਨ ਇਨ੍ਹਾਂ ਏਜੰਸੀਆਂ ਨੂੰ ਅਨਾਜ ਵੇਚਣ ਤੋਂ ਹੀ ਨਾਂਹ ਕਰ ਦੇਣ ਤਾਂ ਕੇਂਦਰ ਸਰਕਾਰ ਜਨਤਕ ਵੰਡ ਪ੍ਰਣਾਲੀ (ਪੀ.ਡੀ.ਐਸ.) ਲਈ ਅਨਾਜ ਕਿੱਥੋਂ ਲੈ ਕੇ ਆਵੇਗੀ?” ਇਸ ਅਹਿਮ ਮੁੱਦੇ 'ਤੇ ਬਹਿਸ ਤੋਂ ਭੱਜਣ ਲਈ ਕਾਂਗਰਸ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਕਰਕੇ ਉਹ ਸੂਬੇ ਦੇ ਹਿੱਤਾਂ ਦਾ ਸਿੱਧੇ ਤੌਰ ਉਤੇ ਨੁਕਸਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਪੰਜਾਬ ਨਾਲ ਜੁੜੇ ਮਸਲਿਆਂ ਬਾਰੇ ਜਵਾਬ ਦੇਣ ਦੀ ਬਜਾਏ ਸਦਨ ਵਿੱਚੋਂ ਭੱਜ ਗਏ ਹਨ। ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਲੋਕਾਂ ਨੂੰ ਇਨ੍ਹਾਂ ਲੀਡਰਾਂ ਪਾਸੋਂ ਪੁੱਛਣਾ ਚਾਹੀਦਾ ਹੈ ਕਿ ਜਦੋਂ ਆਰ.ਡੀ.ਐਫ. ਨੂੰ ਰੋਕਣ ਦਾ ਬਿੱਲ ਪਾਸ ਕੀਤਾ ਜਾ ਰਿਹਾ ਸੀ ਤਾਂ ਉਹ ਬਾਈਕਾਟ ਕਰਕੇ ਆਪਣੇ ਘਰ ਕਿਉਂ ਭੱਜ ਗਏ ਸਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਸੂਬੇ ਦੇ ਹਿੱਤਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਕਿਉਂਕਿ ਇਨ੍ਹਾਂ ਨੂੰ ਹਮੇਸ਼ਾ ਆਪਣੇ ਨਿੱਜੀ ਸਵਾਰਥਾਂ ਦੀ ਚਿੰਤਾ ਰਹਿੰਦੀ ਹੈ।

News 20 June,2023
ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਯੂਨੀਵਰਸਿਟੀ ਲਾਅਜ਼ (ਸੋਧ) ਬਿੱਲ, 2023 ਸਰਬਸੰਮਤੀ ਨਾਲ ਪਾਸ

ਸੂਬਾਈ ਯੂਨੀਵਰਸਿਟੀਆਂ ਦੇ ਚਾਂਸਲਰਾਂ ਦੀਆਂ ਸ਼ਕਤੀਆਂ ਹੁਣ ਮੁੱਖ ਮੰਤਰੀ ਕੋਲ ਹੋਣਗੀਆਂ ਰਾਜਪਾਲ ਨੂੰ ਸੂਬੇ ਬਾਰੇ ਜਾਣਕਾਰੀ ਨਾ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਵੀ.ਸੀ. ਨਿਯੁਕਤ ਕਰਨ ਦੀਆਂ ਸ਼ਕਤੀਆਂ ਦੇਣਾ ਪੂਰੀ ਤਰ੍ਹਾਂ ਗ਼ੈਰ-ਵਾਜਬ: ਮੁੱਖ ਮੰਤਰੀ ਚੰਡੀਗੜ੍ਹ, 20 ਜੂਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪੰਜਾਬ ਯੂਨੀਵਰਸਿਟੀ ਲਾਅਜ਼ (ਸੋਧ) ਬਿੱਲ 2023 ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ, ਜਿਸ ਕਾਰਨ ਸੂਬਾਈ ਯੂਨੀਵਰਸਿਟੀਆਂ ਦੇ ਚਾਂਸਲਰਾਂ ਦੀਆਂ ਤਾਕਤਾਂ ਮੁੱਖ ਮੰਤਰੀ ਕੋਲ ਹੋਣਗੀਆਂ। ਸਦਨ ਵਿੱਚ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਆਪਣਾ ਅਮੀਰ ਸੱਭਿਆਚਾਰ ਤੇ ਰਵਾਇਤਾਂ ਹਨ, ਜਿਸ ਨੂੰ ਨੌਜਵਾਨ ਪੀੜ੍ਹੀਆਂ ਤੱਕ ਪਹੁੰਚਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਸੰਸਥਾਵਾਂ ਖ਼ਾਸ ਤੌਰ ਉਤੇ ਯੂਨੀਵਰਸਿਟੀਆਂ ਇਸ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ਭਗਵੰਤ ਮਾਨ ਨੇ ਚੇਤੇ ਕਰਵਾਇਆ ਕਿ ਸੂਬੇ ਦੀਆਂ ਯੂਨੀਵਰਸਿਟੀਆਂ ਨੇ ਕਿਵੇਂ ਮਹਾਨ ਬੁੱਧੀਜੀਵੀ, ਕਲਾਕਾਰ ਤੇ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਅਹਿਮ ਹਸਤੀਆਂ ਪੈਦਾ ਕੀਤੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਵਿਰਾਸਤ ਨੂੰ ਅੱਗੇ ਲੈ ਕੇ ਜਾਣ ਲਈ ਸੂਬੇ ਦੀਆਂ ਯੂਨੀਵਰਸਿਟੀਆਂ ਵਿੱਚ ਵਾਈਸ ਚਾਂਸਲਰ ਵਜੋਂ ਅਜਿਹੇ ਵਿਅਕਤੀਆਂ ਦੀ ਨਿਯੁਕਤੀ ਕਰਨ ਦੀ ਲੋੜ ਹੈ, ਜਿਹੜੇ ਇਮਾਨਦਾਰ, ਵਿਵੇਕਸ਼ੀਲ ਤੇ ਚੰਗੀ ਦਿੱਖ ਵਾਲੇ ਹੋਣ। ਉਨ੍ਹਾਂ ਅਫ਼ਸੋਸ ਪ੍ਰਗਟਾਇਆ ਕਿ ਰਾਜਪਾਲ, ਜਿਹੜੇ ਸੂਬੇ ਨਾਲ ਸਬੰਧਤ ਨਹੀਂ ਹਨ, ਇੱਥੋਂ ਦੇ ਇਤਿਹਾਸ ਤੇ ਸੱਭਿਆਚਾਰ ਬਾਰੇ ਜਾਣੂੰ ਨਾ ਹੋਣ ਕਾਰਨ ਬੇਲੋੜੇ ਅੜਿੱਕੇ ਖੜ੍ਹੇ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਕਿੰਨੀ ਅਚੰਭੇ ਵਾਲੀ ਗੱਲ ਹੈ ਕਿ ਰਾਜਪਾਲ ਸੂਬੇ ਬਾਰੇ ਕੁੱਝ ਨਹੀਂ ਜਾਣਦੇ ਪਰ ਉਨ੍ਹਾਂ ਕੋਲ ਵੀ.ਸੀ. ਨਿਯੁਕਤ ਕਰਨ ਦੀ ਤਾਕਤ ਹੋਣਾ ਪੂਰੀ ਤਰ੍ਹਾਂ ਨਾਵਾਜਬ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਹਿੱਤਾਂ ਦੀ ਰਾਖੀ ਦੇ ਉਲਟ ਪੰਜਾਬ ਦੇ ਰਾਜਪਾਲ ਅਕਸਰ ਦੂਜੇ ਬੰਨ੍ਹੇ ਖੜ੍ਹੇ ਦਿਖਾਈ ਦਿੰਦੇ ਹਨ। ਪੰਜਾਬ ਯੂਨੀਵਰਸਿਟੀ ਦੇ ਮਸਲੇ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕਰਨ ਦੀ ਬਜਾਏ ਰਾਜਪਾਲ ਨੇ ਯੂਨੀਵਰਸਿਟੀ ਦੇ ਸੈਨੇਟ ਵਿੱਚ ਦਾਖ਼ਲੇ ਬਾਰੇ ਹਰਿਆਣਾ ਦੇ ਰੁਖ਼ ਦਾ ਪੱਖ ਪੂਰਿਆ। ਭਗਵੰਤ ਮਾਨ ਨੇ ਕਿਹਾ ਕਿ ਇਹ ਬਹੁਤ ਅਜੀਬ ਸਥਿਤੀ ਹੈ ਕਿਉਂਕਿ ਰਾਜਪਾਲ ਦਿੱਲੀ ਵਿੱਚ ਬੈਠੇ ਆਪਣੇ ਸਿਆਸੀ ਆਕਾਵਾਂ ਨੂੰ ਖ਼ੁਸ਼ ਕਰਨ ਲਈ ਇਹ ਸਾਰੇ ਢਕਵੰਜ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬੇ ਦੇ ਲੋਕਾਂ ਦੇ ਉਸ ਫਤਵੇ ਦੀ ਸਿੱਧੀ ਨਿਰਾਦਰੀ ਹੈ, ਜਿਸ ਰਾਹੀਂ ਲੋਕਾਂ ਨੇ ਆਪਣੀ ਭਲਾਈ ਲਈ ਕੰਮ ਕਰਨ ਵਾਸਤੇ ਸੂਬਾ ਸਰਕਾਰ ਨੂੰ ਚੁਣਿਆ ਹੈ। ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਸਰਕਾਰ ਵੱਲੋਂ ਇਸ ਸਬੰਧੀ ਪਹਿਲਾਂ ਹੀ ਪਾਸ ਕੀਤੇ ਬਿੱਲ ਦੀ ਤਰਜ਼ ਉਤੇ ਪੰਜਾਬ ਸਰਕਾਰ ਨੇ ਇਹ ਬਿੱਲ ਬਣਾਇਆ ਹੈ, ਜਿਹੜਾ ਯੂਨੀਵਰਸਿਟੀਆਂ ਦੇ ਚਾਂਸਲਰਾਂ ਦੀਆਂ ਸ਼ਕਤੀਆਂ ਮੁੱਖ ਮੰਤਰੀ ਨੂੰ ਮੁਹੱਈਆ ਕਰੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਐਕਟ ਦੇ ਲਾਗੂ ਹੋਣ ਨਾਲ ਰਾਜਪਾਲ ਦੀ ਥਾਂ ਮੁੱਖ ਮੰਤਰੀ ਸੂਬੇ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਰੋਜ਼ਾਨਾ ਦੇ ਕੰਮਕਾਜ ਵਿੱਚ ਰਾਜਪਾਲ ਦੀ ਦਖ਼ਲਅੰਦਾਜ਼ੀ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਰਵਾਇਤੀ ਸ਼ਾਨ ਬਹਾਲ ਕਰਨ ਲਈ ਹਰੇਕ ਕਦਮ ਚੁੱਕੇਗੀ।

News 20 June,2023
ਮੁੱਖ ਮੰਤਰੀ ਦੀ ਅਗਵਾਈ ਵਿਚ ਵਿਧਾਨ ਸਭਾ ਵੱਲੋਂ ‘ਦਾ ਸਿੱਖ ਗੁਰਦੁਆਰਾ (ਸੋਧ) ਬਿੱਲ-2023’ ਪਾਸ

ਪਵਿੱਤਰ ਗੁਰਬਾਣੀ ਦੇ ਪ੍ਰਸਾਰਨ ਦੇ ਹੱਕ ਨੂੰ ਵਿਸ਼ੇਸ਼ ਪਰਿਵਾਰ ਦੇ ਕੰਟਰੋਲ ਤੋਂ ਮੁਕਤ ਕਰਵਾਉਣ ਦੇ ਉਦੇਸ਼ ਨਾਲ ਚੁੱਕਿਆ ਕਦਮ ਬਿੱਲ ਕਿਸੇ ਵੀ ਢੰਗ ਨਾਲ ਧਾਰਮਿਕ ਮਾਮਲਿਆਂ ਵਿਚ ਦਖ਼ਲਅੰਦਾਜ਼ੀ ਨਹੀਂ ਕਰਦਾ ਸਗੋਂ ਹਰੇਕ ਘਰ ਤੱਕ ਗੁਰਬਾਣੀ ਪਹੁੰਚਾਉਣ ਲਈ ਨਿਮਾਣਾ ਜਿਹਾ ਉਪਰਾਲਾ ਕੀਤਾ ਚੰਡੀਗੜ੍ਹ, 20 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਵਿਧਾਨ ਸਭਾ ਨੇ ਅੱਜ ‘ਦਾ ਸਿੱਖ ਗੁਰਦੁਆਰਾ (ਸੋਧ) ਬਿੱਲ- 2023’ ਨੂੰ ਭਾਰੀ ਬਹੁਮਤ ਨਾਲ ਪਾਸ ਕਰ ਦਿੱਤਾ। ਪੰਜਾਬ ਵਿਧਾਨ ਸਭਾ ਦੇ ਸਦਨ ਵਿਚ ਬਿੱਲ 'ਤੇ ਚਰਚਾ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਬਿੱਲ ਦਾ ਉਦੇਸ਼ ਪਵਿੱਤਰ ਗੁਰਬਾਣੀ ਦੇ ਪ੍ਰਸਾਰਨ ਦੇ ਅਧਿਕਾਰ 'ਤੇ ਇੱਕ ਵਿਸ਼ੇਸ਼ ਪਰਿਵਾਰ ਦੇ ਬੇਲੋੜੇ ਕੰਟਰੋਲ ਤੋਂ ਮੁਕਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਵਿਰੋਧਭਾਸੀ ਸਥਿਤੀ ਹੈ ਕਿ ਸ਼੍ਰੋਮਣੀ ਕਮੇਟੀ ਇੱਕ ਪਰਿਵਾਰ ਦੇ ਪ੍ਰਭਾਵ ਹੇਠ, ਜੋ ਇਸ ਦੇ ਮਾਮਲਿਆਂ ਨੂੰ ਕੰਟਰੋਲ ਕਰਦਾ ਹੈ, ਵੱਲੋਂ ਏਸੇ ਪਰਿਵਾਰ ਦੇ ਚੈਨਲ ਨੂੰ ਪਵਿੱਤਰ ਗੁਰਬਾਣੀ ਦੇ ਪ੍ਰਸਾਰਨ ਦੇ ਮਾਲਕੀ ਹੱਕ ਦਿੱਤੇ ਹੋਏ ਹਨ। ਭਗਵੰਤ ਮਾਨ ਨੇ ਸਵਾਲ ਕੀਤਾ ਕਿ ਸਰਬ-ਸਾਂਝੀ ਗੁਰਬਾਣੀ ਦੇ ਇਹ ਅਧਿਕਾਰ ਕਿਸੇ ਵੀ ਚੈਨਲ ਨੂੰ ਕਿਵੇਂ ਦਿੱਤੇ ਜਾ ਸਕਦੇ ਹਨ? ਮੁੱਖ ਮੰਤਰੀ ਨੇ ਕਿਹਾ ਕਿ ਇਹ ਬਿੱਲ ਕਿਸੇ ਵੀ ਤਰ੍ਹਾਂ ਨਾਲ ਧਾਰਮਿਕ ਮਾਮਲਿਆਂ ਵਿੱਚ ਦਖਲਅੰਦਾਜ਼ੀ ਨਹੀਂ ਕਰਦਾ, ਸਗੋਂ ਗੁਰਬਾਣੀ ਨੂੰ ਘਰ-ਘਰ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਇਹ ਨਿਮਾਣਾ ਜਿਹਾ ਕਦਮ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕਰਨ ਲਈ ਸਿੱਖ ਗੁਰਦੁਆਰਾ ਐਕਟ-1925 ਵਿੱਚ ਧਾਰਾ 125 ਤੋਂ ਬਾਅਦ ਧਾਰਾ 125-ਏ ਨੂੰ ਦਰਜ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਐਕਟ ਵਿੱਚ ਇਹ ਵਿਵਸਥਾ ਹੋਵੇਗੀ ਕਿ ਮਹਾਨ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਦੇ ਪਾਸਾਰ ਲਈ ਬੋਰਡ (ਸ਼੍ਰੋਮਣੀ ਕਮੇਟੀ) ਦਾ ਫਰਜ਼ ਸ੍ਰੀ ਹਰਿਮੰਦਰ ਸਾਹਿਬ ਤੋਂ ਪਵਿੱਤਰ ਗੁਰਬਾਣੀ ਦਾ ਲਾਈਵ ਪ੍ਰਸਾਰਨ (ਆਡੀਓ ਜਾਂ ਆਡੀਓ ਦੇ ਨਾਲ-ਨਾਲ ਵੀਡੀਓ) ਸਾਰੇ ਮੀਡੀਆ ਘਰਾਣਿਆਂ, ਆਊਟਲੈੱਟਜ਼, ਪਲੇਟਫਾਰਮ, ਚੈਨਲਾਂ ਆਦਿ ਜੋ ਵੀ ਚਾਹੁੰਦਾ ਹੋਵੇ, ਨੂੰ ਮੁਹੱਈਆ ਕਰਵਾਉਣ ਦਾ ਹੋਵੇਗਾ। ਇਸ ਐਕਟ ਵਿਚ ਇਹ ਵਿਵਸਥਾ ਵੀ ਹੋਵੇਗੀ ਕਿ ਪ੍ਰਸਾਰਨ ਦੌਰਾਨ ਕਿਸੇ ਵੀ ਕੀਮਤ ਉਤੇ ਇਸ਼ਤਿਹਾਰਬਾਜ਼ੀ/ਵਪਾਰੀਕਰਨ/ਵਿਗਾੜ ਨਾ ਹੋਵੇ। ਮੁੱਖ ਮੰਤਰੀ ਨੇ ਦੁਹਰਾਇਆ ਕਿ ਇੱਕ ਨਿਮਾਣੇ ਅਤੇ ਸ਼ਰਧਾਵਾਨ ਸਿੱਖ ਹੋਣ ਦੇ ਨਾਤੇ ਉਹ ਦੁਨੀਆ ਭਰ ਵਿੱਚ ਗੁਰਬਾਣੀ ਦਾ ਮੁਫਤ ਪ੍ਰਸਾਰਨ ਕਰਨ ਦੇ ਹੱਕਦਾਰ ਹਨ। ਭਗਵੰਤ ਮਾਨ ਨੇ ਹੈਰਾਨੀ ਪ੍ਰਗਟਾਈ ਕਿ ਇਹ ਪੰਥ 'ਤੇ ਹਮਲਾ ਕਿਵੇਂ ਹੋ ਗਿਆ ਕਿਉਂਕਿ ਉਹ ਸਿਰਫ਼ ਗੁਰਬਾਣੀ ਦੇ ਪ੍ਰਸਾਰਨ 'ਤੇ ਇਕ ਵਿਸ਼ੇਸ਼ ਚੈਨਲ ਦੇ ਕੰਟਰੋਲ ਦੀ ਮੁਖਾਲਫ਼ਤ ਕਰ ਰਹੇ ਹਨ, ਜੋ ਕਿ ਪੂਰੀ ਤਰ੍ਹਾਂ ਅਨਿਆਂਪੂਰਨ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਸਰਕਾਰ ਦੇ ਕਿਸੇ ਚੈਨਲ ਜਾਂ ਕਿਸੇ ਇੱਕ ਵਿਅਕਤੀ ਵਿਸ਼ੇਸ਼ ਨੂੰ ਅਧਿਕਾਰ ਦੇਣਾ ਨਹੀਂ ਹੈ ਸਗੋਂ ਇਸ ਦਾ ਮਨੋਰਥ ਗੁਰਬਾਣੀ ਸੰਦੇਸ਼ ਨੂੰ ਵਿਸ਼ਵ ਭਰ ਵਿੱਚ ਫੈਲਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਕ ਨਿਮਾਣੇ ਤੇ ਸ਼ਰਧਾਵਾਨ ਸਿੱਖ ਵਜੋਂ ਉਹ ਦੁਨੀਆ ਭਰ ਵਿਚ ਗੁਰਬਾਣੀ ਦੇ ਮੁਫ਼ਤ ਪ੍ਰਸਾਰਨ ਲਈ ਜ਼ੋਰਦਾਰ ਢੰਗ ਨਾਲ ਆਵਾਜ਼ ਬੁਲੰਦ ਕਰਨਗੇ। ਭਗਵੰਤ ਮਾਨ ਨੇ ਹੈਰਾਨੀ ਜ਼ਾਹਰ ਕਰਦਿਆਂ ਕਿਹਾ ਕਿ ਇਕ ਵਿਸ਼ੇਸ਼ ਚੈਨਲ ਵੱਲੋਂ ਗੁਰਬਾਣੀ ਦੇ ਪ੍ਰਸਾਰਨ ਉਤੇ ਕੰਟਰੋਲ ਕੀਤੇ ਹੋਣ ਦਾ ਵਿਰੋਧ ਕਰਨ ਨਾਲ ਪੰਥ ਉਤੇ ਹਮਲਾ ਕਿਵੇਂ ਆਖਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪ੍ਰਸਾਰਨ ਦੇ ਹੱਕ ਇਕ ਚੈਨਲ ਤੱਕ ਸੀਮਿਤ ਰੱਖਣਾ ਪੂਰੀ ਤਰ੍ਹਾਂ ਅਨਿਆਂਪੂਰਨ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਸਰਕਾਰ ਦੇ ਕਿਸੇ ਵਿਸ਼ੇਸ਼ ਚੈਨਲ ਜਾਂ ਪ੍ਰਾਈਵੇਟ ਤੌਰ ਉਤੇ ਕਿਸੇ ਵਿਅਕਤੀ ਨੂੰ ਦੇਣ ਦਾ ਨਹੀਂ ਹੈ ਸਗੋਂ ਇਸ ਦਾ ਮਨੋਰਥ ਦੁਨੀਆ ਦੇ ਕੋਨੇ-ਕੋਨੇ ਵਿਚ ਗੁਰਬਾਣੀ ਦਾ ਸੰਦੇਸ਼ ਫੈਲਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਹ ਸੋਧ ਕਰਨ ਲਈ ਸਮਰੱਥ ਹੈ ਕਿਉਂਕਿ ਸੁਪਰੀਮ ਕੋਰਟ ਪਹਿਲਾਂ ਹੀ ਫੈਸਲਾ ਦੇ ਚੁੱਕੀ ਹੈ ਕਿ ਇਹ ਐਕਟ ਅੰਤਰ-ਰਾਜੀ ਐਕਟ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਵਿੱਚ ਲੰਮੇ ਸਮੇਂ ਤੋਂ ਇੱਕ ਹੀ ਪਰਿਵਾਰ ਦਾ ਦਬਦਬਾ ਰਿਹਾ ਹੈ, ਜਿਸ ਕਾਰਨ ਸਿੱਖ ਪੰਥ ਦਾ ਨਾ ਪੂਰਿਆ ਜਾਣ ਵਾਲਾ ਨੁਕਸਾਨ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਗੰਦੀ ਖੇਡ ਖੇਡਦੇ ਹੋਏ ਇਸ ਪਰਿਵਾਰ ਨੇ ਆਪਣੇ ਚਹੇਤੇ ਚੈਨਲ ਨੂੰ ਗੁਰਬਾਣੀ ਦੇ ਪ੍ਰਸਾਰਨ ਦਾ ਵਿਸ਼ੇਸ਼ ਅਧਿਕਾਰ ਦੇ ਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਹੈ ਜਦਕਿ ਐਕਟ ਵਿੱਚ ਸ਼ਬਦ ਟੈਲੀਕਾਸਟ ਜਾਂ ਪ੍ਰਸਾਰਣ ਦਾ ਕੋਈ ਜ਼ਿਕਰ ਨਹੀਂ ਹੈ।

News 20 June,2023
ਪੰਜਾਬ ਸਰਕਾਰ ਨੂੰ ਤੰਗ-ਪ੍ਰੇਸ਼ਾਨ ਕਰਨ ਲਈ ਕੇਂਦਰ ਨੇ ਪੇਂਡੂ ਵਿਕਾਸ ਫੰਡ ਰੋਕੇ-ਮੁੱਖ ਮੰਤਰੀ ਨੇ ਕੇਂਦਰ ਸਰਕਾਰ ਉਤੇ ਤਿੱਖਾ ਹਮਲਾ ਬੋਲਿਆ

ਵੱਖ-ਵੱਖ ਸੂਬਿਆਂ ਵਿਚ ਗੈਰ-ਭਾਜਪਾ ਸਰਕਾਰਾਂ ਨੂੰ ਮਿੱਥ ਕੇ ਨਿਸ਼ਾਨਾ ਬਣਾ ਰਿਹਾ ਕੇਂਦਰ ਜੇਕਰ ਇਕ ਜੁਲਾਈ ਤੋਂ ਫੰਡ ਜਾਰੀ ਨਾ ਕੀਤੇ ਤਾਂ ਸੁਪਰੀਮ ਕੋਰਟ ਦਾ ਦਰ ਖੜਕਾਏਗੀ ਸੂਬਾ ਸਰਕਾਰ ਸੂਬਿਆਂ ਦੇ ਮਾਮਲਿਆਂ ਵਿਚ ਦਖ਼ਲ ਦੇਣ ਲਈ ਰਾਜ ਭਵਨ ਹੁਣ ਭਾਜਪਾ ਦੇ ਸੂਬਾ ਪੱਧਰੀ ਹੈੱਡਕੁਆਰਟਰ ਬਣ ਕੇ ਉੱਭਰੇ ਪ੍ਰਤਾਪ ਬਾਜਵਾ ਨੇ ਪੰਜਾਬੀਆਂ ਦੇ ਸਵਾਲਾਂ ਦੇ ਜਵਾਬ ਦੇਣ ਦੀ ਬਜਾਏ ਸਦਨ ਵਿੱਚੋਂ ਭੱਜ ਜਾਣ ਦਾ ਰਾਹ ਚੁਣਿਆ ਚੰਡੀਗੜ੍ਹ, 20 ਜੂਨ ਵੱਖ-ਵੱਖ ਸੂਬਿਆਂ ਵਿੱਚ ਗੈਰ-ਭਾਜਪਾ ਸਰਕਾਰਾਂ ਨੂੰ ਤੰਗ-ਪ੍ਰੇਸ਼ਾਨ ਕਰਨ ਲਈ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਭਾਜਪਾ ਆਪਣੇ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ਲਈ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਰੋਕਣ ਵਰਗੇ ਘਟੀਆ ਹੱਥਕੰਡੇ ਅਪਣਾ ਰਹੀ ਹੈ। ਮੁੱਖ ਮੰਤਰੀ ਨੇ ਪੰਜਾਬ ਵਿਧਾਨ ਸਭਾ ਦੇ ਸਦਨ ਵਿਚ ਸੂਬੇ ਵਿੱਚ ਆਰ.ਡੀ.ਐਫ. ਜਾਰੀ ਕਰਨ ਲਈ ਪੇਸ਼ ਕੀਤੇ ਗਏ ਮਤੇ 'ਤੇ ਹੋਈ ਚਰਚਾ ਨੂੰ ਸਮੇਟਦਿਆਂ ਕਿਹਾ ਕਿ ਇਸ ਤੱਥ ਦੇ ਬਾਵਜੂਦ ਕਿ ਮੌਜੂਦਾ ਸੂਬਾ ਸਰਕਾਰ ਨੇ ਪਿਛਲੀਆਂ ਸਰਕਾਰਾਂ ਦੀਆਂ ਸਾਰੀਆਂ ਤਰੁੱਟੀਆਂ ਨੂੰ ਦੂਰ ਕਰ ਦਿੱਤਾ ਪਰ ਕੇਂਦਰ ਨੇ ਫੇਰ ਵੀ ਅਜੇ ਤੱਕ ਫੰਡ ਜਾਰੀ ਨਹੀਂ ਕੀਤੇ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਖੁਦ ਕੇਂਦਰੀ ਮੰਤਰੀ ਨਾਲ ਮੁਲਾਕਾਤ ਵੀ ਕੀਤੀ ਸੀ, ਜਿਨ੍ਹਾਂ ਨੇ ਭਰੋਸਾ ਦਿੱਤਾ ਸੀ ਕਿ ਇਹ ਫੰਡ ਛੇਤੀ ਜਾਰੀ ਕਰ ਦਿੱਤੇ ਜਾਣਗੇ। ਹਾਲਾਂਕਿ, ਉਨ੍ਹਾਂ ਕਿਹਾ ਕਿ ਇਹ ਭਰੋਸਾ ਹਕੀਕਤ ਵਿਚ ਕਦੇ ਵੀ ਨਹੀਂ ਬਦਲਿਆ ਅਤੇ ਕੇਂਦਰ ਸਰਕਾਰ ਨੇ ਸੂਬੇ ਦੇ 3622 ਕਰੋੜ ਰੁਪਏ ਤੋਂ ਵੱਧ ਦੇ ਦਿਹਾਤੀ ਵਿਕਾਸ ਫੰਡ ਨੂੰ ਰੋਕ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਕੇਂਦਰ ਸਰਕਾਰ ਦੇਸ਼ ਦੀਆਂ ਗੈਰ-ਭਾਜਪਾ ਸਰਕਾਰਾਂ ਨੂੰ ਮਿੱਥ ਕੇ ਨਿਸ਼ਾਨਾ ਬਣਾ ਰਿਹਾ ਹੈ ਅਤੇ ਉਨ੍ਹਾਂ ਨੂੰ ਸੁਚਾਰੂ ਢੰਗ ਨਾਲ ਕੰਮ ਨਹੀਂ ਕਰਨ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਇਸ ਤਾਨਾਸ਼ਾਹੀ ਵਤੀਰੇ ਨੇ ਦੇਸ਼ ਭਰ ਵਿੱਚ ਲੋਕਤੰਤਰ ਨੂੰ ਖ਼ਤਰੇ ਵਿੱਚ ਪਾ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਇੱਕ ਖਤਰਨਾਕ ਰੁਝਾਨ ਹੈ ਜਿਸ ਨੂੰ ਰੋਕਣ ਦੀ ਲੋੜ ਹੈ ਕਿਉਂਕਿ ਇਹ ਦੇਸ਼ ਦੇ ਹਿੱਤ ਵਿੱਚ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਿਆਂ ਵਿੱਚ ਆਪਣੇ ਨਾਪਾਕ ਮਨਸੂਬਿਆਂ ਨੂੰ ਪੂਰਾ ਕਰਨ ਲਈ ਕੇਂਦਰ ਨੇ ਇੱਕ ਅਜਿਹੇ ਵਿਅਕਤੀ ਦੀ ਨਿਯੁਕਤੀ ਕੀਤੀ ਹੈ ਜਿਸ ਨੂੰ ਰਾਜਪਾਲ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਗਵਰਨਰ ਦਾ ਅਹੁਦਾ ਅੰਗਰੇਜ਼ਾਂ ਦੇ ਸ਼ਾਸਨਕਾਲ ਵੇਲੇ ਵੀ ਮੌਜੂਦ ਸੀ ਅਤੇ ਅਜੇ ਵੀ ਕੇਂਦਰ ਦੇ ਚੁਣੇ ਹੋਏ ਇਹ ਲੋਕ ਉਸੇ ਤਰ੍ਹਾਂ ਸ਼ਾਹੀ ਠਾਠ-ਬਾਠ ਨਾਲ ਰਹਿੰਦੇ ਹਨ, ਜਿਵੇਂ ਉਨ੍ਹਾਂ ਤੋਂ ਪਹਿਲਾਂ ਰਹਿੰਦੇ ਸਨ। ਭਗਵੰਤ ਮਾਨ ਨੇ ਕਿਹਾ ਕਿ ਅਸਲ ਵਿੱਚ ਇਹ ਰਾਜ ਭਵਨ ਹੁਣ ਸੂਬੇ ਦੇ ਮਾਮਲਿਆਂ ਵਿੱਚ ਦਖਲ ਦੇਣ ਲਈ ਭਾਜਪਾ ਦੇ ਸੂਬਾਈ ਹੈੱਡਕੁਆਰਟਰ ਵਜੋਂ ਉੱਭਰ ਕੇ ਸਾਹਮਣੇ ਆਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਰਾਜਪਾਲ ਚੁਣੀਆਂ ਹੋਈਆਂ ਸਰਕਾਰਾਂ ਦੇ ਕੰਮ ਵਿੱਚ ਬੇਲੋੜੇ ਅੜਿੱਕੇ ਡਾਹ ਰਹੇ ਹਨ। ਉਨ੍ਹਾਂ ਵਿਅੰਗ ਕਰਦਿਆਂ ਕਿਹਾ, “ਜੇਕਰ ਰਾਜਪਾਲ ਸੂਬਿਆਂ ਦੇ ਮਾਮਲਿਆਂ ਵਿੱਚ ਦਖ਼ਲ ਨਹੀਂ ਦਿੰਦੇ ਤਾਂ ਕੇਂਦਰ ਰਾਜਪਾਲਾਂ ਨੂੰ ਇਸ ਲਈ ਝਿੜਕਦਾ ਹੈ ਕਿ ਉਹ ਦਫ਼ਤਰਾਂ ਵਿੱਚ ਵਿਹਲੇ ਕਿਉਂ ਬੈਠੇ ਹਨ।” ਭਗਵੰਤ ਮਾਨ ਨੇ ਪੰਜਾਬ ਦੇ ਰਾਜਪਾਲ ਵੱਲੋਂ ਲਿਖੀਆਂ ਚਿੱਠੀਆਂ ਦਾ ਰਿਕਾਰਡ ਸਦਨ ਵਿਚ ਪੇਸ਼ ਕਰਦਿਆਂ ਕਿਹਾ ਕਿ ਰਾਜਪਾਲ ਨੂੰ ਅਜਿਹੇ ਪੱਤਰ ਲਿਖਣ ਦੀ ਬਜਾਏ ਆਰ.ਡੀ.ਐਫ. ਵਰਗੇ ਮੁੱਦਿਆਂ ਨੂੰ ਕੇਂਦਰ ਕੋਲ ਹੱਲ ਕਰਵਾਉਣ ਲਈ ਤਰੱਦਦ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਹਿੱਤਾਂ ਦੀ ਰਾਖੀ ਕਰਨ ਦੀ ਬਜਾਏ ਪੰਜਾਬ ਯੂਨੀਵਰਸਿਟੀ ਦੇ ਮੁੱਦੇ 'ਤੇ ਪੰਜਾਬ ਦੇ ਹੀ ਰਾਜਪਾਲ ਅਕਸਰ ਹੀ ਦੂਜੇ ਪਾਸੇ ਭੁਗਤਦੇ ਨਜ਼ਰ ਆਉਂਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ 3622 ਕਰੋੜ ਰੁਪਏ ਰੋਕ ਦਿੱਤੇ ਹਨ ਜੋ ਕਿ ਲਿੰਕ ਸੜਕਾਂ ਦੇ ਨਿਰਮਾਣ, ਮੰਡੀਆਂ ਵਿੱਚ ਬੁਨਿਆਦੀ ਢਾਂਚੇ ਨੂੰ ਉੱਚਾ ਚੁੱਕਣ ਅਤੇ ਹੋਰ ਕੰਮਾਂ ਲਈ ਵਰਤੇ ਜਾ ਸਕਦੇ ਸਨ। ਉਨ੍ਹਾਂ ਕਿਹਾ ਕਿ ਜੇਕਰ ਇਹ ਫੰਡ ਜਾਰੀ ਨਾ ਕੀਤਾ ਗਿਆ ਤਾਂ ਸੂਬਾ ਸਰਕਾਰ ਇਸ ਦੇ ਛੇਤੀ ਹੱਲ ਲਈ ਮਾਮਲਾ ਸੁਪਰੀਮ ਕੋਰਟ ਵਿੱਚ ਲੈ ਕੇ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਮੰਦਭਾਗੀ ਗੱਲ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਸਭ ਤੋਂ ਵੱਧ ਯੋਗਦਾਨ ਪਾਉਣ ਵਾਲੇ ਸੂਬੇ ਦੇ ਫੰਡਾਂ ਨੂੰ ਕੇਂਦਰ ਰੋਕ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਇਹ ਉਨ੍ਹਾਂ ਮਹਾਨ ਕੌਮੀ ਨਾਇਕਾਂ ਦੇ ਅਥਾਹ ਯੋਗਦਾਨ ਦਾ ਸਤਿਕਾਰ ਹੈ ਜਿਨ੍ਹਾਂ ਨੇ ਮਾਤ ਭੂਮੀ ਦੀ ਖਾਤਰ ਆਪਣੀਆਂ ਕੀਮਤੀ ਜਾਨਾਂ ਨਿਛਾਵਰ ਕਰ ਦਿੱਤੀਆਂ ਸਨ? ਭਗਵੰਤ ਮਾਨ ਨੇ ਕਿਸਾਨਾਂ ਦੀ ਫ਼ਸਲ ਖ਼ਰੀਦਣ ਤੋਂ ਆਪਣੇ ਪੈਰ ਪਿੱਛੇ ਖਿੱਚਣ ਲਈ ਵੀ ਕੇਂਦਰ 'ਤੇ ਤਿੱਖਾ ਹਮਲਾ ਬੋਲਿਆ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਖਰੀਦ ਏਜੰਸੀਆਂ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਕਿਸੇ ਨਾ ਕਿਸੇ ਬਹਾਨੇ ਪ੍ਰੇਸ਼ਾਨ ਕੀਤਾ ਜਾਂਦਾ ਹੈ ਅਤੇ ਇੱਥੋਂ ਤੱਕ ਕਿ ਮੁੱਲ ਕਟੌਤੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਮੁੱਲ ਕਟੌਤੀ ਦੇ ਇਵਜ਼ ਵਿਚ ਮੁਆਵਜ਼ਾ ਦੇ ਕੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕੀਤੀ। ਭਗਵੰਤ ਮਾਨ ਨੇ ਕਿਹਾ, “ਜੇਕਰ ਸੂਬੇ ਦੇ ਕਿਸਾਨ ਇਨ੍ਹਾਂ ਏਜੰਸੀਆਂ ਨੂੰ ਅਨਾਜ ਵੇਚਣ ਤੋਂ ਹੀ ਨਾਂਹ ਕਰ ਦੇਣ ਤਾਂ ਕੇਂਦਰ ਸਰਕਾਰ ਜਨਤਕ ਵੰਡ ਪ੍ਰਣਾਲੀ (ਪੀ.ਡੀ.ਐਸ.) ਲਈ ਅਨਾਜ ਕਿੱਥੋਂ ਲੈ ਕੇ ਆਵੇਗੀ?” ਇਸ ਅਹਿਮ ਮੁੱਦੇ 'ਤੇ ਬਹਿਸ ਤੋਂ ਭੱਜਣ ਲਈ ਕਾਂਗਰਸ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਕਰਕੇ ਉਹ ਸੂਬੇ ਦੇ ਹਿੱਤਾਂ ਦਾ ਸਿੱਧੇ ਤੌਰ ਉਤੇ ਨੁਕਸਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਪੰਜਾਬ ਨਾਲ ਜੁੜੇ ਮਸਲਿਆਂ ਬਾਰੇ ਜਵਾਬ ਦੇਣ ਦੀ ਬਜਾਏ ਸਦਨ ਵਿੱਚੋਂ ਭੱਜ ਗਏ ਹਨ। ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਲੋਕਾਂ ਨੂੰ ਇਨ੍ਹਾਂ ਲੀਡਰਾਂ ਪਾਸੋਂ ਪੁੱਛਣਾ ਚਾਹੀਦਾ ਹੈ ਕਿ ਜਦੋਂ ਆਰ.ਡੀ.ਐਫ. ਨੂੰ ਰੋਕਣ ਦਾ ਬਿੱਲ ਪਾਸ ਕੀਤਾ ਜਾ ਰਿਹਾ ਸੀ ਤਾਂ ਉਹ ਬਾਈਕਾਟ ਕਰਕੇ ਆਪਣੇ ਘਰ ਕਿਉਂ ਭੱਜ ਗਏ ਸਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਸੂਬੇ ਦੇ ਹਿੱਤਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਕਿਉਂਕਿ ਇਨ੍ਹਾਂ ਨੂੰ ਹਮੇਸ਼ਾ ਆਪਣੇ ਨਿੱਜੀ ਸਵਾਰਥਾਂ ਦੀ ਚਿੰਤਾ ਰਹਿੰਦੀ ਹੈ।

News 20 June,2023
‘ਸੀ.ਐਮ. ਦੀ ਯੋਗਸ਼ਾਲਾ’ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਮੁੱਖ ਮੰਤਰੀ ਨੇ 50 ਹਜ਼ਾਰ ਲੋਕਾਂ ਦੀ ਅਗਵਾਈ ਕੀਤੀ

ਯੋਗ ਨੂੰ ਜੀਵਨ ਦਾ ਅਨਿੱਖੜਵਾਂ ਹਿੱਸਾ ਬਣਾਉਣ ਦਾ ਸੱਦਾ ਲੋਕਾਂ ਦੀ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗ ਜ਼ਰੂਰੀ ਜਲੰਧਰ ਦੇ ਪੀ.ਏ.ਪੀ. ਮੈਦਾਨ ਵਿੱਚ ਯੋਗ ਕਰਕੇ ਸੂਬੇ ਵਿਚ ਸਿਹਤ ਕ੍ਰਾਂਤੀ ਦਾ ਮੁੱਢ ਬੰਨ੍ਹਿਆ ਜਲੰਧਰ, 20 ਜੂਨ ‘ਸੀ.ਐਮ. ਦੀ ਯੋਗਸ਼ਾਲਾ’ ਨੂੰ ਲੋਕ ਲਹਿਰ ਵਿੱਚ ਬਦਲਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਹਤਮੰਦ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਸੂਬੇ ਦੀ ਸਿਰਜਣਾ ਲਈ ਸੂਬੇ ਦੇ 50,000 ਤੋਂ ਵੱਧ ਲੋਕਾਂ ਨੂੰ ਯੋਗ ਕਰਵਾਉਣ ਲਈ ਅਗਵਾਈ ਕੀਤੀ। ਅੱਜ ਇੱਥੇ ਪੀ.ਏ.ਪੀ. ਗਰਾਊਂਡ ਵਿਖੇ ‘ਸੀ.ਐਮ. ਦੀ ਯੋਗਸ਼ਾਲਾ’ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, "ਸਿਹਤ ਖੇਤਰ ਵਿੱਚ ਇਸ ਕ੍ਰਾਂਤੀ ਦਾ ਮਕਸਦ ਸੂਬੇ ਦੇ ਲੋਕਾਂ ਨੂੰ ਮਾਨਸਿਕ ਅਤੇ ਸਰੀਰਕ ਤੌਰ 'ਤੇ ਤੰਦਰੁਸਤ ਬਣਾਉਣਾ ਹੈ।" ਇਸ ਸਮਾਗਮ ਵਿੱਚ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਨੇ ਵਧ-ਚੜ੍ਹ ਕੇ ਸ਼ਮੂਲੀਅਤ ਕੀਤੀ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ‘ਸੀ.ਐਮ. ਦੀ ਯੋਗਸ਼ਾਲਾ’ ਸਿਹਤਮੰਦ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਲਈ ਬਹੁਤ ਸਹਾਈ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਪੰਜਾਬੀਆਂ ਨੇ ਉਨ੍ਹਾਂ ਦਾ ਸਾਥ ਦਿੱਤਾ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਸਿਹਤਮੰਦ ਅਤੇ ਪੁਰਾਤਨ ਸ਼ਾਨ ਵਾਲਾ ਸੂਬਾ ਹੋਣ ਦਾ ਗੌਰਵ ਮੁੜ ਹਾਸਲ ਕਰੇਗਾ। ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਵਾਂਗ ਇਹ ਕੋਈ ਸਿਆਸੀ ਸਮਾਗਮ ਨਹੀਂ ਰਚਿਆ ਗਿਆ ਸਗੋਂ ਇਸ ਮੁਹਿੰਮ ਦਾ ਇੱਕੋ-ਇੱਕ ਉਦੇਸ਼ ਲੋਕਾਂ ਨੂੰ ਯੋਗ ਨੂੰ ਆਪਣੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਬਾਰੇ ਪ੍ਰੇਰਿਤ ਕਰਕੇ ਪੰਜਾਬ ਨੂੰ ਸਿਹਤਮੰਦ ਸੂਬਾ ਬਣਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ‘ਸੀ.ਐਮ. ਦੀ ਯੋਗਸ਼ਾਲਾ’ ਨਾਗਰਿਕ ਕੇਂਦਰਿਤ ਉਪਰਾਲਾ ਹੈ ਜੋ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਦਿਮਾਗ ਦੀ ਉਪਜ ਹੈ ਅਤੇ ਕੌਮੀ ਰਾਜਧਾਨੀ ਵਿੱਚ ਇਸ ਨੇ ਲੋਕਾਂ ਵਿੱਚ ਬਹੁਤ ਪ੍ਰਸਿੱਧੀ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਲੋਕ-ਪੱਖੀ ਪਹਿਲਕਦਮੀ ਤੋਂ ਕੌਮੀ ਰਾਜਧਾਨੀ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਲਾਭ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸੇ ਕਾਰਨ ਹੀ ਪੰਜਾਬ ਨੇ ਇਸ ਸਕੀਮ ਨੂੰ ਸੂਬੇ ਵਿੱਚ ਲਾਗੂ ਕੀਤਾ ਤਾਂ ਜੋ ਪੰਜਾਬੀਆਂ ਨੂੰ ਵੀ ਇਸ ਦਾ ਵੱਡਾ ਲਾਭ ਮਿਲ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਮੁਫਤ ਯੋਗ ਸਿਖਲਾਈ ਲਈ ਲੋਕ ਟੋਲ ਫਰੀ ਨੰਬਰ 7669 400 500 'ਤੇ ਡਾਇਲ ਕਰ ਸਕਦੇ ਹਨ ਜਾਂ https://cmdiyogshala.punjab.gov.in 'ਤੇ ਜਾ ਕੇ ਇਹ ਸੇਵਾ ਪ੍ਰਾਪਤ ਕਰ ਸਕਦੇ ਹਨ ਅਤੇ ਸਿਖਲਾਈ ਪ੍ਰਾਪਤ ਯੋਗਾ ਇੰਸਟ੍ਰਕਟਰ ਲੋਕਾਂ ਨੂੰ ਯੋਗਾ ਬਾਰੇ ਜਾਣੂੰ ਕਰਵਾਉਣ ਵਿੱਚ ਮਦਦ ਕਰਨਗੇ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਭਾਰਤ ਦੀ ਸ਼ਾਨਦਾਰ ਪ੍ਰਾਚੀਨ ਪਰੰਪਰਾ ਦੇ ਅਨੁਸਾਰ ਇਹ ਯੋਗਸ਼ਾਲਾਵਾਂ ਪੰਜਾਬੀਆਂ ਨੂੰ ਸਰੀਰਕ ਅਤੇ ਮਾਨਸਿਕ ਤੌਰ 'ਤੇ ਤੰਦਰੁਸਤ ਬਣਾਉਣ ਵਿੱਚ ਸਹਾਈ ਹੋਣਗੀਆਂ। ਭਗਵੰਤ ਮਾਨ ਨੇ ਦੱਸਿਆ ਕਿ ਇਸ ਮੁਹਿੰਮ ਦੇ ਹਿੱਸੇ ਵਜੋਂ ਉਚ ਸਿਖਲਾਈ ਪ੍ਰਾਪਤ ਯੋਗਾ ਇੰਸਟ੍ਰਕਟਰ ਖੁੱਲ੍ਹੇ ਪਾਰਕਾਂ ਅਤੇ ਹੋਰ ਜਨਤਕ ਥਾਵਾਂ 'ਤੇ ਲੋਕਾਂ ਨੂੰ ਮੁਫਤ ਯੋਗਾ ਸਿਖਲਾਈ ਦੇਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਢਲਾ ਮੰਤਵ ਪੰਜਾਬ ਨੂੰ ਸਿਹਤਮੰਦ, ਖੁਸ਼ਹਾਲ ਅਤੇ ਪ੍ਰਗਤੀਸ਼ੀਲ ਬਣਾਉਣ ਲਈ ਲੋਕ ਲਹਿਰ ਸ਼ੁਰੂ ਕੀਤੇ ਜਾਣ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸਿਹਤਮੰਦ ਸਰੀਰ ਅਤੇ ਤੰਦਰੁਸਤ ਦਿਮਾਗ ਲਈ ਯੋਗਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਤੰਦਰੁਸਤ ਤੇ ਰਿਸ਼ਟ-ਪੁਸ਼ਟ ਰਹਿਣ ਲਈ ਯੋਗਾ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ‘ਸੀ.ਐਮ. ਦੀ ਯੋਗਸ਼ਾਲਾ’ ਮੁਹਿੰਮ ਲੋਕਾਂ ਵਿੱਚ ਯੋਗ ਅਭਿਆਸ ਕਰਕੇ ਚੰਗੀ ਸਿਹਤ ਯਕੀਨੀ ਬਣਾਉਣ ਬਾਰੇ ਜਾਗਰੂਕਤਾ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਏਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਨਾ ਸਿਰਫ਼ ਚੰਗੀ ਸਿਹਤ ਬਣਾਈ ਰੱਖੀ ਜਾਵੇ ਸਗੋਂ ਉਨ੍ਹਾਂ ਲੋਕਾਂ ਨੂੰ ਤਣਾਅ ਤੋਂ ਵੀ ਮੁਕਤ ਕੀਤਾ ਜਾਵੇ, ਜਿਨ੍ਹਾਂ ਨੂੰ ਆਪਣੇ ਜੀਵਨ ਵਿੱਚ ਹਰ ਰੋਜ਼ ਅਨੇਕਾਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਵਧ ਰਿਹਾ ਤਣਾਅ ਹਰ ਕਿਸੇ ਲਈ ਚਿੰਤਾ ਦਾ ਮੁੱਖ ਕਾਰਨ ਹੈ ਅਤੇ ਯੋਗ ਲੋਕਾਂ ਨੂੰ ਇਸ ਤੋਂ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਜੀਵਨਸ਼ੈਲੀ ਵਿੱਚ ਕੁਝ ਬਦਲਾਅ ਕਰਕੇ ਅਤੇ ਯੋਗ ਅਭਿਆਸ ਰਾਹੀਂ ਚੰਗਾ ਜੀਵਨ ਬਤੀਤ ਕਰਕੇ ਮਾਨਸਿਕ ਅਤੇ ਸਰੀਰਕ ਸੰਤੁਲਨ ਬਣਾਈ ਰੱਖਣਾ ਜ਼ਰੂਰੀ ਹੈ। ਇਸ ਮੌਕੇ ਕੈਬਨਿਟ ਮੰਤਰੀ ਬਲਕਾਰ ਸਿੰਘ, ਡਾ: ਬਲਬੀਰ ਸਿੰਘ ਅਤੇ ਬ੍ਰਮ ਸ਼ੰਕਰ ਜਿੰਪਾ, ਰਾਜ ਸਭਾ ਮੈਂਬਰ ਰਾਘਵ ਚੱਢਾ, ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂਪ੍ਰਸਾਦ ਅਤੇ ਹੋਰ ਵੀ ਹਾਜ਼ਰ ਸਨ।

News 20 June,2023
ਜਲੰਧਰ ਦੀ ਬਦਲੇਗੀ ਦਿੱਖ, ਮੁੱਖ ਮੰਤਰੀ ਵੱਲੋਂ 30 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਆਗਾਜ਼

ਜਲੰਧਰ ਦਾ ਵਿਆਪਕ ਪੱਧਰ ਉਤੇ ਵਿਕਾਸ ਸਰਕਾਰ ਦੇ ਏਜੰਡੇ ਉਤੇ ਬਿਸਤ-ਦੋਆਬ ਨਹਿਰ ਵਿਚ ਨਿਰੰਤਰ ਹੋਵੇਗਾ ਪਾਣੀ ਦਾ ਵਹਾਅ ਆਮ ਵਿਅਕਤੀ ਦੀਆਂ ਦੁੱਖ-ਤਕਲੀਫਾਂ ਘਟਾਉਣ ਦੇ ਉਦੇਸ਼ ਨਾਲ ਚਲਾਈਆਂ ਭਲਾਈ ਸਕੀਮਾਂ ਦਾ ਵਿਰੋਧ ਕਰਨ ਉਤੇ ਮੋਦੀ ਦੀ ਨਿੰਦਾ ਜਲੰਧਰ, 20 ਜੂਨ: ਜਲੰਧਰ ਦੇ ਸਰਬਪੱਖੀ ਵਿਕਾਸ ਦਾ ਵਾਅਦਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਥੇ 30 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਆਗਾਜ਼ ਕਰਕੇ ਸ਼ਹਿਰ ਨੂੰ ਵੱਡੀ ਸੌਗਾਤ ਦਿੱਤੀ ਹੈ। ਅੱਜ ਇੱਥੇ 30 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਜਲੰਧਰ ਵਿਆਪਕ ਵਿਕਾਸ ਅਤੇ ਤਰੱਕੀ ਨਾਲ ਚਮਕੇਗਾ’। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਜਲੰਧਰ ਲੋਕ ਸਭਾ ਸੀਟ ਦੀ ਜਿੱਤ ਨੇ ਉਨ੍ਹਾਂ ਵਿੱਚ ਲੋਕਾਂ ਦੀ ਸੇਵਾ ਕਰਨ ਦੀ ਹੋਰ ਵੀ ਨਿਮਰ ਭਾਵਨਾ ਭਰ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਸ ਲੋਕ ਸਭਾ ਹਲਕੇ ਤੋਂ ਉਨ੍ਹਾਂ ਦੇ ਸੰਸਦ ਮੈਂਬਰ ਨੇ ਅਜੇ ਸਹੁੰ ਨਹੀਂ ਚੁੱਕੀ ਪਰ 100 ਕਰੋੜ ਰੁਪਏ ਦੇ ਕੰਮ ਸ਼ੁਰੂ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਲੰਧਰ-ਆਦਮਪੁਰ-ਹੁਸ਼ਿਆਰਪੁਰ ਸੜਕ ਦਾ ਕੰਮ ਪਹਿਲਾਂ ਹੀ ਜੰਗੀ ਪੱਧਰ 'ਤੇ ਚੱਲ ਰਿਹਾ ਹੈ। ਭਗਵੰਤ ਮਾਨ ਨੇ ਦੱਸਿਆ ਕਿ ਜੰਡਿਆਲਾ-ਗੁਰਾਇਆ ਰੋਡ ਦਾ ਕੰਮ ਵੀ ਜਲਦੀ ਹੀ ਸ਼ੁਰੂ ਹੋ ਜਾਵੇਗਾ ਕਿਉਂਕਿ ਇu ਪ੍ਰੋਜੈਕਟ ਪ੍ਰਵਾਨ ਹੋ ਚੁੱਕਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਅਤੇ ਖਾਸ ਤੌਰ 'ਤੇ ਜਲੰਧਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਸੂਬੇ ਦੀ ਤਰੱਕੀ ਨੂੰ ਹੁਲਾਰਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸ਼ਾਹਪੁਰ ਕੰਢੀ ਪ੍ਰਾਜੈਕਟ ਦੇ ਮੁਕੰਮਲ ਹੋਣ ਤੋਂ ਬਾਅਦ ਬਿਸਤ-ਦੋਆਬ ਨਹਿਰ ਨੂੰ ਪਾਣੀ ਦੇ ਵਹਾਅ ਦੇ ਸੰਕਟ ਨਾਲ ਨਹੀਂ ਜੂਝਣਾ ਪਵੇਗਾ ਅਤੇ 10,000 ਏਕੜ ਜ਼ਮੀਨ ਨਹਿਰੀ ਪਾਣੀ ਹੇਠ ਆ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਤਿਹਾਸਕ ਪਹਿਲਕਦਮੀਆਂ ਕਰਕੇ ਆਮ ਲੋਕਾਂ ਦੀ ਸਹੂਲਤ ਲਈ ਅਣਥੱਕ ਉਪਰਾਲੇ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਲੋਕਾਂ ਨੂੰ 600 ਯੂਨਿਟ ਮੁਫਤ ਬਿਜਲੀ ਦੀ ਵੱਡੀ ਸਹੂਲਤ ਦਿੱਤੀ ਹੈ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ ‘ਸਕੂਲ ਆਫ਼ ਐਮੀਨੈਂਸ’ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਫਤ ਦੇਣ ਲਈ ਸੂਬੇ ਵਿੱਚ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਯੋਗਤਾ ਦੇ ਆਧਾਰ 'ਤੇ ਨੌਜਵਾਨਾਂ ਨੂੰ 29000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਸਰਕਾਰ ਨੇ ਝੋਨੇ ਦੇ ਸੀਜ਼ਨ ਲਈ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਈ ਹੈ। ਉਨ੍ਹਾਂ ਕਿਹਾ ਕਿ ਸੂਬੇ ਕੋਲ ਲੋਕਾਂ ਨੂੰ ਬਿਜਲੀ ਸਪਲਾਈ ਕਰਨ ਲਈ ਕਾਫੀ ਮਾਤਰਾ ਵਿੱਚ ਕੋਲਾ ਮੌਜੂਦ ਹੈ ਅਤੇ ਸੂਬਾ ਸਰਕਾਰ ਕੋਲ 52 ਦਿਨਾਂ ਦਾ ਕੋਲਾ ਅਜੇ ਵੀ ਸਟਾਕ ਵਿੱਚ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਰੰਗਲਾ ਅਤੇ ਅਗਾਂਹਵਧੂ ਪੰਜਾਬ ਦੀ ਸਿਰਜਣਾ ਲਈ ਸਿਰਤੋੜ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਦੱਸਣ ਦੀ ਚੁਣੌਤੀ ਦਿੰਦਿਆਂ ਕਿਹਾ ਕਿ ਹਰੇਕ ਦੇਸ਼ ਵਾਸੀ ਦੇ 15 ਲੱਖ ਰੁਪਏ ਕਿੱਥੇ ਗਏ? ਉਨ੍ਹਾਂ ਕਿਹਾ ਕਿ ਮੋਦੀ ਨੇ ਸੱਤਾ ਹਾਸਲ ਕਰਨ ਲਈ ਇਸ ਸਿਆਸੀ ਡਰਾਮੇਬਾਜ਼ੀ ਰਾਹੀਂ ਲੋਕਾਂ ਦੇ ਅੱਖੀਂ ਘੱਟਾ ਪਾਇਆ। ਭਗਵੰਤ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਲੋਕਾਂ ਦੀ ਭਲਾਈ ਲਈ ਪੈਸਾ ਖਰਚਣ ਉਤੇ 'ਆਪ' ਦੀ ਆਲੋਚਨਾ ਕਰ ਰਹੇ ਹਨ ਜਦਕਿ ਉਨ੍ਹਾਂ ਦੇ ਮਿੱਤਰ ਬੈਂਕਾਂ 'ਚੋਂ ਜਨਤਾ ਦਾ ਪੈਸਾ ਲੁੱਟ ਕੇ ਵਿਦੇਸ਼ ਭੱਜ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਮੋਦੀ ਆਮ ਵਿਅਕਤੀ ਦੇ ਹਿੱਤਾਂ ਦੇ ਵਿਰੁੱਧ ਹਨ ਜਿਸ ਕਾਰਨ ਉਨ੍ਹਾਂ ਨੇ ਆਪਣੀਆਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਲੋਕ ਪੱਖੀ ਸਕੀਮਾਂ ਸ਼ੁਰੂ ਕਰਨ ਵਾਲੇ ਆਗੂਆਂ ਨੂੰ ਬੇਵਜ੍ਹਾ ਪ੍ਰੇਸ਼ਾਨ ਕੀਤਾ ਹੋਇਆ ਹੈ। ਇਸ ਦੀ ਮਿਸਾਲ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਮਨੀਸ਼ ਸਿਸੋਦੀਆ ਜਿਨ੍ਹਾਂ ਨੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆ ਕੇ ਆਮ ਆਦਮੀ ਨੂੰ ਲਾਭ ਪਹੁੰਚਾਇਆ, ਨੂੰ ਸਲਾਖਾਂ ਪਿੱਛੇ ਬੰਦ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਭਗਵੰਤ ਮਾਨ ਨੇ ਕਿਹਾ ਕਿ ਸਿਹਤ ਖੇਤਰ ਵਿੱਚ ਸੁਧਾਰ ਲਿਆਉਣ ਵਾਲੇ ਇੱਕ ਹੋਰ ਆਗੂ ਸਤਿੰਦਰ ਜੈਨ ਨੂੰ ਵੀ ਜੇਲ੍ਹ ਵਿੱਚ ਬੰਦ ਕਰਕੇ ਪ੍ਰੇਸ਼ਾਨ ਕੀਤਾ ਗਿਆ। ਇਸ ਮੌਕੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ, ਰਾਜ ਸਭਾ ਮੈਂਬਰ ਰਾਘਵ ਚੱਢਾ ਤੇ ਬਾਬਾ ਬਲਬੀਰ ਸਿੰਘ ਸੀਚੇਵਾਲ, ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਤੇ ਹੋਰ ਵੀ ਹਾਜ਼ਰ ਸਨ।

News 20 June,2023
ਜਲੰਧਰ ਦੀ ਬਦਲੇਗੀ ਦਿੱਖ, ਮੁੱਖ ਮੰਤਰੀ ਵੱਲੋਂ 30 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਆਗਾਜ਼

ਜਲੰਧਰ ਦੀ ਬਦਲੇਗੀ ਦਿੱਖ, ਮੁੱਖ ਮੰਤਰੀ ਵੱਲੋਂ 30 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਆਗਾਜ਼ ਜਲੰਧਰ ਦਾ ਵਿਆਪਕ ਪੱਧਰ ਉਤੇ ਵਿਕਾਸ ਸਰਕਾਰ ਦੇ ਏਜੰਡੇ ਉਤੇ ਬਿਸਤ-ਦੋਆਬ ਨਹਿਰ ਵਿਚ ਨਿਰੰਤਰ ਹੋਵੇਗਾ ਪਾਣੀ ਦਾ ਵਹਾਅ ਆਮ ਵਿਅਕਤੀ ਦੀਆਂ ਦੁੱਖ-ਤਕਲੀਫਾਂ ਘਟਾਉਣ ਦੇ ਉਦੇਸ਼ ਨਾਲ ਚਲਾਈਆਂ ਭਲਾਈ ਸਕੀਮਾਂ ਦਾ ਵਿਰੋਧ ਕਰਨ ਉਤੇ ਮੋਦੀ ਦੀ ਨਿੰਦਾ ਜਲੰਧਰ, 19 ਜੂਨ: ਜਲੰਧਰ ਦੇ ਸਰਬਪੱਖੀ ਵਿਕਾਸ ਦਾ ਵਾਅਦਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਥੇ 30 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਆਗਾਜ਼ ਕਰਕੇ ਸ਼ਹਿਰ ਨੂੰ ਵੱਡੀ ਸੌਗਾਤ ਦਿੱਤੀ ਹੈ। ਅੱਜ ਇੱਥੇ 30 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਜਲੰਧਰ ਵਿਆਪਕ ਵਿਕਾਸ ਅਤੇ ਤਰੱਕੀ ਨਾਲ ਚਮਕੇਗਾ’। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਜਲੰਧਰ ਲੋਕ ਸਭਾ ਸੀਟ ਦੀ ਜਿੱਤ ਨੇ ਉਨ੍ਹਾਂ ਵਿੱਚ ਲੋਕਾਂ ਦੀ ਸੇਵਾ ਕਰਨ ਦੀ ਹੋਰ ਵੀ ਨਿਮਰ ਭਾਵਨਾ ਭਰ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਸ ਲੋਕ ਸਭਾ ਹਲਕੇ ਤੋਂ ਉਨ੍ਹਾਂ ਦੇ ਸੰਸਦ ਮੈਂਬਰ ਨੇ ਅਜੇ ਸਹੁੰ ਨਹੀਂ ਚੁੱਕੀ ਪਰ 100 ਕਰੋੜ ਰੁਪਏ ਦੇ ਕੰਮ ਸ਼ੁਰੂ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਲੰਧਰ-ਆਦਮਪੁਰ-ਹੁਸ਼ਿਆਰਪੁਰ ਸੜਕ ਦਾ ਕੰਮ ਪਹਿਲਾਂ ਹੀ ਜੰਗੀ ਪੱਧਰ 'ਤੇ ਚੱਲ ਰਿਹਾ ਹੈ। ਭਗਵੰਤ ਮਾਨ ਨੇ ਦੱਸਿਆ ਕਿ ਜੰਡਿਆਲਾ-ਗੁਰਾਇਆ ਰੋਡ ਦਾ ਕੰਮ ਵੀ ਜਲਦੀ ਹੀ ਸ਼ੁਰੂ ਹੋ ਜਾਵੇਗਾ ਕਿਉਂਕਿ ਇu ਪ੍ਰੋਜੈਕਟ ਪ੍ਰਵਾਨ ਹੋ ਚੁੱਕਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਅਤੇ ਖਾਸ ਤੌਰ 'ਤੇ ਜਲੰਧਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਸੂਬੇ ਦੀ ਤਰੱਕੀ ਨੂੰ ਹੁਲਾਰਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸ਼ਾਹਪੁਰ ਕੰਢੀ ਪ੍ਰਾਜੈਕਟ ਦੇ ਮੁਕੰਮਲ ਹੋਣ ਤੋਂ ਬਾਅਦ ਬਿਸਤ-ਦੋਆਬ ਨਹਿਰ ਨੂੰ ਪਾਣੀ ਦੇ ਵਹਾਅ ਦੇ ਸੰਕਟ ਨਾਲ ਨਹੀਂ ਜੂਝਣਾ ਪਵੇਗਾ ਅਤੇ 10,000 ਏਕੜ ਜ਼ਮੀਨ ਨਹਿਰੀ ਪਾਣੀ ਹੇਠ ਆ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਤਿਹਾਸਕ ਪਹਿਲਕਦਮੀਆਂ ਕਰਕੇ ਆਮ ਲੋਕਾਂ ਦੀ ਸਹੂਲਤ ਲਈ ਅਣਥੱਕ ਉਪਰਾਲੇ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਲੋਕਾਂ ਨੂੰ 600 ਯੂਨਿਟ ਮੁਫਤ ਬਿਜਲੀ ਦੀ ਵੱਡੀ ਸਹੂਲਤ ਦਿੱਤੀ ਹੈ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ ‘ਸਕੂਲ ਆਫ਼ ਐਮੀਨੈਂਸ’ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਫਤ ਦੇਣ ਲਈ ਸੂਬੇ ਵਿੱਚ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਯੋਗਤਾ ਦੇ ਆਧਾਰ 'ਤੇ ਨੌਜਵਾਨਾਂ ਨੂੰ 29000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਸਰਕਾਰ ਨੇ ਝੋਨੇ ਦੇ ਸੀਜ਼ਨ ਲਈ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਈ ਹੈ। ਉਨ੍ਹਾਂ ਕਿਹਾ ਕਿ ਸੂਬੇ ਕੋਲ ਲੋਕਾਂ ਨੂੰ ਬਿਜਲੀ ਸਪਲਾਈ ਕਰਨ ਲਈ ਕਾਫੀ ਮਾਤਰਾ ਵਿੱਚ ਕੋਲਾ ਮੌਜੂਦ ਹੈ ਅਤੇ ਸੂਬਾ ਸਰਕਾਰ ਕੋਲ 52 ਦਿਨਾਂ ਦਾ ਕੋਲਾ ਅਜੇ ਵੀ ਸਟਾਕ ਵਿੱਚ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਰੰਗਲਾ ਅਤੇ ਅਗਾਂਹਵਧੂ ਪੰਜਾਬ ਦੀ ਸਿਰਜਣਾ ਲਈ ਸਿਰਤੋੜ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਦੱਸਣ ਦੀ ਚੁਣੌਤੀ ਦਿੰਦਿਆਂ ਕਿਹਾ ਕਿ ਹਰੇਕ ਦੇਸ਼ ਵਾਸੀ ਦੇ 15 ਲੱਖ ਰੁਪਏ ਕਿੱਥੇ ਗਏ? ਉਨ੍ਹਾਂ ਕਿਹਾ ਕਿ ਮੋਦੀ ਨੇ ਸੱਤਾ ਹਾਸਲ ਕਰਨ ਲਈ ਇਸ ਸਿਆਸੀ ਡਰਾਮੇਬਾਜ਼ੀ ਰਾਹੀਂ ਲੋਕਾਂ ਦੇ ਅੱਖੀਂ ਘੱਟਾ ਪਾਇਆ। ਭਗਵੰਤ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਲੋਕਾਂ ਦੀ ਭਲਾਈ ਲਈ ਪੈਸਾ ਖਰਚਣ ਉਤੇ 'ਆਪ' ਦੀ ਆਲੋਚਨਾ ਕਰ ਰਹੇ ਹਨ ਜਦਕਿ ਉਨ੍ਹਾਂ ਦੇ ਮਿੱਤਰ ਬੈਂਕਾਂ 'ਚੋਂ ਜਨਤਾ ਦਾ ਪੈਸਾ ਲੁੱਟ ਕੇ ਵਿਦੇਸ਼ ਭੱਜ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਮੋਦੀ ਆਮ ਵਿਅਕਤੀ ਦੇ ਹਿੱਤਾਂ ਦੇ ਵਿਰੁੱਧ ਹਨ ਜਿਸ ਕਾਰਨ ਉਨ੍ਹਾਂ ਨੇ ਆਪਣੀਆਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਲੋਕ ਪੱਖੀ ਸਕੀਮਾਂ ਸ਼ੁਰੂ ਕਰਨ ਵਾਲੇ ਆਗੂਆਂ ਨੂੰ ਬੇਵਜ੍ਹਾ ਪ੍ਰੇਸ਼ਾਨ ਕੀਤਾ ਹੋਇਆ ਹੈ। ਇਸ ਦੀ ਮਿਸਾਲ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਮਨੀਸ਼ ਸਿਸੋਦੀਆ ਜਿਨ੍ਹਾਂ ਨੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆ ਕੇ ਆਮ ਆਦਮੀ ਨੂੰ ਲਾਭ ਪਹੁੰਚਾਇਆ, ਨੂੰ ਸਲਾਖਾਂ ਪਿੱਛੇ ਬੰਦ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਭਗਵੰਤ ਮਾਨ ਨੇ ਕਿਹਾ ਕਿ ਸਿਹਤ ਖੇਤਰ ਵਿੱਚ ਸੁਧਾਰ ਲਿਆਉਣ ਵਾਲੇ ਇੱਕ ਹੋਰ ਆਗੂ ਸਤਿੰਦਰ ਜੈਨ ਨੂੰ ਵੀ ਜੇਲ੍ਹ ਵਿੱਚ ਬੰਦ ਕਰਕੇ ਪ੍ਰੇਸ਼ਾਨ ਕੀਤਾ ਗਿਆ। ਇਸ ਮੌਕੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ, ਰਾਜ ਸਭਾ ਮੈਂਬਰ ਰਾਘਵ ਚੱਢਾ ਤੇ ਬਾਬਾ ਬਲਬੀਰ ਸਿੰਘ ਸੀਚੇਵਾਲ, ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਤੇ ਹੋਰ ਵੀ ਹਾਜ਼ਰ ਸਨ।

News 19 June,2023
ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ 16 ਨਵੇਂ ਸਰਕਾਰੀ ਕਾਲਜਾਂ ਵਿੱਚ ਸਹਾਇਕ ਪ੍ਰੋਫੈਸਰਾਂ ਦੀਆਂ 320 ਵਾਧੂ ਅਸਾਮੀਆਂ ਸਿਰਜਣ ਦੀ ਪ੍ਰਵਾਨਗੀ

ਕਿਫ਼ਾਇਤੀ ਤੇ ਮਿਆਰੀ ਉੱਚ ਸਿੱਖਿਆ ਤੱਕ ਸੂਬੇ ਦੇ ਨੌਜਵਾਨਾਂ ਦੀ ਪਹੁੰਚ ਵਧਾਉਣ ਦੇ ਉਦੇਸ਼ ਨਾਲ ਚੁੱਕਿਆ ਕਦਮ ਚੰਡੀਗੜ੍ਹ, 19 ਜੂਨ ਕਿਫ਼ਾਇਤੀ ਤੇ ਮਿਆਰੀ ਉੱਚ ਸਿੱਖਿਆ ਤੱਕ ਸੂਬੇ ਦੇ ਨੌਜਵਾਨਾਂ ਦੀ ਪਹੁੰਚ ਵਧਾਉਣ ਦੇ ਉਦੇਸ਼ ਨਾਲ ਕੀਤੇ ਇਕ ਮਿਸਾਲੀ ਫੈਸਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਸੋਮਵਾਰ ਨੂੰ ਪੰਜਾਬ ਦੇ 16 ਨਵੇਂ ਸਰਕਾਰੀ ਕਾਲਜਾਂ ਵਿੱਚ ਸਹਾਇਕ ਪ੍ਰੋਫੈਸਰਾਂ ਦੀਆਂ 320 ਆਸਾਮੀਆਂ ਸਿਰਜਣ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਅਗਵਾਈ ਹੇਠ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਉਨ੍ਹਾਂ ਦੇ ਦਫ਼ਤਰ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਵੇਰਵੇ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਹ ਕਾਲਜ 2021-22 ਵਿੱਚ ਸ਼ੁਰੂ ਕੀਤੇ ਗਏ ਸਨ। ਕੈਬਨਿਟ ਨੇ ਇਨ੍ਹਾਂ ਕਾਲਜਾਂ ਲਈ ਲਾਇਬ੍ਰੇਰੀ ਰਿਸਟੋਰਰ ਦੀਆਂ 16 ਅਤੇ ਲੈਬ ਅਟੈਡੈਂਟਾਂ ਦੀਆਂ 64 ਆਸਾਮੀਆਂ ਕਾਇਮ ਕਰਨ ਦੀ ਵੀ ਮਨਜ਼ੂਰੀ ਦੇ ਦਿੱਤੀ। ਇਸ ਫੈਸਲੇ ਨਾਲ ਇਨ੍ਹਾਂ ਨਵੇਂ ਖੁੱਲ੍ਹੇ ਕਾਲਜਾਂ ਵਿੱਚ ਲੋੜੀਂਦੇ ਪ੍ਰੋਫੈਸਰਾਂ ਤੇ ਹੋਰ ਸਟਾਫ਼ ਦੀ ਤਾਇਨਾਤੀ ਯਕੀਨੀ ਬਣੇਗੀ, ਜਿਸ ਨਾਲ ਨਵੇਂ ਕਾਲਜਾਂ ਦੀ ਕਾਰਜਪ੍ਰਣਾਲੀ ਸੁਚਾਰੂ ਤਰੀਕੇ ਨਾਲ ਚੱਲਣੀ ਯਕੀਨੀ ਬਣੇਗੀ, ਜਿਸ ਦਾ ਵਿਦਿਆਰਥੀਆਂ ਨੂੰ ਲਾਭ ਹੋਵੇਗਾ। ਇੰਡੀਅਨ ਸਟੈਂਪ ਐਕਟ 1899 ਵਿੱਚ ਸੋਧ ਦੀ ਇਜਾਜ਼ਤ, ਪਰਿਵਾਰ ਤੋਂ ਬਾਹਰ ਪਾਵਰ ਆਫ਼ ਅਟਾਰਨੀ ਉਤੇ ਦੋ ਫੀਸਦੀ ਸਟੈਂਪ ਡਿਊਟੀ ਲਗਾਈ ਕੈਬਨਿਟ ਨੇ ਇੰਡੀਅਨ ਸਟੈਂਪ ਐਕਟ 1899 ਦੇ ਸ਼ਡਿਊਲ 1-ਏ ਵਿੱਚ ਇੰਦਰਾਜ ਨੰਬਰ 48 ਵਿੱਚ ਸੋਧ ਨੂੰ ਵੀ ਮਨਜ਼ੂਰੀ ਦੇ ਦਿੱਤੀ, ਜਿਸ ਨਾਲ ਹੁਣ ਖ਼ੂਨ ਦੇ ਰਿਸ਼ਤਿਆਂ ਤੋਂ ਬਾਹਰ ਪ੍ਰਾਪਰਟੀ ਲਈ ਪਾਵਰ ਆਫ਼ ਅਟਾਰਨੀ ਜਾਰੀ ਕਰਨ ਲਈ ਲਗਦੇ ਕੁਲੈਕਟਰ ਰੇਟ ਜਾਂ ਤੈਅ ਰਾਸ਼ੀ ਦੇ 2 ਫੀਸਦੀ ਦੀ ਸਟੈਂਪ ਡਿਊਟੀ ਲਾਗੂ ਕਰ ਦਿੱਤੀ ਹੈ। ਇਹ ਡਿਊਟੀ ਪਰਿਵਾਰਕ ਮੈਂਬਰਾਂ (ਜਿਵੇਂ ਕਿ ਪਤੀ/ਪਤਨੀ, ਬੱਚੇ, ਮਾਪੇ, ਭੈਣ/ਭਰਾ, ਦਾਦਾ/ਦਾਦੀ ਤੇ ਪੋਤਾ/ਪੋਤੀ) ਤੋਂ ਇਲਾਵਾ ਕਿਸੇ ਵਿਅਕਤੀ ਨੂੰ ਪਾਵਰ ਆਫ਼ ਅਟਾਰਨੀ ਦੇਣ ਉਤੇ ਲਾਗੂ ਹੋਵੇਗੀ, ਜਿਸ ਨਾਲ ਉਹ ਅਚੱਲ ਜਾਇਦਾਦ ਦੀ ਵੇਚ-ਵੱਟ ਲਈ ਅਧਿਕਾਰਤ ਹੋਣਗੇ। ਇਸ ਕਦਮ ਦਾ ਮੰਤਵ ਪਾਵਰ ਆਫ਼ ਅਟਾਰਨੀ ਦੀ ਦੁਰਵਰਤੋਂ ਅਤੇ ਲੋਕਾਂ ਨਾਲ ਧੋਖਾਧੜੀ ਨੂੰ ਰੋਕਣਾ ਹੈ। ਸਰਕਾਰੀ ਕਾਲਜਾਂ ਵਿੱਚ 645 ਸਹਾਇਕ ਪ੍ਰੋਫੈਸਰਾਂ ਦੀ ਸਿੱਧੀ ਭਰਤੀ ਲਈ ਉਮਰ ਹੱਦ 37 ਤੋਂ ਵਧਾ ਕੇ 45 ਸਾਲ ਕਰਨ ਨੂੰ ਹਰੀ ਝੰਡੀ ਕੈਬਨਿਟ ਨੇ ਸਰਕਾਰੀ ਕਾਲਜਾਂ ਵਿੱਚ 645 ਸਹਾਇਕ ਪ੍ਰੋਫੈਸਰਾਂ ਦੀ ਸਿੱਧੀ ਭਰਤੀ ਲਈ ਉਮਰ ਹੱਦ 37 ਸਾਲ ਤੋਂ 45 ਸਾਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ। ਇਸ ਨਾਲ ਸੂਬੇ ਦੇ ਸਾਰੇ ਸਰਕਾਰੀ ਕਾਲਜਾਂ ਵਿੱਚ ਰੈਗੂਲਰ ਸਹਾਇਕ ਪ੍ਰੋਫੈਸਰਾਂ ਤਾਇਨਾਤ ਕਰਨ ਵਿੱਚ ਮਦਦ ਮਿਲੇਗੀ। ਇਸ ਤੋਂ ਇਲਾਵਾ ਵੱਖ-ਵੱਖ ਕਾਲਜਾਂ ਵਿੱਚ ਪਹਿਲਾਂ ਹੀ ਨਾਨ-ਰੈਗੁਲਰ ਸ਼੍ਰੇਣੀ ਵਿੱਚ ਕੰਮ ਕਰਨ ਵਾਲਿਆਂ ਨੂੰ ਪੀ.ਪੀ.ਐਸ.ਸੀ. ਰਾਹੀਂ ਸਹਾਇਕ ਪ੍ਰੋਫੈਸਰਾਂ ਦੀਆਂ ਰੈਗੁਲਰ ਆਸਾਮੀਆਂ ਉਤੇ ਸਿੱਧੀ ਭਰਤੀ ਲਈ ਬਿਨੈ ਕਰਨ ਦਾ ਮੌਕਾ ਮਿਲੇਗਾ। ਇਸ ਨਾਲ ਵਿਦਿਆਰਥੀਆਂ ਦੀ ਮਿਆਰੀ ਉੱਚ ਸਿੱਖਿਆ ਤੱਕ ਪਹੁੰਚ ਯਕੀਨੀ ਬਣਨ ਦੇ ਨਾਲ-ਨਾਲ ਤਜਰਬੇਕਾਰ ਬਿਨੈਕਾਰਾਂ, ਜਿਨ੍ਹਾਂ ਕੋਲ ਤਸੱਲੀਬਖ਼ਸ਼ ਅਕਾਦਮਿਕ ਯੋਗਦਾਨ ਹੋਵੇਗਾ, ਦਾ ਇਕ ਵੱਡਾ ਪੂਲ ਚੋਣ ਲਈ ਉਪਲਬਧ ਹੋਵੇਗਾ। ਪੰਜਾਬ ਸਿਵਲ ਡੈਂਟਲ ਸਰਵਿਸਜ਼ ਤੋਂ ਸਹਾਇਕ ਪ੍ਰੋਫੈਸਰਾਂ ਦੀ ਆਸਾਮੀ ਭਰਨ ਲਈ ਉਮਰ ਹੱਦ ਵਿੱਚ ਛੋਟ ਨੂੰ ਮਨਜ਼ੂਰੀ ਅੰਮ੍ਰਿਤਸਰ ਤੇ ਪਟਿਆਲਾ ਦੇ ਸਰਕਾਰੀ ਡੈਂਟਲ ਕਾਲਜਾਂ ਤੇ ਹਸਪਤਾਲਾਂ ਦੇ ਵੱਖ-ਵੱਖ ਵਿਭਾਗਾਂ ਵਿੱਚ ਟੀਚਿੰਗ ਫੈਕਲਟੀ ਦੀ ਘਾਟ ਦਾ ਨੋਟਿਸ ਲੈਂਦਿਆਂ ਕੈਬਨਿਟ ਨੇ ਪੰਜਾਬ ਡੈਂਟਲ ਐਜੂਕੇਸ਼ਨ ਸਰਵਿਸ (ਗਰੁੱਪ ਏ) ਰੂਲਜ਼ 2016 ਦੀ ਧਾਰਾ 8 ਦੀ ਉਪ ਧਾਰਾ 4 ਵਿੱਚ ਦਰਜ ਕਰਨ ਲਈ ਚੌਥੀ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਨਾਲ ਪੰਜਾਬ ਸਰਕਾਰ ਵੱਲੋਂ ਪੰਜਾਬ ਮੈਡੀਕਲ ਸਿੱਖਿਆ ਸਰਵਿਸ (ਗਰੁੱਪ ਏ) ਵਿੱਚ ਕੀਤੀ ਸੋਧ ਦੀ ਤਰਜ਼ ਉਤੇ ਤਰੱਕੀ ਰਾਹੀਂ ਪੰਜਾਬ ਸਿਵਲ ਡੈਂਟਲ ਸਰਵਿਸਜ਼ ਤੋਂ ਸਹਾਇਕ ਪ੍ਰੋਫੈਸਰਾਂ ਦੀ ਆਸਾਮੀ ਭਰਨ ਲਈ ਉਮਰ ਹੱਦ 37+8=45 ਹੋ ਜਾਵੇਗੀ, ਜਿਸ ਨਾਲ ਸਹਾਇਕ ਪ੍ਰੋਫੈਸਰ ਤੋਂ ਐਸੋਸੀਏਟ ਪ੍ਰੋਫੈਸਰ ਤੇ ਪ੍ਰੋਫੈਸਰ ਦੀਆਂ ਆਸਮੀਆਂ ਲਈ ਯੋਗ ਉਮੀਦਵਾਰ ਉਪਲਬਧ ਹੋਣੇ ਯਕੀਨੀ ਬਣਨਗੇ। ਉਮਰ ਹੱਦ 45 ਸਾਲ ਤੈਅ ਹੋਣ ਨਾਲ ਇਸ ਫੈਸਲੇ ਨਾਲ ਜਿੱਥੇ ਡੈਂਟਲ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਯਕੀਨੀ ਬਣੇਗੀ, ਉੱਥੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਹੋਣਗੀਆਂ। ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਲਈ ਸਿਖਲਾਈ ਕੋਰਸ ਸ਼ੁਰੂ ਕਰਨ ਲਈ ਬ੍ਰਿਟਿਸ਼ ਕੌਂਸਲ ਨਾਲ ਸਮਝੌਤਾ ਸਹੀਬੱਧ ਕਰਨ ਦੀ ਇਜਾਜ਼ਤ ਪੰਜਾਬ ਕੈਬਨਿਟ ਨੇ ਅਕਾਦਮਿਕ ਸੈਸ਼ਨ 2023-24 ਤੋਂ ਕੰਮ ਲਈ ਅੰਗਰੇਜ਼ੀ ਵਿੱਚ ਸੰਚਾਰ ਦੀ ਯੋਗਤਾ ਵਧਾਉਣ ਵਾਸਤੇ ਉੱਚ ਸਿੱਖਿਆ ਵਿਭਾਗ ਦੀ ਅਗਵਾਈ ਹੇਠ ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਲਈ ਸਿਖਲਾਈ ਕੋਰਸ ਸ਼ੁਰੂ ਕਰਨ ਲਈ ਬ੍ਰਿਟਿਸ਼ ਕੌਂਸਲ ਨਾਲ ਸਮਝੌਤਾ ਸਹੀਬੱਧ ਕਰਨ ਲਈ ਉੱਚ ਸਿੱਖਿਆ ਵਿਭਾਗ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫੈਸਲੇ ਤਹਿਤ ਮੁੱਢਲੇ ਪੜਾਅ ਵਿੱਚ ਪੰਜ ਹਜ਼ਾਰ ਵਿਦਿਆਰਥੀ ਕਵਰ ਹੋਣਗੇ। ਇਸ ਆਨਲਾਈਨ ਸਿਖਲਾਈ ਕੋਰਸ ਨਾਲ ਵਿਦਿਆਰਥੀਆਂ ਦਾ ਪੇਸ਼ੇਵਰ ਹਾਲਾਤ ਵਿੱਚ ਅੰਗਰੇਜ਼ੀ ਭਾਸ਼ਾ ਵਿੱਚ ਸੰਚਾਰ ਕਰਨ ਦਾ ਭਰੋਸਾ ਵਧੇਗਾ। ਇਸ ਨਾਲ ਨਾ ਸਿਰਫ਼ ਵਿਦਿਆਰਥੀਆਂ ਦਾ ਸਵੈ-ਵਿਸ਼ਵਾਸ ਵਧੇਗਾ, ਸਗੋਂ ਵਿਦਿਆਰਥੀ ਪ੍ਰਾਈਵੇਟ ਤੇ ਸਰਕਾਰੀ ਖੇਤਰ ਵਿੱਚ ਨੌਕਰੀਆਂ ਹਾਸਲ ਕਰਨ ਦੇ ਵੱਧ ਯੋਗ ਹੋ ਸਕਣਗੇ ਅਤੇ ਉਨ੍ਹਾਂ ਵਿੱਚ ਉੱਦਮੀਆਂ ਵਜੋਂ ਸੰਚਾਰ ਕਰਨ ਦੀ ਯੋਗਤਾ ਵੀ ਵਧੇਗੀ। ਪੰਜਾਬ ਐਜੂਕੇਸ਼ਨਲ ਟ੍ਰਿਬਿਊਨਲ ਨੂੰ ਵੱਧ ਅਖ਼ਤਿਆਰ ਦੇਣ ਨੂੰ ਹਰੀ ਝੰਡੀ ਕੈਬਨਿਟ ਨੇ ਪੰਜਾਬ ਐਫਲੀਏਟਿਡ ਕਾਲਜਿਜ਼ (ਸਿਕਿਉਰਿਟੀ ਆਫ਼ ਸਰਵਿਸ ਆਫ਼ ਇੰਪਲਾਈਜ਼), ਐਕਟ 1974 ਵਿੱਚ ਸੋਧ ਕਰਨ ਦੀ ਵੀ ਮਨਜ਼ੂਰੀ ਦੇ ਦਿੱਤੀ। ਇਸ ਨਾਲ ਪੰਜਾਬ ਐਜੂਕੇਸ਼ਨਲ ਟ੍ਰਿਬਿਊਨਲ ਨੂੰ ਆਪਣੇ ਫੈਸਲੇ ਲਾਗੂ ਕਰਵਾਉਣ ਲਈ ਵੱਧ ਅਖ਼ਤਿਆਰ ਮਿਲਣਗੇ। ਇਸ ਤੋਂ ਇਲਾਵਾ ਟ੍ਰਿਬਿਊਨਲ ਦਾ ਕੋਰਮ ਪ੍ਰਭਾਸ਼ਿਤ ਹੋਵੇਗਾ ਅਤੇ ਟ੍ਰਿਬਿਊਨਲ ਵੱਲੋਂ ਕੇਸਾਂ ਦੇ ਪ੍ਰਭਾਵਸ਼ਾਲੀ ਤਰੀਕੇ ਨਾਲ ਨਿਬੇੜੇ ਲਈ ਬੈਂਚਾਂ ਦੇ ਗਠਨ ਕਰਨ ਦੀ ਇਜਾਜ਼ਤ ਹੋਵੇਗੀ। ਜੂਡੀਸ਼ਲ ਅਫ਼ਸਰਾਂ ਦੀ ਤਨਖ਼ਾਹ ਵਿੱਚ ਸੋਧ ਸਬੰਧੀ ਨੋਟੀਫਿਕੇਸ਼ਨ ਨੂੰ ਕਾਰਜਬਾਅਦ ਪ੍ਰਵਾਨਗੀ ਕੈਬਨਿਟ ਨੇ ਦੂਜੇ ਕੌਮੀ ਜੂਡੀਸ਼ਲ ਪੇਅ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਤੇ ਸੁਪਰੀਮ ਕੋਰਟ ਦੇ ਆਲ ਇੰਡੀਆ ਜੱਜਜ਼ ਐਸੋਸੀਏਸ਼ਨ ਬਨਾਮ ਭਾਰਤ ਸਰਕਾਰ ਤੇ ਹੋਰਾਂ ਦੇ ਸਿਰਲੇਖ ਵਾਲੀ 2015 ਦੀ ਰਿੱਟ ਪਟੀਸ਼ਨ (ਸਿਵਲ) 643 ਵਿੱਚ ਮਿਤੀ 27-07-2022 ਤੇ 18-01-2023 ਦੇ ਹੁਕਮਾਂ ਦੀ ਪਾਲਣਾ ਕਰਦਿਆਂ ਜੂਡੀਸ਼ਲ ਅਫ਼ਸਰਾਂ ਦੀ ਤਨਖ਼ਾਹ ਵਿੱਚ ਸੋਧ ਸਬੰਧੀ ਮਿਤੀ 8-02-2023 ਦੇ ਨੋਟੀਫਿਕੇਸ਼ਨ ਨੂੰ ਕਾਰਜਬਾਅਦ ਪ੍ਰਵਾਨਗੀ ਦੇ ਦਿੱਤੀ। ਕਿਰਤ ਵਿਭਾਗ ਦੇ ਗਰੁੱਪ ਬੀ ਤੇ ਸੀ ਦੇ ਵਿਭਾਗੀ ਨਿਯਮਾਂ ਨੂੰ ਮਨਜ਼ੂਰੀ ਇਸ ਦੌਰਾਨ ਕੈਬਨਿਟ ਨੇ ਕਿਰਤ ਵਿਭਾਗ ਦੀ ਕਾਰਜਪ੍ਰਣਾਲੀ ਨੂੰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਗਰੁੱਪ ਬੀ ਅਤੇ ਸੀ ਦੇ ਵਿਭਾਗੀ ਨਿਯਮਾਂ ਵਿੱਚ ਸੋਧ ਨੂੰ ਮਨਜ਼ੂਰ ਕਰ ਲਿਆ।

News 19 June,2023
ਮੁੱਖ ਮੰਤਰੀ ਦੀ ਅਗਵਾਈ ਹੇਠ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ

ਵਿਛੜੀਆਂ ਰੂਹਾਂ ਦੇ ਸਨਮਾਨ ਵਿੱਚ ਦੋ ਮਿੰਟ ਦਾ ਮੌਨ ਵੀ ਧਾਰਨ ਕੀਤਾ ਗਿਆ ਚੰਡੀਗੜ੍ਹ, 19 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਨੇ ਉੱਘੀਆਂ ਸ਼ਖ਼ਸੀਅਤਾਂ, ਜਿਨ੍ਹਾਂ ਵਿੱਚ ਸਿਆਸੀ ਹਸਤੀਆਂ, ਸੁਤੰਤਰਤਾ ਸੰਗਰਾਮੀ, ਸ਼ਹੀਦ, ਖਿਡਾਰੀ ਤੇ ਉੜੀਸਾ ਰੇਲ ਹਾਦਸੇ ਵਿੱਚ ਜਾਨਾਂ ਗਵਾਉਣ ਵਾਲੇ ਸ਼ਾਮਲ ਹਨ, ਨੂੰ ਸ਼ਰਧਾਂਜਲੀ ਭੇਟ ਕੀਤੀ। 16ਵੀਂ ਵਿਧਾਨ ਸਭਾ ਦੇ ਚੌਥੇ ਸੈਸ਼ਨ ਦੀ ਬੈਠਕ ਦੌਰਾਨ ਸਦਨ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਇਲਾਵਾ ਸਾਬਕਾ ਮੰਤਰੀ ਚੌਧਰੀ ਸਵਰਨਾ ਰਾਮ, ਸਾਬਕਾ ਡਿਪਟੀ ਸਪੀਕਰ ਜਸਵੰਤ ਸਿੰਘ, ਸਾਬਕਾ ਵਿਧਾਇਕ ਰੁਮਾਲ ਚੰਦ, ਸੁਤੰਤਰਤਾ ਸੰਗਰਾਮੀ ਉਜਾਗਰ ਸਿੰਘ, ਸ਼ਹੀਦ ਮਨਦੀਪ ਸਿੰਘ ਹਵਲਦਾਰ, ਸ਼ਹੀਦ ਕੁਲਵੰਤ ਸਿੰਘ ਚੜਿੱਕ, ਸ਼ਹੀਦ ਸਿਪਾਹੀ ਹਰਕ੍ਰਿਸ਼ਨ ਸਿੰਘ ਤੇ ਸ਼ਹੀਦ ਸਿਪਾਹੀ ਸੇਵਕ ਸਿੰਘ, ਉੱਘੇ ਖਿਡਾਰੀ ਕੌਰ ਸਿੰਘ ਤੇ ਕਿਰਨ ਅਜੀਤ ਪਾਲ ਸਿੰਘ, ਪ੍ਰਸਿੱਧ ਅਦਾਕਾਰ ਮੰਗਲ ਢਿੱਲੋਂ ਅਤੇ ਸ਼ਹੀਦ ਨਾਇਬ ਸੂਬੇਦਾਰ ਬਲਬੀਰ ਸਿੰਘ ਰਾਣਾ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਬੰਧਤ ਪਰਿਵਾਰਾਂ ਨੂੰ ਸਦਨ ਵੱਲੋਂ ਸ਼ੋਕ ਸੁਨੇਹੇ ਭੇਜਣ ਬਾਰੇ ਮਤਾ ਲਿਆਂਦਾ, ਜਿਸ ਨੂੰ ਸਰਬਸੰਮਤੀ ਨਾਲ ਸਵੀਕਾਰ ਕਰ ਲਿਆ ਗਿਆ। ਸ਼ਰਧਾਂਜਲੀ ਭੇਟ ਕਰਨ ਦੌਰਾਨ ਵਿਛੜੀਆਂ ਰੂਹਾਂ ਦੇ ਸਨਮਾਨ ਵਿੱਚ ਦੋ ਮਿੰਟ ਦਾ ਮੌਨ ਵੀ ਧਾਰਨ ਕੀਤਾ ਗਿਆ ਸੀ।

News 19 June,2023
ਮੁੱਖ ਮੰਤਰੀ ਦੀ ਅਗਵਾਈ ਵਿਚ ਵਜ਼ਾਰਤ ਵੱਲੋਂ ਸਿੱਖ ਗੁਰਦੁਆਰਾ (ਸੋਧ) ਬਿੱਲ-2023 ਨੂੰ ਹਰੀ ਝੰਡੀ

ਪਾਵਨ ਗੁਰਬਾਣੀ ਦਾ ਮੁਫ਼ਤ ਪ੍ਰਸਾਰਨ ਕਰਨ ਲਈ ‘ਅਜੋਕੇ ਸਮੇਂ ਦੇ ਮਸੰਦਾਂ’ ਦੇ ਕੰਟਰੋਲ ਤੋਂ ਮੁਕਤ ਕਰਨ ਲਈ ਰਾਹ ਪੱਧਰਾ ਕਰੇਗਾ ਬਿੱਲ ਚੰਡੀਗੜ੍ਹ, 19 ਜੂਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਅੱਜ ਕਿਹਾ ਕਿ ਸਿੱਖ ਗੁਰਦੁਆਰਾ (ਸੋਧ) ਐਕਟ-2023 ਪਵਿੱਤਰ ਗੁਰਬਾਣੀ ਦਾ ਮੁਫ਼ਤ ਪ੍ਰਸਾਰਨ ਕਰਨ ਲਈ ‘ਅਜੋਕੇ ਸਮੇਂ ਦੇ ਮਸੰਦਾਂ’ ਦੇ ਕੰਟਰੋਲ ਤੋਂ ਮੁਕਤ ਕਰਨ ਲਈ ਰਾਹ ਪੱਧਰਾ ਕਰੇਗਾ। ਇੱਥੇ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਅੱਜ ‘ਦਾ ਸਿੱਖ ਗੁਰਦੁਆਰਾ ਐਕਟ-1925’ ਵਿਚ ਸੋਧ ਕਰਨ ਅਤੇ ਇਸ ਵਿਚ ਧਾਰਾ 125-ਏ ਸ਼ਾਮਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਨਾਲ ਸ੍ਰੀ ਹਰਿਮੰਦਰ ਸਾਹਿਬ ਤੋਂ ਪਾਵਨ ਗੁਰਬਾਣੀ ਦਾ ਪ੍ਰਸਾਰਨ ਮੁਫ਼ਤ ਕਰਨ ਨੂੰ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੋਢਿਆਂ ਉਤੇ ਪਵੇਗੀ। ਉਨ੍ਹਾਂ ਕਿਹਾ ਕਿ ਇਸ ਸੋਧ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਬਿਨਾਂ ਕਿਸੇ ਅਦਾਇਗੀ ਦੇ ਸਮੁੱਚੀ ਮਾਨਵਤਾ ਗੁਰਬਾਣੀ ਕੀਰਤਨ ਸਰਵਣ ਕਰੇ ਅਤੇ ਗੁਰਬਾਣੀ ਦਾ ਲਾਈਵ ਪ੍ਰਸਾਰਨ ਦੇਖ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਕਦਮ ਨਾਲ ਪਵਿੱਤਰ ਗੁਰਬਾਣੀ ਦਾ ਕਿਸੇ ਵੀ ਢੰਗ ਨਾਲ ਵਪਾਰੀਕਰਨ ਨਹੀਂ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਐਕਟ ਸਿੱਖ ਗੁਰਦੁਆਰਾ (ਸੋਧ) ਐਕਟ-2023 ਦੇ ਨਾਮ ਹੇਠ ਹੋਵੇਗਾ ਜੋ ਸਰਕਾਰੀ ਗਜ਼ਟ ਵਿਚ ਪ੍ਰਕਾਸ਼ਿਤ ਹੋਣ ਦੀ ਤਰੀਕ ਤੋਂ ਲਾਗੂ ਹੋਵੇਗਾ। ਉਨ੍ਹਾਂ ਕਿਹਾ ਕਿ ਗੁਰਬਾਣੀ ਦੇ ਮੁਫ਼ਤ ਪ੍ਰਸਾਰਨ ਲਈ ਧਾਰਾ-125 ਤੋਂ ਬਾਅਦ ਸਿੱਖ ਗੁਰਦੁਆਰਾ ਐਕਟ-1925 ਵਿਚ ਧਾਰਾ-125-ਏ ਵੀ ਦਰਜ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਐਕਟ ਵਿੱਚ ਇਹ ਵਿਵਸਥਾ ਹੋਵੇਗੀ ਕਿ ਮਹਾਨ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਦੇ ਪਾਸਾਰ ਲਈ ਬੋਰਡ ਦੀ ਡਿਊਟੀ (ਸ਼੍ਰੋਮਣੀ ਕਮੇਟੀ) ਸ੍ਰੀ ਹਰਿਮੰਦਰ ਸਾਹਿਬ ਤੋਂ ਪਵਿੱਤਰ ਗੁਰਬਾਣੀ ਦਾ ਲਾਈਵ ਪ੍ਰਸਾਰਨ (ਆਡੀਓ ਜਾਂ ਆਡੀਓ ਦੇ ਨਾਲ-ਨਾਲ ਵੀਡੀਓ) ਸਾਰੇ ਮੀਡੀਆ ਘਰਾਣਿਆਂ, ਆਊਟਲੈੱਟਜ਼, ਪਲੇਟਫਾਰਮ, ਚੈਨਲਾਂ ਆਦਿ ਜੋ ਵੀ ਚਾਹੁੰਦਾ ਹੋਵੇ, ਨੂੰ ਮੁਹੱਈਆ ਕਰਵਾਉਣ ਲਈ ਹੋਵੇਗੀ। ਇਸ ਐਕਟ ਵਿਚ ਇਹ ਵਿਵਸਥਾ ਵੀ ਹੋਵੇਗੀ ਕਿ ਪ੍ਰਸਾਰਨ ਦੌਰਾਨ ਕਿਸੇ ਵੀ ਕੀਮਤ ਉਤੇ ਇਸ਼ਤਿਹਾਰਬਾਜ਼ੀ/ਵਪਾਰੀਕਰਨ/ਵਿਗਾੜ ਨਾ ਹੋਵੇ। ਮੁੱਖ ਮੰਤਰੀ ਨੇ ਕਿਹਾ ਕਿ ਇਕ ਨਿਮਾਣੇ ਤੇ ਸ਼ਰਧਾਵਾਨ ਸਿੱਖ ਵਜੋਂ ਉਹ ਦੁਨੀਆ ਭਰ ਵਿਚ ਗੁਰਬਾਣੀ ਦੇ ਮੁਫ਼ਤ ਪ੍ਰਸਾਰਨ ਲਈ ਜ਼ੋਰਦਾਰ ਢੰਗ ਨਾਲ ਆਵਾਜ਼ ਬੁਲੰਦ ਕਰਨਗੇ। ਭਗਵੰਤ ਮਾਨ ਨੇ ਹੈਰਾਨੀ ਜ਼ਾਹਰ ਕਰਦਿਆਂ ਕਿਹਾ ਕਿ ਇਕ ਵਿਸ਼ੇਸ਼ ਚੈਨਲ ਵੱਲੋਂ ਗੁਰਬਾਣੀ ਦੇ ਪ੍ਰਸਾਰਨ ਉਤੇ ਕੰਟਰੋਲ ਕੀਤੇ ਹੋਣ ਦੀ ਮੁਖਾਲਫ਼ਤ ਕਰਨ ਨਾਲ ਪੰਥ ਉਤੇ ਹਮਲਾ ਕਿਵੇਂ ਆਖਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪ੍ਰਸਾਰਨ ਦੇ ਹੱਕ ਇਕ ਚੈਨਲ ਤੱਕ ਸੀਮਿਤ ਰੱਖਣਾ ਪੂਰੀ ਤਰ੍ਹਾਂ ਅਨਿਆਂਪੂਰਨ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਸਰਕਾਰ ਦੇ ਕਿਸੇ ਵਿਸ਼ੇਸ਼ ਚੈਨਲ ਜਾਂ ਪ੍ਰਾਈਵੇਟ ਤੌਰ ਉਤੇ ਕਿਸੇ ਵਿਅਕਤੀ ਨੂੰ ਦੇਣ ਦਾ ਨਹੀਂ ਹੈ ਸਗੋਂ ਇਸ ਦਾ ਮਨੋਰਥ ਦੁਨੀਆ ਦੇ ਕੋਨੇ-ਕੋਨੇ ਵਿਚ ਗੁਰਬਾਣੀ ਦਾ ਸੰਦੇਸ਼ ਫੈਲਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਹ ਸੋਧ ਕਰਨ ਲਈ ਸਮਰੱਥ ਹੈ ਕਿਉਂਕਿ ਸੁਪਰੀਮ ਕੋਰਟ ਪਹਿਲਾਂ ਹੀ ਫੈਸਲਾ ਦੇ ਚੁੱਕੀ ਹੈ ਕਿ ਇਹ ਐਕਟ ਅੰਤਰ-ਰਾਜੀ ਐਕਟ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਵਿੱਚ ਲੰਮੇ ਸਮੇਂ ਤੋਂ ਇੱਕ ਹੀ ਪਰਿਵਾਰ ਦਾ ਦਬਦਬਾ ਰਿਹਾ ਹੈ, ਜਿਸ ਕਾਰਨ ਸਿੱਖ ਪੰਥ ਦਾ ਨਾ ਪੂਰਿਆ ਜਾਣ ਵਾਲਾ ਨੁਕਸਾਨ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਗੰਦੀ ਖੇਡ ਖੇਡਦੇ ਹੋਏ ਇਸ ਪਰਿਵਾਰ ਨੇ ਆਪਣੇ ਚਹੇਤੇ ਚੈਨਲ ਨੂੰ ਗੁਰਬਾਣੀ ਦੇ ਪ੍ਰਸਾਰਨ ਦਾ ਵਿਸ਼ੇਸ਼ ਅਧਿਕਾਰ ਦੇ ਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਹੈ ਜਦਕਿ ਐਕਟ ਵਿੱਚ ਸ਼ਬਦ ਟੈਲੀਕਾਸਟ ਜਾਂ ਪ੍ਰਸਾਰਣ ਦਾ ਕੋਈ ਜ਼ਿਕਰ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਿਉਂ ਜੋ ਲੋਕ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਸਰਵਣ ਕਰਨਾ ਚਾਹੁੰਦੇ ਹਨ, ਇਸ ਲਈ ਉਨ੍ਹਾਂ ਨੂੰ ਇਸ ਚੈਨਲ ਲਈ ਅਦਾਇਗੀ ਕਰਨੀ ਪੈਂਦੀ ਹੈ। ਹਾਲਾਂਕਿ, ਉਨ੍ਹਾਂ ਕਿਹਾ ਕਿ ਇਸ ਚੈਨਲ ਦਾ ਪੈਕੇਜ ਹੋਰ ਚੈਨਲਾਂ ਦੇ ਨਾਲ ਦਿੱਤਾ ਗਿਆ ਹੈ ਜੋ ਬਹੁਤ ਮਹਿੰਗਾ ਹੈ ਅਤੇ ਆਮ ਆਦਮੀ ਇਸ ਦਾ ਬੋਝ ਨਹੀਂ ਸਹਿਣ ਕਰ ਸਕਦਾ। ਭਗਵੰਤ ਮਾਨ ਨੇ ਅਫਸੋਸ ਜ਼ਾਹਰ ਕੀਤਾ ਕਿ ਸਿੱਖ ਗੁਰਦੁਆਰਾ ਐਕਟ-1925 ਰਾਹੀਂ ਬਣਾਈ ਗਈ ਸ਼੍ਰੋਮਣੀ ਕਮੇਟੀ ਨੂੰ ਗੁਰਬਾਣੀ ਦਾ ਪ੍ਰਚਾਰ ਕਰਨ ਦਾ ਜ਼ਿੰਮਾ ਸੌਂਪਿਆ ਗਿਆ ਸੀ, ਪਰ ਇਸ ਨੇ ਆਪਣੇ ਇਕ ਪਰਿਵਾਰ ਦਾ ਹੱਥਠੋਕਾ ਬਣ ਕੇ ਆਪਣਾ ਫਰਜ਼ ਭੁਲਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ 11 ਸਾਲ ਬੀਤ ਚੁੱਕੇ ਹਨ ਅਤੇ ਅਜੇ ਤੱਕ ਸੂਬੇ ਵਿੱਚ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨਹੀਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਸ਼੍ਰੋਮਣੀ ਕਮੇਟੀ ਦੇ ਕਾਰਜਕਾਰੀ ਪ੍ਰਧਾਨ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਨੂੰ ਸਿਰਫ਼ ਇਸ ਲਈ ਹਟਾ ਰਹੇ ਹਨ ਕਿਉਂਕਿ ਉਹ ਉਸ ਪਰਿਵਾਰ ਦੇ ਰਾਹ 'ਤੇ ਨਹੀਂ ਚੱਲ ਰਹੇ। ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਇਹ ਐਕਟ ਪੰਥ 'ਤੇ ਕੋਈ ਹਮਲਾ ਨਹੀਂ ਹੈ ਸਗੋਂ ਇਹ ਪਵਿੱਤਰ ਗੁਰਬਾਣੀ ਦਾ ਵਿਸ਼ਵ ਭਰ ਵਿਚ ਮੁਫਤ ਪ੍ਰਸਾਰਨ ਯਕੀਨੀ ਬਣਾਉਣ ਲਈ ਇਕ ਨਿਮਾਣਾ ਜਿਹਾ ਉਪਰਾਲਾ ਹੈ।

News 19 June,2023
ਅਨੁਸੂਚਿਤ ਜਾਤੀ ਦਾ ਜਾਅਲੀ ਸਰਟੀਫਿਕੇਟ ਕੀਤਾ ਰੱਦ, ਲਏ ਲਾਭ ਹੋਣਗੇ ਵਾਪਿਸ: ਡਾ.ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਚਨਬੱਧ ਹੈ ਚੰਡੀਗੜ੍ਹ, 19 ਜੂਨ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਅਰਵਿੰਦ ਕੁਮਾਰ ਪੁੱਤਰ ਸੁਦਾਮਾ ਸਿੰਘ ਮਕਾਨ ਨੰ. 3, ਉਂਕਾਰ ਨਗਰ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਦੇ ਵਸਨੀਕ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਪੰਜਾਬ ਸਰਕਾਰ ਪੱਧਰ ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕੀਤਾ ਗਿਆ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਸ੍ਰੀ ਰਾਜੇਸ਼ ਕੁਮਾਰ ਮਹਿਰਾ, ਪਿੰਡ ਤੇ ਡਾਕਖਾਨਾ ਲਖਨਪਾਲ, ਜ਼ਿਲ੍ਹਾ ਜਲੰਧਰ ਵੱਲੋਂ ਸਮਾਜਿਕ ਨਿਆਂ ਅਤੇ ਅਧਿਕਾਰਤਾਂ ਮੰਤਰਾਲਾ, ਭਾਰਤ ਸਰਕਾਰ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਮਕਾਨ ਨੰ. 3, ਉਂਕਾਰ ਨਗਰ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਦੇ ਵਾਸੀ ਅਰਵਿੰਦ ਕੁਮਾਰ (ਭੋਇਆ) ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਵੀ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੈ। ਜਦ ਕਿ ਇਹ ਭੋਇਆ ਜਾਤੀ ਪੰਜਾਬ ਰਾਜ ਦੀ ਅਨੁਸੂਚਿਤ ਜਾਤੀ ਦੀ ਸੂਚੀ ਵਿਚ ਸ਼ਾਮਿਲ ਨਹੀ ਹੈ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਵਿਭਾਗ ਵੱਲੋਂ ਇਸ ਕੇਸ ਦੀ ਜਾਂਚ ਕਰਨ ਤੋਂ ਬਾਅਦ ਅਰਵਿੰਦ ਕੁਮਾਰ ਦਾ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਹੋਈ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਾਡੇ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ, ਕਪੂਰਥਲਾ ਨੂੰ ਪੱਤਰ ਲਿਖ ਕੇ ਅਰਵਿੰਦ ਕੁਮਾਰ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 98 ਮਿਤੀ 01.02.1989 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਦੀ ਬੇਨਤੀ ਕੀਤੀ ਹੈ ਅਤੇ ਜੇਕਰ ਸਬੰਧਤ ਵੱਲੋਂ ਐਸ.ਸੀ.ਸਰਟੀਫਿਕੇਟ ਦਾ ਲਾਭ ਲਿਆ ਗਿਆ ਹੈ ਤਾਂ ਉਹ ਵੀ ਵਾਪਸ ਲਿਆ ਜਾਵੇ।

News 19 June,2023
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦੇ ਕਾਫਿਲੇ 'ਤੇ ਹਮਲਾ ਹੋਣ ਦਾ ਸਮਾਚਾਰ

ਆਪ ਨੇਤਾਵਾਂ ਨੇ ਕਿਹਾ : ਕਾਂਗਰਸੀ ਵਰਕਰਾਂ ਨੇ ਕੀਤਾ ਹਮਲਾ ਦਿੱਲੀ , 18 ਜੂਨ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫਿਲੇ ਉਪਰ ਅੱਜ ਹਮਲਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਨ੍ਹਾਂ ਦੋਵਾਂ ਮੁੱਖ ਮੰਤਰੀਆਂ 'ਤੇ ਹਮਲਾ ਕਰਨ ਦਾ ਦਾਅਵਾ ਆਪ ਪਾਰਟੀ ਨੇ ਖੁਦ ਕੀਤਾ ਹੈ। ਨੇਤਾਵਾਂ ਦਾ ਕਹਿਣਾ ਹੈ ਕਿ ਰਾਜਸਥਾਨ ਦੇ ਸ੍ਰੀ ਗੰਗਾਨਗਰ ਜ਼ਿਲੇ ਵਿੱਚ ਕੇਜਰੀਵਾਲ ਅਤੇ ਭਗਵੰਤ ਮਾਨ ਦੇ ਕਾਫਿਲੇ ਉਪਰ ਹਮਲਾ ਯੂਥ ਕਾਂਗਰਸ ਦੇ ਵਰਕਰਾਂ ਨੇ ਕੀਤਾ ਹੈ, ਜਿਨ੍ਹਾਂ ਨੇ ਲਾਠੀਆਂ ਦੇ ਨਾਲ ਲੈਸ ਹੋ ਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੇ ਕਾਫਿਲੇ ਉਪਰ ਹਮਲਾ ਕਰਨ ਦਾ ਦੋਸ਼ ਹੈ। ਉਕਤ ਨੇਤਾ ਸ੍ਰੀ ਗੰਗਾਨਗਰ ਵਿਖੇ ਇੱਕ ਜਨ ਸਭਾ ਨੂੰ ਸੰਬੋਧਲ ਕਰਨ ਗਏ ਸਨ, ਜਿਨ੍ਹੇ ਇਹ ਹਮਲਾ ਕਰਨ ਦਾ ਦੋਸ਼ ਹੈ।

News 18 June,2023
ਗੁਰਬਾਣੀ ਦਾ ਪੑਸਾਰਣ ਸਭ ਲਈ ਮੁਫਤ ਹੋਵੇਗਾ

ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਮਾਨ ਸਰਕਾਰ ਨੇ ਇਕ ਵੱਡਾ ਫੈਸਲਾ ਕਰਨ ਜਾ ਰਹੀ ਹੈ ਚੰਡੀਗੜ੍ਹ, 18 ਜੂਨ 2023-ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਮਾਨ ਸਰਕਾਰ ਨੇ ਇਕ ਵੱਡਾ ਫੈਸਲਾ ਕਰਨ ਜਾ ਰਹੀ ਹੈ। ਹੁਣ ਗੁਰਦੁਆਰਾ ਐਕਟ 1925 'ਚ ਨਵੀਂ ਧਾਰਾ ਜੋੜੀ ਜਾਵੇਗੀ, ਜਿਸ 'ਚ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਮੁਫਤ ਹੋਵੇਗਾ। ਇਹ ਮਤਾ ਕੱਲ ਕੈਬਨਿਟ 'ਚ ਲਿਆਂਦਾ ਜਾਵੇਗਾ। ਇਸ ਸਬੰਧੀ ਭਗਵੰਤ ਸਿੰਘ ਮਾਨ ਨੇ ਟਵੀਟ ਕਰ ਕੇ ਕਿਹਾ, ''ਵਾਹਿਗੁਰੂ ਜੀ ਦੇ ਅਸ਼ੀਰਵਾਦ ਸਦਕਾ ਕੱਲ ਇੱਕ ਇਤਿਹਾਸਿਕ ਫੈਸਲਾ ਕਰਨ ਜਾ ਰਹੇ ਹਾਂ..ਸਮੂਹ ਸੰਗਤਾਂ ਦੀ ਮੰਗ ਮੁਤਾਬਕ ਸਿੱਖ ਗੁਰੁਦਵਾਰਾ ਐਕਟ 1925 ਵਿੱਚ ਇੱਕ ਨਵੀਂ ਧਾਰਾ ਜੋੜ ਰਹੇ ਹਾਂ ਕਿ ਹਰਿਮੰਦਰ ਸਾਹਬ ਜੀ ਤੋਂ ਗੁਰਬਾਣੀ ਦਾ ਪੑਸਾਰਣ ਸਭ ਲਈ ਮੁਫਤ ਹੋਵੇਗਾ

News 18 June,2023
ਡਾ.ਬੀ.ਆਰ.ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਲਈ 2 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ ਚੰਡੀਗੜ੍ਹ, 18 ਜੂਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ। ਸੂਬਾ ਸਰਕਾਰ ਵੱਲੋਂ ਇਸ ਸਬੰਧੀ ਕਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਡਾ.ਬੀ.ਆਰ.ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਤਹਿਤ 2 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ ਜਿਲ੍ਹਿਆਂ ਵਿੱਚ ਬਣੇ ਡਾ.ਬੀ.ਆਰ.ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਤਹਿਤ 2 ਕਰੋੜ ਰੁਪਏ ਦੀ ਰਾਸ਼ੀ ਜ਼ਿਲ੍ਹਾ ਅੰਮ੍ਰਿਤਸਰ,ਪਟਿਆਲਾ, ਸੰਗਰੂਰ, ਫਿਰੋਜ਼ਪੁਰ, ਫਰੀਦਕੋਟ, ਰੂਪਨਗਰ, ਮੋਗਾ, ਗੁਰਦਾਸਪੁਰ, ਹੁਸ਼ਿਆਰਪੁਰ, ਫਤਿਹਗੜ੍ਹ ਸਾਹਿਬ, ਕਪੂਰਥਲਾ ਅਤੇ ਸ਼ਹੀਦ ਭਗਤ ਸਿੰਘ ਨਗਰ ਨੂੰ ਜਾਰੀ ਕੀਤੀ ਗਈ ਹੈ। ਸਰਕਾਰ ਵੱਲੋਂ ਹਰ ਜਿਲ੍ਹੇ ਵਿੱਚ ਡਾ.ਬੀ.ਆਰ.ਅੰਬੇਦਕਰ ਭਵਨ ਸਥਾਪਤ ਕਰਨ ਦਾ ਫੈਸਲਾ ਲਿਆ ਗਿਆ ਸੀ ਤਾਂ ਜੋ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਲਈ ਇੱਕ ਛੱਤ ਹੇਠ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡਾ.ਬੀ.ਆਰ.ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਦੇ ਕੰਮ ਲਈ ਉਹ ਸਰਕਾਰੀ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਵਿੱਤੀ ਨਿਯਮਾ ਦੀ ਸਖ਼ਤੀ ਨਾਲ ਪਾਲਣਾ ਕਰਨ।

News 18 June,2023
ਪੰਜਾਬ 'ਚ ਮਿਆਰੀ ਬੀਜਾਂ, ਕੀਟਨਾਸ਼ਕਾਂ ਤੇ ਖਾਦਾਂ ਦੀ ਵਿਕਰੀ ਯਕੀਨੀ ਬਣਾਉਣ ਲਈ ਸੱਤ ਫਲਾਇੰਗ ਸਕੁਐਡ ਟੀਮਾਂ ਗਠਿਤ

ਖੇਤੀਬਾੜੀ ਵਿਭਾਗ ਦੀਆਂ ਟੀਮਾਂ ਨਿਯਮਤ ਤੌਰ 'ਤੇ ਖੇਤੀ ਉਤਪਾਦਾਂ ਦੀ ਗੁਣਵੱਤਾ ਦੀ ਜਾਂਚ ਕਰਨਗੀਆਂ : ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 18 ਜੂਨ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਮਿਆਰੀ ਬੀਜਾਂ, ਖਾਦਾਂ ਅਤੇ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਫਲਾਇੰਗ ਸਕੁਐਡ ਦੀਆਂ ਸੱਤ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਹ ਟੀਮਾਂ ਬੀਜਾਂ, ਖਾਦਾਂ ਅਤੇ ਕੀਟਨਾਸ਼ਕਾਂ ਦੇ ਨਿਰਮਾਣ ਯੂਨਿਟਾਂ ਅਤੇ ਦੁਕਾਨਾਂ ਦਾ ਦੌਰਾ ਕਰਨਗੀਆਂ। ਇਸ ਦੇ ਨਾਲ ਹੀ ਇਹ ਟੀਮਾਂ ਇਨ੍ਹਾਂ ਉਤਪਾਦਾਂ ਦੀ ਗੁਣਵੱਤਾ ਦੀ ਨਿਯਮਤ ਤੌਰ 'ਤੇ ਜਾਂਚ ਕਰਨ ਅਤੇ ਨਮੂਨੇ ਲੈਣ ਦੇ ਨਾਲ-ਨਾਲ ਕਿਸਾਨਾਂ ਨੂੰ ਵੇਚੇ ਜਾਣ ਵਾਲੇ ਉਕਤ ਉਤਪਾਦਾਂ ਦੀਆਂ ਕੀਮਤਾਂ ‘ਤੇ ਵੀ ਨਜ਼ਰ ਰੱਖਣਗੀਆਂ। ਉਨ੍ਹਾਂ ਅੱਗੇ ਦੱਸਿਆ ਕਿ ਵਿਭਾਗ ਦੇ ਜੁਆਇੰਟ ਡਾਇਰੈਕਟਰਾਂ ਅਤੇ ਮੁੱਖ ਖੇਤੀਬਾੜੀ ਅਫ਼ਸਰਾਂ ਦੀ ਅਗਵਾਈ ਹੇਠ ਗਠਿਤ ਕੀਤੀਆਂ ਫਲਾਇੰਗ ਸਕੁਐਡ ਦੀਆਂ ਇਹ ਟੀਮਾਂ ਕਿਸਾਨਾਂ ਦੇ ਹਿੱਤਾਂ ਲਈ ਬੀਜਾਂ, ਕੀਟਨਾਸ਼ਕਾਂ ਅਤੇ ਖਾਦਾਂ ਦੀ ਵਿਕਰੀ 'ਤੇ ਨੇੜਿਓਂ ਨਜ਼ਰ ਰੱਖਣ ਦੇ ਨਾਲ-ਨਾਲ ਕਿਸਾਨਾਂ ਨੂੰ ਲੋਂੜੀਦੇ ਉਤਪਾਦਾਂ ਦੀ ਮੰਗ ਅਤੇ ਸਪਲਾਈ ਦਾ ਵੀ ਧਿਆਨ ਰੱਖਣਗੀਆਂ। ਜ਼ਿਕਰਯੋਗ ਹੈ ਕਿ ਤਿੰਨ ਤੋਂ ਚਾਰ ਜ਼ਿਲ੍ਹਿਆਂ ਲਈ ਫਲਾਇੰਗ ਸਕੁਐਡ ਦੀ ਇੱਕ ਟੀਮ ਗਠਿਤ ਕੀਤੀ ਗਈ ਹੈ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਕਿਸਾਨ ਕੋਈ ਵੀ ਖੇਤੀ ਉਤਪਾਦ ਖਰੀਦਣ ਵੇਲੇ ਵਿਕਰੇਤਾ ਤੋਂ ਉਸ ਦਾ ਬਿੱਲ ਜ਼ਰੂਰ ਲੈਣ ਅਤੇ ਬਿੱਲਾਂ 'ਤੇ ਦਰਸਾਈ ਗਈ ਰਕਮ ਹੀ ਅਦਾ ਕਰਨੀ ਯਕੀਨੀ ਬਣਾਉਣ। ਉਨ੍ਹਾਂ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਜੇਕਰ ਵਿਕਰੇਤਾਵਾਂ ਵੱਲੋਂ ਬਿੱਲ ਨਹੀਂ ਦਿੱਤਾ ਜਾਂਦਾ ਤਾਂ ਕਿਸਾਨ ਵੱਲੋਂ ਜ਼ਿਲ੍ਹੇ ਦੇ ਸਬੰਧਤ ਖੇਤੀਬਾੜੀ ਅਧਿਕਾਰੀ ਕੋਲ ਸ਼ਿਕਾਇਤ ਕੀਤੀ ਜਾਵੇ ਅਤੇ ਇਸ ਸਬੰਧੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਨਕਲੀ ਬੀਜ, ਕੀਟਨਾਸ਼ਕ ਜਾਂ ਖਾਦ ਵੇਚ ਕੇ ਅੰਨਦਾਤੇ ਦਾ ਸ਼ੋਸ਼ਣ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

News 18 June,2023
ਡਾ. ਬਲਬੀਰ ਸਿੰਘ ਵੱਲੋਂ ਸਰਕਾਰ ਤੁਹਾਡੇ ਦੁਆਰ ਤਹਿਤ ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ

ਕਿਹਾ, 'ਪੰਜਾਬ ਸਰਕਾਰ ਪੰਜਾਬ ਨੂੰ ਬਣਾ ਰਹੀ ਹੈ ਦੇਸ਼ ਦਾ ਮੋਹਰੀ ਸੂਬਾ' -ਪਿੰਡ ਨੰਦਪੁਰ ਕੇਸ਼ੋ ਤੇ ਫੱਗਣਮਾਜਰਾ ਵਿਖੇ ਜਨ ਸੁਵਿਧਾ ਕੈਂਪ, ਪੰਚਾਇਤ ਘਰ ਵਿਖੇ ਵੀ ਲੋਕਾਂ ਨੂੰ ਮਿਲੇ ਸਿਹਤ ਮੰਤਰੀ ਪਟਿਆਲਾ, 17 ਜੂਨ: ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਪੰਜਾਬ ਸਰਕਾਰ ਵੱਲੋਂ ਅਰੰਭੀ ਮੁਹਿੰਮ ਸਰਕਾਰ ਤੁਹਾਡੇ ਦੁਆਰ ਤਹਿਤ ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ। ਇੱਥੇ ਪੰਚਾਇਤ ਘਰ ਵਿਖੇ ਲੋਕਾਂ ਨੂੰ ਮਿਲਦਿਆਂ ਉਨ੍ਹਾਂ ਨੇ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਦੇ ਹੱਲ ਲਈ ਲੋੜੀਂਦੇ ਨਿਰਦੇਸ਼ ਜਾਰੀ ਕੀਤੇ। ਇਸ ਦੌਰਾਨ ਪੰਜਾਬ ਸਰਕਾਰ ਤੁਹਾਡੇ ਦੁਆਰ ਤਹਿਤ ਪਿੰਡ ਨੰਦਪੁਰ ਕੇਸ਼ੋ ਅਤੇ ਫੱਗਣਮਾਜਰਾ ਵਿਖੇ ਲਗਾਏ ਗਏ ਜਨ ਸੁਵਿਧਾ ਕੈਂਪਾਂ ਮੌਕੇ ਡਾ. ਬਲਬੀਰ ਸਿੰਘ ਨੇ ਦੱਸਿਆਂ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇਹ ਇੱਕ ਨਿਵੇਕਲੀ ਪਹਿਲਕਦਮੀ ਕੀਤੀ ਹੈ ਤਾਂ ਕਿ ਪ੍ਰਸ਼ਾਸਨਿਕ ਅਧਿਕਾਰੀ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਪੁੱਜਕੇ ਉਨ੍ਹਾਂ ਦੀਆਂ ਦੁੱਖ ਤਕਲੀਫ਼ਾਂ ਦਾ ਨਿਵਾਰਨ ਕਰਨ। ਸਿਹਤ ਮੰਤਰੀ ਨੇ ਆਪਣੇ ਹਲਕੇ ਪਟਿਆਲਾ ਦਿਹਾਤੀ, ਅੰਦਰ ਅਜਿਹੇ ਜਨ ਸੁਵਿਧਾ ਕੈਂਪਾਂ ਦੀ ਇੱਕ ਲੜੀ ਸ਼ੁਰੂ ਕੀਤੀ ਹੈ, ਜਿਸ ਤਹਿਤ ਉਹ ਹਰ ਹਫ਼ਤੇ ਪਿੰਡਾਂ ਅੰਦਰ ਜਾ ਕੇ ਇਹ ਕੈਂਪ ਲਗਾ ਰਹੇ ਹਨ ਤੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਉਨ੍ਹਾਂ ਦੇ ਘਰਾਂ ਨੇੜੇ ਹੀ ਪ੍ਰਦਾਨ ਕੀਤੀਆਂ ਜਾਂਦੀਆਂ ਹਨ। 18 ਜੂਨ ਨੂੰ ਪਿੰਡ ਚਲੈਲਾ ਵਿਖੇ ਅਤੇ 27 ਤੇ 28 ਜੂਨ ਨੂੰ ਕ੍ਰਮਵਾਰ ਪਿੰਡ ਸਿੱਧੂਵਾਲ ਅਤੇ ਜੱਸੋਵਾਲ ਵਿਖੇ ਅਜਿਹੇ ਕੈਂਪ ਲਗਾਏ ਜਾਣਗੇ। ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਨੂੰ ਅਸਲ ਅਰਥਾਂ ਵਿੱਚ ਰੰਗਲਾ ਪੰਜਾਬ ਬਣਾ ਕੇ ਦੇਸ਼ ਦਾ ਇੱਕ ਨੰਬਰ ਦਾ ਸੂਬਾ ਬਣਾ ਰਹੀ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦਾ ਇੱਕੋ-ਇੱਕ ਏਜੰਡਾ ਹੈ ਕਿ ਜਿਸ ਖੇਤਰ ਵਿੱਚ ਵੀ ਪੰਜਾਬ ਪੱਛੜ ਰਿਹਾ ਹੈ, ਉਸੇ ਖੇਤਰ ਵਿੱਚ ਸੂਬੇ ਨੂੰ ਤਰੱਕੀ ਦੀਆਂ ਲੀਹਾਂ 'ਤੇ ਲਿਆਂਦਾ ਜਾਵੇ। ਸਿਹਤ ਮੰਤਰੀ ਨੇ ਇਸ ਦੌਰਾਨ ਹੋਰਨਾਂ ਪਿੰਡਾਂ ਅੰਦਰ ਜਾ ਕੇ ਲੋਕਾਂ ਦੇ ਮਸਲੇ ਹੱਲ ਕਰਵਾਏ ਅਤੇ ਕਿਹਾ ਕਿ ਉਹ ਆਪਣੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਤਤਪਰ ਰਹਿਣਗੇ। ਇਸ ਮੌਕੇ ਕਾਰਜਕਾਰੀ ਡਿਪਟੀ ਕਮਿਸ਼ਨਰ ਅਦਿੱਤਿਆ ਉਪਲ, ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ, ਕਰਨਲ ਜੇ.ਵੀ. ਸਿੰਘ, ਐਡਵੋਕੇਟ ਰਾਹੁਲ ਸੈਣੀ, ਬਲਵਿੰਦਰ ਸੈਣੀ, ਡਾ. ਜਤਿੰਦਰ ਕਾਂਸਲ, ਲਾਲ ਸਿੰਘ, ਸੁਰੇਸ਼ ਕੁਮਾਰ, ਜੇ.ਪੀ.ਐਸ. ਕਾਲੜਾ, ਪਰਦੀਪ ਸ਼ਰਮਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ, ਜਿਨ੍ਹਾਂ ਨੇ ਜਨ ਸੁਵਿਧਾ ਕੈਂਪ ਦੌਰਾਨ ਮੌਕੇ 'ਤੇ ਹੀ ਲੋਕਾਂ ਨੂੰ ਵੱਖ-ਵੱਖ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕੀਤੀਆਂ।

News 17 June,2023
ਬਲਤੇਜ ਪੰਨੂ ਨੇ ਜਾਰੀ ਕੀਤਾ ਸਰਕਾਰੀ ਮਹਿੰਦਰਾ ਕਾਲਜ ਦੇ ਰੈਗੂਲਰ ਕੋਰਸਾਂ ਦਾ ਪ੍ਰਾਸਪੈਕਟ

ਮੁੱਖ ਮੰਤਰੀ ਭਗਵੰਤ ਮਾਨ ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਆਪਣੀ ਵਚਨਬੱਧਤਾ ਨਿਭਾ ਰਹੇ ਪਟਿਆਲਾ, 17 ਜੂਨ: ਸਰਕਾਰੀ ਮਹਿੰਦਰਾ ਕਾਲਜ ਦਾ ਸੈਸ਼ਨ 2023-24 ਲਈ ਰੈਗੂਲਰ ਕੋਰਸਾਂ ਦਾ ਪ੍ਰਾਸਪੈਕਸ, ਅੱਜ ਡਾਇਰੈਕਟਰ, ਮੀਡੀਆ ਰਿਲੇਸ਼ਨਜ਼, ਮੁੱਖ ਮੰਤਰੀ ਪੰਜਾਬ ਬਲਤੇਜ ਪੰਨੂ ਨੇ ਜਾਰੀ ਕੀਤਾ। ਇਸ ਮੌਕੇ ਬਲਤੇਜ ਪੰਨੂ ਨੇ ਸਰਕਾਰੀ ਮਹਿੰਦਰਾ ਕਾਲਜ ਨੂੰ ਦੇਸ਼ ਦੀ ਇੱਕ ਸ਼ਾਨਦਾਰ ਵਿੱਦਿਅਕ ਸੰਸਥਾ ਦੱਸਦਿਆਂ ਅਤੇ ਇਸ ਵੱਲੋਂ ਉੱਚ-ਸਿੱਖਿਆ ਦੇ ਪ੍ਰਸਾਰ ਵਿੱਚ ਪਾਏ ਜਾ ਰਹੇ ਯੋਗਦਾਨ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਆਪਣੀ ਵਚਨਬੱਧਤਾ ਨਿਭਾ ਰਹੇ ਹਨ। ਬਲਤੇਜ ਪੰਨੂ ਨੇ ਕਾਲਜ ਕੈਂਪਸ ਅੰਦਰ ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਵੀ ਲਗਾਏ। ਕਾਲਜ ਦੇ ਪ੍ਰਿੰਸੀਪਲ ਪ੍ਰੋ. ਅਮਰਜੀਤ ਸਿੰਘ ਨੇ ਮੁੱਖ ਮਹਿਮਾਨ ਦਾ ਕਾਲਜ ਪੁੱਜਣ ਤੇ ਨਿੱਘਾ ਸਵਾਗਤ ਕੀਤਾ ਅਤੇ ਦੱਸਿਆ ਕਿ ਪ੍ਰਾਸਪੈਕਟਸ ਵਿੱਚ ਵਿੱਦਿਅਕ ਗਤੀਵਿਧੀਆਂ, ਦਾਖਲਾ ਪ੍ਰੀਕਿਰਿਆ, ਫੀਸਾਂ, ਵਜ਼ੀਫੇ, ਮੈਡਲ ਆਦਿ ਸੰਬੰਧੀ ਮੁਕੰਮਲ ਵੇਰਵੇ ਦਿੱਤੇ ਗਏ ਹਨ ਅਤੇ ਵਿਦਿਆਰਥੀਆਂ ਦੀ ਸਹੂਲਤ ਲਈ ਪ੍ਰਾਸਪੈਕਟਸ ਕਾਲਜ ਦੀ ਵੈੱਬਸਾਈਟ ਤੇ ਵੀ ਉਪਲੱਬਧ ਹੈ। ਕਾਲਜ ਪ੍ਰਿੰਸੀਪਲ ਨੇ ਵੱਖ-ਵੱਖ ਕੋਰਸਾਂ ਵਿੱਚ ਦਾਖਲਿਆਂ ਲਈ ਵਿਦਿਆਰਥੀਆਂ ਦੇ ਉਤਸ਼ਾਹ ਦਾ ਵਿਸ਼ੇਸ਼ ਜ਼ਿਕਰ ਵੀ ਕੀਤਾ ਅਤੇ ਉਹਨਾਂ ਦੀ ਸਹੂਲਤ ਲਈ ਕਾਲਜ ਵਿੱਚ ਚੱਲ ਰਹੇ ਦਾਖਲਾ ਹੈਲਪਡੈਸਕ ਵੱਲੋਂ ਪਾਏ ਜਾ ਰਹੇ ਯੋਗਦਾਨ ਦੀ ਚਰਚਾ ਵੀ ਕੀਤੀ। ਇਸ ਸਮੇਂ ਕਾਲਜ ਕੌਂਸਲ ਦੇ ਮੈਂਬਰਜ਼ ਪ੍ਰੋ. ਕੰਵਲਜੀਤ ਕੌਰ, ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਅੰਬਿਕਾ ਬੇਰੀ, ਪ੍ਰੋ. ਰੋਮੀ ਗਰਗ, ਪ੍ਰੋ. ਰਚਨਾ ਭਾਰਦਵਾਜ, ਪ੍ਰੋ. ਬਲਜਿੰਦਰ ਸਿੰਘ ਅਤੇ ਪ੍ਰਾਸਪੈਕਟਸ ਕਮੇਟੀ ਮੈਂਬਰਜ਼ ਸਮੇਤ ਕੁੰਦਨ ਗੋਗੀਆ ਵੀ ਮੌਜੂਦ ਸਨ।

News 17 June,2023
ਵਿਧਾਇਕ ਨੇ ਮੁੰਬਈ ਵਿਖੇ ਰਾਸ਼ਟਰੀ ਵਿਧਾਇਕ ਸੰਮੇਲਨ ਵਿੱਚ ਕੀਤੀ ਸਿਰਕਤ

ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਵੀ ਸਿਰਕਤ ਕਰਦਿਆਂ ਕਾਨਫਰੰਸ ਵਿੱਚ ਆਪਣੇ ਵਿਚਾਰ ਸਾਂਝੇ ਕੀਤੇ ਮੁੰਬਈ 17 ਜੂਨ * -ਭਾਰਤ ਸਾਬਕਾ ਪਾਰਲੀਮੈਂਟ ਸਪੀਕਰਾਂ ਦੀ ਅਗਵਾਈ ਵਿੱਚ ਪਹਿਲਾ ਤਿੰਨ ਰੋਜਾ ਭਾਰਤੀ ਰਾਸ਼ਟਰੀ ਵਿਧਾਇਕ ਸੰਮੇਲਨ 2023 ਜੋ ਕਿ ਮੁੰਬਈ ਵਿਖੇ ਕਰਵਾਇਆ ਜਾ ਰਿਹਾ ਹੈ ਵਿੱਚ ਦੇਸ਼ ਦੇ ਵੱਖ ਵੱਖ ਸੂਬਿਆਂ ਦੇ ਵਿਧਾਇਕਾਂ ਨੇ ਸ਼ਮੂਲੀਅਤ ਕੀਤੀ ਹੈ। ਇਸ ਸਮਾਗਮ ਵਿੱਚ ਵਿਧਾਨ ਸਭਾ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਵੀ ਸਿਰਕਤ ਕਰਦਿਆਂ ਕਾਨਫਰੰਸ ਵਿੱਚ ਆਪਣੇ ਵਿਚਾਰ ਸਾਂਝੇ ਕੀਤੇ। ਇਸ ਕਾਨਫਰੰਸ ਵਿੱਚ ਪੰਜਾਬ ਤੋਂ ਤਕਰੀਬਨ 50 ਦੇ ਕਰੀਬ ਵਿਧਾਇਕ ਅਤੇ ਕੁਝ ਕੈਬਨਿਟ ਮੰਤਰੀ ਵੀ ਸ਼ਾਮਲ ਹੋਏ। ਪਠਾਣਮਾਜਰਾ ਨੇ ਦੱਸਿਆ ਕਿ ਇਸ ਕਾਨਫਰੰਸ ਵਿੱਚ ਦੂਜੇ ਸੂਬਿਆਂ ਦੇ ਵਿਧਾਇਕਾਂ ਨਾਲ ਗੱਲਬਾਤ ਕਰਨ ਦਾ ਮੋਕਾ ਮਿਲਿਆ ਅਤੇ ਕਾਫੀ ਕੁੱਝ ਸਿੱਖਣ ਨੂੰ ਮਿਲਿਆ। ਉਨ੍ਹਾਂ ਦੱਸਿਆ ਕਿ ਇਹ ਕਾਨਫਰੰਸ 15 ਜੂਨ ਤੋਂ ਲੈ ਕੇ 17 ਜੂਨ ਤੱਕ ਚੱਲੀ ਤੇ ਇਸ ਕਾਨਫਰੰਸ ਦਾ ਇਸ ਕਾਨਫਰੰਸ ਦੌਰਾਨ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ , ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾ ਮਜਰਾ, ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ, ਅਜੀਤਪਾਲ ਸਿੰਘ ਕੋਹਲੀ ਨੇ ਸਾਬਕਾ ਸਪੀਕਰ ਸੁਮਿਤਰਾ ਮਹਾਜਨ, ਮੀਰਾ ਕੁਮਾਰੀ ਅਤੇ ਸਿਵਰਾਜ ਪਾਟਿਲ ਨਾਲ ਵੀ ਮੁਲਾਕਾਤ ਕੀਤੀ।

News 17 June,2023
ਮੈਨੂੰ ‘ਪਾਗਲ’ ਕਹਿਣਾ ਚਾਹੁੰਣੇ ਹੋ ਤਾਂ ਜੀਅ ਸਦਕੇ ਕਹੋ ਕਿਉਂਕਿ ਮੇਰੇ ਉਤੇ ਲੋਕਾਂ ਦੀ ਮੁਹੱਬਤ ਦਾ ‘ਪਾਗਲਪਣ’ ਸਵਾਰ ਹੈ-ਮੁੱਖ ਮੰਤਰੀ

ਸੁਖਬੀਰ ਬਾਦਲ ਦੀ ਹਾਲਤ ਉਤੇ ਤਰਸ ਆਉਂਦਾ ਜਿਸ ਨੂੰ ਇਤਿਹਾਸਕ ਅਤੇ ਭੂਗੋਲਿਕ ਤੌਰ ਬਾਰੇ ਪੰਜਾਬ ਦੀ ਉੱਕਾ ਹੀ ਸਮਝ ਨਹੀਂ ਤਹਾਨੂੰ ਅਤੇ ਰਿਸ਼ਤੇਦਾਰਾਂ ਨੂੰ ਤੁਹਾਡੇ ਪਿਤਾ ਕਰਕੇ ਕੁਰਸੀਆਂ ਨਸੀਬ ਹੋਈਆਂ ਜਦਕਿ ਮੈਂ ਲੋਕਾਂ ਦੇ ਪਿਆਰ ਤੇ ਭਰੋਸੇ ਸਦਕਾ ਸੂਬੇ ਦੀ ਸੇਵਾ ਕਰ ਰਿਹਾਂ ਹਾਂ ਮੈਂ ‘ਪਾਗਲ’ ਹਾਂ ਕਿਉਂਕਿ ਮੈਂ ਸੂਬੇ ਦੇ ਖਜ਼ਾਨੇ ਨਹੀਂ ਲੁੱਟੇ, ਨਾ ਉਦਯੋਗ ਵਿਚ ਹਿੱਸਾਪੱਤੀ ਮੰਗੀ ਅਤੇ ਨਾ ਹੀ ਮਾਫੀਏ ਅਤੇ ਨਸ਼ੇ ਦੇ ਸੌਦਾਗਰਾਂ ਦੀ ਪੁਸ਼ਤਪਨਾਹੀ ਕੀਤੀ ਇਸ ਵਿਚ ਕੋਈ ਸ਼ੱਕ ਨਹੀਂ ਕਿ ਮੇਰੇ ਉਤੇ ਨੌਜਵਾਨਾਂ ਨੂੰ ਨੌਕਰੀਆਂ ਦੇਣ, ਲੋਕਾਂ ਨੂੰ ਸਿਹਤ ਸੇਵਾਵਾਂ, ਸਿੱਖਿਆ ਅਤੇ ਹੋਰ ਸਹੂਲਤਾਂ ਦੇਣ ਦਾ ਜਨੂੰਨ ਸਵਾਰ ਹੈ ਚੰਡੀਗੜ੍ਹ, 17 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਟਿੱਪਣੀ ਦਾ ਜਵਾਬ ਦਿੰਦਿਆਂ ਕਿਹਾ ਕਿ ਬਿਨਾਂ ਸ਼ੱਕ ਉਨ੍ਹਾਂ ਉਪਰ ਪੰਜਾਬ ਦੇ ਵਿਕਾਸ ਦਾ ਪਾਗਲਪਣ ਸਵਾਰ ਹੈ ਕਿਉਂਕਿ ਉਹ ਦਿਨ-ਰਾਤ ਪੰਜਾਬ ਵਾਸੀਆਂ ਦੀ ਸੇਵਾ ਵਿਚ ਜੁਟੇ ਹੋਏ ਹਨ ਅਤੇ ਆਪਣੇ ਜਾਂ ਪਰਿਵਾਰ ਦੇ ਨਿੱਜੀ ਮੁਫਾਦਾਂ ਦੀ ਖਾਤਰ ਕੰਮ ਨਹੀਂ ਕਰਦੇ। ਮੁੱਖ ਮੰਤਰੀ ਨੇ ਵਿਅੰਗ ਕੱਸਦਿਆਂ ਕਿਹਾ ਕਿ ਸੁਖਬੀਰ ਬਾਦਲ ਤੇ ਉਸ ਦੇ ਪਰਿਵਾਰ ਦੇ ਦੋਗਲੇ ਕਿਰਦਾਰ ਅਤੇ ਪੰਜਾਬ ਤੇ ਪੰਜਾਬੀਆਂ ਵਿਰੁੱਧ ਕੀਤੇ ਗੁਨਾਹਾਂ ਬਾਰੇ ਹਰ ਕੋਈ ਭਲੀ-ਭਾਂਤ ਜਾਣਦਾ ਹੈ। ਭਗਵੰਤ ਮਾਨ ਨੇ ਕਿਹਾ, “ਮੈਨੂੰ ਦੂਜੇ ਸੂਬੇ ਅਤੇ ਵਿਦੇਸ਼ਾਂ ਵਿੱਚੋਂ ਪੜ੍ਹ ਹੋਏ ਸੁਖਬੀਰ ਬਾਦਲ ਦੀ ਹਾਲਤ ਉਤੇ ਤਰਸ ਆਉਂਦਾ ਹੈ ਜਿਸ ਨੂੰ ਇਤਿਹਾਸਕ ਅਤੇ ਭੂਗੋਲਿਕ ਤੌਰ ਉਤੇ ਸੂਬੇ ਬਾਰੇ ਭੋਰਾ ਵੀ ਸਮਝ ਨਹੀਂ ਹੈ। ਸੁਖਬੀਰ ਦੀ ਤੁੱਛ ਬੁੱਧੀ ਦਾ ਅੰਦਾਜ਼ਾ ਤਾਂ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਉਸ ਨੂੰ ਸੂਬੇ ਦੀ ਸੇਵਾ ਕਰ ਚੁੱਕੇ ਮੁੱਖ ਮੰਤਰੀਆਂ ਦੇ ਨਾਮ ਤੱਕ ਵੀ ਨਹੀਂ ਪਤਾ।” ਮੁੱਖ ਮੰਤਰੀ ਨੇ ਸੁਖਬੀਰ ਬਾਦਲ ਨੂੰ ਚੁਣੌਤੀ ਦਿੰਦਿਆਂ ਕਿਹਾ, “ਤੁਹਾਡੇ ਹਿਸਾਬ ਨਾਲ ਤਾਂ ਮੈਂ ਪਾਗਲ ਹਾਂ ਕਿਉਂਕਿ ਮੈਂ ਲੋਕਾਂ ਨੂੰ ਲੁੱਟ ਦਾ ਸ਼ਿਕਾਰ ਨਹੀਂ ਬਣਾਉਂਦਾ, ਮੈਂ ਨਸ਼ੇ ਦੇ ਸੌਦਾਗਰਾਂ ਦੀ ਪੁਸ਼ਤਪਨਾਹੀ ਨਹੀਂ ਕਰਦਾ, ਸੂਬੇ ਵਿਚ ਲੱਗਣ ਵਾਲੇ ਉਦਯੋਗ ਵਿੱਚ ਹਿੱਸਾ ਨਹੀਂ ਮੰਗਦਾ, ਮਾਫੀਏ ਨੂੰ ਸਿਰ ਨਹੀਂ ਚੁੱਕਣ ਦਿੰਦਾ ਅਤੇ ਸੂਬੇ ਨੂੰ ਲੀਹੋਂ ਲਾਹੁਣ ਵਾਲੇ ਘਿਨਾਉਣੇ ਮਨਸੂਬਿਆਂ ਦਾ ਭਾਈਵਾਲ ਨਹੀਂ ਬਣਦਾ। ਮੇਰੇ ਉਤੇ ਤਾਂ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ, ਲੋਕਾਂ ਨੂੰ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ ਖੋਲ੍ਹਣ ਅਤੇ ਲੋਕਾਂ ਦੀ ਭਲਾਈ ਕਰਨ ਦਾ ਪਾਗਲਪਣ ਸਵਾਰ ਹੈ।” ਭਗਵੰਤ ਮਾਨ ਨੇ ਕਿਹਾ ਕਿ ਉਹ ਪਿਛਲੇ ਸੱਤਾਧਾਰੀਆਂ ਵਾਂਗ ਗੈਰ-ਕਾਨੂੰਨੀ ਢੰਗ ਨਾਲ ਪੈਸਾ ਨਹੀਂ ਕਮਾਉਂਦੇ ਸਗੋਂ ਉਨ੍ਹਾਂ ਉਪਰ ਸਮਰਪਿਤ ਭਾਵਨਾ ਨਾਲ ਸੂਬੇ ਦੀ ਸੇਵਾ ਕਰਨ ਦਾ ਜਨੂੰਨ ਸਵਾਰ ਹੈ। ਮੁੱਖ ਮੰਤਰੀ ਨੇ ਸੁਖਬੀਰ ਬਾਦਲ ਨੂੰ ਕਿਹਾ, “ਤੁਹਾਨੂੰ ਤੇ ਤੁਹਾਡੇ ਕੁਨਬੇ ਦੇ ਬਾਕੀ ਮੈਂਬਰਾਂ ਨੂੰ ਤਾਂ ਤੁਹਾਡੇ ਪਿਤਾ ਕਰਕੇ ਕੁਰਸੀਆਂ ਨਸੀਬ ਹੋਈਆਂ ਹਨ ਜਦਕਿ ਮੈਂ ਲੋਕਾਂ ਦੇ ਭਰੋਸੇ ਤੇ ਪਿਆਰ ਸਦਕਾ ਸੂਬੇ ਦੇ ਸੇਵਾ ਨਿਭਾਅ ਰਿਹਾ ਹਾਂ।” ਭਗਵੰਤ ਮਾਨ ਨੇ ਕਿਹਾ ਕਿ ਸੁਖਬੀਰ ਤੇ ਉਸ ਦੀ ਜੁੰਡਲੀ ਨੇ ਆਪਣੇ ਸੌੜੇ ਹਿੱਤ ਪਾਲਣ ਲਈ ਸੂਬੇ ਨੂੰ ਲੁੱਟਿਆ ਜਿਸ ਕਰਕੇ ਲੋਕਾਂ ਨੇ ਇਨ੍ਹਾਂ ਨੂੰ ਸੱਤਾ ਤੋਂ ਉਖੇੜ ਕੇ ਸੁੱਟ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਵਾਸੀਆਂ ਦੀ ਖਾਤਰ ਆਪਣਾ ਜੀਵਨ ਸਮਰਪਿਤ ਕੀਤਾ ਹੈ ਜਦਕਿ ਇਨ੍ਹਾਂ ਨੇ ਲੀਡਰਾਂ ਨੇ ਸਿਰਫ ਤੇ ਸਿਰਫ ਆਪਣੇ ਪਰਿਵਾਰਾਂ ਦੀ ਖਾਤਰ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੀਡਰਾਂ ਨੇ ਸੂਬੇ ਦੇ ਹਿੱਤ ਦਾਅ ਉਤੇ ਲਾ ਕੇ ਪਰਿਵਾਰਪ੍ਰਸਤੀ ਨੂੰ ਤਰਜੀਹ ਦਿੱਤੀ। ਭਗਵੰਤ ਮਾਨ ਨੇ ਕਿਹਾ ਕਿ ਉਹ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਯਤਨ ਕਰ ਰਹੇ ਹਨ।

News 17 June,2023
ਇਕ ਸਾਲ ਵਿੱਚ 29684 ਸਰਕਾਰੀ ਨੌਕਰੀਆਂ ਦਿੱਤੀਆਂ ਤੇ ਹੋਰ ਭਰਤੀਆਂ ਜਾਰੀ: ਮੁੱਖ ਮੰਤਰੀ

ਨਵ ਨਿਯੁਕਤ 401 ਕਲਰਕਾਂ ਤੇ 17 ਜੇ.ਈਜ਼ ਨੂੰ ਨਿਯੁਕਤੀ ਪੱਤਰ ਸੌਂਪੇ ਸੁਤੰਤਰਤਾ ਸੰਗਰਾਮੀਆਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਨੌਜਵਾਨਾਂ ਨੂੰ ਅੱਗੇ ਆਉਣ ਦਾ ਸੱਦਾ ਸੂਬੇ ਨੂੰ ਲੁੱਟਣ ਤੇ ਤਬਾਹ ਕਰਨ ਲਈ ਵਿਰੋਧੀ ਧਿਰ ਦੀ ਕੀਤੀ ਆਲੋਚਨਾ ਚੰਡੀਗੜ੍ਹ, 17 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੇ ਤਕਰੀਬਨ ਇਕ ਸਾਲ ਦੇ ਵਕਫ਼ੇ ਵਿੱਚ ਸੂਬੇ ਦੇ ਨੌਜਵਾਨਾਂ ਨੂੰ 29,684 ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਅਜਿਹੀਆਂ ਹੋਰ ਬਹੁਤ ਸਾਰੀਆਂ ਨੌਕਰੀਆਂ ਲਈ ਭਰਤੀ ਪ੍ਰਕਿਰਿਆ ਚੱਲ ਰਹੀ ਹੈ। ਇੱਥੇ ਸਥਾਨਕ ਸਰਕਾਰਾਂ ਵਿਭਾਗ ਵਿੱਚ 401 ਕਲਰਕਾਂ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 17 ਜੂਨੀਅਰ ਇੰਜਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਦੌਰਾਨ ਮੁੱਖ ਮੰਤਰੀ ਨੇ ਨਵ-ਨਿਯੁਕਤ ਨੌਜਵਾਨਾਂ ਨੂੰ ਆਪਣਾ ਫ਼ਰਜ਼ ਪੂਰੇ ਸਮਰਪਣ ਤੇ ਪੇਸ਼ੇਵਰ ਵਚਨਬੱਧਤਾ ਨਾਲ ਨਿਭਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਸਮਾਂ ਆ ਗਿਆ ਹੈ, ਜਦੋਂ ਸਰਕਾਰੀ ਦਫ਼ਤਰਾਂ ਵਿੱਚ ਨਵੇਂ ਕੰਮ ਸੱਭਿਆਚਾਰ ਉਤੇ ਆਧਾਰਤ ਟੀਮ ਭਾਵਨਾ ਤੇ ਸਮਰਪਣ ਜ਼ਰੂਰ ਲਿਆਂਦਾ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਨੌਜਵਾਨ ਹਮੇਸ਼ਾ ਨਵੇਂ ਵਿਚਾਰਾਂ ਨਾਲ ਭਰਪੂਰ ਹੁੰਦੇ ਹਨ, ਜਿਨ੍ਹਾਂ ਨੂੰ ਸਾਡੀ ਸਰਕਾਰ ਸਮੁੱਚੇ ਵਿਕਾਸ ਲਈ ਤੇਜ਼ ਰਫ਼ਤਾਰ ਨਾਲ ਸੂਬੇ ਵਿੱਚ ਲਾਗੂ ਕਰੇਗੀ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੀ ਗੁਲਾਮੀ ਤੋਂ ਮੁਕਤ ਕਰਨ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸੁਤੰਤਰਤਾ ਸੰਗਰਾਮੀਆਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦਫ਼ਤਰੀ ਕੰਮਕਾਜ ਵਿੱਚ ਅਨੁਸ਼ਾਸਨ ਲਿਆਉਣ ਲਈ ਪੁਰਜ਼ੋਰ ਕੋਸ਼ਿਸ਼ਾਂ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਸੂਬਾ ਸਰਕਾਰ ਦੇ ਕੰਮਕਾਜ ਤੋਂ ਲੋਕਾਂ ਨੂੰ ਫਾਇਦਾ ਮਿਲਣਾ ਯਕੀਨੀ ਬਣੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਇਕੋ-ਇਕ ਮਕਸਦ ਸਮੁੱਚੇ ਵਿਕਾਸ ਤੇ ਲੋਕਾਂ ਦੀ ਭਲਾਈ ਲਈ ਮਿਸ਼ਨਰੀ ਉਤਸ਼ਾਹ ਨਾਲ ਸੂਬੇ ਦੀ ਸੇਵਾ ਕਰਨਾ ਹੈ। ਉਨ੍ਹਾਂ ਕਿਹਾ ਕਿ ਹਰੇਕ ਕਦਮ ਲੋਕਾਂ ਦੀ ਭਲਾਈ ਦੇ ਮੰਤਵ ਨਾਲ ਚੁੱਕਿਆ ਜਾ ਰਿਹਾ ਹੈ ਅਤੇ ਇਸ ਮਹਾਨ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਆਗੂ ਆਪਣਾ ਅਹੁਦਾ ਸੰਭਾਲਣ ਮਗਰੋਂ ਚਕਾਚੌਂਧ ਦੀ ਦੁਨੀਆ ਵਿੱਚ ਰਹਿੰਦੇ ਸਨ ਪਰ ਉਨ੍ਹਾਂ ਪੰਜਾਬ ਤੇ ਪੰਜਾਬੀਆਂ ਅਤੇ ਸੂਬੇ ਦੀ ਸੇਵਾ ਕਰਨ ਲਈ ਇਹ ਚਕਾਚੌਂਧ ਛੱਡ ਦਿੱਤੀ ਹੈ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਨਾਲ ਪੰਜਾਬ ਦੇਸ਼ ਭਰ ਵਿੱਚੋਂ ਮੋਹਰੀ ਸੂਬਾ ਬਣ ਕੇ ਉੱਭਰੇਗਾ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਆਉਣ ਵਾਲੀਆਂ ਨਸਲਾਂ ਲਈ ਪੰਜਾਬ ਨੂੰ ਰੰਗਲਾ ਬਣਾਉਣ ਲਈ ਪਹਿਲਾਂ ਹੀ ਵਿਆਪਕ ਯੋਜਨਾ ਉਲੀਕੀ ਹੈ। ਉਨ੍ਹਾਂ ਪੁਰਾਣੇ ਆਗੂਆਂ ਉਤੇ ਵਿਅੰਗ ਕਸਦਿਆਂ ਆਖਿਆ ਕਿ ਇਹ ਆਗੂ ਆਪਣੇ ਕਾਰਜਕਾਲ ਦੌਰਾਨ ਕਦੇ ਵੀ ਆਪਣੇ ਆਲੀਸ਼ਾਨ ਮਹਿਲਾਂ ਤੋਂ ਬਾਹਰ ਨਹੀਂ ਆਏ ਪਰ ਉਹ ਅਮਨ, ਖ਼ੁਸ਼ਹਾਲੀ ਤੇ ਤਰੱਕੀ ਦਾ ਨਵਾਂ ਦੌਰ ਸ਼ੁਰੂ ਕਰਨ ਲਈ ਹਰੇਕ ਕੋਨੇ-ਕੋਨੇ ਵਿੱਚ ਘੁੰਮ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਿਆਸੀ ਪਾਰਟੀਆਂ ਦੇ ਦੌਰ ਨੂੰ ਜਾਨਣ ਵਾਲਾ ਕੋਈ ਵੀ ਵਿਅਕਤੀ ਦੱਸ ਸਕਦਾ ਹੈ ਕਿ ਕਿਵੇਂ ਉਨ੍ਹਾਂ ਦੇ ਹੱਥ ਪੰਜਾਬ ਤੇ ਪੰਜਾਬੀਆਂ ਤੇ ਖ਼ੂਨ ਨਾਲ ਲਿੱਬੜੇ ਹੋਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਪੰਜਾਬ ਤੇ ਪੰਜਾਬੀ ਵਿਰੋਧੀ ਰਿਕਾਰਡ ਕਾਰਨ ਸੂਬੇ ਨੂੰ ਹਮੇਸ਼ਾ ਨੁਕਸਾਨ ਝੱਲਣਾ ਪਿਆ ਅਤੇ ਤਰੱਕੀ ਤੇ ਖ਼ੁਸ਼ਹਾਲੀ ਨੂੰ ਸੱਟ ਵੱਜੀ। ਭਗਵੰਤ ਮਾਨ ਨੇ ਕਿਹਾ ਕਿ ਜਦੋਂ ਵੀ ਇਹ ਪਾਰਟੀਆਂ ਸੱਤਾ ਵਿੱਚ ਆਈਆਂ ਤਾਂ ਇਨ੍ਹਾਂ ਇਕ-ਦੂਜੇ ਦੇ ਹਿੱਤਾਂ ਦੀ ਰੱਖਿਆ ਕੀਤੀ ਪਰ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅਹੁਦਾ ਸੰਭਾਲਿਆ ਹੈ ਤਾਂ ਸੂਬੇ ਨੂੰ ਵਾਰੋ-ਵਾਰੀ ਲੁੱਟਣ ਦੇ ਇਨ੍ਹਾਂ ਦੇ ਕੋਝੇ ਮਨਸੂਬੇ ਨਾਕਾਮ ਹੋਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਹਰੇਕ ਪਾਸਿਓਂ ਘਿਰੇ ਇਨ੍ਹਾਂ ਆਗੂਆਂ ਨੇ ਆਪਣੇ ਵਿਚਾਰਧਾਰਕ ਵਖਰੇਵੇਂ ਪਾਸੇ ਰੱਖ ਕੇ ਸੂਬਾ ਸਰਕਾਰ ਦਾ ਜ਼ੋਰਦਾਰ ਢੰਗ ਨਾਲ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਇਹ ਆਗੂ ਉਪਰੋਂ ਇਕ-ਦੂਜੇ ਤੋਂ ਵੱਖਰੇ ਨਜ਼ਰ ਆਉਂਦੇ ਹਨ ਪਰ ਇਨ੍ਹਾਂ ਸਾਰੀਆਂ ਸਿਆਸੀ ਪਾਰਟੀਆਂ ਦੇ ਹੱਥ ਬੇਦੋਸ਼ੇ ਪੰਜਾਬੀਆਂ ਦੇ ਖ਼ੂਨ ਨਾਲ ਲਿੱਬੜੇ ਹੋਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਪੰਜਾਬ ਦੇ ਭਲੇ ਲਈ ਕਦੇ ਕੋਈ ਕੰਮ ਨਹੀਂ ਕੀਤਾ, ਸਗੋਂ ਹਮੇਸ਼ਾ ਸੂਬੇ ਤੇ ਇਸ ਦੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ ਪੰਜਾਬ ਦੇ 29 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਵੱਡ-ਆਕਾਰੀ ਟੀਚੇ ਨੂੰ ਪੜਾਅਵਾਰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਮੁੱਚੀ ਭਰਤੀ ਪ੍ਰਕਿਰਿਆ ਦੇ ਦੋ ਹੀ ਆਧਾਰ ਹਨ ਪਹਿਲਾ ਪਾਰਦਰਸ਼ਤਾ ਤੇ ਦੂਜਾ ਮੈਰਿਟ। ਭਗਵੰਤ ਮਾਨ ਨੇ ਕਿਹਾ ਕਿ ਇਸ ਸਮੁੱਚੀ ਭਰਤੀ ਪ੍ਰਕਿਰਿਆ ਲਈ ਪੁਖ਼ਤਾ ਢਾਂਚਾ ਅਪਣਾਇਆ ਗਿਆ, ਜਿਸ ਕਾਰਨ 29 ਹਜ਼ਾਰ ਤੋਂ ਵੱਧ ਨਿਯੁਕਤੀਆਂ ਵਿੱਚੋਂ ਇਕ ਵੀ ਨਿਯੁਕਤੀ ਨੂੰ ਹੁਣ ਤੱਕ ਕਿਸੇ ਵੀ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ। ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੇ ਇਸ ਸਮੁੱਚੀ ਭਰਤੀ ਪ੍ਰਕਿਰਿਆ ਪ੍ਰਤੀ ਕਾਫ਼ੀ ਉਤਸ਼ਾਹ ਦਿਖਾਇਆ ਹੈ ਕਿਉਂਕਿ ਹੁਣ ਉਨ੍ਹਾਂ ਨੂੰ ਅੱਗੇ ਵਧਣ ਅਤੇ ਖ਼ੁਸ਼ਹਾਲੀ ਵੱਲ ਜਾਣ ਦਾ ਰਾਹ ਦਿਸਿਆ ਹੈ। ਇਕ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਇਕ ਨੌਜਵਾਨ ਸ਼ੁਰੂ ਵਿੱਚ ਕਲਰਕ ਭਰਤੀ ਹੋਇਆ ਪਰ ਮਗਰੋਂ ਆਪਣੀ ਸਖ਼ਤ ਮਿਹਨਤ ਨਾਲ ਉਹ ਸਹਾਇਕ ਲਾਇਨਮੈਨ ਵਜੋਂ ਨਿਯੂਕਤ ਹੋਇਆ ਅਤੇ ਬਾਅਦ ਵਿੱਚ ਉਹ ਸਬ ਡਿਵੀਜ਼ਨਲ ਅਫ਼ਸਰ (ਐਸ.ਡੀ.ਓ.) ਬਣਿਆ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਸੂਬੇ ਦੇ ਸਮੁੱਚੇ ਵਿਕਾਸ ਤੇ ਨੌਜਵਾਨਾਂ ਦੀ ਭਲਾਈ ਦੀ ਇਹ ਰਫ਼ਤਾਰ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਕਿਹਾ ਕਿ ਉਹ ਆਪਣੀ ਜਿੱਤ ਉਤੇ ਘੁਮੰਡ ਨਾ ਕਰਨ, ਸਗੋਂ ਜ਼ਮੀਨ ਨਾਲ ਜੁੜੇ ਰਹਿ ਕੇ ਹੋਰ ਸਫ਼ਲਤਾ ਹਾਸਲ ਕਰਨ ਲਈ ਸਖ਼ਤ ਮਿਹਨਤ ਕਰਨ। ਉਨ੍ਹਾਂ ਕਿਹਾ ਕਿ ਸਵੈ-ਵਿਸ਼ਵਾਸ ਤੇ ਹਾਂ-ਪੱਖੀ ਪਹੁੰਚ ਕਿਸੇ ਵੀ ਸ਼ਖ਼ਸੀਅਤ ਦੇ ਮੂਲ ਆਧਾਰ ਹੋਣੇ ਚਾਹੀਦੇ ਹਨ ਪਰ ਇਨ੍ਹਾਂ ਉਤੇ ਹੰਕਾਰ ਨਹੀਂ ਕਰਨਾ ਚਾਹੀਦਾ। ਭਗਵੰਤ ਮਾਨ ਨੇ ਕਿਹਾ ਕਿ ਇਹ ਹਰੇਕ ਖ਼ੇਤਰ ਵਿੱਚ ਸਫ਼ਲਤਾ ਦੀ ਕੁੰਜੀ ਹੈ ਪਰ ਇਨ੍ਹਾਂ ਨੂੰ ਸਹੀ ਦਿਸ਼ਾ ਵਿੱਚ ਲਾਗੂ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਿਵੇਂ ਹਵਾਈ ਅੱਡੇ ਉਤੇ ਹਵਾਈ ਪੱਟੀ ਇਕ ਜਹਾਜ਼ ਦੀ ਸੁਰੱਖਿਅਤ ਉਡਾਣ ਲਈ ਸਹਾਈ ਹੁੰਦੀ ਹੈ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਮਦਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਵਿਚਾਰਾਂ ਨੂੰ ਉਡਾਣ ਦੇਣ ਲਈ ਹਰੇਕ ਕੋਸ਼ਿਸ਼ ਕੀਤੀ ਜਾ ਰਹੀ ਹੈ। ਭਗਵੰਤ ਮਾਨ ਨੇ ਨੌਜਵਾਨਾਂ ਨੂੰ ਭਾਵੁਕ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਸਥਾਪਤ ਕਰਨ ਲਈ ਯਤਨ ਕਰਨ ਅਤੇ ਫਿਰ ਉਨ੍ਹਾਂ ਦੀ ਬੁਲੰਦੀ ਆਸਮਾਨ ਤੱਕ ਹੋਵੇਗੀ। ਇਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਬਲਕਾਰ ਸਿੰਘ ਅਤੇ ਬ੍ਰਮ ਸ਼ੰਕਰ ਜਿੰਪਾ ਤੇ ਹੋਰ ਵੀ ਹਾਜ਼ਰ ਸਨ।

News 17 June,2023
-ਚੇਅਰਮੈਨ ਹਡਾਨਾ ਵੱਲੋਂ ਪੀ ਆਰ ਟੀ ਸੀ ਵਰਕਰਾਂ ਲਈ ਯਤਨਸ਼ੀਲਤਾ ਦਾ ਵਫਦ ਨੇ ਕੀਤਾ ਵਿਸ਼ੇਸ਼ ਧੰਨਵਾਦ

-ਜ਼ਲਦੀ ਹੀ ਹੋਵੇਗੀ ਨਵੀਂਆਂ ਬੱਸਾਂ ਦੀ ਮੰਗ ਪੂਰੀ ਪਟਿਆਲਾ 17 ਜੁਲਾਈ ( )ਪੀ ਆਰ ਟੀ ਸੀ ਵਰਕਰਜ ਯੂਨੀਅਨ ਅਜ਼ਾਦ ਰਜਿ ਨੰਬਰ 31 ਵੱਲੋਂ ਪੰਜਾਬ ਸਰਕਾਰ ਵੱਲੋਂ ਲਗਾਏ ਗਏ ਪੀ ਆਰ ਟੀ ਸੀ ਦੇ ਚੇਅਰਮੈਨ ਸਰਦਾਰ ਰਣਜੋਧ ਸਿੰਘ ਹਡਾਣਾ ਦੇ ਕੰਮਾਂ ਦੀ ਸ਼ਲਾਘਾ ਕਰਦਿਆ ਯੂਨੀਅਨ ਦੇ ਵਫਦ ਨੇ ਸਾਂਝੇ ਤੌਰ ਤੇ ਦੱਸਿਆ ਕਿ ਪਹਿਲਾਂ ਦੇ ਮੁਕਾਬਲੇ ਹੁਣ ਵਰਕਰਾਂ ਨੂੰ ਚੇਅਰਮੈਨ ਨਾਲ ਮਿਲ ਕੇ ਹਰ ਮੁਸ਼ਕਲ ਦੱਸਣਾ ਸੁਖਾਲਾ ਹੋ ਗਿਆ ਹੈ। ਹਡਾਣਾ ਦੇ ਚੇਅਰਮੈਨ ਲੱਗਣ ਮਗਰੋਂ ਵਰਕਰਾਂ ਵਿੱਚ ਕੰਮ ਕਰਨ ਦਾ ਜੋਸ਼ ਵਧਿਆ ਹੈ ਅਤੇ ਵਰਕਰਾਂ ਨੂੰ ਤਨਖਾਹ ਸਮੇਂ ਸਿਰ ਮਿਲਣ ਲੱਗੀ ਹੈ। ਹੋਰ ਜਾਣਕਾਰੀ ਦਿੰਦਿਆ ਆਜ਼ਾਦ ਯੂਨੀਅਨ ਦੇ ਪੰਜਾਬ ਆਗੂ ਅਤੇ ਪਟਿਆਲਾ ਡਿੱਪੂ ਦੇ ਪ੍ਰਧਾਨ ਬੱਬੂ ਸ਼ਰਮਾ ਨੇ ਨਵੀਆਂ ਬੱਸਾਂ ਨੂੰ ਵਧਾਉਣ ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਵਿਭਾਗ ਨਾਲ ਇਸ ਬਾਰੇ ਗੱਲ ਹੋ ਚੁੱਕੀ ਹੈ ਅਤੇ ਚੇਅਰਮੈਨ ਹਡਾਨਾ ਨੇ ਖਾਸ ਤੌਰ ਤੇ ਕਿਹਾ ਕਿ ਲੋਕਾਂ ਦੀ ਸਹੂਲਤ ਦੇ ਮੱਦੇਨਜਰ ਨਵੀਆਂ ਬੱਸਾਂ ਲਈ ਲਈ ਉਪਰਾਲਾ ਜਾਰੀ ਹੈ। ਇਸ ਦੇ ਨਾਲ ਹੀ ਵਰਕਰਾਂ ਨੂੰ ਵੀ ਆਉਣ ਵਾਲੀਆਂ ਮੁਸ਼ਕਿਲਾ ਨੂੰ ਖਤਮ ਕਰਨ ਲਈ ਕਈ ਤਰ੍ਹਾਂ ਦੇ ਯਤਨਸ਼ੀਲ ਪ੍ਰਬੰਧ ਕੀਤੇ ਜਾ ਰਹੇ ਹਨ। ਪੀ ਆਰ ਟੀ ਸੀ ਦੇ ਨਵੇਂ ਟਾਇਮ ਟੇਬਲ ਬਣਾਏ ਜਾ ਰਹੇ ਨੇ ਜਿਸ ਨਾਲ ਨਜਾਇਜ਼ ਚੱਲਦੀਆਂ ਪ੍ਰਈਵੇਟ ਬੱਸਾਂ ਨੂੰ ਵੀ ਨੱਥ ਪਾ ਕੇ ਸਰਕਾਰੀ ਅਦਾਰੇ ਨੂੰ ਕਾਮਯਾਬ ਕੀਤਾ ਜਾਵੇਗਾ। ਜੇਕਰ ਕੋਈ ਕਰਮਚਾਰੀ ਕਰੱਪਸ਼ਨ ਹੈ ਤਾਂ ਉਸ ਬਾਰੇ ਸਖਤ ਕਾਰਵਾਈ ਕੀਤੀ ਜਾਵੇਗੀ। ਅਜ਼ਾਦ ਯੂਨੀਅਨ ਪਟਿਆਲਾ ਡੀਪੂ ਦੇ ਪ੍ਰਧਾਨ ਬੱਬੂ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੇ ਰਣਜੋਧ ਸਿੰਘ ਹਡਾਣਾ ਨੂੰ ਮਿਲ ਕੇ ਵਿਸ਼ਵਾਸ ਦਿਵਾਇਆ ਹੈ ਕਿ ਸਾਡੇ ਨਾਲ ਕੰਮ ਕਰਨ ਵਾਲੇ ਵਰਕਰ ਹਮੇਸ਼ਾ ਆਪ ਜੀ ਮੋਢੇ ਨਾਲ ਮੋਢਾ ਲਾ ਕੇ ਚੱਲਣਗੇ ਜੀ। ਇਸ ਮੌਕੇ ਜਾਨਪਾਲ ਸਿੰਘ, ਪਰਵਿੰਦਰ ਸਿੰਘ, ਗੁਰਪਿਆਰ ਸਿੰਘ, ਲਖਵਿੰਦਰ ਸਿੰਘ ਪੰਜੋਲਾ, ਰਣਜੀਤ ਸਿੰਘ, ਹਰਵਿੰਦਰ ਭਿੰਦਾ, ਮੰਗਾ ਸਿੰਘ, ਕ੍ਰਿਸ਼ਨ ਕੁਮਾਰ, ਪ੍ਰਿਤਪਾਲ ਸਿੰਘ, ਕਾਬਲ ਸਿੰਘ, ਸੁਖਵੀਰ ਸਿੰਘ ਆਦਿ ਹੋਰ ਕਈ ਯੂਨੀਅਨ ਮੈਂਬਰ ਮੌਜੂਦ ਰਹੇ।

News 17 June,2023
ਮੁੱਖ ਮੰਤਰੀ ਨੇ ਪੇਂਡੂ ਖੇਤਰਾਂ ਦੇ ਵਿਕਾਸ ਲਈ ਮਨਰੇਗਾ ਸਕੀਮ ਦੀ ਵੱਧ ਤੋਂ ਵੱਧ ਵਰਤੋਂ ਦੀ ਕੀਤੀ ਵਕਾਲਤ

ਪੰਜਾਬ ਵਿੱਚ ਸਕੀਮ ਦਾ ਬਜਟ ਦੋ ਹਜ਼ਾਰ ਕਰੋੜ ਰੁਪਏ ਤੱਕ ਵਧਾਉਣ ਦੀ ਕੀਤੀ ਮੰਗ ਸਰਕਾਰ ਇਸ ਸਕੀਮ ਦੀ ਵਰਤੋਂ ਪਿੰਡਾਂ ਦੇ ਵਿਕਾਸ ਤੇ ਨੌਕਰੀਆਂ ਪੈਦਾ ਕਰਨ ਲਈ ਕਰੇਗੀਃ ਮੁੱਖ ਮੰਤਰੀ ਚੰਡੀਗੜ੍ਹ, 17 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੇਂਡੂ ਖੇਤਰਾਂ ਵਿੱਚ ਵਿਕਾਸ ਨੂੰ ਹੁਲਾਰਾ ਦੇਣ ਅਤੇ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਨ ਲਈ ਮਹਾਤਮਾ ਗਾਂਧੀ ਕੌਮੀ ਪੇਂਡੂ ਰੋਜ਼ਗਾਰ ਗਰੰਟੀ ਐਕਟ (ਮਨਰੇਗਾ) ਸਕੀਮ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਵਕਾਲਤ ਕੀਤੀ ਹੈ। ਇੱਥੇ ਇਸ ਸਕੀਮ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਮਹੱਤਵਪੂਰਨ ਹੈ ਕਿਉਂਕਿ ਇਹ ਸਕੀਮ ਹਰੇਕ ਵਿੱਤੀ ਸਾਲ ਵਿੱਚ ਹਰੇਕ ਉਸ ਘਰ ਨੂੰ ਘੱਟੋ-ਘੱਟ 100 ਦਿਨਾਂ ਦਾ ਗਰੰਟੀਸ਼ੁਦਾ ਰੋਜ਼ਗਾਰ ਦੇ ਕੇ ਰੋਜ਼ੀ-ਰੋਟੀ ਦੀ ਸੁਰੱਖਿਆ ਵਿੱਚ ਵਾਧਾ ਕਰਦੀ ਹੈ, ਜਿਨ੍ਹਾਂ ਦੇ ਬਾਲਗ ਮੈਂਬਰ ਗੈਰ-ਹੁਨਰਮੰਦ ਹੱਥੀਂ ਕੰਮ ਕਰਨ ਦੇ ਇੱਛੁਕ ਹਨ। ਉਨ੍ਹਾਂ ਕਿਹਾ ਕਿ ਇਹ ਸਕੀਮ ਅਪ੍ਰੈਲ 2008 ਤੋਂ ਰਾਜ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਲਾਗੂ ਹੈ ਅਤੇ ਰਾਜ ਸਰਕਾਰ ਇਸ ਅਹਿਮ ਯੋਜਨਾ ਦੇ ਬਜਟ ਨੂੰ ਦੋ ਹਜ਼ਾਰ ਕਰੋੜ ਰੁਪਏ ਤੱਕ ਵਧਾਏਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਜਾਣ ਕੇ ਖ਼ੁਸ਼ੀ ਹੋਈ ਕਿ ਸੂਬੇ ਵਿੱਚ 14.86 ਲੱਖ ਸਰਗਰਮ ਵਰਕਰਾਂ ਦੇ ਨਾਲ 11.53 ਲੱਖ ਸਰਗਰਮ ਜੌਬ ਕਾਰਡ ਹਨ। ਮੁੱਖ ਮੰਤਰੀ ਨੇ ਇਸ ਗੱਲ 'ਤੇ ਅਫ਼ਸੋਸ ਜ਼ਾਹਰ ਕੀਤਾ ਕਿ ਸੂਬੇ ਲਈ ਮਨਰੇਗਾ ਤਹਿਤ ਅਧਿਸੂਚਿਤ ਮਜ਼ਦੂਰੀ ਦਰ 303 ਰੁਪਏ ਗੁਆਂਢੀ ਸੂਬੇ ਹਰਿਆਣਾ ਦੇ ਮੁਕਾਬਲੇ ਘੱਟ ਹੈ, ਜਿੱਥੇ ਇਹ 357 ਰੁਪਏ ਹੈ ਅਤੇ ਸੂਬਾ ਸਰਕਾਰ ਇਸ ਮੁੱਦੇ ਨੂੰ ਕੇਂਦਰ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਏਗੀ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਸਿੰਜਾਈ, ਜਲ ਸਪਲਾਈ ਅਤੇ ਸੈਨੀਟੇਸ਼ਨ ਨਾਲ ਸਬੰਧਤ ਕੰਮਾਂ ਵਿੱਚ ਤੇਜ਼ੀ ਲਿਆਉਣ ਲਈ "ਜ਼ਮੀਨਦੋਜ਼ ਪਾਈਪ ਲਾਈਨ ਵਿਛਾਉਣ" ਦੇ ਕੰਮਾਂ ਨੂੰ ਪ੍ਰਵਾਨਿਤ ਸੂਚੀ ਵਿੱਚ ਸ਼ਾਮਲ ਕਰਨ ਲਈ ਵੀ ਠੋਸ ਉਪਰਾਲੇ ਕਰੇਗੀ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ, ਭਾਰਤ ਸਰਕਾਰ ਨੂੰ ਇਸ ਸਕੀਮ ਤਹਿਤ ਕਾਰਪਸ ਫੰਡ ਮੁਹੱਈਆ ਕਰਵਾਉਣ ਲਈ ਵੀ ਬੇਨਤੀ ਕਰੇਗੀ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ, ਭਾਰਤ ਸਰਕਾਰ ਵੱਲੋਂ ਦਿੱਤੇ ਦਿਹਾੜੀਆਂ ਦੇ ਬਜਟ ਵਿੱਚ ਵੀ ਵਾਧਾ ਕਰਨ ਦੀ ਮੰਗ ਕਰੇਗੀ ਕਿਉਂਕਿ ਸੂਬੇ ਲਈ ਸਿਰਫ਼ 250 ਲੱਖ ਦਿਹਾੜੀਆਂ ਦੇਣ ਦਾ ਟੀਚਾ ਰੱਖਿਆ ਗਿਆ ਹੈ, ਜੋ ਕਿ ਪਿਛਲੇ ਸਾਲ ਦੀਆਂ 321 ਲੱਖ ਦਿਹਾੜੀਆਂ ਨਾਲੋਂ ਬਹੁਤ ਘੱਟ ਹੈ। ਉਨ੍ਹਾਂ ਨੇ ਆਮ ਆਦਮੀ ਨੂੰ ਲਾਭ ਦੇਣ ਲਈ ਇਸ ਸਕੀਮ ਨੂੰ ਹੋਰ ਮਕਬੂਲ ਬਣਾਉਣ ਦੀ ਲੋੜ 'ਤੇ ਵੀ ਜ਼ੋਰ ਦਿੱਤਾ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸਕੀਮ ਤਹਿਤ ਹਰ ਕੰਮ ਵਾਲੀ ਥਾਂ 'ਤੇ ਸੂਚਨਾ ਬੋਰਡ ਲਗਾਇਆ ਜਾਵੇ ਤਾਂ ਜੋ ਆਮ ਲੋਕਾਂ ਵਿਚ ਇਸ ਸਕੀਮ ਬਾਰੇ ਜਾਗਰੂਕਤਾ ਪੈਦਾ ਕੀਤੀ ਜਾ ਸਕੇ ਅਤੇ ਕੀਤੇ ਗਏ ਕੰਮਾਂ ਦਾ ਵੇਰਵਾ ਲੋਕਾਂ ਤੱਕ ਪਹੁੰਚ ਸਕੇ | ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਫੇਸਬੁੱਕ ਪੇਜ, ਯੂਟਿਊਬ ਚੈਨਲ, ਟਵਿੱਟਰ ਅਤੇ ਵਟਸਐਪ ਗਰੁੱਪਾਂ ਵਰਗੇ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਇਸ ਸਕੀਮ ਨੂੰ ਹਰਮਨ ਪਿਆਰਾ ਬਣਾਉਣ ਲਈ ਵੀ ਆਖਿਆ ਤਾਂ ਕਿ ਸਕੀਮ ਦੇ ਵਧੀਆ ਪਹਿਲੂਆਂ ਦਾ ਪ੍ਰਚਾਰ ਅਤੇ ਪੇਂਡੂ ਲੋਕਾਂ ਤੱਕ ਲੋੜੀਂਦੀ ਜਾਣਕਾਰੀ ਦਾ ਪ੍ਰਸਾਰ ਹੋ ਸਕੇ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਸਕੀਮ ਪੇਂਡੂ ਖੇਤਰਾਂ ਵਿੱਚ ਵਿਕਾਸ ਕਾਰਜਾਂ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਜੀਵਨ ਨੂੰ ਬਦਲਣ ਵਿੱਚ ਮੀਲ ਦਾ ਪੱਥਰ ਸਾਬਤ ਹੋ ਸਕਦੀ ਹੈ।

News 17 June,2023
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ 83 ਲੱਖ ਰੁਪਏ ਦੀ ਗ੍ਰਾਂਟਾਂ ਕੀਤੀਆਂ ਜਾਰੀ

ਗ਼ਰੀਬ ਪਰਿਵਾਰਾਂ ਨੂੰ ਮਕਾਨਾਂ ਦੀ ਮੁਰੰਮਤ ਲਈ ਵੀ ਦਿੱਤੀਆਂ ਗ੍ਰਾਂਟਾਂ ਕਿਹਾ, ਪਿੰਡਾਂ ਨੂੰ ਹਰ ਬੁਨਿਆਦੀ ਸਹੂਲਤ ਦੇਵੇਗੀ ਪੰਜਾਬ ਸਰਕਾਰ ਚੰਡੀਗੜ੍ਹ, 6 ਜੂਨ: ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਪਿੰਡਾਂ ਦੇ ਵਿਕਾਸ ਨੂੰ ਤਰਜੀਹ ਦਿੰਦੀਆਂ ਮੰਗਲਵਾਰ ਨੂੰ ਖਰੜ ਹਲਕੇ ਵਿੱਚ ਪੈਂਦੀਆਂ ਪਿੰਡਾਂ ਦੀ ਗ੍ਰਾਮ ਪੰਚਾਇਤਾ ਨੂੰ ਪਿੰਡਾ ਦੇ ਵੱਖ ਵੱਖ ਵਿਕਾਸ ਕਾਰਜਾਂ ਲਈ ਕੁੱਲ 83.08 ਲੱਖ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਹਲਕਾ ਖਰੜ ਦੇ ਵੱਖ ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਗ੍ਰਾਮ ਪੰਚਾਇਤ ਫਾਟਵਾਂ, ਮਹਿਰਮਪੁਰ, ਕਾਦੀਮਾਜਰਾ, ਸਾਮੀਪੁਰ, ਅੰਧਹੇੜੀ, ਮਲਕਪੁਰ, ਤਾਜਪੁਰਾ, ਸਿਆਲਬਾ, ਮਹਿਰੋਲੀ, ਬਹਾਲਪੁਰ, ਖੇੜਾ ਅਤੇ ਰਤਨਗੜ੍ਹ ਪਿੰਡਾਂ ਦੇ ਸਰਪੰਚਾਂ ਨੂੰ ਪ੍ਰਤੀ ਪਿੰਡ 2-2 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਦਿਤੇ ਗਏ ਹਨ। ਉਨ੍ਹਾ ਕਿਹਾ ਕਿ ਨੰਗਲਗੜ੍ਹੀਆ ਅਤੇ ਝੰਡੇਮਾਜਰਾ ਦੀਆਂ ਗਾ੍ਮ ਪੰਚਾਇਤਾਂ ਨੂੰ ਵਿਕਾਸ ਲਈ 2.50 -2.50 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਜਾਰੀ ਕੀਤੇ ਗਏ ਹਨ। ਇਸ ਤਰ੍ਹਾਂ ਇਹਨਾਂ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਕੁੱਲ 29 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਵੰਡੇ ਗਏ ਹਨ। ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੌਜਵਾਨ ਏਕਤਾ ਕਲੱਬ ਕੂਬਾਹੇੜੀ, ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਆਲਬਾ, ਗਰਾਮ ਪੰਚਾਇਤ ਮਾਜਰੀ, ਜੈਤੀ ਮਾਜਰੀ, ਤਕੀਪੁਰ, ਭੂਪਨਗਰ, ਬਦਰਪੁਰ, ਨਗਲੀਆਂ ਅਤੇ ਤਕਤਾਣਾ ਆਦਿ ਵਿਖੇ ਪਿੰਡਾਂ ਦੇ ਵੱਖ ਵੱਖ ਵਿਕਾਸ ਕਾਰਜਾਂ ਲਈ 28 ਲੱਖ ਰੁਪਏ ਦੇ ਚੈੱਕ ਵੰਡੇ ਗਏ। ਮੰਤਰੀ ਨੇ ਅੱਗੇ ਦੱਸਿਆ ਕਿ ਹਲਕਾ ਖਰੜ ਦੇ ਵੱਖ ਵੱਖ ਪਿੰਡਾਂ ਦੇ ਗ਼ਰੀਬ ਪਰਿਵਾਰਾਂ ਨੂੰ ਮਾਲੀ ਸਹਾਇਤਾ ਦਿੰਦੇ ਹੋਏ ਮਕਾਨ ਦੀ ਮੁਰੰਮਤ ਲਈ ਅਤੇ ਵੱਖ ਵੱਖ ਹੋਰ ਵਿਕਾਸ ਦੇ ਕੰਮਾਂ ਲਈ 16.08 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਦਿੱਤੇ ਗਏ। ਇਸ ਤੋਂ ਖਰੜ ਹਲਕੇ ਦੀਆਂ ਗਾ੍ਮ ਪੰਚਾਇਤਾਂ ਸੰਗਲਾਂ, ਢਕੋਰਾ ਖ਼ੁਰਦ, ਫਤਿਹਪੁਰ, ਬਘਿੰੜੀ ਅਤੇ ਮੁਲਾਂਪੁਰ ਸੋਢੀਆਂ ਪਿੰਡਾਂ ਨੂੰ ਪ੍ਰਤੀ ਪਿੰਡ ਵਿਕਾਸ ਕਾਰਜਾਂ ਲਈ 2-2 ਲੱਖ ਰੁਪਏ ਕੁੱਲ 10 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਦਿੱਤੇ ਗਏ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਹਲਕਾ ਖਰੜ ਦੇ ਪਿੰਡਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਦਿੱਤੀਆਂ ਜਾਣਗੀਆਂ ਤਾਂ ਜੋ ਉਨ੍ਹਾਂ ਦਾ ਜੀਵਨ ਪੱਧਰ ਹੋਰ ਉੱਚਾ ਹੋ ਸਕੇ। ਮੰਤਰੀ ਨੇ ਕਿਹਾ ਕਿ ਪਿੰਡਾਂ ਦੇ ਸਰਬ-ਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਲਈ ਗਰਾਂਟਾਂ ਦੇ ਚੈੱਕ ਮਿਲਣ 'ਤੇ ਵੱਖ ਵੱਖ ਪਿੰਡਾਂ ਦੇ ਸਰਪੰਚਾਂ, ਪੰਚਾਂ ਅਤੇ ਹੋਰ ਉੱਘੀਆਂ ਸਖਸ਼ੀਅਤਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੰਤਰੀ ਅਨਮੋਲ ਗਗਨ ਮਾਨ ਦਾ ਵਿਸ਼ੇਸ ਤੌਰ ਤੇ ਧੰਨਵਾਦ ਕੀਤਾ। ਇਸ ਮੌਕੇ ਵੱਡੀਆਂ ਸਖਸ਼ੀਅਤਾਂ ਸਮੇਤ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਾਕਮ ਸਿੰਘ, ਮਾਰਕੀਟ ਕਮੇਟੀ ਕੁਰਾਲੀ ਦੇ ਚੇਅਰਮੈਨ ਹਰੀਸ਼ ਕੁਮਾਰ, ਬੀਡੀਪੀਓ ਪ੍ਰਦੀਪ ਸ਼ਾਰਧਾ, ਜਗਦੀਪ ਸਿੰਘ ਸਰਪੰਚ ਮਾਜਰੀ, ਗੋਲਡੀ ਸਿਆਲਬਾ, ਰਾਜ ਕੁਮਾਰ ਨੰਬਰਦਾਰ ਸਿਆਲਬਾ, ਰਣਜੀਤ ਸਿੰਘ ਪ੍ਰਧਾਨ ਟਰੱਕ ਯੂਨੀਅਨ ਅਤੇ ਹੋਰ ਸਰਪੰਚ, ਪੰਚ ਅਤੇ ਉੱਘੇ ਵਿਅਕਤੀ ਵਿਸ਼ੇਸ ਤੌਰ ਤੇ ਹਾਜ਼ਰ ਸਨ।

News 06 June,2023
ਪੰਜਾਬ ਸਰਕਾਰ ਵੱਲੋਂ ਰੇਤ/ਬੱਜਰੀ ਨੂੰ ਸਸਤੇ ਭਾਅ ‘ਤੇ ਯਕੀਨੀ ਬਣਾਉਣ ਲਈ 34 ਮਾਈਨਿੰਗ ਕਲੱਸਟਰ ਜਲਦ ਕੀਤੇ ਜਾਣਗੇ ਲੋਕਾਂ ਨੂੰ ਸਮਰਪਿਤ

ਮਾਈਨਿੰਗ ਕਲੱਸਟਰਾਂ ‘ਤੇ 5.5 ਰੁਪਏ/ਕਿਊ. ਫੁੱਟ ਦੇ ਹਿਸਾਬ ਨਾਲ ਉਪਲਬਧ ਹੋਵੇਗਾ ਰੇਤਾ : ਗੁਰਮੀਤ ਸਿੰਘ ਮੀਤ ਹੇਅਰ ਖਣਨ ਅਤੇ ਭੂ-ਵਿਗਿਆਨ ਮੰਤਰੀ ਵੱਲੋਂ ਪਬਲਿਕ ਮਾਈਨਿੰਗ ਸਾਈਟਾਂ ਬਾਰੇ ਜਾਇਜ਼ਾ ਲੈਣ ਲਈ ਕੀਤੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਚੰਡੀਗੜ, 6 ਜੂਨ: ਸੂਬੇ ਦੇ ਲੋਕਾਂ ਨੂੰ ਵਾਜਿਬ ਰੇਟਾਂ ’ਤੇ ਰੇਤਾ/ਬੱਜਰੀ ਉਪਲਬਧ ਕਰਵਾਉਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 34 ਕਮਰਸ਼ੀਅਲ ਮਾਈਨਿੰਗ ਸਾਈਟਾਂ ਨੂੰ ਕਾਰਜਸ਼ੀਲ ਕਰਨ ਲਈ ਪੂਰੀ ਤਰਾਂ ਤਿਆਰ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਖਣਨ ਤੇ ਭੂ-ਵਿਗਿਆਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਸੂਬੇ ਵਿੱਚ ਇਨਾਂ ਨਵੇਂ ਕਮਰਸ਼ੀਅਲ ਮਾਈਨਿੰਗ ਕਲੱਸਟਰਾਂ ਦੇ ਚਾਲੂ ਹੋਣ ਨਾਲ ਲੋਕ ਆਪਣੇ ਘਰਾਂ ਨੇੜਲੀਆਂ ਥਾਵਾਂ ਤੋਂ ਰੇਤ/ਬੱਜਰੀ ਪ੍ਰਾਪਤ ਕਰ ਸਕਣਗੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 100 ਕਮਰਸ਼ੀਅਲ ਕਲੱਸਟਰਾਂ ਨੂੰ ਚਾਲੂ ਕਰਨ ਦਾ ਟੀਚਾ ਹੈ। ਉਨਾਂ ਕਿਹਾ ਕਿ ਜਨਤਕ ਮਾਈਨਿੰਗ ਸਾਈਟਾਂ ਦੇ ਪ੍ਰਚਲਤ ਰੇਟਾਂ ਵਾਂਗ ਹੀ ਕਮਰਸ਼ੀਅਲ ਮਾਈਨਿੰਗ ਕਲੱਸਟਰਾਂ ‘ਤੇ ਵੀ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ ਰੇਤਾ/ਬੱਜਰੀ ਉਪਲਬਧ ਹੋਵੇਗਾ । ਖਣਨ ਅਤੇ ਭੂ-ਵਿਗਿਆਨ ਮੰਤਰੀ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 102 ਲੱਖ ਮੀਟਿ੍ਰਕ ਟਨ ਦੀ ਸਮਰੱਥਾ ਵਾਲੇ ਲਗਭਗ ਇਨਾਂ 22 ਮਾਈਨਿੰਗ ਕਲੱਸਟਰਾਂ ਦੀ ਕਾਰਜ ਪ੍ਰਕਿਰਿਆ ਲਗਭਗ ਪੂਰੀ ਹੋ ਚੁੱਕੀ ਹੈ ਅਤੇ 21 ਲੱਖ ਮੀਟਿ੍ਰਕ ਟਨ ਦੀ ਸਮਰੱਥਾ ਵਾਲੇ 12 ਮਾਈਨਿੰਗ ਕਲੱਸਟਰਾਂ ਦੀ ਨਿਲਾਮੀ ਪ੍ਰਕਿਰਿਆ ਅਧੀਨ ਹੈ। ਉਹਨਾਂ ਨੇ ਸਾਰੇ ਸਬੰਧਤ ਡੀ.ਐਮ.ਓਜ ਨੂੰ ਸਾਰੀ ਪ੍ਰਕਿਰਿਆ ਨੂੰ ਜਲਦ ਤੋਂ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ । ਕੈਬਨਿਟ ਮੰਤਰੀ ਰਾਜ ਵਿੱਚ ਮੌਜੂਦਾ ਜਨਤਕ ਮਾਈਨਿੰਗ ਸਾਈਟਾਂ ਦਾ ਜਾਇਜ਼ਾ ਲੈਣ ਲਈ ਮਗਸੀਪਾ ਵਿਖੇ ਖਣਨ ਅਤੇ ਭੂ-ਵਿਗਿਆਨ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੌਜੂਦਾ ਸਮੇਂ ਵਿੱਚ, ਰਾਜ ਵਿੱਚ 60 ਜਨਤਕ ਮਾਈਨਿੰਗ ਸਾਈਟਾਂ ਹਨ। ਮੀਟਿੰਗ ਵਿੱਚ ਖਣਨ ਤੇ ਭੂ-ਵਿਗਿਆਨ ਦੇ ਸਕੱਤਰ ਗੁਰਕੀਰਤ ਕਿਰਪਾਲ ਸਿੰਘ, ਖਣਨ ਤੇ ਭੂ-ਵਿਗਿਆਨ ਦੇ ਵਿਭਾਗ ਦੇ ਡਾਇਰੈਕਟਰ ਡੀ.ਪੀ.ਐਸ. ਖਰਬੰਦਾ, ਚੀਫ ਇੰਜਨੀਅਰਿੰਗ ਡਰੇਨੇਜ-ਕਮ-ਮਾਈਨਜ਼ ਐਂਡ ਜੀਓਲੋਜੀ ਐਨ. ਕੇ. ਜੈਨ ਅਤੇ ਸਾਰੇ ਫੀਲਡ ਅਫਸਰ ਹਾਜ਼ਰ ਸਨ। ਮੀਤ ਹੇਅਰ ਨੇ ਫੀਲਡ ਅਫਸਰਾਂ ਨੂੰ ਹਦਾਇਤ ਕੀਤੀ ਕਿ ਜਨਤਕ ਮਾਈਨਿੰਗ ਸਾਈਟਾਂ ‘ਤੇ ਨਿਰਪੱਖ ਢੰਗ ਨਾਲ ਸੇਵਾਵਾਂ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਫੀਲਡ ਅਫਸਰ ਇਹ ਯਕੀਨੀ ਬਣਾਉਣ ਕਿ ਜੇਕਰ ਕੋਈ ਲੇਬਰ ਪਿੰਡ ਦੇ ਬਾਹਰੋਂ ਆਉਂਦੀ ਹੈ ਤਾਂ ਸਥਾਨਕ ਮਜਦੂਰਾਂ ਦੁਆਰਾ ਉਹਨਾਂ ਨੂੰ ਰੋਕਿਆ ਨਾ ਜਾਵੇ ਅਤੇ ਜੇਕਰ ਕੋਈ ਵਿਅਕਤੀ/ਗਾਹਕ ਆਪਣੀ ਲੇਬਰ ਖੁਦ ਨਾਲ ਹੀ ਲੈ ਕੇ ਆਇਆ ਹੈ ਤਾਂ ਸਥਾਨਕ ਲੋਕਾਂ ਦੁਆਰਾ ਇਸਦਾ ਵਿਰੋਧ ਨਹੀਂ ਕੀਤਾ ਜਾਣਾ ਚਾਹੀਦਾ ਅਤੇ ਸਾਈਟ ‘ਤੇ ਕਿਸੇ ਵੀ ਵਿਅਕਤੀ ਵੱਲੋਂ ਅਪਣਾਏ ਜਾ ਰਹੇ ਜ਼ੋਰ-ਜਬਰਦਸਤੀ ਵਾਲੇ ਵਤੀਰੇ ਨਾਲ ਸਖਤੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ। ਉਨਾਂ ਸਬੰਧਤ ਅਧਿਕਾਰੀਆਂ ਨੂੰ ਆਪਣੇ ਅਧਿਕਾਰ ਖੇਤਰ ਵਿੱਚ ਜਨਤਕ ਮਾਈਨਿੰਗ ਸਾਈਟਾਂ ਦੀ ਸਬੰਧਤ ਡੀ.ਐਮ.ਓਜ ਦੁਆਰਾ ਨਿਯਮਤ ਨਿਰੀਖਣ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਆਗਾਮੀ ਮੌਨਸੂਨ ਸੀਜਨ ਨੂੰ ਧਿਆਨ ਵਿੱਚ ਰੱਖਦੇ ਹੋਏ, ਸਾਰੇ ਡੀਐਮਓਜ ਨੂੰ ਆਮ ਲੋਕਾਂ ਲਈ ਰੇਤ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਖੇਤੀਬਾੜੀ ਮਾਈਨਿੰਗ ਸਾਈਟਾਂ ਨੂੰ ਨਿਰਧਾਰਤ ਕਰਨ ਦੇ ਨਿਰਦੇਸ਼ ਦਿੱਤੇ । ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਨੇ ਫੀਲਡ ਦਫਤਰਾਂ ਵੱਲੋਂ ਨਾਜਾਇਜ ਮਾਈਨਿੰਗ ਵਿਰੁੱਧ ਕੀਤੀ ਗਈ ਕਾਰਵਾਈ ਦਾ ਵੀ ਜਾਇਜ਼ਾ ਲਿਆ। ਸਾਰੇ ਡੀ.ਐਮ.ਓਜ ਨੂੰ ਗੈਰ-ਕਾਨੂੰਨੀ ਮਾਈਨਿੰਗ ਨਾਲ ਸਖਤੀ ਨਾਲ ਨਜਿੱਠਣ ਅਤੇ ਡਿਫਾਲਟਰਾਂ ਵਿਰੁੱਧ ਐਫਆਈਆਰ/ਚਲਾਨ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ।

News 06 June,2023
ਮੀਤ ਹੇਅਰ ਵੱਲੋਂ ਭਾਖੜਾ-ਨੰਗਲ ਪ੍ਰਾਜੈਕਟ ਦਾ ਦੌਰਾ, ਡੈਮ ਅਤੇ ਜਲ ਭੰਡਾਰਨ ਦਾ ਕੀਤਾ ਨਿਰੀਖਣ

ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਨੂੰ ਸਿੰਜਾਈ ਲਈ ਦੇ ਰਹੀ ਹੈ ਬਿਹਤਰ ਨੈਟਵਰਕ ਜਲ ਸਰੋਤ ਵਿਭਾਗ ਵੱਲੋਂ ਆਗਾਮੀ ਮਾਨਸੂਨ ਸੀਜ਼ਨ ਤੋਂ ਪਹਿਲਾਂ ਹੜ੍ਹ ਰੋਕੂ ਕੰਮ ਜੂਨ ਮਹੀਨੇ ਮੁਕੰਮਲ ਕੀਤੇ ਜਾਣਗੇ: ਮੀਤ ਹੇਅਰ ਚੰਡੀਗੜ੍ਹ/ਨੰਗਲ, 2 ਜੂਨ ਪੰਜਾਬ ਵਿੱਚ ਕਿਸਾਨਾਂ ਨੂੰ ਸਿੰਜਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਬਿਹਤਰ ਨੈਟਵਰਕ ਮੁਹੱਈਆ ਕਰਵਾ ਰਹੀ ਹੈ। ਆਗਾਮੀ ਮਾਨਸੂਨ ਸੀਜ਼ਨ ਤੋਂ ਪਹਿਲਾਂ ਸੂਬੇ ਵਿੱਚ ਹੜ੍ਹ ਰੋਕੂ ਕੰਮ ਜੂਨ ਮਹੀਨੇ ਮੁਕੰਮਲ ਹੋ ਜਾਣਗੇ। ਇਹ ਗੱਲ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਬੀਤੀ ਸ਼ਾਮ ਭਾਖੜਾ-ਨੰਗਲ ਡੈਮ ਵਿਖੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਦੇ ਬੁਨਿਆਦੀ ਢਾਂਚੇ ਅਤੇ ਪ੍ਰਬੰਧਨ ਦਾ ਦੌਰਾ ਕਰਨ ਉਪਰੰਤ ਕਹੀ। ਮੀਤ ਹੇਅਰ ਜੋ ਪਹਿਲੀ ਵਾਰ ਇੱਥੇ ਪੁੱਜੇ ਸਨ, ਨੂੰ ਬੀ.ਬੀ.ਐਮ.ਬੀ. ਅਦਾਰੇ ਅਧੀਨ ਆਉਦੇ ਬੁਨਿਆਦੀ ਢਾਂਚੇ, ਪਾਣੀ ਦੇ ਨਿਯਮਾਂ ਅਤੇ ਸਹਿਭਾਗੀ ਰਾਜਾਂ ਤੋਂ ਵੱਖ-ਵੱਖ ਅਸਾਮੀਆਂ ਦੇ ਸ਼ੇਅਰ ਬਾਰੇ ਜਾਣੂੰ ਕਰਵਾਇਆ ਗਿਆ। ਉਨ੍ਹਾਂ ਚੱਲ ਰਹੇ ਕੰਮਾਂ ਅਤੇ ਭਵਿੱਖ ਦੇ ਪ੍ਰਾਜੈਕਟਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਭਾਖੜਾ ਬੰਨ੍ਹ ਤੇ ਜਲ ਭੰਡਾਰਨ ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਡੈਮ ਦਾ ਪੱਧਰ ਦਾ ਮੁਆਇਨਾ ਕਰਦਿਆਂ ਮੌਕੇ ਉਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਾਨਸੂਨ ਸੀਜ਼ਨ ਦੌਰਾਨ ਕੀਤੇ ਜਾਣ ਵਾਲੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰ ਲਏ ਜਾਣ। ਮੌਜੂਦਾ ਸਮੇਂ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 1563.90 ਫੁੱਟ ਸੀ। ਜਲ ਸਰੋਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੀਤੇ ਦਿਨੀਂ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਸੀ ਜਿਸ ਵਿੱਚ ਉਨ੍ਹਾਂ ਵੱਲੋਂ ਦਿੱਤੇ ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਜੂਨ ਮਹੀਨੇ ਤੱਕ ਆਗਾਮੀ ਮਾਨਸੂਨ ਸੀਜ਼ਨ ਦੌਰਾਨ ਹੜ੍ਹਾਂ ਦੇ ਸੰਭਾਵਿਤ ਖਤਰੇ ਨਾਲ ਨਜਿੱਠਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣਗੇ। ਉਨ੍ਹਾਂ ਕਿਹਾ ਕਿ ਜਲ ਸਰੋਤ ਵਿਭਾਗ ਵੱਲੋਂ ਇਸ ਵਾਰ ਟੇਲਾਂ ਤੱਕ ਕਿਸਾਨਾਂ ਨੂੰ ਉਨ੍ਹਾਂ ਦੀ ਮੰਗ ਅਨੁਸਾਰ ਨਹਿਰੀ ਪਾਣੀ ਪੁੱਜਦਾ ਕੀਤਾ ਗਿਆ ਜੋ ਕਿ ਸੂਬੇ ਵਿੱਚ ਪਹਿਲੀ ਵਾਰ ਹੋਇਆ। ਮੀਤ ਹੇਅਰ ਨੇ ਹਰਿਆਲੀ ਤੇ ਵਾਤਾਵਰਣ ਨੂੰ ਮਹੱਤਤਾ ਦਿੰਦੇ ਹੋਏ ਬੀ.ਬੀ.ਐਮ.ਬੀ. ਕੰਪਲੈਕਸ ਵਿੱਚ ਪੌਦਾ ਵੀ ਲਾਇਆ। ਉਨ੍ਹਾਂ ਭਾਖੜਾ ਬੰਨ੍ਹ ’ਤੇ ਸਥਿਤ ਸ਼ਹੀਦੀ ਸਮਾਰਕ ਉਤੇ ਸਿਜਦਾ ਕਰਦਿਆਂ ਸ਼ਰਧਾਂਜਲੀ ਵੀ ਭੇਂਟ ਕੀਤੀ। ਇਸ ਮੌਕੇ ਮੁੱਖ ਇੰਜਨੀਅਰ ਭਾਖੜਾ ਡੈਮ (ਬੀ.ਬੀ.ਐਮ.ਬੀ.) ਚਰਨਪ੍ਰੀਤ ਸਿੰਘ ਵੀ ਹਾਜ਼ਰ ਸਨ।

News 02 June,2023
ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣਾ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ: ਹਰਭਜਨ ਸਿੰਘ ਈ.ਟੀ.ਓ.

ਕੈਬਨਿਟ ਮੰਤਰੀ ਨੇ ਜੰਡਿਆਲਾ ਗੁਰੂ ਦੇ ਹੁਸ਼ਿਆਰ ਵਿਦਿਆਰਥੀਆਂ ਦਾ ਕੀਤਾ ਸਨਮਾਨ ਚੰਡੀਗੜ੍ਹ / ਅੰਮ੍ਰਿਤਸਰ, 31 ਮਈ: ਪੰਜਾਬ ਭਰ ਵਿੱਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣਾ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਹੈ, ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਹੈ ਕਿ ਸੂਬਾ ਸਰਕਾਰ ਸੱਤਾ ਸੰਭਾਲਣ ਦੇ ਪਹਿਲੇ ਹੀ ਦਿਨ ਤੋਂ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਕੈਬਨਿਟ ਮੰਤਰੀ ਨੇ ਅੱਜ ਜੰਡਿਆਲਾ ਗੁਰੂ ਵਿਧਾਨ ਸਭਾ ਹਲਕੇ ਦੇ ਦਸਵੀਂ ਅਤੇ ਬਾਰਵੀਂ ਕਲਾਸ ਵਿੱਚੋਂ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਹਲੇ ਬੱਚਿਆਂ ਦਾ ਵਿਸ਼ੇਸ਼ ਸਨਮਾਨ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜਾਈ ਕੀਤੀ। ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਸਿੱਖਿਆ ਨੂੰ ਬੁਲੰਦੀਆਂ ‘ਤੇ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਜੰਡਿਆਲਾ ਗੁਰੂ ਹਲਕੇ ਦੇ ਕਰੀਬ 250 ਤੋਂ ਵੱਧ ਬੱਚਿਆਂ ਨੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਉੱਤੇ ਕੀਤਾ ਗਿਆ ਨਿਵੇਸ਼ ਕਦੇ ਵੀ ਵਿਅਰਥ ਨਹੀਂ ਜਾਂਦਾ ਅਤੇ ਸੂਬਾ ਸਰਕਾਰ ਇਸ ਸਚਾਈ ਨੂੰ ਸਮਝਦੇ ਹੋਏ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਮਾਜ ਦੀ ਤਰੱਕੀ ਲਈ ਸਕੂਲਾਂ ਨੂੰ ਰੌਸ਼ਨ ਕਰਨਾ ਬਹੁਤ ਜਰੂਰੀ ਹੈ। ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਨ੍ਹਾਂ ਬੱਚਿਆਂ ਦੀ ਉੱਚ ਸਿੱਖਿਆ ਲਈ ਵੀ ਹਰ ਸੰਭਵ ਮਦਦ ਕੀਤੀ ਜਾਏਗੀ। ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਜ਼ਿਲ੍ਹਾ ਪੁਲਿਸ ਮੁਖੀ ਸਤਿੰਦਰ ਸਿੰਘ, ਐਸ.ਡੀ.ਐਮ ਸਿਮਰਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।

News 31 May,2023
ਪੰਜਾਬ ਸਰਕਾਰ ਸੂਬੇ ਵਿੱਚ ਪਾਰਦਰਸ਼ੀ, ਪ੍ਰਭਾਵਸ਼ਾਲੀ ਅਤੇ ਜਵਾਬਦੇਹ ਪ੍ਰਸ਼ਾਸਨ ਦੇਣ ਲਈ ਵਚਨਬੱਧਃ ਮੁੱਖ ਮੰਤਰੀ

ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦੀ ਕੀਤੀ ਪ੍ਰਧਾਨਗੀ •ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਸੇਵਾਵਾਂ ਮੁਹੱਈਆ ਕਰਨ ਦੇ ਮੰਤਵ ਨਾਲ ਸਰਕਾਰ ਨੇ ਸ਼ੁਰੂ ਕੀਤਾ ਪ੍ਰੋਗਰਾਮ * ਜਲੰਧਰ 'ਚ 'ਆਪ' ਦੀ ਜਿੱਤ ਸੂਬਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਉਤੇ ਮੋਹਰ ਜਲੰਧਰ, 17 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਪਾਰਦਰਸ਼ੀ, ਪ੍ਰਭਾਵਸ਼ਾਲੀ ਅਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਨ ਲਈ ਵਚਨਬੱਧ ਹੈ। ‘ਸਰਕਾਰ ਤੁਹਾਡੇ ਦੁਆਰ’ ਨਾਂ ਦੇ ਸਰਕਾਰ ਦੇ ਮੁੱਖ ਪ੍ਰੋਗਰਾਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਸੂਬਾ ਸਰਕਾਰ ਕੋਲ ਜਾਦੂ ਦੀ ਕੋਈ ਛੜੀ ਨਹੀਂ ਹੈ ਪਰ ਫਿਰ ਵੀ ਉਹ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਠੋਸ ਉਪਰਾਲੇ ਕਰ ਰਹੇ ਹਨ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉਭਰੇਗਾ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਆਉਣ ਵਾਲੀਆਂ ਪੀੜ੍ਹੀਆਂ ਲਈ ਰੰਗਲਾ ਪੰਜਾਬ ਬਣਾਉਣ ਲਈ ਪਹਿਲਾਂ ਹੀ ਵਿਆਪਕ ਯੋਜਨਾ ਉਲੀਕੀ ਹੋਈ ਹੈ। ਮੁੱਖ ਮੰਤਰੀ ਨੇ ਵਿਅੰਗ ਕਸਦਿਆਂ ਕਿਹਾ ਕਿ ਉਨ੍ਹਾਂ ਤੋਂ ਪਹਿਲੇ ਆਗੂ ਆਪਣੇ ਕਾਰਜਕਾਲ ਦੌਰਾਨ ਕਦੇ ਵੀ ਆਪਣੇ ਆਲੀਸ਼ਾਨ ਮਹਿਲਾਂ ਤੋਂ ਬਾਹਰ ਨਹੀਂ ਆਏ ਪਰ ਉਹ ਅਮਨ, ਤਰੱਕੀ ਅਤੇ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਸੂਬੇ ਦੇ ਹਰ ਕੋਨੇ-ਕੋਨੇ ਵਿੱਚ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਗਤੀ ਨੂੰ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖਿਆ ਜਾਵੇਗਾ ਤਾਂ ਜੋ ਸੂਬੇ ਦੇ ਵਿਕਾਸ ਨੂੰ ਹੋਰ ਹੁਲਾਰਾ ਮਿਲੇ। ਭਗਵੰਤ ਮਾਨ ਨੇ ਕਿਹਾ ਕਿ ਇਸ ਸਬੰਧੀ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਇਸ ਨੇਕ ਕਾਰਜ ਨੂੰ ਨੇਪਰੇ ਨਹੀਂ ਚਾੜ੍ਹਿਆ ਜਾ ਸਕਦਾ। ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦੀ ਮਹੱਤਤਾ ਦੀ ਨਿਸ਼ਾਨਦੇਹੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬੇ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖ਼ੁਸ਼ਹਾਲੀ ਲਈ ਉਨ੍ਹਾਂ ਦੀ ਸਰਕਾਰ ਦਾ ਪ੍ਰਮੁੱਖ ਪ੍ਰੋਗਰਾਮ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦੀ ਦੇਸ਼ ਭਰ ਵਿੱਚ ਕੋਈ ਮਿਸਾਲ ਨਹੀਂ ਹੈ ਕਿਉਂਕਿ ਕੋਈ ਵੀ ਹੋਰ ਸੂਬਾ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਦਰਵਾਜ਼ੇ 'ਤੇ ਹੱਲ ਕਰਨ ਲਈ ਇੰਨਾ ਸਮਾਂ ਦੇਣ ਦੀ ਖੇਚਲ ਨਹੀਂ ਕਰਦੀ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰੋਗਰਾਮ ਇਕ ਪਾਸੇ ਜਨਤਕ ਸਮੱਸਿਆਵਾਂ ਦਾ ਜਲਦੀ ਹੱਲ ਕਰੇਗਾ, ਦੂਜੇ ਪਾਸੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀ ਕਾਰਗੁਜ਼ਾਰੀ ਨੂੰ ਪਰਖਣ ਵਿੱਚ ਵੀ ਮਦਦਗਾਰ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕ ਪੱਖੀ ਪਹਿਲਕਦਮੀ ਇਹ ਯਕੀਨੀ ਬਣਾਉਂਦੀ ਹੈ ਕਿ ਅਧਿਕਾਰੀ ਖਾਸ ਕਰਕੇ ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ ਵੱਧ ਤੋਂ ਵੱਧ ਆਪਣੇ ਫੀਲਡ ਦੌਰੇ ਖਾਸ ਕਰਕੇ ਪਿੰਡਾਂ ਵਿੱਚ ਕਰਨ ਅਤੇ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਗੱਲਬਾਤ ਕਰਨ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਮਰ੍ਹਾ ਦੇ ਕੰਮ ਆਸਾਨੀ ਨਾਲ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਲਈ ਵਧੀਆ ਪ੍ਰਸ਼ਾਸਨ ਯਕੀਨੀ ਬਣਾਇਆ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਜ਼ਮੀਨੀ ਹਕੀਕਤਾਂ ਤੋਂ ਜਾਣੂ ਹੋਣ ਦੇ ਨਾਲ-ਨਾਲ ਦਫ਼ਤਰਾਂ ਦੇ ਕੰਮਕਾਜ ਨੂੰ ਬਿਹਤਰ ਬਣਾਉਣ ਵਿੱਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਪਹਿਲਾਂ ਲੁਧਿਆਣਾ ਵਿਖੇ ਵੀ ਮੰਤਰੀ ਮੰਡਲ ਦੀ ਮੀਟਿੰਗ ਹੋਈ ਸੀ ਅਤੇ ਅੱਜ ਜਲੰਧਰ ਵਿਖੇ ਵਜ਼ਾਰਤ ਦੀ ਮੀਟਿੰਗ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮਨੋਰਥ ਇਹ ਯਕੀਨੀ ਬਣਾਉਣਾ ਹੈ ਕਿ ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਦੇ ਘਰ-ਘਰ ਤੱਕ ਪਹੁੰਚ ਸਕੇ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਸੂਬੇ ਦੇ ਵਿਕਾਸ ਅਤੇ ਇੱਥੋਂ ਦੇ ਲੋਕਾਂ ਦੀ ਖ਼ੁਸ਼ਹਾਲੀ ਨੂੰ ਵੱਡਾ ਹੁਲਾਰਾ ਦੇਣ ਲਈ ਕੋਈ ਕਸਰ ਨਹੀਂ ਛੱਡ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਸੂਬੇ ਵਿੱਚ 29 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ ਅਤੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਵੱਡੇ ਕਾਰਜ ਨੂੰ ਪੜਾਅਵਾਰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਦਰਸ਼ਤਾ ਅਤੇ ਯੋਗਤਾ ਇਸ ਪੂਰੀ ਭਰਤੀ ਮੁਹਿੰਮ ਦੇ ਦੋ ਮੁੱਖ ਥੰਮ੍ਹ ਹਨ। ਭਗਵੰਤ ਮਾਨ ਨੇ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਇਕ ਪੁਖ਼ਤਾ ਵਿਧੀ ਅਪਣਾਈ ਗਈ ਹੈ, ਜਿਸ ਕਾਰਨ ਹੁਣ ਤੱਕ 29 ਹਜ਼ਾਰ ਤੋਂ ਵੱਧ ਨਿਯੁਕਤੀਆਂ ਵਿੱਚੋਂ ਇਕ ਵੀ ਨਿਯੁਕਤੀ ਨੂੰ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਰਤੀ ਦੀ ਸਮੁੱਚੀ ਪ੍ਰਕਿਰਿਆ ਨੂੰ ਹਾਂ-ਪੱਖੀ ਹੁੰਗਾਰਾ ਮਿਲਿਆ ਹੈ ਕਿਉਂਕਿ ਨੌਜਵਾਨਾਂ ਨੂੰ ਆਪਣੀ ਕਾਬਲੀਅਤ ਨਾਲ ਅੱਗੇ ਵਧਣ ਦੇ ਮੌਕੇ ਮਿਲੇ ਹਨ। ਇਕ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਸ਼ੁਰੂ ਵਿੱਚ ਇਕ ਨੌਜਵਾਨ ਨੂੰ ਕਲਰਕ ਵਜੋਂ ਭਰਤੀ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਹ ਆਪਣੀ ਮਿਹਨਤ ਨਾਲ ਸਹਾਇਕ ਲਾਈਨਮੈਨ ਅਤੇ ਬਾਅਦ ਵਿੱਚ ਉਪ ਮੰਡਲ ਅਫ਼ਸਰ (ਐਸ.ਡੀ.ਓ) ਵਜੋਂ ਭਰਤੀ ਹੋਇਆ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਨੌਜਵਾਨਾਂ ਦੀ ਭਲਾਈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਇਹ ਗਤੀ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ। ਜਲੰਧਰ ਲੋਕ ਸਭਾ ਸੀਟ 'ਤੇ ਆਮ ਆਦਮੀ ਪਾਰਟੀ (ਆਪ) ਦੀ ਜਿੱਤ ਲਈ ਲੋਕਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਦਾ ਸਬੂਤ ਹੈ, ਜਿਸ ਨਾਲ ਵਿਰੋਧੀ ਧਿਰ ਦੀ ਨਾਂਹ-ਪੱਖੀ, ਫੁੱਟ ਪਾਊ ਅਤੇ ਫ਼ਿਰਕੂ ਰਾਜਨੀਤੀ ਨੂੰ ਪੂਰੀ ਤਰ੍ਹਾਂ ਰੱਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਲੰਧਰ ਸੰਸਦੀ ਖੇਤਰ ਦੇ ਲੋਕਾਂ ਨੇ ਸਾਕਾਰਾਤਮਕ ਬਦਲਾਅ ਅਤੇ ਵਿਕਾਸ ਲਈ ਵੋਟ ਦਿੱਤਾ ਹੈ, ਜਿਸ ਨੂੰ ਪੂਰਾ ਕਰਨ ਲਈ ਉਨ੍ਹਾਂ ਦੀ ਸਰਕਾਰ ਵਚਨਬੱਧ ਹੈ। ਭਗਵੰਤ ਮਾਨ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੇ ਨਤੀਜਿਆਂ ਨੂੰ ਸੂਬੇ ਵਿੱਚ ਸ਼ਾਂਤੀ, ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ ਅਤੇ ਵਿਕਾਸ ਦੇ ਸਾਕਾਰਾਤਮਕ ਏਜੰਡੇ ਦੀ ਵੱਡੀ ਜਿੱਤ ਦੱਸਿਆ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਉਨ੍ਹਾਂ ਨਾਕਾਰਾਤਮਕ, ਢਾਹੂ ਵਿਚਾਰਾਂ ਅਤੇ ਤਾਕਤਾਂ ਦੀ ਰਾਜਨੀਤੀ ਵਿਰੁੱਧ ਜ਼ਬਰਦਸਤ ਫ਼ਤਵਾ ਹੈ, ਜਿਨ੍ਹਾਂ ਨੇ ਅਜੋਕੇ ਸਮੇਂ ਵਿੱਚ ਆਪਣੀਆਂ ਅਮਨ-ਸ਼ਾਂਤੀ ਅਤੇ ਪੰਜਾਬ ਵਿਰੋਧੀ ਗਤੀਵਿਧੀਆਂ ਰਾਹੀਂ ਪੰਜਾਬ ਨੂੰ ਅਸਥਿਰ ਕਰਨ ਅਤੇ ਇਸ ਦੀ ਤਰੱਕੀ ਵਿੱਚ ਰੁਕਾਵਟ ਪਾਉਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਨਾਕਾਰਾਤਮਕ ਅਤੇ ਫੁੱਟ ਪਾਉਣ ਵਾਲੀਆਂ ਤਾਕਤਾਂ ਲਈ ਇਕ ਸੰਦੇਸ਼ ਹੋਣਾ ਚਾਹੀਦਾ ਹੈ, ਜਿਨ੍ਹਾਂ ਨੇ ਪੰਜਾਬ ਵਿੱਚ ਹਿੰਸਾ ਅਤੇ ਅਸਥਿਰਤਾ ਫੈਲਾਉਣ ਦੀ ਕੋਸ਼ਿਸ਼ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਇਹ ਉਨ੍ਹਾਂ ਦੀ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੀਆਂ ਲੋਕ-ਪੱਖੀ ਅਤੇ ਵਿਕਾਸ-ਪੱਖੀ ਨੀਤੀਆਂ ਦੀ ਜਿੱਤ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਦੀ ਜਿੱਤ ਨੇ ਇਕ ਵਾਰ ਫਿਰ ਸੂਬਾ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਵਿੱਚ ਲੋਕਾਂ ਦੇ ਪੂਰਨ ਵਿਸ਼ਵਾਸ ਅਤੇ ਭਰੋਸੇ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੇ ਨਤੀਜੇ ਵਿਰੋਧੀ ਧਿਰ ਵੱਲੋਂ ਅਪਣਾਈ ਫੁੱਟ ਪਾਊ ਰਾਜਨੀਤੀ ਅਤੇ ਭੈੜੀਆਂ ਚਾਲਾਂ 'ਤੇ ਆਧਾਰਤ ਕੂੜ ਪ੍ਰਚਾਰ 'ਤੇ ਸੂਬਾ ਸਰਕਾਰ ਦੇ ਸਾਫ਼, ਪਾਰਦਰਸ਼ੀ ਅਤੇ ਚੰਗੇ ਸ਼ਾਸਨ ਦੀ ਜਿੱਤ ਹੈ। ਭਗਵੰਤ ਮਾਨ ਨੇ ਇਸ ਚੋਣ ਵਿੱਚ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਜਿੱਤ ਲਈ ਨਿਰਸਵਾਰਥ ਅਤੇ ਅਣਥੱਕ ਮਿਹਨਤ ਕਰਨ ਲਈ ਆਪ ਦੇ ਆਗੂਆਂ ਅਤੇ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।

News 17 May,2023
ਮੁੱਖ ਮੰਤਰੀ ਵੱਲੋਂ ਜਲੰਧਰ ਵਾਸੀਆਂ ਨੂੰ ਵੱਡਾ ਤੋਹਫਾ, ਵਿਕਾਸ ਕਾਰਜਾਂ ਲਈ 100 ਕਰੋੜ ਰੁਪਏ ਤੋਂ ਵੱਧ ਗਰਾਂਟ ਰਾਸ਼ੀ ਦੇਣ ਦਾ ਐਲਾਨ

ਈ.ਵੀ.ਐਮ. ਦਾ ਬਟਨ ਨੱਪ ਕੇ ਕੂੜ ਪ੍ਰਚਾਰ ਕਰਨ ਵਾਲੇ ਵਿਰੋਧੀਆਂ ਦਾ ਮੂੰਹ ਬੰਦ ਕਰਵਾਉਣ ਲਈ ਮੁੱਖ ਮੰਤਰੀ ਨੇ ਜਲੰਧਰ ਦੇ ਵੋਟਰਾਂ ਦਾ ਧੰਨਵਾਦ ਕੀਤਾ ਜਲੰਧਰ ਲੋਕ ਸਭਾ ਹਲਕੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਜਲੰਧਰ, 17 ਮਈ: ਜਲੰਧਰ ਲੋਕ ਸਭਾ ਹਲਕੇ ਦੇ ਵਾਸੀਆਂ ਲਈ ਵੱਡੇ ਤੋਹਫੇ ਦਾ ਐਲਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਲਈ 100 ਕਰੋੜ ਤੋਂ ਵੱਧ ਗਰਾਂਟ ਰਾਸ਼ੀ ਦੇਣ ਦਾ ਐਲਾਨ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਦੇ ਹੱਕ ਵਿੱਚ ਦਿੱਤੇ ਸ਼ਾਨਦਾਰ ਫਤਵੇ ਲਈ ਉਹ ਨਿੱਜੀ ਤੌਰ 'ਤੇ ਜਲੰਧਰ ਸੰਸਦੀ ਹਲਕੇ ਦੇ ਵੋਟਰਾਂ ਦੇ ਰਿਣੀ ਹਨ। ਭਗਵੰਤ ਮਾਨ ਨੇ ਕਿਹਾ, “ਜਲੰਧਰ ਵਾਸੀਆਂ ਨੇ ਈ.ਵੀ.ਐਮ. ਦਾ ਇੱਕ ਬਟਨ ਨੱਪ ਕੇ ਉਨ੍ਹਾਂ ਲੋਕਾਂ ਦੇ ਮੂੰਹ ਬੰਦ ਕਰ ਦਿੱਤੇ ਹਨ, ਜੋ ਇਸ ਮੁਹਿੰਮ ਦੌਰਾਨ ਮੇਰੇ ਖ਼ਿਲਾਫ਼ ਜ਼ਹਿਰ ਉਗਲ ਰਹੇ ਸਨ।” ਭਗਵੰਤ ਮਾਨ ਨੇ ਕਿਹਾ ਕਿ ਇਹ ਚੋਣ ਨਤੀਜਾ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਦੇ ਹੱਕ ਵਿੱਚ ਆਇਆ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸ਼ਹਿਰ ਦਾ ਵਿਕਾਸ ਕਰਨ ਲਈ 95 ਕਰੋੜ ਰੁਪਏ ਨਗਰ ਨਿਗਮ ਜਲੰਧਰ ਨੂੰ ਭੇਜ ਵੀ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਫੰਡਾਂ ਦੀ ਵਰਤੋਂ ਨਗਰ ਨਿਗਮ ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਵਿਕਾਸ ਕਾਰਜਾਂ ਲਈ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਜਲੰਧਰ ਸ਼ਹਿਰ ਨੂੰ ਅਤਿ ਆਧੁਨਿਕ ਨਾਗਰਿਕ ਸਹੂਲਤਾਂ ਨਾਲ ਲੈਸ ਮਾਡਲ ਸ਼ਹਿਰ ਵਜੋਂ ਵਿਕਸਤ ਕੀਤਾ ਜਾਵੇਗਾ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ 13.74 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ-ਆਦਮਪੁਰ-ਹੁਸ਼ਿਆਰਪੁਰ ਸੜਕ ਦਾ ਕਾਰਜ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਅਹਿਮ ਪ੍ਰਾਜੈਕਟ ਦਾ ਕੰਮ ਸਤੰਬਰ ਤੱਕ ਮੁਕੰਮਲ ਕਰ ਲਿਆ ਜਾਵੇਗਾ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਨਕੋਦਰ ਤੋਂ ਗੁਰਾਇਆ ਵਾਇਆ ਜੰਡਿਆਲਾ ਤੱਕ 17.46 ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਦਾ ਕੰਮ ਵੀ ਸਤੰਬਰ ਤੱਕ ਮੁਕੰਮਲ ਕਰ ਲਿਆ ਜਾਵੇਗਾ। ਮੁੱਖ ਮੰਤਰੀ ਨੇ ਦੁਹਰਾਇਆ ਕਿ ਜਲੰਧਰ ਦੇ ਵੋਟਰਾਂ ਨੇ ਸੂਬਾ ਸਰਕਾਰ ਦੀਆਂ ਵਿਕਾਸਮੁਖੀ ਨੀਤੀਆਂ ਦੇ ਹੱਕ ਵਿੱਚ ਫਤਵਾ ਦੇ ਕੇ ਰਵਾਇਤੀ ਪਾਰਟੀਆਂ ਦੇ ਨਕਾਰਾਤਮਕ ਅਤੇ ਨਫਰਤ ਭਰੇ ਕੂੜ ਪ੍ਰਚਾਰ ਨੂੰ ਸਿਰੋਂ ਤੋਂ ਨਾਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਲੰਧਰ ਲੋਕ ਸਭਾ ਹਲਕੇ ਦੇ ਵੋਟਰਾਂ ਨੇ ਸਕੂਲ ਆਫ਼ ਐਮੀਨੈਂਸ, ਆਮ ਆਦਮੀ ਕਲੀਨਿਕ, ਬੇਮਿਸਾਲ ਤਰੱਕੀ, ਲੋਕਾਂ ਦੀ ਭਲਾਈ ਅਤੇ ਹੋਰ ਉਪਰਾਲਿਆਂ ਦੇ ਹੱਕ ਵਿੱਚ ਵੋਟਾਂ ਪਾਈਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਜਿੱਥੇ ਉਨ੍ਹਾਂ ਨੇ ਵਿਕਾਸ ਦੇ ਨਾਂ 'ਤੇ ਵੋਟਾਂ ਮੰਗੀਆਂ ਸਨ, ਉਥੇ ਉਨ੍ਹਾਂ ਦੇ ਵਿਰੋਧੀਆਂ ਨੇ ਜਾਤ-ਪਾਤ ਅਤੇ ਧਰਮ ਦੇ ਨਾਂ 'ਤੇ ਵੋਟਾਂ ਮੰਗੀਆਂ ਸਨ। ਮੁੱਖ ਮੰਤਰੀ ਨੇ ਕਿਹਾ ਕਿ ਜਲੰਧਰ ਦੇ ਲੋਕਾਂ ਨੇ ਸੂਬਾ ਸਰਕਾਰ ਦੇ ਹੱਕ ਵਿੱਚ ਜ਼ਬਰਦਸਤ ਫਤਵਾ ਦੇ ਕੇ ਵਿਰੋਧੀ ਧਿਰਾਂ ਨੂੰ ਸ਼ਾਂਤ ਕਰ ਦਿੱਤਾ ਹੈ ਅਤੇ ਹੁਣ ਇਸ ਦੇ ਬਦਲੇ ਜਲੰਧਰ ਦੇ ਵਿਕਾਸ ਨੂੰ ਯਕੀਨੀ ਬਣਾਉਣਾ ਉਨ੍ਹਾਂ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਖੇਡਾਂ ਦੇ ਧੁਰੇ ਵਜੋਂ ਜਲੰਧਰ ਦੀ ਪੁਰਾਤਨ ਸ਼ਾਨ ਨੂੰ ਬਹਾਲ ਕੀਤਾ ਜਾਵੇਗਾ, ਜਿਸ ਨਾਲ ਜਲੰਧਰ ਦੀ ਖੇਡ ਸਨਅਤ ਨੂੰ ਵੱਡਾ ਹੁਲਾਰਾ ਮਿਲੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਸ਼ਹਿਰ ਦੀ ਤਰੱਕੀ ਅਤੇ ਵਿਕਾਸ ਨੂੰ ਹੁਲਾਰਾ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ, “ਇਸ ਜਿੱਤ ਨੇ ਮੈਨੂੰ ਲੋਕਾਂ ਦੀ ਸੇਵਾ ਹੋਰ ਵੀ ਹਲੀਮੀ ਅਤੇ ਸਮਰਪਿਤ ਹੋ ਕੇ ਕਰਨ ਦੀ ਭਾਵਨਾ ਨਾਲ ਭਰ ਦਿੱਤਾ ਹੈ।” ਉਨ੍ਹਾਂ ਕਿਹਾ ਕਿ ਭਾਵੇਂ ਨਵੇਂ ਚੁਣੇ ਗਏ ਸੰਸਦ ਮੈਂਬਰ ਨੇ ਅਜੇ ਸਹੁੰ ਨਹੀਂ ਚੁੱਕੀ ਪਰ ਉਨ੍ਹਾਂ ਦੀ ਸਰਕਾਰ ਨੇ ਪਹਿਲਾਂ ਹੀ ਜਲੰਧਰ ਦੇ ਸਰਬਪੱਖੀ ਵਿਕਾਸ ਲਈ ਵਿਆਪਕ ਖਾਕਾ ਤਿਆਰ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਮੁੜ ਸੁਰਜੀਤੀ ਦੀ ਰਾਹ 'ਤੇ ਹੈ ਕਿਉਂਕਿ ਲੋਕਾਂ ਦੁਆਰਾ ਚੁਣੀ ਗਈ ਸਰਕਾਰ ਨਵੇਂ-ਨਵੇਂ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕਰ ਰਹੀ ਹੈ ਅਤੇ ਉਨ੍ਹਾਂ ਕਿਹਾ ਕਿ ਪਹਿਲੀ ਵਾਰ ਲੋਕਾਂ ਨਾਲ ਸਲਾਹ-ਮਸ਼ਵਰਾ ਕਰਕੇ ਨੀਤੀਆਂ ਬਣਾਈਆਂ ਜਾ ਰਹੀਆਂ ਹਨ। ਮੁੱਖ ਮੰਤਰੀ ਲੋਕਾਂ ਨੇ ਰਵਾਇਤੀ ਪਾਰਟੀਆਂ ਦੇ ਨਾਂਹ-ਪੱਖੀ ਪ੍ਰਚਾਰ ਨੂੰ ਸਿਰੇ ਤੋਂ ਨਕਾਰਦਿਆਂ ਢੁਕਵਾਂ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੀਆਂ ਪਾਰਟੀਆਂ ਨੇ ਲੋਕਾਂ ਦੇ ਭਲੇ ਲਈ ਜੁਟੀ ਸੂਬਾ ਸਰਕਾਰ ਵਿਰੁੱਧ ਆਪਸ ਵਿਚ ਹੱਥ ਮਿਲਾ ਲਿਆ ਸੀ ਪਰ ਲੋਕਾਂ ਨੇ ਇਨ੍ਹਾਂ ਨੂੰ ਸਬਕ ਸਿਖਾ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੀ ਬੱਚਤ ਕਰਨ ਅਤੇ ਝੋਨੇ ਦੀ ਕਾਸ਼ਤ ਲਈ ਨਿਰਵਿਘਨ ਸਿੰਚਾਈ ਨੂੰ ਯਕੀਨੀ ਬਣਾਉਣ ਲਈ ਝੋਨੇ ਦੀ ਲੁਆਈ ਪੜਾਅਵਾਰ ਢੰਗ ਨਾਲ ਕੀਤੀ ਜਾਵੇਗੀ। ਪਹਿਲੇ ਪੜਾਅ ਵਿੱਚ ਅੰਤਰਰਾਸ਼ਟਰੀ ਸਰਹੱਦ 'ਤੇ ਕੰਡਿਆਲੀ ਤਾਰ ਤੋਂ ਪਰਲੇ ਪਾਸੇ ਦੇ ਖੇਤਰਾਂ ਵਿੱਚ ਝੋਨੇ ਦੀ ਲੁਆਈ ਦਾ ਕੰਮ 10 ਜੂਨ ਤੋਂ ਸ਼ੁਰੂ ਹੋ ਜਾਵੇਗਾ, ਜਿਸ ਲਈ ਨਿਰੰਤਰ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਦੂਜੇ ਪੜਾਅ ਵਿੱਚ ਸੱਤ ਜ਼ਿਲ੍ਹਿਆਂ ਫਿਰੋਜ਼ਪੁਰ, ਫਰੀਦਕੋਟ, ਪਠਾਨਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਐਸ.ਬੀ.ਐਸ.ਨਗਰ ਅਤੇ ਤਰਨਤਾਰਨ ਵਿੱਚ 16 ਜੂਨ ਤੋਂ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ। ਭਗਵੰਤ ਮਾਨ ਨੇ ਦੱਸਿਆ ਕਿ ਤੀਜੇ ਪੜਾਅ ਤਹਿਤ ਸੱਤ ਜ਼ਿਲ੍ਹਿਆਂ ਰੂਪਨਗਰ, ਐਸ.ਏ.ਐਸ.ਨਗਰ, ਕਪੂਰਥਲਾ, ਲੁਧਿਆਣਾ, ਫਾਜ਼ਿਲਕਾ, ਬਠਿੰਡਾ ਅਤੇ ਅੰਮ੍ਰਿਤਸਰ ਵਿੱਚ 19 ਜੂਨ ਤੋਂ ਝੋਨਾ ਲਾਉਣਾ ਯਕੀਨੀ ਬਣਾਇਆ ਜਾਵੇਗਾ ਜਦਕਿ ਬਾਕੀ ਦੇ ਨੌਂ ਜ਼ਿਲ੍ਹਿਆਂ ਪਟਿਆਲਾ, ਜਲੰਧਰ, ਮੋਗਾ, ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਸੰਗਰੂਰ, ਮਲੇਰਕੋਟਲਾ, ਬਰਨਾਲਾ ਅਤੇ ਮਾਨਸਾ ਵਿੱਚ ਝੋਨੇ ਦੀ ਲੁਆਈ 21 ਜੂਨ ਤੋਂ ਸ਼ੁਰੂ ਹੋਵੇਗੀ ਜਿਸ ਲਈ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ।

News 17 May,2023
ਨਵੇਂ ਟੈਰਿਫ਼ ਨਾਲ ਮੁਫ਼ਤ 600 ਯੂਨਿਟ ਬਿਜਲੀ ਸਕੀਮ ‘ਤੇ ਕੋਈ ਅਸਰ ਨਹੀਂ ਪਵੇਗਾ, ਹਰਭਜਨ ਸਿੰਘ ਈ.ਟੀ.ਓ. ਨੇ ਦਿੱਤਾ ਭਰੋਸਾ

ਨਵੇਂ ਟੈਰਿਫ਼ ਨਾਲ ਮੁਫ਼ਤ 600 ਯੂਨਿਟ ਬਿਜਲੀ ਸਕੀਮ ‘ਤੇ ਕੋਈ ਅਸਰ ਨਹੀਂ ਪਵੇਗਾ, ਹਰਭਜਨ ਸਿੰਘ ਈ.ਟੀ.ਓ. ਨੇ ਦਿੱਤਾ ਭਰੋਸਾ * ਕਿਹਾ, ਵਧੀਆਂ ਬਿਜਲੀ ਦਰਾਂ ਦਾ ਖਰਚਾ ਸੂਬਾ ਸਰਕਾਰ ਚੁੱਕੇਗੀ* ਚੰਡੀਗੜ੍ਹ, 16 ਮਈ: ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਭਰੋਸਾ ਦਿੱਤਾ ਹੈ ਕਿ ਬਿਜਲੀ ਦੀਆਂ ਨਵੀਆਂ ਦਰਾਂ ਦਾ ਸੂਬੇ ਦੇ ਆਮ ਲੋਕਾਂ ‘ਤੇ ਕੋਈ ਅਸਰ ਨਹੀਂ ਪਵੇਗਾ ਕਿਉਂਕਿ ਵਧੀਆਂ ਬਿਜਲੀ ਦਰਾਂ ਦਾ ਖਰਚਾ ਸੂਬਾ ਸਰਕਾਰ ਵੱਲੋਂ ਸਹਿਣ ਕੀਤਾ ਜਾਵੇਗਾ। ਬਿਜਲੀ ਮੰਤਰੀ ਨੇ ਕਿਹਾ ਕਿ ਕਈ ਸੂਬਿਆਂ ਵਿੱਚ ਬਿਜਲੀ ਦੀਆਂ ਦਰਾਂ ਬਹੁਤ ਜ਼ਿਆਦਾ ਹਨ, ਜਦੋਂ ਕਿ ਪੰਜਾਬ ਵਿੱਚ ਬਿਜਲੀ ਦਰਾਂ ਬਾਕੀ ਸੂਬਿਆਂ ਨਾਲੋਂ ਘੱਟ ਹਨ। ਬਿਜਲੀ ਮੰਤਰੀ ਨੇ ਕਿਹਾ ਕਿ ਪਿਛਲੇ ਇੱਕ ਸਾਲ ਦੌਰਾਨ ਬਿਜਲੀ ਦਰਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਈ ਵਾਰ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਨ ਕੋਲੇ ਦੀ ਦਰਾਮਦ ਕਰਨੀ ਪੈਂਦੀ ਹੈ। ਇਸੇ ਤਰ੍ਹਾਂ ਨਵੇਂ ਟਰਾਂਸਫਾਰਮਰ ਲਗਾਉਣ ਦੇ ਖਰਚੇ ਵਧ ਰਹੇ ਹਨ। ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਕਿਸਾਨਾਂ ਨੂੰ ਮੁਫ਼ਤ ਬਿਜਲੀ, ਉਦਯੋਗ ਲਈ ਸਬਸਿਡੀ ਵਾਲੀ ਬਿਜਲੀ ਅਤੇ ਘਰੇਲੂ ਖਪਤਕਾਰਾਂ ਲਈ 600 ਯੂਨਿਟ ਮੁਫ਼ਤ ਬਿਜਲੀ ਪਹਿਲਾਂ ਵਾਂਗ ਹੀ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਬਿਜਲੀ ਸਬਸਿਡੀ ਜਾਰੀ ਰਹੇਗੀ ਅਤੇ ਕੋਈ ਸਕੀਮ ਬੰਦ ਨਹੀਂ ਕੀਤੀ ਜਾਵੇਗੀ। ਵਿਰੋਧੀ ਪਾਰਟੀਆਂ ‘ਤੇ ਵਰ੍ਹਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਸਾਲ ‘ਚ ਕਈ ਵਾਰ ਬਿਜਲੀ ਦਰਾਂ ‘ਚ ਵਾਧਾ ਕਰਦੀਆਂ ਸਨ, ਜਦਕਿ ਸਾਡੀ ਸਰਕਾਰ ਨੇ ਇੱਕ ਸਾਲ ਬਾਅਦ ਬਿਜਲੀ ਦਰਾਂ ‘ਚ ਮਾਮੂਲੀ ਵਾਧਾ ਕੀਤਾ ਹੈ, ਜਿਸ ਨਾਲ ਮੁਫ਼ਤ ਬਿਜਲੀ ਯੋਜਨਾ ‘ਤੇ ਕੋਈ ਅਸਰ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਸਗੋਂ ਸਾਡੀ ਸਰਕਾਰ ਲਗਾਤਾਰ ਮੁਲਾਜ਼ਮਾਂ ਦੀ ਭਰਤੀ ਕਰਕੇ ਅਤੇ ਨਵੇਂ ਮੁਲਾਜ਼ਮਾਂ ਨੂੰ ਤਨਖਾਹ ਸਕੇਲ ਦੇ ਕੇ ਬਿਜਲੀ ਵਿਭਾਗ ਨੂੰ ਮਜ਼ਬੂਤ ਕਰਨ ਦਾ ਕੰਮ ਕਰ ਰਹੀ ਹੈ।

News 16 May,2023
ਦਫ਼ਤਰਾਂ ਦੇ ਸਮੇਂ ਵਿੱਚ ਤਬਦੀਲੀ ਸਬੰਧੀ ਪੰਜਾਬ ਸਰਕਾਰ ਦੇ ਫੈਸਲੇ ਨੂੰ ਅਪਨਾਉਣ ਲਈ ਹੋਰ ਸੂਬੇ ਵੀ ਦਿਲਚਸਪੀ ਦਿਖਾਉਣ ਲੱਗੇ: ਚੇਤਨ ਸਿੰਘ ਜੌੜਾਮਾਜਰਾ

ਦਫ਼ਤਰਾਂ ਦਾ ਸਮਾਂ ਬਦਲਣਾ, ਮਾਨ ਸਰਕਾਰ ਦਾ ਇਤਿਹਾਸਕ ਫੈਸਲਾ ਜੌੜਾਮਾਜਰਾ ਨੇ ਦਫ਼ਤਰਾਂ ਦਾ ਸਮਾਂ ਬਦਲਣ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਇਸ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਵਰਦਾਨ ਦੱਸਿਆ ਪੰਜਾਬ ਸਰਕਾਰ ਵੱਲੋਂ ਦਫ਼ਤਰਾਂ ਦਾ ਸਮਾਂ ਬਦਲਣ ਦੇ ਇਤਿਹਾਸਕ ਫੈਸਲੇ ਨਾਲ ਚੰਡੀਗੜ੍ਹ ਵਾਸੀਆਂ ਨੂੰ ਮਿਲੀ ਵੱਡੀ ਰਾਹਤ: ਚੇਤਨ ਸਿੰਘ ਜੌੜਾਮਾਜਰਾ ਚੰਡੀਗੜ੍ਹ, 16 ਮਈ: ਲੋਕ ਸੰਪਰਕ ਅਤੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਗਰਮੀਆਂ ਦੇ ਮੌਸਮ ਵਿੱਚ ਦਫ਼ਤਰਾਂ ਦਾ ਸਮਾਂ ਬਦਲਣ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ 2 ਮਈ ਤੋਂ ਦਫ਼ਤਰਾਂ ਦਾ ਸਮਾਂ ਬਦਲ ਕੇ ਸਵੇਰੇ 7:30 ਵਜੇ ਤੋਂ ਦੁਪਹਿਰ 2:00 ਵਜੇ ਤੱਕ ਕਰ ਦਿੱਤਾ ਹੈ ਜੋ 15 ਜੁਲਾਈ ਤੱਕ ਲਾਗੂ ਰਹੇਗਾ। ਜੌੜਾਮਾਜਰਾ ਨੇ ਸਰਕਾਰ ਦੇ ਇਸ ਭਵਿੱਖਮੁਖੀ ਕਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਦਫ਼ਤਰਾਂ ਦਾ ਸਮਾਂ ਬਦਲਿਆ ਗਿਆ ਹੈ, ਉਦੋਂ ਤੋਂ ਆਮ ਲੋਕਾਂ ਦੇ ਨਾਲ-ਨਾਲ ਮੁਲਾਜ਼ਮ ਵੀ ਖੁਸ਼ ਹਨ। ਉਨ੍ਹਾ ਕਿਹਾ ਕਿ ਪੰਜਾਬੀ ਲੋਕ ਪੁਰਾਣੇ ਸਮਿਆਂ ਤੋਂ ਹੀ ਸਵੇਰੇ ਜਲਦੀ ਉੱਠਦੇ ਰਹੇ ਹਨ ਅਤੇ ਸਰਕਾਰ ਦਾ ਇਹ ਕਦਮ ਉਨ੍ਹਾਂ ਨੂੰ ਫਿਰ ਤੋਂ ਇਹ ਚੰਗੀਆਂ ਆਦਤਾਂ ਪਾਉਣ ਵਿੱਚ ਸਹਾਈ ਸਿੱਧ ਹੋਵੇਗਾ। ਇਸ ਕਦਮ ਦੇ ਫਾਇਦਿਆਂ ਬਾਰੇ ਬੋਲਦਿਆਂ ਜੌੜਾਮਾਜਰਾ ਨੇ ਕਿਹਾ ਕਿ ਦਫ਼ਤਰੀ ਸਮੇਂ ਵਿੱਚ ਇਹ ਤਬਦੀਲੀ ਇੱਕ ਵਿਗਿਆਨਕ ਅਤੇ ਵਾਤਾਵਰਣ ਅਨੁਕੂਲ ਫੈਸਲਾ ਹੈ ਜਿਸ ਨਾਲ ਜ਼ਿਆਦਾਤਰ ਕੰਮ ਦਿਨ ਵੇਲੇ ਹੀ ਨੇਪਰੇ ਚੜ੍ਹਨ ਨਾਲ ਬਿਜਲੀ ਦੀ ਕਾਫ਼ੀ ਬੱਚਤ ਹੋਵੇਗੀ। ਜ਼ਿਆਦਾਤਰ ਵਿਕਸਿਤ ਦੇਸ਼ਾਂ ਵਿੱਚ ਇਹੀ ਰੁਝਾਨ ਅਪਣਾਇਆ ਜਾਂਦਾ ਹੈ ਕਿਉਂਕਿ ਗਰਮੀਆਂ ਦੇ ਮੌਸਮ ਵਿੱਚ ਦਿਨ ਜਲਦੀ ਸ਼ੁਰੂ ਹੁੰਦਾ ਹੈ। ਜੌੜਾਮਾਜਰਾ ਨੇ ਕਿਹਾ ਕਿ ਚੰਡੀਗੜ੍ਹ ਦੇ ਲੋਕਾਂ ਨੂੰ ਵੀ ਇਸ ਦਾ ਫਾਇਦਾ ਹੋਇਆ ਹੈ ਕਿਉਂਕਿ ਪੰਜਾਬ ਸਰਕਾਰ ਦੇ ਦਫਤਰਾਂ ਦਾ ਸਮਾਂ ਯੂਟੀ ਜਾਂ ਕੇਂਦਰ ਸਰਕਾਰ ਦੇ ਦਫਤਰਾਂ ਦੇ ਸਮੇਂ ਤੋਂ ਵੱਖੋ-ਵੱਖਰਾ ਹੋਣ ਕਰਕੇ ਸਵੇਰੇ 9:00 ਵਜੇ ਜਾਂ ਸ਼ਾਮ 5:00 ਵਜੇ ਦੇ ਸਮੇਂ ਦੌਰਾਨ ਟਰੈਫਿਕ ਬਹੁਤ ਘੱਟ ਗਿਆ ਹੈ ਜਿਸ ਨਾਲ ਵਾਹਨਾਂ ਦੀ ਆਵਾਜਾਈ ਸੁਖਾਲੀ ਹੋ ਗਈ ਹੈ। ਇਸ ਫੈਸਲੇ ਨਾਲ ਚੰਡੀਗੜ੍ਹ ਪ੍ਰਸ਼ਾਸਨ ਅਤੇ ਟ੍ਰੈਫਿਕ ਪੁਲਿਸ ਨੂੰ ਸਭ ਤੋਂ ਵੱਧ ਰਾਹਤ ਮਿਲੀ ਹੈ ਕਿਉਂਕਿ ਇਸ ਵਿਰਾਸਤੀ ਸ਼ਹਿਰ ਲਈ ਟਰੈਫਿਕ ਦੀ ਸਮੱਸਿਆ ਗੰਭੀਰ ਚਿੰਤਾ ਦਾ ਵਿਸ਼ਾ ਬਣ ਗਈ ਹੈ।ਇਸ ਸਮੱਸਿਆ ਨੂੰ ਹੱਲ ਕਰਨ ਲਈ ਨੀਤੀਗਤ ਯੋਜਨਾਬੰਦੀ ਜਾਂ ਬੁਨਿਆਦੀ ਢਾਂਚੇ ਦੇ ਬਦਲਾਅ ਦੇ ਰੂਪ ਵਿਚ ਕਰੋੜਾਂ ਰੁਪਏ ਖਰਚ ਹੋ ਸਕਦੇ ਸਨ ਪਰ ਭਗਵੰਤ ਮਾਨ ਦੇ ਇਤਿਹਾਸਕ ਫੈਸਲੇ ਨੇ ਸਾਲਾਂ ਦੀ ਇਸ ਸਮੱਸਿਆ ਨੂੰ ਸਕਿੰਟਾਂ ਵਿੱਚ ਹੱਲ ਕਰ ਦਿੱਤਾ ਹੈ ਜਿਸ ਨਾਲ ਵੱਡੇ ਪੱਧਰ 'ਤੇ ਪੈਸੇ ਦੀ ਬੱਚਤ ਵੀ ਹੋਈ ਹੈ।। ਆਪਣੇ ਸਮਾਪਤੀ ਭਾਸ਼ਣ ਦੌਰਾਨ ਜੌੜਾਮਾਜਰਾ ਨੇ ਕਿਹਾ ਕਿ ਉਹ ਇਸ ਫੈਸਲੇ ਦੇ ਪ੍ਰਭਾਵ ਦਾ ਜਾਇਜ਼ਾ ਲੈਣ ਲਈ ਸਵੇਰੇ ਸਵੇਰੇ ਬਾਹਰ ਨਿਕਲੇ ਅਤੇ ਮੁਲਾਜ਼ਮਾਂ ਸਮੇਤ ਆਮ ਲੋਕਾਂ ਨਾਲ ਗੱਲਬਾਤ ਕਰਕੇ ਇਸ ਸਬੰਧੀ ਫੀਡਬੈਕ ਲਈ।

News 16 May,2023
ਵਿੱਤ ਮੰਤਰੀ ਚੀਮਾ ਤੇ ਸਥਾਨਕ ਸਰਕਾਰਾਂ ਮੰਤਰੀ ਨਿੱਜਰ ਵੱਲੋਂ ਅਵਾਰਾ ਪਸ਼ੂਆਂ ਦੇ ਮੁੱਦਿਆਂ ਨਾਲ ਸਾਂਝੇ ਤੌਰ 'ਤੇ ਨਜਿੱਠਣ ਲਈ ਅੰਤਰ-ਵਿਭਾਗੀ ਮੀਟਿੰਗ

ਹੋਰ ਗਊਸ਼ਾਲਾਵਾਂ ਸਥਾਪਤ ਕਰਨ ਲਈ ਉਪਲਬਧ ਜ਼ਮੀਨਾਂ ਦੀ ਪਛਾਣ ਕਰਨ ਦੀ ਲੋੜ 'ਤੇ ਦਿੱਤਾ ਜ਼ੋਰ ਚੰਡੀਗੜ੍ਹ, 16 ਮਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਅਵਾਰਾ ਪਸ਼ੂਆਂ ਦੇ ਪ੍ਰਬੰਧਨ ਦੇ ਮੁੱਦੇ ਨੂੰ ਸਾਂਝੇ ਤੌਰ 'ਤੇ ਨਜਿੱਠਣ ਲਈ ਅੱਜ ਇਥੇ ਇੱਕ ਅੰਤਰ-ਵਿਭਾਗੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਦੌਰਾਨ ਮੰਤਰੀਆਂ ਨੇ ਅਵਾਰਾ ਪਸ਼ੂਆਂ ਦਾ ਸੂਬਾ ਪੱਧਰੀ ਸਰਵੇਖਣ ਕਰਵਾਉਣ, ਗਊਸ਼ਾਲਾਵਾਂ ਲਈ ਨਵੀਂਆਂ ਜ਼ਮੀਨਾਂ ਦੀ ਸ਼ਨਾਖਤ ਕਰਨ, ਗਊਸ਼ਾਲਾਵਾਂ ਦਾ ਪ੍ਰਬੰਧ ਕਰਨ ਵਾਲੀਆਂ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੀ ਸਹਾਇਤਾ, ਆਵਾਰਾ ਕੁੱਤਿਆਂ ਦੇ ਪ੍ਰਬੰਧਨ ਲਈ ਠੋਸ ਕਦਮ ਚੁੱਕਣ ਅਤੇ ਅਜਿਹੀਆਂ ਗਤੀਵਿਧੀਆਂ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਉਣ ਵਰਗੇ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ। ਇੱਥੇ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੇਂਡੂ ਵਿਕਾਸ ਵਿਭਾਗ ਨੂੰ ਨਵੀਆਂ ਗਊਸ਼ਾਲਾਵਾਂ ਸਥਾਪਤ ਕਰਨ ਲਈ ਉਪਲਬਧ ਜ਼ਮੀਨਾਂ ਦੀ ਸ਼ਨਾਖਤ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਕਈ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਵੀ ਆਪਣੇ ਪੱਧਰ 'ਤੇ ਗਊਸ਼ਾਲਾਵਾਂ ਦਾ ਪ੍ਰਬੰਧ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਨ੍ਹਾਂ ਅਦਾਰਿਆਂ ਲਈ ਵਿੱਤੀ ਮਦਦ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਹੋਰ ਸੰਸਥਾਵਾਂ ਵੀ ਇਸ ਕਾਰਜ ਲਈ ਪ੍ਰੇਰਿਤ ਹੋਣ। ਵਿੱਤ ਮੰਤਰੀ ਨੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਵਿੱਚ ਆਵਾਰਾ ਕੁੱਤਿਆਂ ਅਤੇ ਪਸ਼ੂਆਂ ਦਾ ਸਰਵੇਖਣ ਕਰਨ ਲਈ ਕਿਹਾ। ਉਨ੍ਹਾਂ ਵਿਭਾਗ ਨੂੰ ਘਰੇਲੂ ਪਸ਼ੂਆਂ ਦੇ ਸਰਵੇਖਣ ਅਤੇ ਚਿਪ ਲਗਾਉਣ ਸਬੰਧੀ ਕਾਰਜ ਯੋਜਨਾ ਤਿਆਰ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਆਵਾਰਾ ਪਸ਼ੂਆਂ ਦੀ ਨਸਬੰਦੀ ਅਤੇ ਟੀਕਾਕਰਨ ਲਈ ਵੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇ। ਇਸ ਦੌਰਾਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਥਾਨਕ ਸਰਕਾਰਾਂ ਵਿਭਾਗ ਅਤੇ ਪੇਂਡੂ ਵਿਕਾਸ ਵਿਭਾਗ ਦੀ ਇੱਕ ਸਾਂਝੀ ਕਾਰਜ ਯੋਜਨਾ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰਾਂ ਵਿੱਚ ਜ਼ਮੀਨ ਦੀ ਘਾਟ ਕਾਰਨ ਸ਼ਹਿਰੀ ਸਥਾਨਕ ਸਰਕਾਰਾਂ ਗਊਸ਼ਾਲਾਵਾਂ ਨੂੰ ਸਾਂਝੇ ਤੌਰ 'ਤੇ ਵਿਕਸਤ ਕਰਨ ਲਈ ਜ਼ਮੀਨ ਲੱਭਣ ਵਾਸਤੇ ਆਪਣੀਆਂ ਗੁਆਂਢੀ ਪੇਂਡੂ ਪੰਚਾਇਤਾਂ ਨਾਲ ਮਿਲ ਕੇ ਕੰਮ ਕਰ ਸਕਦੀਆਂ ਹਨ। ਉਨ੍ਹਾਂ ਨੇ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਗਊਸ਼ਾਲਾਵਾਂ ਦੀ ਸੰਚਾਲਨ ਲਾਗਤਾਂ ਨੂੰ ਪੂਰਾ ਕਰਨ ਲਈ ਇੱਕ ਕਾਰਪਸ ਫੰਡ ਬਣਾਉਣ ਦਾ ਵੀ ਸੁਝਾਅ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਭਾਗਾਂ ਦੇ ਸਾਂਝੇ ਯਤਨ ਪਸ਼ੂ ਜਨਮ ਨਿਯੰਤਰਣ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਵੀ ਸਹਾਈ ਹੋਣਗੇ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਸ੍ਰੀ ਵਿਵੇਕ ਪ੍ਰਤਾਪ ਸਿੰਘ, ਡਾਇਰੈਕਟਰ ਪੇਂਡੂ ਵਿਕਾਸ ਸ. ਗੁਰਪ੍ਰੀਤ ਸਿੰਘ ਖਹਿਰਾ ਅਤੇ ਵਿਸ਼ੇਸ਼ ਸਕੱਤਰ ਵਿੱਤ ਸ੍ਰੀ ਯਸ਼ਨਜੀਤ ਸਿੰਘ ਵੀ ਹਾਜ਼ਰ ਸਨ।

News 16 May,2023
ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਇੱਕ ਸਾਲ ‘ਚ 29000 ਤੋਂ ਵੱਧ ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ: ਮੀਤ ਹੇਅਰ

ਮੀਤ ਹੇਅਰ ਨੇ ਜਲ ਸਰੋਤ ਵਿਭਾਗ ਦੇ 68 ਕਲਰਕਾਂ ਨੂੰ ਦਿੱਤੇ ਨਿਯੁਕਤੀ ਪੱਤਰ ਚੰਡੀਗੜ੍ਹ,16 ਮਈ: ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੰਗਲਵਾਰ ਨੂੰ ਪੰਜਾਬ ਭਵਨ, ਚੰਡੀਗੜ੍ਹ ਵਿਖੇ ਜਲ ਸਰੋਤ ਵਿਭਾਗ ਵਿੱਚ ਨਵੇਂ ਚੁਣੇ ਗਏ 68 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਕਲਰਕਾਂ ਵਿੱਚੋਂ 42 ਜਲ ਸਰੋਤ ਵਿਭਾਗ ਅਤੇ 26 ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਵਿੱਚ ਭਰਤੀ ਕੀਤੇ ਗਏ ਹਨ। ਜਲ ਸਰੋਤ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਹੁਣ ਪੂਰੀ ਤਨਦੇਹੀ ਤੇ ਸੁਹਿਰਦਤਾ ਨਾਲ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਹੋਰ ਵਧਾਇਆ ਜਾ ਸਕੇ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਿਰਫ ਇੱਕ ਸਾਲ ਦੌਰਾਨ 29,000 ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ। ਪੰਜਾਬ ਸਰਕਾਰ ਨੌਜਵਾਨਾਂ ਨੂੰ ਪਹਿਲ ਦੇ ਆਧਾਰ ‘ਤੇ ਰੋਜ਼ਗਾਰ ਦੇ ਰਹੀ ਹੈ। ਜਲ ਸਰੋਤ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਸਰਕਾਰ ਸੂਬੇ ਵਿੱਚ ਨਿਵੇਸ਼ ਪੱਖੀ ਮਾਹੌਲ ਸਿਰਜ ਕੇ ਨਵੇਂ ਪ੍ਰਾਜੈਕਟ ਲਗਾ ਕੇ ਨੌਜਵਾਨਾਂ ਲਈ ਰੁਜ਼ਗਾਰ ਦੇ ਹੋਰ ਮੌਕੇ ਪੈਦਾ ਕਰੇਗੀ। ਮੀਤ ਹੇਅਰ ਨੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਲੋਕ ਹਿੱਤ ਵਿੱਚ ਆਪਣੀਆਂ ਸੇਵਾਵਾਂ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਲ ਸਰੋਤ ਵਿਭਾਗ ਸਿੱਧੇ ਤੌਰ ‘ਤੇ ਕਿਸਾਨਾਂ ਨਾਲ ਜੁੜਿਆ ਹੋਇਆ ਹੈ, ਇਸ ਲਈ ਨਵ-ਨਿਯੁਕਤ ਕਰਮਚਾਰੀ ਪੂਰੀ ਸੁਹਿਰਦਤਾ ਨਾਲ ਆਪਣੀਆਂ ਸੇਵਾਵਾਂ ਨਿਭਾ ਕੇ ਕਿਸਾਨਾਂ ਦੀ ਭਲਾਈ ਲਈ ਯੋਗਦਾਨ ਪਾ ਸਕਦੇ ਹਨ। ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਵਿਭਾਗ ਨੂੰ ਮਜ਼ਬੂਤ ਕਰਨ ਵਾਸਤੇ ਤੇਜ਼ੀ ਨਾਲ ਇਹ ਭਰਤੀ ਕਰਨ ਲਈ ਮੁੱਖ ਮੰਤਰੀ ਅਤੇ ਜਲ ਸਰੋਤ ਮੰਤਰੀ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ, ਨਿਗਮ ਦੇ ਐਮ.ਡੀ. ਪਵਨ ਕਪੂਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

News 16 May,2023
-ਜਲੰਧਰ ਦੀ ਜਨਤਾ ਨੇ ਵਿਰੋਧੀਆਂ ਵੱਲੋਂ ਕੀਤੀ ਜਾ ਰਹੀ ਨਫ਼ਰਤ ਤੇ ਨਾਂਹ-ਪੱਖੀ ਸਿਆਸਤ ਨੂੰ ਰੱਦ ਕੀਤਾ: ਮੁੱਖ ਮੰਤਰੀ

ਮੁੱਖ ਮੰਤਰੀ ਵੱਲੋਂ ਪਟਿਆਲਾ ਵਿੱਚ ਨਵਾਂ ਬਣਿਆ ਬੱਸ ਅੱਡਾ ਲੋਕਾਂ ਨੂੰ ਸਮਰਪਿਤ -ਯਾਤਰੀਆਂ ਲਈ ਜਨਤਕ ਆਵਾਜਾਈ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਮੌਜੂਦਾ ਬੱਸ ਸਟੈਂਡ ਤੋਂ ਇਲੈਕਟ੍ਰਿਕ ਬੱਸਾਂ ਚੱਲਣਗੀਆਂ -ਇਕ ਸਾਲ ਵਿੱਚ ਪਟਿਆਲਾ ਵਿੱਚ ਕੈਪਟਨ ਦੇ ਸਮੁੱਚੇ ਕਾਰਜਕਾਲ ਨਾਲੋਂ ਵੱਧ ਵਾਰ ਆਉਣ ਦਾ ਕੀਤਾ ਦਾਅਵਾ -ਸੂਬੇ ਦੀ ਭਲਾਈ ਤੇ ਲੋਕਾਂ ਦੀ ਖ਼ੁਸ਼ਹਾਲੀ ਦੀ ਵਚਨਬੱਧਤਾ ਦੁਹਰਾਈ -ਪੰਜਾਬ ਵਿਰੋਧੀ ਤੇ ਲੋਕ ਵਿਰੋਧੀ ਸਟੈਂਡ ਲਈ ਵਿਰੋਧੀਆਂ ਦੀ ਕੀਤੀ ਆਲੋਚਨਾ ਪਟਿਆਲਾ, 16 ਮਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਜਲੰਧਰ ਦੇ ਵੋਟਰਾਂ ਨੇ ਸੂਬਾ ਸਰਕਾਰ ਦੀਆਂ ਵਿਕਾਸ ਮੁਖੀ ਨੀਤੀਆਂ ਦੇ ਹੱਕ ਵਿੱਚ ਫਤਵਾ ਦੇ ਕੇ ਰਵਾਇਤੀ ਪਾਰਟੀਆਂ ਦੇ ਨਾਂਹ-ਪੱਖੀ ਅਤੇ ਨਫ਼ਰਤੀ ਰਾਜਨੀਤੀ ਦੇ ਪ੍ਰਾਪੇਗੰਡਾ ਨੂੰ ਰੱਦ ਕੀਤਾ। ਇੱਥੇ ਨਵਾਂ ਬਣਿਆ ਬੱਸ ਅੱਡਾ ਲੋਕਾਂ ਨੂੰ ਸਮਰਪਿਤ ਕਰਨ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਲੰਧਰ ਸੰਸਦੀ ਹਲਕੇ ਦੇ ਵੋਟਰਾਂ ਨੇ ਸਕੂਲ ਆਫ ਐਮੀਨੈਂਸ, ਆਮ ਆਦਮੀ ਕਲੀਨਿਕਾਂ, ਬੇਮਿਸਾਲ ਵਿਕਾਸ ਤੇ ਲੋਕਾਂ ਦੀ ਭਲਾਈ ਦੇ ਹੱਕ ਵਿੱਚ ਵੋਟਾਂ ਪਾਈਆਂ ਹਨ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਨੇ ਵਿਕਾਸ ਦੇ ਨਾਮ ਉਤੇ ਵੋਟਾਂ ਮੰਗੀਆਂ ਸਨ, ਜਦੋਂ ਕਿ ਵਿਰੋਧੀਆਂ ਨੇ ਜਾਤ ਤੇ ਫਿਰਕਿਆਂ ਦੇ ਨਾਮ ਉਤੇ ਵੋਟਾਂ ਮੰਗੀਆਂ। ਭਗਵੰਤ ਮਾਨ ਨੇ ਕਿਹਾ ਕਿ ਜਲੰਧਰ ਦੇ ਲੋਕਾਂ ਨੇ ਸੂਬਾ ਸਰਕਾਰ ਦੇ ਹੱਕ ਵਿੱਚ ਵੱਡਾ ਫਤਵਾ ਦੇ ਕੇ ਵਿਰੋਧੀਆਂ ਨੂੰ ਚੁੱਪ ਕਰਵਾ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਜਿੱਤ ਨੇ ਉਨ੍ਹਾਂ ਨੂੰ ਹੋਰ ਜ਼ਿਆਦਾ ਸਮਰਪਣ ਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਦੀ ਭਾਵਨਾ ਨਾਲ ਭਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਾਲੇ ਤੱਕ ਨਵੇਂ ਚੁਣੇ ਹੋਏ ਸੰਸਦ ਮੈਂਬਰ ਨੇ ਸਹੁੰ ਵੀ ਨਹੀਂ ਚੁੱਕੀ ਪਰ ਸਾਡੀ ਸਰਕਾਰ ਨੇ ਜਲੰਧਰ ਦੇ ਵਿਆਪਕ ਵਿਕਾਸ ਲਈ ਖਾਕਾ ਪਹਿਲਾਂ ਹੀ ਤਿਆਰ ਕਰ ਲਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਲੋਕਾਂ ਨਾਲ ਕੀਤੇ ਵਾਅਦਿਆਂ ਦੀ ਪੂਰਤੀ ਲਈ ਭਲਕੇ ਜਲੰਧਰ ਦਾ ਦੌਰਾ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਰਵਾਇਤੀ ਪਾਰਟੀਆਂ ਦੇ ਜ਼ਿੱਦੀ ਆਗੂ ਪਿਛਲੇ ਕਈ ਦਹਾਕਿਆਂ ਤੋਂ ਸੱਤਾ ਵਿੱਚ ਰਹਿਣ ਕਾਰਨ ਹੰਕਾਰੀ ਹੋ ਗਏ ਸਨ। ਉਨ੍ਹਾਂ ਕਿਹਾ ਕਿ ਇਹ ਆਗੂ ਪਿਛਲੇ ਕਈ ਸਾਲਾਂ ਤੋਂ ਲੋਕਾਂ ਨੂੰ ਭਰਮਾ ਰਹੇ ਸਨ ਪਰ ਹੁਣ ਲੋਕਾਂ ਨੇ ਉਨ੍ਹਾਂ ਨੂੰ ਸਬਕ ਸਿਖਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਸਿਆਸਤ ਵਿੱਚ ਹਰੇਕ ਨੈਤਿਕਤਾ ਨੂੰ ਛਿੱਕੇ ਟੰਗ ਦਿੱਤਾ ਅਤੇ ਆਪਣੇ ਨਿੱਜੀ ਸਵਾਰਥਾਂ ਲਈ ਬਹੁਤ ਜ਼ਿਆਦਾ ਡਿੱਗ ਗਏ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਆਪਣੇ ਕਾਰਜਕਾਲ ਦੌਰਾਨ ਕਦੇ ਵੀ ਆਪਣੇ ਜੱਦੀ ਸ਼ਹਿਰ ਵਿੱਚ ਨਹੀਂ ਆਏ। ਭਗਵੰਤ ਮਾਨ ਨੇ ਕਿਹਾ ਕਿ ਉਹ ਕਾਰਜਭਾਰ ਸੰਭਾਲਣ ਤੋਂ ਬਾਅਦ ਇਸ ਸ਼ਾਹੀ ਸ਼ਹਿਰ ਵਿੱਚ ਮਹਾਰਾਜਾ ਪਟਿਆਲਾ ਦੇ ਸਮੁੱਚੇ ਕਾਰਜਕਾਲ ਵਿੱਚ ਮਾਰੇ ਗੇੜਿਆਂ ਨਾਲੋਂ ਵੱਧ ਵਾਰ ਆਏ ਹਨ। ਉਨ੍ਹਾਂ ਕਿਹਾ ਕਿ ਇਸੇ ਤਬਦੀਲੀ ਲਈ ਲੋਕਾਂ ਨੇ ਵਿਕਾਸ-ਪੱਖੀ ਸਰਕਾਰ ਨੂੰ ਚੁਣਿਆ ਸੀ। ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਇਸ ਗੱਲੋਂ ਵੈਰ ਰੱਖਦੀਆਂ ਹਨ ਕਿਉਂਕਿ ਉਹ ਆਮ ਪਰਿਵਾਰ ਨਾਲ ਸਬੰਧਤ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਆਗੂ ਸਮਝਦੇ ਸਨ ਕਿ ਉਨ੍ਹਾਂ ਨੂੰ ਪੰਜਾਬ ਵਿੱਚ ਰਾਜ ਕਰਨ ਦਾ ਦੈਵੀ ਅਧਿਕਾਰ ਹੈ, ਇਸ ਕਾਰਨ ਹੀ ਉਨ੍ਹਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇਕ ਆਮ ਆਦਮੀ ਪੰਜਾਬ ਦਾ ਕੰਮਕਾਜ ਪ੍ਰਭਾਵਸ਼ਾਲੀ ਤਰੀਕੇ ਨਾਲ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੰਮੇ ਸਮੇਂ ਤੋਂ ਲੋਕਾਂ ਨੂੰ ਮੂਰਖ ਬਣਾਇਆ ਪਰ ਹੁਣ ਲੋਕ ਗੁਮਰਾਹਕੁਨ ਪ੍ਰਚਾਰ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਪੰਜਾਬ ਵਾਸੀਆਂ ਨੂੰ ਵਿਸਾਰ ਦਿੱਤਾ ਸੀ ਅਤੇ ਸੂਬੇ ਅਤੇ ਇਸ ਦੇ ਲੋਕਾਂ ਵਿਰੁੱਧ ਕਦਮ ਚੁੱਕੇ ਜਿਸ ਕਾਰਨ ਇਨ੍ਹਾਂ ਨੂੰ ਲੋਕਾਂ ਨੇ ਬੁਰੀ ਤਰ੍ਹਾਂ ਨਕਾਰ ਦਿੱਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਛੇਤੀ ਹੀ ਮੁੱਢਲੀਆਂ ਭਲਾਈ ਸਕੀਮਾਂ ਦਾ ਲਾਭ ਘਰ-ਘਰ ਪਹੁੰਚਾਉਣ ਦਾ ਕਾਰਜ ਸ਼ੁਰੂ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਇਸ ਦਾ ਭਰਪੂਰ ਲਾਹਾ ਮਿਲ ਸਕੇ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਨ ਤੋਂ ਕੋਈ ਨਹੀਂ ਰੋਕ ਸਕਦਾ ਅਤੇ ਉਹ ਏਸੇ ਤਰ੍ਹਾਂ ਉਨ੍ਹਾਂ ਦੀ ਭਲਾਈ ਲਈ ਕੰਮ ਕਰਦੇ ਰਹਿਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਨਅਤਾਂ ਲਈ ਵਿਸ਼ੇਸ਼ ਤੌਰ ਉਤੇ ਹਰੇ ਰੰਗ ਦਾ ਸਟੈਂਪ ਪੇਪਰ ਲਾਗੂ ਕਰਨ ਦਾ ਫੈਸਲਾ ਅਮਲ ਵਿਚ ਲਿਆਂਦਾ ਅਤੇ ਇਸ ਨੇਕ ਉਪਰਾਲੇ ਨਾਲ ਸੂਬੇ ਵਿੱਚ ਹੋਰ ਨਿਵੇਸ਼ ਆਕਰਸ਼ਿਤ ਹੋਵੇਗਾ ਜਿਸ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ ਅਤੇ ਸੂਬੇ ਦੇ ਲੋਕਾਂ ਨੂੰ ਸਹੂਲਤ ਮਿਲੇਗੀ। ਉਨ੍ਹਾਂ ਨੇ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਹਰ ਫੈਸਲਾ ਏਸੇ ਉਦੇਸ਼ ਨੂੰ ਸਮਰਪਿਤ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਹੋਰ ਸੂਬੇ ਵੀ ਪੰਜਾਬ ਸਰਕਾਰ ਦੇ ਇਸ ਉਦਯੋਗ ਪੱਖੀ ਪਹਿਲਕਦਮੀ ਨੂੰ ਲਾਗੂ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਇਕ ਸਾਲ ਪਹਿਲਾਂ ਸੂਬੇ ਦੇ ਲੋਕਾਂ ਨੇ ਉਨ੍ਹਾਂ ਨੂੰ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈ.ਵੀ.ਐਮ.) ਦਾ ਬਟਨ ਦਬਾ ਕੇ ਸੱਤਾ ਵਿੱਚ ਲਿਆਂਦਾ ਸੀ। ਭਗਵੰਤ ਮਾਨ ਨੇ ਕਿਹਾ ਕਿ ਅੱਜ ਇਕ ਸਾਲ ਦੇ ਅੰਦਰ ਉਹ ਸੂਬੇ ਦੇ ਲੋਕਾਂ ਨੂੰ ਨਵੇਂ ਪ੍ਰੋਜੈਕਟ ਸਮਰਪਿਤ ਕਰਨ ਲਈ ਰੋਜ਼ਾਨਾ ਚਾਰ-ਪੰਜ ਬਟਨ ਦਬਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ, ਦੇਸ਼ ਦਾ ਮੋਹਰੀ ਸੂਬਾ ਬਣ ਕੇ ਉਭਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਕ ਵੱਡੀ ਲੋਕ ਪੱਖੀ ਪਹਿਲਕਦਮੀ ਵਜੋਂ ਸੂਬਾ ਸਰਕਾਰ ਨੇ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਹੈ ਜਿਸ ਵਿੱਚ ਇਹ ਕਿਹਾ ਗਿਆ ਹੈ ਕਿ ਅਧਿਕਾਰੀ ਖਾਸ ਕਰਕੇ ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ ਵੱਧ ਤੋਂ ਵੱਧ ਆਪਣੇ ਖੇਤਰੀ ਦੌਰੇ ਖਾਸ ਕਰਕੇ ਪਿੰਡਾਂ ਦੇ ਦੌਰੇ ਕਰਕੇ ਲੋਕਾਂ ਦੀਆਂ ਦੁੱਖ-ਤਕਲੀਫਾਂ ਸੁਣ ਕੇ ਹੱਲ ਕਰਵਾਉਣ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਮੁੱਖ ਲੋੜ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਮਰ੍ਹਾ ਦੇ ਕੰਮਕਾਜ ਨੂੰ ਆਸਾਨੀ ਨਾਲ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਲਈ ਵਧੀਆ ਪ੍ਰਸ਼ਾਸਨ ਯਕੀਨੀ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਅਧਿਕਾਰੀਆਂ ਨੂੰ ਜ਼ਮੀਨੀ ਹਕੀਕਤਾਂ ਤੋਂ ਜਾਣੂ ਹੋਣ ਦੇ ਨਾਲ-ਨਾਲ ਦਫ਼ਤਰਾਂ ਦੇ ਕੰਮਕਾਜ ਨੂੰ ਬਿਹਤਰ ਬਣਾਉਣ ਵਿੱਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਏਸੇ ਪ੍ਰੋਗਰਾਮ ਤਹਿਤ ਪਹਿਲਾਂ ਲੁਧਿਆਣਾ ਵਿਖੇ ਮੰਤਰੀ ਮੰਡਲ ਦੀ ਮੀਟਿੰਗ ਹੋਈ ਸੀ ਅਤੇ ਹੁਣ ਭਲਕੇ ਜਲੰਧਰ ਵਿਖੇ ਮੰਤਰੀ ਮੰਡਲ ਦੀ ਮੀਟਿੰਗ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਸਰਕਾਰੀ ਸਕੀਮਾਂ ਦਾ ਲਾਭ ਘਰ-ਘਰ ਤੱਕ ਪਹੁੰਚ ਸਕੇ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਸੂਬੇ ਦੇ ਵਿਕਾਸ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਵੱਡਾ ਹੁਲਾਰਾ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਮੁੱਖ ਮੰਤਰੀ ਨੇ ਕਿਹਾ ਕਿ ਨਵਾਂ ਬਣਿਆ ਬੱਸ ਸਟੈਂਡ ਲਿਫਟਾਂ ਸਮੇਤ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਹੈ। ਉਨ੍ਹਾਂ ਦੱਸਿਆ ਕਿ 61 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਇਸ ਬੱਸ ਸਟੈਂਡ ਵਿੱਚ ਲੋਕਾਂ ਦੀ ਸਹੂਲਤ ਲਈ 45 ਕਾਊਂਟਰ ਹਨ ਅਤੇ ਮੌਜੂਦਾ ਬੱਸ ਸਟੈਂਡ ਨੂੰ ਸਿਟੀ ਬੱਸ ਸਟੈਂਡ ਵਜੋਂ ਵਰਤਿਆ ਜਾਵੇਗਾ ਜਿੱਥੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਲਈ ਇਲੈਕਟ੍ਰੀਕਲ ਸ਼ਟਲ ਬੱਸ ਸੇਵਾ ਸ਼ੁਰੂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਪਟਿਆਲਾ ਬੱਸ ਸਟੈਂਡ ਦੀ ਤਰਜ਼ 'ਤੇ ਸੂਬੇ ਭਰ ਵਿੱਚ ਅਜਿਹੇ ਹੋਰ ਬੱਸ ਸਟੈਂਡ ਬਣਾਏ ਜਾਣਗੇ।ਇਸ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਲਾਲਜੀਤ ਸਿੰਘ ਭੁੱਲਰ ਅਤੇ ਡਾ: ਬਲਬੀਰ ਸਿੰਘ ਸਮੇਤ ਹੋਰ ਵੀ ਹਾਜ਼ਰ ਸਨ।ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਨੀਨਾ ਮਿੱਤਲ, ਹਰਮੀਤ ਸਿੰਘ ਪਠਾਣਮਾਜਰਾ, ਕੁਲਵੰਤ ਸਿੰਘ ਬਾਜੀਗਰ, ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ, ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਮੁੱਖ ਮੰਤਰੀ ਦੇ ਮੀਡੀਆ ਡਾਇਰੈਕਟਰ ਬਲਤੇਜ ਪੰਨੂ, ‌ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ, ਇੰਪਰੂਵਮੈਂਟ ਟਰੱਸਟ ਚੇਅਰਮੈਨ ਪਟਿਆਲਾ ਤੇ ਨਾਭਾ ਮੇਘ ਚੰਦ ਸ਼ੇਰਮਾਜਰਾ ਤੇ ਸੁਰਿੰਦਰਪਾਲ ਸ਼ਰਮਾ ਸਮੇਤ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਕੁਮਾਰ ਅਮਿਤ, ਪੀ.ਆਰ.ਟੀ.ਸੀ. ਦੇ ਮੈਨੇਜਿੰਗ ਡਾਇਰੈਕਟਰ ਵਿਪੁਲ ਉਜਵਲ, ਆਈ.ਜੀ. ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਵਰੁਣ ਸ਼ਰਮਾ, ਏ.ਐਮ.ਡੀ. ਚਰਨਜੋਤ ਸਿੰਘ ਵਾਲੀਆ ਸਮੇਤ ਵੱਡੀ ਗਿਣਤੀ ਹੋਰ ਸ਼ਖ਼ਸੀਅਤਾਂ ਮੌਜੂਦ ਸਨ। ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ ਅਤੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਕੈਬਨਿਟ ਮੰਤਰੀਆਂ ਦਾ ਸਨਮਾਨ ਕੀਤਾ ਅਤੇ ਸਮਾਰੋਹ ਦੇ ਅਖੀਰ ਵਿੱਚ ਧੰਨਵਾਦ ਕੀਤਾ।

News 16 May,2023
ਡਾ. ਬਲਬੀਰ ਸਿੰਘ ਨੇ ਪਿੰਡ ਲੁਬਾਣਾ ਟੇਕੂ, ਧੰਗੇੜਾ, ਹਿਆਣਾ ਕਲਾਂ ਅਤੇ ਮੰਡੌਰ ਪਿੰਡਾਂ ਦਾ ਕੀਤਾ ਦੌਰਾ

ਸਮੁੱਚੇ ਪ੍ਰਸ਼ਾਸਨ ਨੂੰ ਨਾਲ ਲੈਕੇ ਪਿੰਡਾਂ 'ਚ ਕੀਤੀ 'ਲੋਕ ਮਿਲਣੀ' ਪਿੰਡਾਂ ਦੀਆਂ ਸਮੱਸਿਆਵਾਂ ਨੂੰ ਕਰੇਗੀ ਹੱਲ : ਡਾ. ਬਲਬੀਰ ਸਿੰਘ -ਪਿੰਡ ਲੁਬਾਣਾ ਟੇਕੂ ਦੀ ਢਾਬ ਨੂੰ ਸੈਰਗਾਹ ਵਜੋਂ ਵਿਕਸਤ ਕੀਤਾ ਜਾਵੇਗਾ, ਧੰਗੇੜਾ 'ਚ ਖੇਡ ਸਟੇਡੀਅਮ, ਹਿਆਣਾ 'ਚ ਫਸਲੀ ਵਿਭਿੰਨਤਾ ਤੇ ਪਿੰਡ ਮੰਡੌਰ 'ਚ ਗਊਸ਼ਾਲਾ ਬਣਾਈ ਜਾਵੇਗੀ : ਡਾ. ਬਲਬੀਰ ਸਿੰਘ -ਹਲਕੇ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ -ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਦੇ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਤਹਿਤ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਪਟਿਆਲਾ, 13 ਮਈ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦਿਹਾਤੀ ਹਲਕੇ 'ਚ ਪੈਂਦੇ ਪਿੰਡ ਲੁਬਾਣਾ ਟੇਕੂ, ਧੰਗੇੜਾ, ਹਿਆਣਾ ਕਲਾਂ ਅਤੇ ਮੰਡੌਰ ਪਿੰਡਾਂ ਦਾ ਦੌਰਾ ਕਰਕੇ ਲੋਕ ਮਿਲਣੀ ਕੀਤੀ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਤਹਿਤ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਮੌਕੇ 'ਤੇ ਹੀ ਸਬੰਧਤ ਵਿਭਾਗਾਂ ਨੂੰ ਸਮੱਸਿਆਵਾਂ ਦਾ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਈਸ਼ਾ ਸਿੰਘਲ ਤੇ ਐਸ.ਡੀ.ਐਮ. ਨਾਭਾ ਤਰਸੇਮ ਚੰਦ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਆਪਣੇ ਦੌਰੇ ਦੌਰਾਨ ਲੋਕ ਮਿਲਣੀ ਕਰਦਿਆਂ ਡਾ. ਬਲਬੀਰ ਸਿੰਘ ਨੇ ਪਿੰਡ ਲੁਬਾਣਾ ਟੇਕੂ ਵਿਖੇ 19 ਏਕੜ (96 ਵਿੱਘੇ) 'ਚ ਫੈਲੀ ਢਾਬ ਨੂੰ ਪਿੰਡ ਵਾਲਿਆਂ ਦੀ ਰਾਏ ਨਾਲ ਵਿਕਸਤ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਇਸਨੂੰ ਸੈਰਗਾਹ ਵਜੋਂ ਸੈਲਾਨੀਆਂ ਦੀ ਖਿੱਚ ਦਾ ਕੇਂਦਰ (ਪਿਕਨਿਕ ਸਪਾਟ) ਬਣਾਇਆ ਜਾਵੇਗਾ, ਜਿਸ 'ਚ ਸੈਰ ਲਈ ਟਰੈਕ, ਪਾਰਕ, ਬੂਟੇ, ਬੇਬੇ ਦੀ ਰਸੋਈ ਸਮੇਤ ਇਸ ਦੇ ਪਾਣੀ ਦੀ ਵਰਤੋਂ ਲਿਫ਼ਟ ਇਰੀਗੇਸ਼ਨ ਰਾਹੀਂ ਖੇਤਾਂ 'ਚ ਕੀਤੀ ਜਾਵੇਗੀ ਅਤੇ ਵਾਟਰ ਰੀਚਾਰਜਿਗ ਵੀ ਕੀਤਾ ਜਾਵੇਗਾ। ਉਨ੍ਹਾਂ ਪਿੰਡ ਦੇ ਕਿਸਾਨ ਧਰਮਿੰਦਰ ਸਿੰਘ ਦੀ ਸਰਾਹਨਾ ਕਰਦਿਆਂ ਕਿਹਾ ਕਿ ਕਿਸਾਨ ਵੱਲੋਂ ਆਪਣੇ ਖੇਤਾਂ 'ਚ ਵਾਟਰ ਰੀਚਾਰਜਿੰਗ ਕਰਨ ਦੀ ਪਹਿਲ ਕਦਮੀ ਕੀਤੀ ਗਈ ਹੈ। ਡਾ. ਬਲਬੀਰ ਸਿੰਘ ਨੇ ਸਮੁੱਚੇ ਪ੍ਰਸ਼ਾਸਨ ਨਾਲ ਪਿੰਡ ਧੰਗੇੜਾਂ ਦੇ ਖੇਡ ਸਟੇਡੀਅਮ ਦਾ ਦੌਰਾ ਕਰਦਿਆਂ ਕਿਹਾ ਕਿ 5 ਏਕੜ ਤੋਂ ਵੱਧ ਜਗ੍ਹਾ 'ਚ ਫੈਲਿਆ ਇਹ ਸਟੇਡੀਅਮ ਆਲੇ-ਦੁਆਲੇ ਦੇ ਕਈ ਪਿੰਡਾਂ ਦੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਦਾ ਮੌਕਾ ਦੇਵੇਗਾ। ਉਨ੍ਹਾਂ ਕਿਹਾ ਕਿ ਇਥੇ ਕ੍ਰਿਕਟ ਸਟੇਡੀਅਮ ਸਮੇਤ ਬੈਡਮਿੰਟਨ, ਫੁੱਟਬਾਲ ਸਮੇਤ ਹੋਰਨਾਂ ਖੇਡਾਂ ਦੇ ਮੈਦਾਨ ਵੀ ਵਿਕਸਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਟੇਡੀਅਮ ਦੇ ਆਲੇ ਦੁਆਲੇ ਛਾਂਦਾਰ ਰੁੱਖ ਵੀ ਲਗਾਏ ਜਾਣ ਅਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਸਾਰਾ ਸਾਲ ਖੇਡ ਸਟੇਡੀਅਮ ਦੀ ਵਰਤੋਂ ਕੀਤੀ ਜਾ ਸਕੇ। ਉਨ੍ਹਾਂ ਪਿੰਡ ਦੇ ਟੋਭੇ ਨੂੰ ਵੀ ਡੂੰਘਾ ਕਰਨ ਦੇ ਨਿਰਦੇਸ਼ ਦਿੱਤੇ। ਪਿੰਡ ਹਿਆਣਾ ਵਿਖੇ ਡਾ. ਬਲਬੀਰ ਸਿੰਘ ਨੇ ਕੂੜਾ ਪ੍ਰਬੰਧਨ ਕਰਨ ਅਤੇ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਪਿੰਡ ਵਾਸੀਆਂ ਨੂੰ ਅੱਗੇ ਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਥੇ ਫੁੱਲਾਂ ਦੀ ਖੇਤੀ ਨੂੰ ਉਤਸ਼ਾਹਤ ਕਰਨ ਲਈ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡ 'ਚ ਗਰੀਬ ਲੋਕਾਂ ਦੇ ਬਣੇ ਘਰਾਂ ਨੂੰ ਸੜਕਾਂ, ਗਲੀਆਂ ਸਮੇਤ ਸੀਵਰੇਜ ਦਾ ਪ੍ਰਬੰਧ ਕਰਨਾ ਵੀ ਯਕੀਨੀ ਬਣਾਇਆ ਜਾਵੇ। ਕੈਬਨਿਟ ਮੰਤਰੀ ਨੇ ਪਿੰਡ ਮੰਡੌਰ ਦਾ ਦੌਰਾ ਕਰਦਿਆਂ ਕਿਹਾ ਕਿ ਇਥੇ ਸਕੂਲ ਆਫ਼ ਐਮੀਨੈਂਸ ਵੀ ਬਣਾਇਆ ਗਿਆ ਹੈ ਜਿਥੇ ਵਿਦਿਆਰਥੀਆਂ ਨੂੰ ਪੀ.ਏ.ਯੂ ਵੱਲੋਂ ਖੇਤੀਬਾੜੀ ਦੇ ਦਿੱਤੇ ਗਏ 31 ਮਾਡਲ ਸਬੰਧੀ ਜਿਸ 'ਚ ਫਸਲੀ ਵਿਭਿੰਨਤਾ, ਤੇਲ ਬੀਜ ਸਮੇਤ ਸਬਜ਼ੀਆਂ ਤੇ ਫਲਾਂ ਦੇ ਮੰਡੀਕਰਨ ਸਬੰਧੀ ਵੀ ਟਰੇਨਿੰਗ ਦਿੱਤੀ ਜਾਵੇਗੀ ਤਾਂ ਕਿ ਵਿਦਿਆਰਥੀ ਪੜ੍ਹਾਈ ਤੋਂ ਬਾਅਦ ਆਪਣਾ ਕਿੱਤਾ ਵੀ ਸ਼ੁਰੂ ਕਰ ਸਕਣ। ਉਨ੍ਹਾਂ ਕਿਹਾ ਕਿ ਮੰਡੌਰ ਵਿਖੇ ਇਕ ਮਾਡਲ ਕਿਸਮ ਦੀ ਓਪਨ ਗਊਸ਼ਾਲਾ ਬਣਾਈ ਜਾਵੇ ਜਿਸ 'ਚ ਗਊਆਂ ਦੀ ਸਾਂਭ ਸੰਭਾਲ ਦਾ ਪੂਰਾ ਪ੍ਰਬੰਧ ਕੀਤਾ ਜਾਵੇਗਾ ਅਤੇ ਗਊਆਂ ਕੁਦਰਤੀ ਵਾਤਾਵਰਣ 'ਚ ਰੱਖੀਆਂ ਜਾਣਗੀਆਂ। ਇਸ ਦੇ ਨਾਲ ਹੀ ਉਨ੍ਹਾਂ ਪਿੰਡ ਦੀ ਮੰਡੀ ਦਾ ਵੀ ਨਵੀਨੀਕਰਨ ਅਤੇ ਟੋਭੇ ਦੇ ਆਲੇ ਦੁਆਲੇ ਸੈਰ ਲਈ ਟਰੈਕ ਅਤੇ ਡਰੇਗਨ ਫਰੂਟ ਲਗਾਉਣ ਲਈ ਤਜਵੀਜ਼ ਤਿਆਰ ਕਰਨ ਲਈ ਕਿਹਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋ ਸ਼ੁਰੂ ਕੀਤਾ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਇੱਕ ਲੀਹੋਂ ਹਟਵੀਂ ਪਹਿਲਕਦਮੀ ਹੈ ਜਿਸ ਨਾਲ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਕੇ ਮੌਕੇ 'ਤੇ ਹੀ ਹੱਲ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਦੌਰਾ ਇਨ੍ਹਾਂ ਚਾਰ ਪਿੰਡਾਂ ਦੇ ਲੋਕਾਂ ਨਾਲ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਿੱਧਾ ਰਾਬਤਾ ਕਰਵਾਉਣਾ ਸੀ ਅਤੇ ਮੌਕੇ 'ਤੇ ਹੀ ਫੈਸਲੇ ਲੈਕੇ ਲੋਕਾਂ ਦਾ ਕੰਮ ਕਰਨਾ ਸੀ ਜੋ ਕਿ ਪਿੰਡ ਵਾਸੀਆਂ ਅਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਫਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਇਸ ਲੋਕ ਮਿਲਣੀ ਦੇ ਆਉਣ ਵਾਲੇ ਦਿਨਾਂ 'ਚ ਸਾਰਥਕ ਨਤੀਜੇ ਸਾਹਮਣੇ ਆਉਗੇ। ਇਸ ਮੌਕੇ ਸਿਵਲ ਸਰਜਨ ਡਾ. ਰਮਿੰਦਰ ਕੌਰ, ਬੀ.ਡੀ.ਪੀ.ਓ. ਕ੍ਰਿਸ਼ਨ ਸਿੰਘ, ਪਿੰਡ ਲੁਬਾਣਾ ਟੇਕੂ ਦੇ ਸਰਪੰਚ ਕੁਲਦੀਪ ਕੌਰ, ਧੰਗੇੜਾ ਦੇ ਸਰਪੰਚ ਕਰਨੈਲ ਸਿੰਘ, ਹਿਆਣਾ ਦੇ ਸਰਪੰਚ ਸੁਖਵਿੰਦਰ ਸਿੰਘ ਅਤੇ ਪਿੰਡ ਮੰਡੌਰ ਦੇ ਸਰਪੰਚ ਕੁਲਦੀਪ ਕੌਰ ਸਮੇਤ ਵੱਡੀ ਗਿਣਤੀ ਪਿੰਡ ਵਾਸੀ ਮੌਜੂਦ ਸਨ।

News 13 May,2023
ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ

ਪੀਐਚ.ਡੀ, ਮਾਸਟਰਜ਼ ਅਤੇ ਬੈਚਲਰਜ਼ ਦੇ ਵਿਦਿਆਰਥੀਆਂ ਨੂੰ ਪ੍ਰਦਾਨ ਕੀਤੀਆਂ 315 ਡਿਗਰੀਆਂ, 102 ਮੈਰਿਟ ਸਰਟੀਫ਼ਿਕੇਟ ਅਤੇ 17 ਗੋਲਡ ਮੈਡਲ ਚੰਡੀਗੜ੍ਹ, 6 ਮਈ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਸੂਬੇ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਲੁਧਿਆਣਾ ਵਿਖੇ ਤੀਜੀ ਕਾਨਵੋਕੇਸ਼ਨ ਦੌਰਾਨ ਪੀਐਚ.ਡੀ, ਮਾਸਟਰਜ਼ ਅਤੇ ਬੈਚਲਰ ਪ੍ਰੋਗਰਾਮਾਂ ਦੇ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ। ਸਮਾਗਮ ਦੌਰਾਨ ਜਿੱਥੇ ਭਾਰਤੀ ਡੇਅਰੀ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਅਮੁਲ ਦੇ ਸਾਬਕਾ ਪ੍ਰਬੰਧਕੀ ਨਿਰਦੇਸ਼ਕ ਸ. ਰੁਪਿੰਦਰ ਸਿੰਘ ਸੋਢੀ ਨੂੰ ਦੇਸ਼ ਦੇ ਸਹਿਕਾਰਤਾ ਅਤੇ ਡੇਅਰੀ ਉਦਯੋਗ ਵਿੱਚ ਪਾਏ ਸ਼ਲਾਘਾਯੋਗ ਯੋਗਦਾਨ ਲਈ ਪੀਐਚ.ਡੀ ਦੀ ਆਨਰੇਰੀ ਡਿਗਰੀ ਨਾਲ ਨਿਵਾਜਿਆ ਗਿਆ, ਉਥੇ ਆਪਣੇ ਅਕਾਦਮਿਕ ਪ੍ਰੋਗਰਾਮਾਂ ਨੂੰ ਸਫ਼ਲਤਾਪੂਰਵਕ ਮੁਕੰਮਲ ਕਰਨ ਵਾਲੇ ਪੀਐਚ.ਡੀ, ਮਾਸਟਰਜ਼ ਅਤੇ ਬੈਚਲਰਜ਼ ਦੇ ਵਿਦਿਆਰਥੀਆਂ ਨੂੰ ਕੁੱਲ 315 ਡਿਗਰੀਆਂ, 102 ਮੈਰਿਟ ਸਰਟੀਫਿਕੇਟ ਅਤੇ 17 ਗੋਲਡ ਮੈਡਲ ਪ੍ਰਦਾਨ ਕੀਤੇ ਗਏ। ਯੂਨੀਵਰਸਿਟੀ ਦੇ ਸਖ਼ਤ ਅਕਾਦਮਿਕ ਅਤੇ ਖੋਜ ਪ੍ਰੋਗਰਾਮਾਂ ਨੂੰ ਸਫ਼ਲਤਾਪੂਰਵਕ ਪੂਰਾ ਕਰਕੇ ਡਿਗਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ, ਉਨ੍ਹਾਂ ਦੇ ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਦਿਆਰਥੀਆਂ ਨੂੰ ਹੱਲਾਸ਼ੇਰੀ ਦਿੱਤੀ ਕਿ ਉਹ ਮਿਹਨਤ, ਇਮਾਨਦਾਰੀ ਅਤੇ ਲਗਨ ਨਾਲ ਆਪਣਾ ਕਾਰਜ ਕਰਨ ਜਿਸ ਨਾਲ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਉੱਚੇ ਨਤੀਜੇ ਮਿਲਣਗੇ। ਉਨ੍ਹਾਂ ਕਿਹਾ ਕਿ ਪੇਸ਼ੇਵਰਾਨਾ ਜੀਵਨ ਵਿੱਚ ਕਈ ਚੁਣੌਤੀਆਂ ਆਉਣਗੀਆਂ ਪਰ ਉਹ ਆਪਣੇ ਸਿਧਾਂਤਾਂ ’ਤੇ ਕਾਇਮ ਰਹਿਣ।ਉਨ੍ਹਾਂ ਮਾਤ-ਭਾਸ਼ਾ ਦੀ ਮਹੱਤਤਾ ਸਬੰਧੀ ਉਚੇਚਾ ਜ਼ਿਕਰ ਕੀਤਾ ਕਿ ਆਪਣੀ ਭਾਸ਼ਾ ਦੀ ਸੁਚੱਜੀ ਵਰਤੋਂ ਨਾਲ ਵੱਡੇ ਟੀਚੇ ਪ੍ਰਾਪਤ ਕੀਤੇ ਜਾ ਸਕਦੇ ਹਨ। ਆਪਣੇ ਸੰਬੋਧਨ ਦੌਰਾਨ ਪਸ਼ੂ ਪਾਲਣ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਯੂਨੀਵਰਸਿਟੀ ਆਪਣੀ ਗੁਣਵੱਤਾ ਭਰਪੂਰ ਵਿਦਿਆ ਰਾਹੀਂ ਬਹੁਤ ਉੱਚ ਪੱਧਰ ਦੇ ਪੇਸ਼ੇਵਰ ਤਿਆਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਦੇ ਯੋਗਦਾਨ ਨਾਲ ਪਸ਼ੂ ਪਾਲਣ ਖੇਤਰ ਹੋਰ ਬੁਲੰਦੀਆਂ ਛੁਹੇਗਾ ਅਤੇ ਸਮਾਜਿਕ ਆਰਥਿਕ ਵਿਕਾਸ ਵਿੱਚ ਹੋਰ ਵਧੇਰੇ ਯੋਗਦਾਨ ਪਾਏਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਲੜਕੀਆਂ ਵਿੱਦਿਅਕ ਖੇਤਰ ਵਿੱਚ ਬਹੁਤ ਮਾਅਰਕੇ ਭਰਪੂਰ ਕੰਮ ਕਰ ਰਹੀਆਂ ਹਨ। ਵਿਦਿਆਰਥਣਾਂ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਕੁੜੀਆਂ ਨੂੰ ਮੁੰਡਿਆਂ ਦੇ ਬਰਾਬਰ ਸਮਝਣਾ ਚਾਹੀਦਾ ਹੈ ਕਿਉਂਕਿ ਉਹ ਵੀ ਮੁੰਡਿਆਂ ਵਾਂਗ ਪਰਿਵਾਰ ਦਾ ਥੰਮ੍ਹ ਹਨ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਇੰਦਰਜੀਤ ਸਿੰਘ ਨੇ ਕਾਨਵੋਕੇਸ਼ਨ ਰਿਪੋਰਟ ਵਿੱਚ ਯੂਨੀਵਰਸਿਟੀ ਦੀਆਂ ਜ਼ਿਕਰਯੋਗ ਪ੍ਰਾਪਤੀਆਂ ਦਾ ਵਰਣਨ ਕੀਤਾ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਅਧਿਆਪਕ ਅਤੇ ਕਰਮਚਾਰੀ ਅਧਿਆਪਨ, ਖੋਜ ਅਤੇ ਪਸਾਰ ਗਤੀਵਿਧੀਆਂ ਲਈ ਉੱਘਾ ਯੋਗਦਾਨ ਪਾ ਰਹੇ ਹਨ। ਯੂਨੀਵਰਸਿਟੀ ਦੇ ਵੱਖੋ-ਵੱਖਰੇ ਛੋਟੇ-ਵੱਡੇ ਕੋਰਸਾਂ ਵਿੱਚ 2200 ਤੋਂ ਵਧੇਰੇ ਵਿਦਿਆਰਥੀਆਂ ਸਿੱਖਿਆ ਹਾਸਿਲ ਕਰ ਰਹੇ ਹਨ। ਯੂਨੀਵਰਸਿਟੀ ਰਾਸ਼ਟਰੀ ਪੱਧਰ ’ਤੇ 74 ਖੋਜ ਪ੍ਰਾਜੈਕਟਾਂ ’ਤੇ ਕੰਮ ਕਰ ਰਹੀ ਹੈ। ਆਧੁਨਿਕ ਸੂਚਨਾ-ਸੰਚਾਰ ਸੰਦਾਂ ਰਾਹੀਂ ਸੰਸਥਾ ਵੱਲੋਂ ਹਰੇਕ ਪੱਧਰ ’ਤੇ ਕਿਸਾਨਾਂ ਅਤੇ ਸਮਾਜ ਤੱਕ ਪਹੁੰਚ ਕੀਤੀ ਜਾ ਰਹੀ ਹੈ। ਸ. ਰੁਪਿੰਦਰ ਸਿੰਘ ਸੋਢੀ ਨੇ ਡਾਕਟਰੇਟ ਦੀ ਡਿਗਰੀ ਪ੍ਰਦਾਨ ਕਰਨ ਲਈ ਯੂਨੀਵਰਸਿਟੀ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਦਮ ਕੀਤਿਆਂ ਜ਼ਿੰਦਗੀ ਵਿੱਚ ਹਰੇਕ ਮੰਜ਼ਿਲ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਆਪਣੀ ਜ਼ਿੰਦਗੀ ਦੇ ਕਈ ਤਜਰਬੇ ਅਤੇ ਯਾਦਾਂ ਸਾਂਝੀਆਂ ਕੀਤੀਆਂ। ਰਜਿਸਟਰਾਰ ਡਾ. ਹਰਮਨਜੀਤ ਸਿੰਘ ਬਾਂਗਾ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਕੁੱਲ 315 ਡਿਗਰੀਆਂ, 102 ਮੈਰਿਟ ਸਰਟੀਫ਼ਿਕੇਟ ਅਤੇ 17 ਸੋਨ ਤਮਗ਼ੇ ਪ੍ਰਦਾਨ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਡਾਕਟਰ ਆਫ਼ ਫ਼ਿਲਾਸਫ਼ੀ, ਮਾਸਟਰ ਆਫ਼ ਵੈਟਰਨਰੀ ਸਾਇੰਸ, ਮਾਸਟਰ ਆਫ਼ ਡੇਅਰੀ ਸਾਇੰਸ ਐਂਡ ਟੈਕਨਾਲੌਜੀ, ਮਾਸਟਰ ਆਫ਼ ਫ਼ਿਸ਼ਰੀਜ਼ ਸਾਇੰਸ, ਮਾਸਟਰ ਆਫ਼ ਵੈਟਰਨਰੀ ਸਾਇੰਸ/ਮਾਸਟਰ ਆਫ਼ ਸਾਇੰਸ (ਬਾਇਉਟੈਕਨਾਲੌਜੀ), ਬੈਚਲਰ ਆਫ਼ ਵੈਟਰਨਰੀ ਸਾਇੰਸ ਅਤੇ ਐਨੀਮਲ ਹਸਬੈਂਡਰੀ, ਬੈਚਲਰ ਆਫ਼ ਡੇਅਰੀ ਸਾਇੰਸ ਐਂਡ ਟੈਕਨਾਲੌਜੀ, ਬੈਚਲਰ ਆਫ਼ ਫ਼ਿਸ਼ਰੀਜ਼ ਸਾਇੰਸ ਅਤੇ ਬੈਚਲਰ ਆਫ਼ ਬਾਇਉਟੈਕਨਾਲੌਜੀ ਦੀਆਂ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ। ਯੂਨੀਵਰਸਿਟੀ ਦੇ ਪ੍ਰਬੰਧਕੀ ਬੋਰਡ ਦੇ ਮੈਂਬਰਾਂ, ਯੂਨੀਵਰਸਿਟੀ ਅਧਿਕਾਰੀਆਂ, ਮੋਹਤਬਰ ਸ਼ਖ਼ਸੀਅਤਾਂ ਅਤੇ ਅਧਿਆਪਕਾਂ ਨੇ ਭਰਵੇਂ ਰੂਪ ਵਿੱਚ ਕਾਨਵੋਕੇਸ਼ਨ ਵਿੱਚ ਸ਼ਮੂਲੀਅਤ ਕੀਤੀ।

News 07 May,2023
ਲੋਕਾਂ ਦੇ ਐਮ.ਐਲ.ਏ. ਅਜੀਤਪਾਲ ਸਿੰਘ ਕੋਹਲੀ ਨੇ ਲੋਕਾਂ ਨੂੰ ਸਮਰਪਿਤ ਕੀਤੇ ਤਿੰਨ ਆਮ ਆਦਮੀ ਕਲੀਨਿਕ

ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ ਪੰਜਾਬ ਬਣੇਗਾ ਸਿਹਤਮੰਦ ਸੂਬਾ-ਅਜੀਤਪਾਲ ਸਿੰਘ ਕੋਹਲੀ -ਵੱਡਾ ਅਰਾਈ ਮਾਜਰਾ, ਆਰੀਆ ਸਮਾਜ ਤੇ ਸੱਤਿਆ ਇਨਕਲੇਵ 'ਚ ਆਮ ਆਦਮੀ ਕਲੀਨਿਕ ਲੋਕਾਂ ਲਈ ਬਣਨਗੇ ਵਰਦਾਨ-ਕੋਹਲੀ -ਕਿਹਾ, 'ਬਾਬਾ ਜੀਵਨ ਸਿੰਘ ਬਸਤੀ, ਅਬਲੋਵਾਲ ਤੇ ਟੋਬਾ ਬਾਬਾ ਧਿਆਨਾ ਵਿਖੇ ਵੀ ਬਣ ਰਹੇ ਹਨ ਨਵੇਂ ਆਮ ਆਦਮੀ ਕਲੀਨਿਕ' ਪਟਿਆਲਾ, 5 ਮਈ: ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਆਪਣੇ ਹਲਕੇ 'ਚ ਅੱਜ ਵੱਡਾ ਅਰਾਈ ਮਾਜਰਾ, ਸੱਤਿਆ ਇਨਕਲੇਵ ਤੇ ਆਰੀਆ ਸਮਾਜ ਵਿਖੇ 3 ਨਵੇਂ ਬਣੇ ਆਮ ਆਦਮੀ ਕਲੀਨਿਕ ਸ਼ਹਿਰ ਵਾਸੀਆਂ ਨੂੰ ਸਮਰਪਿਤ ਕੀਤੇ। ਵੱਡਾ ਅਰਾਈ ਮਾਜਰਾ ਵਿਖੇ ਆਜ਼ਾਦੀ ਘੁਲਾਟੀਏ ਸ. ਮੋਹਕਮ ਸਿੰਘ ਅਤੇ ਵੱਡੀ ਗਿਣਤੀ ਇਕੱਤਰ ਹੋਏ ਆਮ ਲੋਕਾਂ ਦੀ ਮੌਜੂਦਗੀ 'ਚ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ ਪੰਜਾਬ ਇਕ ਸਿਹਤਮੰਦ ਸੂਬਾ ਬਣੇਗਾ, ਕਿਉਂਕਿ ਰਾਜ 'ਚ ਹੁਣ ਤੱਕ ਬਣੇ 580 ਆਮ ਆਦਮੀ ਕਲੀਨਿਕ ਲੋਕਾਂ ਦੀ ਸਿਹਤ ਲਈ ਵਰਦਾਨ ਸਾਬਤ ਹੋਣ ਜਾ ਰਹੇ ਹਨ। ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਨੂੰ ਲੋਕਾਂ ਦੇ ਘਰਾਂ ਨੇੜੇ ਹੀ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦਾ ਇਤਿਹਾਸਕ ਫੈਸਲਾ ਕਰਾਰ ਦਿੰਦਿਆਂ ਅਜੀਤਪਾਲ ਸਿੰਘ ਕੋਹਲੀ, ਜੋਕਿ ਪਟਿਆਲਾ ਸ਼ਹਿਰੀ ਹਲਕੇ ਦੇ ਵਸਨੀਕਾਂ ਦੇ ਆਪਣੇ ਵਿਧਾਇਕ ਵਜੋਂ ਉਭਰਕੇ ਸਾਹਮਣੇ ਆਏ ਹਨ, ਨੇ ਸ਼ਹਿਰ ਵਾਸੀਆਂ ਨੂੰ ਨਵੇਂ ਆਮ ਆਦਮੀ ਕਲੀਨਿਕ ਖੁੱਲ੍ਹਣ ਲਈ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ। ਜਿਕਰਯੋਗ ਹੈ ਕਿ ਅੱਜ ਪੰਜਾਬ ਸਰਕਾਰ ਵੱਲੋਂ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਿਹਤਮੰਦ ਪੰਜਾਬ ਸਿਰਜਣ ਲਈ ਲੁਧਿਆਣਾ ਵਿਖੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨ ਲਈ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਪਟਿਆਲਾ ਸ਼ਹਿਰ ਵਿਖੇ ਵੀ ਇਹ ਆਮ ਆਦਮੀ ਕਲੀਨਿਕ ਆਮ ਨਾਗਰਿਕਾਂ ਨੂੰ ਸਮਰਪਿਤ ਕੀਤੇ ਗਏ ਹਨ। ਇਸ ਮੌਕੇ ਵਿਧਾਇਕ ਕੋਹਲੀ ਨੇ ਲੋਕਾਂ ਦੀ ਸੇਵਾ ਨੂੰ 24 ਘੰਟੇ ਨਿਸ਼ਟਾ ਤੇ ਲਗਨ ਨਾਲ ਸਮਰਪਿਤ ਰਹਿਣ ਦਾ ਵਿਸ਼ਵਾਸ਼ ਦੁਆਉਂਦਿਆਂ ਕਿਹਾ ਕਿ ਬਹੁਤ ਜਲਦ ਅਬਲੋਵਾਲ, ਬਾਬਾ ਜੀਵਨ ਸਿੰਘ ਬਸਤੀ ਤੇ ਟੋਬਾ ਬਾਬਾ ਧਿਆਨਾ ਏ.ਸੀ. ਮਾਰਕੀਟ ਦੀ ਪਾਰਕਿੰਗ ਵਿਖੇ ਤਿੰਨ ਹੋਰ ਆਮ ਆਦਮੀ ਕਲੀਨਿਕ ਸਥਾਪਤ ਹੋਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿੱਥੇ ਅਸਲ 'ਚ ਲੋਕਾਂ ਨੂੰ ਸਿਹਤ ਸੇਵਾਵਾਂ ਦੀ ਲੋੜ ਹੈ, ਉਥੇ ਹੀ ਇਹ ਕਲੀਨਿਕ ਖੋਲ੍ਹਣਾ ਉਨ੍ਹਾਂ ਦੀ ਇਹ ਤਰਜੀਹ ਰਹੀ ਹੈ। ਅਜੀਤ ਪਾਲ ਸਿੰਘ ਕੋਹਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਮਰੱਥ ਲੋਕ ਤਾਂ ਵੱਡੇ ਹਸਪਤਾਲਾਂ 'ਚ ਆਪਣਾ ਇਲਾਜ ਕਰਵਾ ਸਕਦੇ ਹਨ, ਪਰੰਤੂ ਬਿਹਤਰ ਸਿਹਤ ਸਹੂਲਤਾਂ ਤੋਂ ਕਿਸੇ ਨਾ ਕਿਸੇ ਤਰ੍ਹਾਂ ਵਾਂਝੇ ਰਹਿ ਜਾਣ ਵਾਲੇ ਗਰੀਬ ਤੇ ਆਮ ਲੋਕਾਂ ਲਈ ਇਹ ਆਮ ਆਦਮੀ ਕਲੀਨਿਕ ਇੱਕ ਵਰਦਾਨ ਸਾਬਤ ਹੋ ਰਹੇ ਹਨ। ਵਿਧਾਇਕ ਕੋਹਲੀ ਨੇ ਦੱਸਿਆ ਕਿ ਪਟਿਆਲਾ ਸ਼ਹਿਰੀ ਹਲਕੇ 'ਚ ਪਹਿਲਾਂ ਭਾਸ਼ਾ ਵਿਭਾਗ, ਦਾਰੂ ਕੁਟੀਆ ਮੁਹੱਲਾ, ਮਥੁਰਾ ਕਲੋਨੀ, ਸਿਟੀ ਬ੍ਰਾਂਚ, ਗੁੜ ਮੰਡੀ ਨੇੜੇ ਹੈਡਲੀ ਫੀਮੇਲ, ਬਡੂੰਗਰ ਵਿਖੇ ਸਫ਼ਲਤਾ ਪੂਰਵਕ ਚੱਲ ਰਹੇ 6 ਆਮ ਆਦਮੀ ਕਲੀਨਿਕਾਂ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਤੇ ਇੱਥੇ 2200 ਤੋਂ 2500 ਦੇ ਆਸ-ਪਾਸ ਲੋਕ ਪ੍ਰਤੀ ਕਲੀਨਿਕ ਵਿਖੇ ਹਰ ਮਹੀਨੇ ਆਪਣਾ ਇਲਾਜ ਕਰਵਾਉਣ ਲਈ ਆ ਰਹੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਈਸ਼ਾ ਸਿੰਘਲ, ਸਿਵਲ ਸਰਜਨ ਡਾ. ਰਮਿੰਦਰ ਕੌਰ, ਡਾ. ਨਿੱਧੀ ਸ਼ਰਮਾ ਆਹਲੂਵਾਲੀਆ, ਹਰਪ੍ਰੀਤ ਸਿੰਘ, ਦਲੇਰ ਸਿੰਘ, ਹਰਸ਼ਪਾਲ ਰਾਹੁਲ, ਅਜੀਤ ਸਿੰਘ, ਨਿੰਦਰ ਕਾਹਲੋਂ, ਸਤਨਾਮ ਸਿੰਘ, ਵਿਜੇ ਸੈਣੀ, ਪ੍ਰੀਤ ਕਮਲ ਅਤੇ ਸੁਰਿੰਦਰ ਸਿੰਘ ਸਮੇਤ ਵੱਡੀ ਗਿਣਤੀ ਇਲਾਕਾ ਨਿਵਾਸੀ ਵੀ ਮੌਜੂਦ ਸਨ।

News 05 May,2023
ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 580 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ

ਤੰਦਰੁਸਤ ਤੇ ਖ਼ੁਸ਼ਹਾਲ ਪੰਜਾਬ ਦੇ ਉਦੇਸ਼ ਨਾਲ 80 ਨਵੇਂ ਆਮ ਆਦਮੀ ਕਲੀਨਿਕਾਂ ਦਾ ਸ਼ੁੱਕਰਵਾਰ ਨੂੰ ਕੀਤਾ ਉਦਘਾਟਨ * ਮਿਆਰੀ ਸਿੱਖਿਆ ਹੀ ਗਰੀਬਾਂ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਦਾ ਹੱਲ: ਮੁੱਖ ਮੰਤਰੀ * ਭ੍ਰਿਸ਼ਟ ਨੇਤਾਵਾਂ ਨੂੰ ਮਾਨਸਿਕ ਰੋਗ ਤੋਂ ਪੀੜਤ ਗਰਦਾਨਿਆ ਲੁਧਿਆਣਾ, 5 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਤੰਦਰੁਸਤ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਸੂਬੇ ਦੀ ਸਿਰਜਣਾ ਵੱਲ ਇੱਕ ਹੋਰ ਪੁਲਾਂਘ ਪੁੱਟਦੇ ਹੋਏ ਸ਼ੁੱਕਰਵਾਰ ਨੂੰ 80 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਸੂਬੇ ਵਿੱਚ ਚੱਲ ਰਹੇ ਅਜਿਹੇ ਕਲੀਨਿਕਾਂ ਦੀ ਕੁੱਲ ਗਿਣਤੀ ਹੁਣ 580 ਹੋ ਗਈ ਹੈ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਦੇ ਨਾਲ ਹੁਣ ਸੂਬੇ ਵਿੱਚ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਨ ਲਈ ਲਗਭਗ 580 ਆਮ ਆਦਮੀ ਕਲੀਨਿਕ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ 580 ਕਲੀਨਿਕ ਤਿੰਨ ਪੜਾਵਾਂ ਵਿੱਚ ਸੂਬੇ ਦੇ ਲੋਕਾਂ ਦੀ ਸੇਵਾ ਵਿੱਚ ਸ਼ਾਮਲ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਕਲੀਨਿਕ ਪਹਿਲਾਂ ਹੀ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਮੀਲ ਪੱਥਰ ਸਾਬਤ ਹੋਏ ਹਨ ਅਤੇ ਬੜੇ ਸੁਚਾਰੂ ਢੰਗ ਨਾਲ ਬਾਖੂਬੀ ਕੰਮ ਕਰ ਰਹੇ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਇਹ ਕਲੀਨਿਕ ਲੋਕਾਂ ਨੂੰ ਵਿਸ਼ਵ ਪੱਧਰੀ ਇਲਾਜ ਅਤੇ ਜਾਂਚ ਸਹੂਲਤਾਂ ਮੁਫ਼ਤ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਸੂਬੇ ਭਰ ਦੇ 25.63 ਲੱਖ ਮਰੀਜ਼ ਇਨ੍ਹਾਂ ਆਮ ਆਦਮੀ ਕਲੀਨਿਕਾਂ ਤੋਂ ਲਾਭ ਉਠਾ ਚੁੱਕੇ ਹਨ। ਇਸੇ ਤਰਾਂ ਭਗਵੰਤ ਮਾਨ ਨੇ ਦੱਸਿਆ ਕਿ ਇਨ੍ਹਾਂ ਕਲੀਨਿਕਾਂ ‘ਤੇ ਕੁੱਲ 41 ਕਿਸਮ ਦੇ ਡਾਇਗਨੌਸਟਿਕ ਟੈਸਟ ਮੁਫਤ ਕੀਤੇ ਜਾ ਰਹੇ ਹਨ ਅਤੇ 30 ਅਪ੍ਰੈਲ ਤੱਕ ਕੁੱਲ 1.78 ਲੱਖ ਮਰੀਜਾਂ ਨੇ ਇਨਾਂ ਕਲੀਨਿਕਾਂ ਤੋਂ ਟੈਸਟ ਕਰਵਾਏ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਵੱਡੇ ਮਾਣ ਵਾਲੀ ਗੱਲ ਇਹ ਵੀ ਹੈ ਕਿ ਇਨ੍ਹਾਂ ਕਲੀਨਿਕਾਂ ਨੇ ਸੂਬੇ ਵਿੱਚ ਫੈਲੀਆਂ ਵੱਖ-ਵੱਖ ਬਿਮਾਰੀਆਂ ਦੀ ਜਾਂਚ ਕਰਨ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਅਜਿਹੀਆਂ ਬਿਮਾਰੀਆਂ ਦਾ ਟਾਕਰਾ ਕਰਨ ਲਈ ਇੱਕ ਡੇਟਾਬੇਸ ਤਿਆਰ ਕਰਨ ਵਿੱਚ ਸਰਕਾਰ ਦੀ ਭਰਪੂਰ ਮਦਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ ਕੁੱਲ 80 ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਸਭ ਤੋਂ ਵੱਧ ਵਰਤੀਆਂ ਜਾਣ ਵਾਲੀਆਂ ਦਵਾਈਆਂ ਹਾਈਪਰਟੈਨਸ਼ਨ, ਸ਼ੂਗਰ, ਚਮੜੀ ਦੀਆਂ ਬਿਮਾਰੀਆਂ, ਮੌਸਮੀ ਬਿਮਾਰੀਆਂ ਜਿਵੇਂ ਵਾਇਰਲ ਬੁਖਾਰ ਅਤੇ ਹੋਰ ਲਈ ਹਨ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਵਿਅੰਗ ਕਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕ ਸਾਡੇ ਅਖੌਤੀ ਤਜਰਬੇਕਾਰ ਸਿਆਸਤਦਾਨਾਂ ਤੋਂ ਤੰਗ ਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਆਲੀਸ਼ਾਨ ਆਰਾਮਗਾਹਾਂ ਦੀਆਂ ਉੱਚੀਆਂ ਕੰਧਾਂ ਉਹਲੇ ਖੁਦ ਨੂੰ ਕੈਦ ਕਰ ਲਿਆ ਹੈ, ਜਿਸ ਕਾਰਨ ਲੋਕ ਇਨ੍ਹਾਂ ਤੋਂ ਕਿਨਾਰਾ ਕਰਨ ਲੱਗੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਲੀਡਰਾਂ ਵੱਲੋਂ ਆਮ ਆਦਮੀ ਨੂੰ ਹਮੇਸ਼ਾ ਹੀ ਠੱਗਿਆ ਤੇ ਲਤਾੜਿਆ ਗਿਆ ਹੈ, ਜਿਸ ਕਾਰਨ ਇਨ੍ਹਾਂ ਨੂੰ ਲੋਕਾਂ ਨੇ ਨਕਾਰ ਦਿੱਤਾ ਹੈ। ਮਿਆਰੀ ਸਿੱਖਿਆ ਨੂੰ ਗਰੀਬਾਂ ਨੂੰ ਦਰਪੇਸ਼ ਸਾਰੀਆਂ ਬਿਮਾਰੀਆਂ ਦਾ ਇਲਾਜ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਉਹ ਤਾਕਤ ਹੈ, ਜੋ ਗਰੀਬੀ ਦੇ ਝੰਬੇ ਲੋਕਾਂ ਨੂੰ ਆਪਣਾ ਜੀਵਨ ਪੱਧਰ ਉੱਚਾ ਚੁੱਕਣ ਦੇ ਯੋਗ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਸੂਬਾ ਸਰਕਾਰ ਸੂਬੇ ਵਿੱਚ ਸਿੱਖਿਆ ਖੇਤਰ ਦੇ ਸੁਧਾਰ ‘ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਅੱਜ ਵਾਧੂ ਬਿਜਲੀ ਵਾਲਾ ਸੂਬਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮਿਆਂ ਵਿੱਚ ਸੂਬੇ ’ਚ ਹਨੇਰੇ ਦਾ ਖਤਰਾ ਮੰਡਰਾਉਂਦਾ ਰਹਿੰਦਾ ਸੀ, ਜਦੋਂ ਕਿ ਹੁਣ ਬਿਜਲੀ ਪੈਦਾ ਕਰਨ ਲਈ ਸਾਡੇ ਕੋਲ 37 ਦਿਨਾਂ ਦੇ ਕੋਲੇ ਦਾ ਭੰਡਾਰ ਮੌਜੂਦ ਹੈ। ਭਗਵੰਤ ਮਾਨ ਨੇ ਕਿਹਾ ਕਿ ਅੱਜ ਸੂਬੇ ਦੇ ਹਰ ਖੇਤਰ ਨੂੰ ਭਾਵੇਂ ਉਹ ਖੇਤੀਬਾੜੀ ਹੋਵੇ, ਉਦਯੋਗ ਜਾਂ ਘਰੇਲੂ ਖੇਤਰ, ਨੂੰ ਨਿਰਵਿਘਨ ਬਿਜਲੀ ਮਿਲ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭ੍ਰਿਸ਼ਟ ਆਗੂ ਮਾਨਸਿਕ ਰੋਗੀ ਹੁੰਦੇ ਹਨ। ਇਸੇ ਕਾਰਨ ਅਜਿਹੇ ਆਗੂਆਂ ਨੂੰ ਜੇਲਘ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਸੂਬੇ ਦੀ ਦੌਲਤ ਨੂੰ ਬੇਰਹਿਮੀ ਨਾਲ ਲੁੱਟਿਆ ਹੈ, ਜਿਸ ਲਈ ਇਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾ ਸਕਦਾ। ਭਗਵੰਤ ਮਾਨ ਨੇ ਕਿਹਾ ਕਿ ਭ੍ਰਿਸ਼ਟ ਨੇਤਾਵਾਂ ਤੋਂ ਲੋਕਾਂ ਦੀ ਲੁੱਟ ਦਾ ਇੱਕ-ਇੱਕ ਪੈਸਾ ਵਸੂਲ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ‘ਇੱਕ ਵਿਧਾਇਕ, ਇੱਕ ਪੈਨਸ਼ਨ’ ਬਿੱਲ ਪਾਸ ਕੀਤਾ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਹਰੇਕ ਵਿਧਾਇਕ ਨੂੰ ਹਰ ਮਿਆਦ ਲਈ ਇੱਕ ਤੋਂ ਵੱਧ ਪੈਨਸ਼ਨਾਂ ਲੈਣ ਦੀ ਪਹਿਲਾਂ ਦੀ ਵਿਵਸਥਾ ਦੀ ਥਾਂ ਹੁਣ ਸਿਰਫ ਇੱਕ ਹੀ ਪੈਨਸ਼ਨ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਪੈਨਸ਼ਨ ਪ੍ਰਣਾਲੀ ਜਨਤਾ ਦੇ ਪੈਸੇ ਦੀ ਖੁੱਲੀ ਲੁੱਟ ਸੀ, ਜਿਸ ਨੂੰ ਹੁਣ ਰੋਕ ਦਿੱਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਇਤਿਹਾਸਕ ਪਹਿਲਕਦਮੀ ਦਾ ਉਦੇਸ਼ ਸਮਾਜ ਦੀ ਭਲਾਈ ਯਕੀਨੀ ਬਣਾਉਣ ਲਈ ਕਰਦਾਤਾ ਦੇ ਪੈਸੇ ਦੀ ਬੱਚਤ ਕਰਨਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ ਸੂਬੇ ਵਿੱਚ ਯੋਗ ਨੌਜਵਾਨਾਂ ਨੂੰ 29000 ਤੋਂ ਵੱਧ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਯੋਗਤਾ ਅਤੇ ਪਾਰਦਰਸ਼ਤਾ ਸਮੁੱਚੀ ਭਰਤੀ ਪ੍ਰਕਿਰਿਆ ਦਾ ਇੱਕੋ ਇੱਕ ਆਧਾਰ ਹੈ। ਭਗਵੰਤ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਤੇ ਸਮਰੱਥਾ ਦੇ ਆਧਾਰ ‘ਤੇ ਹੋਰ ਨੌਕਰੀਆਂ ਦਿੱਤੀਆਂ ਜਾਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਨੂੰ ਕੁਦਰਤੀ ਆਫਤ ਕਾਰਨ ਹੋਏ ਫਸਲੀ ਖਰਾਬੇ ਤੋਂ ਤੁਰੰਤ ਬਾਅਦ ਮੁਆਵਜ਼ਾ ਦੇਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ, ਉਨਾਂ ਨੂੰ 15000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਗਿਆ ਹੈ। ਇਸੇ ਤਰਾਂ ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਅਤੇ ਲਿਫਟਿੰਗ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਕੀਤੀ ਜਾ ਰਹੀ ਹੈ। ਆਪਣੇ ਸੰਬੋਧਨ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਇਤਿਹਾਸਕ ਪਹਿਲਕਦਮੀ ਲਈ ਸੂਬਾ ਸਰਕਾਰ ਦੀ ਸਲਾਘਾ ਕੀਤੀ। ਉਨਾਂ ਕਿਹਾ ਕਿ ਇਹ ਕਾਰਗੁਜਾਰੀ ਲਾਮਿਸਾਲ ਹੈ ਕਿਉਂਕਿ ਪੰਜਾਬੀਆਂ ਨੇ ਸਿਹਤ ਖੇਤਰ ਵਿੱਚ ਅਜਿਹੀ ਕ੍ਰਾਂਤੀ ਕਦੇ ਨਹੀਂ ਦੇਖੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਨੂੰ ਪਹਿਲਾਂ ਦਿੱਲੀ ਵਿੱਚ ਲਾਗੂ ਕੀਤਾ ਗਿਆ ਸੀ ਅਤੇ ਹੁਣ ਲੋਕਾਂ ਵੱਲੋਂ ਮੌਕਾ ਦਿੱਤੇ ਜਾਣ ਤੋਂ ਬਾਅਦ ਇਸ ਨੂੰ ਪੰਜਾਬ ਵਿੱਚ ਸਫਲਤਾਪੂਰਵਕ ਲਾਗੂ ਕੀਤਾ ਗਿਆ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਪੰਜਾਬ ਵਿੱਚ ਕਈ ਲੋਕ-ਪੱਖੀ ਅਤੇ ਵਿਕਾਸਮੁਖੀ ਪਹਿਲਕਦਮੀਆਂ ਕਰਨ ਲਈ ਸੂਬਾ ਸਰਕਾਰ ਦੀ ਸਲਾਘਾ ਕੀਤੀ। ਉਨਾਂ ਕਿਹਾ ਕਿ ਜਿੱਥੇ ਦਿੱਲੀ ਸਰਕਾਰ ਨੇ ਪੰਜ ਸਾਲਾਂ ਬਾਅਦ 500 ਕਲੀਨਿਕ ਖੋਲੇ ਸਨ, ਪੰਜਾਬ ਵਿੱਚ ਇਹ ਇੱਕ ਸਾਲ ਵਿੱਚ ਹੀ ਚਾਲੂ ਹੋ ਗਏ ਹਨ। ਇਸ ਦੌਰਾਨ ਉਨਾਂ ਕਿਹਾ ਕਿ ਮੁਫਤ ਬਿਜਲੀ ਪੰਜਾਬ ਲਈ ਵੱਡਾ ਵਰਦਾਨ ਹੈ। ਭਗਵੰਤ ਮਾਨ ਨੂੰ ਨਿਮਰਤਾ ਅਤੇ ਦੂਰਅੰਦੇਸੀ ਦਾ ਪ੍ਰਤੀਕ ਦੱਸਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕਿਸੇ ਵੀ ਅਜਿਹੇ ਵਿਅਕਤੀ ਨੂੰ ਮਿਲਣ ਲਈ ਤਿਆਰ ਰਹਿੰਦੇ ਹਨ, ਜੋ ਸੂਬੇ ਦਾ ਭਲਾ ਕਰ ਸਕਦਾ ਹੈ। ਉਨਾਂ ਕਿਹਾ ਕਿ ਭਗਵੰਤ ਮਾਨ ਦਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਲੋਕਾਂ ਲਈ ਵਰਦਾਨ ਹੈ। ਉਨਾਂ ਕਿਹਾ ਕਿ ਇਹ ਸੂਬੇ ਅਤੇ ਇਸ ਦੇ ਲੋਕਾਂ ਲਈ ਚੰਗਾ ਹੈ ਕਿਉਂਕਿ ਅਜਿਹੇ ਆਗੂ ਅੱਜ-ਕੱਲ ਬਹੁਤ ਘੱਟ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੀ ਦੂਰਅੰਦੇਸੀ ਅਗਵਾਈ ਹੇਠ ਸੂਬੇ ਦਾ ਹਰ ਖੇਤਰ ਵਿੱਚ ਬੇਮਿਸਾਲ ਵਿਕਾਸ ਹੋ ਰਿਹਾ ਹੈ। ਇਸ ਮੌਕੇ ਕੈਬਨਿਟ ਮੰਤਰੀ ਬਲਬੀਰ ਸਿੰਘ, ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਸੰਜੀਵ ਅਰੋੜਾ ਤੋਂ ਇਲਾਵਾ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।

News 05 May,2023
ਪੰਜਾਬ ਮੁੜ ਵਿਕਾਸ ਦੀਆਂ ਲੀਹਾਂ ‘ਤੇ ਆ ਰਿਹਾ ਹੈਃ ਮੁੱਖ ਮੰਤਰੀ

ਮੁੱਖ ਮੰਤਰੀ ਨੇ ਰਾਜਪੁਰਾ-ਘਨੌਰ ਵਿਖੇ ਜੇ.ਐਸ.ਡਬਲਯੂ. ਸਟੀਲ ਕੋਟਿੰਗ ਪ੍ਰੋਡਕਟਸ ਲਿਮਟਿਡ ਪਲਾਂਟ ਕੀਤਾ ਲੋਕਾਂ ਨੂੰ ਸਮਰਪਿਤ * 247 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਇਸ ਪਲਾਂਟ ਨਾਲ 600 ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ * ਦੇਸ਼ ਵਿੱਚ ਸਭ ਤੋਂ ਪਸੰਦੀਦਾ ਉਦਯੋਗਿਕ ਸਥਾਨ ਵਜੋਂ ਉਭਰਿਆ ਪੰਜਾਬਃ ਮੁੱਖ ਮੰਤਰੀ ਰਾਜਪੁਰਾ (ਪਟਿਆਲਾ), 2 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਪੰਜਾਬ, ਦੇਸ਼ ਦੇ ਸਭ ਤੋਂ ਪਸੰਦੀਦਾ ਉਦਯੋਗਿਕ ਸਥਾਨ ਵਜੋਂ ਉੱਭਰਿਆ ਹੈ ਅਤੇ ਹਰ ਖੇਤਰ ਵਿੱਚ ਵਿਆਪਕ ਵਿਕਾਸ ਦੇਖਣ ਨੂੰ ਮਿਲ ਰਿਹਾ ਹੈ। ਜੇ.ਐਸ.ਡਬਲਯੂ ਸਟੀਲ ਕੋਟਿੰਗ ਪ੍ਰੋਡਕਟਸ ਲਿਮਟਿਡ ਦੇ ਪਲਾਂਟ ਨੂੰ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪਲਾਂਟ 247 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ ਅਤੇ ਇਸ ਨਾਲ 600 ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਜ਼ੀਰੋ ਲਿਕਵਿਡ ਡਿਸਚਾਰਜ ਪਲਾਂਟ ਹੈ, ਜੋ ਨਾ ਤਾਂ ਪਾਣੀ ਅਤੇ ਨਾ ਹੀ ਹਵਾ ਨੂੰ ਪ੍ਰਦੂਸ਼ਿਤ ਕਰੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕਾਰੋਬਾਰੀਆਂ ਦਾ ਸੰਤਾਂ, ਪੀਰਾਂ ਤੇ ਫ਼ਕੀਰਾਂ ਦੀ ਧਰਤੀ 'ਤੇ ਸਵਾਗਤ ਕਰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀ ਉਦਯੋਗ-ਪੱਖੀ ਨੀਤੀ ਕਾਰਨ ਪੰਜਾਬ ਦੇਸ਼ ਭਰ ਵਿੱਚ ਨਿਵੇਸ਼ ਲਈ ਸਭ ਤੋਂ ਅਨੁਕੂਲ ਸਥਾਨ ਵਜੋਂ ਉੱਭਰਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਅਤੇ ਉਦਯੋਗਪਤੀਆਂ ਦੀ ਮਜ਼ਬੂਤ ਸਾਂਝ ਨੇ ਪੰਜਾਬ ਨੂੰ ਦੇਸ਼ ਦਾ ਉਦਯੋਗਿਕ ਹੱਬ ਬਣਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਵਜੋਂ ਜ਼ਿੰਮੇਵਾਰੀ ਸੰਭਾਲਣ ਦੇ ਮਹਿਜ਼ ਇੱਕ ਸਾਲ ਦੇ ਅੰਦਰ ਹੀ ਉਨ੍ਹਾਂ ਦਾ ਸਭ ਤੋਂ ਪਹਿਲਾ ਅਤੇ ਮੁੱਖ ਕੰਮ ਲੋਕਾਂ ਦੀਆਂ ਸਮੱਸਿਆਵਾਂ, ਪੇਚੀਦਗੀਆਂ ਬਾਰੇ ਚੰਗੀ ਤਰ੍ਹਾਂ ਜਾਣੂੰ ਹੋਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਮੰਤਵ ਬਦਲਦੀਆਂ ਉਮੀਦਾਂ ਅਤੇ ਨਵੀਆਂ ਚੁਣੌਤੀਆਂ ਨਾਲ ਤਾਲਮੇਲ ਕਾਇਮ ਰੱਖਣਾ ਹੈ। ਉਨ੍ਹਾਂ ਆਖਿਆ ਕਿ ਉਨ੍ਹਾਂ ਨੇ ਸੂਬੇ ਵਿੱਚ ਆਰਥਿਕ ਵਿਕਾਸ ਵਿੱਚ ਤੇਜ਼ੀ ਲਿਆ ਕੇ ਦੇਸ਼ ਦੇ ਭਵਿੱਖ ਨੂੰ ਉੱਜਵਲ ਬਣਾਉਣ ਦਾ ਰਾਹ ਚੁਣਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਦੇਖਿਆ ਹੈ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਜ਼ਿੰਦਗੀ ਵਿੱਚ ਕੁਝ ਵੱਡਾ ਕਰਨਾ ਚਾਹੁੰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਪੂਰਾ ਯਕੀਨ ਹੈ ਕਿ ਪਰਮਾਤਮਾ ਨੇ ਉਨ੍ਹਾਂ ਨੂੰ ਲੋਕਾਂ ਦੇ ਜੀਵਨ ਵਿੱਚ ਗੁਣਾਤਮਕ ਤਬਦੀਲੀਆਂ ਲਿਆਉਣ ਲਈ ਪੰਜਾਬ ਦੀ ਅਗਵਾਈ ਕਰਨ ਦਾ ਇਹ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਕਾਰੋਬਾਰਾਂ ਅਤੇ ਨਿਵੇਸ਼ਕਾਂ ਦੀ ਸਹਾਇਤਾ ਲਈ ਕਈ ਨੀਤੀਆਂ ਅਤੇ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਸੂਬਾ ਆਰਥਿਕ ਵਿਕਾਸ ਦੇ ਉੱਚੇ ਪੱਧਰ 'ਤੇ ਪਹੁੰਚ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨਵੀਂ ਉਦਯੋਗਿਕ ਅਤੇ ਕਾਰੋਬਾਰੀ ਵਿਕਾਸ ਨੀਤੀ 2022 ਦਾ ਮੰਤਵ ਆਉਣ ਵਾਲੇ ਪੰਜ ਸਾਲਾਂ ਵਿੱਚ ਵੱਡੇ ਨਿਵੇਸ਼ ਨੂੰ ਆਕਰਸ਼ਿਤ ਕਰਨਾ ਅਤੇ ਵੱਧ ਤੋਂ ਵੱਧ ਰੋਜ਼ਗਾਰ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਨੀਤੀ ਨਵੇਂ ਐਮ.ਐਸ.ਐਮ.ਈਜ਼., ਵੱਡੀਆਂ ਇਕਾਈਆਂ, ਸਟਾਰਟ-ਅੱਪ ਅਤੇ ਹੋਰਾਂ ਨੂੰ ਵਿਸਥਾਰ ਅਤੇ ਨਿਵੇਸ਼ ਵਾਸਤੇ ਮੁਕਾਬਲਾ ਆਧਾਰਤ ਵਿਕਾਸ ਦਾ ਮੌਕਾ ਪ੍ਰਦਾਨ ਕਰਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸਾਰੇ ਉਪਰਾਲੇ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਹਨ। ਮੁੱਖ ਮੰਤਰੀ ਨੇ ਇਸ ਅਹਿਮ ਪ੍ਰੋਜੈਕਟ 'ਤੇ ਕੰਮ ਸ਼ੁਰੂ ਕਰਨ ਲਈ ਗਰੁੱਪ ਨੂੰ ਵਧਾਈ ਦਿੰਦੇ ਹੋਏ ਇਸ ਨੇਕ ਕੰਮ ਵਿੱਚ ਉਨ੍ਹਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਇਸ ਕੰਪਨੀ ਵੱਲੋਂ ਸੂਬੇ ਵਿੱਚ ਕੀਤੇ ਗਏ ਵੱਡੇ ਨਿਵੇਸ਼ਾਂ ਵਿੱਚੋਂ ਇੱਕ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਵੱਡੇ ਉਦਯੋਗਿਕ ਸਮੂਹ ਵੱਲੋਂ ਕੀਤੇ ਨਿਵੇਸ਼ ਨਾਲ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੁੱਲ੍ਹਣਗੇ। ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਇਸ ਪ੍ਰੋਜੈਕਟ ਤੋਂ ਬਹੁਤ ਲਾਭ ਮਿਲੇਗਾ, ਜੋ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਵੱਕਾਰੀ ਪ੍ਰੋਜੈਕਟ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਅੱਗੇ ਵਧਾਉਣ ਲਈ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਆਉਣ ਵਾਲੇ ਦਿਨਾਂ ਵਿੱਚ ਸੂਬੇ ਵਿੱਚ ਅਜਿਹੇ ਹੋਰ ਪ੍ਰੋਜੈਕਟ ਲੱਗਣਗੇ। ਉਦਘਾਟਨੀ ਸਮਾਰੋਹ ਵਿੱਚ ਸ਼ਰਦ ਮਹਿੰਦਰਾ ਜੇਐਸਡਬਲਯੂ ਸਟੀਲ ਕੋਟੇਡ ਪ੍ਰੋਡਕਟਸ ਲਿਮਟਿਡ ਦੇ ਡਾਇਰੈਕਟਰ ਅਤੇ ਸੀਈਓ, ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਅਤੇ ਵਿਧਾਇਕ ਰਾਜਪੁਰਾ ਨੀਨਾ ਮਿੱਤਲ ਦੇ ਨਾਲ ਏ ਵੇਣੂ ਪ੍ਰਸਾਦ, ਦਲੀਪ ਕੁਮਾਰ ਪ੍ਰਿੰਸੀਪਲ ਸਕੱਤਰ, ਕੇਕੇ ਯਾਦਵ ਸੀਈਓ ਇਨਵੈਸਟ ਪੰਜਾਬ, ਆਈਜੀ ਮੁਖਵਿੰਦਰ ਸਿੰਘ ਛੀਨਾ, ਡੀਸੀ ਸਾਕਸ਼ੀ ਸਾਹਨੀ, ਐਸਐਸਪੀ ਵਰੁਣ ਸ਼ਰਮਾ ਅਤੇ ਹੋਰ ਉਦਯੋਗਪਤੀ ਅਤੇ ਵਪਾਰੀ ਵੀ ਹਾਜ਼ਰ ਸਨ।

News 02 May,2023
ਪੰਜਾਬ ਵਿਚ ਨੌਜਵਾਨਾਂ ਨੂੰ ਹੁਣ ਤੱਕ 29000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ, ਹੋਰ ਅਸਾਮੀਆਂ ’ਤੇ ਭਰਤੀ ਜਾਰੀ-ਮੁੱਖ ਮੰਤਰੀ

ਨਿਯੁਕਤੀ ਦੀ ਪ੍ਰਕਿਰਿਆ ਨਿਰੋਲ ਮੈਰਿਟ, ਨਿਰਪੱਖ ਤੇ ਪਾਰਦਰਸ਼ੀ ਹੋਣ ਕਾਰਨ ਇਕ ਵੀ ਨੌਕਰੀ ਲਈ ਅਦਾਲਤ ਦੀ ਚੁਣੌਤੀ ਦਾ ਸਾਹਮਣਾ ਨਹੀਂ ਕਰਨਾ ਪਿਆ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਸਹਿਕਾਰਤਾ ਵਿਭਾਗ ਦੇ 200 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਹਫ਼ਤੇ ਵਿਚ ਦੋ ਵਾਰ ਪਿੰਡਾਂ ਦੇ ਦੌਰੇ ਕਰਨਗੇ ਡਿਪਟੀ ਕਮਿਸ਼ਨਰ ਚੰਡੀਗੜ੍ਹ, 2 ਮਈ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਲਈ ਸ਼ੁਰੂ ਕੀਤੀ ਵਿਆਪਕ ਮੁਹਿੰਮ ਦੀ ਸਫਲਤਾ ਦਾ ਜ਼ਿਕਰ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਮਾਰਚ, 2022 ਤੋਂ ਹੁਣ ਤੱਕ ਨੌਜਵਾਨਾਂ ਨੂੰ 29000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਵੱਖ-ਵੱਖ ਵਿਭਾਗਾਂ ਦੀ ਭਰਤੀ ਪ੍ਰਕਿਰਿਆ ਚੱਲ ਰਹੀ ਹੈ। ਅੱਜ ਇੱਥੇ ਸੈਕਟਰ-35 ਵਿਚ ਮਿਊਂਸਪਲ ਭਵਨ ਵਿਖੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਸਹਿਕਾਰਤਾ ਵਿਭਾਗ ਦੇ ਨਵੇਂ ਚੁਣੇ 200 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੀ ਗਾਰੰਟੀ ਦਿੱਤੀ ਸੀ ਅਤੇ ਇਹ ਬੜੀ ਤਸੱਲੀ ਵਾਲੀ ਗੱਲ ਹੈ ਕਿ ਹੁਣ ਤੱਕ 29000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਜਦਕਿ ਪਿਛਲੀਆਂ ਸਰਕਾਰ ਦੇ ਸਮੇਂ ਪੜ੍ਹੇ-ਲਿਖੇ ਨੌਜਵਾਨ ਬੇਰੋਜ਼ਗਾਰੀ ਦਾ ਸੰਤਾਪ ਹੰਢਾਉਂਦੇ ਸਨ। ਮੁੱਖ ਮੰਤਰੀ ਨੇ ਕਿਹਾ, “ਇਸ ਮਿਊਂਸਪਲ ਭਵਨ ਵਿਚ ਮੈਂ ਹਫ਼ਤੇ ਵਿਚ ਦੋ ਵਾਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਲਈ ਆਉਂਦਾ ਹੈ ਜਿਸ ਕਰਕੇ ਇਸ ਮਿਊਂਸਪਲ ਭਵਨ ਨੂੰ ‘ਨਿਯੁਕਤੀ ਭਵਨ’ ਵੀ ਕਿਹਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਵਿਚ ਭਰਤੀ ਚੱਲ ਰਹੀ ਹੈ ਜਿਸ ਨਾਲ ਹੋਰ ਨੌਜਵਾਨਾਂ ਨੂੰ ਵੀ ਛੇਤੀ ਹੀ ਨਿਯੁਕਤੀ ਪੱਤਰ ਸੌਂਪੇ ਜਾਣਗੇ।” ਨਵੇਂ ਚੁਣੇ ਉਮੀਦਵਾਰਾਂ ਨੂੰ ਸਰਕਾਰ ਦੇ ਪਰਿਵਾਰ ਦਾ ਹਿੱਸਾ ਬਣਨ ਲਈ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਤਨਦੇਹੀ ਤੇ ਲਗਨ ਨਾਲ ਨਿਭਾਉਣ ਲਈ ਆਖਿਆ ਤਾਂ ਕਿ ਕੰਮਕਾਜ ਲਈ ਆਸਾਂ-ਉਮੀਦਾਂ ਨਾਲ ਉਨ੍ਹਾਂ ਕੋਲ ਆਉਂਦੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਨੌਜਵਾਨਾਂ ਨੂੰ ਪੜਾਅਵਾਰ ਨਿਯੁਕਤੀ ਪੱਤਰ ਸੌਂਪਣ ਦਾ ਜ਼ਿਕਰ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਸਮੁੱਚੀ ਭਰਤੀ ਪ੍ਰਕਿਰਿਆ ਨਿਰੋਲ ਮੈਰਿਟ, ਨਿਰਪੱਖਤਾ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹੀ ਜਾ ਰਹੀ ਹੈ ਤਾਂ ਕਿ ਕਿਸੇ ਤਰ੍ਹਾਂ ਦੀ ਕਾਨੂੰਨੀ ਰੁਕਾਵਟ ਨਾ ਆਵੇ। ਮੁੱਖ ਮੰਤਰੀ ਨੇ ਕਿਹਾ, “ਮੈਨੂੰ ਇਹ ਦੱਸਦੇ ਖੁਸ਼ੀ ਹੋ ਰਹੀ ਹੈ ਕਿ ਅਸੀਂ ਹੁਣ ਤੱਕ 29000 ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਅਜੇ ਤੱਕ ਇਕ ਵੀ ਨੌਕਰੀ ਲਈ ਕਿਸੇ ਤਰ੍ਹਾਂ ਦੀ ਅਦਾਲਤੀ ਚੁਣੌਤੀ ਦਾ ਸਾਹਮਣਾ ਨਹੀਂ ਕਰਨਾ ਪਿਆ।” ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਵੱਲੋਂ ਨੌਕਰੀਆਂ ਦੇ ਵੱਧ ਮੌਕੇ ਦੇਣ ਦੀ ਮੁਹਿੰਮ ਨੂੰ ਵੱਡਾ ਹੁੰਗਾਰਾ ਦਿੱਤਾ ਗਿਆ ਹੈ। ਇਕ ਮਿਸਾਲ ਦਿੰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਇਕ ਨੌਜਵਾਨ ਪਹਿਲਾਂ ਕਲਰਕ ਭਰਤੀ ਹੋਇਆ, ਉਸ ਤੋਂ ਬਾਅਦ ਮਿਹਨਤ ਕਰਕੇ ਐਸਿਸਟੈਂਟ ਲਾਈਨਮੈਨ ਬਣਿਆ ਅਤੇ ਉਸ ਤੋਂ ਬਾਅਦ ਐਸ.ਡੀ.ਓ. ਨਿਯੁਕਤ ਹੋਇਆ ਹੈ। ਸਿਹਤ ਖੇਤਰ ਵਿਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਹਸਪਤਾਲਾਂ ਅਤੇ ਹੋਰ ਸਿਹਤ ਸੰਸਥਾਵਾਂ ਵਿਚ ਸਟਾਫ ਬਹੁਤ ਕਾਬਲ ਹੈ ਪਰ ਲੋੜੀਂਦਾ ਸਾਜ਼ੋ-ਸਾਮਾਨ ਨਾ ਹੋਣ ਕਰਕੇ ਲੋਕਾਂ ਨੂੰ ਸਿਹਤ ਸਹੂਲਤਾਂ ਨਹੀਂ ਮਿਲ ਰਹੀਆਂ ਸਨ ਪਰ ਹੁਣ ਸਰਕਾਰ ਵੱਲੋਂ ਸਿਹਤ ਖੇਤਰ ਨੂੰ ਪ੍ਰਮੁੱਖਤਾ ਦਿੱਤੀ ਜਾ ਰਹੀ ਹੈ। ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਨੂੰ ਪੰਜਾਬ ਭਰ ਵਿਚ ਲਾਗੂ ਕਰਨ ਦਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਹਫ਼ਤੇ ਵਿਚ ਦੋ ਵਾਰ ਡਿਪਟੀ ਕਮਿਸ਼ਨਰ ਅਤੇ ਹੋਰ ਸਟਾਫ ਪਿੰਡਾਂ ਦੇ ਦੌਰੇ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਉਤੇ ਨਿਪਟਾਰਾ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਜ਼ਿਲ੍ਹਿਆਂ ਵਿਚ ਪਾਇਲਟ ਪ੍ਰਾਜੈਕਟ ਵਜੋਂ ਇਸ ਨੂੰ ਲਾਗੂ ਕੀਤਾ ਸੀ ਅਤੇ ਇਸ ਦੀ ਸਫਲਤਾ ਤੋਂ ਬਾਅਦ ਹੁਣ ਵਿਆਪਕ ਪੱਧਰ ਉਤੇ ਲਾਗੂ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰੋਗਰਾਮ ਨਾਲ ਲੋਕਾਂ ਅਤੇ ਸਰਕਾਰ ਦਰਮਿਆਨ ਖਲਾਅ ਖਤਮ ਹੋਵੇਗਾ ਜਦਕਿ ਇਸ ਤੋਂ ਪਹਿਲਾਂ ਲੋਕਾਂ ਨੂੰ ਕੰਮਕਾਜ ਲ਼ਈ ਜ਼ਿਲ੍ਹਾ ਦਫ਼ਤਰਾਂ ਜਾਂ ਚੰਡੀਗੜ੍ਹ ਦੇ ਦਫ਼ਤਰਾਂ ਵਿੱਚ ਖੱਜਲ-ਖੁਆਰ ਹੋਣਾ ਪੈਂਦਾ ਸੀ। ਲੋਕਾਂ ਤੱਕ ਸਿੱਧੀ ਪਹੁੰਚ ਕਾਇਮ ਕਰਨ ਲਈ ਇਕ ਹੋਰ ਮਿਸਾਲ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਉਨ੍ਹਾਂ ਦੀ ਸਰਕਾਰ ਨੇ ਵਿਧਾਨ ਸਭਾ ਸੈਸ਼ਨ ਦਾ ਸਿੱਧਾ ਪ੍ਰਸਾਰਨ ਕਰਨ ਦਾ ਇਤਿਹਾਸਕ ਕਦਮ ਚੁੱਕਿਆ ਤਾਂ ਕਿ ਸਾਰੀ ਸਿਆਸੀ ਪਾਰਟੀਆਂ ਦੀ ਕਾਰਗੁਜ਼ਾਰੀ ਨੂੰ ਲੋਕ ਆਪਣੇ ਅੱਖੀਂ ਦੇਖ ਸਕਣ। ਇਸ ਮੌਕੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਡਾਕਟਰ, ਨਰਸਾਂ ਅਤੇ ਹੋਰ ਪੈਰਾ-ਮੈਡੀਕਲ ਸਟਾਫ ਦੀ ਭਰਤੀ ਕੀਤੀ ਜਾਵੇਗੀ ਤਾਂ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਸਿਹਤ ਮੰਤਰੀ ਨੇ ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਪੰਜਾਬ ਨੂੰ ‘ਰੰਗਲਾ ਸੂਬਾ’ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਇਸ ਦੇ ‘ਬ੍ਰੈਂਡ ਅੰਬੈਸਡਰ’ ਬਣਨ ਦਾ ਸੱਦਾ ਦਿੱਤਾ।

News 02 May,2023
'ਨਵੇਂ ਯੁੱਗ ਦਾ ਆਗਾਜ਼', ਪੰਜਾਬ ਨੇ ਆਮ ਆਦਮੀ ਦੀ ਸਹੂਲਤ ਲਈ ਅੱਜ ਤੋਂ ਬਦਲਿਆ ਸਰਕਾਰੀ ਦਫ਼ਤਰਾਂ ਦਾ ਸਮਾਂ

ਭਗਵੰਤ ਮਾਨ ਨੇ ਖੁਦ ਸਵੇਰੇ 7:28 ਵਜੇ ਆਪਣੇ ਦਫਤਰ ਪਹੁੰਚ ਕੇ ਸੂਬੇ ਦੀ ਅਗਵਾਈ ਕਰਨ ਦੀ ਮਿਸਾਲ ਕਾਇਮ ਕੀਤੀ ਫੈਸਲੇ ਨਾਲ ਰੋਜ਼ਾਨਾ 350 ਮੈਗਾਵਾਟ ਬਿਜਲੀ ਬਚੇਗੀ ਅਤੇ 2 ਮਈ ਤੋਂ 15 ਜੁਲਾਈ ਤੱਕ 40-45 ਕਰੋੜ ਰੁਪਏ ਦੀ ਬੱਚਤ ਹੋਵੇਗੀ-ਮੁੱਖ ਮੰਤਰੀ *ਸੂਬੇ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ - ਮੁੱਖ ਮੰਤਰੀ ਚੰਡੀਗੜ੍ਹ, 2 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਦਫ਼ਤਰੀ ਸਮਾਂ ਬਦਲਣ ਦੀ ਬੇਮਿਸਾਲ ਲੋਕ-ਪੱਖੀ ਪਹਿਲਕਦਮੀ ਨਾਲ ਸੂਬੇ ਵਿੱਚ 'ਨਵੇਂ ਯੁੱਗ ਦਾ ਆਗਾਜ਼' ਹੋਇਆ ਹੈ, ਜਿਸ ਨਾਲ ਰੋਜ਼ਾਨਾ 350 ਮੈਗਾਵਾਟ ਬਿਜਲੀ ਬਚਣ ਦੇ ਨਾਲ-ਨਾਲ 2 ਮਈ ਤੋਂ 15 ਜੁਲਾਈ ਤੱਕ ਲਗਭਗ 40-45 ਕਰੋੜ ਰੁਪਏ ਦੀ ਵੀ ਬੱਚਤ ਹੋਵੇਗੀ। ਪੰਜਾਬ ਸਿਵਲ ਸਕੱਤਰੇਤ-1 ਦੇ ਕਮੇਟੀ ਰੂਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਇਸ ਮਹੱਤਵਪੂਰਨ ਕਦਮ ਨਾਲ ਜਿੱਥੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ, ਉਥੇ ਹੀ ਇਹ ਕਦਮ ਸਰਕਾਰੀ ਮੁਲਾਜ਼ਮਾਂ ਦੀ ਕਾਰਜਕੁਸ਼ਲਤਾ ਵਧਾਉਣ ਵਿੱਚ ਵੀ ਸਹਾਈ ਹੋਵੇਗਾ।” ਮੁੱਖ ਮੰਤਰੀ ਨੇ ਅੱਜ ਖੁਦ ਸਵੇਰੇ 7:28 'ਤੇ ਆਪਣੇ ਦਫ਼ਤਰ ਪਹੁੰਚ ਕੇ ਮਿਸਾਲ ਕਾਇਮ ਕੀਤੀ। ਉਨ੍ਹਾਂ ਕਿਹਾ ਕਿ ਇਹ ਫੈਸਲਾ ਲੰਮੇ ਵਿਚਾਰ-ਵਟਾਂਦਰੇ ਦੌਰਾਨ ਬਹੁਗਿਣਤੀ ਭਾਈਵਾਲਾਂ ਦੀ ਸਹਿਮਤੀ ਲੈਣ ਤੋਂ ਬਾਅਦ ਲਿਆ ਗਿਆ। ਉਨ੍ਹਾਂ ਕਿਹਾ ਕਿ ਇਹ ਫੈਸਲਾ ਆਉਣ ਵਾਲੇ ਮਹੀਨਿਆਂ ਵਿੱਚ ਲੋਕਾਂ ਨੂੰ ਭਿਆਨਕ ਗਰਮੀ ਤੋਂ ਬਚਾਉਣ ਵਿਚ ਬਹੁਤ ਸਹਾਈ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਭਾਵੇਂ ਕਈ ਪੱਛਮੀ ਦੇਸ਼ਾਂ ਵਿੱਚ ਮੌਸਮ ਦੀ ਤਬਦੀਲੀ ਦੇ ਅਨੁਸਾਰ ਘੜੀਆਂ ਦਾ ਸਮਾਂ ਦੀ ਰਵਾਇਤੀ ਇਕ ਆਮ ਵਰਤਾਰਾ ਹੈ ਪਰ ਭਾਰਤ ਵਿੱਚ ਪਹਿਲੀ ਵਾਰ ਇਹ ਇਤਿਹਾਸਕ ਪਹਿਲਕਦਮੀ ਕੀਤੀ ਗਈ। ਹੋਰ ਵੇਰਵਿਆਂ ਬਾਰੇ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਆਮ ਵਿਅਕਤੀ ਆਪਣੇ ਕੰਮ ਤੋਂ ਛੁੱਟੀ ਲਏ ਬਿਨਾਂ ਸਵੇਰੇ ਆਪਣਾ ਕੰਮਕਾਰ ਛੇਤੀ ਕਰ ਸਕੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਸਰਕਾਰੀ ਮੁਲਾਜ਼ਮਾਂ ਨੂੰ ਵੀ ਸਹੂਲਤ ਮਿਲੇਗੀ ਕਿਉਂਕਿ ਉਹ ਦਫ਼ਤਰੀ ਸਮੇਂ ਤੋਂ ਬਾਅਦ ਸਮਾਜਿਕ ਸਮਾਗਮਾਂ ਵਿੱਚ ਸ਼ਿਰਕਤ ਕਰ ਸਕਣਗੇ। ਇਸੇ ਤਰ੍ਹਾਂ ਭਗਵੰਤ ਮਾਨ ਨੇ ਕਿਹਾ ਕਿ ਕਰਮਚਾਰੀ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣਗੇ ਕਿਉਂ ਜੋ ਉਹ ਵੀ ਬੱਚਿਆਂ ਦੀ ਛੁੱਟੀ ਨਾਲ ਹੀ ਘਰ ਪਹੁੰਚ ਜਾਇਆ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਫੈਸਲੇ ਨਾਲ ਸਰਕਾਰੀ ਦਫਤਰਾਂ ਵਿੱਚ ਰੋਜ਼ਾਨਾ 350 ਮੈਗਾਵਾਟ ਬਿਜਲੀ ਦੀ ਬੱਚਤ ਹੋਣ ਦੀ ਸੰਭਾਵਨਾ ਹੈ ਜਿਸ ਨਾਲ ਸਰਕਾਰੀ ਦਫਤਰਾਂ ਦੇ ਬਿਜਲੀ ਖਰਚੇ ਵਿੱਚ ਭਾਰੀ ਕਮੀ ਆਵੇਗੀ। ਉਨ੍ਹਾਂ ਕਿਹਾ ਕਿ ਪਾਵਰਕੌਮ ਦੇ ਅੰਕੜਿਆਂ ਅਨੁਸਾਰ ਦੁਪਹਿਰ 1:30 ਤੋਂ ਸ਼ਾਮ 4 ਵਜੇ ਤੱਕ ਬਿਜਲੀ ਦੀ ਵਰਤੋਂ ਦਾ ‘ਪੀਕ ਆਵਰ’ (ਬਿਜਲੀ ਦੀ ਸਭ ਤੋਂ ਵੱਧ ਖਪਤ ਵਾਲਾ ਸਮਾਂ) ਹੈ ਪਰ ਕਿਉਂਕਿ ਹੁਣ ਦਫ਼ਤਰ ਦੁਪਹਿਰ 2 ਵਜੇ ਬੰਦ ਰਹਿਣਗੇ, ਇਸ ਨਾਲ ਬਿਜਲੀ ਦੀ ਵਰਤੋਂ ਵਿੱਚ ਕਟੌਤੀ ਕਰਨ ਵਿੱਚ ਮਦਦ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਹਰ ਮਹੀਨੇ ਔਸਤਨ 16 ਤੋਂ 17 ਕਰੋੜ ਰੁਪਏ ਦੀ ਬੱਚਤ ਹੋਵੇਗੀ ਅਤੇ 2 ਮਈ ਤੋਂ 15 ਜੁਲਾਈ ਤੱਕ ਦੇ ਸਮੇਂ ਦੌਰਾਨ ਸੂਬਾ ਸਰਕਾਰ ਨੂੰ 40 ਤੋਂ 42 ਕਰੋੜ ਰੁਪਏ ਦੀ ਬੱਚਤ ਹੋਣ ਦੀ ਉਮੀਦ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨਵਾਂ ਸਮਾਂ-ਸਾਰਣੀ ਇਹ ਵੀ ਯਕੀਨੀ ਬਣਾਏਗਾ ਕਿ ਸਰਕਾਰੀ ਦਫ਼ਤਰਾਂ ਵਿੱਚ ਕੁਦਰਤੀ ਚਾਨਣ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ 15 ਜੁਲਾਈ ਤੋਂ ਬਾਅਦ ਸਾਰੇ ਭਾਈਵਾਲਾਂ ਖਾਸ ਕਰਕੇ ਆਮ ਲੋਕਾਂ ਤੋਂ ਫੀਡਬੈਕ ਲੈ ਕੇ ਫੈਸਲੇ ਦੀ ਸਮੀਖਿਆ ਕੀਤੀ ਜਾਵੇਗੀ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਵੀ ਨਾਗਰਿਕ ਕੇਂਦਰਿਤ ਫੈਸਲੇ ਲਵੇਗੀ ਜਿਸ ਲਈ ਅਗਾਊਂ ਯੋਜਨਾਬੰਦੀ ਕੀਤੀ ਜਾ ਚੁੱਕੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਣ ਦੇ ਕਦਮ ਨਾਲ ਸਿਰਫ ਬਿਜਲੀ ਦੀ ਬੱਚਤ ਹੀ ਨਹੀਂ ਸਗੋਂ ਇਸ ਨਾਲ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਵੀ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਕਦਮ ਬਾਰੇ ਕਈ ਹੋਰ ਸੂਬਿਆਂ ਵੱਲੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਦੂਜੇ ਸੂਬਿਆਂ ਵਿੱਚ ਵੀ ਇਸ ਨੂੰ ਦੁਹਰਾਉਣ ਦੀ ਸੰਭਾਵਨਾ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਵੱਡੇ ਸ਼ਹਿਰਾਂ ਜਿਵੇਂ ਕਿ ਬੈਂਗਲੁਰੂ, ਚੇਨਈ, ਮੁੰਬਈ, ਕੋਲਕਾਤਾ, ਦਿੱਲੀ ਅਤੇ ਹੋਰਾਂ ਵਿੱਚ ਅਜਿਹੇ ਕਦਮ ਟ੍ਰੈਫਿਕ ਦੀ ਸਮੱਸਿਆ ਨੂੰ ਸੁਚਾਰੂ ਬਣਾਉਣ ਵਿੱਚ ਮਦਦ ਕਰ ਸਕਦੇ ਹਨ ਜਿਸ ਨਾਲ ਆਮ ਆਦਮੀ ਨੂੰ ਲੋੜੀਂਦੀ ਰਾਹਤ ਮਿਲੇਗੀ। ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਸੂਬੇ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਹੈ ਕਿਉਂਕਿ ਖੇਤੀ, ਘਰੇਲੂ ਜਾਂ ਸਨਅਤ ਸਮੇਤ ਸਾਰੇ ਖੇਤਰਾਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਵਾਧੂ ਬਿਜਲੀ ਪੈਦਾ ਕੀਤੀ ਜਾ ਰਹੀ ਹੈ। ਇੱਕ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਰੋਪੜ ਸਥਿਤ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਕੋਲ 35 ਦਿਨਾਂ ਲਈ ਕੋਲਾ ਮੌਜੂਦ ਹੈ ਜਦੋਂ ਇਸ ਤੋਂ ਪਹਿਲਾਂ ਦੀਆਂ ਸਰਕਾਰਾਂ ਦੇ ਸਮੇਂ ਸੂਬੇ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਹਨੇਰੇ ਦਾ ਖ਼ਤਰਾ ਮੰਡਰਾਉਂਦਾ ਰਹਿੰਦਾ ਸੀ। ਹਰਿਆਣਾ ਦੇ ਬਿਜਲੀ ਮੰਤਰੀ ਵੱਲੋਂ ਸੂਬੇ ਵਿੱਚ ਬਿਜਲੀ ਸਬੰਧੀ ਦਿੱਤੇ ਬੇਬੁਨਿਆਦ ਅਤੇ ਤਰਕਹੀਣ ਬਿਆਨ 'ਤੇ ਤਨਜ਼ ਕੱਸਦਿਆਂ ਭਗਵੰਤ ਮਾਨ ਨੇ ਉਨ੍ਹਾਂ ਨੂੰ ਪੰਜਾਬ ਦੇ ਮਾਮਲਿਆਂ ਵਿੱਚ ਦਖ਼ਲ ਦੇਣ ਤੋਂ ਗੁਰੇਜ਼ ਕਰਨ ਅਤੇ ਆਪਣੇ ਸੂਬੇ 'ਤੇ ਧਿਆਨ ਦੇਣ ਦੀ ਸਲਾਹ ਦਿੱਤੀ। ਇਸ ਮੌਕੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂ ਪ੍ਰਸਾਦ ਅਤੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਅਤੇ ਹੋਰ ਵੀ ਮੌਜੂਦ ਸਨ।

News 02 May,2023
ਮਾਲਵੇ ਦੇ ਲੋਕਾਂ ਲਈ ਵੱਡੀ ਸੌਗਾਤ, ਮੁੱਖ ਮੰਤਰੀ ਵੱਲੋਂ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਆਧਿਨਕ ਸਹੂਲਤਾਂ ਨਾਲ ਲੈਸ ਐਮਰਜੈਂਸੀ ਵਾਰਡ ਦਾ ਉਦਘਾਟਨ

ਕਈ ਨਵੀਆਂ ਸਹੂਲਤਾਂ ਨਾਲ ਐਮਰਜੈਂਸੀ ਵਾਰਡ ਦੀ ਸਮਰੱਥਾ ਦੁੱਗਣੀ ਕੀਤੀ -ਪੰਜਾਬੀਆਂ ਨੂੰ ਸਿਹਤ ਪੱਖੋਂ ਤੰਦਰੁਸਤ ਰੱਖਣ ਲਈ ਸਰਕਾਰ ਵਚਨਬੱਧ -ਰਾਜਿੰਦਰਾ ਮੈਡੀਕਲ ਕਾਲਜ ਤੇ ਹਸਪਤਾਲ ਲਈ 196.81 ਕਰੋੜ ਰੁਪਏ ਦੇ ਵੱਖ-ਵੱਖ ਪ੍ਰਾਜੈਕਟਾਂ ਦੀ ਵੀ ਐਲਾਨ ਪਟਿਆਲਾ, 29 ਅਪ੍ਰੈਲ: ਸੂਬੇ ਦੇ ਲੋਕਾਂ ਖਾਸ ਕਰਕੇ ਮਾਲਵੇ ਦੇ ਲੋਕਾਂ ਨੂੰ ਵੱਡੀ ਸੌਗਾਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੋਂ ਦੇ ਰਾਜਿੰਦਰਾ ਹਸਪਤਾਲ ਵਿਖੇ ਆਧੁਨਿਕ ਸਹੂਲਤਾਂ ਨਾਲ ਲੈਸ ਐਮਰਜੈਂਸੀ ਦਾ ਉਦਘਾਟਨ ਕੀਤਾ ਜਿਸ ਨਾਲ ਲੋਕਾਂ ਨੂੰ ਸਮੇਂ ਸਿਰ ਹੰਗਾਮੀ ਸੇਵਾਵਾਂ ਮੁਹੱਈਆ ਕਰਵਾਏ ਜਾਣ ਨੂੰ ਯਕੀਨੀ ਬਣਾਇਆ ਜਾ ਸਕੇਗਾ। ਐਮਰਜੈਂਸੀ ਦੇ ਨਵੀਨੀਕਰਨ ਦੇ ਉਦਘਾਟਨ ਤੋਂ ਬਾਅਦ ਮੁੱਖ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਕਿਹਾ ਕਿ ਮਾਲਵੇ ਦੇ ਲੋਕ ਵੱਡੀ ਗਿਣਤੀ ਵਿਚ ਇਲਾਜ ਕਰਵਾਉਣ ਲਈ ਰਾਜਿੰਦਰਾ ਹਸਪਤਾਲ ਵਿਚ ਆਉਂਦੇ ਹਨ ਤੇ ਇੱਥੋਂ ਤੱਕ ਕਿ ਗੰਗਾਨਗਰ ਤੋਂ ਵੀ ਮਰੀਜ਼ ਇੱਥੇ ਇਲਾਜ ਲਈ ਆਉਂਦੇ ਹਨ ਜਿਸ ਕਰਕੇ ਸਰਕਾਰ ਵੱਲੋਂ ਇਸ ਹਸਪਤਾਲ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ।ਇਸ ਮੌਕੇ ਉਨ੍ਹਾਂ ਦੇ ਨਾਲ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾਕਟਰ ਬਲਬੀਰ ਸਿੰਘ ਅਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਤੇ ਹਰਮੀਤ ਸਿੰਘ ਪਠਾਣਮਾਜਰਾ ਵੀ ਮੌਜੂਦ ਸਨ। ਹਾਦਸੇ ਦੇ ਸ਼ਿਕਾਰ ਲੋਕਾਂ ਨੂੰ ਫੌਰੀ ਇਲਾਜ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਨੇ ਦੱਸਿਆ ਕਿ ਰਾਜਿੰਦਰਾ ਹਸਪਤਾਲ ਵਿਖੇ 68.74 ਕਰੋੜ ਰੁਪਏ ਦੀ ਲਾਗਤ ਨਾਲ ਟਰੌਮਾ ਸੈਂਟਰ ਦੀ ਸਥਾਪਨਾ ਕੀਤੀ ਜਾਵੇਗੀ ਜਿਸ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਐਕਸੀਡੈਂਟ ਕੇਸਾਂ ਦੇ ਮਰੀਜ਼ ਨੂੰ ਇਲਾਜ ਲਈ ਪੀ.ਜੀ.ਆਈ. ਲਈ ਰੈਫਰ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਟਰੌਮਾ ਸੈਂਟਰ ਬਣਨ ਨਾਲ ਲੋਕਾਂ ਦੇ ਸਮੇਂ ਦੀ ਬੱਚਤ ਹੋਵੇਗੀ ਅਤੇ ਪੀ.ਜੀ.ਆਈ. ਉਤੇ ਵੀ ਬੋਝ ਘਟੇਗਾ। ਮੁੱਖ ਮੰਤਰੀ ਨੇ ਦੱਸਿਆ ਕਿ ਐਮਰਜੈਂਸੀ ਵਾਰਡ ਵਿਚ ਬੈੱਡਾਂ ਦੀ ਸਮਰੱਥਾ ਦੁੱਗਣੀ ਕਰ ਦਿੱਤੀ ਗਈ ਹੈ ਜੋ ਹੁਣ 50 ਬੈੱਡਾਂ ਤੋਂ ਵਧਾ ਕੇ 100 ਬੈੱਡ ਕਰ ਦਿੱਤੇ ਗਏ ਹਨ ਜਿਸ ਨਾਲ ਲੋਕਾਂ ਨੂੰ ਐਮਰਜੈਂਸੀ ਸਿਹਤ ਸਹੂਲਤਾਂ ਦੇਣ ਵਿਚ ਦੇਰੀ ਖਤਮ ਹੋਵੇਗੀ। ਉਨ੍ਹਾਂ ਕਿਹਾ ਕਿ ਮਰੀਜ਼ਾਂ ਲਈ ਲੋੜੀਂਦੇ ਟੈਸਟ ਵੀ ਹੁਣ ਐਮਰਜੈਂਸੀ ਵਿਚ ਹੀ ਹੋ ਜਾਇਆ ਕਰਨਗੇ ਤੇ ਇਸ ਨਾਲ ਮਰੀਜ਼ ਦਾ ਸਮੇਂ ਸਿਰ ਇਲਾਜ ਵੀ ਸ਼ੁਰੂ ਕੀਤਾ ਜਾ ਸਕੇਗਾ। ਮੁੱਖ ਮੰਤਰੀ ਨੇ ਦੱਸਿਆ ਕਿ ਐਮਰਜੈਂਸੀ ਲਈ ਵਿਸ਼ੇਸ਼ ਤੌਰ ਉਤੇ 40 ਨਵੇਂ ਮੁਲਾਜ਼ਮ ਵੀ ਭਰਤੀ ਕੀਤੇ ਗਏ ਹਨ ਜੋ ਸਿਰਫ ਐਮਰਜੈਂਸੀ ਵਾਰਡ ਵਿਚ ਹੀ ਡਿਊਟੀ ਨਿਭਾਉਣਗੇ। ਰਾਜਿੰਦਰਾ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਹੋਰ ਵੀ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ ਜਿਨ੍ਹਾਂ ਵਿਚ ਐਡਵਾਂਸਡ ਆਈ.ਸੀ.ਯੂ. ਲਈ 17 ਬੈੱਡ, ਅਪ੍ਰੇਸ਼ਨ ਥੀਏਟਰ ਨਾਲ ਜੁੜੀ ਐਮਰਜੈਂਸੀ ਲਈ ਚਾਰ ਅਪ੍ਰੇਸ਼ਨ ਥੀਏਟਰ, ਸਰਜੀਕਲ ਐਚ.ਡੀ.ਯੂ. ਲਈ 10 ਬੈੱਡ ਨਵੇਂ ਸਥਾਪਤ ਕੀਤੇ ਗਏ ਹਨ। ਇਸ ਤੋਂ ਇਲਾਵਾ 50 ਲੋਕਾਂ ਲਈ ਉਡੀਕ ਖੇਤਰ ਅਤੇ ਆਧੁਨਿਕ ਮੈਡੀਕਲ ਸਾਜ਼ੋ-ਸਾਮਾਨ ਸਥਾਪਤ ਕੀਤਾ ਗਿਆ ਹੈ। ਪੰਜਾਬੀਆਂ ਨੂੰ ਸਿਹਤ ਪੱਖੋਂ ਤੰਦਰੁਸਤ ਰੱਖਣ ਲਈ ਸਰਕਾਰ ਦੀ ਜ਼ਿੰਮੇਵਾਰੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰੀ ਹਸਪਤਾਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਸ਼ਿੱਦਤ ਨਾਲ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਿੱਚ ਖ਼ਾਲੀ ਪਈਆਂ ਆਸਾਮੀਆਂ ਭਰਨ ਲਈ ਵੱਡੇ ਪੱਧਰ ਉਤੇ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਕਦਮ ਦਾ ਇਕੋ-ਇਕ ਮਕਸਦ ਸੂਬੇ ਦੇ ਲੋਕਾਂ ਨੂੰ ਬਿਹਤਰੀਨ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਉਣਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਹੁਣ ਤੱਕ 500 ਤੋਂ ਵੱਧ ਆਮ ਆਦਮੀ ਕਲੀਨਿਕ ਲੋਕਾਂ ਨੂੰ ਮੁਫ਼ਤ ਸਿਹਤ ਤੇ ਜਾਂਚ ਸੇਵਾਵਾਂ ਮੁਹੱਈਆ ਕਰਵਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਹੋਰ ਕਲੀਨਿਕ ਵੀ ਖੋਲ੍ਹੇ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਿਹਤ ਸੰਸਥਾਵਾਂ ਵਿਚ ਸਾਫ਼-ਸਫ਼ਾਈ ਦਾ ਵੀ ਪੂਰਾ ਧਿਆਨ ਰੱਖਿਆ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਨੇ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਲਈ ਹਸਪਤਾਲ ਵਿਚ ਕੰਮਕਾਜ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ। ਭਗਵੰਤ ਮਾਨ ਨੇ ਡਾਕਟਰਾਂ ਤੇ ਪੈਰਾ-ਮੈਡੀਕਲ ਸਟਾਫ ਨਾਲ ਵੀ ਵਿਸਥਾਰ ਵਿਚ ਗੱਲਬਾਤ ਕਰਕੇ ਸਹੂਲਤਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮੌਜੂਦਾ ਸਰਕਾਰੀ ਹਸਪਤਾਲਾਂ ਨੂੰ ਨਵੀਨਤਮ ਸਹੂਲਤਾਂ ਨਾਲ ਲੈਸ ਕਰਨ ਦੇ ਨਾਲ-ਨਾਲ ਨਵੇਂ ਹਸਪਤਾਲ ਖੋਲ੍ਹਣ 'ਤੇ ਵੀ ਧਿਆਨ ਦਿੱਤਾ ਜਾ ਰਿਹਾ ਹੈ। ਇਸ ਮੌਕੇ ਮੁੱਖ ਮੰਤਰੀ ਨੇ ਰਾਜਿੰਦਰਾ ਮੈਡੀਕਲ ਕਾਲਜ ਤੇ ਹਸਪਤਾਲ ਲਈ 196.81 ਕਰੋੜ ਰੁਪਏ ਦੇ ਵੱਖ-ਵੱਖ ਪ੍ਰਾਜੈਕਟਾਂ ਦੀ ਵੀ ਐਲਾਨ ਕੀਤਾ ਜਿਨ੍ਹਾਂ ਵਿਚ ਡਾਕਟਰਾਂ ਲਈ ਰਿਹਾਇਸ਼, ਸਪੋਰਟਸ ਹਾਲ, ਕੈਦੀਆਂ ਲਈ ਵੱਖਰਾ ਵਾਰਡ ਤੇ ਹੋਰ ਪ੍ਰਾਜੈਕਟ ਸ਼ਾਮਲ ਹਨ। ਉਨ੍ਹਾਂ ਦੇ ਨਾਲ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ, ਵਿਧਾਇਕ ਅਜੀਤਪਾਲ ਸਿੰਘ ਕੋਹਲੀ ਤੇ ਹਰਮੀਤ ਸਿੰਘ ਪਠਾਣਮਾਜਰਾ, ਮੁੱਖ ਮੰਤਰੀ ਦੇ ਮੀਡੀਆ ਡਾਇਰੈਕਟਰ ਬਲਤੇਜ ਪੰਨੂ, ਆਈ.ਜੀ. ਮੁੱਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਵਰੁਣ ਸ਼ਰਮਾ,ਮੈਡੀਕਲ ਸਿੱਖਿਆ ਦੇ ਵਧੀਕ ਸਕੱਤਰ ਰਾਹੁਲ ਗੁਪਤਾ, ਡਾਇਰੈਕਟਰ ਮੈਡੀਕਲ ਸਿੱਖਿਆ ਤੇ ਖੋਜ ਡਾ. ਅਵਨੀਸ਼ ਕੁਮਾਰ, ਡਾਇਰੈਕਟਰ ਪ੍ਰਿੰਸੀਪਲ ਮੈਡੀਕਲ ਕਾਲਜ ਡਾ. ਰਾਜਨ ਸਿੰਗਲਾ, ਮੈਡੀਕਲ ਸੁਪਰਡੈਂਟ ਡਾ. ਐਚ.ਐਸ. ਰੇਖੀ, ਆਪ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਬਲਵਿੰਦਰ ਸੈਣੀ, ਤੇ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।

News 29 April,2023
ਸਿੱਖਿਆ ਸੰਸਥਾਵਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਮੰਤਰੀ

ਅਸੀਂ ਆਪਣੇ ਪਹਿਲੇ ਪੂਰਨ ਬਜਟ 'ਚ ਪੰਜਾਬੀ ਯੂਨੀਵਰਸਿਟੀ ਲਈ ਹਰ ਮਹੀਨੇ 30 ਕਰੋੜ ਰੁਪਏ ਦੇਣ ਦੀ ਵਿਵਸਥਾ ਕੀਤੀ-ਮੁੱਖ ਮੰਤਰੀ ਪੰਜਾਬੀ ਮਾਂ-ਬੋਲੀ ਦਾ ਪ੍ਰਚਾਰ ਤੇ ਪ੍ਰਸਾਰ ਕਰਨਾ ਸਾਡੀ ਅਹਿਮ ਜ਼ਿੰਮੇਵਾਰੀ-ਮੁੱਖ ਮੰਤਰੀ ਪੰਜਾਬੀ ਯੂਨੀਵਰਸਿਟੀ ਦੇ 62ਵੇ ਸਥਾਪਨਾ ਦਿਵਸ ਸਮਾਗਮ 'ਚ ਸ਼ਿਰਕਤ ਕਰਦਿਆਂ ਪੁਰਾਣੇ ਦਿਨ ਕੀਤੇ ਯਾਦ ਚੱਲਦੇ ਸਮਾਗਮ 'ਚ ਯੂਨੀਵਰਸਿਟੀ ਦੇ ਸ੍ਰੀ ਗੁਰੂ ਤੇਗ ਬਹਾਦਰ ਹਾਲ ਨੂੰ ਅਪਗ੍ਰੇਡ ਕਰਨ ਦਾ ਕੀਤਾ ਐਲਾਨ ਪਟਿਆਲਾ, 29 ਅਪ੍ਰੈਲ ਸਿੱਖਿਆ ਸੰਸਥਾਵਾਂ ਦੇ ਕਰਜ਼ੇ ਵਿੱਚ ਡੁੱਬੇ ਹੋਣ ਨੂੰ ਸਮਾਜਿਕ ਲਾਹਨਤ ਦੱਸਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਵਿਦਿਅਕ ਸੰਸਥਾਵਾਂ ਨੂੰ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਤਾਂ ਕਿ ਸੂਬੇ ਦੇ ਕੋਈ ਵੀ ਬੱਚਾ ਮਿਆਰੀ ਸਿੱਖਿਆ ਹਾਸਲ ਕਰਨ ਦੇ ਮੌਕਿਆਂ ਤੋਂ ਵਾਂਝਾ ਨਾ ਰਹੇ। ਅੱਜ ਇੱਥੇ ਸ੍ਰੀ ਗੁਰੂ ਤੇਗ ਬਹਾਦਰ ਹਾਲ ਵਿਖੇ ਪੰਜਾਬੀ ਯੂਨੀਵਰਸਿਟੀ ਦੇ 62ਵੇਂ ਸਥਾਪਨਾ ਦਿਵਸ ਮੌਕੇ ਕਰਵਾਏ ਸਮਾਗਮ ਮੌਕੇ ਯੂਨੀਵਰਸਿਟੀ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਮੁਖਾਤਬ ਹੁੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਦੇ ਮੌਕੇ ਮੁਹੱਈਆ ਕਰਵਾਉਣਾ ਸਰਕਾਰ ਦਾ ਮੁਢਲਾ ਫਰਜ਼ ਹੁੰਦਾ ਹੈ ਅਤੇ ਉਨ੍ਹਾਂ ਨੂੰ ਇਸ ਗੱਲ ਦੀ ਤਸੱਲੀ ਹੈ ਕਿ ਸੂਬਾ ਸਰਕਾਰ ਵਿਦਿਅਕ ਸੰਸਥਾਵਾਂ ਨੂੰ ਵੱਧ ਤੋਂ ਵੱਧ ਸਹਿਯੋਗ ਦੇ ਕੇ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਨਿਰੰਤਰ ਯਤਨਸ਼ੀਲ ਹੈ। ਪੰਜਾਬ ਤੇ ਪੰਜਾਬੀ ਨੂੰ ਪ੍ਰਫੁੱਲਤ ਕਰਨ ਵਿਚ ਅਹਿਮ ਯੋਗਦਾਨ ਪਾ ਰਹੀ ਇਸ ਯੂਨੀਵਰਸਿਟੀ ਦੇ ਸਥਾਪਨਾ ਦਿਵਸ ਦੀ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਇਹ ਯੂਨੀਵਰਸਿਟੀ ਪੰਜਾਬ ਅਤੇ ਪੰਜਾਬੀ ਮਾਂ-ਬੋਲੀ ਦਾ ਗੌਰਵ ਹੈ। ਇਸ ਨੂੰ ‘ਮਾਲਵੇ ਦਾ ਦਿਲ’ ਵੀ ਕਿਹਾ ਜਾਂਦਾ ਹੈ। ਮੈਂ ਇਸ ਯੂਨੀਵਰਸਿਟੀ ਨੂੰ ਕਰਜ਼ੇ ਦੇ ਬੋਝ ਤੋਂ ਮੁਕਤ ਕਰਨ ਦੀ ਗਾਰੰਟੀ ਦਿੱਤੀ ਸੀ ਤਾਂ ਕਿ ਉੱਤਰੀ ਭਾਰਤ ਵਿਚ ਉਚੇਰੀ ਸਿੱਖਿਆ ਪ੍ਰਦਾਨ ਕਰਨ ਵਾਲੀ ਇਸ ਨਾਮਵਰ ਯੂਨੀਵਰਸਿਟੀ ਦੀ ਮਾਣਮੱਤੀ ਅਤੇ ਅਸਲ ਸ਼ਾਨ ਨੂੰ ਬਹਾਲ ਕੀਤਾ ਜਾ ਸਕੇ। ਅੱਜ ਸਥਾਪਨ ਦਿਵਸ ਮੌਕੇ ਮੈਨੂੰ ਤੁਹਾਡੇ ਨਾਲ ਇਹ ਗੱਲ ਸਾਂਝੀ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਇਸ ਸਾਲ ਦੇ ਬਜਟ ਵਿਚ ਸੂਬਾ ਸਰਕਾਰ ਨੇ ਯੂਨੀਵਰਸਿਟੀ ਨੂੰ ਹਰੇਕ ਮਹੀਨੇ 30 ਕਰੋੜ ਰੁਪਏ ਦੀ ਗਰਾਂਟ ਦੇਣ ਦੀ ਵਿਵਸਥਾ ਕਰ ਦਿੱਤੀ ਹੈ। ਮੈਨੂੰ ਪੂਰੀ ਉਮੀਦ ਹੈ ਕਿ ਇਹ ਯੂਨੀਵਰਸਿਟੀ ਹੁਣ ਵਿੱਤੀ ਤੰਗੀਆਂ-ਤੁਰਸ਼ੀਆਂ ਤੋਂ ਮੁਕਤ ਹੋ ਕੇ ਉਚੇਰੀ ਸਿੱਖਿਆ ਦੇ ਖੇਤਰ ਵਿਚ ਵੱਡੀਆਂ ਪ੍ਰਾਪਤੀਆਂ ਹਾਸਲ ਕਰੇਗੀ।” ਉਚੇਰੀ ਸਿੱਖਿਆ ਨੂੰ ਨੌਜਵਾਨਾਂ ਦੇ ਜੀਵਨ ਦਾ ਮਹੱਤਵਪੂਰਨ ਪੜਾਅ ਦੱਸਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਸੂਬੇ ਦੇ ਖਾਸ ਕਰਕੇ ਪੇਂਡੂ ਇਲਾਕੇ ਦੇ ਨੌਜਵਾਨਾਂ ਲਈ ਰੋਲ ਮਾਡਲ ਵਜੋਂ ਭੂਮਿਕਾ ਅਦਾ ਕਰ ਰਹੀ ਹੈ ਜੋ ਇਨ੍ਹਾਂ ਨੌਜਵਾਨਾਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਵਿਚ ਮਾਰਗਦਰਸ਼ਨ ਕਰਦੀ ਹੈ। ਇਹ ਯੂਨੀਵਰਸਿਟੀ ਨੌਜਵਾਨਾਂ ਨੂੰ ਤਾਲੀਮ ਦੇਣ ਦੇ ਨਾਲ-ਨਾਲ ਹੋਰ ਉਸਾਰੂ ਗਤੀਵਿਧੀਆਂ ਲਈ ਵੀ ਉਤਸ਼ਾਹਤ ਕਰ ਰਹੀ ਹੈ। ਪੰਜਾਬੀ ਯੂਨੀਵਰਸਿਟੀ ਨਾਲ ਜੁੜੀਆਂ ਯਾਦਾਂ ਨੂੰ ਚੇਤੇ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਇਸ ਯੂਨੀਵਰਸਿਟੀ ਨੇ ਮੈਨੂੰ ਆਪਣੇ ਜੀਵਨ ਵਿਚ ਨਵੀਂ ਸੋਚ ਤੇ ਨਵੇਂ ਰਾਹਾਂ ਉੱਤੇ ਚੱਲਣ ਲਈ ਪ੍ਰੇਰਿਤ ਕੀਤਾ। ਮੇਰੀ ਕਲਾ ਦਾ ਮੁੱਢ ਇਸ ਯੂਨੀਵਰਸਿਟੀ ਤੋਂ ਬੱਝਾ ਅਤੇ ਸ੍ਰੀ ਗੁਰੂ ਤੇਗ ਬਹਾਦਰ ਹਾਲ ਦਾ ਮੰਚ ਮੇਰੇ ਜੀਵਨ ਦਾ ਰਾਹ ਦਸੇਰਾ ਹੈ ਜਿੱਥੋਂ ਮੈਂ ਆਪਣੇ ਸੁਪਨਿਆਂ ਦੀ ਉਡਾਨ ਭਰੀ ਸੀ।” ਨੌਜਵਾਨਾਂ ਨੂੰ ਆਪਣਾ ਰੋਲ ਮਾਡਲ ਖੁਦ ਬਣਨ ਦਾ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਮਾਜ ਵਿਚ ਨਵੀਆਂ ਪੈੜਾਂ ਪਾਉਣ ਵਾਲੇ ਲੋਕ ਹੀ ਹੋਰਨਾਂ ਲਈ ਮਿਸਾਲ ਬਣ ਕੇ ਉਭਰਦੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਰਵਾਇਤਾਂ ਤੋਂ ਹਟ ਕੇ ਨਵੇਂ ਵਿਚਾਰਾਂ ਨਾਲ ਅੱਗੇ ਵਧਿਆ ਜਾ ਸਕਦਾ ਹੈ ਕਿਉਂਕਿ ਸਾਨੂੰ ਸਮੇਂ ਦੇ ਹਾਣੀ ਬਣਨ ਦੀ ਲੋੜ ਹੈ। ‘ਸਕੂਲ ਆਫ ਐਮੀਨੈਂਸ’ ਨੂੰ ਨੌਜਵਾਨਾਂ ਦਾ ਭਵਿੱਖ ਤਰਾਸ਼ਣ ਵਾਲੀਆਂ ਸੰਸਥਾਵਾਂ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ‘ਸਕੂਲ ਆਫ ਐਮੀਨੈਂਸ’ ਵਰਗੇ ਆਹਲਾ ਦਰਜੇ ਦੇ ਸਕੂਲਾਂ ਤੋਂ ਸਿੱਖਿਆ ਪ੍ਰਾਪਤ ਨਾਲ ਨੌਜਵਾਨ ਆਪਣੇ ਟੀਚੇ ਬਾਰੇ ਸਪੱਸ਼ਟ ਹੋਇਆ ਕਰਨਗੇ ਅਤੇ ਉਸ ਟੀਚੇ ਨੂੰ ਹਾਸਲ ਕਰਨ ਲਈ ਯੂਨੀਵਰਸਿਟੀਆਂ ਵਿਚ ਪੜ੍ਹਨ ਜਾਇਆ ਕਰਨਗੇ। ਇਸ ਮੌਕੇ ਮੁੱਖ ਮੰਤਰੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਕਲਾਸ ਦੇ ਨਤੀਜਿਆਂ ਵਿਚ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥੀਆਂ ਦੀ ਇਸ ਵੱਡੀ ਪ੍ਰਾਪਤੀ ਦਾ ਵੀ ਜ਼ਿਕਰ ਕੀਤਾ। ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਮਾਂ ਬੋਲੀ ਦੇ ਪ੍ਰਚਾਰ ਤੇ ਪਾਸਾਰ ਲਈ ਵੱਡੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿਚ ਦੁਕਾਨਾਂ ਦੇ ਸਾਈਨ ਬੋਰਡਾਂ ਉਤੇ ਪੰਜਾਬੀ ਨੂੰ ਸਭ ਤੋਂ ਵੱਧ ਤਰਜੀਹ ਦੇਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਕਿ ਪੰਜਾਬੀ ਭਾਸ਼ਾ ਦੇ ਸਤਿਕਾਰ ਵਿਚ ਕੋਈ ਕਮੀ ਬਾਕੀ ਨਾ ਰਹੇ। ਇਸ ਮੌਕੇ ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਹਾਲ ਨੂੰ ਅਪਗ੍ਰੇਡ ਕਰਨ ਦ ਐਲਾਨ ਕਰਦੇ ਹੋਏ ਕਿਹਾ ਕਿ ਇਸ ਹਾਲ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ ਤਾਂ ਕਿ ਇਸ ਹਾਲ ਵਿਚ ਕੌਮਾਂਤਰੀ ਪੱਧਰ ਦੇ ਸਮਾਗਮ ਵੀ ਕਰਵਾਏ ਜਾ ਸਕਣ। ਇਸ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਅਰਵਿੰਦ ਨੇ ਯੂਨੀਵਰਸਿਟੀ ਨੂੰ ਕਰਜ਼ੇ ਤੋਂ ਮੁਕਤ ਕਰਨ ਲਈ ਚੁੱਕੇ ਗਏ ਕਦਮਾਂ ਲਈ ਮੁੱਖ ਮੰਤਰੀ ਦਾ ਵਿਸ਼ੇਸ਼ ਤੌਰ ਉਤੇ ਧੰਨਵਾਦ ਕੀਤਾ। ਉਪ ਕੁਲਪਤੀ ਨੇ ਕਿਹਾ ਕਿ ਇਸ ਉਚੇਰੀ ਸੰਸਥਾ ਦੇ ਸਿਰ ਕਰਜ਼ਾ ਹੋਣ ਕਰਕੇ ਇਸ ਦੀਆਂ ਨੀਂਹਾਂ ਕਮਜ਼ੋਰ ਹੋਣ ਲੱਗੀਆਂ ਸਨ ਪਰ ਮੁੱਖ ਮੰਤਰੀ ਵੱਲੋਂ ਫਰਾਖਦਿਲੀ ਨਾਲ ਫੰਡ ਦੇਣ ਕਰਕੇ ਇਹ ਨੀਂਹਾਂ ਹੁਣ ਹੋਰ ਮਜ਼ਬੂਤ ਹੋਣ ਲੱਗੀਆਂ ਹਨ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਵਿਸ਼ਵਾਸ ਦਿਵਾਇਆ ਕਿ ਸਰਕਾਰ ਨੇ ਆਪਣਾ ਫਰਜ਼ ਪੂਰਾ ਕਰ ਦਿੱਤਾ ਹੈ ਅਤੇ ਹੁਣ ਯੂਨੀਵਰਸਿਟੀ ਉਚੇਰੀ ਸਿੱਖਿਆ ਦੇ ਖੇਤਰ ਵਿਚ ਵੱਡੇ ਮੁਕਾਮ ਹਾਸਲ ਕਰੇਗੀ। ਇਸ ਮੌਕੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜੇਮਾਜਰਾ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਨੀਨਾ ਮਿੱਤਲ ਤੇ ਹਰਮੀਤ ਸਿੰਘ ਪਠਾਣਮਾਜਰਾ ਤੇ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।

News 29 April,2023
ਮੁੱਖ ਮੰਤਰੀ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ * ਦੋ ਮਿੰਟ ਦਾ ਮੌਨ ਰੱਖ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਲੁਧਿਆਣਾ, 28 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਜ਼ਾਰਤ ਨੇ ਅੱਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ’ਤੇ ਦੋ ਮਿੰਟ ਦਾ ਮੌਨ ਰੱਖ ਕੇ ਦੁੱਖ ਦਾ ਪ੍ਰਗਟਾਵਾ ਕੀਤਾ। ਮੀਟਿੰਗ ਦੇ ਸ਼ੁਰੂ ਵਿੱਚ ਮੰਤਰੀ ਮੰਡਲ ਨੇ ਦੋ ਮਿੰਟ ਦਾ ਮੌਨ ਰੱਖ ਕੇ ਅਕਾਲੀ ਆਗੂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਮੁੱਚੀ ਵਜ਼ਾਰਤ ਨੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਤੇ ਦੁਖੀ ਪਰਿਵਾਰਾਂ ਨੂੰ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਦਾ ਬਲ ਬਖ਼ਸ਼ਣ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ।

News 28 April,2023
ਕਣਕ ਦੀ ਆਮਦ ਅਤੇ ਖਰੀਦ ਨੇ ਪਿਛਲੇ ਸਾਲ ਦੇ ਅੰਕੜੇ ਨੂੰ ਪਛਾੜਿਆ

ਘੱਟੋ-ਘੱਟ ਸਮਰਥਨ ਮੁੱਲ ਦੇ ਭੁਗਤਾਨ ਨੇ ਪਿਛਲੇ ਸਾਰੇ ਰਿਕਾਰਡ ਤੋੜੇ, ਅੱਜ ਤੱਕ ਜਾਰੀ ਕੀਤੇ 18366 ਕਰੋੜ ਰੁਪਏ: ਕਟਾਰੂਚੱਕ ਚੰਡੀਗੜ੍ਹ, 28 ਅਪ੍ਰੈਲ: ਅੱਜ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ 105 ਲੱਖ ਮੀਟ੍ਰਿਕ ਟਨ ਨੂੰ ਪਾਰ ਕਰ ਗਈ ਅਤੇ ਪਿਛਲੇ ਸਾਲ ਹਾੜੀ ਦੇ ਪੂਰੇ ਸੀਜ਼ਨ ਦੌਰਾਨ ਮੰਡੀਆਂ ਵਿੱਚ ਆਈ 102.7 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਦੇ ਅੰਕੜੇ ਨੂੰ ਪਛਾੜ ਦਿੱਤਾ ਹੈ। ਇਸ ਤੋਂ ਇਲਾਵਾ, ਸਰਕਾਰੀ ਏਜੰਸੀਆਂ ਵੱਲੋਂ ਪਹਿਲਾਂ ਹੀ 100 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ, ਜਿਸ ਨਾਲ ਪਿਛਲੇ ਸਾਲ ਪੂਰੇ ਹਾੜੀ ਸੀਜ਼ਨ ਦੌਰਾਨ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਕੀਤੀ ਕੁੱਲ 96.45 ਲੱਖ ਮੀਟ੍ਰਿਕ ਟਨ ਦੀ ਖਰੀਦ ਨੂੰ ਮਾਤ ਦੇ ਦਿੱਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਅੱਜ ਮੰਡੀਆਂ ਵਿੱਚ 4.5 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ ਪਿਛਲੇ ਸੀਜ਼ਨ ਨਾਲੋਂ ਕਣਕ ਦੀ ਕੁੱਲ ਖਰੀਦ ਘੱਟੋ-ਘੱਟ 20 ਲੱਖ ਮੀਟ੍ਰਿਕ ਟਨ ਵੱਧ ਹੋਵੇਗੀ। ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇਸ਼ ਦਾ ਅੰਨ ਭੰਡਾਰ ਭਰਨ ਵਿੱਚ ਮੋਹਰੀ ਹੈ ਕਿਉਂਕਿ ਇਸ ਸਾਲ ਪੰਜਾਬ ਕੇਂਦਰੀ ਅੰਨ ਭੰਡਾਰ ਵਿੱਚ 50 ਫੀਸਦੀ ਤੋਂ ਵੱਧ ਕਣਕ ਦਾ ਯੋਗਦਾਨ ਪਾਉਣ ਲਈ ਤਿਆਰ ਹੈ। ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ‘ਤੇ ਅਦਾਇਗੀਆਂ ਬਾਰੇ ਤਸੱਲੀ ਪ੍ਰਗਟ ਕਰਦਿਆਂ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਦੇ ਸਾਰੇ ਰਿਕਾਰਡ ਤੋੜਦੇ ਹੋਏ ਅੱਜ ਤੱਕ 5,72,822 ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ‘ਤੇ 18366 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਸਾਨਾਂ ਨੂੰ ਖਰੀਦ ਦੇ 48 ਘੰਟਿਆਂ ਦੇ ਅੰਦਰ-ਅੰਦਰ ਅਦਾਇਗੀਆਂ ਜਾਰੀ ਕੀਤੀਆਂ ਜਾਣ। ਮੰਤਰੀ ਨੇ ਅੱਗੇ ਦੱਸਿਆ ਕਿ ਕਣਕ ਦੀ ਖਰੀਦ ਵਿੱਚ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਕਾਰਵਾਈ ਕਰਦਿਆਂ ਸੂਬੇ ਵਿੱਚ ਚੱਲ ਰਹੇ ਕਣਕ ਦੇ ਖਰੀਦ ਸੀਜ਼ਨ ਦੌਰਾਨ ਵਹੀਕਲ ਟ੍ਰੈਕਿੰਗ ਸਿਸਟਮ (ਵੀ.ਟੀ.ਐਸ.) ਲਾਗੂ ਕੀਤਾ ਗਿਆ ਹੈ। ਹੁਣ ਤੱਕ ਵੀ.ਟੀ.ਐਸ. ਸਿਸਟਮ ਲਗਾਏ ਵਾਹਨਾਂ ਦੀ ਗਿਣਤੀ 30000 ਤੋਂ ਵੱਧ ਹੋ ਗਈ ਹੈ ਅਤੇ ਹੁਣ ਤੱਕ ਵੀ.ਟੀ.ਐਸ. ਰਾਹੀਂ 202250 ਤੋਂ ਵੱਧ ਆਨਲਾਈਨ ਗੇਟ ਪਾਸ ਜਾਰੀ ਕੀਤੇ ਜਾ ਚੁੱਕੇ ਹਨ।

News 28 April,2023
ਵਿਜੀਲੈਂਸ ਬਿਊਰੋ ਨੇ ਵਣ ਰੱਖਿਅਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਵਣ ਰੱਖਿਅਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ ਚੰਡੀਗੜ੍ਹ, 28 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮੋਗਾ ਜਿਲ੍ਹੇ ਦੇ ਵੱਡਾਘਰ ਜੰਗਲਾਤ ਬੀਟ ਵਿਖੇ ਤਾਇਨਾਤ ਵਣ ਰੱਖਿਅਕ ਅਮਰਜੀਤ ਕੌਰ ਵਾਸੀ ਬਾਘਾ ਪੁਰਾਣਾ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਹਿਲਾ ਮੁਲਾਜ਼ਮ ਖਿਲਾਫ਼ ਇਹ ਮਾਮਲਾ ਮੋਗਾ ਜ਼ਿਲੇ ਦੇ ਪਿੰਡ ਮੰਗੇਵਾਲਾ ਦੇ ਗੁਰਮੀਤ ਸਿੰਘ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ। ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਜੰਗਲਾਤ ਮੁਲਾਜ਼ਮ ਨੇ ਉਸ ਅਤੇ ਉਸ ਦੇ ਗੁਆਂਢੀ ਵਿਰੁੱਧ ਜੰਗਲਾਤ ਦੀ ਜ਼ਮੀਨ ਵਿੱਚ ਪਾਣੀ ਦੀਆਂ ਪਾਈਪਾਂ ਵਿਛਾਉਣ ਲਈ ਭਾਰੀ ਜ਼ੁਰਮਾਨਾ ਨਾ ਲਗਾਉਣ ਬਦਲੇ ਦੋਨਾਂ ਕੋਲੋਂ 15-15 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਸੌਦਾ 10-10 ਹਜ਼ਾਰ ਰੁਪਏ ਵਿੱਚ ਤੈਅ ਹੋਇਆ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਇਸ ਸਬੰਧੀ ਸਾਰੀ ਗੱਲਬਾਤ ਆਪਣੇ ਮੋਬਾਈਲ 'ਤੇ ਰਿਕਾਰਡ ਕਰ ਲਈ। ਬੁਲਾਰੇ ਨੇ ਅੱਗੇ ਦੱਸਿਆ ਕਿ ਫਿਰੋਜ਼ਪੁਰ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਅਤੇ ਜਾਲ ਵਿਛਾ ਕੇ ਦੋਸ਼ੀ ਮਹਿਲਾ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਉਕਤ ਕਰਮਚਾਰੀ ਖਿਲਾਫ ਵਿਜੀਲੈਂਸ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਮਹਿਲਾ ਨੂੰ ਭਲਕੇ ਫਿਰੋਜ਼ਪੁਰ ਦੀ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

News 28 April,2023
ਮੁੱਖ ਮੰਤਰੀ ਦੀ ਅਗਵਾਈ ਵਿਚ ਵਜ਼ਾਰਤ ਵੱਲੋਂ ਕਿਰਤੀ ਵਰਗ ਨੂੰ ਮਜ਼ਦੂਰ ਦਿਹਾੜੇ ਦਾ ਤੋਹਫ਼ਾ; ਕੁਦਰਤੀ ਮਾਰ ਦੀ ਲਪੇਟ ਵਿਚ ਆਈਆਂ ਫਸਲਾਂ ਤੋਂ ਪ੍ਰਭਾਵਿਤ ਹੋਏ ਖੇਤ ਕਾਮਿਆਂ ਨੂੰ 10 ਫੀਸਦੀ ਮੁਆਵਜ਼ਾ ਦੇਣ ਦਾ ਐਲਾਨ

ਫਸਲਾਂ ਪਾਲਣ ਲਈ ਖੂਨ-ਪਸੀਨਾ ਵਹਾਉਣ ਵਾਲੇ ਕਿਰਤੀ ਵਰਗ ਨੂੰ ਹੋਵੇਗਾ ਵੱਡਾ ਫਾਇਦਾ ਲੁਧਿਆਣਾ, 28 ਅਪ੍ਰੈਲ: ਕਿਰਤੀ ਵਰਗ ਨੂੰ ਮਜ਼ਦੂਰ ਦਿਹਾੜੇ (ਇਕ ਮਈ) ਦਾ ਤੋਹਫ਼ਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ ਨੇ ਕੁਦਰਤੀ ਆਫਤਾਂ ਨਾਲ ਨੁਕਸਾਨੀ ਫਸਲ ਲਈ ਦਿੱਤੇ ਜਾਂਦੇ ਕੁੱਲ ਮੁਆਵਜ਼ੇ ਉਤੇ 10 ਫੀਸਦੀ ਮੁਆਵਜ਼ਾ ਰਾਸ਼ੀ ਖੇਤ ਕਾਮਿਆਂ ਨੂੰ ਦੇਣ ਦਾ ਐਲਾਨ ਕੀਤਾ ਹੈ। ਇਹ ਫੈਸਲਾ ਅੱਜ ਇੱਥੇ ਸਰਕਟ ਹਾਊਸ ਵਿਖੇ ਮੁੱਖ ਮੰਤਰੀ ਦੀ ਅਗਵਾਈ ਵਿਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਵਿਸਥਾਰ ਵਿਚ ਦੱਸਿਆ ਕਿ ਇਸ ਵੱਡੇ ਉਪਰਾਲੇ ਦਾ ਉਦੇਸ਼ ਖੇਤ ਕਾਮਿਆਂ ਦੀ ਸਹਾਇਤਾ ਕਰਨਾ ਹੈ ਜੋ ਅਜਿਹੇ ਮੁਆਵਜ਼ੇ ਤੋਂ ਵਿਰਵੇ ਜਾਂਦੇ ਹਨ ਜਦਕਿ ਕੁਦਰਤੀ ਮਾਰ ਦਾ ਸਾਹਮਣਾ ਉਨ੍ਹਾਂ ਨੂੰ ਵੀ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਨਾਲ-ਨਾਲ ਖੇਤ ਮਜ਼ਦੂਰਾਂ ਨੂੰ ਵੀ ਕੁਦਰਤੀ ਆਫਤਾਂ ਕਾਰਨ ਕੰਮ ਦੇ ਹੁੰਦੇ ਨੁਕਸਾਨ ਲਈ ਮੁਆਵਜ਼ਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਆਉਂਦੇ ਇਕ ਮਈ ਨੂੰ ਮਜ਼ਦੂਰ ਦਿਵਸ ਮੌਕੇ ਸੂਬਾ ਸਰਕਾਰ ਦੀ ਇਹ ਸੌਗਾਤ ਸਮੁੱਚੇ ਕਿਰਤੀ ਵਰਗ ਲਈ ਹੈ ਜੋ ਫਸਲਾਂ ਪਾਲਣ ਲਈ ਖੇਤਾਂ ਵਿਚ ਆਪਣਾ ਖੂਨ-ਪਸੀਨਾ ਵਹਾਉਂਦੇ ਹਨ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਵਿਆਪਕ ਪੱਧਰ ਉਤੇ ਰਜਿਸਟ੍ਰੇਸ਼ਨ ਸ਼ੁਰੂ ਕਰੇਗੀ ਤਾਂ ਕਿ ਇਨ੍ਹਾਂ ਨੂੰ ਕੇਂਦਰੀ ਅਤੇ ਸੂਬਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਹਾਸਲ ਹੋ ਸਕੇ। ਉਨ੍ਹਾਂ ਕਿਹਾ ਕਿ ਸਹੀ ਢੰਗ ਨਾਲ ਰਜਿਸਟ੍ਰੇਸ਼ਨ ਨਾ ਹੋਣ ਕਰਕੇ ਬਹੁਤੀਆਂ ਸਕੀਮਾਂ ਦਾ ਲਾਭ ਹੀ ਨਹੀਂ ਮਿਲਦਾ ਪਰ ਹੁਣ ਹਰੇਕ ਸਕੀਮ ਦਾ ਲਾਭ ਕਿਰਤੀ ਵਰਗ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾਵੇਗਾ। ਭਗਵੰਤ ਮਾਨ ਨੇ ਦੁੱਖ ਨਾਲ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਨੇਕ ਕਾਰਜ ਨੂੰ ਤਨਦੇਹੀ ਨਾਲ ਲਾਗੂ ਕੀਤੇ ਜਾਣ ਪ੍ਰਤੀ ਸੰਜੀਦਗੀ ਨਾਲ ਕੰਮ ਨਹੀਂ ਕੀਤਾ। ਪੰਜਾਬ ਸਿਵਲ ਸਕੱਤਰੇਤ ਤੋਂ ਬਾਹਰ ਵਜ਼ਾਰਤ ਦੀ ਮੀਟਿੰਗ ਕਰਕੇ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦਾ ਆਗਜ਼ ਕੀਤਾ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਅੱਜ ਸਥਾਨਕ ਸਰਕਟ ਹਾਊਸ ਵਿਖੇ ਮੰਤਰੀ ਮੰਡਲ ਦੀ ਮੀਟਿੰਗ ਕਰਕੇ ਆਪਣੇ ਪ੍ਰਮੁੱਖ ਪ੍ਰੋਗਰਾਮ 'ਸਰਕਾਰ ਤੁਹਾਡੇ ਦੁਆਰ' ਦੀ ਸ਼ੁਰੂਆਤ ਕੀਤੀ ਹੈ ਅਤੇ ਇਸ ਕਦਮ ਦਾ ਉਦੇਸ਼ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਹੁਣ ਮੰਤਰੀ ਮੰਡਲ ਸਿਰਫ਼ ਸਕੱਤਰੇਤ ਦੇ ਕਮਰਿਆਂ ਤੱਕ ਹੀ ਸੀਮਤ ਨਹੀਂ ਰਹੇਗਾ, ਸਗੋਂ ਸੂਬੇ ਭਰ ਦੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਮੀਟਿੰਗਾਂ ਕੀਤੀਆਂ ਜਾਣਗੀਆਂ ਤਾਂ ਜੋ ਲੋਕਾਂ ਨੂੰ ਸੌਖ ਹੋ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਜਿੱਥੇ ਸੂਬੇ ਦੇ ਵਿਕਾਸ ਨੂੰ ਹੁਲਾਰਾ ਮਿਲੇਗਾ, ਉਥੇ ਦੂਜੇ ਪਾਸੇ ਆਪਣੇ ਰੋਜ਼ਮੱਰਾ ਦੇ ਪ੍ਰਸ਼ਾਸਨਿਕ ਕੰਮ ਕਰਵਾ ਕੇ ਲੋਕਾਂ ਨੂੰ ਸਹੂਲਤ ਮਿਲੇਗੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਅਧਿਕਾਰੀਆਂ ਖਾਸ ਕਰਕੇ ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨ ਨੂੰ ਆਪੋ-ਆਪਣੇ ਖੇਤਰ ਦੇ ਦੌਰੇ ਵਧਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਹੈ ਕਿ ਲੋਕਾਂ ਨੂੰ ਆਪਣੇ ਰੋਜ਼ਮੱਰਾ ਦੇ ਪ੍ਰਸ਼ਾਸਨਿਕ ਕੰਮ ਕਰਵਾਉਣ ਲਈ ਇਧਰ-ਉਧਰ ਭੱਜ ਦੌੜ ਨਾ ਕਰਨੀ ਪਵੇ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਅਜਿਹੀਆਂ ਸਕੀਮਾਂ ਰਾਹੀਂ ਲੋਕਾਂ ਨੂੰ ਉਨ੍ਹਾਂ ਦੇ ਬੂਹੇ ’ਤੇ ਸਹੂਲਤਾਂ ਮੁਹੱਈਆ ਕਰਵਾਏਗੀ। ਲੋਕਲ ਆਡਿਟ ਵਿੰਗ ਦੀਆਂ 87 ਵੱਖ-ਵੱਖ ਕੇਡਰ ਦੀਆਂ ਅਸਾਮੀਆਂ ਉਤੇ ਭਰਤੀ ਦੀ ਮਨਜ਼ੂਰੀ ਕੈਬਨਿਟ ਨੇ ਲੋਕਲ ਆਡਿਟ ਵਿੰਗ ਦੇ ਵੱਖ-ਵੱਖ ਕੇਡਰ ਵਿੱਚ ਸਿੱਧੀ ਭਰਤੀ ਦੀਆਂ 87 ਆਸਾਮੀਆਂ ਭਰਨ ਦੀ ਵੀ ਸਹਿਮਤੀ ਦੇ ਦਿੱਤੀ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਨਾਲ ਜੂਨੀਅਰ ਲੇਖਾਕਾਰਾਂ ਦੀਆਂ 60, ਇਕ ਸੈਕਸ਼ਨ ਅਫ਼ਸਰ, ਇਕ ਜੂਨੀਅਰ ਸਕੇਲ ਸਟੈਨੋਗ੍ਰਾਫ਼ਰ, ਤਿੰਨ ਸਟੈਨੋ ਟਾਈਪਿਸਟ ਅਤੇ 22 ਕਲਰਕਾਂ ਦੀਆਂ ਖ਼ਾਲੀ ਆਸਾਮੀਆਂ ਉਤੇ ਭਰਤੀ ਲਈ ਰਾਹ ਪੱਧਰਾ ਹੋਵੇਗਾ। ਇਸ ਨਾਲ ਪੰਚਾਇਤੀ ਰਾਜ ਸੰਸਥਾਵਾਂ (ਪੀ.ਆਰ.ਆਈਜ਼), ਸ਼ਹਿਰੀ ਸਥਾਨਕ ਸਰਕਾਰਾਂ (ਯੂ.ਐਲ.ਬੀਜ਼), ਬੱਚਿਆਂ ਲਈ ਫੰਡਾਂ ਤੇ ਯੂਨੀਵਰਸਿਟੀਆਂ ਦੇ ਪ੍ਰੀ ਆਡਿਟ/ਪੋਸਟ ਆਡਿਟ ਦਾ ਕੰਮ ਸੁਚਾਰੂ ਹੋਵੇਗਾ। ਇਸ ਨਾਲ ਸੂਬਾ ਸਰਕਾਰ, ਭਾਰਤ ਸਰਕਾਰ ਦੇ ਵਿੱਤ ਕਮਿਸ਼ਨ ਦੀਆਂ ਗਰਾਂਟਾਂ ਸੁਚਾਰੂ ਤਰੀਕੇ ਤੇ ਆਸਾਨੀ ਨਾਲ ਹਾਸਲ ਕਰਨ ਦੇ ਯੋਗ ਹੋਵੇਗੀ। ਪੰਜਾਬ ਸਟੇਟ ਸਪੋਰਟਸ ਸਰਵਿਸ ਨਿਯਮਾਂ, 2023 ਦੀ ਪੁਨਰ ਰਚਨਾ ਨੂੰ ਹਰੀ ਝੰਡੀ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਤ ਕਰਨ ਲਈ ਕੈਬਨਿਟ ਨੇ ਪੰਜਾਬ ਸਟੇਟ ਸਪੋਰਟਸ (ਗਰੁੱਪ-ਏ, ਗਰੁੱਪ-ਬੀ ਤੇ ਗਰੁੱਪ ਸੀ) ਸਰਵਿਸ ਨਿਯਮਾਂ, 2023 ਦੀ ਪੁਨਰ ਰਚਨਾ ਨੂੰ ਮਨਜ਼ੂਰੀ ਦੇ ਦਿੱਤੀ। ਖੇਡ ਵਿਭਾਗ ਵਿੱਚ ਵੱਖ ਵੱਖ ਕੇਡਰਾਂ (ਗਰੁੱਪ ਏ, ਗਰੁੱਪ ਬੀ ਤੇ ਗਰੁੱਪ ਸੀ) ਵਿੱਚ ਤਾਜ਼ਾ ਭਰਤੀ ਇਨ੍ਹਾਂ ਨਵੇਂ ਨੋਟੀਫਾਈ ਨਿਯਮਾਂ ਮੁਤਾਬਕ ਹੀ ਹੋਵੇਗੀ। ਇਸੇ ਤਰ੍ਹਾਂ ਖੇਡ ਵਿਭਾਗ ਵਿੱਚ ਵੱਖ-ਵੱਖ ਕਾਡਰ ਵਿੱਚ ਕੰਮ ਕਰ ਰਹੇ ਅਧਿਕਾਰੀਆਂ/ਮੁਲਾਜ਼ਮਾਂ ਨੁੰ ਆਪਣੀ ਸੇਵਾ ਦੌਰਾਨ ਤਰੱਕੀ ਦੇ ਮੌਕੇ ਮਿਲਣਗੇ। ਅੰਮ੍ਰਿਤਸਰ ਜ਼ਿਲ੍ਹੇ ਦੇ ਰਮਦਾਸ ਨੂੰ ਨਵਾਂ ਬਲਾਕ ਬਣਾਉਣ ਦੀ ਪ੍ਰਵਾਨਗੀ ਪੰਜਾਬ ਕੈਬਨਿਟ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਬਲਾਕ ਦੀਆਂ 75 ਪੰਚਾਇਤਾਂ ਕੱਢ ਕੇ ਨਵਾਂ ਬਲਾਕ ਰਮਦਾਸ ਕਾਇਮ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਰਮਦਾਸ ਬਲਾਕ ਬਣਾਉਣ ਨਾਲ ਇਨ੍ਹਾਂ 75 ਪਿੰਡਾਂ ਵਿੱਚ ਵਿਕਾਸ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ। ਇਸੇ ਤਰ੍ਹਾਂ ਕੈਬਨਿਟ ਨੇ ਨਵੇਂ ਬਣਾਏ ਇਸ ਬਲਾਕ ਦੇ ਕੰਮਕਾਜ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਚਲਾਉਣ ਲਈ ਇੱਥੇ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀ (ਬੀ.ਡੀ.ਪੀ.ਓ.) ਦੀ ਆਸਾਮੀ ਕਾਇਮ ਕਰਨ ਦੀ ਪ੍ਰਵਾਨਗੀ ਵੀ ਦੇ ਦਿੱਤੀ। ਪੀ.ਏ.ਯੂ. ਵਿਚ ਅਧਿਆਪਕਾਂ ਦੇ ਪੇਅ-ਸਕੇਲ ਸੋਧਣ ਨੂੰ ਹਰੀ ਝੰਡੀ ਇਕ ਹੋਰ ਲੋਕ ਪੱਖੀ ਫੈਸਲੇ ਵਿਚ ਮੰਤਰੀ ਮੰਡਲ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ਅਧਿਆਪਕਾਂ ਦੇ ਤਨਖਾਹ ਸਕੇਲ ਇਕ ਜਨਵਰੀ, 2016 ਤੋਂ ਸੋਧਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਅਧਿਆਪਕਾਂ ਦੀ ਤਨਖਾਹ ਤੇ ਪੈਨਸ਼ਨ ਦਾ ਭੁਗਤਾਨ ਅਪ੍ਰੈਲ, 2023 ਤੋਂ ਹੋਵੇਗਾ। ਇਸ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਆਪਕਾਂ ਦੀ ਚਿਰੋਕਣੀ ਮੰਗ ਪੂਰੀ ਹੋਣ ਨਾਲ ਉਨ੍ਹਾਂ ਨੂੰ ਬਹੁਤ ਵੱਡਾ ਫਾਇਦਾ ਹੋਵੇਗਾ। ‘ਦਾ ਪੰਜਾਬ ਐਡਵੋਕੇਟ ਜਨਰਲ (ਗਰੁੱਪ-ਏ) ਸਰਵਿਸ ਰੂਲਜ਼-2023’ ਨੂੰ ਮਨਜ਼ੂਰੀ ਮੰਤਰੀ ਮੰਡਲ ਨੇ ‘ਦਾ ਪੰਜਾਬ ਐਡਵੋਕੇਟ ਜਨਰਲ (ਗਰੁੱਪ-ਏ) ਸਰਵਿਸ ਰੂਲਜ਼-2023’ ਦੀ ਰਚਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਸੇਵਾ ਨਿਯਮਾਂ ਦੀ ਰਚਨਾ ਨਾਲ ਐਡਵੋਕੇਟ ਜਨਰਲ ਦੇ ਦਫ਼ਤਰ ਵਿਚ ਕੰਮ ਕਰ ਰਹੇ ਗਰੁੱਪ-ਏ ਦੇ ਅਧਿਕਾਰੀਆਂ ਦੀਆਂ ਸੇਵਾਵਾਂ ਨਿਯਮਤ ਹੋ ਜਾਣਗੀਆਂ। ਇਸ ਫੈਸਲੇ ਨਾਲ ਵਡੇਰੇ ਜਨਤਕ ਹਿੱਤ ਵਿਚ ਇਸ ਵੱਕਾਰੀ ਦਫ਼ਤਰ ਵਿਚ ਦਫ਼ਤਰੀ ਕੰਮਕਾਜ ਹੋਰ ਪ੍ਰਭਾਵੀ ਤੇ ਸੁਚਾਰੂ ਹੋ ਜਾਵੇਗਾ। ਰੱਖਿਆ ਸੈਨਾਵਾਂ ਭਲਾਈ ਵਿਭਾਗ ਦੀ ਸਾਲਾਨਾ ਪ੍ਰਸ਼ਾਸਕੀ ਰਿਪੋਰਟ ਨੂੰ ਮਨਜ਼ੂਰੀ ਮੰਤਰੀ ਮੰਡਲ ਨੇ ਰੱਖਿਆ ਸੈਨਾਵਾਂ ਭਲਾਈ ਵਿਭਾਗ, ਪੰਜਾਬ ਦੀ ਸਾਲ 2021-22 ਦੀ ਸਾਲਾਨਾ ਪ੍ਰਸ਼ਾਸਕੀ ਰਿਪੋਰਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੈਦੀਆਂ ਦੀ ਅਗਾਊਂ ਰਿਹਾਈ ਦੇ ਮਾਮਲੇ ਭੇਜਣ ਦੀ ਮਨਜ਼ੂਰੀ ਮੰਤਰੀ ਮੰਡਲ ਨੇ ਸੂਬੇ ਦੀਆਂ ਜੇਲ੍ਹਾਂ ਵਿਚ ਉਮਰ ਕੈਦ ਭੁਗਤ ਰਹੇ ਛੇ ਕੈਦੀਆਂ ਦੀ ਅਗਾਊਂ ਰਿਹਾਈ ਲਈ ਕੇਸ ਭੇਜਣ ਦੀ ਮਨਜ਼ੂਰੀ ਦੇ ਦਿੱਤੀ ਹੈ। ਭਾਰਤੀ ਸੰਵਿਧਾਨ ਦੀ ਧਾਰਾ 163 ਦੇ ਤਹਿਤ ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਵਿਸ਼ੇਸ਼ ਮੁਆਫੀ/ਅਗਾਊਂ ਰਿਹਾਈ ਦੇ ਮਾਮਲੇ ਭਾਰਤੀ ਸੰਵਿਧਾਨ ਦੀ ਧਾਰਾ 161 ਦੇ ਤਹਿਤ ਵਿਚਾਰਨ/ਪ੍ਰਵਾਨਗੀ ਲਈ ਪੰਜਾਬ ਦੇ ਰਾਜਪਾਲ ਨੂੰ ਭੇਜੇ ਜਾਣਗੇ। ਇਸੇ ਤਰ੍ਹਾਂ ਭਾਰਤੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੀ ਯਾਦ ਵਿਚ ਮਨਾਏ ਜਾ ਰਹੇ ‘ਆਜ਼ਾਦੀ ਕਾ ਮਹਾਂਉਤਸਵ’ ਦੇ ਦੂਜੇ ਪੜਾਅ ਵਜੋਂ ਮੰਤਰੀ ਮੰਡਲ ਨੇ ਸੂਬੇ ਦੀਆਂ ਜੇਲ੍ਹਾਂ ਵਿਚ ਉਮਰ ਕੈਦ ਭੁਗਤ ਰਹੇ ਕੈਦੀਆਂ ਦੀ ਅਗਾਊਂ ਰਿਹਾਈ ਦੀ ਪ੍ਰਵਾਨਗੀ ਲੈਣ ਲਈ ਕੈਟਾਗਰੀ-6 ਵਿਚ ਪੈਂਦੇ 14 ਕੈਦੀਆਂ ਦੇ ਕੇਸ ਭੇਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਭਾਰਤੀ ਸੰਵਿਧਾਨ ਦੀ ਧਾਰਾ 163 ਦੇ ਤਹਿਤ ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਵਿਸ਼ੇਸ਼ ਮੁਆਫੀ/ਅਗਾਊਂ ਰਿਹਾਈ ਦੇ ਮਾਮਲੇ ਭਾਰਤੀ ਸੰਵਿਧਾਨ ਦੀ ਧਾਰਾ 161 ਦੇ ਤਹਿਤ ਵਿਚਾਰਨ/ਪ੍ਰਵਾਨਗੀ ਲਈ ਪੰਜਾਬ ਦੇ ਰਾਜਪਾਲ ਨੂੰ ਭੇਜੇ ਜਾਣਗੇ।

News 28 April,2023
ਮਾਨ ਕੈਬਿਨੇਟ ਵੱਲੋਂ ਲੋਕਲ ਆਡਿਟ ਵਿੰਗ ਦੀਆਂ 87 ਵੱਖ-ਵੱਖ ਕੇਡਰ ਦੀਆਂ ਅਸਾਮੀਆਂ ਉਤੇ ਭਰਤੀ ਦੀ ਮਨਜ਼ੂਰੀ

ਮਾਨ ਕੈਬਿਨੇਟ ਵੱਲੋਂ ਲੋਕਲ ਆਡਿਟ ਵਿੰਗ ਦੀਆਂ 87 ਵੱਖ-ਵੱਖ ਕੇਡਰ ਦੀਆਂ ਅਸਾਮੀਆਂ ਉਤੇ ਭਰਤੀ ਦੀ ਮਨਜ਼ੂਰੀ ਲੁਧਿਆਣਾ, 28 ਅਪ੍ਰੈਲ 2023 - ਕੈਬਨਿਟ ਨੇ ਲੋਕਲ ਆਡਿਟ ਵਿੰਗ ਦੇ ਵੱਖ-ਵੱਖ ਕੇਡਰ ਵਿੱਚ ਸਿੱਧੀ ਭਰਤੀ ਦੀਆਂ 87 ਆਸਾਮੀਆਂ ਭਰਨ ਦੀ ਵੀ ਸਹਿਮਤੀ ਦੇ ਦਿੱਤੀ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਨਾਲ ਜੂਨੀਅਰ ਲੇਖਾਕਾਰਾਂ ਦੀਆਂ 60, ਇਕ ਸੈਕਸ਼ਨ ਅਫ਼ਸਰ, ਇਕ ਜੂਨੀਅਰ ਸਕੇਲ ਸਟੈਨੋਗ੍ਰਾਫ਼ਰ, ਤਿੰਨ ਸਟੈਨੋ ਟਾਈਪਿਸਟ ਅਤੇ 22 ਕਲਰਕਾਂ ਦੀਆਂ ਖ਼ਾਲੀ ਆਸਾਮੀਆਂ ਉਤੇ ਭਰਤੀ ਲਈ ਰਾਹ ਪੱਧਰਾ ਹੋਵੇਗਾ। ਇਸ ਨਾਲ ਪੰਚਾਇਤੀ ਰਾਜ ਸੰਸਥਾਵਾਂ (ਪੀ.ਆਰ.ਆਈਜ਼), ਸ਼ਹਿਰੀ ਸਥਾਨਕ ਸਰਕਾਰਾਂ (ਯੂ.ਐਲ.ਬੀਜ਼), ਬੱਚਿਆਂ ਲਈ ਫੰਡਾਂ ਤੇ ਯੂਨੀਵਰਸਿਟੀਆਂ ਦੇ ਪ੍ਰੀ ਆਡਿਟ/ਪੋਸਟ ਆਡਿਟ ਦਾ ਕੰਮ ਸੁਚਾਰੂ ਹੋਵੇਗਾ। ਇਸ ਨਾਲ ਸੂਬਾ ਸਰਕਾਰ, ਭਾਰਤ ਸਰਕਾਰ ਦੇ ਵਿੱਤ ਕਮਿਸ਼ਨ ਦੀਆਂ ਗਰਾਂਟਾਂ ਸੁਚਾਰੂ ਤਰੀਕੇ ਤੇ ਆਸਾਨੀ ਨਾਲ ਹਾਸਲ ਕਰਨ ਦੇ ਯੋਗ ਹੋਵੇਗੀ। ਪੰਜਾਬ ਕੈਬਿਨੇਟ ਵੱਲੋਂ ‘ਦਾ ਪੰਜਾਬ ਐਡਵੋਕੇਟ ਜਨਰਲ (ਗਰੁੱਪ-ਏ) ਸਰਵਿਸ ਰੂਲਜ਼-2023’ ਨੂੰ ਮਨਜ਼ੂਰੀ ਮੰਤਰੀ ਮੰਡਲ ਨੇ ‘ਦਾ ਪੰਜਾਬ ਐਡਵੋਕੇਟ ਜਨਰਲ (ਗਰੁੱਪ-ਏ) ਸਰਵਿਸ ਰੂਲਜ਼-2023’ ਦੀ ਰਚਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਸੇਵਾ ਨਿਯਮਾਂ ਦੀ ਰਚਨਾ ਨਾਲ ਐਡਵੋਕੇਟ ਜਨਰਲ ਦੇ ਦਫ਼ਤਰ ਵਿਚ ਕੰਮ ਕਰ ਰਹੇ ਗਰੁੱਪ-ਏ ਦੇ ਅਧਿਕਾਰੀਆਂ ਦੀਆਂ ਸੇਵਾਵਾਂ ਨਿਯਮਤ ਹੋ ਜਾਣਗੀਆਂ। ਇਸ ਫੈਸਲੇ ਨਾਲ ਵਡੇਰੇ ਜਨਤਕ ਹਿੱਤ ਵਿਚ ਇਸ ਵੱਕਾਰੀ ਦਫ਼ਤਰ ਵਿਚ ਦਫ਼ਤਰੀ ਕੰਮਕਾਜ ਹੋਰ ਪ੍ਰਭਾਵੀ ਤੇ ਸੁਚਾਰੂ ਹੋ ਜਾਵੇਗਾ। ਰੱਖਿਆ ਸੈਨਾਵਾਂ ਭਲਾਈ ਵਿਭਾਗ ਦੀ ਸਾਲਾਨਾ ਪ੍ਰਸ਼ਾਸਕੀ ਰਿਪੋਰਟ ਨੂੰ ਮਨਜ਼ੂਰੀ ਮੰਤਰੀ ਮੰਡਲ ਨੇ ਰੱਖਿਆ ਸੈਨਾਵਾਂ ਭਲਾਈ ਵਿਭਾਗ, ਪੰਜਾਬ ਦੀ ਸਾਲ 2021-22 ਦੀ ਸਾਲਾਨਾ ਪ੍ਰਸ਼ਾਸਕੀ ਰਿਪੋਰਟ ਨੂੰ ਮਨਜ਼ੂਰੀ ਦੇ ਦਿੱਤੀ ਹੈ।

News 28 April,2023
ਮੁੱਖ ਮੰਤਰੀ ਦੀ ਅਗਵਾਈ ਵਿਚ ਵਜ਼ਾਰਤ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਰਾਹਤ, ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਸਟੈਂਪ ਡਿਊਟੀ ਤੇ ਫੀਸ ’ਚ ਛੋਟ ਦੀ ਤਰੀਕ 15 ਮਈ ਤੱਕ ਵਧਾਈ

ਲੁਧਿਆਣਾ, 28 ਅਪ੍ਰੈਲ: ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਅੱਜ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਉਤੇ ਵਸੂਲੀ ਜਾਂਦੀ ਸਟੈਂਪ ਡਿਊਟੀ ਅਤੇ ਫੀਸ ਵਿਚ 2.25 ਫੀਸਦੀ ਛੋਟ ਦੇਣ ਦੇ ਸਮੇਂ ਵਿਚ ਵਾਧਾ ਕਰਦੇ ਹੋਏ ਇਸ ਦੀ ਤਰੀਕ 15 ਮਈ ਤੱਕ ਵਧਾ ਦਿੱਤੀ ਹੈ। ਇਸ ਬਾਰੇ ਫੈਸਲਾ ਸਥਾਨਕ ਸਰਕਟ ਹਾਊਸ ਵਿਖੇ ਮੁੱਖ ਮੰਤਰੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਹ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਵਡੇਰੇ ਜਨਤਕ ਹਿੱਤ ਵਿਚ ਮੰਤਰੀ ਮੰਡਲ ਨੇ 15 ਮਈ ਤੱਕ ਜ਼ਮੀਨ/ਜਾਇਦਾਦ ਦੀ ਰਜਿਸਟ੍ਰੇਸ਼ਨ ਕਰਵਾਉਣ ਵਾਲਿਆਂ ਲਈ ਸਟੈਂਪ ਡਿਊਟੀ ਤੇ ਫੀਸ ਵਿਚ 2.25 ਫੀਸਦੀ ਦੀ ਛੋਟ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਰਜਿਸਟਰੀ ਕਰਵਾਉਣ ਵਾਲਿਆਂ ਨੂੰ ਇਕ ਫੀਸਦੀ ਐਡੀਸ਼ਨਲ ਸਟੈਂਪ ਡਿਊਟੀ, ਇਕ ਫੀਸਦੀ ਪੀ.ਆਈ.ਡੀ.ਬੀ. ਫੀਸ ਅਤੇ 0.25 ਫੀਸਦੀ ਵਿਸ਼ੇਸ਼ ਫੀਸ ਤੋਂ ਛੋਟ ਹੋਵੇਗੀ। ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਇਹ ਸਕੀਮ ਸਭ ਤੋਂ ਪਹਿਲਾਂ 31 ਮਾਰਚ ਤੱਕ ਲਾਗੂ ਕੀਤੀ ਸੀ ਅਤੇ ਲੋਕਾਂ ਦਾ ਵੱਡਾ ਹੁੰਗਾਰਾ ਮਿਲਣ ਪਿੱਛੋਂ ਇਸ ਵਿਚ 30 ਅਪ੍ਰੈਲ ਤੱਕ ਵਾਧਾ ਕੀਤਾ ਗਿਆ ਸੀ ਅਤੇ ਹੁਣ ਇਹ ਤਰੀਕ 15 ਮਈ ਤੱਕ ਵਧਾ ਦਿੱਤੀ ਹੈ। ਡਰੱਗ ਟੈਸਟਿੰਗ ਲੈਬਾਰਟਰੀ ਵਿਚ 7 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ ਮੰਤਰੀ ਮੰਡਲ ਨੇ ਜਨਤਕ ਹਿੱਤ ਵਿਚ ਡਰੱਗ ਟੈਸਟਿੰਗ ਲੈਬਾਰਟਰੀ (ਆਯੂਰਵੇਦ) ਵਿਚ 7 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਅਸਾਮੀਆਂ ਉਤੇ ਭਰਤੀ ਕਰਨ ਨਾਲ ਲੈਬਾਰਟਰੀ ਦਾ ਕੰਮਕਾਜ ਹੋਰ ਸੁਚਾਰੂ ਹੋਵੇਗਾ ਜਿਸ ਨਾਲ ਆਮ ਲੋਕਾਂ ਨੂੰ ਲਾਭ ਪਹੁੰਚੇਗਾ ਅਤੇ ਆਯੂਵੈਦਿਕ ਦਵਾਈਆਂ ਦੀ ਨਿਰੰਤਰ ਟੈਸਟਿੰਗ ਵਧੇਗੀ ਤਾਂ ਕਿ ਸੂਬਾ ਸਰਕਾਰ ਦੇ ਆਯੂਵੈਦਿਕ ਹਸਪਤਾਲਾਂ, ਡਿਸਪੈਂਸਰੀਆਂ ਅਤੇ ਹੋਰਾਂ ਨੂੰ ਦਵਾਈਆਂ ਸਪਲਾਈ ਕੀਤੀਆਂ ਜਾ ਸਕਣ। ਇਸ ਕਦਮ ਨਾਲ ਸੂਬੇ ਵਿਚ ਆਯੂਵੈਦਿਕ ਦਵਾਈਆਂ ਦੀ ਮਿਆਰਤਾ ਤੇ ਸ਼ੁੱਧਤਾ ਕਾਇਮ ਰੱਖਣ ਵਿਚ ਮਦਦ ਮਿਲੇਗੀ। ਖੇਤੀ ਮਸਲਿਆਂ ਬਾਰੇ ਮਾਹਿਰਾਂ ਦੀਆਂ ਸੇਵਾਵਾਂ ਲੈਣ ਲਈ ਹਰੀ ਝੰਡੀ ਮੰਤਰੀ ਮੰਡਲ ਨੇ ਵਾਤਾਵਰਣ ਵਿਚ ਸੁਧਾਰ ਲਿਆਉਣ, ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ, ਕਿਸਾਨਾਂ ਨੂੰ ਕਣਕ-ਝੋਨੇ ਦੇ ਫਸਲੀ ਚੱਕਰ ਵਿੱਚੋਂ ਬਾਹਰ ਕੱਢਣ ਅਤੇ ਕਿਸਾਨਾਂ ਦੀ ਵਿੱਤੀ ਹਾਲਤ ਸੁਧਾਰਨ ਦੇ ਉਦੇਸ਼ ਨਾਲ ਮਾਹਿਰਾਂ ਦੀਆਂ ਸੇਵਾਵਾਂ ਲੈਣ ਲਈ ਹਰੀ ਝੰਡੀ ਦੇ ਦਿੱਤੀ ਹੈ। ਇਨ੍ਹਾਂ ਮਾਹਿਰਾਂ ਦੀਆਂ ਸੇਵਾਵਾਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਹਾਸਲ ਕੀਤੀਆਂ ਜਾਣਗੀਆਂ ਤਾਂ ਕਿ ਸੂਬੇ ਦੇ ਕਿਸਾਨਾਂ ਦੇ ਹਿੱਤ ਵਿਚ ਹੋਰ ਲੋੜੀਂਦੇ ਕਦਮ ਚੁੱਕੇ ਜਾ ਸਕਣ।

News 28 April,2023
ਅਮਨ ਅਰੋੜਾ ਵੱਲੋਂ ਯੂ.ਕੇ. ਦੀ ਫਰਮ ਨਾਲ ਮਿਊਂਸੀਪਲ ਤੇ ਖੇਤੀ ਰਹਿੰਦ-ਖੂੰਹਦ ਆਧਾਰਤ ਸੀ.ਬੀ.ਜੀ. ਪ੍ਰਾਜੈਕਟਾਂ ਲਈ ਢਾਂਚਾਗਤ ਲੋੜਾਂ ਦੇ ਹੱਲ ਬਾਰੇ ਚਰਚਾ

ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਵੱਲੋਂ ਕਾਰਬਨ ਮਾਸਟਰਜ਼ ਅਤੇ ਹਾਸਿਰੂ ਡਾਲਾ ਇਨੋਵੇਸ਼ਨਜ਼ ਦੇ ਨੁਮਾਇੰਦਿਆਂ ਨਾਲ ਮੁਲਾਕਾਤ; ਪੰਜਾਬ ਵਿੱਚ ਨਿਵੇਸ਼ ਕਰਨ ‘ਚ ਵਿਖਾਈ ਦਿਲਚਸਪੀ ਚੰਡੀਗੜ੍ਹ, 28 ਅਪ੍ਰੈਲ: ਸੂਬੇ ਵਿੱਚ ਖੇਤੀ ਰਹਿੰਦ-ਖੂੰਹਦ ਅਤੇ ਮਿਊਂਸੀਪਲ ਠੋਸ ਰਹਿੰਦ-ਖੂੰਹਦ ਦੀ ਸਮੱਸਿਆ ਦੇ ਸਥਾਈ ਅਤੇ ਵਿਗਿਆਨਕ ਹੱਲ ਤਲਾਸ਼ਣ ਲਈ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਯੂ.ਕੇ. ਦੀ ਕੰਪਨੀ ਮੈਸਰਜ਼ ਕਾਰਬਨ ਮਾਸਟਰਜ਼ ਅਤੇ ਮੈਸਰਜ਼ ਹਾਸਿਰੂ ਡਾਲਾ ਇਨੋਵੇਸ਼ਨਜ਼ ਨਾਲ ਮਿਊਂਸੀਪਲ ਠੋਸ ਰਹਿੰਦ-ਖੂੰਹਦ ਅਤੇ ਖੇਤੀ ਰਹਿੰਦ-ਖੂੰਹਦ ਦੀ ਵਰਤੋਂ ਕਰਕੇ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਤਿਆਰ ਕਰਨ ਲਈ ਬੁਨਿਆਦੀ ਢਾਂਚੇ ਸਬੰਧੀ ਲੋੜਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਜ਼ਿਕਰਯੋਗ ਹੈ ਕਿ ਸ੍ਰੀ ਅਮਨ ਅਰੋੜਾ ਨੇ ਮਿਊਂਸੀਪਲ ਠੋਸ ਅਤੇ ਖੇਤੀ ਰਹਿੰਦ-ਖੂੰਹਦ ਤੋਂ ਕੰਪਰੈੱਸਡ ਨੈਚੁਰਲ ਗੈਸ (ਸੀ.ਐਨ.ਜੀ.) ਅਤੇ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਦੇ ਉਤਪਾਦਨ ਦਾ ਅਧਿਐਨ ਕਰਨ ਲਈ ਪਿਛਲੇ ਮਹੀਨੇ ਬੈਂਗਲੁਰੂ ਦਾ ਦੌਰਾ ਕੀਤਾ ਸੀ। ਉਨ੍ਹਾਂ ਨੇ ਇਨ੍ਹਾਂ ਫਰਮਾਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਇਨ੍ਹਾਂ ਫਰਮਾਂ ਨੂੰ ਸੂਬੇ ਦਾ ਦੌਰਾ ਕਰਨ ਅਤੇ ਪੰਜਾਬ ਵਿੱਚ ਪਲਾਂਟ ਸਥਾਪਤ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਦਾ ਸੱਦਾ ਦਿੱਤਾ ਸੀ। ਸ੍ਰੀ ਅਰੋੜਾ ਨੇ ਪੇਡਾ ਦੇ ਚੇਅਰਮੈਨ ਸ੍ਰੀ ਐਚ.ਐਸ. ਹੰਸਪਾਲ ਅਤੇ ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀ ਰਵੀ ਭਗਤ ਨਾਲ ਮੈਸਰਜ਼ ਕਾਰਬਨ ਮਾਸਟਰਜ਼ ਦੇ ਸਹਿ-ਸੰਸਥਾਪਕ ਸ੍ਰੀ ਸੋਮ ਨਰਾਇਣ ਅਤੇ ਡਾਇਰੈਕਟਰ ਸ੍ਰੀ ਕੇਵਿਨ ਹਿਊਸਟਨ ਅਤੇ ਮੈਸਰਜ਼ ਹਾਸਿਰੂ ਡਾਲਾ ਇਨੋਵੇਸ਼ਨਜ਼ ਦੇ ਨੁਮਾਇੰਦਿਆਂ ਦਾ ਸਵਾਗਤ ਕੀਤਾ। ਇਨ੍ਹਾਂ ਫਰਮਾਂ ਨੂੰ 'ਇਨਵੈਸਟ ਇਨ ਦਿ ਬੈਸਟ' ਦਾ ਸੱਦਾ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਗਰੀਨ ਅਤੇ ਕੁਦਰਤੀ ਊਰਜਾ ਦੇ ਉਤਪਾਦਨ ਦੇ ਮਾਮਲੇ 'ਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਦਾ ਸੰਕਲਪ ਰੱਖਦੀ ਹੈ ਅਤੇ ਇਸ ਟੀਚੇ ਨੂੰ ਹਾਸਲ ਕਰਨ ਲਈ ਸੂਬਾ ਸਰਕਾਰ ਵੱਲੋਂ ਸਟੈਂਪ ਡਿਊਟੀ, ਬਿਜਲੀ ਡਿਊਟੀ, ਸੀ.ਐਲ.ਯੂ. ਅਤੇ ਈ.ਡੀ.ਸੀ. ਚਾਰਜਿਜ਼ ਤੋਂ ਛੋਟ ਦੇਣ ਤੋਂ ਇਲਾਵਾ ਹੋਰ ਵੀ ਵਿੱਤੀ ਰਿਆਇਤਾਂ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ 'ਇਨਵੈਸਟ ਪੰਜਾਬ' ਰਾਹੀਂ ਸਿੰਗਲ ਵਿੰਡੋ ਕਲੀਅਰੈਂਸ ਵੀ ਪ੍ਰਦਾਨ ਕੀਤੀ ਜਾ ਰਹੀ ਹੈ। ਮੈਸਰਜ਼ ਕਾਰਬਨ ਮਾਸਟਰਜ਼ ਅਤੇ ਮੈਸਰਜ਼ ਹਾਸਿਰੂ ਡਾਲਾ ਇਨੋਵੇਸ਼ਨਜ਼ ਦੇ ਨੁਮਾਇੰਦਿਆਂ ਨੇ ਪੰਜਾਬ ਵਿੱਚ ਨਿਵੇਸ਼ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ। ਸ੍ਰੀ ਅਮਨ ਅਰੋੜਾ ਨੇ ਇਨ੍ਹਾਂ ਫਰਮਾਂ ਨੂੰ ਝੋਨੇ ਦੀ ਪਰਾਲੀ 'ਤੇ ਆਧਾਰਿਤ ਸੀ.ਬੀ.ਜੀ. ਪ੍ਰਾਜੈਕਟਾਂ ਦੀ ਐਲੋਕੇਸ਼ਨ ਲਈ ਸੂਬਾ ਸਰਕਾਰ ਦੀਆਂ ਨੀਤੀਆਂ/ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਕੋਲ ਪ੍ਰਸਤਾਵ ਪੇਸ਼ ਕਰਨ ਲਈ ਕਿਹਾ। ਉਨ੍ਹਾਂ ਨੇ ਪੇਡਾ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਲਾਂਟ ਲਗਾਉਣ ਲਈ ਸਥਾਨ ਚੁਣਨ ਵਾਸਤੇ ਉਨ੍ਹਾਂ ਨੂੰ ਤਹਿਸੀਲਾਂ ਦੀ ਸੂਚੀ ਮੁਹੱਈਆ ਕਰਵਾਉਣ। ਉਨ੍ਹਾਂ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਮਿਊਂਸੀਪਲ ਰਹਿੰਦ-ਖੂੰਹਦ 'ਤੇ ਆਧਾਰਿਤ ਸੀ.ਬੀ.ਜੀ. ਪ੍ਰਾਜੈਕਟਾਂ ਦੀ ਐਲੋਕੇਸ਼ਨ ਵਾਸਤੇ ਰੂਪ-ਰੇਖਾ ਤਿਆਰ ਕਰਨ ਲਈ ਵੀ ਕਿਹਾ।

News 28 April,2023
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਮਿੱਤ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਮਾਨ

ਬਾਦਲ (ਸ੍ਰੀ ਮੁਕਤਸਰ ਸਾਹਿਬ), 27 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਮਿੱਤ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਏ। ਮੁੱਖ ਮੰਤਰੀ ਨੇ ਅਕਾਲੀ ਆਗੂ ਦੇ ਜੱਦੀ ਪਿੰਡ ਜਾ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਦੁਖੀ ਪਰਿਵਾਰ ਨੂੰ ਇਹ ਘਾਟਾ ਸਹਿਣ ਦੀ ਹਿੰਮਤ ਦੇਣ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ।

News 27 April,2023
ਦੇਸ ਦੀ ਸਿਆਸਤ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਨਹੀ ਰਹੇ : 95 ਸਾਲ ਦੇ ਸਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਦੇਸ ਦੇ ਸਮੂਹ ਰਾਜਨੀਤਿਕ ਪਾਰਟੀਆਂ ਨੇ ਕੀਤੇ ਦੁੱਖ ਦੇ ਪ੍ਰਗਟਾਵੇ

- ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਦੇ ਪੁੱਜਣ 'ਤੇ ਪਟਿਆਲਾ ਵਾਸੀਆਂ ਤੇ ਅਕਾਲੀ ਨੇਤਾਵਾਂ ਨੇ ਕੀਤੇ ਸ਼ਰਧਾ ਦੇ ਫੁੱਲ ਭੇਂਟ - ਸਾਬਕਾ ਮੰਤਰੀ ਸੁਰਜੀਤ ਰੱਖੜਾ, ਪ੍ਰੋ .ਬਡੂੰਗਰ, ਸਾਬਕਾ ਚੇਅਰਮੈਨ ਇੰਦਰ ਮੋਹਨ ਬਜਾਜ, ਬੀਬੀ ਮੁਖਮੈਲਪੁਰ, ਸਤਵਿੰਦਰ ਟੌਹੜਾ ਸਮੇਤ ਹੋਰ ਨੇਤਾਵਾਂ ਨੇ ਆਖ਼ਰੀ ਦਰਸ਼ਨ ਚੰਡੀਗੜ / ਪਟਿਆਲਾ, 28 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ, ਦੇਸ਼ ਦੀ ਰਾਜਨੀਤੀ ਦੇ ਬਾਬਾ ਬੋਹੜ ਅਤੇ ਸਾਬਕਾ ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ ਇਸ ਫ਼ਾਨੀ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ । ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਹਰ ਰਾਜਸੀ ਪਾਰਟੀ ਦੇ ਨੇਤਾ ਨੇ ਬਾਦਲ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ। ਸਰਦਾਰ ਬਾਦਲ 95 ਸਾਲ ਦੇ ਸਨ । ਕੇਂਦਰ ਸਰਕਾਰ ਨੇ ਜਿੱਥੇ 2 ਦਿਨਾਂ ਦੇ ਸਰਕਾਰੀ ਸੋਗ ਦਾ ਇਸ ਮੌਕੇ ਐਲਾਨ ਕੀਤਾ ਹੈ ਉੱਥੇ ਪੰਜਾਬ ਸਰਕਾਰ ਨੇ ਇਸ ਸੋਗ ਦੇ ਨਾਲ ਨਾਲ 27 ਅਪ੍ਰੈਲ ਦੀ ਛੁੱਟੀ ਕੀਤੀ ਹੈ। 27 ਅਪ੍ਰੈਲ ਨੂੰ ਸਰਦਾਰ ਬਾਦਲ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਹੋਵੇਗਾ। ਚੰਡੀਗੜ ਤੋ ਪਿੰਡ ਬਾਦਲ ਜਾਂਦੇ ਸਮੇਂ ਉਨ੍ਹਾਂ ਦੀ ਮ੍ਰਿਤਕ ਦੇਹ ਜਿਵੇਂ ਹੀ ਪਟਿਆਲਾ ਪੁੱਜੀ ਤਾਂ ਇੱਥੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸਾਬਕਾ ਚੇਅਰਮੈਨ ਇੰਦਰਮੋਹਨ ਸਿੰਘ ਬਜਾਜ, ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ ਸਾਬਕਾ ਵਿਧਾਇਕ, ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਐਸਜੀਪੀਸੀ ਮੈਂਬਰ ਸਤਵਿੰਦਰ ਸਿੰਘ ਟੌਹੜਾ, ਹਲਕਾ ਇੰਚਾਰਜ ਅਮਲੋਹ ਰਾਜੂ ਖੰਨਾ, ਹਲਕਾ ਇੰਚਾਰਜ ਨਾਭਾ ਬਾਬੂ ਕਬੀਰ ਦਾਸ, ਸਾਹਿਲ ਗੋਇਲ ਕੌਮੀ ਮੀਤ ਪ੍ਰਧਾਨ ਅਤੇ ਵੱਡੀ ਗਿਣਤੀ ਵਿਚ ਇਕੱਠੇ ਹੋਏ ਪਾਰਟੀ ਦੇ ਆਗੂਆਂ ਅਤੇ ਵਰਕਰ ਨੇ ਆਪਣੇ ਮਹਿਬੂਬ ਨੇਤਾ ਦੀ ਮ੍ਰਿਤਕ ਦੇਹ 'ਤੇ ਫੁੱਲਾਂ ਦੀ ਵਰਖਾ ਕਰਕੇ ਸ਼ਰਧਾ ਸਤਿਕਾਰ ਭੇਂਟ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਸ. ਪ੍ਰਕਾਸ਼ ਸਿੰਘ ਦਾ ਬਾਦਲ ਦਾ ਪਾਰਥਿਕ ਸਰੀਰ ਲਿਜਾਣ ਵਾਲੇ ਨਾਲ ਸਨ।

News 26 April,2023
ਪੰਜਾਬ ਪੁਲਿਸ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਮਰੱਥ: ਮੁੱਖ ਮੰਤਰੀ

ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦੀ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ * ਵਿਗਿਆਨਕ ਲੀਹਾਂ 'ਤੇ ਪੁਲਿਸ ਬਲ ਦੇ ਆਧੁਨਿਕੀਕਰਨ ਦੀ ਕੀਤੀ ਵਕਾਲਤ ਚੰਡੀਗੜ੍ਹ, 26 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਪੁਲਿਸ ਸੂਬੇ ਵਿੱਚ ਪੈਦਾ ਹੋਣ ਵਾਲੀ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਮਰੱਥ ਹੈ। ਮੁੱਖ ਮੰਤਰੀ ਨੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਇਕ ਪੇਸ਼ੇਵਰ ਫੋਰਸ ਹੈ, ਜੋ ਸੂਬੇ ਵਿੱਚ ਕਿਸੇ ਵੀ ਅਮਨ-ਕਾਨੂੰਨ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਮਰੱਥ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਪਿਛਲੇ ਸਮੇਂ ਵਿੱਚ ਅਤਿਵਾਦ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਹੈ, ਜੋ ਫੋਰਸ ਦੀ ਪੇਸ਼ੇਵਰ ਸਮਰੱਥਾ ਦਾ ਸਬੂਤ ਹੈ ਅਤੇ ਭਵਿੱਖ ਵਿੱਚ ਵੀ ਇਹ ਫੋਰਸ ਇਸ ਵਿਰਾਸਤ ਨੂੰ ਅੱਗੇ ਵਧਾਏਗੀ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਪੰਜਾਬ ਪੁਲਿਸ ਆਪਣੀ ਡਿਊਟੀ ਪੂਰੀ ਲਗਨ ਅਤੇ ਪੇਸ਼ੇਵਰ ਇਮਾਨਦਾਰੀ ਨਾਲ ਨਿਭਾਉਣ ਦੀ ਆਪਣੀ ਸ਼ਾਨਦਾਰ ਪਰੰਪਰਾ ਨੂੰ ਕਾਇਮ ਰੱਖੇਗੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਪੁਲਿਸ ਨੇ ਦੇਸ਼ ਦੀ ਸੁਰੱਖਿਆ ਲਈ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ ਅਤੇ ਇਸ ਦੇ ਨਾਲ-ਨਾਲ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਕੀਮਤ 'ਤੇ ਬਰਕਰਾਰ ਰੱਖਿਆ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਪੁਲਿਸ ਮੁਲਾਜ਼ਮਾਂ ਨੇ ਦੇਸ਼ ਦੀ ਅਖੰਡਤਾ ਨੂੰ ਬਰਕਰਾਰ ਰੱਖਣ ਦੇ ਨਾਲ-ਨਾਲ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਲਈ ਆਪਣਾ ਫ਼ਰਜ਼ ਨਿਭਾਉਂਦੇ ਹੋਏ ਲਾਸਾਨੀ ਕੁਰਬਾਨੀਆਂ ਦੇਣ ਦੀ ਰਵਾਇਤ ਨੂੰ ਹਮੇਸ਼ਾ ਕਾਇਮ ਰੱਖਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਮਹਾਨ ਨਾਇਕਾਂ ਨੇ ਸੂਬਾ ਪੁਲਿਸ ਫੋਰਸ ਦੀ ਅਮੀਰ ਵਿਰਾਸਤ ਅਤੇ ਨੈਤਿਕਤਾ ਨੂੰ ਕਾਇਮ ਰੱਖਣ ਲਈ ਮਿਸਾਲੀ ਸੇਵਾਵਾਂ ਦਿੱਤੀਆਂ ਹਨ। ਇਕ ਹੋਰ ਏਜੰਡੇ 'ਤੇ ਚਰਚਾ ਕਰਦੇ ਹੋਏ ਮੁੱਖ ਮੰਤਰੀ ਨੇ ਪੁਲਿਸ ਦੇ ਵਿਗਿਆਨਕ ਲੀਹਾਂ 'ਤੇ ਆਧੁਨਿਕੀਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਅਮਨ-ਕਾਨੂੰਨ ਨੂੰ ਕਾਇਮ ਰੱਖਣ ਦੇ ਆਪਣੇ ਮੁੱਖ ਫ਼ਰਜ਼ ਨੂੰ ਨਿਭਾਉਣ ਦੇ ਨਾਲ-ਨਾਲ ਹਮੇਸ਼ਾ ਹੀ ਦੇਸ਼ ਅਤੇ ਇਸ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਬਦਲਦੇ ਹਾਲਾਤ ਵਿੱਚ ਫੋਰਸ ਲਈ ਚੁਣੌਤੀਆਂ ਕਈ ਗੁਣਾ ਵੱਧ ਗਈਆਂ ਹਨ, ਜਿਸ ਕਾਰਨ ਇਨ੍ਹਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਲਈ ਆਧੁਨਿਕੀਕਰਨ ਸਮੇਂ ਦੀ ਲੋੜ ਹੈ। ਇਸ ਮੌਕੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂ ਪ੍ਰਸਾਦ, ਪ੍ਰਮੁੱਖ ਸਕੱਤਰ ਗ੍ਰਹਿ ਅਨੁਰਾਗ ਵਰਮਾ, ਡਾਇਰੈਕਟਰ ਜਨਰਲ ਪੁਲਿਸ ਗੌਰਵ ਯਾਦਵ ਅਤੇ ਹੋਰ ਵੀ ਮੌਜੂਦ ਸਨ।

News 26 April,2023
ਪੰਜਾਬ ‘ਚ ਸੁਪਨੇ ਹਕੀਕਤ ਬਣੇ

ਪੰਜਾਬੀ ਨੌਜਵਾਨ ਵਿਦੇਸ਼ ਜਾਣ ਦਾ ਰਾਹ ਤਿਆਗਣ ਲੱਗੇ • ਨਵ-ਨਿਯੁਕਤ ਰੁਪਿੰਦਰਜੀਤ ਬੈਂਸ ਨੇ ਨੌਕਰੀ ਮਿਲਣ ਤੋਂ ਬਾਅਦ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ ਚੰਡੀਗੜ੍ਹ, 25 ਅਪਰੈਲ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਦੌਰਾਨ ਸੂਬੇ ਦੇ ਯੌਗ ਨੌਜਵਾਨਾਂ ਨੂੰ 28,873 ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਹਨ, ਜਿਸ ਦੇ ਨਤੀਜੇ ਵਜੋਂ ਸੂਬੇ ਦੇ ਨੌਜਵਾਨ ਵਿਦੇਸ਼ ਜਾਣ ਦਾ ਰਾਹ ਛੱਡ ਰਹੇ ਹਨ। ਲੋਕ ਨਿਰਮਾਣ ਵਿਭਾਗ ਵਿੱਚ ਕਲਰਕ ਦੀ ਨੌਕਰੀ ਹਾਸਲ ਕਰਨ ਵਾਲੀ ਪਿੰਡ ਭੈਣੀ, ਜ਼ਿਲ੍ਹਾ ਰੂਪਨਗਰ ਦੀ ਜੰਮਪਲ ਅਤੇ ਪਿੰਡ ਨੈਣ ਕਲਾਂ, ਪਟਿਆਲਾ ਵਿਖੇ ਵਿਆਹੀ ਰੁਪਿੰਦਰਜੀਤ ਬੈਂਸ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਹਜ਼ਾਰਾਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਕੇ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਕਰ ਦਿੱਤਾ ਹੈ। ਉਸਨੇ ਕਿਹਾ ਕਿ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨ ਮੁੰਡੇ-ਕੁੜੀਆਂ ਹੁਣ ਵਿਦੇਸ਼ ਜਾਣ ਦੀ ਬਜਾਏ ਪੰਜਾਬ ‘ਚ ਰਹਿ ਕੇ ਹੀ ਆਪਣਾ ਜੀਵਨ ਗੁਜ਼ਾਰਨਗੇ ਅਤੇ ਪੰਜਾਬ ਦੇ ਲੋਕਾਂ ਦੀ ਸੇਵਾ ਅਤੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ‘ਚ ਆਪਣਾ ਯੋਗਦਾਨ ਪਾਉਣਗੇ। ਰੁਪਿੰਦਰਜੀਤ ਬੈਂਸ ਨੇ ਕਿਹਾ ਕਿ ਮੈਂ ਸਰਕਾਰੀ ਨੌਕਰੀ ਹਾਸਲ ਕਰਕੇ ਆਪਣੇ ਮਾਤਾ-ਪਿਤਾ ਦਾ ਸੁਪਨਾ ਪੂਰਾ ਕੀਤਾ ਹੈ। ਉਸਨੇ ਕਿਹਾ ਕਿ ਮੇਰੇ ਪਿਤਾ ਜੀ ਸੇਵਾਮੁਕਤ ਮੁੱਖ ਅਧਿਆਪਕ ਹਨ ਅਤੇ ਇਹ ਉਨ੍ਹਾਂ ਦੀ ਦਿਲੀ ਇੱਛਾ ਸੀ ਕਿ ਮੈਂ ਪੜ੍ਹ ਲਿਖ ਕੇ ਆਪਣੇ ਪੈਰਾਂ ‘ਤੇ ਖੜ੍ਹੇ ਹੋਵਾਂ।ਉਸਨੇ ਕਿਹਾ ਕਿ ਮੈਨੂੰ ਪੰਜਾਬ ਸਰਕਾਰ ਨੇ ਮੈਨੂੰ ਸਰਕਾਰੀ ਨੌਕਰੀ ਦੇ ਕੇ ਤਾਕਤ ਦਿੱਤੀ ਹੈ। ਉਸਦਾ ਕਹਿਣਾ ਹੈ ਕਿ ਮੈਂ ਇਸ ਨਾਲ ਆਪਣੇ ਪਰਿਵਾਰ ਦੀ ਆਰਥਿਕ ਮਦਦ ਕਰ ਸਕਦੀ ਹਾਂ।

News 25 April,2023
ਪਾਰਦਰਸ਼ੀ ਖਣਨ ਨੀਤੀ ਤਹਿਤ ਜਾਰੀ ਕੀਤੇ ਟੈਂਡਰਾਂ ਨੂੰ ਮਿਲਿਆ ਭਰਵਾਂ ਹੁੰਗਾਰਾ

ਮਾਈਨਿੰਗ ਦੇ ਅਧਿਕਾਰ ਦੇਣ ਲਈ ਲਾਟਰੀਆਂ ਦਾ ਜਨਤਕ ਡਰਾਅ ਕਿਸਾਨਾਂ ਅਤੇ ਮਜ਼ਦੂਰਾਂ ਨੇ 32 ਜਨਤਕ ਮਾਈਨਿੰਗ ਸਾਈਟਾਂ ਤੋਂ ਦੋ ਮਹੀਨਿਆਂ ਵਿੱਚ 15 ਕਰੋੜ ਰੁਪਏ ਕਮਾਏ ਖਣਨ ਮਾਫੀਆ ਦਾ ਏਕਾਧਿਕਾਰ ਹੁਣ ਬੀਤੇ ਸਮੇਂ ਦੀ ਗੱਲ: ਮੀਤ ਹੇਅਰ ਚੰਡੀਗੜ੍ਹ, 24 ਅਪਰੈਲ ਖਣਨ ਕਾਰਜਾਂ ਵਿੱਚ ਮੁਕੰਮਲ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਪਹੁੰਚ ਸਦਕਾ ਸੂਬੇ ਵਿੱਚ ਰੇਤ ਅਤੇ ਬੱਜਰੀ ਦੀਆਂ ਵਪਾਰਕ ਖਾਣਾਂ ਨੂੰ ਚਲਾਉਣ ਲਈ ਜਾਰੀ ਕੀਤੇ ਗਏ ਟੈਂਡਰਾਂ ਲਈ ਪ੍ਰਾਪਤ ਹੋਈਆਂ ਬੋਲੀਆਂ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਇਨ੍ਹਾਂ ਵੇਰਵਿਆਂ ਨੂੰ ਸਾਂਝਾ ਕਰਦਿਆਂ ਖਣਨ ਤੇ ਭੂ-ਵਿਗਿਆਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਵਪਾਰਕ ਰੇਤ ਅਤੇ ਬੱਜਰੀ ਦੀਆਂ ਖਾਣਾਂ ਨੂੰ ਚਲਾਉਣ ਲਈ 68 ਲੱਖ ਮੀਟਰਕ ਟਨ ਰੇਤ/ਬੱਜਰੀ ਦਾ ਪਹਿਲਾ ਟੈਂਡਰ www.eproc.punjab.gov.in 'ਤੇ ਜਾਰੀ ਕੀਤਾ ਗਿਆ ਸੀ ਅਤੇ ਇਸ਼ਤਿਹਾਰ ਵਿੱਚ ਦਿੱਤੀਆਂ 14 ਮਾਈਨਿੰਗ ਕਲੱਸਟਰਾਂ ਵਿਰੁੱਧ 562 ਬੋਲੀਆਂ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਇਹ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਮਾਈਨਿੰਗ ਕਲੱਸਟਰਾਂ ਦੇ ਆਕਾਰ ਨੂੰ ਘਟਾ ਕੇ ਅਤੇ ਉਨ੍ਹਾਂ ਨੂੰ ਪਾਰਦਰਸ਼ੀ ਅਤੇ ਪ੍ਰਗਤੀਸ਼ੀਲ ਖਣਨ ਨੀਤੀ ਤਹਿਤ ਹੋਰ ਮੁਕਾਬਲੇਬਾਜ਼ ਬਣਾ ਕੇ ਖਣਨ ਕਾਰਜਾਂ ਵਿੱਚ ਏਕਾਧਿਕਾਰ ਨੂੰ ਖਤਮ ਕਰਨ ਦੇ ਯਤਨਾਂ ਦਾ ਪ੍ਰਮਾਣ ਹੈ। ਮੰਤਰੀ ਨੇ ਅੱਗੇ ਦੱਸਿਆ ਕਿ ਇਸ ਤੋਂ ਪਹਿਲਾਂ ਸਮੁੱਚੇ ਸੂਬੇ ਨੂੰ ਸਿਰਫ਼ ਸੱਤ ਕਲੱਸਟਰਾਂ ਵਿੱਚ ਵੰਡਿਆ ਗਿਆ ਸੀ, ਜਿਸ ਨੇ ਸਮੁੱਚੇ ਖਣਨ ਕਾਰਜਾਂ ਦੇ ਆਪਰੇਸ਼ਨ ਨੂੰ ਏਕਾਧਿਕਾਰ ਬਣਾ ਦਿੱਤਾ ਸੀ ਅਤੇ ਛੋਟੇ ਵਪਾਰੀਆਂ ਨੂੰ ਖ਼ਤਮ ਕਰ ਦਿੱਤਾ ਸੀ ਕਿਉਂਕਿ ਅਜਿਹੇ ਕਲੱਸਟਰਾਂ ਲਈ ਸਿਰਫ਼ ਵੱਡੇ ਖਣਨ ਦਿੱਗਜਾਂ ਲਈ ਹੀ ਬੋਲੀ ਲਗਾਉਣਾ ਸੰਭਵ ਸੀ। ਇਸ ਵਾਰ ਸੂਬੇ ਨੂੰ 100 ਕਲੱਸਟਰਾਂ ਵਿੱਚ ਵੰਡਿਆ ਜਾਵੇਗਾ, ਜਿਸ ਨਾਲ ਇਸ ਨੂੰ ਹੋਰ ਪ੍ਰਤੀਯੋਗੀ ਬਣਾਇਆ ਜਾਵੇਗਾ ਅਤੇ ਆਮ ਲੋਕਾਂ ਨੂੰ ਸਸਤੀ ਰੇਤਾ ਅਤੇ ਬੱਜਰੀ ਉਪਲਬਧ ਹੋ ਸਕੇਗੀ। ਸੂਬਾ ਸਰਕਾਰ ਨੇ ਕਾਨੂੰਨੀ ਪਹੁੰਚ ਅਪਣਾਉਂਦਿਆਂ ਕਿਸੇ ਵੀ ਮਾਈਨਿੰਗ ਸਾਈਟ ਲਈ ਕੋਈ ਵੀ ਟੈਂਡਰ ਜਾਰੀ ਕਰਨ ਤੋਂ ਪਹਿਲਾਂ ਸਾਰੀਆਂ ਕਾਨੂੰਨੀ ਪ੍ਰਕਿਰਿਆਵਾਂ ਜਿਵੇਂ ਸਟੇਟ ਇਨਵਾਇਰਨਮੈਂਟਲ ਇਮਪੈਕਟ ਅਸੈਸਮੈਂਟ ਅਥਾਰਟੀ (ਐਸ.ਈ.ਆਈ.ਏ.ਏ.) ਤੋਂ ਮਨਜ਼ੂਰੀ ਲੈਣਾ ਅਤੇ ਖਣਨ ਯੋਜਨਾਵਾਂ ਦੀ ਤਿਆਰੀ ਨੂੰ ਮੁਕੰਮਲ ਕਰਨ ਦਾ ਵਿਸ਼ੇਸ਼ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਤੀਜੇ ਵਜੋਂ ਅਗਲੇ ਤਿੰਨ ਮਹੀਨਿਆਂ ਵਿੱਚ ਸਮੁੱਚੀ ਟੈਂਡਰ ਪ੍ਰਕਿਰਿਆ ਪੜਾਵਾਂ ਵਿੱਚ ਕੀਤੀ ਜਾਵੇਗੀ। ਇਸ ਦੌਰਾਨ ਜਿਹਨਾਂ ਖਾਣਾਂ ਤੋਂ ਲਗਭਗ 5 ਕਰੋੜ ਟਨ ਰੇਤ/ਬੱਜਰੀ ਕੱਢੀ ਜਾ ਸਕਦੀ ਹੈ, ਦੀ ਨਿਲਾਮੀ ਕੀਤੀ ਜਾਵੇਗੀ। ਉਹਨਾਂ ਅੱਗੇ ਕਿਹਾ ਕਿ ਹੁਣ ਤੱਕ 1 ਕਰੋੜ ਟਨ ਤੋਂ ਵੱਧ ਦੇ ਦੋ ਟੈਂਡਰ ਜਾਰੀ ਕੀਤੇ ਜਾ ਚੁੱਕੇ ਹਨ ਅਤੇ 15-20 ਲੱਖ ਟਨ ਦਾ ਤੀਜਾ ਟੈਂਡਰ ਅਗਲੇ ਦੋ ਦਿਨਾਂ ਵਿੱਚ ਜਾਰੀ ਕਰ ਦਿੱਤਾ ਜਾਵੇਗਾ। ਸੂਬੇ ਭਰ ਵਿੱਚ ਸ਼ੁਰੂ ਕੀਤੀਆਂ ਗਈਆਂ 55 ਜਨਤਕ ਮਾਈਨਿੰਗ ਸਾਈਟਾਂ ਦੀ ਸਫਲਤਾ ਬਾਰੇ ਦੱਸਦਿਆਂ ਖਣਨ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਸਸਤੀ ਰੇਤ ਮੁਹੱਈਆ ਕਰਵਾਉਣ ਦੇ ਨਾਲ-ਨਾਲ ਇਹ ਸਾਈਟਾਂ ਸਥਾਨਕ ਮਜ਼ਦੂਰਾਂ ਅਤੇ ਪਿੰਡਾਂ ਦੇ ਨੌਜਵਾਨਾਂ ਲਈ ਵਰਦਾਨ ਸਾਬਤ ਹੋਈਆਂ ਹਨ, ਜੋ ਹੁਣ ਆਪਣਾ ਸਮਾਂ ਬਰਬਾਦ ਕਰਨ ਅਤੇ ਆਪਣੇ ਆਪ ਨੂੰ ਨਸ਼ਿਆਂ ਦੇ ਖ਼ਤਰੇ ਵਿੱਚ ਪਾਉਣ ਦੀ ਬਜਾਏ ਸਖ਼ਤ ਮਿਹਨਤ ਕਰਕੇ ਵਧੀਆ ਆਮਦਨ ਕਮਾ ਰਹੇ ਹਨ। ਸਿਰਫ 32 ਜਨਤਕ ਮਾਈਨਿੰਗ ਸਾਈਟਾਂ ਜ਼ਰੀਏ ਕਾਮੇ 5 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰ ਰਹੇ ਹਨ, ਜਦੋਂ ਕਿ ਇਨ੍ਹਾਂ ਸਾਈਟਾਂ ਦੇ ਸ਼ੁਰੂ ਹੋਣ ਉਪਰੰਤ ਟਰੈਕਟਰ-ਟਰਾਲੀਆਂ ਲਾਉਣ ਵਾਲੇ ਸਥਾਨਕ ਨੌਜਵਾਨ ਸਿਰਫ ਦੋ ਮਹੀਨਿਆਂ ਵਿੱਚ 10 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰ ਰਹੇ ਹਨ। ਇਸ ਤਰ੍ਹਾਂ ਗਰੀਬ ਪਿੰਡ ਵਾਸੀਆਂ ਨੇ ਸਿਰਫ 32 ਸਾਈਟਾਂ ਤੋਂ ਦੋ ਮਹੀਨਿਆਂ ਵਿੱਚ 15 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕੀਤੀ ਹੈ। ਜੇਕਰ ਇਸੇ ਤਰ੍ਹਾਂ ਪੰਜਾਬ ਸਰਕਾਰ ਸੂਬੇ ਭਰ ਵਿੱਚ 150 ਜਨਤਕ ਮਾਈਨਿੰਗ ਸਾਈਟਾਂ ਨੂੰ ਕਾਰਜਸ਼ੀਲ ਕਰਨ ਦੇ ਆਪਣੇ ਟੀਚੇ ਨੂੰ ਪ੍ਰਾਪਤ ਕਰ ਲੈਂਦੀ ਹੈ, ਤਾਂ ਹਜ਼ਾਰਾਂ ਪੰਜਾਬੀ ਹੱਥੀਂ ਰੇਤ ਕੱਢ ਕੇ ਅਤੇ ਇਸ ਦੀ ਢੋਆ-ਢੁਆਈ ਕਰਕੇ ਆਪਣੀ ਇਮਾਨਦਾਰੀ, ਸਖ਼ਤ ਮਿਹਨਤ ਨਾਲ 450 ਕਰੋੜ ਰੁਪਏ ਸਾਲਾਨਾ ਕਮਾਈ ਕਰਨਾ ਯਕੀਨੀ ਬਣਾ ਸਕਣਗੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਇਹ ਪ੍ਰਕਿਰਿਆ ਬਿਲਕੁਲ ਉਲਟ ਸੀ ਜਦੋਂ ਇਹ ਸਾਰਾ ਪੈਸਾ ਸੂਬੇ ਵਿੱਚ ਧੜੱਲੇ ਨਾਲ ਕੰਮ ਕਰ ਰਹੇ ਮਾਈਨਿੰਗ ਅਤੇ ਟਰਾਂਸਪੋਰਟ ਮਾਫੀਆ ਵੱਲੋਂ ਆਪਣੀਆਂ ਜੇਬਾਂ ਵਿੱਚ ਪਾ ਲਿਆ ਜਾਂਦਾ ਸੀ।

News 24 April,2023
ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਨੇ ਕਿਸਾਨਾਂ ਨੂੰ ਫ਼ਸਲ ਦੀ ਸਮੇਂ ਸਿਰ ਅਦਾਇਗੀ ਕਰਨ ਲਈ ਵਿਭਾਗ ਦੇ ਯਤਨਾਂ ਦੀ ਕੀਤੀ ਸ਼ਲਾਘਾ

ਲਾਲ ਚੰਦ ਕਟਾਰੂਚੱਕ ਨੇ ਡੀ.ਐਫ.ਐਸ.ਸੀਜ. ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਕਣਕ ਦੀ ਖਰੀਦ ਦਾ ਲਿਆ ਜਾਇਜ਼ਾ ਜ਼ਿਆਦਾਤਰ ਵਾਹਨਾਂ ਵਿੱਚ ਲਗਾਇਆ ਗਿਆ ਹੈ ਵਾਹਨ ਟਰੈਕਿੰਗ ਸਿਸਟਮ ਚੰਡੀਗੜ, 20 ਅਪ੍ਰੈਲ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਆਰ.ਐਮ.ਐਸ. 2023-24 ਦੇ ਚੱਲ ਰਹੇ ਖਰੀਦ ਕਾਰਜਾਂ ਦੀ ਸਮੀਖਿਆ ਕਰਨ ਦੇ ਮੱਦੇਨਜ਼ਰ ਸਾਰੇ ਜ਼ਿਲ੍ਹਿਆਂ ਦੇ ਜ਼ਿਲਾ ਖੁਰਾਕ ਅਤੇ ਸਪਲਾਈ ਕੰਟਰੋਲਰਾਂ (ਡੀ.ਐਫ.ਐਸ.ਸੀ.) ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਦੀ ਪ੍ਰਧਾਨਗੀ ਕੀਤੀ। ਪੰਜਾਬ ਭਰ ਦੀਆਂ ਮੰਡੀਆਂ ਵਿੱਚੋਂ ਕਣਕ ਦੀ ਸਮੁੱਚੀ ਲਿਫਟਿੰਗ ਦਾ ਜਾਇਜ਼ਾ ਲੈਂਦਿਆਂ ਸ੍ਰੀ ਕਟਾਰੂਚੱਕ ਨੇ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕਰਨ ਲਈ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ। ਮੰਤਰੀ ਨੇ ਭੰਡਾਰਨ (ਸਟੋਰੇਜ) ਦੀ ਸਥਿਤੀ ‘ਤੇ ਖੇਤਰੀ ਅਧਿਕਾਰੀਆਂ ਤੋਂ ਫੀਡਬੈਕ ਮੰਗੀ ਅਤੇ ਸਪੱਸ਼ਟ ਕੀਤਾ ਕਿ ਫਸਲ ਦੀ ਨਿਰਵਿਘਨ ਢੋਆ-ਢੁਆਈ ਅਤੇ ਸਟੋਰੇਜ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਸਾਰੇ ਯਤਨਾਂ ਦੇ ਨਾਲ-ਨਾਲ ਯੋਗ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਦੇ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ ਨੇ ਮੰਤਰੀ ਨੂੰ ਦੱਸਿਆ ਕਿ ਟਰਾਂਸਪੋਰਟ ਨੀਤੀ 2023-24 ਵਿੱਚ ਦਰਸਾਏ ਵਿਭਾਗਾਂ ਨੇ ਆਨਲਾਈਨ ਗੇਟ ਪਾਸ ਪ੍ਰਣਾਲੀ ਲਾਗੂ ਕਰ ਦਿੱਤੀ ਹੈ। ਇਸ ਤੋਂ ਇਲਾਵਾ ਕਣਕ ਦੀ ਢੋਆ-ਢੁਆਈ ਲਈ ਵਰਤੇ ਜਾਂਦੇ ਜ਼ਿਆਦਾਤਰ ਵਾਹਨਾਂ ਵਿੱਚ ਵਹੀਕਲ ਟ੍ਰੈਕਿੰਗ ਸਿਸਟਮ (ਵੀ.ਟੀ.ਐਸ.) ਵੀ ਲਗਾਇਆ ਗਿਆ ਹੈ ਅਤੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਗੇਟ ਪਾਸ ਆਨਲਾਈਨ ਜਨਰੇਟ ਕੀਤੇ ਜਾ ਰਹੇ ਹਨ। ਮੰਤਰੀ ਨੇ ਖੇਤਰੀ ਅਧਿਕਾਰੀਆਂ ਵੱਲੋਂ ਕੀਤੇ ਗਏ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਖਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਉਨ੍ਹਾਂ ਨੂੰ ਉਤਸ਼ਾਹਿਤ ਕੀਤਾ।

News 20 April,2023
ਕਿਸਾਨਾਂ ਦੇ ਬੈਂਕ ਖਾਤਿਆਂ ‘ਚ ਇੱਕੋ ਦਿਨ ਅੰਦਰ 500 ਕਰੋੜ ਤੋਂ ਵੱਧ ਰੁਪਏ ਕੀਤੇ ਜਾਰੀ: ਲਾਲ ਚੰਦ ਕਟਾਰੂਚਕ

ਹੁਣ ਤੱਕ 8 ਲੱਖ ਮੀਟਰਕ ਟਨ ਕਣਕ ਦੀ ਹੋਈ ਖਰੀਦ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦਣ ਲਈ ਵਚਨਬੱਧ ਚੰਡੀਗੜ੍ਹ, 14 ਅਪ੍ਰੈਲ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਹਾੜ੍ਹੀ ਦੇ ਚੱਲ ਰਹੇ ਮੰਡੀਕਰਨ ਸੀਜ਼ਨ (ਆਰ.ਐਮ.ਐਸ.) ਦੌਰਾਨ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਇੱਥੇ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਇਸ ਦੇ ਸਬੂਤ ਦੇ ਤੌਰ ‘ਤੇ 19642 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 2125 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ ਘੱਟ ਸਮਰਥਨ ਮੁੱਲ ‘ਤੇ 502.93 ਕਰੋੜ ਦੀ ਪੂਰੀ ਰਾਸ਼ੀ ਇੱਕੋ ਦਿਨ ਅੰਦਰ ਜਾਰੀ ਕਰ ਦਿੱਤੀ ਗਈ ਹੈ। ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ‘ਤੇ ਅਦਾਇਗੀਆਂ ਕਰਨ ਵੇਲੇ ਕੀਮਤ ‘ਤੇ ਕੋਈ ਕੱਟ ਨਹੀਂ ਲਾਇਆ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅੱਜ 14 ਅਪ੍ਰੈਲ ਤੱਕ ਸਰਕਾਰੀ ਖਰੀਦ ਏਜੰਸੀਆਂ ਵੱਲੋਂ 8 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਸ੍ਰੀ ਕਟਾਰੂਚੱਕ ਨੇ ਅੱਗੇ ਕਿਹਾ ਕਿ ਸਾਰੀਆਂ ਮੰਡੀਆਂ ਵਿੱਚ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਸੁਚੱਜੇ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨ ਭਾਈਚਾਰੇ ਵੱਲੋਂ ਸਖਤ ਮਿਹਨਤ ਤਿਆਰ ਕੀਤੀ ਫ਼ਸਲ ਦੇ ਦਾਣੇ-ਦਾਣੇ ਦੀ ਖਰੀਦ ਦੇ ਨਿਰਦੇਸ਼ ਦਿੱਤੇ ਗਏ ਹਨ ।

News 14 April,2023
ਮੁੱਖ ਮੰਤਰੀ ਨੇ ਖੁਰਾਲਗੜ੍ਹ ਨੇੜੇ ਦੋ ਹਾਦਸਿਆਂ ਵਿੱਚ ਮਾਰੇ ਗਏ ਸ਼ਰਧਾਲੂਆਂ ਦੀ ਮੌਤ ’ਤੇ ਦੁੱਖ ਪ੍ਰਗਟਾਇਆ

* ਮ੍ਰਿਤਕਾਂ ਦੇ ਵਾਰਸਾਂ ਨੂੰ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ * ਸਾਰੇ ਜ਼ਖਮੀਆਂ ਨੂੰ ਇਕ ਲੱਖ ਰੁਪਏ ਦਿੱਤੇ ਜਾਣਗੇ ਚੰਡੀਗੜ੍ਹ, 23 ਅਪ੍ਰੈਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਗੜ੍ਹਸ਼ੰਕਰ ਨੇੜੇ ਖੁਰਾਲਗੜ੍ਹ ਨਜ਼ਦੀਕ ਬੁੱਧਵਾਰ ਅਤੇ ਵੀਰਵਾਰ ਨੂੰ ਵਾਪਰੇ ਦੋ ਦਰਦਨਾਕ ਹਾਦਸਿਆਂ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਸ ਵਿੱਚ 10 ਜਣਿਆਂ ਦੀ ਮੌਤ ਹੋ ਗਈ ਅਤੇ 20 ਜ਼ਖਮੀ ਹੋ ਗਏ। ਇਨ੍ਹਾਂ ਭਿਆਨਕ ਹਾਦਸਿਆਂ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਸਾਂਝੀ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਸ ਔਖੀ ਘੜੀ ਵਿਚ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖਸ਼ਣ ਅਤੇ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਦੇਣ। ਇਸ ਦੌਰਾਨ ਭਗਵੰਤ ਮਾਨ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਅਤੇ ਜ਼ਖ਼ਮੀਆਂ ਨੂੰ 1 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਪਹਿਲਾਂ ਹੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਾਰੇ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹੋਏ ਹਨ। ------------

News 14 April,2023
ਵਿਸਾਖੀ ਦੇ ਪਵਿੱਤਰ ਦਿਹਾੜੇ 'ਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ, ਪਟਿਆਲਾ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ

* ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਲਈ ਕੀਤੀ ਅਰਦਾਸ * ਮੁਸ਼ਕਲ ਦੀ ਇਸ ਘੜੀ ਵਿੱਚ ਸੂਬਾ ਸਰਕਾਰ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ * ਦੇਸ਼ ਦੇ ਸਭ ਤੋਂ ਸ਼ਾਂਤ ਸੂਬਿਆਂ ਵਿੱਚੋਂ ਇਕ ਹੈ ਪੰਜਾਬ ਪਟਿਆਲਾ, 14 ਅਪ੍ਰੈਲ (ਪੰਜਾਬ ਬਾਣੀ ਬਿਊਰੋ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਵਿਸਾਖੀ ਦੇ ਪਵਿੱਤਰ ਤਿਉਹਾਰ ਮੌਕੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਪੰਜਾਬ ਤੇ ਪੰਜਾਬੀਅਤ ਦੀ ਭਾਵਨਾ ਅਤੇ ਅਨੇਕਤਾ ਵਿੱਚ ਏਕਤਾ ਦਾ ਪ੍ਰਤੀਕ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਵਿਸ਼ਵ ਭਰ ਦੇ ਪੰਜਾਬੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਲੋਕਾਂ ਨੂੰ ਇਸ ਦਿਨ ਦੇ ਅਮੀਰ ਗੌਰਵਮਈ ਅਤੇ ਸੱਭਿਆਚਾਰਕ ਵਿਰਸੇ ਬਾਰੇ ਯਾਦ ਦਿਵਾਉਂਦਿਆਂ ਕਿਹਾ ਕਿ ਇਸ ਪਵਿੱਤਰ ਦਿਹਾੜੇ 'ਤੇ 1699 ਵਿੱਚ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪਵਿੱਤਰ ਨਗਰੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਵੱਖ-ਵੱਖ ਖੇਤਰਾਂ ਤੇ ਧਰਮਾਂ ਨਾਲ ਸਬੰਧਤ ਪੰਜ ਪਿਆਰਿਆਂ ਨੂੰ ਅੰਮ੍ਰਿਤ ਛਕਾ ਕੇ 'ਖਾਲਸਾ ਪੰਥ' ਦੀ ਸਾਜਨਾ ਕੀਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਦਸਮੇਸ਼ ਪਿਤਾ ਨੇ ਜਾਤ-ਪਾਤ ਰਹਿਤ ਸਮਾਜ ਦੀ ਸਿਰਜਣਾ ਕੀਤੀ ਅਤੇ ਮਨੁੱਖਤਾ ਲਈ ਪਿਆਰ ਤੇ ਹਮਦਰਦੀ, ਸਰਬ-ਸਾਂਝੀਵਾਲਤਾ ਅਤੇ ਭਾਈਚਾਰਕ ਸਾਂਝ ਦਾ ਪ੍ਰਚਾਰ ਕੀਤਾ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਇਸ ਸਥਿਤੀ ਵਿੱਚੋਂ ਕੱਢਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਨਾਲ ਪੂਰੀ ਤਰ੍ਹਾਂ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਵੱਡੇ ਨੁਕਸਾਨ ਲਈ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਨੁਕਸਾਨ ਦਾ ਪਤਾ ਲਾਉਣ ਲਈ ਗਿਰਦਾਵਰੀ ਲਈ ਪਾਰਦਰਸ਼ੀ ਪ੍ਰਕਿਰਿਆ ਅਪਣਾਈ ਗਈ ਹੈ। ਉਨ੍ਹਾਂ ਨੇ ਲੋਕਾਂ ਨੂੰ ਕੁਝ ਅਨਸਰਾਂ ਵੱਲੋਂ ਸੂਬੇ ਦੀ ਸਖ਼ਤ ਘਾਲਣਾ ਨਾਲ ਹਾਸਲ ਕੀਤੀ ਸ਼ਾਂਤੀ ਨੂੰ ਭੰਗ ਕਰਨ ਲਈ ਕੀਤੇ ਜਾ ਰਹੇ ਗੁਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਤੇ ਡਾ. ਬਲਬੀਰ ਸਿੰਘ ਅਤੇ ਹੋਰ ਹਾਜ਼ਰ ਸਨ

News 14 April,2023
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਪੰਜਾਬ ਵਾਸੀਆਂ ਨੂੰ ਦਿੱਤੀਆਂ ਵਿਸਾਖੀ ਦੀਆਂ ਮੁਬਾਰਕਾਂ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਪੰਜਾਬ ਵਾਸੀਆਂ ਨੂੰ ਦਿੱਤੀਆਂ ਵਿਸਾਖੀ ਦੀਆਂ ਮੁਬਾਰਕਾਂ ਚੰਡੀਗੜ੍ਹ, 13 ਅਪ੍ਰੈਲ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਪੰਜਾਬ ਵਾਸੀਆਂ ਨੂੰ ਵਿਸਾਖੀ ਦੀ ਵਧਾਈ ਦਿੱਤੀ ਹੈ। ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨੇ ਕਿਹਾ ਕਿ ਵਿਸਾਖੀ ਦਾ ਤਿਉਹਾਰ ਵਿਸ਼ਵ ਭਰ ਵਿੱਚ ਵਸਦੇ ਪੰਜਾਬੀਆਂ ਲਈ ਵਿਸ਼ੇਸ਼ ਮਹੱਤਵ ਰੱਖਦਾ ਹੈ। ਇਸ ਦਿਨ ਅਸੀਂ ਕਣਕ ਦੀ ਫਸਲ ਪੱਕਣ ਦੀ ਖੁਸ਼ੀ ਮਨਾਉਂਦੇ ਹਾਂ ਅਤੇ ਪ੍ਰਮਾਤਮਾ ਦਾ ਧੰਨਵਾਦ ਕਰਦੇ ਹਾਂ ਅਤੇ ਮਿਹਨਤ, ਭਾਈਚਾਰੇ ਅਤੇ ਏਕਤਾ ਦੀਆਂ ਕਦਰਾਂ-ਕੀਮਤਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦੇ ਹਾਂ। ਮੰਤਰੀ ਨੇ ਦੁਨੀਆ ਭਰ ਦੇ ਸਾਰੇ ਪੰਜਾਬੀਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਾਰਿਆਂ ਨੂੰ ਪੰਜਾਬੀ ਸੱਭਿਆਚਾਰ ਦੀ ਅਮੀਰੀ, ਇੱਥੋਂ ਦੇ ਲੋਕਾਂ ਦੇ ਖੁੱਲ੍ਹੇ ਅਤੇ ਹਸਮੁੱਖ ਸੁਭਾਅ ਅਤੇ ਸੂਬੇ ਦੀ ਵਿਭਿੰਨਤਾ ਦੀ ਕਦਰ ਕਰਨ ਦੀ ਅਪੀਲ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੇ ਉੱਜਵਲ ਅਤੇ ਖੁਸ਼ਹਾਲ ਭਵਿੱਖ ਲਈ ਕੰਮ ਕਰਦੇ ਹੋਏ ਸਾਰੇ ਇਸ ਤਿਉਹਾਰ ਨੂੰ ਖੁਸ਼ੀ ਅਤੇ ਸ਼ਾਂਤੀ ਨਾਲ ਮਨਾਉਣ। ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਵਿਸਾਖੀ ਦਾ ਤਿਉਹਾਰ ਸਿੱਖ ਕੌਮ ਲਈ ਵਿਸ਼ੇਸ਼ ਮਹੱਤਵ ਰੱਖਦਾ ਹੈ ਕਿਉਂਕਿ ਇਸ ਦਿਨ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿੱਚ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ। ਮੰਤਰੀ ਨੇ ਪੰਜਾਬ ਦੇ ਹਰ ਘਰ ਵਿੱਚ ਖੁਸ਼ੀ, ਖੁਸ਼ਹਾਲੀ ਅਤੇ ਸ਼ਾਂਤੀ ਦੀ ਕਾਮਨਾ ਕੀਤੀ। ਉਨ੍ਹਾਂ ਨੇ ਸਾਰਿਆਂ ਨੂੰ ਸੂਬੇ ਦੀ ਤਰੱਕੀ ਅਤੇ ਵਿਕਾਸ ਲਈ ਮਿਲ ਕੇ ਕੰਮ ਕਰਦੇ ਰਹਿਣ ਦੀ ਅਪੀਲ ਕੀਤੀ। ---------

News 13 April,2023
ਆਬਕਾਰੀ ਵਿਭਾਗ ਵੱਲੋਂ ਬੀਅਰ ਦੀਆਂ ਘੱਟੋ-ਘੱਟ ਅਤੇ ਵੱਧ ਤੋਂ ਵੱਧ ਕੀਮਤਾਂ ਤੈਅ – ਵਿੱਤ ਮੰਤਰੀ ਚੀਮਾ

ਆਬਕਾਰੀ ਵਿਭਾਗ ਵੱਲੋਂ ਬੀਅਰ ਦੀਆਂ ਘੱਟੋ-ਘੱਟ ਅਤੇ ਵੱਧ ਤੋਂ ਵੱਧ ਕੀਮਤਾਂ ਤੈਅ – ਵਿੱਤ ਮੰਤਰੀ ਚੀਮਾ ਕਿਹਾ, ਬੀਅਰ ਦੀਆਂ ਕੀਮਤਾਂ ਨੂੰ ਵਾਜਬ ਸੀਮਾ ‘ਚ ਰੱਖਣ ਲਈ ਚੁੱਕਿਆ ਗਿਆ ਕਦਮ ਆਬਕਾਰੀ ਵਿਭਾਗ ਦੀ ਮਹੀਨਾਵਾਰ ਸਮੀਖਿਆ ਮੀਟਿੰਗ ਕੀਤੀ 2021 ਦੇ ਐਸ.ਐਲ.ਪੀ (ਸਿਵਲ) ਨੰਬਰ 3764 ਦੇ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਆਦੇਸ਼ਾਂ ਦੀ ਇਨ-ਬਿਨ ਪਾਲਣਾ ਕਰਨ ਲਈ ਨਿਰਦੇਸ਼ ਜਾਰੀ ਚੰਡੀਗੜ੍ਹ, 13 ਅਪ੍ਰੈਲ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਆਬਕਾਰੀ ਵਿਭਾਗ ਨੇ ਬੀਅਰ ਦੀਆਂ ਕੀਮਤਾਂ ਨੂੰ ਵਾਜਬ ਸੀਮਾਵਾਂ ਦੇ ਅੰਦਰ ਰੱਖਣ ਲਈ ਬੀਅਰ ਦੇ ਘੱਟੋ-ਘੱਟ ਅਤੇ ਵੱਧ ਤੋਂ ਵੱਧ ਰੇਟ ਤੈਅ ਕੀਤੇ ਹਨ। ਉਨ੍ਹਾਂ ਕਿਹਾ ਕਿ ਬੀਅਰ ਦੇ ਪਿੰਟਾਂ ਅਤੇ ਡੱਬਿਆਂ ਦੀ ਘੱਟੋ-ਘੱਟ ਅਤੇ ਵੱਧ ਤੋਂ ਵੱਧ ਪ੍ਰਚੂਨ ਵਿਕਰੀ ਕੀਮਤ ਉਨ੍ਹਾਂ ਵਿੱਚ ਬੀਅਰ ਦੀ ਮਾਤਰਾ ਦੀ ਘੱਟੋ-ਘੱਟ ਅਤੇ ਵੱਧ ਤੋਂ ਵੱਧ ਪ੍ਰਚੂਨ ਵਿਕਰੀ ਕੀਮਤ ਦੇ ਅਨੁਪਾਤ ਅਨੁਸਾਰ ਤੈਅ ਕੀਤੀ ਜਾਵੇਗੀ। ਇੱਥੇ ਪੰਜਾਬ ਭਵਨ ਵਿਖੇ ਆਬਕਾਰੀ ਵਿਭਾਗ ਦੀ ਮਹੀਨਾਵਾਰ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਆਬਕਾਰੀ ਨੀਤੀ, 2023-24 ਵਿੱਚ ਧਾਰਾ 28 ਪਾਈ ਗਈ ਹੈ, ਜਿਸ ਤਹਿਤ ਬੀਅਰ ਦੀਆਂ ਦਰਾਂ ਨੂੰ ਵਾਜਬ ਸੀਮਾਵਾਂ ਵਿੱਚ ਰੱਖਣ ਲਈ ਐਲ-2/ ਐਲ-14ਏ ਪ੍ਰਚੂਨ ਠੇਕਿਆਂ ਅਤੇ ਇਕੱਲੇ ਠੇਕਿਆਂ 'ਤੇ ਵੇਚੀ ਜਾਣ ਵਾਲੀ ਬੀਅਰ ਦੀ ਘੱਟੋ-ਘੱਟ ਅਤੇ ਵੱਧ ਤੋਂ ਵੱਧ ਪ੍ਰਚੂਨ ਕੀਮਤ ਤੈਅ ਕਰਨ ਦੀ ਸ਼ਕਤੀ ਸਰਕਾਰ ਨੂੰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਬੀਅਰ ਬ੍ਰਾਂਡਾਂ ਦੀ ਘੱਟੋ-ਘੱਟ ਪ੍ਰਚੂਨ ਵਿਕਰੀ ਕੀਮਤ ਪਾਲਿਸੀ ਦੇ ਅਨੁਬੰਧ 3 ਵਿੱਚ ਨਿਰਧਾਰਤ ਫਾਰਮੂਲੇ ਅਨੁਸਾਰ ਮਿਥੀ ਗਈ ਹੈ ਅਤੇ ਖਪਤਕਾਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਚੂਨ ਵਿਕਰੀ ਮੁੱਲ ਨਿਰਧਾਰਤ ਕੀਤਾ ਗਿਆ ਹੈ ਤਾਂ ਜੋ ਉਹ ਕਿਫਾਇਤੀ ਉਤਪਾਦ ਪ੍ਰਾਪਤ ਕਰ ਸਕਣ। . ਉਨ੍ਹਾਂ ਕਿਹਾ ਕਿ ਇਹ ਕਦਮ ਗੁਆਂਢੀ ਰਾਜਾਂ ਤੋਂ ਇਸ ਦੀ ਤਸਕਰੀ ਨੂੰ ਰੋਕਣ ਦੇ ਨਾਲ-ਨਾਲ ਬੀਅਰ ਦੀਆਂ ਕੀਮਤਾਂ ਵਿੱਚ ਬੇਲੋੜੇ ਵਾਧੇ ਨੂੰ ਰੋਕਣ ਲਈ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕਦਮ ਨਾਜਾਇਜ਼ ਸ਼ਰਾਬ ਦੇ ਉਤਪਾਦਨ ਅਤੇ ਸੇਵਨ ਤੋਂ ਲੋਕਾਂ ਨੂੰ ਦੂਰ ਕਰਨ ਲਈ ਚੁੱਕੇ ਜਾ ਰਹੇ ਹਨ। 2021 ਦੇ ਐਸ.ਐਲ.ਪੀ. (ਸਿਵਲ) ਨੰਬਰ 3764 ਦੇ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਸਬੰਧੀ ਨਿਰਦੇਸ਼ ਜਾਰੀ ਕਰਦਿਆਂ ਵਿੱਤ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਵਿੱਚੋਂ ਸ਼ਰਾਬ ਦੇ ਨਾਜਾਇਜ਼ ਕਾਰੋਬਾਰ ਨੂੰ ਪੂਰੀ ਤਰ੍ਹਾਂ ਜੜ੍ਹੋਂ ਪੁੱਟਣ ਲਈ ਇਨਫੋਰਸਮੈਂਟ ਸਰਗਰਮੀਆਂ ਨੂੰ ਹੋਰ ਹੁਲਾਰਾ ਦੇਣ ਅਤੇ ਇਸ ਧੰਦੇ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਪੁਲਿਸ ਨਾਲ ਪੂਰਾ ਤਾਲਮੇਲ ਰੱਖਿਆ ਜਾਵੇ ਕਿਉਂਕਿ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਹੁਣ ਜੇਕਰ ਕਿਸੇ ਇਲਾਕੇ ਵਿੱਚ ਕੋਈ ਗੈਰਕਾਨੂੰਨੀ ਭੱਠੀ ਪਾਈ ਜਾਂਦੀ ਹੈ ਤਾਂ ਸਥਾਨਕ ਪੁਲਿਸ ਜ਼ਿੰਮੇਵਾਰ ਹੋਵੇਗੀ। ਇਸ ਦੌਰਾਨ ਆਬਕਾਰੀ ਕਮਿਸ਼ਨਰ ਸ੍ਰੀ ਵਰੁਣ ਰੂਜ਼ਮ ਨੇ ਦੱਸਿਆ ਕਿ ਵਿਭਾਗ ਵੱਲੋਂ ਐਕਸਟਰਾ ਨਿਊਟ੍ਰਲ ਅਲਕੋਹਲ (ਈ.ਐਨ.ਏ) ਦੀ ਨਿਰਮਾਤਾ ਤੋਂ ਲੈ ਕੇ ਅੰਤਿਮ ਮੰਜ਼ਿਲ ਤੱਕ ਢੋਆ-ਢੁਆਰੀ 'ਤੇ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਈ.ਐਨ.ਏ. ਲਿਜਾ ਰਹੇ ਜੀ.ਪੀ.ਐਸ. ਨਾਲ ਲੈਸ ਵਾਹਨ ਨੂੰ ਇਸ ਦੇ ਸਫ਼ਰ ਦੇ ਪਹਿਲੇ 100 ਕਿਲੋਮੀਟਰ ਦੇ ਅੰਦਰ ਰੁਕਣ ਦੀ ਇਜਾਜ਼ਤ ਨਹੀਂ ਹੈ ਅਤੇ ਆਬਕਾਰੀ ਵਿਭਾਗ ਦੀਆਂ ਟੀਮਾਂ ਸ਼ੱਕ ਪੈਣ ਤੇ ਇੰਨ੍ਹਾਂ ਦੀ ਅਚਨਚੇਤ ਚੈਕਿੰਗ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਬਕਾਰੀ ਵਿਭਾਗ ਵੱਲੋਂ ਨਾਜਾਇਜ਼ ਸ਼ਰਾਬ ਦੀ ਤਸਕਰੀ ਅਤੇ ਉਤਪਾਦਨ ਨਾਲ ਸਬੰਧਤ ਗਤੀਵਿਧੀਆਂ ਨੂੰ ਜੜ੍ਹੋਂ ਖਤਮ ਕਰਨ ਲਈ ਨਿਯਮਤ ਤੌਰ 'ਤੇ ਇਨਫੋਰਸਮੈਂਟ ਕਾਰਵਾਈਆਂ ਕੀਤੀਆਂ ਜਾ ਰਹੀਆਂ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਪਣੇ ਸੰਬੋਧਨ ਦੇ ਆਖੀਰ ਵਿੱਚ ਆਬਕਾਰੀ ਵਿਭਾਗ ਦੇ ਸਮੁੱਚੇ ਸਟਾਫ ਨੂੰ ਵਿੱਤੀ ਸਾਲ 2022-23 ਦੌਰਾਨ ਆਬਕਾਰੀ ਮਾਲੀਆ ਵਧਾਉਣ ਦੇ ਨਾਲ-ਨਾਲ ਸ਼ਰਾਬ ਮਾਫੀਆ ਦਾ ਲੱਕ ਤੋੜਨ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਵਧਾਈ ਦਿੱਤੀ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਵਿਭਾਗ ਵਿੱਤੀ ਸਾਲ 2023-24 ਦੌਰਾਨ ਮਾਲੀਆ ਇਕੱਠਾ ਕਰਨ ਦੇ ਪੰਜ ਦੇ ਅੰਕੜੇ ਨੂੰ ਪਾਰ ਕਰ ਲਵੇਗਾ।

News 13 April,2023
ਖਰੜ ਦੇ ਲੋਕਾਂ ਨੂੰ ਜਲਦੀ ਹੀ ਮਿਲੇਗੀ ਕਜੌਲੀ ਵਾਟਰ ਵਰਕਸ ਪ੍ਰੋਜੈਕਟ ਤੋਂ ਸਤਹੀ ਪਾਣੀ ਦੀ ਸਪਲਾਈ : ਅਨਮੋਲ ਗਗਨ ਮਾਨ

ਪਹਿਲੇ ਫੇਜ਼ ਵਿੱਚ 5 ਐਮਜੀਡੀ ਟਰੀਟਡ ਸਤਹੀ ਪਾਣੀ ਜੰਡਪੁਰ, ਹਲਾਲਪੁਰ ਅਤੇ ਝੁੰਗੀਆਂ ਰੋਡ ਦੇ ਨਾਲ ਲੱਗਦੇ ਖੇਤਰ ਨੂੰ ਹੋਵੇਗਾ ਸਪਲਾਈ ਪਿੰਡ ਜੰਡਪੁਰ ਦੇ ਨੇੜੇ ਗਮਾਡਾ ਦੁਆਰਾ 7.29 ਕਰੋੜ ਦੀ ਲਾਗਤ ਨਾਲ ਤਿਆਰ ਕੀਤਾ ਜਾ ਰਿਹਾ ਹੈ ਵਾਟਰ ਟ੍ਰੀਟਮੈਂਟ ਪਲਾਂਟ ਚੰਡੀਗੜ੍ਹ, 13 ਅਪ੍ਰੈਲ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੁਦਰਤੀ ਸਰੋਤਾਂ ਰਾਹੀ ਮਿਲ ਰਹੇ ਪਾਣੀ ਦੀ ਸਰਵੋਤਮ ਵਰਤੋਂ ਕਰਨ ਲਈ ਵਿਸ਼ੇਸ ਕਦਮ ਚੁੱਕੇ ਜਾ ਰਹੇ ਹਨ। ਸੂਬਾ ਸਰਕਾਰ ਵੱਲੋਂ ਖਰੜ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਡਿੱਗਣ ਕਾਰਨ ਪੀਣ ਵਾਲੇ ਪਾਣੀ ਦੀ ਕਮੀ ਨੂੰ ਦੂਰ ਕਰਨ ਲਈ ਕਜੌਲੀ ਵਾਟਰ ਵਰਕਸ ਤੋਂ ਸਰਫੇਸ ਵਾਟਰ ਦੀ ਸਪਲਾਈ ਕਰਨ ਸਬੰਧੀ ਉਲੀਕੇ ਗਏ ਪ੍ਰੋਜੈਕਟ ਉਤੇ ਬਹੁਤ ਤੇਜ਼ੀ ਕੰਮ ਨਾਲ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਲੇਬਰ, ਨਿਵੇਸ਼ ਪ੍ਰੋਤਸ਼ਾਹਨ ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਖਰੜ ਦੇ ਲੋਕ ਪਾਣੀ ਦੀ ਸਮੱਸਿਆ ਨਾਲ ਕਾਫੀ ਸਮੇਂ ਜੂਝ ਰਹੇ ਹਨ। ਉਨ੍ਹਾਂ ਕਿਹਾ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਸੂਬਾ ਸਰਕਾਰ ਵੱਲੋਂ 7.29 ਕਰੋੜ ਰੁਪਏ ਦੀ ਲਾਗਤ ਨਾਲ ਕਜੌਲੀ ਵਾਟਰ ਵਰਕਸ ਤੋਂ ਸਰਫੇਸ ਵਾਟਰ ਪ੍ਰੋਜੈਕਟ ਤਿਆਰ ਕੀਤਾ ਜਾ ਰਿਹਾ ਹੈ। ਮੰਤਰੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੇ ਫੇਜ਼-1 ਵਿੱਚ ਹਲਕਾ ਖਰੜ ਦੇ ਪਿੰਡ ਜੰਡਪੁਰ ਦੇ ਨੇੜੇ ਗਮਾਡਾ ਦੁਆਰਾ ਬਣਾਏ ਜਾ ਰਹੇ ਮੌਜੂਦਾ ਵਾਟਰ ਟ੍ਰੀਟਮੈਂਟ ਪਲਾਂਟ ਤੋਂ 5 ਐਮਜੀਡੀ ਟਰੀਟਡ ਸਤਹੀ ਪਾਣੀ ਜੰਡਪੁਰ, ਹਲਾਲਪੁਰ ਅਤੇ ਝੁੰਗੀਆਂ ਰੋਡ ਦੇ ਨਾਲ ਲੱਗਦੇ ਖੇਤਰ ਨੂੰ ਸਪਲਾਈ ਕੀਤਾ ਜਾਵੇਗਾ। ਜਿਸ ਨਾਲ ਲੋਕਾਂ ਨੂੰ ਸੁੱਧ ਪਾਣੀ ਦੀ ਮੁਸਕਲ ਤੋਂ ਵੱਡੀ ਰਾਹਤ ਮਿਲੇਗੀ । ਇਸ ਤੋਂ ਇਲਾਵਾ ਮੰਤਰੀ ਨੇ ਦੱਸਿਆ ਕਿ ਲੋਕਾਂ ਨੂੰ ਪੀਣ ਵਾਲੇ ਸਾਫ ਪਾਣੀ ਦੀ ਸਪਲਾਈ ਕਰਨ ਸਬੰਧੀ ਤਿਆਰ ਕੀਤੇ ਜਾ ਰਹੇ ਇਸ ਵਾਟਰ ਟ੍ਰੀਟਮੈਂਟ ਪਲਾਂਟ ਪ੍ਰੋਜੈਕਟ ਤੇ 7.29 ਕਰੋੜ ਰੁਪਏ ਦਾ ਖਰਚਾ ਆਵੇਗਾ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਸਬੰਧੀ ਹੋਣ ਵਾਲਾ ਖਰਚੇ ਲਈ ਲੋੜੀਂਦੇ ਫੰਡਜ਼ ਨਗਰ ਕੌਂਸਲ, ਖਰੜ ਵੱਲੋਂ ਮੁਹੱਈਆ ਕਰਵਾਏ ਜਾਣਗੇ। ਇਸ ਤੋਂ ਇਲਾਵਾ ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ ਵਿੱਚ ਪੀ.ਆਰ.-7 ਸੜਕ ਦੇ ਨਾਲ ਝੁੰਗੀਆਂ ਰੋਡ ਤੱਕ 600/400 ਮਿਲੀਮੀਟਰ ਦੀ ਟਰਾਂਸਮਿਸ਼ਨ ਲਾਈਨ ਵਿਛਾਉਣਾ ਅਤੇ ਮੌਜੂਦਾ ਡਿਸਟ੍ਰੀਬਿਊਸ਼ਨ ਨੈੱਟਵਰਕ ਨਾਲ ਕੁਨੈਕਸ਼ਨ ਸ਼ਾਮਲ ਹੋਵੇਗਾ। ਉਨਾਂ ਕਿਹਾ ਕਿ ਸੂਬਾ ਸਰਕਾਰ ਇਹ ਪਹਿਲਕਦਮੀ ਪੰਜਾਬ ਵਿੱਚ ਟਿਕਾਊ ਜਲ ਪ੍ਰਬੰਧਨ ਵੱਲ ਇੱਕ ਮਹੱਤਵਪੂਰਨ ਕਦਮ ਹੈ ਕਿਉਂਕਿ ਇਸਦਾ ਉਦੇਸ਼ ਸਤਹੀ ਜਲ ਸਰੋਤਾਂ ਦੀ ਵਰਤੋਂ ਕਰਕੇ ਖਰੜ ਸ਼ਹਿਰ ਵਿੱਚ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਹੇਠਾਂ ਜਾਣ ਤੋਂ ਰੋਕਣਾ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਟਿਕਾਊ ਭਵਿੱਖ ਨੂੰ ਯਕੀਨੀ ਬਣਾਉਣ ਲਈ ਜਲ ਸਰੋਤਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਸੰਭਾਲ ਅਤੇ ਪ੍ਰਬੰਧਨ ਲਈ ਸਮਰਪਿਤ ਹੈ। ਇਸ ਮੌਕੇ ਕੈਬਨਿਟ ਮੰਤਰੀ ਨੇ ਜਨਤਾ ਨੂੰ ਅਪੀਲ ਕੀਤੀ ਕਿ ਉਹ ਕੀਮਤੀ ਕੁਦਰਤੀ ਸਰੋਤਾਂ ਦੀ ਸੁਰੱਖਿਆ ਅਤੇ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਅਜਿਹੀਆਂ ਪਹਿਲਕਦਮੀਆਂ ਦਾ ਸਮਰਥਨ ਕਰਨ ਅਤੇ ਇਸ ਵਿੱਚ ਹਿੱਸਾ ਵੀ ਲੈਣ ਨੂੰ ਯਕੀਨੀ ਬਣਾਉਣ।

News 13 April,2023
ਪੰਜਾਬ ਸਰਕਾਰ ਵੱਲੋਂ 'ਪਰਿਵਰਤਨ' ਸਕੀਮ ਅਧੀਨ ਮੁਫ਼ਤ ਦਿੱਤੀ ਜਾਵੇਗੀ ਹੁਨਰ ਸਿਖਲਾਈ

ਰੋਜ਼ਗਾਰ ਉਤਪਤੀ ਤੇ ਹੁਨਰ ਵਿਕਾਸ ਮੰਤਰੀ ਅਮਨ ਅਰੋੜਾ ਵੱਲੋਂ 'ਪਰਿਵਰਤਨ' ਸਕੀਮ ਦਾ ਆਗ਼ਾਜ਼ • 2100 ਵਿਦਿਆਰਥੀਆਂ ਨੂੰ ਚੋਣਵੇਂ ਸੱਤ ਕੋਰਸਾਂ ਲਈ ਦਿੱਤੀ ਜਾਵੇਗੀ ਸਿਖਲਾਈ ਚੰਡੀਗੜ੍ਹ, 13 ਅਪ੍ਰੈਲ: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸੋਚ ਤਹਿਤ ਨੌਜਵਾਨਾਂ ਨੂੰ ਹੁਨਰਮੰਦ ਬਣਾ ਕੇ ਨੌਕਰੀਆਂ ਦੇ ਯੋਗ ਬਣਾਉਣ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ 'ਪਰਿਵਰਤਨ' ਸਕੀਮ ਦੀ ਸ਼ੁਰੂਆਤ ਕੀਤੀ। ਇਸ ਸਕੀਮ ਤਹਿਤ ਵਿਦਿਆਰਥੀਆਂ ਨੂੰ ਜ਼ਿਆਦਾ ਮੰਗ ਵਾਲੇ ਚੋਣਵੇਂ ਸੱਤ ਕੋਰਸਾਂ (ਜੌਬ ਰੋਲਜ਼) ਲਈ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮੰਤਵ ਲਈ ਪਲਾਟ ਨੰਬਰ 1-15, ਸੈਕਟਰ-101, ਅਲਫ਼ਾ ਆਈ.ਟੀ. ਸਿਟੀ, ਐਸ.ਏ.ਐਸ. ਨਗਰ ਵਿਖੇ ਸਿਖਲਾਈ ਦੇਣ ਲਈ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਇੱਕ ਕੇਂਦਰ ਸਥਾਪਤ ਕੀਤਾ ਗਿਆ ਹੈ। ਸਕੀਮ ਦੀ ਸ਼ੁਰੂਆਤ ਕਰਨ ਤੋਂ ਬਾਅਦ ਸ੍ਰੀ ਅਮਨ ਅਰੋੜਾ ਨੇ ਇਸ ਸੈਂਟਰ ਦਾ ਨਿਰੀਖਣ ਕੀਤਾ ਅਤੇ ਉਥੇ ਸਿਖਲਾਈ ਪ੍ਰਾਪਤ ਕਰ ਰਹੇ ਨੌਜਵਾਨਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਲਈ ਇਸ ਤਰ੍ਹਾਂ ਦੀਆਂ ਸਕੀਮਾਂ ਸਮੇਂ ਦੀ ਲੋੜ ਹਨ। ਉਨ੍ਹਾਂ ਕਿਹਾ ਕਿ ਇਹ ਉਦਯੋਗਾਂ ਨੂੰ ਹੁਨਰਮੰਦ ਮਨੁੱਖੀ ਸ਼ਕਤੀ ਪ੍ਰਦਾਨ ਕਰਨ ਵਿੱਚ ਵੀ ਸਹਾਈ ਸਿੱਧ ਹੋਵੇਗਾ। ਡਾਇਰੈਕਟਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਨੌਜਵਾਨਾਂ ਨੂੰ ਸੱਤ ਸਿਖਲਾਈ ਕੋਰਸਾਂ ਵਿੱਚ ਸਿਖਲਾਈ ਦਿੱਤੀ ਜਾਵੇਗੀ, ਜਿਸ ਵਿੱਚ ਜਨਰਲ ਡਿਊਟੀ ਅਸਿਸਟੈਂਟ, ਮੈਡੀਕਲ ਲੈਬ ਟੈਕਨੀਸ਼ੀਅਨ, ਹਸਪਤਾਲ ਫਰੰਟ ਡੈਸਕ ਐਗਜ਼ੀਕਿਊਟਿਵ, ਰਿਟੇਲ ਸੇਲਜ਼ ਐਸੋਸੀਏਟ-ਕਮ-ਕੈਸ਼ੀਅਰ, ਅਕਾਊਂਟ ਐਗਜ਼ੀਕਿਊਟਿਵ, ਜੂਨੀਅਰ ਸਾਫਟਵੇਅਰ ਡਿਵੈੱਲਪਰ, ਸਰਚ ਇੰਜਣ ਮਾਰਕੀਟਿੰਗ ਐਗਜ਼ੀਕਿਊਟਿਵ ਸ਼ਾਮਲ ਹਨ। ਇਸ ਸਕੀਮ ਬਾਰੇ ਹੋਰ ਜਾਣਕਾਰੀ ਦਿੰਦਿਆਂ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ 10ਵੀਂ ਅਤੇ 12ਵੀਂ ਪਾਸ (ਕੋਰਸ ਅਨੁਸਾਰ) ਵਿਦਿਆਰਥੀ ਇਸ ਸਕੀਮ ਅਧੀਨ ਆਪਣੇ ਆਪ ਨੂੰ ਰਜਿਸਟਰ ਅਤੇ ਸਰਟੀਫਾਈਡ ਕਰਵਾ ਸਕਦੇ ਹਨ। ਪੀ.ਐਸ.ਡੀ.ਐਮ. ਦੀ ਸੀ.ਐਸ.ਆਰ. ਸਕੀਮ ਤਹਿਤ ਸੂਬੇ ਭਰ ਦੇ 2100 ਵਿਦਿਆਰਥੀਆਂ ਨੂੰ ਇਹ ਸਿਖਲਾਈ ਮੁਫ਼ਤ ਦਿੱਤੀ ਜਾਵੇਗੀ। ਸਿਖਲਾਈ ਤੋਂ ਬਾਅਦ ਉਮੀਦਵਾਰਾਂ ਨੂੰ ਉਨ੍ਹਾਂ ਦੇ ਕੋਰਸ ਲਈ ਕੌਮੀ ਹੁਨਰ ਵਿਕਾਸ ਨਿਗਮ (ਐਨ.ਐਸ.ਡੀ.ਸੀ.) ਤਹਿਤ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ। ਕੋਰਸ ਦਾ ਪਾਠਕ੍ਰਮ ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮਵਰਕ (ਐਨ.ਐਸ.ਕਿਊ.ਐਫ.) ਅਨੁਸਾਰ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਵਿਭਾਗ ਹੁਨਰ ਵਿਕਾਸ ਸਕੀਮਾਂ ਬਣਾਉਣ ਅਤੇ ਚਲਾਉਣ ਲਈ ਇਸ ਮਿਸ਼ਨ ਨੂੰ ਸਰਕਾਰ ਲਈ ਸੰਪਰਕ ਦਾ ਸਿੰਗਲ ਪੁਆਇੰਟ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਜ਼ਿਕਰਯੋਗ ਹੈ ਕਿ ਪਰਿਵਰਤਨ ਸਕੀਮ, ਜੋ ਪੰਜਾਬ ਹੁਨਰ ਵਿਕਾਸ ਮਿਸ਼ਨ ਅਤੇ ਐਚ.ਡੀ.ਐਫ.ਸੀ. ਬੈਂਕ ਲਿਮਟਿਡ ਦੀ ਇੱਕ ਪਹਿਲਕਦਮੀ ਹੈ, ਨੂੰ ਟਰੇਨਿੰਗ ਪਾਰਟਨਰ ਮੈਸਰਜ਼ ਓਰੀਅਨ ਐਜੂਕੇਸ਼ਨਲ ਸੁਸਾਇਟੀ ਰਾਹੀਂ ਲਾਗੂ ਕੀਤਾ ਜਾਵੇਗਾ।

News 13 April,2023
ਹਰੇਕ ਗੱਲ 'ਤੇ ਕੇਂਦਰ ਦੀਆਂ ਮਿੰਨਤਾਂ ਨਹੀਂ ਕਰਾਂਗੇ- ਮੁੱਖ ਮੰਤਰੀ

ਕਣਕ ਦੀ ਖਰੀਦ 'ਤੇ ਲਾਏ ਕੱਟ 'ਤੇ ਮੁੱਖ ਮੰਤਰੀ ਦੀ ਕੇਂਦਰ ਨੂੰ ਦੋ ਟੁੱਕ ਕੇਂਦਰ ਵੱਲੋਂ ਮੁੱਲ ਵਿਚ ਕੀਤੀ ਕਟੌਤੀ ਦੀ ਭਰਪਾਈ ਸਾਡੀ ਸਰਕਾਰ ਕਰੇਗੀ-ਮੁੱਖ ਮੰਤਰੀ ਨੁਕਸਾਨ ਝੱਲ ਰਹੇ ਕਿਸਾਨਾਂ ਨਾਲ ਡਟ ਕੇ ਖੜ੍ਹੀ ਹੈ ਪੰਜਾਬ ਸਰਕਾਰ-ਮੁੱਖ ਮੰਤਰੀ ਨਿਹਾਲਗੜ੍ਹ (ਸੰਗਰੂਰ), 13 ਅਪ੍ਰੈਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਮੀਂਹ ਤੇ ਹਨੇਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਕਿਸਾਨਾਂ ਨੂੰ ਦੇਣ ਲਈ ਕੇਂਦਰ ਸਰਕਾਰ ਦੀਆਂ ਮਿੰਨਤਾਂ ਨਹੀਂ ਕੱਢਾਂਗੇ ਸਗੋਂ ਖਰਾਬ ਹੋਈ ਕਣਕ ਦੀ ਫਸਲ ਉਤੇ ਭਾਰਤ ਸਰਕਾਰ ਵੱਲੋਂ ਮੁੱਲ ਵਿਚ ਕੀਤੀ ਕਟੌਤੀ ਨਾਲ ਕਿਸਾਨਾਂ ਨੂੰ ਹੋਣ ਵਾਲੇ ਨੁਕਸਾਨ ਦੀ ਭਰਪਾਈ ਸੂਬਾ ਸਰਕਾਰ ਕਰੇਗੀ। ਮਹਾਨ ਆਜ਼ਾਦੀ ਘੁਲਾਟੀਏ ਤੇਜਾ ਸਿੰਘ ਸੁਤੰਤਰ ਦੇ ਪਰਦੇ ਤੋਂ ਬੁੱਤ ਹਟਾਉਣ ਤੋਂ ਬਾਅਦ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਕਿਹਾ, “ਅਸੀਂ ਫਸਲ ਦੇ ਮੁੱਲ ਵਿਚ ਕਟੌਤੀ ਨਾ ਕਰਨ ਲਈ ਕੇਂਦਰ ਅੱਗੇ ਤਰਲੇ ਨਹੀਂ ਕੱਢਾਂਗੇ ਪਰ ਜਦੋਂ ਕੇਂਦਰ ਸਰਕਾਰ ਕੌਮੀ ਅਨਾਜ ਭੰਡਾਰ ਲਈ ਸਾਥੋਂ ਕਣਕ-ਝੋਨੇ ਸਪਲਾਈ ਮੰਗੇਗੀ, ਓਸ ਵੇਲੇ ਅਸੀਂ ਕਿਸਾਨਾਂ ਦੇ ਹਿੱਤ ਵਿਚ ਮੁਆਵਜ਼ਾ ਮੰਗਾਂਗੇ।” ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਬੇਮੌਸਮੇ ਮੀਂਹ ਕਾਰਨ ਫਸਲਾਂ ਦਾ ਭਾਰੀ ਨੁਕਸਾਨ ਸਹਿਣਾ ਪਿਆ ਪਰ ਕੇਂਦਰ ਸਰਕਾਰ ਨੇ ਔਖੇ ਸਮੇਂ ਕਿਸਾਨਾਂ ਦੀ ਬਾਂਹ ਨਹੀਂ ਫੜੀ। ਉਲਟਾ ਨੁਕਸਾਨੀ ਫਸਲ, ਸੁੰਗੜੇ ਤੇ ਟੁੱਟੇ ਦਾਣਿਆਂ ਅਤੇ ਵੱਧ ਨਮੀ ਕਾਰਨ ਮੁੱਲ ਵਿਚ ਕਟੌਤੀ ਕਰਕੇ ਕਿਸਾਨਾਂ ਦੇ ਜ਼ਖ਼ਮਾਂ ਉਤੇ ਲੂਣ ਛਿੜਕਿਆ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਨੇ ਸੁੰਗੜੇ ਤੇ ਟੁੱਟੇ ਦਾਣਿਆਂ ਲਈ 18 ਫੀਸਦੀ ਤੱਕ ਢਿੱਲ ਦੇਣ ਦੇ ਨਾਲ ਹੀ ਸ਼ਰਤਾਂ ਥੋਪ ਦਿੱਤੀਆਂ। ਇਸ ਬਾਰੇ ਹੋਰ ਵਿਸਥਾਰ ਵਿਚ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਛੇ ਫੀਸਦੀ ਤੱਕ ਸੁੰਗੜੇ ਤੇ ਟੁੱਟੇ ਦਾਣਿਆਂ ਵਾਲੀ ਫਸਲ ਲਈ ਮੁੱਲ ਵਿਚ ਕੋਈ ਕਟੌਤੀ ਨਹੀਂ ਪਰ ਛੇ ਫੀਸਦੀ ਤੋਂ ਅੱਠ ਫੀਸਦੀ ਤੱਕ ਟੁੱਟੇ ਤੇ ਸੁੰਗੜੇ ਦਾਣਿਆਂ ਵਾਲੀ ਫਸਲ ਉਤੇ ਮੁੱਲ ਵਿਚ ਪ੍ਰਤੀ ਕੁਇੰਟਲ 5.31 ਰੁਪਏ ਦੀ ਕਟੌਤੀ ਲਾਗੂ ਕੀਤੀ ਗਈ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਅੱਠ ਤੋਂ 10 ਫੀਸਦੀ ਤੱਕ ਪ੍ਰਤੀ ਕੁਇੰਟਲ 10.62 ਰੁਪਏ ਕਟੌਤੀ ਜਦਕਿ 10 ਤੋਂ 12 ਫੀਸਦੀ ਤੱਕ ਪ੍ਰਤੀ ਕੁਇੰਟਲ 15.93 ਰੁਪਏ ਕਟੌਤੀ ਦੀ ਸ਼ਰਤ ਲਾ ਦਿੱਤੀ ਗਈ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਦੇ ਇਸ ਆਪਹੁਦਰੇ ਫੈਸਲੇ ਨਾਲ 12 ਫੀਸਦੀ ਤੋਂ 14 ਫੀਸਦੀ ਤੱਕ ਸੁੰਗੜੇ ਤੇ ਟੁੱਟੇ ਦਾਣਿਆਂ ਵਾਲੀ ਫਸਲ ਦੇ ਮੁੱਲ ਵਿਚ ਪ੍ਰਤੀ ਕੁਇੰਟਲ ਵਿਚ 21.25 ਰੁਪਏ ਦੀ ਕਾਟ, 14 ਤੋਂ 16 ਫੀਸਦੀ ਤੱਕ ਪ੍ਰਤੀ ਕੁਇੰਟਲ 26.56 ਰੁਪਏ ਦੀ ਕਾਟ ਜਦਕਿ 16 ਤੋਂ 18 ਫੀਸਦੀ ਤੱਕ ਮੁੱਲ ਵਿਚ ਪ੍ਰਤੀ ਕੁਇੰਟਲ 31.87 ਰੁਪਏ ਕਟੌਤੀ ਦੀ ਸ਼ਰਤ ਥੋਪ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਦੇ ਫੈਸਲੇ ਮੁਤਾਬਕ ਕਣਕ ਦੇ 10 ਫੀਸਦੀ ਬਦਰੰਗ ਦਾਣਿਆਂ ਵਿਚ ਮੁੱਲ ਵਿਚ ਕੋਈ ਕਟੌਤੀ ਨਹੀਂ। ਉਨ੍ਹਾਂ ਕਿਹਾ ਕਿ 10 ਫੀਸਦੀ ਤੋਂ 80 ਫੀਸਦੀ ਬਦਰੰਗ ਫਸਲ ਉਤੇ ਪ੍ਰਤੀ ਕੁਇੰਟਲ 5.31 ਰੁਪਏ ਦਾ ਕੱਟ ਲੱਗੇਗਾ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਨੇ ਪਹਿਲਾਂ ਹੀ ਸੂਬੇ ਦਾ ਜੀ.ਐਸ.ਟੀ. ਅਤੇ ਆਰ.ਡੀ.ਐਫ. ਦਾ ਬਣਦਾ ਹਿੱਸਾ ਅਜੇ ਤੱਕ ਜਾਰੀ ਨਹੀਂ ਕੀਤਾ ਅਤੇ ਹੁਣ ਕਿਸਾਨਾਂ ਉਤੇ ਇਹ ਫੈਸਲਾ ਥੋਪ ਦਿੱਤਾ ਜੋ ਪਹਿਲਾਂ ਹੀ ਬੇਮੌਸਮੇ ਮੀਂਹ ਕਾਰਨ ਸੰਕਟ ਵਿੱਚੋਂ ਗੁਜ਼ਰ ਰਹੇ ਹਨ। ਕਿਸਾਨਾਂ ਨੂੰ ਕੋਈ ਫਿਕਰ ਨਾ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਪੱਧਰ ਉਤੇ ਕਿਸਾਨਾਂ ਦੇ ਹਿੱਤ ਮਹਿਫੂਜ਼ ਰੱਖਣ ਦੇ ਸਮਰੱਥ ਹੈ ਅਤੇ ਅਨੰਦਾਤਿਆਂ ਦੀ ਮਦਦ ਲਈ ਕੇਂਦਰ ਅੱਗੇ ਹੱਥ ਨਹੀਂ ਅੱਡੇਗੀ। ਉਨ੍ਹਾਂ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਕਿਸਾਨਾਂ ਦੀ ਬਾਂਹ ਫੜਨ ਦੀ ਬਜਾਏ ਕੇਂਦਰ ਨੇ ਪ੍ਰਭਾਵਿਤ ਫਸਲ, ਕਣਕ ਦੇ ਸੁੰਗੜੇ ਤੇ ਟੁੱਟੇ ਦਾਣਿਆਂ ਕਾਰਨ ਮੁੱਲ ਵਿਚ ਕਟੌਤੀ ਕਰਨ ਦਾ ਫੈਸਲਾ ਲਿਆ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਗੰਭੀਰ ਸਥਿਤੀ ਵਿਚ ਕਿਸਾਨਾਂ ਨਾਲ ਮੋਢੇ ਨਾਲ ਮੋਢੇ ਜੋੜ ਕੇ ਖੜ੍ਹੀ ਹੈ ਅਤੇ ਕੇਂਦਰ ਸਰਕਾਰ ਵੱਲੋਂ ਮੁੱਲ ਵਿਚ ਕਟੌਤੀ ਨਾਲ ਕਿਸਾਨਾਂ ਨੂੰ ਹੋਣ ਵਾਲੇ ਨੁਕਸਾਨ ਦਾ ਸਾਰਾ ਖਰਚਾ ਸੂਬਾ ਸਰਕਾਰ ਸਹਿਣ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ ਅਤੇ ਸੂਬਾ ਸਰਕਾਰ ਨੇ ਕਿਸਾਨਾਂ ਦੀਆਂ ਫਸਲਾਂ ਦੇ ਖਰਾਬੇ ਲਈ ਮੁਆਵਜ਼ਾ ਰਾਸ਼ੀ ਵਿਚ 25 ਫੀਸਦੀ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ 75 ਫੀਸਦੀ ਤੋਂ ਵੱਧ ਖਰਾਬੇ ਵਾਲੇ ਕਿਸਾਨਾਂ ਨੂੰ ਸੂਬਾ ਸਰਕਾਰ ਇਸ ਵਾਰ ਪ੍ਰਤੀ ਏਕੜ 15000 ਰੁਪਏ ਦਾ ਮੁਆਵਜ਼ਾ ਦੇਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਹਰ ਕੀਮਤ ਉਤੇ ਕਿਸਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾ ਰਹੀ ਹੈ ਅਤੇ ਵਿਸਾਖੀ ਤੋਂ ਪਹਿਲਾਂ ਖਰਾਬੇ ਦਾ ਮੁਆਵਜ਼ਾ ਵੰਡ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿਚ ਕਿਸਾਨਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਗਿਰਦਾਵਰੀ ਕਰਵਾਉਣ ਤੋਂ ਪਹਿਲਾਂ ਕਿਸਾਨਾਂ ਨੂੰ ਇਸ ਪ੍ਰਕਿਰਿਆ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਗਿਰਦਾਵਰੀ ਸਿਰਫ਼ ਦਫ਼ਤਰਾਂ ਜਾਂ ਸਿਆਸੀ ਤੌਰ ਉਤੇ ਰਸੂਖਦਾਰ ਲੋਕਾਂ ਦੇ ਘਰਾਂ ਵਿਚ ਹੀ ਹੁੰਦੀ ਸੀ ਪਰ ਹੁਣ ਨਿਰਪੱਖ ਢੰਗ ਨਾਲ ਗਿਰਦਾਵਰੀ ਕੀਤੀ ਜਾ ਰਹੀ ਹੈ ਤਾਂ ਕਿ ਹਰੇਕ ਕਿਸਾਨ ਨੂੰ ਮੁਆਵਜ਼ਾ ਮਿਲ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਖੇਤਰ ਵਿੱਚ ਕੰਮ ਕਰਦਿਆਂ ਸੂਬਾ ਸਰਕਾਰ ਨੇ ਪਹਿਲਾਂ ਹੀ ਗੰਨੇ ਦੇ ਸਾਰੇ ਬਕਾਏ ਦਾ ਭੁਗਤਾਨ ਕਰ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਨੇ ਕਿਸਾਨਾਂ ਨੂੰ ਪਿਛਲੇ ਸਾਲ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਈ ਅਤੇ ਇਸ ਸਾਲ ਵੀ ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

News 13 April,2023
ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਨੇ ਮਿਊਜ਼ੀਅਮ ਕੀਤਾ ਲੋਕਾਂ ਨੂੰ ਸਮਰਪਿਤ

ਅਤਿ-ਆਧੁਨਿਕ ਤਕਨੀਕ ਅਤੇ ਆਡੀਓ-ਵੀਡੀਓ ਪੇਸ਼ਕਾਰੀ ਨਾਲ ਲੈਸ ਅਜਾਇਬ ਘਰ ਗੁਰੂ ਸਾਹਿਬ ਦੀ ਸੋਚ ਲੋਕਾਂ ਤੱਕ ਪਹੁੰਚਾਉਣ 'ਚ ਸਹਾਈ ਹੋਵੇਗਾ ਸੂਬੇ ਦਾ ਇਕ ਹੋਰ ਟੋਲ ਪਲਾਜ਼ਾ ਬੰਦ ਕਰਵਾਉਣ ਦਾ ਕੀਤਾ ਐਲਾਨ ਸ੍ਰੀ ਆਨੰਦਪੁਰ ਸਾਹਿਬ, 11 ਅਪ੍ਰੈਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਨਵੀਨੀਕਰਨ ਤੋਂ ਬਾਅਦ ਗੁਰੂ ਤੇਗ ਬਹਾਦਰ ਮਿਊਜ਼ੀਅਮ ਲੋਕਾਂ ਨੂੰ ਸਮਰਪਿਤ ਕੀਤਾ ਅਤੇ ਲੋਕਾਂ ਨੂੰ ਨੌਵੇਂ ਪਾਤਸ਼ਾਹ ਵੱਲੋਂ ਦਿਖਾਏ ਧਾਰਮਿਕ ਨਿਰਪੱਖਤਾ ਤੇ ਮਨੁੱਖਤਾ ਦੀ ਸੇਵਾ ਦੇ ਉੱਚੇ-ਸੁੱਚੇ ਵਿਚਾਰਾਂ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਲਈ ਆਖਿਆ। ਇੱਥੇ ਪੰਜ ਪਿਆਰਾ ਪਾਰਕ ਵਿੱਚ ਚੱਲ ਰਹੇ ਕੰਮ ਦੀ ਸਮੀਖਿਆ ਕਰਨ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਵੱਲੋਂ ਵਰੋਸਾਇਆ ਪਵਿੱਤਰ ਸ਼ਹਿਰ ਸ੍ਰੀ ਆਨੰਦਪੁਰ ਸਾਹਿਬ ਸਮਾਜਿਕ ਬਰਾਬਰੀ ਤੇ ਧਰਮ ਨਿਰਪੱਖਤਾ ਦਾ ਧੁਰਾ ਹੈ ਕਿਉਂਕਿ ਨੌਵੇਂ ਪਾਤਸ਼ਾਹ ਨੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਪਣੇ ਜੀਵਨ ਦਾ ਬਲੀਦਾਨ ਦਿੱਤਾ। ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਦਿਖਾਏ ਆਤਮ ਬਲੀਦਾਨ ਦੇ ਰਾਹ ਨੂੰ ਜ਼ਿੰਦਗੀ ਵਿੱਚ ਅਪਨਾਉਣ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਨੇ ਮਨੁੱਖਤਾ ਤੇ ਧਾਰਮਿਕ ਨਿਰਪੱਖਤਾ ਦੀਆਂ ਕਦਰਾਂ ਕੀਮਤਾਂ ਨੂੰ ਬਰਕਰਾਰ ਰੱਖਣ ਤੋਂ ਇਲਾਵਾ ਧਾਰਮਿਕ ਆਜ਼ਾਦੀ ਦੀ ਰਾਖੀ ਲਈ ਬਲੀਦਾਨ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਵਿੱਚ ਸਾਰੇ ਮਨੁੱਖਾਂ ਦੇ ਇਕੋ ਜੋਤ ਵਿੱਚੋਂ ਉਪਜਣ, ਭਾਈਚਾਰਕ ਸਾਂਝ, ਸੱਚ ਦੇ ਰਾਹ ਉਤੇ ਚੱਲਣ, ਬਹਾਦਰੀ ਤੇ ਦਿਆ ਦਾ ਮਾਰਗ ਦਿਖਾਇਆ ਗਿਆ ਹੈ, ਜਿਸ ਉਤੇ ਸਾਰਿਆਂ ਨੂੰ ਚੱਲਣ ਦੀ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮਨੁੱਖਤਾ ਦੇ ਇਤਿਹਾਸ ਵਿੱਚ ਧਰਮ ਦੀ ਰਾਖੀ ਲਈ ਗੁਰੂ ਤੇਗ ਬਹਾਦਰ ਜੀ ਵੱਲੋਂ ਦਿੱਤਾ ਬਲੀਦਾਨ ਅਦੁੱਤੀ ਹੈ ਅਤੇ ਇਹ ਸਮੁੱਚੀ ਮਾਨਵਤਾ ਲਈ ਇਕ ਮਿਸਾਲ ਹੈ। ਉਨ੍ਹਾਂ ਕਿਹਾ ਕਿ ਇਹ ਮਿਊਜ਼ੀਅਮ ਨੌਵੇਂ ਪਾਤਸ਼ਾਹ ਨੂੰ ਨਿਮਾਣੀ ਜਿਹੀ ਸ਼ਰਧਾਂਜਲੀ ਹੈ, ਜਿਨ੍ਹਾਂ ਧਾਰਮਿਕ ਆਜ਼ਾਦੀ ਤੇ ਸੱਚ ਦੇ ਮਾਰਗ ਉਤੇ ਚੱਲਣ ਵਾਲੀਆਂ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣ ਲਈ ਲਾਮਿਸਾਲ ਕੁਰਬਾਨੀ ਦਿੱਤੀ। ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਮਹਾਨ ਬਲੀਦਾਨ ਸਾਨੂੰ ਸਾਰਿਆਂ ਨੂੰ ਚੇਤੇ ਰੱਖਣਾ ਚਾਹੀਦਾ ਹੈ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਦੁਨੀਆ ਦੇ ਕੋਨੇ-ਕੋਨੇ ਤੱਕ ਜ਼ਰੂਰ ਪਹੁੰਚਾਉਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਜੀਵਨ ਤੇ ਫਲਸਫ਼ਾ ਸਮੁੱਚੀ ਮਾਨਵਤਾ ਲਈ ਮਾਰਗ ਦਰਸ਼ਕ ਹੈ ਅਤੇ ਇਹ ਮਿਊਜ਼ੀਅਮ ਜਿੱਥੇ ਇਕ ਪਾਸੇ ਇਸ ਸ਼ਾਨਾਮੱਤੀ ਵਿਰਾਸਤ ਬਾਰੇ ਲੋਕਾਂ ਨੂੰ ਜਾਣੂੰ ਕਰਵਾਏਗਾ, ਉੱਥੇ ਦੂਜੇ ਪਾਸੇ ਲੋਕਾਂ ਦੇ ਆਪਸੀ ਰਿਸ਼ਤਿਆਂ ਨੂੰ ਮਜ਼ਬੂਤ ਕਰੇਗਾ। ਸ੍ਰੀ ਆਨੰਦਪੁਰ ਸਾਹਿਬ ਦੇ ਨੀਂਹ ਪੱਥਰ ਨੂੰ ਭਾਰਤੀ ਇਤਿਹਾਸ ਦੀ ਕ੍ਰਾਂਤੀਕਾਰੀ ਘਟਨਾ ਦੱਸਦਿਆਂ ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਨੇ ਇਸੇ ਪਵਿੱਤਰ ਧਰਤੀ ਉਤੇ ਸਮਾਜਿਕ ਬਰਾਬਰੀ ਤੇ ਧਾਰਮਿਕ ਨਿਰਪੱਖਤਾ ਦੀ ਨੀਂਹ ਰੱਖੀ। ਉਨ੍ਹਾਂ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਨੇ ਇਸ ਪਵਿੱਤਰ ਧਰਤੀ ਉਤੇ ਖ਼ਾਲਸਾ ਪੰਥ ਦੀ ਨੀਂਹ ਰੱਖੀ, ਜਿਹੜੀ ਦੇਸ਼ ਵਿੱਚ ਜਾਤ-ਪਾਤ ਰਹਿਤ ਧਰਮ ਨਿਰਪੱਖ ਸਮਾਜ ਦੀ ਕਾਇਮੀ ਲਈ ਮੀਲ ਪੱਥਰ ਸਾਬਤ ਹੋਈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਵੱਡੇ ਮਾਣ ਵਾਲੀ ਗੱਲ ਹੈ ਕਿ ਇਹ ਮਿਊਜ਼ੀਅਮ ਅਤਿ-ਆਧੁਨਿਕ ਤਕਨਾਲੋਜੀ ਅਤੇ ਆਡੀਓ-ਵੀਡੀਓ ਪੇਸ਼ਕਾਰੀ ਨਾਲ ਲੈਸ ਹੋਣ ਮਗਰੋਂ ਲੋਕਾਂ ਨੂੰ ਮੁੜ ਸਮਰਪਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਮਿਊਜ਼ੀਅਮ ਵਿੱਚ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ ਬਾਰੇ ਕੰਧਾਂ ਉਤੇ ਲੱਗੀਆਂ ਪੇਂਟਿੰਗਾਂ ਰਾਹੀਂ ਹੀ ਦਰਸਾਇਆ ਜਾਂਦਾ ਸੀ ਅਤੇ ਆਡੀਓ-ਵੀਡੀਓ ਪੇਸ਼ਕਾਰੀ ਤੇ ਰੋਸ਼ਨੀਆਂ ਦਾ ਕੋਈ ਪ੍ਰਬੰਧ ਨਹੀਂ ਸੀ। ਭਗਵੰਤ ਮਾਨ ਨੇ ਕਿਹਾ ਕਿ ਇਸ ਮਿਊਜ਼ੀਅਮ ਦੇ ਨਵੀਨੀਕਰਨ ਦਾ ਕੰਮ ਪਿਛਲੇ ਇਕ ਸਾਲ ਦੌਰਾਨ ਬਹੁਤ ਤੇਜ਼ ਗਤੀ ਨਾਲ ਚੱਲਿਆ ਅਤੇ ਇਸ ਉਤੇ ਤਕਰੀਬਨ 2 ਕਰੋੜ ਰੁਪਏ ਦੀ ਲਾਗਤ ਆਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਵੱਲੋਂ ਧਰਮ ਦੀ ਰਾਖੀ ਲਈ ਦਿੱਤੇ ਬਲੀਦਾਨ ਬਾਰੇ ਵਿਸ਼ਾ-ਵਸਤੂ ਅਤੇ ਸਿੱਖਿਆਵਾਂ ਨੂੰ 2ਡੀ ਵਰਗੀ ਆਧੁਨਿਕ ਤਕਨਾਲੋਜੀ ਦੀ ਵਰਤੋਂ ਰਾਹੀਂ ਐਨੀਮੇਸ਼ਨ ਵੀਡੀਓਜ਼, ਰੋਸ਼ਨੀਆਂ ਤੇ ਮੌਖਿਕ ਜਾਣਕਾਰੀ ਰਾਹੀਂ ਦਰਸਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਇਕ ਮੋਬਾਈਲ ਐਪਲੀਕੇਸ਼ਨ ਵੀ ਵਿਕਸਤ ਕੀਤੀ ਗਈ ਹੈ, ਜਿਸ ਦੀ ਆਪਣੇ ਮੋਬਾਈਲ ਫੋਨ ਰਾਹੀਂ ਵਰਤੋਂ ਨਾਲ ਕੋਈ ਵੀ ਵਿਅਕਤੀ ਇੱਥੇ ਸਾਰੀ ਜਾਣਕਾਰੀ ਹਾਸਲ ਕਰ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਨਵੀਨੀਕ੍ਰਿਤ ਅਤਿ-ਆਧੁਨਿਕ ਮਿਊਜ਼ੀਅਮ, ਜਿਹੜਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ, ਸ਼ਰਧਾਲੂਆਂ ਤੇ ਹੋਰ ਆਉਣ ਵਾਲਿਆਂ ਨੂੰ ਇਤਿਹਾਸਕ ਤੱਥਾਂ ਬਾਰੇ ਜਾਣੂੰ ਕਰਵਾਏਗਾ ਅਤੇ ਨੌਜਵਾਨਾਂ ਨੂੰ ਵਿਰਸੇ ਵਿੱਚ ਮਿਲੇ ਬਲੀਦਾਨ ਦੇ ਜਜ਼ਬੇ ਨਾਲ ਰੂ-ਬਰੂ ਕਰਵਾਏਗਾ। ਧਾਰਮਿਕ ਸ਼ਹਿਰਾਂ ਦੇ ਵਿਕਾਸ ਨੂੰ ਨਜ਼ਰਅੰਦਾਜ਼ ਕਰਨ ਲਈ ਅਕਾਲੀ ਲੀਡਰਸ਼ਿਪ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਭਾਵੇਂ ਹਮੇਸ਼ਾ ਵੱਡੇ-ਵੱਡੇ ਦਮਗਜ਼ੇ ਮਾਰਦੇ ਹਨ ਪਰ ਉਨ੍ਹਾਂ ਇਨ੍ਹਾਂ ਸ਼ਹਿਰਾਂ ਦੇ ਵਿਕਾਸ ਲਈ ਕੁੱਝ ਵੀ ਵਿਹਾਰਕ ਕੰਮ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਲੀਡਰਸ਼ਿਪ ਦੀ ਇਸੇ ਉਦਾਸੀਨਤਾ ਕਾਰਨ ਲੋਕਾਂ ਨੇ ਉਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾਇਆ। ਭਗਵੰਤ ਮਾਨ ਨੇ ਕਿਹਾ ਕਿ ਬਾਦਲਾਂ ਨੇ ਸੂਬੇ ਅਤੇ ਇਸ ਦੇ ਲੋਕਾਂ ਨਾਲੋਂ ਵੱਧ ਆਪਣੇ ਸਵਾਰਥਾਂ ਨੂੰ ਅਹਿਮੀਅਤ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਇਨ੍ਹਾਂ ਪਾਰਟੀਆਂ ਨੂੰ ਸਧਾਰਨ ਘਰ ਦੇ ਪੁੱਤ ਵੱਲੋਂ ਸਮਰਪਿਤ ਭਾਵਨਾ ਨਾਲ ਕੀਤੀ ਜਾ ਰਹੀ ਸੇਵਾ ਬਰਦਾਰਸ਼ਤ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੇ ਇਨ੍ਹਾਂ ਪਾਰਟੀਆਂ ਦੇ ਪੰਜਾਬ ਵਿਰੋਧੀ ਅਤੇ ਲੋਕ ਵਿਰੋਧੀ ਪੈਂਤੜੇ ਕਰਕੇ ਹੀ ਸੂਬੇ ਵਿੱਚੋਂ ਇਨ੍ਹਾਂ ਦਾ ਸਫਾਇਆ ਹੋ ਚੁੱਕਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਪਾਰਟੀਆਂ ਅਤੇ ਇਨ੍ਹਾਂ ਦੇ ਲੀਡਰਾਂ ਨੇ ਹਮੇਸ਼ਾ ਆਪਣੇ ਸਵਾਰਥੀ ਹੀ ਪੂਰੇ ਹਨ ਜਦਕਿ ਲੋਕਾਂ ਨੇ ਸੂਬੇ ਦੀ ਸੇਵਾ ਲਈ ਸਧਾਰਨ ਪਰਿਵਾਰਾਂ ਦੇ ਬੱਚਿਆਂ ਨੂੰ ਮੌਕਾ ਦਿੱਤਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਸੂਬਾ ਭਰ ਵਿਚ 500 ਆਮ ਆਦਮੀ ਕਲੀਨਿਕ ਸਮਰਪਿਤ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਵਿਸ਼ਵ ਪੱਧਰੀ ਇਲਾਜ ਸੇਵਾਵਾਂ ਮੁਫ਼ਤ ਮੁਹੱਈਆ ਕਰਵਾ ਰਹੇ ਹਨ ਅਤੇ ਹੁਣ ਤੱਕ 21.21 ਲੱਖ ਮਰੀਜ਼ ਇਲਾਜ ਕਰਵਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਲੱਖਾਂ ਮਰੀਜ਼ਾਂ ਨੇ ਮਹਿਜ਼ ਕੁਝ ਮਹੀਨਿਆਂ ਵਿਚ ਮੁਫਤ ਟੈਸਟ ਕਰਵਾਏ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਫਸਲਾਂ ਦੇ ਖਰਾਬੇ ਦੀ ਮੁਆਵਜ਼ਾ ਰਾਸ਼ੀ ਵਿਚ 25 ਫੀਸਦੀ ਦਾ ਵਾਧਾ ਕਰਕੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਫਸਲ ਦਾ 75 ਫੀਸਦੀ ਤੋਂ ਵੱਧ ਨੁਕਸਾਨ ਹੋਣ ਦੀ ਸੂਰਤ ਵਿਚ ਕਿਸਾਨਾਂ ਨੂੰ ਪ੍ਰਤੀ ਏਕੜ 15000 ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਦਾ ਇਕਮਾਤਰ ਉਦੇਸ਼ ਕਿਸਾਨਾਂ ਨੂੰ ਭਲਾਈ ਨੂੰ ਹਰ ਕੀਮਤ ਉਤੇ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਵਿਸ਼ੇਸ਼ ਗਿਰਦਾਵਰੀ ਚੱਲ ਰਹੀ ਹੈ ਅਤੇ ਵਿਸਾਖੀ ਤੋਂ ਪਹਿਲਾਂ ਮੁਆਵਜ਼ਾ ਵੰਡ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਲਈ 23 ਜ਼ਿਲ੍ਹਿਆਂ ਵਿਚ 117 ਸਕੂਲ ਆਫ ਐਮੀਨੈਂਸ ਸਥਾਪਤ ਕੀਤੇ ਹਨ।ਭਗਵੰਤ ਮਾਨ ਨੇ ਕਿਹਾ ਕਿ ਇਹ ਸਕੂਲ ਇੰਜਨੀਅਰਿੰਗ, ਲਾਅ, ਕਾਮਰਸ, ਯੂ.ਪੀ.ਐਸ.ਸੀ. ਅਤੇ ਐਨ.ਡੀ.ਏ. ਸਮੇਤ ਪੇਸ਼ੇਵਰ ਤੇ ਮੁਕਾਬਲੇ ਦੇ ਕੋਰਸਾਂ ਕਰਵਾਉਣਗੇ। ਉਨ੍ਹਾਂ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਨੂੰ ਸੂਬੇ ਤੋਂ ਬਾਹਰਲੇ ਹਿੱਸਿਆਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਨਾਲ ਮੁਕਾਬਲੇ ਦੇ ਕਾਬਲ ਬਣਾਉਣਗੇ। ਮੁੱਖ ਮੰਤਰੀ ਨੇ ਇਕ ਹੋਰ ਐਲਾਨ ਕਰਦਿਆਂ ਕਿਹਾ ਕਿ ਭਲਕੇ ਬੁੱਧਵਾਰ ਨੂੰ ਸਮਾਣਾ ਵਿਖੇ ਇਕ ਹੋਰ ਟੋਲ ਪਲਾਜ਼ਾ ਬੰਦ ਕੀਤਾ ਜਾਵੇਗਾ ਤਾਂ ਕਿ ਲੋਕਾਂ ਦੀ ਲੁੱਟ ਬੰਦ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਟੋਲ ਪਲਾਜ਼ੇ ਪਿਛਲੀਆਂ ਸਰਕਾਰ ਦੀ ਮਿਲੀਭੁਗਤ ਕਰਕੇ ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਦੀ ਲੁੱਟ ਕਰਦੀਆਂ ਆ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਜਦੋਂ ਆਮ ਆਦਮੀ ਸੱਤਾ ਵਿਚ ਹੈ ਤਾਂ ਲੋਕਾਂ ਦੀ ਪੈਸੇ ਦੀ ਅੰਨ੍ਹੀ ਲੱਟ ਬੰਦ ਹੋ ਕੇ ਰਹੇਗੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਾਡੀ ਸਰਕਾਰ ਨੂੰ ਪਾਵਰਕਾਮ ਦਾ 9020 ਕਰੋੜ ਰੁਪਏ ਦਾ ਕਰਜ਼ਾ ਵਿਰਾਸਤ ਵਿਚ ਦਿੱਤਾ ਸੀ ਅਤੇ ਹੁਣ ਉਨ੍ਹਾਂ ਦੀ ਸਰਕਾਰ 1804 ਕਰੋੜ ਰੁਪਏ ਦੀਆਂ ਪੰਜ ਕਿਸ਼ਤਾਂ ਵਿਚ ਇਹ ਕਰਜ਼ਾ ਮੋੜ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 28000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਮੁੱਖ ਮੰਤਰੀ ਨੇ ਗੁਰਦੁਆਰਾ ਭੋਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਅਮਨ-ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

News 11 April,2023
ਭਗਵੰਤ ਮਾਨ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ ਲਈ ਵਚਨਬੱਧ : ਚੇਤਨ ਸਿੰਘ ਜੌੜਾਮਾਜਰਾ

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪੰਜਾਬ ਦੇ ਸਾਬਕਾ ਸੈਨਿਕਾਂ ਦੀ ਭੂਮਿਕਾ ਦੀ ਕੀਤੀ ਸ਼ਲਾਘਾ: ਚੇਤਨ ਸਿੰਘ ਜੌੜਾਮਾਜਰਾ ਚੇਤਨ ਸਿੰਘ ਜੌੜਾਮਾਜਰਾ ਮੁੱਖ ਮੰਤਰੀ ਪੰਜਾਬ ਦੀ ਤਰਫੋਂ ਕੇਂਦਰੀ ਸੈਨਿਕ ਬੋਰਡ ਦੀ ਮੀਟਿੰਗ ਵਿੱਚ ਸ਼ਾਮਲ ਹੋਏ ਚੰਡੀਗੜ੍ਹ, 11 ਅਪ੍ਰੈਲ: ਮੁੱਖ ਮੰਤਰੀ ਪੰਜਾਬ ਦੀ ਤਰਫੋਂ ਰੱਖਿਆ ਸੇਵਾਵਾਂ ਭਲਾਈ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਵਿਗਿਆਨ ਭਵਨ ਨਵੀਂ ਦਿੱਲੀ ਵਿਖੇ ਹੋਈ ਕੇਂਦਰੀ ਸੈਨਿਕ ਬੋਰਡ ਦੀ 31ਵੀਂ ਮੀਟਿੰਗ ਵਿੱਚ ਸ਼ਿਰਕਤ ਕੀਤੀ। ਇਹ ਮੀਟਿੰਗ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਵੱਖ-ਵੱਖ ਰਾਜਾਂ ਦੇ ਮੰਤਰੀਆਂ, ਰੱਖਿਆ ਮੰਤਰਾਲੇ ਦੇ ਉੱਚ ਅਧਿਕਾਰੀਆਂ ਅਤੇ ਕੇਂਦਰੀ ਸੈਨਿਕ ਬੋਰਡ, ਸਬੰਧਤ ਰਾਜ ਸੈਨਿਕ ਬੋਰਡਾਂ ਦੇ ਹੋਰ ਉੱਚ ਅਧਿਕਾਰੀਆਂ ਨੇ ਹਿੱਸਾ ਲਿਆ। ਇਸ ਮੀਟਿੰਗ ਦੌਰਾਨ ਰੱਖਿਆ ਮੰਤਰੀ ਨੇ ਕਿਹਾ ਕਿ ਸਾਬਕਾ ਸੈਨਿਕ ਸਾਡੀ ਕੌਮੀ ਸੰਪਤੀ ਹਨ। ਉਨ੍ਹਾਂ ਕਿਹਾ ਕਿ ਮਾਤ ਭੂਮੀ ਦੀ ਰੱਖਿਆ, ਰਾਸ਼ਟਰ ਨਿਰਮਾਣ ਅਤੇ ਹੋਰ ਕਈ ਕੁਦਰਤੀ ਆਫ਼ਤਾਂ ਵਿੱਚ ਉਨ੍ਹਾਂ ਦਾ ਯੋਗਦਾਨ ਬਹੁਤ ਹੀ ਸ਼ਲਾਘਾਯੋਗ ਹੈ। ਕੋਵਿਡ-19 ਦੌਰਾਨ ਉਨ੍ਹਾਂ ਦੇ ਯੋਗਦਾਨ ਤੋਂ ਹਰ ਕੋਈ ਵਾਕਫ਼ ਹੈ। ਉਨ੍ਹਾਂ ਨੇ ਪੰਜਾਬ ਦੇ ਸਾਬਕਾ ਸੈਨਿਕਾਂ ਦੀ ਸ਼ਲਾਘਾ ਕੀਤੀ ਜੋ ਸਾਡੀਆਂ ਸਰਹੱਦਾਂ ਦੀ ਰਾਖੀ ਲਈ ਹਮੇਸ਼ਾ ਬਹਾਦਰੀ ਨਾਲ ਲੜੇ। ਰੱਖਿਆ ਮੰਤਰੀ ਨੇ ਕਿਹਾ ਕਿ ਪੂਰਾ ਦੇਸ਼ ਹਮੇਸ਼ਾ ਉਨ੍ਹਾਂ ਦਾ ਰਿਣੀ ਰਹੇਗਾ| ਇਸ ਮੌਕੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਲਈ ਵੱਖ-ਵੱਖ ਭਲਾਈ ਸਕੀਮਾਂ ਦੀ ਸਮੀਖਿਆ ਕੀਤੀ ਗਈ ਅਤੇ ਘੱਟ ਉਮਰ ਵਿੱਚ ਸੇਵਾਮੁਕਤ ਹੋਏ ਸਾਬਕਾ ਸੈਨਿਕਾਂ ਲਈ ਕੀਤੇ ਜਾਣ ਵਾਲੇ ਪੁਨਰਵਾਸ ਦੇ ਯਤਨਾਂ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਸਾਡੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਰੱਖਿਆ ਮੰਤਰੀ ਨੇ ਸਾਬਕਾ ਸੈਨਿਕ ਭਾਈਚਾਰੇ ਦੀ ਭਲਾਈ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਸ਼ਲਾਘਾ ਕੀਤੀ। ਕੈਬਨਿਟ ਮੰਤਰੀ ਨੇ ਸਾਬਕਾ ਸੈਨਿਕਾਂ ਲਈ ਸਾਰੀਆਂ ਨੌਕਰੀਆਂ ਵਿੱਚ 13 ਫ਼ੀਸਦੀ ਰਾਖਵਾਂਕਰਨ ਪ੍ਰਦਾਨ ਕਰਨ ਤੋਂ ਇਲਾਵਾ ਉਨ੍ਹਾਂ ਲਈ ਵੱਖ-ਵੱਖ ਭਲਾਈ ਸਕੀਮਾਂ ਅਤੇ ਢੁੱਕਵਾਂ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਸਬੰਧੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਪੰਜਾਬ ਦੇ ਸਾਬਕਾ ਸੈਨਿਕਾਂ ਦੇ ਯੋਗਦਾਨ ਨੂੰ ਮਾਨਤਾ ਦਿੰਦਿਆਂ ਜੌੜਾਮਾਜਰਾ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇਸ਼ ਦੀ ਸੇਵਾ ਲਈ ਸਾਰੇ ਸਾਬਕਾ ਸੈਨਿਕਾਂ ਨੂੰ ਸਲਾਮ ਕਰਦੀ ਹੈ।

News 11 April,2023
ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਬਰਨਾਲਾ ਦੇ ਸੁੰਦਰੀਕਰਨ 'ਤੇ 13.63 ਕਰੋੜ ਰੁਪਏ ਖਰਚ ਕਰੇਗੀ: ਡਾ. ਇੰਦਰਬੀਰ ਸਿੰਘ ਨਿੱਜਰ

ਵਿਕਾਸ ਕਾਰਜਾਂ ਲਈ ਦਫ਼ਤਰੀ ਪ੍ਰਕਿਰਿਆ ਸ਼ੁਰੂ ਚੰਡੀਗੜ੍ਹ, 11 ਅਪ੍ਰੈਲ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਭਰ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਰਾਹੀਂ ਆਪਣੇ ਨਾਗਰਿਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਬਰਨਾਲਾ ਦੇ ਸੁੰਦਰੀਕਰਨ ਲਈ ਲਗਭਗ 13.63 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਨ੍ਹਾਂ ਕੰਮਾਂ ਲਈ ਸਥਾਨਕ ਸਰਕਾਰਾਂ ਵਿਭਾਗ ਨੇ ਦਫ਼ਤਰੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਡਾ. ਨਿੱਜਰ ਨੇ ਦੱਸਿਆ ਕਿ ਕੂੜਾ ਪ੍ਰਬੰਧਨ ਦੇ ਮੁੱਦਿਆਂ ਨੂੰ ਹੱਲ ਕਰਨ ਅਤੇ ਇਲਾਕੇ ਦੇ ਵਾਤਾਵਰਣ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਨਗਰ ਕੌਂਸਲ ਬਰਨਾਲਾ ਵਿਖੇ ਵਿਰਾਸਤੀ ਰਹਿੰਦ-ਖੂੰਹਦ ਦੇ ਬਾਇਓ-ਰੀਮੀਡੇਸ਼ਨ ਲਈ 89.64 ਲੱਖ ਰੁਪਏ ਦੀ ਵਰਤੋਂ ਕੀਤੀ ਜਾਵੇਗੀ। ਇਸ ਤੋਂ ਇਲਾਵਾ, 1.75 ਕਰੋੜ ਰੁਪਏ ਜਨਤਕ ਅਤੇ ਕਮਿਊਨਿਟੀ ਟਾਇਲਟ ਬਣਾਉਣ 'ਤੇ ਖਰਚ ਕੀਤੇ ਜਾਣਗੇ ਤਾਂ ਜੋ ਬਿਹਤਰ ਸਵੱਛਤਾ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾ ਸਕਣ ਅਤੇ ਸਫਾਈ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਇਸ ਤੋਂ ਇਲਾਵਾ, ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਦੱਸਿਆ ਕਿ ਬਰਨਾਲਾ ਵਿੱਚ ਚੌਕਾਂ ਨੂੰ ਸੁੰਦਰ ਬਣਾਉਣ ਲਈ ਸਿਵਲ ਅਤੇ ਬਾਗਬਾਨੀ ਦੇ ਕੰਮਾਂ ਲਈ 74.50 ਲੱਖ ਰੁਪਏ ਖਰਚ ਕੀਤੇ ਜਾਣਗੇ, ਜਿਸ ਦਾ ਉਦੇਸ਼ ਖੇਤਰ ਦੀ ਸੁੰਦਰਤਾ ਨੂੰ ਵਧਾਉਣਾ ਹੈ ਅਤੇ ਨਾਗਰਿਕਾਂ ਨੂੰ ਬਿਹਤਰ ਹਰਿਆਲੀ ਪ੍ਰਦਾਨ ਕਰਨਾ ਹੈ। ਡਾ. ਨਿੱਜਰ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਕਚੈਹਰੀ ਚੌਂਕ, ਭਗਤ ਸਿੰਘ ਚੌਂਕ, ਨਹਿਰੂ ਪਾਰਕ ਅਤੇ ਆਈ.ਟੀ.ਆਈ ਚੌਂਕ ਵਿਖੇ ਚੌਂਕਾਂ ਅਤੇ ਫਲਾਈਓਵਰਾਂ ਦੇ ਸੁੰਦਰੀਕਰਨ ਲਈ ਐਲ.ਈ.ਡੀ ਲਾਈਟਾਂ ਅਤੇ ਲੈਂਡਸਕੇਪਿੰਗ ਲਾਈਟਾਂ ਲਗਾਈਆਂ ਜਾਣਗੀਆਂ। ਇਸ ਪ੍ਰੋਜੈਕਟ ਦੀ ਕੁੱਲ ਲਾਗਤ 52.84 ਲੱਖ ਰੁਪਏ ਹੈ। ਨਾਗਰਿਕਾਂ ਨਾਲ ਬਿਹਤਰ ਸੰਚਾਰ ਨੂੰ ਉਤਸ਼ਾਹਿਤ ਕਰਨ ਅਤੇ ਮਹੱਤਵਪੂਰਨ ਜਾਣਕਾਰੀ ਅਤੇ ਅੱਪਡੇਟ ਪ੍ਰਦਾਨ ਕਰਨ ਲਈ ਨਗਰ ਕੌਂਸਲ ਬਰਨਾਲਾ ਵਿਖੇ 1.60 ਕਰੋੜ ਰੁਪਏ ਦੀ ਲਾਗਤ ਨਾਲ ਡਿਜੀਟਲ ਡਿਸਪਲੇਅ ਪੋਲ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਬਰਨਾਲਾ ਦੀ ਸਫਾਈ ਲਈ ਸਫਾਈ ਸੇਵਕਾਂ ਦੀਆਂ ਸੇਵਾਵਾਂ ਲੈਣ ਲਈ 3.92 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਹੋਰ ਅਸਾਮੀਆਂ ਲਈ ਵੀ 1.40 ਕਰੋੜ ਰੁਪਏ ਖਰਚੇ ਜਾਣਗੇ। ਇਸ ਤੋਂ ਇਲਾਵਾ, 2.79 ਕਰੋੜ ਰੁਪਏ ਸਮਾਰਟ ਅਰਧ-ਭੂਮੀਗਤ ਕੂੜਾ ਇਕੱਠਾ ਕਰਨ ਵਾਲੇ ਬਿਨ ਲਗਾਉਣ ਅਤੇ ਡੰਪਿੰਗ ਸਾਈਟ ਤੱਕ ਮਿਉਂਸਪਲ ਠੋਸ ਰਹਿੰਦ-ਖੂੰਹਦ ਦੀ ਆਵਾਜਾਈ ਦੀ ਸਹੂਲਤ ਲਈ ਖਰਚ ਕੀਤੇ ਜਾਣਗੇ। ਡਾ. ਨਿੱਜਰ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪ੍ਰੋਜੈਕਟ ਪੰਜਾਬ ਦੇ ਵਿਕਾਸ ਵਿੱਚ ਇੱਕ ਮਹੱਤਵਪੂਰਨ ਨਿਵੇਸ਼ ਨੂੰ ਦਰਸਾਉਂਦੇ ਹਨ ਅਤੇ ਇਸ ਦੇ ਨਾਗਰਿਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੇ ਹਨ। ਪੰਜਾਬ ਸਰਕਾਰ ਇਨ੍ਹਾਂ ਪ੍ਰੋਜੈਕਟਾਂ ਦੇ ਸਫ਼ਲਤਾਪੂਰਵਕ ਮੁਕੰਮਲ ਹੋਣ ਅਤੇ ਸਮਾਜ 'ਤੇ ਇਨ੍ਹਾਂ ਦੇ ਸਕਾਰਾਤਮਕ ਪ੍ਰਭਾਵ ਦੀ ਉਮੀਦ ਰੱਖਦੀ ਹੈ।

News 11 April,2023
ਸੂਬੇ 'ਚ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਨਵੀਂ ਪਹਿਲਕਦਮੀ

ਬਾਗਬਾਨਾਂ ਨੂੰ ਨਵੀਂਆਂ ਤਕਨੀਕਾਂ ਤੇ ਮਾਹਰਾਂ ਨਾਲ ਰਾਬਤਾ ਰੱਖਣ ਲਈ 'ਕਿਸਾਨ-ਈ-ਬਾਗਬਾਨੀ' ਐਪ ਹੋਵੇਗੀ ਮਦਦਗਾਰ : ਚੇਤਨ ਸਿੰਘ ਜੌੜਾਮਾਜਰਾ -'ਕਿਸਾਨ-ਈ-ਬਾਗਬਾਨੀ' ਐਪ 'ਤੇ ਮੌਸਮ, ਸਰਕਾਰੀ ਸਕੀਮਾਂ, ਮੰਡੀਆਂ ਦੇ ਭਾਅ ਸਮੇਤ ਬਾਗਬਾਨੀ ਫਸਲਾਂ ਸਬੰਧੀ ਹਰੇਕ ਜਾਣਕਾਰੀ ਉਪਲਬੱਧ ਪਟਿਆਲਾ, 11 ਅਪ੍ਰੈਲ: ਪੰਜਾਬ ਦੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸੂਬੇ 'ਚ ਬਾਗਬਾਨੀ ਹੇਠ ਰਕਬਾ ਵਧਾਉਣ ਲਈ ਤੇ ਕਿਸਾਨਾਂ ਨੂੰ ਬਾਗਬਾਨੀ ਦੇ ਕਿੱਤੇ ਨਾਲ ਜੋੜਨ ਦੇ ਉਦੇਸ਼ ਨਾਲ ਵਿਭਾਗ ਵੱਲੋਂ ਨਵੀਂਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਵਿਭਾਗ ਵੱਲੋਂ ਨਵੀਂਆਂ ਤਕਨੀਕਾਂ ਅਪਣਾਉਂਦਿਆਂ 'ਕਿਸਾਨ-ਈ-ਬਾਗਬਾਨੀ' ਐਪ ਸ਼ੁਰੂ ਕੀਤੀ ਗਈ ਹੈ ਜਿਸ ਦਾ ਮਕਸਦ ਸੂਬੇ ਦੇ ਬਾਗਬਾਨਾਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਨਾਲ ਜੋੜਨਾ ਹੈ। ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਦਾ ਮੌਸਮ ਬਾਗਬਾਨੀ ਲਈ ਅਨੁਕੂਲ ਹੈ ਪਰ ਕਿਸਾਨਾਂ ਨੂੰ ਬਾਗਬਾਨੀ ਵੱਲ ਉਤਸ਼ਾਹਤ ਕਰਨ ਲਈ ਜਾਗਰੂਕਤਾ ਮੁਹਿੰਮ ਚਲਾਉਣ ਦੀ ਜ਼ਰੂਰਤ ਹੈ ਤੇ ਇਸ ਲਈ ਵਿਭਾਗ ਵੱਲੋਂ ਤਕਨਾਲੋਜੀ ਦੀ ਵਰਤੋਂ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ 'ਕਿਸਾਨ-ਈ-ਬਾਗਬਾਨੀ' ਐਪ ਦਾ ਮੁੱਖ ਮਕਸਦ ਵਿਭਾਗ ਦੀਆਂ ਸਕੀਮਾਂ ਦੀ ਜਾਣਕਾਰੀ ਕਿਸਾਨਾਂ ਤੱਕ ਜਲਦੀ ਪਹੁੰਚਾਉਣਾ, ਸਕੀਮਾਂ ਤਹਿਤ ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ ਆਨਲਾਈਨ ਅਪਲਾਈ ਕਰਕੇ ਵਿਭਾਗ ਵਿੱਚ ਪਾਰਦਰਸ਼ਤਾ ਲਿਆਉਣਾ ਅਤੇ ਐਪਲੀਕੇਸ਼ਨਾਂ ਦੀ ਟਰੈਕਿੰਗ ਕਰਨਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਐਪ ਰਾਹੀਂ ਕਿਸਾਨਾਂ ਨੂੰ ਵੱਖ-ਵੱਖ ਮੰਡੀਆਂ ਵਿੱਚ ਫਲਾਂ, ਸਬਜ਼ੀਆਂ ਦੇ ਰੋਜ਼ਾਨਾ ਰੇਟ ਅਤੇ ਮੌਸਮ ਬਾਰੇ ਜਾਣਕਾਰੀ ਮਿਲੇਗੀ। ਉਨ੍ਹਾਂ ਕਿਹਾ ਕਿ ਖੇਤੀਬਾੜੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਪੰਜਾਬ ਸਰਕਾਰ ਵੱਲੋਂ ਬਾਗਬਾਨੀ ਹੇਠ ਰਕਬਾ ਵਧਾਉਣ ਅਤੇ ਕਿਸਾਨਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਸਾਨਾਂ ਨੂੰ ਰਵਾਇਤੀ ਫ਼ਸਲਾਂ ਦੇ ਨਾਲ ਨਾਲ ਨਕਦ ਆਮਦਨ ਵਾਲੀਆਂ ਫ਼ਸਲਾਂ ਵੱਲ ਉਤਸ਼ਾਹਤ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਬਾਗਬਾਨੀ ਇਕ ਚੰਗਾ ਵਿਕਲਪ ਹੈ ਜੋ ਕਿਸਾਨਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨ 'ਚ ਸਹਾਈ ਹੋਵੇਗਾ। ਇਸ ਮੌਕੇ ਡਿਪਟੀ ਡਾਇਰੈਕਟਰ ਬਾਗਬਾਨੀ ਪਟਿਆਲਾ ਨਰਿੰਦਰ ਬੀਰ ਸਿੰਘ ਨੇ ਦੱਸਿਆ ਕਿ 'ਕਿਸਾਨ-ਈ-ਬਾਗਬਾਨੀ' ਐਪ ਨਵਾਂ ਬਾਗ ਲਗਾਉਣ ਵਾਲਿਆਂ ਸਮੇਤ ਬਾਗਬਾਨੀ ਨਾਲ ਪੁਰਾਣੇ ਜੁੜੇ ਕਿਸਾਨਾਂ ਲਈ ਵੀ ਲਾਹੇਵੰਦ ਹੋਵੇਗੀ ਕਿਉਂਕਿ ਐਪ ਰਾਹੀਂ ਕਿਸਾਨ ਮਾਹਰਾਂ ਨਾਲ ਰਾਬਤਾ ਕਰਨ ਸਮੇਤ ਨਵੀਂਆਂ ਆ ਰਹੀਆਂ ਤਕਨੀਕਾਂ ਤੋਂ ਵੀ ਜਾਣੂ ਹੋਣਗੇ। ਉਨ੍ਹਾਂ ਕਿਹਾ ਕਿ ਐਪ ਨੂੰ ਆਸਾਨੀ ਨਾਲ ਸਮਾਰਟ ਫ਼ੋਨ 'ਚ ਇੰਸਟਾਲ https://play.google.com/store/apps/details?id=com.agnext.farmerApp.farmer_app ਕੀਤਾ ਜਾ ਸਕਦਾ ਹੈ ਤੇ ਇਸ ਦੀ ਵਰਤੋਂ ਕਰਨਾ ਵੀ ਆਸਾਨ ਹੈ।

News 11 April,2023
ਨਰਮਾ ਕਿਸਾਨਾਂ ਨੂੰ 15 ਅਪਰੈਲ ਤੋਂ ਨਹਿਰੀ ਪਾਣੀ ਮਿਲੇਗਾ: ਵਿਜੈ ਕੁਮਾਰ ਜੰਜੂਆ

ਮੁੱਖ ਸਕੱਤਰ ਨੇ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਨਹਿਰੀ ਪਾਣੀ ਦੀ ਵਰਤੋਂ ਵਧਾਉਣ ਦੇ ਦਿੱਤੇ ਨਿਰਦੇਸ਼ ਨਹਿਰੀ ਪਾਣੀ ਦੀ ਚੋਰੀ ਰੋਕਣ ਲਈ ਪੁਲਿਸ ਨੂੰ ਚੌਕਸੀ ਵਧਾਉਣ ਅਤੇ ਸਟੇਟ ਤੇ ਜ਼ਿਲਾ ਪੱਧਰ 'ਤੇ ਨੋਡਲ ਅਫਸਰ ਤਾਇਨਾਤ ਕਰਨ ਲਈ ਆਖਿਆ ਸਿੱਖਿਆ ਵਿਭਾਗ ਵਿਦਿਆਰਥੀਆਂ ਲਈ ਜਾਗਰੂਕ ਅਭਿਆਨ ਸ਼ੁਰੂ ਕਰੇਗਾ ਚੰਡੀਗੜ੍ਹ, 11 ਅਪਰੈਲ ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਕਿਸਾਨਾਂ ਨੂੰ ਨਰਮੇ ਦੀ ਖੇਤੀ ਨੂੰ ਉਤਸ਼ਾਹਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਰਮਾ ਕਿਸਾਨਾਂ ਨੂੰ ਉਨ੍ਹਾਂ ਦੀ ਮੰਗ ਅਨੁਸਾਰ ਅਪਰੈਲ ਮਹੀਨੇ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਜਲ ਸਰੋਤ ਵਿਭਾਗ ਵੱਲੋਂ ਪੂਰੀ ਤਿਆਰੀ ਕਰ ਲਈ ਗਈ ਹੈ। ਇਸ ਦੌਰਾਨ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਵਰਤੋਂ ਵੱਧ ਕਰਨ ਲਈ ਜਾਗਰੂਕਤਾ ਅਭਿਆਨ ਵੀ ਸ਼ੁਰੂ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਅੱਜ ਇਥੇ ਮੁੱਖ ਸਕੱਤਰ ਸ੍ਰੀ ਵਿਜੈ ਕੁਮਾਰ ਜੰਜੂਆ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਜਲ ਸਰੋਤ, ਖੇਤੀਬਾੜੀ, ਸਕੂਲ ਸਿੱਖਿਆ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਉਚ ਪੱਧਰੀ ਮੀਟਿੰਗ ਉਪਰੰਤ ਦਿੱਤੀ। ਸ੍ਰੀ ਜੰਜੂਆ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਤੋਂ ਬਾਅਦ ਜਲ ਸਰੋਤ ਤੇ ਖੇਤੀਬਾੜੀ ਵਿਭਾਗ ਵੱਲੋਂ ਮਿਲ ਕੇ 15 ਅਪਰੈਲ ਤੋਂ ਦੱਖਣੀ ਮਾਲਵਾ ਦੀ ਨਰਮਾ ਪੱਟੀ ਦੇ ਕਿਸਾਨਾਂ ਨੂੰ ਨਰਮੇ ਦੀ ਫਸਲ ਦੀ ਸਿੰਜਾਈ ਲਈ ਨਹਿਰੀ ਪਾਣੀ ਛੱਡਣ ਦੀ ਤਿਆਰੀ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਕਿਸਾਨਾਂ ਨੂੰ ਨਰਮੇ ਦੀ ਫਸਲ ਲਈ ਉਤਸ਼ਾਹਤ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਮੰਗ ਕੀਤੀ ਗਈ ਸੀ ਕਿ ਜੇਕਰ ਅਪਰੈਲ ਮਹੀਨੇ ਵਿੱਚ ਨਹਿਰੀ ਪਾਣੀ ਮਿਲ ਜਾਵੇ ਤਾਂ ਨਰਮੇ ਦੀ ਫਸਲ ਲਈ ਬਹੁਤ ਲਾਹੇਵੰਦ ਹੋਵੇਗਾ। ਸੂਬਾ ਸਰਕਾਰ ਕਿਸਾਨਾਂ ਦੀ ਇਹ ਮੰਗ ਇਸ ਸਾਲ ਪੂਰੀ ਕਰਨ ਜਾ ਰਹੀ ਹੈ। ਇਸ ਸਬੰਧੀ ਖੇਤੀਬਾੜੀ ਤੇ ਜਲ ਸਰੋਤ ਵਿਭਾਗ ਵਧੇਰੇ ਤਾਲਮੇਲ ਲਈ ਨਿਰੰਤਰ ਮੀਟਿੰਗਾਂ ਕਰਨਗੇ।ਜੇਕਰ ਕਿਸੇ ਕਿਸਾਨ ਕੋਈ ਦਿੱਕਤ ਆਵੇ ਤਾਂ ਉਹ ਟੋਲ ਫਰੀ ਨੰਬਰ 1100 ਉੱਤੇ ਕਾਲ ਕਰ ਸਕਦਾ ਹਨ। ਸ੍ਰੀ ਜੰਜੂਆ ਨੇ ਮੀਟਿੰਗ ਦੌਰਾਨ ਪੁਲਿਸ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਨਹਿਰੀ ਪਾਣੀ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਚੌਕਸੀ ਵਧਾਈ ਜਾਵੇ ਅਤੇ ਜਲ ਸਰੋਤ ਵਿਭਾਗ ਨਾਲ ਮਿਲ ਕੇ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹੈਡਕੁਆਟਰ ਉਤੇ ਏ.ਡੀ.ਜੀ.ਪੀ. ਰੈਂਕ ਦੇ ਅਧਿਕਾਰੀ ਨੂੰ ਸਟੇਟ ਨੋਡਲ ਅਫਸਰ ਅਤੇ ਨਰਮਾ ਪੱਟੀ ਦੇ ਜ਼ਿਲ੍ਹਿਆਂ ਵਿੱਚ ਐਸ.ਪੀ. ਰੈਂਕ ਦੇ ਅਧਿਕਾਰੀ ਨੂੰ ਜ਼ਿਲਾ ਪੱਧਰ ਦਾ ਨੋਡਲ ਅਫਸਰ ਤਾਇਨਾਤ ਕੀਤਾ ਜਾਵੇਗਾ। ਮੁੱਖ ਸਕੱਤਰ ਨੇ ਅੱਗੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਨੂੰ ਵਿਦਿਆਰਥੀਆਂ ਨੂੰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਨਹਿਰੀ ਪਾਣੀ ਦੀ ਵਰਤੋਂ ਵਧਾਉਣ ਲਈ ਜਾਗਰੂਕ ਅਭਿਆਨ ਸ਼ੁਰੂ ਕਰਨ ਲਈ ਕਿਹਾ ਗਿਆ ਹੈ। ਸਵੇਰ ਦੀ ਪ੍ਰਾਥਨਾ ਸਭਾ ਵਿੱਚ ਵਿਸ਼ੇਸ਼ ਲੈਕਚਰ ਤੋਂ ਇਲਾਵਾ ਵਿਦਿਆਰਥੀਆਂ ਦੇ ਇਨ੍ਹਾਂ ਵਿਸ਼ਿਆਂ ਬਾਰੇ ਲੇਖ ਮੁਕਾਬਲੇ, ਪੇਂਟਿੰਗ ਅਤੇ ਭਾਸ਼ਣ ਮੁਕਾਬਲੇ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਿਨੋਂ-ਦਿਨ ਘਟ ਰਹੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣ, ਫਸਲੀ ਵਿਭਿੰਨਤਾ ਤਹਿਤ ਰਵਾਇਤੀ ਫਸਲਾਂ ਦੇ ਚੱਕਰ ਵਿੱਚੋਂ ਬਾਹਰ ਨਿਕਲਣ ਅਤੇ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਵਚਨਬੱਧ ਹੈ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ, ਪ੍ਰਮੁੱਖ ਸਕੱਤਰ ਖੇਤੀਬਾੜੀ ਸੁਮੇਰ ਸਿੰਘ ਗੁਰਜਰ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਨੈ ਬੁਬਲਾਨੀ, ਡਾਇਰੈਕਟਰ ਖੇਤੀਬਾੜੀ ਗੁਰਵਿੰਦਰ ਸਿੰਘ ਤੇ ਏ.ਆਈ.ਜੀ. (ਪ੍ਰਸੋਨਲ) ਗੌਰਵ ਤੂਰਾ ਹਾਜ਼ਰ ਸਨ।

News 11 April,2023
ਅਮਨ ਅਰੋੜਾ ਵੱਲੋਂ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਵਾਸਤੇ ਅਧਿਕਾਰੀਆਂ ਨੂੰ ਉਦਯੋਗਾਂ ਨਾਲ ਸੰਪਰਕ ਸਾਧਣ ਦੇ ਆਦੇਸ਼

ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਜ਼ਿਲ੍ਹਾ ਇੰਚਾਰਜਾਂ ਅਤੇ ਫੀਲਡ ਸਟਾਫ ਨਾਲ ਕੀਤਾ ਵਿਚਾਰ-ਵਟਾਂਦਰਾ ਚੰਡੀਗੜ੍ਹ, 11 ਅਪ੍ਰੈਲ: ਸੂਬੇ ਦੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਮੁਤਾਬਕ ਨੌਕਰੀਆਂ ਪ੍ਰਦਾਨ ਕਰਨ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਉਦਯੋਗਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਨੌਕਰੀਆਂ ਸਬੰਧੀ ਲੋੜਾਂ ਬਾਰੇ ਜਾਣਕਾਰੀ ਹਾਸਲ ਕਰਨ ਤਾਂ ਜੋ ਨੌਜਵਾਨਾਂ ਨੂੰ ਸਨਅਤਾਂ ਦੀਆਂ ਮੌਜੂਦਾ ਲੋੜਾਂ ਅਨੁਸਾਰ ਸਿਖਲਾਈ ਦਿੱਤੀ ਜਾ ਸਕੇ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕੀਤੇ ਜਾ ਸਕਣ। ਇੱਥੇ ਪੇਡਾ ਕੰਪਲੈਕਸ ਵਿਖੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਜ਼ਿਲ੍ਹਾ ਇੰਚਾਰਜਾਂ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਦੇ ਫੀਲਡ ਸਟਾਫ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਇਨ੍ਹਾਂ ਅਧਿਕਾਰੀਆਂ ਨੂੰ ਵਿਭਾਗ ਕੋਲ ਰਜਿਸਟਰਡ ਨੌਜਵਾਨਾਂ ਦੀ ਪਲੇਸਮੈਂਟ ਦਰ ਨੂੰ ਹੋਰ ਵਧਾਉਣ ਵਾਸਤੇ ਸਰਗਰਮੀ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਰਜਿਸਟਰਡ ਨੌਜਵਾਨਾਂ ਦੀ ਨੌਕਰੀ ਲਈ ਪਲੇਸਮੈਂਟ ਨਾਲ ਹੀ ਸੂਬੇ ਵਿੱਚ ਉਦਯੋਗ ਦੀਆਂ ਲੋੜਾਂ ਅਤੇ ਹੁਨਰਮੰਦ ਕਾਮਿਆਂ ਦਰਮਿਆਨ ਪਾੜੇ ਨੂੰ ਪੂਰਿਆ ਜਾ ਸਕਦਾ ਹੈ ਅਤੇ ਇਸ ਪਾਸੇ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਨੌਜਵਾਨਾਂ ਦੀ ਰਜਿਸਟ੍ਰੇਸ਼ਨ ਕੋਈ ਪ੍ਰਾਪਤੀ ਨਹੀਂ ਹੈ, ਸਗੋਂ ਜਦੋਂ ਇਸ ਰਜਿਸਟ੍ਰੇਸ਼ਨ ਨੂੰ ਪਲੇਸਮੈਂਟ ਵਿੱਚ ਬਦਲ ਦਿੱਤਾ ਜਾਵੇਗਾ ਤਾਂ ਮੈਂ ਇਸ ਨੂੰ ਪ੍ਰਾਪਤੀ ਸਮਝਾਂਗਾ। ਉਨ੍ਹਾਂ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਨ ਨੂੰ ਬੇਹੱਦ ਨੇਕ ਕਾਰਜ ਕਰਾਰ ਦਿੱਤਾ। ਕੈਬਨਿਟ ਮੰਤਰੀ ਨੇ ਮੀਟਿੰਗ ਦੌਰਾਨ ਰੋਜ਼ਗਾਰ ਉਤਪਤੀ ਤੇ ਸਿਖਲਾਈ ਅਫਸਰਾਂ ਅਤੇ ਬਲਾਕ ਮਿਸ਼ਨ ਮੈਨੇਜਰਾਂ ਵੱਲੋਂ ਦਿੱਤੇ ਗਏ ਸੁਝਾਵਾਂ ਨੂੰ ਗ਼ੌਰ ਨਾਲ ਸੁਣਿਆ। ਉਨ੍ਹਾਂ ਕਿਹਾ ਕਿ ਇਹ ਵਡਮੁੱਲੇ ਸੁਝਾਅ ਜ਼ਮੀਨੀ ਪੱਧਰ 'ਤੇ ਮੁੱਦਿਆਂ ਅਤੇ ਮੰਗਾਂ ਨੂੰ ਸਮਝਣ ਵਿੱਚ ਸਹਾਈ ਸਿੱਧ ਹੋਣਗੇ ਜਿਸ ਨਾਲ ਵਿਭਾਗ ਦੇ ਕੰਮਕਾਜ ਵਿੱਚ ਹੋਰ ਸੁਧਾਰ ਆਵੇਗਾ। ਰੋਜ਼ਗਾਰ ਉਤਪਤੀ ਤੇ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਦੀਪਤੀ ਉੱਪਲ ਨੇ ਇੱਕ ਪੇਸ਼ਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਸੂਬੇ ਵਿੱਚ 2148 ਪਲੇਸਮੈਂਟ ਕੈਂਪ ਲਗਾਉਣ ਤੋਂ ਇਲਾਵਾ ਅਪ੍ਰੈਲ 2022 ਤੋਂ ਹੁਣ ਤੱਕ 1,33,277 ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਵਿਚ ਸਹਿਯੋਗ ਕੀਤਾ ਗਿਆ ਹੈ। ਸ੍ਰੀ ਅਮਨ ਅਰੋੜਾ ਨੇ ਪਿਛਲੇ ਹਫਤੇ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਅਤੇ ਹੋਰ ਉਦਯੋਗਿਕ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਕੇ ਉਦਯੋਗਾਂ ਵਿੱਚ ਨੌਕਰੀਆਂ ਸਬੰਧੀ ਲੋੜਾਂ ਅਤੇ ਹੋਰ ਮੁੱਦਿਆਂ ਬਾਰੇ ਜਾਣਕਾਰੀ ਲਈ ਸੀ ਤਾਂ ਜੋ ਉਦਯੋਗਿਕ ਖੇਤਰ ਲਈ ਹੁਨਰਮੰਦ ਕਾਮਿਆਂ ਦਾ ਪੂਲ ਤਿਆਰ ਕੀਤਾ ਜਾ ਸਕੇ।

News 11 April,2023
ਕਾਇਆਕਲਪ ਪ੍ਰੋਗਰਾਮ ਦੇ ਜੇਤੂਆਂ ਨੂੰ ਰਾਜ ਪੱਧਰੀ ਸਮਾਗਮ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ ਸਨਮਾਨਤ

ਸੂਬੇ ਦੇ ਸਾਰੇ ਹਸਪਤਾਲਾਂ 'ਚ ਮਰੀਜ਼ਾਂ ਦਾ ਰਿਕਾਰਡ ਰੱਖਣ ਲਈ ਸੂਚਨਾ ਤਕਨਾਲੋਜੀ ਦੀ ਵਰਤੋਂ ਕੀਤੀ ਜਾਵੇਗੀ : ਡਾ. ਬਲਬੀਰ ਸਿੰਘ ਪਟਿਆਲਾ, 10 ਅਪ੍ਰੈਲ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਬਾਰੇ ਵਿਭਾਗ ਦੇ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬੇ ਦੇ ਸਾਰੇ ਹਸਪਤਾਲਾਂ 'ਚ ਮਰੀਜ਼ਾਂ ਦਾ ਰਿਕਾਰਡ ਰੱਖਣ ਲਈ ਸੂਚਨਾ ਤਕਨਾਲੋਜੀ ਦੀ ਵਰਤੋਂ ਕੀਤੀ ਜਾਵੇ ਤਾਂ ਜੋ ਮਰੀਜ਼ ਨੂੰ ਇਲਾਜ ਸਮੇਂ ਹਸਪਤਾਲ ਬਦਲਣ ਸਮੇਂ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ 'ਚ ਮਰੀਜਾਂ ਦਾ ਆਨ ਲਾਈਨ ਰਿਕਾਰਡ ਰੱਖਣ ਦਾ ਤਜ਼ਰਬਾ ਸਫਲ ਰਹਿਣ ਤੋਂ ਬਾਅਦ ਹੁਣ ਸੂਬੇ ਦੇ ਸਾਰੇ ਹਸਪਤਾਲ 'ਚ ਇਸ ਨੂੰ ਸ਼ੁਰੂ ਕੀਤਾ ਜਾਵੇਗਾ। ਉਹ ਅੱਜ ਸਰਕਾਰੀ ਮੈਡੀਕਲ ਕਾਲਜ ਵਿਖੇ ਕਰਵਾਏ ਕਾਇਆਕਲਪ ਪ੍ਰੋਗਰਾਮ ਦੇ ਰਾਜ ਪੱਧਰੀ ਸਮਾਗਮ 'ਚ ਸ਼ਿਰਕਤ ਕਰ ਰਹੇ ਸਨ। ਰਾਜ ਪੱਧਰੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬੇ ਦੇ ਹਸਪਤਾਲਾਂ 'ਚ ਮਰੀਜ਼ਾਂ ਨੂੰ ਮਿਲ ਰਹੀਆਂ ਸਹੂਲਤ ਦੇ ਆਧਾਰ 'ਤੇ ਚੰਗਾ ਕੰਮ ਕਰਨ ਵਾਲੇ ਹਸਪਤਾਲਾਂ ਦੇ ਸਟਾਫ਼ ਦਾ ਅੱਜ ਕਾਇਆਕਲਪ ਪ੍ਰੋਗਰਾਮ 'ਚ ਸਨਮਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ 'ਚ ਮਰੀਜ ਦੇ ਇਲਾਜ਼ ਸਮੇਤ ਹਸਪਤਾਲ ਦੀ ਸਫ਼ਾਈ, ਵੈਸਟ ਮੈਨੇਜਮੈਂਟ, ਇਨਫੈਕਸ਼ਨ ਕੰਟਰੋਲ, ਸਟਾਫ਼ ਦਾ ਮਰੀਜ਼ਾ ਨਾਲ ਵਿਹਾਰ ਸਮੇਤ ਹੋਰ ਮਾਪਦੰਡਾਂ ਦੇ ਆਧਾਰ 'ਤੇ ਮੁਲਾਂਕਣ ਕੀਤਾ ਗਿਆ ਹੈ। ਇਸ ਮੌਕੇ ਜ਼ਿਲ੍ਹਾ ਹਸਪਤਾਲਾਂ ਦੀ ਸ਼੍ਰੇਣੀ 'ਚ ਪਹਿਲੇ ਸਥਾਨ 'ਤੇ ਰਹੇ ਜ਼ਿਲ੍ਹਾ ਹਸਪਤਾਲ ਬਰਨਾਲਾ ਦੇ ਸਟਾਫ਼ ਨੇ ਆਪਣਾ ਸਨਮਾਨ ਪ੍ਰਾਪਤ ਕੀਤਾ ਜਦਕਿ ਦੂਸਰਾ ਸਥਾਨ ਜ਼ਿਲ੍ਹਾ ਹਸਪਤਾਲ ਨਵਾਂ ਸ਼ਹਿਰ ਅਤੇ ਤੀਸਰਾ ਸਥਾਨ ਮਾਤਾ ਕੁਸ਼ਲਿਆ ਹਸਪਤਾਲ ਪਟਿਆਲਾ ਨੇ ਪ੍ਰਾਪਤ ਕੀਤਾ ਅਤੇ ਸੂਬੇ ਦੇ 11 ਜ਼ਿਲ੍ਹਿਆਂ ਦੇ ਹਸਪਤਾਲ 70 ਫ਼ੀਸਦੀ ਅੰਕਾਂ ਤੋਂ ਉਪਰ ਰਹੇ। ਇਸੇ ਤਰ੍ਹਾਂ ਸਬ ਡਵੀਜ਼ਨਲ ਹਸਪਤਾਲਾਂ ਦੀ ਸ਼੍ਰੇਣੀ 'ਚ ਐਸ.ਡੀ.ਐਚ. ਦਸੂਹਾ ਜ਼ਿਲ੍ਹਾ ਹੁਸ਼ਿਆਰਪੁਰ ਨੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਸੂਬੇ ਦੇ 23 ਤੋਂ ਵੱਧ ਐਸ.ਡੀ.ਐਚ. ਨੇ 70 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ। ਕਮਿਊਨਿਟੀ ਹੈਲਥ ਸੈਂਟਰ ਦੀ ਸ਼੍ਰੇਣੀ 'ਚ ਸੀ.ਐਚ.ਸੀ. ਸ਼ੰਕਰ ਜ਼ਿਲ੍ਹਾ ਜਲੰਧਰ ਨੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਸੂਬੇ ਦੇ 45 ਤੋਂ ਵਧੇਰੇ ਸੀ.ਐਚ.ਸੀ. ਨੇ 70 ਫ਼ੀਸਦੀ ਤੋਂ ਵੱਧ ਅੰਕ ਹਾਸਲ ਕੀਤੇ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਕਾਇਆਕਲਪ ਮੁਲਾਂਕਣ 'ਚ ਸੂਬੇ ਦੀਆਂ 246 ਸਿਹਤ ਸੰਸਥਾਵਾਂ ਨੇ ਬਹੁਤ ਚੰਗਾ ਪ੍ਰਦਰਸ਼ਨ ਕੀਤਾ, ਜਿਨ੍ਹਾਂ 'ਚ 162 ਪ੍ਰਾਇਮਰੀ ਅਤੇ 84 ਸੈਕੰਡਰੀ ਪੱਧਰ ਦੀਆਂ ਸਿਹਤ ਸੇਵਾਵਾਂ ਨੇ 70 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਉਨ੍ਹਾਂ ਸੂਬੇ ਭਰ ਤੋਂ ਆਏ ਡਾਕਟਰਾਂ ਨੂੰ ਲਿੰਗ ਅਨੁਪਾਤ 'ਚ ਸੁਧਾਰ ਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਇਕ ਮੁਹਿੰਮ ਚਲਾਉਣ ਲਈ ਰਲਕੇ ਹੰਭਲਾ ਮਾਰਨ ਦਾ ਸੱਦਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਹਸਪਾਲਾਂ 'ਚ ਦਵਾਈਆਂ ਦੀ ਕੋਈ ਕਮੀ ਨਹੀਂ ਹੈ ਇਸ ਲਈ ਮਰੀਜ਼ਾਂ ਨੂੰ ਦਵਾਈਆਂ ਹਸਪਤਾਲ ਦੇ ਅੰਦਰੋਂ ਹੀ ਉਪਲਬੱਧ ਕਰਵਾਉਣਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੂਰੇ ਦੇਸ਼ 'ਚ ਕੋਵਿਡ ਦੇ ਕੇਸ ਵੱਧ ਰਹੇ ਹਨ ਤੇ ਪੰਜਾਬ 'ਚ ਵੀ ਇਹਤਿਆਤਦੀ ਕਦਮ ਚੁੱਕੇ ਜਾ ਰਹੇ ਹਨ ਤੇ ਮੋਕ ਡਰਿੱਲ ਵੀ ਕੀਤੀਆਂ ਗਈਆਂ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੂੰ ਖਾਸ਼ੀ, ਜੁਕਾਮ ਜਾਂ ਫੇਰ ਕੋਈ ਬਿਮਾਰੀ ਹੈ ਉਹ ਮਾਸਕ ਜ਼ਰੂਰ ਪਹਿਨਣ। ਉਨ੍ਹਾਂ ਵੈਕਸੀਨ ਦੀ ਉਪਲਬੱਧਤਾ ਦੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਵੈਕਸੀਨ ਖਰੀਦਣ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਤੇ ਕੇਂਦਰ ਵੱਲੋਂ ਵੀ ਜਲਦੀ ਹੀ ਵੈਕਸੀਨ ਭੇਜਣ ਦਾ ਭਰੋਸਾ ਦਿੱਤਾ ਗਿਆ ਹੈ। ਸਮਾਗਮ ਦੌਰਾਨ ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਸ੍ਰੀ ਵਿਵੇਕ ਪ੍ਰਤਾਪ ਸਿੰਘ ਨੇ ਸਿਹਤ ਵਿਭਾਗ ਦੀਆਂ ਭਵਿੱਖੀ ਯੋਜਨਾਵਾਂ 'ਤੇ ਚਾਨਣਾ ਪਾਇਆ। ਇਸ ਮੌਕੇ ਐਡਵਾਈਜ਼ਰ ਐਨ.ਐਚ.ਐਸ.ਆਰ.ਸੀ. ਡਾ. ਜੇ.ਐਨ. ਸ੍ਰੀਵਾਸਤਵਾ, ਐਮ.ਡੀ. ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਸ੍ਰੀ ਪ੍ਰਦੀਪ ਅਗਰਵਾਲ, ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਡਾ. ਆਦਰਸ਼ਪਾਲ ਕੌਰ, ਡਾਇਰੈਕਟਰ ਰਾਸ਼ਟਰ ਸਿਹਤ ਮਿਸ਼ਨ ਡਾ. ਐਸ.ਪੀ. ਸਿੰਘ, ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਡਾ. ਸੁਮਨ ਬਾਲੀ, ਸਟੇਟ ਪ੍ਰੋਗਰਾਮ ਅਫ਼ਸਰ ਡਾ. ਵਿਕਰਮ ਨਾਗਰਾ, ਏ.ਡੀ.ਸੀ. ਈਸ਼ਾ ਸਿੰਘਲ, ਸਿਵਲ ਸਰਜਨ ਡਾ. ਰਮਿੰਦਰ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਸਿੰਘ, ਪ੍ਰਿੰਸੀਪਲ ਮੈਡੀਕਲ ਕਾਲਜ ਡਾ. ਰਾਜਨ ਸਿੰਗਲਾ, ਮੈਡੀਕਲ ਸੁਪਰਡੈਂਟ ਸਰਕਾਰੀ ਰਜਿੰਦਰਾ ਹਸਪਤਾਲ ਡਾ. ਐਚ.ਐਸ ਰੇਖੀ, ਡੀ. ਸੰਦੀਪ ਕੌਰ ਸਮੇਤ ਵੱਖ ਵੱਖ ਜ਼ਿਲ੍ਹਿਆਂ ਤੋਂ ਆਏ ਸਿਵਲ ਸਰਜਨ, ਡਿਪਟੀ ਮੈਡੀਕਲ ਕਮਿਸ਼ਨਰ, ਡਿਪਟੀ ਡਾਇਰੈਕਟਰ, ਪ੍ਰੋਗਰਾਮ ਅਫ਼ਸਰ ਤੇ ਸੀਨੀਅਰ ਮੈਡੀਕਲ ਅਫ਼ਸਰ ਅਤੇ ਸਟਾਫ਼ ਮੌਜੂਦ ਸੀ।

News 10 April,2023
ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਕੇਂਦਰ ਸਰਕਾਰ ਤੋਂ ਕਣਕ ਦੇ ਖ਼ਰੀਦ ਮਾਪਦੰਡਾਂ ਵਿੱਚ ਛੋਟ ਦੀ ਮੰਗ

ਕੁਦਰਤੀ ਆਫ਼ਤਾਂ ਕਾਰਨ ਫਸਲਾਂ ਦੇ ਨੁਕਸਾਨ ਲਈ ਮੁਆਵਜ਼ੇ ਵਿੱਚ ਕੇਂਦਰ ਸਰਕਾਰ ਦਾ ਹਿੱਸਾ ਵਧਾਉਣ ਦੀ ਵੀ ਕੀਤੀ ਅਪੀਲ ਚੰਡੀਗੜ੍ਹ, 10 ਅਪ੍ਰੈਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਕੇਂਦਰ ਸਰਕਾਰ ਤੋਂ ਬੇਮੌਸਮੇ ਮੀਂਹ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦੇ ਮੱਦੇਨਜ਼ਰ ਮੌਜੂਦਾ ਸੀਜ਼ਨ ਵਿੱਚ ਕਣਕ ਖ਼ਰੀਦ ਮਾਪਦੰਡਾਂ ਵਿੱਚ ਢਿੱਲ ਦੇਣ ਦੀ ਮੰਗ ਕੀਤੀ ਹੈ। ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿੱਚ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੇ ਦਫ਼ਤਰ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ ਦੌਰਾਨ ਕੈਬਨਿਟ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਬਿਨਾਂ ਕਿਸੇ ਕਟੌਤੀ ਦੇ ਮਾਪਦੰਡਾਂ ਵਿੱਚ ਢੁਕਵੀਂ ਢਿੱਲ ਦਿੱਤੀ ਜਾਵੇ ਤਾਂ ਕਿ ਪਹਿਲਾਂ ਹੀ ਖ਼ਰਾਬ ਮੌਸਮ ਦੀ ਮਾਰ ਝੱਲ ਰਹੇ ਸੂਬੇ ਦੇ ਕਿਸਾਨਾਂ ਨੂੰ ਹੋਰ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ। ਕਣਕ ਦੀ ਪੱਕੀ ਫ਼ਸਲ ਉਤੇ ਪਿਆ ਮੀਂਹ, ਤੇਜ਼ ਹਵਾਵਾਂ ਤੇ ਗੜ੍ਹੇਮਾਰੀ ਕਾਰਨ ਬਹੁਤ ਨੁਕਸਾਨ ਹੋਇਆ ਹੈ। ਖੇਤਾਂ ਵਿੱਚ ਪਾਣੀ ਖੜ੍ਹਾ ਹੋਣ ਕਾਰਨ ਕਣਕ ਦਾ ਦਾਣਾ ਵੀ ਬਦਰੰਗ ਹੋਇਆ ਹੈ। ਇਸ ਲਈ ਕੈਬਨਿਟ ਨੇ ਇਕਮੱਤ ਵਿੱਚ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕਣਕ ਦੇ ਦਾਣੇ ਦੇ ਸੁੰਗੜਨ, ਬਦਰੰਗੀ ਤੇ ਨਮੀ ਸਬੰਧੀ ਮਾਪਦੰਡਾਂ ਵਿੱਚ ਛੋਟ ਦਿੱਤੀ ਜਾਣੀ ਚਾਹੀਦੀ ਹੈ। ਕੈਬਨਿਟ ਨੇ ਅੱਗੇ ਕਿਹਾ ਕਿ ਫ਼ਸਲ ਪਾਲਣ ਲਈ ਵਧੀਆਂ ਲਾਗਤਾਂ ਅਤੇ ਹੋਰ ਖ਼ਰਚਿਆਂ ਵਿੱਚ ਹੋਏ ਬੇਤਹਾਸ਼ਾ ਵਾਧੇ ਦੇ ਮੱਦੇਨਜ਼ਰ ਕੁਦਰਤੀ ਆਫ਼ਤਾਂ ਕਾਰਨ ਹੁੰਦੇ ਨੁਕਸਾਨ ਬਦਲੇ ਕਿਸਾਨਾਂ ਨੂੰ ਮਿਲਦੇ ਮੁਆਵਜ਼ੇ ਵਿੱਚ ਕੇਂਦਰ ਸਰਕਾਰ ਦਾ ਹਿੱਸਾ ਕਾਫ਼ੀ ਘੱਟ ਹੈ। ਪੰਜਾਬ ਸਰਕਾਰ ਨੇ ਹਾਲ ਹੀ ਵਿੱਚ 75 ਫੀਸਦੀ ਤੋਂ ਵੱਧ ਫ਼ਸਲ ਦੇ ਨੁਕਸਾਨ ਲਈ ਕਿਸਾਨਾਂ ਨੂੰ ਮਿਲਦੇ ਮੁਆਵਜ਼ੇ ਵਿੱਚ ਆਪਣਾ ਹਿੱਸਾ ਵਧਾ ਕੇ 15 ਹਜ਼ਾਰ ਰੁਪਏ ਪ੍ਰਤੀ ਏਕੜ ਕੀਤਾ ਹੈ। ਇਸ ਦੌਰਾਨ ਕੈਬਨਿਟ ਨੇ ਕੇਂਦਰ ਸਰਕਾਰ ਨੂੰ ਵੀ ਪ੍ਰਭਾਵਿਤ ਕਿਸਾਨਾਂ ਲਈ ਮੁਆਵਜ਼ਾ ਵਧਾਉਣ ਦੀ ਅਪੀਲ ਕੀਤੀ। ਕੈਬਨਿਟ ਦਾ ਤਰਕ ਸੀ ਕਿ ਮੌਸਮ ਵਿੱਚ ਅਚਾਨਕ ਆਈ ਤਬਦੀਲੀ ਕਾਰਨ ਨੁਕਸਾਨ ਝੱਲਣ ਵਾਲੇ ਵੱਡੀ ਗਿਣਤੀ ਕਿਸਾਨਾਂ ਦਾ ਦਰਦ ਤੇ ਪੀੜ ਸ਼ਬਦਾਂ ਵਿੱਚ ਬਿਆਨ ਨਹੀਂ ਕੀਤੀ ਜਾ ਸਕਦੀ। ਤੇਜ਼ ਹਵਾਵਾਂ ਤੇ ਗੜ੍ਹੇਮਾਰੀ ਦੇ ਨਾਲ ਪਏ ਮੋਹਲੇਧਾਰ ਮੀਂਹ ਕਾਰਨ ਫ਼ਸਲਾਂ ਦਾ ਵੱਡੇ ਪੱਧਰ ਉਤੇ ਨੁਕਸਾਨ ਹੋਇਆ ਹੈ ਅਤੇ ਵੱਡੀ ਗਿਣਤੀ ਕਿਸਾਨਾਂ ਦੀ ਰੋਜ਼ੀ-ਰੋਟੀ ਨੂੰ ਸੱਟ ਵੱਜੀ ਹੈ। ਕੈਬਨਿਟ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਤੇਜ਼ ਹਵਾਵਾਂ, ਮੀਂਹ ਤੇ ਗੜ੍ਹੇਮਾਰੀ ਕਾਰਨ ਜਿਨ੍ਹਾਂ ਕਿਸਾਨਾਂ ਦੀ ਖੜ੍ਹੀ ਫ਼ਸਲ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ। ਕੈਬਨਿਟ ਨੇ ਕਿਹਾ ਕਿ ਪ੍ਰਭਾਵਿਤ ਕਿਸਾਨਾਂ ਨੂੰ ਪ੍ਰਤੀ ਏਕੜ ਮਿਲਦਾ ਘੱਟੋ-ਘੱਟ ਮੁਆਵਜ਼ਾ ਦੇਣ ਲਈ ਨਿਯਮਾਂ ਵਿੱਚ ਸੋਧ ਕਰਨ ਦੀ ਲੋੜ ਹੈ। ਕੈਬਨਿਟ ਨੇ ਚੇਤੇ ਕਰਵਾਇਆ ਕਿ ਪਿਛਲੇ ਤਿੰਨ ਦਹਾਕਿਆਂ ਤੋਂ ਪੰਜਾਬ ਕੇਂਦਰੀ ਪੂਲ ਵਿੱਚ ਕਣਕ ਦਾ 40 ਤੋਂ 50 ਫੀਸਦੀ ਅਤੇ ਚੌਲਾਂ ਦਾ 30 ਤੋਂ 35 ਫੀਸਦੀ ਯੋਗਦਾਨ ਪਾ ਕੇ ਦੇਸ਼ ਦੀ ਖੁਰਾਕ ਸੁਰੱਖਿਆ ਯਕੀਨੀ ਬਣਾਉਣ ਲਈ ਹਮੇਸ਼ਾ ਮੋਹਰੀ ਰਿਹਾ ਹੈ। ਕਿਸਾਨਾਂ ਦੇ ਸਮਰਪਣ ਤੇ ਵਚਨਬੱਧਤਾ ਦਾ ਅੰਦਾਜ਼ਾ ਇਸ ਗੱਲੋਂ ਲਾਇਆ ਜਾ ਸਕਦਾ ਹੈ ਕਿ ਸਿਰਫ਼ ਦੋ ਫੀਸਦੀ ਭੂਗੋਲਿਕ ਇਲਾਕਾ ਤੇ ਦੇਸ਼ ਦੀ ਆਬਾਦੀ ਦਾ ਇਕ ਫੀਸਦੀ ਤੋਂ ਵੀ ਘੱਟ ਹੋਣ ਦੇ ਬਾਵਜੂਦ ਪੰਜਾਬ, ਦੇਸ਼ ਦੇ ਅਨਾਜ ਭੰਡਾਰ ਵਿੱਚ ਸਾਰੇ ਸੂਬਿਆਂ ਨਾਲੋਂ ਵੱਧ ਯੋਗਦਾਨ ਪਾਉਂਦਾ ਹੈ, ਜਿਸ ਕਾਰਨ ਪੰਜਾਬ ਨੂੰ ‘ਅੰਨ ਭੰਡਾਰ’ ਦਾ ਉਪ ਨਾਮ ਮਿਲਿਆ ਹੈ। ਭਾਵੇਂ ਇਸ ਲਈ ਸੂਬੇ ਅਤੇ ਕਿਸਾਨਾਂ ਨੂੰ ਵੱਡੀ ਕੀਮਤ ਤਾਰਨੀ ਪਈ ਕਿਉਂਕਿ ਪੰਜਾਬ ਦੇ ਕਿਸਾਨਾਂ ਨੂੰ ਆਪਣੇ ਦੋ ਅਹਿਮ ਕੁਦਰਤੀ ਸਰੋਤਾਂ ਜਰਖ਼ੇਜ਼ ਜ਼ਮੀਨ ਤੇ ਪਾਣੀ ਤੋਂ ਵਾਂਝਾ ਹੋਣਾ ਪਿਆ। ਇਸ ਦੌਰਾਨ ਪੰਜਾਬ ਕੈਬਨਿਟ ਨੇ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀਆਂ ਦੇ ਚੇਅਰਮੈਨ ਮੰਤਰੀਆਂ ਨੂੰ ਸਬੰਧਤ ਜ਼ਿਲ੍ਹਿਆਂ ਵਿੱਚ ਆਪਣੀ ਨਿਗਰਾਨੀ ਹੇਠ ਗਿਰਦਾਵਰੀਆਂ ਕਰਵਾਉਣ ਲਈ ਵੀ ਆਖਿਆ ਤਾਂ ਕਿ ਇਸ ਕੰਮ ਵਿੱਚ ਤੇਜ਼ੀ ਆ ਸਕੇ। ਉਮਰ ਕੈਦ ਦੀ ਸਜ਼ਾ ਭੁਗਤ ਰਹੇ ਕੈਦੀ ਦੀ ਛੇਤੀ ਰਿਹਾਈ ਦੇ ਕੇਸ ਨੂੰ ਹਰੀ ਝੰਡੀ ਕੈਬਨਿਟ ਨੇ ਸੂਬੇ ਦੀ ਜੇਲ੍ਹ ਵਿੱਚ ਬੰਦ ਇਕ ਕੈਦੀ ਦੀ ਛੇਤੀ ਰਿਹਾਈ ਦਾ ਕੇਸ ਭੇਜਣ ਨੂੰ ਵੀ ਹਰੀ ਝੰਡੀ ਦੇ ਦਿੱਤੀ ਹੈ। ਭਾਰਤੀ ਸੰਵਿਧਾਨ ਦੀ ਧਾਰਾ 163 ਅਧੀਨ ਕੈਬਨਿਟ ਦੀ ਮਨਜ਼ੂਰੀ ਤੋਂ ਬਾਅਦ ਸਜ਼ਾ ਵਿੱਚ ਵਿਸ਼ੇਸ਼ ਛੋਟ ਜਾਂ ਜਲਦੀ ਰਿਹਾਈ ਦਾ ਕੇਸ ਭਾਰਤੀ ਸੰਵਿਧਾਨ ਦੀ ਧਾਰਾ 161 ਅਧੀਨ ਪੰਜਾਬ ਦੇ ਰਾਜਪਾਲ ਨੂੰ ਭੇਜਿਆ ਜਾਵੇਗਾ।

News 10 April,2023
ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜਰ ਵਲੋਂ ਅਟਲ ਅਪਾਰਟਮੈਂਟ ਸਕੀਮ ਤਹਿਤ ਬਣਾਏ ਜਾਣ ਵਾਲੇ ਫਲੈਟਾਂ ਦੇ ਸਫਲ ਬੋਲੀਕਾਰਾਂ ਨੂੰ ਸੌਂਪੇ ਅਲਾਟਮੈਂਟ ਪੱਤਰ

ਅਪਾਰਟਮੈਂਟਾਂ 'ਚ ਪਾਰਕਾਂ, 24 ਘੰਟੇ ਪਾਣੀ ਦੀ ਸਪਲਾਈ, ਸੀ.ਸੀ.ਟੀ.ਵੀ., ਸਵੀਮਿੰਗ ਪੂਲ, ਜਿਮ, ਟੇਬਲ ਟੈਨਿਸ, ਪਾਰਕਿੰਗ, ਭੂਚਾਲ ਪ੍ਰਤੀਰੋਧ ਅਤੇ ਹੋਰ ਬਹੁਤ ਸਾਰੀਆਂ ਅਤਿ-ਆਧੁਨਿਕ ਸਹੂਲਤਾਂ ਹੋਣਗੀਆਂ ਚੰਡੀਗੜ੍ਹ, 10 ਅਪ੍ਰੈਲ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਵਲੋਂ ਨਗਰ ਸੁਧਾਰ ਟਰੱਸਟ ਲੁਧਿਆਣਾ ਦੁਆਰਾ ਅਟਲ ਅਪਾਰਟਮੈਂਟ ਸਕੀਮ ਤਹਿਤ ਬਣਾਏ ਜਾਣ ਵਾਲੇ ਫਲੈਟਾਂ ਦੇ 487 ਸਫਲ ਬਿਨੈਕਾਰਾਂ ਨੂੰ ਅਲਾਟਮੈਂਟ ਪੱਤਰ ਸੌਂਪੇ ਗਏ। ਇਸ ਸਕੀਮ ਤਹਿਤ ਸ਼ਹਿਰ ਦੇ ਸ਼ਹੀਦ ਕਰਨੈਲ ਸਿੰਘ ਨਗਰ ਇਲਾਕੇ ਵਿੱਚ 8.80 ਏਕੜ ਜ਼ਮੀਨ ਵਿੱਚ 336 ਐਚ.ਆਈ.ਜੀ. ਅਤੇ 240 ਐਮ.ਆਈ.ਜੀ. ਫਲੈਟ ਬਣਾਏ ਜਾਣਗੇ। ਨਹਿਰੂ ਸਿਧਾਂਤ ਕੇਂਦਰ ਪੱਖੋਵਾਲ ਰੋਡ, ਲੁਧਿਆਣਾ ਵਿਖੇ ਕਰਵਾਏ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਇਸ ਸਕੀਮ ਤਹਿਤ ਬਾਰਾਂ ਮੰਜ਼ਿਲਾ ਰਿਹਾਇਸ਼ੀ ਭੂਚਾਲ ਰੋਧਕ ਟਾਵਰ ਬਣਾਏ ਜਾਣਗੇ ਅਤੇ ਇਨ੍ਹਾਂ ਅਪਾਰਟਮੈਂਟਾਂ ਵਿਚ ਸਵਿਮਿੰਗ ਪੂਲ, ਜਿਮਨੇਜ਼ੀਅਮ, ਗ੍ਰੀਨ ਪਾਰਕ, ਕਲੱਬ ਹਾਊਸ, ਸੀ.ਸੀ.ਟੀ.ਵੀ., 24 ਘੰਟੇ ਪਾਣੀ ਦੀ ਸਪਲਾਈ, ਟੇਬਲ-ਟੈਨਿਸ ਕਮਰੇ, ਮਲਟੀਪਰਪਜ਼ ਹਾਲ, ਚੌਵੀ ਘੰਟੇ ਪਾਵਰ ਬੈਕਅਪ ਵਾਲੀਆਂ ਡਬਲ ਲਿਫਟਾਂ, ਹਰੇਕ ਫਲੈਟ ਵਿੱਚ ਵੀਡੀਓ-ਡੋਰ ਫੋਨ, ਵੱਡੀਆਂ ਬਾਲਕੋਨੀਆਂ, ਫਾਇਰ ਹਾਈਡ੍ਰੈਂਟ ਸਿਸਟਮ, ਰੇਨ ਵਾਟਰ ਹਾਰਵੈਸਟਿੰਗ ਸਿਸਟਮ, ਛੋਟੇ ਵਪਾਰਕ ਕੇਂਦਰ ਅਤੇ ਵੱਖਰੀ ਪੰਜ ਮੰਜ਼ਿਲਾ ਪਾਰਕਿੰਗ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਾਜੈਕਟ ਅਧੀਨ 75 ਫੀਸਦੀ ਰਕਬਾ ਵਾਤਾਵਰਨ ਪੱਖੀ ਵੱਖ-ਵੱਖ ਕਾਰਜ਼ਾਂ ਲਈ ਖਾਲੀ ਰੱਖਿਆ ਜਾਵੇਗਾ। ਕੈਬਨਿਟ ਮੰਤਰੀ ਨਿੱਜਰ ਨੇ ਦੱਸਿਆ ਕਿ ਇਹ ਫਲੈਟ ਨਗਰ ਸੁਧਾਰ ਟਰੱਸਟ ਲੁਧਿਆਣਾ ਵੱਲੋਂ ਅਗਲੇ ਤਿੰਨ ਸਾਲਾਂ ਵਿੱਚ ਉਸਾਰੇ ਜਾਣਗੇ, ਜਿਸ ਦਾ ਕਬਜ਼ਾ 100 ਫੀਸਦੀ ਸਵੈ-ਵਿੱਤੀ ਢੰਗ ਨਾਲ ਅਤੇ ਅਲਾਟੀਆਂ ਨੂੰ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ 576 ਫਲੈਟਾਂ (336 ਐਚ.ਆਈ.ਜੀ. ਅਤੇ 151 ਐਮ.ਆਈ.ਜੀ. ਅਰਜ਼ੀਆਂ ਲਈ) ਲਈ ਡਰਾਅ 16 ਜੂਨ, 2022 ਨੂੰ ਕੱਢਿਆ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਥਾਨਕ ਵਸਨੀਕਾਂ ਨੂੰ ਸਸਤੇ ਘਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਫਲੈਟਾਂ ਦੀ ਸਮੇਂ ਸਿਰ ਉਸਾਰੀ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਲਈ 24 ਘੰਟੇ ਕੰਮ ਕਰ ਰਹੀ ਹੈ ਅਤੇ ਲੁਧਿਆਣਾ ਸ਼ਹਿਰ ਵਿੱਚ ਕਰੋੜਾਂ ਰੁਪਏ ਦੇ ਪ੍ਰੋਜੈਕਟ ਵੀ ਉਲੀਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਕੰਮ ਮਿੱਥੇ ਸਮੇਂ ਵਿੱਚ ਮੁਕੰਮਲ ਕਰਨ ਅਤੇ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਹੋਣ ਨੂੰ ਯਕੀਨੀ ਬਣਾਉਣ। ਇਸ ਮੌਕੇ ਹਲਕਾ ਵਿਧਾਇਕ ਰਜਿੰਦਰਪਾਲ ਕੌਰ ਛੀਨਾ, ਮਦਨ ਲਾਲ ਬੱਗਾ, ਅਸ਼ੋਕ ਪਰਾਸ਼ਰ ਪੱਪੀ, ਗੁਰਪ੍ਰੀਤ ਬੱਸੀ ਗੋਗੀ, ਚੇਅਰਮੈਨ ਨਗਰ ਸੁਧਾਰ ਟਰੱਸਟ ਤਰਸੇਮ ਸਿੰਘ ਭਿੰਡਰ, ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਸੁਰੇਸ਼ ਗੋਇਲ, ਚੇਅਰਮੈਨ ਸ਼ਰਨਪਾਲ ਸਿੰਘ ਮੱਕੜ, ਅਹਿਬਾਬ ਸਿੰਘ ਗਰੇਵਾਲ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

News 10 April,2023
ਪੰਜਾਬ ਸਰਕਾਰ ਪੈਰਾ ਖਿਡਾਰੀਆਂ ਨੂੰ ਉਤਸ਼ਾਹਤ ਕਰਨ ਲਈ ਵਚਨਬੱਧ: ਮੀਤ ਹੇਅਰ

ਖੇਡ ਮੰਤਰੀ ਨੇ ਕੌਮੀ ਪੱਧਰ ਉਤੇ ਮੱਲਾਂ ਮਾਰਨ ਵਾਲੇ ਪੈਰਾ ਖਿਡਾਰੀਆਂ ਨੂੰ ਦਿੱਤੀ ਮੁਬਾਰਕਬਾਦ ਚੰਡੀਗੜ੍ਹ, 10 ਅਪਰੈਲ ਖੇਡਾਂ ਦੇ ਖੇਤਰ ਵਿੱਚ ਪੰਜਾਬ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦਿਸ਼ਾ ਵਿੱਚ ਨਵੀਂ ਖੇਡ ਨੀਤੀ ਬਣਾਈ ਜਾ ਰਹੀ ਹੈ ਜਿਸ ਵਿੱਚ ਸਾਰੀਆਂ ਖੇਡਾਂ ਨੂੰ ਪ੍ਰਮੁੱਖਤਾ ਦੇਣ ਦੇ ਨਾਲ ਪੈਰਾ ਸਪੋਰਟਸ ਨੂੰ ਵੀ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕਹੀ। ਖੇਡ ਮੰਤਰੀ ਨੇ ਅੱਗੇ ਕਿਹਾ ਕਿ ਪੈਰਾ ਖਿਡਾਰੀਆਂ ਨੇ ਸੂਬੇ ਦੇ ਕੌਮੀ ਤੇ ਕੌਮਾਂਤਰੀ ਪੱਧਰ ਉਤੇ ਨਾਮ ਰੌਸ਼ਨ ਕੀਤਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪਿਛਲੇ ਥੋੜੇਂ ਅਰਸੇ ਵਿੱਚ ਪੰਜਾਬ ਦੇ ਪੈਰਾ ਖਿਡਾਰੀਆਂ ਨੇ ਪੈਰਾ ਪਾਵਰਲਿਫਟਿੰਗ, ਪੈਰਾ ਅਥਲੈਟਿਕਸ ਤੇ ਪੈਰਾ ਬੈਡਮਿੰਟਨ ਦੇ ਕੌਮੀ ਪੱਧਰ ਦੇ ਮੁਕਾਬਲਿਆਂ ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕੀਤਾ ਹੈ। ਪੰਜਾਬ ਦੇ ਖਿਡਾਰੀਆਂ ਨੇ ਕੁੱਲ ਅੱਠ ਸੋਨੇ, ਪੰਜ ਚਾਂਦੀ ਤੇ 15 ਕਾਂਸੀ ਦੇ ਤਮਗ਼ਿਆਂ ਸਮੇਤ ਕੁੱਲ 28 ਤਮਗ਼ੇ ਜਿੱਤੇ। ਉਨ੍ਹਾਂ ਸਾਰੇ ਤਮਗ਼ਾ ਜੇਤੂਆਂ ਨੇ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਨਵੀਂ ਖੇਡ ਨੀਤੀ ਵਿੱਚ ਪੈਰਾ ਖਿਡਾਰੀਆਂ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ ਅਤੇ ਖਿਡਾਰੀਆਂ ਦੀ ਫੀਡਬੈਕ ਅਨੁਸਾਰ ਨੀਤੀ ਬਣਾਈ ਜਾ ਰਹੀ ਹੈ। ਮੀਤ ਹੇਅਰ ਨੇ ਅੱਗੇ ਵੇਰਵੇ ਜਾਰੀ ਕਰਦਿਆਂ ਦੱਸਿਆ ਕਿ ਲਖਨਊ ਵਿਖੇ ਹੋਈ ਨੈਸ਼ਨਲ ਪੈਰਾ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਪੰਜਾਬ ਦੇ ਸੰਜੀਵ ਕੁਮਾਰ ਨੇ ਇਕ-ਇਕ ਸੋਨੇ, ਚਾਂਦੀ ਤੇ ਕਾਂਸੀ, ਰਾਜ ਕੁਮਾਰ ਨੇ ਦੋ ਕਾਂਸੀ ਅਤੇ ਸ਼ਬਾਨਾ ਨੇ ਦੋ ਕਾਂਸੀ ਦੇ ਤਮਗ਼ੇ ਜਿੱਤੇ। ਇਸੇ ਤਰ੍ਹਾਂ ਗੁਜਰਾਤ ਵਿਖੇ ਹੋਈ ਜੂਨੀਅਰ ਤੇ ਸਬ ਜੂਨੀਅਰ ਪੈਰਾ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਨਿਸ਼ਾ ਨੇ ਇਕ ਚਾਂਦੀ ਤੇ ਦੋ ਕਾਂਸੀ, ਪਰਵੀਨ ਕੁਮਾਰ ਨੇ ਇਕ ਚਾਂਦੀ ਤੇ ਇਕ ਕਾਂਸੀ ਅਤੇ ਗੁਰਹਰਮਨਦੀਪ ਸਿੰਘ ਨੇ ਦੋ ਕਾਂਸੀ ਦੇ ਤਮਗ਼ੇ ਜਿੱਤੇ। ਪੁਣੇ ਵਿਖੇ ਨੈਸ਼ਨਲ ਪੈਰਾ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਮਿਥਨ ਨੇ ਇਕ ਸੋਨੇ, ਕਰਨਦੀਪ ਕੁਮਾਰ ਨੇ ਇਕ ਚਾਂਦੀ ਤੇ ਇਕ ਕਾਂਸੀ, ਗੁਰਵੀਰ ਸਿੰਘ ਨੇ ਦੋ ਕਾਂਸੀ, ਮੁਹੰਮਦ ਯਸੀਰ ਨੇ ਇਕ ਚਾਂਦੀ ਅਤੇ ਅਨਾਇਆ ਬਾਂਸਲ ਨੇ ਇਕ ਕਾਂਸੀ ਦਾ ਤਮਗ਼ਾ ਜਿੱਤਿਆ। ਨਵੀਂ ਦਿੱਲੀ ਵਿਖੇ ਹੋਈ ਸੀਨੀਅਰ ਤੇ ਜੂਨੀਅਰ ਨੈਸ਼ਨਲ ਪੈਰਾ ਪਾਵਰਲਿਫਟਿੰਗ ਚੈਂਪੀਅਨਸ਼ਿਪ ਵਿੱਚ ਪਰਮਜੀਤ ਕੁਮਾਰ, ਗੁਰਸੇਵਕ ਸਿੰਘ, ਵਰਿੰਦਰ ਸਿੰਘ, ਮੁਹੰਮਦ ਨਦੀਮ, ਜਸਪ੍ਰੀਤ ਕੌਰ ਤੇ ਸੀਮਾ ਰਾਣੀ ਨੇ ਸੋਨੇ ਅਤੇ ਕੁਲਦੀਪ ਸਿੰਘ ਤੇ ਸੁਮਨਦੀਪ ਨੇ ਕਾਂਸੀ ਦੇ ਤਮਗ਼ੇ ਜਿੱਤੇ।

News 10 April,2023
ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰਕੰਡੀ ਪ੍ਰੋਜੈਕਟ ਦਾ ਦੌਰਾ

ਸਬੰਧਤ ਅਧਿਕਾਰੀਆਂ ਨੂੰ ਪ੍ਰੋਜੈਕਟ ਨੂੰ ਨਿਰਧਾਰਤ ਸਮੇਂ ‘ਚ ਪੂਰਾ ਪੂਰਾ ਕਰਨ ਦੇ ਦਿੱਤੇ ਆਦੇਸ਼ ਚੰਡੀਗੜ੍ਹ, 9 ਅਪ੍ਰੈਲ: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਐਤਵਾਰ ਨੂੰ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰਕੰਡੀ ਪ੍ਰੋਜੈਕਟ ਦਾ ਦੌਰਾ ਕੀਤਾ। ਸ. ਹਰਭਜਨ ਸਿੰਘ ਈ.ਟੀ.ਓ. ਨੇ ਪਾਵਰ ਹਾਊਸ ਅਤੇ ਗਰਿਡ ਸਬ-ਸਟੇਸ਼ਨ ਦਾ ਬਾਰੀਕੀ ਨਾਲ ਦੌਰਾ ਕੀਤਾ ਅਤੇ ਭਰੋਸਾ ਦਿੱਤਾ ਕਿ ਆਉਣ ਵਾਲੇ ਪੈਡੀ ਸੀਜਨ ਦੌਰਾਨ ਰਣਜੀਤ ਸਾਗਰ ਡੈਮ ਬਿਜਲੀ ਪੂਰਤੀ ਲਈ ਆਪਣੀ ਪੂਰੀ ਸਮੱਰਥਾ ਨਾਲ ਕੰਮ ਕਰੇਗਾ। ਬਿਜਲੀ ਮੰਤਰੀ ਨੇ ਸ਼ਾਹਪੁਰਕੰਡੀ ਪ੍ਰੋਜੈਕਟ ਦਾ ਦੌਰਾ ਕਰਨ ਸਮੇਂ ਪੀ.ਐਸ.ਪੀ.ਸੀ.ਐਲ ਅਤੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨੂੰ ਮਿੱਥੇ ਸਮੇ ਵਿੱਚ ਸ਼ਾਹਪੁਰਕੰਡੀ ਪ੍ਰੋਜੈਕਟ ਨੂੰ ਪੂਰਾ ਕਰਨ ਦੇ ਆਦੇਸ਼ ਦਿੱਤੇ। ਬਿਜਲੀ ਮੰਤਰੀ ਨੇ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰਕੰਡੀ ਵਿੱਚ ਚੱਲ ਰਹੇ ਕਾਰਜਾਂ ਤੇ ਸੰਤੁਸ਼ਟੀ ਜਾਹਿਰ ਕਰਦਿਆਂ ਕਿਹਾ ਕਿ ਇਹ ਪ੍ਰੋਜੈਕਟ ਮੁਕੰਮਲ ਹੋਣ ਮਗਰੋਂ ਬਿਜਲੀ ਉਤਪਾਦਨ ਦੇ ਖੇਤਰ ‘ਚ ਅਹਿਮ ਰੋਲ ਅਦਾ ਕਰਨਗੇ। ਇਸ ਮੌਕੇ ਬਿਜਲੀ ਮੰਤਰੀ ਨੇ ਰਣਜੀਤ ਸਾਗਰ ਡੈਮ ਦੇ ਸ਼ਹੀਦੀ ਸਮਾਰਕ ‘ਤੇ ਜਾ ਕੇ ਇਸ ਡੈਮ ਦੀ ਉਸਾਰੀ ਸਮੇਂ ਸ਼ਹੀਦ ਹੋਏ ਕਰਮਚਾਰੀਆਂ ਨੂੰ ਸ਼ਰਧਾਂਜਲੀ ਵੀ ਭੇਂਟ ਕੀਤੀ। ਇਸ ਮੌਕੇ ਪੀ.ਐਸ.ਪੀ.ਸੀ.ਐਲ ਦੇ ਮੁੱਖ ਇੰਜੀਨੀਅਰ ਹਾਈਡਲ ਪ੍ਰੋਜੈਕਟਸ ਇੰਦਰਪਾਲ ਸਿੰਘ, ਉਪ ਮੁੱਖ ਇੰਜੀਨੀਅਰ ਰਵਿੰਦਰ ਕੁਮਾਰ, ਜਲ ਸਰੋਤ ਵਿਭਾਗ ਦੇ ਇੰਜੀਨੀਅਰ ਜਸਵੀਰ ਪਾਲ ਅਤੇ ਕਾਰਜਕਾਰੀ ਇੰਜੀਨੀਅਰ ਲਖਵਿੰਦਰ ਸਿੰਘ ਹਾਜ਼ਰ ਸਨ।

News 09 April,2023
ਪੱਟੀ ਤੋਂ ਸ਼ਿਮਲਾ ਲਈ ਪਹਿਲੀ ਵਾਰ ਸ਼ੁਰੂ ਹੋਈ ਪੰਜਾਬ ਰੋਡਵੇਜ਼ ਦੀ ਬੱਸ ਸਰਵਿਸ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਖਾਈ ਹਰੀ ਝੰਡੀ 585 ਰੁਪਏ ਹੋਵੇਗਾ ਇੱਕ ਪਾਸੇ ਦਾ ਕਿਰਾਇਆ ਚੰਡੀਗੜ੍ਹ, 9 ਅਪ੍ਰੈਲ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਪੱਟੀ ਤੋਂ ਸ਼ਿਮਲਾ ਦਰਮਿਆਨ ਪੰਜਾਬ ਰੋਡਵੇਜ਼ ਦੀ ਬੱਸ ਸੇਵਾ ਦੀ ਸ਼ੁਰੂਆਤ ਕਰਨ ਦੇ ਨਾਲ ਹੀ ਇਹ ਪਹਿਲਾ ਮਾਅਰਕਾ ਬਣ ਗਿਆ ਹੈ ਜਦੋਂ ਪੱਟੀ ਤੋਂ ਸ਼ਿਮਲਾ ਲਈ ਪੰਜਾਬ ਰੋਡਵੇਜ਼ ਦੀ ਬੱਸ ਸਰਵਿਸ ਸ਼ੁਰੂ ਹੋਈ ਹੈ। ਪੱਟੀ ਬੱਸ ਸਟੈਂਡ ਤੋਂ ਹਰੀ ਝੰਡੀ ਵਿਖਾਉਣ ਉਪਰੰਤ ਗੱਲਬਾਤ ਦੌਰਾਨ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਹੋਰਨਾਂ ਸੂਬਿਆਂ ਵੱਲ ਬੱਸਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਰੋਡਵੇਜ਼/ਪਨਬੱਸ ਦੀ ਇਹ ਬੱਸ ਪੱਟੀ ਬੱਸ ਸਟੈਂਡ ਤੋਂ ਸਵੇਰੇ 10:20 ਵਜੇ ਚੱਲੇਗੀ ਅਤੇ ਵਾਇਆ ਅੰਮ੍ਰਿਤਸਰ, ਜਲੰਧਰ ਤੇ ਚੰਡੀਗੜ੍ਹ ਹੁੰਦਿਆਂ ਰਾਤ 10.30 ਵਜੇ ਸ਼ਿਮਲਾ ਪੁੱਜੇਗੀ। ਇਸੇ ਤਰ੍ਹਾਂ ਅਗਲੇ ਦਿਨ ਸਵੇਰੇ 7:10 ਵਜੇ ਸ਼ਿਮਲਾ ਤੋਂ ਚਲ ਕੇ ਉਸੇ ਰਸਤੇ ਵਾਪਸੀ ਕਰੇਗੀ ਅਤੇ ਸ਼ਾਮ ਕਰੀਬ 7:30 ਵਜੇ ਪੱਟੀ ਪਹੁੰਚੇਗੀ। ਬੱਸ ਦਾ ਇੱਕ ਪਾਸੇ ਦਾ ਕਿਰਾਇਆ 585 ਰੁਪਏ ਨਿਰਧਾਰਤ ਕੀਤਾ ਗਿਆ ਹੈ। ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਪੰਜਾਬ ਰੋਡਵੇਜ਼/ਪਨਬੱਸ ਨੇ ਲੰਘੇ ਵਿੱਤੀ ਵਰ੍ਹੇ ਦੌਰਾਨ ਆਮਦਨ ਵਿੱਚ ਰਿਕਾਰਡ ਵਾਧਾ ਦਰਜ ਕੀਤਾ ਹੈ। ਵਿੱਤੀ ਵਰ੍ਹੇ 2022-23 ਦੌਰਾਨ ਪੰਜਾਬ ਰੋਡਵੇਜ਼/ਪਨਬੱਸ ਨੂੰ 700.88 ਕਰੋੜ ਰੁਪਏ ਆਮਦਨ ਹੋਈ ਹੈ, ਜੋ ਵਿੱਤੀ ਵਰ੍ਹੇ 2021-22 ਦੌਰਾਨ 547.08 ਕਰੋੜ ਰੁਪਏ ਸੀ। ਉਨ੍ਹਾਂ ਦੱਸਿਆ ਕਿ 153.80 ਕਰੋੜ ਰੁਪਏ ਦਾ ਇਹ ਵਾਧਾ 28.11 ਫ਼ੀਸਦੀ ਬਣਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰੋਡਵੇਜ਼/ਪਨਬੱਸ ਵਾਧੇ ਵਿੱਚ ਜਾ ਰਹੀ ਹੈ ਅਤੇ ਅਗਲੇ ਦਿਨਾਂ ਦੌਰਾਨ ਹੋਰਨਾਂ ਸ਼ਹਿਰਾਂ ਤੋਂ ਵੀ ਬੱਸਾਂ ਚਲਾਈਆਂ ਜਾਣਗੀਆਂ। ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਅਧਿਕਾਰੀਆਂ ਨੂੰ ਪਹਿਲਾਂ ਹੀ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਲੋਕਾਂ ਦੀ ਮੰਗ ਅਨੁਸਾਰ ਜ਼ਰੂਰਤ ਵਾਲੀਆਂ ਥਾਵਾਂ ਤੋਂ ਬੱਸਾਂ ਚਲਾਉਣ ਨੂੰ ਤਰਜੀਹ ਦੇਣ ਤਾਂ ਜੋ ਲੋਕਾਂ ਨੂੰ ਸਸਤੀ ਅਤੇ ਕਿਫ਼ਾਇਤੀ ਬੱਸ ਸੇਵਾ ਮੁਹੱਈਆ ਕਰਵਾਈ ਜਾ ਸਕੇ। ਕੈਬਨਿਟ ਮੰਤਰੀ ਸ. ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਪਾਰਦਰਸ਼ੀ ਨੀਤੀਆਂ ਸਦਕਾ ਟਰਾਂਸਪੋਰਟ ਵਿਭਾਗ ਤਰੱਕੀ ਦੀ ਰਾਹ 'ਤੇ ਹੈ ਅਤੇ ਇਸ ਰਫ਼ਤਾਰ ਨੂੰ ਹੋਰ ਤੇਜ਼ ਕਰਦਿਆਂ ਵਿਭਾਗ ਨੂੰ ਨਵੀਆਂ ਬੁਲੰਦੀਆਂ' ਤੇ ਪਹੁੰਚਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਪ੍ਰਾਈਵੇਟ ਬੱਸ ਮਾਫ਼ੀਆ ਦਾ ਲੱਕ ਤੋੜਦਿਆਂ ਪੰਜਾਬ ਤੋਂ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਤੱਕ ਤਿੰਨ ਗੁਣਾਂ ਘੱਟ ਕਿਰਾਏ 'ਤੇ ਬੱਸ ਸੇਵਾ ਸ਼ੁਰੂ ਕੀਤੀ ਹੈ ਅਤੇ ਹੁਣ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਕਰੀਬ 25 ਬੱਸਾਂ ਦਿੱਲੀ ਹਵਾਈ ਅੱਡੇ ਨੂੰ ਚਲਦੀਆਂ ਹਨ।

News 09 April,2023
ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਜੋਗਿੰਦਰ ਨਗਰ ਵਿਖੇ ਸ਼ਾਨਨ ਪਾਵਰ ਹਾਊਸ ਦਾ ਨਿਰੀਖਣ

ਪੰਜਾਬ ਸਰਕਾਰ ਸ਼ਾਨਨ ਪਾਵਰ ਹਾਊਸ ਪ੍ਰਤੀ ਪੂਰੀ ਤਰ੍ਹਾਂ ਗੰਭੀਰ ਚੰਡੀਗੜ੍ਹ 9 ਅਪ੍ਰੈਲ: ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਹਿਮਾਚਲ ਪ੍ਰਦੇਸ਼ ਵਿੱਚ ਜੋਗਿੰਦਰ ਨਗਰ ਵਿਖੇ ਸ਼ਾਨਨ ਪਾਵਰ ਹਾਊਸ ਦਾ ਦੌਰਾ ਕੀਤਾ ਅਤੇ ਪਾਵਰ ਹਾਊਸ ਦਾ ਵਿਸਥਾਰ ‘ਚ ਨਿਰੀਖਣ ਵੀ ਕੀਤਾ। ਬਿਜਲੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਾਨਨ ਪਾਵਰ ਹਾਊਸ ਪ੍ਰਤੀ ਬਹੁਤ ਗੰਭੀਰ ਹੈ। ਉਨ੍ਹਾਂ ਕਿਹਾ ਕਿ ਸ਼ਾਨਨ ਪਾਵਰ ਹਾਊਸ ਦੇ ਜ਼ਰੂਰੀ ਰਖ ਰਖਾਵ ਲਈ ਲੋੜੀਂਦੇ ਕਾਰਜ ਛੇਤੀ ਹੀ ਕੀਤੇ ਜਾਣਗੇ। ਕੈਬਨਿਟ ਮੰਤਰੀ ਨੇ ਸ਼ਾਨਨ ਪਾਵਰ ਹਾਊਸ ਵਿੱਚ ਕੰਮ ਕਰਦੇ ਇੰਜੀਨੀਅਰਾਂ ਅਤੇ ਬਾਕੀ ਸਮੁੱਚੇ ਅਮਲੇ ਦੀ ‌ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸ਼ਾਨਨ ਪਾਵਰ ਹਾਊਸ ਦੇ ਕਰਮਚਾਰੀਆਂ ਦੀਆਂ ਜੋ‌ ਜਾਇਜ਼ ਬੁਨਿਆਦੀ ਜ਼ਰੂਰਤਾਂ ਨੂੰ ਛੇਤੀ ਹੀ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪਣ ਬਿਜਲੀ ਪ੍ਰਾਜੈਕਟ ਸੰਨ 1932 ਵਿੱਚ ਬ੍ਰਿਟਿਸ਼ ਇੰਜੀਨੀਅਰ ਕਰਨਲ ਬੈਟੀ ਅਤੇ ਉਨ੍ਹਾਂ ਦੀ ਟੀਮ ਵੱਲੋਂ ਤਿਆਰ ਕੀਤੇ ਡਿਜ਼ਾਈਨ ‘ਤੇ ਉਸਾਰਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਸ਼ਾਨਨ ਪਾਵਰ ਹਾਊਸ ਦੀ ਸ਼ੁਰੂ ਵਿੱਚ 48 ਮੈਗਾਵਾਟ ਦੀ ਉਤਪਾਦਨ ਸਮਰੱਥਾ ਸੀ ਅਤੇ ਹੁਣ ਇਸ ਦੀ ਉਤਪਾਦਨ ਸਮਰੱਥਾ 110 ਮੈਗਾਵਾਟ ਹੈ। ਸ. ਹਰਭਜਨ ਸਿੰਘ ਨੇ ਇਸ ਗੱਲ ਤੇ ਤਸਲੀ ਪ੍ਰਗਟ ਕੀਤੀ ਕਿ ਇਹ ਪ੍ਰਾਜੈਕਟ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੋਵੇਂ ਰਾਜਾਂ ਦੇ ਬਿਜਲੀ ਖਪਤਕਾਰਾਂ ਨੂੰ ਬਿਜਲੀ ਸਪਲਾਈ ਕਰਦਿਆਂ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਿਹਾ ਹੈ।

News 09 April,2023
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ‘ਸੀ.ਐਮ. ਦੀ ਯੋਗਸ਼ਾਲਾ’ ਦਾ ਆਗਾਜ਼

ਮੁਫ਼ਤ ਯੋਗ ਸਿਖਲਾਈ ਲਈ ਲੋਕ ਟੋਲ ਫਰੀ ਨੰਬਰ 76694-00500 ਜਾਂ https://cmdiyogshala.punjab.gov.in ਉਤੇ ਲਾਗਇਨ ਕਰ ਸਕਦੇ ਹਨ ‘ਸੀ.ਐਮ. ਦੀ ਯੋਗਸ਼ਾਲਾ’ ਸਿਹਤਮੰਦ, ਗਤੀਸ਼ੀਲ ਤੇ ਖ਼ੁਸ਼ਹਾਲ ਪੰਜਾਬ ਬਣਾਉਣ ਲਈ ਮੀਲ ਦਾ ਪੱਥਰ ਸਾਬਤ ਹੋਵੇਗੀ: ਭਗਵੰਤ ਮਾਨ ਇਹ ਲੋਕ-ਪੱਖੀ ਪ੍ਰਾਜੈਕਟ ਪੰਜਾਬੀਆਂ ਲਈ ਬੇਹੱਦ ਲਾਹੇਵੰਦ ਸਾਬਤ ਹੋਵੇਗਾ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਸਿਖਲਾਈ ਦੇਣ ਲਈ 10 ਅਤਿ-ਆਧੁਨਿਕ ਸੈਂਟਰ ਖੋਲ੍ਹਣ ਦਾ ਐਲਾਨ ਸੂਬੇ ਦੇ ਵਿਕਾਸ ਤੇ ਲੋਕਾਂ ਦੀ ਭਲਾਈ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਕੇਜਰੀਵਾਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਦੀ ਕਈ ਮਿਸਾਲੀ ਪਹਿਲਕਦਮੀਆਂ ਲਈ ਸ਼ਲਾਘਾ ਭਗਵੰਤ ਮਾਨ ਨੂੰ ਪੰਜਾਬ ਤੇ ਪੰਜਾਬੀਆਂ ਦੀ ਸੱਚੀ ਆਵਾਜ਼ ਦੱਸਿਆ ਸੂਬਾ ਸਰਕਾਰ ਦੀਆਂ ਪੁਰਜ਼ੋਰ ਕੋਸ਼ਿਸ਼ਾਂ ਨਾਲ ਪੰਜਾਬ ਅੱਜ ਦੇਸ਼ ਭਰ ਵਿੱਚ ਅਮਨ ਦੀ ਮਿਸਾਲ ਬਣਿਆ ਪਟਿਆਲਾ, 5 ਅਪਰੈਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ‘ਸੀ.ਐਮ. ਦੀ ਯੋਗਸ਼ਾਲਾ’ ਸਿਹਤਮੰਦ, ਗਤੀਸ਼ੀਲ, ਖ਼ੁਸ਼ਹਾਲ ਤੇ ਪ੍ਰਗਤੀਸ਼ੀਲ ਪੰਜਾਬ ਦੀ ਸਿਰਜਣਾ ਲਈ ਮੀਲ ਦਾ ਪੱਥਰ ਸਾਬਤ ਹੋਵੇਗੀ। ਇਸ ਪ੍ਰੋਗਰਾਮ ‘ਸੀ.ਐਮ. ਦੀ ਯੋਗਸ਼ਾਲਾ’ ਲਈ ਪੋਰਟਲ ਜਾਰੀ ਕਰਨ ਮਗਰੋਂ ਇਕੱਠ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਨਾਗਰਿਕ ਪੱਖੀ ਇਹ ਅਹਿਮ ਪ੍ਰਾਜੈਕਟ ਦਿੱਲੀ ਦੇ ਮੁੱਖ ਮੰਤਰੀ ਦੇ ਮਨ ਦੀ ਉਪਜ ਹੈ ਅਤੇ ਇਸ ਨੇ ਲੋਕਾਂ ਵਿਚਾਲੇ ਕਾਫ਼ੀ ਮਕਬੂਲੀਅਤ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਲੋਕ ਪੱਖੀ ਪਹਿਲਕਦਮੀ ਦਾ ਕੌਮੀ ਰਾਜਧਾਨੀ ਦੀ ਵੱਡੀ ਗਿਣਤੀ ਜਨਤਾ ਲਾਭ ਲੈ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸਿਰਫ਼ ਪੰਜਾਬ ਨੇ ਇਸ ਸਕੀਮ ਨੂੰ ਸੂਬੇ ਵਿੱਚ ਲਾਗੂ ਕੀਤਾ ਹੈ ਤਾਂ ਕਿ ਹਰੇਕ ਪੰਜਾਬੀ ਨੂੰ ਇਸ ਦਾ ਲਾਭ ਮਿਲਣਾ ਯਕੀਨੀ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਮੁਫ਼ਤ ਵਿੱਚ ਯੋਗ ਸਿਖਲਾਈ ਲੈਣ ਲਈ ਲੋਕ ਟੋਲ ਫਰੀ ਨੰਬਰ 76694-00500 ਜਾਂ https://cmdiyogshala.punjab.gov.in ਉਤੇ ਲਾਗਇਨ ਕਰ ਸਕਦੇ ਹਨ। ਉਨ੍ਹਾਂ ਨੇ ਮੀਲ ਦਾ ਪੱਥਰ ਸਾਬਤ ਹੋਣ ਵਾਲੇ ਇਸ ਕਦਮ ਨੂੰ ਸਿਹਤਮੰਦ ਤੇ ਖ਼ੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਲੋਕ ਲਹਿਰ ਪੈਦਾ ਕਰਨ ਦਾ ਸਬੱਬ ਦੱਸਿਆ। ਉਨ੍ਹਾਂ ਆਸ ਪ੍ਰਗਟਾਈ ਕਿ ਭਾਰਤ ਦੀ ਇਸ ਸ਼ਾਨਾਮੱਤੀ ਪੁਰਾਣੀ ਰਵਾਇਤ ਉਤੇ ਚੱਲਦਿਆਂ ਇਹ ਯੋਗਸ਼ਾਲਾਵਾਂ ਪੰਜਾਬੀਆਂ ਨੂੰ ਸਰੀਰਕ ਤੇ ਮਾਨਸਿਕ ਤੌਰ ਉਤੇ ਸਿਹਤਮੰਦ ਬਣਾਉਣ ਵਿੱਚ ਮਦਦਗਾਰ ਸਾਬਤ ਹੋਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਸਿੱਖਿਅਤ ਯੋਗ ਇੰਸਟ੍ਰਕਟਰ ਖੁੱਲ੍ਹੇ ਪਾਰਕਾਂ ਤੇ ਹੋਰ ਜਨਤਕ ਥਾਵਾਂ ਉਤੇ ਲੋਕਾਂ ਨੂੰ ਮੁਫ਼ਤ ਵਿੱਚ ਯੋਗ ਸਿਖਲਾਈ ਦੇਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਦਾ ਮੁੱਢਲਾ ਮੰਤਵ ਪੰਜਾਬ ਨੂੰ ਸਿਹਤਮੰਦ, ਖ਼ੁਸ਼ਹਾਲ ਤੇ ਪ੍ਰਗਤੀਸ਼ੀਲ ਬਣਾਉਣ ਲਈ ਯੋਗ ਨੂੰ ਜਨਤਕ ਮੁਹਿੰਮ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸਰੀਰ ਤੇ ਦਿਮਾਗ ਨੂੰ ਤੰਦਰੁਸਤ ਰੱਖਣ ਲਈ ਯੋਗ ਬਹੁਤ ਜ਼ਰੂਰੀ ਹੈ ਅਤੇ ਹਰੇਕ ਵਿਅਕਤੀ ਨੂੰ ਸਿਹਤਮੰਦ ਰਹਿਣ ਲਈ ਯੋਗ ਨੂੰ ਆਪਣੇ ਜੀਵਨ ਦਾ ਅਨਿੱਖੜ ਅੰਗ ਬਣਾਉਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ‘ਸੀ.ਐਮ. ਦੀ ਯੋਗਸ਼ਾਲਾ’ ਮੁਹਿੰਮ ਯੋਗ ਆਸਣਾਂ ਰਾਹੀਂ ਚੰਗੀ ਸਿਹਤ ਤੇ ਸਾਫ਼-ਸਫ਼ਾਈ ਯਕੀਨੀ ਬਣਾਉਣ ਬਾਰੇ ਲੋਕਾਂ ਵਿਚਾਲੇ ਜਾਗਰੂਕਤਾ ਪੈਦਾ ਕਰਨ ਲਈ ਅਹਿਮ ਭੂਮਿਕਾ ਨਿਭਾਏਗੀ। ਮੁੱਖ ਮੰਤਰੀ ਨੇ ਕਿਹਾ ਕਿ ਨਾ ਸਿਰਫ਼ ਲੋਕਾਂ ਦੀ ਸਿਹਤ ਨੂੰ ਚੰਗਾ ਰੱਖਣਾ, ਸਗੋਂ ਰੋਜ਼ਾਨਾ ਜ਼ਿੰਦਗੀ ਵਿੱਚ ਕਈ ਚੁਣੌਤੀਆਂ ਦਾ ਸਾਹਮਣਾ ਕਰਨ ਵਾਲੇ ਲੋਕਾਂ ਨੂੰ ਚਿੰਤਾ ਮੁਕਤ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਵਧਦਾ ਮਾਨਸਿਕ ਤਣਾਅ ਹਰੇਕ ਲਈ ਚਿੰਤਾ ਦਾ ਵੱਡਾ ਵਿਸ਼ਾ ਹੈ ਅਤੇ ਯੋਗ ਇਸ ਤੋਂ ਲੋਕਾਂ ਨੂੰ ਬਚਾਉਣ ਲਈ ਅਹਿਮ ਭੂਮਿਕਾ ਨਿਭਾ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਮਿਆਰੀ ਜੀਵਨ ਲਈ ਯੋਗ ਦੇ ਆਸਣਾਂ ਰਾਹੀਂ ਜੀਵਨ ਸ਼ੈਲੀ ਵਿੱਚ ਕੁੱਝ ਜ਼ਰੂਰੀ ਤਬਦੀਲੀਆਂ ਲਿਆ ਕੇ ਸਹੀ ਮਾਨਸਿਕ ਤੇ ਸਰੀਰਿਕ ਤਵਾਜ਼ਨ ਬਿਠਾਉਣਾ ਜ਼ਰੂਰੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਨੇ ਲੋਕਾਂ ਨੂੰ ਕਈ ਸਬਕ ਸਿਖਾਏ ਅਤੇ ਲੋਕਾਂ ਨੂੰ ਕੁਦਰਤ ਨਾਲ ਪਿਆਰ ਕਰਦਿਆਂ ਜੀਵਨ ਜੀਣ ਦਾ ਸਲੀਕਾ ਸਿਖਾਇਆ। ਉਨ੍ਹਾਂ ਕਿਹਾ ਕਿ ਭਾਵੇਂ ਇਸ ਮਹਾਂਮਾਰੀ ਦੇ ਗੰਭੀਰ ਨਤੀਜੇ ਸਾਡੇ ਸਾਹਮਣੇ ਹਨ ਪਰ ਇਸ ਨੇ ਵਾਤਾਵਰਨ ਪ੍ਰਦੂਸ਼ਣ ਘਟਾਉਣ ਵਿੱਚ ਮਦਦ ਕੀਤੀ। ਭਗਵੰਤ ਮਾਨ ਨੇ ਲੋਕਾਂ ਨੂੰ ਕੁਦਰਤ ਦਾ ਸਤਿਕਾਰ ਕਰਨ ਅਤੇ ਕੁਦਰਤ ਦੇ ਨਿਯਮਾਂ ਮੁਤਾਬਕ ਜ਼ਿੰਦਗੀ ਜੀਣ ਲਈ ਪ੍ਰੇਰਿਆ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਵਿਦਿਆਰਥੀਆਂ ਨੂੰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਵਾਸਤੇ ਤਿਆਰੀ ਕਰਵਾਉਣ ਵਾਸਤੇ ਸੂਬਾ ਸਰਕਾਰ 10 ਅਤਿ-ਆਧੁਨਿਕ ਸੈਂਟਰ ਖੋਲ੍ਹੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਸੈਂਟਰ ਯੂ.ਪੀ.ਐਸ.ਸੀ. ਪ੍ਰੀਖਿਆਵਾਂ ਲਈ ਨੌਜਵਾਨਾਂ ਨੂੰ ਮਿਆਰੀ ਸਿਖਲਾਈ ਮੁਹੱਈਆ ਕਰਨਗੇ ਤਾਂ ਕਿ ਉਹ ਸੂਬੇ ਤੇ ਦੇਸ਼ ਦੇ ਅਹਿਮ ਅਹੁਦਿਆਂ ਉਤੇ ਪੁੱਜ ਸਕਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਮੰਤਵ ਨੌਜਵਾਨਾਂ ਨੂੰ ਦੇਸ਼ ਦੇ ਸਭ ਤੋਂ ਸਨਮਾਨਯੋਗ ਅਹੁਦਿਆਂ ਉਤੇ ਪਹੁੰਚਾਉਣਾ ਹੈ, ਨਾ ਕਿ ਗੈਰਕਾਨੂੰਨੀ ਗਤੀਵਿਧੀਆਂ ਵਿੱਚ ਧੱਕ ਕੇ ਜੇਲ੍ਹਾਂ ਵਿੱਚ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੀ ਅਥਾਹ ਸ਼ਕਤੀ ਨੂੰ ਉਸਾਰੂ ਦਿਸ਼ਾ ਵਿੱਚ ਲਾਉਣ ਲਈ ਖੇਡਾਂ ਨੂੰ ਵੱਡੇ ਪੱਧਰ ਉਤੇ ਉਤਸ਼ਾਹਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਲਈ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੀਆਂ ਵੱਡ ਆਕਾਰੀ ਖੇਡਾਂ ਕਰਵਾਈਆਂ ਗਈਆਂ, ਜਿਸ ਵਿੱਚ ਲੱਖਾਂ ਖਿਡਾਰੀਆਂ ਨੇ ਭਾਗ ਲਿਆ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਭਰ ਦੇ 14 ਹਜ਼ਾਰ ਖੇਡ ਤੇ ਯੂਥ ਕਲੱਬਾਂ ਨੂੰ ਸੁਰਜੀਤ ਕਰ ਰਹੀ ਹੈ ਤਾਂ ਕਿ ਨੌਜਵਾਨਾਂ ਦੀ ਭਲਾਈ ਹਰ ਹੀਲੇ ਯਕੀਨੀ ਬਣੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਨ ਲਈ 500 ਤੋਂ ਵੱਧ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਲੋਕਾਂ ਨੂੰ ਵਿਸ਼ਵ ਪੱਧਰੀ ਇਲਾਜ ਤੇ ਡਾਇਗਨੌਸਟਿਕ ਸੇਵਾਵਾਂ ਮੁਫ਼ਤ ਵਿੱਚ ਮੁਹੱਈਆ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਹੁਣ ਤੱਕ 21.21 ਲੱਖ ਮਰੀਜ਼ ਇਨ੍ਹਾਂ ਆਮ ਆਦਮੀ ਕਲੀਨਿਕਾਂ ਦਾ ਲਾਭ ਲੈ ਚੁੱਕੇ ਹਨ ਅਤੇ ਕੁੱਝ ਹੀ ਮਹੀਨਿਆਂ ਵਿੱਚ ਲੱਖਾਂ ਹੀ ਹੋਰ ਮਰੀਜ਼ ਮੁਫ਼ਤ ਵਿੱਚ ਆਪਣੇ ਟੈਸਟ ਕਰਵਾ ਚੁੱਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਦੇਣ ਲਈ ਫ਼ਸਲ ਦੇ ਖ਼ਰਾਬੇ ਦਾ ਮੁਆਵਜ਼ਾ ਸੂਬਾ ਸਰਕਾਰ ਨੇ 25 ਫੀਸਦੀ ਵਧਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੀ 75 ਫੀਸਦੀ ਤੋਂ ਵੱਧ ਫ਼ਸਲ ਖ਼ਰਾਬ ਹੋਈ ਹੈ, ਉਨ੍ਹਾਂ ਨੂੰ ਸੂਬਾ ਸਰਕਾਰ 15 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਦਾ ਉਦੇਸ਼ ਕਿਸੇ ਵੀ ਕੀਮਤ ਉਤੇ ਕਿਸਾਨਾਂ ਦੀ ਭਲਾਈ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਸੂਬੇ ਭਰ ਵਿੱਚ ਵਿਸ਼ੇਸ਼ ਗਿਰਦਾਵਰੀ ਚੱਲ ਰਹੀ ਹੈ ਅਤੇ ਵਿਸਾਖੀ ਤੋਂ ਪਹਿਲਾਂ ਮੁਆਵਜ਼ਾ ਵੰਡਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਮੁਸ਼ਕਲ ਦੀ ਘੜੀ ਵਿੱਚ ਪੂਰੀ ਤਰ੍ਹਾਂ ਅੰਨਦਾਤਾ ਨਾਲ ਖੜ੍ਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਕ ਹੋਰ ਵੱਡੀ ਕਿਸਾਨ ਪੱਖੀ ਪਹਿਲਕਦਮੀ ਵਿੱਚ ਸੂਬਾ ਸਰਕਾਰ ਨੇ ਮੁੱਢਲੀਆਂ ਖੇਤੀਬਾੜੀ ਸਹਿਕਾਰੀ ਸੁਸਾਇਟੀਆਂ ਦੇ ਕਰਜ਼ੇ ਦੀ ਮੁੜ ਅਦਾਇਗੀ ਰੋਕਣ ਦਾ ਫੈਸਲਾ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੇ ਹੋਏ ਨੁਕਸਾਨ ਦੀ ਪੂਰਤੀ ਕਰਨ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਸੂਬੇ ਦੇ 23 ਜ਼ਿਲ੍ਹਿਆਂ ਵਿੱਚ 117 ‘ਸਕੂਲ ਆਫ ਐਮੀਨੈਂਸ’ ਸਥਾਪਤ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਨੂੰ ਇੰਜਨੀਅਰਿੰਗ, ਲਾਅ, ਕਾਮਰਸ, ਯੂ.ਪੀ.ਐਸ.ਸੀ. ਤੇ ਐਨ.ਡੀ.ਏ ਵਰਗੇ ਪੇਸ਼ੇਵਰ ਤੇ ਮੁਕਾਬਲੇ ਵਾਲੇ ਕੋਰਸਾਂ ਲਈ ਤਿਆਰ ਕਰਨਗੇ। ਉਨ੍ਹਾਂ ਕਿਹਾ ਕਿ ਇਹ ਸਕੂਲ ਨੌਜਵਾਨਾਂ ਨੂੰ ਵਿਸ਼ਵ ਪੱਧਰ ਉਤੇ ਹੋਰ ਮੁਲਕਾਂ ਦੇ ਨੌਜਵਾਨਾਂ ਨਾਲ ਮੁਕਾਬਲਾ ਕਰਨ ਦੇ ਯੋਗ ਬਣਾਉਣਗੇ। ਆਪਣੇ ਸੰਬੋਧਨ ਵਿੱਚ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਯੋਗਸ਼ਾਲਾ ਦਾ ਇਹ ਤਜਰਬੇ ਕੌਮੀ ਰਾਜਧਾਨੀ ਵਿੱਚ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਨੇ ਇਨ੍ਹਾਂ ਤਜਰਬਿਆਂ ਨੂੰ ਕਾਫ਼ੀ ਵੱਡਾ ਹੁੰਗਾਰਾ ਦਿੱਤਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ ਨੂੰ ਪੰਜਾਬ ਦੇ ਹੋਰ ਕਈ ਹਿੱਸਿਆਂ ਵਿੱਚ ਵੀ ਲਾਗੂ ਕੀਤਾ ਜਾਵੇਗਾ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਮੁੱਢਲੇ ਪੜਾਅ ਵਿੱਚ ਪਟਿਆਲਾ, ਫਗਵਾੜਾ, ਅੰਮ੍ਰਿਤਸਰ ਤੇ ਲੁਧਿਆਣਾ ਵਰਗੇ ਚਾਰ ਸ਼ਹਿਰਾਂ ਵਿੱਚ ਯੋਗਸ਼ਾਲਾ ਸ਼ੁਰੂ ਕੀਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਨੂੰ ਸੂਬੇ ਦੇ ਹੋਰ ਹਿੱਸਿਆਂ ਤੱਕ ਵਧਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਸਿੱਖਿਅਤ ਯੋਗ ਇੰਸਟ੍ਰਕਟਰ ਲੋਕਾਂ ਨੂੰ ਮੁਫ਼ਤ ਵਿੱਚ ਯੋਗ ਆਸਣ ਸਿਖਾਉਣਗੇ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੇ ਉਪ ਰਾਜਪਾਲ ਵੱਲੋਂ ਇਨ੍ਹਾਂ ਨੂੰ ਰੋਕ ਦੇਣ ਤੱਕ ਦਿੱਲੀ ਦੇ 17 ਹਜ਼ਾਰ ਵਿਅਕਤੀ ਮੁਫ਼ਤ ਵਿੱਚ ਯੋਗ ਦੀ ਸਿਖਲਾਈ ਲੈ ਚੁੱਕੇ ਸਨ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਯੋਗ ਬਿਮਾਰੀਆਂ ਨੂੰ ਦੂਰ ਭਜਾ ਕੇ ਪੰਜਾਬੀਆਂ ਨੂੰ ਸਿਹਤਮੰਦ ਬਣਾਏਗਾ। ਉਨ੍ਹਾਂ ਸਿੱਖਿਆ, ਸਿਹਤ ਤੇ ਕਾਨੂੰਨ-ਵਿਵਸਥਾ ਦੇ ਖੇਤਰ ਵਿੱਚ ਕੀਤੀਆਂ ਕਈ ਮਿਸਾਲੀ ਪਹਿਲਕਦਮੀਆਂ ਲਈ ਭਗਵੰਤ ਮਾਨ ਦੀ ਸ਼ਲਾਘਾ ਕੀਤੀ। ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਨਾਲ ਪਿਛਲੀਆਂ ਸਰਕਾਰਾਂ ਦੀ ਪੁਸ਼ਤਪਨਾਹੀ ਪ੍ਰਾਪਤ ਜ਼ਿਆਦਾਤਰ ਗੈਂਗਸਟਰ ਅੱਜ ਸਲਾਖਾਂ ਪਿੱਛੇ ਹਨ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਪੁਰਜ਼ੋਰ ਕੋਸ਼ਿਸ਼ਾਂ ਨਾਲ ਬੇਅਦਬੀ ਦੇ ਕੇਸਾਂ ਵਿੱਚ ਇਨਸਾਫ਼ ਯਕੀਨੀ ਬਣੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਨਾਲ ਸੂਬੇ ਦੀਆਂ ਪੀੜ੍ਹੀਆਂ ਨੂੰ ਤਬਾਹ ਕਰਨ ਵਾਲਾ ਸਿਆਸਤਦਾਨਾਂ, ਨੌਕਰਸ਼ਾਹਾਂ ਅਤੇ ਨਸ਼ਾ ਤਸਕਰਾਂ ਦਾ ਗਠਜੋੜ ਜਲਦੀ ਸਲਾਖਾਂ ਪਿੱਛੇ ਹੋਵੇਗਾ। ਕੇਜਰੀਵਾਲ ਨੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਅਫ਼ਰਾ-ਤਫ਼ਰੀ ਦੇ ਬਾਵਜੂਦ ਪੰਜਾਬ ਵਿੱਚ ਕਾਨੂੰਨ-ਵਿਵਸਥਾ ਬਰਕਰਾਰ ਰੱਖਣ ਲਈ ਸੂਬਾ ਸਰਕਾਰ ਦੀ ਤਾਰੀਫ਼ ਕੀਤੀ। ਦਿੱਲੀ ਦੇ ਮੁੱਖ ਮੰਤਰੀ ਨੇ ਫ਼ਸਲਾਂ ਦੇ ਖ਼ਰਾਬੇ ਦੇ ਮੁਆਵਜ਼ੇ ਵਿੱਚ 25 ਫੀਸਦੀ ਵਾਧੇ ਨਾਲ ਕਿਸਾਨਾਂ ਦੇ ਜ਼ਖ਼ਮਾਂ ਉਤੇ ਮੱਲ੍ਹਮ ਲਾਉਣ ਲਈ ਵੀ ਸੂਬਾ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਪੰਜਾਬ ਤੇ ਪੰਜਾਬੀਆਂ ਦੇ ਅਸਲ ਹਿਤੈਸ਼ੀ ਹਨ ਕਿਉਂਕਿ ਉਹ ਸਮਾਜ ਦੇ ਹਰੇਕ ਵਰਗ ਦੀ ਭਲਾਈ ਨਾਲ ਸਰੋਕਾਰ ਰੱਖਦੇ ਹਨ। ਕੇਜਰੀਵਾਲ ਨੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਨੌਜਵਾਨਾਂ ਨੂੰ ਸਰਗਰਮ ਸਹਿਯੋਗੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਚੁੱਕੇ ਕਦਮਾਂ ਦੀ ਵੀ ਤਾਰੀਫ਼ ਕੀਤੀ। ਇਸ ਤੋਂ ਪਹਿਲਾਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਾਰੇ ਮਹਿਮਾਨਾਂ ਦਾ ਸਮਾਗਮ ਵਿੱਚ ਪੁੱਜਣ ਲਈ ਧੰਨਵਾਦ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੌਕੇ ਸ਼ਹੀਦ ਮੇਜਰ ਤੇਜਿੰਦਰਪਾਲ ਸਿੰਘ ਸੋਹਲ ਜਿਮਨੇਜ਼ੀਅਮ ਹਾਲ ਦੇ ਨਵੀਨੀਕਰਨ ਲਈ 90 ਲੱਖ ਰੁਪਏ ਦੀ ਗਰਾਂਟ ਦਾ ਸੈਂਕਸ਼ਨ ਲੈਟਰ ਜ਼ਿਲ੍ਹਾ ਖੇਡ ਅਫ਼ਸਰ, ਪਟਿਆਲਾ ਨੂੰ ਸੌਂਪਿਆ। ਸਮਾਗਮ ਦੌਰਾਨ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਰਾਜ ਸਭਾ ਮੈਂਬਰ ਰਾਘਵ ਚੱਢਾ, ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ, ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਏ. ਵੇਨੂ ਪ੍ਰਸਾਦ, ਮੁੱਖ ਮੰਤਰੀ ਦੇ ਮੀਡੀਆ ਡਾਇਰੈਕਟਰ ਬਲਤੇਜ ਪੰਨੂ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਨੀਨਾ ਮਿੱਤਲ, ਗੁਰਲਾਲ ਘਨੌਰ, ਗੁਰਦੇਵ ਸਿੰਘ ਦੇਵ ਮਾਨ ਤੇ ਕੁਲਵੰਤ ਸਿੰਘ ਬਾਜ਼ੀਗਰ, ਵਧੀਕ ਮੁੱਖ ਸਕੱਤਰ ਅਨੁਰਾਗ ਅਗਰਵਾਲ, ਪੀ.ਆਰ.ਟੀ.ਸੀ. ਚੇਅਰਮੈਨ ਰਣਜੋਧ ਸਿੰਘ ਹਡਾਣਾ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ, ਇੰਪਰੂਵਮੈਂਟ ਟਰਸਟ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਆਈ ਜੀ ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ ਐਸ ਪੀ ਵਰੁਣ ਸ਼ਰਮਾ, ਆਪ ਦੇ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਲੋਕ ਸਭਾ ਕੋਆਰਡੀਨੇਟਰ ਇੰਦਰਜੀਤ ਸਿੰਘ ਸੰਧੂ, ਜਰਨੈਲ ਸਿੰਘ ਮੰਨੂ, ਜਗਦੀਪ ਸਿੰਘ ਜੱਗਾ, ਐਡਵੋਕੇਟ ਰਾਹੁਲ ਸੈਣੀ, ਮਹਿਲਾ ਆਗੂ ਪ੍ਰੀਤੀ ਮਲਹੋਤਰਾ ਤੇ ਵੀਰਪਾਲ ਕੌਰ ਚਹਿਲ, ਮੇਜਰ ਰਮਨ ਮਲਹੋਤਰਾ, ਸ੍ਰੀ ਗੁਰੂ ਰਵਿਦਾਸ ਆਯੁਰਵੈਦਿਕ ਯੂਨੀਵਰਸਿਟੀ ਦੇ ਵੀ ਸੀ ਰਾਹੁਲ ਗੁਪਤਾ ਤੇ ਯੋਗ ਸਲਾਹਕਾਰਾਂ ਸਮੇਤ ਵੱਡੀ ਗਿਣਤੀ ਵਿਦਿਆਰਥੀ, ਅਧਿਆਪਕ ਤੇ ਹੋਰ ਪਤਵੰਤੇ ਮੌਜੂਦ ਸਨ।

News 05 April,2023
'ਆਪਣਾ ਆਦਰਸ਼, ਖੁਦ ਬਣੋ', ਮੁੱਖ ਮੰਤਰੀ ਵੱਲੋਂ ਨੌਜਵਾਨਾਂ ਨੂੰ ਅਪੀਲ

ਨੌਜਵਾਨਾਂ ਨਾਲ ਸਿੱਧਾ ਸੰਵਾਦ ਰਚਾਉਣ ਲਈ ਪੰਜਾਬ ਸਰਕਾਰ ਛੇਤੀ ਸ਼ੁਰੂ ਕਰੇਗੀ ਨੌਜਵਾਨ ਸਭਾਵਾਂ ਨੌਜਵਾਨਾਂ ਨਾਲ ਸਲਾਹ-ਮਸ਼ਵਰਾ ਕਰਕੇ ਨੀਤੀਆਂ ਬਣਾਏਗੀ ਸਰਕਾਰ ਅਸੀਂ ਚਾਹੁੰਦੇ ਹਾਂ ਕਿ ਨੌਜਵਾਨ ਨੌਕਰੀਆਂ ਮੰਗਣ ਵਾਲੇ ਨਹੀਂ, ਦੇਣ ਵਾਲੇ ਬਣਨ- ਮੁੱਖ ਮੰਤਰੀ ਚੰਡੀਗੜ੍ਹ, 5 ਅਪ੍ਰੈਲ ਪੰਜਾਬ ਦੇ ਨੌਜਵਾਨਾਂ ਨੂੰ ‘ਆਪਣਾ ਆਦਰਸ਼, ਖੁਦ ਬਣਨ’ ਦੀ ਅਪੀਲ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨੌਜਵਾਨਾਂ ਨੂੰ ਕਿਹਾ ਕਿ ਉਹ ਕਿਸੇ ਨੂੰ ਵੀ ਆਪਣੇ ਜਜ਼ਬਾਤ ਨਾਲ ਖੇਡਣ ਦੀ ਇਜਾਜ਼ਤ ਨਾ ਦੇਣ ਕਿਉਂਕਿ ਅਜਿਹੇ ਲੋਕ ਆਪਣਾ ਮਤਲਬ ਕੱਢ ਕੇ ਲਾਂਭੇ ਹੋ ਜਾਂਦੇ ਹਨ। ਅੱਜ ਇਕ ਵੀਡੀਓ ਸੰਦੇਸ਼ ਰਾਹੀਂ ਨੌਜਵਾਨਾਂ ਨੂੰ ਭਾਵੁਕ ਅਪੀਲ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੌਜਵਾਨਾਂ ਨੂੰ ਆਪਣੇ ਰਾਹ ਖੁਦ ਬਣਾਉਣ ਲਈ ਪੂਰਾ ਸਹਿਯੋਗ ਕਰੇਗੀ। ਮੁੱਖ ਮੰਤਰੀ ਨੇ ਕਿਹਾ, “ਮੈਂ ਚਾਹੁੰਦਾ ਕਿ ਤੁਸੀਂ ਆਪਣਾ ਰੋਲ ਮਾਡਲ ਖੁਦ ਬਣੋ ਤਾਂ ਕਿ ਤੁਹਾਡੀ ਕਾਬਲੀਅਤ ਅਤੇ ਸਮਰੱਥਾ ਦਾ ਕੋਈ ਹੋਰ ਫਾਇਦਾ ਨਾ ਚੁੱਕ ਸਕੇ। ਮੈਂ ਤਹਾਨੂੰ ਯਕੀਨ ਦਿਵਾਉਂਦਾ ਹਾਂ ਕਿ ਤੁਸੀਂ ਆਪਣੇ ਜੀਵਨ ਵਿਚ ਨਵੇਂ ਉੱਦਮ ਜਾਂ ਸਟਾਰਟਅੱਪ ਸ਼ੁਰੂ ਕਰੋ ਅਤੇ ਨਵੇਂ ਵਿਚਾਰਾਂ ਨੂੰ ਅਮਲੀਜਾਮਾ ਪਹਿਨਾਉਣ ਲਈ ਯਤਨ ਕਰੋ, ਪੰਜਾਬ ਸਰਕਾਰ ਤੁਹਾਡੀ ਪੂਰੀ ਮਦਦ ਕਰੇਗੀ।” ਪੰਜਾਬ ਦੀ ਨੌਜਵਾਨਾਂ ਦੀ ਭਲਾਈ ਲਈ ਵੱਡਾ ਫੈਸਲੇ ਲੈਂਦੇ ਹੋਏ ਮੁੱਖ ਮੰਤਰੀ ਨੇ ਹਰੇਕ ਮਹੀਨੇ ਦੋ ਨੌਜਵਾਨ ਸਭਾਵਾਂ ਕਰਵਾਉਣ ਦਾ ਐਲਾਨ ਕੀਤਾ ਜਿਸ ਵਿਚ ਉਹ ਖੁਦ ਨੌਜਵਾਨਾਂ ਨਾਲ ਸਿੱਧਾ ਸੰਵਾਦ ਰਚਾਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਭਾਵਾਂ ਦਾ ਉਦੇਸ਼ ਨੌਜਵਾਨਾਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਦੇ ਵਿਚਾਰ ਅਤੇ ਸੁਝਾਅ ਲੈਣਾ ਹੈ ਤਾਂ ਕਿ ਸਰਕਾਰ ਨੌਜਵਾਨਾਂ ਨੂੰ ਨਵੇਂ ਕਾਰੋਬਾਰ ਸ਼ੁਰੂ ਕਰਨ ਅਤੇ ਹੋਰ ਉਪਰਾਲੇ ਕਰਨ ਲਈ ਅਨੁਕੂਲ ਨੀਤੀਆਂ ਤਿਆਰ ਕਰ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਹਰੇਕ 15 ਦਿਨ ਬਾਅਦ ਨੌਜਵਾਨ ਸਭਾਵਾਂ ਕੀਤੀਆਂ ਜਾਣਗੀਆਂ ਜਿੱਥੇ ਖੇਤੀਬਾੜੀ, ਟਰਾਂਸਪੋਰਟ ਤੇ ਹੋਰ ਖੇਤਰਾਂ ਵਿਚ ਨੌਜਵਾਨਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਚੁੱਕੇ ਜਾਣ ਵਾਲੇ ਕਦਮਾਂ ਉਤੇ ਸਲਾਹ-ਮਸ਼ਵਰਾ ਕੀਤਾ ਜਾਵੇਗਾ। ਪੰਜਾਬ ਦੇ ਨੌਜਵਾਨਾਂ ਨੂੰ ਹੁਨਰਮੰਦ, ਕਾਬਲ ਅਤੇ ਦ੍ਰਿੜ ਇਰਾਦੇ ਦੇ ਮਾਲਕ ਦੱਸਦੇ ਹੋਏ ਭਗਵੰਤ ਮਾਨ ਨੇ ਕਿਹਾ, “ਨੌਜਵਾਨਾਂ ਦੇ ਮਨ ਵਿਚ ਆਪਣਾ ਭਵਿੱਖ ਸੰਵਾਰਨ ਲਈ ਹਜ਼ਾਰਾਂ ਸੁਪਨੇ ਹੁੰਦੇ ਹਨ ਪਰ ਅਫਸੋਸ ਦੀ ਗੱਲ ਹੈ ਕਿ ਉਨ੍ਹਾਂ ਨੂੰ ਆਪਣੇ ਸੁਪਨਿਆਂ ਨੂੰ ਉਡਾਨ ਦੇਣ ਲਈ ਢੁਕਵੇਂ ਮੌਕੇ ਪ੍ਰਦਾਨ ਨਹੀਂ ਕੀਤੇ ਜਾਂਦੇ। ਪੰਜਾਬ ਸਰਕਾਰ ਆਪਣੇ ਨੌਜਵਾਨਾਂ ਨੂੰ ਨਵਾਂ ਕਾਰੋਬਾਰ ਸ਼ੁਰੂ ਕਰਨ ਲਈ ਪੂਰਾ ਸਹਿਯੋਗ ਦੇਵੇਗੀ।” ਨੌਜਵਾਨਾਂ ਨੂੰ ਚੰਗੇ ਅਹੁਦੇ ਹਾਸਲ ਕਰਨ ਲਈ ਉਚੇਰੀ ਸਿੱਖਿਆ ਪ੍ਰਾਪਤ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਅਜੀਬੋ-ਗਰੀਬ ਗੱਲ ਹੈ ਕਿ ਤਕਨਾਲੌਜੀ ਦੇ ਯੁੱਗ ਵਿਚ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਚ ਦਾਖਲਿਆਂ ਦੀ ਦਰ ਸਿਰਫ 35 ਫੀਸਦੀ ਰਹਿ ਗਈ ਹੈ। ਇਸੇ ਤਰ੍ਹਾਂ ਪ੍ਰਾਈਵੇਟ ਲਵਲੀ ਯੂਨੀਵਰਸਿਟੀ ਦਾ ਜਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਯੂਨੀਵਰਸਿਟੀ ਵਿਚ 40,000 ਵਿਦਿਆਰਥੀ ਉਚੇਰੀ ਸਿੱਖਿਆ ਹਾਸਲ ਕਰ ਰਹੇ ਹਨ ਪਰ ਏਨੀ ਵੱਡੀ ਗਿਣਤੀ ਵਿੱਚੋਂ ਸਿਰਫ 5200 ਵਿਦਿਆਰਥੀ ਪੰਜਾਬ ਦੇ ਹਨ। ਭਗਵੰਤ ਮਾਨ ਨੇ ਕਿਹਾ, “ਮੇਰੀ ਦਿਲੀ ਇੱਛਾ ਹੈ ਕਿ ਪੰਜਾਬ ਦੇ ਨੌਜਵਾਨ ਨੌਕਰੀਆਂ ਮੰਗਣ ਵਾਲੇ ਨਾ ਬਣਨ ਸਗੋਂ ਨੌਕਰੀਆਂ ਦੇਣ ਵਾਲੇ ਬਣਨ। ਪੰਜਾਬ ਦੇ ਨੌਜਵਾਨਾਂ ਦੇ ਦਫ਼ਤਰ ਚੰਗੀਆਂ ਸਹੂਲਤਾਂ ਨਾਲ ਲੈਸ ਹੋਣ ਅਤੇ ਉਹ ਉਚੇ ਅਹੁਦਿਆਂ ਵਾਲੇ ਦਫ਼ਤਰਾਂ ਵਿਚ ਪਹੁੰਚਣ ਨਾ ਕਿ ਉਨ੍ਹਾਂ ਜੇਲ੍ਹਾਂ ਵਿਚ ਜਾਣ ਲਈ ਮਜਬੂਰ ਹੋਣਾ ਪਵੇ।” ਵਰਕ ਕਲਚਰ (ਕੰਮ ਸੱਭਿਆਚਾਰ) ਦੀ ਮਹੱਤਤਾ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਵਿਦੇਸ਼ੀ ਮੁਲਕਾਂ ਵਿਚ ਵਰਕ ਕਲਚਰ ਹੋਣ ਕਰਕੇ ਉਥੇ ਸਾਡੇ ਪੰਜਾਬੀ ਨੌਜਵਾਨਾਂ ਨੇ ਬਹੁਤ ਸਖ਼ਤ ਮਿਹਨਤਾਂ ਕੀਤੀਆਂ ਹਨ ਅਤੇ ਕਈ ਮੁਲਕਾਂ ਵਿਚ ਤਾਂ ਪੰਜਾਬੀਆਂ ਨੇ ਅੰਗਰੇਜਾਂ ਨਾਲੋਂ ਵੱਡੇ ਕਾਰੋਬਾਰ ਸਥਾਪਤ ਕੀਤੇ ਹੋਏ ਹਨ। ਉਹ ਮੁਲਕ ਵਰਕ ਕਲਚਰ ਕਰਕੇ ਵਿਕਸਤ ਮੁਲਕਾਂ ਦਾ ਦਰਜਾ ਹਾਸਲ ਕਰ ਚੁੱਕੇ ਹਨ। ਆਪਣੇ ਨਿੱਜੀ ਜੀਵਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਮੈਂ ਪੰਜਾਬ ਦੀ ਬਿਹਤਰੀ ਲਈ ਹਰ ਰੋਜ਼ ਲਗਪਗ 12 ਘੰਟੇ ਤੋਂ ਵੱਧ ਸਮਾਂ ਕੰਮ ਕਰਦਾਂ ਹਾਂ ਅਤੇ ਇੱਥੋਂ ਤੱਕ ਕਿ ਛੁੱਟੀ ਵਾਲੇ ਦਿਨਾਂ ਵਿਚ ਵੀ ਸਰਕਾਰੀ ਫਾਈਲਾਂ ਨਿਪਟਾਉਣ ਦੇ ਨਾਲ-ਨਾਲ ਮੀਟਿੰਗਾਂ ਕਰਦਾ ਹਾਂ। ਹਰ ਰੋਜ਼ ਮੇਰੀ ਇਹ ਕੋਸ਼ਿਸ਼ ਹੁੰਦੀ ਹੈ ਕਿ ਮੈਂ ਪੰਜਾਬੀਆਂ ਦੀ ਭਲਾਈ ਲਈ ਕੋਈ ਨਾ ਕੋਈ ਨਵਾਂ ਉਪਰਾਲਾ ਜਾਂ ਫੈਸਲਾ ਲਵਾਂ ਤਾਂ ਕਿ ਅਸੀਂ ਪੰਜਾਬ ਨੂੰ ਛੇਤੀ ਹੀ ਤਰੱਕੀਪਸੰਦ ਸੂਬਾ ਬਣਾ ਸਕੀਏ।

News 05 April,2023
ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਪਟਿਆਲਾ ਤੋਂ ਕਰਵਾਉਣਗੇ ਸੀ.ਐਮ. ਦੀ ਯੋਗਸ਼ਾਲਾ ਦਾ ਰਾਜ ਪੱਧਰੀ ਆਗਾਜ਼-ਡਾ. ਬਲਬੀਰ ਸਿੰਘ

ਕਿਹਾ, 'ਪੰਜਾਬ ਨੂੰ ਤੰਦਰੁਸਤ, ਖੁਸ਼ਹਾਲ ਤੇ ਰੰਗਲਾ ਬਣਾਉਣ ਦੀ ਸ਼ੁਰੂਆਤ ਪੰਜਾਬੀਆਂ ਲਈ ਵੱਡੀ ਖੁਸ਼ਖ਼ਬਰੀ' -ਸਾਰੇ ਪੰਜਾਬੀਆਂ ਨੂੰ ਯੋਗਾ ਕਰਨ ਦਾ ਖੁੱਲ੍ਹਾ ਸੱਦਾ, ਲੋਕਾਂ ਨੂੰ ਮੁਹੱਲਿਆਂ 'ਚ ਮੁਫ਼ਤ ਪ੍ਰਦਾਨ ਹੋਣਗੇ ਯੋਗ ਅਧਿਆਪਕ-ਡਾ. ਬਲਬੀਰ ਸਿੰਘ ਪਟਿਆਲਾ, 4 ਅਪ੍ਰੈਲ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਬਾਰੇ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਅਪ੍ਰੈਲ ਨੂੰ ਸੀ.ਐਮ. ਯੋਗਸ਼ਾਲਾ ਦਾ ਪੰਜਾਬ 'ਚ ਰਾਜ ਪੱਧਰੀ ਆਗਾਜ਼ ਪਟਿਆਲਾ ਤੋਂ ਸਾਂਝੇ ਤੌਰ 'ਤੇ ਕਰਵਾਉਣਗੇ। ਸਿਹਤ ਮੰਤਰੀ ਡਾ. ਬਲਬੀਰ ਸਿੰਘ, ਸੀ.ਐਮ. ਦੀ ਯੋਗਸ਼ਾਲਾ ਪ੍ਰਾਜੈਕਟ ਦੀ ਰਸਮੀ ਸ਼ੁਰੂਆਤ ਲਈ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ ਦੇ ਜਿਮਨੇਜੀਅਮ ਹਾਲ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀ ਰੂਪ ਰੇਖਾ ਦੱਸਣ ਲਈ ਅੱਜ ਇੱਥੇ ਸਰਕਟ ਹਾਊਸ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਲੋਕਾਂ ਦੀ ਸਿਹਤ ਦਾ ਫ਼ਿਕਰ ਕਰਦਿਆਂ ਪੰਜਾਬ ਸਰਕਾਰ ਨੇ ਸਟੇਟ ਆਫ਼ ਦੀ ਆਰਟ ਮੈਡੀਕਲ ਕਾਲਜ ਤੇ ਜ਼ਿਲ੍ਹਾ ਹਸਪਤਾਲ ਬਣਾਉਣ ਸਮੇਤ ਛੋਟੀਆਂ ਬਿਮਾਰੀਆਂ ਦਾ ਇਲਾਜ ਲੋਕਾਂ ਦੇ ਦੁਆਰ 'ਤੇ ਕਰਨ ਲਈ ਆਮ ਆਦਮੀ ਕਲੀਨਿਕ ਖੋਲ੍ਹੇ ਹਨ। ਉਨ੍ਹਾਂ ਕਿਹਾ ਕਿ ਹੁਣ ਇਸ ਤੋਂ ਵੀ ਇੱਕ ਕਦਮ ਅੱਗੇ ਜਾਂਦਿਆਂ ਲੋਕਾਂ ਨੂੰ ਆਹਾਰ, ਵਿਵਹਾਰ, ਮੈਡੀਟੇਸ਼ਨ, ਪ੍ਰਾਣਾਯਾਮ ਅਤੇ ਯੋਗਾ ਅਭਿਆਸ ਨਾਲ ਬਿਮਾਰੀਆਂ ਤੋਂ ਬਚਾਉਣ ਲਈ ਸੀ.ਐਮ. ਯੋਗਸ਼ਾਲਾ ਨੂੰ ਪਟਿਆਲਾ, ਅੰਮ੍ਰਿਤਸਰ, ਫਗਵਾੜਾ ਤੇ ਲੁਧਿਆਣਾ 'ਚ ਪਾਇਲਟ ਪ੍ਰਾਜੈਕਟ ਵਜੋਂ ਲਾਗੂ ਕਰਕੇ ਸੀ.ਐਮ. ਯੋਗਸ਼ਾਲਾ ਨੂੰ ਪੂਰੇ ਪੰਜਾਬ 'ਚ ਲਾਗੂ ਕੀਤਾ ਜਾ ਰਿਹਾ ਹੈ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਜਿਹੜੇ ਲੋਕ ਆਪਣੇ ਪਿੰਡਾਂ ਤੇ ਮੁਹੱਲਿਆਂ ਵਿੱਚ ਇਹ ਯੋਗਸ਼ਾਲਾ ਖੁਲ੍ਹਵਾਉਣਾ ਚਾਹੁੰਦੇ ਹਨ, ਉਹ ਹੈਲਪਲਾਈਨ ਨੰਬਰ 76694-00500 'ਤੇ ਇੱਕ ਮਿਸ ਕਾਲ ਦੇ ਸਕਦੇ ਹਨ, ਇਸ ਲਈ ਪੰਜਾਬ ਸਰਕਾਰ ਯੋਗਾ ਅਧਿਆਪਕ ਦਾ ਮੁਫ਼ਤ ਪ੍ਰਬੰਧ ਕਰੇਗੀ। ਲੋਕਾਂ ਨੂੰ ਯੋਗਾ ਜਰੂਰ ਤੇ ਰੋਜ਼ ਕਰਨ ਦਾ ਖੁੱਲ੍ਹਾ ਸੱਦਾ ਦਿੰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਨੂੰ ਹੱਸਣ ਦੀ ਅਸਲ ਵਜ੍ਹਾ ਦੇ ਰਹੇ ਹਨ ਤੇ ਸੀ.ਐਮ. ਯੋਗਸ਼ਾਲਾ ਵੀ ਇਸੇ ਕੜੀ ਦਾ ਇਕ ਅਹਿਮ ਹਿੱਸਾ ਹੈ। ਡਾ. ਬਲਬੀਰ ਸਿੰਘ ਨੇ ਇੱਕ ਸਵਾਲ ਦੇ ਜਵਾਬ 'ਚ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਆਯੁਰਵੈਦਿਕ ਯੂਨੀਵਰਸਿਟੀ ਤੋਂ 60 ਨੌਜਵਾਨਾਂ ਨੂੰ ਯੋਗਾ ਦੀ ਟ੍ਰੇਨਿੰਗ ਦਿੱਤੀ ਗਈ ਹੈ ਤਾਂ ਕਿ ਉਹ ਜੋੜਾਂ ਦੇ ਦਰਦ, ਸੂਗਰ, ਬੀ.ਪੀ. ਤੇ ਚੰਗੀ ਸਿਹਤ ਲਈ ਯੋਗ ਅਭਿਆਸ ਵਿਧੀਵਤ ਤਰੀਕੇ ਨਾਲ ਕਰਵਾ ਸਕਣ। ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਅੰਦਰ 16 ਆਯੁਰਵੈਦਿਕ ਕਾਲਜਾਂ, ਸਪੋਰਟਸ ਯੂਨੀਵਰਸਿਟੀ, ਪੰਜਾਬੀ ਯੂਨੀਵਰਸਿਟੀ, ਐਨ.ਆਈ.ਐਸ. 'ਚ ਯੋਗਾ ਦੇ ਕੋਰਸ ਹਨ, ਇਨ੍ਹਾਂ ਨੂੰ ਨਾਲ ਜੋੜਕੇ ਪੜਾਅਵਾਰ 2500 ਵੈਲਨੈਸ ਸੈਂਟਰ ਤੇ 500 ਆਮ ਆਦਮੀ ਕਲੀਨਿਕ ਵਿਖੇ ਵੀ ਯੋਗਾ ਦੀਆਂ ਕਲਾਸਾਂ ਲੱਗਣਗੀਆਂ। ਇਸ ਤੋਂ ਬਿਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਦੀ ਮਾਨਸਿਕ ਤੇ ਸਰੀਰਕ ਤੰਦਰੁਸਤੀ ਲਈ ਯੋਗਾ ਕਰਵਾਇਆ ਜਾਵੇਗਾ। ਸਿਹਤ ਮੰਤਰੀ ਨੇ ਕਿਹਾ ਕਿ ਜੇਕਰ ਲੋਕਾਂ ਨੂੰ ਮੁਢਲੀਆਂ ਬਿਮਾਰੀਆਂ ਤੋਂ ਯੋਗਾ ਨਾਲ ਠੀਕ ਕਰ ਦਿੱਤਾ ਜਾਵੇ ਤਾਂ ਉਹ ਗੰਭੀਰ ਬਿਮਾਰੀਆਂ ਤੋਂ ਵੀ ਬਚ ਸਕਣਗੇ ਜੋਕਿ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦਾ ਮੁੱਖ ਟੀਚਾ ਹੈ ਤਾਂ ਕਿ ਲੋਕਾਂ ਨੂੰ ਬਿਨ੍ਹਾਂ ਦਵਾਈ ਚੰਗੀ ਸਿਹਤ ਪ੍ਰਦਾਨ ਕੀਤੀ ਜਾ ਸਕੇ ਤੇ ਲੋਕਾਂ ਨੂੰ ਹਸਪਤਾਲ 'ਚ ਜਾਣ ਦੀ ਬਹੁਤ ਘੱਟ ਲੋੜ ਪਵੇ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਤੇ ਨਸ਼ਿਆਂ ਦੀ ਲਤ ਲਗਾ ਚੁੱਕੇ ਲੋਕਾਂ ਨੂੰ ਵੀ ਠੀਕ ਕਰਨ ਲਈ ਯੋਗਾ ਵਰਦਾਨ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਯੋਗਾ ਨਾਲ ਜਿੱਥੇ ਨੌਜਵਾਨਾਂ ਲਈ ਯੋਗਾ ਦੇ ਖੇਤਰ 'ਚ ਨੌਕਰੀਆਂ ਦੇ ਅਹਿਮ ਮੌਕੇ ਪ੍ਰਦਾਨ ਹੋਣਗੇ ਉਥੇ ਹੀ ਪੰਜਾਬੀਆਂ ਦੀ ਸਿਹਤ ਵੀ ਦਵਾਈਆਂ ਤੋਂ ਬਗੈਰ ਸਿਹਤਯਾਬ ਹੋਣ ਦੇ ਰਾਹ ਪਵੇਗੀ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨ, ਮਜ਼ਦੂਰ ਪੱਖੀ ਫੈਸਲੇ ਲਏ ਅਤੇ ਪੰਜਾਬ ਨੂੰ ਮੁੜ ਤੋਂ ਤੰਦਰੁਸਤ, ਹੱਸਦਾ, ਖੇਡਦਾ ਤੇ ਰੰਗਲਾ ਪੰਜਾਬ ਬਣਾਉਣ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਸੀ.ਐਮ. ਯੋਗਸ਼ਾਲਾ, ਸੂਬੇ ਦੇ ਲੋਕਾਂ ਦੀ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਇੱਕ ਬਹੁਤ ਵੱਡਾ ਤੋਹਫ਼ਾ ਹੈ। ਇਸ ਤੋਂ ਬਾਅਦ ਡਾ. ਬਲਬੀਰ ਸਿੰਘ ਨੇ ਜਿਮਨੇਜੀਅਮ ਹਾਲ ਵਿਖੇ ਰਾਜ ਪੱਧਰੀ ਸਮਾਗਮ ਲਈ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨਾਲ ਬੈਠਕ ਵੀ ਕੀਤੀ। ਇਸ ਮੌਕੇ ਆਪ ਦੇ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਸੂਬਾ ਸਕੱਤਰ ਜਰਨੈਲ ਸਿੰਘ ਮੰਨੂ, ਕਰਨਲ ਜੇ.ਵੀ ਸਿੰਘ, ਪਰਦੀਪ ਜੋਸ਼ਨ, ਬਲਵਿੰਦਰ ਸੈਣੀ ਤੇ ਮਨਪ੍ਰੀਤ ਸਿੰਘ ਵੀ ਮੌਜੂਦ ਸਨ।

News 04 April,2023
ਟਰਾਂਸਪੋਰਟ ਵਿਭਾਗ ਦੀ ਆਮਦਨ ਵਿੱਚ 2021-22 ਦੇ ਮੁਕਾਬਲੇ ਵਿੱਤੀ ਵਰ੍ਹੇ 22-23 ਦੌਰਾਨ 661.51 ਕਰੋੜ ਰੁਪਏ ਦਾ ਵਾਧਾ: ਲਾਲਜੀਤ ਸਿੰਘ ਭੁੱਲਰ

ਦਫ਼ਤਰ ਸਟੇਟ ਟਰਾਂਸਪੋਰਟ ਕਮਿਸ਼ਨਰ, ਪੀ.ਆਰ.ਟੀ.ਸੀ. ਅਤੇ ਪੰਜਾਬ ਰੋਡਵੇਜ਼/ਪਨਬੱਸ ਨੂੰ ਅਪ੍ਰੈਲ 2022 ਤੋਂ ਮਾਰਚ 2023 ਦਰਮਿਆਨ ਹੋਈ 4139.59 ਕਰੋੜ ਰੁਪਏ ਦੀ ਆਮਦਨ ਚੰਡੀਗੜ੍ਹ, 4 ਅਪ੍ਰੈਲ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਨੇ ਵਿੱਤੀ ਵਰ੍ਹੇ 2021-22 ਦੇ ਮੁਕਾਬਲੇ 2022-23 ਦੌਰਾਨ ਆਪਣੀ ਆਮਦਨ ਵਿੱਚ 661.51 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਹੈ। ਉਨ੍ਹਾਂ ਦੱਸਿਆ ਕਿ ਲੰਘੇ ਵਿੱਤੀ ਵਰ੍ਹੇ ਦੌਰਾਨ ਵਿਭਾਗ ਨੂੰ ਆਪਣੇ ਤਿੰਨਾਂ ਵਿੰਗਾਂ ਦਫ਼ਤਰ ਸਟੇਟ ਟਰਾਂਸਪੋਰਟ ਕਮਿਸ਼ਨਰ (ਐਸ.ਟੀ.ਸੀ), ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ) ਅਤੇ ਪੰਜਾਬ ਰੋਡਵੇਜ਼/ਪਨਬੱਸ ਤੋਂ 4139.59 ਕਰੋੜ ਰੁਪਏ ਦੀ ਆਮਦਨ ਪ੍ਰਾਪਤ ਹੋਈ ਹੈ, ਜੋ ਵਿੱਤੀ ਵਰ੍ਹੇ 2021-22 ਦੌਰਾਨ 3478.08 ਕਰੋੜ ਰੁਪਏ ਸੀ। ਉਨ੍ਹਾਂ ਦੱਸਿਆ ਕਿ ਆਮਦਨ ਵਿੱਚ ਇਹ ਵਾਧਾ 19.01 ਫ਼ੀਸਦੀ ਬਣਦਾ ਹੈ। ਕੈਬਨਿਟ ਮੰਤਰੀ ਨੇ ਵਿੰਗ-ਵਾਰ ਵੇਰਵੇ ਦਿੰਦਿਆਂ ਦੱਸਿਆ ਕਿ ਸਟੇਟ ਟਰਾਂਸਪੋਰਟ ਕਮਿਸ਼ਨਰ ਦਫ਼ਤਰ ਨੂੰ ਅਪ੍ਰੈਲ 2021 ਤੋਂ ਮਾਰਚ 2022 ਤੱਕ ਕੁੱਲ 2358.96 ਕਰੋੜ ਰੁਪਏ ਦੀ ਆਮਦਨ ਹੋਈ ਸੀ, ਜੋ ਵਿੱਤੀ ਵਰ੍ਹੇ 2022-23 ਦੌਰਾਨ ਵਧ ਕੇ 2631.18 ਕਰੋੜ ਰੁਪਏ ਹੋ ਗਈ। ਉਨ੍ਹਾਂ ਕਿਹਾ ਕਿ 272.22 ਕਰੋੜ ਰੁਪਏ ਦਾ ਇਹ ਵਾਧਾ 11.53 ਫ਼ੀਸਦੀ ਬਣਦਾ ਹੈ। ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਪੀ.ਆਰ.ਟੀ.ਸੀ. ਨੇ ਵਿੱਤੀ ਵਰ੍ਹੇ 2022-23 ਦੌਰਾਨ 235.49 ਕਰੋੜ ਰੁਪਏ ਦੇ ਵਾਧੇ ਨਾਲ 807.53 ਕਰੋੜ ਰੁਪਏ ਕਮਾਈ ਕੀਤੀ ਜਦਕਿ ਅਪ੍ਰੈਲ 2021 ਤੋਂ ਮਾਰਚ 2022 ਤੱਕ ਇਹ ਆਮਦਨ 572.04 ਕਰੋੜ ਰੁਪਏ ਸੀ। ਉਨ੍ਹਾਂ ਦੱਸਿਆ ਕਿ ਇਹ ਵਾਧਾ 41.16 ਫ਼ੀਸਦੀ ਬਣਦਾ ਹੈ। ਸ. ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਰੋਡਵੇਜ਼/ਪਨਬੱਸ ਦੀ ਆਮਦਨ ਦਾ ਵੇਰਵਾ ਸਾਂਝਾ ਕਰਦਿਆਂ ਦੱਸਿਆ ਕਿ ਅਪ੍ਰੈਲ 2021 ਤੋਂ ਮਾਰਚ 2022 ਤੱਕ ਪੰਜਾਬ ਰੋਡਵੇਜ਼/ਪਨਬੱਸ ਨੇ 547.08 ਕਰੋੜ ਰੁਪਏ ਦੀ ਕਮਾਈ ਕੀਤੀ। ਇਹ ਆਮਦਨ ਵਿੱਤੀ ਵਰ੍ਹੇ 2022-23 ਦੌਰਾਨ ਵਧ ਕੇ 700.88 ਕਰੋੜ ਰੁਪਏ ਹੋ ਗਈ। ਉਨ੍ਹਾਂ ਦੱਸਿਆ ਕਿ 153.80 ਕਰੋੜ ਰੁਪਏ ਦਾ ਇਹ ਵਾਧਾ 28.11 ਫ਼ੀਸਦੀ ਬਣਦਾ ਹੈ। ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਪਾਰਦਰਸ਼ੀ ਨੀਤੀਆਂ ਸਦਕਾ ਟਰਾਂਸਪੋਰਟ ਵਿਭਾਗ ਤਰੱਕੀ ਦੀ ਰਾਹ 'ਤੇ ਹੈ ਅਤੇ ਇਸ ਰਫ਼ਤਾਰ ਨੂੰ ਹੋਰ ਤੇਜ਼ ਕਰਦਿਆਂ ਵਿਭਾਗ ਨੂੰ ਨਵੀਆਂ ਬੁਲੰਦੀਆਂ' ਤੇ ਪਹੁੰਚਾਇਆ ਜਾਵੇਗਾ।

News 04 April,2023
ਨਵੀਂ ਖੇਡ ਨੀਤੀ ਲਈ ਲੋਕਾਂ ਤੋਂ 15 ਅਪਰੈਲ ਤੱਕ ਸੁਝਾਅ ਮੰਗੇ

ਜ਼ਮੀਨੀ ਲੋੜਾਂ ਨੂੰ ਪੂਰਾ ਕਰਦੀ ਖੇਡ ਨੀਤੀ ਪੰਜਾਬ ਨੂੰ ਮੁੜ ਨੰਬਰ ਇਕ ਸੂਬਾ ਬਣਾਏਗੀ: ਮੀਤ ਹੇਅਰ ਚੰਡੀਗੜ੍ਹ, 4 ਅਪਰੈਲ ਪੰਜਾਬ ਨੂੰ ਖੇਡਾਂ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਜ਼ਮੀਨੀ ਲੋੜਾਂ ਨੂੰ ਪੂਰਾ ਕਰਦੀ ਅਤੇ ਜ਼ਮੀਨੀ ਹਕੀਕਤਾਂ ਨਾਲ ਜੁੜੀ ਨਵੀਂ ਖੇਡ ਨੀਤੀ ਜਲਦ ਲਾਗੂ ਕੀਤੀ ਜਾ ਰਹੀ ਹੈ। ਖੇਡ ਵਿਭਾਗ ਵੱਲੋਂ ਮਾਹਿਰਾਂ ਦੀ ਰਾਏ ਨਾਲ ਖਰੜਾ ਤਿਆਰ ਕੀਤਾ ਗਿਆ ਹੈ ਅਤੇ ਇਸ ਨੂੰ ਹੋਰ ਕਾਰਗਾਰ ਬਣਾਉਣ ਲਈ ਆਮ ਲੋਕਾਂ ਤੋਂ 15 ਅਪਰੈਲ ਤੱਕ ਸੁਝਾਅ ਮੰਗੇ ਗਏ ਹਨ। ਅੱਜ ਇਥੇ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਨਵੀਂ ਖੇਡ ਨੀਤੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੇਡਾਂ ਵਿੱਚ ਪੰਜਾਬ ਨੂੰ ਨੰਬਰ ਇਕ ਸੂਬਾ ਬਣਾਉਣ ਦੀ ਵਚਨਬੱਧਤਾ ਨੂੰ ਪੂਰਾ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ 'ਲੋਕਾਂ ਦੀ ਸਰਕਾਰ, ਲੋਕਾਂ ਲਈ ਸਰਕਾਰ' ਦੇ ਨਾਅਰੇ ਨੂੰ ਪੂਰਾ ਕਰਦਿਆਂ ਖੇਡ ਵਿਭਾਗ ਵੱਲੋਂ ਵੀ ਖੇਡ ਨੀਤੀ ਲਈ ਲੋਕਾਂ ਦੇ ਸੁਝਾਅ ਮੰਗੇ ਗਏ ਹਨ। ਖਿਡਾਰੀ ਅਤੇ ਖੇਡਾਂ ਨਾਲ ਜੁੜੇ ਵਿਅਕਤੀ 15 ਅਪਰੈਲ 2023 ਤੱਕ ਈਮੇਲ suggestions.sportspolicy.punjab@gmail.com ਉਤੇ ਆਪਣੇ ਸੁਝਾਅ ਭੇਜ ਸਕਦੇ ਹਨ ਤਾਂ ਜੋ ਖਰੜੇ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਇਨ੍ਹਾਂ ਸੁਝਾਵਾਂ ਨੂੰ ਖੇਡ ਨੀਤੀ ਵਿੱਚ ਸ਼ਾਮਲ ਕੀਤਾ ਜਾ ਸਕੇ। ਖੇਡ ਮੰਤਰੀ ਨੇ ਅੱਗੇ ਦੱਸਿਆ ਕਿ ਨਵੀਂ ਖੇਡ ਨੀਤੀ ਹੇਠਲੇ ਪੱਧਰ ਉਤੇ ਖਿਡਾਰੀਆਂ ਨੂੰ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰਨ ਲਈ ਨਗਦ ਰਾਸ਼ੀ ਦੇਣ, ਕੌਮੀ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਦਾ ਮਾਣ ਸਨਮਾਨ, ਖਿਡਾਰੀਆਂ ਨੂੰ ਨੌਕਰੀਆਂ, ਕੋਚਾਂ ਨੂੰ ਐਵਾਰਡ ਦੇਣ ਅਤੇ ਕਾਲਜਾਂ-ਯੂਨੀਵਰਸਿਟੀਆਂ ਦੇ ਖਿਡਾਰੀਆਂ ਨੂੰ ਮੁਕਾਬਲੇ ਦਾ ਹਾਣੀ ਬਣਾਉਣ ਉਤੇ ਕੇਂਦਰਿਤ ਹੋਵੇਗੀ। ਸਕੂਲ ਸਿੱਖਿਆ, ਉਚੇਰੀ ਸਿੱਖਿਆ ਤੇ ਖੇਡ ਵਿਭਾਗ ਦਾ ਸਾਂਝਾ ਖੇਡ ਕੈਲੰਡਰ ਤਿਆਰ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਖੇਡ ਨੀਤੀ ਲਈ ਬਣਾਈ ਗਈ ਮਾਹਿਰਾਂ ਦੀ ਕਮੇਟੀ ਵਿੱਚ ਸੋਨ ਤਮਗਾ ਜੇਤੂ ਹਾਕੀ ਓਲੰਪੀਅਨ ਤੇ ਅਰਜੁਨਾ ਐਵਾਰਡੀ ਸੁਰਿੰਦਰ ਸਿੰਘ ਸੋਢੀ, ਮੁੱਕੇਬਾਜ਼ੀ ਦੇ ਸਾਬਕਾ ਚੀਫ ਕੋਚ ਤੇ ਦਰੋਣਾਚਾਰੀਆ ਐਵਾਰਡੀ ਗੁਰਬਖ਼ਸ਼ ਸਿੰਘ ਸੰਧੂ, ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਡੀ.ਜੀ.ਪੀ. ਰਾਜਦੀਪ ਸਿੰਘ ਗਿੱਲ, ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਖੇਡ ਡਾਇਰੈਕਟਰ ਡਾ. ਰਾਜ ਕੁਮਾਰ ਸ਼ਰਮਾ ਤੋਂ ਇਲਾਵਾ ਸਪੋਰਟਸ ਅਥਾਰਟੀ ਆਫ ਇੰਡੀਆ, ਐਨ.ਆਈ.ਐਸ., ਸਕੂਲ ਤੇ ਉਚੇਰੀ ਸਿੱਖਿਆ ਵਿਭਾਗਾਂ ਦੇ ਨੁਮਾਇੰਦੇ ਸ਼ਾਮਲ ਕੀਤੇ ਗਏ ਹਨ।

News 04 April,2023
ਨਜਾਇਜ਼ ਖਣਨ ਖਿਲਾਫ ਕਾਰਵਾਈ ਜਾਰੀ

ਸਵਾਂ ਨਦੀ ਨੇੜਿਓ ਇਕ ਪੋਕਲੇਨ ਮਸ਼ੀਨ ਤੇ ਚਾਰ ਟਿੱਪਰ ਜ਼ਬਤ ਕੀਤੇ: ਮੀਤ ਹੇਅਰ ਚੰਡੀਗੜ੍ਹ, 3 ਅਪਰੈਲ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਵਾਜਬ ਕੀਮਤਾਂ ਉਤੇ ਲੋੜੀਂਦਾ ਰੇਤਾ ਮੁਹੱਈਆ ਕਰਵਾਉਣ ਅਤੇ ਗੈਰ ਕਾਨੂੰਨੀ ਖਣਨ ਖਿਲਾਫ ਸਖਤ ਕਾਰਵਾਈ ਦੇ ਨਿਰਦੇਸ਼ਾਂ 'ਤੇ ਚੱਲਦਿਆਂ ਖਣਨ ਵਿਭਾਗ ਵੱਲੋਂ ਨਿਰੰਤਰ ਕਾਰਵਾਈ ਜਾਰੀ ਹੈ। ਖਣਨ ਵਿਭਾਗ ਵੱਲੋਂ ਰੂਪਨਗਰ ਜ਼ਿਲੇ ਅੰਦਰ ਸਵਾਂ ਨਦੀ ਨੇੜਿਓ ਛਾਪੇਮਾਰੀ ਕਰਦਿਆਂ ਇਕ ਪੋਕਲੇਨ ਮਸ਼ੀਨ ਅਤੇ ਚਾਰ ਟਿੱਪਰ ਜ਼ਬਤ ਕੀਤੇ ਗਏ ਹਨ। ਅੱਜ ਇਥੇ ਜਾਣਕਾਰੀ ਦਿੰਦਿਆਂ ਖਣਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਖਣਨ ਵਿਭਾਗ ਵੱਲੋਂ ਇਹ ਕਾਰਵਾਈ ਸਵਾਂ ਨਦੀ ਦੇ ਸੱਜੇ ਪਾਸੇ ਗੈਰ ਕਾਨੂੰਨੀ ਖਣਨ ਕਰ ਰਹੀ ਇਕ ਪੋਕਲੇਨ ਮਸ਼ੀਨ ਅਤੇ ਪੰਜ ਟਿੱਪਰਾਂ ਉਤੇ ਛਾਪੇਮਾਰੀ ਕੀਤੀ ਗਈ। ਇਕ ਟਿੱਪਰ ਡਰਾਈਵਰ ਟਿੱਪਰ ਨੂੰ ਲੈ ਕੇ ਭੱਜ ਗਿਆ ਜਿਸ ਦਾ ਨੰਬਰ ਨੋਟ ਕਰ ਲਿਆ ਅਤੇ ਉਸ ਨੂੰ ਫੜਨ ਲਈ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ ਜਦੋਂ ਕਿ ਇਕ ਪੋਕਲੇਨ ਮਸ਼ੀਨ ਅਤੇ ਚਾਰ ਟਿੱਪਰ ਜ਼ਬਤ ਕਰ ਲਏ ਗਏ। ਮੀਤ ਹੇਅਰ ਨੇ ਕਿਹਾ ਕਿ ਸੂਬਾ ਸਰਕਾਰ ਕਿਸੇ ਵੀ ਤਰ੍ਹਾਂ ਦੇ ਮਾਫੀਏ ਦੇ ਖਿਲਾਫ ਹੈ ਅਤੇ ਗੈਰ ਕਾਨੂੰਨੀ ਕਾਰਵਾਈਆਂ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵਾਜਬ ਕੀਮਤਾਂ ਉਤੇ ਲੋੜੀਂਦਾ ਰੇਤਾ ਮੁਹੱਈਆ ਕਰਵਾਉਣ ਲਈ ਖਣਨ ਵਿਭਾਗ ਵੱਲੋਂ 32 ਜਨਤਕ ਖੱਡਾਂ ਤੋਂ 5.50 ਰੁਪਏ ਪ੍ਰਤੀ ਵਰਗ ਫੁੱਟ ਦੇ ਹਿਸਾਬ ਨਾਲ ਰੇਤਾ ਵੇਚਿਆ ਜਾ ਰਿਹਾ ਹੈ। ਹੁਣ ਤੱਕ ਆਮ ਲੋਕ 5.05 ਲੱਖ ਮੀਟਰਿਕ ਟਨ ਸਸਤਾ ਰੇਤਾ ਖਰੀਦ ਚੁੱਕੇ ਹਨ ਜਿਸ ਨਾਲ ਮਜ਼ਦੂਰਾਂ ਨੂੰ ਵੀ ਰੋਜ਼ਗਾਰ ਮਿਲਿਆ ਹੈ। ਇਸ ਦੇ ਨਾਲ ਹੀ ਆਉਣ ਵਾਲੇ ਸਮੇਂ ਵਿੱਚ ਜਨਤਕ ਖੱਡਾਂ ਦੀ ਗਿਣਤੀ 50 ਤੱਕ ਕਰਨ ਦਾ ਟੀਚਾ ਹੈ। ਇਸੇ ਤਰ੍ਹਾਂ ਕਮਰਸ਼ੀਅਲ ਖੱਡਾਂ ਦੀ ਟੈਂਡਰਿੰਗ ਵੀ ਚੱਲ ਰਹੀ ਹੈ ਜਿੱਥੋਂ ਵੀ 5.50 ਰੁਪਏ ਪ੍ਰਤੀ ਵਰਗ ਫੁੱਟ ਦੇ ਹਿਸਾਬ ਨਾਲ ਰੇਤਾ ਮਿਲੇਗਾ।

News 03 April,2023
ਅਮਨ ਅਰੋੜਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸੇਵਾ ਕੇਂਦਰਾਂ ਰਾਹੀਂ ਸਮਾਂਬੱਧ ਤਰੀਕੇ ਨਾਲ ਸੇਵਾਵਾਂ ਯਕੀਨੀ ਬਣਾਉਣ ਦੇ ਆਦੇਸ਼

ਸੇਵਾਵਾਂ ’ਚ ਦੇਰੀ, ਬੇਲੋੜੇ ਦਸਤਾਵੇਜ਼ ਮੰਗਣ ਅਤੇ ਅਣਉਚਿਤ ਇਤਰਾਜ਼ ਲਾਉਣ ’ਤੇ ਹੋਵੇਗੀ ਸਖ਼ਤ ਕਾਰਵਾਈ: ਪ੍ਰਸ਼ਾਸਨਿਕ ਸੁਧਾਰ ਮੰਤਰੀ ਵੱਲੋਂ ਤਾੜਨਾ • ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਅਧਿਕਾਰੀਆਂ ਨੂੰ ਸਮੂਹ ਆਫ਼ਲਾਈਨ ਸੇਵਾਵਾਂ ਆਨਲਾਈਨ ਮੁਹੱਈਆ ਕਰਵਾਉਣ ਦੇ ਨਿਰਦੇਸ਼ ਚੰਡੀਗੜ੍ਹ, 3 ਅਪ੍ਰੈਲ: ਸੂਬੇ ਦੇ ਸੇਵਾ ਕੇਂਦਰਾਂ ਵਿੱਚ ਲੋਕਾਂ ਨੂੰ ਨਿਰਧਾਰਤ ਸਮਾਂ-ਸੀਮਾ ਅੰਦਰ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਦੇ ਮਨਸ਼ੇ ਨਾਲ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਤੇ ਜਨ ਸ਼ਿਕਾਇਤ ਨਿਵਾਰਣ ਮੰਤਰੀ ਸ੍ਰੀ ਅਮਨ ਅਰੋੜਾ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਸੇਵਾ ਕੇਂਦਰਾਂ ਰਾਹੀਂ ਮੁਹੱਈਆ ਕਰਵਾਈਆਂ ਜਾਂਦੀਆਂ ਸੇਵਾਵਾਂ ਵਿੱਚ ਹੁੰਦੀ ਦੇਰੀ ਦੀ ਨਿਰੰਤਰ ਨਿਗਰਾਨੀ ਕਰਨ ਅਤੇ ਲੋਕਾਂ ਨੂੰ ਮਿੱਥੇ ਸਮੇਂ ਅੰਦਰ ਸੇਵਾਵਾਂ ਪ੍ਰਦਾਨ ਕਰਵਾਉਣਾ ਯਕੀਨੀ ਬਣਾਉਣ। ਇੱਥੇ ਮੈਗਸੀਪਾ ਵਿਖੇ ਵੀਡੀਉ ਕਾਨਫਰੰਸ ਰਾਹੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਡਿਪਟੀ ਕਮਿਸ਼ਨਰਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਦੇਰੀ ਕਰਨ ਦੇ ਆਦੀ, ਬੇਲੋੜੇ ਦਸਤਾਵੇਜ਼ਾਂ ਦੀ ਮੰਗ ਕਰਨ ਅਤੇ ਫਾਈਲਾਂ ’ਤੇ ਅਣਉਚਿਤ ਇਤਰਾਜ਼ ਲਗਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸ਼ਨਾਖ਼ਤ ਕਰਨ ਲਈ ਵੀ ਕਿਹਾ। ਉਨ੍ਹਾਂ ਨੇ ਆਮ ਲੋਕਾਂ ਲਈ ਸੇਵਾਵਾਂ ਵਿੱਚ ਵਿਘਨ ਪਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਚੇਤਾਵਨੀ ਵੀ ਦਿੱਤੀ। ਪ੍ਰਸ਼ਾਸਕੀ ਸੁਧਾਰ ਵਿਭਾਗ ਦੇ ਅਧਿਕਾਰੀਆਂ ਨੂੰ ਸਾਰੀਆਂ ਆਫ਼ਲਾਈਨ ਸੇਵਾਵਾਂ ਨੂੰ ਘੱਟ ਤੋਂ ਘੱਟ ਸਮੇਂ ਵਿੱਚ ਆਨਲਾਈਨ ਕਰਨ ਲਈ ਆਖਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਆਨਲਾਈਨ ਸੇਵਾਵਾਂ ਸਿਸਟਮ ਵਿੱਚ ਪਾਰਦਰਸ਼ਤਾ ਲਿਆ ਕੇ ਆਮ ਆਦਮੀ ਨੂੰ ਸਮਰੱਥ ਬਣਾ ਰਹੀਆਂ ਹਨ ਅਤੇ ਇਸ ਨਾਲ ਸਮਾਜ ਦੇ ਕਮਜ਼ੋਰ ਵਰਗ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਨੀਤੀਆਂ ਅਤੇ ਸਕੀਮਾਂ ਦਾ ਸਮਾਂਬੱਧ ਤਰੀਕੇ ਨਾਲ ਲਾਭ ਲੈਂਦੇ ਹਨ। ਸ੍ਰੀ ਅਮਨ ਅਰੋੜਾ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਉਹ ਸੇਵਾ ਕੇਂਦਰਾਂ ਵਿਖੇ ਲੋਕਾਂ ਲਈ ਪੀਣ ਵਾਲੇ ਸਾਫ਼ ਪਾਣੀ, ਏਅਰ ਕੰਡੀਸ਼ਨਰ, ਪੱਖੇ, ਕੁਰਸੀਆਂ ਆਦਿ ਸਮੇਤ ਹੋਰ ਲੋੜੀਂਦੀਆਂ ਸਹੂਲਤਾਂ ਦੀ ਮੰਗ ਭੇਜਣ ਤਾਂ ਜੋ ਉਨ੍ਹਾਂ ਨੂੰ ਬਣਦੇ ਫ਼ੰਡ ਮੁਹੱਈਆ ਕਰਵਾਏ ਜਾ ਸਕਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰ ਨੇੜੇ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਵਚਨਬੱਧ ਹੈ ਤਾਂ ਜੋ ਲੋਕਾਂ ਨੂੰ ਸਰਕਾਰੀ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਲੈਣ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਵਧੀਆ ਕਾਰਗੁਜ਼ਾਰੀ ਵਾਲੇ ਜ਼ਿਲ੍ਹਿਆਂ ਗੁਰਦਾਸਪੁਰ, ਜਲੰਧਰ ਅਤੇ ਮਾਨਸਾ ਦੇ ਡਿਪਟੀ ਕਮਿਸ਼ਨਰਾਂ ਦੀ ਸ਼ਲਾਘਾ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਬਾਕੀ ਜ਼ਿਲ੍ਹਿਆਂ ਨੂੰ ਵੀ ਇਨ੍ਹਾਂ ਵਾਂਗ ਜਨ ਸੇਵਾਵਾਂ ਸਬੰਧੀ ਲੰਬਿਤ ਪਏ ਕੇਸਾਂ ਨੂੰ ਘਟਾਉਣ ਅਤੇ ਕੰਟਰੋਲ ਕਰਨ ਲਈ ਢੁਕਵੇਂ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਨੇ ਸੇਵਾ ਕੇਂਦਰਾਂ ਵਿੱਚ ਸੇਵਾਵਾਂ ਵਿੱਚ ਦੇਰੀ ਨੂੰ ਬਿਲਕੁਲ ਖ਼ਤਮ ਕਰਨ ਲਈ ਲੋੜੀਂਦੇ ਯਤਨ ਕਰਨ ਦੇ ਸੁਝਾਅ ਵੀ ਦਿੱਤੇ। ਸੇਵਾ ਕੇਂਦਰਾਂ ਬਾਰੇ ਪੇਸ਼ਕਾਰੀ ਦਿੰਦਿਆਂ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਤੇਜਵੀਰ ਸਿੰਘ ਅਤੇ ਡਾਇਰੈਕਟਰ ਸ੍ਰੀ ਗਿਰੀਸ਼ ਦਿਆਲਨ ਨੇ ਸੇਵਾ ਕੇਂਦਰਾਂ ਦੇ ਸਟਾਫ਼ ਨੂੰ ਹਦਾਇਤ ਕੀਤੀ ਕਿ ਸਾਰੇ ਲੋੜੀਂਦੇ ਦਸਤਾਵੇਜ਼ ਮੁਕੰਮਲ ਹੋਣ ਅਤੇ ਚੈੱਕਲਿਸਟ ਸਹੀ ਢੰਗ ਨਾਲ ਭਰਨ ਉਪਰੰਤ ਹੀ ਫਾਈਲ ਮਨਜ਼ੂਰ ਕੀਤੀ ਜਾਵੇ। ਸ੍ਰੀ ਤੇਜਵੀਰ ਸਿੰਘ ਨੇ ਸਪੱਸ਼ਟ ਕੀਤਾ ਕਿ ਜਾਣਬੁੱਝ ਕੇ ਕੰਮ ਨੂੰ ਲਟਕਾਉਣ ਅਤੇ ਕੁਤਾਹੀ ਕਰਨ ਵਾਲੇ ਅਮਲੇ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਕਿਉਂਕਿ ਅਜਿਹੇ ਵਤੀਰੇ ਕਾਰਨ ਲੋਕਾਂ ਦੀ ਹੋਣ ਵਾਲੀ ਬੇਲੋੜੀ ਖੱਜਲ-ਖੁਆਰੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

News 03 April,2023
ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਵੈਟਰਨਰੀ ਡਾਕਟਰਾਂ ਨੂੰ ਪੇਅ ਪੈਰਿਟੀ ਬਹਾਲ ਕਰਾਉਣ ਦਾ ਭਰੋਸਾ

ਪਸ਼ੂ ਪਾਲਣ ਮੰਤਰੀ ਅਗਲੇ ਹਫ਼ਤੇ ਵੈਟਰਨਰੀ ਡਾਕਟਰਾਂ ਨੂੰ ਨਾਲ ਲੈ ਕੇ ਵਿੱਤ ਮੰਤਰੀ ਨਾਲ ਕਰਨਗੇ ਪੈਨਲ ਮੀਟਿੰਗ ਚੰਡੀਗੜ੍ਹ, 3 ਅਪ੍ਰੈਲ: ਪੰਜਾਬ ਦੇ ਪਸ਼ੂ ਪਾਲਣ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਦੇ ਵੈਟਰਨਰੀ ਡਾਕਟਰਾਂ ਨੂੰ ਪੇਅ ਪੈਰਿਟੀ ਬਹਾਲ ਕਰਾਉਣ ਦਾ ਭਰੋਸਾ ਦਿੱਤਾ। ਆਪਣੀ ਸਰਕਾਰੀ ਰਿਹਾਇਸ਼ ਵਿਖੇ ਜੁਆਇੰਟ ਐਕਸ਼ਨ ਕਮੇਟੀ ਆਫ਼ ਵੈਟਸ ਫਾਰ ਪੇਅ ਪੈਰਿਟੀ ਦੇ ਵਫ਼ਦ ਨਾਲ ਮੀਟਿੰਗ ਦੌਰਾਨ ਸ. ਲਾਲਜੀਤ ਸਿੰਘ ਭੁੱਲਰ ਨੇ ਜਿਥੇ ਵੈਟਰਨਰੀ ਡਾਕਟਰਾਂ ਦੀ ਤਨਖਾਹ ਵਿੱਚ ਅਸਮਾਨਤਾ ਨੂੰ ਦੂਰ ਕਰਨ ਦੀ ਮੰਗ ਨਾਲ ਸਹਿਮਤੀ ਪ੍ਰਗਟਾਈ, ਉਥੇ ਅਗਲੇ ਹਫ਼ਤੇ ਵੈਟਰਨਰੀ ਡਾਕਟਰਾਂ ਨੂੰ ਨਾਲ ਲੈ ਕੇ ਇਸ ਮੰਗ ਸਬੰਧੀ ਵਿੱਤ ਮੰਤਰੀ ਨਾਲ ਪੈਨਲ ਮੀਟਿੰਗ ਕਰਾਉਣ ਲਈ ਵੀ ਕਿਹਾ। ਸ. ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਵਚਨਬੱਧ ਹੈ। ਐਕਸ਼ਨ ਕਮੇਟੀ ਦੇ ਕਨਵੀਨਰ ਡਾ. ਰਜਿੰਦਰ ਸਿੰਘ, ਕੋ-ਕਨਵੀਨਰ ਡਾ. ਗੁਰਚਰਨ ਸਿੰਘ ਨੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਕਿ ਪਿਛਲੀ ਕਾਂਗਰਸ ਸਰਕਾਰ ਦੌਰਾਨ ਵੈਟਰਨਰੀ ਡਾਕਟਰਾਂ ਦੀ ਮੈਡੀਕਲ ਅਫ਼ਸਰਾਂ ਬਰਾਬਰ ਪਿਛਲੇ 45 ਸਾਲ ਤੋਂ ਚੱਲੀ ਆ ਰਹੀ ਪੇਅ ਪੈਰਿਟੀ ਤੋੜ ਦਿੱਤੀ ਗਈ ਸੀ ਜਿਸ ਵਿੱਚ ਵੈਟਰਨਰੀ ਅਫ਼ਸਰਾਂ ਦਾ ਐਂਟਰੀ ਸਕੇਲ 56100 ਤੋਂ ਘਟਾ ਕੇ 47600 ਕਰ ਦਿੱਤਾ ਗਿਆ ਸੀ। ਇਸ ਦੌਰਾਨ ਜੁਆਇੰਟ ਐਕਸ਼ਨ ਕਮੇਟੀ ਦੇ ਕੋ ਕਨਵੀਨਰ ਡਾ. ਕੰਵਰਅਨੂਪ ਕਲੇਰ, ਡਾ. ਗੁਰਦੀਪ ਸਿੰਘ, ਡਾ. ਮਾਜਿਦ ਅਜ਼ਾਦ, ਡਾ. ਗੁਰਦੀਪ ਕਲੇਰ, ਮੀਡੀਆ ਇੰਚਾਰਜ ਡਾ. ਗੁਰਿੰਦਰ ਸਿੰਘ ਵਾਲੀਆ ਤੇ ਡਾ. ਪਰਮਪਾਲ ਸਿੰਘ, ਪਟਿਆਲਾ ਜ਼ੋਨ ਦੇ ਆਰਗੇਨਾਈਜ਼ਰ ਡਾ. ਸਰਬਦੀਪ ਸਿੰਘ ਅਤੇ ਸੋਸ਼ਲ ਮੀਡੀਆ ਇੰਚਾਰਜ ਡਾ. ਅਕਸ਼ਪਰੀਤ ਸਿੰਘ ਸ਼ਾਮਲ ਸਨ।

News 03 April,2023
ਪੰਜਾਬ ਸਰਕਾਰ ਨੂੰ ਸਿਰਫ ਮਾਰਚ ਮਹੀਨੇ ਵਿਚ ਹੀ ਜਾਇਦਾਦ ਦੀਆਂ ਰਜਿਸਟਰੀਆਂ ਤੋਂ ਰਿਕਾਰਡ ਆਮਦਨ: ਜਿੰਪਾ

ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ ਪੱਖੀ ਨੀਤੀਆਂ ਨੇ ਸਰਕਾਰੀ ਖਜ਼ਾਨਾ ਭਰਿਆ - 2.25 ਫੀਸਦੀ ਸਟੈਂਪ ਡਿਊਟੀ ਅਤੇ ਫੀਸ ਛੋਟ 30 ਅਪ੍ਰੈਲ ਤੱਕ ਰਹੇਗੀ ਜਾਰੀ ਚੰਡੀਗੜ੍ਹ, 3 ਅਪ੍ਰੈਲ: ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ ਪੱਖੀ ਨੀਤੀਆਂ ਕਰ ਕੇ ਸੂਬੇ ’ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਮਾਰਚ ਮਹੀਨੇ ਦੌਰਾਨ ਰਿਕਾਰਡ ਆਮਦਨ ਦਰਜ ਕੀਤੀ ਗਈ ਹੈ। ਸਾਲ 2022 ਦੇ ਮਾਰਚ ਮਹੀਨੇ ਦੇ ਮੁਕਾਬਲੇ ਮਾਰਚ 2023 ਵਿਚ ਰਿਕਾਰਡ 78 ਫੀਸਦੀ ਆਮਦਨ ਦਾ ਵਾਧਾ ਹੋਇਆ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਕ ਮਾਰਚ ਤੋਂ 31 ਮਾਰਚ 2023 ਤੱਕ ਸਟੈਂਪ ਡਿਊਟੀ ਅਤੇ ਫੀਸ ਵਿਚ ਕੁੱਲ 2.25 ਫੀਸਦੀ ਦੀ ਕਟੌਤੀ ਕੀਤੀ ਗਈ ਸੀ। ਮੁੱਖ ਮੰਤਰੀ ਦੇ ਇਸ ਫੈਸਲੇ ਸਦਕਾ ਪੂਰੇ ਸੂਬੇ ਵਿਚ ਲੋਕਾਂ ਨੇ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਕਰਵਾਉਣ ਵਿਚ ਬਹੁਤ ਦਿਲਚਸਪੀ ਵਿਖਾਈ। ਜਿੰਪਾ ਨੇ ਦੱਸਿਆ ਕਿ ਮਾਰਚ ਮਹੀਨੇ ਵਿਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ 658.69 ਕਰੋੜ ਰੁਪਏ ਆਏ ਹਨ ਜਦਕਿ ਮਾਰਚ 2022 ਵਿਚ ਇਹ ਆਮਦਨ 369.61 ਕਰੋੜ ਰੁਪਏ ਸੀ। ਪਿਛਲੇ ਸਾਲ ਦੇ ਮੁਕਾਬਲੇ ਇਹ ਆਮਦਨ 78 ਫੀਸਦੀ ਜ਼ਿਆਦਾ ਬਣਦੀ ਹੈ। ਉਨ੍ਹਾਂ ਦੱਸਿਆ ਕਿ ਅਪ੍ਰੈਲ 2022 ਤੋਂ ਲੈ ਕੇ ਫਰਵਰੀ 2023 ਤੱਕ ਦੇ 11 ਮਹੀਨਿਆਂ ਦੌਰਾਨ ਸਰਕਾਰੀ ਖਜ਼ਾਨੇ ਵਿਚ ਔਸਤਨ 308 ਕਰੋੜ ਰੁਪਏ ਪ੍ਰਤੀ ਮਹੀਨਾ ਦੀ ਆਮਦਨ ਆਉਂਦੀ ਰਹੀ ਹੈ ਜਦਕਿ ਸਿਰਫ ਇਕ ਮਹੀਨੇ ਦੌਰਾਨ ਯਾਨੀ ਮਾਰਚ 2023 ਵਿਚ ਇਹ ਆਮਦਨ ਦੁੱਗਣੀ ਤੋਂ ਵੀ ਜ਼ਿਆਦਾ ਰਹੀ। ਮਾਲ ਮੰਤਰੀ ਨੇ ਕਿਹਾ ਕਿ ਅਪ੍ਰੈਲ 2023 ਦੌਰਾਨ ਵੀ ਪੰਜਾਬ ਦੇ ਖਜ਼ਾਨੇ ਵਿਚ ਪਿਛਲੇ ਮਹੀਨਿਆਂ ਨਾਲੋਂ ਜ਼ਿਆਦਾ ਆਮਦਨ ਆਉਣ ਦੀ ਸੰਭਾਵਨਾ ਹੈ ਕਿਉਂ ਕਿ ਸਟੈਂਪ ਡਿਊਟੀ ਅਤੇ ਫੀਸ ਵਿਚ 2.25 ਫੀਸਦੀ ਦੀ ਛੋਟ ‘ਚ 30 ਅਪ੍ਰੈਲ 2023 ਤੱਕ ਦਾ ਵਾਧਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਪ੍ਰੈਲ ਮਹੀਨੇ ਵਿਚ ਕਿਸਾਨਾਂ ਵੱਲੋਂ ਫਸਲ ਦੀ ਕਟਾਈ ਤੋਂ ਬਾਅਦ ਜ਼ਮੀਨ-ਜਾਇਦਾਦਾਂ ਦੀ ਰਜਿਸਟਰੀ ਲਈ ਰੁਚੀ ਵਿਖਾਈ ਜਾਂਦੀ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਟੈਂਪ ਡਿਊਟੀ ਅਤੇ ਫੀਸ ਵਿਚ ਛੋਟ ਸਬੰਧੀ ਲਏ ਫੈਸਲੇ ਦਾ ਲਾਭ ਸੂਬੇ ਦੇ ਕਿਸਾਨ ਅਸਾਨੀ ਨਾਲ ਲੈ ਸਕਣਗੇ। ਕਾਬਿਲੇਗੌਰ ਹੈ ਕਿ ਕਿਸੇ ਵੀ ਤਰ੍ਹਾਂ ਦੀ ਜ਼ਮੀਨ ਜਾਇਦਾਦ ਦੀ ਰਜਿਸਟਰੀ ਕਰਵਾਉਣ ਲਈ 1 ਫੀਸਦੀ ਐਡੀਸ਼ਨਲ ਸਟੈਂਪ ਡਿਊਟੀ, 1 ਫੀਸਦੀ ਪੀਆਈਡੀਬੀ ਫੀਸ ਅਤੇ 0.25 ਫੀਸਦੀ ਸਪੈਸ਼ਲ ਫੀਸ ਵਿਚ ਕਟੌਤੀ ਕੀਤੀ ਗਈ ਹੈ। ਇਹ ਕੁੱਲ ਛੋਟ 2.25 ਫੀਸਦੀ ਬਣਦੀ ਹੈ। ਜਿੰਪਾ ਨੇ ਕਿਹਾ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਅਪੀਲ ਕੀਤੀ ਕਿ ਸੂਬੇ ਦੇ ਖਜ਼ਾਨੇ ਨੂੰ ਹੋਰ ਮਜ਼ਬੂਤ ਕਰਨ ਲਈ ਲੋਕ ਸਰਕਾਰ ਦਾ ਸਾਥ ਦੇਣ ਅਤੇ ਕਿਸੇ ਵੀ ਕੰਮ ਲਈ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਕੋਈ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਮਾਲ ਵਿਭਾਗ ਦਾ ਕੋਈ ਅਧਿਕਾਰੀ/ਕਰਮਚਾਰੀ ਕਿਸੇ ਕੰਮ ਬਦਲੇ ਪੈਸਾ ਮੰਗਦਾ ਹੈ ਤਾਂ ਬੇਝਿਜਕ ਹੋ ਕੇ ਇਸ ਦੀ ਸ਼ਿਕਾਇਤ ਕੀਤੀ ਜਾਵੇ। ਦੋਸ਼ੀ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆਂ ਨਹੀਂ ਜਾਵੇਗਾ।

News 03 April,2023
ਹੁਣ ਪੰਜਾਬ 'ਚ ਸ਼ੁਰੂ ਹੋ ਰਹੀ ਹੈ ‘ਸੀ.ਐਮ. ਦੀ ਯੋਗਸ਼ਾਲਾ’

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿਹਤਮੰਦ ਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਵੱਡਾ ਐਲਾਨ ਪਾਇਲਟ ਪ੍ਰਾਜੈਕਟ ਵਜੋਂ ਅੰਮ੍ਰਿਤਸਰ, ਫਗਵਾੜਾ, ਪਟਿਆਲਾ ਤੇ ਲੁਧਿਆਣਾ ਵਿਚ ਹੋਵੇਗੀ ਸ਼ੁਰੂਆਤ ਜਨਤਕ ਥਾਵਾਂ ਉਤੇ ਲੋਕਾਂ ਨੂੰ ਯੋਗਾ ਦੀ ਸਿਖਲਾਈ ਦੇਣਗੇ ਯੋਗਾ ਇੰਸਟ੍ਰਕਟਰ *ਪੰਜਾਬੀਆਂ ਦਾ ਜੀਵਨ ਪੱਧਰ ਸੁਧਾਰਨ ਲਈ ਉਸਾਰੂ ਕਦਮ ਸਾਬਤ ਹੋਣਗੀਆਂ ਯੋਗਸ਼ਾਲਾਵਾਂ-ਮੁੱਖ ਮੰਤਰੀ ਚੰਡੀਗੜ੍ਹ, 3 ਅਪ੍ਰੈਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਹਤਮੰਦ ਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਜਨਤਕ ਮੁਹਿੰਮ ਪੈਦਾ ਕਰਨ ਦੇ ਉਦੇਸ਼ ਨਾਲ ‘ਸੀ.ਐਮ. ਦੀ ਯੋਗਸ਼ਾਲਾ’ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਹੈ। ਇਕ ਵੀਡੀਓ ਸੰਦੇਸ਼ ਵਿਚ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਭਾਰਤ ਦੀਆਂ ਸ਼ਾਨਦਾਰ ਪ੍ਰਾਚੀਨ ਰਵਾਇਤਾਂ ਦੇ ਸੁਮੇਲ ਨਾਲ ਇਹ ਯੋਗਸ਼ਾਲਾਵਾਂ ਸਰੀਰਕ ਤੇ ਮਾਨਿਸਕ ਤੌਰ ਉਤੇ ਪੰਜਾਬੀਆਂ ਨੂੰ ਸਿਹਤਮੰਦ ਬਣਾਉਣ ਵਿਚ ਸਹਾਈ ਸਿੱਧ ਹੋਣਗੀਆਂ। ਉਨ੍ਹਾਂ ਦੱਸਿਆ ਕਿ ਪਾਇਲਟ ਪ੍ਰਾਜੈਕਟ ਵਜੋਂ ਇਸ ਦੀ ਸ਼ੁਰੂਆਤ ਅੰਮ੍ਰਿਤਸਰ, ਫਗਵਾੜਾ, ਪਟਿਆਲਾ ਅਤੇ ਲੁਧਿਆਣਾ ਦੇ ਸ਼ਹਿਰਾਂ ਤੋਂ ਕੀਤੀ ਜਾਵੇਗੀ ਜਿੱਥੇ ਸਿਖਲਾਈਯਾਫਤਾ ਯੋਗਾ ਇੰਸਟ੍ਰਕਟਰ ਖੁੱਲ੍ਹੇ ਪਾਰਕਾਂ ਤੇ ਹੋਰ ਜਨਤਕ ਥਾਵਾਂ ਵਿਚ ਲੋਕਾਂ ਨੂੰ ਮੁਫ਼ਤ ਯੋਗਾ ਸਿਖਲਾਈ ਦੇਣਗੇ। ਭਗਵੰਤ ਮਾਨ ਨੇ ਕਿਹਾ ਕਿ ਇਸ ਦਾ ਮੁੱਖ ਉਦੇਸ਼ ਸਿਹਤਮੰਦ, ਖੁਸ਼ਹਾਲ ਤੇ ਪ੍ਰਗਤੀਸ਼ੀਲ ਪੰਜਾਬ ਦੀ ਸਿਰਜਣਾ ਲਈ ਲੋਕਾਂ ਦੀ ਵੱਧ ਤੋਂ ਵੱਧ ਭਾਈਵਾਲੀ ਰਾਹੀਂ ਜਨਤਕ ਮੁਹਿੰਮ ਨੂੰ ਯਕੀਨੀ ਬਣਾਉਣਾ ਹੈ। ਯੋਗ ਦੀ ਮਹੱਤਤਾ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਯੋਗਾ ਸਰੀਰਕ ਤੰਦਰੁਸਤੀ ਅਤੇ ਮਨ ਨੂੰ ਮਜ਼ਬੂਤ ਰੱਖਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਖੁਦ ਰੋਜ਼ਾਨਾ ਸਵੇਰੇ ਯੋਗਾ ਕਰਦੇ ਹਨ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਤਨ-ਮਨ ਦੀ ਤੰਦਰੁਸਤੀ ਲਈ ਯੋਗਾ ਨੂੰ ਰੋਜ਼ਾਨਾ ਜਿੰਦਗੀ ਵਿਚ ਹਿੱਸਾ ਬਣਾਉਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ‘ਸੀ.ਐਮ. ਦੀ ਯੋਗਸ਼ਾਲਾ’ ਲੋਕਾਂ ਨੂੰ ਯੋਗਾ ਰਾਹੀਂ ਚੰਗੀ ਸਿਹਤ ਨੂੰ ਯਕੀਨੀ ਬਣਾਉਣ ਲਈ ਜਾਗਰੂਕਤਾ ਪੈਦਾ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਏਗੀ। ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਉਤੇ ਨਾ ਸਿਰਫ ਚੰਗੀ ਸਿਹਤ ਸਗੋਂ ਲੋਕਾਂ ਨੂੰ ਤਣਾਅ ਮੁਕਤ ਹੋਣਾ ਵੀ ਬਹੁਤ ਜ਼ਰੂਰੀ ਹੈ ਕਿਉਂ ਜੋ ਰੋਜ਼ਾਨਾ ਜੀਵਨ ਵਿਚ ਅਨੇਕਾਂ ਚੁਣੌਤੀਆਂ ਨਾਲ ਜੂਝਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਉਤੇ ਵਧ ਰਿਹਾ ਤਣਾਅ ਸਾਡੇ ਸਾਰਿਆਂ ਲਈ ਵੱਡੀ ਚਿੰਤਾ ਦਾ ਵਿਸ਼ਾ ਹੈ ਅਤੇ ਇਸ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਯੋਗਾ ਅਹਿਮ ਭੂਮਿਕਾ ਅਦਾ ਕਰ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਚੰਗਾ ਜੀਵਨ ਬਤੀਤ ਕਰਨ ਲਈ ਮਾਨਸਿਕ ਤੇ ਸਰੀਰਕ ਤੌਰ ਉਤੇ ਸੰਤੁਲਨ ਕਾਇਮ ਰੱਖਣਾ ਮਹੱਤਵਪੂਰਨ ਹੈ ਅਤੇ ਜੀਵਨ ਜਾਚ ਵਿਚ ਕੁਝ ਤਬਦੀਲੀਆਂ ਲਿਆਉਣ ਅਤੇ ਯੋਗਾ ਰਾਹੀਂ ਇਸ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ‘ਸੀ.ਐਮ. ਯੋਗਸ਼ਾਲਾ’ ਮੁਹਿੰਮ ਹਰੇਕ ਪੰਜਾਬੀ ਲਈ ਤੰਦਰੁਸਤ ਤੇ ਮਿਆਰੀ ਜੀਵਨ ਨੂੰ ਯਕੀਨੀ ਬਣਾਉਣ ਦੇ ਟੀਚੇ ਨੂੰ ਹਾਸਲ ਕਰਨ ਦੀ ਸ਼ੁਰੂਆਤ ਹੈ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਯੋਗਸ਼ਾਲਾਵਾਂ ਸਿਹਤਮੰਦ ਤੇ ਪ੍ਰਗਤੀਸ਼ੀਲ ਪੰਜਾਬ ਦੀ ਸਿਰਜਣਾ ਵਿਚ ਕਾਰਗਰ ਰੋਲ ਅਦਾ ਕਰਨਗੀਆਂ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਇਹ ਯੋਗਸ਼ਾਲਾਵਾਂ ਪੰਜਾਬੀਆਂ ਦੇ ਬਿਹਤਰ ਜੀਵਨ ਨੂੰ ਯਕੀਨੀ ਬਣਾਉਣ ਲਈ ਸਹਾਈ ਸਿੱਧ ਹੋਣਗੀਆਂ।

News 03 April,2023
ਮੁੱਖ ਮੰਤਰੀ ਨੇ ਬਕਾਇਆ ਆਰ.ਸੀ. ਤੇ ਡਰਾਈਵਿੰਗ ਲਾਇਸੈਂਸ ਦੀ ਸਥਿਤੀ ਦਾ ਲਿਆ ਜਾਇਜ਼ਾ

ਡਰਾਈਵਿੰਗ ਲਾਇਸੈਂਸ ਅਤੇ ਰਜਿਸਟਰੇਸ਼ਨ ਸਰਟੀਫਿਕੇਟਾਂ ਦੇ ਨਾਂ ‘ਤੇ ਆਮ ਜਨਤਾ ਨੂੰ ਬੇਲੋੜਾ ਖੱਜਲ-ਖੁਆਰ ਨਾ ਹੋਣ ਦਿੱਤਾ ਜਾਵੇ : ਮੁੱਖ ਮੰਤਰੀ ਦੀ ਪੁਲਿਸ ਨੂੰ ਹਦਾਇਤ ਡਿਜੀਲਾਕਰ ਜਾਂ ਐਮ. ਪਰਿਵਾਹਨ ਐਪ ਤੋਂ ਡਾਊਨਲੋਡ ਕੀਤੇ ਲਾਇਸੈਂਸ /ਆਰ.ਸੀ. ਨੂੰ ਮੰਨਿਆ ਜਾਵੇ ਪ੍ਰਮਾਣਿਕ ਸੂਬਾ ਸਰਕਾਰ ਵੱਲੋਂ ਨਵੇਂ ਆਰ.ਸੀ. ਅਤੇ ਲਾਇਸੈਂਸਾਂ ਦੀ ਛਪਾਈ ਲਈ ਚਿੱਪ ਦੀ ਕਮੀ ਨੂੰ ਦੂਰ ਕਰਨ ਲਈ ਕੀਤੇ ਜਾ ਰਹੇ ਹਨ ਠੋਸ ਯਤਨ ਚੰਡੀਗੜ੍ਹ, 2 ਅਪ੍ਰੈਲ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੁਲਿਸ ਵਿਭਾਗ ਨੂੰ ਰਜਿਸਟ੍ਰੇਸ਼ਨ ਸਰਟੀਫਿਕੇਟ (ਆਰ.ਸੀ.) ਅਤੇ ਡਰਾਈਵਿੰਗ ਲਾਇਸੈਂਸ (ਡੀ.ਐਲ.) ਦੇ ਕਾਰਨ ਆਮ ਲੋਕਾਂ ਦੀ ਹੋ ਰਹੀ ਬੇਲੋੜੀ ਖੱਜਲ-ਖੁਆਰੀ ਤੋਂ ਬਚਾਉਣ ਦੇ ਨਿਰਦੇਸ਼ ਦਿੱਤੇ ਹਨ। ਅੱਜ ਇੱਥੇ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਡਰਾਈਵਿੰਗ ਲਾਇਸੈਂਸਾਂ ਅਤੇ ਵਾਹਨ ਰਜਿਸਟ੍ਰੇਸ਼ਨ ਸਰਟੀਫਿਕੇਟ ਲਈ ਸਮਾਰਟ ਚਿਪ ਬਣਨ ਵਿੱਚ ਭਾਰੀ ਕਮੀ ਕਾਰਨ ਆਮ ਲੋਕਾਂ ਨੂੰ ਕਾਫੀ ਦਿੱਕਤਾਂ ਪੇਸ਼ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਸਮੱਸਿਆ ਦਾ ਜਲਦ ਤੋਂ ਜਲਦ ਨਿਪਟਾਰਾ ਕਰਨ ਲਈ ਪੁਖਤਾ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਲੋੜੀਂਦੀਆਂ ਸੋਧਾਂ ਕਰਕੇ ਸਾਰੀ ਪ੍ਰਕਿਰਿਆ ਨੂੰ ਸੁਚਾਰੂ ਤੇ ਦਰੁਸਤ ਕੀਤਾ ਜਾਵੇ ਤਾਂ ਜੋ ਛੇਤੀ ਤੋਂ ਛੇਤੀ ਡਰਾਈਵਿੰਗ ਲਾਇਸੈਂਸ ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟਾਂ ਦੀ ਛਪਾਈ ਨੂੰ ਯਕੀਨੀ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਇਸ ਤੋਂ ਪਹਿਲਾਂ ਸਥਿਤੀ ਹੋਰ ਵਿਗੜੇ , ਉਨਾਂ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ, ਜਿਨਾਂ ਨੇ ਇਸ ਤੋਂ ਪਹਿਲਾਂ ਸੁਧਾਰ ਲਈ ਕੋਈ ਕਦਮ ਨਹੀਂ ਚੁੱਕੇ। ਉਨ੍ਹਾਂ ਅਧਿਕਾਰੀਆਂ ਨੂੰ ਮਾਮਲੇ ਦੀ ਸਮਾਂਬੱਧ ਢੰਗ ਨਾਲ ਜਾਂਚ ਕਰਕੇ ਉਨ੍ਹਾਂ ਨੂੰ ਰਿਪੋਰਟ ਸੌਂਪਣ ਲਈ ਵੀ ਕਿਹਾ ਤਾਂ ਜੋ ਦੋਸ਼ੀਆਂ ਖਿਲਾਫ਼ ਕਾਰਵਾਈ ਕੀਤੀ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਹ ਸਮਝਣ ਦੀ ਲੋੜ ਹੈ ਕਿ ਨਵੇਂ ਡਰਾਈਵਿੰਗ ਲਾਇਸੈਂਸ ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ ਜਾਰੀ ਕਰਨ ਵਿੱਚ ਦੇਰੀ ਦੇਸ਼ ਤੋਂ ਬਾਹਰੋਂ ਮੰਗਵਾਈਆਂ ਗਈਆਂ ਚਿਪਾਂ ਦੀ ਘਾਟ ਕਾਰਨ ਹੋਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਥਿਤੀ ਦਾ ਪੂਰਵ ਅਨੁਮਾਨ ਲਗਾਇਆ ਜਾ ਸਕਦਾ ਸੀ ਅਤੇ ਇਸ ਦਾ ਵਿਵਹਾਰਕ ਹੱਲ ਪਹਿਲਾਂ ਹੀ ਕੀਤਾ ਜਾ ਸਕਦਾ ਸੀ। ਉਨ੍ਹਾਂ ਕਿਹਾ ਕਿ ਸਾਰੇ ਪ੍ਰਵਾਨਿਤ ਲਾਇਸੈਂਸ ਅਤੇ ਆਰ.ਸੀ. ‘ ਸਾਰਥੀ ਅਤੇ ਵਾਹਨ ਪੋਰਟਲ’ ‘ਤੇ ਉਪਲਬਧ ਹਨ ਅਤੇ ਉਨ੍ਹਾਂ ਨੂੰ ਡਿਜੀਲਾਕਰ ਜਾਂ ਕਿਸੇ ਵੀ ਡਿਵਾਈਸ ‘ਤੇ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਪ੍ਰਿੰਟ ਵੀ ਲਿਆ ਜਾ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਡਿਜੀਲਾਕਰ ਜਾਂ ਐਮ. ਪਰਿਵਾਹਨ ਐਪ ਤੋਂ ਡਾਊਨਲੋਡ ਕੀਤੇ ਆਰ.ਸੀ./ਡੀ.ਐਲ. ਨੂੰ ਪੁਲਿਸ ਵੱਲੋਂ ਪ੍ਰਮਾਣਿਕ ਦਸਤਾਵੇਜ ਮੰਨਿਆ ਜਾਵੇ ਅਤੇ ਇਹ ਆਨਲਾਈਨ ਦਸਤਾਵੇਜ਼ ਦਿਖਾਉਣ ਵਾਲੇ ਯਾਤਰੀਆਂ ਦਾ ਚਲਾਨ ਨਹੀਂ ਕੀਤਾ ਜਾਣਾ ਚਾਹੀਦਾ ।

News 02 April,2023
ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਨਿੱਜਰ ਨੇ 3.35 ਕਰੋੜ ਰੁਪਏ ਦੇ ਸੜਕ ਨਿਰਮਾਣ ਅਤੇ ਪਾਰਕ ਨਵੀਨੀਕਰਨ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਡਾ: ਇੰਦਰਬੀਰ ਨਿੱਜਰ ਅਤੇ ਬ੍ਰਹਮ ਸ਼ੰਕਰ ਜਿੰਪਾ ਵੀ ‘ਭਗਵਾਨ ਬਾਲਾਜੀ ਰੱਥ ਯਾਤਰਾ’ ਵਿਚ ਹੋਏ ਸ਼ਾਮਲ ਚੰਡੀਗੜ/ਲੁਧਿਆਣਾ, 2 ਅਪ੍ਰੈਲ: ਸੂਬੇ ਦੇ ਉਦਯੋਗਿਕ ਹੱਬ ਵਜੋਂ ਜਾਣੇ ਜਾਂਦੇ ਸ਼ਹਿਰ ਲੁਧਿਆਣਾ ਵਿੱਚ ਸੜਕਾਂ ਦੇ ਬੁਨਿਆਦੀ ਢਾਂਚੇ ਅਤੇ ਹਰਿਆਵਲ ਨੂੰ ਹੁਲਾਰਾ ਦੇਣ ਦੇ ਮੱਦੇਨਜ਼ਰ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਸ਼ਨੀਵਾਰ ਨੂੰ ਲਗਭਗ 3.35 ਕਰੋੜ ਰੁਪਏ ਦੇ ਵੱਖ-ਵੱਖ ਸੜਕੀ ਪੁਨਰ ਨਿਰਮਾਣ ਅਤੇ ਪਾਰਕਾਂ ਦੇ ਨਵੀਨੀਕਰਨ ਸਬੰਧੀ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਨਾਂ ਪ੍ਰੋਜੈਕਟਾਂ ਵਿੱਚ 1.58 ਕਰੋੜ ਰੁਪਏ ਦੀ ਲਾਗਤ ਨਾਲ ਹੈਬੋਵਾਲ ਮੇਨ ਪੁਲੀ (ਬੁੱਢੇ ਨਾਲ਼ੇ ਉੱਤੇ ਪੁਲ) ਤੋਂ ਰੇਲਵੇ ਲਾਈਨ ਤੱਕ ਸੜਕ ਦਾ ਪੁਨਰ ਨਿਰਮਾਣ, ਹਾਲ ਹੀ ਵਿੱਚ ਪੁਰਾਣੀ ਜੀ.ਟੀ ਰੋਡ (ਨੇੜੇ ਛਾਉਣੀ ਮੁਹੱਲਾ ਅਤੇ ਮੰਨਾ ਸਿੰਘ ਨਗਰ) ‘ਤੇ ਕਰੀਬ 1 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਪੰਜ ਪਾਰਕਾਂ ਦਾ ਉਦਘਾਟਨ ਕਰਨਾ ਸ਼ਾਮਲ ਹੈ। ਇਸਦੇ ਨਾਲ ਹੀ ਸੈਨ ਜੈਨ ਪਬਲਿਕ ਸਕੂਲ ਨੇੜੇ ਕਿਲਾ ਮੁਹੱਲਾ ਵਿੱਚ ਕਰੀਬ 77 ਲੱਖ ਰੁਪਏ ਦੀ ਲਾਗਤ ਨਾਲ ਸੜਕ ਦਾ ਪੁਨਰ ਨਿਰਮਾਣ ਵੀ ਸ਼ਾਮਲ ਹੈ। ਲੁਧਿਆਣਾ ਉੱਤਰੀ ਹਲਕੇ ਤੋਂ ਵਿਧਾਇਕ ਮਦਨ ਲਾਲ ਬੱਗਾ ਅਤੇ ਲੁਧਿਆਣਾ ਕੇਂਦਰੀ ਹਲਕੇ ਤੋਂ ਵਿਧਾਇਕ ਅਸੋਕ ਪਰਾਸ਼ਰ ਪੱਪੀ ਦੇ ਨਾਲ ਮੰਤਰੀ ਡਾ: ਨਿੱਜਰ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ਹਿਰ ਭਰ ਵਿੱਚ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਲਈ ਕੰਮ ਕਰ ਰਹੀ ਹੈ। ਇਸੇ ਤਹਿਤ ਲੁਧਿਆਣਾ ਸ਼ਹਿਰ ਵਿੱਚ ਵੀ ਕਰੋੜਾਂ ਰੁਪਏ ਦੇ ਪ੍ਰਾਜੈਕਟ ਲਾਏ ਜਾ ਰਹੇ ਹਨ। ਮੰਤਰੀ ਡਾ: ਨਿੱਜਰ ਨੇ ਹਾਲ ਹੀ ਵਿੱਚ ਮੁਰੰਮਤ ਕੀਤੇ ਗਏ ਪਾਰਕਾਂ ਵਿੱਚੋਂ ਇੱਕ ਪਾਰਕ ਦਾ ਨਾਮ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਦੇ ਨਾਂ ’ਤੇ ਰੱਖਣ ਲਈ ਵਿਧਾਇਕ ਬੱਗਾ ਅਤੇ ਹੋਰਨਾਂ ਦੀ ਸ਼ਲਾਘਾ ਕੀਤੀ। ਡਾ: ਨਿੱਜਰ ਨੇ ਅੱਗੇ ਦੱਸਿਆ ਕਿ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਨਿਰਧਾਰਤ ਸਮੇਂ ਵਿੱਚ ਕੰਮ ਮੁਕੰਮਲ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਹੋਵੇ। ਡਾ: ਨਿੱਜਰ ਨੇ ਕਿਹਾ ਕਿ ਜ਼ਮੀਨੀ ਪੱਧਰ ‘ਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਢਾਂਚਾ ਅਤੇ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ਹਿਰ ਵਿੱਚ ਬਹੁਤ ਸਾਰੇ ਵਿਕਾਸ ਪ੍ਰੋਜੈਕਟ ਚਲਾਏ ਜਾ ਰਹੇ ਹਨ। ਇਸ ਮੌਕੇ ਲੁਧਿਆਣਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ, ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ, ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਸਾਹਨੇਵਾਲ ਦੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ, ਨਗਰ ਨਿਗਮ ਕਮਿਸ਼ਨਰ ਡਾ: ਸਨੇਹਾ ਅਗਰਵਾਲ, ਲੁਧਿਆਣਾ ਇੰਪਰੂਵਮੈਂਟ ਟਰੱਸਟ (ਲਿਟ) ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ, ਕੌਂਸਲਰ ਰਾਕੇਸ਼ ਪਰਾਸ਼ਰ ਆਦਿ ਵੀ ਹਾਜਰ ਸਨ। ਸਨਿੱਚਰਵਾਰ ਨੂੰ ਪੁਰਾਣੇ ਸ਼ਹਿਰ ਦੇ ਇਲਾਕਿਆਂ ਵਿੱਚ ਆਯੋਜਿਤ ਭਗਵਾਨ ਬਾਲਾ ਜੀ ਦੀ ਯਾਤਰਾ ਵਿੱਚ ਕੈਬਨਿਟ ਮੰਤਰੀਆਂ ਡਾ: ਇੰਦਰਬੀਰ ਸਿੰਘ ਨਿੱਜਰ ਅਤੇ ਬ੍ਰਹਮ ਸ਼ੰਕਰ ਜਿੰਪਾ ਨੇ ਵੀ ਸ਼ਿਰਕਤ ਕੀਤੀ। ਡਾ: ਨਿੱਜਰ ਨੇ ਪ੍ਰਾਪਰਟੀ ਟੈਕਸ ਦੀ ਮਿਸਾਲੀ ਅਤੇ ਹੁਣ ਤੱਕ ਦੀ ਸਰਬ ਉੱਚ ਵਸੂਲੀ ਲਈ ਨਗਰ ਨਿਗਮ ਲੁਧਿਆਣਾ ਦੀ ਸ਼ਲਾਘਾ ਕੀਤੀ: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਨਗਰ ਨਿਗਮ ਕਮਿਸ਼ਨਰ ਡਾ: ਸਨੇਹਾ ਅਗਰਵਾਲ ਵੱਲੋਂ ਵਿੱਤੀ ਸਾਲ (2022-23) ਦੌਰਾਨ ਮਿਉਂਸਪਲ ਕਾਰਪੋਰੇਸ਼ਨ ਲੁਧਿਆਣਾ ਵੱਲੋਂ ਪ੍ਰਾਪਰਟੀ ਟੈਕਸ ਦੀ ਰਿਕਾਰਡ ਤੋੜ ਰਿਕਵਰੀ ਲਈ ਸ਼ਲਾਘਾ ਕੀਤੀ। 100 ਕਰੋੜ ਰੁਪਏ ਦੇ ਸਾਲਾਨਾ ਰਿਕਵਰੀ ਟੀਚੇ ਵਿਰੁੱਧ, ਨਗਰ ਨਿਗਮ ਲੁਧਿਆਣਾ ਨੇ ਵਿੱਤੀ ਸਾਲ 2022-23 ਦੌਰਾਨ ਲਗਭਗ 125 ਕਰੋੜ ਰੁਪਏ ਦੀ ਵਸੂਲੀ ਕੀਤੀ ਹੈ। ਸਰਕਾਰ ਦੁਆਰਾ ਸਾਲ 2013-14 ਵਿੱਚ ਟੈਕਸ ਲਾਗੂ ਕੀਤੇ ਜਾਣ ਤੋਂ ਬਾਅਦ ਕਿਸੇ ਵਿਸ਼ੇਸ਼ ਵਿੱਤੀ ਸਾਲ ਦੌਰਾਨ ਟੈਕਸ ਦੀ ਇਹ ਹੁਣ ਤੱਕ ਦੀ ਸਭ ਤੋਂ ਵੱਧ ਵਸੂਲੀ ਹੈ। ਡਾ: ਨਿੱਜਰ ਨੇ ਦੱਸਿਆ ਕਿ ਇਨਾਂ ਫੰਡਾਂ ਦੀ ਵਰਤੋਂ ਵਿਕਾਸ ਕਾਰਜਾਂ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਕੀਤੀ ਜਾਂਦੀ ਹੈ।

News 02 April,2023
ਪਹਿਲੇ ਸਾਲ 28362 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਸੂਬਾ ਸਰਕਾਰ ਨੇ ਨਵਾਂ ਕੀਰਤੀਮਾਨ ਸਥਾਪਤ ਕੀਤਾ-ਮੁੱਖ ਮੰਤਰੀ

ਪੀ.ਐਸ.ਪੀ.ਸੀ.ਐਲ. ਦੇ 1320 ਸਹਾਇਕ ਲਾਈਨਮੈਨ ਨੂੰ ਨਿਯੁਕਤੀ ਪੱਤਰ ਸੌਂਪੇ ਆਮ ਆਦਮੀ ਅਤੇ ਸੂਬੇ ਦੀ ਭਲਾਈ ਲਈ ਹਰ ਸੰਭਵ ਯਤਨ ਕਰਨ ਦਾ ਪ੍ਰਣ ਲਿਆ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਸੂਬਾ ਸਰਕਾਰ ਕਰ ਰਹੀ ਹੈ ਉਪਰਾਲੇ ਚੰਡੀਗੜ੍ਹ, 2 ਅਪ੍ਰੈਲ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਡ (ਪੀ.ਐਸ.ਪੀ.ਸੀ.ਐਲ.) ਦੇ 1320 ਸਹਾਇਕ ਲਾਈਨਮੈਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਵਿੱਚ 28362 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਕੀਰਤੀਮਾਨ ਸਥਾਪਤ ਕੀਤਾ ਹੈ। ਇੱਥੇ ਟੈਗੋਰ ਭਵਨ ਵਿਖੇ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਵੱਡੀ ਗਿਣਤੀ ਵਿਚ ਉਮੀਦਵਾਰਾਂ ਨੂੰ ਮੁਖਾਤਬ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਕਰੀ ਚੁਣੇ ਗਏ ਉਮੀਦਵਾਰਾਂ ਲਈ ਬਹੁਤ ਅਹਿਮ ਜ਼ਿੰਮੇਵਾਰੀ ਲੈ ਕੇ ਆਉਂਦੀ ਹੈ ਕਿਉਂਕਿ ਉਨ੍ਹਾਂ ਨੇ ਮਿਸ਼ਨਰੀ ਭਾਵਨਾ ਨਾਲ ਸਮਾਜ ਦੀ ਸੇਵਾ ਕਰਨੀ ਹੁੰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਉਮੀਦਵਾਰਾਂ ਦੀ ਚੋਣ ਪੂਰੀ ਤਰ੍ਹਾਂ ਮੈਰਿਟ ਅਤੇ ਪਾਰਦਰਸ਼ਤਾ ਦੇ ਆਧਾਰ 'ਤੇ ਕੀਤੀ ਗਈ ਹੈ ਅਤੇ ਇਹ ਨੌਕਰੀ ਉਨ੍ਹਾਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ। ਭਗਵੰਤ ਮਾਨ ਨੇ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦਾ ਪਰਿਵਾਰ ਦਾ ਹਿੱਸਾ ਬਣਨ ਉਤੇ ਸਵਾਗਤ ਕਰਦਿਆਂ ਆਸ ਪ੍ਰਗਟਾਈ ਕਿ ਉਹ ਆਪਣੀ ਡਿਊਟੀ ਇਮਾਨਦਾਰੀ ਅਤੇ ਦਿਆਨਤਦਾਰੀ ਨਾਲ ਨਿਭਾਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸਫ਼ਲਤਾ ਲਈ ਕੋਈ ਸ਼ਾਰਟ ਕੱਟ ਨਹੀਂ ਹੁੰਦਾ ਤੇ ਸਿਰਫ਼ ਸਖ਼ਤ ਮਿਹਨਤ ਹੀ ਆਮ ਵਿਅਕਤੀ ਆਪਣੇ ਸੁਪਨੇ ਪੂਰੇ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਨੌਕਰੀ ਉਨ੍ਹਾਂ ਦੀ ਆਖਰੀ ਮੰਜ਼ਿਲ ਨਹੀਂ ਹੈ ਕਿਉਂਕਿ ਉਨ੍ਹਾਂ ਦੇ ਜੀਵਨ ਵਿੱਚ ਅਜੇ ਬਹੁਤ ਪੜਾਅ ਪਾਰ ਕਰਨੇ ਹਨ। ਭਗਵੰਤ ਮਾਨ ਨੇ ਕਿਹਾ ਕਿ ਨਵੇਂ ਚੁਣੇ ਗਏ ਉਮੀਦਵਾਰਾਂ ਨੂੰ ਆਪਣੀ ਮਿਹਨਤ ਜਾਰੀ ਰੱਖਣੀ ਚਾਹੀਦੀ ਹੈ ਅਤੇ ਸਫਲਤਾ ਕਿਸੇ ਨਾ ਕਿਸੇ ਰੂਪ ਵਿੱਚ ਉਨ੍ਹਾਂ ਦੇ ਹੱਥ ਜ਼ਰੂਰ ਆਵੇਗੀ। ਮੁੱਖ ਮੰਤਰੀ ਨੇ ਉਮੀਦਵਾਰਾਂ ਨੂੰ ਨਕਾਰਾਤਮਕ ਸੋਚ ਰੱਖਣ ਵਾਲੇ ਲੋਕਾਂ ਦੀ ਸੰਗਤ ਤੋਂ ਦੂਰ ਲਈ ਵੀ ਕਿਹਾ ਕਿਉਂਕਿ ਇਹ ਸੂਬੇ ਦੀ ਤਰੱਕੀ ਵਿੱਚ ਰੁਕਾਵਟ ਬਣਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੇ ‘ਆਪ’ ਦੀ ਸਰਕਾਰ ਬਣਾ ਕੇ ਸੂਬੇ ਦੀ ਸਿਆਸਤ ਵਿੱਚ ਨਵਾਂ ਬਦਲਾਅ ਲਿਆਂਦਾ ਹੈ। ਭਗਵੰਤ ਮਾਨ ਨੇ ਕਿਹਾ, “ਜਿਹੜੇ ਲੋਕ ਸੱਤਾ ਵਿਚ ਹੁੰਦੇ ਹੋਏ ਮਹਿਲਾਂ ਵਿੱਚੋਂ ਬਾਹਰ ਨਹੀਂ ਨਿਕਲੇ ਸਨ, ਉਨ੍ਹਾਂ ਨੂੰ ਸੂਬੇ ਦੇ ਸਿਆਸੀ ਨਕਸ਼ੇ ਤੋਂ ਬਾਹਰ ਕਰ ਦਿੱਤਾ ਗਿਆ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਬਿਜਲੀ ਕਿਸੇ ਵੀ ਸੂਬੇ ਦੇ ਵਿਕਾਸ ਲਈ ਸਭ ਤੋਂ ਵੱਧ ਮਹੱਤਵਪੂਰਨ ਹੁੰਦੀ ਹੈ, ਇਸ ਲਈ ਪੀ.ਐਸ.ਪੀ.ਸੀ.ਐਲ. ਸਹੀ ਮਾਅਨਿਆਂ ਵਿਚ ਪੰਜਾਬ ਦੀ ਰੀੜ੍ਹ ਦੀ ਹੱਡੀ ਹੈ। ਉਨ੍ਹਾਂ ਕਿਹਾ ਕਿ ਖੇਤੀ ਪ੍ਰਧਾਨ ਸੂਬਾ ਹੋਣ ਕਰਕੇ ਬਿਜਲੀ ਸਪਲਾਈ ਨੂੰ ਪੂਰਾ ਕਰਨਾ ਕਿਸੇ ਵੀ ਸਰਕਾਰ ਲਈ ਵੱਡੀ ਚੁਣੌਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਸੂਬੇ ਵਿੱਚੋਂ ਲੰਮੇ ਕੱਟ ਲੱਗਣ ਦੇ ਦਿਨ ਖਤਮ ਹੋ ਗਏ ਹਨ ਕਿਉਂਕਿ ਪੰਜਾਬ ਵਾਧੂ ਬਿਜਲੀ ਬਣਨ ਵੱਲ ਵਧ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਯਤਨਾਂ ਸਦਕਾ ਸੂਬੇ ਵਿੱਚ ਬਿਜਲੀ ਉਤਪਾਦਨ ਵਿੱਚ 83 ਫੀਸਦੀ ਦਾ ਵਾਧਾ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਪਛਵਾੜਾ ਕੋਲਾ ਖਾਣ ਤੋਂ ਬਿਜਲੀ ਉਤਪਾਦਨ ਲਈ ਕੋਲੇ ਦੀ ਸਪਲਾਈ ਕਈ ਸਾਲਾਂ ਬਾਅਦ ਮੁੜ ਸ਼ੁਰੂ ਹੋਈ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਇਸ ਕੋਲਾ ਖਾਣ ਤੋਂ 5 ਲੱਖ ਮੀਟ੍ਰਿਕ ਟਨ ਕੋਲਾ ਪ੍ਰਾਪਤ ਕੀਤਾ ਜਾ ਚੁੱਕਾ ਹੈ ਅਤੇ ਇਸ ਨੇ ਬਿਜਲੀ ਸਪਲਾਈ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਠੋਸ ਯਤਨਾਂ ਸਦਕਾ ਕੇਂਦਰ ਸਰਕਾਰ ਮਹਾਨਦੀ ਕੋਲਫੀਲਡਜ਼ ਲਿਮਟਿਡ (ਐਮ.ਸੀ.ਐਲ.) ਤੋਂ ਤਲਵੰਡੀ ਸਾਬੋ ਪਾਵਰ ਲਿਮਟਿਡ (ਟੀ.ਐਸ.ਪੀ.ਐਲ.) ਨੂੰ ਕੋਲੇ ਦੀ ਸਪਲਾਈ ਲਈ ਆਰ.ਐਸ.ਆਰ. (ਰੇਲ-ਸਮੁੰਦਰ-ਰੇਲ) ਦੀ ਲਾਜ਼ਮੀ ਸ਼ਰਤ ਨੂੰ ਮੁਆਫ ਕਰਨ ਲਈ ਸਹਿਮਤ ਹੋਈ ਸੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰੀ ਬਿਜਲੀ ਮੰਤਰੀ ਕੋਲ ਮਨਮਾਨੀ ਦਾ ਇਹ ਮੁੱਦਾ ਮੀਟਿੰਗ ਦੌਰਾਨ ਉਠਾਇਆ ਸੀ, ਜਿਸ ਤੋਂ ਬਾਅਦ ਇਸ ਸਬੰਧੀ ਫੈਸਲਾ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੀ.ਐਸ.ਪੀ.ਸੀ.ਐਲ. ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਸਾਰੇ ਵਿਭਾਗਾਂ ਨੂੰ ਆਪਣੇ ਬਕਾਇਆ ਬਿੱਲਾਂ ਨੂੰ ਪੀ.ਐਸ.ਪੀ.ਸੀ.ਐਲ. ਕੋਲ ਜਮ੍ਹਾਂ ਕਰਵਾਉਣ ਲਈ ਕਹਿ ਚੁੱਕੇ ਹਨ ਤਾਂ ਜੋ ਇਸ ਦੀ ਵਿੱਤੀ ਸਥਿਤੀ ਹੋਰ ਮਜ਼ਬੂਤ ਹੋ ਸਕੇ। ਉਨ੍ਹਾਂ ਕਿਹਾ ਕਿ ਬਿਜਲੀ ਪੈਦਾ ਕਰਨ ਦੇ ਰਵਾਇਤੀ ਤਰੀਕਿਆਂ ਤੋਂ ਇਲਾਵਾ ਸੂਬੇ ਵਿੱਚ ਬਿਜਲੀ ਪੈਦਾ ਕਰਨ ਦੇ ਹੋਰ ਤਰੀਕਿਆਂ ਨੂੰ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਪਾਣੀ ਤੇ ਬਿਜਲੀ ਦੀ ਬੱਚਤ ਕਰਨ ਲਈ ਸੂਬਾ ਸਰਕਾਰ ਫਸਲੀ ਵਿਭਿੰਨਤਾ ਨੂੰ ਵੱਡੇ ਪੱਧਰ 'ਤੇ ਉਤਸ਼ਾਹਿਤ ਕਰ ਰਹੀ ਹੈ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਇਸ ਨਾਲ ਪੀ.ਐਸ.ਪੀ.ਸੀ.ਐਲ. 'ਤੇ ਬਿਜਲੀ ਉਤਪਾਦਨ ਦੇ ਦਬਾਅ ਨੂੰ ਘਟਾਉਣ ਵਿੱਚ ਮਦਦ ਮਿਲੇਗੀ ਅਤੇ ਵਾਧੂ ਬਿਜਲੀ ਦੀ ਵਰਤੋਂ ਹੋਰ ਸੈਕਟਰਾਂ ਦੇ ਵਿਕਾਸ ਲਈ ਵੀ ਕੀਤੀ ਜਾ ਸਕੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਬਦਲਵੀਆਂ ਫ਼ਸਲਾਂ ਦੇ ਢੁਕਵੇਂ ਮੰਡੀਕਰਨ ਨੂੰ ਯਕੀਨੀ ਬਣਾ ਕੇ ਸੂਬੇ ਅਤੇ ਇਸ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਹਰ ਕਦਮ ਆਮ ਆਦਮੀ ਦਾ ਜੀਵਨ ਪੱਧਰ ਸੁਧਾਰਨ ਦੇ ਉਦੇਸ਼ ਨਾਲ ਹੈ। ਉਨ੍ਹਾਂ ਕਿਹਾ ਕਿ 600 ਯੂਨਿਟ ਮੁਫ਼ਤ ਬਿਜਲੀ, ਰੁਜ਼ਗਾਰ, ਸਕੂਲਾਂ ਅਤੇ ਹਸਪਤਾਲਾਂ ਦੀ ਕਾਇਆ ਕਲਪ ਅਤੇ ਹੋਰ ਫੈਸਲੇ ਸੂਬੇ ਦਾ ਮੁਹਾਂਦਰਾ ਬਦਲਣ ਦਾ ਕੰਮ ਕਰ ਰਹੇ ਹਨ। ਭਗਵੰਤ ਮਾਨ ਨੇ ਪ੍ਰਣ ਕੀਤਾ ਕਿ ਉਨ੍ਹਾਂ ਦੀ ਸਰਕਾਰ ਦਾ ਹਰ ਫੈਸਲਾ ਆਮ ਆਦਮੀ ਅਤੇ ਸੂਬੇ ਦੀ ਭਲਾਈ ਨੂੰ ਯਕੀਨੀ ਬਣਾਏਗਾ। ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ, ਸਿਹਤ ਅਤੇ ਰੁਜ਼ਗਾਰ ਦੇ ਖੇਤਰ ਉਨ੍ਹਾਂ ਦੀ ਸਰਕਾਰ ਦੇ ਤਿੰਨ ਪ੍ਰਮੁੱਖ ਖੇਤਰ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਾਲ ਵਿਚ ਇਨ੍ਹਾਂ ਤਿੰਨਾਂ ਖੇਤਰਾਂ ਵਿੱਚ ਵੱਡੀਆਂ ਤਬਦੀਲੀਆਂ ਦੇਖਣ ਨੂੰ ਮਿਲਣਗੀਆਂ ਕਿਉਂਕਿ ਸੂਬਾ ਸਰਕਾਰ ਇਸ ਲਈ ਪੂਰੇ ਉਤਸ਼ਾਹ ਨਾਲ ਕੰਮ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਮੁੱਖ ਧਿਆਨ ਇਨ੍ਹਾਂ ਸੈਕਟਰਾਂ ਵਿੱਚ ਠੋਸ ਬੁਨਿਆਦੀ ਢਾਂਚੇ ਅਤੇ ਮਨੁੱਖੀ ਸ਼ਕਤੀ ਰਾਹੀਂ ਸੂਬੇ ਵਿੱਚੋਂ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਰੋਕਣਾ ਹੈ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਮੁੱਖ ਮੰਤਰੀ ਅਤੇ ਹੋਰ ਸ਼ਖਸੀਅਤਾਂ ਦਾ ਸਵਾਗਤ ਕੀਤਾ।

News 02 April,2023
ਨਿੱਜੀ ਸਕੂਲਾਂ ਵਲੋਂ ਕਿਤਾਬ ਅਤੇ ਫੰਡਾਂ ਦੇ ਨਾਮ ਤੇ ਕੀਤੀ ਜਾ ਰਹੀ ਲੁੱਟ ਨੂੰ ਰੋਕਣ ਲਈ ਸਿੱਖਿਆ ਮੰਤਰੀ ਟਾਸਕ ਫੋਰਸ ਦਾ ਗਠਨ: ਹਰਜੋਤ ਸਿੰਘ ਬੈਂਸ emofficepunjab@gmail.com ਰਾਹੀਂ ਵਿਦਿਆਰਥੀ ਅਤੇ ਮਾਪੇ ਕਰ ਸਕਦੇ ਹਨ ਨਿੱਜੀ ਸਕੂਲਾਂ ਵਲੋਂ ਕੀਤੀ ਜਾ ਰਹੀ ਲੁੱਟ ਦੀ ਸ਼ਿਕਾਇਤ

ਸਕੂਲ ਸਿੱਖਿਆ ਮੰਤਰੀ ਵਲੋਂ ਸਕੂਲਾਂ ਵਿਚ ਸਿਰਫ਼ ਐਨ.ਸੀ.ਈ.ਆਰ.ਟੀ. ਦੀਆਂ ਹੀ ਕਿਤਾਬਾਂ ਲਗਾਉਣ ਦੇ ਹੁਕਮ ਚੰਡੀਗੜ੍ਹ, 2 ਅਪ੍ਰੈਲ: ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਰਾਜ ਦੇ ਨਿੱਜੀ ਸਕੂਲਾਂ ਵਲੋਂ ਕਿਤਾਬ ਅਤੇ ਫੰਡਾਂ ਦੇ ਨਾਮ ਤੇ ਕੀਤੀ ਜਾ ਰਹੀ ਲੁੱਟ ਦਾ ਸਖ਼ਤ ਨੋਟਿਸ ਲੈਂਦਿਆਂ ਇਸ ਲੁੱਟ ਨੂੰ ਰੋਕਣ ਲਈ ਸਿੱਖਿਆ ਮੰਤਰੀ ਟਾਸਕ ਫੋਰਸ ਦਾ ਗਠਨ ਕੀਤਾ ਹੈ। ਸਿੱਖਿਆ ਮੰਤਰੀ ਟਾਸਕ ਫੋਰਸ ਸੂਬੇ ਦੇ ਹਰੇਕ ਜ਼ਿਲ੍ਹੇ ਵਿਚ ਬਣਾਈ ਗਈ ਹੈ ਜਿਸ ਵਿਚ ਉਸ ਜ਼ਿਲ੍ਹੇ ਦੇ ਤਿੰਨ- ਤਿੰਨ ਪ੍ਰਿੰਸੀਪਲਾਂ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਟਾਸਕ ਫੋਰਸ ਸਿੱਖਿਆ ਮੰਤਰੀ ਨੂੰ ਪ੍ਰਾਪਤ ਸ਼ਿਕਾਇਤ ਦੀ ਜਾਂਚ ਦਾ ਕੰਮ ਕਰੇਗੀ ਅਤੇ ਆਪਣੀ ਰਿਪੋਰਟ ਰੈਗੂਲੇਟਰੀ ਅਥਾਰਟੀ ਨੂੰ ਸੌਂਪੇਗੀ। ਇਸ ਫੈਂਸਲੇ ਸਬੰਧੀ ਇਕ ਵੀਡੀਓ ਸੰਦੇਸ਼ ਰਾਹੀਂ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਬੀਤੇ ਕਈ ਦਿਨਾਂ ਤੋਂ ਨਿੱਜੀ ਸਕੂਲਾਂ ਵਲੋਂ ਕਿਤਾਬਾਂ/ਕਾਪੀਆਂ ਅਤੇ ਵੱਖ ਵੱਖ ਫੰਡਾਂ ਦੇ ਨਾਮ ਤੇ ਮਾਪਿਆਂ ਦੀ ਲੁੱਟ ਕਰਨ ਦੀ ਸ਼ਿਕਾਇਤਾਂ ਮਿਲ ਰਹੀਆਂ ਸਨ। ਇਸ ਸਬੰਧੀ ਕੁਝ ਦਿਨ ਪਹਿਲਾਂ ਰਾਜ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਰਾਹੀਂ ਨਿੱਜੀ ਸਕੂਲਾਂ ਨੂੰ ਇਕ ਪੱਤਰ ਜਾਰੀ ਕਰਕੇ ਸਕੂਲ ਰੈਗੂਲੇਟਰੀ ਅਥਾਰਟੀ ਵਲੋਂ ਕਿਤਾਬਾਂ/ਕਾਪੀਆਂ ਅਤੇ ਫ਼ੀਸ/ਫੰਡਾਂ ਸਬੰਧੀ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਸੀ। ਉਨ੍ਹਾਂ ਦੱਸਿਆ ਸਕੂਲਾਂ ਵਲੋਂ ਕੀਤੀ ਜਾ ਰਹੀ ਲੁੱਟ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਸ਼ਿਕਾਇਤ ਮਿਲੀਆਂ ਹਨ। ਜਿਨ੍ਹਾਂ ਦਾ ਮੁੱਖ ਮੰਤਰੀ ਨੇ ਗੰਭੀਰ ਨੋਟਿਸ ਲੈਂਦਿਆਂ ਹਦਾਇਤ ਕੀਤੀ ਕੀ ਮਹਿੰਗੇ ਪ੍ਰਕਾਸ਼ਕਾਂ ਦੀਆਂ ਕਿਤਾਬਾਂ ਲਗਾ ਕੇ ਨਿੱਜੀ ਸਕੂਲਾਂ ਵਲੋਂ ਕੀਤੀ ਜਾਂਦੀ ਲੁੱਟ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸ. ਬੈਂਸ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਜਾਣ ਬਹੁਤ ਹੈਰਾਨੀ ਹੋਈ ਹੈ ਕਿ ਨਿੱਜੀ ਸਕੂਲ਼ਾਂ ਵਲੋਂ ਇਕ ਕਲਾਸ ਦੀਆਂ ਕਿਤਾਬਾਂ ਹੀ 7000 ਰੁਪਏ ਦੀ ਵੇਚੀਆਂ ਜਾ ਰਹੀਆਂ ਹਨ ਜਿਨ੍ਹਾਂ ਵਿਚ ਪਹਿਲੀ ਜਮਾਤ ਦੇ ਗਣਿਤ ਵਿਸ਼ੇ ਦੀ ਕਿਤਾਬ ਹੀ 600 ਰੁਪਏ ਦੀ ਹੈ। ਸਕੂਲ ਸਿੱਖਿਆ ਮੰਤਰੀ ਵਲੋਂ ਨਿੱਜੀ ਸਕੂਲਾਂ ਦੇ ਮਾਲਕਾਂ ਅਤੇ ਮੈਨੇਜਮੈਂਟਾਂ ਨੂੰ ਹਦਾਇਤ ਕੀਤੀ ਕਿ ਉਹ ਸਕੂਲਾਂ ਵਿਚ ਸਿਰਫ਼ ਐਨ.ਸੀ.ਈ.ਆਰ.ਟੀ. ਦੀਆਂ ਹੀ ਕਿਤਾਬਾਂ ਲਗਾਉਣ। ਸ.ਬੈਂਸ ਨੇ ਕਿਹਾ ਕਿ ਨਿਯਮਾਂ ਅਨੁਸਾਰ ਛੋਟੇ ਸ਼ਹਿਰਾਂ ਵਿੱਚ ਸਥਿਤ ਸਕੂਲ ਨੂੰ ਤਿੰਨ ਤੋਂ ਪੰਜ ਦੁਕਾਨ ਦੇ ਨਾਮ ਸਕੂਲ ਦੇ ਬਾਹਰ ਲਿਖ ਕੇ ਲਗਾਉਣੇ ਹੁੰਦੇ ਹਨ ਅਤੇ ਵੱਡੇ ਸ਼ਹਿਰਾਂ, ਜਿਵੇਂ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਆਦਿ ਵੀ ਵੀਹ -ਵੀਹ ਦੁਕਾਨਾਂ ਦੀ ਲਿਸਟ ਸਕੂਲ ਬਾਹਰ ਲਗਾਉਣੀ ਹੁੰਦੀ ਹੈ ਜਿੱਥੋਂ ਵਿਦਿਆਰਥੀ ਕਿਤਾਬ ਖਰੀਦ ਸਕਣ। ਉਨ੍ਹਾਂ ਇਸ ਮੌਕੇ emofficepunjab@gmail.com ਈਮੇਲ ਵੀ ਜਾਰੀ ਕੀਤੀ ਜਿਸ ਰਾਹੀਂ ਵਿਦਿਆਰਥੀ ਅਤੇ ਮਾਪੇ ਨਿੱਜੀ ਸਕੂਲਾਂ ਵਲੋਂ ਕੀਤੀ ਜਾ ਰਹੀ ਲੁੱਟ ਦੀ ਸ਼ਿਕਾਇਤ ਸਿੱਧੇ ਤੌਰ ਸਿੱਖਿਆ ਮੰਤਰੀ ਨੂੰ ਕਰ ਸਕਦੇ ਹਨ। ਉਨ੍ਹਾਂ ਨੇ ਸਮੂਹ ਨਿੱਜੀ ਸਕੂਲਾਂ ਦੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਉਹ 30 ਅਪ੍ਰੈਲ 2023 ਤੱਕ ਨਿਯਮਾਂ ਅਨੁਸਾਰ ਸਕੂਲ ਵਲੋਂ ਕੀਤੀ ਗਏ ਫ਼ੀਸ/ਫੰਡਾਂ ਦੇ ਵਾਧੇ, ਸਕੂਲ ਦੇ ਇੰਨਫਰਾਸਟਕਚਰ ਸਬੰਧੀ ਸਬੰਧੀ ਜਾਣਕਾਰੀ ਭਰ ਕੇ ਜਮ੍ਹਾ ਕਰਵਾਉਣ ਹੈ। ਉਨ੍ਹਾਂ ਇਹ ਵੀ ਕਿਹਾ ਨਿੱਜੀ ਸਕੂਲਾਂ ਵਲੋਂ ਜਮ੍ਹਾਂ ਕਰਵਾਈ ਗਈ ਜਾਣਕਾਰੀ ਸਬੰਧੀ ਅਚਨਚੇਤੀ ਚੈਕਿੰਗ ਵੀ ਜਾਂਚ ਵੀ ਕਰਵਾਈ ਜਾਵੇਗੀ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਸੂਬੇ ਦੀ ਸਿੱਖਿਆ ਨੂੰ ਵਪਾਰ ਨਹੀਂ ਬਣਨ ਦੇਵੇਗੀ। ਹਰ ਕੰਮ ਕਾਨੂੰਨ ਅਤੇ ਨਿਯਮਾਂ ਅਨੁਸਾਰ ਹੋਵੇਗਾ ਅਤੇ ਇਹਨਾਂ ਦੀ ਉਲ਼ੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

News 02 April,2023
ਪਸ਼ੂ ਪਾਲਣ ਵਿਭਾਗ ਨੇ ਲੰਪੀ ਸਕਿਨ ਬੀਮਾਰੀ ਵਿਰੁੱਧ ਵਿੱਢੀ ਮੈਗਾ ਟੀਕਾਕਰਨ ਮੁਹਿੰਮ ਦਾ 90 ਫ਼ੀਸਦੀ ਟੀਚਾ ਪੂਰਾ ਕੀਤਾ: ਲਾਲਜੀਤ ਸਿੰਘ ਭੁੱਲਰ

ਹੁਣ ਤੱਕ 22,58,300 ਤੋਂ ਵੱਧ ਗਾਵਾਂ ਦਾ ਟੀਕਾਕਰਨ ਕੀਤਾ ਟੀਕਾਕਰਨ ਮੁਹਿੰਮ 30 ਅਪ੍ਰੈਲ ਦੀ ਨਿਸ਼ਚਿਤ ਸਮਾਂ ਸੀਮਾ ਤੋਂ ਪਹਿਲਾਂ ਕੀਤੀ ਜਾਵੇਗੀ ਪੂਰੀ ਚੰਡੀਗੜ੍ਹ, 2 ਅਪ੍ਰੈਲ: ਪੰਜਾਬ ਦਾ ਪਸ਼ੂ ਪਾਲਣ ਵਿਭਾਗ ਲੰਪੀ ਸਕਿਨ ਬੀਮਾਰੀ ਤੋਂ ਬਚਾਅ ਲਈ ਚਲਾਈ ਜਾ ਰਹੀ ਮੈਗਾ ਟੀਕਾਕਰਨ ਮੁਹਿੰਮ ਨੂੰ ਨਿਰਧਾਰਤ ਸਮਾਂ ਸੀਮਾ ਤੋਂ ਕਰੀਬ ਮਹੀਨਾ ਪਹਿਲਾਂ ਮੁਕੰਮਲ ਕਰਨ ਦੇ ਨੇੜੇ ਪਹੁੰਚ ਚੁੱਕਾ ਹੈ। ਵਿਭਾਗ ਨੇ ਹੁਣ ਤੱਕ ਸੂਬੇ ਵਿੱਚ 25 ਲੱਖ ਗਾਵਾਂ ਦਾ ਟੀਕਾਕਰਨ ਕਰਨ ਦਾ 90 ਫ਼ੀਸਦੀ ਟੀਚਾ ਪੂਰਾ ਕਰ ਲਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ 15 ਫ਼ਰਵਰੀ, 2023 ਨੂੰ ਪਸ਼ੂ ਪਾਲਣ ਵਿਭਾਗ ਦੀਆਂ 773 ਸਮਰਪਿਤ ਵੈਟਰਨਰੀ ਟੀਮਾਂ ਨਾਲ ਲੰਪੀ ਸਕਿਨ ਬੀਮਾਰੀ ਵਿਰੁੱਧ ਮੈਗਾ ਟੀਕਾਕਰਨ ਮੁਹਿੰਮ ਜੰਗੀ ਪੱਧਰ 'ਤੇ ਸ਼ੁਰੂ ਕੀਤੀ ਗਈ ਸੀ, ਜਿਸ ਨੂੰ 30 ਅਪ੍ਰੈਲ, 2023 ਦੀ ਨਿਸ਼ਚਿਤ ਸਮਾਂ ਸੀਮਾ ਤੋਂ ਪਹਿਲਾਂ ਮੁਕੰਮਲ ਕਰਨ ਲਈ ਪੂਰੀ ਵਾਹ ਲਾਈ ਜਾ ਰਹੀ ਹੈ। ਪਸ਼ੂ ਪਾਲਣ ਮੰਤਰੀ ਨੇ ਦੱਸਿਆ ਕਿ ਹੁਣ ਤੱਕ 22,58,300 ਤੋਂ ਵੱਧ ਗਾਵਾਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ, ਜੋ 90 ਫ਼ੀਸਦੀ ਬਣਦਾ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਇਸ ਮੈਗਾ ਟੀਕਾਕਰਨ ਮੁਹਿੰਮ ਤਹਿਤ ਸੂਬੇ ਦੀਆਂ ਸਾਰੀਆਂ 25 ਲੱਖ ਗਾਵਾਂ ਦਾ ਟੀਕਾਕਰਨ ਕਰਨ ਦਾ ਟੀਚਾ ਮਿੱਥਿਆ ਸੀ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਦੇ ਅਣਥੱਕ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਭਾਗ ਵਿੱਚ ਆਏ ਨਵੇਂ ਵੈਟਰਨਰੀ ਅਫ਼ਸਰਾਂ ਅਤੇ ਵੈਟਰਨਰੀ ਇੰਸਪੈਕਟਰਾਂ ਸਦਕਾ ਵਿਭਾਗ 30 ਅਪ੍ਰੈਲ ਦੀ ਨਿਰਧਾਰਤ ਸਮੇਂ ਤੋਂ ਪਹਿਲਾਂ ਟੀਕਾਕਰਨ ਮੁਹਿੰਮ ਨੂੰ ਪੂਰਾ ਕਰਨ ਦੇ ਯੋਗ ਬਣਨ ਜਾ ਰਿਹਾ ਹੈ। ਇਸੇ ਦੌਰਾਨ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਦੱਸਿਆ ਵਿਭਾਗ ਵੱਲੋਂ ਰੋਜ਼ਾਨਾ 40,000 ਟੀਕੇ ਲਾਉਣ ਦਾ ਟੀਚਾ ਮਿੱਥਿਆ ਗਿਆ ਸੀ ਅਤੇ ਹੁਣ ਤੱਕ 9 ਜ਼ਿਲ੍ਹਿਆਂ ਬਰਨਾਲਾ, ਫ਼ਰੀਦਕੋਟ, ਫ਼ਤਹਿਗੜ੍ਹ ਸਾਹਿਬ, ਮੋਗਾ, ਸ੍ਰੀ ਮੁਕਤਸਰ ਸਾਹਿਬ, ਸ਼ਹੀਦ ਭਗਤ ਸਿੰਘ ਨਗਰ, ਪਟਿਆਲਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਸੰਗਰੂਰ ਵਿੱਚ 100 ਫ਼ੀਸਦੀ ਟੀਕਾਕਰਨ ਹੋ ਚੁੱਕਾ ਹੈ ਅਤੇ ਚਾਰ ਜ਼ਿਲ੍ਹਿਆਂ ਨੇ 90 ਫ਼ੀਸਦੀ ਟੀਕਾਕਰਨ ਦਾ ਟੀਚਾ ਪਾਰ ਕਰ ਲਿਆ ਹੈ ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਕਰੀਬ 80 ਫ਼ੀਸਦੀ ਟੀਕਾਕਰਨ ਮੁਕੰਮਲ ਕਰ ਲਿਆ ਗਿਆ ਹੈ। ਸ੍ਰੀ ਵਿਕਾਸ ਪ੍ਰਤਾਪ ਨੇ ਟੀਕਾਕਰਨ ਮੁਹਿੰਮ 'ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਬਾਕੀ ਸਾਰੇ ਜ਼ਿਲ੍ਹੇ ਅਪ੍ਰੈਲ ਮਹੀਨੇ ਦੌਰਾਨ ਟੀਕਾਕਰਨ ਦਾ 100 ਫ਼ੀਸਦੀ ਕੰਮ ਪੂਰਾ ਕਰ ਲੈਣਗੇ।

News 02 April,2023
ਪਸ਼ੂ ਪਾਲਣ ਵਿਭਾਗ ਨੇ ਲੰਪੀ ਸਕਿਨ ਬੀਮਾਰੀ ਵਿਰੁੱਧ ਵਿੱਢੀ ਮੈਗਾ ਟੀਕਾਕਰਨ ਮੁਹਿੰਮ ਦਾ 90 ਫ਼ੀਸਦੀ ਟੀਚਾ ਪੂਰਾ ਕੀਤਾ: ਲਾਲਜੀਤ ਸਿੰਘ ਭੁੱਲਰ

ਹੁਣ ਤੱਕ 22,58,300 ਤੋਂ ਵੱਧ ਗਾਵਾਂ ਦਾ ਟੀਕਾਕਰਨ ਕੀਤਾ ਟੀਕਾਕਰਨ ਮੁਹਿੰਮ 30 ਅਪ੍ਰੈਲ ਦੀ ਨਿਸ਼ਚਿਤ ਸਮਾਂ ਸੀਮਾ ਤੋਂ ਪਹਿਲਾਂ ਕੀਤੀ ਜਾਵੇਗੀ ਪੂਰੀ ਚੰਡੀਗੜ੍ਹ, 1 ਅਪ੍ਰੈਲ: ਪੰਜਾਬ ਦਾ ਪਸ਼ੂ ਪਾਲਣ ਵਿਭਾਗ ਲੰਪੀ ਸਕਿਨ ਬੀਮਾਰੀ ਤੋਂ ਬਚਾਅ ਲਈ ਚਲਾਈ ਜਾ ਰਹੀ ਮੈਗਾ ਟੀਕਾਕਰਨ ਮੁਹਿੰਮ ਨੂੰ ਨਿਰਧਾਰਤ ਸਮਾਂ ਸੀਮਾ ਤੋਂ ਕਰੀਬ ਮਹੀਨਾ ਪਹਿਲਾਂ ਮੁਕੰਮਲ ਕਰਨ ਦੇ ਨੇੜੇ ਪਹੁੰਚ ਚੁੱਕਾ ਹੈ। ਵਿਭਾਗ ਨੇ ਹੁਣ ਤੱਕ ਸੂਬੇ ਵਿੱਚ 25 ਲੱਖ ਗਾਵਾਂ ਦਾ ਟੀਕਾਕਰਨ ਕਰਨ ਦਾ 90 ਫ਼ੀਸਦੀ ਟੀਚਾ ਪੂਰਾ ਕਰ ਲਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ 15 ਫ਼ਰਵਰੀ, 2023 ਨੂੰ ਪਸ਼ੂ ਪਾਲਣ ਵਿਭਾਗ ਦੀਆਂ 773 ਸਮਰਪਿਤ ਵੈਟਰਨਰੀ ਟੀਮਾਂ ਨਾਲ ਲੰਪੀ ਸਕਿਨ ਬੀਮਾਰੀ ਵਿਰੁੱਧ ਮੈਗਾ ਟੀਕਾਕਰਨ ਮੁਹਿੰਮ ਜੰਗੀ ਪੱਧਰ 'ਤੇ ਸ਼ੁਰੂ ਕੀਤੀ ਗਈ ਸੀ, ਜਿਸ ਨੂੰ 30 ਅਪ੍ਰੈਲ, 2023 ਦੀ ਨਿਸ਼ਚਿਤ ਸਮਾਂ ਸੀਮਾ ਤੋਂ ਪਹਿਲਾਂ ਮੁਕੰਮਲ ਕਰਨ ਲਈ ਪੂਰੀ ਵਾਹ ਲਾਈ ਜਾ ਰਹੀ ਹੈ। ਪਸ਼ੂ ਪਾਲਣ ਮੰਤਰੀ ਨੇ ਦੱਸਿਆ ਕਿ ਹੁਣ ਤੱਕ 22,58,300 ਤੋਂ ਵੱਧ ਗਾਵਾਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ, ਜੋ 90 ਫ਼ੀਸਦੀ ਬਣਦਾ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਇਸ ਮੈਗਾ ਟੀਕਾਕਰਨ ਮੁਹਿੰਮ ਤਹਿਤ ਸੂਬੇ ਦੀਆਂ ਸਾਰੀਆਂ 25 ਲੱਖ ਗਾਵਾਂ ਦਾ ਟੀਕਾਕਰਨ ਕਰਨ ਦਾ ਟੀਚਾ ਮਿੱਥਿਆ ਸੀ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਦੇ ਅਣਥੱਕ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਭਾਗ ਵਿੱਚ ਆਏ ਨਵੇਂ ਵੈਟਰਨਰੀ ਅਫ਼ਸਰਾਂ ਅਤੇ ਵੈਟਰਨਰੀ ਇੰਸਪੈਕਟਰਾਂ ਸਦਕਾ ਵਿਭਾਗ 30 ਅਪ੍ਰੈਲ ਦੀ ਨਿਰਧਾਰਤ ਸਮੇਂ ਤੋਂ ਪਹਿਲਾਂ ਟੀਕਾਕਰਨ ਮੁਹਿੰਮ ਨੂੰ ਪੂਰਾ ਕਰਨ ਦੇ ਯੋਗ ਬਣਨ ਜਾ ਰਿਹਾ ਹੈ। ਇਸੇ ਦੌਰਾਨ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਦੱਸਿਆ ਵਿਭਾਗ ਵੱਲੋਂ ਰੋਜ਼ਾਨਾ 40,000 ਟੀਕੇ ਲਾਉਣ ਦਾ ਟੀਚਾ ਮਿੱਥਿਆ ਗਿਆ ਸੀ ਅਤੇ ਹੁਣ ਤੱਕ 9 ਜ਼ਿਲ੍ਹਿਆਂ ਬਰਨਾਲਾ, ਫ਼ਰੀਦਕੋਟ, ਫ਼ਤਹਿਗੜ੍ਹ ਸਾਹਿਬ, ਮੋਗਾ, ਸ੍ਰੀ ਮੁਕਤਸਰ ਸਾਹਿਬ, ਸ਼ਹੀਦ ਭਗਤ ਸਿੰਘ ਨਗਰ, ਪਟਿਆਲਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਸੰਗਰੂਰ ਵਿੱਚ 100 ਫ਼ੀਸਦੀ ਟੀਕਾਕਰਨ ਹੋ ਚੁੱਕਾ ਹੈ ਅਤੇ ਚਾਰ ਜ਼ਿਲ੍ਹਿਆਂ ਨੇ 90 ਫ਼ੀਸਦੀ ਟੀਕਾਕਰਨ ਦਾ ਟੀਚਾ ਪਾਰ ਕਰ ਲਿਆ ਹੈ ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਕਰੀਬ 80 ਫ਼ੀਸਦੀ ਟੀਕਾਕਰਨ ਮੁਕੰਮਲ ਕਰ ਲਿਆ ਗਿਆ ਹੈ। ਸ੍ਰੀ ਵਿਕਾਸ ਪ੍ਰਤਾਪ ਨੇ ਟੀਕਾਕਰਨ ਮੁਹਿੰਮ 'ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਬਾਕੀ ਸਾਰੇ ਜ਼ਿਲ੍ਹੇ ਅਪ੍ਰੈਲ ਮਹੀਨੇ ਦੌਰਾਨ ਟੀਕਾਕਰਨ ਦਾ 100 ਫ਼ੀਸਦੀ ਕੰਮ ਪੂਰਾ ਕਰ ਲੈਣਗੇ।

News 01 April,2023
ਪੰਜਾਬ ਸਰਕਾਰ, ਸੀ.ਬੀ.ਜੀ. ਤੇ ਸੀ.ਜੀ.ਡੀ. ਪ੍ਰਾਜੈਕਟਾਂ ਲਈ ਮਨਜ਼ੂਰੀ ਦੀ ਪ੍ਰਕਿਰਿਆ ਨੂੰ ਨਿਰਵਿਘਨ ਤੇ ਸੁਖਾਲਾ ਬਣਾਉਣ ਲਈ ਵਚਨਬੱਧ: ਅਮਨ ਅਰੋੜਾ

ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਇੰਦਰਬੀਰ ਸਿੰਘ ਨਿੱਜਰ ਵੱਲੋਂ ਮਨਜ਼ੂਰੀ ਦੀ ਪ੍ਰਕਿਰਿਆ ਨੂੰ ਸਮਾਂਬੱਧ ਕਰਨ ਸਬੰਧੀ ਵਿਚਾਰ-ਵਟਾਂਦਰਾ ਸੀ.ਜੀ.ਡੀ. ਪਾਈਪਲਾਈਨਾਂ ਦੇ ਸਾਲਾਨਾ ਕਿਰਾਏ ਦੀ ਸਮੀਖਿਆ ਦਾ ਵੀ ਲਿਆ ਫੈਸਲਾ ਚੰਡੀਗੜ੍ਹ, 1 : ਸੂਬੇ ਵਿੱਚ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਅਤੇ ਸਿਟੀ ਗੈਸ ਡਿਸਟ੍ਰੀਬਿਊਸ਼ਨ (ਸੀ.ਜੀ.ਡੀ.) ਪ੍ਰਾਜੈਕਟਾਂ ਸਬੰਧੀ ਮਨਜ਼ੂਰੀ ਦੀ ਪ੍ਰਕਿਰਿਆ ਵਿੱਚ ਆ ਰਹੀਆਂ ਰੁਕਾਵਟਾਂ ਨੂੰ ਦੂਰ ਕਰਨ ਲਈ ਲੜੀਵਾਰ ਮੀਟਿੰਗਾਂ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਪ੍ਰਵਾਨਗੀ ਦੀ ਪ੍ਰਕਿਰਿਆ ਨੂੰ ਮੁਸ਼ਕਿਲ-ਰਹਿਤ ਅਤੇ ਸਮਾਂਬੱਧ ਬਣਾਉਣ ਲਈ ਇੱਕ ਵਿਧੀ ਵਿਕਸਿਤ ਕਰਨ ਵਾਸਤੇ ਜੰਗਲਾਤ ਅਤੇ ਜੰਗਲੀ ਜੀਵ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ। ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਇੰਦਰਬੀਰ ਸਿੰਘ ਨਿੱਜਰ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੀ.ਜੀ.ਡੀ. ਪਾਈਪਲਾਈਨਾਂ ਵਿਛਾਉਣ ਲਈ ਕਿਰਾਏ ਦੀ ਸਾਲਾਨਾ ਰਾਸ਼ੀ ਦੀ ਸਮੀਖਿਆ ਕਰਨ ਦਾ ਸਿਧਾਂਤਕ ਫੈਸਲਾ ਵੀ ਲਿਆ। ਮੀਟਿੰਗ ਦੌਰਾਨ ਉਨ੍ਹਾਂ ਨੇ ਸੀ.ਬੀ.ਜੀ. ਅਤੇ ਸੀ.ਜੀ.ਡੀ. ਪ੍ਰਾਜੈਕਟਾਂ ਨਾਲ ਸਬੰਧਤ ਵੱਖ-ਵੱਖ ਅੰਤਰ-ਵਿਭਾਗੀ ਮੁੱਦਿਆਂ 'ਤੇ ਵੀ ਚਰਚਾ ਕੀਤੀ। ਵਿੱਤ ਕਮਿਸ਼ਨਰ ਜੰਗਲਾਤ ਅਤੇ ਜੰਗਲੀ ਜੀਵ ਸ੍ਰੀ ਵਿਕਾਸ ਗਰਗ ਅਤੇ ਵਿਭਾਗ ਦੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸੀ.ਬੀ.ਜੀ. ਅਤੇ ਸੀ.ਜੀ.ਡੀ ਪ੍ਰਾਜੈਕਟਾਂ ਲਈ ਜੰਗਲਾਤ ਸਬੰਧੀ ਮਨਜ਼ੂਰੀ ਦੇਣ ਲਈ ਸਮਾਂ-ਸੀਮਾ ਘਟਾਉਣ ਦਾ ਫੈਸਲਾ ਵੀ ਕੀਤਾ ਗਿਆ। ਸ੍ਰੀ ਅਮਨ ਅਰੋੜਾ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਨਿਵੇਸ਼ਕਾਂ ਦੀ ਸਹੂਲਤ ਲਈ ਵੱਖ-ਵੱਖ ਵਿਭਾਗਾਂ ਵੱਲੋਂ ਵਸੂਲੀ ਜਾ ਰਹੀ ਫੀਸ ਇੱਕੋ ਥਾਂ ‘ਤੇ ਹੀ ਲਈ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਡਾਇਰੈਕਟਰ ਪੇਡਾ ਨੂੰ ਵੱਖ-ਵੱਖ ਵਿਭਾਗਾਂ ਕੋਲ ਲੰਬਿਤ ਪਏ ਸੀ.ਬੀ.ਜੀ. ਅਤੇ ਸੀ.ਜੀ.ਡੀ. ਪ੍ਰਾਜੈਕਟਾਂ ਦੀ ਸੂਚੀ ਤਿਆਰ ਕਰਕੇ ਅਗਲੇ ਹਫ਼ਤੇ ਤੱਕ ਸਬੰਧਤ ਵਿਭਾਗਾਂ ਨੂੰ ਭੇਜਣ ਦੇ ਨਿਰਦੇਸ਼ ਦਿੱਤੇ ਤਾਂ ਜੋ ਮਨਜ਼ੂਰੀ ਦੇਣ ਦੀ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਂਦੀ ਜਾ ਸਕੇ। ਉਨ੍ਹਾਂ ਦੱਸਿਆ ਕਿ ਸੂਬੇ ਦੀ ਸੀ.ਬੀ.ਜੀ. ਨੀਤੀ ਬਣਾਉਣ ਲਈ ਜਲਦ ਹੀ ਸਾਰੇ ਭਾਈਵਾਲਾਂ ਦਾ ਇੱਕ ਵਰਕਿੰਗ ਗਰੁੱਪ ਬਣਾਇਆ ਜਾਵੇਗਾ ਅਤੇ ਇਹ ਗਰੁੱਪ ਅਪ੍ਰੈਲ ਦੇ ਅੰਤ ਤੱਕ ਆਪਣੀ ਰਿਪੋਰਟ ਪੇਸ਼ ਕਰੇਗਾ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਸ੍ਰੀ ਵਿਵੇਕ ਪ੍ਰਤਾਪ ਸਿੰਘ, ਡਾਇਰੈਕਟਰ ਪੇਡਾ ਸ੍ਰੀ ਐਮ.ਪੀ. ਸਿੰਘ, ਏ.ਪੀ.ਸੀ.ਸੀ.ਐਫ. ਸ੍ਰੀ ਸੌਰਭ ਗੁਪਤਾ, ਪੀ.ਸੀ.ਸੀ.ਐਫ ਸ੍ਰੀ ਆਰ.ਕੇ. ਮਿਸ਼ਰਾ, ਚੀਫ ਵਾਈਲਡ ਲਾਈਫ ਵਾਰਡਨ ਸ੍ਰੀ ਧਰਮਿੰਦਰ ਸ਼ਰਮਾ, ਜਨਰਲ ਮੈਨੇਜਰ ਟੋਰੈਂਟ ਗੈਸ ਪ੍ਰਾਈਵੇਟ ਲਿਮਟਿਡ ਸ੍ਰੀ ਜਿਗਨੇਸ਼ ਵੀ. ਅਗਰਵਤ, ਸੀਨੀਅਰ ਮੈਨੇਜਰ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ ਸ੍ਰੀ ਸ਼ਤਿਜ਼ ਸਨਾਧਿਆ, ਥਿੰਕ ਗੈਸ ਪ੍ਰਾਈਵੇਟ ਲਿਮਟਿਡ ਦੇ ਮੀਤ ਪ੍ਰਧਾਨ ਸ੍ਰੀ ਆਰ. ਮਹੇਸ਼ਵਰਨ, ਜੀ.ਏ.- ਹੈੱਡ ਗੁਜਰਾਤ ਗੈਸ ਲਿਮਟਿਡ ਸ੍ਰੀ ਮਹਿੰਦਰ ਧਾਅ ਦੂਬੇ, ਪ੍ਰਾਜੈਕਟ ਮੈਨੇਜਰ ਥਿੰਦ ਗ੍ਰੀਨ ਐਨਰਜੀ ਪ੍ਰਾਈਵੇਟ ਲਿਮਟਿਡ ਸ੍ਰੀ ਗੌਰਵ ਕਾਠਪਾਲ ਅਤੇ ਪ੍ਰਾਜੈਕਟ ਹੈੱਡ ਐਵਰਐਨਵਾਇਰੋ ਰਿਸੋਰਸ ਮੈਨੇਜਮੈਂਟ ਪ੍ਰਾਈਵੇਟ ਲਿਮਟਿਡ ਸ੍ਰੀ ਪੰਕਜ ਕੁਮਾਰ ਵੀ ਮੌਜੂਦ ਸਨ।

News 01 April,2023
ਪੰਜਾਬ ਵਜ਼ਾਰਤ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ, ਕੁਦਰਤੀ ਆਫ਼ਤ ਨਾਲ ਹੋਏ ਨੁਕਸਾਨ ਦੀ ਮੁਆਵਜ਼ਾ ਰਾਸ਼ੀ 25 ਫੀਸਦੀ ਵਧਾਈ

76 ਤੋਂ 100 ਫੀਸਦੀ ਖ਼ਰਾਬੇ ਲਈ ਪ੍ਰਤੀ ਏਕੜ ਮੁਆਵਜ਼ਾ 12 ਹਜ਼ਾਰ ਰੁਪਏ ਤੋਂ ਵਧਾ ਕੇ 15 ਹਜ਼ਾਰ ਰੁਪਏ ਕੀਤਾ ਚੰਡੀਗੜ੍ਹ, 1 - ਕੁਦਰਤੀ ਆਫ਼ਤਾਂ ਕਾਰਨ ਹੁੰਦੇ ਨੁਕਸਾਨ ਤੋਂ ਰਾਹਤ ਦੇਣ ਲਈ ਕਿਸਾਨ ਪੱਖੀ ਫ਼ੈਸਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਸ਼ੁੱਕਰਵਾਰ ਨੂੰ ਫ਼ਸਲ ਦੇ ਖ਼ਰਾਬੇ ਦਾ ਮੁਆਵਜ਼ਾ 25 ਫੀਸਦੀ ਵਧਾਉਣ ਦੀ ਮਨਜ਼ੂਰੀ ਦੇ ਦਿੱਤੀ, ਜਿਸ ਨਾਲ ਅੰਨਦਾਤਾ ਨੂੰ ਵੱਡੀ ਰਾਹਤ ਮਿਲੇਗੀ। ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿੱਚ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਹੋਰ ਵੇਰਵੇ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਕਿਹਾ ਕਿ ਹਾਲ ਹੀ ਵਿੱਚ ਪਏ ਭਾਰੀ ਮੀਂਹ, ਗੜ੍ਹੇਮਾਰੀ ਤੇ ਤੇਜ਼ ਹਵਾਵਾਂ ਕਾਰਨ ਹੋਏ ਨੁਕਸਾਨ ਨੂੰ ਧਿਆਨ ਵਿੱਚ ਰੱਖਦਿਆਂ ਕੈਬਨਿਟ ਨੇ ਫ਼ਸਲ ਦੇ 76 ਤੋਂ 100 ਫੀਸਦੀ ਤੱਕ ਹੋਏ ਨੁਕਸਾਨ ਲਈ ਮੁਆਵਜ਼ਾ 12 ਹਜ਼ਾਰ ਤੋਂ ਵਧਾ ਕੇ 15 ਹਜ਼ਾਰ ਰੁਪਏ ਪ੍ਰਤੀ ਏਕੜ ਕਰਨ ਦਾ ਫੈਸਲਾ ਕੀਤਾ ਹੈ। ਇਹ ਕਦਮ ਪ੍ਰਭਾਵਿਤ ਕਿਸਾਨਾਂ ਨੂੰ ਵੱਡੀ ਰਾਹਤ ਦੇਵੇਗਾ ਕਿਉਂਕਿ ਉਹ ਸਰਕਾਰ ਪਾਸੋਂ ਢੁਕਵੀਂ ਵਿੱਤੀ ਰਾਹਤ ਲੈਣ ਦੇ ਯੋਗ ਹੋਣਗੇ। ਇਹ ਰਾਹਤ ਰਾਸ਼ੀ ਪਹਿਲੀ ਮਾਰਚ, 2023 ਤੋਂ ਲਾਗੂ ਮੰਨੀ ਜਾਵੇਗੀ। ਰਜਿਸਟਰੀ ਉਤੇ ਲੱਗਣ ਵਾਲੀ ਸਟੈਂਪ ਡਿਊਟੀ ਤੇ ਫੀਸ ਵਿਚ 2.25 ਫੀਸਦੀ ਛੋਟ ਦੀ ਮਿਆਦ 30 ਅਪ੍ਰੈਲ ਤੱਕ ਵਧਾਈ ਵਡੇਰੇ ਜਨਤਕ ਹਿੱਤ ਦੇ ਮੱਦੇਨਜ਼ਰ ਮੰਤਰੀ ਮੰਡਲ ਨੇ ਜਾਇਦਾਦ/ਜ਼ਮੀਨ ਦੀ ਰਜਿਸਟਰੀ ਕਰਵਾਉਣ ਵਾਲਿਆਂ ਲਈ ਸਟੈਂਪ ਡਿਊਟੀ ਅਤੇ ਫੀਸ ਵਿਚ 2.25 ਫੀਸਦੀ ਛੋਟ ਦੀ ਮਿਆਦ 30 ਅਪ੍ਰੈਲ, 2023 ਤੱਕ ਵਧਾਉਣ ਦੀ ਸਹਿਮਤੀ ਦੇ ਦਿੱਤੀ ਹੈ। ਇਸ ਸਮੇਂ ਦੌਰਾਨ ਰਜਿਸਟਰੀ ਕਰਵਾਉਣ ਵਾਲਿਆਂ ਨੂੰ ਹੁਣ ਐਡੀਸ਼ਨਲ ਸਟੈਂਪ ਡਿਊਟੀ ਤੋਂ ਇਕ ਫੀਸਦੀ, ਪੀ.ਆਈ.ਡੀ.ਬੀ. ਫੀਸ ਤੋਂ ਇਕ ਫੀਸਦੀ ਅਤੇ ਵਿਸ਼ੇਸ਼ ਫੀਸ ਤੋਂ 0.25 ਫੀਸਦੀ ਛੋਟ ਹੋਵੇਗੀ। ਖੇਤੀਬਾੜੀ ਵਿਭਾਗ ਵਿੱਚ 2574 ਕਿਸਾਨ ਮਿੱਤਰ ਤੇ 108 ਫੀਲਡ ਸੁਪਰਵਾਈਜ਼ਰ ਦੀਆਂ ਸੇਵਾਵਾਂ ਆਰਜ਼ੀ ਤੌਰ ਉਤੇ ਲੈਣ ਦੀ ਸਹਿਮਤੀ ਕੈਬਨਿਟ ਨੇ ਖੇਤੀਬਾੜੀ ਵਿਭਾਗ ਵਿੱਚ 2574 ਕਿਸਾਨ ਮਿੱਤਰਾਂ ਅਤੇ 108 ਫੀਲਡ ਸੁਪਰਵਾਈਜ਼ਰਾਂ ਦੀਆਂ ਸੇਵਾਵਾਂ ਆਰਜ਼ੀ ਤੌਰ ਉਤੇ ਲੈਣ ਦੀ ਵੀ ਪ੍ਰਵਾਨਗੀ ਦੇ ਦਿੱਤੀ। ਇਹ ਕਿਸਾਨ ਮਿੱਤਰ ਤੇ ਫੀਲਡ ਸੁਪਰਵਾਈਜ਼ਰ ਕਿਸਾਨਾਂ ਨੂੰ ਕਣਕ ਤੇ ਝੋਨੇ ਦੇ ਫ਼ਸਲੀ ਚੱਕਰ ਵਿੱਚੋਂ ਨਿਕਲ ਕੇ ਘੱਟ ਪਾਣੀ ਲੈਣ ਵਾਲੀਆਂ ਨਰਮੇ ਤੇ ਬਾਸਮਤੀ ਵਰਗੀਆਂ ਫ਼ਸਲਾਂ ਦੀ ਕਾਸ਼ਤ ਲਈ ਪ੍ਰੇਰਿਤ ਕਰਨਗੇ। ਇਸ ਕਦਮ ਨਾਲ ਜਿੱਥੇ ਇਕ ਪਾਸੇ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਦੇ ਕੇ ਧਰਤੀ ਹੇਠਲਾ ਪਾਣੀ ਬਚਾਉਣ ਵਿੱਚ ਮਦਦ ਮਿਲੇਗੀ, ਉੱਥੇ ਦੂਜੇ ਨੌਜਵਾਨਾਂ ਲਈ ਰੋਜ਼ਗਾਰ ਦਾ ਮੌਕਾ ਮੁਹੱਈਆ ਹੋਵੇਗਾ। ਪੰਜਾਬ ਕਨਾਲ ਐਂਡ ਡਰੇਨੇਜ ਐਕਟ-2023 ਦੇ ਗਠਨ ਨੂੰ ਪ੍ਰਵਾਨਗੀ ਮੰਤਰੀ ਮੰਡਲ ਨੇ ਸੂਬੇ ਵਿਚ ਨਹਿਰਾਂ ਅਤੇ ਸੇਮ ਨਾਲਿਆਂ ਦੇ ਕੰਟਰੋਲ ਅਤੇ ਪ੍ਰਬੰਧਨ ਲਈ ਪੰਜਾਬ ਕਨਾਲ ਐਂਡ ਡਰੇਨੇਜ ਐਕਟ-2023 ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਐਕਟ ਦਾ ਮੁੱਖ ਉਦੇਸ਼ ਕਿਸਾਨਾਂ ਤੇ ਜ਼ਮੀਨ ਮਾਲਕਾਂ ਲਈ ਸਿੰਚਾਈ ਦੇ ਮੰਤਵ ਲਈ, ਰੱਖ-ਰਖਾਅ, ਮੁਰੰਮਤ ਤੇ ਨਹਿਰਾਂ, ਡਰੇਨੇਜ ਅਤੇ ਕੁਦਰਤੀ ਜਲ ਮਾਰਗਾਂ ਦੀ ਸਮੇਂ ਸਿਰ ਸਫਾਈ ਲਈ ਨਹਿਰੀ ਪਾਣੀ ਨੂੰ ਬਿਨਾਂ ਕਿਸੇ ਰੁਕਾਵਟ ਤੋਂ ਯਕੀਨੀ ਬਣਾਉਣਾ ਹੈ। ਇਸ ਤੋਂ ਇਲਾਵਾ ਪਾਣੀ ਦੀ ਵਰਤੋਂ ਕਰਨ ਵਾਲਿਆਂ ਅਤੇ ਪਾਣੀ ਦੀ ਬੇਲੋੜੀ ਬਰਬਾਦੀ ਵਿਰੁੱਧ ਹੋਰ ਨਿਯਮਤ ਪਾਬੰਦੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਨਿਰਪੱਖ ਤੇ ਪਾਰਦਰਸ਼ੀ ਵਿਧੀ ਤਿਆਰ ਕਰਨਾ ਹੈ। ਮੌਜੂਦਾ ਸਮੇਂ ਸੂਬੇ ਵਿਚ ਸਿੰਚਾਈ, ਨੇਵੀਗੇਸ਼ਨ ਅਤੇ ਸੇਮ ਨਾਲਿਆਂ ਨਾਲ ਸਬੰਧਤ ਗਤੀਵਿਧੀਆਂ ਨੂੰ ਨਾਰਥ ਇੰਡੀਆ ਕਨਾਲ ਐਂਡ ਡਰੇਨੇਜ ਐਕਟ-1873 ਦੇ ਤਹਿਤ ਕੰਟਰੋਲ ਕੀਤਾ ਜਾਂਦਾ ਹੈ ਜਿਸ ਨੂੰ ਬਰਤਾਨਵੀ ਹਕੂਮਤ ਦੌਰਾਨ ਭਾਰਤ ਸਰਕਾਰ ਵੱਲੋਂ ਲਾਗੂ ਕੀਤਾ ਗਿਆ ਸੀ। ਸਮੇਂ ਦੇ ਬੀਤਣ ਅਤੇ ਸੂਬੇ ਦੇ ਪੁਨਰਗਠਨ ਨਾਲ ਉਕਤ ਐਕਟ ਵਿਚ ਸ਼ਾਮਲ ਉਪਬੰਧਾਂ ਦੀ ਗਿਣਤੀ ਖਤਮ ਹੋ ਗਈ ਹੈ। ਪੰਜਾਬ ਨੇ ਉਪਰੋਕਤ ਗਤੀਵਿਧੀਆਂ ਦੇ ਪ੍ਰਬੰਧਨ ਅਤੇ ਨਿਯੰਤਰਨ ਲਈ ਕੋਈ ਵੱਖਰਾ ਕਾਨੂੰਨ ਨਹੀਂ ਬਣਾਇਆ ਸੀ। ਪੰਜਾਬ ਬਾਲ ਮਜ਼ਦੂਰੀ (ਰੋਕਥਾਮ ਤੇ ਰੈਗੂਲੇਸ਼ਨ) ਸੋਧ ਨਿਯਮ-2023 ਦੇ ਗਠਨ ਨੂੰ ਮਨਜ਼ੂਰੀ ਬਾਲ ਤੇ ਕਿਸ਼ੋਰ ਮਜ਼ਦੂਰੀ ਦੀ ਅਲਾਮਤ ਨੂੰ ਖਤਮ ਕਰਨ ਲਈ ਮੰਤਰੀ ਮੰਡਲ ਨੇ ਬਾਲ ਮਜ਼ਦੂਰੀ (ਰੋਕਥਾਮ ਤੇ ਰੈਗੂਲੇਸ਼ਨ) ਸੋਧ ਐਕਟ-2016 ਦੇ ਰਾਹੀਂ ਬਾਲ ਮਜ਼ਦੂਰੀ (ਰੋਕਥਾਮ ਤੇ ਰੈਗੂਲੇਸ਼ਨ) ਐਕਟ-1986 ਵਿਚ ਸੋਧ ਨਾਲ ਬਾਲ ਮਜ਼ਦੂਰੀ (ਰੋਕਥਾਮ ਤੇ ਰੈਗੂਲੇਸ਼ਨ) ਨਿਯਮ-2023 ਦੇ ਗਠਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਰੱਖਿਆ ਸੇਵਾਵਾਂ ਭਲਾਈ, ਰੋਜ਼ਗਾਰ ਉਤਪਤੀ ਅਤੇ ਜਲ ਸਰੋਤ ਵਿਭਾਗਾਂ ਦੇ ਨਵੇਂ ਸੇਵਾ ਨਿਯਮਾਂ ਨੂੰ ਪ੍ਰਵਾਨਗੀ ਇਕ ਹੋਰ ਅਹਿਮ ਫੈਸਲੇ ਵਿਚ ਮੰਤਰੀ ਮੰਡਲ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪੁਨਰਗਠਨ ਤੋਂ ਬਾਅਦ ਗਰੁੱਪ-ਏ ਸੇਵਾ ਨਿਯਮ ਤਿਆਰ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਨਿਯਮ ਨੋਟੀਫਿਕੇਸ਼ਨ ਦੇ ਅਮਲ ਵਿਚ ਆਉਣ ਤੋਂ ਬਾਅਦ ਲਾਗੂ ਹੋਣਗੇ। ਇਸੇ ਤਰ੍ਹਾਂ ਮੰਤਰੀ ਮੰਡਲ ਨੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਦੇ ਗਰੁੱਪ-ਏ, ਬੀ ਅਤੇ ਸੀ ਲਈ ਵਿਭਾਗੀ ਨਿਯਮਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਜਲ ਸਰੋਤ ਵਿਭਾਗ ਦੀਆਂ ਵੱਖ-ਵੱਖ ਅਸਾਮੀਆਂ ਦੇ ਸੇਵਾ ਨਿਯਮਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਵਿਭਾਗ ਵਿਚ ਮੁੱਖ ਦਫ਼ਤਰ ਅਤੇ ਖੇਤਰੀ ਦਫ਼ਤਰਾਂ ਵਿਚ ਇਹ ਨਿਯਮ ਗਰੁੱਪ-ਏ, ਬੀ ਅਤੇ ਸੀ ਸੇਵਾਵਾਂ ਦੇ ਇੰਜਨੀਅਰਿੰਗ, ਵਿਗਿਆਨੀਆਂ, ਤਕਨੀਕੀ, ਮਨਿਸਟਰੀਅਲ ਦੇ ਨਾਲ-ਨਾਲ ਨਾਨ-ਟੈਕਨੀਕਲ ਸਟਾਫ ਨਾਲ ਸਬੰਧਤ ਹਨ। ਜੇਲ੍ਹਾਂ ਵਿਚ ਬੰਦ ਕੈਦੀਆਂ ਦੀ ਅਗੇਤੀ ਰਿਹਾਈ ਲਈ ਕੇਸ ਭੇਜਣ ਲਈ ਹਰੀ ਝੰਡੀ ਮੰਤਰੀ ਮੰਡਲ ਨੇ ਸੂਬੇ ਦੀਆਂ ਜੇਲ੍ਹਾਂ ਵਿਚ ਉਮਰ ਕੈਦ ਭੁਗਤ ਰਹੇ ਅੱਠ ਕੈਦੀਆਂ ਦੀ ਅਗੇਤੀ ਰਿਹਾਈ ਲਈ ਕੇਸ ਭੇਜਣ ਲਈ ਹਰੀ ਝੰਡੀ ਦੇ ਦਿੱਤੀ ਹੈ। ਭਾਰਤ ਸਰਕਾਰ ਦੀ ਧਾਰਾ 163 ਤਹਿਤ ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਇਹ ਵਿਸ਼ੇਸ਼ ਮੁਆਫੀ/ਅਗੇਤੀ ਰਿਹਾਈ ਦੇ ਮਾਮਲੇ ਭਾਰਤੀ ਸੰਵਿਧਾਨ ਦੀ ਧਾਰਾ 161 ਅਧੀਨ ਰਾਜਪਾਲ ਨੂੰ ਭੇਜੇ ਜਾਣਗੇ। ਮੰਤਰੀ ਮੰਡਲ ਨੇ ਭਾਰਤ ਦੇ 75ਵੇਂ ਆਜ਼ਾਦੀ ਦਿਹਾੜੇ ਵਜੋਂ ਮਨਾਏ ਜਾ ਰਹੇ ‘ਆਜ਼ਾਦੀ ਕਾ ਮਹਾਉਤਸਵ’ ਦੇ ਦੂਜੇ ਪੜਾਅ ਵਿਚ ਜੇਲ੍ਹਾਂ ਵਿਚ ਬੰਦ ਕੈਦੀਆਂ ਦੀ ਵਿਸ਼ੇਸ਼ ਮੁਆਫੀ ਦੇ ਕੇਸ ਭੇਜਣ ਦੀ ਪ੍ਰਵਾਨਗੀ ਦੇ ਦਿੱਤੀ।

News 01 April,2023
ਲਾਲਜੀਤ ਸਿੰਘ ਭੁੱਲਰ ਵੱਲੋਂ ਫ਼ੂਡ ਪ੍ਰੋਸੈਸਿੰਗ ਵਿਭਾਗ ਦੀ ਪਲੇਠੀ ਮੀਟਿੰਗ ਦੌਰਾਨ ਕੰਮਾਂ ਦੀ ਸਮੀਖਿਆ

ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਲਈ ਵਿਭਾਗ ਦੀ ਕਾਰਗੁਜ਼ਾਰੀ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਚੰਡੀਗੜ੍ਹ, 31 ਮਾਰਚ: ਪੰਜਾਬ ਦੇ ਫ਼ੂਡ ਪ੍ਰੋਸੈਸਿੰਗ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਨਵੇਂ ਮਿਲੇ ਫ਼ੂਡ ਪ੍ਰੋਸੈਸਿੰਗ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਲਈ ਵਿਭਾਗ ਦੀ ਕਾਰਗੁਜ਼ਾਰੀ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ। ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿੱਚ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀਮਤੀ ਰਵਨੀਤ ਕੌਰ, ਡਾਇਰੈਕਟਰ ਸ੍ਰੀ ਮਨਜੀਤ ਸਿੰਘ ਬਰਾੜ ਅਤੇ ਜਨਰਲ ਮੈਨੇਜਰ ਸ੍ਰੀ ਰਜਨੀਸ਼ ਤੁਲੀ ਨਾਲ ਪਲੇਠੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਆਖਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਵਿੱਚ ਫ਼ੂਡ ਪ੍ਰੋਸੈਸਿੰਗ ਸੈਕਟਰ ਨੂੰ ਵੱਡਾ ਹੁਲਾਰਾ ਦੇ ਰਹੀ ਹੈ। ਇਸ ਨਾਲ ਜਿੱਥੇ ਇਕ ਪਾਸੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ, ਉੱਥੇ ਦੂਜੇ ਪਾਸੇ ਕਿਸਾਨਾਂ ਨੂੰ ਵੱਡੀ ਪੱਧਰ ਉਤੇ ਲਾਭ ਪਹੁੰਚੇਗਾ। ਇਸ ਸਬੰਧੀ ਵਧੀਕ ਮੁੱਖ ਸਕੱਤਰ ਸ੍ਰੀਮਤੀ ਰਵਨੀਤ ਕੌਰ ਨੇ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਕਰੀਬ 66,000 ਲਘੂ ਅਤੇ ਛੋਟੀਆਂ ਫ਼ੂਡ ਪ੍ਰੋਸੈਸਿੰਗ ਇਕਾਈਆਂ ਹਨ, ਜਿਨ੍ਹਾਂ ਵਿੱਚੋਂ ਦੋ ਤਿਹਾਈ ਇਕਾਈਆਂ ਪਿੰਡਾਂ ਵਿੱਚ ਸਥਿਤ ਹਨ, ਜਿੱਥੇ ਗੁੜ, ਆਟਾ ਚੱਕੀ, ਚਾਵਲਾਂ ਦੇ ਸ਼ੈਲਰ, ਸਰੋਂ ਦਾ ਤੇਲ, ਬਿਸਕੁਟ, ਸ਼ਹਿਦ, ਅਚਾਰ, ਮੁਰੱਬਾ ਅਤੇ ਪਸ਼ੂ ਖ਼ੁਰਾਕ ਆਦਿ ਦਾ ਕੰਮ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਾਈਕਰੋ ਕੈਟਾਗਰੀ ਦੀਆਂ ਇਕਾਈਆਂ ਦੇ ਵਿਸਥਾਰ ਲਈ ਉਦਮੀਆਂ ਨੂੰ ਵੱਖ-ਵੱਖ ਚੁਣੌਤੀਆਂ ਜਿਵੇਂ ਆਧੁਨਿਕ ਤਕਨੀਕ ਦੀ ਘਾਟ, ਲੋਨ ਲੈਣ ਵਿੱਚ ਮੁਸ਼ਕਿਲਾਂ, ਉਤਪਾਦਾਂ ਸਬੰਧੀ ਜਾਗਰੂਕਤਾ, ਬ੍ਰੈਡਿੰਗ ਅਤੇ ਮੰਡੀਕਰਨ ਦੀ ਕਮੀ ਆਦਿ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਅਜਿਹੀਆਂ ਇਕਾਈਆਂ ਦੇ ਉਦਮੀਆਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ, ਜਿਨ੍ਹਾਂ ਵਿੱਚ ਸਸਤੀਆਂ ਦਰਾਂ 'ਤੇ ਬੈਂਕ ਲੋਨ ਦੀ ਸਹੂਲਤ ਦੇਣਾ, ਉਤਪਾਦਾਂ ਦੇ ਮੰਡੀਕਰਨ ਲਈ ਸਪਲਾਈ ਚੇਨ ਵਾਲੀਆਂ ਕੰਪਨੀਆਂ ਨਾਲ ਸੰਪਰਕ ਕਰਾਉਣਾ, ਮੁਫ਼ਤ ਤਕਨੀਕੀ ਅਤੇ ਵਪਾਰਕ ਸਿਖਲਾਈ ਪ੍ਰਦਾਨ ਕਰਨਾ, ਐਫ.ਐਸ.ਐਸ.ਏ.ਆਈ, ਜੀ.ਐਸ.ਟੀ. ਅਤੇ "ਉਦਯਮ" ਆਦਿ ਦੀ ਰਜਿਸਟ੍ਰੇਸ਼ਨ ਕਰਵਾਉਣ ਵਿੱਚ ਮਦਦ ਕਰਨਾ ਸ਼ਾਮਲ ਹੈ। ਇਸ ਤੋਂ ਇਲਾਵਾ ਸਾਂਝਾ ਪ੍ਰੋਸੈਸਿੰਗ/ਸਟੋਰੇਜ/ਪੈਕਿੰਗ ਦਾ ਬੁਨਿਆਦੀ ਢਾਂਚਾ ਸਥਾਪਿਤ ਕਰਨ ਵਿੱਚ ਵੀ ਵਿੱਤੀ ਮਦਦ ਮੁਹੱਈਆ ਕਰਵਾਈ ਜਾਂਦੀ ਹੈ। ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਜਿਵੇਂ "ਇੱਕ ਜ਼ਿਲ੍ਹਾ-ਇੱਕ ਉਤਪਾਦ", "ਛੋਟੇ ਉਦਮੀਆਂ ਲਈ ਵਿੱਤੀ ਸਹਾਇਤਾ ਤੇ ਸਿਖਲਾਈ" ਆਦਿ ਬਾਰੇ ਵਿਚਾਰ-ਵਟਾਂਦਰਾ ਕਰਦਿਆਂ ਕੈਬਨਿਟ ਮੰਤਰੀ ਵੱਲੋਂ ਇਸ ਗੱਲ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਕਿ ਰਾਜ ਵਿੱਚ ਹਰ ਸਕੀਮ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚੇ ਅਤੇ ਯੋਗ ਲਾਭਪਾਤਰੀਆਂ ਨੂੰ ਸਕੀਮ ਦਾ ਲਾਭ ਮਿਲਣਾ ਯਕੀਨੀ ਬਣਾਇਆ ਜਾਵੇ। ਸ. ਭੁੱਲਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਫ਼ੂਡ ਪ੍ਰੋਸੈਸਿੰਗ ਨਾਲ ਸਬੰਧਤ ਨਵੀਆਂ ਸਕੀਮਾਂ ਤਿਆਰ ਕੀਤੀਆਂ ਜਾਣ ਤਾਂ ਜੋ ਸੂਬੇ ਦੀ ਆਰਥਿਕਤਾ ਨੂੰ ਹੋਰ ਹੁਲਾਰਾ ਦਿੱਤਾ ਜਾ ਸਕੇ।

News 31 March,2023
ਪੰਜਾਬ ਸਰਕਾਰ 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਹਾੜ੍ਹੀ ਮੰਡੀਕਰਨ ਸੀਜ਼ਨ ਦੌਰਾਨ ਫ਼ਸਲ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ

ਸੂਬੇ ਭਰ ਦੀਆਂ ਸਾਰੀਆਂ ਮੰਡੀਆਂ ਵਿੱਚ ਕੀਤੇ ਗਏ ਹਨ ਪੁਖਤਾ ਪ੍ਰਬੰਧ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ ਚੰਡੀਗੜ੍ਹ, 31 ਮਾਰਚ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 1 ਅਪ੍ਰੈਲ, 2023 ਤੋਂ ਸ਼ੁਰੂ ਹੋਣ ਵਾਲੇ ਆਗਾਮੀ ਹਾੜੀ ਮੰਡੀਕਰਨ ਸੀਜ਼ਨ (ਆਰ.ਐਮ.ਐਸ.) ਦੌਰਾਨ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਸਬੰਧੀ ਸੂਬੇ ਦੀਆਂ ਸਾਰੀਆਂ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਦੱਸਿਆ ਕਿ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਵੱਲੋਂ ਨਿਰਵਿਘਨ ਖਰੀਦ ਪ੍ਰਕਿਰਿਆ ਲਈ 29,000 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ (ਸੀ.ਸੀ.ਐਲ.) ਦੀ ਮਨਜ਼ੂਰੀ ਦਿੱਤੀ ਗਈ ਹੈ। ਮੰਤਰੀ ਨੇ ਅੱਗੇ ਕਿਹਾ ਕਿ ਪਹਿਲੇ ਦਿਨ ਤੋਂ ਹੀ ਫ਼ਸਲ ਦੀਆਂ ਅਦਾਇਗੀਆਂ ਯਕੀਨੀ ਬਣਾਈਆਂ ਜਾਣਗੀਆਂ ਅਤੇ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ। ਇਸ ਦੇ ਨਾਲ ਹੀ ਕਣਕ ਦੀ ਰੀਸਾਈਕਲਿੰਗ ਨੂੰ ਰੋਕਣ ਲਈ ਖਰੀਦ ਕੇਂਦਰ ਤੋਂ ਸਟੋਰੇਜ ਪੁਆਇੰਟ ਤੱਕ ਕਣਕ ਦੀ ਢੋਆ-ਢੁਆਈ ਲਈ ਵਰਤੇ ਜਾਣ ਵਾਲੇ ਸਾਰੇ ਟਰਾਂਸਪੋਰਟ ਵਾਹਨਾਂ ਵਿੱਚ ਵਾਹਨ ਟਰੈਕਿੰਗ ਸਿਸਟਮ ਲਾਉਣੇ ਲਾਜ਼ਮੀ ਕੀਤੇ ਗਏ ਹਨ। ਕਿਸਾਨਾਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਸਥਾਰ ਵਿੱਚ ਦੱਸਦਿਆਂ ਮੰਤਰੀ ਨੇ ਕਿਹਾ ਕਿ ਸਾਰੇ ਖਰੀਦ ਕੇਂਦਰਾਂ ਵਿੱਚ ਫਸਟ-ਏਡ ਕਿੱਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਸਾਵਧਾਨੀ ਅਤੇ ਪਹਿਲ ਦੇ ਆਧਾਰ 'ਤੇ ਨਜਿੱਠਿਆ ਜਾ ਸਕੇ। ਮੰਡੀ ਬੋਰਡ ਵੱਲੋਂ ਖਰੀਦ ਕੇਂਦਰਾਂ ਵਿੱਚ ਪੀਣ ਵਾਲੇ ਪਾਣੀ ਅਤੇ ਪਖਾਨਿਆਂ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਮੰਤਰੀ ਨੇ ਇਹ ਵੀ ਦੱਸਿਆ ਕਿ ਸਰਕਾਰ ਇਹ ਯਕੀਨੀ ਬਣਾਏਗੀ ਕਿ ਸੂਬੇ ਦੇ ਕਿਸੇ ਵੀ ਹਿੱਸੇ ਵਿੱਚ ਮੀਂਹ ਰੁਕਣ ਦੇ 24 ਘੰਟਿਆਂ ਦੇ ਅੰਦਰ-ਅੰਦਰ ਖਰੀਦ ਕਾਰਜ ਮੁੜ ਸ਼ੁਰੂ ਹੋ ਜਾਣ। ਮਾਰਕੀਟ ਕਮੇਟੀਆਂ ਨੂੰ ਕਿਹਾ ਗਿਆ ਹੈ ਕਿ ਉਹ ਮਿਉਂਸਪਲ ਕਮੇਟੀਆਂ ਨਾਲ ਤਾਲਮੇਲ ਕਰਨ ਅਤੇ ਖਰੀਦ ਸਮੇਂ ਦੌਰਾਨ ਮੀਂਹ ਪੈਣ ਦੀ ਸੂਰਤ ਵਿੱਚ ਸੱਕਸ਼ਨ ਮਸ਼ੀਨਾਂ ਅਤੇ ਲੋੜੀਂਦੀ ਲੇਬਰ ਉਪਲਬਧ ਹੋਣ ਨੂੰ ਯਕੀਨੀ ਬਣਾਉਣ। ਮੰਤਰੀ ਵੱਲੋਂ ਸਮੂਹ ਜ਼ਿਲਿਆਂ ਦੇ ਖਰੀਦ ਪ੍ਰਬੰਧਾਂ ਨਾਲ ਜੁੜੇ ਹੋਏ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਪੂਰੀ ਮੁਸਤੈਦੀ ਵਰਤਣ ਦੀ ਹਿਦਾਇਤ ਕੀਤੀ ਗਈ ਤਾਂ ਜੋ ਕਿਸਾਨਾਂ ਨੂੰ ਕੋਈ ਵੀ ਸਮੱਸਿਆ ਪੇਸ਼ ਨਾ ਆਵੇ। ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕੀ ਅਤੇ ਪੱਕੀ ਫ਼ਸਲ ਹੀ ਖਰੀਦ ਕੇਂਦਰਾਂ ਵਿੱਚ ਲੈ ਕੇ ਆਉਣ ਤਾਂ ਜੋ ਖਰੀਦ ਪ੍ਰਕਿਰਿਆ ਵਿੱਚ ਕੋਈ ਦੇਰੀ ਨਾ ਹੋਵੇ।

News 31 March,2023
ਪੰਜਾਬ ਸਰਕਾਰ ਬੇਰੁਜ਼ਗਾਰ ਵਿਅਕਤੀਆਂ ਦੀ ਕਰੇਗੀ ਹਰ ਸੰਭਵ ਸਹਾਇਤਾ

ਬਰਸਾਤ ਅਤੇ ਗੜ੍ਹੇਮਾਰੀ ਕਾਰਨ ਹੋਏ ਫ਼ਸਲੀ ਨੁਕਸਾਨ ਦਾ ਹਰ ਕਿਸਾਨ ਨੂੰ ਮਿਲੇਗਾ ਬਣਦਾ ਮੁਆਵਜਾ: ਡਾ. ਬਲਜੀਤ ਕੌਰ ਚੰਡੀਗੜ੍ਹ/ਮਲੋਟ, 29 ਮਾਰਚ ਪੰਜਾਬ ਸਰਕਾਰ ਬੇਰੁਜ਼ਗਾਰੀ ਨੂੰ ਖਤਮ ਕਰਨ ਲਈ ਯਤਨਸ਼ੀਲ ਹੈ ਅਤੇ ਬੇਰੁਜ਼ਗਾਰਾਂ ਨੂੰ ਆਪਣੇ ਪੈਰਾ ’ਤੇ ਖੜ੍ਹਾ ਕਰਨ ਲਈ ਹਰ ਸੰਭਵ ਸਹਾਇਤਾ ਕਰ ਰਹੀ ਹੈ, ਇਹਨਾਂ ਗੱਲਾਂ ਦਾ ਪ੍ਰਗਟਾਵਾ ਡਾ.ਬਲਜੀਤ ਕੌਰ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ, ਸਮਾਜਿਕ ਸੁਰੱਖਿਆ ਔਰਤਾਂ ਅਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਵਾਲਮੀਕਿ ਭਵਨ, ਗੁਰੂ ਰਵੀਦਾਸ ਨਗਰ, ਮਲੋਟ ਵਿਖੇ ਰਿਕੋਗਨੀਸ਼ਨ ਆਫ਼ ਪ੍ਰਾਈਅਰ ਲਰਨਿੰਗ (ਆਰ.ਪੀ.ਐਲ) ਪੰਜਾਬੀ ਜੁੱਤੀ ਬਣਾਉਣ ਦੇ ਕੋਰਸ ਦਾ ਉਦਘਾਟਨ ਮੌਕੇ ਕੀਤਾ। ਇਸ ਮੌਕੇ ਐਸ.ਡੀ.ਐਮ. ਮਲੋਟ ਸ. ਕੰਵਰਜੀਤ ਸਿੰਘ ਨੇ ਆਏ ਹੋਏ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਬਹੁਤ ਵਧੀਆ ਉਪਰਾਲਾ ਹੈ, ਇਸ ਤਹਿਤ ਬੇਰੁਜ਼ਗਾਰਾਂ ਨੂੰ ਇਸ ਸਿਖਲਾਈ ਕੋਰਸ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। ਇਸ ਉਦਘਾਟਨੀ ਸਮਾਰੋਹ ਮੌਕੇ ਡੋਰਿਕ ਮਲਟੀਮੀਡੀਆ ਪ੍ਰਾਈਵੇਟ ਲਿਮਟਿਡ ਤੋਂ ਸਰਬਜੀਤ ਸਿੰਘ ਗੁਲਾਟੀ, ਬਲਾਕ ਪ੍ਰਧਾਨ ਕਰਮਜੀਤ ਸ਼ਰਮਾ, ਸਤਗੁਰਦੇਵ ਸਿੰਘ ਪੱਪੀ, ਹਾਜ਼ਰ ਸਨ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਕੋਰਸ ਪੰਜਾਬ ਹੁਨਰ ਵਿਕਾਸ ਮਿਸ਼ਨ ਅਤੇ ਡੋਰਿਕ ਮਲਟੀਮੀਡੀਆ ਪ੍ਰਾਈਵੇਟ ਲਿਮਟਿਡ ਲੁਧਿਆਣਾ ਨੇ ਲਾਗੂ ਕੀਤਾ ਹੈ ਅਤੇ ਇਸ ਕੋਰਸ ਤਹਿਤ ਜੁੱਤੀਆਂ ਦੇ ਕਿੱਤੇ ਨੂੰ ਪ੍ਰਫੁੱਲਤ ਕਰਨ ਲਈ ਬੇਰੁਜ਼ਗਾਰਾਂ ਨੂੰ ਮੁਫਤ ਸਿਖਲਾਈ ਦਿੱਤੀ ਜਾਵੇਗੀ ਤਾਂ ਜੋ ਇਹ ਵਿਅਕਤੀ ਸਿਖਲਾਈ ਪ੍ਰਾਪਤ ਕਰਨ ਤੋਂ ਬਾਅਦ ਆਪਣੇ ਖੁਦ ਦਾ ਕਾਰੋਬਾਰ ਕਰ ਸਕਣ। ਕੈਬਨਿਟ ਮੰਤਰੀ ਨੇ ਕਿਹਾ ਇਸ ਕੋਰਸ ਤਹਿਤ ਜੋ ਵਿਅਕਤੀ ਜੁੱਤੀਆਂ ਬਨਾਉਣ ਦੀ ਸਿਖਲਾਈ ਪ੍ਰਾਪਤ ਕਰ ਲਵੇਗਾ, ਉਸਨੂੰ ਪੰਜਾਬ ਹੁਨਰ ਵਿਕਾਸ ਮਿਸ਼ਨ ਦੁਆਰਾ ਸਰਟੀਫਿਕੇਟ ਦਿੱਤਾ ਜਾਵੇਗਾ ਅਤੇ ਇਸ ਸਰਟੀਫਿਕੇਟ ਦੇ ਆਧਾਰ ਤੇ ਬੇਰੁਜ਼ਗਾਰ ਵਿਆਕਤੀ ਕਿਸੇ ਵੀ ਬੈਂਕ ਜਾਂ ਸੰਸਥਾ ਤੋਂ ਕਰਜਾ ਪ੍ਰਾਪਤ ਕਰਕੇ ਆਪਣੇ ਖੁਦ ਦਾ ਕਾਰੋਬਾਰ ਕਰ ਸਕਣਗੇ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਈਆਂ ਸਕੀਮਾਂ ਦੇ ਲਾਭ ਤੋਂ ਵਾਂਝੇ ਨਹੀਂ ਰਹਿਣਗੇ। ਇਸ ਉਪਰੰਤ ਡਾ. ਬਲਜੀਤ ਕੌਰ ਨੇ ਬੇਮੌਸਮੀ ਬਰਸਾਤ ਅਤੇ ਗੜ੍ਹੇਮਾਰ ਪ੍ਰਭਾਵਿਤ ਪਿੰਡ ਦਾਨੇਵਾਲਾ, ਰੱਥੜੀਆਂ, ਕਿੰਗਰਾ ਅਤੇ ਮੱਲਵਾਲਾ, ਈਨਾ ਖੇੜਾ ਅਤੇ ਪਿੰਡ ਥੇਹੜੀ ਪਿੰਡਾਂ ਦਾ ਦੌਰਾ ਕੀਤਾ ਅਤੇ ਖਰਾਬੇ ਦਾ ਜਾਇਜਾ ਲਿਆ। ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਬਰਸਾਤ ਅਤੇ ਗੜ੍ਹੇਮਾਰ ਨਾਲ ਹੋਏ ਖਰਾਬੇ ਦੀ ਭਰਪਾਈ ਲਈ ਲੋੜਵੰਦਾਂ ਦੀ ਸਹਾਇਤਾ ਕਰ ਰਹੀ ਹੈ ਅਤੇ ਜਲਦੀ ਤੋਂ ਜਲਦੀ ਸਰਕਾਰ ਦੁਆਰਾ ਉਨ੍ਹਾਂ ਨੂੰ ਮੁਆਵਜਾ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਤੁਰੰਤ ਉੱਚ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਬਿਨ੍ਹਾਂ ਕਿਸੇ ਦੇਰੀ ਤੋਂ ਬਰਸਾਤ ਅਤੇ ਗੜ੍ਹੇਮਾਰ ਨਾਲ ਖਰਾਬ ਹੋਈਆਂ ਫ਼ਸਲਾਂ ਦੀ ਗਿਰਦਾਵਰੀ ਕਰਵਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਮੁਆਵਜਾ ਦਿੱਤਾ ਜਾ ਸਕੇ।

News 29 March,2023
ਹਾੜ੍ਹੀ ਖਰੀਦ ਸੀਜ਼ਨ ਲਈ ਪੰਜਾਬ ਸਰਕਾਰ ਨੇ ਖਿੱਚੀ ਤਿਆਰੀ

ਸੀ.ਸੀ.ਐਲ. ਮਨਜ਼ੂਰ ਹੁੰਦੇ ਹੀ ਮੁੱਖ ਮੰਤਰੀ ਨੇ ਕੀਤੀ ਅਫ਼ਸਰਾਂ ਨਾਲ ਮੀਟਿੰਗ ਮੰਡੀਆਂ ਦੇ ਪ੍ਰਬੰਧਾਂ ਨੂੰ ਲੈ ਕੇ ਅਫ਼ਸਰਾਂ ਨੂੰ ਦਿੱਤੀਆਂ ਹਦਾਇਤਾਂ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣੀ ਚਾਹੀਦੀਃ ਮੁੱਖ ਮੰਤਰੀ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ ਤੇ ਮੌਕੇ ਤੇ ਹੀ ਭੁਗਤਾਨ ਹੋਵੇਗਾ ਆਰ.ਬੀ.ਆਈ. ਵੱਲੋਂ 29000 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਿਟ ਨੂੰ ਮਿਲੀ ਮਨਜ਼ੂਰੀ ਚੰਡੀਗੜ੍ਹ, 29 ਮਾਰਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲਗਾਤਾਰ ਕੋਸ਼ਿਸ਼ਾਂ ਮਗਰੋਂ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਆਗਾਮੀ ਹਾੜ੍ਹੀ ਖ਼ਰੀਦ ਸੀਜ਼ਨ ਲਈ ਕਣਕ ਦੀ ਖ਼ਰੀਦ ਵਾਸਤੇ ਪੰਜਾਬ ਲਈ 29 ਹਜ਼ਾਰ ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ (ਸੀ.ਸੀ.ਐਲ.) ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਆਗਾਮੀ ਸੀਜ਼ਨ ਲਈ ਆਰ.ਬੀ.ਆਈ. ਵੱਲੋਂ ਸੀ.ਸੀ.ਐਲ. ਦੇ 25,445 ਕਰੋੜ ਰੁਪਏ ਪਹਿਲਾਂ ਹੀ ਜਾਰੀ ਕਰਨ ਉਤੇ ਤਸੱਲੀ ਜ਼ਾਹਰ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਆਰ.ਬੀ.ਆਈ. ਨੇ ਇਸ ਸੀਜ਼ਨ ਲਈ ਸੂਬਾ ਸਰਕਾਰ ਵੱਲੋਂ ਕੀਤੀ ਮੰਗ ਵਿੱਚੋਂ ਸੀ.ਸੀ.ਐਲ. ਦਾ ਵੱਡਾ ਹਿੱਸਾ ਜਾਰੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਮੌਜੂਦਾ ਖ਼ਰੀਦ ਸੀਜ਼ਨ ਦੌਰਾਨ ਕਣਕ ਦੀ ਖ਼ਰੀਦ ਸੁਚਾਰੂ ਤਰੀਕੇ ਨਾਲ ਹੋਣੀ ਯਕੀਨੀ ਬਣੇਗੀ। ਇਸ ਦੌਰਾਨ ਮੁੱਖ ਮੰਤਰੀ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਸੁਚਾਰੂ ਤਰੀਕੇ ਨਾਲ ਖ਼ਰੀਦਣਾ ਯਕੀਨੀ ਬਣਾਇਆ ਜਾਵੇ ਅਤੇ ਮੰਡੀਆਂ ਵਿੱਚ ਪੁਖ਼ਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਸਪੱਸ਼ਟ ਕਿਹਾ ਕਿ ਪਹਿਲੀ ਅਪਰੈਲ ਤੋਂ ਖ਼ਰੀਦ ਸ਼ੁਰੂ ਹੋਣ ਦੇ ਪਹਿਲੇ ਦਿਨ ਤੋਂ ਹੀ ਜਿਣਸ ਦੀ ਅਦਾਇਗੀ ਜ਼ਰੂਰ ਯਕੀਨੀ ਬਣਾਈ ਜਾਵੇ। ਭਗਵੰਤ ਮਾਨ ਨੇ ਦੁਹਰਾਇਆ ਕਿ ਸੂਬਾ ਸਰਕਾਰ ਕਿਸਾਨਾਂ ਦੀ ਉਪਜ ਦਾ ਹਰੇਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਣਕ ਦੀ ਖ਼ਰੀਦ ਲਈ ਵਿਆਪਕ ਪ੍ਰਬੰਧ ਕੀਤੇ ਜਾਣਗੇ ਤਾਂ ਕਿ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਅਨਾਜ ਦੀ ਸੁਚਾਰੂ ਤਰੀਕੇ ਨਾਲ ਖ਼ਰੀਦ ਲਈ ਪਾਬੰਦ ਹੈ। ਜ਼ਿਕਰਯੋਗ ਹੈ ਕਿ ਕਣਕ ਦੀ ਖ਼ਰੀਦ ਪਹਿਲੀ ਅਪਰੈਲ ਤੋਂ ਸ਼ੁਰੂ ਹੋ ਰਹੀ ਹੈ, ਜਿਹੜੀ 31 ਮਈ ਤੱਕ ਚੱਲੇਗੀ।

News 29 March,2023
ਪੀ.ਆਰ.ਟੀ.ਸੀ. ਦੇ ਚੇਅਰਮੈਨ ਹਡਾਣਾ ਵੱਲੋਂ ਪਟਿਆਲਾ ਦੇ ਬੱਸ ਸਟੈਂਡ ਦੀ ਅਚਨਚੇਤ ਚੈਕਿੰਗ

ਬੱਸ ਅੱਡੇ 'ਚ ਮਾੜੇ ਸਾਫ਼ ਸਫ਼ਾਈ ਦੇ ਪ੍ਰਬੰਧਾਂ ਦਾ ਲਿਆ ਨੋਟਿਸ, ਕਾਰਵਾਈ ਦੇ ਦਿੱਤੇ ਆਦੇਸ਼ ਪਟਿਆਲਾ, 29 ਮਾਰਚ: ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਪਟਿਆਲਾ ਦੇ ਬੱਸ ਅੱਡੇ ਦੀ ਅਚਨਚੇਤ ਚੈਕਿੰਗ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਮੈਨੇਜਿੰਗ ਡਾਇਰੈਕਟਰ ਚਰਨਜੋਤ ਸਿੰਘ ਵਾਲੀਆ ਵੀ ਮੌਜੂਦ ਸਨ। ਚੇਅਰਮੈਨ ਹਡਾਣਾ ਨੇ ਚੈਕਿੰਗ ਦੌਰਾਨ ਬੱਸ ਅੱਡੇ ਦੀ ਗੰਦਗੀ ਨੂੰ ਦੇਖਦੇ ਹੋਏ, ਖਾਸ ਤੌਰ 'ਤੇ ਪਖਾਨਿਆਂ ਦੇ ਬਲਾਕ ਸਹੀ ਤਰੀਕੇ ਨਾਲ ਸਾਫ਼ ਨਾ ਹੋਣ ਦਾ ਗੰਭੀਰ ਨੋਟਿਸ ਲੈਂਦਿਆਂ ਹੋਇਆ ਫੌਰੀ ਤੌਰ 'ਤੇ ਨਿਯਮਾਂ ਤਹਿਤ ਜੁਰਮਾਨਾ/ਕਾਰਵਾਈ ਕਰਨ ਦੇ ਆਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਆਮ ਲੋਕਾਂ ਤੋਂ ਸਾਇਕਲ ਸਟੈਂਡ ਦੇ ਠੇਕੇਦਾਰ ਵੱਲੋਂ ਵਹੀਕਲ ਪਾਰਕਿੰਗ ਲਈ ਵਾਧੂ ਚਾਰਜ ਵਸੂਲਣ ਦੀਆਂ ਮਿਲ ਰਹੀਆਂ ਸ਼ਿਕਾਇਤ ਸਬੰਧੀ ਮੌਕੇ 'ਤੇ ਜਾਕੇ ਸਾਈਕਲ ਸਟੈਂਡ ਦੀ ਚੈਕਿੰਗ ਕੀਤੀ ਤਾਂ ਪਾਰਕਿੰਗ ਸਟੈਂਡ ਦੇ ਠੇਕੇਦਾਰ ਨੂੰ ਦੋਸ਼ੀ ਪਾਇਆ ਗਿਆ। ਜਿਸ ਸਬੰਧੀ ਕਾਰਵਾਈ ਕਰਦੇ ਹੋਏ ਠੇਕੇਦਾਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ। ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਇਸ ਮੌਕੇ ਕਈ ਮਿੰਨੀ ਬੱਸਾਂ ਦੀ ਚੈਕਿੰਗ ਵੀ ਕੀਤੀ ਅਤੇ ਚੈਕਿੰਗ ਮੌਕੇ ਜਿਨ੍ਹਾਂ ਬੱਸ ਚਾਲਕਾਂ ਕੋਲ ਪੂਰੇ ਕਾਗਜ਼ਾਤ ਅਤੇ ਟਾਈਮ ਟੇਬਲ ਨਹੀਂ ਸਨ ਉਹਨਾਂ ਵਿਰੁੱਧ ਵੀ ਆਰ.ਟੀ.ਏ ਪਟਿਆਲਾ ਨੂੰ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ। ਇਸ ਤੋਂ ਇਲਾਵਾ ਬੱਸ ਅੱਡੇ ਦੀ ਚੈਕਿੰਗ ਦੌਰਾਨ ਇਹ ਵੀ ਪਾਇਆ ਗਿਆ ਕਿ ਕੁੱਝ ਪ੍ਰਾਈਵੇਟ ਓਪਰੇਟਰਾਂ ਦੀਆਂ ਬੱਸਾਂ ਕਾਫੀ ਲੰਮੇ ਸਮੇਂ ਤੋਂ ਬਿਨ੍ਹਾਂ ਪਾਰਕਿੰਗ ਫੀਸ ਦਿੱਤੇ ਪਾਰਕ ਕੀਤੀਆਂ ਹੋਈਆਂ ਸਨ, ਜਿਸ ਸਬੰਧੀ ਬੱਸਾਂ ਦੇ ਮਾਲਕਾਂ ਨੂੰ ਨੋਟਿਸ ਜਾਰੀ ਕਰਦੇ ਹੋਏ ਬਣਦੀ ਅੱਡਾ ਫੀਸ ਜਮ੍ਹਾਂ ਕਰਵਾਉਣ ਦੇ ਹੁਕਮ ਕੀਤੇ ਗਏ।

News 29 March,2023
ਖੇਤੀਬਾੜੀ ਮੰਤਰੀ ਧਾਲੀਵਾਲ ਵੱਲੋਂ ਫੀਲਡ ਅਧਿਕਾਰੀਆਂ ਨੂੰ ਮੀਂਹ ਕਾਰਣ ਫਸਲਾਂ ਦੇ ਖਰਾਬੇ ਦੇ ਅਸਲ ਅੰਕੜੇ ਜਲਦ ਪੇਸ਼ ਕਰਨ ਦੇ ਹੁਕਮ

ਨਕਲੀ ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਦੀ ਸ਼ਿਕਾਇਤ ਲਈ ਵੱਖਰਾ ਨੰਬਰ ਜਲਦ ਹੋਵੇਗਾ ਸ਼ੁਰੂ - ਨਰਮੇ ਦਾ ਏਰੀਆ ਵਧਾਉਣ ਦੀਆਂ ਹਦਾਇਤਾਂ, 33 ਫੀਸਦੀ ਸਬਸਿਡੀ ‘ਤੇ ਮਿਲੇਗਾ ਨਰਮੇ ਦਾ ਬੀਜ ਚੰਡੀਗੜ੍ਹ, 29 ਮਾਰਚ: ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਖੇਤੀ ਵਿਭਾਗ ਦੇ ਸਾਰੇ ਫੀਲਡ ਅਧਿਕਾਰੀਆਂ ਨੂੰ ਬੀਤੇ ਦਿਨੀਂ ਮੀਂਹ ਕਾਰਣ ਖਰਾਬ ਹੋਈਆਂ ਫਸਲਾਂ ਦੇ ਅਸਲ ਅੰਕੜੇ ਜਲਦ ਤੋਂ ਜਲਦ ਭੇਜਣ ਦੇ ਹੁਕਮ ਦਿੱਤੇ ਹਨ। ਪੰਜਾਬ ਭਵਨ ਵਿਖੇ ਖੇਤੀ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਮੁੱਖ ਖੇਤੀਬਾੜੀ ਅਫਸਰਾਂ ਨਾਲ ਮੀਟਿੰਗ ਦੌਰਾਨ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਫਸਲਾਂ ਦੇ ਖਰਾਬੇ ਦਾ ਮੁਆਵਜ਼ਾਂ ਵਿਸਾਖੀ ਦੇ ਆਸ-ਪਾਸ ਦੇਣਾ ਸ਼ੁਰੂ ਕਰ ਦਿੱਤਾ ਜਾਵੇਗਾ, ਇਸ ਲਈ ਮੁੱਖ ਖੇਤੀਬਾੜੀ ਅਫਸਰ ਖਰਾਬੇ ਦੀ ਅਸਲ ਤਸਵੀਰ ਸੂਬਾ ਸਰਕਾਰ ਸਾਹਮਣੇ ਪੇਸ਼ ਕਰਨ। ਉਨ੍ਹਾਂ ਕਿਹਾ ਕਿ ਅਸਲ ਅੰਕੜੇ ਸਿਫਾਰਸ਼ ਰਹਿਤ ਅਤੇ ਕਿਸਾਨਾਂ ਨੂੰ ਖੱਜਲ-ਖੁਆਰ ਕੀਤੇ ਬਿਨਾਂ ਜਲਦ ਭੇਜਣੇ ਯਕੀਨੀ ਬਣਾਏ ਜਾਣ। ਇਸ ਮੌਕੇ ਧਾਲੀਵਾਲ ਨੇ ਨਕਲੀ ਖਾਦਾਂ ਅਤੇ ਨਕਲੀ ਕੀਟਨਾਸ਼ਕ ਦਵਾਈਆਂ ਬਾਰੇ ਗੰਭੀਰ ਨੋਟਿਸ ਲੈਂਦਿਆਂ ਐਲਾਨ ਕੀਤਾ ਕਿ ਜਲਦ ਹੀ ਕਿਸਾਨਾਂ ਦੀ ਸਹੂਲਤ ਲਈ ਇਕ ਵੱਖਰਾ ਸ਼ਿਕਾਇਤ ਨੰਬਰ ਜਾਰੀ ਕੀਤਾ ਜਾਵੇਗਾ, ਜਿੱਥੇ ਉਹ ਇਸ ਸਬੰਧੀ ਸ਼ਿਕਾਇਤ ਦਰਜ ਕਰਵਾ ਸਕਣਗੇ। ਅਜਿਹੀਆਂ ਸ਼ਿਕਾਇਤਾਂ ਦਾ ਨਿਪਟਾਰਾ ਸਮਾਂਬੱਧ ਤਰੀਕੇ ਨਾਲ ਕਰਨ ਲਈ ਉਨ੍ਹਾਂ ਅਧਿਕਾਰੀਆਂ ਨੂੰ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਦੀ ਕੁਆਲਿਟੀ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਦੋਸ਼ੀ ਕਿਸੇ ਵੀ ਕੀਮਤ ‘ਤੇ ਬਖਸ਼ੇ ਨਹੀਂ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫਾਰਸ਼ ਕੀਤੇ ਮਿਆਰੀ ਬੀਜ ਖਰੀਦਣ ਲਈ ਜਾਗਰੂਕ ਕੀਤਾ ਜਾਵੇ ਜੋ ਕਿ ਕੁਦਰਤੀ ਆਫਤਾਂ ਦੀ ਮਾਰ ਝੱਲ ਸਕਣ ਦੀ ਸਮਰੱਥਾ ਰੱਖਦੇ ਹੋਣ। ਧਾਲੀਵਾਲ ਨੇ ਆਗਾਮੀ ਕਣਕ ਦੇ ਖਰੀਦ ਸੀਜਨ ਲਈ ਵੀ ਅਧਿਕਾਰੀਆਂ ਨੂੰ ਖਾਸ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਨਾੜ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਇਹ ਵੀ ਸੁਨਿਸ਼ਚਿਤ ਕੀਤਾ ਜਾਵੇ ਕਿ ਤੂੜੀ ਦੀ ਵਰਤੋਂ ਚਾਰੇ ਲਈ ਹੀ ਕੀਤੀ ਜਾਵੇ। ਉਨ੍ਹਾਂ ਕਿਸਾਨਾਂ ਲਈ ਜਾਗਰੂਕ ਕੈਂਪ ਲਗਾਉਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਨਰਮੇ ਦਾ ਏਰੀਆ ਵਧਾਉਣ ਲਈ ਪੰਜਾਬ ਸਰਕਾਰ ਗੰਭੀਰ ਯਤਨ ਕਰ ਰਹੀ ਹੈ ਅਤੇ ਨਰਮਾ ਪੱਟੀ ਦੇ ਕਿਸਾਨਾਂ ਨੂੰ 33 ਫੀਸਦੀ ਸਬਸਿਡੀ ‘ਤੇ ਬੀਜ ਦਿੱਤੇ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਬਸਿਡੀ ‘ਤੇ ਬੀਜ ਖਰੀਦਣ ਅਤੇ ਨਰਮਾ ਲਗਾਉਣ ਲਈ ਵੱਧ ਤੋਂ ਵੱਧ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਐਲਾਨ ਮੁਤਾਬਕ ਨਰਮਾ ਪੱਟੀ ਦੇ ਕਿਸਾਨਾਂ ਨੂੰ ਸਮੇਂ ਸਿਰ ਪਾਣੀ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਖੇਤੀਬਾੜੀ ਮੰਤਰੀ ਨੇ ਹਦਾਇਤ ਦਿੱਤੀ ਕਿ ਘੱਟ ਸਮਾਂ ਅਤੇ ਘੱਟ ਪਾਣੀ ਲੈਣ ਵਾਲੀ ਝੋਨੇ ਦੀ ਪੀਆਰ 126 ਕਿਸਮ ਦੇ ਬੀਜਾਂ ਨੂੰ ਲਾਉਣ ਲਈ ਵੱਧ ਤੋਂ ਵੱਧ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਝੋਨੇ ਦੀ ਪੀਆਰ 126 ਕਿਸਮ ਅਧੀਨ ਇਸ ਸਾਲ ਵੱਧ ਤੋਂ ਵੱਧ ਰਕਬਾ ਲਿਆਉਣ ਲਈ ਫੀਲਡ ਅਧਿਕਾਰੀ ਹੁਣ ਤੋਂ ਹੀ ਕੋਸ਼ਿਸ਼ਾਂ ਤੇਜ਼ ਕਰ ਦੇਣ। ਉਨ੍ਹਾਂ ਕਿਹਾ ਕਿ ਜਿਹੜੇ ਇਲਾਕੇ ਝੋਨੇ ਦੀ ਸਿੱਧੀ ਬਿਜਾਈ ਲਈ ਜ਼ਿਆਦਾ ਅਨੁਕੂਲ ਹਨ, ਅਧਿਕਾਰੀ ਉਨ੍ਹਾਂ ਇਲਾਕਿਆਂ ਦੀ ਚੋਣ ਕਰਨ ਅਤੇ ਉੱਥੋਂ ਦੇ ਕਿਸਾਨਾਂ ਨੂੰ ਸਿੱਧੀ ਬਿਜਾਈ ਲਈ ਪ੍ਰੇਰਿਤ ਕਰਨ। ਧਾਲੀਵਾਲ ਨੇ ਕਿਹਾ ਕਿ ਕਿਸਾਨਾਂ ਦੀ ਭਲਾਈ ਅਤੇ ਆਰਥਿਕਤਾ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੂਬੇ ਦੀ ਖੇਤੀ ਨੀਤੀ ਤਿਆਰ ਕੀਤੀ ਜਾ ਰਹੀ ਹੈ। ਇਸ ਮਕਸਦ ਲਈ ਆਮ ਲੋਕਾਂ ਤੋਂ ਸੁਝਾਅ ਮੰਗੇ ਗਏ ਹਨ। ਉਨ੍ਹਾਂ ਫੀਲਡ ਅਫਸਰਾਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਦੇ ਇਲਾਕੇ ਵਿਚ ਕੋਈ ਸਫਲ ਜਾਂ ਪ੍ਰੋਗਰੈਸਿਵ ਕਿਸਾਨ ਹੈ ਤਾਂ ਉਸ ਤੋਂ ਸੁਝਾਅ ਭਿਜਵਾਏ ਜਾਣ। ਉਨ੍ਹਾਂ ਇਸ ਮੌਕੇ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਨੀਤੀ ਦਾ ਖਾਸ ਜ਼ਿਕਰ ਕਰਦਿਆਂ ਕਿਹਾ ਕਿ ਕਿਸੇ ਵੀ ਭ੍ਰਿਸ਼ਟ ਜਾਂ ਰਿਸ਼ਵਤਖੋਰ ਅਧਿਕਾਰੀ ਜਾਂ ਕਰਮਚਾਰੀ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਭਲਾਈ ਹਰੇਕ ਅਧਿਕਾਰੀ ਤੇ ਕਰਮਚਾਰੀ ਦੀ ਪਹਿਲ ਹੋਣੀ ਚਾਹੀਦੀ ਹੈ। ਇਸ ਮੌਕੇ ਖੇਤੀ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ, ਡਾਇਰੈਕਟਰ ਗੁਰਵਿੰਦਰ ਸਿੰਘ, ਸਾਰੇ ਜ਼ਿਲਿ੍ਹਆਂ ਦੇ ਮੁੱਖ ਖੇਤੀਬਾੜੀ ਅਫਸਰ ਅਤੇ ਮੁੱਖ ਦਫਤਰ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

News 29 March,2023
ਜਿੰਪਾ ਵੱਲੋਂ ਪੰਜਾਬ ਵਾਸੀਆਂ ਨੂੰ ਰਾਮ ਨੌਮੀ ਦੀ ਵਧਾਈ

ਚੰਗੇ ਜੀਵਨ ਲਈ ਮਾਨਵੀ ਏਕਤਾ ਅਤੇ ਭਰਾਤਰੀਭਾਵ ਦਾ ਸੁਨੇਹਾ ਦਿੱਤਾ ਚੰਡੀਗੜ੍ਹ, 29 ਮਾਰਚ: ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸੂਬੇ ਦੇ ਲੋਕਾਂ ਨੂੰ ਮਰਿਆਦਾ ਪ੍ਰਸ਼ੋਤਮ ਭਗਵਾਨ ਰਾਮ ਚੰਦਰ ਜੀ ਦੇ ਜਨਮ ਦਿਵਸ ਦੇ ਪਵਿੱਤਰ ਮੌਕੇ ਰਾਮ ਨੌਮੀ ਦੀ ਵਧਾਈ ਦਿੱਤੀ ਹੈ। ਇੱਕ ਸੰਦੇਸ਼ ਵਿੱਚ ਜਿੰਪਾ ਨੇ ਕਿਹਾ ਕਿ ਭਗਵਾਨ ਰਾਮ ਸਹਿਣ ਸ਼ਕਤੀ, ਨਿਆਂ ਅਤੇ ਉੱਚ ਕਦਰਾਂ ਕੀਮਤਾਂ ਦੇ ਪ੍ਰਤੀਕ ਹਨ ਜਿਨ੍ਹਾਂ ਨੇ ਚੰਗੇ ਜੀਵਨ ਲਈ ਮਾਨਵੀ ਏਕਤਾ ਅਤੇ ਭਰਾਤਰੀਭਾਵ ਦਾ ਸੁਨੇਹਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਗਵਾਨ ਰਾਮ ਦਾ ਦਰਸ਼ਨ ਅਤੇ ਸਿੱਖਿਆਵਾਂ ਸਾਨੂੰ ਚੰਗੇ ਸਮਾਜ ਦੀ ਸਿਰਜਣਾ ਲਈ ਹਮੇਸ਼ਾਂ ਹੀ ਪ੍ਰੇਰਿਤ ਕਰਦੀਆਂ ਰਹਿਣਗੀਆਂ। ਮਾਲ ਮੰਤਰੀ ਨੇ ਲੋਕਾਂ ਨੂੰ ਭਗਵਾਨ ਰਾਮ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਭਗਵਾਨ ਰਾਮ ਦੀਆਂ ਸਿੱਖਿਆਵਾਂ ਅੱਜ ਦੇ ਭੌਤਿਕਵਾਦੀ ਸਮਾਜ ਵਿੱਚ ਵੀ ਪੂਰੀ ਤਰ੍ਹਾਂ ਸਾਰਥਕ ਹਨ। ਉਨ੍ਹਾਂ ਕਿਹਾ ਕਿ ਅਜਿਹੇ ਪਵਿੱਤਰ ਮੌਕੇ ਨਾ ਕੇਵਲ ਫਿਰਕੂ ਸਦਭਾਵਨਾ ਨੂੰ ਹੀ ਉਤਸ਼ਾਹਤ ਕਰਦੇ ਹਨ ਸਗੋਂ ਲੋਕਾਂ ਲਈ ਖੁਸ਼ੀ ਅਤੇ ਖੁਸ਼ਹਾਲੀ ਦਾ ਸਬੱਬ ਵੀ ਬਣਦੇ ਹਨ। ਉਨ੍ਹਾਂ ਲੋਕਾਂ ਨੂੰ ਇਹ ਪਵਿੱਤਰ ਦਿਹਾੜਾ ਜਾਤ-ਪਾਤ, ਰੰਗ, ਨਸਲ ਤੇ ਧਰਮ ਤੋਂ ਉੱਪਰ ਉੱਠ ਕੇ ਇਕਜੁੱਟ ਹੋ ਕੇ ਮਨਾਉਣ ਦਾ ਸੱਦਾ ਦਿੱਤਾ।

News 29 March,2023
ਸੂਬਾ ਸਰਕਾਰ ਨੇ ਹੁਣ ਤੱਕ 27,042 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ

‘ਵਿਹਲਾ ਮਨ, ਸ਼ੈਤਾਨ ਦਾ ਘਰ’ ਹੁੰਦਾ ਹੈ, ਇਸ ਲਈ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਨ ਉਤੇ ਧਿਆਨ ਕੇਂਦਰਤ ਕਰ ਰਹੀ ਹੈ ਪੰਜਾਬ ਨੂੰ ਤਬਾਹ ਕਰਨ ਦੀ ਇੱਛਾ ਰੱਖਣ ਵਾਲਿਆਂ ਤੋਂ ਦੂਰ ਰਹਿਣ ਨੌਜਵਾਨ ਸਿੱਖਿਆ ਵਿਭਾਗ ਵਿੱਚ ਨਵ-ਨਿਯੁਕਤ 245 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਚੰਡੀਗੜ੍ਹ, 29 ਮਾਰਚ ਨੌਜਵਾਨਾਂ ਦੀ ਅਥਾਹ ਸ਼ਕਤੀ ਨੂੰ ਉਸਾਰੂ ਦਿਸ਼ਾ ਵਿੱਚ ਲਾਉਣ ਦੀ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ 219 ਕਲਰਕਾਂ ਅਤੇ 26 ਨੌਜਵਾਨਾਂ ਨੂੰ ਤਰਸ ਦੇ ਆਧਾਰ ਭਰਤੀ ਲਈ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਹੁਣ ਤੱਕ ਸਰਕਾਰੀ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਦੀ ਕੁੱਲ ਗਿਣਤੀ 27,042 ਹੋ ਗਈ। ਇੱਥੇ ਮਿਊਂਸਿਪਲ ਭਵਨ ਵਿੱਚ ਸਮਾਰੋਹ ਦੌਰਾਨ ਨਿਯੁਕਤੀ ਪੱਤਰ ਸੌਂਪਣ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ “ਵਿਹਲਾ ਮਨ, ਸ਼ੈਤਾਨ ਦਾ ਘਰ ਹੁੰਦਾ ਹੈ। ਇਸ ਲਈ ਅਸੀਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਕੋਸ਼ਿਸ਼ ਕਰ ਰਹੇ ਹਾਂ ਤਾਂ ਕਿ ਉਹ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ।” ਮੁੱਖ ਮੰਤਰੀ ਨੇ ਕਿਹਾ ਕਿ ਬੇਰੋਜ਼ਗਾਰੀ ਕਈ ਸਮਾਜਿਕ ਸਮੱਸਿਆਵਾਂ ਦੀ ਜੜ੍ਹ ਹੈ। ਇਸ ਲਈ ਸੂਬਾ ਸਰਕਾਰ ਦਾ ਧਿਆਨ ਇਸ ਨੂੰ ਖ਼ਤਮ ਕਰਨ ਉਤੇ ਲੱਗਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਆਪਣਾ ਅਹੁਦਾ ਸੰਭਾਲਣ ਦੇ ਇਕ ਸਾਲ ਦੇ ਅੰਦਰ-ਅੰਦਰ ਹੁਣ ਤੱਕ 27,042 ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਦਿੱਤੀਆਂ ਜਾ ਚੁੱਕੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ ਕਿਉਂਕਿ ਸੂਬਾ ਸਰਕਾਰ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਉਤੇ ਸਭ ਤੋਂ ਵੱਧ ਜ਼ੋਰ ਦੇ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਮਿਊਂਸਿਪਲ ਭਵਨ ਅਜਿਹੇ ਸਮਾਰੋਹਾਂ ਦਾ ਗਵਾਹ ਬਣ ਚੁੱਕਿਆ ਹੈ, ਜਿਨ੍ਹਾਂ ਵਿੱਚ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਲਈ ਨਿਯੁਕਤੀ ਪੱਤਰ ਦਿੱਤੇ ਗਏ। ਉਨ੍ਹਾਂ ਕਿਹਾ ਕਿ ਇਸ ਤੋਂ ਸੂਬਾ ਸਰਕਾਰ ਦੀ ਇਹ ਵਚਨਬੱਧਤਾ ਝਲਕਦੀ ਹੈ ਕਿ ਉਹ ਨੌਜਵਾਨਾਂ ਦੀ ਭਲਾਈ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਸਿਰਜਣ ਲਈ ਯਤਨਸ਼ੀਲ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਵੱਡੇ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਆਸਾਮੀਆਂ ਲਈ ਸਾਰੇ ਨੌਜਵਾਨਾਂ ਦੀ ਚੋਣ ਮੈਰਿਟ ਦੇ ਆਧਾਰ ਉਤੇ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦਾ ਅਨਿੱਖੜ ਅੰਗ ਬਣ ਗਏ ਹਨ ਅਤੇ ਹੁਣ ਉਨ੍ਹਾਂ ਨੂੰ ਮਿਸ਼ਨਰੀ ਉਤਸ਼ਾਹ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਨਵੇਂ ਭਰਤੀ ਹੋਏ ਨੌਜਵਾਨ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਦਬੇ-ਕੁਚਲੇ ਵਰਗਾਂ ਤੇ ਲੋੜਵੰਦਾਂ ਦੀ ਮਦਦ ਲਈ ਕਰਨਗੇ। ਉਨ੍ਹਾਂ ਨਵ-ਨਿਯੁਕਤ ਉਮੀਦਵਾਰ ਨੂੰ ਪ੍ਰੇਰਿਆ ਕਿ ਉਹ ਲੋਕਾਂ ਦੀ ਵੱਧ ਤੋਂ ਵੱਧ ਮਦਦ ਕਰਨ ਤਾਂ ਕਿ ਸਮਾਜ ਦੇ ਹਰੇਕ ਵਰਗ ਨੂੰ ਇਸ ਦਾ ਫਾਇਦਾ ਮਿਲੇ। ਮੁੱਖ ਮੰਤਰੀ ਨੇ ਸਿੱਖਿਆ ਸਰਵਿਸ ਪ੍ਰੋਵਾਈਡਰਾਂ ਦੀਆਂ ਚਿੰਤਾਵਾਂ ਨੂੰ ਸ਼ਾਂਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਠੇਕੇ ਉਤੇ ਭਰਤੀ ਦੀ ਪ੍ਰਣਾਲੀ ਨੂੰ ਖ਼ਤਮ ਕਰ ਕੇ ਜਲਦੀ ਉਨ੍ਹਾਂ ਦੀ ਤਨਖ਼ਾਹ ਵਧਾਉਣ ਲਈ ਨੋਟੀਫਿਕੇਸ਼ਨ ਜਾਰੀ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਇਕ ਆਮ ਪਰਿਵਾਰ ਨਾਲ ਸਬੰਧਤ ਹਨ, ਜਿਸ ਕਾਰਨ ਉਹ ਆਮ ਆਦਮੀ ਦੀਆਂ ਮੁਸ਼ਕਲਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੀ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹਾਨ ਕੌਮੀ ਨਾਇਕ ਵੱਲੋਂ ਜੀਵਨ ਵਿੱਚ ਦੁਸ਼ਵਾਰੀਆਂ ਝੱਲ ਕੇ ਮਾਰੇ ਮਾਅਰਕੇ ਤੋਂ ਨੌਜਵਾਨਾਂ ਨੂੰ ਪ੍ਰੇਰਨਾ ਲੈ ਕੇ ਹਰੇਕ ਖ਼ੇਤਰ ਵਿੱਚ ਮੱਲਾਂ ਮਾਰਨੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਕਈ ਦਿੱਕਤਾਂ ਦੇ ਬਾਵਜੂਦ ਸੰਵਿਧਾਨ ਨਿਰਮਾਤਾ ਨੇ ਸਿੱਖਿਆ ਹਾਸਲ ਕੀਤੀ ਅਤੇ ਜੀਵਨ ਵਿੱਚ ਬੁਲੰਦੀਆਂ ਨੂੰ ਛੋਹਿਆ। ਭਗਵੰਤ ਮਾਨ ਨੇ ਕਿਹਾ ਕਿ ਹਰੇਕ ਨੌਜਵਾਨ ਆਪਣੇੇ ਜੀਵਨ ਵਿੱਚ ਸਫ਼ਲਤਾ ਹਾਸਲ ਕਰਨ ਲਈ ਇਸ ਮਹਾਨ ਆਗੂ ਦੇ ਜੀਵਨ ਤੇ ਫਲਸਫ਼ੇ ਤੋਂ ਪ੍ਰੇਰਨਾ ਜ਼ਰੂਰ ਲਵੇ। ਮੁੱਖ ਮੰਤਰੀ ਨੇ ਕਿਹਾ ਕਿ ਜਿਵੇਂ ਹਵਾਈ ਪੱਟੀ ਹਵਾਈ ਜਹਾਜ਼ ਦੀ ਆਰਾਮਾਇਕ ਉਡਾਣ ਲਈ ਸਹਾਇਕ ਹੁੰਦੀ ਹੈ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਮਦਦਗਾਰ ਹੋਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਨੌਜਵਾਨਾਂ ਦੇ ਵਿਚਾਰਾਂ ਨੂੰ ਉਡਾਣ ਦੇਣ ਲਈ ਹਰੇਕ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਨੌਜਵਾਨਾਂ ਨੂੰ ਭਾਵੁਕ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਖ਼ੁਦ ਆਪਣੀ ਪਛਾਣ ਅਤੇ ਸਥਾਨ ਬਣਾਉਣ ਲਈ ਜਦੋ-ਜਹਿਦ ਕਰਨ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਪੈਰਾਸ਼ੂਟਰ ਦੀ ਥਾਂ ਜ਼ਮੀਨ ਨਾਲ ਜੁੜੇ ਰਹਿਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਜ਼ਮੀਨ ਨਾਲ ਜੁੜਿਆ ਵਿਅਕਤੀ ਜ਼ਮੀਨ ਤੋਂ ਉੱਠ ਕੇ ਅਰਸ਼ ਫਤਹਿ ਕਰ ਸਕਦਾ ਹੈ ਅਤੇ ਇਨ੍ਹਾਂ ਮਿਹਨਤੀ ਲੋਕਾਂ ਦੀ ਹੱਦ ਆਸਮਾਨ ਹੀ ਹੁੰਦਾ ਹੈ। ਇਸ ਦੇ ਉਲਟ ਪੈਰਾਸ਼ੂਟਰ ਆਸਮਾਨ ਤੋਂ ਆਉਂਦੇ ਹਨ ਅਤੇ ਉਨ੍ਹਾਂ ਕਦੇ ਨਾ ਕਦੇ ਜ਼ਮੀਨ ਉਤੇ ਡਿੱਗਣਾ ਹੁੰਦਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਅਧਿਕਾਰੀਆਂ ਖਾਸ ਕਰਕੇ ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਵੱਧ ਤੋਂ ਵੱਧ ਫੀਲਡ ਦੌਰੇ ਖਾਸ ਕਰਕੇ ਪਿੰਡਾਂ ਦੇ ਦੌਰੇ ਕਰਕੇ ਲੋਕਾਂ ਨਾਲ ਗੱਲਬਾਤ ਕਰਨ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਮੁੱਖ ਲੋੜ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਮਰ੍ਹਾ ਦੇ ਕੰਮ ਆਸਾਨੀ ਨਾਲ ਕਰਵਾਉਣ ਵਿੱਚ ਸਹਾਇਤਾ ਦੇਣ ਦੇ ਨਾਲ-ਨਾਲ ਉਨ੍ਹਾਂ ਲਈ ਬਿਹਤਰ ਪ੍ਰਸ਼ਾਸਨ ਯਕੀਨੀ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਜ਼ਮੀਨੀ ਹਕੀਕਤਾਂ ਤੋਂ ਜਾਣੂ ਹੋਣ ਦੇ ਨਾਲ-ਨਾਲ ਦਫ਼ਤਰਾਂ ਦੇ ਕੰਮਕਾਜ ਨੂੰ ਬਿਹਤਰ ਬਣਾਉਣ ਵਿੱਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਕੁਝ ਲੋਕ ਆਪਣੇ ਸਵਾਰਥਾਂ ਦੀ ਪੂਰਤੀ ਲਈ ਸੂਬੇ ਨੂੰ ਧਾਰਮਿਕ ਲੀਹਾਂ 'ਤੇ ਵੰਡਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਆਪੂ ਬਣੇ ਧਰਮ ਦੇ ਆਗੂਆਂ ਦਾ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਸਿਰਫ਼ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਅਜਿਹੇ ਪ੍ਰਚਾਰਕਾਂ ਦੇ ਵਿਚਾਰਾਂ ਤੋਂ ਪਰੇਸ਼ਾਨ ਨਹੀਂ ਹੋਣਾ ਚਾਹੀਦਾ, ਜਿਨ੍ਹਾਂ ਦਾ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲ ਜਜ਼ਬਾਤੀ ਤੌਰ ‘ਤੇ ਕੋਈ ਨਾਤਾ ਨਹੀਂ ਹੈ। ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਸੂਬਾ ਸਰਕਾਰ ਹਰ ਕੀਮਤ 'ਤੇ ਪੰਜਾਬ ਵਿੱਚ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਪਾਬੰਦ ਹੈ। ਉਨ੍ਹਾਂ ਕਿਹਾ ਕਿ ਅੱਜ ਸਿੱਖਿਆ ਦਾ ਯੁੱਗ ਹੈ ਅਤੇ ਵਿਸ਼ਵ ਭਰ ਵਿੱਚ ਗਿਆਨ ਅਤੇ ਮੁਹਾਰਤ ਵਾਲੇ ਲੋਕਾਂ ਦੀ ਵੱਖਰੀ ਪਛਾਣ ਹੈ, ਜਿਸ ਕਰਕੇ ਸੂਬਾ ਸਰਕਾਰ ਪੰਜਾਬ ਵਿੱਚ ਸਿੱਖਿਆ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਨੌਜਵਾਨਾਂ ਦੇ ਹੱਥਾਂ ਵਿੱਚ ਕਿਤਾਬਾਂ, ਲੈਪਟਾਪ, ਨੌਕਰੀਆਂ, ਤਰੱਕੀ ਅਤੇ ਮੈਡਲ ਦੇਖਣਾ ਚਾਹੁੰਦੇ ਹਨ।

News 29 March,2023
ਪੀ.ਆਈ.ਐਸ. ਦੇ ਰੈਜੀਡੈਸ਼ਲ ਖੇਡ ਵਿੰਗਾਂ ਲਈ ਟਰਾਇਲ 3 ਅਪਰੈਲ ਤੋਂ: ਮੀਤ ਹੇਅਰ

ਟਰਾਇਲਾਂ ਦਾ ਦਾਇਰਾ ਵਧਾਉਂਦਿਆਂ 11 ਸਥਾਨਾਂ ਉਤੇ ਟਰਾਇਲ ਲੈਣ ਦਾ ਫੈਸਲਾ ਜ਼ਿਲ੍ਹਿਆਂ ਵਿੱਚੋਂ ਚੁਣੇ ਜਾਣ ਵਾਲੇ ਖਿਡਾਰੀਆਂ ਦੇ ਫ਼ਾਈਨਲ ਟਰਾਇਲ 24 ਤੋਂ 26 ਅਪਰੈਲ ਤੱਕ ਹੋਣਗੇ 18 ਖੇਡਾਂ ਦੇ ਵਿੰਗਾਂ ਲਈ ਚੁਣੇ ਜਾਣਗੇ 1700 ਖਿਡਾਰੀ, ਇਸ ਵਾਰ 450 ਸੀਟਾਂ ਵਧਾਈਆਂ ਚੁਣੇ ਜਾਣ ਵਾਲੇ ਖਿਡਾਰੀਆਂ ਨੂੰ ਕੋਚਿੰਗ, ਰਿਹਾਇਸ਼, ਡਾਇਟ, ਮੈਡੀਕਲ ਤੇ ਬੀਮਾ ਦੀਆਂ ਮੁਫ਼ਤ ਸਹੂਲਤਾਂ ਮਿਲਣਗੀਆਂ ਚੰਡੀਗੜ੍ਹ, 29 ਮਾਰਚ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਦੇ ਰੈਜੀਡੈਸ਼ਲ ਖੇਡ ਵਿੰਗਾਂ ਲਈ ਖਿਡਾਰੀਆਂ ਦੀ ਚੋਣ ਵਾਸਤੇ ਟਰਾਇਲ 3 ਅਪਰੈਲ ਤੋਂ ਸ਼ੁਰੂ ਹੋ ਰਹੇ ਹਨ ਜੋ ਕਿ 25 ਅਪਰੈਲ ਤੱਕ ਚੱਲਣਗੇ। ਇਸ ਵਾਰ ਟਰਾਇਲਾਂ ਦਾ ਦਾਇਰਾ ਵਧਾਉਂਦਿਆਂ ਵੱਖ-ਵੱਖ ਖੇਡਾਂ ਦੇ ਟਰਾਇਲ 11 ਸਥਾਨਾਂ ਉਤੇ ਲਏ ਜਾਣਗੇ ਜਿਸ ਤੋਂ ਬਾਅਦ ਇਨ੍ਹਾਂ ਟਰਾਇਲਾਂ ਵਿੱਚੋਂ ਚੁਣੇ ਗਏ ਖਿਡਾਰੀਆਂ ਦੇ ਫਾਈਨਲ ਟਰਾਇਲ 24 ਅਪਰੈਲ ਤੋਂ ਸ਼ੁਰੂ ਹੋਣਗੇ ਜੋ ਕਿ 26 ਅਪਰੈਲ ਤੱਕ ਚੱਲਣਗੇ। ਅੱਜ ਇਥੇ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਪੰਜਾਬ ਨੂੰ ਖੇਡਾਂ ਵਿੱਚ ਮੁੜ ਮੋਹਰੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵੱਲੋਂ ਨਿਰੰਤਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪਿਛਲੇ ਸਾਲ ਪਹਿਲੀ ਵਾਰ ਕਰਵਾਈਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਨੂੰ ਵੱਡਾ ਹੁਲਾਰਾ ਮਿਲਿਆ। 3 ਲੱਖ ਦੇ ਕਰੀਬ ਖਿਡਾਰੀਆਂ ਨੇ ਹਿੱਸਾ ਲਿਆ ਜਿਸ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ ਕਿ ਨਵੇ ਸੈਸ਼ਨ ਲਈ ਖੇਡ ਵਿੰਗਾਂ ਦੇ ਟਰਾਇਲਾਂ ਦਾ ਦਾਇਰਾ ਵਧਾਇਆ ਜਾਵੇ। ਵੱਖ-ਵੱਖ ਖੇਡਾਂ ਵਿੱਚ ਛੇ ਉਮਰ ਗਰੁੱਪਾਂ ਅੰਡਰ 10, ਅੰਡਰ 12, ਅੰਡਰ 14, ਅੰਡਰ 17, ਅੰਡਰ 19 ਤੇ ਅੰਡਰ 21 ਦੇ ਟਰਾਇਲ ਪਹਿਲਾਂ ਜ਼ਿਲਾ ਵਾਰ ਬਣਾਏ ਜ਼ੋਨਾਂ ਵਿੱਚ ਹੋਣਗੇ ਅਤੇ ਇਸ ਤੋਂ ਬਾਅਦ ਜ਼ਿਲ੍ਹਿਆਂ ਵਿੱਚੋਂ ਚੁਣੇ ਖਿਡਾਰੀਆਂ ਦੇ ਫਾਈਨਲ ਟਰਾਇਲ ਇਕ ਸਥਾਨ ਉਤੇ ਹੋਣਗੇ। ਇਸ ਨਾਲ ਬਿਹਤਰੀਨ ਖਿਡਾਰੀ ਸਾਹਮਣੇ ਆਉਣਗੇ। ਟਰਾਇਲਾਂ ਵਾਲੇ ਸਥਾਨ ਵਾਲੇ ਜ਼ਿਲੇ ਵਿੱਚ ਸਬੰਧਤ ਜ਼ਿਲਾ ਖੇਡ ਅਫਸਰ ਨੂੰ ਇੰਚਾਰਜ ਲਗਾਇਆ ਗਿਆ ਹੈ। 18 ਖੇਡਾਂ ਦੀਆਂ 1700 ਦੇ ਕਰੀਬ ਸੀਟਾਂ ਲਈ ਟਰਾਇਲ ਹੋਣਗੇ। ਇਸ ਵਾਰ 450 ਸੀਟਾਂ ਵਧਾਈਆਂ ਗਈਆਂ ਹਨ।ਇਹ ਖੇਡਾਂ ਅਥਲੈਟਿਕਸ, ਬਾਸਕਟਬਾਲ, ਮੁੱਕੇਬਾਜ਼ੀ, ਫੁਟਬਾਲ, ਹਾਕੀ, ਜਿਮਨਾਸਟਿਕ, ਜੂਡੋ, ਵਾਲੀਬਾਲ, ਵੇਟਲਿਫਟਿੰਗ, ਕੁਸ਼ਤੀ, ਹੈਂਡਬਾਲ, ਤੀਰਅੰਦਾਜ਼ੀ, ਸਾਈਕਲਿੰਗ, ਤੈਰਾਕੀ, ਟੇਬਲ ਟੈਨਿਸ, ਤਲਵਾਰਬਾਜ਼ੀ, ਨਿਸ਼ਾਨੇਬਾਜ਼ੀ ਅਤੇ ਰੋਇੰਗ ਹਨ। ਚੁਣੇ ਜਾਣ ਵਾਲੇ ਖਿਡਾਰੀਆਂ ਨੂੰ ਕੋਚਿੰਗ, ਰਿਹਾਇਸ਼, ਡਾਇਟ, ਮੈਡੀਕਲ ਤੇ ਬੀਮਾ ਦੀਆਂ ਮੁਫ਼ਤ ਸਹੂਲਤਾਂ ਮਿਲਣਗੀਆਂ ਜ਼ਿਲਾ ਵਾਰ ਹੋਣ ਵਾਲੇ ਟਰਾਇਲਾਂ ਦੇ ਵੇਰਵਿਆਂ ਅਨੁਸਾਰ ਅੰਮ੍ਰਿਤਸਰ ਜ਼ਿਲੇ ਵਿੱਚ 3 ਤੇ 4 ਅਪਰੈਲ ਨੂੰ ਵੱਖ-ਵੱਖ ਖੇਡਾਂ ਦੇ ਟਰਾਇਲ ਲਏ ਜਾਣਗੇ ਜਿਨ੍ਹਾਂ ਵਿੱਚ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਤੇ ਤਰਨ ਤਾਰਨ ਦੇ ਖਿਡਾਰੀ ਹਿੱਸਾ ਲੈ ਸਕਣਗੇ। ਇਸੇ ਤਰ੍ਹਾਂ ਜਲੰਧਰ ਵਿਖੇ 6 ਤੇ 7 ਅਪਰੈਲ ਨੂੰ ਵੱਖ-ਵੱਖ ਖੇਡਾਂ ਦੇ ਜਲੰਧਰ, ਕਪੂਰਥਲਾ ਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਟਰਾਇਲ ਹੋਣਗੇ। ਲੁਧਿਆਣਾ ਵਿਖੇ 9 ਤੇ 10 ਅਪਰੈਲ ਨੂੰ ਲੁਧਿਆਣਾ, ਮੋਗਾ, ਮਲੇਰਕੋਟਲਾ ਤੇ ਨਵਾਂਸ਼ਹਿਰ ਜ਼ਿਲ੍ਹਿਆਂ ਦੇ ਵੱਖ-ਵੱਖ ਖੇਡਾਂ ਲਈ ਟਰਾਇਲ ਹੋਣਗੇ। ਪਟਿਆਲਾ ਵਿਖੇ 12 ਤੇ 13 ਅਪਰੈਲ ਨੂੰ ਪਟਿਆਲਾ, ਫਤਹਿਗੜ੍ਹ ਸਾਹਿਬ ਤੇ ਸੰਗਰੂਰ ਜ਼ਿਲ੍ਹਿਆਂ, ਬਠਿੰਡਾ ਵਿਖੇ 15 ਤੇ 16 ਅਪਰੈਲ ਨੂੰ ਬਠਿੰਡਾ, ਬਰਨਾਲਾ ਤੇ ਮਾਨਸਾ ਜ਼ਿਲ੍ਹਿਆਂ, ਫਰੀਦਕੋਟ ਵਿਖੇ 18 ਤੇ 19 ਅਪਰੈਲ ਨੂੰ ਫਰੀਦਕੋਟ, ਮੁਕਤਸਰ ਸਾਹਿਬ, ਫਾਜ਼ਿਲਕਾ ਤੇ ਫਿਰੋਜ਼ਪੁਰ ਜ਼ਿਲ੍ਹਿਆਂ, ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫਿਰੋਜ਼ਪੁਰ ਤੇ ਫਰੀਦਕੋਟ ਜ਼ਿਲ੍ਹਿਆਂ, ਐਸ.ਏ.ਐਸ. ਨਗਰ ਵਿਖੇ 21 ਤੇ 22 ਅਪਰੈਲ ਨੂੰ ਐਸ.ਏ.ਐਸ. ਨਗਰ ਤੇ ਰੂਪਨਗਰ ਜ਼ਿਲ੍ਹਿਆਂ ਦੇ ਟਰਾਇਲ ਹੋਣਗੇ। ਇਸ ਤੋਂ ਇਲਾਵਾ ਰੂਪਨਗਰ ਵਿਖੇ 3 ਤੇ 4 ਅਪਰੈਲ ਨੂੰ ਰੋਇੰਗ ਖੇਡ ਲਈ ਸਾਰੇ ਜ਼ਿਲ੍ਹਿਆਂ, ਬਰਨਾਲਾ ਵਿਖੇ 24 ਤੇ 25 ਅਪਰੈਲ ਨੂੰ ਟੇਬਲ ਟੈਨਿਸ ਖੇਡ ਲਈ ਸਾਰੇ ਜ਼ਿਲ੍ਹਿਆਂ ਅਤੇ ਮਾਹਿਲਪੁਰ (ਹੁਸ਼ਿਆਰਪੁਰ) ਵਿਖੇ 24 ਤੇ 25 ਅਪਰੈਲ ਨੂੰ ਫੁਟਬਾਲ ਲਈ ਸਾਰੇ ਜ਼ਿਲ੍ਹਿਆਂ ਦੇ ਟਰਾਇਲ ਹੋਣਗੇ। ਟਰਾਇਲਾਂ ਵਿੱਚ ਭਾਗ ਲੈਣ ਵਾਲੇ ਖਿਡਾਰੀ ਟਰਾਇਲ ਵਾਲੇ ਦਿਨ ਸਵੇਰੇ 8:30 ਵਜੇ ਰਿਪੋਰਟ ਕਰਨਗੇ। ਖਿਡਾਰੀ ਪੰਜਾਬ ਸੂਬੇ ਦਾ ਵਸਨੀਕ ਹੋਵੇ ਅਤੇ ਉਸ ਵੱਲੋਂ ਪਿਛਲੇ ਤਿੰਨ ਸਾਲਾਂ ਵਿੱਚ ਜਿਲ੍ਹਾ/ਸਟੇਟ/ਨੈਸ਼ਨਲ ਪੱਧਰ ਦੇ ਟੂਰਨਾਮੈਂਟਾਂ ਵਿੱਚ ਤਮਗ਼ਾ ਪ੍ਰਾਪਤ ਕੀਤਾ ਹੋਵੇ, ਜਿਨ੍ਹਾਂ ਖਿਡਾਰੀਆਂ ਦੇ ਮਾਤਾ/ਪਿਤਾ ਯੂ.ਟੀ. (ਚੰਡੀਗੜ੍ਹ) ਵਿਚ ਸਥਿਤ ਪੰਜਾਬ ਰਾਜ ਦੇ ਸਰਕਾਰੀ ਅਦਾਰਿਆਂ ਵਿੱਚ ਤਾਇਨਾਤ ਹਨ, ਦੇ ਬੱਚੇ ਵੀ ਟਰਾਇਲਾਂ ਵਿੱਚ ਭਾਗ ਲੈ ਸਕਦੇ ਹਨ। ਟਰਾਇਲਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਟੀ.ਏ./ਡੀ.ਏ. ਨਹੀਂ ਦਿੱਤਾ ਜਾਵੇਗਾ। ਭਾਗ ਲੈਣ ਵਾਲੇ ਖਿਡਾਰੀ ਆਪਣੇ ਨਾਲ ਆਧਾਰ ਕਾਰਡ, ਜਨਮ ਸਰਟੀਫਿਕੇਟ ਅਤੇ 2 ਪਾਸਪੋਰਟ ਸਾਈਜ਼ ਦੀਆਂ ਫੋਟੋਆਂ ਨਾਲ ਲੈ ਕੇ ਆਉਣ। ਟਰਾਇਲਾਂ ਦੌਰਾਨ ਖਿਡਾਰੀਆਂ ਦੀ ਗਿਣਤੀ ਵੱਧ ਜਾਣ ਉਪਰੰਤ ਸਬੰਧਤ ਸਥਾਨ ਉਤੇ ਟਰਾਇਲਾਂ ਦੀ ਮਿਤੀ ਇੱਕ ਦਿਨ ਲਈ ਹੋਰ ਵਧਾਈ ਜਾਵੇਗੀ। ਵਧੇਰੇ ਤੇ ਵਿਸਥਾਰਤ ਜਾਣਕਾਰੀ ਵਿਭਾਗ ਦੀ ਵੈਬਸਾਈਟ www.pispunjab.org ਉਤੇ ਉਪਲੱਬਧ ਹੈ। ਵੱਖ ਵੱਖ ਜ਼ਿਲਿਆ ਵਿੱਚੋਂ ਚੁਣੇ ਗਏ ਹਾਕੀ ਖਿਡਾਰੀਆਂ (ਲੜਕੇ) ਦੇ ਫਾਈਨਲ ਟਰਾਇਲ ਜਲੰਧਰ ਵਿਖੇ 24 ਤੇ 25 ਅਪਰੈਲ ਨੂੰ ਹੋਣਗੇ। ਇਸੇ ਤਰ੍ਹਾਂ ਅਥਲੈਟਿਕਸ ਖਿਡਾਰੀਆਂ ਦੇ ਫਾਈਨਲ ਟਰਾਇਲ ਜਲੰਧਰ ਵਿਖੇ 24 ਤੇ 25 ਅਪਰੈਲ, ਬਾਸਕਟਬਾਲ ਖਿਡਾਰੀਆਂ ਦੇ ਫਾਈਨਲ ਟਰਾਇਲ ਲੁਧਿਆਣਾ ਵਿਖੇ 24 ਤੇ 25 ਅਪਰੈਲ, ਵਾਲੀਬਾਲ ਦੇ ਫਾਈਨਲ ਟਰਾਇਲ ਮੁਹਾਲੀ ਵਿਖੇ 24 ਤੇ 25 ਅਪਰੈਲ ਤੈਰਾਕੀ ਦੇ ਫਾਈਨਲ ਟਰਾਇਲ ਮੁਹਾਲੀ ਵਿਖੇ 24 ਤੇ 25 ਅਪਰੈਲ, ਹੈਂਡਬਾਲ ਦੇ ਫਾਈਨਲ ਟਰਾਇਲ ਮੁਹਾਲੀ ਵਿਖੇ 24 ਤੇ 25 ਅਪਰੈਲ, ਵੇਟਲਿਫਟਿੰਗ ਦੇ ਫਾਈਨਲ ਟਰਾਇਲ ਮੁਹਾਲੀ ਵਿਖੇ 24 ਤੇ 25 ਅਪਰੈਲ, ਕੁਸ਼ਤੀ ਦੇ ਫਾਈਨਲ ਟਰਾਇਲ ਮੁਹਾਲੀ ਵਿਖੇ 24 ਅਪਰੈਲ, ਮੁੱਕੇਬਾਜ਼ੀ ਦੇ ਫਾਈਨਲ ਟਰਾਇਲ ਮੁਹਾਲੀ ਵਿਖੇ 24 ਅਪਰੈਲ, ਜੂਡੋ ਦੇ ਫਾਈਨਲ ਟਰਾਇਲ ਮੁਹਾਲੀ ਵਿਖੇ 24 ਅਪਰੈਲ, ਟੇਬਲ ਟੈਨਿਸ ਦੇ ਫਾਈਨਲ ਟਰਾਇਲ ਬਰਨਾਲਾ ਵਿਖੇ 26 ਅਪਰੈਲ ਅਤੇ ਫੁੱਟਬਾਲ ਖਿਡਾਰੀਆਂ ਦੇ ਫਾਈਨਲ ਟਰਾਇਲ ਮਾਹਿਲਪੁਰ ਫੁੱਟਬਾਲ ਅਕੈਡਮੀ (ਹੁਸ਼ਿਆਰਪੁਰ) ਵਿਖੇ 26 ਅਪਰੈਲ 2023 ਨੂੰ ਹੋਣਗੇ।

News 29 March,2023
ਮੁੱਖ ਮੰਤਰੀ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਕੋਲ ਪ੍ਰਸਤਾਵਿਤ ਵਾਟਰ ਸੈੱਸ ਦਾ ਮੁੱਦਾ ਉਠਾਇਆ

ਸੁਖਵਿੰਦਰ ਸੁੱਖੂ ਨੇ ਸਪੱਸ਼ਟ ਕੀਤਾ ਕਿ ਵਾਟਰ ਸੈੱਸ ਸਿਰਫ਼ ਹਿਮਾਚਲ ਪ੍ਰਦੇਸ਼ ਵਿੱਚ ਹਾਈਡਰੋ ਪਾਵਰ ਪ੍ਰਾਜੈਕਟਾਂ 'ਤੇ ਹੀ ਲਾਗੂ ਹੋਵੇਗਾ * ਦੋਵੇਂ ਮੁੱਖ ਮੰਤਰੀ ਸ੍ਰੀ ਆਨੰਦਪੁਰ ਸਾਹਿਬ-ਨੈਨਾ ਦੇਵੀ ਜੀ ਅਤੇ ਪਠਾਨਕੋਟ-ਡਲਹੌਜ਼ੀ ਰੋਪਵੇਅ ਸਥਾਪਤ ਕਰਨ ਲਈ ਸਹਿਮਤ ਚੰਡੀਗੜ੍ਹ, 29 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਿਮਾਚਲ ਪ੍ਰਦੇਸ਼ ਵੱਲੋਂ ਹਾਈਡਰੋ ਪਾਵਰ ਪਲਾਂਟਾਂ 'ਤੇ ਪ੍ਰਸਤਾਵਿਤ ਵਾਟਰ ਸੈੱਸ ਲਾਉਣ ਦਾ ਮੁੱਦਾ ਬੁੱਧਵਾਰ ਨੂੰ ਪਹਾੜੀ ਰਾਜ ਦੇ ਆਪਣੇ ਹਮਰੁਤਬਾ ਸੁਖਵਿੰਦਰ ਸੁੱਖੂ ਕੋਲ ਉਠਾਇਆ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਅੱਜ ਸਵੇਰੇ ਭਗਵੰਤ ਮਾਨ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਪਣ-ਬਿਜਲੀ ਪਲਾਂਟਾਂ 'ਤੇ ਪ੍ਰਸਤਾਵਿਤ ਵਾਟਰ ਸੈੱਸ ਲਾਗੂ ਕਰਨ ਬਾਰੇ ਸੂਬੇ ਦੀ ਚਿੰਤਾ ਜ਼ਾਹਰ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਇਸ ਨੂੰ ਲਾਗੂ ਨਹੀਂ ਕੀਤਾ ਜਾਣਾ ਚਾਹੀਦਾ ਕਿਉਂਕਿ ਇਹ ਸੂਬੇ ਦੇ ਹਿੱਤਾਂ ਖ਼ਿਲਾਫ਼ ਹੈ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਵਾਟਰ ਸੈੱਸ ਸਿਰਫ਼ ਉਨ੍ਹਾਂ ਦੇ ਆਪਣੇ ਸੂਬੇ ਦੇ ਪਣ-ਬਿਜਲੀ ਪਲਾਂਟਾਂ 'ਤੇ ਲਗਾਇਆ ਜਾਵੇਗਾ ਅਤੇ ਕਿਹਾ ਕਿ ਇਹ ਪੰਜਾਬ ਵਿੱਚ ਲਾਗੂ ਨਹੀਂ ਹੋਵੇਗਾ। ਮਸਲੇ ਦੇ ਹੱਲ ਲਈ ਦੋਵਾਂ ਮੁੱਖ ਮੰਤਰੀਆਂ ਨੇ ਇਸ ਗੱਲ 'ਤੇ ਸਹਿਮਤੀ ਪ੍ਰਗਟਾਈ ਕਿ ਰਾਜਾਂ ਦੇ ਮੁੱਖ ਸਕੱਤਰ ਅਤੇ ਬਿਜਲੀ ਸਕੱਤਰ ਹਰ ਪੰਦਰਵਾੜੇ ਬਾਅਦ ਮੀਟਿੰਗ ਕਰਨਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਰਾਜਾਂ ਵਿਚਕਾਰ ਕੋਈ ਝਗੜਾ ਨਾ ਹੋਵੇ। ਉਨ੍ਹਾਂ ਕਿਹਾ ਕਿ ਦੋਵਾਂ ਰਾਜਾਂ ਦੇ ਉੱਚ ਅਧਿਕਾਰੀ ਰਾਜਾਂ ਨੂੰ ਦਰਪੇਸ਼ ਮੁੱਦਿਆਂ ਨੂੰ ਆਪਸੀ ਤਾਲਮੇਲ ਨਾਲ ਹੱਲ ਕਰਨਗੇ ਤਾਂ ਜੋ ਉਨ੍ਹਾਂ ਵਿਚਕਾਰ ਕਿਸੇ ਮਸਲੇ ਉਤੇ ਕੋਈ ਮਤਭੇਦ ਨਾ ਰਹੇ। ਦੋਵਾਂ ਮੁੱਖ ਮੰਤਰੀਆਂ ਨੇ ਦੋਵਾਂ ਰਾਜਾਂ ਦੇ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਵੱਖ-ਵੱਖ ਖੇਤਰਾਂ ਵਿੱਚ ਆਪਸੀ ਸਹਿਯੋਗ ਲਈ ਸਹਿਮਤੀ ਪ੍ਰਗਟਾਈ। ਇਕ ਹੋਰ ਮੁੱਦਾ ਚੁੱਕਦਿਆਂ ਮੁੱਖ ਮੰਤਰੀ ਨੇ ਸ੍ਰੀ ਆਨੰਦਪੁਰ ਸਾਹਿਬ ਅਤੇ ਨੈਣਾ ਦੇਵੀ ਜੀ ਵਿਚਕਾਰ ਰੋਪਵੇਅ ਦੀ ਵਕਾਲਤ ਕੀਤੀ ਤਾਂ ਜੋ ਦੋਵਾਂ ਰਾਜਾਂ ਨੂੰ ਆਪਸੀ ਲਾਭ ਹੋ ਸਕੇ। ਉਨ੍ਹਾਂ ਕਿਹਾ ਕਿ ਰੋਪਵੇਅ ਨਾਲ ਇਨ੍ਹਾਂ ਦੋਵਾਂ ਇਤਿਹਾਸਕ ਅਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਲੱਖਾਂ ਸ਼ਰਧਾਲੂਆਂ ਨੂੰ ਸਹੂਲਤ ਮਿਲੇਗੀ। ਦੋਵੇਂ ਮੁੱਖ ਮੰਤਰੀਆਂ ਨੇ ਇਸ ਗੱਲ 'ਤੇ ਸਹਿਮਤੀ ਪ੍ਰਗਟਾਈ ਕਿ ਇਹ ਪ੍ਰਾਜੈਕਟ ਦੋਵਾਂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਯਾਤਰਾ ਨੂੰ ਸੁਖਾਲਾ ਬਣਾਵੇਗਾ, ਜੋ ਇਕ ਦੂਜੇ ਤੋਂ ਕਾਫ਼ੀ ਦੂਰ ਸਥਿਤ ਹਨ ਅਤੇ ਪਹਾੜੀ ਖੇਤਰ ਉਨ੍ਹਾਂ ਦੀਆਂ ਸਮੱਸਿਆਵਾਂ ਵਿੱਚ ਵਾਧਾ ਕਰਦਾ ਹੈ। ਇਸ ਦੌਰਾਨ ਦੋਵਾਂ ਮੁੱਖ ਮੰਤਰੀਆਂ ਨੇ ਸੈਰ ਸਪਾਟੇ ਨੂੰ ਹੁਲਾਰਾ ਦੇਣ ਲਈ ਪਠਾਨਕੋਟ-ਡਲਹੌਜ਼ੀ ਰੋਪਵੇਅ ਪ੍ਰਾਜੈਕਟ ਸਥਾਪਤ ਕਰਨ 'ਤੇ ਵੀ ਸਹਿਮਤੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਸੈਲਾਨੀਆਂ ਦੀ ਸਹੂਲਤ ਦੇ ਨਾਲ-ਨਾਲ ਇਹ ਦੋਵਾਂ ਰਾਜਾਂ ਦੇ ਸਮਾਜਿਕ-ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਵਿੱਚ ਵੀ ਮਦਦ ਕਰੇਗਾ। ਦੋਵਾਂ ਆਗੂਆਂ ਨੇ ਇਸ ਖੇਤਰ ਵਿੱਚ ਸੈਰ-ਸਪਾਟੇ ਦੀ ਵੱਡੀ ਸੰਭਾਵਨਾ 'ਤੇ ਵੀ ਜ਼ੋਰ ਦਿੱਤਾ ਅਤੇ ਕਿਹਾ ਕਿ ਸੈਰ-ਸਪਾਟੇ ਦੀ ਸਹੂਲਤ ਲਈ ਸਾਂਝੇ ਤੌਰ 'ਤੇ ਕੰਮ ਕਰਨਾ ਦੋਵਾਂ ਰਾਜਾਂ ਦੇ ਹਿੱਤ ਵਿੱਚ ਹੈ। ਮੁੱਖ ਮੰਤਰੀ ਨੇ ਬਿਜਲੀ ਖੇਤਰ ਵਿੱਚ ਵੀ ਦੋਵਾਂ ਸੂਬਿਆਂ ਦਰਮਿਆਨ ਆਪਸੀ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਪੀਕ ਸੀਜ਼ਨ ਦੌਰਾਨ ਆਪਣੇ ਕੋਲ ਮੌਜੂਦ ਵਾਧੂ ਬਿਜਲੀ ਪੰਜਾਬ ਨੂੰ ਵੇਚ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਵਿੱਚ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦਾ ਮਸਲਾ ਹੱਲ ਕਰਨ ਵਿੱਚ ਵੱਡੀ ਮਦਦ ਮਿਲੇਗੀ।

News 29 March,2023
ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਪੋਰਟਲ ਖੋਲ੍ਹਿਆ: ਹਰਜੋਤ ਸਿੰਘ ਬੈਂਸ

28 ਤੋਂ 31 ਮਾਰਚ 2023 ਤੱਕ ਕਰ ਸਕਣਗੇ ਅਪਲਾਈ 2019, 2021 ਅਤੇ 2022 ਦੌਰਾਨ ਤਕਨੀਕੀ ਤੌਰ ਤੇ ਲਾਗੂ ਨਾਂ ਹੋਣ ਵਾਲੀਆਂ ਬਦਲੀਆਂ ਨੂੰ ਰੱਦ ਕਰਵਾਉਣ ਦਾ ਵੀ ਦਿੱਤਾ ਮੌਕਾ: ਸਿੱਖਿਆ ਮੰਤਰੀ ਚੰਡੀਗੜ੍ਹ, 29 ਮਾਰਚ- ਸਕੂਲ ਸਿੱਖਿਆ ਵਿਭਾਗ ਨੇ ਅੱਜ ਤੋਂ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਅਪਲਾਈ ਪੋਰਟਲ ਖੋਲ੍ਹ ਦਿੱਤਾ ਹੈ। ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਬਦਲੀ ਕਰਵਾਉਣ ਦੇ ਇੱਛੁਕ ਅਧਿਆਪਕ 28 ਤੋਂ 31 ਮਾਰਚ 2023 ਤੱਕ ਸਿੱਖਿਆ ਵਿਭਾਗ ਦੇ ਈ-ਪੰਜਾਬ ਪੋਰਟਲ ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਸ. ਬੈਂਸ ਨੇ ਦੱਸਿਆ ਕਿ ਇਹ ਬਦਲੀਆਂ 2019 ਦੀ ਟੀਚਰ ਟਰਾਂਸਫਰ ਪਾਲਿਸੀ ਅਤੇ 2020 ਦੀ ਸੋਧੀ ਹੋਈ ਪਾਲਿਸੀ ਅਨੁਸਾਰ ਹੋਣਗੀਆਂ। ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਬਦਲੀਆਂ ਕੇਵਲ ਆਨਲਾਈਨ ਹੀ ਵਿਚਾਰੀਆਂ ਜਾਣਗੀਆਂ ਜਦਕਿ ਆਫਲਾਈਨ ਵਿਧੀ ਰਾਹੀਂ ਪ੍ਰਾਪਤ ਪ੍ਰਤੀ ਬੇਨਤੀਆਂ ਨਹੀਂ ਵਿਚਾਰੀਆ ਜਾਣਗੀਆਂ। ਇਸੇ ਤਰਾਂ ਦਰਖਾਸਤ ਕਰਤਾ ਅਧਿਆਪਕ/ਕੰਪਿਊਟਰ ਫੈਕਲਟੀ/ਨਾਨ ਟੀਚਿੰਗ ਸਟਾਫ ਜਿਨ੍ਹਾਂ ਦੇ ਵੇਰਵੇ ਸਹੀ ਪਾਏ ਜਾਣਗੇ ਉਹਨਾਂ ਤੋਂ ਹੀ ਬਦਲੀ ਲਈ ਸਟੇਸ਼ਨ ਚੁਆਇਸ ਲਈ ਜਾਵੇਗੀ। ਸਿੱਖਿਆ ਮੰਤਰੀ ਸ. ਬੈਂਸ ਨੇ ਇਹ ਵੀ ਦੱਸਿਆ ਕਿ ਸਾਲ 2019, 2021 ਅਤੇ 2022 ਦੌਰਾਨ ਤਕਨੀਕੀ ਤੌਰ ਤੇ ਲਾਗੂ ਨਾਂ ਹੋਣ ਵਾਲੀਆਂ ਬਦਲੀਆਂ ਨੂੰ ਰੱਦ ਕਰਵਾਉਣ ਦਾ ਵੀ ਦਿੱਤਾ ਮੌਕਾ ਦਿੱਤਾ ਗਿਆ ਹੈ।

News 29 March,2023
ਅਮਨ ਅਰੋੜਾ ਵੱਲੋਂ ਸਟੇਟ ਸੀ.ਬੀ.ਜੀ. ਪਾਲਿਸੀ ਤਿਆਰ ਕਰਨ ਵਾਸਤੇ ਵਰਕਿੰਗ ਗਰੁੱਪ ਬਣਾਉਣ ਅਤੇ ਅਪਰੈਲ ਦੇ ਅਖੀਰ ਤੱਕ ਰਿਪੋਰਟ ਜਮ੍ਹਾਂ ਕਰਵਾਉਣ ਦੇ ਨਿਰਦੇਸ਼

ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਵੱਲੋਂ ਪੇਡਾ ਨੂੰ ਵੱਖ ਵੱਖ ਵਿਭਾਗਾਂ ਵਿੱਚ ਲੰਬਿਤ ਪਏ ਸੀ.ਬੀ.ਜੀ. ਪਲਾਂਟਾਂ ਦੇ ਕੇਸਾਂ ਦੀ ਪੈਰਵੀ ਕਰਨ ਦੇ ਆਦੇਸ਼ • ਅਧਿਕਾਰੀਆਂ ਨੂੰ ਫੋਨ ਕਰਕੇ ਸਾਰੇ ਪੈਂਡਿੰਗ ਕੇਸਾਂ ਨੂੰ ਬਿਨਾਂ ਕਿਸੇ ਦੇਰੀ ਦੇ ਨਿਪਟਾਉਣ ਲਈ ਕਿਹਾ • ਵੱਖ ਵੱਖ ਵਿਭਾਗਾਂ ਨਾਲ ਜੁੜੇ ਮਸਲਿਆਂ ਦੇ ਹੱਲ ਲਈ ਕੀਤੀਆਂ ਲੜੀਵਾਰ ਮੀਟਿੰਗਾਂ ਚੰਡੀਗੜ੍ਹ, 29 ਮਾਰਚ: ਸੂਬੇ ਵਿੱਚ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰਾਜੈਕਟ ਸਥਾਪਤ ਕਰਨ ਵਿੱਚ ਹੋਰ ਤੇਜ਼ੀ ਲਿਆਉਣ ਵਾਸਤੇ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਅੱਜ ਸਾਰੀਆਂ ਸਬੰਧਤ ਧਿਰਾਂ ਦਾ ਇਕ ਵਰਕਿੰਗ ਗਰੁੱਪ ਗਠਿਤ ਕਰਨ ਦੇ ਆਦੇਸ਼ ਦਿੱਤੇ। ਇਸ ਗਰੁੱਪ ਵੱਲੋਂ ਅਪਰੈਲ ਮਹੀਨੇ ਦੇ ਅਖੀਰ ਤੱਕ ਰਿਪੋਰਟ ਜਮ੍ਹਾਂ ਕਰਵਾਈ ਜਾਵੇਗੀ। ਇਥੇ ਪੇਡਾ ਭਵਨ ਵਿਖੇ ਸੀ.ਬੀ.ਜੀ. ਡਿਵੈੱਲਪਰਾਂ, ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ, ਗੇਲ, ਆਈ.ਸੀ.ਏ.ਆਰ. ਅਤੇ ਬੈਂਕਾਂ ਦੇ ਨੁਮਾਇੰਦਿਆਂ ਨਾਲ ਲੜੀਵਾਰ ਮੀਟਿੰਗਾਂ ਕੀਤੀਆਂ ਤਾਂ ਜੋ ਸੀ.ਬੀ.ਜੀ. ਪਲਾਂਟਾਂ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਵਿੱਚ ਲਟਕ ਰਹੇ ਮਸਲਿਆਂ ਦਾ ਨਿਬੇੜਾ ਕੀਤਾ ਜਾ ਸਕੇ। ਸੀ.ਬੀ.ਜੀ. ਪ੍ਰਾਜੈਕਟਾਂ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਵਿੱਚ ਵੱਖ-ਵੱਖ ਪੱਧਰ 'ਤੇ ਬਕਾਇਆ ਪਈਆਂ ਮਨਜ਼ੂਰੀਆਂ 'ਤੇ ਚਿੰਤਾ ਜ਼ਾਹਿਰ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲੰਬਿਤ ਪਏ ਕੇਸਾਂ ਦੇ ਜਲਦੀ ਨਿਬੇੜੇ ਲਈ ਸਬੰਧਤ ਵਿਭਾਗਾਂ ਨਾਲ ਸੰਪਰਕ ਕਰਨ ਤਾਂ ਜੋ ਸੀ.ਬੀ.ਜੀ. ਪ੍ਰਾਜੈਕਟਾਂ ਦੀ ਸਥਾਪਨਾ ਲਈ ਮਨਜ਼ੂਰੀਆਂ ਦੇਣ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕੀਤਾ ਜਾ ਸਕੇ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਕੁਝ ਅਧਿਕਾਰੀਆਂ ਨੂੰ ਫੋਨ ਕਰਕੇ ਸਾਰੇ ਲੰਬਿਤ ਕੇਸਾਂ ਨੂੰ ਬਗ਼ੈਰ ਕਿਸੇ ਦੇਰੀ ਤੋਂ ਕਲੀਅਰ ਕਰਨ ਲਈ ਵੀ ਕਿਹਾ। ਸੀ.ਬੀ.ਜੀ. ਦੀ ਖਰੀਦ ਤੇ ਚੁਕਾਈ ਬਾਰੇ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੀ.ਬੀ.ਜੀ. ਅਤੇ ਇਸ ਤੋਂ ਪੈਦਾ ਹੋਈ ਫਰਮੈਂਟਿਡ ਆਰਗੈਨਿਕ ਮੈਨਿਓਰ (ਜੈਵਿਕ ਖਾਦ) ਦੀ ਖਰੀਦ ਤੇ ਚੁਕਾਈ ਲਈ ਇੱਕ ਢੁਕਵੀਂ ਵਿਧੀ ਵਿਕਸਿਤ ਕਰਨ ਵਾਸਤੇ ਸੰਭਾਵਨਾਵਾਂ ਤਲਾਸ਼ੀਆਂ ਜਾਣਗੀਆਂ। ਉਨ੍ਹਾਂ ਨੇ ਨਿਵੇਸ਼ਕਾਂ ਨੂੰ ਭਰੋਸਾ ਦਿੱਤਾ ਕਿ ਉਹ ਸੀ.ਬੀ.ਜੀ. ਦੀ ਖਰੀਦ ਤੇ ਚੁਕਾਈ ਦਾ ਮਾਮਲਾ ਕੇਂਦਰ ਸਰਕਾਰ ਕੋਲ ਵੀ ਉਠਾਉਣਗੇ। ਸ੍ਰੀ ਅਮਨ ਅਰੋੜਾ ਨੇ ਸੀ.ਬੀ.ਜੀ. ਡਿਵੈੱਲਪਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਪ੍ਰਮੁੱਖ ਤੌਰ ’ਤੇ ਖੇਤੀ ਪ੍ਰਧਾਨ ਸੂਬਾ ਹੈ ਅਤੇ ਇੱਥੇ ਝੋਨੇ ਦੀ ਪਰਾਲੀ ਅਤੇ ਖੇਤੀ ਰਹਿੰਦ-ਖੂੰਹਦ ’ਤੇ ਆਧਾਰਤ ਸੀ.ਬੀ.ਜੀ. ਪ੍ਰਾਜੈਕਟ ਲਗਾਉਣ ਦੀਆਂ ਅਥਾਹ ਸੰਭਾਵਨਾਵਾਂ ਹਨ ਕਿਉਂਕਿ ਇੱਥੇ ਹਰ ਸਾਲ 20 ਮਿਲੀਅਨ ਟਨ ਤੋਂ ਵੱਧ ਪਰਾਲੀ ਦਾ ਉਤਪਾਦਨ ਹੋ ਰਿਹਾ ਹੈ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੇਡਾ ਦੁਆਰਾ ਪਹਿਲਾਂ ਹੀ 43 ਸੀ.ਬੀ.ਜੀ. ਪ੍ਰਾਜੈਕਟ ਅਲਾਟ ਕੀਤੇ ਜਾ ਚੁੱਕੇ ਹਨ ਅਤੇ ਇਹ 43 ਪ੍ਰਾਜੈਕਟ ਮੁਕੰਮਲ ਹੋਣ 'ਤੇ ਸਾਲਾਨਾ ਲਗਭਗ 18 ਲੱਖ ਟਨ ਝੋਨੇ ਦੀ ਪਰਾਲੀ ਦੀ ਖਪਤ ਕਰਨਗੇ, ਜਿਸ ਤੋਂ ਰੋਜ਼ਾਨਾ 510.58 ਟਨ ਸੀ.ਬੀ.ਜੀ. ਪੈਦਾ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਪ੍ਰਤੀ ਦਿਨ 33.23 ਟਨ (ਟੀਪੀਡੀ) ਦੀ ਕੁੱਲ ਸਮਰੱਥਾ ਵਾਲਾ ਏਸ਼ੀਆ ਦਾ ਸਭ ਤੋਂ ਵੱਡਾ ਸੀ.ਬੀ.ਜੀ. ਪਲਾਂਟ ਸੰਗਰੂਰ ਜ਼ਿਲ੍ਹੇ ਵਿੱਚ ਪਹਿਲਾਂ ਹੀ ਕਾਰਜਸ਼ੀਲ ਹੋ ਚੁੱਕਾ ਹੈ ਅਤੇ 12 ਟੀ.ਪੀ.ਡੀ. ਸਮਰੱਥਾ ਦਾ ਇੱਕ ਹੋਰ ਸੀ.ਬੀ.ਜੀ. ਪ੍ਰਾਜੈਕਟ ਖੰਨਾ ਵਿਖੇ ਕਾਰਜਸ਼ੀਲ ਹੋ ਚੁੱਕਾ ਹੈ ਜਿਸ ਦਾ ਟਰਾਇਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ 52.25 ਟੀਪੀਡੀ ਦੀ ਕੁੱਲ ਸਮਰੱਥਾ ਵਾਲੇ ਚਾਰ ਹੋਰ ਪ੍ਰਾਜੈਕਟ ਅਗਲੇ 4-5 ਮਹੀਨਿਆਂ ਵਿੱਚ ਕਾਰਜਸ਼ੀਲ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਮੀਟਿੰਗਾਂ ਸੀ.ਬੀ.ਜੀ. ਡਿਵੈੱਲਪਰਾਂ ਨੂੰ ਦਰਪੇਸ਼ ਸਮੱਸਿਆਵਾਂ ‘ਤੇ ਗੌਰ ਕਰਨ ਅਤੇ ਇਨ੍ਹਾਂ ਦੇ ਜਲਦੀ ਤੋਂ ਜਲਦੀ ਹੱਲ ਦੇ ਸਬੰਧ ਵਿੱਚ ਬੁਲਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੀ.ਬੀ.ਜੀ. ਪਲਾਂਟ ਵਿਗਿਆਨਕ ਤਰੀਕੇ ਨਾਲ ਪਰਾਲੀ ਨੂੰ ਸਾੜਨ ਤੋਂ ਰੋਕਣ ਦਾ ਸਭ ਤੋਂ ਵਧੀਆ ਹੱਲ ਹਨ ਅਤੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਨਵਿਆਉਣਯੋਗ ਊਰਜਾ ਉਤਪਾਦਨ ਅਤੇ ਇਸ ਦੀ ਵਰਤੋਂ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ। ਸੀ.ਬੀ.ਜੀ. ਡਿਵੈੱਲਪਰਾਂ ਨੇ ਉਨ੍ਹਾਂ ਦੇ ਮੁੱਦਿਆਂ ਨੂੰ ਸੁਣਨ ਲਈ ਮੀਟਿੰਗਾਂ ਬੁਲਾਉਣ ਅਤੇ ਸਾਰੇ ਸੀ.ਬੀ.ਜੀ. ਪ੍ਰਾਜੈਕਟਾਂ ਦੇ ਸਟੇਟਸ ਬਾਰੇ ਨਿੱਜੀ ਤੌਰ 'ਤੇ ਨਿਗਰਾਨੀ ਰੱਖਣ ਲਈ ਸ੍ਰੀ ਅਮਨ ਅਰੋੜਾ ਦਾ ਧੰਨਵਾਦ ਕੀਤਾ। ਮੀਟਿੰਗਾਂ ਵਿੱਚ ਪੇਡਾ ਦੇ ਚੇਅਰਮੈਨ ਸ. ਐਚ.ਐਸ. ਹੰਸਪਾਲ, ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਸ੍ਰੀ ਨਵਜੋਤ ਸਿੰਘ ਮੰਡੇਰ (ਜਰਗ), ਪੇਡਾ ਦੇ ਡਾਇਰੈਕਟਰ ਸ੍ਰੀ ਐਮ.ਪੀ.ਸਿੰਘ, ਸੀ.ਜੀ.ਐਮ. ਗੇਲ ਸ੍ਰੀ ਪ੍ਰਵੀਰ ਅਗਰਵਾਲ, ਐਸ.ਐਮ. ਮਾਰਕੀਟਿੰਗ ਗੇਲ ਸ੍ਰੀ ਧਰੁਵ ਅਟਲ, ਇੰਡੀਅਨ ਆਇਲ ਕਾਰਪੋਰੇਸ਼ਨ ਦੇ ਸ੍ਰੀ ਕਸ਼ਤਿਜ ਸੰਧਿਆ, ਡੀ.ਜੀ.ਐਮ. ਇੰਡੀਅਨ ਆਇਲ ਸ੍ਰੀ ਜੀ ਜੌਹਲ, ਏ.ਜੀ.ਐਮ. ਐਸਬੀਆਈ ਮੋਹਾਲੀ ਸ੍ਰੀ ਕੇ. ਪੰਤ, ਡੀ.ਜੀ.ਐਮ. ਐਸਬੀਆਈ ਮੋਹਾਲੀ ਅਰੁਣਾ ਠਾਕੁਰ, ਏ.ਜੀ.ਐਮ. ਕੇਨਰਾ ਬੈਂਕ ਸ੍ਰੀ ਸੁਨੀਲ ਖੁਮਾਰੀ ਤੋਂ ਇਲਾਵਾ ਵਰਬੀਓ ਇੰਡੀਆ ਪ੍ਰਾਈਵੇਟ ਲਿਮਟਿਡ, ਐਨਰਨੈਕਸਟ ਪ੍ਰਾਈਵੇਟ ਲਿਮਟਿਡ (ਥਰਮੈਕਸ ਗਰੁੱਪ), ਐਵਰ ਐਨਵਾਇਰੋ ਰਿਸੋਰਸ ਪ੍ਰਾਈਵੇਟ ਲਿਮਟਿਡ, ਆਈ.ਆਰ.ਐਮ. ਐਨਰਜੀ, ਪੀ.ਈ.ਐਸ. ਰੀਨਿਊਬਲਜ਼ ਪ੍ਰਾਈਵੇਟ ਲਿਮਟਿਡ, ਥਿੰਦ ਸੀ.ਬੀ.ਜੀ. ਪ੍ਰਾਈਵੇਟ ਲਿਮਟਿਡ, ਟੋਰੈਂਟ ਗੈਸ, ਥਿੰਕ ਗੈਸ ਅਤੇ ਗੁਜਰਾਤ ਗੈਸ ਦੇ ਨੁਮਾਇੰਦੇ ਹਾਜ਼ਰ ਸਨ।

News 29 March,2023
ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ 'ਟੂਰਿਜ਼ਮ ਇਨ ਮਿਸ਼ਨ ਮੋਡ' ਤਹਿਤ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਰਣਨੀਤੀ ਘੜਨ ਵਾਸਤੇ ਨਵੀਂ ਦਿੱਲੀ ਵਿਖੇ ਆਯੋਜਿਤ ਚਿੰਤਨ ਸ਼ਿਵਿਰ ‘ਚ ਕੀਤੀ ਸ਼ਮੂਲੀਅਤ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਸੈਰ ਸਪਾਟਾ ਉਦਯੋਗ ਦੇ ਵਿਕਾਸ ਲਈ ਉਪਲਬਧ ਮੌਕਿਆਂ ਬਾਰੇ ਪਾਇਆ ਚਾਨਣਾ ਇਸ ਸਮਾਗਮ ਵਿੱਚ ਕਈ ਸੂਬਿਆਂ ਦੇ ਮੰਤਰੀਆਂ, ਉਦਯੋਗਿਕ ਸੰਘਾਂ ਦੇ ਨੁਮਾਇੰਦਿਆਂ ਅਤੇ ਸੈਰ ਸਪਾਟਾ ਉਦਯੋਗ ਦੇ ਆਗੂਆਂ ਨੇ ਕੀਤੀ ਸ਼ਮੂਲੀਅਤ ਚੰਡੀਗੜ੍ਹ, 29 ਮਾਰਚ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ 'ਟੂਰਿਜ਼ਮ ਇਨ ਮਿਸ਼ਨ ਮੋਡ' ਤਹਿਤ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਰਣਨੀਤੀ ਘੜਨ ਵਾਸਤੇ ਨਵੀਂ ਦਿੱਲੀ ਵਿਖੇ ਆਯੋਜਿਤ ਚਿੰਤਨ ਸ਼ਿਵਿਰ ਵਿਚ ਸ਼ਮੂਲੀਅਤ ਕੀਤੀ ਜਿੱਥੇ ਹੋਰਨਾਂ ਸੂਬਿਆਂ ਦੇ ਮੰਤਰੀਆਂ, ਯੂ.ਟੀਜ਼., ਉਦਯੋਗਿਕ ਸੰਘਾਂ ਅਤੇ ਸੈਰ ਸਪਾਟਾ ਉਦਯੋਗਾਂ ਦੇ ਵੱਖ-ਵੱਖ ਆਗੂਆਂ ਅਤੇ ਉਨ੍ਹਾਂ ਦੇ ਪ੍ਰਤੀਨਿਧਾਂ ਨੇ ਇਸ ਸਮਾਗਮ ਵਿਚ ਸ਼ਿਰਕਤ ਕੀਤੀ ਅਤੇ ਵੱਖ-ਵੱਖ ਸੈਸ਼ਨਾਂ ਦੌਰਾਨ ਵਿਸ਼ਵ ਪੱਧਰ 'ਤੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਆਪਣੇ ਵਿਚਾਰ ਸਾਂਝੇ ਕੀਤੇ। 'ਟੂਰਿਜ਼ਮ ਇਨ ਮਿਸ਼ਨ ਮੋਡ' ਨੂੰ ਉਤਸ਼ਾਹਿਤ ਕਰਨ ਲਈ ਵਿਚਾਰ-ਵਟਾਂਦਰੇ ਕਰਨ ਅਤੇ ਰਣਨੀਤੀਆਂ ਘੜਨ ਵਾਸਤੇ ਸੈਰ-ਸਪਾਟਾ ਮੰਤਰਾਲੇ ਵੱਲੋਂ ਨਵੀਂ ਦਿੱਲੀ ਵਿਖੇ 28 ਮਾਰਚ ਅਤੇ 29 ਮਾਰਚ ਨੂੰ ਦੋ ਰੋਜ਼ਾ ਚਿੰਤਨ ਸ਼ਿਵਿਰ ਦਾ ਆਯੋਜਨ ਕੀਤਾ ਗਿਆ ਹੈ। ਸੈਸ਼ਨ ਦੌਰਾਨ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਵਿੱਚ ਸੈਰ ਸਪਾਟਾ ਉਦਯੋਗ ਦੇ ਵਿਕਾਸ ਲਈ ਉਪਲਬਧ ਅਥਾਹ ਮੌਕਿਆਂ ਬਾਰੇ ਚਾਨਣਾ ਪਾਇਆ। ਉਹਨਾਂ ਨੇ ਡਿਜੀਟਾਈਜ਼ੇਸ਼ਨ, ਰਿਮੋਟ ਟੂਰਿਜ਼ਮ, ਬਾਰਡਰ ਟੂਰਿਜ਼ਮ 'ਤੇ ਧਿਆਨ ਕੇਂਦਰਿਤ ਕਰਨ ਅਤੇ ਸੂਬਿਆਂ ਵਿੱਚ ਇੱਕ ਥੀਮ ਆਧਾਰਿਤ ਰੇਲਗੱਡੀ ਚਲਾਉਣ ਦੀ ਲੋੜ 'ਤੇ ਵੀ ਜ਼ੋਰ ਦਿੱਤਾ ਤਾਂ ਜੋ ਸੂਬੇ ਦੀ ਕੁਦਰਤੀ ਅਤੇ ਸੱਭਿਆਚਾਰਕ ਵਿਰਾਸਤ ਦੀ ਸੰਭਾਲ ਨੂੰ ਯਕੀਨੀ ਬਣਾਇਆ ਜਾ ਸਕੇ। ਮੰਤਰੀ ਨੇ ਅੱਗੇ ਦੱਸਿਆ ਕਿ ਇਸ ਸਮਾਗਮ ਦਾ ਉਦੇਸ਼ ਦੁਨੀਆ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਭਾਰਤ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਵਾਸਤੇ ਇੱਕ ਸਹਿਯੋਗੀ ਪਹੁੰਚ ਵਿਕਸਿਤ ਕਰਨਾ ਹੈ। ਵਿਚਾਰ-ਵਟਾਂਦਰੇ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ, ਸੈਰ-ਸਪਾਟਾ ਮਾਰਕੀਟਿੰਗ ਅਤੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਵਿੱਚ ਡਿਜੀਟਲ ਤਕਨੀਕਾਂ ਦੀ ਵਰਤੋਂ ਵਰਗੇ ਵਿਸ਼ੇ ਸ਼ਾਮਲ ਹਨ। ਉਦਘਾਟਨੀ ਸੈਸ਼ਨ ਵਿੱਚ, ਸੈਰ-ਸਪਾਟਾ ਮੰਤਰਾਲੇ ਦੇ ਸਕੱਤਰ ਅਰਵਿੰਦ ਸਿੰਘ ਨੇ ਸ਼ਮੂਲੀਅਤ ਕਰਨ ਵਾਲਿਆਂ ਦਾ ਸਵਾਗਤ ਕੀਤਾ ਅਤੇ ਸੈਰ-ਸਪਾਟਾ ਮੰਤਰਾਲੇ ਦੀਆਂ ਮੁੱਖ ਤਰਜੀਹਾਂ ਬਾਰੇ ਸੰਖੇਪ ਜਾਣਕਾਰੀ ਦਿੱਤੀ। ਸਾਰੇ ਭਾਗੀਦਾਰਾਂ ਨੂੰ ਵੱਖ-ਵੱਖ ਸੈਸ਼ਨਾਂ ਦੌਰਾਨ ਆਪਣੇ ਵਿਚਾਰ, ਸੁਝਾਅ ਅਤੇ ਅਨੁਭਵ ਸਾਂਝੇ ਕਰਨ ਲਈ ਉਤਸ਼ਾਹਿਤ ਕੀਤਾ ਗਿਆ।

News 29 March,2023
ਮੁੱਖ ਮੰਤਰੀ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਉਨ੍ਹਾਂ ਦੇ ਘਰਾਂ ਵਿੱਚ ਹੱਲ ਕਰਨ ਲਈ ਪੁਲਿਸ ਦੇ ਵਿਗਿਆਨਕ ਲੀਹਾਂ ਉਤੇ ਆਧੁਨਿਕੀਕਰਨ ਦੀ ਲੋੜ ਉਤੇ ਜ਼ੋਰ

ਪੁਲਿਸ ਦੀ ਕਾਰਜਪ੍ਰਣਾਲੀ ਵਿੱਚ ਵਿਆਪਕ ਸੁਧਾਰ ਸਮੇਂ ਦੀ ਲੋੜ ਬੱਚਿਆਂ ਤੇ ਔਰਤਾਂ ਦੀ ਗੁੰਮਸ਼ੁਦਗੀ ਤੇ ਸ਼ੋਸ਼ਣ ਦੀ ਰਿਪੋਰਟ ਕਰਨ ਲਈ ਚੈਟ ਬੋਟ ਨੰਬਰ 95177-95178 ਜਾਰੀ ਇਸ ਕਦਮ ਨੂੰ ‘ਨਵੇਂ ਯੁੱਗ ਦੀ ਸ਼ੁਰੂਆਤ’ ਦੱਸਿਆ ਐਸ.ਏ.ਐਸ. ਨਗਰ (ਮੋਹਾਲੀ), 28 ਮਾਰਚ ਪੁਲਿਸ ਬਲ ਦੇ ਵਿਗਿਆਨਕ ਲੀਹਾਂ ਉਤੇ ਆਧੁਨਿਕੀਕਰਨ ਉਪਰ ਜ਼ੋਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਆਖਿਆ ਕਿ ਲੋਕਾਂ ਨੂੰ ਸਮੱਸਿਆਵਾਂ ਦਾ ਆਨਲਾਈਨ ਮਾਧਿਅਮ ਰਾਹੀਂ ਉਨ੍ਹਾਂ ਦੇ ਘਰਾਂ ਵਿੱਚ ਹੱਲ ਕਰਨ ਦੀ ਸਹੂਲਤ ਦੇਣੀ ਸਮੇਂ ਦੀ ਲੋੜ ਹੈ। ਇੱਥੇ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈ.ਐਸ.ਬੀ.) ਵਿੱਚ ਔਰਤਾਂ ਤੇ ਬੱਚਿਆਂ ਦੀ ਗੁੰਮਸ਼ੁਦਗੀ ਤੇ ਸ਼ੋਸ਼ਣ ਦੀ ਰਿਪੋਰਟ ਕਰਨ ਲਈ ਚੈਟ ਬੋਟ (95177-95178) ਲਾਂਚ ਕਰਦਿਆਂ ਅਤੇ ਔਰਤਾਂ ਤੇ ਬੱਚਿਆਂ ਦੇ ਅਧਿਕਾਰਾਂ ਬਾਰੇ ਵਰਕਰਸ਼ਾਪ ਦਾ ਉਦਘਾਟਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਸੇਵਾ ਵਿੱਚ ਅਣਗਿਣਤ ਬਲੀਦਾਨ ਦੇਣ ਦੀ ਪੰਜਾਬ ਪੁਲਿਸ ਦੀ ਸ਼ਾਨਾਮੱਤੀ ਵਿਰਾਸਤ ਰਹੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ-ਵਿਵਸਥਾ ਬਣਾਈ ਰੱਖਣ ਦਾ ਆਪਣਾ ਮੁੱਖ ਫ਼ਰਜ਼ ਨਿਭਾਉਂਦਿਆਂ ਪੰਜਾਬ ਪੁਲਿਸ ਨੇ ਹਮੇਸ਼ਾ ਦੇਸ਼ ਤੇ ਇਸ ਦੇ ਲੋਕਾਂ ਦੇ ਹਿੱਤਾਂ ਦੀ ਰੱਖਿਆ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਬਦਲ ਰਹੇ ਹਾਲਾਤ ਵਿੱਚ ਪੁਲਿਸ ਬਲ ਲਈ ਚੁਣੌਤੀਆਂ ਕਈ ਗੁਣਾ ਵਧੀਆਂ ਹਨ, ਜਿਸ ਲਈ ਕਾਰਜਪ੍ਰਣਾਲੀ ਵਿੱਚ ਵਿਆਪਕ ਸੁਧਾਰ ਸਮੇਂ ਦੀ ਜ਼ਰੂਰਤ ਬਣ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕਾਨੂੰਨ-ਵਿਵਸਥਾ ਉਤੇ ਸਖ਼ਤੀ ਨਾਲ ਨਿਗ੍ਹਾ ਰੱਖਣ ਤੋਂ ਇਲਾਵਾ ਪੁਲਿਸ ਬਲ ਨੂੰ ਕਮਿਊਨਿਟੀ ਪੁਲਿਸਿੰਗ ਉਤੇ ਵੀ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਕਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਕੀਤੀਆਂ ਗਈਆਂ ਹਨ ਅਤੇ ਲੋਕਾਂ ਨੂੰ ਸਹੂਲਤ ਦੇਣ ਲਈ ਅਜਿਹੀਆਂ ਹੋਰ ਪਹਿਲਕਦਮੀਆਂ ਕਰਨ ਦੀ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਅੱਜ ਵਿਗਿਆਨ ਤੇ ਤਕਨਾਲੋਜੀ ਦਾ ਯੁੱਗ ਹੈ। ਇਸ ਲਈ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਬੇੜਾ ਆਨਲਾਈਨ ਸਹੂਲਤਾਂ ਰਾਹੀਂ ਉਨ੍ਹਾਂ ਦੇ ਘਰਾਂ ਵਿੱਚ ਹੀ ਕਰਨ ਉਤੇ ਵੱਡਾ ਧਿਆਨ ਦੇਣ ਦੀ ਜ਼ਰੂਰਤ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚੀ ਨਿਆਂ ਪ੍ਰਣਾਲੀ ਵਿੱਚ ਸਿਰੇ ਤੋਂ ਸੁਧਾਰ ਕਰਨ ਦੀ ਲੋੜ ਹੈ ਅਤੇ ਪੁਲਿਸ ਇਸ ਪ੍ਰਣਾਲੀ ਦਾ ਧੁਰਾ ਹੈ, ਜਿਸ ਵਿੱਚ ਫੌਰੀ ਸੁਧਾਰਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਾਡੇ ਪੁਲਿਸ ਸੁਧਾਰਾਂ ਦਾ ਮੰਤਵ ਨੈਤਿਕ ਕਦਰਾਂ-ਕੀਮਤਾਂ, ਸੱਭਿਆਚਾਰ, ਪੁਲਿਸ ਸੰਗਠਨ ਦੀਆਂ ਨੀਤੀਆਂ ਤੇ ਸਦਾਚਾਰ ਵਿੱਚ ਬਦਲਾਅ ਹੋਵੇਗਾ ਤਾਂ ਕਿ ਪੁਲਿਸ ਜਮਹੂਰੀ ਕਦਰਾਂ-ਕੀਮਤਾਂ, ਮਨੁੱਖੀ ਅਧਿਕਾਰਾਂ ਤੇ ਕਾਨੂੰਨ ਮੁਤਾਬਕ ਆਪਣੇ ਫ਼ਰਜ਼ ਨਿਭਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਦਾ ਇਕ ਮੰਤਵ ਸੁਰੱਖਿਆ ਖੇਤਰ ਦੇ ਹੋਰ ਭਾਗਾਂ ਨਾਲ ਸਿੱਝਣ ਦੇ ਪੁਲਿਸ ਨੂੰ ਯੋਗ ਬਣਾਉਣਾ ਹੈ, ਜਿਨ੍ਹਾਂ ਵਿੱਚ ਮੈਨੇਜਮੈਂਟ ਅਤੇ ਨਿਗਰਾਨੀ ਦੀਆਂ ਜ਼ਿੰਮੇਵਾਰੀਆਂ ਸ਼ਾਮਲ ਹਨ। ਸੰਗਰੂਰ ਸੰਸਦੀ ਹਲਕੇ ਦੀ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਜ਼ਿਲ੍ਹੇ ਦੇ ਹਰੇਕ ਕੋਨੇ ਉਤੇ ਨਜ਼ਰ ਰੱਖਣ ਲਈ ਉਥੇ ਆਧੁਨਿਕ ਸੀ.ਸੀ.ਟੀ.ਵੀ. ਕੈਮਰੇ ਲਗਾਉਣੇ ਸ਼ੁਰੂ ਕੀਤੇ ਹਨ। ਉਨ੍ਹਾਂ ਐਲਾਨ ਕੀਤਾ ਕਿ ਇਸ ਨੂੰ ਹੁਣ ਸੂਬੇ ਭਰ ਵਿੱਚ ਲਾਗੂ ਕੀਤਾ ਜਾਵੇਗਾ ਤਾਂ ਕਿ ਪੁਲਿਸ ਉਤੇ ਕੰਮ ਦਾ ਬੋਝ ਘਟਾਉਣ ਦੇ ਨਾਲ-ਨਾਲ ਕਾਨੂੰਨ-ਵਿਵਸਥਾ ਦੀ ਸਥਿਤੀ ਉਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਨਜ਼ਰ ਰੱਖੀ ਜਾ ਸਕੇ। ਭਗਵੰਤ ਮਾਨ ਨੇ ਸੀ.ਸੀ.ਟੀ.ਵੀ. ਕੈਮਰਿਆਂ ਨੂੰ ਪੁਲਿਸ ਦੀ ਤੀਜੀ ਅੱਖ ਦੱਸਿਆ ਅਤੇ ਕਿਹਾ ਕਿ ਇਨ੍ਹਾਂ ਨਾਲ ਕਿਸੇ ਵੀ ਅਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਫੌਰੀ ਕਾਰਵਾਈ ਯਕੀਨੀ ਬਣੇਗੀ। ਮੁੱਖ ਮੰਤਰੀ ਨੇ ਵਿਭਾਗ ਦੇ ਆਧੁਨਿਕੀਕਰਨ ਲਈ ਪੁਲਿਸ ਬਲ ਵੱਲੋਂ ਕੀਤੀਆਂ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਉਮੀਦ ਜਤਾਈ ਕਿ ਮਨੁੱਖੀ ਤਸਕਰੀ ਪੁਲਿਸ ਲਈ ਹੀ ਨਹੀਂ, ਸਗੋਂ ਸਮੁੱਚੇ ਸਮਾਜ ਲਈ ਗੰਭੀਰ ਖ਼ਤਰਾ ਬਣ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਖ਼ਤਰੇ ਨਾਲ ਸਖ਼ਤੀ ਨਾਲ ਸਿੱਝਣ ਦੀ ਲੋੜ ਹੈ, ਜਿਸ ਲਈ ਪੁਲਿਸ ਵੱਲੋਂ ਲੀਕ ਤੋਂ ਹਟ ਕੇ ਕੀਤੀ ਚੈਟ ਬੋਟ ਨਾਂ ਦੀ ਪਹਿਲਕਦਮੀ ਇਕ ਸਵਾਗਤਯੋਗ ਕਦਮ ਹੈ। ਪੁਲਿਸ ਤੋਂ ਕੰਮ ਦਾ ਬੋਝ ਘਟਾਉਣ ਲਈ ਪਿੰਡਾਂ ਜਾਂ ਘਰਾਂ ਦੇ ਪੱਧਰ ਉਤੇ ਸੁਲ੍ਹਾ-ਮਸ਼ਵਰਾ ਕਰਨ ਦੀ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੀ ਲੋੜ ਦੀ ਨਿਸ਼ਾਨਦੇਹੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਜਿੱਥੇ ਸੂਬੇ ਵਿੱਚ ਸਮਾਜਿਕ ਤਾਣਾ-ਬਾਣਾ ਮਜ਼ਬੂਤ ਹੋਵੇਗਾ, ਉੱਥੇ ਲੋਕਾਂ ਵਿਚਾਲੇ ਆਪਸੀ ਪਿਆਰ ਵੀ ਵਧੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਸਮਾਜਿਕ ਬਦਨਾਮੀ ਦੇ ਵੱਖ-ਵੱਖ ਕਾਰਨਾਂ ਨੂੰ ਖ਼ਤਮ ਕਰਨ ਵਿੱਚ ਮਦਦ ਮਿਲੇਗੀ ਅਤੇ ਸਾਰਿਆਂ ਲਈ ਬਰਾਬਰ ਮੌਕਿਆਂ ਵਾਲਾ ਸਮਾਜ ਸਥਾਪਤ ਕਰਨ ਦਾ ਰਾਹ ਪੱਧਰਾ ਹੋਵੇਗਾ। ਚੈਟ ਬੋਟ ਨੂੰ ਪੁਲਿਸ ਪ੍ਰਣਾਲੀ ਵਿੱਚ ਸੁਧਾਰ ਲਈ ਨਿਵੇਕਲੀ ਪਹਿਲਕਦਮੀ ਦੱਸਦਿਆਂ ਉਨ੍ਹਾਂ ਕਿਹਾ ਕਿ ਭਾਰਤ ਵਰਗੇ ਵਿਕਾਸਸ਼ੀਲ ਮੁਲਕ ਨੂੰ ਲੋਕਾਂ ਦੀਆਂ ਸਮੱਸਿਆਵਾਂ ਦਾ ਤੇਜ਼ੀ ਨਾਲ ਹੱਲ ਕਰਨ ਲਈ ਵਟਸਐਪ ਚੈਟ ਬੋਟ ਤੇ ਹੋਰ ਆਨਲਾਈਨ ਤਰੀਕਿਆਂ ਦੀ ਲੋੜ ਹੈ। ਔਰਤਾਂ ਨੂੰ ਹਰੇਕ ਖ਼ੇਤਰ ਵਿੱਚ ਅੱਗੇ ਆਉਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਸੂਬਾ ਸਰਕਾਰ ਨੇ ਲਾਮਿਸਾਲ ਕਦਮ ਚੁੱਕਦਿਆਂ ਸੱਤ ਔਰਤਾਂ ਨੂੰ ਡਿਪਟੀ ਕਮਿਸ਼ਨਰ ਅਤੇ ਪੰਜ ਨੂੰ ਐਸ.ਐਸ.ਪੀ. ਨਿਯੁਕਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਇਹ ਅਫ਼ਸਰ ਸੂਬੇ ਤੇ ਇਸ ਦੇ ਲੋਕਾਂ ਦੀ ਮਿਸਾਲੀ ਸੇਵਾ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਅਫ਼ਸਰ ਹੋਰ ਔਰਤਾਂ ਨੂੰ ਅੱਗੇ ਆਉਣ ਅਤੇ ਆਪਣੇ ਪਰਿਵਾਰਾਂ ਲਈ ਕਮਾਊ ਬਣਨ ਲਈ ਪ੍ਰੇਰਿਤ ਕਰ ਰਹੇ ਹਨ, ਜਿਸ ਨਾਲ ਦਾਜ ਤੇ ਭਰੂਣ ਹੱਤਿਆ ਵਰਗੀਆਂ ਸਮਾਜਿਕ ਕੁਰੀਤੀਆਂ ਆਪਣੇ-ਆਪ ਹੱਲ ਹੋ ਜਾਣਗੀਆਂ ਅਤੇ ਔਰਤਾਂ ਦੇ ਸ਼ਕਤੀਕਰਨ ਦਾ ਰਾਹ ਪੱਧਰਾ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਔਰਤਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰਨ ਲਈ ਸੂਬਾ ਸਰਕਾਰ ਨੇ ਪਹਿਲਾਂ ਹੀ ਪੰਜਾਬ ਵਿੱਚ 10 ਮਹਿਲਾ ਪੁਲਿਸ ਥਾਣੇ ਸਥਾਪਤ ਕੀਤੇ ਹਨ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਇਨਸਾਫ਼ ਯਕੀਨੀ ਬਣਾਉਣ ਲਈ ਇਹ ਥਾਣੇ ਵਧੀਆ ਤਰੀਕੇ ਨਾਲ ਕੰਮ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਭਰ ਵਿੱਚ ਅਜਿਹੇ ਹੋਰ ਥਾਣੇ ਸਥਾਪਤ ਕਰਨ ਉਤੇ ਵਿਚਾਰ ਕਰ ਰਹੀ ਹੈ। ਆਪਣੀ ਲਿਖੀ ਕਵਿਤਾ ‘ਨਾ ਤਾਂ ਮੈਨੂੰ ਜੰਮਣ ਤੋਂ ਪਹਿਲਾਂ ਹੀ ਮਾਰਿਆ ਗਿਆ, ਨਾ ਹੀ ਮੇਰੇ ਜੰਮਣ ਦਾ ਦੁੱਖ ਹੀ ਸਹਾਰਿਆ ਗਿਆ’ ਸੁਣਾਉਂਦਿਆਂ ਮੁੱਖ ਮੰਤਰੀ ਨੇ ਹਰੇਕ ਖ਼ੇਤਰ ਵਿੱਚ ਔਰਤਾਂ ਲਈ ਬਰਾਬਰ ਮੌਕਿਆਂ ਦੀ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਲੜਕੀਆਂ ਨੇ ਹਰੇਕ ਖ਼ੇਤਰ ਵਿੱਚ ਲੜਕਿਆਂ ਨੂੰ ਪਛਾੜਿਆ ਹੈ ਅਤੇ ਜੇ ਲੜਕੀਆਂ ਨੂੰ ਮੌਕਾ ਮਿਲੇ ਤਾਂ ਉਹ ਹਰੇਕ ਖ਼ੇਤਰ ਵਿੱਚ ਸਫ਼ਲਤਾ ਦੇ ਝੰਡੇ ਗੱਡ ਸਕਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਨੌਜਵਾਨ ਸਮਾਜ ਦੀ ਬੁਨਿਆਦ ਹਨ ਅਤੇ ਉਨ੍ਹਾਂ ਨੂੰ ਵਿਸ਼ਵ ਪੱਧਰੀ ਸਿੱਖਿਆ ਦੇ ਮੌਕੇ ਮੁਹੱਈਆ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਤਾਂ ਕਿ ਉਹ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਦਾ ਅਨਿੱਖੜ ਅੰਗ ਬਣਨ। ਇਸ ਤੋਂ ਪਹਿਲਾਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਵਿਭਾਗ ਬੱਚਿਆਂ ਨੂੰ ਹੀ ਨਹੀਂ, ਸਗੋਂ ਬਚਪਨ ਨੂੰ ਵੀ ਬਚਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਔਰਤਾਂ ਤੇ ਬੱਚਿਆਂ ਦੀ ਭਲਾਈ ਲਈ ਵੱਖ-ਵੱਖ ਪ੍ਰੋਗਰਾਮ ਉਲੀਕੇ ਗਏ ਹਨ ਅਤੇ ‘ਵਿੱਦਿਆ ਪ੍ਰਕਾਸ਼, ਸਕੂਲ ਵਾਪਸੀ ਦਾ ਆਗਾਜ਼’ ਇਨ੍ਹਾਂ ਵਿੱਚੋਂ ਇਕ ਹੈ, ਜਿਹੜਾ ਹੌਲੀ-ਹੌਲੀ ਸਫ਼ਲਤਾ ਦਾ ਪ੍ਰਤੀਕ ਬਣ ਰਿਹਾ ਹੈ। ਇਸ ਮੌਕੇ ਡੀ.ਜੀ.ਪੀ. ਗੌਰਵ ਯਾਦਵ ਨੇ ਪੁਲਿਸ ਦੀ ਕਾਰਜਪ੍ਰਣਾਲੀ ਬਾਰੇ ਸੰਖੇਪ ਵਿੱਚ ਚਾਨਣਾ ਪਾਇਆ ਅਤੇ ਭਰੋਸਾ ਦਿਵਾਇਆ ਕਿ ਪੁਲਿਸ ਜਵਾਨਾਂ ਲਈ ਅਨੁਕੂਲ ਮਾਹੌਲ ਸਿਰਜਿਆ ਜਾਵੇਗਾ। ਏ.ਡੀ.ਜੀ.ਪੀ. ਗੁਰਪ੍ਰੀਤ ਕੌਰ ਦਿਓ ਨੇ ਸਮਾਗਮ ਵਿੱਚ ਪੁੱਜੀਆਂ ਸਾਰੀਆਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਨਿੱਘਾ ਸਵਾਗਤ ਕੀਤਾ।

News 28 March,2023
ਮੁੱਖ ਮੰਤਰੀ ਵੱਲੋਂ ਕੁਦਰਤ ਦੀ ਮਾਰ ਝੱਲ ਰਹੇ ਕਿਸਾਨਾਂ ਨੂੰ ਹੌਸਲਾ ਰੱਖਣ ਦੀ ਅਪੀਲ

ਮੁਸ਼ਕਲ ਦੀ ਇਸ ਘੜੀ ਵਿੱਚ ਸਰਕਾਰ ਕਿਸਾਨਾਂ ਦੇ ਨਾਲ, ਇਕ-ਇਕ ਪੈਸੇ ਦੀ ਕੀਤੀ ਜਾਵੇਗੀ ਭਰਪਾਈ ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਵਿਸ਼ੇਸ਼ ਗਿਰਦਾਵਰੀ ਅਤੇ ਕਿਸਾਨਾਂ ਨੂੰ ਮੁਆਵਜ਼ੇ ਦੀ ਵੰਡ ਦੇ ਕੰਮ ਨੂੰ ਨਤੀਜਾਮੁਖੀ ਅਤੇ ਸਮਾਂਬੱਧ ਢੰਗ ਨਾਲ ਪੂਰਾ ਕਰਨ ਦੇ ਨਿਰਦੇਸ਼ ਚੰਡੀਗੜ੍ਹ, 28 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਧਿਕਾਰੀਆਂ ਨੂੰ ਮੀਂਹ ਅਤੇ ਗੜ੍ਹੇਮਾਰੀ ਨਾਲ ਖ਼ਰਾਬ ਹੋਈ ਫ਼ਸਲ ਦੀ ਵਿਸ਼ੇਸ਼ ਗਿਰਦਾਵਰੀ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ੇ ਦੀ ਵੰਡ ਦੇ ਕੰਮ ਨੂੰ ਸਮਾਂਬੱਧ ਢੰਗ ਨਾਲ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੀਂਹ ਅਤੇ ਗੜ੍ਹੇਮਾਰੀ ਤੋਂ ਬਾਅਦ ਸਥਿਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਗਿਰਦਾਵਰੀ ਨਿਰਧਾਰਤ ਸਮੇਂ ਵਿੱਚ ਮੁਕੰਮਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਫ਼ਸਲ ਨੂੰ ਹਰ ਤਰ੍ਹਾਂ ਦੇ ਨੁਕਸਾਨ ਦਾ ਪਤਾ ਲਾਇਆ ਜਾਵੇ ਤਾਂ ਜੋ ਪੀੜਤ ਧਿਰਾਂ ਨੂੰ ਮੁਆਵਜ਼ਾ ਦਿੱਤਾ ਜਾ ਸਕੇ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਕਿਸਾਨਾਂ ਨੂੰ ਹੀ ਮੁਆਵਜ਼ਾ ਮਿਲੇ, ਜਿਨ੍ਹਾਂ ਦੀ ਫ਼ਸਲ ਪ੍ਰਭਾਵਿਤ ਹੋਈ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਸੰਕਟ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਨੇ ਕਿਹਾ ਕਿ ਮੁਆਵਜ਼ੇ ਦੀ ਵੰਡ ਤੋਂ ਪਹਿਲਾਂ ਜਨਤਕ ਅਨਾਊਂਸਮੈਂਟਾਂ ਕੀਤੀਆਂ ਜਾਣ ਤਾਂ ਜੋ ਸਾਰੇ ਲੋਕਾਂ ਨੂੰ ਇਸ ਬਾਰੇ ਪਤਾ ਲੱਗ ਸਕੇ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਜੇ ਨੁਕਸਾਨ 75 ਫੀਸਦੀ ਤੋਂ ਵੱਧ ਹੁੰਦਾ ਹੈ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ 15,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਵੇਗੀ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਨੁਕਸਾਨ 33 ਤੋਂ 75 ਫ਼ੀਸਦੀ ਤੱਕ ਹੁੰਦਾ ਹੈ ਤਾਂ ਕਿਸਾਨਾਂ ਨੂੰ 6750 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਨਾਲ ਹੀ ਮਜ਼ਦੂਰਾਂ ਨੂੰ 10 ਫ਼ੀਸਦੀ ਮੁਆਵਜ਼ਾ ਦਿੱਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਕੋਈ ਵਿੱਤੀ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਇਹ ਵੀ ਕਿਹਾ ਕਿ ਜਿਨ੍ਹਾਂ ਦੇ ਮਕਾਨ ਪੂਰੀ ਤਰ੍ਹਾਂ ਨੁਕਸਾਨੇ ਗਏ ਹਨ, ਉਨ੍ਹਾਂ ਨੂੰ 95100 ਰੁਪਏ ਜਦਕਿ ਜਿਨ੍ਹਾਂ ਦੇ ਘਰਾਂ ਦਾ ਮਾਮੂਲੀ ਨੁਕਸਾਨ ਹੋਇਆ ਹੈ, ਨੂੰ 5200 ਰੁਪਏ ਮੁਆਵਜ਼ਾ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਨੂੰ ਰਾਹਤ ਦੇਣ ਲਈ ਇਸ ਕੰਮ ਨੂੰ ਜਲਦ ਤੋਂ ਜਲਦ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸੀਨੀਅਰ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਿੱਜੀ ਤੌਰ 'ਤੇ ਇਸ ਕੰਮ ਦੀ ਪ੍ਰਗਤੀ ਦੀ ਨਿਗਰਾਨੀ ਕਰਨ ਅਤੇ ਉਨ੍ਹਾਂ ਨੂੰ ਰੋਜ਼ਾਨਾ ਰਿਪੋਰਟ ਸੌਂਪਣ। ਭਗਵੰਤ ਮਾਨ ਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ।

News 28 March,2023
ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਹਲਕਾ ਘਨੌਰ ਅਤੇ ਰਾਜਪੁਰਾ ਦਾ ਦੌਰਾ

ਬੇਮੌਸਮੇ ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਦਾ ਮੁਆਇਨਾ ਚੰਡੀਗੜ੍ਹ, 28 ਮਾਰਚ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਭਾਰੀ ਮੀਂਹ ਅਤੇ ਝੱਖੜ ਕਾਰਨ ਨੁਕਸਾਨੀਆਂ ਗਈਆਂ ਫ਼ਸਲਾਂ ਦਾ ਮੁਆਇਨਾਂ ਕਰਨ ਲਈ ਅੱਜ ਪਟਿਆਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਰਾਜਪੁਰਾ ਅਤੇ ਘਨੌਰ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਧਾਲੀਵਾਲ ਨੇ ਮਿਰਜਾਪੁਰ, ਭੱਪਲ, ਖੇੜੀਂ ਗੰਡਿਆਂ, ਧਰੇੜੀ ਜੱਟਾਂ, ਨੰਦਗੜ੍ਹ, ਬਾਸਮਾਂ ਅਤੇ ਖੇੜੀ ਪਿੰਡਾਂ ਦੇ ਦੌਰੇ ਦੌਰਾਨ ਅਧਿਕਾਰੀਆਂ ਨੂੰ ਗਿਰਦਾਵਰੀ ਰਿਪੋਰਟ ਤੁਰੰਤ ਤਿਆਰ ਕਰਕੇ ਭੇਜਣ ਦੇ ਹੁਕਮ ਦਿੱਤੇ ਤਾਂ ਜੋ ਸਮੇਂ ਸਿਰ ਮੁਆਵਜਾ ਰਾਸ਼ੀ ਜਾਰੀ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਕਿਸਾਨਾਂ ਨਾਲ ਖੜ੍ਹੀ ਹੈ ਅਤੇ ਕਿਸਾਨਾਂ ਨੂੰ ਬੇਮੌਸਮੀ ਬਾਰਿਸ਼ ਕਾਰਨ ਹੋਏ ਨੁਕਸਾਨ ਦੀ ਭਰਪਾਈ ਬਹੁਤ ਜਲਦ ਕਰ ਦਿੱਤੀ ਜਾਵੇਗੀ। ਇਸ ਮੌਕੇ ਰਾਜਪੁਰਾ ਤੋਂ ਵਿਧਾਇਕ ਨੀਨਾ ਮਿੱਤਲ, ਸਥਾਨਕ ਐਸਡੀਐਮ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗੀ ਦੇ ਅਧਿਕਾਰੀ ਹਾਜ਼ਰ ਸਨ l

News 28 March,2023
ਅਮਨ ਅਰੋੜਾ ਨੇ ਰੋਜ਼ਗਾਰ ਉਤਪਤੀ ਮੰਤਰੀ ਵਜੋਂ ਅਹੁਦਾ ਸੰਭਾਲਿਆ; ਅਧਿਕਾਰੀਆਂ ਨੂੰ ਉਦਯੋਗ ਦੀਆਂ ਲੋੜਾਂ ਤੇ ਹੁਨਰਮੰਦ ਕਾਮਿਆਂ ਵਿਚਲੇ ਪਾੜੇ ਨੂੰ ਪੂਰਨ ਦੇ ਨਿਰਦੇਸ਼

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਰੋਜ਼ਗਾਰ ਦੇ ਵੱਧ ਮੌਕਿਆਂ ਵਾਲੇ ਖੇਤਰਾਂ ਵਿੱਚ ਨੌਜਵਾਨਾਂ ਨੂੰ ਸਿਖਲਾਈ ਦੇਣ ਲਈ ਵਿਆਪਕ ਯੋਜਨਾ ਤਿਆਰ ਕਰਨ ਵਾਸਤੇ ਵੀ ਕਿਹਾ ਚੰਡੀਗੜ੍ਹ, 28 ਮਾਰਚ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨੌਜਵਾਨਾਂ ਨੂੰ ਨੌਕਰੀਆਂ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਪੂਰਾ ਕਰਨ ਲਈ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਉਦਯੋਗਾਂ ਦੀਆਂ ਲੋੜਾਂ ਅਤੇ ਆਧੁਨਿਕ ਸਮੇਂ ਦੇ ਬਦਲਦੇ ਰੁਝਾਨਾਂ ਅਨੁਸਾਰ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਹੋਰ ਸਰਗਰਮੀ ਨਾਲ ਕੰਮ ਕਰਨ। ਉਹ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਵਜੋਂ ਚਾਰਜ ਸੰਭਾਲਣ ਉਪਰੰਤ ਇਥੇ ਇੱਕ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਸ੍ਰੀ ਅਮਨ ਅਰੋੜਾ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਉਦਯੋਗਾਂ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਕਾਮੇ ਆਸਾਨੀ ਨਾਲ ਉਪਲਬਧ ਹੋਣੇ ਚਾਹੀਦੇ ਹਨ ਤਾਂ ਜੋ ਉਦਯੋਗਾਂ ਦੀਆਂ ਲੋੜਾਂ ਅਤੇ ਹੁਨਰਮੰਦ ਕਾਮਿਆਂ ਵਿਚਲੇ ਪਾੜੇ ਨੂੰ ਪੂਰਿਆ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਨੌਜਵਾਨਾਂ ਨੂੰ ਉਨ੍ਹਾਂ ਖੇਤਰਾਂ ਵਿੱਚ ਸਿਖਲਾਈ ਦੇਣ ਲਈ ਇੱਕ ਵਿਆਪਕ ਯੋਜਨਾ ਤਿਆਰ ਕਰਨ, ਜਿਨ੍ਹਾਂ ਵਿੱਚ ਰੋਜ਼ਗਾਰ ਦੀ ਬਹੁਤਾਤ ਹੈ ਤਾਂ ਜੋ ਉਨ੍ਹਾਂ ਨੂੰ ਨੌਕਰੀ ਹਾਸਲ ਕਰਨ ਵਿੱਚ ਕੋਈ ਸਮੱਸਿਆ ਨਾ ਆਵੇ। ਇੱਕ ਪੇਸ਼ਕਾਰੀ ਦਿੰਦਿਆਂ ਸਕੱਤਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀ ਕੁਮਾਰ ਰਾਹੁਲ ਅਤੇ ਡਾਇਰੈਕਟਰ ਸ੍ਰੀਮਤੀ ਦੀਪਤੀ ਉੱਪਲ ਨੇ ਕੈਬਨਿਟ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਪ੍ਰਾਈਵੇਟ ਸੈਕਟਰ ਵਿੱਚ ਰੋਜ਼ਗਾਰ ਲਈ 2003 ਪਲੇਸਮੈਂਟ ਕੈਂਪ ਲਗਾ ਕੇ 1,21,335 ਉਮੀਦਵਾਰਾਂ ਦੀ ਸਹਾਇਤਾ ਕੀਤੀ ਗਈ ਹੈ। ਇਸ ਤੋਂ ਇਲਾਵਾ 32,383 ਉਮੀਦਵਾਰਾਂ ਨੂੰ ਹੁਨਰ ਸਿਖਲਾਈ ਦੇਣ ਤੋਂ ਇਲਾਵਾ 799 ਕੈਂਪ ਲਗਾ ਕੇ 80329 ਉਮੀਦਵਾਰਾਂ ਨੂੰ ਸਵੈ-ਰੋਜ਼ਗਾਰ ਲਈ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਨੇ ਅੱਗੇ ਦੱਸਿਆ ਕਿ ਅੰਮ੍ਰਿਤਸਰ, ਬਠਿੰਡਾ, ਜਲੰਧਰ, ਹੁਸ਼ਿਆਰਪੁਰ ਅਤੇ ਲੁਧਿਆਣਾ ਵਿਖੇ ਪੰਜ ਮਲਟੀ-ਸਕਿੱਲ ਡਿਵੈਲਪਮੈਂਟ ਸੈਂਟਰ ਨੌਜਵਾਨਾਂ ਨੂੰ ਵੱਖ-ਵੱਖ ਕੋਰਸਾਂ ਵਿੱਚ ਸਿਖਲਾਈ ਦੇ ਰਹੇ ਹਨ। ਡਾਇਰੈਕਟਰ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੇਜਰ ਜਨਰਲ ਜੇ.ਐਸ. ਸੰਧੂ, ਡਾਇਰੈਕਟਰ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੇਜਰ ਜਨਰਲ ਅਜੈ ਐਚ. ਚੌਹਾਨ, ਡਾਇਰੈਕਟਰ ਜਨਰਲ ਸੀ-ਪਾਈਟ ਮੇਜਰ ਜਨਰਲ ਰਾਮਬੀਰ ਸਿੰਘ ਮਾਨ ਨੇ ਸ੍ਰੀ ਅਮਨ ਅਰੋੜਾ ਨੂੰ ਇਨ੍ਹਾਂ ਸੰਸਥਾਵਾਂ ਦੇ ਕੰਮਕਾਜ ਬਾਰੇ ਵੀ ਜਾਣੂ ਕਰਵਾਇਆ। ਇਸ ਮੀਟਿੰਗ ਵਿੱਚ ਜੁਆਇੰਟ ਡਾਇਰੈਕਟਰ ਰੋਜ਼ਗਾਰ ਉਤਪਤੀ ਵਿਭਾਗ ਸ੍ਰੀਮਤੀ ਸੰਜੀਦਾ ਬੇਰੀ, ਜਨਰਲ ਮੈਨੇਜਰ ਪੰਜਾਬ ਹੁਨਰ ਵਿਕਾਸ ਮਿਸ਼ਨ, ਪੰਜਾਬ/ਪੀ.ਜੀ.ਆਰ.ਕੇ.ਏ.ਐਮ. ਸ੍ਰੀ ਸੁਰਿੰਦਰ ਮੋਹਨ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

News 28 March,2023
ਅਮਨ ਅਰੋੜਾ ਨੇ ਰੋਜ਼ਗਾਰ ਉਤਪਤੀ ਮੰਤਰੀ ਵਜੋਂ ਅਹੁਦਾ ਸੰਭਾਲਿਆ; ਅਧਿਕਾਰੀਆਂ ਨੂੰ ਉਦਯੋਗ ਦੀਆਂ ਲੋੜਾਂ ਤੇ ਹੁਨਰਮੰਦ ਕਾਮਿਆਂ

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਰੋਜ਼ਗਾਰ ਦੇ ਵੱਧ ਮੌਕਿਆਂ ਵਾਲੇ ਖੇਤਰਾਂ ਵਿੱਚ ਨੌਜਵਾਨਾਂ ਨੂੰ ਸਿਖਲਾਈ ਦੇਣ ਲਈ ਵਿਆਪਕ ਯੋਜਨਾ ਤਿਆਰ ਕਰਨ ਵਾਸਤੇ ਵੀ ਕਿਹਾ ਚੰਡੀਗੜ੍ਹ, 28 ਮਾਰਚ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨੌਜਵਾਨਾਂ ਨੂੰ ਨੌਕਰੀਆਂ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਪੂਰਾ ਕਰਨ ਲਈ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਉਦਯੋਗਾਂ ਦੀਆਂ ਲੋੜਾਂ ਅਤੇ ਆਧੁਨਿਕ ਸਮੇਂ ਦੇ ਬਦਲਦੇ ਰੁਝਾਨਾਂ ਅਨੁਸਾਰ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਹੋਰ ਸਰਗਰਮੀ ਨਾਲ ਕੰਮ ਕਰਨ। ਉਹ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਵਜੋਂ ਚਾਰਜ ਸੰਭਾਲਣ ਉਪਰੰਤ ਇਥੇ ਇੱਕ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਸ੍ਰੀ ਅਮਨ ਅਰੋੜਾ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਉਦਯੋਗਾਂ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਕਾਮੇ ਆਸਾਨੀ ਨਾਲ ਉਪਲਬਧ ਹੋਣੇ ਚਾਹੀਦੇ ਹਨ ਤਾਂ ਜੋ ਉਦਯੋਗਾਂ ਦੀਆਂ ਲੋੜਾਂ ਅਤੇ ਹੁਨਰਮੰਦ ਕਾਮਿਆਂ ਵਿਚਲੇ ਪਾੜੇ ਨੂੰ ਪੂਰਿਆ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਨੌਜਵਾਨਾਂ ਨੂੰ ਉਨ੍ਹਾਂ ਖੇਤਰਾਂ ਵਿੱਚ ਸਿਖਲਾਈ ਦੇਣ ਲਈ ਇੱਕ ਵਿਆਪਕ ਯੋਜਨਾ ਤਿਆਰ ਕਰਨ, ਜਿਨ੍ਹਾਂ ਵਿੱਚ ਰੋਜ਼ਗਾਰ ਦੀ ਬਹੁਤਾਤ ਹੈ ਤਾਂ ਜੋ ਉਨ੍ਹਾਂ ਨੂੰ ਨੌਕਰੀ ਹਾਸਲ ਕਰਨ ਵਿੱਚ ਕੋਈ ਸਮੱਸਿਆ ਨਾ ਆਵੇ। ਇੱਕ ਪੇਸ਼ਕਾਰੀ ਦਿੰਦਿਆਂ ਸਕੱਤਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀ ਕੁਮਾਰ ਰਾਹੁਲ ਅਤੇ ਡਾਇਰੈਕਟਰ ਸ੍ਰੀਮਤੀ ਦੀਪਤੀ ਉੱਪਲ ਨੇ ਕੈਬਨਿਟ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਪ੍ਰਾਈਵੇਟ ਸੈਕਟਰ ਵਿੱਚ ਰੋਜ਼ਗਾਰ ਲਈ 2003 ਪਲੇਸਮੈਂਟ ਕੈਂਪ ਲਗਾ ਕੇ 1,21,335 ਉਮੀਦਵਾਰਾਂ ਦੀ ਸਹਾਇਤਾ ਕੀਤੀ ਗਈ ਹੈ। ਇਸ ਤੋਂ ਇਲਾਵਾ 32,383 ਉਮੀਦਵਾਰਾਂ ਨੂੰ ਹੁਨਰ ਸਿਖਲਾਈ ਦੇਣ ਤੋਂ ਇਲਾਵਾ 799 ਕੈਂਪ ਲਗਾ ਕੇ 80329 ਉਮੀਦਵਾਰਾਂ ਨੂੰ ਸਵੈ-ਰੋਜ਼ਗਾਰ ਲਈ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਨੇ ਅੱਗੇ ਦੱਸਿਆ ਕਿ ਅੰਮ੍ਰਿਤਸਰ, ਬਠਿੰਡਾ, ਜਲੰਧਰ, ਹੁਸ਼ਿਆਰਪੁਰ ਅਤੇ ਲੁਧਿਆਣਾ ਵਿਖੇ ਪੰਜ ਮਲਟੀ-ਸਕਿੱਲ ਡਿਵੈਲਪਮੈਂਟ ਸੈਂਟਰ ਨੌਜਵਾਨਾਂ ਨੂੰ ਵੱਖ-ਵੱਖ ਕੋਰਸਾਂ ਵਿੱਚ ਸਿਖਲਾਈ ਦੇ ਰਹੇ ਹਨ। ਡਾਇਰੈਕਟਰ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੇਜਰ ਜਨਰਲ ਜੇ.ਐਸ. ਸੰਧੂ, ਡਾਇਰੈਕਟਰ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੇਜਰ ਜਨਰਲ ਅਜੈ ਐਚ. ਚੌਹਾਨ, ਡਾਇਰੈਕਟਰ ਜਨਰਲ ਸੀ-ਪਾਈਟ ਮੇਜਰ ਜਨਰਲ ਰਾਮਬੀਰ ਸਿੰਘ ਮਾਨ ਨੇ ਸ੍ਰੀ ਅਮਨ ਅਰੋੜਾ ਨੂੰ ਇਨ੍ਹਾਂ ਸੰਸਥਾਵਾਂ ਦੇ ਕੰਮਕਾਜ ਬਾਰੇ ਵੀ ਜਾਣੂ ਕਰਵਾਇਆ। ਇਸ ਮੀਟਿੰਗ ਵਿੱਚ ਜੁਆਇੰਟ ਡਾਇਰੈਕਟਰ ਰੋਜ਼ਗਾਰ ਉਤਪਤੀ ਵਿਭਾਗ ਸ੍ਰੀਮਤੀ ਸੰਜੀਦਾ ਬੇਰੀ, ਜਨਰਲ ਮੈਨੇਜਰ ਪੰਜਾਬ ਹੁਨਰ ਵਿਕਾਸ ਮਿਸ਼ਨ, ਪੰਜਾਬ/ਪੀ.ਜੀ.ਆਰ.ਕੇ.ਏ.ਐਮ. ਸ੍ਰੀ ਸੁਰਿੰਦਰ ਮੋਹਨ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

News 28 March,2023
ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਹੌਸਲਾ ਰੱਖਣ ਦੀ ਅਪੀਲ - ਮੁਸ਼ਕਲ ਦੀ ਇਸ ਘੜੀ ਵਿੱਚ ਸਰਕਾਰ ਕਿਸਾਨਾਂ ਦੇ ਨਾਲ - ਇਕ-ਇਕ ਪੈਸੇ ਦੀ ਕੀਤੀ ਜਾਵੇਗੀ ਭਰਪਾਈ

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਵਿਸ਼ੇਸ਼ ਗਿਰਦਾਵਰੀ ਅਤੇ ਕਿਸਾਨਾਂ ਨੂੰ ਮੁਆਵਜ਼ੇ ਦੀ ਵੰਡ ਦੇ ਕੰਮ ਨੂੰ ਨਤੀਜਾਮੁਖੀ ਅਤੇ ਸਮਾਂਬੱਧ ਢੰਗ ਨਾਲ ਪੂਰਾ ਕਰਨ ਦੇ ਨਿਰਦੇਸ਼ ਚੰਡੀਗੜ੍ਹ, 28 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਧਿਕਾਰੀਆਂ ਨੂੰ ਮੀਂਹ ਅਤੇ ਗੜ੍ਹੇਮਾਰੀ ਨਾਲ ਖ਼ਰਾਬ ਹੋਈ ਫ਼ਸਲ ਦੀ ਵਿਸ਼ੇਸ਼ ਗਿਰਦਾਵਰੀ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ੇ ਦੀ ਵੰਡ ਦੇ ਕੰਮ ਨੂੰ ਸਮਾਂਬੱਧ ਢੰਗ ਨਾਲ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੀਂਹ ਅਤੇ ਗੜ੍ਹੇਮਾਰੀ ਤੋਂ ਬਾਅਦ ਸਥਿਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਗਿਰਦਾਵਰੀ ਨਿਰਧਾਰਤ ਸਮੇਂ ਵਿੱਚ ਮੁਕੰਮਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਫ਼ਸਲ ਨੂੰ ਹਰ ਤਰ੍ਹਾਂ ਦੇ ਨੁਕਸਾਨ ਦਾ ਪਤਾ ਲਾਇਆ ਜਾਵੇ ਤਾਂ ਜੋ ਪੀੜਤ ਧਿਰਾਂ ਨੂੰ ਮੁਆਵਜ਼ਾ ਦਿੱਤਾ ਜਾ ਸਕੇ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਕਿਸਾਨਾਂ ਨੂੰ ਹੀ ਮੁਆਵਜ਼ਾ ਮਿਲੇ, ਜਿਨ੍ਹਾਂ ਦੀ ਫ਼ਸਲ ਪ੍ਰਭਾਵਿਤ ਹੋਈ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਸੰਕਟ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਨੇ ਕਿਹਾ ਕਿ ਮੁਆਵਜ਼ੇ ਦੀ ਵੰਡ ਤੋਂ ਪਹਿਲਾਂ ਜਨਤਕ ਅਨਾਊਂਸਮੈਂਟਾਂ ਕੀਤੀਆਂ ਜਾਣ ਤਾਂ ਜੋ ਸਾਰੇ ਲੋਕਾਂ ਨੂੰ ਇਸ ਬਾਰੇ ਪਤਾ ਲੱਗ ਸਕੇ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਜੇ ਨੁਕਸਾਨ 75 ਫੀਸਦੀ ਤੋਂ ਵੱਧ ਹੁੰਦਾ ਹੈ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ 15,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਵੇਗੀ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਨੁਕਸਾਨ 33 ਤੋਂ 75 ਫ਼ੀਸਦੀ ਤੱਕ ਹੁੰਦਾ ਹੈ ਤਾਂ ਕਿਸਾਨਾਂ ਨੂੰ 6750 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਨਾਲ ਹੀ ਮਜ਼ਦੂਰਾਂ ਨੂੰ 10 ਫ਼ੀਸਦੀ ਮੁਆਵਜ਼ਾ ਦਿੱਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਕੋਈ ਵਿੱਤੀ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਇਹ ਵੀ ਕਿਹਾ ਕਿ ਜਿਨ੍ਹਾਂ ਦੇ ਮਕਾਨ ਪੂਰੀ ਤਰ੍ਹਾਂ ਨੁਕਸਾਨੇ ਗਏ ਹਨ, ਉਨ੍ਹਾਂ ਨੂੰ 95100 ਰੁਪਏ ਜਦਕਿ ਜਿਨ੍ਹਾਂ ਦੇ ਘਰਾਂ ਦਾ ਮਾਮੂਲੀ ਨੁਕਸਾਨ ਹੋਇਆ ਹੈ, ਨੂੰ 5200 ਰੁਪਏ ਮੁਆਵਜ਼ਾ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਨੂੰ ਰਾਹਤ ਦੇਣ ਲਈ ਇਸ ਕੰਮ ਨੂੰ ਜਲਦ ਤੋਂ ਜਲਦ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸੀਨੀਅਰ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਿੱਜੀ ਤੌਰ 'ਤੇ ਇਸ ਕੰਮ ਦੀ ਪ੍ਰਗਤੀ ਦੀ ਨਿਗਰਾਨੀ ਕਰਨ ਅਤੇ ਉਨ੍ਹਾਂ ਨੂੰ ਰੋਜ਼ਾਨਾ ਰਿਪੋਰਟ ਸੌਂਪਣ। ਭਗਵੰਤ ਮਾਨ ਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ।

News 28 March,2023
ਮੁੱਖ ਮੰਤਰੀ ਨੇ ਕਿਸਾਨਾਂ ਵੱਲੋਂ ਪ੍ਰਾਇਮਰੀ ਖੇਤੀਬਾੜੀ ਸਭਾਵਾਂ ਤੋਂ ਲਏ ਕਰਜ਼ਿਆਂ ਦੀ ਮੁੜ ਅਦਾਇਗੀ ਰੋਕੀ

* ਸੰਕਟ ਦੀ ਇਸ ਘੜੀ 'ਚ ਕਿਸਾਨਾਂ ਨਾਲ ਡਟ ਕੇ ਖੜ੍ਹੀ ਸਰਕਾਰ ਚੰਡੀਗੜ੍ਹ, 27 ਮਾਰਚ: ਇਕ ਵੱਡੀ ਕਿਸਾਨ ਪੱਖੀ ਪਹਿਲਕਦਮੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਤੋਂ ਕਿਸਾਨਾਂ ਵੱਲੋਂ ਲਏ ਕਰਜ਼ੇ ਦੀ ਮੁੜ ਅਦਾਇਗੀ ਰੋਕਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਇਹ ਫ਼ੈਸਲਾ ਹਾਲ ਹੀ ਵਿੱਚ ਪਏ ਮੀਂਹ ਅਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦੇ ਮੱਦੇਨਜ਼ਰ ਲਿਆ ਹੈ। ਉਨ੍ਹਾਂ ਉਮੀਦ ਜਤਾਈ ਕਿ ਇਸ ਫ਼ੈਸਲੇ ਨਾਲ ਕਿਸਾਨਾਂ ਨੂੰ ਸੰਕਟ ਦੀ ਇਸ ਘੜੀ ਵਿੱਚ ਰਾਹਤ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਨੁਕਸਾਨ ਦੀ ਭਰਪਾਈ ਤੋਂ ਬਾਅਦ ਇਸ ਰਕਮ ਦੀ ਵਾਪਸੀ ਕਰ ਸਕਦੇ ਹਨ। ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਸ ਨਾਲ ਸੂਬੇ ਦੇ ਕਿਸਾਨਾਂ ਨੂੰ ਕਰਜ਼ਾ ਮੋੜਨ ਲਈ ਹੋਰ ਸਮਾਂ ਮਿਲੇਗਾ ਅਤੇ ਕਰਜ਼ਾ ਨਾ ਮੋੜ ਸਕਣ ਵਾਲੇ ਕਿਸਾਨਾਂ ਦਾ ਜੁਰਮਾਨਾ ਲੱਗਣ ਤੋਂ ਵੀ ਬਚਾਅ ਹੋਵੇਗਾ। ਉਨ੍ਹਾਂ ਕਿਹਾ ਕਿ ਰਾਜ ਦੀਆਂ ਸਹਿਕਾਰੀ ਸਭਾਵਾਂ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਸੂਬੇ ਦੇ ਕਿਸਾਨਾਂ ਨੂੰ ਥੋੜ੍ਹੇ ਸਮੇਂ ਦੇ ਫ਼ਸਲੀ ਕਰਜ਼ੇ ਵਜੋਂ ਕਰੋੜਾਂ ਰੁਪਏ ਪ੍ਰਤੀ ਫ਼ਸਲ ਕਰਜ਼ਾ ਦਿੰਦੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਕਦਮ ਕਿਸਾਨਾਂ ਲਈ ਅਹਿਮ ਰਿਆਇਤ ਅਤੇ ਰਾਹਤ ਵਾਲਾ ਹੈ। ਉਨ੍ਹਾਂ ਕਿਹਾ ਕਿ ਸਮੇਂ ਵਿੱਚ ਵਾਧੇ ਦੇ ਨਤੀਜੇ ਵਜੋਂ ਵੱਡੀ ਗਿਣਤੀ ਕਿਸਾਨ ਡਿਫ਼ਾਲਟਰ ਹੋਣ ਤੋਂ ਬਚਣਗੇ ਅਤੇ ਅਗਲੀ ਫ਼ਸਲ ਲਈ ਕਰਜ਼ਾ ਲੈਣ ਦੇ ਯੋਗ ਬਣ ਜਾਣਗੇ।

News 27 March,2023
ਅਮਨ ਅਰੋੜਾ ਨੇ ਰੋਜ਼ਗਾਰ ਉਤਪਤੀ ਮੰਤਰੀ ਵਜੋਂ ਅਹੁਦਾ ਸੰਭਾਲਿਆ

ਅਧਿਕਾਰੀਆਂ ਨੂੰ ਉਦਯੋਗ ਦੀਆਂ ਲੋੜਾਂ ਤੇ ਹੁਨਰਮੰਦ ਕਾਮਿਆਂ ਵਿਚਲੇ ਪਾੜੇ ਨੂੰ ਪੂਰਨ ਦੇ ਨਿਰਦੇਸ਼ • ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਰੋਜ਼ਗਾਰ ਦੇ ਵੱਧ ਮੌਕਿਆਂ ਵਾਲੇ ਖੇਤਰਾਂ ਵਿੱਚ ਨੌਜਵਾਨਾਂ ਨੂੰ ਸਿਖਲਾਈ ਦੇਣ ਲਈ ਵਿਆਪਕ ਯੋਜਨਾ ਤਿਆਰ ਕਰਨ ਵਾਸਤੇ ਵੀ ਕਿਹਾ ਚੰਡੀਗੜ੍ਹ, 27 ਮਾਰਚ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨੌਜਵਾਨਾਂ ਨੂੰ ਨੌਕਰੀਆਂ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਪੂਰਾ ਕਰਨ ਲਈ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਉਦਯੋਗਾਂ ਦੀਆਂ ਲੋੜਾਂ ਅਤੇ ਆਧੁਨਿਕ ਸਮੇਂ ਦੇ ਬਦਲਦੇ ਰੁਝਾਨਾਂ ਅਨੁਸਾਰ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਹੋਰ ਸਰਗਰਮੀ ਨਾਲ ਕੰਮ ਕਰਨ। ਉਹ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਵਜੋਂ ਚਾਰਜ ਸੰਭਾਲਣ ਉਪਰੰਤ ਇਥੇ ਇੱਕ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਸ੍ਰੀ ਅਮਨ ਅਰੋੜਾ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਉਦਯੋਗਾਂ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਕਾਮੇ ਆਸਾਨੀ ਨਾਲ ਉਪਲਬਧ ਹੋਣੇ ਚਾਹੀਦੇ ਹਨ ਤਾਂ ਜੋ ਉਦਯੋਗਾਂ ਦੀਆਂ ਲੋੜਾਂ ਅਤੇ ਹੁਨਰਮੰਦ ਕਾਮਿਆਂ ਵਿਚਲੇ ਪਾੜੇ ਨੂੰ ਪੂਰਿਆ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਨੌਜਵਾਨਾਂ ਨੂੰ ਉਨ੍ਹਾਂ ਖੇਤਰਾਂ ਵਿੱਚ ਸਿਖਲਾਈ ਦੇਣ ਲਈ ਇੱਕ ਵਿਆਪਕ ਯੋਜਨਾ ਤਿਆਰ ਕਰਨ, ਜਿਨ੍ਹਾਂ ਵਿੱਚ ਰੋਜ਼ਗਾਰ ਦੀ ਬਹੁਤਾਤ ਹੈ ਤਾਂ ਜੋ ਉਨ੍ਹਾਂ ਨੂੰ ਨੌਕਰੀ ਹਾਸਲ ਕਰਨ ਵਿੱਚ ਕੋਈ ਸਮੱਸਿਆ ਨਾ ਆਵੇ। ਇੱਕ ਪੇਸ਼ਕਾਰੀ ਦਿੰਦਿਆਂ ਸਕੱਤਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀ ਕੁਮਾਰ ਰਾਹੁਲ ਅਤੇ ਡਾਇਰੈਕਟਰ ਸ੍ਰੀਮਤੀ ਦੀਪਤੀ ਉੱਪਲ ਨੇ ਕੈਬਨਿਟ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਪ੍ਰਾਈਵੇਟ ਸੈਕਟਰ ਵਿੱਚ ਰੋਜ਼ਗਾਰ ਲਈ 2003 ਪਲੇਸਮੈਂਟ ਕੈਂਪ ਲਗਾ ਕੇ 1,21,335 ਉਮੀਦਵਾਰਾਂ ਦੀ ਸਹਾਇਤਾ ਕੀਤੀ ਗਈ ਹੈ। ਇਸ ਤੋਂ ਇਲਾਵਾ 32,383 ਉਮੀਦਵਾਰਾਂ ਨੂੰ ਹੁਨਰ ਸਿਖਲਾਈ ਦੇਣ ਤੋਂ ਇਲਾਵਾ 799 ਕੈਂਪ ਲਗਾ ਕੇ 80329 ਉਮੀਦਵਾਰਾਂ ਨੂੰ ਸਵੈ-ਰੋਜ਼ਗਾਰ ਲਈ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਨੇ ਅੱਗੇ ਦੱਸਿਆ ਕਿ ਅੰਮ੍ਰਿਤਸਰ, ਬਠਿੰਡਾ, ਜਲੰਧਰ, ਹੁਸ਼ਿਆਰਪੁਰ ਅਤੇ ਲੁਧਿਆਣਾ ਵਿਖੇ ਪੰਜ ਮਲਟੀ-ਸਕਿੱਲ ਡਿਵੈਲਪਮੈਂਟ ਸੈਂਟਰ ਨੌਜਵਾਨਾਂ ਨੂੰ ਵੱਖ-ਵੱਖ ਕੋਰਸਾਂ ਵਿੱਚ ਸਿਖਲਾਈ ਦੇ ਰਹੇ ਹਨ। ਡਾਇਰੈਕਟਰ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੇਜਰ ਜਨਰਲ ਜੇ.ਐਸ. ਸੰਧੂ, ਡਾਇਰੈਕਟਰ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੇਜਰ ਜਨਰਲ ਅਜੈ ਐਚ. ਚੌਹਾਨ, ਡਾਇਰੈਕਟਰ ਜਨਰਲ ਸੀ-ਪਾਈਟ ਮੇਜਰ ਜਨਰਲ ਰਾਮਬੀਰ ਸਿੰਘ ਮਾਨ ਨੇ ਸ੍ਰੀ ਅਮਨ ਅਰੋੜਾ ਨੂੰ ਇਨ੍ਹਾਂ ਸੰਸਥਾਵਾਂ ਦੇ ਕੰਮਕਾਜ ਬਾਰੇ ਵੀ ਜਾਣੂ ਕਰਵਾਇਆ। ਇਸ ਮੀਟਿੰਗ ਵਿੱਚ ਜੁਆਇੰਟ ਡਾਇਰੈਕਟਰ ਰੋਜ਼ਗਾਰ ਉਤਪਤੀ ਵਿਭਾਗ ਸ੍ਰੀਮਤੀ ਸੰਜੀਦਾ ਬੇਰੀ, ਜਨਰਲ ਮੈਨੇਜਰ ਪੰਜਾਬ ਹੁਨਰ ਵਿਕਾਸ ਮਿਸ਼ਨ, ਪੰਜਾਬ/ਪੀ.ਜੀ.ਆਰ.ਕੇ.ਏ.ਐਮ. ਸ੍ਰੀ ਸੁਰਿੰਦਰ ਮੋਹਨ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

News 27 March,2023
ਪੰਜਾਬ ਸਰਕਾਰ ਵੱਲੋਂ ਨਗਰ ਪੰਚਾਇਤ ਬਿਲਗਾ ਅਤੇ ਲੋਹੀਆਂ ਖਾਸ ਦੇ ਸੁੰਦਰੀਕਰਨ ਲਈ 6.64 ਕਰੋੜ ਰੁਪਏ ਖਰਚੇ ਜਾਣਗੇ: ਡਾ: ਇੰਦਰਬੀਰ ਸਿੰਘ ਨਿੱਜਰ

ਮੰਤਰੀ ਨੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਦਿੱਤੇ ਨਿਰਦੇਸ਼ ਚੰਡੀਗੜ੍ਹ, 27 ਮਾਰਚ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਪੂਰੀ ਵਾਹ ਲਾ ਰਹੀ ਹੈ। ਇਸ ਦੇ ਤਹਿਤ, ਸੁੰਦਰੀਕਰਨ ਅਤੇ ਬੁਨਿਆਦੀ ਢਾਂਚੇ ਦੇ ਸੁਧਾਰ 'ਤੇ ਧਿਆਨ ਕੇਂਦਰਿਤ ਕਰਦੇ ਹੋਏ, ਰਾਜ ਭਰ ਵਿੱਚ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਜਲੰਧਰ ਦੀ ਨਗਰ ਪੰਚਾਇਤ ਬਿਲਗਾ ਅਤੇ ਲੋਹੀਆਂ ਖਾਸ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ 'ਤੇ ਲਗਭਗ 6.64 ਕਰੋੜ ਰੁਪਏ ਖਰਚਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਤਲਵਣ ਰੋਡ ਤੋਂ ਅਕਾਲ ਅਕੈਡਮੀ ਸਕੂਲ, ਸ਼ਾਮਪੁਰ ਰੋਡ ਤੋਂ ਡੇਰਾ ਅਮਰਜੀਤ ਸਿੰਘ ਜੀ ਤੱਕ ਅਤੇ ਸ਼ਾਮਪੁਰ ਤੋਂ ਇੰਡੀਅਨ ਗੈਸ ਏਜੰਸੀ ਗੋਦਾਮ ਤੱਕ ਇੰਟਰਲਾਕਿੰਗ ਟਾਈਲਾਂ ਲਗਵਾਉਣ ਅਤੇ ਵਿਛਾਉਣ 'ਤੇ ਲਗਭਗ 92 ਲੱਖ ਰੁਪਏ ਖਰਚ ਕੀਤੇ ਜਾਣਗੇ। ਇਸ ਤੋਂ ਇਲਾਵਾ ਨਗਰ ਪੰਚਾਇਤ ਬਿਲਗਾ ਵਿਖੇ ਹੋਰ ਵੱਖ-ਵੱਖ ਥਾਵਾਂ 'ਤੇ ਵੀ ਇੰਟਰਲਾਕਿੰਗ ਟਾਈਲਾਂ ਲਗਾਉਣ ਦਾ ਕੰਮ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਡਾ: ਨਿੱਜਰ ਨੇ ਦੱਸਿਆ ਕਿ ਨਗਰ ਪੰਚਾਇਤ ਬਿਲਗਾ ਦੇ ਵੱਖ-ਵੱਖ ਛੱਪੜਾਂ ਦੇ ਨਵੀਨੀਕਰਨ ਅਤੇ ਸੁੰਦਰੀਕਰਨ ਲਈ ਵੀ ਲਗਭਗ 2.66 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਨਗਰ ਪੰਚਾਇਤ ਬਿਲਗਾ ਦੀਆਂ ਵੱਖ-ਵੱਖ ਗਲੀਆਂ ਅਤੇ ਸੜਕਾਂ 'ਤੇ ਵੱਖ-ਵੱਖ ਪਾਰਕਾਂ ਦੇ ਸੁੰਦਰੀਕਰਨ, ਸੀ.ਸੀ.ਟੀ.ਵੀ. ਕੈਮਰੇ ਅਤੇ ਸਟਰੀਟ ਲਾਈਟਾਂ ਲਗਾਉਣ ਲਈ ਲਗਭਗ 1.45 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਤੋਂ ਇਲਾਵਾ ਬਿਲਗਾ ਵਿੱਚ ਕਈ ਤਰ੍ਹਾਂ ਦੇ ਹੋਰ ਵਿਕਾਸ ਕਾਰਜ ਵੀ ਕਰਵਾਏ ਜਾਣਗੇ। ਕੈਬਨਿਟ ਮੰਤਰੀ ਨੇ ਇਹ ਵੀ ਦੱਸਿਆ ਕਿ ਨਗਰ ਪੰਚਾਇਤ ਲੋਹੀਆਂ ਖਾਸ ਵਿਖੇ 1.61 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਛੱਪੜਾਂ ਦੇ ਨਵੀਨੀਕਰਨ ਅਤੇ ਸੁੰਦਰੀਕਰਨ ਦਾ ਕੰਮ ਵੀ ਕੀਤਾ ਜਾਵੇਗਾ। ਡਾ. ਨਿੱਜਰ ਨੇ ਅੱਗੇ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਨਾਲ ਇਲਾਕੇ ਦੀ ਸਮੁੱਚੀ ਦਿੱਖ ਨੂੰ ਨਿਖਾਰਨ ਅਤੇ ਵਸਨੀਕਾਂ ਨੂੰ ਬਿਹਤਰ ਸਹੂਲਤਾਂ ਮਿਲਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਅਜਿਹੇ ਉਪਰਾਲੇ ਇਸ ਟੀਚੇ ਨੂੰ ਪ੍ਰਾਪਤ ਕਰਨ ਵਿੱਚ ਸਹਾਈ ਹੋਣਗੇ। ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਨ੍ਹਾਂ ਵਿਕਾਸ ਕਾਰਜਾਂ ਲਈ ਦਫ਼ਤਰੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦੀ ਅਪੀਲ ਵੀ ਕੀਤੀ। ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ।

News 27 March,2023
ਪੰਜਾਬ ’ਚ 307219 ਦਿਵਿਆਂਗਜਨਾਂ ਨੂੰ ਯੂਡੀਆਈਡੀ ਕਾਰਡ ਜਾਰੀ: ਡਾ. ਬਲਜੀਤ ਕੌਰ

ਪੰਜਾਬ ਰਾਜ ਨੂੰ ਯੂਡੀਆਈਡੀ ਕਾਰਡ ਬਣਾਉਣ 'ਤੇ ਹਾਸਲ ਹੋਇਆ 10ਵਾਂ ਸਥਾਨ ਚੰਡੀਗੜ੍ਹ, 27 ਮਾਰਚ ਪੰਜਾਬ ਸਰਕਾਰ ਵੱਲੋਂ ਸੂਬੇ ਦੇ 307219 ਦਿਵਿਆਂਗ ਵਿਅਕਤੀਆਂ ਨੂੰ 23 ਮਾਰਚ 2023 ਤੱਕ ਯੂਡੀਆਈਡੀ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਇੱਕੋ ਕਾਰਡ ਦੇ ਆਧਾਰ ’ਤੇ ਦੇਣ ਲਈ ਯੂਨੀਕ ਡਿਸਏਬਿਲਟੀ ਆਈਡੈਂਟਟੀ ਕਾਰਡ ਭਾਵ ਵਿਲੱਖਣ ਦਿਵਿਆਂਗਤਾ ਪਛਾਣ ਪੱਤਰ (ਯੂਡੀਆਈਡੀ) ਜਨਰੇਟ ਕੀਤੇ ਜਾਂਦੇ ਹਨ ਤੇ ਇਸ ਦਾ ਡੇਟਾਬੇਸ ਰਾਸ਼ਟਰ ਪੱਧਰ ’ਤੇ ਤਿਆਰ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਯੋਗ ਦਿਵਿਆਂਗ ਵਿਅਕਤੀਆਂ ਨੂੰ 23 ਮਾਰਚ 2023 ਤੱਕ 3,07,219 ਯੂਡੀਆਈਡੀ ਕਾਰਡ ਜਾਰੀ ਕੀਤੇ ਗਏ ਹਨ ਅਤੇ ਭਾਰਤ ਸਰਕਾਰ ਵਲੋਂ ਸਾਂਝੀ ਕੀਤੀ ਗਈ ਰੋਜ਼ਾਨਾ ਰਿਪੋਰਟ ਅਨੁਸਾਰ ਪੰਜਾਬ ਰਾਜ ਨੂੰ 10ਵਾਂ ਦਰਜਾ ਹਾਸਲ ਹੋਇਆ ਹੈ। ਡਾ.ਬਲਜੀਤ ਕੌਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਦਿਵਿਆਂਗ ਵਿਅਕਤੀਆਂ ਲਈ ਡਿਸਏਬਿਲਟੀ ਸੈੱਲ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਮਰਪਿਤ ਸੈੱਲ ਅਪਾਹਜ ਵਿਅਕਤੀਆਂ ਲਈ ਅਪੰਗਤਾ ਸਕੀਮਾਂ ਦੇ ਲਾਭ ਲੈਣ ਲਈ ਇੱਕ ਸਿੰਗਲ ਵਿੰਡੋ ਪਲੇਟਫਾਰਮ ਹੋਵੇਗਾ। ਉਨ੍ਹਾਂ ਸੂਬੇ ਦੇ ਦਿਵਿਆਂਗਜਨਾਂ ਨੂੰ ਅਪੀਲ ਕੀਤੀ ਕਿ ਉਹ ਸੇਵਾ ਕੇਂਦਰਾਂ, ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫਤਰਾਂ ਜਾਂ ਸਿਵਲ ਹਸਪਤਾਲ ਵਿਖੇ ਸੰਪਰਕ ਕਰਕੇ ਯੂਡੀਆਈਡੀ ਕਾਰਡ ਲਈ ਜ਼ਰੂਰ ਅਪਲਾਈ ਕਰਨ ਤਾਂ ਜੋ ਉਹ ਸਰਕਾਰੀ ਸਕੀਮਾਂ ਦੇ ਲਾਭ ਤੋਂ ਵਾਂਝੇ ਨਾ ਰਹਿਣ।

News 27 March,2023
ਅਸ਼ੀਰਵਾਦ ਸਕੀਮ ਤਹਿਤ 13409 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਲਈ 68.38 ਕਰੋੜ ਰੁਪਏ ਦੀ ਰਕਮ ਜਾਰੀ: ਡਾ. ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗਰੀਬਾਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, 27 ਮਾਰਚ ਪੰਜਾਬ ਸਰਕਾਰ ਵੱਲੋਂ ਅਸੀਰਵਾਦ ਸਕੀਮ ਤਹਿਤ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਦੇ 9804 ਲਾਭਪਾਤਰੀਆਂ, ਪੱਛੜੀਆਂ ਸ੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜੋਰ ਵਰਗਾਂ ਦੇ 3605 ਲਾਭਪਾਤਰੀਆਂ ਕੁੱਲ 13409 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦੇਣ ਲਈ 68.38 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਵਿੱਚ ਅਸੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ ਮਾਰਚ 2022 ਦੇ 5127 ਬਾਕੀ ਰਹਿੰਦੇ ਲਾਭਪਾਤਰੀਆਂ, ਅਪ੍ਰੈਲ 2022 ਦੇ 3927 ਲਾਭਪਾਤਰੀਆਂ ਅਤੇ ਮਈ 2022 ਦੇ 750 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦੇਣ ਲਈ 50 ਕਰੋੜ ਰੁਪਏ ਅਤੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾਂ ਲਈ ਨਵੰਬਰ 2021 ਦੇ 06 ਲਾਭਪਾਤਰੀ, ਮਾਰਚ 2022 ਦੇ 2192 ਬਾਕੀ ਰਹਿੰਦੇ ਲਾਭਪਾਤਰੀ ਅਤੇ ਅਪ੍ਰੈਲ 2022 ਦੇ 1407 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਲਈ ਚਾਲੂ ਵਿੱਤੀ ਸਾਲ 2022-23 ਦੌਰਾਨ 18.38 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ/ਈਸਾਈ ਬਰਾਦਰੀ ਦੀਆਂ ਲੜਕੀਆਂ, ਕਿਸੇ ਵੀ ਜਾਤੀ ਦੀ ਵਿਧਵਾਵਾਂ ਦੀਆਂ ਲੜਕੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਪੱਛੜੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ ਅਤੇ ਅਨੁਸੂਚਿਤ ਜਾਤੀਆਂ ਦੀਆਂ ਵਿਧਵਾਵਾਂ/ਤਲਾਕਸ਼ੁਦਾ ਔਰਤਾਂ ਨੂੰ ਉਨ੍ਹਾਂ ਦੇ ਮੁੜ ਵਿਆਹ ਸਮੇਂ 51000 ਰੁਪਏ ਦੀ ਵਿੱਤੀ ਸਹਾਇਤਾ ਸ਼ਗਨ ਵਜੋਂ ਦਿੱਤੀ ਜਾਂਦੀ ਹੈ। ਕੈਬਨਿਟ ਮੰਤਰੀ ਨੇ ਸੂਬੇ ਦੇ ਸਮਾਜਿਕ ਨਿਆਂ, ਅਧਿਕਾਰਤਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਸ਼ੀਰਵਾਦ ਸਕੀਮ ਦੀ ਰਾਸ਼ੀ 51,000 ਰੁਪਏ ਪ੍ਰਤੀ ਲਾਭਪਾਤਰੀ ਦੀ ਅਦਾਇਗੀ ਖਜ਼ਾਨਾ ਦਫਤਰਾਂ ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਡੀ.ਬੀ.ਟੀ. ਮੋਡ ਰਾਹੀਂ 31 ਮਾਰਚ ਤੋਂ ਪਹਿਲਾਂ ਕੀਤੀ ਜਾਵੇ

News 27 March,2023
ਸਾਬਕਾ ਸੈਨਿਕਾਂ ਨੂੰ ਭਗਵੰਤ ਮਾਨ ਸਰਕਾਰ ਦਾ ਵੱਡਾ ਤੋਹਫਾ: ਗਰੁੱਪ ਏ ਅਤੇ ਬੀ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਯੋਗ ਹੋਣਗੇ

ਸਾਬਕਾ ਸੈਨਿਕ ਦੇਸ਼ ਦਾ ਵਡਮੁੱਲਾ ਸਰਮਾਇਆ: ਚੇਤਨ ਸਿੰਘ ਜੌੜਾਮਾਜਰਾ ਸਾਬਕਾ ਸੈਨਿਕਾਂ ਦੀ ਹਰ ਜਾਇਜ਼ ਮੰਗ ਪੂਰੀ ਕੀਤੀ ਜਾਵੇਗੀ: ਕੈਬਨਿਟ ਮੰਤਰੀ ਸਾਬਕਾ ਸੈਨਿਕਾਂ ਨੂੰ ਸੇਵਾਮੁਕਤੀ ਉਪਰੰਤ ਨੌਕਰੀ ਦੇਣ ਲਈ ਮਾਨ ਸਰਕਾਰ ਵੱਲੋਂ ਨਿਵੇਕਲੀ ਪਹਿਲਕਦਮੀ ਚੰਡੀਗੜ੍ਹ, 27 ਮਾਰਚ: ਭਗਵੰਤ ਮਾਨ ਸਰਕਾਰ ਉਨ੍ਹਾਂ ਸਾਬਕਾ ਸੈਨਿਕਾਂ ਨੂੰ ਮੁੱਖ ਤਰਜੀਹ ਦਿੰਦੀ ਹੈ, ਜਿਨ੍ਹਾਂ ਲੰਮੇ ਸਮੇਂ ਤੱਕ ਦੇਸ਼ ਦੀ ਸੇਵਾ ਕੀਤੀ ਅਤੇ ਸਾਡੇ ਦੇਸ਼ ਦਾ ਵਡਮੁੱਲਾ ਸਰਮਾਇਆ ਹਨ। ਅਜਿਹੇ ਸੈਨਿਕਾਂ ਨੂੰ ਸਨਮਾਨਜਨਕ ਨੌਕਰੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਾਬਕਾ ਸੈਨਿਕਾਂ ਨੂੰ ਗ੍ਰੈਜੂਏਸ਼ਨ ਡਿਗਰੀ ਦੇਣ ਲਈ ਡਾਇਰੈਕਟੋਰੇਟ ਆਫ਼ ਡਿਫੈਂਸ ਸਰਵਿਸ ਵੈਲਫੇਅਰ ਪੰਜਾਬ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ 27 ਮਾਰਚ, 2023 ਨੂੰ ਇੱਕ ਇਤਿਹਾਸਕ ਸਮਝੌਤਾ (ਐਮਓਯੂ) ਸਹੀਬੱਧ ਕੀਤਾ ਗਿਆ। ਇਸ ਸਬੰਧੀ ਪੰਜਾਬ ਭਵਨ ਵਿਖੇ ਇੱਕ ਰਸਮੀ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਅਰਵਿੰਦ, ਜੇ.ਐਮ.ਬਾਲਮੁਰਗਨ, ਆਈ.ਏ.ਐਸ., ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਰੱਖਿਆ ਸੇਵਾਵਾਂ ਭਲਾਈ ਵਿਭਾਗ, ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ), ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਪੰਜਾਬ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਲਗਾਤਾਰ ਯਤਨਾਂ ਸਦਕਾ ਇਸ ਸਹਿਮਤੀ ਪੱਤਰ ਨਾਲ ਪੰਜਾਬ ਦੇ ਯੋਗ ਸਾਬਕਾ ਸੈਨਿਕਾਂ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਬੈਚਲਰ ਆਫ਼ ਆਰਟਸ (ਰੱਖਿਆ ਅਤੇ ਰਣਨੀਤਕ ਅਧਿਐਨ) ਵਿੱਚ ਗ੍ਰੈਜੂਏਸ਼ਨ ਸਰਟੀਫਿਕੇਟ ਦੀ ਡਿਗਰੀ ਪ੍ਰਦਾਨ ਕੀਤੀ ਜਾਵੇਗੀ ਅਤੇ ਇਸ ਡਿਗਰੀ ਸਦਕਾ ਉਹ ਗਰੁੱਪ ਏ ਅਤੇ ਬੀ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਦੇ ਯੋਗ ਹੋ ਜਾਣਗੇ। ਇਸ ਤੋਂ ਪਹਿਲਾਂ ਸੇਵਾਮੁਕਤੀ ਸਮੇਂ ਫੌਜ, ਜਲ ਸੈਨਾ ਅਤੇ ਹਵਾਈ ਸੈਨਾ ਵੱਲੋਂ ਦਿੱਤੇ ਵਿਸ਼ੇਸ਼ ਸਿੱਖਿਆ ਸਰਟੀਫਿਕੇਟ ਨਾਲ ਉਹ ਸਿਰਫ਼ ਗਰੁੱਪ ਸੀ ਅਤੇ ਡੀ ਦੀਆਂ ਅਸਾਮੀਆਂ ਲਈ ਹੀ ਅਪਲਾਈ ਕਰ ਸਕਦੇ ਸਨ। ਇਸ ਉਪਰੰਤ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਐਸ.ਏ.ਐਸ.ਨਗਰ ਵਿਖੇ ਹੋਏ ਇੱਕ ਸੰਖੇਪ ਪ੍ਰੋਗਰਾਮ ਦੌਰਾਨ ਦਿਵਿਆਂਗ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਵੰਡੇ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਐਕਸ-ਗ੍ਰੇਸ਼ੀਆ ਰਾਸ਼ੀ ਵਧਾ ਕੇ ਇੱਕ ਕਰੋੜ ਰੁਪਏ ਕਰ ਦਿੱਤੀ ਗਈ ਹੈ ਅਤੇ ਹਾਲ ਹੀ ਵਿੱਚ ਸ਼ਹੀਦਾਂ ਦੇ 12 ਪਰਿਵਾਰਾਂ ਨੂੰ ਨੌਕਰੀ ਦੇਣ ਦੀ ਪ੍ਰਕਿਰਿਆ ਵੀ ਮੁਕੰਮਲ ਕਰ ਲਈ ਗਈ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਨਿਯੁਕਤੀ ਪੱਤਰ ਜਾਰੀ ਕਰ ਦਿੱਤੇ ਜਾਣਗੇ।

News 27 March,2023
ਆਈ.ਸੀ.ਡੀ.ਐਸ. ਸਕੀਮ ਦਾ ਜ਼ਿਲ੍ਹੇ 'ਚ 83 ਹਜ਼ਾਰ ਔਰਤਾਂ ਤੇ ਬੱਚਿਆਂ ਨੂੰ ਦਿੱਤਾ ਜਾ ਰਹੇ ਲਾਭ

ਯੋਗ ਲਾਭਪਾਤਰੀਆਂ ਤੱਕ ਸਕੀਮਾਂ ਦਾ ਲਾਭ ਪੁੱਜਣਾ ਯਕੀਨੀ ਬਣਾਇਆ ਜਾਵੇ : ਡਿਪਟੀ ਕਮਿਸ਼ਨਰ -ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਦਾ 5600 ਔਰਤਾਂ ਲੈ ਰਹੀਆਂ ਨੇ ਲਾਭ ਪਟਿਆਲਾ, 27 ਮਾਰਚ: ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਚਲਾਈਆਂ ਜਾ ਰਹੀ ਆਈ.ਸੀ.ਡੀ.ਐਸ ਸਕੀਮ ਅਤੇ ਪੀ.ਐਮ.ਐਮ.ਵੀ.ਵਾਈ ਸਕੀਮ ਦਾ ਜ਼ਿਲ੍ਹੇ ਦੇ 90 ਹਜ਼ਾਰ ਤੋਂ ਵਧੇਰੇ ਬੱਚਿਆ ਅਤੇ ਔਰਤਾਂ ਨੂੰ ਲਾਭ ਦਿੱਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਰੇਸ਼ ਕੁਮਾਰ ਨੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਵਿਭਾਗ ਦੇ ਕੰਮਕਾਰ ਸਬੰਧੀ ਕੀਤੀ ਸਮੀਖਿਆ ਮੀਟਿੰਗ ਦੌਰਾਨ ਕੀਤਾ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪੁੱਜਦਾ ਕਰਨਾ ਯਕੀਨੀ ਬਣਾਇਆ ਜਾਵੇ, ਤਾਂ ਜੋ ਗਰਭਵਤੀ ਮਾਵਾਂ ਤੇ ਛੋਟੇ ਬੱਚਿਆਂ ਨੂੰ ਸਮੇਂ ਸਿਰ ਪੌਸ਼ਟਿਕ ਆਹਾਰ ਮੁਹੱਈਆ ਕਰਵਾਇਆ ਜਾ ਸਕੇ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਦੀ ਰਹਿਨੁਮਾਈ ਹੇਠ ਸੰਗਠਿਤ ਬਾਲ ਵਿਕਾਸ ਸੇਵਾਵਾਂ (ਆਈ.ਸੀ.ਡੀ.ਐਸ ਸਕੀਮ) ਅਧੀਨ 6 ਮਹੀਨੇ ਤੋਂ 6 ਸਾਲ ਤੱਕ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਆਉਣ ਵਾਲੀਆਂ ਮਾਵਾਂ ਨੂੰ ਸੇਵਾਵਾਂ ਪੂਰਕ ਪੋਸ਼ਣ ਆਹਾਰ, ਟੀਕਾਕਰਨ, ਸਿਹਤ ਜਾਚ- ਪੜਤਾਲ, ਨਿਊਟ੍ਰੀਸ਼ਨ ਅਤੇ ਸਿਹਤ ਸਬੰਧੀ ਸਿੱਖਿਆ ਪੂਰਵ ਸਕੂਲ ਸਿੱਖਿਆ ਅਤੇ ਰੈਫਰਲ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਸਪਲੀਮੈਂਟਰੀ ਨਿਊਟ੍ਰੀਸ਼ਨ ਪ੍ਰੋਗਰਾਮ ਸਕੀਮ ਅਧੀਨ ਜ਼ਿਲ੍ਹਾ ਪਟਿਆਲਾ ਵਿੱਚ 6 ਮਹੀਨੇ ਤੋਂ 3 ਸਾਲ ਤੱਕ ਦੇ 43121, 3 ਤੋਂ 6 ਸਾਲ ਤੱਕ ਦੇ 23425, ਗਰਭਵਤੀ ਮਾਵਾਂ 7135 ਅਤੇ ਨਰਸਿੰਗ ਮਾਵਾਂ 9997 ਆਦਿ ਲਾਭਪਾਤਰੀਆਂ ਨੂੰ ਲਾਭ ਦਿੱਤਾ ਜਾ ਰਿਹਾ ਹੈ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਦੱਸਿਆ ਕਿ ਮਾਵਾਂ ਤੇ ਬੱਚਿਆਂ ਨੂੰ ਪੌਸ਼ਟਿਕ ਆਹਾਰ ਦੇਣ ਲਈ ਵਿਭਾਗ ਵੱਲੋਂ 2 ਕਰੋੜ 19 ਲੱਖ 13 ਹਜ਼ਾਰ 506 ਰੁਪਏ ਦੀ ਕਣਕ, ਚਾਵਲ, ਚੀਨੀ, ਪੰਜੀਰੀ, ਵੀਟ ਫਲੋਰ, ਖਿਚੜੀ, ਦਲੀਆ, ਨਮਕ, ਮੁਰਮਰਾ, ਬੇਸਣ, ਘਿਓ ਆਦਿ ਦੀ ਖਰੀਦ ਕਰਕੇ ਵੰਡ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ 5615 ਗਰਭਵਤੀ ਔਰਤਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ ਅਤੇ ਛੋਟੇ ਬੱਚਿਆਂ ਦੀ ਸਿਹਤ ਅਤੇ ਪੋਸ਼ਣ 'ਚ ਸੁਧਾਰ ਲਿਆਉਣ ਲਈ 10 ਲੱਖ ਤੋਂ ਵਧੇਰੇ ਦੀ ਰਾਸ਼ੀ ਦਾ ਸਮਾਨ ਵਡਿਆਂ ਗਿਆ ਹੈ।

News 27 March,2023
ਮੀਤ ਹੇਅਰ ਵੱਲੋਂ ਵਿਸ਼ਵ ਕੱਪ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਲਈ ਸਿਫ਼ਤ ਕੌਰ ਸਮਰਾ ਨੂੰ ਵਧਾਈ

ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਚੰਡੀਗੜ੍ਹ, 27 ਮਾਰਚ: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਭੋਪਾਲ ਵਿਖੇ ਕਰਵਾਏ ਜਾ ਰਹੇ ਆਈ.ਐਸ.ਐਸ.ਐਫ. ਵਿਸ਼ਵ ਕੱਪ 2023 ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਫਰੀਦਕੋਟ ਦੀ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੂੰ ਵਧਾਈ ਦਿੱਤੀ ਹੈ। ਖੇਡ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਵਿਸ਼ਵ ਪੱਧਰ 'ਤੇ ਸੂਬੇ ਦੀ ਸ਼ਾਨ ਨੂੰ ਮੁੜ ਬਹਾਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਿਫ਼ਤ ਕੌਰ ਸਮਰਾ ਦੀ ਪ੍ਰਾਪਤੀ ਇਸ ਵਚਨਬੱਧਤਾ ਦੀ ਗਵਾਹੀ ਭਰਦੀ ਹੈ। ਜ਼ਿਕਰਯੋਗ ਹੈ ਕਿ ਸਿਫ਼ਤ ਕੌਰ ਸਮਰਾ ਨੇ 403.9 ਅੰਕ ਹਾਸਲ ਕੀਤੇ ਜਦਕਿ ਚਾਂਦੀ ਦਾ ਤਗ਼ਮਾ ਜੇਤੂ ਚੈੱਕ ਗਣਰਾਜ ਦੀ ਅਨੇਤਾ ਬ੍ਰਾਬਕੋਵਾ ਨੇ 411.3 ਅੰਕ ਅਤੇ ਸੋਨ ਤਗ਼ਮਾ ਜੇਤੂ ਚੀਨ ਦੀ ਕਿਓਨਗਿਊ ਝਾਂਗ ਨੇ 414.7 ਅੰਕ ਹਾਸਲ ਕੀਤੇ।

News 27 March,2023
ਬਿਜਲੀ ਵਿਭਾਗ ਵਿੱਚ 2424 ਨਵੀਂ ਭਰਤੀ ਦੀ ਪ੍ਰਕਿਰਿਆ ਮੁਕੰਮਲ, ਨਿਯੁਕਤੀ ਪੱਤਰ ਛੇਤੀ ਹੀ ਜਾਰੀ ਹੋਣਗੇ: ਹਰਭਜਨ ਸਿੰਘ ਈ.ਟੀ.ਓ.

ਕਿਹਾ, ਬੀਤੇ ਇੱਕ ਸਾਲ ਦੌਰਾਨ ਬਿਜਲੀ ਵਿਭਾਗ ਵਿੱਚ 1397 ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ ਚੰਡੀਗੜ, 27 ਮਾਰਚ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਲਗਾਤਾਰ ਰੋਜ਼ਗਾਰ ਮੁਹੱਈਆ ਕਰਵਾ ਰਹੀ ਹੈ ਅਤੇ ਬਿਜਲੀ ਵਿਭਾਗ ਵੱਲੋਂ ਛੇਤੀ ਹੀ 2424 ਖਾਲੀ ਅਸਾਮੀਆਂ ‘ਤੇ ਯੋਗ ਨੋਜਵਾਨਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਜਾਣਗੇ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਵਿੱਚ ਗਰੁੱਪ ਏ, ਬੀ ਅਤੇ ਸੀ ਵੱਖ-ਵੱਖ 2424 ਅਸਾਮੀਆਂ ਵਿਰੁੱਧ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ ਅਤੇ ਨੇੜ ਭਵਿੱਖ ‘ਚ ਯੋਗ ਉਮੀਦਵਾਰਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਬੀਤੇ ਇੱਕ ਸਾਲ ਦੌਰਾਨ ਬਿਜਲੀ ਵਿਭਾਗ ਵਿੱਚ 1397 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਕੈਬਨਿਟ ਮੰਤਰੀ ਨੇ ਨਵੀਂਆਂ 2424 ਅਸਾਮੀਆਂ ਸਬੰਧੀ ਵੇਰਵੇ ਦਿੰਦਿਆਂ ਦੱਸਿਆ ਕਿ ਇਨ੍ਹਾਂ ਵਿੱਚ 02 ਅਸਿਸਟੈਂਟ ਮੈਨੇਜਰ (ਆਈ.ਟੀ., ਗਰੁੱਪ ਏ), 36 ਜੂਨੀਅਰ ਇਜੀਨੀਅਰ (ਗਰੁੱਪ ਬੀ) ਅਤੇ 2386 ਅਸਿਸਟੈਂਟ ਲਾਈਨਮੈਨ, ਐਲ.ਡੀ.ਸੀ., ਕਲਰਕ (ਗਰੁੱਪ ਬੀ) ਆਦਿ ਸ਼ਾਮਲ ਹਨ, ਜਿਨ੍ਹਾਂ ਨੂੰ ਛੇਤੀ ਹੀ ਨਿਯੁਕਤੀ ਪੱਤਰ ਜਾਰੀ ਕੀਤੇ ਜਾਣਗੇ। ਬਿਜਲੀ ਮੰਤਰੀ ਨੇ ਬੀਤੇ ਸਾਲ ਦੌਰਾਨ ਮੁਹੱਈਆਂ ਕਰਵਾਈਆਂ ਗਈਆਂ ਸਰਕਾਰੀ ਨੌਕਰੀਆਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ 26 ਅਸਿਸਟੈਂਟ ਇੰਜੀਨੀਅਰ (ਇਲੈਕਟ੍ਰੀਕਲ), 05 ਅਸਿਸਟੈਂਟ ਮੈਨੇਜਰ (ਆਈ.ਟੀ.), 85 ਜੂਨੀਅਰ ਇੰਜੀਨੀਅਰ (ਇਲੈਕਟ੍ਰੀਕਲ), 59 ਜੂਨੀਅਰ ਇੰਜੀਨੀਅਰ (ਸਬ-ਸਟੇਸ਼ਨ), 14 ਜੂਨੀਅਰ ਇੰਜੀਨੀਅਰ (ਸਿਵਲ), 294 ਏ.ਐਸ.ਐਸ.ਏ., 08 ਇਲੈਕਟ੍ਰੀਸ਼ਨ (ਗਰੇਡ-2), 08 ਅਸਿਸਟੈਂਟ ਲਾਈਨਮੈਨ, 03 ਸੁਪਰਡੰਟ (ਡਵੀਜ਼ਨਲ ਅਕਾਊਂਟਸ), 25 ਰੈਵੇਨਿਊ ਅਕਾਊਂਟੈਂਟ, 677 ਐਲ.ਡੀ.ਸੀ./ਕਲਰਕ, 60 ਸੇਵਾਦਾਰ/ਚੌਂਕੀਦਾਰ (ਤਰਸ ਦੇ ਆਧਾਰ ‘ਤੇ) 38 ਐਲ.ਡੀ.ਸੀ. (ਤਰਸ ਦੇ ਆਧਾਰ ‘ਤੇ) ਅਤੇ 95 ਆਰ.ਟੀ.ਐਮ. ਆਦਿ ਨੂੰ ਭਰਤੀ ਕੀਤਾ ਗਿਆ ਹੈ। ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਗੇ ਦੱਸਿਆ ਕਿ ਬੀਤੇ ਇੱਕ ਸਾਲ ਦੌਰਾਨ ਸੂਬੇ ਦੇ ਲਗਭੱਗ 27 ਹਜ਼ਾਰ ਯੋਗ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ।ਉਨ੍ਹਾਂ ਕਿਹਾ ਕਿ ਇਹ ਨੌਕਰੀਆਂ ਯੋਗਤਾ ਅਤੇ ਨਿਰੋਲ ਮੈਰਿਟ ਦੇ ਅਧਾਰ ‘ਤੇ ਮੁਹੱਈਆਂ ਕਰਵਾਈਆਂ ਗਈਆਂ ਹਨ।

News 27 March,2023
ਹੁਣ ਗੁਰਦੁਆਰਾ ਸ਼ਹੀਦਾਂ ਸਾਹਿਬ ਅੰਮ੍ਰਿਤਸਰ ਵਿਖੇ ਆਉਣ ਵਾਲੀ ਸੰਗਤਾਂ ਨੂੰ ਮਿਲੇਗੀ ਵੱਡੀ ਰਾਹਤ - ਨਿੱਜਰ

ਦੱਖਣੀ, ਪੂਰਬੀ ਅਤੇ ਕੇਂਦਰੀ ਹਲਕੇ ਵਿੱਚ ਵਿਕਾਸ ਕੰਮਾਂ ਦਾ ਕੀਤਾ ਉਦਘਾਟਨ ਹੁਣ ਸੜ੍ਹਕਾਂ ਦੇ ਆਲ੍ਹੇ ਦੁਆਲੇ ਮਲਬਾ ਸੁੱਟਣ ’ਤੇ ਕੀਤੇ ਜਾਣਗੇ ਚਾਲਾਨ ਚੰਡੀਗੜ੍ਹ/ਅੰਮ੍ਰਿਤਸਰ, 27 ਮਾਰਚ -- ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਨਾਲ ਲਗਪਗ 60 ਕਰੋੜ ਰੁਪਏ ਦੀ ਲਾਗਤ ਨਾਲ ਸਕਾਈਵਾਕ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਸ਼ਹੀਦਾਂ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੀ ਸੰਗਤ ਨੂੰ ਵੱਡੀ ਰਾਹਤ ਮਿਲੇਗੀ।ਉਨ੍ਹਾਂ ਕਿਹਾ ਕਿ ਰੋਜ਼ਾਨਾ 50 ਤੋਂ 60 ਹਜ਼ਾਰ ਦੇ ਕਰੀਬ ਸੰਗਤ ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਦਰਸ਼ਨਾਂ ਲਈ ਆਉਂਦੀਆਂ ਹਨ। ਸੰਗਤ ਨੂੰ ਗੁਰਦੁਆਰੇ ਜਾਣ ਲਈ ਸੜਕ ਪਾਰ ਕਰਨੀ ਪੈਂਦੀ ਹੈ, ਜਿਸ ਨਾਲ ਨਾ ਸਿਰਫ ਅਸੁਵਿਧਾ ਹੁੰਦੀ ਹੈ, ਇਸ ਨਾਲ ਆਵਾਜਾਈ ਜਾਮ ਵੀ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਵਿੱਚ ਮਲਟੀਪਲ ਫੁੱਟ ਓਵਰ ਬ੍ਰਿਜ, ਸਕਾਈ ਵਾਕ ਪਲਾਜ਼ਾ ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਸਾਹਮਣੇ ਪੈਦਲ ਯਾਤਰੀਆਂ ਲਈ ਢੁਕਵੀਂ ਕ੍ਰਾਸਿੰਗ ਸਹੂਲਤ ਦੇ ਤੌਰ ’ਤੇ ਪੈਦਲ ਚੱਲਣ ਅਤੇ ਪਿਕਅੱਪ ਪੁਆਇੰਟ ਸ਼ਾਮਲ ਹਨ। ਪਲਾਜ਼ਾ ਪੈਦਲ ਯਾਤਰੀਆਂ ਦੀ ਆਵਾਜਾਈ ਦੀ ਸੌਖ ਲਈ ਪੌੜੀਆਂ, ਐਸਕੇਲੇਟਰਾਂ, ਲਿਫਟਾਂ ਰਾਹੀਂ ਪ੍ਰਵੇਸ਼/ਨਿਕਾਸ ਪੁਆਇੰਟਾਂ ਦਾ ਸਮੂਹ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਨੂੰ ਯਕੀਨੀ ਬਣਾਏਗਾ। ਇਸ ਮੌਕੇ ਕਮਿਸ਼ਨਰ ਕਾਰਪੋਰੇਸ਼ਨ ਸ੍ਰੀ ਸੰਦੀਪ ਰਿਸ਼ੀ ਨੇ ਦੱਸਿਆ ਕਿ ਸਕਾਈਵਾਕ ਪ੍ਰੋਜੈਕਟ ਵਿੱਚ ਸ਼ਰਧਾਲੂਆਂ ਲਈ ਪਖਾਨੇ, ਸੈਰ ਸਪਾਟਾ ਸੂਚਨਾ ਕੇਂਦਰ ਅਤੇ ਪੁਲਿਸ ਚੌਕੀ ਵਰਗੀਆਂ ਸਹੂਲਤਾਂ ਦਾ ਪ੍ਰਬੰਧ ਸੰਗਤ ਲਈ ਸੁਰੱਖਿਆ ਅਤੇ ਸਹੂਲਤ ਨੂੰ ਯਕੀਨੀ ਬਣਾਏਗਾ। ਉਨ੍ਹਾਂ ਕਿਹਾ ਕਿ ਲੈਂਡਸਕੇਪਿੰਗ ਅਤੇ ਸੁੰਦਰੀਕਰਨ ਰਾਹੀਂ ਪਲਾਜ਼ਾ ਦਾ ਵਿਕਾਸ ਪਲਾਜ਼ਾ ਕੀਤਾ ਜਾਵੇਗਾ ਜੋ ਕਿ ਇਸਦੀ ਕੁਸ਼ਲ ਵਰਤੋਂ ਨੂੰ ਵਧਾਏਗਾ। ਉਨ੍ਹਾਂ ਦੱਸਿਆ ਕਿ ਇਸ ਸਕਾਈਵਾਕ ਦੀ ਲੰਬਾਈ ਰਾਮਸਰ ਗੁਰਦੁਆਰਾ ਤੋਂ ਚਾਟੀਵਿੰਡ ਚੌਕ ਤੱਕ 460 ਮੀਟਰ, ਚੌੜੀ 6 ਮੀਟਰ, ਸੜਕ ਤੋਂ 6 ਮੀਟਰ ਦੀ ਉਚਾਈ, ਸਕਾਈਵਾਕ ਪਲਾਜ਼ਾ ਵਿੱਚ 16 ਪੌੜੀਆਂ, 16 ਐਸਕੇਲੇਟਰ ਅਤੇ 7 ਲਿਫਟਾਂ ਹੋਣਗੀਆਂ। ਉਨ੍ਹਾਂ ਕਿਹਾ ਕਿ ਕੰਪਨੀ ਵੱਲੋਂ ਡੇਢ ਸਾਲ ਦੇ ਅੰਦਰ ਇਹ ਪ੍ਰੋਜੈਕਟ ਪੂਰਾ ਕੀਤਾ ਜਾਣਾ ਹੈ। ਇਸ ਤੋਂ ਪਹਿਲਾਂ ਡਾ. ਨਿੱਜਰ ਨੇ ਯੂ ਬੀ ਡੀ ਸੀ ਪ੍ਰੋਜੈਕਟ ਅਧੀਨ ਤਾਰਾਂ ਵਾਲਾ ਪੁਲ ਦੇ ਨੇੜੇ ਬ੍ਰਿਟਿਸ਼ ਕਾਲ ਦੌਰਾਨ ਬਣੇ ਇੱਕ ਹਾਈਡਰੋ ਪਾਵਰ ਪਲਾਂਟ ਦੇ ਨਾਲ ਇੱਕ ਵਧੀਆ ਪਿਕਨਿਕ ਸਥਾਨ ਦਾ ਉਦਘਾਟਨ ਕੀਤਾ। ਇਸ ਨੂੰ ਪਿਕਨਿਕ, ਕਸਰਤ, ਬੱਚਿਆਂ ਲਈ ਝੂਲੇ, ਓਪਨ ਜਿਮ, ਰੰਗੀਨ ਰੋਸ਼ਨੀ ਅਤੇ ਸੁੰਦਰ ਬਾਗਬਾਨੀ ਨਾਲ ਸਜਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਮਾਰਟ ਸਿਟੀ ਮਿਸ਼ਨ ਤਹਿਤ ਕਰੀਬ 5.5 ਕਰੋੜ ਰੁਪਏ ਦੀ ਲਾਗਤ ਨਾਲ ਕਰੀਬ 3.5 ਏਕੜ ਜ਼ਮੀਨ ’ਤੇ ਮਿੰਨੀ ਕੰਪਨੀ ਗਾਰਡਨ ਬਣਾਇਆ ਗਿਆ ਹੈ, ਜੋ ਕਿ ਲੋਕਾਂ ਲਈ ਖਿੱਚ ਦਾ ਕੇਂਦਰ ਬਣਿਆ ਹੈ। ਇਸ ਉਪਰੰਤ ਡਾ. ਨਿੱਜਰ ਵਲੋਂ ਕੇਂਦਰੀ ਹਲਕੇ ਦੇ ਅਧੀਨ ਪੈਂਦੇ ਇਲਾਕੇ ਫਤਾਹਪੁਰ ਵਿਖੇ ਸਮਾਰਟ ਸਿਟੀ ਤਹਿਤ ਪੰਜ ਕਰੋੜ ਰੁਪਏ ਦੀ ਲਾਗਤ ਨਾਲ ਬਣੇ ਮਲਬਾ ਪ੍ਰੋਸੈਸਿੰਗ ਪਲਾਂਟ ਦਾ ਉਦਘਾਟਨ ਕਰਦਿਆਂ ਕਿਹਾ ਕਿ ਸ਼ਹਿਰ ਅੰਦਰ ਰਿਹਾਇਸ਼ੀ ਅਤੇ ਕਮਰਸ਼ੀਅਲ ਨਿਰਮਾਣ ਦੌਰਾਨ ਨਿਕਲਣ ਵਾਲਾ ਮਲਬਾ ਸੀ.ਐਂਡ.ਟੀ. ਪਲਾਂਟ ਤੱਕ ਪਹੁੰਚਾਉਣ ਤੇ ਕੋਈ ਚਾਰਜ ਨਹੀਂ ਲਿਆ ਜਾਵੇਗਾ। ਉਨਾਂ ਦੱਸਿਆ ਕਿ ਸੜ੍ਹਕਾਂ ਦੇ ਆਲ੍ਹੇ ਦੁਆਲੇ ਮਲਬਾ ਸੁੱਟਣ ਤੇ ਚਲਾਨ ਕੀਤੇ ਜਾਣਗੇ ਅਤੇ ਇਸ ਮਲਬੇ ਨੂੰ ਇਸਤੇਮਾਲ ਕਰਕੇ ਦੁਬਾਰਾ ਨਿਰਮਾਣ ਕਾਰਜਾਂ ਲਈ ਵਰਤਿਆ ਜਾ ਸਕੇਗਾ। ਇਸ ਮੌਕੇ ਵਿਧਾਇਕਾ ਸ੍ਰੀਮਤੀ ਜੀਵਨ ਜੋਤ ਕੌਰ , ਵਿਧਾਇਕ ਡਾ. ਅਜੈ ਗੁਪਤਾ, ਐਸ.ਈ: ਸ: ਸੰਦੀਪ ਸਿੰਘ, ਐਸ.ਡੀ.ਓ. ਸ: ਅਨੁਦੀਪਕ ਸਿੰਘ, ਓ.ਐਸ.ਡੀ. ਸ: ਮਨਪ੍ਰੀਤ ਸਿੰਘ, ਸ੍ਰੀ ਨਵਨੀਤ ਸ਼ਰਮਾ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

News 27 March,2023
ਰੇਤੇ ਦੀਆਂ 50 ਹੋਰ ਜਨਤਕ ਖੱਡਾਂ ਜਲਦ ਸ਼ੁਰੂ ਹੋਣਗੀਆਂ: ਮੀਤ ਹੇਅਰ

ਖਣਨ ਅਤੇ ਭੂ-ਵਿਗਿਆਨ ਮੰਤਰੀ ਨੇ ਜਨਤਕ ਰੇਤ ਖੱਡਾਂ ਦੇ ਕੰਮਕਾਜ ਦਾ ਲਿਆ ਜਾਇਜ਼ਾ * ਚੰਡੀਗੜ੍ਹ, 25 ਮਾਰਚ ਲੋਕਾਂ ਨੂੰ ਸਸਤੇ ਭਾਅ 'ਤੇ ਰੇਤਾ ਮੁਹੱਈਆ ਕਰਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਲਦ ਹੀ 50 ਨਵੀਆਂ ਜਨਤਕ ਖੱਡਾਂ ਸ਼ੁਰੂ ਕਰੇਗੀ ।ਇਸ ਸਬੰਧੀ ਫੈਸਲਾ ਮਾਈਨਿੰਗ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਪ੍ਰਧਾਨਗੀ ਹੇਠ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਲਿਆ ਗਿਆ। ਰੇਤੇ ਦੀਆਂ ਜਨਤਕ ਖੱਡਾਂ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਨੇ ਕਿਹਾ ਕਿ ਇਸ ਸਮੇਂ ਸੂਬੇ ਵਿੱਚ 32 ਜਨਤਕ ਖੱਡਾਂ ਚੱਲ ਕਰ ਰਹੀਆਂ ਹਨ, ਜਿਨ੍ਹਾਂ ਦਾ ਲੋਕਾਂ ਨੂੰ ਵੱਡੇ ਪੱਧਰ 'ਤੇ ਫਾਇਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੱਡਾਂ ਦੀ ਗਿਣਤੀ ਵਧਾਈ ਜਾਵੇਗੀ ਕਿਉਂਕਿ ਸੂਬਾ ਸਰਕਾਰ ਵੱਲੋਂ ਜਲਦ ਹੀ ਸੂਬੇ ਭਰ ਵਿੱਚ 50 ਨਵੀਆਂ ਜਨਤਕ ਖੱਡਾਂ ਸ਼ੁਰੂ ਕੀਤੀਆਂ ਜਾਣਗੀਆਂ। ਮੀਤ ਹੇਅਰ ਨੇ ਦੱਸਿਆ ਕਿ ਇਨ੍ਹਾਂ ਜਨਤਕ ਖੱਡਾਂ ਵਿਖੇ 5.50 ਰੁਪਏ ਪ੍ਰਤੀ ਘਣ ਫੁੱਟ ਦੇ ਹਿਸਾਬ ਨਾਲ ਰੇਤਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਮੰਤਰੀ ਨੇ ਕਿਹਾ ਕਿ ਇਨ੍ਹਾਂ ਜਨਤਕ ਖੱਡਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨਾਲ ਸਥਾਨਕ ਮਜ਼ਦੂਰਾਂ ਨੂੰ ਵੀ ਕੰਮ ਮਿਲਿਆ ਹੈ, ਜਿਸ ਕਾਰਨ ਕਈ ਨੌਜਵਾਨਾਂ ਨੂੰ ਸਿੱਧੇ ਅਤੇ ਅਸਿੱਧੇ ਤੌਰ 'ਤੇ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਮੀਤ ਹੇਅਰ ਨੇ ਇਹ ਵੀ ਕਿਹਾ ਕਿ ਹਾਲ ਹੀ ਵਿੱਚ ਕੈਬਿਨੇਟ ਵੱਲੋਂ ਪ੍ਰਵਾਨ ਕੀਤੀ ਨੀਤੀ ਅਨੁਸਾਰ ਵਿਭਾਗ ਵੱਲੋਂ ਹਰ 15 ਦਿਨਾਂ ਤੋਂ ਵਪਾਰਕ ਮਾਈਨਿੰਗ ਸਾਈਟਾਂ ਦੇ ਕਲੱਸਟਰਾਂ ਲਈ, ਟੈਂਡਰ ਵੀ ਜਾਰੀ ਕੀਤੇ ਜਾਣਗੇ। ਖਣਨ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਪਹਿਲਾਂ ਹੀ 21.03.23 ਨੂੰ 14 ਕਲੱਸਟਰਾਂ ਲਈ ਟੈਂਡਰ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਗਲੇ ਤਿੰਨ ਮਹੀਨਿਆਂ ਵਿੱਚ ਸਰਕਾਰ ਵੱਲੋਂ 100 ਦੇ ਕਰੀਬ ਕਲੱਸਟਰਾਂ ਲਈ ਟੈਂਡਰ ਮੰਗੇ ਜਾਣਗੇ। ਮੀਤ ਹੇਅਰ ਨੇ ਕਿਹਾ ਕਿ ਸਰਕਾਰ ਬਾਕਾਇਦਾ ਆਧਾਰ 'ਤੇ ਲੋਕਾਂ ਤੋਂ ਫੀਡਬੈਕ ਮੰਗ ਰਹੀ ਹੈ ਅਤੇ ਹਰ ਜਨਤਕ ਸਾਈਟ ਦੇ ਸਹੀ ਢੰਗ ਨਾਲ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਕੰਮ ਦੀ ਸਮੀਖਿਆ ਕਰ ਰਹੀ ਹੈ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਗੁਰਕਿਰਤ ਕਿਰਪਾਲ ਸਿੰਘ, ਡਾਇਰੈਕਟਰ ਡੀ.ਪੀ.ਐਸ. ਖਰਬੰਦਾ, ਐਸ.ਈਜ਼ ਅਤੇ ਜ਼ਿਲ੍ਹਾ ਮਾਈਨਿੰਗ ਅਫ਼ਸਰ ਹਾਜ਼ਰ ਸਨ।

News 26 March,2023
ਪਟਿਆਲਾ ਦਾ ਸਰਕਾਰੀ ਮੈਡੀਕਲ ਕਾਲਜ ਦੇਸ਼ ਦੇ ਮੋਹਰੀ ਮੈਡੀਕਲ ਕਾਲਜਾਂ 'ਚ ਸ਼ੁਮਾਰ ਹੋਵੇਗਾ-ਡਾ. ਬਲਬੀਰ ਸਿੰਘ

ਰਾਜਿੰਦਰਾ ਹਸਪਤਾਲ 'ਚ 100 ਬਿਸਤਰਿਆਂ ਦੀ ਨਵੀਂ ਐਮਰਜੈਂਸੀ ਛੇਤੀ ਮੁੱਖ ਮੰਤਰੀ ਮਰੀਜਾਂ ਨੂੰ ਕਰਨਗੇ ਸਮਰਪਿਤ-ਡਾ. ਬਲਬੀਰ ਸਿੰਘ -ਨਸ਼ੇ ਦੀ ਲਤ ਦੇ ਸ਼ਿਕਾਰ ਵਿਅਕਤੀਆਂ ਦੇ ਮੁੜ ਵਸੇਬੇ ਲਈ ਉਲੀਕੀ ਵਿਸ਼ੇਸ਼ ਯੋਜਨਾ-ਸਿਹਤ ਮੰਤਰੀ -ਸਰਕਾਰੀ ਮੈਡੀਕਲ ਕਾਲਜ ਨੂੰ ਨਮੂਨੇ ਦਾ ਕਾਲਜ ਬਣਾਉਣ ਤੇ ਰਾਜਿੰਦਰਾ ਹਸਪਤਾਲ ਦੀ ਕਾਇਆਂ ਕਲਪ ਕਰਨ ਲਈ ਉਚ ਪੱਧਰੀ ਬੈਠਕ ਪਟਿਆਲਾ, 25 ਮਾਰਚ: ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪਟਿਆਲਾ ਦਾ ਸਰਕਾਰੀ ਮੈਡੀਕਲ ਕਾਲਜ ਦੇਸ਼ ਦੇ ਮੋਹਰੀ ਮੈਡੀਕਲ ਕਾਲਜਾਂ ਦੀ ਸੂਚੀ 'ਚ ਸ਼ੁਮਾਰ ਹੋਵੇਗਾ, ਜਿਸ ਲਈ ਪੰਜਾਬ ਸਰਕਾਰ ਵੱਲੋਂ ਉਲੀਕੀ ਯੋਜਨਾ 'ਤੇ ਤੇਜੀ ਨਾਲ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਨਸ਼ੇ ਦੀ ਲਤ ਦੇ ਸ਼ਿਕਾਰ ਲੋਕਾਂ ਦੇ ਮੁੜ ਵਸੇਬੇ ਲਈ ਇਕ ਵਿਸ਼ੇਸ਼ ਯੋਜਨਾ ਉਲੀਕੀ ਜਾ ਰਹੀ ਹੈ ਜਿਸ ਨਾਲ ਅਜਿਹੇ ਵਿਅਕਤੀ ਜੇਲਾਂ 'ਚ ਜਾਣ ਦੀ ਥਾਂ ਹੁਨਰਮੰਦ ਬਣਕੇ ਆਪਣੀ ਨਵੀਂ ਜਿੰਦਗੀ ਦੀ ਸ਼ੁਰੂਆਤ ਕਰਨਗੇ। ਡਾ. ਬਲਬੀਰ ਸਿੰਘ ਅੱਜ ਇੱਥੇ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਐਮਰਜੈਂਸੀ 'ਚ ਮਰੀਜਾਂ ਨੂੰ ਵਿਸ਼ਵ ਪੱਧਰੀ ਮਿਆਰੀ ਮੈਡੀਕਲ ਸਹੂਲਤਾਂ ਪ੍ਰਦਾਨ ਕਰਨ ਲਈ ਚੱਲ ਰਹੇ ਕੰਮ ਦਾ ਜਾਇਜ਼ਾ ਲੈਣ ਪੁੱਜੇ ਹੋਏ ਸਨ ਅਤੇ ਉਨ੍ਹਾਂ ਨੇ ਮਰੀਜਾਂ, ਜਿਨ੍ਹਾਂ ਨੂੰ ਸਾਰੀਆਂ ਦਵਾਈਆਂ ਹਸਪਤਾਲ 'ਚੋਂ ਮਿਲ ਰਹੀਆਂ ਹਨ, ਨਾਲ ਗੱਲਬਾਤ ਕਰਕੇ ਪ੍ਰਦਾਨ ਕੀਤੀਆ ਜਾ ਰਹੀਆਂ ਮੈਡੀਕਲ ਸੇਵਾਵਾਂ 'ਤੇ ਤਸੱਲੀ ਦਾ ਇਜ਼ਹਾਰ ਕੀਤਾ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਸਰਕਾਰੀ ਮੈਡੀਕਲ ਕਾਲਜ ਵਿਖੇ ਇੱਕ ਉੱਚ ਪੱਧਰੀ ਮੀਟਿੰਗ ਕਰਦਿਆਂ ਮੈਡੀਕਲ ਕਾਲਜ ਨੂੰ ਦੇਸ਼ ਦੇ ਮੋਹਰੀ ਮੈਡੀਕਲ ਕਾਲਜਾਂ 'ਚ ਸ਼ੁਮਾਰ ਕਰਨ ਲਈ ਬਣਾਈ ਯੋਜਨਾ ਨੂੰ ਅਮਲੀ ਰੂਪ ਦੇਣ ਲਈ ਉੱਚ ਪੱਧਰੀ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ, ਮੈਡੀਕਲ ਸਿੱਖਿਆ ਤੇ ਵਧੀਕ ਮੁੱਖ ਸਕੱਤਰ ਅਨੁਰਾਗ ਅਗਰਵਾਲ ਤੇ ਵਧੀਕ ਸਕੱਤਰ ਰਾਹੁਲ ਗੁਪਤਾ ਵੀ ਮੌਜੂਦ ਸਨ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਸਰਕਾਰੀ ਮੈਡੀਕਲ ਕਾਲਜਾਂ ਤੇ ਸਾਰੇ ਸਰਕਾਰੀ ਹਸਪਤਾਲਾਂ 'ਚ ਬਿਹਤਰ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਲਈ ਮਾਡਲ ਮੈਡੀਕਲ ਕਾਲਜ ਤੇ ਹਸਪਤਾਲ ਬਣਾਏ ਜਾ ਰਹੇ ਹਨ ਤੇ ਇਹ ਮਾਡਲ ਸਾਰੇ ਪੰਜਾਬ 'ਚ ਲਾਗੂ ਹੋਣਗੇ। ਮੈਡੀਕਲ ਸਿੱਖਿਆ ਮੰਤਰੀ ਨੇ ਕਿਹਾ ਕਿ ਰਾਜਿੰਦਰਾ ਹਸਪਤਾਲ ਦੇ ਸਾਰੇ ਉਪਰੇਸ਼ਨ ਥਇਏਟਰ, ਨਵਜੰਮੇ ਬੱਚਿਆਂ ਲਈ ਹਸਪਤਾਲ, ਲੇਬਰ ਰੂਮ ਸਮੇਤ ਓਪੀਡੀ ਸੇਵਾਵਾਂ ਨੂੰ ਵਿਸ਼ਵ ਪੱਧਰੀ ਤੇ ਕੰਪਿਊਟਰ ਨਾਲ ਜੋੜਕੇ ਈ-ਹਸਪਤਾਲ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਗਵਾਚੀ ਸ਼ਾਖ ਬਹਾਲ ਕਰਨ ਅਤੇ ਇਸ ਦੀ ਐਮਰਜੈਂਸੀ ਨੂੰ ਸਭ ਤੋਂ ਬਿਹਤਰ ਐਮਰਜੈਂਸੀ ਬਣਾਉਣ ਲਈ ਡਾ. ਸੁਧੀਰ ਵਰਮਾ ਦੀ ਅਗਵਾਈ ਹੇਠ ਗਠਿਤ 9 ਮੈਂਬਰੀ ਉੱਚ ਪੱਧਰੀ ਕਮੇਟੀ ਦੀ ਨਿਗਰਾਨੀ ਹੇਠ ਐਮਰਜੈਂਸੀ ਦੇ ਨਵੀਨੀਕਰਨ ਦਾ ਕੰਮ ਬਹੁਤ ਤੇਜੀ ਨਾਲ ਚੱਲ ਰਿਹਾ ਹੈ ਤੇ ਛੇਤੀ ਹੀ ਮੁੱਖ ਮੰਤਰੀ ਭਗਵੰਤ ਮਾਨ ਇਸ ਦਾ ਉਦਘਾਟਨ ਕਰਨਗੇ। ਉਨ੍ਹਾਂ ਦੱਸਿਆ ਕਿ ਪਹਿਲਾਂ ਇੱਥੇ 14 ਆਈ.ਸੀ.ਯੂ. ਬੈਡ ਹੀ ਸਨ ਪਰ ਹੁਣ 17 ਹੋਰ ਅਜਿਹੇ ਜਿੰਦਗੀ ਬਚਾਉਣ ਵਾਲੇ ਬੈਡ ਨਵੇਂ ਲਗਾਏ ਗਏ ਹਨ ਤਾਂ ਕਿ ਮਰੀਜਾਂ ਨੂੰ ਵੈਂਟੀਲੇਟਰ ਬੈਡ ਮਿਲ ਸਕਣ, ਇਸ ਤਰ੍ਹਾਂ 100 ਬਿਸਤਰਿਆਂ ਵਾਲੀ ਨਵੀਂ ਐਮਰਜੈਂਸੀ ਬਣ ਗਈ ਹੈ। ਮੈਡੀਕਪ ਸਿੱਖਿਆ ਮੰਤਰੀ ਨੇ ਕਿਹਾ ਕਿ ਮੈਡੀਕਲ ਕਾਲਜ 'ਚ ਖੋਜ ਦਾ ਕੰਮ ਹੋਣਾ ਚਾਹੀਦਾ ਹੈ ਤਾਂ ਕਿ ਲੋਕ ਬਿਮਾਰੀਆਂ ਦੇ ਸ਼ਿਕਾਰ ਕਿਉਂ ਹੋ ਰਹੇ ਹਨ ਦਾ ਪਤਾ ਲਗਾ ਕੇ ਸੂਬੇ ਨੂੰ ਸਿਹਤਮੰਦ ਤੇ ਰੰਗਲਾ ਪੰਜਾਬ ਬਣਾਇਆ ਜਾ ਸਕੇ। ਉਨ੍ਹਾਂ ਨੇ ਇਸ ਮੌਕੇ ਰਾਜਿੰਦਰਾ ਹਸਪਤਾਲ 'ਚ ਲੋੜੀਂਦੀਆਂ ਦਵਾਈਆਂ, ਮਸ਼ੀਨਾਂ, ਮੈਡੀਕਲ ਤੇ ਪੈਰਾ ਮੈਡੀਕਲ ਸਟਾਫ਼ ਦੀ ਘਾਟ ਅਤੇ ਡਾਕਟਰਾਂ ਦੀ ਸੁਰੱਖਿਆ ਆਦਿ ਬਾਰੇ ਵੀ ਚਰਚਾ ਕੀਤੀ। ਸਿਹਤ ਮੰਤਰੀ ਨੇ ਕਿਹਾ ਕਿ ਸਮੁੱਚੇ ਸਿਸਟਮ ਨੂੰ ਪਾਰਦਰਸ਼ੀ ਤੇ ਕੁਸ਼ਲ ਬਣਾਉਣਾ ਉਨ੍ਹਾਂ ਦੀ ਮੁਢਲੀ ਤਰਜੀਹ ਹੈ। ਇਸ ਮੌਕੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ, ਮੈਡੀਕਲ ਸਿੱਖਿਆ ਤੇ ਵਧੀਕ ਮੁੱਖ ਸਕੱਤਰ ਅਨੁਰਾਗ ਅਗਰਵਾਲ ਤੇ ਵਧੀਕ ਸਕੱਤਰ ਰਾਹੁਲ ਗੁਪਤਾ, ਸਦਭਾਵਨਾ ਹਸਪਤਾਲ ਦੇ ਡਾ. ਸੁਧੀਰ ਵਰਮਾ, ਡਾਇਰੈਕਟਰ ਮੈਡੀਕਲ ਸਿੱਖਿਆ ਤੇ ਖੋਜ ਡਾ. ਅਵਨੀਸ਼ ਕੁਮਾਰ, ਡਾਇਰੈਕਟਰ ਪ੍ਰਿੰਸੀਪਲ ਮੈਡੀਕਲ ਕਾਲਜ ਡਾ. ਹਰਜਿੰਦਰ ਸਿੰਘ, ਮੈਡੀਕਲ ਸੁਪਰਡੈਂਟ ਡਾ. ਐਚ.ਐਸ. ਰੇਖੀ, ਵਾਈਸ ਪ੍ਰਿੰਸੀਪਲ ਡਾ. ਆਰ.ਪੀ.ਐਸ. ਸਿਬੀਆ, ਕਰਨਲ ਜੇ.ਵੀ. ਸਿੰਘ, ਡਾ. ਜਤਿੰਦਰ ਕਾਂਸਲ, ਪਟਿਆਲਾ ਹੈਲਥ ਫਾਊਂਡੇਸ਼ਨ ਤੋਂ ਡਾ. ਬੀ.ਐਸ. ਸੋਹਲ, ਕਰਨਲ ਕਰਮਿੰਦਰ ਸਿੰਘ, ਜਗਤਾਰ ਸਿੰਘ ਜੱਗੀ ਜਨ ਹਿਤ ਸੰਮਤੀ ਤੋਂ ਵਿਨੋਦ ਸ਼ਰਮਾ, ਡਾ. ਅਮਨਦੀਪ ਸਿੰਘ ਬਖ਼ਸ਼ੀ, ਡਾ. ਰਾਜਾ ਪਰਮਜੀਤ ਸਿੰਘ, ਡਾ. ਸੌਰਵ ਕੁਮਾਰ ਤੋਂ ਇਲਾਵਾ ਲੋਕ ਨਿਰਮਾਣ, ਜਨ ਸਿਹਤ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

News 25 March,2023
ਵਿਸ਼ਵ ਟੀਬੀ ਦਿਵਸ: ਲੋਕ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਟੀ.ਬੀ ਦਾ ਮੁਫ਼ਤ ਇਲਾਜ ਕਰਵਾ ਸਕਦੇ ਹਨ

ਟੀ.ਬੀ. ਦੀ ਬਿਮਾਰੀ ਇਲਾਜਯੋਗ ਹੈ ; ਜਾਗਰੂਕਤਾ ਅਤੇ ਲੋਕਾਂ ਦੀ ਭਾਗੀਦਾਰੀ ਨਾਲ ਪਾਈ ਜਾ ਸਕਦੀ ਹੈ ਇਸ ਨਾਮੁਰਾਦ ਬਿਮਾਰੀ ਨੂੰ ਠੱਲ੍ਹ : ਡਾ ਬਲਬੀਰ ਸਿੰਘ - ਪੰਜਾਬ ’ਚ 2025 ਤੱਕ ਟੀ.ਬੀ ਨੂੰ ਖਤਮ ਕਰਨ ਦਾ ਟੀਚਾ ਮਿੱਥਿਆ ਹੈ: ਸਿਹਤ ਮੰਤਰੀ ਚੰਡੀਗੜ੍ਹ, 25 ਮਾਰਚ: ਪੰਜਾਬ ਨੂੰ ਸਿਹਤ ਪੱਖੋਂ ਮੋਹਰੀ ਸੂਬਾ ਬਣਾਉਣ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ’ਤੇ ਅਮਲ ਕਰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਵਿਸ਼ਵ ਤਪਦਿਕ (ਟੀ.ਬੀ.) ਦਿਵਸ ਮੌਕੇ ਪੰਜਾਬ ਨੂੰ 2025 ਦੇ ਅੰਤ ਤੱਕ ਟੀਬੀ ਮੁਕਤ ਸੂਬਾ ਬਣਾਉਣ ਦਾ ਸੁਨੇਹਾ ਦਿੱਤਾ। ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਡਾ: ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਭਰ ’ਚ ਸਮੇਂ-ਸਮੇਂ ’ਤੇ ਕਈ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ । ਉਨ੍ਹਾਂ ਕਿਹਾ ਕਿ ਭਾਵੇਂ ਟੀ.ਬੀ ਇੱਕ ਲਾਗ (ਛੂਤ) ਦੀ ਬਿਮਾਰੀ ਹੈ , ਪਰ ਜੇਕਰ ਸਮੇਂ ਸਿਰ ਇਸ ਦਾ ਪਤਾ ਲੱਗ ਜਾਵੇ ਅਤੇ ਇਲਾਜ ਕੀਤਾ ਜਾਵੇ ਤਾਂ ਇਹ ਪੂਰੀ ਤਰ੍ਹਾਂ ਠੀਕ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਇਹ ਵੱਡਾ ਤੇ ਆਮ ਭੁਲੇਖਾ ਹੈ ਕਿ ਟੀਬੀ ਮੌਤ ਦਾ ਕਾਰਨ ਬਣਦੀ ਹੈ, ਪਰ ਅਸਲ ਵਿੱਚ ਅਜਿਹਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਜਾਂਚ ਅਤੇ ਇਲਾਜ ਨਾਲ ਬਿਮਾਰੀ ਦੇ ਅੱਗੇ ਫੈਲਣ ਤੋਂ ਰੁਕ ਜਾਂਦੀ ਹੈ। ਟੀਬੀ ਨੂੰ ਖਤਮ ਕਰਨ ਲਈ ਸਮੂਹਿਕ ਕਾਰਵਾਈ ਦੀ ਲੋੜ ’ਤੇ ਜ਼ੋਰ ਦਿੰਦੇ ਹੋਏ ਡਾ: ਬਲਬੀਰ ਸਿੰਘ ਨੇ ਇਸ ਸਾਲ ਟੀ.ਬੀ ਦਿਵਸ ਦੀ ਥੀਮ ‘ ਯੈਸ ਵੀ ਕੈਨ ਐਂਡ ਟੀਬੀ ’ , ਹੈ ਜੋ ਟੀਬੀ ਨੂੰ ਖਤਮ ਕਰਨ ਲਈ ਸਾਡੇ ਸਮੂਹਿਕ ਯਤਨਾਂ ਨੂੰ ਦਰਸਾਉਂਦਾ ਹੈ। ਇੱਕ ਜਨ ਅੰਦੋਲਨ ਦੀ ਲੋੜ ਹੈ, ਜਿਸ ਵਿੱਚ ਸਰਕਾਰ ਦੇ ਨਾਲ-ਨਾਲ ਆਮ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ। ਟੀ.ਬੀ ਦੇ ਖਾਤਮੇ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਵਿਸਥਾਰ ਨਾਲ ਦੱਸਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਅੱਠ ਜ਼ਿਲਿ੍ਹਆਂ ਨੂੰ ਕੇਂਦਰ ਸਰਕਾਰ ਵੱਲੋਂ ਨਵੇਂ ਕੇਸਾਂ ਦਾ ਭਾਰ 20 ਫੀਸਦੀ ਤੋਂ ਵੱਧ ਘਟਾਉਣ ਲਈ ਬਰਾਂਜ਼ ਸਰਟੀਫੀਕੇਸ਼ਨ’ ਨਾਲ ਸਨਮਾਨਿਤ ਕੀਤਾ ਗਿਆ ਹੈ। ਡਾ: ਬਲਬੀਰ ਸਿੰਘ ਨੇ ਅੱਗੇ ਦੱਸਿਆ ਕਿ ਰਾਸ਼ਟਰੀ ਟੀਬੀ ਖਾਤਮਾ ਪ੍ਰੋਗਰਾਮ ਤਹਿਤ ਸਾਲ 2025 ਤੱਕ ਪੰਜਾਬ ਵਿੱਚੋਂ ਟੀ.ਬੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਹਰ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ ਹਨ। ‘ਵਿਸ਼ਵ ਟੀਬੀ ਦਿਵਸ’ ਮੌਕੇ ਡਾਇਰੈਕਟਰ ਸਿਹਤ ਪੰਜਾਬ ਦੇ ਦਫ਼ਤਰ ਵਿਖੇ ਇੱਕ ਜਾਗਰੂਕਤਾ ਪ੍ਰੋਗਰਾਮ ਵੀ ਕਰਵਾਇਆ ਗਿਆ, ਜਿਸ ਵਿੱਚ ਸਕੱਤਰ ਸਿਹਤ-ਕਮ- ਐਮ.ਡੀ. ਨੈਸ਼ਨਲ ਹੈਲਥ ਮਿਸ਼ਨ ਡਾ: ਅਭਿਨਵ ਤ੍ਰਿਖਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਡਾ: ਅਮਰਜੀਤ ਕੌਰ ਸੀਨੀਅਰ ਖੇਤਰੀ ਡਾਇਰੈਕਟਰ ਐੱਚ.ਐੱਫ.ਡਬਲਿਊ ਚੰਡੀਗੜ੍ਹ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਬੋਲਦਿਆਂ ਡਾ: ਤ੍ਰਿਖਾ ਨੇ ਇਸ ਬਿਮਾਰੀ ਸਬੰਧੀ ਸਮਾਜ ਵਿੱਚ ਫੈਲੀ ਦਹਿਸ਼ਤ ਨੂੰ ਖਤਮ ਕਰਨ ਦਾ ਸੱਦਾ ਦਿੱਤਾ ਅਤੇ ਸਾਰਿਆਂ ਨੂੰ ਟੀ.ਬੀ ਦੇ ਮਰੀਜ਼ ਨਾਲ ਕਿਸੇ ਵੀ ਤਰ੍ਹਾਂ ਦਾ ਵਿਤਕਰਾ ਨਾ ਕਰਨ ਦਾ ਸੱਦਾ ਦਿੱਤਾ। ਸਮਾਗਮ ਦੌਰਾਨ ਡਾ: ਰਵਿੰਦਰਪਾਲ ਕੌਰ ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਨੇ ਸਾਰਿਆਂ ਨੂੰ ਟੀ.ਬੀ ਦੇ ਖਾਤਮੇ ਲਈ ਕਿਸੇ ਵੀ ਪੱਧਰ ’ਤੇ ਯੋਗਦਾਨ ਪਾਉਣ ਦਾ ਅਹਿਦ ਲੈਣ ਦੀ ਅਪੀਲ ਕੀਤੀ । ਉਨ੍ਹਾਂ ਇਸ ਮੌਕੇ ਕਰਵਾਏ ਗਏ ਕੁਇਜ਼ ਅਤੇ ਸਲੋਗਨ ਲੇਖਣ ਮੁਕਾਬਲੇ ਦੇ ਜੇਤੂਆਂ ਨੂੰ ਇਨਾਮ ਵੀ ਤਕਸੀਮ ਕੀਤੇ। ਟੀਬੀ ਚੈਂਪੀਅਨ ਵਰਿੰਦਰ ਕੁਮਾਰ, ਜੋ ਪਹਿਲਾਂ ਹੀ ਟੀਬੀ ਤੋਂ ਠੀਕ ਹੋ ਚੁੱਕਾ ਹੈ ਅਤੇ ਹੁਣ ਟੀਬੀ ਦੇ ਖਾਤਮੇ ਲਈ ਵਿਭਾਗ ਨਾਲ ਕੰਮ ਕਰ ਰਿਹਾ ਹੈ, ਨੇ ਆਪਣੇ ਵਿਚਾਰ ਸਾਂਝੇ ਕੀਤੇ ਕਿ ਕਿਵੇਂ ਉਸਨੇ ਛੇ ਮਹੀਨਿਆਂ ਵਿੱਚ ਸਰਕਾਰੀ ਮੁਫਤ ਇਲਾਜ ਨਾਲ ਟੀ.ਬੀ ਨੂੰ ਹਰਾਇਆ ਅਤੇ ਉਹ ਹੁਣ ਪੂਰੀ ਤਰ੍ਹਾਂ ਤੰਦਰੁਸਤ ਹੈ। ਮੰਤਰੀ ਨੇ ਕਮਿਊਨਿਟੀ, ਸਿਵਲ ਸੁਸਾਇਟੀ ਸੰਸਥਾਵਾਂ, ਸਿਹਤ ਸੰਭਾਲ ਕਰਮੀਆਂ ਅਤੇ ਰਾਜ ਭਾਗੀਦਾਰਾਂ ਨੂੰ “ਟੀਬੀ ਹਾਰੇਗਾ, ਦੇਸ਼ ਜੀਤੇਗਾ”ਦੇ ਬੈਨਰ ਹੇਠ ਇੱਕਜੁੱਟ ਹੋਣ ਅਤੇ 2025 ਤੱਕ ਟੀਬੀ ਦੇ ਖਾਤਮੇ ਲਈ ਅੱਗੇ ਆਉਣ ਦੀ ਅਪੀਲ ਕੀਤੀ।

News 25 March,2023
ਮੁੱਖ ਮੰਤਰੀ ਦੀ ਪੰਜਾਬ ਦੇ ਤਿੰਨ ਕਰੋੜ ਲੋਕਾਂ ਨੂੰ ਅਪੀਲ

ਨੌਜਵਾਨਾਂ ਨੂੰ ਭੜਕਾਉਣ ਵਾਲਿਆਂ ਨੂੰ ਦਿੱਤੀ ਚਿਤਾਵਨੀ, “ਤੁਹਾਡੇ ਮਨਸੂਬੇ ਕਾਮਯਾਬ ਨਹੀਂ ਹੋਣਗੇ” * ਬੇਗਾਨੇ ਪੁੱਤਾਂ ਨੂੰ ਹਥਿਆਰ ਚੁੱਕਣ ਲਈ ਕਹਿਣਾ ਸੌਖਾਃ ਮੁੱਖ ਮੰਤਰੀ * ਨੌਜਵਾਨਾਂ ਦੇ ਹੱਥਾਂ 'ਚ ਲੈਪਟਾਪ, ਨਿਯੁਕਤੀ ਪੱਤਰ ਤੇ ਮੈਡਲ ਹੋਣੇ ਚਾਹੀਦੇ ਨੇ, ਹਥਿਆਰ ਨਹੀਂਃ ਮੁੱਖ ਮੰਤਰੀ * ਨੌਜਵਾਨਾਂ ਨੂੰ ਕਿਸੇ ਧਰਮ ਦੇ ਨਾਮ 'ਤੇ ਚਲਾਈਆਂ ਜਾ ਰਹੀਆਂ ਫੈਕਟਰੀਆਂ ਦਾ ਕੱਚਾ ਮਾਲ ਨਹੀਂ ਬਣਨ ਦਿੱਤਾ ਜਾਵੇਗਾ * ਲੋਕਾਂ ਵਲੋਂ ਜਤਾਏ ਭਰੋਸੇ ਲਈ ਮੁੱਖ ਮੰਤਰੀ ਨੇ ਕੀਤਾ ਧੰਨਵਾਦ ਚੰਡੀਗੜ੍ਹ, 24 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਸੂਬੇ ਨੂੰ ਅਫਗਾਨਿਸਤਾਨ ਬਣਾਉਣ ਦੀਆਂ ਪੰਜਾਬ ਵਿਰੋਧੀ ਤਾਕਤਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰਕੇ ਇਕ ਅਗਾਂਹਵਧੂ, ਸ਼ਾਂਤਮਈ ਅਤੇ ਖ਼ੁਸ਼ਹਾਲ ਸੂਬਾ ਬਣਾਇਆ ਜਾਵੇ। ਲੋਕਾਂ ਨੂੰ ਭਾਵੁਕ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੁਝ ਲੋਕ ਆਪਣੇ ਸਵਾਰਥਾਂ ਦੀ ਪੂਰਤੀ ਲਈ ਸੂਬੇ ਨੂੰ ਫ਼ਿਰਕੂ ਲੀਹਾਂ 'ਤੇ ਵੰਡਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਧਰਮ ਪ੍ਰਚਾਰਕਾਂ ਦਾ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਸਿਰਫ਼ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਅਤੇ ਇਸ ਦੇ ਲੋਕਾਂ ਦੇ ਦੁਸ਼ਮਣ ਇਨ੍ਹਾਂ ਆਗੂਆਂ ਦੇ ਅਜਿਹੇ ਮਨਸੂਬਿਆਂ ਨੂੰ ਕਿਸੇ ਵੀ ਕੀਮਤ 'ਤੇ ਨਹੀਂ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਨ੍ਹਾਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਦੂਜੇ ਪਰਿਵਾਰਾਂ ਦੇ ਪੁੱਤਰਾਂ ਨੂੰ ਹਥਿਆਰ ਚੁੱਕਣ ਦਾ ਉਪਦੇਸ਼ ਦੇਣਾ ਬਹੁਤ ਸੌਖਾ ਹੈ ਪਰ ਅਜਿਹੇ ਪ੍ਰਚਾਰਕ ਜਦੋਂ ਕੌੜੀਆਂ ਹਕੀਕਤਾਂ ਦਾ ਸਾਹਮਣਾ ਕਰਦੇ ਹਨ ਤਾਂ ਇਨ੍ਹਾਂ ਗੱਲਾਂ ਤੋਂ ਭੱਜ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਅਜਿਹੇ ਆਪੂ ਬਣੇ ਪ੍ਰਚਾਰਕਾਂ ਦੇ ਵਿਚਾਰਾਂ ਤੋਂ ਪ੍ਰਭਾਵਿਤ ਨਹੀਂ ਹੋਣਾ ਚਾਹੀਦਾ, ਜਿਨ੍ਹਾਂ ਦੀ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲ ਕੋਈ ਜਜ਼ਬਾਤੀ ਸਾਂਝ ਨਹੀਂ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਦਾ ਇੱਕੋ-ਇੱਕ ਮਕਸਦ ਆਪਣੇ ਫ਼ਸਾਦੀ ਵਿਚਾਰਾਂ ਰਾਹੀਂ ਸੂਬੇ ਦੀ ਅਮਨ-ਸ਼ਾਂਤੀ ਭੰਗ ਕਰਨਾ ਹੈ। ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਸੂਬਾ ਸਰਕਾਰ ਹਰ ਕੀਮਤ 'ਤੇ ਪੰਜਾਬ ਵਿੱਚ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹੈ ਅਤੇ ਨੌਜਵਾਨਾਂ ਨੂੰ ਧਰਮ ਦੇ ਨਾਮ 'ਤੇ ਚਲਾਈਆਂ ਜਾ ਰਹੀਆਂ ਫਿਰਕੂ ਫੈਕਟਰੀਆਂ ਦਾ ਕੱਚਾ ਮਾਲ ਨਹੀਂ ਬਣਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਸਿੱਖਿਆ ਦਾ ਯੁੱਗ ਹੈ ਅਤੇ ਵਿਸ਼ਵ ਭਰ ਵਿੱਚ ਗਿਆਨ ਅਤੇ ਮੁਹਾਰਤ ਵਾਲੇ ਲੋਕ ਪਛਾਣੇ ਜਾਂਦੇ ਹਨ, ਜਿਸ ਕਾਰਨ ਸੂਬਾ ਸਰਕਾਰ ਪੰਜਾਬ ਵਿੱਚ ਸਿੱਖਿਆ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਨੌਜਵਾਨਾਂ ਦੇ ਹੱਥਾਂ 'ਚ ਕਿਤਾਬਾਂ, ਲੈਪਟਾਪ, ਨੌਕਰੀਆਂ, ਮੈਡਲ ਅਤੇ ਤਰੱਕੀ ਦੇਖਣਾ ਚਾਹੁੰਦੇ ਹਨ ਪਰ ਇਹ ਆਗੂ ਨੌਜਵਾਨਾਂ ਨੂੰ ਹੱਥਾਂ 'ਚ ਹਥਿਆਰ ਚੁੱਕਣ ਲਈ ਕਹਿ ਕੇ ਉਜਾੜਨਾ ਚਾਹੁੰਦੇ ਹਨ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਉਹ ਨਾ ਸਿਰਫ਼ ਲੋਕਾਂ ਦਾ ਦਿਲ ਜਿੱਤ ਕੇ ਸਰਕਾਰ ਬਣਾਉਣਾ ਜਾਣਦੇ ਹਨ, ਸਗੋਂ ਉਹ ਸਰਕਾਰ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣਾ ਵੀ ਜਾਣਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਇਹ ਆਗੂ ਸੋਚਦੇ ਹਨ ਕਿ ਉਹ ਲੋਕਾਂ ਨੂੰ ਫਿਰਕੂ ਲੀਹਾਂ 'ਤੇ ਵੰਡ ਸਕਦੇ ਹਨ ਤਾਂ ਉਹ ਸਰਾਸਰ ਗਲਤ ਹਨ ਕਿਉਂਕਿ ਅਮਨ ਪਸੰਦ ਪੰਜਾਬ ਵਾਸੀ ਅਜਿਹੀ ਕਿਸੇ ਵੀ ਕੋਸ਼ਿਸ਼ ਨੂੰ ਨਾਕਾਮ ਕਰ ਦੇਣਗੇ। ਭਗਵੰਤ ਮਾਨ ਨੇ ਲੋਕਾਂ ਦਾ ਉਨ੍ਹਾਂ ਵਿੱਚ ਵਿਸ਼ਵਾਸ ਜਤਾਉਣ ਲਈ ਧੰਨਵਾਦ ਵੀ ਕੀਤਾ ਅਤੇ ਕਿਹਾ ਕਿ ਉਹ ਪੰਜਾਬ ਨੂੰ ਅਗਾਂਹਵਧੂ, ਸ਼ਾਂਤਮਈ ਅਤੇ ਖ਼ੁਸ਼ਹਾਲ ਸੂਬਾ ਬਣਾ ਕੇ ਲੋਕਾਂ ਦਾ ਵਿਸ਼ਵਾਸ ਬਰਕਰਾਰ ਰੱਖਣਗੇ।

News 25 March,2023
ਅਮਨ ਅਰੋੜਾ ਵੱਲੋਂ ਪ੍ਰਸ਼ਾਸਕੀ ਸੁਧਾਰ ਵਿਭਾਗ ਦੇ ਅਧਿਕਾਰੀਆਂ ਨੂੰ ਸਭ ਤੋਂ ਮਾੜੀ ਤੇ ਵਧੀਆ ਕਾਰਗੁਜ਼ਾਰੀ ਵਾਲੇ ਜ਼ਿਲ੍ਹਿਆਂ ਦੀ ਸੂਚੀ ਜਮ੍ਹਾਂ ਕਰਾਉਣ ਦੇ ਨਿਰਦੇਸ਼

ਪ੍ਰਸ਼ਾਸਕੀ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਵਜੋਂ ਸੰਭਾਲਿਆ ਅਹੁਦਾ • ਅਧਿਕਾਰੀਆਂ ਨੂੰ ਲੋਕਾਂ ਦੇ ਸਸ਼ਕਤੀਕਰਨ ਲਈ ਹਰ ਪੱਧਰ ’ਤੇ ਪ੍ਰਸ਼ਾਸਨਿਕ ਢਾਂਚੇ ਵਿੱਚ ਸੁਧਾਰ ਅਤੇ ਜਵਾਬਦੇਹੀ ’ਤੇ ਜ਼ੋਰ ਦੇਣ ਲਈ ਵੀ ਕਿਹਾ ਚੰਡੀਗੜ੍ਹ, 24 ਮਾਰਚ: ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਸ਼ੁੱਕਰਵਾਰ ਨੂੰ ਪ੍ਰਸ਼ਾਸਕੀ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ (ਡੀ.ਜੀ.ਆਰ.ਐਂਡ.ਪੀ.ਜੀ.) ਮੰਤਰੀ ਵਜੋਂ ਇੱਕ ਹੋਰ ਵਿਭਾਗ ਦਾ ਚਾਰਜ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਤੋਂ ਬਾਅਦ ਸ੍ਰੀ ਅਮਨ ਅਰੋੜਾ ਨੇ ਪ੍ਰਮੁੱਖ ਸਕੱਤਰ ਸ੍ਰੀ ਤੇਜਵੀਰ ਸਿੰਘ, ਡਾਇਰੈਕਟਰ ਸ੍ਰੀ ਗਿਰੀਸ਼ ਦਿਆਲਨ ਅਤੇ ਵਿਭਾਗ ਦੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲਿਆ। ਇਸ ਦੌਰਾਨ ਪੇਸ਼ਕਾਰੀ ਦਿੰਦੇ ਹੋਏ ਡੀ.ਜੀ.ਆਰ. ਦੇ ਪ੍ਰਮੁੱਖ ਸਕੱਤਰ ਸ੍ਰੀ ਤੇਜਵੀਰ ਸਿੰਘ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਸੂਬੇ ਵਿੱਚ 535 ਸੇਵਾ ਕੇਂਦਰਾਂ ਰਾਹੀਂ ਲੋਕਾਂ ਨੂੰ ਨਿਰਧਾਰਤ ਸਮੇਂ ਵਿੱਚ 433 ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ.ਜੀ.ਆਰ.ਐੱਸ.), ਈ-ਆਫਿਸ ਅਤੇ ਸਟੇਟ ਡੀ.ਬੀ.ਟੀ. ਸੈੱਲ ਅਤੇ ਵਿਭਾਗ ਵੱਲੋਂ ਚਲਾਏ ਜਾ ਰਹੇ ਹੋਰ ਪ੍ਰਾਜੈਕਟਾਂ ਬਾਰੇ ਵੀ ਜਾਣਕਾਰੀ ਦਿੱਤੀ। ਸ੍ਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੇਵਾ ਕੇਂਦਰਾਂ ਰਾਹੀਂ ਮੁਹੱਈਆ ਕਰਵਾਈਆਂ ਜਾ ਰਹੀਆਂ ਨਾਗਰਿਕ ਸੇਵਾਵਾਂ ਦੇ ਇੱਕ ਸਾਲ ਦੇ ਅੰਕੜਿਆਂ ਦਾ ਵਿਸ਼ਲੇਸ਼ਣ ਕਰਨ ਅਤੇ ਸਭ ਤੋਂ ਮਾੜੀ ਤੇ ਵਧੀਆ ਕਾਰਗੁਜ਼ਾਰੀ ਵਾਲੇ ਜ਼ਿਲ੍ਹਿਆਂ ਬਾਰੇ ਅਤੇ ਸੇਵਾ ਵਿੱਚ ਦੇਰੀ ਕਰਨ ਵਾਲੇ ਮੁਲਾਜ਼ਮਾਂ ਦੀ ਸੂਚੀ ਜਮ੍ਹਾਂ ਕਰਵਾਈ ਜਾਵੇ। ਸ੍ਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਪ੍ਰਸ਼ਾਸਨਿਕ ਢਾਂਚੇ ਵਿੱਚ ਹਰ ਪੱਧਰ ’ਤੇ ਹੋਰ ਸੁਧਾਰ ਕਰਨ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਹੋਰ ਜ਼ੋਰਦਾਰ ਢੰਗ ਨਾਲ ਕੰਮ ਕਰਨ ਕਿਹਾ ਤਾਂ ਜੋ ਸੂਚਨਾ ਤੇ ਤਕਨਾਲੋਜੀ ਰਾਹੀਂ ਲੋਕਾਂ ਨੂੰ ਨਿਰਵਿਘਨ, ਪਾਰਦਰਸ਼ੀ ਤੇ ਸੁਖਾਲੇ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦਾ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦ ਕਰਦੇ ਹੋਏ ਭਰੋਸਾ ਦਿੱਤਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਤਾਂ ਜੋ ਲੋਕਾਂ ਨੂੰ ਪਾਰਦਰਸ਼ੀ ਤੇ ਸਮਾਂਬੱਧ ਢੰਗ ਨਾਲ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ।

News 24 March,2023
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ

ਜ਼ਿਲ੍ਹੇ ਦੇ 20 ਹਜ਼ਾਰ ਵਿਦਿਆਰਥੀਆਂ ਨੂੰ ਫਰੀਸ਼ਿਪ ਕਾਰਡ ਹੋਏ ਜਾਰੀ -ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਤਹਿਤ ਦਿੱਤੀਆਂ ਜਾਂਦੀਆਂ ਸੇਵਾਵਾਂ ਸਬੰਧੀ ਲੋਕਾਂ ਨੂੰ ਕੀਤਾ ਜਾਵੇ ਜਾਗਰੂਕ : ਡਿਪਟੀ ਕਮਿਸ਼ਨਰ ਪਟਿਆਲਾ, 24 ਮਾਰਚ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਜ਼ਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪੁੱਜਦਾ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਈਸ਼ਾ ਸਿੰਘਲ ਵੀ ਮੌਜੂਦ ਸਨ। ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਤੇ ਫਰੀਸ਼ਿਪ ਕਾਰਡ ਦਾ ਲਾਭ ਯੋਗ ਵਿਦਿਆਰਥੀਆਂ ਤੱਕ ਪੁੱਜਦਾ ਕੀਤਾ ਜਾਵੇ। ਇਸ ਮੌਕੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸੁਖਸਾਗਰ ਸਿੰਘ ਨੇ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਐਸ.ਸੀ. ਸਕੀਮ ਤਹਿਤ ਦਸਵੀਂ ਤੋਂ ਬਾਅਦ ਦੀ ਪੜ੍ਹਾਈ ਕਰਨ ਵਾਲੇ ਜ਼ਿਲ੍ਹੇ ਦੇ 20288 ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਫਰੀਸ਼ਿਪ ਕਾਰਡ ਜਾਰੀ ਕੀਤੇ ਗਏ, ਫਰੀਸ਼ਿਪ ਕਾਰਡ ਦੇ ਆਧਾਰ 'ਤੇ ਵਿਦਿਆਰਥੀ ਬਿਨਾਂ ਕੋਈ ਫ਼ੀਸ ਦਿੱਤਿਆਂ ਪੰਜਾਬ ਵਿੱਚ ਜਾਂ ਪੰਜਾਬ ਤੋਂ ਬਾਹਰ ਕਿਸੇ ਵੀ ਸੰਸਥਾ ਵਿੱਚ ਦਾਖਲਾ ਲੈ ਸਕਦੇ ਹਨ। ਇਸ ਸਕੀਮ ਤਹਿਤ 14987 ਅਨੁਸੂਚਿਤ ਜਾਤੀ ਨਾਲ ਸਬੰਧਤ ਵਿਦਿਆਰਥੀ ਜੋ ਕਿ ਪਟਿਆਲਾ ਜ਼ਿਲ੍ਹੇ ਦੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵਿੱਚ ਪੜ੍ਹ ਰਹੇ ਸਨ ਦੇ ਕੇਸ ਸੈਕਸ਼ਨ ਕਰਕੇ ਮੁੱਖ ਦਫ਼ਤਰ ਨੂੰ ਅਦਾਇਗੀ ਲਈ ਭੇਜੇ ਗਏ, ਜਿਸ ਵਿੱਚੋਂ 11729 ਵਿਦਿਆਰਥੀ ਨੂੰ 12.60 ਕਰੋੜ ਰੁਪਏ ਦੀ ਰਾਸ਼ੀ ਮੁੱਖ ਦਫ਼ਤਰ ਵੱਲੋਂ ਉਨ੍ਹਾਂ ਦੇ ਖਾਤਿਆਂ ਵਿੱਚ ਭੇਜੀ ਜਾ ਰਹੀ ਹੈ। ਇਸ ਸਕੀਮ ਤਹਿਤ ਅਪਲਾਈ ਕਰਨ ਲਈ ਡਾ. ਅੰਬੇਦਕਰ ਪੋਰਟਲ www.scholarships.punjab.gov.in ਮਿਤੀ 31 ਮਾਰਚ 2023 ਤੱਕਖੁੱਲ੍ਹਿਆਹੋਇਆਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪੀ.ਐਸ.ਡੀ.ਐਮ. ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਨੌਜਵਾਨ ਟਰੇਨਿੰਗ ਪ੍ਰਾਪਤ ਕਰਕੇ ਰੋਜ਼ਗਾਰ ਤੇ ਸਵੈ ਰੋਜ਼ਗਾਰ ਕਰ ਸਕਣ। ਇਸ ਮੌਕੇ ਬਲਾਕ ਥੀਮੇਟਿਕ ਮੈਨੇਜਰ ਉਪਕਾਰ ਸਿੰਘ ਨੇ ਦੱਸਿਆ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ, ਨੈਸ਼ਨਲ ਅਰਬਨ ਲਾਈਵਲੀ ਹੁੱਡ ਮਿਸ਼ਨ ਅਤੇ ਦੀਨ ਦਿਆਲ ਉਪਾਧਿਆ ਗ੍ਰਾਮੀਣ ਕੌਸ਼ਲ ਵਿਕਾਸ ਯੋਜਨਾ ਤਹਿਤ ਨੌਜਵਾਨਾਂ ਨੂੰ ਟਰੇਨਿੰਗ ਦੇਕੇ ਰੋਜ਼ਗਾਰ ਦੇ ਯੋਗ ਬਣਾਇਆ ਜਾਂਦਾ ਹੈ।

News 24 March,2023
ਜੌੜਾਮਾਜਰਾ ਨੇ ਜੀ.ਓ.ਜੀ. ਸਕੀਮ ਸਬੰਧੀ ਮਸਲਿਆਂ ਨੂੰ ਵਿਚਾਰਨ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ

ਸਾਬਕਾ ਸੈਨਿਕਾਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ: ਚੇਤਨ ਸਿੰਘ ਜੌੜਾਮਾਜਰਾ ਜੌੜਾਮਾਜਰਾ ਵੱਲੋਂ ਪੁਰਾਣੀ ਜੀਓਜੀ ਸਕੀਮ ਦੇ ਨੁਮਾਇੰਦਿਆਂ ਨੂੰ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਦਾ ਦਿੱਤਾ ਭਰੋਸਾ ਚੰਡੀਗੜ੍ਹ: 24 ਮਾਰਚ, 2023 ਪੰਜਾਬ ਦੇ ਰੱਖਿਆ ਸੈਨਿਕਾਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਅਗਵਾਈ ਤਹਿਤ , 24 ਮਾਰਚ 2023 ਨੂੰ ਰੱਖਿਆ ਸੇਵਾਵਾਂ ਭਲਾਈ (ਡੀ.ਐਸ.ਡਬਲਯ.ੂ) ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੀ ਪ੍ਰਧਾਨਗੀ ਹੇਠ ਪੁਰਾਣੀ ਜੀਓਜੀ ਸਕੀਮ ਦੇ ਮੁੱਦਿਆਂ ਨੂੰ ਹੱਲ ਕਰਨ ਸਬੰਧੀ ਵਿਚਾਰ-ਚਰਚਾ ਕਰਨ ਲਈ ਇੱਕ ਮੀਟਿੰਗ ਕੀਤੀ ਗਈ । ਇਹ ਮੀਟਿੰਗ ਜੀ.ਓ.ਜੀ. ਦੀ 11 ਮੈਂਬਰੀ ਟੀਮ ਨਾਲ ਮੇਜਰ ਹਰਦੀਪ ਸਿੰਘ, ਫਲਾਇੰਗ ਅਫ਼ਸਰ ਕਮਲ ਵਰਮਾ, ਸਬ-ਮੇਜਰ ਅਮਰੀਕ ਸਿੰਘ ਦੀ ਅਗਵਾਈ ਵਿੱਚ ਹੋਈ ਅਤੇ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਦੇ ਨੁਮਾਇੰਦਿਆਂ ਨੇ ਪ੍ਰਮੁੱਖ ਸਕੱਤਰ ਡੀ.ਐੱਸ.ਡਬਲਿਊ., ਸ਼੍ਰੀ ਜੇ.ਐੱਮ. ਬਾਲਾਮੁਰੂਗਨ, ਆਈ.ਏ.ਐੱਸ., ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ), ਡਾਇਰੈਕਟਰ ਡੀਐਸਡਬਲਯੂ ਅਤੇ ਬ੍ਰਿਗੇਡੀਅਰ ਤੇਜਵੀਰ ਸਿੰਘ ਮੁੰਡੀ (ਸੇਵਾਮੁਕਤ), ਐਮਡੀ, ਪੈਸਕੋ ਦੀ ਮੌਜੂਦਗੀ ਵਿੱਚ ਇਸ ਮੀਟਿੰਗ ਵਿੱਚ ਸ਼ਿਰਕਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਜੌੜਾਮਾਜਰਾ ਨੇ ਸਾਬਕਾ ਜੀਓਜੀ ਸੈਨਿਕਾਂ ਵੱਲੋਂ ਕੀਤੇ ਗਏ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਇਸ ਮਾਮਲੇ ਵਿੱਚ ਮੁੱਖ ਮੰਤਰੀ ਦਫ਼ਤਰ ਵੱਲੋਂ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਦਾ ਭਰੋਸਾ ਦਿੱਤਾ। ਉਨ੍ਹਾਂ ਅੱਗੇ ਦੁਹਰਾਇਆ ਕਿ ਭਗਵੰਤ ਮਾਨ ਸਰਕਾਰ ਸਾਡੇ ਰੱਖਿਆ ਬਲਾਂ ਦੇ ਜਵਾਨਾਂ ਦੀਆਂ ਕੁਰਬਾਨੀਆਂ ਦੀ ਕਦਰ ਕਰਦੀ ਹੈ ਕਿਉਂਕਿ ਉਹ ਔਖੇ ਅਤੇ ਸਖ਼ਤ ਹਾਲਾਤਾਂ ਵਿੱਚ ਕੰਮ ਕਰਦੇ ਹਨ ਅਤੇ ਸਮਾਜ ਨੂੰ ਮਜ਼ਬੂਤ ਕਰਨ ਅਤੇ ਭ੍ਰਿਸ਼ਟਾਚਾਰ ਵਿਰੋਧੀ ਸੇਵਾਵਾਂ ਪ੍ਰਤੀ ਆਪਣੀ ਵਚਨਬੱਧਤਾ ਤੋਂ ਭਲੀਭਾਂਤ ਜਾਣੂ ਹਨ। ਮੰਤਰੀ ਨੇ ਜੀ.ਓ.ਜੀ. ਦੇ ਨੁਮਾਇੰਦੇ ਨੂੰ ਭਰੋਸਾ ਦਿਵਾਇਆ ਕਿ ਇਸ ਮੁੱਦੇ ’ਤੇ ਸਥਾਈ ਕਮੇਟੀ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਅਤੇ 30 ਅਪ੍ਰੈਲ ਤੱਕ ਸਮਾਂਬੱਧ ਢੰਗ ਨਾਲ ਜਾਣਕਾਰੀ ਸਾਰਿਆਂ ਨੂੰ ਦਿੱਤੀ ਜਾਵੇਗੀ।

News 24 March,2023
ਮਾਤਰੂ ਵੰਦਨਾ ਯੋਜਨਾ ਤਹਿਤ ਲੱਗਭੱਗ 68500 ਲਾਭਪਾਤਰੀਆਂ ਨੂੰ 31 ਮਾਰਚ ਤੱਕ ਲੱਗਭੱਗ 20 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾਵੇਗੀ: ਡਾ. ਬਲਜੀਤ ਕੌਰ

ਸਰਕਾਰ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਲਗਾਤਾਰ ਕਾਰਜਸ਼ੀਲ ਚੰਡੀਗੜ੍ਹ, 24 ਮਾਰਚ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਲੱਗਭੱਗ 68500 ਲਾਭਪਾਤਰੀਆਂ ਨੂੰ 31 ਮਾਰਚ 2023 ਤੱਕ ਲੱਗਭੱਗ 20 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾਵੇਗੀ। ਇਸ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਲਗਾਤਾਰ ਕਾਰਜਸ਼ੀਲ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ 19 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪਹਿਲੇ ਜੀਵਤ ਬੱਚੇ ਦੇ ਜਨਮ 'ਤੇ 5000/-ਰੁਪਏ ਤਿੰਨ ਕਿਸ਼ਤਾਂ ਵਿੱਚ (ਰੁਪਏ 1000+2000+2000) ਦਿੱਤੇ ਜਾਂਦੇ ਹਨ। ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਇਹ ਰਾਸ਼ੀ ਵਿਸ਼ੇਸ਼ ਸ਼ਰਤਾਂ ਦੀ ਪੂਰਤੀ ਦੇ ਅਧੀਨ ਦਿੱਤੀ ਜਾਂਦੀ ਹੈ। ਮੰਤਰੀ ਨੇ ਕਿਹਾ ਮਾਤਰੂ ਵੰਦਨਾ ਯੋਜਨਾ ਇਹ ਯਕੀਨੀ ਬਣਾਉਣ ਵੱਲ ਇੱਕ ਕਦਮ ਹੈ ਕਿ ਹਰ ਗਰਭਵਤੀ ਔਰਤ ਨੂੰ ਗਰਭ ਅਵਸਥਾ ਅਤੇ ਦੁੱਧ ਚੁੰਘਾਉਣ ਦੌਰਾਨ ਲੋੜੀਂਦੀ ਦੇਖਭਾਲ ਮਿਲੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਮਾਵਾਂ ਅਤੇ ਬੱਚਿਆਂ ਦੀ ਤੰਦਰੁਸਤੀ ਲਈ ਵਚਨਬੱਧ ਹੈ ਅਤੇ ਇਹ ਸਕੀਮ ਉਸ ਵਚਨਬੱਧਤਾ ਦਾ ਪ੍ਰਤੀਬਿੰਬ ਹੈ। ਡਾ. ਬਲਜੀਤ ਕੌਰ ਨੇ ਪੰਜਾਬ ਦੀਆਂ ਸਾਰੀਆਂ ਗਰਭਵਤੀ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਲਾਭ ਲੈਣ ਅਤੇ ਆਪਣੀ ਅਤੇ ਆਪਣੇ ਬੱਚਿਆਂ ਦੀ ਵਧੀਆ ਦੇਖਭਾਲ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।

News 24 March,2023
ਸ਼ਹੀਦ ਭਗਤ ਸਿੰਘ ਸਾਡੇ ਲਈ ਪ੍ਰੇਰਣਾ ਸਰੋਤ -ਬਲਤੇਜ ਪੰਨੂ

ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਓਮੈਕਸ ਮਾਲ ਦੇ ਬਾਹਰ ਸਮਾਰੋਹ ਕਰਵਾਇਆ ਪਟਿਆਲਾ, 24 ਮਾਰਚ: ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਮੈਡਮ ਸੁਮਨ ਬੱਤਰਾ ਵਲੋਂ ਆਪਣੀ ਟੀਮ ਨਾਲ ਇਕ ਸ਼ਹੀਦੀ ਸਮਾਗਮ ਇੱਥੇ ਓਮੈਕਸ ਮਾਲ ਦੇ ਬਾਹਰ ਬਹੁਤ ਜੋਸ਼ ਅਤੇ ਸ਼ਰਧਾ ਨਾਲ ਕਰਵਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਮੁੱਖ ਮੰਤਰੀ ਦਫ਼ਤਰ ਦੇ ਮੀਡੀਆ ਡਾਇਰੈਕਟਰ ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਭਗਤ ਸਿੰਘ ਜੀ ਨੂੰ ਅਤੇ ਸ਼ਹੀਦੀ ਪਾਉਣ ਵਾਲੇ ਸਾਰੇ ਸੂਰਬੀਰਾਂ ਨੂੰ ਨਮਨ ਕਰਦੀ ਹੋਈ ਸ਼ਹੀਦਾਂ ਦੀ ਯਾਦ ਨੂੰ ਸਦੀਵੀ ਬਣਾਉਣ ਲਈ ਸਦਾ ਤਤਪਰ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਸਾਡੇ ਲਈ ਪ੍ਰੇਰਨਾ ਸਰੋਤ ਹਨ, ਮੈਡਮ ਸੁਮਨ ਬੱਤਰਾ ਅਤੇ ਉਨ੍ਹਾਂ ਦੀ ਟੀਮ ਦਾ ਇਹ ਉਪਰਾਲਾ ਸ਼ਹੀਦ ਭਗਤ ਸਿੰਘ ਹੋਰਾਂ ਦੀ ਯਾਦ ਨੂੰ ਸਦੀਵੀ ਬਣਾ ਕੇ ਰੱਖਣ ਲਈ ਬਹੁਤ ਵਡਾ ਮੀਲ ਪੱਥਰ ਹੈ। ਵਿਸ਼ੇਸ਼ ਤੌਰ 'ਤੇ ਪਹੁੰਚੇ ਜ਼ਿਲ੍ਹਾ ਸੈਸ਼ਨ ਜੱਜ ਤਰਸੇਮ ਮੰਗਲਾ ਨੇ ਵੀ ਸ਼ਹੀਦ ਭਗਤ ਸਿੰਘ ਜੀ ਨੂੰ ਸ਼ਰਧਾ ਸੁਮਨ ਭੇਂਟ ਕੀਤੇ। ਜ਼ਿਲ੍ਹਾ ਅਟਾਰਨੀ ਦਵਿੰਦਰ ਗੋਇਲ ਵੀ ਭਗਤ ਸਿੰਘ ਜੀ ਦੀ ਪ੍ਰਤਿਮਾ ਅੱਗੇ ਨਤਮਸਤਕ ਹੋਏ। ਆਈ ਜੀ ਮੁਖਵਿੰਦਰ ਸਿੰਘ ਛੀਨਾ ਨੇ ਜਿੱਥੇ ਮੈਡਮ ਸੁਮਨ ਬੱਤਰਾ ਅਤੇ ਸਾਰੀ ਟੀਮ ਦੀ ਸ਼ਲਾਘਾ ਕੀਤੀ ਉਥੇ ਹੀ ਨੌਜਵਾਨਾਂ ਨੂੰ ਨਸ਼ਾ ਰਹਿਤ ਹੋ ਕੇ ਸਮਾਜ ਅਤੇ ਦੇਸ਼ ਲਈ ਚੰਗੇ ਕੰਮ ਕਰਨ ਦੀ ਪ੍ਰੇਰਨਾ ਦਿੱਤੀ। ਐਸ ਐਸ ਪੀ ਵਰੁਣ ਸ਼ਰਮਾ ਨੇ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਜੀ ਨੂੰ ਸ਼ਰਧਾ ਸੁਮਨ ਭੇਂਟ ਕੀਤੇ। ਸੰਗੀਤ ਤੇ ਸਰਗਮਾਂ ਦੇ ਨਾਲ ਵੱਖੋ ਵੱਖ ਕਲਾਕਾਰਾਂ ਨੇ ਸਮਾਗਮ ਵਿਚ ਆਜ਼ਾਦੀ ਦੇ ਗੀਤਾਂ ਨਾਲ ਲੋਕਾ ਨੂੰ ਜੋਸ਼ ਅਤੇ ਆਜ਼ਾਦੀ ਦੀ ਲਹਿਰ ਨਾਲ ਜੋੜ ਦਿੱਤਾ। ਪੂਰਾ ਸਮਾਗਮ ਦੇਸ਼ ਭਗਤੀ ਦੇ ਰੰਗ ਵਿਚ ਰੰਗਿਆ ਨਜ਼ਰ ਆਇਆ। ਸਟੇਜ ਸੰਭਾਲਣ ਦੀ ਜਿੰਮੇਵਾਰੀ ਸਮਾਜ ਸੇਵੀ ਜਗਤਾਰ ਸਿੰਘ ਜੱਗੀ ਨੇ ਨਿਭਾਈ। ਮੈਡਮ ਸੁਮਨ ਬੱਤਰਾ ਨੇ ਸਮਾਜ ਸੇਵੀ ਸੰਸਥਾਵਾਂ, ਰਾਜਨੀਤਿਕ ਪਾਰਟੀਆਂ, ਜਿਲ੍ਹਾ ਪ੍ਰਸ਼ਾਸ਼ਨ ਦੀਆ ਟੀਮਾਂ ਅਤੇ ਸ਼ਹਿਰ ਵਾਸੀਆਂ ਦਾ ਸਮਾਗਮ ਵਿੱਚ ਪੁੱਜਣ 'ਤੇ ਧੰਨਵਾਦ ਕੀਤਾ। ਇਸ ਮੌਕੇ ਡੀ ਪੀ ਸਿੰਘ ਆਈ ਆਰ ਐਸ, ਸਾਬਕਾ ਐਸ ਪੀ ਮਨਜੀਤ ਬਰਾੜ, ਡੀ ਐਸ ਪੀ ਹਰਦੀਪ ਸਿੰਘ ਬਡੂੰਗਰ, ਡੀ ਐਸ ਪੀ ਜਸਵਿੰਦਰ ਸਿੰਘ ਟਿਵਾਣਾ, ਡੀ ਐਸ ਪੀ ਸੰਜੀਵ ਸਿੰਘ, ਡੀ ਐਸ ਪੀ ਕਰਮਵੀਰ ਸਿੰਘ, ਜਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਕੇ ਪੀ ਸਿੰਘ, ਏ ਏ ਜੀ ਕਰਨ ਸ਼ਰਮਾ, ਏ ਏ ਜੀ ਰਾਕੇਸ਼ ਇੰਦਰ ਸਿੰਘ ਸਿੱਧੂ, ਸਿਮਰਨ ਕੌਰ ਪਠਾਣਮਾਜਰਾ, ਗੁਰਸ਼ਰਨ ਕੌਰ ਰੰਧਾਵਾ, ਮਨਜੀਤ ਸਿੰਘ ਟਿਵਾਣਾ ਸੁਪਰਡੈਂਟ ਸੈਟਰਲ਼ ਜੇਲ ਪਟਿਆਲਾ, ਪਰਵਿੰਦਰ ਸਿੰਘ ਪ੍ਰਿੰਸੀਪਲ ਸੈਂਟਰਲ ਜੇਲ ਪਟਿਆਲਾ, ਕੁੰਦਨ ਗੋਗੀਆ , ਰਜਿੰਦਰ ਮੋਹਨ, ਰਿੰਪਾ ਜੀ, ਮੈਡਮ ਸਤਿੰਦਰ ਵਾਲੀਆ, ਵਿਨੋਦ ਸ਼ਰਮਾ, ਉਪਕਾਰ ਸਿੰਘ, ਇੰਸਪੈਕਟਰ ਦਵਿੰਦਰਪਾਲ ਸਿੰਘ, ਅੰਗਰੇਜ਼ ਸਿੰਘ ਵਿਰਕ, ਅਲਕਾ ਅਰੋੜਾ, ਸਰਿਤਾ ਨੋਰੀਆ, ਗੁਰਦੇਵ ਸਿੰਘ, ਗੁਰਵਿੰਦਰ ਸਿੰਘ, ਭਗਵਾਨ ਦਾਸ ਜੁਨੇਜਾ, ਸ਼੍ਰੀ ਕੰਪਾਨੀ, ਹਰਪ੍ਰੀਤ ਸੰਧੂ, ਰਾਜੂ ਸਾਹਨੀ, ਸ਼੍ਰੀ ਕਾਲੀ ਮਾਤਾ ਮੰਦਿਰ ਕਮੇਟੀ ਦੇ ਮੈਬਰ ਸ਼ਾਮਲ ਸਨ। ਸਮਾਗਮ ਵਿੱਚ ਸੰਗੀਤ ਦੇ ਮੰਚ ਦੀ ਜਿੰਮੇਵਾਰੀ ਡਾਕਟਰ ਦੂਰਦਰਸ਼ੀ, ਜੀ ਪੀ ਅਤੇ ਹੋਰ ਕਲਕਾਰਾ ਨੇ ਸੰਭਾਲੀ। ਸਮਾਗਮ ਨੂੰ ਸਫਲ ਬਨਾਉਣ ਲਈ ਆਤਮਪਾਲ, ਮਹੀਪਾਲ ਅਤੇ ਕਣਵ ਨੇ ਯੋਗਦਾਨ ਦਿੱਤਾ।

News 24 March,2023
ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਨੇ ਵਿਸ਼ਵ ਜਲ ਦਿਵਸ ਮਨਾਇਆ

ਤਾਜ਼ੇ ਪਾਣੀ ਦੀ ਥਾਂ ’ਤੇ ਟਰੀਟ ਕੀਤੇ ਗੰਦੇ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਪੌਦੇ ਲਗਾਉਣ ਲਈ ਕੀਤੀ ਜਾਵੇਗੀ ਚੰਡੀਗੜ੍ਹ, 24 ਮਾਰਚ: ਲੋਕਾਂ ਅਤੇ ਸਰਕਾਰੀ ਅਧਿਕਾਰੀਆਂ ਨੂੰ ਵਾਤਾਵਰਨ ਸੰਭਾਲ ਪ੍ਰਤੀ ਜਾਗਰੂਕ ਕਰਨ ਦੇ ਮੱਦੇਨਜ਼ਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਨੇ ਵਿਸ਼ਵ ਜਲ ਦਿਵਸ ਮਨਾਇਆ। ‘ਵਿਸ਼ਵ ਜਲ ਦਿਵਸ- 2023’ ਦੇ ਮੌਕੇ ’ਤੇ ਏਅਰਪੋਰਟ ਰੋਡ ਸਥਿਤ ਗਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਦੇ ਦਫ਼ਤਰ ਵਿਖੇ ਪੌਦੇ ਲਗਾਉਣ ਲਈ ਸੀਵਰੇਜ ਟਰੀਟਮੈਂਟ ਪਲਾਂਟ (ਐਸ.ਟੀ.ਪੀ.) ‘ਤੇ ਟਰੀਟ ਕੀਤੇ ਪਾਣੀ ਦੇ ਦੋ ਟੈਂਕਰਾਂ ਦੀ ਵਰਤੋਂ ਕੀਤੀ ਗਈ। ਗਮਾਡਾ ਦੇ ਅਧਿਕਾਰੀਆਂ ਨੇ ਪੀ.ਪੀ.ਸੀ.ਬੀ. ਨੂੰ ਭਰੋਸਾ ਦਿੱਤਾ ਕਿ ਤਾਜ਼ੇ ਪਾਣੀ ਦੀ ਥਾਂ ’ਤੇ ਟਰੀਟ ਕੀਤੇ ਗੰਦੇ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਪੌਦੇ ਲਗਾਉਣ ਲਈ ਕੀਤੀ ਜਾਵੇਗੀ ਅਤੇ ਇਸ ਸਬੰਧੀ ਰਿਕਾਰਡ ਵੀ ਰੱਖਿਆ ਜਾਵੇਗਾ। ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਾਤਾਵਰਨ ਸੰਭਾਲ ਅਤੇ ਸਾਫ਼-ਸੁਥਰੇ ਤਾਜ਼ੇ ਪਾਣੀ ਦੀ ਸੰਭਾਲ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਕਈ ਨਵੀਆਂ ਪਹਿਲਕਦਮੀਆਂ ਕੀਤੀਆਂ ਗਈਆਂ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕ ਅਤੇ ਉਦਯੋਗਿਕ ਘਰਾਣੇ ਸੂਬੇ ਵਿੱਚ ਪਾਣੀ ਅਤੇ ਮਿੱਟੀ ਦੀ ਸ਼ੁੱਧਤਾ ਨੂੰ ਪਲੀਤ ਨਾ ਕਰਨ।

News 24 March,2023
ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ ਤਿੰਨ ਅਧਿਆਪਕ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਵਾਪਰੇ ਸੜਕ ਹਾਦਸੇ ਵਿੱਚ ਤਿੰਨ ਅਧਿਆਪਕ ਅਤੇ ਵਾਹਨ ਚਾਲਕ ਦੀ ਮੌਤ ਚੰਡੀਗੜ੍ਹ, 24 ਮਾਰਚ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਲਾਲਾਬਾਦ ਨਜ਼ਦੀਕ ਪੈਂਦੇ ਪਿੰਡ ਪਿੰਡ ਖਾਈ ਫੇਮੇ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਅਧਿਆਪਕ ਅਤੇ ਵਾਹਨ ਚਾਲਕ ਦੀ ਮੌਤ 'ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਆਪਣੇ ਸ਼ੋਕ ਸੁਨੇਹੇ ਵਿੱਚ ਕਿਹਾ ਕਿ ਹਾਈ ਸਕੂਲ ਅਧਿਆਪਕ ਕੰਚਨ, ਪ੍ਰਿੰਸ ਅਤੇ ਮਨਿੰਦਰ ਦੀ ਇਸ ਹਾਦਸੇ ਵਿੱਚ ਮੌਤ ਨਾਲ ਸਕੂਲ ਸਿੱਖਿਆ ਵਿਭਾਗ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰਕ ਮੈਂਬਰਾਂ , ਦੋਸਤਾਂ ਨੂੰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ। ਉਨ੍ਹਾਂ ਇਸ ਹਾਦਸੇ ਵਿੱਚ ਜ਼ਖ਼ਮੀ ਹੋਏ ਅਧਿਆਪਕਾਂ ਦੀ ਸਹੀ ਸਾਂਭ ਸੰਭਾਲ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤ ਕੀਤੀ।

News 24 March,2023
ਪੰਜਾਬ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖਲ ਉਪਰੰਤ ਮੈਡੀਕਲ ਅਫਸਰ ਦੀ ਸਹਾਇਕ ਪ੍ਰੋਫੈਸਰ ਵੱਜੋਂ ਹੋਈ ਪੱਦ-ਉਨਤੀ

ਮੈਡੀਕਲ ਅਫਸਰ ਆਰਥੋਪੈਡਿਕਸ ਨੂੰ ਬਤੌਰ ਸਹਾਇਕ ਪ੍ਰੋਫੈਸਰ ਆਰਥੋਪੈਡਿਕਸ ਵੱਜੋਂ ਪੱਦ-ਉਨਤੀ ਦਿੱਤੀ ਗਈ ਚੰਡੀਗੜ੍ਹ 24 ਮਾਰਚ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖਲ ਉਪਰੰਤ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਪੰਜਾਬ ਵੱਲੋਂ ਡਾ.ਸਤਨਾਮ ਸਿੰਘ, ਮੈਡੀਕਲ ਅਫਸਰ ਆਰਥੋਪੈਡਿਕਸ ਨੂੰ ਬਤੌਰ ਸਹਾਇਕ ਪ੍ਰੋਫੈਸਰ ਆਰਥੋਪੈਡਿਕਸ ਵੱਜੋਂ ਪੱਦ-ਉਨਤੀ ਦਿੱਤੀ ਗਈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕਮਿਸ਼ਨ ਦੀ ਗੈਰ-ਸਰਕਾਰੀ ਮੈਂਬਰ ਸ੍ਰੀਮਤੀ ਪਰਮਜੀਤ ਕੌਰ ਨੇ ਦੱਸਿਆ ਕਿ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਪੰਜਾਬ ਦੇ ਮੈਡੀਕਲ ਅਫਸਰ ਡਾ.ਸਤਨਾਮ ਸਿੰਘ ਨੇ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸਨੂੰ ਰਿਜ਼ਰਵੇਸ਼ਨ ਪਾਲਸੀ ਅਨੁਸਾਰ ਪੱਦ-ਉਨਤੀ ਨਹੀਂ ਦਿੱਤੀ ਗਈ। ਜਿਸ ਸਬੰਧੀ ਕਮਿਸ਼ਨ ਵੱਲੋਂ ਸਬੰਧਤ ਵਿਭਾਗ ਨੂੰ ਮੈਰਿਟ ਦੇ ਅਧਾਰ 'ਤੇ ਕਾਰਵਾਈ ਕਰਨ ਲਈ ਕਿਹਾ। ਉਨ੍ਹਾਂ ਅੱਗੇ ਕਿਹਾ ਕਿ ਸਬੰਧਤ ਵਿਭਾਗ ਵੱਲੋਂ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਡਾਕਟਰ ਸਤਨਾਮ ਸਿੰਘ ਨੂੰ ਬਤੌਰ ਅਸਿਸਟੈਂਟ ਪ੍ਰੋਫੈਸਰ ਆਰਥੋਪੈਡਿਕਸ ਵੱਜੋਂ ਪੱਦ-ਉਨਤੀ ਕਰ ਦਿੱਤੀ ਗਈ ਹੈ।

News 24 March,2023
ਪਿਛਲੇ ਕਈ ਸਾਲਾਂ ਤੋਂ ਬੰਦ ਪਏ ਸ਼ਹੀਦ ਭਗਤ ਸਿੰਘ ਯੂਥ ਐਵਾਰਡ ਦੀ ਹੋਈ ਸ਼ੁਰੂਆਤ

ਮੁੱਖ ਮੰਤਰੀ ਨੇ 6 ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਯੂਥ ਐਵਾਰਡ ਨਾਲ ਸਨਮਾਨਿਆ ਸਮਾਜ ਪ੍ਰਤੀ ਨੌਜਵਾਨਾਂ ਦੇ ਨਿਰਸਵਾਰਥ ਸੇਵਾ ਵਾਲੇ ਜਜ਼ਬੇ ਲਈ ਐਵਾਰਡ ਨੂੰ ਇਕ ਪਛਾਣ ਦੱਸਿਆ ‘ਖੇਡ ਮੈਦਾਨ, ਹਰ ਪਿੰਡ ਦੀ ਪਛਾਣ’ ਮੁਹਿੰਮ ਦਾ ਕੀਤਾ ਆਗਾਜ਼ ਹੁਸੈਨੀਵਾਲਾ (ਫ਼ਿਰੋਜ਼ਪੁਰ), 23 ਮਾਰਚ ਨੌਜਵਾਨਾਂ ਨੂੰ ਸਮਾਜ ਦੀ ਨਿਰਸਵਾਰਥ ਸੇਵਾ ਲਈ ਉਤਸ਼ਾਹਤ ਕਰਨ ਦੇ ਉਦੇਸ਼ ਨਾਲ ਇਕ ਮਿਸਾਲੀ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਛੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਯੂਥ ਐਵਾਰਡ ਪ੍ਰਦਾਨ ਕੀਤੇ। ਮੁੱਖ ਮੰਤਰੀ ਨੇ ਨਵਜੋਤ ਕੌਰ (ਬਰਨਾਲਾ), ਮਨੋਜ ਕੁਮਾਰ (ਮਾਨਸਾ), ਬੇਅੰਤ ਕੌਰ (ਬਠਿੰਡਾ), ਓਮਕਾਰ ਮੋਹਨ ਸਿੰਘ (ਰੂਪਨਗਰ), ਗੁਰਜੋਤ ਸਿੰਘ ਕਲੇਰ (ਮੋਹਾਲੀ) ਅਤੇ ਸੁਖਦੀਪ ਕੌਰ (ਬਠਿੰਡਾ) ਸਣੇ ਛੇ ਨੌਜਵਾਨਾਂ ਨੂੰ ਇਹ ਐਵਾਰਡ ਦਿੱਤਾ। ਇਨ੍ਹਾਂ ਨੌਜਵਾਨਾਂ ਦੀ ਸ਼ਲਾਘਾ ਕਰਦਿਆਂ ਭਗਵੰਤ ਮਾਨ ਨੇ ਉਮੀਦ ਜਤਾਈ ਕਿ ਇਹ ਨੌਜਵਾਨ ਸਮਾਜ ਦੀ ਭਲਾਈ ਲਈ ਅਗਾਂਹ ਵੀ ਉਸਾਰੂ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਐਵਾਰਡਾਂ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ਉਤੇ ਰੱਖਿਆ ਗਿਆ ਹੈ, ਜਿਨ੍ਹਾਂ ਦਾ ਦੇਸ਼ ਲਈ ਦਿੱਤਾ ਮਹਾਨ ਬਲੀਦਾਨ ਹਮੇਸ਼ਾ ਨੌਜਵਾਨਾਂ ਨੂੰ ਪ੍ਰੇਰਦਾ ਰਿਹਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਾਡੀ ਸਰਕਾਰ ਨੇ ਸ਼ਹੀਦ ਭਗਤ ਸਿੰਘ ਯੁਵਾ ਐਵਾਰਡ ਮੁੜ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ, ਜਿਹੜੇ ਅੱਜ ਨੌਜਵਾਨਾਂ ਨੂੰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਐਵਾਰਡ ਹਰ ਸਾਲ ਵੱਖ-ਵੱਖ ਖੇਤਰਾਂ ਵਿੱਚ ਲਾਮਿਸਾਲ ਯੋਗਦਾਨ ਪਾਉਣ ਵਾਲੇ ਨੌਜਵਾਨਾਂ ਨੂੰ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਇਹ ਐਵਾਰਡ ਸੱਤ ਸਾਲ ਪਹਿਲਾਂ ਬੰਦ ਕਰ ਦਿੱਤਾ ਗਿਆ ਸੀ ਪਰ ਹੁਣ ਸਰਕਾਰ ਨੇ ਇਸ ਨੂੰ ਮੁੜ ਸ਼ੁਰੂ ਕੀਤਾ ਹੈ ਮੁੱਖ ਮੰਤਰੀ ਨੇ ਦੁਹਰਾਇਆ ਕਿ ਸ਼ਹੀਦ ਭਗਤ ਸਿੰਘ ਨੇ ਛੋਟੀ ਉਮਰ ਵਿੱਚ ਹੀ ਕੌਮੀ ਸੁਤੰਤਰਤਾ ਸੰਗਰਾਮ ਵਿੱਚ ਸ਼ਾਮਲ ਹੋ ਕੇ ਦੇਸ਼ ਨੂੰ ਗੁਲਾਮੀ ਦੀਆਂ ਜੰਜ਼ੀਰਾਂ ਵਿੱਚੋਂ ਆਜ਼ਾਦ ਕਰਵਾਉਣ ਲਈ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਦੇਸ਼ ਦੀ ਬਿਨਾਂ ਸਵਾਰਥ ਸੇਵਾ ਕਰਨ ਲਈ ਸ਼ਹੀਦ-ਏ-ਆਜ਼ਮ ਹਮੇਸ਼ਾ ਨੌਜਵਾਨਾਂ ਵਾਸਤੇ ਪ੍ਰੇਰਨਾ ਦਾ ਸਰੋਤ ਰਹਿਣਗੇ। ਭਗਵੰਤ ਮਾਨ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਮੁਲਕ ਨੂੰ ਪ੍ਰਗਤੀਸ਼ੀਲ ਤੇ ਖ਼ੁਸ਼ਹਾਲੀ ਵੱਲ ਲੈ ਕੇ ਜਾਣ ਲਈ ਸ਼ਹੀਦ ਭਗਤ ਸਿੰਘ ਦੇ ਨਕਸ਼ੇ-ਕਦਮ ਉਤੇ ਚੱਲਣ। ਮੁੱਖ ਮੰਤਰੀ ਨੇ ਹਰੇਕ ਪਿੰਡ ਵਿੱਚ ਸਟੇਡੀਅਮ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਦਮ ਵਾਲੀ ਨਵੀਂ ਤੇ ਨਿਵੇਕਲੀ ਸਕੀਮ ‘ਖੇਡ ਮੈਦਾਨ, ਹਰ ਪਿੰਡ ਦੀ ਪਛਾਣ’ ਦੀ ਵੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਨੌਜਵਾਨਾਂ ਦੀ ਅਥਾਹ ਤਾਕਤ ਨੂੰ ਉਸਾਰੂ ਪਾਸੇ ਲਾਉਣ ਵਿੱਚ ਮਦਦ ਮਿਲੇਗੀ। ਭਗਵੰਤ ਮਾਨ ਨੇ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਨੌਜਵਾਨਾਂ ਦਾ ਸਮੁੱਚਾ ਵਿਕਾਸ ਯਕੀਨੀ ਬਣਾਉਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਵੀ ਦੁਹਰਾਈ। ਇਸ ਸਮੇਂ ਮੁੱਖ ਮੰਤਰੀ ਨਾਲ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਹੋਰ ਹਾਜ਼ਰ ਸਨ।

News 24 March,2023
ਮੁੱਖ ਮੰਤਰੀ ਵੱਲੋਂ ਹੁਸੈਨੀਵਾਲਾ ਸਮਾਰਕ ਦੇ ਮੁਕੰਮਲ ਕਾਇਆ-ਕਲਪ ਦਾ ਐਲਾਨ

ਮਹਾਨ ਸ਼ਹੀਦਾਂ ਦੇ ਸ਼ਾਨਾਮੱਤੇ ਵਿਰਸੇ ਨੂੰ ਕਾਇਮ ਰੱਖਣ ਦੀ ਵਚਨਬੱਧਤਾ ਦੁਹਰਾਈ ਫ਼ਿਰੋਜ਼ਪੁਰ ਸ਼ਹਿਰ ਨੂੰ ਟੂਰਿਸਟ ਹੱਬ ਵਜੋਂ ਵਿਕਸਤ ਕੀਤਾ ਜਾਵੇਗਾ ਬੀ.ਐਸ.ਐਫ. ਜੰਗੀ ਯਾਦਗਾਰ ਦਾ ਨੀਂਹ ਪੱਥਰ ਰੱਖਿਆ ਫ਼ਿਰੋਜ਼ਪੁਰ, 23 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੀ ਸ਼ਾਨਾਮੱਤੀ ਵਿਰਾਸਤ ਨੂੰ ਲੰਬੇ ਸਮੇਂ ਤੱਕ ਕਾਇਮ ਰੱਖਣ ਲਈ ਹੁਸੈਨੀਵਾਲਾ ਯਾਦਗਾਰ ਦੇ ਮੁਕੰਮਲ ਕਾਇਆ-ਕਲਪ ਦਾ ਐਲਾਨ ਕੀਤਾ ਹੈ। ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਨੂੰ ਸ਼ਰਧਾਂਜਲੀ ਭੇਟ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਦੇਸ਼ ਵਾਸੀ ਲਈ ਇਹ ਧਰਤੀ ਪਵਿੱਤਰ ਹੈ ਕਿਉਂਕਿ ਬਰਤਾਨਵੀ ਹਕੂਮਤ ਨੇ ਇਨ੍ਹਾਂ ਸੂਰਵੀਰ ਯੋਧਿਆਂ ਨੂੰ ਸ਼ਹੀਦ ਕਰਨ ਤੋਂ ਬਾਅਦ ਇੱਥੇ ਸਸਕਾਰ ਕੀਤਾ ਸੀ। ਉਨ੍ਹਾਂ ਕਿਹਾ ਕਿ ਇਹ ਜਗ੍ਹਾ ਨੌਜਵਾਨ ਪੀੜ੍ਹੀਆਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਲਈ ਪ੍ਰੇਰਦੀ ਰਹੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਸਥਾਨ ਦੇ ਵਿਆਪਕ ਵਿਕਾਸ ਲਈ ਖਾਕਾ ਤਿਆਰ ਕੀਤਾ ਜਾ ਰਿਹਾ ਹੈ ਤਾਂ ਕਿ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਰੋਜ਼ਾਨਾ ਸੈਂਕੜਿਆਂ ਦੀ ਗਿਣਤੀ ਵਿੱਚ ਆਉਣ ਵਾਲੇ ਸ਼ਰਧਾਲੂਆਂ ਨੂੰ ਸਹੂਲਤ ਮਿਲ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਹ ਸੁਤੰਤਰਤਾ ਸੰਗਰਾਮ ਵਿੱਚ ਮਾਤ ਭੂਮੀ ਲਈ ਆਪਣੇ ਜੀਵਨ ਦਾ ਬਲੀਦਾਨ ਦੇਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਇਸ ਪਵਿੱਤਰ ਧਰਤੀ ਉਤੇ ਆਏ। ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸੂਬਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਸਮੁੱਚਾ ਦੇਸ਼ ਆਪਣੇ ਇਸ ਸੱਚੇ ਸਪੂਤ ਦਾ ਹਮੇਸ਼ਾ ਕਰਜ਼ਦਾਰ ਰਹੇਗਾ, ਜਿਸ ਨੇ 23 ਸਾਲ ਦੀ ਛੋਟੀ ਉਮਰ ਵਿੱਚ ਬਰਤਾਨਵੀ ਸਾਮਰਾਜਵਾਦ ਦੇ ਚੁੰਗਲ ਵਿੱਚੋਂ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਆਪਣਾ ਬਲੀਦਾਨ ਦਿੱਤਾ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਮਿਆਰੀ ਤਕਨੀਕੀ ਸਿੱਖਿਆ ਮੁਹੱਈਆ ਕਰਨ ਲਈ ਫ਼ਿਰੋਜ਼ਪੁਰ ਵਿੱਚ ਤਕਨੀਕੀ ਯੂਨੀਵਰਸਿਟੀ ਦੀ ਸਥਾਪਨਾ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਸਰਹੱਦੀ ਜ਼ਿਲ੍ਹੇ ਦੇ ਨੌਜਵਾਨ ਦੇਸ਼ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਨ ਦੇ ਯੋਗ ਹੋਣਗੇ। ਭਗਵੰਤ ਮਾਨ ਨੇ ਕਿਹਾ ਕਿ ਹੁਨਰਮੰਦ ਸਿਖਲਾਈ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰੇਗੀ, ਜਿਸ ਨਾਲ ਸੂਬੇ ਤੋਂ ਹੁੰਦੇ ਪ੍ਰਤਿਭਾ ਪਲਾਇਨ ਵੀ ਰੋਕਿਆ ਜਾ ਸਕੇਗਾ। ਇਹ ਪਵਿੱਤਰ ਧਰਤੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੁਨੀਆ ਭਰ ਤੋਂ ਆਉਣ ਵਾਲੇ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਸੂਬਾ ਸਰਕਾਰ ਜਲਦੀ ਹੁਸੈਨੀਵਾਲਾ ਵਿੱਚ ਟੈਂਟ ਸਿਟੀ ਦਾ ਨਿਰਮਾਣ ਕਰੇਗੀ ਤਾਂ ਕਿ ਇੱਥੇ ਆਉਣ ਵਾਲੇ ਸੈਲਾਨੀਆਂ ਦੀ ਠਹਿਰ ਆਰਾਮਦਾਇਕ ਰਹੇ। ਭਗਵੰਤ ਮਾਨ ਨੇ ਕਿਹਾ ਕਿ ਹੁਸੈਨੀਵਾਲਾ ਅਜਾਇਬ ਘਰ ਦੀ ਕਾਇਆ-ਕਲਪ ਦੀ ਯੋਜਨਾ ਵੀ ਵਿਚਾਰ ਅਧੀਨ ਹੈ ਅਤੇ ਸੂਬਾ ਸਰਕਾਰ ਜਲਦੀ ਇਸ ਨੂੰ ਅੰਤਮ ਰੂਪ ਦੇਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਛੋਟੀ ਉਮਰ ਵਿੱਚ ਹੀ ਕੌਮੀ ਸੁਤੰਤਰਤਾ ਸੰਗਰਾਮ ਵਿੱਚ ਸ਼ਾਮਲ ਹੋ ਕੇ ਦੇਸ਼ ਨੂੰ ਗੁਲਾਮੀ ਦੀਆਂ ਜੰਜ਼ੀਰਾਂ ਵਿੱਚੋਂ ਆਜ਼ਾਦ ਕਰਵਾਉਣ ਲਈ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਦੇਸ਼ ਦੀ ਬਿਨਾਂ ਸਵਾਰਥ ਸੇਵਾ ਕਰਨ ਲਈ ਸ਼ਹੀਦ-ਏ-ਆਜ਼ਮ ਹਮੇਸ਼ਾ ਨੌਜਵਾਨਾਂ ਵਾਸਤੇ ਪ੍ਰੇਰਨਾ ਦਾ ਸਰੋਤ ਰਹਿਣਗੇ। ਭਗਵੰਤ ਮਾਨ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਮੁਲਕ ਨੂੰ ਪ੍ਰਗਤੀਸ਼ੀਲ ਤੇ ਖ਼ੁਸ਼ਹਾਲੀ ਵੱਲ ਲੈ ਕੇ ਜਾਣ ਲਈ ਸ਼ਹੀਦ ਭਗਤ ਸਿੰਘ ਦੇ ਨਕਸ਼ੇ-ਕਦਮ ਉਤੇ ਚੱਲਣ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਮੋਹਾਲੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡਾ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਹੁਣ ਛੇਤੀ ਹੀ ਹਵਾਈ ਅੱਡੇ ਨੇੜੇ ਇਸ ਮਹਾਨ ਸ਼ਹੀਦ ਦਾ ਆਧੁਨਿਕ ਬੁੱਤ ਲਾਇਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਵੱਲੋਂ ਇਸ ਮਹਾਨ ਨਾਇਕ ਨੂੰ ਨਿਮਾਣੀ ਜਿਹੀ ਸ਼ਰਧਾਂਜਲੀ ਹੋਵੇਗੀ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾਈ ਵਿਧਾਨ ਸਭਾ ਨੇ ਹਲਵਾਰਾ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ਉਤੇ ਰੱਖਣ ਲਈ ਮਤਾ ਪਾਸ ਕਰ ਕੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਦਾ ਇਕੋ-ਇਕ ਮੰਤਵ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਪਣੇ ਇਨ੍ਹਾਂ ਮਹਾਨ ਨਾਇਕਾਂ ਦੀਆਂ ਕੁਰਬਾਨੀਆਂ ਤੋਂ ਜਾਣੂੰ ਕਰਵਾਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਨ੍ਹਾਂ ਨਾਇਕਾਂ ਦੇ ਯੋਗਦਾਨ ਨੂੰ ਪੂਰੀ ਤਰ੍ਹਾਂ ਅਣਗੌਲਿਆ ਕਰੀ ਰੱਖਿਆ ਪਰ ਸਾਡੀ ਸਰਕਾਰ ਇਨ੍ਹਾਂ ਸੂਰਬੀਰਾਂ ਦੀ ਵਿਰਾਸਤ ਨੂੰ ਲੰਬੇ ਸਮੇਂ ਤੱਕ ਕਾਇਮ ਰੱਖਣ ਲਈ ਹਰੇਕ ਯਤਨ ਕਰਨ ਵਾਸਤੇ ਵਚਨਬੱਧ ਹੈ। ਮੁੱਖ ਮੰਤਰੀ ਨੇ ਫ਼ਿਰੋਜ਼ਪੁਰ ਨੂੰ ਦੇਸ਼ ਭਰ ਵਿੱਚੋਂ ਵੱਡਾ ਟੂਰਿਸਟ ਹੱਬ ਬਣਾਉਣ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਸਰਹੱਦੀ ਸ਼ਹਿਰ ਵਿੱਚ ਸੈਰ-ਸਪਾਟੇ ਲਈ ਬੇਹੱਦ ਵੱਧ ਸੰਭਾਵਨਾਵਾਂ ਹਨ, ਜਿਹੜੀਆਂ ਹੁਣ ਤੱਕ ਤਲਾਸ਼ੀਆਂ ਨਹੀਂ ਗਈਆਂ। ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਇਸ ਸ਼ਹਿਰ ਨੂੰ ਵਿਕਸਤ ਕਰ ਕੇ ਸੈਰ-ਸਪਾਟੇ ਪੱਖੋਂ ਵਿਸ਼ਵ ਦੇ ਨਕਸ਼ੇ ਉਤੇ ਲਿਆਉਣ ਲਈ ਵਚਨਬੱਧ ਹੈ। ਇਸ ਮੌਕੇ ਮੁੱਖ ਮੰਤਰੀ ਨੇ ਸਾਂਝੀ ਚੈੱਕ ਪੋਸਟ ਉਤੇ ਬੀ.ਐਸ.ਐਫ. ਵੱਲੋਂ ਬਣਾਏ ਜਾਣ ਵਾਲੀ ਜੰਗੀ ਯਾਦਗਾਰ ਦਾ ਵੀ ਨੀਂਹ ਪੱਥਰ ਰੱਖਿਆ। ਉਨ੍ਹਾਂ ਉਮੀਦ ਜਤਾਈ ਕਿ 12 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇਹ ਜੰਗੀ ਯਾਦਗਾਰ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਬੀ.ਐਸ.ਐਫ. ਵੱਲੋਂ ਪਾਏ ਸ਼ਾਨਾਮੱਤੇ ਯੋਗਦਾਨ ਨੂੰ ਢੁਕਵੇਂ ਤਰੀਕੇ ਨਾਲ ਦਰਸਾਏਗੀ। ਭਗਵੰਤ ਮਾਨ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੁਸੈਨੀਵਾਲਾ ਵਿੱਚ ਖੋਲ੍ਹੀ ਸੋਵੀਨਰ ਸ਼ਾਪ ਵੀ ਲੋਕਾਂ ਨੂੰ ਸਮਰਪਿਤ ਕੀਤੀ।

News 23 March,2023
ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਅੱਗੇ ਆਉਣ ਦਾ ਸੱਦਾ

ਸ਼ਹੀਦ ਦੇ ਜੱਦੀ ਪਿੰਡ ਵਿੱਚ ਜਾ ਕੇ ਕੀਤੀ ਸ਼ਰਧਾਂਜਲੀ ਭੇਟ ਸੁਤੰਤਰਤਾ ਸੰਗਰਾਮ ਬਾਰੇ ਦੱਸਣ ਲਈ ਵਿਰਾਸਤੀ ਗਲੀ ਸਣੇ ਖਟਕੜ ਕਲਾਂ ਦੇ ਸਮੁੱਚੇ ਵਿਕਾਸ ਦਾ ਕੀਤਾ ਐਲਾਨ ਸ਼ਹੀਦਾਂ ਦੀ ਕਲਪਨਾ ਵਾਲਾ ਸਮਾਜ ਸਿਰਜਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਈ ਖਟਕੜ ਕਲਾਂ, 23 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਅੱਗੇ ਆਉਣ ਅਤੇ ਸੂਬਾ ਸਰਕਾਰ ਇਸ ਮਕਸਦ ਦੀ ਪੂਰੀ ਲਈ ਪੂਰਾ ਸਹਿਯੋਗ ਤੇ ਤਾਲਮੇਲ ਕਰੇਗੀ। ਸ਼ਹੀਦ-ਏ-ਆਜ਼ਮ ਦੇ ਜੱਦੀ ਪਿੰਡ ਵਿੱਚ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਦਿਨ ਸਾਨੂੰ ਧਰਤੀ ਮਾਂ ਦੇ ਸੱਚੇ ਸਪੂਤ ਵੱਲੋਂ ਦਿੱਤੇ ਮਹਾਨ ਬਲੀਦਾਨ ਬਾਰੇ ਚੇਤੇ ਕਰਵਾਉਂਦਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੀ ਸ਼ਹਾਦਤ ਸਾਨੂੰ ਹਮੇਸ਼ਾ ਬੇਇਨਸਾਫ਼ੀ, ਜੁਲਮ ਅਤੇ ਦਮਨ ਖ਼ਿਲਾਫ਼ ਖੜ੍ਹੇ ਹੋਣ ਲਈ ਪ੍ਰੇਰਦੀ ਰਹੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਸਾਡਾ ਸਾਰਿਆਂ ਦਾ ਨੈਤਿਕ ਫ਼ਰਜ਼ ਬਣਦਾ ਹੈ ਕਿ ਸਮਾਜ ਵਿੱਚ ਫੈਲੀਆਂ ਸਾਰੀਆਂ ਕੁਰੀਤੀਆਂ ਵਿਰੁੱਧ ਅਸੀਂ ਜੰਗ ਛੇੜੀਏ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਫ਼ਰਜ਼ ਹੈ ਕਿ ਉਹ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖ਼ੁਸ਼ਹਾਲੀ ਯਕੀਨੀ ਬਣਾਏ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨਾਲ ਪੰਜਾਬ ਮੁਲਕ ਭਰ ਵਿੱਚੋਂ ਮੋਹਰੀ ਸੂਬਾ ਬਣ ਕੇ ਉੱਭਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਭਗਤ ਸਿੰਘ ਵੱਲੋਂ ਸੰਜੋਏ ਸੁਪਨਿਆਂ ਨੂੰ ਪੂਰਾ ਕਰਨ ਅਤੇ ਫਿਰਕੂ ਸਦਭਾਵਨਾ ਵਾਲਾ ਸਮਾਜ ਸਿਰਜਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਅੰਦੋਲਨ ਦੇ ਇਨ੍ਹਾਂ ਨੌਜਵਾਨ ਨਾਇਕਾਂ ਨੇ ਛੋਟੀ ਉਮਰ ਵਿੱਚ ਹੀ ਆਪਣੇ ਜੀਵਨ ਦਾ ਬਲੀਦਾਨ ਦੇ ਕੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਜੂਲੇ ਤੋਂ ਮੁਕਤ ਕਰਵਾਇਆ। ਭਗਵੰਤ ਮਾਨ ਨੇ ਕਿਹਾ ਕਿ ਧਰਤੀ ਮਾਂ ਦੇ ਇਸ ਮਹਾਨ ਸਪੂਤ ਵੱਲੋਂ ਦਰਸਾਏ ਮਾਰਗ ਉਤੇ ਚੱਲਦਿਆਂ ਖ਼ੁਸ਼ਹਾਲ ਸਮਾਜ ਸਿਰਜਣ ਲਈ ਪੰਜਾਬ ਸਰਕਾਰ ਆਪਣੀ ਪੂਰੀ ਵਾਹ ਲਾਏਗੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਨੇ ਬੁੱਧਵਾਰ ਨੂੰ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਦਾ ਮਤਾ ਪਾਸ ਕੀਤਾ ਹੈ। ਉਨ੍ਹਾਂ ਅਫ਼ਸੋਸ ਪ੍ਰਗਟ ਕੀਤਾ ਕਿ ਆਜ਼ਾਦੀ ਨੂੰ 75 ਸਾਲ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਮੁਲਕ ਅਜੇ ਵੀ ਗਰੀਬੀ, ਅਨਪੜ੍ਹਤਾ, ਬੇਰੋਜ਼ਗਾਰੀ ਤੇ ਹੋਰ ਸਮਾਜਿਕ ਕੁਰੀਤੀਆਂ ਨਾਲ ਜੂਝ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਨੇ ਪਹਿਲਾਂ ਹੀ ਇਨ੍ਹਾਂ ਕੁਰੀਤੀਆਂ ਤੋਂ ਲੋਕਾਂ ਨੂੰ ਰਾਹਤ ਦੇਣ ਲਈ ਕਈ ਕਦਮ ਚੁੱਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਲੋਕਾਂ ਦੀ ਖ਼ੁਸ਼ਹਾਲੀ ਲਈ ਕਈ ਲੋਕ-ਪੱਖੀ ਤੇ ਵਿਕਾਸ ਆਧਾਰਤ ਸਕੀਮਾਂ ਸ਼ੁਰੂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਕਦਮਾਂ ਦਾ ਇਕੋ-ਇਕ ਉਦੇਸ਼ ਸਾਡੇ ਮਹਾਨ ਸ਼ਹੀਦਾਂ ਵੱਲੋਂ ਸੰਜੋਏ ਸੁਪਨਿਆਂ ਵਾਲਾ ਸਮਾਜ ਬਣਾਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਜਦੋਂ ਤੱਕ ਇਨ੍ਹਾਂ ਸੁਪਨਿਆਂ ਨੂੰ ਸਾਕਾਰ ਨਹੀਂ ਕਰ ਲਿਆ ਜਾਂਦਾ, ਉਦੋਂ ਤੱਕ ਸਾਡੀਆਂ ਕੋਸ਼ਿਸ਼ਾਂ ਜਾਰੀ ਰਹਿਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪਿੰਡ ਵਿੱਚ ਵਿਰਾਸਤੀ ਗਲੀ ਦੇ ਨਿਰਮਾਣ ਦਾ ਫੈਸਲਾ ਕੀਤਾ ਹੈ ਤਾਂ ਕਿ ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਤੇ ਪੰਜਾਬ ਦੇ ਸ਼ਾਨਾਮੱਤੇ ਯੋਗਦਾਨ ਨੂੰ ਦਰਸਾਇਆ ਜਾ ਸਕੇ। ਉਨ੍ਹਾਂ ਕਿਹਾ ਕਿ 850 ਮੀਟਰ ਲੰਮੀ ਇਹ ਵਿਰਾਸਤੀ ਗਲੀ ਖਟਕੜ ਕਲਾਂ ਵਿੱਚ ਅਜਾਇਬ ਘਰ ਤੋਂ ਸ਼ਹੀਦ ਭਗਤ ਸਿੰਘ ਦੇ ਘਰ ਤੱਕ ਬਣਾਈ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਗਲੀ ਸੁਤੰਤਰਤਾ ਸੰਗਰਾਮ ਵਿੱਚ ਸੂਬੇ ਦੇ ਮਹਾਨ ਯੋਗਦਾਨ ਨੂੰ ਦਰਸਾਏਗੀ, ਉੱਥੇ ਨੌਜਵਾਨਾਂ ਨੂੰ ਦੇਸ਼ ਲਈ ਤਨਦੇਹੀ ਨਾਲ ਕੰਮ ਕਰਨ ਲਈ ਵੀ ਪ੍ਰੇਰੇਗੀ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਅਜਾਇਬ ਘਰ ਵਿੱਚ ਅਦਾਲਤ ਦਾ ਫਾਈਵ ਡੀ ਸੈੱਟਅੱਪ ਤਿਆਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਫਾਈਵ ਡੀ ਕ੍ਰਿਏਟਿਵ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਫਾਂਸੀ ਦੀ ਸਜ਼ਾ ਸੁਣਾਏ ਜਾਣ ਦੇ ਦ੍ਰਿਸ਼ ਦਾ ਰੂਪਾਂਤਰਣ ਕਰੇਗਾ ਤਾਂ ਜੋ ਦਰਸ਼ਕਾਂ ਨੂੰ ਉਸ ਸਮੇਂ ਦਾ ਅਨੁਭਵ ਹੋ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਹ ਦਰਸ਼ਕਾਂ ਨੂੰ ਅਸਲ ਵਿੱਚ ਉਸ ਯੁੱਗ ਵਿੱਚ ਵਾਪਸ ਲੈ ਜਾਵੇਗਾ ਅਤੇ ਦੇਸ਼ ਲਈ ਇਸ ਨੌਜਵਾਨ ਨਾਇਕ ਦੁਆਰਾ ਦਿੱਤੀ ਗਈ ਮਹਾਨ ਕੁਰਬਾਨੀ ਨੂੰ ਸਦਾ ਤਾਜ਼ਾ ਰੱਖੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਪਹਿਲਾਂ ਹੀ ਸੈਰ-ਸਪਾਟਾ ਤੇ ਸੱਭਿਆਚਾਰ ਵਿਭਾਗ ਨੂੰ ਇਹ ਪ੍ਰਾਜੈਕਟ ਸ਼ੁਰੂ ਕਰਨ ਲਈ ਕਹਿ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਧਰਤੀ ਸਾਰੇ ਪੰਜਾਬੀਆਂ ਲਈ ਪਵਿੱਤਰ ਹੈ ਅਤੇ ਇਸ ਦਾ ਚਹੁ-ਪੱਖੀ ਵਿਕਾਸ ਯਕੀਨੀ ਬਣਾਇਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਆਪਣੇ ਅਹੁਦੇ ਦੀ ਸਹੁੰ ਵੀ ਇਸ ਪਵਿੱਤਰ ਧਰਤੀ ਉਤੇ ਚੁੱਕੀ ਸੀ। ਇਸ ਦੌਰਾਨ ਮੁੱਖ ਮੰਤਰੀ ਨੇ ਸੁਰਿੰਦਰ ਕੌਰ, ਯਾਦਵਿੰਦਰ ਸਿੰਘ, ਪਵਨਦੀਪ ਕੌਰ, ਮਨਜੀਤ ਸਿੰਘ ਧਾਲੀਵਾਲ, ਸਤਵੰਤ ਸਿੰਘ, ਗੁਰਮੇਲ ਕੌੜਾ, ਕੁਲਦੀਪ ਕੌਰ, ਹਰਚਰਨ ਸਿੰਘ ਅਤੇ ਹੋਰਨਾਂ ਸਮੇਤ ਮਹਾਨ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨੂੰ ਅਜਾਇਬ ਘਰ ਅਤੇ ਜੱਦੀ ਘਰ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਭਗਵੰਤ ਮਾਨ ਨੇ ਸ਼ਹੀਦ ਦੇ ਪਿਤਾ ਕਿਸ਼ਨ ਸਿੰਘ ਦੀ ਸਮਾਧ 'ਤੇ ਜਾ ਕੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਸ਼ਹੀਦ ਭਗਤ ਸਿੰਘ ਦੇ ਬੁੱਤ 'ਤੇ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ।

News 23 March,2023
ਮੁੱਖ ਮੰਤਰੀ ਨੇ ਪੀ.ਏ.ਯੂ. ਅਤੇ ਗਡਵਾਸੂ ਦੇ ਟੀਚਿੰਗ ਸਟਾਫ਼ ਲਈ ਯੂ.ਜੀ.ਸੀ. ਸਕੇਲ ਲਾਗੂ ਕਰਨ ਦੀ ਦਿੱਤੀ ਮਨਜ਼ੂਰੀ

ਦੋਵਾਂ ਯੂਨੀਵਰਸਿਟੀਆਂ ਦੇ ਨਾਨ-ਟੀਚਿੰਗ ਸਟਾਫ਼ ਲਈ ਵੀ ਸੋਧੇ ਤਨਖਾਹ ਸਕੇਲ ਲਾਗੂ ਕਰਨ ਲਈ ਸਹਿਮਤੀ * ਕਿਸਾਨਾਂ ਦੀ ਭਲਾਈ ਲਈ ਖੋਜ ਕਾਰਜ ਅੱਗੇ ਵਧਾਉਣ ਲਈ ਦੋਵਾਂ ਯੂਨੀਵਰਸਿਟੀਆਂ ਵਿੱਚ ਵਿਆਪਕ ਸੁਧਾਰਾਂ ਦਾ ਅਹਿਦ ਦੁਹਰਾਇਆ ਚੰਡੀਗੜ੍ਹ, 22 ਮਾਰਚ: ਇਕ ਇਤਿਹਾਸਕ ਫੈਸਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਅਤੇ ਗੁਰੂ ਅੰਗਦ ਦੇਵ ਵੈਟਰਨਰੀ ਸਾਇੰਸਜ਼ ਯੂਨੀਵਰਸਿਟੀ (ਗਡਵਾਸੂ) ਦੇ ਟੀਚਿੰਗ ਸਟਾਫ਼ ਲਈ ਯੂ.ਜੀ.ਸੀ. ਸਕੇਲ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਨੇ ਬੁੱਧਵਾਰ ਨੂੰ ਇੱਥੇ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਲਿਆ। ਵਿਚਾਰ-ਵਟਾਂਦਰੇ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਟੀਚਿੰਗ ਸਟਾਫ਼ ਲਈ ਯੂ.ਜੀ.ਸੀ. ਦੇ ਤਨਖਾਹ ਸਕੇਲ ਲਾਗੂ ਕਰਨ ਲਈ 66 ਕਰੋੜ ਰੁਪਏ ਦਾ ਸਾਲਾਨਾ ਖਰਚ ਆਵੇਗਾ, ਜਦੋਂ ਕਿ ਗਡਵਾਸੂ ਵਿੱਚ ਟੀਚਿੰਗ ਫੈਕਲਟੀ ਲਈ ਇਹੀ ਸਹੂਲਤ ਦੇਣ ਲਈ ਸਾਲਾਨਾ 20 ਕਰੋੜ ਰੁਪਏ ਦੀ ਲਾਗਤ ਆਏਗੀ। ਉਨ੍ਹਾਂ ਕਿਹਾ ਕਿ ਫਸਲ ਉਤਪਾਦਨ ਅਤੇ ਸਹਾਇਕ ਖੇਤੀ ਗਤੀਵਿਧੀਆਂ ਨੂੰ ਹੁਲਾਰਾ ਦੇਣ ਵਿੱਚ ਦੋਵਾਂ ਯੂਨੀਵਰਸਿਟੀਆਂ ਦੀ ਫੈਕਲਟੀ ਦੇ ਵਡੇਰੇ ਯੋਗਦਾਨ ਦੇ ਸਾਹਮਣੇ ਇਹ ਰਕਮ ਕੁਝ ਵੀ ਨਹੀਂ ਹੈ। ਇਸ ਲਈ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਦੋਵਾਂ ਪ੍ਰਮੁੱਖ ਯੂਨੀਵਰਸਿਟੀਆਂ ਦੇ ਟੀਚਿੰਗ ਸਟਾਫ਼ ਨੂੰ ਯੂ.ਜੀ.ਸੀ. ਸਕੇਲ ਮੁਹੱਈਆ ਕਰਵਾਏ ਜਾਣਗੇ। ਮੁੱਖ ਮੰਤਰੀ ਨੇ ਦੋਵਾਂ ਯੂਨੀਵਰਸਿਟੀਆਂ ਦੇ ਨਾਨ-ਟੀਚਿੰਗ ਸਟਾਫ਼ ਲਈ ਸੋਧੇ ਤਨਖਾਹ ਸਕੇਲ ਲਾਗੂ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੀ.ਏ.ਯੂ. ਦੇ ਨਾਨ-ਟੀਚਿੰਗ ਸਟਾਫ਼ ਲਈ ਸੋਧੇ ਤਨਖਾਹ ਸਕੇਲ ਲਾਗੂ ਕਰਨ 'ਤੇ 53 ਕਰੋੜ ਰੁਪਏ ਦਾ ਖਰਚਾ ਆਵੇਗਾ, ਜਦਕਿ ਗਡਵਾਸੂ ਦੇ ਨਾਨ-ਟੀਚਿੰਗ ਸਟਾਫ਼ ਲਈ ਸੋਧੇ ਤਨਖਾਹ ਸਕੇਲਾਂ ਉਤੇ 10 ਕਰੋੜ ਰੁਪਏ ਸਾਲਾਨਾ ਦੀ ਅਦਾਇਗੀ ਕਰਨੀ ਪਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨ ਭਾਈਚਾਰੇ ਦੀ ਭਲਾਈ ਲਈ ਖੋਜ ਕਾਰਜਾਂ ਨੂੰ ਅੱਗੇ ਵਧਾਉਣ ਲਈ ਇਨ੍ਹਾਂ ਦੋਵਾਂ ਯੂਨੀਵਰਸਿਟੀਆਂ ਵਿੱਚ ਵਿਆਪਕ ਸੁਧਾਰਾਂ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਉਦਾਸੀਨ ਰਵੱਈਏ ਕਾਰਨ ਸੂਬੇ ਦੇ ਕਿਸਾਨ ਸੜਕਾਂ 'ਤੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਵਿੱਚ ਇਹ ਯੂਨੀਵਰਸਿਟੀਆਂ ਵਿਆਪਕ ਖੋਜ ਰਾਹੀਂ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਵਿੱਚ ਅਹਿਮ ਰੋਲ ਅਦਾ ਕਰ ਸਕਦੀਆਂ ਹਨ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਨ੍ਹਾਂ ਦੋਵਾਂ ਯੂਨੀਵਰਸਿਟੀਆਂ ਦਾ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਇਕ ਪਾਸੇ ਕਿਸਾਨਾਂ ਦੀ ਕਿਸਮਤ ਨੂੰ ਬਦਲਣ ਲਈ ਹੋਰ ਠੋਸ ਉਪਰਾਲੇ ਕਰੇਗਾ ਅਤੇ ਦੂਜੇ ਪਾਸੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਏਗਾ।

News 22 March,2023
ਪੰਜਾਬ ਦੀ ਵਾਟਰ ਟੂਰਿਜ਼ਮ ਪਾਲਸੀ ਅਤੇ ਐਡਵੈਂਚਰ ਟੂਰਿਜ਼ਮ ਪਾਲਸੀ ਸੂਬੇ ਵਿੱਚ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਵਿਚ ਲਾਹੇਵੰਦ ਸਾਬਿਤ ਹੋਣਗੀਆਂ:ਅਨਮੋਲ ਗਗਨ ਮਾਨ

ਕਿਹਾ, ਪੰਜਾਬ ਸੈਰ ਸਪਾਟੇ ਵਜੋਂ ਦੇਸ਼ ਦਾ ਮੋਹਰੀ ਸੂਬਾ ਬਣੇਗਾ ਚੰਡੀਗੜ੍ਹ, ਮਾਰਚ 22 ਪੰਜਾਬ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਮੰਤਰੀ ਅਨਮੋਲ ਗਗਨ ਮਾਨ ਨੇ ਵਾਟਰ ਟੂਰਿਜ਼ਮ ਪਾਲਿਸੀ 2023 ਅਤੇ ਐਡਵੈਂਚਰ ਟੂਰਿਜ਼ਮ ਪਾਲਿਸੀ 2023 ਦੀ ਵਿਆਖਿਆ ਕੀਤੀ। ਮੰਤਰੀ ਕਿਹਾ ਕਿ ਇਹ ਦੋਵੇਂ ਨੀਤੀਆਂ ਸੈਰ ਸਪਾਟਾ ਉਦਯੋਗ ਦੇ ਮਾਹਿਰਾਂ ਨਾਲ ਵਿਚਾਰ ਵਟਾਂਦਰਾ ਕਰਕੇ ਤਿਆਰ ਕੀਤੀਆਂ ਗਈਆਂ ਹਨ ਅਤੇ ਪੰਜਾਬ ਵਿੱਚ ਸੈਰ ਸਪਾਟਾ ਖੇਤਰ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਵਿਸ਼ੇਸ਼ ਹਿੱਸਾ ਹਨ। ਉਨਾਂ ਕਿਹਾ ਕਿ ਵਾਟਰ ਟੂਰਿਜ਼ਮ ਪਾਲਿਸੀ 2023 ਦੇ ਅਧੀਨ ਪੰਜਾਬ ਵਿੱਚ ਰਿਵਰ ਰਾਫਟਿੰਗ, ਬੋਟਿੰਗ, ਵਾਟਰ ਸਪੋਰਟਸ ਅਤੇ ਹੋਰ ਜਲ-ਅਧਾਰਤ ਸੈਰ ਸਪਾਟਾ ਗਤੀਵਿਧੀਆਂ ਆਦਿ ਨੂੰ ਉਤਸ਼ਾਹਿਤ ਕੀਤਾ ਜਾਵੇਗਾ । ਉਨਾਂ ਕਿਹਾ ਕਿ ਇਸ ਨੀਤੀ ਅਧੀਨ ਵਾਟਰ ਟੂਰਿਜ਼ਮ ਨਾਲ ਸਬੰਧਿਤ ਬੁਨਿਆਦੀ ਢਾਂਚੇ ਨੂੰ ਨਵੇ ਢੰਗ ਨਾਲ ਵਿਕਾਸ ਕਰਨਾ ਸ਼ਾਮਲ ਹੈ ਤਾਂ ਜੋ ਦੇਸ ਦੁਨੀਆਂ ਦੇ ਸੈਲਾਨੀ ਨੂੰ ਪੰਜਾਬ ਵੱਲ ਵੱਧ ਤੋਂ ਵੱਧ ਆਕਰਸ਼ਿਤ ਕੀਤਾ ਜਾ ਸਕੇ। । ਕੈਬਨਿਟ ਮੰਤਰੀ ਨੇ ਕਿਹਾ ਕਿ ਸੈਰ ਸਪਾਟਾ ਪੰਜਾਬ ਦੀ ਆਰਥਿਕਤਾ ਨੂੰ ਹੋਰ ਮਜ਼ਬਤ ਕਰਨ ਲਈ ਇੱਕ ਮਹੱਤਵਪੂਰਨ ਖੇਤਰ ਹੈ ਅਤੇ ਸੂਬਾ ਸਰਕਾਰ ਇਸ ਨੂੰ ਹੋਰ ਵਿਕਸਤ ਕਰਨ ਲਈ ਲਗਾਤਰ ਯਤਨ ਕਰ ਰਹੀ ਹੈ। ਉਨਾਂ ਕਿਹਾ ਕਿ ਵਾਟਰ ਟੂਰਿਜ਼ਮ ਪਾਲਿਸੀ 2023 ਅਤੇ ਐਡਵੈਂਚਰ ਟੂਰਿਜ਼ਮ ਪਾਲਿਸੀ 2023 ਅਨੁਸਾਰ ਸੂਬੇ ਵਿੱਚ ਹੋਰ ਵਿਕਾਸ ਕਰਕੇ ਜਲਦੀ ਹੀ ਪੰਜਾਬ ਨੂੰ ਦੇਸ਼ ਦਾ ਮੋਹਰੀ ਸੈਰ ਸਪਾਟਾ ਸਥਾਨ ਬਣਾਵਾਗੇ। ਮੰਤਰੀ ਨੇ ਅੱਗੇ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਬਣੀਆਂ ਇਹ ਨਵੀਆਂ ਨੀਤੀਆਂ ਸੈਰ-ਸਪਾਟਾ ਖੇਤਰ ਵਿੱਚ ਸੂਬੇ ਦੇ ਨੌਜਵਾਨਾਂ ਲਈ ਨੌਕਰੀਆਂ ਪੈਦਾ ਕਰਨ ਅਤੇ ਸਥਾਨਕ ਆਰਥਿਕਤਾ ਨੂੰ ਹੁਲਾਰਾ ਦੇਣ ਵਿਚ ਪੂਰੀ ਤਰ੍ਹਾਂ ਲਾਹੇਵੰਦ ਸਾਬਿਤ ਹੋਣਗੀਆਂ।

News 22 March,2023
ਮੁੱਖ ਮੰਤਰੀ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿੱਚ ਵਿਰਾਸਤੀ ਗਲੀ ਬਣਾਉਣ ਦਾ ਐਲਾਨ

ਖਟਕੜ ਕਲਾਂ ਦੇ ਵਿਆਪਕ ਵਿਕਾਸ ਲਈ ਯੋਜਨਾ ਉਲੀਕੀ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬ ਦੇ ਵੱਡਮੁੱਲੇ ਯੋਗਦਾਨ ਨੂੰ ਦਰਸਾਉਣ ਦੇ ਮੰਤਵ ਨਾਲ ਲਿਆ ਫੈਸਲਾ 23 ਮਾਰਚ ਸਿਰਫ਼ ਇੱਕ ਸਾਧਾਰਨ ਦਿਨ ਨਹੀਂ, ਸਗੋਂ ਹਰ ਤਰ੍ਹਾਂ ਦੇ ਅਨਿਆਂ, ਅੱਤਿਆਚਾਰ ਅਤੇ ਜ਼ੁਲਮ ਵਿਰੁੱਧ ਲੜਾਈ ਦਾ ਪ੍ਰਤੀਕ ਚੰਡੀਗੜ੍ਹ, 22 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਵਿਰਾਸਤੀ ਗਲੀ ਬਣਾਉਣ ਦਾ ਐਲਾਨ ਕੀਤਾ ਤਾਂ ਜੋ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬ ਅਤੇ ਪੰਜਾਬੀਆਂ ਦੇ ਵੱਡਮੁੱਲੇ ਯੋਗਦਾਨ ਨੂੰ ਦਰਸਾਇਆ ਜਾ ਸਕੇ। ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਸਬੰਧੀ ਮਤਾ ਪਾਸ ਕਰਨ ਲਈ ਪੰਜਾਬ ਵਿਧਾਨ ਸਭਾ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ 850 ਮੀਟਰ ਲੰਬੀ ਵਿਰਾਸਤੀ ਗਲੀ ਅਜਾਇਬ ਘਰ ਤੋਂ ਲੈ ਕੇ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਤੱਕ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸੜਕ ਜਿੱਥੇ ਸੂਬੇ ਦੇ ਕੌਮੀ ਆਜ਼ਾਦੀ ਸੰਘਰਸ਼ ਵਿੱਚ ਪਾਏ ਬੇਮਿਸਾਲ ਯੋਗਦਾਨ ਨੂੰ ਦਰਸਾਏਗੀ, ਉੱਥੇ ਨੌਜਵਾਨਾਂ ਨੂੰ ਦੇਸ਼ ਦੇ ਹਿੱਤ ਲਈ ਕੰਮ ਕਰਨ ਵਾਸਤੇ ਪ੍ਰੇਰਿਤ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਸੈਰ ਸਪਾਟਾ ਅਤੇ ਸੱਭਿਆਚਾਰ ਵਿਭਾਗ ਨੂੰ ਇਸ ਪ੍ਰਾਜੈਕਟ ਲਈ ਤਿਆਰੀਆਂ ਸ਼ੁਰੂ ਕਰਨ ਲਈ ਕਹਿ ਚੁੱਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਹ ਸ਼ਹੀਦ ਭਗਤ ਸਿੰਘ ਨੂੰ ਫਾਂਸੀ ਦੀ ਸਜ਼ਾ ਸੁਣਾਉਣ ਵੇਲੇ ਦੇ ਦ੍ਰਿਸ਼ ਨੂੰ ਦਰਸਾਉਂਦਾ ਵੀਡੀਓ ਬਣਾਉਣ ਦਾ ਵੀ ਵਿਚਾਰ ਕਰ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ 23 ਮਾਰਚ ਸਿਰਫ਼ ਇੱਕ ਸਾਧਾਰਨ ਦਿਨ ਨਹੀਂ ਹੈ, ਸਗੋਂ ਅਸਲ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਇਨਸਾਫ਼ੀ, ਅੱਤਿਆਚਾਰ ਅਤੇ ਜ਼ੁਲਮ ਵਿਰੁੱਧ ਲੜਾਈ ਦਾ ਪ੍ਰਤੀਕ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਤਹੱਈਆ ਕਰੇ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਾਨੂੰ ਸਾਰਿਆਂ ਨੂੰ ਠੋਸ ਯਤਨ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨਾ ਸਮੇਂ ਦੀ ਲੋੜ ਹੈ, ਜਿਸ ਲਈ ਹਰੇਕ ਵਿਅਕਤੀ ਨੂੰ ਸੂਬਾ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਇਕ ਵਿਅਕਤੀ ਹੀ ਨਹੀਂ, ਬਲਕਿ ਆਪਣੇ ਆਪ ਵਿੱਚ ਇਕ ਸੰਸਥਾ ਸਨ ਅਤੇ ਦੇਸ਼ ਦੀ ਤਰੱਕੀ ਲਈ ਸਾਨੂੰ ਉਨ੍ਹਾਂ ਦੇ ਨਕਸ਼ੇ ਕਦਮਾਂ `ਤੇ ਚੱਲਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਮਹਾਨ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਲਈ ਪ੍ਰੇਰਿਤ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਦੇਸ਼ ਨੂੰ ਅੰਗਰੇਜ਼ਾਂ ਦੇ ਚੁੰਗਲ ਤੋਂ ਮੁਕਤ ਕਰਵਾਉਣ ਦੇ ਨਾਲ-ਨਾਲ ਗਰੀਬੀ ਅਤੇ ਭ੍ਰਿਸ਼ਟਾਚਾਰ ਮੁਕਤ ਭਾਰਤ ਦੀ ਕਲਪਨਾ ਵੀ ਕੀਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਅਜੇ ਵੀ ਇਨ੍ਹਾਂ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਉਨ੍ਹਾਂ ਦੀ ਸਰਕਾਰ ਇਨ੍ਹਾਂ ਸਾਰੇ ਮੁੱਦਿਆਂ ਨੂੰ ਹੱਲ ਕਰਨ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਲਈ ਕੰਮ ਕਰਨ ਵਾਲੀ ਸਰਕਾਰ ਨੂੰ ਚੁਣਨ ਲਈ ਆਪਣੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਹਰ ਨਾਗਰਿਕ ਨੂੰ ਵੋਟ ਦਾ ਅਧਿਕਾਰ ਮਿਲਣਾ ਯਕੀਨੀ ਬਣਾਉਣ ਲਈ ਮਹਾਨ ਕੌਮੀ ਆਗੂਆਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਭਗਵੰਤ ਮਾਨ ਨੇ ਕਿਹਾ ਕਿ ਜਮਹੂਰੀਅਤ ਵਿੱਚ ਬਿਨਾਂ ਕਿਸੇ ਡਰ ਭੈਅ ਦੇ ਹਿੱਸਾ ਲੈਣਾ ਹੀ ਦੇਸ਼ ਦੇ ਇਨ੍ਹਾਂ ਮਹਾਨ ਆਗੂਆਂ ਨੂੰ ਸੱਚੀ ਸ਼ਰਧਾਂਜਲੀ ਹੈ।

News 22 March,2023
ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਧਿਆਨ ਦਿਵਾਓ ਨੋਟਿਸ ਉਤੇ ਦਿੱਤਾ ਗਿਆ ਜਵਾਬ

ਪੰਜਾਬ ਸਰਕਾਰ ਨੇ ਪਹਿਲਾਂ ਹੀ 1/2/2016 ਵਰਜਿਨ ਜਾਂ ਰੀਸਾਈਕਲ ਪਲਾਸਟਿਕ ਦੇ ਕੈਰੀ ਬੈਗਾਂ ਦੇ ਨਿਰਮਾਣ, ਸਟਾਕ, ਵੰਡ, ਰੀਸਾਈਕਲ, ਵਿਕਰੀ ਜਾਂ ਵਰਤੋਂ ਤੇ ਪੂਰਨ ਪਾਬੰਦੀ ਲਗਾਈ ਹੋਈ ਹੈ। ਚੰਡੀਗੜ੍ਹ, 22 ਮਾਰਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪੰਜਾਬ ਰਾਜ ਵਿੱਚ ਪਲਾਸਟਿਕ ਕੈਰੀ ਬੈਗ ਬਣਾਉਣ ਦੀ ਕੋਈ ਇਜਾਜ਼ਤ ਨਹੀਂ ਦਿੱਤੀ ਹੈ। ਇਸ ਤੋਂ ਇਲਾਵਾ, ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ, ਭਾਰਤ ਸਰਕਾਰ ਨੇ ਨੋਟੀਫਿਕੇਸ਼ਨ ਮਿਤੀ 16.02.2022 ਰਾਹੀਂ ਉਤਪਾਦਕਾਂ, ਆਯਾਤਕਾਂ, ਬਰਾਂਡ—ਮਾਲਕਾਂ (ਸ਼ਜ਼ਨOਤ) ਅਤੇ ਪਲਾਸਟਿਕ ਵੇਸਟ ਪ੍ਰੋਸੈਸਰਾਂ ਲਈ ਵਿਸਤਰਿਤ ਉਤਪਾਦਕਾਂ ਦੀ ਜਿ਼ਮੇਵਾਰੀ (ਈ.ਪੀ.ਆਰ) ਬਾਰੇ ਦਿਸ਼ਾ—ਨਿਰਦੇਸ਼ ਜਾਰੀ ਕੀਤੇ ਹਨ ਅਤੇ ਇਹਨਾਂ ਨੂੰ ਪਲਾਸਟਿਕ ਪੈਕੇਜਿੰਗ ਰਹਿੰਦ—ਖੂੰਹਦ ਦਾ ਪ੍ਰਬੰਧਨ ਕਰਨ ਲਈ ਔਨਲਾਈਨ ਕੇਂਦਰੀਕ੍ਰਿਤ ਪੋਰਟਲ ਤੇ ਰਜਿਸਟਰੇਸ਼ਨ ਦਿੱਤੀ ਜਾਂਦੀ ਹੈ। ਸਾਰੇ ਹਿੱਸੇਦਾਰ ਵਿਭਾਗ ਜਾਗਰੂਕਤਾ ਪੈਦਾ ਕਰ ਰਹੇ ਹਨ ਅਤੇ ਪਲਾਸਟਿਕ ਦੀ ਰਹਿੰਦ—ਖੂੰਹਦ ਨੂੰ ਕੰਟਰੋਲ ਕਰਨ ਲਈ ਪੂਰਨ ਤੋਰ ਤੇ ਯਤਨ ਕਰ ਰਹੇ ਹਨ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪੰਜਾਬ ਰਾਜ ਵਿੱਚ ਪਲਾਸਟਿਕ ਕੈਰੀ ਬੈਗ ਬਣਾਉਣ ਦੀ ਕੋਈ ਇਜਾਜ਼ਤ ਨਹੀਂ ਦਿੱਤੀ ਹੈ। ਪਲਾਸਟਿਕ ਕੈਰੀ ਬੈਗ ਤੇ ਪਾਬੰਦੀ ਨੂੰ ਲਾਗੂ ਕਰਨ ਲਈ ਸਥਾਨਕ ਸਰਕਾਰਾਂ ਦੇ ਅਧਿਕਾਰੀਆਂ ਸਮੇਤ ਹੋਰ ਵਿਭਾਗਾਂ ਅਤੇ ਪੀ.ਪੀ.ਸੀ.ਬੀ. ਦੇ ਅਧਿਕਾਰੀਆਂ ਦੁਆਰਾ ਨਿਯਮਤ ਤੌਰ ਤੇ ਫੀਲਡ ਨਿਰੀਖਣ ਕੀਤਾ ਜਾ ਰਿਹਾ ਹੈ ਅਤੇ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਜਾ ਰਹੇ ਹਨ। ਬੋਰਡ ਦੇ ਅਧਿਕਾਰੀਆਂ ਵੱਲੋਂ ਅਕਤੂਬਰ—ਦਸੰਬਰ, 2022 ਦੇ ਸਮੇਂ ਦੌਰਾਨ 2165 ਨਿਰੀਖਣ ਕੀਤੇ ਗਏ, ਜਿਨ੍ਹਾਂ ਵਿੱਚੋਂ 447 ਉਲੰਘਣਾ ਕਰਨ ਵਾਲੇ ਫੜੇ ਗਏ। ਇਸ ਨਿਰੀਖਣ ਦੋਰਾਨ 3.026 ਮੀਟਰਿਕ ਟਨ ਪਲਾਸਟਿਕ ਕੈਰੀ ਬੈਗ ਜ਼ਬਤ ਕੀਤਾ ਗਿਆ ਅਤੇ ਉਲੰਘਣਾ ਕਰਨ ਵਾਲਿਆਂ ਤੋਂ 6.61 ਲੱਖ ਰੁਪਏ ਜੁਰਮਾਨਾ ਲਗਾਇਆ ਗਿਆ।

News 22 March,2023
ਬਠਿੰਡਾ ਸ਼ਹਿਰ ‘ਚ 88.94 ਕਰੋੜ ਦੀ ਲਾਗਤ ਨਾਲ ਉਸਾਰੇ ਜਾਣਗੇ ਦੋ ਰੇਲਵੇ ਓਵਰ ਬ੍ਰਿਜ: ਹਰਭਜਨ ਸਿੰਘ ਈ.ਟੀ.ਓ.

ਦੋਵੇਂ ਪੁੱਲ 3 ਸਾਲ ਦੇ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦਾ ਟੀਚਾ ਚੰਡੀਗੜ੍ਹ, 22 ਮਾਰਚ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਲਗਾਤਾਰ ਕਾਰਜਸ਼ੀਲ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਬਠਿੰਡਾ ਸ਼ਹਿਰ ਵਿਚਲੀ ਆਵਾਜਾਈ ਨੂੰ ਹੋਰ ਸਚਾਰੂ ਬਣਾਉਣ ਲਈ 88.94 ਕਰੋੜ ਦੀ ਲਾਗਤ ਨਾਲ ਦੋ ਰੇਲਵੇ ਓਵਰ ਉਸਾਰੇ ਜਾਣਗੇ। ਅੱਜ ਵਿਧਾਨ ਸਭਾ ਸੈਸ਼ਨ ਦੌਰਾਨ ਵਿਧਾਇਕ ਜਗਰੂਪ ਸਿੰਘ ਗਿੱਲ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਜਨਤਾ ਨਗਰ ਬਠਿੰਡਾ ਵਿਖੇ ਉਸਾਰੇ ਜਾਣ ਵਾਲੇ ਰੇਲਵੇ ਓਵਰ ਬ੍ਰਿਜ ਦੀ ਉਸਾਰੀ ‘ਤੇ 50.86 ਕਰੋੜ ਰੁਪਏ ਖਰਚੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਬ੍ਰਿਜ ਦਾ ਕੰਮ ਵਿੱਤੀ ਸਾਲ 2023-24 ਦੇ ਬਜਟ ਉਪਬੰਧ ਅਨੁਸਾਰ ਸ਼ੁਰੂ ਕਰਕੇ 3 ਸਾਲਾਂ ਦੇ ਅੰਦਰ ਮੁਕੰਮਲ ਕੀਤਾ ਜਾਵੇਗਾ। ਮੁਲਤਾਨੀਆ ਬ੍ਰਿਜ ਸਬੰਧੀ ਜਾਣਕਾਰੀ ਦਿੰਦਿਆਂ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਇਸ ਬ੍ਰਿਜ ਦੀ ਤਜਵੀਜ਼ ਨੂੰ ਘੋਖਣ ਸਬੰਧੀ 3 ਨਿਗਰਾਨ ਇੰਜੀਨੀਅਰਾਂ ਦੀ ਕਮੇਟੀ ਬਣਾਈ ਗਈ ਸੀ, ਜਿਨ੍ਹਾਂ ਦੀ ਰਿਪੋਰਟ ਮਿਲਣ ਮਗਰੋਂ ਇਹ ਪ੍ਰਾਜੈਕਟ ਸਰਕਾਰ ਦੇ ਵਿਚਾਰ ਅਧੀਨ ਹੈ। ਉਨ੍ਹਾਂ ਦੱਸਿਆ ਕਿ ਛੇਤੀ ਹੀ ਇਸ ਬ੍ਰਿਜ ਦੀ ਉਸਾਰੀ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਬ੍ਰਿਜ 38.08 ਕਰੋੜ ਰੁਪਏ ਦੀ ਲਾਗਤ ਨਾਲ 3 ਸਾਲਾਂ ਦੇ ਨਿਰਧਾਰਿਤ ਸਮੇਂ ਅੰਦਰ ਉਸਾਰਿਆ ਜਾਵੇਗਾ। ਲੋਕ ਨਿਰਮਾਣ ਮੰਤਰੀ ਨੇ ਅੱਗੇ ਦੱਸਿਆ ਕਿ ਇਨ੍ਹਾਂ ਪੁੱਲਾਂ ਦੀ ਉਸਾਰੀ ਦੌਰਾਨ ਆਵਾਜਾਈ ਨੂੰ ਨਿਰਵਿਘਨ ਜਾਰੀ ਰੱਖਣ ਲਈ ਬਦਲਵੇਂ ਪ੍ਰਬੰਧ ਕੀਤੇ ਜਾਣਗੇ ਅਤੇ ਲੋਕਾਂ ਨੂੰ ਕੋਈ ਵੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਸਾਰੀ ਦੌਰਾਨ ਆਵਾਜਾਈ ਨੂੰ ਅਮਰਪੁਰਾ ਬਸਤੀ ਅਤੇ ਬਠਿੰਡਾ ਬਾਦਲ ਘੁੱਦਾ ਰੋਡ ਉਪਰ ਬਣੇ ਰੇਲਵੇ ਓਵਰ ਬ੍ਰਿਜਾਂ ਰਾਹੀਂ ਚਲਦਾ ਰੱਖਿਆ ਜਾਵੇਗਾ।

News 22 March,2023
ਹਰਜੋਤ ਸਿੰਘ ਬੈਂਸ ਵੱਲੋ ਦਫ਼ਤਰਾਂ 'ਚ ਤੈਨਾਤ ਸਾਇੰਸ ਅਤੇ ਗਣਿਤ ਵਿਸ਼ੇ ਦੇ ਲੈਕਚਰਾਰਾਂ ਨੂੰ ਤੁਰੰਤ ਸਕੂਲਾਂ ਵਿੱਚ ਭੇਜਣ ਦੇ ਹੁਕਮ

ਸਾਇੰਸ ਵਿਸ਼ੇ ਦੀ ਪੜਾਈ ਦੇ ਮੱਦੇਨਜਰ ਵਿਦਿਆਰਥੀ ਹਿੱਤ ਵਿੱਚ ਲਿਆ ਫੈਸਲਾ ਦਫ਼ਤਰਾਂ ਵਿੱਚ ਆਨ ਡਿਊਟੀ ਬੁਲਾਉਣ ਵਾਲੇ ਅਧਿਕਾਰੀਆਂ ਖ਼ਿਲਾਫ਼ ਵੀ ਕੀਤੀ ਜਾਵੇਗੀ ਸਖ਼ਤ ਅਨੁਸ਼ਾਸਨੀ ਕਾਰਵਾਈ: ਸਿੱਖਿਆ ਮੰਤਰੀ ਚੰਡੀਗੜ੍ਹ, 21 ਮਾਰਚ : ਸਕੂਲਾਂ ਵਿੱਚ ਗਿਆਰਵੀਂ ਅਤੇ ਬਾਰਵੀਂ ਜਮਾਤ ਦੀ ਸਾਇੰਸ ਵਿਸ਼ੇ ਦੀ ਪੜਾਈ ਦੇ ਮੱਦੇਨਜਰ ਵਿਦਿਆਰਥੀਆਂ ਦੇ ਹਿੱਤ ਵਿੱਚ ਫੈਸਲਾ ਲੈੰਦਿਆ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਟੇਟ ਮੁੱਖ ਦਫਤਰ, ਜਿਲਾ, ਬਲਾਕ ਜਾਂ ਹੋਰ ਦਫ਼ਤਰਾਂ ਵਿੱਚ ਕੰਮ ਕਰਦੇ ਸਾਇੰਸ ਅਤੇ ਗਣਿਤ ਵਿਸ਼ੇ ਦੇ ਲੈਕਚਰਾਰਾਂ ਨੂੰ ਤੁਰੰਤ ਵਾਪਿਸ ਸਕੂਲਾਂ ਵਿੱਚ ਭੇਜਣ ਦੇ ਹੁਕਮ ਦਿੱਤੇ ਹਨ। ਸ. ਬੈਂਸ ਨੇ ਇਹ ਵੀ ਕਿਹਾ ਕਿ ਭਵਿੱਖ ਵਿੱਚ ਇਹਨਾਂ ਵਿਸ਼ਿਆਂ ਦੇ ਲੈਕਚਰਾਰਾਂ ਨੂੰ ਕਿਸੇ ਕਿਸਮ ਦੇ ਦਫ਼ਤਰੀ ਕੰਮ ਵਾਸਤੇ ਆਨ-ਡਿਊਟੀ ਵੀ ਨਾਂ ਬੁਲਾਇਆ ਜਾਵੇ। ਸਿੱਖਿਆ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਬਾਰੇ ਪੂਰੀ ਤਰਾਂ ਵਚਨਬੱਧ ਹੈ ਅਤੇ ਹੁਣ ਇਹ ਲੈਕਚਰਾਰ ਸਿਰਫ ਵਿਦਿਆਰਥੀਆਂ ਨੂੰ ਪੜਾਉਣ ਦਾ ਕੰਮ ਹੀ ਕਰਨਗੇ। ਸ. ਹਰਜੋਤ ਸਿੰਘ ਬੈਂਸ ਨੇ ਕਿ ਭਵਿੱਖ ਵਿੱਚ ਜੋ ਅਧਿਕਾਰੀ ਇਹਨਾਂ ਵਿਸ਼ਿਆਂ ਦੇ ਲੈਕਚਰਾਰਾਂ ਨੂੰ ਦਫ਼ਤਰੀ ਕੰਮਾਂ ਵਾਸਤੇ ਆਨ ਡਿਊਟੀ ਬੁਲਾਉਣਗੇ ਤਾਂ ਉਹਨਾਂ ਖਿਲਾਫ ਵੀ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।

News 21 March,2023
ਪੰਜਾਬ ਸਰਕਾਰ ਵੱਲੋਂ ਡੇਰਾਬੱਸੀ ਜ਼ਿਲ੍ਹਾ ਮੁਹਾਲੀ ਵਿੱਖੇ ਵਿਕਾਸ ਕਾਰਜਾਂ 'ਤੇ ਤਕਰੀਬਨ 8 ਕਰੋੜ ਰੁਪਏ ਖਰਚਣ ਦਾ ਲਿਆ ਫੈਸਲਾ:- ਡਾ.ਇੰਦਰਬੀਰ ਸਿੰਘ ਨਿੱਜਰ

ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ - ਵਿਕਾਸ ਕਾਰਜ਼ਾਂ ਦਾ ਇਲਾਕੇ ਦੀ ਵੱਡੀ ਅਬਾਦੀ ਨੂੰ ਮਿਲੇਗਾ ਲਾਭ ਚੰਡੀਗੜ੍ਹ, 21 ਮਾਰਚ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਰਹੀ ਹੈ। ਇਸ ਦਿਸ਼ਾ ਵਿੱਚ ਇਕ ਹੋਰ ਕਦਮ ਪੁੱਟਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਡੇਰਾਬੱਸੀ ਜ਼ਿਲ੍ਹਾ ਮੁਹਾਲੀ ਵਿੱਖੇ ਵਿਕਾਸ ਕਾਰਜ਼ਾਂ 'ਤੇ ਤਕਰੀਬਨ 8 ਕਰੋੜ ਰੁਪਏ ਖਰਚਣ ਦਾ ਫੈਸਲਾ ਲਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਨਗਰ ਕੌਂਸਲ ਡੇਰਾਬੱਸੀ ਦੇ ਡੰਪਿੰਗ ਗਰਾਉਂਡ ਦੇ ਰੱਖ-ਰਖਾਅ ਅਤੇ ਡੇਰਾਬੱਸੀ ਦੇ ਹੋਰ ਕੰਮਾਂ ਲਈ ਵੱਖ-ਵੱਖ ਅਸਾਮੀਆਂ ਜਿਵੇਂ ਲੇਬਰ, ਡਰਾਈਵਰ, ਇਲੈਕਟ੍ਰਿਸ਼ਨ, ਮਾਲੀ ਅਤੇ ਹੋਰ ਅਸਾਮੀਆਂ ਦੀਆਂ ਸੇਵਾਵਾਂ ਹਾਇਰ ਕਰਨ ਲਈ ਤਕਰੀਬਨ 1.86 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸੇ ਤਰ੍ਹਾਂ ਹੀ ਵਾਰਡ ਨੰ. 1,2,3,4,5,6 ਅਤੇ 15 ਵਿਖੇ ਇੰਟਰਲਾਕਿੰਗ ਟਾਈਲਜ਼ ਅਤੇ ਨਾਲੀਆਂ ਦੀ ਮੁਰੰਮਤ ਕਰਵਾਉਣ, ਸਰਸਵਤੀ ਵਿਹਾਰ ਵਿੱਚ ਵੱਖ-ਵੱਖ ਥਾਵਾਂ ਤੇ ਟਾਈਲਾਂ ਅਤੇ ਨਾਲੀਆਂ ਦੀ ਮੁਰੰਮਤ ਦਾ ਕੰਮ, ਕਸਬੇ ਵਿੱਚ ਵੱਖ-ਵੱਖ ਥਾਵਾਂ ਤੇ ਰੋਡ ਅਤੇ ਗਲੀਆਂ ਦੇ ਚੈਂਬਰਾਂ ਦੀ ਮੁਰੰਮਤ ਦਾ ਕੰਮ ਕੀਤਾ ਜਾਵੇਗਾ। ਇਸ ਤੋ ਇਲਾਵਾ, ਪਾਰਕਿੰਗ ਲਈ ਜਗ੍ਹਾ ਵਿਕਸਤ ਕਰਨ ਲਈ ਉਵਰ ਬ੍ਰਿਜ ਦੇ ਹੇਠਾਂ ਟਾਈਲਾਂ ਲਗਵਾਉਣ ਦਾ ਕੰਮ, ਵਾਰਡ ਨੰ. 8 ਵਿੱਚ ਸੈਣੀ ਧਰਮਸ਼ਾਲਾ ਦਾ ਨਿਰਮਾਣ ਕਰਨਾ, ਡੰਪਿੰਗ ਪੁਆਇੰਟ ਡੇਰਾਬੱਸੀ ਵਿੱਖੇ ਐਮ.ਆਰ.ਐਫ. ਸੈੱਡ ਦੀ ਉਸਾਰੀ, ਗੁਰਦੁਆਰਾ ਸਾਹਿਬ ਮੁਬਾਰਿਕਪੁਰ ਨੇੜੇ ਡਰੇਨੇਜ ਪਾਈਪ ਪ੍ਰਦਾਨ ਕਰਨ ਅਤੇ ਵਿਛਾਉਣ ਦਾ ਕੰਮ ਕਰਨਾ, ਕਮਿਊਨਿਟੀ ਸੈਂਟਰ ਮੁਬਾਰਿਕਪੁਰ ਨੇੜੇ ਗਲੀ ਦੀ ਉਸਾਰੀ ਅਤੇ ਕਮਿਊਨਿਟੀ ਸੈਂਟਰ ਵਾਰਡ ਨੰ. 11 ਨੇੜੇ ਲੇਡੀਜ਼ ਐਂਡ ਜੈਂਟਸ ਬਾਥਰੂਮ ਦੀ ਉਸਾਰੀ ਕਰਨ ਅਤੇ ਇਲਾਕੇ ਦੇ ਹੋਰ ਬਹੁਤ ਸਾਰੇ ਕੰਮ ਕਰਨ ਲਈ ਤਕਰੀਬਨ 6.14 ਕਰੋੜ ਰੁਪਏ ਖਰਚ ਕੀਤੇ ਜਾਣਗੇ। ਕੈਬਨਿਟ ਮੰਤਰੀ, ਡਾ. ਨਿੱਜਰ ਨੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਨ੍ਹਾਂ ਕੰਮਾਂ ਲਈ ਦਫ਼ਤਰੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਗਈ ਹੈ। ਉਨਾਂ ਇਹ ਵੀ ਕਿਹਾ ਕਿ ਇਲਾਕੇ ਦੀ ਵੱਡੀ ਅਬਾਦੀ ਨੂੰ ਇਨ੍ਹਾਂ ਵਿਕਾਸ ਕਾਰਜ਼ਾਂ ਦਾ ਲਾਭ ਹੋਵੇਗਾ। ਡਾ.ਨਿੱਜਰ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਭ੍ਰਿਸਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਭ੍ਰਿਸ਼ਟਾਚਾਰ ਕਰਦਾ ਫੜ੍ਹਿਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੀਤੇ ਜਾਣ ਵਾਲੇ ਵਿਕਾਸ ਕਾਰਜ਼ਾਂ ਵਿੱਚ ਪਾਰਦਰਸ਼ਤਾਂ ਅਤੇ ਗੁਣਵੱਤਾ ਯਕੀਨੀ ਬਣਾਈ ਜਾਵੇ।

News 21 March,2023
ਮੁੱਖ ਮੰਤਰੀ ਵੱਲੋਂ ਮੀਂਹ ਤੇ ਗੜ੍ਹੇਮਾਰੀ ਕਾਰਨ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਕਰਨ ਦੇ ਆਦੇਸ਼

ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 21 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਮੋਹਲੇਧਾਰ ਮੀਂਹ ਤੇ ਗੜ੍ਹੇਮਾਰੀ ਕਾਰਨ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਅੰਦਾਜ਼ਾ ਲਾਉਣ ਲਈ ਗਿਰਦਾਵਰੀ ਕਰਨ ਦੇ ਆਦੇਸ਼ ਦਿੱਤੇ ਹਨ। ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਵਿੱਤ ਕਮਿਸ਼ਨਰ (ਮਾਲ) ਨੂੰ ਆਦੇਸ਼ ਦਿੱਤੇ ਕਿ ਉਹ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕਰਨ ਕਿ ਜਿਨ੍ਹਾਂ ਇਲਾਕਿਆਂ ਵਿੱਚ ਮੀਂਹ ਕਾਰਨ ਫ਼ਸਲ ਦਾ ਨੁਕਸਾਨ ਹੋਇਆ, ਉਨ੍ਹਾਂ ਵਿੱਚ ਨੁਕਸਾਨ ਦਾ ਤਰਜੀਹੀ ਆਧਾਰ ਉਤੇ ਅੰਦਾਜ਼ਾ ਲਾਉਣ ਲਈ ਤੁਰੰਤ ਗਿਰਦਾਵਰੀ ਕਰਵਾਈ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਪ੍ਰਭਾਵਿਤ ਕਿਸਾਨਾਂ ਨੂੰ ਸਰਕਾਰ ਦੇ ਮਾਪਦੰਡਾਂ ਮੁਤਾਬਕ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਕੁਦਰਤ ਦੀ ਇਸ ਮਾਰ ਤੋਂ ਕਿਸਾਨਾਂ ਨੂੰ ਬਚਾਉਣ ਲਈ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੀਂਹ ਕਾਰਨ ਹੋਏ ਨੁਕਸਾਨ ਦਾ ਢੁਕਵਾਂ ਮੁਆਵਜ਼ਾ ਹਰੇਕ ਪ੍ਰਭਾਵਿਤ ਕਿਸਾਨਾਂ ਨੂੰ ਮਿਲਣਾ ਯਕੀਨੀ ਬਣਾਉਣ ਲਈ ਹਰੇਕ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।

News 21 March,2023
ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਉਤੇ ਮੈਲੀ ਅੱਖ ਰੱਖਣ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ

ਪੰਜਾਬ ਸੁਰੱਖਿਅਤ ਹੱਥਾਂ ਵਿੱਚ ਹੈ, ਸੂਬੇ ਵਿੱਚ ਅਮਨ ਤੇ ਭਾਈਚਾਰੇ ਨਾਲ ਖਿਲਵਾੜ ਕਰਨ ਦੀਆਂ ਸਾਜ਼ਿਸ਼ਾਂ ਘੜਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ: ਮੁੱਖ ਮੰਤਰੀ ਸੂਬਾ ਸਰਕਾਰ ਰੋਜ਼ਗਾਰ, ਸਿੱਖਿਆ ਅਤੇ ਸਿਹਤ ਨੂੰ ਤਰਜੀਹ ਦੇ ਰਹੀ ਹੈ ਜਦਕਿ ਕੁਝ ਦੇਸ਼ ਵਿਰੋਧੀ ਅਨਸਰ ਨੌਜਵਾਨਾਂ ਨੂੰ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਕਰਨ ਲਈ ਉਕਸਾ ਰਹੇ ਨੇ -ਫਿਰਕੂ ਸਦਭਾਵਨਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਮਜ਼ਬੂਤ ਕਰਨ ਲਈ ਪੰਜਾਬੀਆਂ ਦਾ ਕੀਤਾ ਧੰਨਵਾਦ ਚੰਡੀਗੜ੍ਹ, 21 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸੁਰੱਖਿਅਤ ਅਤੇ ਮਜ਼ਬੂਤ ਹੱਥਾਂ ਵਿੱਚ ਹੈ ਅਤੇ ਸੂਬੇ ਦੀ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀਆਂ ਸਾਜ਼ਿਸ਼ਾਂ ਰਚਣ ਵਾਲਿਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਦੇਸ਼ ਵਾਸੀਆਂ ਖਾਸ ਕਰਕੇ ਪੰਜਾਬੀਆਂ ਦੇ ਨਾਮ ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸ਼ਾਂਤੀ ਅਤੇ ਤਰੱਕੀ ਦਾ ਪ੍ਰਤੀਕ ਹੈ ਕਿਉਂਕਿ ਇਸ ਪਵਿੱਤਰ ਧਰਤੀ ਤੋਂ ਮਹਾਨ ਸਿੱਖ ਗੁਰੂਆਂ ਨੇ ਸਰਬ ਸਾਂਝੀਵਾਲਤਾ ਅਤੇ ਹਰ ਵਰਗ ਦੀ ਭਲਾਈ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਤੋਂ ਲੈ ਕੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਅਤੇ ਫਿਰ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਤੱਕ ਪੰਜਾਬੀਆਂ ਨੇ ਸੰਕਟ ਸਮੇਂ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਕਿਸੇ ਵੀ ਮੁਸੀਬਤ ਵਿੱਚ ਮਦਦ ਦਾ ਹੱਥ ਵਧਾਉਣ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਧਰਤੀ ਨੇ ਦੁਨੀਆ ਨੂੰ ਪਿਆਰ ਅਤੇ ਸ਼ਾਂਤੀ ਦਾ ਰਾਹ ਦਿਖਾਇਆ ਹੈ। ਮੁੱਖ ਮੰਤਰੀ ਨੇ ਸਪੱਸ਼ਟ ਤੌਰ `ਤੇ ਕਿਹਾ ਕਿ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ `ਤੇ ਕਿਸੇ ਨੂੰ ਵੀ ਮੈਲੀ ਅੱਖ ਰੱਖਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਇਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੁਝ ਦੇਸ਼ ਵਿਰੋਧੀ ਅਨਸਰ ਵਿਦੇਸ਼ੀ ਤਾਕਤਾਂ ਨਾਲ ਮਿਲ ਕੇ ਸੂਬੇ ਵਿੱਚ ਨਫ਼ਰਤ ਦੀ ਭਾਵਨਾ ਭੜਕਾਉਣ ਦੀ ਫਿਰਾਕ ਵਿੱਚ ਹਨ। ਭਗਵੰਤ ਮਾਨ ਨੇ ਕਿਹਾ ਕਿ ਅਜਿਹੇ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ ਅਤੇ ਉਨ੍ਹਾਂ ਨੂੰ ਸਲਾਖਾਂ ਪਿੱਛੇ ਡੱਕ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਤਿਹਾਸ ਇਸ ਗੱਲ ਤੋਂ ਜਾਣੂ ਹੈ ਕਿ ਜਿਸ ਕਿਸੇ ਨੇ ਵੀ ਸੂਬੇ ਦੇ ਬੁਨਿਆਦੀ ਸਮਾਜਿਕ ਤਾਣੇ-ਬਾਣੇ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਹੈ, ਉਸ ਨੂੰ ਪੰਜਾਬੀਆਂ ਵੱਲੋਂ ਮੂੰਹ ਤੋੜਵਾਂ ਜਵਾਬ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਇੱਕ ਪਾਸੇ ਸੂਬਾ ਸਰਕਾਰ ਲੋਕਾਂ ਨੂੰ ਰੋਜ਼ਗਾਰ, ਸਿੱਖਿਆ, ਲੈਪਟਾਪ, ਕਿਤਾਬਾਂ, ਸਿਹਤ ਸੰਭਾਲ, ਬੁਨਿਆਦੀ ਢਾਂਚਾ ਅਤੇ ਹੋਰ ਸਹੂਲਤਾਂ ਦੇਣ ਨੂੰ ਤਰਜੀਹ ਦੇ ਰਹੀ ਹੈ ਅਤੇ ਦੂਜੇ ਪਾਸੇ ਅਜਿਹੇ ਪੰਜਾਬ ਵਿਰੋਧੀ ਅਨਸਰ ਨੌਜਵਾਨਾਂ ਨੂੰ ਦੇਸ਼ ਖ਼ਿਲਾਫ਼ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਉਲਝਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੀ ਇਹ ਦੇਸ਼ ਭਗਤ ਅਤੇ ਧਰਮ ਨਿਰਪੱਖ ਸਰਕਾਰ ਅਜਿਹੀਆਂ ਸਾਰੀਆਂ ਦੇਸ਼ ਵਿਰੋਧੀ ਕਾਰਵਾਈਆਂ ਪ੍ਰਤੀ ਮੂਕ ਦਰਸ਼ਕ ਨਹੀਂ ਬਣ ਸਕਦੀ, ਜਿਸ ਕਾਰਨ ਇਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ ਹੈ। ਮੁੱਖ ਮੰਤਰੀ ਨੇ ਪੰਜਾਬ ਵਿੱਚ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਸੂਬਾ ਸਰਕਾਰ ਦੀ ਕਾਰਵਾਈ ਦਾ ਸਮਰਥਨ ਕਰਨ ਵਾਸਤੇ ਸੂਬੇ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਪ੍ਰਣ ਕੀਤਾ ਕਿ ਸੂਬੇ ਦੀ ਤਰੱਕੀ ਵਿੱਚ ਅੜਿੱਕਾ ਡਾਹੁਣ ਅਤੇ ਇਸ ਦੀ ਸਖ਼ਤ ਘਾਲਣਾ ਨਾਲ ਹਾਸਲ ਕੀਤੀ ਸ਼ਾਂਤੀ ਨੂੰ ਭੰਗ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਭਾਵੇਂ ਕੁਝ ਟਕਸਾਲੀ ਤਾਕਤਾਂ ਸੂਬੇ ਦੀ ਸ਼ਾਂਤੀ ਅਤੇ ਤਰੱਕੀ ਨੂੰ ਲੀਹੋਂ ਲਾਹੁਣ ਦੀਆਂ ਲਗਾਤਾਰ ਕੋਸ਼ਿਸ਼ਾਂ ਕਰ ਰਹੀਆਂ ਹਨ ਪਰ ਉਨ੍ਹਾਂ ਦੇ ਨਾਪਾਕ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਖ਼ੂਨ ਦਾ ਹਰ ਕਤਰਾ ਸੂਬੇ ਦੀ ਤਰੱਕੀ, ਖ਼ੁਸ਼ਹਾਲੀ ਅਤੇ ਸ਼ਾਂਤੀ ਲਈ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਧਰਮ ਨਿਰਪੱਖਤਾ, ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਦੇਸ਼ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸੁਰੱਖਿਅਤ ਹੱਥਾਂ ਵਿੱਚ ਹੈ ਅਤੇ ਇਸ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

News 21 March,2023
ਪੇਂਡੂ ਖੇਡ ਮੇਲਿਆਂ ‘ਚੋਂ ਕੌਮਾਂਤਰੀ ਪੱਧਰ ਦੇ ਖਿਡਾਰੀ ਪੈਦਾ ਕਰਕੇ ਪੰਜਾਬ ਦਾ ਨਾਮ ਵਿਸ਼ਵ ਪੱਧਰ ਤੱਕ ਪਹੁੰਚਾਇਆ ਜਾਵੇਗਾ- ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਪਿੰਡਾਂ ਦੇ ਖੇਡ ਮੈਦਾਨਾਂ ਅਤੇ ਰਵਾਇਤੀ ਖੇਡ ਮੇਲਿਆਂ ਨੂੰ ਹਰ ਪ੍ਰਕਾਰ ਦਾ ਸਹਿਯੋਗ ਦੇ ਰਹੀ-ਚੀਮਾ ਚੰਡੀਗੜ੍ਹ/ਲੁਧਿਆਣਾ 21 ਮਾਰਚ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਖੇਡ ਮੈਦਾਨਾਂ ਅਤੇ ਰਵਾਇਤੀ ਖੇਡ ਮੇਲਿਆਂ ਨੂੰ ਹਰ ਪ੍ਰਕਾਰ ਦਾ ਸਹਿਯੋਗ ਦੇ ਰਹੀ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਖੇਡ ਮੈਦਾਨਾਂ ਅਤੇ ਖੇਡ ਮੇਲਿਆਂ ‘ਚੋਂ ਕੌਮਾਂਤਰੀ ਪੱਧਰ ਦੇ ਖਿਡਾਰੀ ਪੈਦਾ ਕਰਕੇ ਪੰਜਾਬ ਦਾ ਨਾਮ ਵਿਸ਼ਵ ਪੱਧਰ ਤੱਕ ਪਹੁੰਚਾਇਆ ਜਾ ਸਕੇ। ਅੱਜ ਹਲਕਾ ਸਾਹਨੇਵਾਲ ਦੇ ਪਿੰਡ ਧਨਾਨਸੂ ਵਿਖੇ ਗੁਰੂ ਗੋਬਿੰਦ ਸਿੰਘ ਸਪੋਰਟਸ ਕਲੱਬ ਵੱਲੋਂ ਕਰਵਾਏ ਫੁੱਟਬਾਲ ਕੱਪ ਤੇ ਕੁੱਤਿਆਂ ਦੀਆਂ ਦੌੜਾਂ ਖੇਡ ਮੇਲੇ 'ਚ ਮੁੱਖ ਮਹਿਮਾਨ ਵਜੋਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਵਿਸ਼ੇਸ਼ ਮਹਿਮਾਨ ਵਜੋਂ ਹਲਕਾ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਐਡਵੋਕੇਟ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਦੂਰ ਕਰਕੇ ਤੰਦਰੁਸਤ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੇਂਡੂ ਖੇਡ ਮੇਲੇ ਅਤੇ ਖੇਡ ਮੈਦਾਨ ਇਸ ਕੰਮ ਵਿੱਚ ਵੱਡਾ ਯੋਗਦਾਨ ਪਾਉਂਦੇ ਰਹੇ ਹਨ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਰੰਗਲੇ ਪੰਜਾਬ ਮਿਸ਼ਨ ਨੂੰ ਅਮਲੀ ਜਾਮਾ ਪਹਿਨਾਉਣ ਦੀ ਹੈ, ਜਿਸ ਵਿੱਚ ਪੰਜਾਬ ਦੇ ਪਿੰਡਾਂ ਕਸਬਿਆਂ ਵਿੱਚ ਹੋਣ ਵਾਲੇ ਖੇਡ ਮੇਲੇ ਵੱਡਾ ਯੋਗਦਾਨ ਪਾਉਣਗੇ। ਇਸ ਲਈ ਉਨ੍ਹਾਂ ਦੀ ਇਹ ਕੋਸ਼ਿਸ਼ ਹੈ ਕਿ ਖੇਡ ਮੈਦਾਨਾਂ ਦਾ ਨਵੀਨੀਕਰਨ ਕਰਕੇ ਇਨ੍ਹਾਂ ਨੂੰ ਜਿਆਦਾ ਤੋਂ ਜਿਆਦਾ ਵਧੀਆ ਬਣਾਇਆ ਜਾਵੇ। ਉਨ੍ਹਾਂ ਕਿਹਾ ਖੇਡ ਮੈਦਾਨਾਂ ਅਤੇ ਅਜਿਹੇ ਖੇਡ ਮੇਲਿਆਂ ਨੂੰ ਉਨ੍ਹਾਂ ਵੱਲੋਂ ਹਰ ਪ੍ਰਕਾਰ ਦਾ ਸਹਿਯੋਗ ਵੀ ਦਿੱਤਾ ਜਾ ਰਿਹਾ ਹੈ। ਇਸ ਮੌਕੇ ਪਿੰਡ ਧਨਾਨਸੂ ਪਿੰਡ ਦੇ ਸਰਪੰਚ ਸੌਦਾਗਰ ਸਿੰਘ ਦੀ ਅਗਵਾਈ 'ਚ ਪੰਚਾਇਤ ਮੈਂਬਰਾਂ ਅਤੇ ਮੋਹਤਬਰਾਂ ਵੱਲੋਂ ਦਿੱਤੇ ਮੰਗ ਪੱਤਰ ਦੀਆਂ ਸਾਰੀਆਂ ਮੰਗਾਂ ਨੂੰ ਪ੍ਰਵਾਨ ਚੜਾਉਣ ਦਾ ਐਲਾਨ ਵੀ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਕੀਤਾ ਗਿਆ। ਪ੍ਰਬੰਧਕਾਂ ਵੱਲੋਂ ਵਿੱਤ ਮੰਤਰੀ ਚੀਮਾ, ਵਿਧਾਇਕ ਮੁੰਡੀਆਂ ਅਤੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

News 21 March,2023
ਅੱਜ ਮੱਧ ਪ੍ਰਦੇਸ਼ ਜਾਣਗੇ CM ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ, ਕਰ ਸਕਦੇ ਨੇ ਵੱਡੇ ਐਲਾਨ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੰਗਲਵਾਰ ਨੂੰ ਭੋਪਾਲ ਸਥਿਤ ਭੇਲ ਦੁਸ਼ਹਿਰਾ ਮੈਦਾਨ ਵਿਚ ਕਰਵਾਏ ਜਾ ਰਹੀ ਆਮ ਆਦਮੀ ਪਾਰਟੀ (ਆਪ) ਦੀ ਰੈਲੀ ਵਿਚ ਪਹੁੰਚ ਰਹੇ ਹਨ। ਇਸ ਦੌਰਾਨ ਉਹ  ਸੂਬੇ ਵਿਚ ਇਸ ਸਾਲ ਦੇ ਅਖ਼ੀਰ ਤਕ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੁੱਝ ਵੱਡੇ ਐਲਾਨ ਕਰ ਸਕਦੇ ਹਨ। ਇਹ ਜਾਣਕਾਰੀ ਪਾਰਟੀ ਦੇ ਇਕ ਅਹੁਦੇਦਾਰ ਨੇ ਦਿੱਤੀ।

News 20 March,2023
ਪੰਜਾਬ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ

ਫ਼ੋਟੋ ਕੈਪਸ਼ਨ: ਪੰਜਾਬ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਵਿਭਾਗ ਦੇ ਸਕੱਤਰ ਸ੍ਰੀ ਮਲਵਿੰਦਰ ਸਿੰਘ ਜੱਗੀ ਅਤੇ ਡਾਇਰੈਕਟਰ ਸ੍ਰੀਮਤੀ ਸੋਨਾਲੀ ਗਿਰਿ ਨੇ ਕੈਬਨਿਟ ਮੰਤਰੀ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ। ਇਸ ਮੌਕੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

News 20 March,2023
ਖੇਤੀਬਾੜੀ ਨੀਤੀ ਲਈ ਆਮ ਲੋਕਾਂ ਤੋਂ 31 ਮਾਰਚ ਤੱਕ ਸੁਝਾਅ ਮੰਗੇ

ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਪਹਿਲੀ ਵਾਰ ਬਣਾਈ ਜਾ ਰਹੀ ਹੈ ਖੇਤੀਬਾੜੀ ਨੀਤੀ: ਕੁਲਦੀਪ ਸਿੰਘ ਧਾਲੀਵਾਲ ਚੰਡੀਗੜ੍ਹ, 20 ਮਾਰਚ ਖੇਤੀਬਾੜੀ ਪ੍ਰਧਾਨ ਸੂਬੇ ਪੰਜਾਬ ਦੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਅਤੇ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਪਹਿਲੀ ਵਾਰ ਬਣਾਈ ਜਾ ਰਹੀ ਖੇਤੀਬਾੜੀ ਨੀਤੀ ਲਈ ਆਮ ਲੋਕਾਂ ਤੋਂ ਸੁਝਾਅ ਮੰਗੇ ਗਏ ਹਨ। ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕਿਸਾਨੀ ਨੂੰ ਕਰਜ਼ਾ ਮੁਕਤ ਬਣਾਉਣ ਅਤੇ ਸਮੇਂ ਦੀ ਲੋੜ ਅਨੁਸਾਰ ਕਿਸਾਨੀ ਨੂੰ ਨਵੀਆਂ ਲੀਹਾਂ ਉਤੇ ਚੜ੍ਹਾਉਣ ਲਈ ਮੁੱਖ ਮੰਤਰੀ ਤਰਫੋਂ ਖੇਤੀਬਾੜੀ ਨੀਤੀ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸੇ ਦੇ ਸਿਲਸਿਲੇ ਵਿੱਚ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਮੁੱਖ ਮੰਤਰੀ ਵੱਲੋਂ ਸਰਕਾਰ-ਕਿਸਾਨ ਮਿਲਣੀ ਕਰਵਾਈ ਗਈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਨੀਤੀ ਵਿੱਚ ਕਿਸਾਨਾਂ ਦੀ ਫੀਡਬੈਕ ਨੂੰ ਸ਼ਾਮਲ ਕਰਨ ਲਈ ਸਰਕਾਰ ਵੱਲੋਂ ਕਿਸਾਨਾਂ, ਗਰੁੱਪ ਸਮੂਹਾਂ, ਸੈਲਫ ਹੈਲਪ ਗਰੁੱਪਾਂ, ਐਫ.ਪੀ.ਓ., ਕਿਸਾਨ ਐਸੋਸੀਏਸ਼ਨ, ਐਗਰੋ ਇੰਡਸਟਰੀਅਲ ਐਸੋਸੀਏਸ਼ਨਜ਼ ਤੋਂ ਇਲਾਵਾ ਆਮ ਲੋਕਾਂ ਤੋਂ 31 ਮਾਰਚ 2023 ਤੱਕ ਸੁਝਾਅ ਮੰਗੇ ਗਏ ਹਨ। ਖੇਤੀਬਾੜੀ ਮੰਤਰੀ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ-ਚੜ੍ਹ ਕੇ ਆਪਣੇ ਸੁਝਾਅ ਦੇਣ ਤਾਂ ਜੋ ਉਨ੍ਹਾਂ ਨੂੰ ਨੀਤੀ ਦਾ ਹਿੱਸਾ ਬਣਾਇਆ ਜਾ ਸਕੇ। ਸੁਝਾਅ ਦੇਣ ਲਈ ਮੋਬਾਈਲ ਨੰਬਰ 75080-18998 ਉਤੇ ਵੱਟਸਐਪ ਜਾਂ ਫੋਨ ਨੰਬਰ- 0172- 2969340 ਉਤੇ ਕਾਲ ਜਾਂ farmercomm@punjabmail.gov.in ਉਤੇ ਈਮੇਲ ਜਾਂ ਪੰਜਾਬ ਸਟੇਟ ਫਾਰਮਰਜ਼ ਐਂਡ ਫਾਰਮ ਵਰਕਰਜ਼ ਕਮਿਸ਼ਨ, ਕਾਲਕਟ ਭਵਨ, ਏਅਰ ਪੋਰਟ ਚੌਕ, ਨੇੜੇ ਐਰੋਸਿਟੀ ਬਲਾਕ ਸੀ, ਏਅਰਪੋਰਟ ਰੋਡ, ਐਸ.ਏ.ਐਸ. ਨਗਰ (ਮੁਹਾਲੀ) ਉਤੇ ਚਿੱਠੀ ਪੱਤਰ ਭੇਜਿਆ ਜਾ ਸਕਦਾ ਹੈ। ਉਕਤ ਵਿੱਚੋਂ ਕਿਸੇ ਵੀ ਸੰਪਰਕ ਨੰਬਰ, ਈਮੇਲ ਜਾਂ ਪਤੇ ਉਤੇ ਆਪਣੀ ਸਹੂਲਤ ਅਨੁਸਾਰ ਸੁਝਾਅ ਭੇਜੇ ਜਾ ਸਕਦੇ ਹਨ।

News 20 March,2023
ਅਮਨ ਅਰੋੜਾ ਵੱਲੋਂ ਬੈਂਗਲੁਰੂ ਸਥਿਤ "ਸਸਟੇਨਏਬਲ ਇੰਪੈਕਟਸ" ਪਲਾਂਟ ਦਾ ਦੌਰਾ

ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਦੀ ਅਗਵਾਈ ਵਾਲੇ ਵਫ਼ਦ ਵੱਲੋਂ ਮਿਉਂਸੀਪਲ ਅਤੇ ਖੇਤੀਬਾੜੀ ਰਹਿੰਦ-ਖੂੰਹਦ ਤੋਂ ਸੀ.ਐਨ.ਜੀ. ਅਤੇ ਸੀ.ਬੀ.ਜੀ. ਦੇ ਉਤਪਾਦਨ ਦਾ ਅਧਿਐਨ • ਸੂਬੇ ਵਿੱਚ ਸੰਭਾਵਨਾਵਾਂ ਦਾ ਪਤਾ ਲਗਾਉਣ ਲਈ 'ਸਸਟੇਨਏਬਲ ਇੰਪੈਕਟਸ' ਦੀ ਟੀਮ ਨੂੰ ਪੰਜਾਬ ਦੌਰੇ ਦਾ ਸੱਦਾ ਚੰਡੀਗੜ੍ਹ, 20 ਮਾਰਚ: ਪੰਜਾਬ ਨੂੰ ਸਾਫ਼-ਸੁਥਰੀ ਅਤੇ ਗਰੀਨ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਮਿਉਂਸੀਪਲ ਅਤੇ ਖੇਤੀ ਰਹਿੰਦ-ਖੂੰਹਦ ਤੋਂ ਕੰਪਰੈੱਸਡ ਨੈਚੂਰਲ ਗੈਸ (ਸੀ.ਐਨ.ਜੀ.) ਅਤੇ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਦੇ ਉਤਪਾਦਨ ਦਾ ਅਧਿਐਨ ਕਰਨ ਲਈ ਬੈਂਗਲੁਰੂ ਸਥਿਤ "ਸਸਟੇਨਏਬਲ ਇੰਪੈਕਟਸ" ਪਲਾਂਟ ਦਾ ਦੌਰਾ ਕੀਤਾ। ਜ਼ਿਕਰਯੋਗ ਹੈ ਕਿ "ਸਸਟੇਨਏਬਲ ਇੰਪੈਕਟਸ" ਬੈਂਗਲੁਰੂ ਆਧਾਰਤ ਦੋ ਸਟਾਰਟਅੱਪਜ਼, ਕਾਰਬਨ ਮਾਸਟਰਜ਼ ਅਤੇ ਹਾਸੀਰੂ ਡਾਲਾ ਇਨੋਵੇਸ਼ਨਜ਼ ਦਾ ਸਾਂਝਾ ਉੱਦਮ ਹੈ। ਇਨ੍ਹਾਂ ਕੋਲ ਕੂੜਾ ਪ੍ਰਬੰਧਨ ਅਤੇ ਕਾਰਬਨ ਦੀ ਨਿਕਾਸੀ ‘ਤੇ ਨਿਯੰਤਰਣ ਸਬੰਧੀ ਵਿਸ਼ੇਸ਼ ਸਮਰੱਥਾ ਅਤੇ ਮੁਹਾਰਤ ਹੈ। ਸ੍ਰੀ ਅਮਨ ਅਰੋੜਾ ਨੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੇ ਮੁੱਖ ਕਾਰਜਕਾਰੀ ਸ੍ਰੀ ਸੁਮੀਤ ਜਾਰੰਗਲ ਅਤੇ ਪੇਡਾ ਦੇ ਡਾਇਰੈਕਟਰ ਸ੍ਰੀ ਐਮ.ਪੀ. ਸਿੰਘ ਨਾਲ "ਸਸਟੇਨਏਬਲ ਇੰਪੈਕਟਸ" ਦੀ ਟੀਮ ਨੂੰ ਸੂਬੇ ਦਾ ਦੌਰਾ ਕਰਕੇ ਪਲਾਂਟ ਲਗਾਉਣ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਫ਼-ਸੁਥਰੀ ਅਤੇ ਗਰੀਨ ਊਰਜਾ ਦੇ ਉਤਪਾਦਨ ਅਤੇ ਇਸ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਪਲਾਂਟ ਦਾ ਦੌਰਾ ਕਰਨ ਉਪਰੰਤ ਆਪਣਾ ਤਜਰਬਾ ਸਾਂਝਾ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰਾਜੈਕਟ ਪੰਜਾਬ ਦੇ ਸ਼ਹਿਰਾਂ, ਕਸਬਿਆਂ ਅਤੇ ਵੱਡੇ ਪਿੰਡਾਂ ਵਿੱਚ ਵੀ ਲਗਾਏ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਖੇਤੀ ਰਹਿੰਦ-ਖੂੰਹਦ ਦੀ ਬਹੁਤਾਤ ਹੋਣ ਕਾਰਨ ਇਹ ਤਕਨੀਕ ਨਾ ਸਿਰਫ਼ ਸੀ.ਬੀ.ਜੀ. ਅਤੇ ਸੀ.ਐਨ.ਜੀ. ਦੇ ਉਤਪਾਦਨ ਵਿੱਚ ਵਧੇਰੇ ਲਾਹੇਵੰਦ ਹੋਵੇਗੀ ਸਗੋਂ ਇਸ ਨਾਲ ਜੈਵਿਕ ਖਾਦ ਵੀ ਤਿਆਰ ਹੋਵੇਗੀ, ਜਿਸ ਨਾਲ ਰਸਾਇਣਕ ਖਾਦਾਂ ਦੀ ਵਰਤੋਂ ਵਿੱਚ ਵੀ ਕਮੀ ਆਵੇਗੀ। ਸ੍ਰੀ ਅਮਨ ਅਰੋੜਾ ਨੇ ਜ਼ੋਰ ਦੇ ਕੇ ਕਿਹਾ ਕਿ ਸ਼ਹਿਰਾਂ ਵਿੱਚ ਠੋਸ ਕੂੜਾ-ਕਰਕਟ ਦਾ ਜੇਕਰ ਢੁਕਵੇਂ ਢੰਗ ਨਾਲ ਨਿਬੇੜਾ ਨਾ ਕੀਤਾ ਗਿਆ ਤਾਂ ਕੂੜੇ ਦੇ ਪਹਾੜ ਖੜ੍ਹੇ ਹੋ ਜਾਣਗੇ, ਜਿਸ ਨਾਲ ਸਿਹਤ ਅਤੇ ਵਾਤਾਵਰਣ ਲਈ ਵੱਡੀਆਂ ਸਮੱਸਿਆਵਾਂ ਪੈਦਾ ਹੋਣਗੀਆਂ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਇਸ ਚੁਣੌਤੀ ਨਾਲ ਨਜਿੱਠਣ ਵਾਸਤੇ ਸਥਾਈ ਹੱਲ ਲੱਭਣ ਲਈ ਵੱਖ-ਵੱਖ ਨੀਤੀਆਂ, ਪ੍ਰੋਗਰਾਮ ਅਤੇ ਪ੍ਰਬੰਧਕੀ ਰਣਨੀਤੀਆਂ ਘੜਨ 'ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ।

News 20 March,2023
1800 ਕਰੋੜ ਦੇ ਦਾਅਵੇ ਕਰਨ ਵਾਲੇ ਸ਼ਹਿਰ ਵਿੱਚ 180 ਕਰੋੜ ਲੱਗਿਆ ਹੀ ਦਿਖਾਉਣ : ਆਮ ਆਦਮੀ ਪਾਰਟੀ

ਜਿੱਥੇ ਵੀ ਪੈਸੇ ਲੱਗੇ, ਉੱਥੇ ਵੱਡੇ-ਵੱਡੇ ਘਪਲੇ ਹੋਏ ਉਨ੍ਹਾਂ ਦੀ ਹੋ ਰਹੀ ਹੈ ਜਾਂਚ - ਭਾਜਪਾ ਆਗੂ ਆਪਣੇ ਗਿਰੇਬਾਨ ਅੰਦਰ ਝਾਂਕਣ ਕਿ ਉਨਾਂ੍ਹ ਨੇ ਸ਼ਹਿਰ ਵਿੱਚ ਇੱਕ ਵੀ ਪ੍ਰੋਜੈਕਟ ਸਿਰੇ ਚਾੜਿਆ - ਜੇਕਰ ਇਨ੍ਹਾਂ ਨੇ ਕੰਮ ਕਰਵਾਏ ਹੁੰਦੇ ਤਾਂ ਕੈਪਟਨ ਅਮਰਿੰਦਰ ਨਹੀਂ ਸੀ ਹਾਰਦਾ - ਭਾਜਪਾਈ ਹੋ ਕੇ ਕਾਂਗਰਸ ਦੀ ਬੋਲ ਰਹੇ ਹਨ ਬੋਲੀ ਪਟਿਆਲਾ, 20 ਮਾਰਚ : ਲੰਘੇ ਦਿਨ ਆਮ ਆਦਮੀ ਪਾਰਟੀ ਖਿਲਾਫ ਬੋਲਣ ਵਾਲੇ ਇੱਕ ਭਾਜਪਾ ਨੇਤਾ'ਤੇ ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾਵਾਂ ਨੇ ਤਿੱਖਾ ਰਾਜਨੀਤਿਕ ਹਮਲਾ ਕੀਤਾ ਹੈ। ਪਾਰਟੀ ਦੇ ਜਿਲਾ ਯੂਥ ਮੀਤ ਪ੍ਰਧਾਨ ਸਿਮਰਨਪ੍ਰੀਤ ਸਿੰਘ, ਸੀਨੀਅਰ ਆਗੂ ਜਗਤਾਰ ਸਿੰਘ ਤਾਰੀ, ਸਨੀ ਡਾਬੀ, ਹਰਮਨ ਸੰਧੂ, ਗੋਲੂ ਰਾਜਪੂਤ ਅਤੇ ਸੁਮਿਤ ਟਕੇਜਾ ਨੇ ਕਿਹਾ ਕਿ ਮਲਹੋਤਰਾ ਸਾਹਿਬ ਤੁਸੀਂ ਹੁਣ ਭਾਜਪਾ ਦੇ ਜਿਲਾ ਪ੍ਰਧਾਨ ਹੋ ਅਤੇ ਅਜੇ ਵੀ ਤੁਸੀਂ ਕਾਂਗਰਸ ਵਾਲੀ ਬੋਲੀ ਬੋਲ ਰਹੇ ਹੋ। ਜੇਕਰ ਤੁਸੀਂ 1800 ਕਰੋੜ ਰੁਪਏ ਪਟਿਆਲਾ ਸ਼ਹਿਰ 'ਤੇ ਲਗਾਇਆ ਹੁੰਦਾ ਤਾਂ ਤੁਹਾਡੇ ਕੈ. ਅਮਰਿੰਦਰ 20 ਹਜਾਰ ਵੋਟਾਂ ਨਾਲ ਨਾ ਹਾਰਦੇ। ਆਮ ਆਦਮੀ ਪਾਰਟੀ ਦੇ ਨੇਤਾਵਾਂ ਨੇ ਆਖਿਆ ਕਿ ਹੁਣ ਸਾਬਕਾ ਕਾਂਗਰਸੀ ਨੇਤਾਵਾਂ ਤੇ ਭਾਜਪਾਈ ਨੇਤਾਵਾਂ ਨੇ ਪਹਿਲਾਂ ਨਾਲੋਂ ਵੀ ਵੱਡੇ ਝੂਠੇ ਬੋਲਣੇ ਸੁਰੂ ਕਰ ਦਿੰਤੇ ਹਨ। ਉਨ੍ਹਾਂ ਆਖਿਆ ਕਿ ਇਹ ਦੱਸਣ ਕਿ ਸ਼ਹਿਰ ਵਿੱਚ ਇਨ੍ਹਾਂ ਨੇ ਕਿਹੜਾ ਪ੍ਰੋਜੈਕਟ ਪੂਰਾ ਕਰਵਾ ਕੇ ਲੋਕਾਂ ਨੂੰ ਦਿੱਤਾ। ਪੰਜ ਸਾਲ ਇਹ ਫੋਕੀਆਂ ਟੋਹਰਾਂ ਮਾਰਦੇ ਰਹੇ, ਜਿਸਦਾ ਨਤੀਜਾ ਇਨ੍ਹਾਂ ਨੂੰ ਕੈ. ਅਮਰਿੰਦਰ ਸਿੰਘ ਜਿਹੜੇ ਕਿ ਸਾਢੇ 9 ਸਾਲ ਮੁੱਖ ਮੰਤਰੀ ਰਹੇ ਦੀ ਹਾਰ ਦੇ ਰੂਪ ਵਿੱਚ ਮਿਲਿਆ। ਆਪ ਨੇਤਾਵਾਂ ਨੇ ਆਖਿਆ ਕਿ ਲੋਕਾਂ ਨੇ ਅਜੀਤਪਾਲ ਸਿੰਘ ਕੋਹਲੀ ਨੂੰ ਜਿੱਤ ਦਿਵਾਈ ਕਿਉਂਕਿ ਉਨ੍ਹਾਂ ਨੂੰ ਪਤਾ ਹੈ ਕਿ ਕੋਹਲੀ ਲੋਕਾਂ ਦਾ ਵਿਧਾਇਕ ਨਹੀਂ ਸੇਵਾਦਾਰ ਬਣਕੇ ਲੋਕਾਂ ਵਿੱਚ ਵਿਚਰੇਗਾ ਤੇ ਅੱਜ ਅਜੀਤਪਾਲ ਸਿੰਘ ਕੋਹਲੀ ਸੇਵਾਦਾਰ ਬਣਕੇ ਹੀ ਸ਼ਹਿਰ ਦੀ ਗਲੀ-ਗਲੀ ਵਿੱਚ ਜਾਕੇ ਲੋਕਾਂ ਦੇ ਮਸਲੇ ਹੱਲ ਕਰ ਰਿਹਾ ਹੈ। ਆਪ ਨੇਤਾਵਾਂ ਨੇ ਕਿਹਾ ਕਿ ਸਾਢੇ 9 ਸਾਲਾਂ ਅੰਦਰ ਕਿਹੜੇ ਸਾਢੇ 9 ਦਿਨ ਕੈ. ਅਮਰਿੰਦਰ ਸਿੰਘ ਨ ਪਟਿਆਲਾ ਸ਼ਹਿਰ ਦੀਆਂ ਸਮੱਸਿਆਵਾਂ ਸੁਣੀਆਂ, ਉਹ ਦਿਨ ਜ਼ਰੂਰ ਭਾਜਪਾ ਦੇ ਨੇਤਾ ਲੋਕਾਂ ਨੂੰ ਦੱਸਣ। ਉਨ੍ਹਾਂ ਆਖਿਆ ਕਿ ਜਿੱਤ ਕੇ ਪਟਿਆਲਾ ਮੂੰਹ ਨਾ ਦੇਖਣ ਵਾਲੇ ਕੈ. ਅਮਰਿੰਦਰ ਸਿੰਘ ਨੂੰ ਪਟਿਆਲਾ ਦੇ ਲੋਕਾਂ ਨੇ ਪੱਕਾ ਹੀ ਪਟਿਆਲਾ ਤੋਂ ਬਾਹਰ ਬਿਠਾ ਦਿੰਤਾ ਤੇ ਹੁਣ ਹਾਰ ਤੋਂ ਬੌਖਲਾਏ ਹੋਏ ਭਾਜਪਾਈ ਉਲਜਲੂਲ ਬੋਲਕੇ ਝੂਠੇ ਦਾਅਵੇ ਕਰ ਰਹੇ ਹਨ, ਜਦੋਂ ਕਿ ਲੋਕਾਂ ਨੂੰ ਸੱਚ ਪਤਾ ਹੈ ਤੇ ਅੱਜ ਆਮ ਆਦਮੀ ਪਾਰਟੀ ਬੱਸ ਸਟੈਂਡ, ਡੇਅਰੀ ਪ੍ਰੋਜੈਕਟ ਸਮੇਤ ਹੋਰ ਸਾਰੇ ਪ੍ਰੋਜੈਕਟਾਂ ਨੂੰ ਫੰਡ ਰਿਲੀਜ ਕਰਕੇ ਪੂਰੇ ਕਰਵਾਉਣ ਲੱਗੀ ਹੋਈ ਹੈ। ਉਨਾਂ ਆਖਿਆ ਕਿ ਇੱਕ ਸਾਲ ਹੋ ਗਿਆ, ਇਨ੍ਹਾਂ ਦੇ ਕੰਮ ਚਲਦੇ ਨੂੰ ਤੇ ਹੁਣ ਇਹ ਹੋਲੇ-ਹੋਲੇ ਪੂਰੇ ਹੋਣਗੇ। ਆਮ ਆਦਮੀ ਪਾਰਟਂ ਦੇ ਨੇਤਾਵਾਂ ਨੇ ਭਾਜਪਾਈ ਨੇਤਾਵਾਂ ਨੂੰ ਸਲਾਹ ਦਿੱਤੀ ਕਿ ਉਹ ਕੈ. ਅਮਰਿੰਦਰ ਸਿੰਘ ਦੀ ਹਾਰ ਨੂੰ ਹਜਮ ਕਰਨਾ ਸਿੱਖਣ ਨਹੀਂ ਤਾਂ ਆਮ ਆਦਮੀ ਪਾਰਟੀ ਦੇ ਕਲੀਨਿਕਾਂ ਤੋਂ ਜਾਕੇ ਮੁਫ਼ਤ ਦਵਾਈ ਲੈ ਕੇ ਆਉਣ। ਉਨ੍ਹਾਂ ਨੂੰ ਹਾਜਮੇ ਦੀ ਦਵਾਈ ਵੀ ਮੁਫ਼ਤ ਦਿੱਤੀ ਜਾਵੇਗੀ ਤੇ ਉਨ੍ਹਾਂ ਦੇ ਟੈਸਟ ਵੀ ਮੁਫਤ ਕੀਤੇ ਜਾਣਗੇ। ਨੇਤਾਵਾਂ ਨੇ ਆਖਿਆ ਕਿ ਆਪ ਪਾਰਟੀ ਦਾ ਏਜੰਡਾ ਸੂਬੇ ਦਾ ਵਿਕਾਸ ਹੈ। ਇਸ ਲਈ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਸ਼ਹਿਰ ਪਟਿਆਲਾ ਲਈ ਪੂਰੀ ਤਰ੍ਹਾਂ ਡਟੇ ਹੋਏ ਹਨ ਤੇ ਰੋਜਾਨਾ ਸੈਂਕੜੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਨ ਰਹੇ ਹਨ।

News 20 March,2023
ਅਮਨ ਅਰੋੜਾ ਨੇ 200 ਗ੍ਰੈਜੂਏਟ ਅਤੇ 50 ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੂੰ ਡਿਗਰੀਆਂ ਸੌਂਪੀਆਂ

ਵਿਦਿਆਰਥੀਆਂ ਨੂੰ ਰੋਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਨੇ ਦਿੱਤਾ ਸਫ਼ਲਤਾ ਦਾ ਮੂਲਮੰਤਰ, "ਵੱਡੇ ਸੁਪਨੇ ਦੇਖੋ, ਸਖ਼ਤ ਮਿਹਨਤ ਕਰੋ" ਚੰਡੀਗੜ੍ਹ, 19 ਮਾਰਚ: ਪੰਜਾਬ ਦੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਕੁਐਸਟ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਕਾਨਵੋਕੇਸ਼ਨ ਸਮਾਗਮ ਵਿੱਚ 200 ਗ੍ਰੈਜੂਏਟ ਅਤੇ 50 ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ। ਸ੍ਰੀ ਅਮਨ ਅਰੋੜਾ ਨੇ ਲਾਅ ਭਵਨ, ਸੈਕਟਰ 37, ਚੰਡੀਗੜ੍ਹ ਵਿਖੇ ਕਾਨਵੋਕੇਸ਼ਨ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਵਿਦਿਆਰਥੀਆਂ ਨੂੰ ਸਫ਼ਲਤਾ ਦਾ ਮੂਲਮੰਤਰ ਦਿੰਦਿਆਂ ਉਨ੍ਹਾਂ ਕਿਹਾ ਕਿ ਕੋਈ ਵੀ ਕੰਮ ਅਸੰਭਵ ਨਹੀਂ ਹੁੰਦਾ। ਇਸ ਲਈ ਵੱਡੇ ਸੁਪਨੇ ਦੇਖੋ ਅਤੇ ਉਨ੍ਹਾਂ ਨੂੰ ਸਾਕਾਰ ਕਰਨ ਲਈ ਸਖ਼ਤ ਮਿਹਨਤ ਕਰੋ। ਕਦੇ ਵੀ ਹਾਰ ਨਾ ਮੰਨੋ ਅਤੇ ਆਪਣੇ ਟੀਚਿਆਂ ਨੂੰ ਹਾਸਲ ਕਰਨ ਲਈ ਨਿਰੰਤਰ ਯਤਨ ਕਰਦੇ ਰਹੋ। ਸ੍ਰੀ ਅਮਨ ਅਰੋੜਾ ਨੇ ਹੁਨਰਮੰਦ ਜਵਾਨੀ ਦੀ ਵਿਦੇਸ਼ਾਂ ਨੂੰ ਹਿਜ਼ਰਤ 'ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਇਸ ਰੁਝਾਨ ਕਾਰਨ ਹੋਣਹਾਰ ਅਤੇ ਪੜ੍ਹੇ-ਲਿਖੇ ਮਨੁੱਖੀ ਵਸੀਲਿਆਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਰੁਝਾਨ ਨੂੰ ਠੱਲ੍ਹ ਪਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਲਈ ਸਖ਼ਤ ਮਿਹਨਤ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਪਹਿਲੇ ਸਾਲ ਦੌਰਾਨ ਹੀ 26,797 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸ ਮੌਕੇ ਰਜਿਸਟਰਾਰ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਡਾ. ਐਸ.ਕੇ. ਮਿਸ਼ਰਾ, ਚੇਅਰਮੈਨ ਕੁਐਸਟ ਗਰੁੱਪ ਸ੍ਰੀ ਡੀ.ਐਸ. ਸੇਖੋਂ, ਉਪ ਚੇਅਰਮੈਨ ਤੇ ਕਾਰਜਕਾਰੀ ਡਾਇਰੈਕਟਰ ਸ੍ਰੀ ਐਚ.ਪੀ.ਐਸ. ਕਾਂਡਾ, ਵਾਈਸ ਚੇਅਰਮੈਨ ਤੇ ਅੰਤਰਰਾਸ਼ਟਰੀ ਮਾਮਲਿਆਂ ਦੇ ਮੁਖੀ ਸ੍ਰੀ ਜੇ.ਪੀ. ਐਸ. ਧਾਲੀਵਾਲ, ਕੈਂਪਸ ਡਾਇਰੈਕਟਰ ਡਾ. ਰਾਜੀਵ ਮਹਾਜਨ ਅਤੇ ਹੋਰ ਵਿਭਾਗਾਂ ਦੇ ਮੁਖੀ ਵੀ ਹਾਜ਼ਰ ਸਨ।

News 19 March,2023
ਲੰਪੀ ਸਕਿਨ ਬੀਮਾਰੀ ਤੋਂ ਬਚਾਅ ਲਈ ਮੈਗਾ ਟੀਕਾਕਰਨ ਮੁਹਿੰਮ: ਪਸ਼ੂ ਪਾਲਣ ਵਿਭਾਗ ਨੇ ਸੂਬੇ ਦੀਆਂ 18.50 ਲੱਖ ਗਾਵਾਂ ਨੂੰ ਲਗਾਏ ਟੀਕੇ

ਲੰਪੀ ਸਕਿਨ ਤੋਂ ਗਾਵਾਂ ਦੀ ਅਗਾਊਂ ਸੁਰੱਖਿਆ ਲਈ ਰਾਜ ਪੱਧਰੀ ਟੀਕਾਕਰਨ ਮੁਹਿੰਮ 15 ਫ਼ਰਵਰੀ ਨੂੰ ਕੀਤੀ ਗਈ ਸੀ ਸ਼ੁਰੂ - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ 30 ਅਪ੍ਰੈਲ 2023 ਤੱਕ 25 ਲੱਖ ਗਾਵਾਂ ਨੂੰ ਟੀਕਾ ਲਗਾਉਣ ਦਾ ਮਿੱਥਿਆ ਟੀਚਾ - ਟੀਕਾਕਰਨ ਦਾ ਲਗਭਗ 75 ਫ਼ੀਸਦੀ ਟੀਚਾ ਕੀਤਾ ਮੁਕੰਮਲ ਚੰਡੀਗੜ੍ਹ, 19 ਮਾਰਚ: ਪੰਜਾਬ ਦੇ ਪਸ਼ੂ ਪਾਲਣ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੰਪੀ ਸਕਿਨ ਬੀਮਾਰੀ ਤੋਂ ਪਸ਼ੂਆਂ ਦੇ ਅਗਾਊਂ ਬਚਾਅ ਲਈ 15 ਫ਼ਰਵਰੀ, 2023 ਨੂੰ ਸ਼ੁਰੂ ਕੀਤੀ ਗਈ ਮੈਗਾ ਟੀਕਾਕਰਨ ਮੁਹਿੰਮ ਤਹਿਤ ਸੂਬੇ ਦੀਆਂ 25 ਲੱਖ ਗਾਵਾਂ ਨੂੰ ਵੈਕਸੀਨ ਲਾਉਣ ਦਾ ਟੀਚਾ ਮਿਥਿਆ ਗਿਆ ਸੀ ਜਿਸ ਨੂੰ ਹੁਣ ਤੱਕ 75 ਫ਼ੀਸਦੀ ਮੁਕੰਮਲ ਕਰ ਲਿਆ ਗਿਆ ਹੈ। ਇਥੇ ਜਾਰੀ ਬਿਆਨ ਵਿੱਚ ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਇਸ ਬੀਮਾਰੀ ਤੋਂ ਬਚਾਅ ਲਈ 18 ਲੱਖ 50 ਹਜ਼ਾਰ ਤੋਂ ਵੱਧ ਪਸ਼ੂਆਂ ਨੂੰ ਟੀਕਾ ਲਗਾਇਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ 300 ਦੇ ਕਰੀਬ ਵੈਟਰਨਰੀ ਅਫ਼ਸਰਾਂ ਦੀ ਭਰਤੀ ਕੀਤੀ ਗਈ ਹੈ ਅਤੇ ਉਹ ਆਪਣੀ ਡਿਊਟੀ ਜੁਆਇਨ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਕੀਤੇ ਇਹ ਅਧਿਕਾਰੀ 30 ਅਪ੍ਰੈਲ, 2023 ਦੀ ਨਿਰਧਾਰਤ ਸਮਾਂ ਸੀਮਾ ਤੋਂ ਪਹਿਲਾਂ ਟੀਕਾਕਰਨ ਮੁਹਿੰਮ ਨੂੰ ਨੇਪਰੇ ਚੜ੍ਹਾਉਣ ਵਿੱਚ ਮਦਦ ਕਰਨਗੇ। ਉਨ੍ਹਾਂ ਕਿਹਾ ਕਿ ਸੂਬੇ ਦੇ ਪਸ਼ੂਆਂ ਦੀ ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ 300 ਵੈਟਰਨਰੀ ਅਫ਼ਸਰਾਂ ਦੇ ਇੱਕ ਹੋਰ ਬੈਚ ਸਮੇਤ 644 ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਵਿਭਾਗ ਵੱਲੋਂ ਪ੍ਰਕਿਰਿਆ ਅਧੀਨ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਸਰਕਾਰ ਨੇ ਤੇਲੰਗਾਨਾ ਸਟੇਟ ਵੈਟਰਨਰੀ ਬਾਇਉਲੌਜੀਕਲ ਐਂਡ ਰਿਸਰਚ ਇੰਸਟੀਚਿਊਟ, ਹੈਦਰਾਬਾਦ ਤੋਂ ਹਵਾਈ ਜਹਾਜ਼ ਰਾਹੀਂ ਗੋਟ ਪੌਕਸ ਵੈਕਸੀਨ ਦੀਆਂ 25 ਲੱਖ ਖ਼ੁਰਾਕਾਂ ਮੰਗਵਾਈਆਂ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੀ ਮਾਰੂ ਤੇ ਗੰਭੀਰ ਸਥਿਤੀ, ਜਦੋਂ ਸੂਬੇ ਵਿੱਚ ਗੁਆਂਢੀ ਰਾਜਾਂ ਤੋਂ ਫੈਲੀ ਇਸ ਬੀਮਾਰੀ ਕਾਰਨ ਪਸ਼ੂ ਧਨ ਦਾ ਭਾਰੀ ਨੁਕਸਾਨ ਹੋਇਆ ਸੀ, ਨੂੰ ਧਿਆਨ ਵਿੱਚ ਰੱਖਦਿਆਂ ਸੂਬਾ ਸਰਕਾਰ ਨੇ ਪਹਿਲਾਂ ਹੀ ਪ੍ਰਭਾਵੀ ਰਣਨੀਤੀ ਉਲੀਕੀ ਹੈ ਤਾਂ ਜੋ ਇਸ ਬੀਮਾਰੀ ਨਾਲ ਸੂਬੇ ਵਿੱਚ ਪਸ਼ੂਆਂ ਦੀ ਆਬਾਦੀ ਨੂੰ ਪ੍ਰਭਾਵਿਤ ਹੋਣ ਤੋਂ ਬਚਾਉਣਾ ਯਕੀਨੀ ਬਣਾਇਆ ਜਾ ਸਕੇ। ਸ੍ਰੀ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਇਹ ਟੀਕਾ ਗਾਵਾਂ ਨੂੰ ਬਿਲਕੁਲ ਮੁਫ਼ਤ ਲਗਾਇਆ ਜਾ ਰਿਹਾ ਹੈ ਅਤੇ ਘਰ-ਘਰ ਜਾ ਕੇ ਟੀਕਾ ਲਗਾਏ ਜਾ ਰਹੇ ਹਨ। ਇਸੇ ਤਰ੍ਹਾਂ ਟੀਕੇ ਦੀ ਸੁਚੱਜੀ ਸੰਭਾਲ ਹਿਤ ਕੋਲਡ ਚੇਨ ਬਰਕਰਾਰ ਰੱਖਣ ਵੱਲ ਵਿਸ਼ੇਸ ਧਿਆਨ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੈਗਾ ਟੀਕਾਕਰਨ ਮੁਹਿੰਮ ਨੂੰ ਨੇਪਰੇ ਚੜ੍ਹਾਉਣ ਲਈ ਪਸ਼ੂ ਪਾਲਣ ਵਿਭਾਗ ਦੀਆਂ 773 ਟੀਮਾਂ ਤਾਇਨਾਤ ਕੀਤੀਆਂ ਗਈਆਂ ਅਤੇ ਰੋਜ਼ਾਨਾ 40,000 ਖ਼ੁਰਾਕਾਂ ਲਗਾਉਣ ਦਾ ਟੀਚਾ ਮਿੱਥਿਆ ਗਿਆ ਜਿਸ ਨੂੰ ਸਫ਼ਲਤਾਪੂਰਵਕ ਹਾਸਲ ਕਰ ਲਿਆ ਗਿਆ ਹੈ। ਉਨ੍ਹਾਂ ਚਲ ਰਹੀ ਟੀਕਾਕਰਨ ਮੁਹਿੰਮ ’ਤੇ ਤਸੱਲੀ ਪ੍ਰਗਟਾਈ ਜਿਸ ਤਹਿਤ ਲਗਭਗ 18.50 ਲੱਖ ਟੀਕੇ ਲਗਾਏ ਜਾ ਚੁੱਕੇ ਹਨ। ਉਨ੍ਹਾਂ ਇਸ ਟੀਕਾਕਰਨ ਮੁਹਿੰਮ ਦੌਰਾਨ ਸਹਿਯੋਗ ਲਈ ਸੂਬੇ ਦੇ ਕਿਸਾਨਾਂ ਦਾ ਵੀ ਧੰਨਵਾਦ ਕੀਤਾ।

News 19 March,2023
ਅਥਲੀਟ ਅਕਸ਼ਦੀਪ ਸਿੰਘ ਨੇ ਏਸ਼ੀਅਨ ਰੇਸ ਵਾਕਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਮਗ਼ਾ ਜਿੱਤਿਆ

ਖੇਡ ਮੰਤਰੀ ਮੀਤ ਹੇਅਰ ਨੇ ਦਿੱਤੀ ਮੁਬਾਰਕਬਾਦ ਚੰਡੀਗੜ੍ਹ, 19 ਮਾਰਚ ਨੋਮੀ (ਜਪਾਨ) ਵਿਖੇ ਏਸ਼ੀਅਨ ਰੇਸ ਵਾਕਿੰਗ ਚੈਂਪੀਅਨਸ਼ਿਪ ਵਿੱਚ ਭਾਰਤ ਦੇ ਅਥਲੀਟ ਅਕਸ਼ਦੀਪ ਸਿੰਘ ਨੇ 20 ਕਿਲੋ ਮੀਟਰ ਪੈਦਲ ਤੋਰ ਵਿੱਚ ਸੋਨੇ ਦਾ ਤਮਗ਼ਾ ਜਿੱਤਿਆ। ਅਕਸ਼ਦੀਪ ਸਿੰਘ ਨੇ 1:20:57 ਦਾ ਸਮਾਂ ਕੱਢ ਕੇ ਇਹ ਪ੍ਰਾਪਤੀ ਹਾਸਲ ਕੀਤੀ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅਥਲੀਟ ਅਕਸ਼ਦੀਪ ਸਿੰਘ ਨੂੰ ਇਸ ਪ੍ਰਾਪਤੀ ਉੱਤੇ ਮੁਬਾਰਕਬਾਦ ਦਿੱਤੀ। ਅਕਸ਼ਦੀਪ ਸਿੰਘ, ਉਸ ਦੇ ਮਾਪਿਆਂ ਤੇ ਕੋਚਾਂ ਨੂੰ ਵਧਾਈ ਦਿੰਦਿਆਂ ਇਸ ਪ੍ਰਾਪਤੀ ਦਾ ਸਿਹਰਾ ਉਸ ਦੀ ਸਖ਼ਤ ਮਿਹਨਤ ਅਤੇ ਕੋਚਿੰਗ ਨੂੰ ਦਿੱਤਾ। ਉਨ੍ਹਾਂ ਕਿਹਾ ਕਿ ਅਕਸ਼ਦੀਪ ਸਿੰਘ ਦਾ ਇਹ ਪਹਿਲਾ ਕੌਮਾਂਤਰੀ ਮੁਕਾਬਲਾ ਸੀ ਜਿਸ ਵਿੱਚ ਇਸ ਪ੍ਰਾਪਤੀ ਨਾਲ ਏਸ਼ਿਆਈ ਖੇਡਾਂ, ਵਿਸ਼ਵ ਚੈਂਪੀਅਨਸ਼ਿਪ ਤੇ ਓਲੰਪਿਕ ਖੇਡਾਂ ਜਿਹੇ ਵੱਡੇ ਟੂਰਨਾਮੈਂਟ ਲਈ ਹੌਸਲਾ ਬੁਲੰਦ ਹੋਵੇਗਾ। ਖੇਡ ਮੰਤਰੀ ਨੇ ਅਕਸ਼ਦੀਪ ਸਿੰਘ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਕਾਹਨੇਕੇ (ਬਰਨਾਲਾ) ਦੇ ਰਹਿਣ ਵਾਲੇ ਅਕਸ਼ਦੀਪ ਸਿੰਘ ਨੇ ਪਿੱਛੇ ਜਿਹੇ ਰਾਂਚੀ ਵਿਖੇ ਨੈਸ਼ਨਲ ਓਪਨ ਵਾਕਿੰਗ ਚੈਂਪੀਅਨਸ਼ਿਪ ਵਿੱਚ 20 ਕਿਲੋ ਮੀਟਰ ਪੈਦਲ ਤੋਰ ਵਿੱਚ ਨਵਾਂ ਨੈਸ਼ਨਲ ਰਿਕਾਰਡ ਬਣਾਉਂਦਿਆਂ ਪੈਰਿਸ ਓਲੰਪਿਕ ਖੇਡਾਂ-2024 ਲਈ ਕੁਆਲੀਫਾਈ ਕੀਤਾ ਸੀ। ਖੇਡ ਮੰਤਰੀ ਨੇ ਮੁੱਖ ਮੰਤਰੀ ਤਰਫੋਂ ਅਕਸ਼ਦੀਪ ਸਿੰਘ ਨੂੰ ਓਲੰਪਿਕਸ ਦੀ ਤਿਆਰੀ ਲਈ ਪੰਜ ਲੱਖ ਰੁਪਏ ਦਿੱਤੇ ਸਨ।

News 19 March,2023
ਜਲੰਧਰ ਚ ਲੱਗਣ ਵਾਲੀ ਜਨ ਮਾਲ ਲੋਕ ਅਦਾਲਤ ਮੁਲਤਵੀ

ਨਵੀਂ ਤਾਰੀਕ ਦਾ ਐਲਾਨ ਜਲਦ ਕਰਾਂਗੇ — ਜਿੰਪਾ ਚੰਡੀਗੜ੍ਹ : 19 ਮਾਰਚ ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ 20 ਮਾਰਚ ਨੂੰ ਜਲੰਧਰ ਚ ਲੱਗਣ ਵਾਲੀ ਜਨ ਮਾਲ ਲੋਕ ਅਦਾਲਤ ਮੁਲਤਵੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸ਼ਨ ਦੇ ਬਹੁਤ ਜਰੂਰੀ ਰੁਝੇਵਿਆਂ ਕਰਕੇ ਇਸ ਨੂੰ ਅੱਗੇ ਪਾਇਆ ਗਿਆ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਦਿਸ਼ਾ ਨਿਰਦੇਸ਼ ਲੈਕੇ ਨਵੀਂ ਤਾਰੀਕ ਦਾ ਐਲਾਨ ਬਹੁਤ ਜਲਦ ਕੀਤਾ ਜਾਵੇਗਾ। ਜਿੰਪਾ ਨੇ ਕਿਹਾ ਕਿ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਸੇਵਾਵਾਂ ਅਤੇ ਹੋਰ ਸਹੂਲਤਾਂ ਪਾਰਦਰਸ਼ੀ ਤਰੀਕੇ ਨਾਲ ਦੇਣ ਲਈ ਪੰਜਾਬ ਸਰਕਾਰ ਵਚਨਬੱਧ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਤੇ ਸਮੱਸਿਆਵਾਂ ਨੂੰ ਸਮਾਂਬੱਧ ਤਰੀਕੇ ਨਾਲ ਹੱਲ ਕਰਨ ਲਈ ਵਚਨਬੱਧ ਹੈ।

News 19 March,2023
ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਨੂੰ ਦੇਸ਼ ਦਾ ਮੋਹਰੀ ਬਣਾਉਣ ਲਈ ਕਰ ਰਹੀ ਅਣਥੱਕ ਯਤਨ: ਅਮਨ ਅਰੋੜਾ

ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਲਈ ਗਰੀਨ ਹਾਈਡ੍ਰੋਜਨ ਨੀਤੀ ਕੀਤੀ ਜਾ ਰਹੀ ਤਿਆਰ: ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ • ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ 25 ਹਜ਼ਾਰ ਮਕਾਨਾਂ ਦੀ ਕੀਤੀ ਜਾਵੇਗੀ ਉਸਾਰੀ; ਪਹਿਲੇ ਪੜਾਅ ਵਿੱਚ ਬਣਾਏ ਜਾਣਗੇ 15 ਹਜ਼ਾਰ ਮਕਾਨ: ਅਮਨ ਅਰੋੜਾ • ਨਵੀਂ ਅਫੋਰਡਏਬਲ ਹਾਊਸਿੰਗ ਨੀਤੀ ਰੀਅਲ ਅਸਟੇਟ ਸੈਕਟਰ ਨੂੰ ਦੇਵੇਗੀ ਹੁਲਾਰਾ ਚੰਡੀਗੜ੍ਹ, 18 ਮਾਰਚ: ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੇ ਟੀਚੇ ਵੱਲ ਵਧਦਿਆਂ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਹਿਲੇ ਵਰ੍ਹੇ ਦੌਰਾਨ ਹੀ ਅਨੇਕਾਂ ਮਹੱਤਵਪੂਰਨ ਫੈਸਲੇ ਲਏ ਗਏ ਹਨ, ਜਿਸ ਨਾਲ ਸਰਕਾਰ ਨਾ ਸਿਰਫ਼ ਪੰਜਾਬੀਆਂ ਦੀਆਂ ਆਸਾਂ ‘ਤੇ ਖਰ੍ਹੀ ਉਤਰੀ ਹੈ ਸਗੋਂ ਵਿਕਾਸ ਪੱਖੋਂ ਵੀ ਸੂਬੇ ਨੇ ਬੇਮਿਸਾਲ ਤਰੱਕੀ ਕੀਤੀ ਹੈ। ਇੱਥੇ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਵੱਲੋਂ ਜਲਦੀ ਗਰੀਨ ਹਾਈਡ੍ਰੋਜਨ ਨੀਤੀ ਲਿਆਂਦੀ ਜਾਵੇਗੀ, ਜਿਸ ਦਾ ਉਦੇਸ਼ ਖੇਤੀ ਰਹਿੰਦ-ਖੂੰਹਦ ਦੀ ਈਂਧਣ ਵਜੋਂ ਵਰਤੋਂ ਕਰਕੇ ਕੋਲੇ ਅਤੇ ਪ੍ਰਦੂਸ਼ਣ ਦਾ ਕਾਰਨ ਬਣਦੇ ਹੋਰ ਬਾਲਣ ਦੀ ਵਰਤੋਂ ਨੂੰ ਘਟਾਉਣਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਹਰ ਸਾਲ 20 ਮਿਲੀਅਨ ਟਨ ਝੋਨੇ ਦੀ ਪਰਾਲੀ ਦਾ ਉਤਪਾਦਨ ਹੁੰਦਾ ਹੈ ਅਤੇ 12 ਮਿਲੀਅਨ ਪਰਾਲੀ ਦਾ ਅਜੇ ਵੀ ਸਹੀ ਢੰਗ ਨਾਲ ਨਿਬੇੜਾ ਨਹੀਂ ਕੀਤਾ ਜਾਂਦਾ ਅਤੇ ਇਸ ਪਾਲਿਸੀ ਦੇ ਲਾਗੂ ਹੋਣ ਨਾਲ ਪਰਾਲੀ ਸਮੱਸਿਆ ਬਣਨ ਦੀ ਬਜਾਏ ਇੱਕ ਸੰਪਤੀ ਬਣ ਜਾਵੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਾਰੀਆਂ ਸਰਕਾਰੀ ਇਮਾਰਤਾਂ ਨੂੰ ਸੌਰ ਊਰਜਾ ਉਤੇ ਤਬਦੀਲ ਕਰਨ ਸਬੰਧੀ ਪ੍ਰਾਜੈਕਟ ਵੀ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 33.23 ਟਨ ਪ੍ਰਤੀ ਦਿਨ (ਟੀ.ਪੀ.ਡੀ.) ਕੁੱਲ ਸਮਰੱਥਾ ਵਾਲਾ ਏਸ਼ੀਆ ਦਾ ਸਭ ਤੋਂ ਵੱਡਾ ਸੀ.ਬੀ.ਜੀ. ਪਲਾਂਟ ਸੰਗਰੂਰ ਜ਼ਿਲ੍ਹੇ ਵਿੱਚ ਚਾਲੂ ਕੀਤਾ ਜਾ ਚੁੱਕਾ ਹੈ ਅਤੇ ਖੇਤੀ ਰਹਿੰਦ-ਖੂੰਹਦ ਆਧਾਰਤ 42 ਹੋਰ ਸੀ.ਬੀ.ਜੀ. ਪ੍ਰਾਜੈਕਟ ਵੀ ਪੇਡਾ ਵੱਲੋਂ ਅਲਾਟ ਕੀਤੇ ਗਏ ਹਨ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੀਆਂ ਬੀਤੇ ਵਰ੍ਹੇ ਦੀਆਂ ਪ੍ਰਾਪਤੀਆਂ 'ਤੇ ਚਾਨਣਾ ਪਾਉਂਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ ਪੜਾਅਵਾਰ ਢੰਗ ਨਾਲ 25,000 ਮਕਾਨਾਂ ਦੀ ਉਸਾਰੀ ਕਰੇਗੀ। ਇਸ ਵਰਗ ਨੂੰ ਪਿਛਲੀਆਂ ਸਰਕਾਰਾਂ ਵੱਲੋਂ ਨਜ਼ਰਅੰਦਾਜ਼ ਕੀਤਾ ਗਿਆ ਸੀ। ਇਸੇ ਲੜੀ ਤਹਿਤ ਪਹਿਲੇ ਪੜਾਅ ਵਿੱਚ 15,000 ਮਕਾਨ ਬਣਾਏ ਜਾਣਗੇ। ਪੰਜਾਬ ਸਰਕਾਰ ਨੇ ਸੂਬੇ ਵਿੱਚ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਲਈ ਅਗਲੇ ਪੰਜ ਸਾਲਾਂ ਵਿੱਚ ਲਗਭਗ 100 ਨਿਊ ਅਰਬਨ ਅਸਟੇਟਸ ਵਿਕਸਤ ਕਰਨ ਦੀ ਯੋਜਨਾ ਵੀ ਬਣਾਈ ਹੈ। ਉਨ੍ਹਾਂ ਦੱਸਿਆ ਕਿ ਹੇਠਲੇ-ਮੱਧਮ ਅਤੇ ਘੱਟ ਆਮਦਨ ਵਾਲੇ ਵਰਗ ਨੂੰ ਕਿਫ਼ਾਇਤੀ ਮਕਾਨ ਮੁਹੱਈਆ ਕਰਵਾਉਣ ਲਈ ਅਫੋਰਡੇਬਲ ਹਾਊਸਿੰਗ ਨੀਤੀ, 2023 ਨੂੰ ਮਨਜ਼ੂਰੀ ਦਿੱਤੀ ਗਈ ਹੈ ਅਤੇ ਇਸ ਨਾਲ ਸੂਬੇ ਵਿੱਚ ਰੀਅਲ ਅਸਟੇਟ ਸੈਕਟਰ ਨੂੰ ਵੀ ਹੋਰ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਲਾਪ੍ਰਵਾਹੀ ਅਤੇ ਮਾੜੀਆਂ ਨੀਤੀਆਂ ਕਾਰਨ ਸੂਬੇ ਵਿੱਚ 14,000 ਤੋਂ ਵੱਧ ਅਣ-ਅਧਿਕਾਰਤ ਕਲੋਨੀਆਂ ਉਸਾਰੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਨੇ ਜ਼ਮੀਨ ਦੀ ਵਰਤੋਂ ਤਬਦੀਲੀ (ਸੀਐਲਯੂ), ਕੰਪਲੀਸ਼ਨ ਸਰਟੀਫਿਕੇਟ, ਲੇਆਊਟ ਅਤੇ ਬਿਲਡਿੰਗ ਪਲਾਨ ਨੂੰ ਮਨਜ਼ੂਰੀ ਦੇਣ ਲਈ ਵਿਕਾਸ ਅਥਾਰਟੀਆਂ ਦੇ ਪੱਧਰ ਤੱਕ ਸ਼ਕਤੀਆਂ ਦਾ ਵਿਕੇਂਦਰੀਕਰਨ ਕੀਤਾ ਹੈ। ਪ੍ਰਵਾਨਗੀ ਪ੍ਰਕਿਰਿਆ ਨੂੰ ਹੋਰ ਸੁਖਾਲਾ ਬਣਾਉਣ ਲਈ ਇੱਕ ਹੋਰ ਕਦਮ ਚੁੱਕਦਿਆਂ ਸਟੈਂਡਅਲੋਨ ਉਦਯੋਗਾਂ ਦੇ ਬਿਲਡਿੰਗ ਪਲਾਨ ਅਤੇ ਮੁਕੰਮਲਤਾ ਸਰਟੀਫਿਕੇਟ ਜਾਰੀ ਕਰਨ ਦੀਆਂ ਸ਼ਕਤੀਆਂ ਵੀ ਡਾਇਰੈਕਟਰ ਫੈਕਟਰੀਜ਼ ਨੂੰ ਸੌਂਪੀਆਂ ਗਈਆਂ ਹਨ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਨੇ ਸੀ.ਐਲ.ਯੂ. ਸਮੇਤ ਪ੍ਰਵਾਨਗੀ ਲੈਣ ਸਬੰਧੀ ਗੁੰਝਲਦਾਰ ਅਤੇ ਸਮਾਂ ਖਪਾਊ ਬਹੁ-ਪੜਾਵੀ ਪ੍ਰਕਿਰਿਆ ਨੂੰ ਖਤਮ ਕਰਨ ਦਾ ਫੈਸਲਾ ਵੀ ਕੀਤਾ ਹੈ। ਹੁਣ ਸੂਬੇ ਵਿੱਚ ਨਵਾਂ ਪ੍ਰਾਜੈਕਟ ਸ਼ੁਰੂ ਕਰਨ ਦੇ ਇੱਛੁਕ ਵਿਅਕਤੀ ਨੂੰ ਸੀ.ਐਲ.ਯੂ. ਦੀ ਮਨਜ਼ੂਰੀ ਲਈ ਵੱਖਰੇ ਤੌਰ ‘ਤੇ ਅਰਜ਼ੀ ਦੇਣ ਦੀ ਲੋੜ ਨਹੀਂ ਪਵੇਗੀ। ਹੁਣ ਬਿਨੈਕਾਰਾਂ ਨੂੰ ਸਮਰੱਥ ਅਥਾਰਟੀ ਨੂੰ ਲੋੜੀਂਦੇ ਦਸਤਾਵੇਜ਼ਾਂ ਸਮੇਤ ਮਹਿਜ਼ ਇੱਕ ਅਰਜ਼ੀ ਜਮ੍ਹਾਂ ਕਰਾਉਣੀ ਹੋਵੇਗੀ ਅਤੇ ਅਥਾਰਟੀ ਵੱਲੋਂ ਮਿੱਥੀ ਸਮਾਂ-ਸੀਮਾ ਦੇ ਅੰਦਰ ਲੇਆਊਟ ਪਲਾਨ/ਬਿਲਡਿੰਗ ਪਲਾਨ/ਲਾਇਸੈਂਸ ਸਬੰਧੀ ਮਨਜ਼ੂਰੀ ਦਿੱਤੀ ਜਾਵੇਗੀ। ਇਸ ਫੈਸਲੇ ਨਾਲ ਰੀਅਲ ਅਸਟੇਟ ਖੇਤਰ ਦੇ ਵਿਕਾਸ ਨੂੰ ਹੁਲਾਰਾ ਮਿਲੇਗਾ, ਜਿਸ ਨਾਲ ਸਟੈਂਡਅਲੋਨ ਪ੍ਰਾਜੈਕਟਾਂ ਲਈ ਮਨਜ਼ੂਰੀ ਦੇਣ ਦੀ ਕੁੱਲ ਮਿਆਦ 30-60 ਦਿਨ ਅਤੇ ਕਾਲੋਨੀਆਂ ਲਈ ਇਹ ਮਿਆਦ ਲਗਭਗ 45-60 ਦਿਨ ਹੋ ਜਾਵੇਗੀ। ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪਹਿਲੇ ਸਾਲ ਦੀਆਂ ਹੋਰ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਨਵੀਂ ਆਬਕਾਰੀ ਨੀਤੀ ਲਾਗੂ ਹੋਣ ਨਾਲ ਆਬਕਾਰੀ ਮਾਲੀਏ ਵਿੱਚ ਵਿੱਤੀ ਸਾਲ 2021-22 ਦੇ ਮੁਕਾਬਲੇ 45 ਫੀਸਦੀ ਵਾਧਾ ਦਰਜ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਲਈ ਸਿਹਤ ਅਤੇ ਸਿੱਖਿਆ ਨੂੰ ਮੁੱਖ ਤਰਜੀਹੀ ਖੇਤਰ ਦੱਸਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸੂਬੇ ਵਿੱਚ 500 ਤੋਂ ਵੱਧ ਮੁਹੱਲਾ ਕਲੀਨਿਕ ਪਹਿਲਾਂ ਹੀ ਕਾਰਜਸ਼ੀਲ ਹਨ ਅਤੇ ਅਜਿਹੇ ਕਲੀਨਿਕਾਂ ਦੀ ਗਿਣਤੀ ਜਲਦੀ 646 ਹੋ ਜਾਵੇਗੀ। ਸੂਬੇ ਵਿੱਚ 117 ਸਕੂਲ ਆਫ਼ ਐਮੀਨੈਂਸ ਸ਼ੁਰੂ ਕੀਤੇ ਗਏ ਹਨ। ਇਸ ਤੋਂ ਇਲਾਵਾ ਸਕੂਲ ਪ੍ਰਿੰਸੀਪਲਾਂ ਦੇ ਦੋ ਬੈਚ ਸਿਖਲਾਈ ਲਈ ਸਿੰਗਾਪੁਰ ਭੇਜੇ ਗਏ ਤਾਂ ਜੋ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦੇ ਮਿਆਰ ਨੂੰ ਹੋਰ ਉੱਚਾ ਚੁੱਕਿਆ ਜਾ ਸਕੇ। ਪਿਛਲੇ ਇੱਕ ਸਾਲ ਦੌਰਾਨ ਚੋਣ ਵਾਅਦਿਆਂ ਨੂੰ ਪੂਰਾ ਕਰਦਿਆਂ ਮਾਨ ਸਰਕਾਰ ਵੱਲੋਂ 300 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ 90 ਫ਼ੀਸਦ ਤੋਂ ਵੱਧ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆਏ ਹਨ। ਇਸ ਦੇ ਨਾਲ ਹੀ ਸੂਬਾ ਸਰਕਾਰ ਨੇ 14000 ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਵੀ ਆਰੰਭ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਇਕ ਸਾਲ ਦੌਰਾਨ ਨੌਜਵਾਨਾਂ ਨੂੰ 26,797 ਨਵੀਆਂ ਨੌਕਰੀਆਂ ਦੇਣ ਤੋਂ ਇਲਾਵਾ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਐਕਸ-ਗ੍ਰੇਸ਼ੀਆ ਵਰਗੀਆਂ ਗਾਰੰਟੀਆਂ ਵੀ ਪੂਰੀਆਂ ਕੀਤੀਆਂ ਹਨ। ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬੇ ਵਿੱਚ ਇਮਾਨਦਾਰ, ਪਾਰਦਰਸ਼ੀ ਅਤੇ ਜਵਾਬਦੇਹੀ ਪ੍ਰਸ਼ਾਸਨ ਸਦਕਾ ਪੰਜਾਬ ਨੇ 40,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਵੀ ਆਕਰਸ਼ਿਤ ਕੀਤਾ ਹੈ।

News 18 March,2023
ਮੀਡੀਆ ਦਾ ਨਿਰਪੱਖ ਅਤੇ ਆਜ਼ਾਦ ਹੋਣਾ ਲੋਕਤੰਤਰ ਦੀ ਮਜ਼ਬੂਤੀ ਲਈ ਜ਼ਰੂਰੀ : ਚੇਤਨ ਸਿੰਘ ਜੋੜੇਮਾਜਰਾ

ਕਿਹਾ, ਚੰਗੇ ਸਮਾਜ ਦੀ ਸਿਰਜਣਾ ਵਿਚ ਮੀਡੀਆ ਦੀ ਅਹਿਮ ਭੂਮਿਕਾ ਚੰਡੀਗੜ੍ਹ, ਮਾਰਚ 18 ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਨੇ ਅੱਜ ਇੰਡੀਅਨ ਜਰਨਲਿਸਟ ਯੂਨੀਅਨ ਦੀ ਕੌਮੀ ਕਾਰਜਕਾਰਨੀ ਦੀ ਚੰਡੀਗੜ੍ ਵਿਖੇ ਸ਼ੁਰੂ ਹੋਈ ਦੋ ਰੋਜ਼ਾ ਮੀਟ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਮੇਜਬਾਨੀ ਹੇਠ ਇੰਡੀਅਨ ਜਰਨਲਿਸਟ ਯੂਨੀਅਨ ਦੀ ਕੌਮੀ ਕਾਰਜਕਾਰਨੀ ਦੀ ਦੋ ਰੋਜ਼ਾ ਮੀਟਿੰਗ 18 ਅਤੇ 19 ਮਾਰਚ 2023 ਨੂੰ ਕਿਸਾਨ ਭਵਨ, ਸੈਕਟਰ-35 ਚੰਡੀਗੜ੍ਹ ਵਿਖੇ ਕਰਵਾਈ ਜਾ ਰਹੀ ਹੈ। ਇਸ ਮੀਟਿੰਗ ਵਿੱਚ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਸ੍ਰੀਨਿਵਾਸ ਰੈਡੀ, ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਦੇ ਕੌਮੀ ਮੀਡੀਆ ਸਲਾਹਕਾਰ ਅਮਰ ਦੇਵਲਾਪੱਲੀ, ਸਾਬਕਾ ਪ੍ਰਧਾਨ ਐਸ ਐਨ ਸਿਨਹਾ, ਸਕਰਾਇਬ ਨਿਊਜ਼ ਮੈਗਜ਼ੀਨ ਦੇ ਸੰਪਾਦਕ ਸੁਰੇਸ਼ ਅਲਾਪਤੀ ਅਤੇ ਜਥੇਬੰਦੀ ਦੇ ਕੌਮੀ ਜਨਰਲ ਸਕੱਤਰ ਬਲਵਿੰਦਰ ਸਿੰਘ ਜੰਮੂ ਸਮੇਤ ਦੇਸ ਦੇ 20 ਸੂਬਿਆਂ ਤੋਂ 100 ਤੋਂ ਵੱਧ ਉੱਘੇ ਪੱਤਰਕਾਰ ਪਹੁੰਚੇ ਹਨ। ਇਸ ਮੀਟਿੰਗ ਦਾ ਮੰਤਵ ਮੀਡੀਆ ਨੂੰ ਲਗਾਤਾਰ ਆ ਰਹੀਆਂ ਚੁਣੌਤੀਆਂ ਤੇ ਚਰਚਾ ਕਰਨਾ ਅਤੇ ਉਨ੍ਹਾਂ ਦਾ ਢੁਕਵਾਂ ਹੱਲ ਕਰਨਾ ਹੈ। ਇਸ ਮੌਕੇ ਪੱਤਰਕਾਰ ਭਾਈਚਾਰੇ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਨੇ ਕਿਹਾ ਕਿ ਮੀਡੀਆ ਨੂੰ ਲੋਕਤੰਤਰ ਦਾ ਚੌਥਾ ਥੰਮ੍ਹ ਮੰਨਿਆ ਜਾਂਦਾ ਹੈ। ਉਨਾਂ ਕਿਹਾ ਕਿ ਇੱਕ ਚੰਗੇ ਸਮਾਜ ਦੀ ਸਿਰਜਣਾ ਵਿਚ ਮੀਡੀਆ ਦੀ ਅਹਿਮ ਭੂਮਿਕਾ ਹੁੰਦੀ ਹੈ। ਮੀਡੀਆ ਹੀ ਦੇਸ਼ ਦੁਨੀਆਂ ਦਾ ਅਸਲ ਸ਼ੀਸ਼ਾ ਸਮਾਜ ਦੇ ਸਾਹਮਣੇ ਪੇਸ਼ ਕਰਦਾ ਹੈ। ਉਨਾਂ ਕਿਹਾ ਕਿ ਮੀਡੀਆ ਦੀ ਵੀ ਇਹ ਪਹਿਲੀ ਜਿੰਮੇਵਾਰੀ ਬਣਦੀ ਹੈ ਕਿ ਉਹ ਸਮਾਜ ਵਿੱਚ ਚੱਲ ਰਹੀਆਂ ਅਸਲ ਗਤੀਵਿਧੀਆਂ ਨੂੰ ਲੋਕਾਂ ਸਾਹਮਣੇ ਪੇਸ਼ ਕਰੇ। ਮੰਤਰੀ ਨੇ ਕਿਹਾ ਕਿ ਅੱਜ ਦੇ ਸਮਾਜ ਵਿਚ ਸ਼ੋਸਲ ਮੀਡੀਆ ਰਾਹੀਂ ਕੀਤੇ ਜਾ ਰਹੇ ਪ੍ਰਚਾਰ ਵਿੱਚ ਅਸਲੀਅਤ ਦੀ ਘਾਟ ਆ ਗਈ ਹੈ। ਉਨਾਂ ਕਿਹਾ ਕਿ ਅੱਜ ਅਸਲੀਅਤ ਤੋਂ ਦੂਰ ਹੋ ਕੇ ਸ਼ੋਸ਼ਲ ਮੀਡੀਆ ਨੂੰ ਕੇਵਲ ਆਪਣੇ ਆਪਣੇ ਹਿੱਤਾਂ ਦੀ ਪੂਰਤੀ ਲਈ ਵਰਤਿਆ ਜਾ ਰਿਹਾ ਹੈ। ਉਹਨਾਂ ਪੱਤਰਕਾਰ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ ਤੇ ਹੋ ਰਹੇ ਪ੍ਰਚਾਰ ਨੂੰ ਵੀ ਵਿਚਾਰਦੇ ਹੋਏ ਸਮਾਜ ਸਾਹਮਣੇ ਅਸਲ ਤਸਵੀਰ ਨੂੰ ਪੇਸ਼ ਕਰਨ ਸਬੰਧੀ ਆਪਣੀ ਜ਼ਿੰਮੇਵਾਰੀ ਨਿਭਾਉਣ ਤਾਂ ਜੋ ਲੋਕਤੰਤਰ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਉਨਾਂ ਕਿਹਾ ਕਿ ਮੌਜੂਦਾ ਪ੍ਰਸਥਿਤੀਆਂ ਵਿਚ ਪੱਤਰਕਾਰ ਭਾਈਚਾਰੇ ਨੂੰ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨਾਂ ਕਿਹਾ ਕਿ ਮੈਨੂੰ ਉਮੀਦ ਹੈ ਕਿ ‘ਇੰਡੀਅਨ ਜਰਨਲਿਸਟਜ਼ ਯੂਨੀਅਨ’ ਦੀ ਦੋ ਰੋਜ਼ਾ ਮੀਟਿੰਗ ਵਿੱਚ ਸ਼ਿਰਕਤ ਕਰ ਰਹੀਆਂ ਦੇਸ਼ ਦੀਆਂ ਨਾਮਵਰ ਮੀਡੀਆ ਹਸਤੀਆਂ ਪੱਤਰਕਾਰ ਭਾਈਚਾਰੇ ਦੀਆਂ ਮੁਸ਼ਕਲਾਂ ਨੂੰ ਵਿਚਾਰਦੇ ਹੋਏ ਇਹਨਾਂ ਦੇ ਹੱਲ ਲਈ ਆਪਣੇ ਵਡਮੁੱਲੇ ਸੁਝਾਅ ਦੇਣਗੀਆਂ। ਮੰਤਰੀ ਨੇ ਕਿਹਾ ਕਿ ਲੋਕਤੰਤਰ ਦੀ ਹੋਰ ਮਜ਼ਬੂਤੀ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੀਡੀਆ ਨੂੰ ਹਰ ਸੰਭਵ ਸਹਾਇਤਾ ਮੁਹਈਆ ਕਰਵਾਈ ਜਾਵੇਗੀ । ਮੰਤਰੀ ਨੇ ਦੋ ਰੋਜ਼ਾ ਮੀਟ ਦੀ ਮੇਜ਼ਬਾਨ ਟੀਮ ਦੇ ਪ੍ਰਧਾਨ ਬਲਬੀਰ ਜੰਡੂ, ਮੀਤ ਪ੍ਰਧਾਨ ਜੈ ਸਿੰਘ ਛਿੱਬਰ, ਖਜ਼ਾਨਚੀ ਬਿੰਦੂ ਸਿੰਘ ਅਤੇ ਹੋਰਾਂ ਨੂੰ ਅੱਜ ਦੇ ਇਸ ਉਪਰਾਲੇ ਲਈ ਸ਼ੁਭਕਾਮਨਾਵਾਂ ਦਿੱਤੀਆਂ।

News 18 March,2023
ਮਾਲੇਰਕੋਟਲਾ ਲਈ 23 ਨੰਬਰ ਪ੍ਰਾਇਮਰੀ ਕੁਲੈਕਟਿਵ ਵਾਹਨਾਂ ਦੀ ਖਰੀਦ ਲਈ ਲਗਭਗ 1.71 ਕਰੋੜ ਰੁਪਏ ਖਰਚ ਕੀਤੇ ਜਾਣਗੇ: ਡਾ. ਇੰਦਰਬੀਰ ਸਿੰਘ ਨਿੱਜਰ

ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਨੂੰ ਕੂੜਾ ਮੁਕਤ ਕਰਨਾ ਹੈ ਚੰਡੀਗੜ੍ਹ, 18 ਮਾਰਚ: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਮਾਲੇਰਕੋਟਲਾ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਰੱਖਣ ਲਈ ਪੰਜਾਬ ਸਰਕਾਰ ਨੇ ਕਰੀਬ 1.71 ਕਰੋੜ ਰੁਪਏ ਦੀ ਲਾਗਤ ਨਾਲ 23 ਨੰਬਰ (ਕੂੜਾ ਹੌਪਰ ਟਿਪਰ) ਪ੍ਰਾਇਮਰੀ ਕੁਲੈਕਟਿਵ ਵਾਹਨ ਖਰੀਦਣ ਦਾ ਫੈਸਲਾ ਕੀਤਾ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਸੂਬੇ ਨੂੰ ਕੂੜਾ ਮੁਕਤ ਬਣਾਉਣ ਲਈ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਨੇ ਇਸ ਸਬੰਧੀ ਲੋੜੀਂਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹੈ ਤਾਂ ਜੋ ਲੋਕਾਂ ਨੂੰ ਪ੍ਰਦੂਸ਼ਣ ਨਾਲ ਫੈਲਣ ਵਾਲੀਆਂ ਗੰਭੀਰ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਕੈਬਨਿਟ ਮੰਤਰੀ ਡਾ: ਨਿੱਜਰ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਜੇਕਰ ਕੋਈ ਵੀ ਅਧਿਕਾਰੀ ਭ੍ਰਿਸ਼ਟਾਚਾਰ ਕਰਦਾ ਫੜਿਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਭਾਗ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ।

News 18 March,2023
ਪੰਜਾਬ ਸਰਕਾਰ ਪਿੰਡਾਂ ਦੀਆਂ ਜਲ ਸਪਲਾਈ ਸਕੀਮਾਂ 'ਤੇ 5172 ਕਲੋਰੀਨੇਟਰ ਲਾਏਗੀ: ਜਿੰਪਾ

ਪਿੰਡਾਂ ‘ਚ ਰਹਿਣ ਵਾਲੇ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 18 ਮਾਰਚ: ਪਿੰਡਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ ਸੂਬੇ ਦੀਆਂ ਜਲ ਸਪਲਾਈ ਸਕੀਮਾਂ 'ਤੇ 5172 ਕਲੋਰੀਨੇਟਰ (ਪਾਣੀ ਨੂੰ ਕੀਟਾਣੂ-ਰਹਿਤ ਕਰਨ ਵਾਲਾ ਯੰਤਰ) ਲਗਾਉਣ ਦਾ ਫੈਸਲਾ ਲਿਆ ਹੈ। 10.72 ਕਰੋੜ ਦੀ ਲਾਗਤ ਵਾਲਾ ਇਹ ਪ੍ਰਾਜੈਕਟ ਪਾਣੀ ਦੀ ਸਪਲਾਈ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਗਾਣੂ ਮੁਕਤ ਕਰਕੇ ਇਸਨੂੰ ਪੀਣ ਲਈ ਸੁਰੱਖਿਅਤ ਬਣਾਏਗਾ। ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਦੇ ਵਸਨੀਕਾਂ ਨੂੰ ਸੁਰੱਖਿਅਤ ਅਤੇ ਸਾਫ਼ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਇਸ ਅਹਿਮ ਪ੍ਰਾਜੈਕਟ ਲਈ ਬੋਲੀਆਂ ਮੰਗੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਸੂਬੇ ਦੇ ਪੇਂਡੂ ਵਸਨੀਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਦੀ ਜ਼ਿੰਮੇਵਾਰੀ ਹੈ। ਪੰਜਾਬ ਦੇ ਲੋਕਾਂ ਦੀ ਤੰਦਰੁਸਤ ਸਿਹਤ ਅਤੇ ਭਲਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਸਰਕਾਰ ਵੱਲੋਂ ਇਸ ਦਿਸ਼ਾ ਵਿੱਚ ਕੀਤੇ ਜਾ ਰਹੇ ਅਣਥੱਕ ਯਤਨਾਂ ‘ਚੋਂ ਸਾਫ਼ ਝਲਕਦੀ ਹੈ। ਜਿੰਪਾ ਨੇ ਦੱਸਿਆ ਕਿ ਇਨ੍ਹਾਂ ਕਲੋਰੀਨੇਟਰਾਂ ਦੇ ਕਈ ਵਰ੍ਹਿਆਂ ਤੱਕ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਇਨ੍ਹਾਂ ਦੇ ਰੱਖ-ਰਖਾਅ ਦਾ ਖਾਸ ਧਿਆਨ ਰੱਖਿਆ ਗਿਆ ਹੈ। ਇਸ ਲਈ ਇਹ ਕਲੋਰੀਨੇਟਰ ਲਾਉਣ ਵਾਲੀ ਕੰਪਨੀ ਤਿੰਨ ਸਾਲਾਂ ਲਈ ਇਨ੍ਹਾਂ ਦੇ ਰੱਖ-ਰਖਾਅ ਦਾ ਕੰਮ ਵੀ ਦੇਖੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਰੱਖ-ਰਖਾਅ ਸਬੰਧੀ ਸੂਬਾ ਸਰਕਾਰ ਦਾ ਇਹ ਫੈਸਲਾ ਇਸ ਪ੍ਰਾਜੈਕਟ ਦੇ ਲੰਬੇ ਸਮੇਂ ਤੱਕ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਏਗਾ। ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਨੇ ਕਿਹਾ ਕਿ ਪੀਣ ਵਾਲੇ ਪਾਣੀ ਦੀ ਕੁਆਲਿਟੀ ਵਿਚ ਸੁਧਾਰ ਲਈ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਹੰਭਲੇ ਮਾਰੇ ਜਾ ਰਹੇ ਹਨ। ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਅਤੇ ਬੁਨਿਆਦੀ ਸਹੂਲਤਾਂ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਕਈ ਪ੍ਰੋਜੈਕਟ ਉਲੀਕੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

News 18 March,2023
ਪੰਜਾਬ ਦੇ 'ਸ਼ਾਨਦਾਰ ਵਿਰਸੇ, ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੇ ਵਿਸ਼ਵ ਭਰ ਵਿੱਚ ਸਫ਼ੀਰ ਬਣੋ; ਮੁੱਖ ਮੰਤਰੀ ਦੀ ਜੀ-20 ਸਿਖਰ ਸੰਮੇਲਨ ਦੇ ਪ੍ਰਤੀਨਿਧਾਂ ਨੂੰ ਅਪੀਲ

ਗੋਬਿੰਦਗੜ੍ਹ ਕਿਲ੍ਹੇ ਵਿੱਚ ਡੈਲੀਗੇਟਾਂ ਲਈ ਰਾਤ ਦੇ ਖਾਣੇ ਦਾ ਕੀਤਾ ਪ੍ਰਬੰਧ * ਦੇਸ਼ ਅਤੇ ਵਿਸ਼ਵ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸੂਬੇ ਦੇ ਬਹੁਮੁੱਲੇ ਯੋਗਦਾਨ ਨੂੰ ਦਰਸਾਇਆ ਅੰਮ੍ਰਿਤਸਰ, 18 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੀ-20 ਸੰਮੇਲਨ ਲਈ ਆਏ ਡੈਲੀਗੇਟਾਂ ਨੂੰ ਵਿਸ਼ਵ ਭਰ ਵਿੱਚ ਸੂਬੇ ਦੇ ਸ਼ਾਨਦਾਰ ਵਿਰਸੇ, ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਦੇ ਸਫ਼ੀਰ ਬਣਨ ਦਾ ਸੱਦਾ ਦਿੱਤਾ। ਗੋਬਿੰਦਗੜ੍ਹ ਕਿਲ੍ਹੇ ਵਿੱਚ ਡੈਲੀਗੇਟਾਂ ਲਈ ਰਾਤ ਦੇ ਖਾਣੇ ਦੀ ਮੇਜ਼ਬਾਨੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਖ਼ੁਸ਼ਕਿਸਮਤ ਹੈ ਕਿ ਜੀ-20 ਸੰਮੇਲਨ ਦੌਰਾਨ ਸੂਬੇ ਵਿੱਚ ਇਨ੍ਹਾਂ ਪਤਵੰਤਿਆਂ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਫੇਰੀ ਦੌਰਾਨ ਆਏ ਹੋਏ ਪਤਵੰਤਿਆਂ ਦੀ ਸੂਬੇ ਵਿੱਚ ਠਹਿਰ ਆਰਾਮਦਾਇਕ ਰਹੀ ਹੋਵੇਗੀ ਅਤੇ ਉਨ੍ਹਾਂ ਨੇ ਸੂਬੇ ਦੀ ਨਿੱਘੀ ਮਹਿਮਾਨਨਿਵਾਜ਼ੀ ਦਾ ਆਨੰਦ ਮਾਣਿਆ ਹੋਵੇਗਾ। ਭਗਵੰਤ ਮਾਨ ਨੇ ਪਤਵੰਤਿਆਂ ਨੂੰ ਵਿਸ਼ਵ ਦੇ ਕੋਨੇ-ਕੋਨੇ ਵਿੱਚ ਸੂਬੇ ਦੇ ‘ਸ਼ਾਨਦਾਰ ਵਿਰਸੇ, ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੇ ਸਫ਼ੀਰ’ ਬਣਨ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ, ਪੀਰਾਂ ਅਤੇ ਪੈਗੰਬਰਾਂ ਦੀ ਪਵਿੱਤਰ ਧਰਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸ਼ੁਰੂ ਤੋਂ ਹੀ ਭਾਰਤੀ ਸੱਭਿਅਤਾ ਅਤੇ ਸੱਭਿਆਚਾਰ ਦਾ ਪੰਘੂੜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰੀ ਕ੍ਰਾਂਤੀ ਦੇ ਯੁੱਗ ਦੀ ਸ਼ੁਰੂਆਤ ਤੋਂ ਲੈ ਕੇ ਦੇਸ਼ ਦੀਆਂ ਸਰਹੱਦਾਂ ਦੀ ਬਹਾਦਰੀ ਨਾਲ ਰਾਖੀ ਕਰਨ ਤੱਕ ਪੰਜਾਬੀਆਂ ਨੇ ਹਲੀਮੀ ਨਾਲ ਦੇਸ਼ ਦੀ ਸੇਵਾ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ। ਮੁੱਖ ਮੰਤਰੀ ਨੇ ਡੈਲੀਗੇਟਾਂ ਨੂੰ ਜਾਣੂੰ ਕਰਵਾਇਆ ਕਿ ਗੁਰੂਆਂ ਤੇ ਪੀਰਾਂ ਦੀ ਵਰੋਸਾਈ ਇਸ ਧਰਤੀ ਨੇ ਕਈ ਬਹਾਦਰ ਪੁੱਤਰ ਪੈਦਾ ਕੀਤੇ ਹਨ, ਜਿਨ੍ਹਾਂ ਨੇ ਆਪਣੀ ਸਖ਼ਤ ਮਿਹਨਤ ਅਤੇ ਲਗਨ ਨਾਲ ਹਰ ਖੇਤਰ ਵਿੱਚ ਵੱਖਰਾ ਮੁਕਾਮ ਕਾਇਮ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਅੰਨਦਾਤਾ ਹੋਣ ਦੇ ਨਾਲ-ਨਾਲ ਪੰਜਾਬ ਨੂੰ ਕਈ ਨਾਮੀ ਉੱਦਮੀ ਅਤੇ ਉਦਯੋਗਪਤੀ ਪੈਦਾ ਕਰਨ ਦਾ ਵੀ ਮਾਣ ਹਾਸਲ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਆਪਣੇ ਉੱਦਮੀ ਹੁਨਰ ਅਤੇ ਸੂਝ-ਬੂਝ ਲਈ ਵਿਸ਼ਵ ਭਰ ਵਿੱਚ ਜਾਣੇ ਜਾਂਦੇ ਮਿਹਨਤੀ ਪੰਜਾਬੀਆਂ ਨੇ ਨਾ ਸਿਰਫ਼ ਆਪਣੇ ਸੂਬੇ ਤੇ ਦੇਸ਼, ਸਗੋਂ ਵਿਸ਼ਵ ਪੱਧਰ 'ਤੇ ਸਮਾਜਿਕ ਆਰਥਿਕ ਵਿਕਾਸ ਵਿੱਚ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇੱਥੇ ਆਏ ਮੁਅੱਜਜ ਮਹਿਮਾਨਾਂ ਨੂੰ ਵਿਸ਼ਵ ਭਰ ਦੇ ਪੰਜਾਬੀਆਂ ਦੇ ਅਥਾਹ ਯੋਗਦਾਨ ਨੂੰ ਦਰਸਾਉਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਡੈਲੀਗੇਟਾਂ ਦੇ ਆਰਾਮਦਾਇਕ ਠਹਿਰਾਅ ਲਈ ਕੋਈ ਕਸਰ ਬਾਕੀ ਨਹੀਂ ਛੱਡੀ। ਉਨ੍ਹਾਂ ਆਸ ਪ੍ਰਗਟਾਈ ਕਿ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਦੇ ਲੋੜੀਂਦੇ ਨਤੀਜੇ ਸਾਹਮਣੇ ਆਏ ਹਨ ਅਤੇ ਡੈਲੀਗੇਟਾਂ ਨੇ ਸੂਬੇ ਦੀ ਨਿੱਘੀ ਮਹਿਮਾਨਨਿਵਾਜ਼ੀ ਦਾ ਆਨੰਦ ਮਾਣਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਡੈਲੀਗੇਟ ਆਪਣੇ ਨਾਲ ਪੰਜਾਬ ਫੇਰੀ ਦੀਆਂ ਤਾਜ਼ੀਆਂ ਯਾਦਾਂ ਨਾਲ ਲੈ ਕੇ ਜਾਣਗੇ, ਜੋ ਜੀਵਨ ਭਰ ਉਨ੍ਹਾਂ ਦੇ ਸਫ਼ਰ ਦਾ ਹਿੱਸਾ ਰਹਿਣਗੀਆਂ।

News 18 March,2023
ਜੋ ਕਿਹਾ ਉਹ ਕਰਕੇ ਦਿਖਾਇਆ : ਇੱਕ ਸਾਲ ਵਿੱਚ ਸ਼ਾਹੀ ਸ਼ਹਿਰ ਲਈ 100 ਕਰੋੜ ਦੀ ਗਰਾਂਟ ਮੰਜੂਰ : ਕੋਹਲੀ

ਸਾਡੀ ਵੱਡੀ ਉਪਲਬਧੀ, 1 ਸਾਲ ਚ ਪਟਿਆਲਵੀਆਂ ਨੂੰ ਮਿਲਿਆ ਆਪਣਾ ਵਿਧਾਇਕ - ਜੋ ਕਿਹਾ ਕਰਾਂਗੇ, ਲਾਰੇ ਲੈ ਕੇ ਸਮਾਂ ਨਹੀਂ ਲੰਘਾਵਾਂਗੇ - ਹਾਰਿਆ ਹੋਇਆ ਅਕਾਲੀ ਦਲ ਖੜਕਾ ਰਿਹੈ ਖਾਡੀ ਭਾਂਡੇ ਪਟਿਆਲਾ, 17 ਮਾਰਚ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ 1 ਸਾਲ ਪੂਰਾ ਹੋਣ ਤੇ ਅੱਜ ਇਥੇ ਪਟਿਆਲਾ ਸ਼ਹਿਰ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਗੱਲਬਾਤ ਕਰਦਿਆਂ ਆਖਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਜੋ ਕਿਹਾ ਉਹ ਕਰਕੇ ਦਿਖਾਇਾ ਅਤੇ ਪਟਿਆਲਾ ਸ਼ਹਿਰ ਲਈ ਵੱਖ-ਵੱਖ ਗਰਾਂਟਾਂ ਤੇ ਪ੍ਰੋਜੈਕਟਾਂ ਦੇ ਰੂਪ ਵਿੱਚ 100 ਕਰੋੜ ਦੀ ਗਰਾਂਟ ਮੰਜੂਰ ਹੋਈ ਹੈ, ਜਿਸਨੇ ਸ਼ਹਿਰ ਦੇ ਵਿਕਾਸ ਨੂੰ ਨਵਾਂ ਹੁਲਾਰਾ; ਦਿੱਤਾ, ਜਦੋਂ ਕਿ ਲੰਘੀ ਕਾਂਗਰਸ ਸਰਕਾਰ ਨੇ 1000 ਕਰੋੜ ਦਾ ਝੂਠਾ ਲਾਰਾ ਲਗਾਇਆ ਤੇ ਇੱਕ ਵੀ ਪ੍ਰੋਜੈਕਟ ਪੂਰਾ ਨਾ ਕੀਤਾ, ਸਗੋਂ ਕਰੋੜਾਂ ਰੁਪਏ ਆਪਣੇ ਅੰਦਰ ਹਜਮ ਕਰ ਗਈ। ਅਜੀਤਪਾਲ ਕੋਹਲੀ ਨੇ ਆਖਿਆ ਕਿ ਇੱਕ ਸਾਲ ਵਿੱਚ ਪਟਿਆਲਵੀਆਂ ਨੇ ਇਹ ਪਹਿਲੀ ਵਾਰ ਮਹਿਸੂਸ ਕੀਤਾ ਹੈ ਕਿ ਉਨ੍ਹਾਂ ਨੂੰ ਉਨ੍ਹਾਂ ਦਾ ਆਪਣਾ ਵਿਧਾਇਕ ਅਜੀਤਪਾਲ ਕੋਹਲੀ ਇੱਕ ਸੇਵਕ ਦੇ ਰੂਪ ਵਿੱਚ ਮਿਲਿਆ ਹੈ, ਜਿੱਥੇ ਪੰਜ ਸਾਲ ਕਾਂਗਰਸ ਦੇ ਰਾਜ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਪੰਜ ਵਾਰ ਦਰਸ਼ਨ ਨਾ ਹੋਏ, ਉੱਥੇ ਲੰਘੇ 365 ਦਿਨਾਂ ਵਿੱਚ ਉਹ 365 ਦਿਨ ਹੀ ਲੋਕਾਂ ਦੀ ਕਚਿਹਰੀਆਂ ਵਿੱਚ, ਸ਼ਹਿਰ ਦੇ ਗਲੀ-ਮੁਹੱਲਿਆਂ ਵਿੱਚ ਆਮ ਤੇ ਗਰੀਬ ਲੋਕਾਂ ਦੀ ਸੇਵਾ ਵਿੱਚ ਹਾਜਰ ਰਹੇ। ਉਨ੍ਹਾਂ ਆਖਿਆ ਕਿ ਮੈਂ ਪਟਿਆਲਵੀਆਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਮੈਂ ਤੁਹਾਡਾ ਵਿਧਾਇਕ ਨਹੀਂ। ਆਉਣ ਵਾਲੇ ਸਮੇਂ ਵਿੱਚ ਤੁਹਾਰਾ ਸੇਵਕ ਬਣਕੇ ਰਹਾਂਗਾ। ਡੱਬੀ ਪਿਛਲੀ ਕਾਂਗਰਸ ਸਰਕਾਰ ਨੇ 1 ਹਜਾਰ ਕਰੋੜ ਦਾ ਝੂਠਾ ਲਾਰਾ ਲਾਇਆ ਅਜੀਤਪਾਲ ਕੋਹਲੀ ਨੇ ਸਮੁੱਚੇ ਪਟਿਆਲਾ ਵਾਸੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਪਹਿਲੀ ਵਾਰ ਅਜਿਹੀ ਸਰਕਾਰ ਬਣੀ ਨੂੰ 1 ਸਾਲ ਦਾ ਸਮਾਂ ਹੋ ਗਿਆ, ਜਿਸ ਨੇ 1 ਸਾਲ ਚ ਅਜਿਹੇ ਲਾਮਿਸਾਲ ਕੰਮ ਕੀਤੇ ਜੋ ਅੱਜ ਤੱਕ ਨਹੀਂ ਹੋਏ ਸਨ। ਉਨ੍ਹਾਂ ਪਟਿਆਲਾ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕੇ ਪਿਛਲੀ ਕਾਂਗਰਸ ਸਰਕਾਰ ਦੇ ਪਟਿਆਲਾ ਵਾਸੀਆਂ ਨੂੰ 1 ਹਜਾਰ ਕਰੋੜ ਰੁਪਏ ਦੇ ਵਿਕਾਸ ਕਰਨ ਦੇ ਦਾਅਵੇ ਖੋਖਲੇ ਰਹੇ ਅਤੇ ਪਟਿਆਲਾ ਵਾਸੀਆਂ ਨੂੰ ਬਿਨਾਂ ਲਾਰਿਆਂ ਤੋਂ ਕੁਝ ਨਹੀਂ ਮਿਲਿਆ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ 200 ਕਰੋੜ ਨਦੀ ਦਾ ਪ੍ਰੋਜੈਕਟ, ਹੇਰਿਟੇਜ ਸਟਰੀਟ ਪ੍ਰੋਜੈਕਟ, ਰਾਜਿੰਦਰਾ ਝੀਲ ਪ੍ਰੋਜੈਕਟ, ਕੈਨਾਲ ਵੇਸਡ ਵਾਟਰ ਸਪਲਾਈ ਪ੍ਰੋਜੈਕਟ, ਡੇਅਰੀ ਪ੍ਰੋਜੈਕਟ, ਨਵਾਂ ਬੱਸ ਅੱਡਾ ਸਮੇਤ ਹੋਰ ਸਭ ਕੰਮ ਅਧੂਰੇ ਛੱਡ ਕੇ ਕਾਂਗਰਸ ਸਰਕਾਰ ਚਲੀ ਗਈ।ਇਹ ਸਾਰੇ ਕਾਰਜ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਿਰ ਤੇ ਛੱਡ ਦਿੱਤੇ ਗਏ, ਜਿਨ੍ਹਾਂ ਨੂੰ ਹੁਣ ਪੂਰਾ ਕੀਤਾ ਜਾ ਰਿਹਾ ਹੈਂ। ਵਿਧਾਇਕ ਨੇ ਦੱਸਿਆ ਕਿ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਨ੍ਹਾਂ ਸਾਰੇ ਪ੍ਰੋਜੈਕਟ ਨੂੰ ਪੂਰਾ ਕਰਨ ਲਈ ਪੂਰੀ ਵਾਹ ਲਾਈ ਹੋਈ ਹੈ, ਜਿਨ੍ਹਾਂ ਚੋ ਵਧੇਰੇ ਮੁਕੰਮਲ ਹੋਣ ਕਿਨਾਰੇ ਹਨ। ਉਨ੍ਹਾਂ ਦੱਸਿਆ ਕਿ ਜਲਦੀ ਹੀ ਲੱਕੜ ਮੰਡੀ ਚੁੰਗੀ ਕੋਲ ਅੰਡਰ ਪਾਸ ਦੀ ਸੁਵਿਧਾ ਮਿਲੇਗੀ। ਡੱਬੀ ਪਟਿਆਲਾ 'ਚ ਖੋਲੇ 14 ਮੁਹੱਲਾ ਕਲੀਨਿਕ : 42 ਤਰ੍ਹਾਂ ਦੇ ਹੋ ਰਹੇ ਹਨ ਟੈਸਟ ਵਿਧਾਇਕ ਅਜੀਤਪਾਲ ਕੋਹਲੀ ਨੇ ਦੱਸਿਆ ਕੇ ਸ਼ਹਿਰ ਦੇ ਲੋਕਾਂ ਨੂੰ ਘਰ ਦੇ ਨਜ਼ਦੀਕ ਮੁਫ਼ਤ ਤੇ ਵਧੀਆ ਇਲਾਜ ਮੁਹਈਆ ਕਰਾਉਣ ਦੇ ਉਪਰਾਲੇ ਨਾਲ ਪਟਿਆਲਾ ਸ਼ਹਿਰ ਚ 14 ਮੁਹੱਲਾ ਕਲੀਨਿਕ ਖੋਲ੍ਹੇ ਹਨ, ਇਨਾ ਚ 42 ਤਰਾਂ ਦੇ ਟੈਸਟ ਮੁਫ਼ਤ ਹੋ ਰਹੇ ਹਨ, ਜਿਨ੍ਹਾਂ ਚੋ ਜਿਆਦਾਤਰ ਚੱਲ ਪਏ ਬਾਕੀ ਦਾ ਕੰਮ ਚੱਲ ਰਿਹਾ, 600 ਯੂਨਿਟ ਮੁਫਤ ਮਿਲ ਰਹੇ ਹਨ, ਜਿਲ੍ਹੇ ਚ 7 ਹਜਾਰ ਤੋਂ ਵੱਧ ਨਿੱਜੀ ਸੈਕਟਰ ਅਤੇ 1800 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ। ਇਸੇ ਤਰਾਂ 2.33 ਕਰੋੜ ਧਾਮੋ ਮਾਜਰਾ, 1.5 ਕਰੋੜ ਰਾਜਿੰਦਰਾ ਝੀਲ, 8 ਕਰੋੜ ਸਟੇਟ ਸੈਂਟਰ ਲਾਇਬ੍ਰੇਰੀ ਲਈ, 20 ਕਰੋੜ ਸੜਕਾਂ ਦੇ ਨਿਰਮਾਣ, 40 ਕਰੋੜ ਨਵੇਂ ਬੱਸ ਅੱਡੇ ਦੇ ਫਲਾਇਓਵਰ ਲਈ, 30 ਕਰੋੜ ਮਾਡਲ ਟਾਊਨ ਡਰੇਨ ਲਈ, 2.63 ਲੱਖ ਫੁਟਕਲ ਖਰਚੇ ਨਗਰ ਨਿਗਮ ਲਈ,1 ਕਰੋੜ ਗੋਪਾਲ ਕਲੋਨੀ ਵਾਸੀਆਂ ਲਈ ਸੜਕਾਂ ਬਣਾਉਣ ਵਾਸਤੇ ਮਨਜੂਰ ਕੀਤੇ ਗਏ।ਪਟਿਆਲਾ ਸ਼ਹਿਰ ਦੇ ਇਹ ਸਾਰੇ ਕੱਮ ਕਰਨ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ 1 ਸਾਲ ਦੇ ਕਾਰਜਕਾਲ ਚ ਹੀ 100 ਕਰੋੜ ਰੁਪਏ ਮਨਜੂਰ ਕਰ ਦਿੱਤੇ ਹਨ। ਡੱਬੀ ਅਵਲ ਦਰਜੇ ਦੀ ਸਿੱਖਿਆ ਤੇ ਸਿਹਤ ਪ੍ਰਬੰਧ ਦੇਣ ਦੀਆਂ ਹੋਈਆਂ ਕੋਸ਼ਿਸ਼ਾਂ ਇਸ ਤੋਂ ਇਲਾਵਾ ਬੱਚਿਆਂ ਨੂੰ ਅਵੱਲ ਦਰਜੇ ਦੀ ਵਿੱਦਿਆ ਦੇਣ ਲਈ ਸ਼ੁਰੂ ਕੀਤੇ ਪਰਿਆਸ ਸਦਕੇ ਪਟਿਆਲਾ ਸ਼ਹਿਰ ਦਾ ਸਰਕਾਰੀ ਸੀਨੀਅਰ ਸੈਕੰਡਰੀ ਫੀਲਖਾਨਾ ਸਕੂਲ ਐਮੀਨੇਸ ਵਜੋਂ ਚੁਣਿਆ ਗਿਆ।ਇਸ ਤੋਂ ਇਲਾਵਾ ਇਸ ਵਾਰ ਪਹਿਲੀ ਵਾਰ ਹੋਇਆ ਕੇ ਹੈਰੀਟੇਜ ਮੇਲਾ ਪਹਿਲਾਂ ਨਾਲੋਂ ਕਈ ਗੁਣਾ ਵੱਧ ਲੋਕਾਂ ਦੀ ਆਮਦ ਨੂੰ ਦਰਸਾ ਕੇ ਸਮਾਪਤ ਹੋਇਆ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਸਭ ਤੋਂ ਵੱਡੀ ਗੱਲ ਆਮ ਆਦਮੀ ਪਾਰਟੀ ਨੇ ਪਟਿਆਲਵੀਆ ਨੂੰ ਆਪਣਾ ਵਿਧਾਇਕ ਦਿੱਤਾ ਜੋ ਪਹਿਲਾਂ ਕਦੇ ਨਹੀਂ ਮਿਲਿਆ। ਇਸ ਤੋਂ ਪਹਿਲਾਂ ਲੋਕਾਂ ਨੇ ਕਦੇ ਵਿਧਾਇਕ ਦੇ ਦਰਸ਼ਨ ਨਹੀਂ ਕੀਤੇ ਅਤੇ ਨਾ ਹੀ ਮਿਲੇ। ਹੁਣ ਪਟਿਆਲਾ ਵਾਸੀ ਹਰ ਸਮੇਂ ਆਪਣੇ ਵਿਧਾਇਕ ਨਾਲ ਆਪਣਾ ਦੁੱਖ ਦਰਦ ਸਾਂਝਾਂ ਕਰ ਸਕਦੇ ਹਨ।ਇਸ ਮੌਕੇ ਮਹਿਲਾ ਵਿੰਗ ਪ੍ਰਧਾਨ ਵੀਰਪਾਲ ਕੌਰ ਚਹਿਲ, ਸੀਨੀਅਰ ਆਗੂ ਸੰਦੀਪ ਬੰਧੂ, ਨੌਜਵਾਨ ਆਗੂ ਸਿਮਰਨਪ੍ਰੀਤ ਸਿੰਘ, ਜਗਤਾਰ ਸਿੰਘ ਤਾਰੀ, ਰਾਜੂ ਸਾਹਨੀ ਮੌਜੂਦ ਸਨ।

News 17 March,2023
ਸਰਕਾਰੀ ਮਹਿੰਦਰਾ ਕਾਲਜ ਦਾ 146ਵਾਂ ਸਾਲਾਨਾ ਖੇਡ ਸਮਾਰੋਹ ਕਰਵਾਇਆ

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਖੇਡ ਸੱਭਿਆਚਾਰ ਵਿਕਸਤ ਕੀਤਾ-ਅਜੀਤ ਪਾਲ ਸਿੰਘ ਕੋਹਲੀ -ਨੌਜਵਾਨ ਖੇਡਾਂ ਨਾਲ ਜੁੜਕੇ ਆਪਣਾ ਭਵਿੱਖ ਸੰਵਾਰਨ-ਐਡਵੋਕੇਟ ਰਾਹੁਲ ਸੈਣੀ ਪਟਿਆਲਾ, 17 ਮਾਰਚ: ਸਰਕਾਰੀ ਮਹਿੰਦਰਾ ਕਾਲਜ ਦਾ 146ਵਾਂ ਸਾਲਾਨਾ ਖੇਡ ਸਮਾਰੋਹ ਕਰਵਾਇਆ ਗਿਆ, ਇਸ ਵਿੱਚ 350 ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਐਡਵੋਕੇਟ ਰਾਹੁਲ ਕਮਲ ਸਿੰਘ ਸੈਣੀ ਨੇ ਸ਼ਿਰਕਤ ਕਰਕੇ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕੀਤੀ। ਵਿਧਾਇਕ ਕੋਹਲੀ ਤੇ ਐਡਵੋਕੇਟ ਰਾਹੁਲ ਸੈਣੀ ਨੇ ਖਿਡਾਰੀਆਂ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਅਹਿਮ ਉਪਰਾਲੇ ਕੀਤੇ ਹਨ ਤੇ ਖੇਡਾਂ ਲਈ ਵਿਸ਼ੇਸ਼ ਬਜਟ ਰੱਖਿਆ ਹੈ। ਵਿਧਾਇਕ ਕੋਹਲੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸੂਬੇ ਅੰਦਰ ਖੇਡਾਂ ਵਤਨ ਪੰਜਾਬ ਦੀਆਂ ਕਰਵਾਕੇ ਖੇਡ ਸੱਭਿਆਚਾਰ ਵਿਕਸਤ ਕੀਤਾ ਹੈ। ਅੰਤਰਰਾਸ਼ਟਰੀ ਗ੍ਰੀਨ ਗਲੋਬ ਅਵਾਰਡ ਜੇਤੂ ਐਡਵੋਕੇਟ ਰਾਹੁਲ ਸੈਣੀ ਨੇ ਖੇਡ ਸਮਾਰੋਹ ਦਾ ਉਦਘਾਟਨ ਕਰਨ ਮੌਕੇ ਕਾਲਜ ਦਾ ਝੰਡਾ ਲਹਿਰਾਇਆ ਅਤੇ ਆਪਣੇ ਪਿਤਾ ਅਤੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਸੁਨੇਹਾ ਖਿਡਾਰੀਆਂ ਨਾਲ ਸਾਂਝਾ ਕਰਦਿਆਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਕੇ ਖੇਡਾਂ ਨਾਲ ਜੁੜਕੇ ਆਪਣਾ ਭਵਿੱਖ ਸੰਵਾਰਨ ਦਾ ਸੱਦਾ ਦਿੱਤਾ। ਮੁੱਖ ਮਹਿਮਾਨ ਦਾ ਸਵਾਗਤ ਕਾਲਜ ਦੇ ਐੱਨ ਸੀ ਸੀ ਵਿੰਗ ਦੇ ਕਮਾਂਡਰ ਵਰੁਨ ਕੁਮਾਰ ਵੱਲੋਂ ਗਾਰਡ ਆਫ ਆਨਰ ਨਾਲ ਕੀਤਾ ਗਿਆ। ਅੰਮ੍ਰਿਤ ਪਾਲ ਨੇ ਮਾਰਚ ਪਾਸਟ ਦੀ ਅਗਵਾਈਕੀਤੀ ਤੇ ਸੁਸ਼ਮਿਤ ਸ਼ਰਮਾ ਨੇ ਪ੍ਰਤੀਯੋਗੀਆਂ ਨੂੰ ਖੇਡਾਂ ਦੇ ਅਨੁਸ਼ਾਸਨ ਲਈ ਪ੍ਰਤੀਬੱਧਤਾ ਦੀ ਸਹੁੰ ਚੁਕਾਈ। ਇਸ ਦੌਰਾਨ 800 ਮੀਟਰ ਲੜਕਿਆਂ ਦੀ ਰੇਸ ਦੇ ਨਾਲ ਖੇਡ ਸਮਾਰੋਹ ਦੀ ਸ਼ੁਰੂਆਤ ਹੋਈ ਜਿਸ ਵਿਚ ਪ੍ਰਤਿਯੋਗੀ ਵਿਦਿਆਰਥੀਆਂ ਦਾ ਉਤਸ਼ਾਹ ਵੇਖ ਕਾਲਜ ਦੇ ਸਮੂਹ ਵਿਦਿਆਰਥੀ ਅਤੇ ਪ੍ਰੋਫੈਸਰਾਂ ਨੇ ਖਿਡਾਰੀਆਂ ਨੂੰ ਖ਼ੂਬ ਹੱਲਾ-ਸ਼ੇਰੀ ਦਿੱਤੀ। ਖੇਡ ਸਮਾਰੋਹ ਦੌਰਾਨ ਰਿਲੇਅ ਰੇਸ, ਲੰਬੀ ਛਾਲ, ਉੱਚੀ ਛਾਲ, 100 ਮੀਟਰ, 200 ਮੀਟਰ, 400 ਮੀਟਰ ਅਤੇ 800 ਮੀਟਰ ਦੌੜ, ਗੋਲਾ ਸੁੱਟਣਾ, ਨੇਜਾ ਸੁੱਟਣਾ, ਡਿਸਕਸ ਸੁੱਟਣਾ ਅਤੇ ਹੋਰ ਕਈ ਮੁਕਾਬਲੇ ਕਰਵਾਏ ਗਏ। ਸ਼ਾਮ ਦੇ ਸੈਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਕਾਲਜ ਦੀ ਅਜਿਹੇ ਪ੍ਰਭਾਵਸ਼ਾਲੀ ਸਮਾਗਮ ਦੀ ਮੇਜ਼ਬਾਨੀ ਲਈ ਸ਼ਲਾਘਾ ਕੀਤੀ। ਉਨ੍ਹਾਂ ਨੇ ਖੇਡ ਸਮਾਰੋਹ ਵਿੱਚ ਭਾਗ ਲੈਣ ਵਾਲੇ ਸਾਰੇ ਖਿਡਾਰੀਆਂ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਜਿੱਤ ਅਤੇ ਹਾਰ ਖੇਡ ਦਾ ਹਿੱਸਾ ਹੈ, ਪਰ ਸਭ ਤੋਂ ਮਹੱਤਵਪੂਰਨ ਟੀਮ ਭਾਵਨਾ ਅਤੇ ਅਨੁਸ਼ਾਸਨ ਹੈ। ਪ੍ਰੋ.ਅਮਰਜੀਤ ਸਿੰਘ, ਕਾਲਜ ਦੇ ਪ੍ਰਿੰਸੀਪਲ, ਨੇ ਮੁੱਖ ਮਹਿਮਾਨਾਂ ਦਾ ਸਮਾਰੋਹ ਵਿੱਚ ਆਉਣ ਲਈ ਅਤੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਪ੍ਰੇਰਿਤ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਅਤੇ ਵਿੱਦਿਆ ਦੋਵੇਂ ਹੀ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸ੍ਰੀ ਸਾਹਿਲ ਚੋਪੜਾ- ਸਾਬਕਾ ਵਿਦਿਆਰਥੀ, ਓਲੰਪਿਕ ਸਵਿਮਰ ਅਤੇ ਆਬਕਾਰੀ ਇੰਸਪੈਕਟਰ, ਡੀਐਸਪੀ ਚੰਦ ਸਿੰਘ ਔਰਤ ਅਤੇ ਬਾਲ ਵਿਰੁੱਧ ਅਪਰਾਧ ਸ਼ਾਖਾ, ਕਮਲ ਮੁਨੱਕ ਇਕ ਮਸ਼ਹੂਰ ਜਿਮਨਾਸਟ, ਗੁਰਸਿਮਰਨ ਸਿੰਘ ਐਸ ਐਚ ਓ ਡੀਵਜ਼ਨ ਦੋ, ਹੇਮਇੰਦਰ ਸਿੰਘ ਰਿੰਕੂ , ਸੁਖਪ੍ਰੀਤ ਸਿੰਘ ਜ਼ਿਲਾ ਕੋਚ, ਸਾਬਕਾ ਪ੍ਰਿੰਸਿਪਲ ਡਾ ਸਿਮਰਤ ਕੌਰ, ਪਰਮਿੰਦਰ ਸਿੰਘ ਸਰਕਾਰੀ ਸਟੇਟ ਕਾਲਜ ਪਟਿਆਲਾ ਦੇ ਪ੍ਰਿੰਸੀਪਲ, ਡਾ ਸਵਰਾਜ ਰਾਜ, ਪ੍ਰੋਫੈਸਰ ਅੰਮ੍ਰਿਤ ਪਾਲ ਸਰਕਾਰੀ ਕਾਲਜ ਨਿਆਲ ਪਾਤੜਾਂ, ਡਾ ਕਮਲਾ ਸ਼ਰਮਾ, ਪ੍ਰੋਫੈਸਰ ਇੰਦਰਜੀਤ ਸਿੰਘ ਚੀਮਾ, ਸ੍ਰੀ ਜਗਜੀਤ ਸਿੰਘ ਕੌਲੀ ਸੀਨੀਅਰ ਅਥਲੈਟਿਕ ਕੋਚ, ਡਾ ਜਗਦੀਸ਼ ਗੁਸਾਈ ਵੀ ਇਸ ਮੌਕੇ ਸ਼ਾਮਲ ਸਨ। ਮੰਚ ਸੰਚਾਲਨ ਪ੍ਰੋ: ਰਚਨਾ ਭਾਰਦਵਾਜ, ਪ੍ਰੋ : ਮੁਹੰਮਦ ਸੋਹੇਲ, ਪ੍ਰੋ: ਗੁਰਸੇਵ ਅਤੇ ਪ੍ਰੋ: ਮਨਮੋਹਨ ਸੰਮੀ ਨੇ ਕੀਤਾ | ਅਥਲੈਟਿਕ ਮੀਟ ਸ਼ਾਨਦਾਰ ਮੁਕਾਬਲੇ, ਉਤਸ਼ਾਹ, ਮੌਜ-ਮਸਤੀ, ਰੌਣਕ ਅਤੇ ਧੂਮਧਾਮ ਦੇ ਨਾਲ ਸਮਾਪਤ ਹੋਈ। 100 ਮੀਟਰ ਦੌੜ ਲੜਕੇ ਅਤੇ ਲੜਕੀਆਂ , 100×4 ਮੀਟਰ ਰੀਲੇਅ ਲੜਕਿਆਂ ਦੀ ਸ਼ਾਨਦਾਰ ਦੌੜ ਨਾਲ ਸਲਾਨਾ ਖੇਡ ਸਮਾਰੋਹ ਮੁਕੰਮਲ ਹੋਇਆ। ਨਵਜੋਤ ਕੌਰ ਅਤੇ ਵਿਕਰਮਜੀਤ ਸਿੰਘ ਨੂੰ ਲੜਕੀਆਂ ਅਤੇ ਲੜਕਿਆਂ ਵਿੱਚੋਂ ਸਰਵੋਤਮ ਅਥਲੀਟ ਚੁਣਿਆ ਗਿਆ।

News 17 March,2023
ਗੁਰੂ ਸਾਹਿਬਾਨ ਦੀ ਸਿੱਖਿਆ ਉੱਤੇ ਚਲਦੇ ਹੋਏ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਲਈ ਸੂਬਾ ਸਰਕਾਰ ਯਤਨਸ਼ੀਲ: ਲਾਲ ਚੰਦ ਕਟਾਰੂਚੱਕ

ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਵੱਲੋਂ ਵਾਤਾਵਰਣ ਸੰਭਾਲ ਮੁਹਿੰਮ 'ਚ ਆਮ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਉੱਤੇ ਜੋਰ ਚੰਡੀਗੜ੍ਹ, 17 ਮਾਰਚ: ਸਾਡੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ਉੱਤੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਹਰਿਆ-ਭਰਿਆ ਬਣਾਉਣ ਲਈ ਅਤੇ ਵਾਤਾਵਰਣ ਸੰਭਾਲ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ। ਇਸੇ ਤਹਿਤ ਮੌਜੂਦਾ ਵਰ੍ਹੇ 2023-2024 ਦੇ ਬਜਟ ਵਿੱਚ ਸੂਬੇ ਭਰ ਵਿੱਚ ਇੱਕ ਕਰੋੜ ਬੂਟੇ ਲਾਉਣ ਦਾ ਟੀਚਾ ਮਿੱਥਿਆ ਗਿਆ ਹੈ ਤਾਂ ਜੋ ਸੂਬੇ ਦਾ ਵੱਧ ਤੋਂ ਵੱਧ ਰਕਬਾ ਜੰਗਲਾਤ ਹੇਠ ਲਿਆਂਦਾ ਜਾ ਸਕੇ। ਸੂਬੇ ਵਿਚਲੀ ਫਗਵਾੜਾ-ਚੰਡੀਗੜ੍ਹ ਸੜਕ, ਬਠਿੰਡਾ-ਅੰਮ੍ਰਿਤਸਰ ਸੜਕ ਅਤੇ ਸਰਹਿੰਦ ਵੱਲ ਜਾਂਦੇ ਰਸਤੇ ਉੱਤੇ ਵੀ ਫਲਦਾਰ ਬੂਟੇ ਲਗਾਉਣਾ, ਬੂਟਿਆਂ ਦੀ ਕਿਸਮ ਸਬੰਧੀ ਸਾਈਨ ਬੋਰਡ ਲਾਉਣਾ ਅਤੇ ਇਨ੍ਹਾਂ ਮਾਰਗਾਂ ਦਾ ਚੰਗੀ ਤਰ੍ਹਾਂ ਸੁੰਦਰੀਕਰਨ ਕਰਨਾ ਅਜੋਕੇ ਸਮੇਂ ਦੀ ਮੁੱਖ ਲੋੜ ਹੈ ਜਿਸ ਨਾਲ ਇਨ੍ਹਾਂ ਦੀ ਦਿੱਖ ਮਨਮੋਹਕ ਬਣ ਸਕੇਗੀ। ਮੁਹਾਲੀ ਦੇ ਸੈਕਟਰ 68 ਸਥਿਤ ਵਣ ਕੰਪਲੈਕਸ ਵਿਖੇ ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਸਬੰਧੀ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ, ਇਸ ਗੱਲ ਉੱਤੇ ਜੋਰ ਦਿੱਤਾ ਕਿ ਸੂਬੇ ਭਰ ਵਿੱਚ ਸਥਿਤ ਨਰਸਰੀਆਂ ਵਿਖੇ ਪਖਾਨਿਆਂ ਦੀ ਸੁਵਿਧਾ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਹੁਣ ਤੱਕ ਸੂਬੇ ਵਿੱਚ ਲਗਾਏ ਗਏ 54 ਲੱਖ ਬੂਟਿਆਂ ਦੀ ਚੰਗੀ ਤਰ੍ਹਾਂ ਸਾਂਭ-ਸੰਭਾਲ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ ਅਤੇ ਵਾਤਾਵਰਣ ਦੇ ਬਚਾਅ ਲਈ ਕੀਤੇ ਜਾ ਰਹੇ ਯਤਨਾਂ ਨੂੰ ਇੱਕ ਮੁਹਿੰਮ ਦਾ ਰੂਪ ਦਿੰਦੇ ਹੋਏ ਇਸ ਵਿੱਚ ਆਮ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ। ਇਸ ਮੌਕੇ ਮੰਤਰੀ ਨੇ ਵਿਭਾਗ ਵੱਲੋਂ ਚਲਾਈ ਜਾ ਰਹੀਆਂ ਵੱਖ-ਵੱਖ ਸਕੀਮਾਂ, ਪਨਕੈਂਪਾ, ਗਰੀਨ ਪੰਜਾਬ ਮਿਸ਼ਨ, ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਦੀ ਸਮੀਖਿਆ ਕਰਦੇ ਹੋਏ ਇਨ੍ਹਾਂ ਨੂੰ ਹੋਰ ਪ੍ਰਭਾਵੀ ਢੰਗ ਨਾਲ ਲਾਗੂਕਰਨ ਉੱਤੇ ਜੋਰ ਦਿੱਤਾ। ਵਿਭਾਗ ਦੇ ਨਾਲ ਸਬੰਧਤ ਤਰੱਕੀ, ਮੁਅੱਤਲੀ ਅਤੇ ਅਦਾਲਤੀ ਮਾਮਲਿਆਂ ਦੀ ਡੂੰਘਾਈ ਨਾਲ ਸਮੀਖਿਆ ਕਰਦੇ ਹੋਏ ਸ੍ਰੀ ਕਟਾਰੂਚੱਕ ਨੇ ਹਰੇਕ ਮਾਮਲੇ ਵਿੱਚ ਕੀਤੀ ਗਈ ਕਾਰਵਾਈ ਦਾ ਰਿਕਾਰਡ ਰੱਖਣ ਦੇ ਨਿਰਦੇਸ਼ ਦਿੱਤੇ ਅਤੇ ਇਹ ਵੀ ਕਿਹਾ ਕਿ ਇਸ ਮੀਟਿੰਗ ਵਿੱਚ ਵਿਚਾਰੇ ਗਏ ਮੁੱਦਿਆਂ ਦਾ ਅਗਲੀ ਮੀਟਿੰਗ ਤੋਂ ਪਹਿਲਾਂ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਵਿਭਾਗ ਦੇ ਮੁਲਾਜਮਾਂ ਨੂੰ ਵਰਦੀਆਂ ਮੁਹੱਈਆ ਕੀਤੇ ਜਾਣ ਅਤੇ ਛੱਤਬੀੜ ਚਿੜੀਆਘਰ ਵਿਖੇ ਬੱਚਿਆਂ ਲਈ ਟੁਆਏ ਟਰੇਨ ਸ਼ੁਰੂ ਕਰਨ ਬਾਰੇ ਵੀ ਜਲਦ ਹੀ ਠੋਸ ਕਾਰਵਾਈ ਕੀਤੀ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਭਾਗ ਦੇ ਵਿੱਤ ਕਮਿਸ਼ਨਰ ਵਿਕਾਸ ਗਰਗ, ਪ੍ਰਮੁੱਖ ਮੁੱਖ ਵਣਪਾਲ ਆਰ.ਕੇ. ਮਿਸ਼ਰਾ ਅਤੇ ਵਧੀਕ ਪ੍ਰਮੁੱਖ ਮੁੱਖ ਵਣਪਾਲ (ਪ੍ਰਸ਼ਾਸਨ) ਧਰਮਿੰਦਰ ਸ਼ਰਮਾ ਵੀ ਮੌਜੂਦ ਸਨ।

News 17 March,2023
ਸਕੂਲ ਸਿੱਖਿਆ ਵਿਚ ਵੱਡੇ ਸੁਧਾਰਾਂ ਦਾ ਗਵਾਹ ਬਣਿਆ ਭਗਵੰਤ ਮਾਨ ਸਰਕਾਰ ਦਾ ਪਹਿਲਾ ਸਾਲ

ਹੁਣ ਤੱਕ ਪ੍ਰਾਇਮਰੀ ਸਕੂਲਾਂ ਵਾਸਤੇ 6635 ਈ.ਟੀ.ਟੀ ਅਧਿਆਪਕਾਂ ਅਤੇ 90 ਹੈਡ ਟੀਚਰ/ਸੈਂਟਰ ਹੈਡ ਟੀਚਰ ਦੀ ਭਰਤੀ ਪ੍ਰਕਿਰਿਆ ਲਗਭਗ ਮੁਕੰਮਲ ਚੰਡੀਗੜ੍ਹ,17 ਮਾਰਚ: ਮੁੱਖ ਮੰਤਰੀ ਭਗਵੰਤ ਮਾਨ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਪਹਿਲਾ ਵਰ੍ਹਾ ਸਕੂਲ ਸਿੱਖਿਆ ਵਿਚ ਵੱਡੇ ਸੁਧਾਰਾਂ ਦਾ ਗਵਾਹ ਬਣਿਆ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਇਕ ਸਾਲ ਮੁਕੰਮਲ ਹੋਣ ਤੇ ਸਕੂਲ ਸਿੱਖਿਆ ਵਿਭਾਗ ਵਲੋਂ ਕੀਤੇ ਗਏ ਕੰਮਾਂ ਦਾ ਵੇਰਵਾ ਦਿੰਦਿਆਂ ਕੀਤਾ। ਸ. ਬੈਂਸ ਨੇ ਦੱਸਿਆ ਕਿ ਸਾਡੀ ਸਰਕਾਰ ਨੇ ਸਰਕਾਰੀ ਸਕੂਲ ਸਿੱਖਿਆ ਵਿਚ ਸਭ ਤੋਂ ਵੱਡਾ ਕ੍ਰਾਂਤੀਕਾਰੀ ਕਦਮ ਚੁੱਕਦਿਆਂ ਪੰਜਾਬ ਦੇ ਵਿਦਿਆਰਥੀਆਂ ਨੂੰ ਉੱਚ ਮਿਆਰਾਂ ਵਾਲੀ ਵਿਸ਼ਵ ਪੱਧਰੀ ਸਿੱਖਿਆ ਮੁਹੱਈਆ ਕਰਵਾਉਣ ਵਾਸਤੇ 117 ਸਕੂਲ ਆਫ ਐਮੀਨੈਂਸ ਬਣਾਏ ਗਏ ਹਨ । ਇਨ੍ਹਾਂ ਸਕੂਲਾਂ ਵਿਚ ਦਾਖਲਾ ਪ੍ਰਵੇਸ਼ ਪ੍ਰੀਖਿਆ ਰਾਹੀਂ ਹੋਵੇਗਾ। ਉਨ੍ਹਾਂ ਦੱਸਿਆ ਕਿ ਕਿ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਨੂੰ ਖਤਮ ਕਰਨ ਲਈ ਭਗਵੰਤ ਮਾਨ ਸਰਕਾਰ ਨੇ ਅਹੁਦਾ ਸੰਭਾਲਣ ਸਾਰ ਨਵੇਂ ਅਧਿਆਪਕ ਭਰਤੀ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ ਜ਼ੋ ਕਿ ਬਹੁਤ ਤੇਜ਼ੀ ਨਾਲ ਚੱਲ ਰਿਹਾ ਹੈ। ਹੁਣ ਤੱਕ ਪ੍ਰਾਇਮਰੀ ਸਕੂਲਾਂ ਵਾਸਤੇ 6635 ਈ.ਟੀ.ਟੀ ਅਧਿਆਪਕਾਂ ਅਤੇ 90 ਹੈਡ ਟੀਚਰ/ਸੈਂਟਰ ਹੈਡ ਟੀਚਰ ਦੀ ਭਰਤੀ ਪ੍ਰਕਿਰਿਆ ਲਗਭਗ ਮੁਕੰਮਲ ਹੋ ਚੁੱਕੀ ਹੈ। ਇਸੇ ਤਰ੍ਹਾਂ ਮੈਰੀਟੋਰੀਅਸ ਸਕੂਲਾਂ ਦੇ 90 ਲੈਕਚਰਾਰਾਂ ਨੂੰ ਆਰਡਰ ਦਿੱਤੇ ਜਾ ਚੁੱਕੇ ਹਨ। ਮਾਸਟਰ ਕਾਡਰ ਦੇ 4161 ਉਮੀਦਵਾਰਾਂ ਅਤੇ 598 ਬੈਕਲਾਗ ਭਰਤੀ ਦੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਚੁੱਕੇ ਹਨ ਜਿੰਨਾਂ ਨੂੰ ਜਲਦੀ ਸਟੇਸ਼ਨ ਅਲਾਟ ਕੀਤੇ ਜਾ ਰਹੇ ਹਨ। ਇਸੇ ਤਰਾਂ 5994 ਈਟੀਟੀ ਅਧਿਆਪਕਾਂ ਦੀ ਭਰਤੀ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਇਹ ਪਹਿਲੀ ਵਾਰ ਹੋਇਆ ਹੈ ਕਿ ਨਵਾਂ ਵਿੱਦਿਅਕ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸਕੂਲਾਂ ਵਿੱਚ ਕਿਤਾਬਾਂ ਪਹੁੰਚ ਗਈਆਂ ਹਨ। ਸ. ਬੈਂਸ ਨੇ ਦੱਸਿਆ ਕਿ ਅਧਿਆਪਕਾਂ ਦੀ ਟਰੇਨਿੰਗ ਦੇ ਮਿਆਰ ਨੂੰ ਵਿਸ਼ਵ ਪੱਧਰੀ ਬਣਾਉਣ ਵਾਸਤੇ ਪਹਿਲੀ ਵਾਰ 66 ਸਕੂਲ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਵਿਖੇ ਟਰੇਨਿੰਗ ਲਈ ਭੇਜਿਆ ਗਿਆ ਸੀ। ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਹਾਂ ਪੱਖੀ ਕੰਮਾਂ ਨੂੰ ਹੁੰਗਾਰਾ ਦਿੰਦਿਆਂ ਵੱਡੇ ਪੱਧਰ 'ਤੇ ਮਾਪਿਆਂ ਨੇ ਪ੍ਰਾਈਵੇਟ ਸਕੂਲਾਂ ਵਿਚ ਪੜ੍ਹਦੇ ਆਪਣੇ ਬੱਚਿਆਂ ਨੂੰ ਹਟਾ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਕਰਵਾਇਆ ਹੈ। ਉਨ੍ਹਾਂ ਦੱਸਿਆ ਵਿਭਾਗ ਵਲੋਂ ਚਲਾਈ ਗਈ ਦਾਖਲਾ ਮੁਹਿੰਮ 2023 ਦੇ ਪਹਿਲੇ ਦਿਨ ਹੀ ਇੱਕ ਲੱਖ ਤੋਂ ਵੱਧ ਵਿਦਿਆਰਥੀਆਂ ਨੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਕਰਵਾਇਆ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ 24 ਦਸੰਬਰ 2022 ਨੂੰ ਮੈਗਾ ਪੀਟੀਐੱਮ ਮੌਕੇ 15 ਲੱਖ ਮਾਪਿਆਂ ਨੇ ਸਕੂਲਾਂ ਵਿੱਚ ਜਾ ਕੇ ਆਪਣੇ ਬੱਚਿਆਂ ਦੀ ਕਾਰਗੁਜ਼ਾਰੀ ਚੈੱਕ ਕਰੀ ਜੋ ਕਿ ਇੱਕ ਰਿਕਾਰਡ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਗਾਮੀ ਵਰ੍ਹਿਆਂ ਵਿਚ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਦੇਸ਼ ਦੇ ਸਰਵੋਤਮ ਸਕੂਲ ਬਣਾ ਦੇਵੇਗੀ ਜਿੱਥੋਂ ਸਸਤੀ ਅਤੇ ਮਿਆਰੀ ਸਿੱਖਿਆ ਹਾਸਲ ਕਰਕੇ ਜਿੱਥੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਨਗੇ ਉਥੇ ਪੰਜਾਬ ਅਤੇ ਦੇਸ਼ ਦੇ ਵਿਕਾਸ ਵਿੱਚ ਯੋਗਦਾਨ ਪਾਉਣਗੇ।

News 17 March,2023
ਪੰਜਾਬ ਦੇ ਸਕੂਲਾਂ ਨੂੰ ਸੁੰਦਰ ਬਣਾਉਣ ਅਤੇ ਮੁਰੰਮਤ 'ਤੇ ਸਾਂਭ ਸੰਭਾਲ ਵਾਸਤੇ 40 ਕਰੋੜ ਰੁਪਏ ਦੀ ਰਾਸ਼ੀ ਜਾਰੀ: ਹਰਜੋਤ ਸਿੰਘ ਬੈਂਸ

ਸ਼ਾਨਦਾਰ ਅਤੇ ਮਿਆਰੀ ਸਿੱਖਿਆ ਦਾ ਵਾਅਦਾ ਪੂਰਾ ਕਰ ਰਹੇ ਹਾਂ: ਸਿੱਖਿਆ ਮੰਤਰੀ ਚੰਡੀਗੜ੍ਹ, 17 ਮਾਰਚ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਸਰਕਾਰੀ ਸਕੂਲ ਸਿੱਖਿਆ ਨੂੰ ਮਿਆਰੀ ਬਨਾਉਣ ਦੀ ਦਿਸ਼ਾ ਵਿਚ ਕੀਤੇ ਜਾ ਰਹੇ ਯਤਨਾਂ ਤਹਿਤ ਸਕੂਲਾਂ ਦੀਆਂ ਇਮਾਰਤਾਂ ਨੂੰ ਸੁੰਦਰ ਬਣਾਉਣ ਅਤੇ ਮੁਰੰਮਤ 'ਤੇ ਸਾਂਭ ਸੰਭਾਲ ਵਾਸਤੇ 40 ਕਰੋੜ ਰੁਪਏ ਦੀ ਰਾਸ਼ੀ ਅੱਜ ਜਾਰੀ ਕੀਤੀ ਗਈ ਹੈ। ਇਹ ਪ੍ਰਗਵਾਟਾ ਅੱਜ ਇੱਥੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕੀਤਾ। ਸ. ਬੈਂਸ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਸਰਕਾਰੀ ਸਕੂਲਾਂ ਦੀ ਦਿੱਖ ਨੂੰ ਸੁਧਾਰਨ ਵਾਸਤੇ ਯਤਨਸ਼ੀਲ ਹੈ। ਸਿੱਖਿਆ ਮੰਤਰੀ ਨੇ ਦੱਸਿਆ ਕਿ ਬਹੁਤ ਸਾਰੇ ਸਕੂਲਾਂ ਦੀਆਂ ਇਮਾਰਤਾਂ ਦੇ ਫ਼ਰਸ਼, ਛੱਤਾਂ, ਬਿਜਲੀ, ਫ਼ਰਨੀਚਰ ਦੀ ਰਿਪੇਅਰ ਅਤੇ ਪੇਂਟ ਵਾਸਤੇ ਰਾਸ਼ੀ ਦੀ ਡਿਮਾਂਡ ਕੀਤੀ ਜਾ ਰਹੀ ਸੀ। ਸਿੱਖਿਆ ਮੰਤਰੀ ਸ. ਬੈਂਸ ਨੇ ਜਾਰੀ ਕੀਤੀ ਰਾਸ਼ੀ ਦੇ ਵੇਰਵੇ ਦਿੰਦਿਆਂ ਦੱਸਿਆ ਕਿ ਜ਼ਿਲਾ ਅੰਮ੍ਰਿਤਸਰ ਦੇ 276 ਸਕੂਲਾਂ ਵਾਸਤੇ 4.21 ਕਰੋੜ ਰੁਪਏ, ਜ਼ਿਲਾ ਬਰਨਾਲਾ ਦੇ 53 ਸਕੂਲਾਂ ਵਾਸਤੇ 1.40 ਕਰੋੜ ਰੁਪਏ, ਜ਼ਿਲਾ ਬਠਿੰਡਾ ਦੇ 109 ਸਕੂਲਾਂ ਵਾਸਤੇ 1.85 ਕਰੋੜ ਰੁਪਏ, ਜ਼ਿਲਾ ਫਰੀਦਕੋਟ ਦੇ 58 ਸਕੂਲਾਂ ਵਾਸਤੇ 1.14 ਕਰੋੜ ਰੁਪਏ, ਜ਼ਿਲਾ ਫਤਹਿਗੜ੍ਹ ਸਾਹਿਬ ਦੇ 85 ਸਕੂਲਾਂ ਵਾਸਤੇ 0.80 ਕਰੋੜ ਰੁਪਏ, ਜ਼ਿਲਾ ਫਾਜਿਲਕਾ ਦੇ 271 ਸਕੂਲਾਂ ਵਾਸਤੇ 5.17 ਕਰੋੜ ਰੁਪਏ, ਜ਼ਿਲਾ ਫ਼ਿਰੋਜ਼ਪੁਰ ਦੇ 126 ਸਕੂਲਾਂ ਵਾਸਤੇ 1.8 ਕਰੋੜ ਰੁਪਏ, ਜ਼ਿਲਾ ਗੁਰਦਾਸਪੁਰ ਦੇ 236 ਸਕੂਲਾਂ ਵਾਸਤੇ 3.14 ਕਰੋੜ ਰੁਪਏ, ਜ਼ਿਲਾ ਹੁਸ਼ਿਆਰਪੁਰ ਦੇ 65 ਸਕੂਲਾਂ ਵਾਸਤੇ 1.12 ਕਰੋੜ ਰੁਪਏ, ਜ਼ਿਲਾ ਜਲੰਧਰ ਦੇ 207 ਸਕੂਲਾਂ ਵਾਸਤੇ 2.43 ਕਰੋੜ ਰੁਪਏ, ਜ਼ਿਲਾ ਕਪੂਰਥਲਾ ਦੇ 115 ਸਕੂਲਾਂ ਵਾਸਤੇ 1.04 ਕਰੋੜ ਰੁਪਏ, ਜ਼ਿਲਾ ਲੁਧਿਆਣਾ ਦੇ 71 ਸਕੂਲਾਂ ਵਾਸਤੇ 0.94 ਕਰੋੜ ਰੁਪਏ, ਜ਼ਿਲਾ ਮਲੇਰਕੋਟਲਾ ਦੇ 50 ਸਕੂਲਾਂ ਵਾਸਤੇ 0.90 ਕਰੋੜ ਰੁਪਏ, ਜ਼ਿਲਾ ਮਾਨਸਾ ਦੇ 66 ਸਕੂਲਾਂ ਵਾਸਤੇ 1.20 ਕਰੋੜ ਰੁਪਏ, ਜ਼ਿਲਾ ਮੋਗਾ ਦੇ ਵੀ 66 ਸਕੂਲਾਂ ਵਾਸਤੇ 0.92 ਕਰੋੜ ਰੁਪਏ, ਜ਼ਿਲਾ ਪਠਾਨਕੋਟ ਦੇ 87 ਸਕੂਲਾਂ ਵਾਸਤੇ 0.78 ਕਰੋੜ ਰੁਪਏ, ਜ਼ਿਲਾ ਪਟਿਆਲ਼ਾ ਦੇ 161 ਸਕੂਲਾਂ ਵਾਸਤੇ 2.94 ਕਰੋੜ ਰੁਪਏ, ਜ਼ਿਲਾ ਰੋਪੜ ਦੇ 109 ਸਕੂਲਾਂ ਵਾਸਤੇ 0.78 ਕਰੋੜ ਰੁਪਏ, ਜ਼ਿਲਾ ਸੰਗਰੂਰ ਦੇ 84 ਸਕੂਲਾਂ ਵਾਸਤੇ 1.70 ਕਰੋੜ ਰੁਪਏ, ਜ਼ਿਲਾ ਮੋਹਾਲੀ ਦੇ 81 ਸਕੂਲਾਂ ਵਾਸਤੇ 1.73 ਕਰੋੜ ਰੁਪਏ, ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ 115 ਸਕੂਲਾਂ ਵਾਸਤੇ 1.57 ਕਰੋੜ ਰੁਪਏ, ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ 50 ਸਕੂਲਾਂ ਵਾਸਤੇ 0.65 ਕਰੋੜ ਰੁਪਏ ਅਤੇ ਜ਼ਿਲਾ ਤਰਨਤਾਰਨ ਦੇ 113 ਸਕੂਲਾਂ ਵਾਸਤੇ 1.44 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਹ ਵੀ ਦੱਸਿਆ ਕਿ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਨਿਸ਼ਾਨਾ ਸੂਬੇ ਦੇ ਸਿੱਖਿਆ ਢਾਂਚੇ ਨੂੰ ਪੂਰੇ ਦੇਸ਼ ਵਿੱਚੋਂ ਨੰਬਰ ਇੱਕ ਬਣਾਉਣ ਦਾ ਹੈ ਜਿਸਦੀ ਪੂਰਤੀ ਵਾਸਤੇ ਸਿੱਖਿਆ ਦੀ ਕੁਆਲਿਟੀ ਵਿੱਚ ਸੁਧਾਰ ਲਿਆਉਣ ਅਤੇ ਇਮਾਰਤਾਂ ਨੂੰ ਸ਼ਾਨਦਾਰ ਬਣਾਉਣ ਦਾ ਕੰਮ ਭਵਿੱਖ ਵਿੱਚ ਵੀ ਜਾਰੀ ਰਹੇਗਾ।

News 17 March,2023
ਨਵੀਂ ਖੇਡ ਨੀਤੀ ਨੂੰ ਅਮਲੀ ਜਾਮਾ ਪਹਿਨਾਉਣ ਤੋਂ ਪਹਿਲਾਂ ਖੇਡਾਂ ਨਾਲ ਜੁੜੇ ਲੋਕਾਂ ਦੇ ਸੁਝਾਅ ਲਏ ਜਾਣਗੇ: ਮੀਤ ਹੇਅਰ

ਮਾਹਿਰਾਂ ਦੀ ਮੀਟਿੰਗ ਵਿੱਚ ਖੇਡ ਮੰਤਰੀ ਵੱਲੋਂ ਖੇਡ ਨੀਤੀ ਦਾ ਖਰੜਾ ਜਲਦ ਤਿਆਰ ਕਰਨ ਦੇ ਨਿਰਦੇਸ਼ ਚੰਡੀਗੜ੍ਹ, 17 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਨੂੰ ਖੇਡ ਨਕਸ਼ੇ ਉੱਤੇ ਮੁੜ ਉਭਾਰਨ ਦੀ ਵਚਨਬੱਧਤਾ ਉਤੇ ਪਹਿਰਾ ਦਿੰਦਿਆਂ ਖੇਡ ਵਿਭਾਗ ਵੱਲੋਂ ਬਣਾਈ ਜਾ ਰਹੀ ਵਿਆਪਕ ਖੇਡ ਨੀਤੀ ਨੂੰ ਅਮਲੀ ਜਾਮਾ ਪਹਿਨਾਉਣ ਤੋਂ ਪਹਿਲਾਂ ਲੋਕਾਂ ਦੇ ਸੁਝਾਅ ਲਏ ਜਾਣਗੇ ਜਿਸ ਤੋਂ ਬਾਅਦ ਇਹ ਨੀਤੀ ਬਹੁਤ ਜਲਦ ਲਾਗੂ ਕਰ ਦਿੱਤੀ ਜਾਵੇਗੀ। ਇਹ ਗੱਲ ਪੰਜਾਬ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਖੇਡ ਨੀਤੀ ਦਾ ਖਰੜਾ ਤਿਆਰ ਕਰਨ ਲਈ ਬਣਾਈ ਗਈ ਮਾਹਿਰਾਂ ਦੀ ਕਮੇਟੀ ਨਾਲ ਮੈਰਾਥਨ ਮੀਟਿੰਗ ਕਰਨ ਉਪਰੰਤ ਜਾਰੀ ਪ੍ਰੈਸ ਬਿਆਨ ਰਾਹੀਂ ਕਹੀ। ਮੀਤ ਹੇਅਰ ਨੇ ਕਿਹਾ ਕਿ ਖੇਡ ਨੀਤੀ ਦਾ ਖਰੜਾ ਤਿਆਰ ਕਰ ਲਿਆ ਹੈ ਅਤੇ ਇਸ ਨੂੰ ਪ੍ਰਵਾਨਗੀ ਲਈ ਭੇਜਣ ਤੋਂ ਪਹਿਲਾਂ ਖੇਡਾਂ ਤੇ ਖਿਡਾਰੀਆਂ ਨਾਲ ਜੁੜੇ ਵਿਅਕਤੀਆਂ ਦੀ ਫੀਡਬੈਕ ਹਾਸਲ ਕਰਨ ਲੋਕਾਂ ਦੀ ਰਾਏ ਲੈਣ ਦਾ ਫੈਸਲਾ ਕੀਤਾ ਗਿਆ ਹੈ। ਇਸ ਉਪਰੰਤ ਲੋਕਾਂ ਦੇ ਸੁਝਾਵਾਂ ਨੂੰ ਸ਼ਾਮਲ ਕਰਕੇ ਕਾਰਗਾਰ ਖੇਡ ਨੀਤੀ ਤਿਆਰ ਕੀਤੀ ਜਾਵੇਗੀ ਜੋ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਅੱਗੇ ਲੈ ਕੇ ਜਾਵੇਗੀ। ਉਨ੍ਹਾਂ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਲੋਕਾਂ ਦੇ ਰਾਏ ਲੈਣ ਤੋਂ ਬਾਅਦ ਖੇਡ ਨੀਤੀ ਦੇ ਖਰੜੇ ਨੂੰ ਮੁਕੰਮਲ ਕਰ ਲਿਆ ਜਾਵੇ ਤਾਂ ਜੋ ਨਵੇਂ ਸੈਸ਼ਨ ਦੀ ਸ਼ੁਰੂਆਤ ਵਿੱਚ ਹੀ ਇਸ ਨੂੰ ਲਾਗੂ ਕੀਤਾ ਜਾ ਸਕੇ। ਖੇਡ ਮੰਤਰੀ ਨੇ ਕਿਹਾ ਕਿ ਖੇਡ ਨੀਤੀ ਵਿੱਚ ਖੇਡ ਵਿਭਾਗ ਨੂੰ ਮਜ਼ਬੂਤ ਕਰਨਾ ਅਤੇ ਵੱਧ ਤੋਂ ਵੱਧ ਕੋਚਾਂ ਦੀ ਭਰਤੀ ਕੀਤੀ ਜਾਵੇਗੀ, ਖੇਡ ਵਿੰਗਾਂ ਦੀਆਂ ਸੀਟਾਂ ਵਧਾਉਣੀਆਂ, ਖੇਡ ਪੱਖੀ ਮਾਹੌਲ ਸਿਰਜਣ, ਖਿਡਾਰੀਆਂ ਨੂੰ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰਨ ਵਾਸਤੇ ਵਿੱਤੀ ਸਹਾਇਤਾ ਦੇਣਾ, ਹਰ ਖੇਡ ਦੇ ਅਹਿਮ ਖੇਡ ਮੁਕਾਬਲੇ ਨੂੰ ਇਨਾਮ ਰਾਸ਼ੀ ਦੀ ਗਿਣਤੀ ਵਿੱਚ ਸ਼ਾਮਲ ਕਰਨਾ, ਖਿਡਾਰੀਆਂ ਨੂੰ ਨੌਕਰੀਆਂ ਦੇਣਾ, ਚੰਗੇ ਪ੍ਰਦਰਸ਼ਨ ਵਾਲੇ ਕੋਚਾਂ ਨੂੰ ਪ੍ਰੋਤਸਾਹਨ ਦੇਣਾ ਅਤੇ ਕੋਚਾਂ ਲਈ ਐਵਾਰਡ ਸ਼ੁਰੂ ਕਰਨਾ, ਸਕੂਲ ਸਿੱਖਿਆ ਤੇ ਉਚੇਰੀ ਸਿੱਖਿਆ ਵਿਭਾਗਾਂ ਨਾਲ ਮਿਲ ਕੇ ਖੇਡ ਵਿਭਾਗ ਵੱਲੋਂ ਸਾਂਝਾ ਕੈਲੰਡਰ ਤਿਆਰ ਕਰਨਾ ਅਤੇ ਖਿਡਾਰੀਆਂ ਲਈ ਵਜ਼ੀਫ਼ਾ ਸਕੀਮ ਸ਼ੁਰੂ ਕਰਨਾ ਪ੍ਰਮੁੱਖ ਵਿਸ਼ੇਸ਼ਤਾਵਾਂ ਹੋਣਗੀਆਂ। ਅੱਜ ਦੀ ਮੀਟਿੰਗ ਦੀ ਸ਼ੁਰੂਆਤ ਵਿੱਚ ਵਿਭਾਗ ਦੇ ਨਵੇਂ ਪ੍ਰਮੁੱਖ ਸਕੱਤਰ ਰਾਖੀ ਗੁਪਤਾ ਭੰਡਾਰੀ ਨੇ ਬੋਲਦਿਆਂ ਕਿਹਾ ਕਿ ਪੰਜਾਬ ਦੀ ਕੌਮੀ ਤੇ ਕੌਮਾਂਤਰੀ ਪੱਧਰ ਉੱਤੇ ਖੇਡਾਂ ਕਰਕੇ ਵੱਡੀ ਪਛਾਣ ਰਹੀ ਹੈ ਅਤੇ ਪੰਜਾਬ ਦੀ ਖੇਡਾਂ ਦੀ ਅਮੀਰ ਵਿਰਾਸਤ ਨੂੰ ਅੱਗੇ ਵਧਾਉਣ ਲਈ ਨਵੀਂ ਖੇਡ ਨੀਤੀ ਅਹਿਮ ਰੋਲ ਨਿਭਾਏਗੀ ਜਿਸ ਲਈ ਸਾਰੇ ਮਾਹਿਰਾਂ ਦੀ ਰਾਏ ਬਹੁਤ ਜ਼ਰੂਰੀ ਹੈ। ਕਮੇਟੀ ਵਿੱਚ ਸ਼ਾਮਲ ਮਾਹਿਰਾਂ ਸਾਬਕਾ ਡੀਜੀਪੀ ਅਤੇ ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਰਾਜਦੀਪ ਸਿੰਘ ਗਿੱਲ, ਹਾਕੀ ਓਲੰਪੀਅਨ ਗੋਲ਼ਡ ਮੈਡਲਿਸਟ ਤੇ ਅਰਜੁਨਾ ਐਵਾਰਡੀ ਸੁਰਿੰਦਰ ਸਿੰਘ ਸੋਢੀ, ਦਰੋਣਾਚਾਰੀਆ ਐਵਾਰਡੀ ਤੇ ਭਾਰਤੀ ਮੁੱਕੇਬਾਜ਼ੀ ਟੀਮ ਦੇ ਸਾਬਕਾ ਚੀਫ ਕੋਚ ਗੁਰਬਖ਼ਸ਼ ਸਿੰਘ ਸੰਧੂ ਤੇ ਗੁਰੂ ਕਾਂਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਖੇਡ ਡਾਇਰੈਕਟਰ ਡਾ ਰਾਜ ਕੁਮਾਰ ਸ਼ਰਮਾ ਨੇ ਆਪੋ-ਆਪਣੇ ਵਿਚਾਰ ਸਾਂਝੇ ਕਰਦਿਆਂ ਹੇਠਲੇ ਪੱਧਰ ਉੱਤੇ ਖੇਡ ਮੁਕਾਬਲੇ ਵਧਾਉਣਾ ਜਾਂ ਲੀਗ ਸ਼ੁਰੂ ਕਰਨਾ, ਕੋਚਾਂ ਦੀ ਹੇਠਲੇ ਪੱਧਰ ਉੱਤੇ ਵੱਧ ਤੋਂ ਵੱਧ ਭਰਤੀ, ਦੇਸ਼ ਜਾਂ ਸੂਬੇ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਤੁਰੰਤ ਉਨ੍ਹਾਂ ਦੇ ਪ੍ਰਦਰਸ਼ਨ ਤੇ ਯੋਗਤਾ ਅਨੁਸਾਰ ਨੌਕਰੀ ਦੇਣਾ, ਸਰਕਾਰੀ ਭਰਤੀ ਵਿੱਚ ਨਾਮੀਂ ਖਿਡਾਰੀਆਂ ਨੂੰ ਤਵੱਜੋਂ ਦੇਣ ਦੀ ਗੱਲ ਕੀਤੀ। ਖੇਡ ਡਾਇਰੈਕਟ ਅਮਿਤ ਤਲਵਾੜ ਨੇ ਖਰੜੇ ਦੇ ਕਾਪੀ ਦੀ ਪੇਸ਼ਕਾਰੀ ਦਿਖਾਈ ਜਿਸ ਵਿੱਚ ਪਿਛਲੀ ਮੀਟਿੰਗ ਦੌਰਾਨ ਮਾਹਿਰਾਂ ਵੱਲੋਂ ਮਿਲੇ ਸੁਝਾਆਂ ਨੂੰ ਵੀ ਸ਼ਾਮਲ ਕੀਤਾ ਗਿਆ।

News 17 March,2023
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿੰਗ ਅਧਾਰਿਤ ਅਸਮਾਨਤਾ ਨੂੰ ਖਤਮ ਕਰਨ ਅਤੇ ਸਰੋਤਾਂ ਦੀ ਬਰਾਬਰ ਵੰਡ ਲਈ ਪਹਿਲੀ ਵਾਰ ਜੈਂਡਰ ਸਮਾਨਤਾ ਬਜਟ ਪੇਸ਼ : ਡਾ. ਬਲਜੀਤ ਕੌਰ

ਕਿਹਾ, ਵੱਖ-ਵੱਖ ਵਿਕਾਸ ਪ੍ਰਕਿਰਿਆਵਾਂ ਅਤੇ ਯੋਜਨਾਵਾਂ ਵਿੱਚ ਲਿੰਗ ਸਮਾਨਤਾ ਅਤੇ ਸਮਾਨਤਾ ਦੇ ਏਕੀਕਰਨ ਨੂੰ ਯਕੀਨੀ ਬਣਾਇਆ ਜਾਵੇਗਾ • ਸੂਬੇ ਵਿੱਚ ਲਿੰਗ ਸਮਾਨਤਾ ਲਾਗੂ ਕਰਨ ਲਈ ਸਮਾਜਿਕ ਸੁਰੱਖਿਆ ਵਿਭਾਗ ਨੋਡਲ ਵਿਭਾਗ ਮਨੋਨੀਤ ਚੰਡੀਗੜ੍ਹ, 17 ਮਾਰਚ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿੰਗ ਅਧਾਰਿਤ ਅਸਮਾਨਤਾ ਨੂੰ ਖਤਮ ਕਰਨ ਅਤੇ ਸਰੋਤਾਂ ਦੀ ਬਰਾਬਰ ਵੰਡ ਲਈ ਪਹਿਲੀ ਵਾਰ ਜੈਂਡਰ ਬਜਟ ਪੇਸ਼ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੀਆਂ ਵੱਖ-ਵੱਖ ਵਿਕਾਸ ਪ੍ਰਕਿਰਿਆਵਾਂ ਅਤੇ ਯੋਜਨਾਵਾਂ ਵਿੱਚ ਲਿੰਗ ਸਮਾਨਤਾ ਅਤੇ ਸਮਾਨਤਾ ਦੇ ਏਕੀਕਰਨ ਨੂੰ ਲਾਗੂ ਕਰਨਾ ਯਕੀਨੀ ਬਣਾਉਣ ਲਈ ਸਮਾਜਿਕ ਸੁਰੱਖਿਆ ਵਿਭਾਗ ਨੂੰ ਨੋਡਲ ਵਿਭਾਗ ਮਨੋਨੀਤ ਕੀਤਾ ਗਿਆ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਔਰਤਾਂ ਅਤੇ ਲੜਕੀਆਂ ਦੇ ਸਸ਼ਕਤੀਕਰਨ ਲਈ ਵਚਨਬੱਧ ਹੈ ਅਤੇ ਇਸ ਉਦੇਸ਼ ਦੀ ਪ੍ਰਾਪਤੀ ਲਈ ਜੈਂਡਰ ਬਜਟ ਦੇ ਅਧੀਨ ਨਵੇਂ ਪ੍ਰੋਗਰਾਮ ਅਤੇ ਸਕੀਮਾਂ ਉਲੀਕੀਆਂ ਜਾਣਗੀਆਂ।ਉਨ੍ਹਾਂ ਦੱਸਿਆ ਕਿ ਲੜਕੀਆਂ ਦੀ ਸਿੱਖਿਆ ਅਤੇ ਮਾਵਾਂ ਦੀ ਸਿਹਤ ਵਿੱਚ ਸੁਧਾਰ ਲਈ ਸੂਬਾ ਸਰਕਾਰ ਦੇ ਚਾਰ ਵਿਭਾਗਾਂ ਜਿਨ੍ਹਾਂ ਵਿੱਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਤੇ ਕਿਰਤ ਵਿਭਾਗ ਆਦਿ ਵੱਲੋਂ ਮੌਜੂਦਾ ਬਜਟ ਤਹਿਤ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਜਾਣਗੀਆਂ। ਸਮਾਜਿਕ ਨਿਆਂ ਮੰਤਰੀ ਨੇ ਕਿਹਾ ਕਿ ਅਜੇ ਵੀ ਬਹੁਤ ਸਾਰੇ ਖੇਤਰਾ ਵਿੱਚ ਲਿੰਗ ਅਧਾਰਿਤ ਅਸਮਾਨਤਾਵਾਂ ਪਾਈਆਂ ਜਾਂਦੀਆਂ ਹਨ, ਜਿਨ੍ਹਾਂ ਨੂੰ ਦੂਰ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਔਰਤਾਂ ਲਈ ਚੱਲ ਰਹੀਆਂ ਵਿਭਿੰਨ ਯੋਜਨਾਵਾਂ ਅਤੇ ਪ੍ਰੋਗਰਾਮਾਂ ਨੂੰ ਸਹੀ ਢੰਗ ਨਾਲ ਡਿਜ਼ਾਈਨ ਅਤੇ ਲਾਗੂ ਕੀਤਾ ਜਾਵੇਗਾ। ਉਨ੍ਹਾਂ ਨੇ ਔਰਤਾਂ ਲਈ ਚੱਲ ਰਹੀਆਂ ਸਕੀਮਾਂ ਨੂੰ ਲਾਗੂ ਕਰਨ ਅਤੇ ਨਿਗਰਾਨੀ ਕਰਨ ਲਈ ਵਧੇਰੇ ਪ੍ਰਭਾਵਸ਼ਾਲੀ ਤਰੀਕੇ ਅਤੇ ਨਵੀਨਤਾਕਾਰੀ ਹੱਲਾਂ ਨੂੰ ਉਲੀਕਣ ਦੀ ਲੋੜ `ਤੇ ਜ਼ੋਰ ਦਿੰਦਿਆਂ ਕਿਹਾ ਕਿ ਜੈਂਡਰ ਬਜਟ ਇੱਕ ਅਜਿਹਾ ਪ੍ਰਭਾਵਸ਼ਾਲੀ ਸਾਧਨ ਹੈ, ਜੋ ਲਿੰਗ ਅਧਾਰਿਤ ਅਸਮਾਨਤਾ ਨੂੰ ਖਤਮ ਕਰਨ ਅਤੇ ਸਰੋਤਾਂ ਦੀ ਬਰਾਬਰ ਵੰਡ ਨੂੰ ਯਕੀਨੀ ਬਣਾਏਗਾ।ਉਨ੍ਹਾਂ ਆਸ ਪ੍ਰਗਟਾਈ ਕਿ ਇਹ ਕਦਮ ਲਿੰਗਕ ਅਸਮਾਨਤਾਵਾਂ ਨੂੰ ਘਟਾਉਣ ਅਤੇ ਲਿੰਗ ਪਰਿਵਰਤਨਸ਼ੀਲ ਏਜੰਡੇ ਨੂੰ ਲਾਗੂ ਕਰਨ ਲਈ ਇੱਕ ਮਹੱਤਵਪੂਰਨ ਸਾਧਨ ਸਾਬਿਤ ਹੋਵੇਗਾ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਜੈਂਡਰ ਬਜਟ ਨੂੰ ਚਾਰਾਂ ਵਿਭਾਗਾਂ ਵਿੱਚ ਲਾਗੂ ਕਰਨ ਤੋਂ ਬਾਅਦ ਪੜਾਅਵਾਰ ਢੰਗ ਨਾਲ ਬਾਕੀ ਵਿਭਾਗਾਂ ਵਿੱਚ ਵੀ ਲਾਗੂ ਕਰਨ ਅਤੇ ਇਸ ਨੂੰ ਮਾਨੀਟਰ ਕਰਨ ਲਈ ਇੱਕ ਜੈਂਡਰ ਸੈੱਲ ਦੀ ਵੀ ਸਥਾਪਨਾ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਇਹ ਜੈਂਡਰ ਬਜਟ ਹਰੇਕ ਸੈਕਟਰ ਵਿੱਚ 100 ਫੀਸਦੀ ਔਰਤਾਂ ਦੀਆਂ ਵਿਸ਼ੇਸ਼ ਸਕੀਮਾਂ ਨੂੰ ਲਾਗੂ ਕਰਦਾ ਹੈ, ਜਿਨ੍ਹਾਂ ਵਿੱਚ ਮੁਫ਼ਤ ਬੱਸ ਦੀ ਸਹੂਲਤ, ਮੁਫ਼ਤ ਸੈਨਟਰੀ ਪੈਡਸ ਉਪਲੱਬਧ ਕਰਵਾਉਣੇ, ਵਿਧਵਾਵਾਂ ਅਤੇ ਬੇਸਹਾਰਾ ਔਰਤਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਉਣੀ ਆਦਿ ਸ਼ਾਮਲ ਹੈ। ਕੈਬਨਿਟ ਮੰਤਰੀ ਨੇ ਦੱਸਿਆ ਵਿੱਤੀ ਸਾਲ 2023-24 ਵਿੱਚ ਲਗਭਗ 8618.50 ਕਰੋੜ ਦੀਆਂ ਸਕੀਮਾਂ ਦੇ ਅਧੀਨ ਔਰਤਾਂ ਨੂੰ ਵੱਖ-ਵੱਖ ਤਰ੍ਹਾਂ ਦੇ ਲਾਭ ਦਿੱਤੇ ਜਾਣਗੇ।ਉਨ੍ਹਾਂ ਕਿਹਾ ਕਿ ਪਹਿਲੀ ਸ਼੍ਰੇਣੀ ਵਿੱਚ 100 ਫੀਸਦੀ ਔਰਤਾਂ ਦੀਆਂ ਵਿਸ਼ੇਸ਼ ਸਕੀਮਾਂ ਦੇ ਅਧੀਨ ਚਾਰ ਵਿਭਾਗਾਂ ਵੱਲੋਂ 2068.73 ਕਰੋੜ ਦੀਆ ਸਕੀਮਾਂ ਲਾਗੂ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਦੂਜੀ ਸ਼੍ਰੇਣੀ ਵਿੱਚ ਵਿਭਿੰਨ ਸਕੀਮਾਂ ਤਹਿਤ ਔਰਤਾਂ ਨੂੰ 30 ਫੀਸਦੀ ਤੋਂ 99 ਫੀਸਦੀ ਲਾਭ ਮੁਹੱਈਆ ਕਰਵਾਇਆ ਜਾਂਦਾ ਹੈ, ਦੇ ਅਧੀਨ ਲਗਭਗ 4991.29 ਕਰੋੜ ਦੀਆਂ ਸਕੀਮਾਂ ਅਗਲੇ ਵਿੱਤੀ ਸਾਲ ਵਿੱਚ ਲਾਗੂ ਕੀਤੀ ਜਾਣਗੀਆਂ।ਤੀਜੀ ਸ਼੍ਰੇਣੀ ਅਧੀਨ ਵੱਖ-ਵੱਖ ਸਕੀਮਾਂ, ਜਿਸ ਵਿੱਚ ਔਰਤਾਂ `ਤੇ 30 ਫੀਸਦੀ ਤੋਂ ਘੱਟ ਖਰਚਾ ਕੀਤਾ ਜਾਂਦਾ ਹੈ, ਅਧੀਨ 1558.47 ਕਰੋੜ ਦੀਆ ਸਕੀਮਾਂ ਲਾਗੂ ਕੀਤੀਆਂ ਜਾਣਗੀਆਂ। ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਮੌਜੂਦਾ ਬਜਟ ਵਿੱਚ ਸਰਕਾਰ ਵੱਲੋਂ ਔਰਤਾਂ ਦੇ ਸਸ਼ਕਤੀਕਰਨ ਲਈ ਵੱਖ ਵੱਖ ਸਕੀਮਾਂ ਵਿੱਚ ਲਗਭਗ 7,172 ਕਰੋੜ ਦਾ ਬਜਟ ਮੁਹੱਈਆ ਕਰਵਾਇਆ ਹੈ, ਜਿਸ ਵਿੱਚ 5650 ਕਰੋੜ ਵਿਧਵਾਵਾਂ ਤੇ ਬੇਸਹਾਰਾ ਔਰਤਾਂ, ਬਜ਼ੁਰਗਾ ਅਤੇ ਅਪਾਹਜ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਲਈ, 175 ਕਰੋੜ ਪੋਸ਼ਣ ਅਭਿਆਨ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਪਹੁੰਚ ਯੋਗ ਭਾਰਤ ਮੁਹਿੰਮ ਅਤੇ ਹੋਰ ਭਲਾਈ ਸਕੀਮਾਂ ਲਈ, 497 ਕਰੋੜ ਔਰਤਾਂ ਨੂੰ ਮੁਫ਼ਤ ਬੱਸ ਯਾਤਰਾ ਸਹੂਲਤ ਲਈ ਅਤੇ 850 ਪੋਸਟ ਮੈਟ੍ਰਿਕ ਵਜੀਫਾ ਯੋਜਨਾ ਅਸ਼ੀਰਵਾਦ ਯੋਜਨਾ ਅਤੇ ਪ੍ਰਧਾਨ ਮੰਤਰੀ ਆਦਰਸ਼ ਗਰਾਮ ਯੋਜਨਾ ਦੇ ਲਈ ਉਪਬੰਧ ਕੀਤਾ ਗਿਆ ਹੈ।

News 17 March,2023
ਇਤਿਹਾਸਕ ਬਦਲਾਅ ਉਪਰੰਤ ਇੱਕ ਸਾਲ ਦੌਰਾਨ ਪੰਜਾਬ ਨੇ ਭਰੀ ਭ੍ਰਿਸ਼ਟਾਚਾਰ ਰਹਿਤ ਪ੍ਰਸ਼ਾਸਨ, ਸਿਹਤ ਤੇ ਸਿੱਖਿਆ ਕ੍ਰਾਂਤੀ, ਵਿੱਤੀ ਸੁਧਾਰ ਅਤੇ ਗੈਰ-ਸਮਾਜਕ ਤੱਤਾਂ ਵਿਰੁੱਧ ਲੜਾਈ ਦੀ ਗਵਾਹੀ – ਹਰਪਾਲ ਸਿੰਘ ਚੀਮਾ

ਆਬਕਾਰੀ ਵਿੱਚ 45 ਫੀਸਦੀ ਅਤੇ ਜੀ.ਐਸ.ਟੀ ਵਿੱਚ 23 ਫੀਸਦੀ ਵਾਧਾ ਦਰਜ਼ ਨੌਕਰੀਆਂ, ਮੁਹੱਲਾ ਕਲੀਨਿਕ, ਮੁਫਤ ਬਿਜਲੀ ਵਰਗੀਆਂ ਗਰੰਟੀਆਂ ਨੂੰ ਪਹਿਲੀ ਸਾਲ ਦੌਰਾਨ ਹੀ ਕੀਤਾ ਪੂਰਾ ਪਵਨ, ਪਾਣੀ, ਧਰਤ ਦੀ ਰਾਖੀ ਲਈ ਝੋਨੇ ਦੀ ਸਿੱਧੀ ਬਿਜਾਈ ਅਤੇ ਮੂੰਗੀ ਦੀ ਖਰੀਦ ਵਰਗੇ ਯਤਨ ਕੀਤੇ ਸਤਲੁਜ ਯਮੁਨਾ ਲਿੰਕ ਨਹਿਰ ਦੇ ਮੁੱਦੇ ਬਾਰੇ ਲਿਆ ਠੋਸ ਸਟੈਂਡ ਚੰਡੀਗੜ੍ਹ, 17 ਮਾਰਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਇਤਿਹਾਸਕ ਤਬਦੀਲੀ ਤੋਂ ਇੱਕ ਸਾਲ ਬਾਅਦ ਤੱਕ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਇਸ ਸਮੇਂ ਦੌਰਾਨ ਸੂਬੇ ਨੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ, ਸਿਹਤ ਅਤੇ ਸਿੱਖਿਆ ਖੇਤਰ ਵਿੱਚ ਕ੍ਰਾਂਤੀ, ਮਾਲੀਆ ਵਾਧਾ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਜੰਗ ਦੀ ਗਵਾਹੀ ਭਰੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਵਿਭਾਗਾਂ ਆਬਕਾਰੀ ਅਤੇ ਕਰ ਨੇ ਵੀ ਵਿੱਤੀ ਸਾਲ 2021-22 ਦੇ ਮੁਕਾਬਲੇ ਆਬਕਾਰੀ ਵਿੱਚ 45 ਪ੍ਰਤੀਸ਼ਤ ਅਤੇ ਜੀਐਸਟੀ ਵਿੱਚ 23 ਪ੍ਰਤੀਸ਼ਤ ਵਾਧਾ ਦਰਜ ਕਰਕੇ ਰਾਜ ਦੇ ਮਾਲੀਏ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਆਪਣੇ ਪਹਿਲੇ ਸਾਲ ਦੌਰਾਨ ਹੀ ਨੌਜਵਾਨਾਂ ਨੂੰ 26797 ਨਵੀਆਂ ਨੌਕਰੀਆਂ, 500 ਮੁਹੱਲਾ ਕਲੀਨਿਕ, 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਵਰਗੀਆਂ ਵੱਡੀਆਂ ਗਾਰੰਟੀਆਂ ਲਾਗੂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 117 ਸਕੂਲ ਆਫ਼ ਐਮੀਨੈਂਸ ਸ਼ੁਰੂ ਕੀਤੇ ਜਾ ਚੁੱਕੇ ਹਨ ਅਤੇ ਸਕੂਲਾਂ ਅਧਿਆਪਕਾਂ ਦੇ ਦੋ ਬੈਚ ਪਹਿਲਾਂ ਹੀ ਸਿੰਗਾਪੁਰ ਭੇਜੇ ਜਾ ਚੁੱਕੇ ਹਨ ਤਾਂ ਜੋ ਉਨ੍ਹਾਂ ਦੇ ਪੇਸ਼ੇਵਰ ਅਧਿਆਪਨ ਹੁਨਰ ਨੂੰ ਨਿਖਾਰਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ 14000 ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਹੈ। ਐਡਵੋਕੇਟ ਚੀਮਾ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਦੇ ਸਾਰੇ ਬਕਾਏ ਅਦਾ ਕਰਨ ਦੇ ਨਾਲ-ਨਾਲ ਕਣਕ ਅਤੇ ਝੋਨੇ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਸਿੱਧੇ ਤੌਰ ‘ਤੇ ਉਨ੍ਹਾਂ ਦੇ ਖਾਤਿਆਂ ਵਿੱਚ ਸਮੇਂ ਸਿਰ ਅਦਾਇਗੀਆਂ ਨੂੰ ਯਕੀਨੀ ਬਣਾਇਆ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਕਿਸੇ ਸਰਕਾਰ ਵੱਲੋਂ ਸੂਬੇ ਦੀ ਹਵਾ, ਪਾਣੀ ਅਤੇ ਮਿੱਟੀ ਨੂੰ ਬਚਾਉਣ ਲਈ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਅਤੇ ਮੂੰਗੀ ਦਾਲ ਦੀ ਕਾਸ਼ਤ ਲਈ ਉਤਸ਼ਾਹਿਤ ਕਰਨ ਲਈ ਗੰਭੀਰ ਯਤਨ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਯਤਨਾਂ ਸਦਕਾ ਪਰਾਲੀ ਸਾੜਨ ਵਿੱਚ 30 ਫੀਸਦੀ ਕਮੀ ਆਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਨਾ ਸਿਰਫ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਉਪਰਾਲੇ ਕੀਤੇ ਹਨ ਬਲਕਿ ਇਹ ਪਹਿਲੀ ਵਾਰ ਹੈ ਕਿ ਪੰਜਾਬ ਦੇ ਕਿਸੇ ਮੁੱਖ ਮੰਤਰੀ ਨੇ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ 'ਤੇ ਸਖਤ ਸਟੈਂਡ ਲਿਆ ਹੈ ਜਦਕਿ ਪਿਛਲੇ ਮੁੱਖ ਮੰਤਰੀ ਇਸ ਮੁੱਦੇ 'ਤੇ ਜਾਂ ਤਾਂ ਜੁਬਾਨੀ ਸੇਵਾ ਕਰਦੇ ਰਹੇ ਹਨ ਜਾਂ ਰਾਜਨੀਤੀ। ਭ੍ਰਿਸ਼ਟਾਚਾਰ, ਮਾਫੀਆ ਅਤੇ ਗੁੰਡਾਰਾਜ ਨੂੰ ਨੱਥ ਪਾਉਣ ਲਈ ਚੁੱਕੇ ਗਏ ਕਦਮਾਂ ਦਾ ਖੁਲਾਸਾ ਕਰਦਿਆਂ ਐਡਵੋਕੇਟ ਚੀਮਾ ਨੇ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਜੰਗ ਦੌਰਾਨ ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ 567 ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ ਅਤੇ 380 ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਗ੍ਰਿਫਤਾਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਆਬਕਾਰੀ ਅਤੇ ਕਰ ਵਿਭਾਗ ਨੇ ਵੀ ਸ਼ਰਾਬ ਮਾਫੀਆ ਅਤੇ ਟੈਕਸ ਚੋਰੀ ਨੂੰ ਨਸ਼ਟ ਕਰਨ ਲਈ ਕਈ ਉਪਰਾਲੇ ਕੀਤੇ ਹਨ। ਉਨ੍ਹਾਂ ਦੱਸਿਆ ਕਿ ਆਬਕਾਰੀ ਵਿਭਾਗ ਵੱਲੋਂ ਬੀਤੇ 11 ਮਹੀਨਿਆਂ ਦੌਰਾਨ 6317 ਐਫਆਈਆਰ ਦਰਜ ਕੀਤੀਆਂ ਗਈਆਂ ਹਨ, 6114 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ, 1,48,693 ਲੀਟਰ ਨਾਜਾਇਜ਼ ਸ਼ਰਾਬ ਫੜੀ ਗਈ ਹੈ, 5,06,607 ਲੀਟਰ ਲਾਹਣ ਨੂੰ ਬਰਾਮਦ ਕਰਕੇ ਨਸ਼ਟ ਕੀਤਾ ਗਿਆ ਹੈ, 1,74,468 ਲੀਟਰ ਦੇਸੀ ਤੇ ਵਿਦੇਸ਼ੀ ਸ਼ਰਾਬ, ਬੀਅਰ ਤੇ ਸਪਿਰਿਟ ਜ਼ਬਤ ਕੀਤੀ ਗਈ ਹੈ ਅਤੇ 308 ਸ਼ਰਾਬ ਦੀਆਂ ਭੱਠੀਆਂ ਨੂੰ ਨਸ਼ਟ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਿਭਾਗ ਨੇ ਪ੍ਰਚੂਨ ਪੱਧਰ ਤੱਕ ਲਾਇਸੰਸਧਾਰਕਾਂ ਦੀ ਸ਼ਰਾਬ ਅਤੇ ਸਟਾਕ ਵਸਤੂਆਂ ਦੀ ਆਵਾਜਾਈ ਦੀ ਨਿਗਰਾਨੀ ਕਰਨ ਲਈ ਟਰੈਕ ਅਤੇ ਟਰੇਸ ਵਰਗੇ ਪ੍ਰੋਗਰਾਮ ਲਾਗੂ ਕੀਤੇ ਹਨ ਅਤੇ ‘ਅਕਸਾਈਜ਼ ਕਿਊ.ਆਰ. ਕੋਡ ਲੇਬਲ ਵੈਰੀਫਿਕੇਸ਼ਨ ਸਿਟੀਜ਼ਨ ਐਪ’ ਸ਼ੁਰੂ ਕੀਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਨਕਲੀ ਜਾਂ ਬਿਨਾ-ਡਿਊਟੀ ਅਦਾ ਕੀਤੀ ਸ਼ਰਾਬ ਦੀ ਵਿਕਰੀ ਨਾ ਹੋਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪਹਿਲਕਦਮੀਆਂ ਅਤੇ ਗਤੀਵਿਧੀਆਂ ਨੇ ਨਾ ਸਿਰਫ ਸਰਕਾਰੀ ਖਜ਼ਾਨੇ ਨੂੰ ਹੋਣ ਵਾਲੇ ਨੁਕਸਾਨ ਨੂੰ ਰੋਕਣ ਵਿੱਚ ਮਦਦ ਕੀਤੀ ਹੈ ਬਲਕਿ ਸਾਲ 2020 ਵਿੱਚ ਤਰਨਤਾਰਨ ਜ਼ਿਲ੍ਹੇ ਵਿੱਚ ਵਾਪਰੀ ਜ਼ਹਰਲੀ ਸ਼ਰਾਬ ਹਾਦਸੇ ਵਰਗੀ ਕਿਸੇ ਵੀ ਤ੍ਰਾਸਦੀ ਨੂੰ ਵੀ ਰੋਕਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਕਰ ਵਿਭਾਗ ਦੇ ਡੇਟਾ ਮਾਈਨਿੰਗ ਵਿੰਗ ਅਤੇ ਟੈਕਸ ਇੰਟੈਲੀਜੈਂਸ ਯੂਨਿਟ ਨੇ ਵੀ ਕਰ ਚੋਰੀ ਅਤੇ ਜਾਅਲੀ ਬਿਲਿੰਗ ਨੂੰ ਨੱਥ ਪਾਈ ਹੈ। ਉਨ੍ਹਾਂ ਕਿਹਾ ਕਿ ਇਨਫੋਰਸਮੈਂਟ ਵਿੰਗਾਂ ਦੀ ਵਸੂਲੀ ਫਰਵਰੀ 2022 ਤੱਕ 147.89 ਕਰੋੜ ਰੁਪਏ ਸੀ ਜੋ ਫਰਵਰੀ, 2023 ਤੱਕ 173.27 ਕਰੋੜ ਰੁਪਏ ਰਹੀ ਅਤੇ ਪਿਛਲੇ ਵਿੱਤੀ ਸਾਲ ਦੇ ਮੁਕਾਬਲੇ 17.2 ਵਾਧਾ ਦਰਜ ਕੀਤਾ। ਉਨ੍ਹਾਂ ਕਿਹਾ ਕਿ ਕਰ ਵਿਭਾਗ ਨੇ ਇਮਾਨਦਾਰ ਕਰ ਦਾਤਾਵਾਂ ਦੀ ਮਦਦ ਲਈ ਵੀ ਕਈ ਪਹਿਲਕਦਮੀਆਂ ਕੀਤੀਆਂ ਹਨ, ਜਿਵੇਂ ਕਿ ਵਟਸਐਪ ਨੰਬਰ '9160500033' ਰਾਹੀਂ ਜੀਐਸਟੀ ਨਾਲ ਸਬੰਧਤ ਸਵਾਲਾਂ ਦੇ ਜਵਾਬ ਦੇਣ ਲਈ 24X7 'ਚੈਟਬੋਟ' ਅਤੇ ਪੀ.ਪੀ.ਆਈ.ਐਸ 2023 ਦੌਰਾਨ 16 ਰਜਿਸਟਰਡ ਵਿਅਕਤੀਆਂ ਨੂੰ ਬਿਹਤਰ ਕਰ ਪਾਲਣਾ ਲਈ ਸਨਮਾਨਿਤ ਕੀਤਾ ਗਿਆ। ਐਡਵੋਕੇਟ ਚੀਮਾ ਨੇ ਕਿਹਾ ਕਿ ਮੌਜੂਦਾ ਸਰਕਾਰ ਦੇ ਲੋਕਾਂ ਦੇ ਪੈਸੇ ਅਤੇ ਜਾਇਦਾਦਾਂ ਨੂੰ ਸਿਰਫ਼ ਜਨਤਕ ਵਰਤੋਂ ਲਈ ਵਰਤਣ ਦੇ ਇਰਾਦੇ ਸਪੱਸ਼ਟ ਹਨ, ਭਾਂਵੇਂ ਉਹ ਹਰ ਕਾਰਜਕਾਲ ਲਈ ਇੱਕ ਤੋਂ ਵੱਧ ਪੈਨਸ਼ਨਾਂ ਦੇਣ ਦੇ ਪੁਰਾਣੇ ਉਪਬੰਧ ਦੀ ਬਜਾਏ ਵਿਧਾਇਕਾਂ ਲਈ ਸਿੰਗਲ ਪੈਨਸ਼ਨ ਲਾਗੂ ਕਰਨ ਦਾ ਫੈਸਲਾ ਹੋਵੇ ਜਾਂ 9000 ਏਕੜ ਤੋਂ ਵੱਧ ਸਰਕਾਰੀ ਜ਼ਮੀਨ 'ਤੋਂ ਨਾਜਾਇਜ਼ ਕਬਜ਼ੇ ਹਟਾਉਣਾ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਸੈਸ਼ਨ ਦੇ ਸਿੱਧੇ ਪ੍ਰਸਾਰਣ ਨੂੰ ਵੀ ਯਕੀਨੀ ਬਣਾਇਆ ਗਿਆ ਹੈ ਤਾਂ ਜੋ ਸੂਬੇ ਦੇ ਲੋਕ ਆਪਣੇ ਆਗੂਆਂ ਦੀ ਸਦਨ ਵਿੱਚ ਕਾਰਗੁਜ਼ਾਰੀ ਨੂੰ ਦੇਖ ਸਕਣ। ਉਨ੍ਹਾਂ ਕਿਹਾ ਕਿ ਇੱਕ ਸਾਫ਼-ਸੁਥਰੀ ਅਤੇ ਪਾਰਦਰਸ਼ੀ ਸਰਕਾਰ ਪ੍ਰਦਾਨ ਕਰਨ ਦੇ ਇਨ੍ਹਾਂ ਯਤਨਾਂ ਨੇ ਹੀ ਸੂਬੇ ਵਿੱਚ 40,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਵੀ ਆਕਰਸ਼ਿਤ ਕੀਤਾ ਹੈ।

News 17 March,2023
ਪੰਜਾਬ ਦੇ ਪਹਿਲੇ ਮਿਰਚਾਂ ਦੇ ਕਲਸਟਰ ਦਾ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਰਸਮੀ ਉਦਘਾਟਨ

ਪੰਜਾਬ ਦੇ ਕਿਸਾਨਾਂ ਨੂੰ ਮਿਰਚਾਂ ਦੇ ਉਤਪਾਦਨ ਤੋਂ ਹੋਵੇਗੀ ਕਰੋੜਾਂ ਦੀ ਆਮਦਨ : ਚੇਤਨ ਸਿੰਘ ਜੌੜਾਮਾਜਰਾ ਵਿਦੇਸ਼ਾਂ ਨੂੰ ਵੀ ਸਪਲਾਈ ਹੋਣਗੀਆਂ ਪੰਜਾਬ ਦੀਆਂ ਮਿਰਚਾਂ : ਚੇਤਨ ਸਿੰਘ ਜੌੜਾਮਾਜਰਾ ਕਿਸਾਨਾਂ ਨੂੰ ਕਣਕ-ਝੌਨੇ ਦੇ ਚੱਕਰ ਚੋਂ ਕੱਢਣਾ ਸਰਕਾਰ ਦਾ ਮੁੱਖ ਮੰਤਵ : ਚੇਤਨ ਸਿੰਘ ਜੌੜਾਮਾਜਰਾ ਚੰਡੀਗੜ੍ਹ, 17 ਮਾਰਚ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਫ਼ਸਲੀ ਵਿਭਿੰਨਤਾ ਨੂੰ ਉਤਸਾਹਿਤ ਕਰਨ ਦੇ ਮੰਤਵ ਨਾਲ਼ ਚੇਤਨ ਸਿੰਘ ਜੌੜੇਮਾਜਰਾ, ਅਜ਼ਾਦੀ ਘੁਲਾਟੀਆਂ, ਰੱਖਿਆ ਸੇਵਾਵਾਂ ਭਲਾਈ, ਬਾਗਬਾਨੀ, ਸੂਚਨਾ ਅਤੇ ਲੋਕ ਸੰਪਰਕ ਮੰਤਰੀ, ਪੰਜਾਬ ਵੱਲੋਂ ਫਿਰੋਜ਼ਪੁਰ ਜ਼ਿਲ੍ਹੇ ਦੇ ਮਿਰਚਾਂ ਦੇ ਕਿਸਾਨਾਂ ਲਈ ਪੰਜਾਬ ਵਿਧਾਨ ਸਭਾ ਦੇ ਮਾਣਯੋਗ ਸਪੀਕਰ ਕੁਲਤਾਰ ਸਿੰਘ ਸੰਧਵਾਂ, ਮਹਿੰਦਰ ਸਿੰਘ ਸਿੱਧੂ,ਚੇਅਰਮੈਨ ਪਨਸੀਡ ਦੀ ਮੌਜੂਦਗੀ ਵਿੱਚ ਅੱਜ ਮਿਤੀ 17 ਮਾਰਚ 2023 ਨੂੰ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਮਹਿਲਮ ਵਿਖੇ ਚਿਲੀ ਕਲੱਸਟਰ ਦੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਪ੍ਰੋਜੈਕਟ ਫੇਜ਼ ਦੇ ਪੜਾਅ 1 ਦੀ ਸ਼ੁਰੂਆਤ ਕੀਤੀ ਗਈ। ਪੰਜਾਬ ਵਿੱਚ ਮਿਰਚਾਂ ਦੀ ਪੈਦਾਵਾਰ ਬਾਰੇ ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਵਿੱਚ ਲਗਭਗ 9,920 ਹੈਕਟੇਅਰ ਰਕਬੇ ਵਿੱਚੋਂ 19,963 ਮੀਟਰਕ ਟਨ ਹਰੀ ਮਿਰਚ ਦਾ ਉਤਪਾਦਨ ਹੁੰਦਾ ਹੈ। ਪੰਜਾਬ ਦੇ ਪ੍ਰਮੁੱਖ ਮਿਰਚ ਉਤਪਾਦਕ ਜ਼ਿਲ੍ਹੇ ਫਿਰੋਜ਼ਪੁਰ, ਪਟਿਆਲਾ, ਮਲੇਰਕੋਟਲਾ, ਸੰਗਰੂਰ, ਜਲੰਧਰ, ਤਰਨਤਾਰਨ, ਅੰਮ੍ਰਿਤਸਰ, ਐਸਬੀਐਸ ਨਗਰ ਅਤੇ ਹੁਸ਼ਿਆਰਪੁਰ ਹਨ। ਇਨ੍ਹਾਂ ਵਿੱਚੋਂ ਜਿਲ੍ਹਾ ਫਿਰੋਜਪੁਰ ਵਿੱਚ ਸਭ ਤੋਂ ਵੱਧ 1700 ਹੈਕਟੇਅਰ ਰਕਬੇ ਵਿੱਚ ਮਿਰਚਾਂ ਦੀ ਪੈਦਾਵਾਰ ਹੁੰਦੀ ਹੈ। ਇਸ ਤੋਂ ਬਾਅਦ 1195 ਹੈਕਟੇਅਰ ਨਾਲ ਜਲੰਧਰ ਅਤੇ 1106 ਹੈਕਟੇਅਰ ਨਾਲ ਤਰਨਤਾਰਨ ਦਾ ਨੰਬਰ ਆਉਂਦਾ ਹੈ। ਪੰਜਾਬ ਵਿੱਚ ਮਿਰਚ ਦੀ ਵੱਧ ਤੋਂ ਵੱਧ ਉਤਪਾਦਕਤਾ 19 ਮੀਟਰਿਕ ਟਨ/ਹੈਕਟੇਅਰ ਹੈ। ਮਿਰਚ ਦੀ ਖੇਤੀ 8000 ਤੋਂ ਵੱਧ ਲੋਕਾਂ ਨੂੰ ਸਿੱਧੇ ਅਤੇ 16,000 ਤੋਂ ਵੱਧ ਲੋਕਾਂ ਨੂੰ ਅਸਿੱਧੇ ਤੌਰ 'ਤੇ ਰੁਜ਼ਗਾਰ ਪ੍ਰਦਾਨ ਕਰਨ ਲਈ ਜਾਣੀ ਜਾਂਦੀ ਹੈ। ਜੌੜਾਮਾਜਰਾ ਨੇ ਦੱਸਿਆ ਕਿ ਪਹਿਲਾਂ ਮਿਰਚ ਦੀ ਫ਼ਸਲ ਦਾ ਉਚਿਤ ਭਾਅ ਨਹੀਂ ਮਿਲਦਾ ਸੀ ਜਿਸ ਕਾਰਣ ਕਿਸਾਨ ਫ਼ਸਲੀ ਵਿਭਿੰਨਤਾ ਤੋਂ ਬੇਮੁੱਖ ਹੋ ਰਹੇ ਸਨ ਪਰ ਹੁਣ ਇਸ ਕਲੱਸਟਰ ਦੇ ਬਣਨ ਨਾਲ ਕਿਸਾਨਾਂ ਦੀ ਮਿਰਚ ਦੀ ਫ਼ਸਲ ਦਾ ਮੰਡੀਕਰਨ ਸਫ਼ਲ ਢੰਗ ਨਾਲ਼ ਹੋ ਸਕੇਗਾ ਅਤੇ ਓਹਨਾਂ ਨੂੰ ਵਧੀਆ ਮੁਨਾਫ਼ਾ ਵੀ ਹੋਵੇਗਾ। ਮਿਰਚਾਂ ਦੇ ਇਸ ਕਲਸਟਰ ਦੇ ਉਦਘਾਟਨ ਮੌਕੇ ਕੁਲਤਾਰ ਸਿੰਘ ਸੰਧਵਾਂ ਅਤੇ ਚੇਤਨ ਸਿੰਘ ਜੌੜਾਮਾਜਰਾ ਵਲੋਂ ਖ਼ੁਦ ਖੇਤਾਂ ਵਿੱਚ ਜਾਕੇ ਕਿਸਾਨਾਂ ਤੋਂ ਮਿਰਚਾਂ ਦੀਆਂ ਵੱਖ ਵੱਖ ਕਿਸਮਾਂ ਦੀ ਜਾਣਕਾਰੀ ਲਈ ਅਤੇ ਓਹਨਾਂ ਦੱਸਿਆ ਕਿ ਫਿਰੋਜ਼ਪੁਰ ਜ਼ਿਲ੍ਹੇ ਦੇ ਮਿਰਚ ਉਤਪਾਦਕਾਂ ਨੇ ਬਾਗਬਾਨੀ ਵਿਭਾਗ ਦੇ ਤਕਨੀਕੀ ਸਹਿਯੋਗ ਅਤੇ ਨਿੱਜੀ ਖੇਤਰ ਦੇ ਸੰਸਥਾਵਾਂ ਦੇ ਸਹਿਯੋਗ ਨਾਲ 19 ਜਨਵਰੀ 2023 ਨੂੰ ਮਿਰਚ ਕਲੱਸਟਰ ਵਿਕਾਸ ਪ੍ਰੋਗਰਾਮ ਸ਼ੁਰੂ ਕੀਤਾ ਸੀ। ਇਸ ਕਲੱਸਟਰ ਅਤੇ ਹੋਰ ਕਈ ਕਲੱਸਟਰਾਂ ਵਿੱਚ ਬਾਗਬਾਨੀ ਉਤਪਾਦਕਾਂ ਦੇ ਉਤਸ਼ਾਹ ਨੇ ਪੰਜਾਬ ਸਰਕਾਰ ਨੂੰ ਸੂਬੇ ਯੋਜਨਾਬੱਧ ਗਤੀਵਿਧੀਆਂ ਦੇ ਰੋਜ਼ਾਨਾ ਪ੍ਰਬੰਧਨ ਲਈ ਪ੍ਰੋਜੈਕਟ ਡਾਇਰੈਕਟੋਰੇਟ, ਇੱਕ ਪ੍ਰੋਜੈਕਟ ਪ੍ਰਬੰਧਨ ਯੂਨਿਟ (PMU) ਸਥਾਪਤ ਕੀਤਾ ਜਾਵੇਗਾ। ਪ੍ਰੋਜੈਕਟ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਪ੍ਰੋਜੈਕਟ ਮੁਲਾਂਕਣ ਅਤੇ ਪ੍ਰਵਾਨਗੀ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ। ਬਾਗਬਾਨੀ ਮੰਤਰੀ, ਸ਼੍ਰੀ ਚੇਤਨ ਸਿੰਘ ਜੌੜੇਮਾਜਰਾ ਨੇ ਇਹਨਾਂ ਨਵੀਆਂ ਪਹਿਲਕਦਮੀਆਂ ਨੂੰ ਅਗੇ ਲਿਜਾਉਣ ਲਈ ਆਪਣੇ ਵਡਮੂਲੇ ਵਿਚਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਸਦਕਾ ਬਾਗਬਾਨੀ ਵਿਭਾਗ ਵੱਲੋਂ ਕਿਸਾਨਾਂ ਦੀ ਆਮਦਨ ਵਧਾਉਣ ਲਈ ਤਕਨੀਕੀ ਜਾਣਕਾਰੀ ਤੋਂ ਇਲਾਵਾ ਵਿਤੀ ਸਹੂਲਤਾਂ ਵੀ ਦਿੱਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਟਰੇਨਿੰਗਾਂ/ਕੈਂਪਾਂ /ਸੈਮੀਨਾਰਾਂ ਰਾਹੀਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨ ਥੋੜੀ ਜਮੀਨ ਵਿੱਚੋਂ ਜਿਆਦਾ ਆਮਦਨ ਲੈ ਸਕਣ। ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਸ ਚਿਲੀ ਕਲਸਟਰ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਮੁੱਲ ਲੜੀ ਵਿੱਚ ਵਧੀ ਹੋਈ ਕੁਸ਼ਲਤਾ ਅਤੇ ਤਕਨੀਕੀ ਏਕੀਕਰਣ ਘਰੇਲੂ ਅਤੇ ਅੰਤਰਰਾਸ਼ਟਰੀ ਬਾਜ਼ਾਰਾਂ ਵਿੱਚ ਉਪਜ ਦੀ ਦਿੱਖ ਨੂੰ ਹੋਰ ਸੁਧਾਰੇਗਾ। ਇਸ ਤੋਂ ਇਲਾਵਾ, ਇਹ ਕਿਸਾਨ ਭਾਈਚਾਰੇ ਨੂੰ ਖੇਤੀ ਦੀ ਲਾਗਤ ਘਟਾਉਣ, ਖੇਤੀ-ਕਾਰੋਬਾਰ ਸਥਾਪਤ ਕਰਨ ਲਈ ਉੱਦਮੀਆਂ, ਔਰਤਾਂ ਅਤੇ ਬੇਰੋਜ਼ਗਾਰ ਨੌਜਵਾਨਾਂ ਨੂੰ ਮੁੱਲ ਲੜੀ ਵਿੱਚ ਹਿੱਸਾ ਲੈਣ ਦੇ ਮੌਕੇ ਪ੍ਰਦਾਨ ਕਰਨ ਵਿੱਚ ਵੀ ਮਦਦ ਕਰੇਗਾ। ਇਸ ਮੌਕੇ ਡਾਇਰੈਕਟਰ ਬਾਗਬਾਨੀ,ਪੰਜਾਬ ਸ਼ੈਲਿੰਦਰ ਕੌਰ ਅਤੇ ਰਜਨੀਸ਼ ਕੁਮਾਰ ਦਹੀਆ (ਐਮ.ਐਲ.ਏ. ਫਿਰੋਜਪੁਰ ਦਿਹਾਤੀ), ਰਣਬੀਰ ਸਿੰਘ ਭੁੱਲਰ (ਐਮ.ਐਲ.ਏ. ਫਿਰੋਜਪੁਰ ਸਿਟੀ) ਅਤੇ ਫੌਜਾ ਸਿੰਘ ਸਰਾਰੀ (ਐਮ.ਐਲ.ਏ. ਗੁਰੂਹਰਸਹਾਏ) ਤੋਂ ਇਲਾਵਾ ਅਮਿਤ ਕੁਮਾਰ, ਆਈ.ਏ.ਐਸ. ਸੰਯੁਕਤ ਵਿਕਾਸ ਕਮਿਸ਼ਨਰ-ਕਮ-ਸੀ.ਈ.ਓ. ਪੀ.ਐਸ.ਆਰ.ਐਲ.ਐਮ. ਮੋਹਾਲੀ ਉੱਚੇਚੇ ਤੌਰ ਤੇ ਮੌਜੂਦ ਸਨ।

News 17 March,2023
ਪੰਜਾਬ ਸਰਕਾਰ ਨੇ ਚਾਰ ਸੜਕਾਂ ਨੂੰ ਕੀਤਾ ਟੋਲ ਫਰੀ: ਹਰਭਜਨ ਸਿੰਘ ਈ.ਟੀ.ਓ.

ਸਰਕਾਰ ਦੀਆਂ ਹੋਰ ਲੋਕ-ਪੱਖੀ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੰਦਿਆਂ ਇਨ੍ਹਾਂ ਨੂੰ ਇਨਕਲਾਬੀ ਕਦਮ ਕਰਾਰ ਦਿੱਤਾ ਚੰਡੀਗੜ੍ਹ, 16 ਮਾਰਚ: ਆਮ ਆਦਮੀ ਨੂੰ ਰਾਹਤ ਦੇਣ ਦੇ ਮੰਤਵ ਨਾਲ ਪੰਜਾਬ ਦੇ ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ.) ਨੇ ਸੂਬੇ ਦੀਆਂ ਚਾਰ ਸੜਕਾਂ ਨੂੰ ਯਾਤਰੀਆਂ ਲਈ ਟੋਲ ਫਰੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸੂਬੇ ਭਰ ਵਿੱਚ 509 ਕਰੋੜ ਰੁਪਏ ਦੀ ਲਾਗਤ ਨਾਲ 3571 ਕਿਲੋਮੀਟਰ ਲਿੰਕ ਸੜਕਾਂ ਦਾ ਨਵੀਨੀਕਰਨ ਅਤੇ ਵਿਸ਼ੇਸ਼ ਮੁਰੰਮਤ ਕੀਤੀ ਗਈ ਹੈ। ਪੰਜਾਬ ਸਰਕਾਰ ਦੀਆਂ ਇੱਕ ਸਾਲ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਲੁਧਿਆਣਾ-ਮਾਲੇਰਕੋਟਲਾ, ਹੁਸ਼ਿਆਰਪੁਰ-ਟਾਂਡਾ, ਮੱਖੂ ਵਿਖੇ ਹਾਈ ਲੈਵਲ ਬ੍ਰਿਜ, ਬਲਾਚੌਰ-ਗੜ੍ਹਸ਼ੰਕਰ-ਹੁਸ਼ਿਆਰਪੁਰ ਸੜਕਾਂ ਨੂੰ ਯਾਤਰੀਆਂ ਲਈ ਟੋਲ ਫਰੀ ਕਰ ਦਿੱਤਾ ਗਿਆ ਹੈ। ਇਨ੍ਹਾਂ ਟੋਲ ਪਲਾਜ਼ਿਆਂ ਦੇ ਠੇਕਿਆਂ ਦੀ ਮਿਆਦ ਖਤਮ ਹੋ ਚੁੱਕੀ ਹੈ ਪਰ ਕੰਪਨੀਆਂ ਇਸ ਨੂੰ ਵਧਾਉਣ ਲਈ ਕਈ ਜੋੜ-ਤੋੜ ਲਾ ਰਹੀਆਂ ਸਨ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਸੂਬਾ ਸਰਕਾਰ ਨੇ ਇਨ੍ਹਾਂ ਟੋਲ ਪਲਾਜ਼ਿਆਂ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਟੋਲ ਪਲਾਜ਼ੇ ਬੰਦ ਕਰ ਦਿੱਤੇ ਜਾਣਗੇ ਕਿਉਂਕਿ ਸੂਬਾ ਸਰਕਾਰ ਪਹਿਲਾਂ ਹੀ ਅਜਿਹੇ ਸਾਰੇ ਡਿਫਾਲਟਰਾਂ ਦੀ ਸੂਚੀ ਤਿਆਰ ਕਰ ਰਹੀ ਹੈ। ਆਪਣੇ ਨਿੱਜੀ ਸਵਾਰਥਾਂ ਖ਼ਾਤਰ ਪੰਜਾਬ ਦੀਆਂ ਸੜਕਾਂ ਨੂੰ ਗਿਰਵੀ ਰੱਖ ਕੇ ਲੋਕਾਂ 'ਤੇ ਵਾਧੂ ਬੋਝ ਪਾਉਣ ਲਈ ਪੁਰਾਣੀਆਂ ਸਰਕਾਰਾਂ 'ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਲੋਕਾਂ ਨੂੰ ਇਸ ਬੋਝ ਤੋਂ ਰਾਹਤ ਦਿਵਾਉਣ ਲਈ ਹਰ ਸੰਭਵ ਕਦਮ ਚੁੱਕੇਗੀ। ਵਿਭਾਗ ਵੱਲੋਂ ਕੀਤੀਆਂ ਗਈਆਂ ਅਜਿਹੀਆਂ ਹੋਰ ਪਹਿਲਕਦਮੀਆਂ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਵਿੱਤੀ ਸਾਲ 2022-23 ਦੌਰਾਨ 215 ਮੁੱਢਲੇ ਸਿਹਤ ਕੇਂਦਰਾਂ ਨੂੰ ਅੱਪਗ੍ਰੇਡ ਕਰਕੇ ਅਤੇ 65 ਸੇਵਾ ਕੇਂਦਰਾਂ ਨੂੰ ਤਬਦੀਲ ਕਰਕੇ ਆਮ ਆਦਮੀ ਕਲੀਨਿਕਾਂ ਵਿੱਚ ਬਦਲ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਵਿਸ਼ੇਸ਼ ਸਹਾਇਤਾ ਸਕੀਮ ਅਧੀਨ 86.70 ਕਰੋੜ ਰੁਪਏ ਦੀ ਲਾਗਤ ਨਾਲ 166 ਕਿਲੋਮੀਟਰ ਸੜਕੀ ਹਿੱਸੇ ਦਾ ਕੰਮ ਮੁਕੰਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲਿੰਕ ਸੜਕਾਂ ਦੇ ਪ੍ਰੋਜੈਕਟਾਂ ਅਧੀਨ ਮੁਕੰਮਲ ਅਤੇ ਚੱਲ ਰਹੇ ਕੰਮਾਂ ‘ਤੇ 509 ਕਰੋੜ ਰੁਪਏ ਦੀ ਲਾਗਤ ਨਾਲ 3571 ਕਿਲੋਮੀਟਰ ਸੜਕੀ ਹਿੱਸੇ ਦਾ ਕੰਮ ਮੁਕੰਮਲ ਕੀਤਾ ਗਿਆ ਹੈ। ਹੋਰ ਲੋਕ ਪੱਖੀ ਪ੍ਰਾਜੈਕਟਾਂ ਨੂੰ ਉਜਾਗਰ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਜੀ-20 ਮੀਟਿੰਗਾਂ ਲਈ ਸਕੂਲਾਂ, ਹੈਰੀਟੇਜ ਗੇਟਾਂ ਅਤੇ ਗਲੀਆਂ ਦਾ ਨਵੀਨੀਕਰਨ, ਸੜਕਾਂ ਨੂੰ ਚਹੁੰ-ਮਾਰਗੀ ਬਣਾਉਣ ਅਤੇ ਸਜਾਵਟੀ ਫੁੱਲ-ਬੂਟੇ ਲਾ ਕੇ ਸੁੰਦਰੀਕਰਨ ਵਰਗੇ ਸਮਾਂਬੱਧ ਕੰਮ ਮੁਕੰਮਲ ਕਰ ਲਏ ਗਏ ਹਨ। ਇਸ ਤੋਂ ਇਲਾਵਾ ਅੰਮ੍ਰਿਤਸਰ ਵਿੱਚ ਵੱਖ-ਵੱਖ ਸਰਕਾਰੀ ਇਮਾਰਤਾਂ, ਹਸਪਤਾਲਾਂ ਅਤੇ ਜਨਤਕ ਇਮਾਰਤਾਂ ਦੀ ਮੁਰੰਮਤ ਅਤੇ ਰੱਖ-ਰਖਾਅ ਦਾ ਕੰਮ ਵੱਡੇ ਪੱਧਰ 'ਤੇ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਚੱਲ ਰਹੇ ਅਤੇ ਮੁਕੰਮਲ ਹੋਏ ਕੰਮਾਂ 'ਤੇ 411 ਕਰੋੜ ਰੁਪਏ ਖਰਚ ਕੀਤੇ ਗਏ ਹਨ ਅਤੇ ਪਿੰਡਾਂ ਵਿੱਚ 373 ਕਿਲੋਮੀਟਰ ਸੜਕੀ ਹਿੱਸੇ ਦਾ ਨਵੀਨੀਕਰਨ ਕੀਤਾ ਗਿਆ ਹੈ। ਸ. ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ 58.26 ਕਰੋੜ ਰੁਪਏ ਦੀ ਲਾਗਤ ਨਾਲ 28 ਐੱਚ.ਐੱਲ.ਬੀਜ਼/ਆਰ.ਓ.ਬੀਜ਼/ਆਰ.ਯੂ.ਬੀਜ਼ 'ਤੇ ਕੰਮ ਚੱਲ ਰਿਹਾ ਹੈ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਵਿਭਾਗ ਨੇ ਵੱਖ-ਵੱਖ ਕਾਰਜਾਂ ਦੇ ਬਿੱਲ ਤਿਆਰ ਕਰਨ ਅਤੇ ਜਮ੍ਹਾਂ ਕਰਾਉਣ ਲਈ ਇੱਕ ਇੰਜੀਨੀਅਰਿੰਗ ਅਤੇ ਪ੍ਰੋਜੈਕਟ ਮੈਨੇਜ਼ਮੈਂਟ ਮਾਡਿਊਲ ਲਾਗੂ ਕੀਤਾ ਹੈ ਤਾਂ ਜੋ ਸਮੁੱਚੇ ਕੰਮਕਾਜ ਨੂੰ ਪ੍ਰਭਾਵਸ਼ਾਲੀ, ਕੁਸ਼ਲ ਅਤੇ ਪਾਰਦਰਸ਼ੀ ਢੰਗਾਂ ਨਾਲ ਬਿਹਤਰ ਬਣਾਇਆ ਜਾ ਸਕੇ।

News 16 March,2023
ਡਾ.ਨਿੱਜਰ ਨੇ ਸਥਾਨਕ ਸਰਕਾਰਾਂ ਵਿਭਾਗ ਦਾ ਨਿਊਜ਼ਲੈਟਰ ਜਾਰੀ ਕੀਤਾ

ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੀ ਇਹ ਪਹਿਲਕਦਮੀ ਵਿਭਾਗ ਦੀਆਂ ਪ੍ਰਾਪਤੀਆਂ ਦੇ ਤਿਮਾਹੀ ਰਿਪੋਰਟ ਕਾਰਡ ਵਜੋਂ ਕੰਮ ਕਰੇਗੀ ਚੰਡੀਗੜ੍ਹ, 16 ਮਾਰਚ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਵੀਰਵਾਰ ਨੂੰ ਆਪਣੇ ਵਿਭਾਗ ਦੇ ਤਿਮਾਹੀ ਨਿਊਜ਼ਲੈਟਰ ਦਾ ਪਹਿਲਾ ਅੰਕ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸਥਾਨਕ ਸਰਕਾਰਾਂ ਵਿਭਾਗ ਦੇ ਰਿਪੋਰਟ ਕਾਰਡ ਵਜੋਂ ਕੰਮ ਕਰੇਗਾ। ਅੱਜ ਇੱਥੇ ਮਿਉਂਸਪਲ ਭਵਨ ਵਿਖੇ ਨਿਊਜ਼ਲੈਟਰ ਜਾਰੀ ਕਰਦਿਆਂ ਡਾ: ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਤੇ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਮਿਉਂਸਪਲ ਕਸਬਿਆਂ ਦੇ ਵਿਆਪਕ ਵਿਕਾਸ ਲਈ ਯਤਨਸ਼ੀਲ ਹੈ ਅਤੇ ਆਪਣੀਆਂ ਪਹਿਲਕਦਮੀਆਂ ਦੀ ਇੱਕ ਪਾਰਦਰਸ਼ੀ ਢੰਗ ਨਾਲ ਆਮ ਜਨਤਾ ਨੂੰ ਰਿਪੋਰਟ ਕਰਨ ਲਈ ਵਚਨਬੱਧ ਹੈ। “ਇਸ ਨਿਊਜ਼ਲੈਟਰ ਦਾ ਉਦੇਸ਼ ਸਾਰੇ ਸਬੰਧਤ ਹਿੱਸੇਦਾਰਾਂ ਤੱਕ ਪਹੁੰਚਣਾ ਅਤੇ ਉਨ੍ਹਾਂ ਨੂੰ ਕੀਤੇ ਜਾ ਰਹੇ ਕੰਮਾਂ ਬਾਰੇ ਜਾਣੂ ਕਰਵਾਉਣਾ ਹੈ। ਇਸ ਤੋਂ ਇਲਾਵਾ, ਇਹ ਵਸਨੀਕਾਂ ਨੂੰ ਵੱਖ-ਵੱਖ ਮਹੱਤਵਪੂਰਨ ਪ੍ਰੋਜੈਕਟਾਂ ਬਾਰੇ ਜਾਗਰੂਕ ਕਰਨ ਵਿੱਚ ਮਦਦ ਕਰੇਗਾ”, ਡਾ.ਨਿੱਜਰ ਨੇ ਕਿਹਾ ਕਿ ਇਸ ਨਿਊਜ਼ਲੈਟਰ ਵਿੱਚ ਪਾਰਦਰਸ਼ੀ, ਅਤੇ ਜਵਾਬਦੇਹ ਪ੍ਰਸ਼ਾਸਨ ਨੂੰ ਯਕੀਨੀ ਬਣਾਉਣ ਲਈ ਰਾਜ ਦੇ ਨਾਲ-ਨਾਲ ਯੂਐਲਬੀਜ਼ ਦੁਆਰਾ ਕੀਤੀਆਂ ਪਹਿਲਕਦਮੀਆਂ ਰਾਹੀਂ ਸਰਕਾਰ ਦੀ ਗੰਭੀਰਤਾ ਨੂੰ ਦਰਸਾਇਆ ਹੈ। . ਹੋਰ ਜਾਣਕਾਰੀ ਦਿੰਦੇ ਹੋਏ, ਡਾ. ਨਿੱਜਰ ਨੇ ਕਿਹਾ ਕਿ ਅੱਜ ਜਾਰੀ ਕੀਤੇ ਗਏ ਤਿਮਾਹੀ ਨਿਊਜ਼ਲੈਟਰ (ਮਾਰਚ-2023) ਵਿੱਚ ਸਮਾਰਟ ਸਿਟੀ ਮਿਸ਼ਨ, ਅਮਰੁਤ, ਸਵੱਛ ਭਾਰਤ ਮਿਸ਼ਨ, ਐਮ.ਐਸ.ਸੇਵਾ (ਈ-ਗਵਰਨੈਂਸ), ਪੰਜਾਬ ਮਿਉਂਸਪਲ ਸਰਵਿਸਿਜ਼ ਇੰਪਰੂਵਮੈਂਟ ਪ੍ਰੋਜੈਕਟਸ (ਪੀ.ਐੱਮ.ਐੱਸ.ਆਈ.ਪੀ.) ਵਰਗੇ ਪ੍ਰਮੁੱਖ ਪ੍ਰੋਜੈਕਟਾਂ ਅਧੀਨ ਪ੍ਰਗਤੀ ਦੀ ਰਿਪੋਰਟ ਦਿੱਤੀ ਗਈ ਹੈ। . “ਇਸ ਤੋਂ ਇਲਾਵਾ, ਵਿਸ਼ਵ ਬੈਂਕ/ਏਸ਼ੀਅਨ ਬੁਨਿਆਦੀ ਢਾਂਚਾ ਨਿਵੇਸ਼ ਬੈਂਕ, ਜੀਆਈਐਸ-ਸਮਰੱਥ ਭੂ-ਸਥਾਨਕ ਯੋਜਨਾਬੰਦੀ, ਸ਼ਹਿਰੀ ਟਰਾਂਸਪੋਰਟ (ਬੱਸ ਰੈਪਿਡ ਟ੍ਰਾਂਜ਼ਿਟ ਸਿਸਟਮ - ਬੀਆਰਟੀਐਸ), ਸ਼ਹਿਰੀ ਗਰੀਬਾਂ ਲਈ ਰਿਹਾਇਸ਼, ਕਿਫਾਇਤੀ ਹਾਊਸਿੰਗ ਪ੍ਰੋਜੈਕਟ, ਕਰੈਡਿਟ ਲਿੰਕ ਸਬਸਿਡੀ ਸਕੀਮ, ਸ਼ਹਿਰੀ ਆਜੀਵਿਕਾ ਮਿਸ਼ਨਾਂ ਬਾਰੇ ਜਾਣਕਾਰੀ, ਕਾਰੋਬਾਰੀ ਪ੍ਰਕਿਰਿਆ ਰੀ-ਇੰਜੀਨੀਅਰਿੰਗ ਅਤੇ ਮਿਊਂਸੀਪਲ ਫਾਇਰ ਸੇਵਾਵਾਂ ਨੂੰ ਵੀ ਇਸ ਨਿਊਜ਼ਲੈਟਰ ਵਿੱਚ ਲਿਆ ਗਿਆ ਹੈ”, ਉਨ੍ਹਾਂ ਅੱਗੇ ਕਿਹਾ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਮੁੱਦੇ ਨੇ ਅਮਰੂਤ ਅਤੇ ਸਵੱਛ ਭਾਰਤ ਮਿਸ਼ਨ ਤਹਿਤ ਸ਼ਹਿਰੀ ਸਥਾਨਕ ਸੰਸਥਾਵਾਂ (ਯੂ.ਐਲ.ਬੀਜ਼.) ਨੂੰ ਪ੍ਰਦਾਨ ਕੀਤੀ ਵਿੱਤੀ ਸਹਾਇਤਾ ਨੂੰ ਵੀ ਉਜਾਗਰ ਕੀਤਾ ਹੈ ਅਤੇ ਈ-ਗਵਰਨੈਂਸ ਦੇ ਖੇਤਰ ਵਿੱਚ ਨਵੀਆਂ ਪਹਿਲਕਦਮੀਆਂ ਜਿਵੇਂ ਕਿ ਗੈਰ-ਖਤਰਨਾਕ ਵਪਾਰਾਂ ਲਈ ਵਪਾਰਕ ਲਾਇਸੰਸ ਤੁਰੰਤ ਜਾਰੀ ਕਰਨ, ਪਬਲਿਕ ਵਰਕਸ ਏਕੀਕ੍ਰਿਤ ਪ੍ਰਬੰਧਨ ਪ੍ਰਣਾਲੀ ਅਤੇ ਏਕੀਕ੍ਰਿਤ ਵਿੱਤੀ ਪ੍ਰਬੰਧਨ ਪ੍ਰਣਾਲੀ ਦਾ ਵੀ ਜ਼ਿਕਰ ਕੀਤਾ ਹੈ। ਇਸ ਮੌਕੇ ਸ੍ਰੀ ਵਿਵੇਕ ਪ੍ਰਤਾਪ ਸਿੰਘ, ਆਈ.ਏ.ਐਸ, ਪ੍ਰਮੁੱਖ ਸਕੱਤਰ ਸਥਾਨਕ ਸਰਕਾਰ, ਸ੍ਰੀਮਤੀ ਈਸ਼ਾ ਕਾਲੀਆ, ਆਈ.ਏ.ਐਸ, ਮੁੱਖ ਕਾਰਜਕਾਰੀ ਅਧਿਕਾਰੀ-ਪੀ.ਐਮ.ਆਈ.ਡੀ.ਸੀ., ਸ੍ਰੀ ਉਮਾ ਸ਼ੰਕਰ ਗੁਪਤਾ, ਆਈ.ਏ.ਐਸ, ਡਾਇਰੈਕਟਰ ਸਥਾਨਕ ਸਰਕਾਰਾਂ ਅਤੇ ਹੋਰ ਵਿਭਾਗੀ ਅਧਿਕਾਰੀ ਹਾਜ਼ਰ ਸਨ।

News 16 March,2023
ਖੇਤੀ ਬਜਟ ਵਧਾ ਕੇ ਪੰਜਾਬ ਸਰਕਾਰ ਨੇ ਕਿਸਾਨ ਹਿਤਾਇਸ਼ੀ ਸਰਕਾਰ ਹੋਣ ਦਾ ਸਬੂਤ ਦਿੱਤਾ-ਡਾ. ਬਲਬੀਰ ਸਿੰਘ

ਕਿਸਾਨੀ ਨੂੰ ਲਾਹੇਵੰਦ ਬਣਾਉਣ ਲਈ ਸਬਜੀਆਂ ਤੇ ਫ਼ਲਾਂ ਲਈ ਭਾਅ ਅੰਤਰ ਸਕੀਮ ਲਿਆਂਦੀ -ਸਿਹਤ ਮੰਤਰੀ ਵੱਲੋਂ ਕੇ.ਵੀ.ਕੇ. ਰੌਣੀ ਕਿਸਾਨ ਮੇਲੇ 'ਚ ਕਿਸਾਨਾਂ ਨੂੰ ਕੁਦਰਤੀ ਖੇਤੀ ਕਰਨ ਦਾ ਸੱਦਾ -ਕੇਂਦਰ ਸਰਕਾਰ ਵੱਲੋਂ ਆਰ.ਡੀ.ਐਫ. ਤੇ ਐਨ.ਐਚ.ਐਮ. ਫੰਡ ਰੋਕਣਾ ਪੰਜਾਬ ਨਾਲ ਧੋਖਾ ਰੌਣੀ (ਪਟਿਆਲਾ), 16 ਮਾਰਚ: ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖੇਤੀ ਲਈ ਪਹਿਲੀ ਵਾਰ ਬਜਟ ਵਧਾ ਕੇ ਕਿਸਾਨਾਂ ਦੀ ਹਿਤਾਇਸ਼ੀ ਸਰਕਾਰ ਹੋਣ ਦਾ ਸਬੂਤ ਦਿੱਤਾ ਹੈ। ਸਿਹਤ ਮੰਤਰੀ ਸਾਉਣੀ ਦੀਆਂ ਫਸਲਾਂ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਕਿਸਾਨ ਮੇਲਿਆਂ ਦੇ ਸਿਲਸਿਲੇ ਵਜੋਂ ਅੱਜ ਕ੍ਰਿਸ਼ੀ ਵਿਗਿਆਨ ਕੇਂਦਰ, ਰੌਣੀ ਵਿਖੇ ਕਿਸਾਨ ਮੇਲੇ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰ ਰਹੇ ਸਨ। ਇਸ ਕਿਸਾਨ ਮੇਲੇ ਦੀ ਪ੍ਰਧਾਨਗੀ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ× । ਡਾ. ਬਲਵੀਰ ਸਿੰਘ ਨੇ ਕਿਸਾਨਾਂ ਨੂੰ ਕੁਦਰਤੀ ਵਿਗਿਆਨੀ ਦੱਸਦਿਆਂ ਕਿਹਾ ਕਿ ਕਿਸਾਨ ਖੇਤੀ ਪ੍ਰਧਾਨ ਸੂਬੇ ਦੀ ਰੀਡ ਦੀ ਹੱਡੀ ਹਨ, ਜਿਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨੀ ਨੂੰ ਲਾਹੇਵੰਦ ਬਣਾਉਣ ਲਈ ਫ਼ਲਾਂ ਤੇ ਸਬਜੀਆਂ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਲਈ ਭਾਅ-ਅੰਤਰ ਸਕੀਮ ਵੀ ਲਿਆਂਦੀ ਹੈ। ਸਿਹਤ ਮੰਤਰੀ ਨੇ ਕਿਸਾਨਾਂ ਨੂੰ ਆਪਣੀ ਸਿਹਤ ਤੰਦਰੁਸਤ ਰੱਖਣ ਲਈ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਤੀ ਵਿਭਿੰਨਤਾ ਨਾਲ ਜੁੜਕੇ ਮੋਟੇ ਅਨਾਜਾਂ 'ਤੇ ਅਧਾਰਤ ਕੁਦਰਤੀ ਖੇਤੀ ਕਰਨ ਦਾ ਸੱਦਾ ਵੀ ਦਿੱਤਾ। ਡਾ. ਬਲਬੀਰ ਸਿੰਘ ਨੇ ਕਿਸਾਨ ਹਿਤੈਸ਼ੀ ਨੀਤੀਆਂ ਰਾਹੀਂ ਪੰਜਾਬ ਦੇ ਗੰਭੀਰ ਖੇਤੀ ਸੰਕਟ ਨੂੰ ਘੱਟ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਤਾਂ ਕਿ ਖੇਤੀਬਾੜੀ ਆਮਦਨ 'ਚ ਵਾਧਾ ਕਰਨ ਸਮੇਤ ਸਰੋਤਾਂ ਦੀ ਸੰਭਾਲ ਲਈ ਸਥਿਰ ਖੇਤੀਬਾੜੀ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਦੇਸ਼ ਦੀ ਭੋਜਨ ਸੁਰੱਖਿਆ ਨੂੰ ਮਜ਼ਬੂਤ ਬਨਾਉਣ ਵੱਲ ਪੂਰਾ ਯੋਗਦਾਨ ਪਾ ਰਹੇ ਹਨ ਪਰ ਕੇਂਦਰ ਸਰਕਾਰ ਨੇ ਐਮ.ਐਸ.ਪੀ. ਨਾ ਦੇਕੇ ਜਿੱਥੇ ਕਿਸਾਨਾਂ ਨਾ ਧੋਖਾ ਕੀਤਾ ਹੈ, ਉਥੇ ਹੀ ਪੰਜਾਬ ਦੇ ਕਰੋੜਾਂ ਰੁਪਏ ਦੇ ਦਿਹਾਤੀ ਵਿਕਾਸ ਫੰਡਾਂ ਸਮੇਤ ਐਨ.ਐਚ.ਐਮ. ਦੇ ਫੰਡ ਵੀ ਰੋਕ ਦਿੱਤੇ ਹਨ। ਇਸਤੋਂ ਉਲਟ ਮੁੱਖ ਮੰਤਰੀ ਭਗਵੰਤ ਮਾਨ ਨੇ ਸੀਮਤ ਸਾਧਨਾਂ ਦੇ ਬਾਵਜੂਦ ਮੂੰਗੀ 'ਤੇ ਐਮ.ਐਸ.ਪੀ. ਤੇ ਗੰਨੇ ਦਾ ਵਾਜਬ ਭਾਅ ਦਿੱਤਾ ਹੈ। ਡਾ. ਬਲਵੀਰ ਸਿੰਘ ਨੇ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਸੂਬੇ ਦੀਆਂ ਸਾਰੀਆਂ ਯੂਨੀਵਰਸਿਟੀਆਂ ਨੂੰ ਕਦੇ ਵੀ ਪੈਸੇ ਦੀ ਕਮੀ ਨਹੀਂ ਆਉਣ ਦੇਵੇਗੀ। ਉਨ੍ਹਾਂ ਨੇ ਕਿਸਾਨਾਂ ਨੂੰ ਆਪਣੀ ਸਿਹਤ ਵੱਲ ਵੀ ਤਵੱਜੋਂ ਦੇਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਘਰੇਲੂ ਬਗੀਚੀ ਜ਼ਰੂਰ ਲਗਾਈ ਜਾਵੇ ਤੇ ਸਕੂਲਾਂ ਵਿੱਚ ਯੂਨੀਵਰਸਿਟੀ ਦਾ ਘਰ-ਬਗੀਚੀ ਮਾਡਲ ਵੀ ਅਪਣਾਇਆ ਜਾਵੇ। ਮੇਲੇ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕਿਸਾਨਾਂ ਨੂੰ ਕਿਸਾਨ ਮੇਲਿਆਂ ਦਾ ਉਦੇਸ਼ 'ਆਓ ਖੇਤੀ ਖਰਚ ਘਟਾਈਏ, ਵਾਧੂ ਪਾਣੀ ਖਾਦ ਨਾ ਪਾਈਏ' ਨੂੰ ਪੂਰਨ ਤੌਰ 'ਤੇ ਅਪਨਾਉਣ ਦੀ ਅਪੀਲ ਕੀਤੀ। ਵਾਈਸ ਚਾਂਸਲਰ ਨੇ ਸਰਕਾਰ-ਕਿਸਾਨ ਮਿਲਣੀ ਨੂੰ ਇੱਕ ਵੱਡੀ ਪ੍ਰਾਪਤੀ ਦੱਸਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪਹਿਲੀ ਵਾਰ ਸੂਬੇ ਵਿੱਚ ਖੇਤੀ ਨੀਤੀ ਤਿਆਰ ਹੋਣ ਜਾ ਰਹੀ ਹੈ, ਜਿਸ ਲਈ ਕਿਸਾਨ ਆਪਣੇ ਸੁਝਾਅ ਯੂਨੀਵਰਸਿਟੀ ਨਾਲ ਸਾਂਝੇ ਕੀਤੇ ਜਾਣ।ਉਨ੍ਹਾਂ ਨੇ ਕਿਸਾਨਾਂ ਦੀ ਸਹੂਲਤ ਲਈ ਪਟਿਆਲਾ ਬਾਰਾਂਦਰੀ ਸਥਿਤ ਫਾਰਮ ਸਲਾਹਕਾਰ ਕੇਂਦਰ ਨੂੰ ਮੁੜ ਸਥਾਪਿਤ ਕਰਨ ਦਾ ਐਲਾਨ ਕੀਤਾ। ਡਾ. ਗੋਸਲ ਨੇ ਸਾਉਣੀ ਦੇ ਸੀਜ਼ਨ 'ਚ ਪੂਸਾ 44 ਕਿਸਮ ਲਾਉਣ ਦੀ ਥਾਂ ਜਲਦੀ ਪੱਕਣ ਤੇ ਵੱਧ ਝਾੜ ਦੇਣ ਵਾਲੀ ਪੀਆਰ 126 ਅਪਨਾਉਣ ਦੀ ਸਲਾਹ ਦਿੱਤੀ। ਇਸ ਕਿਸਾਨਾਂ ਨੂੰ ਨਵੀਆਂ ਤਕਨੀਕਾਂ ਤੋਂ ਜਾਣੂ ਕਰਵਾਉਣ ਲਈ ਸੈਮੀਨਾਰ ਮੌਕੇ ਪੀ.ਏ.ਯੂ. ਦੇ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਸਾਉਣੀ ਦੀਆਂ ਫਸਲਾਂ ਬਾਰੇ ਯੂਨੀਵਰਸਿਟੀ ਦੀਆਂ ਸਿਫਾਰਿਸ਼ਾਂ ਸਾਂਝੀਆਂ ਕੀਤੀਆਂ। ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਿੰਦਰ ਸਿੰਘ, ਨਿਰਦੇਸ਼ਕ ਪਸਾਰ ਸਿੱਖਿਆ ਡਾ. ਗੁਰਮੀਤ ਸਿੰਘ ਬੁੱਟਰ, ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਤੇ ਹੋਰ ਮਾਹਰਾਂ ਨੇ ਵੀ ਸੰਬੋਧਨ ਕੀਤਾ। ਮੇਲੇ 'ਚ ਐਸ.ਡੀ.ਐਮ ਡਾ ਇਸਮਤ ਵਿਜੇ ਸਿੰਘ, ਅਗਾਂਹਵਧੂ ਕਿਸਾਨ ਤੇ ਪੀ.ਏ.ਯੂ. ਦੇ ਨਾਲ-ਨਾਲ ਖੇਤੀਬਾੜੀ ਵਿਭਾਗ ਦੇ ਉੱਚ ਅਧਿਕਾਰੀ ਵੀ ਮੌਜੂਦ ਸਨ।ਕੈਬਨਿਟ ਮੰਤਰੀ ਨੇ ਪ੍ਰਦਰਸ਼ਨੀ ਪਲਾਂਟਾਂ ਸਮੇਤ ਵੱਖ-ਵੱਖ ਖੋਜ ਪ੍ਰਦਰਸ਼ਨੀਆਂ ਦਾ ਜਾਇਜ਼ਾ ਲਿਆ ਜਦਦਿ ਕਿਸਾਨਾਂ ਨੇ ਸਾਉਣੀ ਦੀਆਂ ਫ਼ਸਲਾਂ ਦੇ ਬੀਜ, ਫ਼ਲਦਾਰ ਬੂਟੇ ਤੇ ਖੇਤੀ ਸਾਹਿਤ ਖਰੀਦਿਆ।

News 16 March,2023
ਪੰਜਾਬ ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕੀਤੇ ਜਾ ਰਹੇ ਐਕਸ-ਸੀਟੂ ਪ੍ਰਬੰਧਾਂ ਨੂੰ ਮਿਲਿਆ ਵੱਡਾ ਹੁਲਾਰਾ

ਪੰਜਾਬ ਦੇ ਪਹਿਲੇ ਝੋਨੇ ਦੀ ਪਰਾਲੀ ਆਧਾਰਿਤ ਟੋਰੋਫੈਕਸ਼ਨ ਪਲਾਂਟ ਨੂੰ ਮਿਲੀ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਵਿੱਤੀ ਸਹਾਇਤਾ: ਮੀਤ ਹੇਅਰ ਚੰਡੀਗੜ੍ਹ, 16 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਕੀਤੇ ਜਾ ਰਹੇ ਐਕਸ-ਸੀਟੂ ਪ੍ਰਬੰਧਾਂ ਨੂੰ ਵੱਡਾ ਹੁਲਾਰਾ ਮਿਲਿਆ ਹੈ। ਬੋਰਡ ਦੇ ਯਤਨਾਂ ਸਦਕਾ ਇਕ ਉਦਯੋਗਿਕ ਇਕਾਈ ਨੂੰ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਝੋਨੇ ਦੀ ਪਰਾਲੀ ਦੀ ਵਰਤੋਂ ਨੂੰ ਉਤਸ਼ਾਹਤ ਕਰਨ ਲਈ ਪੋਲੇਟਾਈਜ਼ੇਸ਼ਨ ਅਤੇ ਟੋਰੋਟੈਕਸ਼ਨ ਪਲਾਂਟ ਦੀ ਸਥਾਪਨਾ ਲਈ ਵਾਤਾਵਰਣ ਸੁਰੱਖਿਆ ਚਾਰਜ ਫੰਡਾਂ ਦੇ ਤਹਿਤ ਇੱਕ ਵਾਰ ਵਿੱਤੀ ਸਹਾਇਤਾ ਦੇਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਉੱਦਮੀਆਂ ਅਤੇ ਮੌਜੂਦਾ ਉਦਯੋਗਿਕ ਇਕਾਈਆਂ ਨੂੰ ਸੂਬੇ ਵਿੱਚ ਝੋਨੇ ਦੀ ਪਰਾਲੀ ਦੀ ਵੱਧ ਤੋਂ ਵੱਧ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਝੋਨੇ ਦੀ ਪਰਾਲੀ ਆਧਾਰਿਤ ਪੈਲੇਟਾਈਜ਼ੇਸ਼ਨ ਅਤੇ ਟੋਰੇਫੈਕਸ਼ਨ ਪਲਾਂਟ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ ਹੈ। ਬੋਰਡਾਂ ਦੇ ਲਗਾਤਾਰ ਅਤੇ ਸੁਹਿਰਦ ਯਤਨਾਂ ਸਦਕਾ ਪੰਜਾਬ ਦੀਆਂ ਤਿੰਨ ਉਦਯੋਗਿਕ ਇਕਾਈਆਂ ਨੇ ਕੇਂਦਰੀ ਬੋਰਡ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ ਬੋਰਡ ਦੇ ਪੋਰਟਲ 'ਤੇ ਅਪਲਾਈ ਕੀਤਾ ਹੈ। ਤਿੰਨ ਯੂਨਿਟਾਂ ਵਿੱਚੋਂ ਬੋਰਡ ਦੀਆਂ ਸਿਫ਼ਾਰਸ਼ਾਂ ਉੱਤੇ ਮੈਸਰਜ਼ ਏ.ਬੀ. ਟਿਊਲਸ਼ ਪਿੰਡ ਢੈਪਈ, ਭੀਖਲੀ (ਜ਼ਿਲਾ) ਨੂੰ 3 ਟੀਪੀਐਚ ਦੀ ਸਮਰੱਥਾ ਵਾਲੇ ਝੋਨੇ ਦੀ ਪਰਾਲੀ ਅਧਾਰਤ ਟੋਰੀਫੈਕਸ਼ਨ ਪਲਾਂਟ ਸਥਾਪਤ ਕਰਨ ਲਈ ਕੇਂਦਰੀ ਬੋਰਡ ਤੋਂ 81,85,805 ਰੁਪਏ ਦੀ ਵਿੱਤੀ ਸਹਾਇਤਾ ਸਫਲਤਾਪੂਰਵਕ ਪ੍ਰਾਪਤ ਹੋਈ ਹੈ ਜੋ ਕਿ ਉਦਯੋਗ ਦੀ ਲਾਗਤ (2,04,64,513 ਰੁਪਏ) ਦਾ 40 ਫੀਸਦੀ ਹੈ। ਮੀਤ ਹੇਅਰ ਨੇ ਅੱਗੇ ਦੱਸਿਆ ਕਿ ਝੋਨੇ ਦੀ ਪਰਾਲੀ ਦੇ ਇਸ ਐਕਸ-ਸੀਟੂ ਪ੍ਰਬੰਧਨ ਅਤੇ ਸੂਬੇ ਵਿੱਚ ਅਜਿਹੇ ਯੂਨਿਟਾਂ ਦੀ ਸਥਾਪਨਾ ਨਾਲ ਝੋਨੇ ਦੀ ਪਰਾਲੀ ਅਧਾਰਿਤ ਥਰਮਲ ਪਾਵਰ ਪਲਾਂਟਾਂ ਨੂੰ ਪਰਾਲੀ ਅਧਾਰਿਤ ਰਾਜ ਦੇ ਅੰਦਰ ਹੀ ਉਪਲਬਧ ਹੋ ਜਾਵੇਗੀ ਅਤੇ ਖੁੱਲ੍ਹੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਸਾੜਨ ਵਿੱਚ ਕਮੀ ਆਵੇਗੀ।ਅਜਿਹੇ ਪੈਲੇਟਾਈਜ਼ੇਸ਼ਨ/ਟੋਰੋਟੈਕਸ਼ਨ ਪਲਾਂਟਾਂ ਦੀ ਸਥਾਪਨਾ ਅਤੇ ਵਿੱਤੀ ਸਹਾਇਤਾ ਪ੍ਰਦਾਨ ਕਰਨ ਨਾਲ ਉੱਦਮੀਆਂ ਅਤੇ ਮੌਜੂਦਾ ਉਦਯੋਗਿਕ ਇਕਾਈਆਂ ਨੂੰ ਉਤਸ਼ਾਹਤ ਕੀਤਾ ਜਾਵੇਗਾ ਜਿਸ ਨਾਲ ਸੂਬੇ ਵਿੱਚ ਪੈਦਾ ਹੋ ਰਹੀ ਝੋਨੇ ਦੀ ਪਰਾਲੀ ਦੀ ਵਰਤੋਂ ਵਿੱਚ ਕਾਫੀ ਵਾਧਾ ਹੋਵੇਗਾ।

News 16 March,2023
ਅਦਾਲਤਾਂ ਵਿੱਚ ਪੈਂਡਿੰਗ ਕੇਸਾਂ ਦੀ ਗਿਣਤੀ ਸਿਫਰ ਤੱਕ ਲਿਆਂਦੀ ਜਾਵੇ: ਲਾਲ ਚੰਦ ਕਟਾਰੂਚੱਕ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਵੱਲੋਂ ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਨੌਕਰੀ ਦੇਣ ਦੀ ਪ੍ਰਕਿਰਿਆ ਵਿੱਚ ਦੇਰੀ ਨਾ ਕਰਨ ਦੇ ਹੁਕਮ ਚੰਡੀਗੜ੍ਹ, ਮਾਰਚ 16: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਇੱਕ ਵਰ੍ਹਾ ਪਹਿਲਾਂ ਸਹੁੰ ਚੁੱਕਣ ਸਮੇਂ ਇਹ ਅਹਿਦ ਕੀਤਾ ਸੀ ਕਿ ਸੂਬੇ ਦੇ ਹਰੇਕ ਵਰਗ ਦੀ ਭਲਾਈ ਲਈ ਹਰ ਸੰਭਵ ਹੰਭਲਾ ਮਾਰਿਆ ਜਾਵੇਗਾ। ਇਸੇ ਲੜੀ ਤਹਿਤ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਵਿਭਾਗ ਦੇ ਕਿਸੇ ਵੀ ਕਰਮਚਾਰੀ ਦੀ ਮੌਤ ਹੋਣ ਦੀ ਸੂਰਤ ਵਿੱਚ ਉਸਦੇ ਵਾਰਸਾਂ ਨੂੰ ਨੌਕਰੀ ਦੇਣ ਦੀ ਪ੍ਰਕਿਰਿਆ ਵਿੱਚ ਦੇਰੀ ਨਾ ਹੋਵੇ। ਇਹ ਵਿਚਾਰ ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਅਨਾਜ ਭਵਨ, ਸੈਕਟਰ 39 ਵਿੱਚ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਦੇ ਹੋਏ ਪ੍ਰਗਟ ਕੀਤੇ। ਇਸ ਮੌਕੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕਰਦੇ ਹੋਏ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਅਦਾਲਤਾਂ ਵਿੱਚ ਪੈਂਡਿੰਗ ਕੇਸਾਂ ਦੀ ਗਿਣਤੀ ਘਟਾਉਣ ਲਈ ਠੋਸ ਉਪਰਾਲੇ ਕੀਤੇ ਜਾਣ ਅਤੇ ਜੇਕਰ ਹੋ ਸਕੇ ਤਾਂ ਇਹ ਗਿਣਤੀ ਸਿਫਰ ਤੱਕ ਲਿਆਂਦੀ ਜਾਵੇ ਤੇ ਹਰੇਕ ਮਾਮਲੇ ਦਾ ਡੂੰਘਾਈ ਨਾਲ ਅਧਿਐਨ ਕੀਤਾ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਵਿਭਾਗ ਦੀ ਬਿਹਤਰੀ ਲਈ ਕੀਤੀਆਂ ਜਾਣ ਵਾਲੀਆਂ ਮੀਟਿੰਗਾਂ ਵਿੱਚ ਕੀਤੇ ਗਏ ਨੀਤੀਗਤ ਫੈਸਲਿਆਂ ਨੂੰ ਲਾਗੂ ਕਰਨ ਲਈ ਤੇਜ਼ੀ ਨਾਲ ਕਦਮ ਚੁੱਕੇ ਜਾਣ ਅਤੇ ਸਮੁੱਚੇ ਕੰਮ ਕਾਜ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਬੇਨਿਯਾਮੀਆਂ ਹਰਗਿਜ਼ ਬਰਦਾਸ਼ਤ ਨਹੀਂ ਹੋਣਗੀਆਂ। ਆਉਂਦੇ ਕਣਕ ਦੇ ਸੀਜ਼ਨ ਦੇ ਮੱਦੇਨਜ਼ਰ ਮੰਤਰੀ ਨੇ ਕਿਹਾ ਕਿ ਮੰਡੀਆਂ ਵਿੱਚ ਫਸਟ ਏਡ ਦੇ ਢੁਕਵੇਂ ਪ੍ਰਬੰਧ ਕਰਨ ਲਈ ਸਿਹਤ ਵਿਭਾਗ ਨਾਲ ਤਾਲਮੇਲ ਕੀਤਾ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਭਾਗ ਦੇ ਡਾਇਰੈਕਟਰ ਘਨਸ਼ਿਆਮ ਥੋਰੀ, ਏਐਮਡੀ ਪਨਗ੍ਰੇਨ ਪਰਮਪਾਲ ਕੌਰ ਸਿੱਧੂ, ਜੁਆਇੰਟ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਅਜੇਵੀਰ ਸਿੰਘ ਸਰਾਉ ਮੌਜੂਦ ਸਨ।

News 16 March,2023
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ 'ਚ ਵਿਕਾਸ ਕੰਮਾਂ ਦਾ ਜਾਇਜ਼ਾ

ਡਾ. ਬਲਬੀਰ ਸਿੰਘ ਤੇ ਅਜੀਤਪਾਲ ਸਿੰਘ ਕੋਹਲੀ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨੂੰ ਹਰ ਮਹੀਨੇ ਪ੍ਰਗਤੀ ਰਿਪੋਰਟ ਸੌਂਪਣ ਦੇ ਆਦੇਸ਼ -ਜ਼ਿਲ੍ਹਾ ਅਧਿਕਾਰੀ ਨਵੇਂ ਉਪਰਾਲੇ ਕਰਦਿਆਂ ਪੰਜਾਬ ਸਰਕਾਰ ਦੀ ਨਵੀਂ ਸੋਚ ਲੋਕਾਂ ਤੱਕ ਪਹੁੰਚਾਉਣ-ਡਾ. ਬਲਬੀਰ ਸਿੰਘ -ਰੰਗਲਾ ਪੰਜਾਬ ਤਹਿਤ ਪੰਜਾਬੀਆਂ ਦੀ ਤੰਦਰੁਸਤੀ ਲਈ ਮਾਨਸਿਕ ਸਿਹਤ ਨੀਤੀ ਜਲਦ-ਸਿਹਤ ਮੰਤਰੀ ਪਟਿਆਲਾ, 16 ਮਾਰਚ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦੇ ਵਿਕਾਸ ਪ੍ਰਾਜੈਕਟਾਂ ਤੇ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਪ੍ਰਸ਼ਾਸਨਿਕ ਸੇਵਾਵਾਂ ਦਾ ਜਾਇਜ਼ਾ ਲੈਂਦਿਆਂ ਜ਼ਿਲ੍ਹਾ ਅਧਿਕਾਰੀਆਂ ਨੂੰ ਹਰ ਮਹੀਨੇ ਪ੍ਰਗਤੀ ਰਿਪੋਰਟ ਸੌਂਪਣ ਦੇ ਆਦੇਸ਼ ਦਿੱਤੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਤੋਂ ਇਲਾਵਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਪੀ.ਆਰ.ਟੀ.ਸੀ. ਚੇਅਰਮੈਨ ਰਣਜੋਧ ਸਿੰਘ ਹਡਾਣਾ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ ਤੇ ਇੰਪਰੂਵਮੈਂਟ ਟਰੱਸਟ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ ਵੀ ਮੌਜੂਦ ਸਨ। ਡਾ. ਬਲਬੀਰ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਨ ਸੁਵਿਧਾ ਕੈਂਪਾਂ, ਮਾਲ ਸੁਵਿਧਾ ਕੈਂਪਾਂ ਤੇ ਜਨ ਸੁਣਵਾਈ ਕੈਂਪਾਂ ਸਮੇਤ ਨਗਰ ਨਿਗਮ ਵੱਲੋਂ ਲੋਕ ਮਿਲਣੀ ਤੇ ਹੈਲਪ ਡੈਸਕ ਸੇਵਾ ਸ਼ੁਰੂ ਸਮੇਤ ਜ਼ਿਲ੍ਹਾ ਪੁਲਿਸ ਦੀ ਸਾਇਬਰ ਕਰਾਈਮ ਮਾਮਲੇ ਹੱਲ ਕੀਤੇ ਜਾਣ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਲਈ ਲੋਕ ਪੱਖੀ ਬਜਟ ਸਮੇਤ ਭ੍ਰਿਸ਼ਟਾਚਾਰ ਰਹਿਤ, ਪਾਰਦਰਸ਼ੀ ਤੇ ਲੋਕ ਹਿਤੂ ਸਰਕਾਰ ਪ੍ਰਦਾਨ ਕੀਤੀ ਜਾ ਰਹੀ ਹੈ, ਉਸੇ ਤਰਜ 'ਤੇ ਜ਼ਿਲ੍ਹਾ ਅਧਿਕਾਰੀ ਵੀ ਨਵੇਂ ਉਪਰਾਲੇ ਕਰਦੇ ਹੋਏ ਸਰਕਾਰ ਦੀ ਨਵੀਂ ਸੋਚ ਨੂੰ ਲੋਕਾਂ ਤੱਕ ਪਹੁੰਚਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਹੁਤ ਛੇਤੀ ਮਾਨਸਿਕ ਸਿਹਤ ਨੀਤੀ ਬਣਾਈ ਜਾ ਰਹੀ ਹੈ ਤਾਂ ਕਿ ਸਾਡੇ ਨੌਜਵਾਨਾਂ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ ਤੇ ਪੰਜਾਬ ਨੂੰ ਕੈਂਸਰ ਦੀ ਬਿਮਾਰੀ ਤੋਂ ਬਚਾ ਕੇ ਰੰਗਲਾ ਪੰਜਾਬ ਬਣਾਇਆ ਜਾ ਸਕੇ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਡਾ. ਬਲਬੀਰ ਸਿੰਘ ਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਨਿਵਾਸੀਆਂ ਨੂੰ ਪਾਰਦਰਸ਼ੀ ਤੇ ਸਾਫ਼-ਸੁਥਰਾ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾਵੇਗਾ। ਜਦਕਿ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉਪਲ ਨੇ ਨਗਰ ਨਿਗਮ ਅਧੀਨ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਤੋਂ ਜਾਣੂ ਕਰਵਾਇਆ। ਡਾ. ਬਲਬੀਰ ਸਿੰਘ ਨੇ ਹਦਾਇਤ ਕੀਤੀ ਕਿ ਅਵਾਰਾ ਪਸ਼ੂਆਂ ਤੇ ਕੁੱਤਿਆਂ ਦੀ ਸਮੱਸਿਆ ਤੋਂ ਲੋਕਾਂ ਨੂੰ ਨਿਜਾਤ ਦਿਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ। ਡਾ. ਬਲਬੀਰ ਸਿੰਘ ਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਛੋਟੀ ਨਦੀ, ਵੱਡੀ ਨਦੀ, ਨਹਿਰੀ ਪਾਣੀ ਪ੍ਰਾਜੈਕਟ, ਗਰੀਨ ਬੈਲਟ, ਹੈਰੀਟੇਜ ਸਟਰੀਟ, ਨਸ਼ਾ ਮੁਕਤੀ ਕੇਂਦਰ, ਡੇਅਰੀ ਸ਼ਿਫਟਿੰਗ ਪ੍ਰਾਜੈਕਟ, ਪੀ.ਡੀ.ਏ. ਵੱਲੋਂ ਐਨ.ਓ.ਸੀਜ਼ ਦੇਣ ਦੇ ਕੰਮਾਂ, ਆਰਥਿਕ ਤੌਰ 'ਤੇ ਕਮਜੋਰ ਵਰਗਾਂ ਲਈ ਘਰ, ਨਵਾਂ ਬੱਸ ਅੱਡਾ, ਮਾਡਲ ਟਾਊਨ ਡਰੇਨ, ਤੀਜੇ ਪੜਾਅ ਤਹਿਤ ਆਮ ਆਦਮੀ ਕਲੀਨਿਕ, ਬਿਹਤਰ ਸਿਹਤ ਸੇਵਾਵਾਂ ਲਈ ਰਾਜਿੰਦਰਾ ਹਸਪਤਾਲ ਦੀ ਐਮਰਜੈਂਸੀ ਦਾ ਨਵੀਨੀਕਰਨ, ਸਬ ਡਵੀਜਨ ਤੇ ਸੀ.ਐਚ.ਸੀਜ ਹਸਪਤਾਲਾਂ ਦੀ ਮੁਰੰਮਤ, ਸਕੂਲ ਆਫ਼ ਐਮੀਨੈਂਸ, ਖੇਤੀਬਾੜੀ, ਸ਼ਹਿਰ 'ਚ ਟ੍ਰੈਫ਼ਿਕ ਸਮੱਸਿਆ ਦੀ ਸਮੀਖਿਆ ਕਰਦਿਆਂ ਲੋੜੀਂਦੀਆਂ ਹਦਾਇਤਾਂ ਦਿੱਤੀਆਂ। ਇਸ ਦੌਰਾਨ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਪੀ.ਆਰ.ਟੀ.ਸੀ. ਚੇਅਰਮੈਨ ਰਣਜੋਧ ਸਿੰਘ ਹਡਾਣਾ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ ਤੇ ਇੰਪਰੂਵਮੈਂਟ ਟਰੱਸਟ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ ਨੇ ਵੀ ਲੋਕ ਹਿੱਤਾਂ ਸਬੰਧੀ ਵੱਖ-ਵੱਖ ਮੁੱਦੇ ਉਠਾਏ। ਮੀਟਿੰਗ 'ਚ ਏ.ਡੀ.ਸੀਜ਼ ਗੌਤਮ ਜੈਨ, ਗੁਰਪ੍ਰੀਤ ਸਿੰਘ ਥਿੰਦ, ਈਸ਼ਾ ਸਿੰਘਲ, ਐਸ.ਪੀ. ਸਿਟੀ ਮੁਹੰਮਦ ਸਰਫਰਾਜ਼ ਆਲਮ, ਨਗਰ ਨਿਗਮ ਸੰਯੁਕਤ ਕਮਿਸ਼ਨਰ ਨਮਨ ਮਾਰਕੰਨ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਸਿਵਲ ਸਰਜਨ ਡਾ. ਦਲਬੀਰ ਕੌਰ, ਰਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਐਚ.ਐਸ. ਰੇਖੀ ਸਮੇਤ ਸਮੂਹ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

News 16 March,2023
ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਵਚਨਬੱਧ

ਅਨੁਮਾਨਿਤ 12 ਕਰੋੜ 25 ਲੱਖ ਰੁਪਏ ਦੀ ਆਵੇਗੀ ਲਾਗਤ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਵਚਨਬੱਧ: ਡਾ. ਬਲਜੀਤ ਕੌਰ ਚੰਡੀਗੜ੍ਹ, 16 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡਾ. ਅੰਬੇਡਕਰ ਉਤਸਵ ਧਾਮ ਪ੍ਰੋਜੈਕਟ ਤਹਿਤ ਸੂਬੇ ਦੇ 49 ਪਿੰਡਾਂ ਵਿੱਚ ਕਮਿਊਨਿਟੀ ਸੈਂਟਰ ਬਣਾਉਣ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਕਮਿਊਨਿਟੀ ਸੈਂਟਰ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਅਧੀਨ ਸ਼ੁਰੂ ਕੀਤੇ ਗਏ ਡਾ. ਅੰਬੇਦਕਰ ਉਤਸਵ ਧਾਮ ਪ੍ਰੋਜੈਕਟ ਤਹਿਤ ਬਣਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇੱਕ ਕਮਿਊਨਿਟੀ ਸੈਂਟਰ ਦੀ ਸਥਾਪਨਾ ਤੇ ਲੱਗਭੱਗ 25 ਲੱਖ, ਜਦਕਿ ਕੁੱਲ 12 ਕਰੋੜ 25 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਸੈਂਟਰ 50 ਫੀਸਦੀ ਅਨੁਸੂਚਿਤ ਜਾਤੀ ਆਬਾਦੀ ਵਾਲੇ ਪਿੰਡਾਂ ਵਿੱਚ ਬਣਾਏ ਜਾਣਗੇ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬੁਰਜ ਸਿਧਵਾਂ, ਘੁਮਿਆਰਾ ਖੇੜਾ, ਝੋਰੜਾ, ਖਾਨੇ ਕੀ ਢਾਬ, ਰੱਖੜੀਆਂ, ਚੱਕ ਚੂਹੇਵਾਲਾ, ਚੱਕ ਗੰਡਾ ਸਿੰਘ ਵਾਲਾ, ਲੱਖੇਵਾਲੀ, ਮਹਿਣਾ, ਜ਼ਿਲ੍ਹਾ ਫਰੀਦਕੋਟ ਦੇ ਪਿੰਡ ਸਿੱਖਾਂ ਵਾਲਾ, ਮਚਾਕੀ ਮੱਲ ਸਿੰਘ, ਦੇਵੀ ਵਾਲਾ, ਨੱਥੂਵਾਲਾ, ਢਾਬ ਸ਼ੇਰ ਸਿੰਘ ਵਾਲਾ, ਮਾਨਸਾ ਜ਼ਿਲ੍ਹੇ ਦੇ ਪਿੰਡ ਚਕੇਰੀਆਂ, ਸਹਾਰਨਾ, ਫਰੀਦਕੇ, ਮਲਕੋਂ, ਸ਼ੇਰਖਾਂ ਵਾਲਾ, ਕਾਸਿਮਪੁਰ ਛੀਨਾ, ਹਸਨਪੁਰ, ਰਿਉਦ ਕਲਾਂ, ਮਲਕਪੁਰ ਭੀਮਲਾ, ਲੱਖੀਵਾਲ, ਉਡੱਤ ਸੈਦੇਵਾਲਾ, ਨਰਿੰਦਰਪੁਰਾ, ਜ਼ਿਲ੍ਹਾ ਨਵਾਂਸ਼ਹਿਰ ਦੇ ਪਿੰਡ ਮਹਾਲੋਂ, ਜ਼ਿਲ੍ਹਾ ਪਟਿਆਲਾ ਦੇ ਪਿੰਡ ਬਠੋਈ ਖੁਰਦ, ਰਾਮਨਗਰ ਬਖਸ਼ੀਵਾਲਾ, ਚੁਨਾਗਰਾ, ਤਰੇਨ ਜ਼ਿਲ੍ਹਾ ਸੰਗਰੂਰ ਦਾ ਪਿੰਡ ਕਿਲਾ ਹਕੀਮਾ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਅਜਨੇਰ, ਜੱਲਾ, ਅਮਲੋਹ, ਅਮਲੋਹ(ਖਮਨਾ), ਕੋਟਲਾ ਬਜਵਾੜਾ, ਤੁਰਾਂ, ਜੱਲੋਵਾਲ, ਕੋਟਲਾ ਅਜਨੇਰ, ਕੁੰਭਰਾ, ਮਨੇਲਾ, ਨਬੀਪੁਰ, ਨੂਰਪੁਰਾ, ਰਾਏਪੁਰ ਰੈਣ, ਰਾਂਣਵਾਂ, ਸੈਦਪੁਰਾ, ਸ਼ਹੀਦਗੜ੍ਹ ਅਤੇ ਲਾਡਪੁਰ(ਅਮਲੋਹ) ਨੂੰ ਕਮਿਊਨਿਟੀ ਸੈਂਟਰ ਬਣਾਉਣ ਲਈ ਚੁਣਿਆ ਗਿਆ ਹੈ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਨ੍ਹਾਂ ਕਮਿਊਨਿਟੀ ਸੈਂਟਰਾਂ ਦੇ ਬਣਨ ਨਾਲ ਪਿੰਡਾਂ ਦੇ ਲੋਕਾਂ ਨੂੰ ਜਿੱਥੇ ਸ਼ਹਿਰੀ ਸਹੂਲਤ ਪ੍ਰਾਪਤ ਹੋਵੇਗੀ, ਉੱਥੇ ਹੀ ਬਿਨ੍ਹਾਂ ਕਿਸੇ ਖ਼ਰਚੇ ਤੋਂ ਨਿੱਜੀ ਤੇ ਜਨਤਕ ਸਮਾਗਮ ਕਰਨ ਦੀ ਸਹੂਲਤ ਵੀ ਮਿਲੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕਮਿਊਨਿਟੀ ਸੈਂਟਰਾਂ ਦੀ ਉਸਾਰੀ ਸਬੰਧੀ ਵਿਭਾਗ ਵੱਲੋਂ ਬਹੁਤ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਸੈਂਟਰਾਂ ਨੂੰ ਨਿਰਧਾਰਤ ਸਮੇਂ ‘ਚ ਉਸਾਰ ਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ।

News 16 March,2023
ਜੀ-20 ਸੰਮੇਲਨ ਦੁਨੀਆ ਭਰ ਵਿੱਚ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਪੁਖ਼ਤਾ ਪਲੇਟਫਾਰਮ ਸਾਬਤ ਹੋਵੇਗਾ: ਮੁੱਖ ਮੰਤਰੀ

ਜੀ-20 ਦੇ ਐਜੂਕੇਸ਼ਨ ਵਰਕਿੰਗ ਗਰੁੱਪ ਦੇ ਉਦਘਾਟਨੀ ਸਮਾਰੋਹ ਵਿੱਚ ਕੀਤੀ ਸ਼ਿਰਕਤ ਸਿੱਖਿਆ ਖੇਤਰ ਦੀ ਤਰੱਕੀ ਲਈ ਸੂਬਾ ਸਰਕਾਰ ਵੱਲੋਂ ਚੁੱਕੇ ਮਿਸਾਲੀ ਕਦਮਾਂ ਬਾਰੇ ਦੱਸਿਆ ਲੋਕਾਂ ਦੀਆਂ ਮੁਸ਼ਕਲਾਂ ਬਾਰੇ ਸਰਕਾਰਾਂ ਨੂੰ ਜਾਣੂੰ ਕਰਵਾਉਣ ਦਾ ਵਧੀਆ ਜ਼ਰੀਆ ਬਣੇਗਾ ਸੰਮੇਲਨ ਅੰਮ੍ਰਿਤਸਰ, 15 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਮੀਦ ਜਤਾਈ ਕਿ ਜੀ-20 ਸੰਮੇਲਨ ਦੁਨੀਆ ਭਰ ਵਿੱਚ ਅਤੇ ਖ਼ਾਸ ਤੌਰ ਉਤੇ ਸੂਬੇ ਵਿੱਚ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਮਾਹਿਰ ਦੇਸ਼ਾਂ ਦੇ ਅਹਿਮ ਸੁਝਾਵਾਂ ਵਾਸਤੇ ਮਜ਼ਬੂਤ ਪਲੇਟਫਾਰਮ ਸਾਬਤ ਹੋਵੇਗਾ, ਜਿਸ ਨਾਲ ਨੌਜਵਾਨਾਂ ਨੂੰ ਵੱਡੇ ਪੱਧਰ ਉਤੇ ਫਾਇਦਾ ਹੋਵੇਗਾ। ਇੱਥੇ ਬੁੱਧਵਾਰ ਨੂੰ ਜੀ-20 ਐਜੁਕੇਸ਼ਨ ਵਰਕਿੰਗ ਗਰੁੱਪ ਦੀ ਦੂਜੀ ਮੀਟਿੰਗ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ “ਮੇਰਾ ਮੰਨਣਾ ਹੈ ਕਿ ਇਸ ਸੰਮੇਲਨ ਵਿੱਚ ਹੋਣ ਵਾਲਾ ਵਿਚਾਰ-ਵਟਾਂਦਰਾ ਨਾ ਸਿਰਫ਼ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਵਿੱਚ ਸਹਾਈ ਹੋਵੇਗਾ, ਸਗੋਂ ਇਸ ਨਾਲ ਸੂਬੇ ਦੇ ਨੌਜਵਾਨਾਂ ਦਾ ਵੱਡੇ ਪੱਧਰ ਉਤੇ ਫਾਇਦਾ ਹੋਵੇਗਾ।” ਉਨ੍ਹਾਂ ਉਮੀਦ ਜਤਾਈ ਕਿ ਆਲਮੀ ਅਰਥਚਾਰੇ ਨਾਲ ਸਬੰਧਤ ਵੱਡੇ ਮਸਲਿਆਂ ਨੂੰ ਹੱਲ ਕਰਨ ਲਈ ਜੀ-20 ਦੀਆਂ ਪੁਖ਼ਤਾ ਕੋਸ਼ਿਸ਼ਾਂ ਨਾਲ ਭਾਰਤ ਤੇ ਖ਼ਾਸ ਤੌਰ ਉਤੇ ਪੰਜਾਬ ਦੇ ਅਰਥਚਾਰੇ ਨੂੰ ਵੱਡਾ ਹੁਲਾਰਾ ਮਿਲੇਗਾ। ਭਗਵੰਤ ਮਾਨ ਨੇ ਕੌਮਾਂਤਰੀ ਪੱਧਰ ਉਤੇ ਅਮਨ, ਬਿਹਤਰ ਸਹਿਯੋਗ ਤੇ ਤਾਲਮੇਲ ਲਈ ਜੀ-20 ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਵੀ ਸ਼ਲਾਘਾ ਕੀਤੀ। ‘ਗਿਆਨ ਨੂੰ ਮਨੁੱਖੀ ਜੀਵਨ ਦਾ ਆਧਾਰ’ ਦੱਸ ਕੇ ਉਚਿਆਉਣ ਵਾਲੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੀ ਵਿਚਾਰਧਾਰਾ ਉਤੇ ਚੱਲਦਿਆਂ ਸੂਬਾ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੀਆਂ ਮੀਲ ਦਾ ਪੱਥਰ ਸਾਬਤ ਹੋਣ ਵਾਲੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਿੱਖਿਆ ਖੇਤਰ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਮੰਨਣਾ ਹੈ ਕਿ ‘ਸਿੱਖਿਆ’ ਤੇ ‘ਸਿਹਤ’ ਮਨੁੱਖੀ ਜੀਵਨ ਦਾ ਮੂਲ ਹਨ ਅਤੇ ਸਮਾਜਿਕ ਵਿਕਾਸ ਇਨ੍ਹਾਂ ਦੋਵਾਂ ਅਹਿਮ ਖ਼ੇਤਰਾਂ ਦੀ ਮਜ਼ਬੂਤੀ ਤੇ ਵਿਸਤਾਰ ਉਤੇ ਨਿਰਭਰ ਕਰਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਗਾਮੀ ਵਿੱਤੀ ਵਰ੍ਹੇ ਵਿੱਚ ਸਕੂਲ ਤੇ ਉਚੇਰੀ ਸਿੱਖਿਆ ਲਈ 17,072 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਨੂੰ ‘ਸਕੂਲ ਆਫ ਐਮੀਨੈਂਸ’ ਵਿੱਚ ਬਦਲਣ ਲਈ 200 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਆਹਲਾ ਮਿਆਰੀ ‘ਸਕੂਲ ਆਫ ਐਮੀਨੈਂਸ’ ਵਿਦਿਆਰਥੀਆਂ ਦਾ ਸਮੁੱਚਾ ਵਿਕਾਸ ਯਕੀਨੀ ਬਣਾਉਣਗੇ। ਭਗਵੰਤ ਮਾਨ ਨੇ ਕਿਹਾ ਕਿ ਇਹ ਸਕੂਲ ਨੌਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਦਾਨ ਕਰਨਗੇ। ਇਨ੍ਹਾਂ ਸਕੂਲਾਂ ਦਾ ਨਿਰਮਾਣ ਸਹਿਯੋਗ ਤੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ, ਅਕਾਦਮਿਕ, ਮਨੁੱਖੀ ਸਰੋਤ ਪ੍ਰਬੰਧਨ, ਖੇਡਾਂ ਤੇ ਸਹਿ-ਵਿੱਦਿਅਕ ਗਤੀਵਿਧੀਆਂ ਅਤੇ ਕਮਿਊਨਿਟੀ ਇਨਗੇਜਮੈਂਟ ਦੇ ਪੰਜ ਥੰਮ੍ਹਾਂ ਦੀ ਬੁਨਿਆਦ ਉਤੇ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਇਹ ਸਕੂਲ ਉਚੇਰੀ ਸਿੱਖਿਆ, ਰੋਜ਼ਗਾਰ, ਸਿਖਲਾਈ ਤੇ ਹੋਰ ਖ਼ੇਤਰਾਂ ਲਈ ਹੁਨਰ ਤੇ ਵਿਅਕਤੀਗਤ ਸਮਰੱਥਾ ਨੂੰ ਨਿਖਾਰਨ ਲਈ ਮੌਕੇ ਪੈਦਾ ਕਰਨਗੇ। ਉਨ੍ਹਾਂ ਕਿਹਾ ਕਿ ਇਹ ਸਕੂਲ ਇੰਜਨੀਅਰਿੰਗ, ਲਾਅ, ਕਾਮਰਸ, ਯੂ.ਪੀ.ਐਸ.ਸੀ. ਤੇ ਐਨ.ਡੀ.ਏ. ਸਣੇ ਪੰਜ ਪੇਸ਼ੇਵਰ ਤੇ ਮੁਕਾਬਲੇ ਵਾਲੇ ਕੋਰਸਾਂ ਲਈ ਵਿਦਿਆਰਥੀਆਂ ਨੂੰ ਤਿਆਰ ਕਰਨ ਉਤੇ ਧਿਆਨ ਕੇਂਦਰਤ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਦਾ ਮਿਆਰ ਚੁੱਕਣ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਿੱਖਿਆ ਦੇ ਪੱਧਰ ਵਿੱਚ ਸੁਧਾਰ ਲਈ ਸਰਕਾਰੀ ਸਕੂਲਾਂ ਦਾ ਮਾਹੌਲ ਅਨੁਕੂਲ ਬਣਾਉਣ ਵਾਸਤੇ ਬਜਟ ਵਿੱਚ 141.14 ਕਰੋੜ ਰੁਪਏ ਦੇ ਬਜਟ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਕੈਂਪਸ ਮੈਨੇਜਰਾਂ ਰਾਹੀਂ ਸਕੂਲਾਂ ਦੀ ਸਫ਼ਾਈ, ਸਾਮਾਨ ਦੀ ਸਾਂਭ-ਸੰਭਾਲ ਅਤੇ ਸਕੂਲਾਂ ਦਾ ਪ੍ਰਬੰਧਨ ਪ੍ਰਭਾਵਸ਼ਾਲੀ ਤਰੀਕੇ ਨਾਲ ਚੱਲਣਾ ਯਕੀਨੀ ਬਣੇਗਾ। ਕੈਂਪਸ ਮੈਨੇਜਰਾਂ ਦੇ ਆਉਣ ਨਾਲ ਸਕੂਲਾਂ ਦੇ ਪ੍ਰਿੰਸੀਪਲ ਪ੍ਰਬੰਧਕੀ ਤੇ ਅਕਾਦਮਿਕ ਫ਼ਰਜ਼ਾਂ ਉਤੇ ਧਿਆਨ ਦੇ ਸਕਣਗੇ। ਭਗਵੰਤ ਮਾਨ ਨੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਵਿੱਚ ਵੱਖ-ਵੱਖ ਪੱਧਰਾਂ ਉਤੇ ਕੰਮ ਕਰ ਰਹੇ ਅਧਿਆਪਕਾਂ, ਸਕੂਲ ਮੁਖੀਆਂ ਅਤੇ ਸਿੱਖਿਆ ਪ੍ਰਬੰਧਕਾਂ ਨੂੰ ਵਿਸ਼ਵ ਪੱਧਰੀ ਸਿਖਲਾਈ ਦੇਣ ਲਈ ਇੰਟਰਨੈਸ਼ਨਲ ਐਜੁਕੇਸ਼ਨ ਅਫੇਅਰਜ਼ ਸੈੱਲ (ਆਈ.ਈ.ਏ.ਸੀ.) ਸਥਾਪਤ ਕੀਤਾ ਗਿਆ ਹੈ। ਗਿਆਨ ਦੇ ਪਰਸਪਰ ਵਟਾਂਦਰੇ ਦੀ ਲੋੜ ਉਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਲਈ ਇਹ ਇਕ ਪ੍ਰੇਰਕ ਵਜੋਂ ਕੰਮ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਸੂਬੇ ਦੇ ਵਿਦਿਆਰਥੀਆਂ ਤੇ ਹੋਰ ਮੁਲਕਾਂ ਦੇ ਵਿਦਿਆਰਥੀਆਂ ਵਿਚਾਲੇ ਗਿਆਨ ਦੇ ਪਰਸਪਰ ਵਟਾਂਦਰੇ ਨੂੰ ਵਧਾਉਣ ਉਤੇ ਧਿਆਨ ਦੇ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਵਿਦਿਆਰਥੀ ਵਿਸ਼ਵ ਦੀ ਸਮਾਜਿਕ-ਆਰਥਿਕ ਤਰੱਕੀ ਦੇ ਭਾਈਵਾਲ ਬਣਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਿਖਲਾਈ ਲਈ ਪ੍ਰਿੰਸੀਪਲ ਅਕੈਡਮੀ, ਸਿੰਗਾਪੁਰ ਵਿਖੇ 66 ਪ੍ਰਿੰਸੀਪਲਾਂ/ਅਧਿਆਪਕਾਂ ਦੇ ਬੈਚ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਵਾਪਸੀ `ਤੇ ਇਹ ਅਧਿਆਪਕ ਸਿਖਲਾਈ ਸਬੰਧੀ ਤਜਰਬੇ ਨੂੰ ਵਿਦਿਆਰਥੀਆਂ ਅਤੇ ਆਪਣੇ ਸਾਥੀ ਅਧਿਆਪਕਾਂ ਨਾਲ ਸਾਂਝਾ ਕਰਨਗੇ ਤਾਂ ਜੋ ਵਿਦਿਆਰਥੀ ਵਿਦੇਸ਼ੀ ਵਿੱਚ ਪੜ੍ਹਾਈ ਦੇ ਪੈਟਰਨ ਤੋਂ ਜਾਣੂ ਹੋ ਕੇ ਵਿਦੇਸ਼ਾਂ ਵਿੱਚ ਪੜ੍ਹੇ-ਲਿਖੇ ਆਪਣੇ ਸਾਥੀਆਂ ਦਾ ਮੁਕਾਬਲਾ ਕਰਨ ਦੇ ਯੋਗ ਹੋ ਸਕਣ। ਭਗਵੰਤ ਮਾਨ ਨੇ ਕਿਹਾ ਕਿ ਇਹ ਇਕ ਕ੍ਰਾਂਤੀਕਾਰੀ ਕਦਮ ਹੈ, ਜੋ ਰਾਜ ਦੀ ਸਿੱਖਿਆ ਪ੍ਰਣਾਲੀ ਵਿੱਚ ਲੋੜੀਂਦੀ ਗੁਣਾਤਮਕ ਤਬਦੀਲੀ ਲਿਆ ਕੇ ਵਿਦਿਆਰਥੀਆਂ ਦੀ ਭਲਾਈ ਲਈ ਸੂਬੇ ਦੀ ਸਮੁੱਚੀ ਸਿੱਖਿਆ ਪ੍ਰਣਾਲੀ ਨੂੰ ਬਿਹਤਰ ਬਣਾਏਗਾ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਅਧਿਆਪਕਾਂ ਦੀ ਸਿਖਲਾਈ ਲਈ ਚੋਣ ਦਾ ਇੱਕੋ-ਇੱਕ ਮਾਪਦੰਡ ਯੋਗਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਸਿੱਖਿਆ ਸੁਧਾਰਾਂ ਵਿੱਚ ਮੋਹਰੀ ਭੂਮਿਕਾ ਨਿਭਾਉਣ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਯਤਨਾਂ ਦਾ ਉਦੇਸ਼ ਨੌਜਵਾਨਾਂ ਨੂੰ ਰਾਜ ਦੇ ਸਮਾਜਿਕ-ਆਰਥਿਕ ਵਿਕਾਸ ਦਾ ਸਰਗਰਮ ਭਾਈਵਾਲ ਬਣਾ ਕੇ ਹੁਨਰ ਦੀ ਹਿਜਰਤ ਦੇ ਰੁਝਾਨ ਨੂੰ ਮੋੜਾ ਪਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਅਹਿਮ ਪਹਿਲਕਦਮੀ ਪੰਜਾਬ ਵਿੱਚ ਸਿੱਖਿਆ ਪ੍ਰਣਾਲੀ ਦੇ ਸੁਧਾਰ ਲਈ ਮੀਲ ਪੱਥਰ ਸਾਬਤ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇੱਕ ਹੋਰ ਮਹੱਤਵਪੂਰਨ ਪਹਿਲਕਦਮੀ ਕਰਦਿਆਂ ਪੰਜਾਬ ਸਿੱਖਿਆ ਤੇ ਸਿਹਤ ਫੰਡ ਕਾਇਮ ਕੀਤਾ ਹੈ, ਜੋ ਪਰਵਾਸੀ ਭਾਰਤੀ ਭਾਈਚਾਰੇ ਦੇ ਸਹਿਯੋਗ ਨਾਲ ਸਿੱਖਿਆ ਅਤੇ ਸਿਹਤ ਖੇਤਰਾਂ ਵਿੱਚ ਵੱਡੇ ਸੁਧਾਰਾਂ ਲਈ ਅਹਿਮ ਸਾਬਤ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸੰਮੇਲਨ ਵਿਸ਼ਵ ਭਰ ਦੇ ਲੋਕਾਂ ਨਾਲ ਸਬੰਧਤ ਮੁੱਦਿਆਂ ਅਤੇ ਸਮੱਸਿਆਵਾਂ ਨੂੰ ਉਜਾਗਰ ਕਰਕੇ ਸਰਕਾਰਾਂ ਨੂੰ ਜਾਗਰੂਕ ਕਰਨ ਲਈ ਮਹੱਤਵਪੂਰਨ ਭੂਮਿਕਾ ਨਿਭਾਏਗਾ। ਉਨ੍ਹਾਂ ਇਹ ਵੀ ਕਿਹਾ ਕਿ ਮਹਾਨ ਗੁਰੂਆਂ, ਸੰਤਾਂ ਅਤੇ ਪੀਰਾਂ ਦੀ ਇਸ ਧਰਤੀ `ਤੇ ਇਸ ਮੈਗਾ ਸਮਾਗਮ ਦੇ ਪ੍ਰਬੰਧ ਲਈ ਭਾਰਤ ਸਰਕਾਰ ਸੱਚਮੁੱਚ ਵਧਾਈ ਦੀ ਪਾਤਰ ਹੈ। ਭਗਵੰਤ ਮਾਨ ਨੇ ਕਿਹਾ ਕਿ ਆਪੋ-ਆਪਣੇ ਦੇਸ਼ਾਂ ਦੀ ਨੁਮਾਇੰਦਗੀ ਕਰਨ ਵਾਲੀਆਂ ਉੱਘੀਆਂ ਸ਼ਖਸੀਅਤਾਂ ਦਾ ਸਵਾਗਤ ਕਰਨ ਲਈ ਇੱਥੇ ਆਉਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਮੁੱਖ ਮੰਤਰੀ ਨੇ ਸਿੱਖਿਆ ਅਤੇ ਕਿਰਤ ਵਿਸ਼ੇ `ਤੇ ਦੋ ਸੈਸ਼ਨ ਕਰਵਾਉਣ ਲਈ ਇਸ ਪਵਿੱਤਰ ਨਗਰੀ ਦੀ ਚੋਣ ਕਰਨ ਵਾਸਤੇ ਭਾਰਤ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਪਵਿੱਤਰ ਸ਼ਹਿਰ ਹੈ, ਜਿਸ ਦੀ ਪੁਰਾਣੇ ਸਮਿਆਂ ਤੋਂ ਹੀ ਸਭ ਲਈ ਵਿਸ਼ੇਸ਼ ਥਾਂ ਰਹੀ ਹੈ, ਜਿੱਥੇ ਦੁਨੀਆ ਭਰ ਦੇ ਸ਼ਰਧਾਲੂ ਸ਼ਾਂਤੀ ਅਤੇ ਸਕੂਨ ਦੀ ਪ੍ਰਾਪਤੀ ਲਈ ਨਤਮਸਤਕ ਹੋਣ ਲਈ ਆਉਂਦੇ ਹਨ। ਭਗਵੰਤ ਮਾਨ ਨੇ ਯਾਦ ਕੀਤਾ ਕਿ ਵੰਡ ਤੋਂ ਪਹਿਲਾਂ ਦੇ ਦਿਨਾਂ ਵਿੱਚ ਇਹ ਪਵਿੱਤਰ ਸ਼ਹਿਰ ਦੇਸ਼ ਵਿੱਚ ਵਪਾਰ ਅਤੇ ਵਪਾਰਕ ਗਤੀਵਿਧੀਆਂ ਦਾ ਪ੍ਰਮੁੱਖ ਕੇਂਦਰ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਅੰਮ੍ਰਿਤਸਰ ਨੂੰ ਮੁੜ ਵਪਾਰਕ ਕੇਂਦਰ ਵਜੋਂ ਵਿਕਸਤ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ ਅਤੇ ਕਈ ਨਾਮਵਰ ਕੌਮੀ ਅਤੇ ਕੌਮਾਂਤਰੀ ਕੰਪਨੀਆਂ ਨੇ ਇਸ ਪਵਿੱਤਰ ਸ਼ਹਿਰ ਵਿੱਚ ਆਪਣੇ ਉੱਦਮ ਸਥਾਪਤ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਪੁਰਾਣੇ ਸਮੇਂ ਤੋਂ ਸੱਭਿਅਤਾ ਅਤੇ ਸੱਭਿਆਚਾਰ ਦਾ ਪੰਘੂੜਾ ਰਿਹਾ ਹੈ ਅਤੇ ਪੰਜ ਦਰਿਆਵਾਂ ਦੀ ਇਸ ਪਵਿੱਤਰ ਧਰਤੀ `ਤੇ ਮਿਹਨਤੀ ਅਤੇ ਬਹਾਦਰ ਪੰਜਾਬੀਆਂ ਨੇ ਇਤਿਹਾਸ ਦੇ ਕਈ ਪੰਨਿਆਂ ਨੂੰ ਨੇੜਿਓਂ ਦੇਖਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 1960 ਦੇ ਦਹਾਕੇ ਦੇ ਅੱਧ ਵਿੱਚ ਹਰੀ ਕ੍ਰਾਂਤੀ ਦੀ ਸ਼ੁਰੂਆਤ ਹੋਈ, ਜਿਸ ਤੋਂ ਬਾਅਦ ਹੌਜ਼ਰੀ, ਹੈਂਡ ਟੂਲਜ਼, ਖੇਡਾਂ, ਆਟੋ-ਪਾਰਟਸ, ਖੇਤੀਬਾੜੀ ਸੰਦਾਂ, ਰਬੜ ਅਤੇ ਹੋਰ ਸਨਅਤਾਂ ਦੇ ਰੂਪ ਵਿੱਚ ਤੇਜ਼ੀ ਨਾਲ ਉਦਯੋਗੀਕਰਨ ਹੋਇਆ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਦੇਸ਼ ਦਾ ਅੰਨਦਾਤਾ ਹੋਣ ਦੇ ਨਾਲ-ਨਾਲ ਪੰਜਾਬ ਨੂੰ ਦੇਸ਼ ਦੀ ਖੜਗ ਭੁਜਾ ਹੋਣ ਦਾ ਮਾਣ ਵੀ ਹਾਸਲ ਹੈ ਅਤੇ ਇੱਥੋਂ ਦੇ ਲੋਕ ਆਪਣੀ ਹਿੰਮਤ ਅਤੇ ਉੱਦਮ ਦੀ ਭਾਵਨਾ ਲਈ ਪੂਰੀ ਦੁਨੀਆ ਵਿੱਚ ਜਾਣੇ ਜਾਂਦੇ ਹਨ। ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਸੰਮੇਲਨ ਦੌਰਾਨ ਡੈਲੀਗੇਟ ਸੂਬੇ ਦੀ ਨਿੱਘੀ ਮਹਿਮਾਨਨਿਵਾਜ਼ੀ ਦਾ ਆਨੰਦ ਮਾਣਨਗੇ। ਉਨ੍ਹਾਂ ਕਿਹਾ ਕਿ ਇੱਥੇ ਆਉਣ ਵਾਲੇ ਡੈਲੀਗੇਟ ਪੰਜਾਬ ਫੇਰੀ ਦੀਆਂ ਨਿੱਘੀਆਂ ਯਾਦਾਂ ਆਪਣੇ ਨਾਲ ਲੈ ਕੇ ਜਾਣਗੇ। ਭਗਵੰਤ ਮਾਨ ਸੰਮੇਲਨ ਦੀ ਸਫ਼ਲਤਾ ਦੀ ਕਾਮਨਾ ਵੀ ਕੀਤੀ।

News 15 March,2023
ਸ੍ਰੀਮਤੀ ਰਾਖੀ ਗੁਪਤਾ ਭੰਡਾਰੀ, ਆਈ.ਏ.ਐਸ. ਨੇ ਬੁੱਧਵਾਰ ਨੂੰ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਸ੍ਰੀਮਤੀ ਰਾਖੀ ਗੁਪਤਾ ਭੰਡਾਰੀ, ਆਈ.ਏ.ਐਸ. ਨੇ ਬੁੱਧਵਾਰ ਨੂੰ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਡਾਇਰੈਕਟਰ ਅਮਿਤ ਤਲਵਾੜ ਨੇ ਉਨ੍ਹਾਂ ਦਾ ਸਵਾਗਤ ਕੀਤਾ।

News 15 March,2023
ਲੋਕਾਂ ਨਾਲ ਕੀਤੇ ਬਹੁਤੇ ਵਾਅਦੇ ਸਰਕਾਰ ਨੇ ਇਕ ਸਾਲ ਅੰਦਰ ਹੀ ਪੂਰੇ ਕੀਤੇ: ਮੀਤ ਹੇਅਰ

ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਦੇ ਇਕ ਸਾਲ ਪੂਰਾ ਹੋਣ ‘ਤੇ ਬੋਲੇ ਕੈਬਨਿਟ ਮੰਤਰੀ ਮੀਤ ਹੇਅਰ ਚੰਡੀਗੜ੍ਹ, 15 ਮਾਰਚ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਨੇ ਲੋਕਾਂ ਨਾਲ ਕੀਤੇ ਬਹੁਤੇ ਵਾਅਦੇ ਪਹਿਲੇ ਇਕ ਸਾਲ ਦੇ ਅੰਦਰ ਹੀ ਪੂਰੇ ਕਰ ਦਿੱਤੇ ਹਨ। ਇਕ ਸਾਲ ਦੇ ਅਰਸੇ ਦੌਰਾਨ ਸਰਕਾਰ ਦੀ ਇੱਛਾ ਸ਼ਕਤੀ ਅਤੇ ਮੁੱਖ ਮੰਤਰੀ ਦੇ ਕੰਮ ਕਰਨ ਦੀ ਨੀਅਤ ਵਿੱਚ ਕੋਈ ਕਮੀ ਨਹੀਂ ਸੀ। ਸਰਕਾਰ ਦੀ ਕਾਰਗੁਜ਼ਾਰੀ ਨੂੰ ਦੇਖਦਿਆਂ ਕਿਸੇ ਵੀ ਪੰਜਾਬੀ ਨੂੰ ਨੀਅਤ ਵਿੱਚ ਕੋਈ ਖੋਟ ਨਜ਼ਰ ਨਹੀਂ ਆਈ। ਇਹ ਗੱਲ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਦੇ ਇਕ ਸਾਲ ਪੂਰਾ ਹੋਣ ਉੱਤੇ ਇਕ ਨਿੱਜੀ ਚੈਨਲ ਉੱਤੇ ਇੰਟਰਵਿਊ ਦੌਰਾਨ ਕਹੀ। ਆਪਣੇ ਵਿਭਾਗਾਂ ਦੀ ਇਕ ਸਾਲ ਦੀ ਕਾਰਗੁਜ਼ਾਰੀ ਬਾਰੇ ਗੱਲ ਕਰਦਿਆਂ ਖਣਨ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਜਨਤਕ ਖੱਡਾਂ ਤੋਂ 5.50 ਰੁਪਏ ਪ੍ਰਤੀ ਵਰਗ ਫੁੱਟ ਦੇ ਹਿਸਾਬ ਨਾਲ ਸਸਤਾ ਰੇਤਾ ਦੇਣ ਦਾ ਫੈਸਲਾ ਕੀਤਾ ਗਿਆ ਅਤੇ ਹੁਣ ਤੱਕ ਇਨ੍ਹਾਂ ਖੱਡਾਂ ਤੋਂ ਲੋਕ 3.71 ਲੱਖ ਮੀਟਰਿਕ ਟਨ ਰੇਤਾ ਖਰੀਦ ਚੁੱਕੇ ਹਨ।ਜਨਤਕ ਖੱਡਾਂ ਵਿੱਚੋਂ ਮਜ਼ਦੂਰਾਂ ਨੂੰ ਇੱਕ ਦਿਨ ਵਿੱਚ ਟਰਾਲੀਆਂ ਭਰਨ ਨਾਲ ਡੇਢ-ਡੇਢ ਲੱਖ ਰੁਪਏ ਮਿਲ ਰਹੇ ਹਨ।ਸਰਕਾਰ ਦਾ ਟੀਚਾ ਹੈ ਕਿ ਜਨਤਕ ਖੱਡਾਂ ਨੂੰ 150 ਦੇ ਨੇੜੇ ਲੈ ਕੇ ਜਾਣਾ। ਸਰਕਾਰ ਦਾ ਟੀਚਾ ਖਣਨ ਮਾਫ਼ੀਆਂ ਖਤਮ ਕਰਨਾ ਅਤੇ ਲੋਕਾਂ ਨੂੰ ਵਾਜਬ ਕੀਮਤਾਂ ਉੱਤੇ ਰੇਤਾ ਮੁਹੱਈਆ ਕਰਵਾਉਣਾ ਹੈ। ਨਵੀਂ ਨੀਤੀ ਦੀ ਨੋਟੀਫਿਕੇਸ਼ਨ ਵੀ ਹੋ ਗਈ ਹੈ। ਵਾਤਾਵਰਣ ਵਿਭਾਗ ਬਾਰੇ ਬੋਲਦਿਆਂ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਵਿੱਚ ਪਿਛਲੇ ਸਾਲ ਦੇ ਮੁਕਾਬਲੇ 30 ਫੀਸਦੀ ਘੱਟ ਪਰਾਲੀ ਸਾੜੀ ਗਈ ਹੈ।ਜੇਕਰ ਕੇਂਦਰ ਸਰਕਾਰ ਵਿੱਤੀ ਸਹਾਇਤਾ ਕਰਦੀ ਤਾਂ ਹੋ ਸਕਦਾ ਸੀ ਕਿ ਇਸ ਵਾਰ ਪਰਾਲੀ ਸਾੜਨ ਦੀਆਂ 70 ਫੀਸਦੀ ਘਟਨਾਵਾਂ ਦੇਖਣ ਨੂੰ ਨਾ ਮਿਲਦੀਆਂ।ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਇਨ ਸੀਟੂ ਤੇ ਐਕਸ ਸੀਟੂ ਪ੍ਰਬੰਧਨ ਸਦਕਾ ਇਸ ਸਾਲ ਹੋਰ ਵੀ ਗਿਰਾਵਟ ਆਵੇਗੀ। ਖੇਡ ਵਿਭਾਗ ਬਾਰੇ ਗੱਲ ਕਰਦਿਆਂ ਖੇਡ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਨੂੰ ਮੁੜ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਵਿਭਾਗ ਨਿਰੰਤਰ ਕੰਮ ਕਰ ਰਿਹਾ ਹੈ। ‘ਖੇਡਾਂ ਵਤਨ ਪੰਜਾਬ ਦੀਆਂ’ ਨੂੰ ਭਰਵਾਂ ਹੁੰਗਾਰਾ ਮਿਲਿਆ। ਮਾਹਿਰਾਂ ਦੀ ਰਾਏ ਨਾਲ ਨਵੀਂ ਖੇਡ ਨੀਤੀ ਬਣਾਈ ਜਾ ਰਹੀ ਹੈ।ਮਹਾਨ ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਦੇ ਨਾਮ ਉੱਪਰ ਵਜ਼ੀਫ਼ਾ ਸਕੀਮ ਸ਼ੁਰੂ ਕੀਤੀ ਹੈ।ਕੌਮਾਂਤਰੀ ਮੁਕਾਬਲਿਆਂ ਲਈ ਖਿਡਾਰੀਆਂ ਨੂੰ ਤਿਆਰ ਕਰਨ ਲਈ ਵਿਸ਼ੇਸ਼ ਤਵੱਜੋਂ ਦਿੱਤੀ ਹਾਂ ਰਹੀ ਹੈ।

News 15 March,2023
ਪੰਜਾਬ ਸਰਕਾਰ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਦੇ ਹੱਲ ਲਈ ਦਿ੍ੜ - ਅਨਮੋਲ ਗਗਨ ਮਾਨ

ਸਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਐੱਸ. ਏ. ਐੱਸ. ਨਗਰ /ਚੰਡੀਗੜ੍ਹ, 15 ਮਾਰਚ ਪੰਜਾਬ ਦੇ ਸਿਕਾਇਤ ਨਿਵਾਰਨ, ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਲੇਬਰ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਹੱਲ ਕਰਨ ਲਈ ਪੂਰੀ ਤਰਾਂ ਦਿ੍ੜ ਹੈ । ਉਨ੍ਹਾਂ ਕਿਹਾ ਵਿਕਾਸ ਦੇ ਕੰਮਾਂ ਵਿੱਚ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਅੱਜ ਹਲਕਾ ਖਰੜ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣਦੇ ਹੋਏ ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਵਿਕਾਸ ਲਈ ਨਵੇਂ ਯੁੱਗ ਦੀ ਸ਼ੁਰਆਤ ਕੀਤੀ ਅਤੇ ਵਿਕਾਸ ਦੇ ਰਾਹ ਵਿੱਚ ਆਉਣ ਵਾਲੀਆਂ ਸਾਰੀਆਂ ਮੁਸ਼ਕਲਾਂ ਨੂੰ ਦੂਰ ਕੀਤਾ ਜਾ ਰਿਹਾ ਹੈ। ਅੱਜ ਖਰੜ ਬਲਾਕ ਦੇ ਸਵਾੜਾ ਵਿੱਚ ਲਾਏ ਗਏ ਕੈਂਪ ਦੌਰਾਨ ਉਨਾਂ ਨੇ ਗੱਬੇ ਮਾਜਰਾ, ਮਗਰ, ਰਸਣਹੇੜੀ, ਨੰਗਲ ਫੈਜ਼ਗੜ੍ਹ ਅਤੇ ਸਵਾੜਾ ਦੇ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਉਨਾਂ ਨੇ ਵੱਖੋਂ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ ਉੱਤੇ ਹੀ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ। ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਲਾਏ ਕੈਂਪਾਂ ਨੂੰ ਸੰਬੋਧਨ ਕਰਦੇ ਹੋਏ ਉਹਨਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨਾ ਸੂਬਾ ਸਰਕਾਰ ਦੀ ਪ੍ਰਾਥਮਿਕਤਾ ਹੈ ਅਤੇ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਵੱਖ ਵੱਖ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ। ਉਨਾਂ ਪੰਜਾਬ ਸਰਕਾਰ ਦੁਆਰਾ ਦਿੱਤੀਆਂ ਜਾਂ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ ਦੀ ਲੋਕਾਂ ਨੂੰ ਅਪੀਲ ਵੀ ਕੀਤੀ। ਅਨਮੋਲ ਗਗਨ ਮਾਨ ਨੇ ਪਿੰਡਾਂ ਦੇ ਵਿਕਾਸ ਵਿੱਚ ਲੋਕਾਂ ਨੂੰ ਵਧ ਚੜਕੇ ਆਪਣੀ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਇਸੇ ਦੌਰਾਨ ਉਨਾਂ ਨੇ ਲੋਕਾਂ ਨੂੰ ਧੜੇਬੰਦੀ ਤੋਂ ਉਠਣ ਅਤੇ ਵਿਕਾਸ ਕਾਰਜਾਂ ’ਤੇ ਨਜ਼ਰ ਰੱਖਣ ਲਈ ਵੀ ਕਿਹਾ ਤਾਂ ਜੋ ਵਿਕਾਸ ਕਾਰਜਾਂ ਵਿੱਚ ਕੋਈ ਵੀ ਤਰੁੱਟੀ ਨਾ ਰਹੇ ਅਤੇ ਵਿਕਾਸ ਸਬੰਧੀ ਸਾਰੇ ਕੰਮ ਨਿਰਧਾਰਤ ਮਾਪਦੰਡਾਂ ਅਨੁਸਾਰ ਹੋ ਸਕਣ। ਉਨਾਂ ਨੇ ਲੋਕਾਂ ਦੀ ਸਮੱਸਿਆਵਾਂ ਦੇ ਮੱਦੇ ਨਜ਼ਰ ਲੋੜ ਅਨੁਸਾਰ ਬੱਸਾਂ ਦੇ ਰੂਟ ਚਲਾਏ ਜਾਣ ਦਾ ਵੀ ਲੋਕਾਂ ਨੂੰ ਭਰੋਸਾ ਦੁਵਾਇਆ। ਉਹਨਾਂ ਨੇ ਸਰਕਾਰੀ ਸਕੀਮਾਂ ਨੂੰ ਲਾਗੂ ਕਰਨ ਲਈ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ। ਮੰਤਰੀ ਨੇ ਕਿਹਾ ਕਿ ਸੂਬੇ ਦੇ ਵਿਕਾਸ ਲਈ ਲੋਕਾਂ ਦੀ ਭੂਮਿਕਾ ਅਹਿਮ ਹੈ ਅਤੇ ਉਨਾਂ ਦੇ ਸਹਿਯੋਗ ਨਾਲ ਹੀ ਸੂਬੇ ਨੂੰ ਵੱਖ ਵੱਖ ਸਮੱਸਿਆਵਾਂ ਤੋਂ ਨਿਜਾਤ ਦਵਾਈ ਜਾ ਸਕਦੀ ਹੈ। ਮਾਜਰੀ ਬਲਾਕ ਦੇ ਪਿੰਡ ਸੋਹਾਲੀ, ਨੰਗਲੀਆ, ਰਕੌਲੀ ਅਤੇ ਸ਼ਾਹਪੁਰ ਅਤੇ ਆਲੇ ਦੁਵਾਲੇ ਦੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਲਗਾਏ ਗਏ ਕੈਂਪ ਦੌਰਾਨ ਕੈਬਨਿਟ ਮੰਤਰੀ ਨੇ ਲੇਬਰ ਕਾਰਡ ਸਬੰਧੀ ਸਹੂਲਤਾਂ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ। ਉਨਾਂ ਕਿਹਾ ਕਿ ਲੇਬਰ ਕਾਰਡਾਂ ਰਾਹੀਂ ਲੋਕਾਂ ਨੂੰ ਇਲਾਜ ਲਈ ਮਾਲੀ ਮਦਦ ਮਿਲਦੀ ਹੈ ਅਤੇ ਇਸ ਨਾਲ ਹੀ ਸ਼ਗਨ ਸਕੀਮ, ਵਿਦਿਆਰਥੀਆਂ ਲਈ ਸਕਾਲਰਸ਼ਿਪ ਤੋਂ ਇਲਾਵਾਂ ਹੋਰ ਵੀ ਕਈ ਤਰਾਂ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਉਨਾਂ ਨੇ ਲੋੜਵੰਦ ਲੋਕਾਂ ਨੂੰ ਜੌਬ ਕਾਰਡ ਬਣਾਉਣ ਦੀ ਅਪੀਲ ਕੀਤੀ ਤਾਂ ਜੋ ਉਹ ਮਗਨਰੇਗਾ ਸਬੰਧੀ ਸਕੀਮਾਂ ਦਾ ਲਾਭ ਲੈ ਸਕਣ । ਇਨਾਂ ਕੈਂਪਾਂ ਦੌਰਾਨ ਮੁਫਤ ਮੈਡੀਕਲ ਸਹੂਲਤ, ਰੋਜ਼ਗਾਰ ਲਈ ਰਜਿਸਟ੍ਰੇਸ਼ਨ, ਜੌਬ ਕਾਰਡ ਤੋਂ ਇਲਾਵਾ ਆਧਾਰ ਕਾਰਡ ਬਣਾਉਣ, ਵਿਧਵਾ ਪੈਨਸ਼ਨ, ਬੁਢਾਪਾ ਪੈਨਸ਼ਨ, ਅੰਗਹੀਣ ਪੈਨਸ਼ਨ ਆਦਿ ਸਹੂਲਤਾਂ ਮੁਹੱਈਆ ਕਰਾਉਣ ਸਬੰਧੀ ਕਾਰਵਾਈ ਕੀਤੀ ਗਈ। ਇਸ ਮੌਕੇ ਐਸ.ਡੀ.ਐਮ ਖਰੜ ਰਵਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

News 15 March,2023
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸੀਵਰੇਜ਼ ਦੀ ਸਮੱਸਿਆ ਦੇ ਹੱਲ ਲਈ 34.47 ਕਰੋੜ ਰੁਪਏ ਦਾ ਰੱਖਿਆ ਨੀਂਹ ਪੱਥਰ

ਮਲੋਟ ਹਲਕੇ ਦੇ 18 ਪਿੰਡਾਂ ਦੇ ਵਿਕਾਸ ਲਈ 12 ਕਰੋੜ ਰੁਪਏ ਦੀ ਦਿੱਤੀ ਗਰਾਂਟ ਪੰਜਾਬ ਸਰਕਾਰ ਵਲੋਂ ਜੋ ਵਾਅਦੇ ਕੀਤੇ ਸਨ, ਨੂੰ ਕੀਤਾ ਜਾ ਰਿਹਾ ਹੈ ਪੂਰਾ ਮਲੋਟ-ਸ੍ਰੀ ਮੁਕਤਸਰ ਸਾਹਿਬ ਸੜਕ ਦਾ ਜਲਦੀ ਹੋਵੇ ਨਿਰਮਾਣ ਸ਼ੁਰੂ ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ 14 ਮਰਚ ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਅੱਜ ਮਲੋਟ ਸ਼ਹਿਰ ਦੀ ਸੀਵਰੇਜ਼ ਦੀ ਸਮੱਸਿਆ ਦੇ ਹੱਲ ਲਈ 34.47 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਆਪਣੇ ਕਰ ਕਮਲਾਂ ਨਾਲ ਰੱਖਿਆ। ਡਾ. ਬਲਜੀਤ ਕੌਰ ਨੇ ਅੱਜ ਮਲੋਟ ਹਲਕੇ ਦੇ 18 ਪਿੰਡਾਂ ਦੇ ਵਿਕਾਸ ਲਈ 12 ਕਰੋੜ ਰੁਪਏ ਦੀ ਗਰਾਂਟ ਦਿੱਤੀ। ਇਸ ਮੌਕੇ ਤੇ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜੋ ਵਾਅਦੇ ਚੋਣਾਂ ਦੌਰਾਨ ਕੀਤੇ ਗਏ ਸਨ, ਉਹਨਾ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ। ਉਹਨਾ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਕਿਹਾ ਕਿ ਜਿਹਨਾਂ ਦੇ ਯਤਨਾਂ ਸਦਕਾ ਮਲੋਟ ਵਾਸੀਆਂ ਦੀ ਸੀਵਰੇਜ਼ ਸਮੱਸਿਆ ਨੂੰ ਹੱਲ ਕਰਨ ਲਈ ਇਸ ਪ੍ਰੋਜੈਕਟ ਨੂੰ ਮਨਜੂਰ ਕੀਤਾ ਹੈ। ਉਹਨਾਂ ਅੱਗੇ ਕਿਹਾ ਕਿ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਅਤੇ ਵਿਦਿਆ ਦੇ ਮਿਆਰ ਨੂੰ ਉਪਰ ਚੁੱਕਣ ਲਈ ਵੀ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਤੇ ਐਸ.ਐਸ.ਢਿਲੋਂ ਕਾਰਜਕਾਰੀ ਇੰਜੀਨੀਅਰ ਸੀਵਰੇਜ਼ ਬੋਰਡ ਬਠਿੰਡਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਲੋਟ ਵਿੱਚ ਸ਼ਹਿਰ ਵਿਖੇ 185 ਕਿਲੋਮੀਟਰ ਸੀਵਰੇਜ ਵਿਛਿਆ ਹੋਇਆ ਹੈ ਅਤੇ 95 ਪ੍ਰਤੀਸਤ ਇਲਾਕਾ ਸੀਵਰੇਜ ਸੁਵਿਧਾਵਾਂ ਨਾਲ ਕਵਰ ਹੈ। ਉਹਨਾਂ ਅੱਗੇ ਦੱਸਿਆ ਕਿ ਸਾਲ 2010-2015 ਦੇ ਦਹਾਕੇ ਵਿੱਚ ਸੇਮ ਦੇ ਵੱਧੇ ਹੋਏ ਲੈਵਲ ਕਰਕੇ ਮੇਨ ਸੀਵਰੇਜ ਨੂੰ ਭਾਰੀ ਨੁਕਸਾਨ ਪੁੱਜਿਆ ਸੀ, ਜਿਸ ਕਰਕੇ ਸਹਿਰ ਦੇ ਕਾਫੀ ਇਲਾਕੀਆਂ ਵਿੱਚ ਸੀਵਰੇਜ ਬੈਕ ਫਲੋ ਦੀ ਮੁਸ਼ਿਕਲ ਪੇਸ ਆ ਰਹੀ ਹੈ। ਲੋਕਾਂ ਦੀਆਂ ਸਿ਼ਕਾਇਤਾ ਅਤੇ ਮੁਸ਼ਿਕਲਾਂ ਨੂੰ ਵਾਚਦੇ ਹੋਏ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਦੇ ਯਤਨਾਂ ਸਦਕਾ ਪੁਰਾਨੇ ਡੈਮਜ ਸੀਵਰੇਜ, ਮਸ਼ੀਨਰੀ ਨੂੰ ਬਦਲਨ ਹਿੱਤ ਅਤੇ ਨਵੇਂ ਐਸ.ਟੀ.ਪੀ ਦੀ ਉਸਾਰੀ ਹਿੱਤ 34.47 ਕਰੋੜ ਰੁਪਏ ਦੀ ਇੱਕ ਡੀ.ਪੀ.ਆਰ ਸਥਾਨਕ ਸਰਕਾਰ ਮੰਤਰੀ ਸ. ਇੰਦਰਬੀਰ ਸਿੰਘ ਨਿੱਜਰ ਅਤੇ ਸ. ਸੰਨੀ ਆਹਲੂਵਾਲੀਆ ਚੇਅਰਮੈਨ ਪੰਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਵਲੋਂ ਪ੍ਰਵਾਨ ਕੀਤੀ ਗਈ ਹੈ। ਉਹਨਾਂ ਅੱਗੇੇ ਦੱਸਿਆ ਕਿ ਸੀਵਰੇਜ਼ ਦਾ ਇਹ ਕੰਮ ਪਹਿਲੇ ਫੇਜ ਵਿੱਚ ਫਾਜਿਲਕਾ ਰੋਡ ਦੇ ਕੁੱਝ ਹਿੱਸੇ ਦਾ ਅਤੇ ਵਾਰਡ ਨੰ 19, 25, 26, 27 ਦਾ ਮੇਨ ਸੀਵਰੇਜ ਬਦਲੇ ਜਾਣਗੇ। ਇਸ ਦੇ ਨਾਲ ਨਾਲ ਡੈਮਜ ਰਾਜਿੰਗ ਮੇਨ ਅਤੇ ਸਮੂਚੇ ਪਪਿੰਗ ਸਟੇਸ਼ਨਾ ਦੀ ਨਵੀ ਮਸ਼ੀਨਰੀ ਲਗਾ ਕੇ ਉੱਥੇ ਬਿਜਲੀ ਕੱਟ ਨੂੰ ਨਜਿੱਠਨ ਲਈ ਜਨਰੇਟਰਾਂ ਦਾ ਵੀ ਪ੍ਰਬੰਧ ਕੀਤਾ ਜਾਵੇ। ਪਹਿਲੇ ਫੇਜ ਤੇ 10 ਕਰੋੜ ਰੁਪਏ ਖਰਚਾ ਆਵੇਗਾ ਅਤੇ ਇਸ ਕੰਮ ਨੂੰ ਤਿੰਨ ਮਹੀਨੇ ਵਿੱਚ ਪੂਰਾ ਕੀਤੇ ਜਾਣ ਦੀ ਉਮੀਦ ਕੀਤੀ। ਕੈਬਨਿਟ ਮੰਤਰੀ ਨੇ ਆਪਣੇ ਦੌਰੇ ਦੌਰਾਨ ਇਹ ਵੀ ਐਲਾਨ ਕੀਤਾ ਕਿ ਮਲੋਟ-ਸ੍ਰੀ ਮੁਕਤਸਰ ਸਾਹਿਬ ਸੜਕ ਦਾ ਨਿਰਮਾਣ ਜਲਦੀ ਸ਼ੁਰੂ ਹੋ ਜਾਵੇਗਾ ਤਾਂ ਜੋ ਇਸ ਸੜਕ ਤੇ ਆਉਣ ਜਾਣ ਵਾਲਿਆ ਨੂੰ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਿ਼ਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਜ਼ਸਨ ਬਰਾੜ, ਕਰਮਜੀਤ ਸ਼ਰਮਾ, ਰਮੇਸ਼ ਕੁਮਾਰ, ਸਤਿਗੁਰਦੇਵ ਪੱਪੀ, ਮਦਨ ਮੋਹਨ ਮੱਕੜ ਐਸ.ਡੀ.ਓ, ਹਰਜਿੰਦਰ ਸਿੰਘ, ਰਾਜਵੰਤ ਸਿੰਘ,ਲਖਵਿੰਦਰ ਸਿੰਘ ਅਤੇ ਪਤਵੰਤੇ ਵਿਅਕਤੀ ਮੌਜੂਦ ਸਨ।

News 14 March,2023
ਵਿਧਾਇਕ ਕੋਹਲੀ ਵੱਲੋਂ ਗੋਪਾਲ ਕਲੌਨੀ 'ਚ 97 ਲੱਖ ਦੇ ਵਿਕਾਸ ਕਾਰਜਾਂ ਦੀ ਕਰਵਾਈ ਸੁਰੂਆਤ

ਸਹਿਰ ਦੇ ਵਿਕਾਸ ਕਾਰਜਾਂ 'ਚ ਕੋਈ ਵੀ ਕੋਤਾਹੀ ਬਰਦਾਸਤ ਨਹੀਂ ਕੀਤੀ ਜਾਵੇਗੀ : ਅਜੀਤਪਾਲ - ਕਲੋਨੀ ਵਾਸੀਆਂ ਦੀ ਮੰਗ 'ਤੇ ਸਟਰੀਟ ਲਾਇਟਾਂ ਦਾ ਅਸਟੀਮੇਟ ਤੁਰੰਤ ਬਣਾਉਣ ਲਈ ਕਿਹਾ ਪਟਿਆਲਾ, 14 ਮਾਰਚ : ਵਿਧਾਨ ਸਭਾ ਹਲਕਾ ਪਟਿਆਲਾ ਸ਼ਹਿਰੀ ਅਧੀਨ ਆਉਦੀਂ ਗੋਪਾਲ ਕਲੋਨੀ ਵਿਚ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸੜਕਾਂ ਬਣਾਉਣ ਲਈ 97 ਲੱਖ ਦੇ ਵਿਕਾਸ ਕਾਰਜਾਂ ਦੀ ਸੁਰੂਆਤ ਕੀਤੀ। ਇਸ ਮੌਕੇ ਨਗਰ ਨਿਗਮ ਦੇ ਅਧਿਕਾਰੀ ਜੁਆਇੰਟ ਕਮਿਸਨਰ ਨਮਨ ਮੜਕਣ, ਐਸਈ ਹਰਕਿਰਨ ਸਿੰਘ, ਐਸਡੀੳ ਗਗਨਦੀਪ ਸਿੰਘ, ਐਸਡੀੳ ਸਤੀਸ ਕੁਮਾਰ, ਵਾਰਡ ਪ੍ਰਧਾਨ ਹਰਪ੍ਰੀਤ ਸਿੰਘ ਅਤੇ ਰਿਸੀ ਕਪੂਰ ਵੀ ਮੌਜੂਦ ਸਨ। ਵਿਧਾਇਕ ਕੋਹਲੀ ਨੇ ਕਹੀ ਦਾ ਟੱਕ ਲਗਾ ਕੇ ਅਤੇ ਨਾਰੀਅਲ ਭੰਨ ਕੇ ਵਿਕਾਸ ਕਾਰਜਾਂ ਦੀ ਸੁਰੂਆਤ ਕੀਤੀ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਕਿਸੇ ਵੀ ਵਿਕਾਸ ਕਾਰਜ ਵਿਚ ਮਟੀਰੀਅਲ ਨਾਂਲ ਸਮਝੋਤਾ ਨਹੀਂ ਕੀਤਾ ਜਾੲੈਗਾ ਅਤੇ ਨਾ ਹੀ ਕੋਤਾਹੀ ਬਰਦਾਸਤ ਨਹੀਂ ਕੀਤੀ ਜਾਏਗੀ। ਉਨਾ ਅਧਿਕਾਰੀਆਂ ਅਤੇ ਠੇਕੇਦਾਰ ਨੂੰ ਕਿਹਾ ਕੇ ਜਿਥੇ ਵੀ ਵਿਕਾਸ ਦੇ ਕੰਮ ਹੋਣੇ ਹਨ ਜਾਂ ਕੀਤੇ ਜਾ ਰਹੇ ਹਨ, ਉਨਾ ਵਿੱਚ ਖਾਸ ਧਿਆਨ ਰੱਖਿਆ ਜਾਵੇ ਕੇ ਕੰਮ ਵਧੀਆ ਅਤੇ ਜਾਨਦਾਰ ਹੋਵੇ ਮਟਰੀਅਲ ਸਰਕਾਰ ਦੇ ਨਿਯਮਾ ਮੁਤਾਬਿਕ ਸਟੈਂਡਰਡ ਪੱਧਰ ਦਾ ਵਰਤਿਆ ਜਾਵੇ। ਕਾਰਜਾਂ ਵਿਚ ਕਿਸੇ ਪ੍ਰਕਾਰ ਦੀ ਕੋਈ ਵੀ ਸਿਕਾਇਤ ਦਾ ਮੌਕਾ ਨਾ ਮਿਲੇ। ਇਸ ਦੌਰਾਨ ਵਿਧਾਇਕ ਨੇ ਉੱਥੇ ਖੜੇ ਕਲੌਨੀ ਦੇ ਵਸਨੀਕ ਲੋਕਾਂ ਦੀ ਮੰਗ 'ਤੇ ਸਟਰੀਟ ਲਾਇਟਾਂ ਲਾਉਣ ਲਈ ਅਸਟੀਮੇਟ ਬਣਾਉਣ ਦੇ ਹੁਕਮ ਦਿੱਤੇ ਅਤੇ ਨਾ ਹੀ ਇਹ ਵੀ ਕਿਹਾ ਕਿ ਇਲਾਕੇ ਦੀ ਕੋਈ ਵੀ ਗਲੀ ਕੱਚੀ ਨਹੀਂ ਰਹੇਗੀ ਅਤੇ ਨਾ ਹੀ ਕੋਈ ਇਲਾਕਾ ਪੀਣ ਵਾਲੇ ਪਾਣੀ ਤੋਂ ਵਾਂਝਾ ਰਹੇਗਾ। ਇਸ ਦੌਰਾਨ ਵਿਧਾਇਕ ਨੇ ਕਿਹਾ ਕਿ ਜੋ ਵੀ ਕੰਮ ਪਿਛਲੇ 1 ਸਾਲ ਦੋਰਾਨ ਪੰਜਾਬ ਸਰਕਾਰ ਨੇ ਕੀਤੇ ਹਨ, ਉਹ ਬੇਮਿਸਾਲ ਹਨ। ਇਨੇ ਕੰਮ ਪਿਛਲੀਆਂ ਸਰਕਾਰਾਂ ਨੇ ਆਪਣੇ ਪੂਰੇ ਕਾਰਜਕਾਲ ਵਿਚ ਨਹੀਂ ਕੀਤੇ ਹੋਣੇ। ਇਸ ਲਈ ਇਨਾਂ ਕੰਮਾ ਦੀ ਜਾਣਕਾਰੀ ਆਮ ਲੋਕਾਂ ਤੱਕ ਪਹੁੰਚਾਉਣ ਲਈ ਹੁਣ ਤੋਂ ਹੀ ਤਿਆਰੀ ਵਿਢੀ ਜਾਵੇ ਤਾਂ ਕੇ ਜਨਤਾ ਨੂੰ ਇਹ ਪਤਾ ਲੱਗ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਲੇ ਲਈ ਕੀਤਾ ਹੈ। ਇਸੀ ਤਰਾਂ ਜੋ ਵੀ ਕੰਮ ਕਿਸੇ ਦਾ ਪਿਛਲੀਆਂ ਸਰਕਾਰਾਂ ਨੇ ਨਹੀਂ ਹੋਣ ਦਿੱਤਾ ਜਾਂ ਰੋਕ ਕੇ ਰੱਖਿਆ ਹੈ, ਉਸ ਨੂੰ ਵੀ ਪਹਿਲ ਦੇ ਆਧਾਰ ਤੇ ਵਾਚਿਆ ਜਾਵੇਗਾ।

News 14 March,2023
ਨਵਜੋਤ ਸਿੰਘ ਮੰਡੇਰ (ਜਰਗ) ਨੇ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਅਮਨ ਅਰੋੜਾ ਨੇ ਨਵੇਂ ਚੇਅਰਮੈਨ ਨੂੰ ਦਿੱਤੀ ਵਧਾਈ; ਕਿਹਾ, ਨਵਿਆਉਣਯੋਗ ਊਰਜਾ ਦੀ ਸੁਚੱਜੀ ਤੇ ਵੱਧ ਤੋਂ ਵੱਧ ਵਰਤੋਂ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਚੰਡੀਗੜ੍ਹ, 14 ਮਾਰਚ: ਸ. ਨਵਜੋਤ ਸਿੰਘ ਮੰਡੇਰ (ਜਰਗ) ਨੇ ਅੱਜ ਇੱਥੇ ਸੈਕਟਰ-33 ਡੀ ਸਥਿਤ ਪੇਡਾ ਕੰਪਲੈਕਸ ਵਿਖੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਚੀਮਾ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸ. ਨਵਜੋਤ ਸਿੰਘ ਆਪਣੀ ਮਾਤਾ ਪ੍ਰਿੰਸੀਪਲ ਪਰਮਜੀਤ ਕੌਰ, ਪਤਨੀ ਪ੍ਰਿੰਸੀਪਲ ਜਸਵੀਰ ਕੌਰ, ਪੁੱਤਰ ਜਸਕੰਵਰ ਸਿੰਘ ਮੰਡੇਰ ਅਤੇ ਨਵਕੰਵਰ ਸਿੰਘ ਮੰਡੇਰ ਨਾਲ ਪੇਡਾ ਕੰਪਲੈਕਸ ਵਿਖੇ ਪੁੱਜੇ। ਇਹ ਜ਼ਿੰਮੇਵਾਰੀ ਸੌਂਪਣ ਅਤੇ ਉਨ੍ਹਾਂ ਵਿੱਚ ਵਿਸ਼ਵਾਸ ਪ੍ਰਗਟਾਉਣ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਸ. ਨਵਜੋਤ ਸਿੰਘ ਨੇ ਭਰੋਸਾ ਦਿੱਤਾ ਕਿ ਉਹ ਆਪਣੀ ਡਿਊਟੀ ਤਨਦੇਹੀ ਤੇ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ। ਸ੍ਰੀ ਅਮਨ ਅਰੋੜਾ ਨੇ ਨਵੇਂ ਚੇਅਰਮੈਨ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਨਵਿਆਉਣਯੋਗ ਊਰਜਾ ਸਾਡਾ ਭਵਿੱਖ ਹੈ ਅਤੇ ਕੁਦਰਤੀ ਊਰਜਾ ਦੀ ਸੁਚੱਜੀ ਅਤੇ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣ ਲਈ ਸੂਬੇ ਵਿੱਚ ਨਵਿਆਉਣਯੋਗ ਊਰਜਾ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨਾ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਕਿਹਾ ਕਿ ਸ. ਨਵਜੋਤ ਦੀ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਵਜੋਂ ਨਿਯੁਕਤੀ ਨਾਲ ਸਾਡੀ ਟੀਮ ਮੁਕੰਮਲ ਹੋ ਗਈ ਹੈ ਅਤੇ ਹੁਣ ਅਸੀਂ ਨਵਿਆਉਣਯੋਗ ਊਰਜਾ ਖੇਤਰ ਨੂੰ ਉਤਸ਼ਾਹਿਤ ਕਰਨ ਅਤੇ ਇਸ ਦੇ ਵਿਕਾਸ ਲਈ ਹੋਰ ਠੋਸ ਯਤਨ ਕਰਾਂਗੇ। ਇਸ ਮੌਕੇ ਪੰਜਾਬ ਦੇ ਜਲ ਸਰੋਤ ਅਤੇ ਖਣਨ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ੍ਰੀ ਜੈ ਕਿਸ਼ਨ ਰੋੜੀ, ‘ਆਪ’ ਦੇ ਚੀਫ ਵ੍ਹਿਪ ਸ੍ਰੀਮਤੀ ਬਲਜਿੰਦਰ ਕੌਰ, ਪੇਡਾ ਦੇ ਚੇਅਰਮੈਨ ਸ੍ਰੀ ਐਚ.ਐਸ.ਹੰਸਪਾਲ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ੍ਰੀ ਹਰਚੰਦ ਸਿੰਘ ਬਰਸਟ, ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਪਰਮਿੰਦਰ ਸਿੰਘ ਗੋਲਡੀ, ਪੰਜਾਬ ਰਾਜ ਕਿਸਾਨ ਤੇ ਖੇਤ ਮਜ਼ਦੂਰ ਕਮਿਸ਼ਨ ਦੇ ਚੇਅਰਮੈਨ ਡਾ: ਸੁਖਪਾਲ ਸਿੰਘ ਅਤੇ ਪੰਜਾਬ ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਨੇ ਵੀ ਪੇਡਾ ਕੰਪਲੈਕਸ ਪਹੁੰਚ ਕੇ ਸ. ਨਵਜੋਤ ਸਿੰਘ ਨੂੰ ਵਧਾਈ ਦਿੱਤੀ। ਇਸ ਮੌਕੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਵਿਧਾਇਕ ਜਗਤਾਰ ਸਿੰਘ ਦਿਆਲਪੁਰਾ, ਵਿਧਾਇਕ ਲਖਬੀਰ ਸਿੰਘ ਰਾਏ, ਵਿਧਾਇਕ ਮੁਹੰਮਦ ਜਮੀਲ ਉਰ ਰਹਿਮਾਨ, ਵਿਧਾਇਕ ਕੁਲਜੀਤ ਸਿੰਘ ਰੰਧਾਵਾ, ਵਿਧਾਇਕ ਹਰਦੀਪ ਸਿੰਘ ਮੁੰਡੀਆਂ, ਵਿਧਾਇਕ ਹਾਕਮ ਸਿੰਘ ਅਤੇ ਵਿਧਾਇਕ ਜੀਵਨ ਸਿੰਘ ਸੰਗੋਵਾਲ, ਮੁੱਖ ਮੰਤਰੀ ਦੇ ਓ.ਐਸ.ਡੀ. ਮਨਜੀਤ ਸਿੰਘ ਸਿੱਧੂ, ‘ਆਪ’ ਦੇ ਮੁੱਖ ਬੁਲਾਰੇ ਸ. ਮਲਵਿੰਦਰ ਸਿੰਘ ਕੰਗ, ਜ਼ਿਲ੍ਹਾ ਯੋਜਨਾ ਬੋਰਡ ਮੁਹਾਲੀ ਦੇ ਚੇਅਰਪਰਸਨ ਪ੍ਰਭਜੋਤ ਕੌਰ, ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਚੇਅਰਮੈਨ ਸ੍ਰੀ ਗੁਰਮੇਲ ਸਿੰਘ ਘਰਾਚੋਂ, ਪੇਡਾ ਦੇ ਡਾਇਰੈਕਟਰ ਸ੍ਰੀ ਐਮ.ਪੀ. ਸਿੰਘ, ਪੰਜਾਬੀ ਦੇ ਪ੍ਰਸਿੱਧ ਖੇਡ ਲੇਖਕ ਪ੍ਰਿੰਸੀਪਲ ਸਰਵਣ ਸਿੰਘ, ਡਾ. ਭੀਮ ਇੰਦਰ ਸਿੰਘ, ਪ੍ਰੀਤਮ ਰੁਪਾਲ, ਗੁਰਜੀਤ ਸਿੰਘ ਪੁਰੇਵਾਲ, ਗੁਰਚਰਨ ਸਿੰਘ ਸ਼ੇਰਗਿੱਲ, ਡਾ. ਜੇ.ਐਸ. ਸੰਘੇੜਾ, ਹਰਦਿਆਲ ਸਿੰਘ ਥੂਹੀ, ਜਸਵੀਰ ਝੱਜ, ਡਾ. ਗੁਲਜ਼ਾਰ ਪੰਧੇਰ ਅਤੇ ਪਾਲਾ ਰਾਜੇਵਾਲੀਆ ਸ਼ਾਮਲ ਸਨ।

News 14 March,2023
ਪੰਜਾਬ ਨੂੰ ਬਾਗਬਾਨੀ ਵਿੱਚ ਮੋਹਰੀ ਸੂਬਾ ਬਣਾਉਣ ਲਈ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਬੇ ਭਰ ਦੇ ਦੌਰੇ ਸ਼ੁਰੂ

ਮਾਲੇਰਕੋਟਲਾ ਦੇ ਪਿੰਡ ਨਿਆਮਤਪੁਰਾ ਵਿਖੇ ਫੁੱਲਾਂ ਦੀ ਪ੍ਰਦਰਸ਼ਨੀ ਦਾ ਕੀਤਾ ਦੌਰਾ ਸੂਬਾ ਸਰਕਾਰ ਬਾਗਬਾਨੀ ਨੂੰ ਲਾਭਦਾਇਕ ਉੱਦਮ ਬਣਾਉਣ ਲਈ ਬਾਗਬਾਨੀ ਅਤੇ ਫੂਡ ਪ੍ਰੋਸੈਸਿੰਗ ਸੈਕਟਰ ਨੂੰ ਕਰ ਰਹੀ ਹੈ ਉਤਸ਼ਾਹਿਤ: ਜੌੜਾਮਾਜਰਾ ਚੰਡੀਗੜ੍ਹ, 14 ਮਾਰਚ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਗਬਾਨੀ ਅਤੇ ਫੂਡ ਪ੍ਰੋਸੈਸਿੰਗ ਸੈਕਟਰ ਨੂੰ ਉਤਸ਼ਾਹਿਤ ਕਰ ਰਹੀ ਹੈ ਤਾਂ ਜੋ ਬਾਗਬਾਨੀ ਨੂੰ ਲਾਹੇਵੰਦ ਉੱਦਮ ਬਣਾਉਣ ਅਤੇ ਫ਼ਸਲੀ ਵਿਭਿੰਨਤਾ ਲਿਆਉਣ ਦੇ ਨਾਲ-ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਇਸ ਦੇ ਨਤੀਜੇ ਵਜੋਂ ਨੌਜਵਾਨਾਂ ਲਈ ਘਰ-ਘਰ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਇਹ ਪ੍ਰਗਟਾਵਾ ਬਾਗਬਾਨੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਨਿਆਮਤਪੁਰਾ ਵਿਖੇ ਫੁੱਲਾਂ ਦੀ ਪ੍ਰਦਰਸ਼ਨੀ ਦਾ ਦੌਰਾ ਕਰਨ ਮੌਕੇ ਕੀਤਾ। ਮੰਤਰੀ ਨੇ ਕਿਹਾ ਕਿ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਲਈ ਵਿੱਤੀ ਵਰ੍ਹੇ 2023-24 ਦੇ ਬਜਟ ਵਿੱਚ 253 ਕਰੋੜ ਰੁਪਏ ਰੱਖੇ ਗਏ ਹੈ। ਇਸ ਦੇ ਨਾਲ ਹੀ 40 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ, ਗੁਰਦਾਸਪੁਰ, ਪਟਿਆਲਾ, ਬਠਿੰਡਾ ਅਤੇ ਫਰੀਦਕੋਟ ਵਿਖੇ 5 ਬਾਗਬਾਨੀ ਅਸਟੇਟ ਵਿਕਸਤ ਕੀਤੇ ਜਾ ਰਹੇ ਹਨ। ਬਾਗਬਾਨੀ ਨਾਲ ਸਬੰਧਤ ਕਾਰੋਬਾਰੀ ਪ੍ਰਾਜੈਕਟਾਂ ਲਈ ਤਿਆਰ ਕੀਤੀ ਗਈ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਯੋਜਨਾ ਤਹਿਤ 2500 ਕਰੋੜ ਰੁਪਏ ਦੇ ਪ੍ਰਾਜੈਕਟ ਪ੍ਰਾਪਤ ਹੋਏ ਹਨ। ਫੁੱਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਦੇ ਨਾਲ-ਨਾਲ ਬੀਜ ਉਤਪਾਦਨ ਨੂੰ ਵਧਾਉਣ, ਸਟੋਰੇਜ਼ ਕਰਨ ਵਾਲੇ ਮਜ਼ਦੂਰਾਂ ਦੀ ਘਾਟ ਨੂੰ ਪੂਰਾ ਕਰਨ, ਬੀਜ ਦੀ ਬਿਜਾਈ ਅਤੇ ਫ਼ਸਲ ਦੀ ਕਟਾਈ ਲਈ 2.5 ਏਕੜ ਜ਼ਮੀਨ ਲਈ 35000 ਰੁਪਏ ਪ੍ਰਤੀ ਹੈਕਟੇਅਰ ਦੇ ਹਿਸਾਬ ਨਾਲ ਸਹਾਇਤਾ ਦਿੱਤੀ ਜਾ ਰਹੀ ਹੈ। ਜੌੜਾਮਾਜਰਾ ਨੇ ਅੱਗੇ ਦੱਸਿਆ ਕਿ ਭਵ ਅੰਤਰ ਭੂਗਤਾਨ ਯੋਜਨਾ ਤਹਿਤ 5 ਸਬਜ਼ੀਆਂ ਆਲੂ, ਮਟਰ, ਮਿਰਚਾਂ, ਟਮਾਟਰ ਅਤੇ ਗੋਭੀ ਨੂੰ ਕਵਰ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਉਚਿਤ ਮੁੱਲ ਮਿਲ ਸਕੇ। ਇਸ ਮੌਕੇ ਵਿਧਾਇਕ ਅਮਰਗੜ੍ਹ ਪ੍ਰੋ: ਜਸਵੰਤ ਸਿੰਘ ਗੱਜਣਮਾਜਰਾ, ਵਿਧਾਇਕ ਮਲੇਰਕੋਟਲਾ ਡਾ: ਜਮੀਲ ਉਰ ਰਹਿਮਾਨ, ਵਿਧਾਇਕ ਨਾਭਾ ਗੁਰਦੇਵ ਸਿੰਘ ਮਾਨ ਅਤੇ ਡਾਇਰੈਕਟਰ ਬਾਗਬਾਨੀ ਸ਼ੈਲਿੰਦਰ ਕੌਰ ਵੀ ਹਾਜ਼ਰ ਸਨ ਅਤੇ ਉਨ੍ਹਾਂ ਸਾਰਿਆਂ ਨੇ ਮੰਤਰੀ ਦਾ ਧੰਨਵਾਦ ਵੀ ਕੀਤਾ।

News 14 March,2023
ਜੀ-20 ਸੰਮੇਲਨ: ਪੰਜਾਬ ਪੁਲਿਸ ਨੇ ਹਥਿਆਰਾਂ ਤੇ ਗੋਲੀ-ਸਿੱਕਾ, ਨਸ਼ੀਲੇ ਪਦਾਰਥਾਂ ਤੇ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ’ਓ.ਪੀ.ਐਸ ਸੀਲ-99’ ਚਲਾਈ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - 10 ਅੰਤਰ-ਰਾਜੀ ਸਰਹੱਦੀ ਜ਼ਿਲਿ੍ਹਆਂ ਦੇ ਆਉਣ-ਜਾਣ ਵਾਲੇ ਪੁਆਇੰਟਾਂ ’ਤੇ 112 ਮਜ਼ਬੂਤ ਨਾਕੇ ਲਗਾਏ - ਪੁਲਿਸ ਟੀਮਾਂ ਨੇ 5669 ਵਾਹਨਾਂ ਦੀ ਕੀਤੀ ਚੈਕਿੰਗ, ਜਿਨ੍ਹਾਂ ਵਿੱਚੋਂ 300 ਦੇ ਕੀਤੇ ਚਲਾਨ ਅਤੇ 39 ਕੀਤੇ ਜ਼ਬਤ - ਪੰਜਾਬ ਪੁਲਿਸ ਜੀ-20 ਸੰਮੇਲਨ ਨੂੰ ਸਫ਼ਲ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਏ.ਡੀ.ਜੀ.ਪੀ. ਅਰਪਿਤ ਸ਼ੁਕਲਾ ਚੰਡੀਗੜ੍ਹ, 13 ਮਾਰਚ: ਜੀ-20 ਸੰਮੇਲਨ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਇਸ ਸਮਾਗਮ ਨੂੰ ਸ਼ਾਨਦਾਰ ਢੰਗ ਨਾਲ ਸਫ਼ਲ ਬਣਾਉਣ ਲਈ ਸੁਰੱਖਿਆ ਦੇ ਨਜ਼ਰੀਏ ਤੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ, ਜਿਸ ਦੇ ਹਿੱਸੇ ਵਜੋਂ ਵਿਸ਼ੇਸ਼ ਮੁਹਿੰਮ ’ਓ.ਪੀ.ਐਸ ਸੀਲ-2’ ਚਲਾਈ ਗਈ ਜਿਸ ਤਹਿਤ ਸਰਹੱਦੀ ਸੂਬੇ ਪੰਜਾਬ ਵਿੱਚ ਦਾਖ਼ਲ ਹੋਣ ਵਾਲੇ ਸਾਰੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਉਦੇਸ਼ ਨਾਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ’ਤੇ ਸੂਬੇ ਦੀਆਂ ਸਾਰੀਆਂ ਅੰਤਰ-ਰਾਜੀ ਸੀਮਾਵਾਂ ’ਤੇ ਇਹ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਰਾਜਸਥਾਨ ਅਤੇ ਹਰਿਆਣਾ ਦੀ ਸਰਹੱਦ ਨਾਲ ਲਗਦੇ 10 ਜ਼ਿਲਿ੍ਹਆਂ ਦੇ ਸਾਰੇ ਆਉਣ-ਜਾਣ ਵਾਲੇ ਪੁਆਇੰਟਾਂ ’ਤੇ ਇੰਸਪੈਕਟਰਾਂ/ਡੀ.ਐਸ.ਪੀਜ਼ ਦੀ ਨਿਗਰਾਨੀ ਹੇਠ ਸੰਪੂਰਨ ਤਾਲਮੇਲ ਵਾਲੇ ਮਜ਼ਬੂਤ 112 ਨਾਕੇ ਲਗਾਏ ਗਏ, ਜਿਹਨਾਂ ਵਿੱਚ 1500 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ। ਇਹਨਾਂ 10 ਅੰਤਰ-ਰਾਜੀ ਸਰਹੱਦੀ ਜ਼ਿਲਿ੍ਹਆਂ ਵਿੱਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੋਪੜ, ਐਸ.ਏ.ਐਸ. ਨਗਰ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਹਨ। ਇਹ ਮੁਹਿੰਮ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਵੱਖ-ਵੱਖ ਥਾਵਾਂ ‘ਤੇ ਇਕੋ ਸਮੇਂ ਚਲਾਈ ਗਈ ਅਤੇ ਸਾਰੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਨੂੰ ਗਜ਼ਟਿਡ ਅਧਿਕਾਰੀਆਂ/ਐਸ.ਐਚ.ਓਜ਼ ਦੀ ਨਿਗਰਾਨੀ ਹੇਠ ਸਾਰੇ ਮੁਹੱਤਵਪੂਰਨ ਸਥਾਨਾਂ ’ਤੇ ਮਜ਼ਬੂਤ ’ਨਾਕੇ’ ਲਗਾਉਣ ਲਈ ਵੱਧ ਤੋਂ ਵੱਧ ਅਧਿਕਾਰੀਆਂ ਅਤੇ ਸਟਾਫ਼ ਨੂੰ ਤਾਇਨਾਤ ਕਰਨ ਲਈ ਕਿਹਾ ਗਿਆ ਸੀ। ਵੇਰਵੇ ਦਿੰਦਿਆਂ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੂਬੇ ਵਿੱਚ ਦਾਖ਼ਲ ਹੋਣ ਵਾਲੇ 5669 ਵਾਹਨਾਂ ਦੀ ਚੈਕਿੰਗ ਕੀਤੀ, ਜਿਨ੍ਹਾਂ ਵਿੱਚੋਂ 300 ਵਾਹਨਾਂ ਦੇ ਚਲਾਨ ਕੀਤੇ ਗਏ ਅਤੇ 39 ਨੂੰ ਜ਼ਬਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ 21 ਐਫ.ਆਈ.ਆਰਜ਼ ਵੀ ਦਰਜ ਕੀਤੀਆਂ ਗਈਆਂ ਹਨ ਅਤੇ ਇੱਕ ਭਗੌੜਾ ਅਪਰਾਧੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹਨਾਂ ਅੱਗੇ ਕਿਹਾ ਕਿ ਪੁਲਿਸ ਟੀਮਾਂ ਵੱਲੋਂ 3 ਕਿਲੋ ਭੁੱਕੀ, 3.8 ਕਿਲੋ ਅਫੀਮ, 140 ਗ੍ਰਾਮ ਹੈਰੋਇਨ ਅਤੇ ਦੋ ਗੈਰ-ਕਾਨੂੰਨੀ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਇਸ ਮੁਹਿੰਮ ਦਾ ਉਦੇਸ਼ ਸੂਬੇ ਵਿੱਚ ਗੈਰ-ਕਾਨੂੰਨੀ ਹਥਿਆਰਾਂ ਤੇ ਗੋਲਾ-ਬਾਰੂਦ, ਨਸ਼ੀਲੇ ਪਦਾਰਥਾਂ ਤੇ ਨਾਜਾਇਜ਼ ਸ਼ਰਾਬ ਦੀ ਤਸਕਰੀ ਨੂੰ ਰੋਕਣ ਦੇ ਨਾਲ-ਨਾਲ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣਾ ਸੀ।

News 13 March,2023
ਅਮਨ ਅਰੋੜਾ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵਿੱਚ 14 ਐਸ.ਡੀ.ਓਜ਼. ਅਤੇ ਤਿੰਨ ਜੇ.ਈਜ਼. ਨੂੰ ਨਿਯੁਕਤੀ ਪੱਤਰ ਸੌਂਪੇ

ਇੱਕ ਸਾਲ ਵਿੱਚ 26,797 ਨੌਕਰੀਆਂ ਕੀਤੀਆਂ ਦਿੱਤੀਆਂ: ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਚੰਡੀਗੜ੍ਹ, 13 ਮਾਰਚ: ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਮੋਹਾਲੀ ਕਲੱਬ, ਐਸ.ਏ.ਐਸ. ਨਗਰ ਵਿਖੇ 14 ਐਸ.ਡੀ.ਓਜ਼. ਅਤੇ 3 ਜੇ.ਈਜ਼. ਨੂੰ ਨਿਯੁਕਤੀ ਪੱਤਰ ਸੌਂਪੇ। ਵਿਭਾਗ ਵਿੱਚ ਆਏ ਅਧਿਕਾਰੀਆਂ ਦਾ ਸਵਾਗਤ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਉਨ੍ਹਾਂ ਨੂੰ ਪੂਰੀ ਇਮਾਨਦਾਰੀ ਅਤੇ ਸੁਹਿਰਦਤਾ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਉਨ੍ਹਾਂ ਨੂੰ ਵੀ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਦੇ ਸਮੇਂ ਇਸ ਏਜੰਡੇ ਨੂੰ ਅਪਨਾਉਣਾ ਚਾਹੀਦਾ ਹੈ। ਉਨ੍ਹਾਂ ਸਾਰੇ ਨਵ-ਨਿਯੁਕਤ ਅਧਿਕਾਰੀਆਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਮੁੱਖ ਮੰਤਰੀ ਸ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੱਤਾ ਸੰਭਾਲਣ ਦੇ ਮਹਿਜ਼ ਇੱਕ ਸਾਲ ਦੇ ਅੰਦਰ ਹੀ 26,797 ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ। ਇਸ ਮੌਕੇ ਪ੍ਰਮੁੱਖ ਸਕੱਤਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਸ੍ਰੀ ਅਜੋਏ ਕੁਮਾਰ ਸਿਨਹਾ, ਪੁੱਡਾ ਦੇ ਮੁੱਖ ਪ੍ਰਸ਼ਾਸਕ ਸ੍ਰੀਮਤੀ ਅਪਨੀਤ ਰਿਆਤ, ਗਮਾਡਾ ਦੇ ਮੁੱਖ ਪ੍ਰਸ਼ਾਸਕ ਸ੍ਰੀ ਅਮਨਦੀਪ ਬਾਂਸਲ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

News 13 March,2023
ਅਮਨ ਅਰੋੜਾ ਵੱਲੋਂ ਗਮਾਡਾ ਦੀ ਈ-ਨਿਲਾਮੀ ਦੇ ਸਫ਼ਲ ਬੋਲੀਕਾਰਾਂ ਨਾਲ ਮੁਲਾਕਾਤ

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਨਿਵੇਸ਼ਕਾਂ ਦੀ ਸਹੂਲਤ ਲਈ ਗਮਾਡਾ ਨੂੰ 'ਸਿੰਗਲ ਪੁਆਇੰਟ ਸੰਪਰਕ ਅਧਿਕਾਰੀ' ਨਿਯੁਕਤ ਕਰਨ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 13 ਮਾਰਚ: ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਗਮਾਡਾ ਦੀ ਹਾਲ ਹੀ ਵਿੱਚ ਸਮਾਪਤ ਹੋਈ ਈ-ਨਿਲਾਮੀ ਦੇ ਸਫ਼ਲ ਬੋਲੀਕਾਰਾਂ ਨਾਲ ਮੁਲਾਕਾਤ ਕੀਤੀ। ਇਸ ਨਿਲਾਮੀ ਵਿੱਚ ਅਥਾਰਟੀ ਨੇ ਹੁਣ ਤੱਕ ਦੀ ਸਭ ਤੋਂ ਵੱਧ 1935.88 ਕਰੋੜ ਰੁਪਏ ਦੀ ਕੀਮਤ ਦੀਆਂ ਜਾਇਦਾਦਾਂ ਵੇਚੀਆਂ ਸਨ। ਮੋਹਾਲੀ ਕਲੱਬ, ਐਸ.ਏ.ਐਸ.ਨਗਰ ਵਿਖੇ ਕਰਵਾਏ ਗਏ ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਗਮਾਡਾ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਨਿਵੇਸ਼ਕਾਂ ਦੀ ਸਹੂਲਤ ਲਈ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰਨ ਵਿੱਚ ਮਦਦ ਕਰਨ ਲਈ ਸਿੰਗਲ ਪੁਆਇੰਟ ਸੰਪਰਕ ਅਧਿਕਾਰੀ, ਜਿਸ ਨਾਲ ਸਾਰੀਆਂ ਸੇਵਾਵਾਂ ਲਈ ਸਿੱਧਾ ਸੰਪਰਕ ਕੀਤਾ ਜਾ ਸਕੇ, ਲਗਾਏ ਜਾਣ ਅਤੇ ਵੱਖ-ਵੱਖ ਸ਼੍ਰੇਣੀਆਂ ਦੀਆਂ ਜਾਇਦਾਦਾਂ ਲਈ ਲੋੜੀਂਦੇ ਦਸਤਾਵੇਜ਼ਾਂ ਦੀ ਚੈੱਕਲਿਸਟ ਵੀ ਮੁਹੱਈਆ ਕਰਵਾਈ ਜਾਵੇ ਤਾਂ ਜੋ ਉਨ੍ਹਾਂ ਨੂੰ ਆਪਣੇ ਕਾਰੋਬਾਰ ਸਥਾਪਤ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਉਤੇ ਭਰੋਸਾ ਜਤਾਉਣ ਅਤੇ ਇਸ ਈ-ਨਿਲਾਮੀ ਨੂੰ ਭਰਵਾਂ ਹੁੰਗਾਰਾ ਦੇਣ ਲਈ ਨਿਵੇਸ਼ਕਾਂ ਦਾ ਧੰਨਵਾਦ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਭਰੋਸਾ ਦਿੱਤਾ ਕਿ ਗਮਾਡਾ ਵੱਲੋਂ ਉਨ੍ਹਾਂ ਨੂੰ ਹਰ ਕਦਮ ਉਤੇ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਾਗੂ ਕੀਤੀਆਂ ਨਿਵੇਸ਼ ਪੱਖੀ ਨੀਤੀਆਂ ਸਦਕਾ ਦੁਨੀਆਂ ਭਰ ਦੇ ਨਿਵੇਸ਼ਕ ਆਪਣੇ ਕਾਰੋਬਾਰ ਸਥਾਪਤ ਕਰਨ ਲਈ ਪੰਜਾਬ ਵੱਲ ਆਕਰਸ਼ਿਤ ਹੋ ਰਹੇ ਹਨ। ਸਾਰੇ ਨਿਵੇਸ਼ਕਾਂ ਨੇ ਉਨ੍ਹਾਂ ਨਾਲ ਗੱਲਬਾਤ ਕਰਨ ਵਾਸਤੇ ਇਹ ਸਮਾਗਮ ਕਰਵਾਉਣ ਲਈ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਪ੍ਰਮੁੱਖ ਸਕੱਤਰ ਸ੍ਰੀ ਅਜੋਏ ਕੁਮਾਰ ਸਿਨਹਾ ਦਾ ਧੰਨਵਾਦ ਕੀਤਾ। ਇਸ ਮੌਕੇ ਪੁੱਡਾ ਦੇ ਮੁੱਖ ਪ੍ਰਸ਼ਾਸਕ ਅਪਨੀਤ ਰਿਆਤ ਅਤੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਅਮਨਦੀਪ ਬਾਂਸਲ ਵੀ ਮੌਜੂਦ ਸਨ।

News 13 March,2023
ਪੰਜਾਬ ਸਰਕਾਰ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ 'ਤੇ ਕਰੀਬ 6.90 ਕਰੋੜ ਰੁਪਏ ਖਰਚ ਕਰੇਗੀ: ਡਾ. ਇੰਦਰਬੀਰ ਸਿੰਘ ਨਿੱਜਰ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਵਚਨਬੱਧ ਚੰਡੀਗੜ੍ਹ, 13 ਮਾਰਚ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ। ਇਸ ਦਿਸ਼ਾ ਵਿੱਚ ਇਕ ਕਦਮ ਹੋਰ ਪੁੱਟਦਿਆਂ ਹੋਇਆ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ 'ਤੇ ਤਕਰੀਬਨ 6.90 ਕਰੋੜ ਰੁਪਏ ਦਾ ਖਰਚਾ ਕਰਨ ਦਾ ਫੈਸਲਾ ਲਿਆ ਹੈ। ਇਸ ਗੱਲ ਦਾ ਖੁਲਾਸਾ ਕਰਦਿਆਂ, ਕੈਬਨਿਟ ਮੰਤਰੀ ਡਾ ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਸੀਐਨਜੀ ਅਧਾਰਤ ਸ਼ਮਸ਼ਾਨਘਾਟ ਪ੍ਰਦਾਨ ਕਰਨਾ ਅਤੇ ਸਥਾਪਿਤ ਕਰਨ ਦੇ ਨਾਲ ਨਾਲ ਹਰ ਪੱਖੋਂ ਸ਼ਮਸ਼ਾਨ ਘਾਟ ਦੇ ਸੁਧਾਰ ਲਈ ਕਰੀਬ 3.91 ਕਰੋੜ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਫੇਜ਼-2 ਅਧੀਨ ਗੁਰੂ ਅਮਰਦਾਸ ਐਵੀਨਿਊ ਵਾਰਡ ਨੰਬਰ 3 ਦੀਆਂ ਵੱਖ-ਵੱਖ ਗਲੀਆਂ ਦੀ ਮੁੜ-ਕੰਡੀਸ਼ਨਿੰਗ ਅਤੇ ਵਿਕਾਸ ਲਈ 48.50 ਲੱਖ ਰੁਪਏ ਖ਼ਰਚਣ ਦਾ ਫੈਸਲਾ ਲਿਆ ਗਿਆ ਹੈ। ਕੈਬਨਿਟ ਮੰਤਰੀ, ਡਾ.ਨਿੱਜਰ ਨੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਦੇ ਦੱਖਣੀ ਹਲਕੇ ਦੇ ਪੰਡੂਰਾ ਸੁਲਤਾਨਵਿੰਡ ਦੇ 6 ਵਾਰਡ ਵਿੱਚ 15 ਪਾਰਕਾਂ ਦਾ ਪੁਨਰ ਵਿਕਾਸ ਅਤੇ ਸੁੰਦਰੀਕਰਨ ਕਰਨ ਲਈ ਤਕਰੀਬਨ 1.51 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕਰੀਬ 1.00 ਕਰੋੜ ਰੁਪਏ ਤੋਂ ਵੱਧ ਦੇ ਹੋਰ ਵਿਕਾਸ ਕਾਰਜ ਕੀਤੇ ਜਾਣਗੇ। ਸਥਾਨਕ ਸਰਕਾਰਾਂ ਬਾਰੇ ਮੰਤਰੀ, ਡਾ.ਨਿੱਜਰ ਨੇ ਕਿਹਾ ਕਿ ਵਿਭਾਗ ਵੱਲੋਂ ਇਨ੍ਹਾਂ ਕਾਰਜਾਂ ਲਈ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਗਈ ਹੈ। ਇਨ੍ਹਾਂ ਕੰਮਾਂ ਲਈ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੰਜਾਬ ਸਰਕਾਰ ਦੀ ਵੈੱਬਸਾਈਟ www.eproc.punjab.gov.in 'ਤੇ ਟੈਂਡਰ ਅਪਲੋਡ ਕਰ ਦਿੱਤੇ ਗਏ ਹਨ। ਜੇ ਟੈਂਡਰਾਂ ਵਿੱਚ ਕਿਸੇ ਕਿਸਮ ਦੀ ਸੋਧ ਕਰਨ ਦੀ ਜ਼ਰੂਰਤ ਹੋਵੇਗੀ ਤਾਂ ਜਾਣਕਾਰੀ ਇਸੇ ਵੈਬਸਾਈਟ 'ਤੇ ਉਪਲਬਧ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸ਼ਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਲਈ ਜੇਕਰ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਭ੍ਰਿਸ਼ਟਾਚਾਰ ਕਰਦਾ ਫੜ੍ਹਿਆ ਜਾਂਦਾ ਹੈ ਤਾਂ ਉਸਨੂੰ ਬਖਸ਼ਿਆ ਨਹੀਂ ਜਾਵੇਗਾ। ਕੈਬਨਿਟ ਮੰਤਰੀ, ਡਾ.ਨਿੱਜਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਵਿਭਾਗ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਯਕੀਨੀ ਬਣਾਈ ਜਾਵੇ।

News 13 March,2023
ਮੀਤ ਹੇਅਰ ਵੱਲੋਂ ਕ੍ਰਿਕਟ ਖੇਡ ਕੇ ਆਲ ਇੰਡੀਆ ਸਿਵਲ ਸਰਵਿਸਜ਼ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ

ਸੂਬਿਆਂ, ਕੇਂਦਰ ਸਾਸ਼ਿਤ ਪ੍ਰਦੇਸ਼ਾਂ ਅਤੇ ਖੇਤਰੀ ਖੇਡ ਬੋਰਡਾਂ ਦੀਆਂ 39 ਟੀਮਾਂ ਲੈ ਰਹੀਆਂ ਹਨ ਹਿੱਸਾ ਖੇਡ ਖੇਤਰ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ, ਖੇਡਾਂ ਦੇ ਬਜਟ ਵਿੱਚ ਕੀਤਾ 55 ਫੀਸਦੀ ਵਾਧਾ ਐਸ.ਏ.ਐਸ. ਨਗਰ, 12 ਮਾਰਚ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਕ੍ਰਿਕਟ ਖੇਡ ਕੇ ਆਲ ਇੰਡੀਆ ਸਿਵਲ ਸਰਵਿਸਜ਼ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਕੀਤਾ ਗਿਆ। ਖੇਡ ਵਿਭਾਗ ਵੱਲੋਂ 12 ਤੋਂ 19 ਮਾਰਚ ਤੱਕ ਕਰਵਾਏ ਜਾ ਰਹੇ ਇਸ ਕ੍ਰਿਕਟ ਟੂਰਨਾਮੈਂਟ ਵਿੱਚ ਦੇਸ਼ ਭਰ ਦੇ ਵੱਖ-ਵੱਖ ਸੂਬਿਆਂ, ਕੇਂਦਰ ਸਾਸ਼ਿਤ ਪ੍ਰਦੇਸ਼ਾਂ ਅਤੇ ਖੇਤਰੀ ਖੇਡ ਬੋਰਡਾਂ ਦੀਆਂ 39 ਟੀਮਾਂ ਹਿੱਸਾ ਲੈ ਰਹੀਆਂ ਹਨ। ਇਹ ਖਿਡਾਰੀ ਆਪੋ-ਆਪਣੇ ਸੂਬਿਆਂ ਅਤੇ ਕੇਂਦਰੀ ਸਰਕਾਰੀ ਵਿਭਾਗਾਂ ਦੇ ਕਰਮਚਾਰੀ ਹਨ। ਸੈਕਟਰ 78 ਸਥਿਤ ਖੇਡ ਸਟੇਡੀਅਮ ਵਿਖੇ ਉਦਘਾਟਨੀ ਸਮਾਰੋਹ ਦੌਰਾਨ ਮੀਤ ਹੇਅਰ ਨੇ ਬੱਲੇ ਨਾਲ ਸ਼ਾਟ ਲਗਾ ਕੇ ਟੂਰਨਾਮੈਂਟ ਦਾ ਰਸਮੀ ਉਦਘਾਟਨ ਕੀਤਾ। ਉਨ੍ਹਾਂ ਸਾਰੀਆਂ ਟੀਮਾਂ ਦੇ ਕਪਤਾਨਾਂ ਨਾਲ ਜਾਣ-ਪਛਾਣ ਵੀ ਕੀਤੀ। ਇਸ ਤੋਂ ਪਹਿਲਾਂ ਸੰਬੋਧਨ ਕਰਦਿਆਂ ਉਨ੍ਹਾਂ ਸਾਰੀਆਂ ਟੀਮਾਂ ਦੇ ਖਿਡਾਰੀਆਂ ਦਾ ਸਵਾਗਤ ਕਰਦਿਆਂ ਬਿਹਤਰ ਪ੍ਰਦਰਸ਼ਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਆਪਣੇ ਬਚਪਨ ਤੋਂ ਕ੍ਰਿਕਟ ਖੇਡ ਨਾਲ ਜੁੜੀਆਂ ਯਾਦਾਂ ਸਾਂਝੀਆਂ ਕਰਦਿਆਂ ਕਿਹਾ ਕਿ ਉਹ ਅੱਜ ਵੀ ਸਮਾਂ ਮਿਲਣ ਉਤੇ ਕ੍ਰਿਕਟ ਖੇਡਦੇ ਹਨ। ਖੇਡਾਂ ਦੇ ਖੇਤਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਦੱਸਦਿਆਂ ਮੀਤ ਹੇਅਰ ਨੇ ਕਿਹਾ ਕਿ ਇਸ ਵਾਰ ਖੇਡ ਵਿਭਾਗ ਦਾ ਬਜਟ 258 ਕਰੋੜ ਰੱਖਿਆ ਗਿਆ ਜੋ ਕਿ ਪਿਛਲੇ ਸਾਲ ਨਾਲੋਂ 55 ਫੀਸਦੀ ਵੱਧ ਹੈ ਜਿਸ ਨਾਲ ਖੇਡਾਂ ਦੇ ਖੇਤਰ ਨੂੰ ਵੱਡਾ ਹੁਲਾਰਾ ਮਿਲੇਗਾ। ਇਸ ਤੋਂ ਪਹਿਲਾਂ ਖੇਡ ਵਿਭਾਗ ਦੇ ਡਾਇਰੈਕਟਰ ਅਮਿਤ ਤਲਵਾੜ ਨੇ ਮੁੱਖ ਮਹਿਮਾਨ ਅਤੇ ਸਾਰੀਆਂ ਟੀਮਾਂ ਨੂੰ ਜੀ ਆਇਆ ਆਖਦਿਆਂ ਟੂਰਨਾਮੈਂਟ ਬਾਰੇ ਦੱਸਿਆ। ਇਸ ਮੌਕੇ ਮੁਹਾਲੀ ਗੱਤਕਾ ਐਸੋਸੀਏਸ਼ਨ ਵੱਲੋਂ ਦਿਖਾਏ ਮਾਰਸ਼ਲ ਆਰਟ ਗੱਤਕਾ ਦੇ ਜੌਹਰ ਅਤੇ ਜੁਗਨੀ ਭੰਗੜਾ ਅਕੈਡਮੀ ਦੇ ਲੋਕ ਨਾਚ ਭੰਗੜਾ ਤੋਂ ਦੂਜੇ ਸੂਬਿਆਂ ਤੋਂ ਆਏ ਖਿਡਾਰੀ ਬਹੁਤ ਪ੍ਰਭਾਵਿਤ ਹੋਏ। ਇਸ ਮੌਕੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ, ਜ਼ਿਲਾ ਯੋਜਨਾ ਬੋਰਡ ਦੇ ਚੇਅਰਪਰਸਨ ਪ੍ਰਭਜੋਤ ਕੌਰ, ਏ.ਡੀ.ਸੀ. (ਜਨਰਲ) ਅਮਨਿੰਦਰ ਕੌਰ ਬਰਾੜ ਅਤੇ ਜ਼ਿਲਾ ਖੇਡ ਅਫਸਰ ਗੁਰਦੀਪ ਕੌਰ ਵੀ ਹਾਜ਼ਰ ਸਨ।

News 13 March,2023
ਪੰਜਾਬ ਦੇ ਲੋਕਾਂ ਨੂੰ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ ਵਰਗੀਆਂ ਸਹੂਲਤਾਂ ਦੇਣ ਤੋਂ ਬਾਅਦ ਵੀ ਅਸੀਂ ਪਹਿਲੇ ਸਾਲ 'ਚ ਹੀ 36000 ਕਰੋੜ ਰੁਪਏ ਦਾ ਕਰਜ਼ਾ ਲਾਹ ਦਿੱਤਾਃ ਮੁੱਖ ਮੰਤਰੀ

ਖ਼ਜ਼ਾਨਾ ਮੰਤਰੀ ਨੇ ਲੋਕਾਂ ਦੀ ਭਾਸ਼ਾ 'ਚ ਸ਼ਾਨਦਾਰ 'ਆਮ ਲੋਕਾਂ ਦਾ ਬਜਟ' ਪੇਸ਼ ਕੀਤਾ - ਮੁੱਖ ਮੰਤਰੀ ਚੰਗੇ ਸਕੂਲ ਤੇ ਹਸਪਤਾਲਾਂ ਦਾ ਫਾਇਦਾ ਪੰਜਾਬ ਦੇ ਗਰੀਬਾਂ ਨੂੰ ਮਿਲੇਗਾ ਕਿਸੇ ਵੀ ਯੂਨੀਵਰਸਿਟੀ ਨੂੰ ਕੋਈ ਘਾਟਾ ਨਹੀਂ ਪੈਣ ਦਿਆਂਗੇ ਸਾਡੀ ਸਰਕਾਰ ਨੇ ਪਹਿਲੇ ਸਾਲ ਹੀ ਆਰਥਿਕਤਾ ਵਾਲੀ ਗੱਡੀ ਲੀਹਾਂ 'ਤੇ ਚੜ੍ਹਾਈ ਪੰਜਾਬ ਪ੍ਰਤੀ ਪ੍ਰੇਮ ਵਾਲੇ ਬਿਆਨ 'ਤੇ ਰਗੜੇ ਭਾਜਪਾਈ, ਜੇ ਏਨਾ ਹੀ ਪਿਆਰ ਹੈ ਤਾਂ 26 ਜਨਵਰੀ ਨੂੰ ਸਾਡੀ ਝਾਕੀ ਨੂੰ ਇਜਾਜ਼ਤ ਕਿਉਂ ਨਹੀਂ ਦਿੱਤੀ ਕੇਂਦਰ ਤੋਂ ਫੰਡ ਲੈਣਾ ਕੋਈ ਭੀਖ ਨਹੀਂ, ਅਸੀਂ ਆਪਣਾ ਹੱਕ ਮੰਗਦੇ ਹਾਂ ਚੰਡੀਗੜ੍ਹ, 11 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਆਮ ਲੋਕਾਂ ਦੀ ਭਾਸ਼ਾ ਵਿਚ ਆਮ ਲੋਕਾਂ ਦਾ ਬਜਟ ਪੇਸ਼ ਕਰਨ ਲਈ ਵਧਾਈ ਦਿੰਦੇ ਹੋਏ ਕਿਹਾ ਕਿ ਇਸ ਬਜਟ ਨਾਲ ਪੰਜਾਬ ਵਾਸੀਆਂ ਖਾਸ ਤੌਰ ਉਤੇ ਆਰਥਿਕ ਤੌਰ ਉਤੇ ਕਮਜ਼ੋਰ ਲੋਕਾਂ ਨੂੰ ਮਿਆਰੀ ਸਿੱਖਿਆ ਤੇ ਸਿਹਤ ਵਰਗੇ ਬਰਾਬਰ ਦੇ ਮੌਕੇ ਹਾਸਲ ਹੋਣਗੇ। ਅੱਜ ਇੱਥੇ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿਚ ਬਜਟ ਉਤੇ ਬਹਿਸ ਵਿਚ ਹਿੱਸਾ ਲੈਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਕਿ ਵਿੱਤ ਮੰਤਰੀ ਨੇ ਸਧਾਰਨ ਭਾਸ਼ਾ ਵਿਚ ਆਮ ਲੋਕਾਂ ਲਈ ਬਜਟ ਪੇਸ਼ ਕਰਦੇ ਹੋਏ ਸਮਾਜ ਦੇ ਹਰੇਕ ਵਰਗ ਦੀ ਗੱਲ ਕੀਤੀ ਹੈ ਅਤੇ ਪੰਜਾਬ ਵਾਸੀਆਂ ਸਾਹਮਣੇ ਬੜੀ ਸਪੱਸ਼ਟਤਾ ਨਾਲ ਅੰਕੜੇ ਰੱਖੇ ਹਨ। ਇਸ ਬਜਟ ਵਿਚ ਪੇਸ਼ ਕੀਤੇ ਅੰਕੜੇ ਇਸ ਗੱਲ ਦੀ ਗਵਾਹੀ ਭਰਦੇ ਹਨ ਕਿ ਉਨ੍ਹਾਂ ਦੀ ਸਰਕਾਰ ਦੇ ਪਹਿਲੇ ਸਾਲ ਹੀ ਆਰਥਿਕਤਾ ਦੀ ਲੀਹ ਉਤੇ ਚੜ੍ਹ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਇਕ ਸਾਲ ਦੇ ਅੰਦਰ 117 ਸਕੂਲ ਆਫ ਐਮੀਨੈਂਸ ਦੀ ਸਥਾਪਨਾ, 500 ਤੋਂ ਵੱਧ ਆਮ ਆਦਮੀ ਕਲੀਨਿਕ, ਹਰੇਕ ਬਿੱਲ ਉਤੇ 600 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਅਤੇ 26000 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਇਸ ਸਭ ਦੇ ਬਾਵਜੂਦ ਸਾਡੀ ਸਰਕਾਰ ਨੇ ਪੰਜਾਬ ਸਿਰ ਚੜ੍ਹਿਆ 36000 ਕਰੋੜ ਰੁਪਏ ਦਾ ਕਰਜ਼ਾ ਇਕ ਸਾਲ ਵਿਚ ਵਾਪਸ ਕਰ ਦਿੱਤਾ ਹੈ। ਸਦਨ ਨੂੰ ਭਰੋਸਾ ਦਿਵਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਇਹ ਬਜਟ ਸਾਡੀ ਪੰਜਾਬ ਪ੍ਰਤੀ ਸੰਜੀਦਗੀ, ਲਗਨ ਅਤੇ ਸਮਰਪਿਤ ਭਾਵਨਾ ਦਾ ਪ੍ਰਗਟਾਵਾ ਕਰਦਾ ਹੈ ਕਿਉਂਕਿ ਅਸੀਂ ਖਜ਼ਾਨੇ ਦਾ ਇਕ-ਇਕ ਪੈਸਾ ਲੋਕਾਂ ਦੀ ਭਲਾਈ ਉਤੇ ਖਰਚਣ ਦੀ ਮੁਕੰਮਲ ਵਿਉਂਤਬੰਦੀ ਲੋਕਾਂ ਦੇ ਸਾਹਮਣੇ ਪੇਸ਼ ਕੀਤੀ ਹੈ।” ਬਜਟ ਦੀ ਬਹਿਸ ਦੌਰਾਨ ਉਸਾਰੂ ਸੁਝਾਅ ਪੇਸ਼ ਕਰਨ ਲਈ ਮੁੱਖ ਮੰਤਰੀ ਨੇ ਸਦਨ ਦਾ ਸਾਰੇ ਮੈਂਬਰਾਂ ਦਾ ਧੰਨਵਾਦ ਵੀ ਕੀਤਾ। ਪਿਛਲੀ ਸਰਕਾਰ ਦੇ ਸਾਬਕਾ ਵਿੱਤ ਮੰਤਰੀ ਉਤੇ ਤੰਜ ਕੱਸਦੇ ਹੋਏ ਭਗਵੰਤ ਮਾਨ ਨੇ ਕਿਹਾ, “ਇਸ ਤੋਂ ਪਹਿਲਾਂ ਬਜਟ ਦੀ ਭਾਸ਼ਾ ਸਾਦੀ ਨਹੀਂ ਸੀ ਹੁੰਦੀ ਸਗੋਂ ਸ਼ੇਅਰੋ-ਸ਼ਾਇਰੀ ਨਾਲ ਦੂਜੇ ਮੁਲਕਾਂ ਦਾ ਹਵਾਲਾ ਦੇ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾਂਦਾ ਸੀ। ਅਕਾਲੀ ਅਤੇ ਕਾਂਗਰਸ ਦੀਆਂ ਸਰਕਾਰਾਂ ਵਿਚ ਡੈਪੂਟੇਸ਼ਨ ਉਤੇ ਇਕੋ ਵਿੱਤ ਮੰਤਰੀ 9 ਸਾਲ ਬਜਟ ਪੇਸ਼ ਕਰਦਾ ਰਿਹਾ ਹੈ ਅਤੇ ਪੰਜਾਬ ਨੂੰ ਤਬਾਹੀ ਦੇ ਕੰਢੇ ਲਿਆ ਖੜ੍ਹਾ ਕੀਤਾ। ਇਹ ਕਿੰਨੀ ਹਾਸੋਹੀਣੀ ਗੱਲ ਹੈ ਕਿ ਗਿਰਗਿਟ ਵਾਂਗ ਪਾਰਟੀਆਂ ਬਦਲਣ ਵਾਲੇ ਸਾਬਕਾ ਵਿੱਤ ਮੰਤਰੀ ਹੁਣ ਸਾਨੂੰ ਬਜਟ ਬਾਰੇ ਨਸੀਹਤਾਂ ਦੇ ਰਹੇ ਹਨ।” ਬਜਟ ਵਿਚ ਸਿੱਖਿਆ ਅਤੇ ਸਿਹਤ ਨੂੰ ਤਰਜੀਹੀ ਖੇਤਰ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਵੱਲੋਂ ਪਹਿਲੇ ਪੜਾਅ ਵਿਚ 117 ਸਕੂਲ ਆਫ ਐਮੀਨੈਂਸ ਸਥਾਪਤ ਕੀਤੇ ਜਾ ਰਹੇ ਹਨ ਜਿੱਥੇ ਸਰਕਾਰੀ ਸਕੂਲਾਂ ਵਿਚ ਪੜ੍ਹ ਰਹੇ ਗਰੀਬ ਘਰਾਂ ਦੇ ਬੱਚਿਆਂ ਨੂੰ ਸਿਵਲ ਤੇ ਪ੍ਰਸ਼ਾਸਨਿਕ ਪੱਧਰ ਦੇ ਉਚੇ ਅਹੁਦਿਆਂ ਲਈ ਤਿਆਰੀ ਕਰਵਾਈ ਜਾਵੇਗੀ ਤਾਂ ਕਿ ਇਹ ਬੱਚੇ ਵੀ ਆਪਣੇ ਮਾਪਿਆਂ ਦੇ ਸੁਪਨੇ ਸਾਕਾਰ ਕਰ ਸਕਣ। ਆਮ ਆਦਮੀ ਕਲੀਨਿਕਾਂ ਨੂੰ ਗਰੀਬ ਲੋਕਾਂ ਲਈ ਵੱਡੀ ਸਹੂਲਤ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ 500 ਤੋਂ ਵੱਧ ਕਲੀਨਿਕ ਸਥਾਪਤ ਕੀਤੇ ਹਨ ਜਿੱਥੋਂ ਹੁਣ ਤੱਕ 12 ਲੱਖ ਲੋਕ ਇਲਾਜ ਕਰਵਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਬਜਟ ਵਿਚ ਇਨ੍ਹਾਂ ਦੋਵਾਂ ਖੇਤਰਾਂ ਲਈ ਬਜਟ ਦੀ ਵਿਸ਼ੇਸ਼ ਵਿਵਸਥਾ ਕੀਤੀ ਗਈ ਹੈ ਤਾਂ ਕਿ ਸਿਹਤਮੰਦ ਪੰਜਾਬ ਦੀ ਸਿਰਜਣਾ ਕੀਤੀ ਜਾ ਸਕੇ। ਯੂਨੀਵਰਸਿਟੀਆਂ ਲਈ ਫੰਡਾਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਿਸੇ ਵੀ ਯੂਨੀਵਰਸਿਟੀ ਨੂੰ ਕੋਈ ਘਾਟਾ ਨਹੀਂ ਪੈਣ ਦੇਵੇਗੀ। ਉਨ੍ਹਾਂ ਨੇ ਸਦਨ ਨੂੰ ਭਰੋਸਾ ਦਿਵਾਉਂਦਿਆਂ ਦੁਹਰਾਇਆ ਕਿ ਵਿਦਿਆ ਕਦੇ ਵੀ ਕਰਜ਼ੇ ਥੱਲੇ ਨਹੀਂ ਹੋਣੀ ਚਾਹੀਦੀ ਅਤੇ ਅਸੀਂ ਯੂਨੀਵਰਸਿਟੀ ਦੀ ਬਿਹਤਰੀ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ। ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਨਾਲ ਆਪਣੀ ਨਿੱਜੀ ਤੇ ਭਾਵੁਕ ਸਾਂਝ ਦਾ ਵੀ ਸਦਨ ਵਿਚ ਜ਼ਿਕਰ ਕੀਤਾ। ਭਾਜਪਾ ਵੱਲੋਂ ਪੰਜਾਬ ਨਾਲ ਪਿਆਰ ਹੋਣ ਦੇ ਦਾਅਵੇ ਦੀ ਖਿੱਲੀ ਉਡਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਭਾਜਪਾ ਨੂੰ ਪੰਜਾਬ ਨਾਲ ਸੱਚਮੁੱਚ ਹੀ ਮੁਹੱਬਤ ਸੀ ਤਾਂ ਫੇਰ ਕੇਂਦਰੀ ਬਜਟ ਵਿਚ ਪੰਜਾਬ ਦਾ ਜ਼ਿਕਰ ਤੱਕ ਵੀ ਕਿਉਂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਅੱਜ ਵੀ ਚੰਗੀ ਤਰ੍ਹਾਂ ਯਾਦ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ 26 ਜਨਵਰੀ ਦੇ ਗਣਤੰਤਰ ਪਰੇਡ ਵਿੱਚੋਂ ਪੰਜਾਬ ਦੀ ਝਾਕੀ ਨੂੰ ਬਾਹਰ ਕੱਢ ਕੇ ਪੰਜਾਬ ਦੇ ਬਹਾਦਰ ਯੋਧਿਆਂ ਦੀਆਂ ਪ੍ਰਤੀ ਕੁਰਬਾਨੀਆਂ ਦੀ ਤੌਹੀਨ ਕੀਤੀ ਸੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੂਜੇ ਸੂਬੇ ਤੋਂ ਆਪਣਾ ਕੋਲਾ ਵਾਇਆ ਸ਼੍ਰੀਲੰਕਾ ਹੋ ਕੇ ਲਿਆਉਣ ਦੀਆਂ ਸ਼ਰਤਾਂ ਥੋਪਣ ਵਾਲੀ ਪਾਰਟੀ ਪੰਜਾਬ ਹਿਤੈਸ਼ੀ ਕਿਸ ਤਰ੍ਹਾਂ ਹੋ ਸਕਦੀ ਹੈ। ਮੁੱਖ ਮੰਤਰੀ ਨੇ ਕਿਹਾ, “ਭਾਜਪਾ ਵਾਲੇ ਕਹਿੰਦੇ ਹਨ ਕਿ ਕੇਂਦਰ ਪੰਜਾਬ ਨੂੰ ਫੰਡ ਦੇ ਕੇ ਮਦਦ ਕਰਦੀ ਹੈ। ਅਸੀਂ ਕੇਂਦਰ ਤੋਂ ਭੀਖ ਨਹੀਂ ਮੰਗਦੇ ਸਗੋਂ ਆਪਣਾ ਹੱਕ ਮੰਗਦੇ ਹਾਂ। ਅਸੀਂ ਜੀ.ਐਸ.ਟੀ. ਇਕੱਠੀ ਕਰਕੇ ਕੇਂਦਰ ਕੋਲ ਜਮ੍ਹਾਂ ਕਰਵਾਉਂਦੇ ਹਾਂ ਅਤੇ ਉਸ ਵਿੱਚੋਂ ਆਪਣਾ ਹਿੱਸਾ ਮੰਗਦੇ ਹਨ ਜਿਸ ਕਰਕੇ ਕੇਂਦਰ ਸਾਡੇ ਉਤੇ ਕੋਈ ਅਹਿਸਾਨ ਨਹੀਂ ਕਰਦਾ।” ਮੁੱਖ ਮੰਤਰੀ ਨੇ ਜੀ.ਐਸ.ਟੀ. ਨੂੰ ਗੁੰਝਲਦਾਰ ਪ੍ਰਕਿਰਿਆ ਦੱਸਦੇ ਹੋਏ ਕਿਹਾ ਕਿ ਇਹ ਪ੍ਰਣਾਲੀ ਤਾਂ ਅਜੇ ਤੱਕ ਵਪਾਰੀਆਂ ਦੇ ਵੀ ਸਮਝ ਨਹੀਂ ਆਈ। ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਵੱਲੋਂ ਦਿੱਲੀ ਤੇ ਪੰਜਾਬ ਵਿਚ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਉਤੇ ਸਵਾਲ ਚੁੱਕਣ ਵਾਲਿਆਂ ਨੂੰ ਜਵਾਬ ਦਿੰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਲੋਕਾਂ ਦੀ ਮਦਦ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਹਾਕਮ ਸਾਡੀਆਂ ਸਹੂਲਤਾਂ ਨੂੰ ਰਿਊੜੀਆਂ ਦੱਸਦੇ ਹਨ ਜਦਕਿ ਹਰੇਕ ਪਰਿਵਾਰ ਨੂੰ 15 ਲੱਖ ਰੁਪਏ ਦੇਣ ਅਤੇ ਹਰੇਕ ਸਾਲ 2 ਕਰੋੜ ਨੌਕਰੀਆਂ ਦੇਣ ਦਾ ਸ਼ਗੂਫਾ ਕਿਸ ਨੇ ਛੱਡਿਆ ਸੀ। ਸਿੰਗਾਪੁਰ ਵਿਚ ਸਿਖਲਾਈ ਲਈ ਪ੍ਰਿੰਸੀਪਲਾਂ ਦੇ ਬੈਚ ਭੇਜਣ ਬਾਰੇ ਸਵਾਲ ਚੁੱਕਣ ਵਾਲਿਆਂ ਨੂੰ ਮੁੱਖ ਮੰਤਰੀ ਨੇ ਕਿਹਾ, “ਚੰਗੀ ਸਿੱਖਿਆ ਅਤੇ ਬਰਾਬਰ ਦੇ ਮੌਕਿਆਂ ਨਾਲ ਹੀ ਕਿਸੇ ਪਰਿਵਾਰ ਦੀ ਗੁਰਬਤ ਦੂਰ ਕੀਤੀ ਜਾ ਸਕਦੀ ਹੈ ਅਤੇ ਅਸੀਂ ਵੀ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਵਿਸ਼ਵ ਪੱਧਰ ਦੀ ਸਿਖਲਾਈ ਦਿਵਾ ਰਹੇ ਹਾਂ ਤਾਂ ਕਿ ਸਾਡੇ ਬੱਚੇ ਮਿਆਰੀ ਸਿੱਖਿਆ ਹਾਸਲ ਕਰ ਸਕਣ।” ਸਾਬਕਾ ਮੁੱਖ ਮੰਤਰੀ ਵੱਲੋਂ ਅਮਰੀਕਾ ਦੌਰਾ ਰੱਦ ਕਰਨ ਦੇ ਕੀਤੇ ਦਾਅਵੇ ਉਤੇ ਤੰਜ ਕੱਸਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਕਿੰਨੀ ਹਾਸੋਹੀਣੀ ਗੱਲ ਹੈ ਕਿ ਕਾਂਗਰਸ ਦੀ ਬੇੜੀ ਡੋਬਣ ਵਾਲੇ ਹੀ ਅਮਰੀਕਾ ਵਿਚ ਜਾ ਕੇ ਕਾਂਗਰਸ ਪਾਰਟੀ ਦੇ ਉਥਾਨ ਤੇ ਪਤਨ ਉਤੇ ਪੀਐਚ.ਡੀ ਕਰਨ ਰਹੇ ਹਨ। ਉਨ੍ਹਾਂ ਕਿਹਾ ਕਿ ਕੁਝ ਸਿਆਸਤਦਾਨਾਂ ਨੇ ਸ਼ਰਾਫ਼ਤ ਦਾ ਮੁਖੌਟਾ ਪਾ ਕੇ ਪੰਜਾਬ ਨੂੰ ਲੁੱਟਿਆ। ਸਦਨ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਨਸੀਹਤ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਦੇ ਲੋਕਾਂ ਨੇ ਸਾਨੂੰ ਸੂਬੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਮੌਕੇ ਨੂੰ ਲੋਕਾਂ ਲਈ ਵਰਤਿਆ ਜਾਵੇ ਨਾ ਕਿ ਲੋਕਾਂ ਉਤੇ ਵਰਤਿਆ ਜਾਵੇ। ਸਾਨੂੰ ਕਿਸੇ ਵੀ ਕੀਮਤ ਉਤੇ ਹਲੀਮੀ ਦਾ ਪੱਲਾ ਨਹੀਂ ਛੱਡਣਾ ਚਾਹੀਦਾ। ਇੱਥੋਂ ਤੱਕ ਕਿ ਵਿਰੋਧੀ ਪਾਰਟੀਆਂ ਦੇ ਵਿਧਾਇਕਾਂ ਦੀ ਗੱਲ ਵੀ ਸੁਣਨੀ ਚਾਹੀਦੀ ਹੈ ਕਿਉਂਕਿ ਉਹ ਵੀ ਆਪਣੇ ਹਲਕੇ ਦੇ ਲੋਕਾਂ ਦੀ ਨੁਮਾਇੰਦਗੀ ਕਰਦੇ ਹਨ।” ਮਹਿੰਗੇ ਵਿਆਹ ਸਮਾਗਮਾਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਸਦਨ ਵਿਚ ਕਿਹਾ ਕਿ ਸਰਕਾਰ ਪਿੰਡਾਂ ਵਿਚ ਦੁੱਖ-ਸੁਖ ਦੇ ਸਮਾਗਮਾਂ ਲਈ ਕਮਿਊਨਿਟੀ ਹਾਲ ਵਰਗੀ ਸਾਂਝੀ ਇਮਾਰਤ ਸਥਾਪਤ ਕਰਨ ਬਾਰੇ ਵਿਚਾਰ ਕਰ ਰਹੀ ਹੈ ਤਾਂ ਕਿ ਲੋਕਾਂ ਉਤੇ ਆਰਥਿਕ ਬੋਝ ਨਾ ਪਵੇ। ਅਖੀਰ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਨੀਅਤ ਸਾਫ ਹੋਵੇ ਤਾਂ ਮੰਜ਼ਲ ਬਹੁਤੀ ਦੂਰ ਨਹੀਂ ਹੁੰਦੀ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਛੇਤੀ ਹੀ ਪੰਜਾਬ ਮੁੜ ਰੰਗਲਾ ਪੰਜਾਬ ਬਣ ਕੇ ਉਭਰੇਗਾ।

News 11 March,2023
ਸਕੂਲ ਸਿੱਖਿਆ ਵਿਭਾਗ ਨੇ ਇੱਕ ਦਿਨ ਵਿੱਚ 1 ਲੱਖ ਦਾਖ਼ਲੇ ਕਰਨ ਦਾ ਇਤਿਹਾਸਕ ਰਿਕਾਰਡ ਸਿਰਜਿਆ : ਹਰਜੋਤ ਸਿੰਘ ਬੈਂਸ

ਦਾਖ਼ਲਾ ਮੁਹਿੰਮ ਦੇ ਪਹਿਲੇ ਦਿਨ 100298 ਵਿਦਿਆਰਥੀਆਂ ਨੇ ਕਰਵਾਇਆ ਦਾਖ਼ਲਾ * ਵੱਡੇ ਪੱਧਰ ’ਤੇ ਪ੍ਰਾਈਵੇਟ ਸਕੂਲਾਂ ਚੋਂ ਨਾਮ ਕਟਵਾਕੇ ਬੱਚਿਆਂ ਨੇ ਲਿਆਂ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ *ਦਾਖ਼ਲਾ ਮੁਹਿੰਮ ਨੂੰ ਮਿਲੇ ਲੋਕਾਂ ਭਰਪੂਰ ਹੁੰਗਾਰੇ ਨੇ ਸਿੱਖਿਆ ਪ੍ਰਤੀ ਨੀਤੀ ’ਤੇ ਲਗਾਈ ਮੋਹਰ * ਸਾਰੇ ਅਧਿਆਪਕਾਂ ਦੇ ਸਹਿਯੋਗ ਸਦਕਾ ਟੀਚਾ ਹਾਸਲ ਹੋਇਆ: ਸਕੂਲ ਸਿੱਖਿਆ ਮੰਤਰੀ ਚੰਡੀਗੜ੍ਹ, 11 ਮਾਰਚ : ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਇੱਕ ਦਿਨ ਵਿੱਚ ਇੱਕ ਲੱਖ ਤੋਂ ਵੱਧ ਦਾਖ਼ਲੇ ਕਰਨ ਦਾ ਇਤਿਹਾਸਕ ਰਿਕਾਰਡ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਦਾਖ਼ਲਾ ਅਭਿਆਨ ਦੇ ਪਹਿਲੇ ਦਿਨ (ਮਿਤੀ 10 ਮਾਰਚ, 2023) ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਇੱਕ ਲੱਖ ਨਵੇਂ ਵਿਦਿਆਰਥੀ ਦਾਖਲ ਕਰਨ ਦਾ ਟੀਚਾ ਰੱਖਿਆ ਗਿਆ ਸੀ, ਜਿਸ ਨੂੰ ਹਾਸਲ ਕਰ ਲਿਆ ਗਿਆ ਹੈ। ਉਹਨਾਂ ਦੱਸਿਆ ਕਿ ਇਹ ਮੁਹਿੰਮ ਸਵੇਰੇ 8 ਵਜੇ ਤੋਂ ਦੂਰ ਰਾਤ 10 ਵਜੇ ਤੱਕ ਜਾਰੀ ਰਹੀ। ਜਿਸ ਦੌਰਾਨ 100298 ਦਾਖ਼ਲੇ ਕੀਤੇ ਗਏ। ਸਿੱਖਿਆ ਮੰਤਰੀ ਨੇ ਦੱਸਿਆ ਕਿ ਦਾਖ਼ਲਾ ਅਭਿਆਨ ਦਾ ਸੂਬੇ ਵਿਚ ਬਹੁਤ ਜਿਆਦਾ ਉਤਸ਼ਾਹ ਸੀ ਕਿ ਵਿਭਾਗ ਦੀ ਵੈਬਸਾਈਟ ਵੀ ਡਾਊਨ ਹੋ ਗਈ ਸੀ।ਜਿਸ ਕਾਰਨ ਦਾਖਲਿਆਂ ਸਬੰਧੀ ਕਾਰਜ ਦੇਰ ਰਾਤ ਤੱਕ ਜਾਰੀ ਰਿਹਾ। ਉਨ੍ਹਾਂ ਦੱਸਿਆ ਕਿ ਦਾਖ਼ਲੇ ਅਭਿਆਨ ਦੌਰਾਨ ਵੱਡੇ ਪੱਧਰ ‘ਤੇ ਵਿਦਿਆਰਥੀਆਂ ਨੇ ਪ੍ਰਾਈਵੇਟ ਸਕੂਲਾਂ ਵਿੱਚੋਂ ਨਾਮ ਕਟਵਾ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਕਰਵਾਏ ਹਨ। ਉਹਨਾਂ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਤਹਿ ਟੀਚੇ ਦੀ ਥਾਂ 134.6 ਫੀਸਦੀ ਦਾਖ਼ਲੇ ਜਦਕਿ ਫ਼ਿਰੋਜ਼ਪੁਰ, ਬਰਨਾਲਾ, ਅੰਮ੍ਰਿਤਸਰ, ਬਠਿੰਡਾ, ਕਪੂਰਥਲਾ, ਪਟਿਆਲਾ, ਐਸ.ਬੀ.ਐਸ. ਨਗਰ, ਮਾਲੇਰਕੋਟਲਾ, ਫਾਜ਼ਿਲਕਾ, ਤਰਨਤਾਰਨ ਅਤੇ ਸੰਗਰੂਰ ਜ਼ਿਲ੍ਹੇ ਵਿੱਚ ਵੀ 128.28 ਫੀਸਦੀ ਤੋਂ 103.44 ਦਾਖ਼ਲੇ ਦਰਜ ਕੀਤੇ ਗਏ ਹਨ। ਸ.ਬੈਂਸ ਨੇ ਕਿਹਾ ਕਿ ਦਾਖ਼ਲਾ ਮੁਹਿੰਮ ਨੂੰ ਮਿਲੇ ਲੋਕਾਂ ਦੇ ਭਰਪੂਰ ਹੁੰਗਾਰੇ ਤੋਂ ਇਹ ਸਪਸ਼ਟ ਹੋ ਜਾਂਦਾ ਹੈ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਪ੍ਰਤੀ ਅਪਣਾਈ ਗਈ ਨੀਤੀ ’ਤੇ ਲੋਕਾਂ ਨੇ ਮੋਹਰ ਲਗਾਈ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸਕੂਲ ਸਿੱਖਿਆ ਵਿੱਚ ਸੁਧਾਰ ਕਰਨ ਲਈ ਕਈ ਉਪਰਾਲੇ ਕੀਤੇ ਗਏ ਹਨ, ਜਿਹਨਾਂ ਵਿੱਚ ਪ੍ਰਮੁੱਖ ਤੌਰ ਤੇ ਸਕੂਲ ਆਫ਼ ਐਮੀਨੈਂਸ, ਸਰਕਾਰੀ ਸਕੂਲਾਂ ਦੀ ਚਾਰ-ਦੀਵਾਰੀ ਕਰਵਾਉਣ, ਨਵੇਂ ਕਮਰਿਆਂ ਦੀ ਉਸਾਰੀ ਕਰਵਾਉਣ, ਸਕੂਲੀ ਵਿਦਿਆਰਥੀਆਂ ਨੂੂੰ ਸਾਫ਼-ਸੁਥਰੇ ਬਾਥਰੂਮ ਉਪਲਬਧ ਕਰਵਾਉਣ ਤੋਂ ਇਲਾਵਾ ਸਮੇਂ ਸਿਰ ਸਕੂਲੀ ਵਰਦੀਆਂ ਤੇ ਕਿਤਾਬਾਂ ਮੁਹੱਈਆ ਕਰਵਾਉਣਾ ਸ਼ਾਮਲ ਹੈ। ਉਹਨਾਂ ਦੱਸਿਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਹਿਲੇ ਸਾਲ ਵਿੱਚ ਹੀ ਸਭ ਤੋਂ ਵੱਧ ਅਧਿਆਪਕ ਵੀ ਭਰਤੀ ਕੀਤੇ ਗਏ ਹਨ । ਸ. ਬੈਂਸ ਨੇ ਕਿਹਾ ਕਿ ਇਹ ਮੁਹਿੰਮ 31 ਮਾਰਚ 2023 ਤੱਕ ਪੰਜਾਬ ਦੇ ਹਰੇਕ ਸਰਕਾਰੀ ਸਕੂਲ ਵਿੱਚ ਜਾਰੀ ਰਹੇਗੀ। ਅਖ਼ੀਰ ਵਿੱਚ ਉਹਨਾਂ ਕਿਹਾ ਕਿ ਦਾਖ਼ਲਿਆਂ ਸਬੰਧੀ ਮਿੱਥਿਆ ਗਿਆ ਟੀਚਾ ਸਾਰੇ ਅਧਿਆਪਕਾਂ ਦੇ ਸਹਿਯੋਗ ਸਦਕਾ ਹੀ ਹਾਸਲ ਕੀਤਾ ਗਿਆ ਹੈ।

News 11 March,2023
ਮਾਲੀਏ ਵਿੱਚ ਕੀਤੇ ਵਾਧੇ ਸਦਕਾ ਸਿੱਖਿਆ, ਖੇਤੀਬਾੜੀ ਅਤੇ ਹੋਰ ਅਹਿਮ ਖੇਤਰਾਂ ਦੇ ਬਜਟ ਵਿੱਚ ਰਿਕਾਰਡ ਵਾਧਾ ਸੰਭਵ ਹੋਇਆ- ਹਰਪਾਲ ਸਿੰਘ ਚੀਮਾ

ਆਬਕਾਰੀ ਵਿੱਚ 45 ਫੀਸਦੀ ਵਾਧਾ ਦਰਜ਼ ਕਰਨ ਲਈ ਵਿਰੋਧੀ ਧਿਰ ਵੱਲੋਂ ਸਰਕਾਰ ਦੀ ਕੀਤੀ ਜਾਣੀ ਚਾਹੀਦੀ ਸੀ ਸਰਾਹਣਾ ਕੰਸੋਲੀਡੇਟਿਡ ਸਿੰਕਿੰਗ ਫੰਡ ਵਿੱਚ ਜਮ੍ਹਾ ਕਰਵਾਏ 3000 ਕਰੋੜ ਰੁਪਏ ਵੱਖ-ਵੱਖ ਸਰਕਾਰੀ ਏਜੰਸੀਆਂ ਨੂੰ ਬੀਤੇ ਸਮੇਂ ਵਿੱਚ ਲਏ ਗਏ ਕਰਜੇ ਤੋਂ ਰਾਹਤ ਦਿਵਾਉਣ ਲਈ ਦਿੱਤੀ ਗਈ 2000 ਕਰੋੜ ਰੁਪਏ ਦੀ ਸਹਾਇਤਾ ਸਰਕਾਰ ਵੱਲੋਂ ਕਾਨੂੰਨ ਅਨੁਸਾਰ ਹੀ ਲਿਆ ਗਿਆ ਕਰਜਾ, ਸਮਾਂ ਸਿਰ ਕਰਜਾ ਵਾਪਸੀ ਨੂੰ ਕੀਤਾ ਜਾ ਰਿਹੈ ਸੁਨਿਸ਼ਚਿਤ ਵਿਧਾਨ ਸਭਾ ਮੈਂਬਰਾਂ ਵੱਲੋਂ ਬਜ਼ਟ ਦੀ ਕੀਤੀ ਗਈ ਸਰਾਹਨਾ ਅਤੇ ਵਿਰੋਧੀ ਧਿਰ ਵੱਲੋਂ ਦਿੱਤੇ ਗਏ ਸੁਝਾਵਾਂ ਦਾ ਕੀਤਾ ਸੁਆਗਤ ਚੰਡੀਗੜ੍ਹ, 11 ਮਾਰਚ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਨਮਿੱਤਣ (ਨੰਬਰ 3) ਬਿੱਲ, 2023 ਪੇਸ਼ ਕੀਤਾ ਗਿਆ ਜਿਸ ਨੂੰ ਵਿਧਾਨ ਸਭਾ ਵੱਲੋਂ ਬਹੁਮਤ ਨਾਲ ਪਾਸ ਕਰ ਦਿੱਤਾ ਗਿਆ। ਇਸ ਦੌਰਾਨ ਵਿੱਤ ਮੰਤਰੀ ਨੇ ਪੰਜਾਬ ਬਜ਼ਟ 2023-24 ਬਾਰੇ ਵਿਧਾਨ ਸਭਾ ਵਿੱਚ ਹੋਈ ਚਰਚਾ ਲਈ ਜਿਆਦਾਤਰ ਮੈਂਬਰਾਂ ਵੱਲੋਂ ਕੀਤੇ ਗਏ ਸਮੱਰਥਨ ਅਤੇ ਵਿਰੋਧੀ ਧਿਰ ਵੱਲੋਂ ਦਿੱਤੇ ਗਏ ਸੁਝਾਵਾਂ ਦਾ ਸਵਾਗਤ ਕੀਤਾ। ਬਜ਼ਟ ਬਾਰੇ ਹੋਈ ਬਹਿਸ ਅਤੇ ਸਵਾਲਾਂ ਦੇ ਜਵਾਬ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਾਲੀਏ ਵਿੱਚ ਕੀਤੇ ਵਾਧੇ ਸਦਕਾ ਹੀ ਵਿੱਤੀ ਵਰ੍ਹੇ 2023-24 ਲਈ ਸਿੱਖਿਆ, ਖੇਤੀਬਾੜੀ ਅਤੇ ਹੋਰ ਅਹਿਮ ਖੇਤਰਾਂ ਦੇ ਬਜਟ ਵਿੱਚ ਰਿਕਾਰਡ ਵਾਧਾ ਸੰਭਵ ਹੋਇਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ਨਵੀਂ ਆਬਕਾਰੀ ਨੀਤੀ ਸਦਕਾ ਮਾਲੀਏ ਵਿੱਚ 45 ਇਜਾਫਾ ਹੋਇਆ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੂੰ ਇਸ ਨੀਤੀ ਦਾ ਵਿਰੋਧ ਕਰਨ ਦੀ ਜਗ੍ਹਾਂ ਸੂਬੇ ਦੇ ਮਾਲੀਏ ਵਿੱਚ ਵਾਧਾ ਕਰਨ ਲਈ ਸਰਕਾਰ ਦੀ ਤਾਰੀਫ ਕਰਨੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਸਿਰਫ ਇਹੀ ਨਹੀ ਪੰਜਾਬ ਸਰਕਾਰ ਨੇ ਕਰ-ਰਹਿਤ ਮਾਲੀਏ ਵਿੱਚ 26 ਫੀਸਦੀ, ਇਸ ਤੋਂ ਇਲਾਵਾ ਪੰਜਾਬ ਜੀ.ਐਸ.ਟੀ ਵਿੱਚ 23 ਫੀਸਦੀ, ਅਸ਼ਟਾਮ ਅਤੇ ਰਿਜਿਸਟਰੀਆਂ ਤੋਂ ਮਾਲੀਏ ਵਿੱਚ 19 ਫੀਸਦੀ ਅਤੇ ਵਾਹਨ ਕਰ ਵਿੱਚ 12 ਫੀਸਦੀ ਦਾ ਵਾਧਾ ਦਰਜ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਲੀਏ ਦੇ ਵਿੱਚ ਹੋਏ ਵਾਧੇ ਕਰਕੇ ਹੀ ਖੇਤੀਬਾੜੀ ਖੇਤਰ ਲਈ 20 ਫੀਸਦੀ, ਸਿੱਖਿਆ ਲਈ 12 ਫੀਸਦੀ ਅਤੇ ਹੋਰਨਾਂ ਮਹੱਤਵਪੂਰਨ ਖੇਤਰਾਂ ਲਈ ਬਜ਼ਟ ਵਿੱਚ ਲੋੜੀਂਦਾ ਵਾਧਾ ਕਰਨਾ ਸੰਭਵ ਹੋਇਆ ਹੈ। ਪੰਜਾਬ ਸਰਕਾਰ ਵੱਲੋਂ ਲਏ ਗਏ ਕਰਜੇ ਦੀ ਗੱਲ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਾਕਾਰ ਵੱਲੋਂ ਸਾਲ 2007-2012 ਦੌਰਾਨ 28592 ਕਰੋੜ ਰੁਪਏ, 2012 ਤੋਂ 2017 ਤੱਕ 99304 ਕਰੋੜ ਰੁਪਏ ਅਤੇ 2017 ਤੋਂ 2022 ਤੱਕ 99505 ਕਰੋੜ ਰੁਪਏ ਦਾ ਕਰਜਾ ਲਿਆ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਾਨੂੰਨ ਅਨੁਸਾਰ ਹੀ ਕੰਮ ਕਰਦੀ ਹੈ ਅਤੇ ਕਰਜਾ ਵੀ ਕਾਨੂੰਨ ਅੰਦਰ ਰਹਿ ਕੇ ਹੀ ਲਿਆ ਗਿਆ। ਉਨ੍ਹਾਂ ਕਿਹਾ ਕਿ ਇਸ ਸਰਕਾਰ ਵੱਲੋਂ ਵੀ ਕਰਜਾ ਲਿਆ ਗਿਆ ਪਰ ਸਰਕਾਰ ਸਮਾਂਬੱਧ ਢੰਗ ਨਾਲ ਕਰਜੇ ਦੀ ਵਾਪਸੀ ਯਕੀਨੀ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 15946 ਕਰੋੜ ਰੁਪਏ ਦੀ ਮੂਲ ਅਦਾਇਗੀ ਅਤੇ 20100 ਕਰੋੜ ਰੁਪਏ ਦੀ ਵਿਆਜ ਅਦਾਇਗੀ ਸਮੇਤ ਕੁੱਲ 36046 ਕਰੋੜ ਰੁਪਏ ਦੀ ਕਰਜਾ ਅਦਾਇਗੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਸਰਾਕਰ ਨੇ ਬੀਤੇ ਇੱਕ ਸਾਲ ਵਿੱਚ ਕੰਸੋਲੀਡੇਟਿਡ ਫੰਡ ਵਿੱਚ 3000 ਕਰੋੜ ਰੁਪਏ ਜਮ੍ਹਾ ਕਰਵਾਏ ਜਦੋਂ ਕਿ ਪਹਿਲੀ ਸਰਾਕਰ ਵੱਲੋਂ ਪੰਜ ਸਾਲਾਂ ਵਿੱਚ ਸਿਰਫ 2900 ਕਰੋੜ ਰੁਪਏ ਇਸ ਫੰਡ ਵਿੱਚ ਜਮ੍ਹਾ ਕਰਵਾਏ ਗਏ ਸਨ। ਵੱਖ-ਵੱਖ ਸਰਕਾਰੀ ਏਜੰਸੀਆਂ ਨੂੰ ਬੀਤੇ ਸਮੇਂ ਵਿੱਚ ਲਏ ਗਏ ਕਰਜੇ ਤੋਂ ਰਾਹਤ ਦਿਵਾਉਣ ਲਈ ਦਿੱਤੀ ਗਈ 2000 ਕਰੋੜ ਰੁਪਏ ਦੀ ਸਹਾਇਤਾ ਦਾ ਜਿਕਰ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਨੂੰ ਬਚਾਉਣ ਵਾਸਤੇ ਪੰਜਾਬ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਨੂੰ 885 ਕਰੋੜ ਰੁਪਏ, ਪਨਸਪ ਨੂੰ 300 ਕਰੋੜ ਰੁਪਏ, ਸ਼ੂਗਰਫੈਡ ਨੂੰ 400 ਕਰੋੜ ਰੁਪਏ, ਜਿਲ੍ਹਾ ਸਹਿਕਾਰੀ ਬੈਂਕਾਂ ਨੂੰ 135 ਕਰੋੜ ਰੁਪਏ, ਮਿਲਕਫੈਡ ਨੂੰ 36 ਕਰੋੜ ਰੁਪਏ, ਫਾਜਿਲਕਾ ਸ਼ੂਗਰ ਮਿੱਲ ਨੂੰ 10 ਕਰੋੜ ਰੁਪਏ ਦੀ ਸਹਾਇਤਾ ਦਿੱਤੀ ਗਈ। ਸ. ਚੀਮਾ ਨੇ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਮੁਲਾਜਮਾਂ ਨੂੰ 6 ਫੀਸਦੀ ਮਹਿੰਗਾਈ ਭੱਤੇ ਦੀ ਕਿਸ਼ਤ ਅਤੇ ਸਾਲ 2016 ਤੋਂ ਬਕਾਇਆ ਜੁਡੀਸ਼ੀਅਲ ਪੇਅ ਕਮਿਸ਼ਨ ਦਾ 1150 ਕਰੋੜ ਰੁਪਏ ਦਾ ਬਕਾਇਆ ਵੀ ਅਦਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਪਹਿਲੀਆਂ ਸਰਕਾਰਾਂ ਵੱਲੋਂ ਅਦਾਇਗੀਆਂ ਸਮਾਂ ਸਿਰ ਕੀਤੀਆਂ ਗਈਆਂ ਹੁੰਦੀਆਂ ਤਾਂ ਇੰਨ੍ਹਾਂ ਰਕਮਾਂ ਵਿੱਚ ਇੰਨਾ ਵਾਧਾ ਨਹੀਂ ਹੋਣਾ ਸੀ।

News 11 March,2023
ਸਾਲ 2023-24 ਦਾ ਬਜਟ ‘ਆਮ ਲੋਕਾਂ ਦਾ ਬਜਟ’-ਮੁੱਖ ਮੰਤਰੀ ਵੱਲੋਂ ਭਰਵੀਂ ਸ਼ਲਾਘਾ

ਬਜਟ ਨੂੰ ਨਵੇਂ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਦੀ ਬੁਨਿਆਦ ਦੱਸਿਆ ਸਾਡੀ ਸਰਕਾਰ ਦੇ ਪਲੇਠੇ ਸੰਪੂਰਨ ਬਜਟ ਵਿਚ ਸਿਹਤ, ਸਿੱਖਿਆ, ਖੇਤੀਬਾੜੀ, ਰੋਜ਼ਗਾਰ ਵਰਗੇ ਪ੍ਰਮੁੱਖ ਖੇਤਰਾਂ ਲਈ ਫੰਡਾਂ ਵਿਚ ਇਜ਼ਾਫਾ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਨੂੰ ਹੁਲਾਰਾ ਦੇਣ ਲਈ ਲੋਕਾਂ ਉਤੇ ਕੋਈ ਟੈਕਸ ਨਾ ਲਾਇਆ ਸੂਬੇ ਵਿਚ ਆਸ ਦੀ ਨਵੀਂ ਕਿਰਨ ਜਗਾਏਗਾ ਬਜਟ ਚੰਡੀਗੜ੍ਹ, 10 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਪੇਸ਼ ਕੀਤੇ ਸਾਲ 2023-24 ਦੇ ਬਜਟ ਨੂੰ ‘ਆਮ ਲੋਕਾਂ ਦਾ ਬਜਟ’ ਦੱਸਦਿਆਂ ਇਸ ਦਾ ਸ਼ਲਾਘਾ ਕਰਦੇ ਹੋਏ ਇਸ ਬਜਟ ਨੂੰ ਨਵੇਂ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਦੀ ਰੂਪ-ਰੇਖਾ ਕਰਾਰ ਦਿੱਤਾ ਹੈ। ਇਕ ਬਿਆਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਉਨ੍ਹਾਂ ਦੀ ਸਰਕਾਰ ਦੇ ਸੱਤਾ ਵਿਚ ਆਉਣ ਤੋਂ ਠੀਕ ਇਕ ਸਾਲ ਬਾਅਦ ਇਹ ਟੈਕਸ ਮੁਕਤ ਬਜਟ ਪੇਸ਼ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਪਲੇਠੇ ਸੰਪੂਰਨ ਬਜਟ ਦਾ ਮਨੋਰਥ ਸੂਬੇ ਦੇ ਵਿਕਾਸ ਨੂੰ ਵੱਡੀ ਪੱਧਰ ਉਤੇ ਹੁਲਾਰਾ ਦੇਣਾ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਬਜਟ ਸੂਬੇ ਵਿਚ ਅਮਨ-ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਨੂੰ ਯਕੀਨੀ ਬਣਾ ਕੇ ਆਮ ਲੋਕਾਂ ਦੀ ਤਕਦੀਰ ਬਦਲ ਦੇਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਵਚਨਬੱਧਤਾ ਦੇ ਮੁਤਾਬਕ ਬਜਟ ਵਿਚ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਦਾ ਖਾਕਾ ਪੇਸ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਬਜਟ ਹਰੇਕ ਖੇਤਰ ਵਿਚ ਵਿਕਾਸ ਨੂੰ ਹੁਲਾਰਾ ਦੇਵੇਗਾ ਅਤੇ ਸੂਬੇ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਏਗਾ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਇਹ ਬਜਟ ਸੂਬਾ ਸਰਕਾਰ ਦੀਆਂ ਅਗਾਂਹਵਧੂ ਨੀਤੀਆਂ ਦੇ ਸੁਮੇਲ ਨਾਲ ਸੂਬੇ ਦੀ ਤਰੱਕੀ ਲਈ ਮਦਦਗਾਰ ਸਾਬਤ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ ਨੌਜਵਾਨਾਂ ਨੂੰ 26797 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਬਜਟ ਵਿਚ ਰੈਗੂਲਰ ਭਰਤੀ ਅਤੇ ਪੰਜਾਬੀਆਂ ਲਈ ਪ੍ਰਾਈਵੇਟ ਖੇਤਰ ਵਿਚ ਨੌਕਰੀਆਂ ਲਈ ਮਾਹੌਲ ਸਿਰਜਣ ਦੀ ਵਿਵਸਥਾ ਕੀਤੀ ਗਈ ਹੈ ਤਾਂ ਕਿ ਵਿਦੇਸ਼ ਜਾਣ ਦੇ ਰੁਝਾਨ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਵਿੱਤੀ ਸਾਲ 2023-24 ਲਈ 1,96,462 ਕਰੋੜ ਰੁਪਏ ਦਾ ਕੁੱਲ ਬਜਟ ਖਰਚਾ ਰੱਖਿਆ ਗਿਆ ਹੈ ਜਿਸ ਵਿਚ ਬੀਤੇ ਵਿੱਤੀ ਵਰ੍ਹੇ 2022-23 ਦੇ ਮੁਕਾਬਲੇ 26 ਫੀਸਦੀ ਵਾਧਾ ਦਰਜ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਖੇਤੀਬਾੜੀ ਤੇ ਸਹਾਇਕ ਕਿੱਤਿਆਂ ਲਈ ਬਜਟ ਵਿਚ 20 ਫੀਸਦੀ ਦਾ ਇਜ਼ਾਫਾ ਕੀਤਾ ਗਿਆ ਤਾਂ ਕਿ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਨਵੀਂ ਖੇਤੀਬਾੜੀ ਨੀਤੀ ਲਿਆਉਣ ਦੀ ਵਿਵਸਥਾ ਬਹੁਮੁੱਲੇ ਕੁਦਰਤੀ ਸਰੋਤਾਂ ਦੀ ਸੰਭਾਲ ਅਤੇ ਕਿਸਾਨਾਂ ਦੀ ਆਮਦਨ ਵਧਾ ਕੇ ਉਨ੍ਹਾਂ ਨੂੰ ਮੌਜੂਦਾ ਖੇਤੀ ਸੰਕਟ ਵਿੱਚੋਂ ਕੱਢਣ ਦੇ ਉਦੇਸ਼ ਦੀ ਪੂਰਤੀ ਹੋਵੇਗੀ। ਉਨ੍ਹਾਂ ਦੱਸਿਆ ਕਿ ਆਉਂਦੇ ਵਿੱਤੀ ਸਾਲ ਦੌਰਾਨ ਖੇਤੀ ਵੰਨ-ਸੁਵੰਨਤਾ ਲਈ ਵਿਸ਼ੇਸ਼ ਸਕੀਮ ਵਾਸਤੇ 1000 ਕਰੋੜ ਰੁਪਏ ਰੱਖੇ ਗਏ ਹਨ ਜੋ ਕਿਸਾਨਾਂ ਦੀ ਭਲਾਈ ਲਈ ਬਹੁਤ ਸਹਾਈ ਸਿੱਧ ਹੋਣਗੇ। ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਮੌਸਮ ਦੇ ਕਹਿਰ ਅਤੇ ਹੋਰ ਆਫ਼ਤਾਂ ਤੋਂ ਬਚਾਉਣ ਲਈ ਫਸਲੀ ਬੀਮਾ ਮੁਹੱਈਆ ਕਰਵਾਉਣ ਦਾ ਪ੍ਰਸਤਾਵ ਵੀ ਇਤਿਹਾਸਕ ਫੈਸਲਾ ਹੈ ਜੋ ਕਿਸਾਨਾਂ ਦੇ ਹਿੱਤ ਮਹਿਫੂਜ਼ ਰੱਖੇਗਾ। ਮੁੱਖ ਮੰਤਰੀ ਨੇ ਕਿਹਾ ਕਿ ਲੁਧਿਆਣਾ, ਗੁਰਦਾਸਪੁਰ, ਪਟਿਆਲਾ, ਬਠਿੰਡਾ ਅਤੇ ਫਰੀਦਕੋਟ ਵਿਚ ਪੰਜ ਨਵੇਂ ਹੌਰਟੀਕਲਚਰ ਅਸਟੇਟ ਸਥਾਪਤ ਕਰਨ ਅਤੇ ਮਿਲਕਫੈੱਡ ਦੀ ਕਾਇਆਕਲਪ ਕਰਨ ਲਈ ਅਗਲੇ ਵਿੱਤੀ ਸਾਲ ਲਈ 100 ਕਰੋੜ ਰੁਪਏ ਰੱਖੇ ਗਏ ਹਨ ਜਿਸ ਨਾਲ ਕਿਸਾਨਾਂ ਦੀ ਭਲਾਈ ਲਈ ਭਵਿੱਖ ਵਿਚ ਨਵੀਆਂ ਬੁਲੰਦੀਆਂ ਛੂਹਣਗੇ। ਭਗਵੰਤ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਸਕੂਲ ਤੇ ਉਚੇਰੀ ਸਿੱਖਿਆ ਲਈ 17072 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ ਜੋ ਬੀਤੇ ਸਾਲ ਨਾਲੋਂ 12 ਫੀਸਦੀ ਵੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਸਕੂਲ ਆਫ ਐਮੀਨੈਂਸ ਵਿਚ ਤਬਦੀਲ ਕਰਨ ਲਈ 200 ਕਰੋੜ ਰੁਪਏ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਹੋਰ ਪੱਛੜੀਆਂ ਸ਼੍ਰੇਣੀਆਂ ਲਈ 18 ਕਰੋੜ ਰੁਪਏ ਅਤੇ ਐਸ.ਸੀ. ਵਿਦਿਆਰਥੀਆਂ ਲਈ 60 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ 14,500 ਤੋਂ ਵੱਧ ਯੂਥ ਕਲੱਬਾਂ ਨੂੰ ਮੁੜ-ਸਰਗਰਮ ਕਰਨ ਦੀ ਤਜਵੀਜ਼ ਨਾਲ ਨੌਜਵਾਨਾਂ ਦੀ ਅਥਾਹ ਸ਼ਕਤੀ ਨੂੰ ਉਸਾਰੂ ਦਿਸ਼ਾ ਵੱਲ ਲਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਇਹ ਵੀ ਆਖਿਆ ਕਿ ਮੈਡੀਕਲ ਸਿੱਖਿਆ ਤੇ ਖੋਜ ਲਈ 1,015 ਕਰੋੜ ਰੁਪਏ ਰੱਖਣ ਨਾਲ ਸੂਬੇ ਨੂੰ ਮੈਡੀਕਲ ਸਿੱਖਿਆ ਦੇ ਗੜ੍ਹ ਵਜੋਂ ਵਿਕਸਤ ਕਰਨ ਵਿੱਚ ਮਦਦ ਮਿਲੇਗੀ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਪੰਜਾਬੀ ਯੂਨੀਵਰਸਿਟੀ, ਪਟਿਆਲਾ, ਪੀ.ਏ.ਯੂ., ਗਡਵਾਸੂ, ਸ੍ਰੀ ਗੁਰੂ ਤੇਗ ਬਹਾਦਰ ਸਟੇਟ ਯੂਨੀਵਰਸਿਟੀ ਆਫ਼ ਲਾਅ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਰਗੀਆਂ ਵੱਖ-ਵੱਖ ਯੂਨੀਵਰਸਿਟੀਆਂ ਅਤੇ ਇਨ੍ਹਾਂ ਨਾਲ ਜੁੜੇ ਕਾਲਜਾਂ ਲਈ 990 ਕਰੋੜ ਰੁਪਏ ਦੀ ਮਾਲੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਨਾਲ ਸੂਬੇ ਵਿੱਚ ਸਮੁੱਚੇ ਸਿੱਖਿਆ ਢਾਂਚੇ ਦਾ ਕਾਇਆ-ਕਲਪ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਿਹਤ ਤੇ ਪਰਿਵਾਰ ਭਲਾਈ ਲਈ 4781 ਕਰੋੜ ਰੁਪਏ ਰੱਖੇ ਗਏ ਹਨ, ਜੋ ਪਿਛਲੇ ਸਾਲ ਨਾਲੋਂ 11 ਫੀਸਦੀ ਵੱਧ ਹਨ। ਇਸੇ ਤਰ੍ਹਾਂ ਰੋਜ਼ਗਾਰ ਪੈਦਾ ਕਰਨ ਤੇ ਸਕਿੱਲ ਡਿਵੈਲਪਮੈਂਟ ਲਈ 231 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ, ਜੋ ਪਿਛਲੇ ਸਾਲ ਨਾਲੋਂ 36 ਫੀਸਦੀ ਜ਼ਿਆਦਾ ਹੈ, ਜਿਸ ਨਾਲ ਨੌਜਵਾਨਾਂ ਨੂੰ ਮਿਆਰੀ ਹੁਨਰ ਸਿਖਲਾਈ ਦੇਣ ਵਿੱਚ ਮਦਦ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਹੁਨਰਮੰਦ ਨੌਜਵਾਨਾਂ ਦਾ ਇਕ ਵੱਖਰਾ ਪੂਲ ਬਣਾਉਣ ਵਿੱਚ ਮਦਦ ਮਿਲੇਗੀ, ਜਿਸ ਨਾਲ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਨਅਤੀਕਰਨ ਨੂੰ ਹੁਲਾਰਾ ਦੇਣ ਲਈ ਵੱਡੀ ਗਿਣਤੀ ਵਿੱਚ ਰਿਆਇਤਾਂ ਦੇ ਕੇ ਸਨਅਤੀ ਇਕਾਈਆਂ ਦੀ ਸਹਾਇਤਾ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ‘ਪੰਜਾਬ ਸਿੱਖਿਆ-ਤੇ-ਸਿਹਤ ਫੰਡ’ ਪਰਵਾਸੀ ਭਾਰਤੀਆਂ ਦੀ ਸਰਗਰਮ ਭਾਈਵਾਲੀ ਨਾਲ ਸਿੱਖਿਆ ਤੇ ਸਿਹਤ ਖੇਤਰਾਂ ਦੀ ਤਬਦੀਲੀ ਲਈ ਪ੍ਰੇਰਕ ਵਜੋਂ ਕੰਮ ਕਰੇਗਾ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਪੁਲਿਸ ਬਲ ਦੇ ਆਧੁਨਿਕੀਕਰਨ ਨਾਲ ਕਾਨੂੰਨ-ਵਿਵਸਥਾ ਅਤੇ ਅਪਰਾਧ ਨਾਲ ਨਜਿੱਠਣ ਵਿੱਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਅਤੇ ਸਾਈਬਰ ਅਪਰਾਧ ਨਾਲ ਸਿੱਝਣ ਲਈ ਵਿਸ਼ੇਸ਼ ਫੰਡ ਰੱਖਿਆ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਬਜਟ ਵਿੱਚ ਵੱਖ-ਵੱਖ ਭਲਾਈ ਸਕੀਮਾਂ, ਐਸ.ਸੀ., ਬੀ.ਸੀ., ਘੱਟ ਗਿਣਤੀਆਂ ਤੇ ਸਮਾਜ ਦੇ ਸਾਰੇ ਦਬੇ-ਕੁਚਲੇ ਵਰਗਾਂ ਦੇ ਸਮੁੱਚੇ ਵਿਕਾਸ ਤੇ ਸੁਰੱਖਿਆ ਅਤੇ ਇਨ੍ਹਾਂ ਵਰਗਾਂ ਨੂੰ ਵੱਧ ਅਖ਼ਤਿਆਰ ਦੇਣ ਉਤੇ ਧਿਆਨ ਕੇਂਦਰਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 26,295 ਕਰੋੜ ਰੁਪਏ ਦੇ ਕੁੱਲ ਬਜਟ ਨਾਲ ਸੂਬੇ ਦੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਤੇ ਮੁਰੰਮਤ ਉਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਇਸ ਵਾਰ ਇਸ ਖ਼ੇਤਰ ਲਈ ਪਿਛਲੇ ਵਿੱਤੀ ਵਰ੍ਹੇ ਨਾਲੋਂ 13 ਫੀਸਦੀ ਵੱਧ ਬਜਟ ਰੱਖਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬਜਟ ਵਿੱਚ ਸੜਕਾਂ ਦੇ ਨਿਰਮਾਣ ਤੇ ਮੁਰੰਮਤ, ਪੇਂਡੂ ਇਲਾਕਿਆਂ ਦੇ ਵਿਆਪਕ ਵਿਕਾਸ, ਨਹਿਰਾਂ ਦੀ ਸਫ਼ਾਈ ਤੇ ਮਜ਼ਬੂਤੀ, ਸਰਕਾਰੀ ਟਰਾਂਸਪੋਰਟ ਖ਼ੇਤਰ ਦੇ ਨਵੀਨੀਕਰਨ, ਬਿਜਲੀ ਸਬਸਿਡੀ ਅਤੇ ਹੋਰ ਖ਼ੇਤਰਾਂ ਲਈ ਕਾਫ਼ੀ ਬਜਟ ਮੁਹੱਈਆ ਕੀਤਾ ਗਿਆ ਹੈ। ਉਨ੍ਹਾਂ ਉਮੀਦ ਜਤਾਈ ਕਿ ਇਸ ਨਾਲ ਪੰਜਾਬ ਦੇਸ਼ ਭਰ ਵਿੱਚੋਂ ਮੋਹਰੀ ਸੂਬਾ ਬਣ ਕੇ ਉੱਭਰੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਬਜਟ ਸੂਬੇ ਵਿੱਚ ਨਵੇਂ ਦੌਰ ਦੀ ਸ਼ੁਰੂਆਤ ਦਾ ਮੁੱਢ ਬੰਨ੍ਹੇਗਾ, ਜਿਹੜਾ ਹਰੇਕ ਪੰਜਾਬੀ ਲਈ ਲਾਹੇਵੰਦ ਸਾਬਤ ਹੋਵੇਗਾ।

News 10 March,2023
ਮੀਤ ਹੇਅਰ ਵੱਲੋਂ ਲੋਕ ਪੱਖੀ ਤੇ ਵਿਕਾਸ ਮੁਖੀ ਆਮ ਲੋਕਾਂ ਦੇ ਬਜਟ ਦੀ ਸਰਾਹਨਾ

ਖੇਡਾਂ ਦੇ ਬਜਟ ਵਿੱਚ 55 ਫੀਸਦੀ ਤੇ ਜਲ ਸਰੋਤ ਵਿਭਾਗ ਦੇ ਬਜਟ ਵਿੱਚ 15 ਫੀਸਦੀ ਦਾ ਵਾਧਾ ਮੀਤ ਹੇਅਰ ਨੇ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਕੀਤਾ ਧੰਨਵਾਦ ਚੰਡੀਗੜ੍ਹ, 10 ਮਾਰਚ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਸਾਲ 2023-24 ਲਈ ਪੇਸ਼ ਕੀਤੇ ਬਜਟ ਨੂੰ ਲੋਕ ਪੱਖੀ ਤੇ ਵਿਕਾਸ ਮੁਖੀ ਗਰਦਾਨਦਿਆਂ ਇਸ ਨੂੰ ਆਮ ਲੋਕਾਂ ਦਾ ਬਜਟ ਆਾਖਦਿਆਂ ਸਲਾਹੁਤਾ ਕੀਤੀ ਹੈ।ਮੀਤ ਹੇਅਰ ਨੇ ਕਿਹਾ ਕਿ ਇਸ ਬਜਟ ਲਈ ਮੁੱਖ ਮੰਤਰੀ ਭਗਵੰਤ ਮਾਨ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਧਾਈ ਦੇ ਪਾਤਰ ਹੈ।ਇਹ ਬਜਟ ਪੰਜਾਬ ਨੂੰ ਅੱਗੇ ਲੈ ਕੇ ਜਾਵੇਗਾ ਅਤੇ ਰੰਗਲਾ ਪੰਜਾਬ ਦਾ ਸੁਫਨਾ ਪੂਰਾ ਕਰੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਤੇ ਮੂੰਗੀ ਦੀ ਫਸਲ ਲਈ ਇਸ ਵਾਰ 125 ਕਰੋੜ ਰੁਪਏ ਰੱਖੇ। ਪਿਛਲੇ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 30 ਫੀਸਦੀ ਕਮੀ ਆਈ ਸੀ ਤੇ ਇਸ ਸਾਲ ਇਨ੍ਹਾਂ ਮਾਮਲਿਆਂ ਨਾਲ ਹੋਰ ਵੱਡੀ ਗਿਰਾਵਟ ਆਵੇਗੀ। ਜਲ ਸਰੋਤ ਮੰਤਰੀ ਮੀਤ ਹੇਅਰ ਨੇ ਆਪਣੇ ਵਿਭਾਗਾਂ ਲਈ ਕੀਤੇ ਵੱਡੇ ਐਲਾਨਾਂ ਦੇ ਵੇਰਵੇ ਦਿੰਦੇ ਕਿਹਾ ਕਿ ਕਿਸਾਨਾਂ ਨੂੰ ਨਹਿਰੀ ਪਾਣੀ ਰਾਹੀਂ ਬਿਹਤਰ ਸਿੰਜਾਈ ਸਹੂਲਤਾਂ ਦੇਣ ਲਈ ਨਹਿਰਾਂ ਦੀ ਸਫਾਈ ਤੇ ਮਜ਼ਬੂਤੀ ਲਈ ਜਲ ਸਰੋਤ ਵਿਭਾਗ ਦੇ ਬਜਟ ਵਿੱਚ ਪਿਛਲੇ ਸਾਲ ਨਾਲੋੰ 15 ਫੀਸਦੀ ਦਾ ਵਾਧਾ ਕਰਦਿਆਂ ਕੁੱਲ 2630 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ। ਖੇਡ ਮੰਤਰੀ ਮੰਤਰੀ ਨੇ ਕਿਹਾ ਕਿ  ਖੇਡ ਵਿਭਾਗ ਦਾ ਬਜਟ 258 ਕਰੋੜ ਰੱਖਿਆ ਗਿਆ ਜੋ ਕਿ ਪਿਛਲੇ ਸਾਲ ਨਾਲੋਂ 55 ਫੀਸਦੀ ਵੱਧ ਹੈ ਜਿਸ ਨਾਲ ਖੇਡਾਂ ਦੇ ਖੇਤਰ ਨੂੰ ਵੱਡਾ ਹੁਲਾਰਾ ਮਿਲੇਗਾ। ਖੇਡ ਯੂਨੀਵਰਸਿਟੀ ਤੇ ਇਸ ਨਾਲ ਜੁੜੇ ਕਾਲਜਾਂ ਲਈ 55 ਕਰੋੜ ਰੁਪਏ ਰੱਖੇ ਗਏ।ਲੋਕਾਂ ਨੂੰ ਬਿਹਤਰ, ਸੁਖਾਲੀਆਂ ਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਦੇਣ ਲਈ ਈ ਗਵਰਨੈਂਸ ਪ੍ਰਾਜੈਕਟਾਂ ਵਾਸਤੇ ਪ੍ਰਸ਼ਾਸਕੀ ਸੁਧਾਰ ਵਿਭਾਗ ਲਈ 77 ਕਰੋੜ ਰੁਪਏ ਰੱਖੇ ਗਏ।

News 10 March,2023
ਭਗਵੰਤ ਮਾਨ ਨੇ ਰਾਸ਼ਟਰਪਤੀ ਦਾ ਅੰਮ੍ਰਿਤਸਰ ਪੁੱਜਣ ਉਤੇ ਕੀਤਾ ਸਵਾਗਤ

ਰਾਸ਼ਟਰਪਤੀ ਨੂੰ ਪਵਿੱਤਰ ਨਗਰੀ ਦੀ ਸ਼ਾਨਾਮੱਤੀ ਸੱਭਿਆਚਾਰਕ, ਸਮਾਜਿਕ ਤੇ ਧਾਰਮਿਕ ਵਿਰਾਸਤ ਬਾਰੇ ਕਰਵਾਇਆ ਜਾਣੂੰ ਮੁੱਖ ਮੰਤਰੀ ਨੇ ਰਾਸ਼ਟਰਪਤੀ ਨਾਲ ਸ੍ਰੀ ਹਰਿਮੰਦਰ ਸਾਹਿਬ, ਜਲ੍ਹਿਆਂਵਾਲਾ ਬਾਗ਼, ਦੁਰਗਿਆਣਾ ਮੰਦਰ ਅਤੇ ਭਗਵਾਨ ਵਾਲਮੀਕਿ ਤੀਰਥ ਵਿਖੇ ਕੀਤੇ ਦਰਸ਼ਨ ਅੰਮ੍ਰਿਤਸਰ, 9 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਇਸ ਪਵਿੱਤਰ ਸ਼ਹਿਰ ਵਿੱਚ ਪਹਿਲੀ ਵਾਰ ਪੁੱਜਣ ਉਤੇ ਸਵਾਗਤ ਕੀਤਾ। ਮੁੱਖ ਮੰਤਰੀ ਨੇ ਇਕ ਦਿਨਾ ਦੌਰੇ ਉਤੇ ਅੰਮ੍ਰਿਤਸਰ ਪੁੱਜੇ ਰਾਸ਼ਟਰਪਤੀ ਦਾ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਉਤੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਗੁਲਦਸਤਾ ਭੇਟ ਕੀਤਾ। ਪੰਜਾਬ ਆਉਣ ਉਤੇ ਰਾਸ਼ਟਰਪਤੀ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਗੁਰੂਆਂ, ਸੰਤਾਂ, ਪੀਰਾਂ-ਫ਼ਕੀਰਾਂ ਦੀ ਧਰਤੀ ਹੈ। ਉਨ੍ਹਾਂ ਰਾਸ਼ਟਰਪਤੀ ਨੂੰ ਦੱਸਿਆ ਕਿ ਪੰਜਾਬ ਦੀ ਆਪਣੀ ਅਮੀਰ ਸੱਭਿਆਚਾਰਕ ਵਿਰਾਸਤ ਹੈ, ਜਿਸ ਬਾਰੇ ਸਿਰਫ਼ ਇੱਥੇ ਆ ਕੇ ਹੀ ਜਾਣਿਆ ਜਾ ਸਕਦਾ ਹੈ। ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਰਾਸ਼ਟਰਪਤੀ ਆਪਣੇ ਦੌਰੇ ਦੌਰਾਨ ਪੰਜਾਬੀਆਂ ਦੀ ਨਿੱਘੀ ਮਹਿਮਾਨਨਿਵਾਜ਼ੀ ਦਾ ਆਨੰਦ ਮਾਣਨ ਦੇ ਨਾਲ-ਨਾਲ ਸੂਬੇ ਦੀ ਸ਼ਾਨਾਮੱਤੀ ਅਮੀਰ ਵਿਰਾਸਤ ਨੂੰ ਮਹਿਸੂਸ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ ਇਹ ਸਾਡੇ ਲਈ ਇਕ ਯਾਦਗਾਰੀ ਮੌਕਾ ਹੈ ਅਤੇ ਸਮੁੱਚਾ ਪੰਜਾਬ ਦੇਸ਼ ਦੇ ਰਾਸ਼ਟਰਪਤੀ ਦਾ ਸੂਬੇ ਵਿੱਚ ਪੁੱਜਣ ਉਤੇ ਤਹਿ-ਦਿਲੋਂ ਸਵਾਗਤ ਕਰਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀ ਵਰੋਸਾਈ ਇਸ ਧਰਤੀ ਉਤੇ ਦੇਸ਼ ਦੇ ਰਾਸ਼ਟਰਪਤੀ ਦੇ ਇੱਥੇ ਪੁੱਜਣ ਉਤੇ ਸੂਬਾ ਸਰਕਾਰ ਮਾਣ-ਮਹਿਸੂਸ ਕਰਦੀ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਰਾਸ਼ਟਰਪਤੀ ਨਾਲ ਸ੍ਰੀ ਹਰਿਮੰਦਰ ਸਾਹਿਬ, ਜਲ੍ਹਿਆਂਵਾਲਾ ਬਾਗ਼, ਦੁਰਗਿਆਣਾ ਮੰਦਰ ਅਤੇ ਭਗਵਾਨ ਵਾਲਮੀਕਿ ਤੀਰਥ ਦੇ ਦਰਸ਼ਨ ਕੀਤੇ।

News 09 March,2023
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ: ਡਾ. ਇੰਦਰਬੀਰ ਸਿੰਘ ਨਿੱਜਰ

ਕਿਹਾ, ਬਟਾਲਾ ਵਿੱਖੇ ਵਿਰਾਸਤੀ ਰਹਿੰਦ ਖੂੰਹਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ ਲਈ ਖਰਚੇ ਜਾਣਗੇ 1.21 ਕਰੋੜ ਰੁਪਏ ਚੰਡੀਗੜ੍ਹ, 9 ਮਾਰਚ: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਟਾਲਾ ਵਿਖੇ ਵਿਰਾਸਤੀ ਰਹਿੰਦ ਖੂੰਹਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ ਲਈ ਤਕਰੀਬਨ 1.21 ਕਰੋੜ ਰੁਪਏ ਖਰਚਣ ਦਾ ਫ਼ੈਸਲਾ ਕੀਤਾ ਗਿਆ ਹੈ। ਕੈਬਨਿਟ ਮੰਤਰੀ ਡਾ. ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕਾਰਜ਼ ਕੀਤੇ ਜਾ ਰਹੇ ਹਨ। ਮੰਤਰੀ ਨੇ ਕਿਹਾ ਕਿ ਵਿਰਾਸਤੀ ਰਹਿੰਦ-ਖੂੰਹਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ ਨਾਲ ਸੂਬੇ ਨੂੰ ਕੂੜਾ ਮੁਕਤ ਬਣਾਉਣ ਵਿੱਚ ਸਹਾਇਤਾ ਮਿਲੇਗੀ। ਇਸ ਦੇ ਨਾਲ ਹੀ ਕੂੜੇ ਨਾਲ ਫੈਲਣ ਵਾਲੀਆਂ ਗੰਭੀਰ ਬੀਮਾਰੀਆਂ ਤੋਂ ਵੀ ਲੋਕਾਂ ਨੂੰ ਨਿਜਾਤ ਮਿਲੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਇਸ ਸਬੰਧੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੰਜਾਬ ਸਰਕਾਰ ਦੀ ਵੈੱਬਸਾਈਟ 'ਤੇ  ਟੈਂਡਰ ਅਪਲੋਡ ਕਰ ਦਿੱਤਾ ਗਿਆ ਹੈ। ਜੇਕਰ ਇਸ ਟੈਂਡਰ ਵਿੱਚ ਕਿਸੇ ਕਿਸਮ ਦੀ ਸੋਧ ਲੋੜੀਂਦੀ ਹੋਵੇਗੀ ਤਾਂ ਇਸਦੀ ਸਾਰੀ ਜਾਣਕਾਰੀ ਇਸੇ ਹੀ ਵੈਬਸਾਈਟ 'ਤੇ ਉਪਲਬਧ ਕਰਵਾਈ ਜਾਵੇਗੀ। ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਵਿਭਾਗ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਯਕੀਨੀ ਬਣਾਈ ਜਾਵੇ।

News 09 March,2023
First
Last
Scroll to Top